ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਧਰਤੀ ਦਾ ਵਾਯੂਮੰਡਲ (ਅੰਗ੍ਰੇਜ਼ੀ: atmosphere of Earth) ਗੈਸਾਂ ਦੀ ਪਰਤ ਹੈ , ਆਮ ਤੌਰ ਤੇ ਹਵਾ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਜੋ ਕਿ ਗ੍ਰਹਿ ਧਰਤੀ ਦੁਆਲੇ ਘੁੰਮਦਾ ਹੈ ਅਤੇ ਧਰਤੀ ਦੀ ਗੁਰੁਕ੍ਰ੍ਸ਼ਤਾ ਦੁਆਰਾ ਬਰਕਰਾਰ ਰੱਖਿਆ ਜਾਂਦਾ ਹੈ। ਧਰਤੀ ਦਾ ਵਾਤਾਵਰਣ ਧਰਤੀ ਉੱਤੇ ਜੀਵਨ ਨੂੰ ਬਚਾਉਂਦਾ ਹੈ ਜਿਸ ਨਾਲ ਤਰਲ ਪਾਣੀ ਨੂੰ ਧਰਤੀ ਦੀ ਸਤਹ ਤੇ ਮੌਜੂਦ ਹੋਣ ਲਈ ਦਬਾਅ ਪੈਦਾ ਹੁੰਦਾ ਹੈ, ਅਲਟਰਾਵਾਇਲਟ ਸੂਰਜੀ ਰੇਡੀਏਸ਼ਨ ਨੂੰ ਸੋਖ ਰਿਹਾ ਹੈ, ਗਰਮੀ ਪ੍ਰਤੀਕਰਮ (ਗ੍ਰੀਨਹਾਊਸ ਪ੍ਰਭਾਵ) ਰਾਹੀਂ ਸਤਹ ਨੂੰ ਵਧਾਇਆ ਜਾ ਰਿਹਾ ਹੈ, ਅਤੇ ਦਿਨ ਅਤੇ ਰਾਤ ਦੇ ਦਰਮਿਆਨ ਤਾਪਮਾਨ ਨੂੰ ਵਧਾਉਣ ਲਈ (ਦਿਨ ਦਾ ਤਾਪਮਾਨ ਪਰਿਵਰਤਨ)। ਆਕਾਰ ਰਾਹੀਂ, ਸੁੱਕੀ ਹਵਾ ਵਿਚ 78.09% ਨਾਈਟ੍ਰੋਜਨ, 20.95% ਆਕਸੀਜਨ, 0.93% ਆਰਗੋਨ, 0.04% ਕਾਰਬਨ ਡਾਈਆਕਸਾਈਡ, ਅਤੇ ਕੁਝ ਹੋਰ ਗੈਸਾਂ ਦੀ ਮਾਤਰਾ ਸ਼ਾਮਿਲ ਹੈ। ਹਵਾ ਵਿਚ ਵੀ ਪਾਣੀ ਦੀ ਭੰਬਲ ਦੀ ਇਕ ਭਾਰੀ ਮਾਤਰਾ ਸ਼ਾਮਿਲ ਹੈ, ਔਸਤਨ 1% ਸਮੁੰਦਰੀ ਪੱਧਰ ਤੇ ਅਤੇ ਪੂਰੇ ਵਾਯੂਮੰਡਲ ਵਿਚ 0.4%। ਹਵਾ ਸਮੱਗਰੀ ਅਤੇ ਹਵਾ ਦੇ ਦਬਾਅ ਵੱਖ-ਵੱਖ ਪੱਧਰਾਂ ਤੇ ਵੱਖੋ-ਵੱਖਰੇ ਹੁੰਦੇ ਹਨ, ਅਤੇ ਪਥਰਾਅ ਦੇ ਪੌਦਿਆਂ ਦੁਆਰਾ ਪ੍ਰਕਾਸ਼ ਸੰਸ਼ਲੇਸ਼ਣ ਵਿਚ ਵਰਤਣ ਲਈ ਹਵਾ ਅਤੇ ਧਰਤੀ ਦੇ ਪਥਰੀਲੀ ਜਾਨਵਰਾਂ ਦੀ ਸਾਹ ਲੈਣ ਲਈ ਸਿਰਫ ਧਰਤੀ ਦੇ ਟਰੋਪਾਸਫੀਅਰ ਅਤੇ ਨਕਲੀ ਵਾਯੂਮੰਡਲ ਵਿਚ ਪਾਇਆ ਜਾਂਦਾ ਹੈ। ਵਾਤਾਵਰਣ ਦਾ ਮਾਸ ਵਿੱਚ ਲਗਭਗ 5.15×1018 ਕਿਲੋਗ੍ਰਾਮ ਹੈ, ਜਿਸ ਦੀ ਤਿੰਨ ਚੌਥਾਈ ਥਾਂ ਲਗਭਗ 11 ਕਿਲੋਮੀਟਰ (6.8 ਮੀਲ, 36,000 ਫੁੱਟ) ਦੇ ਅੰਦਰ ਹੈ। ਵਾਤਾਵਰਣ ਅਤੇ ਬਾਹਰਲੀ ਥਾਂ ਦੇ ਵਿਚਕਾਰ ਕੋਈ ਨਿਸ਼ਚਿਤ ਸੀਮਾ ਨਹੀਂ ਹੋਣ ਦੇ ਨਾਲ ਮਾਹੌਲ ਵਧਣ ਦੀ ਉਚਾਈ ਦੇ ਨਾਲ ਥਿਨਰ ਅਤੇ ਥਿਨਰ ਬਣ ਜਾਂਦਾ ਹੈ। ਕਰਮਾਨ ਲਾਈਨ, 100 ਕਿ.ਮੀ.
ਆਧੁਨਿਕ ਪੰਜਾਬੀ ਸਾਹਿਤ ਦਾ ਅਰੰਭ 19ਵੀਂ ਸਦੀ ਦੇ ਦੂਜੇ ਅੱਧ ਤੋਂ ਮੰਨਿਆ ਜਾਂਦਾ ਹੈ। ਅੰਗਰੇਜ਼ੀ ਰਾਜ ਸਮੇਂ ਭਾਰਤੀ ਸਮਾਜ ਵਿੱਚ ਪੱਛਮੀ ਪ੍ਰਭਾਵ ਅਧੀਨ ਬਦਲਾਅ ਆਉਣਾ ਸ਼ੁਰੂ ਹੋਇਆ। ਇਸੇ ਤਰਾਂ ਦਾ ਪ੍ਰਭਾਵ ਸਾਹਿਤ 'ਤੇ ਵੀ ਪਿਆ। ਪੰਜਾਬੀ ਸਾਹਿਤ ਵਿੱਚ ਨਵੇਂ ਵਿਚਾਰ ਅਤੇ ਨਵੇਂ ਸਾਹਿਤ ਰੂਪਾਂ ਦਾ ਪਰਵੇਸ਼ ਹੋਣ ਲੱਗਾ। ਜਿੱਥੇ ਇਸ ਦਾ ਪ੍ਰਭਾਵ ਕਾਵਿ 'ਤੇ ਪਿਆ ਉੱਥੇ ਹੀ ਸਾਹਿਤ ਨੂੰ ਕਈ ਨਵੀਆਂ ਵਿਧਾਵਾਂ ਨਾਵਲ, ਨਾਟਕ, ਨਿਬੰਧ, ਆਦਿ ਮਿਲੀਆਂ।
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਧਰਤੀ (ਚਿੰਨ੍ਹ: ; 1 AU) ਅੰਦਰੂਨੀ ਗ੍ਰਹਿਆਂ ਵਿੱਚੋਂ ਵੱਡਾ ਗ੍ਰਹਿ ਹੈ ਅਤੇ ਸਿਰਫ ਇਸ ਦੇ ਹੀ ਅੰਦਰ ਭੂ-ਵਿਗਿਆਨਕ ਸਰਗਰਮੀ ਚੱਲ ਰਹੀ ਹੈ। ਧਰਤੀ ਦਾ ਵਾਯੂ ਮੰਡਲ ਬਾਕੀ ਗ੍ਰਹਿਆਂ ਤੋਂ ਵੱਖਰਾ ਹੈ, ਕਿਉਂਕਿ ਇਥੇ ੨੧% ਆਕਸੀਜਨ ਮਿਲਦੀ ਹੈ। ਇਸਦਾ ਦਾ ਇੱਕ ਉਪਗ੍ਰਹਿ ਹੈ, ਚੰਦਰਮਾ। ਧਰਤੀ ਨੂੰ ਪ੍ਰਿਥਵੀ, ਪ੍ਰਿਥਵੀ ਗ੍ਰਹਿ ਸੰਸਾਰ, ਅਤੇ ਟੈਰਾ ਨਾਮਾਂ ਨਾਲ ਵੀ ਸੱਦਿਆ ਜਾਂਦਾ ਹੈ। ਕੇਵਲ ਧਰਤੀ ਹੀ ਬ੍ਰਹਿਮੰਡ ਵਿੱਚ ਇੱਕੋ ਇੱਕ ਗਿਆਤ ਗ੍ਰਹਿ ਹੈ, ਜਿਥੇ ਜੀਵਨ ਮਿਲਦਾ ਹੈ। ਮਨੁੱਖ ਸਹਿਤ ਧਰਤੀ ਲੱਖਾਂ ਪ੍ਰਜਾਤੀਆਂ ਦਾ ਘਰ ਹੈ। ਵਿਗਿਆਨਕ ਪ੍ਰਮਾਣਾਂ ਤੋਂ ਸੰਕੇਤ ਮਿਲਦੇ ਹਨ ਕਿ ਇਸ ਗ੍ਰਹਿ ਦਾ ਗਠਨ 4.54 ਅਰਬ ਸਾਲ ਪਹਿਲਾਂ, ਅਤੇ ਉਸਦੀ ਸਤ੍ਹਾ ਉੱਤੇ ਜੀਵਨ ਲਗਭਗ ਇੱਕ ਅਰਬ ਸਾਲ ਪਹਿਲਾਂ, ਵਿਦਮਾਨ ਹੋਇਆ। ਤਦ ਤੋਂ, ਧਰਤੀ ਦੇ ਜੀਵਮੰਡਲ ਨੇ ਗ੍ਰਹਿ ਉੱਤੇ ਪਰਿਆਵਰਣ ਅਤੇ ਹੋਰ ਅਜੈਵਕੀ ਪਰਿਸਥਿਤੀਆਂ ਨੂੰ ਬਦਲ ਦਿੱਤਾ ਹੈ ਅਤੇ ਇਸ ਤਰ੍ਹਾਂ ਵਾਯੂਜੀਵੀ ਜੀਵਾਂ ਦੇ ਪ੍ਰਸਾਰਣ ਨੂੰ, ਨਾਲ ਹੀ ਨਾਲ ਓਜੋਨ ਤਹਿ ਦੇ ਨਿਰਮਾਣ ਅਤੇ ਧਰਤੀ ਦੇ ਚੁੰਬਕੀ ਖੇਤਰ ਨੇ ਨੁਕਸਾਨਦਾਇਕ ਵਿਕਿਰਨਾਂ ਨੂੰ ਰੋਕ ਕੇ ਜਲ ਮੰਡਲ ਤੱਕ ਸੀਮਤ ਜੀਵਨ ਦੇ ਥਲ ਤੱਕ ਪਸਾਰ ਨੂੰ ਸੰਭਵ ਬਣਾਇਆ।
ਆਧੁਨਿਕਤਾ ਇਤਿਹਾਸ ਦਾ ਇੱਕ ਵਿਸ਼ੇਸ਼ ਪੜਾਅ ਹੈ ਜਿਸ ਵਿੱਚ ਉੱਤਰ-ਮੱਧਕਾਲੀ ਯੂਰਪ ਵਿੱਚ ਪਹਿਲਾਂ ਨਾਲੋਂ ਬਦਲੀਆਂ ਸਮਾਜਿਕ-ਸੱਭਿਆਚਾਰਿਕ ਕਦਰਾਂ-ਕੀਮਤਾਂ ਸ਼ਾਮਿਲ ਹੁੰਦੀਆਂ ਹਨ। ਪੰਜਾਬ ਸਮੇਤ ਭਾਰਤ ਦੇ ਰਾਜਸੀ ਸੱਭਿਆਚਾਰਕ ਇਤਿਹਾਸ ਵਿੱਚ ਆਧੁਨਿਕ ਯੁੱਗ ਦਾ ਆਗਾਜ ਅੰਗਰੇਜਾਂ ਦੇ ਰਾਜ ਕਾਲ ਨਾਲ ਜੁੜਿਆ ਹੋਇਆ ਹੈ।ਸਿੱਖ ਫੌਜ ਤੇ ਅੰਗਰੇਜਾਂ ਵਿਚਕਾਰ ਹੋਈ ਦੂਸਰੀ ਲੜਾਈ ਉਪਰੰਤ ਅੰਗਰੇਜਾਂ ਦੀ ਸਾਜਿਸ਼ੀ ਜਿੱਤ ਦੇ ਨਤੀਜੇ ਵਜੋਂ 1849 ਨੂੰ ਲਾਹੌਰ ਦੇ ਕਿੱਲੇ ਵਿੱਚ ਵਿਸ਼ੇਸ਼ ਦਰਬਾਰ ਸਜਾ ਕੇ ਦਲੀਪ ਸਿੰਘ ਨੂੰ ਗਦੀਓ ਲਾ ਕੇ ਪੰਜਾਬ ਉਤੇ ਅੰਗਰੇਜ਼ੀ ਰਾਜ ਦਾ ਐਲਾਨ ਕੀਤਾ ਗਿਆ।ਇਸ ਦਾ ਆਰੰਭ ਨਿਸ਼ਚਿਤ ਹੀ ਅੰਗਰੇਜ ਰਾਜ ਉਪਰੰਤ ਬਦਲਵੀ ਪੂੰਜੀਵਾਦੀ ਅਰਥ ਵਿਵਸਥਾ ਦੇ ਉਭਾਰ ਨਾਲ ਵਿਕਸਿਤ ਪਛਮੀ ਮੁਲਕਾਂ ਦੇ ਨਵੇਂ ਪ੍ਰਸ਼ਾਸਨਿਕ,ਰਾਜਨੀਤਕ,ਸੱਭਿਆਚਾਰਕ ਅਤੇ ਸਾਹਿਤਕ ਪ੍ਰਭਾਵਾਂ ਰਾਹੀਂ ਉਜਾਗਰ ਹੁੰਦਾ ਹੈ। ਜਿਸ ਨੂੰ ਅਸੀਂ ਵਿਸ਼ੇਸ਼ ਸਿਧਾਂਤਕ ਅਤੇ ਇਤਿਹਾਸਕ ਦ੍ਰਿਸ਼ਟੀ ਤੋਂ ਆਧੁਨਿਕ ਯੁੱਗ ਕਹਿੰਦੇ ਹਾਂ।
ਵਾਯੂਮੰਡਲ (ਅੰਗਰੇਜ਼ੀ: atmosphere ਯੂਨਾਨੀ ἀτμός (ਐਟਮੋਸ)ਤੋਂ, ਮਤਲਬ "ਜਲਕਣ", and σφαῖρα (ਸਫੇਰਾ)ਤੋਂ, ਮਤਲਬ "ਮੰਡਲ") ਕਿਸੇ ਗ੍ਰਹਿ ਦੇ ਆਲੇ-ਦੁਆਲੇ ਗੈਸਾਂ ਦੀ ਪਰਤ ਜਾਂ ਹੋਰ ਠੋਸ ਪੁੰਜ ਵਾਲੇ ਪਦਾਰਥ ਨੂੰ ਕਹਿੰਦੇ ਹਨ, ਜਿਸ ਨੂੰ ਪੁਲਾੜੀ ਪਿੰਡ ਦੀ ਗਾਰੂਤਾ ਨੇ ਉਥੇ ਟਿਕਾਈ ਰੱਖਿਆ ਹੁੰਦਾ ਹੈ। ਵਾਯੂਮੰਡਲ ਵੱਖ-ਵੱਖ ਤਰ੍ਹਾਂ ਦੀਆਂ ਗੈਸਾਂ ਹਨ ਜੋ ਕਿ ਹਰ ਥਾਂ 'ਤੇ ਇੱਕ ਸਮਾਨ ਅਨੁਪਾਤ ਵਿੱਚ ਹੁੰਦੀਆਂ ਹਨ। ਲਗਪਗ 78 ਫੀਸਦੀ ਨਾਈਟ੍ਰੋਜਨ ਹੈ, ਲਗਪਗ 21 ਫੀਸਦੀ ਆਕਸੀਜਨ ਹੈ ਅਤੇ ਬਾਕੀ ਇੱਕ ਫੀਸਦੀ ਵਿੱਚ ਦੁਰਲੱਭ ਗੈਸਾਂ ਹਨ, ਜਿਵੇਂ ਆਰਗਨ, ਨੀਔਨ, ਹੀਲੀਅਮ, ਕ੍ਰਿਪਟਨ ਅਤੇ ਜ਼ੀਨਾਨ। ਧਰਤੀ ਨੂੰ ਜਿਸ ਹਵਾ ਨੇ ਢਕਿਆ ਹੋਇਆ ਹੈ, ਉਸ ਦੀ ਰਸਾਇਣਕ ਸੰਰਚਨਾ ਸਮਾਨ ਹੈ। ਇਹ 18 ਮੀਲ ਉੱਪਰ ਤੱਕ ਤੋਂ 44 ਮੀਲ ਉੱਪਰ ਵੀ ਜਾ ਸਕਦੀ ਹੈ ਇਹ ਟਰੋਪੋਸਫੀਅਰ ਹੈ। ਇਹ ਪਰਤ ਧਰਤੀ ਦੇ ਸਭ ਤੋਂ ਨੇੜਲੀ ਪਰਤ ਹੁੰਦੀ ਹੈ। ਇਸ ਤੋਂ ਬਾਅਦ ਵਾਲੀਆਂ ਪਰਤਾਂ ਵਿੱਚ ਧਰਤੀ ਦੀ ਸਤਹ ਤੋਂ 18 ਤੋਂ 31 ਮੀਲ ਉੱਪਰ ਤੱਕ ਗਰਮ ਹਵਾ ਦੀ ਪਰਤ ਹੈ। ਸ਼ਾਇਦ ਲਗਪਗ 42 ਡਿਗਰੀ ਸੈਂਟੀਗ੍ਰੇਡ। ਇਸ ਵਿੱਚ ਓਜ਼ੋਨ ਮੌਜੂਦ ਹੁੰਦੀ ਹੈ ਜੋ ਸੂਰਜ ਦੀ ਗਰਮੀ ਨੂੰ ਜਜ਼ਬ ਕਰਦੀ ਹੈ, ਜਿਸ ਨਾਲ ਇਹ ਪਰਤ ਗਰਮ ਹੋ ਜਾਂਦੀ ਹੈ। ਇਸ ਪਰਤ ਦੇ ਉੱਪਰ ਪਰਤਾਂ ਦੀ ਇੱਕ ਲੜੀ ਹੁੰਦੀ ਹੈ, ਜਿਸ ਨੂੰ ਆਈਨੋਸਫੀਅਰ ਕਹਿੰਦੇ ਹਨ, ਜੋ ਪ੍ਰਿਥਵੀ ਦੀ ਸਤਹ ਤੋਂ 44 ਮੀਲ ਤੋਂ 310 ਮੀਲ ਉੱਪਰ ਤੱਕ ਹੁੰਦੀ ਹੈ। ਇਸ ਦੇ ਕਣ ਸੂਰਜ ਤੋਂ ਭਰਪੂਰ ਬਿਜਲੀ ਨਾਲ ਚਾਰਜ ਹੁੰਦੇ ਹਨ। ਹਵਾ ਦੇ ਕਣ ਨਿਰੰਤਰ ਗਤੀ 'ਚ ਰਹਿੰਦੇ ਹਨ ਅਤੇ ਇਕ-ਦੂਜੇ ਨਾਲ ਟਕਰਾਉਂਦੇ ਰਹਿੰਦੇ ਹਨ, ਤਾਂ ਕਿ ਭੱਜ ਨਾ ਜਾਣ। ਪਰ ਜਿਵੇਂ-ਜਿਵੇਂ ਅਸੀਂ ਉੱਪਰ ਜਾਂਦੇ ਹਾਂ, ਹਵਾ ਪਤਲੀ ਹੁੰਦੀ ਜਾਂਦੀ ਹੈ। ਇਹ ਕਣ ਇਕ-ਦੂਜੇ ਨੂੰ ਰੋਕ ਨਹੀਂ ਪਾਉਂਦੇ ਅਤੇ ਵਾਤਾਵਰਨ ਸਿਥਰ ਹੋ ਜਾਂਦਾ ਹੈ। 400 ਤੋਂ 1500 ਮੀਲ ਉੱਪਰ ਮੁਕਤ ਹੋਏ ਕਣ ਆਜ਼ਾਦੀ ਨਾਲ ਘੁੰਮਦੇ ਹਨ। ਇਸ ਨੂੰ ਬ੍ਰਹਿਮੰਡ ਕਹਿੰਦੇ ਹਨ।
ਭਾਰਤ ਦਾ ਰਾਸ਼ਟਰੀ ਝੰਡਾ (ਜਾਂ ਤਿਰੰਗਾ) ਤਿੰਨ ਰੰਗਾਂ, ਕੇਸਰੀ, ਚਿੱਟਾ ਅਤੇ ਹਰੇ ਰੰਗ ਦੀਆਂ ਖਿਤਿਜ ਪੱਟੀਆਂ ਵਿੱਚ ਇੱਕ ਨੀਲੇ ਰੰਗ ਦੇ ਚੱਕਰ ਵਾਲ਼ਾ ਇੱਕ ਤਿੰਨ ਰੰਗਾ ਝੰਡਾ ਹੈ ਜਿਸਦੀ ਕਲਪਨਾ ਪਿੰਗਲੀ ਵੈਂਕਿਆ ਨੇ ਕੀਤੀ ਸੀ। ਇਸਨੂੰ 15 ਅਗਸਤ 1947 ਨੂੰ ਅੰਗਰੇਜ਼ਾਂ ਵਲੋਂ ਭਾਰਤ ਦੀ ਅਜ਼ਾਦੀ ਦੇ ਕੁਝ ਹੀ ਦਿਨ ਪਹਿਲਾਂ 22 ਜੁਲਾਈ 1947 ਨੂੰ ਮੁਨੱਕਦ ਭਾਰਤੀ ਸੰਵਿਧਾਨ-ਸਭਾ ਦੀ ਬੈਠਕ ਵਿੱਚ ਅਪਣਾਇਆ ਗਿਆ ਸੀ। ਇਸ ਵਿੱਚ ਤਿੰਨ ਇੱਕੋ ਜਿੰਨੀ ਚੌੜਾਈ ਦੀਆਂ ਖਿਤਿਜੀ ਪੱਟੀਆਂ ਹਨ,ਜਿਹਨਾਂ ਵਿੱਚ ਸਭ ਤੋਂ ਉੱਤੇ ਕੇਸਰੀ, ਵਿਚਲੇ ਚਿੱਟੀ ਅਤੇ ਹੇਠਾਂ ਗੂੜੇ ਹਰੇ ਰੰਗ ਦੀ ਪੱਟੀ ਹੈ। ਝੰਡੇ ਦੀ ਲੰਬਾਈ ਅਤੇ ਚੋੜਾਈ ਦਾ ਅਨੁਪਾਤ 2:3 ਹੈ। ਚਿੱਟੀ ਪੱਟੀ ਵਿੱਚ ਗੂੜੇ ਨੀਲੇ ਰੰਗ ਦਾ ਇੱਕ ਚੱਕਰ ਹੈ ਜਿਸ ਵਿੱਚ 24 ਓਏ ਹਨ। ਇਸ ਚੱਕਰ ਦਾ ਵਿਆਸ ਤਕਰੀਬਨ ਚਿੱਟੀ ਪੱਟੀ ਦੀ ਚੌੜਾਈ ਦੇ ਬਰਾਬਰ ਹੈ।
ਪਾਣੀ ਜਾਂ ਜਲ ਇੱਕ ਆਮ ਰਾਸਾਇਣਕ ਪਦਾਰਥ ਹੈ ਹਾਈਡ੍ਰੋਜਨ ਅਤੇ ਆਕਸੀਜਨ ਦੇ ਮੇਲ ਤੋਂ ਬਣਦਾ ਹੈ। ਤਕਰੀਬਨ ਹਰ ਤਰ੍ਹਾਂ ਦੀ ਜ਼ਿੰਦਗੀ ਲਈ ਇਹ ਜ਼ਰੂਰੀ ਹੈ। ਆਮ ਤੌਰ ’ਤੇ ਪਾਣੀ ਦਾ ਤਰਲ ਰੂਪ ਵਰਤੋਂ ਵਿੱਚ ਲਿਆਇਆ ਜਾਂਦਾ ਹੈ ਪਰ ਇਹ ਠੋਸ (ਬਰਫ਼) ਅਤੇ ਗੈਸ (ਵਾਸ਼ਪ ਜਾਂ ਭਾਫ਼) ਰੂਪਾਂ ਵਿੱਚ ਵੀ ਮਿਲਦਾ ਹੈ। ਧਰਤੀ ਦਾ ਤਕਰੀਬਨ 71 % ਹਿੱਸਾ ਪਾਣੀ ਨਾਲ਼ ਢਕਿਆ ਹੈ ਜੋ ਜ਼ਿਆਦਾਤਰ (96.5%)ਮਹਾਸਾਗਰਾਂ ਅਤੇ 1.7% ਪਾਣੀ ਜ਼ਮੀਨਦੋਜ ਪਾਣੀ ਦਾ ਹਿੱਸਾ ਹੈ। ਇਸਤੋਂ ਬਿਨਾਂ ਅਤੇ 0.001% ਜਲ-ਵਾਸ਼ਪ ਅਤੇ ਬੱਦਲ ਦੇ ਰੂਪ ਵਿੱਚ ਪਾਇਆ ਜਾਂਦਾ ਹੈ।.
ਨਵਿਆਉਣਯੋਗ ਊਰਜਾ (ਅੰਗਰੇਜ਼ੀ: renewable energy) ਵਿੱਚ ਉਹ ਸਾਰੇ ਉਰਜਾ ਰੂਪ ਸ਼ਾਮਿਲ ਹਨ ਜੋ ਪ੍ਰਦੂਸ਼ਣਕਾਰੀ ਨਹੀਂ ਹਨ ਅਤੇ ਜਿਹਨਾਂ ਦੇ ਸਰੋਤ ਦਾ ਖਾਤਮਾ ਕਦੇ ਨਹੀਂ ਹੁੰਦਾ, ਜਾਂ ਜਿਹਨਾਂ ਦੇ ਸਰੋਤ ਦੀ ਸਵੈ ਭਰਪਾਈ ਹੁੰਦੀ ਰਹਿੰਦੀ ਹੈ। ਸੂਰਜੀ ਊਰਜਾ, ਪੌਣ ਊਰਜਾ, ਜਲ ਉਰਜਾ, ਜਵਾਰ-ਜਵਾਰਭਾਟਾ ਤੋਂ ਪ੍ਰਾਪਤ ਉਰਜਾ, ਜੈਵਪੁੰਜ, ਜੈਵ ਬਾਲਣ ਆਦਿ ਨਵਿਆਉਣਯੋਗ ਊਰਜਾ ਦੇ ਕੁੱਝ ਉਦਾਹਰਨ ਹਨ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।ਪ੍ਰਦੂਸ਼ਣ ਦੀਆਂ ਮੁੱਖ ਕਿਸਮਾਂ ਵਿੱਚ ਸ਼ਾਮਲ ਹਨ:
ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂ ਲੇਖਕਾਂ ਦੀ ਸੂਚੀ
ਸਾਹਿਤ ਅਕਾਦਮੀ 1955 ਤੋਂ ਹਰ ਸਾਲ ਭਾਰਤੀ ਸਾਹਿਤ ਦੀ ਤਰੱਕੀ ਲਈ ਪੰਜਾਬੀ ਸਮੇਤ ਹੋਰਨਾਂ ਭਾਸ਼ਾਵਾਂ ਦੇ ਸਾਹਿਤਕਾਰਾਂ ਅਤੇ ਉਹਨਾਂ ਦੀਆਂ ਰਚਨਾਵਾਂ ਨੂੰ ਸਾਹਿਤ ਅਕਾਦਮੀ ਪੁਰਸਕਾਰ ਦਿੰਦੀ ਆ ਰਹੀ ਹੈ। ਗਿਆਨਪੀਠ ਪੁਰਸਕਾਰ ਤੋਂ ਬਾਅਦ ਇਹ ਭਾਰਤ ਦਾ ਦੂਜਾ ਸਭ ਤੋਂ ਅਹਿਮ ਪੁਰਸਕਾਰ ਹੈ।
ਮਨੁੱਖੀ ਪ੍ਰਤੀਰੋਧਤਾ-ਘਾਟ ਵਾਇਰਸ ਲਾਗ/ਪ੍ਰਾਪਤ-ਕੀਤਾ ਪ੍ਰਤੀਰੋਧਤਾ-ਘਾਟ ਰੋਗ-ਲੱਛਣ(ਅੰਗਰੇਜ਼ੀ: Human Immunodeficiency Virus Infection/Acquired Immunodeficiency Syndromeਜਾਂ ਐੱਚ.ਆਈ.ਵੀ./ਏਡਜ਼)ਮਨੁੱਖੀ ਰੋਗ-ਪ੍ਰਤੀਰੋਧੀ ਪ੍ਰਣਾਲੀ ਦਾ ਰੋਗ ਹੈ ਜੋ ਮਨੁੱਖੀ ਪ੍ਰਤੀਰੋਧਤਾ-ਘਾਟ ਵਾਇਰਸ (HIV) ਰਾਹੀਂ ਫੈਲਦਾ ਹੈ। ਮੁਢਲੀ ਲਾਗ ਸਮੇਂ ਇਨਸਾਨ ਨੂੰ ਨਜ਼ਲਾ ਵਰਗੀ ਬਿਮਾਰੀ ਮਹਿਸੂਸ ਹੋ ਸਕਦੀ ਹੈ। ਵਿਸ਼ੇਸ਼ ਤੌਰ ਉੱਤੇ ਇਸ ਤੋਂ ਬਾਅਦ ਬਿਨਾਂ ਕਿਸੇ ਲੱਛਣਾਂ ਵਾਲਾ ਲੰਮਾ ਸਮਾਂ ਆਉਂਦਾ ਹੈ। ਫੇਰ ਜਿਵੇਂ-ਜਿਵੇਂ ਬਿਮਾਰੀ ਅੱਗੇ ਵਧਦੀ ਹੈ, ਇਹ ਮੱਨੁਖ ਦੀ ਪ੍ਰਤੀਰੋਧੀ ਪ੍ਰਨਾਲੀ ਨਾਲ਼ ਹੋਰ ਛੇੜਛਾੜ ਕਰਨ ਲੱਗ ਪੈਂਦੀ ਹੈ ਜਿਸ ਕਰ ਕੇ ਮਨੁੱਖ ਨੂੰ ਹੋਰ ਕਈ ਲਾਗਾਂ ਲੱਗਣ ਦਾ ਖ਼ਤਰਾ ਵਧ ਜਾਂਦਾ ਹੈ ਜਿਵੇਂ ਕਿ ਮੌਕਾਪ੍ਰਸਤ ਛੂਤਾਂ ਅਤੇ ਗਿਲ੍ਹਟੀਆਂ, ਜੋ ਕਿਰਿਆਸ਼ੀਲ ਪ੍ਰਤੀਰੋਧੀ ਪ੍ਰਣਾਲੀ ਵਾਲੇ ਮਨੁੱਖਾਂ ਨੂੰ ਹਾਨੀ ਨਹੀਂ ਕਰਦੀਆਂ।
ਸਿੱਖੀ (ਇਹ ਸ਼ਬਦ ਇਸ ਤਰ੍ਹਾਂ ਵੀ ਲਿਖਿਆ ਜਾਂਦਾ ਹੈ: ਸਿਖੀ, ਸਿੱਖ ਦਾ ਮਤਲਬ, "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ, ਜਿਸ ਦਾ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫ਼ਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜਿਉਣਾ। ਦੁਨੀਆ ਦੇ ਸਭ ਤੋਂ ਪੁਰਾਣੇ ਸਨਾਤਨ ਧਰਮ ਤੋਂ ਆਪਣੀ ਅਲੱਗ ਪਹਿਚਾਣ ਬਣਾਕੇ ਸਿੱਖ ਪੰਥ ਨੂੰ ਮੰਨਣ ਵਾਲਿਆਂ ਦੀ ਗਿਣਤੀ ਕੁੱਲ ਦੁਨੀਆ ਵਿੱਚ ਲਗਭਗ 3 ਕਰੋੜ ਹੈ, ਜੋ ਕਿ ਸਾਰੀ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਪੰਥ ਹੈ।ਸਿੱਖੀ ਦਾ ਰੂਹਾਨੀ ਅਤੇ ਕੌਮੀ ਆਧਾਰ ਸਿੱਖਾਂ ਦੇ ਦਸ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਕਿ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਪੰਥ ਦੇ ਫ਼ਲਸਫ਼ੇ ਨੂੰ ਗੁਰਮਤ ਕਿਹਾ ਜਾਂਦਾ ਹੈ, ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ ਹੈ ਅਤੇ ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰੂ ਨਾਨਕ ਦੇਵ ਜੀ ਨੇ ਜੋਤਿ-ਜੋਤਿ ਸਮਾਉਣ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਮੁਆਸ਼ਰੇ ਨੂੰ ਰਹਿਨੁਮਾਈ ਦੇਣ ਦਾ ਕੰਮ ਸੌਂਪਿਆ। ਇਹ ਰਿਵਾਜ਼ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਿਹਾ, ਜਿਹਨਾਂ ਨੇ 1699 ਈਸਵੀ ਵਿੱਚ ਵਿਸਾਖੀ ਵਾਲੇ ਦਿਨ ਖ਼ਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਕੇਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਤੇ ਜਿਨ੍ਹਾਂ ਤੋਂ ਬਾਅਦ ਵਿੱਚ ਗੁਰੂ ਸਾਹਿਬ ਨੇ ਅਰਜ਼ ਕਰ ਖ਼ੁਦ ਅੰਮ੍ਰਿਤ ਛਕਿਆ। ਗੁਰ ਗੋਬਿੰਦ ਸਿੰਘ ਜੀ ਨੇ ਜੋਤੀ-ਜੋਤਿ ਸਮਾਉਣ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰੂ ਤਖ਼ਤ ਸੌਂਪਕੇ ਦੇਹਧਾਰੀ ਗੁਰੂ ਦੇ ਰਿਵਾਜ਼ ਨੂੰ ਖ਼ਤਮ ਕੀਤਾ।
ਆਰਥਿਕ ਵਿਕਾਸ, ਆਮ ਤੌਰ 'ਤੇ ਪਾਲਿਸੀ ਨਿਰਮਾਤਿਆਂ ਅਤੇ ਸਮੁਦਾਇਆਂ ਦੇ ਉਹਨਾਂ ਨਿਰੰਤਰ ਕਾਇਮ ਅਤੇ ਇੱਕਸੁਰ ਯਤਨਾਂ ਨੂੰ ਦੱਸਦਾ ਹੈ, ਜਿਹੜੇ ਕਿਸੇ ਖੇਤਰ ਵਿਸ਼ੇਸ਼ ਜੀਵਨ ਮਿਆਰਾਂ ਨੂੰ ਅਤੇ ਆਰਥਿਕ ਸਿਹਤ ਨੂੰ ਉੱਚਾ ਚੁੱਕਦੇ ਹਨ। ਆਰਥਿਕ ਵਿਕਾਸ ਦਾ ਭਾਵ ਆਰਥਿਕਤਾ ਵਿੱਚ ਗਿਣਤੀ ਅਤੇ ਗੁਣ ਪੱਖੋਂ ਤਬਦੀਲੀਆਂ ਤੋਂ ਵੀ ਹੁੰਦਾ ਹੈ। ਅਜਿਹੀਆਂ ਕਾਰਵਾਈਆਂ ਵਿੱਚ ਮਾਨਵੀ ਪੂੰਜੀ ਦਾ ਵਿਕਾਸ, ਨਿਰਣਾਇਕ ਮੂਲ ਢਾਂਚਾ, ਖੇਤਰੀ ਪ੍ਰਤੀਯੋਗਤਾ ਸ਼ਕਤੀ, ਵਾਤਾਵਰਨ ਦੀ ਸਸਟੇਨੇਬਿਲਟੀ, ਸਮਾਜਿਕ ਸ਼ਮੂਲੀਅਤ, ਸਿਹਤ, ਸੁਰਖਿਆ, ਸਾਖਰਤਾ, ਅਤੇ ਹੋਰ ਪਹਿਲਕਦਮੀਆਂ ਸਹਿਤ ਅਨੇਕ ਖੇਤਰ ਸ਼ਾਮਲ ਹੋ ਸਕਦੇ ਹਨ। ਆਰਥਿਕ ਵਿਕਾਸ, ਆਰਥਿਕ ਵਾਧੇ ਤੋਂ ਭਿੰਨ ਹੁੰਦਾ ਹੈ। ਜਿਥੇ ਆਰਥਿਕ ਵਿਕਾਸ ਲੋਕਾਂ ਦੇ ਆਰਥਿਕ ਅਤੇ ਸਮਾਜਿਕ ਕਲਿਆਣ ਦੇ ਮਕਸਦ ਲਈ ਪਾਲਿਸੀ ਦਖਲ ਦਾ ਉੱਪਰਾਲਾ ਹੁੰਦਾ ਹੈ, ਆਰਥਿਕ ਵਾਧਾ ਮਹਿਜ ਮੰਡੀ ਉਤਪਾਦਿਕਤਾ ਅਤੇ ਕੁੱਲ ਘਰੇਲੂ ਉਤਪਾਦ (GDP) ਦਾ ਵਰਤਾਰਾ ਹੈ। ਨਤੀਜੇ ਵਜੋਂ, ਜਿਵੇਂ ਅਰਥਸਾਸ਼ਤਰੀ ਅਮਾਰਤਿਆ ਸੇਨ ਦੱਸਦੇ ਹਨ: “ਆਰਥਿਕ ਵਾਧਾ, ਆਰਥਿਕ ਵਿਕਾਸ ਦੀ ਪ੍ਰਕਿਰਿਆ ਦਾ ਇੱਕ ਪਹਿਲੂ ਹੁੰਦਾ ਹੈ।”
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।1928 ਵਿੱਚ ਭਗਤ ਸਿੰਘ ਤੇ ਉਸਦੇ ਸਾਥੀ ਸ਼ਿਵਰਾਮ ਰਾਜਗੁਰੂ ਨੇ 21 ਸਾਲਾ ਬਰਤਾਨਵੀ ਪੁਲਿਸ ਅਫ਼ਸਰ ਜੌਨ ਸਾਂਡਰਸ ਦਾ ਲਾਹੌਰ ਵਿਖੇ ਗੋਲੀ ਮਾਰਕੇ ਕਤਲ ਕੀਤਾ ਜਦਕਿ ਉਹਨਾਂ ਦਾ ਮਕਸਦ ਜੇਮਜ਼ ਸਕੌਟ ਨਾਂ ਦੇ ਸੀਨੀਅਰ ਪੁਲਿਸ ਸੁਪਰਿਨਟੈਂਡੈਂਟ ਦਾ ਕਤਲ ਕਰਨਾ ਸੀ।
ਓਜ਼ੋਨ ਪਰਤ (O3) ਵਾਯੂਮੰਡਲ ਦੀ ਉੱਪਰਲੀ ਪਰਤ ਵਿੱਚ ਆਕਸੀਜਨ ਦੇ ਪ੍ਰਮਾਣੂ ਤਿੰਨ ਦੀ ਗਿਣਤੀ 'ਚ ਜੁੜ ਕੇ ਬੰਧਨ ਬਣਾਉਂਦੇ ਹਨ ਤੇ ਓਜ਼ੋਨ ਦਾ ਅਣੂ ਬਣਾਉਂਦੇ ਹਨ। ਇਹ ਵਾਯੂਮੰਡਲ ਦੀ ਸਭ ਤੋਂ ਉੱਪਰਲੀ ਪਰਤ ਵਿੱਚ ਹੁੰਦੀ ਹੈ ਜੋੋ ਸੂਰਜ ਦੀਆਂ ਹਾਨੀਕਾਰਕ ਪਰਾਬੈਂਗਣੀ ਕਿਰਨਾਂ ਤੋਂ ਧਰਤੀ ਨੂੰ ਬਚਾਉਂਦੀ ਹੈ। ਇਸ ਨਾਲ ਹੀ ਧਰਤੀ ਤੇ ਜੀਵਨ ਹੈ। ਇਹ ਪਰਤ ਧਰਤੀ ਤੋਂ 20 to 30 kiloਮੀਟਰs (66,000 to 98,000 ਫ਼ੁੱਟ) ਦੀ ਉੱਚਾਈ ਤੇ ਹੈ। ਇਸ ਦੀ ਮੋਟਾਈ ਬਦਲਦੀ ਰਹਿੰਦੀ ਹੈ। ਪਹਿਲੀ ਵਾਰ ਸੰਨ 1913 ਵਿੱਚ ਫ਼੍ਰਾਂਸ ਦੇ ਵਿਗਿਆਨੀ ਚਾਰਲਸ ਫੈਬਰੀ ਅਤੇ ਹੈਨਰੀ ਬਿਉਸ਼ਨ ਨੇ ਇਸ ਦੀ ਖੋਜ ਕੀਤੀ। ਇਹ ਗੈਸ 97–99% ਸੂਰਜ ਦੀਆਂ ਪਰਾਬੈਂਗਨੀ ਕਿਰਨਾ ਨੂੰ ਸੋਖ ਲੈਂਦੀ ਹੈ। ਯੂ.ਐਨ.ਓ ਵੱਲੋ 16 ਸਤੰਬਰ ਨੂੰ ਵਿਸ਼ਵ ਓਜ਼ੋਨ ਦਿਵਸ ਮਨਾਇਆ ਜਾਂਦਾ ਹੈ। ਧਰਤੀ ਤੋਂ 16 ਕਿਲੋਮੀਟਰ ਦੀ ਉਚਾਈ ’ਤੇ ਸੂਰਜ ਤੋਂ ਆਉਣ ਵਾਲੀਆਂ ਪਰਾਬੈਂਗਣੀ ਕਿਰਨਾਂ ਦੀ ਕਿਰਿਆ ਕਾਰਨ ਆਕਸੀਜਨ (02) ਓਜ਼ੋਨ (03) ਵਿੱਚ ਤਬਦੀਲ ਹੋ ਜਾਂਦੀ ਹੈ ਜਿਸ ਕਾਰਨ ਧਰਤੀ ਦੁਆਲੇ ਓਜ਼ੋਨ ਪਰਤ ਬਣ ਜਾਂਦੀ ਹੈ ਜੋ ਸਾਡੀ ਧਰਤੀ ਦੀ ਸੁਰੱਖਿਆ ਛੱਤਰੀ ਵਜੋਂ ਕੰਮ ਕਰਦੀ ਹੈ। ਸੂਰਜ ਦੀਆਂ ਪਰਾਬੈਂਗਣੀ ਕਿਰਨਾਂ ਹਾਨੀਕਾਰਕ ਹਨ। ਓਜ਼ੋਨ ਪਰਤ ਇਨ੍ਹਾਂ ਖਤਰਨਾਕ ਕਿਰਨਾਂ ਨੂੰ ਕਾ਼ਫ਼ੀ ਹੱਦ ਤਕ ਜਜ਼ਬ ਕਰਕੇ ਸਾਡੀ ਧਰਤੀ ਦੀ ਰੱਖਿਆ ਕਰਦੀ ਹੈ।
ਬੁਲਗਾਰੀਆ ਦੱਖਣ-ਪੂਰਬੀ ਯੂਰਪ ਵਿੱਚ ਸਥਿਤ ਇੱਕ ਦੇਸ਼ ਹੈ, ਜਿਹਦੀ ਰਾਜਧਾਨੀ ਸੋਫ਼ੀਆ ਹੈ। ਇਸ ਦੇਸ਼ ਦੀਆਂ ਹੱਦਾਂ ਉੱਤਰ ਵੱਲ ਰੋਮਾਨੀਆ, ਪੱਛਮ ਵੱਲ ਸਰਬੀਆ ਅਤੇ ਮਕਦੂਨੀਆ, ਦੱਖਣ ਵੱਲ ਯੂਨਾਨ ਅਤੇ ਤੁਰਕੀ ਨਾਲ਼ ਲੱਗਦੀਆਂ ਹਨ। ਪੂਰਬ ਵੱਲ ਦੇਸ਼ ਦੀਆਂ ਹੱਦਾਂ ਕਾਲੇ ਸਾਗਰ ਨਾਲ਼ ਲੱਗਦੀਆਂ ਹਨ। ਕਲਾ ਅਤੇ ਤਕਨੀਕ ਤੋਂ ਛੁੱਟ ਸਿਆਸੀ ਨਜ਼ਰੀਏ ਤੋਂ ਵੀ ਬੁਲਗਾਰੀਆ ਦੀ ਹੋਂਦ ਪੰਜਵੀਂ ਸਦੀ ਤੋਂ ਨਜ਼ਰ ਆਉਣ ਲੱਗਦੀ ਹੈ। ਪਹਿਲਾਂ ਬੁਲਗਾਰੀਆਈ ਸਾਮਰਾਜ (632/681 - 1018) ਨੇ ਸਿਰਫ਼ ਬਾਲਕਨ ਖੇਤਰ ਦੀ ਨਹੀਂ ਸਗੋਂ ਪੂਰੇ ਪੂਰਬੀ ਯੂਰਪ ਨੂੰ ਅਨੇਕਾਂ ਪ੍ਰਕਾਰ ਨਾਲ਼ ਪ੍ਰਭਾਵਿਤ ਕੀਤਾ। ਬੁਲਗਾਰੀਆਈ ਸਾਮਰਾਜ ਦੇ ਗਿਰਾਅ ਮਗਰੋਂ ਇਹਨੂੰ ਓਟੋਮਨ ਸ਼ਾਸਨ ਦੇ ਅਧੀਨ ਕਰ ਦਿੱਤਾ ਗਿਆ। 1877-78 ਵਿੱਚ ਹੋਏ ਰੂਸ-ਤੁਰਕੀ ਯੁੱਧ ਨੇ ਬੁਲਗਾਰੀਆ ਰਾਜ ਨੂੰ ਮੁੜ-ਸਥਾਪਤ ਕਰਨ ਵਿੱਚ ਮਦਦ ਕੀਤੀ। ਦੂਜੇ ਵਿਸ਼ਵ ਯੁੱਧ ਮਗਰੋਂ ਬੁਲਗਾਰੀਆ ਸਾਮਵਾਦੀ ਰਾਜ ਅਤੇ ਪੂਰਬੀ ਬਲਾਕ ਦਾ ਹਿੱਸਾ ਬਣ ਗਿਆ। 1989 ਦੇ ਇਨਕਲਾਬ ਤੋਂ ਬਾਅਦ 1990 ਵਿੱਚ ਸਾਮਵਾਦੀਆਂ ਦੀ ਸੱਤਾ ਦਾ ਅਧਿਕਾਰ ਖ਼ਤਮ ਹੋ ਗਿਆ ਅਤੇ ਦੇਸ਼ ਸੰਸਦੀ ਲੋਕ-ਰਾਜ ਦੇ ਰੂਪ ਵਿੱਚ ਅੱਗੇ ਵਧਣ ਲੱਗਾ। ਇਹ ਦੇਸ਼ 2004 ਤੋਂ ਨਾਟੋ ਦਾ ਅਤੇ 2007 ਤੋਂ ਯੂਰਪੀ ਸੰਘ ਦਾ ਮੈਂਬਰ ਹੈ।
ਕੁਦਰਤੀ ਗੈਸ ਇੱਕ ਅਜਿਹਾ ਪਥਰਾਟੀ ਬਾਲਣ ਹੈ ਜੋ ਉਸ ਵੇਲੇ ਬਣਦਾ ਹੈ ਜਦੋਂ ਦਫ਼ਨ ਹੋਏ ਬੂਟਿਆਂ, ਗੈਸਾਂ ਅਤੇ ਜਾਨਵਰਾਂ ਉੱਤੇ ਹਜ਼ਾਰਾਂ ਸਾਲ ਭਾਰੀ ਤਾਪ ਅਤੇ ਦਬਾਅ ਦਾ ਅਸਰ ਪੈਂਦਾ ਹੈ। ਸੂਰਜ ਤੋਂ ਬੂਟਿਆਂ ਨੂੰ ਮਿਲੀ ਹੋਈ ਊਰਜਾ ਨੂੰ ਕੁਦਰਤੀ ਗੈਸ ਵਿੱਚ ਰਸਾਇਣਕ ਜੋੜਾਂ ਦੇ ਰੂਪ ਵਿੱਚ ਸਾਂਭ ਕੇ ਰੱਖਿਆ ਹੁੰਦਾ ਹੈ। ਕੁਦਰਤੀ ਗੈਸ ਇੱਕ ਗ਼ੈਰ-ਨਵਿਆਉਣਯੋਗ ਵਸੀਲਾ ਹੈ ਕਿਉਂਕਿ ਇਹ ਮਨੁੱਖੀ ਸਮੇਂ ਦੀ ਵਿਉਂਤ ਵਿੱਚ ਮੁੜ ਭਰਪੂਰ ਨਹੀਂ ਹੋ ਸਕਦੀ। ਇਹ ਗੈਸ ਅਸਲ ਵਿੱਚ ਇੱਕ ਹਾਈਡਰੋਕਾਰਬਨ ਗੈਸਾਂ ਦੀ ਰਲਾਵਟ ਹੁੰਦੀ ਹੈ ਜਿਸ ਵਿੱਚ ਮੁੱਖ ਤੌਰ ਉੱਤੇ ਮੀਥੇਨ ਹੁੰਦੀ ਹੈ ਪਰ ਆਮ ਤੌਰ ਉੱਤੇ ਹੋਰਨਾਂ ਭਾਰੀਆਂ ਅਲਕੇਨਾਂ ਦੀ ਬਦਲਵੀਂ ਮਾਤਰਾ ਅਤੇ ਕਾਰਬਨ ਡਾਈਆਕਸਾਈਡ, ਨਾਈਟਰੋਜਨ ਅਤੇ ਹਾਈਡਰੋਜਨ ਸਲਫ਼ਾਈਡ ਵਰਗੀਆਂ ਗੈਸਾਂ ਦੀਆਂ ਤੁੱਛ ਫ਼ੀਸਦੀਆਂ ਮੌਜੂਦ ਹੁੰਦੀਆਂ ਹਨ। ਕੁਦਰਤੀ ਗੈਸ ਨੂੰ ਤਪਾਉਣ, ਪਕਾਉਣ ਅਤੇ ਬਿਜਲੀ ਪੈਦਾ ਕਰਨ ਵਾਸਤੇ ਊਰਜਾ ਦੇ ਇੱਕ ਸਰੋਤ ਵਜੋਂ ਵਰਤਿਆ ਜਾਂਦਾ ਹੈ। ਇਹਨੂੰ ਗੱਡੀਆਂ ਵਿਚਲੇ ਬਾਲਣ ਅਤੇ ਪਲਾਸਟਿਕ ਅਤੇ ਹੋਰ ਜ਼ਰੂਰੀ ਕਾਰਬਨੀ ਰਸਾਇਣ ਬਣਾਉਣ ਵੇਲੇ ਰਸਾਇਣਕ ਫ਼ੀਡ ਵਜੋਂ ਵੀ ਵਰਤਿਆ ਜਾਂਦਾ ਹੈ।
ਭਾਰਤ ਦੱਖਣੀ ਏਸ਼ੀਆ ਦਾ ਇੱਕ ਦੇਸ਼ ਹੈ। ਇਹ ਖੇਤਰਫਲ ਦੇ ਹਿਸਾਬ ਨਾਲ ਦੁਨੀਆਂ ਦਾ ਸੱਤਵਾਂ ਅਤੇ ਆਬਾਦੀ ਦੇ ਹਿਸਾਬ ਨਾਲ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੁਨੀਆਂ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਇਹ ਦੱਖਣ ਵਿੱਚ ਹਿੰਦ ਮਹਾਂਸਾਗਰ, ਦੱਖਣ-ਪੱਛਮ ਵਿੱਚ ਅਰਬ ਸਾਗਰ ਅਤੇ ਦੱਖਣ-ਪੂਰਬ ਵਿੱਚ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ ਹੈ। ਭਾਰਤ ਪੱਛਮ ਵੱਲ ਪਾਕਿਸਤਾਨ ਅਤੇ ਅਫ਼ਗ਼ਾਨਿਸਤਾਨ, ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ, ਪੂਰਬ ਵੱਲ ਬਰਮਾ ਅਤੇ ਬੰਗਲਾਦੇਸ਼ ਆਦਿ ਦੇਸ਼ਾਂ ਨਾਲ ਜ਼ਮੀਨੀ ਸਰਹੱਦ ਸਾਂਝੀ ਕਰਦਾ ਹੈ ਅਤੇ ਦੱਖਣ ਵੱਲ ਮਾਲਦੀਵ ਅਤੇ ਸ੍ਰੀ ਲੰਕਾ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦਾ ਹੈ। ਭਾਰਤ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਬਰਮਾ, ਥਾਈਲੈਂਡ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦੇ ਹਨ।
ਪੰਜਾਬੀ ਭਾਸ਼ਾ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖਾਂ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਨਿਸ਼ਾਨ ਸਾਹਿਬ ਸਿੱਖਾਂ ਦਾ ਪਵਿੱਤਰ ਝੰਡਾ ਹੈ, ਇਹ ਕਪਾਹ ਜਾਂ ਰੇਸ਼ਮ ਦੇ ਕੱਪੜੇ ਤੋਂ ਬਣਿਆ ਹੋਇਆ ਅਤੇ ਅਧਿਕਤਰ ਤ੍ਰਿਭੁਜ ਦੀ ਮੂਰਤ ਵਿੱਚ ਹੁੰਦਾ ਹੈ। ਇਹਦੇ ਅੰਤ ’ਤੇ ਇੱਕ ਫੁੰਮਣ ਲੱਗਿਆ ਹੁੰਦਾ ਹੈ। ਨਿਸ਼ਾਨ ਸਾਹਿਬ ਇੱਕ ਉੱਚੇ ਝੰਡੇ ਨਾਲ ਬਣਿਆ ਹੁੰਦਾ ਹੈ ਅਤੇ ਇਹ ਕਈ ਗੁਰਦੁਆਰਿਆਂ ਅੱਗੇ ਲੱਗਿਆ ਹੁੰਦਾ ਹੈ। ਖੰਡੇ ਵਿੱਚ ਇੱਕ ਦੋ ਤਾਰੀ ਤਲਵਾਰ ਵਿਚਕਾਰ, ਇੱਕ ਚੱਕਰ ਤੇ ਆਸੇ ਪਾਸੇ ਦੋ ਕਿਰਪਾਨਾਂ ਹੁੰਦੀਆਂ ਹਨ। ਝੰਡੇ ਦੇ ਡੰਡੇ ਅਤੇ ਕੱਪੜਾ ਲਪੇਟਿਆ ਹੁੰਦਾ ਹੈ। ਝੰਡੇ ਦੇ ਡੰਡੇ ਦੇ ਉੱਤੇ ਵੀ ਇੱਕ ਖੰਡਾ ਬਣਿਆ ਹੁੰਦਾ ਹੈ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸੀ, ਜਿਸ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਸ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਉਸ ਨੂੰ ਭਾਈ ਜੀ ਆਖਿਆ ਜਾਣ ਲੱਗਾ। ਉਸ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਇੱਕ ਡਰੱਗ ਜਾਂ ਦਵਾਈ ਕੋਈ ਵੀ ਅਜਿਹਾ ਪਦਾਰਥ ਹੈ (ਭੋਜਨ ਤੋਂ ਇਲਾਵਾ ਜੋ ਪੋਸ਼ਣ ਦਾ ਸਮਰਥਨ ਕਰਦਾ ਹੈ), ਜੋ ਸਾਹ ਰਾਹੀਂ ਲਿਆ ਜਾਂਦਾ ਹੈ, ਜਾਂ ਟੀਕਾ ਰਾਹੀਂ ਲਗਾਇਆ ਜਾਂਦਾ ਹੈ, ਪੀਤੀ ਜਾਂਦੀ ਹੈ, ਚਮੜੀ 'ਤੇ ਪੈਂਚ ਦੁਆਰਾ ਸਮਾਈ ਜਾਂਦੀ ਹੈ, ਜਾਂ ਜੀਭ ਦੇ ਹੇਠਾਂ ਰੱਖੀ ਜਾਂਦੀ ਹੈ ਤਾਂ ਇੱਕ ਸਰੀਰ ਵਿੱਚ ਅਸਥਾਈ ਸਰੀਰਿਕ ਤਬਦੀਲੀ ਲਿਆਂਦੀ ਜਾ ਸਕੇ।ਦਵਾਈ ਵਿਗਿਆਨ ਵਿੱਚ, ਇੱਕ ਨਸ਼ਾ ਜਾਣੇ-ਪਛਾਣੇ ਬਣਤਰ ਦਾ ਇੱਕ ਰਸਾਇਣਕ ਪਦਾਰਥ ਹੈ, ਇੱਕ ਅਤਿ ਆਧੁਨਿਕ ਖੁਰਾਕ ਸਾਮੱਗਰੀ ਦੇ ਇੱਕ ਪੋਸ਼ਣ ਤੋਂ ਇਲਾਵਾ, ਜਦੋਂ, ਇੱਕ ਜੀਵਤ ਜੀਵਾਣੂ ਲਈ ਦਿੱਤੇ ਜਾਂਦੇ ਹਨ, ਇੱਕ ਜੈਵਿਕ ਪ੍ਰਭਾਵ ਪੈਦਾ ਕਰਦਾ ਹੈ। ਇੱਕ ਫਾਰਮਾਸਿਊਟੀਕਲ ਨਸ਼ੀਲੇ ਪਦਾਰਥ, ਜਿਸਨੂੰ ਦਵਾਈ ਜਾਂ ਦਵਾਈ ਵੀ ਕਿਹਾ ਜਾਂਦਾ ਹੈ, ਇਕ ਅਜਿਹੇ ਰਸਾਇਣਕ ਪਦਾਰਥ ਹੈ ਜੋ ਕਿਸੇ ਬੀਮਾਰੀ ਦਾ ਇਲਾਜ ਕਰਨ, ਇਲਾਜ ਕਰਵਾਉਣ, ਰੋਕਣ ਜਾਂ ਜਾਂਚ ਕਰਨ ਲਈ ਜਾਂ ਤੰਦਰੁਸਤੀ ਨੂੰ ਉਤਸ਼ਾਹਤ ਕਰਨ ਲਈ ਵਰਤਿਆ ਜਾਂਦਾ ਹੈ। ਰਵਾਇਤੀ ਨਸ਼ੀਲੀਆਂ ਦਵਾਈਆਂ ਨੂੰ ਚਿਕਿਤਸਕ ਪੌਦਿਆਂ ਤੋਂ ਕੱਢਣ ਦੇ ਰਾਹੀਂ ਪ੍ਰਾਪਤ ਕੀਤਾ ਗਿਆ ਸੀ, ਪਰ ਹੁਣੇ-ਹੁਣੇ ਵੀ ਜੈਵਿਕ ਸੰਮਲੇਸ਼ਣ ਦੁਆਰਾ। ਦਵਾਈਆਂ ਇੱਕ ਸੀਮਤ ਅਵਧੀ ਵਾਸਤੇ ਜਾਂ ਪੁਰਾਣੀਆਂ ਬਿਮਾਰੀਆਂ ਲਈ ਨਿਯਮਤ ਅਧਾਰ 'ਤੇ ਵਰਤਿਆ ਜਾ ਸਕਦਾ ਹੈ।ਫਾਰਮੇਟਿਕਲ ਨਸ਼ੀਲੇ ਪਦਾਰਥਾਂ ਨੂੰ ਅਕਸਰ ਨਸ਼ੀਲੇ ਪਦਾਰਥਾਂ ਦੀ ਸ਼੍ਰੇਣੀ ਵਿੱਚ ਵੰਡਿਆ ਜਾਂਦਾ ਹੈ- ਜਿਹਨਾਂ ਵਿੱਚ ਸਮਾਨ ਰਸਾਇਣਕ ਢਾਂਚਿਆਂ, ਇਕੋ ਕਿਰਿਆ (ਇੱਕੋ ਹੀ ਜੈਵਿਕ ਟੀਚਾ ਨਾਲ ਜੁੜਨਾ), ਇੱਕ ਸਬੰਧਿਤ ਢੰਗ ਦੀ ਕਾਰਵਾਈ ਹੈ, ਅਤੇ ਉਸੇ ਬਿਮਾਰੀ ਦੇ ਇਲਾਜ ਲਈ ਵਰਤਿਆ ਜਾਂਦਾ ਹੈ। ਐਨਾਟੋਮਿਕਲ ਥੈਰੇਪੂਟਿਕ ਕੈਮੀਕਲ ਐਂਟੀਮੈੱਕਸ਼ਨ ਸਿਸਟਮ (ਐਟੀ ਸੀ), ਸਭ ਤੋਂ ਵੱਧ ਵਰਤੀ ਜਾਂਦੀ ਡਰੱਗ ਵਰਗੀਕਰਣ ਪ੍ਰਣਾਲੀ, ਨਸ਼ਿਆਂ ਨੂੰ ਇੱਕ ਵਿਲੱਖਣ ATC ਕੋਡ ਪ੍ਰਦਾਨ ਕਰਦੀ ਹੈ, ਜੋ ਇੱਕ ਅਲਫਾਨੰਮੇਰਿਕ ਕੋਡ ਹੈ ਜੋ ਏਟੀਸੀ ਸਿਸਟਮ ਦੇ ਅੰਦਰ ਵਿਸ਼ੇਸ਼ ਮੈਡੀਕਲ ਵਰਗਾਂ ਨੂੰ ਨਿਯੁਕਤ ਕਰਦਾ ਹੈ। ਇੱਕ ਹੋਰ ਮੁੱਖ ਵਰਗੀਕਰਨ ਪ੍ਰਣਾਲੀ ਬਾਇਓਫਾਸਕੈਟਿਕਸ ਵਰਗੀਕਰਣ ਸਿਸਟਮ ਹੈ। ਇਹ ਉਹਨਾਂ ਦੀ ਘੁਲਣਸ਼ੀਲਤਾ ਅਤੇ ਪਾਰਦਰਸ਼ਤਾ ਜਾਂ ਸਮਾਈ ਦੇ ਵਿਸ਼ੇਸ਼ਤਾਵਾਂ ਦੇ ਅਨੁਸਾਰ ਨਸ਼ਿਆਂ ਦੀ ਵਰਗੀਕਰਨ ਕਰਦਾ ਹੈ।ਮਨੋਵਿਗਿਆਨਕ ਦਵਾਈਆਂ ਰਸਾਇਣਕ ਪਦਾਰਥ ਹੁੰਦੀਆਂ ਹਨ ਜੋ ਕੇਂਦਰੀ ਨਸ ਪ੍ਰਣਾਲੀ ਦੇ ਕਾਰਜ ਨੂੰ ਪ੍ਰਭਾਵਿਤ ਕਰਦੀਆਂ ਹਨ, ਧਾਰਣਾ, ਮਨੋਦਸ਼ਾ ਜਾਂ ਚੇਤਨਾ ਬਦਲਦੀਆਂ ਹਨ। ਉਹਨਾਂ ਵਿੱਚ ਅਲਕੋਹਲ, ਇੱਕ ਡਿਪਰੈਸ਼ਨਲ (ਅਤੇ ਥੋੜ੍ਹੀ ਮਾਤਰਾ ਵਿੱਚ ਇੱਕ ਉਤਪੱਤੀ), ਅਤੇ ਸੁਕੰਕਵਾਨ ਨਿਕੋਟੀਨ ਅਤੇ ਕੈਫ਼ੀਨ ਸ਼ਾਮਲ ਹਨ। ਇਹ ਤਿੰਨ ਦੁਨੀਆ ਭਰ ਵਿੱਚ ਸਭ ਤੋਂ ਵੱਧ ਵਰਤੇ ਗਏ ਮਨੋਵਿਗਿਆਨਕ ਦਵਾਈਆਂ ਹਨ ਅਤੇ ਇਨ੍ਹਾਂ ਨੂੰ ਮਨੋਰੰਜਨ ਵਾਲੀਆਂ ਦਵਾਈਆਂ ਵੀ ਮੰਨਿਆ ਜਾਂਦਾ ਹੈ ਕਿਉਂਕਿ ਇਹਨਾਂ ਨੂੰ ਦਵਾਈ ਦੇ ਉਦੇਸ਼ਾਂ ਦੀ ਬਜਾਏ ਅਨੰਦ ਲਈ ਵਰਤਿਆ ਜਾਂਦਾ ਹੈ। ਹੋਰ ਮਨੋਰੰਜਕ ਡਰੱਗਾਂ ਵਿੱਚ ਹੈਲੁਲਿਸੋਨਜੈਨਸ, ਓਪੀਅਟ ਅਤੇ ਐਮਫੈਟਾਮਿਨਸ ਸ਼ਾਮਲ ਹਨ ਅਤੇ ਇਹਨਾਂ ਵਿੱਚੋਂ ਕੁਝ ਨੂੰ ਅਧਿਆਤਮਿਕ ਜਾਂ ਧਾਰਮਿਕ ਸੈਟਿੰਗਾਂ ਵਿੱਚ ਵੀ ਵਰਤਿਆ ਜਾਂਦਾ ਹੈ। ਕੁਝ ਨਸ਼ੀਲੀਆਂ ਦਵਾਈਆਂ ਦੀ ਆਦਤ ਹੋ ਸਕਦੀ ਹੈ ਅਤੇ ਸਾਰੀਆਂ ਦਵਾਈਆਂ ਦੇ ਮੰਦੇ ਅਸਰ ਹੋ ਸਕਦੇ ਹਨ। ਕਈ ਮਨੋਰੰਜਕ ਨਸ਼ੇ ਗ਼ੈਰ-ਕਾਨੂੰਨੀ ਅਤੇ ਅੰਤਰਰਾਸ਼ਟਰੀ ਸਮਝੌਤੇ ਹਨ ਜਿਵੇਂ ਕਿ ਨਾਰੀਕੋਟਿਕ ਡ੍ਰੱਗਜ਼ 'ਤੇ ਸਿੰਗਲ ਕਨਵੈਨਸ਼ਨ, ਉਹਨਾਂ ਦੀ ਮਨਾਹੀ ਦੇ ਉਦੇਸ਼ ਲਈ ਮੌਜੂਦ ਹਨ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।ਅੰਮ੍ਰਿਤਾ ਪ੍ਰੀਤਮ ਦੀ ਸਭ ਤੋਂ ਮਸ਼ਹੂਰ ਕਵਿਤਾ ਅੱਜ ਆਖਾਂ ਵਾਰਿਸ ਸ਼ਾਹ ਨੂੰ ਹੈ ਜਿਸ ਵਿੱਚ ਉਹ ਹਿੰਦੁਸਤਾਨ ਦੀ ਵੰਡ ਤੋਂ ਬਾਅਦ ਹੋਏ ਕਤਲੇਆਮ ਪ੍ਰਤੀ ਆਪਣਾ ਰੋਸ ਦਿਖਾਉਂਦੇ ਹੋਏ ਵਾਰਿਸ ਸ਼ਾਹ ਨੂੰ ਵਾਪਸ ਆਉਣ ਦੀ ਦੁਹਾਈ ਪਾਉਂਦੀ ਹੈ। ਇੱਕ ਨਾਵਲਕਾਰ ਦੇ ਤੌਰ ਉੱਤੇ ਪਿੰਜਰ (1950) ਉਸਦਾ ਸਭ ਤੋਂ ਮਸ਼ਹੂਰ ਨਾਵਲ ਹੈ ਜਿਸ ਉੱਤੇ ਬਾਅਦ ਵਿੱਚ ਇੱਕ ਅਵਾਰਡ ਜੇਤੂ ਫ਼ਿਲਮ ਪਿੰਜਰ (2003) ਵੀ ਬਣੀ।1947 ਵਿੱਚ ਭਾਰਤ ਤੇ ਪਾਕਿਸਤਾਨ ਦੀ ਵੰਡ ਪਿੱਛੋਂ ਇਹ ਲਿਹੌਰ ਤੋਂ ਹਿੰਦੁਸਤਾਨ ਆ ਗਈ।
ਖੇਤੀਬਾੜੀ (ਅੰਗਰੇਜ਼ੀ: Agriculture) ਜਾਨਵਰਾਂ, ਪੌਦਿਆਂ ਅਤੇ ਭੋਜਨ, ਫਾਈਬਰ, ਬਾਇਓਫੂਲ, ਚਿਕਿਤਸਕ ਪੌਦਿਆਂ ਅਤੇ ਹੋਰ ਉਤਪਾਦਾਂ ਲਈ ਫੰਗੀ ਦੀ ਕਾਸ਼ਤ ਅਤੇ ਪ੍ਰਜਨਨ ਹੈ ਜੋ ਮਨੁੱਖੀ ਜੀਵਨ ਨੂੰ ਕਾਇਮ ਰੱਖਣ ਅਤੇ ਵਧਾਉਣ ਲਈ ਵਰਤੀ ਜਾਂਦੀ ਹੈ। ਸੁਸਾਇਤੀ ਮਨੁੱਖੀ ਸਭਿਅਤਾ ਦੇ ਉਤਰਾਧਿਕਾਰ ਵਿੱਚ ਖੇਤੀਬਾੜੀ ਮੁੱਖ ਵਿਕਾਸ ਸੀ, ਜਿਸ ਵਿੱਚ ਪਾਲਤੂ ਜਾਨਵਰਾਂ ਦੀ ਖੇਤੀ ਵਿੱਚ ਭੋਜਨ ਦੀ ਬਹੁਤਾਤ ਪੈਦਾ ਕੀਤੀ ਗਈ ਜੋ ਕਿ ਸਭਿਆਚਾਰ ਦੇ ਵਿਕਾਸ ਨੂੰ ਉਤਸ਼ਾਹਤ ਕਰਦੀ ਸੀ। ਖੇਤੀਬਾੜੀ ਦਾ ਅਧਿਐਨ ਖੇਤੀਬਾੜੀ ਵਿਗਿਆਨ ਵਜੋਂ ਜਾਣਿਆ ਜਾਂਦਾ ਹੈ. ਖੇਤੀਬਾੜੀ ਦਾ ਇਤਿਹਾਸ ਹਜ਼ਾਰਾਂ ਸਾਲ ਪੁਰਾਣਾ ਬਣਾਉਂਦਾ ਹੈ, ਅਤੇ ਇਸਦੇ ਵਿਕਾਸ ਨੂੰ ਬਹੁਤ ਸਾਰੇ ਵੱਖੋ-ਵੱਖਰੇ ਮਾਹੌਲ, ਸਭਿਆਚਾਰਾਂ ਅਤੇ ਤਕਨਾਲੋਜੀਆਂ ਦੁਆਰਾ ਚਲਾਇਆ ਅਤੇ ਪਰਿਭਾਸ਼ਤ ਕੀਤਾ ਗਿਆ ਹੈ। ਵੱਡੀ ਪੱਧਰ 'ਤੇ ਮੋਨੋਕਲਕ ਖੇਤੀ ਲਈ ਖੇਤੀਬਾੜੀ ਅਧਾਰਤ ਸਨਅਤੀ ਖੇਤੀ ਪ੍ਰਮੁੱਖ ਖੇਤੀਬਾੜੀ ਵਿਧੀ ਹੈ। ਆਧੁਨਿਕ ਖੇਤੀਬਾੜੀ ਵਿਗਿਆਨ, ਪਲਾਂਟ ਬ੍ਰੀਡਿੰਗ, ਐਗਰੀਕੋਮਿਕਲ (ਕੀਟਨਾਸ਼ਕਾਂ ਅਤੇ ਖਾਦਾਂ), ਅਤੇ ਤਕਨੀਕੀ ਵਿਕਾਸ ਦੇ ਬਹੁਤ ਸਾਰੇ ਵਰਗਾਂ ਵਿੱਚ ਕਿਸਾਨ ਦੀ ਪੈਦਾਵਾਰ ਵਿੱਚ ਵਾਧਾ ਹੋਇਆ ਹੈ, ਪਰ ਉਸੇ ਸਮੇਂ ਵਿਆਪਕ ਵਾਤਾਵਰਣਕ ਨੁਕਸਾਨ ਅਤੇ ਨਕਾਰਾਤਮਕ ਮਨੁੱਖੀ ਸਿਹਤ ਪ੍ਰਭਾਵਾਂ ਦਾ ਕਾਰਨ ਵੀ ਸਾਹਮਨੇ ਆਇਆ ਹੈ। ਪਸ਼ੂ ਪਾਲਣ ਵਿੱਚ ਚੋਣਵੇਂ ਪ੍ਰਜਨਨ ਅਤੇ ਆਧੁਨਿਕ ਰਵਾਇਤਾਂ ਨੇ ਮੀਟ ਦੀ ਪੈਦਾਵਾਰ ਵਿੱਚ ਵੀ ਵਾਧਾ ਕੀਤਾ ਹੈ, ਪਰੰਤੂ ਜਾਨਵਰਾਂ ਦੀ ਭਲਾਈ ਅਤੇ ਐਂਟੀਬਾਇਓਟਿਕਸ, ਵਿਕਾਸ ਦੇ ਹਾਰਮੋਨਸ, ਅਤੇ ਉਦਯੋਗਿਕ ਮੀਟ ਦੇ ਉਤਪਾਦਨ ਵਿੱਚ ਆਮ ਤੌਰ ਤੇ ਵਰਤੇ ਜਾਂਦੇ ਹੋਰ ਰਸਾਇਣਾਂ ਦੇ ਸਿਹਤ ਪ੍ਰਭਾਵ ਬਾਰੇ ਚਿੰਤਾਵਾਂ ਨੂੰ ਉਠਾਇਆ ਹੈ। ਅਨੁਵੰਸ਼ਕ ਰੂਪ ਵਿੱਚ ਸੋਧੇ ਹੋਏ ਜੀਵ ਖੇਤੀਬਾੜੀ ਦੇ ਵਧ ਰਹੇ ਹਿੱਸੇ ਹਨ, ਭਾਵੇਂ ਕਿ ਇਹਨਾਂ ਨੂੰ ਕਈ ਦੇਸ਼ਾਂ ਵਿੱਚ ਪਾਬੰਦੀ ਲਗਾਈ ਗਈ ਹੈ ਖੇਤੀਬਾੜੀ ਫੂਡ ਉਤਪਾਦਨ ਅਤੇ ਪਾਣੀ ਪ੍ਰਬੰਧਨ ਵਿਸ਼ਵਵਿਆਪੀ ਮੁੱਦਿਆਂ ਨੂੰ ਵਧਾ ਰਹੇ ਹਨ ਜੋ ਕਈ ਮੋਰਚਿਆਂ 'ਤੇ ਬਹਿਸ ਨੂੰ ਵਧਾ ਰਹੇ ਹਨ। ਹਾਲ ਹੀ ਦਹਾਕਿਆਂ ਵਿੱਚ ਜੈਕਿਫਰਾਂ ਦੀ ਘਾਟ ਸਮੇਤ ਭੂਮੀ ਅਤੇ ਜਲ ਸਰੋਤ ਦੇ ਮਹੱਤਵਪੂਰਨ ਪਤਨ, ਅਤੇ ਗਲੋਬਲ ਵਾਰਮਿੰਗ ਬਾਰੇ ਖੇਤੀਬਾੜੀ ਅਤੇ ਖੇਤੀਬਾੜੀ ਵਿੱਚ ਗਲੋਬਲ ਵਾਰਮਿੰਗ ਦੇ ਪ੍ਰਭਾਵਾਂ ਨੂੰ ਹਾਲੇ ਵੀ ਪੂਰੀ ਤਰ੍ਹਾਂ ਸਮਝਿਆ ਨਹੀਂ ਗਿਆ। ਪ੍ਮੁੱਖ ਖੇਤੀਬਾੜੀ ਉਤਪਾਦਾਂ ਨੂੰ ਆਮ ਤੌਰ 'ਤੇ ਭੋਜਨ, ਰੇਸ਼ੇ, ਫਿਊਲ ਅਤੇ ਕੱਚੇ ਮਾਲ ਵਿੱਚ ਵੰਡਿਆ ਜਾ ਸਕਦਾ ਹੈ। ਖਾਸ ਭੋਜਨ ਵਿੱਚ ਅਨਾਜ (ਅਨਾਜ), ਸਬਜ਼ੀਆਂ, ਫਲ, ਤੇਲ, ਮੀਟ ਅਤੇ ਮਸਾਲੇ ਸ਼ਾਮਲ ਹਨ। ਫਾਈਬਰਸ ਵਿੱਚ ਕਪਾਹ, ਉੱਨ, ਭੰਗ, ਰੇਸ਼ਮ ਅਤੇ ਸਣ ਸ਼ਾਮਲ ਹੁੰਦੇ ਹਨ.
ਗੁਰੂ ਨਾਨਕ ਦੇਵ ਜੀ (15 ਅਪ੍ਰੈਲ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ। 1. ਗੁਰੂ ਨਾਨਕ ਸਾਹਿਬ ਦੇ ਜਨਮ ਅਤੇ ਜੋਤੀ-ਜੋਤ ਸਮਾੳਣ ਬਾਰੇ ਤਾਰੀਖ਼ਾਂ ਵਿਚ ਮਤਭੇਦ ਹੈ। ਸੁਖਬਾਸੀ ਰਾਮ ਬੇਦੀ, ਗਣੇਸ਼ਾ ਸਿੰਘ ਬੇਦੀ, ਡਾ. ਤਰਲੋਚਨ ਸਿੰਘ, ਡਾ ਹਰਜਿੰਦਰ ਸਿੰਘ ਦਿਲਗੀਰ ਵਰਗੇ ਇਤਿਹਾਸਕਾਰ ਉਨ੍ਹਾਂ ਦਾ ਜਨਮ 20 ਅਕਤੂਬਰ 1469 ਅਤੇ ਜੋਤੀ ਜੋਤ ਸਮਾਉਣਾ 7 ਸਤੰਬਰ 1539 ਦਾ ਮੰਨਦੇ ਹਨ (Sikh History in 10 Volume, vol 1) 2.
ਭਾਰਤ ਦਾ ਰਾਸ਼ਟਰਪਤੀ ਦੇਸ਼ ਦਾ ਪਹਿਲਾ ਨਾਗਰਿਕ ਹੁੰਦਾ ਹੈ। ਭਾਰਤ ਦੇ ਸੰਵਿਧਾਨ ਆਰਟੀਕਲ 52 ਅਧੀਨ ਰਾਸ਼ਟਰਪਤੀ ਦਾ ਅਹੁਦਾ ਵਿਵਸਥਿਤ ਹੈ। ਭਾਰਤ ਦਾ ਰਾਸ਼ਟਰਪਤੀ ਨਾ ਮਾਤਰ ਮੁਖੀ ਹੁੰਦਾ ਹੈ। 1967 ਤੋਂ ਲੈ ਕੇ ਹੁਣ ਤਕ, ਇਹ ਕੋਸ਼ਿਸ਼ਾਂ ਹੁੰਦੀਆਂ ਰਹੀਆਂ ਹਨ ਕਿ ਭਾਰਤ ਦੇ ਰਾਸ਼ਟਰਪਤੀ ਨੂੰ ਵਿਦੇਸ਼ੀ ਤਰੀਕੇ ਨਾਲ ਸਰਕਾਰ ਵਿੱਚ ਉਲੀਕੇ ਗਏ ਰਾਸ਼ਟਰਪਤੀ ਦੀ ਭੂਮਿਕਾ ਦੇ ਖ਼ਾਕੇ ਨਾਲੋਂ ਵੱਧ ਸਕ੍ਰਿਆ ਸਿਆਸਤੀ ਹਸਤੀ ਬਣਾਇਆ ਜਾਵੇ। 1967 ਵਿੱਚ ਸੁਪਰੀਮ ਕੋਰਟ ਦੇ ਇੱਕ ਸਿਟਿੰਗ ਚੀਫ਼ ਜਸਟਿਸ ਸੁੱਬਾ ਰਾਓ ਨੇ ਖ਼ੁਦ ਨੂੰ ਸਿਆਸਤਦਾਨਾਂ ਦੇ ਝੇੜਿਆਂ ’ਚ ਲਪੇਟ ਲਿਆ ਅਤੇ ਰਾਸ਼ਟਰਪਤੀ ਬਣਨ ਲਈ ਨਿਆਂ ਪਾਲਿਕਾ ਦੀ ਮਾਣ-ਮਰਿਆਦਾ ਭੁੱਲ ਬੈਠਿਆ। ਚੀਫ਼ ਜਸਟਿਸ ਸੁੱਬਾ ਰਾਓ ਸਵਤੰਤਰ ਪਾਰਟੀ ਤੇ ਜਨਸੰਘ ਅਤੇ ਕਾਂਗਰਸ ਦੇ ਉਮੀਦਵਾਰ ਡਾ.
ਬਾਇਓ ਗੈਸ ਇੱਕ ਅਜਿਹਾ ਬਾਲਣ ਹੈ ਜੋ ਰਸੋਈ ਵਿੱਚ ਖਾਣਾ ਪਕਾਣ ਲਈ ਵਰਤਿਆ ਜਾਂਦਾ ਹੈ। ਗੋਬਰ ਗੈਸ ਊਰਜਾ ਦਾ ਇੱਕ ਅਨੋਖਾ ਸਰੋਤ ਹੈ, ਇੱਕ ਸਾਫ਼ ਸੁਥਰਾ ਅਤੇ ਉਤਮ ਬਾਲਣ। ਗੋਬਰ ਗੈਸ ਦਾ ਸੋਮਾ ਗਾਵਾਂ/ਮੱਝਾਂ ਦਾ ਗੋਬਰ, ਮਨੁੱਖੀ ਮੱਲ ਅਤੇ ਖੇਤਾਂ ਦੀ ਰਹਿੰਦ-ਖੂੰਹਦ ਅਤੇ ਰਸੋਈ ਦੀਆਂ ਬਚੀਆਂ-ਖੁਚੀਆਂ ਸਬਜ਼ੀਆਂ ਹਨ। ਗੋਬਰ ਗੈਸ ਵਿੱਚ 55% ਤੋਂ 60% ਜਲਣਸ਼ੀਲ ਗੈਸ ਮੀਥੈਨ ਹੁੰਦੀ ਹੈ, ਜਿਸ ਵਿੱਚ 30 ਤੋਂ 35% ਕਾਰਬਨਡਾਈਆਕਸਾਈਡ ਅਤੇ ਬਾਕੀ ਨਾਈਟਰੋਜਨ, ਹਾਈਡਰੋਜਨ ਅਤੇ ਪਾਣੀ ਹੁੰਦਾ ਹੈ। ਇਹ ਬਾਲਣ ਗਊਆਂ,ਮੱਝਾਂ ਦੇ ਮਲ ਤੌ ਤਿਆਰ ਕੀਤਾ ਜਾਂਦਾ ਹੈ। ਗੋਬਰ ਗੈਸ ਊਰਜਾ ਦਾ ਇੱਕ ਅਨੋਖਾ ਸਰੋਤ ਹੈ, ਇੱਕ ਸਾਫ਼ ਸੁਥਰਾ ਅਤੇ ਉਤਮ ਬਾਲਣ।
ਪਾਣੀ ਦੀ ਸੰਭਾਲ (ਅੰਗਰੇਜ਼ੀ ਵਿੱਚ: Water conservation) ਵਿੱਚ ਤਾਜ਼ੇ ਪਾਣੀ ਦੇ ਕੁਦਰਤੀ ਸਰੋਤਾਂ ਦਾ ਨਿਰੰਤਰ ਪ੍ਰਬੰਧਨ ਕਰਨ ਲਈ, ਪਣ (ਹਾਈਡ੍ਰੋਸਫੀਅਰ) ਨੂੰ ਬਚਾਉਣ ਲਈ, ਅਤੇ ਮੌਜੂਦਾ ਅਤੇ ਭਵਿੱਖ ਦੀ ਮਨੁੱਖੀ ਪਾਣੀ ਦੀ ਮੰਗ ਨੂੰ ਪੂਰਾ ਕਰਨ ਲਈ ਸਾਰੀਆਂ ਨੀਤੀਆਂ, ਰਣਨੀਤੀਆਂ ਅਤੇ ਗਤੀਵਿਧੀਆਂ ਸ਼ਾਮਲ ਹਨ। ਆਬਾਦੀ, ਘਰੇਲੂ ਆਕਾਰ ਅਤੇ ਵਿਕਾਸ ਅਤੇ ਅਮੀਰਤਾ ਸਭ ਇਸ ਨੂੰ ਪ੍ਰਭਾਵਤ ਕਰਦੇ ਹਨ ਕਿ ਪਾਣੀ ਦੀ ਵਰਤੋਂ ਕਿੰਨੀ ਕੀਤੀ ਜਾਂਦੀ ਹੈ। ਮੌਸਮ ਵਿੱਚ ਤਬਦੀਲੀ ਵਰਗੇ ਕਾਰਕਾਂ ਨੇ ਕੁਦਰਤੀ ਜਲ ਸਰੋਤਾਂ ਉੱਤੇ ਖਾਸ ਕਰਕੇ ਨਿਰਮਾਣ ਅਤੇ ਖੇਤੀਬਾੜੀ ਸਿੰਚਾਈ ਉੱਤੇ ਦਬਾਅ ਵਧਾਇਆ ਹੈ। ਯੂ.ਐਸ.
ਪੈਰਿਸ (ਫਰਾਂਸੀਸੀ:Paris) ਫਰਾਂਸ ਦਾ ਇੱਕ ਸੁੰਦਰ ਸ਼ਹਿਰ ਅਤੇ ਰਾਜਧਾਨੀ ਹੈ। ਇਹ ਉੱਤਰੀ ਫ੍ਰਾਂਸ ਵਿੱਚ,ਸੈਨ ਨਦੀ ਦੇ ਕਿਨਾਰੇ, ਈਲ-ਡ-ਫ੍ਰਾਂਸ (Ile-de-France) ਕਹੇ ਜਾਣ ਵਾਲੇ ਖੇਤਰ ਵਿੱਚ ਵਸਿਆ ਹੋਇਆ ਹੈ। ਇਸ ਵਿੱਚ ਫਰਾਂਸਿਸੀ ਭਾਸ਼ਾ ਭਾਸ਼ਾ ਬੋਲੀ ਜਾਂਦੀ ਹੈ। ਇਸ ਦੀ ਅਨੁਮਾਨਿਤ ਜਨਸੰਖਿਆ 2,193,031 (ਜਨਵਰੀ 2007) ਹੈ। ਪੈਰਿਸ (ਫਰਾਂਸਿਸੀ ਉਚਾਰਣ: ਪਾਰੀ) ਫ਼ਰਾਂਸ ਦਾ ਸਭ ਤੋਂ ਪ੍ਰਸਿੱਧ ਨਗਰ ਅਤੇ ਉਸਦੀ ਰਾਜਧਾਨੀ ਹੈ। ਇਹਨਾਂ ਹੀ ਨਹੀਂ, ਇਸਨੂੰ ਦੁਨੀਆ ਦੇ ਸਭ ਤੋਂ ਸੁੰਦਰ ਨਗਰਾਂ ਵਿੱਚੋਂ ਇੱਕ ਅਤੇ ਦੁਨੀਆ ਦੀ ਫ਼ੈਸ਼ਨ ਅਤੇ ਗਲੈਮਰ ਰਾਜਧਾਨੀ ਮੰਨਿਆ ਜਾਂਦਾ ਹੈ। ਇੱਥੇ ਉੱਤੇ ਦੁਨੀਆ ਦੀ ਸਭ ਤੋਂ ਪ੍ਰਸਿੱਧ ਅੱਟਾਲਿਕਾ ਆਈਫਾਲ ਟਾਵਰ (ਫਰਾਂਸਿਸੀ: Tour Eiffel ਤੂਰ ਏਫੀਲ) ਸਥਿਤ ਹੈ। ਪੈਰਿਸ ਸ਼ੁਮਾਲ ਵੁਸਤੀ ਫ਼ਰਾਂਸ ਵਿੱਚ ਦਰਯਾਐ ਸੇਨ ਦੇ ਕੰਡੇ ਵਾਸਿਆ ਇੱਕ ਸ਼ਹਿਰ ਹੈ ਜੋ ਬਲਹਾਜ ਆਬਾਦੀ ਮੁਲਕ ਦਾ ਸਭ ਵਲੋਂ ਬਹੁਤ ਸ਼ਹਿਰ ਅਤੇ ਦਾਰੁਲਹਕੂਮਤ ਹੈ। ਸ਼ਹਿਰ, ਜਿਸ ਦੀ ਇੰਤੀਜਾਮੀ ਸਰਹਦੇਂ 1860ਏ ਵਲੋਂ ਤਬਦੀਲ ਨਹੀਂ ਹੋਈ, ਦੀ ਕੁਲ ਆਬਾਦੀ 2,203,817 (ਜਨਵਰੀ 2006) ਹੈ ਜਦੋਂ ਕਿ ਅਮ ਏਲਬਲਦ ਦੇ ਇਲਾਕੇ ਦੀ ਕੁਲ ਆਬਾਦੀ 11,769,433 (ਜਨਵਰੀ 2006ਏ) ਹੈ ਅਤੇ ਇਸ ਤਰ੍ਹਾਂ ਇਹ ਯੂਰੋਪ ਦੇ ਵੱਡੇ ਅਮ ਏਲਬਲਦ ਵਿੱਚੋਂ ਇੱਕ ਹੈ। ਗੁਜਸ਼ਤਾ ਦੋ ਹਜ਼ਾਰ ਸਾਲਾਂ ਵਲੋਂ ਕਾਇਮ ਇਹ ਅਹਿਮ ਸ਼ਹਿਰ ਅੱਜ ਦੁਨੀਆ ਦਾ ਅਹਿਮ ਕਾਰੋਬਾਰੀ ਅਤੇ ਸਕਾਫਤੀ ਮਰਕਜ ਹੈ ਅਤੇ ਆਲਮੀ ਸਿਆ ਸਿਆਤ, ਗਿਆਨ, ਤਫਰੀਹ, ਅਬਲਾਗ, ਫੈਸ਼ਨ, ਅਲਵਮ ਅਤੇ ਫਨੂਨ ਉੱਤੇ ਇਸ ਦੇ ਗਹਿਰੇ ਅਸਰਾਤ ਹਨ ਅਤੇ ਜੋ ਉਸਨੂੰ ਵੱਡੇ ਆਲਮੀ ਸ਼ਹਿਰਾਂ ਵਿੱਚੋਂ ਇੱਕ ਬਣਾਉਂਦੇ ਹਨ। ਪੈਰਿਸ ਸ਼ਹਿਰ ਅਤੇ ਪੈਰਿਸ ਖਿੱਤਾ ਫ਼ਰਾਂਸ ਦੀ ਕੁਲ ਜੀ ਡੀ ਪੀ ਦਾ ਇੱਕ ਚੌਥਾਈ ਪੈਦਾ ਕਰਦਾ ਹੈ ਜੋ 2007ਏ ਦੇ ਮੁਤਾਬਕ 533 . 6 ਅਰਬ ੀਵਰਓ - (731 .
ਵਾਤਾਵਰਨ ਵਿਗਿਆਨ (ਅੰਗਰੇਜ਼ੀ: Echology ਇਕਾਲੋਜੀ) ਜੀਵ ਵਿਗਿਆਨ ਦੀ ਇੱਕ ਸ਼ਾਖਾ ਹੈ ਜਿਸ ਵਿੱਚ ਜੀਵ ਭਾਈਚਾਰਿਆਂ ਦਾ ਉਹਨਾਂ ਦੇ ਮਾਹੌਲ ਦੇ ਨਾਲ ਆਪਸੀ ਸਬੰਧਾਂ ਦੀ ਪੜ੍ਹਾਈ ਕੀਤੀ ਜਾਂਦੀ ਹੈ। ਹਰ ਇੱਕ ਜੰਤੂ ਜਾਂ ਬਨਸਪਤੀ ਇੱਕ ਖ਼ਾਸ ਮਾਹੌਲ ਵਿੱਚ ਰਹਿੰਦੇ ਹਨ। ਇਕਾਲੋਜੀ ਦੇ ਮਾਹਿਰ ਇਸ ਸਚਾਈ ਦਾ ਪਤਾ ਲਗਾਉਂਦੇ ਹਨ ਕਿ ਜੀਵ ਆਪਸ ਵਿੱਚ ਅਤੇ ਪਰਿਆਵਰਣ ਦੇ ਨਾਲ ਕਿਸ ਤਰ੍ਹਾਂ ਆਪਸੀ ਵਿਹਾਰ ਕਰਦੇ ਹਨ ਅਤੇ ਉਹ ਧਰਤੀ ਉੱਤੇ ਜੀਵਨ ਦੀ ਮੁਸ਼ਕਲ ਸੰਰਚਨਾ ਦਾ ਪਤਾ ਲਗਾਉਂਦੇ ਹਨ। ਇਕਾਲੋਜੀ ਨੂੰ (ਇਨਵਾਇਰਨਮੇਂਟਲ ਬਾਇਆਲੋਜੀ) ਵੀ ਕਿਹਾ ਜਾਂਦਾ ਹੈ। ਇਸ ਵਿਸ਼ੇ ਵਿੱਚ ਵਿਅਕਤੀ, ਜਨਸੰਖਿਆ, ਸਮੁਦਾਇਆਂ ਅਤੇ ਈਕੋਸਿਸਟਮ ਦਾ ਅਧਿਐਨ ਹੁੰਦਾ ਹੈ। ਈਕੋਲਾਜੀ (ਜਰਮਨ: Oekologie) ਸ਼ਬਦ ਦਾ ਪਹਿਲਾਂ ਪ੍ਰਯੋਗ 1866 ਵਿੱਚ ਜੈਮਨ ਜੀਵ-ਵਿਗਿਆਨੀ ਅਰਨੇਸਟ ਹੈਕਲ ਨੇ ਆਪਣੀ ਕਿਤਾਬ ਜਨਰੇਲ ਮੋਰਪੋਲਾਜੀ ਦੇਰ ਆਰਗੈਨਿਜਮੇਨ ਵਿੱਚ ਕੀਤਾ ਸੀ। ਕੁਦਰਤੀ ਮਾਹੌਲ ਬੇਹੱਦ ਜਟਿਲ ਹੈ ਇਸ ਲਈ ਖੋਜਕਾਰ ਆਮ ਤੌਰ ਤੇ ਕਿਸੇ ਇੱਕ ਕਿਸਮ ਦੇ ਪ੍ਰਾਣੀਆਂ ਜਾਂ ਬੂਟਿਆਂ ਬਾਰੇ ਜਾਂਚ ਕਰਦੇ ਹਨ। ਉਦਾਹਰਨ ਲਈ ਮਾਨਵਜਾਤੀ ਧਰਤੀ ਉੱਤੇ ਨਿਰਮਾਣ ਕਰਦੀ ਹੈ ਅਤੇ ਬਨਸਪਤੀ ਉੱਤੇ ਵੀ ਅਸਰ ਪਾਉਂਦੀ ਹੈ। ਮਨੁੱਖ ਬਨਸਪਤੀ ਦਾ ਕੁੱਝ ਭਾਗ ਸੇਵਨ ਕਰਦੇ ਹਨ, ਅਤੇ ਕੁੱਝ ਭਾਗ ਬਿਲਕੁੱਲ ਹੀ ਅਣਗੌਲਿਆ ਛੱਡ ਦਿੰਦੇ ਹਨ। ਉਹ ਬੂਟੇ ਲਗਾਤਾਰ ਆਪਣਾ ਫੈਲਾਓ ਕਰਦੇ ਰਹਿੰਦੇ ਹਨ।
ਅਜੀਤ ਕੌਰ (ਜਨਮ 16 ਨਵੰਬਰ 1934-) ਆਜ਼ਾਦੀ ਦੇ ਬਾਅਦ ਦੀ ਪੰਜਾਬੀ ਸਾਹਿਤਕਾਰ ਹੈ। ਉਹ ਪੰਜਾਬੀ ਗਲਪ ਖਾਸ ਕਰ ਕਹਾਣੀ ਦੀ ਇੱਕ ਵਿਲੱਖਣ ਦਸਤਖ਼ਤ ਹੈ ਜਿਸ ਨੇ "ਔਰਤ ਮਰਦ ਦੇ ਸੰਬੰਧਾਂ ਨੂੰ ਬੜੀ ਬੇ-ਵਾਕੀ ਤੇ ਡੂੰਘਾਈ ਵਿੱਚ ਪੇਸ਼ ਕੀਤਾ ਹੈ। ਅਤੇ ਮਨੁੱਖੀ ਜੀਵਨ ਦੀਆਂ ਭਾਵਨਾਵਾਂ, ਤੀਵੀਂ-ਮਰਦ ਦੇ ਰਿਸ਼ਤੇ ਦੀ ਖੂਬਸੂਰਤੀ ਤੇ ਜਜ਼ਬਾਤੀ ਟੱਕਰਾਂ ਨੂੰ, ਇਕੱਲਤਾ ਦੀ ਉਦਾਸੀ ਨੂੰ, ਮਨੁੱਖੀ ਰਿਸ਼ਤਿਆਂ ਦੀਆਂ ਉਲਝਣਾਂ ਨੂੰ, ਪੰਜਾਬ ਦੇ ਸੰਤਾਪ ਨੂੰ ਬੜੀ ਦਲੇਰੀ ਨਾਲ ਬਿਆਨ ਕੀਤਾ ਹੈ।" ਸਾਥੀ ਲੁਧਿਆਣਵੀ ਅਨੁਸਾਰ "ਦਿੱਲੀ ਦੀ ਗੁਰਬਤ ਅਤੇ ਭ੍ਰਿਸ਼ਟਾਚਾਰ ਅਤੇ ਆਮ ਤੌਰ 'ਤੇ ਦੇਸ ਦੇ ਵਧ ਰਹੇ ਸੰਤਾਪ ਤੋਂ ਲੈ ਕੇ ਪੰਜਾਬ ਦੀ ਅੱਸੀਵਆਂ ਦੀ ਸਥਿਤੀ ਚੋਂ ਪੈਦਾ ਹੋਏ ਦੁਖ਼ਾਂਤ ਤੀਕ ਉਸ ਦੀ ਕਲਮ ਨੇ ਬੜੀ ਸ਼ਿੱਦਤ ਨਾਲ਼ ਲੇਖ਼ ਅਤੇ ਕਹਾਣੀਆਂ ਲਿਖ਼ੀਆਂ ਹਨ।" ਉਹਨਾਂ ਦੀਆਂ ਰਚਨਾਵਾਂ ਵਿੱਚ ਨਾ ਕੇਵਲ ਨਾਰੀ ਦਾ ਸੰਘਰਸ਼ ਰੇਖਾਂਕਿਤ ਹੁੰਦਾ ਹੈ ਸਗੋਂ ਸਮਾਜਕ ਅਤੇ ਸਿਆਸੀ ਵਿਗਾੜਾਂ ਅਤੇ ਸੱਤਾ ਦੇ ਗਲਿਆਰਿਆਂ ਵਿੱਚ ਵਿਆਪਤ ਬੇਸ਼ਰਮ ਭ੍ਰਿਸ਼ਟਾਚਾਰ ਦੇ ਵਿਰੁੱਧ ਇੱਕ ਜ਼ੋਰਦਾਰ ਮੁਹਿੰਮ ਵੀ ਨਜ਼ਰ ਆਉਂਦੀ ਹੈ।ਅਜੀਤ ਕੌਰ ਦਾ ਨਾਰੀਵਾਦ ਬਾਰੇ ਖਿਆਲ ਹੈ ਕਿ ਨਾਰੀਵਾਦ ਦਾ ਮਤਲਬ ਆਪਣੇ ਅੰਦਰ ਮਜ਼ਬੂਤੀ ਪੈਦਾ ਕਰਨੀ ਹੈ, ਸਿਰਫ਼ ਮਰਦਾਂ ਦੇ ਵਿਰੁੱਧ ਹੋਣਾ ਹੀ ਇਸ ਦਾ ਮਤਲਬ ਨਹੀਂ।
1947 ਵਿੱਚ ਜਦੋਂ ਬ੍ਰਿਟਿਸ਼ ਭਾਰਤ ਨੂੰ ਆਜ਼ਾਦੀ ਮਿਲੀ ਤਾਂ ਨਾਲ ਹੀ ਭਾਰਤ ਦੀ ਵੰਡ ਕਰ ਕੇ 14 ਅਗਸਤ ਨੂੰ ਪਾਕਿਸਤਾਨੀ ਡੋਮੀਨੀਅਨ (ਬਾਅਦ ਵਿੱਚ ਇਸਲਾਮੀ ਜਮਹੂਰੀਆ ਏ ਪਾਕਿਸਤਾਨ) ਅਤੇ 15 ਅਗਸਤ ਨੂੰ ਭਾਰਤੀ ਯੂਨੀਅਨ (ਬਾਅਦ ਵਿੱਚ ਭਾਰਤ ਗਣਰਾਜ) ਦੀ ਸਥਾਪਨਾ ਕੀਤੀ ਗਈ। ਇਸ ਘਟਨਾਕਰਮ ਵਿੱਚ ਮੁੱਖ ਤੌਰ ਤੇ ਬ੍ਰਿਟਿਸ਼ ਭਾਰਤ ਦੇ ਬੰਗਾਲ ਪ੍ਰਾਂਤ ਨੂੰ ਪੂਰਬੀ ਪਾਕਿਸਤਾਨ ਅਤੇ ਭਾਰਤ ਦੇ ਪੱਛਮ ਬੰਗਾਲ ਰਾਜ ਵਿੱਚ ਵੰਡ ਦਿੱਤਾ ਗਿਆ ਅਤੇ ਇਸੇ ਤਰ੍ਹਾਂ ਬ੍ਰਿਟਿਸ਼ ਭਾਰਤ ਦੇ ਪੰਜਾਬ ਪ੍ਰਾਂਤ ਨੂੰ ਪੱਛਮੀ ਪਾਕਿਸਤਾਨ ਦੇ ਪੰਜਾਬ ਪ੍ਰਾਂਤ ਅਤੇ ਭਾਰਤ ਦੇ ਪੰਜਾਬ ਰਾਜ ਵਿੱਚ ਵੰਡ ਦਿੱਤਾ ਗਿਆ। ਇਸ ਦੌਰਾਨ ਬ੍ਰਿਟਿਸ਼ ਭਾਰਤ ਵਿੱਚੋਂ ਸੀਲੋਨ (ਹੁਣ ਸ੍ਰੀ ਲੰਕਾ) ਅਤੇ ਬਰਮਾ (ਹੁਣ ਮਿਆਂਮਾਰ) ਨੂੰ ਵੀ ਵੱਖ ਕੀਤਾ ਗਿਆ, ਲੇਕਿਨ ਇਸਨੂੰ ਭਾਰਤ ਦੀ ਵੰਡ ਵਿੱਚ ਨਹੀਂ ਸ਼ਾਮਿਲ ਕੀਤਾ ਜਾਂਦਾ ਹੈ। (ਨੇਪਾਲ ਅਤੇ ਭੂਟਾਨ ਇਸ ਦੌਰਾਨ ਵੀ ਆਜ਼ਾਦ ਰਾਜ ਸਨ ਅਤੇ ਇਸ ਬਟਵਾਰੇ ਤੋਂ ਪ੍ਰਭਾਵਿਤ ਨਹੀਂ ਹੋਏ।)
ਸੁਰਜੀਤ ਪਾਤਰ (ਜਨਮ 14 ਜਨਵਰੀ 1945) ਇੱਕ ਪੰਜਾਬੀ ਸ਼ਾਇਰ ਹੈ। ਉਸਨੇ 1960ਵਿਆਂ ਵਿੱਚ ਆਪਣੀਆਂ ਕਵਿਤਾਵਾਂ ਪ੍ਰਕਾਸ਼ਿਤ ਕਰਨੀਆਂ ਸ਼ੁਰੂ ਕੀਤੀਆਂ ਸਨ ਅਤੇ ਅੱਜ ਤੱਕ ਨਿਰੰਤਰ ਕਾਵਿ-ਸਿਰਜਣਾ ਵਿੱਚ ਕਰਮਸ਼ੀਲ ਹੈ। ਉਹਦੀ ਸਖਸ਼ੀਅਤ 'ਕਵਿਤਾ ਦੀ ਵਿਆਪਕ ਸਮਾਜਿਕ ਅਪੀਲ ਤੇ ਗੰਭੀਰਤਾ' ਦਾ ਸੁੰਦਰ ਸੁਮੇਲ ਹੈ। ਆਲੋਚਕਾਂ ਨੇ ਉਸਨੂੰ ਖੂਬ ਸਰਾਹਿਆ ਹੈ। ਸਮਾਜ ਵਿੱਚ ਰਾਜਨੀਤਕ ਚੇਤਨਾ ਅਤੇ ਤਤਕਾਲੀ ਜ਼ਬਰ ਦੇ ਵਿਰੋਧ ਦੇ ਰੂਪ ਵਿੱਚ ਉਹਨਾਂ ਦੀ ਕਵਿਤਾ ਸਾਹਮਣੇ ਆਉਂਦੀ ਹੈ।
ਦਲੀਪ ਕੌਰ ਟਿਵਾਣਾ (4 ਮਈ 1935 - 31 ਜਨਵਰੀ 2020) ਇੱਕ ਪੰਜਾਬੀ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਸੀ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਹਨਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ 'ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ।ਟਿਵਾਣਾ ਨੂੰ 1971 ਵਿੱਚ ਆਪਣੇ ਨਾਵਲ ਏਹੁ ਹਮਾਰਾ ਜੀਵਣਾ ਲਈ ਸਾਹਿਤ ਅਕਾਦਮੀ ਇਨਾਮ ਮਿਲਿਆ।
ਸਿੱਖਿਆ ਸਿੱਖਣ ਦੀ ਸਹੂਲਤ ਜਾਂ ਗਿਆਨ, ਹੁਨਰ, ਕਦਰਾਂ ਕੀਮਤਾਂ, ਨੈਤਿਕਤਾ, ਵਿਸ਼ਵਾਸਾਂ ਅਤੇ ਆਦਤਾਂ ਦੀ ਪ੍ਰਾਪਤੀ ਦੀ ਪ੍ਰਕਿਰਿਆ ਹੈ। ਵਿੱਦਿਅਕ ਢੰਗਾਂ ਵਿੱਚ ਸਿੱਖਿਆ, ਸਿਖਲਾਈ, ਕਹਾਣੀ ਸੁਣਾਉਣਾ, ਵਿਚਾਰ ਵਟਾਂਦਰੇ ਅਤੇ ਨਿਰਦੇਸ਼ਤ ਖੋਜ ਸ਼ਾਮਲ ਹਨ। ਸਿੱਖਿਆ ਅਕਸਰ ਸਿਖਿਅਕਾਂ ਦੀ ਰਹਿਨੁਮਾਈ ਅਧੀਨ ਹੁੰਦੀ ਹੈ, ਹਾਲਾਂਕਿ ਸਿਖਿਆਰਥੀ ਆਪਣੇ ਆਪ ਨੂੰ ਸਿੱਖਿਅਤ ਵੀ ਕਰ ਸਕਦੇ ਹਨ। ਸਿੱਖਿਆ ਨੂੰ ਰਸਮੀ ਜਾਂ ਗੈਰ-ਰਸਮੀ ਸ਼੍ਰੇਣੀਆਂ ਵਿੱਚ ਲਿਆ ਜਾ ਸਕਦਾ ਹੈ। ਕਿਸੇ ਵੀ ਅਨੁਭਵ ਨੂੰ, ਜਿਸਦਾ ਸੋਚਣ, ਮਹਿਸੂਸ ਕਰਨ ਜਾਂ ਕੰਮ ਕਰਨ ਦੇ ਢੰਗ ਤਰੀਕੇ ਵਿੱਚ ਬਦਲਾਅ ਆਵੇ,ਉਸ ਅਨੁਭਵ ਨੂੰ ਸਿੱਖਿਆ ਮੰਨਿਆ ਜਾ ਸਕਦਾ ਹੈ। ਸਿੱਖਿਆ ਦੀ ਕਾਰਜਪ੍ਰਣਾਲੀ ਨੂੰ ਸਿੱਖਿਆ ਸ਼ਾਸਤਰ (ਪੈਡਾਗੋਜੀ) ਕਿਹਾ ਜਾਂਦਾ ਹੈ।ਸਿੱਖਿਆ ਨੂੰ ਆਮ ਤੌਰ ਤੇ ਪ੍ਰੀ ਪ੍ਰਾਇਮਰੀ ਸਕੂਲ ਜਾਂ ਕਿੰਡਰਗਾਰਟਨ, ਪ੍ਰਾਇਮਰੀ ਸਕੂਲ, ਸੈਕੰਡਰੀ ਸਕੂਲ ਅਤੇ ਫਿਰ ਕਾਲਜ, ਯੂਨੀਵਰਸਿਟੀ, ਜਾਂ ਅਪ੍ਰੈਂਟਿਸਸ਼ਿਪ ਦੇ ਪੜਾਵਾਂ ਵਿੱਚ ਵੰਡਿਆ ਜਾਂਦਾ ਹੈ।
ਸਿੱਖੀ ਵਿੱਚ, ਪੰਜ ਕਕਾਰ ਉਹ ਪੰਜ ਚਿੰਨ੍ਹ ਹਨ ਜਿਹਨਾਂ ਨੂੰ ਹਰ ਵਖਤ ਪਹਿਨਣ ਦਾ ਹੁਕਮ ਗੁਰੂ ਗੋਬਿੰਦ ਸਿੰਘ ਵਲੋਂ ਸੰਨ 1699 ਈ ਨੂੰ ਖ਼ਾਲਸਈ ਸਿੱਖਾਂ ਲਈ ਹੋਇਆ। ਉਹ ਹਨ: ਕੇਸ, ਦਸਤਾਰ ਜਾਂ ਕਪੜੇ ਨਾਲ ਢੱਕੇ ਨਾ-ਕੱਟੇ ਵਾਲ; ਕੰਘਾ, ਕੇਸਾਂ ਦੀ ਸਫਾਈ ਸੰਭਾਲ ਵਾਸਤੇ ਛੋਟਾ ਲੱਕੜ ਦਾ ਬਰੀਕ ਦੰਦਿਆਂ ਵਾਲਾ ਸੰਦ; ਕੜਾ, ਵੀਣੀ ਦੇ ਦੁਆਲੇ ਪਉਣ ਵਾਲਾ ਲੋਹੇ ਜਾਂ ਇਸਪਾਤ ਦਾ ਬਣਿਆ ਕੰਗਣ; ਕਛਹਿਰਾ, ਦੋ ਮੋਰੀਆਂ ਵਾਲਾ ਕਛਾ; ਕਿਰਪਾਨ, ਲੋਹੇ ਜਾਂ ਇਸਪਾਤ ਦੀ ਬਣੀ ਤਲਵਾਰ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਇੱਕ ਸਿੱਖ ਮਹਾਰਾਜਾ ਸੀ ਜਿੰਨਾ ਨੂੰ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਪ੍ਰਗਟ ਤੇ ਸਦੀਵੀ ਕਾਲ ਲਿਯੀ ਗੁਰੂ ਹਨ । ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ ਅਕਤੂਬਰ 1708 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਐਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇੱਕ ਦਿਨ ਵਿੱਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿੱਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿੱਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿੱਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿੱਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ 'ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਵਿਕੀਪੀਡੀਆ (ਅੰਗ੍ਰੇਜ਼ੀ: Wikipedia) ਇੱਕ ਬਹੁਭਾਸ਼ਾਈ ਆਨਲਾਈਨ ਵਿਸ਼ਵਕੋਸ਼ ਹੈ, ਜੋ ਇੱਕ ਖੁੱਲੇ ਸਹਿਯੋਗ ਪ੍ਰੋਜੈਕਟ ਵਜੋਂ ਬਣਾਇਆ ਗਿਆ ਹੈ ਅਤੇ ਵਾਲੰਟੀਅਰ ਸੰਪਾਦਕਾਂ ਦੇ ਸਮੂਹ ਦੁਆਰਾ ਵਿਕੀ-ਅਧਾਰਿਤ ਸੋਧ ਪ੍ਰਣਾਲੀ ਰਾਹੀਂ ਸਾਂਭਿਆ ਜਾਂਦਾ ਹੈ। ਇਹ ਵਰਲਡ ਵਾਈਡ ਵੈੱਬ 'ਤੇ ਸਭ ਤੋਂ ਵੱਡਾ ਅਤੇ ਸਭ ਤੋਂ ਮਸ਼ਹੂਰ, ਆਮ ਹਵਾਲਿਆਂ ਵਾਲਾ ਕੰਮ ਹੈ ਅਤੇ ਮਾਰਚ 2020 ਤੱਕ ਐਲੈਕਸਾ ਦੁਆਰਾ ਦਰਜਾ ਪ੍ਰਾਪਤ 20 ਸਭ ਤੋਂ ਪ੍ਰਸਿੱਧ ਵੈਬਸਾਈਟਾਂ ਵਿੱਚੋਂ ਇੱਕ ਹੈ। ਇਸ ਵਿੱਚ ਵਿਸ਼ੇਸ਼ ਤੌਰ 'ਤੇ ਮੁਫਤ ਸਮੱਗਰੀ ਹੁੰਦੀ ਹੈ ਅਤੇ ਕੋਈ ਵਪਾਰਕ ਵਿਗਿਆਪਨ ਨਹੀਂ ਹੁੰਦੇ ਹਨ, ਅਤੇ ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਵਿਕੀਪੀਡੀਆ ਵਿੱਚ ਕੋਈ ਵੀ ਵਿਅਕਤੀ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇੱਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿੱਚ ਵਿਚਾਰਾਂ ਨੂੰ ਇੱਕ ਕਾਵਿਕ ਲੜੀ ਵਿੱਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਗੁਰੂ ਅਮਰਦਾਸ ਜੀ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿਨ੍ਹਾਂ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ। ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।
ਗਿਆਨੀ ਗੁਰਦਿੱਤ ਸਿੰਘ (24 ਫਰਵਰੀ 1923 - 17 ਜਨਵਰੀ 2007) ਪੰਜਾਬੀ ਪੱਤਰਕਾਰ, ਸੰਪਾਦਕ ਅਤੇ ਵਾਰਤਕ ਲੇਖਕ ਸਨ। ਉਨ੍ਹਾਂ ਦੀ ਕਿਤਾਬ ਮੇਰਾ ਪਿੰਡ ਇੰਨੀ ਮਕਬੂਲ ਹੋਈ ਕਿ ਪਛਾਣ ਵਜੋਂ ਉਨ੍ਹਾਂ ਦੇ ਨਾਂ ਨਾਲ ਜੁੜ ਗਈ ਅਤੇ ਉਨ੍ਹਾਂ ਨੂੰ ‘ਮੇਰਾ ਪਿੰਡ’ ਵਾਲਾ ਗਿਆਨੀ ਗੁਰਦਿੱਤ ਸਿੰਘ ਕਿਹਾ ਜਾਣ ਲੱਗ ਪਿਆ। ਗਿਆਨੀ ਜੀ ਆਪਣੇ ਸਮੇਂ ਦੀ ਉੱਘੀ ਧਾਰਮਿਕ ਅਤੇ ਸਿਆਸੀ ਸ਼ਖ਼ਸੀਅਤ ਹੋਣ ਦੇ ਨਾਲ-ਨਾਲ ਪੰਜਾਬੀ ਦੇ ਉੱਘੇ ਸਾਹਿਤਕਾਰ ਅਤੇ ਪੱਤਰਕਾਰ ਵੀ ਸਨ।
ਭਾਰਤ ਸਰਕਾਰ, ਜਿਸ ਨੂੰ ਆਧਿਕਾਰਤ ਤੌਰ 'ਤੇ ਸਮੂਹ ਸਰਕਾਰ ਅਤੇ ਆਮ ਤੌਰ 'ਤੇ ਕੇਂਦਰੀ vfcfcਸਰਕਾਰ ਦੇ ਨਾਮ ਨਾਲ ਜਾਣਿਆ ਜਾਂਦਾ ਹੈ, 29 ਰਾਜਾਂ ਅਤੇ ਸੱਤ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀ ਸਮੂਹ ਇਕਾਈ ਜੋ ਸੰਯੁਕਤ ਤੌਰ 'ਤੇ ਭਾਰਤੀ ਗਣਰਾਜ ਕਹਾਂਦੀ ਹੈ, ਦੀ ਨਿਅੰਤਰਕ ਪ੍ਰਾਧਿਕਾਰੀ ਹੈ। ਭਾਰਤੀ ਸੰਵਿਧਾਨ ਦੁਆਰਾ ਸਥਾਪਤ ਭਾਰਤ ਸਰਕਾਰ ਨਵੀਂ ਦਿੱਲੀ, ਦਿੱਲੀ ਵਲੋਂ ਕਾਰਜ ਕਰਦੀ ਹੈ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਉਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਸੀ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ 'ਤੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।ਉਹ 1967 ਵਿੱਚ ਸਾਹਿਤ ਅਕਾਦਮੀ (ਭਾਰਤ ਦੀ ਨੈਸ਼ਨਲ ਅਕੈਡਮੀ ਆਫ਼ ਲੈਟਰਜ਼) ਦੁਆਰਾ ਦਿੱਤੇ ਗਏ ਸਾਹਿਤ ਅਕਾਦਮੀ ਪੁਰਸਕਾਰ ਦਾ ਸਭ ਤੋਂ ਘੱਟ ਉਮਰ ਦਾ ਪ੍ਰਾਪਤ ਕਰਤਾ ਬਣ ਗਿਆ, ਜੋ ਕਿ ਪੂਰਨ ਭਗਤ, 'ਲੂਣਾ(1965) ਦੀ ਪ੍ਰਾਚੀਨ ਕਥਾ 'ਤੇ ਆਧਾਰਿਤ ਉਸ ਦੇ ਮਹਾਂਕਾਵਿ ਨਾਟਕ ਲਈ ਮਿਲਿਆ ਸੀ । ਆਧੁਨਿਕ ਪੰਜਾਬੀ ਸਾਹਿਤ ਵਿੱਚ ਇੱਕ ਮਹਾਨ ਰਚਨਾ ਅਤੇ ਜਿਸਨੇ ਆਧੁਨਿਕ ਪੰਜਾਬੀ ਕਿੱਸੇ ਦੀ ਇੱਕ ਨਵੀਂ ਵਿਧਾ ਵੀ ਬਣਾਈ ਹੈ। ਅੱਜ, ਉਸ ਦੀ ਸ਼ਾਇਰੀ ਮੋਹਨ ਸਿੰਘ (ਕਵਿਤਾ) ਅਤੇ ਅੰਮ੍ਰਿਤਾ ਪ੍ਰੀਤਮ ਵਰਗੇ ਆਧੁਨਿਕ ਪੰਜਾਬੀ ਕਵਿਤਾ ਦੇ ਦਿੱਗਜਾਂ,ਦੇ ਨਾਲ ਬਰਾਬਰੀ 'ਤੇ ਖੜ੍ਹੀ ਹੈ, ਜੋ ਸਾਰੇ ਭਾਰਤ-ਪਾਕਿਸਤਾਨ ਸਰਹੱਦ ਦੇ ਦੋਵੇਂ ਪਾਸੇ ਪ੍ਰਸਿੱਧ ਹਨ।
ਭਾਰਤ ਦਾ ਆਜ਼ਾਦੀ ਸੰਗਰਾਮ ਜਾਂ ਭਾਰਤ ਦਾ ਅਜ਼ਾਦੀ ਅੰਦੋਲਨ ਜਾਂ ਭਾਰਤ ਦੀ ਕੌਮੀ ਮੁਕਤੀ ਕ੍ਰਾਂਤੀ 19ਵੀਂ ਅਤੇ 20ਵੀਂ ਸਦੀ ਦੌਰਾਨ ਵਾਪਰੇ ਵਿਸ਼ਵ ਦੇ ਅਹਿਮ ਇਨਕਲਾਬਾਂ ਵਿੱਚੋਂ ਇੱਕ ਹੈ। ਇਸ ਦੇ ਨਤੀਜੇ ਵਜੋਂ 15 ਅਗਸਤ 1947 ਨੂੰ ਭਾਰਤ ਵਿੱਚੋਂ ਬਰਤਾਨਵੀ ਰਾਜ ਦਾ ਅੰਤ ਹੋ ਗਿਆ ਅਤੇ ਪੰਡਿਤ ਜਵਾਹਰ ਲਾਲ ਨਹਿਰੂ ਦੀ ਅਗਵਾਈ ਹੇਠ ਭਾਰਤ ਸਰਕਾਰ ਵਲੋਂ ਦੇਸ਼ ਦੀ ਵਾਗਡੋਰ ਸੰਭਾਲਣ ਨਾਲ ਭਾਰਤ ਦੇ ਰਾਸ਼ਟਰੀ ਰਾਜ ਦੀ ਸਥਾਪਨਾ ਹੋਈ।
2021 ਸੰਯੁਕਤ ਰਾਸ਼ਟਰ ਵਾਤਾਵਰਣ ਬਦਲਾਅ ਕਾਨਫਰੰਸ
2021 ਸੰਯੁਕਤ ਰਾਸ਼ਟਰ ਜਲਵਾਯੂ ਪਰਿਵਰਤਨ ਕਾਨਫਰੰਸ, ਇਸ ਨੂੰ ਆਮ ਤੌਰ 'ਤੇ COP26 ਵੀ ਕਿਹਾ ਜਾਂਦਾ ਹੈ ।ਇਹ 31 ਅਕਤੂਬਰ ਤੋਂ 13 ਨਵੰਬਰ 2021 ਤੱਕ ਗਲਾਸਗੋ, ਸਕਾਟਲੈਂਡ, ਯੂਨਾਈਟਿਡ ਕਿੰਗਡਮ ਵਿੱਚ SEC ਸੈਂਟਰ ਵਿੱਚ ਆਯੋਜਿਤ ਕੀਤੀ ਗਈ ਸੀ। ਕਾਨਫਰੰਸ ਦੇ ਪ੍ਰਧਾਨ ਯੂਕੇ ਦੇ ਕੈਬਨਿਟ ਮੰਤਰੀ ਆਲੋਕ ਸ਼ਰਮਾ ਸਨ । ਕੋਵਿਡ-19 ਮਹਾਂਮਾਰੀ ਦੇ ਕਾਰਨ ਇਹ ਇੱਕ ਸਾਲ ਦੇੇਰੀ ਨਾਲ ਘਟਿਅਤ ਹੋਈ, ਇਹ ਸੰਯੁਕਤ ਰਾਸ਼ਟਰ ਦੇ ਫਰੇਮਵਰਕ ਕਨਵੈਨਸ਼ਨ ਆਨ ਕਲਾਈਮੇਟ ਚੇਂਜ (UNFCCC) ਲਈ ਪਾਰਟੀਆਂ ਦੀ 26ਵੀਂ ਕਾਨਫਰੰਸ (COP ) ਸੀ, । 2015 ਦੇ ਪੈਰਿਸ ਸਮਝੌਤੇ ਦੀਆਂ ਪਾਰਟੀਆਂ ਦੀ ਤੀਜੀ ਮੀਟਿੰਗ ਸੀ (ਕਹੀ ਜਾਂਦੀ CMA1, CMA2, CMA3 ), ਅਤੇ ਕਹੀ ਜਾਂਦੀ ਕਿਓਟੋ ਪ੍ਰੋਟੋਕੋਲ ( CMP16 ) ਦੀਆਂ ਪਾਰਟੀਆਂ ਦੀ 16ਵੀਂ ਮੀਟਿੰਗ।
ਪੰਜਾਬੀ ਅਕਾਦਮੀ ਦਿੱਲੀ ਪੰਜਾਬੀ ਸਾਹਿਤ ਦੇ ਵਿਕਾਸ ਲਈ ਸਰਗਰਮ ਕਾਰਜ ਕਰਨ ਵਾਲੀ ਸੰਸਥਾ ਹੈ। ਇਹ ਰਾਸ਼ਟਰੀ ਰਾਜਧਾਨੀ ਖੇਤਰ ਦਿੱਲੀ ਸਰਕਾਰ ਦਾ ਇੱਕ ਸੋਸਾਇਟੀ ਰਜਿਸਟ੍ਰੇਸ਼ਨ ਐਕਟ 1860 ਅਧੀਨ ਰਜਿਸਟਰਡ ਇੱਕ ਅਦਾਰਾ ਹੈ ਅਤੇ। ਆਜ਼ਾਦੀ ਤੋਂ ਬਾਅਦ ਦਿੱਲੀ ਬਹੁਤ ਸਾਰੇ ਸਭਿਆਚਾਰਾਂ ਅਤੇ ਭਾਸ਼ਾਵਾਂ ਦਾ ਇੱਕ ਵਿਸ਼ਵ-ਵਿਆਪੀ ਸ਼ਹਿਰ ਵਜੋਂ ਉੱਭਰਿਆ। ਦਿੱਲੀ ਸਰਕਾਰ ਦਾ ਇਹ ਯਤਨ ਰਿਹਾ ਹੈ ਕਿ ਵੱਖ ਵੱਖ ਭਾਸ਼ਾਵਾਂ ਦੇ ਵਿਕਾਸ ਅਤੇ ਪ੍ਰਸਾਰ ਲਈ ਅਤੇ ਦਿੱਲੀ ਦੇ ਸਾਂਝੇ ਸਭਿਆਚਾਰ ਦੀ ਪੇਸ਼ਕਾਰੀ ਲਈ ਹਰ ਤਰ੍ਹਾਂ ਦੀਆਂ ਸਹੂਲਤਾਂ ਮੁੱਹਈ ਆ ਕਰਵਾਈਆ ਜਾਣ। ਇਸ ਤਰ੍ਹਾਂ ਦਿੱਲੀ ਸਰਕਾਰ ਨੇ ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਸਤੰਬਰ, 1981 ਵਿੱਚ ਪੰਜਾਬੀ ਅਕਾਦਮੀ ਦੀ ਸਥਾਪਨਾ ਕੀਤੀ। 2016 ਵਿੱਚ ਗੁਰਭੇਜ ਸਿੰਘ ਗੁਰਾਇਆ ਅਕਾਦਮੀ ਦੇ ਸਕੱਤਰ ਵਜੋ ਨਿਯੁਕਤ ਹੋਏ।ਮੁੱਢ ਤੋਂ ਹੀ ਅਕਾਦਮੀ ਪੰਜਾਬੀ ਸਾਹਿਤ ਅਤੇ ਸਭਿਆਚਾਰਕ ਗਤੀਵਿਧੀਆਂ ਦੇ ਪ੍ਰਸਾਰ,ਸੰਗੀਤ, ਲੋਕ ਨਾਚਾਂ, ਸੈਮੀਨਾਰਾਂ, ਗੋਸ਼ਿਟੀਆਂ, ਕਹਾਣੀ, ਕਵਿਤਾ, ਨਾਵਲ, ਸਾਹਿਤਕ ਅਲੋਚਨਾ, ਨਾਟਕ ਆਦਿ ਦੇ ਖੇਤਰਾਂ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੀ ਹੈ।
ਗਿਆਨਪੀਠ ਇਨਾਮ ਭਾਰਤੀ ਸਾਹਿਤ ਲਈ ਦਿੱਤੇ ਜਾਣ ਵਾਲੇ ਦੋ ਸਰਬ-ਉਚ ਇਨਾਮਾਂ ਵਿੱਚੋਂ ਇੱਕ ਹੈ। ਦੂਸਰਾ ਸਰਬ-ਉਚ ਇਨਾਮ ਸਾਹਿਤ ਅਕੈਡਮੀ ਫੈਲੋਸ਼ਿਪ ਹੈ। ਭਾਰਤ ਦਾ ਕੋਈ ਵੀ ਨਾਗਰਿਕ ਜੋ ਅਠਵੀਂ ਅਨੁਸੂਚੀ ਵਿੱਚ ਦਰਜ 22 ਭਾਸ਼ਾਵਾਂ ਵਿੱਚੋਂ ਕਿਸੇ ਭਾਸ਼ਾ ਵਿੱਚ ਲਿਖਦਾ ਹੋਵੇ, ਇਸ ਇਨਾਮ ਦੇ ਲਾਇਕ ਹੈ। ਇਨਾਮ ਵਿੱਚ ਪੰਜ ਲੱਖ ਰੁਪਏ ਦੀ ਨਕਦ ਆਰਕੇਐਮ, ਪ੍ਰਸ਼ਸਤੀਪਤਰ ਅਤੇ ਸਰਸਵਤੀ ਦੇਵੀ ਦੀ ਕਾਂਸੀ ਦੀ ਮੂਰਤੀ ਦਿੱਤੀ ਜਾਂਦੀ ਹੈ। 1 ਲੱਖ ਰੁਪਏ ਦੀ ਇਨਾਮ ਰਾਸ਼ੀ ਨਾਲ ਸ਼ੁਰੂ ਹੋਏ ਇਸ ਇਨਾਮ ਨੂੰ 2005 ਵਿੱਚ 7 ਲੱਖ ਰੁਪਏ ਕਰ ਦਿੱਤਾ ਗਿਆ। 2005 ਲਈ ਚੁਣਿਆ ਗਿਆ ਹਿੰਦੀ ਸਾਹਿਤਕਾਰ ਰਾਜ ਕੁਮਾਰ ਨਰਾਇਣ ਪਹਿਲਾ ਵਿਅਕਤੀ ਸੀ ਜਿਸ ਨੂੰ 7 ਲੱਖ ਰੁਪਏ ਦਾ ਗਿਆਨਪੀਠ ਇਨਾਮ ਪ੍ਰਾਪਤ ਹੋਇਆ। ਪਹਿਲਾ ਗਿਆਨਪੀਠ ਇਨਾਮ 1965 ਵਿੱਚ ਮਲਿਆਲਮ ਲੇਖਕ ਜੀ ਸ਼ੰਕਰ ਕੁਰੁਪ ਨੂੰ ਪ੍ਰਦਾਨ ਕੀਤਾ ਗਿਆ ਸੀ। ਉਸ ਸਮੇਂ ਇਨਾਮ ਦੀ ਧਨਰਾਸ਼ੀ 1 ਲੱਖ ਰੁਪਏ ਸੀ। 1982 ਤੱਕ ਇਹ ਇਨਾਮ ਲੇਖਕ ਦੀ ਇੱਕ ਰਚਨਾ ਲਈ ਦਿੱਤਾ ਜਾਂਦਾ ਸੀ। ਲੇਕਿਨ ਇਸਦੇ ਬਾਅਦ ਇਹ ਲੇਖਕ ਦੇ ਭਾਰਤੀ ਸਾਹਿਤ ਵਿੱਚ ਸੰਪੂਰਨ ਯੋਗਦਾਨ ਲਈ ਦਿੱਤਾ ਜਾਣ ਲਗਾ। ਹੁਣ ਤੱਕ ਹਿੰਦੀ ਅਤੇ ਕੰਨੜ ਭਾਸ਼ਾ ਦੇ ਲੇਖਕ ਸਭ ਤੋਂ ਜਿਆਦਾ ਸੱਤ ਵਾਰ ਇਹ ਇਨਾਮ ਪਾ ਚੁੱਕੇ ਹਨ। ਇਹ ਇਨਾਮ ਬੰਗਾਲੀ ਨੂੰ ਪੰਜ ਵਾਰ, ਮਲਿਆਲਮ ਨੂੰ ਚਾਰ ਵਾਰ, ਉੜੀਆ, ਉਰਦੂ ਅਤੇ ਗੁਜਰਾਤੀ ਨੂੰ ਤਿੰਨ - ਤਿੰਨ ਵਾਰ, ਅਸਾਮੀ, ਮਰਾਠੀ, ਤੇਲੁਗੂ, ਪੰਜਾਬੀ ਅਤੇ ਤਮਿਲ ਨੂੰ ਦੋ - ਦੋ ਵਾਰ ਮਿਲ ਚੁੱਕਿਆ ਹੈ। ਇਹ ਇਨਾਮ ਟਾਈਮਜ਼ ਆਫ਼ ਇੰਡੀਆ ਦੇ ਪ੍ਰਕਾਸ਼ਕ–ਸਾਹੂ ਜੈਨ ਪਰਵਾਰ– ਦੁਆਰਾ ਸਥਾਪਤ ਭਾਰਤੀ ਗਿਆਨਪੀਠ ਟਰੱਸਟ ਦੁਆਰਾ 1961 ਵਿੱਚ ਸਥਾਪਤ ਕੀਤਾ ਗਿਆ ਸੀ।
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿੱਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਜੀ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿੱਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿੱਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿੱਚ ਆਉਣ ਕਰਕੇ, ਇਸ ਵਿੱਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। ਇਸ ਬਾਰੇ ਹੋਰ ਵੀ ਪੁਸ਼ਟੀਆਂ ਮਿਲਦੀਆਂ ਹਨ, ਜੋ ਇਸ ਤਰ੍ਹਾਂ ਹਨ: 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿੱਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ। 2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ਗੁਰਦਿਆਲ ਸਿੰਘ (10 ਜਨਵਰੀ 1933 - 16 ਅਗਸਤ 2016) ਪੰਜਾਬੀ ਨਾਵਲਕਾਰ, ਕਹਾਣੀਕਾਰ ਅਤੇ ਅਨੁਵਾਦਕ ਸੀ। ਪਿਤਾ ਜਗਤ ਸਿੰਘ ਦੇ ਘਰ ਮਾਤਾ ਨਿਹਾਲ ਕੌਰ ਦੀ ਕੁੱਖੋਂ 10 ਜਨਵਰੀ 1933 ਨੂੰ ਪੈਦਾ ਹੋਏ ਗੁਰਦਿਆਲ ਸਿੰਘ ਨੇ ਬਚਪਨ ਵਿਚ ਸਕੂਲ ਦੀ ਪੜ੍ਹਾਈ ਵਿਚਾਲੇ ਛੱਡਕੇ ਸੱਤ ਸਾਲ ਇਕ ਕਾਮੇ ਦੇ ਰੂਪ ਵਿਚ ਮੁਸ਼ੱਕਤ ਭਰੀ ਜ਼ਿੰਦਗੀ ਹੰਢਾਈ। ਬਾਅਦ ਵਿੱਚ ਪੜ੍ਹਨ ਕਰਕੇ ਉਹ ਪ੍ਰਾਇਮਰੀ ਸਕੂਲ ਅਧਿਆਪਕ ਬਣ ਗਿਆ। 7 ਸਾਲ ਪੰਜਾਬੀ ਅਧਿਆਪਕ ਦੀ ਸੇਵਾ ਉਪਰੰਤ 1971 ਵਿਚ ਉਹ ਕਾਲਜ ਵਿਚ ਪੰਜਾਬੀ ਲੈਕਚਰਾਰ ਲੱਗ ਗਿਆ ਅਤੇ ਪੰਜਾਬੀ ਯੂਨੀਵਰਸਿਟੀ ਦੇ ਰਿਜਨਲ ਸੈਂਟਰ ਬਠਿੰਡਾ ਦੇ ਮੁਖੀ ਵਜੋਂ ਉਹ ਸੇਵਾ ਮੁਕਤ ਹੋਇਆ।
ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਜਾਂ ਸ਼੍ਰੀ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰੂਦਵਾਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰੂਦਵਾਰਾ ਚੌਥੇ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਪੰਜਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ ੧੬੦੬ ਵਿੱਚ ਸ਼੍ਰੀ ਅਕਾਲ ਤਖਤ ਸਾਹਿਬ ਜੀ ਦਾ ਨੀਂਹ ਪੱਥਰ ਛੇਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਸ਼੍ਰੀ ਹਰਿਮੰਦਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਸ਼ਹੀਦ ਦੀ ਸ਼ਹੀਦੀ ਵੀ ੧੬੫੭ ਦੇ ਜਹਾਨ ਖ਼ਾਨ ਵਾਲੇ ਹਮਲੇ ਦੌਰਾਨ ਹੀ ਸ਼੍ਰੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ। ਅੱਜ ਬਾਬਾ ਜੀ ਦੀ ਯਾਦ ਵਿੱਚ ਸ਼੍ਰੀ ਹਰਿਮੰਦਰ ਸਾਹਿਬ ਜੀ ਦੀ ਪਰਿਕਰਮਾ ਵਿੱਚ ਸ਼ਹੀਦੀ ਬੁੰਗਾ ਸਥਿਤ ਹੈ, ਜਿੱਥੇ ਲੜੀਵਾਰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਚਲਦੇ ਰਹਿੰਦੇ ਹਨ।
ਅਹਿਮਦ ਸਲਮਾਨ ਰੁਸਦੀ (Kashmiri: احمد سلمان رشدی ; ਜਨਮ 19 ਜੂਨ 1947), ਭਾਰਤੀ ਮੂਲ ਦੇ ਬਰਤਾਨਵੀ ਅੰਗਰੇਜ਼ੀ ਨਾਵਲਕਾਰ ਅਤੇ ਨਿਬੰਧਕਾਰ ਹਨ। ਉਸ ਦੇ ਮਿਡਨਾਈਟ ਚਿਲਡਰਨ ਨਾਮੀ ਨਾਵਲ ਨੂੰ ਸੰਨ 1981 ਵਿੱਚ ਬੁਕਰ ਇਨਾਮ ਮਿਲਣ ਦੇ ਬਾਅਦ ਉਸ ਦੀ ਪ੍ਰਸਿੱਧੀ ਬਹੁਤ ਵੱਧ ਗਈ। 1988 ਵਿੱਚ ਲਿਖੇ 'ਸ਼ੈਤਾਨੀ ਆਇਤਾਂ' (The Satanic Verses) ਨਾਮੀ ਉਸਦੇ ਚੌਥੇ ਨਾਵਲ ਉੱਤੇ ਬਹੁਤ ਵਿਵਾਦ ਖੜਾ ਹੋ ਗਿਆ। ਮੁਸਲਮਾਨਾਂ ਵਲੋਂ ਕਈ ਦੇਸ਼ਾਂ ਵਿੱਚ ਇਸਦਾ ਵਿਰੋਧ ਹੋਇਆ। ਇਸਦੇ ਦੌਰਾਨ ਰੁਸ਼ਦੀ ਨੂੰ ਮੌਤ ਦੀ ਧਮਕੀ ਅਤੇ 14 ਫਰਵਰੀ, 1989 ਵਿੱਚ ਤਤਕਾਲੀਨ ਈਰਾਨ ਦੇ ਸੁਪਰੀਮ ਨੇਤਾ ਅਯਾਤੁੱਲਾ ਰੂਹੋੱਲਾਹ ਖੋਮੈਨੀ ਦੁਆਰਾ ਫਤਵਾ ਜਾਰੀ ਕੀਤਾ ਗਿਆ। ਹੱਤਿਆ ਕਰਨ ਦੀ ਧਮਕੀ ਕਾਰਨ, ਰੁਸ਼ਦੀ ਨੇ ਲੱਗਪਗ ਇੱਕ ਦਹਾਕਾ, ਭੂਮੀਗਤ ਹੋਕੇ ਗੁਜ਼ਾਰਿਆ, ਜਿਸਦੇ ਦੌਰਾਨ ਕਦੇ-ਕਦਾਈ ਹੀ ਉਹ ਜਨਤਕ ਤੌਰ ਤੇ ਜ਼ਾਹਰ ਹੁੰਦੇ ਸਨ। 1993 ਵਿੱਚ, ਉਹਨੂੰ ‘ਬੁੱਕਰਾਂ ਦਾ ਬੁੱਕਰ’ ਸਨਮਾਨ ਮਿਲਿਆ। ਇਹ ਉਸਦੇ ਨਾਵਲ ‘ਮਿਡਨਾਈਟਸ ਚਿਲਡਰਨ’ ਲਈ ਪੰਝੀ ਸਾਲ ਪਹਿਲਾਂ ਜਦੋਂ ਤੋਂ ਬੁੱਕਰ ਸਥਾਪਤ ਕੀਤਾ ਗਿਆ ਸੀ ਬੁੱਕਰ ਹਾਸਲ ਕਰਨ ਵਾਲੀ ਸਭਨਾਂ ਤੋਂ ਵਧੀਆ ਕਿਤਾਬ ਦੇ ਤੌਰ ਤੇ ਸਨਮਾਨ ਮੈਡਲ ਸੀ।
ਰੱਖੜੀ, ਰਕਸ਼ਾ ਬੰਧਨ੍ਹ ਜਾਂ ਰਾਖੀ ਦਾ ਭਾਵ ਹੈ ਵੀਰ ਭੈਣਾਂ ਦੀ ਰੱਖਿਆ ਕਰਨ ਜਾਂ ਕਹਿ ਲਓ ਰੱਖੜੀ ਬੰਨ੍ਹਾ ਕੇ ਵੀਰ ਭੈਣਾਂ ਦੀ ਕਿਸੇ ਔਕੜ ਸਮੇਂ ਰੱਖਿਆ ਕਰਨ ਜਾ ਕੰਮ ਆਉਣ ਲਈ ਬਚਨ ਵੱਧ ਹੋ ਜਾਂਦੇ ਹਨ। ਇਹ ਇੱਕ ਪ੍ਰਸਿੱਧ ਅਤੇ ਪਰੰਪਰਾਗਤ ਤੌਰ 'ਤੇ ਹਿੰਦੂ ਸਲਾਨਾ ਰੀਤੀ ਹੈ ਅਤੇ ਇਹ ਤਿਉਹਾਰ ਹਿੰਦੂ ਸੰਸਕ੍ਰਿਤੀ ਤੋਂ ਪ੍ਰਭਾਵਿਤ ਹੋ ਕੇ ਦੁਨੀਆਂ ਅਤੇ ਖ਼ਾਸਕਰ ਦੱਖਣੀ ਏਸ਼ੀਆ ਦੇ ਕਈ ਭਾਗਾਂ ਅਤੇ ਧਾਰਮਕ ਸਮੂਹਾਂ ਦੁਆਰਾ ਵੀ ਮਨਾਇਆ ਜਾਂਦਾ ਹੈ। ਰਕਸ਼ਾ ਬੰਧਨ੍ਹ ਸਾਵਣ ਮਹੀਨੇ ਦੇ ਅੰਤਮ ਦਿਨ ਤੇ ਮਨਾਇਆ ਜਾਂਦਾ ਹੈ, ਜੋ ਆਮ ਤੌਰ 'ਤੇ ਅਗਸਤ ਵਿੱਚ ਆਉਂਦਾ ਹੈ। ਇਸ ਦਿਨ, ਹਰ ਉਮਰ ਦੀਆਂ ਭੈਣਾਂ ਆਪਣੇ ਭਰਾਵਾਂ ਦੇ ਗੁੱਟ ਦੇ ਦੁਆਲੇ ਰੱਖੜੀ ਨਾਮਕ ਇੱਕ ਤਵੀਤ ਜਾਂ ਤਾਜ਼ੀ ਬੰਨ੍ਹਦੀਆਂ ਹਨ। ਇਹ ਵੀ ਧਾਰਨਾ ਹੈ ਕਿ ਭੈਣਾਂ ਇਸ ਮੌਕੇ ਭਰਾਵਾ ਦੀ ਸੁੱਖ ਮੰਗਦੀਆਂ ਉਨ੍ਹਾਂ ਦੀ ਲੰਮੀ ਉਮਰ ਦੀ ਕਾਮਨਾ ਕਰਦੀਆਂ ਹਨ ਤੇ ਭਰਾਵਾਂ ਦੀ ਉਮਰ ਦਰਾਜ ਹੋ ਜਾਂਦੀ ਹੈ। ਭੈਣ ਭਰਾਵਾਂ ਦਾ ਇੱਕ ਦੂਜੇ ਨੁੰ ਮਿਲਣ ਦਾ ਸਬੱਬ ਬਣ ਜਾਂਦਾ ਹੈ ਇਹ ਤਿਉਹਾਰ। ਕਿਉਂਕਿ ਇਸ ਤੇਂ ਰਗ਼ਤਾਰ ਮਸ਼ਨੀ ਯੁੱਗ ਵਿੱਚ ਇੱਕ ਦੂਜੇ ਨੁੰ ਮਿਲਣ ਲਈ ਸਮੇਂ ਦਾ ਜਿਵੇਂ ਕਾਲ ਪੈ ਗਿਆ ਹੈ।
ਲੋਕ ਸਭਾ, ਭਾਰਤੀ ਸੰਸਦ ਦਾ ਹੇਠਲਾ ਸਦਨ ਹੈ। ਭਾਰਤੀ ਸੰਸਦ ਦਾ ਉਪਰਲਾ ਸਦਨ ਰਾਜ ਸਭਾ ਹੈ। ਲੋਕ ਸਭਾ ਸਰਬ ਬਾਲਗ ਵੋਟ ਅਧਿਕਾਰ ਦੇ ਆਧਾਰ ਉੱਤੇ ਲੋਕਾਂ ਦੁਆਰਾ ਪ੍ਰਤੱਖ ਚੋਣ ਦੁਆਰਾ ਚੁਣੇ ਹੋਏ ਪ੍ਰਤੀਨਿਧੀਆਂ ਨਾਲ ਗਠਿਤ ਹੁੰਦੀ ਹੈ। ਭਾਰਤੀ ਸੰਵਿਧਾਨ ਦੇ ਅਨੁਸਾਰ ਸਦਨ ਵਿੱਚ ਮੈਬਰਾਂ ਦੀ ਅਧਿਕਤਮ ਗਿਣਤੀ 552 ਤੱਕ ਹੋ ਸਕਦੀ ਹੈ, ਜਿਸ ਵਿਚੋਂ 530 ਮੈਂਬਰ ਵੱਖ ਵੱਖ ਰਾਜਾਂ ਦੇ ਅਤੇ 20 ਮੈਂਬਰ ਤੱਕ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀ ਤਰਜਮਾਨੀ ਕਰ ਸਕਦੇ ਹਨ। ਸਦਨ ਵਿੱਚ ਲੋੜੀਂਦੀ ਤਰਜਮਾਨੀ ਨਾ ਹੋਣ ਦੀ ਹਾਲਤ ਵਿੱਚ ਭਾਰਤ ਦਾ ਰਾਸ਼ਟਰਪਤੀ ਜੇਕਰ ਚਾਹੇ ਤਾਂ ਐਂਗਲੋ ਇੰਡੀਅਨ ਸਮੁਦਾਏ ਦੇ ਦੋ ਪ੍ਰਤੀਨਿਧੀਆਂ ਨੂੰ ਲੋਕ ਸਭਾ ਲਈ ਨਾਮਜਦ ਕਰ ਸਕਦਾ ਹੈ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਈਸ਼ਵਰ ਚੰਦਰ ਨੰਦਾ (30 ਸਤੰਬਰ 1892 - 3 ਸਤੰਬਰ 1965) ਇੱਕ ਪੰਜਾਬੀ ਨਾਟਕਕਾਰ ਅਤੇ ਲੇਖਕ ਸੀ ਜਿਸ ਨੇ ਆਪਣੀਆਂ ਨਾਟ-ਰਚਨਾਵਾਂ ਦੀ ਸਿਰਜਨਾ ਮੰਚ-ਦ੍ਰਿਸ਼ਟੀ ਦੇ ਪੱਖ ਤੋਂ ਕੀਤੀ,ਉਸਨੇ ਨਾਟਕ ਦੇ ਖੇਤਰ ਵਿੱਚ ਯਥਾਰਥਵਾਦੀ ਲੀਹਾਂ ਦੀ ਉਸਾਰੀ ਕੀਤੀ,ਨੰਦੇ ਨੇ ਸਮਾਜਿਕ ਜੀਵਨ ਨਾਲ ਭਰਪੂਰ ਨਾਟਕ ਲਿਖੇ,ਉਸਨੇ ਆਪਣੇ ਨਾਟਕਾਂ ਵਿੱਚ ਪੇਂਡੂ ਜੀਵਨ ਦੀਆਂ ਸਮੱਸਿਆਵਾਂ ਨੂੰ ਪੇਸ਼ ਕੀਤਾ, ਨੰਦਾ ਨੇ ਨਾਟਕਾਂ ਦਾ ਅੰਤ ਸੁਖਾਂਤਕ ਹੈ ਜੋ ਸ਼ੇਕਸਪੀਅਰ ਦੇ ਨਾਟਕਾਂ ਦੇ ਰੁਮਾਂਟਿਕ ਸੁਖਾਂਤਕ ਅੰਤਾਂ ਤੋਂ ਪ੍ਰਭਾਵਿਤ ਹੈ।
ਰਾਜਨੀਤੀ ਵਿਗਿਆਨ ਇੱਕ ਸਮਾਜਿਕ ਵਿਗਿਆਨ ਹੈ ਜੋ ਸ਼ਾਸਨ ਪ੍ਰਣਾਲੀ ਦੇ ਪ੍ਰਬੰਧਾਂ ਅਤੇ ਸਿਆਸੀ ਸਰਗਰਮੀਆਂ, ਸਿਆਸੀ ਵਿਚਾਰਾਂ ਅਤੇ ਸਿਆਸੀ ਵਿਵਹਾਰ ਦਾ ਵਿਸ਼ਲੇਸ਼ਣ ਕਰਦਾ ਹੈ। ਇਹ ਸਿਆਸਤ ਦੇ ਸਿਧਾਂਤ ਅਤੇ ਅਭਿਆਸ ਨੂੰ ਵਿਆਪਕ ਤੌਰ 'ਤੇ ਪੇਸ਼ ਕਰਦਾ ਹੈ ਜਿਸ ਨੂੰ ਆਮ ਤੌਰ 'ਤੇ ਸ਼ਕਤੀ ਅਤੇ ਸਰੋਤਾਂ ਦੀ ਵੰਡ ਦਾ ਨਿਰਧਾਰਨ ਕਰਨ ਦੇ ਤੌਰ ਤੇ ਵਿਚਾਰਿਆ ਜਾਂਦਾ ਹੈ। ਰਾਜਨੀਤੀ ਵਿਗਿਆਨੀ "ਸਿਆਸੀ ਘਟਨਾਵਾਂ ਅਤੇ ਹਾਲਤਾਂ ਦੇ ਅਧੀਨ ਸਬੰਧਾਂ ਨੂੰ ਪ੍ਰਗਟ ਕਰਨ ਲਈ ਆਪਣੇ ਆਪ ਨੂੰ ਰਚਦੇ ਹੋਏ ਦੇਖਦੇ ਹਨ, ਅਤੇ ਇਸ ਖੁਲਾਸੇ ਤੋਂ ਉਹ ਰਾਜਨੀਤੀ ਦੀ ਦੁਨੀਆਂ ਦੇ ਕੰਮ ਬਾਰੇ ਆਮ ਸਿਧਾਂਤਾਂ ਨੂੰ ਬਣਾਉਣ ਦੀ ਕੋਸ਼ਿਸ਼ ਕਰਦੇ ਹਨ।ਰਾਜਨੀਤਿਕ ਵਿਗਿਆਨ ਵਿੱਚ ਤੁਲਨਾਤਮਕ ਰਾਜਨੀਤੀ, ਰਾਜਨੀਤਿਕ ਅਰਥ-ਵਿਵਸਥਾ, ਅੰਤਰਰਾਸ਼ਟਰੀ ਸਬੰਧਾਂ, ਸਿਆਸੀ ਸਿਧਾਂਤ , ਜਨਤਕ ਪ੍ਰਬੰਧਨ, ਜਨਤਕ ਨੀਤੀ ਅਤੇ ਰਾਜਨੀਤਕ ਪ੍ਰਣਾਲੀ ਸਮੇਤ ਬਹੁਤ ਸਾਰੇ ਉਪ ਖੇਤਰ ਹਨ। ਇਸ ਤੋਂ ਇਲਾਵਾ, ਰਾਜਨੀਤੀ ਵਿਗਿਆਨ ,ਅਰਥ ਸ਼ਾਸਤਰ, ਕਾਨੂੰਨ, ਸਮਾਜ ਸ਼ਾਸਤਰ, ਇਤਿਹਾਸ, ਫ਼ਲਸਫ਼ੇ, ਭੂਗੋਲ, ਮਨੋਵਿਗਿਆਨ ਅਤੇ ਮਾਨਵ ਸ਼ਾਸਤਰ ਦੇ ਖੇਤਰਾਂ ਨਾਲ ਜੁੜੇ ਹੋਏ ਹਨ ਅਤੇ ਇਹਨਾਂ ਉੱਤੇ ਆਧਾਰਿਤ ਹੈ।
ਜਾਣ ਪਛਾਣ: ਪੰਜਾਬ ਵਿੱਚ ਮੇਲਿਆਂ ਵਾਂਗ ਤਿਉਹਾਰਾਂ ਦੀ ਲੜੀ ਵੀ ਤੁਰੀ ਰਹਿੰਦੀ ਹੈ। ਮੇਲਿਆਂ ਵਾਂਗ ਤਿਉਹਾਰ ਵੀ ਇੱਥੋਂ ਦੇ ਸਭ ਵਰਗਾਂ ਦੇ ਲੋਕ ਸਮੂਹਿਕ ਤੌਰ ਤੇ ਮਨਾਉਂਦੇ ਹਨ। ਜੋ ਇੱਥੋਂ ਦੀ ਭਾਈਚਾਰਕ ਸਾਂਝ ਅਤੇ ਫਿਰਕੂ ਸੋਚ ਦੇ ਗਵਾਹ ਹਨ ।ਡਾ ਵਣਜਾਰਾ ਬੇਦੀ ਅਨੁਸਾਰ ਤਿਉਹਾਰਾਂ ਦਾ ਮੁੱਢ ਪੰਜਾਬ ਦੀ ਸਮੂਹਿਕ ਵਿਕਾਸ ਦੀ ਭਾਵਨਾ ਵਿੱਚ ਬੱਝਿਆ ਅਤੇ ਹੌਲੀ ਹੌਲੀ ਇਨ੍ਹਾਂ ਰਾਂਗਲੀਆਂ ਚੂਲਾਂ ਦੁਆਲੇ ਜਾਤੀ ਦਾ ਸਾਰਾ ਸਮਾਜਿਕ ,ਧਾਰਮਿਕ ਅਤੇ ਭਾਈਚਾਰਕ ਜੀਵਨ ਚੱਕੀ ਦੇ ਪੁੜ ਵਾਂਗ ਘੁੰਮਣ ਲੱਗਾ। ਤਿਉਹਾਰ ਨਾਲ ਅੰਦਰਲਾ ਖਿੜਦਾ ਤੇ ਮਹਿਕਦਾ ਹੈ ਅਤੇ ਲੋਕਾਂ ਵਿੱਚ ਨਵੀਂ ਸ਼ਕਤੀ ਉੱਭਰਦੀ ਅਤੇ ਨਵੇਂ ਸੰਕਲਪ ਜਾਗਦੇ ਹਨ ।