ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਸਿੱਖੀ (ਇਹ ਸ਼ਬਦ ਇਸ ਤਰ੍ਹਾਂ ਵੀ ਲਿਖਿਆ ਜਾਂਦਾ ਹੈ: ਸਿਖੀ, ਸਿੱਖ ਦਾ ਮਤਲਬ, "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ, ਜਿਸ ਦਾ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫ਼ਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜਿਉਣਾ। ਦੁਨੀਆ ਦੇ ਸਭ ਤੋਂ ਪੁਰਾਣੇ ਸਨਾਤਨ ਧਰਮ ਤੋਂ ਆਪਣੀ ਅਲੱਗ ਪਹਿਚਾਣ ਬਣਾਕੇ ਸਿੱਖ ਪੰਥ ਨੂੰ ਮੰਨਣ ਵਾਲਿਆਂ ਦੀ ਗਿਣਤੀ ਕੁੱਲ ਦੁਨੀਆ ਵਿੱਚ ਲਗਭਗ 3 ਕਰੋੜ ਹੈ, ਜੋ ਕਿ ਸਾਰੀ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਪੰਥ ਹੈ।ਸਿੱਖੀ ਦਾ ਰੂਹਾਨੀ ਅਤੇ ਕੌਮੀ ਆਧਾਰ ਸਿੱਖਾਂ ਦੇ ਦਸ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਕਿ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਪੰਥ ਦੇ ਫ਼ਲਸਫ਼ੇ ਨੂੰ ਗੁਰਮਤ ਕਿਹਾ ਜਾਂਦਾ ਹੈ, ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ ਹੈ ਅਤੇ ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰੂ ਨਾਨਕ ਦੇਵ ਜੀ ਨੇ ਜੋਤਿ-ਜੋਤਿ ਸਮਾਉਣ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਮੁਆਸ਼ਰੇ ਨੂੰ ਰਹਿਨੁਮਾਈ ਦੇਣ ਦਾ ਕੰਮ ਸੌਂਪਿਆ। ਇਹ ਰਿਵਾਜ਼ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਿਹਾ, ਜਿਹਨਾਂ ਨੇ 1699 ਈਸਵੀ ਵਿੱਚ ਵਿਸਾਖੀ ਵਾਲੇ ਦਿਨ ਖ਼ਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਕੇਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਤੇ ਜਿਨ੍ਹਾਂ ਤੋਂ ਬਾਅਦ ਵਿੱਚ ਗੁਰੂ ਸਾਹਿਬ ਨੇ ਅਰਜ਼ ਕਰ ਖ਼ੁਦ ਅੰਮ੍ਰਿਤ ਛਕਿਆ। ਗੁਰ ਗੋਬਿੰਦ ਸਿੰਘ ਜੀ ਨੇ ਜੋਤੀ-ਜੋਤਿ ਸਮਾਉਣ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰੂ ਤਖ਼ਤ ਸੌਂਪਕੇ ਦੇਹਧਾਰੀ ਗੁਰੂ ਦੇ ਰਿਵਾਜ਼ ਨੂੰ ਖ਼ਤਮ ਕੀਤਾ।
ਰੱਬ ਦਾ ਰੇਡੀਓ 2, ਇੱਕ 2019 ਦੀ ਭਾਰਤੀ-ਪੰਜਾਬੀ ਫੈਮਲੀ-ਡਰਾਮਾ ਫਿਲਮ ਹੈ, ਜੋ ਸ਼ਰਨ ਆਰਟ ਦੁਆਰਾ ਨਿਰਦੇਸ਼ਤ ਹੈ, ਅਤੇ ਵੇਹਲੀ ਜਨਤਾ ਫਿਲਮਸ ਦੁਆਰਾ ਨਿਰਮਿਤ ਹੈ ਅਤੇ ਓਮਜੀ ਸਮੂਹ ਦੁਆਰਾ ਵੰਡੀ ਗਈ ਹੈ। ਇਹ ਰੱਬ ਦਾ ਰੇਡੀਓ (2017) ਦਾ ਅਗਲਾ ਭਾਗ ਹੈ। ਫਿਲਮ ਵਿੱਚ ਤਰਸੇਮ ਜੱਸੜ ਅਤੇ ਸਿਮੀ ਚਾਹਲ ਮੁੱਖ ਭੂਮਿਕਾਵਾਂ ਵਿੱਚ ਹਨ। ਫਿਲਮ ਵਿੱਚ, ਇੱਕ ਨਵਾਂ ਵਿਆਹੁਤਾ ਆਦਮੀ ਘਰ ਪਰਤਿਆ ਹੈ ਅਤੇ ਆਪਣੇ ਵਧੇ ਹੋਏ ਪਰਿਵਾਰ ਨੂੰ ਟੁੱਟਦਿਆਂ ਦੇਖ ਕੇ ਉਦਾਸ ਹੈ। ਫਿਲਮ ਵਿੱਚ ਬੀ ਐਨ ਸ਼ਰਮਾ, ਨਿਰਮਲ ਰਿਸ਼ੀ, ਜਗਜੀਤ ਸੰਧੂ ਅਤੇ ਤਾਨੀਆ ਵੀ ਸਹਾਇਕ ਭੂਮਿਕਾਵਾਂ ਵਿੱਚ ਹਨ।
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।1928 ਵਿੱਚ ਭਗਤ ਸਿੰਘ ਤੇ ਉਸਦੇ ਸਾਥੀ ਸ਼ਿਵਰਾਮ ਰਾਜਗੁਰੂ ਨੇ 21 ਸਾਲਾ ਬਰਤਾਨਵੀ ਪੁਲਿਸ ਅਫ਼ਸਰ ਜੌਨ ਸਾਂਡਰਸ ਦਾ ਲਾਹੌਰ ਵਿਖੇ ਗੋਲੀ ਮਾਰਕੇ ਕਤਲ ਕੀਤਾ ਜਦਕਿ ਉਹਨਾਂ ਦਾ ਮਕਸਦ ਜੇਮਜ਼ ਸਕੌਟ ਨਾਂ ਦੇ ਸੀਨੀਅਰ ਪੁਲਿਸ ਸੁਪਰਿਨਟੈਂਡੈਂਟ ਦਾ ਕਤਲ ਕਰਨਾ ਸੀ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਗੁਰੂ ਨਾਨਕ ਦੇਵ ਜੀ (15 ਅਪ੍ਰੈਲ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ। 1. ਗੁਰੂ ਨਾਨਕ ਸਾਹਿਬ ਦੇ ਜਨਮ ਅਤੇ ਜੋਤੀ-ਜੋਤ ਸਮਾੳਣ ਬਾਰੇ ਤਾਰੀਖ਼ਾਂ ਵਿਚ ਮਤਭੇਦ ਹੈ। ਸੁਖਬਾਸੀ ਰਾਮ ਬੇਦੀ, ਗਣੇਸ਼ਾ ਸਿੰਘ ਬੇਦੀ, ਡਾ. ਤਰਲੋਚਨ ਸਿੰਘ, ਡਾ ਹਰਜਿੰਦਰ ਸਿੰਘ ਦਿਲਗੀਰ ਵਰਗੇ ਇਤਿਹਾਸਕਾਰ ਉਨ੍ਹਾਂ ਦਾ ਜਨਮ 20 ਅਕਤੂਬਰ 1469 ਅਤੇ ਜੋਤੀ ਜੋਤ ਸਮਾਉਣਾ 7 ਸਤੰਬਰ 1539 ਦਾ ਮੰਨਦੇ ਹਨ (Sikh History in 10 Volume, vol 1) 2.
ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂ ਲੇਖਕਾਂ ਦੀ ਸੂਚੀ
ਸਾਹਿਤ ਅਕਾਦਮੀ 1955 ਤੋਂ ਹਰ ਸਾਲ ਭਾਰਤੀ ਸਾਹਿਤ ਦੀ ਤਰੱਕੀ ਲਈ ਪੰਜਾਬੀ ਸਮੇਤ ਹੋਰਨਾਂ ਭਾਸ਼ਾਵਾਂ ਦੇ ਸਾਹਿਤਕਾਰਾਂ ਅਤੇ ਉਹਨਾਂ ਦੀਆਂ ਰਚਨਾਵਾਂ ਨੂੰ ਸਾਹਿਤ ਅਕਾਦਮੀ ਪੁਰਸਕਾਰ ਦਿੰਦੀ ਆ ਰਹੀ ਹੈ। ਗਿਆਨਪੀਠ ਪੁਰਸਕਾਰ ਤੋਂ ਬਾਅਦ ਇਹ ਭਾਰਤ ਦਾ ਦੂਜਾ ਸਭ ਤੋਂ ਅਹਿਮ ਪੁਰਸਕਾਰ ਹੈ।
ਆਮਿਰ ਖਾਨ (ਗੁਰਮੁਖੀ: ਆਮਿਰ ਖਾਨ, ਸ਼ਾਹਮੁਖੀ: عامر خان) (ਜਨਮ ਆਮਿਰ ਹੁਸੈਨ ਖਾਨ; ਮਾਰਚ 14, 1965) ਇੱਕ ਭਾਰਤੀ ਫਿਲਮ ਐਕਟਰ), ਨਿਰਮਾਤਾ, ਨਿਰਦੇਸ਼ਕ, ਪਟਕਥਾ ਲੇਖਕ, ਕਦੇ ਕਦੇ ਗਾਇਕ, ਅਤੇ ਆਮੀਰ ਖਾਨ ਪ੍ਰੋਡਕਸਨਸ ਦਾ ਸੰਸਥਾਪਕ-ਮਾਲਿਕ ਹੈ। ਆਪਣੇ ਚਾਚਾ ਨਾਸਿਰ ਹੁਸੈਨ ਦੀ ਫਿਲਮ ਯਾਦਾਂ ਕੀ ਬਰਾਤ (1973) ਵਿੱਚ ਆਮੀਰ ਖਾਨ ਇੱਕ ਬਾਲ ਕਲਾਕਾਰ ਦੀ ਭੂਮਿਕਾ ਵਿੱਚ ਨਜ਼ਰ ਆਏ ਸਨ, ਅਤੇ ਗਿਆਰਾਂ ਸਾਲ ਬਾਦ ਖਾਨ ਦਾ ਕੈਰੀਅਰ ਫਿਲਮ ਹੋਲੀ (1984) ਨਾਲ ਸ਼ੁਰੂ ਹੋਇਆ ਉਨ੍ਹਾਂ ਨੂੰ ਆਪਣੇ ਕਜਿਨ ਮੰਸੂਰ ਖਾਨ ਦੇ ਨਾਲ ਫਿਲਮ ਕਯਾਮਤ ਸੇ ਕਯਾਮਤ ਤੱਕ (1988) ਲਈ ਆਪਨੀ ਪਹਿਲੀ ਕਾਮਰਸ਼ੀਅਲ ਸਫਲਤਾ ਮਿਲੀ ਅਤੇ ਉਨ੍ਹਾਂ ਨੇ ਫਿਲਮ ਵਿੱਚ ਐਕਟਿੰਗ ਲਈ ਫਿਲਮਫੇਅਰ ਬੈਸਟ ਮੇਲ ਡੇਬੂ ਅਵਾਰਡ ਜਿੱਤਿਆ। ਪਿਛਲੇ ਅੱਠ ਨਾਮਾਂਕਨ ਦੇ ਬਾਅਦ 1980 ਅਤੇ 1990 ਦੇ ਦੌਰਾਨ, ਖਾਨ ਨੂੰ ਰਾਜਾ ਹਿੰਦੁਸਤਾਨੀ (1996), ਲਈ ਪਹਿਲਾ ਫਿਲਮਫੇਅਰ ਬੈਸਟ ਐਕਟਰ ਇਨਾਮ ਮਿਲਿਆ ਜੋ ਹੁਣ ਤੱਕ ਦੀ ਉਨ੍ਹਾਂ ਦੀ ਇੱਕ ਵੱਡੀ ਕਾਮਰਸੀਅਲ ਸਫਲਤਾ ਸੀ। ਉਨ੍ਹਾਂ ਨੂੰ ਬਾਅਦ ਵਿੱਚ ਫਿਲਮਫੇਅਰ ਪਰੋਗਰਾਮ ਵਿੱਚ ਦੂਜਾ ਬੈਸਟ ਐਕਟਰ ਅਵਾਰਡ ਅਤੇ ਲਗਾਨ ਵਿੱਚ ਉਨ੍ਹਾਂ ਦੇ ਅਭਿਨੈ ਲਈ 2001 ਵਿੱਚ ਕਈ ਹੋਰ ਇਨਾਮ ਮਿਲੇ ਅਤੇ ਅਕਾਦਮੀ ਇਨਾਮ ਲਈ ਨਾਮਾਂਕਿਤ ਕੀਤਾ ਗਿਆ .
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।ਅੰਮ੍ਰਿਤਾ ਪ੍ਰੀਤਮ ਦੀ ਸਭ ਤੋਂ ਮਸ਼ਹੂਰ ਕਵਿਤਾ ਅੱਜ ਆਖਾਂ ਵਾਰਿਸ ਸ਼ਾਹ ਨੂੰ ਹੈ ਜਿਸ ਵਿੱਚ ਉਹ ਹਿੰਦੁਸਤਾਨ ਦੀ ਵੰਡ ਤੋਂ ਬਾਅਦ ਹੋਏ ਕਤਲੇਆਮ ਪ੍ਰਤੀ ਆਪਣਾ ਰੋਸ ਦਿਖਾਉਂਦੇ ਹੋਏ ਵਾਰਿਸ ਸ਼ਾਹ ਨੂੰ ਵਾਪਸ ਆਉਣ ਦੀ ਦੁਹਾਈ ਪਾਉਂਦੀ ਹੈ। ਇੱਕ ਨਾਵਲਕਾਰ ਦੇ ਤੌਰ ਉੱਤੇ ਪਿੰਜਰ (1950) ਉਸਦਾ ਸਭ ਤੋਂ ਮਸ਼ਹੂਰ ਨਾਵਲ ਹੈ ਜਿਸ ਉੱਤੇ ਬਾਅਦ ਵਿੱਚ ਇੱਕ ਅਵਾਰਡ ਜੇਤੂ ਫ਼ਿਲਮ ਪਿੰਜਰ (2003) ਵੀ ਬਣੀ।1947 ਵਿੱਚ ਭਾਰਤ ਤੇ ਪਾਕਿਸਤਾਨ ਦੀ ਵੰਡ ਪਿੱਛੋਂ ਇਹ ਲਿਹੌਰ ਤੋਂ ਹਿੰਦੁਸਤਾਨ ਆ ਗਈ।
ਭਾਰਤ ਦੱਖਣੀ ਏਸ਼ੀਆ ਦਾ ਇੱਕ ਦੇਸ਼ ਹੈ। ਇਹ ਖੇਤਰਫਲ ਦੇ ਹਿਸਾਬ ਨਾਲ ਦੁਨੀਆਂ ਦਾ ਸੱਤਵਾਂ ਅਤੇ ਆਬਾਦੀ ਦੇ ਹਿਸਾਬ ਨਾਲ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੁਨੀਆਂ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਇਹ ਦੱਖਣ ਵਿੱਚ ਹਿੰਦ ਮਹਾਂਸਾਗਰ, ਦੱਖਣ-ਪੱਛਮ ਵਿੱਚ ਅਰਬ ਸਾਗਰ ਅਤੇ ਦੱਖਣ-ਪੂਰਬ ਵਿੱਚ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ ਹੈ। ਭਾਰਤ ਪੱਛਮ ਵੱਲ ਪਾਕਿਸਤਾਨ ਅਤੇ ਅਫ਼ਗ਼ਾਨਿਸਤਾਨ, ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ, ਪੂਰਬ ਵੱਲ ਬਰਮਾ ਅਤੇ ਬੰਗਲਾਦੇਸ਼ ਆਦਿ ਦੇਸ਼ਾਂ ਨਾਲ ਜ਼ਮੀਨੀ ਸਰਹੱਦ ਸਾਂਝੀ ਕਰਦਾ ਹੈ ਅਤੇ ਦੱਖਣ ਵੱਲ ਮਾਲਦੀਵ ਅਤੇ ਸ੍ਰੀ ਲੰਕਾ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦਾ ਹੈ। ਭਾਰਤ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਬਰਮਾ, ਥਾਈਲੈਂਡ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦੇ ਹਨ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਸ਼ਹੀਦ ਊਧਮ ਸਿੰਘ (26 ਦਸੰਬਰ 1899 – 31 ਜੁਲਾਈ 1940) ਦਾ ਨਾਂ ਪੰਜਾਬ ਦੇ ਚੋਟੀ ਦੇ ਸਿੱਖ ਸ਼ਹੀਦਾਂ ਵਿੱਚ ਸ਼ੁਮਾਰ ਹੁੰਦਾ ਹੈ। ਸ਼ਹੀਦ ਊਧਮ ਸਿੰਘ ਦਾ ਜਨਮ ਜ਼ਿਲ੍ਹਾ ਸੰਗਰੂਰ ਦੇ ਸ਼ਹਿਰ ਸੁਨਾਮ ਵਿਖੇ ਹੋਇਆ। ਊਧਮ ਸਿੰਘ ਕੰਬੋਜ ਕੌਮ ਨਾਲ ਸਬੰਧ ਰੱਖਦਾ ਸੀ। ਉਸਨੇ ਇਹੀ ਨਾਂ 'ਕਤਲ ਕੇਸ' ਸਮੇਂ ਕਚਿਹਰੀ ਵਿੱਚ ਦੱਸਿਆ ਸੀ। ਉਸ ਨੇ ਅੰਗਰੇਜ਼ੀ ਹਕੂਮਤ ਦੇ ਅਹਿਲਕਾਰ ਮਾਈਕਲ ਉਡਵਾਇਰ ਵੱਲੋਂ ਸੰਨ 1919 ਦੀ ਵਿਸਾਖੀ ਵਾਲੇ ਦਿਨ ਨਿਹੱਥੇ ਅਤੇ ਬੇਕਸੂਰ ਪੰਜਾਬੀਆਂ ਨੂੰ ਜਾਨੋਂ ਮਾਰ ਦੇਣ ਦੀ ਕਾਰਵਾਈ ਦਾ ਬਦਲਾ ਲੈਣ ਦੀ ਚਿੰਗਾਰੀ ਆਪਣੇ ਮਨ ਵਿੱਚੋਂ 20 ਸਾਲਾਂ ਤਕ ਬੁਝਣ ਨਹੀਂ ਦਿੱਤੀ। ਇੰਨਾ ਲੰਮਾ ਸਮਾਂ ਇਨਕਲਾਬੀ ਮਸ਼ਾਲ ਨੂੰ ਆਪਣੇ ਮਨ ਵਿੱਚ ਬਲਦਾ ਰੱਖਣਾ ਇੱਕ ਵਿਲੱਖਣ ਇਤਿਹਾਸਕ ਉਦਾਹਰਨ ਹੈ।
ਗੂਰੁ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦਸਾਂ ਵਿਚੋਂ ਦੂਜੇ ਗੁਰੂ ਸਨ। ਇਹਨਾਂ ਦਾ ਜਨਮ ਹਿੰਦੂ ਖ਼ਾਨਦਾਨ ਵਿੱਚ, ਜਮਾਂਦਰੂ ਨਾਮ ਲਹਿਣੇ ਨਾਲ਼, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਨੇੜੇ) ਪੰਜਾਬ ਵਿਖੇ ਹੋਇਆ। ਭਾਈ ਲਹਿਣਾ ਖੱਤਰੀ ਟੱਬਰ ਵਿੱਚ ਪਲ਼ਿਆ, ਜਿਸਦੇ ਪਿਓ ਨਿੱਕੇ ਸਕੇਲ ਦੇ ਸੁਦਾਗਰ ਸੀ, ਅਤੇ ਆਪ ਉਹ ਦੁਰਗਾ ਦੇ ਪੁਜਾਰੀ ਸਨ। ਇਹਨਾਂ ਦੀ ਮੁਲਾਕਾਤ ਗੁਰੂ ਨਾਨਕ, ਸਿੱਖੀ ਦੇ ਬਾਨੀ ਨਾਲ਼ ਹੋਣ ਤੋਂ ਬਾਅਦ ਇਹ ਸਿੱਖ ਬਣ ਗਏ। ਗੁਰੂ ਨਾਨਕ ਸਾਹਿਬ ਨੇ ਲਹਿਣਾ ਨਾਮ ਤਬਦੀਲ ਕਰ ਅੰਗਦ ("ਮੇਰਾ ਆਪਣਾ ਅੰਗ") ਰੱਖ ਦਿੱਤਾ, ਅਤੇ ਆਪਣੇ ਪੁੱਤਾਂ ਦੀ ਬਜਾਏ ਅੰਗਦ ਨੂੰ ਦੂਜਾ ਗੁਰੂ ਐਲਾਨ ਦਿੱਤਾ।ਗੁਰੂ ਨਾਨਕ ਦੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਬਾਅਦ, 1539 ਵਿੱਚ ਗੁਰੂ ਅੰਗਦ ਸਿੱਖਾਂ ਦੇ ਰਹਿਬਰ ਬਣੇ। ਇਹ ਸਿੱਖੀ ਵਿੱਚ ਗੁਰਮੁਖੀ ਨੂੰ ਇਖਤਿਆਰ ਅਤੇ ਮਿਆਰਬੰਦ ਕਰਨ ਲਈ ਮਸ਼ਹੂਰ ਹਨ। ਇਹਨਾਂ ਨੇ ਨਾਨਕ ਦੇ ਵਾਕ ਇਕੱਤਰ ਕਰਨੇ ਸ਼ੁਰੂ ਕੀਤੇ, ਨਾਲ਼ 63 ਵਾਕ ਆਪ ਰਚੇ। ਆਪਣੇ ਪੁੱਤਾਂ ਦੀ ਬਜਾਏ, ਇਹਨਾਂ ਨੇ ਆਪਣੇ ਮੁਰੀਦ ਅਮਰਦਾਸ ਨੂੰ ਗੁਰੂ ਤਖ਼ਤ ਦਾ ਵਾਰਸ ਅਤੇ ਤੀਜਾ ਗੁਰੂ ਐਲਾਨਿਆ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸੀ, ਜਿਸ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਸ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਉਸ ਨੂੰ ਭਾਈ ਜੀ ਆਖਿਆ ਜਾਣ ਲੱਗਾ। ਉਸ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਉਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਸੀ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ 'ਤੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।ਉਹ 1967 ਵਿੱਚ ਸਾਹਿਤ ਅਕਾਦਮੀ (ਭਾਰਤ ਦੀ ਨੈਸ਼ਨਲ ਅਕੈਡਮੀ ਆਫ਼ ਲੈਟਰਜ਼) ਦੁਆਰਾ ਦਿੱਤੇ ਗਏ ਸਾਹਿਤ ਅਕਾਦਮੀ ਪੁਰਸਕਾਰ ਦਾ ਸਭ ਤੋਂ ਘੱਟ ਉਮਰ ਦਾ ਪ੍ਰਾਪਤ ਕਰਤਾ ਬਣ ਗਿਆ, ਜੋ ਕਿ ਪੂਰਨ ਭਗਤ, 'ਲੂਣਾ(1965) ਦੀ ਪ੍ਰਾਚੀਨ ਕਥਾ 'ਤੇ ਆਧਾਰਿਤ ਉਸ ਦੇ ਮਹਾਂਕਾਵਿ ਨਾਟਕ ਲਈ ਮਿਲਿਆ ਸੀ । ਆਧੁਨਿਕ ਪੰਜਾਬੀ ਸਾਹਿਤ ਵਿੱਚ ਇੱਕ ਮਹਾਨ ਰਚਨਾ ਅਤੇ ਜਿਸਨੇ ਆਧੁਨਿਕ ਪੰਜਾਬੀ ਕਿੱਸੇ ਦੀ ਇੱਕ ਨਵੀਂ ਵਿਧਾ ਵੀ ਬਣਾਈ ਹੈ। ਅੱਜ, ਉਸ ਦੀ ਸ਼ਾਇਰੀ ਮੋਹਨ ਸਿੰਘ (ਕਵਿਤਾ) ਅਤੇ ਅੰਮ੍ਰਿਤਾ ਪ੍ਰੀਤਮ ਵਰਗੇ ਆਧੁਨਿਕ ਪੰਜਾਬੀ ਕਵਿਤਾ ਦੇ ਦਿੱਗਜਾਂ,ਦੇ ਨਾਲ ਬਰਾਬਰੀ 'ਤੇ ਖੜ੍ਹੀ ਹੈ, ਜੋ ਸਾਰੇ ਭਾਰਤ-ਪਾਕਿਸਤਾਨ ਸਰਹੱਦ ਦੇ ਦੋਵੇਂ ਪਾਸੇ ਪ੍ਰਸਿੱਧ ਹਨ।
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਪ੍ਰਗਟ ਤੇ ਸਦੀਵੀ ਕਾਲ ਲਿਯੀ ਗੁਰੂ ਹਨ । ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ ਅਕਤੂਬਰ 1708 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਪੰਜਾਬੀ ਭਾਸ਼ਾ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖਾਂ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਇੱਕ ਸਿੱਖ ਮਹਾਰਾਜਾ ਸੀ ਜਿੰਨਾ ਨੂੰ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਸੁਰਜੀਤ ਪਾਤਰ (ਜਨਮ 14 ਜਨਵਰੀ 1945) ਇੱਕ ਪੰਜਾਬੀ ਸ਼ਾਇਰ ਹੈ। ਉਸਨੇ 1960ਵਿਆਂ ਵਿੱਚ ਆਪਣੀਆਂ ਕਵਿਤਾਵਾਂ ਪ੍ਰਕਾਸ਼ਿਤ ਕਰਨੀਆਂ ਸ਼ੁਰੂ ਕੀਤੀਆਂ ਸਨ ਅਤੇ ਅੱਜ ਤੱਕ ਨਿਰੰਤਰ ਕਾਵਿ-ਸਿਰਜਣਾ ਵਿੱਚ ਕਰਮਸ਼ੀਲ ਹੈ। ਉਹਦੀ ਸਖਸ਼ੀਅਤ 'ਕਵਿਤਾ ਦੀ ਵਿਆਪਕ ਸਮਾਜਿਕ ਅਪੀਲ ਤੇ ਗੰਭੀਰਤਾ' ਦਾ ਸੁੰਦਰ ਸੁਮੇਲ ਹੈ। ਆਲੋਚਕਾਂ ਨੇ ਉਸਨੂੰ ਖੂਬ ਸਰਾਹਿਆ ਹੈ। ਸਮਾਜ ਵਿੱਚ ਰਾਜਨੀਤਕ ਚੇਤਨਾ ਅਤੇ ਤਤਕਾਲੀ ਜ਼ਬਰ ਦੇ ਵਿਰੋਧ ਦੇ ਰੂਪ ਵਿੱਚ ਉਹਨਾਂ ਦੀ ਕਵਿਤਾ ਸਾਹਮਣੇ ਆਉਂਦੀ ਹੈ।
ਗੁਰਮੁਖੀ (ਪੰਜਾਬੀ: گُرمُکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਬਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ ਜਾਂ ਇਹ ਕਹਿ ਲਿਆ ਜਾਵੇ ਕਿ ਇਸਲਾਮਿਕ ਰਹੱਸਵਾਦ ਨੂੰ ਸੂਫ਼ੀਵਾਦ ਜਾਂ ਤਸਉਫ਼ ਕਿਹਾ ਜਾਂਦਾ ਹੈ। ਇਸ ਵਿੱਚ ਮਸਤ ਹੋਣ ਵਾਲੇ ਸੂਫ਼ੀ ਨੂੰ ਅਹਿਲੇ ਹੱਕ ਆਖਦੇ ਹਨ।ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿੱਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇੱਕ ਮਘਦੀ ਧੂਣੀ ਸੀ ਤੇ ਇੱਕ ਲਟਾ-ਲਟ ਬਲਦੀ ਲਾਟ।”
ਈਸ਼ਵਰ ਚੰਦਰ ਨੰਦਾ (30 ਸਤੰਬਰ 1892 - 3 ਸਤੰਬਰ 1965) ਇੱਕ ਪੰਜਾਬੀ ਨਾਟਕਕਾਰ ਅਤੇ ਲੇਖਕ ਸੀ ਜਿਸ ਨੇ ਆਪਣੀਆਂ ਨਾਟ-ਰਚਨਾਵਾਂ ਦੀ ਸਿਰਜਨਾ ਮੰਚ-ਦ੍ਰਿਸ਼ਟੀ ਦੇ ਪੱਖ ਤੋਂ ਕੀਤੀ,ਉਸਨੇ ਨਾਟਕ ਦੇ ਖੇਤਰ ਵਿੱਚ ਯਥਾਰਥਵਾਦੀ ਲੀਹਾਂ ਦੀ ਉਸਾਰੀ ਕੀਤੀ,ਨੰਦੇ ਨੇ ਸਮਾਜਿਕ ਜੀਵਨ ਨਾਲ ਭਰਪੂਰ ਨਾਟਕ ਲਿਖੇ,ਉਸਨੇ ਆਪਣੇ ਨਾਟਕਾਂ ਵਿੱਚ ਪੇਂਡੂ ਜੀਵਨ ਦੀਆਂ ਸਮੱਸਿਆਵਾਂ ਨੂੰ ਪੇਸ਼ ਕੀਤਾ, ਨੰਦਾ ਨੇ ਨਾਟਕਾਂ ਦਾ ਅੰਤ ਸੁਖਾਂਤਕ ਹੈ ਜੋ ਸ਼ੇਕਸਪੀਅਰ ਦੇ ਨਾਟਕਾਂ ਦੇ ਰੁਮਾਂਟਿਕ ਸੁਖਾਂਤਕ ਅੰਤਾਂ ਤੋਂ ਪ੍ਰਭਾਵਿਤ ਹੈ।
ਗੁਰਦਿਆਲ ਸਿੰਘ (10 ਜਨਵਰੀ 1933 - 16 ਅਗਸਤ 2016) ਪੰਜਾਬੀ ਨਾਵਲਕਾਰ, ਕਹਾਣੀਕਾਰ ਅਤੇ ਅਨੁਵਾਦਕ ਸੀ। ਪਿਤਾ ਜਗਤ ਸਿੰਘ ਦੇ ਘਰ ਮਾਤਾ ਨਿਹਾਲ ਕੌਰ ਦੀ ਕੁੱਖੋਂ 10 ਜਨਵਰੀ 1933 ਨੂੰ ਪੈਦਾ ਹੋਏ ਗੁਰਦਿਆਲ ਸਿੰਘ ਨੇ ਬਚਪਨ ਵਿਚ ਸਕੂਲ ਦੀ ਪੜ੍ਹਾਈ ਵਿਚਾਲੇ ਛੱਡਕੇ ਸੱਤ ਸਾਲ ਇਕ ਕਾਮੇ ਦੇ ਰੂਪ ਵਿਚ ਮੁਸ਼ੱਕਤ ਭਰੀ ਜ਼ਿੰਦਗੀ ਹੰਢਾਈ। ਬਾਅਦ ਵਿੱਚ ਪੜ੍ਹਨ ਕਰਕੇ ਉਹ ਪ੍ਰਾਇਮਰੀ ਸਕੂਲ ਅਧਿਆਪਕ ਬਣ ਗਿਆ। 7 ਸਾਲ ਪੰਜਾਬੀ ਅਧਿਆਪਕ ਦੀ ਸੇਵਾ ਉਪਰੰਤ 1971 ਵਿਚ ਉਹ ਕਾਲਜ ਵਿਚ ਪੰਜਾਬੀ ਲੈਕਚਰਾਰ ਲੱਗ ਗਿਆ ਅਤੇ ਪੰਜਾਬੀ ਯੂਨੀਵਰਸਿਟੀ ਦੇ ਰਿਜਨਲ ਸੈਂਟਰ ਬਠਿੰਡਾ ਦੇ ਮੁਖੀ ਵਜੋਂ ਉਹ ਸੇਵਾ ਮੁਕਤ ਹੋਇਆ।
ਦਲੀਪ ਕੌਰ ਟਿਵਾਣਾ (4 ਮਈ 1935 - 31 ਜਨਵਰੀ 2020) ਇੱਕ ਪੰਜਾਬੀ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਸੀ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਹਨਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ 'ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ।ਟਿਵਾਣਾ ਨੂੰ 1971 ਵਿੱਚ ਆਪਣੇ ਨਾਵਲ ਏਹੁ ਹਮਾਰਾ ਜੀਵਣਾ ਲਈ ਸਾਹਿਤ ਅਕਾਦਮੀ ਇਨਾਮ ਮਿਲਿਆ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਂਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਲਾਲਾ ਧਨੀ ਰਾਮ ਚਾਤ੍ਰਿਕ (4 ਅਕਤੂਬਰ 1876– 18 ਦਸੰਬਰ 1954) ਆਧੁਨਿਕ ਪੰਜਾਬੀ ਕਵਿਤਾ ਦੇ ਸੰਸਥਾਪਕ ਮੰਨੇ ਜਾਂਦੇ ਹਨ। ਉਹਨਾਂ ਦੀਆਂ ਰਚਨਾਵਾਂ ਪ੍ਰਾਚੀਨ ਅਤੇ ਨਵੀਂ ਪੰਜਾਬੀ ਕਵਿਤਾ ਵਿਚਕਾਰ ਕੜੀ ਹਨ। ਗੁਰਮੁਖੀ ਲਿਪੀ ਲਈ ਟਾਈਪ ਸੈੱਟ ਨੂੰ ਮਿਆਰੀ ਬਣਾਉਣ ਦਾ ਸਿਹਰਾ ਵੀ ਉਹਨਾਂ ਨੂੰ ਜਾਂਦਾ ਹੈ। ਉਹ ਹੀ ਸਭ ਤੋਂ ਪਹਿਲੇ ਵਿਦਵਾਨ ਹਨ, ਜਿਹਨਾਂ ਨੂੰ ਸਾਹਿਤ ਸੇਵਾ ਦੇ ਬਦਲੇ ਉਹਨਾਂ ਦੀ 75ਵੀਂ ਬਰਸੀ ਉੱਤੇ ਅਭਿਨੰਦਨ ਗਰੰਥ ਸਮਰਪਤ ਕਰਕੇ ਸਨਮਾਨਿਤ ਕੀਤਾ ਗਿਆ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ 'ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦੇ ਸੰਤ ਸਨ
ਅਜੀਤ ਕੌਰ (ਜਨਮ 16 ਨਵੰਬਰ 1934-) ਆਜ਼ਾਦੀ ਦੇ ਬਾਅਦ ਦੀ ਪੰਜਾਬੀ ਸਾਹਿਤਕਾਰ ਹੈ। ਉਹ ਪੰਜਾਬੀ ਗਲਪ ਖਾਸ ਕਰ ਕਹਾਣੀ ਦੀ ਇੱਕ ਵਿਲੱਖਣ ਦਸਤਖ਼ਤ ਹੈ ਜਿਸ ਨੇ "ਔਰਤ ਮਰਦ ਦੇ ਸੰਬੰਧਾਂ ਨੂੰ ਬੜੀ ਬੇ-ਵਾਕੀ ਤੇ ਡੂੰਘਾਈ ਵਿੱਚ ਪੇਸ਼ ਕੀਤਾ ਹੈ। ਅਤੇ ਮਨੁੱਖੀ ਜੀਵਨ ਦੀਆਂ ਭਾਵਨਾਵਾਂ, ਤੀਵੀਂ-ਮਰਦ ਦੇ ਰਿਸ਼ਤੇ ਦੀ ਖੂਬਸੂਰਤੀ ਤੇ ਜਜ਼ਬਾਤੀ ਟੱਕਰਾਂ ਨੂੰ, ਇਕੱਲਤਾ ਦੀ ਉਦਾਸੀ ਨੂੰ, ਮਨੁੱਖੀ ਰਿਸ਼ਤਿਆਂ ਦੀਆਂ ਉਲਝਣਾਂ ਨੂੰ, ਪੰਜਾਬ ਦੇ ਸੰਤਾਪ ਨੂੰ ਬੜੀ ਦਲੇਰੀ ਨਾਲ ਬਿਆਨ ਕੀਤਾ ਹੈ।" ਸਾਥੀ ਲੁਧਿਆਣਵੀ ਅਨੁਸਾਰ "ਦਿੱਲੀ ਦੀ ਗੁਰਬਤ ਅਤੇ ਭ੍ਰਿਸ਼ਟਾਚਾਰ ਅਤੇ ਆਮ ਤੌਰ 'ਤੇ ਦੇਸ ਦੇ ਵਧ ਰਹੇ ਸੰਤਾਪ ਤੋਂ ਲੈ ਕੇ ਪੰਜਾਬ ਦੀ ਅੱਸੀਵਆਂ ਦੀ ਸਥਿਤੀ ਚੋਂ ਪੈਦਾ ਹੋਏ ਦੁਖ਼ਾਂਤ ਤੀਕ ਉਸ ਦੀ ਕਲਮ ਨੇ ਬੜੀ ਸ਼ਿੱਦਤ ਨਾਲ਼ ਲੇਖ਼ ਅਤੇ ਕਹਾਣੀਆਂ ਲਿਖ਼ੀਆਂ ਹਨ।" ਉਹਨਾਂ ਦੀਆਂ ਰਚਨਾਵਾਂ ਵਿੱਚ ਨਾ ਕੇਵਲ ਨਾਰੀ ਦਾ ਸੰਘਰਸ਼ ਰੇਖਾਂਕਿਤ ਹੁੰਦਾ ਹੈ ਸਗੋਂ ਸਮਾਜਕ ਅਤੇ ਸਿਆਸੀ ਵਿਗਾੜਾਂ ਅਤੇ ਸੱਤਾ ਦੇ ਗਲਿਆਰਿਆਂ ਵਿੱਚ ਵਿਆਪਤ ਬੇਸ਼ਰਮ ਭ੍ਰਿਸ਼ਟਾਚਾਰ ਦੇ ਵਿਰੁੱਧ ਇੱਕ ਜ਼ੋਰਦਾਰ ਮੁਹਿੰਮ ਵੀ ਨਜ਼ਰ ਆਉਂਦੀ ਹੈ।ਅਜੀਤ ਕੌਰ ਦਾ ਨਾਰੀਵਾਦ ਬਾਰੇ ਖਿਆਲ ਹੈ ਕਿ ਨਾਰੀਵਾਦ ਦਾ ਮਤਲਬ ਆਪਣੇ ਅੰਦਰ ਮਜ਼ਬੂਤੀ ਪੈਦਾ ਕਰਨੀ ਹੈ, ਸਿਰਫ਼ ਮਰਦਾਂ ਦੇ ਵਿਰੁੱਧ ਹੋਣਾ ਹੀ ਇਸ ਦਾ ਮਤਲਬ ਨਹੀਂ।
ਸਿੱਖੀ ਵਿੱਚ, ਪੰਜ ਕਕਾਰ ਉਹ ਪੰਜ ਚਿੰਨ੍ਹ ਹਨ ਜਿਹਨਾਂ ਨੂੰ ਹਰ ਵਖਤ ਪਹਿਨਣ ਦਾ ਹੁਕਮ ਗੁਰੂ ਗੋਬਿੰਦ ਸਿੰਘ ਵਲੋਂ ਸੰਨ 1699 ਈ ਨੂੰ ਖ਼ਾਲਸਈ ਸਿੱਖਾਂ ਲਈ ਹੋਇਆ। ਉਹ ਹਨ: ਕੇਸ, ਦਸਤਾਰ ਜਾਂ ਕਪੜੇ ਨਾਲ ਢੱਕੇ ਨਾ-ਕੱਟੇ ਵਾਲ; ਕੰਘਾ, ਕੇਸਾਂ ਦੀ ਸਫਾਈ ਸੰਭਾਲ ਵਾਸਤੇ ਛੋਟਾ ਲੱਕੜ ਦਾ ਬਰੀਕ ਦੰਦਿਆਂ ਵਾਲਾ ਸੰਦ; ਕੜਾ, ਵੀਣੀ ਦੇ ਦੁਆਲੇ ਪਉਣ ਵਾਲਾ ਲੋਹੇ ਜਾਂ ਇਸਪਾਤ ਦਾ ਬਣਿਆ ਕੰਗਣ; ਕਛਹਿਰਾ, ਦੋ ਮੋਰੀਆਂ ਵਾਲਾ ਕਛਾ; ਕਿਰਪਾਨ, ਲੋਹੇ ਜਾਂ ਇਸਪਾਤ ਦੀ ਬਣੀ ਤਲਵਾਰ।
ਅਜਮੇਰ ਸਿੰਘ ਔਲਖ (ਜਨਮ 19 ਅਗਸਤ 1942 - 15 ਜੂਨ 2017), ਪੰਜਾਬ ਦੇ ਕਿਰਸਾਨੀ ਜੀਵਨ ਦੀਆਂ ਸਮੱਸਿਆਵਾਂ ਨੂੰ ਪ੍ਰਗਤੀਵਾਦੀ ਵਿੱਚਾਰਧਾਰਾ ਨਾਲ ਪੇਸ਼ ਕਰਨ ਵਾਲਾ ਪੰਜਾਬੀ ਦਾ ਪ੍ਰਤੀਨਿੱਧ ਨਾਟਕਕਾਰ ਸੀ। 2006 ਵਿੱਚ ਇਸਦੇ ਇਕਾਂਗੀ-ਸੰਗ੍ਰਹਿ ਇਸ਼ਕ ਬਾਝ ਨਮਾਜ ਦਾ ਹੱਜ ਨਾਹੀ ਲਈ ਭਾਰਤੀ ਸਾਹਿਤ ਅਕਾਦਮੀ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ। ਉਸਨੂੰ ਪੰਜਾਬੀ ਭਾਸ਼ਾ ਦੇ ਸਿਰਮੌਰ ਪੁਰਸਕਾਰ ਪੰਜਾਬੀ ਸਾਹਿਤ ਰਤਨ ਨਾਲ ਵੀ ਸਨਮਾਨਿਆ ਜਾ ਗਿਆ।
ਬੁੱਲ੍ਹੇ ਸ਼ਾਹ (1680-1758) ਇੱਕ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਹਨਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਹਨਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਸੂਫ਼ੀਵਾਦ ਇਸਲਾਮੀ ਗਿਆਨ ਦੀ ਰੌਸ਼ਨੀ ਤੇ ਇਸਦੀ ਇਤਿਹਾਸਕ ਅਸਲ ਵਿਚੋਂ ਹੀ ਪੈਦਾ ਹੋਈ ਇੱਕ ਰਹੱਸਵਾਦੀ ਲਹਿਰ ਹੈ ਜਿਸ ਨੇ ਹਮੇਸ਼ਾ ਕੁਰਾਨੀ ਫ਼ਲਸਫ਼ੇ ਦੀ ਰੂਹਾਨੀਅਤ ਤੋਂ ਵੀ ਪ੍ਰੇਰਨਾ ਲੈ ਕੇ ਸਮਾਜ ਨੂੰ ਸਹੀ ਰਾਹ ਦਿਖਾਉਣ ਦਾ ਬੀੜਾ ਚੁੱਕਿਆ। ਸੂਫ਼ੀਵਾਦ ਦੇ ਇਤਿਹਾਸਕ ਵਿਕਾਸ ਵਿੱਚ ਸੂਫ਼ੀ ਸਿਲਸਿਲੇ ਜਾਂ ਸੰਪਰਦਾਵਾਂ ਦੀ ਆਮਦ ਕੇਵਲ ਸੂਫ਼ੀਵਾਦ ਦੇ ਦੁਨੀਆ ਭਰ ਵਿੱਚ ਫੈਲਣ ਦਾ ਹੀ ਕਾਰਨ ਨਹੀਂ ਬਣੀ, ਸਗੋਂ ਇਸਲਾਮ ਦੇ ਪਾਸਾਰ ਤੇ ਪ੍ਰਚਾਰ ਦੀ ਵੀ ਬੁਨਿਆਦ ਬਣੀ। ਇਸਲਾਮੀ ਇਤਿਹਾਸ ਗਵਾਹ ਹੈ ਕਿ ਮੁੱਢਲੇ ਮੁਸਲਮਾਨ ਫ਼ਕੀਰਾਂ ਅਤੇ ਸੂਫ਼ੀਆਂ ਵਿੱਚ ਕੋਈ ਭਿੰਨਤਾ ਨਹੀਂ ਸੀ। ਇਹ ਸਾਰੇ ਲੋਕ ਰਹੱਸਵਾਦੀ ਰੁੱਚੀਆਂ ਦੇ ਧਾਰਨੀ ਹੋਣ ਕਾਰਨ ਦੁਨਿਆਵੀ ਮਸਲਿਆਂ ਤੋਂ ਦੂਰ ਰਹਿੰਦੇ ਸਨ। ਆਪਣੀ ਆਤਮਿਕ ਪ੍ਰਗਤੀ ਲਈ ਸਾਧਨਾ ਵਿੱਚ ਰੁੱਝੇ ਹੋਏ ਇਹ ਸੂਫ਼਼ੀ ਆਮ ਲੋਕਾਂ ਲਈ ਵੀ ਪ੍ਰੇਰਨਾਂ-ਸਰੋਤ ਸਨ। ਇਹੀ ਕਾਰਨ ਸੀ ਕਿ ਸਮੇਂ-ਸਮੇਂ ਰਾਜਨੀਤਕ ਸ਼ਕਤੀਆਂ ਇਨ੍ਹਾਂ ਨੂੰ ਇਸਲਾਮ ਦੇ ਪ੍ਰਚਾਰਕ ਸਮਝ ਦੇ ਆਪਣਾ ਸਮਰੱਥਣ ਤੇ ਸਤਿਕਾਰ ਦਿੰਦੀਆਂ ਰਹੀਆਂ। ਇਹਨਾਂ ਮੁੱਢਲੇ ਸੂਫ਼ੀਆਂ ਨੇ ਅਕਸਰ ਧਾਰਮਿਕ ਯਾਤਰਾਵਾਂ ਦੌਰਾਨ ਹੀ ਪ੍ਰਚਾਰ ਕੀਤਾ। ਇਨ੍ਹਾਂ ਦੀ ਨਾ ਕੋਈ ਵੱਡੀ ਜੱਥੇਬੰਦੀ ਸੀ ਤੇ ਨਾ ਹੀ ਕੋਈ ਨਿਸ਼ਚਿਤ ਟਿਕਾਣਾ। ਮੁੱਢਲੇ ਸੂਫ਼ੀ ਇਸਲਾਮੀ ਤਸੱਵੁਫ਼ ਦੇ ਰੂਹਾਨੀ ਅਨੁਭਵ ਉਤੇ ਜ਼ੋਰ ਦਿੰਦੇ ਸਨ ਸਿਧਾਂਤਕ ਜਾਂ ਪ੍ਰ਼ਚਾਰਕ ਰੁਚੀ ਨਹੀਂ ਰੱਖਦੇ ਸਨ। ਉਹ ਮੁਰੀਦਾਂ ਨੂੰ ਕੇਵਲ ਆਤਮਕ ਰਸਤਾ ਦੱਸ ਸਕਦੇ ਸਨ। ਪਰ ਮਾਰਗ ਦਾ ਅਨੁਭਵ ਖੁਦ ਮੁਰੀਦ ਨੂੰ ਕਰਨਾ ਪੈਂਦਾ ਸੀ। ਬਗਦਾਦ ਨਿਵਾਸੀ ਇਮਾਮ-ਅਬ-ਹਮੀਦ ਮੁਹੰਮਦ-ਅਲ-ਗ਼ੱਜ਼ਾਲੀ (1059-1111 ਈ.) ਵਰਗੇ ਸੂਫ਼ੀ ਸਿਧਾਂਤਕਾਰਾਂ ਨੇ ਕੁਰਾਨੀ ਫਲਸਫੇ ਦੀ ਪੁਨਰ ਵਿਆਖਿਆ ਕਰਕੇ ਸਾਧਨਾ-ਮਾਰਗ ਵਿੱਚ ਮੁਰਸ਼ਿਦ ਦੀ ਸਿੱਖਿਆ ਤੇ ਕਿਰਪਾ ਦੀ ਲੋੜ ਤੇ ਮਹੱਤਵ ਸਮਝਾਇਆ। ਇਮਾਮ-ਅਬੂ-ਹਮੀ਼ਦ ਅਲ-ਗੱਜ਼ਾਲੀ ਦੇ ਜ਼ੋਰਦਾਰ ਪ੍ਰਚਾਰ ਤੇ ਸੂਫ਼ੀਆਂ ਵਿੱਚ ਖੁੱਲੇਆਮ ਪੀਰੀ-ਮੁਰੀਦੀ ਪਰੰਪਰਾ ਨੂੰ ਮਾਨਤਾ ਦਿੱਤੀ ਤੇ ਇਸ ਪਰੰਪਰਾ ਦੇ ਵਿਰੋਧ ਕਰ ਰਹੇ ਮੁੱਲਾਂ-ਮੁਲਾਣਿਆਂ ਤੇ ਸ਼ਾਸਕਾ ਨੂੰ ਚੁੱਪ ਹੋਣਾ ਪਿਆ। ਗਿਆਰ੍ਹਵੀਂ ਸਦੀ ਇਸਲਾਮ ਤੇ ਸੂਫ਼ੀਵਾਦ ਦੇ ਇਤਿਹਾਸ ਨੂੰ ਨਵਾਂ ਮੋੜ ਦੇਣ ਵਾਲੀ ਸਦੀ ਸਵੀਕਾਰ ਕੀਤੀ ਜਾਂਦੀ ਹੈ। ਇਸ ਤੋਂ ਬਾਅਦ 1173 ਈ.
ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਜਾਂ ਸ਼੍ਰੀ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰੂਦਵਾਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰੂਦਵਾਰਾ ਚੌਥੇ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਪੰਜਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ ੧੬੦੬ ਵਿੱਚ ਸ਼੍ਰੀ ਅਕਾਲ ਤਖਤ ਸਾਹਿਬ ਜੀ ਦਾ ਨੀਂਹ ਪੱਥਰ ਛੇਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਸ਼੍ਰੀ ਹਰਿਮੰਦਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਸ਼ਹੀਦ ਦੀ ਸ਼ਹੀਦੀ ਵੀ ੧੬੫੭ ਦੇ ਜਹਾਨ ਖ਼ਾਨ ਵਾਲੇ ਹਮਲੇ ਦੌਰਾਨ ਹੀ ਸ਼੍ਰੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ। ਅੱਜ ਬਾਬਾ ਜੀ ਦੀ ਯਾਦ ਵਿੱਚ ਸ਼੍ਰੀ ਹਰਿਮੰਦਰ ਸਾਹਿਬ ਜੀ ਦੀ ਪਰਿਕਰਮਾ ਵਿੱਚ ਸ਼ਹੀਦੀ ਬੁੰਗਾ ਸਥਿਤ ਹੈ, ਜਿੱਥੇ ਲੜੀਵਾਰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਚਲਦੇ ਰਹਿੰਦੇ ਹਨ।
ਜਰਨੈਲ ਸਿੰਘ ਭਿੰਡਰਾਂਵਾਲੇ (ਜਨਮ ਨਾਮ: ਜਰਨੈਲ ਸਿੰਘ ਬਰਾੜ; 2 ਜੂਨ, 1947 - 6 ਜੂਨ, 1984) ਸਿੱਖ ਧਾਰਮਿਕ ਸੰਗਠਨ ਦਮਦਮੀ ਟਕਸਾਲ ਦੇ ਇੱਕ ਆਗੂ ਸਨ। 1978 ਦੇ ਸਿੱਖ-ਨਿਰੰਕਾਰੀ ਸੰਘਰਸ਼ ਵਿੱਚ ਸ਼ਾਮਲ ਹੋਣ ਕਰਕੇ ਉਹਨਾਂ ਨੂੰ ਪ੍ਰਮੁੱਖਤਾ ਮਿਲੀ। ਉਹ ਪੰਜਾਬ ਵਿੱਚ ਮੁੜ-ਸੁਰਜੀਤੀਵਾਦੀ ਅਤੇ ਬਾਗ਼ੀ ਲਹਿਰ ਦਾ ਪ੍ਰਤੀਕ ਬਣੇ। ਉਹਨਾਂ ਨੂੰ ਅਤੇ ਉਹਨਾਂ ਦੇ ਹਥਿਆਰਬੰਦ ਸਾਥੀਆਂ ਨੂੰ ਗੋਲਡਨ ਟੈਂਪਲ ਕੰਪਲੈਕਸ ਤੋਂ ਹਟਾਉਣ ਲਈ ਆਪ੍ਰੇਸ਼ਨ ਬਲਿਊਸਟਾਰ ਸ਼ੁਰੂ ਕੀਤਾ ਗਿਆ ਸੀ।
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ. ਦੀ ਆਮਦ ਨਾਲ ਨਾਟ ਲਿਖਤ ਤੇ ਵਿਆਪਕ ਪ੍ਰਭਾਵ ਪਿਆ ਹੈ। ਇਸ ਨਾਲ ਨਾਟਕ ਆਪਣੇ ਪਰੰਪਰਿਕ ਰੂਪ ਬਦਲ ਕੇ ਨਵੇਂ ਰੂਪ ਅਖ਼ਤਿਆਰ ਕਰ ਰਿਹਾ ਹੈ। ਪਹਿਲਾਂ ਕੇਵਲ ਪੂਰੇ ਨਾਟਕ ਅਤੇ ਇਕਾਂਗੀ ਹੀ ਰਚੇ ਤੇ ਖੇਡੇ ਜਾਂਦੇ ਸਨ ਪਰੰਤੂ ਹੁਣ ਰੰਗ-ਮੰਚ ਵਿੱਚ ਰੋਸ਼ਨੀਆਂ ਦੀ ਵਰਤੋਂ ਅਤੇ ਪਿੱਠ- ਵਰਤੀ ਅਵਾਜ਼ਾਂ ਵਰਗੇ ਸਾਧਨਾਂ ਦੀ ਆਮਦ ਨਾਲ ਮੰਚ ਪੱਖ ਵੀ ਬਦਲ ਗਿਆ ਹੈ। ਨਤੀਜੇ ਵਜੋਂ ਕਾਵਿ- ਨਾਟਕ, ਲਘੂ-ਨਾਟਕ, ਨੁਕੜ-ਨਾਟਕ, ਬਾਲ- ਨਾਟਕ, ਸੰਗੀਤ- ਨਾਟਕ, ਨ੍ਰਿਤ-ਨਾਟਕ, ਕੋਰਿਓਗਰਾਫ਼ੀ, ਇੱਕ ਪਾਤਰੀ ਨਾਟਕ ਅਤੇ ਅਬੋਲ ਨਾਟਕ (Mime) ਆਦਿ ਨਾਟਕੀ ਸਰੂਪ ਉੱਘੜ ਕੇ ਸਾਮ੍ਹਣੇ ਆਏ ਹਨ। ਵਿਸ਼ਵ ਨਾਟ- ਸ਼ੈਲੀਆਂ ਨੇ ਇਹਨਾਂ ਤੇ ਵਿਆਪਕ ਪ੍ਰਭਾਵ ਵੀ ਪਾਇਆ ਹੈ। ਵਿਸ਼ਵੀਕਰਨ ਅਤੇ ਕੰਪਿਊਟਰੀਕਰਨ ਕਾਰਨ ਵੀ ਨਾਟਕ ਦੀ ਵਿਧਾ ਵਿੱਚ ਇਨਕਲਾਬੀ ਪਰਿਵਰਤਨ ਆਇਆ ਹੈ। ਇਸ ਸਾਰੀ ਰੱਦੋ-ਬਦਲ ਨੇ ਵਿਚਾਰ, ਪ੍ਰਕਾਰ ਅਤੇ ਸੰਚਾਰ ਦੀ ਦ੍ਰਿਸ਼ਟੀ ਤੋਂ ਨਾਟਕ ਦੇ ਨਵੇਂ ਪ੍ਰਤਿਮਾਨ ਸਿਰਜੇ ਹਨ। ਨਾਟਕ ਦੇ ਲੱਛਣ:- 1. ਨਾਟਕ ਨਿਰਾ ਦ੍ਰਿਸ਼ ਨਹੀਂ 2.
ਰੱਖੜੀ ਜਾਂ ਰਾਖੀ ਦਾ ਭਾਵ ਹੈ ਵੀਰ ਭੈਣਾ ਦੀ ਰੱਖਿਆ ਕਰਨ ਜਾਂ ਕਹਿ ਲਓ ਰੱਖੜੀ ਬੰਨ੍ਹਾ ਕੇ ਵੀਰ ਭੈਣਾ ਦੀ ਕਿਸੇ ਔਕੜ ਸਮੇਂ ਰੱਖਿਆ ਕਰਨ ਜਾ ਕੰਮ ਆਉਣ ਲਈ ਬਚਨ ਵੱਧ ਹੋ ਜਾਂਦੇ ਹਨ। ਇਹ ਵੀ ਧਾਰਨਾ ਹੈ ਕਿ ਭੈਣਾਂ ਇਸ ਮੌਕੇ ਭਰਾਵਾ ਦੀ ਸੁੱਖ ਮੰਗਦੀਆਂ ਉਨ੍ਹਾਂ ਦੀ ਲੰਮੀ ਉਮਰ ਦੀ ਕਾਮਨਾ ਕਰਦੀਆਂ ਨੇ ਤੇ ਭਰਾਵਾਂ ਦੀ ਉਮਰ ਦਰਾਜ ਹੋ ਜਾਂਦੀ ਹੈ। ਭੈਣ ਭਰਾਵਾਂ ਦਾ ਇੱਕ ਦੂਜੇ ਨੁੰ ਮਿਲਣ ਦਾ ਸਬੱਬ ਬਣ ਜਾਂਦਾ ਹੈ ਇਹ ਤਿਉਹਾਰ । ਕਿਉਂਕਿ ਇਸ ਤੇਂ ਰਗ਼ਤਾਰ ਮਸ਼ਨੀ ਯੁੱਗ ਵਿਚ ਇੱਕ ਦੂਜੇ ਨੁੰ ਮਿਲਣ ਲਈ ਸਮੇਂ ਦਾ ਜਿਵੇਂ ਕਾਲ ਪੈ ਗਿਆ ਹੈ। ਰੱਖੜੀ ਬੰਨਣ ਦਾ ਅਸਲ ਮਨੋਰਥ ਤਾਂ ਹੀ ਪੂਰਾ ਹੋ ਸਕਦਾ ਹੈ ਦੋਵੇਂ ਧਿਰਾ ਇਕ ਦੂਜੇ ਨੁੰ ਪਿਆਰ ਅਤੇ ਸਤਿਕਾਰ ਦੇਣ। ਅੱਜ ਦੇ ਯੁੱਗ ਵਿਚ ਕਹਿ ਲਓ ਜਾਂ ਕਲਯੁੱਗ ਵਿਚ ਕਹਿ ਲਓ, ਭੈਣ ਭਰਾ ਦਾ ਪਾਕ ਪਵਿੱਤਰ ਰਿਸ਼ਤਾ ਵੀ ਤਿੜਕ ਗਿਆ ਹੈ। ਕਿਸੇ ਵੇਲੇ ਵੀਰਾਂ ਦੇ ਸਾਹੀਂ ਜਿਊਣ ਵਾਲੀਆਂ ਭੈਣਾਂ ਵੀ ਜਦੋਂ ਉਨ੍ਹਾਂ ਦੇ ਧੀਆਂ ਪੁੱਤਾਂ ਦੇ ਕਾਰਜ ਹੋ ਜਾਣ ਮਾਮੇ ਛੱਕਾਂ ਪੂਰ ਦੇਣ ਤੇ ਉਨ੍ਹਾਂ ਦੇ ਸੱਸ ਸਹੁਰੇ ਦੇ ਮਰਨੇ ਪਰਨੇ ਵੀ ਵੱਡੇ ਕਰ ਆਉਣ ਤਾਂ ਉਹ ਭਰਾਵਾਂ ਨੁੰ ਬੇਲੋੜੀ ਚੀਂ ਵਾਂਗ ਸਮਝ ਛਡਦੀਆਂ ਨੇ ਤੇ ਉਹ ਭਰਾਵਾਂ ਨਾਲ ਉਮਰਾਂ ਦੀ ਵਰਤੋਂ ਵਾਲੀ ਉੱਚੀ ਸੁੱਚੀ ਤਿਆਗ ਕੇ ਭਰਾਵਾਂ ਨੂੰ ਸਿਰਫ ਵਰਤੋਂ ਦੀ ਚੀਂ ਸਮਝਦੀਆਂ ਨੇ। ਉਹ ਇਸ ਬੋਲੀ ਨੁੰ ਭੁਲਾ ਕੇ ਛੁਟਿਆ ਦੇਂਦੀਆਂ ਨੇ ਜਿਸ ਵਿਚ ਭੈਣ ਕਹਿੰਦੀ ਹੈ ਕਿ ਇਕ ਵੀਰ ਦੇਵੀਂ ਵੇ ਰੱਬਾ ਮੇਰੀ ਸਾਰੀ ਉਮਰ ਦੇ ਮਾਪੇ। ਕਿਹਾ ਜਾਂਦਾ ਹੈ ਕਿ ਘਰ ਦੀ ਧੀ ਤੇ ਘਰ ਦਾ ਨੌਕਰ ਸਦਾ ਘਰ ਦੀ ਸੁੱਖ ਮੰਗਦੇ ਨੇ ਪਰ ਅੱਜ ਦੇ ਸਮੇਂ ਤਾਂ ਨੋਕਰ ਵੀ ਪੈਸੇ ਦੇ ਪੁੱਤ ਬਣ ਗਏ ਨੇ ਜੋ ਮਾਲਕ ਨੁੰ ਕਤਲ ਤੱਕ ਕਰ ਦੇਂਦੇ ਹਨ।
ਆਂਧਰਾ ਪ੍ਰਦੇਸ਼ (ਤੇਲਗੁ: ఆంధ్ర ప్రదేశ్), ਭਾਰਤ ਦੇ ਦੱਖਣ-ਪੂਰਬੀ ਤਟ ਉੱਤੇ ਸਥਿਤ ਰਾਜ ਹੈ। ਖੇਤਰ ਦੇ ਅਨੁਸਾਰ ਭਾਰਤ ਦਾ ਇਹ ਚੌਥਾ ਸਭ ਤੋਂ ਵੱਡਾ ਅਤੇ ਅਬਾਦੀ ਪੱਖੋਂ ਪੰਜਵਾਂ ਸਭ ਤੋਂ ਵੱਡਾ ਰਾਜ ਹੈ। ਇਸ ਦੀ ਰਾਜਧਾਨੀ ਅਤੇ ਸਭ ਤੋਂ ਵੱਡਾ ਸ਼ਹਿਰ ਹੈਦਰਾਬਾਦ ਹੈ। ਭਾਰਤ ਦੇ ਸਾਰੇ ਰਾਜਾਂ ਵਿੱਚ ਸਭ ਤੋਂ ਲੰਮਾ ਸਮੁੰਦਰ ਤਟ ਗੁਜਰਾਤ ਵਿੱਚ (1600 ਕਿ.ਮੀ.) ਹੁੰਦੇ ਹੋਏ, ਦੂਜੇ ਸਥਾਨ ਉੱਤੇ ਇਸ ਰਾਜ ਦਾ ਸਮੁੰਦਰ ਤਟ (972 ਕਿ.ਮੀ.) ਹੈ।ਆਂਦਰਾ ਪ੍ਰਦੇਸ਼ 12°41 ਅਤੇ 22°ਉ . ਅਕਸ਼ਾਂਸ਼ ਅਤੇ 77° ਅਤੇ 84°40 ਪੂ.
ਧਰਮ (ਸੰਸਕ੍ਰਿਤ: धर्मशास्त्रप्रविभागः) ਧਰਮ ਹਿੰਦੋਸਤਾਨ ਦੀ ਪ੍ਰਾਚੀਨਤਮ ਭਾਸ਼ਾ ਸੰਸਕ੍ਰਿਤ ਦਾ ਸ਼ਬਦ ਹੈ ਜੋ ਮਨੁੱਖ ਲਈ ਧਾਰਨ ਕਰਨਯੋਗ ਭਾਵ ਕੁਦਰਤ ਵਲੋਂ ਤਿਆਰ ਕਰਮਾਂ ਤੇ ਆਧਾਰਤ ਨਤੀਜਿਆਂ ਦੀ ਅਜਿਹੀ ਵਿਵਸਥਾ ਹੈ ਜਿਸ ਤੋਂ ਕੋਈ ਵੀ ਮਨੁੱਖ ਬਾਹਰ ਨਹੀਂ ਜਾ ਸਕਦਾ। ਧਰਮ ਦਾ ਇੱਕ ਸੱਭਿਆਚਾਰਕ ਰੂਪ ਹੈ ਵੀ ਹੈ ਜੋ ਸੰਸਥਾਗਤ ਤੌਰ ਤੇ ਹੋਰ ਬਾਕੀ ਸੰਸਥਾਵਾਂ ਵਾਂਗ ਜੀਵਨ ਦੇ ਵਿਸ਼ੇਸ਼ ਖੇਤਰ ਵਿੱਚ ਕਿਰਿਆਸ਼ੀਲ ਹੈ।ਇਹ ਖੇਤਰ ਅਨਿਸਚਿਤ, ਅਣਜਾਤੇ ਅਤੇ ਪਰਾਲੌਕਿਕ ਸੰਸਾਰ ਦਾ ਖੇਤਰ ਵੀ ਹੈ। ਇਸਦਾ ਸੰਸਥਾਗਤ ਰੂਪ ਆਪਣੇ ਪ੍ਰਚਾਰ ਲਈ ਦੂਸਰੀਆਂ ਹੋਰ ਸੱਭਿਆਚਾਰਕ ਕਲਾਵਾਂ ਜਾਂ ਵਸਤਾਂ ਦਾ ਸਹਾਰਾ ਲੈਂਦਾ ਹੈ ਜਿਵੇਂ ਚਿੱਤਰਕਾਰੀ, ਸੰਗੀਤ, ਕਵਿਤਾ, ਭਵਨ ਨਿਰਮਾਣ ਤੇ ਨ੍ਰਿਤ ਆਦਿ। ਆਮ ਕਰਕੇ ‘ਧਰਮ` ਸ਼ਬਦ ਲਈ ਅੰਗਰੇਜ਼ੀ ਦਾ ਸ਼ਬਦ Religion ਵਰਤ ਲਿਆ ਜਾਂਦਾ ਹੈ। ਪਰ ਵੱਖ-ਵੱਖ ਧਾਰਮਿਕ ਵਿਦਵਾਨ ਅਤੇ ਇਤਿਹਾਸਕਾਰ ਇਹ ਮੰਨਦੇ ਹਨ ਕਿ ‘ਧਰਮ` ਸ਼ਬਦ ਦੇ ਅਰਥ ਉਹ ਨਹੀਂ ਜੋ Religion ਦੇ ਹਨ। ਜੇ ਸਭ ਤੋਂ ਪਹਿਲਾਂ ਅੰਗਰੇਜ਼ੀ ਦੇ ਸ਼ਬਦ Religion ਦੀ ਗੱਲ ਕੀਤੀ ਜਾਵੇ ਤਾਂ ਮੈਕਸ ਮੂਲਰ Religion ਸ਼ਬਦ ਬਾਰੇ ਆਪਣੇ ਵਿਚਾਰ ਪੇਸ਼ ਕਰਦਾ ਹੋਇਆ ਕਹਿੰਦਾ ਹੈ ਕਿ “ਰੋਮਨ ਲੋਕ ਆਪ ਵੀ ਸ਼ਬਦ 'religio' ਦੇ ਅਸਲ ਮੌਲਿਕ ਅਰਥਾਂ ਬਾਰੇ ਸੰਸੇ ਵਿੱਚ ਸਨ। ਸਾਰੇ ਜਾਣਦੇ ਹਨ ਕਿ ਸਿਸਰੋ ਨੇ ਇਸ ਦਾ ਮੂਲ re-leger ਮੰਨਿਆ ਹੈ ਜਿਸ ਦੇ ਅਰਥ ਹਨ, ‘ਮੁੜ ਇਕੱਤਰ ਕਰਨਾ`, ‘ਚੁੱਕਣਾ`, ‘ਵਿਚਾਰਨਾ`, ‘ਸੋਚਣਾ`। ਮੇਰਾ ਆਪਣਾ ਵਿਚਾਰ ਹੈ ਕਿ ਸਿਸਰੋ ਠੀਕ ਹੈ ਪਰ ਜੇ religio ਅਰਥ ‘ਧਿਆਨ`, ਸਤਿਕਾਰ, ਪਾਵਨ ਭਾਵਨਾ ਸੀ ਤਾਂ ਇਹ ਗੱਲ ਬਿਲਕੁਲ ਸਪਸ਼ਟ ਹੈ ਕਿ ਇਹ ਮੂਲ ਅਰਥ ਬਹੁਤ ਸਮਾਂ ਇਸ ਨਾਲ ਸੰਬੰਧਿਤ ਨਾ ਰਹਿ ਸਕਿਆ।`` “ਵੈਵਸਟਰ ਦੇ ਕੋਰਸ (New international Dictionary) ਅਨੁਸਾਰ ਧਰਮ ਦਾ ਅਰਥ ਪਰਮਾਤਮਾ ਦੀ ਪੂਜਾ ਹੈ ਜਾਂ ਪੂਜਾ ਦੇ ਮੰਤਵ ਨਾਲ ਥਾਪੇ ਕਿਸੇ ਦੇਵਤੇ ਦੀ ਉਪਾਸਨਾ ਹੈ।`` ਪਰ ਇਹ ਅਰਥ ਵੀ ਬ੍ਰਹਮੰਡੀ ਜਾਂ ਕੁਦਰਤ ਦੇ ਧਰਮ ਅਤੇ ਮਜ਼ਹਬ ਜਾਂ ਸੰਸਥਾਗਤ ਧਰਮ ਵਿਚਾਲੇ ਸਹੀ ਨਿਖੇੜਾ ਨਹੀੰ ਕਰਦੇ। ਜੇਕਰ ਹੁਣ ਅਸੀਂ ਹਿੰਦੁਸਤਾਨ ਵਿੱਚ ਪ੍ਰਚਲਿਤ ਸ਼ਬਦ ਦੇ ਅਰਥ ਕਰਨੇ ਹੋਣ ਤਾਂ ਧਰਮ ਸ਼ਬਦ ਦੇ ਅਸਲੀ ਅਰਥ ਹਨ ਕੁਦਰਤ ਦਾ ਧਾਰਨ ਕਰਨਯੋਗ ਨਿਯਮ। ਇਹ ਧਰਮ ਉਹ ਨਿਯਮ ਹੈ ਜਿਹੜਾ ਸਮੁੱਚੀ ਕਾਇਨਾਤ ਵਿਚ ਸੁੱਤੇ ਸਿੱਧ ਵਰਤ ਰਿਹਾ ਹੈ। ਮਹਾਂਭਾਰਤ ਅਨੁਸਾਰ ਸੰਸਾਰ ਧਰਮ ਦੇ ਆਸਰੇ ਹੀ ਖੜਾ ਹੈ ਅਤੇ ਵੇਦਾਂ ਵਿੱਚ ਧਰਮ ਨੂੰ ਵੱਖ-ਵੱਖ ਰਹੁ ਰੀਤਾਂ ਨਾਲ ਵੀ ਜੋੜਿਆ ਗਿਆ ਹੈ। “ਮਹਾਂਭਾਰਤ, ਗੀਤਾ, ਧਰਮ ਸ਼ਾਸਤਰ` ਅਤੇ ਪੁਰਾਣਾ ਵਿੱਚ ਧਰਮ ਦੇ ਅਰਥ ਕਾਨੂੰਨ, ਕਰਤੱਵ, ਸੱਚਾਈ, ਚੰਗੇ ਗੁਣ, ਫਰਜ, ਵਿਸ਼ੇਸ਼ ਅਧਿਕਾਰ ਤੇ ਰਹੁ ਰੀਤੀ ਇਤਿਆਦ ਵਜੋਂ ਵੀ ਸਾਹਮਣੇ ਆਏ ਹਨ ।`` ਇਸ ਤਰ੍ਹਾਂ ਹਿੰਦੁਸਤਾਨ ਵਿੱਚ ਧਰਮ ਸ਼ਬਦ ਲਈ ਵਰਤੇ ਜਾਂਦੇ ਅਰਥ, Religion ਸ਼ਬਦ ਲਈ ਵਰਤੇ ਜਾਂਦੇ ਅਰਥਾਂ ਤੋਂ ਇਲਾਵਾ ਬਹੁਤ ਕੁਝ ਹੋਰ ਹਨ। ਹਿੰਦੁਸਤਾਨ ਵਿੱਚ ਧਰਮ ਦੇ ਅਰਥਾਂ ਵਿਚ ਰਹੁ ਰੀਤਾਂ, ਵਿਸ਼ਵਾਸ, ਆਦਰਸ਼, ਦੇਵੀ ਦੇਵਤਿਆਂ ਬਾਰੇ ਕਲਪਿਤ ਕਹਾਣੀਆਂ, ਵੱਖ-ਵੱਖ ਜਾਤਾਂ ਤੇ ਸਮਾਜਕ ਸ੍ਰੇਣੀਆਂ ਦੇ ਫਰਜ, ਕਾਨੂੰਨ ਆਦਿ ਸਭ ਕੁਝ ਸਮਾਅ ਜਾਂਦੇ ਹਨ। ਪਰ ਅੱਜ ਧਰਮ ਅਤੇ ਰਿਲੀਜਨ ਸ਼ਬਦ ਨੂੰ ‘ਧਾਰਮਿਕ ਮੱਤ` ਦੇ ਤੌਰ ਤੋਂ ਹੀ ਵਰਤ ਲਿਆ ਜਾਂਦਾ ਹੈ, ਜੋ ਧਰਮ ਸ਼ਬਦ ਦੇ ਅਰਥਾਂ ਨਾਲ ਇਨਸਾਫ਼ ਨਹੀਂ ਹੈ। ਦਰਅਸਲ ਮੱਤ, ਧਰਮ ਅਤੇ ਮਜ਼ਹਬ ਦਾ ਨਿਖੇੜਾ ਸਮੇ੍ਹਯ ਦੀ ਸਭ ਤੋਂ ਵੱਡੀ ਜਰੂਰਤ ਹੈ। ਮੱਤ ਨੂੰ ਇੱਕ ਵੱਖਰੇ ਧਰਮ ਦੇ ਨਾਂ ਦੇ ਦਿੱਤਾ ਗਿਆ ਹੈ ਜਿਵੇਂ ਇਸਲਾਮ ਮਤ ਲਈ ਇਸਲਾਮ ਧਰਮ, ਸਿੱਖ ਮਤ ਲਈ ਸਿੱਖ ਧਰਮ, ਜੈਨ ਮੱਤ ਲਈ ਜੈਨ ਧਰਮ, ਬੋਧ ਮੱਤ ਲਈ ਬੋਧ ਧਰਮ ਅਤੇ ਇਸਾਈਅਤ ਮੱਤ ਲਈ ਇਸਾਈ ਧਰਮ ਆਦਿ। ਹਰੇਕ ਮੱਤ ਇਕ ਬ੍ਰਹਮੰਡ ਦੀ ਸੰਚਾਲਕ ਸ਼ਕਤੀ ਦੀ ਹੋਂਦ ਵਿੱਚ ਵਿਸ਼ਵਾਸ ਤਾਂ ਰੱਖਦਾ ਹੈ ਪਰ ਵੱਖ ਵੱਖ ਰੂਪਾਂ ਵਿਚ। ਮੱਤਾਂ ਵਿੱਚ ਉਹਨਾ ਦੇ ਉਦਗਮ ਸਥਾਨਾਂ ਦੇ ਲਿਹਾਜ਼ ਨਾਲ ਭਾਸ਼ਾ ਦੇ ਆਧਾਰ ਤੇ ਇਕ ਸ਼ਕਤੀ ਨੂੰ ਦਰਸਾਉਣ ਲਈ ਵੱਖ-ਵੱਖ ਨਾਂ ਜਿਵੇਂ ਸ਼ਿਵ, ਭਗਵਾਨ, ਖੁਦਾ, ਅੱਲਾ, ਰਾਮ, ਗਾਡ (God) ਆਦਿ ਵਰਤੇ ਜਾਂਦੇ ਹਨ। ਭਾਵੇਂ ਕਿ ਧਰਮ ਨੂੰ ਇੱਕ ਵਿਸ਼ਿਸ਼ਟ ਧਰਮ ਤੇ ਤੌਰ 'ਤੇ ਦੇਖਣਾ ਬਹੁਤਾ ਢੁੱਕਵਾਂ ਨਹੀਂ ਹੈ ਪਰ ਫਿਰ ਵੀ ਧਰਮ ਨੂੰ ਵਸਿਸ਼ਟ ਧਰਮ ਅਤੇ ਲੋਕ ਧਰਮ ਦੋ ਵਰਗਾਂ ਵਿੱਚ ਵੰਡ ਕੇ ਇਹਨਾਂ ਦੋਵਾਂ ਦੇ ਵੱਖ-ਵੱਖ ਲੱਛਣ ਨਿਖੇੜੇ ਜਾ ਸਕਦੇ ਹਨ। ਇਸ ਤਰ੍ਹਾਂ ਵਸਿਸ਼ਟ ਧਰਮ ਦੇ ਆਪਣੇ ਸਿਧਾਂਤ ਅਤੇ ਵੱਖਰੇ ਨਿਯਮ ਹੁੰਦੇ ਹਨ ਜਿਸ ਦੀ ਪਾਲਣਾ ਉਸ ਧਰਮ ਦੇ ਸ਼ਰਧਾਲੂ ਕਰਦੇ ਹਨ। ਸੱਭਿਆਚਾਰ ਅਤੇ ਧਰਮ ਆਪਸ ਵਿੱਚ ਅੰਤਰ ਸੰਬੰਧਤ ਹਨ। ਧਰਮ ਉਹ ਸੰਸਥਾ ਹੈ ਜੋ ਕਿਸੇ ਸੱਭਿਆਚਾਰ ਵਿੱਚ ਰਹਿਣ ਲਈ ਜੀਵ ਨੂੰ ਨੈਤਿਕ ਗੁਣ ਸਿਖਾਉਦਾ ਹੈ ਤੇ ਇਹ ਨੈਤਿਕ ਗੁਣ ਉਸ ਸੱਭਿਆਚਾਰ ਨੂੰ ਕਾਫੀ ਹੱਦ ਤੱਕ ਪ੍ਰਭਾਵਿਤ ਕਰਦੇ ਹਨ ਪਰ ਇਹ ਨੈਤਿਕ ਕਰਤੱਵ ਜੋ ਧਰਮ ਸਿਖਾਉਦਾਂ ਹੈ ਇਹ ਸਥਾਨਿਕ ਸੱਭਿਆਚਾਰ ਤੋਂ ਹੀ ਜਨਮ ਲੈਂਦੇ ਹਨ, ਭਾਵ ਕੋਈ ਵੀ ਮੱਤ ਉੱਥੋ ਦੇ ਸਮਾਜ ਜਾਂ ਸੱਭਿਆਚਾਰ ਦੇ ਅਨੁਕੂਲ ਹੋਵੇਗਾ ਤੇ ਇਹ ਨੈਤਿਕ ਗੁਣ ਜਾਂ ਪੱਖ ਉਸ ਮੱਤ ਵਿਚੋਂ ਨਿਕਲਦੇ ਹਨ ਜੋ ਮੂਲ ਰੂਪ ਵਿੱਚ ਉੱਥੋ ਦੇ ਸੱਭਿਆਚਾਰ ਦੇ ਹੀ ਚੰਗੇ ਪੱਖ ਜਾਂ ਗੁਣ ਹੁੰਦੇ ਹਨ। ਸੰਸਾਰ ਵਿੱਚ ਹਰ ਥਾਂ ਤੇ ਅਲੱਗ-ਅਲੱਗ ਸੱਭਿਆਚਾਰ ਤੇ ਮੱਤ ਪਾਏ ਜਾਂਦੇ ਹਨ ਜਿਹਨਾਂ ਦੇ ਆਪਣੇ ਅਲੱਗ ਅਲੱਗ ਨਿਯਮ ਹੁੰਦੇ ਹਨ ਅਤੇ ਇਹ ਦੋਵੇਂ ਇੱਕ ਦੂਜੇ ਨਾਲ ਅੰਤਰ ਸੰਬੰਧਤ ਹੁੰਦੇ ਹਨ। ਭਾਵ ਹਰੇਕ ਸੱਭਿਆਚਾਰ ਉੱਥੋਂ ਦੇ ਧਰਮ ਦਾ ਸਰੂਪ ਨਿਸ਼ਚਿਤ ਕਰਦਾ ਹੈ ਤੇ ਹਰ ਧਰਮ ਉੱਥੋ ਦੇ ਸੱਭਿਆਚਾਰ ਦੇ ਸਰੂਪ ਤੇ ਆਪਣਾ ਪ੍ਰਭਾਵ ਪਾਉਂਦਾ ਹੈ। ਜਿਵੇਂ ਕਿ ਉਦਾਹਰਨ ਦੇ ਤੌਰ ’ਤੇ ਅਸੀਂ ਦੇਖੀਏ ਤਾਂ ਭਾਰਤੀ ਪੰਜਾਬ ਵਿੱਚ ਸਿੱਖ ਧਰਮ ਬਹੁ ਗਿਣਤੀ ਦਾ ਧਰਮ ਹੈ ਤੇ ਜਿਸ ਦੇ ਪ੍ਰਭਾਵ ਸਦਕਾ ਇੱਥੋਂ ਦੀਆਂ ਹਿੰਦੂ ਰਹੂਰੀਤਾਂ ਵੀ ਹਰਿਦੁਆਰ ਦੇ ਹਿੰਦੂ ਧਰਮ ਦੇ ਮੁਕਾਬਲੇ ਵਿੱਚ ਕਾਫੀ ਅਲੱਗ ਪ੍ਰਤੀਤ ਹੁੰਦੀਆਂ ਹਨ। ਭਾਵੇਂ ਬੁਨਿਆਦੀ ਪੱਖ ਇਕੋ ਜਿਹੇ ਹੀ ਹਨ। ਇਹ ਸਭ ਇੱਥੋਂ ਦੇ ਸੱਭਿਆਚਾਰ ਤੇ ਉਹਨਾਂ ਦੇ ਵਿਸ਼ੇਸ਼ ਵਿਸ਼ਵਾਸਾਂ ਕਰਕੇ ਹੈ। ਇਸੇ ਤਰ੍ਹਾਂ ਇੱਕ ਭਾਰਤੀ ਪੰਜਾਬ ਦੇ ਸਿੱਖ ਤੇ ਇੱਕ ਵਿਦੇਸ਼ੀ ਸਿੱਖ ਦੇ ਰਹਿਣ ਸਹਿਣ ਵਿੱਚ ਵੀ ਫਰਕ ਹੋਵੇਗਾ ਭਾਵੇਂ ਇਹਨਾਂ ਦੇ ਵੀ ਬੁਨਿਆਦੀ ਪੱਖ ਇਕੋ ਜਿਹੇ ਹੀ ਹਨ। ਧਰਮ ਦੀਆਂ ਵਿਧੀਆਂ: ੧. ਮਾਨਵ ਵਿਗਿਆਨੀ ਵਿਧੀ ੨. ਸਮਾਜ ਵਿਗਿਆਨੀ ਵਿਧੀ ੩.
ਵਟਸਐਪ ਜਾਂ 'ਵਟਸਐਪ ਮੈਸੇਂਜਰ' ਇੱਕ ਮੁਫ਼ਤ ਡਿਜੀਟਲ ਸੁਨੇਹਾ ਸਰਵਿਸ ਹੈ। ਇਹ ਸਾਫਟਵੇਅਰ ਚਿੱਤਰ, ਦਸਤਾਵੇਜ਼, ਉਪਭੋਗਤਾ ਦੀਆਂ ਥਾਵਾਂ ਅਤੇ ਹੋਰ ਮੀਡੀਆ ਨੂੰ ਸਾਂਝਾ ਕਰਨ ਦੀ ਆਗਿਆ ਦਿੰਦਾ ਹੈ। ਇਸ ਦੀ ਲੋਕਪ੍ਰਿਅਤਾ ਦੁਨੀਆ ਵਿੱਚ ਕਰੀਬ 450 ਮਿਲੀਅਨ ਲੋਕਾਂ ਵਿੱਚ ਹੈ। ਵਟਸਐਪ ਵਿੱਚ ਹਰ ਉਹ ਚੀਜ਼ ਹੈ, ਜੋ ਇੱਕ ਸੁਨੇਹਾ ਸੇਵਾ ਵਿੱਚ ਹੋਣੀ ਚਾਹੀਦੀ ਹੈ। ਹਾਲ ਹੀ ਵਿੱਚ ਵਟਸਐਪ, ਫੇਸਬੁੱਕ ਨੂੰ ਲੋਕਪ੍ਰਿਅਤਾ ਦੇ ਮਾਮਲੇ ਵਿੱਚ ਲਗਾਤਾਰ ਪਛਾੜ ਰਿਹਾ ਸੀ ਅਤੇ ਇਹ ਫ਼ੇਸਬੁੱਕ ਲਈ ਵੱਡੀ ਚੁਣੌਤੀ ਬਣ ਗਿਆ ਸੀ। ਹਰ ਮਹੀਨੇ 45 ਕਰੋੜ ਤੋਂ ਜ਼ਿਆਦਾ ਲੋਕ ਵਟਸਐਪ ਦੀ ਵਰਤੋਂ ਕਰਦੇ ਹਨ ਅਤੇ ਹਰੇਕ ਮਹੀਨੇ 10 ਲੱਖ ਲੋਕ ਵਟਸਐਪ ਨਾਲ ਜੁੜੇ ਹਨ। ਜਨਵਰੀ 2018 ਵਿੱਚ, ਵਟਸਐਪ ਨੇ ਛੋਟੇ ਕਾਰੋਬਾਰਾਂ ਦੇ ਮਾਲਕਾਂ ਨੂੰ ਨਿਸ਼ਾਨਾ ਬਣਾਇਆ ਇੱਕ ਸਟੈਂਡਲੋਨ ਬਿਜਨਸ ਐਪ ਜਾਰੀ ਕੀਤਾ, ਜਿਸ ਨੂੰ ਵੱਟਸਐਪ ਬਿਜ਼ਨਸ ਕਿਹਾ ਜਾਂਦਾ ਹੈ, ਤਾਂ ਜੋ ਕੰਪਨੀਆਂ ਨੂੰ ਉਨ੍ਹਾਂ ਗਾਹਕਾਂ ਨਾਲ ਸੰਚਾਰ ਕਰਨ ਦੀ ਆਗਿਆ ਦਿੱਤੀ ਜਾ ਸਕੇ।
ਨਾਂਵ (ਲਾਤੀਨੀ ਵਿੱਚ nōmen, ਸ਼ਾਬਦਿਕ 'ਨਾਮ') ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ ਨਾਂਵ ਇੱਕ ਵਿਸ਼ਾਲ ਅਤੇ ਖੁੱਲ੍ਹੀ ਸ਼ਬਦ ਸ਼੍ਰੇਣੀ ਦਾ ਮੈਂਬਰ ਹੈ ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ। ਨਾਂਵ ਦੀਆਂ ਪੰਜ ਕਿਸਮਾਂ ਹੁੰਦੀਆਂ ਹਨ:-
ਲੋਹੜੀ ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।
ਸ਼ਾਹ ਹੁਸੈਨ (1538–1599) ਪੰਜਾਬੀ ਸੂਫ਼ੀ ਕਵੀ ਅਤੇ ਸੰਤ ਸਨ। ਇਹਨਾਂ ਨੇ ਮੁੱਖ ਤੌਰ ਤੇ ਕਾਫ਼ੀ ਕਾਵਿ-ਰੂਪ ਵਿੱਚ ਰਚਨਾ ਕੀਤੀ ਹੈ। ਉਨ੍ਹਾਂ ਦੇ ਪਿਤਾ ਜੀ ਸ਼ੇਖ ਉਸਮਾਨ ਢੱਡੇ ਜੁਲਾਹੇ ਦਾ ਕੰਮ ਕਰਦੇ ਸਨ। ਉਨ੍ਹਾਂ ਦਾ ਜਨਮ ਲਾਹੌਰ (ਪਾਕਿਸਤਾਨ) ਵਿੱਚ ਹੋਇਆ। ਉਹ ਅਕਬਰ ਅਤੇ ਜਹਾਂਗੀਰ ਦੇ ਸਮਕਾਲੀ ਸਨ । ਉਨ੍ਹਾਂ ਦੇ ਗੁਰੂ ਅਰਜਨ ਦੇਵ ਜੀ ਅਤੇ ਛੱਜੂ ਭਗਤ ਨਾਲ ਗੂੜ੍ਹੇ ਸੰਬੰਧ ਸਨ। ਉਨ੍ਹਾਂ ਨੂੰ ਪੰਜਾਬੀ ਵਿੱਚ ਕਾਫ਼ੀ ਦਾ ਮੋਢੀ ਵੀ ਮੰਨਿਆਂ ਜਾਂਦਾ ਹੈ। ਉਨ੍ਹਾਂ ਦੀਆਂ ਕਾਵਿ-ਜੁਗਤਾਂ (ਬਿੰਬ,ਪ੍ਰਤੀਕ ਅਤੇ ਅਲੰਕਾਰ ਆਦਿ) ਉਸ ਸਮੇਂ ਦੀ ਚਰਖੇ ਅਤੇ ਖੱਡੀ ਦੇ ਆਲੇ ਦੁਆਲੇ ਘੁੰਮਦੀ ਆਰਥਿਕਤਾ ਨਾਲ ਜੁੜੇ ਹੋਏ ਹਨ।
ਮਹਾਰਾਣੀ ਜਿੰਦ ਕੌਰ (1817 – 1 ਅਗਸਤ 1863), ਆਮ ਤੌਰ ’ਤੇ ਰਾਣੀ ਜਿੰਦਾਂ, ਸਿੱਖ ਸਲਤਨਤ ਦੇ ਮਹਾਰਾਜਾ ਰਣਜੀਤ ਸਿੰਘ ਦੀ ਸਭ ਤੋਂ ਛੋਟੀ ਪਤਨੀ ਅਤੇ ਆਖ਼ਰੀ ਮਹਾਰਾਜਾ ਦਲੀਪ ਸਿੰਘ ਦੀ ਮਾਂ ਸੀ। ਮਹਾਰਾਣੀ ਜਿੰਦ ਕੌਰ ਦਾ ਜਨਮ ਸੰਨ 1817 ਨੂੰ ਪਿੰਡ ਚਾਡ਼੍ਹ, ਜਿਲ਼੍ਹਾ ਸਿਆਲਕੋਟ, ਤਹਿਸੀਲ ਜਫਰਵਾਲ ਵਿਖੇ ਹੋਇਆ। ਆਪਣੇ ਸੁਹੱਪਣ ਅਤੇ ਦਲੇਰੀ ਕਰ ਕੇ ਜਾਣੇ ਜਾਂਦੇ ਹਨ ਇਸੇ ਕਰ ਕੇ ਇਹਨਾਂ ਨੂੰ "ਪੰਜਾਬ ਦੀ ਮੈਸਾਲੀਨਾ" ਆਖਿਆ ਜਾਂਦਾ ਹੈ।
ਪੱਤਰਕਾਰੀ ਖ਼ਬਰਾਂ ਨੂੰ ਇਕੱਠਾ ਕਰ ਕੇ, ਇੱਕ ਵਿਸ਼ੇਸ਼ ਰੂਪ ਦੇ ਕੇ, ਲੋਕਾਂ ਤੱਕ ਪਹੁੰਚਾਉਣ ਦੇ ਕੰਮ ਨੂੰ ਕਿਹਾ ਜਾਂਦਾ ਹੈ। ਇਹ ਸ਼ਬਦ ਖ਼ਬਰਾਂ ਇਕੱਠੀਆਂ ਕਰਨ ਅਤੇ ਸਾਹਿਤਕ ਅੰਦਾਜ਼ ਵਿੱਚ ਉਹਨਾਂ ਦੀ ਪੇਸ਼ਕਾਰੀ, ਦੋਨਾਂ ਲਈ ਵਰਤਿਆ ਜਾਂਦਾ ਹੈ।ਪੱਤਰਕਾਰੀ ਦੀਆਂ ਵੱਖ-ਵੱਖ ਕਿਸਮਾਂ ਹਨ ਜਿਹਨਾਂ ਵਿੱਚੋਂ ਅਖ਼ਬਾਰ ਅਤੇ ਰਸਾਲੇ(ਪ੍ਰਿੰਟ), ਟੀਵੀ ਅਤੇ ਰੇਡੀਓ(ਬਰੌਡਕਾਸਟ) ਅਤੇ ਖ਼ਬਰਾਂ ਦੀਆਂ ਵੈੱਬਸਾਈਟਾਂ ਅਤੇ ਐਪਲੀਕੇਸ਼ਨਾਂ ਸ਼ਾਮਲ ਹਨ। ਆਮ ਕਰ ਕੇ ਅਖ਼ਬਾਰਾਂ ’ਚ ਉਹੀ ਖ਼ਬਰ ਛਪਦੀ ਜਾਂ ਟੈਲੀਵਿਜ਼ਨ ਚੈਨਲ ’ਤੇ ਪ੍ਰਸਾਰਿਤ ਹੁੰਦੀ ਹੈ ਜੋ ਪੱਤਰਕਾਰ ਨੂੰ ਕਿਸੇ ਨਿਸ਼ਚਤ ਸ੍ਰੋਤ ਜਾਂ ਵਿਅਕਤੀ ਤੋਂ ਪ੍ਰਾਪਤ ਹੁੰਦੀ ਜਾਂ ਜਿਹੜੀ ਘਟਨਾ ਨੂੰ ਪੱਤਰਕਾਰ ਅੱਖੀਂ ਵੇਖਦਾ ਹੈ।ਨਾਵਲਕਾਰ ਜਾਰਜ ਓਰਵੈੱਲ (‘1984’ ਨੂੰ ਪੱਤਰਕਾਰੀ ਨੇੇ ਪੱਤਰਕਾਰੀ ਨੂੰ ਪਰਿਭਾਸ਼ਤ ਕੀਤਾ ਹੈ ਕਿ, ‘‘(ਅਸਲੀ) ਪੱਤਰਕਾਰੀ ਉਹ ਪ੍ਰਕਾਸ਼ਿਤ ਕਰਨਾ ਹੈ ਜੋ ਕੋਈ ਹੋਰ ਪ੍ਰਕਾਸ਼ਿਤ ਨਹੀਂ ਕਰਨਾ ਚਾਹੁੰਦਾ; ਬਾਕੀ ਸਭ ਕੁਝ ਇਸ਼ਤਿਹਾਰਬਾਜ਼ੀ ਹੈ।’’ ਅਮਰੀਕੀ ਵਕੀਲ ਅਤੇ ਲੇਖਕ ਐਂਡਰਿਊ ਵੈਚਸ ਅਨੁਸਾਰ ‘‘ਪੱਤਰਕਾਰੀ ਕਿਸੇ ਵੀ ਤਰ੍ਹਾਂ ਦੀ ਤਾਨਾਸ਼ਾਹੀ ਹਕੂਮਤ ਤੋਂ ਲੋਕਾਂ ਨੂੰ ਬਚਾਉਣ ਵਾਲੀ ਸੁਰੱਖਿਆ ਹੈ। ਇਹੀ ਕਾਰਨ ਹੈ ਕਿ ਮੇਰਾ ਨਾਇਕ, ਭਾਵੇਂ ਮੈਂ ਮੰਨਦਾ ਹਾਂ ਕਿ ਉਹ ਇੰਨਾ ਵਧੀਆ ਨਹੀਂ ਹੈ, ਪੱਤਰਕਾਰ ਹੈ।’’
ਸਿੱਖਿਆ ਸਿੱਖਣ ਦੀ ਸਹੂਲਤ ਜਾਂ ਗਿਆਨ, ਹੁਨਰ, ਕਦਰਾਂ ਕੀਮਤਾਂ, ਨੈਤਿਕਤਾ, ਵਿਸ਼ਵਾਸਾਂ ਅਤੇ ਆਦਤਾਂ ਦੀ ਪ੍ਰਾਪਤੀ ਦੀ ਪ੍ਰਕਿਰਿਆ ਹੈ। ਵਿੱਦਿਅਕ ਢੰਗਾਂ ਵਿੱਚ ਸਿੱਖਿਆ, ਸਿਖਲਾਈ, ਕਹਾਣੀ ਸੁਣਾਉਣਾ, ਵਿਚਾਰ ਵਟਾਂਦਰੇ ਅਤੇ ਨਿਰਦੇਸ਼ਤ ਖੋਜ ਸ਼ਾਮਲ ਹਨ। ਸਿੱਖਿਆ ਅਕਸਰ ਸਿਖਿਅਕਾਂ ਦੀ ਰਹਿਨੁਮਾਈ ਅਧੀਨ ਹੁੰਦੀ ਹੈ, ਹਾਲਾਂਕਿ ਸਿਖਿਆਰਥੀ ਆਪਣੇ ਆਪ ਨੂੰ ਸਿੱਖਿਅਤ ਵੀ ਕਰ ਸਕਦੇ ਹਨ। ਸਿੱਖਿਆ ਨੂੰ ਰਸਮੀ ਜਾਂ ਗੈਰ-ਰਸਮੀ ਸ਼੍ਰੇਣੀਆਂ ਵਿੱਚ ਲਿਆ ਜਾ ਸਕਦਾ ਹੈ। ਕਿਸੇ ਵੀ ਅਨੁਭਵ ਨੂੰ, ਜਿਸਦਾ ਸੋਚਣ, ਮਹਿਸੂਸ ਕਰਨ ਜਾਂ ਕੰਮ ਕਰਨ ਦੇ ਢੰਗ ਤਰੀਕੇ ਵਿੱਚ ਬਦਲਾਅ ਆਵੇ,ਉਸ ਅਨੁਭਵ ਨੂੰ ਸਿੱਖਿਆ ਮੰਨਿਆ ਜਾ ਸਕਦਾ ਹੈ। ਸਿੱਖਿਆ ਦੀ ਕਾਰਜਪ੍ਰਣਾਲੀ ਨੂੰ ਸਿੱਖਿਆ ਸ਼ਾਸਤਰ (ਪੈਡਾਗੋਜੀ) ਕਿਹਾ ਜਾਂਦਾ ਹੈ।ਸਿੱਖਿਆ ਨੂੰ ਆਮ ਤੌਰ ਤੇ ਪ੍ਰੀ ਪ੍ਰਾਇਮਰੀ ਸਕੂਲ ਜਾਂ ਕਿੰਡਰਗਾਰਟਨ, ਪ੍ਰਾਇਮਰੀ ਸਕੂਲ, ਸੈਕੰਡਰੀ ਸਕੂਲ ਅਤੇ ਫਿਰ ਕਾਲਜ, ਯੂਨੀਵਰਸਿਟੀ, ਜਾਂ ਅਪ੍ਰੈਂਟਿਸਸ਼ਿਪ ਦੇ ਪੜਾਵਾਂ ਵਿੱਚ ਵੰਡਿਆ ਜਾਂਦਾ ਹੈ।
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਐਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇੱਕ ਦਿਨ ਵਿੱਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿੱਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿੱਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿੱਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿੱਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ 'ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਤੀਜ (ਨੇਪਾਲੀ ਭਾਸ਼ਾ -तीज) ਕਈ ਭਾਰਤੀ ਤਿਓਹਾਰਾਂ ਦਾ ਨਾਮ ਹੈ ਜੋ ਨੇਪਾਲ, ਉੱਤਰੀ ਅਤੇ ਪੱਛਮੀ ਭਾਰਤ ਵਿੱਚ ਮਨਾਇਆ ਜਾਂਦੇ ਹਨ। ਹਰਿਆਲੀ ਤੀਜ, ਕਜਾਰੀ ਤੀਜ ਅਤੇ ਹਰਤਾਲਿਕਾ ਤੀਜ ਮੌਨਸੂਨ ਰੁੱਤ ਦੀ ਆਮਦ ਦਾ ਸਵਾਗਤ ਕਰਦੇ ਹਨ ਅਤੇ ਗੀਤ, ਨਾਚ ਅਤੇ ਪ੍ਰਾਰਥਨਾ ਸੰਸਕਾਰਾਂ ਨਾਲ ਮੁੱਖ ਤੌਰ 'ਤੇ ਲੜਕੀਆਂ ਅਤੇ ਔਰਤਾਂ ਵਲੋਂ ਮਨਾਇਆ ਜਾਂਦਾ ਹੈ। ਤੀਜ ਦੇ ਮੌਨਸੂਨ ਤਿਉਹਾਰ ਮੁੱਖ ਤੌਰ ਦੇਵੀ ਪਾਰਵਤੀ ਨੂੰ ਅਤੇ ਸ਼ਿਵਜੀ ਦੇ ਨਾਲ ਉਸ ਸੰਗਮ ਨੂੰ ਸਮਰਪਿਤ ਹਨ
ਭਾਰਤ ਦਾ ਰਾਸ਼ਟਰੀ ਝੰਡਾ (ਜਾਂ ਤਿਰੰਗਾ) ਤਿੰਨ ਰੰਗਾਂ, ਕੇਸਰੀ, ਚਿੱਟਾ ਅਤੇ ਹਰੇ ਰੰਗ ਦੀਆਂ ਖਿਤਿਜ ਪੱਟੀਆਂ ਵਿੱਚ ਇੱਕ ਨੀਲੇ ਰੰਗ ਦੇ ਚੱਕਰ ਵਾਲ਼ਾ ਇੱਕ ਤਿੰਨ ਰੰਗਾ ਝੰਡਾ ਹੈ ਜਿਸਦੀ ਕਲਪਨਾ ਪਿੰਗਲੀ ਵੈਂਕਿਆ ਨੇ ਕੀਤੀ ਸੀ। ਇਸਨੂੰ 15 ਅਗਸਤ 1947 ਨੂੰ ਅੰਗਰੇਜ਼ਾਂ ਵਲੋਂ ਭਾਰਤ ਦੀ ਅਜ਼ਾਦੀ ਦੇ ਕੁਝ ਹੀ ਦਿਨ ਪਹਿਲਾਂ 22 ਜੁਲਾਈ 1947 ਨੂੰ ਮੁਨੱਕਦ ਭਾਰਤੀ ਸੰਵਿਧਾਨ-ਸਭਾ ਦੀ ਬੈਠਕ ਵਿੱਚ ਅਪਣਾਇਆ ਗਿਆ ਸੀ। ਇਸ ਵਿੱਚ ਤਿੰਨ ਇੱਕੋ ਜਿੰਨੀ ਚੌੜਾਈ ਦੀਆਂ ਖਿਤਿਜੀ ਪੱਟੀਆਂ ਹਨ,ਜਿਹਨਾਂ ਵਿੱਚ ਸਭ ਤੋਂ ਉੱਤੇ ਕੇਸਰੀ, ਵਿਚਲੇ ਚਿੱਟੀ ਅਤੇ ਹੇਠਾਂ ਗੂੜੇ ਹਰੇ ਰੰਗ ਦੀ ਪੱਟੀ ਹੈ। ਝੰਡੇ ਦੀ ਲੰਬਾਈ ਅਤੇ ਚੋੜਾਈ ਦਾ ਅਨੁਪਾਤ 2:3 ਹੈ। ਚਿੱਟੀ ਪੱਟੀ ਵਿੱਚ ਗੂੜੇ ਨੀਲੇ ਰੰਗ ਦਾ ਇੱਕ ਚੱਕਰ ਹੈ ਜਿਸ ਵਿੱਚ 24 ਓਏ ਹਨ। ਇਸ ਚੱਕਰ ਦਾ ਵਿਆਸ ਤਕਰੀਬਨ ਚਿੱਟੀ ਪੱਟੀ ਦੀ ਚੌੜਾਈ ਦੇ ਬਰਾਬਰ ਹੈ।
ਛਪਾਰ ਦਾ ਮੇਲਾ, ਪੰਜਾਬ ਦੇ ਸਮੂਹ ਮੇਲਿਆਂ ਵਿੱਚੋਂ ਇੱਕ ਵਿਲੱਖਣ ਅਤੇ ਸਰੂਪ ਵਿੱਚ ਸੁਚਿੱਤਰ ਮੇਲਾ ਹੈ। ਇਸ ਦਾ ਸਬੰਧ ਪੰਜਾਬੀਆਂ ਦੀ ਪੂਜਾ-ਬਿਰਤੀ ਨਾਲ ਜੁੜਿਆ ਹੋਇਆ ਹੈ। ਇਸ ਮੇਲੇ ਦਾ ਮੁੱਖ ਪ੍ਰਯੋਜਨ ਗੁੱਗੇ ਦੀ ਪੂਜਾ ਅਰਚਨਾ ਕਰਨ ਵਿੱਚ ਨਿਹਿਤ ਮੰਨਿਆ ਗਿਆ ਹੈ। ਗੁੱਗੇ ਦੀ ਪੂਜਾ ‘ਨਾਗ-ਪੂਜਾ’ ਵਰਗੀ ਹੀ ਕੀਤੀ ਜਾਂਦੀ ਹੈ ਜਾਂ ਇਉਂ ਵੀ ਕਹਿ ਸਕਦੇ ਹਾਂ ਕਿ ਨਾਗ ਪੂਜਾ ਦਾ ਕੁਝ ਸੋਧਿਆ ਹੋਇਆ ਰੂਪ ਹੀ ਗੁੱਗਾ ਪੂਜਾ ਹੈ। ਇਸੇ ਭਾਵਨਾ ਬਿਰਤੀ ਸਦਕਾ ਇਹ ਮੇਲਾ ਜ਼ਿਲ੍ਹਾ ਲੁਧਿਆਣਾ ਦੇ ਇੱਕ ਪਿੰਡ ਛਪਾਰ ਵਿਖੇ, ਹਰ ਸਾਲ ਭਾਦਰੋਂ ਮਹੀਨੇ ਦੀ ਚਾਣਨੀ-ਚੌਦਸ ਨੂੰ ਗੁੱਗੇ ਦੀ ਸਥਾਪਤ ਕੀਤੀ ਹੋਈ ਮਾੜੀ ਉੱਪਰ ਬੜੀ ਸੱਜ-ਧੱਜ ਨਾਲ ਲੱਗਦਾ ਹੈ ਅਤੇ ਲਗਪਗ ਤਿੰਨ ਦਿਨਾਂ ਤਕ ਖ਼ੂਬ ਭਰਦਾ ਹੈ। ਆਮ ਤੌਰ ਤੇ ਇਹ ਸਤੰਬਰ ਮਹੀਨਾ ਹੁੰਦਾ ਹੈ ਅਤੇ ਇਹ ਮੇਲਾ ਪੰਜਾਬ ਦੇ ਮਾਲਵਾ ਖੇਤਰ ਦੇ ਸਭ ਤੋਂ ਮਸ਼ਹੂਰ ਮੇਲਿਆਂ ਵਿੱਚੋਂ ਇੱਕ ਹੈ।
ਭਾਰਤ ਦਾ ਇਤਿਹਾਸ ਲਗਭਗ 5000 ਸਾਲ ਪੁਰਾਣਾ ਮੰਨਿਆ ਜਾਂਦਾ ਹੈ। ਸਿੰਧੁ ਘਾਟੀ ਸਭਿਅਤਾ, ਜਿਸਦਾ ਸ਼ੁਰੂ ਕਾਲ ਲਗਭਗ 3300 ਈਸਾਪੂਰਵ ਤੋਂ ਮੰਨਿਆ ਜਾਂਦਾ ਹੈ। ਇਸ ਸਭਿਅਤਾ ਦੀ ਲਿਪੀ ਹੁਣ ਤੱਕ ਸਫਲਤਾ ਭਰਿਆ ਪੜ੍ਹੀ ਨਹੀਂ ਜਾ ਸਕੀ ਹੈ। ਸਿੱਧੂ ਘਾਟੀ ਸਭਿਅਤਾ ਪਾਕਿਸਤਾਨ ਅਤੇ ਉਸ ਤੋਂ ਨਾਲ ਦੇ ਭਾਰਤੀ ਸੂਬੇ ਵਿੱਚ ਫੈਲੀ ਸੀ। ਪੁਰਾਤੱਤਵ ਪ੍ਰਮਾਣਾਂ ਦੇ ਆਧਾਰ ਉੱਤੇ 1900 ਈਸਾਪੂਰਵ ਦੇ ਆਸਪਾਸ ਇਸ ਸਭਿਅਤਾ ਦਾ ਅਕਸਮਾਤ ਪਤਨ ਹੋ ਗਿਆ। 19ਵੀਂ ਸ਼ਤਾਬਦੀ ਦੇ ਪਾਸ਼ਚਾਤ ਵਿਦਵਾਨਾਂ ਦੇ ਪ੍ਰਚੱਲਤ ਦ੍ਰਸ਼ਟਿਕੋਨਾਂ ਦੇ ਅਨੁਸਾਰ ਆਰੀਆਂ ਦਾ ਇੱਕ ਵਰਗ ਭਾਰਤੀ ਉਪ ਮਹਾਂਦੀਪ ਦੀਆਂ ਸੀਮਾਵਾਂ ਉੱਤੇ 2000 ਈਸਾ ਪੂਰਵ ਦੇ ਆਸਪਾਸ ਅੱਪੜਿਆ ਅਤੇ ਪਹਿਲਾਂ ਪੰਜਾਬ ਵਿੱਚ ਵਸ ਗਿਆ, ਅਤੇ ਇਹੀ ਰਿਗਵੇਦ ਦੀਆਂ ਚਾਵਾਂ ਰਚਨਾ ਕੀਤੀ ਗਈ। ਆਰੀਆਂ ਦੁਆਰਾ ਉੱਤਰ ਅਤੇ ਵਿਚਕਾਰ ਭਾਰਤ ਵਿੱਚ ਇੱਕ ਵਿਕਸਿਤ ਸਭਿਅਤਾ ਦਾ ਉਸਾਰੀ ਕੀਤੀ ਗਈ, ਜਿਸਨੂੰ ਵੈਦਿਕ ਸਭਿਅਤਾ ਵੀ ਕਹਿੰਦੇ ਹਨ। ਪ੍ਰਾਚੀਨ ਭਾਰਤ ਦੇ ਇਤਿਹਾਸ ਵਿੱਚ ਵੈਦਿਕ ਸਭਿਅਤਾ ਸਭ ਤੋਂ ਅਰੰਭ ਦਾ ਸਭਿਅਤਾ ਹੈ ਜਿਸਦਾ ਸੰਬੰਧ ਆਰੀਆਂ ਦੇ ਆਗਮਨ ਤੋਂ ਹੈ। ਇਸਦਾ ਨਾਮਕਰਣ ਆਰੀਆਂ ਦੇ ਪ੍ਰਾਰੰਭਿਕ ਸਾਹਿਤ ਵੇਦਾਂ ਦੇ ਨਾਮ ਉੱਤੇ ਕੀਤਾ। ਆਰੀਆਂ ਦੀ ਭਾਸ਼ਾ ਸੰਸਕ੍ਰਿਤ ਭਾਸ਼ਾ ਸੀ ਅਤੇ ਧਰਮ ਵੈਦਿਕ ਧਰਮ ਜਾਂ "ਸਨਾਤਨ ਧਰਮ" ਦੇ ਨਾਮ ਤੋਂ ਪ੍ਰਸਿੱਧ ਸੀ, ਬਾਅਦ ਵਿੱਚ ਵਿਦੇਸ਼ੀਆਂ ਆਰਾਂਤਾਵਾਂ ਦੁਆਰਾ ਇਸ ਧਰਮ ਦਾ ਨਾਮ ਹਿੰਦੂ ਪਿਆ।
ਡਾ. ਜਸਵੰਤ ਸਿੰਘ ਨੇਕੀ (27 ਅਗਸਤ 1925 - 11 ਸਤੰਬਰ 2015) ਪੰਜਾਬੀ ਚਿੰਤਕ, ਨਵਅਧਿਆਤਮਵਾਦੀ ਕਵੀ ਅਤੇ ਉਹ ੧੯੭੮ ਤੋਂ ੧੯੮੧ ਤੱਕ ਪੀ ਜੀ ਆਈ ਦੇ ਡਾਇਰੈਕਟਰ ਅਤੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ, ਦਿੱਲੀ ਦੇ ਮਨੋਚਕਿਤਸਾ ਵਿਭਾਗ ਦੇ ਮੁੱਖੀ ਵੀ ਰਹੇ। ਵਿਦਿਆਰਥੀ ਜੀਵਨ ਦੋਰਾਨ ਉਹ ਪੰਥਕ ਆਗੂ ਮਾਸਟਰ ਤਾਰਾ ਸਿੰਘ ਦੇ ਕਾਫੀ ਨਜਦੀਕ ਸਨ ਤੇ ਉਹ ਆਲ ਇੰਡੀਆ ਸਿੱਖ ਸਟੂਡੈਂਟ ਫ਼ੇਡਰੇਸ਼ਨ ਦੇ ਪਰਧਾਨ ਵੀ ਰਹੇ। ਡਾਕਟਰ ਨੇਕੀ ਭਾਈ ਵੀਰ ਸਿੰਘ ਸਾਹਿਤ ਸਦਨ ਦੇ ਉਪ-ਪਰਧਾਨ ਸਨ। ਉਹਨਾਂ ਸਿੱਖ ਧਰਮ ਸ਼ਾਸਤਰ ਤੇ ਵੀ ਕੰਮ ਕੀਤਾ। ਉਹ ਦੁਨੀਆ ਦੇ ਮਸ਼ਹੂਰ ਮਨੋਰੋਗ ਮਾਹਿਰ ਸਨ। ਉਨ੍ਹਾਂ ਨੂੰ 1979 ਵਿੱਚ ਆਪਣੀ ਰਚਨਾ, ਕਰੁਣਾ ਦੀ ਛੂਹ ਤੋਂ ਮਗਰੋਂ ਲਈ ਸਾਹਿਤ ਅਕਾਦਮੀ ਪੁਰਸਕਾਰ ਹਾਸਲ ਕੀਤਾ। ਆਧੁਨਿਕ ਪੰਜਾਬੀ ਕਾਵਿ ਦੀ ਨਵੀਂ ਤੇ ਵੱਖਰੀ ਨੁਹਾਰ ਘੜਨ ਵਾਲੇ ਤੇ ਇਸ ਨੂੰ ਨਵਾਂ ਦਿਸ਼ਾ ਬੋਧ ਦੇਣ ਵਾਲੇ ਕੁਝ ਚੋਣਵੇਂ ਕਵੀਆਂ ਵਿੱਚੋਂ ਡਾ.
ਬਾਵਾ ਬਲਵੰਤ (ਅਗਸਤ 1915 - 1972) ਇੱਕ ਪੰਜਾਬੀ ਸਾਹਿਤਕਾਰ ਅਤੇ ਮੁੱਖ ਤੌਰ ਉੱਤੇ ਕਵੀ ਸਨ। ਬਾਵਾ ਬਲਵੰਤ ਨੇ ਪਹਿਲਾਂ ਉਰਦੂ ਵਿੱਚ ਸ਼ਾਇਰੀ ਲਿਖਣੀ ਸ਼ੁਰੂ ਕੀਤੀ ਅਤੇ ਬਾਅਦ ਵਿੱਚ ਆਪਣੀ ਮਾਂ ਬੋਲੀ ਪੰਜਾਬੀ ਵੱਲ ਆਏ।ਬੌਧਿਕ ਤੇ ਪ੍ਰਗਤੀਵਾਦੀ ਕਵੀ, ਬਾਵਾ ਬਲਵੰਤ (Bawa Balwant) ਬਾਵਾ ਬਲਵੰਤ (Bawa Balwant) ਆਧੁਨਿਕ ਪੰਜਾਬੀ ਕਵਿਤਾ ਵਿੱਚ ਕ੍ਰਾਂਤੀਕਾਰੀ ਕਵੀ ਦੇ ਤੌਰ ‘ਤੇ ਜਾਣਿਆ ਜਾਂਦਾ ਹੈ। ਬਾਵਾ ਬਲਵੰਤ ਇੱਕ ਅਦਭੁੱਤ ਵਿਅਕਤੀਤਵ ਦਾ ਮਾਲਕ ਸੀ, ਜਿਸ ਵਿੱਚ ਕਈ ਪਰਸਪਰ ਵਿਰੋਧੀ ਗੁਣਾਂ ਦੇ ਬਾਵਜੂਦ ਇੱਕ ਮੂਲ ਏਕਤਾ ਸੀ। ਉਹ ਗੰਭੀਰ ਹੁੰਦਾ ਹੋਇਆ ਵੀ ਫ਼ੱਕਰ ਸੀ, ਸਾਮਵਾਦੀ ਹੁੰਦਾ ਹੋਇਆ ਵੀ ਭਾਰਤੀ ਸੰਸਕ੍ਰਿਤੀ ਦਾ ਉਪਾਸਕ ਸੀ, ਤਿਆਗੀ ਹੁੰਦਾ ਹੋਇਆ ਵੀ ਸੰਸਾਰ ਨਾਲ ਮੋਹ ਰੱਖਦਾ ਸੀ, ਦਰਦ ਰੱਖਦਾ ਸੀ। ਬਾਵਾ ਬਲਵੰਤ ਦਾ ਪਹਿਲਾ ਨਾਂਅ ਦੀਵਾਨ ਮੰਗਲ ਸੈਨ ਰੱਖਿਆ ਗਿਆ ਬਾਵਾ ਬਲਵੰਤ (Bawa Balwant) ਦਾ ਜਨਮ 21 ਅਗਸਤ, 1906 ਈ. ਨੂੰ ਪਿੰਡ ਨੇਸ਼ਟਾ ਤਹਿਸੀਲ ਤਰਨਤਾਰਨ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਪਿਤਾ ਹਕੀਮ ਠਾਕੁਰ ਦੀਨਾ ਨਾਥ ਤੇ ਮਾਤਾ ਗਿਆਨ ਦੇਵੀ ਦੇ ਘਰ ਹੋਇਆ। ਉਸ ਦੇ ਪਿਤਾ ਠਾਕੁਰ ਦੀਨਾ ਨਾਥ ਅਰਬੀ, ਫ਼ਾਰਸੀ, ਸੰਸਕ੍ਰਿਤ, ਹਿੰਦੀ ਤੇ ਉਰਦੂ ਦੇ ਵਿਦਵਾਨ ਸਨ। ਦਿਨ ਮੰਗਲਵਾਰ ਨੂੰ ਪੈਦਾ ਹੋਣ ਕਾਰਨ ਬਾਵਾ ਬਲਵੰਤ ਦਾ ਪਹਿਲਾ ਨਾਂਅ ਦੀਵਾਨ ਮੰਗਲ ਸੈਨ ਰੱਖਿਆ ਗਿਆ। ਇੱਕ ਰਸਮ ਮੁਤਾਬਕ ਬਾਵਾ ਜੀ ਨੂੰ ਪੈਦਾ ਹੁੰਦਿਆਂ ਹੀ ਰੂੜੀ ਦੇ ਢੇਰ ‘ਤੇ ਰੱਖ ਦਿੱਤਾ ਜਿੱਥੋਂ ਪਿਤਾ ਜੀ ਨੇ ਚੁੱਕ ਲਿਆ, ਜਿਸ ਕਰਕੇ ਮਾਤਾ ਨੇ ਇਨ੍ਹਾਂ ਦਾ ਨਾਂਅ ਕੂੜਾ ਮੱਲ ਰੱਖ ਦਿੱਤਾ ਤੇ ਸਾਰੀ ਉਮਰ ਉਹ ਬਾਵਾ ਨੂੰ ਕੂੜਾ ਮੱਲ ਨਾਂਅ ਨਾਲ ਹੀ ਪੁਕਾਰਦੀ ਰਹੀ। ਬਚਪਨ ਵਿੱਚ ਬਾਵਾ ਦੇ ਸਿਰ ‘ਤੇ ਲੰਮੀਆਂ-ਲੰਮੀਆਂ ਜਟਾਂ ਹੋ ਗਈਆਂ ਇਸ ਰਸਮ ਦਾ ਅਸਲ ਕਾਰਨ ਪਰਿਵਾਰ ਵਿੱਚ ਮੁੰਡੇ ਦੀ ਸਾਲ-ਡੇਢ ਸਾਲ ਬਾਅਦ ਮੌਤ ਹੋ ਜਾਣਾ ਸੀ। ਬਚਪਨ ਵਿੱਚ ਬਾਵਾ ਦੇ ਸਿਰ ‘ਤੇ ਲੰਮੀਆਂ-ਲੰਮੀਆਂ ਜਟਾਂ ਹੋ ਗਈਆਂ ਜਿਸ ਕਰਕੇ ਸਾਰੇ ਪਿੰਡ ਵਾਲੇ ਉਨ੍ਹਾਂ ਨੂੰ ‘ਬਾਵਾ ਬਾਵਾ’ ਕਹਿ ਕੇ ਬੁਲਾਉਂਦੇ ਸਨ। ਭਾਵੇਂ ਉਨ੍ਹਾਂ ਨੂੰ ਮਾਂ ਵੱਲੋਂ ਤੇ ਲੋਕਾਂ ਵੱਲੋਂ ਰੱਖੇ ਦੋਵੇਂ ਨਾਂਅ ਪਸੰਦ ਨਹੀਂ ਸਨ ਪਰ ਉਹ ਆਪ ਬਾਵਾ ਸ਼ਬਦ ਨਾਲੋਂ ਆਪਣੇ-ਆਪ ਨੂੰ ਅਲੱਗ ਨਹੀਂ ਕਰ ਸਕੇ। ਇਸੇ ਕਰਕੇ ਖ਼ੁਦ ਰੱਖੇ ਆਪਣੇ ਪਸੰਦੀਦਾ ਨਾਂਅ ਬਲਵੰਤ ਰਾਏ ਸ਼ਰਮਾ ਦੇ ਕਰਕੇ ਵੀ ਆਪ ਸਾਹਿਤਕ ਜਗਤ ਵਿੱਚ ਬਾਵਾ ਬਲਵੰਤ ਦੇ ਨਾਂਅ ਨਾਲ ਜਾਣੇ ਗਏ। ਇਨ੍ਹਾਂ ਦੀ ਉਮਰ ਹਾਲੇ ਚਾਰ ਸਾਲਾਂ ਦੀ ਹੀ ਸੀ ਜਦੋਂ ਇਨ੍ਹਾਂ ਦੇ ਪਿਤਾ ਨੇ ਰੁਜ਼ਗਾਰ ਦੀ ਤਲਾਸ਼ ਵਿੱਚ ਪਿੰਡ ਨੂੰ ਛੱਡ ਕੇ ਅੰਮ੍ਰਿਤਸਰ ਦੇ ਬਜ਼ਾਰ ਕਟੜਾ ਮੋਹਰ ਸਿੰਘ ਵਿੱਚ ਵੈਦਗਿਰੀ ਦੀ ਦੁਕਾਨ ਖੋਲ੍ਹ ਲਈ। ਬਾਵਾ ਬਲਵੰਤ ਨੂੰ ਦੇਸ਼ ਪਿਆਰ ਦਾ ਜਜ਼ਬਾ ਇੱਥੋਂ ਹੀ ਮਿਲਿਆ। ਕਾਂਗਰਸ ਦੇ ਜਲਸਿਆਂ ਵਿੱਚ ਆਪਣੀਆਂ ਲਿਖੀਆਂ ਇਨਕਲਾਬੀ ਕਵਿਤਾਵਾਂ ਪੜ੍ਹਦੇ: ਬਾਵਾ ਬਲਵੰਤ (Bawa Balwant) ਦੀ ਮੁੱਢਲੀ ਸਿੱਖਿਆ ਘਰ ਵਿੱਚ ਹੀ ਹੋਈ। ਹਿੰਦੀ, ਫ਼ਾਰਸੀ ਤੇ ਉਰਦੂ ਜ਼ੁਬਾਨ ਦੀ ਮੁੱਢਲੀ ਸਿੱਖਿਆ ਤੋਂ ਬਾਅਦ ਮੁਨੀਮੀ ਸਿੱਖਣ ਲਈ ਉਸ ਨੂੰ ਪਾਂਧੇ ਕੋਲ ਪੜ੍ਹਾਇਆ, ਜਿੱਥੇ ਉਸ ਨੇ ਲੰਡੇ ਲਿਖਣ-ਪੜ੍ਹਣ ਦੀ ਮੁਹਾਰਤ ਹਾਸਲ ਕੀਤੀ। ਮੁਨੀਮੀ ਦੀ ਪੂਰੀ ਪੜ੍ਹਾਈ ਸਿੱਖਣ ਲਈ ਇੱਕ ਵੱਡੇ ਮੁਨੀਮ ਪਾਸ ਸ਼ਾਗਿਰਦ ਰਖਵਾ ਦਿੱਤਾ। ਦੁਕਾਨ ‘ਤੇ ਕੰਮ ਕਰਦੇ ਹੋਇਆਂ ਵੀ ਬਾਵਾ ਜੀ ਸਾਹਿਤਕ ਪੁਸਤਕਾਂ ਪੜ੍ਹਦੇ ਰਹਿੰਦੇ ਅਤੇ ਸ਼ਾਗਿਰਦੀ ਦੇ ਮਿਲਦੇ ਪੈਸਿਆਂ ਤੋਂ ਉਹ ਕੋਈ ਨਾ ਕੋਈ ਕਿਤਾਬ ਜਾਂ ਰਸਾਲਾ ਲੈ ਲਿਆ ਕਰਦੇ। ਇਨ੍ਹਾਂ ਦਿਨਾਂ ਵਿੱਚ ਹੀ ਉਸ ਦੇ ਸਬੰਧ ਨੌਜੁਆਨ ਭਾਰਤ ਸਭਾ ਨਾਲ ਪੈਦਾ ਹੋਏ ਤੇ ਉਹ ਇਸ ਸਭਾ ਦੇ ਹਮਦਰਦ ਹੋ ਗਏ। ਆਪ ਨੇ ਅੰਡਰ-ਗਰਾਊਂਡ ਰਹਿ ਕੇ ਕਾਂਗਰਸ ਵਿੱਚ ਸਰਗਰਮ ਭੂਮਿਕਾ ਨਿਭਾਈ। ਉਸ ਨੇ ਆਪਣੀਆਂ ਉਰਦੂ ਦੀਆਂ ਇਨਕਲਾਬੀ ਨਜ਼ਮਾਂ ਦੀ ਪੁਸਤਕ ਸ਼ੇਰ-ਏ-ਹਿੰਦ ਦੇ ਨਾਂਅ ਦੀ ਛਪਵਾਈ ਜੋ ਕਿ ਅੰਗਰੇਜ਼ ਸਰਕਾਰ ਨੇ ਜ਼ਬਤ ਕਰ ਲਈ। ਉਹ ਕਾਂਗਰਸ ਦੇ ਜਲਸਿਆਂ ਵਿੱਚ ਆਪਣੀਆਂ ਲਿਖੀਆਂ ਇਨਕਲਾਬੀ ਕਵਿਤਾਵਾਂ ਪੜ੍ਹਦੇ:- ਵਤਨ ਦੀ ਲਾਜ ਰੱਖੀ ਲਾਲਾ ਲਾਜਪੱਤ ਨੇ, ਸੋਇਆ ਵਤਨ ਜਗਾਇਆ ਭਗਤ ਸਿੰਘ, ਦੱਤ ਨੇ। ਬਾਵਾ ਬਲਵੰਤ (Bawa Balwant) ਇਨਕਲਾਬੀ ਸਾਹਿਤ ਦਾ ਅਧਿਐਨ ਕਰਦੇ ਤੇ ‘ਕਿਰਤੀ’ ਰਸਾਲੇ ਰਾਹੀਂ ਉਸ ਸਮੇਂ ਦੇ ਵੱਡੇ ਕ੍ਰਾਂਤੀਕਾਰੀਆਂ ਲਾਲਾ ਹਰਦਿਆਲ, ਹੀਰਾ ਸਿੰਘ ਦਰਦ, ਅਰਜਨ ਸਿੰਘ ਗੜਗੱਜ, ਰਾਸ ਬਿਹਾਰੀ ਬੋਸ, ਭਗਤ ਸਿੰਘ ਤੇ ਅਜੀਤ ਸਿੰਘ ਦੇ ਵਿਚਾਰਾਂ ਤੋਂ ਬਹੁਤ ਪ੍ਰਭਾਵਿਤ ਹੋਏ। ਕਵਿਤਾ ਲਿਖਣ ਤੇ ਸਾਹਿਤ ਪੜ੍ਹਨ ਦੀ ਚੇਸ਼ਟਾ ਇਸੇ ਦੌਰਾਨ ਉਸ ਨੇ ਮਾਰਕਸ, ਏਂਗਲਜ਼, ਲੈਨਿਨ ਦੀਆਂ ਕਿਤਾਬਾਂ ਦਾ ਮੁਤਾਲਿਆ ਕੀਤਾ ਜਿਸ ਦਾ ਅਸਰ ਉਨ੍ਹਾਂ ਦੀ ਕ੍ਰਾਂਤੀਕਾਰੀ ਕਵਿਤਾ ਵਿੱਚੋਂ ਸਾਫ਼ ਨਜ਼ਰ ਆਉਂਦਾ ਹੈ। ਆਪਣੀਆਂ ਆਰਥਿਕ ਲੋੜਾਂ ਲਈ ਉਨ੍ਹਾਂ ਨੂੰ ਕਈ ਨਿੱਕੇ-ਨਿੱਕੇ ਕੰਮ ਕਰਨੇ ਪਏ। ਗੱਤੇ ਦੇ ਡੱਬੇ ਬਣਾਉਣ ਤੋਂ ਲੈ ਕੇ ਲਿਫ਼ਾਫ਼ੇ ਬਣਾਉਣ, ਸੂਤ ਦੀ ਰੰਗਾਈ ਦਾ ਕੰਮ, ਖੱਦਰ ਦੀਆਂ ਟੋਪੀਆਂ ਬਣਾਉਣ ਦਾ ਕੰਮ ਕੀਤਾ ਪਰ ਉਹ ਕਿਸੇ ਵੀ ਕੰਮ ਵਿੱਚ ਆਪਣਾ ਪੂਰਾ ਧਿਆਨ ਨਾ ਲਾ ਸਕੇ, ਕਿਉਂਕਿ ਕਵਿਤਾ ਲਿਖਣ ਤੇ ਸਾਹਿਤ ਪੜ੍ਹਨ ਦੀ ਚੇਸ਼ਟਾ ਨੇ ਉਸ ਦੀਆਂ ਰੁਚੀਆਂ ਨੂੰ ਇਸ ਕੰਮ ਦਾ ਰਾਹਗੀਰ ਨਹੀਂ ਬਣਨ ਦਿੱਤਾ। Bawa Balwant ਬਾਵਾ ਬਲਵੰਤ ਦੀ ਕਾਵਿ-ਦ੍ਰਿਸ਼ਟੀ ਦਾ ਕੇਂਦਰੀ ਸਰੋਕਾਰ ਮਨੁੱਖੀ ਸਮਾਜ ਤੇ ਨਿਜ਼ਾਮ ਦੀ ਬਿਹਤਰੀ ਨਾਲ ਹੈ। ਸਮਾਜਵਾਦੀ ਚੇਤਨਾ ਦਾ ਧਾਰਨੀ ਹੋਣ ਕਾਰਨ ਉਹ ਮਿਹਨਤਕਸ਼ ਆਵਾਮ ਨੂੰ ਜਾਗ੍ਰਿਤ ਕਰਨ ਲਈ ਸਾਹਿਤ ਰਚਨਾ ਨੂੰ ਇੱਕ ਮਾਧਿਅਮ ਬਣਾਉਂਦਾ ਹੈ। ਉਹ ਜਿੱਥੇ ਸਾਮਰਾਜੀ ਤੇ ਸਰਮਾਏਦਾਰੀ ਨਿਜ਼ਾਮ ਦੀ ਜ਼ਬਰ ਅਤੇ ਹਿੰਸਕ ਪ੍ਰਵਿਰਤੀ ਦਾ ਪਰਦਾਫਾਸ਼ ਕਰਦਾ ਹੈ, ਉੱਥੇ ਜਾਗੀਰਦਾਰੀ ਪ੍ਰਬੰਧ ਦੀ ਫੋਕੀ ਨੈਤਿਕਤਾ ਵਿਰੁੱਧ ਵੀ ਆਪਣੇ ਵਿਚਾਰਾਂ ਦਾ ਸੰਚਾਰ ਕਰਦਾ ਹੈ। Intellectual and progressive poet, Bawa Balwant ਬਾਵਾ ਬਲਵੰਤ ਇਸਤਰੀ ਦੀ ਸੁਤੰਤਰਤਾ ਦੇ ਪ੍ਰਸੰਗ ਵਿੱਚ ਮਾਰਕਸਵਾਦੀ ਦ੍ਰਿਸ਼ਟੀ ਤੋਂ ਸਮਾਜਿਕ ਚੇਤਨਤਾ ਅਧੀਨ ਪਿਆਰ ਦੇ ਅਨੁਭਵ ਨੂੰ ਪੇਸ਼ ਕਰਨ ਵਾਲਾ ਕਵੀ ਹੈ, ਉਹ ਸਰਮਾਏਦਾਰੀ ਨਿਜ਼ਾਮ ਉੱਤੇ ਕਟਾਖਸ਼ ਕਰਦਾ ਹੈ ਜਿਸ ਨੇ ਇਸਤਰੀ ਨੂੰ ਸਿਰਫ਼ ਭੋਗ ਦੀ ਵਸਤ ਤੱਕ ਸੀਮਤ ਕਰ ਦਿੱਤਾ, ਇਸ ਭੋਗ ਦੇ ਮੁਕਾਬਲੇ ਦੇ ਉੱਪਰ ਬਾਵਾ ਬਲਵੰਤ ਔਰਤ ਅਤੇ ਮੁਹੱਬਤ ਨੂੰ ਇੱਕ ਸਮਾਜਿਕ ਸਰੋਕਾਰ ਬਣਾ ਕੇ ਪੇਸ਼ ਕਰਦਾ ਹੈ। ਬਾਵਾ ਬਲਵੰਤ ਦਾ ਦਿਹਾਂਤ ਪੰਜਾਬੀ ਸਾਹਿਤ ਦੀ ਭਿਆਨਕ ਤ੍ਰਾਸਦੀ ਆਖਿਆ ਜਾ ਸਕਦਾ ਹੈ। ਸਾਦਾ ਪਹਿਰਾਵਾ ਤੇ ਖਾਣ-ਪੀਣ ਦੀ ਸਾਦਗੀ ਵਾਲੇ ਬਾਵਾ ਬਲਵੰਤ 1972 ਵਿੱਚ ਸਨ ਸਟਰੋਕ ਲੱਗਣ ਕਾਰਨ ਚੱਲ ਵੱਸੇ। ਡਾ.
ਸਾਈਬਰ ਕ੍ਰਾਈਮ, ਜਾਂ ਕੰਪਿਊਟਰ-ਅਧਾਰਿਤ ਅਪਰਾਧ, ਇੱਕ ਜੁਰਮ ਹੈ ਜਿਸ ਵਿੱਚ ਕੰਪਿਊਟਰ ਅਤੇ ਇੱਕ ਨੈਟਵਰਕ ਦੀ ਵਰਤੋਂ ਹੁੰਦੀ ਹੈ। ਕੰਪਿਊਟਰ ਦੀ ਵਰਤੋਂ ਕਿਸੇ ਜੁਰਮ ਦੇ ਆਯੋਗ ਵਿੱਚ ਕੀਤੀ ਗਈ ਹੋ ਸਕਦੀ ਹੈ, ਜਾਂ ਇਹ ਟੀਚਾ ਹੋ ਸਕਦਾ ਹੈ। ਸਾਈਬਰ ਕ੍ਰਾਈਮ ਨੂੰ ਪਰਿਭਾਸ਼ਤ ਕੀਤਾ ਜਾ ਸਕਦਾ ਹੈ: “ਅਪਰਾਧ ਜੋ ਵਿਅਕਤੀ ਜਾਂ ਵਿਅਕਤੀਆਂ ਦੇ ਸਮੂਹਾਂ ਵਿਰੁੱਧ ਅਪਰਾਧਕ ਮਨੋਰਥ ਨਾਲ ਪੀੜਤ ਦੀ ਸਾਖ ਨੂੰ ਨੁਕਸਾਨ ਪਹੁੰਚਾਉਣ ਜਾਂ ਪੀੜਤ ਨੂੰ ਸਿੱਧੇ ਜਾਂ ਅਸਿੱਧੇ ਤਰੀਕੇ ਨਾਲ, ਸਰੀਰਕ ਜਾਂ ਮਾਨਸਿਕ ਨੁਕਸਾਨ ਲਈ ਨੈਟਵਰਕ ਦੀ ਵਰਤੋਂ ਕਰਕੇ ਕੀਤੇ ਜਾਂਦੇ ਹਨ। ਜਿਵੇਂ ਇੰਟਰਨੈਟ (ਨੈੱਟਵਰਕ ਜਿਵੇਂ ਚੈਟ ਰੂਮ, ਈਮੇਲਾਂ, ਨੋਟਿਸ ਬੋਰਡ ਅਤੇ ਸਮੂਹ) ਅਤੇ ਮੋਬਾਈਲ ਫੋਨ (ਬਲੂਟੁੱਥ / ਐਸ ਐਮ ਐਸ / ਐਮ ਐਮ ਐਸ) "। ਸਾਈਬਰ ਕ੍ਰਾਈਮ ਕਿਸੇ ਵਿਅਕਤੀ ਜਾਂ ਦੇਸ਼ ਦੀ ਸੁਰੱਖਿਆ ਅਤੇ ਵਿੱਤੀ ਸਿਹਤ ਲਈ ਖਤਰਾ ਪੈਦਾ ਕਰ ਸਕਦਾ ਹੈ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਬੁਝਾਰਤਾਂ (ਪਹੇਲੀ, ਅੜਾਉਣੀ, ਮਸਲਾ, ਰਹੱਸ, ਬਾਤ, ਬਤੌਲੀ, ਔਖਾ ਪ੍ਰਸ਼ਨ, ਸਮੱਸਿਆ, ਗੁੰਝਲ) ਲੋਕ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਇਹ ਲੋਕ ਸਾਹਿਤ ਦੀ ਕਾਵਿ-ਰੂਪ ਦੀ ਵੰਨਗੀ ਵਿੱਚ ਆਉਦੀਆਂ ਹਨ ਅਤੇ ਇਹਨਾਂ ਦੇ ਸੰਬੰਧ ਬੱਝਵੇ ਰੂਪ ਵਿਧਾਨ ਵਾਲ਼ੀ ਵੰਨਗੀ ਨਾਲ਼ ਹੈ। ਲੋਕ ਸਾਹਿਤ ਕਿਸੇ ਸੱਭਿਆਚਾਰ ਦੇ ਵਿਅਕਤੀਆਂ ਦੀ ਸਾਂਝ ਸਿਰਜਨਾ-ਰੁਚੀ ਦਾ ਪ੍ਰਗਟਾ ਹੈ। ਇਹ ਲੋਕ ਮਨ ਦੀ ਉਪਜ ਹੁੰਦੀ ਹੈ ਅਤੇ ਅਚੇਤ ਮਨ ਵਿੱਚੋਂ ਸਹਿਜ ਭਾਵ ਹੀ ਨਿਕਲ ਤੁਰਦਾ ਹੈ। ਇਨ੍ਹਾਂ ਦਾ ਰਚਨਹਾਰਾ ਮਨੁੱਖ ਜਾਤੀ ਦੀ ਧੁਨ ਵਿੱਚ ਰਚ ਕੇ ਰਚਨਾ ਕਰਦਾ ਹੈ, ਜਿਸ ਵਿੱਚ ਸਮੂਹ ਤੇ ਵਿਚਾਰਾਂ ਦੇ ਭਾਵਨਾਵਾਂ ਦੀ ਸੂਰ ਹੁੰਦੀ ਹੈ। ਲੋਕ ਸਾਹਿਤ ਦੇ ਪ੍ਰਮੁੱਖ ਰੂਪ 'ਲੋਕ ਗੀਤ' ਲੋਕ ਕਹਾਣੀਆਂ ਅਖਾਣ ਬੁਝਾਰਤਾਂ ਆਦਿ ਹੁੰਦੇ ਹਨ। ਲੋਕ ਗੀਤ ਜਿੱਥੇ ਲੋਕਾਂ ਦੇ ਹਾਵ-ਭਾਵ ਖ਼ੁਸ਼ੀਆਂ-ਗ਼ਮੀਆਂ ਪਿਆਰ ਭਰੇ ਵਲਵਲਿਆਂ ਤੇ ਲੋਕ ਜ਼ਜ਼ਬਿਆਂ ਦੀ ਸਹੀ ਤਰਜਮਾਨੀ ਕਰਨ ਵਾਲੇ਼ ਹੁੰਦੇ ਹਨ, ਉਥੇ ਲੋਕ ਕਹਾਣੀ ਅਤੇ ਅਖਾਣ ਲੋਕਾਂ ਦੇ ਸਦੀਆਂ ਤੋਂ ਕਮਾਏ ਹੋਏ ਤਜ਼ਰਬੇ ਅਤੇ ਅਟਲ ਸੱਚਾਈਆਂ ਨੂੰ ਸਾਡੇ ਸਾਹਮਣੇ ਲਿਆਉਂਦੇ ਹਨ। ਅਖਾਣ ਨੂੰ ਪਰੰਪਰਾ ਤੋ ਕਸ਼ੀਦ ਕੀਤੀ ਹੋਈ ਸਿਆਣਪ ਅਤੇ ਬੁਝਾਰਤਾਂ ਨੂੰ ਬੁੱਧੀ ਦੀ ਪਰਖ ਲਈ ਵਧੀਆ ਸਾਧਨ ਕਿਹਾ ਜਾ ਸਕਦਾ ਹੈ। ਬਾਤ ਇੱਕ ਦੁਆਰਾ ਪਾਈ ਜਾਂਦੀ ਹੈ। ਬੁੱਝਣ ਵਾਲਾ ਇੱਕ ਜਾਂ ਕਈ ਹੋ ਸਕਦੇ ਹਨ। ਵਿਗਿਆਨ ਦੇ ਆਉਣ ਨਾਲ ਮਨੋਰੰਜਨ ਦੇ ਸਾਧਨਾ ਵਿੱਚ ਵਾਧਾ ਹੋਇਆ, ਜਿਸ ਨਾਲ ਬੁਝਾਰਤਾਂ ਕਾਫ਼ੀ ਹੱਦ ਤੱਕ ਅਲੋਪ ਹੋ ਚੁੱਕੀਆਂ ਹਨ। ਪੰਜਾਬੀ ਬੁਝਾਰਤਾਂ ਵਿੱਚੋਂ ਇੱਕ ਬੁਝਾਰਤ ਦੀ ਉਦਾਹਰਨ:
ਇੰਟਰਨੈਸ਼ਨਲ ਪਾਰਟਨਰਸ਼ਿਪ ਔਨ ਰਿਲਿਜਨ ਐਂਡ ਸਸਟੇਨੇਬਲ ਡਿਵਲਪਮੈਂਟ ( PaRD)
ਧਰਮ ਅਤੇ ਟਿਕਾਊ ਵਿਕਾਸ 'ਤੇ ਕੌਮਾਂਤਰੀ ਭਾਈਵਾਲੀ {{ਅੰਗਰੇਜ਼ੀ:International Partnership on Religion and Development |PaRD}} ਇੰਟਰਨੈਸ਼ਨਲ ਪਾਰਟਨਰਸ਼ਿਪ ਔਨ ਰਿਲਿਜਨ ਐਂਡ ਸਸਟੇਨੇਬਲ ਡਿਵਲਪਮੈਂਟ ( PaRD) ਨਾਂ ਦੀ ਇਹ ਸੰਸਥਾ ਫਰਵਰੀ 2016 ਵਿੱਚ ਵੱਖ-ਵੱਖ ਅੰਤਰਰਾਸ਼ਟਰੀ ਧਰਮਾਂ ਦੇ ਮੁੱਲਾਂ ਨੂੰ ਟਿਕਾਊ ਵਿਕਾਸ ਟੀਚਿਆਂ ਵਿੱਚ ਬਦਲਣ ਲਈ ਸ਼ੁਰੂ ਕੀਤੀ ਗਈ ਸੀ। ਇਹ ਟਿਕਾਊ ਵਿਕਾਸ ਟੀਚੇ ਪੂਰੀ ਤਰਾਂ ਸੰਯੁਕਤ ਰਾਸ਼ਟਰ ਦੁਆਰਾ 2030 ਤੱਕ ਪ੍ਰਾਪਤ ਕਰ ਲੈਣ ਲਈ ਨਿਰਧਾਰਤ ਕੀਤੇ ਗਏ ਹਨ ਜਿਸ ਵਿੱਚ ਵੱਖ ਵੱਖ ਧਾਰਮਕ ਸੰਸਥਾਨਾਂ ਦੇ ਯੋਗਦਾਨ ਨੂੰ ਬਹੁਤ ਅਹਿਮੀਅਤ ਦਿੱਤੀ ਗਈ ਹੈ। ਸੰਯੁਕਤ ਰਾਸ਼ਟਰ ਦੁਆਰਾ ਇਸ ਲਈ ਕਈ ਅਹਿਮ ਗੋਸ਼ਟੀਆਂ ਤੇ ਵਿਸ਼ੇਸ਼ ਸੰਮੇਲਨ ਕਰਵਾਏ ਜਾ ਰਹੇ ਹਨ , ਕਈ ਕਿਤਾਬਚੇ ਜਾਰੀ ਕੀਤੇ ਗਏ ਹਨ। , ਅੰਤਰ-ਸਰਕਾਰੀ ਸੰਸਥਾਵਾਂ ਦੇ ਨਾਲ-ਨਾਲ ਧਰਮ ਅਧਾਰਤ ਅਤੇ ਨਾਗਰਿਕ ਸਮਾਜ ਸੰਸਥਾਵਾਂ ਵਿਕਾਸ ਜਾਂ ਮਾਨਵਤਾਵਾਦੀ ਸਹਾਇਤਾ ਵਿੱਚ ਰੁੱਝੀਆਂ ਸੰਸਥਾਵਾਂ ਇਸਦੇ ਮੈਂਬਰ ਬਣ ਸਕਦੀਆਂ ਹਨ। ਮੈਂਬਰਸ਼ਿਪ ਵਿੱਚ ਸ਼ਾਮਲ ਹੋਣ ਲਈ ਇਹ ਮੁਫਤ ਹੈ। ਇਸ ਦੀ ਕੁੰਜੀ ਸੰਸਥਾ ਦੇ ਗਲੋਬਲ ਸਾਂਝੇਦਾਰੀ ਵਿੱਚ ਸਰਗਰਮ ਭਾਗੀਦਾਰੀ ਵਿੱਚ ਰੁੱਝੇ ਹੋਣ ਨਾਲ ਹੈ। ਸੰਗਠਨ ਦੇ ਕਾਰਜਕਾਰੀ ਪ੍ਰੋਗਰਾਮਾਂ ਦਾ ਫੈਸਲਾ ਇਸ ਦੀਆਂ ਸਾਲਾਨਾ ਮੀਟਿੰਗਾਂ ਅਤੇ ਮੈਂਬਰਾਂ ਦੀ ਸਲਾਨਾ ਆਮ ਸਭਾ ਵਿੱਚ ਕੀਤਾ ਜਾਂਦਾ ਹੈ।ਸਾਲ 2021 ਤੱਕ 5 ਅਜਿਹੀਆਂ ਆਮ ਅਸੈਂਬਲੀਆਂ ਹੋ ਚੁੱਕੀਆਂ ਹਨ। ਆਖਰੀ ਵਾਰ ਅਜਿਹੀ ਆਮ ਸਭਾ ਦੱਖਣੀ ਅਫ਼ਰੀਕਾ ਦੇ ਕੇਪਟਾਊਨ ਵਿਖੇ 8 ਤੋਂ 10 ਨਵੰਬਰ 2021 ਨੂੰ ਹੋਈ ਹੈ।
ਮੜ੍ਹੀ ਦਾ ਦੀਵਾ:- ਗੁਰਦਿਆਲ ਸਿੰਘ ਦਾ ਲਿਖਿਆ ਇੱਕ ਪੰਜਾਬੀ ਨਾਵਲ ਹੈ। ਲੇਖਕ ਦਾ ਇਹ ਪਹਿਲਾ ਨਾਵਲ ਸੀ ਜੋ 1964 ਵਿੱਚ ਛਪਿਆ। ਇਹ ਪਹਿਲਾ ਪੰਜਾਬੀ ਨਾਵਲ ਹੈ ਜਿਸ ਦਾ ਰੂਸੀ ਭਾਸ਼ਾ ਵਿੱਚ ਤਰਜਮਾ ਹੋਇਆ ਤੇ ਇਸ ਦੀਆਂ ਪੰਜ ਲੱਖ ਕਾਪੀਆਂ ਸੋਵੀਅਤ ਰੂਸ ਵਿੱਚ ਛਪ ਕੇ ਵਿਕੀਆਂ। ਇਸ ਨਾਵਲ ਨੂੰ ਭਾਰਤੀ ਸਾਹਿਤ ਅਕਾਦਮੀ ਨੇ ਆਧੁਨਿਕ ਭਾਰਤੀ ਕਲਾਸਿਕ ਵਜੋਂ ਪ੍ਰਵਾਨਿਆ ਅਤੇ ਸਾਰੀਆਂ ਭਾਰਤੀ ਭਾਸ਼ਾਵਾਂ ਵਿੱਚ ਅਨੁਵਾਦ ਕਰ ਕੇ ਛਾਪਿਆ ਹੈ।
ਨਾਵਲ (ਅੰਗਰੇਜ਼ੀ: Novel) ਸਾਹਿਤ ਦਾ ਇੱਕ ਰੂਪ ਹੈ। ਇਹ ਕਾਲਪਨਿਕ ਪਾਤਰਾਂ ਅਤੇ ਆਮ ਤੌਰ 'ਤੇ ਇੱਕ ਤਰਤੀਬ ਵਿੱਚ ਘਟਨਾਵਾਂ ਦਾ ਵਰਣਨ ਕਰਦਾ ਇੱਕ ਲੰਬੀ ਗਦ-ਵਾਰਤਾ ਹੁੰਦਾ ਹੈ। ਇਸ ਗਲਪੀ ਵਿਧਾ ਦੀਆਂ ਇਤਿਹਾਸਕ ਜੜਾਂ ਪੁਰਾਤਨਤਾ ਅਤੇ ਮਧਕਾਲੀ ਤੇ ਆਰੰਭਿਕ ਆਧੁਨਿਕ ਕਾਲ ਦੇ ਰੋਮਾਂਸ ਦੇ ਖੇਤਰਾਂ ਵਿੱਚ ਅਤੇ ਨੋਵਲਾ ਦੀ ਪਰੰਪਰਾ ਵਿੱਚ ਹਨ। ਇਹ ਨੋਵਲਾ ਛੋਟੀਆਂ ਕਹਾਣੀਆਂ ਲਈ ਇਸਤੇਮਾਲ ਇੱਕ ਇਤਾਲਵੀ ਸ਼ਬਦ ਹੈ, ਜਿਸ ਤੋਂ 18 ਵੀਂ ਸਦੀ ਵਿੱਚ ਮੌਜੂਦ ਆਮ ਅੰਗਰੇਜ਼ੀ ਪਦ ਦੀ ਸਿਰਜਣਾ ਹੋਈ ਹੈ। ਸਾਹਿਤ ਵਿੱਚ ਨਾਵਲ ਅਠਾਰ੍ਹਵੀ ਸਦੀ ਤੋਂ ਹੀ ਵਧੇਰੇ ਪ੍ਰਚਲਿਤ ਹੋਇਆ।
ਉਲੰਪਿਕ ਖੇਡਾਂ ਜਾਂ ਓਲੰਪਿਕ ਖੇਡਾਂ ਵਿੱਚ ਦੁਨੀਆਂ ਭਰ ਦੇ ਕਈ ਦੇਸ਼ ਹਿੱਸੇ ਲੈਂਦੇ ਹਨ। ਓਲੰਪਿਕ ਖੇਡਾਂ ਹਰ ਚਾਰ ਸਾਲਾਂ ਬਾਅਦ ਹੁੰਦੀਆਂ ਹਨ। 1896 ਨੂੰ ਸ਼ੁਰੂ ਹੋਈਆਂ ਪਹਿਲੀਆਂ ਐਥਨਜ਼ ਓਲੰਪਿਕ ਖੇਡਾਂ ਸਿਰਫ਼ ਅਥਲੈਟਿਕਸ ਈਵੈਂਟਸ ਨਾਲ ਹੀ ਸ਼ੁਰੂ ਹੋਈਆਂ ਸਨ, ਜਿਸ ਵਿੱਚ 14 ਦੇਸ਼ਾਂ ਦੇ 241 ਅਥਲੀਟਾਂ ਨੇ ਹਿੱਸਾ ਲਿਆ ਸੀ। ਓਲੰਪਿਕ ਖੇਡਾਂ ਦੇ 116 ਸਾਲ ਦੇ ਇਤਿਹਾਸ ਵਿੱਚ ਅਥਲੈਟਿਕਸ ਮੁਕਾਬਲਿਆਂ ਦੀ ਵਧੇਰੇ ਮਹੱਤਤਾ ਰਹੀ ਹੈ ਕਿਉਂਕਿ ਅਥਲੈਟਿਕਸ ਵਿੱਚ ਨਵੇਂ ਓਲਪਿੰਕ ਤੇ ਵਿਸ਼ਵ ਰਿਕਾਰਡ, ਖਿਡਾਰੀਆਂ ਤੇ ਦਰਸ਼ਕਾਂ ਵਿੱਚ ਰੁਚੀ ਵਧਾਉਂਦੇ ਹਨ ਪਰ ਭਾਰਤੀ ਦੀ ਕਾਰਗੁਜ਼ਾਰੀ ਚਿੰਤਾ ਦਾ ਵਿਸ਼ਾ ਰਹੀ ਹੈ.