ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਧਰਤੀ (ਚਿੰਨ੍ਹ: ; 1 AU) ਅੰਦਰੂਨੀ ਗ੍ਰਹਿਆਂ ਵਿੱਚੋਂ ਵੱਡਾ ਗ੍ਰਹਿ ਹੈ ਅਤੇ ਸਿਰਫ ਇਸ ਦੇ ਹੀ ਅੰਦਰ ਭੂ-ਵਿਗਿਆਨਕ ਸਰਗਰਮੀ ਚੱਲ ਰਹੀ ਹੈ। ਧਰਤੀ ਦਾ ਵਾਯੂ ਮੰਡਲ ਬਾਕੀ ਗ੍ਰਹਿਆਂ ਤੋਂ ਵੱਖਰਾ ਹੈ, ਕਿਉਂਕਿ ਇਥੇ ੨੧% ਆਕਸੀਜਨ ਮਿਲਦੀ ਹੈ। ਇਸਦਾ ਦਾ ਇੱਕ ਉਪਗ੍ਰਹਿ ਹੈ, ਚੰਦਰਮਾ। ਧਰਤੀ ਨੂੰ ਪ੍ਰਿਥਵੀ, ਪ੍ਰਿਥਵੀ ਗ੍ਰਹਿ ਸੰਸਾਰ, ਅਤੇ ਟੈਰਾ ਨਾਮਾਂ ਨਾਲ ਵੀ ਸੱਦਿਆ ਜਾਂਦਾ ਹੈ। ਕੇਵਲ ਧਰਤੀ ਹੀ ਬ੍ਰਹਿਮੰਡ ਵਿੱਚ ਇੱਕੋ ਇੱਕ ਗਿਆਤ ਗ੍ਰਹਿ ਹੈ, ਜਿਥੇ ਜੀਵਨ ਮਿਲਦਾ ਹੈ। ਮਨੁੱਖ ਸਹਿਤ ਧਰਤੀ ਲੱਖਾਂ ਪ੍ਰਜਾਤੀਆਂ ਦਾ ਘਰ ਹੈ। ਵਿਗਿਆਨਕ ਪ੍ਰਮਾਣਾਂ ਤੋਂ ਸੰਕੇਤ ਮਿਲਦੇ ਹਨ ਕਿ ਇਸ ਗ੍ਰਹਿ ਦਾ ਗਠਨ 4.54 ਅਰਬ ਸਾਲ ਪਹਿਲਾਂ, ਅਤੇ ਉਸਦੀ ਸਤ੍ਹਾ ਉੱਤੇ ਜੀਵਨ ਲਗਭਗ ਇੱਕ ਅਰਬ ਸਾਲ ਪਹਿਲਾਂ, ਵਿਦਮਾਨ ਹੋਇਆ। ਤਦ ਤੋਂ, ਧਰਤੀ ਦੇ ਜੀਵਮੰਡਲ ਨੇ ਗ੍ਰਹਿ ਉੱਤੇ ਪਰਿਆਵਰਣ ਅਤੇ ਹੋਰ ਅਜੈਵਕੀ ਪਰਿਸਥਿਤੀਆਂ ਨੂੰ ਬਦਲ ਦਿੱਤਾ ਹੈ ਅਤੇ ਇਸ ਤਰ੍ਹਾਂ ਵਾਯੂਜੀਵੀ ਜੀਵਾਂ ਦੇ ਪ੍ਰਸਾਰਣ ਨੂੰ, ਨਾਲ ਹੀ ਨਾਲ ਓਜੋਨ ਤਹਿ ਦੇ ਨਿਰਮਾਣ ਅਤੇ ਧਰਤੀ ਦੇ ਚੁੰਬਕੀ ਖੇਤਰ ਨੇ ਨੁਕਸਾਨਦਾਇਕ ਵਿਕਿਰਨਾਂ ਨੂੰ ਰੋਕ ਕੇ ਜਲ ਮੰਡਲ ਤੱਕ ਸੀਮਤ ਜੀਵਨ ਦੇ ਥਲ ਤੱਕ ਪਸਾਰ ਨੂੰ ਸੰਭਵ ਬਣਾਇਆ।
ਵਾਯੂਮੰਡਲ (ਅੰਗਰੇਜ਼ੀ: atmosphere ਯੂਨਾਨੀ ἀτμός (ਐਟਮੋਸ)ਤੋਂ, ਮਤਲਬ "ਜਲਕਣ", and σφαῖρα (ਸਫੇਰਾ)ਤੋਂ, ਮਤਲਬ "ਮੰਡਲ") ਕਿਸੇ ਗ੍ਰਹਿ ਦੇ ਆਲੇ-ਦੁਆਲੇ ਗੈਸਾਂ ਦੀ ਪਰਤ ਜਾਂ ਹੋਰ ਠੋਸ ਪੁੰਜ ਵਾਲੇ ਪਦਾਰਥ ਨੂੰ ਕਹਿੰਦੇ ਹਨ, ਜਿਸ ਨੂੰ ਪੁਲਾੜੀ ਪਿੰਡ ਦੀ ਗਾਰੂਤਾ ਨੇ ਉਥੇ ਟਿਕਾਈ ਰੱਖਿਆ ਹੁੰਦਾ ਹੈ। ਵਾਯੂਮੰਡਲ ਵੱਖ-ਵੱਖ ਤਰ੍ਹਾਂ ਦੀਆਂ ਗੈਸਾਂ ਹਨ ਜੋ ਕਿ ਹਰ ਥਾਂ 'ਤੇ ਇੱਕ ਸਮਾਨ ਅਨੁਪਾਤ ਵਿੱਚ ਹੁੰਦੀਆਂ ਹਨ। ਲਗਪਗ 78 ਫੀਸਦੀ ਨਾਈਟ੍ਰੋਜਨ ਹੈ, ਲਗਪਗ 21 ਫੀਸਦੀ ਆਕਸੀਜਨ ਹੈ ਅਤੇ ਬਾਕੀ ਇੱਕ ਫੀਸਦੀ ਵਿੱਚ ਦੁਰਲੱਭ ਗੈਸਾਂ ਹਨ, ਜਿਵੇਂ ਆਰਗਨ, ਨੀਔਨ, ਹੀਲੀਅਮ, ਕ੍ਰਿਪਟਨ ਅਤੇ ਜ਼ੀਨਾਨ। ਧਰਤੀ ਨੂੰ ਜਿਸ ਹਵਾ ਨੇ ਢਕਿਆ ਹੋਇਆ ਹੈ, ਉਸ ਦੀ ਰਸਾਇਣਕ ਸੰਰਚਨਾ ਸਮਾਨ ਹੈ। ਇਹ 18 ਮੀਲ ਉੱਪਰ ਤੱਕ ਤੋਂ 44 ਮੀਲ ਉੱਪਰ ਵੀ ਜਾ ਸਕਦੀ ਹੈ ਇਹ ਟਰੋਪੋਸਫੀਅਰ ਹੈ। ਇਹ ਪਰਤ ਧਰਤੀ ਦੇ ਸਭ ਤੋਂ ਨੇੜਲੀ ਪਰਤ ਹੁੰਦੀ ਹੈ। ਇਸ ਤੋਂ ਬਾਅਦ ਵਾਲੀਆਂ ਪਰਤਾਂ ਵਿੱਚ ਧਰਤੀ ਦੀ ਸਤਹ ਤੋਂ 18 ਤੋਂ 31 ਮੀਲ ਉੱਪਰ ਤੱਕ ਗਰਮ ਹਵਾ ਦੀ ਪਰਤ ਹੈ। ਸ਼ਾਇਦ ਲਗਪਗ 42 ਡਿਗਰੀ ਸੈਂਟੀਗ੍ਰੇਡ। ਇਸ ਵਿੱਚ ਓਜ਼ੋਨ ਮੌਜੂਦ ਹੁੰਦੀ ਹੈ ਜੋ ਸੂਰਜ ਦੀ ਗਰਮੀ ਨੂੰ ਜਜ਼ਬ ਕਰਦੀ ਹੈ, ਜਿਸ ਨਾਲ ਇਹ ਪਰਤ ਗਰਮ ਹੋ ਜਾਂਦੀ ਹੈ। ਇਸ ਪਰਤ ਦੇ ਉੱਪਰ ਪਰਤਾਂ ਦੀ ਇੱਕ ਲੜੀ ਹੁੰਦੀ ਹੈ, ਜਿਸ ਨੂੰ ਆਈਨੋਸਫੀਅਰ ਕਹਿੰਦੇ ਹਨ, ਜੋ ਪ੍ਰਿਥਵੀ ਦੀ ਸਤਹ ਤੋਂ 44 ਮੀਲ ਤੋਂ 310 ਮੀਲ ਉੱਪਰ ਤੱਕ ਹੁੰਦੀ ਹੈ। ਇਸ ਦੇ ਕਣ ਸੂਰਜ ਤੋਂ ਭਰਪੂਰ ਬਿਜਲੀ ਨਾਲ ਚਾਰਜ ਹੁੰਦੇ ਹਨ। ਹਵਾ ਦੇ ਕਣ ਨਿਰੰਤਰ ਗਤੀ 'ਚ ਰਹਿੰਦੇ ਹਨ ਅਤੇ ਇਕ-ਦੂਜੇ ਨਾਲ ਟਕਰਾਉਂਦੇ ਰਹਿੰਦੇ ਹਨ, ਤਾਂ ਕਿ ਭੱਜ ਨਾ ਜਾਣ। ਪਰ ਜਿਵੇਂ-ਜਿਵੇਂ ਅਸੀਂ ਉੱਪਰ ਜਾਂਦੇ ਹਾਂ, ਹਵਾ ਪਤਲੀ ਹੁੰਦੀ ਜਾਂਦੀ ਹੈ। ਇਹ ਕਣ ਇਕ-ਦੂਜੇ ਨੂੰ ਰੋਕ ਨਹੀਂ ਪਾਉਂਦੇ ਅਤੇ ਵਾਤਾਵਰਨ ਸਿਥਰ ਹੋ ਜਾਂਦਾ ਹੈ। 400 ਤੋਂ 1500 ਮੀਲ ਉੱਪਰ ਮੁਕਤ ਹੋਏ ਕਣ ਆਜ਼ਾਦੀ ਨਾਲ ਘੁੰਮਦੇ ਹਨ। ਇਸ ਨੂੰ ਬ੍ਰਹਿਮੰਡ ਕਹਿੰਦੇ ਹਨ।
ਮਿੱਟੀ ਪਾਣੀ ਦਾ ਇੱਕ ਤਰਲ ਜਾਂ ਅਰਧ-ਤਰਲ ਮਿਸ਼ਰਣ ਹੁੰਦਾ ਹੈ ਅਤੇ ਵੱਖੋ ਵੱਖਰੀ ਕਿਸਮ ਦੀ ਮਿੱਟੀ (ਟੱਟੀ, ਗਾਰ ਅਤੇ ਮਿੱਟੀ) ਦਾ ਕੋਈ ਸੰਜੋਗ ਹੈ। ਇਹ ਆਮ ਤੌਰ 'ਤੇ ਬਾਰਾਂ ਜਾਂ ਪਾਣੀ ਦੇ ਸ੍ਰੋਤਾਂ ਦੇ ਨੇੜੇ ਬਣਦਾ ਹੈ।ਪੁਰਾਤਨ ਚਿੱਕੜ ਦੇ ਜ਼ਮੀਨੀ ਭਾਂਡਿਆਂ ਉੱਤੇ ਸੰਘਣੇ ਚਟਾਨ ਨੂੰ ਸਖ਼ਤ ਬਣਾਉਣਾ ਜਿਵੇਂ ਕਿ ਸ਼ਾਲ ਜਾਂ ਮੂਡਸਟੋਨ (ਆਮ ਕਰਕੇ ਲੂਪਾਈਸ ਕਿਹਾ ਜਾਂਦਾ ਹੈ) ਬਣਦੇ ਹਨ। ਜਦੋਂ ਇੰਦਰਾਜ਼ਾਂ ਵਿੱਚ ਭੂਮੀ-ਵਿਗਿਆਨਕ ਜ਼ਮੀਨਾਂ ਦਾ ਗਠਨ ਕੀਤਾ ਜਾਂਦਾ ਹੈ ਤਾਂ ਨਤੀਜੇ ਵਜੋਂ ਪਰਤਾਂ ਨੂੰ ਬੇਅਰਾਕੀਆਂ ਕਹਿੰਦੇ ਹਨ।
ਕੀਟਨਾਸ਼ਕ (ਅੰਗਰੇਜ਼ੀ: Insecticide) ਇੱਕ ਕੀੜੇਮਾਰ ਹੈ ਜੋ ਕੀੜੇ-ਮਕੌੜਿਆਂ ਨੂੰ ਮਾਰਨ ਲਈ ਵਰਤਿਆ ਜਾਂਦਾ ਹੈ। ਇਹਨਾਂ ਵਿੱਚ ovicides ਅਤੇ larvicides ਸ਼ਾਮਲ ਹਨ ਜੋ ਕ੍ਰਮਵਾਰ ਕੀੜੇ ਆਂਡੇ ਅਤੇ ਲਾਰਵਾਈ ਦੇ ਵਿਰੁੱਧ ਵਰਤੇ ਜਾਂਦੇ ਹਨ। ਕੀੜੇਮਾਰ ਦਵਾਈਆਂ ਦੀ ਵਰਤੋਂ ਖੇਤੀਬਾੜੀ, ਦਵਾਈ, ਉਦਯੋਗ ਅਤੇ ਉਪਭੋਗਤਾਵਾਂ ਦੁਆਰਾ ਕੀਤੀ ਜਾਂਦੀ ਹੈ। 20 ਵੀਂ ਸਦੀ ਦੀ ਖੇਤੀਬਾੜੀ ਉਤਪਾਦਕਤਾ ਵਿੱਚ ਵਾਧੇ ਦੇ ਪਿੱਛੇ ਕੀਟਨਾਸ਼ਕ ਦਵਾਈਆਂ ਦਾ ਇੱਕ ਵੱਡਾ ਕਾਰਨ ਹੈ। ਤਕਰੀਬਨ ਸਾਰੇ ਕੀਟਨਾਸ਼ਕ ਕਿਸਾਨ ਨੂੰ ਵਾਤਾਵਰਣ ਤਬਦੀਲ ਕਰਨ ਦੀ ਸਮਰੱਥਾ ਰੱਖਦੇ ਹਨ; ਬਹੁਤ ਸਾਰੇ ਇਨਸਾਨਾਂ ਲਈ ਜ਼ਹਿਰੀਲੇ ਹਨ; ਕੁਝ ਭੋਜਨ ਚੇਨ ਦੇ ਵੱਲ ਧਿਆਨ ਕੇਂਦ੍ਰਤ ਕਰਦੇ ਹਨ। ਕੀਟਨਾਸ਼ਕ ਦਵਾਈਆਂ ਨੂੰ ਦੋ ਵੱਡੇ ਸਮੂਹਾਂ ਵਿੱਚ ਵੰਡਿਆ ਜਾ ਸਕਦਾ ਹੈ: ਸਿਸਟਮਿਕ ਕੀਟਨਾਸ਼ਕ, ਜੋ ਲੰਬੇ ਸਮੇਂ ਤੱਕ ਬਾਕੀ ਰਹਿੰਦੇ ਜਾਂ ਅਸਰ ਰੱਖਦੇ ਹਨ; ਅਤੇ ਕੰਟੈਕਟ (ਸੰਪਰਕ) ਕੀਟਨਾਸ਼ਕ, ਜੋ ਪੌਦੇ ਉੱਪਰ ਇੱਕ ਦਮ ਅਸਰ ਕਰਦੇ ਹਨ ਅਤੇ ਜਿਸ ਵਿੱਚ ਕੋਈ ਬਕਾਇਆ ਗਤੀਵਿਧੀ ਨਹੀਂ ਹੈ। ਇਸ ਤੋਂ ਇਲਾਵਾ, ਕੋਈ ਤਿੰਨ ਕਿਸਮ ਦੀਆਂ ਕੀਟਨਾਸ਼ਕੀਆਂ ਵਿੱਚ ਫਰਕ ਕਰ ਸਕਦਾ ਹੈ: 1. ਕੁਦਰਤੀ ਕੀਟਨਾਸ਼ਕ, ਜਿਵੇਂ ਕਿ ਨਿਕੋਟੀਨ, ਪਾਈਰੇਥ੍ਰਮ ਅਤੇ ਨੀਮ ਕੱਢੇ, ਪੌਦੇ ਦੁਆਰਾ ਕੀੜੇ ਦੇ ਪ੍ਰਤੀ ਰੱਖਿਆ ਲਈ ਬਣਾਏ ਗਏ ਹਨ। 2. ਅਨਾਜਿਕ (ਗੈਰ- ਜੈਵਿਕ) ਕੀਟਨਾਸ਼ਕ, ਜੋ ਕਿ ਧਾਤੂ ਹਨ। 3.
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਗ੍ਰੀਨਹਾਉਸ ਗੈਸ ਵਾਯੂ-ਮੰਡਲ ਵਿੱਚ ਉਹ ਗੈਸ ਹੁੰਦੀ ਹੈ ਜੋ ਕੀ ਧਰਤੀ ਦੀ ਰੇਡੀਏਸ਼ਨ ਨੂੰ ਪ੍ਰਤਿਬਿੰਬਤ ਕਰਦੀ ਹੈ ਤੇ ਉਸਨੂੰ ਇਸਨੂੰ ਸਪੇਸ ਵਿੱਚ ਖੋ ਜਾਣ ਤੋਂ ਰੋਕਦੀ ਹੈ। ਇਹ ਗ੍ਰੀਨਹਾਉਸ ਦੇ ਪ੍ਰਭਾਵ ਦਾ ਮੂਲ ਸਿਧਾਂਤ ਹੈ। ਇਸ ਕਾਰਨ ਧਰਤੀ ਦਾ ਤਾਪਮਾਨ ਵੱਧ ਜਾਂਦਾ ਹੈ। ਬਿਨਾ ਗ੍ਰੀਨਹਾਉਸ ਗੈਸਾਂ ਦੇ ਧਰਤੀ ਔਸੱਤ 14 ਡੀਗਰੀ ਸੈਲਸੀਅਸ ਦੇ ਨਾਲੋਂ 15 ਡੀਗਰੀ ਸੈਲਸੀਅਸ ਵੱਧ ਠੰਡਾ ਹੋਵੇਗੀ।
ਪਾਣੀ ਜਾਂ ਜਲ ਇੱਕ ਆਮ ਰਾਸਾਇਣਕ ਪਦਾਰਥ ਹੈ ਹਾਈਡ੍ਰੋਜਨ ਅਤੇ ਆਕਸੀਜਨ ਦੇ ਮੇਲ ਤੋਂ ਬਣਦਾ ਹੈ। ਤਕਰੀਬਨ ਹਰ ਤਰ੍ਹਾਂ ਦੀ ਜ਼ਿੰਦਗੀ ਲਈ ਇਹ ਜ਼ਰੂਰੀ ਹੈ। ਆਮ ਤੌਰ ’ਤੇ ਪਾਣੀ ਦਾ ਤਰਲ ਰੂਪ ਵਰਤੋਂ ਵਿੱਚ ਲਿਆਇਆ ਜਾਂਦਾ ਹੈ ਪਰ ਇਹ ਠੋਸ (ਬਰਫ਼) ਅਤੇ ਗੈਸ (ਵਾਸ਼ਪ ਜਾਂ ਭਾਫ਼) ਰੂਪਾਂ ਵਿੱਚ ਵੀ ਮਿਲਦਾ ਹੈ। ਧਰਤੀ ਦਾ ਤਕਰੀਬਨ 71 % ਹਿੱਸਾ ਪਾਣੀ ਨਾਲ਼ ਢਕਿਆ ਹੈ ਜੋ ਜ਼ਿਆਦਾਤਰ (96.5%)ਮਹਾਸਾਗਰਾਂ ਅਤੇ 1.7% ਪਾਣੀ ਜ਼ਮੀਨਦੋਜ ਪਾਣੀ ਦਾ ਹਿੱਸਾ ਹੈ। ਇਸਤੋਂ ਬਿਨਾਂ ਅਤੇ 0.001% ਜਲ-ਵਾਸ਼ਪ ਅਤੇ ਬੱਦਲ ਦੇ ਰੂਪ ਵਿੱਚ ਪਾਇਆ ਜਾਂਦਾ ਹੈ।.
ਪਾਣੀ ਦਾ ਚੱਕਰ ਜਾਂ ਜਲ ਚੱਕਰ ਧਰਤੀ ਦੀ ਸਤਹਾ ਦੇ ਉੱਤੇ ਅਤੇ ਥੱਲੇ ਪਾਣੀ ਦੀ ਲਗਾਤਾਰ ਚੱਲਦੀ ਚਾਲ ਨੂੰ ਬਿਆਨ ਕਰਦਾ ਹੈ। ਧਰਤੀ ਉੱਤੇ ਪਾਣੀ ਦਾ ਕੁੱਲ ਭਾਰ ਇੱਕੋ ਜਿਹਾ ਰਹਿੰਦਾ ਹੈ ਪਰ ਕਈ ਕਿਸਮ ਦੀਆਂ ਮੌਸਮੀ ਤਬਦੀਲੀਆਂ ਮੁਤਾਬਕ ਪਾਣੀ ਅੱਡੋ-ਅੱਡ ਸੋਮਿਆਂ ਵਿੱਚ ਵੰਡਿਆ ਜਾਂਦਾ ਹੈ ਜਿਵੇਂ ਕਿ ਬਰਫ਼, ਤਾਜ਼ਾ ਪਾਣੀ, ਖ਼ਾਰਾ ਪਾਣੀ ਅਤੇ ਹਵਾਮੰਡਲ ਵਿਚਲਾ ਪਾਣੀ। ਵਾਸ਼ਪੀਕਰਨ, ਸੰਘਣਾਪਣ, ਬਰਸਾਤ, ਘੁਸਪੈਠ, ਰੁੜ੍ਹਨ ਅਤੇ ਜ਼ਮੀਨ ਹੇਠਾਂ ਵਗਣ ਵਰਗੀਆਂ ਭੌਤਿਕ ਕਿਰਿਅਵਾਂ ਸਦਕਾ ਪਾਣੀ ਇੱਕ ਜ਼ਖ਼ੀਰੇ ਤੋਂ ਦੂਜੇ ਜ਼ਖ਼ੀਰੇ ਵੱਲ ਵਗਦਾ ਰਹਿੰਦਾ ਹੈ। ਇੱਦਾਂ ਕਰਦਿਆਂ ਪਾਣੀ ਕਈ ਪੜਾਅ ਪਾਰ ਕਰਦਾ ਹੈ: ਤਰਲ, ਠੋਸ (ਬਰਫ਼) ਅਤੇ ਗੈਸ (ਵਾਸ਼ਪ)।
ਓਜ਼ੋਨ ਪਰਤ (O3) ਵਾਯੂਮੰਡਲ ਦੀ ਉੱਪਰਲੀ ਪਰਤ ਵਿੱਚ ਆਕਸੀਜਨ ਦੇ ਪ੍ਰਮਾਣੂ ਤਿੰਨ ਦੀ ਗਿਣਤੀ 'ਚ ਜੁੜ ਕੇ ਬੰਧਨ ਬਣਾਉਂਦੇ ਹਨ ਤੇ ਓਜ਼ੋਨ ਦਾ ਅਣੂ ਬਣਾਉਂਦੇ ਹਨ। ਇਹ ਵਾਯੂਮੰਡਲ ਦੀ ਸਭ ਤੋਂ ਉੱਪਰਲੀ ਪਰਤ ਵਿੱਚ ਹੁੰਦੀ ਹੈ ਜੋੋ ਸੂਰਜ ਦੀਆਂ ਹਾਨੀਕਾਰਕ ਪਰਾਬੈਂਗਣੀ ਕਿਰਨਾਂ ਤੋਂ ਧਰਤੀ ਨੂੰ ਬਚਾਉਂਦੀ ਹੈ। ਇਸ ਨਾਲ ਹੀ ਧਰਤੀ ਤੇ ਜੀਵਨ ਹੈ। ਇਹ ਪਰਤ ਧਰਤੀ ਤੋਂ 20 to 30 kiloਮੀਟਰs (66,000 to 98,000 ਫ਼ੁੱਟ) ਦੀ ਉੱਚਾਈ ਤੇ ਹੈ। ਇਸ ਦੀ ਮੋਟਾਈ ਬਦਲਦੀ ਰਹਿੰਦੀ ਹੈ। ਪਹਿਲੀ ਵਾਰ ਸੰਨ 1913 ਵਿੱਚ ਫ਼੍ਰਾਂਸ ਦੇ ਵਿਗਿਆਨੀ ਚਾਰਲਸ ਫੈਬਰੀ ਅਤੇ ਹੈਨਰੀ ਬਿਉਸ਼ਨ ਨੇ ਇਸ ਦੀ ਖੋਜ ਕੀਤੀ। ਇਹ ਗੈਸ 97–99% ਸੂਰਜ ਦੀਆਂ ਪਰਾਬੈਂਗਨੀ ਕਿਰਨਾ ਨੂੰ ਸੋਖ ਲੈਂਦੀ ਹੈ। ਯੂ.ਐਨ.ਓ ਵੱਲੋ 16 ਸਤੰਬਰ ਨੂੰ ਵਿਸ਼ਵ ਓਜ਼ੋਨ ਦਿਵਸ ਮਨਾਇਆ ਜਾਂਦਾ ਹੈ। ਧਰਤੀ ਤੋਂ 16 ਕਿਲੋਮੀਟਰ ਦੀ ਉਚਾਈ ’ਤੇ ਸੂਰਜ ਤੋਂ ਆਉਣ ਵਾਲੀਆਂ ਪਰਾਬੈਂਗਣੀ ਕਿਰਨਾਂ ਦੀ ਕਿਰਿਆ ਕਾਰਨ ਆਕਸੀਜਨ (02) ਓਜ਼ੋਨ (03) ਵਿੱਚ ਤਬਦੀਲ ਹੋ ਜਾਂਦੀ ਹੈ ਜਿਸ ਕਾਰਨ ਧਰਤੀ ਦੁਆਲੇ ਓਜ਼ੋਨ ਪਰਤ ਬਣ ਜਾਂਦੀ ਹੈ ਜੋ ਸਾਡੀ ਧਰਤੀ ਦੀ ਸੁਰੱਖਿਆ ਛੱਤਰੀ ਵਜੋਂ ਕੰਮ ਕਰਦੀ ਹੈ। ਸੂਰਜ ਦੀਆਂ ਪਰਾਬੈਂਗਣੀ ਕਿਰਨਾਂ ਹਾਨੀਕਾਰਕ ਹਨ। ਓਜ਼ੋਨ ਪਰਤ ਇਨ੍ਹਾਂ ਖਤਰਨਾਕ ਕਿਰਨਾਂ ਨੂੰ ਕਾ਼ਫ਼ੀ ਹੱਦ ਤਕ ਜਜ਼ਬ ਕਰਕੇ ਸਾਡੀ ਧਰਤੀ ਦੀ ਰੱਖਿਆ ਕਰਦੀ ਹੈ।
ਭਾਰਤ ਦਾ ਰਾਸ਼ਟਰੀ ਝੰਡਾ (ਜਾਂ ਤਿਰੰਗਾ) ਤਿੰਨ ਰੰਗਾਂ, ਕੇਸਰੀ, ਚਿੱਟਾ ਅਤੇ ਹਰੇ ਰੰਗ ਦੀਆਂ ਖਿਤਿਜ ਪੱਟੀਆਂ ਵਿੱਚ ਇੱਕ ਨੀਲੇ ਰੰਗ ਦੇ ਚੱਕਰ ਵਾਲ਼ਾ ਇੱਕ ਤਿੰਨ ਰੰਗਾ ਝੰਡਾ ਹੈ ਜਿਸਦੀ ਕਲਪਨਾ ਪਿੰਗਲੀ ਵੈਂਕਿਆ ਨੇ ਕੀਤੀ ਸੀ। ਇਸਨੂੰ 15 ਅਗਸਤ 1947 ਨੂੰ ਅੰਗਰੇਜ਼ਾਂ ਵਲੋਂ ਭਾਰਤ ਦੀ ਅਜ਼ਾਦੀ ਦੇ ਕੁਝ ਹੀ ਦਿਨ ਪਹਿਲਾਂ 22 ਜੁਲਾਈ 1947 ਨੂੰ ਮੁਨੱਕਦ ਭਾਰਤੀ ਸੰਵਿਧਾਨ-ਸਭਾ ਦੀ ਬੈਠਕ ਵਿੱਚ ਅਪਣਾਇਆ ਗਿਆ ਸੀ। ਇਸ ਵਿੱਚ ਤਿੰਨ ਇੱਕੋ ਜਿੰਨੀ ਚੌੜਾਈ ਦੀਆਂ ਖਿਤਿਜੀ ਪੱਟੀਆਂ ਹਨ,ਜਿਹਨਾਂ ਵਿੱਚ ਸਭ ਤੋਂ ਉੱਤੇ ਕੇਸਰੀ, ਵਿਚਲੇ ਚਿੱਟੀ ਅਤੇ ਹੇਠਾਂ ਗੂੜੇ ਹਰੇ ਰੰਗ ਦੀ ਪੱਟੀ ਹੈ। ਝੰਡੇ ਦੀ ਲੰਬਾਈ ਅਤੇ ਚੋੜਾਈ ਦਾ ਅਨੁਪਾਤ 2:3 ਹੈ। ਚਿੱਟੀ ਪੱਟੀ ਵਿੱਚ ਗੂੜੇ ਨੀਲੇ ਰੰਗ ਦਾ ਇੱਕ ਚੱਕਰ ਹੈ ਜਿਸ ਵਿੱਚ 24 ਓਏ ਹਨ। ਇਸ ਚੱਕਰ ਦਾ ਵਿਆਸ ਤਕਰੀਬਨ ਚਿੱਟੀ ਪੱਟੀ ਦੀ ਚੌੜਾਈ ਦੇ ਬਰਾਬਰ ਹੈ।
ਧਰਤੀ ਦਾ ਵਾਯੂਮੰਡਲ (ਅੰਗ੍ਰੇਜ਼ੀ: atmosphere of Earth) ਗੈਸਾਂ ਦੀ ਪਰਤ ਹੈ , ਆਮ ਤੌਰ ਤੇ ਹਵਾ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਜੋ ਕਿ ਗ੍ਰਹਿ ਧਰਤੀ ਦੁਆਲੇ ਘੁੰਮਦਾ ਹੈ ਅਤੇ ਧਰਤੀ ਦੀ ਗੁਰੁਕ੍ਰ੍ਸ਼ਤਾ ਦੁਆਰਾ ਬਰਕਰਾਰ ਰੱਖਿਆ ਜਾਂਦਾ ਹੈ। ਧਰਤੀ ਦਾ ਵਾਤਾਵਰਣ ਧਰਤੀ ਉੱਤੇ ਜੀਵਨ ਨੂੰ ਬਚਾਉਂਦਾ ਹੈ ਜਿਸ ਨਾਲ ਤਰਲ ਪਾਣੀ ਨੂੰ ਧਰਤੀ ਦੀ ਸਤਹ ਤੇ ਮੌਜੂਦ ਹੋਣ ਲਈ ਦਬਾਅ ਪੈਦਾ ਹੁੰਦਾ ਹੈ, ਅਲਟਰਾਵਾਇਲਟ ਸੂਰਜੀ ਰੇਡੀਏਸ਼ਨ ਨੂੰ ਸੋਖ ਰਿਹਾ ਹੈ, ਗਰਮੀ ਪ੍ਰਤੀਕਰਮ (ਗ੍ਰੀਨਹਾਊਸ ਪ੍ਰਭਾਵ) ਰਾਹੀਂ ਸਤਹ ਨੂੰ ਵਧਾਇਆ ਜਾ ਰਿਹਾ ਹੈ, ਅਤੇ ਦਿਨ ਅਤੇ ਰਾਤ ਦੇ ਦਰਮਿਆਨ ਤਾਪਮਾਨ ਨੂੰ ਵਧਾਉਣ ਲਈ (ਦਿਨ ਦਾ ਤਾਪਮਾਨ ਪਰਿਵਰਤਨ)। ਆਕਾਰ ਰਾਹੀਂ, ਸੁੱਕੀ ਹਵਾ ਵਿਚ 78.09% ਨਾਈਟ੍ਰੋਜਨ, 20.95% ਆਕਸੀਜਨ, 0.93% ਆਰਗੋਨ, 0.04% ਕਾਰਬਨ ਡਾਈਆਕਸਾਈਡ, ਅਤੇ ਕੁਝ ਹੋਰ ਗੈਸਾਂ ਦੀ ਮਾਤਰਾ ਸ਼ਾਮਿਲ ਹੈ। ਹਵਾ ਵਿਚ ਵੀ ਪਾਣੀ ਦੀ ਭੰਬਲ ਦੀ ਇਕ ਭਾਰੀ ਮਾਤਰਾ ਸ਼ਾਮਿਲ ਹੈ, ਔਸਤਨ 1% ਸਮੁੰਦਰੀ ਪੱਧਰ ਤੇ ਅਤੇ ਪੂਰੇ ਵਾਯੂਮੰਡਲ ਵਿਚ 0.4%। ਹਵਾ ਸਮੱਗਰੀ ਅਤੇ ਹਵਾ ਦੇ ਦਬਾਅ ਵੱਖ-ਵੱਖ ਪੱਧਰਾਂ ਤੇ ਵੱਖੋ-ਵੱਖਰੇ ਹੁੰਦੇ ਹਨ, ਅਤੇ ਪਥਰਾਅ ਦੇ ਪੌਦਿਆਂ ਦੁਆਰਾ ਪ੍ਰਕਾਸ਼ ਸੰਸ਼ਲੇਸ਼ਣ ਵਿਚ ਵਰਤਣ ਲਈ ਹਵਾ ਅਤੇ ਧਰਤੀ ਦੇ ਪਥਰੀਲੀ ਜਾਨਵਰਾਂ ਦੀ ਸਾਹ ਲੈਣ ਲਈ ਸਿਰਫ ਧਰਤੀ ਦੇ ਟਰੋਪਾਸਫੀਅਰ ਅਤੇ ਨਕਲੀ ਵਾਯੂਮੰਡਲ ਵਿਚ ਪਾਇਆ ਜਾਂਦਾ ਹੈ। ਵਾਤਾਵਰਣ ਦਾ ਮਾਸ ਵਿੱਚ ਲਗਭਗ 5.15×1018 ਕਿਲੋਗ੍ਰਾਮ ਹੈ, ਜਿਸ ਦੀ ਤਿੰਨ ਚੌਥਾਈ ਥਾਂ ਲਗਭਗ 11 ਕਿਲੋਮੀਟਰ (6.8 ਮੀਲ, 36,000 ਫੁੱਟ) ਦੇ ਅੰਦਰ ਹੈ। ਵਾਤਾਵਰਣ ਅਤੇ ਬਾਹਰਲੀ ਥਾਂ ਦੇ ਵਿਚਕਾਰ ਕੋਈ ਨਿਸ਼ਚਿਤ ਸੀਮਾ ਨਹੀਂ ਹੋਣ ਦੇ ਨਾਲ ਮਾਹੌਲ ਵਧਣ ਦੀ ਉਚਾਈ ਦੇ ਨਾਲ ਥਿਨਰ ਅਤੇ ਥਿਨਰ ਬਣ ਜਾਂਦਾ ਹੈ। ਕਰਮਾਨ ਲਾਈਨ, 100 ਕਿ.ਮੀ.
ਧਰਤੀ ਦੇ ਇਤਿਹਾਸ ਦਾ ਵਾਸਤਾ ਧਰਤੀ ਗ੍ਰਹਿ ਦੀ ਉਪਜ ਤੋਂ ਲੈ ਕੇ ਅੱਜ ਤੱਕ ਹੋਏ ਉਸ ਦੇ ਵਿਕਾਸ ਨਾਲ਼ ਹੈ। ਕੁਦਰਤੀ ਵਿਗਿਆਨ ਦੀਆਂ ਤਕਰੀਬਨ ਸਾਰੀਆਂ ਸ਼ਾਖਾਂ ਨੇ ਧਰਤੀ ਦੇ ਅਤੀਤ ਦੀਆਂ ਮੁੱਖ ਘਟਨਾਵਾਂ ਨੂੰ ਸਮਝਣ ਵਿੱਚ ਯੋਦਗਾਨ ਪਾਇਆ ਹੈ। ਧਰਤੀ ਦੀ ਉਮਰ ਬ੍ਰਹਿਮੰਡ ਦੀ ਉਮਰ ਦਾ ਲਗਭਗ ਤੀਜਾ ਹਿੱਸਾ ਹੈ। ਇਸ ਸਮੇਂ ਦੌਰਾਨ ਬੇਹੱਦ ਜੀਵ-ਵਿਗਿਆਨਕ ਅਤੇ ਭੂ-ਵਿਗਿਆਨਕ ਤਬਦੀਲੀਆਂ ਵਾਪਰ ਚੁੱਕੀਆਂ ਹਨ।
ਮਨੁੱਖੀ ਪ੍ਰਤੀਰੋਧਤਾ-ਘਾਟ ਵਾਇਰਸ ਲਾਗ/ਪ੍ਰਾਪਤ-ਕੀਤਾ ਪ੍ਰਤੀਰੋਧਤਾ-ਘਾਟ ਰੋਗ-ਲੱਛਣ(ਅੰਗਰੇਜ਼ੀ: Human Immunodeficiency Virus Infection/Acquired Immunodeficiency Syndromeਜਾਂ ਐੱਚ.ਆਈ.ਵੀ./ਏਡਜ਼)ਮਨੁੱਖੀ ਰੋਗ-ਪ੍ਰਤੀਰੋਧੀ ਪ੍ਰਣਾਲੀ ਦਾ ਰੋਗ ਹੈ ਜੋ ਮਨੁੱਖੀ ਪ੍ਰਤੀਰੋਧਤਾ-ਘਾਟ ਵਾਇਰਸ (HIV) ਰਾਹੀਂ ਫੈਲਦਾ ਹੈ। ਮੁਢਲੀ ਲਾਗ ਸਮੇਂ ਇਨਸਾਨ ਨੂੰ ਨਜ਼ਲਾ ਵਰਗੀ ਬਿਮਾਰੀ ਮਹਿਸੂਸ ਹੋ ਸਕਦੀ ਹੈ। ਵਿਸ਼ੇਸ਼ ਤੌਰ ਉੱਤੇ ਇਸ ਤੋਂ ਬਾਅਦ ਬਿਨਾਂ ਕਿਸੇ ਲੱਛਣਾਂ ਵਾਲਾ ਲੰਮਾ ਸਮਾਂ ਆਉਂਦਾ ਹੈ। ਫੇਰ ਜਿਵੇਂ-ਜਿਵੇਂ ਬਿਮਾਰੀ ਅੱਗੇ ਵਧਦੀ ਹੈ, ਇਹ ਮੱਨੁਖ ਦੀ ਪ੍ਰਤੀਰੋਧੀ ਪ੍ਰਨਾਲੀ ਨਾਲ਼ ਹੋਰ ਛੇੜਛਾੜ ਕਰਨ ਲੱਗ ਪੈਂਦੀ ਹੈ ਜਿਸ ਕਰ ਕੇ ਮਨੁੱਖ ਨੂੰ ਹੋਰ ਕਈ ਲਾਗਾਂ ਲੱਗਣ ਦਾ ਖ਼ਤਰਾ ਵਧ ਜਾਂਦਾ ਹੈ ਜਿਵੇਂ ਕਿ ਮੌਕਾਪ੍ਰਸਤ ਛੂਤਾਂ ਅਤੇ ਗਿਲ੍ਹਟੀਆਂ, ਜੋ ਕਿਰਿਆਸ਼ੀਲ ਪ੍ਰਤੀਰੋਧੀ ਪ੍ਰਣਾਲੀ ਵਾਲੇ ਮਨੁੱਖਾਂ ਨੂੰ ਹਾਨੀ ਨਹੀਂ ਕਰਦੀਆਂ।
ਬੈਨਜ਼ੀਨ ਜਾਂ ਬੈੱਨਜ਼ੀਨ ਇੱਕ ਕਾਰਬਨੀ ਰਸਾਇਣਕ ਯੋਗ ਹੈ ਜੀਹਦਾ ਰਸਾਇਣਕ ਫ਼ਾਰਮੂਲਾ C6H6 ਹੁੰਦਾ ਹੈ। ਇਹਦੇ ਅਣੂ ਵਿੱਚ 6 ਕਾਰਬਨ ਪਰਮਾਣੂ ਇੱਕ ਚੱਕਰ ਦੇ ਰੂਪ ਵਿੱਚ ਜੁੜੇ ਹੋਏ ਹੁੰਦੇ ਹਨ ਅਤੇ ਹਰੇਕ ਕਾਰਬਨ ਪਰਮਾਣੂ ਨਾਲ਼ ਇੱਕ ਹਾਈਡਰੋਜਨ ਪਰਮਾਣੂ ਲੱਗਿਆ ਹੁੰਦਾ ਹੈ। ਕਿਉਂਕਿ ਇਹਦੇ ਅਣੂ ਵਿੱਚ ਸਿਰਫ਼ ਕਾਰਬਨ ਅਤੇ ਹਾਈਡਰੋਜਨ ਹੀ ਮੌਜੂਦ ਹੁੰਦੇ ਹਨ, ਇਸ ਕਰ ਕੇ ਇਹਨੂੰ ਇੱਕ ਹਾਈਡਰੋਕਾਰਬਨ ਮੰਨਿਆ ਜਾਂਦਾ ਹੈ।
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।1928 ਵਿੱਚ ਭਗਤ ਸਿੰਘ ਤੇ ਉਸਦੇ ਸਾਥੀ ਸ਼ਿਵਰਾਮ ਰਾਜਗੁਰੂ ਨੇ 21 ਸਾਲਾ ਬਰਤਾਨਵੀ ਪੁਲਿਸ ਅਫ਼ਸਰ ਜੌਨ ਸਾਂਡਰਸ ਦਾ ਲਾਹੌਰ ਵਿਖੇ ਗੋਲੀ ਮਾਰਕੇ ਕਤਲ ਕੀਤਾ ਜਦਕਿ ਉਹਨਾਂ ਦਾ ਮਕਸਦ ਜੇਮਜ਼ ਸਕੌਟ ਨਾਂ ਦੇ ਸੀਨੀਅਰ ਪੁਲਿਸ ਸੁਪਰਿਨਟੈਂਡੈਂਟ ਦਾ ਕਤਲ ਕਰਨਾ ਸੀ।
ਸਿੱਖੀ (ਇਹ ਸ਼ਬਦ ਇਸ ਤਰ੍ਹਾਂ ਵੀ ਲਿਖਿਆ ਜਾਂਦਾ ਹੈ: ਸਿਖੀ, ਸਿੱਖ ਦਾ ਮਤਲਬ, "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ, ਜਿਸ ਦਾ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫ਼ਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜਿਉਣਾ। ਦੁਨੀਆ ਦੇ ਸਭ ਤੋਂ ਪੁਰਾਣੇ ਸਨਾਤਨ ਧਰਮ ਤੋਂ ਆਪਣੀ ਅਲੱਗ ਪਹਿਚਾਣ ਬਣਾਕੇ ਸਿੱਖ ਪੰਥ ਨੂੰ ਮੰਨਣ ਵਾਲਿਆਂ ਦੀ ਗਿਣਤੀ ਕੁੱਲ ਦੁਨੀਆ ਵਿੱਚ ਲਗਭਗ 3 ਕਰੋੜ ਹੈ, ਜੋ ਕਿ ਸਾਰੀ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਪੰਥ ਹੈ।ਸਿੱਖੀ ਦਾ ਰੂਹਾਨੀ ਅਤੇ ਕੌਮੀ ਆਧਾਰ ਸਿੱਖਾਂ ਦੇ ਦਸ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਕਿ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਪੰਥ ਦੇ ਫ਼ਲਸਫ਼ੇ ਨੂੰ ਗੁਰਮਤ ਕਿਹਾ ਜਾਂਦਾ ਹੈ, ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ ਹੈ ਅਤੇ ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰੂ ਨਾਨਕ ਦੇਵ ਜੀ ਨੇ ਜੋਤਿ-ਜੋਤਿ ਸਮਾਉਣ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਮੁਆਸ਼ਰੇ ਨੂੰ ਰਹਿਨੁਮਾਈ ਦੇਣ ਦਾ ਕੰਮ ਸੌਂਪਿਆ। ਇਹ ਰਿਵਾਜ਼ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਿਹਾ, ਜਿਹਨਾਂ ਨੇ 1699 ਈਸਵੀ ਵਿੱਚ ਵਿਸਾਖੀ ਵਾਲੇ ਦਿਨ ਖ਼ਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਕੇਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਤੇ ਜਿਨ੍ਹਾਂ ਤੋਂ ਬਾਅਦ ਵਿੱਚ ਗੁਰੂ ਸਾਹਿਬ ਨੇ ਅਰਜ਼ ਕਰ ਖ਼ੁਦ ਅੰਮ੍ਰਿਤ ਛਕਿਆ। ਗੁਰ ਗੋਬਿੰਦ ਸਿੰਘ ਜੀ ਨੇ ਜੋਤੀ-ਜੋਤਿ ਸਮਾਉਣ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰੂ ਤਖ਼ਤ ਸੌਂਪਕੇ ਦੇਹਧਾਰੀ ਗੁਰੂ ਦੇ ਰਿਵਾਜ਼ ਨੂੰ ਖ਼ਤਮ ਕੀਤਾ।
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਐਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇੱਕ ਦਿਨ ਵਿੱਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿੱਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿੱਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿੱਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿੱਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ 'ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਖੇਤੀਬਾੜੀ (ਅੰਗਰੇਜ਼ੀ: Agriculture) ਜਾਨਵਰਾਂ, ਪੌਦਿਆਂ ਅਤੇ ਭੋਜਨ, ਫਾਈਬਰ, ਬਾਇਓਫੂਲ, ਚਿਕਿਤਸਕ ਪੌਦਿਆਂ ਅਤੇ ਹੋਰ ਉਤਪਾਦਾਂ ਲਈ ਫੰਗੀ ਦੀ ਕਾਸ਼ਤ ਅਤੇ ਪ੍ਰਜਨਨ ਹੈ ਜੋ ਮਨੁੱਖੀ ਜੀਵਨ ਨੂੰ ਕਾਇਮ ਰੱਖਣ ਅਤੇ ਵਧਾਉਣ ਲਈ ਵਰਤੀ ਜਾਂਦੀ ਹੈ। ਸੁਸਾਇਤੀ ਮਨੁੱਖੀ ਸਭਿਅਤਾ ਦੇ ਉਤਰਾਧਿਕਾਰ ਵਿੱਚ ਖੇਤੀਬਾੜੀ ਮੁੱਖ ਵਿਕਾਸ ਸੀ, ਜਿਸ ਵਿੱਚ ਪਾਲਤੂ ਜਾਨਵਰਾਂ ਦੀ ਖੇਤੀ ਵਿੱਚ ਭੋਜਨ ਦੀ ਬਹੁਤਾਤ ਪੈਦਾ ਕੀਤੀ ਗਈ ਜੋ ਕਿ ਸਭਿਆਚਾਰ ਦੇ ਵਿਕਾਸ ਨੂੰ ਉਤਸ਼ਾਹਤ ਕਰਦੀ ਸੀ। ਖੇਤੀਬਾੜੀ ਦਾ ਅਧਿਐਨ ਖੇਤੀਬਾੜੀ ਵਿਗਿਆਨ ਵਜੋਂ ਜਾਣਿਆ ਜਾਂਦਾ ਹੈ. ਖੇਤੀਬਾੜੀ ਦਾ ਇਤਿਹਾਸ ਹਜ਼ਾਰਾਂ ਸਾਲ ਪੁਰਾਣਾ ਬਣਾਉਂਦਾ ਹੈ, ਅਤੇ ਇਸਦੇ ਵਿਕਾਸ ਨੂੰ ਬਹੁਤ ਸਾਰੇ ਵੱਖੋ-ਵੱਖਰੇ ਮਾਹੌਲ, ਸਭਿਆਚਾਰਾਂ ਅਤੇ ਤਕਨਾਲੋਜੀਆਂ ਦੁਆਰਾ ਚਲਾਇਆ ਅਤੇ ਪਰਿਭਾਸ਼ਤ ਕੀਤਾ ਗਿਆ ਹੈ। ਵੱਡੀ ਪੱਧਰ 'ਤੇ ਮੋਨੋਕਲਕ ਖੇਤੀ ਲਈ ਖੇਤੀਬਾੜੀ ਅਧਾਰਤ ਸਨਅਤੀ ਖੇਤੀ ਪ੍ਰਮੁੱਖ ਖੇਤੀਬਾੜੀ ਵਿਧੀ ਹੈ। ਆਧੁਨਿਕ ਖੇਤੀਬਾੜੀ ਵਿਗਿਆਨ, ਪਲਾਂਟ ਬ੍ਰੀਡਿੰਗ, ਐਗਰੀਕੋਮਿਕਲ (ਕੀਟਨਾਸ਼ਕਾਂ ਅਤੇ ਖਾਦਾਂ), ਅਤੇ ਤਕਨੀਕੀ ਵਿਕਾਸ ਦੇ ਬਹੁਤ ਸਾਰੇ ਵਰਗਾਂ ਵਿੱਚ ਕਿਸਾਨ ਦੀ ਪੈਦਾਵਾਰ ਵਿੱਚ ਵਾਧਾ ਹੋਇਆ ਹੈ, ਪਰ ਉਸੇ ਸਮੇਂ ਵਿਆਪਕ ਵਾਤਾਵਰਣਕ ਨੁਕਸਾਨ ਅਤੇ ਨਕਾਰਾਤਮਕ ਮਨੁੱਖੀ ਸਿਹਤ ਪ੍ਰਭਾਵਾਂ ਦਾ ਕਾਰਨ ਵੀ ਸਾਹਮਨੇ ਆਇਆ ਹੈ। ਪਸ਼ੂ ਪਾਲਣ ਵਿੱਚ ਚੋਣਵੇਂ ਪ੍ਰਜਨਨ ਅਤੇ ਆਧੁਨਿਕ ਰਵਾਇਤਾਂ ਨੇ ਮੀਟ ਦੀ ਪੈਦਾਵਾਰ ਵਿੱਚ ਵੀ ਵਾਧਾ ਕੀਤਾ ਹੈ, ਪਰੰਤੂ ਜਾਨਵਰਾਂ ਦੀ ਭਲਾਈ ਅਤੇ ਐਂਟੀਬਾਇਓਟਿਕਸ, ਵਿਕਾਸ ਦੇ ਹਾਰਮੋਨਸ, ਅਤੇ ਉਦਯੋਗਿਕ ਮੀਟ ਦੇ ਉਤਪਾਦਨ ਵਿੱਚ ਆਮ ਤੌਰ ਤੇ ਵਰਤੇ ਜਾਂਦੇ ਹੋਰ ਰਸਾਇਣਾਂ ਦੇ ਸਿਹਤ ਪ੍ਰਭਾਵ ਬਾਰੇ ਚਿੰਤਾਵਾਂ ਨੂੰ ਉਠਾਇਆ ਹੈ। ਅਨੁਵੰਸ਼ਕ ਰੂਪ ਵਿੱਚ ਸੋਧੇ ਹੋਏ ਜੀਵ ਖੇਤੀਬਾੜੀ ਦੇ ਵਧ ਰਹੇ ਹਿੱਸੇ ਹਨ, ਭਾਵੇਂ ਕਿ ਇਹਨਾਂ ਨੂੰ ਕਈ ਦੇਸ਼ਾਂ ਵਿੱਚ ਪਾਬੰਦੀ ਲਗਾਈ ਗਈ ਹੈ ਖੇਤੀਬਾੜੀ ਫੂਡ ਉਤਪਾਦਨ ਅਤੇ ਪਾਣੀ ਪ੍ਰਬੰਧਨ ਵਿਸ਼ਵਵਿਆਪੀ ਮੁੱਦਿਆਂ ਨੂੰ ਵਧਾ ਰਹੇ ਹਨ ਜੋ ਕਈ ਮੋਰਚਿਆਂ 'ਤੇ ਬਹਿਸ ਨੂੰ ਵਧਾ ਰਹੇ ਹਨ। ਹਾਲ ਹੀ ਦਹਾਕਿਆਂ ਵਿੱਚ ਜੈਕਿਫਰਾਂ ਦੀ ਘਾਟ ਸਮੇਤ ਭੂਮੀ ਅਤੇ ਜਲ ਸਰੋਤ ਦੇ ਮਹੱਤਵਪੂਰਨ ਪਤਨ, ਅਤੇ ਗਲੋਬਲ ਵਾਰਮਿੰਗ ਬਾਰੇ ਖੇਤੀਬਾੜੀ ਅਤੇ ਖੇਤੀਬਾੜੀ ਵਿੱਚ ਗਲੋਬਲ ਵਾਰਮਿੰਗ ਦੇ ਪ੍ਰਭਾਵਾਂ ਨੂੰ ਹਾਲੇ ਵੀ ਪੂਰੀ ਤਰ੍ਹਾਂ ਸਮਝਿਆ ਨਹੀਂ ਗਿਆ। ਪ੍ਮੁੱਖ ਖੇਤੀਬਾੜੀ ਉਤਪਾਦਾਂ ਨੂੰ ਆਮ ਤੌਰ 'ਤੇ ਭੋਜਨ, ਰੇਸ਼ੇ, ਫਿਊਲ ਅਤੇ ਕੱਚੇ ਮਾਲ ਵਿੱਚ ਵੰਡਿਆ ਜਾ ਸਕਦਾ ਹੈ। ਖਾਸ ਭੋਜਨ ਵਿੱਚ ਅਨਾਜ (ਅਨਾਜ), ਸਬਜ਼ੀਆਂ, ਫਲ, ਤੇਲ, ਮੀਟ ਅਤੇ ਮਸਾਲੇ ਸ਼ਾਮਲ ਹਨ। ਫਾਈਬਰਸ ਵਿੱਚ ਕਪਾਹ, ਉੱਨ, ਭੰਗ, ਰੇਸ਼ਮ ਅਤੇ ਸਣ ਸ਼ਾਮਲ ਹੁੰਦੇ ਹਨ.
ਨਿਸ਼ਾਨ ਸਾਹਿਬ ਸਿੱਖਾਂ ਦਾ ਪਵਿੱਤਰ ਝੰਡਾ ਹੈ, ਇਹ ਕਪਾਹ ਜਾਂ ਰੇਸ਼ਮ ਦੇ ਕੱਪੜੇ ਤੋਂ ਬਣਿਆ ਹੋਇਆ ਅਤੇ ਅਧਿਕਤਰ ਤ੍ਰਿਭੁਜ ਦੀ ਮੂਰਤ ਵਿੱਚ ਹੁੰਦਾ ਹੈ। ਇਹਦੇ ਅੰਤ ’ਤੇ ਇੱਕ ਫੁੰਮਣ ਲੱਗਿਆ ਹੁੰਦਾ ਹੈ। ਨਿਸ਼ਾਨ ਸਾਹਿਬ ਇੱਕ ਉੱਚੇ ਝੰਡੇ ਨਾਲ ਬਣਿਆ ਹੁੰਦਾ ਹੈ ਅਤੇ ਇਹ ਕਈ ਗੁਰਦੁਆਰਿਆਂ ਅੱਗੇ ਲੱਗਿਆ ਹੁੰਦਾ ਹੈ। ਖੰਡੇ ਵਿੱਚ ਇੱਕ ਦੋ ਤਾਰੀ ਤਲਵਾਰ ਵਿਚਕਾਰ, ਇੱਕ ਚੱਕਰ ਤੇ ਆਸੇ ਪਾਸੇ ਦੋ ਕਿਰਪਾਨਾਂ ਹੁੰਦੀਆਂ ਹਨ। ਝੰਡੇ ਦੇ ਡੰਡੇ ਅਤੇ ਕੱਪੜਾ ਲਪੇਟਿਆ ਹੁੰਦਾ ਹੈ। ਝੰਡੇ ਦੇ ਡੰਡੇ ਦੇ ਉੱਤੇ ਵੀ ਇੱਕ ਖੰਡਾ ਬਣਿਆ ਹੁੰਦਾ ਹੈ।
ਜੈਵਿਕ ਖੇਤੀ ਜਾਂ ਕੁਦਰਤੀ ਖੇਤੀ (ਅੰਗਰੇਜ਼ੀ: Organic farming) ਖੇਤੀ ਦੀ ਉਸ ਢੰਗ ਨੂੰ ਆਖਦੇ ਹਨ ਜਿਸ ਵਿੱਚ ਜੈਵਿਕ ਜਾਂ ਕੁਦਰਤੀ ਖਾਦਾਂ, ਹਰੀਆਂ ਖਾਦਾਂ ਅਤੇ ਕੁਦਰਤੀ ਢੰਗ ਨਾਲ਼ ਤਿਆਰ ਕੀਤੇ ਕੀਟਨਾਸ਼ਕਾਂ ਅਤੇ ਦਵਾਈਆਂ ਦੀ ਵਰਤੋਂ ਕੀਤੀ ਜਾਂਦੀ ਹੈ।[1] ਜੈਵਿਕ ਜਾਂ ਕੁਦਰਤੀ ਖਾਦਾਂ ਵਿੱਚ ਕੰਪੋਸਟ ਖਾਦ, ਮੁਰਗ਼ੀਆਂ ਦੀ ਖਾਦ ਅਤੇ ਰੂੜੀ ਦੀ ਖਾਦ ਸ਼ਾਮਲ ਹਨ ਅਤੇ ਹਰੀ ਖਾਦ ਕਿਸੇ ਫ਼ਸਲ ਦੇ ਹਰੇ ਮਾਦੇ ਨੂੰ ਜ਼ਮੀਨ ਵਿੱਚ ਵਾਹ ਜਾਂ ਦੱਬ ਦੇਣ ਨਾਲ਼ ਤਿਆਰ ਹੁੰਦੀ ਹੈ।[2] ਆਮ ਤੌਰ ’ਤੇ ਜੰਤਰ ਜਾਂ ਢੈਂਚਾ, ਗਵਾਰਾ, ਮੂੰਗੀ ਅਤੇ ਰਵਾਂਹ ਆਦਿ ਫਲੀਦਾਰ ਫ਼ਸਲਾਂ ਦੀ ਵਰਤੋਂ ਹਰੀ ਖਾਦ ਵਜੋਂ ਕੀਤੀ ਜਾਂਦੀ ਹੈ।[2][3] ਇਸ ਰਸਾਇਣਕ ਖਾਦਾਂ, ਕੀਟਨਾਸ਼ਕਾਂ ਆਦਿ ਦੀ ਵਰਤੋਂ ਨਹੀਂ ਕੀਤੀ ਜਾਂਦੀ ਜਾਂ ਨਾ ਦੇ ਬਰਾਬਰ ਕੀਤੀ ਜਾਂਦੀ ਹੈ। ਇਸ ਦੇ ਤਹਿਤ ਸਬਜ਼ੀਆਂ, ਫਲਾਂ, ਅਨਾਜ ਇਤਿਆਦਿ ਦੀ ਕਾਸ਼ਤ ਕੀਤੀ ਜਾਂਦੀ ਹੈ। ਕੁਦਰਤੀ ਖੇਤੀ ਦੇ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਸਾਲ 2006 ਵਿੱਚ ਆਰਗੈਨਿਕ ਫ਼ਾਰਮਿੰਗ ਕੌਂਸਲ ਆੱਫ਼ ਪੰਜਾਬ ਕਾਇਮ ਕੀਤੀ ਗਈ[4][5] ਜੋ ਕਿਸਾਨਾਂ ਨੂੰ ਜੈਵਿਕ ਖੇਤੀ ਕਰਨ ਲਈ ਟ੍ਰੇਨਿੰਗ ਵੀ ਦਿੰਦੀ ਹੈ ਅਤੇ ਉਹਨਾਂ ਦੇ ਖੇਤਾਂ ਨੂੰ ਜੈਵਿਕ ਖੇਤਾਂ ਵਜੋਂ ਰਜਿਸਟਰ ਵੀ ਕਰਦੀ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਮਨੁੱਖੀ ਤਸਕਰੀ ਮਨੁੱਖਾਂ ਦਾ ਵਪਾਰ ਹੈ ਜਿਸ 'ਚ ਮਜਬੂਰ ਲੇਬਰ, ਜਿਨਸੀ ਗੁਲਾਮੀ, ਜਾਂ ਵਪਾਰਕ ਜਿਨਸੀ ਸ਼ੋਸ਼ਣ ਜਾਂ ਹੋਰ ਉਦੇਸ਼ ਸ਼ਾਮਿਲ ਹਨ। ਇਹ ਜ਼ਬਰਦਸਤੀ ਵਿਆਹ ਦੇ ਪ੍ਰਸੰਗ ਵਿੱਚ ਪਤੀ ਜਾਂ ਪਤਨੀ ਨੂੰ ਮੁਹੱਈਆ ਕਰਾਉਣ ਵਿੱਚ ਸ਼ਾਮਲ ਹੋ ਸਕਦਾ ਹੈ, ਜਾਂ ਸਰੋਗੇਸੀ ਅਤੇ ਓਵਾ ਹਟਾਉਣ ਸਮੇਤ ਅੰਗਾਂ ਜਾਂ ਟਿਸ਼ੂਆਂ ਨੂੰ ਕੱਢਣਾ ਹੋ ਸਕਦਾ ਹੈ। ਮਨੁੱਖੀ ਤਸਕਰੀ ਕਿਸੇ ਦੇਸ਼ ਦੇ ਅੰਦਰ ਹੋ ਸਕਦੀ ਹੈ ਜਾਂ ਮਨੁੱਖੀ ਤਸਕਰੀ, ਮਨੁੱਖ ਦੇ ਵਿਰੁੱਧ ਅਪਰਾਧ ਹੋ ਸਕਦਾ ਹੈ ਕਿਉਂਕਿ ਉਹ ਜ਼ਬਰਦਸਤੀ ਅਭਿਆਸ ਦੇ ਅਧਿਕਾਰਾਂ ਦੀ ਉਲੰਘਣਾ ਅਤੇ ਉਹਨਾਂ ਦੇ ਵਪਾਰਕ ਸ਼ੋਸ਼ਣ ਦੇ ਕਾਰਨ ਹੈ। ਮਨੁੱਖੀ ਤਸਕਰੀ ਲੋਕਾਂ ਵਿੱਚ ਵਪਾਰ ਹੈ, ਖਾਸ ਤੌਰ 'ਤੇ ਔਰਤਾਂ ਅਤੇ ਬੱਚਿਆਂ ਦਾ, ਅਤੇ ਇਹ ਜ਼ਰੂਰੀ ਨਹੀਂ ਕਿ ਉਹ ਵਿਅਕਤੀ ਦੇ ਅੰਦੋਲਨ ਨੂੰ ਇੱਕ ਥਾਂ ਤੋਂ ਦੂਜੀ ਤੱਕ ਸ਼ਾਮਲ ਕਰੇ।ਕੌਮਾਂਤਰੀ ਮਜ਼ਦੂਰ ਜੱਥੇਬੰਦੀ (ਆਈ.ਐਲ.ਓ.) ਦੇ ਅਨੁਸਾਰ, ਇਕੱਲੀ ਮਜ਼ਦੂਰੀ ਲੇਬਰ (ਮਨੁੱਖੀ ਤਸਕਰੀ ਦਾ ਇੱਕ ਹਿੱਸਾ) 2014 ਦੇ ਤੌਰ 'ਤੇ ਹਰ ਸਾਲ ਔਸਤਨ 150 ਬਿਲੀਅਨ ਮੁਨਾਫਾ ਪੈਦਾ ਕਰਦਾ ਹੈ। 2012 ਵਿੱਚ, ਆਈ ਐੱਲ ਓ ਦਾ ਅੰਦਾਜ਼ਾ ਹੈ ਕਿ ਅਜੋਕੀ ਗੁਲਾਮੀ ਵਿੱਚ 21 ਮਿਲੀਅਨ ਪੀੜਿਤ ਵਿਅਕਤੀ ਫਸ ਗਏ ਹਨ। ਇਨ੍ਹਾਂ ਵਿੱਚੋਂ 14.2 ਮਿਲੀਅਨ (68%) ਨੂੰ ਕਿਰਤ ਲਈ ਵਰਤਿਆ ਗਿਆ ਸੀ, 45 ਮਿਲੀਅਨ (22%) ਜਿਨਸੀ ਸ਼ੋਸ਼ਣ ਕੀਤਾ ਗਿਆ ਸੀ, ਅਤੇ 22 ਲੱਖ (10%) ਦਾ ਸਰਕਾਰੀ ਜ਼ਬਰਦਸਤੀ ਮਜ਼ਦੂਰਾਂ ਲਈ ਇਸਤੇਮਾਲ ਕੀਤਾ ਗਿਆ ਸੀ।ਮਾਨਵ ਤਸਕਰੀ ਅੰਤਰ-ਰਾਸ਼ਟਰੀ ਅਪਰਾਧਿਕ ਸੰਗਠਨਾਂ ਦੀਆਂ ਸਭ ਤੋਂ ਤੇਜ਼ੀ ਨਾਲ ਵਧ ਰਹੀ ਗਤੀਵਿਧੀਆਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ।ਮਨੁੱਖੀ ਤਸਕਰੀ ਨੂੰ ਕੌਮਾਂਤਰੀ ਸੰਮੇਲਨਾਂ ਦੁਆਰਾ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਵਜੋਂ ਨਿੰਦਾ ਕੀਤੀ ਗਈ ਹੈ। ਇਸ ਤੋਂ ਇਲਾਵਾ, ਮਨੁੱਖੀ ਤਸਕਰੀ ਯੂਰਪੀ ਸੰਘ ਵਿੱਚ ਇੱਕ ਨਿਰਦੇਸ਼ ਦੇ ਅਧੀਨ ਹੈ। ਅਮਰੀਕੀ ਵਿਦੇਸ਼ ਵਿਭਾਗ ਦੀ ਇੱਕ ਰਿਪੋਰਟ ਅਨੁਸਾਰ, ਬੇਲਾਰੂਸ, ਈਰਾਨ, ਰੂਸ ਅਤੇ ਤੁਰਕਮੇਨਿਸਤਾਨ ਮਨੁੱਖੀ ਤਸਕਰੀ ਅਤੇ ਜ਼ਬਰਦਸਤੀ ਮਜ਼ਦੂਰਾਂ ਦੇ ਖਿਲਾਫ ਸੁਰੱਖਿਆ ਪ੍ਰਦਾਨ ਕਰਨ ਲਈ ਆਉਂਦੇ ਸਭ ਤੋਂ ਮਾੜੇ ਦੇਸ਼ਾਂ ਵਿਚੋਂ ਹਨ।
ਜੰਗਲ ਇੱਕ ਵਿਸ਼ਾਲ ਖੇਤਰ ਹੁੰਦਾ ਹੈ ਜਿਹੇ ਰੁੱਖਾਂ ਦਾ ਹਾਵੀ ਪ੍ਰਭਾਵ ਹੁੰਦਾ ਹੈ। ਜੰਗਲਾਂ ਦੀਆਂ ਸੈਂਕੜੇ ਹੋਰ ਵੀ ਸਹੀ ਪਰਿਭਾਸ਼ਾਵਾਂ ਦੀ ਵਰਤੋਂ ਦੁਨੀਆ ਭਰ ਵਿੱਚ ਕੀਤੀ ਜਾਂਦੀ ਹੈ, ਜਿਨ੍ਹਾਂ ਵਿੱਚ ਰੁੱਖਾਂ ਦੀ ਘਣਤਾ, ਰੁੱਖਾਂ ਦੀ ਉਚਾਈ, ਜ਼ਮੀਨ ਦੀ ਵਰਤੋਂ, ਕਾਨੂੰਨੀ ਸਥਿਤੀ ਅਤੇ ਵਾਤਾਵਰਣਕ ਕਾਰਜ ਵਰਗੇ ਗੁਣ ਸ਼ਾਮਲ ਹੁੰਦੇ ਹਨ। ਵਿਆਪਕ ਤੌਰ ਤੇ ਵਰਤੀ ਜਾਂਦੀ ਖੁਰਾਕ ਅਤੇ ਖੇਤੀਬਾੜੀ ਸੰਗਠਨ ਦੀ ਪਰਿਭਾਸ਼ਾ ਅਨੁਸਾਰ, 2006 ਵਿੱਚ ਜੰਗਲਾਂ ਦਾ ਢੱਕਿਆ ਹੋਇਆ ਖੇਤਰ 4 billion ਹੈਕਟੇਅਰs (9.9×109 ਏਕੜs) (15 ਮਿਲੀਅਨ ਵਰਗ ਮੀਲ) ਜਾਂ ਦੁਨੀਆ ਦੀ ਲਗਭਗ 30 ਪ੍ਰਤੀਸ਼ਤ ਭੂਮੀ ਸੀ।
ਕਲ੍ਹ ਕਾਲਜ ਬੰਦ ਰਵ੍ਹੇਗਾ ਪੰਜਾਬੀ ਨਾਟਕ ਨੇ ਇੱਕ ਸਦੀ ਤੋਂ ਵੀ ਵੱਧ ਸਮਾਂ ਤੈਅ ਕੀਤਾ ਹੈ। ਇਸ ਸਮੇਂ ਦੌਰਾਨ ਅਜਿਹੇ ਨਾਟਕਕਾਰ ਪੈਦਾ ਹੋਏ ਜਿਨ੍ਹਾਂ ਦੀ ਦੇਣ ਲਾਸਾਨੀ ਹੈ। ਆਈਸੀ ਨੰਦਾ, ਸੰਤ ਸਿੰਘ ਸੇਖੋਂ, ਹਰਚਰਨ ਸਿੰਘ, ਬਲਵੰਤ ਗਾਰਗੀ, ਡਾ. ਗੁਰਦਿਆਲ ਸਿੰਘ ਫੁੱਲ, ਕਪੂਰ ਸਿੰਘ ਘੁੰਮਣ, ਆਤਮਜੀਤ, ਅਜਮੇਰ ਸਿੰਘ ਔਲਖ, ਚਰਨ ਦਾਸ ਸਿੱਧੂ, ਜਸਵੰਤ ਸਿੰਘ ਰਾਹੀ, ਸਵਰਾਜਬੀਰ, ਡਾ. ਸਤੀਸ਼ ਕੁਮਾਰ ਵਰਮਾ ਆਦਿ ਅਜਿਹੇ ਨਾਟਕਕਾਰ ਹਨ ਜਿਨ੍ਹਾਂ ਨੇ ਨਾਟਕ ਨੂੰ ਨਿਰੋਲ ਸਾਹਿਤਕ ਰੂਪ ਵੱਜੋਂ ਸਵੀਕਾਰ ਹੀ ਨਹੀਂ ਕੀਤਾ ਸਗੋਂ ਵਧੇਰੇ ਕਰਕੇ ਇਸ ਸਾਹਿਤਕ ਵਿਧਾ ਨੂੰ ਪੰਜਾਬੀ ਰੰਗਮੰਚ ਅਨੁਸਾਰ ਢਾਲਿਆ ਵੀ ਹੈ। ਇਨ੍ਹਾਂ ਪ੍ਰਮੁੱਖ ਨਾਟਕਕਾਰਾਂ ਵਿੱਚ ਚਰਨ ਦਾਸ ਸਿੱਧੂ ਇੱਕ ਅਜਿਹਾ ਨਾਮ ਹੈ ਜਿਸ ਨੇ ਪੱਛਮੀ ਨਾਟ ਸ਼ੈਲੀਆਂ ਦਾ ਅਧਿਐਨ ਕਰਨ ਤੋਂ ਬਾਅਦ ਆਪਣੇ ਗਿਆਨ ਅਤੇ ਕਲਾ ਦੇ ਵਿਵਹਾਰਿਕ ਪੱਖ ਨੂੰ ਪੇਸ਼ ਕਰਨ ਲਈ ਪੰਜਾਬੀ ਰੰਗਮੰਚ ਨੂੰ ਆਪਣਾ ਮਾਧਿਅਮ ਬਣਾਇਆ। 22 ਮਾਰਚ, 1938 ਈ.
ਸਿੱਖਿਆ ਸਿੱਖਣ ਦੀ ਸਹੂਲਤ ਜਾਂ ਗਿਆਨ, ਹੁਨਰ, ਕਦਰਾਂ ਕੀਮਤਾਂ, ਨੈਤਿਕਤਾ, ਵਿਸ਼ਵਾਸਾਂ ਅਤੇ ਆਦਤਾਂ ਦੀ ਪ੍ਰਾਪਤੀ ਦੀ ਪ੍ਰਕਿਰਿਆ ਹੈ। ਵਿੱਦਿਅਕ ਢੰਗਾਂ ਵਿੱਚ ਸਿੱਖਿਆ, ਸਿਖਲਾਈ, ਕਹਾਣੀ ਸੁਣਾਉਣਾ, ਵਿਚਾਰ ਵਟਾਂਦਰੇ ਅਤੇ ਨਿਰਦੇਸ਼ਤ ਖੋਜ ਸ਼ਾਮਲ ਹਨ। ਸਿੱਖਿਆ ਅਕਸਰ ਸਿਖਿਅਕਾਂ ਦੀ ਰਹਿਨੁਮਾਈ ਅਧੀਨ ਹੁੰਦੀ ਹੈ, ਹਾਲਾਂਕਿ ਸਿਖਿਆਰਥੀ ਆਪਣੇ ਆਪ ਨੂੰ ਸਿੱਖਿਅਤ ਵੀ ਕਰ ਸਕਦੇ ਹਨ। ਸਿੱਖਿਆ ਨੂੰ ਰਸਮੀ ਜਾਂ ਗੈਰ-ਰਸਮੀ ਸ਼੍ਰੇਣੀਆਂ ਵਿੱਚ ਲਿਆ ਜਾ ਸਕਦਾ ਹੈ। ਕਿਸੇ ਵੀ ਅਨੁਭਵ ਨੂੰ, ਜਿਸਦਾ ਸੋਚਣ, ਮਹਿਸੂਸ ਕਰਨ ਜਾਂ ਕੰਮ ਕਰਨ ਦੇ ਢੰਗ ਤਰੀਕੇ ਵਿੱਚ ਬਦਲਾਅ ਆਵੇ,ਉਸ ਅਨੁਭਵ ਨੂੰ ਸਿੱਖਿਆ ਮੰਨਿਆ ਜਾ ਸਕਦਾ ਹੈ। ਸਿੱਖਿਆ ਦੀ ਕਾਰਜਪ੍ਰਣਾਲੀ ਨੂੰ ਸਿੱਖਿਆ ਸ਼ਾਸਤਰ (ਪੈਡਾਗੋਜੀ) ਕਿਹਾ ਜਾਂਦਾ ਹੈ।ਸਿੱਖਿਆ ਨੂੰ ਆਮ ਤੌਰ ਤੇ ਪ੍ਰੀ ਪ੍ਰਾਇਮਰੀ ਸਕੂਲ ਜਾਂ ਕਿੰਡਰਗਾਰਟਨ, ਪ੍ਰਾਇਮਰੀ ਸਕੂਲ, ਸੈਕੰਡਰੀ ਸਕੂਲ ਅਤੇ ਫਿਰ ਕਾਲਜ, ਯੂਨੀਵਰਸਿਟੀ, ਜਾਂ ਅਪ੍ਰੈਂਟਿਸਸ਼ਿਪ ਦੇ ਪੜਾਵਾਂ ਵਿੱਚ ਵੰਡਿਆ ਜਾਂਦਾ ਹੈ।
ਓਸਟੀਓਪਰੋਰੋਸਿਸ ਇੱਕ ਬਿਮਾਰੀ ਹੈ ਜਿਸ ਵਿੱਚ ਹੱਡੀਆਂ ਦੇ ਕਮਜ਼ੋਰ ਹੋਣਾ ਟੁੱਟੀਆਂ ਹੱਡੀਆਂ ਦਾ ਜੋਖਮ ਵਧਾਉਂਦਾ ਹੈ। ਇਹ ਬਜ਼ੁਰਗਾਂ ਵਿੱਚ ਟੁੱਟਣ ਵਾਲੀ ਹੱਡੀ ਦਾ ਸਭ ਤੋਂ ਆਮ ਕਾਰਨ ਹੈ। ਹੁਆ ਹੈ, ਜੋ ਕਿ ਆਮ ਤੌਰ ਤੇ ਤੋੜਨ ਸ਼ਾਮਲ ਹਨ ਕਸ਼ਮਕਸ਼ ਵਿੱਚ ਰੀੜ੍ਹ ਦੀ ਹੱਡੀ ਕੂਹਣੀ, ਅਤੇ ਕਮਰ। ਜਦ ਤਕ ਟੁੱਟਦੀ ਹੱਡੀ ਨਹੀਂ ਹੁੰਦੀ ਆਮ ਤੌਰ ਤੇ ਕੋਈ ਲੱਛਣ ਨਹੀਂ ਹੁੰਦੇ।ਹੱਡੀਆਂ ਇਸ ਹੱਦ ਤਕ ਕਮਜ਼ੋਰ ਹੋ ਸਕਦੀਆਂ ਹਨ ਕਿ ਥੋੜ੍ਹੀ ਜਿਹੀ ਤਣਾਅ ਜਾਂ ਆਪਣੇ ਆਪ ਹੀ ਬਰੇਕ ਪੈ ਸਕਦਾ ਹੈ।ਟੁੱਟੀਆਂ ਹੱਡੀਆਂ ਦੇ ਬਾਅਦ, ਗੰਭੀਰ ਦਰਦ ਅਤੇ ਆਮ ਗਤੀਵਿਧੀਆਂ ਕਰਨ ਦੀ ਘੱਟ ਯੋਗਤਾ ਹੋ ਸਕਦੀ ਹੈ। ਓਸਟੀਓਪਰੋਰੋਸਿਸ ਆਮ ਨਾਲੋਂ ਘੱਟ ਆਮ ਹੱਡੀਆਂ ਦੇ ਮਾਸ ਅਤੇ ਹੱਡੀਆਂ ਦੇ ਨੁਕਸਾਨ ਨਾਲੋਂ ਆਮ ਹੋ ਸਕਦਾ ਹੈ। ਐਸਟ੍ਰੋਜਨ ਦੇ ਹੇਠਲੇ ਪੱਧਰ ਦੇ ਕਾਰਨ ਮੀਨੋਪੌਜ਼ ਦੇ ਬਾਅਦ ਹੱਡੀਆਂ ਦਾ ਨੁਕਸਾਨ ਵੱਧ ਜਾਂਦਾ ਹੈ। ਓਸਟੀਓਪਰੋਰੋਸਿਸ ਕਈ ਬਿਮਾਰੀਆਂ ਜਾਂ ਇਲਾਜ਼ ਦੇ ਕਾਰਨ ਵੀ ਹੋ ਸਕਦਾ ਹੈ, ਜਿਸ ਵਿੱਚ ਅਲਕੋਹਲ, ਐਨਓਰੇਕਸਿਆ, ਹਾਈਪਰਥਾਈਰੋਡਿਜ਼ਮ, ਗੁਰਦੇ ਦੀ ਬਿਮਾਰੀ, ਅਤੇ ਅੰਡਾਸ਼ਯ ਦੇ ਸਰਜੀਕਲ ਹਟਾਉਣ ਸ਼ਾਮਲ ਹਨ।ਕੁਝ ਦਵਾਈਆਂ ਹੱਡੀਆਂ ਦੇ ਨੁਕਸਾਨ ਦੀ ਦਰ ਨੂੰ ਵਧਾਉਂਦੀਆਂ ਹਨ, ਜਿਸ ਵਿੱਚ ਕੁਝ ਐਂਟੀਸਾਈਜ਼ਰ ਦਵਾਈਆਂ, ਕੀਮੋਥੈਰੇਪੀ, ਪ੍ਰੋਟੋਨ ਪੰਪ ਇਨਿਹਿਬਟਰਜ਼, ਚੋਣਵੇਂ ਸੇਰੋਟੋਨਿਨ ਰੀਅਪਟੈਕ ਇਨਿਹਿਬਟਰਜ਼, ਅਤੇ ਗਲੂਕੋਕਾਰਟੀਕੋਸਟੀਰੋਇਡਜ਼ ਸ਼ਾਮਲ ਹਨ। ਤੰਬਾਕੂਨੋਸ਼ੀ ਅਤੇ ਬਹੁਤ ਘੱਟ ਕਸਰਤ ਵੀ ਜੋਖਮ ਦੇ ਕਾਰਕ ਹਨ।ਓਸਟੀਓਪਰੋਰੋਸਿਸ ਨੂੰ ਇੱਕ ਨੌਜਵਾਨ ਬਾਲਗ ਦੇ ਹੇਠਾਂ 2.5 ਸਟੈਂਡਰਡ ਭਟਕਣਾ ਦੀ ਹੱਡੀ ਦੀ ਘਣਤਾ ਦੇ ਤੌਰ ਤੇ ਪਰਿਭਾਸ਼ਤ ਕੀਤਾ ਜਾਂਦਾ ਹੈ।ਇਹ ਆਮ ਤੌਰ 'ਤੇ ਦੋਹਰੀ ਰਜਾ ਦੇ ਐਕਸ-ਰੇ ਐਸਪੋਪਟੀਓਮੈਟਰੀ ਦੁਆਰਾ ਮਾਪਿਆ ਜਾਂਦਾ ਹੈ।ਓਸਟੀਓਪਰੋਰਸਿਸ ਦੀ ਰੋਕਥਾਮ ਵਿੱਚ ਬਚਪਨ ਦੌਰਾਨ ਇੱਕ ਖੁਰਾਕ ਕਵੀਂ ਖੁਰਾਕ ਅਤੇ ਦਵਾਈਆਂ ਤੋਂ ਬਚਣ ਦੇ ਯਤਨ ਸ਼ਾਮਲ ਹੁੰਦੇ ਹਨ ਜੋ ਹੱਡੀਆਂ ਦੇ ਨੁਕਸਾਨ ਦੀ ਦਰ ਨੂੰ ਵਧਾਉਂਦੇ ਹਨ। ਓਸਟੀਓਪਰੋਰੋਸਿਸ ਵਾਲੇ ਟੁੱਟੀਆਂ ਹੱਡੀਆਂ ਨੂੰ ਰੋਕਣ ਦੇ ਯਤਨਾਂ ਵਿੱਚ ਚੰਗੀ ਖੁਰਾਕ, ਕਸਰਤ ਅਤੇ ਪਤਝੜ ਦੀ ਰੋਕਥਾਮ ਸ਼ਾਮਲ ਹੈ।ਜੀਵਨਸ਼ੈਲੀ ਵਿੱਚ ਤਬਦੀਲੀਆਂ ਜਿਵੇਂ ਕਿ ਤਮਾਕੂਨੋਸ਼ੀ ਨੂੰ ਰੋਕਣਾ ਅਤੇ ਸ਼ਰਾਬ ਨਾ ਪੀਣਾ ਮਦਦ ਕਰ ਸਕਦੇ ਹਨ। ਓਸਟੋਪੋਰੋਸਿਸ ਕਾਰਨ ਪਿਛਲੀਆਂ ਟੁੱਟੀਆਂ ਹੱਡੀਆਂ ਵਾਲੇ ਬਿਫੋਸੋਫੋਨੇਟ ਦਵਾਈਆਂ ਲਾਭਦਾਇਕ ਹਨ। ਓਸਟੀਓਪਰੋਰੋਸਿਸ ਵਾਲੇ ਪਰ ਪਿਛਲੀਆਂ ਟੁੱਟੀਆਂ ਹੱਡੀਆਂ ਵਿਚ, ਉਹ ਘੱਟ ਪ੍ਰਭਾਵਸ਼ਾਲੀ ਹੁੰਦੇ ਹਨ। ਕਈ ਹੋਰ ਦਵਾਈਆਂ ਵੀ ਲਾਭਦਾਇਕ ਹੋ ਸਕਦੀਆਂ ਹਨ।ਓਸਟੀਓਪਰੋਰਸਿਸ ਉਮਰ ਦੇ ਨਾਲ ਵਧੇਰੇ ਆਮ ਹੋ ਜਾਂਦਾ ਹੈ। ਉਨ੍ਹਾਂ ਦੇ 50 ਵਿਆਂ ਵਿੱਚ ਤਕਰੀਬਨ 15% ਕਾਕੇਸ਼ੀਅਨ ਅਤੇ 80 ਸਾਲ ਤੋਂ ਵੱਧ ਉਮਰ ਦੇ 70% ਪ੍ਰਭਾਵਤ ਹਨ। ਇਹ ਮਰਦਾਂ ਨਾਲੋਂ ਔਰਤਾਂ ਵਿੱਚ ਵਧੇਰੇ ਆਮ ਹੈ। ਵਿਕਸਤ ਸੰਸਾਰ ਵਿੱਚ, ਨਿਦਾਨ ਦੇ ਗਦੇ ਅਧਾਰ ਤੇ, 2% ਤੋਂ 8% ਪੁਰਸ਼ ਅਤੇ 9% ਤੋਂ 38% ਪ੍ਰਭਾਵਿਤਰਤਾਂ ਪ੍ਰਭਾਵਿਤ ਹੁੰਦੀਆਂ ਹਨ। ਵਿਕਾਸਸ਼ੀਲ ਦੇਸ਼ਾਂ ਵਿੱਚ ਬਿਮਾਰੀ ਦੀਆਂ ਦਰਾਂ ਅਸਪਸ਼ਟ ਹਨ.
ਟਿਕਾਊ ਵਿਕਾਸ ਟੀਚੇ,ਵਿਕਾਸ ਨਾਲ ਸੰਬੰਧਿਤ ਸਤਾਰਾਂ "ਆਲਮੀ ਟੀਚਿਆਂ" ਦਾ ਜੁੱਟ ਹੈ ਜਿਹਨਾਂ ਅੰਦਰ 169 ਨਿਸ਼ਾਨੇ ਸ਼ਾਮਲ ਹਨ ਜੋ ਦੁਨੀਆ ਦੀ ਕਾਇਆ ਕਲਪ ਲਈ: ਟਿਕਾਊ ਵਿਕਾਸ ਵਾਸਤੇ 2030 ਏਜੰਡਾ ਨਾਮ ਦੇ ਵਿਸ਼ਵ ਵਿਆਪੀ ਪ੍ਰੋਗਰਾਮ ਅਧੀਨ ਪ੍ਰਾਪਤ ਕੀਤੇ ਜਾਣੇ ਹਨ।ਸੰਯੁਕਤ ਰਾਸ਼ਟਰ ਦੀ ਅਗਵਾਈ ਹੇਠਲੇ ਇਹਨਾਂ ਟੀਚਿਆਂ ਨੂੰ 193 ਮੈਂਬਰ ਮੁਲਕਾਂ ਨੇ, ਆਲਮੀ ਲੋਕ-ਸਮਾਜ ਸਣੇ, ਲੰਮੇ-ਚੌੜੇ ਸਲਾਹ-ਮਸ਼ਵਰੇ ਮਗਰੋਂ ਤਿਆਰ ਕੀਤਾ ਹੈ ਜੋ ਕਿ ਸੰਯੁਕਤ ਰਾਸ਼ਟਰ ਦੇ 25 ਸਤੰਬਰ 2015 ਵਾਲ਼ੇ ਮਤੇ A/RES/70/1 ਦੇ ਪੈਰ੍ਹਾ 54 ਵਿੱਚ ਰੱਖੇ ਹੋਏ ਹਨ।
1947 ਵਿੱਚ ਜਦੋਂ ਬ੍ਰਿਟਿਸ਼ ਭਾਰਤ ਨੂੰ ਆਜ਼ਾਦੀ ਮਿਲੀ ਤਾਂ ਨਾਲ ਹੀ ਭਾਰਤ ਦੀ ਵੰਡ ਕਰ ਕੇ 14 ਅਗਸਤ ਨੂੰ ਪਾਕਿਸਤਾਨੀ ਡੋਮੀਨੀਅਨ (ਬਾਅਦ ਵਿੱਚ ਇਸਲਾਮੀ ਜਮਹੂਰੀਆ ਏ ਪਾਕਿਸਤਾਨ) ਅਤੇ 15 ਅਗਸਤ ਨੂੰ ਭਾਰਤੀ ਯੂਨੀਅਨ (ਬਾਅਦ ਵਿੱਚ ਭਾਰਤ ਗਣਰਾਜ) ਦੀ ਸਥਾਪਨਾ ਕੀਤੀ ਗਈ। ਇਸ ਘਟਨਾਕਰਮ ਵਿੱਚ ਮੁੱਖ ਤੌਰ ਤੇ ਬ੍ਰਿਟਿਸ਼ ਭਾਰਤ ਦੇ ਬੰਗਾਲ ਪ੍ਰਾਂਤ ਨੂੰ ਪੂਰਬੀ ਪਾਕਿਸਤਾਨ ਅਤੇ ਭਾਰਤ ਦੇ ਪੱਛਮ ਬੰਗਾਲ ਰਾਜ ਵਿੱਚ ਵੰਡ ਦਿੱਤਾ ਗਿਆ ਅਤੇ ਇਸੇ ਤਰ੍ਹਾਂ ਬ੍ਰਿਟਿਸ਼ ਭਾਰਤ ਦੇ ਪੰਜਾਬ ਪ੍ਰਾਂਤ ਨੂੰ ਪੱਛਮੀ ਪਾਕਿਸਤਾਨ ਦੇ ਪੰਜਾਬ ਪ੍ਰਾਂਤ ਅਤੇ ਭਾਰਤ ਦੇ ਪੰਜਾਬ ਰਾਜ ਵਿੱਚ ਵੰਡ ਦਿੱਤਾ ਗਿਆ। ਇਸ ਦੌਰਾਨ ਬ੍ਰਿਟਿਸ਼ ਭਾਰਤ ਵਿੱਚੋਂ ਸੀਲੋਨ (ਹੁਣ ਸ੍ਰੀ ਲੰਕਾ) ਅਤੇ ਬਰਮਾ (ਹੁਣ ਮਿਆਂਮਾਰ) ਨੂੰ ਵੀ ਵੱਖ ਕੀਤਾ ਗਿਆ, ਲੇਕਿਨ ਇਸਨੂੰ ਭਾਰਤ ਦੀ ਵੰਡ ਵਿੱਚ ਨਹੀਂ ਸ਼ਾਮਿਲ ਕੀਤਾ ਜਾਂਦਾ ਹੈ। (ਨੇਪਾਲ ਅਤੇ ਭੂਟਾਨ ਇਸ ਦੌਰਾਨ ਵੀ ਆਜ਼ਾਦ ਰਾਜ ਸਨ ਅਤੇ ਇਸ ਬਟਵਾਰੇ ਤੋਂ ਪ੍ਰਭਾਵਿਤ ਨਹੀਂ ਹੋਏ।)
ਗੁਰੂ ਨਾਨਕ ਦੇਵ ਜੀ (15 ਅਪ੍ਰੈਲ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ। 1. ਗੁਰੂ ਨਾਨਕ ਸਾਹਿਬ ਦੇ ਜਨਮ ਅਤੇ ਜੋਤੀ-ਜੋਤ ਸਮਾੳਣ ਬਾਰੇ ਤਾਰੀਖ਼ਾਂ ਵਿਚ ਮਤਭੇਦ ਹੈ। ਸੁਖਬਾਸੀ ਰਾਮ ਬੇਦੀ, ਗਣੇਸ਼ਾ ਸਿੰਘ ਬੇਦੀ, ਡਾ. ਤਰਲੋਚਨ ਸਿੰਘ, ਡਾ ਹਰਜਿੰਦਰ ਸਿੰਘ ਦਿਲਗੀਰ ਵਰਗੇ ਇਤਿਹਾਸਕਾਰ ਉਨ੍ਹਾਂ ਦਾ ਜਨਮ 20 ਅਕਤੂਬਰ 1469 ਅਤੇ ਜੋਤੀ ਜੋਤ ਸਮਾਉਣਾ 7 ਸਤੰਬਰ 1539 ਦਾ ਮੰਨਦੇ ਹਨ (Sikh History in 10 Volume, vol 1) 2.
ਪੰਜਾਬੀ ਭਾਸ਼ਾ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖਾਂ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।ਅੰਮ੍ਰਿਤਾ ਪ੍ਰੀਤਮ ਦੀ ਸਭ ਤੋਂ ਮਸ਼ਹੂਰ ਕਵਿਤਾ ਅੱਜ ਆਖਾਂ ਵਾਰਿਸ ਸ਼ਾਹ ਨੂੰ ਹੈ ਜਿਸ ਵਿੱਚ ਉਹ ਹਿੰਦੁਸਤਾਨ ਦੀ ਵੰਡ ਤੋਂ ਬਾਅਦ ਹੋਏ ਕਤਲੇਆਮ ਪ੍ਰਤੀ ਆਪਣਾ ਰੋਸ ਦਿਖਾਉਂਦੇ ਹੋਏ ਵਾਰਿਸ ਸ਼ਾਹ ਨੂੰ ਵਾਪਸ ਆਉਣ ਦੀ ਦੁਹਾਈ ਪਾਉਂਦੀ ਹੈ। ਇੱਕ ਨਾਵਲਕਾਰ ਦੇ ਤੌਰ ਉੱਤੇ ਪਿੰਜਰ (1950) ਉਸਦਾ ਸਭ ਤੋਂ ਮਸ਼ਹੂਰ ਨਾਵਲ ਹੈ ਜਿਸ ਉੱਤੇ ਬਾਅਦ ਵਿੱਚ ਇੱਕ ਅਵਾਰਡ ਜੇਤੂ ਫ਼ਿਲਮ ਪਿੰਜਰ (2003) ਵੀ ਬਣੀ।1947 ਵਿੱਚ ਭਾਰਤ ਤੇ ਪਾਕਿਸਤਾਨ ਦੀ ਵੰਡ ਪਿੱਛੋਂ ਇਹ ਲਿਹੌਰ ਤੋਂ ਹਿੰਦੁਸਤਾਨ ਆ ਗਈ।
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਭਾਰਤ ਦੱਖਣੀ ਏਸ਼ੀਆ ਦਾ ਇੱਕ ਦੇਸ਼ ਹੈ। ਇਹ ਖੇਤਰਫਲ ਦੇ ਹਿਸਾਬ ਨਾਲ ਦੁਨੀਆਂ ਦਾ ਸੱਤਵਾਂ ਅਤੇ ਆਬਾਦੀ ਦੇ ਹਿਸਾਬ ਨਾਲ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੁਨੀਆਂ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਇਹ ਦੱਖਣ ਵਿੱਚ ਹਿੰਦ ਮਹਾਂਸਾਗਰ, ਦੱਖਣ-ਪੱਛਮ ਵਿੱਚ ਅਰਬ ਸਾਗਰ ਅਤੇ ਦੱਖਣ-ਪੂਰਬ ਵਿੱਚ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ ਹੈ। ਭਾਰਤ ਪੱਛਮ ਵੱਲ ਪਾਕਿਸਤਾਨ ਅਤੇ ਅਫ਼ਗ਼ਾਨਿਸਤਾਨ, ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ, ਪੂਰਬ ਵੱਲ ਬਰਮਾ ਅਤੇ ਬੰਗਲਾਦੇਸ਼ ਆਦਿ ਦੇਸ਼ਾਂ ਨਾਲ ਜ਼ਮੀਨੀ ਸਰਹੱਦ ਸਾਂਝੀ ਕਰਦਾ ਹੈ ਅਤੇ ਦੱਖਣ ਵੱਲ ਮਾਲਦੀਵ ਅਤੇ ਸ੍ਰੀ ਲੰਕਾ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦਾ ਹੈ। ਭਾਰਤ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਬਰਮਾ, ਥਾਈਲੈਂਡ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦੇ ਹਨ।
ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂ ਲੇਖਕਾਂ ਦੀ ਸੂਚੀ
ਸਾਹਿਤ ਅਕਾਦਮੀ 1955 ਤੋਂ ਹਰ ਸਾਲ ਭਾਰਤੀ ਸਾਹਿਤ ਦੀ ਤਰੱਕੀ ਲਈ ਪੰਜਾਬੀ ਸਮੇਤ ਹੋਰਨਾਂ ਭਾਸ਼ਾਵਾਂ ਦੇ ਸਾਹਿਤਕਾਰਾਂ ਅਤੇ ਉਹਨਾਂ ਦੀਆਂ ਰਚਨਾਵਾਂ ਨੂੰ ਸਾਹਿਤ ਅਕਾਦਮੀ ਪੁਰਸਕਾਰ ਦਿੰਦੀ ਆ ਰਹੀ ਹੈ। ਗਿਆਨਪੀਠ ਪੁਰਸਕਾਰ ਤੋਂ ਬਾਅਦ ਇਹ ਭਾਰਤ ਦਾ ਦੂਜਾ ਸਭ ਤੋਂ ਅਹਿਮ ਪੁਰਸਕਾਰ ਹੈ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸੀ, ਜਿਸ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਸ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਉਸ ਨੂੰ ਭਾਈ ਜੀ ਆਖਿਆ ਜਾਣ ਲੱਗਾ। ਉਸ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
a ਸਿਹਤ ਦੀ ਦੇਖਭਾਲ ਜਾਂ ਸਿਹਤ ਸੰਭਾਲ (ਅੰਗਰੇਜ਼ੀ: Healthcare) ਮਨੁੱਖਾਂ ਦੇ ਰੋਗਾਂ, ਬਿਮਾਰੀ, ਸੱਟ ਅਤੇ ਹੋਰ ਸਰੀਰਕ ਅਤੇ ਮਾਨਸਿਕ ਵਿਗਾੜਾਂ ਦੇ ਰੋਕਥਾਮ, ਤਸ਼ਖੀਸ਼ ਅਤੇ ਇਲਾਜ ਨਾਲ ਸਿਹਤ ਦੀ ਦੇਖ-ਰੇਖ ਜਾਂ ਸੁਧਾਰ ਹੈ। ਹੈਲਥਕੇਅਰ ਸੰਬੰਧਿਤ ਸਿਹਤ ਖੇਤਰਾਂ ਵਿੱਚ ਸਿਹਤ ਪੇਸ਼ਾਵਰ (ਪ੍ਰਦਾਤਾ ਜਾਂ ਪ੍ਰੈਕਟਿਸ਼ਨਰ) ਦੁਆਰਾ ਪ੍ਰਦਾਨ ਕੀਤੀ ਜਾਂਦੀ ਹੈ। ਡਾਕਟਰ ਅਤੇ ਚਿਕਿਤਸਕ ਦੇ ਸਹਿਯੋਗੀ ਇਹਨਾਂ ਸਿਹਤ ਪੇਸ਼ਾਵਰਾਂ ਦਾ ਹਿੱਸਾ ਹਨ। ਦੰਦਸਾਜ਼ੀ, ਦਾਈਆਂ, ਨਰਸਿੰਗ, ਦਵਾਈਆਂ, ਅੱਖਾਂ ਦੇ ਓਟਰੀ, ਆਡੀਲੋਜੀ, ਫਾਰਮੇਸੀ, ਮਨੋਵਿਗਿਆਨ, ਓਕਯੁਪੇਸ਼ਨਲ ਥੈਰੇਪੀ, ਫਿਜ਼ੀਕਲ ਥਰੈਪੀਏਸ਼ਨ ਅਤੇ ਹੋਰ ਸਿਹਤ ਪੇਸ਼ੇਵਰ ਸਾਰੇ ਸਿਹਤ ਦੇਖਭਾਲ ਦਾ ਹਿੱਸਾ ਹਨ। ਇਸ ਵਿੱਚ ਪ੍ਰਾਇਮਰੀ ਦੇਖਭਾਲ, ਸੈਕੰਡਰੀ ਦੇਖਭਾਲ, ਅਤੇ ਤੀਜੇ ਦਰਜੇ ਦੀ ਦੇਖਭਾਲ, ਅਤੇ ਨਾਲ ਹੀ ਜਨ ਸਿਹਤ ਵਿੱਚ ਦਿੱਤਾ ਗਿਆ ਕੰਮ ਵੀ ਸ਼ਾਮਲ ਹੈ। ਸਿਹਤ ਦੇ ਖੇਤਰਾਂ ਵਿੱਚ ਪਹੁੰਚ ਸਾਰੇ ਦੇਸ਼ਾਂ, ਸਮੁਦਾਇਆਂ ਅਤੇ ਵਿਅਕਤੀਆਂ ਵਿੱਚ ਵੱਖੋ-ਵੱਖਰੇ ਹੋ ਸਕਦੇ ਹਨ, ਜਿਹਨਾਂ ਦੀ ਮੁੱਖ ਤੌਰ ਤੇ ਸਮਾਜਿਕ ਅਤੇ ਆਰਥਿਕ ਹਾਲਤਾਂ ਦੇ ਨਾਲ-ਨਾਲ ਸਿਹਤ ਪਾਲਸੀਆਂ ਤੋਂ ਪ੍ਰਭਾਵਿਤ ਹੁੰਦਾ ਹੈ।ਮੁਲਕਾਂ ਅਤੇ ਅਧਿਕਾਰ ਖੇਤਰਾਂ ਵਿੱਚ ਵੱਖ-ਵੱਖ ਨੀਤੀਆਂ ਅਤੇ ਯੋਜਨਾਵਾਂ ਹਨ ਜੋ ਉਹਨਾਂ ਦੇ ਸੁਸਾਇਟੀਆਂ ਵਿੱਚ ਨਿੱਜੀ ਅਤੇ ਆਬਾਦੀ-ਅਧਾਰਤ ਸਿਹਤ ਦੇਖ-ਰੇਖ ਦੇ ਟੀਚਿਆਂ ਦੇ ਸਬੰਧ ਵਿੱਚ ਹਨ। ਹੈਲਥਕੇਅਰ ਪ੍ਰਣਾਲੀਆਂ ਨਿਸ਼ਚਤ ਆਬਾਦੀਆਂ ਦੀਆਂ ਸਿਹਤ ਲੋੜਾਂ ਨੂੰ ਪੂਰਾ ਕਰਨ ਲਈ ਸਥਾਪਿਤ ਕੀਤੀਆਂ ਗਈਆਂ ਸੰਸਥਾਵਾਂ ਹਨ। ਉਨ੍ਹਾਂ ਦੀ ਸਹੀ ਸੰਰਚਨਾ ਕੌਮੀ ਅਤੇ ਸਬਨੈਸ਼ਨਲ ਸੰਸਥਾਵਾਂ ਦੇ ਵਿਚਕਾਰ ਵੱਖਰੀ ਹੁੰਦੀ ਹੈ। ਕੁਝ ਦੇਸ਼ਾਂ ਅਤੇ ਅਧਿਕਾਰ ਖੇਤਰਾਂ ਵਿੱਚ, ਸਿਹਤ ਦੇਖ-ਰੇਖ ਦੀ ਯੋਜਨਾਬੰਦੀ ਨੂੰ ਮਾਰਕੀਟ ਭਾਗੀਦਾਰਾਂ ਦੇ ਵਿੱਚ ਵੰਡਿਆ ਜਾਂਦਾ ਹੈ, ਜਦੋਂ ਕਿ ਦੂਜਿਆਂ ਵਿੱਚ, ਯੋਜਨਾਵਾਂ ਸਰਕਾਰਾਂ ਜਾਂ ਹੋਰ ਤਾਲਮੇਲ ਵਾਲੀਆਂ ਸੰਸਥਾਵਾਂ ਵਿੱਚ ਵਧੇਰੇ ਕੇਂਦਰ ਬਣਾਉਂਦੇ ਹਨ। ਸਾਰੇ ਕੇਸਾਂ ਵਿੱਚ, ਵਰਲਡ ਹੈਲਥ ਆਰਗੇਨਾਈਜੇਸ਼ਨ (ਡਬਲਿਊ.ਐਚ.ਓ) ਦੇ ਅਨੁਸਾਰ, ਇੱਕ ਚੰਗੀ ਤਰ੍ਹਾਂ ਕੰਮ ਕਰਨ ਵਾਲੀ ਸਿਹਤ ਸੰਭਾਲ ਪ੍ਰਣਾਲੀ ਲਈ ਇੱਕ ਮਜ਼ਬੂਤ ਵਿੱਤੀ ਵਿਧੀ ਦੀ ਲੋੜ ਹੁੰਦੀ ਹੈ; ਇੱਕ ਚੰਗੀ ਤਰ੍ਹਾਂ ਸਿਖਲਾਈ ਪ੍ਰਾਪਤ ਅਤੇ ਢੁਕਵੀਂ ਅਦਾਇਗੀ ਕਰਮਚਾਰੀ; ਭਰੋਸੇਯੋਗ ਜਾਣਕਾਰੀ ਜਿਸ 'ਤੇ ਫੈਸਲਿਆਂ ਅਤੇ ਨੀਤੀਆਂ ਨੂੰ ਆਧਾਰ ਬਣਾਉਣਾ; ਅਤੇ ਗੁਣਵੱਤਾ ਵਾਲੀਆਂ ਦਵਾਈਆਂ ਅਤੇ ਤਕਨਾਲੋਜੀਆਂ ਨੂੰ ਪੇਸ਼ ਕਰਨ ਲਈ ਚੰਗੀ ਤਰ੍ਹਾਂ ਬਣਾਈ ਰੱਖਣ ਵਾਲੀਆਂ ਸਿਹਤ ਸਹੂਲਤਾਂ ਅਤੇ ਮਾਲ ਅਸਬਾਬ।ਹੈਲਥਕੇਅਰ ਕਿਸੇ ਦੇਸ਼ ਦੀ ਅਰਥ-ਵਿਵਸਥਾ ਦਾ ਇੱਕ ਅਹਿਮ ਹਿੱਸਾ ਯੋਗਦਾਨ ਪਾ ਸਕਦੀ ਹੈ। 2011 ਵਿੱਚ, ਹੈਲਥਕੇਅਰ ਇੰਡਸਟਰੀ ਨੇ ਓਈਸੀਡੀ ਦੇਸ਼ਾਂ ਦੇ 34 ਸਦੱਸਾਂ ਵਿੱਚ ਔਸਤ ਪ੍ਰਤੀ ਜੀਅ ਜੀਡੀਪੀ ਦੇ 9.3 ਪ੍ਰਤੀਸ਼ਤ ਜਾਂ 3,322 ਡਾਲਰ (ਪੀਪੀਪੀ-ਅਨੁਕੂਲ) ਦੀ ਖਪਤ ਕੀਤੀ ਸੀ। ਯੂ.
ਭੂਚਾਲ ਇੱਕ ਐਸੀ ਕੁਦਰਤ ਦੀ ਆਫਤ ਹੈ ਜਿਸ ਬਾਰੇ ਪਹਿਲਾਂ ਪਤਾ ਨਹੀਂ ਲੱਗਦਾ। ਖੋਜਾਂ ਤੋਂ ਬਾਅਦ ਭੂਚਾਲ ਆਉਣ ਦਾ ਕਾਰਨ ਇਹ ਮੰਨਿਆ ਗਿਆ ਕਿ ਜ਼ਮੀਨ ਦੀ ਤਹਿ ਜੋ ਹੇਠਾਂ ਹੈ, ਉਹ ਸਖਤ ਸਲੈਬਾਂ ਦੀ ਬਣੀ ਹੋਈ ਹੈ। ਇਨ੍ਹਾਂ ਹੇਠਲੀਆਂ ਸਲੈਬਾਂ ਨੂੰ ਟੈਕਟੋਨਿਕ ਪਲੇਟਾਂ ਵੀ ਕਹਿੰਦੇ ਹਨ, ਇਹ ਪਲੇਟਾਂ ਆਪਸ 'ਚ ਜੁੜੀਆਂ ਹੋਈਆਂ ਹਨ ਜੋ ਉਪਰ ਥੱਲੇ ਹਰਕਤ ਕਰਦੀਆਂ ਰਹਿੰਦੀਆਂ ਹਨ। ਉਨ੍ਹਾਂ ਅੰਦਰ ਆਪਸੀ ਦਬਾਅ ਇੱਕ ਜਗ੍ਹਾ ਤੋਂ ਹਿੱਲ ਜਾਣ ਨਾਲ ਜਾਂ ਟੁੱਟ ਜਾਣ ਕਾਰਨ ਵਧ ਜਾਂਦਾ ਹੈ ਅਤੇ ਉਹ ਪਲੇਟਾਂ ਆਪਣੀ ਜਗ੍ਹਾ ਤੋਂ ਖਿਸਕ ਜਾਂਦੀਆਂ ਹਨ। ਇਨ੍ਹਾਂ ਪਲੇਟਾਂ ਦੀ ਜਗ੍ਹਾ 'ਚ ਬਦਲਾਅ ਆਉਣ ਕਾਰਨ ਆਪਸੀ ਟਕਰਾਅ ਵੀ ਹੁੰਦਾ ਹੈ ਜਾਂ ਆਪਸ ਵਿੱਚ ਖਹਿੰਦੀਆਂ ਹਨ ਜਿਸ ਕਾਰਨ ਧਰਤੀ ਅੰਦਰ ਝਟਕੇ ਲੱਗਦੇ ਹਨ ਜਿਸ ਨੂੰ ਭੂਚਾਲ ਕਹਿੰਦੇ ਹਨ ਜਿਸ ਨਾਲ ਧਰਤੀ ਕੰਬਦੀ ਹੈ।
ਵਿਸ਼ਵ ਵਾਤਾਵਰਣ ਦਿਵਸ 5 ਜੂਨ ਨੂੰ ਇਸ ਮਕਸਦ ਨਾਲ ਦੁਨੀਆ ਭਰ ‘ਚ ਮਨਾਇਆ ਜਾਂਦਾ ਹੈ ਤਾਂ ਕਿ ਇਸ ਧਰਤੀ ਤੇ ਰਹਿ ਰਹੇ ਲੋਕਾਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਕੀਤਾ ਜਾ ਸਕੇ। ਵਿਸ਼ਵ ਵਾਤਾਵਰਣ ਦਿਵਸ ਮਨਾਉਣ ਦੀ ਲੋੜ ਉਦੋਂ ਹੀ ਪਈ ਜਦੋਂ ਚਾਰ ਚੁਫੇਰਿਓਂ ਹਵਾ, ਪਾਣੀ ਤੇ ਧਰਤੀ ਦਾ ਪ੍ਰਦੂਸ਼ਣ ਲਗਾਤਾਰ ਵੱਧਣ ਲਗਾ। ਇਸ ਪ੍ਰਦੂਸ਼ਣ ਦੇ ਆਲਮੀ ਪੱਧਰ ‘ਤੇ ਬਹੁਤ ਹੀ ਡੂੰਘੇ ਤੇ ਮਾੜੇ ਪ੍ਰਭਾਵ ਪਾਏ ਹਨ। ਪ੍ਰਦੂਸ਼ਣ ਦੇ ਇਹਨਾਂ ਪੈ ਰਹੇ ਪ੍ਰਭਾਵਾਂ ਕਾਰਨ ਹੀ ਸੰਯੁਕਤ ਰਾਸ਼ਟਰ ਸੰਸਥਾ ਦੁਨੀਆ ਭਰ ਦੀਆਂ ਸਰਕਾਰਾਂ ਨੂੰ ਇੱਕ ਮੰਚ ਤੇ ਇਕੱਠੀਆਂ ਕਰ ਕੇ ਇਸ ਗੰਭੀਰ ਮਸਲੇ ਨੂੰ ਸਮਝਣ ਅਤੇ ਇਸ ਦੇ ਹਲ ਤਲਾਸ਼ਣ ਲਈ ਯਤਨਸ਼ੀਲ ਹੈ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਮਾਸਪੇਸ਼ੀਆਂ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਭਾਰਤ ਦਾ ਆਜ਼ਾਦੀ ਸੰਗਰਾਮ ਜਾਂ ਭਾਰਤ ਦਾ ਅਜ਼ਾਦੀ ਅੰਦੋਲਨ ਜਾਂ ਭਾਰਤ ਦੀ ਕੌਮੀ ਮੁਕਤੀ ਕ੍ਰਾਂਤੀ 19ਵੀਂ ਅਤੇ 20ਵੀਂ ਸਦੀ ਦੌਰਾਨ ਵਾਪਰੇ ਵਿਸ਼ਵ ਦੇ ਅਹਿਮ ਇਨਕਲਾਬਾਂ ਵਿੱਚੋਂ ਇੱਕ ਹੈ। ਇਸ ਦੇ ਨਤੀਜੇ ਵਜੋਂ 15 ਅਗਸਤ 1947 ਨੂੰ ਭਾਰਤ ਵਿੱਚੋਂ ਬਰਤਾਨਵੀ ਰਾਜ ਦਾ ਅੰਤ ਹੋ ਗਿਆ ਅਤੇ ਪੰਡਿਤ ਜਵਾਹਰ ਲਾਲ ਨਹਿਰੂ ਦੀ ਅਗਵਾਈ ਹੇਠ ਭਾਰਤ ਸਰਕਾਰ ਵਲੋਂ ਦੇਸ਼ ਦੀ ਵਾਗਡੋਰ ਸੰਭਾਲਣ ਨਾਲ ਭਾਰਤ ਦੇ ਰਾਸ਼ਟਰੀ ਰਾਜ ਦੀ ਸਥਾਪਨਾ ਹੋਈ।
ਪਾਣੀ ਦੀ ਸੰਭਾਲ (ਅੰਗਰੇਜ਼ੀ ਵਿੱਚ: Water conservation) ਵਿੱਚ ਤਾਜ਼ੇ ਪਾਣੀ ਦੇ ਕੁਦਰਤੀ ਸਰੋਤਾਂ ਦਾ ਨਿਰੰਤਰ ਪ੍ਰਬੰਧਨ ਕਰਨ ਲਈ, ਪਣ (ਹਾਈਡ੍ਰੋਸਫੀਅਰ) ਨੂੰ ਬਚਾਉਣ ਲਈ, ਅਤੇ ਮੌਜੂਦਾ ਅਤੇ ਭਵਿੱਖ ਦੀ ਮਨੁੱਖੀ ਪਾਣੀ ਦੀ ਮੰਗ ਨੂੰ ਪੂਰਾ ਕਰਨ ਲਈ ਸਾਰੀਆਂ ਨੀਤੀਆਂ, ਰਣਨੀਤੀਆਂ ਅਤੇ ਗਤੀਵਿਧੀਆਂ ਸ਼ਾਮਲ ਹਨ। ਆਬਾਦੀ, ਘਰੇਲੂ ਆਕਾਰ ਅਤੇ ਵਿਕਾਸ ਅਤੇ ਅਮੀਰਤਾ ਸਭ ਇਸ ਨੂੰ ਪ੍ਰਭਾਵਤ ਕਰਦੇ ਹਨ ਕਿ ਪਾਣੀ ਦੀ ਵਰਤੋਂ ਕਿੰਨੀ ਕੀਤੀ ਜਾਂਦੀ ਹੈ। ਮੌਸਮ ਵਿੱਚ ਤਬਦੀਲੀ ਵਰਗੇ ਕਾਰਕਾਂ ਨੇ ਕੁਦਰਤੀ ਜਲ ਸਰੋਤਾਂ ਉੱਤੇ ਖਾਸ ਕਰਕੇ ਨਿਰਮਾਣ ਅਤੇ ਖੇਤੀਬਾੜੀ ਸਿੰਚਾਈ ਉੱਤੇ ਦਬਾਅ ਵਧਾਇਆ ਹੈ। ਯੂ.ਐਸ.
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਇੱਕ ਸਿੱਖ ਮਹਾਰਾਜਾ ਸੀ ਜਿੰਨਾ ਨੂੰ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਜਰਨੈਲ ਸਿੰਘ ਭਿੰਡਰਾਂਵਾਲੇ (ਜਨਮ ਨਾਮ: ਜਰਨੈਲ ਸਿੰਘ ਬਰਾੜ; 2 ਜੂਨ, 1947 - 6 ਜੂਨ, 1984) ਸਿੱਖ ਧਾਰਮਿਕ ਸੰਗਠਨ ਦਮਦਮੀ ਟਕਸਾਲ ਦੇ ਇੱਕ ਆਗੂ ਸਨ। 1978 ਦੇ ਸਿੱਖ-ਨਿਰੰਕਾਰੀ ਸੰਘਰਸ਼ ਵਿੱਚ ਸ਼ਾਮਲ ਹੋਣ ਕਰਕੇ ਉਹਨਾਂ ਨੂੰ ਪ੍ਰਮੁੱਖਤਾ ਮਿਲੀ। ਉਹ ਪੰਜਾਬ ਵਿੱਚ ਮੁੜ-ਸੁਰਜੀਤੀਵਾਦੀ ਅਤੇ ਬਾਗ਼ੀ ਲਹਿਰ ਦਾ ਪ੍ਰਤੀਕ ਬਣੇ। ਉਹਨਾਂ ਨੂੰ ਅਤੇ ਉਹਨਾਂ ਦੇ ਹਥਿਆਰਬੰਦ ਸਾਥੀਆਂ ਨੂੰ ਗੋਲਡਨ ਟੈਂਪਲ ਕੰਪਲੈਕਸ ਤੋਂ ਹਟਾਉਣ ਲਈ ਆਪ੍ਰੇਸ਼ਨ ਬਲਿਊਸਟਾਰ ਸ਼ੁਰੂ ਕੀਤਾ ਗਿਆ ਸੀ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਪ੍ਰਗਟ ਤੇ ਸਦੀਵੀ ਕਾਲ ਲਿਯੀ ਗੁਰੂ ਹਨ । ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ ਅਕਤੂਬਰ 1708 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ ਜਾਂ ਇਹ ਕਹਿ ਲਿਆ ਜਾਵੇ ਕਿ ਇਸਲਾਮਿਕ ਰਹੱਸਵਾਦ ਨੂੰ ਸੂਫ਼ੀਵਾਦ ਜਾਂ ਤਸਉਫ਼ ਕਿਹਾ ਜਾਂਦਾ ਹੈ। ਇਸ ਵਿੱਚ ਮਸਤ ਹੋਣ ਵਾਲੇ ਸੂਫ਼ੀ ਨੂੰ ਅਹਿਲੇ ਹੱਕ ਆਖਦੇ ਹਨ।ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿੱਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇੱਕ ਮਘਦੀ ਧੂਣੀ ਸੀ ਤੇ ਇੱਕ ਲਟਾ-ਲਟ ਬਲਦੀ ਲਾਟ।”
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿੱਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਉਚਿਤ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।‘ਲੋਕ ਖੇਡ’ ‘ਲੋਕ’ ਅਤੇ ‘ਖੇਡ’ ਸ਼ਬਦਾਂ ਦੇ ਮੇਲ ਨਾਲ ਬਣਿਆ ਹੈ। ਇਸਦਾ ਅਰਥ ਹੈ। ‘ਲੋਕ ਦੀ ਖੇਡ’। ‘ਲੋਕ’ ਸ਼ਬਦ ਵਾਸਤਵ ਵਿੱਚ ਅੰਗਰੇਜ਼ੀ ਦੇ ਫੋਕ ਦਾ ਪਰਿਯਾਇ ਹੈ। ਜੋ ਨਗਰ ਅਤੇ ਪਿੰਡ ਦੀ ਸਾਰੀ ਜਨਤਾ ਦਾ ਭਾਵ ਹੈ। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ ਮਨ ਪਰਚਾਣਾ ਹੈ। ਲੋਕਖੇਡ ਦਾ ਮਨ ਪਰਚਾਵਾ ਹੋਣਾ ਬਹੁਤ ਜ਼ਰੂਰੀ ਹੈ। ਪਰ ਮਨ ਪਰਚਾਵੇ ਦੇ ਨਾਲ-ਨਾਲ ਇਹ ਮਨੁੱਖ ਨੂੰ ਸਰੀਰਿਕ ਤੇ ਮਾਨਸਿਕ ਸ਼ਕਤੀ ਵੀ ਦਿੰਦੀਆਂ ਹਨ। ਇਨ੍ਹਾਂ ਦਾ ਮਨੁੱਖ ਦੇ ਜੀਵਨ ਨਾਲ ਡੂੰਘਾ ਸੰਬੰਧ ਹੈ।ਲੋਕ-ਖੇਡਾਂ ਦੀ ਖ਼ਾਸੀਅਤ ਇਹ ਹੈ ਕਿ ਇਹ ਕਿਸੇ ਕਰੜੇ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ। ਕੋਈ ਸਮਾਂ-ਸਥਾਨ ਵੀ ਨਿਸ਼ਚਿਤ ਨਹੀਂ, ਗਰਮੀਆਂ ਨੂੰ ਦੁਪਿਹਰਾ ਸਮੇਂ, ਰਾਤ ਨੂੰ ਚਾਨਣੀਆਂ ਰਾਤਾਂ ਵਿਚ, ਖੁੱਲ੍ਹਿਆ ਵਿਹੜਿਆਂ, ਗਲੀਆਂ, ਜੂਹਾਂ, ਟਾਹਲੀਆਂ, ਬਰੋਟਿਆਂ ਦੀਆਂ ਛਾਂਵਾਂ ਅਤੇ ਕਿਸੇ ਵੀ ਮੋਕਲੀ ਥਾਂ 'ਤੇ ਇਹ ਖੇਡੀਆਂ ਜਾਂਦੀਆਂ ਹਨ। ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ, ਸਥਾਨਿਕ ਉਪਲਬਧ ਸਮਗਰੀ ਤੋਂ ਹੀ ਕੰਮ ਸਾਰ ਲਿਆ।
ਇੱਕ ਪ੍ਰੋਗਰਾਮਿੰਗ ਭਾਸ਼ਾ ਇੱਕ ਬਣਾਵਟੀ ਭਾਸ਼ਾ ਹੁੰਦੀ ਹੈ, ਜਿਸ ਨੂੰ ਕਿ ਸੰਗਣਨਾਵਾਂ ਨੂੰ ਕਿਸੇ ਮਸ਼ੀਨ (ਵਿਸ਼ੇਸ਼ ਤੌਰ ’ਤੇ ਇੱਕ ਕੰਪਿਊਟਰ) ਨੂੰ ਅਭਿਵਿਅਕਤ ਕਰਨ ਲਈ ਡਿਜਾਈਨ ਕੀਤਾ ਜਾਂਦਾ ਹੈ। ਪ੍ਰੋਗਰਾਮਿੰਗ ਭਾਸ਼ਾਵਾਂ ਦਾ ਪ੍ਰਯੋਗ ਅਸੀਂ ਪ੍ਰੋਗਰਾਮ ਲਿਖਣ ਦੇ ਲਈ, ਕਲਨ ਵਿਧੀਆਂ ਨੂੰ ਠੀਕ ਰੂਪ ਨਾਲ ਵਿਅਕਤ ਕਰਨ ਦੇ ਲਈ, ਜਾਂ ਮਨੁੱਖੀ ਸੰਚਾਰ ਦੇ ਇੱਕ ਸਾਧਨ ਦੇ ਰੂਪ ਵਿੱਚ ਵੀ ਕਰ ਸਕਦੇ ਹਾਂ।
ਸੁਰਜੀਤ ਪਾਤਰ (ਜਨਮ 14 ਜਨਵਰੀ 1945) ਇੱਕ ਪੰਜਾਬੀ ਸ਼ਾਇਰ ਹੈ। ਉਸਨੇ 1960ਵਿਆਂ ਵਿੱਚ ਆਪਣੀਆਂ ਕਵਿਤਾਵਾਂ ਪ੍ਰਕਾਸ਼ਿਤ ਕਰਨੀਆਂ ਸ਼ੁਰੂ ਕੀਤੀਆਂ ਸਨ ਅਤੇ ਅੱਜ ਤੱਕ ਨਿਰੰਤਰ ਕਾਵਿ-ਸਿਰਜਣਾ ਵਿੱਚ ਕਰਮਸ਼ੀਲ ਹੈ। ਉਹਦੀ ਸਖਸ਼ੀਅਤ 'ਕਵਿਤਾ ਦੀ ਵਿਆਪਕ ਸਮਾਜਿਕ ਅਪੀਲ ਤੇ ਗੰਭੀਰਤਾ' ਦਾ ਸੁੰਦਰ ਸੁਮੇਲ ਹੈ। ਆਲੋਚਕਾਂ ਨੇ ਉਸਨੂੰ ਖੂਬ ਸਰਾਹਿਆ ਹੈ। ਸਮਾਜ ਵਿੱਚ ਰਾਜਨੀਤਕ ਚੇਤਨਾ ਅਤੇ ਤਤਕਾਲੀ ਜ਼ਬਰ ਦੇ ਵਿਰੋਧ ਦੇ ਰੂਪ ਵਿੱਚ ਉਹਨਾਂ ਦੀ ਕਵਿਤਾ ਸਾਹਮਣੇ ਆਉਂਦੀ ਹੈ।
ਅਜੀਤ ਕੌਰ (ਜਨਮ 16 ਨਵੰਬਰ 1934-) ਆਜ਼ਾਦੀ ਦੇ ਬਾਅਦ ਦੀ ਪੰਜਾਬੀ ਸਾਹਿਤਕਾਰ ਹੈ। ਉਹ ਪੰਜਾਬੀ ਗਲਪ ਖਾਸ ਕਰ ਕਹਾਣੀ ਦੀ ਇੱਕ ਵਿਲੱਖਣ ਦਸਤਖ਼ਤ ਹੈ ਜਿਸ ਨੇ "ਔਰਤ ਮਰਦ ਦੇ ਸੰਬੰਧਾਂ ਨੂੰ ਬੜੀ ਬੇ-ਵਾਕੀ ਤੇ ਡੂੰਘਾਈ ਵਿੱਚ ਪੇਸ਼ ਕੀਤਾ ਹੈ। ਅਤੇ ਮਨੁੱਖੀ ਜੀਵਨ ਦੀਆਂ ਭਾਵਨਾਵਾਂ, ਤੀਵੀਂ-ਮਰਦ ਦੇ ਰਿਸ਼ਤੇ ਦੀ ਖੂਬਸੂਰਤੀ ਤੇ ਜਜ਼ਬਾਤੀ ਟੱਕਰਾਂ ਨੂੰ, ਇਕੱਲਤਾ ਦੀ ਉਦਾਸੀ ਨੂੰ, ਮਨੁੱਖੀ ਰਿਸ਼ਤਿਆਂ ਦੀਆਂ ਉਲਝਣਾਂ ਨੂੰ, ਪੰਜਾਬ ਦੇ ਸੰਤਾਪ ਨੂੰ ਬੜੀ ਦਲੇਰੀ ਨਾਲ ਬਿਆਨ ਕੀਤਾ ਹੈ।" ਸਾਥੀ ਲੁਧਿਆਣਵੀ ਅਨੁਸਾਰ "ਦਿੱਲੀ ਦੀ ਗੁਰਬਤ ਅਤੇ ਭ੍ਰਿਸ਼ਟਾਚਾਰ ਅਤੇ ਆਮ ਤੌਰ 'ਤੇ ਦੇਸ ਦੇ ਵਧ ਰਹੇ ਸੰਤਾਪ ਤੋਂ ਲੈ ਕੇ ਪੰਜਾਬ ਦੀ ਅੱਸੀਵਆਂ ਦੀ ਸਥਿਤੀ ਚੋਂ ਪੈਦਾ ਹੋਏ ਦੁਖ਼ਾਂਤ ਤੀਕ ਉਸ ਦੀ ਕਲਮ ਨੇ ਬੜੀ ਸ਼ਿੱਦਤ ਨਾਲ਼ ਲੇਖ਼ ਅਤੇ ਕਹਾਣੀਆਂ ਲਿਖ਼ੀਆਂ ਹਨ।" ਉਹਨਾਂ ਦੀਆਂ ਰਚਨਾਵਾਂ ਵਿੱਚ ਨਾ ਕੇਵਲ ਨਾਰੀ ਦਾ ਸੰਘਰਸ਼ ਰੇਖਾਂਕਿਤ ਹੁੰਦਾ ਹੈ ਸਗੋਂ ਸਮਾਜਕ ਅਤੇ ਸਿਆਸੀ ਵਿਗਾੜਾਂ ਅਤੇ ਸੱਤਾ ਦੇ ਗਲਿਆਰਿਆਂ ਵਿੱਚ ਵਿਆਪਤ ਬੇਸ਼ਰਮ ਭ੍ਰਿਸ਼ਟਾਚਾਰ ਦੇ ਵਿਰੁੱਧ ਇੱਕ ਜ਼ੋਰਦਾਰ ਮੁਹਿੰਮ ਵੀ ਨਜ਼ਰ ਆਉਂਦੀ ਹੈ।ਅਜੀਤ ਕੌਰ ਦਾ ਨਾਰੀਵਾਦ ਬਾਰੇ ਖਿਆਲ ਹੈ ਕਿ ਨਾਰੀਵਾਦ ਦਾ ਮਤਲਬ ਆਪਣੇ ਅੰਦਰ ਮਜ਼ਬੂਤੀ ਪੈਦਾ ਕਰਨੀ ਹੈ, ਸਿਰਫ਼ ਮਰਦਾਂ ਦੇ ਵਿਰੁੱਧ ਹੋਣਾ ਹੀ ਇਸ ਦਾ ਮਤਲਬ ਨਹੀਂ।
ਗ੍ਰੀਨ ਹਾਓਸ ਪ੍ਰਭਾਵ ਹਵਾ ਵਿੱਚ ਕਾਰਬਨ ਡਾਈਆਕਸਾਈਡ ਦੀ ਮਾਤਰਾ ਵਧਣ ਨਾਲ ਸੰਸਾਰਕ ਗਰਮੀ ਪੈਦਾ ਹੁੰਦੀ ਹੈ ਜਿਸ ਦਾ ਭਾਵ ਧਰਤੀ ਦੁਆਲੇ ਤਾਪਮਾਨ ਦਾ ਵਧਣਾ ਹੈ। ਜਿਵੇਂ ਜਿਵੇਂ ਕਾਰਬਨ ਡਾਈਆਕਸਾਈਡ ਦੀ ਮਿਕਦਾਰ ਵਧਦੀ ਹੈ ਧਰਤੀ ਦਾ ਵਾਯੂਮੰਡਲ ਹੋਰ ਜ਼ਿਆਦਾ ਗਰਮੀ ਵਿੱਚ ਘਿਰਦਾ ਜਾਂਦਾ ਹੈ। ਤਾਪਮਾਨ ਦਾ ਜਰਾ ਜਿਨਾ ਵਾਧਾ ਵੀ ਪਾਣੀ ਨੂੰ ਫੈਲਾਉਂਦਾ ਹੈ ਤੇ ਸਮੁੰਦਰ ਦਾ ਪੱਧਰ ਉੱਚਾ ਹੋ ਜਾਂਦਾ ਹੈ ਤੇ ਗਰਮ ਹਵਾਵਾਂ ਨਾਲ ਧਰਤੀ ਦੇ ਧਰੁਵਾਂ ਤੇ ਜੰਮੀ ਬਰਫ ਦਾ ਕੁਝ ਹਿੱਸਾ ਪਿਘਲ ਜਾਂਦਾ ਹੈ। ਵਿਗਿਆਨੀਆਂ ਦਾ ਵਿਚਾਰ ਹੈ ਕਿ ਜੇ ਤਾਪਮਾਨ ਦਾ ਵਾਧਾ ਅੱਜ ਵਾਲੀ ਦਰ ਨਾਲ ਚੱਲਦਾ ਰਿਹਾ ਤਾਂ ਅਗਲੇ ਪੰਜਾਹ ਸਾਲਾਂ ਵਿੱਚ ਔਸਤ ਧਰਤੀ ਦਾ ਤਾਪਮਾਨ 1.5 ਤੋਂ 4 ਤੱਕ ਵਧ ਜਾਵੇਗਾ। ਇਸ ਪ੍ਰਭਾਵ ਦਾ 1824 'ਚ ਪਹਿਲੀ ਵਾਰ ਪਤਾ ਜੋਸਫ ਫੌਰੀਅਰ ਨੇ ਲਗਾਇਆ। ਧਰਤੀ ਦੇ ਨਾਲ ਨਾਲ ਦੂਜੇ ਗ੍ਰਹਿ ਮੰਗਲ, ਵੀਨਸ ਅਤੇ ਉਪ ਗ੍ਰਹਿ ਟਾਈਟਨ ਤੇ ਵੀ ਗ੍ਰੀਨ ਹਾਓਸ ਦਾ ਪ੍ਰਭਾਵ ਹੁੰਦਾ ਹੈ। ਗ੍ਰੀਨ ਹਾਓਸ ਪ੍ਰਭਾਵ 'ਚ ਹੇਠ ਲਿਖਿਆ ਦਾ ਹਿਸਾ ਹੈ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਉਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਸੀ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ 'ਤੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।ਉਹ 1967 ਵਿੱਚ ਸਾਹਿਤ ਅਕਾਦਮੀ (ਭਾਰਤ ਦੀ ਨੈਸ਼ਨਲ ਅਕੈਡਮੀ ਆਫ਼ ਲੈਟਰਜ਼) ਦੁਆਰਾ ਦਿੱਤੇ ਗਏ ਸਾਹਿਤ ਅਕਾਦਮੀ ਪੁਰਸਕਾਰ ਦਾ ਸਭ ਤੋਂ ਘੱਟ ਉਮਰ ਦਾ ਪ੍ਰਾਪਤ ਕਰਤਾ ਬਣ ਗਿਆ, ਜੋ ਕਿ ਪੂਰਨ ਭਗਤ, 'ਲੂਣਾ(1965) ਦੀ ਪ੍ਰਾਚੀਨ ਕਥਾ 'ਤੇ ਆਧਾਰਿਤ ਉਸ ਦੇ ਮਹਾਂਕਾਵਿ ਨਾਟਕ ਲਈ ਮਿਲਿਆ ਸੀ । ਆਧੁਨਿਕ ਪੰਜਾਬੀ ਸਾਹਿਤ ਵਿੱਚ ਇੱਕ ਮਹਾਨ ਰਚਨਾ ਅਤੇ ਜਿਸਨੇ ਆਧੁਨਿਕ ਪੰਜਾਬੀ ਕਿੱਸੇ ਦੀ ਇੱਕ ਨਵੀਂ ਵਿਧਾ ਵੀ ਬਣਾਈ ਹੈ। ਅੱਜ, ਉਸ ਦੀ ਸ਼ਾਇਰੀ ਮੋਹਨ ਸਿੰਘ (ਕਵਿਤਾ) ਅਤੇ ਅੰਮ੍ਰਿਤਾ ਪ੍ਰੀਤਮ ਵਰਗੇ ਆਧੁਨਿਕ ਪੰਜਾਬੀ ਕਵਿਤਾ ਦੇ ਦਿੱਗਜਾਂ,ਦੇ ਨਾਲ ਬਰਾਬਰੀ 'ਤੇ ਖੜ੍ਹੀ ਹੈ, ਜੋ ਸਾਰੇ ਭਾਰਤ-ਪਾਕਿਸਤਾਨ ਸਰਹੱਦ ਦੇ ਦੋਵੇਂ ਪਾਸੇ ਪ੍ਰਸਿੱਧ ਹਨ।
ਨਵਿਆਉਣਯੋਗ ਊਰਜਾ (ਅੰਗਰੇਜ਼ੀ: renewable energy) ਵਿੱਚ ਉਹ ਸਾਰੇ ਉਰਜਾ ਰੂਪ ਸ਼ਾਮਿਲ ਹਨ ਜੋ ਪ੍ਰਦੂਸ਼ਣਕਾਰੀ ਨਹੀਂ ਹਨ ਅਤੇ ਜਿਹਨਾਂ ਦੇ ਸਰੋਤ ਦਾ ਖਾਤਮਾ ਕਦੇ ਨਹੀਂ ਹੁੰਦਾ, ਜਾਂ ਜਿਹਨਾਂ ਦੇ ਸਰੋਤ ਦੀ ਸਵੈ ਭਰਪਾਈ ਹੁੰਦੀ ਰਹਿੰਦੀ ਹੈ। ਸੂਰਜੀ ਊਰਜਾ, ਪੌਣ ਊਰਜਾ, ਜਲ ਉਰਜਾ, ਜਵਾਰ-ਜਵਾਰਭਾਟਾ ਤੋਂ ਪ੍ਰਾਪਤ ਉਰਜਾ, ਜੈਵਪੁੰਜ, ਜੈਵ ਬਾਲਣ ਆਦਿ ਨਵਿਆਉਣਯੋਗ ਊਰਜਾ ਦੇ ਕੁੱਝ ਉਦਾਹਰਨ ਹਨ।
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।ਪ੍ਰਦੂਸ਼ਣ ਦੀਆਂ ਮੁੱਖ ਕਿਸਮਾਂ ਵਿੱਚ ਸ਼ਾਮਲ ਹਨ:
ਦਲੀਪ ਕੌਰ ਟਿਵਾਣਾ (4 ਮਈ 1935 - 31 ਜਨਵਰੀ 2020) ਇੱਕ ਪੰਜਾਬੀ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਸੀ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਹਨਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ 'ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ।ਟਿਵਾਣਾ ਨੂੰ 1971 ਵਿੱਚ ਆਪਣੇ ਨਾਵਲ ਏਹੁ ਹਮਾਰਾ ਜੀਵਣਾ ਲਈ ਸਾਹਿਤ ਅਕਾਦਮੀ ਇਨਾਮ ਮਿਲਿਆ।
ਲਾਲਾ ਧਨੀ ਰਾਮ ਚਾਤ੍ਰਿਕ (4 ਅਕਤੂਬਰ 1876– 18 ਦਸੰਬਰ 1954) ਆਧੁਨਿਕ ਪੰਜਾਬੀ ਕਵਿਤਾ ਦੇ ਸੰਸਥਾਪਕ ਮੰਨੇ ਜਾਂਦੇ ਹਨ। ਉਹਨਾਂ ਦੀਆਂ ਰਚਨਾਵਾਂ ਪ੍ਰਾਚੀਨ ਅਤੇ ਨਵੀਂ ਪੰਜਾਬੀ ਕਵਿਤਾ ਵਿਚਕਾਰ ਕੜੀ ਹਨ। ਗੁਰਮੁਖੀ ਲਿਪੀ ਲਈ ਟਾਈਪ ਸੈੱਟ ਨੂੰ ਮਿਆਰੀ ਬਣਾਉਣ ਦਾ ਸਿਹਰਾ ਵੀ ਉਹਨਾਂ ਨੂੰ ਜਾਂਦਾ ਹੈ। ਉਹ ਹੀ ਸਭ ਤੋਂ ਪਹਿਲੇ ਵਿਦਵਾਨ ਹਨ, ਜਿਹਨਾਂ ਨੂੰ ਸਾਹਿਤ ਸੇਵਾ ਦੇ ਬਦਲੇ ਉਹਨਾਂ ਦੀ 75ਵੀਂ ਬਰਸੀ ਉੱਤੇ ਅਭਿਨੰਦਨ ਗਰੰਥ ਸਮਰਪਤ ਕਰਕੇ ਸਨਮਾਨਿਤ ਕੀਤਾ ਗਿਆ।
ਮਿੱਟੀ ਜਾਂਚ ਜਾਂ ਮਿੱਟੀ ਪਰਖ਼ ਕਈ ਸੰਭਵ ਕਾਰਨਾਂ ਵਿਚੋਂ ਇਕ ਜਾਂ ਇਕ ਤੋਂ ਵੱਧ ਮਿੱਟੀ ਦੇ ਵਿਸ਼ਲੇਸ਼ਣਾਂ ਦਾ ਸੰਦਰਭ ਕਰ ਸਕਦੀ ਹੈ। ਖੇਤੀਬਾੜੀ ਵਿਚ ਖਾਦ ਦੀਆਂ ਸਿਫਾਰਸ਼ਾਂ ਨੂੰ ਨਿਰਧਾਰਤ ਕਰਨ ਲਈ ਸੰਭਾਵਤ ਢੰਗ ਨਾਲ ਪੌਦੇ ਨੂੰ ਉਪਲੱਬਧ ਪਦਾਰਥਾਂ ਦੇ ਸੰਕੇਤਾਂ ਦਾ ਅਨੁਮਾਨ ਲਗਾਉਣ ਲਈ ਸਭ ਤੋਂ ਵੱਧ ਮਿੱਟੀ ਜਾਂਚ ਪਲਾਂਟ ਆਯੋਜਤ ਕੀਤੇ ਗਏ ਹਨ। ਹੋਰ ਮਿੱਟੀ ਜਾਂਚਾਂ ਇੰਜੀਨੀਅਰਿੰਗ (ਭੂ-ਤਕਨੀਕੀ), ਭੂ-ਰਸਾਇਣਕ ਜਾਂ ਵਾਤਾਵਰਣ ਜਾਂਚ ਲਈ ਕੀਤੀਆਂ ਜਾ ਸਕਦੀਆਂ ਹਨ।
ਸ਼ਾਹ ਹੁਸੈਨ (1538–1599) ਪੰਜਾਬੀ ਸੂਫ਼ੀ ਕਵੀ ਅਤੇ ਸੰਤ ਸਨ। ਇਹਨਾਂ ਨੇ ਮੁੱਖ ਤੌਰ ਤੇ ਕਾਫ਼ੀ ਕਾਵਿ-ਰੂਪ ਵਿੱਚ ਰਚਨਾ ਕੀਤੀ ਹੈ। ਉਨ੍ਹਾਂ ਦੇ ਪਿਤਾ ਜੀ ਸ਼ੇਖ ਉਸਮਾਨ ਢੱਡੇ ਜੁਲਾਹੇ ਦਾ ਕੰਮ ਕਰਦੇ ਸਨ। ਉਨ੍ਹਾਂ ਦਾ ਜਨਮ ਲਾਹੌਰ (ਪਾਕਿਸਤਾਨ) ਵਿੱਚ ਹੋਇਆ। ਉਹ ਅਕਬਰ ਅਤੇ ਜਹਾਂਗੀਰ ਦੇ ਸਮਕਾਲੀ ਸਨ । ਉਨ੍ਹਾਂ ਦੇ ਗੁਰੂ ਅਰਜਨ ਦੇਵ ਜੀ ਅਤੇ ਛੱਜੂ ਭਗਤ ਨਾਲ ਗੂੜ੍ਹੇ ਸੰਬੰਧ ਸਨ। ਉਨ੍ਹਾਂ ਨੂੰ ਪੰਜਾਬੀ ਵਿੱਚ ਕਾਫ਼ੀ ਦਾ ਮੋਢੀ ਵੀ ਮੰਨਿਆਂ ਜਾਂਦਾ ਹੈ। ਉਨ੍ਹਾਂ ਦੀਆਂ ਕਾਵਿ-ਜੁਗਤਾਂ (ਬਿੰਬ,ਪ੍ਰਤੀਕ ਅਤੇ ਅਲੰਕਾਰ ਆਦਿ) ਉਸ ਸਮੇਂ ਦੀ ਚਰਖੇ ਅਤੇ ਖੱਡੀ ਦੇ ਆਲੇ ਦੁਆਲੇ ਘੁੰਮਦੀ ਆਰਥਿਕਤਾ ਨਾਲ ਜੁੜੇ ਹੋਏ ਹਨ।
ਬੱਚਿਆਂ ਲਈ ਮੁਫ਼ਤ ਅਤੇ ਲਾਜ਼ਮੀ ਸਿੱਖਿਆ ਦਾ ਅਧਿਕਾਰ ਕਨੂੰਨ-2009
ਬੱਚਿਆਂ ਲਈ ਮੁਫ਼ਤ ਅਤੇ ਲਾਜ਼ਮੀ ਸਿੱਖਿਆ ਐਕਟ ਜਾਂ ਸਿੱਖਿਆ ਦਾ ਅਧਿਕਾਰ ਕਨੂੰਨ (ਆਰਟੀਈ) ਭਾਰਤ ਦੀ ਸੰਸਦ ਵੱਲੋਂ 4 ਅਗਸਤ 2009 ਨੂੰ ਬਣਾਇਆ ਗਿਆ।ਇਹ ਭਾਰਤ ਦੀ ਸੰਸਦ ਦਾ ਭਾਰਤੀ ਸੰਵਿਧਾਨ ਦੇ ਆਰਟੀਕਲ 21 ਏ ਦੇ ਤਹਿਤ ਭਾਰਤ ਵਿੱਚ 6 ਤੋਂ 14 ਸਾਲ ਦੇ ਬੱਚਿਆਂ ਦੀ ਮੁਫ਼ਤ ਅਤੇ ਲਾਜ਼ਮੀ ਸਿੱਖਿਆ ਦੀ ਮਹੱਤਤਾ ਅਤੇ ਪ੍ਰਗਟਾਅ ਦਾ ਰੂਪ ਬਾਰੇ ਦੱਸਦਾ ਹੈ। 1 ਅਪ੍ਰੈਲ 2010 ਨੂੰ ਜਦੋਂ ਇਹ ਐਕਟ ਲਾਗੂ ਹੋਇਆ ਤਾਂ ਭਾਰਤ ਸਿੱਖਿਆ ਨੂੰ ਹਰ ਬੱਚੇ ਦਾ ਮੌਲਿਕ ਅਧਿਕਾਰ ਬਣਾਉਣ ਵਾਲੇ 135 ਦੇਸ਼ਾਂ ਵਿਚੋਂ ਇੱਕ ਬਣ ਗਿਆ। ਆਰਟੀਈ ਐਕਟ ਦੇ ਸਿਰਲੇਖ ਵਿੱਚ ‘ਮੁਫ਼ਤ ਅਤੇ ਲਾਜ਼ਮੀ’ ਸ਼ਬਦ ਸ਼ਾਮਲ ਕੀਤੇ ਗਏ ਹਨ। 'ਮੁਫ਼ਤ ਸਿੱਖਿਆ' ਦਾ ਅਰਥ ਹੈ ਕਿ ਕੋਈ ਵੀ ਬੱਚਾ ਕੋਈ ਫੀਸ, ਫੰਡ ਜਾਂ ਖਰਚਾ ਦਿੱਤੇ ਬਿਨਾਂ ਸਿੱਖਿਆ ਹਾਸਲ ਕਰ ਸਕੇਗਾ। ਉਸ ਬੱਚੇ ਤੋਂ ਇਲਾਵਾ ਜਿਸ ਨੂੰ ਉਸਦੇ ਮਾਪਿਆਂ ਦੁਆਰਾ ਅਜਿਹੇ ਕਿਸੇ ਸਕੂਲ ਵਿੱਚ ਦਾਖਲ ਕੀਤਾ ਗਿਆ ਹੋਵੇ ਜਿਸ ਨੂੰ ਸਰਕਾਰ ਦੁਆਰਾ ਸਹਾਇਤਾ ਪ੍ਰਾਪਤ ਨਹੀਂ ਹੈ। ‘ਲਾਜ਼ਮੀ ਸਿੱਖਿਆ’ ਸਰਕਾਰ ਅਤੇ ਸਥਾਨਕ ਅਥਾਰਟੀਆਂ ਉੱਤੇ 6-18 ਉਮਰ ਸਮੂਹ ਦੇ ਸਾਰੇ ਬੱਚਿਆਂ ਦੇ ਦਾਖਲੇ, ਹਾਜ਼ਰੀ ਅਤੇ ਮੁੱਢਲੀ ਸਿੱਖਿਆ ਨੂੰ ਪੂਰਾ ਕਰਨਾ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਇਸਦੇ ਨਾਲ, ਭਾਰਤ ਇੱਕ ਅਧਿਕਾਰ ਅਧਾਰਤ ਢਾਂਚੇ ਵੱਲ ਅੱਗੇ ਵਧਿਆ ਹੈ ਜੋ ਆਰਟੀਈ ਐਕਟ ਦੇ ਉਪਬੰਧਾਂ ਦੇ ਅਨੁਸਾਰ, ਸੰਵਿਧਾਨ ਦੇ ਆਰਟੀਕਲ 21 ਏ ਵਿੱਚ ਦਰਜ਼ ਬੱਚੇ ਦੇ ਇਸ ਬੁਨਿਆਦੀ ਅਧਿਕਾਰ ਨੂੰ ਲਾਗੂ ਕਰਨ ਲਈ ਕੇਂਦਰ ਅਤੇ ਰਾਜ ਸਰਕਾਰਾਂ ਉੱਤੇ ਇੱਕ ਕਨੂੰਨੀ ਜ਼ਿੰਮੇਵਾਰੀ ਪਾਉਂਦਾ ਹੈ।
ਮਹਾਂਭਾਰਤ (ਸੰਸਕ੍ਰਿਤ: Mahābhārata,ਆਈ ਪੀ ਏ: [məɦaːˈbʱaːrət̪ə]) ਪ੍ਰਾਚੀਨ ਭਾਰਤ ਦੇ ਦੋ ਮਹਾਨ ਸੰਸਕ੍ਰਿਤ ਮਹਾਕਾਵਿਕ ਗ੍ਰੰਥਾਂ ਵਿੱਚੋਂ ਇੱਕ ਹੈ। ਦੂਜਾ ਗ੍ਰੰਥ ਹੈ - "ਰਮਾਇਣ"। ਇਹ ਭਾਰਤ ਦਾ ਅਨੂਪਮ ਧਾਰਮਿਕ, ਪ੍ਰਾਚੀਨ, ਇਤਿਹਾਸਿਕ ਅਤੇ ਦਾਰਸ਼ਨਿਕ ਗਰੰਥ ਹੈ। ਇਹ ਸੰਸਾਰ ਦਾ ਸਭ ਤੋਂ ਲੰਮਾ ਮਹਾਂਕਾਵਿ ਹੈ ਅਤੇ ਇਸਨੂੰ ਪੰਚਮ ਵੇਦ ਮੰਨਿਆ ਜਾਂਦਾ ਹੈ। ਪਰੰਪਰਾਗਤ ਤੌਰ ਤੇ, ਮਹਾਂਭਾਰਤ ਦੀ ਰਚਨਾ ਦਾ ਸਿਹਰਾ ਵੇਦਵਿਆਸ ਨੂੰ ਦਿੱਤਾ ਜਾਂਦਾ ਹੈ। ਇਸ ਦੇ ਇਤਿਹਾਸਕ ਵਿਕਾਸ ਅਤੇ ਢਾਂਚਾਗਤ ਪਰਤਾਂ ਨੂੰ ਜਾਣਨ ਲਈ ਬਹੁਤ ਸਾਰੇ ਯਤਨ ਕੀਤੇ ਗਏ ਹਨ। ਮਹਾਂਭਾਰਤ ਦਾ ਬਹੁਤਾ ਹਿੱਸਾ ਸ਼ਾਇਦ ਤੀਜੀ ਸਦੀ ਈਸਾ ਪੂਰਵ ਅਤੇ ਤੀਜੀ ਸਦੀ ਦੇ ਵਿਚਕਾਰ ਸੰਕਲਿਤ ਕੀਤਾ ਗਿਆ ਸੀ, ਜਿਸ ਵਿੱਚ ਸਭ ਤੋਂ ਪੁਰਾਣੇ ਸੁਰੱਖਿਅਤ ਹਿੱਸੇ 400 ਈਸਾ ਪੂਰਵ ਤੋਂ ਪੁਰਾਣੇ ਨਹੀਂ ਸਨ। ਮਹਾਂਕਾਵਿ ਨਾਲ ਸਬੰਧਿਤ ਮੂਲ ਘਟਨਾਵਾਂ ਸ਼ਾਇਦ 9 ਵੀਂ ਅਤੇ 8 ਵੀਂ ਸਦੀ ਈਸਾ ਪੂਰਵ ਦੇ ਵਿਚਕਾਰ ਦੀਆਂ ਹਨ।
ਸਰਸਵਤੀ ਸਨਮਾਨ (ਹਿੰਦੀ: सरस्वती सम्मान) ਭਾਰਤ ਦੇ ਸੰਵਿਧਾਨ ਦੀ VIII ਸੂਚੀ ਵਿੱਚ ਸੂਚੀਬੱਧ 22 ਭਾਰਤੀ ਭਾਸ਼ਾਵਾਂ ਵਿੱਚੋਂ ਕਿਸੇ ਵੀ ਵਿੱਚ ਵਧੀਆ ਵਾਰਤਕ ਜਾਂ ਕਵਿਤਾ ਦੇ ਸਾਹਿਤਕ ਕੰਮ ਲਈ ਦਿੱਤਾ ਜਾਣ ਵਾਲਾਂ ਇੱਕ ਸਲਾਨਾ ਪੁਰਸਕਾਰ ਹੈ. ਇਸਦਾ ਨਾਮ ਗਿਆਨ ਦੀ ਭਾਰਤੀ ਦੇਵੀ ਦੇ ਨਾਮ ਤੇ ਰੱਖਿਆ ਗਿਆ ਹੈ ਅਤੇ ਭਾਰਤ ਵਿੱਚ ਸਭ ਤੋਂ ਵੱਡੇ ਸਾਹਿਤਕ ਪੁਰਸਕਾਰਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ।ਸਰਸਵਤੀ ਸਨਮਾਨ ਦੀ ਸ਼ੁਰੂਆਤ 1991 ਵਿੱਚ ਕੇ ਕੇ ਬਿੜਲਾ ਫਾਉਂਡੇਸ਼ਨ ਦੁਆਰਾ ਕੀਤੀ ਗਈ ਸੀ। ਇਸ ਤਹਿਤ 10 ਲੱਖ ਰੁਪਏ ਸਨਮਾਨ ਰਾਸੀ, ਪ੍ਰਸ਼ਸਤੀ ਪੱਤਰ ਅਤੇ ਪ੍ਰਤੀਕ ਚਿਹਨ ਸ਼ਾਮਲ ਹਨ। Candidates are selected from literary works published in the previous ten years by a panel that included scholars and former award winners. ਪਹਿਲਾ ਸਰਸਵਤੀ ਸਨਮਾਨ ਹਿੰਦੀ ਦੇ ਸਾਹਿਤਕਾਰ ਡਾ.
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਕੁਲਵੰਤ ਸਿੰਘ ਵਿਰਕ (20 ਮਈ 1921 – 24 ਦਸੰਬਰ 1987) ਇੱਕ ਪੰਜਾਬੀ ਕਹਾਣੀਕਾਰ ਸੀ। ਉਸ ਨੇ ਮੁੱਖ ਤੌਰ 'ਤੇ ਪੰਜਾਬੀ ਵਿੱਚ ਅਤੇ ਅੰਗਰੇਜ਼ੀ ਵਿੱਚ ਵੀ ਵੱਡੇ ਪੈਮਾਨੇ ਉੱਤੇ ਲਿਖਿਆ। ਵਿਰਕ ਨੂੰ 1968 ਵਿੱਚ ਕਹਾਣੀ ਸੰਗ੍ਰਹਿ ਨਵੇਂ ਲੋਕ ਲਈ ਸਾਹਿਤ ਅਕਾਦਮੀ ਇਨਾਮ ਨਾਲ ਸਨਮਾਨਿਤ ਕੀਤਾ ਗਿਆ।ਉਸ ਦੀਆਂ ਕਹਾਣੀਆਂ ਦਾ ਰੂਸੀ ਅਤੇ ਜਾਪਾਨੀ ਸਹਿਤ ਕਈ ਹੋਰ ਭਾਸ਼ਾਵਾਂ ਵਿੱਚ ਅਨੁਵਾਦ ਕੀਤਾ ਗਿਆ। ਲਿਉ ਟਾਲਸਟਾਏ ਦੀ ਪੋਤੀ ਨਤਾਸ਼ਾ ਟਾਲਸਟਾਏ ਨੇ ਰੂਸੀ ਵਿੱਚ ਅਤੇ ਓਸਾਕਾ ਯੂਨੀਵਰਸਿਟੀ ਵਿੱਚ ਭਾਰਤੀ ਭਾਸ਼ਾਵਾਂ ਦੇ ਪ੍ਰੋਫੈਸਰ ਡਾ.
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ 'ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦੇ ਸੰਤ ਸਨ
ਪੈਸਚੂਰਾਈਜ਼ੇਸ਼ਨ (ਪਾਸਚਰੀਕਰਨ) (ਅਮਰੀਕੀ ਅੰਗਰੇਜ਼ੀ), ਤਰਲ ਭੋਜਨ ਪਦਾਰਥਾਂ ਵਿੱਚੋਂ ਖਤਰਨਾਕ ਬੈਕਟੀਰੀਏ ਨੂੰ ਖਤਮ ਕਰਨ ਦੀ ਤਕਨੀਕ ਹੈ। ਇਸ ਵਿਧੀ ਨੂੰ ਫ੍ਰਾਂਸੀਸੀ ਵਿਗਿਆਨੀ ਲੁਈਸ ਪਾਸਚਰ ਨੇ ਖੋਜਿਆ ਸੀ। 1864 ਦੇ ਵਿੱਚ ਪਾਸਚਰ ਨੇ ਇੱਕ ਤਪਦੀ ਬੀਅਰ ਦੀ ਖੋਜ ਕੀਤੀ ਜੋ ਕੀ ਕਿਸੇ ਵੀ ਬੈਕਟੀਰੀਆ ਨੂੰ ਭੋਜਨ ਵਿੱਚੋਂ ਖਤਮ ਕਰ ਸਕਦੀ ਸੀ। ਫਿਰ ਉਸ ਤੋਂ ਬਾਅਦ ਵਿੱਚ ਇਸ ਤਕਨੀਕ ਦਾ ਵਿਕਾਸ ਹੋਇਆ। ਇਸ ਤਕਨੀਕ ਨੂੰ ਮੁੱਖ ਤੌਰ ਤੇ ਦੁੱਧ ਨੂੰ ਖਰਾਬ ਹੋਣ ਤੋਂ ਬਚਾਉਣ ਲਈ ਵਰਤਿਆ ਜਾਂਦਾ ਹੈ, ਇਸ ਲਈ ਦੁੱਧ ਨੂੰ ਪਹਿਲਾਂ ਜ਼ਿਆਦਾ ਤਾਪ ਤੇ ਗਰਮ ਕਰਕੇ ਉਬਾਲਿਆ ਜਾਂਦਾ ਹੈ ਅਤੇ ਫਿਰ ਇਸਨੂੰ ਜਲਦ ਹੀ ਫਰਿੱਜ ਵਿੱਚ ਠੰਡਾ ਕਰ ਦਿੱਤਾ ਜਾਂਦਾ ਹੈ। ਦੁੱਧ ਵਿੱਚ ਮੌਜੂਦ ਬੈਕਟੀਰੀਆ ਇਹ ਬਦਲਦੀਆਂ ਤਬਦੀਲੀਆਂ ਨੂੰ ਸਹਿਣ ਨਹੀਂ ਕਰ ਪਾਉਂਦੇ ਅਤੇ ਮਰ ਜਾਂਦੇ ਹਨ।.
ਤੁਰਕੀ ਵਿੱਚ ਈਸੇ ਦੇ ਲਗਭਗ 7500 ਸਾਲ ਪਹਿਲਾਂ ਮਨੁੱਖ ਬਸਾਵ ਦੇ ਪ੍ਰਮਾਣ ਇੱਥੇ ਮਿਲੇ ਹਨ। ਹਿੱਟੀ ਸਾਮਰਾਜ ਦੀ ਸਥਾਪਨਾ 1900 - 1300 ਈਸਾ ਪੂਰਵ ਵਿੱਚ ਹੋਈ ਸੀ। 1250 ਈਸਵੀ ਪੂਰਵ ਟਰਾਏ ਦੀ ਲੜਾਈ ਵਿੱਚ ਯਵਨਾਂ (ਗਰੀਕ) ਨੇ ਟਰਾਏ ਸ਼ਹਿਰ ਨੂੰ ਨੇਸਤਨਾਬੂਤ ਕਰ ਦਿੱਤਾ ਅਤੇ ਆਸਪਾਸ ਦੇ ਇਲਾਕੀਆਂ ਉੱਤੇ ਆਪਣਾ ਕਾਬੂ ਸਥਾਪਤ ਕਰ ਲਿਆ। 1200 ਈਸਾਪੂਰਵ ਵਲੋਂ ਕਿਨਾਰੀ ਖੇਤਰਾਂ ਵਿੱਚ ਯਵਨਾਂ ਦਾ ਆਗਮਨ ਸ਼ੁਰੂ ਹੋ ਗਿਆ। ਛੇਵੀਂ ਸਦੀ ਈਸਾਪੂਰਵ ਵਿੱਚ ਫਾਰਸ ਦੇ ਸ਼ਾਹ ਸਾਈਰਸ ਨੇ ਅਨਾਤੋਲਿਆ ਉੱਤੇ ਆਪਣਾ ਅਧਿਕਾਰ ਜਮਾਂ ਲਿਆ। ਇਸਦੇ ਕਰੀਬ 200 ਸਾਲਾਂ ਦੇ ਬਾਦ 334 ਇਸਵੀਪੂਰਵ ਵਿੱਚ ਸਿਕੰਦਰ ਨੇ ਫਾਰਸੀਆਂ ਨੂੰ ਹਰਾਕੇ ਇਸ ਉੱਤੇ ਆਪਣਾ ਅਧਿਕਾਰ ਕੀਤਾ। ਬਾਅਦ ਵਿੱਚ ਸਿਕੰਦਰ ਅਫਗਾਨਿਸਤਾਨ ਹੁੰਦੇ ਹੋਏ ਭਾਰਤ ਤੱਕ ਪਹੁਂਚ ਗਿਆ ਸੀ। ਇਸਾਪੂਰਵ 130 ਇਸਵੀ ਵਿੱਚ ਅਨਾਤੋਲਿਆ ਰੋਮਨ ਸਾਮਰਾਜ ਦਾ ਅੰਗ ਬਣਾ। ਈਸੇ ਦੇ ਪੰਜਾਹ ਸਾਲ ਬਾਅਦ ਸੰਤ ਪਾਲ ਨੇ ਈਸਾਈ ਧਰਮ ਦਾ ਪ੍ਚਾਰ ਕੀਤਾ ਅਤੇ ਸੰਨ 313 ਵਿੱਚ ਰੋਮਨ ਸਾਮਰਾਜ ਨੇ ਈਸਾਈ ਧਰਮ ਨੂੰ ਅਪਣਾ ਲਿਆ। ਇਸਦੇ ਕੁੱਝ ਸਾਲਾਂ ਦੇ ਅੰਦਰ ਹੀ ਕਾਂਸਟੇਂਟਾਈਨ ਸਾਮਰਾਜ ਦਾ ਜੁਦਾਈ ਹੋਇਆ ਅਤੇ ਕਾਂਸਟੇਂਟਿਨੋਪਲ ਇਸਦੀ ਰਾਜਧਨੀ ਬਣਾਈ ਗਈ। ਛੇਵੀਂ ਸਦੀ ਵਿੱਚ ਬਿਜੇਂਟਾਈਨ ਸਾਮਰਾਜ ਆਪਣੇ ਚਰਮ ਉੱਤੇ ਸੀ ਉੱਤੇ 100 ਸਾਲਾਂ ਦੇ ਅੰਦਰ ਮੁਸਲਮਾਨ ਅਰਬਾਂ ਨੇ ਇਸ ਉੱਤੇ ਆਪਣਾ ਅਧਿਕਾਰ ਜਮਾਂ ਲਿਆ। ਬਾਰ੍ਹਵੀਂ ਸਦੀ ਵਿੱਚ ਧਰਮਿਉੱਧੋਂ ਵਿੱਚ ਫਸੇ ਰਹਿਣ ਦੇ ਬਾਅਦ ਬਿਜੇਂਟਾਈਨ ਸਾਮਰਾਜ ਦਾ ਪਤਨ ਸ਼ੁਰੂ ਹੋ ਗਿਆ। ਸੰਨ 1288 ਵਿੱਚ ਆਟੋਮਨ ਸਾਮਰਾਜ ਦਾ ਉਦਏ ਹੋਇਆ ਅਤੇ ਸੰਨ 1453 ਵਿੱਚ ਕਸਤੁਨਤੁਨਿਆ ਦਾ ਪਤਨ। ਇਸ ਘਟਨਾ ਨੇ ਯੂਰੋਪ ਵਿੱਚ ਪੁਨਰਜਾਗਰਣ ਲਿਆਉਣ ਵਿੱਚ ਆਪਣਾ ਮਹਤਵਪੂਰऩ ਭੂਮਿਕਾ ਅਦਾ ਕੀਤੀ।
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ. ਦੀ ਆਮਦ ਨਾਲ ਨਾਟ ਲਿਖਤ ਤੇ ਵਿਆਪਕ ਪ੍ਰਭਾਵ ਪਿਆ ਹੈ। ਇਸ ਨਾਲ ਨਾਟਕ ਆਪਣੇ ਪਰੰਪਰਿਕ ਰੂਪ ਬਦਲ ਕੇ ਨਵੇਂ ਰੂਪ ਅਖ਼ਤਿਆਰ ਕਰ ਰਿਹਾ ਹੈ। ਪਹਿਲਾਂ ਕੇਵਲ ਪੂਰੇ ਨਾਟਕ ਅਤੇ ਇਕਾਂਗੀ ਹੀ ਰਚੇ ਤੇ ਖੇਡੇ ਜਾਂਦੇ ਸਨ ਪਰੰਤੂ ਹੁਣ ਰੰਗ-ਮੰਚ ਵਿੱਚ ਰੋਸ਼ਨੀਆਂ ਦੀ ਵਰਤੋਂ ਅਤੇ ਪਿੱਠ- ਵਰਤੀ ਅਵਾਜ਼ਾਂ ਵਰਗੇ ਸਾਧਨਾਂ ਦੀ ਆਮਦ ਨਾਲ ਮੰਚ ਪੱਖ ਵੀ ਬਦਲ ਗਿਆ ਹੈ। ਨਤੀਜੇ ਵਜੋਂ ਕਾਵਿ- ਨਾਟਕ, ਲਘੂ-ਨਾਟਕ, ਨੁਕੜ-ਨਾਟਕ, ਬਾਲ- ਨਾਟਕ, ਸੰਗੀਤ- ਨਾਟਕ, ਨ੍ਰਿਤ-ਨਾਟਕ, ਕੋਰਿਓਗਰਾਫ਼ੀ, ਇੱਕ ਪਾਤਰੀ ਨਾਟਕ ਅਤੇ ਅਬੋਲ ਨਾਟਕ (Mime) ਆਦਿ ਨਾਟਕੀ ਸਰੂਪ ਉੱਘੜ ਕੇ ਸਾਮ੍ਹਣੇ ਆਏ ਹਨ। ਵਿਸ਼ਵ ਨਾਟ- ਸ਼ੈਲੀਆਂ ਨੇ ਇਹਨਾਂ ਤੇ ਵਿਆਪਕ ਪ੍ਰਭਾਵ ਵੀ ਪਾਇਆ ਹੈ। ਵਿਸ਼ਵੀਕਰਨ ਅਤੇ ਕੰਪਿਊਟਰੀਕਰਨ ਕਾਰਨ ਵੀ ਨਾਟਕ ਦੀ ਵਿਧਾ ਵਿੱਚ ਇਨਕਲਾਬੀ ਪਰਿਵਰਤਨ ਆਇਆ ਹੈ। ਇਸ ਸਾਰੀ ਰੱਦੋ-ਬਦਲ ਨੇ ਵਿਚਾਰ, ਪ੍ਰਕਾਰ ਅਤੇ ਸੰਚਾਰ ਦੀ ਦ੍ਰਿਸ਼ਟੀ ਤੋਂ ਨਾਟਕ ਦੇ ਨਵੇਂ ਪ੍ਰਤਿਮਾਨ ਸਿਰਜੇ ਹਨ। ਨਾਟਕ ਦੇ ਲੱਛਣ:- 1. ਨਾਟਕ ਨਿਰਾ ਦ੍ਰਿਸ਼ ਨਹੀਂ 2.
ਸਿੱਧੂ ਮੂਸੇ ਵਾਲਾ ਜਾਂ ਸ਼ੁਭਦੀਪ ਸਿੰਘ ਸਿੱਧੂ (11 ਜੂਨ 1993-29 ਮਈ 2022 ), ਇੱਕ ਪੰਜਾਬੀ ਗਾਇਕ ਅਤੇ ਗੀਤਕਾਰ ਸੀ। ਉਸ ਨੇ ਆਪਣੇ ਸੰਗੀਤਕ ਕਰੀਅਰ ਦੀ ਸ਼ੁਰੂਆਤ 2017 ਵਿੱਚ "ਲਾਇਸੰਸ" ਗੀਤ ਨਾਲ ਕੀਤੀ। ਸਿੱਧੂ ਦੁਆਰਾ ਲਿਖਿਆ ਇਹ ਗੀਤ ਪੰਜਾਬੀ ਗਾਇਕ ਨਿੰਜਾ ਨੇ ਗਾਇਆ। ਇਸ ਤੋਂ ਬਾਅਦ ਦੂਸਰਾ ਗਾਣਾ "ਉੱਚੀਆਂ ਗੱਲਾਂ" ਸਿੱਧੂ ਨੇ ਆਪ ਲਿਖਿਆ ਅਤੇ ਗਾਇਆ। ਇਸ ਗੀਤ ਨਾਲ ਸ਼ੁੱਭਦੀਪ ਨੂੰ ਇੱਕ ਨਵੀਨ ਪਹਿਚਾਣ ਮਿਲੀ ਅਤੇ ਆਉਣ ਵਾਲੇ ਕੁਝ ਹੀ ਸਮੇਂ ਵਿੱਚ ਉਸਨੇ ਪੰਜਾਬੀ ਸੰਗੀਤ ਜਗਤ ਵਿੱਚ ਇੱਕ ਵੱਖਰਾ ਨਾਮਣਾ ਖੱਟਿਆ।
ਗੁਰਮੁਖੀ (ਪੰਜਾਬੀ: گُرمُکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਬਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਲੋਕ ਸਭਾ, ਭਾਰਤੀ ਸੰਸਦ ਦਾ ਹੇਠਲਾ ਸਦਨ ਹੈ। ਭਾਰਤੀ ਸੰਸਦ ਦਾ ਉਪਰਲਾ ਸਦਨ ਰਾਜ ਸਭਾ ਹੈ। ਲੋਕ ਸਭਾ ਸਰਬ ਬਾਲਗ ਵੋਟ ਅਧਿਕਾਰ ਦੇ ਆਧਾਰ ਉੱਤੇ ਲੋਕਾਂ ਦੁਆਰਾ ਪ੍ਰਤੱਖ ਚੋਣ ਦੁਆਰਾ ਚੁਣੇ ਹੋਏ ਪ੍ਰਤੀਨਿਧੀਆਂ ਨਾਲ ਗਠਿਤ ਹੁੰਦੀ ਹੈ। ਭਾਰਤੀ ਸੰਵਿਧਾਨ ਦੇ ਅਨੁਸਾਰ ਸਦਨ ਵਿੱਚ ਮੈਬਰਾਂ ਦੀ ਅਧਿਕਤਮ ਗਿਣਤੀ 552 ਤੱਕ ਹੋ ਸਕਦੀ ਹੈ, ਜਿਸ ਵਿਚੋਂ 530 ਮੈਂਬਰ ਵੱਖ ਵੱਖ ਰਾਜਾਂ ਦੇ ਅਤੇ 20 ਮੈਂਬਰ ਤੱਕ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀ ਤਰਜਮਾਨੀ ਕਰ ਸਕਦੇ ਹਨ। ਸਦਨ ਵਿੱਚ ਲੋੜੀਂਦੀ ਤਰਜਮਾਨੀ ਨਾ ਹੋਣ ਦੀ ਹਾਲਤ ਵਿੱਚ ਭਾਰਤ ਦਾ ਰਾਸ਼ਟਰਪਤੀ ਜੇਕਰ ਚਾਹੇ ਤਾਂ ਐਂਗਲੋ ਇੰਡੀਅਨ ਸਮੁਦਾਏ ਦੇ ਦੋ ਪ੍ਰਤੀਨਿਧੀਆਂ ਨੂੰ ਲੋਕ ਸਭਾ ਲਈ ਨਾਮਜਦ ਕਰ ਸਕਦਾ ਹੈ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਂਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਸ਼ਹਿਰੀਕਰਣ ਤੋਂ ਭਾਵ ਸ਼ਹਿਰੀ ਪ੍ਰਵਿਰਤੀਆ ਦੇ ਪ੍ਰਬਲ ਰੂਪ ਵਿੱਚ ਵਿਕਾਸ ਦੀ ਪ੍ਰਕਿਰਿਆ ਹੈ, ਪਿੰਡ ਦੀ ਜੀਵਨ ਜਾਂਚ, ਸਹੂਲਤਾ, ਵਿਅਕਤੀਗਤ ਸੰਬੰਧ ਜਦੋਂ ਸ਼ਹਿਰਾਂ ਵਾਂਗ ਜਾ ਉਨ੍ਹਾਂ ਵਿੱਚ ਬਦਲਾਅ ਆਉਂਦਾ ਹੈ। ‘ਪਿੰਡਾਂ’ ਦਾ ਪਿੰਡ ਹੀ ਰਹਿਣਾ ਭਾਵ ਕਿ ਇੱਕ ਪਿਡ ਆਪਣੀ ਹੀ ਥਾਂ ਤੇ ਰਹਿੰਦਾ ਹੈ ਪਰ ਉਸ ਵਿੱਚ ਸ਼ਹਿਰੀ ਸਹੂਲਤਾਂ ਆ ਜਾਂਦੀਆਂ ਹਨ। ਵਰਤਮਾਨ ਯੁੱਗ ਦੇ ਹਰ ਵਿਕਸਿਤ, ਅਵਿਕਸਿਤ ਦੇਸ਼ਾਂ ਵਿੱਚ ਇਸ ਪ੍ਰਕਿਰਿਆ ਦੀ ਲਹਿਰ ਤੇਜੀ ਨਾਲ ਵੱਧ ਰਹੀ ਹੈ। ਸ਼ਹਿਰੀ ਕਰਣ ਵਿੱਚ ਉਦਯੋਗਿਕ, ਵਿਕਾਸ, ਆਵਾਜਾਈ ਦੇ ਸਾਧਨਾਂ ਤੇ ਸੰਚਾਰ ਸਾਧਨਾਂ ਦਾ ਵਿਕਾਸ ਹੁੰਦਾ ਹੈ। ਮਨੁੱਖ ਅਕਸਰ ਤਜਾਰਤੀ ਰੁਚੀਆਂ ਰੱਖਣ ਵਾਲੇ ਬਣ ਜਾਂਦੇ ਹਨ। ਵਿਲਾਸਤਾ ਦੀ ਭਾਵਨਾ ਵੱਧ ਜਾਂਦੀ ਹੈ।ਸ਼ਹਿਰੀਕਰਣ, ਉਦਯੋਗੀਕਰਣ, ਪੱਛਮੀਕਰਨ, ਯੂਰਪੀਕਰਨ ਜਾਂ ਮਸ਼ੀਨੀਕਰਣ ਵਰਗੇ ਸ਼ਬਦ ਅ0ਰ9ਜ85ਸਲ ਵਿੱਚ ਸਭਿਆਚਾਰੀਕਰਨ ਦੇ ਹੀ ਵੱਖ-ਵੱਖ ਪੱਖਾਂ ਦਾ ਪ੍ਰਗਟਾਵਾਂ ਕਰਦੇ ਹਨ। ਨਵੀਨ ਯੁੱਗ ਨੂੰ ਉਦਯੋਗਿਕ ਯੁੱਗ, ਪਦਾਰਥਵਾਦੀ ਯੂੱਗ, ਮਸ਼ੀਨੀ ਯੁੱਗ ਆਦਿ ਨਾਵਾਂ ਨਾਲ ਸੱਦੇ ਜਾਣਾ ਇਸ ਗੱਲ ਵੱਲ ਸੰਕੇਤ ਕਰਦਾ ਹੈ ਕਿ ਅਜੋਕੇੇ ਯੁੱਗ ਨੂੰ ਮਸ਼ੀਨਰੀ ਨੇ ਬਹੁਤ ਪ੍ਰਭਾਵਿਤ ਕੀਤਾ ਹੈ। ਛੋਟੀ ਵੱਡੀ ਮਸ਼ੀਨਰੀ ਨੇ ਸਮੁੱਚੇ ਸਮਾਜਿਕ ਢਾਂਚੇ ਨੂੰ ਬਦਲ ਦਿੱਤਾ ਹੈ। ਸ਼ਹਿਰੀ ਖੇਤਰ ਵਿੱਚ ਵੱਡੇ, ਛੋਟੇ ਕਾਰਖਾਨੇ ਲੱਗਣ ਨਾਲ ਪੇਂਡੂ ਲੋਕ ਸ਼ਹਿਰਾਂ ਵੱਲ ਰਜ਼ੁਹ ਕਰਨ ਲੱਗ ਪਏ ਹਨ। ਸ਼ਹਿਰੀ ਵੱਸੋਂ ਵਿੱਚ ਪਰਿਵਤਨ ਹੋਣ ਲੱਗ ਪਿਆ ਹੈ ਵਿਕਾਸਸ਼ੀਲਤਾ ਦੀ ਲਹਿਰ ਨੇ ਸ਼ਹਿਰਾਂ ਵਾਲੀਆਂ ਸਹੂਲਤਾਂ ਪਿੰਡਾਂ ਤੱਕ ਪਹੰੁਚਾ ਦਿੱਤੀਆ ਹਨ। ਪਿੰਡਾਂ ਦੇ ਲੋਕ ‘ਨਕਦ ਆਮਦਨ’ ਅਤੇ ਬਹੁਤੇ ਲਾਭ ਵਾਲੇ ਧੰਦੇ ਅਪਣਾਉਣ ਲੱਗੇ ਹਨ। ਲੋੜਾਂ ਅਤੇ ਵਿਲਾਸਤਾ ਵਾਲੀਆਂ ਵਸਤਾਂ ਦੀ ਗਿਣਤੀ ਅਤੇ ਪੱਧਰ ਵਿੱਚ ਫ਼ਰਕ ਆਉਣ ਲੱਗ ਪਿਆ ਹੈ। ਇੰਜ ਸਮੁੱਚਾ ਸਮਾਜਿਕ ਢਾਂਚਾ ਜਿਹੜੀਆਂ ਸਦੀਆਂ ਤੋ ਖੜੋਤ ਦੀ ਹਾਲਤ ਵਿੱਚ ਜਾਪਦਾ ਰਿਹਾ ਸੀ, ਬਹੁਤ ਹੀ ਤੇਜੀ ਨਾਲ ਬਦਲਦਾ ਨਜਰ ਆਉਣ ਲੱਗ ਪਿਆ ਹੈ। ਪੜ੍ਹੇ, ਅਧਪੜ੍ਹੇ, ਪੇਂਡੂ ਸ਼ਹਿਰਾਂ ਵੱਲ ਜਾ ਰਹੇ ਹਨ, ਖਾਸ ਤੌਰ ਤੇ ਨੌਕਰੀਆਂ ਵੱਲ ਵੱਡੇ ਪੈਮਾਨੇ ਤੇ ਰੁਚਿਤ ਪੇਂਡੂ ਤਬਕਾ ਸ਼ਹਿਰਾਂ ਵੱਲ ਭੱਜ ਰਿਹਾ ਹੈ। ਪੰਜਾਬ ਦੀ ਕੁੱਲ ਆਬਾਦੀ ਦਾ ਸ਼ਹਿਰੀ ਹਿੱਸਾ 1911 ਵਿੱਚ 10%, 1921 ਵਿੱਚ 10.7%, 1931 ਵਿੱਚ 13%, 1941 ਵਿੱਚ 15.2%, 2001 ਵਿੱਚ 27.8%, 2011 ਵਿੱਚ 31.16% ਹੈ। 2001 ਵਿੱਚ 72.19% ਸੀ, ਜੋ 2011 ਵਿੱਚ ਘੱਟ ਕੇ 68.84% ਹੋ ਗਈ ਹੈ। ਸ਼ਹਿਰੀ ਸਭਿਅਤਾ ਅਤੇ ਉਦਯੋਗਾਂ ਦੇ ਵੱਧਣ ਫੁੱਲਣ ਨਾਲ ਪੈਦਾ ਹੋਈ ਨਵੀਂ ਪੀੜ੍ਹੀ ਲਿਖੀ ਮੱਧ ਸ਼ੇ੍ਰਣੀ ਸਭ ਤੋਂ ਪਹਿਲਾਂ ਇਸ ਵਿਰੋਧ ਦਾ ਅਖਾੜਾ ਬਣੀ। ਇਹ ਵਿਰੋਧ ਲੋਕ ਅਖਾਣਾਂ ਤੋਂ ਵੀ ਪ੍ਰਗਟ ਹੁੰਦਾ ਹੈ। 1। ਸ਼ਹਿਰ ਦੀ ਚਿੜੀ, ਪਿੰਡ ਦੀ ਕੁੜੀ। 2। ਸ਼ਹਿਰੀ ਵਸਣ ਦੇਵਤੇ, ਪਿੰਡੀ ਵਸਣ ਜਿੰਨ। 3। ਸ਼ਹਿਰੀ ਵਸਣ ਦੇਵਤੇ ਤੇ ਬਾਹਰ ਭੂਤ ਪ੍ਰੇਤ। ਦਸਤਕਾਰੀ ਦੇ ਨਵੇਂ ਸੰਦਾਂ ਅਤੇ ਢੰਗਾਂ ਨਾਲ ਉਦਯੋਗਿਕ ਧੰਦੇ ਵਿਕਾਸ ਕਰਨ ਲੱਗੇ ਹਨ। ਨਿੱਤ ਵਰਤੋਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਨਕਦ ਵੇਤਨ ਦੀ ਲੋੜ ਮਹਿਸੂਸ ਹੋਣ ਲੱਗ ਪਈ ਹੈ। ਜਿਸਦੇ ਫਲਸਰੂਪ ਪੇਂਡੂ ਲੋਕਾਂ ਦੇ ਦੁੱਧ ਵੇਚਣ, ਮੁਰਗੀ ਪਾਲ, ਸੂਰ ਪਾਲਣ, ਮੱਧੂ ਮੱਖੀਆਂ ਪਾਲਣ ਵਰਗੇ ਧੰਦੇ ਅਪਨਾ ਲਏ ਸਨ। ਇਹ ਧੰਦੇ ਸ਼ਹਿਰ ਨਾਲ ਸੰਪਰਕ ਜੋੜਨ ਬਿਨਾਂ ਚੱਲਣੇ ਅਸੰਵ ਸਨ। ਇਸ ਲਈ ਹਰ ਰੋਜ ਦੇ ਸੰਪਰਕ ਨਾਲ ਪਰਸਪਰ ਆਦਾਨ ਪ੍ਰਦਾਨ ਨੇ ਅਨੇਕਾਂ ਕਦਰਾਂ ਕੀਮਤਾਂ ਦਾ ਵਟਾਦਰਾ ਕੀਤਾ ਹੈ। ਨਵੇਂ ਧੰਦੇ ਅਪਣਾਉਣ ਨਾਲ ਇੱਕ ਸ਼੍ਰੇਣੀ ਹੋਂਦ ਵਿੱਚ ਆ ਗਈ ਹੈ। ਇਨ੍ਹਾਂ ਵਿੱਚ ਤਾਂਗੇ ਵਾਲੇ, ਰਿਕਸ਼ੇ ਵਾਲੇ, ਟੈਂਪੂ ਵਾਲੇ, ਪੱਲੇਦਾਰ, ਕੁੱਲੀ ਆਦਿ ਬਿਲਕੁੱਲ ਨਵੀਂ ਸ਼ੇ੍ਰਣੀ ਲਗਾਤਾਰ ਉੱਭਰਣ ਲੱਗੀ ਹੈ। ਇਹ ਲੋਕ ਵੀ ਪਿੰਡਾਂ ਅਤੇ ਸ਼ਹਿਰਾਂ ਵਿੱਚ ਤਾਲਮੇਲ ਪੈਦਾ ਕਰਨ ਵਿੱਚ ਸਹਾਇਕ ਬਣੇ ਹਨ। ਇਸ ਸ਼ੇ੍ਰਣੀ ਦੇ ਹੋਂਦ ਵਿੱਚ ਆਉਣ ਨਾਲ ਜਾਤਪਾਤ ਦੇ ਬੰਦਨ ਖ਼ਤਮ ਹੋ ਗਏ ਹਨ।ਬਰਾਦਰੀ ਸਿਸਟਮ ਟੁੱਟ ਗਿਆ ਹੈ। ਇਸ ਸ਼੍ਰੇਣੀ ਦੇ ਘਰੇਲੂ ਦੁਖ-ਸੁੱਖ, ਖੁਸ਼ੀ ਗ਼ਮੀ ਦੇ ਸ਼ਰੀਕ ਉਸ ਦੇ ਹਮ-ਪੇਸ਼ਾ ਲੋਕ ਬਣਨ ਲੱਗੇ ਹਨ। ਪੁਰਾਣੀ ਨਾਤੇਦਾਰੀ ਦਾ ਸਿਲਸਿਲਾ ਬਦਲ ਗਿਆ ਹੈ।। ਖ਼ੂਨ ਦੇ ਰਿਸ਼ਤੇ ਦੀ ਸਾਂਝ ਖ਼ਤਮ ਹੋਣ ਲੱਗ ਪਈ ਹੈ। ਪਿੰਡ ਵਿੱਚ ਵਿਅਕਤੀ ਦੀ ਪਛਾਣ ਉਸ ਦੀ ਗੋਤ ਤੇ ਪਰਿਵਾਰ ਤੋਂ ਹੁੰਦੀ ਹੈ, ਪਰੰਤੂ ਜਦੋਂ ਉਹ ਸ਼ਹਿਰ ਵਿੱਚ ਆਉਂਦਾ ਹੈ ਤਾਂ ਉਸ ਲਈ ਸਭ ਕੁੱਝ ਬਦਲ ਜਾਂਦਾ ਹੈ। ਉਸ ਦੀ ਜੀਵਨ ਦਾ ਦ੍ਰਿਸ਼ਟੀਕੋਣ ਬਦਲਦਾ ਹੈ। ਉਹ ਪੇਂਡੂ ਜੀਵਨ ਤੋਂ ਬਦਲ ਕੇ ਰਾਸ਼ਟਰਵਾਦ ਨਾਲ ਜੁੜਦਾ ਹੈ। ਇਹ ਸ਼ਹਿਰੀਕਰਣ ਦਾ ਪ੍ਰਮੁੱਖ ਲੱਛਣ ਹੈ। ਪੇਂਡੂ ਸਮਾਜ ਵਿੱਚ ਵਿਅਕਤੀ ਦੀ ਜਾਣ ਪਛਾਣ ਹਰ ਇੱਕ ਨਾਲ ਨਿੱਜੀ ਹੁੰਦੀ ਹੈ। ਉਹ ਮਿਲਜੁਲ ਕੇ ਰਹਿੰਦੇ ਹਨ ਪਰ ਅਖੀਰ ਵਿੱਚ ਉਹ ਉਥੋ ਦੇ ਸਮਾਜ ਤੋਂ ਅਗਿਆਤ ਹੁੰਦਾ ਹੈ ਤੇ ਜੀਵਨ ਬਤੀਤ ਕਰਨ ਲਈ ਰਸਮੀ ਤੌਰ ਤੇ ਵਿਵਹਾਰ ਕਰਨਾ ਸਿੱਖਦਾ ਹੈ, ਜਿਸ ਨਾਲ ਵਿਅਕਤੀਗਤ ਰੂਪ ਵਿੱਚ ਆਪਣੇ ਆਪ ਨੂੰ ਪੇਸ਼ ਕਰਦਾ ਹੈ। ਸਿਨੇਮਾ, ਟੈਲੀਵਿਜ਼ਨ ਅਤੇ ਵਿਗਿਆਨਿਕ ਤਰੱਕੀ ਦੇ ਕਾਰਨ ਲੋਕਾਂ ਵਿੱਚ ਆਪਣੇ ਫੈਸਲੇ ਖੁੱਦ ਲੈਣ ਦਾ ਰੁਝਾਨ ਵਧਿਆ ਹੈ। ਪੁਰਾਤਨ ਰੂੜ੍ਹੀਆਂ ਖ਼ਤਮ ਹੋ ਰਹੀਆਂ ਹਨ। ਅੱਜ ਕੱਲ੍ਹ ਕਦਰਾਂ-ਕੀਮਤਾਂ, ਆਦਰ ਸਤਿਕਾਰ, ਮਾਣ ਮਰਿਆਦਾ ਆਦਿਕ ਵਿੱਚ ਕਮੀ ਆਈ ਹੈ। ਵੱਧ ਰਹੇ ਸਿੱਖਿਆ ਦੇ ਪ੍ਰਸਾਰ ਦੇ ਕਾਰਨ ਸਮਾਜ ਵਿੱਚ ਬਰਾਬਰਤਾ ਆ ਰਹੀ ਹੈ। ਨਵੇਂ ਸਮਾਜ ਵਿੱਚ ਪੁਰਾਤਨ ਪੇਂਡੂ ਭਾਈਚਾਰੇ ਦੀ ਲਹੂ ਦੇ ਰਿਸ਼ਤੇ ਦੀ ਸਾਂਝ ਖ਼ਤਮ ਹੋ ਜਾਣ ਕਾਰਨ ਔਰਤ ਮਰਦ ਇੱਕਠੇ ਖੁੱਲ੍ਹ ਲੈਣ ਲੱਗ ਪਏ ਹਨ। ਅਜੋਕੇ ਸਮੇਂ ਵਿੱਚ ਵਿਆਹ ਸੰਬੰਧ, ਪੇ੍ਰਮ ਸੰਬੰਧ ਇੱਕਲੇ ਮਰਦਾਂ ਦੀ ਮਰਜ਼ੀ ਉੱਤੇ ਨਿਰਭਰ ਨਾ ਹੋ ਕੇ ਔਰਤਾਂ ਦੀ ਮਰਜ਼ੀ ਉੱਪਰ ਵੀ ਨਿਰਭਰ ਹੋਣ ਲੱਗ ਪਏ ਹਨ। ਸ਼ਹਿਰੀਕਰਣ ਅਤੇ ਉਦਯੋਗੀਕਰਣ ਨਾਲ ਪਿੰਡਾਂ ਵਿੱਚ ਖਾਣ-ਪੀਣ, ਰਹਿਣ-ਸਹਿਣ, ਰਿਸ਼ਤਾਨਾਤਾ ਪ੍ਰਬੰਧ ਅਤੇ ਵਾਤਾਵਰਣ ਵਿੱਚ ਪਰਿਵਰਤਣ ਦੇਖਣ ਨੂੰ ਮਿਲਿਆ ਹੈ। ਸ਼ਹਿਰੀਕਰਣ ਨਾਲ ਪਿੰਡਾਂ ਵਿੱਚ ਕੁਦਰਤੀ ਹਵਾ, ਪਾਣੀ ਵਿੱਚ ਫ਼ਰਕ ਆਇਆ ਹੈ। ਪੇਂਡੂ ਸਮਾਜ ਵਿੱਲ ਲੋਕਾਂ ਦੇ ਪਹਿਰਾਵੇ ਵਿੱਚ ਬਦਲਾਅ ਆਇਆ ਹੈ। ਸ਼ਹਿਰੀਕਰਣ ਨਾਲ ਪਿੰਡਾਂ ਵਿੱਚ ਸਿਹਤਮੰਦ ਖੁਰਾਕ ਵਿੱਚ ਕਮੀ ਆਈ ਹੈ, ਲੋਕ ਸਾਦਾ ਅਤੇ ਨਰੋਏ ਭੋਜਨ ਦੀ ਥਾਂ ਚਟਪਟੀਆਂ ਅਤੇ ਮਜ਼ੇਦਾਰ ਚੀਜ਼ਾਂ ਦੀ ਵਰਤੋਂ ਕਰਦੇ ਹਨ। ਘਰਾਂ ਵਿੱਚ ਰਸੋਈਆਂ ਵਿੱਚ ਖਾਣਾ ਬਣਾਉਣ ਦੀ ਥਾਂ ਹੋਟਲਾਂ ਤੋਂ ਖਾਣਾ ਲਿਆਂਦਾ ਜਾਂਦਾ ਹੈ। ਲੋਕ ਪਹਿਲਾਂ ਇੱਕ ਪਰਿਵਾਰ ਵਿੱਚ ਮਿਲ ਜੁਲ ਕੇ ਰਹਿੰਦੇ ਸਨ, ਪਰ ਅੱਜ ਕੱਲ੍ਹ ਕਿਰਾਏ ਤੇ ਮਕਾਨ ਲੈ ਕੇ ਰਹਿੰਦੇ ਹਨ ਪਰਿਵਾਰ ਅਤੇ ਰਿਸ਼ਤੇ ਨਾਤੇ ਵਿੱਚ ਸਾਂਝੀਵਾਲਤਾ ਵਿੱਚ ਕਮੀ ਆਈ ਹੈ। ਸ਼ਹਿਰੀਕਰਣ ਨਾਲ ਰਿਸ਼ਤੇ ਨਾਤੇ ਪ੍ਰਬੰਧ ਵਿੱਚ ਵੀ ਬਦਲਾਅ ਆਇਆ ਹੈ, ਮਾਮਾ, ਚਾਚਾ, ਤਾਇਆ ਫੁੱਫੜ ਦੀ ਥਾਂ ਅੰਕਲ ਅਤੇ ਮਾਮੀ, ਚਾਚੀ, ਤਾਈ ਅਤੇ ਭੂਆ ਦੀ ਥਾਂ ਐਂਟੀ ਨੇ ਲੈ ਲਈ ਹੈ। ਦਾਦੀ-ਦਾਦਾ ਨੂੰ ਬਾਬਾ-ਬੇਬੇ ਕਹਿਣ ਦੀ ਥਾਂ ਵੱਡੇ ਪਾਪਾ/ਡੈਡੀ ਅਤੇ ਵੱਡੇ ਮੰਮੀ ਕਹਿਣ ਦਾ ਰਿਵਾਜ ਬਣਦਾ ਜਾ ਰਿਹਾ ਹੈ। ਬੋਲ ਚਾਲ ਦੀ ਭਾਸ਼ਾ ਵਿੱਚ ਪਰਿਵਰਤਨ ਆਇਆ ਹੈ ਅੰਗਰੇਜ਼ੀ ਅਤੇ ਕੋਈ ਹੋਰ ਉਪ ਭਾਸ਼ਾਵਾਂ ਦੇ ਸ਼ਬਦਾਂ ਦਾ ਇਸਤੇਮਾਲ ਲੱਗਭਗ ਹਰੇਕ ਵਰਗ ਕਰਨ ਲੱਗਾ ਹੈ। ਉਪਰੋਕਤ ਲਿਖੇ ਆਧਾਰ ਕਹਿ ਸਕਦੇ ਹਾਂ ਕਿ ਵਿਗਿਆਨਿਕ ਅਤੇ ਪਦਾਰਥਵਾਦੀ ਭਾਵਨਾ ਵਿੱਚ ਅਜੋਕਾ ਮਨੁੱਖ ਆਲੇ ਦੁਆਲੇ ਨਾਲੋਂ ਟੁੱਟ ਗਿਆ ਹੈ। ਦਿਨੋਂ ਦਿਨ ਉਹ ਆਪਣੇ ਆਪ ਨਾਲੋਂ ਵੀ ਟੁੱਟਦਾ ਜਾ ਰਿਹਾ ਹੈ। ਬਾਹਰੀ ਤੌਰ ਤੇ ਰੇਡੀਓ, ਟੈਲੀਵਿਜ਼ਨ, ਅਖ਼ਬਾਰ, ਸਿਨੇਮਾ ਅਤੇ ਹੋਰ ਅਨੇਕਾਂ ਸਾਧਨਾ ਰਾਹੀਂ ਸਭਿਆਚਾਰ ਮੇਲ-ਜੋਲ ਵਧਾਉਣ ਦੇ ਉਪਰਾਲੇ ਕੀਤੇ ਜਾ ਰਹੇ ਹਨ। ਪਰੰਤੁ ਹੈਰਾਨੀ ਦੀ ਗੱਲ ਹੈ ਕਿ ਏਨਾ ਕੁੱਝ ਹੋਣ ਦੇ ਬਾਵਜੂਦ ਵੀ ਮਾਨਵ ਦਾ ਅਸਤਿਤਵ ਆਪਣੇ ਆਪ ਵਿੱਚ ਸੁੰਗੜਦਾ ਜਾ ਰਿਹਾ ਹੈ। ਹਵਾਲਾ ਪੁਸਤਕਾਂ 1। ‘ਸਭਿਆਚਾਰ ਅਤੇ ਲੋਕਧਾਰਾ ਦੇ ਮੂਲ ਸਰੋਕਾਰਾਂ’, ਪ੍ਰਕਾਸ਼ਕ-ਲਾਹੌਰ ਬੁੱਕ ਸ਼ਾਪ, ਲੁਧਿਆਣਾ। 2। ਜੀਤ ਸਿੰਘ ਜੋਸ਼ੀ (ਡਾ.), ‘ਸਭਿਆਚਾਰ: ਸਿਧਾਂਤ ਤੇ ਵਿਹਾਰ’, ਪ੍ਰਕਾਸ਼-ਵਾਰਿਸ਼ ਸ਼ਾਹ ਫਾਊਂਡੇਸ਼ਨ, ਅੰਮ੍ਰਿਤਸਰ। 3। ‘ਪੰਜਾਬੀ ਸਭਿਆਚਾਰ: ਸੰਦਰਭਮੂਲਕ ਅਧਿਐਨ’, ਬ੍ਰਹਮਜਗਦੀਸ਼ ਸਿੰਘ, ਪ੍ਰਕਾਸ਼ਕ,-ਵਾਰਿਸ਼ ਸ਼ਾਹ ਫਾਉੂਂਡੇਸ਼ਨ, ਅੰਮ੍ਰਿਤਸਰ। 4। ਜ਼ਸਵਿੰਦਰ ਸਿੰਘ (ਡਾ.), ‘ਪੰਜਾਬੀ ਸਭਿਆਚਾਰ ਪਛਾਣ ਚਿੰਨ੍ਹ’, ਪ੍ਰਕਾਸ਼ਕ-ਗਰੈਸੀਅਸ ਬੁੱਕਸ, ਅਰਬਨ ਅਸਟੇਟ, ਪਟਿਆਲਾ। 5। ਪ੍ਰੋ.
ਫ਼ਲਸਫ਼ੇ ਵਿੱਚ ਆਜ਼ਾਦੀ (ਲਿਬਰਟੀ) ਦਾ ਜੋੜ ਨਿਰਣੇਵਾਦ ਦੇ ਟਾਕਰੇ ਤੇ ਸੁਤੰਤਰ ਇੱਛਾ ਨਾਲ ਹੈ।ਰਾਜਨੀਤੀ ਵਿੱਚ ਸੁਤੰਤਰਤਾ ਵਿੱਚ ਸਮਾਜਿਕ ਅਤੇ ਰਾਜਨੀਤਿਕ ਆਜ਼ਾਦੀਆਂ ਸ਼ਾਮਲ ਹਨ ਜਿਸ ਦੇ ਭਾਈਚਾਰੇ ਦੇ ਸਾਰੇ ਮੈਂਬਰ ਹੱਕਦਾਰ ਹਨ। ਧਰਮ ਸ਼ਾਸਤਰ ਵਿਚ, ਆਜ਼ਾਦੀ "ਪਾਪ, ਅਧਿਆਤਮਿਕ ਗੁਲਾਮੀ, ਜਾਂ ਦੁਨਿਆਵੀ ਬੰਧਨਾਂ" ਤੋਂ ਆਜ਼ਾਦੀ ਹੈ।ਅੰਗਰੇਜ਼ੀ ਵਿੱਚ ਦੋ ਸ਼ਬਦ ਹਨ: ਲਿਬਰਟੀ ਅਤੇ ਫਰੀਡਮ। ਇਹ ਲੇਖ ਲਿਬਰਟੀ ਦੇ ਅਰਥ ਵਿੱਚ ਆਜ਼ਾਦੀ ਬਾਰੇ ਹੈ। ਆਮ ਤੌਰ ਤੇ, ਲਿਬਰਟੀ ਤੋਂ ਫ਼ਰੀਡਮ ਦਾ ਫ਼ਰਕ ਇਹ ਹੈ ਕਿ ਫ਼ਰੀਡਮ ਜੇ ਪੂਰੀ ਤਰ੍ਹਾਂ ਨਹੀਂ ਤਾਂ ਮੁੱਖ ਤੌਰ ਤੇ ਆਪਣੀ ਮਰਜ਼ੀ ਨਾਲ ਕੰਮ ਕਰਨ ਦੀ ਯੋਗਤਾ ਅਤੇ ਕਰਨ ਦੀ ਸ਼ਕਤੀ ਹੈ; ਜਦੋਂ ਕਿ ਲਿਬਰਟੀ ਮਨਮਾਨੀਆਂ ਰੋਕਾਂ ਦੀ ਅਣਹੋਂਦ ਵੱਲ ਸੰਕੇਤ ਕਰਦੀ ਹੈ ਅਤੇ ਸਾਰੇ ਸ਼ਾਮਲ ਲੋਕਾਂ ਦੇ ਅਧਿਕਾਰਾਂ ਨੂੰ ਧਿਆਨ ਵਿੱਚ ਰੱਖਦੀ ਹੈ। ਇਸ ਤਰ੍ਹਾਂ, ਲਿਬਰਟੀ ਦਾ ਅਭਿਆਸ ਸਮਰੱਥਾ ਦੇ ਅਧੀਨ ਹੈ ਅਤੇ ਦੂਜਿਆਂ ਦੇ ਅਧਿਕਾਰਾਂ ਦੁਆਰਾ ਵੀ ਸੀਮਤ ਹੈ।ਆਜ਼ਾਦੀ ਦੇ ਕਿਸੇ ਵੀ ਹੋਰ ਵਿਅਕਤੀ ਨੂੰ ਵਾਂਝਾ ਕੀਤੇ ਬਿਨਾਂ ਕਾਨੂੰਨ ਦੇ ਰਾਜ ਹੇਠ ਜ਼ਿੰਮੇਵਾਰੀ ਨਾਲ ਆਜ਼ਾਦੀ ਦੀ ਵਰਤੋਂ ਹੈ। ਇਸ ਤਰ੍ਹਾਂ ਅਜ਼ਾਦੀ (ਫ਼ਰੀਡਮ) ਵਧੇਰੇ ਵਿਆਪਕ ਹੈ ਕਿਉਂਕਿ ਇਹ ਸੰਜਮ ਦੀ ਪੂਰੀ ਘਾਟ ਜਾਂ ਆਪਣੀਆਂ ਇੱਛਾਵਾਂ ਪੂਰੀਆਂ ਕਰਨ ਦੀ ਬੇਰੋਕ ਸਮਰੱਥਾ ਨੂੰ ਦਰਸਾਉਂਦੀ ਹੈ।
ਬੁੱਲ੍ਹੇ ਸ਼ਾਹ (1680-1758) ਇੱਕ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਹਨਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਹਨਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਗੁਰਦਿਆਲ ਸਿੰਘ (10 ਜਨਵਰੀ 1933 - 16 ਅਗਸਤ 2016) ਪੰਜਾਬੀ ਨਾਵਲਕਾਰ, ਕਹਾਣੀਕਾਰ ਅਤੇ ਅਨੁਵਾਦਕ ਸੀ। ਪਿਤਾ ਜਗਤ ਸਿੰਘ ਦੇ ਘਰ ਮਾਤਾ ਨਿਹਾਲ ਕੌਰ ਦੀ ਕੁੱਖੋਂ 10 ਜਨਵਰੀ 1933 ਨੂੰ ਪੈਦਾ ਹੋਏ ਗੁਰਦਿਆਲ ਸਿੰਘ ਨੇ ਬਚਪਨ ਵਿਚ ਸਕੂਲ ਦੀ ਪੜ੍ਹਾਈ ਵਿਚਾਲੇ ਛੱਡਕੇ ਸੱਤ ਸਾਲ ਇਕ ਕਾਮੇ ਦੇ ਰੂਪ ਵਿਚ ਮੁਸ਼ੱਕਤ ਭਰੀ ਜ਼ਿੰਦਗੀ ਹੰਢਾਈ। ਬਾਅਦ ਵਿੱਚ ਪੜ੍ਹਨ ਕਰਕੇ ਉਹ ਪ੍ਰਾਇਮਰੀ ਸਕੂਲ ਅਧਿਆਪਕ ਬਣ ਗਿਆ। 7 ਸਾਲ ਪੰਜਾਬੀ ਅਧਿਆਪਕ ਦੀ ਸੇਵਾ ਉਪਰੰਤ 1971 ਵਿਚ ਉਹ ਕਾਲਜ ਵਿਚ ਪੰਜਾਬੀ ਲੈਕਚਰਾਰ ਲੱਗ ਗਿਆ ਅਤੇ ਪੰਜਾਬੀ ਯੂਨੀਵਰਸਿਟੀ ਦੇ ਰਿਜਨਲ ਸੈਂਟਰ ਬਠਿੰਡਾ ਦੇ ਮੁਖੀ ਵਜੋਂ ਉਹ ਸੇਵਾ ਮੁਕਤ ਹੋਇਆ।