ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਅੰਨਾ ਮਨੀ (23 ਅਗਸਤ 1918 - 16 ਅਗਸਤ 2001) ਇੱਕ ਭਾਰਤੀ ਭੌਤਿਕ ਵਿਗਿਆਨੀ ਅਤੇ ਮੌਸਮ ਵਿਗਿਆਨੀ ਸੀ। ਇਹ ਭਾਰਤੀ ਮੌਸਮ ਵਿਗਿਆਨ ਵਿਭਾਗ ਦੀ ਡਿਪਟੀ ਡਾਇਰੈਕਟਰ ਜਨਰਲ ਰਹੀ ਹਨ। ਇਹਨਾਂ ਨੇ ਮੌਸਮ ਜਾਣਕਾਰੀ ਨਾਲ ਸਬੰਧਿਤ ਯੰਤਰਾਂ ਦੇ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ। ਇਹਨਾਂ ਨੇ ਸੂਰਜੀ ਕਿਰਨਾਂ, ਓਜੋਨ ਅਤੇ ਹਵਾ ਊਰਜਾ ਦੇ ਬਾਰੇ ਖੋਜ ਕੰਮ ਕਿੱਤੇ ਅਤੇ ਕਈ ਵਿਗਿਆਨਿਕ ਖੋਜ ਪੱਤਰ ਲਿਖੇ।
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਸਿੱਖੀ (ਇਹ ਸ਼ਬਦ ਇਸ ਤਰ੍ਹਾਂ ਵੀ ਲਿਖਿਆ ਜਾਂਦਾ ਹੈ: ਸਿਖੀ, ਸਿੱਖ ਦਾ ਮਤਲਬ, "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ, ਜਿਸ ਦਾ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਆਗਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫ਼ਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮੁਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜਿਉਣਾ। ਦੁਨੀਆ ਦੇ ਸਭ ਤੋਂ ਪੁਰਾਣੇ ਸਨਾਤਨ ਧਰਮ ਤੋਂ ਆਪਣੀ ਅਲੱਗ ਪਹਿਚਾਣ ਬਣਾਕੇ ਸਿੱਖ ਪੰਥ ਨੂੰ ਮੰਨਣ ਵਾਲਿਆਂ ਦੀ ਗਿਣਤੀ ਕੁੱਲ ਦੁਨੀਆ ਵਿੱਚ ਲਗਭਗ 3 ਕਰੋੜ ਹੈ, ਜੋ ਕਿ ਸਾਰੀ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਪੰਥ ਹੈ।ਸਿੱਖੀ ਦਾ ਰੂਹਾਨੀ ਅਤੇ ਕੌਮੀ ਆਧਾਰ ਸਿੱਖਾਂ ਦੇ ਦਸ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਕਿ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਪੰਥ ਦੇ ਫ਼ਲਸਫ਼ੇ ਨੂੰ ਗੁਰਮਤ ਕਿਹਾ ਜਾਂਦਾ ਹੈ, ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ ਹੈ ਅਤੇ ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰੂ ਨਾਨਕ ਦੇਵ ਜੀ ਨੇ ਜੋਤਿ-ਜੋਤਿ ਸਮਾਉਣ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਮੁਆਸ਼ਰੇ ਨੂੰ ਰਹਿਨੁਮਾਈ ਦੇਣ ਦਾ ਕੰਮ ਸੌਂਪਿਆ। ਇਹ ਰਿਵਾਜ਼ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਿਹਾ, ਜਿਹਨਾਂ ਨੇ 1699 ਈਸਵੀ ਵਿੱਚ ਵਿਸਾਖੀ ਵਾਲੇ ਦਿਨ ਖ਼ਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਕੇਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਤੇ ਜਿਨ੍ਹਾਂ ਤੋਂ ਬਾਅਦ ਵਿੱਚ ਗੁਰੂ ਸਾਹਿਬ ਨੇ ਅਰਜ਼ ਕਰ ਖ਼ੁਦ ਅੰਮ੍ਰਿਤ ਛਕਿਆ। ਗੁਰ ਗੋਬਿੰਦ ਸਿੰਘ ਜੀ ਨੇ ਜੋਤੀ-ਜੋਤਿ ਸਮਾਉਣ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰੂ ਤਖ਼ਤ ਸੌਂਪਕੇ ਦੇਹਧਾਰੀ ਗੁਰੂ ਦੇ ਰਿਵਾਜ਼ ਨੂੰ ਖ਼ਤਮ ਕੀਤਾ।
ਕੁਲਵੰਤ ਸਿੰਘ ਵਿਰਕ (20 ਮਈ 1921 – 24 ਦਸੰਬਰ 1987) ਇੱਕ ਪੰਜਾਬੀ ਕਹਾਣੀਕਾਰ ਸੀ। ਉਸ ਨੇ ਮੁੱਖ ਤੌਰ 'ਤੇ ਪੰਜਾਬੀ ਵਿੱਚ ਅਤੇ ਅੰਗਰੇਜ਼ੀ ਵਿੱਚ ਵੀ ਵੱਡੇ ਪੈਮਾਨੇ ਉੱਤੇ ਲਿਖਿਆ। ਵਿਰਕ ਨੂੰ 1968 ਵਿੱਚ ਕਹਾਣੀ ਸੰਗ੍ਰਹਿ ਨਵੇਂ ਲੋਕ ਲਈ ਸਾਹਿਤ ਅਕਾਦਮੀ ਇਨਾਮ ਨਾਲ ਸਨਮਾਨਿਤ ਕੀਤਾ ਗਿਆ।ਉਸ ਦੀਆਂ ਕਹਾਣੀਆਂ ਦਾ ਰੂਸੀ ਅਤੇ ਜਾਪਾਨੀ ਸਹਿਤ ਕਈ ਹੋਰ ਭਾਸ਼ਾਵਾਂ ਵਿੱਚ ਅਨੁਵਾਦ ਕੀਤਾ ਗਿਆ। ਲਿਉ ਟਾਲਸਟਾਏ ਦੀ ਪੋਤੀ ਨਤਾਸ਼ਾ ਟਾਲਸਟਾਏ ਨੇ ਰੂਸੀ ਵਿੱਚ ਅਤੇ ਓਸਾਕਾ ਯੂਨੀਵਰਸਿਟੀ ਵਿੱਚ ਭਾਰਤੀ ਭਾਸ਼ਾਵਾਂ ਦੇ ਪ੍ਰੋਫੈਸਰ ਡਾ.
ਪੰਜਾਬੀ ਭਾਸ਼ਾ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖਾਂ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਗੁਰੂ ਨਾਨਕ ਦੇਵ ਜੀ (15 ਅਪ੍ਰੈਲ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ। 1. ਗੁਰੂ ਨਾਨਕ ਸਾਹਿਬ ਦੇ ਜਨਮ ਅਤੇ ਜੋਤੀ-ਜੋਤ ਸਮਾੳਣ ਬਾਰੇ ਤਾਰੀਖ਼ਾਂ ਵਿਚ ਮਤਭੇਦ ਹੈ। ਸੁਖਬਾਸੀ ਰਾਮ ਬੇਦੀ, ਗਣੇਸ਼ਾ ਸਿੰਘ ਬੇਦੀ, ਡਾ. ਤਰਲੋਚਨ ਸਿੰਘ, ਡਾ ਹਰਜਿੰਦਰ ਸਿੰਘ ਦਿਲਗੀਰ ਵਰਗੇ ਇਤਿਹਾਸਕਾਰ ਉਨ੍ਹਾਂ ਦਾ ਜਨਮ 20 ਅਕਤੂਬਰ 1469 ਅਤੇ ਜੋਤੀ ਜੋਤ ਸਮਾਉਣਾ 7 ਸਤੰਬਰ 1539 ਦਾ ਮੰਨਦੇ ਹਨ (Sikh History in 10 Volume, vol 1) 2.
ਪਰੀ ਕਥਾ (ਅੰਗਰੇਜ਼ੀ:fairy tale; ਉੱਚਾਰਨ/ˈfeəriˌteɪl/) ਇੱਕ ਨਿੱਕੀ ਕਹਾਣੀ ਹੁੰਦੀ ਹੈ ਜਿਸ ਵਿੱਚ ਲੋਕਕਥਾਈ ਬਾਤਾਂ ਵਾਲੇ ਫੈਂਟਸੀ ਪਾਤਰ ਹੁੰਦੇ ਹਨ, ਜਿਵੇਂ ਪਰੀਆਂ, ਭੂਤ, ਰਾਖਸ, ਜਾਦੂਗਰ, ਦਿਓ ਅਤੇ ਗਿਠਮੁਠੀਏ, ਅਤੇ ਆਮ ਤੌਰ 'ਤੇ ਇਸ ਵਿੱਚ ਜਾਦੂ ਟੂਣਾ ਸ਼ਾਮਲ ਹੁੰਦਾ ਹੈ। ਪਰ ਇਹ ਦੰਤ ਕਥਾ, (ਜਿਸ ਵਿੱਚ ਬਿਆਨ ਨੂੰ ਸੱਚ ਵਜੋਂ ਪੇਸ਼ ਕੀਤਾ ਗਿਆ ਹੁੰਦਾ ਹੈ) ਨੀਤੀ ਕਥਾ ਅਤੇ ਜਨੌਰ ਕਹਾਣੀ ਤੋਂ ਵੱਖਰਾ ਬਿਰਤਾਂਤ ਰੂਪ ਹੈ। ਇਸ ਵਿੱਚ ਵਿਸਮਕ ਘਟਨਾਵਾਂ ਦੀ ਭਰਮਾਰ ਹੁੰਦੀ ਹੈ ਅਤੇ ਆਮ ਤੌਰ 'ਤੇ ਇੱਕ ਲੰਬੇ ਕਾਲ ਦਾ ਵਰਣਨ ਹੁੰਦਾ ਹੈ। ਪਰੀ ਕਥਾਵਾਂ ਆਮ ਤੌਰ ਉੱਤੇ ਛੋਟੇ ਬੱਚਿਆਂ ਨੂੰ ਆਕਰਸ਼ਤ ਕਰਦੀਆਂ ਹਨ ਕਿਉਂਕਿ ਇਨ੍ਹਾਂ ਨੂੰ ਸਮਝਣਾ ਆਸਾਨ ਹੁੰਦਾ ਹੈ ਅਤੇ ਇਨ੍ਹਾਂ ਵਿਚਲੇ ਪਾਤਰ ਉਹਨਾਂ ਨੂੰ ਧੂਹ ਪਾਉਣ ਵਾਲੇ ਹੁੰਦੇ ਹਨ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਪ੍ਰਗਟ ਤੇ ਸਦੀਵੀ ਕਾਲ ਲਿਯੀ ਗੁਰੂ ਹਨ । ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ ਅਕਤੂਬਰ 1708 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।1928 ਵਿੱਚ ਭਗਤ ਸਿੰਘ ਤੇ ਉਸਦੇ ਸਾਥੀ ਸ਼ਿਵਰਾਮ ਰਾਜਗੁਰੂ ਨੇ 21 ਸਾਲਾ ਬਰਤਾਨਵੀ ਪੁਲਿਸ ਅਫ਼ਸਰ ਜੌਨ ਸਾਂਡਰਸ ਦਾ ਲਾਹੌਰ ਵਿਖੇ ਗੋਲੀ ਮਾਰਕੇ ਕਤਲ ਕੀਤਾ ਜਦਕਿ ਉਹਨਾਂ ਦਾ ਮਕਸਦ ਜੇਮਜ਼ ਸਕੌਟ ਨਾਂ ਦੇ ਸੀਨੀਅਰ ਪੁਲਿਸ ਸੁਪਰਿਨਟੈਂਡੈਂਟ ਦਾ ਕਤਲ ਕਰਨਾ ਸੀ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਆਧੁਨਿਕ ਪੰਜਾਬੀ ਕਹਾਣੀ ਪੰਜਾਬੀ ਸਾਹਿਤ ਦੀ ਇੱਕ ਰੂਪਗਤ ਵਿਧਾ ਹੈ। ਇਹ ਪੰਜਾਬੀ ਗਲਪ ਵਿੱਚ ਨਾਵਲ ਤੋਂ ਬਾਅਦ ਦੂਜੇ ਸਥਾਨ ਤੇ ਹੈ। ਆਧੁਨਿਕ ਕਹਾਣੀ ਵਿੱਚ ਆਮ ਮਨੁੱਖ ਦੇ ਮਾਨਵੀ ਸੰਦਰਭ ਨੂੰ ਚਿਤਰਿਆ ਗਿਆ ਹੈ। ਆਧੁਨਿਕ ਕਹਾਣੀ ਦੀ ਪੇਸ਼ਕਾਰੀ ਵਿੱਚ ਸੰਕੇਤਕ ਅਤੇ ਪ੍ਰਤੀਕਾਤਮਕ ਵਿਧੀ ਆਪਣਾਉਂਦੀ ਹੈ। ਸੰਕੇਤਾਂ ਅਤੇ ਪ੍ਰਤੀਕਾਂ ਦੀ ਵਰਤੋਂ ਆਧੁਨਿਕ ਪੰਜਾਬੀ ਕਹਾਣੀ ਸੁਚੇਤ ਪਾਠਕ ਦੀ ਮੰਗ ਕਰਦੀ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਗੁਰਦਿਆਲ ਸਿੰਘ (10 ਜਨਵਰੀ 1933 - 16 ਅਗਸਤ 2016) ਪੰਜਾਬੀ ਨਾਵਲਕਾਰ, ਕਹਾਣੀਕਾਰ ਅਤੇ ਅਨੁਵਾਦਕ ਸੀ। ਪਿਤਾ ਜਗਤ ਸਿੰਘ ਦੇ ਘਰ ਮਾਤਾ ਨਿਹਾਲ ਕੌਰ ਦੀ ਕੁੱਖੋਂ 10 ਜਨਵਰੀ 1933 ਨੂੰ ਪੈਦਾ ਹੋਏ ਗੁਰਦਿਆਲ ਸਿੰਘ ਨੇ ਬਚਪਨ ਵਿਚ ਸਕੂਲ ਦੀ ਪੜ੍ਹਾਈ ਵਿਚਾਲੇ ਛੱਡਕੇ ਸੱਤ ਸਾਲ ਇਕ ਕਾਮੇ ਦੇ ਰੂਪ ਵਿਚ ਮੁਸ਼ੱਕਤ ਭਰੀ ਜ਼ਿੰਦਗੀ ਹੰਢਾਈ। ਬਾਅਦ ਵਿੱਚ ਪੜ੍ਹਨ ਕਰਕੇ ਉਹ ਪ੍ਰਾਇਮਰੀ ਸਕੂਲ ਅਧਿਆਪਕ ਬਣ ਗਿਆ। 7 ਸਾਲ ਪੰਜਾਬੀ ਅਧਿਆਪਕ ਦੀ ਸੇਵਾ ਉਪਰੰਤ 1971 ਵਿਚ ਉਹ ਕਾਲਜ ਵਿਚ ਪੰਜਾਬੀ ਲੈਕਚਰਾਰ ਲੱਗ ਗਿਆ ਅਤੇ ਪੰਜਾਬੀ ਯੂਨੀਵਰਸਿਟੀ ਦੇ ਰਿਜਨਲ ਸੈਂਟਰ ਬਠਿੰਡਾ ਦੇ ਮੁਖੀ ਵਜੋਂ ਉਹ ਸੇਵਾ ਮੁਕਤ ਹੋਇਆ।
ਇੱਕ ਭਾਈਵਾਲੀ ਜਾਂ ਸਾਂਝੇਦਾਰੀ ਇੱਕ ਵਿਵਸਥਾ ਹੈ ਜਿੱਥੇ ਪਾਰਟਨਰਸ ਵਜੋਂ ਜਾਣੀਆਂ ਜਾਂਦੀਆਂ ਪਾਰਟੀਆਂ, ਆਪਸੀ ਹਿੱਤਾਂ ਨੂੰ ਅੱਗੇ ਵਧਾਉਣ ਲਈ ਸਹਿਮਤ ਹਨ। ਕਿਸੇ ਸਾਂਝੇਦਾਰੀ ਵਿਚਲੇ ਸਹਿਭਾਗੀ ਵਿਅਕਤੀ, ਕਾਰੋਬਾਰ, ਵਿਆਜ-ਆਧਾਰਤ ਸੰਸਥਾਵਾਂ, ਸਕੂਲਾਂ, ਸਰਕਾਰਾਂ ਜਾਂ ਇਹਨਾਂ ਦਾ ਸੁਮੇਲ ਵੀ ਹੋ ਸਕਦਾ ਹੈ। ਸੰਗਠਨ ਆਪਣੇ ਮਿਸ਼ਨ ਨੂੰ ਪੂਰਾ ਕਰਨ ਅਤੇ ਆਪਣੀ ਪਹੁੰਚ ਵਧਾਉਣ ਦੀ ਸੰਭਾਵਨਾ ਵਧਾਉਣ ਲਈ ਸਹਿਭਾਗੀ ਹੋ ਸਕਦੇ ਹਨ। ਇੱਕ ਭਾਈਵਾਲੀ ਦੀ ਇਕਜੁੱਟ ਜਾਰੀ ਰੱਖੀ ਜਾ ਸਕਦੀ ਹੈ ਜਾਂ ਸਿਰਫ ਇਕਰਾਰਨਾਮੇ ਦੁਆਰਾ ਚਲਾਈ ਜਾ ਸਕਦੀ ਹੈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਇੱਕ ਸਿੱਖ ਮਹਾਰਾਜਾ ਸੀ ਜਿੰਨਾ ਨੂੰ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਗੁਰਮੁਖੀ (ਪੰਜਾਬੀ: گُرمُکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਬਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।ਅੰਮ੍ਰਿਤਾ ਪ੍ਰੀਤਮ ਦੀ ਸਭ ਤੋਂ ਮਸ਼ਹੂਰ ਕਵਿਤਾ ਅੱਜ ਆਖਾਂ ਵਾਰਿਸ ਸ਼ਾਹ ਨੂੰ ਹੈ ਜਿਸ ਵਿੱਚ ਉਹ ਹਿੰਦੁਸਤਾਨ ਦੀ ਵੰਡ ਤੋਂ ਬਾਅਦ ਹੋਏ ਕਤਲੇਆਮ ਪ੍ਰਤੀ ਆਪਣਾ ਰੋਸ ਦਿਖਾਉਂਦੇ ਹੋਏ ਵਾਰਿਸ ਸ਼ਾਹ ਨੂੰ ਵਾਪਸ ਆਉਣ ਦੀ ਦੁਹਾਈ ਪਾਉਂਦੀ ਹੈ। ਇੱਕ ਨਾਵਲਕਾਰ ਦੇ ਤੌਰ ਉੱਤੇ ਪਿੰਜਰ (1950) ਉਸਦਾ ਸਭ ਤੋਂ ਮਸ਼ਹੂਰ ਨਾਵਲ ਹੈ ਜਿਸ ਉੱਤੇ ਬਾਅਦ ਵਿੱਚ ਇੱਕ ਅਵਾਰਡ ਜੇਤੂ ਫ਼ਿਲਮ ਪਿੰਜਰ (2003) ਵੀ ਬਣੀ।1947 ਵਿੱਚ ਭਾਰਤ ਤੇ ਪਾਕਿਸਤਾਨ ਦੀ ਵੰਡ ਪਿੱਛੋਂ ਇਹ ਲਿਹੌਰ ਤੋਂ ਹਿੰਦੁਸਤਾਨ ਆ ਗਈ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸੀ, ਜਿਸ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਸ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਉਸ ਨੂੰ ਭਾਈ ਜੀ ਆਖਿਆ ਜਾਣ ਲੱਗਾ। ਉਸ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਐਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇੱਕ ਦਿਨ ਵਿੱਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿੱਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿੱਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿੱਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿੱਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ 'ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਉਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਸੀ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ 'ਤੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।ਉਹ 1967 ਵਿੱਚ ਸਾਹਿਤ ਅਕਾਦਮੀ (ਭਾਰਤ ਦੀ ਨੈਸ਼ਨਲ ਅਕੈਡਮੀ ਆਫ਼ ਲੈਟਰਜ਼) ਦੁਆਰਾ ਦਿੱਤੇ ਗਏ ਸਾਹਿਤ ਅਕਾਦਮੀ ਪੁਰਸਕਾਰ ਦਾ ਸਭ ਤੋਂ ਘੱਟ ਉਮਰ ਦਾ ਪ੍ਰਾਪਤ ਕਰਤਾ ਬਣ ਗਿਆ, ਜੋ ਕਿ ਪੂਰਨ ਭਗਤ, 'ਲੂਣਾ(1965) ਦੀ ਪ੍ਰਾਚੀਨ ਕਥਾ 'ਤੇ ਆਧਾਰਿਤ ਉਸ ਦੇ ਮਹਾਂਕਾਵਿ ਨਾਟਕ ਲਈ ਮਿਲਿਆ ਸੀ । ਆਧੁਨਿਕ ਪੰਜਾਬੀ ਸਾਹਿਤ ਵਿੱਚ ਇੱਕ ਮਹਾਨ ਰਚਨਾ ਅਤੇ ਜਿਸਨੇ ਆਧੁਨਿਕ ਪੰਜਾਬੀ ਕਿੱਸੇ ਦੀ ਇੱਕ ਨਵੀਂ ਵਿਧਾ ਵੀ ਬਣਾਈ ਹੈ। ਅੱਜ, ਉਸ ਦੀ ਸ਼ਾਇਰੀ ਮੋਹਨ ਸਿੰਘ (ਕਵਿਤਾ) ਅਤੇ ਅੰਮ੍ਰਿਤਾ ਪ੍ਰੀਤਮ ਵਰਗੇ ਆਧੁਨਿਕ ਪੰਜਾਬੀ ਕਵਿਤਾ ਦੇ ਦਿੱਗਜਾਂ,ਦੇ ਨਾਲ ਬਰਾਬਰੀ 'ਤੇ ਖੜ੍ਹੀ ਹੈ, ਜੋ ਸਾਰੇ ਭਾਰਤ-ਪਾਕਿਸਤਾਨ ਸਰਹੱਦ ਦੇ ਦੋਵੇਂ ਪਾਸੇ ਪ੍ਰਸਿੱਧ ਹਨ।
ਬੁਗਚੂ (ਪੰਜਾਬੀ: ਬੁਘਚੂ), ਬੁਘਚੂ, ਬੁਗਦੂ ਜਾਂ ਬੁਘਦੂ ਮੂਲ ਰੂਪ ਚ ਪੰਜਾਬ ਖੇਤਰ ਦਾ ਇੱਕ ਰਵਾਇਤੀ ਸੰਗੀਤ ਸਾਜ਼ ਹੈ। ਇਹ ਸਾਜ਼ ਵੱਖ-ਵੱਖ ਸੱਭਿਆਚਾਰਕ ਗਤੀਵਿਧੀਆਂ ਜਿਵੇਂ ਲੋਕ ਸੰਗੀਤ ਅਤੇ ਲੋਕ ਨਾਚ ਭੰਗੜਾ, ਮਲਵਈ ਗਿੱਧਾ ਆਦਿ ਚ ਵਰਤਿਆ ਜਾਂਦਾ ਹੈ। ਇਹ ਲੱਕੜ ਤੋਂ ਬਣਿਆ ਇੱਕ ਸਧਾਰਨ ਪਰ ਵਿਲੱਖਣ ਯੰਤਰ ਹੈ। ਇਸ ਦੀ ਸ਼ਕਲ ਇੱਕ ਭਾਰਤੀ ਸੰਗੀਤ ਸਾਜ਼ ਡਮਰੂ ਵਰਗੀ ਹੁੰਦੀ ਹੈ। ਇਸਦੀ ਆਵਾਜ਼ ਵੀ ਇਸ ਦੇ ਨਾਮ ਵਾਂਗ ਹੀ ਨਿਕਲਦੀ ਹੈ "ਬੁਗਚੂ" ।
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ. ਦੀ ਆਮਦ ਨਾਲ ਨਾਟ ਲਿਖਤ ਤੇ ਵਿਆਪਕ ਪ੍ਰਭਾਵ ਪਿਆ ਹੈ। ਇਸ ਨਾਲ ਨਾਟਕ ਆਪਣੇ ਪਰੰਪਰਿਕ ਰੂਪ ਬਦਲ ਕੇ ਨਵੇਂ ਰੂਪ ਅਖ਼ਤਿਆਰ ਕਰ ਰਿਹਾ ਹੈ। ਪਹਿਲਾਂ ਕੇਵਲ ਪੂਰੇ ਨਾਟਕ ਅਤੇ ਇਕਾਂਗੀ ਹੀ ਰਚੇ ਤੇ ਖੇਡੇ ਜਾਂਦੇ ਸਨ ਪਰੰਤੂ ਹੁਣ ਰੰਗ-ਮੰਚ ਵਿੱਚ ਰੋਸ਼ਨੀਆਂ ਦੀ ਵਰਤੋਂ ਅਤੇ ਪਿੱਠ- ਵਰਤੀ ਅਵਾਜ਼ਾਂ ਵਰਗੇ ਸਾਧਨਾਂ ਦੀ ਆਮਦ ਨਾਲ ਮੰਚ ਪੱਖ ਵੀ ਬਦਲ ਗਿਆ ਹੈ। ਨਤੀਜੇ ਵਜੋਂ ਕਾਵਿ- ਨਾਟਕ, ਲਘੂ-ਨਾਟਕ, ਨੁਕੜ-ਨਾਟਕ, ਬਾਲ- ਨਾਟਕ, ਸੰਗੀਤ- ਨਾਟਕ, ਨ੍ਰਿਤ-ਨਾਟਕ, ਕੋਰਿਓਗਰਾਫ਼ੀ, ਇੱਕ ਪਾਤਰੀ ਨਾਟਕ ਅਤੇ ਅਬੋਲ ਨਾਟਕ (Mime) ਆਦਿ ਨਾਟਕੀ ਸਰੂਪ ਉੱਘੜ ਕੇ ਸਾਮ੍ਹਣੇ ਆਏ ਹਨ। ਵਿਸ਼ਵ ਨਾਟ- ਸ਼ੈਲੀਆਂ ਨੇ ਇਹਨਾਂ ਤੇ ਵਿਆਪਕ ਪ੍ਰਭਾਵ ਵੀ ਪਾਇਆ ਹੈ। ਵਿਸ਼ਵੀਕਰਨ ਅਤੇ ਕੰਪਿਊਟਰੀਕਰਨ ਕਾਰਨ ਵੀ ਨਾਟਕ ਦੀ ਵਿਧਾ ਵਿੱਚ ਇਨਕਲਾਬੀ ਪਰਿਵਰਤਨ ਆਇਆ ਹੈ। ਇਸ ਸਾਰੀ ਰੱਦੋ-ਬਦਲ ਨੇ ਵਿਚਾਰ, ਪ੍ਰਕਾਰ ਅਤੇ ਸੰਚਾਰ ਦੀ ਦ੍ਰਿਸ਼ਟੀ ਤੋਂ ਨਾਟਕ ਦੇ ਨਵੇਂ ਪ੍ਰਤਿਮਾਨ ਸਿਰਜੇ ਹਨ। ਨਾਟਕ ਦੇ ਲੱਛਣ:- 1. ਨਾਟਕ ਨਿਰਾ ਦ੍ਰਿਸ਼ ਨਹੀਂ 2.
ਭਾਰਤ ਦੱਖਣੀ ਏਸ਼ੀਆ ਦਾ ਇੱਕ ਦੇਸ਼ ਹੈ। ਇਹ ਖੇਤਰਫਲ ਦੇ ਹਿਸਾਬ ਨਾਲ ਦੁਨੀਆਂ ਦਾ ਸੱਤਵਾਂ ਅਤੇ ਆਬਾਦੀ ਦੇ ਹਿਸਾਬ ਨਾਲ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੁਨੀਆਂ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਇਹ ਦੱਖਣ ਵਿੱਚ ਹਿੰਦ ਮਹਾਂਸਾਗਰ, ਦੱਖਣ-ਪੱਛਮ ਵਿੱਚ ਅਰਬ ਸਾਗਰ ਅਤੇ ਦੱਖਣ-ਪੂਰਬ ਵਿੱਚ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ ਹੈ। ਭਾਰਤ ਪੱਛਮ ਵੱਲ ਪਾਕਿਸਤਾਨ ਅਤੇ ਅਫ਼ਗ਼ਾਨਿਸਤਾਨ, ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ, ਪੂਰਬ ਵੱਲ ਬਰਮਾ ਅਤੇ ਬੰਗਲਾਦੇਸ਼ ਆਦਿ ਦੇਸ਼ਾਂ ਨਾਲ ਜ਼ਮੀਨੀ ਸਰਹੱਦ ਸਾਂਝੀ ਕਰਦਾ ਹੈ ਅਤੇ ਦੱਖਣ ਵੱਲ ਮਾਲਦੀਵ ਅਤੇ ਸ੍ਰੀ ਲੰਕਾ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦਾ ਹੈ। ਭਾਰਤ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਬਰਮਾ, ਥਾਈਲੈਂਡ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦੇ ਹਨ।
ਸਿੱਖੀ ਵਿੱਚ, ਪੰਜ ਕਕਾਰ ਉਹ ਪੰਜ ਚਿੰਨ੍ਹ ਹਨ ਜਿਹਨਾਂ ਨੂੰ ਹਰ ਵਖਤ ਪਹਿਨਣ ਦਾ ਹੁਕਮ ਗੁਰੂ ਗੋਬਿੰਦ ਸਿੰਘ ਵਲੋਂ ਸੰਨ 1699 ਈ ਨੂੰ ਖ਼ਾਲਸਈ ਸਿੱਖਾਂ ਲਈ ਹੋਇਆ। ਉਹ ਹਨ: ਕੇਸ, ਦਸਤਾਰ ਜਾਂ ਕਪੜੇ ਨਾਲ ਢੱਕੇ ਨਾ-ਕੱਟੇ ਵਾਲ; ਕੰਘਾ, ਕੇਸਾਂ ਦੀ ਸਫਾਈ ਸੰਭਾਲ ਵਾਸਤੇ ਛੋਟਾ ਲੱਕੜ ਦਾ ਬਰੀਕ ਦੰਦਿਆਂ ਵਾਲਾ ਸੰਦ; ਕੜਾ, ਵੀਣੀ ਦੇ ਦੁਆਲੇ ਪਉਣ ਵਾਲਾ ਲੋਹੇ ਜਾਂ ਇਸਪਾਤ ਦਾ ਬਣਿਆ ਕੰਗਣ; ਕਛਹਿਰਾ, ਦੋ ਮੋਰੀਆਂ ਵਾਲਾ ਕਛਾ; ਕਿਰਪਾਨ, ਲੋਹੇ ਜਾਂ ਇਸਪਾਤ ਦੀ ਬਣੀ ਤਲਵਾਰ।
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਸਿੱਖਿਆ ਸਿੱਖਣ ਦੀ ਸਹੂਲਤ ਜਾਂ ਗਿਆਨ, ਹੁਨਰ, ਕਦਰਾਂ ਕੀਮਤਾਂ, ਨੈਤਿਕਤਾ, ਵਿਸ਼ਵਾਸਾਂ ਅਤੇ ਆਦਤਾਂ ਦੀ ਪ੍ਰਾਪਤੀ ਦੀ ਪ੍ਰਕਿਰਿਆ ਹੈ। ਵਿੱਦਿਅਕ ਢੰਗਾਂ ਵਿੱਚ ਸਿੱਖਿਆ, ਸਿਖਲਾਈ, ਕਹਾਣੀ ਸੁਣਾਉਣਾ, ਵਿਚਾਰ ਵਟਾਂਦਰੇ ਅਤੇ ਨਿਰਦੇਸ਼ਤ ਖੋਜ ਸ਼ਾਮਲ ਹਨ। ਸਿੱਖਿਆ ਅਕਸਰ ਸਿਖਿਅਕਾਂ ਦੀ ਰਹਿਨੁਮਾਈ ਅਧੀਨ ਹੁੰਦੀ ਹੈ, ਹਾਲਾਂਕਿ ਸਿਖਿਆਰਥੀ ਆਪਣੇ ਆਪ ਨੂੰ ਸਿੱਖਿਅਤ ਵੀ ਕਰ ਸਕਦੇ ਹਨ। ਸਿੱਖਿਆ ਨੂੰ ਰਸਮੀ ਜਾਂ ਗੈਰ-ਰਸਮੀ ਸ਼੍ਰੇਣੀਆਂ ਵਿੱਚ ਲਿਆ ਜਾ ਸਕਦਾ ਹੈ। ਕਿਸੇ ਵੀ ਅਨੁਭਵ ਨੂੰ, ਜਿਸਦਾ ਸੋਚਣ, ਮਹਿਸੂਸ ਕਰਨ ਜਾਂ ਕੰਮ ਕਰਨ ਦੇ ਢੰਗ ਤਰੀਕੇ ਵਿੱਚ ਬਦਲਾਅ ਆਵੇ,ਉਸ ਅਨੁਭਵ ਨੂੰ ਸਿੱਖਿਆ ਮੰਨਿਆ ਜਾ ਸਕਦਾ ਹੈ। ਸਿੱਖਿਆ ਦੀ ਕਾਰਜਪ੍ਰਣਾਲੀ ਨੂੰ ਸਿੱਖਿਆ ਸ਼ਾਸਤਰ (ਪੈਡਾਗੋਜੀ) ਕਿਹਾ ਜਾਂਦਾ ਹੈ।ਸਿੱਖਿਆ ਨੂੰ ਆਮ ਤੌਰ ਤੇ ਪ੍ਰੀ ਪ੍ਰਾਇਮਰੀ ਸਕੂਲ ਜਾਂ ਕਿੰਡਰਗਾਰਟਨ, ਪ੍ਰਾਇਮਰੀ ਸਕੂਲ, ਸੈਕੰਡਰੀ ਸਕੂਲ ਅਤੇ ਫਿਰ ਕਾਲਜ, ਯੂਨੀਵਰਸਿਟੀ, ਜਾਂ ਅਪ੍ਰੈਂਟਿਸਸ਼ਿਪ ਦੇ ਪੜਾਵਾਂ ਵਿੱਚ ਵੰਡਿਆ ਜਾਂਦਾ ਹੈ।
ਪੰਜਾਬੀ ਸਾਹਿਤ ਵਿੱਚ ਕਿੱਸਿਆਂ ਦਾ ਇੱਕ ਵਿਸ਼ੇਸ਼ ਸਥਾਨ ਹੈ।ਵੱਖ-ਵੱਖ ਕਵੀਆਂ ਵੱਲੋਂ ਲਗਭਗ ਹਰ ਕਾਲ ਵਿੱਚ ਲਿਖੀਆਂ ਅਨੇਕਾਂ ਪ੍ਰੇਮ ਕਥਾਵਾਂ ਸਾਨੂੰ ਕਿੱਸਾ ਰੂਪ ਵਿੱਚ ਮਿਲਦੀਆਂ ਹਨ। ਕਹਾਣੀਆਂ ਸੁਣਾਉਣ ਦਾ ਰਿਵਾਜ਼ ਬਹੁਤ ਪੁਰਾਣਾ ਹੈ। ਇਹਨਾਂ ਕਹਾਣੀਆਂ ਨੂੰ ਸਾਹਿਤ ਵਿੱਚ ਲਿਆਉਣ ਲਈ ਕਵਿਤਾ ਨੂੰ ਮਾਧਿਅਮ ਬਣਾਇਆ ਗਿਆ ਸੀ ਅਤੇ ਇਹਨਾਂ ਕਵਿਤਾਵਾਂ ਵਿੱਚ ਲਿਖੀਆਂ ਗਈਆਂ ਕਹਾਣੀਆਂ ਨੂੰ ਹੀ ਕਿੱਸਾ ਕਿਹਾ ਜਾਣ ਲੱਗਾ। ਪੰਜਾਬੀ ਵਿੱਚ ਹੀਰ ਰਾਂਝਾ, ਸੱਸੀ ਪੁਨੂੰ, ਸੋਹਣੀ-ਮਹਿਵਾਲ, ਮਿਰਜ਼ਾਂ ਸਾਹਿਬਾ ਆਦਿ ਕਿੱਸੇ ਮਿਲਦੇ ਹਨ। ਜਿਹੜੇ ਅੱਜ ਵੀ ਪੰਜਾਬ ਦੇ ਲੋਕਾਂ ਦੀਆਂ ਜ਼ੁਬਾਨਾ ਉੱਪਰ ਚੜੇ ਹੋਏ ਹਨ। ਇਹਨਾਂ ਕਿੱਸਿਆਂ ਦੀਆਂ ਜੜ੍ਹਾ ਪੂਰੇ ਪੰਜਾਬ ਵਿੱਚ ਬਹੁਤ ਡੂੰਘੀਆਂ ਹਨ।
ਸਿੰਧੂ ਘਾਟੀ ਸਭਿਅਤਾ (3300–1300 ਈ. ਪੂ.; ਪ੍ਰੋਢ ਕਾਲ 2600–1900 ਈ. ਪੂ.) ਸੰਸਾਰ ਦੀਆਂ ਪ੍ਰਾਚੀਨ ਨਦੀ ਘਾਟੀ ਸਭਿਅਤਾਵਾਂ ਵਿੱਚੋਂ ਇੱਕ ਪ੍ਰਮੁੱਖ ਸਭਿਅਤਾ ਸੀ। ਇਹ ਹੜੱਪਾ ਸਭਿਅਤਾ ਦੇ ਨਾਮ ਨਾਲ ਵੀ ਜਾਣੀ ਜਾਂਦੀ ਹੈ ਕਿਉਂਜੋ ਇਸ ਦੇ ਵਜੂਦ ਦੇ ਪਹਿਲੇ ਖੰਡਰ ਹੜੱਪਾ ਨਾਂ ਦੇ ਨਗਰ ਵਿੱਚ ਮਿਲੇ ਸਨ। ਇਹ ਹਿੰਦ ਉਪ-ਮਹਾਂਦੀਪ ਦੇ ਉੱਤਰ ਪੱਛਮੀ ਭਾਗ ਵਿੱਚ ਸਥਿਤ ਸੀ। ਇਸਦਾ ਸਥਾਨ ਅੱਜ ਦਾ ਪਾਕਿਸਤਾਨ ਅਤੇ ਭਾਰਤ ਦਾ ਉੱਤਰ ਪੱਛਮੀ ਹਿੱਸਾ ਸੀ। ਇਹ ਸਿੰਧ ਦਰਿਆ ਤੋਂ ਲੈ ਕੇ ਅਤੇ ਘੱਗਰ-ਹਕੜਾ (ਪ੍ਰਾਚੀਨ ਸਰਸਵਤੀ) ਦੀ ਘਾਟੀ ਅਤੇ ਉਸ ਤੋਂ ਅੱਗੇ ਗੰਗਾ - ਜਮਨਾ ਦੋਆਬ ਦੀਆਂ ਉਪਰਲੀਆਂ ਹੱਦਾਂ ਤੱਕ ਫੈਲੀ ਹੋਈ ਸੀ। ਇਹਦਾ ਖੇਤਰਫਲ ਲਗਪਗ 12,60,000 ਵਰਗ ਕਿ.
ਰਾਜਨੀਤੀ ਵਿਗਿਆਨ ਇੱਕ ਸਮਾਜਿਕ ਵਿਗਿਆਨ ਹੈ ਜੋ ਸ਼ਾਸਨ ਪ੍ਰਣਾਲੀ ਦੇ ਪ੍ਰਬੰਧਾਂ ਅਤੇ ਸਿਆਸੀ ਸਰਗਰਮੀਆਂ, ਸਿਆਸੀ ਵਿਚਾਰਾਂ ਅਤੇ ਸਿਆਸੀ ਵਿਵਹਾਰ ਦਾ ਵਿਸ਼ਲੇਸ਼ਣ ਕਰਦਾ ਹੈ। ਇਹ ਸਿਆਸਤ ਦੇ ਸਿਧਾਂਤ ਅਤੇ ਅਭਿਆਸ ਨੂੰ ਵਿਆਪਕ ਤੌਰ 'ਤੇ ਪੇਸ਼ ਕਰਦਾ ਹੈ ਜਿਸ ਨੂੰ ਆਮ ਤੌਰ 'ਤੇ ਸ਼ਕਤੀ ਅਤੇ ਸਰੋਤਾਂ ਦੀ ਵੰਡ ਦਾ ਨਿਰਧਾਰਨ ਕਰਨ ਦੇ ਤੌਰ ਤੇ ਵਿਚਾਰਿਆ ਜਾਂਦਾ ਹੈ। ਰਾਜਨੀਤੀ ਵਿਗਿਆਨੀ "ਸਿਆਸੀ ਘਟਨਾਵਾਂ ਅਤੇ ਹਾਲਤਾਂ ਦੇ ਅਧੀਨ ਸਬੰਧਾਂ ਨੂੰ ਪ੍ਰਗਟ ਕਰਨ ਲਈ ਆਪਣੇ ਆਪ ਨੂੰ ਰਚਦੇ ਹੋਏ ਦੇਖਦੇ ਹਨ, ਅਤੇ ਇਸ ਖੁਲਾਸੇ ਤੋਂ ਉਹ ਰਾਜਨੀਤੀ ਦੀ ਦੁਨੀਆਂ ਦੇ ਕੰਮ ਬਾਰੇ ਆਮ ਸਿਧਾਂਤਾਂ ਨੂੰ ਬਣਾਉਣ ਦੀ ਕੋਸ਼ਿਸ਼ ਕਰਦੇ ਹਨ।ਰਾਜਨੀਤਿਕ ਵਿਗਿਆਨ ਵਿੱਚ ਤੁਲਨਾਤਮਕ ਰਾਜਨੀਤੀ, ਰਾਜਨੀਤਿਕ ਅਰਥ-ਵਿਵਸਥਾ, ਅੰਤਰਰਾਸ਼ਟਰੀ ਸਬੰਧਾਂ, ਸਿਆਸੀ ਸਿਧਾਂਤ , ਜਨਤਕ ਪ੍ਰਬੰਧਨ, ਜਨਤਕ ਨੀਤੀ ਅਤੇ ਰਾਜਨੀਤਕ ਪ੍ਰਣਾਲੀ ਸਮੇਤ ਬਹੁਤ ਸਾਰੇ ਉਪ ਖੇਤਰ ਹਨ। ਇਸ ਤੋਂ ਇਲਾਵਾ, ਰਾਜਨੀਤੀ ਵਿਗਿਆਨ ,ਅਰਥ ਸ਼ਾਸਤਰ, ਕਾਨੂੰਨ, ਸਮਾਜ ਸ਼ਾਸਤਰ, ਇਤਿਹਾਸ, ਫ਼ਲਸਫ਼ੇ, ਭੂਗੋਲ, ਮਨੋਵਿਗਿਆਨ ਅਤੇ ਮਾਨਵ ਸ਼ਾਸਤਰ ਦੇ ਖੇਤਰਾਂ ਨਾਲ ਜੁੜੇ ਹੋਏ ਹਨ ਅਤੇ ਇਹਨਾਂ ਉੱਤੇ ਆਧਾਰਿਤ ਹੈ।
ਗੁਰੂ ਅਮਰਦਾਸ ਜੀ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿਨ੍ਹਾਂ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ। ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਂਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿੱਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਉਚਿਤ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।‘ਲੋਕ ਖੇਡ’ ‘ਲੋਕ’ ਅਤੇ ‘ਖੇਡ’ ਸ਼ਬਦਾਂ ਦੇ ਮੇਲ ਨਾਲ ਬਣਿਆ ਹੈ। ਇਸਦਾ ਅਰਥ ਹੈ। ‘ਲੋਕ ਦੀ ਖੇਡ’। ‘ਲੋਕ’ ਸ਼ਬਦ ਵਾਸਤਵ ਵਿੱਚ ਅੰਗਰੇਜ਼ੀ ਦੇ ਫੋਕ ਦਾ ਪਰਿਯਾਇ ਹੈ। ਜੋ ਨਗਰ ਅਤੇ ਪਿੰਡ ਦੀ ਸਾਰੀ ਜਨਤਾ ਦਾ ਭਾਵ ਹੈ। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ ਮਨ ਪਰਚਾਣਾ ਹੈ। ਲੋਕਖੇਡ ਦਾ ਮਨ ਪਰਚਾਵਾ ਹੋਣਾ ਬਹੁਤ ਜ਼ਰੂਰੀ ਹੈ। ਪਰ ਮਨ ਪਰਚਾਵੇ ਦੇ ਨਾਲ-ਨਾਲ ਇਹ ਮਨੁੱਖ ਨੂੰ ਸਰੀਰਿਕ ਤੇ ਮਾਨਸਿਕ ਸ਼ਕਤੀ ਵੀ ਦਿੰਦੀਆਂ ਹਨ। ਇਨ੍ਹਾਂ ਦਾ ਮਨੁੱਖ ਦੇ ਜੀਵਨ ਨਾਲ ਡੂੰਘਾ ਸੰਬੰਧ ਹੈ।ਲੋਕ-ਖੇਡਾਂ ਦੀ ਖ਼ਾਸੀਅਤ ਇਹ ਹੈ ਕਿ ਇਹ ਕਿਸੇ ਕਰੜੇ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ। ਕੋਈ ਸਮਾਂ-ਸਥਾਨ ਵੀ ਨਿਸ਼ਚਿਤ ਨਹੀਂ, ਗਰਮੀਆਂ ਨੂੰ ਦੁਪਿਹਰਾ ਸਮੇਂ, ਰਾਤ ਨੂੰ ਚਾਨਣੀਆਂ ਰਾਤਾਂ ਵਿਚ, ਖੁੱਲ੍ਹਿਆ ਵਿਹੜਿਆਂ, ਗਲੀਆਂ, ਜੂਹਾਂ, ਟਾਹਲੀਆਂ, ਬਰੋਟਿਆਂ ਦੀਆਂ ਛਾਂਵਾਂ ਅਤੇ ਕਿਸੇ ਵੀ ਮੋਕਲੀ ਥਾਂ 'ਤੇ ਇਹ ਖੇਡੀਆਂ ਜਾਂਦੀਆਂ ਹਨ। ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ, ਸਥਾਨਿਕ ਉਪਲਬਧ ਸਮਗਰੀ ਤੋਂ ਹੀ ਕੰਮ ਸਾਰ ਲਿਆ।
ਸ਼ਾਹ ਹੁਸੈਨ (1538–1599) ਪੰਜਾਬੀ ਸੂਫ਼ੀ ਕਵੀ ਅਤੇ ਸੰਤ ਸਨ। ਇਹਨਾਂ ਨੇ ਮੁੱਖ ਤੌਰ ਤੇ ਕਾਫ਼ੀ ਕਾਵਿ-ਰੂਪ ਵਿੱਚ ਰਚਨਾ ਕੀਤੀ ਹੈ। ਉਨ੍ਹਾਂ ਦੇ ਪਿਤਾ ਜੀ ਸ਼ੇਖ ਉਸਮਾਨ ਢੱਡੇ ਜੁਲਾਹੇ ਦਾ ਕੰਮ ਕਰਦੇ ਸਨ। ਉਨ੍ਹਾਂ ਦਾ ਜਨਮ ਲਾਹੌਰ (ਪਾਕਿਸਤਾਨ) ਵਿੱਚ ਹੋਇਆ। ਉਹ ਅਕਬਰ ਅਤੇ ਜਹਾਂਗੀਰ ਦੇ ਸਮਕਾਲੀ ਸਨ । ਉਨ੍ਹਾਂ ਦੇ ਗੁਰੂ ਅਰਜਨ ਦੇਵ ਜੀ ਅਤੇ ਛੱਜੂ ਭਗਤ ਨਾਲ ਗੂੜ੍ਹੇ ਸੰਬੰਧ ਸਨ। ਉਨ੍ਹਾਂ ਨੂੰ ਪੰਜਾਬੀ ਵਿੱਚ ਕਾਫ਼ੀ ਦਾ ਮੋਢੀ ਵੀ ਮੰਨਿਆਂ ਜਾਂਦਾ ਹੈ। ਉਨ੍ਹਾਂ ਦੀਆਂ ਕਾਵਿ-ਜੁਗਤਾਂ (ਬਿੰਬ,ਪ੍ਰਤੀਕ ਅਤੇ ਅਲੰਕਾਰ ਆਦਿ) ਉਸ ਸਮੇਂ ਦੀ ਚਰਖੇ ਅਤੇ ਖੱਡੀ ਦੇ ਆਲੇ ਦੁਆਲੇ ਘੁੰਮਦੀ ਆਰਥਿਕਤਾ ਨਾਲ ਜੁੜੇ ਹੋਏ ਹਨ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ 'ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦੇ ਸੰਤ ਸਨ
ਬੁੱਲ੍ਹੇ ਸ਼ਾਹ (1680-1758) ਇੱਕ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਹਨਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਹਨਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਰੀਤੀ ਰਿਵਾਜ ਸ਼ਬਦ ਅੰਗਰੇਜੀ ਦੇ ਪਦ ritual ਦੇ ਪੰਜਾਬੀ ਅਨੁਵਾਦ ਵਜੋਂ ਵਰਤਿਆ ਗਿਆ ਹੈ। ਸਮਾਜ ਦੇ ਸਮਾਂ ਵਿਹਾ ਚੁੱਕੇ ਕਾਰਜ ਜਦੋਂ ਆਪਣੇ ਸਾਰਥਕ ਪ੍ਰਕਾਰਜ ਤੋਂ ਮੁਕਤ ਹੋ ਕੇ ਪ੍ਰਤੀਕ ਰੂਪ ਵਿੱਚ ਕੀਤੇ ਜਾਂਦੇ ਹਨ, ਤਾਂ ਉਹ ਰਸਮਾਂ ਅਖਵਾਉਂਦੇ ਹਨ। ਪੰਜਾਬ ਵਿੱਚ ਅਜਿਹੇ ਅਨੇਕਾ ਕਾਰਜ ਹਨ, ਜਿਨਾ ਦੀ ਪਹਿਲਾ ਕਦੀ ਮਹੱਤਤਾ ਸੀ, ਪਰ ਹੁਣ ਉਹ ਵੇਲਾ ਵਿਹਾ ਚੁਕੇ ਹਨ ਪਰ ਇਹ ਪ੍ਰਕਾਰਜ ਪ੍ਰਤੀਕ ਰੂਪ ਵਿੱਚ ਅੱਜ ਵੀ ਨਿਭਾਏ ਜਾਂਦੇ ਹਨ। ਜਿਸ ਤਰਾਂ ਉਹਨਾਂ ਦਾ ਵਾਸਤਵਿਕ ਅਮਲ ਹੋਇਆ ਕਰਦਾ ਸੀ। ਵਿਅਕਤੀ ਜੀਵਨ ਨਾਲ ਸਬੰਧਿਤ ਅਜਿਹਾ ਕੋਈ ਮੌਕਾ ਨਹੀਂ ਜਦੋਂ ਕੋਈ ਰਸਮ ਨਾ ਕੀਤੀ ਜਾਂਦੀ ਹੋਵੇ। ਵਿਅਕਤੀ ਜੀਵਨ ਦੀਆਂ ਤਿੰਨ ਅਵਸਥਾਵਾਂ ਪ੍ਰਮੁੱਖ ਮੰਨੀਆਂ ਜਾਂਦੀਆਂ ਹਨ। ਜਨਮ ਵਿਆਹ ਮੌਤ ਉਹਨਾਂ ਨਾਲ ਸਬੰਧਿਤ ਰਸਮਾਂ ਹੇਠ ਲਿਖੇ ਹਨ: -
ਸਚਖੰਡ ਦਰਬਾਰ ਸਾਹਿਬ ਜਾਂ ਸ਼੍ਰੀ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰੂਦਵਾਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰੂਦਵਾਰਾ ਚੌਥੇ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਪੰਜਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ ੧੬੦੬ ਵਿੱਚ ਸ਼੍ਰੀ ਅਕਾਲ ਤਖਤ ਸਾਹਿਬ ਜੀ ਦਾ ਨੀਂਹ ਪੱਥਰ ਛੇਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਸ਼੍ਰੀ ਹਰਿਮੰਦਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਸ਼ਹੀਦ ਦੀ ਸ਼ਹੀਦੀ ਵੀ ੧੬੫੭ ਦੇ ਜਹਾਨ ਖ਼ਾਨ ਵਾਲੇ ਹਮਲੇ ਦੌਰਾਨ ਹੀ ਸ਼੍ਰੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ। ਅੱਜ ਬਾਬਾ ਜੀ ਦੀ ਯਾਦ ਵਿੱਚ ਸ਼੍ਰੀ ਹਰਿਮੰਦਰ ਸਾਹਿਬ ਜੀ ਦੀ ਪਰਿਕਰਮਾ ਵਿੱਚ ਸ਼ਹੀਦੀ ਬੁੰਗਾ ਸਥਿਤ ਹੈ, ਜਿੱਥੇ ਲੜੀਵਾਰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਚਲਦੇ ਰਹਿੰਦੇ ਹਨ।
ਸਾਹਿਤ ਵੱਡੇ ਅਰਥਾਂ ਵਿੱਚ ਕਿਸੇ ਵੀ ਲਿਖਤ ਨੂੰ ਕਿਹਾ ਜਾ ਸਕਦਾ ਹੈ। ਜ਼ਿਆਦਾ ਸਪਸ਼ਟ ਅਰਥਾਂ ਵਿੱਚ ਇਹ ਆਮ ਭਾਸ਼ਾ ਤੋਂ ਵੱਖਰੀ, ਰਚਨਾਤਮਕ ਅਤੇ ਸੁਹਜਾਤਮਕ ਰਚਨਾ ਹੁੰਦੀ ਹੈ। ਇਸਨੂੰ ਦੋ ਭਾਗਾਂ ਵਿੱਚ ਵੰਡਿਆ ਜਾਂਦਾ ਹੈ; ਪਦ ਅਤੇ ਗਦ। ਇੱਕ ਅਲੱਗ ਅਧਾਰ ਦੇ ਅਨੁਸਾਰ ਇਸਨੂੰ ਗਲਪ ਅਤੇ ਗੈਰ-ਗਲਪ ਵਿੱਚ ਵੰਡਿਆ ਜਾਂਦਾ ਹੈ। ਇਸਦੇ ਅੱਗੇ ਕਈ ਰੂਪ ਮੌਜੂਦ ਹਨ ਜਿਵੇਂ ਕਿ ਕਵਿਤਾ, ਨਾਵਲ, ਕਹਾਣੀ, ਡਰਾਮਾ ਆਦਿ।
ਗੋਸ਼ਟਿ ਪੁਰਾਤਨ ਪੰਜਾਬੀ ਸਾਹਿਤ ਦੀ ਇੱਕ ਵਿਧਾ ਹੈ ਜੋ ਕਾਵਿ ਤੇ ਵਾਰਤਕ ਦੋਵਾਂ ਰੂਪਾਂ 'ਚ ਮਿਲਦੀ ਹੈ। ਗੋਸ਼ਟ ਸ਼ਬਦ ਸੰਸਕ੍ਰਿਤ ਦੀ "ਗੋਸਠ" ਧਾਤੂ ਜਿਸਦਾ ਅਰਥ ਹੈ "ਇਕੱਠਾ ਕਰਨਾ" ਤੋਂ ਬਿਣਆ ਹੈ। ਗੋਸਟਿ ਵਾਰਤਾਲਾਪ ਦੇ ਰੂਪ ਵਿੱਚ ਹੁੰਦੀ ਹੈ। ਇਸ ਵਿੱਚ ਦੋ ਧਿਰਾਂ ਵਿਚਕਾਰ ਕਿਸੇ ਵਿਸ਼ੇ ਸੰਬੰਧੀ ਗਲਬਾਤ ਹੁੰਦੀ ਹੈ। "ਇਸ ਵਿਧਾ ਦਾ ਜਨਮ ਜਨਮ-ਸਾਖੀਆਂ ਤੋਂ ਹੋਇਆ ਮੰਨਿਆ ਜਾਂਦਾ ਹੈ।" "ਇਕ ਉੱਤਮ ਸਾਹਿਤਿਕ ਗੋਸਟਿ ਵਿੱਚ ਹਰ ਪ੍ਰਸ਼ਨ ਪਹਲੇ ਉੱਤਰ ਵਿਚੋਂ ਉਤਪਤ ਹੁੰਦਾ ਹੈ ਅਥਵਾ ਹਰ ਬੋਲ ਆਪਣੇ ਪੂਰਬਲੇ ਬੋਲ ਨਾਲ ਜੁੜਿਆ ਹੁੰਦਾ ਹੈ।" ਗੋਸਟਿ ਦੀ ਇੱਕ ਪਰਿਭਾਸ਼ਾ ਹੇਠ ਦਿਤੇ ਅਨੁਸਾਰ ਦਿੱਤੀ ਜਾ ਸਕਦੀ ਹੈ:
ਸਿਧਾਰਥ ਗੌਤਮ ਬੁੱਧ (ਸੰਸਕ੍ਰਿਤ: सिद्धार्थ गौतम बुद्ध) ਬੁੱਧ ਧਰਮ ਦੇ ਮੋਢੀ ਅਤੇ ਧਾਰਮਿਕ ਗੁਰੂ ਸਨ। ਉਹਨਾਂ ਦਾ ਜਨਮ 567 ਈਸਾ ਪੂਰਵ ਨੂੰ ਵਿਸਾਖ ਪੂਰਨਮਾਸ਼ੀ ਨੂੰ ਲੁੰਬਨੀ ਵਿੱਚ ਹੋਇਆ। ਉਨ੍ਹਾਂ ਦੀ ਮਾਤਾ ਦਾ ਨਾਮ ਮਹਾਮਾਇਆ ਅਤੇ ਪਿਤਾ ਦਾ ਨਾਮ ਸੁਧੋਦਨ ਸੀ। ਮਹਾਤਮਾ ਬੁੱਧ ਦਾ ਅਸਲੀ ਨਾਮ ਸਿਧਾਰਥ ਅਤੇ ਗੋਤ ਗੌਤਮ ਸੀ। ਬੁੱਧ ਮਤ ਵਿੱਚ ਉਨ੍ਹਾਂ ਨੂੰ ਸਾਕਯ ਮੁਨੀ, ਗੌਤਮ, ਸਾਕਯ ਸਿਹੇ ਆਦਿ ਨਾਵਾਂ ਨਾਲ ਵੀ ਜਾਣਿਆ ਜਾਂਦਾ ਹੈ।
ਲਾਲਾ ਧਨੀ ਰਾਮ ਚਾਤ੍ਰਿਕ (4 ਅਕਤੂਬਰ 1876– 18 ਦਸੰਬਰ 1954) ਆਧੁਨਿਕ ਪੰਜਾਬੀ ਕਵਿਤਾ ਦੇ ਸੰਸਥਾਪਕ ਮੰਨੇ ਜਾਂਦੇ ਹਨ। ਉਹਨਾਂ ਦੀਆਂ ਰਚਨਾਵਾਂ ਪ੍ਰਾਚੀਨ ਅਤੇ ਨਵੀਂ ਪੰਜਾਬੀ ਕਵਿਤਾ ਵਿਚਕਾਰ ਕੜੀ ਹਨ। ਗੁਰਮੁਖੀ ਲਿਪੀ ਲਈ ਟਾਈਪ ਸੈੱਟ ਨੂੰ ਮਿਆਰੀ ਬਣਾਉਣ ਦਾ ਸਿਹਰਾ ਵੀ ਉਹਨਾਂ ਨੂੰ ਜਾਂਦਾ ਹੈ। ਉਹ ਹੀ ਸਭ ਤੋਂ ਪਹਿਲੇ ਵਿਦਵਾਨ ਹਨ, ਜਿਹਨਾਂ ਨੂੰ ਸਾਹਿਤ ਸੇਵਾ ਦੇ ਬਦਲੇ ਉਹਨਾਂ ਦੀ 75ਵੀਂ ਬਰਸੀ ਉੱਤੇ ਅਭਿਨੰਦਨ ਗਰੰਥ ਸਮਰਪਤ ਕਰਕੇ ਸਨਮਾਨਿਤ ਕੀਤਾ ਗਿਆ।
ਗਿਆਨਪੀਠ ਇਨਾਮ ਭਾਰਤੀ ਸਾਹਿਤ ਲਈ ਦਿੱਤੇ ਜਾਣ ਵਾਲੇ ਦੋ ਸਰਬ-ਉਚ ਇਨਾਮਾਂ ਵਿੱਚੋਂ ਇੱਕ ਹੈ। ਦੂਸਰਾ ਸਰਬ-ਉਚ ਇਨਾਮ ਸਾਹਿਤ ਅਕੈਡਮੀ ਫੈਲੋਸ਼ਿਪ ਹੈ। ਭਾਰਤ ਦਾ ਕੋਈ ਵੀ ਨਾਗਰਿਕ ਜੋ ਅਠਵੀਂ ਅਨੁਸੂਚੀ ਵਿੱਚ ਦਰਜ 22 ਭਾਸ਼ਾਵਾਂ ਵਿੱਚੋਂ ਕਿਸੇ ਭਾਸ਼ਾ ਵਿੱਚ ਲਿਖਦਾ ਹੋਵੇ, ਇਸ ਇਨਾਮ ਦੇ ਲਾਇਕ ਹੈ। ਇਨਾਮ ਵਿੱਚ ਪੰਜ ਲੱਖ ਰੁਪਏ ਦੀ ਨਕਦ ਆਰਕੇਐਮ, ਪ੍ਰਸ਼ਸਤੀਪਤਰ ਅਤੇ ਸਰਸਵਤੀ ਦੇਵੀ ਦੀ ਕਾਂਸੀ ਦੀ ਮੂਰਤੀ ਦਿੱਤੀ ਜਾਂਦੀ ਹੈ। 1 ਲੱਖ ਰੁਪਏ ਦੀ ਇਨਾਮ ਰਾਸ਼ੀ ਨਾਲ ਸ਼ੁਰੂ ਹੋਏ ਇਸ ਇਨਾਮ ਨੂੰ 2005 ਵਿੱਚ 7 ਲੱਖ ਰੁਪਏ ਕਰ ਦਿੱਤਾ ਗਿਆ। 2005 ਲਈ ਚੁਣਿਆ ਗਿਆ ਹਿੰਦੀ ਸਾਹਿਤਕਾਰ ਰਾਜ ਕੁਮਾਰ ਨਰਾਇਣ ਪਹਿਲਾ ਵਿਅਕਤੀ ਸੀ ਜਿਸ ਨੂੰ 7 ਲੱਖ ਰੁਪਏ ਦਾ ਗਿਆਨਪੀਠ ਇਨਾਮ ਪ੍ਰਾਪਤ ਹੋਇਆ। ਪਹਿਲਾ ਗਿਆਨਪੀਠ ਇਨਾਮ 1965 ਵਿੱਚ ਮਲਿਆਲਮ ਲੇਖਕ ਜੀ ਸ਼ੰਕਰ ਕੁਰੁਪ ਨੂੰ ਪ੍ਰਦਾਨ ਕੀਤਾ ਗਿਆ ਸੀ। ਉਸ ਸਮੇਂ ਇਨਾਮ ਦੀ ਧਨਰਾਸ਼ੀ 1 ਲੱਖ ਰੁਪਏ ਸੀ। 1982 ਤੱਕ ਇਹ ਇਨਾਮ ਲੇਖਕ ਦੀ ਇੱਕ ਰਚਨਾ ਲਈ ਦਿੱਤਾ ਜਾਂਦਾ ਸੀ। ਲੇਕਿਨ ਇਸਦੇ ਬਾਅਦ ਇਹ ਲੇਖਕ ਦੇ ਭਾਰਤੀ ਸਾਹਿਤ ਵਿੱਚ ਸੰਪੂਰਨ ਯੋਗਦਾਨ ਲਈ ਦਿੱਤਾ ਜਾਣ ਲਗਾ। ਹੁਣ ਤੱਕ ਹਿੰਦੀ ਅਤੇ ਕੰਨੜ ਭਾਸ਼ਾ ਦੇ ਲੇਖਕ ਸਭ ਤੋਂ ਜਿਆਦਾ ਸੱਤ ਵਾਰ ਇਹ ਇਨਾਮ ਪਾ ਚੁੱਕੇ ਹਨ। ਇਹ ਇਨਾਮ ਬੰਗਾਲੀ ਨੂੰ ਪੰਜ ਵਾਰ, ਮਲਿਆਲਮ ਨੂੰ ਚਾਰ ਵਾਰ, ਉੜੀਆ, ਉਰਦੂ ਅਤੇ ਗੁਜਰਾਤੀ ਨੂੰ ਤਿੰਨ - ਤਿੰਨ ਵਾਰ, ਅਸਾਮੀ, ਮਰਾਠੀ, ਤੇਲੁਗੂ, ਪੰਜਾਬੀ ਅਤੇ ਤਮਿਲ ਨੂੰ ਦੋ - ਦੋ ਵਾਰ ਮਿਲ ਚੁੱਕਿਆ ਹੈ। ਇਹ ਇਨਾਮ ਟਾਈਮਜ਼ ਆਫ਼ ਇੰਡੀਆ ਦੇ ਪ੍ਰਕਾਸ਼ਕ–ਸਾਹੂ ਜੈਨ ਪਰਵਾਰ– ਦੁਆਰਾ ਸਥਾਪਤ ਭਾਰਤੀ ਗਿਆਨਪੀਠ ਟਰੱਸਟ ਦੁਆਰਾ 1961 ਵਿੱਚ ਸਥਾਪਤ ਕੀਤਾ ਗਿਆ ਸੀ।
ਹਾਲਾਂਕਿ ਫ਼ਿਲਮ ਦੇ ਇਤਿਹਾਸ ਦੀ ਸ਼ੁਰੂਆਤ ਨੂੰ ਸਪਸ਼ਟ ਤੌਰ ਤੇ ਪਰਿਭਾਸ਼ਤ ਨਹੀਂ ਕੀਤਾ ਗਿਆ ਹੈ, ਪਰ 28 ਦਸੰਬਰ 1895 ਨੂੰ ਪੈਰਿਸ ਵਿੱਚ ਲੂਮੀਅਰ ਭਰਾਵਾਂ ਦੀਆਂ ਦਸ ਛੋਟੀਆਂ ਫ਼ਿਲਮਾਂ ਦੀ ਸਕ੍ਰੀਨਿੰਗ ਨੂੰ ਸਿਨੇਮੈਟਿਕ ਮੋਸ਼ਨ ਪਿਕਚਰਜ ਦੀ ਸਫ਼ਲਤਾ ਮੰਨਿਆ ਜਾਂਦਾ ਹੈ। ਪਹਿਲਾਂ ਵੀ ਸਿਨੇਮੈਟੋਗ੍ਰਾਫਿਕ ਕੰਮ ਅਤੇ ਸਕ੍ਰੀਨਿੰਗਾਂ ਹੋ ਚੁੱਕੀਆਂ ਸਨ ਪਰ ਇਨ੍ਹਾਂ ਵਿੱਚ ਜਾਂ ਤਾਂ ਗੁਣ, ਜਾਂ ਗਤੀ ਦੀ ਘਾਟ ਸੀ।
ਨਾਵਲ (ਅੰਗਰੇਜ਼ੀ: Novel) ਸਾਹਿਤ ਦਾ ਇੱਕ ਰੂਪ ਹੈ। ਇਹ ਕਾਲਪਨਿਕ ਪਾਤਰਾਂ ਅਤੇ ਆਮ ਤੌਰ 'ਤੇ ਇੱਕ ਤਰਤੀਬ ਵਿੱਚ ਘਟਨਾਵਾਂ ਦਾ ਵਰਣਨ ਕਰਦਾ ਇੱਕ ਲੰਬੀ ਗਦ-ਵਾਰਤਾ ਹੁੰਦਾ ਹੈ। ਇਸ ਗਲਪੀ ਵਿਧਾ ਦੀਆਂ ਇਤਿਹਾਸਕ ਜੜਾਂ ਪੁਰਾਤਨਤਾ ਅਤੇ ਮਧਕਾਲੀ ਤੇ ਆਰੰਭਿਕ ਆਧੁਨਿਕ ਕਾਲ ਦੇ ਰੋਮਾਂਸ ਦੇ ਖੇਤਰਾਂ ਵਿੱਚ ਅਤੇ ਨੋਵਲਾ ਦੀ ਪਰੰਪਰਾ ਵਿੱਚ ਹਨ। ਇਹ ਨੋਵਲਾ ਛੋਟੀਆਂ ਕਹਾਣੀਆਂ ਲਈ ਇਸਤੇਮਾਲ ਇੱਕ ਇਤਾਲਵੀ ਸ਼ਬਦ ਹੈ, ਜਿਸ ਤੋਂ 18 ਵੀਂ ਸਦੀ ਵਿੱਚ ਮੌਜੂਦ ਆਮ ਅੰਗਰੇਜ਼ੀ ਪਦ ਦੀ ਸਿਰਜਣਾ ਹੋਈ ਹੈ। ਸਾਹਿਤ ਵਿੱਚ ਨਾਵਲ ਅਠਾਰ੍ਹਵੀ ਸਦੀ ਤੋਂ ਹੀ ਵਧੇਰੇ ਪ੍ਰਚਲਿਤ ਹੋਇਆ।
ਫ਼ਿਲਮ, ਚਲਚਿੱਤਰ ਅਤੇ ਸਿਨੇਮਾ ਵਿੱਚ ਚਿਤਰਾਂ ਨੂੰ ਇਸ ਤਰ੍ਹਾਂ ਇੱਕ ਦੇ ਬਾਅਦ ਇੱਕ ਦਿਖਾਇਆ ਜਾਂਦਾ ਹੈ ਜਿਸਦੇ ਨਾਲ ਰਫ਼ਤਾਰ ਦਾ ਆਭਾਸ ਹੁੰਦਾ ਹੈ। ਫਿਲਮਾਂ ਅਕਸਰ ਵੀਡਿਓ ਕੈਮਰੇ ਨਾਲ ਰਿਕਾਰਡ ਕਰਕੇ ਬਣਾਈਆਂ ਜਾਂਦੀਆਂ ਹਨ, ਜਾਂ ਫਿਰ ਐਨੀਮੇਸ਼ਨ ਵਿਧੀਆਂ ਜਾਂ ਸਪੈਸ਼ਲ ਇਫੈਕਟਸ ਦਾ ਪ੍ਰਯੋਗ ਕਰਕੇ। ਅੱਜ ਇਹ ਮਨੋਰੰਜਨ ਦਾ ਮਹੱਤਵਪੂਰਣ ਸਾਧਨ ਹਨ ਲੇਕਿਨ ਇਨ੍ਹਾਂ ਦਾ ਪ੍ਰਯੋਗ ਕਲਾ - ਪਰਕਾਸ਼ਨ ਅਤੇ ਸਿੱਖਿਆ ਲਈ ਵੀ ਹੁੰਦਾ ਹੈ। ਭਾਰਤ ਸੰਸਾਰ ਵਿੱਚ ਸਭ ਤੋਂ ਜਿਆਦਾ ਫਿਲਮਾਂ ਬਣਾਉਂਦਾ ਹੈ। ਫਿਲਮ ਉਦਯੋਗ ਦਾ ਮੁੱਖ ਕੇਂਦਰ ਮੁੰਬਈ ਹੈ, ਜਿਸਨੂੰ ਅਮਰੀਕਾ ਦੇ ਫਿਲਮੋਤਪਾਦਨ ਕੇਂਦਰ ਹਾਲੀਵੁਡ ਦੇ ਨਾਮ ਉੱਤੇ ਬਾਲੀਵੁਡ ਕਿਹਾ ਜਾਂਦਾ ਹੈ। ਭਾਰਤੀ ਫਿਲਮਾਂ ਵਿਦੇਸ਼ਾਂ ਵਿੱਚ ਵੀ ਵੇਖੀਆਂ ਜਾਂਦੀਆਂ ਹਨ ਸਿਨੇਮਾ ਵੀਹਵੀਂ ਸ਼ਤਾਬਦੀ ਦੀ ਸਭ ਤੋਂ ਜਿਆਦਾ ਹਰਮਨ ਪਿਆਰੀ ਕਲਾ ਹੈ ਜਿਸਨੂੰ ਪ੍ਰਕਾਸ਼ ਵਿਗਿਆਨ, [ [ ਰਸਾਇਣ ਵਿਗਿਆਨ ], ਬਿਜਲਈ ਵਿਗਿਆਨ, ਫੋਟੋ ਤਕਨੀਕ ਅਤੇ ਦ੍ਰਿਸ਼ਟੀਕਿਰਿਆ ਵਿਗਿਆਨ (ਖੋਜ ਦੇ ਅਨੁਸਾਰ ਅੱਖ ਦੀ ਰੇਟੀਨਾ ਕਿਸੇ ਵੀ ਦ੍ਰਿਸ਼ ਦੀ ਛਵੀ ਨੂੰ ਸੇਕੇਂਡ ਦੇ ਦਸਵਾਂ ਹਿੱਸੇ ਤੱਕ ਅੰਕਿਤ ਕਰ ਸਕਦੀ ਹੈ) ਦੇ ਖੇਤਰਾਂ ਵਿੱਚ ਹੋਈ ਤਰੱਕੀ ਨੇ ਸੰਭਵ ਬਣਾਇਆ ਹੈ। ਵੀਹਵੀਂ ਸ਼ਤਾਬਦੀ ਦੇ ਸੰਪੂਰਣ ਦੌਰ ਵਿੱਚ ਮਨੋਰੰਜਨ ਦੇ ਸਭ ਤੋਂ ਜਰੂਰੀ ਸਾਧਨ ਦੇ ਰੂਪ ਵਿੱਚ ਸਥਾਪਤ ਕਰਨ ਵਿੱਚ ਬਿਜਲੀ ਦਾ ਬੱਲਬ, ਆਰਕਲੈਂਪ, ਫੋਟੋ ਸੇਂਸਿਟਿਵ ਕੈਮੀਕਲ, ਬਾਕਸ - ਕੈਮਰਾ, ਗਲਾਸ ਪਲੇਟ ਪਿਕਚਰ ਨੈਗੇਟਿਵਾਂ ਦੇ ਸਥਾਨ ਉੱਤੇ ਜਿਲੇਟਿਨ ਫਿਲਮਾਂ ਦਾ ਪ੍ਰਯੋਗ, ਪ੍ਰੋਜੇਕਟਰ, ਲੇਂਸ ਆਪਟਿਕਸ ਵਰਗੀਆਂ ਤਮਾਮ ਕਾਢਾਂ ਨੇ ਸਹਾਇਤਾ ਕੀਤੀ ਹੈ। ਸਿਨੇਮੇ ਦੇ ਕਈ ਰਕੀਬ ਆਏ ਜਿਨ੍ਹਾਂ ਦੀ ਚਮਕ ਧੁੰਦਲੀ ਹੋ ਗਈ। ਲੇਕਿਨ ਇਹ ਅਜੇ ਵੀ ਲੁਭਾਉਂਦਾ ਹੈ। ਫਿਲਮੀ ਸਿਤਾਰਿਆਂ ਲਈ ਲੋਕਾਂ ਦੀ ਚੁੰਬਕੀ ਖਿੱਚ ਬਰਕਰਾਰ ਹੈ। ਇੱਕ ਪੀੜ੍ਹੀ ਦੇ ਸਿਤਾਰੇ ਦੂਜੀ ਪੀੜ੍ਹੀ ਦੇ ਸਿਤਾਰਿਆਂ ਨੂੰ ਅੱਗੇ ਵਧਣ ਦਾ ਰਸਤੇ ਦੇ ਰਹੇ ਹਨ। ਸਿਨੇਮਾ ਨੇ ਟੀ . ਵੀ ., ਵੀਡੀਆਂ, ਡੀਵੀਡੀ ਅਤੇ ਸੇਟੇਲਾਇਟ, ਕੇਬਲ ਜਿਵੇਂ ਮਨੋਰੰਜਨ ਦੇ ਤਮਾਮ ਸਾਧਨ ਵੀ ਪੈਦਾ ਕੀਤੇ ਹਨ। ਅਮਰੀਕਾ ਵਿੱਚ ਰੋਨਾਲਡ ਰੀਗਨ, ਭਾਰਤ ਵਿੱਚ ਏਮ . ਜੀ .
ਭਾਰਤ ਦਾ ਇਤਿਹਾਸ ਲਗਭਗ 5000 ਸਾਲ ਪੁਰਾਣਾ ਮੰਨਿਆ ਜਾਂਦਾ ਹੈ। ਸਿੰਧੁ ਘਾਟੀ ਸਭਿਅਤਾ, ਜਿਸਦਾ ਸ਼ੁਰੂ ਕਾਲ ਲਗਭਗ 3300 ਈਸਾਪੂਰਵ ਤੋਂ ਮੰਨਿਆ ਜਾਂਦਾ ਹੈ। ਇਸ ਸਭਿਅਤਾ ਦੀ ਲਿਪੀ ਹੁਣ ਤੱਕ ਸਫਲਤਾ ਭਰਿਆ ਪੜ੍ਹੀ ਨਹੀਂ ਜਾ ਸਕੀ ਹੈ। ਸਿੱਧੂ ਘਾਟੀ ਸਭਿਅਤਾ ਪਾਕਿਸਤਾਨ ਅਤੇ ਉਸ ਤੋਂ ਨਾਲ ਦੇ ਭਾਰਤੀ ਸੂਬੇ ਵਿੱਚ ਫੈਲੀ ਸੀ। ਪੁਰਾਤੱਤਵ ਪ੍ਰਮਾਣਾਂ ਦੇ ਆਧਾਰ ਉੱਤੇ 1900 ਈਸਾਪੂਰਵ ਦੇ ਆਸਪਾਸ ਇਸ ਸਭਿਅਤਾ ਦਾ ਅਕਸਮਾਤ ਪਤਨ ਹੋ ਗਿਆ। 19ਵੀਂ ਸ਼ਤਾਬਦੀ ਦੇ ਪਾਸ਼ਚਾਤ ਵਿਦਵਾਨਾਂ ਦੇ ਪ੍ਰਚੱਲਤ ਦ੍ਰਸ਼ਟਿਕੋਨਾਂ ਦੇ ਅਨੁਸਾਰ ਆਰੀਆਂ ਦਾ ਇੱਕ ਵਰਗ ਭਾਰਤੀ ਉਪ ਮਹਾਂਦੀਪ ਦੀਆਂ ਸੀਮਾਵਾਂ ਉੱਤੇ 2000 ਈਸਾ ਪੂਰਵ ਦੇ ਆਸਪਾਸ ਅੱਪੜਿਆ ਅਤੇ ਪਹਿਲਾਂ ਪੰਜਾਬ ਵਿੱਚ ਵਸ ਗਿਆ, ਅਤੇ ਇਹੀ ਰਿਗਵੇਦ ਦੀਆਂ ਚਾਵਾਂ ਰਚਨਾ ਕੀਤੀ ਗਈ। ਆਰੀਆਂ ਦੁਆਰਾ ਉੱਤਰ ਅਤੇ ਵਿਚਕਾਰ ਭਾਰਤ ਵਿੱਚ ਇੱਕ ਵਿਕਸਿਤ ਸਭਿਅਤਾ ਦਾ ਉਸਾਰੀ ਕੀਤੀ ਗਈ, ਜਿਸਨੂੰ ਵੈਦਿਕ ਸਭਿਅਤਾ ਵੀ ਕਹਿੰਦੇ ਹਨ। ਪ੍ਰਾਚੀਨ ਭਾਰਤ ਦੇ ਇਤਿਹਾਸ ਵਿੱਚ ਵੈਦਿਕ ਸਭਿਅਤਾ ਸਭ ਤੋਂ ਅਰੰਭ ਦਾ ਸਭਿਅਤਾ ਹੈ ਜਿਸਦਾ ਸੰਬੰਧ ਆਰੀਆਂ ਦੇ ਆਗਮਨ ਤੋਂ ਹੈ। ਇਸਦਾ ਨਾਮਕਰਣ ਆਰੀਆਂ ਦੇ ਪ੍ਰਾਰੰਭਿਕ ਸਾਹਿਤ ਵੇਦਾਂ ਦੇ ਨਾਮ ਉੱਤੇ ਕੀਤਾ। ਆਰੀਆਂ ਦੀ ਭਾਸ਼ਾ ਸੰਸਕ੍ਰਿਤ ਭਾਸ਼ਾ ਸੀ ਅਤੇ ਧਰਮ ਵੈਦਿਕ ਧਰਮ ਜਾਂ "ਸਨਾਤਨ ਧਰਮ" ਦੇ ਨਾਮ ਤੋਂ ਪ੍ਰਸਿੱਧ ਸੀ, ਬਾਅਦ ਵਿੱਚ ਵਿਦੇਸ਼ੀਆਂ ਆਰਾਂਤਾਵਾਂ ਦੁਆਰਾ ਇਸ ਧਰਮ ਦਾ ਨਾਮ ਹਿੰਦੂ ਪਿਆ।
ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂ ਲੇਖਕਾਂ ਦੀ ਸੂਚੀ
ਸਾਹਿਤ ਅਕਾਦਮੀ 1955 ਤੋਂ ਹਰ ਸਾਲ ਭਾਰਤੀ ਸਾਹਿਤ ਦੀ ਤਰੱਕੀ ਲਈ ਪੰਜਾਬੀ ਸਮੇਤ ਹੋਰਨਾਂ ਭਾਸ਼ਾਵਾਂ ਦੇ ਸਾਹਿਤਕਾਰਾਂ ਅਤੇ ਉਹਨਾਂ ਦੀਆਂ ਰਚਨਾਵਾਂ ਨੂੰ ਸਾਹਿਤ ਅਕਾਦਮੀ ਪੁਰਸਕਾਰ ਦਿੰਦੀ ਆ ਰਹੀ ਹੈ। ਗਿਆਨਪੀਠ ਪੁਰਸਕਾਰ ਤੋਂ ਬਾਅਦ ਇਹ ਭਾਰਤ ਦਾ ਦੂਜਾ ਸਭ ਤੋਂ ਅਹਿਮ ਪੁਰਸਕਾਰ ਹੈ।
ਰਵਾਇਤੀ ਦਵਾਈ (ਜਿਸ ਨੂੰ ਦੇਸੀ ਜਾਂ ਲੋਕ ਦਵਾਈ ਵੀ ਕਿਹਾ ਜਾਂਦਾ ਹੈ) ਵਿੱਚ ਰਵਾਇਤੀ ਗਿਆਨ ਦੇ ਡਾਕਟਰੀ ਪਹਿਲੂ ਸ਼ਾਮਲ ਹੁੰਦੇ ਹਨ ਜੋ ਆਧੁਨਿਕ ਦਵਾਈ ਦੇ ਯੁੱਗ ਤੋਂ ਪਹਿਲਾਂ ਵੱਖ ਵੱਖ ਸਮਾਜਾਂ ਵਿੱਚ ਪੀੜ੍ਹੀ ਦਰ ਪੀੜ੍ਹੀ ਵਿਕਸਤ ਹੋਏ। ਕੁਝ ਏਸ਼ੀਆਈ ਅਤੇ ਅਫਰੀਕੀ ਦੇਸ਼ਾਂ ਵਿੱਚ, 80% ਆਬਾਦੀ ਆਪਣੀਆਂ ਮੁੱਢਲੀਆਂ ਸਿਹਤ ਦੇਖਭਾਲ ਦੀਆਂ ਜ਼ਰੂਰਤਾਂ ਲਈ ਰਵਾਇਤੀ ਦਵਾਈ 'ਤੇ ਨਿਰਭਰ ਕਰਦੀ ਹੈ। ਜਦੋਂ ਇਸ ਨੂੰ ਰਵਾਇਤੀ ਸਭਿਆਚਾਰ ਤੋਂ ਬਾਹਰ ਅਪਣਾਇਆ ਜਾਂਦਾ ਹੈ, ਤਾਂ ਰਵਾਇਤੀ ਦਵਾਈ ਨੂੰ ਅਕਸਰ ਵਿਕਲਪਕ ਦਵਾਈ ਦਾ ਰੂਪ ਮੰਨਿਆ ਜਾਂਦਾ ਹੈ।
ਸੁਰਜੀਤ ਪਾਤਰ (ਜਨਮ 14 ਜਨਵਰੀ 1945) ਇੱਕ ਪੰਜਾਬੀ ਸ਼ਾਇਰ ਹੈ। ਉਸਨੇ 1960ਵਿਆਂ ਵਿੱਚ ਆਪਣੀਆਂ ਕਵਿਤਾਵਾਂ ਪ੍ਰਕਾਸ਼ਿਤ ਕਰਨੀਆਂ ਸ਼ੁਰੂ ਕੀਤੀਆਂ ਸਨ ਅਤੇ ਅੱਜ ਤੱਕ ਨਿਰੰਤਰ ਕਾਵਿ-ਸਿਰਜਣਾ ਵਿੱਚ ਕਰਮਸ਼ੀਲ ਹੈ। ਉਹਦੀ ਸਖਸ਼ੀਅਤ 'ਕਵਿਤਾ ਦੀ ਵਿਆਪਕ ਸਮਾਜਿਕ ਅਪੀਲ ਤੇ ਗੰਭੀਰਤਾ' ਦਾ ਸੁੰਦਰ ਸੁਮੇਲ ਹੈ। ਆਲੋਚਕਾਂ ਨੇ ਉਸਨੂੰ ਖੂਬ ਸਰਾਹਿਆ ਹੈ। ਸਮਾਜ ਵਿੱਚ ਰਾਜਨੀਤਕ ਚੇਤਨਾ ਅਤੇ ਤਤਕਾਲੀ ਜ਼ਬਰ ਦੇ ਵਿਰੋਧ ਦੇ ਰੂਪ ਵਿੱਚ ਉਹਨਾਂ ਦੀ ਕਵਿਤਾ ਸਾਹਮਣੇ ਆਉਂਦੀ ਹੈ।
ਖੇਤੀਬਾੜੀ (ਅੰਗਰੇਜ਼ੀ: Agriculture) ਜਾਨਵਰਾਂ, ਪੌਦਿਆਂ ਅਤੇ ਭੋਜਨ, ਫਾਈਬਰ, ਬਾਇਓਫੂਲ, ਚਿਕਿਤਸਕ ਪੌਦਿਆਂ ਅਤੇ ਹੋਰ ਉਤਪਾਦਾਂ ਲਈ ਫੰਗੀ ਦੀ ਕਾਸ਼ਤ ਅਤੇ ਪ੍ਰਜਨਨ ਹੈ ਜੋ ਮਨੁੱਖੀ ਜੀਵਨ ਨੂੰ ਕਾਇਮ ਰੱਖਣ ਅਤੇ ਵਧਾਉਣ ਲਈ ਵਰਤੀ ਜਾਂਦੀ ਹੈ। ਸੁਸਾਇਤੀ ਮਨੁੱਖੀ ਸਭਿਅਤਾ ਦੇ ਉਤਰਾਧਿਕਾਰ ਵਿੱਚ ਖੇਤੀਬਾੜੀ ਮੁੱਖ ਵਿਕਾਸ ਸੀ, ਜਿਸ ਵਿੱਚ ਪਾਲਤੂ ਜਾਨਵਰਾਂ ਦੀ ਖੇਤੀ ਵਿੱਚ ਭੋਜਨ ਦੀ ਬਹੁਤਾਤ ਪੈਦਾ ਕੀਤੀ ਗਈ ਜੋ ਕਿ ਸਭਿਆਚਾਰ ਦੇ ਵਿਕਾਸ ਨੂੰ ਉਤਸ਼ਾਹਤ ਕਰਦੀ ਸੀ। ਖੇਤੀਬਾੜੀ ਦਾ ਅਧਿਐਨ ਖੇਤੀਬਾੜੀ ਵਿਗਿਆਨ ਵਜੋਂ ਜਾਣਿਆ ਜਾਂਦਾ ਹੈ. ਖੇਤੀਬਾੜੀ ਦਾ ਇਤਿਹਾਸ ਹਜ਼ਾਰਾਂ ਸਾਲ ਪੁਰਾਣਾ ਬਣਾਉਂਦਾ ਹੈ, ਅਤੇ ਇਸਦੇ ਵਿਕਾਸ ਨੂੰ ਬਹੁਤ ਸਾਰੇ ਵੱਖੋ-ਵੱਖਰੇ ਮਾਹੌਲ, ਸਭਿਆਚਾਰਾਂ ਅਤੇ ਤਕਨਾਲੋਜੀਆਂ ਦੁਆਰਾ ਚਲਾਇਆ ਅਤੇ ਪਰਿਭਾਸ਼ਤ ਕੀਤਾ ਗਿਆ ਹੈ। ਵੱਡੀ ਪੱਧਰ 'ਤੇ ਮੋਨੋਕਲਕ ਖੇਤੀ ਲਈ ਖੇਤੀਬਾੜੀ ਅਧਾਰਤ ਸਨਅਤੀ ਖੇਤੀ ਪ੍ਰਮੁੱਖ ਖੇਤੀਬਾੜੀ ਵਿਧੀ ਹੈ। ਆਧੁਨਿਕ ਖੇਤੀਬਾੜੀ ਵਿਗਿਆਨ, ਪਲਾਂਟ ਬ੍ਰੀਡਿੰਗ, ਐਗਰੀਕੋਮਿਕਲ (ਕੀਟਨਾਸ਼ਕਾਂ ਅਤੇ ਖਾਦਾਂ), ਅਤੇ ਤਕਨੀਕੀ ਵਿਕਾਸ ਦੇ ਬਹੁਤ ਸਾਰੇ ਵਰਗਾਂ ਵਿੱਚ ਕਿਸਾਨ ਦੀ ਪੈਦਾਵਾਰ ਵਿੱਚ ਵਾਧਾ ਹੋਇਆ ਹੈ, ਪਰ ਉਸੇ ਸਮੇਂ ਵਿਆਪਕ ਵਾਤਾਵਰਣਕ ਨੁਕਸਾਨ ਅਤੇ ਨਕਾਰਾਤਮਕ ਮਨੁੱਖੀ ਸਿਹਤ ਪ੍ਰਭਾਵਾਂ ਦਾ ਕਾਰਨ ਵੀ ਸਾਹਮਨੇ ਆਇਆ ਹੈ। ਪਸ਼ੂ ਪਾਲਣ ਵਿੱਚ ਚੋਣਵੇਂ ਪ੍ਰਜਨਨ ਅਤੇ ਆਧੁਨਿਕ ਰਵਾਇਤਾਂ ਨੇ ਮੀਟ ਦੀ ਪੈਦਾਵਾਰ ਵਿੱਚ ਵੀ ਵਾਧਾ ਕੀਤਾ ਹੈ, ਪਰੰਤੂ ਜਾਨਵਰਾਂ ਦੀ ਭਲਾਈ ਅਤੇ ਐਂਟੀਬਾਇਓਟਿਕਸ, ਵਿਕਾਸ ਦੇ ਹਾਰਮੋਨਸ, ਅਤੇ ਉਦਯੋਗਿਕ ਮੀਟ ਦੇ ਉਤਪਾਦਨ ਵਿੱਚ ਆਮ ਤੌਰ ਤੇ ਵਰਤੇ ਜਾਂਦੇ ਹੋਰ ਰਸਾਇਣਾਂ ਦੇ ਸਿਹਤ ਪ੍ਰਭਾਵ ਬਾਰੇ ਚਿੰਤਾਵਾਂ ਨੂੰ ਉਠਾਇਆ ਹੈ। ਅਨੁਵੰਸ਼ਕ ਰੂਪ ਵਿੱਚ ਸੋਧੇ ਹੋਏ ਜੀਵ ਖੇਤੀਬਾੜੀ ਦੇ ਵਧ ਰਹੇ ਹਿੱਸੇ ਹਨ, ਭਾਵੇਂ ਕਿ ਇਹਨਾਂ ਨੂੰ ਕਈ ਦੇਸ਼ਾਂ ਵਿੱਚ ਪਾਬੰਦੀ ਲਗਾਈ ਗਈ ਹੈ ਖੇਤੀਬਾੜੀ ਫੂਡ ਉਤਪਾਦਨ ਅਤੇ ਪਾਣੀ ਪ੍ਰਬੰਧਨ ਵਿਸ਼ਵਵਿਆਪੀ ਮੁੱਦਿਆਂ ਨੂੰ ਵਧਾ ਰਹੇ ਹਨ ਜੋ ਕਈ ਮੋਰਚਿਆਂ 'ਤੇ ਬਹਿਸ ਨੂੰ ਵਧਾ ਰਹੇ ਹਨ। ਹਾਲ ਹੀ ਦਹਾਕਿਆਂ ਵਿੱਚ ਜੈਕਿਫਰਾਂ ਦੀ ਘਾਟ ਸਮੇਤ ਭੂਮੀ ਅਤੇ ਜਲ ਸਰੋਤ ਦੇ ਮਹੱਤਵਪੂਰਨ ਪਤਨ, ਅਤੇ ਗਲੋਬਲ ਵਾਰਮਿੰਗ ਬਾਰੇ ਖੇਤੀਬਾੜੀ ਅਤੇ ਖੇਤੀਬਾੜੀ ਵਿੱਚ ਗਲੋਬਲ ਵਾਰਮਿੰਗ ਦੇ ਪ੍ਰਭਾਵਾਂ ਨੂੰ ਹਾਲੇ ਵੀ ਪੂਰੀ ਤਰ੍ਹਾਂ ਸਮਝਿਆ ਨਹੀਂ ਗਿਆ। ਪ੍ਮੁੱਖ ਖੇਤੀਬਾੜੀ ਉਤਪਾਦਾਂ ਨੂੰ ਆਮ ਤੌਰ 'ਤੇ ਭੋਜਨ, ਰੇਸ਼ੇ, ਫਿਊਲ ਅਤੇ ਕੱਚੇ ਮਾਲ ਵਿੱਚ ਵੰਡਿਆ ਜਾ ਸਕਦਾ ਹੈ। ਖਾਸ ਭੋਜਨ ਵਿੱਚ ਅਨਾਜ (ਅਨਾਜ), ਸਬਜ਼ੀਆਂ, ਫਲ, ਤੇਲ, ਮੀਟ ਅਤੇ ਮਸਾਲੇ ਸ਼ਾਮਲ ਹਨ। ਫਾਈਬਰਸ ਵਿੱਚ ਕਪਾਹ, ਉੱਨ, ਭੰਗ, ਰੇਸ਼ਮ ਅਤੇ ਸਣ ਸ਼ਾਮਲ ਹੁੰਦੇ ਹਨ.
ਗੂਰੁ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦਸਾਂ ਵਿਚੋਂ ਦੂਜੇ ਗੁਰੂ ਸਨ। ਇਹਨਾਂ ਦਾ ਜਨਮ ਹਿੰਦੂ ਖ਼ਾਨਦਾਨ ਵਿੱਚ, ਜਮਾਂਦਰੂ ਨਾਮ ਲਹਿਣੇ ਨਾਲ਼, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਨੇੜੇ) ਪੰਜਾਬ ਵਿਖੇ ਹੋਇਆ। ਭਾਈ ਲਹਿਣਾ ਖੱਤਰੀ ਟੱਬਰ ਵਿੱਚ ਪਲ਼ਿਆ, ਜਿਸਦੇ ਪਿਓ ਨਿੱਕੇ ਸਕੇਲ ਦੇ ਸੁਦਾਗਰ ਸੀ, ਅਤੇ ਆਪ ਉਹ ਦੁਰਗਾ ਦੇ ਪੁਜਾਰੀ ਸਨ। ਇਹਨਾਂ ਦੀ ਮੁਲਾਕਾਤ ਗੁਰੂ ਨਾਨਕ, ਸਿੱਖੀ ਦੇ ਬਾਨੀ ਨਾਲ਼ ਹੋਣ ਤੋਂ ਬਾਅਦ ਇਹ ਸਿੱਖ ਬਣ ਗਏ। ਗੁਰੂ ਨਾਨਕ ਸਾਹਿਬ ਨੇ ਲਹਿਣਾ ਨਾਮ ਤਬਦੀਲ ਕਰ ਅੰਗਦ ("ਮੇਰਾ ਆਪਣਾ ਅੰਗ") ਰੱਖ ਦਿੱਤਾ, ਅਤੇ ਆਪਣੇ ਪੁੱਤਾਂ ਦੀ ਬਜਾਏ ਅੰਗਦ ਨੂੰ ਦੂਜਾ ਗੁਰੂ ਐਲਾਨ ਦਿੱਤਾ।ਗੁਰੂ ਨਾਨਕ ਦੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਬਾਅਦ, 1539 ਵਿੱਚ ਗੁਰੂ ਅੰਗਦ ਸਿੱਖਾਂ ਦੇ ਰਹਿਬਰ ਬਣੇ। ਇਹ ਸਿੱਖੀ ਵਿੱਚ ਗੁਰਮੁਖੀ ਨੂੰ ਇਖਤਿਆਰ ਅਤੇ ਮਿਆਰਬੰਦ ਕਰਨ ਲਈ ਮਸ਼ਹੂਰ ਹਨ। ਇਹਨਾਂ ਨੇ ਨਾਨਕ ਦੇ ਵਾਕ ਇਕੱਤਰ ਕਰਨੇ ਸ਼ੁਰੂ ਕੀਤੇ, ਨਾਲ਼ 63 ਵਾਕ ਆਪ ਰਚੇ। ਆਪਣੇ ਪੁੱਤਾਂ ਦੀ ਬਜਾਏ, ਇਹਨਾਂ ਨੇ ਆਪਣੇ ਮੁਰੀਦ ਅਮਰਦਾਸ ਨੂੰ ਗੁਰੂ ਤਖ਼ਤ ਦਾ ਵਾਰਸ ਅਤੇ ਤੀਜਾ ਗੁਰੂ ਐਲਾਨਿਆ।
ਈਸ਼ਵਰ ਚੰਦਰ ਨੰਦਾ (30 ਸਤੰਬਰ 1892 - 3 ਸਤੰਬਰ 1965) ਇੱਕ ਪੰਜਾਬੀ ਨਾਟਕਕਾਰ ਅਤੇ ਲੇਖਕ ਸੀ ਜਿਸ ਨੇ ਆਪਣੀਆਂ ਨਾਟ-ਰਚਨਾਵਾਂ ਦੀ ਸਿਰਜਨਾ ਮੰਚ-ਦ੍ਰਿਸ਼ਟੀ ਦੇ ਪੱਖ ਤੋਂ ਕੀਤੀ,ਉਸਨੇ ਨਾਟਕ ਦੇ ਖੇਤਰ ਵਿੱਚ ਯਥਾਰਥਵਾਦੀ ਲੀਹਾਂ ਦੀ ਉਸਾਰੀ ਕੀਤੀ,ਨੰਦੇ ਨੇ ਸਮਾਜਿਕ ਜੀਵਨ ਨਾਲ ਭਰਪੂਰ ਨਾਟਕ ਲਿਖੇ,ਉਸਨੇ ਆਪਣੇ ਨਾਟਕਾਂ ਵਿੱਚ ਪੇਂਡੂ ਜੀਵਨ ਦੀਆਂ ਸਮੱਸਿਆਵਾਂ ਨੂੰ ਪੇਸ਼ ਕੀਤਾ, ਨੰਦਾ ਨੇ ਨਾਟਕਾਂ ਦਾ ਅੰਤ ਸੁਖਾਂਤਕ ਹੈ ਜੋ ਸ਼ੇਕਸਪੀਅਰ ਦੇ ਨਾਟਕਾਂ ਦੇ ਰੁਮਾਂਟਿਕ ਸੁਖਾਂਤਕ ਅੰਤਾਂ ਤੋਂ ਪ੍ਰਭਾਵਿਤ ਹੈ।
ਕਵਿਤਾ ਸਾਹਿਤ ਦਾ ਇੱਕ ਰੂਪ ਹੈ ਜਿਸ ਵਿੱਚ ਕਵੀ ਸ਼ਬਦਾਂ ਨੂੰ ਉਹਨਾਂ ਦੇ ਆਮ ਅਰਥਾਂ ਨਾਲੋਂ ਵਧੇਰੇ ਅਰਥ ਪ੍ਰਦਾਨ ਕਰਨ ਲਈ ਕਾਵਿਕ ਸਾਧਨਾਂ (ਲੈਅ, ਅਲੰਕਾਰ ਅਤੇ ਸ਼ਬਦ ਦੀਆਂ ਲਖਣਾ ਅਤੇ ਵਿਅੰਜਨਾ ਸ਼ਕਤੀਆਂ) ਦਾ ਪ੍ਰਯੋਗ ਕਰਦਾ ਹੈ। ਦੂਜੇ ਸ਼ਬਦਾਂ ਵਿੱਚ ਕਵਿਤਾ ਆਪਣੇ ਵਿਸ਼ੇਸ਼ ਕਲਾਤਮਕ ਪ੍ਰਯੋਜਨ ਲਈ ਭਾਸ਼ਾ ਦੇ ਸੁਹਜਾਤਮਕ ਅਤੇ ਲੈਆਤਮਕ ਗੁਣਾਂ ਦੀ ਵਰਤੋਂ ਕਰਦੀ ਹੈ। ਕਵਿਤਾ ਭਾਸ਼ਾ ਦੇ ਅੰਦਰ ਇੱਕ ਹੋਰ ਭਾਸ਼ਾ ਹੁੰਦੀ ਹੈ। ਇਸ ਵਿੱਚ ਖਿਆਲ, ਭਾਵ, ਦ੍ਰਿਸ਼, ਅਕਾਰ ਤੇ ਧੁਨ ਦੀ ਤਾਕਤ ਇਕੱਠੀ ਹੋਈ ਹੁੰਦੀ ਹੈ।
ਡਾਕਟਰ ਭੀਮਰਾਉ ਅੰਬੇਡਕਰ (14 ਅਪ੍ਰੈਲ 1891 - 6 ਦਸੰਬਰ 1956), ਡਾਕਟਰ ਬਾਬਾਸਾਹਿਬ ਅੰਬੇਡਕਰ ਨਾਮ ਨਾਲ ਪ੍ਰਸਿੱਧ ਇੱਕ ਭਾਰਤੀ ਕਾਨੂੰਨਸਾਜ਼, ਅਰਥਸ਼ਾਸਤਰੀ, ਰਾਜਨੀਤੀਵਾਨ ਅਤੇ ਸਮਾਜ ਸੁਧਾਰਕ ਸਨ ਜਿਨ੍ਹਾਂ ਨੇ ਦਲਿਤ ਬੋਧੀ ਲਹਿਰ ਨੂੰ ਪ੍ਰੇਰਿਤ ਕੀਤਾ ਅਤੇ (ਬਹੁਜਨ) ਨਾਲ ਹੁੰਦੇ ਸਮਾਜਿਕ ਭੇਦਭਾਵ ਦੇ ਖਿਲਾਫ ਪ੍ਰਚਾਰ ਕੀਤਾ, ਜਦਕਿ ਔਰਤਾਂ ਅਤੇ ਕਿਰਤ ਦੇ ਅਧਿਕਾਰਾਂ ਦਾ ਸਮਰਥਨ ਵੀ ਕੀਤਾ। ਉਹ ਆਜ਼ਾਦ ਭਾਰਤ ਦੇ ਪਹਿਲੇ ਕਾਨੂੰਨ ਅਤੇ ਨਿਆਂ ਮੰਤਰੀ, ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਗਣਤੰਤਰ ਦੇ ਮੋਢੀ ਸਨ। ਭਾਰਤ ਅਤੇ ਹੋਰ ਕਿਤੇ, ਉਹਨਾਂ ਨੂੰ ਅਕਸਰ ਬਾਬਾ ਸਾਹਿਬ, ਮਰਾਠੀ ਵਿਚ ਭਾਵ "ਆਦਰਯੋਗ ਪਿਤਾ" ਕਹਿੰਦੇ ਸਨ।
ਜਰਨੈਲ ਸਿੰਘ ਭਿੰਡਰਾਂਵਾਲੇ (ਜਨਮ ਨਾਮ: ਜਰਨੈਲ ਸਿੰਘ ਬਰਾੜ; 2 ਜੂਨ, 1947 - 6 ਜੂਨ, 1984) ਸਿੱਖ ਧਾਰਮਿਕ ਸੰਗਠਨ ਦਮਦਮੀ ਟਕਸਾਲ ਦੇ ਇੱਕ ਆਗੂ ਸਨ। 1978 ਦੇ ਸਿੱਖ-ਨਿਰੰਕਾਰੀ ਸੰਘਰਸ਼ ਵਿੱਚ ਸ਼ਾਮਲ ਹੋਣ ਕਰਕੇ ਉਹਨਾਂ ਨੂੰ ਪ੍ਰਮੁੱਖਤਾ ਮਿਲੀ। ਉਹ ਪੰਜਾਬ ਵਿੱਚ ਮੁੜ-ਸੁਰਜੀਤੀਵਾਦੀ ਅਤੇ ਬਾਗ਼ੀ ਲਹਿਰ ਦਾ ਪ੍ਰਤੀਕ ਬਣੇ। ਉਹਨਾਂ ਨੂੰ ਅਤੇ ਉਹਨਾਂ ਦੇ ਹਥਿਆਰਬੰਦ ਸਾਥੀਆਂ ਨੂੰ ਗੋਲਡਨ ਟੈਂਪਲ ਕੰਪਲੈਕਸ ਤੋਂ ਹਟਾਉਣ ਲਈ ਆਪ੍ਰੇਸ਼ਨ ਬਲਿਊਸਟਾਰ ਸ਼ੁਰੂ ਕੀਤਾ ਗਿਆ ਸੀ।
ਸੂਰਜ ਮੰਡਲ ਵਿੱਚ ਸੂਰਜ ਅਤੇ ਉਹ ਖਗੋਲੀ ਪਿੰਡ ਸੰਮਲਿਤ ਹਨ, ਜੋ ਇਸ ਮੰਡਲ ਵਿੱਚ ਇੱਕ ਦੂਜੇ ਵਲੋਂ ਗੁਰੁਤਵਾਕਰਸ਼ਕ ਜ਼ੋਰ ਦੁਆਰਾ ਬੱਝੇ ਹਨ। ਇਸ ਪਿੰਡ ਵਿੱਚ ਅੱਠ ਗ੍ਰਹਿ, ਉਨ੍ਹਾਂ ਦੇ 166 ਗਿਆਤ ਉਪਗ੍ਰਹਿ, ਪੰਜ ਵੌਣੇ ਗ੍ਰਹਿ ਅਤੇ ਅਰਬਾਂ ਨਿੱਕੇ ਪਿੰਡ ਸ਼ਾਮਿਲ ਹਨ । ਇਸ ਛੋਟੇ ਪਿੰਡਾਂ ਵਿੱਚ ਕਸ਼ਊਦਰਗ੍ਰਹਿ, ਬਰਫੀਲਾ ਕਾਇਪਰ ਘੇਰੇ ਦੇ ਪਿੰਡ , ਧੂਮਕੇਤੂ , ਉਲਕਾ ਪਿੰਡ, ਅਤੇ ਗ੍ਰਹਿਆਂ ਦੇ ਵਿਚਲੀ ਧੂੜ ਸ਼ਾਮਿਲ ਹੈ।
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਕਵੀਆਂ ਦਾ ਸਭਿਆਚਾਰਕ ਪਿਛੋਕੜ
ਆਦਿ ਗ੍ਰੰਥ ਦੀ ਸੰਪਾਦਨਾ ਗੁਰੂ ਅਰਜਨ ਦੇਵ ਜੀ ਨੇ 1601 ਈ. ਵਿੱਚ ਸ਼ੁਰੂ ਕੀਤੀ ਤੇ ਤਿੰਨ ਵਰ੍ਹਿਆ ਵਿੱਚ 1604 ਈ. ਨੂੰ ਸੰਪੂਰਨ ਹੋਈ। ਇਸਦੇ ਲਿਖਾਰੀ ਭਾਈ ਗੁਰਦਾਸ ਜੀ ਸਨ। ਅੱਜ ਕੱਲ੍ਹ ‘ਆਦਿ ਗ੍ਰੰਥ` ਨੂੰ ਕਰਤਾਰਪੁਰ ਵਿਖੇ ਸਥਾਪਿਤ ਕੀਤਾ ਹੋਇਆ ਹੈ। 1706 ਈ.
ਫ਼ਿਲਮ ਇੱਕ ਕਲਾ ਹੈ ਜਿਸ ਰਾਹੀਂ ਕਿਸੇ ਸਮੇਂ ਦੇ ਸਮਾਜ ਅਤੇ ਸੱਭਿਆਚਾਰ ਨੂੰ ਜਾਣਿਆ ਜਾ ਸਕਦਾ ਹੈ। ਮਨੁੱਖ ਆਪਣੀਆਂ ਭਾਵਨਾਵਾਂ ਤੇ ਵਿਚਾਰਾਂ ਦੇ ਸੰਚਾਰ ਲਈ ਵੱਖੋ-ਵੱਖਰੇ ਢੰਗਾਂ ਦੀ ਵਰਤੋਂ ਕਰਦਾ ਹੈ। ਜਿਵੇਂ; ਚਿੱਤਰਕਲਾ, ਮੂਰਤੀਕਲਾ, ਇਮਾਰਤ ਕਲਾ, ਫੋਟੋਗ੍ਰਾਫ਼ੀ, ਸੰਗੀਤ, ਨ੍ਰਿਤ ਅਤੇ ਨਾਟਕ ਆਦਿ। ਫ਼ਿਲਮ ਇੱਕ ਅਜਿਹੀ ਕਲਾ ਹੈ ਜਿਸ ਵਿੱਚ ਸਾਰੀਆਂ ਕਲਾਵਾਂ ਦਾ ਸੁਮੇਲ ਪ੍ਰਾਪਤ ਹੁੰਦਾ ਹੈ, ਇਸ ਕਾਰਨ ਹੀ ਫ਼ਿਲਮ ਬਾਕੀ ਸਾਰੀਆਂ ਕਲਾਵਾਂ ਦੇ ਮੁਕਾਬਲੇ ਦਰਸ਼ਕਾਂ ਨੂੰ ਵਧੇਰੇ ਆਪਣੇ ਨਾਲ ਲੈ ਤੁਰਦੀ ਹੈ ਅਤੇ ਦਰਸ਼ਕ ਵਰਗ ਸਹਿਜੇ ਹੀ ਉਸ ਦੇ ਅਸਰ ਅਧੀਨ ਆ ਜਾਂਦਾ ਹੈ। ਪੰਜਾਬੀ ਭਾਸ਼ਾ ਨਾਲ ਸਬੰਧਿਤ ਫ਼ਿਲਮ ਉਦਯੋਗ ਨੂੰ 'ਪਾਲੀਵੁੱਡ' ਕਿਹਾ ਜਾਂਦਾ ਹੈ। ਪੰਜਾਬੀ ਫ਼ਿਲਮਾਂ ਦਾ ਇਤਿਹਾਸ ਕੋਈ ਬਹੁਤਾ ਲੰਮੇਰਾ ਨਹੀਂ ਹੈ, ਸਭ ਤੋ ਪਹਿਲੀ ਪੰਜਾਬੀ ਫਿਲਮ 'ਸ਼ੀਲਾ' ਸੀ। 1947 ਵਿੱਚ ਹੋਈ ਵੰਡ ਨੇ ਪੰਜਾਬੀ ਸਿਨੇਮੇ ਨੂੰ ਵੀ ਪ੍ਰਭਾਵਿਤ ਕੀਤਾ, ਮੁਸਲਿਮ ਕਲਾਕਾਰ ਤੇ ਨਿਰਦੇਸ਼ਕ ਪਾਕਿਸਤਾਨ ਰਹਿ ਗਏ ਅਤੇ ਹਿੰਦੂ ਤੇ ਸਿੱਖ ਕਲਾਕਾਰ ਬੰਬਈ ਚਲੇ ਗਏ ਸਨ। 1950 ਈ. ਦੇ ਸਮੇਂ ਬਹੁਤ ਯਤਨਾਂ ਸਦਕਾ ਖ਼ਤਮ ਹੋ ਚੁੱਕੇ ਪੰਜਾਬੀ ਸਿਨੇਮੇ ਨੂੰ ਜੀਵਤ ਕਰਨ ਦੀ ਕੋਸ਼ਿਸ਼ ਨਾਲ `ਪੋਸਤੀ´, `ਦੋ ਲੱਛੀਆਂ´ ਅਤੇ `ਭੰਗੜਾ´ ਆਦਿ ਫ਼ਿਲਮਾਂ ਸਾਹਮਣੇ ਆਈਆਂ। ਇਸ ਤੋਂ ਬਾਅਦ 1964 ਈ. ਵਿੱਚ `ਸਤਲੁਜ ਦੇ ਕੰਢੇ´ ਤੇ 1969 ਈ.
'ਧੁਨੀ ਸੰਪਰਦਾਇ ਧੁਨੀ ਸਿਧਾਂਤ ਦੇ ਮੋਢੀ ਆਚਾਰੀਆ ਆਨੰਦ ਵਰਧਨ ਹਨ। ਉਹਨਾਂ ਦੁਆਰਾ ਲਿਖੇ ਗ੍ਰੰਥ ‘ਧਵਨਯਲੋਕ’ ਨਾਲ ਇਸ ਸੰਪਰਦਾਇ ਦੀ ਸਥਾਪਨਾ ਹੋਈ ਮੰਨੀ ਜਾਂਦੀ ਹੈ ਜੋ ਕਿ 9ਵੀਂ ਸਦੀ ਵਿੱਚ ਲਿਖਿਆ ਗਿਆ। ਇਸ ਸੰਪਰਦਾਇ ਬਾਰੇ ਸੰਖੇਪ ਵੇਰਵਾ ਹੇਠ ਲਿਖੇ ਅਨੁਸਾਰ ਹੈ।ਭਾਰਤੀ ਸੀਮਿਖਿਆ ਵਿੱਚ ਛੇ ਕਾਵਿ ਸਿਧਾਂਤਾਂ ਦੀ ਸਥਾਪਨਾ ਕੀਤੀ ਗਈ ਹੈ। ਇਹਨਾਂ ਸਿਧਾਂਤਾਂ ਨੂੰ ਸ੍ਰੰਪਰਦਾਇ, ਵਿਚਾਰਧਾਰਾ ਜਾਂ ਸਕੂਲ ਕਿਹਾ ਜਾਂਦਾ ਹੈ, ਕਿਉੰਕਿ ਇਹਨਾਂ ਵਿੱਚ ਇੱਕ ਤੋਂ ਵੱਧ ਸਮੀਖਿਆਕਾਰ ਇਹਨਾਂ ਸਿਧਾਂਤਾਂ ਦੇ ਸਮਰਥਕ ਹਨ। ਇਸ ਲਈ ਇਹਨਾਂ ਸਮੀਖਿਆਕਾਰਾਂ ਦੇ ਵਰਗ ਨੂੰ ਸ੍ਰੰਪਰਦਾਇ ਕਿਹਾ ਜਾਂਦਾ ਹੈ। ਇਹ ਛੇ ਸਿਧਾਂਤ ਹਨ:-
ਬੁਝਾਰਤਾਂ (ਪਹੇਲੀ, ਅੜਾਉਣੀ, ਮਸਲਾ, ਰਹੱਸ, ਬਾਤ, ਬਤੌਲੀ, ਔਖਾ ਪ੍ਰਸ਼ਨ, ਸਮੱਸਿਆ, ਗੁੰਝਲ) ਲੋਕ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਇਹ ਲੋਕ ਸਾਹਿਤ ਦੀ ਕਾਵਿ-ਰੂਪ ਦੀ ਵੰਨਗੀ ਵਿੱਚ ਆਉਦੀਆਂ ਹਨ ਅਤੇ ਇਹਨਾਂ ਦੇ ਸੰਬੰਧ ਬੱਝਵੇ ਰੂਪ ਵਿਧਾਨ ਵਾਲ਼ੀ ਵੰਨਗੀ ਨਾਲ਼ ਹੈ। ਲੋਕ ਸਾਹਿਤ ਕਿਸੇ ਸੱਭਿਆਚਾਰ ਦੇ ਵਿਅਕਤੀਆਂ ਦੀ ਸਾਂਝ ਸਿਰਜਨਾ-ਰੁਚੀ ਦਾ ਪ੍ਰਗਟਾ ਹੈ। ਇਹ ਲੋਕ ਮਨ ਦੀ ਉਪਜ ਹੁੰਦੀ ਹੈ ਅਤੇ ਅਚੇਤ ਮਨ ਵਿੱਚੋਂ ਸਹਿਜ ਭਾਵ ਹੀ ਨਿਕਲ ਤੁਰਦਾ ਹੈ। ਇਨ੍ਹਾਂ ਦਾ ਰਚਨਹਾਰਾ ਮਨੁੱਖ ਜਾਤੀ ਦੀ ਧੁਨ ਵਿੱਚ ਰਚ ਕੇ ਰਚਨਾ ਕਰਦਾ ਹੈ, ਜਿਸ ਵਿੱਚ ਸਮੂਹ ਤੇ ਵਿਚਾਰਾਂ ਦੇ ਭਾਵਨਾਵਾਂ ਦੀ ਸੂਰ ਹੁੰਦੀ ਹੈ। ਲੋਕ ਸਾਹਿਤ ਦੇ ਪ੍ਰਮੁੱਖ ਰੂਪ 'ਲੋਕ ਗੀਤ' ਲੋਕ ਕਹਾਣੀਆਂ ਅਖਾਣ ਬੁਝਾਰਤਾਂ ਆਦਿ ਹੁੰਦੇ ਹਨ। ਲੋਕ ਗੀਤ ਜਿੱਥੇ ਲੋਕਾਂ ਦੇ ਹਾਵ-ਭਾਵ ਖ਼ੁਸ਼ੀਆਂ-ਗ਼ਮੀਆਂ ਪਿਆਰ ਭਰੇ ਵਲਵਲਿਆਂ ਤੇ ਲੋਕ ਜ਼ਜ਼ਬਿਆਂ ਦੀ ਸਹੀ ਤਰਜਮਾਨੀ ਕਰਨ ਵਾਲੇ਼ ਹੁੰਦੇ ਹਨ, ਉਥੇ ਲੋਕ ਕਹਾਣੀ ਅਤੇ ਅਖਾਣ ਲੋਕਾਂ ਦੇ ਸਦੀਆਂ ਤੋਂ ਕਮਾਏ ਹੋਏ ਤਜ਼ਰਬੇ ਅਤੇ ਅਟਲ ਸੱਚਾਈਆਂ ਨੂੰ ਸਾਡੇ ਸਾਹਮਣੇ ਲਿਆਉਂਦੇ ਹਨ। ਅਖਾਣ ਨੂੰ ਪਰੰਪਰਾ ਤੋ ਕਸ਼ੀਦ ਕੀਤੀ ਹੋਈ ਸਿਆਣਪ ਅਤੇ ਬੁਝਾਰਤਾਂ ਨੂੰ ਬੁੱਧੀ ਦੀ ਪਰਖ ਲਈ ਵਧੀਆ ਸਾਧਨ ਕਿਹਾ ਜਾ ਸਕਦਾ ਹੈ। ਬਾਤ ਇੱਕ ਦੁਆਰਾ ਪਾਈ ਜਾਂਦੀ ਹੈ। ਬੁੱਝਣ ਵਾਲਾ ਇੱਕ ਜਾਂ ਕਈ ਹੋ ਸਕਦੇ ਹਨ। ਵਿਗਿਆਨ ਦੇ ਆਉਣ ਨਾਲ ਮਨੋਰੰਜਨ ਦੇ ਸਾਧਨਾ ਵਿੱਚ ਵਾਧਾ ਹੋਇਆ, ਜਿਸ ਨਾਲ ਬੁਝਾਰਤਾਂ ਕਾਫ਼ੀ ਹੱਦ ਤੱਕ ਅਲੋਪ ਹੋ ਚੁੱਕੀਆਂ ਹਨ। ਪੰਜਾਬੀ ਬੁਝਾਰਤਾਂ ਵਿੱਚੋਂ ਇੱਕ ਬੁਝਾਰਤ ਦੀ ਉਦਾਹਰਨ:
ਕਾਮਾਗਾਟਾਮਾਰੂ ਬਿਰਤਾਂਤ ਇੱਕ ਜਪਾਨੀ ਬੇੜੇ, ਕਾਮਾਗਾਟਾਮਾਰੂ ਦਾ ਦੁਖਾਂਤ ਵਾਕਿਆ ਹੈ ਜੋ 1914 ਵਿੱਚ ਪੰਜਾਬ, ਭਾਰਤ ਤੋਂ 376 ਮੁਸਾਫ਼ਰ ਲੈ ਕੇ ਹਾਂਗਕਾਂਗ, ਸ਼ੰਘਾਈ, ਚੀਨ ਤੋਂ ਰਵਾਨਾ ਹੋ ਕੇ ਯੋਕੋਹਾਮਾ, ਜਪਾਨ ਵਿੱਚੋਂ ਲੰਘਦਿਆਂ ਹੋਇਆਂ ਵੈਨਕੂਵਰ, ਬ੍ਰਿਟਿਸ਼ ਕੋਲੰਬੀਆ, ਕੈਨੇਡਾ ਵੱਲ ਗਿਆ। ਇਹਨਾਂ ਵਿੱਚੋਂ 24 ਨੂੰ ਕੈਨੇਡਾ ਵਿੱਚ ਦਾਖ਼ਲਾ ਦੇ ਦਿੱਤਾ ਗਿਆ ਜਦਕਿ ਬਾਕੀ 352 ਮੁਸਾਫ਼ਰਾਂ ਨੂੰ ਕੈਨੇਡਾ ਦੀ ਧਰਤੀ ਉੱਤੇ ਉੱਤਰਨ ਨਾ ਦਿੱਤਾ ਗਿਆ ਅਤੇ ਜਹਾਜ਼ ਨੂੰ ਭਾਰਤ ਪਰਤਣ ਲਈ ਮਜ਼ਬੂਰ ਕੀਤਾ ਗਿਆ। ਮੁਸਾਫ਼ਰਾਂ ਵਿੱਚ 340 ਸਿੱਖ, 24 ਮੁਸਲਮਾਨ ਅਤੇ 12 ਹਿੰਦੂ ਸ਼ਾਮਲ ਸਨ ਜੋ ਸਭ ਬਰਤਾਨਵੀ ਰਾਜ ਅਧੀਨ ਸਨ। ਇਹ ਮੂਹਰਲੀ 20ਵੀਂ ਸਦੀ ਦੇ ਇਤਿਹਾਸ ਦੇ ਉਹਨਾਂ ਕਈ ਬਿਰਤਾਂਤਾਂ 'ਚੋਂ ਇੱਕ ਹੈ ਜਿਸ ਵਿੱਚ ਕੈਨੇਡਾ ਅਤੇ ਸੰਯੁਕਤ ਰਾਜ ਵਿੱਚ ਉਲੀਕੇ ਗਏ ਅਲਿਹਦਗੀ-ਪਸੰਦ ਕਨੂੰਨਾਂ ਦੇ ਅਧਾਰ ਉੱਤੇ ਸਿਰਫ਼ ਏਸ਼ੀਆਈ ਪ੍ਰਵਾਸੀਆਂ ਨੂੰ ਇਸ ਧਰਤੀ ਤੋਂ ਬਾਹਰ ਰੱਖਿਆ ਜਾਂਦਾ ਸੀ।
ਸਾਰਾਗੜ੍ਹੀ ਦੀ ਲੜਾਈ ਉੱਤਰ-ਪੱਛਮੀ ਫਰੰਟੀਅਰ ਸੂਬੇ ‘ਤੇ ਅਫ਼ਗ਼ਾਨਿਸਤਾਨ ਦੀਆਂ ਸਰਹੱਦਾਂ ਲਾਗੇ ਸਾਰਾਗੜ੍ਹੀ ਦੇ ਸਥਾਨ ‘ਤੇ 12 ਸਤੰਬਰ, 1897 ਨੂੰ ਲੜੀ ਗਈ ਸੀ। ਇਹ ਲੜਾਈ ਬ੍ਰਿਟਿਸ਼-ਭਾਰਤੀ ਫੌਜ (36 ਸਿੱਖ ਰੈਜਮੈਂਟ) ਜੋ ਹੁਣ 4 ਸਿੱਖ ਰੈਜਮੈਂਟ ਅਖਵਾਉਂਦੀ ਹੈ, ਦੇ 21 ਜਾਂਬਾਜ ਜਵਾਨਾਂ ਤੇ ਅਫ਼ਗ਼ਾਨੀ ਪਠਾਣਾਂ 'ਤੇ ਅਫ਼ਰੀਦੀ ਕਬਾਇਲੀਆਂ ਵਿਚਕਾਰ ਗਹਿਗੱਚ ਮੁਕਾਬਲੇ ਨਾਲ ਲੜੀ ਗਈ।
ਸੱਭਿਆਚਾਰ (ਲਾਤੀਨੀ: cultura, ਸ਼ਬਦਾਰਥ: " ਤਰਬੀਅਤ (cultivation)") ਮਨੁੱਖ ਦੁਆਰਾ ਸਿਰਜੀ ਜੀਵਨ ਜਾਚ ਨੂੰ ਕਹਿੰਦੇ ਹਨ। ਇਹ ਕਿਸੇ ਸਮਾਜ ਵਿੱਚ ਗਹਿਰਾਈ ਤੱਕ ਵਿਆਪਤ ਗੁਣਾਂ ਦੇ ਸਮੁੱਚ ਦਾ ਨਾਮ ਹੈ, ਜੋ ਉਸ ਸਮਾਜ ਦੇ ਸੋਚਣ, ਵਿਚਾਰਨ, ਕਾਰਜ ਕਰਨ, ਖਾਣ-ਪੀਣ, ਬੋਲਣ, ਨਾਚ, ਗਾਉਣ, ਸਾਹਿਤ, ਕਲਾ, ਆਰਕੀਟੈਕਟ ਆਦਿ ਵਿੱਚ ਰੂਪਮਾਨ ਹੁੰਦਾ ਹੈ। ਏ ਡਬਲਿਊ ਗਰੀਨ ਅਨੁਸਾਰ ਸੰਸਕ੍ਰਿਤੀ ਗਿਆਨ, ਵਿਵਹਾਰ, ਵਿਸ਼ਵਾਸ ਦੀਆਂ ਉਨ੍ਹਾਂ ਆਦਰਸ਼ ਪਧਤੀਆਂ ਦੀ ਅਤੇ ਗਿਆਨ ਅਤੇ ਵਿਵਹਾਰ ਦੁਆਰਾ ਪੈਦਾ ਕੀਤੇ ਵਸੀਲਿਆਂ ਦੀ ਵਿਵਸਥਾ ਨੂੰ ਕਹਿੰਦੇ ਹਨ ਜੋ ਸਮਾਜਕ ਤੌਰ 'ਤੇ ਇੱਕ ਪੀੜ੍ਹੀ ਤੋਂ ਦੂਜੀ ਪੀੜ੍ਹੀ ਨੂੰ ਸੌਂਪੀ ਜਾਂਦੀ ਹੈ।ਸੱਭਿਆਚਾਰ ਸ਼ਬਦ ‘ ਸੱਭਯ ‘ ਅਤੇ ‘ ਆਚਾਰ ‘ ਸ਼ਬਦਾਂ ਦੇ ਸੁਮੇਲ ਤੋਂ ਬਣਿਆ ਹੈ , ਜਿਸ ਦਾ ਭਾਵ ਜੀਵਨ ਦਾ ਉਹ ਚਰਿੱਤਰ ਹੈ , ਜੋ ਕਿਸੇ ਨਿਯਮਬੱਧਤਾ ਦਾ ਧਾਰਨੀ ਹੁੰਦਾ ਹੈ । ਇਸ ਵਿਚ ਜੀਵਨ – ਜਾਚ ਲਈ ਅਜਿਹੇ ਨੇਮਬੱਧ ਅਸੂਲ ਅਪਣਾਏ ਗਏ ਹੁੰਦੇ ਹਨ , ਜਿਨ੍ਹਾਂ ਨੂੰ ਸਾਰਾ ਲੋਕ – ਸਮੂਹ ਪ੍ਰਵਾਨ ਕਰਦਾ ਹੈ । ਸਭਿਆਚਾਰ ਸਿਰਫ਼ ਸਮਾਜ ਵਿਚ ਰਹਿੰਦਿਆਂ ਹੀ ਗ੍ਰਹਿਣ ਕੀਤਾ ਜਾ ਸਕਦਾ ਹੈ , ਇਸੇ ਕਰਕੇ ਹੀ ਮਨੁੱਖ ਨੂੰ ਸਮਾਜਿਕ ਪ੍ਰਾਣੀ ਕਿਹਾ ਜਾਂਦਾ ਹੈ ।
ਵਿਕੀਪੀਡੀਆ (ਅੰਗ੍ਰੇਜ਼ੀ: Wikipedia) ਇੱਕ ਬਹੁਭਾਸ਼ਾਈ ਆਨਲਾਈਨ ਵਿਸ਼ਵਕੋਸ਼ ਹੈ, ਜੋ ਇੱਕ ਖੁੱਲੇ ਸਹਿਯੋਗ ਪ੍ਰੋਜੈਕਟ ਵਜੋਂ ਬਣਾਇਆ ਗਿਆ ਹੈ ਅਤੇ ਵਾਲੰਟੀਅਰ ਸੰਪਾਦਕਾਂ ਦੇ ਸਮੂਹ ਦੁਆਰਾ ਵਿਕੀ-ਅਧਾਰਿਤ ਸੋਧ ਪ੍ਰਣਾਲੀ ਰਾਹੀਂ ਸਾਂਭਿਆ ਜਾਂਦਾ ਹੈ। ਇਹ ਵਰਲਡ ਵਾਈਡ ਵੈੱਬ 'ਤੇ ਸਭ ਤੋਂ ਵੱਡਾ ਅਤੇ ਸਭ ਤੋਂ ਮਸ਼ਹੂਰ, ਆਮ ਹਵਾਲਿਆਂ ਵਾਲਾ ਕੰਮ ਹੈ ਅਤੇ ਮਾਰਚ 2020 ਤੱਕ ਐਲੈਕਸਾ ਦੁਆਰਾ ਦਰਜਾ ਪ੍ਰਾਪਤ 20 ਸਭ ਤੋਂ ਪ੍ਰਸਿੱਧ ਵੈਬਸਾਈਟਾਂ ਵਿੱਚੋਂ ਇੱਕ ਹੈ। ਇਸ ਵਿੱਚ ਵਿਸ਼ੇਸ਼ ਤੌਰ 'ਤੇ ਮੁਫਤ ਸਮੱਗਰੀ ਹੁੰਦੀ ਹੈ ਅਤੇ ਕੋਈ ਵਪਾਰਕ ਵਿਗਿਆਪਨ ਨਹੀਂ ਹੁੰਦੇ ਹਨ, ਅਤੇ ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਵਿਕੀਪੀਡੀਆ ਵਿੱਚ ਕੋਈ ਵੀ ਵਿਅਕਤੀ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਸ਼ਤਰੰਜ (ਚੇਸ) ਦੋ ਖਿਲਾੜੀਆਂ ਦੇ ਦੁਆਰਾ ਖੇਲੀ ਜਾਂਦੀ ਇੱਕ ਖੇਡ ਹੈ। ਕਿਹਾ ਜਾਂਦਾ ਹੈ ਕਿ ਸ਼ਤਰੰਜ ਭਾਰਤ ਵਿੱਚੋਂ ਸ਼ੁਰੂ ਹੋਈ ਅਤੇ ਇਥੋਂ ਅਰਬ ਦੇਸ਼ਾਂ ਵਿੱਚੋਂ ਹੁੰਦੀ ਯੂਰਪ ਤੱਕ ਪਹੁੰਚ ਗਈ ਅਤੇ ੧੬ ਵੀਂ ਸਦੀ ਤੱਕ ਲੱਗ-ਭੱਗ ਪੁਰੀ ਦੁਨੀਆ ਵਿੱਚ ਫੈਲ ਗਈ। 20 ਵੀਂ ਸਦੀ ਦੇ ਦੂਜੇ ਅੱਧ ਤੋਂ, ਸ਼ਤਰੰਜ ਨੂੰ ਕੰਪਿਊਟਰ ਉੱਤੇ ਖੇਡਣ ਦਾ ਪ੍ਰੋਗਰਾਮ ਬਣਾਇਆ ਗਿਆ ਹੈ, ਜਿੱਥੇ ਕਿ ਸਭ ਤੋਂ ਮਜ਼ਬੂਤ ਪ੍ਰੋਗਰਾਮ ਉੱਤਮ ਪੱਧਰ 'ਤੇ ਵਧੀਆ ਮਨੁੱਖੀ ਖਿਡਾਰੀਆਂ ਤੋਂ ਖੇਡਦੇ ਹਨ। 1990 ਦੇ ਦਹਾਕੇ ਤੋਂ, ਕੰਪਿਊਟਰ ਵਿਸ਼ਲੇਸ਼ਣ ਨੇ ਸ਼ਤਰੰਜ ਦੇ ਸਿਧਾਂਤ, ਖਾਸ ਕਰਕੇ ਅੰਤ ਵਿੱਚ ਬਹੁਤ ਮਹੱਤਵਪੂਰਨ ਯੋਗਦਾਨ ਪਾਇਆ। ਆਈਬੀਐਮ ਕੰਪਿਊਟਰ ਦੀਪ ਬਲੂ ਪਹਿਲੀ ਮੈਚ ਸੀ ਜਿਸਨੇ ਇੱਕ ਮੈਚ ਵਿੱਚ ਇੱਕ ਸ਼ਾਸਨਕਾਲ ਵਿਸ਼ਵ ਸ਼ਤਰੰਜ ਚੈਂਪੀਅਨ ਨੂੰ ਪਛਾੜਿਆ ਸੀ ਜਦੋਂ ਇਸਨੇ 1997 ਵਿੱਚ ਗੈਰੀ ਕਾਸਪਾਰੋਵ ਨੂੰ ਹਰਾਇਆ ਸੀ। ਹੱਥ ਨਾਲ ਚੱਲਣ ਵਾਲੇ ਯੰਤਰਾਂ ਤੇ ਚੱਲ ਰਹੇ ਮਜ਼ਬੂਤ ਸ਼ਤਰੰਜ ਇੰਜਣਾਂ ਦੇ ਵਧਣ ਕਾਰਨ ਟੂਰਨਾਮੈਂਟਾਂ ਦੌਰਾਨ ਧੋਖਾਧੜੀ ਬਾਰੇ ਚਿੰਤਾ ਵਧ ਗਈ ਹੈ।
ਮਾਸਪੇਸ਼ੀਆਂ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।