ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਲੋਹੜੀ ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।
ਮੁਕਤਸਰ ਦੀ ਮਾਘੀ ਦੇ ਨਾਂ ਨਾਲ ਜਾਣਿਆ ਜਾਂਦਾ ਮਾਘੀ ਦਾ ਮੇਲਾ ਪੰਜਾਬੀਆਂ ਲਈ ਖਾਸ ਇਤਿਹਾਸਕ ਅਤੇ ਧਾਰਮਿਕ ਮਹੱਤਵ ਰਖਦਾ ਹੈ | ਜਿਸ ਨੂੰ ਪੰਜਾਬ ਵਿੱਚ ਸ਼ਰਧਾ ਭਾਵਨਾਂ ਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਇਹ ਮੇਲਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਮਾਘ ਦੇ ਮਹੀਨੇ ਦੀ ਪਹਿਲੀ ਤਾਰੀਖ਼ ਅਥਵਾ ਮਾਘ ਦੀ ਸੰਗਰਾਂਦ ਨੂੰ ਮਨਾਇਆ ਜਾਂਦਾ ਹੈ। ਇਸ ਮੇਲੇ ਨੂੰ ਚਾਲੀ ਮੁਕਤਿਆਂ ਦੀ ਸ਼ਹੀਦੀ ਨੂੰ ਯਾਦ ਕਰਨ ਦੇ ਪ੍ਰਯੋਜਨ ਵਜੋਂ ਵੀ ਮਨਾਇਆ ਜਾਂਦਾ ਹੈ। ਮੁਕਤਸਰ ਦੀ ਮਾਘੀ ਦਾ ਮੇਲਾ ਪੁਰਾਤਨ ਸਮੇਂ ਤੋ ਹੀ ਖਿੱਚ ਦਾ ਕੇਂਦਰ ਰਿਹਾ ਹੈ। ਲੋਕ ਵੰਨ-ਸੁਵੰਨੀ ਸੁੰਦਰ ਵੇਸ਼-ਭੂਸ਼ਾ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਮੁਕਤਸਰ ਦੇ ਮੇਲੇ ਵਿੱਚ ਪਹੁੰਚਦੇ ਹਨ।
ਮਾਘੀ ਇੱਕ ਪੰਜਾਬੀ ਤਿਉਹਾਰ ਹੈ। ਹਿੰਦੀ ਵਿੱਚ ਇਸਨੂੰ ਮਕਰ ਸਕ੍ਰਾਂਤੀ ਕਿਹਾ ਜਾਂਦਾ ਹੈ। ਇਹ ਤਿਉਹਾਰ ਸਾਰੇ ਭਾਰਤ ਵਿੱਚ ਠੰਡ ਵਿੱਚ ਪੱਕੀ ਫ਼ਸਲ ਦਾ ਜ਼ਸ਼ਨ ਮਨਾਉਣ ਲਈ ਮਨਾਇਆ ਜਾਂਦਾ ਹੈ। ਮਾਘੀ, ਪੰਜਾਬੀ ਕਲੈਂਡਰ ਮੁਤਾਬਿਕ ਮਾਘ ਮਹੀਨੇ ਦੇ ਪਹਿਲੇ ਦਿਨ ਨੂੰ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਵਿੱਚ ਮਨਾਈ ਜਾਂਦੀ ਹੈ। ਮਾਘੀ ਮਕਰ ਸਕ੍ਰਾਂਤੀ ਤਿਓਹਾਰ ਦਾ ਪੰਜਾਬੀ ਨਾਂ ਹੈ, ਜੋ ਕਿ ਠੰਡ ਦੀ ਸੰਗਰਾਂਦ ਦਾ ਤਿਓਹਾਰ ਹੈ ਤੇ ਇਸਨੂੰ ਸਰਦੀ ਵਾਢੀ ਦੇ ਤਿਓਹਾਰ ਦੇ ਰੂਪ ਵਿੱਚ ਪੂਰੇ ਭਾਰਤ ਵਿੱਚ ਮਨਾਇਆ ਜਾਂਦਾ ਹੈI
ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਜਾਂ ਸ਼੍ਰੀ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰੂਦਵਾਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰੂਦਵਾਰਾ ਚੌਥੇ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਪੰਜਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ 1606 ਵਿੱਚ ਸ਼੍ਰੀ ਅਕਾਲ ਤਖਤ ਸਾਹਿਬ ਜੀ ਦਾ ਨੀਂਹ ਪੱਥਰ ਛੇਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਸ਼੍ਰੀ ਹਰਿਮੰਦਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਸ਼ਹੀਦ ਦੀ ਸ਼ਹੀਦੀ ਵੀ ੧੬੫੭ ਦੇ ਜਹਾਨ ਖ਼ਾਨ ਵਾਲੇ ਹਮਲੇ ਦੌਰਾਨ ਹੀ ਸ਼੍ਰੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ। ਅੱਜ ਬਾਬਾ ਜੀ ਦੀ ਯਾਦ ਵਿੱਚ ਸ਼੍ਰੀ ਹਰਿਮੰਦਰ ਸਾਹਿਬ ਜੀ ਦੀ ਪਰਿਕਰਮਾ ਵਿੱਚ ਸ਼ਹੀਦੀ ਬੁੰਗਾ ਸਥਿਤ ਹੈ, ਜਿੱਥੇ ਲੜੀਵਾਰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਚਲਦੇ ਰਹਿੰਦੇ ਹਨ।
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਮੁਕਤਸਰ ਨੂੰ ਪਹਿਲਾਂ ‘ਖਿਦਰਾਣੇ ਦੀ ਢਾਬ’ ਦੇ ਨਾਂ ਨਾਲ ਜਾਣਿਆ ਜਾਂਦਾ ਸੀ ਕਿਉਂਕਿ ਚਾਰੇ ਪਾਸਿਓਂ ਵਰਖਾ ਦਾ ਪਾਣੀ, ਇੱਥੇ ਆ ਕੇ ਜਮ੍ਹਾਂ ਹੋ ਜਾਂਦਾ ਸੀ। ਰੇਤਲੇ ਇਲਾਕੇ ਵਿੱਚ ਪਾਣੀ ਦੀ ਬੇਹੱਦ ਘਾਟ ਹੋਣ ਕਾਰਨ ਇਹ ਢਾਬ, ਆਸ-ਪਾਸ ਦੇ ਇਲਾਕੇ ਦੇ ਲੋਕਾਂ ਲਈ ਪਾਣੀ ਦੀ ਲੋੜ-ਪੂਰਤੀ ਦਾ ਇੱਕ ਵੱਡਾ ਸਰੋਤ ਸੀ। ਰੇਤਲੇ ਟਿੱਬਿਆਂ ਵਾਲੀ ਇਸ ਧਰਤੀ ਨੂੰ ਭਾਗ ਕਿਵੇਂ ਲੱਗੇ ਇਹ ਇਤਿਹਾਸ ਦੀ ਬੇਮਿਸਾਲ ਦਾਸਤਾਨ ਹੈ।
ਖਿਦਰਾਣਾ ਦੀ ਲੜਾਈ ਜਿਸ ਨੂੰ ਮੁਕਤਸਰ ਦੀ ਲੜਾਈ ਵੀ ਕਿਹਾ ਜਾਂਦਾ ਹੈ ਜੋ ਅਪ੍ਰੈਲ ਦੇ ਅਖੀਰ ਜਾਂ ਮਈ ਪਹਿਲੇ ਦਿਨਾਂ ਵਿੱਚ ਮੁਗਲਾਂ ਅਤੇ ਸਿੱਖਾਂ ਦੇ ਵਿਚਾਕਰ ਲੜੀ ਗਈ। ਚਮਕੌਰ ਦੀ ਲੜਾਈ ਤੋਂ ਚੱਲ ਕੇ ਜਦ ਗੁਰੂ ਗੋਬਿੰਦ ਸਿੰਘ ਜੀ ਖਿਦਰਾਣੇ ਦੀ ਢਾਬ ਤੇ ਪੁੱਜੇ ਤਾਂ ਉਸ ਸਮੇਂ ਉਹਨਾਂ ਨਾਲ ਸਿੱਖ ਸਨ। ਜਿਹੜੇ ਸਿੱਖ ਅਨੰਦਪੁਰ ਸਾਹਿਬ ਵਿਖੇ ਰੁਸ ਕੇ ਬੇਦਾਵਾ ਦੇ ਗਏ ਸਨ ਉਹ ਵੀ ਮਾਈ ਭਾਗੋ ਦੇ ਵਿਸ਼ੇਸ਼ ਉੱਪਰਾਲੇ ਨਾਲ ਉਥੇ ਪੁੱਜ ਗਏ ਉਹਨਾਂ ਦੇ ਨਾਲ ਮਾਈ ਭਾਗੋ ਵੀ ਸਨ। ਉਸ ਸਮੇਂ ਸਿੱਖਾਂ ਦੀ ਗਿਣਤੀ 2000 ਦੇ ਲਗਭਗ ਸੀ। ਦੂਸਰੇ ਪਾਸੇ 10000 ਸੈਨਿਕਾਂ ਦੀ ਵਿਸ਼ਾਲ ਸੈਨਾ ਲੇ ਕੇ ਸਰਹਿੰਦ ਦਾ ਸੂਬੇਦਾਰ ਵਜ਼ੀਰ ਖਾਂ ਉਥੇ ਪਹਿਲਾ ਹੀ ਪੁੱਜਾ ਸੀ। ਅਪ੍ਰੈਲ ਦੇ ਅਖੀਰ ਜਾਂ ਮਈ ਪਹਿਲੇ ਦਿਨਾਂ ਵਿੱਚ ਖਿਦਰਾਣਾ ਦੀ ਢਾਬ ਤੇ ਘਮਸਾਣ ਦੀ ਲੜਾਈ ਹੋਈ। ਇਸ ਯੁੱਧ ਵਿੱਚ ਵੀ ਗੁਰੂ ਸਾਹਿਬ ਨੇ ਸਾਥੀਆ ਨੇ ਆਪਣੀ ਅਦੁੱਤੀ ਬਹਾਦਰੀ ਦਾ ਸਬੂਤ ਦਿੱਤਾ। ਉਹਨਾਂ ਨੇ ਦੁਸ਼ਮਨ ਦੇ ਆਹੂ ਲਾਹੇ। ਉਥੇ ਪਾਣੀ ਦੀ ਘਾਟ ਹੋ ਕਰ ਕੇ ਮੁਗਲਾਂ ਲਈ ਲੜਨਾ ਬੜਾ ਔਖਾ ਸੀ। ਸਿੱਟੇ ਵਜੋਂ ਉਹਨਾਂ ਨੂੰ ਹਾਰ ਕੇ ਭੱਜ ਜਾਣਾ ਪਿਆ। ਇਸ ਲੜਾਈ ਵਿੱਚ ਮਾਈ ਭਾਗੋ ਅਤੇ ਚਾਲੀ ਸਿੱਖ ਜੋ ਗੁਰੂ ਜੀ ਨੂੰ ਬੇਦਾਵਾ ਦੇ ਗਏ ਸਨ ਬਹੁਤ ਬਹਾਦਰੀ ਨਾਲ ਲੜੇ ਅਤੇ ਸ਼ਹੀਦ ਹੋ ਗਏ। ਗੁਰੂ ਜੀ ਨੇ ਸਿੱਖਾਂ ਦੀ ਬਹਾਦਰੀ ਦੇਖ ਕੇ ਭਾਈ ਮਹਾਂ ਸਿੰਘ ਉਹਨਾਂ ਨੂੰ ਸਨਮਾਨ ਦਿੱਤਾ ਤੇ ਟੁੱਟੀ ਗੰਢੀ। ਇਹਨਾਂ ਸਿੱਖਾਂ ਨੂੰ ਸਿੱਖ ਇਤਿਹਾਸ ਵਿੱਚ ਚਾਲੀ ਮੁਕਤੇ ਕਿਹਾ ਜਾਂਦਾ ਹੈ। ਜਿਹਨਾਂ ਦੇ ਨਾਮ ਤੇ ਖਿਦਰਾਣੇ ਦੀ ਢਾਬ ਦਾ ਨਾਮ ਮੁਕਤਸਰ ਪੈ ਗਿਆ। ਇਹ ਲੜਾਈ ਚਮਕੌਰ ਦੀ ਜੰਗ ਤੋਂ ਕਰੀਬ ਚਾਰ ਮਹੀਨੇ ਬਾਦ ਲੜੀ ਗਈ ਸੀ ਅਪ੍ਰੈਲ ਦੇ ਅਖੀਰ ਜਾਂ ਮਈ ਪਹਿਲੇ ਦਿਨਾਂ ਵਿੱਚ ਹੋਈ ਸੀ ਜਦੋਂ ਮੌਸਮ ਗਰਮ ਹੋ ਗਿਆ ਸੀ ਅਤੇ “ਖਿਦਰਾਣੇ ਦੀ ਢਾਬ “ ਉਸ ਇਲਾਕੇ ਦੇ ਪਾਣੀ ਦਾ ਇੱਕੋ-ਇਕ ਵਸੀਲਾ ਸੀ, ਜਿਸਨੂੰ ਸਿੰਘਾਂ ਨੇ ਆਪਣੇ ਕਬਜ਼ੇ ਵਿੱਚ ਲਿਆ ਹੋਇਆ ਸੀ .
ਰੰਗ ਦਾ ਅੰਨਾਪਣ (ਅੰਗ੍ਰੇਜ਼ੀ: Color blindness), ਜਿਸ ਨੂੰ ਕਲਰ ਵਿਜ਼ਨ ਡੇਫੀਸ਼ੈਨਸੀ ਵੀ ਕਿਹਾ ਜਾਂਦਾ ਹੈ, ਰੰਗ ਜਾਂ ਰੰਗ ਵਿੱਚ ਅੰਤਰ ਵੇਖਣ ਦੀ ਯੋਗਤਾ ਦੀ ਘਾਟ ਹੈ। ਰੰਗ ਦੀ ਅੰਨ੍ਹਾਤਾ ਕੁਝ ਵਿਦਿਅਕ ਸਰਗਰਮੀਆਂ ਨੂੰ ਮੁਸ਼ਕਿਲ ਬਣਾ ਸਕਦੀ ਹੈ ਮਿਸਾਲ ਲਈ, ਫਲ ਖਰੀਦਣਾ, ਕਪੜੇ ਪਾਉਣ ਅਤੇ ਟ੍ਰੈਫਿਕ ਲਾਈਟਾਂ ਪੜ੍ਹਨ ਨਾਲ ਇਹ ਬਹੁਤ ਚੁਣੌਤੀਪੂਰਨ ਹੋ ਸਕਦਾ ਹੈ। ਸਮੱਸਿਆਵਾਂ, ਹਾਲਾਂਕਿ, ਆਮ ਤੌਰ 'ਤੇ ਨਾਬਾਲਗ ਹੁੰਦੀਆਂ ਹਨ ਅਤੇ ਬਹੁਤੇ ਲੋਕ ਆਮ ਵਾਂਗ ਅਨੁਕੂਲ ਹੁੰਦੇ ਹਨ। ਹਾਲਾਂਕਿ ਕੁਲ ਰੰਗ ਅੰਨ੍ਹੇਪਣ ਵਾਲੇ ਲੋਕ, ਦਰਸ਼ਨੀ ਧੁੰਦਲੇਪਨ ਨੂੰ ਘਟ ਸਕਦੇ ਹਨ ਅਤੇ ਚਮਕ ਦਾਰ ਵਾਤਾਵਰਨ ਵਿੱਚ ਅਸੁਵਿਧਾਜਨਕ ਹੋ ਸਕਦੇ ਹਨ।
ਮਕਰ ਸੰਕ੍ਰਾਂਤੀ, ਪੋਸ਼ ਪਰਬਨ ਜਾਂ ਮਾਘੀ, ਹਿੰਦੂ ਕੈਲੰਡਰ ਵਿੱਚ ਇੱਕ ਤਿਉਹਾਰ ਹੈ ਜੋ ਕਿ ਸੂਰਜ (ਸੂਰਜ) ਨੂੰ ਸਮਰਪਿਤ ਹੈ। ਇਹ ਹਰ ਸਾਲ ਜਨਵਰੀ ਵਿੱਚ ਮਨਾਇਆ ਜਾਂਦਾ ਹੈ। ਇਹ ਮੱਕੜਾ (ਮਕਰ) ਰਾਸ਼ੀ ਦੇ ਸੂਰਜ ਦੇ ਸੰਪਰਕ ਵਿੱਚ ਆਉਣ ਦੇ ਪਹਿਲੇ ਦਿਨ ਦੀ ਨਿਸ਼ਾਨਦੇਹੀ ਕਰਦਾ ਹੈ ਜੋ ਕਿ ਮਹੀਨੇ ਦੇ ਅੰਤ ਨੂੰ ਸਰਦੀਆਂ ਦੇ ਸੰਕੇਤ ਅਤੇ ਲੰਬੇ ਦਿਨਾਂ ਦੀ ਸ਼ੁਰੂਆਤ ਦੇ ਰੂਪ ਵਿੱਚ ਦਰਸਾਉਂਦਾ ਹੈ।ਮਕਰ ਸੰਕ੍ਰਾਂਤੀ ਉਨ੍ਹਾਂ ਕੁਝ ਪੁਰਾਣੇ ਭਾਰਤੀ ਤਿਉਹਾਰਾਂ ਵਿੱਚੋਂ ਇੱਕ ਹੈ ਜੋ ਸੂਰਜੀ ਚੱਕਰ ਦੇ ਅਨੁਸਾਰ ਮਨਾਏ ਗਏ ਹਨ ਜਦੋਂ ਕਿ ਜ਼ਿਆਦਾਤਰ ਤਿਉਹਾਰ ਚੰਦਰਮਾ ਚੰਦ੍ਰਮਾ ਹਿੰਦੂ ਕੈਲੰਡਰ ਦੁਆਰਾ ਨਿਰਧਾਰਤ ਕੀਤੇ ਜਾਂਦੇ ਹਨ। ਇਹ ਲਗਭਗ ਹਮੇਸ਼ਾ ਇਕੋ ਗ੍ਰੇਗਰੀਅਨ ਤਾਰੀਖ ਹਰ ਸਾਲ (14 ਜਨਵਰੀ) ਨੂੰ ਆਉਂਦਾ ਹੈ। ਕੁਝ ਸਾਲਾਂ ਨੂੰ ਛੱਡ ਕੇ ਜਦੋਂ ਮਿਤੀ ਉਸ ਦਿਨ ਲਈ ਇੱਕ ਦਿਨ ਬਦਲ ਜਾਂਦੀ ਹੈ। ਮਕਰ ਸੰਕ੍ਰਾਂਤੀ ਨਾਲ ਜੁੜੇ ਤਿਉਹਾਰ ਵੱਖ ਵੱਖ ਨਾਵਾਂ ਨਾਲ ਜਾਣੇ ਜਾਂਦੇ ਹਨ। ਉੱਤਰ ਭਾਰਤੀ ਹਿੰਦੂਆਂ ਅਤੇ ਸਿੱਖਾਂ ਦੁਆਰਾ ਮਾਘੀ (ਲੋਹੜੀ ਤੋਂ ਪਹਿਲਾਂ), ਮਹਾਰਾਸ਼ਟਰ, ਗੋਆ, ਆਂਧਰਾ ਪ੍ਰਦੇਸ਼, ਪੱਛਮੀ ਬੰਗਾਲ (ਜਿਸ ਨੂੰ ਪੂਸ਼ ਸੰਕਰਾਂਤੀ ਵੀ ਕਿਹਾ ਜਾਂਦਾ ਹੈ) ਵਿੱਚ ਮਕਾਰ ਸੰਕ੍ਰਾਂਤੀ (ਪੇਡ ਪਾਂਡਾਗਾ), ਕਰਨਾਟਕ ਅਤੇ ਤੇਲੰਗਾਨਾ, ਮੱਧ ਭਾਰਤ ਵਿੱਚ ਸੁਕਾਰਤ, ਅਸਾਮੀਆ ਦੁਆਰਾ ਮਾਘ ਬਿਹੂ ਅਤੇ ਤਾਮਿਲਾਂ ਦੁਆਰਾ ਥਾਈ ਪੋਂਗਲ ਆਦਿ ਨਾਵਾਂ ਨਾਲ ਜਾਣਿਆ ਜਾਂਦਾ ਹੈ।ਮਕਰ ਸੰਕ੍ਰਾਂਤੀ ਹੋਰ ਸਮਾਜਿਕ ਤਿਉਹਾਰਾਂ ਵਾਂਗ ਮਨਾਇਆ ਜਾਂਦਾ ਹੈ ਜਿਵੇਂ ਰੰਗੀਨ ਸਜਾਵਟ, ਪੇਂਡੂ ਬੱਚੇ ਘਰ-ਘਰ ਜਾ ਕੇ, ਗਾਉਣਾ ਅਤੇ ਕੁਝ ਖੇਤਰਾਂ ਵਿੱਚ ਪੇਸ਼ਕਾਰੀਆਂ ਕਰਨਾ ਮੇਲੇ (ਮੇਲੇ), ਨ੍ਰਿਤ, ਪਤੰਗ ਉਡਾਣ, ਬੋਨਫਾਇਰਜ਼ ਅਤੇ ਤਿਉਹਾਰ ਆਦਿ ਦੀਆਂ ਗਤੀਵਿਧੀਆਂ। ਡਾਇਨਾ ਐਲ ਏਕ ਦੇ ਅਨੁਸਾਰ ਮਾਘ ਮੇਲਾ, ਹਿੰਦੋਸਤਾਨ ਦੇ ਮਹਾਂਭਾਰਤ ਵਿੱਚ ਜ਼ਿਕਰ ਕੀਤਾ ਗਿਆ ਹੈ। ਬਹੁਤ ਸਾਰੇ ਪਵਿੱਤਰ ਨਦੀਆਂ ਜਾਂ ਝੀਲਾਂ ਵਿੱਚ ਜਾਂਦੇ ਹਨ ਅਤੇ ਸੂਰਜ ਦਾ ਧੰਨਵਾਦ ਕਰਦਿਆਂ ਨਹਾਉਂਦੇ ਹਨ। ਹਰ ਬਾਰਾਂ ਸਾਲਾਂ ਬਾਅਦ ਹਿੰਦੂ ਮਕਰ ਸੰਕ੍ਰਾਂਤੀ ਨੂੰ ਵਿਸ਼ਵ ਦੇ ਸਭ ਤੋਂ ਵੱਡੇ ਵਿਸ਼ਾਲ ਤੀਰਥ ਯਾਤਰਾਵਾਂ ਨਾਲ ਮਨਾਉਂਦੇ ਹਨ ਜਿਸ ਵਿੱਚ ਲਗਭਗ 40 ਤੋਂ 100 ਮਿਲੀਅਨ ਲੋਕ ਸਮਾਗਮ ਵਿੱਚ ਸ਼ਾਮਲ ਹੁੰਦੇ ਹਨ। ਇਸ ਸਮਾਰੋਹ ਵਿੱਚ ਫਿਰ ਉਹ ਸੂਰਜ ਨੂੰ ਅਰਦਾਸ ਕਹਿੰਦੇ ਹਨ ਅਤੇ ਕੁੰਭ ਮੇਲੇ ਵਿੱਚ ਗੰਗਾ ਨਦੀ ਅਤੇ ਯਮੁਨਾ ਨਦੀ ਦੇ ਪ੍ਰਯਾਗਾ ਸੰਗਮ 'ਤੇ ਇਸ਼ਨਾਨ ਕਰਦੇ ਹਨ। ਇਹ ਪਰੰਪਰਾ ਆਦਿ ਸ਼ੰਕਰਾਚਾਰੀਆ ਨਾਲ ਜੁੜੀ ਹੈ।
ਨਿਊਫ਼ਿਨਲੈਂਡ ਅਤੇ ਲਾਬਰਾਡੋਰ (/njuːfʊndˈlænd ænd læbrəˈdɔr/, ਸਥਾਨਕ ਉੱਚਾਰਨ [nuːfənd̚'læ̞nd̚]) ਕੈਨੇਡਾ ਦਾ ਸਭ ਤੋਂ ਪੂਰਬੀ ਸੂਬਾ ਹੈ। ਇਹ ਦੇਸ਼ ਦੇ ਅੰਧ ਖੇਤਰ ਵਿੱਚ ਸਥਿਤ ਹੈ ਜਿਸ ਵਿੱਚ ਨਿਊਫਾਊਂਡਲੈਂਡ ਟਾਪੂ ਅਤੇ ਉੱਤਰ-ਪੱਛਮ ਵੱਲ ਮੁੱਖਧਰਤ ਲਾਬਾਰਾਡੋਰ ਸ਼ਾਮਲ ਹੈ ਅਤੇ ਜਿਹਦਾ ਕੁੱਲ ਖੇਤਰਫਲ 405,212 ਵਰਗ ਕਿਲੋਮੀਟਰ ਹੈ। 2011 ਵਿੱਚ ਇਸ ਸੂਬੇ ਦੀ ਅਬਾਦੀ 514,536 ਸੀ।
ਬਜਟ ਇੱਕ ਨਿਸ਼ਚਿਤ ਸਮੇਂ, ਆਮ ਤੌਰ 'ਤੇ ਇੱਕ ਸਾਲ ਲਈ ਵਿੱਤੀ ਯੋਜਨਾ ਹੁੰਦੀ ਹੈ। ਇਸ ਵਿੱਚ ਯੋਜਨਾਬੱਧ ਵਿਕਰੀ ਵਾਲਿਊਮ ਅਤੇ ਆਮਦਨ, ਸਰੋਤ ਮਾਤਰਾਵਾਂ, ਲਾਗਤਾਂ ਅਤੇ ਖਰਚਿਆਂ, ਸੰਪਤੀਆਂ, ਦੇਣਦਾਰੀਆਂ ਅਤੇ ਨਕਦੀ ਦੇ ਵਹਿਣ ਸ਼ਾਮਲ ਹੋ ਸਕਦੇ ਹਨ। ਕੰਪਨੀਆਂ, ਸਰਕਾਰਾਂ, ਪਰਿਵਾਰ ਅਤੇ ਹੋਰ ਸੰਸਥਾਵਾਂ ਇਸ ਨੂੰ ਗਤੀਵਿਧੀਆਂ ਜਾਂ ਇਵੈਂਟਸ ਦੀਆਂ ਰਣਨੀਤਕ ਯੋਜਨਾਵਾਂ ਨੂੰ ਮਾਪਣਯੋਗ ਮਦਾਂ ਵਿੱਚ ਪਰਗਟ ਕਰਨ ਲਈ ਵਰਤਦੇ ਹਨ।ਬਜਟ ਕਿਸੇ ਖਾਸ ਉਦੇਸ਼ ਲਈ ਨਿਰਧਾਰਤ ਕੀਤੇ ਧਨ ਅਤੇ ਅਨੁਮਾਨਿਤ ਖਰਚਿਆਂ ਦਾ ਸਾਰ ਅਤੇ ਉਹਨਾਂ ਨੂੰ ਪੂਰਾ ਕਰਨ ਲਈ ਸੁਝਾਵਾਂ ਦਾ ਚਿਠਾ ਹੁੰਦਾ ਹੈ। ਇਸ ਵਿੱਚ ਬਜਟ ਸਰਪਲਸ, ਭਵਿੱਖ ਦੇ ਸਮੇਂ ਵਰਤਣ ਲਈ ਪੈਸੇ ਮੁਹੱਈਆ ਕਰਨਾ, ਜਾਂ ਘਾਟੇ ਜਿਹਨਾਂ ਵਿੱਚ ਆਮਦਨ ਨਾਲੋਂ ਖਰਚੇ ਵੱਧ ਜਾਂਦੇ ਹਨ।
ਮੱਧਪ੍ਰਦੇਸ਼ ਦਾ ਇੱਕਮਾਤਰ ਪਰਬਤੀ ਸਥਨ ਹੋਸ਼ੰਗਾਬਾਦ ਜਿਲ੍ਹੇ ਵਿੱਚ ਸਥਿਤ ਪਚਮੜੀ ਸਮੁੰਦਰ ਤਲ ਤੋਂ 1067 ਮੀਟਰ ਦੀ ਉੱਚਾਈ ਉੱਤੇ ਸਥਿਤ ਹੈ। ਸਤਪੁੜਾ ਸ਼ਰੇਣੀਆਂ ਦੇ ਵਿੱਚ ਸਥਿਤ ਹੋਣ ਅਤੇ ਆਪਣੇ ਸੁੰਦਰ ਸਥਾਨਾਂ ਦੇ ਕਾਰਨ ਇਸਨੂੰ ਸਤਪੁੜਾ ਦੀ ਰਾਣੀ ਵੀ ਕਿਹਾ ਜਾਂਦਾ ਹੈ। ਇੱਥੇ ਘਣ ਜੰਗਲ, ਕਲਕਲ ਕਰਦੇ ਝਰਨੇ ਅਤੇ ਤਾਲਾਬ ਹਨ। ਸਤਪੁੜਾ ਰਾਸ਼ਟਰੀ ਫੁਲਵਾੜੀ ਦਾ ਭਾਗ ਹੋਣ ਦੇ ਕਾਰਨ ਇੱਥੇ ਆਸਪਾਸ ਬਹੁਤ ਘਣ ਜੰਗਲ ਹਨ। ਇੱਥੇ ਦੇ ਜੰਗਲਾਂ ਵਿੱਚ ਸ਼ੇਰ, ਪਲੰਗ, ਸਾਂਭਰ, ਚੀਤਲ, ਗੌਰ, ਚਿੰਕਾਰਾ, ਭਾਲੂ, ਝੋਟਾ ਅਤੇ ਕਈ ਹੋਰ ਜੰਗਲੀ ਜਾਨਵਰ ਮਿਲਦੇ ਹਨ। ਇੱਥੇ ਦੀ ਗੁਫਾਵਾਂ ਪੁਰਾਸਾਰੀ ਮਹੱਤਵ ਦੀਆਂ ਹਨ ਕਿਉਂਕਿ ਇੱਥੇ ਗੁਫਾਵਾਂ ਵਿੱਚ ਸ਼ੈਲਚਿਤਰ ਵੀ ਮਿਲੇ ਹਨ।
ਰਵਾਂਡਾਈ ਨਸਲਕੁਸ਼ੀ ਰਵਾਂਡਾ ਵਿੱਚ ਵੱਧ-ਗਿਣਤੀ ਹੂਤੂਆਂ ਵੱਲੋਂ ਤੁਤਸੀ ਅਤੇ ਨਰਮ-ਖ਼ਿਆਲੀਏ ਹੂਤੂਆਂ ਦਾ ਵੱਡੇ ਪੈਮਾਨੇ ਦਾ ਕੁਲ-ਨਾਸੀਆ ਕਤਲੇਆਮ ਸੀ। 7 ਅਪਰੈਲ 1994 ਤੋਂ ਲੈ ਕੇ ਜੁਲਾਈ ਦੇ ਮੱਧ ਤੱਕ ਲਗਭਗ 100 ਦਿਨਾਂ ਦੇ ਸਮੇਂ ਵਿੱਚ, ਇੱਕ ਅੰਦਾਜ਼ੇ ਦੇ ਮੁਤਾਬਕ, 500,000-1,000,000 ਰਵਾਂਡਾਈ ਲੋਕ ਮਾਰੇ ਗਏ ਸਨ ਭਾਵ ਦੇਸ਼ ਦੀ ਅਬਾਦੀ ਦਾ ਤਕਰੀਬਨ 20% ਅਤੇ ਉਸ ਸਮੇਂ ਰਵਾਂਡਾ ਵਿੱਚ ਰਹਿੰਦੇ ਤੁਤਸੀਆਂ ਦੀ ਅਬਾਦੀ ਦਾ 70%। ਇਸ ਨਸਲਕੁਸ਼ੀ ਦੀ ਵਿਓਂਤਬੰਦੀ ਅਕਾਜ਼ੂ ਨਾਮਕ ਸ਼੍ਰੇਸ਼ਠ ਸਿਆਸੀ ਵਰਗ ਦੇ ਮੈਂਬਰਾਂ ਵੱਲੋਂ ਕੀਤੀ ਗਈ ਸੀ ਜਿਹਨਾਂ ਵਿੱਚੋਂ ਬਹੁਤੇ ਉਸ ਸਮੇਂ ਦੀ ਰਾਸ਼ਟਰੀ ਸਰਕਾਰ ਵਿੱਚ ਉੱਚ ਅਹੁਦਿਆਂ ਉੱਤੇ ਕਾਬਜ਼ ਸਨ। ਇਸ ਕਤਲੇਆਮ ਨੂੰ ਅੰਜਾਮ ਦੇਣ ਵਾਲ਼ੇ ਲੋਕਾਂ ਵਿੱਚ ਰਵਾਂਡਾਈ ਫ਼ੌਜ ਦੇ ਤਬਕੇ, ਰਾਸ਼ਟਰੀ ਪੁਲਿਸ (ਜੌਂਡਰਮਰੀ), ਸਰਕਾਰ ਤੋਂ ਹਿਮਾਇਤ-ਪ੍ਰਾਪਤ ਰਜ਼ਾਕਾਰ ਫ਼ੌਜੀ (ਇੰਤਰਾਹਾਮਵੇ ਅਤੇ ਇੰਪੂਜ਼ਾਮੁਗਾਂਬੀ ਸਮੇਤ) ਅਤੇ ਹੂਤੂ ਨਾਗਰਿਕ ਸ਼ਾਮਲ ਸਨ।
ਖਸ਼ਾਬਾ ਦਾਦਾਸਾਹੇਬ ਜਾਧਵ (ਅੰਗ੍ਰੇਜ਼ੀ: Khashaba Dadasaheb Jadhav; 15 ਜਨਵਰੀ, 1926 - 14 ਅਗਸਤ, 1984) ਇੱਕ ਭਾਰਤੀ ਐਥਲੀਟ ਸੀ। ਉਹ ਇੱਕ ਪਹਿਲਵਾਨ ਵਜੋਂ ਸਭ ਤੋਂ ਜਾਣਿਆ ਜਾਂਦਾ ਹੈ, ਜਿਸਨੇ 1952 ਦੇ ਹੇਲਸਿੰਕੀ ਵਿੱਚ ਗਰਮੀਆਂ ਦੇ ਓਲੰਪਿਕ ਵਿੱਚ ਕਾਂਸੀ ਦਾ ਤਗਮਾ ਜਿੱਤਿਆ ਸੀ। ਉਹ ਸੁਤੰਤਰ ਭਾਰਤ ਦਾ ਪਹਿਲਾ ਅਥਲੀਟ ਸੀ ਜਿਸ ਨੇ ਓਲੰਪਿਕ ਵਿੱਚ ਇੱਕ ਵਿਅਕਤੀਗਤ ਤਗਮਾ ਜਿੱਤਿਆ।ਬਸਤੀਵਾਦੀ ਭਾਰਤ ਅਧੀਨ 1900 ਵਿੱਚ ਅਥਲੈਟਿਕਸ ਵਿੱਚ ਦੋ ਚਾਂਦੀ ਦੇ ਤਗਮੇ ਜਿੱਤਣ ਵਾਲੇ ਨੌਰਮਨ ਪ੍ਰਿਚਰਡ ਤੋਂ ਬਾਅਦ, ਖਸ਼ਾਬਾ ਓਲੰਪਿਕ ਵਿੱਚ ਤਗਮਾ ਜਿੱਤਣ ਵਾਲੀ ਸੁਤੰਤਰ ਭਾਰਤ ਦਾ ਪਹਿਲੀ ਵਿਅਕਤੀਗਤ ਅਥਲੀਟ ਸੀ। ਖਸ਼ਾਬਾ ਤੋਂ ਪਹਿਲਾਂ ਦੇ ਸਾਲਾਂ ਵਿਚ, ਭਾਰਤ ਸਿਰਫ ਇੱਕ ਫੀਲਡ ਹਾਕੀ, ਫੀਲਡ ਹਾਕੀ ਵਿੱਚ ਸੋਨੇ ਦੇ ਤਗਮੇ ਜਿੱਤਦਾ ਸੀ। ਉਹ ਇਕਲੌਤਾ ਓਲੰਪਿਕ ਤਮਗਾ ਜੇਤੂ ਹੈ ਜਿਸ ਨੂੰ ਕਦੇ ਪਦਮ ਪੁਰਸਕਾਰ ਨਹੀਂ ਮਿਲਿਆ। ਖਸ਼ਾਬਾ ਉਸਦੇ ਪੈਰਾਂ 'ਤੇ ਬਹੁਤ ਨਿਰਭਰ ਸੀ, ਜਿਸ ਕਾਰਨ ਉਹ ਆਪਣੇ ਸਮੇਂ ਦੇ ਹੋਰ ਪਹਿਲਵਾਨਾਂ ਤੋਂ ਵੱਖਰਾ ਸੀ। ਇੰਗਲਿਸ਼ ਕੋਚ ਰੀਸ ਗਾਰਡਨਰ ਨੇ ਉਸ ਵਿੱਚ ਇਹ ਗੁਣ ਦੇਖਿਆ ਅਤੇ 1948 ਦੀਆਂ ਓਲੰਪਿਕ ਖੇਡਾਂ ਤੋਂ ਪਹਿਲਾਂ ਉਸ ਨੂੰ ਸਿਖਲਾਈ ਦਿੱਤੀ।
ਨਾਰਥ ਅਟਲਾਂਟਿਕ ਟਰੀਟੀ ਆਰਗਨਾਈਜ਼ੇਸ਼ਨ (ਨਾਟੋ; /ˈneɪtoʊ/; ਫ਼ਰਾਂਸੀਸੀ: Organisation du traité de l'Atlantique nord (ਓਟਾਨ)), ਜਿਹਨੂੰ (ਉੱਤਰੀ) ਅਟਲਾਂਟਿਕ ਗੱਠਜੋੜ ਵੀ ਆਖਿਆ ਜਾਂਦਾ ਹੈ, ਇੱਕ ਅੰਤਰਸਰਕਾਰੀ ਜੰਗੀ ਗੱਠਜੋੜ ਹੈ ਜੋ 4 ਅਪਰੈਲ 1949 ਨੂੰ ਦਸਖ਼ਤ ਕੀਤੀ ਗਈ ਨਾਰਥ ਅਟਲਾਂਟਿਕ ਸੰਧੀ ਉੱਤੇ ਅਧਾਰਤ ਹੈ। ਇਹ ਜੱਥੇਬੰਦੀ ਮੈਂਬਰ ਦੇਸ਼ਾਂ ਵੱਲੋਂ ਸਾਂਝੀ ਸੁਰੱਖਿਆ ਦਾ ਇੱਕ ਪ੍ਰਬੰਧ ਹੈ ਜੀਹਦੇ ਤਹਿਤ ਉਹ ਬਾਹਰੀ ਧੜੇ ਵੱਲੋਂ ਹਮਲਾ ਕੀਤੇ ਜਾਣ ਦੀ ਸੂਰਤ ਵਿੱਚ ਇੱਕ-ਦੂਜੇ ਦੀ ਆਪਸੀ ਰਾਖੀ ਲਈ ਰਜ਼ਾਮੰਦ ਹਨ। ਨਾਟੋ ਦਾ ਸਦਰ ਮੁਕਾਮ ਬ੍ਰਸਲਜ਼, ਬੈਲਜੀਅਮ ਵਿਖੇ ਹੈ ਜੋ ਇਹਦੇ ਉੱਤਰੀ ਅਮਰੀਕਾ ਅਤੇ ਯੂਰਪ ਵਿਚਲੇ 28 ਮੈਂਬਰ ਦੇਸ਼ਾਂ ਵਿੱਚੋਂ ਇੱਕ ਹੈ। ਇਹਦੇ ਸਭ ਤੋਂ ਨਵੇਂ ਮੈਂਬਰ ਅਲਬਾਨੀਆ ਅਤੇ ਕ੍ਰੋਏਸ਼ੀਆ ਹਨ ਜੋ ਅਪਰੈਲ 2009 ਵਿੱਚ ਸ਼ਾਮਲ ਹੋਏ। ਇਸ ਤੋਂ ਇਲਾਵਾ 22 ਹੋਰ ਦੇਸ਼ ਨਾਟੋ ਦੇ ਅਮਨ ਲਈ ਸਾਂਝ ਪ੍ਰੋਗਰਾਮ ਵਿੱਚ ਹਿੱਸਾ ਲੈਂਦੇ ਹਨ ਅਤੇ 15 ਹੋਰ ਦੇਸ਼ ਇਸ ਨਾਲ਼ ਸੰਸਥਾਨਕ ਗੱਲਬਾਤੀ ਪ੍ਰੋਗਰਾਮਾਂ ਦੀ ਸਾਂਝ ਰੱਖਦੇ ਹਨ। ਸਾਰੇ ਨਾਟੋ ਮੈਂਬਰਾਂ ਦਾ ਕੁੱਲ ਲਸ਼ਕਰੀ ਖ਼ਰਚਾ ਕੁੱਲ ਦੁਨੀਆ ਦੇ ਖ਼ਰਚੇ ਦਾ 70% ਤੋਂ ਵੱਧ ਹੈ।
ਸਕਾਟਲੈਂਡ ਜਾਂ ਸਕੌਟਲੈਂਡ (ਸਕਾਟਲੈਂਡੀ ਗੇਲੀ: ਆਵਪਾ;Alba (ਸਕਾਟਲੈਂਡੀ ਗੇਲੀ: [ˈal̪ˠapə] ( ਸੁਣੋ)) ਇੱਕ ਦੇਸ਼ ਹੈ, ਜੋ ਸੰਯੁਕਤ ਬਾਦਸ਼ਾਹੀ ਦਾ ਹਿੱਸਾ ਹੈ। ਸਕਾਟਲੈਂਡ ਦੀ ਰਾਜਧਾਨੀ ਦਾ ਨਾਂ ਐਡਿਨਬਰਾ ਹੈ। ਇਹਦੀ ਦੱਖਣੀ ਸਰਹੱਦ ਇੰਗਲੈਂਡ ਨਾਲ਼ ਲੱਗਦੀ ਹੈ ਅਤੇ ਬਾਕੀ ਸਰਹੱਦਾਂ ਅਟਲਾਂਟਿਕ ਮਹਾਂਸਾਗਰ ਨਾਲ ਘਿਰਿਆਂ ਹੋਈਆਂ ਹਨ। ਸਕਾਟਲੈਂਡ ਦਾ ਯੂ.ਕੇ. ਨਾਲ ਇੱਕ ਦੇਸ਼ ਵਜੋਂ ਜੁੜਨ ਦਾ ਫ਼ੈਸਲਾ 1707 ਵਿੱਚ ਹੋਇਆ ਸੀ। ਯੂ.ਕੇ. ਦੇ ਹਾਊਸ ਆਫ ਕਾਮਨਜ਼ ਦੇ ਕੁੱਲ ਚੁਣੇ ਹੋਏ 650 ਮੈਂਬਰਾਂ ਵਿੱਚ ਸਕਾਟਲੈਂਡ ਦੇ 59 ਮੈਂਬਰ ਹੁੰਦੇ ਹਨ। ਟੈਕਸਾਂ, ਸਮਾਜਿਕ ਸੁਰੱਖਿਆ, ਰੱਖਿਆ ਮਾਮਲੇ, ਅੰਤਰਰਾਸ਼ਟਰੀ ਸਬੰਧ ਅਤੇ ਬ੍ਰਾਡਕਾਸਟਿੰਗ ਆਦਿ ਮੁੱਦਿਆਂ ਉੱਤੇ ਕਾਨੂੰਨ ਬਣਾਉਣ ਦੀ ਤਾਕਤ ਯੂ.ਕੇ.
ਰਾਏ- ਅਬਦੁੱਲਾ ਖ਼ਾਨ ਭੱਟੀ, ਪ੍ਰਚਲਿਤ ਨਾਮ ਦੁੱਲਾ ਭੱਟੀ (ਸ਼ਾਹਮੁਖੀ: دًﻻ بھٹى) ਪੰਜਾਬ ਦਾ ਇੱਕ ਪ੍ਰਸਿੱਧ ਪ੍ਰਾਚੀਨ ਰਾਜਪੂਤ ਨਾਇਕ ਸੀ, ਜਿਸਨੇ ਮੁਗਲ ਸਮਰਾਟ ਅਕਬਰ ਦੇ ਖਿਲਾਫ ਇੱਕ ਬਗ਼ਾਵਤ ਦੀ ਅਗਵਾਈ ਕੀਤੀ ਸੀ। ਉਸਦੀ ਮਾਂ ਦਾ ਨਾਂ ਲੱਧੀ ਤੇ ਪਿਉ ਦਾ ਨਾਂ ਫਰੀਦ ਸੀ।ਦੁੱਲੇ ਦੀ ਮਾਂ ਲੱਧੀ ਨੇ ਅਕਬਰ ਦੇ ਪੁੱਤ ਸ਼ੇਖੂ ਨੂੰ ਦੁੱਧ ਚੁੰਘਾਇਆ ਤੇ ਮਹੱਲਾਂ ਵਿੱਚ ਦੁੱਧ ਚੁੰਘਾਵੀ ਦੇ ਤੌਰ ਤੇ ਕੰਮ ਕੀਤਾ। ਰਾਏ ਅਬਦੁੱਲਾ ਖਾਨ ਨੇ ਇਸ ਹੱਦ ਤੱਕ ਹਕੂਮਤ ਨੂੰ ਵਖਤ ਪਾ ਰੱਖਿਆ ਸੀ ਕਿ ਅਕਬਰ ਨੂੰ ਆਪਣੀ ਰਾਜਧਾਨੀ ਦਿੱਲੀ ਤੋਂ ਤਬਦੀਲ ਕਰਨੀ ਪਈ ਅਤੇ ਲਗਭਗ 20 ਸਾਲਾਂ ਲਈ ਲਾਹੌਰ ਵਿੱਚ, ਲਾਹੌਰ ਕਿਲੇ ਨੂੰ ਆਪਣਾ ਹੈੱਡਕੁਆਰਟਰ ਬਣਾਉਣਾ ਪਿਆ ਸੀ ਅਤੇ ਇਹਦੇ ਬੁਨਿਆਦੀ ਢਾਂਚੇ ਨੂੰ ਵੀ ਬਦਲਣਾ ਪਿਆ ਸੀ। ਪੰਜਾਬੀ ਭਾਸ਼ਾ ਵਿੱਚ ਇੱਕ ਕਿੱਸਾ ਹੈ ਜਿਸ ਨੂੰ 'ਦੁੱਲੇ ਦੀ ਵਾਰ' ਕਿਹਾ ਜਾਂਦਾ ਹੈ। ਇਸ ਵਿੱਚ ਪਾਕਿਸਤਾਨੀ ਪੰਜਾਬ ਵਿੱਚ ਦੁੱਲਾ ਭੱਟੀ ਦੀ ਲੜਾਈ ਦੀਆਂ ਘਟਨਾਵਾਂ ਦਾ ਬਿਰਤਾਂਤ ਹੈ। ਅਤੇ ਇੱਕ ਇਲਾਕੇ ਦਾ ਨਾਂ 'ਦੁੱਲੇ ਦੀ ਬਾਰ' ਯਾਨੀ ਦੁੱਲਾ ਭੱਟੀ ਦਾ ਜੰਗਲ ਹੈ। ਇਹ ਮਹਾਨ ਰਾਜਪੂਤ ਨਾਇਕ ਲਾਹੌਰ, ਪੰਜਾਬ, ਪਾਕਿਸਤਾਨ ਵਿੱਚ ਮੈਣੀ ਸਾਹਿਬ ਕਬਰਿਸਤਾਨ ਵਿੱਚ ਦਫਨ ਦੱਸਿਆ ਜਾਂਦਾ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
"ਲੋਕ-ਨਾਚ ਨਾਲ ਮਾਨਸਿਕਤਾ ਨਾਚ ਕਲਾ ਨੂੰ ਆਪਣੇ ਜੀਵਨ ਦਾ ਸੁਭਾਵਿਕ ਅਮਲ ਪ੍ਰਵਾਨ ਕਰਦੀ ਰਹੀ ਹੈ।" 'ਨੱਚਣ ਵਾਲੇ ਦੀ ਅੱਡੀ ਨਾ ਰਹਿੰਦੀ , ਗਾਉਣ ਵਾਲੇ ਦਾ ਮੂੰਹ' ਇਸ ਸੁਭਾਵਕ ਅਮਲ ਦੀ ਪੁਸ਼ਟੀ ਕਰਦੀ ਕਾਵਿ ਸਤਰ ਹੈ। ਨਾਚ ਕਲਾ ਕਿਸੇ ਵੀ ਸੂਰਤ ਵਿੱਚ ਮੂਕ ਪੇਸ਼ਕਾਰੀ ਨਹੀਂ ਹੈ। ਖ਼ਾਸਕਰ ਪੰਜਾਬੀ ਲੋਕ ਨਾਚ ਗਿੱਧਾ ਭੰਗੜਾ ਤਾਂ ਗੀਤਾਂ ਦੇ ਬੋਲ ਜਾਂ ਬੋਲੀਆਂ ਤੋਂ ਬਿਨਾਂ ਪੇਸ਼ ਕਿਤੇ ਜਾਣਾ ਸੰਭਵ ਹੀ ਨਹੀਂ। ਲੋਕ-ਸਮੂਹ ਦੀ ਸਿਰਜਨ-ਕਲਾ ਦੀ ਇੱਕ ਮਹੱਤਵਪੂਰਨ ਵੰਨਗੀ ਹੈ, ਜੋ ਲੋਕ-ਮਾਨਸ ਦੇ ਸਮੁਚੇ ਹਾਵਾਂ-ਭਾਵਾਂ ਨੂੰ ਸਰੀਰਕ ਮੁਦਰਾਵਾਂ ਦੇ ਪ੍ਰਗਟਾਉ-ਸੰਦਰਭ ਰਾਹੀਂ ਪੇਸ਼ ਕਰਦੀ ਹੈ। ਲੋਕ ਨਾਚ ਵੀ ਇਸੇ ਪ੍ਰਕਾਰ ਦੀ ਇੱਕ ਲੋਕ-ਕਲਾ ਹੈ। ਲੋਕ-ਨਾਚ ਮੰਨੋਰੰਜਨ ਦਾ ਸਾਧਨ ਹੀ ਨਹੀਂ, ਇਹ ਕਿਸੇ ਖਿੱਤੇ ਦੇ ਜਨ-ਸਮੂਹ ਦੀ ਸਮਾਜਿਕ, ਸੱਭਿਆਚਾਰਕ, ਨੈਤਿਕ, ਧਾਰਮਿਕ, ਰਾਜਸੀ ਅਤੇ ਇਤਹਾਸਿਕ ਜੀਵਨ-ਤੋਰ ਦੀਆਂ ਵਿਭਿੰਨ ਪਰਤਾਂ ਦਾ ਸਰੀਰਕ ਮੁਦਰਾਵਾਂ ਦੇ ਮਾਧਿਅਮ ਰਾਹੀਂ ਆਪ-ਮੁਹਾਰਾ, ਸਧਾਰਨ, ਖੁਸ਼ੀਆਂ-ਖੇੜਿਆਂ ਭਰਪੂਰ ਅੰਦਰੂਨੀ ਭਾਵਨਾਵਾਂ ਦਾ ਬਾਹਰੀ ਪ੍ਰਗਟਾਵਾ ਵੀ ਹੈ। ਪੰਜਾਬ ਦੇ ਲੋਕ-ਨਾਚ ਪੰਜਾਬ ਪੰਜਾਬ ਦੇ ਜਨ-ਜੀਵਨ ਦਾ ਮਹੱਤਪੂਰਨ ਅੰਗ ਹਨ।"ਪੰਜਾਬ ਦੇ ਲੋਕ-ਨਾਚਾਂ ਦਾ ਵਰਗੀਕਰਨ ਦੋ ਪੱਧਰਾਂ ਤੇ ਕੀਤਾ ਜਾ ਸਕਦਾ ਹੈ:
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸੀ, ਜਿਸ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਸ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਲਸਫਾ ਨਾਲ਼ ਜੋੜਿਆ ਜਿਸ ਕਰ ਕੇ ਉਸ ਨੂੰ ਭਾਈ ਜੀ ਆਖਿਆ ਜਾਣ ਲੱਗਾ। ਉਸ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਦ ਮੈਟਰਿਕਸ ਇੱਕ ਅਮਰੀਕੀ-ਆਸਟ੍ਰੇਲੀਆਈ ਸਾਇੰਸ ਫ਼ਿਕਸ਼ਨ ਐਕਸ਼ਨ ਫਿਲਮ ਹੈ ਜੋ 1999 ਵਿੱਚ ਰਿਲੀਜ਼ ਹੋਈ। ਇਸ ਫਿਲਮ ਦਾ ਨਿਰਦੇਸ਼ਨ ਵਾਕੋਵਸਕੀ ਭਰਾਵਾਂ ਦੁਆਰਾ ਕੀਤਾ ਗਿਆ। ਇਸ ਵਿੱਚ ਕੀਆਨੂ ਰੀਵਸ, ਲਾਰੈਂਸ ਫਿਸ਼ਬਰਨ, ਕੈਰੀ ਐਨ ਮੌਸ, ਜੋ ਪੈਨਤੋਲਿਆਨੋ ਅਤੇ ਹੂਗੋ ਵੀਵਿੰਗ ਨਾਂ ਦੇ ਐਕਟਰਾਂ ਨੇ ਅਦਾਕਾਰੀ ਕੀਤੀ। ਫ਼ਿਲਮ ਵਿੱਚ ਇੱਕ ਤਬਾਹਸ਼ੁਦਾ ਭਵਿੱਖ ਦਿਖਦਾ ਹੈ, ਜਿਸ ਵਿੱਚ ਉਹ ਹਕੀਕਤ ਜੋ ਜ਼ਿਆਦਾਤਰ ਇਨਸਾਨਾਂ ਨੂੰ ਵਿਖਾਈ ਦਿੰਦੀ ਹੈ, ਦਰਅਸਲ ਇੱਕ ਬਣਾਉਟੀ ਹਕੀਕਤ, ਜਾਂ ਸਾਇਬਰ ਸਪੇਸ ਹੈ, ਜਿਸ ਨੂੰ ਕਿਹਾ ਜਾਂਦਾ ਹੈ "ਦੀ ਮੈਟ੍ਰਿਕਸ", ਅਤੇ ਜੋ ਸਜੀਵ ਮਸ਼ੀਨਾਂ ਨੇ ਬਣਾਇਆ ਹੈ, ਤਾਂਕਿ ਉਹ ਇਨਸਾਨੀ ਆਬਾਦੀ ਨੂੰ ਬੇਅਸਰ ਕਰਕੇ ਦਬਾ ਸਕਣ, ਅਤੇ ਉਨ੍ਹਾਂ ਦੇ ਸ਼ਰੀਰ ਦੀ ਤਪਸ਼ ਅਤੇ ਬਿਜਲੀ ਨੂੰ ਊਰਜਾ ਦੇ ਸਾਧਨ ਦੇ ਤੌਰ ਉੱਤੇ ਇਸਤੇਮਾਲ ਕੀਤਾ ਜਾ ਸਕੇ। ਇੱਕ "ਨਿਓ" ਨਾਮੀ ਕੰਪਿਊਟਰ ਪ੍ਰੋਗਰਾਮਰ ਨੂੰ ਇਹ ਸੱਚਾਈ ਪਤਾ ਲਗਦੀ ਹੈ, ਅਤੇ ਉਹ ਮਸ਼ੀਨਾਂ ਦੇ ਖ਼ਿਲਾਫ਼ ਇੱਕ ਬਗ਼ਾਵਤ ਵਿੱਚ ਸ਼ਾਮਿਲ ਹੋ ਜਾਂਦਾ ਹੈ, ਜਿਸ ਵਿੱਚ ਹੋਰ ਲੋਕ ਵੀ ਸ਼ਾਮਿਲ ਹਨ ਜੋ ਕਿ ਉਸ "ਸੁਪਨਈ ਦੁਨੀਆ" ਤੋਂ ਆਜ਼ਾਦ ਹੋ ਕੇ ਹਕੀਕਤ ਵਿੱਚ ਦਾਖ਼ਲ ਹੋ ਗਏ ਹਨ।
ਜਾਣ ਪਛਾਣ: ਪੰਜਾਬ ਵਿੱਚ ਮੇਲਿਆਂ ਵਾਂਗ ਤਿਉਹਾਰਾਂ ਦੀ ਲੜੀ ਵੀ ਤੁਰੀ ਰਹਿੰਦੀ ਹੈ। ਮੇਲਿਆਂ ਵਾਂਗ ਤਿਉਹਾਰ ਵੀ ਇੱਥੋਂ ਦੇ ਸਭ ਵਰਗਾਂ ਦੇ ਲੋਕ ਸਮੂਹਿਕ ਤੌਰ ਤੇ ਮਨਾਉਂਦੇ ਹਨ। ਜੋ ਇੱਥੋਂ ਦੀ ਭਾਈਚਾਰਕ ਸਾਂਝ ਅਤੇ ਫਿਰਕੂ ਸੋਚ ਦੇ ਗਵਾਹ ਹਨ ।ਡਾ ਵਣਜਾਰਾ ਬੇਦੀ ਅਨੁਸਾਰ ਤਿਉਹਾਰਾਂ ਦਾ ਮੁੱਢ ਪੰਜਾਬ ਦੀ ਸਮੂਹਿਕ ਵਿਕਾਸ ਦੀ ਭਾਵਨਾ ਵਿੱਚ ਬੱਝਿਆ ਅਤੇ ਹੌਲੀ ਹੌਲੀ ਇਨ੍ਹਾਂ ਰਾਂਗਲੀਆਂ ਚੂਲਾਂ ਦੁਆਲੇ ਜਾਤੀ ਦਾ ਸਾਰਾ ਸਮਾਜਿਕ ,ਧਾਰਮਿਕ ਅਤੇ ਭਾਈਚਾਰਕ ਜੀਵਨ ਚੱਕੀ ਦੇ ਪੁੜ ਵਾਂਗ ਘੁੰਮਣ ਲੱਗਾ। ਤਿਉਹਾਰ ਨਾਲ ਅੰਦਰਲਾ ਖਿੜਦਾ ਤੇ ਮਹਿਕਦਾ ਹੈ ਅਤੇ ਲੋਕਾਂ ਵਿੱਚ ਨਵੀਂ ਸ਼ਕਤੀ ਉੱਭਰਦੀ ਅਤੇ ਨਵੇਂ ਸੰਕਲਪ ਜਾਗਦੇ ਹਨ ।
ਮਾਈ ਭਾਗੋ ਭਾਈ ਪਾਰੇ ਸ਼ਾਹ ਜੋ ਭਾਈ ਲੰਗਾਹ ਦਾ ਛੋਟਾ ਭਰਾ ਸੀ। ਦੇ ਖਾਨਦਾਨ ਵਿਚੋਂ ਸੀ। ਮਾਈ ਭਾਗੋ ਭਾਈ ਪਾਰੇ ਸ਼ਾਹ ਦੇ ਪੁੱਤਰ ਭਾਈ ਮੱਲੋ ਦੀ ਪੁੱਤਰੀ ਸੀ ਜਿਸ ਦਾ ਜਨਮ ਆਪਣੇ ਜੱਦੀ ਪਿੰਡ ਝਬਾਲ, ਜ਼ਿਲ੍ਹਾ ਅੰਮ੍ਰਿਤਸਰ ਵਿੱਚ ਹੋਇਆ। ਭਾਈ ਲੰਗਾਹ ਢਿੱਲੋਂ ਜੱਟ ਸੀ ਜੋ ਗੁਰੂ ਅਰਜਨ ਦੇਵ ਦੇ ਵੇਲੇ ਸਿੱਖ ਸੱਜ ਗਿਆ ਸੀ। ਮਾਈ ਭਾਗੋ ਦਾ ਬਚਪਨ ਦਾ ਨਾਮ ਭਾਗਭਰੀ ਸੀ। ਸਿੱਖ ਇਤਿਹਾਸ ਵਿੱਚ ਉਸ ਨੂੰ ਮਾਈ ਭਾਗੋ ਵਜੋਂ ਯਾਦ ਕੀਤਾ ਜਾਂਦਾ ਹੈ। ਉਸ ਦਾ ਵਿਆਹ ਪੱਟੀ ਦੇ ਨਿਧਾਨ ਸਿੰਘ ਵੜੈਚ ਨਾਲ ਹੋਇਆ ਸੀ। ਝਬਾਲ ਦੇ ਪੇਰੋ ਸ਼ਾਹ ਦੇ ਦੋ ਪੁੱਤਰ ਸਨ। ਮਾਲੇ ਸ਼ਾਹ ਅਤੇ ਹਰੂ। ਮਾਲੇ ਸ਼ਾਹ ਦੇ ਘਰ ਚਾਰ ਪੁੱਤਰ ਤੇ ਇੱਕ ਧੀ ਨੇ ਜਨਮ ਲਿਆ। ਉਸ ਦੇ ਮਾਤਾ ਜੀ ਦਾ ਸਤਿਗੁਰੂ ਦੇ ਦਰਬਾਰ ਆਉਣਾ ਜਾਂਣਾ ਸੀ। ਉਹ ਆਪਣੇ ਪਿਤਾ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਦਰਬਾਰ ਵਿੱਚ ਦਰਸ਼ਨ ਕਰਨ ਲਈ ਜਾਂਦੀ ਹੁੰਦੀ ਸੀ। ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਅਦੁੱਤੀ ਕੁਰਬਾਨੀ ਅਤੇ ਬੇਮਿਸਾਲ ਸ਼ਹੀਦੀ ਦੀ ਖ਼ਬਰ ਬਿਜਲੀ ਦੀ ਤਰ੍ਹਾਂ ਸਾਰੇ ਦੇਸ਼ ਅੰਦਰ ਫੈਲ ਗਈ। ਬੀਬੀ ਭਾਗੋ ਨੇ ਕਿਹਾ, 'ਪਿਤਾ ਜੀ!
ਪੰਜਾਬੀ ਭਾਸ਼ਾ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖਾਂ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਨਿੱਕੀ ਕਹਾਣੀ ਆਧੁਨਿਕ ਗਲਪ ਸਾਹਿਤ ਦੀ ਇੱਕ ਵਿਧਾ ਹੈ। ਇਹ ਆਮ ਤੌਰ ਤੇ ਬਿਰਤਾਂਤਕ ਵਾਰਤਕ ਵਿੱਚ ਲਿਖੀ ਜਾਂਦੀ ਸੰਖੇਪ ਸਾਹਿਤਕ ਸਿਰਜਣਾ ਹੁੰਦੀ ਹੈ। ਨਿੱਕੀ ਕਹਾਣੀ 19 ਵੀਂ ਸਦੀ ਵਿੱਚ ਪਤ੍ਰਿਕਾ ਪ੍ਰਕਾਸ਼ਨ ਨਾਲ ਉਭਰੀ, ਚੈਖਵ ਦੇ ਨਾਲ ਆਪਣੀ ਸਿਖਰ ਤੱਕ ਪਹੁੰਚ ਗਈ, ਅਤੇ 20ਵੀਂ ਸਦੀ ਦੇ ਕਲਾ ਰੂਪਾਂ ਵਿੱਚ ਇੱਕ ਅਹਿਮ ਰੂਪ ਬਣ ਗਈ ਨਿੱਕੀ ਕਹਾਣੀ ਵਿੱਚ ਇੱਕ ਘਟਨਾ/ਅਨੁਭਵ ਨੂੰ ਥੋੜੇ ਪਾਤਰਾਂ ਰਾਹੀ ਪੇਸ਼ ਕੀਤਾ ਜਾਂਦਾ ਹੈ। ਇਸ ਵਿੱਚ ਕਿਸੇ ਅਨੁਭਵ ਨੂੰ ਮਾਨਵੀ ਸੰਦਰਭ ਵਿੱਚ ਪੇਸ਼ ਕੀਤਾ ਜਾਂਦਾ ਹੈ।
ਗੁਰੂ ਨਾਨਕ ਦੇਵ ਜੀ (15 ਅਪ੍ਰੈਲ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ। 1. ਗੁਰੂ ਨਾਨਕ ਸਾਹਿਬ ਦੇ ਜਨਮ ਅਤੇ ਜੋਤੀ-ਜੋਤ ਸਮਾੳਣ ਬਾਰੇ ਤਾਰੀਖ਼ਾਂ ਵਿਚ ਮਤਭੇਦ ਹੈ। ਸੁਖਬਾਸੀ ਰਾਮ ਬੇਦੀ, ਗਣੇਸ਼ਾ ਸਿੰਘ ਬੇਦੀ, ਡਾ. ਤਰਲੋਚਨ ਸਿੰਘ, ਡਾ ਹਰਜਿੰਦਰ ਸਿੰਘ ਦਿਲਗੀਰ ਵਰਗੇ ਇਤਿਹਾਸਕਾਰ ਉਨ੍ਹਾਂ ਦਾ ਜਨਮ 20 ਅਕਤੂਬਰ 1469 ਅਤੇ ਜੋਤੀ ਜੋਤ ਸਮਾਉਣਾ 7 ਸਤੰਬਰ 1539 ਦਾ ਮੰਨਦੇ ਹਨ (Sikh History in 10 Volume, vol 1) 2.
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।ਅੰਮ੍ਰਿਤਾ ਪ੍ਰੀਤਮ ਦੀ ਸਭ ਤੋਂ ਮਸ਼ਹੂਰ ਕਵਿਤਾ ਅੱਜ ਆਖਾਂ ਵਾਰਿਸ ਸ਼ਾਹ ਨੂੰ ਹੈ ਜਿਸ ਵਿੱਚ ਉਹ ਹਿੰਦੁਸਤਾਨ ਦੀ ਵੰਡ ਤੋਂ ਬਾਅਦ ਹੋਏ ਕਤਲੇਆਮ ਪ੍ਰਤੀ ਆਪਣਾ ਰੋਸ ਦਿਖਾਉਂਦੇ ਹੋਏ ਵਾਰਿਸ ਸ਼ਾਹ ਨੂੰ ਵਾਪਸ ਆਉਣ ਦੀ ਦੁਹਾਈ ਪਾਉਂਦੀ ਹੈ। ਇੱਕ ਨਾਵਲਕਾਰ ਦੇ ਤੌਰ ਉੱਤੇ ਪਿੰਜਰ (1950) ਉਸਦਾ ਸਭ ਤੋਂ ਮਸ਼ਹੂਰ ਨਾਵਲ ਹੈ ਜਿਸ ਉੱਤੇ ਬਾਅਦ ਵਿੱਚ ਇੱਕ ਅਵਾਰਡ ਜੇਤੂ ਫ਼ਿਲਮ ਪਿੰਜਰ (2003) ਵੀ ਬਣੀ।1947 ਵਿੱਚ ਭਾਰਤ ਤੇ ਪਾਕਿਸਤਾਨ ਦੀ ਵੰਡ ਪਿੱਛੋਂ ਇਹ ਲਿਹੌਰ ਤੋਂ ਹਿੰਦੁਸਤਾਨ ਆ ਗਈ।
ਭਾਰਤ ਦੱਖਣੀ ਏਸ਼ੀਆ ਦਾ ਇੱਕ ਦੇਸ਼ ਹੈ। ਇਹ ਖੇਤਰਫਲ ਦੇ ਹਿਸਾਬ ਨਾਲ ਦੁਨੀਆਂ ਦਾ ਸੱਤਵਾਂ ਅਤੇ ਆਬਾਦੀ ਦੇ ਹਿਸਾਬ ਨਾਲ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੁਨੀਆਂ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਇਹ ਦੱਖਣ ਵਿੱਚ ਹਿੰਦ ਮਹਾਂਸਾਗਰ, ਦੱਖਣ-ਪੱਛਮ ਵਿੱਚ ਅਰਬ ਸਾਗਰ ਅਤੇ ਦੱਖਣ-ਪੂਰਬ ਵਿੱਚ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ ਹੈ। ਭਾਰਤ ਪੱਛਮ ਵੱਲ ਪਾਕਿਸਤਾਨ ਅਤੇ ਅਫ਼ਗ਼ਾਨਿਸਤਾਨ, ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ, ਪੂਰਬ ਵੱਲ ਬਰਮਾ ਅਤੇ ਬੰਗਲਾਦੇਸ਼ ਆਦਿ ਦੇਸ਼ਾਂ ਨਾਲ ਜ਼ਮੀਨੀ ਸਰਹੱਦ ਸਾਂਝੀ ਕਰਦਾ ਹੈ ਅਤੇ ਦੱਖਣ ਵੱਲ ਮਾਲਦੀਵ ਅਤੇ ਸ੍ਰੀ ਲੰਕਾ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦਾ ਹੈ। ਭਾਰਤ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਬਰਮਾ, ਥਾਈਲੈਂਡ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦੇ ਹਨ।
ਬਸੰਤ ਪੰਚਮੀ (ਦੇਵਨਾਗਰੀ: वसन्त पञ्चमी) ਬਸੰਤ ਵਿੱਚ ਮਨਾਏ ਜਾਣ ਵਾਲਾ ਬਸੰਤ ਰੁੱਤ ਦਾ ਸਵਾਗਤੀ ਤਿਉਹਾਰ ਹੈ। ਇਸਨੂੰ ਕਈ ਲੋਕ ਸਰਸਵਤੀ ਪੂਜਾ ਜਾਂ ਸ਼੍ਰੀਪੰਚਮੀ (ਦੇਵਨਾਗਰੀ:श्रीपञ्चमी) ਵੀ ਕਹਿੰਦੇ ਹਨ ਅਤੇ ਵੇਦਾਂ ਵਿੱਚ ਇਸਨੂੰ ਸੰਗੀਤ ਅਤੇ ਕਲਾ ਦੀ ਦੇਵੀ ਮੰਨੀ ਜਾਂਦੀ ਹੈ। ਬਹਾਰ ਰੁੱਤ ਨਾਲ਼ ਸੰਬੰਧਿਤ ਇਹ ਪ੍ਰਸਿੱਧ ਤਿਉਹਾਰ ਜੋ ਮਾਘ ਦੇ ਸੁਦੀ ਪੰਜ ਨੂੰ ਸਾਰੇ ਪੰਜਾਬ ਵਿੱਚ ਬੜੇ ਚਾਅ ਤੇ ਮਲਾਹ ਨਾਲ਼ ਮਨਾਇਆ ਜਾਂਦਾ ਹੈ। ਬਸੰਤ ਪੰਚਮੀ ਤੋਂ ਬਹਾਰ ਰੁੱਤ ਦਾ ਅਨੁਮਾਨ ਲਗਾਇਆ ਜਾਂਦਾ ਹੈ। ਇਹ ਤਿਉਹਾਰ ਮੁੱਢ ਕਦੀਮ ਤੋਂ ਚੱਲਿਆ ਆ ਰਿਹਾ ਹੈ। ਸਾਡੇ ਵਡਿੱਕਿਆਂ ਵਿੱਚ ਇਹ ਤਿਉਹਾਰ ‘ਸੁਵੰਨਤਾ’ ਦੇ ਨਾਂ ਨਾਲ਼ ਪ੍ਰਸਿੱਧ ਸੀ। ਉਹ ਇਸ ਮੌਕੇ ਉੱਤੇ ਕਾਮ ਦੇਵ ਦੀ ਉਪਾਸਨਾ ਕਰਦੇ ਅਤੇ ਗੁਲਾਬੀ ਰੰਗ ਦੇ ਕੱਪੜੇ ਪਹਿਨ ਕੇ ਟੋਲੀਆਂ ਵਿੱਚ ਤੇ ਗਾਉਂਦੇ ਸਨ। ਅੱਜ ਕੱਲ੍ਹ ਬਸੰਤ ਵਾਲ਼ੇ ਦਿਨ ਪੀਲੇ ਕੱਪੜੇ ਪਹਿਨਣ ਦਾ ਰਿਵਾਜ ਹੈ। ਬਸੰਤ ਦੇ ਆਗਮਨ ਦੇ ਨਾਲ਼ ਸਾਰੇ ਪੰਜਾਬ ਦੇ ਵਿੱਚ ਨਵੀਂ ਜ਼ਿੰਦਗੀ ਧੜਕ ਉੱਠਦੀ ਹੈ। ਥਾਂ ਥਾਂ ਤੇ ਪਿੰਡਾਂ ਵਿੱਚ ਨਿੱਕੇ ਵੱਡੇ ਮੇਲੇ ਲੱਗਦੇ ਹਨ ਤੇ ਲੋਕੀਂ ਸਰ੍ਹੋਂ ਦੇ ਫੁੱਲ ਵਾਂਗ ਖਿੜ ਕੇ ਇਨ੍ਹਾਂ ਮੇਲਿਆਂ ਦੀ ਰੌਣਕ ਵਧਾਉਂਦੇ ਹਨ। ਪਟਿਆਲ਼ੇ ਤੇ ਛਿਹਰਟੇ ਦੀ ਬਸੰਤ ਪੰਚਮੀ ਖ਼ਾਸ ਤੌਰ 'ਤੇ ਪ੍ਰਸਿੱਧ ਹੈ।
ਕੁਚੀਪੁੜੀ ( ਤੇਲਗੂ : 4) ਆਂਧਰਾ ਪ੍ਰਦੇਸ਼, ਭਾਰਤ ਦਾ ਇੱਕ ਪ੍ਰਸਿੱਧ ਨਾਚ ਹੈ। ਇਹ ਸਾਰੇ ਦੱਖਣੀ ਭਾਰਤ ਵਿੱਚ ਮਸ਼ਹੂਰ ਹੈ । ਇਸ ਨਾਚ ਦਾ ਨਾਮ ਕ੍ਰਿਸ਼ਨ ਜ਼ਿਲੇ ਦੇ ਦਿਵੀ ਤਾਲੁਕ ਵਿੱਚ ਸਥਿਤ ਕੁਚੀਪੁੜੀ ਪਿੰਡ ਤੋਂ ਲਿਆ ਗਿਆ ਹੈ। ਜਿਥੇ ਰਹਿੰਦੇ ਬ੍ਰਾਹਮਣ ਇਸ ਰਵਾਇਤੀ ਨਾਚ ਦਾ ਅਭਿਆਸ ਕਰਦੇ ਹਨ। ਪਰੰਪਰਾ ਅਨੁਸਾਰ ਕੁਚੀਪੁੜੀ ਨ੍ਰਿਤ ਅਸਲ ਵਿੱਚ ਸਿਰਫ ਮਰਦਾਂ ਦੁਆਰਾ ਪੇਸ਼ ਕੀਤਾ ਜਾਂਦਾ ਸੀ ,ਅਤੇ ਉਹ ਵੀ ਸਿਰਫ ਬ੍ਰਾਹਮਣ ਭਾਈਚਾਰੇ ਦੇ ਮਰਦਾਂ ਦੁਆਰਾ। ਇਨ੍ਹਾਂ ਬ੍ਰਾਹਮਣ ਪਰਿਵਾਰਾਂ ਨੂੰ ਕੁਚੀਪੁੜੀ ਦਾ ਭਾਗਵਥਾਲੂ ਕਿਹਾ ਜਾਂਦਾ ਸੀ। ਕੁਚੀਪੁੜੀ ਦੇ ਭਾਗਵਥਾਲੂ ਬ੍ਰਾਹਮਣਾਂ ਦਾ ਪਹਿਲਾ ਸਮੂਹ ਲਗਭਗ 1502.ਈਸਵੀ ਦਾ ਗਠਨ ਕੀਤਾ ਗਿਆ ਸੀ. ਉਨ੍ਹਾਂ ਦੇ ਪ੍ਰੋਗਰਾਮ ਦੇਵਤਿਆਂ ਨੂੰ ਸਮਰਪਿਤ ਕੀਤੇ ਗਏ ਸਨ. ਮਸ਼ਹੂਰ ਕਹਾਣੀਆਂ ਦੇ ਅਨੁਸਾਰ, ਕੁਚੀਪੁੜੀ ਨਾਚ ਨੂੰ ਦੁਬਾਰਾ ਪਰਿਭਾਸ਼ਤ ਕਰਨ ਦਾ ਕੰਮ ਇੱਕ ਕ੍ਰਿਸ਼ਨ-ਧਰਮੀ ਸੰਤ ਸਿੱਧੇਂਦਰ ਯੋਗੀ ਦੁਆਰਾ ਕੀਤਾ ਗਿਆ ਸੀ। ਕੁਚੀਪੁੜੀ ਦੇ ਪੰਦਰਾਂ ਬ੍ਰਾਹਮਣ ਪਰਿਵਾਰਾਂ ਨੇ ਇਸ ਰਵਾਇਤ ਨੂੰ ਪੰਜ ਸਦੀਆਂ ਤੋਂ ਵੀ ਵੱਧ ਸਮੇਂ ਤੋਂ ਜਾਰੀ ਰੱਖਿਆ ਹੈ। ਵੇਦਾਂਤਥ ਲਕਸ਼ਮੀ ਨਾਰਾਇਣ, ਚਿੰਤਾ ਕ੍ਰਿਸ਼ਨ ਮੂਰਤੀ ਅਤੇ ਤਦੇਪੱਲੀ ਪਰਾਇਆ ਵਰਗੇ ਉੱਘੇ ਗੁਰੂਆਂ ਨੇ ਇਸ ਵਿਚ includingਰਤਾਂ ਨੂੰ ਸ਼ਾਮਲ ਕਰਕੇ ਨਾਚ ਨੂੰ ਹੋਰ ਨਿਖਾਰਿਆ ਹੈ।ਡਾ: ਵੇਮਪਾਠੀ ਛੀਨਾ ਸਤਿਆਮ ਨੇ ਇਸ ਵਿਚ ਕਈ ਨਾਚ ਨਾਟਕ ਸ਼ਾਮਲ ਕੀਤੇ ਅਤੇ ਕਈ ਇਕੱਲਾ ਪ੍ਰਦਰਸ਼ਨਾਂ ਦਾ ਡਾਂਸ structureਾਂਚਾ ਬਣਾਇਆ ਅਤੇ ਇਸ ਤਰ੍ਹਾਂ ਨ੍ਰਿਤ ਰੂਪ ਦੀ ਦੂਰੀ ਨੂੰ ਵਧਾ ਦਿੱਤਾ.
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਇੱਕ ਸਿੱਖ ਮਹਾਰਾਜਾ ਸੀ ਜਿੰਨਾ ਨੂੰ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਸਿੱਖੀ ਜਾਂ ਸਿੱਖ ਧਰਮ (ਸਿੱਖ ਦਾ ਮਤਲਬ, "ਸਿੱਖਣ ਵਾਲ਼ਾ") ਇੱਕ ਭਾਰਤੀ ਧਰਮ ਹੈ, ਜੋ 15ਵੀਂ ਸਦੀ ਵਿੱਚ ਭਾਰਤੀ ਉਪਮਹਾਂਦੀਪ ਦੇ ਪੰਜਾਬ ਖੇਤਰ ਵਿੱਚ ਸ਼ੁਰੂ ਹੋਇਆ। ਇਹ ਜਗਤ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ ਅਤੇ ਸਾਰੇ ਵਿਸ਼ਵਵਿਆਪੀ ਪ੍ਰਮੁੱਖਤਾ ਪ੍ਰਾਪਤ ਧਰਮਾਂ ਵਿੱਚੋਂ ਸਭ ਤੋਂ ਹਾਲੀਆ ਸਥਾਪਤ ਹੋਇਆ। ਸਿੱਖ ਪੰਥ ਨੂੰ ਮੰਨਣ ਵਾਲਿਆਂ ਦੀ ਗਿਣਤੀ ਲਗਭਗ 3 ਕਰੋੜ (ਜਾਂ 25–30 ਮਿਲੀਅਨ) ਹੈ, ਇਨ੍ਹਾਂ ਦਾ ਬਹੁਮਤ ਪੰਜਾਬ, ਭਾਰਤ ਵਿੱਚ ਰਹਿੰਦਾ ਹੈ। ਸਿੱਖ ਧਰਮ ਦਾ ਅਧਿਆਤਮਕ ਆਧਾਰ ਸਿੱਖਾਂ ਦੇ ਦਸ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਹੈ, ਜੋ ਕਿ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਗੂਰੂ ਨਾਨਕ ਦੇਵ ਨੇ ਸਿੱਖ ਧਰਮ ਦੀ ਨੀਂਹ ਰੱਖੀ ਸੀ ਅਤੇ ਗੂਰੂ ਗੋਬਿੰਦ ਸਿੰਘ ਨੇ ਗੂਰੂ ਗ੍ਰੰਥ ਸਾਹਿਬ ਨੂੰ ਇਸਦੇ ਅੰਤਮ ਗੁਰੂ ਵਜੋਂ ਨਿਯੁਕਤ ਕਰਕੇ ਦੇਹਧਾਰੀ ਗੁਰੂ ਦੀ ਪਰੰਪਰਾ ਨੂੰ ਸਮਾਪਤ ਕੀਤਾ। ਗੁਰੂ ਨਾਨਕ ਦੀਆਂ ਪ੍ਰਮੁੱਖ ਸਿੱਖਿਆਵਾਂ ਵਿੱਚ ਸ਼ਾਮਲ ਹਨ: ਰੱਬ ਉੱਪਰ ਯਕੀਨ ਰੱਖਕੇ ਉਸਦਾ ਨਾਮ ਜਪਣਾ, ਮਨੁੱਖਤਾ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁੱਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜਿਉਣਾ। ਗੁਰੂ ਹਰਿਗੋਬਿੰਦ (ਛੇਵਾਂ ਗੁਰੂ) ਨੇ ਮੀਰੀ-ਪੀਰੀ ਦੀ ਧਾਰਨਾ ਨੂੰ ਸਥਾਪਤ ਕੀਤਾ ਜਿਸਦੇ ਅਧੀਨ ਦੋਵਾਂ ਅਸਥਾਈ ਜਾਂ ਰਾਜਨੀਤਕ ਅਧਿਕਾਰ (ਮੀਰੀ) ਅਤੇ ਅਧਿਆਤਮਕ ਸ਼ਕਤੀ (ਪੀਰੀ) ਨੂੰ ਸਮਾਨ ਮਹੱਤਤਾ ਪ੍ਰਾਪਤ ਹੋਈ।
ਸੁਰਜੀਤ ਪਾਤਰ (ਜਨਮ 14 ਜਨਵਰੀ 1945) ਇੱਕ ਪੰਜਾਬੀ ਸ਼ਾਇਰ ਹੈ। ਉਸਨੇ 1960ਵਿਆਂ ਵਿੱਚ ਆਪਣੀਆਂ ਕਵਿਤਾਵਾਂ ਪ੍ਰਕਾਸ਼ਿਤ ਕਰਨੀਆਂ ਸ਼ੁਰੂ ਕੀਤੀਆਂ ਸਨ ਅਤੇ ਅੱਜ ਤੱਕ ਨਿਰੰਤਰ ਕਾਵਿ-ਸਿਰਜਣਾ ਵਿੱਚ ਕਰਮਸ਼ੀਲ ਹੈ। ਉਹਦੀ ਸਖਸ਼ੀਅਤ 'ਕਵਿਤਾ ਦੀ ਵਿਆਪਕ ਸਮਾਜਿਕ ਅਪੀਲ ਤੇ ਗੰਭੀਰਤਾ' ਦਾ ਸੁੰਦਰ ਸੁਮੇਲ ਹੈ। ਆਲੋਚਕਾਂ ਨੇ ਉਸਨੂੰ ਖੂਬ ਸਰਾਹਿਆ ਹੈ। ਸਮਾਜ ਵਿੱਚ ਰਾਜਨੀਤਕ ਚੇਤਨਾ ਅਤੇ ਤਤਕਾਲੀ ਜ਼ਬਰ ਦੇ ਵਿਰੋਧ ਦੇ ਰੂਪ ਵਿੱਚ ਉਹਨਾਂ ਦੀ ਕਵਿਤਾ ਸਾਹਮਣੇ ਆਉਂਦੀ ਹੈ।
ਰੀਤੀ ਰਿਵਾਜ ਸ਼ਬਦ ਅੰਗਰੇਜੀ ਦੇ ਪਦ ritual ਦੇ ਪੰਜਾਬੀ ਅਨੁਵਾਦ ਵਜੋਂ ਵਰਤਿਆ ਗਿਆ ਹੈ। ਸਮਾਜ ਦੇ ਸਮਾਂ ਵਿਹਾ ਚੁੱਕੇ ਕਾਰਜ ਜਦੋਂ ਆਪਣੇ ਸਾਰਥਕ ਪ੍ਰਕਾਰਜ ਤੋਂ ਮੁਕਤ ਹੋ ਕੇ ਪ੍ਰਤੀਕ ਰੂਪ ਵਿੱਚ ਕੀਤੇ ਜਾਂਦੇ ਹਨ, ਤਾਂ ਉਹ ਰਸਮਾਂ ਅਖਵਾਉਂਦੇ ਹਨ। ਪੰਜਾਬ ਵਿੱਚ ਅਜਿਹੇ ਅਨੇਕਾ ਕਾਰਜ ਹਨ, ਜਿਨਾ ਦੀ ਪਹਿਲਾ ਕਦੀ ਮਹੱਤਤਾ ਸੀ, ਪਰ ਹੁਣ ਉਹ ਵੇਲਾ ਵਿਹਾ ਚੁਕੇ ਹਨ ਪਰ ਇਹ ਪ੍ਰਕਾਰਜ ਪ੍ਰਤੀਕ ਰੂਪ ਵਿੱਚ ਅੱਜ ਵੀ ਨਿਭਾਏ ਜਾਂਦੇ ਹਨ। ਜਿਸ ਤਰਾਂ ਉਹਨਾਂ ਦਾ ਵਾਸਤਵਿਕ ਅਮਲ ਹੋਇਆ ਕਰਦਾ ਸੀ। ਵਿਅਕਤੀ ਜੀਵਨ ਨਾਲ ਸਬੰਧਿਤ ਅਜਿਹਾ ਕੋਈ ਮੌਕਾ ਨਹੀਂ ਜਦੋਂ ਕੋਈ ਰਸਮ ਨਾ ਕੀਤੀ ਜਾਂਦੀ ਹੋਵੇ। ਵਿਅਕਤੀ ਜੀਵਨ ਦੀਆਂ ਤਿੰਨ ਅਵਸਥਾਵਾਂ ਪ੍ਰਮੁੱਖ ਮੰਨੀਆਂ ਜਾਂਦੀਆਂ ਹਨ। ਜਨਮ ਵਿਆਹ ਮੌਤ ਉਹਨਾਂ ਨਾਲ ਸਬੰਧਿਤ ਰਸਮਾਂ ਹੇਠ ਲਿਖੇ ਹਨ: -
ਆਂਧਰਾ ਪ੍ਰਦੇਸ਼ (ਤੇਲਗੁ: ఆంధ్ర ప్రదేశ్), ਭਾਰਤ ਦੇ ਦੱਖਣ-ਪੂਰਬੀ ਤਟ ਉੱਤੇ ਸਥਿਤ ਰਾਜ ਹੈ। ਖੇਤਰ ਦੇ ਅਨੁਸਾਰ ਭਾਰਤ ਦਾ ਇਹ ਚੌਥਾ ਸਭ ਤੋਂ ਵੱਡਾ ਅਤੇ ਅਬਾਦੀ ਪੱਖੋਂ ਪੰਜਵਾਂ ਸਭ ਤੋਂ ਵੱਡਾ ਰਾਜ ਹੈ। ਇਸ ਦੀ ਰਾਜਧਾਨੀ ਅਤੇ ਸਭ ਤੋਂ ਵੱਡਾ ਸ਼ਹਿਰ ਹੈਦਰਾਬਾਦ ਹੈ। ਭਾਰਤ ਦੇ ਸਾਰੇ ਰਾਜਾਂ ਵਿੱਚ ਸਭ ਤੋਂ ਲੰਮਾ ਸਮੁੰਦਰ ਤਟ ਗੁਜਰਾਤ ਵਿੱਚ (1600 ਕਿ.ਮੀ.) ਹੁੰਦੇ ਹੋਏ, ਦੂਜੇ ਸਥਾਨ ਉੱਤੇ ਇਸ ਰਾਜ ਦਾ ਸਮੁੰਦਰ ਤਟ (972 ਕਿ.ਮੀ.) ਹੈ।ਆਂਦਰਾ ਪ੍ਰਦੇਸ਼ 12°41 ਅਤੇ 22°ਉ . ਅਕਸ਼ਾਂਸ਼ ਅਤੇ 77° ਅਤੇ 84°40 ਪੂ.
ਲੰਡਨ (/ˈlʌndən/) ਇੰਗਲੈਂਡ ਦੀ ਰਾਜਧਾਨੀ ਹੈ ਅਤੇ ਇਹ ਇੰਗਲੈਂਡ ਦਾ ਸਭ ਤੋਂ ਪ੍ਰਸਿੱਧ ਸ਼ਹਿਰ ਹੈ। ਇਹ ਸ਼ਹਿਰ ਗ੍ਰੇਟ ਬ੍ਰਿਟੇਨ ਦੇ ਟਾਪੂ ਦੇ ਦੱਖਣ ਪੂਰਬ ਵਿੱਚ ਥੇਮਜ਼ ਦਰਿਆ ਦੇ ਕੰਢੇ ਵਸਿਆ ਹੋਇਆ ਹੈ। ਇਹ ਸ਼ਹਿਰ ਰੋਮਨ ਰਾਜਿਆਂ ਦੁਆਰਾ ਸਥਾਪਿਤ ਕੀਤਾ ਗਿਆ ਸੀ, ਜਿੰਨ੍ਹਾ ਨੇ ਇਸਦਾ ਨਾਂਮ "ਲੰਡੇਨੀਅਮ" ਰੱਖਿਆ ਸੀ। ਲੰਡਨ ਦਾ ਪ੍ਰਾਚੀਨ ਮੂਲ, ਸਿਟੀ ਆਫ ਲੰਡਨ, ਇਸਦਾ ਵੱਡਾ ਹਿੱਸਾ 1.12-square-mile (2.9 km2) ਮੱਧਕਾਲ ਸੀਮਾਵਾਂ ਰੱਖਦਾ ਹੈ। ਇਹ ਮਹਾਂਨਗਰ ਸ਼ਹਿਰ ਹੈ। ਇਸਨੂੰ ਗ੍ਰੇਟਰ ਲੰਡਨ ਵੀ ਕਹਿੰਦੇ ਹਨ। ਲੰਡਨ ਸ਼ਹਿਰ ਨੂੰ ਇੱਥੋਂ ਦਾ ਮੇਅਰ ਅਤੇ ਲੰਡਨ ਅਸੈਂਬਲੀ ਆਪਣੀ ਦੇਖ-ਰੇਖ ਹੇਠ ਚਲਾਉਂਦੀ ਹੈ।ਲੰਡਨ ਅੱਗੇ ਵਧਦਾ ਹੋਇਆ ਗਲੋਬਲ ਸ਼ਹਿਰ ਹੈ, ਜੋ ਕਿ ਕਲਾ, ਕਾਮਰਸ, ਸਿੱਖਿਆ, ਮਨੋਰੰਜਨ, ਫੈਸ਼ਨ, ਫਾਇਨਾਂਸ, ਸਿਹਤ ਸਹੂਲਤਾਂ, ਮੀਡੀਆ, ਪ੍ਰੋਫੈਸ਼ਨਲ ਸਰਵਿਸ, ਖੋਜ ਅਤੇ ਵਿਕਾਸ, ਯਾਤਰਾਸਥੱਲ ਅਤੇ ਆਵਾਜਾਈ ਪੱਖੋਂ ਅੱਗੇ ਹੈ। ਇਹ ਦੁਨੀਆ ਦਾ ਸਭ ਤੋਂ ਵੱਡਾ ਵਿੱਤੀ ਕੇਂਦਰ ਹੈ। ਇਸਦਾ ਜੀਡੀਪੀ ਖੇਤਰ ਪੱਖੋਂ ਵਿਸ਼ਵ ਵਿੱਚ ਪੰਜਵਾਂ/ਛੇਵਾਂ ਸਥਾਨ ਹੈ।ਲੰਡਨ ਵਿੱਚ ਵੱਖੋ-ਵੱਖਰੇ ਲੋਕ ਅਤੇ ਸਭਿਆਚਾਰ ਹਨ, ਅਤੇ ਇਸ ਖੇਤਰ ਵਿੱਚ 300 ਤੋਂ ਵੱਧ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਸਦੀ ਅਨੁਮਾਨਤ ਮਿਡ-2016 ਨਗਰਪਾਲਿਕਾ ਜਨਸੰਖਿਆ (ਗ੍ਰੇਟਰ ਲੰਡਨ ਨਾਲ ਸੰਬੰਧਿਤ) 8,787,892 ਸੀ, ਯੂਰਪੀ ਸੰਘ ਦੇ ਕਿਸੇ ਵੀ ਸ਼ਹਿਰ ਦਾ ਸਭ ਤੋਂ ਵੱਡਾ ਸ਼ਹਿਰ ਹੈ ਅਤੇ ਯੂ.ਕੇ. ਦੀ ਆਬਾਦੀ ਦਾ 13.4% ਹਿੱਸਾ ਗਿਣਿਆ ਜਾਂਦਾ ਹੈ। 2011 ਦੀ ਮਰਦਮਸ਼ੁਮਾਰੀ ਵਿੱਚ 9,787,426 ਲੋਕਾਂ ਦੇ ਨਾਲ, ਲੰਡਨ ਸ਼ਹਿਰੀ ਖੇਤਰ ਵਿੱਚ ਯੂਰਪ ਵਿੱਚ ਦੂਜਾ ਸਭ ਤੋਂ ਵੱਧ ਆਬਾਦੀ ਵਾਲਾ ਸ਼ਹਿਰ ਰਿਹਾ ਹੈ। ਪੈਰਿਸ ਇਸ ਵਿੱਚ ਪਹਿਲਾ ਹੈ। ਸ਼ਹਿਰ ਦਾ ਮਹਾਂਨਗਰ ਖੇਤਰ 2016 ਵਿੱਚ ਯੂਰਪ ਵਿੱਚ 14,040,163 ਲੋਕਾਂ ਦੇ ਨਾਲ ਸਭ ਤੋਂ ਵੱਧ ਆਬਾਦੀ ਵਾਲਾ ਹੈ, ਜਦਕਿ ਗ੍ਰੇਟਰ ਲੰਡਨ ਅਥਾਰਟੀ ਸ਼ਹਿਰ-ਖੇਤਰ (ਦੱਖਣ ਪੂਰਬ ਦਾ ਵੱਡਾ ਹਿੱਸਾ) ਦੀ ਜਨਸੰਖਿਆ ਦੇ ਤੌਰ ਤੇ 22.7 ਮਿਲੀਅਨ। ਲੰਡਨ 1831 ਤੋਂ 1925 ਤੱਕ ਦੁਨੀਆ ਦਾ ਸਭ ਤੋਂ ਵੱਧ ਆਬਾਦੀ ਵਾਲਾ ਸ਼ਹਿਰ ਸੀ।ਲੰਡਨ ਵਿੱਚ ਚਾਰ ਵਿਸ਼ਵ ਵਿਰਾਸਤੀ ਥਾਵਾਂ ਸ਼ਾਮਲ ਹਨ: ਲੰਡਨ ਦਾ ਟਾਵਰ; ਕੇਊ ਗਾਰਡਨ; ਵੈਸਟਮਿੰਸਟਰ ਦੇ ਪੈਲੇਸ, ਵੈਸਟਮਿੰਸਟਰ ਐਬੇ ਅਤੇ ਸੇਂਟ ਮਾਰਗਰੇਟ ਚਰਚ ਦੁਆਰਾ ਬਣਾਈ ਗਈ ਇਹ ਸਾਈਟ; ਅਤੇ ਗ੍ਰੀਨਵਿਚ ਦਾ ਇਤਿਹਾਸਕ ਸਮਝੌਤਾ (ਜਿਸ ਵਿੱਚ ਰਾਇਲ ਆਬਜਰਵੇਟਰੀ, ਗ੍ਰੀਨਵਿਚ ਪ੍ਰਾਈਮ ਮੈਰੀਡੀਅਨ, 0 ° ਲੰਬਕਾਰ ਅਤੇ ਗ੍ਰੀਨਵਿੱਚ ਮੀਨ ਟਾਈਮ ਪਰਿਭਾਸ਼ਿਤ ਕਰਦਾ ਹੈ)। ਹੋਰ ਥਾਂਵਾਂ ਵਿੱਚ ਬਕਿੰਘਮ ਪੈਲਸ, ਲੰਡਨ ਆਈ, ਪਿਕਕਾਡੀਲੀ ਸਰਕਸ, ਸੈਂਟ ਪੌਲੀਜ਼ ਕੈਥੇਡ੍ਰਲ, ਟਾਵਰ ਬ੍ਰਿਜ, ਟਰਫਲਗਰ ਸਕਵੇਅਰ ਅਤੇ ਦ ਸ਼ਾਰਡ ਸ਼ਾਮਲ ਹਨ.
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।1928 ਵਿੱਚ ਭਗਤ ਸਿੰਘ ਤੇ ਉਸਦੇ ਸਾਥੀ ਸ਼ਿਵਰਾਮ ਰਾਜਗੁਰੂ ਨੇ 21 ਸਾਲਾ ਬਰਤਾਨਵੀ ਪੁਲਿਸ ਅਫ਼ਸਰ ਜੌਨ ਸਾਂਡਰਸ ਦਾ ਲਾਹੌਰ ਵਿਖੇ ਗੋਲੀ ਮਾਰਕੇ ਕਤਲ ਕੀਤਾ ਜਦਕਿ ਉਹਨਾਂ ਦਾ ਮਕਸਦ ਜੇਮਜ਼ ਸਕੌਟ ਨਾਂ ਦੇ ਸੀਨੀਅਰ ਪੁਲਿਸ ਸੁਪਰਿਨਟੈਂਡੈਂਟ ਦਾ ਕਤਲ ਕਰਨਾ ਸੀ।
thumb|409x409px|ਪੁਸਤਕ ਦਾ ਕਵਰ ਪੰਨਾ ਭਾਰਤੀ ਕਾਵਿ ਸ਼ਾਸਤਰ ਨਾਮੀ ਪੁਸਤਕ ਪ੍ਰੋ. ਸ਼ੁਕਦੇਵ ਸ਼ਰਮਾ ਦੁਆਰਾ ਲਿਖੀ ਗਈ ਹੈ। ਇਹ ਉਹਨਾਂ ਦੁਆਰਾ ਪੰਜਾਬੀ ‘ਚ ਲਿਖੀ ਗਈ ਪਹਿਲੀ ਪੁਸਤਕ ਹੈ। “ਕਾਵਿ-ਸ਼ਾਸਤਰ (Poetics) ਕਵਿਤਾ ਅਤੇ ਸਾਹਿਤ ਦਾ ਫ਼ਲਸਫ਼ਾ ਅਤੇ ਵਿਗਿਆਨ ਹੈ। ਇਹ ਕਾਵਿ ਕ੍ਰਿਤੀਆਂ ਅਤੇ ਪ੍ਰਵਚਨਾਂ ਦੇ ਵਿਸ਼ਲੇਸ਼ਣ ਦੇ ਆਧਾਰ ਉੱਤੇ ਸਮੇਂ-ਸਮੇਂ ਸਾਹਮਣੇ ਆਏ ਸਿਧਾਂਤਾਂ ਦਾ ਗਿਆਨ ਹੈ।” ਸੰਸਕ੍ਰਿਤ ਭਾਰਤ ਦੀ ਪ੍ਰਾਚੀਨ ਜ਼ੁਬਾਨ ਹੈ ਅਤੇ ਭਾਰਤ ਦਾ ਮੁੱਢਲਾ ਸਾਹਿਤ ਸੰਸਕ੍ਰਿਤ ਭਾਸ਼ਾ ਦਾ ਸਾਹਿਤ ਹੈ। ਭਾਰਤੀ ਆਚਾਰੀਆਂ ਦੁਆਰਾ ਸੰਸਕ੍ਰਿਤ ਭਾਸ਼ਾ ਦੇ ਸਿਰਜਣੀ ਸਾਹਿਤ ਨੂੰ ਧਿਆਨ ਵਿੱਚ ਰੱਖਕੇ ਪੇਸ਼ ਕੀਤੇ ਸਿਧਾਤਾਂ ਦੀ ਗਿਆਨ ਪਰੰਪਰਾ ਨੂੰ ਭਾਰਤੀ ਕਾਵਿ-ਸ਼ਾਸਤਰ ਕਿਹਾ ਜਾਂਦਾ ਹੈ। ਇਸ ਸੰਬੰਧੀ ਦੂਸਰੀ ਸਦੀ ਈਸਾ ਪੂਰਵ ਦੇ ਆਚਾਰੀਆ ਭਰਤਮੁਨੀ ਦੁਆਰਾ ਰਚਿਤ ਗ੍ਰੰਥ ਨਾਟਯ ਸ਼ਾਸਤਰ ਤੋਂ ਲੈ ਕੇ ਬਾਅਦ ਦੇ ਸਮੇਂ ਦੌਰਾਨ ਲਿਖੇ ਗਏ ਅਨੇਕ ਗ੍ਰੰਥ ਪ੍ਰਾਪਤ ਹੁੰਦੇ ਹਨ, ਜਿਨ੍ਹਾਂ ਵਿੱਚ ਕਾਵਿ ਦੇ ਤੱਤਾਂ ਅਤੇ ਸਿਧਾਂਤਾਂ ਬਾਬਤ ਵਿਸਤ੍ਰਿਤ ਚਰਚਾ ਮਿਲਦੀ ਹੈ। ਹੁਣਵੇਂ ਸਮੇਂ ਵਿੱਚ ਭਾਰਤੀ ਕਾਵਿ-ਸ਼ਾਸਤਰ ਦੀ ਇਸ ਅਮੀਰ ਪਰੰਪਰਾ ਨੂੰ ਸਮਝਣ ਤੇ ਇਸ ਤੋਂ ਅੰਤਰ-ਦ੍ਰਿਸ਼ਟੀਆਂ ਗ੍ਰਹਿਣ ਕਰਨ ਲਈ ਅਨੇਕ ਵਿਦਵਾਨਾਂ ਨੇ ਖੋਜ ਪੂਰਨ ਪੁਸਤਕਾਂ ਦੀ ਰਚਨਾ ਕੀਤੀ ਹੈ। ਪ੍ਰੋ. ਸ਼ੁਕਦੇਵ ਸ਼ਰਮਾ ਦੁਆਰਾ ਰਚੀ ਪੁਸਤਕ ਵੀ ਇਸੇ ਦਾ ਪ੍ਰਤੀਫ਼ਲ ਹੈ। ਅਜੋਕੇ ਦੌਰ ਵਿੱਚ ਭਾਰਤੀ ਕਾਵਿ-ਸ਼ਾਸਤਰ ਦੀ ਅਹਿਮੀਅਤ ਬਾਬਤ ਪ੍ਰੋ.
ਆਧੁਨਿਕ ਪੰਜਾਬੀ ਕਹਾਣੀ ਪੰਜਾਬੀ ਸਾਹਿਤ ਦੀ ਇੱਕ ਰੂਪਗਤ ਵਿਧਾ ਹੈ। ਇਹ ਪੰਜਾਬੀ ਗਲਪ ਵਿੱਚ ਨਾਵਲ ਤੋਂ ਬਾਅਦ ਦੂਜੇ ਸਥਾਨ ਤੇ ਹੈ। ਆਧੁਨਿਕ ਕਹਾਣੀ ਵਿੱਚ ਆਮ ਮਨੁੱਖ ਦੇ ਮਾਨਵੀ ਸੰਦਰਭ ਨੂੰ ਚਿਤਰਿਆ ਗਿਆ ਹੈ। ਆਧੁਨਿਕ ਕਹਾਣੀ ਦੀ ਪੇਸ਼ਕਾਰੀ ਵਿੱਚ ਸੰਕੇਤਕ ਅਤੇ ਪ੍ਰਤੀਕਾਤਮਕ ਵਿਧੀ ਆਪਣਾਉਂਦੀ ਹੈ। ਸੰਕੇਤਾਂ ਅਤੇ ਪ੍ਰਤੀਕਾਂ ਦੀ ਵਰਤੋਂ ਆਧੁਨਿਕ ਪੰਜਾਬੀ ਕਹਾਣੀ ਸੁਚੇਤ ਪਾਠਕ ਦੀ ਮੰਗ ਕਰਦੀ ਹੈ।
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿੱਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਉਚਿਤ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।‘ਲੋਕ ਖੇਡ’ ‘ਲੋਕ’ ਅਤੇ ‘ਖੇਡ’ ਸ਼ਬਦਾਂ ਦੇ ਮੇਲ ਨਾਲ ਬਣਿਆ ਹੈ। ਇਸਦਾ ਅਰਥ ਹੈ। ‘ਲੋਕ ਦੀ ਖੇਡ’। ‘ਲੋਕ’ ਸ਼ਬਦ ਵਾਸਤਵ ਵਿੱਚ ਅੰਗਰੇਜ਼ੀ ਦੇ ਫੋਕ ਦਾ ਪਰਿਯਾਇ ਹੈ। ਜੋ ਨਗਰ ਅਤੇ ਪਿੰਡ ਦੀ ਸਾਰੀ ਜਨਤਾ ਦਾ ਭਾਵ ਹੈ। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ ਮਨ ਪਰਚਾਣਾ ਹੈ। ਲੋਕਖੇਡ ਦਾ ਮਨ ਪਰਚਾਵਾ ਹੋਣਾ ਬਹੁਤ ਜ਼ਰੂਰੀ ਹੈ। ਪਰ ਮਨ ਪਰਚਾਵੇ ਦੇ ਨਾਲ-ਨਾਲ ਇਹ ਮਨੁੱਖ ਨੂੰ ਸਰੀਰਿਕ ਤੇ ਮਾਨਸਿਕ ਸ਼ਕਤੀ ਵੀ ਦਿੰਦੀਆਂ ਹਨ। ਇਨ੍ਹਾਂ ਦਾ ਮਨੁੱਖ ਦੇ ਜੀਵਨ ਨਾਲ ਡੂੰਘਾ ਸੰਬੰਧ ਹੈ।ਲੋਕ-ਖੇਡਾਂ ਦੀ ਖ਼ਾਸੀਅਤ ਇਹ ਹੈ ਕਿ ਇਹ ਕਿਸੇ ਕਰੜੇ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ। ਕੋਈ ਸਮਾਂ-ਸਥਾਨ ਵੀ ਨਿਸ਼ਚਿਤ ਨਹੀਂ, ਗਰਮੀਆਂ ਨੂੰ ਦੁਪਿਹਰਾ ਸਮੇਂ, ਰਾਤ ਨੂੰ ਚਾਨਣੀਆਂ ਰਾਤਾਂ ਵਿਚ, ਖੁੱਲ੍ਹਿਆ ਵਿਹੜਿਆਂ, ਗਲੀਆਂ, ਜੂਹਾਂ, ਟਾਹਲੀਆਂ, ਬਰੋਟਿਆਂ ਦੀਆਂ ਛਾਂਵਾਂ ਅਤੇ ਕਿਸੇ ਵੀ ਮੋਕਲੀ ਥਾਂ 'ਤੇ ਇਹ ਖੇਡੀਆਂ ਜਾਂਦੀਆਂ ਹਨ। ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ, ਸਥਾਨਿਕ ਉਪਲਬਧ ਸਮਗਰੀ ਤੋਂ ਹੀ ਕੰਮ ਸਾਰ ਲਿਆ।
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੁਨੀਆ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਦਰਦਨਾਕ ਘਟਨਾ ਤੇ ਦਿਲ ਨੂੰ ਕੰਬਾ ਦੇਣ ਵਾਲਾ ਘੋਰ ਪਾਪ ਦਾ ਸਾਕਾ ਹੈ। ਇੱਕ ਪਾਸੇ ਇਹ ਘਟਨਾ ਮਨੁੱਖੀ ਦਰਿੰਦਗੀ ਦਾ ਘਿਨਾਉਣਾ ਚਿੱਤਰ ਪੇਸ਼ ਕਰਦੀ ਹੈ, ਦੂਜੇ ਪਾਸੇ ਸਾਹਿਬਜ਼ਾਦਿਆਂ ਦੇ ਅੰਦਰ ਜੂਝ ਮਰਨ ਅਤੇ ਸਿੱਖੀ ਸਿਦਕ ਦੀ ਭਾਵਨਾ ਨਾਲ, ਜ਼ੁਲਮ ਤੇ ਤਸ਼ੱਦਦ ਵਿਰੁੱਧ, ਧਾਰਮਿਕ ਸੁਤੰਤਰਤਾ ਲਈ ਡਟ ਕੇ ਮੁਕਾਬਲਾ ਕਰਨ ਦੇ ਸਿਖਰ ਨੂੰ ਪ੍ਰਗਟ ਕਰਦੀ ਹੈ।
ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤ-ਏ-ਖਾਲਸਾ ਦੀ ਉਸਾਰੀ ਸਿੱਖ ਵਿਰਾਸਤ ਨੂੰ ਪੇਸ਼ ਕਰਨ ਦਾ ਪਹਿਲਾ ਵੱਡਾ ਉੱਦਮ ਹੈ। 100 ਏਕੜ ਰਕਬੇ ਵਿੱਚ ਉਸਾਰੇ ਵਿਰਾਸਤ-ਏ-ਖਾਲਸਾ ਨੂੰ ਅੰਤਰ-ਰਾਸ਼ਟਰੀ ਪ੍ਰਸਿੱਧ ਆਰਚੀਟੈਕਟ ਸ੍ਰੀ ਮੋਸ਼ੇ ਸੈਫਦੀ, ਜਿਸ ਵੱਲੋਂ ਯੇਰੋਸ਼ਲਮ ਵਿੱਚ ਹੋਲੋ-ਕਾਸ਼ਟ ਮਿਊਜ਼ੀਅਮ ਵੀ ਤਿਆਰ ਕੀਤੀ ਗਈ ਸੀ, ਨੇ ਡਿਜ਼ਾਇਨ ਕੀਤਾ ਹੈ। ਵਿਰਾਸਤ-ਏ-ਖਾਲਸਾ ਵਿੱਚ ਕੋਮੀ ਇਤਿਹਾਸ ਨੂੰ ਪੇਸ਼ ਕਰਨ ਲਈ ਪੂਰਬ ਵੱਲ ਫੁੱਲ ਇਮਾਰਤ ਅਤੇ ਕਿਸ਼ਤੀ ਇਮਾਰਤ ਬਣਾਏ ਗਏ ਹਨ। ਆਰਚੀਟੈਕਟ ਵੱਲੋਂ ਪੰਜ ਪਾਣੀ ਅਤੇ ਪੰਜ ਪੱਤੀਆਂ ਦੇ ਮਨੋਰਥ ਨੂੰ ਸਾਹਮਣੇ ਰੱਖ ਕੇ ਪੰਜ ਦਰਿਆਵਾਂ ਦੀ ਧਰਤੀ ਅਤੇ ਪੰਜ ਪਿਆਰਿਆਂ ਦੇ ਗੁਰੂ ਸੰਕਲਪ ਨੂੰ ਪ੍ਰਗਟ ਕਰਨ ਦਾ ਉਦੇਸ਼ ਰੱਖਿਆ ਗਿਆ ਹੈ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ 'ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦੇ ਸੰਤ ਸਨ
ਅੰਮ੍ਰਿਤਸਰ (ਜਾਂ ਅੰਮ੍ਰਿਤਸਰ; ਮਤਲਬ: "ਅੰਮ੍ਰਿਤ ਦਾ ਸਰੋਵਰ") ਚੜ੍ਹਦੇ ਪੰਜਾਬ ਦਾ ਇੱਕ ਸਰਹੱਦੀ ਸ਼ਹਿਰ ਹੈ ਜੋ ਪੰਜਾਬ ਦੇ ਉੱਤਰੀ ਹਿੱਸੇ ਵਿੱਚ ਲਾਹੌਰ ਤੋਂ 67 ਕਿਲੋਮੀਟਰ ਦੂਰ ਹੈ। ਇਹ ਸਿੱਖ ਧਰਮ ਦਾ ਧਾਰਮਿਕ ਅਤੇ ਸੱਭਿਆਚਾਰਕ ਕੇਂਦਰ ਹੈ। ਪੰਜਾਬੀ ਇੱਥੋਂ ਦੀ ਮੁੱਖ ਜਾਂ ਪਹਿਲੀ ਬੋਲੀ ਹੈ ਅਤੇ ਹੋਰ ਬੋਲੀਆਂ ਵਿੱਚ ਉਰਦੂ, ਹਿੰਦੀ ਅਤੇ ਅੰਗਰੇਜ਼ੀ ਸ਼ਾਮਲ ਹਨ। ਇਸ ਦਾ ਸਰਕਾਰੀ ਮੁੱਖ ਦਫ਼ਤਰ ਅੰਮ੍ਰਿਤਸਰ ਜ਼ਿਲ੍ਹਾ ਹੈ। ਇਸ ਦੀ ਆਬਾਦੀ ਕਰੀਬ ੨੦੦੦੦੦੦ ਸ਼ਹਿਰੀ ਅਤੇ ੩,੦੦੦,੦੦੦ ਦੇ ਕਰੀਬ ਅੰਮ੍ਰਿਤਸਰ ਜ਼ਿਲੇ ਵਿੱਚ ੨੦੧੧ ਦੀ ਭਾਰਤੀ ਮਰਦਮਸ਼ੁਮਾਰੀ ਮੁਤਾਬਕ ਹੈ। ਯਾਤਰਾ ਲਈ ਸਭ ਤੋਂ ਵਧੀਆ ਸਮਾਂ ਅਕਤੂਬਰ ਅਤੇ ਮਾਰਚ ਵਿੱਚ ਹੈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਪ੍ਰਗਟ ਤੇ ਸਦੀਵੀ ਕਾਲ ਲਿਯੀ ਗੁਰੂ ਹਨ । ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ ਅਕਤੂਬਰ 1708 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਗੁਰਮੁਖੀ (ਪੰਜਾਬੀ: گُرمُکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਬਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਗ੍ਰਾਮ ਪੰਚਾਇਤ ਪਿੰਡ ਦੀ ਪਾਰਲੀਮੈਂਟ ਭਾਵ ਗ੍ਰਾਮ ਸਭਾ ਹੈ। ਸੰਵਿਧਾਨ ਦੀ 73ਵੀਂ ਸ਼ੋਧ ਤੋਂ ਬਾਅਦ ਬਣੇ ਪੰਚਾਇਤੀ ਰਾਜ ਢਾਂਚੇ ਵਿੱਚ ਗ੍ਰਾਮ ਸਭਾ ਨੂੰ ਸੰਵਿਧਾਨਕ ਰੂਪ ਮਿਲ ਗਿਆ। ਗ੍ਰਾਮ ਸਭਾ ਉਹ ਸੰਸਥਾ ਹੈ ਕਿ ਜਿਸ ਵਿੱਚ ਪਿੰਡ ਦੇ ਸਾਰੇ ਵੋਟਰ ਸਥਾਈ ਮੈਂਬਰ ਹੁੰਦੇ ਹਨ। ਪੰਚਾਇਤ ਕੇਂਦਰੀ ਜਾਂ ਸੂਬੇ ਦੇ ਮੰਤਰੀ ਮੰਡਲ ਦੀ ਤਰ੍ਹਾਂ ਇੱਕ ਕਾਰਜਕਾਰੀ ਸੰਸਥਾ ਹੈ। ਇਸਦਾ ਮੁਖੀ ਸਰਪੰਚ ਹੁੰਦਾ ਹੈ।ਰਾਸ਼ਟਰੀ ਪੱਧਰ ਤੇ ਸਥਾਨਕ ਮਾਮਲਿਆਂ ਨਾਲ ਨਜਿੱਠਣ ਦੀਆਂ ਅਸਫਲ ਕੋਸ਼ਿਸ਼ਾਂ ਕਾਰਨ, 1992 ਵਿੱਚ ਪਹਿਲਾਂ ਵਰਤੇ ਗਏ ਉਦੇਸ਼ਾਂ ਲਈ, ਸਥਾਨਕ ਸਵੈ-ਸ਼ਾਸਨ ਦੇ ਇੱਕ ਸੰਗਠਨ ਵਜੋਂ ਪੰਚਾਇਤਾਂ ਦੀ ਮੁੜ ਸ਼ੁਰੂਆਤ ਕੀਤੀ ਗਈ।
ਪੰਜਾਬੀ ਸਾਹਿਤ ਵਿੱਚ ਕਿੱਸਿਆਂ ਦਾ ਇੱਕ ਵਿਸ਼ੇਸ਼ ਸਥਾਨ ਹੈ।ਵੱਖ-ਵੱਖ ਕਵੀਆਂ ਵੱਲੋਂ ਲਗਭਗ ਹਰ ਕਾਲ ਵਿੱਚ ਲਿਖੀਆਂ ਅਨੇਕਾਂ ਪ੍ਰੇਮ ਕਥਾਵਾਂ ਸਾਨੂੰ ਕਿੱਸਾ ਰੂਪ ਵਿੱਚ ਮਿਲਦੀਆਂ ਹਨ। ਕਹਾਣੀਆਂ ਸੁਣਾਉਣ ਦਾ ਰਿਵਾਜ਼ ਬਹੁਤ ਪੁਰਾਣਾ ਹੈ। ਇਹਨਾਂ ਕਹਾਣੀਆਂ ਨੂੰ ਸਾਹਿਤ ਵਿੱਚ ਲਿਆਉਣ ਲਈ ਕਵਿਤਾ ਨੂੰ ਮਾਧਿਅਮ ਬਣਾਇਆ ਗਿਆ ਸੀ ਅਤੇ ਇਹਨਾਂ ਕਵਿਤਾਵਾਂ ਵਿੱਚ ਲਿਖੀਆਂ ਗਈਆਂ ਕਹਾਣੀਆਂ ਨੂੰ ਹੀ ਕਿੱਸਾ ਕਿਹਾ ਜਾਣ ਲੱਗਾ। ਪੰਜਾਬੀ ਵਿੱਚ ਹੀਰ ਰਾਂਝਾ, ਸੱਸੀ ਪੁਨੂੰ, ਸੋਹਣੀ-ਮਹਿਵਾਲ, ਮਿਰਜ਼ਾਂ ਸਾਹਿਬਾ ਆਦਿ ਕਿੱਸੇ ਮਿਲਦੇ ਹਨ। ਜਿਹੜੇ ਅੱਜ ਵੀ ਪੰਜਾਬ ਦੇ ਲੋਕਾਂ ਦੀਆਂ ਜ਼ੁਬਾਨਾ ਉੱਪਰ ਚੜੇ ਹੋਏ ਹਨ। ਇਹਨਾਂ ਕਿੱਸਿਆਂ ਦੀਆਂ ਜੜ੍ਹਾ ਪੂਰੇ ਪੰਜਾਬ ਵਿੱਚ ਬਹੁਤ ਡੂੰਘੀਆਂ ਹਨ।
ਭੰਗੜਾ ਪੰਜਾਬ ਦੇ ਦੋ ਮੁੱਖ ਅਤੇ ਉੱਘੇ ਲੋਕ ਨਾਚਾਂ ਵਿੱਚੋਂ ਇੱਕ ਹੈ; ਦੂਜਾ ਮੁੱਖ ਨਾਚ ਗਿੱਧਾ ਹੈ। ਭੰਗੜਾ ਗੱਭਰੂਆਂ ਦਾ ਨਾਚ ਹੈ ਜਦਕਿ ਗਿੱਧਾ ਮੁਟਿਆਰਾਂ ਦਾ। ਭੰਗੜਾ ਤਕਰੀਬਨ ਹਰ ਖ਼ੁਸ਼ੀ ਦੇ ਮੌਕੇ ’ਤੇ ਪਾਇਆ ਜਾਂ ਨੱਚਿਆ ਜਾਂਦਾ ਹੈ ਜਿੰਨ੍ਹਾਂ ਵਿੱਚ ਕਣਕ ਦੀ ਵਾਢੀ ਭਾਵ ਵਿਸਾਖੀ ਆਦਿ ਮੇਲੇ, ਵਿਆਹ, ਮੰਗਣੇ ਅਤੇ ਤਿਉਹਾਰ ਆਦਿ ਸ਼ਾਮਲ ਹਨ। ਇਹ ਲੋਕ-ਨਾਚ ਪੰਜਾਬ ਦੀ ਕਿਸਾਨੀ ਸੰਸਕ੍ਰਿਤੀ ਜਿੰਨਾ ਹੀ ਪ੍ਰਾਚੀਨ ਹੈ। ਲੋਕਧਾਰਾ ਵਿਗਿਆਨੀ ਸੋਹਿੰਦਰ ਸਿੰਘ ਵਣਜਾਰਾ ਬੇਦੀ ਦੇ ਸ਼ਬਦਾਂ ਵਿੱਚ "ਪਹਿਲਾਂ ਪਹਿਲਾਂ ਜਦੋਂ ਪੰਜਾਬੀਆਂ ਨੇ ਹਰੀਆਂ ਫਸਲਾਂ ਨੂੰ ਸੁਨਹਿਰੀ ਸਿੱਟੇ ਪੈਂਦੇ ਵੇਖੇ ਤਾਂ ਉਹਨਾਂ ਦਾ ਮਨ ਹੁਲਾਰੇ ਵਿੱਚ ਆ ਕੇ ਨੱਚ ਖਲੋਤਾ। ਲੰਮੀ ਘਾਲਣਾ ਤੇ ਕਰੜੀ ਮਿਹਨਤ ਨੂੰ ਸੁਨਹਿਰੀ ਫਲ ਲੱਗਿਆ ਵੇਖ, ਕਿਸ ਦਾ ਦਿਲ ਨਹੀਂ ਨੱਚ ਉਠਦਾ?
ਮਾਸਪੇਸ਼ੀਆਂ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਅਲੰਕਾਰ ਇੱਕ ਭਾਰਤੀ ਸਿਧਾਂਤ ਹੈ ਜਿਸ ਦੀ ਵਰਤੋਂ ਕਾਵਿ ਦੀ ਬਾਹਰੀ ਸੁੰਦਰਤਾ ਵਧਾਉਣ ਲਈ ਕੀਤੀ ਜਾਂਦੀ ਹੈ। ਇਸ ਸਿਧਾਂਤ ਨੂੰ ਪ੍ਰਾਚੀਨ ਸਿਧਾਂਤ ਮੰਨਿਆ ਜਾਂਦਾ ਹੈ ਜਿਸ ਨੂੰ ਘੜਨ ਵਾਲਾ ਸਿਧਾਂਤਕਾਰ ਆਨੰਦ ਵਰਧਨ ਹੈ। ਆਨੰਦ ਵਰਧਨ ਨੇ "ਅਲੰਕਾਰ" ਨੂੰ ਕਾਵਿ ਦੀ ਆਤਮਾ ਕਿਹਾ ਹੈ ਜੋ ਕਾਵਿ ਦੀ ਸ਼ੋਭਾ ਵਧਾਉਂਦੀ ਹੈ। ਅਲੰਕਾਰ ਸ਼ਬਦ ਦੀ ਉਤਪੱਤੀ ਸੰਸਕ੍ਰਿਤ ਸ਼ਬਦ "ਅਲੰ" ਤੋਂ ਹੋਈ ਜਿਸ ਤੋਂ ਭਾਵ ਗਹਿਣਾ ਹੈ। ਅਲੰਕਾਰ ਕਵਿਤਾ ਦੇ ਗਹਿਣੇ ਹਨ ਜੋ ਦੇ ਸਾਜ-ਸ਼ਿੰਗਾਰ ਬਣਦੇ ਹਨ। ਅਲੰਕਾਰ ਦੀ ਕਈ ਉਦਾਹਰਣ ਰਿਗਵੇਦ ਵਿੱਚ ਵੀ ਮਿਲਦੀ ਹੈ। ਅਲੰਕਾਰਾਂ ਨੂੰ ਔਰਤ ਦੇ ਗਹਿਣਿਆਂ ਦੀ ਸੰਗਿਆ ਦਿੱਤੀ ਗਈ ਹੈ ਕਿਉਂਕਿ ਭਾਰਤ ਵਿੱਚ ਗਹਿਣਿਆਂ ਨਾਲ ਸਜੀ ਔਰਤ ਨੂੰ ਖ਼ੁਬਸੂਰਤ ਮੰਨਿਆ ਜਾਂਦਾ ਹੈ।
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ ਜਾਂ ਇਹ ਕਹਿ ਲਿਆ ਜਾਵੇ ਕਿ ਇਸਲਾਮਿਕ ਰਹੱਸਵਾਦ ਨੂੰ ਸੂਫ਼ੀਵਾਦ ਜਾਂ ਤਸਉਫ਼ ਕਿਹਾ ਜਾਂਦਾ ਹੈ। ਇਸ ਵਿੱਚ ਮਸਤ ਹੋਣ ਵਾਲੇ ਸੂਫ਼ੀ ਨੂੰ ਅਹਿਲੇ ਹੱਕ ਆਖਦੇ ਹਨ।ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿੱਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇੱਕ ਮਘਦੀ ਧੂਣੀ ਸੀ ਤੇ ਇੱਕ ਲਟਾ-ਲਟ ਬਲਦੀ ਲਾਟ।”
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।ਪ੍ਰਦੂਸ਼ਣ ਦੀਆਂ ਮੁੱਖ ਕਿਸਮਾਂ ਵਿੱਚ ਸ਼ਾਮਲ ਹਨ:
ਪੋਂਗਲ ( பொங்கல் , /P oʊ n ɡ ʌ L / ਵੀ Poṅkal ਅਸੂਲਾ), ਨੂੰ ਵੀ (தைப்பொங்கல் , ਜਾਂ ਤਾਈ ਪੋਂਗਲ ਵੀ ਕਿਹਾ ਜਾਂਦਾ ਹੈ), ਦੱਖਣੀ ਭਾਰਤ ਦਾ ਇੱਕ ਬਹੁ-ਦਿਨਾ ਵਾਢੀ ਦਾ ਤਿਉਹਾਰ ਹੈ। ਇਸ ਨੂੰ ਖ਼ਾਸ ਕਰਕੇ ਤਾਮਿਲ ਭਾਈਚਾਰੇ ਵਿੱਚ ਮਨਾਇਆ ਜਾਂਦਾ ਹੈ। ਇਹ ਤਾਈ ਤਾਮਿਲ ਸੂਰਜੀ ਕੈਲੰਡਰ ਦੇ ਅਨੁਸਾਰ ਤਾਈ ਮਹੀਨੇ ਦੀ ਸ਼ੁਰੂਆਤ ਤੋਂ ਹੀ ਮਨਾਇਆ ਜਾਣਾ ਸ਼ੁਰੂ ਹੋ ਜਾਂਦਾ ਹੈ, ਅਤੇ ਇਹ ਆਮ ਤੌਰ 'ਤੇ 14 ਜਨਵਰੀ ਬਾਰੇ ਹੈ। ਇਹ ਸੂਰਜ ਦੇਵਤਾ ਨੂੰ ਸਮਰਪਿਤ ਹੈ, ਸੂਰਜ, ਅਤੇ ਮਕਰ ਸੰਕਰਾਂਤੀ ਨਾਲ ਸੰਬੰਧਿਤ, ਕਈ ਖੇਤਰੀ ਨਾਮ ਦੇ ਤਹਿਤ ਵਾਢੀ ਦਾ ਤਿਉਹਾਰ ਭਾਰਤ ਵਿੱਚ ਮਨਾਇਆ ਜਾਂਦਾ ਹੈ। ਪੋਂਗਲ ਦੇ ਤਿਉਹਾਰ ਦੇ ਤਿੰਨ ਦਿਨਾਂ ਨੂੰ ਭੋਗੀ ਪੋਂਗਲ, ਸੂਰਿਆ ਪੋਂਗਲ ਅਤੇ ਮੱਟੂ ਪੋਂਗਲ ਕਿਹਾ ਜਾਂਦਾ ਹੈ।ਪਰੰਪਰਾ ਦੇ ਅਨੁਸਾਰ, ਤਿਉਹਾਰ ਸਰਦੀਆਂ ਦੇ ਸੰਕੇਤ ਵਜੋਂ ਅੰਤ ਵਿੱਚ, ਅਤੇ ਸੂਰਜ ਦੇ ਉੱਤਰ ਵੱਲ (ਉੱਤਰਾਯਨਮ) ਦੀ ਛੇ ਮਹੀਨੇ ਦੀ ਲੰਘੀ ਯਾਤਰਾ ਦੀ ਸ਼ੁਰੂਆਤ ਦਾ ਸੰਕੇਤ ਦਿੰਦਾ ਹੈ ਜਦੋਂ ਸੂਰਜ ਰਾਸ਼ੀ ਮਕਰਾ (ਮਕਰ) ਵਿੱਚ ਦਾਖਲ ਹੁੰਦਾ ਹੈ। ਇਸ ਤਿਉਹਾਰ ਦਾ ਨਾਮ ਰਸਮੀ "ਪੋਂਗਲ" ਦੇ ਨਾਮ 'ਤੇ ਰੱਖਿਆ ਗਿਆ, ਜਿਸ ਦਾ ਅਰਥ ਹੈ "ਉਬਲਣਾ, ਛਲਕਣਾ" ਅਤੇ ਦੁੱਧ ਅਤੇ ਚੀਨੀ ਨਾਲ ਉਬਾਲੇ ਨਵੇਂ ਕਟਾਈ ਵਾਲੇ ਚਾਵਲ ਦੀ ਰਵਾਇਤੀ ਪਕਵਾਨ ਬਾਰੇ ਦੱਸਦਾ ਹੈ। ਇਸ ਤਿਉਹਾਰ ਨੂੰ ਦਰਸਾਉਣ ਲਈ, ਪੋਂਗਲ ਦੀ ਮਿੱਠੀ ਪਕਵਾਨ ਤਿਆਰ ਕੀਤੀ ਜਾਂਦੀ ਹੈ, ਪਹਿਲਾਂ ਦੇਵੀ-ਦੇਵਤਿਆਂ (ਪੋਂਗਲ ਦੇਵੀ) ਨੂੰ ਭੇਟ ਕੀਤੀ ਜਾਂਦੀ ਹੈ, ਇਸ ਤੋਂ ਬਾਅਦ ਕਈ ਵਾਰ ਗਾਵਾਂ ਨੂੰ ਚੜ੍ਹਾਇਆ ਜਾਂਦਾ ਹੈ, ਅਤੇ ਫਿਰ ਪਰਿਵਾਰ ਵਿੱਚ ਵੰਡ ਕੇ ਖਾਧਾ ਜਾਂਦਾ ਹੈ। ਤਿਉਹਾਰਾਂ ਦੇ ਜਸ਼ਨਾਂ ਵਿੱਚ ਗਾਵਾਂ ਅਤੇ ਉਨ੍ਹਾਂ ਦੇ ਸਿੰਗ ਸਜਾਉਣ, ਰਸਮ ਇਸ਼ਨਾਨ ਕਰਨ ਅਤੇ ਜਲੂਸ ਸ਼ਾਮਲ ਹੁੰਦੇ ਹਨ। ਇਹ ਰਵਾਇਤੀ ਤੌਰ 'ਤੇ ਚਾਵਲ-ਪਾਊਡਰ ਅਧਾਰਤ ਕੋਲਮ ਕਲਾਕ੍ਰਿਤੀਆਂ ਨੂੰ ਸਜਾਉਣ, ਘਰ, ਮੰਦਰਾਂ ਵਿੱਚ ਅਰਦਾਸਾਂ ਕਰਨ, ਪਰਿਵਾਰ ਅਤੇ ਦੋਸਤਾਂ ਨਾਲ ਇਕੱਠੇ ਹੋਣ, ਅਤੇ ਏਕਤਾ ਦੇ ਸਮਾਜਿਕ ਬੰਧਨਾਂ ਨੂੰ ਨਵੀਨੀਕਰਨ ਕਰਨ ਲਈ ਤੋਹਫ਼ਿਆਂ ਦਾ ਆਦਾਨ ਪ੍ਰਦਾਨ ਕਰਨ ਦਾ ਇੱਕ ਮੌਕਾ ਹੈ।ਪੋਂਗਲ ਤਾਮਿਲਨਾਡੂ ਅਤੇ ਭਾਰਤ ਵਿੱਚ ਪੁਡੂਚੇਰੀ ਵਿੱਚ ਤਾਮਿਲ ਲੋਕਾਂ ਦੁਆਰਾ ਮਨਾਏ ਜਾਣ ਵਾਲੇ ਸਭ ਤੋਂ ਮਹੱਤਵਪੂਰਨ ਤਿਉਹਾਰਾਂ ਵਿਚੋਂ ਇੱਕ ਹੈ। ਇਹ ਸ਼੍ਰੀ ਲੰਕਾ ਵਿੱਚ ਇੱਕ ਪ੍ਰਮੁੱਖ ਤਾਮਿਲ ਤਿਉਹਾਰ ਵੀ ਹੈ। ਇਸ ਤਿਉਹਾਰ ਪ੍ਰਤੀ ਪਿਆਰ ਪਰਵਾਸੀ ਤਮਿਲ ਭਾਈਚਾਰੇ ਵਿੱਚ ਦੇਖਿਆ ਗਿਆ ਹੈ, ਜਿਸ 'ਚ ਮਲੇਸ਼ੀਆ, ਮਾਰੀਸ਼ਸ, ਦੱਖਣੀ ਅਫਰੀਕਾ , ਸਿੰਗਾਪੁਰ,, ਸੰਯੁਕਤ ਰਾਜ ਅਮਰੀਕਾ, ਸੰਯੁਕਤ ਰਾਜ ਅਤੇ ਕੈਨੇਡਾ ਸ਼ਾਮਿਲ ਹਨ।
ਜਰਨੈਲ ਸਿੰਘ ਭਿੰਡਰਾਂਵਾਲੇ (ਜਨਮ ਨਾਮ: ਜਰਨੈਲ ਸਿੰਘ ਬਰਾੜ; 2 ਜੂਨ, 1947 - 6 ਜੂਨ, 1984) ਸਿੱਖ ਧਾਰਮਿਕ ਸੰਗਠਨ ਦਮਦਮੀ ਟਕਸਾਲ ਦੇ ਇੱਕ ਆਗੂ ਸਨ। 1978 ਦੇ ਸਿੱਖ-ਨਿਰੰਕਾਰੀ ਸੰਘਰਸ਼ ਵਿੱਚ ਸ਼ਾਮਲ ਹੋਣ ਕਰਕੇ ਉਹਨਾਂ ਨੂੰ ਪ੍ਰਮੁੱਖਤਾ ਮਿਲੀ। ਉਹ ਪੰਜਾਬ ਵਿੱਚ ਮੁੜ-ਸੁਰਜੀਤੀਵਾਦੀ ਅਤੇ ਬਾਗ਼ੀ ਲਹਿਰ ਦਾ ਪ੍ਰਤੀਕ ਬਣੇ। ਉਹਨਾਂ ਨੂੰ ਅਤੇ ਉਹਨਾਂ ਦੇ ਹਥਿਆਰਬੰਦ ਸਾਥੀਆਂ ਨੂੰ ਗੋਲਡਨ ਟੈਂਪਲ ਕੰਪਲੈਕਸ ਤੋਂ ਹਟਾਉਣ ਲਈ ਆਪ੍ਰੇਸ਼ਨ ਬਲਿਊਸਟਾਰ ਸ਼ੁਰੂ ਕੀਤਾ ਗਿਆ ਸੀ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਮੈਰੀ ਸਕਡੋਵਸਕਾ ਕਿਉਰੀ, Maria Salomea Skłodowska-Curie (7 ਨਵੰਬਰ 1867 – 4 ਜੁਲਾਈ 1934) ਇੱਕ ਪੋਲਿਸ਼-ਫਰਾਂਸੀਸੀ ਰਸਾਇਣ ਵਿਗਿਆਨੀ ਅਤੇ ਭੌਤਿਕ ਵਿਗਿਆਨੀ ਸੀ। ਉਹ ਆਪਣੇ ਰੇਡੀਓਧਰਮਿਤਾ ਦੇ ਖੇਤਰ ਵਿੱਚ ਕੀਤੀ ਖੋਜ ਵਾਸਤੇ ਮਸ਼ਹੂਰ ਹੈ। ਉਹ ਦੋ ਨੋਬਲ ਪੁਰਸਕਾਰ ਜਿੱਤਣ ਵਾਲੀ ਪਹਿਲੀ ਔਰਤ ਸੀ। ਉਹ "ਯੂਨੀਵਰਸਿਟੀ ਆਫ਼ ਪੈਰਿਸ" ਦੀ ਪਹਿਲੀ ਮਹਿਲਾ ਪ੍ਰੋਫੈਸਰ ਸੀ, ਅਤੇ 1995 ਵਿੱਚ ਪੈਰਿਸ ਦੇ ਪੈਨੇਥਿਓਂ ਵਿਖੇ ਦਫਨਾਈ ਜਾਣ ਵਾਲੀ ਪਹਿਲੀ ਤੀਵੀਂ ਸੀ।ਉਸ ਦਾ ਜਨਮ "ਮਾਰਿਆ ਸਲੋਮਿਆ ਸਕਲੋਡੋਵਸਕਾ" ਵਾਰਸਾ (ਪੋਲੈਂਡ) [ਉਸ ਸਮੇਂ ਦਾ "ਕਿੰਗਡਮ ਆਫ਼ ਪੋਲੈਂਡ"] ਵਿਖੇ 7 ਨਵੰਬਰ 1867 ਨੂੰ ਹੋਇਆ। ਉਹ ਵਾਰਸਾ ਵਿਖੇ ਕਲਾਂਦੇਸਤੀਨ ਫਲੋਟਿੰਗ ਯੂਨੀਵਰਸਿਟੀ ਤੋਂ ਪੜ੍ਹੀ ਸੀ ਅਤੇ ਉਸ ਨੇ ਵਿਗਿਆਨਕ ਟ੍ਰੇਨਿੰਗ ਵਾਰਸਾ ਵਿਖੇ ਹੀ ਸ਼ੁਰੂ ਕੀਤੀ। 1891 ਵਿੱਚ 24 ਸਾਲਾਂ ਉਮਰ ਵਿੱਚ ਉਹ ਆਪਣੀ ਵੱਡੀ ਭੈਣ ਬ੍ਰੋਨਿਸਲਾਵਾ ਨਾਲ ਪੜ੍ਹਨ ਵਾਸਤੇ ਪੈਰਿਸ ਵਿੱਚ ਜਾ ਵਸੀ, ਜਿਥੇ ਉਸ ਨੇ ਆਪਣੀ ਉੱਚ-ਸਿਖਿਆ ਪ੍ਰਾਪਤ ਕੀਤੀ। ਉਸ ਨੇ 1903 ਵਿੱਚ ਆਪਣੇ ਪਤੀ ਪਿਏਰੇ ਕਿਉਰੀ ਅਤੇ ਭੌਤਿਕ ਵਿਗਿਆਨ ਹੈਨਰੀ ਬਿਕਰਲ ਨਾਲ ਭੌਤਿਕ ਵਿਗਿਆਨ ਵਿੱਚ ਨੋਬਲ ਪੁਰਸਕਾਰ ਸਾਂਝਾ ਕੀਤਾ। ਫੇਰ 1911 ਵਿੱਚ ਉਸ ਨੇ ਰਸਾਇਣ ਵਿਗਿਆਨ ਵਿੱਚ ਨੋਬਲ ਪੁਰਸਕਾਰ ਜਿਤਿਆ। ਸਕਲੋਡੋਵਸਕਾ ਕਿਉਰੀ ਨੋਬਲ ਪੁਰਸਕਾਰ ਜਿੱਤਣ ਵਾਲੀ ਪਹਿਲੀ ਔਰਤ ਸੀ, ਅੱਜ ਤੱਕ ਇੱਕਲੌਤੀ ਔਰਤ ਜਿਸ ਨੇ ਦੋ ਖੇਤਰਾਂ ਵਿੱਚ ਇਹ ਇਨਾਮ ਹਾਸਲ ਕੀਤਾ ਅਤੇ ਇੱਕਲੌਤੀ ਇਨਸਾਨ ਜਿਸਨੇ ਵਿਗਿਆਨ ਦੇ ਦੋ ਵੱਖ ਵੱਖ ਖੇਤਰਾਂ ਵਿੱਚ ਇਹ ਇਨਾਮ ਹਾਸਲ ਕੀਤਾ।
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਜਨੇਊ ਰੋਗ ਚਮੜੀ ਦੀ ਇਸ ਬਿਮਾਰੀ ਦਾ ਅੰਗਰੇਜ਼ੀ ਨਾਮ ਹੈ- ‘ਹਰਪੀਜ਼ ਜੋਸਟਰ’ [ਬ੍ਰਹਮ ਸੂਤਰੀ](Herpes zoster) ਜਿਸ ਨੂੰ ‘ਸ਼ਿੰਗਲਸ’ (shingles) ਵੀ ਕਿਹਾ ਜਾਂਦਾ ਹੈ। ਵਾਇਰਸ ਦੀ ਇਹ ਇਨਫੈਕਸ਼ਨ ਸੁਖਮਣਾ ਨਾੜੀ ‘ਚੋਂ ਨਿਕਲਣ ਵਾਲੀਆਂ ਨਾੜੀਆਂ ਦੀਆਂ ਜੜ੍ਹਾਂ (ਨਰਵ ਰੂਟ) ਤੋਂ ਸ਼ੁਰੂ ਹੋ ਕੇ ਆਮ ਕਰ ਕੇ ਪਸਲੀਆਂ ਦੇ ਨਾਲ-ਨਾਲ ਚੱਲਦੀ ਹੈ। ਪਹਿਲਾਂ ਜਨੇਊ ਵਾਂਗ ਇੱਕ ਲਾਈਨ ਜਾਂ ਪੱਟੀ ਦੇ ਆਕਾਰ ਵਿੱਚ ਦਾਣੇ ਨਿਕਲਦੇ ਹਨ ਜੋ ਬਾਅਦ ‘ਚ ਛਾਲੇ ਬਣ ਜਾਂਦੇ ਹਨ। ਇਹ ਇੱਕ ਇਨਫੈਕਸ਼ਨ ਵਾਲਾ ਰੋਗ ਹੈ।
ਲਿੰਗ ਸਮਾਨਤਾ ਜਾਂ ਲਿੰਗ ਬਰਾਬਰੀ, ਜਿਸਨੂੰ ਜਿਨਸੀ ਬਰਾਬਰੀ ਦੇ ਤੌਰ 'ਤੇ ਵੀ ਦੇ ਤੌਰ ਤੇ ਜਾਣਿਆ ਜਾਂਦਾ ਹੈ, ੲਿੱਕ ਆਰਥਕ ਸ਼ਮੂਲੀਅਤ ਅਤੇ ਫੈਸਲੇ ਲੈਣ ਸਮੇਤ ਲਿੰਗ ਦੇ ਪ੍ਰਭਾਵਾਂ, ਸੰਸਾਧਨਾਂ ਅਤੇ ਮੌਕਿਆਂ ਅਤੇ ਵੱਖੋ ਵੱਖਰੇ ਵਿਵਹਾਰਾਂ, ਇੱਛਾਵਾਂ ਅਤੇ ਲੋੜਾਂ ਦੀ ਬਰਾਬਰੀ ਦੀ ਸਿਫਾਰਸ਼ ਕਰਨਾ, ਬਰਾਬਰ ਲਿੰਗ ਦੇ ਹੋਣ ਦੀ ਪਹੁੰਚ ਦੇ ਬਰਾਬਰ ਅਸਾਨਤਾ ਦੀ ਅਵਸਥਾ ਹੈ। ਲਿੰਗ ਬਰਾਬਰਤਾ ੲਿੱਕ ਟੀਚਾ ਹੈ, ਜਦੋਂ ਕਿ ਲਿੰਗ ਨਿਰਪੱਖਤਾ ਅਤੇ ਲਿੰਗ ਇਕੁਇਟੀ ਅਭਿਆਸ ਸੋਚਣ ਦੇ ਢੰਗ ਹਨ ਜੋ ਟੀਚਾ ਪ੍ਰਾਪਤ ਕਰਨ ਵਿੱਚ ਮਦਦ ਕਰਦੇ ਹਨ। ਲਿੰਗ ਅਨੁਪਾਤ, ਜਿਸ ਦੀ ਵਰਤੋਂ ਕਿਸੇ ਸਥਿਤੀ ਵਿੱਚ ਲਿੰਗ ਸੰਤੁਲਨ ਨੂੰ ਮਾਪਣ ਲਈ ਕੀਤੀ ਜਾਂਦੀ ਹੈ, ਲਿੰਗ ਸਮਾਨਤਾ ਪ੍ਰਾਪਤ ਕਰਨ ਵਿੱਚ ਸਹਾਇਤਾ ਕਰ ਸਕਦੀ ਹੈ ਪਰ ਇਹ ਆਪਣੇ ਆਪ ਵਿੱਚ ਅਤੇ ਖੁਦ ਦਾ ਟੀਚਾ ਨਹੀਂ ਹੈ। ਲਿੰਗ ਬਰਾਬਰੀ ਬਰਾਬਰ ਪ੍ਰਤੀਨਿਧਤਾ ਨਾਲੋਂ ਵੱਧ ਹੈ, ਇਹ ਮੁੱਖ ਤੌਰ 'ਤੇ ਔਰਤਾਂ ਦੇ ਹੱਕਾਂ ਨਾਲ ਜੁੜਿਅਾ ਹੈ ਅਤੇ ਅਕਸਰ ਨੀਤੀ ਬਦਲਾਵਾਂ ਦੀ ਲੋੜ ਹੁੰਦੀ ਹੈ। 2017 ਦੇ ਅਨੁਸਾਰ, ਲਿੰਗ ਬਰਾਬਰੀ ਲਈ ਗਲੋਬਲ ਅੰਦੋਲਨ ਨੇ ਔਰਤਾਂ ਅਤੇ ਮਰਦਾਂ, ਲਿੰਗ ਬਾਂਹਰਾਂ ਤੋਂ ਬਾਹਰ ਲਿੰਗ ਅਨੁਪਾਤ ਅਤੇ ਲਿੰਗ ਬਾਣੇ ਦੇ ਬਾਹਰ ਲਿੰਗ ਅਨੁਪਾਤ ਸ਼ਾਮਲ ਨਹੀਂ ਕੀਤਾ ਹੈ। ਯੂਨੀਸੈਫ ਕਹਿੰਦਾ ਹੈ ਕਿ "ਔਰਤਾਂ ਅਤੇ ਮਰਦਾਂ, ਲੜਕੀਆਂ ਅਤੇ ਲੜਕਿਅਾਂ ਨੂੰ ਹੱਕ, ਸਰੋਤ, ਮੌਕੇ ਅਤੇ ਸੁਰੱਖਿਆ ਦਾ ਆਨੰਦ ਮਾਣਨ ਦਾ ਬਰਾਬਰ ਹੱਕ ਹੈ। ਇਸ ਲਈ ਇਹ ਜ਼ਰੂਰੀ ਨਹੀਂ ਹੈ ਕਿ ਕੁੜੀਅਾਂ ਅਤੇ ਮੁੰਡੇ, ਔਰਤਾਂ ਅਤੇ ਮਰਦ ਇੱਕੋ ਜਿਹੇ ਹੀ ਹੋਣ ਜਾਂ ੳੁਨ੍ਹਾਂ ਨਾਲ ਬਿਲਕੁਲ ਇਕੋ ਜਿਹੇ ਤਰੀਕੇ ਨਾਲ ਹੀ ਵਰਤਾਓ ਕੀਤਾ ਜਾਵੇ।"ਵਿਸ਼ਵ ਪੱਧਰ 'ਤੇ, ਲਿੰਗ ਬਰਾਬਰੀ ਨੂੰ ਪ੍ਰਾਪਤ ਕਰਨ ਲਈ ਔਰਤਾਂ ਅਤੇ ਲੜਕੀਆਂ ਦੇ ਵਿਰੁੱਧ ਹਾਨੀਕਾਰਕ ਪ੍ਰਥਾਵਾਂ ਜਿਵੇਂ ਕਿ ਜਿਨਸੀ ਤਸਕਰੀ, ਨਸਲੀ ਵਿਤਕਰੇ, ਲੜਾਈ ਦੇ ਸਮੇਂ ਜਿਨਸੀ ਹਿੰਸਾ ਅਤੇ ਹੋਰ ਜ਼ੁਲਮ ਦੀਆਂ ਰਣਨੀਤੀਆਂ ਨੂੰ ਖਤਮ ਕਰਨ ਦੀ ਵੀ ਲੋੜ ਹੈ। ਯੂ.ਐੱਨ.ਐੱਫ.ਪੀ.ਏ.
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਉਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਸੀ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ 'ਤੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।ਉਹ 1967 ਵਿੱਚ ਸਾਹਿਤ ਅਕਾਦਮੀ (ਭਾਰਤ ਦੀ ਨੈਸ਼ਨਲ ਅਕੈਡਮੀ ਆਫ਼ ਲੈਟਰਜ਼) ਦੁਆਰਾ ਦਿੱਤੇ ਗਏ ਸਾਹਿਤ ਅਕਾਦਮੀ ਪੁਰਸਕਾਰ ਦਾ ਸਭ ਤੋਂ ਘੱਟ ਉਮਰ ਦਾ ਪ੍ਰਾਪਤ ਕਰਤਾ ਬਣ ਗਿਆ, ਜੋ ਕਿ ਪੂਰਨ ਭਗਤ, 'ਲੂਣਾ(1965) ਦੀ ਪ੍ਰਾਚੀਨ ਕਥਾ 'ਤੇ ਆਧਾਰਿਤ ਉਸ ਦੇ ਮਹਾਂਕਾਵਿ ਨਾਟਕ ਲਈ ਮਿਲਿਆ ਸੀ । ਆਧੁਨਿਕ ਪੰਜਾਬੀ ਸਾਹਿਤ ਵਿੱਚ ਇੱਕ ਮਹਾਨ ਰਚਨਾ ਅਤੇ ਜਿਸਨੇ ਆਧੁਨਿਕ ਪੰਜਾਬੀ ਕਿੱਸੇ ਦੀ ਇੱਕ ਨਵੀਂ ਵਿਧਾ ਵੀ ਬਣਾਈ ਹੈ। ਅੱਜ, ਉਸ ਦੀ ਸ਼ਾਇਰੀ ਮੋਹਨ ਸਿੰਘ (ਕਵਿਤਾ) ਅਤੇ ਅੰਮ੍ਰਿਤਾ ਪ੍ਰੀਤਮ ਵਰਗੇ ਆਧੁਨਿਕ ਪੰਜਾਬੀ ਕਵਿਤਾ ਦੇ ਦਿੱਗਜਾਂ,ਦੇ ਨਾਲ ਬਰਾਬਰੀ 'ਤੇ ਖੜ੍ਹੀ ਹੈ, ਜੋ ਸਾਰੇ ਭਾਰਤ-ਪਾਕਿਸਤਾਨ ਸਰਹੱਦ ਦੇ ਦੋਵੇਂ ਪਾਸੇ ਪ੍ਰਸਿੱਧ ਹਨ।
ਆਧੁਨਿਕ ਪੰਜਾਬੀ ਆਲੋਚਨਾ ਦੇ ਖੇਤਰ ਵਿੱਚ ਪੱਛਮੀ ਸਿਧਾਂਤਾਂ ਦੇ ਪ੍ਰਭਾਵ ਸਦਕਾ ਵੱਖ-ਵੱਖ ਨਵੀਨ ਆਲੋਚਨਾ ਪ੍ਰਣਾਲੀਆਂ ਦਾ ਆਗ਼ਾਜ਼ ਹੁੰਦਾ ਹੈ। ਇਹਨਾਂ ਆਲੋਚਨਾ ਪ੍ਰਣਾਲੀਆਂ ਵਿੱਚ ਮਨੋਵਿਸ਼ਲੇਸ਼ਣਾਤਮਕ ਆਲੋਚਨਾ, ਚਿਹਨ ਵਿਗਿਆਨ ਆਲੋਚਨਾ, ਸੰਰਚਨਾਵਾਦੀ ਆਲੋਚਨਾ, ਸ਼ੈਲੀ ਵਿਗਿਆਨ ਆਲੋਚਨਾ, ਥੀਮ ਵਿਗਿਆਨ ਆਲੋਚਨਾ ਆਦਿ ਆਲੋਚਨਾ ਪ੍ਰਣਾਲੀਆਂ ਸ਼ਾਮਿਲ ਹਨ। ਥੀਮ ਵਿਗਿਆਨਕ ਆਲੋਚਨਾ ਪ੍ਰਣਾਲੀ ਇੱਕ ਅਜਿਹੀ ਵਿਲੱਖਣ ਤੇ ਨਿਵੇਕਲੀ ਕਿਸਮ ਦੀ ਆਲੋਚਨਾ ਪ੍ਰਣਾਲੀ ਹੈ ਜੋ ਰਚਨਾ ਦੇ ਥੀਮਕ ਅਧਿਐਨ ਦੁਆਰਾ ਰਚਨਾ ਦੇ ਆਂਤਰਿਕ ਸੰਗਠਨ ਵਿੱਚ ਕਾਰਜਸ਼ੀਲ ਅਰਥਾਂ ਨੂੰ ਵਿਗਿਆਨਕ ਢੰਗ ਨਾਲ ਉਜਾਗਰ ਕਰਦੀ ਹੈ। ‘ਥੀਮ ਵਿਗਿਆਨ’ ਤੋਂ ਭਾਵ ਥੀਮਕ ਅਧਿਐਨ ਮੰਨਿਆ ਜਾਂਦਾ ਹੈ। ਇਹ ਥੀਮਾਂ ਦੇ ਅਧਿਐਨ ਦੁਆਰਾ ਸਾਹਿਤ ਚਿੰਤਨ ਤੱਕ ਪਹੁੰਚਣ ਦੀ ਵਿਧੀ ਹੈ। ਥੀਮ ਰਚਨਾ ਦਾ ਉਹ ਕੇਂਦਰੀ ਤੱਤ ਹੈ ਜੋ ਉਸ ਨੂੰ ਰੂਪ ਪ੍ਰਦਾਨ ਕਰਦਾ ਹੈ। ਪੱਛਮੀ ਚਿੰਤਕਾਂ ਵਿੱਚ ਦੋ ਤਰ੍ਹਾਂ ਦੇ ਵਿਚਾਰ ਪ੍ਰਚਲਿਤ ਰਹੇ ਹਨ। ਪਹਿਲੇ ਵਿਚਾਰ ਅਧੀਨ ਥੀਮ ਕਿਸੇ ਵੀ ਸਾਹਿਤਕ ਕਿਰਤ ਦੇ ਅਪ੍ਰਸੰਗਿਕ ਸਾਹਿਤ ਬਾਹਰੇ ਵੇਰਵਿਆਂ ਵੱਲ ਉਲਾਰ ਹੋ ਜਾਂਦਾ ਹੈ। ਸਾਹਿਤਕ ਕਿਰਤ ਦੇ ਥੀਮ ਨੂੰ ਪਕੜਨ ਲਈ ਚਿੰਤਕ ਸਾਹਿਤ ਬਾਹਰੇ ਅਨੁਸ਼ਾਸਨਾ ਦੀ ਮਦਦ ਲੈਂਦੇ ਹਨ। ਦੂਜੇ ਵਿਚਾਰ ਅਧੀਨ ਸਾਹਿਤ ਨੂੰ ਇੱਕ ਜੁਜ਼ ਵਜੋਂ ਗ੍ਰਹਿਣ ਕੀਤਾ ਜਾਂਦਾ ਹੈ। ਇਸ ਵਿਚਾਰ ਤੋਂ ਪ੍ਰਭਾਵਿਤ ਚਿੰਤਕ ਸਾਹਿਤ ਬਾਹਰੇ ਵੇਰਵਿਆਂ ਨੂੰ ਵੀ ਸਾਹਿਤ ਦੀ ਸੰਰਚਨਾ ਵਿੱਚ ਕਾਰਜਸ਼ੀਲ ਹੋਰ ਤੱਤਾਂ ਦੇ ਨਾਲ ਹੀ ਵਿਚਾਰਦੇ ਹਨ। ਇਸ ਵਿਚਾਰ ਤੋਂ ਪ੍ਰਭਾਵਿਤ ਰੂਸੀ ਰੂਪਵਾਦੀ ਤੋਮਾਸ਼ੇਵਸਕੀ ਥੀਮ ਨੂੰ ਰਚਨਾ ਦੇ ਆਰ-ਪਾਰ ਫੈਲਣ ਵਾਲਾ ਅਤੇ ਰਚਨਾ ਨੂੰ ਏਕਤਾ ਪ੍ਰਦਾਨ ਕਰਨ ਵਾਲਾ ਤੱਤ ਮੰਨਦਾ ਹੈ।1 ਡਾ.ਹਰਿਭਜਨ ਸਿੰਘ ਦੇ ਵਿਚਾਰ ਅਨੁਸਾਰ: ਥੀਮ ਨਾ ਵਾਸਤਵਿਕ ਤੱਤ ਹੈ ਨਾ ਭਾਸ਼ਕ ਬਣਤਰ,ਥੀਮ ਸਾਹਿਤਕ ਹੋਂਦ ਹੈ।2 ਇਸ ਤਰ੍ਹਾਂ ਕਿਹਾ ਜਾ ਸਕਦਾ ਕਿ ਥੀਮ ਵਿਗਿਆਨ ਅਧਿਐਨ ਅਧੀਨ ਅਜਿਹੇ ਥੀਮ ਨੂੰ ਵਿਚਾਰਿਆ ਜਾਂਦਾ ਹੈ ਜੋ ਰਚਨਾ ਦੀ ਸੰਰਚਨਾਤਮਕ ਬਣਤਰ ਵਿੱਚ ਕਾਰਜਸ਼ੀਲ ਹੈ ਅਤੇ ਰਚਨਾ ਨੂੰ ਏਕਤਾ ਪ੍ਰਦਾਨ ਕਰਦਾ ਹੈ।ਇਹ ਰਚਨਾ ਦੇ ਆਦਿ ਤੋਂ ਅੰਤ ਤੱਕ ਆਰ-ਪਾਰ ਫੈਲਿਆ ਹੁੰਦਾ ਹੈ। ਥੀਮ ਨੂੰ ਸੰਗਠਨ ਕਰਨ ਲਈ ਭਿੰਨ-ਭਿੰਨ ਜੁਗਤਾਂ ਤੇ ਵਿਧੀਆਂ ਵਰਤੀਆਂ ਜਾਂਦੀਆਂ ਹਨ। ਥੀਮਕ ਸੰਗਠਨ ਦਾ ਜਿਸ ਵਿਧੀ ਰਾਹੀਂ ਵਿਗਿਆਨਕ ਅਧਿਐਨ ਕੀਤਾ ਜਾਂਦਾ ਹੈ ਉਸ ਵਿਧੀ ਨੂੰ ਹੀ ਥੀਮ-ਵਿਗਿਆਨ ਦਾ ਨਾਂ ਦਿੱਤਾ ਗਿਆ ਹੈ। ਥੀਮ-ਵਿਗਿਆਨ ਦੇ ਇਤਿਹਾਸਕ ਪਰਪੇਖ ਵਲ ਨਜ਼ਰ ਮਾਰਿਆਂ ਤਿੰਨ ਚਿੰਤਨ ਪੱਧਤੀਆਂ ਸਾਹਮਣੇ ਆਈਆਂ ਹਨ: 1. ਰੂਸੀ ਥੀਮਵਾਦੀ ਆਲੋਚਨਾ ਪ੍ਰਣਾਲੀ 2. ਅਮਰੀਕੀ ਥੀਮਵਾਦੀ ਆਲੋਚਨਾ ਪ੍ਰਣਾਲੀ 3.
ਛਪਾਰ ਦਾ ਮੇਲਾ, ਪੰਜਾਬ ਦੇ ਸਮੂਹ ਮੇਲਿਆਂ ਵਿੱਚੋਂ ਇੱਕ ਵਿਲੱਖਣ ਅਤੇ ਸਰੂਪ ਵਿੱਚ ਸੁਚਿੱਤਰ ਮੇਲਾ ਹੈ। ਇਸ ਦਾ ਸਬੰਧ ਪੰਜਾਬੀਆਂ ਦੀ ਪੂਜਾ-ਬਿਰਤੀ ਨਾਲ ਜੁੜਿਆ ਹੋਇਆ ਹੈ। ਇਸ ਮੇਲੇ ਦਾ ਮੁੱਖ ਪ੍ਰਯੋਜਨ ਗੁੱਗੇ ਦੀ ਪੂਜਾ ਅਰਚਨਾ ਕਰਨ ਵਿੱਚ ਨਿਹਿਤ ਮੰਨਿਆ ਗਿਆ ਹੈ। ਗੁੱਗੇ ਦੀ ਪੂਜਾ ‘ਨਾਗ-ਪੂਜਾ’ ਵਰਗੀ ਹੀ ਕੀਤੀ ਜਾਂਦੀ ਹੈ ਜਾਂ ਇਉਂ ਵੀ ਕਹਿ ਸਕਦੇ ਹਾਂ ਕਿ ਨਾਗ ਪੂਜਾ ਦਾ ਕੁਝ ਸੋਧਿਆ ਹੋਇਆ ਰੂਪ ਹੀ ਗੁੱਗਾ ਪੂਜਾ ਹੈ। ਇਸੇ ਭਾਵਨਾ ਬਿਰਤੀ ਸਦਕਾ ਇਹ ਮੇਲਾ ਜ਼ਿਲ੍ਹਾ ਲੁਧਿਆਣਾ ਦੇ ਇੱਕ ਪਿੰਡ ਛਪਾਰ ਵਿਖੇ, ਹਰ ਸਾਲ ਭਾਦਰੋਂ ਮਹੀਨੇ ਦੀ ਚਾਣਨੀ-ਚੌਦਸ ਨੂੰ ਗੁੱਗੇ ਦੀ ਸਥਾਪਤ ਕੀਤੀ ਹੋਈ ਮਾੜੀ ਉੱਪਰ ਬੜੀ ਸੱਜ-ਧੱਜ ਨਾਲ ਲੱਗਦਾ ਹੈ ਅਤੇ ਲਗਪਗ ਤਿੰਨ ਦਿਨਾਂ ਤਕ ਖ਼ੂਬ ਭਰਦਾ ਹੈ। ਆਮ ਤੌਰ ਤੇ ਇਹ ਸਤੰਬਰ ਮਹੀਨਾ ਹੁੰਦਾ ਹੈ ਅਤੇ ਇਹ ਮੇਲਾ ਪੰਜਾਬ ਦੇ ਮਾਲਵਾ ਖੇਤਰ ਦੇ ਸਭ ਤੋਂ ਮਸ਼ਹੂਰ ਮੇਲਿਆਂ ਵਿੱਚੋਂ ਇੱਕ ਹੈ।
ਮੇਲੇ ਅਤੇ ਤਿਉਹਾਰ ਸਮਾਜ ਦੇ ਹਰ ਵਰਗ ਦੇ ਲੋਕਾਂ ਦੀਆਂ ਭਾਵਨਾਵਾਂ, ਉਨ੍ਹਾਂ ਦੀਆਂ ਖੁਸ਼ੀਆਂ, ਚਾਅ ਮਲਾਰ, ਸੱਧਰਾਂ, ਯਾਦਾਂ, ਕਾਮਨਾਵਾਂ, ਮਨੌਤਾਂ ਅਤੇ ਪ੍ਰਤਿਭਾ ਦਾ ਪ੍ਰਗਟਾਵਾ ਕਰਨ ਵਾਲਾ ਇੱਕ ਸੋਮਾ ਹਨ। ਤਿਉਹਾਰ ਅਤੇ ਮੇਲੇ ਮਨੁੱਖ ਦੀਆਂ ਧਾਰਮਿਕ ਰਹੁ-ਰੀਤਾਂ ਤੇ ਜਜਬਾਤੀ ਰਹੁ-ਰੀਤਾਂ ਨਾਲ ਜੁੜੇ ਹੁੰਦੇ ਹਨ। ਕੁਝ ਇੱਕ ਤਿਉਹਾਰ ਕੁੜੀਆਂ ਮੁਟਿਆਰਾਂ ਦੇ ਹੁੰਦੇ ਹਨ। ਪੰਜਾਬ, ਮਨਮੋਹਕ ਖੇਤਾਂ ਅਤੇ ਦਿਲ ਨੂੰ ਪਿਆਰ ਕਰਨ ਵਾਲੇ ਲੋਕਾਂ ਦੀ ਧਰਤੀ ਹੈ, ਇਹ ਸਭਿਆਚਾਰਕ ਅਮੀਰੀ ਲਈ ਸਭ ਤੋਂ ਵੱਧ ਪ੍ਰਸ਼ੰਸਾ ਵਾਲਾ ਰਾਜ ਹੈ| ਉਹ ਰਾਜ ਜੋ 5 ਗਾਰਲਿੰਗ ਨਦੀਆਂ ਦੀ ਸੁੰਦਰਤਾ ਪ੍ਰਾਪਤ ਕਰਦਾ ਹੈ ਸੈਲਾਨੀਆਂ ਨੂੰ ਇਸ ਦੇ ਸੁੰਦਰਤਾ ਦੇ ਹੇਠਾਂ ਲਿਆਉਣ ਦਾ ਰਾਹ ਪੱਧਰਾ ਕਰਦਾ ਹੈ। ਇਸ ਸੁੰਦਰ ਅਵਸਥਾ ਦਾ ਸਾਰ ਆਪਣੇ ਤਿਉਹਾਰਾਂ ਦੁਆਰਾ ਸੱਚਮੁੱਚ ਅਨੁਭਵ ਕੀਤਾ ਜਾਂਦਾ ਹੈ|
ਲਾਲਾ ਧਨੀ ਰਾਮ ਚਾਤ੍ਰਿਕ (4 ਅਕਤੂਬਰ 1876– 18 ਦਸੰਬਰ 1954) ਆਧੁਨਿਕ ਪੰਜਾਬੀ ਕਵਿਤਾ ਦੇ ਸੰਸਥਾਪਕ ਮੰਨੇ ਜਾਂਦੇ ਹਨ। ਉਹਨਾਂ ਦੀਆਂ ਰਚਨਾਵਾਂ ਪ੍ਰਾਚੀਨ ਅਤੇ ਨਵੀਂ ਪੰਜਾਬੀ ਕਵਿਤਾ ਵਿਚਕਾਰ ਕੜੀ ਹਨ। ਗੁਰਮੁਖੀ ਲਿਪੀ ਲਈ ਟਾਈਪ ਸੈੱਟ ਨੂੰ ਮਿਆਰੀ ਬਣਾਉਣ ਦਾ ਸਿਹਰਾ ਵੀ ਉਹਨਾਂ ਨੂੰ ਜਾਂਦਾ ਹੈ। ਉਹ ਹੀ ਸਭ ਤੋਂ ਪਹਿਲੇ ਵਿਦਵਾਨ ਹਨ, ਜਿਹਨਾਂ ਨੂੰ ਸਾਹਿਤ ਸੇਵਾ ਦੇ ਬਦਲੇ ਉਹਨਾਂ ਦੀ 75ਵੀਂ ਬਰਸੀ ਉੱਤੇ ਅਭਿਨੰਦਨ ਗਰੰਥ ਸਮਰਪਤ ਕਰਕੇ ਸਨਮਾਨਿਤ ਕੀਤਾ ਗਿਆ।
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਐਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇੱਕ ਦਿਨ ਵਿੱਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿੱਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿੱਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿੱਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿੱਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ 'ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ