ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਕਬੀਲਾ ਪਰਿਵਾਰਾਂ ਦੇ ਅਜਿਹੇ ਸਮਾਜਕ ਸਮੂਹ ਨੂੰ ਕਿਹਾ ਜਾਂਦਾ ਹੈ ਜਿਸ ਨੇ ਇੱਕ ਵਿਸ਼ੇਸ਼ ਨਾਂ ਅਪਣਾਇਆ ਹੁੰਦਾ ਹੈ, ਬੋਲੀ ਸਾਂਝੀ ਹੁੰਦੀ ਹੈ, ਕਾਰੋਬਾਰ ਇਕ ਕਿਸਮ ਦਾ ਹੁੰਦਾ ਹੈ, ਸਭਿਆਚਾਰਕ ਇਕਸਾਰਤਾ ਹੁੰਦੀ ਹੈ ਅਤੇ ਇਕ ਨਿਸ਼ਚਿਤ ਖੇਤਰ ਵਿਚ ਰਹਿੰਦਾ ਹੈ ਜਾਂ ਘੁੰਮਦਾ -ਫਿਰਦਾ ਹੈ ।ਇਹ ਸਮਾਜਕ ਸਮੂਹ ਆਪਸਦਾਰੀ ਅਤੇ ਪਰਸਪਰਤਾ ਪੱਖੋਂ ਚੰਗੀ ਤਰ੍ਹਾਂ ਸੰਗਠਿਤ ਹੁੰਦਾ ਹੈ ।ਇਸ ਅੰਦਰ ਬਹੁਤ ਸਾਰੇ ਛੋਟੇ-ਮੋਟੇ ਪਰਿਵਾਰਾਂ, ਘਰਾਣਿਆਂ ਅਤੇ ਖਾਨਦਾਨਾਂ ਵਰਗੇ ਉਪ ਸਮੂਹ ਸ਼ਾਮਿਲ ਹੁੰਦੇ ਹਨ ।ਸਧਾਰਨ ਰੂਪ ਵਿਚ ਹਰ ਕਬੀਲਾ ਆਪਣੇ ਵਡੇਰੇ ਪੁਰਖ ਅਤੇ ਕਬੀਲੇ ਦੇ ਸਰਪ੍ਰਸਤ ਦੇਵਤੇ ਜਾਂ ਦੇਵੀ ਦੀ ਮਾਨਤਾ ਕਰਦਾ ਹੈ ।ਕਬੀਲੇ ਅੰਦਰਲੇ ਪਰਿਵਾਰਾਂ ਵਿਚਕਾਰ ਖੂਨ ਦੀ ਸਾਂਝ ਹੁੰਦੀ ਹੈ ।ਇਸ ਤੋਂ ਇਲਾਵਾ ਇਹ ਸਾਂਝੀਆਂ ਧਾਰਮਿਕ ਤੇ ਸਮਾਜਕ ਰਹੁ-ਰੀਤਾਂ ਅਤੇ ਆਰਥਿਕ ਕਾਰਜਾਂ ਰਾਹੀਂ ਹੋਰ ਵੀ ਗੂੜ੍ਹੇ ਸੰਬਧੀ ਹੁੰਦੇ ਹਨ ।
ਸ਼ਹਿਰੀਕਰਣ ਤੋਂ ਭਾਵ ਸ਼ਹਿਰੀ ਪ੍ਰਵਿਰਤੀਆ ਦੇ ਪ੍ਰਬਲ ਰੂਪ ਵਿੱਚ ਵਿਕਾਸ ਦੀ ਪ੍ਰਕਿਰਿਆ ਹੈ, ਪਿੰਡ ਦੀ ਜੀਵਨ ਜਾਂਚ, ਸਹੂਲਤਾ, ਵਿਅਕਤੀਗਤ ਸੰਬੰਧ ਜਦੋਂ ਸ਼ਹਿਰਾਂ ਵਾਂਗ ਜਾ ਉਨ੍ਹਾਂ ਵਿੱਚ ਬਦਲਾਅ ਆਉਂਦਾ ਹੈ। ‘ਪਿੰਡਾਂ’ ਦਾ ਪਿੰਡ ਹੀ ਰਹਿਣਾ ਭਾਵ ਕਿ ਇੱਕ ਪਿਡ ਆਪਣੀ ਹੀ ਥਾਂ ਤੇ ਰਹਿੰਦਾ ਹੈ ਪਰ ਉਸ ਵਿੱਚ ਸ਼ਹਿਰੀ ਸਹੂਲਤਾਂ ਆ ਜਾਂਦੀਆਂ ਹਨ। ਵਰਤਮਾਨ ਯੁੱਗ ਦੇ ਹਰ ਵਿਕਸਿਤ, ਅਵਿਕਸਿਤ ਦੇਸ਼ਾਂ ਵਿੱਚ ਇਸ ਪ੍ਰਕਿਰਿਆ ਦੀ ਲਹਿਰ ਤੇਜੀ ਨਾਲ ਵੱਧ ਰਹੀ ਹੈ। ਸ਼ਹਿਰੀ ਕਰਣ ਵਿੱਚ ਉਦਯੋਗਿਕ, ਵਿਕਾਸ, ਆਵਾਜਾਈ ਦੇ ਸਾਧਨਾਂ ਤੇ ਸੰਚਾਰ ਸਾਧਨਾਂ ਦਾ ਵਿਕਾਸ ਹੁੰਦਾ ਹੈ। ਮਨੁੱਖ ਅਕਸਰ ਤਜਾਰਤੀ ਰੁਚੀਆਂ ਰੱਖਣ ਵਾਲੇ ਬਣ ਜਾਂਦੇ ਹਨ। ਵਿਲਾਸਤਾ ਦੀ ਭਾਵਨਾ ਵੱਧ ਜਾਂਦੀ ਹੈ।ਸ਼ਹਿਰੀਕਰਣ, ਉਦਯੋਗੀਕਰਣ, ਪੱਛਮੀਕਰਨ, ਯੂਰਪੀਕਰਨ ਜਾਂ ਮਸ਼ੀਨੀਕਰਣ ਵਰਗੇ ਸ਼ਬਦ ਅ0ਰ9ਜ85ਸਲ ਵਿੱਚ ਸਭਿਆਚਾਰੀਕਰਨ ਦੇ ਹੀ ਵੱਖ-ਵੱਖ ਪੱਖਾਂ ਦਾ ਪ੍ਰਗਟਾਵਾਂ ਕਰਦੇ ਹਨ। ਨਵੀਨ ਯੁੱਗ ਨੂੰ ਉਦਯੋਗਿਕ ਯੁੱਗ, ਪਦਾਰਥਵਾਦੀ ਯੂੱਗ, ਮਸ਼ੀਨੀ ਯੁੱਗ ਆਦਿ ਨਾਵਾਂ ਨਾਲ ਸੱਦੇ ਜਾਣਾ ਇਸ ਗੱਲ ਵੱਲ ਸੰਕੇਤ ਕਰਦਾ ਹੈ ਕਿ ਅਜੋਕੇੇ ਯੁੱਗ ਨੂੰ ਮਸ਼ੀਨਰੀ ਨੇ ਬਹੁਤ ਪ੍ਰਭਾਵਿਤ ਕੀਤਾ ਹੈ। ਛੋਟੀ ਵੱਡੀ ਮਸ਼ੀਨਰੀ ਨੇ ਸਮੁੱਚੇ ਸਮਾਜਿਕ ਢਾਂਚੇ ਨੂੰ ਬਦਲ ਦਿੱਤਾ ਹੈ। ਸ਼ਹਿਰੀ ਖੇਤਰ ਵਿੱਚ ਵੱਡੇ, ਛੋਟੇ ਕਾਰਖਾਨੇ ਲੱਗਣ ਨਾਲ ਪੇਂਡੂ ਲੋਕ ਸ਼ਹਿਰਾਂ ਵੱਲ ਰਜ਼ੁਹ ਕਰਨ ਲੱਗ ਪਏ ਹਨ। ਸ਼ਹਿਰੀ ਵੱਸੋਂ ਵਿੱਚ ਪਰਿਵਤਨ ਹੋਣ ਲੱਗ ਪਿਆ ਹੈ ਵਿਕਾਸਸ਼ੀਲਤਾ ਦੀ ਲਹਿਰ ਨੇ ਸ਼ਹਿਰਾਂ ਵਾਲੀਆਂ ਸਹੂਲਤਾਂ ਪਿੰਡਾਂ ਤੱਕ ਪਹੰੁਚਾ ਦਿੱਤੀਆ ਹਨ। ਪਿੰਡਾਂ ਦੇ ਲੋਕ ‘ਨਕਦ ਆਮਦਨ’ ਅਤੇ ਬਹੁਤੇ ਲਾਭ ਵਾਲੇ ਧੰਦੇ ਅਪਣਾਉਣ ਲੱਗੇ ਹਨ। ਲੋੜਾਂ ਅਤੇ ਵਿਲਾਸਤਾ ਵਾਲੀਆਂ ਵਸਤਾਂ ਦੀ ਗਿਣਤੀ ਅਤੇ ਪੱਧਰ ਵਿੱਚ ਫ਼ਰਕ ਆਉਣ ਲੱਗ ਪਿਆ ਹੈ। ਇੰਜ ਸਮੁੱਚਾ ਸਮਾਜਿਕ ਢਾਂਚਾ ਜਿਹੜੀਆਂ ਸਦੀਆਂ ਤੋ ਖੜੋਤ ਦੀ ਹਾਲਤ ਵਿੱਚ ਜਾਪਦਾ ਰਿਹਾ ਸੀ, ਬਹੁਤ ਹੀ ਤੇਜੀ ਨਾਲ ਬਦਲਦਾ ਨਜਰ ਆਉਣ ਲੱਗ ਪਿਆ ਹੈ। ਪੜ੍ਹੇ, ਅਧਪੜ੍ਹੇ, ਪੇਂਡੂ ਸ਼ਹਿਰਾਂ ਵੱਲ ਜਾ ਰਹੇ ਹਨ, ਖਾਸ ਤੌਰ ਤੇ ਨੌਕਰੀਆਂ ਵੱਲ ਵੱਡੇ ਪੈਮਾਨੇ ਤੇ ਰੁਚਿਤ ਪੇਂਡੂ ਤਬਕਾ ਸ਼ਹਿਰਾਂ ਵੱਲ ਭੱਜ ਰਿਹਾ ਹੈ। ਪੰਜਾਬ ਦੀ ਕੁੱਲ ਆਬਾਦੀ ਦਾ ਸ਼ਹਿਰੀ ਹਿੱਸਾ 1911 ਵਿੱਚ 10%, 1921 ਵਿੱਚ 10.7%, 1931 ਵਿੱਚ 13%, 1941 ਵਿੱਚ 15.2%, 2001 ਵਿੱਚ 27.8%, 2011 ਵਿੱਚ 31.16% ਹੈ। 2001 ਵਿੱਚ 72.19% ਸੀ, ਜੋ 2011 ਵਿੱਚ ਘੱਟ ਕੇ 68.84% ਹੋ ਗਈ ਹੈ। ਸ਼ਹਿਰੀ ਸਭਿਅਤਾ ਅਤੇ ਉਦਯੋਗਾਂ ਦੇ ਵੱਧਣ ਫੁੱਲਣ ਨਾਲ ਪੈਦਾ ਹੋਈ ਨਵੀਂ ਪੀੜ੍ਹੀ ਲਿਖੀ ਮੱਧ ਸ਼ੇ੍ਰਣੀ ਸਭ ਤੋਂ ਪਹਿਲਾਂ ਇਸ ਵਿਰੋਧ ਦਾ ਅਖਾੜਾ ਬਣੀ। ਇਹ ਵਿਰੋਧ ਲੋਕ ਅਖਾਣਾਂ ਤੋਂ ਵੀ ਪ੍ਰਗਟ ਹੁੰਦਾ ਹੈ। 1। ਸ਼ਹਿਰ ਦੀ ਚਿੜੀ, ਪਿੰਡ ਦੀ ਕੁੜੀ। 2। ਸ਼ਹਿਰੀ ਵਸਣ ਦੇਵਤੇ, ਪਿੰਡੀ ਵਸਣ ਜਿੰਨ। 3। ਸ਼ਹਿਰੀ ਵਸਣ ਦੇਵਤੇ ਤੇ ਬਾਹਰ ਭੂਤ ਪ੍ਰੇਤ। ਦਸਤਕਾਰੀ ਦੇ ਨਵੇਂ ਸੰਦਾਂ ਅਤੇ ਢੰਗਾਂ ਨਾਲ ਉਦਯੋਗਿਕ ਧੰਦੇ ਵਿਕਾਸ ਕਰਨ ਲੱਗੇ ਹਨ। ਨਿੱਤ ਵਰਤੋਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਨਕਦ ਵੇਤਨ ਦੀ ਲੋੜ ਮਹਿਸੂਸ ਹੋਣ ਲੱਗ ਪਈ ਹੈ। ਜਿਸਦੇ ਫਲਸਰੂਪ ਪੇਂਡੂ ਲੋਕਾਂ ਦੇ ਦੁੱਧ ਵੇਚਣ, ਮੁਰਗੀ ਪਾਲ, ਸੂਰ ਪਾਲਣ, ਮੱਧੂ ਮੱਖੀਆਂ ਪਾਲਣ ਵਰਗੇ ਧੰਦੇ ਅਪਨਾ ਲਏ ਸਨ। ਇਹ ਧੰਦੇ ਸ਼ਹਿਰ ਨਾਲ ਸੰਪਰਕ ਜੋੜਨ ਬਿਨਾਂ ਚੱਲਣੇ ਅਸੰਵ ਸਨ। ਇਸ ਲਈ ਹਰ ਰੋਜ ਦੇ ਸੰਪਰਕ ਨਾਲ ਪਰਸਪਰ ਆਦਾਨ ਪ੍ਰਦਾਨ ਨੇ ਅਨੇਕਾਂ ਕਦਰਾਂ ਕੀਮਤਾਂ ਦਾ ਵਟਾਦਰਾ ਕੀਤਾ ਹੈ। ਨਵੇਂ ਧੰਦੇ ਅਪਣਾਉਣ ਨਾਲ ਇੱਕ ਸ਼੍ਰੇਣੀ ਹੋਂਦ ਵਿੱਚ ਆ ਗਈ ਹੈ। ਇਨ੍ਹਾਂ ਵਿੱਚ ਤਾਂਗੇ ਵਾਲੇ, ਰਿਕਸ਼ੇ ਵਾਲੇ, ਟੈਂਪੂ ਵਾਲੇ, ਪੱਲੇਦਾਰ, ਕੁੱਲੀ ਆਦਿ ਬਿਲਕੁੱਲ ਨਵੀਂ ਸ਼ੇ੍ਰਣੀ ਲਗਾਤਾਰ ਉੱਭਰਣ ਲੱਗੀ ਹੈ। ਇਹ ਲੋਕ ਵੀ ਪਿੰਡਾਂ ਅਤੇ ਸ਼ਹਿਰਾਂ ਵਿੱਚ ਤਾਲਮੇਲ ਪੈਦਾ ਕਰਨ ਵਿੱਚ ਸਹਾਇਕ ਬਣੇ ਹਨ। ਇਸ ਸ਼ੇ੍ਰਣੀ ਦੇ ਹੋਂਦ ਵਿੱਚ ਆਉਣ ਨਾਲ ਜਾਤਪਾਤ ਦੇ ਬੰਦਨ ਖ਼ਤਮ ਹੋ ਗਏ ਹਨ।ਬਰਾਦਰੀ ਸਿਸਟਮ ਟੁੱਟ ਗਿਆ ਹੈ। ਇਸ ਸ਼੍ਰੇਣੀ ਦੇ ਘਰੇਲੂ ਦੁਖ-ਸੁੱਖ, ਖੁਸ਼ੀ ਗ਼ਮੀ ਦੇ ਸ਼ਰੀਕ ਉਸ ਦੇ ਹਮ-ਪੇਸ਼ਾ ਲੋਕ ਬਣਨ ਲੱਗੇ ਹਨ। ਪੁਰਾਣੀ ਨਾਤੇਦਾਰੀ ਦਾ ਸਿਲਸਿਲਾ ਬਦਲ ਗਿਆ ਹੈ।। ਖ਼ੂਨ ਦੇ ਰਿਸ਼ਤੇ ਦੀ ਸਾਂਝ ਖ਼ਤਮ ਹੋਣ ਲੱਗ ਪਈ ਹੈ। ਪਿੰਡ ਵਿੱਚ ਵਿਅਕਤੀ ਦੀ ਪਛਾਣ ਉਸ ਦੀ ਗੋਤ ਤੇ ਪਰਿਵਾਰ ਤੋਂ ਹੁੰਦੀ ਹੈ, ਪਰੰਤੂ ਜਦੋਂ ਉਹ ਸ਼ਹਿਰ ਵਿੱਚ ਆਉਂਦਾ ਹੈ ਤਾਂ ਉਸ ਲਈ ਸਭ ਕੁੱਝ ਬਦਲ ਜਾਂਦਾ ਹੈ। ਉਸ ਦੀ ਜੀਵਨ ਦਾ ਦ੍ਰਿਸ਼ਟੀਕੋਣ ਬਦਲਦਾ ਹੈ। ਉਹ ਪੇਂਡੂ ਜੀਵਨ ਤੋਂ ਬਦਲ ਕੇ ਰਾਸ਼ਟਰਵਾਦ ਨਾਲ ਜੁੜਦਾ ਹੈ। ਇਹ ਸ਼ਹਿਰੀਕਰਣ ਦਾ ਪ੍ਰਮੁੱਖ ਲੱਛਣ ਹੈ। ਪੇਂਡੂ ਸਮਾਜ ਵਿੱਚ ਵਿਅਕਤੀ ਦੀ ਜਾਣ ਪਛਾਣ ਹਰ ਇੱਕ ਨਾਲ ਨਿੱਜੀ ਹੁੰਦੀ ਹੈ। ਉਹ ਮਿਲਜੁਲ ਕੇ ਰਹਿੰਦੇ ਹਨ ਪਰ ਅਖੀਰ ਵਿੱਚ ਉਹ ਉਥੋ ਦੇ ਸਮਾਜ ਤੋਂ ਅਗਿਆਤ ਹੁੰਦਾ ਹੈ ਤੇ ਜੀਵਨ ਬਤੀਤ ਕਰਨ ਲਈ ਰਸਮੀ ਤੌਰ ਤੇ ਵਿਵਹਾਰ ਕਰਨਾ ਸਿੱਖਦਾ ਹੈ, ਜਿਸ ਨਾਲ ਵਿਅਕਤੀਗਤ ਰੂਪ ਵਿੱਚ ਆਪਣੇ ਆਪ ਨੂੰ ਪੇਸ਼ ਕਰਦਾ ਹੈ। ਸਿਨੇਮਾ, ਟੈਲੀਵਿਜ਼ਨ ਅਤੇ ਵਿਗਿਆਨਿਕ ਤਰੱਕੀ ਦੇ ਕਾਰਨ ਲੋਕਾਂ ਵਿੱਚ ਆਪਣੇ ਫੈਸਲੇ ਖੁੱਦ ਲੈਣ ਦਾ ਰੁਝਾਨ ਵਧਿਆ ਹੈ। ਪੁਰਾਤਨ ਰੂੜ੍ਹੀਆਂ ਖ਼ਤਮ ਹੋ ਰਹੀਆਂ ਹਨ। ਅੱਜ ਕੱਲ੍ਹ ਕਦਰਾਂ-ਕੀਮਤਾਂ, ਆਦਰ ਸਤਿਕਾਰ, ਮਾਣ ਮਰਿਆਦਾ ਆਦਿਕ ਵਿੱਚ ਕਮੀ ਆਈ ਹੈ। ਵੱਧ ਰਹੇ ਸਿੱਖਿਆ ਦੇ ਪ੍ਰਸਾਰ ਦੇ ਕਾਰਨ ਸਮਾਜ ਵਿੱਚ ਬਰਾਬਰਤਾ ਆ ਰਹੀ ਹੈ। ਨਵੇਂ ਸਮਾਜ ਵਿੱਚ ਪੁਰਾਤਨ ਪੇਂਡੂ ਭਾਈਚਾਰੇ ਦੀ ਲਹੂ ਦੇ ਰਿਸ਼ਤੇ ਦੀ ਸਾਂਝ ਖ਼ਤਮ ਹੋ ਜਾਣ ਕਾਰਨ ਔਰਤ ਮਰਦ ਇੱਕਠੇ ਖੁੱਲ੍ਹ ਲੈਣ ਲੱਗ ਪਏ ਹਨ। ਅਜੋਕੇ ਸਮੇਂ ਵਿੱਚ ਵਿਆਹ ਸੰਬੰਧ, ਪੇ੍ਰਮ ਸੰਬੰਧ ਇੱਕਲੇ ਮਰਦਾਂ ਦੀ ਮਰਜ਼ੀ ਉੱਤੇ ਨਿਰਭਰ ਨਾ ਹੋ ਕੇ ਔਰਤਾਂ ਦੀ ਮਰਜ਼ੀ ਉੱਪਰ ਵੀ ਨਿਰਭਰ ਹੋਣ ਲੱਗ ਪਏ ਹਨ। ਸ਼ਹਿਰੀਕਰਣ ਅਤੇ ਉਦਯੋਗੀਕਰਣ ਨਾਲ ਪਿੰਡਾਂ ਵਿੱਚ ਖਾਣ-ਪੀਣ, ਰਹਿਣ-ਸਹਿਣ, ਰਿਸ਼ਤਾਨਾਤਾ ਪ੍ਰਬੰਧ ਅਤੇ ਵਾਤਾਵਰਣ ਵਿੱਚ ਪਰਿਵਰਤਣ ਦੇਖਣ ਨੂੰ ਮਿਲਿਆ ਹੈ। ਸ਼ਹਿਰੀਕਰਣ ਨਾਲ ਪਿੰਡਾਂ ਵਿੱਚ ਕੁਦਰਤੀ ਹਵਾ, ਪਾਣੀ ਵਿੱਚ ਫ਼ਰਕ ਆਇਆ ਹੈ। ਪੇਂਡੂ ਸਮਾਜ ਵਿੱਲ ਲੋਕਾਂ ਦੇ ਪਹਿਰਾਵੇ ਵਿੱਚ ਬਦਲਾਅ ਆਇਆ ਹੈ। ਸ਼ਹਿਰੀਕਰਣ ਨਾਲ ਪਿੰਡਾਂ ਵਿੱਚ ਸਿਹਤਮੰਦ ਖੁਰਾਕ ਵਿੱਚ ਕਮੀ ਆਈ ਹੈ, ਲੋਕ ਸਾਦਾ ਅਤੇ ਨਰੋਏ ਭੋਜਨ ਦੀ ਥਾਂ ਚਟਪਟੀਆਂ ਅਤੇ ਮਜ਼ੇਦਾਰ ਚੀਜ਼ਾਂ ਦੀ ਵਰਤੋਂ ਕਰਦੇ ਹਨ। ਘਰਾਂ ਵਿੱਚ ਰਸੋਈਆਂ ਵਿੱਚ ਖਾਣਾ ਬਣਾਉਣ ਦੀ ਥਾਂ ਹੋਟਲਾਂ ਤੋਂ ਖਾਣਾ ਲਿਆਂਦਾ ਜਾਂਦਾ ਹੈ। ਲੋਕ ਪਹਿਲਾਂ ਇੱਕ ਪਰਿਵਾਰ ਵਿੱਚ ਮਿਲ ਜੁਲ ਕੇ ਰਹਿੰਦੇ ਸਨ, ਪਰ ਅੱਜ ਕੱਲ੍ਹ ਕਿਰਾਏ ਤੇ ਮਕਾਨ ਲੈ ਕੇ ਰਹਿੰਦੇ ਹਨ ਪਰਿਵਾਰ ਅਤੇ ਰਿਸ਼ਤੇ ਨਾਤੇ ਵਿੱਚ ਸਾਂਝੀਵਾਲਤਾ ਵਿੱਚ ਕਮੀ ਆਈ ਹੈ। ਸ਼ਹਿਰੀਕਰਣ ਨਾਲ ਰਿਸ਼ਤੇ ਨਾਤੇ ਪ੍ਰਬੰਧ ਵਿੱਚ ਵੀ ਬਦਲਾਅ ਆਇਆ ਹੈ, ਮਾਮਾ, ਚਾਚਾ, ਤਾਇਆ ਫੁੱਫੜ ਦੀ ਥਾਂ ਅੰਕਲ ਅਤੇ ਮਾਮੀ, ਚਾਚੀ, ਤਾਈ ਅਤੇ ਭੂਆ ਦੀ ਥਾਂ ਐਂਟੀ ਨੇ ਲੈ ਲਈ ਹੈ। ਦਾਦੀ-ਦਾਦਾ ਨੂੰ ਬਾਬਾ-ਬੇਬੇ ਕਹਿਣ ਦੀ ਥਾਂ ਵੱਡੇ ਪਾਪਾ/ਡੈਡੀ ਅਤੇ ਵੱਡੇ ਮੰਮੀ ਕਹਿਣ ਦਾ ਰਿਵਾਜ ਬਣਦਾ ਜਾ ਰਿਹਾ ਹੈ। ਬੋਲ ਚਾਲ ਦੀ ਭਾਸ਼ਾ ਵਿੱਚ ਪਰਿਵਰਤਨ ਆਇਆ ਹੈ ਅੰਗਰੇਜ਼ੀ ਅਤੇ ਕੋਈ ਹੋਰ ਉਪ ਭਾਸ਼ਾਵਾਂ ਦੇ ਸ਼ਬਦਾਂ ਦਾ ਇਸਤੇਮਾਲ ਲੱਗਭਗ ਹਰੇਕ ਵਰਗ ਕਰਨ ਲੱਗਾ ਹੈ। ਉਪਰੋਕਤ ਲਿਖੇ ਆਧਾਰ ਕਹਿ ਸਕਦੇ ਹਾਂ ਕਿ ਵਿਗਿਆਨਿਕ ਅਤੇ ਪਦਾਰਥਵਾਦੀ ਭਾਵਨਾ ਵਿੱਚ ਅਜੋਕਾ ਮਨੁੱਖ ਆਲੇ ਦੁਆਲੇ ਨਾਲੋਂ ਟੁੱਟ ਗਿਆ ਹੈ। ਦਿਨੋਂ ਦਿਨ ਉਹ ਆਪਣੇ ਆਪ ਨਾਲੋਂ ਵੀ ਟੁੱਟਦਾ ਜਾ ਰਿਹਾ ਹੈ। ਬਾਹਰੀ ਤੌਰ ਤੇ ਰੇਡੀਓ, ਟੈਲੀਵਿਜ਼ਨ, ਅਖ਼ਬਾਰ, ਸਿਨੇਮਾ ਅਤੇ ਹੋਰ ਅਨੇਕਾਂ ਸਾਧਨਾ ਰਾਹੀਂ ਸਭਿਆਚਾਰ ਮੇਲ-ਜੋਲ ਵਧਾਉਣ ਦੇ ਉਪਰਾਲੇ ਕੀਤੇ ਜਾ ਰਹੇ ਹਨ। ਪਰੰਤੁ ਹੈਰਾਨੀ ਦੀ ਗੱਲ ਹੈ ਕਿ ਏਨਾ ਕੁੱਝ ਹੋਣ ਦੇ ਬਾਵਜੂਦ ਵੀ ਮਾਨਵ ਦਾ ਅਸਤਿਤਵ ਆਪਣੇ ਆਪ ਵਿੱਚ ਸੁੰਗੜਦਾ ਜਾ ਰਿਹਾ ਹੈ। ਹਵਾਲਾ ਪੁਸਤਕਾਂ 1। ‘ਸਭਿਆਚਾਰ ਅਤੇ ਲੋਕਧਾਰਾ ਦੇ ਮੂਲ ਸਰੋਕਾਰਾਂ’, ਪ੍ਰਕਾਸ਼ਕ-ਲਾਹੌਰ ਬੁੱਕ ਸ਼ਾਪ, ਲੁਧਿਆਣਾ। 2। ਜੀਤ ਸਿੰਘ ਜੋਸ਼ੀ (ਡਾ.), ‘ਸਭਿਆਚਾਰ: ਸਿਧਾਂਤ ਤੇ ਵਿਹਾਰ’, ਪ੍ਰਕਾਸ਼-ਵਾਰਿਸ਼ ਸ਼ਾਹ ਫਾਊਂਡੇਸ਼ਨ, ਅੰਮ੍ਰਿਤਸਰ। 3। ‘ਪੰਜਾਬੀ ਸਭਿਆਚਾਰ: ਸੰਦਰਭਮੂਲਕ ਅਧਿਐਨ’, ਬ੍ਰਹਮਜਗਦੀਸ਼ ਸਿੰਘ, ਪ੍ਰਕਾਸ਼ਕ,-ਵਾਰਿਸ਼ ਸ਼ਾਹ ਫਾਉੂਂਡੇਸ਼ਨ, ਅੰਮ੍ਰਿਤਸਰ। 4। ਜ਼ਸਵਿੰਦਰ ਸਿੰਘ (ਡਾ.), ‘ਪੰਜਾਬੀ ਸਭਿਆਚਾਰ ਪਛਾਣ ਚਿੰਨ੍ਹ’, ਪ੍ਰਕਾਸ਼ਕ-ਗਰੈਸੀਅਸ ਬੁੱਕਸ, ਅਰਬਨ ਅਸਟੇਟ, ਪਟਿਆਲਾ। 5। ਪ੍ਰੋ.
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਝੁੱਗੀ ਝੌਂਪੜੀ ਸ਼ਹਿਰ ਦੀ ਸੰਘਣੀ ਅਬਾਦੀ ਵਾਲੀ ਬਹੁਤ ਹੀ ਨੀਵੇਂ ਪੱਧਰ ਦੀ ਰਿਹਾਇਸ਼ ਅਤੇ ਸਿਰ ਛਿਪਾਣ ਵਾਲੀ ਥਾਂ ਜਾਂ ਬਸਤੀ ਨੂੰ ਕਹਿੰਦੇ ਹਨ। ਇਸ ਬਸਤੀਆ ਦਾ ਅਕਾਰ ਦੇਸ ਦੇ ਮੁਤਾਬਕ ਵੱਖਰਾ ਵੱਖਰਾ ਹੋ ਸਕਦਾ ਹੈ। ਇਨ੍ਹਾਂ ਝੁੱਗੀ ਝੌਂਪੜੀ ਵਿੱਚ ਰਹਿਣ ਵਾਲੇ ਗ਼ਰੀਬ ਲੋਕਾਂ ਨੂੰ ਜ਼ਿੰਦਗੀ ਜਿਉਣ ਲਈ ਬਿਜਲੀ, ਪੀਣ ਲਈ ਸਾਫ਼-ਸੁਥਰਾ ਪਾਣੀ ਅਤੇ ਰਹਿਣ ਦੀਆਂ ਹੋਰ ਜ਼ਰੂਰੀ ਮੁਢਲੀਆਂ ਲੋੜਾਂ, ਬੱਚਿਆਂ ਦੇ ਪੜ੍ਹਨ ਲਈ ਸਕੂਲ ਅਤੇ ਸਿਹਤ ਸਹੂਲਤਾਂ ਵੀ ਨਸੀਬ ਨਹੀਂ ਹੁੰਦੀਆਂ। ਭਾਰਤ ਵਿੱਚ 93 ਮਿਲੀਅਨ ਲੋਕ ਝੁੱਗੀ-ਝੌਂਪੜੀਆਂ ਵਿੱਚ ਰਹਿੰਦੇ ਹਨ। ਹਰ ਸ਼ਹਿਰ ਦੀ 25 ਫ਼ੀਸਦੀ ਵਸੋਂ ਸਲੱਮ ਬਸਤੀਆਂ ਵਿੱਚ ਵਸਦੀ ਹੈ ਜਦੋਂਕਿ ਮੁੰਬਈ ਵਰਗੇ ਮਹਾਂਨਗਰਾਂ ਵਿੱਚ ਤਾਂ ਅੱਧੇ ਤੋਂ ਬਹੁਤੀ ਵਸੋਂ ਸਲੱਮ ਬਸਤੀਆਂ ਵਿੱਚ ਰਹਿੰਦੀ ਹੈ। ਗੰਦੀਆਂ ਬਸਤੀਆਂ ਦੇ 80-90 ਲੱਖ ਬੱਚੇ ਸਕੂਲ ਜਾਣ ਦੀ ਥਾਂ ਮਿਹਨਤ-ਮਜ਼ਦੂਰੀ ਅਤੇ ਭੀਖ ਮੰਗਣ ਲਈ ਮਜਬੂਰ ਹਨ। ਭਾਰਤ ਵਿੱਚ ਬਾਲ ਮਜ਼ਦੂਰੀ ਦੀ ਦਰ ਵਿਸ਼ਵ ਵਿੱਚ ਸਭ ਤੋਂ ਵੱਧ ਹੈ। ਸ਼ਹਿਰਾਂ ਵਿੱਚ ਸਲੱਮ ਖੇਤਰਾਂ ਦੇ ਵਧਣ ਦਾ ਕਾਰਨ ਪਿੰਡਾਂ ਦੇ ਗ਼ਰੀਬ ਲੋਕਾਂ ਦਾ ਸ਼ਹਿਰਾਂ ਵੱਲ ਨੂੰ ਪਰਵਾਸ ਕਰਨਾ ਹੈ ਜਿਸ ਦਾ ਮੁੱਖ ਕਾਰਨ ਪਿੰਡਾਂ ਵਿੱਚ ਰੋਜ਼ੀ ਤੇ ਰੁਜ਼ਗਾਰ ਦੇ ਮੌਕੇ ਦਿਨ-ਬ-ਦਿਨ ਘਟਣਾ ਹੈ।
ਭਾਰਤ ਦੱਖਣੀ ਏਸ਼ੀਆ ਦਾ ਇੱਕ ਦੇਸ਼ ਹੈ। ਇਹ ਖੇਤਰਫਲ ਦੇ ਹਿਸਾਬ ਨਾਲ ਦੁਨੀਆਂ ਦਾ ਸੱਤਵਾਂ ਅਤੇ ਆਬਾਦੀ ਦੇ ਹਿਸਾਬ ਨਾਲ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੁਨੀਆਂ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਇਹ ਦੱਖਣ ਵਿੱਚ ਹਿੰਦ ਮਹਾਂਸਾਗਰ, ਦੱਖਣ-ਪੱਛਮ ਵਿੱਚ ਅਰਬ ਸਾਗਰ ਅਤੇ ਦੱਖਣ-ਪੂਰਬ ਵਿੱਚ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ ਹੈ। ਭਾਰਤ ਪੱਛਮ ਵੱਲ ਪਾਕਿਸਤਾਨ ਅਤੇ ਅਫ਼ਗ਼ਾਨਿਸਤਾਨ, ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ, ਪੂਰਬ ਵੱਲ ਬਰਮਾ ਅਤੇ ਬੰਗਲਾਦੇਸ਼ ਆਦਿ ਦੇਸ਼ਾਂ ਨਾਲ ਜ਼ਮੀਨੀ ਸਰਹੱਦ ਸਾਂਝੀ ਕਰਦਾ ਹੈ ਅਤੇ ਦੱਖਣ ਵੱਲ ਮਾਲਦੀਵ ਅਤੇ ਸ੍ਰੀ ਲੰਕਾ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦਾ ਹੈ। ਭਾਰਤ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਬਰਮਾ, ਥਾਈਲੈਂਡ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦੇ ਹਨ।
ਕਬਾਇਲੀ ਸੱਭਿਆਚਾਰ ਮਾਨਵੀ ਜੀਵਨ ਦੇ ਇਤਿਹਾਸ ਵਿੱਚ ਇੱਕ ਮਹੱਤਵਪੂਰਨ ਪੜਾਅ ਹੈ। ਕਬਾਇਲੀ ਜੀਵਨ ਤੋਂ ਭਾਵ ਉਸ ਕਬੀਲਿਆਂ ਦੇ ਸਮੂਹ ਤੋਂ ਹੈ ਜਿਸ ਦੇ ਮੈਂਬਰ ਇੱਕ ਸਾਂਝੀ ਉਪ-ਭਾਸ਼ਾ ਬੋਲਦੇ ਹਨ। ਉਹਨਾਂ ਦੇ ਜੀਵਨ ਨੂੰ ਚਲਾਉਣ ਦੇ ਆਪਣੇ ਨਿਯਮ ਹੁੰਦੇ ਹਨ। ਇਹਨਾਂ ਦੇ ਮੈਂਬਰ ਇੱਕ ਸਾਂਝੇ ਇਲਾਕੇ ਵਿੱਚ ਵਸਦੇ ਹਨ। ਸਖਤੀ ਨਾਲ ਕੀਤੀਆਂ ਮਨਾਹੀਆਂ ਹੀ ਕਬੀਲਾਵਾਦ ਦੇ ਮੁੱਢਲੀ ਸ਼ਰਤ ਹੈ।ਇਹ ਮਨਾਹੀਆਂ ਹੀ ਸਮਜ ਸਮੂਹ ਨੂੰ ਅਟੁੱਟ ਇਕਾਈ ਵਿੱਚ ਪਰੋਈ ਰੱਖਣ ਦੇ ਸਮਰੱਥ ਹੁੰਦੀਆਂ ਹਨ
ਪੰਜਾਬ ਦਾ ਸਭਿਆਚਾਰ ਮਿਸ਼ਰਤ ਸਭਿਆਚਾਰ ਹੈ ਕਿਉਂਕਿ ਇਸ ਵਿੱਚ ਬਹੁਤ ਸਾਰੇ ਸਭਿਆਚਾਰ ਦੀ ਮਿੱਸ ਸੰਮਲਿਤ ਹੈ। ਪੰਜਾਬੀ ਸਭਿਆਚਾਰ ਵਿੱਚ ਅਨੇਕਾਂ ਜਾਤੀਆਂ, ਧਰਮਾ, ਨਸਲਾਂ, ਕੌਮਾਂ ਅਤੇ ਕਬੀਲਿਆਂ ਦਾ ਮਿਸ਼ਰਣ ਮਿਲਦਾ ਮਿਲਦਾ ਹੈ। ਪੰਜਾਬੀ ਸਭਿਆਚਾਰ ਵਿੱਚ ਬਹੁਤ ਸਾਰੇ ਕਬੀਲਿਆਂ ਦੀ ਸਮੇਂ ਸਮੇਂ ਤੇ ਸਮੂਲੀਅਤ ਹੁੰਦੀ ਰਹੀ ਹੈ। ਹੌਲੀ ਹੌਲੀ ਇਹਨਾਂ ਕਬੀਲਿਆਂ ਦਾ ਪੰਜਾਬੀ ਸਭਿਆਚਾਰ ਵਿੱਚ ਸਮੀਕਰਨ ਹੁੰਦਾ ਗਿਆ। ਵਰਤਮਾਨ ਸਮੇਂ ਵਿੱਚ ਬਹੁਤ ਸਾਰੇ ਕਬੀਲੇ ਪੰਜਾਬੀ ਸੱਭਿਆਚਾਰ ਵਿੱਚ ਸੰਮਲਿਤ ਹੋ ਚੁੱਕੇ ਹਨ, ਪ੍ਰੰਤੂ ਇਹਨਾਂ ਕਬੀਲਿਆਂ ਦੇ ਜੀਵਨ ਵਿਵਹਾਰ ਦੇ ਪੈਟਰਨ ਪੰਜਾਬੀ ਸੱਭਿਆਚਾਰ ਵਿੱਚ ਵੱਖਰੇ ਹੀ ਪਹਿਚਾਣੇ ਜਾ ਸਕਦੇ ਹਨ। ਪੰਜਾਬੀ ਸਭਿਆਚਾਰ ਦੇ ਸੰਦਰਭ ਵਿੱਚ ਇਹਨਾਂ ਕਬੀਲਿਆਂ ਦੀ ਬਣੀ ਅਹਿਮੀਅਤ ਬਣਦੀ ਹੈ। ਪੰਜਾਬ ਵਿੱਚ ਵੱਸਣ ਵਾਲੇ ਕਬੀਲੇ ਕਿਸੇ ਨਾ ਕਿਸੇ ਲੋਕ ਸਿਰਜਣਾ ਨਾਲ ਜੁੜੇ ਹੋਏ ਹਨ। ਖੇਤੀਬਾੜੀ ਦੀ ਲੋੜ ਵਜੋਂ ਕੰਮ ਆਉਣ ਵਾਲੇ ਸੰਤਾਂ ਦਾ ਨਿਰਮਾਣ ਕਰਨਾ ਜਿਵੇਂ ਛੱਜ ਬਣਾਉਣੇ, ਵਾਣ/ਰਹੀਆਂ ਵੱਟਣਾ, ਟੋਕਰੀ ਬਣਾਉਣਾ ਆਦਿ ਵੱਖ-ਵੱਖ ਕਬੀਲਿਆਂ ਉਪਰ ਨਿਰਭਰ ਕਰਦਾ ਹੈ। ਪੰਜਾਬੀ ਸਭਿਆਚਾਰ ਵਿੱਚ ਤਕਰੀਬਨ ਤੀਹ ਕਬੀਲਿਆਂ ਦੀ ਨਿਸ਼ਾਨਦੇਹੀ ਕੀਤੀ ਜਾਂਦੀ ਹੈ। ਪ੍ਰੰਤੂ ਵਰਤਮਾਨ ਸਮੇਂ ਵਿੱਚ ਅੱਠ ਕਬੀਲਿਆਂ ਦੀ ਹੋਂਦ ਨੂੰ ਸਵੀਕਾਰ ਕੀਤਾ ਗਿਆ ਹੈ। ਪੰਜਾਬ ਵਿੱਚ ਵੱਸਦੇ ਪ੍ਰਮੁੱਖ ਕਬੀਲੇ ਸਾਂਸੀ, ਬਾਜੀਗਰ, ਬੋਰੀਆਂ, ਗੁੱਜਰ, ਮਿਆਰੀ, ਸ਼ਿਕਾਰ, ਗਾਡੀਲੁਹਾਰ ਅਤੇ ਮਰਾਠੀ ਆਦਿ ਨੂੰ ਅਧਿਐਨ ਬਣਾਇਆ ਗਿਆ ਹੈ। ਕਬੀਲੇ ਦੀ ਪਰਿਭਾਸ਼ਾ ਬਾਰੇ ਸੰਸਾਰ ਵਿੱਚ ਬਹੁਤ ਕੁਝ ਕਿਹਾ ਗਿਆ ਹੈ। ਪਰ ਸੰਖੇਪ ਵਿੱਚ ਏਨਾ ਕਹਿਣਾ ਕਾਫ਼ੀ ਹੋਵੇਗਾ ਕਿ'ਟਰਾਈਬ'ਸ਼ਬਦ ਲਾਤੀਨੀ ਭਾਸ਼ਾ ਤੋਂ ਲਿਆ ਗਿਆ ਹੈ, ਜੋ ਸਭ ਤੋਂ ਪਹਿਲਾਂ ਉਨ੍ਹਾਂ ਤਿੰਨ ਬੰਦਿਆਂ ਲਈ ਵਰਤਿਆ ਗਿਆ ਜੋ 241 ਵਰ੍ਹੇ ਈਸਾ ਪੂਰਵ ਰੋਮ ਦਾ ਹਿੱਸਾ ਬਣੇ। ਸਮਾਜ ਸ਼ਾਸਤਰੀ ਡੀ. ਐਨ.
ਸਮਾਜਿਕ ਵਿਗਿਆਨ ਵਿੱਚ, ਸਮਾਜਿਕ ਸੰਰਚਨਾ ਸਮਾਜ ਵਿੱਚ ਪੈਟਰਨ ਵਿੱਚ ਰੂਪਮਾਨ ਸਮਾਜਿਕ ਤਾਣਾਬਾਣਾ ਹੁੰਦਾਹੈ ਜੋ ਵਿਅਕਤੀਆਂ ਦੀਆਂ ਕਾਰਵਾਈਆਂ ਤੋਂ ਪਨਪਦਾ ਵੀ ਹੈ ਅਤੇ ਉਨ੍ਹਾਂ ਦਾ ਨਿਰਧਾਰਣ ਵੀ ਕਰਦਾ ਹੈ। ਮੈਕਰੋ ਸਕੇਲ ਤੇ, ਸਮਾਜਿਕ ਸੰਰਚਨਾ ਸਮਾਜਿਕ ਆਰਥਿਕ ਸਤਰੀਕਰਨ ਦੀ ਵਿਵਸਥਾ (ਉਦਾਹਰਨ ਲਈ, ਜਮਾਤੀ ਬਣਤਰ), ਸਮਾਜਿਕ ਸੰਸਥਾਵਾਂ, ਜਾਂ ਵੱਡੇ ਸਮਾਜਿਕ ਸਮੂਹਾਂ ਦੇ ਵਿਚਕਾਰ ਹੋਰ ਪੈਟਰਨ-ਯੁਕਤ ਸਬੰਧਾਂ ਦੀ ਵਿਵਸਥਾ ਹੈ। ਵਿਚਕਾਰਲੇ ਪੈਮਾਨੇ ਤੇ, ਇਹ ਵਿਅਕਤੀਆਂ ਜਾਂ ਸੰਗਠਨਾਂ ਵਿਚਕਾਰ ਸੋਸ਼ਲ ਨੈਟਵਰਕ ਸਬੰਧਾਂ ਦਾ ਢਾਂਚਾ ਹੈ। ਮਾਈਕ੍ਰੋ ਪੈਮਾਨੇ ਤੇ, ਇਹ ਸਮਾਜਿਕ ਪ੍ਰਣਾਲੀ ਦੇ ਅੰਦਰ ਵਿਅਕਤੀਆਂ ਦੇ ਵਿਵਹਾਰ ਨੂੰ ਰੂਪਮਾਨ ਕਰਨ ਵਾਲੇ ਮਿਆਰਾਂ ਦਾ ਵਿਧੀ-ਵਿਧਾਨ ਹੋ ਸਕਦਾ ਹੈ।
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।1928 ਵਿੱਚ ਭਗਤ ਸਿੰਘ ਤੇ ਉਸਦੇ ਸਾਥੀ ਸ਼ਿਵਰਾਮ ਰਾਜਗੁਰੂ ਨੇ 21 ਸਾਲਾ ਬਰਤਾਨਵੀ ਪੁਲਿਸ ਅਫ਼ਸਰ ਜੌਨ ਸਾਂਡਰਸ ਦਾ ਲਾਹੌਰ ਵਿਖੇ ਗੋਲੀ ਮਾਰਕੇ ਕਤਲ ਕੀਤਾ ਜਦ ਉਹਨਾਂ ਮਕਸਦ ਜੇਮਜ਼ ਸਕੌਟ ਨਾਂ ਦੇ ਸੀਨੀਅਰ ਪੁਲਿਸ ਸੁਪਰਿਨਟੈਂਡੈਂਟ ਦਾ ਕਤਲ ਕਰਨਾ ਸੀ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।ਪ੍ਰਦੂਸ਼ਣ ਦੀਆਂ ਮੁੱਖ ਕਿਸਮਾਂ ਵਿੱਚ ਸ਼ਾਮਲ ਹਨ:
ਪੈਸਾ ਜਾਂ ਧਨ (ਅੰਗਰੇਜੀ: Money) ਉਹ ਜਿਨਸ (commodity) ਹੁੰਦੀ ਹੈ ਜਿਸਦੀ ਇੱਕੋ ਇੱਕ ਵਰਤੋਂ ਮੁੱਲ ਦਾ ਭੰਡਾਰ ਕਰਨ ਅਤੇ ਭੁਗਤਾਨ ਦੇ ਇੱਕ ਸਾਧਨ ਵਜੋਂ ਭੂਮਿਕਾ ਨਿਭਾਉਣੀ ਹੁੰਦੀ ਹੈ। ਕਹਿ ਲਉ ਪੈਸਾ ਇੱਕ ਜਿਨਸ ਹੁੰਦੀ ਹੈ, ਲੇਕਿਨ ਉਹ ਜਿਨਸ ਜਿਸ ਨੂੰ ਦੂਜੀਆਂ ਸਾਰੀਆਂ ਜਿਨਸਾਂ ਦੇ ਸੰਬੰਧ ਵਿੱਚ ਉਹਨਾਂ ਦੇ ਮੁੱਲਾਂ ਦੇ ਮਾਪ ਵਜੋਂ ਇੱਕ ਵਿਸ਼ੇਸ਼ ਭੂਮਿਕਾ ਲਈ ਚੁਣ ਲਿਆ ਗਿਆ ਹੈ।
ਸਿੱਖੀ (ਇਹ ਸ਼ਬਦ ਇਸ ਤਰ੍ਹਾਂ ਵੀ ਲਿਖਿਆ ਜਾਂਦਾ ਹੈ: ਸਿਖੀ, ਸਿੱਖ ਦਾ ਮਤਲਬ, "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ, ਜਿਸ ਦਾ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫ਼ਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜਿਉਣਾ। ਦੁਨੀਆ ਦੇ ਸਭ ਤੋਂ ਪੁਰਾਣੇ ਸਨਾਤਨ ਧਰਮ ਤੋਂ ਆਪਣੀ ਅਲੱਗ ਪਹਿਚਾਣ ਬਣਾਕੇ ਸਿੱਖ ਪੰਥ ਨੂੰ ਮੰਨਣ ਵਾਲਿਆਂ ਦੀ ਗਿਣਤੀ ਕੁੱਲ ਦੁਨੀਆ ਵਿੱਚ ਲਗਭਗ 3 ਕਰੋੜ ਹੈ, ਜੋ ਕਿ ਸਾਰੀ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਪੰਥ ਹੈ।ਸਿੱਖੀ ਦਾ ਰੂਹਾਨੀ ਅਤੇ ਕੌਮੀ ਆਧਾਰ ਸਿੱਖਾਂ ਦੇ ਦਸ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਕਿ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਪੰਥ ਦੇ ਫ਼ਲਸਫ਼ੇ ਨੂੰ ਗੁਰਮਤ ਕਿਹਾ ਜਾਂਦਾ ਹੈ, ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ ਹੈ ਅਤੇ ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰੂ ਨਾਨਕ ਦੇਵ ਜੀ ਨੇ ਜੋਤਿ-ਜੋਤਿ ਸਮਾਉਣ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਮੁਆਸ਼ਰੇ ਨੂੰ ਰਹਿਨੁਮਾਈ ਦੇਣ ਦਾ ਕੰਮ ਸੌਂਪਿਆ। ਇਹ ਰਿਵਾਜ਼ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਿਹਾ, ਜਿਹਨਾਂ ਨੇ 1699 ਈਸਵੀ ਵਿੱਚ ਵਿਸਾਖੀ ਵਾਲੇ ਦਿਨ ਖ਼ਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਕੇਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਤੇ ਜਿਨ੍ਹਾਂ ਤੋਂ ਬਾਅਦ ਵਿੱਚ ਗੁਰੂ ਸਾਹਿਬ ਨੇ ਅਰਜ਼ ਕਰ ਖ਼ੁਦ ਅੰਮ੍ਰਿਤ ਛਕਿਆ। ਗੁਰ ਗੋਬਿੰਦ ਸਿੰਘ ਜੀ ਨੇ ਜੋਤੀ-ਜੋਤਿ ਸਮਾਉਣ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰੂ ਤਖ਼ਤ ਸੌਂਪਕੇ ਦੇਹਧਾਰੀ ਗੁਰੂ ਦੇ ਰਿਵਾਜ਼ ਨੂੰ ਖ਼ਤਮ ਕੀਤਾ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।ਅੰਮ੍ਰਿਤਾ ਪ੍ਰੀਤਮ ਦੀ ਸਭ ਤੋਂ ਮਸ਼ਹੂਰ ਕਵਿਤਾ ਅੱਜ ਆਖਾਂ ਵਾਰਿਸ ਸ਼ਾਹ ਨੂੰ ਹੈ ਜਿਸ ਵਿੱਚ ਉਹ ਹਿੰਦੁਸਤਾਨ ਦੀ ਵੰਡ ਤੋਂ ਬਾਅਦ ਹੋਏ ਕਤਲੇਆਮ ਪ੍ਰਤੀ ਆਪਣਾ ਰੋਸ ਦਿਖਾਉਂਦੇ ਹੋਏ ਵਾਰਿਸ ਸ਼ਾਹ ਨੂੰ ਵਾਪਸ ਆਉਣ ਦੀ ਦੁਹਾਈ ਪਾਉਂਦੀ ਹੈ। ਇੱਕ ਨਾਵਲਕਾਰ ਦੇ ਤੌਰ ਉੱਤੇ ਪਿੰਜਰ (1950) ਉਸਦਾ ਸਭ ਤੋਂ ਮਸ਼ਹੂਰ ਨਾਵਲ ਹੈ ਜਿਸ ਉੱਤੇ ਬਾਅਦ ਵਿੱਚ ਇੱਕ ਅਵਾਰਡ ਜੇਤੂ ਫ਼ਿਲਮ ਪਿੰਜਰ (2003) ਵੀ ਬਣੀ।1947 ਵਿੱਚ ਭਾਰਤ ਤੇ ਪਾਕਿਸਤਾਨ ਦੀ ਵੰਡ ਪਿੱਛੋਂ ਇਹ ਲਿਹੌਰ ਤੋਂ ਹਿੰਦੁਸਤਾਨ ਆ ਗਈ।
ਛੂਆਛਾਤ ਵਿਸ਼ਵ ਦੇ ਅਨੇਕ ਖੇਤਰਾਂ ਵਿੱਚ ਪ੍ਰਾਚੀਨ ਸਮਿਆਂ ਤੋਂ ਚਲੀ ਆ ਰਹੀ ਇੱਕ ਸਮਾਜਿਕ ਰੀਤ ਹੈ, ਜਿਸ ਦੇ ਅਨਿਆਂਪੂਰਨ ਖਾਸੇ ਕਾਰਨ ਇਸ ਦੇ ਖਾਤਮੇ ਲਈ ਮਾਨਵ-ਹਿਤੈਸ਼ੀ ਸਮਾਜਿਕ ਆਗੂਆਂ ਨੇ ਸਮੇਂ ਸਮੇਂ ਆਵਾਜ਼ ਉਠਾਈ। ਇਸ ਰੀਤ ਅਨੁਸਾਰ ਕਿਸੇ ਘੱਟ ਗਿਣਤੀ ਗਰੁੱਪ ਨੂੰ ਮੁੱਖਧਾਰਾ ਵਲੋਂ ਸਮਾਜਿਕ ਰੀਤ ਜਾਂ ਕਾਨੂੰਨੀ ਆਦੇਸ਼ ਨਾਲ ਅਛੂਤ ਕਰਾਰ ਦੇ ਦਿੱਤਾ ਜਾਂਦਾ ਹੈ। ਆਮ ਤੌਰ 'ਤੇ ਅਛੂਤ ਸਮੂਹ ਉਹ ਹੁੰਦੇ ਹਨ ਜਿਹੜੇ ਮੁੱਖਧਾਰਾ ਦੀ ਮਰਯਾਦਾ ਨੂੰ ਮੰਨਣ ਤੋਂ ਇਨਕਾਰੀ ਹੁੰਦੇ ਹਨ। ਇਤਿਹਾਸਕ ਤੌਰ 'ਤੇ ਇਹ ਵਿਦੇਸ਼ੀ, ਘਰੇਲੂ ਵਰਕਰ, ਟੱਪਰੀਵਾਸ ਕਬੀਲੇ, ਕਾਨੂੰਨ-ਤੋੜਨ ਵਾਲੇ ਅਤੇ ਅਪਰਾਧੀ ਅਤੇ ਕਿਸੇ ਛੂਤ ਦੀ ਬਿਮਾਰੀ ਤੋਂ ਪੀੜਤ ਲੋਕ ਹੁੰਦੇ ਸਨ। ਇਹ ਬੇਦਖਲੀ ਕਾਨੂੰਨ-ਤੋੜਨ ਵਾਲਿਆਂ ਨੂੰ ਸਜ਼ਾ ਦਾ, ਰਵਾਇਤੀ ਸਮਾਜਾਂ ਨੂੰ ਅਜਨਬੀਆਂ ਦੀ ਲਾਗ ਤੋਂ ਬਚਾਉਣ ਦਾ ਅਤੇ ਛੂਤ ਦੇ ਰੋਗੀਆਂ ਤੋਂ ਬਚਾਉ ਦਾ ਇੱਕ ਢੰਗ ਸੀ।
ਪੰਜਾਬੀ ਭਾਸ਼ਾ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖਾਂ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਵਿਸਥਾਪਨ ਕਿਰਿਆਵਾਂ ਜਿਸ ਵਿੱਚ ਵੱਧ ਕਿਰਿਆਸ਼ੀਲ ਤੱਤ, ਘੱਟ ਕਿਰਿਆਸ਼ੀਲ ਤੱਤ ਦੇ ਯੋਗਿਕ ਵਿੱਚੋਂ ਵਿਸਥਾਪਨ ਕਰ ਦਿੰਦਾ ਹੈ ਅਤੇ ਆਪ ਯੋਗਿਕ ਬਣਾ ਲੈਂਦਾ ਹੈ। ਇਹ ਦੋ ਕਿਸਮਾਂ ਦਾ ਹੈ: ਇਕਹਿਰਾ ਵਿਸਥਾਪਨ ਕਿਰਿਆਵਾਂ ਜਿਸ ਵਿੱਚ ਇੱਕ ਤੱਤ ਕਿਸੇ ਯੋਗਿਕ ਵਿੱਚੋ ਦੂਜੇ ਤੱਤ ਦਾ ਵਿਸਥਾਪਨ ਕਰ ਕੇ ਉਸ ਦੀ ਥਾਂ ਤੇ ਯੋਗਿਕ ਬਣਾ ਲੈਦਾ ਹੈ। ਤੱਤਾਂ ਦੀ ਕਿਰਿਆਸ਼ੀਲਤਾ ਲੜੀ ਵੱਧ ਕਿਰਿਆਸ਼ੀਲ ਤੋਂ ਘੱਟ ਕਿਰਿਆਸ਼ੀਲ Li, K, Sr, Na, Ca, Mg, Al, Zn, Cr, Fe, Cd, Co, Ni, Sn, Pb, H, Sb, As, Bi, Cu, Hg, Ag, Pd, Pt, Au. ਇਸੇ ਤਰ੍ਹਾਂ ਹੀ ਹੈਲੋਜਨ ਗਰੁਪ ਦੀ ਕਿਰਿਆਸ਼ੀਲਤਾ ਲੜੀ F, Cl, Br, I. A ਅਤੇ B ਦੋ ਵੱਖ ਵੱਖ ਚਾਰਜ ਵਾਲੇ ਆਇਨ ਹਨ ਤਾਂ ਸਮੀਕਰਨ ਨੂੰ ਸੰਤੁਲਤ ਕਰਨ ਲਈ ਜ਼ਰੁਰੀ ਹੈ। ਸਿਲਵਰ ਨਾਈਟ੍ਰੇਟ, AgNO3 (ਜਿਸ ਵਿੱਚ Ag+ ਆਇਨ), ਅਤੇ ਜਿਸਤ, Zn, ਅਤੇ ਚਾਂਦੀ, Ag, ਮਿਲ ਕੇ ਜ਼ਿੰਕ ਨਾਈਟ੍ਰੇਟ, Zn(NO3)2 (ਜਿਸ ਵਿੱਚ Zn2+ ਆਇਨ ਹਨ). 2AgNO3(aq) + Zn(s) → 2Ag(s) + Zn(NO3)2(aq)ਮੈਗਨੀਸ਼ੀਅਮ ਧਾਤ Mg, ਲੂਣ ਦਾ ਤਿਜ਼ਾਬ HCl, ਨਾਲ ਕਿਰਿਆ ਕਰ ਕੇ ਮੈਗਨੀਸ਼ੀਅਮ ਕਲੋਰਾਈਡ, MgCl2, ਅਤੇ ਹਾਈਡਰੋਜਨ, H2.
ਰੀਤੀ ਰਿਵਾਜ ਸ਼ਬਦ ਅੰਗਰੇਜੀ ਦੇ ਪਦ ritual ਦੇ ਪੰਜਾਬੀ ਅਨੁਵਾਦ ਵਜੋਂ ਵਰਤਿਆ ਗਿਆ ਹੈ। ਸਮਾਜ ਦੇ ਸਮਾਂ ਵਿਹਾ ਚੁੱਕੇ ਕਾਰਜ ਜਦੋਂ ਆਪਣੇ ਸਾਰਥਕ ਪ੍ਰਕਾਰਜ ਤੋਂ ਮੁਕਤ ਹੋ ਕੇ ਪ੍ਰਤੀਕ ਰੂਪ ਵਿੱਚ ਕੀਤੇ ਜਾਂਦੇ ਹਨ, ਤਾਂ ਉਹ ਰਸਮਾਂ ਅਖਵਾਉਂਦੇ ਹਨ। ਪੰਜਾਬ ਵਿੱਚ ਅਜਿਹੇ ਅਨੇਕਾ ਕਾਰਜ ਹਨ, ਜਿਨਾ ਦੀ ਪਹਿਲਾ ਕਦੀ ਮਹੱਤਤਾ ਸੀ, ਪਰ ਹੁਣ ਉਹ ਵੇਲਾ ਵਿਹਾ ਚੁਕੇ ਹਨ ਪਰ ਇਹ ਪ੍ਰਕਾਰਜ ਪ੍ਰਤੀਕ ਰੂਪ ਵਿੱਚ ਅੱਜ ਵੀ ਨਿਭਾਏ ਜਾਂਦੇ ਹਨ। ਜਿਸ ਤਰਾਂ ਉਹਨਾਂ ਦਾ ਵਾਸਤਵਿਕ ਅਮਲ ਹੋਇਆ ਕਰਦਾ ਸੀ। ਵਿਅਕਤੀ ਜੀਵਨ ਨਾਲ ਸਬੰਧਿਤ ਅਜਿਹਾ ਕੋਈ ਮੌਕਾ ਨਹੀਂ ਜਦੋਂ ਕੋਈ ਰਸਮ ਨਾ ਕੀਤੀ ਜਾਂਦੀ ਹੋਵੇ। ਵਿਅਕਤੀ ਜੀਵਨ ਦੀਆਂ ਤਿੰਨ ਅਵਸਥਾਵਾਂ ਪ੍ਰਮੁੱਖ ਮੰਨੀਆਂ ਜਾਂਦੀਆਂ ਹਨ। ਜਨਮ ਵਿਆਹ ਮੌਤ ਉਹਨਾਂ ਨਾਲ ਸਬੰਧਿਤ ਰਸਮਾਂ ਹੇਠ ਲਿਖੇ ਹਨ: -
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸੀ, ਜਿਸ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਸ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਉਸ ਨੂੰ ਭਾਈ ਜੀ ਆਖਿਆ ਜਾਣ ਲੱਗਾ। ਉਸ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਜਾਂ ਸ਼੍ਰੀ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰੂਦਵਾਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰੂਦਵਾਰਾ ਚੌਥੇ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਪੰਜਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ ੧੬੦੬ ਵਿੱਚ ਸ਼੍ਰੀ ਅਕਾਲ ਤਖਤ ਸਾਹਿਬ ਜੀ ਦਾ ਨੀਂਹ ਪੱਥਰ ਛੇਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਸ਼੍ਰੀ ਹਰਿਮੰਦਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਸ਼ਹੀਦ ਦੀ ਸ਼ਹੀਦੀ ਵੀ ੧੬੫੭ ਦੇ ਜਹਾਨ ਖ਼ਾਨ ਵਾਲੇ ਹਮਲੇ ਦੌਰਾਨ ਹੀ ਸ਼੍ਰੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ। ਅੱਜ ਬਾਬਾ ਜੀ ਦੀ ਯਾਦ ਵਿੱਚ ਸ਼੍ਰੀ ਹਰਿਮੰਦਰ ਸਾਹਿਬ ਜੀ ਦੀ ਪਰਿਕਰਮਾ ਵਿੱਚ ਸ਼ਹੀਦੀ ਬੁੰਗਾ ਸਥਿਤ ਹੈ, ਜਿੱਥੇ ਲੜੀਵਾਰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਚਲਦੇ ਰਹਿੰਦੇ ਹਨ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਉਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਸੀ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ 'ਤੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।ਉਹ 1967 ਵਿੱਚ ਸਾਹਿਤ ਅਕਾਦਮੀ (ਭਾਰਤ ਦੀ ਨੈਸ਼ਨਲ ਅਕੈਡਮੀ ਆਫ਼ ਲੈਟਰਜ਼) ਦੁਆਰਾ ਦਿੱਤੇ ਗਏ ਸਾਹਿਤ ਅਕਾਦਮੀ ਪੁਰਸਕਾਰ ਦਾ ਸਭ ਤੋਂ ਘੱਟ ਉਮਰ ਦਾ ਪ੍ਰਾਪਤ ਕਰਤਾ ਬਣ ਗਿਆ, ਜੋ ਕਿ ਪੂਰਨ ਭਗਤ, 'ਲੂਣਾ(1965) ਦੀ ਪ੍ਰਾਚੀਨ ਕਥਾ 'ਤੇ ਆਧਾਰਿਤ ਉਸ ਦੇ ਮਹਾਂਕਾਵਿ ਨਾਟਕ ਲਈ ਮਿਲਿਆ ਸੀ । ਆਧੁਨਿਕ ਪੰਜਾਬੀ ਸਾਹਿਤ ਵਿੱਚ ਇੱਕ ਮਹਾਨ ਰਚਨਾ ਅਤੇ ਜਿਸਨੇ ਆਧੁਨਿਕ ਪੰਜਾਬੀ ਕਿੱਸੇ ਦੀ ਇੱਕ ਨਵੀਂ ਵਿਧਾ ਵੀ ਬਣਾਈ ਹੈ। ਅੱਜ, ਉਸ ਦੀ ਸ਼ਾਇਰੀ ਮੋਹਨ ਸਿੰਘ (ਕਵਿਤਾ) ਅਤੇ ਅੰਮ੍ਰਿਤਾ ਪ੍ਰੀਤਮ ਵਰਗੇ ਆਧੁਨਿਕ ਪੰਜਾਬੀ ਕਵਿਤਾ ਦੇ ਦਿੱਗਜਾਂ,ਦੇ ਨਾਲ ਬਰਾਬਰੀ 'ਤੇ ਖੜ੍ਹੀ ਹੈ, ਜੋ ਸਾਰੇ ਭਾਰਤ-ਪਾਕਿਸਤਾਨ ਸਰਹੱਦ ਦੇ ਦੋਵੇਂ ਪਾਸੇ ਪ੍ਰਸਿੱਧ ਹਨ।
ਦਲਿਤ ਵਰਗ ਸਮਾਜ ਦੀ ਉਹ ਸ਼੍ਰੇਣੀ ਜੋ ਸਭ ਤੋਂ ਪਛੜੀ ਮੰਨੀ ਗਈ ਹੋਵੇ ਅਤੇ ਜਿਸਨੂੰ ਉਚੇ, ਅਮੀਰ ਲੋਕ ਉੱਪਰ ਨਾ ਉਠਣ ਦਿੰਦੇ ਹੋਣ। ਪੁਰਾਣੇ ਸਮਿਆਂ ਵਿੱਚ ਦਲਿਤ ਸਬਦ ਹਜ਼ਾਰਾਂ ਸਾਲਾਂ ਤੱਕ ਅਛੂਤ ਸਮਝੀਆਂ ਜਾਣ ਵਾਲੀ ਉਨ੍ਹਾਂ ਤਮਾਮ ਜਾਤੀਆਂ ਲਈ ਸਮੂਹਕ ਤੌਰ ਤੇ ਪ੍ਰਯੋਗ ਹੁੰਦਾ ਸੀ ਜੋ ਸਮਾਜ ਵਿਵਸਥਾ ਵਿੱਚ ਸਭ ਤੋਂ ਹੇਠਲੇ ਡੰਡੇ ਤੇ ਸਥਿਤ ਸਨ। ਸੰਵਿਧਾਨਕ ਭਾਸ਼ਾ ਵਿੱਚ ਇਨ੍ਹਾਂ ਨੂੰ ਹੀ ਅਨੁਸੂਚਿਤ ਜਾਤੀਆਂ ਕਿਹਾ ਗਿਆ ਹੈ। ਭਾਰਤੀ ਸੰਵਿਧਾਨ ਵਿੱਚ ਦਿੱਤੇ ਅਧਿਕਾਰਾਂ ਨਾਲ ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਕਬੀਲਿਆਂ ਨਾਲ ਸਬੰਧਤ ਲੋਕਾਂ ਨੂੰ ਮੁੱਖ ਧਾਰਾ ਵਿੱਚ ਖੜ੍ਹਾ ਕੀਤਾ ਗਿਆ ਹੈ। ਭਾਰਤ ਦੀ ਜਨਸੰਖਿਆ ਵਿੱਚ ਲਗਭਗ 24.
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਗੁਰੂ ਨਾਨਕ ਦੇਵ ਜੀ (15 ਅਪ੍ਰੈਲ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ। 1. ਗੁਰੂ ਨਾਨਕ ਸਾਹਿਬ ਦੇ ਜਨਮ ਅਤੇ ਜੋਤੀ-ਜੋਤ ਸਮਾੳਣ ਬਾਰੇ ਤਾਰੀਖ਼ਾਂ ਵਿਚ ਮਤਭੇਦ ਹੈ। ਸੁਖਬਾਸੀ ਰਾਮ ਬੇਦੀ, ਗਣੇਸ਼ਾ ਸਿੰਘ ਬੇਦੀ, ਡਾ. ਤਰਲੋਚਨ ਸਿੰਘ, ਡਾ ਹਰਜਿੰਦਰ ਸਿੰਘ ਦਿਲਗੀਰ ਵਰਗੇ ਇਤਿਹਾਸਕਾਰ ਉਨ੍ਹਾਂ ਦਾ ਜਨਮ 20 ਅਕਤੂਬਰ 1469 ਅਤੇ ਜੋਤੀ ਜੋਤ ਸਮਾਉਣਾ 7 ਸਤੰਬਰ 1539 ਦਾ ਮੰਨਦੇ ਹਨ (Sikh History in 10 Volume, vol 1) 2.
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਂਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਔਰਤਾਂ ਦੇ ਹੱਕ ਜਾਂ ਜ਼ਨਾਨਾ ਹੱਕ ਉਹ ਹੱਕ ਅਤੇ ਖ਼ਿਤਾਬ ਹਨ ਜਿਹਨਾਂ ਉੱਤੇ ਦੁਨੀਆ ਭਰ ਦੇ ਕਈ ਸਮਾਜਾਂ ਦੀਆਂ ਔਰਤਾਂ ਅਤੇ ਕੁੜੀਆਂ ਲਈ ਦਾਅਵਾ ਕੀਤਾ ਗਿਆ ਹੈ। ਕਈ ਥਾਂਵਾਂ ਉੱਤੇ ਇਹਨਾਂ ਹੱਕਾਂ ਦਾ ਅਦਾਰਾਕਰਨ ਕੀਤਾ ਜਾ ਚੁੱਕਾ ਹੈ ਜਾਂ ਕਨੂੰਨ, ਸਥਾਨੀ ਰਿਵਾਜਾਂ ਅਤੇ ਵਤੀਰਿਆਂ ਦੀ ਸ਼ਹਿ ਪ੍ਰਾਪਤ ਹੈ ਜਦਕਿ ਕੁਝ ਹੋਰ ਥਾਂਵਾਂ ਉੱਤੇ ਇਹਨਾਂ ਨੂੰ ਅਣਗੌਲਿਆ ਜਾਂ ਦਬਾਇਆ ਜਾਂਦਾ ਹੈ। ਇਹ ਮਨੁੱਖੀ ਹੱਕਾਂ ਦੇ ਮੋਕਲੇ ਵਿਚਾਰਾਂ ਤੋਂ ਅੱਡਰੇ ਹਨ ਕਿਉਂਕਿ ਇਹ ਦਾਅਵਾ ਕਰਦੇ ਹਨ ਕਿ ਇਹਨਾਂ ਹੱਕਾਂ ਦੇ ਪ੍ਰਸੰਗ ਵਿੱਚ ਔਰਤਾਂ ਅਤੇ ਕੁੜੀਆਂ ਦੇ ਉਲਟ ਮਰਦਾਂ ਅਤੇ ਮੁੰਡਿਆਂ ਦੀ ਇਤਿਹਾਸਿਕ ਅਤੇ ਰਵਾਇਤੀ ਪੱਖੋਂ ਤਰਫ਼ਦਾਰੀ ਕੀਤੀ ਜਾਂਦੀ ਰਹੀ ਹੈ।ਜ਼ਨਾਨਾ ਹੱਕਾਂ ਦੀ ਧਾਰਨਾ ਵਿਚਲੇ ਆਮ ਮੁੱਦਿਆਂ ਵਿੱਚ ਕੁਝ ਅਗਾਂਹ-ਲਿਖੇ ਹੱਕ ਸ਼ਾਮਲ ਹਨ: ਸਰੀਰਕ ਨੇਕ-ਨੀਤੀ ਅਤੇ ਖ਼ੁਦਮੁਖ਼ਤਿਆਰੀ ਦਾ ਹੱਕ; ਵੋਟ ਪਾਉਣ ਦਾ ਹੱਕ; ਸਰਕਾਰੀ ਨੌਕਰੀਆਂ ਦਾ ਹੱਕ; ਕੰਮ ਕਰਨ ਦਾ ਹੱਕ; ਵਾਜਬ ਉਜਰਤ ਜਾਂ ਬਰਾਬਰ ਤਨਖ਼ਾਹਾਂ ਦਾ ਹੱਕ; ਜਾਇਦਾਦ ਦੀ ਮਾਲਕੀ ਦਾ ਹੱਕ; ਪੜ੍ਹਾਈ ਦਾ ਹੱਕ; ਫ਼ੌਜ ਜਾਂ ਜ਼ਬਰੀ ਭਰਤੀ ਕੀਤੇ ਜਾਣ ਦਾ ਹੱਕ; ਕਨੂੰਨੀ ਇਕਰਾਰ ਕਰਨ ਦਾ ਹੱਕ ਅਤੇ ਵਿਆਹੁਤਾ ਜਾਂ ਪਿਤਰੀ ਹੱਕ।
ਸਮਾਜ, ਲੋਕਾਂ ਦਾ ਸਮੁਦਾਏ ਹੁੰਦਾ ਹੈ ਜਿਸ ਵਿੱਚ ਸਾਰੇ ਵਿਅਕਤੀ ਆਪੋ ਵਿੱਚ ਵਰਤੋਂ ਵਿਹਾਰ ਕਰਦੇ ਹਨ। ਇਹ ਸਮੂਹ ਇੱਕ ਹੀ ਭੂਗੋਲਿਕ ਇਲਾਕੇ, ਸਮਾਜਿਕ ਖੇਤਰ ਅਤੇ ਰਾਜਨੀਤਕ ਸੰਗਠਨਾਂ ਦੇ ਤਹਿਤ ਜੁੜੇ ਹੁੰਦੇ ਹਨ। ਇਹ ਗੂੜ੍ਹੇ ਸਮਾਜੀ ਸੰਬੰਧਾਂ ਵਿੱਚ ਬੱਝਿਆ ਲੋਕਾਂ ਦਾ ਅਜਿਹਾ ਸਮੂਹ ਹੁੰਦਾ ਹੈ ਜੋ ਆਪਣੇ ਅੰਦਰ ਦੇ ਲੋਕਾਂ ਦੇ ਮੁਕਾਬਲੇ ਹੋਰਨਾਂ ਸਮੂਹਾਂ ਦੇ ਲੋਕਾਂ ਨਾਲ ਕਾਫ਼ੀ ਘੱਟ ਮੇਲ-ਮਿਲਾਪ ਰੱਖਦਾ ਹੈ। ਸਭਿਆਚਾਰ ਅਤੇ ਹੋਰ ਸੰਸਥਾਵਾਂ ਦੀ ਸਾਂਝ ਕਿਸੇ ਸਮਾਜ ਦੇ ਹੱਦ-ਬੰਨੇ ਨਿਰਧਾਰਿਤ ਕਰਦੀ ਹੈ।
ਜੀਵਨ ਤੱਤ ਜਾਂ ਵਿਟਾਮਿਨ (ਅਮਰੀਕੀ /ˈvaɪtəmɪn/ ਜਾਂ ਬਰਤਾਨਵੀ /ˈvɪtəmɪn/) ਇੱਕ ਕਾਰਬਨੀ ਰਸਾਇਣ ਹੁੰਦਾ ਹੈ ਜੋ ਕਿਸੇ ਵੀ ਜੀਵ ਨੂੰ ਇੱਕ ਲਾਜ਼ਮੀ ਖ਼ੁਰਾਕੀ ਤੱਤ ਵਜੋਂ ਥੋੜ੍ਹੀ ਮਾਤਰਾ ਵਿੱਚ ਚਾਹੀਦਾ ਹੁੰਦਾ ਹੈ। ਕਿਸੇ ਕਾਰਬਨੀ ਰਸਾਇਣਕ ਯੋਗ (ਜਾਂ ਸਬੰਧਤ ਯੋਗਾਂ ਦੇ ਸਮੂਹ) ਨੂੰ ਵਿਟਾਮਿਨ ਉਦੋਂ ਕਿਹਾ ਜਾਂਦਾ ਹੈ ਜਦੋਂ ਉਹ ਕੋਈ ਪ੍ਰਾਣੀ ਉਸਨੂੰ ਰੱਜਵੀਂ ਮਾਤਰਾ ਵਿੱਚ ਤਿਆਰ ਨਾ ਕਰ ਸਕੇ ਅਤੇ ਸਿਰਫ਼ ਖ਼ੁਰਾਕ ਤੋਂ ਹੀ ਲੈਣਾ ਪਵੇ। ਸੋ ਇਹ ਇਸਤਲਾਹ ਹਲਾਤਾਂ ਅਤੇ ਪ੍ਰਾਣੀ ਦੋਹਾਂ ਉੱਤੇ ਸ਼ਰਤਬੱਧ ਹੈ। ਮਿਸਾਲ ਵਜੋਂ ਅਸਕਾਰਬਿਕ ਤਿਜ਼ਾਬ (ਵਿਟਾਮਿਨ ਸੀ) ਮਨੁੱਖਾਂ ਵਾਸਤੇ ਇੱਕ ਵਿਟਾਮਿਨ ਹੈ ਪਰ ਬਹੁਤੇ ਜਾਨਵਰਾਂ ਵਾਸਤੇ ਨਹੀਂ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਇੱਕ ਸਿੱਖ ਮਹਾਰਾਜਾ ਸੀ ਜਿੰਨਾ ਨੂੰ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਸ਼ਿੰਜ਼ੋ ਆਬੇ (安倍 晋三 Abe Shinzō?, IPA: [abe ɕiɴzoː]; ਜਨਮ 21 ਸਤੰਬਰ 1954 - 8 ਜੁਲਾਈ 2022) ਦਸੰਬਰ 2012 ਵਿੱਚ ਜਾਪਾਨ ਦੇ ਪ੍ਰਧਾਨਮੰਤਰੀ ਦੇ ਅਹੁਦੇ ਲਈ ਦੁਬਾਰਾ ਚੁਣਿਆ ਗਿਆ। ਅਬੇ ਅਜ਼ਾਦ ਖਿਆਲਾਂ ਵਾਲੀ ਲੋਕਤੰਤਰ ਦੀ ਪਾਰਟੀ ਦਾ ਪ੍ਰਧਾਨ ਵੀ ਸੀ ਅਤੇ ਸ਼ਕਤੀ ਦਾ ਸੰਚਾਲਨ ਕਰਨ ਵਾਲੇ ਸੰਸਦੀਏ ਦਲ ਓਆਗਾਕੁ ਦਾ ਪ੍ਰਧਾਨ ਵੀ ਸੀ। ਅਬੇ 2006 ਤੋਂ 2007 ਤਕ ਪ੍ਰਧਾਨਮੰਤਰੀ ਬਣਿਆ ਰਿਹਾ। ਉਹ ਰਾਜਨੀਤੀ ਦਾ ਗੜ ਮੰਨੀ ਜਾਂਦੀ ਮਸ਼ਹੂਰ ਪਰਿਵਾਰ ਨਾਲ ਸੰਬੰਧ ਰਖਦਾ ਸੀ। ਜੰਗ ਤੋਂ ਬਾਅਦ 52 ਸਾਲ ਦੀ ਉਮਰ ਵਿੱਚ ਓਹ ਜਾਪਾਨ ਦਾ ਸਭ ਤੋਂ ਛੋਟੀ ਉਮਰ ਦਾ ਪ੍ਰਧਾਨ ਮੰਤਰੀ ਬਣਿਆ ਅਤੇ ਜਿਸ ਦਾ ਜਨਮ ਸੰਸਾਰ ਜੁੱਧ II ਤੋਂ ਬਾਅਦ ਹੋਇਆ, ਅਬੇ ਨੇਸ਼ਨਲ ਡਾਇਟ ਦੇ ਖ਼ਾਸ ਸੈਸ਼ਨ ਲਈ ਚੁਣਿਆ ਗਿਆ ਸੀ। ਸਤੰਬਰ 2007 ਵਿੱਚ ਉਸਨੇ ਸੇਹਤ ਖਰਾਬ ਹੋਣ ਕਰ ਕੇ ਅਹੁਦੇ ਤੋਂ ਤਿਆਗ ਪੱਤਰ ਦੇ ਦਿੱਤਾ। ਉਸ ਦੀ ਜਗਹ ਤੇ ਯਸੁਓ ਫੁਕੂਦਾ ਨੇ ਅਹੁਦਾ ਸੰਭਾਲਿਆ। ਸਤੰਬਰ 26, 2012 ਅਬੇ ਨੇ ਸਾਬਕਾ ਮੰਤਰੀ ਡਿਫੇਂਸ ਸ਼ੀਗੇਰੂ ਇਸ਼ੀਵਾਂ ਨੂੰ ਹਰਾ ਕੇ LDP ਦੇ ਪ੍ਰਧਾਨ ਦੀਆਂ 2012 ਦੀਆਂ ਜਰਨਲ ਚੋਣਾਂ ਵਿੱਚ ਜਿੱਤ ਪ੍ਰਾਪਤ ਕੀਤੀ। ਅਬੇ ਫਿਰ ਤੋਂ ਪ੍ਰਧਾਨ ਮੰਤਰੀ ਬਣਿਆ. ਸ਼ੀਗੇਰੂ ਯੋਸ਼ੀਦਾ 1948, ਤੋਂ ਬਾਅਦ ਅਬੇ ਪਹਿਲਾਂ ਸਾਬਕਾ ਪ੍ਰਧਾਨ ਮੰਤਰੀ ਸੀ ਜਿਸ ਨੇ ਦਫਤਰ ਵਿੱਚ ਵਾਪਸੀ ਕੀਤੀ. ਅਬੇ 2014 ਜਰਨਲ ਚੋਣਾਂ ਵਿੱਚ ਦੋ-ਤਿੰਨ ਬਹੁਮਤ ਪ੍ਰਾਪਤ ਕਰ ਕੇ ਨਯੂ ਕੋਮੇਟੋ ਪਾਰਟੀ ਨਾਲ ਗਠਜੋੜ ਕਰ ਕੇ ਦੁਆਰਾ ਚੁਣ ਲਿਆ ਗਿਆ.
ਮੇਲੇ ਅਤੇ ਤਿਉਹਾਰ ਸਮਾਜ ਦੇ ਹਰ ਵਰਗ ਦੇ ਲੋਕਾਂ ਦੀਆਂ ਭਾਵਨਾਵਾਂ, ਉਨ੍ਹਾਂ ਦੀਆਂ ਖੁਸ਼ੀਆਂ, ਚਾਅ ਮਲਾਰ, ਸੱਧਰਾਂ, ਯਾਦਾਂ, ਕਾਮਨਾਵਾਂ, ਮਨੌਤਾਂ ਅਤੇ ਪ੍ਰਤਿਭਾ ਦਾ ਪ੍ਰਗਟਾਵਾ ਕਰਨ ਵਾਲਾ ਇੱਕ ਸੋਮਾ ਹਨ। ਤਿਉਹਾਰ ਅਤੇ ਮੇਲੇ ਮਨੁੱਖ ਦੀਆਂ ਧਾਰਮਿਕ ਰਹੁ-ਰੀਤਾਂ ਤੇ ਜਜਬਾਤੀ ਰਹੁ-ਰੀਤਾਂ ਨਾਲ ਜੁੜੇ ਹੁੰਦੇ ਹਨ। ਕੁਝ ਇੱਕ ਤਿਉਹਾਰ ਕੁੜੀਆਂ ਮੁਟਿਆਰਾਂ ਦੇ ਹੁੰਦੇ ਹਨ। ਪੰਜਾਬ, ਮਨਮੋਹਕ ਖੇਤਾਂ ਅਤੇ ਦਿਲ ਨੂੰ ਪਿਆਰ ਕਰਨ ਵਾਲੇ ਲੋਕਾਂ ਦੀ ਧਰਤੀ ਹੈ, ਇਹ ਸਭਿਆਚਾਰਕ ਅਮੀਰੀ ਲਈ ਸਭ ਤੋਂ ਵੱਧ ਪ੍ਰਸ਼ੰਸਾ ਵਾਲਾ ਰਾਜ ਹੈ| ਉਹ ਰਾਜ ਜੋ 5 ਗਾਰਲਿੰਗ ਨਦੀਆਂ ਦੀ ਸੁੰਦਰਤਾ ਪ੍ਰਾਪਤ ਕਰਦਾ ਹੈ ਸੈਲਾਨੀਆਂ ਨੂੰ ਇਸ ਦੇ ਸੁੰਦਰਤਾ ਦੇ ਹੇਠਾਂ ਲਿਆਉਣ ਦਾ ਰਾਹ ਪੱਧਰਾ ਕਰਦਾ ਹੈ। ਇਸ ਸੁੰਦਰ ਅਵਸਥਾ ਦਾ ਸਾਰ ਆਪਣੇ ਤਿਉਹਾਰਾਂ ਦੁਆਰਾ ਸੱਚਮੁੱਚ ਅਨੁਭਵ ਕੀਤਾ ਜਾਂਦਾ ਹੈ|
ਬੁਨਿਆਦੀ ਅਧਿਕਾਰ ਭਾਰਤੀ ਸੰਵਿਧਾਨ ਦਾ ਇੱਕ ਮਹੱਤਵਪੂਰਨ ਹਿੱਸਾ ਹਨ। ਇਹ ਭਾਰਤੀ ਨਾਗਰਿਕਾਂ ਨੂੰ ਸ਼ਾਂਤੀ ਅਤੇ ਸਦਭਾਵਨਾ ਨਾਲ ਜੀਵਨ ਜਿਉਣ ਦਾ ਅਧਿਕਾਰ ਦਿੰਦੇ ਹਨ। ਇਹ ਅਧਿਕਾਰ ਵਿਸ਼ਵ ਦੇ ਲਗਭਗ ਸਾਰੇ ਲੋਕਤੰਤਰਾਂ ਵਿੱਚ ਮੌਜੂਦ ਹੁੰਦੇ ਹਨ ਜਿਵੇਂ ਕਿ ਕਾਨੂੰਨ ਦੇ ਸਾਹਮਣੇ ਸਮਾਨਤਾ, ਬੋਲਣ ਦੀ ਆਜ਼ਾਦੀ, ਇਕੱਠੇ ਹੋਣ ਦੀ ਆਜ਼ਾਦੀ ਅਤੇ ਆਪਣੇ ਧਰਮ ਨੂੰ ਪੂਜਣ ਦੀ ਆਜ਼ਾਦੀ ਆਦਿ। ਇਹਨਾਂ ਅਧਿਕਾਰਾਂ ਦੀ ਉਲੰਘਣਾ ਕਰਨ ਤੇ ਭਾਰਤੀ ਦੰਡ ਵਿਧਾਨ ਅਧੀਨ ਸਜ਼ਾ ਹੋ ਸਕਦੀ ਹੈ।
ਵਹਿਮ ਭਰਮ ਦੀ ਆਧਾਰਸ਼ਿਲਾ ਡਰ ਹੈ। ਜਦੋਂ ਵਿਅਕਤੀ ਵੱਖ-ਵੱਖ ਕੁਦਰਤੀ ਸ਼ਕਤੀਆਂ ਤੋਂ ਡਰਨ ਲੱਗਾ ਤਾਂ ਉਸਨੇ ਆਪਣੀ ਮਾਨਸਿਕ ਕਮਜ਼ੋਰੀ ਨੂੰ ਸਹਾਰਾ ਦੇਣ ਲਈ ਅਨੇਕਾਂ ਪੂਜਾ ਵਿਧੀਆਂ ਨੂੰ ਅਪਣਾਉਣਾ ਸ਼ੁਰੂ ਕੀਤਾ ਜਿਸ ਨਾਲ ਵੱਖੋ-ਵੱਖਰੇ ਵਹਿਮ ਭਰਮ ਦੀ ਪ੍ਰਚਲਿਤ ਹੋ ਗਏ। ਮਨੁੱਖ ਪ੍ਰਕਿਰਤੀ ਦੇ ਪ੍ਰਭਾਵ ਨੂੰ ਸਮਝਣੋਂ ਅਸਮਰੱਥ ਹੋਣ ਕਰ ਕੇ ਡਰਿਆ ਤੇ ਸਹਿਮਿਆ ਰਹਿੰਦਾ ਸੀ, ਜਦੋਂ ਉਹ ਹਰ ਜੜ੍ਹ ਵਸਤੂ ਵਿੱਚ ਕਿਸੇ ਭਲੀ ਜਾਂ ਚੰਦਰੀ ਆਤਮਾ ਦੀ ਹੋਂਦ ਨੂੰ ਮੰਨ ਦੇ ਉਸ ਦੇ ਚੰਗੇ ਪ੍ਰਭਾਵ ਨੂੰ ਗ੍ਰਹਿਣ ਕਰਨ ਤੇ ਚੰਦਰੇ ਤੋਂ ਮੁਕਤੇ ਹੋਣ ਲਈ ਕਈ ਰੀਤਾਂ ਤੇ ਟੂਣੇ ਕਰਿਆ ਕਰਦਾ ਸੀ ਤੇ ਹਰ ਘਟਨਾ ਕਿਸੇ ਗੈਵੀ ਸ਼ਕਤੀ ਕਰ ਕੇ ਵਾਪਰਦੀ ਹੈ ਤਾਂ ਵਿਸ਼ਵਾਸ ਰੱਖਦਾ ਸੀ ਤਾਂ ਅਨੇਕਾਂ ਵਹਿਮ ਭਰਮਾਂ ਦਾ ਜਨਮ ਹੋਇਆ।" ਮਨੁੱਖ ਇੱਕ ਸਮਾਜਿਕ ਵਾਤਾਵਰਣ ਵਿੱਚ ਰਹਿੰਦਾ ਹੈ। ਵਿਸ਼ਵਾਸ ਇਸ ਵਾਤਾਵਰਣ ਦਾ ਮਹੱਤਵਪੂਰਨ ਭਾਗ ਹਨ ਜਿਹਨਾਂ ਵਿੱਚ ਸਭ ਕੁਝ ਸ਼ਾਮਿਲ ਹੈ ਜਿਸ ਨੂੰ ਅਸੀਂ ਵਹਿਮ, ਪਰੰਪਰਾ ਜਾ ਤੁਅੱਸਬ ਕਹਿੰਦੇ ਹਾਂ। ਡੰਡੀਜ਼ ਨੇ ਐਚ.ਜੇ.
ਸਮਾਜਕ ਰੁਤਬਾ ਸਮਾਜਕ ਮੁੱਲ ਦਾ ਮਾਪ ਹੈ। ਵਧੇਰੇ ਵਿਸ਼ੇਸ਼ ਤੌਰ ਤੇ, ਇਹ ਇੱਕ ਸਮਾਜ ਵਿੱਚ ਲੋਕਾਂ, ਸਮੂਹਾਂ ਅਤੇ ਸੰਗਠਨਾਂ ਨੂੰ ਸਤਿਕਾਰ, ਸਨਮਾਨ, ਯੋਗਤਾ ਅਤੇ ਸਤਿਕਾਰ ਦੇ ਅਨੁਸਾਰੀ ਪੱਧਰ ਦਾ ਹਵਾਲਾ ਦਿੰਦਾ ਹੈ। ਕੁਝ ਲੇਖਕਾਂ ਨੇ ਇੱਕ ਸਮਾਜਿਕ ਤੌਰ ਤੇ ਮਹੱਤਵਪੂਰਣ ਭੂਮਿਕਾ ਜਾਂ ਸ਼੍ਰੇਣੀ ਦਾ ਹਵਾਲਾ ਵੀ ਦਿੱਤਾ ਹੈ ਜਿਸ ਵਿਅਕਤੀ ਨੂੰ ਇੱਕ "ਰੁਤਬਾ" ਵਜੋਂ ਮੰਨਿਆ ਜਾਂਦਾ ਹੈ (ਜਿਵੇਂ ਕਿ ਲਿੰਗ, ਸਮਾਜਕ ਵਰਗ, ਜਾਤੀ, ਅਪਰਾਧਿਕ ਦੋਸ਼ੀ ਹੋਣਾ, ਮਾਨਸਿਕ ਬਿਮਾਰੀ ਹੋਣਾ ਆਦਿ)। ਸਥਿਤੀ ਇਸ ਵਿਸ਼ਵਾਸ ਵਿੱਚ ਅਧਾਰਤ ਹੁੰਦੀ ਹੈ ਕਿ ਇੱਕ ਸਮਾਜ ਦੇ ਮੈਂਬਰਾਂ ਦਾ ਵਿਸ਼ਵਾਸ ਹੈ ਕਿ ਤੁਲਨਾਤਮਕ ਤੌਰ ਤੇ ਵਧੇਰੇ ਜਾਂ ਘੱਟ ਸਮਾਜਕ ਮੁੱਲ ਰੱਖਦਾ ਹੈ। ਪਰਿਭਾਸ਼ਾ ਦੁਆਰਾ, ਇਹ ਵਿਸ਼ਵਾਸ ਸਮਾਜ ਦੇ ਮੈਂਬਰਾਂ ਵਿੱਚ ਵਿਆਪਕ ਤੌਰ ਤੇ ਸਾਂਝੇ ਕੀਤੇ ਜਾਂਦੇ ਹਨ। ਜਿਵੇਂ ਕਿ, ਲੋਕ ਸਰੋਤਾਂ, ਲੀਡਰਸ਼ਿਪ ਅਹੁਦਿਆਂ ਅਤੇ ਸ਼ਕਤੀ ਦੇ ਹੋਰ ਕਿਸਮਾਂ ਨੂੰ ਨਿਰਧਾਰਤ ਕਰਨ ਲਈ ਸਥਿਤੀ ਦੀ ਲੜੀ ਦੀ ਵਰਤੋਂ ਕਰਦੇ ਹਨ। ਅਜਿਹਾ ਕਰਦਿਆਂ, ਇਹ ਸਾਂਝੇ ਸੱਭਿਆਚਾਰਕ ਵਿਸ਼ਵਾਸ ਸਰੋਤਾਂ ਅਤੇ ਸ਼ਕਤੀ ਦੀਆਂ ਅਸਮਾਨ ਵੰਡਾਂ ਨੂੰ ਕੁਦਰਤੀ ਅਤੇ ਨਿਰਪੱਖ ਦਿਖਾਈ ਦਿੰਦੇ ਹਨ, ਸਮਾਜਿਕ ਪੱਧਰ ਦੀਆਂ ਪ੍ਰਣਾਲੀਆਂ ਦਾ ਸਮਰਥਨ ਕਰਦੇ ਹਨ। ਮਨੁੱਖੀ ਸਮਾਜਾਂ ਵਿੱਚ ਸਥਿਤੀ ਦੇ ਢਾਂਚੇ ਸਰਬ ਵਿਆਪਕ ਜਾਪਦੇ ਹਨ, ਉੱਚ ਪੱਧਰਾਂ 'ਤੇ ਕਾਬਜ਼ ਲੋਕਾਂ ਨੂੰ ਮਹੱਤਵਪੂਰਣ ਲਾਭ ਦਿੰਦੇ ਹਨ, ਜਿਵੇਂ ਕਿ ਬਿਹਤਰ ਸਿਹਤ, ਸਮਾਜਿਕ ਪ੍ਰਵਾਨਗੀ, ਸਰੋਤ, ਪ੍ਰਭਾਵ ਅਤੇ ਆਜ਼ਾਦੀ।
ਗੁਰਮੁਖੀ (ਪੰਜਾਬੀ: گُرمُکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਬਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ ਜਾਂ ਇਹ ਕਹਿ ਲਿਆ ਜਾਵੇ ਕਿ ਇਸਲਾਮਿਕ ਰਹੱਸਵਾਦ ਨੂੰ ਸੂਫ਼ੀਵਾਦ ਜਾਂ ਤਸਉਫ਼ ਕਿਹਾ ਜਾਂਦਾ ਹੈ। ਇਸ ਵਿੱਚ ਮਸਤ ਹੋਣ ਵਾਲੇ ਸੂਫ਼ੀ ਨੂੰ ਅਹਿਲੇ ਹੱਕ ਆਖਦੇ ਹਨ।ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿੱਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇੱਕ ਮਘਦੀ ਧੂਣੀ ਸੀ ਤੇ ਇੱਕ ਲਟਾ-ਲਟ ਬਲਦੀ ਲਾਟ।”
ਆਂਧਰਾ ਪ੍ਰਦੇਸ਼ (ਤੇਲਗੁ: ఆంధ్ర ప్రదేశ్), ਭਾਰਤ ਦੇ ਦੱਖਣ-ਪੂਰਬੀ ਤਟ ਉੱਤੇ ਸਥਿਤ ਰਾਜ ਹੈ। ਖੇਤਰ ਦੇ ਅਨੁਸਾਰ ਭਾਰਤ ਦਾ ਇਹ ਚੌਥਾ ਸਭ ਤੋਂ ਵੱਡਾ ਅਤੇ ਅਬਾਦੀ ਪੱਖੋਂ ਪੰਜਵਾਂ ਸਭ ਤੋਂ ਵੱਡਾ ਰਾਜ ਹੈ। ਇਸ ਦੀ ਰਾਜਧਾਨੀ ਅਤੇ ਸਭ ਤੋਂ ਵੱਡਾ ਸ਼ਹਿਰ ਹੈਦਰਾਬਾਦ ਹੈ। ਭਾਰਤ ਦੇ ਸਾਰੇ ਰਾਜਾਂ ਵਿੱਚ ਸਭ ਤੋਂ ਲੰਮਾ ਸਮੁੰਦਰ ਤਟ ਗੁਜਰਾਤ ਵਿੱਚ (1600 ਕਿ.ਮੀ.) ਹੁੰਦੇ ਹੋਏ, ਦੂਜੇ ਸਥਾਨ ਉੱਤੇ ਇਸ ਰਾਜ ਦਾ ਸਮੁੰਦਰ ਤਟ (972 ਕਿ.ਮੀ.) ਹੈ।ਆਂਦਰਾ ਪ੍ਰਦੇਸ਼ 12°41 ਅਤੇ 22°ਉ . ਅਕਸ਼ਾਂਸ਼ ਅਤੇ 77° ਅਤੇ 84°40 ਪੂ.
1947 ਵਿੱਚ ਜਦੋਂ ਬ੍ਰਿਟਿਸ਼ ਭਾਰਤ ਨੂੰ ਆਜ਼ਾਦੀ ਮਿਲੀ ਤਾਂ ਨਾਲ ਹੀ ਭਾਰਤ ਦੀ ਵੰਡ ਕਰ ਕੇ 14 ਅਗਸਤ ਨੂੰ ਪਾਕਿਸਤਾਨੀ ਡੋਮੀਨੀਅਨ (ਬਾਅਦ ਵਿੱਚ ਇਸਲਾਮੀ ਜਮਹੂਰੀਆ ਏ ਪਾਕਿਸਤਾਨ) ਅਤੇ 15 ਅਗਸਤ ਨੂੰ ਭਾਰਤੀ ਯੂਨੀਅਨ (ਬਾਅਦ ਵਿੱਚ ਭਾਰਤ ਗਣਰਾਜ) ਦੀ ਸਥਾਪਨਾ ਕੀਤੀ ਗਈ। ਇਸ ਘਟਨਾਕਰਮ ਵਿੱਚ ਮੁੱਖ ਤੌਰ ਤੇ ਬ੍ਰਿਟਿਸ਼ ਭਾਰਤ ਦੇ ਬੰਗਾਲ ਪ੍ਰਾਂਤ ਨੂੰ ਪੂਰਬੀ ਪਾਕਿਸਤਾਨ ਅਤੇ ਭਾਰਤ ਦੇ ਪੱਛਮ ਬੰਗਾਲ ਰਾਜ ਵਿੱਚ ਵੰਡ ਦਿੱਤਾ ਗਿਆ ਅਤੇ ਇਸੇ ਤਰ੍ਹਾਂ ਬ੍ਰਿਟਿਸ਼ ਭਾਰਤ ਦੇ ਪੰਜਾਬ ਪ੍ਰਾਂਤ ਨੂੰ ਪੱਛਮੀ ਪਾਕਿਸਤਾਨ ਦੇ ਪੰਜਾਬ ਪ੍ਰਾਂਤ ਅਤੇ ਭਾਰਤ ਦੇ ਪੰਜਾਬ ਰਾਜ ਵਿੱਚ ਵੰਡ ਦਿੱਤਾ ਗਿਆ। ਇਸ ਦੌਰਾਨ ਬ੍ਰਿਟਿਸ਼ ਭਾਰਤ ਵਿੱਚੋਂ ਸੀਲੋਨ (ਹੁਣ ਸ੍ਰੀ ਲੰਕਾ) ਅਤੇ ਬਰਮਾ (ਹੁਣ ਮਿਆਂਮਾਰ) ਨੂੰ ਵੀ ਵੱਖ ਕੀਤਾ ਗਿਆ, ਲੇਕਿਨ ਇਸਨੂੰ ਭਾਰਤ ਦੀ ਵੰਡ ਵਿੱਚ ਨਹੀਂ ਸ਼ਾਮਿਲ ਕੀਤਾ ਜਾਂਦਾ ਹੈ। (ਨੇਪਾਲ ਅਤੇ ਭੂਟਾਨ ਇਸ ਦੌਰਾਨ ਵੀ ਆਜ਼ਾਦ ਰਾਜ ਸਨ ਅਤੇ ਇਸ ਬਟਵਾਰੇ ਤੋਂ ਪ੍ਰਭਾਵਿਤ ਨਹੀਂ ਹੋਏ।)
ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂ ਲੇਖਕਾਂ ਦੀ ਸੂਚੀ
ਸਾਹਿਤ ਅਕਾਦਮੀ 1955 ਤੋਂ ਹਰ ਸਾਲ ਭਾਰਤੀ ਸਾਹਿਤ ਦੀ ਤਰੱਕੀ ਲਈ ਪੰਜਾਬੀ ਸਮੇਤ ਹੋਰਨਾਂ ਭਾਸ਼ਾਵਾਂ ਦੇ ਸਾਹਿਤਕਾਰਾਂ ਅਤੇ ਉਹਨਾਂ ਦੀਆਂ ਰਚਨਾਵਾਂ ਨੂੰ ਸਾਹਿਤ ਅਕਾਦਮੀ ਪੁਰਸਕਾਰ ਦਿੰਦੀ ਆ ਰਹੀ ਹੈ। ਗਿਆਨਪੀਠ ਪੁਰਸਕਾਰ ਤੋਂ ਬਾਅਦ ਇਹ ਭਾਰਤ ਦਾ ਦੂਜਾ ਸਭ ਤੋਂ ਅਹਿਮ ਪੁਰਸਕਾਰ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿੱਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਉਚਿਤ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।‘ਲੋਕ ਖੇਡ’ ‘ਲੋਕ’ ਅਤੇ ‘ਖੇਡ’ ਸ਼ਬਦਾਂ ਦੇ ਮੇਲ ਨਾਲ ਬਣਿਆ ਹੈ। ਇਸਦਾ ਅਰਥ ਹੈ। ‘ਲੋਕ ਦੀ ਖੇਡ’। ‘ਲੋਕ’ ਸ਼ਬਦ ਵਾਸਤਵ ਵਿੱਚ ਅੰਗਰੇਜ਼ੀ ਦੇ ਫੋਕ ਦਾ ਪਰਿਯਾਇ ਹੈ। ਜੋ ਨਗਰ ਅਤੇ ਪਿੰਡ ਦੀ ਸਾਰੀ ਜਨਤਾ ਦਾ ਭਾਵ ਹੈ। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ ਮਨ ਪਰਚਾਣਾ ਹੈ। ਲੋਕਖੇਡ ਦਾ ਮਨ ਪਰਚਾਵਾ ਹੋਣਾ ਬਹੁਤ ਜ਼ਰੂਰੀ ਹੈ। ਪਰ ਮਨ ਪਰਚਾਵੇ ਦੇ ਨਾਲ-ਨਾਲ ਇਹ ਮਨੁੱਖ ਨੂੰ ਸਰੀਰਿਕ ਤੇ ਮਾਨਸਿਕ ਸ਼ਕਤੀ ਵੀ ਦਿੰਦੀਆਂ ਹਨ। ਇਨ੍ਹਾਂ ਦਾ ਮਨੁੱਖ ਦੇ ਜੀਵਨ ਨਾਲ ਡੂੰਘਾ ਸੰਬੰਧ ਹੈ।ਲੋਕ-ਖੇਡਾਂ ਦੀ ਖ਼ਾਸੀਅਤ ਇਹ ਹੈ ਕਿ ਇਹ ਕਿਸੇ ਕਰੜੇ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ। ਕੋਈ ਸਮਾਂ-ਸਥਾਨ ਵੀ ਨਿਸ਼ਚਿਤ ਨਹੀਂ, ਗਰਮੀਆਂ ਨੂੰ ਦੁਪਿਹਰਾ ਸਮੇਂ, ਰਾਤ ਨੂੰ ਚਾਨਣੀਆਂ ਰਾਤਾਂ ਵਿਚ, ਖੁੱਲ੍ਹਿਆ ਵਿਹੜਿਆਂ, ਗਲੀਆਂ, ਜੂਹਾਂ, ਟਾਹਲੀਆਂ, ਬਰੋਟਿਆਂ ਦੀਆਂ ਛਾਂਵਾਂ ਅਤੇ ਕਿਸੇ ਵੀ ਮੋਕਲੀ ਥਾਂ 'ਤੇ ਇਹ ਖੇਡੀਆਂ ਜਾਂਦੀਆਂ ਹਨ। ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ, ਸਥਾਨਿਕ ਉਪਲਬਧ ਸਮਗਰੀ ਤੋਂ ਹੀ ਕੰਮ ਸਾਰ ਲਿਆ।
ਭਗਵੰਤ ਮਾਨ ਦਾ ਜਨਮ 17 ਅਕਤੂਬਰ 1972 ਨੂੰ ਸਤੌਜ, ਜ਼ਿਲ੍ਹਾ ਸੰਗਰੂਰ, ਪੰਜਾਬ, ਵਿਖੇ ਹੋਇਆ। ਮਾਨ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਹਨ ਅਤੇ ਇੱਕ ਹਾਸਰਸ ਕਲਾਕਾਰ ਅਤੇ ਸਿਆਸਤਦਾਨ ਹਨ। ਉਹ ਪੰਜਾਬੀ ਵਿੱਚ ਆਪਣੀਆਂ ਸਕਿੱਟਾਂ ਕਰ ਕੇ ਵਧੇਰੇ ਮਸ਼ਹੂਰ ਹੈ। ਉਸਨੇ ਆਪਣਾ ਕਮੇਡੀਅਨ ਵਜੋਂ ਕੈਰੀਅਰ ਯੂਨੀਵਰਸਿਟੀ ਦੇ ਯੂਥ ਫੈਸਟੀਵਲਾਂ ਅਤੇ ਅੰਤਰ ਕਾਲਜ ਮਕਾਬਲਿਆਂ ਵਿੱਚ ਭਾਗ ਲੈਣ ਤੋਂ ਕੀਤਾ ਸੀ। ਉਸਨੇ ਪੰਜਾਬੀ ਯੂਨੀਵਰਸਿਟੀ ਤੋਂ ਸੁਨਾਮ ਕਾਲਜ ਲਈ ਦੋ ਗੋਲਡ ਮੈਡਲ ਜਿੱਤੇ। ਇਹ ਸੰਗਰੂਰ ਤੋਂ 16ਵੀਂ ਲੋਕ ਸਭਾ ਦਾ ਸਾਸੰਦ ਹੈ। ਇਸਨੇ ਆਮ ਆਦਮੀ ਪਾਰਟੀ ਦਾ ਉਮੀਦਵਾਰ ਵਜੋਂ ਚੋਣ ਜਿੱਤੀ।
ਬੁੱਲ੍ਹੇ ਸ਼ਾਹ (1680-1758) ਇੱਕ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਹਨਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਹਨਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਮਨੁੱਖੀ ਪ੍ਰਸੰਗ ਵਿੱਚ ਟੱਬਰ, ਪਰਿਵਾਰ ਜਾਂ ਖ਼ਾਨਦਾਨ ਇੱਕ ਟੋਲੀ ਹੁੰਦੀ ਹੈ ਜਿਹਨੂੰ ਜਨਮ, ਵਿਆਹ ਜਾਂ ਇਕੱਠੀ ਰਿਹਾਇਸ਼ ਰਾਹੀਂ ਮਾਨਤਾ ਮਿਲਦੀ ਹੈ। ਕਿਸੇ ਨਜ਼ਦੀਕੀ ਟੱਬਰ ਵਿੱਚ ਜੀਵਨ-ਸਾਥੀ, ਮਾਪੇ, ਭਰਾ-ਭੈਣ ਅਤੇ ਧੀਆਂ-ਪੁੱਤ ਆਦ ਸ਼ਾਮਲ ਹੁੰਦੇ ਹਨ। ਵੱਡੇ ਟੱਬਰ ਵਿੱਚ ਦਾਦਾ-ਦਾਦੀ, ਨਾਨਾ-ਨਾਨੀ, ਤਾਏ-ਚਾਚੇ, ਉਹਨਾਂ ਦੀ ਔਲਾਦ, ਭਤੀਜੇ-ਭਤੀਜੀਆਂ ਵਗ਼ੈਰਾ ਵੀ ਮੌਜੂਦ ਹੁੰਦੇ ਹਨ। ਜ਼ਿਆਦਾਤਰ ਸਮਾਜਾਂ ਵਿੱਚ ਟੱਬਰ ਬੱਚਿਆਂ ਦੇ ਸਮਾਜੀਕਰਨ ਦਾ ਸਭ ਤੋਂ ਮੁੱਖ ਅਦਾਰਾ ਹੁੰਦਾ ਹੈ। ਪੰਜਾਬ ਵਿੱਚ ਜ਼ਿਆਦਾਤਰ ਸੰਯੁਕਤ ਪਰਿਵਾਰ ਦੀ ਪਰਥਾ ਹੀ ਪ੍ਚਲਿਤ ਰਹੀ ਹੈ।ਇਸ ਦੀ ਸ਼ੁਰੂਆਤ ਵੈਦਿਕ ਕਾਲ ਸਮੇਂ ਹੋਈ।ਪਰਿਵਾਰ ਪਿਤਾ ਪੁਰਖੀ ਧਾਰਨਾ ਤੇ ਚਲਦਾ ਹੈ।ਇਸ ਵਿੱਚ ਸਭ ਤੋਂ ਸਿਆਣਾ ਆਦਮੀ ਪਰਿਵਾਰ ਦਾ ਮੁਖੀ ਹੁੰਦਾ ਹੈ।ਪਰਿਵਾਰ ਮੁਖੀ ਦੀ ਛਤਰ ਛਾਇਆ ਹੇਠ ਉਸ ਦੇ ਛੋਟੇ ਭਾਈ ਭਤੀਜੇ, ਪੁੱਤਰ,ਭਰਜਾਈਆਂ ਅਤੇ ਨੂੰਹਾਂ ਆਦਿ ਤਿੰਨ ਪੀੜੀਆਂ ਤਕ ਵੀ ਇਕੱਠੇ ਰਹਿੰਦੇ ਹਨ।🙏🏻
ਸਿੱਖਿਆ ਸਿੱਖਣ ਦੀ ਸਹੂਲਤ ਜਾਂ ਗਿਆਨ, ਹੁਨਰ, ਕਦਰਾਂ ਕੀਮਤਾਂ, ਨੈਤਿਕਤਾ, ਵਿਸ਼ਵਾਸਾਂ ਅਤੇ ਆਦਤਾਂ ਦੀ ਪ੍ਰਾਪਤੀ ਦੀ ਪ੍ਰਕਿਰਿਆ ਹੈ। ਵਿੱਦਿਅਕ ਢੰਗਾਂ ਵਿੱਚ ਸਿੱਖਿਆ, ਸਿਖਲਾਈ, ਕਹਾਣੀ ਸੁਣਾਉਣਾ, ਵਿਚਾਰ ਵਟਾਂਦਰੇ ਅਤੇ ਨਿਰਦੇਸ਼ਤ ਖੋਜ ਸ਼ਾਮਲ ਹਨ। ਸਿੱਖਿਆ ਅਕਸਰ ਸਿਖਿਅਕਾਂ ਦੀ ਰਹਿਨੁਮਾਈ ਅਧੀਨ ਹੁੰਦੀ ਹੈ, ਹਾਲਾਂਕਿ ਸਿਖਿਆਰਥੀ ਆਪਣੇ ਆਪ ਨੂੰ ਸਿੱਖਿਅਤ ਵੀ ਕਰ ਸਕਦੇ ਹਨ। ਸਿੱਖਿਆ ਨੂੰ ਰਸਮੀ ਜਾਂ ਗੈਰ-ਰਸਮੀ ਸ਼੍ਰੇਣੀਆਂ ਵਿੱਚ ਲਿਆ ਜਾ ਸਕਦਾ ਹੈ। ਕਿਸੇ ਵੀ ਅਨੁਭਵ ਨੂੰ, ਜਿਸਦਾ ਸੋਚਣ, ਮਹਿਸੂਸ ਕਰਨ ਜਾਂ ਕੰਮ ਕਰਨ ਦੇ ਢੰਗ ਤਰੀਕੇ ਵਿੱਚ ਬਦਲਾਅ ਆਵੇ,ਉਸ ਅਨੁਭਵ ਨੂੰ ਸਿੱਖਿਆ ਮੰਨਿਆ ਜਾ ਸਕਦਾ ਹੈ। ਸਿੱਖਿਆ ਦੀ ਕਾਰਜਪ੍ਰਣਾਲੀ ਨੂੰ ਸਿੱਖਿਆ ਸ਼ਾਸਤਰ (ਪੈਡਾਗੋਜੀ) ਕਿਹਾ ਜਾਂਦਾ ਹੈ।ਸਿੱਖਿਆ ਨੂੰ ਆਮ ਤੌਰ ਤੇ ਪ੍ਰੀ ਪ੍ਰਾਇਮਰੀ ਸਕੂਲ ਜਾਂ ਕਿੰਡਰਗਾਰਟਨ, ਪ੍ਰਾਇਮਰੀ ਸਕੂਲ, ਸੈਕੰਡਰੀ ਸਕੂਲ ਅਤੇ ਫਿਰ ਕਾਲਜ, ਯੂਨੀਵਰਸਿਟੀ, ਜਾਂ ਅਪ੍ਰੈਂਟਿਸਸ਼ਿਪ ਦੇ ਪੜਾਵਾਂ ਵਿੱਚ ਵੰਡਿਆ ਜਾਂਦਾ ਹੈ।
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਲੋਕਧਾਰਾ (ਅੰਗਰੇਜ਼ੀ: 'folklore') ਕਿਸੇ ਲੋਕ ਭਾਈਚਾਰੇ ਵਿੱਚ ਪ੍ਰਵਾਹਮਾਨ ਲੋਕ ਗੀਤਾਂ, ਲੋਕ ਸੰਗੀਤ, ਲੋਕ ਨਾਚ, ਮਿਥਾਂ, ਲੋਕ ਕਹਾਣੀਆਂ, ਦੰਦ ਕਥਾਵਾਂ, ਜ਼ਬਾਨੀ ਇਤਿਹਾਸ, ਕਹਾਵਤਾਂ, ਵਿਅੰਗ, ਬੁਝਾਰਤਾਂ, ਲੋਕ ਧਰਮ, ਲੋਕ ਵਿਸ਼ਵਾਸ, ਜਾਦੂ-ਟੂਣੇ, ਵਹਿਮ-ਭਰਮ, ਲੋਕ ਸਾਜ਼, ਸੰਦ, ਬਰਤਨ ਭਾਂਡੇ ਅਤੇ ਲੋਕ ਹਥਿਆਰਾਂ ਆਦਿ ਦਾ ਇੱਕ ਜਟਿਲ ਤਾਣਾ ਬਾਣਾ ਹੁੰਦਾ ਹੈ। ਇਸ ਨੂੰ ਅਸੀਂ ਚਾਰ ਵੰਨਗੀਆਂ ਵਿੱਚ ਵੰਡਦੇ ਹਾਂ।
ਸੁਰਜੀਤ ਪਾਤਰ (ਜਨਮ 14 ਜਨਵਰੀ 1945) ਇੱਕ ਪੰਜਾਬੀ ਸ਼ਾਇਰ ਹੈ। ਉਸਨੇ 1960ਵਿਆਂ ਵਿੱਚ ਆਪਣੀਆਂ ਕਵਿਤਾਵਾਂ ਪ੍ਰਕਾਸ਼ਿਤ ਕਰਨੀਆਂ ਸ਼ੁਰੂ ਕੀਤੀਆਂ ਸਨ ਅਤੇ ਅੱਜ ਤੱਕ ਨਿਰੰਤਰ ਕਾਵਿ-ਸਿਰਜਣਾ ਵਿੱਚ ਕਰਮਸ਼ੀਲ ਹੈ। ਉਹਦੀ ਸਖਸ਼ੀਅਤ 'ਕਵਿਤਾ ਦੀ ਵਿਆਪਕ ਸਮਾਜਿਕ ਅਪੀਲ ਤੇ ਗੰਭੀਰਤਾ' ਦਾ ਸੁੰਦਰ ਸੁਮੇਲ ਹੈ। ਆਲੋਚਕਾਂ ਨੇ ਉਸਨੂੰ ਖੂਬ ਸਰਾਹਿਆ ਹੈ। ਸਮਾਜ ਵਿੱਚ ਰਾਜਨੀਤਕ ਚੇਤਨਾ ਅਤੇ ਤਤਕਾਲੀ ਜ਼ਬਰ ਦੇ ਵਿਰੋਧ ਦੇ ਰੂਪ ਵਿੱਚ ਉਹਨਾਂ ਦੀ ਕਵਿਤਾ ਸਾਹਮਣੇ ਆਉਂਦੀ ਹੈ।
ਭਾਰਤ ਵਿੱਚ ਮਹਿਲਾਵਾਂ ਦੀ ਅਵਸਥਾ ਨੇ ਪਿਛਲੀ ਕੁਝ ਸਦੀਆਂ ਵਿੱਚ ਕਈ ਵੱਡੇ ਬਦਲਾਵਾਂ ਦਾ ਸੰਨਾ ਕਿੱਤਾ ਹੈ। ਪੁਰਾਤਨ ਕਾਲ ਵਿੱਚ ਆਦਮਿਆਂ ਦੇ ਨਾਲ ਬਰਾਬਰੀ ਦੀ ਸਥਿਤੀ ਤੋਂ ਲੇਕੇ ਮੱਧਕਾਲੀ ਦੀ ਮਿਆਦ ਦੇ ਘੱਟ ਪੱਧਰ ਦੀ ਜ਼ਿੰਦਗੀ ਤੇ ਨਾਲ ਹੀ ਸੁਧਾਰਕਾਂ ਦੁਆਰਾ ਅਧਿਕਾਰਾਂ ਨੂੰ ਵਾਧਾ ਦੇਣ ਤੱਕ, ਭਾਰਤ ਵਿੱਚ ਮਹਿਲਾਵਾਂ ਦਾ ਇਤਿਹਾਸ ਕਾਫ਼ੀ ਵੇਗਵਾਨ ਰਿਹਾ ਹੈ। ਆਧੁਨਿਕ ਭਾਰਤ ਵਿੱਚ ਮਹਿਲਾਵਾਂ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਲੋਕ ਸਭਾ ਦੇ ਸਪੀਕਰ, ਵਿਰੋਧੀ ਧਿਰ ਦੀ ਆਗੂ ਆਦਿ ਵਰਗੇ ਉੱਤਮ ਪਦਾਂ ਉੱਤੇ ਆਸੀਨ ਹੋਈ ਹਨ।
ਵਿਅਕਤੀ ਸੱਭਿਆਚਾਰਕ ਸੰਸਥਾਵਾਂ ਦਾ ਮੋਢੀ ਹੁੰਦਾ ਹੈ। ਅੱਗੋਂ ਉਹ ਦੂਜੇ ਵਿਅਕਤੀ ਜਾਂ ਸਮੂਹ ਨਾਲ ਰਿਸ਼ਤਿਆਂ ਵਿੱਚ ਬੱਝਾ ਹੁੰਦਾ ਹੈ। ਇਸ ਤਰ੍ਹਾਂ ਸੱਭਿਆਚਾਰ ਦੀ ਸਮੁੱਚੀ ਬਣਤਰ ਦਾ ਮੁੱਖ ਅਧਾਰ ਕੋਈ ਵਿਅਕਤੀ ਹੀ ਹੁੰਦਾ ਜਿਹੜਾ ਅੱਗੋਂ ਪਰਿਵਾਰ ਦੀ ਸਿਰਜਨਾ ਵਿੱਚ ਅਹਿਮ ਸਥਾਨ ਰੱਖਦਾ ਹੈ। ਪਰਿਵਾਰ, ਸਮਾਜਿਕ ਬਣਤਰ ਵਿੱਚ ਵਿਸ਼ੇਸ਼ ਸਥਾਨ ਰੱਖਦਾ ਹੈ। ਪਰਿਵਾਰ ਸਮਾਜ; ਦੀਆਂ ਮੁਢਲੀਆਂ ਸੰਸਥਾਵਾਂ ਵਿਚੋਂ ਇੱਕ ਹੈ। ਜਿਹੜਾ ਵਿਆਹ ਦੇ ਸਿੱਟੇ ਹੋਂਦ ਵਿੱਚ ਆਉਂਦਾ ਹੈ ਸਮਾਜਿਕ ਇਤਿਹਾਸ ਵਿੱਚ ਪਰਿਵਾਰ ਸਭ ਤੋਂ ਪਹਿਲਾਂ ਸਮਾਜਿਕ ਸਮੂਹ ਹੈ ਭਾਵੇਂ ਪੁਰਾਤਨ ਸਮਿਆਂ ਵਿੱਚ ਕਬੀਲਾ ਸੰਸਕ੍ਰਿਤੀ ਸਮੇਂ ਔਰਤ ਮਰਦ ਲਈ ਜਿਨਸੀ ਸੰਬੰਧ ਵਿਵਰਜਿਤ ਨਹੀਂ ਸਨ ਪਰ ਅੱਜ ਕਲ੍ਹ ਪਰਿਵਾਰ ਦਾ ਰੂਪ ਇਕਹਿਰੇ ਜਿਨਸੀ ਸਬੰਧਾਂ ਤੱਕ ਪੁੱਜ ਗਿਆ ਹੈ। ਪਰਿਵਾਰ ਮਨੁੱਖੀ ਰਿਸ਼ਤਿਆ ਦੀ ਅਜਿਹੀ ਮੂਲ ਇਕਾਈ ਹੈ ਜਿਸ ਵਿੱਚ ਕੁਝ ਵਿਅਕਤੀ ਸਮਾਜਿਕ ਪ੍ਰਤੀਮਾਨਾਂ ਅਨੁਸਾਰ ਇਕੱਠਾ ਜੀਵਨ ਜਿਉਣ ਲਈ ਸਮਾਜਿਕ ਤੌਰ ਤੇ ਪ੍ਰਵਾਨਤ ਹੁੰਦੇ ਹਨ। ਅੱਜ ਪਰਿਵਾਰ ਪ੍ਰਮਾਣਿਕ ਇਕਾਈ ਹੈ। ਪਰਿਵਾਰ ਦਾ ਜਨਮ ਲਿੰਗਕ ਭਾਵਨਾਵਾਂ ਦੀ ਪੂਰਤੀ ਦੇ ਸਥਾਈ ਸਾਧਨ ਵਜੋਂ ਹੋਇਆ। ਇਸਦੇ ਮੈਂਬਰ ਪ੍ਰਜਣਨ ਦੀ ਕਿਰਿਆ ਦੁਆਰਾ ਸਬੰਧਤ ਹੁੰਦੇ ਹਨ ਅਤੇ ਇਹ ਸਬੰਧ ਮੈਂਬਰਾਂ ਵਿਚਕਾਰ ਹੱਕਾਂ ਅਤੇ ਫਰਜ਼ਾ ਦੀ ਵੰਡ ਦਾ ਅਧਾਰ ਬਣਦੇ ਹਲ। ਵਿਆ ਦੀ ਆਸ ਉਪਰੰਤ ਹੋਂਦ ਵਿੱਚ ਆਉਣ ਵਾਲੇ ਇਸ ਪਰਿਵਾਰ ਦੇ ਮੈਂਬਰ ਸਾਝੇ ਨਿਵਾਸ ਸਥਾਨ ਤੇ ਰਹਿੰਦੇ ਸਾਕਾਦਾਰੀ ਸਬੰਧਾਂ ਨਾਲ ਜੁੜੇ ਹੁੰਦੇ ਹਨ। ਅਰਥਾਤ ਪਰਿਵਾਰ ਦੇ ਮੈਂਬਰ ਵਿੱਚ ਖੂਨ ਅਤੇ ਵਿਆਹ ਦੇ ਸਬੰਧਾ ਦਾ ਹੋਣਾ ਲਾਜ਼ਮੀ ਹੈ।
ਭਾਰਤ ਦਾ ਰਾਸ਼ਟਰੀ ਝੰਡਾ (ਜਾਂ ਤਿਰੰਗਾ) ਤਿੰਨ ਰੰਗਾਂ, ਕੇਸਰੀ, ਚਿੱਟਾ ਅਤੇ ਹਰੇ ਰੰਗ ਦੀਆਂ ਖਿਤਿਜ ਪੱਟੀਆਂ ਵਿੱਚ ਇੱਕ ਨੀਲੇ ਰੰਗ ਦੇ ਚੱਕਰ ਵਾਲ਼ਾ ਇੱਕ ਤਿੰਨ ਰੰਗਾ ਝੰਡਾ ਹੈ ਜਿਸਦੀ ਕਲਪਨਾ ਪਿੰਗਲੀ ਵੈਂਕਿਆ ਨੇ ਕੀਤੀ ਸੀ। ਇਸਨੂੰ 15 ਅਗਸਤ 1947 ਨੂੰ ਅੰਗਰੇਜ਼ਾਂ ਵਲੋਂ ਭਾਰਤ ਦੀ ਅਜ਼ਾਦੀ ਦੇ ਕੁਝ ਹੀ ਦਿਨ ਪਹਿਲਾਂ 22 ਜੁਲਾਈ 1947 ਨੂੰ ਮੁਨੱਕਦ ਭਾਰਤੀ ਸੰਵਿਧਾਨ-ਸਭਾ ਦੀ ਬੈਠਕ ਵਿੱਚ ਅਪਣਾਇਆ ਗਿਆ ਸੀ। ਇਸ ਵਿੱਚ ਤਿੰਨ ਇੱਕੋ ਜਿੰਨੀ ਚੌੜਾਈ ਦੀਆਂ ਖਿਤਿਜੀ ਪੱਟੀਆਂ ਹਨ,ਜਿਹਨਾਂ ਵਿੱਚ ਸਭ ਤੋਂ ਉੱਤੇ ਕੇਸਰੀ, ਵਿਚਲੇ ਚਿੱਟੀ ਅਤੇ ਹੇਠਾਂ ਗੂੜੇ ਹਰੇ ਰੰਗ ਦੀ ਪੱਟੀ ਹੈ। ਝੰਡੇ ਦੀ ਲੰਬਾਈ ਅਤੇ ਚੋੜਾਈ ਦਾ ਅਨੁਪਾਤ 2:3 ਹੈ। ਚਿੱਟੀ ਪੱਟੀ ਵਿੱਚ ਗੂੜੇ ਨੀਲੇ ਰੰਗ ਦਾ ਇੱਕ ਚੱਕਰ ਹੈ ਜਿਸ ਵਿੱਚ 24 ਓਏ ਹਨ। ਇਸ ਚੱਕਰ ਦਾ ਵਿਆਸ ਤਕਰੀਬਨ ਚਿੱਟੀ ਪੱਟੀ ਦੀ ਚੌੜਾਈ ਦੇ ਬਰਾਬਰ ਹੈ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ 'ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦੇ ਸੰਤ ਸਨ
ਜਾਣ ਪਛਾਣ: ਪੰਜਾਬ ਵਿੱਚ ਮੇਲਿਆਂ ਵਾਂਗ ਤਿਉਹਾਰਾਂ ਦੀ ਲੜੀ ਵੀ ਤੁਰੀ ਰਹਿੰਦੀ ਹੈ। ਮੇਲਿਆਂ ਵਾਂਗ ਤਿਉਹਾਰ ਵੀ ਇੱਥੋਂ ਦੇ ਸਭ ਵਰਗਾਂ ਦੇ ਲੋਕ ਸਮੂਹਿਕ ਤੌਰ ਤੇ ਮਨਾਉਂਦੇ ਹਨ। ਜੋ ਇੱਥੋਂ ਦੀ ਭਾਈਚਾਰਕ ਸਾਂਝ ਅਤੇ ਫਿਰਕੂ ਸੋਚ ਦੇ ਗਵਾਹ ਹਨ ।ਡਾ ਵਣਜਾਰਾ ਬੇਦੀ ਅਨੁਸਾਰ ਤਿਉਹਾਰਾਂ ਦਾ ਮੁੱਢ ਪੰਜਾਬ ਦੀ ਸਮੂਹਿਕ ਵਿਕਾਸ ਦੀ ਭਾਵਨਾ ਵਿੱਚ ਬੱਝਿਆ ਅਤੇ ਹੌਲੀ ਹੌਲੀ ਇਨ੍ਹਾਂ ਰਾਂਗਲੀਆਂ ਚੂਲਾਂ ਦੁਆਲੇ ਜਾਤੀ ਦਾ ਸਾਰਾ ਸਮਾਜਿਕ ,ਧਾਰਮਿਕ ਅਤੇ ਭਾਈਚਾਰਕ ਜੀਵਨ ਚੱਕੀ ਦੇ ਪੁੜ ਵਾਂਗ ਘੁੰਮਣ ਲੱਗਾ। ਤਿਉਹਾਰ ਨਾਲ ਅੰਦਰਲਾ ਖਿੜਦਾ ਤੇ ਮਹਿਕਦਾ ਹੈ ਅਤੇ ਲੋਕਾਂ ਵਿੱਚ ਨਵੀਂ ਸ਼ਕਤੀ ਉੱਭਰਦੀ ਅਤੇ ਨਵੇਂ ਸੰਕਲਪ ਜਾਗਦੇ ਹਨ ।
ਸਿੱਖੀ ਵਿੱਚ, ਪੰਜ ਕਕਾਰ ਉਹ ਪੰਜ ਚਿੰਨ੍ਹ ਹਨ ਜਿਹਨਾਂ ਨੂੰ ਹਰ ਵਖਤ ਪਹਿਨਣ ਦਾ ਹੁਕਮ ਗੁਰੂ ਗੋਬਿੰਦ ਸਿੰਘ ਵਲੋਂ ਸੰਨ 1699 ਈ ਨੂੰ ਖ਼ਾਲਸਈ ਸਿੱਖਾਂ ਲਈ ਹੋਇਆ। ਉਹ ਹਨ: ਕੇਸ, ਦਸਤਾਰ ਜਾਂ ਕਪੜੇ ਨਾਲ ਢੱਕੇ ਨਾ-ਕੱਟੇ ਵਾਲ; ਕੰਘਾ, ਕੇਸਾਂ ਦੀ ਸਫਾਈ ਸੰਭਾਲ ਵਾਸਤੇ ਛੋਟਾ ਲੱਕੜ ਦਾ ਬਰੀਕ ਦੰਦਿਆਂ ਵਾਲਾ ਸੰਦ; ਕੜਾ, ਵੀਣੀ ਦੇ ਦੁਆਲੇ ਪਉਣ ਵਾਲਾ ਲੋਹੇ ਜਾਂ ਇਸਪਾਤ ਦਾ ਬਣਿਆ ਕੰਗਣ; ਕਛਹਿਰਾ, ਦੋ ਮੋਰੀਆਂ ਵਾਲਾ ਕਛਾ; ਕਿਰਪਾਨ, ਲੋਹੇ ਜਾਂ ਇਸਪਾਤ ਦੀ ਬਣੀ ਤਲਵਾਰ।
ਲਾਲਾ ਧਨੀ ਰਾਮ ਚਾਤ੍ਰਿਕ (4 ਅਕਤੂਬਰ 1876– 18 ਦਸੰਬਰ 1954) ਆਧੁਨਿਕ ਪੰਜਾਬੀ ਕਵਿਤਾ ਦੇ ਸੰਸਥਾਪਕ ਮੰਨੇ ਜਾਂਦੇ ਹਨ। ਉਹਨਾਂ ਦੀਆਂ ਰਚਨਾਵਾਂ ਪ੍ਰਾਚੀਨ ਅਤੇ ਨਵੀਂ ਪੰਜਾਬੀ ਕਵਿਤਾ ਵਿਚਕਾਰ ਕੜੀ ਹਨ। ਗੁਰਮੁਖੀ ਲਿਪੀ ਲਈ ਟਾਈਪ ਸੈੱਟ ਨੂੰ ਮਿਆਰੀ ਬਣਾਉਣ ਦਾ ਸਿਹਰਾ ਵੀ ਉਹਨਾਂ ਨੂੰ ਜਾਂਦਾ ਹੈ। ਉਹ ਹੀ ਸਭ ਤੋਂ ਪਹਿਲੇ ਵਿਦਵਾਨ ਹਨ, ਜਿਹਨਾਂ ਨੂੰ ਸਾਹਿਤ ਸੇਵਾ ਦੇ ਬਦਲੇ ਉਹਨਾਂ ਦੀ 75ਵੀਂ ਬਰਸੀ ਉੱਤੇ ਅਭਿਨੰਦਨ ਗਰੰਥ ਸਮਰਪਤ ਕਰਕੇ ਸਨਮਾਨਿਤ ਕੀਤਾ ਗਿਆ।
ਸੰਸਮਰਣ ਆਧੁਨਿਕ ਵਾਰਤਕ ਦੀ ਲੋਕਪ੍ਰਿਯ ਵੰਨਗੀ ਹੈ। ਜਿਸ ਵਿੱਚ ਲੇਖਕ ਬੀਤੇ ਸਮੇਂ ਦੇ ਅਨੁਭਵਾਂ ਅਤੇ ਘਟਨਾਵਾਂ ਨੂੰ ਅਧਾਰ ਬਣਾ ਕੇ ਵਾਰਤਕ ਰਚਦਾ ਹੈ,ਮਿੱਠੀਆਂ ਕੋੜ੍ਹੀਆਂ,ਅਭੁੱਲ,ਰੌਚਕ ਯਾਦਾਂ ਵਿਚੋਂ ਕੋਈ ਵੰਨਗੀ ਪੇਸ਼ ਕੀਤੀ ਜਾਂਦੀ ਹੈ। ਲੇਖਕ ਦੇ ਜੀਵਨ ਨਾਲ ਸੰਬੰਧਿਤ ਕੁਝ ਅਜਿਹੇ ਪਲਾਂ ਜਾਂ ਘਟਨਾਵਾਂ ਦਾ ਚਿਤਰਣ ਹੁੰਦਾ ਹੈ ਜੋ ਭੁਲਾਏ ਨਾਂ ਜਾ ਸਕਦੇ ਹੋਣ,ਜਿਨਾਂ ਵਿੱਚ ਕੁਝ ਵਰਣਨ ਕਰਨ ਯੋਗ ਗੱਲ ਹੋਵੇ। ਉਨ੍ਹਾ ਦਾ ਰੌਚਕ ਬਿਆਨ ਹੀ ਸੰਸਮਰਣ ਹੁੰਦਾ ਹੈ। ਸੰਸਮਰਣ ਲੇਖਕ ਦੀਆਂ ਮਾਨਸਿਕ ਪ੍ਰਤੀਕਿਰਿਆਵਾਂ ਦਾ ਰੌਚਕ ਸੰਗ੍ਰਹਿ ਹੈ।,
ਛਪਾਰ ਦਾ ਮੇਲਾ, ਪੰਜਾਬ ਦੇ ਸਮੂਹ ਮੇਲਿਆਂ ਵਿੱਚੋਂ ਇੱਕ ਵਿਲੱਖਣ ਅਤੇ ਸਰੂਪ ਵਿੱਚ ਸੁਚਿੱਤਰ ਮੇਲਾ ਹੈ। ਇਸ ਦਾ ਸਬੰਧ ਪੰਜਾਬੀਆਂ ਦੀ ਪੂਜਾ-ਬਿਰਤੀ ਨਾਲ ਜੁੜਿਆ ਹੋਇਆ ਹੈ। ਇਸ ਮੇਲੇ ਦਾ ਮੁੱਖ ਪ੍ਰਯੋਜਨ ਗੁੱਗੇ ਦੀ ਪੂਜਾ ਅਰਚਨਾ ਕਰਨ ਵਿੱਚ ਨਿਹਿਤ ਮੰਨਿਆ ਗਿਆ ਹੈ। ਗੁੱਗੇ ਦੀ ਪੂਜਾ ‘ਨਾਗ-ਪੂਜਾ’ ਵਰਗੀ ਹੀ ਕੀਤੀ ਜਾਂਦੀ ਹੈ ਜਾਂ ਇਉਂ ਵੀ ਕਹਿ ਸਕਦੇ ਹਾਂ ਕਿ ਨਾਗ ਪੂਜਾ ਦਾ ਕੁਝ ਸੋਧਿਆ ਹੋਇਆ ਰੂਪ ਹੀ ਗੁੱਗਾ ਪੂਜਾ ਹੈ। ਇਸੇ ਭਾਵਨਾ ਬਿਰਤੀ ਸਦਕਾ ਇਹ ਮੇਲਾ ਜ਼ਿਲ੍ਹਾ ਲੁਧਿਆਣਾ ਦੇ ਇੱਕ ਪਿੰਡ ਛਪਾਰ ਵਿਖੇ, ਹਰ ਸਾਲ ਭਾਦਰੋਂ ਮਹੀਨੇ ਦੀ ਚਾਣਨੀ-ਚੌਦਸ ਨੂੰ ਗੁੱਗੇ ਦੀ ਸਥਾਪਤ ਕੀਤੀ ਹੋਈ ਮਾੜੀ ਉੱਪਰ ਬੜੀ ਸੱਜ-ਧੱਜ ਨਾਲ ਲੱਗਦਾ ਹੈ ਅਤੇ ਲਗਪਗ ਤਿੰਨ ਦਿਨਾਂ ਤਕ ਖ਼ੂਬ ਭਰਦਾ ਹੈ। ਆਮ ਤੌਰ ਤੇ ਇਹ ਸਤੰਬਰ ਮਹੀਨਾ ਹੁੰਦਾ ਹੈ ਅਤੇ ਇਹ ਮੇਲਾ ਪੰਜਾਬ ਦੇ ਮਾਲਵਾ ਖੇਤਰ ਦੇ ਸਭ ਤੋਂ ਮਸ਼ਹੂਰ ਮੇਲਿਆਂ ਵਿੱਚੋਂ ਇੱਕ ਹੈ।
ਭਾਰਤੀ ਕਿਸਾਨ ਅੰਦੋਲਨ 2020-2021, ਭਾਰਤੀ ਸੰਸਦ ਦੁਆਰਾ ਸਤੰਬਰ, 2020 ਵਿਚ ਪਾਸ ਕੀਤੇ ਤਿੰਨ ਖੇਤ ਕਾਨੂੰਨਾਂ ਵਿਰੁੱਧ ਭਾਰਤੀ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਹੈ, ਜਿਸ ਨੂੰ ਵੱਖ ਵੱਖ ਕਿਸਾਨ ਸਮੂਹਾਂ (ਜਥੇਬੰਦੀਆਂ) ਦੁਆਰਾ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਵਜੋਂ ਦਰਸਾਇਆ ਗਿਆ ਹੈ। ਕਿਸਾਨ ਯੂਨੀਅਨਾਂ ਅਤੇ ਉਨ੍ਹਾਂ ਦੇ ਨੁਮਾਇੰਦਿਆਂ ਨੇ ਮੰਗ ਕੀਤੀ ਸੀ ਕਿ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ ਅਤੇ ਇਸ ਤੋਂ ਘੱਟ ਕਿਸੇ ਵੀ ਗੱਲ ਨੂੰ ਸਵੀਕਾਰ ਨਹੀਂ ਕੀਤਾ ਜਾਵੇਗਾ। ਕਿਸਾਨ ਨੇਤਾਵਾਂ ਨੇ ਇਹਨਾਂ ਕਾਨੂੰਨਾਂ ਉੱਤੇ ਸੁਪਰੀਮ ਕੋਰਟ ਵੱਲੋਂ ਸਥਾਪਤ ਕਮੇਟੀ ਦੀ ਸ਼ਮੂਲੀਅਤ ਦੇ ਨਾਲ ਨਾਲ ਸੁਪਰੀਮ ਕੋਰਟ ਦੇ ਭਾਰਤ ਦੇ ਰੋਕ ਦੇ ਆਦੇਸ਼ ਨੂੰ ਰੱਦ ਕਰ ਦਿੱਤਾ। ਕੇਂਦਰ ਸਰਕਾਰ ਅਤੇ ਕਿਸਾਨੀ ਯੂਨੀਅਨਾਂ ਦੁਆਰਾ ਨੁਮਾਇੰਦਗੀ ਕਰਨ ਵਾਲੇ ਕਿਸਾਨਾਂ ਵਿਚ 14 ਅਕਤੂਬਰ 2020 ਅਤੇ 15 ਜਨਵਰੀ 2021 ਦੇ ਵਿਚਕਾਰ ਨੌਂ ਪੜਾਅ ਦੀ ਗੱਲਬਾਤ ਹੋਈ ਪਰ ਬੇਸਿੱਟਾ ਰਹੀ। ਇਸ ਲਈ ਦੇਸ਼ ਦੇ 500 ਤੋਂ ਵੱਧ ਕਿਸਾਨ ਸੰਗਠਨ ਵਿਰੋਧ ਪ੍ਰਦਰਸ਼ਨ ਕਰ ਰਹੇ ਸਨ। ਕਿਸਾਨ ਆਗੂਆਂ ਨੇ ਇਹਨਾਂ ਖੇਤੀ ਕਾਨੂੰਨਾਂ ਉੱਤੇ ਸੁਪਰੀਮ ਕੋਰਟ ਵੱਲੋਂ ਸਥਾਪਤ ਕਮੇਟੀ ਦੀ ਸ਼ਮੂਲੀਅਤ ਦੇ ਨਾਲ ਨਾਲ ਸੁਪਰੀਮ ਕੋਰਟ ਦੇ ਭਾਰਤ ਦੇ ਰੋਕ ਦੇ ਆਦੇਸ਼ ਨੂੰ ਵੀ ਰੱਦ ਕਰ ਦਿੱਤਾ। ਕਿਸਾਨ ਯੂਨੀਅਨਾਂ ਦੁਆਰਾ ਇਹਨਾਂ ਖੇਤੀ ਬਿੱਲਾਂ ਨੂੰ ਅਕਸਰ "ਕਿਸਾਨ ਵਿਰੋਧੀ ਬਿੱਲ" ਕਿਹਾ ਜਾਂਦਾ ਸੀ ਅਤੇ ਵਿਰੋਧੀ ਧਿਰ ਦੇ ਸਿਆਸਤਦਾਨ ਇਹ ਵੀ ਕਹਿੰਦੇ ਸਨ ਕਿ ਇਹ ਬਿੱਲ ਕਿਸਾਨਾਂ ਨੂੰ ਕਾਰਪੋਰੇਟ ਦੇ ਰਹਿਮ 'ਤੇ ਛੱਡ ਦੇਣਗੇ। ਕਿਸਾਨਾਂ ਨੇ ਐਮ.ਐਸ.ਪੀ. ਬਿੱਲ ਬਣਾਉਣ ਲਈ ਵੀ ਬੇਨਤੀ ਕੀਤੀ ਹੈ, ਤਾਂ ਜੋ ਇਹ ਸੁਨਿਸ਼ਚਿਤ ਕੀਤਾ ਜਾ ਸਕੇ ਕਿ ਕਾਰਪੋਰੇਟ ਕੀਮਤਾਂ ਨੂੰ ਕੰਟਰੋਲ ਨਹੀਂ ਕਰ ਸਕਦੇ। ਹਾਲਾਂਕਿ, ਸਰਕਾਰ ਇਹ ਕਹਿੰਦੀ ਹੈ ਕਿ ਉਹ ਕਿਸਾਨਾਂ ਨੂੰ ਆਪਣੀ ਫ਼ਸਲ ਸਿੱਧੇ ਵੱਡੇ ਖਰੀਦਦਾਰਾਂ ਨੂੰ ਵੇਚਣਾ ਆਸਾਨ ਬਣਾਉਣਗੇ ਅਤੇ ਉਸ ਦੁਆਰਾ ਕਿਹਾ ਗਿਆ ਕਿ ਵਿਰੋਧ ਪ੍ਰਦਰਸ਼ਨ ਗਲਤ ਜਾਣਕਾਰੀ 'ਤੇ ਅਧਾਰਤ ਸਨ।ਕਾਰਵਾਈਆਂ ਦੀ ਸ਼ੁਰੂਆਤ ਤੋਂ ਤੁਰੰਤ ਬਾਅਦ, ਯੂਨੀਅਨਾਂ ਨੇ ਸਥਾਨਕ ਵਿਰੋਧ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ, ਜ਼ਿਆਦਾਤਰ ਪੰਜਾਬ ਵਿਚ .
ਪੰਜਾਬੀ ਸਾਹਿਤ ਵਿੱਚ ਕਿੱਸਿਆਂ ਦਾ ਇੱਕ ਵਿਸ਼ੇਸ਼ ਸਥਾਨ ਹੈ।ਵੱਖ-ਵੱਖ ਕਵੀਆਂ ਵੱਲੋਂ ਲਗਭਗ ਹਰ ਕਾਲ ਵਿੱਚ ਲਿਖੀਆਂ ਅਨੇਕਾਂ ਪ੍ਰੇਮ ਕਥਾਵਾਂ ਸਾਨੂੰ ਕਿੱਸਾ ਰੂਪ ਵਿੱਚ ਮਿਲਦੀਆਂ ਹਨ। ਕਹਾਣੀਆਂ ਸੁਣਾਉਣ ਦਾ ਰਿਵਾਜ਼ ਬਹੁਤ ਪੁਰਾਣਾ ਹੈ। ਇਹਨਾਂ ਕਹਾਣੀਆਂ ਨੂੰ ਸਾਹਿਤ ਵਿੱਚ ਲਿਆਉਣ ਲਈ ਕਵਿਤਾ ਨੂੰ ਮਾਧਿਅਮ ਬਣਾਇਆ ਗਿਆ ਸੀ ਅਤੇ ਇਹਨਾਂ ਕਵਿਤਾਵਾਂ ਵਿੱਚ ਲਿਖੀਆਂ ਗਈਆਂ ਕਹਾਣੀਆਂ ਨੂੰ ਹੀ ਕਿੱਸਾ ਕਿਹਾ ਜਾਣ ਲੱਗਾ। ਪੰਜਾਬੀ ਵਿੱਚ ਹੀਰ ਰਾਂਝਾ, ਸੱਸੀ ਪੁਨੂੰ, ਸੋਹਣੀ-ਮਹਿਵਾਲ, ਮਿਰਜ਼ਾਂ ਸਾਹਿਬਾ ਆਦਿ ਕਿੱਸੇ ਮਿਲਦੇ ਹਨ। ਜਿਹੜੇ ਅੱਜ ਵੀ ਪੰਜਾਬ ਦੇ ਲੋਕਾਂ ਦੀਆਂ ਜ਼ੁਬਾਨਾ ਉੱਪਰ ਚੜੇ ਹੋਏ ਹਨ। ਇਹਨਾਂ ਕਿੱਸਿਆਂ ਦੀਆਂ ਜੜ੍ਹਾ ਪੂਰੇ ਪੰਜਾਬ ਵਿੱਚ ਬਹੁਤ ਡੂੰਘੀਆਂ ਹਨ।
ਸਮਾਜ ਸ਼ਾਸਤਰ ਮਨੁੱਖੀ ਸਮਾਜਿਕ ਵਿਵਹਾਰ ਅਤੇ ਇਸ ਦੇ ਮੂਲ, ਵਿਕਾਸ, ਸੰਗਠਨਾਂ, ਅਤੇ ਸੰਸਥਾਵਾਂ ਦੇ ਅਧਿਐਨ ਨੂੰ ਕਹਿੰਦੇ ਹਨ। ਇਹ ਸਮਾਜਕ ਵਿਗਿਆਨ ਦੀ ਇੱਕ ਸ਼ਾਖਾ ਹੈ, ਜੋ ਅਨੁਭਵੀ ਤਫ਼ਤੀਸ਼, ਅਤੇ ਆਲੋਚਨਾਤਮਿਕ ਵਿਸ਼ਲੇਸ਼ਣ ਦੇ ਵੱਖ ਵੱਖ ਢੰਗਾਂ ਦੀ ਵਰਤੋਂ ਕਰਨ ਰਾਹੀਂ ਮਾਨਵੀ ਸਮਾਜਕ ਸੰਰਚਨਾ ਅਤੇ ਗਤੀਵਿਧੀਆਂ ਨਾਲ ਸਬੰਧਤ ਜਾਣਕਾਰੀ ਨੂੰ ਸੂਤਰਬਧ ਕਰਦਾ ਹੈ।ਸਮਾਜ ਸ਼ਾਸਤਰ ਨੂੰ ਸਮਾਜ ਦੇ ਆਮ ਵਿਗਿਆਨ ਵਜੋਂ ਵੀ ਪਰਿਭਾਸ਼ਤ ਕੀਤਾ ਜਾ ਸਕਦਾ ਹੈ। ਕੁਝ ਸਮਾਜ ਸ਼ਾਸਤਰੀ ਖੋਜ ਕਰਕੇ ਸਿੱਧੇ ਤੌਰ 'ਤੇ ਸਮਾਜਿਕ ਨੀਤੀ ਅਤੇ ਭਲਾਈ' ਤੇ ਲਾਗੂ ਕਰਦੇ ਹਨ, ਦੂਸਰੇ ਮੁੱਖ ਤੌਰ ਤੇ ਸਮਾਜਿਕ ਪ੍ਰਕਿਰਿਆਵਾਂ ਦੀ ਸਿਧਾਂਤਕ ਸਮਝ ਨੂੰ ਸੁਧਾਰਨ 'ਤੇ ਕੇਂਦ੍ਰਤ ਕਰਦੇ ਹਨ।ਵਿਸ਼ਾ ਵਸਤੂ ਸਮਾਜ ਦੇ ਮਾਈਕਰੋ-ਪੱਧਰ ਦੇ ਵਿਸ਼ਲੇਸ਼ਣ (ਅਰਥਾਤ, ਵਿਅਕਤੀਗਤ ਪਰਸਪਰ ਪ੍ਰਭਾਵ ਅਤੇ ਏਜੰਸੀ ਦੇ) ਤੋਂ ਲੈ ਕੇ ਮੈਕਰੋ-ਪੱਧਰ ਦੇ ਵਿਸ਼ਲੇਸ਼ਣ (ਅਰਥਾਤ, ਪ੍ਰਣਾਲੀਆਂ ਅਤੇ ਸਮਾਜਿਕ ਢਾਂਚੇ) ਤੱਕ ਹੋ ਸਕਦੀ ਹੈ।
ਸੱਭਿਆਚਾਰ (ਲਾਤੀਨੀ: cultura, ਸ਼ਬਦਾਰਥ: " ਤਰਬੀਅਤ (cultivation)") ਮਨੁੱਖ ਦੁਆਰਾ ਸਿਰਜੀ ਜੀਵਨ ਜਾਚ ਨੂੰ ਕਹਿੰਦੇ ਹਨ। ਇਹ ਕਿਸੇ ਸਮਾਜ ਵਿੱਚ ਗਹਿਰਾਈ ਤੱਕ ਵਿਆਪਤ ਗੁਣਾਂ ਦੇ ਸਮੁੱਚ ਦਾ ਨਾਮ ਹੈ, ਜੋ ਉਸ ਸਮਾਜ ਦੇ ਸੋਚਣ, ਵਿਚਾਰਨ, ਕਾਰਜ ਕਰਨ, ਖਾਣ-ਪੀਣ, ਬੋਲਣ, ਨਾਚ, ਗਾਉਣ, ਸਾਹਿਤ, ਕਲਾ, ਆਰਕੀਟੈਕਟ ਆਦਿ ਵਿੱਚ ਰੂਪਮਾਨ ਹੁੰਦਾ ਹੈ। ਏ ਡਬਲਿਊ ਗਰੀਨ ਅਨੁਸਾਰ ਸੰਸਕ੍ਰਿਤੀ ਗਿਆਨ, ਵਿਵਹਾਰ, ਵਿਸ਼ਵਾਸ ਦੀਆਂ ਉਨ੍ਹਾਂ ਆਦਰਸ਼ ਪਧਤੀਆਂ ਦੀ ਅਤੇ ਗਿਆਨ ਅਤੇ ਵਿਵਹਾਰ ਦੁਆਰਾ ਪੈਦਾ ਕੀਤੇ ਵਸੀਲਿਆਂ ਦੀ ਵਿਵਸਥਾ ਨੂੰ ਕਹਿੰਦੇ ਹਨ ਜੋ ਸਮਾਜਕ ਤੌਰ 'ਤੇ ਇੱਕ ਪੀੜ੍ਹੀ ਤੋਂ ਦੂਜੀ ਪੀੜ੍ਹੀ ਨੂੰ ਸੌਂਪੀ ਜਾਂਦੀ ਹੈ।ਸੱਭਿਆਚਾਰ ਸ਼ਬਦ ‘ ਸੱਭਯ ‘ ਅਤੇ ‘ ਆਚਾਰ ‘ ਸ਼ਬਦਾਂ ਦੇ ਸੁਮੇਲ ਤੋਂ ਬਣਿਆ ਹੈ , ਜਿਸ ਦਾ ਭਾਵ ਜੀਵਨ ਦਾ ਉਹ ਚਰਿੱਤਰ ਹੈ , ਜੋ ਕਿਸੇ ਨਿਯਮਬੱਧਤਾ ਦਾ ਧਾਰਨੀ ਹੁੰਦਾ ਹੈ । ਇਸ ਵਿਚ ਜੀਵਨ – ਜਾਚ ਲਈ ਅਜਿਹੇ ਨੇਮਬੱਧ ਅਸੂਲ ਅਪਣਾਏ ਗਏ ਹੁੰਦੇ ਹਨ , ਜਿਨ੍ਹਾਂ ਨੂੰ ਸਾਰਾ ਲੋਕ – ਸਮੂਹ ਪ੍ਰਵਾਨ ਕਰਦਾ ਹੈ । ਸਭਿਆਚਾਰ ਸਿਰਫ਼ ਸਮਾਜ ਵਿਚ ਰਹਿੰਦਿਆਂ ਹੀ ਗ੍ਰਹਿਣ ਕੀਤਾ ਜਾ ਸਕਦਾ ਹੈ , ਇਸੇ ਕਰਕੇ ਹੀ ਮਨੁੱਖ ਨੂੰ ਸਮਾਜਿਕ ਪ੍ਰਾਣੀ ਕਿਹਾ ਜਾਂਦਾ ਹੈ ।
ਸਾਹਿਤ ਇੱਕ ਵਿਆਪਕ ਸ਼ਬਦ ਹੈ।ਆਦਿ ਕਾਲ ਤੋਂ ਪੂਰਬੀ ਤੇ ਪੱਛਮੀ ਸਾਹਿਤ ਆਚਾਰੀਆ ਭਾਵੇਂ ਇਸਨੂੰ ਭਿੰਨ-ਭਿੰਨ ਰੂਪਾਂ ਵਿੱਚ ਪਰਿਭਾਸ਼ਿਤ ਕਰਦੇ ਰਹੇ ਹਨ।ਪਰੰਤੂ ਕਿਸੇ ਇੱਕ ਦੀ ਵੀ ਪਰਿਭਾਸ਼ਾ ਇਸਦੇ ਮਨੁੱਖੀ ਜੀਵਨ ਨਾਲ ਮੇਲ ਤੋਂ ਮੁਨਕਰ ਨਹੀਂ।ਸਾਡੇ ਵਿਦਵਾਨ ਸਾਹਿਤ ਸ਼ਬਦ ਦੀ ਉਤਪਤੀ ਸਾਹਿਤ(ਸ+ਹਿਤ)ਸ਼ਬਦ ਤੋਂ ਮੰਨਦੇ ਹਨ।ਜਿਸਦਾ ਅਰਥ ਸੰਯੋਗ / ਸੁਮੇਲ/ ਸਾਥ ਹੈ।ਭਾਵਾਂ ਦਾ ਭਾਵਾਂ ਨਾਲ, ਵਿਚਾਰਾਂ ਦਾ ਵਿਚਾਰਾਂ ਨਾਲ ਤੇ ਮਨੁੱਖ ਦਾ ਮਨੁੱਖ ਨਾਲ ਮੇਲ। ਇਹ ਗੱਲ ਸਰਬ ਸਾਂਝੇ ਤੌਰ ਤੇ ਮੰਨਣਯੋਗ ਹੈ ਕਿ ਸਾਹਿਤ ਮਨੁੱਖੀ ਜੀਵਨ ਦੀ ਅਭਿਵਿਅਕਤੀ ਹੈ ਭਾਵ ਸਾਹਿਤ ਦਾ ਆਧਾਰ ਜੀਵਨ ਹੈ।ਸਾਹਿਤ ਸਮਾਜ ਦਾ ਦਰਪਨ ਹੈ ਜਾਂ ਸਾਹਿਤ ਜੀਵਨ ਦਾ ਪ੍ਰਤਿਬਿੰਬ ਹੈ, ਇਹ ਇਕ ਅਧੂਰਾ ਅਤੇ ਗਲ਼ਤ ਮੁਹਾਵਰਾ ਹੈ । ਦਰਪਣ ਜਾਂ ਪ੍ਰਤਿਬਿੰਬ ਚੀਜ਼ਾਂ ਨੂੰ ਉਵੇਂ ਹੀ ਦਰਸਾਉਂਦੇ ਹਨ ਜਿਵੇਂ ਕਿ ਉਹ ਵਾਸਤਵਿਕ ਸ਼ਕਲ ਵਿੱਚ ਮੌਜੂਦ ਹਨ। ਇਸ ਲਈ ਸਾਹਿਤ ਸਮਾਜ ਦਾ ਦਰਪਨ ਜਾਂ ਜੀਵਨ ਦਾ ਪ੍ਰਤਿਬਿੰਬ ਨਾ ਹੋ ਕੇ ਆਪਣੇ ਆਪ ਵਿਚ ਇਕ ਸਮਾਜ ਹੁੰਦਾ ਹੈ । ਇਕ ਅਜਿਹਾ ਜੀਵਨ ਹੁੰਦਾ ਹੈ ਜਿਹੜਾ ਨਿਸ਼ਚੇ ਹੀ ਅਸਲੀ ਸਮਾਜ ਅਤੇ ਜੀਵਨ ਨਾਲੋਂ ਵੱਖਰਾ ਹੁੰਦਾ ਹੈ । ਪ੍ਰਤੂੰ ਹੁੰਦਾ ਹੈ ਉਸਦੇ ਸਮਾਨੰਤਰ, ਸੁਤੰਤਰ ਅਤੇ ਸਵੈਪੂਰਨ । ਗੱਲ ਭਾਵੇਂ ਮਨੁੱਖ ਦੀ ਆਰਥਿਕ ਸਮੱਸਿਆ ਬਾਰੇ ਹੋਵੇ ਤੇ ਭਾਵੇਂ ਸਮਾਜਿਕ ਸੰਬੰਧਾਂ ਬਾਰੇ,ਪਰੰਤੂ ਮਨੁੱਖ ਅੰਦਰ ਵਾਪਰ ਰਹੀ ਮਾਨਸਿਕ ਪ੍ਰਕਿਰਿਆ ਨੂੰ ਅਸੀਂ ਅੱਖੋਂ ਪਰੋਖੇ ਨਹੀਂ ਕਰ ਸਕਦੇ।ਇਹ ਪ੍ਰਕਿਰਿਆ ਕਿਸੇ ਨਾ ਕਿਸੇ ਮਾਨਸਿਕ ਤਣਾਉ ਦੇ ਕਾਰਨ ਹੀ ਹੁੰਦੀ ਹੈ। ਇਹ ਤਣਾਉ ਸਾਹਿਤ ਦਾ ਵਿਸ਼ਾ ਹੀ ਨਹੀਂ ਸਗੋਂ ਸਿਰਜਣ ਪ੍ਰਕਿਰਿਆ ਦਾ ਮੂਲ ਆਧਾਰ ਹੈ ਅਤੇ ਸਾਹਿਤ ਦੀ ਸਮੁੱਚੀ ਬਣਤਰ ਤੇ ਉਸਦੀ ਹੋਂਦ ਦਾ ਹਰ ਅੰਗ,ਉਪ-ਅੰਗ,ਸਿੱਧੇ/ ਅਸਿੱਧੇ ਰੂਪ ਵਿੱਚ ਭਾਵਾਂ ਦੇ ਇਸ ਤਣਾਉ ਤੇ ਸੁਲਝਾਉ ਜਾਂ ਇਹਨਾਂ ਦੀ ਅੰਤਰ ਸੰਬੰਧਤਾ ਉੱਤੇ ਨਿਰਭਰ ਕਰਦਾ ਹੈ। ਮਨ ਦੀ ਇਸ ਜਟਿਲਤਾ ਦੇ ਵਿਗਿਆਨਕ ਅਧਿਐਨ ਲਈ ਮਨੁੱਖ ਨੇ ਜਿਸ ਸ਼ਾਸਤਰ ਨੂੰ ਆਧਾਰ ਬਣਾਇਆ,ਉਸਨੂੰ ਮਨੋਵਿਗਿਆਨ ਕਿਹਾ ਗਿਆ ਹੈ। ਜਿਵੇਂ ਮਨੁੱਖੀ ਵਿਵਹਾਰ ਦੀਆਂ ਕੋਈ ਸੀਮਾਵਾਂ ਨਹੀਂ,ਉਵੇਂ ਹੀ ਮਨੋਵਿਗਿਆਨ ਦਾ ਖੇਤਰ ਵੀ ਵਿਸ਼ਾਲ ਹੈ। ਮਾਨਵ ਦੇ ਆਪਣੇ ਆਲੇ-ਦੁਆਲੇ ਨਾਲ ਸੰਬੰਧਾਂ ਦਾ ਸਮੁੱਚਾ ਖੇਤਰ ਮਨੋਵਿਗਿਆਨ ਦਾ ਖੇਤਰ ਹੈ। ਹੁਣ ਤਾਂ ਮਨੋਵਿਗਿਆਨ ਦੀਆਂ ਅਨੇਕ ਸ਼ਾਖਾਵਾਂ ਹੋਂਦ ਵਿੱਚ ਆ ਗਈਆਂ ਹਨ, ਜਿਹਨਾਂ ਵਿੱਚੋਂ ਤੁਲਨਾਤਮਕ ਮਨੋਵਿਗਿਆਨ,ਜਾਤੀ ਮਨੋਵਿਗਿਆਨ,ਆਸਾਧਾਰਣ ਮਨੋਵਿਗਿਆਨ,ਸਮਾਜਿਕ ਮਨੋਵਿਗਿਆਨ,ਉਦਯੋਗਿਕ ਆਦਿ ਪ੍ਰਮੁੱਖ ਹਨ।ਨਿਰਸੰਦੇਹ ਮਨੋਵਿਗਿਆਨ ਦਾ ਖੇਤਰ ਅਸੀਮ ਹੈ। ਭਾਵੇਂ ਮਨੁੱਖ ਦਾ ਆਪਣੇ ਆਲੇ-ਦੁਆਲੇ ਨਾਲ ਰਿਸ਼ਤਾ ਅਤੇ ਸੰਬੰਧ ਇਸਦਾ ਮੁੱਢਲਾ ਵਿਸ਼ਾ ਹੈ ਪਰ ਮਨ ਦਾ ਵਿਕਾਸ,ਤੰਤਰਿਕ ਪ੍ਰਬੰਧ ਦਾ ਵਿਕਾਸ,ਮੂਲ ਪ੍ਰਵਿਰਤੀਆਂ,ਸਿੱਖਿਆ ਗ੍ਰਹਿਣ ਕਰਨ ਦੀ ਵਿਧੀ,ਪ੍ਰਤੱਖਣ ਸੰਵੇਦਨਾਵਾਂ ਆਦਿ ਰਾਹੀਂ ਉਸਾਰਨ ਦੀ ਕਿਰਿਆ,ਭਾਸ਼ਾ ਦਾ ਨਿਰਮਾਣ,ਗਿਆਨ ਗ੍ਰਹਿਣ ਕਰਨ ਦੀ ਸਮਰੱਥੀ ਅਤੇ ਯਾਦ ਸ਼ਕਤੀ,ਸੁਪਨੇ,ਯਾਦਾਂ ਅਰਥਾਤ ਸੁਚੇਤ ਅਤੇ ਅਚੇਤ ਮਨ ਆਦਿ ਇਸ ਦੇ ਅਨੇਕਾਂ ਮਹੱਤਵਪੂਰਨ ਖੇਤਰ ਹਨ।ਮਨੋਵਿਗਿਆਨ ਨੇ ਜੀਵਨ ਦੇ ਖੇਤਰ ਨੂੰ ਪ੍ਰਭਾਵਿਤ ਕੀਤਾ ਹੈ ਪਰ ਸਾਹਿਤ ਉੱਤੇ ਇਸ ਦਾ ਪ੍ਰਭਾਵ ਕਿਸੇ ਵੀ ਹੋਰ ਖੇਤਰ ਦੇ ਮੁਕਾਬਲੇ ਵਧੇਰੇ ਡੂੰਘਾ ਅਤੇਵਿਸ਼ਾਲ ਹੈ। ਮਨੋਵਿਗਿਆਨ ਨੇ ਮਨੁੱਖ ਅਤੇ ਸਮਾਜ ਨੂੰ ਜਾਂਚਣ ਸਮਝਣ ਅਤੇ ਪਰਖਣ ਅਰਥਾਤ ਅਧਿਅੈਨ ਕਰਨ ਦੇ ਦ੍ਰਿਸ਼ਟੀਕੋਣ ਹੀ ਬਦਲ ਦਿੱਤੇ ਹਨ। ਸਾਹਿਤ ਦੇ ਖੇਤਰ ਵਿੱਚ ਮਨੋਵਿਗਿਆਨ ਨੇ ਵਿਸ਼ੇ , ਪਾਤਰ- ਉਸਾਰੀ, ਘਟਨਾਵਾਂ ਦੀ ਪੇਸ਼ਕਾਰੀ, ਦ੍ਰਿਸ਼-ਚਿਤਰਣ ਆਦਿ ਸਭ ਖੇਤਰਾਂ ਅਤੇ ਪੱਖਾਂ ਵਿੱਚ ਇਨਕਲਾਬੀ ਤਬਦੀਲੀ ਲਿਆਂਦੀ।ਇੱਕ ਮਨੋਵਿਗਿਆਨੀ ਇੱਕ ਮਨੋਰੋਗੀ ਦੇ ਅਸੰਤੁਲਨ ਨੂੰ ਦੂਰ ਕਰਨ ਦੀ ਜਿਹੜੀ ਵਿਧੀ ਅਪਣਾਉਂਦਾ ਹੈ ਉਸਨੂੰ ਮਨੋਵਿਸ਼ਲੇਸ਼ਣ ਵਿਧੀ ਕਹਿੰਦੇ ਹਨ। ਇਸ ਵਿਧੀ ਦਾ ਨਿਰਮਾਣ ਅਤੇ ਵਿਕਾਸ ਸਿਗਮੰਡ ਫਰਾਈਡ ਨੇ ਕੀਤਾ ਸੀ ਅਤੇ ਇਸ ਵਿਧੀ ਨੇ ਪਰਿਭਾਸ਼ਾ ਹੀ ਬਦਲ ਦਿੱਤੀ ਹੈ। ਮਨੋਵਿਸ਼ਲੇਸ਼ਣ ਵਿਧੀ ਸੰਬੰਧਿਤ ਵਿਅਕਤੀ ਦੀਆਂ ਨਿੱਜੀ ਸਮੱਸਿਆਵਾਂ ਦਾ ਅਧਿਐਨ ਕਰਦੀ ਹੈ। ਅਤੇ ਉਸਦੇ ਜੀਵਨ ਸੰਬੰਧੀ ਦ੍ਰਿਸ਼ਟੀਕੋਣ ਨੂੰ ਘੋਖ ਦੀ ਪਰਖਦੀ ਹੈ, ਉਸਦੇ ਜੀਵਨ ਆਦਰਸ਼ਾਂ ਦਾ ਅਧਿਐਨ ਕਰਦੀ ਹੈ ਅਤੇ ਉਸਦੇ ਅਤੀਤ ਨੂੰ ਫਰੋਲਦੀ ਹੈ।
ਭਾਰਤ ਦਾ ਇਤਿਹਾਸ ਲਗਭਗ 5000 ਸਾਲ ਪੁਰਾਣਾ ਮੰਨਿਆ ਜਾਂਦਾ ਹੈ। ਸਿੰਧੁ ਘਾਟੀ ਸਭਿਅਤਾ, ਜਿਸਦਾ ਸ਼ੁਰੂ ਕਾਲ ਲਗਭਗ 3300 ਈਸਾਪੂਰਵ ਤੋਂ ਮੰਨਿਆ ਜਾਂਦਾ ਹੈ। ਇਸ ਸਭਿਅਤਾ ਦੀ ਲਿਪੀ ਹੁਣ ਤੱਕ ਸਫਲਤਾ ਭਰਿਆ ਪੜ੍ਹੀ ਨਹੀਂ ਜਾ ਸਕੀ ਹੈ। ਸਿੱਧੂ ਘਾਟੀ ਸਭਿਅਤਾ ਪਾਕਿਸਤਾਨ ਅਤੇ ਉਸ ਤੋਂ ਨਾਲ ਦੇ ਭਾਰਤੀ ਸੂਬੇ ਵਿੱਚ ਫੈਲੀ ਸੀ। ਪੁਰਾਤੱਤਵ ਪ੍ਰਮਾਣਾਂ ਦੇ ਆਧਾਰ ਉੱਤੇ 1900 ਈਸਾਪੂਰਵ ਦੇ ਆਸਪਾਸ ਇਸ ਸਭਿਅਤਾ ਦਾ ਅਕਸਮਾਤ ਪਤਨ ਹੋ ਗਿਆ। 19ਵੀਂ ਸ਼ਤਾਬਦੀ ਦੇ ਪਾਸ਼ਚਾਤ ਵਿਦਵਾਨਾਂ ਦੇ ਪ੍ਰਚੱਲਤ ਦ੍ਰਸ਼ਟਿਕੋਨਾਂ ਦੇ ਅਨੁਸਾਰ ਆਰੀਆਂ ਦਾ ਇੱਕ ਵਰਗ ਭਾਰਤੀ ਉਪ ਮਹਾਂਦੀਪ ਦੀਆਂ ਸੀਮਾਵਾਂ ਉੱਤੇ 2000 ਈਸਾ ਪੂਰਵ ਦੇ ਆਸਪਾਸ ਅੱਪੜਿਆ ਅਤੇ ਪਹਿਲਾਂ ਪੰਜਾਬ ਵਿੱਚ ਵਸ ਗਿਆ, ਅਤੇ ਇਹੀ ਰਿਗਵੇਦ ਦੀਆਂ ਚਾਵਾਂ ਰਚਨਾ ਕੀਤੀ ਗਈ। ਆਰੀਆਂ ਦੁਆਰਾ ਉੱਤਰ ਅਤੇ ਵਿਚਕਾਰ ਭਾਰਤ ਵਿੱਚ ਇੱਕ ਵਿਕਸਿਤ ਸਭਿਅਤਾ ਦਾ ਉਸਾਰੀ ਕੀਤੀ ਗਈ, ਜਿਸਨੂੰ ਵੈਦਿਕ ਸਭਿਅਤਾ ਵੀ ਕਹਿੰਦੇ ਹਨ। ਪ੍ਰਾਚੀਨ ਭਾਰਤ ਦੇ ਇਤਿਹਾਸ ਵਿੱਚ ਵੈਦਿਕ ਸਭਿਅਤਾ ਸਭ ਤੋਂ ਅਰੰਭ ਦਾ ਸਭਿਅਤਾ ਹੈ ਜਿਸਦਾ ਸੰਬੰਧ ਆਰੀਆਂ ਦੇ ਆਗਮਨ ਤੋਂ ਹੈ। ਇਸਦਾ ਨਾਮਕਰਣ ਆਰੀਆਂ ਦੇ ਪ੍ਰਾਰੰਭਿਕ ਸਾਹਿਤ ਵੇਦਾਂ ਦੇ ਨਾਮ ਉੱਤੇ ਕੀਤਾ। ਆਰੀਆਂ ਦੀ ਭਾਸ਼ਾ ਸੰਸਕ੍ਰਿਤ ਭਾਸ਼ਾ ਸੀ ਅਤੇ ਧਰਮ ਵੈਦਿਕ ਧਰਮ ਜਾਂ "ਸਨਾਤਨ ਧਰਮ" ਦੇ ਨਾਮ ਤੋਂ ਪ੍ਰਸਿੱਧ ਸੀ, ਬਾਅਦ ਵਿੱਚ ਵਿਦੇਸ਼ੀਆਂ ਆਰਾਂਤਾਵਾਂ ਦੁਆਰਾ ਇਸ ਧਰਮ ਦਾ ਨਾਮ ਹਿੰਦੂ ਪਿਆ।
ਗੁਰੂ ਗੋਬਿੰਦ ਸਿੰਘ ਜੀ: ਰਚਨਾ,ਕਲਾ ਤੇ ਵਿਚਾਰਧਾਰਾ
ਵਿਸ਼ਵ ਦੇ ਇਤਿਹਾਸ ਵਿੱਚ ਸਰੀਰਕ ਰੂਪ ਵਿੱਚ ਸਿੱਖਾਂ ਦੇ ਦਸਵੇ ਤੇ ਅੰਤਿਮ ਗੁਰੂ ਗੋਬਿੰਦ ਸਿੰਘ ਇੱਕ ਲਾਸਾਨੀ ਨਾਇਕ ਹੋਏ ਹਨ। ਗੁਰੂ ਗੋਬਿੰਦ ਸਿੰਘ ਦਾ ਜਨਮ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਘਰ ਮਾਤਾ ਗੁਜਰੀ ਦੀ ਕੁਖੋਂ 22 ਦਸੰਬਰ 1666 ਈ.