ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂ ਲੇਖਕਾਂ ਦੀ ਸੂਚੀ
ਸਾਹਿਤ ਅਕਾਦਮੀ 1955 ਤੋਂ ਹਰ ਸਾਲ ਭਾਰਤੀ ਸਾਹਿਤ ਦੀ ਤਰੱਕੀ ਲਈ ਪੰਜਾਬੀ ਸਮੇਤ ਹੋਰਨਾਂ ਭਾਸ਼ਾਵਾਂ ਦੇ ਸਾਹਿਤਕਾਰਾਂ ਅਤੇ ਉਹਨਾਂ ਦੀਆਂ ਰਚਨਾਵਾਂ ਨੂੰ ਸਾਹਿਤ ਅਕਾਦਮੀ ਪੁਰਸਕਾਰ ਦਿੰਦੀ ਆ ਰਹੀ ਹੈ। ਗਿਆਨਪੀਠ ਪੁਰਸਕਾਰ ਤੋਂ ਬਾਅਦ ਇਹ ਭਾਰਤ ਦਾ ਦੂਜਾ ਸਭ ਤੋਂ ਅਹਿਮ ਪੁਰਸਕਾਰ ਹੈ।
ਸਿੱਖੀ (ਇਹ ਸ਼ਬਦ ਇਸ ਤਰ੍ਹਾਂ ਵੀ ਲਿਖਿਆ ਜਾਂਦਾ ਹੈ: ਸਿਖੀ, ਸਿੱਖ ਦਾ ਮਤਲਬ, "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ, ਜਿਸ ਦਾ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫ਼ਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜਿਉਣਾ। ਦੁਨੀਆ ਦੇ ਸਭ ਤੋਂ ਪੁਰਾਣੇ ਸਨਾਤਨ ਧਰਮ ਤੋਂ ਆਪਣੀ ਅਲੱਗ ਪਹਿਚਾਣ ਬਣਾਕੇ ਸਿੱਖ ਪੰਥ ਨੂੰ ਮੰਨਣ ਵਾਲਿਆਂ ਦੀ ਗਿਣਤੀ ਕੁੱਲ ਦੁਨੀਆ ਵਿੱਚ ਲਗਭਗ 3 ਕਰੋੜ ਹੈ, ਜੋ ਕਿ ਸਾਰੀ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਪੰਥ ਹੈ।ਸਿੱਖੀ ਦਾ ਰੂਹਾਨੀ ਅਤੇ ਕੌਮੀ ਆਧਾਰ ਸਿੱਖਾਂ ਦੇ ਦਸ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਕਿ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਪੰਥ ਦੇ ਫ਼ਲਸਫ਼ੇ ਨੂੰ ਗੁਰਮਤ ਕਿਹਾ ਜਾਂਦਾ ਹੈ, ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ ਹੈ ਅਤੇ ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰੂ ਨਾਨਕ ਦੇਵ ਜੀ ਨੇ ਜੋਤਿ-ਜੋਤਿ ਸਮਾਉਣ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਮੁਆਸ਼ਰੇ ਨੂੰ ਰਹਿਨੁਮਾਈ ਦੇਣ ਦਾ ਕੰਮ ਸੌਂਪਿਆ। ਇਹ ਰਿਵਾਜ਼ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਿਹਾ, ਜਿਹਨਾਂ ਨੇ 1699 ਈਸਵੀ ਵਿੱਚ ਵਿਸਾਖੀ ਵਾਲੇ ਦਿਨ ਖ਼ਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਕੇਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਤੇ ਜਿਨ੍ਹਾਂ ਤੋਂ ਬਾਅਦ ਵਿੱਚ ਗੁਰੂ ਸਾਹਿਬ ਨੇ ਅਰਜ਼ ਕਰ ਖ਼ੁਦ ਅੰਮ੍ਰਿਤ ਛਕਿਆ। ਗੁਰ ਗੋਬਿੰਦ ਸਿੰਘ ਜੀ ਨੇ ਜੋਤੀ-ਜੋਤਿ ਸਮਾਉਣ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰੂ ਤਖ਼ਤ ਸੌਂਪਕੇ ਦੇਹਧਾਰੀ ਗੁਰੂ ਦੇ ਰਿਵਾਜ਼ ਨੂੰ ਖ਼ਤਮ ਕੀਤਾ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।ਅੰਮ੍ਰਿਤਾ ਪ੍ਰੀਤਮ ਦੀ ਸਭ ਤੋਂ ਮਸ਼ਹੂਰ ਕਵਿਤਾ ਅੱਜ ਆਖਾਂ ਵਾਰਿਸ ਸ਼ਾਹ ਨੂੰ ਹੈ ਜਿਸ ਵਿੱਚ ਉਹ ਹਿੰਦੁਸਤਾਨ ਦੀ ਵੰਡ ਤੋਂ ਬਾਅਦ ਹੋਏ ਕਤਲੇਆਮ ਪ੍ਰਤੀ ਆਪਣਾ ਰੋਸ ਦਿਖਾਉਂਦੇ ਹੋਏ ਵਾਰਿਸ ਸ਼ਾਹ ਨੂੰ ਵਾਪਸ ਆਉਣ ਦੀ ਦੁਹਾਈ ਪਾਉਂਦੀ ਹੈ। ਇੱਕ ਨਾਵਲਕਾਰ ਦੇ ਤੌਰ ਉੱਤੇ ਪਿੰਜਰ (1950) ਉਸਦਾ ਸਭ ਤੋਂ ਮਸ਼ਹੂਰ ਨਾਵਲ ਹੈ ਜਿਸ ਉੱਤੇ ਬਾਅਦ ਵਿੱਚ ਇੱਕ ਅਵਾਰਡ ਜੇਤੂ ਫ਼ਿਲਮ ਪਿੰਜਰ (2003) ਵੀ ਬਣੀ।1947 ਵਿੱਚ ਭਾਰਤ ਤੇ ਪਾਕਿਸਤਾਨ ਦੀ ਵੰਡ ਪਿੱਛੋਂ ਇਹ ਲਿਹੌਰ ਤੋਂ ਹਿੰਦੁਸਤਾਨ ਆ ਗਈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਪ੍ਰਗਟ ਤੇ ਸਦੀਵੀ ਕਾਲ ਲਿਯੀ ਗੁਰੂ ਹਨ । ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ ਅਕਤੂਬਰ 1708 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸੀ, ਜਿਸ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਸ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਉਸ ਨੂੰ ਭਾਈ ਜੀ ਆਖਿਆ ਜਾਣ ਲੱਗਾ। ਉਸ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਪੰਜਾਬੀ ਭਾਸ਼ਾ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖਾਂ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਗੁਰੂ ਨਾਨਕ ਦੇਵ ਜੀ (15 ਅਪ੍ਰੈਲ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ। 1. ਗੁਰੂ ਨਾਨਕ ਸਾਹਿਬ ਦੇ ਜਨਮ ਅਤੇ ਜੋਤੀ-ਜੋਤ ਸਮਾੳਣ ਬਾਰੇ ਤਾਰੀਖ਼ਾਂ ਵਿਚ ਮਤਭੇਦ ਹੈ। ਸੁਖਬਾਸੀ ਰਾਮ ਬੇਦੀ, ਗਣੇਸ਼ਾ ਸਿੰਘ ਬੇਦੀ, ਡਾ. ਤਰਲੋਚਨ ਸਿੰਘ, ਡਾ ਹਰਜਿੰਦਰ ਸਿੰਘ ਦਿਲਗੀਰ ਵਰਗੇ ਇਤਿਹਾਸਕਾਰ ਉਨ੍ਹਾਂ ਦਾ ਜਨਮ 20 ਅਕਤੂਬਰ 1469 ਅਤੇ ਜੋਤੀ ਜੋਤ ਸਮਾਉਣਾ 7 ਸਤੰਬਰ 1539 ਦਾ ਮੰਨਦੇ ਹਨ (Sikh History in 10 Volume, vol 1) 2.
'ਸੰਤ ਹਰਚੰਦ ਸਿੰਘ ਲੌਂਗੋਵਾਲ'(2 ਜਨਵਰੀ 1932-20 ਅਗਸਤ 1985) ਦਾ ਜਨਮ ਪਿੰਡ ਗਿਦੜਿਆਣੀ, ਰਿਆਸਤ ਪਟਿਆਲਾ (ਹੁਣ ਜ਼ਿਲ੍ਹਾ ਸੰਗਰੂਰ) ਵਿਖੇ ਪਿਤਾ ਮਨਸ਼ਾ ਸਿੰਘ ਘਰ ਮਾਤਾ ਮਾਨ ਕੌਰ ਦੀ ਕੁੱਖੋਂ ਹੋਇਆ ਸੀ। ਪੰਜ ਸਾਲ ਦੀ ਉਮਰ ਵਿੱਚ ਆਪ ਦੇ ਪਿਤਾ ਇਨ੍ਹਾਂ ਨੂੰ ਸੰਤ ਜੋਧ ਸਿੰਘ ਮੋਜੋ ਮੱਤੀ, ਜ਼ਿਲ੍ਹਾ ਬਠਿੰਡਾ ਪਾਸ ਗੁਰਮਤਿ ਵਿਦਿਆਲੇ ਵਿੱਚ ਪੜ੍ਹਨ ਲਈ ਛੱਡ ਆਏ ਸਨ। ਇਨ੍ਹਾਂ ਦੀ ਲਗਨ ਵੇਖ ਕੇ ਸੰਤ ਜੋਧ ਸਿੰਘ ਨੇ ਇਨ੍ਹਾਂ ਵੱਲ ਖ਼ਾਸ ਧਿਆਨ ਦੇਣਾ ਸ਼ੁਰੂ ਕਰ ਦਿੱਤਾ। ਉਨ੍ਹਾਂ ਹਰਚੰਦ ਸਿੰਘ ਨੂੰ ਗੁਰਬਾਣੀ ਦੇ ਸ਼ੁੱਧ ਪਾਠ, ਗੁਰ-ਇਤਿਹਾਸ ਦੀ ਵਿਆਖਿਆ, ਗੁਰਬਾਣੀ ਦੇ ਮਨੋਹਰ ਕੀਰਤਨ ਦੀ ਦਾਤ ਅਤੇ ਜੀਵਨ ਜਾਚ ਵਿੱਚ ਪਰਪੱਕ ਕਰ ਦਿੱਤਾ ਸੀ। ਆਪ ਨੇ 10 ਸਾਲ ਬਾਅਦ ਸੰਤ ਜੋਧ ਸਿੰਘ ਤੋਂ ਪੰਥਕ ਸੇਵਾ ਕਰਨ ਦੀ ਆਗਿਆ ਮੰਗੀ ਤਾਂ ਉਨ੍ਹਾਂ ਬੜੇ ਪਿਆਰ ਨਾਲ ਆਪ ਨੂੰ ਆਪਣਾ ਅਸ਼ੀਰਵਾਦ ਦਿੱਤਾ ਤੇ ਗੁਰਸਿੱਖੀ ਜੀਵਨ ਵਿੱਚ ਪਰਪੱਕ ਰਹਿ ਕੇ ਗੁਰਬਾਣੀ ਕੀਰਤਨ ਰਾਹੀਂ ਪੰਥ ਦੀ ਸੇਵਾ ਕਰਨ ਦਾ ਉਪਦੇਸ਼ ਦਿੱਤਾ। ਆਪ ਮਿੱਠ-ਬੋਲੜੇ, ਸ਼ਾਂਤ ਸੁਭਾਅ, ਅਮਨ ਦੇ ਮਸੀਹਾ ਅਤੇ ਪੰਥ ਨੂੰ ਸਮਰਪਿਤ ਸ਼ਖ਼ਸੀਅਤ ਸਨ। ਉਹ ਸਰਗਰਮ ਅਤੇ ਕੁਟਿਲ ਰਾਜਨੀਤੀ ਤੋਂ ਦੂਰ ਰਹਿਣਾ ਚਾਹੁੰਦੇ ਸਨ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਗੁਰਦਿਆਲ ਸਿੰਘ (10 ਜਨਵਰੀ 1933 - 16 ਅਗਸਤ 2016) ਪੰਜਾਬੀ ਨਾਵਲਕਾਰ, ਕਹਾਣੀਕਾਰ ਅਤੇ ਅਨੁਵਾਦਕ ਸੀ। ਪਿਤਾ ਜਗਤ ਸਿੰਘ ਦੇ ਘਰ ਮਾਤਾ ਨਿਹਾਲ ਕੌਰ ਦੀ ਕੁੱਖੋਂ 10 ਜਨਵਰੀ 1933 ਨੂੰ ਪੈਦਾ ਹੋਏ ਗੁਰਦਿਆਲ ਸਿੰਘ ਨੇ ਬਚਪਨ ਵਿਚ ਸਕੂਲ ਦੀ ਪੜ੍ਹਾਈ ਵਿਚਾਲੇ ਛੱਡਕੇ ਸੱਤ ਸਾਲ ਇਕ ਕਾਮੇ ਦੇ ਰੂਪ ਵਿਚ ਮੁਸ਼ੱਕਤ ਭਰੀ ਜ਼ਿੰਦਗੀ ਹੰਢਾਈ। ਬਾਅਦ ਵਿੱਚ ਪੜ੍ਹਨ ਕਰਕੇ ਉਹ ਪ੍ਰਾਇਮਰੀ ਸਕੂਲ ਅਧਿਆਪਕ ਬਣ ਗਿਆ। 7 ਸਾਲ ਪੰਜਾਬੀ ਅਧਿਆਪਕ ਦੀ ਸੇਵਾ ਉਪਰੰਤ 1971 ਵਿਚ ਉਹ ਕਾਲਜ ਵਿਚ ਪੰਜਾਬੀ ਲੈਕਚਰਾਰ ਲੱਗ ਗਿਆ ਅਤੇ ਪੰਜਾਬੀ ਯੂਨੀਵਰਸਿਟੀ ਦੇ ਰਿਜਨਲ ਸੈਂਟਰ ਬਠਿੰਡਾ ਦੇ ਮੁਖੀ ਵਜੋਂ ਉਹ ਸੇਵਾ ਮੁਕਤ ਹੋਇਆ।
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।1928 ਵਿੱਚ ਭਗਤ ਸਿੰਘ ਤੇ ਉਸਦੇ ਸਾਥੀ ਸ਼ਿਵਰਾਮ ਰਾਜਗੁਰੂ ਨੇ 21 ਸਾਲਾ ਬਰਤਾਨਵੀ ਪੁਲਿਸ ਅਫ਼ਸਰ ਜੌਨ ਸਾਂਡਰਸ ਦਾ ਲਾਹੌਰ ਵਿਖੇ ਗੋਲੀ ਮਾਰਕੇ ਕਤਲ ਕੀਤਾ ਜਦਕਿ ਉਹਨਾਂ ਦਾ ਮਕਸਦ ਜੇਮਜ਼ ਸਕੌਟ ਨਾਂ ਦੇ ਸੀਨੀਅਰ ਪੁਲਿਸ ਸੁਪਰਿਨਟੈਂਡੈਂਟ ਦਾ ਕਤਲ ਕਰਨਾ ਸੀ।
ਦਲੀਪ ਕੌਰ ਟਿਵਾਣਾ (4 ਮਈ 1935 - 31 ਜਨਵਰੀ 2020) ਇੱਕ ਪੰਜਾਬੀ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਸੀ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਹਨਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ 'ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ।ਟਿਵਾਣਾ ਨੂੰ 1971 ਵਿੱਚ ਆਪਣੇ ਨਾਵਲ ਏਹੁ ਹਮਾਰਾ ਜੀਵਣਾ ਲਈ ਸਾਹਿਤ ਅਕਾਦਮੀ ਇਨਾਮ ਮਿਲਿਆ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
1857 ਦਾ ਭਾਰਤੀ ਵਿਦਰੋਹ, ਜਿਸਨੂੰ ਭਾਰਤ ਦੀ ਪਹਿਲੀ ਆਜ਼ਾਦੀ ਦੀ ਜੰਗ, ਸਿਪਾਹੀ ਬਗ਼ਾਵਤ ਅਤੇ ਭਾਰਤੀ ਗਦਰ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ ਬਰਤਾਂਵੀ ਸ਼ਾਸਨ ਦੇ ਵਿਰੁੱਧ ਇੱਕ ਸ਼ਸਤਰਬੰਦ ਵਿਦਰੋਹ ਸੀ। 10 ਮਈ, 1857 ਨੂੰ ਭਾਰਤ ਦਾ ਪਹਿਲਾ ਆਜ਼ਾਦੀ ਸੰਗਰਾਮ 'ਚ ਮੇਰਠ ਵਿੱਚ ਭਾਰਤੀ ਫ਼ੌਜੀਆਂ ਨੇ ਅੰਗਰੇਜ਼ਾਂ ਦੇ ਖ਼ਿਲਾਫ਼ ਬਗ਼ਾਵਤ ਕਰ ਦਿਤੀ। ਇਹ ਵਿਦਰੋਹ ਦੋ ਸਾਲਾਂ ਤੱਕ ਭਾਰਤ ਦੇ ਵੱਖ ਵੱਖ ਖੇਤਰਾਂ ਵਿੱਚ ਚੱਲਿਆ। ਇਹ ਬਗ਼ਾਵਤ ਛਾਉਣੀ ਖੇਤਰਾਂ ਵਿੱਚ ਛੋਟੀਆਂ ਮੋਟੀਆਂ ਝੜਪਾਂ ਅਤੇ ਆਗਜਨੀ ਨਾਲ ਸ਼ੁਰੂ ਹੋਈ ਸੀ ਪਰ ਜਨਵਰੀ ਮਹੀਨੇ ਤੱਕ ਇਸਨੇ ਵਿਸ਼ਾਲ ਰੂਪ ਧਾਰ ਲਿਆ ਸੀ। ਵਿਦਰੋਹ ਦਾ ਅੰਤ ਭਾਰਤ ਵਿੱਚ ਈਸਟ ਇੰਡੀਆ ਕੰਪਨੀ ਦੇ ਸ਼ਾਸਨ ਦੇ ਅੰਤ ਨਾਲ ਹੋਇਆ, ਅਤੇ ਪੂਰੇ ਭਾਰਤ ਉੱਤੇ ਬਰਤਾਨਵੀ ਤਾਜ ਦੀ ਹਕੂਮਤ ਹੋ ਗਈ ਜੋ ਅਗਲੇ 90 ਸਾਲਾਂ ਤੱਕ ਰਹੀ।
ਸੁਰਜੀਤ ਪਾਤਰ (ਜਨਮ 14 ਜਨਵਰੀ 1945) ਇੱਕ ਪੰਜਾਬੀ ਸ਼ਾਇਰ ਹੈ। ਉਸਨੇ 1960ਵਿਆਂ ਵਿੱਚ ਆਪਣੀਆਂ ਕਵਿਤਾਵਾਂ ਪ੍ਰਕਾਸ਼ਿਤ ਕਰਨੀਆਂ ਸ਼ੁਰੂ ਕੀਤੀਆਂ ਸਨ ਅਤੇ ਅੱਜ ਤੱਕ ਨਿਰੰਤਰ ਕਾਵਿ-ਸਿਰਜਣਾ ਵਿੱਚ ਕਰਮਸ਼ੀਲ ਹੈ। ਉਹਦੀ ਸਖਸ਼ੀਅਤ 'ਕਵਿਤਾ ਦੀ ਵਿਆਪਕ ਸਮਾਜਿਕ ਅਪੀਲ ਤੇ ਗੰਭੀਰਤਾ' ਦਾ ਸੁੰਦਰ ਸੁਮੇਲ ਹੈ। ਆਲੋਚਕਾਂ ਨੇ ਉਸਨੂੰ ਖੂਬ ਸਰਾਹਿਆ ਹੈ। ਸਮਾਜ ਵਿੱਚ ਰਾਜਨੀਤਕ ਚੇਤਨਾ ਅਤੇ ਤਤਕਾਲੀ ਜ਼ਬਰ ਦੇ ਵਿਰੋਧ ਦੇ ਰੂਪ ਵਿੱਚ ਉਹਨਾਂ ਦੀ ਕਵਿਤਾ ਸਾਹਮਣੇ ਆਉਂਦੀ ਹੈ।
ਈਸ਼ਵਰ ਚੰਦਰ ਨੰਦਾ (30 ਸਤੰਬਰ 1892 - 3 ਸਤੰਬਰ 1965) ਇੱਕ ਪੰਜਾਬੀ ਨਾਟਕਕਾਰ ਅਤੇ ਲੇਖਕ ਸੀ ਜਿਸ ਨੇ ਆਪਣੀਆਂ ਨਾਟ-ਰਚਨਾਵਾਂ ਦੀ ਸਿਰਜਨਾ ਮੰਚ-ਦ੍ਰਿਸ਼ਟੀ ਦੇ ਪੱਖ ਤੋਂ ਕੀਤੀ,ਉਸਨੇ ਨਾਟਕ ਦੇ ਖੇਤਰ ਵਿੱਚ ਯਥਾਰਥਵਾਦੀ ਲੀਹਾਂ ਦੀ ਉਸਾਰੀ ਕੀਤੀ,ਨੰਦੇ ਨੇ ਸਮਾਜਿਕ ਜੀਵਨ ਨਾਲ ਭਰਪੂਰ ਨਾਟਕ ਲਿਖੇ,ਉਸਨੇ ਆਪਣੇ ਨਾਟਕਾਂ ਵਿੱਚ ਪੇਂਡੂ ਜੀਵਨ ਦੀਆਂ ਸਮੱਸਿਆਵਾਂ ਨੂੰ ਪੇਸ਼ ਕੀਤਾ, ਨੰਦਾ ਨੇ ਨਾਟਕਾਂ ਦਾ ਅੰਤ ਸੁਖਾਂਤਕ ਹੈ ਜੋ ਸ਼ੇਕਸਪੀਅਰ ਦੇ ਨਾਟਕਾਂ ਦੇ ਰੁਮਾਂਟਿਕ ਸੁਖਾਂਤਕ ਅੰਤਾਂ ਤੋਂ ਪ੍ਰਭਾਵਿਤ ਹੈ।
ਅਜੀਤ ਕੌਰ (ਜਨਮ 16 ਨਵੰਬਰ 1934-) ਆਜ਼ਾਦੀ ਦੇ ਬਾਅਦ ਦੀ ਪੰਜਾਬੀ ਸਾਹਿਤਕਾਰ ਹੈ। ਉਹ ਪੰਜਾਬੀ ਗਲਪ ਖਾਸ ਕਰ ਕਹਾਣੀ ਦੀ ਇੱਕ ਵਿਲੱਖਣ ਦਸਤਖ਼ਤ ਹੈ ਜਿਸ ਨੇ "ਔਰਤ ਮਰਦ ਦੇ ਸੰਬੰਧਾਂ ਨੂੰ ਬੜੀ ਬੇ-ਵਾਕੀ ਤੇ ਡੂੰਘਾਈ ਵਿੱਚ ਪੇਸ਼ ਕੀਤਾ ਹੈ। ਅਤੇ ਮਨੁੱਖੀ ਜੀਵਨ ਦੀਆਂ ਭਾਵਨਾਵਾਂ, ਤੀਵੀਂ-ਮਰਦ ਦੇ ਰਿਸ਼ਤੇ ਦੀ ਖੂਬਸੂਰਤੀ ਤੇ ਜਜ਼ਬਾਤੀ ਟੱਕਰਾਂ ਨੂੰ, ਇਕੱਲਤਾ ਦੀ ਉਦਾਸੀ ਨੂੰ, ਮਨੁੱਖੀ ਰਿਸ਼ਤਿਆਂ ਦੀਆਂ ਉਲਝਣਾਂ ਨੂੰ, ਪੰਜਾਬ ਦੇ ਸੰਤਾਪ ਨੂੰ ਬੜੀ ਦਲੇਰੀ ਨਾਲ ਬਿਆਨ ਕੀਤਾ ਹੈ।" ਸਾਥੀ ਲੁਧਿਆਣਵੀ ਅਨੁਸਾਰ "ਦਿੱਲੀ ਦੀ ਗੁਰਬਤ ਅਤੇ ਭ੍ਰਿਸ਼ਟਾਚਾਰ ਅਤੇ ਆਮ ਤੌਰ 'ਤੇ ਦੇਸ ਦੇ ਵਧ ਰਹੇ ਸੰਤਾਪ ਤੋਂ ਲੈ ਕੇ ਪੰਜਾਬ ਦੀ ਅੱਸੀਵਆਂ ਦੀ ਸਥਿਤੀ ਚੋਂ ਪੈਦਾ ਹੋਏ ਦੁਖ਼ਾਂਤ ਤੀਕ ਉਸ ਦੀ ਕਲਮ ਨੇ ਬੜੀ ਸ਼ਿੱਦਤ ਨਾਲ਼ ਲੇਖ਼ ਅਤੇ ਕਹਾਣੀਆਂ ਲਿਖ਼ੀਆਂ ਹਨ।" ਉਹਨਾਂ ਦੀਆਂ ਰਚਨਾਵਾਂ ਵਿੱਚ ਨਾ ਕੇਵਲ ਨਾਰੀ ਦਾ ਸੰਘਰਸ਼ ਰੇਖਾਂਕਿਤ ਹੁੰਦਾ ਹੈ ਸਗੋਂ ਸਮਾਜਕ ਅਤੇ ਸਿਆਸੀ ਵਿਗਾੜਾਂ ਅਤੇ ਸੱਤਾ ਦੇ ਗਲਿਆਰਿਆਂ ਵਿੱਚ ਵਿਆਪਤ ਬੇਸ਼ਰਮ ਭ੍ਰਿਸ਼ਟਾਚਾਰ ਦੇ ਵਿਰੁੱਧ ਇੱਕ ਜ਼ੋਰਦਾਰ ਮੁਹਿੰਮ ਵੀ ਨਜ਼ਰ ਆਉਂਦੀ ਹੈ।ਅਜੀਤ ਕੌਰ ਦਾ ਨਾਰੀਵਾਦ ਬਾਰੇ ਖਿਆਲ ਹੈ ਕਿ ਨਾਰੀਵਾਦ ਦਾ ਮਤਲਬ ਆਪਣੇ ਅੰਦਰ ਮਜ਼ਬੂਤੀ ਪੈਦਾ ਕਰਨੀ ਹੈ, ਸਿਰਫ਼ ਮਰਦਾਂ ਦੇ ਵਿਰੁੱਧ ਹੋਣਾ ਹੀ ਇਸ ਦਾ ਮਤਲਬ ਨਹੀਂ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਇੱਕ ਸਿੱਖ ਮਹਾਰਾਜਾ ਸੀ ਜਿੰਨਾ ਨੂੰ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਉਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਸੀ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ 'ਤੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।ਉਹ 1967 ਵਿੱਚ ਸਾਹਿਤ ਅਕਾਦਮੀ (ਭਾਰਤ ਦੀ ਨੈਸ਼ਨਲ ਅਕੈਡਮੀ ਆਫ਼ ਲੈਟਰਜ਼) ਦੁਆਰਾ ਦਿੱਤੇ ਗਏ ਸਾਹਿਤ ਅਕਾਦਮੀ ਪੁਰਸਕਾਰ ਦਾ ਸਭ ਤੋਂ ਘੱਟ ਉਮਰ ਦਾ ਪ੍ਰਾਪਤ ਕਰਤਾ ਬਣ ਗਿਆ, ਜੋ ਕਿ ਪੂਰਨ ਭਗਤ, 'ਲੂਣਾ(1965) ਦੀ ਪ੍ਰਾਚੀਨ ਕਥਾ 'ਤੇ ਆਧਾਰਿਤ ਉਸ ਦੇ ਮਹਾਂਕਾਵਿ ਨਾਟਕ ਲਈ ਮਿਲਿਆ ਸੀ । ਆਧੁਨਿਕ ਪੰਜਾਬੀ ਸਾਹਿਤ ਵਿੱਚ ਇੱਕ ਮਹਾਨ ਰਚਨਾ ਅਤੇ ਜਿਸਨੇ ਆਧੁਨਿਕ ਪੰਜਾਬੀ ਕਿੱਸੇ ਦੀ ਇੱਕ ਨਵੀਂ ਵਿਧਾ ਵੀ ਬਣਾਈ ਹੈ। ਅੱਜ, ਉਸ ਦੀ ਸ਼ਾਇਰੀ ਮੋਹਨ ਸਿੰਘ (ਕਵਿਤਾ) ਅਤੇ ਅੰਮ੍ਰਿਤਾ ਪ੍ਰੀਤਮ ਵਰਗੇ ਆਧੁਨਿਕ ਪੰਜਾਬੀ ਕਵਿਤਾ ਦੇ ਦਿੱਗਜਾਂ,ਦੇ ਨਾਲ ਬਰਾਬਰੀ 'ਤੇ ਖੜ੍ਹੀ ਹੈ, ਜੋ ਸਾਰੇ ਭਾਰਤ-ਪਾਕਿਸਤਾਨ ਸਰਹੱਦ ਦੇ ਦੋਵੇਂ ਪਾਸੇ ਪ੍ਰਸਿੱਧ ਹਨ।
ਪੰਜਾਬੀ ਸਾਹਿਤ ਵਿੱਚ ਕਿੱਸਿਆਂ ਦਾ ਇੱਕ ਵਿਸ਼ੇਸ਼ ਸਥਾਨ ਹੈ।ਵੱਖ-ਵੱਖ ਕਵੀਆਂ ਵੱਲੋਂ ਲਗਭਗ ਹਰ ਕਾਲ ਵਿੱਚ ਲਿਖੀਆਂ ਅਨੇਕਾਂ ਪ੍ਰੇਮ ਕਥਾਵਾਂ ਸਾਨੂੰ ਕਿੱਸਾ ਰੂਪ ਵਿੱਚ ਮਿਲਦੀਆਂ ਹਨ। ਕਹਾਣੀਆਂ ਸੁਣਾਉਣ ਦਾ ਰਿਵਾਜ਼ ਬਹੁਤ ਪੁਰਾਣਾ ਹੈ। ਇਹਨਾਂ ਕਹਾਣੀਆਂ ਨੂੰ ਸਾਹਿਤ ਵਿੱਚ ਲਿਆਉਣ ਲਈ ਕਵਿਤਾ ਨੂੰ ਮਾਧਿਅਮ ਬਣਾਇਆ ਗਿਆ ਸੀ ਅਤੇ ਇਹਨਾਂ ਕਵਿਤਾਵਾਂ ਵਿੱਚ ਲਿਖੀਆਂ ਗਈਆਂ ਕਹਾਣੀਆਂ ਨੂੰ ਹੀ ਕਿੱਸਾ ਕਿਹਾ ਜਾਣ ਲੱਗਾ। ਪੰਜਾਬੀ ਵਿੱਚ ਹੀਰ ਰਾਂਝਾ, ਸੱਸੀ ਪੁਨੂੰ, ਸੋਹਣੀ-ਮਹਿਵਾਲ, ਮਿਰਜ਼ਾਂ ਸਾਹਿਬਾ ਆਦਿ ਕਿੱਸੇ ਮਿਲਦੇ ਹਨ। ਜਿਹੜੇ ਅੱਜ ਵੀ ਪੰਜਾਬ ਦੇ ਲੋਕਾਂ ਦੀਆਂ ਜ਼ੁਬਾਨਾ ਉੱਪਰ ਚੜੇ ਹੋਏ ਹਨ। ਇਹਨਾਂ ਕਿੱਸਿਆਂ ਦੀਆਂ ਜੜ੍ਹਾ ਪੂਰੇ ਪੰਜਾਬ ਵਿੱਚ ਬਹੁਤ ਡੂੰਘੀਆਂ ਹਨ।
ਗੁਰਮੁਖੀ (ਪੰਜਾਬੀ: گُرمُکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਬਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਰੀਤੀ ਰਿਵਾਜ ਸ਼ਬਦ ਅੰਗਰੇਜੀ ਦੇ ਪਦ ritual ਦੇ ਪੰਜਾਬੀ ਅਨੁਵਾਦ ਵਜੋਂ ਵਰਤਿਆ ਗਿਆ ਹੈ। ਸਮਾਜ ਦੇ ਸਮਾਂ ਵਿਹਾ ਚੁੱਕੇ ਕਾਰਜ ਜਦੋਂ ਆਪਣੇ ਸਾਰਥਕ ਪ੍ਰਕਾਰਜ ਤੋਂ ਮੁਕਤ ਹੋ ਕੇ ਪ੍ਰਤੀਕ ਰੂਪ ਵਿੱਚ ਕੀਤੇ ਜਾਂਦੇ ਹਨ, ਤਾਂ ਉਹ ਰਸਮਾਂ ਅਖਵਾਉਂਦੇ ਹਨ। ਪੰਜਾਬ ਵਿੱਚ ਅਜਿਹੇ ਅਨੇਕਾ ਕਾਰਜ ਹਨ, ਜਿਨਾ ਦੀ ਪਹਿਲਾ ਕਦੀ ਮਹੱਤਤਾ ਸੀ, ਪਰ ਹੁਣ ਉਹ ਵੇਲਾ ਵਿਹਾ ਚੁਕੇ ਹਨ ਪਰ ਇਹ ਪ੍ਰਕਾਰਜ ਪ੍ਰਤੀਕ ਰੂਪ ਵਿੱਚ ਅੱਜ ਵੀ ਨਿਭਾਏ ਜਾਂਦੇ ਹਨ। ਜਿਸ ਤਰਾਂ ਉਹਨਾਂ ਦਾ ਵਾਸਤਵਿਕ ਅਮਲ ਹੋਇਆ ਕਰਦਾ ਸੀ। ਵਿਅਕਤੀ ਜੀਵਨ ਨਾਲ ਸਬੰਧਿਤ ਅਜਿਹਾ ਕੋਈ ਮੌਕਾ ਨਹੀਂ ਜਦੋਂ ਕੋਈ ਰਸਮ ਨਾ ਕੀਤੀ ਜਾਂਦੀ ਹੋਵੇ। ਵਿਅਕਤੀ ਜੀਵਨ ਦੀਆਂ ਤਿੰਨ ਅਵਸਥਾਵਾਂ ਪ੍ਰਮੁੱਖ ਮੰਨੀਆਂ ਜਾਂਦੀਆਂ ਹਨ। ਜਨਮ ਵਿਆਹ ਮੌਤ ਉਹਨਾਂ ਨਾਲ ਸਬੰਧਿਤ ਰਸਮਾਂ ਹੇਠ ਲਿਖੇ ਹਨ: -
ਸ਼ਾਹ ਹੁਸੈਨ (1538–1599) ਪੰਜਾਬੀ ਸੂਫ਼ੀ ਕਵੀ ਅਤੇ ਸੰਤ ਸਨ। ਇਹਨਾਂ ਨੇ ਮੁੱਖ ਤੌਰ ਤੇ ਕਾਫ਼ੀ ਕਾਵਿ-ਰੂਪ ਵਿੱਚ ਰਚਨਾ ਕੀਤੀ ਹੈ। ਉਨ੍ਹਾਂ ਦੇ ਪਿਤਾ ਜੀ ਸ਼ੇਖ ਉਸਮਾਨ ਢੱਡੇ ਜੁਲਾਹੇ ਦਾ ਕੰਮ ਕਰਦੇ ਸਨ। ਉਨ੍ਹਾਂ ਦਾ ਜਨਮ ਲਾਹੌਰ (ਪਾਕਿਸਤਾਨ) ਵਿੱਚ ਹੋਇਆ। ਉਹ ਅਕਬਰ ਅਤੇ ਜਹਾਂਗੀਰ ਦੇ ਸਮਕਾਲੀ ਸਨ । ਉਨ੍ਹਾਂ ਦੇ ਗੁਰੂ ਅਰਜਨ ਦੇਵ ਜੀ ਅਤੇ ਛੱਜੂ ਭਗਤ ਨਾਲ ਗੂੜ੍ਹੇ ਸੰਬੰਧ ਸਨ। ਉਨ੍ਹਾਂ ਨੂੰ ਪੰਜਾਬੀ ਵਿੱਚ ਕਾਫ਼ੀ ਦਾ ਮੋਢੀ ਵੀ ਮੰਨਿਆਂ ਜਾਂਦਾ ਹੈ। ਉਨ੍ਹਾਂ ਦੀਆਂ ਕਾਵਿ-ਜੁਗਤਾਂ (ਬਿੰਬ,ਪ੍ਰਤੀਕ ਅਤੇ ਅਲੰਕਾਰ ਆਦਿ) ਉਸ ਸਮੇਂ ਦੀ ਚਰਖੇ ਅਤੇ ਖੱਡੀ ਦੇ ਆਲੇ ਦੁਆਲੇ ਘੁੰਮਦੀ ਆਰਥਿਕਤਾ ਨਾਲ ਜੁੜੇ ਹੋਏ ਹਨ।
ਭਾਰਤ ਦੱਖਣੀ ਏਸ਼ੀਆ ਦਾ ਇੱਕ ਦੇਸ਼ ਹੈ। ਇਹ ਖੇਤਰਫਲ ਦੇ ਹਿਸਾਬ ਨਾਲ ਦੁਨੀਆਂ ਦਾ ਸੱਤਵਾਂ ਅਤੇ ਆਬਾਦੀ ਦੇ ਹਿਸਾਬ ਨਾਲ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੁਨੀਆਂ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਇਹ ਦੱਖਣ ਵਿੱਚ ਹਿੰਦ ਮਹਾਂਸਾਗਰ, ਦੱਖਣ-ਪੱਛਮ ਵਿੱਚ ਅਰਬ ਸਾਗਰ ਅਤੇ ਦੱਖਣ-ਪੂਰਬ ਵਿੱਚ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ ਹੈ। ਭਾਰਤ ਪੱਛਮ ਵੱਲ ਪਾਕਿਸਤਾਨ ਅਤੇ ਅਫ਼ਗ਼ਾਨਿਸਤਾਨ, ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ, ਪੂਰਬ ਵੱਲ ਬਰਮਾ ਅਤੇ ਬੰਗਲਾਦੇਸ਼ ਆਦਿ ਦੇਸ਼ਾਂ ਨਾਲ ਜ਼ਮੀਨੀ ਸਰਹੱਦ ਸਾਂਝੀ ਕਰਦਾ ਹੈ ਅਤੇ ਦੱਖਣ ਵੱਲ ਮਾਲਦੀਵ ਅਤੇ ਸ੍ਰੀ ਲੰਕਾ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦਾ ਹੈ। ਭਾਰਤ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਬਰਮਾ, ਥਾਈਲੈਂਡ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦੇ ਹਨ।
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਸੱਭਿਆਚਾਰ (ਲਾਤੀਨੀ: cultura, ਸ਼ਬਦਾਰਥ: " ਤਰਬੀਅਤ (cultivation)") ਮਨੁੱਖ ਦੁਆਰਾ ਸਿਰਜੀ ਜੀਵਨ ਜਾਚ ਨੂੰ ਕਹਿੰਦੇ ਹਨ। ਇਹ ਕਿਸੇ ਸਮਾਜ ਵਿੱਚ ਗਹਿਰਾਈ ਤੱਕ ਵਿਆਪਤ ਗੁਣਾਂ ਦੇ ਸਮੁੱਚ ਦਾ ਨਾਮ ਹੈ, ਜੋ ਉਸ ਸਮਾਜ ਦੇ ਸੋਚਣ, ਵਿਚਾਰਨ, ਕਾਰਜ ਕਰਨ, ਖਾਣ-ਪੀਣ, ਬੋਲਣ, ਨਾਚ, ਗਾਉਣ, ਸਾਹਿਤ, ਕਲਾ, ਆਰਕੀਟੈਕਟ ਆਦਿ ਵਿੱਚ ਰੂਪਮਾਨ ਹੁੰਦਾ ਹੈ। ਏ ਡਬਲਿਊ ਗਰੀਨ ਅਨੁਸਾਰ ਸੰਸਕ੍ਰਿਤੀ ਗਿਆਨ, ਵਿਵਹਾਰ, ਵਿਸ਼ਵਾਸ ਦੀਆਂ ਉਨ੍ਹਾਂ ਆਦਰਸ਼ ਪਧਤੀਆਂ ਦੀ ਅਤੇ ਗਿਆਨ ਅਤੇ ਵਿਵਹਾਰ ਦੁਆਰਾ ਪੈਦਾ ਕੀਤੇ ਵਸੀਲਿਆਂ ਦੀ ਵਿਵਸਥਾ ਨੂੰ ਕਹਿੰਦੇ ਹਨ ਜੋ ਸਮਾਜਕ ਤੌਰ 'ਤੇ ਇੱਕ ਪੀੜ੍ਹੀ ਤੋਂ ਦੂਜੀ ਪੀੜ੍ਹੀ ਨੂੰ ਸੌਂਪੀ ਜਾਂਦੀ ਹੈ।ਸੱਭਿਆਚਾਰ ਸ਼ਬਦ ‘ ਸੱਭਯ ‘ ਅਤੇ ‘ ਆਚਾਰ ‘ ਸ਼ਬਦਾਂ ਦੇ ਸੁਮੇਲ ਤੋਂ ਬਣਿਆ ਹੈ , ਜਿਸ ਦਾ ਭਾਵ ਜੀਵਨ ਦਾ ਉਹ ਚਰਿੱਤਰ ਹੈ , ਜੋ ਕਿਸੇ ਨਿਯਮਬੱਧਤਾ ਦਾ ਧਾਰਨੀ ਹੁੰਦਾ ਹੈ । ਇਸ ਵਿਚ ਜੀਵਨ – ਜਾਚ ਲਈ ਅਜਿਹੇ ਨੇਮਬੱਧ ਅਸੂਲ ਅਪਣਾਏ ਗਏ ਹੁੰਦੇ ਹਨ , ਜਿਨ੍ਹਾਂ ਨੂੰ ਸਾਰਾ ਲੋਕ – ਸਮੂਹ ਪ੍ਰਵਾਨ ਕਰਦਾ ਹੈ । ਸਭਿਆਚਾਰ ਸਿਰਫ਼ ਸਮਾਜ ਵਿਚ ਰਹਿੰਦਿਆਂ ਹੀ ਗ੍ਰਹਿਣ ਕੀਤਾ ਜਾ ਸਕਦਾ ਹੈ , ਇਸੇ ਕਰਕੇ ਹੀ ਮਨੁੱਖ ਨੂੰ ਸਮਾਜਿਕ ਪ੍ਰਾਣੀ ਕਿਹਾ ਜਾਂਦਾ ਹੈ ।
ਸਭਿਆਚਾਰ ਦੀ ਪਰਿਭਾਸ਼ਾ ਅਤੇ ਲੱਛਣ ਨੂੰ ਮੁੱਖ ਰੱਖ ਕੇ ਬਹੁਤ ਸਾਰੇ ਵਿਦਵਾਨਾਂ ਨੇ ਇਸ ਨੂੰ ਬਿਆਨਿਆ ਹੈ। 'ਸਭਿਆਚਾਰ' ਸ਼ਬਦ ਮੂਲ ਰੂਪ ਵਿੱਚ ਦੋ ਸ਼ਬਦਾਂ "ਸਭਿਯ+ਆਚਾਰ" ਦਾ ਸਮਾਸ ਹੈ, ਪੰਜਾਬੀ ਭਾਸ਼ਾ ਵਿੱਚ ਇਹ ਹਿੰਦੀ ਭਾਸ਼ਾ ਦੇ ਸ਼ਬਦ ਸੰਸਕ੍ਰਿਤੀ ਦੇ ਪਰਿਆਇ ਵਜੋਂ ਪ੍ਰਚਲਿਤ ਹੈ। ਅੰਗਰੇਜ਼ੀ ਭਾਸ਼ਾ ਵਿੱਚ ਇਸਦਾ ਸਮਾਨਾਰਥਕ ਸ਼ਬਦ 'Culture' ਮੰਨਿਆ ਜਾਂਦਾ ਹੈ। "Culture" ਵੀ ਮੂਲ ਰੂਪ ਵਿੱਚ ਲਾਤੀਨੀ ਭਾਸ਼ਾ ਦੇ ਸ਼ਬਦ "Cultura"' ਤੋਂ ਫਰਾਂਸੀਸੀ ਭਾਸ਼ਾ ਰਾਹੀਂ ਅੰਗਰੇਜ਼ੀ ਵਿੱਚ ਆਇਆ। ਜਿਥੇ ਇਸਦੇ ਸ਼ਾਬਦਿਕ ਅਰਥ ਵਿਸ਼ੇਸ਼ ਪ੍ਰਕਾਰ ਦੇ ਵਿਕਾਸ ਜਾਂ ਉਪਜਾਊ ਕਾਰਜ ਦੇ ਹਨ। ਸਭਿਆਚਾਰ ਤਿੰਨ ਸਬਦਾਂ "ਸ +ਭੈ+ਆਚਾਰ" ਦਾ ਮੇਲ ਹੈ। 'ਸ' ਦਾ ਅਰਥ ਪੂਰਵ, 'ਭੈ' ਦਾ ਅਰਥ ਨਿਯਮ, 'ਆਚਾਰ' ਦਾ ਅਰਥ ਵਿਵਹਾਰ ਤੇ ਵਿਹਾਰ ਹੈ। ਇਸ ਤਰ੍ਹਾਂ ਪੂਰਵ ਨਿਸ਼ਚਿਤ ਨੇਮਾਂ ਦੁਆਰਾ ਕੀਤਾ ਗਿਆ ਵਿਵਹਾਰ ਤੇ ਵਿਹਾਰ ਸਭਿਆਚਾਰ ਹੈ।
ਆਧੁਨਿਕ ਪੰਜਾਬੀ ਕਹਾਣੀ ਪੰਜਾਬੀ ਸਾਹਿਤ ਦੀ ਇੱਕ ਰੂਪਗਤ ਵਿਧਾ ਹੈ। ਇਹ ਪੰਜਾਬੀ ਗਲਪ ਵਿੱਚ ਨਾਵਲ ਤੋਂ ਬਾਅਦ ਦੂਜੇ ਸਥਾਨ ਤੇ ਹੈ। ਆਧੁਨਿਕ ਕਹਾਣੀ ਵਿੱਚ ਆਮ ਮਨੁੱਖ ਦੇ ਮਾਨਵੀ ਸੰਦਰਭ ਨੂੰ ਚਿਤਰਿਆ ਗਿਆ ਹੈ। ਆਧੁਨਿਕ ਕਹਾਣੀ ਦੀ ਪੇਸ਼ਕਾਰੀ ਵਿੱਚ ਸੰਕੇਤਕ ਅਤੇ ਪ੍ਰਤੀਕਾਤਮਕ ਵਿਧੀ ਆਪਣਾਉਂਦੀ ਹੈ। ਸੰਕੇਤਾਂ ਅਤੇ ਪ੍ਰਤੀਕਾਂ ਦੀ ਵਰਤੋਂ ਆਧੁਨਿਕ ਪੰਜਾਬੀ ਕਹਾਣੀ ਸੁਚੇਤ ਪਾਠਕ ਦੀ ਮੰਗ ਕਰਦੀ ਹੈ।
ਲਾਲਾ ਧਨੀ ਰਾਮ ਚਾਤ੍ਰਿਕ (4 ਅਕਤੂਬਰ 1876– 18 ਦਸੰਬਰ 1954) ਆਧੁਨਿਕ ਪੰਜਾਬੀ ਕਵਿਤਾ ਦੇ ਸੰਸਥਾਪਕ ਮੰਨੇ ਜਾਂਦੇ ਹਨ। ਉਹਨਾਂ ਦੀਆਂ ਰਚਨਾਵਾਂ ਪ੍ਰਾਚੀਨ ਅਤੇ ਨਵੀਂ ਪੰਜਾਬੀ ਕਵਿਤਾ ਵਿਚਕਾਰ ਕੜੀ ਹਨ। ਗੁਰਮੁਖੀ ਲਿਪੀ ਲਈ ਟਾਈਪ ਸੈੱਟ ਨੂੰ ਮਿਆਰੀ ਬਣਾਉਣ ਦਾ ਸਿਹਰਾ ਵੀ ਉਹਨਾਂ ਨੂੰ ਜਾਂਦਾ ਹੈ। ਉਹ ਹੀ ਸਭ ਤੋਂ ਪਹਿਲੇ ਵਿਦਵਾਨ ਹਨ, ਜਿਹਨਾਂ ਨੂੰ ਸਾਹਿਤ ਸੇਵਾ ਦੇ ਬਦਲੇ ਉਹਨਾਂ ਦੀ 75ਵੀਂ ਬਰਸੀ ਉੱਤੇ ਅਭਿਨੰਦਨ ਗਰੰਥ ਸਮਰਪਤ ਕਰਕੇ ਸਨਮਾਨਿਤ ਕੀਤਾ ਗਿਆ।
ਗੂਰੁ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦਸਾਂ ਵਿਚੋਂ ਦੂਜੇ ਗੁਰੂ ਸਨ। ਇਹਨਾਂ ਦਾ ਜਨਮ ਹਿੰਦੂ ਖ਼ਾਨਦਾਨ ਵਿੱਚ, ਜਮਾਂਦਰੂ ਨਾਮ ਲਹਿਣੇ ਨਾਲ਼, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਨੇੜੇ) ਪੰਜਾਬ ਵਿਖੇ ਹੋਇਆ। ਭਾਈ ਲਹਿਣਾ ਖੱਤਰੀ ਟੱਬਰ ਵਿੱਚ ਪਲ਼ਿਆ, ਜਿਸਦੇ ਪਿਓ ਨਿੱਕੇ ਸਕੇਲ ਦੇ ਸੁਦਾਗਰ ਸੀ, ਅਤੇ ਆਪ ਉਹ ਦੁਰਗਾ ਦੇ ਪੁਜਾਰੀ ਸਨ। ਇਹਨਾਂ ਦੀ ਮੁਲਾਕਾਤ ਗੁਰੂ ਨਾਨਕ, ਸਿੱਖੀ ਦੇ ਬਾਨੀ ਨਾਲ਼ ਹੋਣ ਤੋਂ ਬਾਅਦ ਇਹ ਸਿੱਖ ਬਣ ਗਏ। ਗੁਰੂ ਨਾਨਕ ਸਾਹਿਬ ਨੇ ਲਹਿਣਾ ਨਾਮ ਤਬਦੀਲ ਕਰ ਅੰਗਦ ("ਮੇਰਾ ਆਪਣਾ ਅੰਗ") ਰੱਖ ਦਿੱਤਾ, ਅਤੇ ਆਪਣੇ ਪੁੱਤਾਂ ਦੀ ਬਜਾਏ ਅੰਗਦ ਨੂੰ ਦੂਜਾ ਗੁਰੂ ਐਲਾਨ ਦਿੱਤਾ।ਗੁਰੂ ਨਾਨਕ ਦੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਬਾਅਦ, 1539 ਵਿੱਚ ਗੁਰੂ ਅੰਗਦ ਸਿੱਖਾਂ ਦੇ ਰਹਿਬਰ ਬਣੇ। ਇਹ ਸਿੱਖੀ ਵਿੱਚ ਗੁਰਮੁਖੀ ਨੂੰ ਇਖਤਿਆਰ ਅਤੇ ਮਿਆਰਬੰਦ ਕਰਨ ਲਈ ਮਸ਼ਹੂਰ ਹਨ। ਇਹਨਾਂ ਨੇ ਨਾਨਕ ਦੇ ਵਾਕ ਇਕੱਤਰ ਕਰਨੇ ਸ਼ੁਰੂ ਕੀਤੇ, ਨਾਲ਼ 63 ਵਾਕ ਆਪ ਰਚੇ। ਆਪਣੇ ਪੁੱਤਾਂ ਦੀ ਬਜਾਏ, ਇਹਨਾਂ ਨੇ ਆਪਣੇ ਮੁਰੀਦ ਅਮਰਦਾਸ ਨੂੰ ਗੁਰੂ ਤਖ਼ਤ ਦਾ ਵਾਰਸ ਅਤੇ ਤੀਜਾ ਗੁਰੂ ਐਲਾਨਿਆ।
ਗੁਰੂ ਅਰਜਨ ਦੇਵ ਰਚਨਾ ਕਲਾ ਪ੍ਰਬੰਧ ਤੇ ਵਿਚਾਰਧਾਰਾ
ਗੁਰੂ ਅਰਜਨ ਦੇਵ ਜੀ ਦੀ ਰਚਨਾ, ਕਲਾ ਪ੍ਰਬੰਧ ਤੇ ਵਿਚਾਰਧਾਰਾ ਸ੍ਰੀ ਗੁਰੂ ਅਰਜਨ ਦੇਵ ਜੀ ਸਿੱਖਾਂ ਦੇ ਪੰਜਵੇਂ ਗੁਰੂ ਸਨ।ਆਪ ਜੀ ਦਾ ਜਨਮ ਚੌਥੇ ਗੁਰੂ ਰਾਮਦਾਸ ਜੀ ਤੇ ਬੀਬੀ ਭਾਨੀ ਦੇ ਘਰ 15 ਅਪ੍ਰੈਲ 1563 ਈ. ਵਿੱਚ ਗੋਇੰਦਵਾਲ ਵਿਖੇ ਹੋਇਆ।ਤੀਜੇ ਗੁਰੂ ਅਮਰਦਾਸ ਜੀ ਗੁਰੂ ਅਰਜਨ ਦੇਵ ਜੀ ਦੇ ਨਾਨਾ ਜੀ ਸਨ।ਆਪ ਜੀ ਦੀ ਪਤਨੀ ਦਾ ਨਾਂ ਗੰਗਾ ਜੀ ਸੀ ਤੇ ਇਹ ਪਿੰਡ ਮਿਓ ਜਿਲ੍ਹਾ ਜਲੰਧਰ ਦੇ ਵਾਸੀ ਸਨ। ਉਹਨਾਂ ਦੇ ਇੱਕ ਹੀ ਪੁਤਰ ਹਰਿਗੋਬਿੰਦ ਜੀ ਸਨ ਜੋ ਛੇਵੇਂ ਗੁਰੂ ਹੋਏ।ਗੁਰੂ ਜੀ ਦਾ ਆਪਣੇ ਜੀਵਨ ਕਾਲ ਵਿੱਚ ਕੀਤੇ ਕਾਰਜਾਂ ਵਿਚੋਂ ਸਭ ਤੋਂ ਮਹੱਤਵਪੂਰਨ ਕਾਰਜ ਆਦਿ ਗ੍ਰੰਥ ਦੀ ਸੰਪਾਦਨਾ ਹੈ ਜਿਸ ਦੇ ਨਾਲ ਸਿੱਖ ਇਤਿਹਾਸ ਵਿੱਚ ਇੱਕ ਨਵਾਂ ਮੋੜ ਆਇਆ।ਇਸ ਗ੍ਰੰਥ ਦਾ ਸੰਕਲਨ 1604 ਈ. ਵਿੱਚ ਕੀਤਾ ਗਿਆ। ਗੁਰੂ ਅਰਜਨ ਦੇਵ ਜੀ ਨੇ ਇਸ ਵਿੱਚ ਪਹਿਲੇ 4 ਗੁਰੂਆਂ,15 ਭਗਤਾਂ, 11 ਭੱਟਾਂ ਅਤੇ ਗੁਰੂ ਘਰ ਦੇ ਨਿਕਟੀਆਂ ਦੀ ਬਾਣੀ ਨੂੰ ਸ਼ਾਮਿਲ ਕੀਤਾ। ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਵੱਧ ਬਾਣੀ ਗੁਰੂ ਅਰਜਨ ਦੇਵ ਜੀ ਦੀ ਹੈ।ਆਪਣੇ ਵਿਚਾਰਾਂ ਲਈ ਦ੍ਰਿੜਤਾ ਤੇ ਨਿਸਚੇ ਨੂੰ ਪ੍ਰਗਟਾਉਂਦਿਆਂ ਗੁਰੂ ਜੀ ਨੇ, ਸਮੇਂ ਦੀ ਸਰਕਾਰ ਦੀ ਈਨ ਨਾ ਮੰਨ, 1606 ਈ.
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ ਜਾਂ ਇਹ ਕਹਿ ਲਿਆ ਜਾਵੇ ਕਿ ਇਸਲਾਮਿਕ ਰਹੱਸਵਾਦ ਨੂੰ ਸੂਫ਼ੀਵਾਦ ਜਾਂ ਤਸਉਫ਼ ਕਿਹਾ ਜਾਂਦਾ ਹੈ। ਇਸ ਵਿੱਚ ਮਸਤ ਹੋਣ ਵਾਲੇ ਸੂਫ਼ੀ ਨੂੰ ਅਹਿਲੇ ਹੱਕ ਆਖਦੇ ਹਨ।ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿੱਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇੱਕ ਮਘਦੀ ਧੂਣੀ ਸੀ ਤੇ ਇੱਕ ਲਟਾ-ਲਟ ਬਲਦੀ ਲਾਟ।”
ਗਿਆਨਪੀਠ ਇਨਾਮ ਭਾਰਤੀ ਸਾਹਿਤ ਲਈ ਦਿੱਤੇ ਜਾਣ ਵਾਲੇ ਦੋ ਸਰਬ-ਉਚ ਇਨਾਮਾਂ ਵਿੱਚੋਂ ਇੱਕ ਹੈ। ਦੂਸਰਾ ਸਰਬ-ਉਚ ਇਨਾਮ ਸਾਹਿਤ ਅਕੈਡਮੀ ਫੈਲੋਸ਼ਿਪ ਹੈ। ਭਾਰਤ ਦਾ ਕੋਈ ਵੀ ਨਾਗਰਿਕ ਜੋ ਅਠਵੀਂ ਅਨੁਸੂਚੀ ਵਿੱਚ ਦਰਜ 22 ਭਾਸ਼ਾਵਾਂ ਵਿੱਚੋਂ ਕਿਸੇ ਭਾਸ਼ਾ ਵਿੱਚ ਲਿਖਦਾ ਹੋਵੇ, ਇਸ ਇਨਾਮ ਦੇ ਲਾਇਕ ਹੈ। ਇਨਾਮ ਵਿੱਚ ਪੰਜ ਲੱਖ ਰੁਪਏ ਦੀ ਨਕਦ ਆਰਕੇਐਮ, ਪ੍ਰਸ਼ਸਤੀਪਤਰ ਅਤੇ ਸਰਸਵਤੀ ਦੇਵੀ ਦੀ ਕਾਂਸੀ ਦੀ ਮੂਰਤੀ ਦਿੱਤੀ ਜਾਂਦੀ ਹੈ। 1 ਲੱਖ ਰੁਪਏ ਦੀ ਇਨਾਮ ਰਾਸ਼ੀ ਨਾਲ ਸ਼ੁਰੂ ਹੋਏ ਇਸ ਇਨਾਮ ਨੂੰ 2005 ਵਿੱਚ 7 ਲੱਖ ਰੁਪਏ ਕਰ ਦਿੱਤਾ ਗਿਆ। 2005 ਲਈ ਚੁਣਿਆ ਗਿਆ ਹਿੰਦੀ ਸਾਹਿਤਕਾਰ ਰਾਜ ਕੁਮਾਰ ਨਰਾਇਣ ਪਹਿਲਾ ਵਿਅਕਤੀ ਸੀ ਜਿਸ ਨੂੰ 7 ਲੱਖ ਰੁਪਏ ਦਾ ਗਿਆਨਪੀਠ ਇਨਾਮ ਪ੍ਰਾਪਤ ਹੋਇਆ। ਪਹਿਲਾ ਗਿਆਨਪੀਠ ਇਨਾਮ 1965 ਵਿੱਚ ਮਲਿਆਲਮ ਲੇਖਕ ਜੀ ਸ਼ੰਕਰ ਕੁਰੁਪ ਨੂੰ ਪ੍ਰਦਾਨ ਕੀਤਾ ਗਿਆ ਸੀ। ਉਸ ਸਮੇਂ ਇਨਾਮ ਦੀ ਧਨਰਾਸ਼ੀ 1 ਲੱਖ ਰੁਪਏ ਸੀ। 1982 ਤੱਕ ਇਹ ਇਨਾਮ ਲੇਖਕ ਦੀ ਇੱਕ ਰਚਨਾ ਲਈ ਦਿੱਤਾ ਜਾਂਦਾ ਸੀ। ਲੇਕਿਨ ਇਸਦੇ ਬਾਅਦ ਇਹ ਲੇਖਕ ਦੇ ਭਾਰਤੀ ਸਾਹਿਤ ਵਿੱਚ ਸੰਪੂਰਨ ਯੋਗਦਾਨ ਲਈ ਦਿੱਤਾ ਜਾਣ ਲਗਾ। ਹੁਣ ਤੱਕ ਹਿੰਦੀ ਅਤੇ ਕੰਨੜ ਭਾਸ਼ਾ ਦੇ ਲੇਖਕ ਸਭ ਤੋਂ ਜਿਆਦਾ ਸੱਤ ਵਾਰ ਇਹ ਇਨਾਮ ਪਾ ਚੁੱਕੇ ਹਨ। ਇਹ ਇਨਾਮ ਬੰਗਾਲੀ ਨੂੰ ਪੰਜ ਵਾਰ, ਮਲਿਆਲਮ ਨੂੰ ਚਾਰ ਵਾਰ, ਉੜੀਆ, ਉਰਦੂ ਅਤੇ ਗੁਜਰਾਤੀ ਨੂੰ ਤਿੰਨ - ਤਿੰਨ ਵਾਰ, ਅਸਾਮੀ, ਮਰਾਠੀ, ਤੇਲੁਗੂ, ਪੰਜਾਬੀ ਅਤੇ ਤਮਿਲ ਨੂੰ ਦੋ - ਦੋ ਵਾਰ ਮਿਲ ਚੁੱਕਿਆ ਹੈ। ਇਹ ਇਨਾਮ ਟਾਈਮਜ਼ ਆਫ਼ ਇੰਡੀਆ ਦੇ ਪ੍ਰਕਾਸ਼ਕ–ਸਾਹੂ ਜੈਨ ਪਰਵਾਰ– ਦੁਆਰਾ ਸਥਾਪਤ ਭਾਰਤੀ ਗਿਆਨਪੀਠ ਟਰੱਸਟ ਦੁਆਰਾ 1961 ਵਿੱਚ ਸਥਾਪਤ ਕੀਤਾ ਗਿਆ ਸੀ।
ਸਿੱਖੀ ਵਿੱਚ, ਪੰਜ ਕਕਾਰ ਉਹ ਪੰਜ ਚਿੰਨ੍ਹ ਹਨ ਜਿਹਨਾਂ ਨੂੰ ਹਰ ਵਖਤ ਪਹਿਨਣ ਦਾ ਹੁਕਮ ਗੁਰੂ ਗੋਬਿੰਦ ਸਿੰਘ ਵਲੋਂ ਸੰਨ 1699 ਈ ਨੂੰ ਖ਼ਾਲਸਈ ਸਿੱਖਾਂ ਲਈ ਹੋਇਆ। ਉਹ ਹਨ: ਕੇਸ, ਦਸਤਾਰ ਜਾਂ ਕਪੜੇ ਨਾਲ ਢੱਕੇ ਨਾ-ਕੱਟੇ ਵਾਲ; ਕੰਘਾ, ਕੇਸਾਂ ਦੀ ਸਫਾਈ ਸੰਭਾਲ ਵਾਸਤੇ ਛੋਟਾ ਲੱਕੜ ਦਾ ਬਰੀਕ ਦੰਦਿਆਂ ਵਾਲਾ ਸੰਦ; ਕੜਾ, ਵੀਣੀ ਦੇ ਦੁਆਲੇ ਪਉਣ ਵਾਲਾ ਲੋਹੇ ਜਾਂ ਇਸਪਾਤ ਦਾ ਬਣਿਆ ਕੰਗਣ; ਕਛਹਿਰਾ, ਦੋ ਮੋਰੀਆਂ ਵਾਲਾ ਕਛਾ; ਕਿਰਪਾਨ, ਲੋਹੇ ਜਾਂ ਇਸਪਾਤ ਦੀ ਬਣੀ ਤਲਵਾਰ।
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਐਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇੱਕ ਦਿਨ ਵਿੱਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿੱਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿੱਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿੱਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿੱਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ 'ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਅਕਾਲ ਤਖ਼ਤ ਸਿੱਖਾਂ ਦੇ ਧਾਰਮਿਕ ਅਖਤਿਆਰਾਂ ਦੀ ਮੁੱਢਲੀ ਗੱਦੀ ਤੇ ਰਾਜਨੀਤਕ ਸਰਬੱਤ ਖ਼ਾਲਸਾ ਦੀਵਾਨਾਂ ਦੀ ਮੰਜੀ ਹੈ। ਇਸ ਦੇ ਸ਼ਾਬਦਿਕ ਅਰਥ ਹਨ ‘ਕਾਲ ਤੋਂ ਰਹਿਤ ਪਰਮਾਤਮਾ ਦਾ ਸਿੰਘਾਸਨ’। ਮੀਰੀ-ਪੀਰੀ ਅਰਥਾਤ ਸਿੱਖਾਂ ਦੇ ਰਾਜਨੀਤਿਕ ਅਤੇ ਰੂਹਾਨੀ ਵਿਚਾਰਧਾਰਾ ਦੇ ਪ੍ਰਤੀਕ ਵਜੋਂ ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਸਥਿਤ ਹੈ, ਜੋ ਸਿੱਖ ਰਾਜਨੀਤਕ ਪ੍ਰਭਸੱਤਾ ਨੂੰ ਪੇਸ਼ ਕਰ ਰਿਹਾ ਹੈ। 15 ਜੂਨ 1606 ਨੂੰ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਨੇ ਇੱਥੇ ਤਖ਼ਤ ਦਾ ਇੱਕ ਢਾਂਚਾ ਆਪਣੇ ਹੱਥੀਂ ਨੀਂਹ ਰੱਖ ਕੇ ਬਾਬਾ ਬੁੱਢਾ ਜੀ ਰਾਹੀਂ ਮੁਕੰਮਲ ਕਰਵਾਇਆ ਤੇ ਇਥੋਂ ਸੰਗਤਾਂ ਦੇ ਨਾਂ ਪਹਿਲਾ ਹੁਕਮਨਾਮਾ ਜਾਰੀ ਕੀਤਾ ਜਿਸ ਵਿੱਚ ਹੋਰ ਵਸਤਾਂ ਭੇਂਟ ਵਿੱਚ ਲਿਆਣ ਤੋਂ ਇਲਾਵਾ ਸ਼ਸਤਰ ਤੇ ਘੋੜੇ ਆਦਿ ਭੇਂਟ ਕਰਨ ਦੀ ਆਗਿਆ ਕੀਤੀ ਗਈ। ਇਸ ਤਖ਼ਤ ਉੱਪਰ ਜੋ ਬਿਲਡਿੰਗ ਦਾ ਨਿਰਮਾਣ ਕਰਵਾਇਆ ਗਿਆ ਉਸ ਦਾ ਨਾਂ ਅਕਾਲ ਬੁੰਗਾ ਰੱਖਿਆ ਗਿਆ।
ਡਾ. ਜਸਵੰਤ ਸਿੰਘ ਨੇਕੀ (27 ਅਗਸਤ 1925 - 11 ਸਤੰਬਰ 2015) ਪੰਜਾਬੀ ਚਿੰਤਕ, ਨਵਅਧਿਆਤਮਵਾਦੀ ਕਵੀ ਅਤੇ ਉਹ ੧੯੭੮ ਤੋਂ ੧੯੮੧ ਤੱਕ ਪੀ ਜੀ ਆਈ ਦੇ ਡਾਇਰੈਕਟਰ ਅਤੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ, ਦਿੱਲੀ ਦੇ ਮਨੋਚਕਿਤਸਾ ਵਿਭਾਗ ਦੇ ਮੁੱਖੀ ਵੀ ਰਹੇ। ਵਿਦਿਆਰਥੀ ਜੀਵਨ ਦੋਰਾਨ ਉਹ ਪੰਥਕ ਆਗੂ ਮਾਸਟਰ ਤਾਰਾ ਸਿੰਘ ਦੇ ਕਾਫੀ ਨਜਦੀਕ ਸਨ ਤੇ ਉਹ ਆਲ ਇੰਡੀਆ ਸਿੱਖ ਸਟੂਡੈਂਟ ਫ਼ੇਡਰੇਸ਼ਨ ਦੇ ਪਰਧਾਨ ਵੀ ਰਹੇ। ਡਾਕਟਰ ਨੇਕੀ ਭਾਈ ਵੀਰ ਸਿੰਘ ਸਾਹਿਤ ਸਦਨ ਦੇ ਉਪ-ਪਰਧਾਨ ਸਨ। ਉਹਨਾਂ ਸਿੱਖ ਧਰਮ ਸ਼ਾਸਤਰ ਤੇ ਵੀ ਕੰਮ ਕੀਤਾ। ਉਹ ਦੁਨੀਆ ਦੇ ਮਸ਼ਹੂਰ ਮਨੋਰੋਗ ਮਾਹਿਰ ਸਨ। ਉਨ੍ਹਾਂ ਨੂੰ 1979 ਵਿੱਚ ਆਪਣੀ ਰਚਨਾ, ਕਰੁਣਾ ਦੀ ਛੂਹ ਤੋਂ ਮਗਰੋਂ ਲਈ ਸਾਹਿਤ ਅਕਾਦਮੀ ਪੁਰਸਕਾਰ ਹਾਸਲ ਕੀਤਾ। ਆਧੁਨਿਕ ਪੰਜਾਬੀ ਕਾਵਿ ਦੀ ਨਵੀਂ ਤੇ ਵੱਖਰੀ ਨੁਹਾਰ ਘੜਨ ਵਾਲੇ ਤੇ ਇਸ ਨੂੰ ਨਵਾਂ ਦਿਸ਼ਾ ਬੋਧ ਦੇਣ ਵਾਲੇ ਕੁਝ ਚੋਣਵੇਂ ਕਵੀਆਂ ਵਿੱਚੋਂ ਡਾ.
ਸਿੱਖੀ ਦਾ ਇਤਿਹਾਸ ਗੁਰੂ ਨਾਨਕ, ਪਹਿਲੇ ਗੁਰੂ ਵਲੋਂ ਪੰਦਰਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਇਸਦੀਆਂ ਧਾਰਮਿਕ ਅਤੇ ਕੌਮੀ ਰਸਮਾਂ-ਰੀਤਾਂ ਨੂੰ ਗੁਰੂ ਗੋਬਿੰਦ ਸਿੰਘ ਨੇ 30 ਮਾਰਚ 1699 ਵਾਲੇ ਦਿਨ ਸਰਲ ਕੀਤਾ। ਵੱਖ ਜਾਤੀਆਂ ਅਤੇ ਪਿਛੋਕੜ ਵਾਲੇ ਆਮ ਸਧਾਰਨ ਇਨਸਾਨਾਂ ਨੂੰ ਖੰਡੇ ਦੀ ਪਹੁਲ ਦਾ ਅੰਮ੍ਰਿਤ ਛਕਾ ਕੇ ਖਾਲਸਾ ਸਜਾਇਆ। ਪੰਜ ਪਿਆਰਿਆਂ ਨੇ ਫਿਰ ਗੁਰੂ ਗੋਬਿੰਦ ਸਿੰਘ ਨੂੰ ਅੰਮ੍ਰਿਤ ਛੱਕਾ ਖਾਲਸੇ ਵਿੱਚ ਸ਼ਾਮਿਲ ਕਰ ਲਿਆ। ਇਸ ਇਤਿਹਾਸਕ ਘਟਨਾ ਨੇ ਸਿੱਖੀ ਦੇ ਤਕਰੀਬਨ 300 ਸਾਲਾਂ ਤਵਾਰੀਖ ਨੂੰ ਤਰਤੀਬ ਕੀਤਾ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇੱਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿੱਚ ਵਿਚਾਰਾਂ ਨੂੰ ਇੱਕ ਕਾਵਿਕ ਲੜੀ ਵਿੱਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਸਰਸਵਤੀ ਸਨਮਾਨ (ਹਿੰਦੀ: सरस्वती सम्मान) ਭਾਰਤ ਦੇ ਸੰਵਿਧਾਨ ਦੀ VIII ਸੂਚੀ ਵਿੱਚ ਸੂਚੀਬੱਧ 22 ਭਾਰਤੀ ਭਾਸ਼ਾਵਾਂ ਵਿੱਚੋਂ ਕਿਸੇ ਵੀ ਵਿੱਚ ਵਧੀਆ ਵਾਰਤਕ ਜਾਂ ਕਵਿਤਾ ਦੇ ਸਾਹਿਤਕ ਕੰਮ ਲਈ ਦਿੱਤਾ ਜਾਣ ਵਾਲਾਂ ਇੱਕ ਸਲਾਨਾ ਪੁਰਸਕਾਰ ਹੈ. ਇਸਦਾ ਨਾਮ ਗਿਆਨ ਦੀ ਭਾਰਤੀ ਦੇਵੀ ਦੇ ਨਾਮ ਤੇ ਰੱਖਿਆ ਗਿਆ ਹੈ ਅਤੇ ਭਾਰਤ ਵਿੱਚ ਸਭ ਤੋਂ ਵੱਡੇ ਸਾਹਿਤਕ ਪੁਰਸਕਾਰਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ।ਸਰਸਵਤੀ ਸਨਮਾਨ ਦੀ ਸ਼ੁਰੂਆਤ 1991 ਵਿੱਚ ਕੇ ਕੇ ਬਿੜਲਾ ਫਾਉਂਡੇਸ਼ਨ ਦੁਆਰਾ ਕੀਤੀ ਗਈ ਸੀ। ਇਸ ਤਹਿਤ 10 ਲੱਖ ਰੁਪਏ ਸਨਮਾਨ ਰਾਸੀ, ਪ੍ਰਸ਼ਸਤੀ ਪੱਤਰ ਅਤੇ ਪ੍ਰਤੀਕ ਚਿਹਨ ਸ਼ਾਮਲ ਹਨ। Candidates are selected from literary works published in the previous ten years by a panel that included scholars and former award winners. ਪਹਿਲਾ ਸਰਸਵਤੀ ਸਨਮਾਨ ਹਿੰਦੀ ਦੇ ਸਾਹਿਤਕਾਰ ਡਾ.
ਬੁੱਲ੍ਹੇ ਸ਼ਾਹ (1680-1758) ਇੱਕ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਹਨਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਹਨਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਸਚਖੰਡ ਦਰਬਾਰ ਸਾਹਿਬ ਜਾਂ ਸ਼੍ਰੀ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰੂਦਵਾਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰੂਦਵਾਰਾ ਚੌਥੇ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਪੰਜਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ ੧੬੦੬ ਵਿੱਚ ਸ਼੍ਰੀ ਅਕਾਲ ਤਖਤ ਸਾਹਿਬ ਜੀ ਦਾ ਨੀਂਹ ਪੱਥਰ ਛੇਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਸ਼੍ਰੀ ਹਰਿਮੰਦਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਸ਼ਹੀਦ ਦੀ ਸ਼ਹੀਦੀ ਵੀ ੧੬੫੭ ਦੇ ਜਹਾਨ ਖ਼ਾਨ ਵਾਲੇ ਹਮਲੇ ਦੌਰਾਨ ਹੀ ਸ਼੍ਰੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ। ਅੱਜ ਬਾਬਾ ਜੀ ਦੀ ਯਾਦ ਵਿੱਚ ਸ਼੍ਰੀ ਹਰਿਮੰਦਰ ਸਾਹਿਬ ਜੀ ਦੀ ਪਰਿਕਰਮਾ ਵਿੱਚ ਸ਼ਹੀਦੀ ਬੁੰਗਾ ਸਥਿਤ ਹੈ, ਜਿੱਥੇ ਲੜੀਵਾਰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਚਲਦੇ ਰਹਿੰਦੇ ਹਨ।
ਬਾਵਾ ਬਲਵੰਤ (ਅਗਸਤ 1915 - 1972) ਇੱਕ ਪੰਜਾਬੀ ਸਾਹਿਤਕਾਰ ਅਤੇ ਮੁੱਖ ਤੌਰ ਉੱਤੇ ਕਵੀ ਸਨ। ਬਾਵਾ ਬਲਵੰਤ ਨੇ ਪਹਿਲਾਂ ਉਰਦੂ ਵਿੱਚ ਸ਼ਾਇਰੀ ਲਿਖਣੀ ਸ਼ੁਰੂ ਕੀਤੀ ਅਤੇ ਬਾਅਦ ਵਿੱਚ ਆਪਣੀ ਮਾਂ ਬੋਲੀ ਪੰਜਾਬੀ ਵੱਲ ਆਏ।ਬੌਧਿਕ ਤੇ ਪ੍ਰਗਤੀਵਾਦੀ ਕਵੀ, ਬਾਵਾ ਬਲਵੰਤ (Bawa Balwant) ਬਾਵਾ ਬਲਵੰਤ (Bawa Balwant) ਆਧੁਨਿਕ ਪੰਜਾਬੀ ਕਵਿਤਾ ਵਿੱਚ ਕ੍ਰਾਂਤੀਕਾਰੀ ਕਵੀ ਦੇ ਤੌਰ ‘ਤੇ ਜਾਣਿਆ ਜਾਂਦਾ ਹੈ। ਬਾਵਾ ਬਲਵੰਤ ਇੱਕ ਅਦਭੁੱਤ ਵਿਅਕਤੀਤਵ ਦਾ ਮਾਲਕ ਸੀ, ਜਿਸ ਵਿੱਚ ਕਈ ਪਰਸਪਰ ਵਿਰੋਧੀ ਗੁਣਾਂ ਦੇ ਬਾਵਜੂਦ ਇੱਕ ਮੂਲ ਏਕਤਾ ਸੀ। ਉਹ ਗੰਭੀਰ ਹੁੰਦਾ ਹੋਇਆ ਵੀ ਫ਼ੱਕਰ ਸੀ, ਸਾਮਵਾਦੀ ਹੁੰਦਾ ਹੋਇਆ ਵੀ ਭਾਰਤੀ ਸੰਸਕ੍ਰਿਤੀ ਦਾ ਉਪਾਸਕ ਸੀ, ਤਿਆਗੀ ਹੁੰਦਾ ਹੋਇਆ ਵੀ ਸੰਸਾਰ ਨਾਲ ਮੋਹ ਰੱਖਦਾ ਸੀ, ਦਰਦ ਰੱਖਦਾ ਸੀ। ਬਾਵਾ ਬਲਵੰਤ ਦਾ ਪਹਿਲਾ ਨਾਂਅ ਦੀਵਾਨ ਮੰਗਲ ਸੈਨ ਰੱਖਿਆ ਗਿਆ ਬਾਵਾ ਬਲਵੰਤ (Bawa Balwant) ਦਾ ਜਨਮ 21 ਅਗਸਤ, 1906 ਈ. ਨੂੰ ਪਿੰਡ ਨੇਸ਼ਟਾ ਤਹਿਸੀਲ ਤਰਨਤਾਰਨ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਪਿਤਾ ਹਕੀਮ ਠਾਕੁਰ ਦੀਨਾ ਨਾਥ ਤੇ ਮਾਤਾ ਗਿਆਨ ਦੇਵੀ ਦੇ ਘਰ ਹੋਇਆ। ਉਸ ਦੇ ਪਿਤਾ ਠਾਕੁਰ ਦੀਨਾ ਨਾਥ ਅਰਬੀ, ਫ਼ਾਰਸੀ, ਸੰਸਕ੍ਰਿਤ, ਹਿੰਦੀ ਤੇ ਉਰਦੂ ਦੇ ਵਿਦਵਾਨ ਸਨ। ਦਿਨ ਮੰਗਲਵਾਰ ਨੂੰ ਪੈਦਾ ਹੋਣ ਕਾਰਨ ਬਾਵਾ ਬਲਵੰਤ ਦਾ ਪਹਿਲਾ ਨਾਂਅ ਦੀਵਾਨ ਮੰਗਲ ਸੈਨ ਰੱਖਿਆ ਗਿਆ। ਇੱਕ ਰਸਮ ਮੁਤਾਬਕ ਬਾਵਾ ਜੀ ਨੂੰ ਪੈਦਾ ਹੁੰਦਿਆਂ ਹੀ ਰੂੜੀ ਦੇ ਢੇਰ ‘ਤੇ ਰੱਖ ਦਿੱਤਾ ਜਿੱਥੋਂ ਪਿਤਾ ਜੀ ਨੇ ਚੁੱਕ ਲਿਆ, ਜਿਸ ਕਰਕੇ ਮਾਤਾ ਨੇ ਇਨ੍ਹਾਂ ਦਾ ਨਾਂਅ ਕੂੜਾ ਮੱਲ ਰੱਖ ਦਿੱਤਾ ਤੇ ਸਾਰੀ ਉਮਰ ਉਹ ਬਾਵਾ ਨੂੰ ਕੂੜਾ ਮੱਲ ਨਾਂਅ ਨਾਲ ਹੀ ਪੁਕਾਰਦੀ ਰਹੀ। ਬਚਪਨ ਵਿੱਚ ਬਾਵਾ ਦੇ ਸਿਰ ‘ਤੇ ਲੰਮੀਆਂ-ਲੰਮੀਆਂ ਜਟਾਂ ਹੋ ਗਈਆਂ ਇਸ ਰਸਮ ਦਾ ਅਸਲ ਕਾਰਨ ਪਰਿਵਾਰ ਵਿੱਚ ਮੁੰਡੇ ਦੀ ਸਾਲ-ਡੇਢ ਸਾਲ ਬਾਅਦ ਮੌਤ ਹੋ ਜਾਣਾ ਸੀ। ਬਚਪਨ ਵਿੱਚ ਬਾਵਾ ਦੇ ਸਿਰ ‘ਤੇ ਲੰਮੀਆਂ-ਲੰਮੀਆਂ ਜਟਾਂ ਹੋ ਗਈਆਂ ਜਿਸ ਕਰਕੇ ਸਾਰੇ ਪਿੰਡ ਵਾਲੇ ਉਨ੍ਹਾਂ ਨੂੰ ‘ਬਾਵਾ ਬਾਵਾ’ ਕਹਿ ਕੇ ਬੁਲਾਉਂਦੇ ਸਨ। ਭਾਵੇਂ ਉਨ੍ਹਾਂ ਨੂੰ ਮਾਂ ਵੱਲੋਂ ਤੇ ਲੋਕਾਂ ਵੱਲੋਂ ਰੱਖੇ ਦੋਵੇਂ ਨਾਂਅ ਪਸੰਦ ਨਹੀਂ ਸਨ ਪਰ ਉਹ ਆਪ ਬਾਵਾ ਸ਼ਬਦ ਨਾਲੋਂ ਆਪਣੇ-ਆਪ ਨੂੰ ਅਲੱਗ ਨਹੀਂ ਕਰ ਸਕੇ। ਇਸੇ ਕਰਕੇ ਖ਼ੁਦ ਰੱਖੇ ਆਪਣੇ ਪਸੰਦੀਦਾ ਨਾਂਅ ਬਲਵੰਤ ਰਾਏ ਸ਼ਰਮਾ ਦੇ ਕਰਕੇ ਵੀ ਆਪ ਸਾਹਿਤਕ ਜਗਤ ਵਿੱਚ ਬਾਵਾ ਬਲਵੰਤ ਦੇ ਨਾਂਅ ਨਾਲ ਜਾਣੇ ਗਏ। ਇਨ੍ਹਾਂ ਦੀ ਉਮਰ ਹਾਲੇ ਚਾਰ ਸਾਲਾਂ ਦੀ ਹੀ ਸੀ ਜਦੋਂ ਇਨ੍ਹਾਂ ਦੇ ਪਿਤਾ ਨੇ ਰੁਜ਼ਗਾਰ ਦੀ ਤਲਾਸ਼ ਵਿੱਚ ਪਿੰਡ ਨੂੰ ਛੱਡ ਕੇ ਅੰਮ੍ਰਿਤਸਰ ਦੇ ਬਜ਼ਾਰ ਕਟੜਾ ਮੋਹਰ ਸਿੰਘ ਵਿੱਚ ਵੈਦਗਿਰੀ ਦੀ ਦੁਕਾਨ ਖੋਲ੍ਹ ਲਈ। ਬਾਵਾ ਬਲਵੰਤ ਨੂੰ ਦੇਸ਼ ਪਿਆਰ ਦਾ ਜਜ਼ਬਾ ਇੱਥੋਂ ਹੀ ਮਿਲਿਆ। ਕਾਂਗਰਸ ਦੇ ਜਲਸਿਆਂ ਵਿੱਚ ਆਪਣੀਆਂ ਲਿਖੀਆਂ ਇਨਕਲਾਬੀ ਕਵਿਤਾਵਾਂ ਪੜ੍ਹਦੇ: ਬਾਵਾ ਬਲਵੰਤ (Bawa Balwant) ਦੀ ਮੁੱਢਲੀ ਸਿੱਖਿਆ ਘਰ ਵਿੱਚ ਹੀ ਹੋਈ। ਹਿੰਦੀ, ਫ਼ਾਰਸੀ ਤੇ ਉਰਦੂ ਜ਼ੁਬਾਨ ਦੀ ਮੁੱਢਲੀ ਸਿੱਖਿਆ ਤੋਂ ਬਾਅਦ ਮੁਨੀਮੀ ਸਿੱਖਣ ਲਈ ਉਸ ਨੂੰ ਪਾਂਧੇ ਕੋਲ ਪੜ੍ਹਾਇਆ, ਜਿੱਥੇ ਉਸ ਨੇ ਲੰਡੇ ਲਿਖਣ-ਪੜ੍ਹਣ ਦੀ ਮੁਹਾਰਤ ਹਾਸਲ ਕੀਤੀ। ਮੁਨੀਮੀ ਦੀ ਪੂਰੀ ਪੜ੍ਹਾਈ ਸਿੱਖਣ ਲਈ ਇੱਕ ਵੱਡੇ ਮੁਨੀਮ ਪਾਸ ਸ਼ਾਗਿਰਦ ਰਖਵਾ ਦਿੱਤਾ। ਦੁਕਾਨ ‘ਤੇ ਕੰਮ ਕਰਦੇ ਹੋਇਆਂ ਵੀ ਬਾਵਾ ਜੀ ਸਾਹਿਤਕ ਪੁਸਤਕਾਂ ਪੜ੍ਹਦੇ ਰਹਿੰਦੇ ਅਤੇ ਸ਼ਾਗਿਰਦੀ ਦੇ ਮਿਲਦੇ ਪੈਸਿਆਂ ਤੋਂ ਉਹ ਕੋਈ ਨਾ ਕੋਈ ਕਿਤਾਬ ਜਾਂ ਰਸਾਲਾ ਲੈ ਲਿਆ ਕਰਦੇ। ਇਨ੍ਹਾਂ ਦਿਨਾਂ ਵਿੱਚ ਹੀ ਉਸ ਦੇ ਸਬੰਧ ਨੌਜੁਆਨ ਭਾਰਤ ਸਭਾ ਨਾਲ ਪੈਦਾ ਹੋਏ ਤੇ ਉਹ ਇਸ ਸਭਾ ਦੇ ਹਮਦਰਦ ਹੋ ਗਏ। ਆਪ ਨੇ ਅੰਡਰ-ਗਰਾਊਂਡ ਰਹਿ ਕੇ ਕਾਂਗਰਸ ਵਿੱਚ ਸਰਗਰਮ ਭੂਮਿਕਾ ਨਿਭਾਈ। ਉਸ ਨੇ ਆਪਣੀਆਂ ਉਰਦੂ ਦੀਆਂ ਇਨਕਲਾਬੀ ਨਜ਼ਮਾਂ ਦੀ ਪੁਸਤਕ ਸ਼ੇਰ-ਏ-ਹਿੰਦ ਦੇ ਨਾਂਅ ਦੀ ਛਪਵਾਈ ਜੋ ਕਿ ਅੰਗਰੇਜ਼ ਸਰਕਾਰ ਨੇ ਜ਼ਬਤ ਕਰ ਲਈ। ਉਹ ਕਾਂਗਰਸ ਦੇ ਜਲਸਿਆਂ ਵਿੱਚ ਆਪਣੀਆਂ ਲਿਖੀਆਂ ਇਨਕਲਾਬੀ ਕਵਿਤਾਵਾਂ ਪੜ੍ਹਦੇ:- ਵਤਨ ਦੀ ਲਾਜ ਰੱਖੀ ਲਾਲਾ ਲਾਜਪੱਤ ਨੇ, ਸੋਇਆ ਵਤਨ ਜਗਾਇਆ ਭਗਤ ਸਿੰਘ, ਦੱਤ ਨੇ। ਬਾਵਾ ਬਲਵੰਤ (Bawa Balwant) ਇਨਕਲਾਬੀ ਸਾਹਿਤ ਦਾ ਅਧਿਐਨ ਕਰਦੇ ਤੇ ‘ਕਿਰਤੀ’ ਰਸਾਲੇ ਰਾਹੀਂ ਉਸ ਸਮੇਂ ਦੇ ਵੱਡੇ ਕ੍ਰਾਂਤੀਕਾਰੀਆਂ ਲਾਲਾ ਹਰਦਿਆਲ, ਹੀਰਾ ਸਿੰਘ ਦਰਦ, ਅਰਜਨ ਸਿੰਘ ਗੜਗੱਜ, ਰਾਸ ਬਿਹਾਰੀ ਬੋਸ, ਭਗਤ ਸਿੰਘ ਤੇ ਅਜੀਤ ਸਿੰਘ ਦੇ ਵਿਚਾਰਾਂ ਤੋਂ ਬਹੁਤ ਪ੍ਰਭਾਵਿਤ ਹੋਏ। ਕਵਿਤਾ ਲਿਖਣ ਤੇ ਸਾਹਿਤ ਪੜ੍ਹਨ ਦੀ ਚੇਸ਼ਟਾ ਇਸੇ ਦੌਰਾਨ ਉਸ ਨੇ ਮਾਰਕਸ, ਏਂਗਲਜ਼, ਲੈਨਿਨ ਦੀਆਂ ਕਿਤਾਬਾਂ ਦਾ ਮੁਤਾਲਿਆ ਕੀਤਾ ਜਿਸ ਦਾ ਅਸਰ ਉਨ੍ਹਾਂ ਦੀ ਕ੍ਰਾਂਤੀਕਾਰੀ ਕਵਿਤਾ ਵਿੱਚੋਂ ਸਾਫ਼ ਨਜ਼ਰ ਆਉਂਦਾ ਹੈ। ਆਪਣੀਆਂ ਆਰਥਿਕ ਲੋੜਾਂ ਲਈ ਉਨ੍ਹਾਂ ਨੂੰ ਕਈ ਨਿੱਕੇ-ਨਿੱਕੇ ਕੰਮ ਕਰਨੇ ਪਏ। ਗੱਤੇ ਦੇ ਡੱਬੇ ਬਣਾਉਣ ਤੋਂ ਲੈ ਕੇ ਲਿਫ਼ਾਫ਼ੇ ਬਣਾਉਣ, ਸੂਤ ਦੀ ਰੰਗਾਈ ਦਾ ਕੰਮ, ਖੱਦਰ ਦੀਆਂ ਟੋਪੀਆਂ ਬਣਾਉਣ ਦਾ ਕੰਮ ਕੀਤਾ ਪਰ ਉਹ ਕਿਸੇ ਵੀ ਕੰਮ ਵਿੱਚ ਆਪਣਾ ਪੂਰਾ ਧਿਆਨ ਨਾ ਲਾ ਸਕੇ, ਕਿਉਂਕਿ ਕਵਿਤਾ ਲਿਖਣ ਤੇ ਸਾਹਿਤ ਪੜ੍ਹਨ ਦੀ ਚੇਸ਼ਟਾ ਨੇ ਉਸ ਦੀਆਂ ਰੁਚੀਆਂ ਨੂੰ ਇਸ ਕੰਮ ਦਾ ਰਾਹਗੀਰ ਨਹੀਂ ਬਣਨ ਦਿੱਤਾ। Bawa Balwant ਬਾਵਾ ਬਲਵੰਤ ਦੀ ਕਾਵਿ-ਦ੍ਰਿਸ਼ਟੀ ਦਾ ਕੇਂਦਰੀ ਸਰੋਕਾਰ ਮਨੁੱਖੀ ਸਮਾਜ ਤੇ ਨਿਜ਼ਾਮ ਦੀ ਬਿਹਤਰੀ ਨਾਲ ਹੈ। ਸਮਾਜਵਾਦੀ ਚੇਤਨਾ ਦਾ ਧਾਰਨੀ ਹੋਣ ਕਾਰਨ ਉਹ ਮਿਹਨਤਕਸ਼ ਆਵਾਮ ਨੂੰ ਜਾਗ੍ਰਿਤ ਕਰਨ ਲਈ ਸਾਹਿਤ ਰਚਨਾ ਨੂੰ ਇੱਕ ਮਾਧਿਅਮ ਬਣਾਉਂਦਾ ਹੈ। ਉਹ ਜਿੱਥੇ ਸਾਮਰਾਜੀ ਤੇ ਸਰਮਾਏਦਾਰੀ ਨਿਜ਼ਾਮ ਦੀ ਜ਼ਬਰ ਅਤੇ ਹਿੰਸਕ ਪ੍ਰਵਿਰਤੀ ਦਾ ਪਰਦਾਫਾਸ਼ ਕਰਦਾ ਹੈ, ਉੱਥੇ ਜਾਗੀਰਦਾਰੀ ਪ੍ਰਬੰਧ ਦੀ ਫੋਕੀ ਨੈਤਿਕਤਾ ਵਿਰੁੱਧ ਵੀ ਆਪਣੇ ਵਿਚਾਰਾਂ ਦਾ ਸੰਚਾਰ ਕਰਦਾ ਹੈ। Intellectual and progressive poet, Bawa Balwant ਬਾਵਾ ਬਲਵੰਤ ਇਸਤਰੀ ਦੀ ਸੁਤੰਤਰਤਾ ਦੇ ਪ੍ਰਸੰਗ ਵਿੱਚ ਮਾਰਕਸਵਾਦੀ ਦ੍ਰਿਸ਼ਟੀ ਤੋਂ ਸਮਾਜਿਕ ਚੇਤਨਤਾ ਅਧੀਨ ਪਿਆਰ ਦੇ ਅਨੁਭਵ ਨੂੰ ਪੇਸ਼ ਕਰਨ ਵਾਲਾ ਕਵੀ ਹੈ, ਉਹ ਸਰਮਾਏਦਾਰੀ ਨਿਜ਼ਾਮ ਉੱਤੇ ਕਟਾਖਸ਼ ਕਰਦਾ ਹੈ ਜਿਸ ਨੇ ਇਸਤਰੀ ਨੂੰ ਸਿਰਫ਼ ਭੋਗ ਦੀ ਵਸਤ ਤੱਕ ਸੀਮਤ ਕਰ ਦਿੱਤਾ, ਇਸ ਭੋਗ ਦੇ ਮੁਕਾਬਲੇ ਦੇ ਉੱਪਰ ਬਾਵਾ ਬਲਵੰਤ ਔਰਤ ਅਤੇ ਮੁਹੱਬਤ ਨੂੰ ਇੱਕ ਸਮਾਜਿਕ ਸਰੋਕਾਰ ਬਣਾ ਕੇ ਪੇਸ਼ ਕਰਦਾ ਹੈ। ਬਾਵਾ ਬਲਵੰਤ ਦਾ ਦਿਹਾਂਤ ਪੰਜਾਬੀ ਸਾਹਿਤ ਦੀ ਭਿਆਨਕ ਤ੍ਰਾਸਦੀ ਆਖਿਆ ਜਾ ਸਕਦਾ ਹੈ। ਸਾਦਾ ਪਹਿਰਾਵਾ ਤੇ ਖਾਣ-ਪੀਣ ਦੀ ਸਾਦਗੀ ਵਾਲੇ ਬਾਵਾ ਬਲਵੰਤ 1972 ਵਿੱਚ ਸਨ ਸਟਰੋਕ ਲੱਗਣ ਕਾਰਨ ਚੱਲ ਵੱਸੇ। ਡਾ.
ਗੋਗਾਜੀ(ਰਾਜਸਥਾਨੀ:गुग्गो) ਰਾਜਸਥਾਨ ਦੇ ਲੋਕ ਦੇਵਤਾ ਹਨ ਜਿਨ੍ਹਾਂ ਨੂੰ ਜਾਹਰਵੀਰ ਗੋਗਾ ਜੀ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ। ਰਾਜਸਥਾਨ ਦੇ ਹਨੁਮਾਨਗੜ੍ਹ ਜਿਲ੍ਹੇ ਦਾ ਇੱਕ ਸ਼ਹਿਰ ਗੋਗਾਮੇੜੀ ਹੈ। ਇੱਥੇ ਭਾਦੋਂ ਸ਼ੁਕਲਪੱਖ ਦੀ ਨੌਮੀ ਨੂੰ ਗੋਗਾਜੀ ਦੇਵਤਾ ਦਾ ਮੇਲਾ ਭਰਦਾ ਹੈ। ਉਨ੍ਹਾਂ ਨੂੰ ਹਿੰਦੂ ਪੂਜਦੇ ਹਨ ਪਰ ਇਸਦਾ ਸਿੱਖੀ ਨਾਲ ਕੋਈ ਸੰਬੰਧ ਨਹੀਂ ਕਿਉਂਕਿ ਗੁਰਬਾਣੀ ਚ ਸਪਸ਼ਟ ਲਿਖਿਆ ਹੈ "ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥" I don't worship anyone other than God, I don't visit tombs and crematoriums.
ਡਾਕਟਰ ਭੀਮਰਾਉ ਅੰਬੇਡਕਰ (14 ਅਪ੍ਰੈਲ 1891 - 6 ਦਸੰਬਰ 1956), ਡਾਕਟਰ ਬਾਬਾਸਾਹਿਬ ਅੰਬੇਡਕਰ ਨਾਮ ਨਾਲ ਪ੍ਰਸਿੱਧ ਇੱਕ ਭਾਰਤੀ ਕਾਨੂੰਨਸਾਜ਼, ਅਰਥਸ਼ਾਸਤਰੀ, ਰਾਜਨੀਤੀਵਾਨ ਅਤੇ ਸਮਾਜ ਸੁਧਾਰਕ ਸਨ ਜਿਨ੍ਹਾਂ ਨੇ ਦਲਿਤ ਬੋਧੀ ਲਹਿਰ ਨੂੰ ਪ੍ਰੇਰਿਤ ਕੀਤਾ ਅਤੇ (ਬਹੁਜਨ) ਨਾਲ ਹੁੰਦੇ ਸਮਾਜਿਕ ਭੇਦਭਾਵ ਦੇ ਖਿਲਾਫ ਪ੍ਰਚਾਰ ਕੀਤਾ, ਜਦਕਿ ਔਰਤਾਂ ਅਤੇ ਕਿਰਤ ਦੇ ਅਧਿਕਾਰਾਂ ਦਾ ਸਮਰਥਨ ਵੀ ਕੀਤਾ। ਉਹ ਆਜ਼ਾਦ ਭਾਰਤ ਦੇ ਪਹਿਲੇ ਕਾਨੂੰਨ ਅਤੇ ਨਿਆਂ ਮੰਤਰੀ, ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਗਣਤੰਤਰ ਦੇ ਮੋਢੀ ਸਨ। ਭਾਰਤ ਅਤੇ ਹੋਰ ਕਿਤੇ, ਉਹਨਾਂ ਨੂੰ ਅਕਸਰ ਬਾਬਾ ਸਾਹਿਬ, ਮਰਾਠੀ ਵਿਚ ਭਾਵ "ਆਦਰਯੋਗ ਪਿਤਾ" ਕਹਿੰਦੇ ਸਨ।
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਕਵੀਆਂ ਦਾ ਸਭਿਆਚਾਰਕ ਪਿਛੋਕੜ
ਆਦਿ ਗ੍ਰੰਥ ਦੀ ਸੰਪਾਦਨਾ ਗੁਰੂ ਅਰਜਨ ਦੇਵ ਜੀ ਨੇ 1601 ਈ. ਵਿੱਚ ਸ਼ੁਰੂ ਕੀਤੀ ਤੇ ਤਿੰਨ ਵਰ੍ਹਿਆ ਵਿੱਚ 1604 ਈ. ਨੂੰ ਸੰਪੂਰਨ ਹੋਈ। ਇਸਦੇ ਲਿਖਾਰੀ ਭਾਈ ਗੁਰਦਾਸ ਜੀ ਸਨ। ਅੱਜ ਕੱਲ੍ਹ ‘ਆਦਿ ਗ੍ਰੰਥ` ਨੂੰ ਕਰਤਾਰਪੁਰ ਵਿਖੇ ਸਥਾਪਿਤ ਕੀਤਾ ਹੋਇਆ ਹੈ। 1706 ਈ.
ਕੁਲਵੰਤ ਸਿੰਘ ਵਿਰਕ (20 ਮਈ 1921 – 24 ਦਸੰਬਰ 1987) ਇੱਕ ਪੰਜਾਬੀ ਕਹਾਣੀਕਾਰ ਸੀ। ਉਸ ਨੇ ਮੁੱਖ ਤੌਰ 'ਤੇ ਪੰਜਾਬੀ ਵਿੱਚ ਅਤੇ ਅੰਗਰੇਜ਼ੀ ਵਿੱਚ ਵੀ ਵੱਡੇ ਪੈਮਾਨੇ ਉੱਤੇ ਲਿਖਿਆ। ਵਿਰਕ ਨੂੰ 1968 ਵਿੱਚ ਕਹਾਣੀ ਸੰਗ੍ਰਹਿ ਨਵੇਂ ਲੋਕ ਲਈ ਸਾਹਿਤ ਅਕਾਦਮੀ ਇਨਾਮ ਨਾਲ ਸਨਮਾਨਿਤ ਕੀਤਾ ਗਿਆ।ਉਸ ਦੀਆਂ ਕਹਾਣੀਆਂ ਦਾ ਰੂਸੀ ਅਤੇ ਜਾਪਾਨੀ ਸਹਿਤ ਕਈ ਹੋਰ ਭਾਸ਼ਾਵਾਂ ਵਿੱਚ ਅਨੁਵਾਦ ਕੀਤਾ ਗਿਆ। ਲਿਉ ਟਾਲਸਟਾਏ ਦੀ ਪੋਤੀ ਨਤਾਸ਼ਾ ਟਾਲਸਟਾਏ ਨੇ ਰੂਸੀ ਵਿੱਚ ਅਤੇ ਓਸਾਕਾ ਯੂਨੀਵਰਸਿਟੀ ਵਿੱਚ ਭਾਰਤੀ ਭਾਸ਼ਾਵਾਂ ਦੇ ਪ੍ਰੋਫੈਸਰ ਡਾ.
ਸ਼੍ਰੀ ਦਸਮ ਗ੍ਰੰਥ ਸਿੱਖ ਧਰਮ ਦਾ ਇਕ ਅਖੌਤੀ ਗ੍ਰੰਥ ਹੈ ਜਿਸਨੂੰ ਸਿੱਖ ਵਿਰੋਧੀ ਤਾਕਤਾਂ ਨੇ ਸਿਖਾਂ ਨੂੰ ਗੁਮਰਾਹ ਕਰਨ ਲਈ ਅਤੇ ਸਿਖਾਂ ਨੂੰ ਗੁਰੂ ਗਰੰਥ ਸਾਹਿਬ ਨਾਲੋਂ ਤੋੜਨ ਲਈ19ਵੀਂ ਸਦੀ ਦੇ ਅਖੀਰ ਵਿਚ ਲਿਖਿਆ। ਇਸ ਦੇ ਲਿਖਾਰੀ ਪ੍ਰਤੀ ਕਈ ਵਿਚਾਰ ਹਨ, ਕੁਝ ਇਸਨੂੰ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਲਿਖਿਆ ਮੰਨਦੇ ਹਨ ਅਤੇ ਕੁਝ ਨਹੀਂ। ਇਸ ਗ੍ਰੰਥ ਵਿੱਚ 15 ਲਿਖਤਾਂ ਹਨ। ਇਸ ਵਿੱਚ ਦਰਜ ਅਖ਼ੀਰਲੀ ਬਾਣੀ, ਜ਼ਫ਼ਰਨਾਮਾ, ਸੰਨ 1705 ਵਿੱਚ ਦੀਨਾ ਕਾਂਗੜ, ਮਾਲਵੇ ਵਿੱਚ ਲਿਖੀ ਗਈ। ਇਸ ਗ੍ਰੰਥ ਦੀ ਸੰਪਾਦਨਾ ਭਾਈ ਮਨੀ ਸਿੰਘ, ਮਾਤਾ ਸੁੰਦਰੀ ਅਤੇ ਖ਼ਾਲਸੇ ਨੇ ਰਲ ਕੇ ਕੀਤੀ। ਹਿੰਦੂ ਪੱਖੀ ਸਿੱਖ ਜਥੇਬੰਦੀਆਂ(ਟਕਸਾਲ ਆਦਿ) ਇਸ ਗ੍ਰੰਥ ਨੂੰ ਗੁਰੂ ਗੋਬਿੰਦ ਸਿੰਘ ਜੀ ਦੀ ਰਚਨਾ ਮੰਨਦੀਆਂ ਹਨ,[ਸਰੋਤ ਚਾਹੀਦਾ] ਬਹੁਤੇ ਸਿੱਖ ਅਤੇ ਸਿੱਖ ਵਿਦਵਾਨ ਇਸ ਗੱਲ ਤੋਂ ਇਨਕਾਰੀ ਹਨ ਕਿ ਗੁਰੂ ਸਾਹਿਬ ਅਜਿਹਾ ਅਸ਼ਲੀਲਤਾ ਭਰਿਆ ਸਾਹਿਤ ਲਿਖ ਸਕਦੇ ਹਨ, ਜਿਸ ਕਰ ਕੇ ਸਿੱਖ ਧਰਮ ਵਿੱਚ ਇਹ ਵਿਵਾਦ ਦਾ ਹਿੱਸਾ ਹੈ।
ਭਾਦਰੋਂ ਮਹੀਨੇ ਦੇ ਕ੍ਰਿਸ਼ਨ ਪੱਖ ਦੀ ਅਸ਼ਟਮੀ ਉਹ ਪਰਮ ਮੰਗਲਮਈ ਦਿਨ ਹੈ, ਜਿਸ ਦਿਨ ਪੁਰਾਣ ਪ੍ਰਸ਼ੋਤਮ ਸਰਬ ਬ੍ਰਹਿਮੰਡ ਨਾਇਕ, ਸਾਖਸ਼ਾਤ ਸਨਾਤਨ ਪਾਰਬ੍ਰਹਮ ਪ੍ਰਮਾਤਮਾ ਭਗਵਾਨ ਸ਼੍ਰੀ ਕ੍ਰਿਸ਼ਨ ਦਾ ਇਸ ਧਰਤੀ ‘ਤੇ ਅਵਤਾਰ ਹੋਇਆ। ਭਗਵਾਨ ਸ਼੍ਰੀ ਹਰੀ ਵਿਸ਼ਨੂੰ ਜੀ ਦੇ ਪ੍ਰਗਟ ਹੋਣ ਦੀ ਇਹ ਮਿਤੀ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਨਾਂ ਨਾਲ ਪ੍ਰਸਿੱਧ ਹੈ। ਜਦੋਂ ਭਗਵਾਨ ਸ਼੍ਰੀ ਕ੍ਰਿਸ਼ਨ ਕੰਸ ਦਾ ਵਧ ਕਰਨ ਦੇ ਉਦੇਸ਼ ਨਾਲ ਕੰਸ ਦੇ ਬੰਦੀਖਾਨੇ ਵਿੱਚ ਦੇਵਕੀ ਦੇ ਪੁੱਤਰ ਦੇ ਰੂਪ ਵਿੱਚ ਪ੍ਰਗਟ ਹੋਏ, ਉਹਨਾਂ ਨੇ ਆਪਣੀ ਮਾਤਾ ਤੇ ਪਿਤਾ ਵਾਸੁਦੇਵ ਨੂੰ ਉਹਨਾਂ ਦੇ ਪੂਰਬਲੇ ਜਨਮ ਦਾ ਰਹੱਸ ਦੱਸਦੇ ਹੋਏ ਕਿਹਾ ਕਿ ਸਵੈਮਭੁਵ ਮਨਵੰਤਰ ਵਿਖੇ ਦੇਵਕੀ ਦਾ ਨਾਂ ਪ੍ਰਸ਼ਨੀ ਸੀ ਅਤੇ ਵਾਸੁਦੇਵ ਜੀ ਸੁਤਪਾ ਨਾਂ ਦੇ ਪ੍ਰਜਾਪਤੀ ਸਨ। ਉਹਨਾਂ ਨੇ ਘੋਰ ਤਪ ਕਰਕੇ ਭਗਵਾਨ ਸ਼੍ਰੀ ਹਰੀ ਨੂੰ ਹੀ ਪੁੱਤਰ ਰੂਪ ਵਿੱਚ ਮੰਗਿਆ, ਇਸ ਲਈ ਇਨ੍ਹਾਂ ਦੇ ਪਹਿਲੇ ਜਨਮ ਵਿੱਚ ਭਗਵਾਨ ਪ੍ਰਸ਼ਿਨ ਗਰਭ ਦੇ ਰੂਪ ਵਿਚ, ਦੂਜੇ ਜਨਮ ਵਿੱਚ ਭਗਵਾਨ ਵਾਮਨ ਅਤੇ ਤੀਜੇ ਜਨਮ ਵਿੱਚ ਭਗਵਾਨ ਕ੍ਰਿਸ਼ਨ ਸਾਖਸ਼ਾਤ ਪਾਰਬ੍ਰਹਮ ਰੂਪ ਵਿੱਚ ਪ੍ਰਗਟ ਹੋਏ। ਭਗਵਾਨ ਸ਼੍ਰੀ ਕ੍ਰਿਸ਼ਨ ਸੰਪੂਰਨ ਅਵਤਾਰ ਹਨ। ਕਲਪਾਂ ਦੇ ਅੰਤ ਵਿੱਚ ਸਭ ਭੂਤ, ਜਿਹਨਾਂ ਦੀ ਪ੍ਰਕਿਰਤੀ ਨੂੰ ਪ੍ਰਾਪਤ ਹੁੰਦੇ ਹਨ ਅਤੇ ਉਹਨਾਂ ਕਰਮਾਂ ਦੇ ਅਨੁਸਾਰ ਪ੍ਰਭੂ ਕਲਪ ਦੇ ਆਦਿ ਵਿੱਚ ਉਹਨਾਂ ਨੂੰ ਫਿਰ ਰਚਦੇ ਹਨ। ਅਜਿਹੇ ਅਣਗਿਣਤ ਬ੍ਰਹਿਮੰਡਾਂ ਦੇ ਮਾਲਕ ਭਗਵਾਨ ਸ਼੍ਰੀ ਕ੍ਰਿਸ਼ਨ ਗੋਲੋਕਧਾਮ ਵਿੱਚ ਬਿਰਾਜਦੇ ਹਨ। ਧਰਮ ਦੀ ਸਥਾਪਨਾ ਲਈ ਜੋ ਕਾਰਜ ਭਗਵਾਨ ਨੇ ਕੀਤੇ ਹਨ, ਉਹ ਸਾਰੇ ਜੀਵ ਦੀ ਕਲਪਨਾ ਸ਼ਕਤੀ ਤੋਂ ਪਰ੍ਹਾਂ ਦੀ ਗੱਲ ਹੈ।
ਗਿਆਨੀ ਦਿੱਤ ਸਿੰਘ (21 ਅਪ੍ਰੈਲ 1850 - 6 ਸਤੰਬਰ 1901) ਪੰਜਾਬੀ ਦੇ ਪਹਿਲੇ ਪ੍ਰੋਫੈਸਰ ਸਿੱਖ ਧਰਮ/ਇਤਿਹਾਸ ਦੇ ਮਹਾਨ ਵਿਦਵਾਨ, ਉੱਚ-ਕੋਟੀ ਦੇ ਕਵੀ, ਪ੍ਰਸਿੱਧ ਲੇਖਕ, ਉੱਤਮ ਵਿਆਖਿਆਕਾਰ, ਸ੍ਰੇਸ਼ਟ ਟੀਕਾਕਾਰ ਅਤੇ ਸਰਬੋਤਮ ਉਪਦੇਸ਼ਕ | ਪੰਜਾਬੀ ਪੱਤਰਕਾਰੀ ਦੇ ਪਿਤਾਮਾ, ਖਾਲਸਾ ਅਖ਼ਬਾਰ ਦੇ ਬਾਨੀ ਸੰਪਾਦਕ 1886 ਤੋਂ, ਸ੍ਰੀ ਗੁਰੂ ਸਿੰਘ ਸਭਾ, ਅੰਮ੍ਰਿਤਸਰ ਅਤੇ ਲਾਹੌਰ ਦੇ ਬਾਨੀ, ਖਾਲਸਾ ਦੀਵਾਨ ਲਾਹੌਰ ਅਤੇ ਖਾਲਸਾ ਕਾਲਜ, ਅੰਮ੍ਰਿਤਸਰ ਦੇ ਮੋਢੀ ਸਨ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਗੁੱਗਾ ਨੋਮੀ ਗੁੱਗੇ ਪੀਰ ਦਾ ਵੱਡਾ ਤਿਉਹਾਰ ਹੈ। ਗੁੱਗਾ ਰਾਜਸਥਾਨ ਦਾ ਚੌਹਾਨ ਯੋਧਾ ਸੀ। ਉਸ ਨਾਲ ਅਨੇਕਾਂ ਗਾਥਾਵਾਂ ਜੁੜੀਆਂ ਹੋਈਆਂ ਹਨ। ਗੁੱਗੇ ਨੇ ਲੜਾਈ ਵਿੱਚ ਆਪਣੀ ਮਾਸੀ ਦੇ ਪੁੱਤਰ ਮਾਰ ਦਿੱਤੇ, ਜਿਨਾਂ ਨੇ ਗੁੱਗੇ ਦੀ ਮੰਗ ਨੂੰ ਜਬਰੀ ਵਿਆਹ ਲਿਆ ਸੀ। ਗੁੱਗੇ ਵਲੋਂ ਮਾਸੀ ਦੇ ਪੁੱਤ ਮਾਰ ਕੇ ਉਸ ਦੀ ਮਾਂ ਆਪਣੀ ਭੈਣ ਦੇ ਪੁੱਤਰ ਦੇ ਮਾਰੇ ਜਾਣ ਤੇ ਗੁੱਸੇ ਹੋ ਗਈ। ਅਗੋਂ ਗੁੱਗੇ ਨੇ ਗੁੱਸੇ ਵਿੱਚ ਆ ਕੇ ਧਰਤੀ ਵਿੱਚ ਸਮਾਧੀ ਲੈ ਲਈ। ਇਸ ਲਈ ਗੁੱਗੇ ਨੂੰ ਧਰਤੀ ਅੰਦਰ ਰਹਿਣ ਵਾਲੇ ਜੀਵਾਂ ਦਾ ਰਾਜ ਮੰਨਿਆ ਜਾਂਦਾ ਹੈ। ਗੁੱਗਾ ਨੋਮੀ ਵਾਲੇ ਦਿਨ ਸੇਵੀਆ ਜਰੂਰ ਰਿੰਨੀਆਂ ਜਾਂਦੀਆਂ ਹਨ। ਇਹ ਸੇਵੀਆਂ ਕਈ ਘਰਾਂ ਵਿੱਚ ਪਹਿਲਾਂ ਹੱਥਾ ਨਾਲ ਤੇ ਹੁਣ ਮ੍ਹੀਨਾਂ ਨਾਲ ਵੀ ਇੱਕ ਟਹੂਏ ਜਿਹੇ ਨਾਲ ਪੇਚ ਦਾ ਦਬਾ ਪਾ ਕੇ ਗੁੰਨਿਆ ਆਟਾ ਹੇਠਾਂ ਗਲੀਆਂ ਵਿਚੋਂ ਤਾਰਾਂ ਬਣਾ ਕੇ ਕਢਿਆ ਜਾਂਦਾ ਹੈ। ਉਹ ਲਟਕਾਏ ਗੁੱਛੇ ਨੂੰ ਜੁਗਤੀ ਨਾਲ ਤੋੜ ਕੇ ਢੀਂਗਰੀਆਂ ਉੱਤੇ ਪੁੱਠੇ ਹੱਥ ਨਾਲ ਖਿਡਾਉਣ ਵਾਲੀ ਜੁਗਤ ਨਾਲ ਸੁੱਟਾ ਦਿੰਦੀਆਂ ਉਸ ਤੋਂ ਪਹਿਲਾਂ ਸੇਵੀਆਂ ਪਹਿਲਾਂ ਹੱਥਾ ਨਾਲ ਖਾਸ ਮੇਹਨਤ ਕਰਕੇ ਧੋਤੀ ਕਣਕ ਦੇ ਮਹੀਨ ਪੱਕੇ ਆਟੇ ਨੂੰ ਵਿਸ਼ੇਸ਼ ਢੰਗ ਨਾਲ ਗੁੰਨ ਕੇ ਸਵਾਣੀਆਂ, ਦੁੱਧ ਰਿੜਕਣ ਵਾਲੀ ਬੰਦੀ ਚਾਟੀ ਜਾਂ ਥੰਦੇ-ਹੋਏ ਤੋਲੋਂ ਮੂਧੇ ਮਾਰ ਕੇ ਉਹਨਾਂ ਉੱਤੇ ਹਥੇਲੀਆਂ ਦੇ ਜੋਰ ਨਾਲ ਵੱਟਿਆ ਕਰਦੀਆਂ। ਉਹੋ ਸੇਵੀਆਂ ਕਰੀਰੇ ਦੀ ਢਿੰਗਰੀ ਉੱਤੇ ਸੁਕਾਈਆ ਜਾਂਦੀਆਂ। ਕਰੀਰ ਮੋੜੀ ਦੀ ਮਾਨਤਾ ਇਸ ਲਈ ਸੀ ਕਿ ਉਹ ਤਿਖੀਆਂ ਸੂਲਾਂ ਤੋਂ ਬਿਨ੍ਹਾਂ ਹੁੰਦੀ ਸੀ। ਸੂਲਾਂ ਦਾ ਟੁੱਟ ਕੇ ਸੇਵੀਆਂ ਵਿੱਚ ਰਲ ਜਾਣ ਦਾ ਉਥਲ-ਪੁੱਥਲ ਕਰਨ ਸਮੇਂ ਸਵਾਣੀਆਂ ਦੇ ਹੱਥਾ ਵਿੱਚ ਲੱਗਣ ਦੇ ਬਚਾਉ ਵੀ ਹੁੰਦਾ ਸੀ। ਸੇਵੀਆਂ ਵਿੱਚ ਰਲ ਜਾਣ ਵਾਲੇ ਕੰਡਿਆਂ ਤੋਂ ਬਚਾਉ ਭੀ ਹੋ ਜਾਂਦਾ ਸੀ। ਹੱਥੀ ਵੱਟੀਆਂ ਸੇਵੀਆਂ ਦੇ ਮੋਟੇ-ਮੋਟੇ ਗੰਡ ਗੰਡੋਏ ਜਿਹੇ ਸੱਪਾਂ ਦੇ ਬੱਚਿਆਂ ਦੀ ਸ਼ਕਲ ਵਾਲੀਆਂ ਹੋਣ ਤੋਂ ਸ਼ਾਇਦ ਗੁੱਗਾ ਪੀਰ ਆਪਣੀ ਉਮਤ ਵਧੀ ਦੇਖ ਕੇ ਖੁੱਸ਼ ਹੁੰਦਾ ਹੋਵੇਗਾ। ਗੁੱਗੇ ਦੀ ਅਰਾਧਨਾ, ਸੇਵੀਆਂ ਰਿੰਨ੍ਹਣੀਆਂ ਅਤੇ ਚੂਹਿਆ ਦੀਆਂ ਖੱਡਾ ਤੋਂ ਕੱਚੀ ਲੀ ਪਾਉਣੀ ਏਸ ਦਿਨ ਪੂਜਾ ਕੀਤੀ ਜਾਂਦੀ ਹੈ। ਗੁੱਗੇ ਦੀਆਂ ਕਈ ਮਟੀਆਂ ਜਾਂ ਮਾੜੀਆ ਹਨ, ਪਹਿਲੀ ਤੇ ਵੱਡੀ ਮਾੜੀ ਬੀਕਾਨੇਰ ਇਲਾਕੇ ਵਿੱਚ ਹੈ ਉੱਥੋਂ ਮਿੱਟੀ ਲਿਆਕੇ ਕਈ ਗੁੱਗਾ ਭਗਤਾਂ ਨੇ ਹੋਰ ਥਾਂ ਭੀ ਮਾੜੀਆਂ ਬਣਾ ਲਈਆਂ ਹਨ। ਜਿਹਨਾਂ ਵਿੱਚ ਇੱਕ ਛਪਾਰ ਪਿੰਡ ਦੀ ਮਾੜੀ ਪ੍ਰਸਿੱਧ ਹੈ। ਜਨਾਨੀਆਂ ਮਿੱਟੀ ਕੱਢਣ ਜਾਂਦੀਆਂ ਤੇ ਆਉਂਦੀਆਂ ਗੁੱਗੇ ਦੀ ਉਸਤਤੀ ਦੇ ਗੀਤ ਗਾ ਰਹੀਆਂ ਹੁੰਦੀਆਂ ਹਨ। 1.
ਭਾਰਤ ਦਾ ਰਾਸ਼ਟਰਪਤੀ ਦੇਸ਼ ਦਾ ਪਹਿਲਾ ਨਾਗਰਿਕ ਹੁੰਦਾ ਹੈ। ਭਾਰਤ ਦੇ ਸੰਵਿਧਾਨ ਆਰਟੀਕਲ 52 ਅਧੀਨ ਰਾਸ਼ਟਰਪਤੀ ਦਾ ਅਹੁਦਾ ਵਿਵਸਥਿਤ ਹੈ। ਭਾਰਤ ਦਾ ਰਾਸ਼ਟਰਪਤੀ ਨਾ ਮਾਤਰ ਮੁਖੀ ਹੁੰਦਾ ਹੈ। 1967 ਤੋਂ ਲੈ ਕੇ ਹੁਣ ਤਕ, ਇਹ ਕੋਸ਼ਿਸ਼ਾਂ ਹੁੰਦੀਆਂ ਰਹੀਆਂ ਹਨ ਕਿ ਭਾਰਤ ਦੇ ਰਾਸ਼ਟਰਪਤੀ ਨੂੰ ਵਿਦੇਸ਼ੀ ਤਰੀਕੇ ਨਾਲ ਸਰਕਾਰ ਵਿੱਚ ਉਲੀਕੇ ਗਏ ਰਾਸ਼ਟਰਪਤੀ ਦੀ ਭੂਮਿਕਾ ਦੇ ਖ਼ਾਕੇ ਨਾਲੋਂ ਵੱਧ ਸਕ੍ਰਿਆ ਸਿਆਸਤੀ ਹਸਤੀ ਬਣਾਇਆ ਜਾਵੇ। 1967 ਵਿੱਚ ਸੁਪਰੀਮ ਕੋਰਟ ਦੇ ਇੱਕ ਸਿਟਿੰਗ ਚੀਫ਼ ਜਸਟਿਸ ਸੁੱਬਾ ਰਾਓ ਨੇ ਖ਼ੁਦ ਨੂੰ ਸਿਆਸਤਦਾਨਾਂ ਦੇ ਝੇੜਿਆਂ ’ਚ ਲਪੇਟ ਲਿਆ ਅਤੇ ਰਾਸ਼ਟਰਪਤੀ ਬਣਨ ਲਈ ਨਿਆਂ ਪਾਲਿਕਾ ਦੀ ਮਾਣ-ਮਰਿਆਦਾ ਭੁੱਲ ਬੈਠਿਆ। ਚੀਫ਼ ਜਸਟਿਸ ਸੁੱਬਾ ਰਾਓ ਸਵਤੰਤਰ ਪਾਰਟੀ ਤੇ ਜਨਸੰਘ ਅਤੇ ਕਾਂਗਰਸ ਦੇ ਉਮੀਦਵਾਰ ਡਾ.
ਸੂਫ਼ੀਵਾਦ ਇਸਲਾਮੀ ਗਿਆਨ ਦੀ ਰੌਸ਼ਨੀ ਤੇ ਇਸਦੀ ਇਤਿਹਾਸਕ ਅਸਲ ਵਿਚੋਂ ਹੀ ਪੈਦਾ ਹੋਈ ਇੱਕ ਰਹੱਸਵਾਦੀ ਲਹਿਰ ਹੈ ਜਿਸ ਨੇ ਹਮੇਸ਼ਾ ਕੁਰਾਨੀ ਫ਼ਲਸਫ਼ੇ ਦੀ ਰੂਹਾਨੀਅਤ ਤੋਂ ਵੀ ਪ੍ਰੇਰਨਾ ਲੈ ਕੇ ਸਮਾਜ ਨੂੰ ਸਹੀ ਰਾਹ ਦਿਖਾਉਣ ਦਾ ਬੀੜਾ ਚੁੱਕਿਆ। ਸੂਫ਼ੀਵਾਦ ਦੇ ਇਤਿਹਾਸਕ ਵਿਕਾਸ ਵਿੱਚ ਸੂਫ਼ੀ ਸਿਲਸਿਲੇ ਜਾਂ ਸੰਪਰਦਾਵਾਂ ਦੀ ਆਮਦ ਕੇਵਲ ਸੂਫ਼ੀਵਾਦ ਦੇ ਦੁਨੀਆ ਭਰ ਵਿੱਚ ਫੈਲਣ ਦਾ ਹੀ ਕਾਰਨ ਨਹੀਂ ਬਣੀ, ਸਗੋਂ ਇਸਲਾਮ ਦੇ ਪਾਸਾਰ ਤੇ ਪ੍ਰਚਾਰ ਦੀ ਵੀ ਬੁਨਿਆਦ ਬਣੀ। ਇਸਲਾਮੀ ਇਤਿਹਾਸ ਗਵਾਹ ਹੈ ਕਿ ਮੁੱਢਲੇ ਮੁਸਲਮਾਨ ਫ਼ਕੀਰਾਂ ਅਤੇ ਸੂਫ਼ੀਆਂ ਵਿੱਚ ਕੋਈ ਭਿੰਨਤਾ ਨਹੀਂ ਸੀ। ਇਹ ਸਾਰੇ ਲੋਕ ਰਹੱਸਵਾਦੀ ਰੁੱਚੀਆਂ ਦੇ ਧਾਰਨੀ ਹੋਣ ਕਾਰਨ ਦੁਨਿਆਵੀ ਮਸਲਿਆਂ ਤੋਂ ਦੂਰ ਰਹਿੰਦੇ ਸਨ। ਆਪਣੀ ਆਤਮਿਕ ਪ੍ਰਗਤੀ ਲਈ ਸਾਧਨਾ ਵਿੱਚ ਰੁੱਝੇ ਹੋਏ ਇਹ ਸੂਫ਼਼ੀ ਆਮ ਲੋਕਾਂ ਲਈ ਵੀ ਪ੍ਰੇਰਨਾਂ-ਸਰੋਤ ਸਨ। ਇਹੀ ਕਾਰਨ ਸੀ ਕਿ ਸਮੇਂ-ਸਮੇਂ ਰਾਜਨੀਤਕ ਸ਼ਕਤੀਆਂ ਇਨ੍ਹਾਂ ਨੂੰ ਇਸਲਾਮ ਦੇ ਪ੍ਰਚਾਰਕ ਸਮਝ ਦੇ ਆਪਣਾ ਸਮਰੱਥਣ ਤੇ ਸਤਿਕਾਰ ਦਿੰਦੀਆਂ ਰਹੀਆਂ। ਇਹਨਾਂ ਮੁੱਢਲੇ ਸੂਫ਼ੀਆਂ ਨੇ ਅਕਸਰ ਧਾਰਮਿਕ ਯਾਤਰਾਵਾਂ ਦੌਰਾਨ ਹੀ ਪ੍ਰਚਾਰ ਕੀਤਾ। ਇਨ੍ਹਾਂ ਦੀ ਨਾ ਕੋਈ ਵੱਡੀ ਜੱਥੇਬੰਦੀ ਸੀ ਤੇ ਨਾ ਹੀ ਕੋਈ ਨਿਸ਼ਚਿਤ ਟਿਕਾਣਾ। ਮੁੱਢਲੇ ਸੂਫ਼ੀ ਇਸਲਾਮੀ ਤਸੱਵੁਫ਼ ਦੇ ਰੂਹਾਨੀ ਅਨੁਭਵ ਉਤੇ ਜ਼ੋਰ ਦਿੰਦੇ ਸਨ ਸਿਧਾਂਤਕ ਜਾਂ ਪ੍ਰ਼ਚਾਰਕ ਰੁਚੀ ਨਹੀਂ ਰੱਖਦੇ ਸਨ। ਉਹ ਮੁਰੀਦਾਂ ਨੂੰ ਕੇਵਲ ਆਤਮਕ ਰਸਤਾ ਦੱਸ ਸਕਦੇ ਸਨ। ਪਰ ਮਾਰਗ ਦਾ ਅਨੁਭਵ ਖੁਦ ਮੁਰੀਦ ਨੂੰ ਕਰਨਾ ਪੈਂਦਾ ਸੀ। ਬਗਦਾਦ ਨਿਵਾਸੀ ਇਮਾਮ-ਅਬ-ਹਮੀਦ ਮੁਹੰਮਦ-ਅਲ-ਗ਼ੱਜ਼ਾਲੀ (1059-1111 ਈ.) ਵਰਗੇ ਸੂਫ਼ੀ ਸਿਧਾਂਤਕਾਰਾਂ ਨੇ ਕੁਰਾਨੀ ਫਲਸਫੇ ਦੀ ਪੁਨਰ ਵਿਆਖਿਆ ਕਰਕੇ ਸਾਧਨਾ-ਮਾਰਗ ਵਿੱਚ ਮੁਰਸ਼ਿਦ ਦੀ ਸਿੱਖਿਆ ਤੇ ਕਿਰਪਾ ਦੀ ਲੋੜ ਤੇ ਮਹੱਤਵ ਸਮਝਾਇਆ। ਇਮਾਮ-ਅਬੂ-ਹਮੀ਼ਦ ਅਲ-ਗੱਜ਼ਾਲੀ ਦੇ ਜ਼ੋਰਦਾਰ ਪ੍ਰਚਾਰ ਤੇ ਸੂਫ਼ੀਆਂ ਵਿੱਚ ਖੁੱਲੇਆਮ ਪੀਰੀ-ਮੁਰੀਦੀ ਪਰੰਪਰਾ ਨੂੰ ਮਾਨਤਾ ਦਿੱਤੀ ਤੇ ਇਸ ਪਰੰਪਰਾ ਦੇ ਵਿਰੋਧ ਕਰ ਰਹੇ ਮੁੱਲਾਂ-ਮੁਲਾਣਿਆਂ ਤੇ ਸ਼ਾਸਕਾ ਨੂੰ ਚੁੱਪ ਹੋਣਾ ਪਿਆ। ਗਿਆਰ੍ਹਵੀਂ ਸਦੀ ਇਸਲਾਮ ਤੇ ਸੂਫ਼ੀਵਾਦ ਦੇ ਇਤਿਹਾਸ ਨੂੰ ਨਵਾਂ ਮੋੜ ਦੇਣ ਵਾਲੀ ਸਦੀ ਸਵੀਕਾਰ ਕੀਤੀ ਜਾਂਦੀ ਹੈ। ਇਸ ਤੋਂ ਬਾਅਦ 1173 ਈ.