ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਲੋਹੜੀ ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਪਿੰਕ ਫਲੋਇਡ (ਅੰਗ੍ਰੇਜ਼ੀ: Pink Floyd) ਇਕ ਇੰਗਲਿਸ਼ ਰਾਕ ਬੈਂਡ ਸੀ ਜੋ 1965 ਵਿਚ ਲੰਡਨ ਵਿਚ ਬਣਾਇਆ ਗਿਆ ਸੀ। ਸਾਇਕਡੈਲਿਕ ਸਮੂਹ ਦੇ ਬੈਂਡ ਦੇ ਤੌਰ ਤੇ ਹੇਠਾਂ ਪ੍ਰਾਪਤ ਕਰਦਿਆਂ, ਉਹਨਾਂ ਨੂੰ ਉਹਨਾਂ ਦੀਆਂ ਵਧੀਆਂ ਰਚਨਾਵਾਂ, ਸੋਨਿਕ ਪ੍ਰਯੋਗਾਂ, ਦਾਰਸ਼ਨਿਕ ਗੀਤਾਂ ਅਤੇ ਵਿਸਤ੍ਰਿਤ ਲਾਈਵ ਸ਼ੋਅ ਲਈ ਵੱਖ ਕੀਤਾ ਗਿਆ, ਅਤੇ ਪ੍ਰਗਤੀਸ਼ੀਲ ਚੱਟਾਨ ਸ਼ੈਲੀ ਦਾ ਮੋਹਰੀ ਬੈਂਡ ਬਣ ਗਿਆ। ਪ੍ਰਸਿੱਧ ਸੰਗੀਤ ਇਤਿਹਾਸ ਵਿੱਚ ਉਹ ਇੱਕ ਸਭ ਤੋਂ ਵੱਧ ਵਪਾਰਕ ਸਫਲ ਅਤੇ ਪ੍ਰਭਾਵਸ਼ਾਲੀ ਸਮੂਹ ਹਨ।
ਮੁਕਤਸਰ ਦੀ ਮਾਘੀ ਦੇ ਨਾਂ ਨਾਲ ਜਾਣਿਆ ਜਾਂਦਾ ਮਾਘੀ ਦਾ ਮੇਲਾ ਪੰਜਾਬੀਆਂ ਲਈ ਖਾਸ ਇਤਿਹਾਸਕ ਅਤੇ ਧਾਰਮਿਕ ਮਹੱਤਵ ਰਖਦਾ ਹੈ | ਜਿਸ ਨੂੰ ਪੰਜਾਬ ਵਿੱਚ ਸ਼ਰਧਾ ਭਾਵਨਾਂ ਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਇਹ ਮੇਲਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਮਾਘ ਦੇ ਮਹੀਨੇ ਦੀ ਪਹਿਲੀ ਤਾਰੀਖ਼ ਅਥਵਾ ਮਾਘ ਦੀ ਸੰਗਰਾਂਦ ਨੂੰ ਮਨਾਇਆ ਜਾਂਦਾ ਹੈ। ਇਸ ਮੇਲੇ ਨੂੰ ਚਾਲੀ ਮੁਕਤਿਆਂ ਦੀ ਸ਼ਹੀਦੀ ਨੂੰ ਯਾਦ ਕਰਨ ਦੇ ਪ੍ਰਯੋਜਨ ਵਜੋਂ ਵੀ ਮਨਾਇਆ ਜਾਂਦਾ ਹੈ। ਮੁਕਤਸਰ ਦੀ ਮਾਘੀ ਦਾ ਮੇਲਾ ਪੁਰਾਤਨ ਸਮੇਂ ਤੋ ਹੀ ਖਿੱਚ ਦਾ ਕੇਂਦਰ ਰਿਹਾ ਹੈ। ਲੋਕ ਵੰਨ-ਸੁਵੰਨੀ ਸੁੰਦਰ ਵੇਸ਼-ਭੂਸ਼ਾ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਮੁਕਤਸਰ ਦੇ ਮੇਲੇ ਵਿੱਚ ਪਹੁੰਚਦੇ ਹਨ।
ਪੌਪ ਸੰਗੀਤ ਜਾਂ ਪੌਪ ਮਿਊਜ਼ਿਕ(ਇਹ ਸ਼ਬਦ ਮੂਲ ਤੌਰ 'ਤੇ ਪਾਪੂਲਰ ਸ਼ਬਦ ਤੋਂ ਨਿਕਲਿਆ ਹੈ) ਨੂੰ ਆਮ ਤੌਰ 'ਤੇ ਯੁਵਕਾਂ ਦੇ ਬਾਜ਼ਾਰ ਦੇ ਅਨੁਕੂਲ ਅਤੇ ਵਿਵਸਾਇਕ ਤੌਰ 'ਤੇ ਰਿਕਾਰਡ ਕੀਤੇ ਗਏ ਸੰਗੀਤ ਦੇ ਰੂਪ ਵਿੱਚ ਸਮਝਿਆ ਜਾਂਦਾ ਹੈ; ਇਸ ਵਿੱਚ ਮੁਕਾਬਲਤਨ ਛੋਟੇ ਅਤੇ ਸਧਾਰਨ ਗਾਣੇ ਸ਼ਾਮਿਲ ਹੁੰਦੇ ਹਨ ਅਤੇ ਨਵੀਂ ਤਕਨੀਕ ਦਾ ਇਸਤੇਮਾਲ ਕਰ ਕੇ ਮੌਜੂਦਾ ਧੁਨਾਂ ਨੂੰ ਨਵੇਂ ਤਰੀਕੇ ਨਾਲ ਪੇਸ਼ ਕੀਤਾ ਜਾਂਦਾ ਹੈ।ਪੌਪ ਸੰਗੀਤ ਪ੍ਰਸਿੱਧ ਸੰਗੀਤ ਦੀ ਇੱਕ ਕਿਸਮ ਹੈ ਜੋ 1950 ਦੇ ਦਹਾਕੇ ਦੇ ਮੱਧ ਵਿੱਚ ਸੰਯੁਕਤ ਰਾਜ ਅਤੇ ਯੁਨਾਈਟੇਡ ਕਿੰਗਡਮ ਵਿੱਚ ਆਪਣੇ ਆਧੁਨਿਕ ਰੂਪ ਵਿੱਚ ਪੈਦਾ ਹੋਇਆ ਸੀ। ਡੇਵਿਡ ਹੈਚ ਅਤੇ ਸਟੀਫਨ ਮਿਲਗਾਰ ਨੇ ਪੌਪ ਸੰਗੀਤ ਨੂੰ "ਸੰਗੀਤ ਦਾ ਇੱਕ ਸਮੂਹ" ਕਿਹਾ ਹੈ ਜੋ ਪ੍ਰਸਿੱਧ ਜੈਜ਼ ਅਤੇ ਲੋਕ ਸੰਗੀਤ ਤੋਂ ਵੱਖਰਾ ਹੈ।ਪੀਟ ਸੀਗਰ ਦੇ ਅਨੁਸਾਰ, ਪੌਪ ਸੰਗੀਤ "ਪੇਸ਼ੇਵਰ ਸੰਗੀਤ ਹੈ ਜੋ ਲੋਕ ਸੰਗੀਤ ਅਤੇ ਲੰਡਨ ਆਰਟਸ ਸੰਗੀਤ ਦੋਵਾਂ ਤੋਂ ਜਿਆਦਾ ਧਿਆਨ ਖਿੱਚਦਾ ਹੈ।ਸ਼ਬਦ "ਪੌਪ ਗੀਤ" ਪਹਿਲੀ ਵਾਰ 1926 ਵਿੱਚ ਸੰਗੀਤ ਦੇ ਇੱਕ ਹਿੱਸੇ ਦੇ ਭਾਗ ਵਿੱਚ ਰਿਕਾਰਡ ਕੀਤਾ ਗਿਆ ਸੀ। ਹੈਚ ਐਂਡ ਮਿਲਵਰ ਦਾ ਸੰਕੇਤ ਹੈ ਕਿ 1920 ਦੇ ਦਹਾਕੇ ਵਿੱਚ ਰਿਕਾਰਡਿੰਗ ਦੇ ਇਤਿਹਾਸ ਵਿੱਚ ਬਹੁਤ ਸਾਰਿਆਂ ਸਮਾਗਮਾਂ ਵਿੱਚ ਆਧੁਨਿਕ ਪੌਪ ਸੰਗੀਤ ਦੇ ਜਨਮ ਨੂੰ ਦੇਖਿਆ ਜਾ ਸਕਦਾ ਹੈ। ਗੂਵ ਸੰਗੀਤ ਔਨਲਾਈਨ ਨਾਂ ਦੀ ਨਵੀਂ ਗਰੋਵ ਡਿਕਸ਼ਨਰੀ ਦੀ ਵੈਬਸਾਈਟ ਅਨੁਸਾਰ, "ਪੋਟ ਸੰਗੀਤ" ਸ਼ਬਦ ਦਾ ਮਤਲਬ 1950 ਦੇ ਦਹਾਕੇ ਦੇ ਮੱਧ ਵਿੱਚ ਚਰਚ ਅਤੇ ਰੋਲ ਲਈ ਨਵੇਂ ਵਰਣਨ ਅਤੇ ਨਵੇਂ ਨੌਜਵਾਨ ਸੰਗੀਤ ਸਟਾਈਲ ਦੇ ਰੂਪ ਵਿੱਚ ਪੈਦਾ ਹੋਇਆ ਸੀ।.
ਡੀਯੂਈ ਦਸ਼ਮਲਵ ਵਰਗੀਕਰਣ ਇੱਕ ਲਾਇਬ੍ਰੇਰੀ ਦੀ ਤਕਨੀਕ ਹੈ, ਇਸ ਨੂੰ 1876 ਵਿੱਚ ਅਮਰੀਕਨ ਲਾਈਬ੍ਰੇਰੀਅਨ ਮੈਲਵਿਲ ਡੀਯੂਈਨੇ ਇਸ ਨੂੰ ਬੜੀ ਲਿਆਕਤ, ਖੋਜ ਅਤੇ ਮੇਹਨਤ ਨਾਲ ਤਿਆਰ ਕੀਤਾ। ਇਹ ਸੰਸਾਰ ਦੀ ਸਬ ਤੋਂ ਪਹਿਲੀ ਅਧੁਨਿਕ ਲਾਇਬ੍ਰੇਰੀ ਵਿਸ਼ਾ ਵਰਗੀਕਰਣ ਦੀ ਤਕਨੀਕ ਹੈ। ਇਹ ਬਹੁਤ ਅਸਾਨ ਤਕਨੀਕ ਸੀ, ਜੋ ਜਲਦੀ ਹੀ ਅਮਰੀਕਾ ਤੋਂ ਬਾਹਰ ਸਾਰੇ ਵਿਸ਼ਵ ਵਿੱਚ ਫੈਲ ਗਈ ਅਤੇ ਕਈ ਲਾਇਬ੍ਰੇਰੀਆਂ ਇਸ ਦਾ ਪ੍ਰਯੋਗ ਕਰਨ ਲੱਗ ਪਈਆਂ। ਇਸ ਦੀ ਪ੍ਰ੍ਸਿੱਧੀ ਦੇ ਉਪਰੰਤ ਇਸ ਦੇ ਹੋਰ ਵੀ ਕਈ ਨਵੇਂ ਸੰਸਕਰਣ ਆਉਣ ਲਗੇ। 2011 ਵਿੱਚ ਇਹ ਆਪਣੇ 23 ਵੇ ਸੰਸਕਰਣ ਵਿੱਚ ਸੀ। ਜਦੋਂ 1924 ਵਿੱਚ ਰੰਗਨਾਥਨ ਨੂੰ ਇਸ ਦਾ ਅਧਿਐਨ ਕਰਨਾ ਪਿਆ ਤਾਂ ਉਸ ਵੇਲੇ ਇਹ ਤਕਨੀਕ ਆਪਣੇ 11 ਵੇ ਸੰਸਕਰਣ ਵਿੱਚ ਸੀ।
ਸਕੁਇਡ ਗੇਮ ਇੱਕ ਦੱਖਣੀ ਕੋਰੀਅਨ ਡਰਾਮਾ ਟੀਵੀ ਲੜ੍ਹੀ ਹੈ ਜਿਸ ਨੂੰ ਹਵਾਂਗ ਡੋਂਗ-ਹਯੂਕ ਨੇ ਨੈੱਟਫਲਿਕਸ ਲਈ ਬਣਾਇਆ ਹੈ। ਇਸ ਲੜ੍ਹੀ ਵਿੱਚ 456 ਖਿਡਾਰੀ ਹੁੰਦੇ ਹਨ, ਜਿਹਨਾਂ ਨੂੰ ਜ਼ਿੰਦਗੀ ਦੇ ਵੱਖ-ਵੱਖ ਖੇਤਰਾਂ ਵਿੱਚੋਂ ਚੁੱਕਿਆ ਗਿਆ ਹੁੰਦਾ ਹੈ ਪਰ ਉਨ੍ਹਾਂ ਵਿੱਚ ਹਰ ਇੱਕ ਬਹੁਤ ਜ਼ਿਆਦਾ ਕਰਜ਼ੇ ਥੱਲੇ ਦੱਬਿਆ ਹੋਇਆ ਹੁੰਦਾ ਹੈ। ਖਿਡਾਰੀ ਇਸ ਲੜ੍ਹੀ ਵਿੱਚ ਕਈ ਤਰ੍ਹਾਂ ਦੀਆਂ ਨਿਆਣਿਆਂ ਵਾਲੀਆਂ ਵੱਖ-ਵੱਖ ਖੇਡਾਂ ਖੇਡਦੇ ਹਨ ਤਾਂ ਕਿ ਉਹ 45.6 ਬਿਲੀਅਨ ਵੌਨ ਦਾ ਇਨਾਮ ਜਿੱਤ ਸਕਣ, ਪਰ ਜੇ ਕੋਈ ਹਾਰ ਜਾਵੇ ਤਾਂ ਉਸਦਾ ਨਤੀਜਾ ਮੌਤ ਹੁੰਦਾ ਹੈ। ਲੜ੍ਹੀ ਦਾ ਨਾਮ ਇੱਕ ਇਸ ਹੀ ਨਾਮ ਦੀ ਨਿਆਣਿਆਂ ਵਾਲੀ ਕੋਰੀਅਨ ਖੇਡ 'ਤੇ ਰੱਖਿਆ ਗਿਆ ਹੈ। ਲੜ੍ਹੀ ਵਿੱਚ ਲੀ ਜੰਗ-ਜਾਏ, ਪਾਰਕ ਹਾਏ-ਸੂ, ਵੀ ਹਾ-ਜੂੰ, ਜੰਗ ਹੋ-ਯਿਓਂ, ਓ ਯਿਔਂਗ-ਸੂ, ਹਿਓ ਸੰਗ-ਤਾਏ, ਅਨੁਪਮ ਤ੍ਰਿਪਾਠੀ, ਅਤੇ ਕਿਮ ਜੂ-ਰਯੋਂਗ।
ਚੈੱਕ(/ˈtʃɛk/; čeština ਚੈੱਕ ਉਚਾਰਨ: [ˈtʃɛʃcɪna]) ਇਤਿਹਾਸਕ ਤੌਰ 'ਤੇ ਬੋਹੀਮੀਅਨ (/boʊˈhiːmiən[unsupported input]bə-/; ਵੀ ਇੱਕ ਚੈੱਕ ਸਲੋਵਾਕ ਭਾਸ਼ਾਵਾਂ ਦੀ ਪੱਛਮੀ ਸਲੋਵਿਆਈ ਭਾਸ਼ਾ ਹੈ। ਇਹ ਚੈੱਕ ਗਣਰਾਜ ਦੀ ਵਿੱਚ ਬਹੁਗਿਣਤੀ ਦੀ ਭਾਸ਼ਾ ਅਤੇ ਚੈੱਕ ਲੋਕਾਂ ਦੁਆਰਾ ਬੋਲੀ ਜਾਣ ਵਾਲੀ ਵਿਸ਼ਵਵਿਆਪੀ ਭਾਸ਼ਾ ਹੈ। ਚੈੱਕ ਭਾਸ਼ਾ ਯੂਰਪੀ ਸੰਘ ਵਿੱਚ 23 ਆਧਿਕਾਰਿਕ ਭਾਸ਼ਾਵਾਂ ਵਿੱਚੋਂ ਇੱਕ ਹੈ। ਚੈੱਕ ਸਲੋਵਾਕ ਨਾਲ ਬਹੁਤ, ਆਪਸੀ ਸਮਝਦਾਰੀ ਦੇ ਬਿੰਦੂ ਤੱਕ ਬਹੁਤ ਉੱਚੀ ਪੱਧਰ ਤੱਕ ਮਿਲਦੀ ਜੁਲਦੀ ਹੈ। ਹੋਰ ਸਲੈਵਿਕ ਭਾਸ਼ਾਵਾਂ ਵਾਂਗ, ਚੈਕ ਇੱਕ ਸੰਯੋਜਨੀ ਭਾਸ਼ਾ ਹੈ, ਜਿਸਦੀ ਰੂਪ ਵਿਗਿਆਨ ਪ੍ਰਣਾਲੀ ਬੜੀ ਅਮੀਰ ਅਤੇ ਸ਼ਬਦ ਤਰਤੀਬ ਮੁਕਾਬਲਤਨ ਲਚਕੀਲੀ ਹੈ। ਇਸ ਦੀ ਸ਼ਬਦਾਵਲੀ ਲਾਤੀਨੀ ਅਤੇ ਜਰਮਨ ਤੋਂ ਬਹੁਤ ਪ੍ਰਭਾਵਿਤ ਹੈ।
ਆਇਅਨ ਜਾਂ ਬਿਜਲੀ ਦਾ ਅਣੂ (/ˈaɪən[unsupported input]-ɒn/) ਇੱਕ ਅਜਿਹਾ ਪਰਮਾਣੂ ਜਾਂ ਅਣੂ ਹੁੰਦਾ ਹੈ ਜੀਹਦੇ ਵਿੱਚ ਬਿਜਲਾਣੂਆਂ ਜਾਂ ਇਲੈਕਟਰਾਨਾਂ ਦੀ ਕੁੱਲ ਗਿਣਤੀ ਪ੍ਰੋਟੋਨਾਂ ਦੀ ਕੁੱਲ ਗਿਣਤੀ ਦੇ ਬਰਾਬਰ ਨਹੀਂ ਹੁੰਦੀ ਜਿਸ ਕਰ ਕੇ ਪਰਮਾਣੂ ਉੱਤੇ ਮੂਲ ਧਨਾਤਮਕ (ਪਾਜ਼ਟਿਵ) ਜਾਂ ਰਿਣਾਤਮਕ (ਨੈਗੇਟਿਵ) ਚਾਰਜ ਆ ਜਾਂਦਾ ਹੈ। ਅਜਿਹਾ ਇਸ ਲਈ ਹੁੰਦਾ ਹੈ ਕਿ ਜਾਂ ਤਾਂ ਇਸ ਵਿੱਚੋਂ ਇੱਕ ਜਾਂ ਵਧ ਇਲੈਕਟਰਾਨ ਨਿਕਲ ਜਾਂਦੇ ਹਨ ਜਾਂ ਇਸ ਵਿੱਚ ਆ ਜਾਂਦੇ ਹਨ। ਜਦੋਂ ਇਲੈਕਟਰਾਨ ਨਿਕਲ ਜਾਵੇ ਜਾਂ ਜਾਣ ਤਾਂ ਇਸ ਉੱਤੇ ਸਕਾਰਾਤਮਕ ਚਾਰਜ ਆ ਜਾਂਦਾ ਹੈ ਅਤੇ ਜੇਕਰ ਆ ਜਾਵੇ ਜਾਂ ਜਾਣ ਤਾਂ ਨਕਾਰਾਤਮਕ ਚਾਰਜ ਆ ਜਾਂਦਾ ਹੈ। ਧਨਾਤਮਕ ਅਤੇ ਰਿਣਾਤਮਕ ਚਾਰਜ ਹੋਣ ਕਾਰਨ ਦੋ ਜਾਂ ਦੋ ਤੋਂ ਵੱਧ ਆਇਨ ਆਪਸ ਵਿੱਚ ਬਹੁਤ ਜਲਦੀ ਜੁੜ ਜਾਂਦੇ ਹਨ, ਅਤੇ ਜੁੜ ਕੇ ਨਮਕ (ਸੌਲਟ) ਬਣਾਉਂਦੇ ਹਨ। ਇਸ ਤਰਾਂ ਦੇ ਨਮਕ ਨੂੰ ਆਇਨਿਕ ਮਿਸ਼ਰਨ ਵੀ ਕਹਿੰਦੇ ਹਨ।
ਵਿਸਕਾਂਸਨ (/wɪsˈkɒnsən/) ਮੱਧ-ਉੱਤਰੀ ਸੰਯੁਕਤ ਰਾਜ ਵਿੱਚ ਮਿਡ-ਵੈਸਟ ਅਤੇ ਗਰੇਟ ਲੇਕਜ਼ ਖੇਤਰਾਂ ਵਿੱਚ ਸਥਿਤ ਇੱਕ ਰਾਜ ਹੈ। ਇਸ ਦੀਆਂ ਹੱਦਾਂ ਪੱਛਮ ਵੱਲ ਮਿਨੇਸੋਟਾ, ਦੱਖਣ-ਪੱਛਮ ਵੱਲ ਆਇਓਵਾ, ਦੱਖਣ ਵੱਲ ਇਲੀਨਾਏ, ਪੂਰਬ ਵੱਲ ਮਿਸ਼ੀਗਨ ਝੀਲ, ਉੱਤਰ-ਪੂਰਬ ਵੱਲ ਮਿਸ਼ੀਗਨ ਅਤੇ ਉੱਤਰ ਵੱਲ ਸੁਪਿਰੀਅਰ ਝੀਲ ਨਾਲ਼ ਲੱਗਦੀਆਂ ਹਨ। ਇਸ ਦੀ ਰਾਜਧਾਨੀ ਮੈਡੀਸਨ, ਵਿਸਕਾਂਸਨ।ਮੈਡੀਸਨ ਅਤੇ ਸਭ ਤੋਂ ਵੱਡਾ ਸ਼ਹਿਰ ਮਿਲਵਾਕੀ ਹੈ। ਇਸ ਰਾਜ ਵਿੱਚ 72 ਕਾਊਂਟੀਆਂ ਹਨ।
ਐਡਗਰ ਐਲਨ ਪੋ (ਅੰਗਰੇਜ਼ੀ:Edgar Allan Poe, 19 ਜਨਵਰੀ 1809 – 7 ਅਕਤੂਬਰ 1849) ਅਮਰੀਕਨ ਰੋਮਾਂਸਵਾਦ ਦੇ ਕਵੀ, ਲੇਖਕ, ਸੰਪਾਦਕ ਅਤੇ ਆਲੋਚਕ ਸਨ। ਉਹ ਆਪਣੀ ਰਹਸਮਈ ਅਤੇ ਡਰਾਵਣੀਆਂ ਕਹਾਣੀਆਂ ਲਈ ਪ੍ਰਸਿੱਧ ਹਨ। ਜਾਸੂਸੀ ਕਹਾਣੀਆਂ ਦੀ ਸ਼ੁਰੂਆਤ ਉਹਨਾਂ ਨੇ ਹੀ ਕੀਤੀ, ਅਤੇ ਵਿਗਿਆਨਿਕ ਗਲਪ ਦੀ ਉਭਰਦੀ ਸ਼ੈਲੀ ਨੂੰ ਵੀ ਉਤਸਾਹਿਤ ਕੀਤਾ। ਉਹ ਪਹਿਲੇ ਪ੍ਰਸਿੱਧ ਅਮਰੀਕਨ ਲੇਖਕ ਸਨ ਜਿਹਨਾਂ ਨੇ ਲਿਖਾਈ ਤੋਂ ਹੀ ਰੁਜ਼ਗਾਰ ਕਮਾਉਣ ਦੀ ਕੋਸ਼ਿਸ਼ ਕੀਤੀ, ਲੇਕਿਨ ਉਹਨਾਂ ਨੂੰ ਹਮੇਸ਼ਾ ਗਰੀਬੀ ਅਤੇ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।
ਗੁਰੂ ਨਾਨਕ ਦੇਵ ਜੀ (15 ਅਪ੍ਰੈਲ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ। 1. ਗੁਰੂ ਨਾਨਕ ਸਾਹਿਬ ਦੇ ਜਨਮ ਅਤੇ ਜੋਤੀ-ਜੋਤ ਸਮਾੳਣ ਬਾਰੇ ਤਾਰੀਖ਼ਾਂ ਵਿਚ ਮਤਭੇਦ ਹੈ। ਸੁਖਬਾਸੀ ਰਾਮ ਬੇਦੀ, ਗਣੇਸ਼ਾ ਸਿੰਘ ਬੇਦੀ, ਡਾ. ਤਰਲੋਚਨ ਸਿੰਘ, ਡਾ ਹਰਜਿੰਦਰ ਸਿੰਘ ਦਿਲਗੀਰ ਵਰਗੇ ਇਤਿਹਾਸਕਾਰ ਉਨ੍ਹਾਂ ਦਾ ਜਨਮ 20 ਅਕਤੂਬਰ 1469 ਅਤੇ ਜੋਤੀ ਜੋਤ ਸਮਾਉਣਾ 7 ਸਤੰਬਰ 1539 ਦਾ ਮੰਨਦੇ ਹਨ (Sikh History in 10 Volume, vol 1) 2.
ਗੀਤਕਾਰ (ਅੰਗਰੇਜ਼ੀ: Songwriter) ਉਹ ਇਨਸਾਨ ਹੁੰਦਾ ਹੈ ਜੋ ਗੀਤ ਲਿਖਦਾ ਹੈ। ਜੋ ਗੀਤਕਾਰ ਆਪਣੇ ਗੀਤਾਂ ਨੂੰ ਖ਼ੁਦ ਹੀ ਗਾਉਂਦੇ ਹਨ ਉਹਨਾਂ ਨੂੰ ਗਾਇਕ-ਗੀਤਕਾਰ ਆਖਦੇ ਹਨ। ਕੁਝ ਖ਼ੁਦ ਹੀ ਗੀਤ ਦਾ ਸੰਗੀਤ ਵੀ ਤਿਆਰ ਕਰਦੇ ਹਨ। ਜੋ ਗੀਤਕਾਰ ਦੂਜੇ ਗਾਇਕਾਂ ਨੂੰ ਆਪਣੇ ਗੀਤ ਦਿੰਦੇ ਹਨ ਉਹਨਾਂ ਨੂੰ ਬਦਲੇ ਵਿੱਚ ਕੰਪਨੀ ਜਾਂ ਗਾਇਕ ਵੱਲੋ ਇੱਕ ਰਕਮ ਦਿੱਤੀ ਜਾਂਦੀ ਹੈ ਜਿਸ ਨੂੰ ਰਾੱਇਲਟੀ (Royalty) ਆਖਦੇ ਹਨ। ਰਾੱਇਲਟੀ ਦੇ ਪੰਜਾਬੀ ਮਾਅਨੇ ਹਨ, ਸ਼ਾਹੀ ਹੱਕ ਜਾਂ ਹੱਕ-ਮਾਲਕੀ।
ਇੱਕ ਮਿਲੀਅਨ (1,000,000) ਜਾਂ ਇੱਕ ਹਜ਼ਾਰ ਹਜ਼ਾਰ ਇੱਕ ਕੁਦਰਤੀ ਨੰਬਰ ਹੈ ਜੋ 999,999 ਤੋਂ ਬਾਅਦ ਅਤੇ 1,000,001 ਤੋਂ ਪਹਿਲਾਂ ਆਉਂਦਾ ਹੈ। ਇਹ ਸ਼ਬਦ ਮੁਢਲੇ ਇਤਾਲਵੀ ਸ਼ਬਦ millione (milione ਆਧੁਨਿਕ ਇਤਾਲਵੀ ਵਿੱਚ) ਤੋਂ ਆਉਂਦਾ ਹੈ। ਇਹ ਆਮ ਤੌਰ 'ਤੇ ਛੋਟੇ ਰੂਪ ਵਿੱਚ m ਜਾਂ M ਵਾਂਗੂ ਲਿੱਖਿਆ ਜਾਂਦਾ ਹੈ; ਹੋਰ ਮਿਲੀਮੀਟਰ ("ਹਜ਼ਾਰ ਹਜ਼ਾਰ", ਲਾਤੀਨੀ "Mille" ਤੋਂ; ਰੋਮਨ ਅੰਕ MM = 2,000 ਨਾਲ ਉਲਝਾਇਆ ਨਾਂ ਜਾਵੇ), mm, ਜਾਂ mn ਪ੍ਰਸੰਗ ਵਿੱਤੀ ਵਿਚ।ਵਿਗਿਆਨਕ ਨੋਟੇਸ਼ਨ ਵਿਚ ਇਸ ਨੂੰ 7006100000000000000♠1×106 ਜਾਂ 106 ਦੇ ਰੂਪ ਵਿੱਚ ਲਿਖਿਆ ਜਾਂਦਾ ਹੈ। ਭੌਤਿਕ ਮਾਤਰਾ ਨੂੰ SI ਅਗੇਤਰ ਮੈਗਾ (ਐਮ), ਨਾਲ ਲਿਖਿਆ ਜਾ ਸਕਦਾ ਹੈ, ਉਦਾਹਰਨ ਲਈ: 1 ਮੈਗਾਵਾਟ (1 MW) 1,000,000 ਵਾਟ ਦੇ ਬਰਾਬਰ ਹੈ।
ਪਿਨਯਿਨ ਜਾਂ ਹਾਨਿਊ ਪਿਨਯਿਨ ਜਾਂ ਪਿਨ-ਇਨ, ਚੀਨ, ਤਾਈਵਾਨ ਅਤੇ ਸਿੰਘਾਪੁਰ ਵਿੱਚ ਚੀਨੀ ਚਿੰਨਾਂ ਦੇ ਮੰਦਾਰਿਨ ਉੱਚਾਰਨਾਂ ਨੂੰ ਲਾਤੀਨੀ ਵਰਨਮਾਲਾ ਵਿੱਚ ਲਿਪੀ ਬਦਲ ਕੇ ਲਿਖਣ ਦਾ ਦਫ਼ਤਰੀ ਧੁਨੀਆਤਮਕ ਪ੍ਰਬੰਧ ਹੈ। ਇਹਨੂੰ ਆਮ ਕਰ ਕੇ ਮਿਆਰੀ ਚੀਨੀ ਸਿਖਾਉਣ ਵਾਸਤੇ ਵਰਤਿਆ ਜਾਂਦਾ ਹੈ ਅਤੇ ਕੰਪਿਊਟਰਾਂ ਉੱਤੇ ਚੀਨੀ ਚਿੰਨ੍ਹ ਲਿਖਣ ਵਾਸਤੇ ਵੀ ਇਹਨੂੰ ਇੱਕ ਇਨਪੁੱਟ ਤਰੀਕੇ ਵਜੋਂ ਵਰਤੋਂ ਵਿੱਚ ਲਿਆਇਆ ਜਾ ਸਕਦਾ ਹੈ।
ਉਜ਼ਬੇਕ ਭਾਸ਼ਾ (ਲਾਤੀਨੀ ਲਿਪੀ ਵਿੱਚ: oʻzbek tili ਜਾਂ oʻzbekcha; ਸਿਰਿਲਿਕ: Ўзбек тили; ਅਰਬੀ: أۇزبېكچا) ਇੱਕ ਤੁਰਕੀ ਭਾਸ਼ਾ ਹੈ ਅਤੇ ਇਹ ਉਜਬੇਕਿਸਤਾਨ ਦੀ ਸਰਕਾਰੀ ਭਾਸ਼ਾ ਹੈ। ਉਜ਼ਬੇਕ ਅਤੇ ਮੱਧ ਏਸ਼ੀਆ ਖੇਤਰ ਦੇ 1.85 ਕਰੋੜ ਲੋਕ ਇਸ ਭਾਸ਼ਾ ਦੀ ਵਰਤੋਂ ਕਰਦੇ ਹਨ। ਉਜ਼ਬੇਕੀ ਅਲਟਾਇਆਕ ਭਾਸ਼ਾ ਪਰਵਾਰ ਦੇ ਪੂਰਬੀ ਤੁਰਕੀ, ਜਾਂ ਕਾਰਲੁਕ ਭਾਸ਼ਾ ਸਮੂਹ ਨਾਲ ਸੰਬੰਧਿਤ ਹੈ। ਉਜਬੇਕ ਭਾਸ਼ਾ ਆਪਣਾ ਜਿਆਦਾਤਰ ਸ਼ਬਦਕੋਸ਼ ਅਤੇ ਵਿਆਕਰਨ ਤੁਰਕੀ ਭਾਸ਼ਾ ਤੋਂ ਲੈਂਦੀ ਹੈ। ਹੋਰ ਪ੍ਰਭਾਵ ਫਾਰਸੀ, ਅਰਬੀ ਅਤੇ ਰੂਸੀ ਦੇ ਹਨ। ਹੋਰ ਤੁਰਕੀ ਭਾਸ਼ਾਵਾਂ ਨਾਲੋਂ ਇਸ ਦੇ ਸਭ ਤੋਂ ਖਾਸ ਪਹਿਲੂਆਂ ਵਿੱਚੋਂ ਇੱਕ ਸਵਰ ਦੀ ਗੋਲਾਈ ਹੈ। ਇਹ ਵਿਸ਼ੇਸ਼ਤਾ ਫਾਰਸੀ ਦੇ ਪ੍ਰਭਾਵ ਨਾਲ ਆਈ। 1927 ਤੱਕ ਉਜ਼ਬੇਕ ਨੂੰ ਲਿਖਣ ਲਈ ਅਰਬੀ - ਫਾਰਸੀ ਵਰਨਮਾਲਾ ਦਾ ਪ੍ਰਯੋਗ ਕੀਤਾ ਜਾਂਦਾ ਸੀ, ਲੇਕਿਨ ਉਸ ਦੇ ਬਾਅਦ ਉਜਬੇਕਿਸਤਾਨ ਦਾ ਸੋਵੀਅਤ ਸੰਘ ਵਿੱਚ ਰਲਾ ਹੋਣ ਨਾਲ ਉੱਥੇ ਸਿਰਿਲਿਕ ਲਿਪੀ ਇਸਤੇਮਾਲ ਕਰਨ ਉੱਤੇ ਜ਼ੋਰ ਦਿੱਤਾ ਗਿਆ। ਚੀਨ ਦੇ ਉਜਬੇਕ ਸਮੁਦਾਏ ਅਜੇ ਵੀ ਅਰਬੀ - ਫਾਰਸੀ ਲਿਪੀ ਵਿੱਚ ਉਜਬੇਕ ਲਿਖਦੇ ਹਨ। ਸੋਵੀਅਤ ਸੰਘ ਦਾ ਅੰਤ ਹੋਣ ਦੇ ਬਾਅਦ ਉਜਬੇਕਿਸਤਾਨ ਵਿੱਚ ਕੁੱਝ ਲੋਕ 1992 ਦੇ ਬਾਅਦ ਲਾਤੀਨੀ ਵਰਣਮਾਲਾ ਦਾ ਵੀ ਪ੍ਰਯੋਗ ਕਰਨ ਲੱਗੇ।
ਕਬਰ ਉਹ ਜਗ੍ਹਾ ਹੁੰਦੀ ਹੈ ਜਿੱਥੇ ਇੱਕ ਮੁਰਦਾ (ਆਮ ਤੌਰ 'ਤੇ ਮਨੁੱਖ ਦਾ, ਭਾਵੇਂ ਕਈ ਵਾਰ ਜਾਨਵਰ ਦਾ ਵੀ) ਦਫ਼ਨਾਇਆ ਜਾਂਦਾ ਹੈ। ਕਬਰਾਂ ਆਮ ਤੌਰ 'ਤੇ ਕਬਰਸਤਾਨਾਂ ਜਾਂ ਦਫ਼ਨਾਉਣ ਦੇ ਮੰਤਵ ਲਈ ਵੱਖਰੇ ਖਾਸ ਖੇਤਰਾਂ ਵਿੱਚ ਹੁੰਦੀਆਂ ਹਨ।ਕਿਸੇ ਕਬਰ ਦੇ ਕੁਝ ਵੇਰਵੇ, ਜਿਵੇਂ ਕਿ ਇਸ ਦੇ ਅੰਦਰ ਪਏ ਸਰੀਰ ਦੀ ਸਥਿਤੀ ਅਤੇ ਸਰੀਰ ਨਾਲ ਮਿਲੀਆਂ ਕੋਈ ਵੀ ਚੀਜ਼ਾਂ, ਪੁਰਾਤੱਤਵ-ਵਿਗਿਆਨੀਆਂ ਲਈ ਜਾਣਕਾਰੀ ਪ੍ਰਦਾਨ ਕਰ ਸਕਦੀਆਂ ਹਨ ਕਿ ਸਰੀਰ ਆਪਣੀ ਮੌਤ ਤੋਂ ਪਹਿਲਾਂ ਕਿਵੇਂ ਜੀਉਂਦਾ ਸੀ, ਜਿਸ ਵਿੱਚ ਉਹ ਸਮਾਂ ਜਿਸ ਵਿੱਚ ਇਹ ਰਹਿੰਦਾ ਸੀ ਅਤੇ ਸਭਿਆਚਾਰ ਜਿਸਦਾ ਇਹ ਹਿੱਸਾ ਸੀ ਵੀ ਸ਼ਾਮਲ ਹੁੰਦਾ ਹੈ।
ਕ੍ਰਿਸ਼ਚੀਅਨ ਜੋਹੰਨ ਹਾਈਨਰਿਸ਼ ਹਾਈਨੇ (13 ਦਸੰਬਰ 1797 – 17 ਫਰਵਰੀ 1856) ਇੱਕ ਜਰਮਨ ਕਵੀ, ਨਿਬੰਧਕਾਰ, ਪੱਤਰਕਾਰ, ਸਾਹਿਤ ਆਲੋਚਕ ਸੀ। ਇਹ ਨੌਜਵਾਨ ਜਰਮਨੀ ਨਾਂ ਦੀ ਲਹਿਰ ਦਾ ਹਿੱਸਾ ਮੰਨਿਆ ਜਾਂਦਾ ਹੈ। ਇਸਦੇ ਤਿੱਖੇ ਸਿਆਸੀ ਵਿਚਾਰਾਂ ਦੇ ਕਾਰਨ ਇਸਦੀਆਂ ਕਈ ਲਿਖਤਾਂ ਉੱਤੇ ਜਰਮਨ ਸਰਕਾਰ ਦੁਆਰਾ ਰੋਕ ਲਾਈ ਗਈ। ਇਸਨੇ ਆਪਣੇ ਆਖਰੀ 25 ਸਾਲ ਆਪਣੇ ਦੇਸ਼ ਨੂੰ ਤਿਆਗ ਕੇ ਪੈਰਿਸ ਵਿੱਚ ਗੁਜ਼ਾਰੇ।
ਨੀਲਸ ਬੋਰ ਜਾਂ ਨਿਲਸ ਹੈਨਰਿਕ ਡੇਵਿਡ ਬੋਰ (7 ਅਕਤੂਬਰ 1885 – 18 ਨਵੰਬਰ 1962) ਡੈਨਮਾਰਕ ਦੇ ਭੌਤਿਕ ਵਿਗਿਆਨੀ ਸਨ ਜਿਹਨਾਂ ਨੇ ਮਿਕਦਾਰ ਵਿਚਾਰਾਂ ਦੇ ਅਧਾਰ 'ਤੇ ਹਾਈਡਰੋਜਨ ਪਰਮਾਣੂ ਦੇ ਸਪੈਕਟਰਮ ਦੀ ਵਿਆਖਿਆ ਕੀਤੀ। ਨਿਊਕਲੀਅਸ ਦੇ ਦਰਵ-ਬੂੰਦ ਮਾਡਲ ਅਧਾਰ 'ਤੇ ਉਹਨਾਂ ਨੇ ਨਿਊਕਲੀ ਫੱਟ ਦਾ ਇੱਕ ਸਿੱਧਾਂਤ ਪੇਸ਼ ਕੀਤਾ। ਬੋਰ ਨੇ ਮਿਕਦਾਰ ਮਕੈਨਕੀ ਦੀਆਂ ਸੰਕਲਪਨਾਤਮਕ ਸਮਸਿਆਵਾਂ ਨੂੰ ਖਾਸ ਤੌਰ ਉੱਤੇ ਮੁਕੰਮਲਤਾ ਦੇ ਸਿਧਾਂਤ ਦੀ ਪੇਸ਼ਕਸ਼ ਰਾਹੀਂ ਸਪਸ਼ਟ ਕਰਨ ਵਿੱਚ ਯੋਗਦਾਨ ਦਿੱਤਾ।
ਗੁਡ ਫਰਾਈਡੇ ਨੂੰ ਹੋਲੀ ਫਰਾਈਡੇ, ਗਰੇਟ ਫਰਾਈਡੇ, ਬਲੈਕ ਫਰਾਈਡੇ, ਜਾਂ ਈਸਟਰ ਫਰਾਈਡੇ ਵੀ ਕਹਿੰਦੇ ਹਨ। ਇਹ ਤਿਉਹਾਰ ਈਸਾਈ ਧਰਮ ਦੇ ਲੋਕਾਂ ਵਲੋਂ ਕੈਲਵਰੀ ਵਿੱਚ ਈਸਾ ਮਸੀਹ ਨੂੰ ਸਲੀਬ ਉੱਤੇ ਚੜ੍ਹਾਉਣ ਦੇ ਕਾਰਨ ਹੋਈ ਮੌਤ ਦੀ ਘਟਨਾ ਲਈ ਮਨਾਇਆ ਜਾਂਦਾ ਹੈ। ਇਹ ਤਿਉਹਾਰ ਪਵਿਤਰ ਹਫ਼ਤੇ ਦੇ ਦੌਰਾਨ ਮਨਾਇਆ ਜਾਂਦਾ ਹੈ, ਜੋ ਈਸਟਰ ਸੰਡੇ ਤੋਂ ਪਹਿਲਾਂ ਪੈਣ ਵਾਲੇ ਸ਼ੁੱਕਰਵਾਰ ਨੂੰ ਆਉਂਦਾ ਹੈ ਅਤੇ ਇਸ ਦਾ ਪਾਲਣ ਪਾਸ਼ਕਲ ਟਰੀਡਮ ਦੇ ਅੰਸ਼ ਦੇ ਤੌਰ ਉੱਤੇ ਕੀਤਾ ਜਾਂਦਾ ਹੈ ਅਤੇ ਇਹ ਅਕਸਰ ਯਹੂਦੀਆਂ ਦੇ ਪਾਸੋਵਰ ਦੇ ਨਾਲ ਪੈਂਦਾ ਹੈ।
ਧਰਤ-ਗੋਲ਼ਾ ਜਾਂ ਗਲੋਬ ਧਰਤੀ ਜਾਂ ਗ੍ਰਹਿ ਜਾਂ ਚੰਨ ਵਰਗੇ ਕਿਸੇ ਹੋਰ ਅਕਾਸ਼ੀ ਪਿੰਡ ਦਾ ਇੱਕ ਤਿੰਨ-ਪਸਾਰੀ ਬਾ-ਪੈਮਾਨਾ ਨਮੂਨਾ ਹੁੰਦਾ ਹੈ। ਭਾਵੇਂ ਨਮੂਨੇ ਮਨ-ਮੰਨੀਆਂ ਜਾਂ ਬੇਡੌਲ ਸ਼ਕਲਾਂ ਵਾਲ਼ੀਆਂ ਚੀਜ਼ਾਂ ਦੇ ਬਣੇ ਹੋ ਸਕਦੇ ਹਨ ਪਰ ਧਰਤ-ਗੋਲ਼ਾ ਸਿਰਫ਼ ਉਹਨਾਂ ਨਮੂਨਿਆਂ ਲਈ ਵਰਤਿਆ ਜਾਂਦਾ ਹੈ ਜੋ ਗੋਲ਼ਾਕਾਰ ਵਸਤਾਂ ਦੇ ਬਣੇ ਹੋਣ। “ਗਲੋਬ” ਸ਼ਬਦ ਲਾਤੀਨੀ ਸ਼ਬਦ globus, ਮਤਲਬ ਗੋਲ਼ ਗੁੱਛਾ ਜਾਂ ਗੋਲ਼ਾ, ਤੋਂ ਆਇਆ ਹੈ। ਕਈ ਧਰਤ-ਗੋਲ਼ਿਆਂ ਵਿੱਚ ਪਹਾੜ ਅਤੇ ਧਰਤੀ ਉਤਲੇ ਹੋਰ ਡੀਲ-ਡੌਲ ਵਿਖਾਉਣ ਵਾਸਤੇ ਧਰਾਤਲ ਵੀ ਮੌਜੂਦ ਹੋ ਸਕਦੀ ਹੈ।
ਯੂਰੋ (ਨਿਸ਼ਾਨ: €; ਕੋਡ: EUR) ਯੂਰਪੀ ਸੰਘ ਦੀਆਂ ਸੰਸਥਾਵਾਂ ਵੱਲੋਂ ਵਰਤੀ ਜਾਂਦੀ ਮੁਦਰਾ ਹੈ ਅਤੇ ਯੂਰੋਜੋਨ ਦੀ ਅਧਿਕਾਰਕ ਮੁਦਰਾ ਹੈ ਜਿਸ ਵਿੱਚ ਇਸ ਸੰਘ ਦੇ 28 ਮੈਂਬਰਾਂ ਵਿੱਚੋਂ 18 ਸ਼ਾਮਲ ਹਨ: ਆਸਟਰੀਆ, ਬੈਲਜੀਅਮ, ਸਾਈਪ੍ਰਸ, ਇਸਤੋਨੀਆ, ਫ਼ਿਨਲੈਂਡ, ਫ਼ਰਾਂਸ, ਜਰਮਨੀ, ਯੂਨਾਨ, ਆਇਰਲੈਂਡ, ਇਟਲੀ, ਲਕਸਮਬਰਗ, ਮਾਲਟਾ, ਨੀਦਰਲੈਂਡ, ਪੁਰਤਗਾਲ, ਸਲੋਵਾਕੀਆ, ਸਲੋਵੇਨੀਆ ਅਤੇ ਸਪੇਨ। ਇਹ ਮੁਦਰਾ ਪੰਜ ਹੋਰਨਾਂ ਮੁਥਾਜ ਯੂਰਪੀ ਦੇਸ਼ਾਂ ਵਿੱਚ ਵੀ ਵਰਤੀ ਜਾਂਦੀ ਹੈ ਅਤੇ ਨਤੀਜੇ ਵਜੋਂ ਰੋਜ਼ਾਨਾ ਇਹਨੂੰ ਲਗਭਗ 33.2 ਕਰੋੜ ਯੂਰਪੀਆਂ ਵੱਲੋਂ ਵਰਤੀ ਜਾਂਦੀ ਹੈ। ਇਹ ਤੋਂ ਬਗ਼ੈਰ ਦੁਨੀਆਂ ਭਰ ਵਿੱਚ 17.5 ਕਰੋੜ ਲੋਕ—ਅਫ਼ਰੀਕਾ ਦੇ 15 ਕਰੋੜ ਲੋਕਾਂ ਸਮੇਤ—ਯੂਰੋ ਨਾਲ਼ ਜੁੜੀਆਂ ਹੋਈਆਂ ਮੁਦਰਾਵਾਂ ਵਰਤਦੇ ਹਨ।
ਕਾਰਬਨੀ ਯੋਗ ਗੈਸੀ, ਤਰਲ ਜਾਂ ਠੋਸ ਰਸਾਇਣਕ ਯੋਗਾਂ ਦੀ ਇੱਕ ਵੱਡੀ ਟੋਲੀ ਦਾ ਉਹ ਮੈਂਬਰ ਹੁੰਦਾ ਹੈਜੀਹਦੇ ਅਣੂਆਂ ਵਿੱਚ ਕਾਰਬਨ ਮੌਜੂਦ ਹੋਵੇ। ਇਤਿਹਾਸਕ ਕਾਰਨਾਂ ਕਰ ਕੇ ਕੁਝ ਤਰ੍ਹਾਂ ਦੇ ਕਾਰਬਨ-ਯੁਕਤ ਯੋਗ ਜਿਵੇਂ ਕਿ ਕਾਰਬਾਈਡ, ਕਾਰਬੋਨੇਟ, ਕਾਰਬਨ ਦੇ ਸਾਦੇ ਆਕਸਾਈਡ (ਮਿਸਾਲ ਵਜੋਂ CO ਅਤੇ CO2) ਅਤੇ ਸਾਇਆਨਾਈਡ ਅਕਾਰਬਨੀ ਗਿਣੇ ਜਾਂਦੇ ਹਨ। The distinction between ਕਾਰਬਨੀ ਅਤੇ ਅਕਾਰਬਨੀ ਯੋਗਾਂ ਵਿਚਲਾ ਨਿੱਖੜਵਾਂਪਣ ਭਾਵੇਂ "ਰਸਾਇਣ ਵਿਗਿਆਨ ਦੇ ਵਿਸ਼ਾਲ ਵਿਸ਼ੇ ਨੂੰ ਤਰਤੀਬ ਦੇਣ ਵਿੱਚ ਸਹਾਈ ਹੁੰਦਾ ਹੈ।..
ਸੰਗੀਤ ਸਾਜ਼ ਇੱਕ ਸੰਦ ਹੈ ਜਿਸਨੂੰ ਸੰਗੀਤ ਪੈਦਾ ਕਰਨ ਲਈ ਬਣਾਇਆ ਜਾਂ ਢਾਲਿਆ ਜਾਂਦਾ ਹੈ। ਦਰਅਸਲ, ਕੋਈ ਵੀ ਵਸਤੂ ਜੋ ਆਵਾਜ਼ ਪੈਦਾ ਕਰੇ ਉਹ ਸੰਗੀਤ ਸਾਜ਼ ਹੋ ਸਕਦੀ ਹੈ — ਵਰਤਣ ਵਾਲੇ ਦੇ ਮਕਸਦ ਰਾਹੀਂ ਕੋਈ ਵਸਤ ਸੰਗੀਤ ਸਾਜ਼ ਬਣਦੀ ਹੈ। ਸਾਜ਼ ਦਾ ਇਤਹਾਸ, ਮਨੁੱਖ ਸੰਸਕ੍ਰਿਤੀ ਦੀ ਸ਼ੁਰੂਆਤ ਤੋਂ ਅਰੰਭ ਹੁੰਦਾ ਹੈ। ਇਸ ਦੇ ਅਧਿਐਨ ਨੂੰ, ਅੰਗਰੇਜ਼ੀ ਵਿੱਚ ਆਰਗਨਾਲੋਜੀ (organology) ਕਹਿੰਦੇ ਹਨ।
"ਲੋਕ-ਨਾਚ ਨਾਲ ਮਾਨਸਿਕਤਾ ਨਾਚ ਕਲਾ ਨੂੰ ਆਪਣੇ ਜੀਵਨ ਦਾ ਸੁਭਾਵਿਕ ਅਮਲ ਪ੍ਰਵਾਨ ਕਰਦੀ ਰਹੀ ਹੈ।" 'ਨੱਚਣ ਵਾਲੇ ਦੀ ਅੱਡੀ ਨਾ ਰਹਿੰਦੀ , ਗਾਉਣ ਵਾਲੇ ਦਾ ਮੂੰਹ' ਇਸ ਸੁਭਾਵਕ ਅਮਲ ਦੀ ਪੁਸ਼ਟੀ ਕਰਦੀ ਕਾਵਿ ਸਤਰ ਹੈ। ਨਾਚ ਕਲਾ ਕਿਸੇ ਵੀ ਸੂਰਤ ਵਿੱਚ ਮੂਕ ਪੇਸ਼ਕਾਰੀ ਨਹੀਂ ਹੈ। ਖ਼ਾਸਕਰ ਪੰਜਾਬੀ ਲੋਕ ਨਾਚ ਗਿੱਧਾ ਭੰਗੜਾ ਤਾਂ ਗੀਤਾਂ ਦੇ ਬੋਲ ਜਾਂ ਬੋਲੀਆਂ ਤੋਂ ਬਿਨਾਂ ਪੇਸ਼ ਕਿਤੇ ਜਾਣਾ ਸੰਭਵ ਹੀ ਨਹੀਂ। ਲੋਕ-ਸਮੂਹ ਦੀ ਸਿਰਜਨ-ਕਲਾ ਦੀ ਇੱਕ ਮਹੱਤਵਪੂਰਨ ਵੰਨਗੀ ਹੈ, ਜੋ ਲੋਕ-ਮਾਨਸ ਦੇ ਸਮੁਚੇ ਹਾਵਾਂ-ਭਾਵਾਂ ਨੂੰ ਸਰੀਰਕ ਮੁਦਰਾਵਾਂ ਦੇ ਪ੍ਰਗਟਾਉ-ਸੰਦਰਭ ਰਾਹੀਂ ਪੇਸ਼ ਕਰਦੀ ਹੈ। ਲੋਕ ਨਾਚ ਵੀ ਇਸੇ ਪ੍ਰਕਾਰ ਦੀ ਇੱਕ ਲੋਕ-ਕਲਾ ਹੈ। ਲੋਕ-ਨਾਚ ਮੰਨੋਰੰਜਨ ਦਾ ਸਾਧਨ ਹੀ ਨਹੀਂ, ਇਹ ਕਿਸੇ ਖਿੱਤੇ ਦੇ ਜਨ-ਸਮੂਹ ਦੀ ਸਮਾਜਿਕ, ਸੱਭਿਆਚਾਰਕ, ਨੈਤਿਕ, ਧਾਰਮਿਕ, ਰਾਜਸੀ ਅਤੇ ਇਤਹਾਸਿਕ ਜੀਵਨ-ਤੋਰ ਦੀਆਂ ਵਿਭਿੰਨ ਪਰਤਾਂ ਦਾ ਸਰੀਰਕ ਮੁਦਰਾਵਾਂ ਦੇ ਮਾਧਿਅਮ ਰਾਹੀਂ ਆਪ-ਮੁਹਾਰਾ, ਸਧਾਰਨ, ਖੁਸ਼ੀਆਂ-ਖੇੜਿਆਂ ਭਰਪੂਰ ਅੰਦਰੂਨੀ ਭਾਵਨਾਵਾਂ ਦਾ ਬਾਹਰੀ ਪ੍ਰਗਟਾਵਾ ਵੀ ਹੈ। ਪੰਜਾਬ ਦੇ ਲੋਕ-ਨਾਚ ਪੰਜਾਬ ਪੰਜਾਬ ਦੇ ਜਨ-ਜੀਵਨ ਦਾ ਮਹੱਤਪੂਰਨ ਅੰਗ ਹਨ।"ਪੰਜਾਬ ਦੇ ਲੋਕ-ਨਾਚਾਂ ਦਾ ਵਰਗੀਕਰਨ ਦੋ ਪੱਧਰਾਂ ਤੇ ਕੀਤਾ ਜਾ ਸਕਦਾ ਹੈ:
ਕਿੰਬਰਲੀ 'ਕਿਮ' ਕਾਰਦਾਸ਼ੀਆਂ ਵੈਸਟ (ਜਨਮ ਅਕਤੂਬਰ 21, 1980) ਇੱਕ ਅਮਰੀਕੀ ਟੈਲੀਵਿਜ਼ਨ ਸ਼ਖ਼ਸੀਅਤ, ਅਦਾਕਾਰਾ, ਵਪਾਰੀ ਅਤੇ ਮੌਡਲ ਹੈ। ਕਿਮ ਨੇ ਪਹਿਲਾਂ ਪੈਰਿਸ ਹਿਲਟਨ ਦੀ ਦੋਸਤ ਅਤੇ ਸਟਾਈਲਿਸਟ ਦੇ ਤੌਰ ਤੇ ਮੀਡੀਆ ਦਾ ਧਿਆਨ ਖਿੱਚਿਆ ਸੀ ਪਰ ਸਾਲ 2002 ਵਿੱਚ ਉਸ ਦੇ ਉਦੋਂ ਦੇ ਬੁਆਏਫਰੈਂਡ ਰੇ ਜੇ ਨਾਲ 2002 ਵਿੱਚ ਸੈਕਸ ਟੇਪ, ਕਿਮ ਕਾਰਦਾਸ਼ੀਅਨ, ਸੁਪਰਸਟਾਰ ਰਿਲੀਜ਼ ਹੋਣ ਤੋਂ ਬਾਅਦ ਵਿਆਪਕ ਨੋਟਿਸ ਮਿਲਿਆ ਸੀ। ਉਸਨੇ ਅਮਰੀਕੀ ਚੈਨਲ E!
ਫ਼ਰਾਂਸੀਸੀ (français, la langue française) ਇੱਕ ਰੁਮਾਂਸ ਬੋਲੀ ਹੈ ਜੋ ਮੁੱਖ ਰੂਪ ਵਿੱਚ ਫ਼੍ਰਾਂਸ ਵਿੱਚ ਬੋਲੀ ਜਾਂਦੀ ਹੈ ਜਿੱਥੇ ਇਸ ਬੋਲੀ ਦਾ ਜਨਮ ਹੋਇਆ ਸੀ। ਦੁਨੀਆ ਭਰ ਵਿੱਚ ਤਕਰੀਬਨ 9 ਕਰੋੜ ਲੋਕਾਂ ਦੁਆਰਾ ਇਹ ਪਹਿਲੀ ਬੋਲੀ ਦੇ ਰੂਪ ਵਿੱਚ ਬੋਲੀ ਜਾਂਦੀ ਹੈ, 19 ਕਰੋੜ ਦੁਆਰਾ ਦੂਜੀ ਅਤੇ ਹੋਰ 20 ਕਰੋੜ ਦੁਆਰਾ ਅਧਿਗਰਹਿਤ ਬੋਲੀ ਦੇ ਰੂਪ ਵਿੱਚ ਇਸਨੂੰ ਬੋਲਦੇ ਹਨ। ਇਸ ਤਰ੍ਹਾਂ ਕੈਨੇਡਾ, ਬੈਲਜੀਅਮ, ਸਵਿਟਜ਼ਰਲੈਂਡ, ਅਫ਼ਰੀਕੀ ਫਰੇਂਕੋਫੋਨ, ਲਕਜ਼ਮਬਰਗ ਅਤੇ ਮੋਨੇਕੋ ਸਮੇਤ ਦੁਨੀਆ ਦੇ 54 ਦੇਸ਼ਾਂ ਵਿੱਚ ਇਸਨੂੰ ਬੋਲਣ ਵਾਲੀਆਂ ਦੀ ਵੱਡੀ ਗਿਣਤੀ ਹੈ। ਇਹ ਸੰਯੁਕਤ ਰਾਸ਼ਟਰ ਦੀਆਂ ਸਾਰੀਆਂ ਸੰਸਥਾਵਾਂ ਦੀ ਅਤੇ ਹੋਰ ਬਹੁਤ ਸਾਰੇ ਅੰਤਰਰਾਸ਼ਟਰੀ ਸੰਗਠਨਾਂ ਦੀ ਵੀ ਆਧਿਕਾਰਕ ਬੋਲੀ ਹੈ।
ਫਰੈਂਡਜ਼ ਜਾਂ ਫਰੈਂਡਸ (ਅਕਸਰ ਅੰਗ੍ਰੇਜ਼ੀ ਵਿੱਚ F•R•I•E•N•D•S ਦੀ ਰੂਪਰੇਖਾ ਵਿੱਚ ਲਿਖਿਆ ਜਾਂਦਾ ਹੈ) ਇੱਕ ਅਮਰੀਕੀ ਟੈਲੀਵਿਜ਼ਨ ਸਿਟਕਾਮ ਹੈ, ਜਿਹੜਾ ਕਿ ਡੇਵਿਡ ਕਰੇਨ ਅਤੇ ਮਾਰਤਾ ਕੌਫਮੈਨ ਦੁਆਰ ਬਣਾਇਆ ਗਿਆ ਹੈ। ਇਹ ਸ਼ੋਅ 22 ਸਤੰਬਰ 1994 ਤੋਂ 6 ਮਈ 2004 ਤੱਕ ਐਨ.ਬੀ.ਸੀ ਤੇ 10 ਸਾਲਾਂ ਲਈ 10 ਬਾਬਾਂ ਵਿੱਚ ਪ੍ਰਸਾਰਿਤ ਕੀਤਾ ਗਿਆ ਸੀ। ਕੇਵਿਨ ਐਸ.ਬਰਾਇਟ ਅਤੇ ਵਾਰਨਰ ਬ੍ਰਦਰਜ਼ ਟੈਲੀਵਿਜ਼ਨ ਇਸ ਸ਼ੋ ਦੇ ਨਿਰਮਾਤਾ ਹਨ। ਇਸ ਦੇ ਕਾਰਜਕਾਰੀ ਨਿਰਮਾਤਾ ਕੇਵਿਨ ਐਸ.ਬਰਾਇਟ, ਡੇਵਿਡ ਕਰੇਨ ਅਤੇ ਮਾਰਤਾ ਕੌਫਮੈਨ ਸਨ।
ਸਵਾਮੀ ਵਿਵੇਕਾਨੰਦ (ਬਾਂਗਲਾ: [ʃami bibekanɒnɖo] ( ਸੁਣੋ) (12 ਜਨਵਰੀ 1863 - 4 ਜੁਲਾਈ 1902), ਜਨਮ ਸਮੇਂ ਨਰੇਂਦਰ ਨਾਥ ਦੱਤ (ਬਾਂਗਲਾ: [nɔrend̪ro nat̪ʰ d̪ɔt̪t̪o]), ਭਾਰਤੀ ਹਿੰਦੂ ਸੰਨਿਆਸੀ ਸੀ ਅਤੇ 19ਵੀਂ ਸਦੀ ਦੇ ਸੰਤ ਰਾਮ-ਕ੍ਰਿਸ਼ਨ ਪਰਮਹੰਸ ਦੇ ਮੁੱਖ ਚੇਲੇ ਸਨ। ਪੱਛਮੀ ਜਗਤ ਨੂੰ ਭਾਰਤੀ ਦਰਸ਼ਨ, ਵੇਦਾਂਤ ਅਤੇ ਯੋਗ ਦਾ ਤੁਆਰਫ਼ ਕਰਾਉਣ ਵਾਲੀ ਮੁੱਖ ਹਸਤੀ ਸਨ। ਅਤੇ ਉਨ੍ਹਾਂ ਨੂੰ ਅੰਤਰ-ਧਰਮੀ ਚੇਤਨਾ ਧਾਉਣ ਦਾ ਅਤੇ ਹਿੰਦੂ ਧਰਮ ਨੂੰ 19ਵੀਂ ਸਦੀ ਵਿੱਚ ਸੰਸਾਰ ਧਰਮ ਦੇ ਰੁਤਬੇ ਤੱਕ ਪਹੁੰਚਾਉਣ ਦਾ ਸਿਹਰਾ ਦਿੱਤਾ ਜਾਂਦਾ ਹੈ।
ਅਭੀਜੀਤ ਵਿਨਾਇਕ ਬੈਨਰਜੀ (ਅੰਗਰੇਜ਼ੀ: Abhijit Vinayak Banerjee; ਬੰਗਾਲੀ: অভিজিৎ বিনায়ক বন্দ্যোপাধ্যায়, ਜਨਮ 1961) ਇੱਕ ਭਾਰਤੀ ਅਰਥ ਸ਼ਾਸਤਰੀ ਹੈ। ਉਹ ਇਸ ਵੇਲੇ ਟੈਕਨਾਲੋਜੀ ਦੀ ਮੈਸੇਚਿਉਸੇਟਸ ਇੰਸਟੀਚਿਊਟ ਵਿਖੇ ਫੋਰਡ ਫਾਊਂਡੇਸ਼ਨ ਇਕਨਾਮਿਕਸ ਦਾ ਇੰਟਰਨੈਸ਼ਨਲ ਪ੍ਰੋਫੈਸਰ ਹੈ। ਬੈਨਰਜੀ, ਅਬਦੁਲ ਲਤੀਫ ਜਮੀਲ ਗਰੀਬੀ ਕਾਰਵਾਈ ਲੈਬ ਦਾ (ਈਸਥਰ ਦੇਫਲੋ ਅਤੇ ਸੇਨਧਿਲ ਮੁਲੈਨਾਥਨ ਅਰਥਸ਼ਾਸਤਰੀਆਂ ਦੇ ਨਾਲ) ਇੱਕ ਸਹਿ-ਸੰਸਥਾਪਕ, ਗਰੀਬੀ ਐਕਸ਼ਨ ਦੇ ਲਈ ਕਾਢਾਂ ਦਾ ਇੱਕ ਰਿਸਰਚ ਐਫੀਲੀਏਟ, ਅਤੇ ਵਿੱਤੀ ਪ੍ਰਣਾਲੀਆਂ ਅਤੇ ਗਰੀਬੀ ਬਾਰੇ ਕਨਸੋਰਟੀਅਮ ਦਾ ਇੱਕ ਮੈਂਬਰ ਹੈ। ਬੈਨਰਜੀ ਨੂੰ ਵਿਸ਼ਵਵਿਆਪੀ ਗਰੀਬੀ ਨੂੰ ਖਤਮ ਕਰਨ ਦੇ ਉਨ੍ਹਾਂ ਦੀ ਪ੍ਰਯੋਗਾਤਮਕ ਪਹੁੰਚ ਲਈ "2019 ਦਾ ਆਰਥਿਕ ਵਿਗਿਆਨ ਦਾ ਨੋਬਲ ਮੈਮੋਰੀਅਲ ਪੁਰਸਕਾਰ ਆਪਣੀ ਪਤਨੀ ਐਸਥਰ ਡੁਫਲੋ ਅਤੇ ਮਾਈਕਲ ਕਰੇਮਰ ਨਾਲ ਸਾਂਝੇ ਤੌਰ ਤੇ ਮਿਲਿਆ ਹੈ।"
ਲਿਪੀ (ਜਾਂ ਲਿੱਪੀ) ਕਿਸੇ ਭਾਸ਼ਾ ਨੂੰ ਲਕੀਰਾਂ ਵਿੱਚ ਚਿਤਰਣ ਲਈ ਵੇਖਣ ਜਾਂ ਛੂਹਣ ਯੋਗ ਚਿੰਨ੍ਹਾਂ ਦਾ ਸਮੂਹ ਹੁੰਦਾ ਹੈ। ਦੂਜੇ ਸ਼ਬਦਾਂ ਵਿੱਚ, ਲਿਪੀ ਇਨਸਾਨ ਦੇ ਮੂੰਹ ਵਿਚੋਂ ਨਿਕਲ਼ੇ ਬੋਲਾਂ ਨੂੰ ਚਿਤਰਾਂ, ਲਕੀਰਾਂ, ਸੰਕੇਤਾਂ ਜਾਂ ਚਿੰਨ੍ਹਾਂ ਵਿੱਚ ਉਲੀਕਣ ਦਾ ਇੱਕ ਤਰੀਕਾ ਹੈ। ਜਿੱਥੇ ਭਾਸ਼ਾ ਭਾਵਾਂ ਦੀ ਪੁਸ਼ਾਕ ਹੈ, ਓਥੇ ਲਿਪੀ ਭਾਸ਼ਾ ਦੀ ਪੁਸ਼ਾਕ ਹੈ। ਲਿਪੀ ਭਾਵਾਂ, ਵਿਚਾਰਾਂ ’ਤੇ ਬੋਲਾਂ ਨੂੰ ਲਿਖਤੀ ਰੂਪ ਦੇ ਕੇ ਉਹਨਾਂ ਨੂੰ ਸਦੀਵੀਂ ਜਿਊਂਦੇ ਰਖਦੀ ਹੈ। ਇਸਨੇ ਇਨਸਾਨੀ ਸੱਭਿਅਤਾ ਦੀ ਉੱਨਤੀ ਵਿੱਚ ਭਾਰੀ ਹਿੱਸਾ ਪਾਇਆ ਹੈ।
ਪੰਜਾਬੀ ਭਾਸ਼ਾ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖਾਂ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸੀ, ਜਿਸ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਸ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਲਸਫਾ ਨਾਲ਼ ਜੋੜਿਆ ਜਿਸ ਕਰ ਕੇ ਉਸ ਨੂੰ ਭਾਈ ਜੀ ਆਖਿਆ ਜਾਣ ਲੱਗਾ। ਉਸ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਮਾਘੀ ਇੱਕ ਪੰਜਾਬੀ ਤਿਉਹਾਰ ਹੈ। ਹਿੰਦੀ ਵਿੱਚ ਇਸਨੂੰ ਮਕਰ ਸਕ੍ਰਾਂਤੀ ਕਿਹਾ ਜਾਂਦਾ ਹੈ। ਇਹ ਤਿਉਹਾਰ ਸਾਰੇ ਭਾਰਤ ਵਿੱਚ ਠੰਡ ਵਿੱਚ ਪੱਕੀ ਫ਼ਸਲ ਦਾ ਜ਼ਸ਼ਨ ਮਨਾਉਣ ਲਈ ਮਨਾਇਆ ਜਾਂਦਾ ਹੈ। ਮਾਘੀ, ਪੰਜਾਬੀ ਕਲੈਂਡਰ ਮੁਤਾਬਿਕ ਮਾਘ ਮਹੀਨੇ ਦੇ ਪਹਿਲੇ ਦਿਨ ਨੂੰ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਵਿੱਚ ਮਨਾਈ ਜਾਂਦੀ ਹੈ। ਮਾਘੀ ਮਕ੍ਰ ਸੰਕ੍ਰਾਤੀ ਤਿਓਹਾਰ ਦਾ ਪੰਜਾਬੀ ਨਾਂ ਹੈ, ਜੋਕਿ ਠੰਡ ਦੀ ਸੰਗਰਾਂਦ ਦਾ ਤਿਓਹਾਰ ਹੈ ਤੇ ਇਸਨੂੰ ਸਰਦੀ ਵਾਡੀ ਦੇ ਤਿਓਹਾਰ ਦੇ ਰੂਪ ਵਿੱਚ ਪੂਰੇ ਭਾਰਤ ਵਿੱਚ ਮਨਾਇਆ ਜਾਂਦਾ ਹੈ I
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।ਅੰਮ੍ਰਿਤਾ ਪ੍ਰੀਤਮ ਦੀ ਸਭ ਤੋਂ ਮਸ਼ਹੂਰ ਕਵਿਤਾ ਅੱਜ ਆਖਾਂ ਵਾਰਿਸ ਸ਼ਾਹ ਨੂੰ ਹੈ ਜਿਸ ਵਿੱਚ ਉਹ ਹਿੰਦੁਸਤਾਨ ਦੀ ਵੰਡ ਤੋਂ ਬਾਅਦ ਹੋਏ ਕਤਲੇਆਮ ਪ੍ਰਤੀ ਆਪਣਾ ਰੋਸ ਦਿਖਾਉਂਦੇ ਹੋਏ ਵਾਰਿਸ ਸ਼ਾਹ ਨੂੰ ਵਾਪਸ ਆਉਣ ਦੀ ਦੁਹਾਈ ਪਾਉਂਦੀ ਹੈ। ਇੱਕ ਨਾਵਲਕਾਰ ਦੇ ਤੌਰ ਉੱਤੇ ਪਿੰਜਰ (1950) ਉਸਦਾ ਸਭ ਤੋਂ ਮਸ਼ਹੂਰ ਨਾਵਲ ਹੈ ਜਿਸ ਉੱਤੇ ਬਾਅਦ ਵਿੱਚ ਇੱਕ ਅਵਾਰਡ ਜੇਤੂ ਫ਼ਿਲਮ ਪਿੰਜਰ (2003) ਵੀ ਬਣੀ।1947 ਵਿੱਚ ਭਾਰਤ ਤੇ ਪਾਕਿਸਤਾਨ ਦੀ ਵੰਡ ਪਿੱਛੋਂ ਇਹ ਲਿਹੌਰ ਤੋਂ ਹਿੰਦੁਸਤਾਨ ਆ ਗਈ।
ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਜਾਂ ਸ਼੍ਰੀ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰੂਦਵਾਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰੂਦਵਾਰਾ ਚੌਥੇ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਪੰਜਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ 1606 ਵਿੱਚ ਸ਼੍ਰੀ ਅਕਾਲ ਤਖਤ ਸਾਹਿਬ ਜੀ ਦਾ ਨੀਂਹ ਪੱਥਰ ਛੇਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਸ਼੍ਰੀ ਹਰਿਮੰਦਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਸ਼ਹੀਦ ਦੀ ਸ਼ਹੀਦੀ ਵੀ ੧੬੫੭ ਦੇ ਜਹਾਨ ਖ਼ਾਨ ਵਾਲੇ ਹਮਲੇ ਦੌਰਾਨ ਹੀ ਸ਼੍ਰੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ। ਅੱਜ ਬਾਬਾ ਜੀ ਦੀ ਯਾਦ ਵਿੱਚ ਸ਼੍ਰੀ ਹਰਿਮੰਦਰ ਸਾਹਿਬ ਜੀ ਦੀ ਪਰਿਕਰਮਾ ਵਿੱਚ ਸ਼ਹੀਦੀ ਬੁੰਗਾ ਸਥਿਤ ਹੈ, ਜਿੱਥੇ ਲੜੀਵਾਰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਚਲਦੇ ਰਹਿੰਦੇ ਹਨ।
ਸਿਧਾਰਥ ਗੌਤਮ ਬੁੱਧ (ਸੰਸਕ੍ਰਿਤ: सिद्धार्थ गौतम बुद्ध) ਬੁੱਧ ਧਰਮ ਦੇ ਮੋਢੀ ਅਤੇ ਧਾਰਮਿਕ ਗੁਰੂ ਸਨ। ਉਹਨਾਂ ਦਾ ਜਨਮ 567 ਈਸਾ ਪੂਰਵ ਨੂੰ ਵਿਸਾਖ ਪੂਰਨਮਾਸ਼ੀ ਨੂੰ ਲੁੰਬਨੀ ਵਿੱਚ ਹੋਇਆ। ਉਨ੍ਹਾਂ ਦੀ ਮਾਤਾ ਦਾ ਨਾਮ ਮਹਾਮਾਇਆ ਅਤੇ ਪਿਤਾ ਦਾ ਨਾਮ ਸੁਧੋਦਨ ਸੀ। ਮਹਾਤਮਾ ਬੁੱਧ ਦਾ ਅਸਲੀ ਨਾਮ ਸਿਧਾਰਥ ਅਤੇ ਗੋਤ ਗੌਤਮ ਸੀ। ਬੁੱਧ ਮਤ ਵਿੱਚ ਉਨ੍ਹਾਂ ਨੂੰ ਸਾਕਯ ਮੁਨੀ, ਗੌਤਮ, ਸਾਕਯ ਸਿਹੇ ਆਦਿ ਨਾਵਾਂ ਨਾਲ ਵੀ ਜਾਣਿਆ ਜਾਂਦਾ ਹੈ।
ਰੀਤੀ ਰਿਵਾਜ ਸ਼ਬਦ ਅੰਗਰੇਜੀ ਦੇ ਪਦ ritual ਦੇ ਪੰਜਾਬੀ ਅਨੁਵਾਦ ਵਜੋਂ ਵਰਤਿਆ ਗਿਆ ਹੈ। ਸਮਾਜ ਦੇ ਸਮਾਂ ਵਿਹਾ ਚੁੱਕੇ ਕਾਰਜ ਜਦੋਂ ਆਪਣੇ ਸਾਰਥਕ ਪ੍ਰਕਾਰਜ ਤੋਂ ਮੁਕਤ ਹੋ ਕੇ ਪ੍ਰਤੀਕ ਰੂਪ ਵਿੱਚ ਕੀਤੇ ਜਾਂਦੇ ਹਨ, ਤਾਂ ਉਹ ਰਸਮਾਂ ਅਖਵਾਉਂਦੇ ਹਨ। ਪੰਜਾਬ ਵਿੱਚ ਅਜਿਹੇ ਅਨੇਕਾ ਕਾਰਜ ਹਨ, ਜਿਨਾ ਦੀ ਪਹਿਲਾ ਕਦੀ ਮਹੱਤਤਾ ਸੀ, ਪਰ ਹੁਣ ਉਹ ਵੇਲਾ ਵਿਹਾ ਚੁਕੇ ਹਨ ਪਰ ਇਹ ਪ੍ਰਕਾਰਜ ਪ੍ਰਤੀਕ ਰੂਪ ਵਿੱਚ ਅੱਜ ਵੀ ਨਿਭਾਏ ਜਾਂਦੇ ਹਨ। ਜਿਸ ਤਰਾਂ ਉਹਨਾਂ ਦਾ ਵਾਸਤਵਿਕ ਅਮਲ ਹੋਇਆ ਕਰਦਾ ਸੀ। ਵਿਅਕਤੀ ਜੀਵਨ ਨਾਲ ਸਬੰਧਿਤ ਅਜਿਹਾ ਕੋਈ ਮੌਕਾ ਨਹੀਂ ਜਦੋਂ ਕੋਈ ਰਸਮ ਨਾ ਕੀਤੀ ਜਾਂਦੀ ਹੋਵੇ। ਵਿਅਕਤੀ ਜੀਵਨ ਦੀਆਂ ਤਿੰਨ ਅਵਸਥਾਵਾਂ ਪ੍ਰਮੁੱਖ ਮੰਨੀਆਂ ਜਾਂਦੀਆਂ ਹਨ। ਜਨਮ ਵਿਆਹ ਮੌਤ ਉਹਨਾਂ ਨਾਲ ਸਬੰਧਿਤ ਰਸਮਾਂ ਹੇਠ ਲਿਖੇ ਹਨ: -
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਸਿੱਖੀ ਜਾਂ ਸਿੱਖ ਧਰਮ (ਸਿੱਖ ਦਾ ਮਤਲਬ, "ਸਿੱਖਣ ਵਾਲ਼ਾ") ਇੱਕ ਭਾਰਤੀ ਧਰਮ ਹੈ, ਜੋ 15ਵੀਂ ਸਦੀ ਵਿੱਚ ਭਾਰਤੀ ਉਪਮਹਾਂਦੀਪ ਦੇ ਪੰਜਾਬ ਖੇਤਰ ਵਿੱਚ ਸ਼ੁਰੂ ਹੋਇਆ। ਇਹ ਜਗਤ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ ਅਤੇ ਸਾਰੇ ਵਿਸ਼ਵਵਿਆਪੀ ਪ੍ਰਮੁੱਖਤਾ ਪ੍ਰਾਪਤ ਧਰਮਾਂ ਵਿੱਚੋਂ ਸਭ ਤੋਂ ਹਾਲੀਆ ਸਥਾਪਤ ਹੋਇਆ। ਸਿੱਖ ਪੰਥ ਨੂੰ ਮੰਨਣ ਵਾਲਿਆਂ ਦੀ ਗਿਣਤੀ ਲਗਭਗ 3 ਕਰੋੜ (ਜਾਂ 25–30 ਮਿਲੀਅਨ) ਹੈ, ਇਨ੍ਹਾਂ ਦਾ ਬਹੁਮਤ ਪੰਜਾਬ, ਭਾਰਤ ਵਿੱਚ ਰਹਿੰਦਾ ਹੈ। ਸਿੱਖ ਧਰਮ ਦਾ ਅਧਿਆਤਮਕ ਆਧਾਰ ਸਿੱਖਾਂ ਦੇ ਦਸ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਹੈ, ਜੋ ਕਿ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਗੂਰੂ ਨਾਨਕ ਦੇਵ ਨੇ ਸਿੱਖ ਧਰਮ ਦੀ ਨੀਂਹ ਰੱਖੀ ਸੀ ਅਤੇ ਗੂਰੂ ਗੋਬਿੰਦ ਸਿੰਘ ਨੇ ਗੂਰੂ ਗ੍ਰੰਥ ਸਾਹਿਬ ਨੂੰ ਇਸਦੇ ਅੰਤਮ ਗੁਰੂ ਵਜੋਂ ਨਿਯੁਕਤ ਕਰਕੇ ਦੇਹਧਾਰੀ ਗੁਰੂ ਦੀ ਪਰੰਪਰਾ ਨੂੰ ਸਮਾਪਤ ਕੀਤਾ। ਗੁਰੂ ਨਾਨਕ ਦੀਆਂ ਪ੍ਰਮੁੱਖ ਸਿੱਖਿਆਵਾਂ ਵਿੱਚ ਸ਼ਾਮਲ ਹਨ: ਰੱਬ ਉੱਪਰ ਯਕੀਨ ਰੱਖਕੇ ਉਸਦਾ ਨਾਮ ਜਪਣਾ, ਮਨੁੱਖਤਾ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁੱਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜਿਉਣਾ। ਗੁਰੂ ਹਰਿਗੋਬਿੰਦ (ਛੇਵਾਂ ਗੁਰੂ) ਨੇ ਮੀਰੀ-ਪੀਰੀ ਦੀ ਧਾਰਨਾ ਨੂੰ ਸਥਾਪਤ ਕੀਤਾ ਜਿਸਦੇ ਅਧੀਨ ਦੋਵਾਂ ਅਸਥਾਈ ਜਾਂ ਰਾਜਨੀਤਕ ਅਧਿਕਾਰ (ਮੀਰੀ) ਅਤੇ ਅਧਿਆਤਮਕ ਸ਼ਕਤੀ (ਪੀਰੀ) ਨੂੰ ਸਮਾਨ ਮਹੱਤਤਾ ਪ੍ਰਾਪਤ ਹੋਈ।
ਮੈਰੀ ਸਕਡੋਵਸਕਾ ਕਿਉਰੀ, Maria Salomea Skłodowska-Curie (7 ਨਵੰਬਰ 1867 – 4 ਜੁਲਾਈ 1934) ਇੱਕ ਪੋਲਿਸ਼-ਫਰਾਂਸੀਸੀ ਰਸਾਇਣ ਵਿਗਿਆਨੀ ਅਤੇ ਭੌਤਿਕ ਵਿਗਿਆਨੀ ਸੀ। ਉਹ ਆਪਣੇ ਰੇਡੀਓਧਰਮਿਤਾ ਦੇ ਖੇਤਰ ਵਿੱਚ ਕੀਤੀ ਖੋਜ ਵਾਸਤੇ ਮਸ਼ਹੂਰ ਹੈ। ਉਹ ਦੋ ਨੋਬਲ ਪੁਰਸਕਾਰ ਜਿੱਤਣ ਵਾਲੀ ਪਹਿਲੀ ਔਰਤ ਸੀ। ਉਹ "ਯੂਨੀਵਰਸਿਟੀ ਆਫ਼ ਪੈਰਿਸ" ਦੀ ਪਹਿਲੀ ਮਹਿਲਾ ਪ੍ਰੋਫੈਸਰ ਸੀ, ਅਤੇ 1995 ਵਿੱਚ ਪੈਰਿਸ ਦੇ ਪੈਨੇਥਿਓਂ ਵਿਖੇ ਦਫਨਾਈ ਜਾਣ ਵਾਲੀ ਪਹਿਲੀ ਤੀਵੀਂ ਸੀ।ਉਸ ਦਾ ਜਨਮ "ਮਾਰਿਆ ਸਲੋਮਿਆ ਸਕਲੋਡੋਵਸਕਾ" ਵਾਰਸਾ (ਪੋਲੈਂਡ) [ਉਸ ਸਮੇਂ ਦਾ "ਕਿੰਗਡਮ ਆਫ਼ ਪੋਲੈਂਡ"] ਵਿਖੇ 7 ਨਵੰਬਰ 1867 ਨੂੰ ਹੋਇਆ। ਉਹ ਵਾਰਸਾ ਵਿਖੇ ਕਲਾਂਦੇਸਤੀਨ ਫਲੋਟਿੰਗ ਯੂਨੀਵਰਸਿਟੀ ਤੋਂ ਪੜ੍ਹੀ ਸੀ ਅਤੇ ਉਸ ਨੇ ਵਿਗਿਆਨਕ ਟ੍ਰੇਨਿੰਗ ਵਾਰਸਾ ਵਿਖੇ ਹੀ ਸ਼ੁਰੂ ਕੀਤੀ। 1891 ਵਿੱਚ 24 ਸਾਲਾਂ ਉਮਰ ਵਿੱਚ ਉਹ ਆਪਣੀ ਵੱਡੀ ਭੈਣ ਬ੍ਰੋਨਿਸਲਾਵਾ ਨਾਲ ਪੜ੍ਹਨ ਵਾਸਤੇ ਪੈਰਿਸ ਵਿੱਚ ਜਾ ਵਸੀ, ਜਿਥੇ ਉਸ ਨੇ ਆਪਣੀ ਉੱਚ-ਸਿਖਿਆ ਪ੍ਰਾਪਤ ਕੀਤੀ। ਉਸ ਨੇ 1903 ਵਿੱਚ ਆਪਣੇ ਪਤੀ ਪਿਏਰੇ ਕਿਉਰੀ ਅਤੇ ਭੌਤਿਕ ਵਿਗਿਆਨ ਹੈਨਰੀ ਬਿਕਰਲ ਨਾਲ ਭੌਤਿਕ ਵਿਗਿਆਨ ਵਿੱਚ ਨੋਬਲ ਪੁਰਸਕਾਰ ਸਾਂਝਾ ਕੀਤਾ। ਫੇਰ 1911 ਵਿੱਚ ਉਸ ਨੇ ਰਸਾਇਣ ਵਿਗਿਆਨ ਵਿੱਚ ਨੋਬਲ ਪੁਰਸਕਾਰ ਜਿਤਿਆ। ਸਕਲੋਡੋਵਸਕਾ ਕਿਉਰੀ ਨੋਬਲ ਪੁਰਸਕਾਰ ਜਿੱਤਣ ਵਾਲੀ ਪਹਿਲੀ ਔਰਤ ਸੀ, ਅੱਜ ਤੱਕ ਇੱਕਲੌਤੀ ਔਰਤ ਜਿਸ ਨੇ ਦੋ ਖੇਤਰਾਂ ਵਿੱਚ ਇਹ ਇਨਾਮ ਹਾਸਲ ਕੀਤਾ ਅਤੇ ਇੱਕਲੌਤੀ ਇਨਸਾਨ ਜਿਸਨੇ ਵਿਗਿਆਨ ਦੇ ਦੋ ਵੱਖ ਵੱਖ ਖੇਤਰਾਂ ਵਿੱਚ ਇਹ ਇਨਾਮ ਹਾਸਲ ਕੀਤਾ।
ਭਾਰਤ ਦਾ ਇਤਿਹਾਸ ਲਗਭਗ 5000 ਸਾਲ ਪੁਰਾਣਾ ਮੰਨਿਆ ਜਾਂਦਾ ਹੈ। ਸਿੰਧੁ ਘਾਟੀ ਸਭਿਅਤਾ, ਜਿਸਦਾ ਸ਼ੁਰੂ ਕਾਲ ਲਗਭਗ 3300 ਈਸਾਪੂਰਵ ਤੋਂ ਮੰਨਿਆ ਜਾਂਦਾ ਹੈ। ਇਸ ਸਭਿਅਤਾ ਦੀ ਲਿਪੀ ਹੁਣ ਤੱਕ ਸਫਲਤਾ ਭਰਿਆ ਪੜ੍ਹੀ ਨਹੀਂ ਜਾ ਸਕੀ ਹੈ। ਸਿੱਧੂ ਘਾਟੀ ਸਭਿਅਤਾ ਪਾਕਿਸਤਾਨ ਅਤੇ ਉਸ ਤੋਂ ਨਾਲ ਦੇ ਭਾਰਤੀ ਸੂਬੇ ਵਿੱਚ ਫੈਲੀ ਸੀ। ਪੁਰਾਤੱਤਵ ਪ੍ਰਮਾਣਾਂ ਦੇ ਆਧਾਰ ਉੱਤੇ 1900 ਈਸਾਪੂਰਵ ਦੇ ਆਸਪਾਸ ਇਸ ਸਭਿਅਤਾ ਦਾ ਅਕਸਮਾਤ ਪਤਨ ਹੋ ਗਿਆ। 19ਵੀਂ ਸ਼ਤਾਬਦੀ ਦੇ ਪਾਸ਼ਚਾਤ ਵਿਦਵਾਨਾਂ ਦੇ ਪ੍ਰਚੱਲਤ ਦ੍ਰਸ਼ਟਿਕੋਨਾਂ ਦੇ ਅਨੁਸਾਰ ਆਰੀਆਂ ਦਾ ਇੱਕ ਵਰਗ ਭਾਰਤੀ ਉਪ ਮਹਾਂਦੀਪ ਦੀਆਂ ਸੀਮਾਵਾਂ ਉੱਤੇ 2000 ਈਸਾ ਪੂਰਵ ਦੇ ਆਸਪਾਸ ਅੱਪੜਿਆ ਅਤੇ ਪਹਿਲਾਂ ਪੰਜਾਬ ਵਿੱਚ ਵਸ ਗਿਆ, ਅਤੇ ਇਹੀ ਰਿਗਵੇਦ ਦੀਆਂ ਚਾਵਾਂ ਰਚਨਾ ਕੀਤੀ ਗਈ। ਆਰੀਆਂ ਦੁਆਰਾ ਉੱਤਰ ਅਤੇ ਵਿਚਕਾਰ ਭਾਰਤ ਵਿੱਚ ਇੱਕ ਵਿਕਸਿਤ ਸਭਿਅਤਾ ਦਾ ਉਸਾਰੀ ਕੀਤੀ ਗਈ, ਜਿਸਨੂੰ ਵੈਦਿਕ ਸਭਿਅਤਾ ਵੀ ਕਹਿੰਦੇ ਹਨ। ਪ੍ਰਾਚੀਨ ਭਾਰਤ ਦੇ ਇਤਿਹਾਸ ਵਿੱਚ ਵੈਦਿਕ ਸਭਿਅਤਾ ਸਭ ਤੋਂ ਅਰੰਭ ਦਾ ਸਭਿਅਤਾ ਹੈ ਜਿਸਦਾ ਸੰਬੰਧ ਆਰੀਆਂ ਦੇ ਆਗਮਨ ਤੋਂ ਹੈ। ਇਸਦਾ ਨਾਮਕਰਣ ਆਰੀਆਂ ਦੇ ਪ੍ਰਾਰੰਭਿਕ ਸਾਹਿਤ ਵੇਦਾਂ ਦੇ ਨਾਮ ਉੱਤੇ ਕੀਤਾ। ਆਰੀਆਂ ਦੀ ਭਾਸ਼ਾ ਸੰਸਕ੍ਰਿਤ ਭਾਸ਼ਾ ਸੀ ਅਤੇ ਧਰਮ ਵੈਦਿਕ ਧਰਮ ਜਾਂ "ਸਨਾਤਨ ਧਰਮ" ਦੇ ਨਾਮ ਤੋਂ ਪ੍ਰਸਿੱਧ ਸੀ, ਬਾਅਦ ਵਿੱਚ ਵਿਦੇਸ਼ੀਆਂ ਆਰਾਂਤਾਵਾਂ ਦੁਆਰਾ ਇਸ ਧਰਮ ਦਾ ਨਾਮ ਹਿੰਦੂ ਪਿਆ।
ਸਿੰਧੂ ਘਾਟੀ ਸਭਿਅਤਾ (3300–1300 ਈ. ਪੂ.; ਪ੍ਰੋਢ ਕਾਲ 2600–1900 ਈ. ਪੂ.) ਸੰਸਾਰ ਦੀਆਂ ਪ੍ਰਾਚੀਨ ਨਦੀ ਘਾਟੀ ਸਭਿਅਤਾਵਾਂ ਵਿੱਚੋਂ ਇੱਕ ਪ੍ਰਮੁੱਖ ਸਭਿਅਤਾ ਸੀ। ਇਹ ਹੜੱਪਾ ਸਭਿਅਤਾ ਦੇ ਨਾਮ ਨਾਲ ਵੀ ਜਾਣੀ ਜਾਂਦੀ ਹੈ ਕਿਉਂਜੋ ਇਸ ਦੇ ਵਜੂਦ ਦੇ ਪਹਿਲੇ ਖੰਡਰ ਹੜੱਪਾ ਨਾਂ ਦੇ ਨਗਰ ਵਿੱਚ ਮਿਲੇ ਸਨ। ਇਹ ਹਿੰਦ ਉਪ-ਮਹਾਂਦੀਪ ਦੇ ਉੱਤਰ ਪੱਛਮੀ ਭਾਗ ਵਿੱਚ ਸਥਿਤ ਸੀ। ਇਸਦਾ ਸਥਾਨ ਅੱਜ ਦਾ ਪਾਕਿਸਤਾਨ ਅਤੇ ਭਾਰਤ ਦਾ ਉੱਤਰ ਪੱਛਮੀ ਹਿੱਸਾ ਸੀ। ਇਹ ਸਿੰਧ ਦਰਿਆ ਤੋਂ ਲੈ ਕੇ ਅਤੇ ਘੱਗਰ-ਹਕੜਾ (ਪ੍ਰਾਚੀਨ ਸਰਸਵਤੀ) ਦੀ ਘਾਟੀ ਅਤੇ ਉਸ ਤੋਂ ਅੱਗੇ ਗੰਗਾ - ਜਮਨਾ ਦੋਆਬ ਦੀਆਂ ਉਪਰਲੀਆਂ ਹੱਦਾਂ ਤੱਕ ਫੈਲੀ ਹੋਈ ਸੀ। ਇਹਦਾ ਖੇਤਰਫਲ ਲਗਪਗ 12,60,000 ਵਰਗ ਕਿ.
ਜਾਣ ਪਛਾਣ: ਪੰਜਾਬ ਵਿੱਚ ਮੇਲਿਆਂ ਵਾਂਗ ਤਿਉਹਾਰਾਂ ਦੀ ਲੜੀ ਵੀ ਤੁਰੀ ਰਹਿੰਦੀ ਹੈ। ਮੇਲਿਆਂ ਵਾਂਗ ਤਿਉਹਾਰ ਵੀ ਇੱਥੋਂ ਦੇ ਸਭ ਵਰਗਾਂ ਦੇ ਲੋਕ ਸਮੂਹਿਕ ਤੌਰ ਤੇ ਮਨਾਉਂਦੇ ਹਨ। ਜੋ ਇੱਥੋਂ ਦੀ ਭਾਈਚਾਰਕ ਸਾਂਝ ਅਤੇ ਫਿਰਕੂ ਸੋਚ ਦੇ ਗਵਾਹ ਹਨ ।ਡਾ ਵਣਜਾਰਾ ਬੇਦੀ ਅਨੁਸਾਰ ਤਿਉਹਾਰਾਂ ਦਾ ਮੁੱਢ ਪੰਜਾਬ ਦੀ ਸਮੂਹਿਕ ਵਿਕਾਸ ਦੀ ਭਾਵਨਾ ਵਿੱਚ ਬੱਝਿਆ ਅਤੇ ਹੌਲੀ ਹੌਲੀ ਇਨ੍ਹਾਂ ਰਾਂਗਲੀਆਂ ਚੂਲਾਂ ਦੁਆਲੇ ਜਾਤੀ ਦਾ ਸਾਰਾ ਸਮਾਜਿਕ ,ਧਾਰਮਿਕ ਅਤੇ ਭਾਈਚਾਰਕ ਜੀਵਨ ਚੱਕੀ ਦੇ ਪੁੜ ਵਾਂਗ ਘੁੰਮਣ ਲੱਗਾ। ਤਿਉਹਾਰ ਨਾਲ ਅੰਦਰਲਾ ਖਿੜਦਾ ਤੇ ਮਹਿਕਦਾ ਹੈ ਅਤੇ ਲੋਕਾਂ ਵਿੱਚ ਨਵੀਂ ਸ਼ਕਤੀ ਉੱਭਰਦੀ ਅਤੇ ਨਵੇਂ ਸੰਕਲਪ ਜਾਗਦੇ ਹਨ ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਪ੍ਰਗਟ ਤੇ ਸਦੀਵੀ ਕਾਲ ਲਿਯੀ ਗੁਰੂ ਹਨ । ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ ਅਕਤੂਬਰ 1708 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ ਜਾਂ ਇਹ ਕਹਿ ਲਿਆ ਜਾਵੇ ਕਿ ਇਸਲਾਮਿਕ ਰਹੱਸਵਾਦ ਨੂੰ ਸੂਫ਼ੀਵਾਦ ਜਾਂ ਤਸਉਫ਼ ਕਿਹਾ ਜਾਂਦਾ ਹੈ। ਇਸ ਵਿੱਚ ਮਸਤ ਹੋਣ ਵਾਲੇ ਸੂਫ਼ੀ ਨੂੰ ਅਹਿਲੇ ਹੱਕ ਆਖਦੇ ਹਨ।ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿੱਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇੱਕ ਮਘਦੀ ਧੂਣੀ ਸੀ ਤੇ ਇੱਕ ਲਟਾ-ਲਟ ਬਲਦੀ ਲਾਟ।”
ਸਿੱਖਿਆ ਸਿੱਖਣ ਦੀ ਸਹੂਲਤ ਜਾਂ ਗਿਆਨ, ਹੁਨਰ, ਕਦਰਾਂ ਕੀਮਤਾਂ, ਨੈਤਿਕਤਾ, ਵਿਸ਼ਵਾਸਾਂ ਅਤੇ ਆਦਤਾਂ ਦੀ ਪ੍ਰਾਪਤੀ ਦੀ ਪ੍ਰਕਿਰਿਆ ਹੈ। ਵਿੱਦਿਅਕ ਢੰਗਾਂ ਵਿੱਚ ਸਿੱਖਿਆ, ਸਿਖਲਾਈ, ਕਹਾਣੀ ਸੁਣਾਉਣਾ, ਵਿਚਾਰ ਵਟਾਂਦਰੇ ਅਤੇ ਨਿਰਦੇਸ਼ਤ ਖੋਜ ਸ਼ਾਮਲ ਹਨ। ਸਿੱਖਿਆ ਅਕਸਰ ਸਿਖਿਅਕਾਂ ਦੀ ਰਹਿਨੁਮਾਈ ਅਧੀਨ ਹੁੰਦੀ ਹੈ, ਹਾਲਾਂਕਿ ਸਿਖਿਆਰਥੀ ਆਪਣੇ ਆਪ ਨੂੰ ਸਿੱਖਿਅਤ ਵੀ ਕਰ ਸਕਦੇ ਹਨ। ਸਿੱਖਿਆ ਨੂੰ ਰਸਮੀ ਜਾਂ ਗੈਰ-ਰਸਮੀ ਸ਼੍ਰੇਣੀਆਂ ਵਿੱਚ ਲਿਆ ਜਾ ਸਕਦਾ ਹੈ। ਕਿਸੇ ਵੀ ਅਨੁਭਵ ਨੂੰ, ਜਿਸਦਾ ਸੋਚਣ, ਮਹਿਸੂਸ ਕਰਨ ਜਾਂ ਕੰਮ ਕਰਨ ਦੇ ਢੰਗ ਤਰੀਕੇ ਵਿੱਚ ਬਦਲਾਅ ਆਵੇ,ਉਸ ਅਨੁਭਵ ਨੂੰ ਸਿੱਖਿਆ ਮੰਨਿਆ ਜਾ ਸਕਦਾ ਹੈ। ਸਿੱਖਿਆ ਦੀ ਕਾਰਜਪ੍ਰਣਾਲੀ ਨੂੰ ਸਿੱਖਿਆ ਸ਼ਾਸਤਰ (ਪੈਡਾਗੋਜੀ) ਕਿਹਾ ਜਾਂਦਾ ਹੈ।ਸਿੱਖਿਆ ਨੂੰ ਆਮ ਤੌਰ ਤੇ ਪ੍ਰੀ ਪ੍ਰਾਇਮਰੀ ਸਕੂਲ ਜਾਂ ਕਿੰਡਰਗਾਰਟਨ, ਪ੍ਰਾਇਮਰੀ ਸਕੂਲ, ਸੈਕੰਡਰੀ ਸਕੂਲ ਅਤੇ ਫਿਰ ਕਾਲਜ, ਯੂਨੀਵਰਸਿਟੀ, ਜਾਂ ਅਪ੍ਰੈਂਟਿਸਸ਼ਿਪ ਦੇ ਪੜਾਵਾਂ ਵਿੱਚ ਵੰਡਿਆ ਜਾਂਦਾ ਹੈ।
ਰਾਏ- ਅਬਦੁੱਲਾ ਖ਼ਾਨ ਭੱਟੀ, ਪ੍ਰਚਲਿਤ ਨਾਮ ਦੁੱਲਾ ਭੱਟੀ (ਸ਼ਾਹਮੁਖੀ: دًﻻ بھٹى) ਪੰਜਾਬ ਦਾ ਇੱਕ ਪ੍ਰਸਿੱਧ ਪ੍ਰਾਚੀਨ ਰਾਜਪੂਤ ਨਾਇਕ ਸੀ, ਜਿਸਨੇ ਮੁਗਲ ਸਮਰਾਟ ਅਕਬਰ ਦੇ ਖਿਲਾਫ ਇੱਕ ਬਗ਼ਾਵਤ ਦੀ ਅਗਵਾਈ ਕੀਤੀ ਸੀ। ਉਸਦੀ ਮਾਂ ਦਾ ਨਾਂ ਲੱਧੀ ਤੇ ਪਿਉ ਦਾ ਨਾਂ ਫਰੀਦ ਸੀ।ਦੁੱਲੇ ਦੀ ਮਾਂ ਲੱਧੀ ਨੇ ਅਕਬਰ ਦੇ ਪੁੱਤ ਸ਼ੇਖੂ ਨੂੰ ਦੁੱਧ ਚੁੰਘਾਇਆ ਤੇ ਮਹੱਲਾਂ ਵਿੱਚ ਦੁੱਧ ਚੁੰਘਾਵੀ ਦੇ ਤੌਰ ਤੇ ਕੰਮ ਕੀਤਾ। ਰਾਏ ਅਬਦੁੱਲਾ ਖਾਨ ਨੇ ਇਸ ਹੱਦ ਤੱਕ ਹਕੂਮਤ ਨੂੰ ਵਖਤ ਪਾ ਰੱਖਿਆ ਸੀ ਕਿ ਅਕਬਰ ਨੂੰ ਆਪਣੀ ਰਾਜਧਾਨੀ ਦਿੱਲੀ ਤੋਂ ਤਬਦੀਲ ਕਰਨੀ ਪਈ ਅਤੇ ਲਗਭਗ 20 ਸਾਲਾਂ ਲਈ ਲਾਹੌਰ ਵਿੱਚ, ਲਾਹੌਰ ਕਿਲੇ ਨੂੰ ਆਪਣਾ ਹੈੱਡਕੁਆਰਟਰ ਬਣਾਉਣਾ ਪਿਆ ਸੀ ਅਤੇ ਇਹਦੇ ਬੁਨਿਆਦੀ ਢਾਂਚੇ ਨੂੰ ਵੀ ਬਦਲਣਾ ਪਿਆ ਸੀ। ਪੰਜਾਬੀ ਭਾਸ਼ਾ ਵਿੱਚ ਇੱਕ ਕਿੱਸਾ ਹੈ ਜਿਸ ਨੂੰ 'ਦੁੱਲੇ ਦੀ ਵਾਰ' ਕਿਹਾ ਜਾਂਦਾ ਹੈ। ਇਸ ਵਿੱਚ ਪਾਕਿਸਤਾਨੀ ਪੰਜਾਬ ਵਿੱਚ ਦੁੱਲਾ ਭੱਟੀ ਦੀ ਲੜਾਈ ਦੀਆਂ ਘਟਨਾਵਾਂ ਦਾ ਬਿਰਤਾਂਤ ਹੈ। ਅਤੇ ਇੱਕ ਇਲਾਕੇ ਦਾ ਨਾਂ 'ਦੁੱਲੇ ਦੀ ਬਾਰ' ਯਾਨੀ ਦੁੱਲਾ ਭੱਟੀ ਦਾ ਜੰਗਲ ਹੈ। ਇਹ ਮਹਾਨ ਰਾਜਪੂਤ ਨਾਇਕ ਲਾਹੌਰ, ਪੰਜਾਬ, ਪਾਕਿਸਤਾਨ ਵਿੱਚ ਮੈਣੀ ਸਾਹਿਬ ਕਬਰਿਸਤਾਨ ਵਿੱਚ ਦਫਨ ਦੱਸਿਆ ਜਾਂਦਾ ਹੈ।
ਚੰਦਰਗੁਪਤ ਮੌਰੀਆ (ਜਨਮ 340 ਈਪੂ, ਰਾਜ 322 - 298 ਈਪੂ) ਭਾਰਤ ਦਾ ਸਮਰਾਟ ਸੀ। ਇਸਨੂੰ ਚੰਦਰਗੁਪਤ ਨਾਮ ਨਾਲ ਵੀ ਸੰਬੋਧਿਤ ਕੀਤਾ ਜਾਂਦਾ ਹੈ। ਇਨ੍ਹਾਂ ਨੇ ਮੌਰੀਆ ਸਾਮਰਾਜ /ਮੌਰੀਆ ਰਾਜਵੰਸ਼ ਦੀ ਸਥਾਪਨਾ ਕੀਤੀ ਸੀ। ਚੰਦਰਗੁਪਤ ਪੂਰੇ ਭਾਰਤ ਨੂੰ ਇੱਕ ਸਾਮਰਾਜ ਦੇ ਅਧੀਨ ਲਿਆਉਣ ਵਿੱਚ ਸਫਲ ਰਿਹਾ।ਇਸਨੇ ਆਪਣੇ ਮੰਤਰੀ ਚਾਣਕਯ ਦੀ ਸਹਾਇਤਾ ਨਾਲ ਰਾਜਾ ਮਹਾਨੰਦ ਅਤੇ ਨੰਦਵੰਸ਼ ਦਾ ਨਾਸ਼ ਕਰ ਕੇ ਪਟਨੇ ਵਿੱਚ ਰਾਜਧਾਨੀ ਕਾਇਮ ਕੀਤੀ ਅਤੇ ਸਾਰੇ ਭਾਰਤ ਨੂੰ ਅਧੀਨ ਕੀਤਾ। ਇਸ ਦੇ ਰਾਜ ਵਿੱਚ ਅਫਗਾਨਿਸਤਾਨ, ਬਿਹਾਰ, ਕਾਠੀਆਵਾੜ ਅਤੇ ਪੰਜਾਬ ਆਦਿ ਦੇਸ਼ ਸ਼ਾਮਿਲ ਸਨ। ਚੰਦਰਗੁਪਤ ਨੇ ਯੂਨਾਨੀ ਰਾਜਾ ਸੇਲਿਊਕਸ ਦੀ ਪੁਤ੍ਰੀ ਨਾਲ ਵਿਆਹ ਕੀਤਾ। ਮੁਦ੍ਰਾਰਾਕਸ਼ਸ ਨਾਟਕ ਵਿੱਚ ਚੰਦ੍ਰਗੁਪਤ ਦੀ ਸੁੰਦਰ ਕਥਾ ਮਿਲਦੀ ਹੈ। ਇਹ B.C. 322 ਵਿੱਚ ਰਾਜਸਿੰਘਾਸਨ ਤੇ ਬੈਠਾ ਅਤੇ B.C.298 ਵਿੱਚ ਰਾਜਸਿੰਘਾਸਨ ਛੱਡਕੇ ਬਨਬਾਸੀ ਹੋ ਗਿਆ। ਚੰਦ੍ਰਗੁਪਤ ਦੀ ਚਤੁਰੰਗਿਨੀ ਫੌਜ 6,90,000 ਸੀ। ਇਸ ਦਾ ਪੁਤ੍ਰ ਬਿੰਦੂਸਾਰ ਵੀ ਪ੍ਰਤਾਪੀ ਮਹਾਰਾਜਾ ਹੋਇਆ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਭਾਰਤ ਦੱਖਣੀ ਏਸ਼ੀਆ ਦਾ ਇੱਕ ਦੇਸ਼ ਹੈ। ਇਹ ਖੇਤਰਫਲ ਦੇ ਹਿਸਾਬ ਨਾਲ ਦੁਨੀਆਂ ਦਾ ਸੱਤਵਾਂ ਅਤੇ ਆਬਾਦੀ ਦੇ ਹਿਸਾਬ ਨਾਲ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੁਨੀਆਂ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਇਹ ਦੱਖਣ ਵਿੱਚ ਹਿੰਦ ਮਹਾਂਸਾਗਰ, ਦੱਖਣ-ਪੱਛਮ ਵਿੱਚ ਅਰਬ ਸਾਗਰ ਅਤੇ ਦੱਖਣ-ਪੂਰਬ ਵਿੱਚ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ ਹੈ। ਭਾਰਤ ਪੱਛਮ ਵੱਲ ਪਾਕਿਸਤਾਨ ਅਤੇ ਅਫ਼ਗ਼ਾਨਿਸਤਾਨ, ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ, ਪੂਰਬ ਵੱਲ ਬਰਮਾ ਅਤੇ ਬੰਗਲਾਦੇਸ਼ ਆਦਿ ਦੇਸ਼ਾਂ ਨਾਲ ਜ਼ਮੀਨੀ ਸਰਹੱਦ ਸਾਂਝੀ ਕਰਦਾ ਹੈ ਅਤੇ ਦੱਖਣ ਵੱਲ ਮਾਲਦੀਵ ਅਤੇ ਸ੍ਰੀ ਲੰਕਾ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦਾ ਹੈ। ਭਾਰਤ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਬਰਮਾ, ਥਾਈਲੈਂਡ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦੇ ਹਨ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਉਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਸੀ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ 'ਤੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।ਉਹ 1967 ਵਿੱਚ ਸਾਹਿਤ ਅਕਾਦਮੀ (ਭਾਰਤ ਦੀ ਨੈਸ਼ਨਲ ਅਕੈਡਮੀ ਆਫ਼ ਲੈਟਰਜ਼) ਦੁਆਰਾ ਦਿੱਤੇ ਗਏ ਸਾਹਿਤ ਅਕਾਦਮੀ ਪੁਰਸਕਾਰ ਦਾ ਸਭ ਤੋਂ ਘੱਟ ਉਮਰ ਦਾ ਪ੍ਰਾਪਤ ਕਰਤਾ ਬਣ ਗਿਆ, ਜੋ ਕਿ ਪੂਰਨ ਭਗਤ, 'ਲੂਣਾ(1965) ਦੀ ਪ੍ਰਾਚੀਨ ਕਥਾ 'ਤੇ ਆਧਾਰਿਤ ਉਸ ਦੇ ਮਹਾਂਕਾਵਿ ਨਾਟਕ ਲਈ ਮਿਲਿਆ ਸੀ । ਆਧੁਨਿਕ ਪੰਜਾਬੀ ਸਾਹਿਤ ਵਿੱਚ ਇੱਕ ਮਹਾਨ ਰਚਨਾ ਅਤੇ ਜਿਸਨੇ ਆਧੁਨਿਕ ਪੰਜਾਬੀ ਕਿੱਸੇ ਦੀ ਇੱਕ ਨਵੀਂ ਵਿਧਾ ਵੀ ਬਣਾਈ ਹੈ। ਅੱਜ, ਉਸ ਦੀ ਸ਼ਾਇਰੀ ਮੋਹਨ ਸਿੰਘ (ਕਵਿਤਾ) ਅਤੇ ਅੰਮ੍ਰਿਤਾ ਪ੍ਰੀਤਮ ਵਰਗੇ ਆਧੁਨਿਕ ਪੰਜਾਬੀ ਕਵਿਤਾ ਦੇ ਦਿੱਗਜਾਂ,ਦੇ ਨਾਲ ਬਰਾਬਰੀ 'ਤੇ ਖੜ੍ਹੀ ਹੈ, ਜੋ ਸਾਰੇ ਭਾਰਤ-ਪਾਕਿਸਤਾਨ ਸਰਹੱਦ ਦੇ ਦੋਵੇਂ ਪਾਸੇ ਪ੍ਰਸਿੱਧ ਹਨ।
ਬਸੰਤ ਪੰਚਮੀ (ਦੇਵਨਾਗਰੀ: वसन्त पञ्चमी) ਬਸੰਤ ਵਿੱਚ ਮਨਾਏ ਜਾਣ ਵਾਲਾ ਬਸੰਤ ਰੁੱਤ ਦਾ ਸਵਾਗਤੀ ਤਿਉਹਾਰ ਹੈ। ਇਸਨੂੰ ਕਈ ਲੋਕ ਸਰਸਵਤੀ ਪੂਜਾ ਜਾਂ ਸ਼੍ਰੀਪੰਚਮੀ (ਦੇਵਨਾਗਰੀ:श्रीपञ्चमी) ਵੀ ਕਹਿੰਦੇ ਹਨ ਅਤੇ ਵੇਦਾਂ ਵਿੱਚ ਇਸਨੂੰ ਸੰਗੀਤ ਅਤੇ ਕਲਾ ਦੀ ਦੇਵੀ ਮੰਨੀ ਜਾਂਦੀ ਹੈ। ਬਹਾਰ ਰੁੱਤ ਨਾਲ਼ ਸੰਬੰਧਿਤ ਇਹ ਪ੍ਰਸਿੱਧ ਤਿਉਹਾਰ ਜੋ ਮਾਘ ਦੇ ਸੁਦੀ ਪੰਜ ਨੂੰ ਸਾਰੇ ਪੰਜਾਬ ਵਿੱਚ ਬੜੇ ਚਾਅ ਤੇ ਮਲਾਹ ਨਾਲ਼ ਮਨਾਇਆ ਜਾਂਦਾ ਹੈ। ਬਸੰਤ ਪੰਚਮੀ ਤੋਂ ਬਹਾਰ ਰੁੱਤ ਦਾ ਅਨੁਮਾਨ ਲਗਾਇਆ ਜਾਂਦਾ ਹੈ। ਇਹ ਤਿਉਹਾਰ ਮੁੱਢ ਕਦੀਮ ਤੋਂ ਚੱਲਿਆ ਆ ਰਿਹਾ ਹੈ। ਸਾਡੇ ਵਡਿੱਕਿਆਂ ਵਿੱਚ ਇਹ ਤਿਉਹਾਰ ‘ਸੁਵੰਨਤਾ’ ਦੇ ਨਾਂ ਨਾਲ਼ ਪ੍ਰਸਿੱਧ ਸੀ। ਉਹ ਇਸ ਮੌਕੇ ਉੱਤੇ ਕਾਮ ਦੇਵ ਦੀ ਉਪਾਸਨਾ ਕਰਦੇ ਅਤੇ ਗੁਲਾਬੀ ਰੰਗ ਦੇ ਕੱਪੜੇ ਪਹਿਨ ਕੇ ਟੋਲੀਆਂ ਵਿੱਚ ਤੇ ਗਾਉਂਦੇ ਸਨ। ਅੱਜ ਕੱਲ੍ਹ ਬਸੰਤ ਵਾਲ਼ੇ ਦਿਨ ਪੀਲੇ ਕੱਪੜੇ ਪਹਿਨਣ ਦਾ ਰਿਵਾਜ ਹੈ। ਬਸੰਤ ਦੇ ਆਗਮਨ ਦੇ ਨਾਲ਼ ਸਾਰੇ ਪੰਜਾਬ ਦੇ ਵਿੱਚ ਨਵੀਂ ਜ਼ਿੰਦਗੀ ਧੜਕ ਉੱਠਦੀ ਹੈ। ਥਾਂ ਥਾਂ ਤੇ ਪਿੰਡਾਂ ਵਿੱਚ ਨਿੱਕੇ ਵੱਡੇ ਮੇਲੇ ਲੱਗਦੇ ਹਨ ਤੇ ਲੋਕੀਂ ਸਰ੍ਹੋਂ ਦੇ ਫੁੱਲ ਵਾਂਗ ਖਿੜ ਕੇ ਇਨ੍ਹਾਂ ਮੇਲਿਆਂ ਦੀ ਰੌਣਕ ਵਧਾਉਂਦੇ ਹਨ। ਪਟਿਆਲ਼ੇ ਤੇ ਛਿਹਰਟੇ ਦੀ ਬਸੰਤ ਪੰਚਮੀ ਖ਼ਾਸ ਤੌਰ 'ਤੇ ਪ੍ਰਸਿੱਧ ਹੈ।
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿੱਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਉਚਿਤ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।‘ਲੋਕ ਖੇਡ’ ‘ਲੋਕ’ ਅਤੇ ‘ਖੇਡ’ ਸ਼ਬਦਾਂ ਦੇ ਮੇਲ ਨਾਲ ਬਣਿਆ ਹੈ। ਇਸਦਾ ਅਰਥ ਹੈ। ‘ਲੋਕ ਦੀ ਖੇਡ’। ‘ਲੋਕ’ ਸ਼ਬਦ ਵਾਸਤਵ ਵਿੱਚ ਅੰਗਰੇਜ਼ੀ ਦੇ ਫੋਕ ਦਾ ਪਰਿਯਾਇ ਹੈ। ਜੋ ਨਗਰ ਅਤੇ ਪਿੰਡ ਦੀ ਸਾਰੀ ਜਨਤਾ ਦਾ ਭਾਵ ਹੈ। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ ਮਨ ਪਰਚਾਣਾ ਹੈ। ਲੋਕਖੇਡ ਦਾ ਮਨ ਪਰਚਾਵਾ ਹੋਣਾ ਬਹੁਤ ਜ਼ਰੂਰੀ ਹੈ। ਪਰ ਮਨ ਪਰਚਾਵੇ ਦੇ ਨਾਲ-ਨਾਲ ਇਹ ਮਨੁੱਖ ਨੂੰ ਸਰੀਰਿਕ ਤੇ ਮਾਨਸਿਕ ਸ਼ਕਤੀ ਵੀ ਦਿੰਦੀਆਂ ਹਨ। ਇਨ੍ਹਾਂ ਦਾ ਮਨੁੱਖ ਦੇ ਜੀਵਨ ਨਾਲ ਡੂੰਘਾ ਸੰਬੰਧ ਹੈ।ਲੋਕ-ਖੇਡਾਂ ਦੀ ਖ਼ਾਸੀਅਤ ਇਹ ਹੈ ਕਿ ਇਹ ਕਿਸੇ ਕਰੜੇ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ। ਕੋਈ ਸਮਾਂ-ਸਥਾਨ ਵੀ ਨਿਸ਼ਚਿਤ ਨਹੀਂ, ਗਰਮੀਆਂ ਨੂੰ ਦੁਪਿਹਰਾ ਸਮੇਂ, ਰਾਤ ਨੂੰ ਚਾਨਣੀਆਂ ਰਾਤਾਂ ਵਿਚ, ਖੁੱਲ੍ਹਿਆ ਵਿਹੜਿਆਂ, ਗਲੀਆਂ, ਜੂਹਾਂ, ਟਾਹਲੀਆਂ, ਬਰੋਟਿਆਂ ਦੀਆਂ ਛਾਂਵਾਂ ਅਤੇ ਕਿਸੇ ਵੀ ਮੋਕਲੀ ਥਾਂ 'ਤੇ ਇਹ ਖੇਡੀਆਂ ਜਾਂਦੀਆਂ ਹਨ। ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ, ਸਥਾਨਿਕ ਉਪਲਬਧ ਸਮਗਰੀ ਤੋਂ ਹੀ ਕੰਮ ਸਾਰ ਲਿਆ।
ਰਿਗਵੇਦ (ਸੰਸਕ੍ਰਿਤ: ऋग्वेद ṛgveda, ਰਿਕ "ਉਸਤਤੀ, ਭਜਨ" ਅਤੇ ਵੇਦ "ਗਿਆਨ" ਦਾ ਮੇਲ) ਸਨਾਤਨ ਧਰਮ ਅਤੇ ਹਿੰਦੂ ਧਰਮ ਦਾ ਸਰੋਤ ਹੈ। ਇਸ ਵਿੱਚ 1028 ਸੂਕਤ ਹਨ, ਜਿਹਨਾਂ ਵਿੱਚ ਦੇਵਤਿਆਂ ਦੀ ਉਸਤਤੀ ਕੀਤੀ ਗਈ ਹੈ। ਇਸ ਵਿੱਚ ਦੇਵਤਿਆਂ ਦਾ ਯੱਗ ਵਿੱਚ ਆਹਵਾਨ ਕਰਨ ਲਈ ਮੰਤਰ ਹਨ, ਇਹੀ ਸਰਵਪ੍ਰਥਮ ਵੇਦ ਹੈ। ਰਿਗਵੇਦ ਨੂੰ ਦੁਨੀਆਂ ਦੇ ਸਾਰੇ ਇਤਿਹਾਸਕਾਰ ਹਿੰਦ-ਯੂਰਪੀ ਭਾਸ਼ਾ-ਪਰਵਾਰ ਦੀ ਸਭ ਤੋਂ ਪਹਿਲੀ ਰਚਨਾ ਮੰਨਦੇ ਹਨ। ਇਹ ਦੁਨੀਆ ਦੇ ਸਰਵਪ੍ਰਥਮ ਗਰੰਥਾਂ ਵਿੱਚੋਂ ਇੱਕ ਹੈ। ਇਹ ਦੁਨੀਆ ਦੀ ਪਹਿਲੀ ਕਵਿਤਾ ਹੈ- ਪ੍ਰਿਥਵੀ, ਪਾਣੀ, ਅਗਨੀ, ਆਕਾਸ਼ ਅਤੇ ਸਮੀਰ ਨੂੰ ਇਕੱਠੇ ਗੁਣਗੁਣਾਉਂਦੀ ਹੋਈ ਕਵਿਤਾ। ਰਿਕ ਸੰਹਿਤਾ ਵਿੱਚ 10 ਮੰਡਲ, ਬਾਲਖਿਲਯ ਸਹਿਤ 1028 ਸੂਕਤ ਹਨ। ਵੇਦ ਮੰਤਰਾਂ ਦੇ ਸਮੂਹ ਨੂੰ ਸੂਕਤ ਕਿਹਾ ਜਾਂਦਾ ਹੈ, ਜਿਸ ਵਿੱਚ ਏਕਦੈਵਤਵ ਅਤੇ ਏਕਾਰਥ ਦਾ ਹੀ ਪ੍ਰਤੀਪਾਦਨ ਰਹਿੰਦਾ ਹੈ। ਕਾਤਯਾਯਨ ਪ੍ਰਭਤੀ ਰਿਸ਼ੀਆਂ ਦੀ ਅਨੁਕਰਮਣੀ ਦੇ ਅਨੁਸਾਰ ਰਿਚਾਵਾਂ ਦੀ ਗਿਣਤੀ 10,500, ਸ਼ਬਦਾਂ ਦੀ ਗਿਣਤੀ 153526 ਅਤੇ ਸ਼ੌਨਕ ਕ੍ਰਿਤ ਅਨੁਕਰਮਣੀ ਦੇ ਅਨੁਸਾਰ 4,32,000 ਅੱਖਰ ਹਨ। ਰਿਗਵੇਦ ਦੀ ਜਿਹਨਾਂ 21 ਸ਼ਾਖਾਵਾਂ ਦਾ ਵਰਣਨ ਮਿਲਦਾ ਹੈ, ਉਨ੍ਹਾਂ ਵਿਚੋਂ ਚਰਣਵਿਉਹ ਗਰੰਥ ਦੇ ਅਨੁਸਾਰ ਪੰਜ ਹੀ ਪ੍ਰਮੁੱਖ ਹਨ - 1. ਸ਼ਾਕਲ, 2. ਵਾਸ਼ਕਲ.
ਗੁਰਮੁਖੀ (ਪੰਜਾਬੀ: گُرمُکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਬਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਇੱਕ ਸਿੱਖ ਮਹਾਰਾਜਾ ਸੀ ਜਿੰਨਾ ਨੂੰ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।1928 ਵਿੱਚ ਭਗਤ ਸਿੰਘ ਤੇ ਉਸਦੇ ਸਾਥੀ ਸ਼ਿਵਰਾਮ ਰਾਜਗੁਰੂ ਨੇ 21 ਸਾਲਾ ਬਰਤਾਨਵੀ ਪੁਲਿਸ ਅਫ਼ਸਰ ਜੌਨ ਸਾਂਡਰਸ ਦਾ ਲਾਹੌਰ ਵਿਖੇ ਗੋਲੀ ਮਾਰਕੇ ਕਤਲ ਕੀਤਾ ਜਦਕਿ ਉਹਨਾਂ ਦਾ ਮਕਸਦ ਜੇਮਜ਼ ਸਕੌਟ ਨਾਂ ਦੇ ਸੀਨੀਅਰ ਪੁਲਿਸ ਸੁਪਰਿਨਟੈਂਡੈਂਟ ਦਾ ਕਤਲ ਕਰਨਾ ਸੀ।