ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਗੁਰੂ ਨਾਨਕ ਦੇਵ ਜੀ (15 ਅਪ੍ਰੈਲ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ। 1. ਗੁਰੂ ਨਾਨਕ ਸਾਹਿਬ ਦੇ ਜਨਮ ਅਤੇ ਜੋਤੀ-ਜੋਤ ਸਮਾੳਣ ਬਾਰੇ ਤਾਰੀਖ਼ਾਂ ਵਿਚ ਮਤਭੇਦ ਹੈ। ਸੁਖਬਾਸੀ ਰਾਮ ਬੇਦੀ, ਗਣੇਸ਼ਾ ਸਿੰਘ ਬੇਦੀ, ਡਾ. ਤਰਲੋਚਨ ਸਿੰਘ, ਡਾ ਹਰਜਿੰਦਰ ਸਿੰਘ ਦਿਲਗੀਰ ਵਰਗੇ ਇਤਿਹਾਸਕਾਰ ਉਨ੍ਹਾਂ ਦਾ ਜਨਮ 20 ਅਕਤੂਬਰ 1469 ਅਤੇ ਜੋਤੀ ਜੋਤ ਸਮਾਉਣਾ 7 ਸਤੰਬਰ 1539 ਦਾ ਮੰਨਦੇ ਹਨ (Sikh History in 10 Volume, vol 1) 2.
ਟਾਵਰ (ਅੰਗਰੇਜ਼ੀ: tower) ਜਾਂ ਬੁਰਜ ਅਜਿਹੀ ਇਮਾਰਤ ਜਾਂ ਢਾਂਚੇ ਨੂੰ ਕਹਿੰਦੇ ਹਨ ਜਿਸਦੀ ਉੱਚਾਈ ਉਸ ਦੀ ਚੋੜਾਈ ਨਾਲੋਂ ਕਾਫ਼ੀ ਜਿਆਦਾ ਹੋਵੇ। ਜੇਕਰ ਢਾਂਚਾ ਜ਼ਿਆਦਾ ਉੱਚਾ ਹੋਵੇ ਤਾਂ ਉਸਨੂੰ ਮੀਨਾਰ ਕਿਹਾ ਜਾਂਦਾ ਹੈ। ਹਾਲਾਂਕਿ ਸਧਾਰਨ ਬੋਲ-ਚਾਲ ਵਿੱਚ ਕਦੇ-ਕਦੇ ਬੁਰਜ ਅਤੇ ਮੀਨਾਰ ਨੂੰ ਪਰਿਆਇਵਾਚੀ ਸ਼ਬਦਾਂ ਦੀ ਤਰ੍ਹਾਂ ਵਰਤਿਆ ਜਾਂਦਾ ਹੈ। ਟਾਵਰ 'ਇਮਾਰਤਾਂ' ਨਾਲੋਂ ਖਾਸ ਤੌਰ' ਤੇ ਇਸ ਪੱਖੋਂ ਭਿੰਨ ਹੁੰਦੇ ਹਨ ਕਿ ਇਨ੍ਹਾਂ ਦੀ ਵਰਤੋਂ ਰਹਿਣ ਲਈ ਨਹੀਂ ਕੀਤੀ ਜਾਂਦੀ ਸਗੋਂ ਹੋਰ ਫੰਕਸ਼ਨ ਨਿਭਾਉਣ ਲਈ ਬਣਾਏ ਜਾਂਦੇ ਹਨ। ਬੁਰਜਾਂ ਦਾ ਪ੍ਰਯੋਗ ਇਹਦੀ ਉੱਚਾਈ ਦੀ ਵਰਤੋਂ ਕਰ ਕੇ ਕਈ ਕੰਮਾਂ ਲਈ ਕੀਤਾ ਜਾਂਦਾ ਹੈ, ਜਿਹਨਾਂ ਵਿੱਚ ਅਕਸਰ ਬੁਰਜਾਂ ਦੇ ਦੂਰ ਤੋਂ ਵਿਖਾਈ ਦੇ ਸਕਣ ਦਾ ਫ਼ਾਇਦਾ ਉਠਾਇਆ ਜਾਂਦਾ ਹੈ। ਮਸਲਨ ਹੋਟਲਾਂ ਵਿੱਚ ਅਤੇ ਮਹਿਲਾਂ ਵਿੱਚ ਚੌਕੀਦਾਰ-ਬੁਰਜਾਂ ਵਜੋਂ। ਮਨੁੱਖ ਹਜ਼ਾਰਾਂ ਸਾਲਾਂ ਤੋਂ ਬੁਰਜਾਂ ਦਾ ਨਿਰਮਾਣ ਕਰਦੇ ਆ ਰਹੇ ਹਨ ਅਤੇ ਇਸ ਵਿੱਚ ਇੱਟ, ਮਿੱਟੀ, ਲੱਕੜੀ ਵਰਗੀਆਂ ਸਾਮਗਰੀਆਂ ਦਾ ਇਸਤੇਮਾਲ ਹੁੰਦਾ ਆਇਆ ਹੈ। ਮੱਧ ਪੂਰਬ ਦੇ ਜੇਰਿਕੋ ਸ਼ਹਿਰ ਵਿੱਚ 9,000 ਸਾਲ ਪੁਰਾਣੇ ਗੁੰਬਦ ਅੱਜ ਵੀ ਮੌਜੂਦ ਹਨ।
ਸਭਿਅਤਾ ਦਾ ਪੰਘੂੜਾ ਉਹ ਸਥਾਨ ਹੈ ਜਿੱਥੇ ਸਭਿਅਤਾ ਦਾ ਜਨਮ ਹੋਇਆ ਸਮਝਿਆ ਜਾਂਦਾ ਹੈ। ਅਜੋਕੀ ਸੋਚ ਇਹ ਹੈ ਕਿ ਕਿਤੇ ਕੋਈ ਇੱਕ “ਪੰਘੂੜਾ” ਨਹੀਂ ਸੀ, ਪਰ ਕਈ ਸਭਿਅਤਾਵਾਂ ਸਨ ਜੋ ਸੁਤੰਤਰ ਤੌਰ ਤੇ ਵਿਕਸਤ ਹੋਈਆਂ। ਇਨ੍ਹਾਂ ਵਿੱਚ ਉਪਜਾਊ ਕ੍ਰੈਸੇਂਟ (ਪ੍ਰਾਚੀਨ ਮਿਸਰ, ਮੇਸੋਪੋਟੇਮੀਆ), ਪ੍ਰਾਚੀਨ ਭਾਰਤ ਅਤੇ ਪ੍ਰਾਚੀਨ ਚੀਨ ਸਭ ਤੋਂ ਪੁਰਾਣੀਆਂ ਸਮਝੀਆਂ ਜਾਂਦੀਆਂ ਹਨ। ਨੇੜ ਪੂਰਬੀ ਅਤੇ ਪੂਰਬੀ ਏਸ਼ੀਆ (ਦੂਰ ਪੂਰਬ) ਦੀਆਂ ਮੁਢਲੀਆਂ ਸਭਿਅਤਾਵਾਂ ਦੇ ਵਿਚਕਾਰ ਮਹੱਤਵਪੂਰਣ ਪ੍ਰਭਾਵ ਦੇ ਆਕਾਰ ਬਾਰੇ ਵਿਵਾਦ ਹੈ। ਵਿਦਵਾਨ ਮੰਨਦੇ ਹਨ ਕਿ ਪੇਰੂ ਦੇ ਉੱਤਰ-ਕੇਂਦਰੀ ਤੱਟਵਰਤੀ ਖੇਤਰਾਂ ਵਿੱਚ, ਮੁੱਖ ਤੌਰ ਤੇ ਆਧੁਨਿਕ ਮੈਕਸੀਕੋ ਵਿੱਚ ਅਤੇ ਮੇਸੋਅਮਰੀਕਾ ਦੀਆਂ ਸਭਿਅਤਾਵਾਂ, ਯੂਰੇਸ਼ੀਆ ਵਾਲੀਆਂ ਤੋਂ ਸੁਤੰਤਰ ਰੂਪ ਵਿੱਚ ਉਭਰੀਆਂ।ਵਿਦਵਾਨਾਂ ਨੇ ਵੱਖੋ ਵੱਖਰੇ ਮਾਪਦੰਡਾਂ ਦੀ ਵਰਤੋਂ ਕਰਦਿਆਂ ਸਭਿਅਤਾ ਦੀ ਪਰਿਭਾਸ਼ਾ ਦਿੱਤੀ ਹੈ ਜਿਵੇਂ ਲਿਖਣ ਦੀ ਵਰਤੋਂ, ਸ਼ਹਿਰ, ਇੱਕ ਸ਼੍ਰੇਣੀ-ਅਧਾਰਤ ਸਮਾਜ, ਖੇਤੀਬਾੜੀ, ਪਸ਼ੂ ਪਾਲਣ, ਜਨਤਕ ਇਮਾਰਤਾਂ, ਧਾਤੂ-ਵਿਗਿਆਨ ਅਤੇ ਸਮਾਰਕ ਢਾਂਚੇ। ਸਭਿਆਚਾਰ ਦਾ ਪੰਘੂੜਾ ਅਕਸਰ ਵੱਖ ਵੱਖ ਸਭਿਆਚਾਰਾਂ ਅਤੇ ਖੇਤਰਾਂ, ਖਾਸ ਤੌਰ 'ਤੇ ਪ੍ਰਾਚੀਨ ਨਜ਼ਦੀਕ ਪੂਰਬੀ ਚੈਲਕੋਲਿਥਿਕ (ਉਬੇਦ ਕਾਲ) ਅਤੇ ਉਪਜਾਊ ਕ੍ਰੈੱਸੈਂਟ, ਪ੍ਰਾਚੀਨ ਭਾਰਤ ਅਤੇ ਪ੍ਰਾਚੀਨ ਚੀਨ' ਤੇ ਲਾਗੂ ਹੁੰਦਾ ਹੈ। ਇਹ ਪ੍ਰਾਚੀਨ ਅਨਾਤੋਲੀਆ, ਲੇਵੈਂਟ ਅਤੇ ਈਰਾਨੀ ਪਠਾਰ ਤੇ ਵੀ ਲਾਗੂ ਕੀਤਾ ਜਾਂਦਾ ਹੈ, ਅਤੇ ਸੰਸਕ੍ਰਿਤੀ ਦੇ ਪੂਰਵਜਾਂ - ਜਿਵੇਂ ਪ੍ਰਾਚੀਨ ਯੂਨਾਨ ਨੂੰ ਪੱਛਮੀ ਸਭਿਅਤਾ ਦਾ ਪੂਰਵਜ ਕਿਹਾ ਜਾਂਦਾ ਹੈ - ਲਈ, ਇਥੋਂ ਤੱਕ ਕਿ ਜਦੋਂ ਅਜਿਹੀਆਂ ਥਾਵਾਂ ਲਈ ਵੀ ਜਿਨ੍ਹਾਂ ਨੂੰ ਸਭਿਅਤਾ ਦੇ ਸੁਤੰਤਰ ਵਿਕਾਸ ਵਜੋਂ ਨਹੀਂ ਵੀ ਸਮਝਿਆ ਜਾਂਦਾ, ਦੇ ਹਵਾਲੇ ਲਈ ਅਤੇ ਰਾਸ਼ਟਰੀ ਬਿਆਨਬਾਜ਼ੀ ਦੇ ਅੰਦਰ ਵੀ ਵਰਤਿਆ ਜਾਂਦਾ ਹੈ।
ਲੋਹੜੀ ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।
ਦੁਸ਼ਾਂਬੇ (ਤਾਜਿਕ: Душанбе, Dushanbe, 1929 ਤੱਕ ਦਿਊਸ਼ੰਬੇ; 1961 ਤੱਕ ਸਤਾਲਿਨਾਬਾਦ, ਤਾਜਿਕ: Сталинобод), ਅਬਾਦੀ 679,400 (2008 ਅੰਦਾਜ਼ਾ), ਤਾਜਿਕਿਸਤਾਨ ਦੀ ਰਾਜਧਾਨੀ ਅਤੇ ਸਭ ਤੋਂ ਵੱਡਾ ਸ਼ਹਿਰ ਹੈ। ਤਾਜਿਕ ਵਿੱਚ ਦੁਸ਼ੰਬੇ ਦਾ ਮਤਲਬ ਹੈ "ਸੋਮਵਾਰ", ਅਤੇ ਇਹ ਨਾਂ ਦਰਸਾਉਂਦਾ ਹੈ ਕਿ ਇਹ ਸ਼ਹਿਰ ਇੱਕ ਪਿੰਡ ਦੀ ਥਾਂ ਬਣਿਆ ਹੈ ਜਿੱਥੋਂ ਦੀ ਸੋਮਵਾਰ ਦੀ ਮੰਡੀ ਪਹਿਲਾਂ ਬਹੁਤ ਪ੍ਰਸਿੱਧ ਸੀ।
ਜੀਵ-ਵਿਗਿਆਨ, ਟੈਕਸੋਨ (ਬਹੁਵਚਨ ਟੈਕਸਾ; ਟੈਕਸਾਨੋਮੀ ਤੋਂ ਮੂਲ-ਨਿਰਮਾਣ) ਜੀਵਵਿਗਿਆਨਿਕ ਵਰਗੀਕਰਨ ਦੇ ਖੇਤਰ ਵਿੱਚ ਪ੍ਰਾਣੀਆਂ ਦੇ ਅਜਿਹੇ ਸਮੂਹ ਨੂੰ ਕਿਹਾ ਜਾਂਦਾ ਹੈ ਜੋ ਕਿਸੇ ਸ਼੍ਰੇਣੀ-ਨਿਰਮਾਤਿਆਂ ਦੇ ਮਤ ਅਨੁਸਾਰ ਇੱਕ ਈਕਾਈ ਹੁੰਦੇ ਹਨ। ਯਾਨੀ ਇਸਦੀਆਂ ਮੈਂਬਰ ਜਾਤੀਆਂ ਇੱਕ ਦੂਜੇ ਨਾਲ ਕੋਈ ਮੇਲ ਜਾਂ ਸੰਬੰਧ ਰੱਖਦੀਆਂ ਹਨ ਜਿਸ ਵਜ੍ਹਾ ਨਾਲ ਉਹਨਾਂ ਦੇ ਇੱਕ ਸ਼੍ਰੇਣੀ ਵਿੱਚ ਪਾਇਆ ਜਾਂਦਾ ਹੈ। ਵੱਖ-ਵੱਖ ਜੀਵ-ਵਿਗਿਆਨੀ ਆਪਣੇ ਵਿਵੇਕ ਅਨੁਸਾਰ ਇਹ ਟੈਕਸੋਨਾਂ ਪਰਿਭਾਸ਼ਿਤ ਕਰ ਸਕਦੇ ਹਨ। ਇਸ ਲਈ ਉਹਨਾਂ ਵਿੱਚ ਆਪਸੀ ਮੱਤਭੇਦ ਵੀ ਆਮ ਹੁੰਦਾ ਰਹਿੰਦਾ ਹੈ। ਇਹ ਗੱਲ ਅਸਧਾਰਨ ਨਹੀਂ ਹੈ। ਜੇ ਇੱਕ ਟੈਕਸੋਨ ਨੂੰ ਇੱਕ ਰਸਮੀ ਵਿਗਿਆਨਕ ਨਾਮ ਦਿੱਤਾ ਜਾਂਦਾ ਹੈ, ਤਾਂ ਇਸਦਾ ਉਪਯੋਗ ਨਾਮਕਰਨ ਕੋਡਾਂ ਦੁਆਰਾ ਸੰਚਾਲਿਤ ਕੀਤਾ ਜਾਂਦਾ ਹੈ, ਜਿਸ ਨਾਲ ਇਹ ਨਿਸਚਿਤ ਕੀਤਾ ਜਾਂਦਾ ਹੈ ਖਾਸ ਸਮੂਹ ਲਈ ਕਿਹੜਾ ਵਿਗਿਆਨਕ ਨਾਮ ਸਹੀ ਹੈ
ਪਾਬਲੋ ਪਿਕਾਸੋ (; ਸਪੇਨੀ: [ˈpaβlo piˈkaso]; 25 ਅਕਤੂਬਰ 1881-8 ਅਪ੍ਰੈਲ 1973) ਇੱਕ ਮਹਾਨ ਚਿੱਤਰਕਾਰ, ਮੂਰਤੀਕਾਰ, ਪ੍ਰਿੰਟ-ਮੇਕਰ, ਸੀਰੈਮਿਕ ਡੀਜ਼ਾਈਨਰ ਅਤੇ ਸਟੇਜ ਡੀਜ਼ਾਈਨਰ ਵੀਂਹਵੀ ਸਦੀ ਦੇ ਮਹਾਨ ਚਿੱਤਰਕਾਰਾਂ ਵਿੱਚੋਂ ਇੱਕ ਨਾਂ ਹੈ। ਅਸੀਂ ਇਹ ਵੀ ਕਹਿ ਸਕਦੇ ਹਾਂ ਕਿ ਪਿਕਾਸੋ ਤੋਂ ਬਿਨਾਂ ਆਧੁਨਿਕ ਆਰਟ ਕੁਝ ਵੀ ਨਹੀਂ ਹੈ। ਸਪੇਨ ਦੇ ਨਾਮਕਰਣ ਰਿਵਾਜ਼ ਅਨੁਸਾਰ ਹੀ ਆਪ ਦੇ ਨਾਮ ਵਿੱਚ ਰੂਈਜ਼ ਨਾਮ ਪਿਤਾ ਦੇ ਪਰਿਵਾਰ ਵੱਲੋਂ ਅਤੇ ਪਿਕਾਸੋ ਮਾਤਾ ਦੇ ਪਰਿਵਾਰ ਵੱਲੋਂ ਹੈ। ਸਵਾਦਲੀ ਗੱਲ ਇਹ ਹੈ ਕਿ ਆਪ ਦੇ ਨਾਮ ਵਿੱਚ ਹੋਰ ਰਿਸ਼ਤੇਦਾਰਾਂ ਦੇ ਨਾਮ ਵੀ ਜੁੜਦੇ ਹਨ ਅਤੇ ਇਸ ਤਰਾਂ ਉਹਨਾਂ ਦਾ ਪੂਰਾ ਨਾਂ ਇਸ ਤਰਾਂ ਹੈ:-“Pablo Deigo Jose Francisso de Paula Juan Nepomuceno Maria de los Remedias Cipriano de la Santisma Trinidad Ruiz Y Picasso” ਇਸ ਵੱਡੇ ਨਾਂ ਨੂੰ ਛੋਟਾ ਕਰਕੇ ਉਹਨਾਂ ਨੂੰ ਸਿਰਫ਼ ਪਾਬਲੋ ਪਿਕਾਸੋ ਨਾਲ਼ ਹੀ ਯਾਦ ਕੀਤਾ ਜਾਂਦਾ ਹੈ।
"ਲੋਕ-ਨਾਚ ਨਾਲ ਮਾਨਸਿਕਤਾ ਨਾਚ ਕਲਾ ਨੂੰ ਆਪਣੇ ਜੀਵਨ ਦਾ ਸੁਭਾਵਿਕ ਅਮਲ ਪ੍ਰਵਾਨ ਕਰਦੀ ਰਹੀ ਹੈ।" 'ਨੱਚਣ ਵਾਲੇ ਦੀ ਅੱਡੀ ਨਾ ਰਹਿੰਦੀ , ਗਾਉਣ ਵਾਲੇ ਦਾ ਮੂੰਹ' ਇਸ ਸੁਭਾਵਕ ਅਮਲ ਦੀ ਪੁਸ਼ਟੀ ਕਰਦੀ ਕਾਵਿ ਸਤਰ ਹੈ। ਨਾਚ ਕਲਾ ਕਿਸੇ ਵੀ ਸੂਰਤ ਵਿੱਚ ਮੂਕ ਪੇਸ਼ਕਾਰੀ ਨਹੀਂ ਹੈ। ਖ਼ਾਸਕਰ ਪੰਜਾਬੀ ਲੋਕ ਨਾਚ ਗਿੱਧਾ ਭੰਗੜਾ ਤਾਂ ਗੀਤਾਂ ਦੇ ਬੋਲ ਜਾਂ ਬੋਲੀਆਂ ਤੋਂ ਬਿਨਾਂ ਪੇਸ਼ ਕਿਤੇ ਜਾਣਾ ਸੰਭਵ ਹੀ ਨਹੀਂ। ਲੋਕ-ਸਮੂਹ ਦੀ ਸਿਰਜਨ-ਕਲਾ ਦੀ ਇੱਕ ਮਹੱਤਵਪੂਰਨ ਵੰਨਗੀ ਹੈ, ਜੋ ਲੋਕ-ਮਾਨਸ ਦੇ ਸਮੁਚੇ ਹਾਵਾਂ-ਭਾਵਾਂ ਨੂੰ ਸਰੀਰਕ ਮੁਦਰਾਵਾਂ ਦੇ ਪ੍ਰਗਟਾਉ-ਸੰਦਰਭ ਰਾਹੀਂ ਪੇਸ਼ ਕਰਦੀ ਹੈ। ਲੋਕ ਨਾਚ ਵੀ ਇਸੇ ਪ੍ਰਕਾਰ ਦੀ ਇੱਕ ਲੋਕ-ਕਲਾ ਹੈ। ਲੋਕ-ਨਾਚ ਮੰਨੋਰੰਜਨ ਦਾ ਸਾਧਨ ਹੀ ਨਹੀਂ, ਇਹ ਕਿਸੇ ਖਿੱਤੇ ਦੇ ਜਨ-ਸਮੂਹ ਦੀ ਸਮਾਜਿਕ, ਸੱਭਿਆਚਾਰਕ, ਨੈਤਿਕ, ਧਾਰਮਿਕ, ਰਾਜਸੀ ਅਤੇ ਇਤਹਾਸਿਕ ਜੀਵਨ-ਤੋਰ ਦੀਆਂ ਵਿਭਿੰਨ ਪਰਤਾਂ ਦਾ ਸਰੀਰਕ ਮੁਦਰਾਵਾਂ ਦੇ ਮਾਧਿਅਮ ਰਾਹੀਂ ਆਪ-ਮੁਹਾਰਾ, ਸਧਾਰਨ, ਖੁਸ਼ੀਆਂ-ਖੇੜਿਆਂ ਭਰਪੂਰ ਅੰਦਰੂਨੀ ਭਾਵਨਾਵਾਂ ਦਾ ਬਾਹਰੀ ਪ੍ਰਗਟਾਵਾ ਵੀ ਹੈ। ਪੰਜਾਬ ਦੇ ਲੋਕ-ਨਾਚ ਪੰਜਾਬ ਪੰਜਾਬ ਦੇ ਜਨ-ਜੀਵਨ ਦਾ ਮਹੱਤਪੂਰਨ ਅੰਗ ਹਨ।"ਪੰਜਾਬ ਦੇ ਲੋਕ-ਨਾਚਾਂ ਦਾ ਵਰਗੀਕਰਨ ਦੋ ਪੱਧਰਾਂ ਤੇ ਕੀਤਾ ਜਾ ਸਕਦਾ ਹੈ:
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸੀ, ਜਿਸ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਸ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਲਸਫਾ ਨਾਲ਼ ਜੋੜਿਆ ਜਿਸ ਕਰ ਕੇ ਉਸ ਨੂੰ ਭਾਈ ਜੀ ਆਖਿਆ ਜਾਣ ਲੱਗਾ। ਉਸ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਪੰਜਾਬੀ ਭਾਸ਼ਾ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖਾਂ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿੱਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਉਚਿਤ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।‘ਲੋਕ ਖੇਡ’ ‘ਲੋਕ’ ਅਤੇ ‘ਖੇਡ’ ਸ਼ਬਦਾਂ ਦੇ ਮੇਲ ਨਾਲ ਬਣਿਆ ਹੈ। ਇਸਦਾ ਅਰਥ ਹੈ। ‘ਲੋਕ ਦੀ ਖੇਡ’। ‘ਲੋਕ’ ਸ਼ਬਦ ਵਾਸਤਵ ਵਿੱਚ ਅੰਗਰੇਜ਼ੀ ਦੇ ਫੋਕ ਦਾ ਪਰਿਯਾਇ ਹੈ। ਜੋ ਨਗਰ ਅਤੇ ਪਿੰਡ ਦੀ ਸਾਰੀ ਜਨਤਾ ਦਾ ਭਾਵ ਹੈ। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ ਮਨ ਪਰਚਾਣਾ ਹੈ। ਲੋਕਖੇਡ ਦਾ ਮਨ ਪਰਚਾਵਾ ਹੋਣਾ ਬਹੁਤ ਜ਼ਰੂਰੀ ਹੈ। ਪਰ ਮਨ ਪਰਚਾਵੇ ਦੇ ਨਾਲ-ਨਾਲ ਇਹ ਮਨੁੱਖ ਨੂੰ ਸਰੀਰਿਕ ਤੇ ਮਾਨਸਿਕ ਸ਼ਕਤੀ ਵੀ ਦਿੰਦੀਆਂ ਹਨ। ਇਨ੍ਹਾਂ ਦਾ ਮਨੁੱਖ ਦੇ ਜੀਵਨ ਨਾਲ ਡੂੰਘਾ ਸੰਬੰਧ ਹੈ।ਲੋਕ-ਖੇਡਾਂ ਦੀ ਖ਼ਾਸੀਅਤ ਇਹ ਹੈ ਕਿ ਇਹ ਕਿਸੇ ਕਰੜੇ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ। ਕੋਈ ਸਮਾਂ-ਸਥਾਨ ਵੀ ਨਿਸ਼ਚਿਤ ਨਹੀਂ, ਗਰਮੀਆਂ ਨੂੰ ਦੁਪਿਹਰਾ ਸਮੇਂ, ਰਾਤ ਨੂੰ ਚਾਨਣੀਆਂ ਰਾਤਾਂ ਵਿਚ, ਖੁੱਲ੍ਹਿਆ ਵਿਹੜਿਆਂ, ਗਲੀਆਂ, ਜੂਹਾਂ, ਟਾਹਲੀਆਂ, ਬਰੋਟਿਆਂ ਦੀਆਂ ਛਾਂਵਾਂ ਅਤੇ ਕਿਸੇ ਵੀ ਮੋਕਲੀ ਥਾਂ 'ਤੇ ਇਹ ਖੇਡੀਆਂ ਜਾਂਦੀਆਂ ਹਨ। ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ, ਸਥਾਨਿਕ ਉਪਲਬਧ ਸਮਗਰੀ ਤੋਂ ਹੀ ਕੰਮ ਸਾਰ ਲਿਆ।
ਸਿੱਖੀ ਜਾਂ ਸਿੱਖ ਧਰਮ (ਸਿੱਖ ਦਾ ਮਤਲਬ, "ਸਿੱਖਣ ਵਾਲ਼ਾ") ਜੋ 15ਵੀਂ ਸਦੀ ਵਿੱਚ ਭਾਰਤੀ ਉਪਮਹਾਂਦੀਪ ਦੇ ਪੰਜਾਬ ਖੇਤਰ ਵਿੱਚ ਸ਼ੁਰੂ ਹੋਇਆ। ਇਹ ਜਗਤ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ ਅਤੇ ਸਾਰੇ ਵਿਸ਼ਵਵਿਆਪੀ ਪ੍ਰਮੁੱਖਤਾ ਪ੍ਰਾਪਤ ਧਰਮਾਂ ਵਿੱਚੋਂ ਸਭ ਤੋਂ ਹਾਲੀਆ ਸਥਾਪਤ ਹੋਇਆ। ਸਿੱਖ ਪੰਥ ਨੂੰ ਮੰਨਣ ਵਾਲਿਆਂ ਦੀ ਗਿਣਤੀ ਲਗਭਗ 3 ਕਰੋੜ (ਜਾਂ 25–30 ਮਿਲੀਅਨ) ਹੈ, ਇਨ੍ਹਾਂ ਦਾ ਬਹੁਮਤ ਪੰਜਾਬ, ਭਾਰਤ ਵਿੱਚ ਰਹਿੰਦਾ ਹੈ। ਸਿੱਖ ਧਰਮ ਦਾ ਅਧਿਆਤਮਕ ਆਧਾਰ ਸਿੱਖਾਂ ਦੇ ਦਸ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਹੈ, ਜੋ ਕਿ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਗੂਰੂ ਨਾਨਕ ਦੇਵ ਨੇ ਸਿੱਖ ਧਰਮ ਦੀ ਨੀਂਹ ਰੱਖੀ ਸੀ ਅਤੇ ਗੂਰੂ ਗੋਬਿੰਦ ਸਿੰਘ ਨੇ ਗੂਰੂ ਗ੍ਰੰਥ ਸਾਹਿਬ ਨੂੰ ਇਸਦੇ ਅੰਤਮ ਗੁਰੂ ਵਜੋਂ ਨਿਯੁਕਤ ਕਰਕੇ ਦੇਹਧਾਰੀ ਗੁਰੂ ਦੀ ਪਰੰਪਰਾ ਨੂੰ ਸਮਾਪਤ ਕੀਤਾ। ਗੁਰੂ ਨਾਨਕ ਦੀਆਂ ਪ੍ਰਮੁੱਖ ਸਿੱਖਿਆਵਾਂ ਵਿੱਚ ਸ਼ਾਮਲ ਹਨ: ਰੱਬ ਉੱਪਰ ਯਕੀਨ ਰੱਖਕੇ ਉਸਦਾ ਨਾਮ ਜਪਣਾ, ਮਨੁੱਖਤਾ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁੱਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜਿਉਣਾ। ਗੁਰੂ ਹਰਿਗੋਬਿੰਦ (ਛੇਵਾਂ ਗੁਰੂ) ਨੇ ਮੀਰੀ-ਪੀਰੀ ਦੀ ਧਾਰਨਾ ਨੂੰ ਸਥਾਪਤ ਕੀਤਾ ਜਿਸਦੇ ਅਧੀਨ ਦੋਵਾਂ ਅਸਥਾਈ ਜਾਂ ਰਾਜਨੀਤਕ ਅਧਿਕਾਰ (ਮੀਰੀ) ਅਤੇ ਅਧਿਆਤਮਕ ਸ਼ਕਤੀ (ਪੀਰੀ) ਨੂੰ ਸਮਾਨ ਮਹੱਤਤਾ ਪ੍ਰਾਪਤ ਹੋਈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।1928 ਵਿੱਚ ਭਗਤ ਸਿੰਘ ਤੇ ਉਸਦੇ ਸਾਥੀ ਸ਼ਿਵਰਾਮ ਰਾਜਗੁਰੂ ਨੇ 21 ਸਾਲਾ ਬਰਤਾਨਵੀ ਪੁਲਿਸ ਅਫ਼ਸਰ ਜੌਨ ਸਾਂਡਰਸ ਦਾ ਲਾਹੌਰ ਵਿਖੇ ਗੋਲੀ ਮਾਰਕੇ ਕਤਲ ਕੀਤਾ ਜਦਕਿ ਉਹਨਾਂ ਦਾ ਮਕਸਦ ਜੇਮਜ਼ ਸਕੌਟ ਨਾਂ ਦੇ ਸੀਨੀਅਰ ਪੁਲਿਸ ਸੁਪਰਿਨਟੈਂਡੈਂਟ ਦਾ ਕਤਲ ਕਰਨਾ ਸੀ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਉਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਸੀ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ 'ਤੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।ਉਹ 1967 ਵਿੱਚ ਸਾਹਿਤ ਅਕਾਦਮੀ (ਭਾਰਤ ਦੀ ਨੈਸ਼ਨਲ ਅਕੈਡਮੀ ਆਫ਼ ਲੈਟਰਜ਼) ਦੁਆਰਾ ਦਿੱਤੇ ਗਏ ਸਾਹਿਤ ਅਕਾਦਮੀ ਪੁਰਸਕਾਰ ਦਾ ਸਭ ਤੋਂ ਘੱਟ ਉਮਰ ਦਾ ਪ੍ਰਾਪਤ ਕਰਤਾ ਬਣ ਗਿਆ, ਜੋ ਕਿ ਪੂਰਨ ਭਗਤ, 'ਲੂਣਾ(1965) ਦੀ ਪ੍ਰਾਚੀਨ ਕਥਾ 'ਤੇ ਆਧਾਰਿਤ ਉਸ ਦੇ ਮਹਾਂਕਾਵਿ ਨਾਟਕ ਲਈ ਮਿਲਿਆ ਸੀ । ਆਧੁਨਿਕ ਪੰਜਾਬੀ ਸਾਹਿਤ ਵਿੱਚ ਇੱਕ ਮਹਾਨ ਰਚਨਾ ਅਤੇ ਜਿਸਨੇ ਆਧੁਨਿਕ ਪੰਜਾਬੀ ਕਿੱਸੇ ਦੀ ਇੱਕ ਨਵੀਂ ਵਿਧਾ ਵੀ ਬਣਾਈ ਹੈ। ਅੱਜ, ਉਸ ਦੀ ਸ਼ਾਇਰੀ ਮੋਹਨ ਸਿੰਘ (ਕਵਿਤਾ) ਅਤੇ ਅੰਮ੍ਰਿਤਾ ਪ੍ਰੀਤਮ ਵਰਗੇ ਆਧੁਨਿਕ ਪੰਜਾਬੀ ਕਵਿਤਾ ਦੇ ਦਿੱਗਜਾਂ,ਦੇ ਨਾਲ ਬਰਾਬਰੀ 'ਤੇ ਖੜ੍ਹੀ ਹੈ, ਜੋ ਸਾਰੇ ਭਾਰਤ-ਪਾਕਿਸਤਾਨ ਸਰਹੱਦ ਦੇ ਦੋਵੇਂ ਪਾਸੇ ਪ੍ਰਸਿੱਧ ਹਨ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਇੱਕ ਸਿੱਖ ਮਹਾਰਾਜਾ ਸੀ ਜਿੰਨਾ ਨੂੰ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।ਅੰਮ੍ਰਿਤਾ ਪ੍ਰੀਤਮ ਦੀ ਸਭ ਤੋਂ ਮਸ਼ਹੂਰ ਕਵਿਤਾ ਅੱਜ ਆਖਾਂ ਵਾਰਿਸ ਸ਼ਾਹ ਨੂੰ ਹੈ ਜਿਸ ਵਿੱਚ ਉਹ ਹਿੰਦੁਸਤਾਨ ਦੀ ਵੰਡ ਤੋਂ ਬਾਅਦ ਹੋਏ ਕਤਲੇਆਮ ਪ੍ਰਤੀ ਆਪਣਾ ਰੋਸ ਦਿਖਾਉਂਦੇ ਹੋਏ ਵਾਰਿਸ ਸ਼ਾਹ ਨੂੰ ਵਾਪਸ ਆਉਣ ਦੀ ਦੁਹਾਈ ਪਾਉਂਦੀ ਹੈ। ਇੱਕ ਨਾਵਲਕਾਰ ਦੇ ਤੌਰ ਉੱਤੇ ਪਿੰਜਰ (1950) ਉਸਦਾ ਸਭ ਤੋਂ ਮਸ਼ਹੂਰ ਨਾਵਲ ਹੈ ਜਿਸ ਉੱਤੇ ਬਾਅਦ ਵਿੱਚ ਇੱਕ ਅਵਾਰਡ ਜੇਤੂ ਫ਼ਿਲਮ ਪਿੰਜਰ (2003) ਵੀ ਬਣੀ।1947 ਵਿੱਚ ਭਾਰਤ ਤੇ ਪਾਕਿਸਤਾਨ ਦੀ ਵੰਡ ਪਿੱਛੋਂ ਇਹ ਲਿਹੌਰ ਤੋਂ ਹਿੰਦੁਸਤਾਨ ਆ ਗਈ।
ਸੁਰਜੀਤ ਪਾਤਰ (ਜਨਮ 14 ਜਨਵਰੀ 1945) ਇੱਕ ਪੰਜਾਬੀ ਸ਼ਾਇਰ ਹੈ। ਉਸਨੇ 1960ਵਿਆਂ ਵਿੱਚ ਆਪਣੀਆਂ ਕਵਿਤਾਵਾਂ ਪ੍ਰਕਾਸ਼ਿਤ ਕਰਨੀਆਂ ਸ਼ੁਰੂ ਕੀਤੀਆਂ ਸਨ ਅਤੇ ਅੱਜ ਤੱਕ ਨਿਰੰਤਰ ਕਾਵਿ-ਸਿਰਜਣਾ ਵਿੱਚ ਕਰਮਸ਼ੀਲ ਹੈ। ਉਹਦੀ ਸਖਸ਼ੀਅਤ 'ਕਵਿਤਾ ਦੀ ਵਿਆਪਕ ਸਮਾਜਿਕ ਅਪੀਲ ਤੇ ਗੰਭੀਰਤਾ' ਦਾ ਸੁੰਦਰ ਸੁਮੇਲ ਹੈ। ਆਲੋਚਕਾਂ ਨੇ ਉਸਨੂੰ ਖੂਬ ਸਰਾਹਿਆ ਹੈ। ਸਮਾਜ ਵਿੱਚ ਰਾਜਨੀਤਕ ਚੇਤਨਾ ਅਤੇ ਤਤਕਾਲੀ ਜ਼ਬਰ ਦੇ ਵਿਰੋਧ ਦੇ ਰੂਪ ਵਿੱਚ ਉਹਨਾਂ ਦੀ ਕਵਿਤਾ ਸਾਹਮਣੇ ਆਉਂਦੀ ਹੈ।
ਗੂਰੁ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦਸਾਂ ਵਿਚੋਂ ਦੂਜੇ ਗੁਰੂ ਸਨ। ਇਹਨਾਂ ਦਾ ਜਨਮ ਹਿੰਦੂ ਖ਼ਾਨਦਾਨ ਵਿੱਚ, ਜਮਾਂਦਰੂ ਨਾਮ ਲਹਿਣੇ ਨਾਲ਼, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਨੇੜੇ) ਪੰਜਾਬ ਵਿਖੇ ਹੋਇਆ। ਭਾਈ ਲਹਿਣਾ ਖੱਤਰੀ ਟੱਬਰ ਵਿੱਚ ਪਲ਼ਿਆ, ਜਿਸਦੇ ਪਿਓ ਨਿੱਕੇ ਸਕੇਲ ਦੇ ਸੁਦਾਗਰ ਸੀ, ਅਤੇ ਆਪ ਉਹ ਦੁਰਗਾ ਦੇ ਪੁਜਾਰੀ ਸਨ। ਇਹਨਾਂ ਦੀ ਮੁਲਾਕਾਤ ਗੁਰੂ ਨਾਨਕ, ਸਿੱਖੀ ਦੇ ਬਾਨੀ ਨਾਲ਼ ਹੋਣ ਤੋਂ ਬਾਅਦ ਇਹ ਸਿੱਖ ਬਣ ਗਏ। ਗੁਰੂ ਨਾਨਕ ਸਾਹਿਬ ਨੇ ਲਹਿਣਾ ਨਾਮ ਤਬਦੀਲ ਕਰ ਅੰਗਦ ("ਮੇਰਾ ਆਪਣਾ ਅੰਗ") ਰੱਖ ਦਿੱਤਾ, ਅਤੇ ਆਪਣੇ ਪੁੱਤਾਂ ਦੀ ਬਜਾਏ ਅੰਗਦ ਨੂੰ ਦੂਜਾ ਗੁਰੂ ਐਲਾਨ ਦਿੱਤਾ।ਗੁਰੂ ਨਾਨਕ ਦੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਬਾਅਦ, 1539 ਵਿੱਚ ਗੁਰੂ ਅੰਗਦ ਸਿੱਖਾਂ ਦੇ ਰਹਿਬਰ ਬਣੇ। ਇਹ ਸਿੱਖੀ ਵਿੱਚ ਗੁਰਮੁਖੀ ਨੂੰ ਇਖਤਿਆਰ ਅਤੇ ਮਿਆਰਬੰਦ ਕਰਨ ਲਈ ਮਸ਼ਹੂਰ ਹਨ। ਇਹਨਾਂ ਨੇ ਨਾਨਕ ਦੇ ਵਾਕ ਇਕੱਤਰ ਕਰਨੇ ਸ਼ੁਰੂ ਕੀਤੇ, ਨਾਲ਼ 63 ਵਾਕ ਆਪ ਰਚੇ। ਆਪਣੇ ਪੁੱਤਾਂ ਦੀ ਬਜਾਏ, ਇਹਨਾਂ ਨੇ ਆਪਣੇ ਮੁਰੀਦ ਅਮਰਦਾਸ ਨੂੰ ਗੁਰੂ ਤਖ਼ਤ ਦਾ ਵਾਰਸ ਅਤੇ ਤੀਜਾ ਗੁਰੂ ਐਲਾਨਿਆ।
ਜਾਣ ਪਛਾਣ: ਪੰਜਾਬ ਵਿੱਚ ਮੇਲਿਆਂ ਵਾਂਗ ਤਿਉਹਾਰਾਂ ਦੀ ਲੜੀ ਵੀ ਤੁਰੀ ਰਹਿੰਦੀ ਹੈ। ਮੇਲਿਆਂ ਵਾਂਗ ਤਿਉਹਾਰ ਵੀ ਇੱਥੋਂ ਦੇ ਸਭ ਵਰਗਾਂ ਦੇ ਲੋਕ ਸਮੂਹਿਕ ਤੌਰ ਤੇ ਮਨਾਉਂਦੇ ਹਨ। ਜੋ ਇੱਥੋਂ ਦੀ ਭਾਈਚਾਰਕ ਸਾਂਝ ਅਤੇ ਫਿਰਕੂ ਸੋਚ ਦੇ ਗਵਾਹ ਹਨ ।ਡਾ ਵਣਜਾਰਾ ਬੇਦੀ ਅਨੁਸਾਰ ਤਿਉਹਾਰਾਂ ਦਾ ਮੁੱਢ ਪੰਜਾਬ ਦੀ ਸਮੂਹਿਕ ਵਿਕਾਸ ਦੀ ਭਾਵਨਾ ਵਿੱਚ ਬੱਝਿਆ ਅਤੇ ਹੌਲੀ ਹੌਲੀ ਇਨ੍ਹਾਂ ਰਾਂਗਲੀਆਂ ਚੂਲਾਂ ਦੁਆਲੇ ਜਾਤੀ ਦਾ ਸਾਰਾ ਸਮਾਜਿਕ ,ਧਾਰਮਿਕ ਅਤੇ ਭਾਈਚਾਰਕ ਜੀਵਨ ਚੱਕੀ ਦੇ ਪੁੜ ਵਾਂਗ ਘੁੰਮਣ ਲੱਗਾ। ਤਿਉਹਾਰ ਨਾਲ ਅੰਦਰਲਾ ਖਿੜਦਾ ਤੇ ਮਹਿਕਦਾ ਹੈ ਅਤੇ ਲੋਕਾਂ ਵਿੱਚ ਨਵੀਂ ਸ਼ਕਤੀ ਉੱਭਰਦੀ ਅਤੇ ਨਵੇਂ ਸੰਕਲਪ ਜਾਗਦੇ ਹਨ ।
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਬਸੰਤ ਪੰਚਮੀ (ਦੇਵਨਾਗਰੀ: वसन्त पञ्चमी) ਬਸੰਤ ਵਿੱਚ ਮਨਾਏ ਜਾਣ ਵਾਲਾ ਬਸੰਤ ਰੁੱਤ ਦਾ ਸਵਾਗਤੀ ਤਿਉਹਾਰ ਹੈ। ਇਸਨੂੰ ਕਈ ਲੋਕ ਸਰਸਵਤੀ ਪੂਜਾ ਜਾਂ ਸ਼੍ਰੀਪੰਚਮੀ (ਦੇਵਨਾਗਰੀ:श्रीपञ्चमी) ਵੀ ਕਹਿੰਦੇ ਹਨ ਅਤੇ ਵੇਦਾਂ ਵਿੱਚ ਇਸਨੂੰ ਸੰਗੀਤ ਅਤੇ ਕਲਾ ਦੀ ਦੇਵੀ ਮੰਨੀ ਜਾਂਦੀ ਹੈ। ਬਹਾਰ ਰੁੱਤ ਨਾਲ਼ ਸੰਬੰਧਿਤ ਇਹ ਪ੍ਰਸਿੱਧ ਤਿਉਹਾਰ ਜੋ ਮਾਘ ਦੇ ਸੁਦੀ ਪੰਜ ਨੂੰ ਸਾਰੇ ਪੰਜਾਬ ਵਿੱਚ ਬੜੇ ਚਾਅ ਤੇ ਮਲਾਹ ਨਾਲ਼ ਮਨਾਇਆ ਜਾਂਦਾ ਹੈ। ਬਸੰਤ ਪੰਚਮੀ ਤੋਂ ਬਹਾਰ ਰੁੱਤ ਦਾ ਅਨੁਮਾਨ ਲਗਾਇਆ ਜਾਂਦਾ ਹੈ। ਇਹ ਤਿਉਹਾਰ ਮੁੱਢ ਕਦੀਮ ਤੋਂ ਚੱਲਿਆ ਆ ਰਿਹਾ ਹੈ। ਸਾਡੇ ਵਡਿੱਕਿਆਂ ਵਿੱਚ ਇਹ ਤਿਉਹਾਰ ‘ਸੁਵੰਨਤਾ’ ਦੇ ਨਾਂ ਨਾਲ਼ ਪ੍ਰਸਿੱਧ ਸੀ। ਉਹ ਇਸ ਮੌਕੇ ਉੱਤੇ ਕਾਮ ਦੇਵ ਦੀ ਉਪਾਸਨਾ ਕਰਦੇ ਅਤੇ ਗੁਲਾਬੀ ਰੰਗ ਦੇ ਕੱਪੜੇ ਪਹਿਨ ਕੇ ਟੋਲੀਆਂ ਵਿੱਚ ਤੇ ਗਾਉਂਦੇ ਸਨ। ਅੱਜ ਕੱਲ੍ਹ ਬਸੰਤ ਵਾਲ਼ੇ ਦਿਨ ਪੀਲੇ ਕੱਪੜੇ ਪਹਿਨਣ ਦਾ ਰਿਵਾਜ ਹੈ। ਬਸੰਤ ਦੇ ਆਗਮਨ ਦੇ ਨਾਲ਼ ਸਾਰੇ ਪੰਜਾਬ ਦੇ ਵਿੱਚ ਨਵੀਂ ਜ਼ਿੰਦਗੀ ਧੜਕ ਉੱਠਦੀ ਹੈ। ਥਾਂ ਥਾਂ ਤੇ ਪਿੰਡਾਂ ਵਿੱਚ ਨਿੱਕੇ ਵੱਡੇ ਮੇਲੇ ਲੱਗਦੇ ਹਨ ਤੇ ਲੋਕੀਂ ਸਰ੍ਹੋਂ ਦੇ ਫੁੱਲ ਵਾਂਗ ਖਿੜ ਕੇ ਇਨ੍ਹਾਂ ਮੇਲਿਆਂ ਦੀ ਰੌਣਕ ਵਧਾਉਂਦੇ ਹਨ। ਪਟਿਆਲ਼ੇ ਤੇ ਛਿਹਰਟੇ ਦੀ ਬਸੰਤ ਪੰਚਮੀ ਖ਼ਾਸ ਤੌਰ 'ਤੇ ਪ੍ਰਸਿੱਧ ਹੈ।
ਮਲਾਲਾ ਯੂਸਫਜ਼ਈ (ਪਸ਼ਤੋ: ملاله یوسفزۍ ਜਨਮ: 12 ਜੁਲਾਈ 1997) ਬੱਚਿਆਂ ਦੇ ਹੱਕਾਂ ਲਈ ਕੰਮ ਕਰਨ ਵਾਲੀ ਸਕੂਲ ਵਿਦਿਆਰਥਣ ਹੈ ਅਤੇ (2014) ਲਈ ਨੋਬਲ ਅਮਨ ਇਨਾਮ ਵਿਜੇਤਾ ਹੈ। ਉਹ ਮੀਂਗੋਰਾ ਸ਼ਹਿਰ ਵਿੱਚ ਅੱਠਵੀਂ ਜਮਾਤ ਦੀ ਵਿਦਿਆਰਥਣ ਹੈ। 2009 ਦੇ ਸ਼ੁਰੂ ਵਿੱਚ 11/12 ਸਾਲ ਦੀ ਉਮਰ ਵਿੱਚ ਹੀ ਉਹ ਤਾਲਿਬਾਨ ਸ਼ਾਸਨ ਦੇ ਅੱਤਿਆਚਾਰਾਂ ਦੇ ਬਾਰੇ ਵਿੱਚ ਗੁਪਤ ਨਾਮ ਦੇ ਤਹਿਤ ਬੀਬੀਸੀ ਲਈ ਇੱਕ ਬਲਾਗ ਲਿਖ ਕੇ ਸਵਾਤ ਦੇ ਲੋਕਾਂ ਵਿੱਚ ਨਾਇਕਾ ਬਣ ਗਈ। ਬੱਚਿਆਂ ਦੀ ਵਕਾਲਤ ਕਰਨ ਵਾਲੇ ਅੰਤਰਰਾਸ਼ਟਰੀ ਡਚ ਗਰੁੱਪ 'ਕਿਡਸ ਰਾਈਟਸ ਫਾਉਂਡੇਸ਼ਨ' ਨੇ ਯੂਸਫਜ਼ਈ ਨੂੰ ਅੰਤਰਰਾਸ਼ਟਰੀ ਬਾਲ ਸ਼ਾਂਤੀ ਇਨਾਮ ਲਈ ਮੁਕਾਬਲੇ ਵਿੱਚ ਸ਼ਾਮਿਲ ਕੀਤਾ। ਉਹ ਪਹਿਲੀ ਪਾਕਿਸਤਾਨੀ ਕੁੜੀ ਸੀ ਜਿਸਨੂੰ ਇਸ ਇਨਾਮ ਲਈ ਨਾਮਜਦ ਕੀਤਾ ਗਿਆ। ਦੱਖਣ ਅਫਰੀਕਾ ਦੇ ਨੋਬਲ ਇਨਾਮ ਜੇਤੂ ਦੇਸਮੰਡ ਟੂਟੂ ਨੇ ਹਾਲੈਂਡ ਵਿੱਚ ਇੱਕ ਸਮਾਰੋਹ ਦੇ ਦੌਰਾਨ ਅਕਤੂਬਰ 2011 ਵਿੱਚ ਉਸ ਦੇ ਨਾਮ ਦੀ ਘੋਸ਼ਣਾ ਕੀਤੀ ਸੀ। ਲੇਕਿਨ ਯੂਸਫਜ਼ਈ ਇਹ ਇਨਾਮ ਨਹੀਂ ਜਿੱਤ ਸਕੀ ਅਤੇ ਇਹ ਇਨਾਮ ਦੱਖਣ ਅਫਰੀਕਾ ਦੀ 17 ਸਾਲ ਦਾ ਕੁੜੀ ਨੇ ਜਿੱਤ ਲਿਆ। ਮਲਾਲਾ ਨੇ ਤਾਲਿਬਾਨ ਦੇ ਫਰਮਾਨ ਦੇ ਬਾਵਜੂਦ ਲੜਕੀਆਂ ਨੂੰ ਪੜ੍ਹਾਉਣ ਦਾ ਅਭਿਆਨ ਚਲਾ ਰੱਖਿਆ ਹੈ। ਤਾਲਿਬਾਨ ਆਤੰਕੀਆਂ ਨੇ ਇਸ ਗੱਲ ਤੋਂ ਨਰਾਜ ਹੋਕੇ ਉਸਨੂੰ ਆਪਣੀ ਹਿਟ ਲਿਸਟ ਵਿੱਚ ਲੈ ਲਿਆ। ਅਕਤੂਬਰ 2012 ਵਿੱਚ , ਮੰਗਲਵਾਰ ਨੂੰ ਦਿਨ ਵਿੱਚ ਕਰੀਬ ਸਵਾ 12 ਵਜੇ ਸਵਾਤ ਘਾਟੀ ਦੇ ਕਸਬੇ ਮੀਂਗੋਰਾ ਵਿੱਚ ਸਕੂਲ ਤੋਂ ਪਰਤਦੇ ਵਕਤ ਉਸ ਉੱਤੇ ਆਤੰਕੀਆਂ ਨੇ ਹਮਲਾ ਕੀਤਾ ਸੀ। 15 ਅਕਤੂਬਰ 2012 ਦੇ ਦਿਨ ਉਸ ਨੂੰ ਇਲਾਜ ਲਈ ਅਲਿਜ਼ਬੈਥ ਹਸਪਤਾਲ ਬ੍ਰਿਮਿੰਘਮ (ਇੰਗਲੈਂਡ) ਲਿਜਾਇਆ ਗਿਆ। ਇਸ ਹਮਲੇ ਦੀ ਜਿੰਮੇਦਾਰੀ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀਟੀਪੀ) ਨੇ ਲਈ।
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।ਪ੍ਰਦੂਸ਼ਣ ਦੀਆਂ ਮੁੱਖ ਕਿਸਮਾਂ ਵਿੱਚ ਸ਼ਾਮਲ ਹਨ:
ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਜਾਂ ਸ਼੍ਰੀ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰੂਦਵਾਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰੂਦਵਾਰਾ ਚੌਥੇ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਪੰਜਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ 1606 ਵਿੱਚ ਸ਼੍ਰੀ ਅਕਾਲ ਤਖਤ ਸਾਹਿਬ ਜੀ ਦਾ ਨੀਂਹ ਪੱਥਰ ਛੇਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਸ਼੍ਰੀ ਹਰਿਮੰਦਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਸ਼ਹੀਦ ਦੀ ਸ਼ਹੀਦੀ ਵੀ ੧੬੫੭ ਦੇ ਜਹਾਨ ਖ਼ਾਨ ਵਾਲੇ ਹਮਲੇ ਦੌਰਾਨ ਹੀ ਸ਼੍ਰੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ। ਅੱਜ ਬਾਬਾ ਜੀ ਦੀ ਯਾਦ ਵਿੱਚ ਸ਼੍ਰੀ ਹਰਿਮੰਦਰ ਸਾਹਿਬ ਜੀ ਦੀ ਪਰਿਕਰਮਾ ਵਿੱਚ ਸ਼ਹੀਦੀ ਬੁੰਗਾ ਸਥਿਤ ਹੈ, ਜਿੱਥੇ ਲੜੀਵਾਰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਚਲਦੇ ਰਹਿੰਦੇ ਹਨ।
ਖਸ਼ਾਬਾ ਦਾਦਾਸਾਹੇਬ ਜਾਧਵ (ਅੰਗ੍ਰੇਜ਼ੀ: Khashaba Dadasaheb Jadhav; 15 ਜਨਵਰੀ, 1926 - 14 ਅਗਸਤ, 1984) ਇੱਕ ਭਾਰਤੀ ਐਥਲੀਟ ਸੀ। ਉਹ ਇੱਕ ਪਹਿਲਵਾਨ ਵਜੋਂ ਸਭ ਤੋਂ ਜਾਣਿਆ ਜਾਂਦਾ ਹੈ, ਜਿਸਨੇ 1952 ਦੇ ਹੇਲਸਿੰਕੀ ਵਿੱਚ ਗਰਮੀਆਂ ਦੇ ਓਲੰਪਿਕ ਵਿੱਚ ਕਾਂਸੀ ਦਾ ਤਗਮਾ ਜਿੱਤਿਆ ਸੀ। ਉਹ ਸੁਤੰਤਰ ਭਾਰਤ ਦਾ ਪਹਿਲਾ ਅਥਲੀਟ ਸੀ ਜਿਸ ਨੇ ਓਲੰਪਿਕ ਵਿੱਚ ਇੱਕ ਵਿਅਕਤੀਗਤ ਤਗਮਾ ਜਿੱਤਿਆ।ਬਸਤੀਵਾਦੀ ਭਾਰਤ ਅਧੀਨ 1900 ਵਿੱਚ ਅਥਲੈਟਿਕਸ ਵਿੱਚ ਦੋ ਚਾਂਦੀ ਦੇ ਤਗਮੇ ਜਿੱਤਣ ਵਾਲੇ ਨੌਰਮਨ ਪ੍ਰਿਚਰਡ ਤੋਂ ਬਾਅਦ, ਖਸ਼ਾਬਾ ਓਲੰਪਿਕ ਵਿੱਚ ਤਗਮਾ ਜਿੱਤਣ ਵਾਲੀ ਸੁਤੰਤਰ ਭਾਰਤ ਦਾ ਪਹਿਲੀ ਵਿਅਕਤੀਗਤ ਅਥਲੀਟ ਸੀ। ਖਸ਼ਾਬਾ ਤੋਂ ਪਹਿਲਾਂ ਦੇ ਸਾਲਾਂ ਵਿਚ, ਭਾਰਤ ਸਿਰਫ ਇੱਕ ਫੀਲਡ ਹਾਕੀ, ਫੀਲਡ ਹਾਕੀ ਵਿੱਚ ਸੋਨੇ ਦੇ ਤਗਮੇ ਜਿੱਤਦਾ ਸੀ। ਉਹ ਇਕਲੌਤਾ ਓਲੰਪਿਕ ਤਮਗਾ ਜੇਤੂ ਹੈ ਜਿਸ ਨੂੰ ਕਦੇ ਪਦਮ ਪੁਰਸਕਾਰ ਨਹੀਂ ਮਿਲਿਆ। ਖਸ਼ਾਬਾ ਉਸਦੇ ਪੈਰਾਂ 'ਤੇ ਬਹੁਤ ਨਿਰਭਰ ਸੀ, ਜਿਸ ਕਾਰਨ ਉਹ ਆਪਣੇ ਸਮੇਂ ਦੇ ਹੋਰ ਪਹਿਲਵਾਨਾਂ ਤੋਂ ਵੱਖਰਾ ਸੀ। ਇੰਗਲਿਸ਼ ਕੋਚ ਰੀਸ ਗਾਰਡਨਰ ਨੇ ਉਸ ਵਿੱਚ ਇਹ ਗੁਣ ਦੇਖਿਆ ਅਤੇ 1948 ਦੀਆਂ ਓਲੰਪਿਕ ਖੇਡਾਂ ਤੋਂ ਪਹਿਲਾਂ ਉਸ ਨੂੰ ਸਿਖਲਾਈ ਦਿੱਤੀ।
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿੱਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਜੀ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿੱਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿੱਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿੱਚ ਆਉਣ ਕਰਕੇ, ਇਸ ਵਿੱਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। ਇਸ ਬਾਰੇ ਹੋਰ ਵੀ ਪੁਸ਼ਟੀਆਂ ਮਿਲਦੀਆਂ ਹਨ, ਜੋ ਇਸ ਤਰ੍ਹਾਂ ਹਨ: 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿੱਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ। 2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ਸਿੱਖਾਂ ਵਿੱਚ ਇੱਕ ਉਪ ਫਿਰਕਾ ਹੈ, ਜੋ ਨਾਮਧਾਰੀ ਜਾਂ ਕੂਕਾ ਅਖਵਾਉਂਦਾ ਹੈ। ਇਸ ਦਾ ਇਤਿਹਾਸ ਬਹੁਤਾ ਪੁਰਾਣਾ ਨਹੀਂ। ਪਿਛਲੀ ਸਦੀ ਦੇ ਅੱਧ ਤੋਂ ਬਾਅਦ ਇਸ ਦਾ ਆਰੰਭ ਹੋਇਆ ਸੀ। ਪਰ ਇਸ ਦੇ ਬਾਨੀ ਸ੍ਰੀ ਸਤਿਗੁਰੂ ਰਾਮ ਸਿੰਘ ਜੀ ਇੱਕ ਕੱਟੜ ਇਨਕਲਾਬੀ ਸਨ। ਇੱਕ ਮਸ਼ਹੂਰ ਰੱਬ-ਭਗਤ ਸਮਾਜ ਦੇ ਦੋਸ਼ ਤੱਕ ਕੇ ਵਿਦਰੋਹੀ ਸਮਾਜ ਸੁਧਾਰਕ ਬਣ ਗਏ ਅਤੇ ਇੱਕ ਸੱਚੇ ਸਮਾਜ ਸੁਧਾਰਕ ਵਾਂਗ ਜਦੋਂ ਉਹ ਕਰਮ ਖੇਤਰ ਵਿੱਚ ਅਗਾਂਹ ਨਿਤਰੇ ਤਾਂ ਉਹਨਾਂ ਵੇਖਿਆ ਕਿ ਦੇਸ਼ ਦੀ ਉੱਨਤੀ ਲਈ ਗੁਲਾਮੀ ਦੀਆਂ ਬੇੜੀਆਂ ਨੂੰ ਕੱਟਣਾਂ ਸਭ ਤੋਂ ਜ਼ਰੂਰੀ ਹੈ। ਵਿਦੇਸ਼ੀ ਰਾਜ ਵਿਰੁੱਧ ਇਨਕਲਾਬ ਦੀ ਤਿਆਰੀ ਵਸੀਹ ਪੈਮਾਨੇ ਉੱਤੇ ਕੀਤੀ। ਉਸ ਦੀ ਤਿਆਰੀ ਦੇ ਦੌਰਾਨ ਹੀ ਜੇ ਕੁਝ ਝਗੜਾ ਫਸਾਦ ਹੋ ਗਿਆ, ਉਸ ਤੋਂ ਹਾਕਮਾਂ ਨੂੰ ਸਾਰੀ ਲਹਿਰ ਨੂੰ ਕੁਚਲਣ ਦਾ ਚੰਗਾ ਮੌਕਾ ਮਿਲ ਗਿਆ ਅਤੇ ਸਭ ਯਤਨਾ ਦਾ ਨਿਸਫਲਤਾ ਤੋਂ ਬਿਨਾਂ ਹੋਰ ਕੋਈ ਸਿੱਟਾ ਨਾ ਨਿਕਲ ਸਕਿਆ।
ਰੀਤੀ ਰਿਵਾਜ ਸ਼ਬਦ ਅੰਗਰੇਜੀ ਦੇ ਪਦ ritual ਦੇ ਪੰਜਾਬੀ ਅਨੁਵਾਦ ਵਜੋਂ ਵਰਤਿਆ ਗਿਆ ਹੈ। ਸਮਾਜ ਦੇ ਸਮਾਂ ਵਿਹਾ ਚੁੱਕੇ ਕਾਰਜ ਜਦੋਂ ਆਪਣੇ ਸਾਰਥਕ ਪ੍ਰਕਾਰਜ ਤੋਂ ਮੁਕਤ ਹੋ ਕੇ ਪ੍ਰਤੀਕ ਰੂਪ ਵਿੱਚ ਕੀਤੇ ਜਾਂਦੇ ਹਨ, ਤਾਂ ਉਹ ਰਸਮਾਂ ਅਖਵਾਉਂਦੇ ਹਨ। ਪੰਜਾਬ ਵਿੱਚ ਅਜਿਹੇ ਅਨੇਕਾ ਕਾਰਜ ਹਨ, ਜਿਨਾ ਦੀ ਪਹਿਲਾ ਕਦੀ ਮਹੱਤਤਾ ਸੀ, ਪਰ ਹੁਣ ਉਹ ਵੇਲਾ ਵਿਹਾ ਚੁਕੇ ਹਨ ਪਰ ਇਹ ਪ੍ਰਕਾਰਜ ਪ੍ਰਤੀਕ ਰੂਪ ਵਿੱਚ ਅੱਜ ਵੀ ਨਿਭਾਏ ਜਾਂਦੇ ਹਨ। ਜਿਸ ਤਰਾਂ ਉਹਨਾਂ ਦਾ ਵਾਸਤਵਿਕ ਅਮਲ ਹੋਇਆ ਕਰਦਾ ਸੀ। ਵਿਅਕਤੀ ਜੀਵਨ ਨਾਲ ਸਬੰਧਿਤ ਅਜਿਹਾ ਕੋਈ ਮੌਕਾ ਨਹੀਂ ਜਦੋਂ ਕੋਈ ਰਸਮ ਨਾ ਕੀਤੀ ਜਾਂਦੀ ਹੋਵੇ। ਵਿਅਕਤੀ ਜੀਵਨ ਦੀਆਂ ਤਿੰਨ ਅਵਸਥਾਵਾਂ ਪ੍ਰਮੁੱਖ ਮੰਨੀਆਂ ਜਾਂਦੀਆਂ ਹਨ। ਜਨਮ ਵਿਆਹ ਮੌਤ ਉਹਨਾਂ ਨਾਲ ਸਬੰਧਿਤ ਰਸਮਾਂ ਹੇਠ ਲਿਖੇ ਹਨ: -
ਬਾਬਾ ਦੀਪ ਸਿੰਘ ਜੀ (26 ਜਨਵਰੀ 1682 – 13 ਨਵੰਬਰ 1757) ਦਾ ਜਨਮ 26 ਜਨਵਰੀ 1682 ਨੂੰ ਪਿੰਡ ਪਹੂਵਿੰਡ,ਜ਼ਿਲ੍ਹਾ ਤਰਨ ਤਾਰਨ ਦੇ ਸੰਧੂ ਜੱਟ ਪਰਿਵਾਰ ਵਿੱਚ ਮਾਤਾ ਜੀਉਣੀ ਜੀ ਦੀ ਕੁੱਖੋਂ ਪਿਤਾ ਭਗਤਾ ਜੀ ਅਤੇ ਮਾਤਾ ਜਿਓਣੀ ਜੀ ਦੇ ਘਰ ਹੋਇਆ। ਮਾਤਾ-ਪਿਤਾ ਨੇ ਬਾਲਕ ਦਾ ਨਾਮ 'ਦੀਪਾ' ਰੱਖਿਆ। ਥੋੜ੍ਹੀ ਸੁਰਤ ਸੰਭਾਲਣ ਤੋਂ ਬਾਅਦ ਇਹ ਨੌਜਵਾਨ ਅਵਸਥਾ ਵਿੱਚ ਵਿਚਰਦਿਆਂ ਬਾਲਕ 'ਦੀਪਾ' ਸਤਿਗੁਰਾਂ ਦੇ ਪਾਵਨ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਚਰਨਾਂ ਵਿੱਚ ਜਾ ਹਾਜ਼ਰ ਹੋਇਆ। ਇਥੇ ਹੀ ਸਤਿਗੁਰਾਂ ਦੇ ਪਵਿੱਤਰ ਕਰ-ਕਮਲਾਂ ਰਾਹੀਂ ਨੌਜਵਾਨ 'ਦੀਪੇ' ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਤੋਂ ਬਾਅਦ ਆਪ ਜੀ ਦਾ ਨਾਮ 'ਦੀਪ ਸਿੰਘ' ਰੱਖਿਆ ਗਿਆ। ਆਪ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਅੰਦਰ ਰਹਿੰਦਿਆਂ ਭਾਈ ਮਨੀ ਸਿੰਘ ਜੀ ਦੀ ਦੇਖ-ਰੇਖ ਹੇਠ ਪਵਿੱਤਰ ਧਾਰਮਿਕ ਗ੍ਰੰਥਾਂ ਤੇ ਗੁਰਬਾਣੀ ਦਾ ਡੂੰਘਾ ਅਧਿਐਨ ਕੀਤਾ। ਆਪ ਹਮੇਸ਼ਾ ਪਾਵਨ ਬਾਣੀ ਦੇ ਪਾਠ, ਭਜਨ-ਬੰਦਗੀ ਵਿੱਚ ਮਸਤ ਰਹਿੰਦੇ ਸਨ। ਆਪ ਸਰੀਰ ਦੇ ਸੁਡੌਲ ਅਤੇ ਦ੍ਰਿੜ੍ਹ ਇਰਾਦੇ ਵਾਲੇ ਭਜਨੀਕ ਅਤੇ ਧਾਰਮਿਕ ਬਿਰਤੀ ਵਾਲੇ ਪੁਰਸ਼ ਸਨ।
ਗੁਰਮੁਖੀ (ਪੰਜਾਬੀ: گُرمُکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਬਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਭਾਰਤ ਦੱਖਣੀ ਏਸ਼ੀਆ ਦਾ ਇੱਕ ਦੇਸ਼ ਹੈ। ਇਹ ਖੇਤਰਫਲ ਦੇ ਹਿਸਾਬ ਨਾਲ ਦੁਨੀਆਂ ਦਾ ਸੱਤਵਾਂ ਅਤੇ ਆਬਾਦੀ ਦੇ ਹਿਸਾਬ ਨਾਲ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੁਨੀਆਂ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਇਹ ਦੱਖਣ ਵਿੱਚ ਹਿੰਦ ਮਹਾਂਸਾਗਰ, ਦੱਖਣ-ਪੱਛਮ ਵਿੱਚ ਅਰਬ ਸਾਗਰ ਅਤੇ ਦੱਖਣ-ਪੂਰਬ ਵਿੱਚ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ ਹੈ। ਭਾਰਤ ਪੱਛਮ ਵੱਲ ਪਾਕਿਸਤਾਨ ਅਤੇ ਅਫ਼ਗ਼ਾਨਿਸਤਾਨ, ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ, ਪੂਰਬ ਵੱਲ ਬਰਮਾ ਅਤੇ ਬੰਗਲਾਦੇਸ਼ ਆਦਿ ਦੇਸ਼ਾਂ ਨਾਲ ਜ਼ਮੀਨੀ ਸਰਹੱਦ ਸਾਂਝੀ ਕਰਦਾ ਹੈ ਅਤੇ ਦੱਖਣ ਵੱਲ ਮਾਲਦੀਵ ਅਤੇ ਸ੍ਰੀ ਲੰਕਾ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦਾ ਹੈ। ਭਾਰਤ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਬਰਮਾ, ਥਾਈਲੈਂਡ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦੇ ਹਨ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਪ੍ਰਗਟ ਤੇ ਸਦੀਵੀ ਕਾਲ ਲਿਯੀ ਗੁਰੂ ਹਨ । ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ ਅਕਤੂਬਰ 1708 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਮਿਲਖਾ ਸਿੰਘ (ਜਨਮ 20 ਨਵੰਬਰ 1929 - 18 ਜੂਨ 2021) ਜੋ ਕੇ ਉਡਦਾ ਸਿੱਖ (ਫਲਾਇੰਗ ਸਿੱਖ) ਕਰ ਕੇ ਵੀ ਜਾਣੇ ਜਾਂਦੇ ਹਨ, ਇੱਕ ਭਾਰਤੀ ਦੌੜਾਕ ਹਨ, ਜਿਹਨਾਂ ਨੇ 1960 ਸਮਰ ਓਲੰਪਿਕ ਵਿੱਚ ਰੋਮ ਵਿਖੇ ਅਤੇ 1964 ਸਮਰ ਓਲੰਪਿਕ ਵਿੱਚ ਟੋਕੀਓ ਵਿਖੇ ਭਾਰਤ ਦੀ ਨੁਮਾਇੰਦਗੀ ਕੀਤੀ। 2010 ਤੱਕ ਜਦੋ ਕ੍ਰਿਸ਼ਨਾ ਪੂਨੀਆ ਨੇ ਡਿਸਕਸ ਵਿਚ ਰਾਸ਼ਟਰਮੰਡਲ ਖੇਡਾਂ ਵਿਚ ਭਾਰਤ ਨੂੰ ਸੋਨੇ ਦਾ ਤਗਮਾ ਦਿਵਾਇਆ ਸੀ, ਉਹ ਭਾਰਤ ਦੇ ਅਜਿਹੇ ਇੱਕਲੇ ਅਥਲੀਟ ਸਨ ਜਿਹਨਾਂ ਨੇ ਭਾਰਤ ਨੂੰ ਅਥਲੈਟਿਕ ਵਿਚ ਵਿਅਕਤੀਗਤ ਸੋਨੇ ਦਾ ਤਗਮਾ ਦਿਵਾਇਆ। ਮਿਲਖਾ ਸਿੰਘ ਨੂੰ ਖੇਡਾਂ ਵਿਚ ਉਹਨਾਂ ਦੀ ਪ੍ਰਾਪਤੀਆਂ ਕਰ ਕੇ ਭਾਰਤ ਦਾ ਚੌਥਾ ਸਭ ਤੋਂ ਉਚਾ ਨਾਗਰਿਕ ਐਵਾਰਡ ਪਦਮ ਸ਼੍ਰੀ ਨਾਲ ਨਿਵਾਜ਼ਿਆ ਗਿਆ।
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ. ਦੀ ਆਮਦ ਨਾਲ ਨਾਟ ਲਿਖਤ ਤੇ ਵਿਆਪਕ ਪ੍ਰਭਾਵ ਪਿਆ ਹੈ। ਇਸ ਨਾਲ ਨਾਟਕ ਆਪਣੇ ਪਰੰਪਰਿਕ ਰੂਪ ਬਦਲ ਕੇ ਨਵੇਂ ਰੂਪ ਅਖ਼ਤਿਆਰ ਕਰ ਰਿਹਾ ਹੈ। ਪਹਿਲਾਂ ਕੇਵਲ ਪੂਰੇ ਨਾਟਕ ਅਤੇ ਇਕਾਂਗੀ ਹੀ ਰਚੇ ਤੇ ਖੇਡੇ ਜਾਂਦੇ ਸਨ ਪਰੰਤੂ ਹੁਣ ਰੰਗ-ਮੰਚ ਵਿੱਚ ਰੋਸ਼ਨੀਆਂ ਦੀ ਵਰਤੋਂ ਅਤੇ ਪਿੱਠ- ਵਰਤੀ ਅਵਾਜ਼ਾਂ ਵਰਗੇ ਸਾਧਨਾਂ ਦੀ ਆਮਦ ਨਾਲ ਮੰਚ ਪੱਖ ਵੀ ਬਦਲ ਗਿਆ ਹੈ। ਨਤੀਜੇ ਵਜੋਂ ਕਾਵਿ- ਨਾਟਕ, ਲਘੂ-ਨਾਟਕ, ਨੁਕੜ-ਨਾਟਕ, ਬਾਲ- ਨਾਟਕ, ਸੰਗੀਤ- ਨਾਟਕ, ਨ੍ਰਿਤ-ਨਾਟਕ, ਕੋਰਿਓਗਰਾਫ਼ੀ, ਇੱਕ ਪਾਤਰੀ ਨਾਟਕ ਅਤੇ ਅਬੋਲ ਨਾਟਕ (Mime) ਆਦਿ ਨਾਟਕੀ ਸਰੂਪ ਉੱਘੜ ਕੇ ਸਾਮ੍ਹਣੇ ਆਏ ਹਨ। ਵਿਸ਼ਵ ਨਾਟ- ਸ਼ੈਲੀਆਂ ਨੇ ਇਹਨਾਂ ਤੇ ਵਿਆਪਕ ਪ੍ਰਭਾਵ ਵੀ ਪਾਇਆ ਹੈ। ਵਿਸ਼ਵੀਕਰਨ ਅਤੇ ਕੰਪਿਊਟਰੀਕਰਨ ਕਾਰਨ ਵੀ ਨਾਟਕ ਦੀ ਵਿਧਾ ਵਿੱਚ ਇਨਕਲਾਬੀ ਪਰਿਵਰਤਨ ਆਇਆ ਹੈ। ਇਸ ਸਾਰੀ ਰੱਦੋ-ਬਦਲ ਨੇ ਵਿਚਾਰ, ਪ੍ਰਕਾਰ ਅਤੇ ਸੰਚਾਰ ਦੀ ਦ੍ਰਿਸ਼ਟੀ ਤੋਂ ਨਾਟਕ ਦੇ ਨਵੇਂ ਪ੍ਰਤਿਮਾਨ ਸਿਰਜੇ ਹਨ। ਨਾਟਕ ਦੇ ਲੱਛਣ:- 1. ਨਾਟਕ ਨਿਰਾ ਦ੍ਰਿਸ਼ ਨਹੀਂ 2.
ਇੱਕ ਵਿਚਾਰ ਦੇ ਰੂਪ ਵੱਜੋਂ ਸਮਾਜਕ ਨਿਆਂ ਦੀ ਨੀਂਹ ਸਾਰੇ ਮਨੁੱਖਾਂ ਨੂੰ ਸਮਾਨ ਮੰਨਣ ਦੇ ਆਗ੍ਰਹਿ ਤੇ ਅਧਾਰਤ ਹੈ। ਇਹ ਮੁਤਾਬਕ ਕਿਸੇ ਵੀ ਮਨੁੱਖ ਦੇ ਨਾਲ ਸਮਾਜਕ, ਧਾਰਮਕ ਅਤੇ ਸਭਿਆਚਾਰਕ ਪੱਖਪਾਤ ਦੇ ਅਧਾਰ ਤੇ ਭੇਦਭਾਵ ਨਹੀਂ ਹੋਣਾ ਚਾਹੀਦਾ। ਸਾਰੇ ਮਨੁੱਖਾਂ ਦੇ ਕੋਲ ਇੰਨੇ ਸੰਸਾਧਨ ਹੋਣਾ ਚਾਹੀਦੇ ਕਿ ਓਨ੍ਹਾਂ ਆਪਣੇ ਸੰਕਲਪਨਕ "ਉਮਦਾ ਜੀਵਨ" ਹਾਸਲ ਕਰ ਸਕਦੇ ਹਨ। ਸਮਾਜਕ ਸਥਾਨਾਂਤਰਸ਼ੀਲਤਾ ਲਈ ਅਵਰੋਧਾਂ ਤੋਰਣ, ਰੱਖਿਆ ਜਾਲਾਂ ਬਣਾਉਣ ਅਤੇ ਆਰਥਕ ਨਿਆਂ ਦੀ ਸੰਸਥਾਪਨਾ ਕਰਣ ਆਧੁਨਿਕ ਸਮਾਜਕ ਨਿਆਂ ਲਹਿਰਾਂ ਦੇ ਮੁੱਖ ਉੱਦੇਸ਼ਾਂ ਹੁੰਦੇ ਹਨ।ਸਮਾਜਿਕ ਨਿਆਂ ਮੁੱਖ ਤੌਰ ’ਤੇ ਤਿੰਨ ਸਿਧਾਂਤਾਂ ਨੂੰ ਲੈ ਕੇ ਅੱਗੇ ਵਧਦਾ ਹੈ ਪ੍ਰਤੀਨਿੱਧਤਾ ਕਰਨਾ, ਵੰਡ ਅਤੇ ਇਕਸਾਰਤਾ। ਇਹ ਏਕਾਧਿਕਾਰ, ਖਾਸ ਲਾਭ ਵਰਗੇ ਤੱਤਾਂ ਨੂੰ ਦਰ-ਕਿਨਾਰ ਕਰਦਾ ਹੈ। ਜੇਕਰ ਸਮਾਜਿਕ ਨਿਆਂ ਦੇ ਤਿੰਨਾਂ ਸਿਧਾਂਤਾਂ ਵਿਚੋਂ ਇੱਕ ਨੂੰ ਵੀ ਪਾਸੇ ਕਰ ਦਿੱਤਾ ਜਾਵੇ ਜਾਂ ਖ਼ਤਮ ਕਰ ਦਿੱਤਾ ਜਾਵੇ ਤਾਂ ਸਮੁੱਚਾ ਆਰਥਿਕ ਅਤੇ ਸਮਾਜਿਕ ਨਿਆਂ ਵਿਚਕਾਰਲਾ ਸਬੰਧਾਂ ਵਾਲਾ ਢਾਂਚਾ ਨਸ਼ਟ ਹੋ ਜਾਂਦਾ ਹੈ। ਸਮਾਜਿਕ ਨਿਆਂ ਅਤੇ ਵਿਕਾਸ ਲਈ ਜ਼ਰੂਰੀ ਹੈ ਕਿ ਸਭ ਤੋਂ ਪਹਿਲਾਂ ਗਰੀਬਾਂ ਨੂੰ ਸਮਾਨਤਾ ਦਿੱਤੀ ਜਾਵੇ। ਸਮਾਜਿਕ ਬਰਾਬਰੀ ਅਤੇ ਹੱਕ ਵੀ ਪੈਸੇ ਨਾਲ ਹੀ ਮਾਣੇ ਜਾ ਸਕਦੇ ਹਨ। ਸ਼ੋਸ਼ਣ ਦਾ ਬੰਦ ਹੋਣਾ ਅਤੇ ਸਮਾਜਿਕ ਹਾਲਾਤ ਦਾ ਸੁਧਰਨਾ ਵਿਕਾਸ ਅਤੇ ਨਿਆਂ ਲਈ ਅਹਿਮ ਹੈ। ਸਾਰਿਆਂ ਦੀ ਸੁਵਿਧਾ ਹੀ ਵਿਕਾਸ ਹੈ ਅਤੇ ਇਨ੍ਹਾਂ ‘ਸਾਰਿਆਂ’ ਦਾ ਵਿਕਾਸ ‘ਸਮਾਜਿਕ ਨਿਆਂ’ ਆਪਣੇ-ਆਪ ਪੈਦਾ ਕਰ ਦੇਵੇਗਾ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ 'ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦੇ ਸੰਤ ਸਨ
ਅਜੋਕੀ ਪੰਜਾਬੀ ਗੀਤਕਾਰੀ ਅਤੇ ਪੰਜਾਬੀ ਸੱਭਿਆਚਾਰ
ਅਜੋਕੀ ਪੰਜਾਬੀ ਗੀਤਕਾਰੀ ਅਤੇ ਪੰਜਾਬੀ ਸੱਭਿਆਚਾਰ ਸੱਭਿਆਚਾਰ : ੧. "ਸੱਭਿਆਚਾਰ ਵਾਤਾਵਰਣ ਦਾ ਮਨੁੱਖ ਸਿਰਜਿਆ ਭਾਗ ਹੈ।" ੨."ਸੱਭਿਆਚਾਰ ਇੱਕ ਜੁੱਟ ਅਤੇ ਜਟਿਲ ਸਿਸਟਮ ਹੈ, ਜਿਸ ਵਿੱਚ ਕਿਸੇ ਮਨੁੱਖੀ ਸਮਾਜ ਦੇ ਨਿਸਚਿਤ ਇਤਿਹਾਸਕ ਪੜਾਅ ਉੱਤੇ ਪ੍ਰਚੱਲਿਤ ਕਦਰਾਂ ਕੀਮਤਾਂ ਅਤੇ ਉਨ੍ਹਾਂ ਨੂੰ ਪ੍ਰਗਟ ਕਰਦੇ ਮਨੁੱਖੀ ਵਿਹਾਰ ਦੇ ਪੈਟਰਨ ਅਤੇ ਪਦਾਰਥਕ ਅਤੇ ਬੌਧਿਕ ਵਰਤਾਰੇ ਸ਼ਾਮਲ ਹੁੰਦੇ ਹਨ।" ਪੰਜਾਬੀ ਸੱਭਿਆਚਾਰ : ਜਦੋਂ ਅਸੀਂ ਪੰਜਾਬੀ ਸੱਭਿਆਚਾਰ ਦੀ ਗੱਲ ਕਰਦੇ ਹਾਂ ਤਾਂ ਅਸੀਂ "ਜਮਨਾ ਤੋਂ ਲੈ ਕੇ ਸਿੰਧ ਤੱਕ" ਦੇ ਇਲਾਕੇ ਨੂੰ ਆਧਾਰ ਬਣਾਉਂਦੇ ਹਾਂ ਪਰ ਸਾਡੇ ਉਪਰੋਕਤ ਵਿਸ਼ੇ "ਅਜੋਕੀ ਪੰਜਾਬੀ ਗੀਤਕਾਰੀ ਅਤੇ ਪੰਜਾਬੀ ਸੱਭਿਆਚਾਰ" ਨੂੰ ਸਪਸ਼ਟ ਕਰਨ ਲਈ ਅਸੀਂ ਅਜੋਕੇ ਰਾਜਨੀਤਿਕ ਭਾਰਤੀ ਪੰਜਾਬ ਨੂੰ ਹੀ ਆਧਾਰ ਬਣਾਵਾਂਗੇ।ਇਹ ਅਜੋਕੇ ਪੰਜਾਬੀ ਸੱਭਿਆਚਾਰ ਨੂੰ ਸਮਝਣ ਲਈ ਸਾਨੂੰ ਪੰਜਾਬੀ ਸੱਭਿਆਚਾਰ ਦੇ ਕੁੱਝ ਨਿੱਖੜਵੇਂ ਲੱਛਣਾਂ ਬਾਰੇ ਗੱਲ ਕਰਨੀ ਲਾਜ਼ਮੀ ਹੈ। ਤਾਂ ਕਿ ਅਸੀਂ ਵੇਖ ਸਕੀਏ ਕਿ ਅਜੋਕੇ ਪੰਜਾਬੀ ਗੀਤ ਪੰਜਾਬੀ ਸੱਭਿਆਚਾਰ ਦੀ ਤਰਜਮਾਨੀ ਕਰਦੇ ਹਨ ਕਿ ਨਹੀਂ?ਪੰਜਾਬੀ ਸੱਭਿਆਚਾਰ ਸਬੰਧੀ ਹੋ ਰਹੀਆਂ ਨਵੀਨਤਮ ਖੋਜਾਂ ਨੇ ਪੰਜਾਬੀ ਸੱਭਿਆਚਾਰ ਦੇ ਕੁਝ ਹੇਠ ਲਿਖੇ ਲੱਛਣ ਸਾਹਮਣੇ ਲਿਆਂਦੇ ਹਨ : ੧. ਪੰਜਾਬੀ ਲੋਕ ਵਿਧਾਰਮਿਕ ਹਨ। ੨.
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਐਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇੱਕ ਦਿਨ ਵਿੱਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿੱਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿੱਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿੱਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿੱਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ 'ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਐਸੋਸੀਏਸ਼ਨ ਫੁੱਟਬਾਲ, ਜਿਸਨੂੰ ਆਮ ਤੌਰ 'ਤੇ ਫੁੱਟਬਾਲ ਜਾਂ ਫੁਟਬਾਲ ਕਿਹਾ ਜਾਂਦਾ ਹੈ, 11 ਖਿਡਾਰੀਆਂ ਦੀਆਂ ਦੋ ਟੀਮਾਂ ਵਿਚਕਾਰ ਖੇਡੀ ਜਾਣ ਵਾਲੀ ਇੱਕ ਟੀਮ ਖੇਡ ਹੈ ਜੋ ਮੁੱਖ ਤੌਰ 'ਤੇ ਆਪਣੇ ਪੈਰਾਂ ਦੀ ਵਰਤੋਂ ਇੱਕ ਆਇਤਾਕਾਰ ਮੈਦਾਨ ਦੇ ਦੁਆਲੇ ਗੇਂਦ ਨੂੰ ਅੱਗੇ ਵਧਾਉਣ ਲਈ ਕਰਦੇ ਹਨ ਜਿਸਨੂੰ ਪਿੱਚ ਕਿਹਾ ਜਾਂਦਾ ਹੈ। ਖੇਡ ਦਾ ਉਦੇਸ਼ ਵਿਰੋਧੀ ਪੱਖ ਦੁਆਰਾ ਰੱਖਿਆ ਗਿਆ ਆਇਤਾਕਾਰ-ਫ੍ਰੇਮ ਵਾਲੇ ਗੋਲ ਵਿੱਚ ਗੇਂਦ ਨੂੰ ਗੋਲ-ਲਾਈਨ ਤੋਂ ਪਰੇ ਲੈ ਕੇ ਵਿਰੋਧੀ ਤੋਂ ਵੱਧ ਗੋਲ ਕਰਨਾ ਹੈ। ਰਵਾਇਤੀ ਤੌਰ 'ਤੇ, ਖੇਡ ਨੂੰ 90 ਮਿੰਟਾਂ ਦੇ ਕੁੱਲ ਮੈਚ ਸਮੇਂ ਲਈ, ਦੋ 45 ਮਿੰਟ ਦੇ ਅੱਧ ਵਿੱਚ ਖੇਡਿਆ ਜਾਂਦਾ ਹੈ। 200 ਤੋਂ ਵੱਧ ਦੇਸ਼ਾਂ ਅਤੇ ਪ੍ਰਦੇਸ਼ਾਂ ਵਿੱਚ ਸਰਗਰਮ 250 ਮਿਲੀਅਨ ਖਿਡਾਰੀਆਂ ਦੇ ਨਾਲ, ਇਸ ਨੂੰ ਦੁਨੀਆ ਦੀ ਸਭ ਤੋਂ ਪ੍ਰਸਿੱਧ ਖੇਡ ਮੰਨਿਆ ਜਾਂਦਾ ਹੈ। ਐਸੋਸੀਏਸ਼ਨ ਫੁੱਟਬਾਲ ਦੀ ਖੇਡ ਖੇਡ ਦੇ ਕਾਨੂੰਨਾਂ ਦੇ ਅਨੁਸਾਰ ਖੇਡੀ ਜਾਂਦੀ ਹੈ, ਨਿਯਮਾਂ ਦਾ ਇੱਕ ਸਮੂਹ ਜੋ 1863 ਤੋਂ ਪ੍ਰਭਾਵੀ ਹੈ, ਅੰਤਰਰਾਸ਼ਟਰੀ ਫੁੱਟਬਾਲ ਐਸੋਸੀਏਸ਼ਨ ਬੋਰਡ (IFAB) ਨੇ 1886 ਤੋਂ ਇਹਨਾਂ ਨੂੰ ਕਾਇਮ ਰੱਖਿਆ ਹੈ। ਇਹ ਖੇਡ ਇੱਕ ਫੁੱਟਬਾਲ ਨਾਲ ਖੇਡੀ ਜਾਂਦੀ ਹੈ ਜੋ 68–70 cਮੀ (27–28 ਇੰਚ) ਹੈ ਘੇਰੇ ਵਿੱਚ.
ਕੁਚੀਪੁੜੀ ( ਤੇਲਗੂ : 4) ਆਂਧਰਾ ਪ੍ਰਦੇਸ਼, ਭਾਰਤ ਦਾ ਇੱਕ ਪ੍ਰਸਿੱਧ ਨਾਚ ਹੈ। ਇਹ ਸਾਰੇ ਦੱਖਣੀ ਭਾਰਤ ਵਿੱਚ ਮਸ਼ਹੂਰ ਹੈ । ਇਸ ਨਾਚ ਦਾ ਨਾਮ ਕ੍ਰਿਸ਼ਨ ਜ਼ਿਲੇ ਦੇ ਦਿਵੀ ਤਾਲੁਕ ਵਿੱਚ ਸਥਿਤ ਕੁਚੀਪੁੜੀ ਪਿੰਡ ਤੋਂ ਲਿਆ ਗਿਆ ਹੈ। ਜਿਥੇ ਰਹਿੰਦੇ ਬ੍ਰਾਹਮਣ ਇਸ ਰਵਾਇਤੀ ਨਾਚ ਦਾ ਅਭਿਆਸ ਕਰਦੇ ਹਨ। ਪਰੰਪਰਾ ਅਨੁਸਾਰ ਕੁਚੀਪੁੜੀ ਨ੍ਰਿਤ ਅਸਲ ਵਿੱਚ ਸਿਰਫ ਮਰਦਾਂ ਦੁਆਰਾ ਪੇਸ਼ ਕੀਤਾ ਜਾਂਦਾ ਸੀ ,ਅਤੇ ਉਹ ਵੀ ਸਿਰਫ ਬ੍ਰਾਹਮਣ ਭਾਈਚਾਰੇ ਦੇ ਮਰਦਾਂ ਦੁਆਰਾ। ਇਨ੍ਹਾਂ ਬ੍ਰਾਹਮਣ ਪਰਿਵਾਰਾਂ ਨੂੰ ਕੁਚੀਪੁੜੀ ਦਾ ਭਾਗਵਥਾਲੂ ਕਿਹਾ ਜਾਂਦਾ ਸੀ। ਕੁਚੀਪੁੜੀ ਦੇ ਭਾਗਵਥਾਲੂ ਬ੍ਰਾਹਮਣਾਂ ਦਾ ਪਹਿਲਾ ਸਮੂਹ ਲਗਭਗ 1502.ਈਸਵੀ ਦਾ ਗਠਨ ਕੀਤਾ ਗਿਆ ਸੀ. ਉਨ੍ਹਾਂ ਦੇ ਪ੍ਰੋਗਰਾਮ ਦੇਵਤਿਆਂ ਨੂੰ ਸਮਰਪਿਤ ਕੀਤੇ ਗਏ ਸਨ. ਮਸ਼ਹੂਰ ਕਹਾਣੀਆਂ ਦੇ ਅਨੁਸਾਰ, ਕੁਚੀਪੁੜੀ ਨਾਚ ਨੂੰ ਦੁਬਾਰਾ ਪਰਿਭਾਸ਼ਤ ਕਰਨ ਦਾ ਕੰਮ ਇੱਕ ਕ੍ਰਿਸ਼ਨ-ਧਰਮੀ ਸੰਤ ਸਿੱਧੇਂਦਰ ਯੋਗੀ ਦੁਆਰਾ ਕੀਤਾ ਗਿਆ ਸੀ। ਕੁਚੀਪੁੜੀ ਦੇ ਪੰਦਰਾਂ ਬ੍ਰਾਹਮਣ ਪਰਿਵਾਰਾਂ ਨੇ ਇਸ ਰਵਾਇਤ ਨੂੰ ਪੰਜ ਸਦੀਆਂ ਤੋਂ ਵੀ ਵੱਧ ਸਮੇਂ ਤੋਂ ਜਾਰੀ ਰੱਖਿਆ ਹੈ। ਵੇਦਾਂਤਥ ਲਕਸ਼ਮੀ ਨਾਰਾਇਣ, ਚਿੰਤਾ ਕ੍ਰਿਸ਼ਨ ਮੂਰਤੀ ਅਤੇ ਤਦੇਪੱਲੀ ਪਰਾਇਆ ਵਰਗੇ ਉੱਘੇ ਗੁਰੂਆਂ ਨੇ ਇਸ ਵਿਚ includingਰਤਾਂ ਨੂੰ ਸ਼ਾਮਲ ਕਰਕੇ ਨਾਚ ਨੂੰ ਹੋਰ ਨਿਖਾਰਿਆ ਹੈ।ਡਾ: ਵੇਮਪਾਠੀ ਛੀਨਾ ਸਤਿਆਮ ਨੇ ਇਸ ਵਿਚ ਕਈ ਨਾਚ ਨਾਟਕ ਸ਼ਾਮਲ ਕੀਤੇ ਅਤੇ ਕਈ ਇਕੱਲਾ ਪ੍ਰਦਰਸ਼ਨਾਂ ਦਾ ਡਾਂਸ structureਾਂਚਾ ਬਣਾਇਆ ਅਤੇ ਇਸ ਤਰ੍ਹਾਂ ਨ੍ਰਿਤ ਰੂਪ ਦੀ ਦੂਰੀ ਨੂੰ ਵਧਾ ਦਿੱਤਾ.
ਕਲਪਨਾ ਚਾਵਲਾ (1 ਜੁਲਾਈ 1961 - 1 ਫਰਵਰੀ 2003) ਇੱਕ ਭਾਰਤੀ ਅਮਰੀਕੀ ਅਤੇ ਪੁਲਾੜਯਾਤਰੀ ਸ਼ਟਲ ਮਿਸ਼ਨ ਮਾਹਰ ਸੀ ਅਤੇ ਉਹ ਪੁਲਾੜ ਵਿੱਚ ਜਾਣ ਵਾਲੀ ਭਾਰਤੀ ਮੂਲ ਦੀ ਪਹਿਲੀ ਔਰਤ ਸੀ। ਉਸਨੇ ਪਹਿਲੀ ਵਾਰ ਸਪੇਸ ਸ਼ਟਲ ਕੋਲੰਬੀਆ 'ਤੇ ਇੱਕ ਮਿਸ਼ਨ ਸਪੈਸ਼ਲਿਸਟ ਅਤੇ ਪ੍ਰਾਇਮਰੀ ਰੋਬੋਟ ਆਰਮ ਆਪਰੇਟਰ ਵਜੋਂ ਉਡਾਣ ਭਰੀ। 2003 ਵਿੱਚ, ਕਲਪਨਾ ਉਹਨਾਂ ਸੱਤ ਚਾਲਕ-ਦਲ ਦੇ ਮੈਂਬਰਾਂ ਵਿੱਚੋਂ ਇੱਕ ਸੀ ਜੋ ਕੋਲੰਬੀਆ ਪੁਲਾੜਯਾਨ ਦੁਰਘਟਨਾ ਵਿੱਚ ਮਾਰੇ ਗਏ ਸਨ, ਜਦੋਂ ਵਾਯੂਮੰਡਲ ਵਿੱਚ ਮੁੜ ਦਾਖਲ ਹੋਣ ਸਮੇਂ ਸਪੇਸ ਸ਼ਟਲ ਵਿੱਚ ਖ਼ਰਾਬੀ ਪੈਦਾ ਹੋ ਗਈ ਸੀ। ਕਲਪਨਾ ਚਾਵਲਾ ਨੂੰ ਮਰਨ ਉਪਰੰਤ, ਕਾਂਗਰੈਸ਼ਨਲ ਸਪੇਸ ਮੈਡਲ ਔਫ਼ ਆਨਰ ਦਾ ਅਵਾਰਡ ਦਿੱਤਾ ਗਿਆ ਅਤੇ ਇਸ ਤੋਂ ਇਲਾਵਾ ਕਈ ਸੜਕਾਂ, ਯੂਨੀਵਰਸਿਟੀਆਂ ਅਤੇ ਸੰਸਥਾਵਾਂ ਦਾ ਨਾਮ ਉਸਦੇ ਨਾਮ ਉੱਪਰ ਰੱਖੇ ਗਏ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਂਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਵਿਰਾਟ ਕੋਹਲੀ (ਜਨਮ 5 ਨਵੰਬਰ 1988 ਹਿੰਦੀ: विराट कोहली ) ਭਾਰਤੀ ਕ੍ਰਿਕਟ ਖਿਡਾਰੀ ਹੈ, ਜੋ ਸੰਨ 2008 ਦੀ 19 ਸਾਲ ਤੋਂ ਘੱਟ ਉਮਰ ਵਾਲੇ ਵਿਸ਼ਵ ਕ੍ਰਿਕਟ ਕੱਪ ਜੇਤੂ ਟੀਮ ਦਾ ਕਪਤਾਨ ਵੀ ਰਹਿ ਚੁੱਕਿਆ ਹੈ। ਵਰਤਮਾਨ ਸਮੇਂ ਵਿਰਾਟ ਕੋਹਲੀ ਟੈਸਟ ਮੈਚਾਂ ਵਿੱਚ ਅਤੇ ਇੱਕ ਦਿਨਾ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਵੀ ਭਾਰਤੀ ਕ੍ਰਿਕਟ ਟੀਮ ਦਾ ਕਪਤਾਨ ਹੈ। ਪਹਿਲੇ ਦਰਜੇ ਦੀ ਕ੍ਰਿਕਟ ਵਿੱਚ ਵਿਰਾਟ ਦਿੱਲੀ ਦੀ ਤਰਜਮਾਨੀ ਕਰਦਾ ਹੈ।ਦਿੱਲੀ ਵਿੱਚ ਪੈਦਾ ਹੋਏ ਅਤੇ ਵੱਡੇ ਹੋਏ, ਕੋਹਲੀ ਨੇ ਪੱਛਮੀ ਦਿੱਲੀ ਕ੍ਰਿਕਟ ਅਕੈਡਮੀ ਵਿੱਚ ਸਿਖਲਾਈ ਪ੍ਰਾਪਤ ਕੀਤੀ; ਆਪਣੇ ਨੌਜਵਾਨ ਕਰੀਅਰ ਦੀ ਸ਼ੁਰੂਆਤ ਦਿੱਲੀ ਅੰਡਰ-15 ਟੀਮ ਨਾਲ ਕੀਤੀ। ਕੋਹਲੀ ਨੇ 2008 ਵਿੱਚ ਆਪਣੀ ਅੰਤਰਰਾਸ਼ਟਰੀ ਸ਼ੁਰੂਆਤ ਕੀਤੀ ਅਤੇ ਜਲਦੀ ਹੀ ਇੱਕ ਦਿਨਾ ਟੀਮ ਵਿੱਚ ਇੱਕ ਪ੍ਰਮੁੱਖ ਖਿਡਾਰੀ ਬਣ ਗਿਆ। ਉਸਨੇ 2011 ਵਿੱਚ ਆਪਣਾ ਟੈਸਟ ਡੈਬਿਊ ਕੀਤਾ। 2013 ਵਿੱਚ, ਕੋਹਲੀ ਪਹਿਲੀ ਵਾਰ ਵਨਡੇ ਬੱਲੇਬਾਜ਼ਾਂ ਦੀ ਆਈਸੀਸੀ ਰੈਂਕਿੰਗ ਵਿੱਚ ਪਹਿਲੇ ਨੰਬਰ 'ਤੇ ਪਹੁੰਚਿਆ ਸੀ। 2014 ਟੀ-20 ਵਿਸ਼ਵ ਕੱਪ ਦੌਰਾਨ, ਉਸਨੇ ਟੂਰਨਾਮੈਂਟ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਦਾ ਰਿਕਾਰਡ ਬਣਾਇਆ। 2018 ਵਿੱਚ, ਕੋਹਲੀ ਨੰਬਰ 1 ਰੈਂਕਿੰਗ ਵਾਲਾ ਟੈਸਟ ਬੱਲੇਬਾਜ਼ ਬਣ ਗਿਆ, ਜਿਸ ਨਾਲ ਉਹ ਸਾਰੇ ਤਿੰਨਾਂ ਫਾਰਮੈਟਾਂ ਵਿੱਚ ਆਈਸੀਸੀ ਰੈਂਕਿੰਗ ਵਿੱਚ ਚੋਟੀ ਦਾ ਸਥਾਨ ਹਾਸਲ ਕਰਨ ਵਾਲਾ ਇਕਲੌਤਾ ਭਾਰਤੀ ਬੱਲੇਬਾਜ਼ ਬਣ ਗਿਆ। ਕੋਹਲੀ ਨੇ 2021 ਵਿੱਚ T20I ਟੀਮ ਅਤੇ 2022 ਦੀ ਸ਼ੁਰੂਆਤ ਵਿੱਚ ਟੈਸਟ ਟੀਮ ਦੀ ਕਪਤਾਨੀ ਛੱਡ ਦਿੱਤੀ ਸੀ।
ਸਿੱਖਿਆ ਸਿੱਖਣ ਦੀ ਸਹੂਲਤ ਜਾਂ ਗਿਆਨ, ਹੁਨਰ, ਕਦਰਾਂ ਕੀਮਤਾਂ, ਨੈਤਿਕਤਾ, ਵਿਸ਼ਵਾਸਾਂ ਅਤੇ ਆਦਤਾਂ ਦੀ ਪ੍ਰਾਪਤੀ ਦੀ ਪ੍ਰਕਿਰਿਆ ਹੈ। ਵਿੱਦਿਅਕ ਢੰਗਾਂ ਵਿੱਚ ਸਿੱਖਿਆ, ਸਿਖਲਾਈ, ਕਹਾਣੀ ਸੁਣਾਉਣਾ, ਵਿਚਾਰ ਵਟਾਂਦਰੇ ਅਤੇ ਨਿਰਦੇਸ਼ਤ ਖੋਜ ਸ਼ਾਮਲ ਹਨ। ਸਿੱਖਿਆ ਅਕਸਰ ਸਿਖਿਅਕਾਂ ਦੀ ਰਹਿਨੁਮਾਈ ਅਧੀਨ ਹੁੰਦੀ ਹੈ, ਹਾਲਾਂਕਿ ਸਿਖਿਆਰਥੀ ਆਪਣੇ ਆਪ ਨੂੰ ਸਿੱਖਿਅਤ ਵੀ ਕਰ ਸਕਦੇ ਹਨ। ਸਿੱਖਿਆ ਨੂੰ ਰਸਮੀ ਜਾਂ ਗੈਰ-ਰਸਮੀ ਸ਼੍ਰੇਣੀਆਂ ਵਿੱਚ ਲਿਆ ਜਾ ਸਕਦਾ ਹੈ। ਕਿਸੇ ਵੀ ਅਨੁਭਵ ਨੂੰ, ਜਿਸਦਾ ਸੋਚਣ, ਮਹਿਸੂਸ ਕਰਨ ਜਾਂ ਕੰਮ ਕਰਨ ਦੇ ਢੰਗ ਤਰੀਕੇ ਵਿੱਚ ਬਦਲਾਅ ਆਵੇ,ਉਸ ਅਨੁਭਵ ਨੂੰ ਸਿੱਖਿਆ ਮੰਨਿਆ ਜਾ ਸਕਦਾ ਹੈ। ਸਿੱਖਿਆ ਦੀ ਕਾਰਜਪ੍ਰਣਾਲੀ ਨੂੰ ਸਿੱਖਿਆ ਸ਼ਾਸਤਰ (ਪੈਡਾਗੋਜੀ) ਕਿਹਾ ਜਾਂਦਾ ਹੈ।ਸਿੱਖਿਆ ਨੂੰ ਆਮ ਤੌਰ ਤੇ ਪ੍ਰੀ ਪ੍ਰਾਇਮਰੀ ਸਕੂਲ ਜਾਂ ਕਿੰਡਰਗਾਰਟਨ, ਪ੍ਰਾਇਮਰੀ ਸਕੂਲ, ਸੈਕੰਡਰੀ ਸਕੂਲ ਅਤੇ ਫਿਰ ਕਾਲਜ, ਯੂਨੀਵਰਸਿਟੀ, ਜਾਂ ਅਪ੍ਰੈਂਟਿਸਸ਼ਿਪ ਦੇ ਪੜਾਵਾਂ ਵਿੱਚ ਵੰਡਿਆ ਜਾਂਦਾ ਹੈ।
ਛਪਾਰ ਦਾ ਮੇਲਾ, ਪੰਜਾਬ ਦੇ ਸਮੂਹ ਮੇਲਿਆਂ ਵਿੱਚੋਂ ਇੱਕ ਵਿਲੱਖਣ ਅਤੇ ਸਰੂਪ ਵਿੱਚ ਸੁਚਿੱਤਰ ਮੇਲਾ ਹੈ। ਇਸ ਦਾ ਸਬੰਧ ਪੰਜਾਬੀਆਂ ਦੀ ਪੂਜਾ-ਬਿਰਤੀ ਨਾਲ ਜੁੜਿਆ ਹੋਇਆ ਹੈ। ਇਸ ਮੇਲੇ ਦਾ ਮੁੱਖ ਪ੍ਰਯੋਜਨ ਗੁੱਗੇ ਦੀ ਪੂਜਾ ਅਰਚਨਾ ਕਰਨ ਵਿੱਚ ਨਿਹਿਤ ਮੰਨਿਆ ਗਿਆ ਹੈ। ਗੁੱਗੇ ਦੀ ਪੂਜਾ ‘ਨਾਗ-ਪੂਜਾ’ ਵਰਗੀ ਹੀ ਕੀਤੀ ਜਾਂਦੀ ਹੈ ਜਾਂ ਇਉਂ ਵੀ ਕਹਿ ਸਕਦੇ ਹਾਂ ਕਿ ਨਾਗ ਪੂਜਾ ਦਾ ਕੁਝ ਸੋਧਿਆ ਹੋਇਆ ਰੂਪ ਹੀ ਗੁੱਗਾ ਪੂਜਾ ਹੈ। ਇਸੇ ਭਾਵਨਾ ਬਿਰਤੀ ਸਦਕਾ ਇਹ ਮੇਲਾ ਜ਼ਿਲ੍ਹਾ ਲੁਧਿਆਣਾ ਦੇ ਇੱਕ ਪਿੰਡ ਛਪਾਰ ਵਿਖੇ, ਹਰ ਸਾਲ ਭਾਦਰੋਂ ਮਹੀਨੇ ਦੀ ਚਾਣਨੀ-ਚੌਦਸ ਨੂੰ ਗੁੱਗੇ ਦੀ ਸਥਾਪਤ ਕੀਤੀ ਹੋਈ ਮਾੜੀ ਉੱਪਰ ਬੜੀ ਸੱਜ-ਧੱਜ ਨਾਲ ਲੱਗਦਾ ਹੈ ਅਤੇ ਲਗਪਗ ਤਿੰਨ ਦਿਨਾਂ ਤਕ ਖ਼ੂਬ ਭਰਦਾ ਹੈ। ਆਮ ਤੌਰ ਤੇ ਇਹ ਸਤੰਬਰ ਮਹੀਨਾ ਹੁੰਦਾ ਹੈ ਅਤੇ ਇਹ ਮੇਲਾ ਪੰਜਾਬ ਦੇ ਮਾਲਵਾ ਖੇਤਰ ਦੇ ਸਭ ਤੋਂ ਮਸ਼ਹੂਰ ਮੇਲਿਆਂ ਵਿੱਚੋਂ ਇੱਕ ਹੈ।
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ ਜਾਂ ਇਹ ਕਹਿ ਲਿਆ ਜਾਵੇ ਕਿ ਇਸਲਾਮਿਕ ਰਹੱਸਵਾਦ ਨੂੰ ਸੂਫ਼ੀਵਾਦ ਜਾਂ ਤਸਉਫ਼ ਕਿਹਾ ਜਾਂਦਾ ਹੈ। ਇਸ ਵਿੱਚ ਮਸਤ ਹੋਣ ਵਾਲੇ ਸੂਫ਼ੀ ਨੂੰ ਅਹਿਲੇ ਹੱਕ ਆਖਦੇ ਹਨ।ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿੱਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇੱਕ ਮਘਦੀ ਧੂਣੀ ਸੀ ਤੇ ਇੱਕ ਲਟਾ-ਲਟ ਬਲਦੀ ਲਾਟ।”
ਭੰਗੜਾ ਪੰਜਾਬ ਦੇ ਦੋ ਮੁੱਖ ਅਤੇ ਉੱਘੇ ਲੋਕ ਨਾਚਾਂ ਵਿੱਚੋਂ ਇੱਕ ਹੈ; ਦੂਜਾ ਮੁੱਖ ਨਾਚ ਗਿੱਧਾ ਹੈ। ਭੰਗੜਾ ਗੱਭਰੂਆਂ ਦਾ ਨਾਚ ਹੈ ਜਦਕਿ ਗਿੱਧਾ ਮੁਟਿਆਰਾਂ ਦਾ। ਭੰਗੜਾ ਤਕਰੀਬਨ ਹਰ ਖ਼ੁਸ਼ੀ ਦੇ ਮੌਕੇ ’ਤੇ ਪਾਇਆ ਜਾਂ ਨੱਚਿਆ ਜਾਂਦਾ ਹੈ ਜਿੰਨ੍ਹਾਂ ਵਿੱਚ ਕਣਕ ਦੀ ਵਾਢੀ ਭਾਵ ਵਿਸਾਖੀ ਆਦਿ ਮੇਲੇ, ਵਿਆਹ, ਮੰਗਣੇ ਅਤੇ ਤਿਉਹਾਰ ਆਦਿ ਸ਼ਾਮਲ ਹਨ। ਇਹ ਲੋਕ-ਨਾਚ ਪੰਜਾਬ ਦੀ ਕਿਸਾਨੀ ਸੰਸਕ੍ਰਿਤੀ ਜਿੰਨਾ ਹੀ ਪ੍ਰਾਚੀਨ ਹੈ। ਲੋਕਧਾਰਾ ਵਿਗਿਆਨੀ ਸੋਹਿੰਦਰ ਸਿੰਘ ਵਣਜਾਰਾ ਬੇਦੀ ਦੇ ਸ਼ਬਦਾਂ ਵਿੱਚ "ਪਹਿਲਾਂ ਪਹਿਲਾਂ ਜਦੋਂ ਪੰਜਾਬੀਆਂ ਨੇ ਹਰੀਆਂ ਫਸਲਾਂ ਨੂੰ ਸੁਨਹਿਰੀ ਸਿੱਟੇ ਪੈਂਦੇ ਵੇਖੇ ਤਾਂ ਉਹਨਾਂ ਦਾ ਮਨ ਹੁਲਾਰੇ ਵਿੱਚ ਆ ਕੇ ਨੱਚ ਖਲੋਤਾ। ਲੰਮੀ ਘਾਲਣਾ ਤੇ ਕਰੜੀ ਮਿਹਨਤ ਨੂੰ ਸੁਨਹਿਰੀ ਫਲ ਲੱਗਿਆ ਵੇਖ, ਕਿਸ ਦਾ ਦਿਲ ਨਹੀਂ ਨੱਚ ਉਠਦਾ?
ਸਾਹਿਬਜ਼ਾਦਾ ਜੁਝਾਰ ਸਿੰਘ ਜੀ (14 ਮਾਰਚ 1691 – 7 ਦਸੰਬਰ 1705) ਗੁਰੂ ਗੋਬਿੰਦ ਸਿੰਘ ਦਾ ਦੂਜਾ ਪੁੱਤਰ ਸੀ ਅਤੇ ਉਸਦਾ ਜਨਮ ਅਨੰਦਪੁਰ ਸਾਹਿਬ ਵਿਖੇ ਮਾਤਾ ਜੀਤੋ ਜੀ ਦੀ ਕੁੱਖ ਤੋਂ ਹੋਇਆ। ਸਾਹਿਬਜ਼ਾਦਿਆਂ ਦੀ ਸਿਖਲਾਈ ਪੜ੍ਹਾਈ ਗੁਰੂ ਸਾਹਿਬ ਜੀ ਦੀ ਨਿਗਰਾਨੀ ਵਿੱਚ ਹੋਈ। ਘੋੜ ਸਵਾਰੀ, ਸ਼ਸਤ੍ਰ ਵਿਦਿਆ, ਤੀਰ ਅੰਦਾਜੀ ਵਿੱਚ ਸਾਹਿਬਜ਼ਾਦਿਆਂ ਨੂੰ ਨਿਪੁੰਨ ਕਰ ਦਿੱਤਾ ਗਿਆ। ਪਿਤਾ ਗੁਰੂ ਨੇ ਹੱਸਦੇ-ਹੱਸਦੇ ਉਹਨਾਂ ਨੂੰ ਪੰਜ ਸਿੰਘਾਂ ਨਾਲ ਮੈਦਾਨੇ-ਜੰਗ ਵਿੱਚ ਭੇਜਿਆ। ਜਿਵੇਂ ਹੀ ਸਾਹਿਬਜ਼ਾਦਾ ਮੈਦਾਨੇ ਜੰਗ ਵਿੱਚ ਆਇਆ। ਬੱਚੇ ਜਿਹੇ ਨੂੰ ਵੇਖ ਕੇ ਸਾਰੀ ਮੁਗਲ ਫੌਜ ਇੱਕੋ ਵਾਰ ਟੁੱਟ ਪਈ। ਗੁਰੂ ਜੀ ਨੇ ਇਹ ਵੇਖਦਿਆ ਹੀ ਗੜ੍ਹੀ ਵਿੱਚੋਂ ਤੀਰਾਂ ਦਾ ਬਾਰਸ਼ ਆਰੰਭ ਕਰ ਦਿੱਤੀ। ਤੀਰਾਂ ਦੀ ਛਾਵੇਂ ਸਾਹਿਬਜਾਂਦਾ ਜੁਝਾਰ ਸਿੰਘ ਜੀ ਅੱਗੇ ਵੱਧਦੇ ਹੋਏ ਵੈਰੀਆਂ ਦੇ ਆਹੂ ਲਾਹੁਣ ਲੱਗੇ। ਬੜੇ ਘਮਸਾਨ ਦਾ ਯੁੱਧ ਹੋਇਆ। ਕਈਆਂ ਨੂੰ ਪਾਰ ਬੁਲਾ ਕੇ ਅੰਤ ਸਾਹਿਬਜਾਂਦਾ ਜੁਝਾਰ ਸਿੰਘ ਜੀ ਵੀ ਸ਼ਹੀਦ ਹੋ ਗਏ।
ਪੰਜਾਬੀ ਸਾਹਿਤ ਵਿੱਚ ਕਿੱਸਿਆਂ ਦਾ ਇੱਕ ਵਿਸ਼ੇਸ਼ ਸਥਾਨ ਹੈ।ਵੱਖ-ਵੱਖ ਕਵੀਆਂ ਵੱਲੋਂ ਲਗਭਗ ਹਰ ਕਾਲ ਵਿੱਚ ਲਿਖੀਆਂ ਅਨੇਕਾਂ ਪ੍ਰੇਮ ਕਥਾਵਾਂ ਸਾਨੂੰ ਕਿੱਸਾ ਰੂਪ ਵਿੱਚ ਮਿਲਦੀਆਂ ਹਨ। ਕਹਾਣੀਆਂ ਸੁਣਾਉਣ ਦਾ ਰਿਵਾਜ਼ ਬਹੁਤ ਪੁਰਾਣਾ ਹੈ। ਇਹਨਾਂ ਕਹਾਣੀਆਂ ਨੂੰ ਸਾਹਿਤ ਵਿੱਚ ਲਿਆਉਣ ਲਈ ਕਵਿਤਾ ਨੂੰ ਮਾਧਿਅਮ ਬਣਾਇਆ ਗਿਆ ਸੀ ਅਤੇ ਇਹਨਾਂ ਕਵਿਤਾਵਾਂ ਵਿੱਚ ਲਿਖੀਆਂ ਗਈਆਂ ਕਹਾਣੀਆਂ ਨੂੰ ਹੀ ਕਿੱਸਾ ਕਿਹਾ ਜਾਣ ਲੱਗਾ। ਪੰਜਾਬੀ ਵਿੱਚ ਹੀਰ ਰਾਂਝਾ, ਸੱਸੀ ਪੁਨੂੰ, ਸੋਹਣੀ-ਮਹਿਵਾਲ, ਮਿਰਜ਼ਾਂ ਸਾਹਿਬਾ ਆਦਿ ਕਿੱਸੇ ਮਿਲਦੇ ਹਨ। ਜਿਹੜੇ ਅੱਜ ਵੀ ਪੰਜਾਬ ਦੇ ਲੋਕਾਂ ਦੀਆਂ ਜ਼ੁਬਾਨਾ ਉੱਪਰ ਚੜੇ ਹੋਏ ਹਨ। ਇਹਨਾਂ ਕਿੱਸਿਆਂ ਦੀਆਂ ਜੜ੍ਹਾ ਪੂਰੇ ਪੰਜਾਬ ਵਿੱਚ ਬਹੁਤ ਡੂੰਘੀਆਂ ਹਨ।
ਨੇਤਾ ਜੀ ਸੁਭਾਸ਼ ਚੰਦਰ ਬੋਸ (23 ਜਨਵਰੀ, 1897- 18 ਅਗਸਤ 1945) ਇੱਕ ਭਾਰਤੀ ਰਾਸ਼ਟਰਵਾਦੀ ਸਨ, ਜਿਹਨਾਂ ਦੀ ਦੇਸ਼ਭਗਤੀ ਨੇ ਉਨ੍ਹਾਂ ਨੂੰ ਭਾਰਤ ਵਿੱਚ ਨਾਇਕ ਬਣਾ ਦਿੱਤਾ ਸੀ, ਪਰ ਦੂਜੇ ਵਿਸ਼ਵ ਯੁੱਧ ਦੌਰਾਨ ਨਾਜ਼ੀ ਜਰਮਨੀ ਅਤੇ ਜਪਾਨੀ ਸਾਮਰਾਜ ਦੀ ਮਦਦ ਨਾਲ ਭਾਰਤ ਨੂੰ ਬਰਤਾਨਵੀ ਰਾਜ ਤੋਂ ਛੁਟਕਾਰਾ ਦਵਾਉਣ ਦੀ ਕੋਸ਼ਿਸ਼ ਨਾਲ ਇੱਕ ਵੱਖਰੀ ਵਿਰਾਸਤ ਛੱਡ ਗਏ। ਮਾਨਯੋਗ ਨੇਤਾਜੀ ਨਾਮ (ਹਿੰਦੁਸਤਾਨੀ ਭਾਸ਼ਾ: "ਸਤਿਕਾਰਤ ਨੇਤਾ"), ਜੋ ਕਿ ਬਰਤਾਨਵੀ ਭਾਰਤ ਦੇ ਸਪੈਸ਼ਲ ਬਿਊਰੋ ਦੇ ਭਾਰਤ ਵਿਚਲੇ ਭਾਰਤੀ ਸਿਪਾਹੀਆਂ ਦੁਆਰਾ 1940 ਦੇ ਸ਼ੁਰੂ ਵਿੱਚ ਅਤੇ ਬਰਲਿਨ ਵਿੱਚ ਭਾਰਤ ਦੇ ਵਿਸ਼ੇਸ਼ ਬਿਊਰੋ ਵਿੱਚ ਜਰਮਨ ਅਤੇ ਭਾਰਤੀ ਅਧਿਕਾਰੀਆਂ ਦੁਆਰਾ ਦਿੱਤਾ ਗਿਆ ਸੀ, ਨੂੰ ਬਾਅਦ ਵਿੱਚ ਭਾਰਤ ਭਰ ਵਿੱਚ ਵਰਤਿਆ ਗਿਆ ਸੀ।1920 ਅਤੇ 1930 ਦੇ ਦਹਾਕੇ ਵਿੱਚ ਬੋਸ ਇੰਡੀਅਨ ਨੈਸ਼ਨਲ ਕਾਂਗਰਸ ਦੇ ਜਵਾਨ, ਰੈਡੀਕਲ ਵਿੰਗ ਦੇ ਨੇਤਾ ਬਣੇ ਅਤੇ 1938 ਅਤੇ 1939 ਵਿੱਚ ਕਾਂਗਰਸ ਦੇ ਪ੍ਰਧਾਨ ਬਣੇ। ਹਾਲਾਂਕਿ, ਮਹਾਤਮਾ ਗਾਂਧੀ ਅਤੇ ਕਾਂਗਰਸ ਹਾਈ ਕਮਾਂਡ ਨਾਲ ਮਤਭੇਦ ਕਰਕੇ 1939 ਵਿੱਚ ਉਹ ਕਾਂਗਰਸ ਅਗਵਾਈ ਦੇ ਅਹੁਦਿਆਂ ਤੋਂ ਹਟਾ ਦਿੱਤਾ ਗਿਆ। 1940 ਵਿੱਚ ਭਾਰਤ ਤੋਂ ਭੱਜਣ ਤੋਂ ਪਹਿਲਾਂ ਓਹਨਾਂ ਨੂੰ ਬ੍ਰਿਟਿਸ਼ ਨੇ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਸੀ।
ਸਭਿਆਚਾਰ ਦੀ ਪਰਿਭਾਸ਼ਾ ਅਤੇ ਲੱਛਣ ਨੂੰ ਮੁੱਖ ਰੱਖ ਕੇ ਬਹੁਤ ਸਾਰੇ ਵਿਦਵਾਨਾਂ ਨੇ ਇਸ ਨੂੰ ਬਿਆਨਿਆ ਹੈ। 'ਸਭਿਆਚਾਰ' ਸ਼ਬਦ ਮੂਲ ਰੂਪ ਵਿੱਚ ਦੋ ਸ਼ਬਦਾਂ "ਸਭਿਯ+ਆਚਾਰ" ਦਾ ਸਮਾਸ ਹੈ, ਪੰਜਾਬੀ ਭਾਸ਼ਾ ਵਿੱਚ ਇਹ ਹਿੰਦੀ ਭਾਸ਼ਾ ਦੇ ਸ਼ਬਦ ਸੰਸਕ੍ਰਿਤੀ ਦੇ ਪਰਿਆਇ ਵਜੋਂ ਪ੍ਰਚਲਿਤ ਹੈ। ਅੰਗਰੇਜ਼ੀ ਭਾਸ਼ਾ ਵਿੱਚ ਇਸਦਾ ਸਮਾਨਾਰਥਕ ਸ਼ਬਦ 'Culture' ਮੰਨਿਆ ਜਾਂਦਾ ਹੈ। "Culture" ਵੀ ਮੂਲ ਰੂਪ ਵਿੱਚ ਲਾਤੀਨੀ ਭਾਸ਼ਾ ਦੇ ਸ਼ਬਦ "Cultura"' ਤੋਂ ਫਰਾਂਸੀਸੀ ਭਾਸ਼ਾ ਰਾਹੀਂ ਅੰਗਰੇਜ਼ੀ ਵਿੱਚ ਆਇਆ। ਜਿਥੇ ਇਸਦੇ ਸ਼ਾਬਦਿਕ ਅਰਥ ਵਿਸ਼ੇਸ਼ ਪ੍ਰਕਾਰ ਦੇ ਵਿਕਾਸ ਜਾਂ ਉਪਜਾਊ ਕਾਰਜ ਦੇ ਹਨ। ਸਭਿਆਚਾਰ ਤਿੰਨ ਸਬਦਾਂ "ਸ +ਭੈ+ਆਚਾਰ" ਦਾ ਮੇਲ ਹੈ। 'ਸ' ਦਾ ਅਰਥ ਪੂਰਵ, 'ਭੈ' ਦਾ ਅਰਥ ਨਿਯਮ, 'ਆਚਾਰ' ਦਾ ਅਰਥ ਵਿਵਹਾਰ ਤੇ ਵਿਹਾਰ ਹੈ। ਇਸ ਤਰ੍ਹਾਂ ਪੂਰਵ ਨਿਸ਼ਚਿਤ ਨੇਮਾਂ ਦੁਆਰਾ ਕੀਤਾ ਗਿਆ ਵਿਵਹਾਰ ਤੇ ਵਿਹਾਰ ਸਭਿਆਚਾਰ ਹੈ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇੱਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿੱਚ ਵਿਚਾਰਾਂ ਨੂੰ ਇੱਕ ਕਾਵਿਕ ਲੜੀ ਵਿੱਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਅੰਮ੍ਰਿਤਸਰ (ਜਾਂ ਅੰਮ੍ਰਿਤਸਰ; ਮਤਲਬ: "ਅੰਮ੍ਰਿਤ ਦਾ ਸਰੋਵਰ") ਚੜ੍ਹਦੇ ਪੰਜਾਬ ਦਾ ਇੱਕ ਸਰਹੱਦੀ ਸ਼ਹਿਰ ਹੈ ਜੋ ਪੰਜਾਬ ਦੇ ਉੱਤਰੀ ਹਿੱਸੇ ਵਿੱਚ ਲਾਹੌਰ ਤੋਂ 67 ਕਿਲੋਮੀਟਰ ਦੂਰ ਹੈ। ਇਹ ਸਿੱਖ ਧਰਮ ਦਾ ਧਾਰਮਿਕ ਅਤੇ ਸੱਭਿਆਚਾਰਕ ਕੇਂਦਰ ਹੈ। ਪੰਜਾਬੀ ਇੱਥੋਂ ਦੀ ਮੁੱਖ ਜਾਂ ਪਹਿਲੀ ਬੋਲੀ ਹੈ ਅਤੇ ਹੋਰ ਬੋਲੀਆਂ ਵਿੱਚ ਉਰਦੂ, ਹਿੰਦੀ ਅਤੇ ਅੰਗਰੇਜ਼ੀ ਸ਼ਾਮਲ ਹਨ। ਇਸ ਦਾ ਸਰਕਾਰੀ ਮੁੱਖ ਦਫ਼ਤਰ ਅੰਮ੍ਰਿਤਸਰ ਜ਼ਿਲ੍ਹਾ ਹੈ। ਇਸ ਦੀ ਆਬਾਦੀ ਕਰੀਬ ੨੦੦੦੦੦੦ ਸ਼ਹਿਰੀ ਅਤੇ ੩,੦੦੦,੦੦੦ ਦੇ ਕਰੀਬ ਅੰਮ੍ਰਿਤਸਰ ਜ਼ਿਲੇ ਵਿੱਚ ੨੦੧੧ ਦੀ ਭਾਰਤੀ ਮਰਦਮਸ਼ੁਮਾਰੀ ਮੁਤਾਬਕ ਹੈ। ਯਾਤਰਾ ਲਈ ਸਭ ਤੋਂ ਵਧੀਆ ਸਮਾਂ ਅਕਤੂਬਰ ਅਤੇ ਮਾਰਚ ਵਿੱਚ ਹੈ।
ਨਾਵਲ (ਅੰਗਰੇਜ਼ੀ: Novel) ਸਾਹਿਤ ਦਾ ਇੱਕ ਰੂਪ ਹੈ। ਇਹ ਕਾਲਪਨਿਕ ਪਾਤਰਾਂ ਅਤੇ ਆਮ ਤੌਰ 'ਤੇ ਇੱਕ ਤਰਤੀਬ ਵਿੱਚ ਘਟਨਾਵਾਂ ਦਾ ਵਰਣਨ ਕਰਦਾ ਇੱਕ ਲੰਬੀ ਗਦ-ਵਾਰਤਾ ਹੁੰਦਾ ਹੈ। ਇਸ ਗਲਪੀ ਵਿਧਾ ਦੀਆਂ ਇਤਿਹਾਸਕ ਜੜਾਂ ਪੁਰਾਤਨਤਾ ਅਤੇ ਮਧਕਾਲੀ ਤੇ ਆਰੰਭਿਕ ਆਧੁਨਿਕ ਕਾਲ ਦੇ ਰੋਮਾਂਸ ਦੇ ਖੇਤਰਾਂ ਵਿੱਚ ਅਤੇ ਨੋਵਲਾ ਦੀ ਪਰੰਪਰਾ ਵਿੱਚ ਹਨ। ਇਹ ਨੋਵਲਾ ਛੋਟੀਆਂ ਕਹਾਣੀਆਂ ਲਈ ਇਸਤੇਮਾਲ ਇੱਕ ਇਤਾਲਵੀ ਸ਼ਬਦ ਹੈ, ਜਿਸ ਤੋਂ 18 ਵੀਂ ਸਦੀ ਵਿੱਚ ਮੌਜੂਦ ਆਮ ਅੰਗਰੇਜ਼ੀ ਪਦ ਦੀ ਸਿਰਜਣਾ ਹੋਈ ਹੈ। ਸਾਹਿਤ ਵਿੱਚ ਨਾਵਲ ਅਠਾਰ੍ਹਵੀ ਸਦੀ ਤੋਂ ਹੀ ਵਧੇਰੇ ਪ੍ਰਚਲਿਤ ਹੋਇਆ।