ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਨੇਤਾ ਜੀ ਸੁਭਾਸ਼ ਚੰਦਰ ਬੋਸ (23 ਜਨਵਰੀ, 1897- 18 ਅਗਸਤ 1945) ਇੱਕ ਭਾਰਤੀ ਰਾਸ਼ਟਰਵਾਦੀ ਸਨ, ਜਿਹਨਾਂ ਦੀ ਦੇਸ਼ਭਗਤੀ ਨੇ ਉਨ੍ਹਾਂ ਨੂੰ ਭਾਰਤ ਵਿੱਚ ਨਾਇਕ ਬਣਾ ਦਿੱਤਾ ਸੀ, ਪਰ ਦੂਜੇ ਵਿਸ਼ਵ ਯੁੱਧ ਦੌਰਾਨ ਨਾਜ਼ੀ ਜਰਮਨੀ ਅਤੇ ਜਪਾਨੀ ਸਾਮਰਾਜ ਦੀ ਮਦਦ ਨਾਲ ਭਾਰਤ ਨੂੰ ਬਰਤਾਨਵੀ ਰਾਜ ਤੋਂ ਛੁਟਕਾਰਾ ਦਵਾਉਣ ਦੀ ਕੋਸ਼ਿਸ਼ ਨਾਲ ਇੱਕ ਵੱਖਰੀ ਵਿਰਾਸਤ ਛੱਡ ਗਏ। ਮਾਨਯੋਗ ਨੇਤਾਜੀ ਨਾਮ (ਹਿੰਦੁਸਤਾਨੀ ਭਾਸ਼ਾ: "ਸਤਿਕਾਰਤ ਨੇਤਾ"), ਜੋ ਕਿ ਬਰਤਾਨਵੀ ਭਾਰਤ ਦੇ ਸਪੈਸ਼ਲ ਬਿਊਰੋ ਦੇ ਭਾਰਤ ਵਿਚਲੇ ਭਾਰਤੀ ਸਿਪਾਹੀਆਂ ਦੁਆਰਾ 1940 ਦੇ ਸ਼ੁਰੂ ਵਿੱਚ ਅਤੇ ਬਰਲਿਨ ਵਿੱਚ ਭਾਰਤ ਦੇ ਵਿਸ਼ੇਸ਼ ਬਿਊਰੋ ਵਿੱਚ ਜਰਮਨ ਅਤੇ ਭਾਰਤੀ ਅਧਿਕਾਰੀਆਂ ਦੁਆਰਾ ਦਿੱਤਾ ਗਿਆ ਸੀ, ਨੂੰ ਬਾਅਦ ਵਿੱਚ ਭਾਰਤ ਭਰ ਵਿੱਚ ਵਰਤਿਆ ਗਿਆ ਸੀ।1920 ਅਤੇ 1930 ਦੇ ਦਹਾਕੇ ਵਿੱਚ ਬੋਸ ਇੰਡੀਅਨ ਨੈਸ਼ਨਲ ਕਾਂਗਰਸ ਦੇ ਜਵਾਨ, ਰੈਡੀਕਲ ਵਿੰਗ ਦੇ ਨੇਤਾ ਬਣੇ ਅਤੇ 1938 ਅਤੇ 1939 ਵਿੱਚ ਕਾਂਗਰਸ ਦੇ ਪ੍ਰਧਾਨ ਬਣੇ। ਹਾਲਾਂਕਿ, ਮਹਾਤਮਾ ਗਾਂਧੀ ਅਤੇ ਕਾਂਗਰਸ ਹਾਈ ਕਮਾਂਡ ਨਾਲ ਮਤਭੇਦ ਕਰਕੇ 1939 ਵਿੱਚ ਉਹ ਕਾਂਗਰਸ ਅਗਵਾਈ ਦੇ ਅਹੁਦਿਆਂ ਤੋਂ ਹਟਾ ਦਿੱਤਾ ਗਿਆ। 1940 ਵਿੱਚ ਭਾਰਤ ਤੋਂ ਭੱਜਣ ਤੋਂ ਪਹਿਲਾਂ ਓਹਨਾਂ ਨੂੰ ਬ੍ਰਿਟਿਸ਼ ਨੇ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਸੀ।
"ਲੋਕ-ਨਾਚ ਨਾਲ ਮਾਨਸਿਕਤਾ ਨਾਚ ਕਲਾ ਨੂੰ ਆਪਣੇ ਜੀਵਨ ਦਾ ਸੁਭਾਵਿਕ ਅਮਲ ਪ੍ਰਵਾਨ ਕਰਦੀ ਰਹੀ ਹੈ।" 'ਨੱਚਣ ਵਾਲੇ ਦੀ ਅੱਡੀ ਨਾ ਰਹਿੰਦੀ , ਗਾਉਣ ਵਾਲੇ ਦਾ ਮੂੰਹ' ਇਸ ਸੁਭਾਵਕ ਅਮਲ ਦੀ ਪੁਸ਼ਟੀ ਕਰਦੀ ਕਾਵਿ ਸਤਰ ਹੈ। ਨਾਚ ਕਲਾ ਕਿਸੇ ਵੀ ਸੂਰਤ ਵਿੱਚ ਮੂਕ ਪੇਸ਼ਕਾਰੀ ਨਹੀਂ ਹੈ। ਖ਼ਾਸਕਰ ਪੰਜਾਬੀ ਲੋਕ ਨਾਚ ਗਿੱਧਾ ਭੰਗੜਾ ਤਾਂ ਗੀਤਾਂ ਦੇ ਬੋਲ ਜਾਂ ਬੋਲੀਆਂ ਤੋਂ ਬਿਨਾਂ ਪੇਸ਼ ਕਿਤੇ ਜਾਣਾ ਸੰਭਵ ਹੀ ਨਹੀਂ। ਲੋਕ-ਸਮੂਹ ਦੀ ਸਿਰਜਨ-ਕਲਾ ਦੀ ਇੱਕ ਮਹੱਤਵਪੂਰਨ ਵੰਨਗੀ ਹੈ, ਜੋ ਲੋਕ-ਮਾਨਸ ਦੇ ਸਮੁਚੇ ਹਾਵਾਂ-ਭਾਵਾਂ ਨੂੰ ਸਰੀਰਕ ਮੁਦਰਾਵਾਂ ਦੇ ਪ੍ਰਗਟਾਉ-ਸੰਦਰਭ ਰਾਹੀਂ ਪੇਸ਼ ਕਰਦੀ ਹੈ। ਲੋਕ ਨਾਚ ਵੀ ਇਸੇ ਪ੍ਰਕਾਰ ਦੀ ਇੱਕ ਲੋਕ-ਕਲਾ ਹੈ। ਲੋਕ-ਨਾਚ ਮੰਨੋਰੰਜਨ ਦਾ ਸਾਧਨ ਹੀ ਨਹੀਂ, ਇਹ ਕਿਸੇ ਖਿੱਤੇ ਦੇ ਜਨ-ਸਮੂਹ ਦੀ ਸਮਾਜਿਕ, ਸੱਭਿਆਚਾਰਕ, ਨੈਤਿਕ, ਧਾਰਮਿਕ, ਰਾਜਸੀ ਅਤੇ ਇਤਹਾਸਿਕ ਜੀਵਨ-ਤੋਰ ਦੀਆਂ ਵਿਭਿੰਨ ਪਰਤਾਂ ਦਾ ਸਰੀਰਕ ਮੁਦਰਾਵਾਂ ਦੇ ਮਾਧਿਅਮ ਰਾਹੀਂ ਆਪ-ਮੁਹਾਰਾ, ਸਧਾਰਨ, ਖੁਸ਼ੀਆਂ-ਖੇੜਿਆਂ ਭਰਪੂਰ ਅੰਦਰੂਨੀ ਭਾਵਨਾਵਾਂ ਦਾ ਬਾਹਰੀ ਪ੍ਰਗਟਾਵਾ ਵੀ ਹੈ। ਪੰਜਾਬ ਦੇ ਲੋਕ-ਨਾਚ ਪੰਜਾਬ ਪੰਜਾਬ ਦੇ ਜਨ-ਜੀਵਨ ਦਾ ਮਹੱਤਪੂਰਨ ਅੰਗ ਹਨ।"ਪੰਜਾਬ ਦੇ ਲੋਕ-ਨਾਚਾਂ ਦਾ ਵਰਗੀਕਰਨ ਦੋ ਪੱਧਰਾਂ ਤੇ ਕੀਤਾ ਜਾ ਸਕਦਾ ਹੈ:
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਗੇਟੇ ਯੂਨੀਵਰਸਿਟੀ ਫ਼ਰਾਂਕਫ਼ੁਰਟ (ਜਰਮਨ: Johann Wolfgang Goethe-Universität Frankfurt am Main) ਫ਼ਰਾਂਕਫ਼ੁਰਟ, ਜਰਮਨੀ ਵਿੱਚ ਸਥਿਤ ਇੱਕ ਯੂਨੀਵਰਸਿਟੀ ਹੈ। ਹ 1914 ਵਿੱਚ ਇੱਕ ਨਾਗਰਿਕਾਂ ਦੀ ਯੂਨੀਵਰਸਿਟੀ ਵਜੋਂ ਸਥਾਪਿਤ ਕੀਤੀ ਗਈ ਸੀ, ਜਿਸਦਾ ਮਤਲਬ ਹੈ ਕਿ ਇਹ ਫ੍ਰੈਂਕਫਰਟ ਦੇ ਅਮੀਰ ਅਤੇ ਸਰਗਰਮ ਉਦਾਰਵਾਦੀ ਨਾਗਰਿਕਾਂ ਦੁਆਰਾ ਸਥਾਪਤ ਅਤੇ ਵਿੱਤੀ ਸਹਾਇਤਾ ਪ੍ਰਾਪਤ ਹੈ। ਇਸਦਾ ਮੂਲ ਨਾਮ Universität Frankfurt am Main ਸੀ। 1932 ਵਿੱਚ ਯੂਨੀਵਰਸਿਟੀ ਦਾ ਨਾਮ ਫ੍ਰੈਂਕਫਰਟ ਦੇ ਸਭ ਤੋਂ ਮਸ਼ਹੂਰ ਮੂਲਵਾਸੀ ਪੁੱਤਰਾਂ ਵਿੱਚੋਂ ਇੱਕ ਕਵੀ, ਫ਼ਿਲਾਸਫ਼ਰ ਅਤੇ ਲੇਖਕ/ਨਾਟਕਕਾਰ ਯੋਹਾਨ ਵੁਲਫਗੰਗ ਫਾਨ ਗੇਟੇ ਦੇ ਸਨਮਾਨ ਵਿੱਚ ਵਧਾਇਆ ਗਿਆ ਸੀ। ਯੂਨੀਵਰਸਿਟੀ ਵਿੱਚ ਵਰਤਮਾਨ ਸਮੇਂ 46,000 ਦੇ ਕਰੀਬ ਵਿਦਿਆਰਥੀ ਹਨ, ਜਿਹਨਾਂ ਨੂੰ ਸ਼ਹਿਰ ਦੇ ਅੰਦਰ ਚਾਰ ਪ੍ਰਮੁੱਖ ਕੈਂਪਸਾਂ ਵਿੱਚ ਵੰਡਿਆ ਹੋਇਆ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਗੁਰੂ ਨਾਨਕ ਦੇਵ ਜੀ (15 ਅਪ੍ਰੈਲ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ। 1. ਗੁਰੂ ਨਾਨਕ ਸਾਹਿਬ ਦੇ ਜਨਮ ਅਤੇ ਜੋਤੀ-ਜੋਤ ਸਮਾੳਣ ਬਾਰੇ ਤਾਰੀਖ਼ਾਂ ਵਿਚ ਮਤਭੇਦ ਹੈ। ਸੁਖਬਾਸੀ ਰਾਮ ਬੇਦੀ, ਗਣੇਸ਼ਾ ਸਿੰਘ ਬੇਦੀ, ਡਾ. ਤਰਲੋਚਨ ਸਿੰਘ, ਡਾ ਹਰਜਿੰਦਰ ਸਿੰਘ ਦਿਲਗੀਰ ਵਰਗੇ ਇਤਿਹਾਸਕਾਰ ਉਨ੍ਹਾਂ ਦਾ ਜਨਮ 20 ਅਕਤੂਬਰ 1469 ਅਤੇ ਜੋਤੀ ਜੋਤ ਸਮਾਉਣਾ 7 ਸਤੰਬਰ 1539 ਦਾ ਮੰਨਦੇ ਹਨ (Sikh History in 10 Volume, vol 1) 2.
ਸਫ਼ਰਨਾਮਾ ਅੰਗਰੇਜ਼ੀ ਭਾਸ਼ਾ ਦੇ ਸ਼ਬਦ ਟਰੈਵਲੌਗ(travelogue) ਦਾ ਸਮਾਨਾਰਥੀ ਹੈ, ਜਿਸਦੇ ਅਰਥ ਹਨ-ਯਾਤਰਾ-ਅਨੁਭਵਾਂ ਨੂੰ ਬਿਆਨ ਕਰਨ ਵਾਲੀ ਪੁਸਤਕ। ਸਾਹਿਤ ਕੋਸ਼ ਅਨੁਸਾਰ ਜਿਸ ਸਾਹਿਤ ਵਿਧਾ ਵਿੱਚ ਸਫ਼ਰ ਬਾਰੇ ਵਿਵਰਣ ਦਿੱਤਾ ਗਿਆ ਹੋਵੇ, ਉਸ ਨੂੰ ਸਫ਼ਰਨਾਮਾ ਕਹਿੰਦੇ ਹਨ। ਪੰਜਾਬੀ ਕੋਸ਼ ਅਨੁਸਾਰ ਸਫ਼ਰਨਾਮਾ ਉਹ ਡਾਇਰੀ ਹੈ, ਜਿਸ ਵਿੱਚ ਸਫ਼ਰ ਦੇ ਹਾਲ-ਹਵਾਲ ਲਿਖੇ ਹੋਣ। ਜੀਤ ਸਿੰਘ ਸੀਤਲ ਸਫ਼ਰਨਾਮੇ ਬਾਰੇ ਲਿਖਦੇ ਹਨ ਕਿ ਇਸ ਵਿੱਚ ਕਿਸੇ ਵਿਅਕਤੀ ਦੇ ਯਾਤਰਾ ਸਮਾਚਾਰ ਵਰਣਨ ਕੀਤੇ ਜਾਂਦੇ ਹਨ। ਭਾਵੇਂ ਇਸ ਸਾਹਿਤਕ ਰੂਪ ਦਾ ਸਮਾਚਾਰ ਘਟਨਾਕ੍ਰਮ ਅਨੁਸਾਰ ਚੱਲਦਾ ਹੈ ਪਰ ਵਿਸ਼ੇਸ਼ ਉਤਸੁਕਤਾ ਉਸ ਵਿਅਕਤੀ ਬਾਰੇ ਨਹੀਂ ਹੁੰਦੀ ਸਗੋਂ ਉਸ ਵਿਸ਼ੇਸ਼ ਭੂਮੀ ਜਾਂ ਸਭਿਅਤਾ ਦੀ ਹੁੰਦੀ ਹੈ ਜੋ ਯਾਤਰਾ ਦਾ ਕੇਂਦਰ ਬਣਦੀ ਹੈ।ਇਸ ਤਰਾਂ ਸਫ਼ਰਨਾਮਾ ਕਿਸੇ ਲੇਖਕ ਦਾ ਉਸ ਦੇ ਕਿਸੇ ਸਫ਼ਰ ਬਾਰੇ ਤਜਰਬਿਆਂ ਦਾ ਰਿਕਾਰਡ ਹੁੰਦਾ ਹੈ। ਕਵਿਤਾ, ਨਾਵਲ ਆਦਿ ਵਾਂਗ ਇਹ ਵੀ ਸਾਹਿਤ ਦਾ ਇੱਕ ਰੂਪ ਅਤੇ ਕਿਸਮ ਹੈ। ਸਫ਼ਰਨਾਮੇ ਵਿੱਚ ਜਾਣਕਾਰੀ ਦਾ ਘੇਰਾ ਵਿਸ਼ਾਲ ਹੁੰਦਾ ਹੈ। ਪੰਜਾਬੀ ਦੇ ਸਫ਼ਰਨਾਮਿਆਂ ਵਿੱਚ ਬਲਰਾਜ ਸਾਹਨੀ ਦਾ ਮੇਰਾ ਪਾਕਿਸਤਾਨੀ ਸਫ਼ਰਨਾਮਾ ਅਤੇ ਲਾਲ ਸਿੰਘ ਕਮਲਾ ਅਕਾਲੀ ਦੇ ਸਫ਼ਰਨਾਮੇ ਜ਼ਿਕਰਯੋਗ ਹਨ।
ਗਿਆਨ ਕਿਸੇ ਚੀਜ਼ ਜਾਂ ਕਿਸੇ ਸ਼ਖ਼ਸ ਬਾਬਤ ਵਾਕਫ਼ੀਅਤ, ਸਚੇਤਤਾ ਜਾਂ ਸਮਝ ਹੁੰਦੀ ਹੈ, ਜਿਵੇਂ ਕਿ ਉਹਦੇ ਬਾਰੇ ਤੱਥ, ਜਾਣਕਾਰੀ, ਵੇਰਵਾ ਜਾਂ ਮੁਹਾਰਤ ਆਦਿ। ਇਹ ਸਭ ਕੁਝ ਤਜਰਬੇ ਜਾਂ ਸਿੱਖਿਆ ਤੋਂ ਪ੍ਰਾਪਤ ਹੋਏ ਇਲਮ, ਖੋਜ ਜਾਂ ਸੋਝੀ ਰਾਹੀਂ ਹਾਸਲ ਕੀਤਾ ਜਾਂਦਾ ਹੈ। ਗਿਆਨ ਕਿਸੇ ਵਿਸ਼ੇ ਦੀ ਇਲਮੀ (ਸਿਧਾਂਤਕ) ਜਾਂ ਅਮਲੀ (ਵਿਹਾਰਕ) ਸਮਝ ਨੂੰ ਆਖਿਆ ਜਾ ਸਕਦਾ ਹੈ। ਇਹ ਸਪਸ਼ਟ ਜਾਂ ਸੰਕੇਤਕ, ਪ੍ਰਤੱਖ ਜਾਂ ਪਰੋਖ, ਰਸਮੀ ਜਾਂ ਬੇਕਾਇਦਾ ਕਿਸੇ ਵੀ ਤਰ੍ਹਾਂ ਦਾ ਹੋ ਸਕਦਾ ਹੈ। ਗਿਆਨ ਦਾ ਮਤਲਬ ਕੋਈ ਖਾਸ ਗੁਣ ਜਾਂ ਆਦਤ ਹੋ ਸਕਦਾ ਹੈ ਜਿਸਨੂੰ ਅਮਲੀ ਰੂਪ ਵਿੱਚ ਲਾਗੂ ਕਰਕੇ ਕਿਸੇ ਦੂਜੇ ਸੰਕਲਪ ਨੂੰ ਸੁਧਾਰਿਆ ਜਾਂ ਬਦਲਿਆ ਜਾ ਸਕਦਾ ਹੈ। ਜਿਵੇਂ ਕੋਈ ਨਵੀਂ ਭਾਸ਼ਾ ਜਾ ਸੰਗੀਤ ਨਾਲ ਸਾਂਝ ਪਾਉਣ ਤੋਂ ਬਾਅਦ ਸਾਡੇ ਇਸ ਤੋਂ ਪਹਿਲਾਂ ਵਾਲੇ ਅਹਿਸਾਸ ਵਿੱਚ ਕੁੱਝ ਫ਼ਰਕ ਆ ਜਾਂਦਾ ਹੈ। ਗਿਆਨ ਨੂੰ ਕੁੱਝ ਸੰਕਲਪਾਂ ਵਿੱਚ ਪ੍ਰਗਟ ਕਰਨਾ ਸੰਭਵ ਨਹੀਂ ਹੈ। ਦਰ ਅਸਲ ਸਾਰੇ ਮਨੁੱਖੀ ਤਜ਼ਰਬੇ ਨੂੰ ਹੀ ਗਿਆਨ ਦੇ ਘੇਰੇ ਵਿੱਚ ਸ਼ਾਮਿਲ ਕੀਤਾ ਜਾ ਸਕਦਾ ਹੈ।
ਤਾਜਿਕ (ਤਾਜਿਕ: Тоҷик, ਫ਼ਾਰਸੀ: تاجيک) ਮੱਧ ਏਸ਼ੀਆ (ਖਾਸ ਤੌਰ 'ਤੇ ਤਾਜਿਕਿਸਤਾਨ, ਅਫਗਾਨਿਸਤਾਨ, ਉਜਬੇਕਿਸਤਾਨ ਅਤੇ ਪੱਛਮੀ ਚੀਨ) ਵਿੱਚ ਰਹਿਣ ਵਾਲੇ ਫ਼ਾਰਸੀ - ਭਾਸ਼ੀਆਂ ਦੇ ਸਮੁਦਾਇਆਂ ਨੂੰ ਕਿਹਾ ਜਾਂਦਾ ਹੈ। ਬਹੁਤ ਸਾਰੇ ਅਫਗਾਨਿਸਤਾਨ ਤੋਂ ਆਏ ਤਾਜਿਕ ਸ਼ਰਨਾਰਥੀ ਈਰਾਨ ਅਤੇ ਪਾਕਿਸਤਾਨ ਵਿੱਚ ਵੀ ਰਹਿੰਦੇ ਹਨ। ਆਪਣੀ ਸੰਸਕ੍ਰਿਤੀ ਅਤੇ ਭਾਸ਼ਾ ਦੇ ਮਾਮਲੇ ਵਿੱਚ ਤਾਜਿਕ ਲੋਕਾਂ ਦਾ ਈਰਾਨ ਦੇ ਲੋਕਾਂ ਨਾਲ ਗਹਿਰਾ ਸੰਬੰਧ ਰਿਹਾ ਹੈ। ਚੀਨ ਦੇ ਤਾਜਿਕ ਲੋਕ ਹੋਰ ਤਾਜਿਕ ਲੋਕਾਂ ਨਾਲੋਂ ਜਰਾ ਭਿੰਨ ਹੁੰਦੇ ਹਨ ਕਿਉਂਕਿ ਉਹ ਪੂਰਬੀ ਈਰਾਨੀ ਭਾਸ਼ਾਵਾਂ ਬੋਲਦੇ ਹਨ ਜਦੋਂ ਕਿ ਹੋਰ ਤਾਜਿਕ ਫ਼ਾਰਸੀ ਬੋਲਦੇ ਹਨ।
ਸ਼ੈਰ (; ਜਨਮ ਸਮੇਂ ਸ਼ੈਰੀਲਿਨ ਸਰਕੀਸੀਅਨ; 20 ਮਈ, 1946) ਇੱਕ ਅਮਰੀਕੀ ਗਾਇਕ ਅਤੇ ਅਭਿਨੇਤਰੀ ਹੈ ਜਿਸਨੂੰ ਅਕਸਰ ਪੌਪ ਦੀ ਦੇਵੀ ਵੀ ਕਿਹਾ ਜਾਂਦਾ ਹੈ। ਇੱਕ ਮਰਦ-ਪ੍ਰਧਾਨ ਉਦਯੋਗ ਵਿੱਚ ਉਸਨੂੰ ਔਰਤ ਦੀ ਖੁਦਮੁਖਤਿਆਰੀ ਦੀ ਅਵਤਾਰ ਮੰਨਿਆ ਜਾਂਦਾ ਹੈ। ਉਸਨੂੰ ਉਸ ਦੀ ਵਿਲੱਖਣ ਕੋਂਤਰਾਲਤੋ ਗਾਉਣ ਦੀ ਆਵਾਜ਼ ਲਈ ਜਾਣਿਆ ਜਾਂਦਾ ਹੈ ਅਤੇ ਅਤੇ ਉਸਨੇ ਮਨੋਰੰਜਨ ਦੇ ਅਨੇਕ ਖੇਤਰਾਂ ਵਿੱਚ ਸ਼ਲਾਘਾਯੋਗ ਕੰਮ ਕੀਤਾ ਹੈ ਅਤੇ ਆਪਣੇ ਛੇ ਦਹਾਕੇ-ਲੰਬੇ ਕੈਰੀਅਰ ਦੇ ਦੌਰਾਨ ਉਸਨੇ ਰੰਗ ਰੰਗੀਆਂ ਸ਼ੈਲੀਆਂ ਅਤੇ ਅਦਾਕਾਰੀਆਂ ਨੂੰ ਅਪਣਾਇਆ ਹੈ।
ਐਡਗਰ ਐਲਨ ਪੋ (ਅੰਗਰੇਜ਼ੀ:Edgar Allan Poe, 19 ਜਨਵਰੀ 1809 – 7 ਅਕਤੂਬਰ 1849) ਅਮਰੀਕਨ ਰੋਮਾਂਸਵਾਦ ਦੇ ਕਵੀ, ਲੇਖਕ, ਸੰਪਾਦਕ ਅਤੇ ਆਲੋਚਕ ਸਨ। ਉਹ ਆਪਣੀ ਰਹਸਮਈ ਅਤੇ ਡਰਾਵਣੀਆਂ ਕਹਾਣੀਆਂ ਲਈ ਪ੍ਰਸਿੱਧ ਹਨ। ਜਾਸੂਸੀ ਕਹਾਣੀਆਂ ਦੀ ਸ਼ੁਰੂਆਤ ਉਹਨਾਂ ਨੇ ਹੀ ਕੀਤੀ, ਅਤੇ ਵਿਗਿਆਨਿਕ ਗਲਪ ਦੀ ਉਭਰਦੀ ਸ਼ੈਲੀ ਨੂੰ ਵੀ ਉਤਸਾਹਿਤ ਕੀਤਾ। ਉਹ ਪਹਿਲੇ ਪ੍ਰਸਿੱਧ ਅਮਰੀਕਨ ਲੇਖਕ ਸਨ ਜਿਹਨਾਂ ਨੇ ਲਿਖਾਈ ਤੋਂ ਹੀ ਰੁਜ਼ਗਾਰ ਕਮਾਉਣ ਦੀ ਕੋਸ਼ਿਸ਼ ਕੀਤੀ, ਲੇਕਿਨ ਉਹਨਾਂ ਨੂੰ ਹਮੇਸ਼ਾ ਗਰੀਬੀ ਅਤੇ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।
ਬੁਲਗਾਰੀਆ ਦੱਖਣ-ਪੂਰਬੀ ਯੂਰਪ ਵਿੱਚ ਸਥਿਤ ਇੱਕ ਦੇਸ਼ ਹੈ, ਜਿਹਦੀ ਰਾਜਧਾਨੀ ਸੋਫ਼ੀਆ ਹੈ। ਇਸ ਦੇਸ਼ ਦੀਆਂ ਹੱਦਾਂ ਉੱਤਰ ਵੱਲ ਰੋਮਾਨੀਆ, ਪੱਛਮ ਵੱਲ ਸਰਬੀਆ ਅਤੇ ਮਕਦੂਨੀਆ, ਦੱਖਣ ਵੱਲ ਯੂਨਾਨ ਅਤੇ ਤੁਰਕੀ ਨਾਲ਼ ਲੱਗਦੀਆਂ ਹਨ। ਪੂਰਬ ਵੱਲ ਦੇਸ਼ ਦੀਆਂ ਹੱਦਾਂ ਕਾਲੇ ਸਾਗਰ ਨਾਲ਼ ਲੱਗਦੀਆਂ ਹਨ। ਕਲਾ ਅਤੇ ਤਕਨੀਕ ਤੋਂ ਛੁੱਟ ਸਿਆਸੀ ਨਜ਼ਰੀਏ ਤੋਂ ਵੀ ਬੁਲਗਾਰੀਆ ਦੀ ਹੋਂਦ ਪੰਜਵੀਂ ਸਦੀ ਤੋਂ ਨਜ਼ਰ ਆਉਣ ਲੱਗਦੀ ਹੈ। ਪਹਿਲਾਂ ਬੁਲਗਾਰੀਆਈ ਸਾਮਰਾਜ (632/681 - 1018) ਨੇ ਸਿਰਫ਼ ਬਾਲਕਨ ਖੇਤਰ ਦੀ ਨਹੀਂ ਸਗੋਂ ਪੂਰੇ ਪੂਰਬੀ ਯੂਰਪ ਨੂੰ ਅਨੇਕਾਂ ਪ੍ਰਕਾਰ ਨਾਲ਼ ਪ੍ਰਭਾਵਿਤ ਕੀਤਾ। ਬੁਲਗਾਰੀਆਈ ਸਾਮਰਾਜ ਦੇ ਗਿਰਾਅ ਮਗਰੋਂ ਇਹਨੂੰ ਓਟੋਮਨ ਸ਼ਾਸਨ ਦੇ ਅਧੀਨ ਕਰ ਦਿੱਤਾ ਗਿਆ। 1877-78 ਵਿੱਚ ਹੋਏ ਰੂਸ-ਤੁਰਕੀ ਯੁੱਧ ਨੇ ਬੁਲਗਾਰੀਆ ਰਾਜ ਨੂੰ ਮੁੜ-ਸਥਾਪਤ ਕਰਨ ਵਿੱਚ ਮਦਦ ਕੀਤੀ। ਦੂਜੇ ਵਿਸ਼ਵ ਯੁੱਧ ਮਗਰੋਂ ਬੁਲਗਾਰੀਆ ਸਾਮਵਾਦੀ ਰਾਜ ਅਤੇ ਪੂਰਬੀ ਬਲਾਕ ਦਾ ਹਿੱਸਾ ਬਣ ਗਿਆ। 1989 ਦੇ ਇਨਕਲਾਬ ਤੋਂ ਬਾਅਦ 1990 ਵਿੱਚ ਸਾਮਵਾਦੀਆਂ ਦੀ ਸੱਤਾ ਦਾ ਅਧਿਕਾਰ ਖ਼ਤਮ ਹੋ ਗਿਆ ਅਤੇ ਦੇਸ਼ ਸੰਸਦੀ ਲੋਕ-ਰਾਜ ਦੇ ਰੂਪ ਵਿੱਚ ਅੱਗੇ ਵਧਣ ਲੱਗਾ। ਇਹ ਦੇਸ਼ 2004 ਤੋਂ ਨਾਟੋ ਦਾ ਅਤੇ 2007 ਤੋਂ ਯੂਰਪੀ ਸੰਘ ਦਾ ਮੈਂਬਰ ਹੈ।
ਪੁਰਤਗਾਲੀ ਭਾਸ਼ਾ (Portugues ਪੋਰਤੁਗੇਸ਼) ਇੱਕ ਯੂਰਪੀ ਭਾਸ਼ਾ ਹੈ। ਇਹ ਮੂਲ ਰੂਪ ਤੇ ਪੁਰਤਗਾਲ ਦੀ ਭਾਸ਼ਾ ਹੈ ਅਤੇ ਇਸ ਦੇ ਕਈ ਭੂਤਪੂਰਵ ਉਪਨਿਵੇਸ਼ਾਂ ਵਿੱਚ ਵੀ ਬਹੁਮਤ ਭਾਸ਼ਾ ਹੈ, ਜਿਵੇਂ ਬ੍ਰਾਜ਼ੀਲ, ਅੰਗੋਲਾ, ਮੋਜਾਂਬੀਕ ਅਤੇ ਗੋਆ। ਇਹ ਹਿੰਦ-ਯੂਰਪੀ ਭਾਸ਼ਾ-ਪਰਿਵਾਰ ਦੀ ਰੁਮਾਂਸ ਸ਼ਾਖਾ ਵਿੱਚ ਆਉਂਦੀ ਹੈ। ਇਸ ਦੀ ਲਿਪੀ ਰੋਮਨ ਹੈ। ਇਸ ਭਾਸ਼ਾ ਨੂੰ ਆਪਣੀ ਮਾਂ ਬੋਲੀ ਵੱਜੋਂ ਬੋਲਣ ਵਾਲਿਆਂ ਦੀ ਗਿਣਤੀ ਲਗਭਗ 20 ਕਰੋੜ ਹੈ।
ਛਪਾਰ ਦਾ ਮੇਲਾ, ਪੰਜਾਬ ਦੇ ਸਮੂਹ ਮੇਲਿਆਂ ਵਿੱਚੋਂ ਇੱਕ ਵਿਲੱਖਣ ਅਤੇ ਸਰੂਪ ਵਿੱਚ ਸੁਚਿੱਤਰ ਮੇਲਾ ਹੈ। ਇਸ ਦਾ ਸਬੰਧ ਪੰਜਾਬੀਆਂ ਦੀ ਪੂਜਾ-ਬਿਰਤੀ ਨਾਲ ਜੁੜਿਆ ਹੋਇਆ ਹੈ। ਇਸ ਮੇਲੇ ਦਾ ਮੁੱਖ ਪ੍ਰਯੋਜਨ ਗੁੱਗੇ ਦੀ ਪੂਜਾ ਅਰਚਨਾ ਕਰਨ ਵਿੱਚ ਨਿਹਿਤ ਮੰਨਿਆ ਗਿਆ ਹੈ। ਗੁੱਗੇ ਦੀ ਪੂਜਾ ‘ਨਾਗ-ਪੂਜਾ’ ਵਰਗੀ ਹੀ ਕੀਤੀ ਜਾਂਦੀ ਹੈ ਜਾਂ ਇਉਂ ਵੀ ਕਹਿ ਸਕਦੇ ਹਾਂ ਕਿ ਨਾਗ ਪੂਜਾ ਦਾ ਕੁਝ ਸੋਧਿਆ ਹੋਇਆ ਰੂਪ ਹੀ ਗੁੱਗਾ ਪੂਜਾ ਹੈ। ਇਸੇ ਭਾਵਨਾ ਬਿਰਤੀ ਸਦਕਾ ਇਹ ਮੇਲਾ ਜ਼ਿਲ੍ਹਾ ਲੁਧਿਆਣਾ ਦੇ ਇੱਕ ਪਿੰਡ ਛਪਾਰ ਵਿਖੇ, ਹਰ ਸਾਲ ਭਾਦਰੋਂ ਮਹੀਨੇ ਦੀ ਚਾਣਨੀ-ਚੌਦਸ ਨੂੰ ਗੁੱਗੇ ਦੀ ਸਥਾਪਤ ਕੀਤੀ ਹੋਈ ਮਾੜੀ ਉੱਪਰ ਬੜੀ ਸੱਜ-ਧੱਜ ਨਾਲ ਲੱਗਦਾ ਹੈ ਅਤੇ ਲਗਪਗ ਤਿੰਨ ਦਿਨਾਂ ਤਕ ਖ਼ੂਬ ਭਰਦਾ ਹੈ। ਆਮ ਤੌਰ ਤੇ ਇਹ ਸਤੰਬਰ ਮਹੀਨਾ ਹੁੰਦਾ ਹੈ ਅਤੇ ਇਹ ਮੇਲਾ ਪੰਜਾਬ ਦੇ ਮਾਲਵਾ ਖੇਤਰ ਦੇ ਸਭ ਤੋਂ ਮਸ਼ਹੂਰ ਮੇਲਿਆਂ ਵਿੱਚੋਂ ਇੱਕ ਹੈ।
ਗਰੇਟ ਬ੍ਰਿਟੇਨ ਦੀ ਬਾਦਸ਼ਾਹੀ (ਅੰਗ੍ਰੇਜ਼ੀ: Kingdom of Great Britain) ਯੁਨਾਈਟਡ ਕਿੰਗਡਮ ਦਾ ਪੁਰਣਾ ਨਾਮ ਸੀ, ਅਤੇ ਉਸ ਵਕਤ ਇਸ ਦੇਸ਼ ਵਿੱਚ ਆਇਰਲੈਂਡ ਦੀ ਰਾਜਸ਼ਾਹੀ ਨੂੰ ਨਹੀਂ ਮਿਲਾਇਆ ਗਿਆ ਸੀ। ਇਹ 1707 ਤੋਂ 1801 ਤੱਕ ਰਿਹਾ। ਇਹ ਦੇਸ਼ ਸਕਾਟਲੈਂਡ ਦੀ ਰਾਜਸ਼ਾਹੀ ਅਤੇ ਇੰਗਲੈਂਡ ਦੀ ਰਾਜਸ਼ਾਹੀ ਨੂੰ ਇੱਕ ਕਰਨ ਤੋਂ ਬਾਦ 1707 ਨੂੰ ਬਣਾਇਆ ਸੀ। 1801 ਨੂੰ ਗਰੇਟ ਬ੍ਰਿਟੇਨ ਅਤੇ ਆਇਰਲੈਂਡ ਦੀ ਰਾਜਸ਼ਾਹੀ ਨੂੰ ਇਕੱਠਾ ਕਰ ਕੇ ਗ੍ਰੇਟ ਬ੍ਰਿਟੇਨ ਅਤੇ ਆਇਰਲੈਂਡ ਦੀ ਸੰਯੁਕਤ ਬਾਦਸ਼ਾਹੀ (United Kingdom of Great Britain and Northern।reland) ਦੇ ਨਾਂ ਦਾ ਦੇਸ਼ ਬਣਾਇਆ।
ਬਜਟ ਇੱਕ ਨਿਸ਼ਚਿਤ ਸਮੇਂ, ਆਮ ਤੌਰ 'ਤੇ ਇੱਕ ਸਾਲ ਲਈ ਵਿੱਤੀ ਯੋਜਨਾ ਹੁੰਦੀ ਹੈ। ਇਸ ਵਿੱਚ ਯੋਜਨਾਬੱਧ ਵਿਕਰੀ ਵਾਲਿਊਮ ਅਤੇ ਆਮਦਨ, ਸਰੋਤ ਮਾਤਰਾਵਾਂ, ਲਾਗਤਾਂ ਅਤੇ ਖਰਚਿਆਂ, ਸੰਪਤੀਆਂ, ਦੇਣਦਾਰੀਆਂ ਅਤੇ ਨਕਦੀ ਦੇ ਵਹਿਣ ਸ਼ਾਮਲ ਹੋ ਸਕਦੇ ਹਨ। ਕੰਪਨੀਆਂ, ਸਰਕਾਰਾਂ, ਪਰਿਵਾਰ ਅਤੇ ਹੋਰ ਸੰਸਥਾਵਾਂ ਇਸ ਨੂੰ ਗਤੀਵਿਧੀਆਂ ਜਾਂ ਇਵੈਂਟਸ ਦੀਆਂ ਰਣਨੀਤਕ ਯੋਜਨਾਵਾਂ ਨੂੰ ਮਾਪਣਯੋਗ ਮਦਾਂ ਵਿੱਚ ਪਰਗਟ ਕਰਨ ਲਈ ਵਰਤਦੇ ਹਨ।ਬਜਟ ਕਿਸੇ ਖਾਸ ਉਦੇਸ਼ ਲਈ ਨਿਰਧਾਰਤ ਕੀਤੇ ਧਨ ਅਤੇ ਅਨੁਮਾਨਿਤ ਖਰਚਿਆਂ ਦਾ ਸਾਰ ਅਤੇ ਉਹਨਾਂ ਨੂੰ ਪੂਰਾ ਕਰਨ ਲਈ ਸੁਝਾਵਾਂ ਦਾ ਚਿਠਾ ਹੁੰਦਾ ਹੈ। ਇਸ ਵਿੱਚ ਬਜਟ ਸਰਪਲਸ, ਭਵਿੱਖ ਦੇ ਸਮੇਂ ਵਰਤਣ ਲਈ ਪੈਸੇ ਮੁਹੱਈਆ ਕਰਨਾ, ਜਾਂ ਘਾਟੇ ਜਿਹਨਾਂ ਵਿੱਚ ਆਮਦਨ ਨਾਲੋਂ ਖਰਚੇ ਵੱਧ ਜਾਂਦੇ ਹਨ।
ਯੂਨੀਵਰਸਲ ਦਸ਼ਮਲਵ ਵਰਗੀਕਰਣ (ਵਿਆਪਕ ਦਸ਼ਮਲਵ ਵਰਗੀਕਰਣ) 1905, ਵਿੱਚ ਹੈਨਰੀ ਲਾ ਫੋਂਟੈਨ ਨੇ ਲਾਇਬ੍ਰੇਰੀ ਆਫ਼ ਕਾਂਗਰਸ ਵਰਗੀਕਰਣ ਜੋ ਕੀ ਅਮਰੀਕਨ ਕਾਂਗਰਸ ਦੀਆਂ ਲਾਇਬ੍ਰੇਰੀਆਂ ਵਿਚਲੀਆਂ ਕਿਤਾਬਾਂ ਨੂੰ ਤਰਤੀਬ ਵਿੱਚ ਰੱਖਣ ਲਈ ਬਣਾਈ ਗਈ। ਇਹ ਵਰਗੀਕਰਣ ਸਾਰੇ ਵਰਗੀਕਰਣਾਂ ਨਾਲੋਂ ਵੱਖਰੀ ਸੀ। ਯੂਨੀਵਰਸਲ ਦਸ਼ਮਲਵ ਵਰਗੀਕਰਣ ਦੇ ਵੱਖ-ਵੱਖ ਵਿਸ਼ੇ ਦੀਆ ਸੂਚੀਆਂ ਬਣਾਈਆਂ ਜਾਦੀਆਂ ਹਨ, ਤਾਂ ਕੀ ਇੱਕ ਵੇਲੇ ਇੱਕ ਨੂੰ ਹੀ ਮੁੱਖ ਰਖਿਆ ਜਾ ਸਕੇ। ਦੂਜੇ ਪੱਖ ਨਜਰ-ਅਦਾਜ ਹੀ ਕਰਨੇ ਪੇੜੇ ਹਨ।
ਗ੍ਰੇਟ ਬ੍ਰਿਟੇਨ ਅਤੇ ਆਇਰਲੈਂਡ ਦਾ ਸੰਯੁਕਤ ਸਾਮਰਾਜ
ਗ੍ਰੇਟ ਬ੍ਰਿਟੇਨ ਅਤੇ ਆਇਰਲੈਂਡ ਦਾ ਸੰਯੁਕਤ ਸਾਮਰਾਜ (ਗ੍ਰੇਟ ਬ੍ਰਿਟੇਨ ਅਤੇ ਆਇਰਲੈਂਡ ਦੀ ਸੰਯੁਕਤ ਰਾਜਸ਼ਾਹੀ, ਅੰਗਰੇਜ਼ੀ: United Kingdom of Great Britain and।reland) ਯੂਨਾਈਟਡ ਕਿੰਗਡਮ ਦਾ ਨਾਮ ਅਤੇ ਦੇਸ਼ ਸੀ। ਇਹ ਦੇਸ਼ ਗ੍ਰੇਟ ਬ੍ਰਿਟੇਨ ਅਤੇ ਆਇਰਲੈਂਡ ਦੀ ਰਾਜਸ਼ਾਹੀ ਨੂੰ, 1 ਜਨਵਰੀ, 1801 ਨੂੰ, ਇੱਕਠੇ ਕਰ ਕੇ ਬਣਾਇਆ ਗਿਆ ਸੀ। 6 ਦਸੰਬਰ, 1922 ਨੂੰ ਆਇਰਲੈਂਡ ਨੂੰ ਆਜ਼ਾਦੀ ਮਿਲਣ ਤੋਂ ਬਾਅਦ ਆਇਰਲੈਂਡ ਵੱਖ ਹੋ ਗਿਆ, ਪਰ ਯੂਨਾਈਟਡ ਕਿੰਗਡਮ ਦੇ ਵੱਲੋਂ ਇਹ ਨਾਮ 1927 ਤੱਕ ਵਰਤਿਆ ਗਿਆ ਅਤੇ ਇਸ ਤੋਂ ਬਾਅਦ ਯੂਨਾਈਟਡ ਕਿੰਗਡਮ ਦਾ ਨਾਮ ਗ੍ਰੇਟ ਬ੍ਰਿਟੇਨ ਅਤੇ ਉੱਤਰੀ ਆਇਰਲੈਂਡ ਦੀ ਸੰਯੁਕਤ ਰਾਜਸ਼ਾਹੀ (United Kingdom of Great Britain and Northern।reland) ਰੱਖਿਆ ਗਿਆ।
ਬੱਬਰ ਸ਼ੇਰ ਜਾਂ ਸਿੰਘ ਇੱਕ ਜਾਨਵਰ ਹੈ। ਸ਼ੇਰ ਦਾ ਭਾਰ 250 ਕਿਲੋ ਤੋਂ ਵੱਧ ਹੁਂਦਾ ਹੈ। ਜੰਗਲੀ ਸ਼ੇਰ ਅਫ਼ਰੀਕਾ ਦੇ ਸਹਾਰਾ ਮਾਰੂਥਲ ਅਤੇ ਏਸ਼ੀਆ ਦੇ ਵਿੱਚ ਪਾਏ ਜਾਂਦੇ ਹਨ। ਇਹ ਉੱਤਰੀ ਅਫ਼ਰੀਕਾ, ਮਿਡਲ ਇਸਟ, ਅਤੇ ਦੱਖਣੀ ਏਸ਼ੀਆ ਵਿੱਚੋਂ ਖਤਮ ਹੋ ਚੁੱਕੇ ਹਨ। ਸ਼ੇਰ 10,000 ਸਾਲ ਪਹਿਲਾ, ਮਨੁਖਾਂ ਤੋ ਬਾਅਦ, ਦੁਨਿਆ ਦਾ ਸਭ ਤੋਂ ਜ਼ਿਆਦਾ ਥਾਂਵਾਂ ਤੇ ਪਾਏ ਜਾਣ ਵਾਲਾ ਜਾਨਵਰ ਸੀ।
ਬੇਸਬਾਲ ਖੇਡ ਬੱਲੇ ਅਤੇ ਗੇਂਦ ਨਾਲ 9 ਖਿਡਾਰੀਆਂ ਵਾਲੀਆਂ ਟੀਮਾ ਵਿੱਚ ਖੇਡੀ ਜਾਂਦੀ ਹੈ ਜੋ ਵਾਰੀ ਵਾਰੀ ਨਾਲ ਬੈਟਿੰਗ ਅਤੇ ਫੀਲਡਿੰਗ ਕਰਦੇ ਹਨ। ਬੈਟਿੰਗ ਕਰਨ ਵਾਲੇ ਗੇਂਦ ਤੇ ਬੱਲੇ ਨਾਲ ਮਾਰਕੇ ਕੇ ਚਾਰ ਥਾਵਾਂ ਤੇ ਘੜੀ ਚੱਲਣ ਦੀ ਦਿਸ਼ਾ ਤੇ ਉਲਟ ਦੌੜਕੇ ਰਣ ਬਣਾਉਂਦੇ ਹਨ ਇਹ ਚਾਰ ਥਾਵਾਂ ਪਹਿਲੀ, ਦੁਜੀ, ਤੀਜੀ ਅਤੇ ਸ਼ੁਰੂ ਵਾਲੀ ਥਾਂ ਹੈ। ਜਦੋਂ ਖਿਡਾਰੀ ਸ਼ੁਰੂ ਵਾਲੀ ਥਾਂ ਤੇ ਬਾਪਸ ਆ ਜਾਂਦਾ ਹੈ ਤਾਂ ਰਣ ਬਣ ਜਾਂਦਾ ਹੈ। ਵਿਰੋਧੀ ਟੀਮ ਦੀ ਕੋਸ਼ਿਸ ਹੁੰਦੀ ਹੈ ਕਿ ਪਿਚ ਤੇ ਗੇਂਦ ਮਾਰਕੇ ਵਿਰੋਧੀ ਟੀਮ ਨੂੰ ਰਣ ਲੈਣ ਤੋਂ ਰੋਕੇ। ਜਦੋਂ ਬੈਟਿੰਗ ਟੀਮ ਦੇ ਤਿੰਨ ਖਿਡਾਰੀ ਬਾਹਰ ਹੋ ਜਾਂਦੇ ਹਨ ਤਾਂ ਫੀਲਡਿੰਗ ਟੀਮ ਦੀ ਵਾਰੀ ਬੈਟਿੰਗ ਤੇ ਆ ਜਾਂਦੀ ਹੈ। ਇਸ ਖੇਡ ਦੀਆਂ ਨੌ ਇਨਿੰਗ ਹੁੰਦੀਆਂ ਹਨ ਜਿਸ ਟੀਮ ਦੇ ਜ਼ਿਆਦਾ ਰਣ ਹੁੰਦੇ ਹਨ ਉਸ ਟੀਮ ਨੂੰ ਜੇਤੂ ਐਲਾਨਿਆ ਜਾਂਦਾ ਹੈ।
ਪੈਟ੍ਰਿਕਾ ਲੀ ਸਮਿਥ (ਜਨਮ 30 ਦਸੰਬਰ, 1946) ਇੱਕ ਅਮਰੀਕੀ ਗਾਇਕ-ਗੀਤਕਾਰ, ਕਵੀ, ਅਤੇ ਵਿਜ਼ੁਅਲ ਕਲਾਕਾਰ ਹੈ ਜੋ 1975 ਵਿੱਚ ਪਹਿਲੇ ਐਲਬਮ "ਹੋਰਸਿਸ" ਨਾਲ ਨਿਊ ਯਾਰਕ ਸਿਟੀ ਵਿੱਚ ਪੰਕ ਰੌਕ ਅੰਦੋਲਨ ਦਾ ਪ੍ਰਭਾਵਸ਼ਾਲੀ ਹਿੱਸਾ ਬਣੀ।"ਪੰਕ ਕਵੀ ਵਿਜੇਤਾ" ਵਜੋਂ ਬੁਲਾਇਆ ਜਾਂਦਾ ਸੀ, "ਸਮਿਥ ਨੇ ਆਪਣੇ ਕੰਮ ਵਿੱਚ ਰੌਕ ਅਤੇ ਕਾਵਿ ਨਾਲ ਜੁੜੀ। ਉਸਦਾ ਸਭ ਤੋਂ ਵੱਧ ਪ੍ਰਸਿੱਧ ਗਾਣਾ "ਬਿਕੌਜ਼ ਦ ਨਾਈਟ" ਹੈ, ਜਿਸਨੇ ਬਰੂਸ ਸਪ੍ਰਿੰਗਸਟਨ ਨਾਲ ਸਹਿ-ਲਿਖਿਆ ਸੀ।ਇਹ 1978 ਵਿੱਚ ਬਿਲਬੋਰਡ ਹੋਸਟ 100 ਦੇ ਸੰਦਰਭ ਤੇ ਨੰਬਰ 13 ਤੱਕ ਅਤੇ ਯੂ.ਕੇ ਵਿੱਚ ਨੰਬਰ ਪੰਜ ਉੱਪਰ ਪਹੁੰਚੀ ਸੀ। 2005 ਵਿੱਚ, ਫਰਾਂਸ ਦੇ ਸੱਭਿਆਚਾਰਕ ਮੰਤਰਾਲੇ ਨੇ ਸਮਿਥ ਨੂੰ ਆਰਡਰ ਡੇਅ ਆਰਟਸ ਐਟ ਡੇਸ ਲੈਟਰੇਸ ਦੇ ਕਮਾਂਡਰ ਦਾ ਨਾਮ ਦਿੱਤਾ ਸੀ। 2007 ਵਿੱਚ, ਉਸ ਨੂੰ ਰੈਕ ਐਂਡ ਰੋਲ ਹਾਲ ਆਫ ਫੇਮ ਵਿੱਚ ਸ਼ਾਮਲ ਕੀਤਾ ਗਿਆ ਸੀ।17 ਨੰਵਬਰ, 2010 ਨੂੰ, ਉਸਨੂੰ ਉਸਦੇ ਸੰਸਮਰਨ "ਜਸਟ ਕਿਡਸ" ਲਈ "ਨੈਸ਼ਨਲ ਬੁੱਕ ਅਵਾਰਡ" ਮਿਲਿਆ। ਕਿਤਾਬ ਨੇ ਇੱਕ ਵਾਅਦਾ ਪੂਰਾ ਕੀਤਾ ਜੋ ਉਸਨੇ ਆਪਣੇ ਪੁਰਾਣੇ ਲੰਮੇ ਸਮੇਂ ਦੇ ਰੂਮਮੇਟ ਅਤੇ ਸਾਥੀ ਰੌਬਰਟ ਮੈਪਲੇਥੋਰਪੇ ਨਾਲ ਕੀਤਾ ਸੀ।ਉਸਨੂੰ ਦਸੰਬਰ 2010 ਨੂੰ, "ਰੋਲਿੰਗ ਸਟੋਨ" ਮੈਗਜ਼ੀਨ'ਸ ਦੀ "100 ਮਹਾਨ ਕਲਾਕਾਰਾਂ ਦੀ ਸੂਚੀ" ਵਿੱਚ 47ਵੇਂ ਨੰਬਰ ਉੱਪਰ ਰੱਖਿਆ ਗਿਆ ਅਤੇ 2011 ਵਿੱਚ ਉਸਨੇ ਪੋਲਰ ਸੰਗੀਤ ਪੁਰਸਕਾਰ ਵੀ ਪ੍ਰਾਪਤ ਕੀਤਾ ਸੀ।
ਸਾਊਂਡਟਰੈਕ ਉਹ ਅੰਕਿਤ ਜਾਂ ਰਿਕਾਰਡ ਕੀਤਾ ਗਿਆ ਸੰਗੀਤ ਹੈ ਜਿਸਨੂੰ ਕਿਸੇ ਫ਼ਿਲਮ, ਪੁਸਤਕ, ਟੈਲੀਵਿਜ਼ਨ ਪ੍ਰੋਗਰਾਮ ਜਾਂ ਵੀਡੀਓ ਗੇਮ ਦੇ ਦ੍ਰਿਸ਼ਾਂ ਦੇ ਨਾਲ ਜੋੜਿਆ (synchronize) ਜਾ ਸਕਦਾ ਹੈ। ਵਪਾਰਕ ਤੌਰ ਤੇ ਜਾਰੀ ਕੀਤੀ ਗਈ ਕਿਸੇ ਫ਼ਿਲਮ ਜਾਂ ਟੀਵੀ ਪ੍ਰੋਗਰਾਮ ਦੇ ਸਾਊਂਡਟਰੈਕ ਐਲਬਮ ਉਸ ਫ਼ਿਲਮ ਜਾਂ ਟੀਵੀ ਪ੍ਰੋਗਰਾਮ ਦੀ ਮੂਲ ਫ਼ਿਲਮ ਦਾ ਉਹ ਭੌਤਿਕ ਹਿੱਸਾ ਹੁੰਦਾ ਹੈ ਜਿੱਥੇ ਜੋੜੇ ਗਏ ਸੰਗੀਤ ਨੂੰ ਰਿਕਾਰਡ ਕੀਤਾ ਜਾਂਦਾ ਹੈ।
ਦ ਗ੍ਰੇਟ ਡਿਕਟੇਟਰ 1940 ਦੀ ਅਮਰੀਕੀ ਕਮੇਡੀ- ਡਰਾਮਾ ਫ਼ਿਲਮ ਹੈ ਜਿਸਦੇ ਡਾਇਰੈਕਟਰ, ਪ੍ਰੋਡਿਊਸਰ ਅਤੇ ਲੇਖਕ ਆਪਣੀਆਂ ਦੂਜੀਆਂ ਅਨੇਕ ਫ਼ਿਲਮਾਂ ਵਾਂਗੂੰ ਖੁਦ ਆਪ ਚਾਰਲੀ ਚੈਪਲਿਨ ਸਨ। ਉਹ ਹਾੱਲੀਵੁੱਡ ਦਾ ਇੱਕੋ ਇੱਕ ਫ਼ਿਲਮ-ਨਿਰਮਾਤਾ ਸੀ ਜਿਸਨੇ ਆਵਾਜ਼ ਫ਼ਿਲਮਾਂ ਦੇ ਦੌਰ ਵਿੱਚ ਵੀ ਮੂਕ ਫ਼ਿਲਮਾਂ ਬਣਾਉਣਾ ਜਾਰੀ ਰੱਖਿਆ ਸੀ। ਪਰ ਇਹ ਚੈਪਲਿਨ ਦੀ ਪਹਿਲੀ ਆਵਾਜ਼ ਵਾਲੀ ਫ਼ਿਲਮ ਸੀ ਅਤੇ ਇਹ ਕਮਰਸ਼ੀਅਲ ਪੱਖੋਂ ਬਹੁਤ ਕਾਮਯਾਬ ਰਹੀ।
ਲਰਨਡ ਸੁਸਾਇਟੀ (ਸਿੱਖਿਅਤ ਸਮਾਜ) (/L ɜːr n ɪ d /; ਲਰਨਡ ਅਕੈਡਮੀ, ਸਕੌਲਰੀ ਸੁਸਾਇਟੀ, ਜਾਂ ਅਕਾਦਮਿਕ ਐਸੋਸੀਏਸ਼ਨ ਦੇ ਤੌਰ ਤੇ ਵੀ ਜਾਣਿਆ ਜਾਂਦਾ ਹੈ) ਇੱਕ ਸੰਗਠਨ ਹੈ, ਜੋ ਅਕਾਦਮਿਕ ਅਨੁਸ਼ਾਸਨ, ਪੇਸ਼ੇ ਜਾਂ ਅਜਿਹੇ ਸੰਬੰਧਿਤ ਅਨੁਸ਼ਾਸਨਾਂ ਦੇ ਇੱਕ ਗਰੁੱਪ ਜਿਵੇਂ ਆਰਟਸ ਅਤੇ ਵਿਗਿਆਨ ਨੂੰ ਉਤਸਾਹਿਤ ਕਰਨ ਲਈ ਬਣਾਇਆ ਗਿਆ ਹੈ। ਮੈਂਬਰਸ਼ਿਪ ਸਾਰਿਆਂ ਲਈ ਖੁੱਲੀ ਹੋ ਸਕਦੀ ਹੈ, ਕੁਝ ਯੋਗਤਾ ਵਾਲੇ ਪੇਸ਼ੇ ਦੀ ਜ਼ਰੂਰਤ ਹੋ ਸਕਦੀ ਹੈ, ਜਾਂ ਚੋਣ ਦੁਆਰਾ ਸਨਮਾਨ ਵਜੋਂ ਹੋ ਸਕਦੀ ਹੈ। ਬਹੁਤੀਆਂ ਲਰਨਡ ਸੁਸਾਇਟੀਆਂ ਗੈਰ-ਲਾਭਕਾਰੀ ਸੰਸਥਾਵਾਂ ਹੁੰਦੀਆਂ ਹਨ, ਅਤੇ ਬਹੁਤ ਸਾਰੀਆਂ ਪੇਸ਼ੇਵਰ ਐਸੋਸੀਏਸ਼ਨਾਂ ਹੁੰਦੀਆਂ ਹਨ। ਉਹਨਾਂ ਦੀਆਂ ਗਤੀਵਿਧੀਆਂ ਵਿੱਚ ਵਿਸ਼ੇਸ਼ ਤੌਰ ਤੇ ਨਵੇਂ ਖੋਜ ਨਤੀਜਿਆਂ ਦੀ ਪੇਸ਼ਕਾਰੀ ਅਤੇ ਵਿਚਾਰ ਵਟਾਂਦਰੇ ਲਈ ਨਿਯਮਤ ਕਾਨਫਰੰਸਾਂ ਕਰਨਾ ਅਤੇ ਆਪਣੇ ਆਪਣੇ ਅਨੁਸ਼ਾਸਨ ਵਿੱਚ ਅਕਾਦਮਿਕ ਰਸਾਲਿਆਂ ਨੂੰ ਪ੍ਰਕਾਸ਼ਤ ਕਰਨਾ ਜਾਂ ਸਪਾਂਸਰ ਕਰਨਾ ਸ਼ਾਮਲ ਹੁੰਦਾ ਹੈ। ਕੁਝ ਪੇਸ਼ੇਵਰ ਸੰਸਥਾਵਾਂ ਵਜੋਂ ਵੀ ਕੰਮ ਕਰਦੀਆਂ ਹਨ, ਜਨਤਕ ਹਿੱਤ ਜਾਂ ਸਮੂਹਕ ਹਿੱਤ ਵਿੱਚ ਆਪਣੇ ਮੈਂਬਰਾਂ ਦੀਆਂ ਗਤੀਵਿਧੀਆਂ ਨੂੰ ਨਿਯਮਤ ਕਰਦੀਆਂ ਹਨ।
ਵਿੰਸਟਨ ਚਰਚਿਲ (30 ਨਵੰਬਰ 1874 - 24 ਜਨਵਰੀ 1965) ਅੰਗਰੇਜ਼ ਰਾਜਨੀਤੀਵਾਨ, ਦੂਸਰੇ ਵਿਸ਼ਵਯੁੱਧ, 1940 - 1945 ਦੇ ਸਮੇਂ ਇੰਗਲੈਂਡ ਦੇ ਪ੍ਰਧਾਨਮੰਤਰੀ ਸੀ। ਚਰਚਿਲ ਪ੍ਰਸਿੱਧ ਕੂਟਨੀਤੀਵਾਨ ਅਤੇ ਤੇਜ਼ ਵਕਤਾ ਸੀ। ਉਹ ਫੌਜ ਵਿੱਚ ਅਧਿਕਾਰੀ ਰਹਿ ਚੁੱਕਿਆ ਸੀ, ਨਾਲ ਹੀ ਉਹ ਇਤਿਹਾਸਕਾਰ, ਲੇਖਕ ਅਤੇ ਕਲਾਕਾਰ ਵੀ ਸੀ। ਉਹ ਇੱਕਮਾਤਰ ਪ੍ਰਧਾਨਮੰਤਰੀ ਸੀ ਜਿਨੂੰ ਨੋਬਲ ਇਨਾਮ ਨਾਲ ਸਨਮਾਨਿਤ ਕੀਤਾ ਗਿਆ ਸੀ।
ਯੂਕਰੇਨੀ ਭਾਸ਼ਾ (ਯੂਕ੍ਰੇਨੀ ਭਾਸ਼ਾ), ਉਕਰੇਨੀ ਜਨਤਾ ਦੀ ਭਾਸ਼ਾ ਹੈ ਜੋ ਮੂਲਤ: ਯੂਕਰੇਨ ਵਿੱਚ ਰਹਿੰਦੀ ਹੈ। ਇਸ ਦਾ ਵਿਕਾਸ ਪ੍ਰਾਚੀਨ ਰੂਸੀ ਭਾਸ਼ਾ ਵਲੋਂ ਹੋਇਆ। ਇਹ ਸਲੇਵੋਨਿਕਭਾਸ਼ਾਵਾਂਦੀ ਪੂਰਵੀ ਸ਼ਾਖਾ ਵਿੱਚ ਹੇ ਜਿਸ ਵਿੱਚ ਇਸ ਦੇ ਇਲਾਵਾ ਰੂਸੀ ਅਤੇ ਬੇਲੋਰੂਸੀਭਾਸ਼ਾਵਾਂਸਮਿੱਲਤ ਹਨ। ਇਸ ਭਾਸ਼ਾ ਦੇ ਬੋਲਨੇਵਾਲੋਂ ਦੀ ਗਿਣਤੀ 3 ਕਰੋਡ਼ 28 ਲੱਖ ਵਲੋਂ ਜਿਆਦਾ ਹੈ। ਇਸ ਦੀ ਬੋਲੀਆਂ ਦੇ ਤਿੰਨ ਮੁੱਖ ਸਮੂਹ ਹਨ-ਉੱਤਰੀ ਉਪਭਾਸ਼ਾ, ਦੱਖਣ-ਪੱਛਮ ਵਾਲਾ ਉਪਭਾਸ਼ਾ ਅਤੇ ਦੱਖਣ-ਪੂਰਵੀ ਉਪਭਾਸ਼ਾ। ਆਧੁਨਿਕ ਸਾਹਿਤਿਅਕ ਉਕਰੇਨੀ ਦਾ ਵਿਕਾਸ ਦੱਖਣ-ਪੂਰਵੀ ਉਪਭਾਸ਼ਾ ਦੇ ਆਧਾਰ ਉੱਤੇ ਹੋਇਆ। ਉਕਰੇਨੀ ਭਾਸ਼ਾ ਰੂਪਰਚਨਾ ਅਤੇ ਵਾਕਿਅਵਿੰਨਿਆਸ ਵਿੱਚ ਰੂਸੀ ਭਾਸ਼ਾ ਦੇ ਨਜ਼ਦੀਕ ਹੈ।
ਆਸਟਰੇਲੀਆ (ਅੰਗਰੇਜ਼ੀ: Australia ਔਸਟਰੈਈਲੀਆ) ਦੀ ਰਾਜਧਾਨੀ ਕੈਨਬਰਾ ਹੈ। ਇਹ ਦੱਖਣੀ-ਅਰਧਗੋਲੇ ਵਿੱਚ ਹੈ। ਆਸਟ੍ਰੇਲੀਆ ਜ਼ਮੀਨ ਦੇ ਹੇਠਲੇ ਅੰਗ ਦਾ ਦੇਸ਼ ਹੈ। ਇਸ ਵਿੱਚ ਆਸਟ੍ਰੇਲੀਆ ਤਸਮਾਨੀਆ ਅਤੇ ਹੋਰ ਕਈ ਟਾਪੂ ਹਨ। ਰਕਬੇ ਦੇ ਹਿਸਾਬ ਨਾਲ ਇਹ ਦੁਨੀਆ ਦਾ 6ਵਾਂ ਵੱਡਾ ਦੇਸ਼ ਹੈ। ਪਾਪੂਆ ਨਿਯੋਗਨੀ, ਚੜ੍ਹਦਾ ਤੈਮੂਰ ਤੇ ਇੰਡੋਨੇਸ਼ੀਆ ਇਸਦੇ ਉੱਤਰ ਵਿੱਚ, ਨਿਊ ਕੀਲੀਡੋਨਿਆ ਇਸਦੇ ਚੜ੍ਹਦੇ ਵੱਲ ਤੇ ਨਿਊਜ਼ੀਲੈਂਡ ਇਸਦੇ ਚੜ੍ਹਦੇ ਦੱਖਣ ਵੱਲ ਹੈ। ਇੱਥੇ ਅੰਗਰੇਜ਼ੀ ਭਾਸ਼ਾ ਬੋਲੀ ਜਾਂਦੀ ਹੈ। ਇੱਥੋਂ ਦੀ ਜਨਸੰਖਿਆ 22,930,253 ਹੈ। ਜ਼ਿਆਦਾਤਰ ਲੋਕ ਬਰਤਾਨੀਆ ਤੋਂ ਆਏ ਹਨ। ਬਰਤਾਨੀਆ ਦੀ ਮਲਿਕਾ, ਮਲਿਕਾ ਅੱਲਜ਼ਬਿੱਥ II ਇਸ ਦੇਸ਼ ਦੀ ਵੀ ਆਗੂ ਹੈ।
ਐਡਲੀਨ ਵਰਜੀਨਿਆ ਵੁਲਫ (ਅੰਗਰੇਜ਼ੀ: Adeline Virginia Woolf) (; ਜਨਮ ਸਮੇਂ ਸਟੀਫਨ; 25 ਜਨਵਰੀ 1882 – 28 ਮਾਰਚ 1941) 20ਵੀਂ ਸਦੀ ਦੀ ਇੱਕ ਪ੍ਰਤਿਭਾਵਾਨ ਮੋਹਰੀ ਆਧੁਨਿਕਤਾਵਾਦੀ ਲੇਖਕਾਂ ਵਿੱਚੋਂ ਇੱਕ ਅੰਗਰੇਜ਼ ਸਾਹਿਤਕਾਰ ਅਤੇ ਨਿਬੰਧਕਾਰ ਸੀ। ਏ ਰੂਮ ਆਫ ਵਨ'ਸ ਓਨ ਦੀ ਲੇਖਿਕਾ ਵਰਜੀਨਿਆ ਵੁਲਫ ਪ੍ਰਸਿੱਧ ਲੇਖਿਕਾ, ਆਲੋਚਕ ਅਤੇ ਪਰਬਤਾਰੋਹੀ ਪਿਤਾ ਸਰ ਸਟੀਫਨ ਅਤੇ ਮਾਂ ਜੂਲਿਆ ਸਟੀਫਨ ਦੀ ਧੀ ਸੀ। ਉਸ ਦਾ ਜਨਮ 1882 ਵਿੱਚ ਲੰਦਨ ਵਿੱਚ ਹੋਇਆ ਸੀ। ਬੁੱਧੀਜੀਵੀਆਂ ਦੀ ਆਵਾਜਾਈ ਉਨ੍ਹਾਂ ਦੇ ਘਰ ਵਿੱਚ ਆਮ ਰਹਿੰਦੀ ਸੀ। ਵਰਜੀਨਿਆ ਦਾ ਰੁਝੇਵਾਂ ਸ਼ੁਰੂ ਤੋਂ ਹੀ ਲਿਖਣ ਪੜ੍ਹਨ ਵੱਲ ਸੀ। ਵਰਜਿਨਿਆ ਦੀ ਜਿਆਦਾਤਰ ਯਾਦਾਂ ਕਾਰਨਵਾਲ ਦੀਆਂ ਹਨ, ਜਿੱਥੇ ਉਹ ਅਕਸਰ ਗਰਮੀਆਂ ਦੀਆਂ ਛੁੱਟੀਆਂ ਗੁਜ਼ਾਰਨ ਜਾਂਦੀ ਹੁੰਦੀ ਸੀ। ਇਨ੍ਹਾਂ ਯਾਦਾਂ ਦੀ ਹੀ ਦੇਣ ਸੀ ਉਸ ਦੀ ਪ੍ਰਮੁੱਖ ਰਚਨਾ - 'ਟੂ ਦ ਲਾਈਟਹਾਉਸ'। ਜਦੋਂ ਉਹ ਕੇਵਲ 13 ਸਾਲ ਦੀ ਸੀ, ਤੱਦ ਉਸ ਦੀ ਮਾਂ ਦੀ ਅਚਾਨਕ ਮੌਤ ਹੋ ਗਈ। ਇਸ ਦੇ ਦੋ ਸਾਲ ਬਾਅਦ ਆਪਣੀ ਭੈਣ ਅਤੇ 1904 ਵਿੱਚ ਪਿਤਾ ਨੂੰ ਵੀ ਉਸ ਨੇ ਖੋਹ ਦਿੱਤਾ। ਇਹ ਉਸ ਦਾ ਨਿਰਾਸ਼ਾ ਭਰਿਆ ਦੌਰ ਸੀ। ਇਸ ਦੇ ਬਾਅਦ ਆਜੀਵਨ ਡਿਪ੍ਰੈਸ਼ਨ ਦੇ ਦੌਰੇ ਉਸ ਨੂੰ ਘੇਰਦੇ ਰਹੇ। ਇਸ ਦੇ ਬਾਵਜੂਦ ਵੀ ਉਸਨੇ ਕਈ ਮਹੱਤਵਪੂਰਣ ਕ੍ਰਿਤੀਆਂ ਦੀ ਰਚਨਾ ਕੀਤੀ। ਸਰੀਰਕ ਪੱਖੋਂ ਬਹੁਤ ਕਮਜੋਰ ਹੋਣ ਦੇ ਕਾਰਨ ਉਸ ਦੀ ਪੜ੍ਹਾਈ-ਲਿਖਾਈ ਘਰ ਹੀ ਹੋਈ। ਬਾਅਦ ਵਿੱਚ ਉਸ ਨੇ ਪੜ੍ਹਾਉਣ ਦਾ ਕਾਰਜ ਸ਼ੁਰੂ ਕੀਤਾ। 30 ਸਾਲ ਦੀ ਉਮਰ ਵਿੱਚ ਉਸ ਨੇ ਲੋਯੋਨਾਰਡ ਵੁਲਫ ਨਾਲ ਵਿਆਹ ਕੀਤਾ। ਉਸ ਨੇ ਡਾਇਰੀ, ਜੀਵਨੀਆਂ, ਨਾਵਲ, ਆਲੋਚਨਾ ਸਾਰੇ ਲਿਖੇ। ਲੇਕਿਨ ਉਸ ਦਾ ਮਨਪਸੰਦ ਵਿਸ਼ਾ ਇਸਤਰੀ ਵਿਮਰਸ਼ ਹੀ ਸੀ। ਇਸੇ ਦਾ ਨਤੀਜਾ ਸੀ, ਉਸ ਦੀ ਮਹੱਤਵਪੂਰਣ ਕਿਤਾਬ ਏ ਰੂਮ ਆਫ ਵਨਸ ਓਨ(ਆਪਣਾ ੲਿੱਕ ਕਮਰਾ), ਜਿਸ ਵਿੱਚ 1928 ਵਿੱਚ ਉਸ ਵੱਲੋਂ ਕੈਂਬਰਿਜ ਯੂਨੀਵਰਸਿਟੀ ਦੀਆਂ ਕੁੜੀਆਂ ਨੂੰ ਦਿੱਤੇ ਛੇ ਭਾਸ਼ਣ ਸਨ।
ਸਪਾਇਡਰ-ਮੈਨ: ਹੋਮਕਮਿੰਗ 2017 ਦੀ ਇੱਕ ਅਮਰੀਕੀ ਸੂਪਰਹੀਰੋ ਫਿਲਮ ਹੈ ਜਿਹੜੀ ਕਿ ਮਾਰਵਲ ਕੌਮਿਕਸ ਦੇ ਕਿਰਦਾਰ ਸਪਾਇਡਰ-ਮੈਨ ਦੇ ਉੱਤੇ ਅਧਾਰਤ ਹੈ, ਇਹ ਫਿਲਮ ਕੋਲੰਬੀਆ ਪਿਕਚਰਜ਼ ਅਤੇ ਮਾਰਵਲ ਸਟੂਡੀਓਜ਼ ਵਲੋਂ ਰਲ਼ ਕੇ ਬਣਾਈ ਗਈ ਹੈ ਅਤੇ ਸੋਨੀ ਪਿਕਚਰਜ਼ ਰਿਲੀਜ਼ਿੰਗ ਨੇ ਅੱਗੇ ਵੰਡੀ ਹੈ। ਇਹ ਮਾਰਵਲ ਸਿਨੇਮੈਟਿਕ ਯੁਨੀਵਰਸ (ਐੱਮ.ਸੀ.ਯੂ) ਦੇ ਵਿੱਚ 16ਵੀਂ ਫਿਲਮ ਹੈ। ਜੌਨ ਵਾਟਸ ਵਲੋਂ ਨਿਰਦੇਸ਼ਤ ਅਤੇ ਸਕਰੀਨਪਲੇਅ, ਜੌਨਾਥਨ ਗੋਲਡਸਟੀਨ ਅਤੇ ਜ੍ਹੋਨ ਫਰਾਂਸਿਸ ਡੈਲੇ, ਵਾਟਸ ਅਤੇ ਕ੍ਰਿਸਟੋਫਰ ਫੋਰਡ, ਅਤੇ ਕ੍ਰਿਸ ਮੈੱਕੇਨਾ ਅਤੇ ਐਰਿਕ ਸਮਰਜ਼ ਨੇ ਕੀਤਾ ਹੈ। ਫਿਲਮ ਵਿੱਚ ਟੌਮ ਹੌਲੈਂਡ ਨੇ ਪੀਟਰ ਪਾਰਕਰ/ਸਪਾਇਡਰ-ਮੈਨ ਦਾ ਕਿਰਦਾਰ ਕੀਤਾ ਹੈ ਅਤੇ ਨਾਲ਼ ਹੀ ਨਾਲ਼ ਫਿਲਮ ਵਿੱਚ ਮਾਇਕਲ ਕੀਟਨ, ਜੌਨ ਫੈਵਰੋਉ, ਗਵਿਨੈੱਥ ਪੈਲਟ੍ਰੋ, ਜ਼ੈਂਡੇਆ, ਡੌਨਲਡ ਗਲੱਵਰ, ਜੇਕਬ ਬੈਟਾਲੌਨ, ਲੌਰਾ ਹੈਰੀਅਰ, ਟੋਨੀ ਰੈਵੋਲਰੀ, ਬੋਕੀਮ ਵੁੱਡਬਾਇਨ, ਟਾਈਨ ਡੈਲੀ, ਮਰਿੱਸਾ ਟੋਮੇਈ, ਅਤੇ ਰੋਬਰਟ ਡਾਉਨੀ ਜੂਨੀਅਰ ਹਨ। ਸਪਾਇਡਰ-ਮੈਨ ਹੋਮਕਮਿੰਗ ਵਿੱਚ, ਪੀਟਰ ਪਾਰਕਰ ਆਪਣੀ ਸਕੂਲੀ ਜ਼ਿੰਦਗੀ ਅਤੇ ਸਪਾਈਡਰ-ਮੈਨ ਦੀ ਜ਼ਿੰਦਗੀ ਵਿੱਚ ਸੰਤੁਲਨ ਬਣਾਉਣ ਦੀ ਕੋਸ਼ਸ਼ ਕਰਦਾ ਹੈ, ਜਿਸ ਵੇਲੇ ਉਹ ਵੱਲਚਰ (ਕੀਟਨ) ਨਾਲ਼ ਲੜ ਰਿਹਾ ਹੁੰਦਾ ਹੈ।
ਰੂਪਕ-ਕਥਾ ਕਿਰਦਾਰ, ਆਂਕੜੇ, ਘਟਨਾਵਾਂ ਜਾਂ ਲਾਖਣਿਕ ਰੂਪ ਵਿੱਚ ਅਸੂਲਾਂ ਅਤੇ ਵਖਰੇ ਵਿਚਾਰਾਂ ਦੀ ਨੁਮਾਇੰਦਗੀ ਨੂੰ ਕਹਿੰਦੇ ਹਨ। ਸਾਹਿਤਕ ਵਿਓਂਤ ਵਿੱਚ ਇੱਕ ਰੂਪਕ-ਕਥਾ ਆਮ ਵਰਤੋਂ ਦੀ ਭਾਸ਼ਾ ਵਿੱਚ ਕਹਿਏ ਤਾਂ ਇੱਕ ਵਧਾਇਆ ਹੋਇਆ ਅਲੰਕਾਰ ਹੈ। ਰੂਪਕ-ਕਥਾ ਦਾ ਇਸਤੇਮਾਲ ਸਾਰੀਆਂ ਕਲਾਵਾਂ ਦੇ ਇਤਿਹਾਸ ਵਿੱਚ ਬਹੁਤ ਹੀ ਵੱਡੇ ਪੈਮਾਨੇ ਵਿੱਚ ਹੋਇਆ ਹੈ। ਰੂਪਕ-ਕਥਾ ਦਾ ਇਸਤੇਮਾਲ ਖਾਸ ਤੌਰ ਤੇ ਇੱਕ ਸਾਹਿਤਿਕ ਵਿਓਂਤ ਦੀ ਤਰਾਂ ਹੁੰਦਾ ਹੈ ਜਿਸ ਚਿਤਰਾਂ ਦੁਆਰਾ ਜਾਂ ਪ੍ਰਤੀਕਾਂ ਦੇ ਰੂਪ ਵਿੱਚ ਲੁਕਵੇਂ ਅਰਥ ਉਘਾੜੇ ਜਾਂਦੇ ਹਨ ਜਿਹੜੇ ਅੱਗੋਂ ਮਿਲ ਕੇ ਲੇਖਕ ਦੇ ਇੱਛਤ ਨੈਤਿਕ, ਅਧਿਆਤਮਿਕ ਜਾਂ ਸਿਆਸੀ ਅਰਥਾਂ ਦੀ ਸਿਰਜਣਾ ਕਰਦੇ ਹਨ। ਰੂਪਕ ਕਥਾ ਦੀ ਸਭ ਤੋਂ ਮਸ਼ਹੂਰ ਮਿਸਾਲ ਪਲਾਟੋ ਵਾਲੀ ਗੁਫ਼ਾ ਦੀ ਰੂਪਕ ਕਥਾ ਹੈ ਜਿਸ ਵਿੱਚ ਕੁਝ ਲੋਕ ਜੀਵਨ-ਭਰ ਇੱਕ ਹਨੇਰੀ ਗੁਫਾ ਦੀ ਕਿਸੇ ਦੀਵਾਰ ਕੋਲ ਸੰਗਲਾਂ ਦੇ ਨਾਲ ਬੱਝੇ ਹਨ। ਉਨ੍ਹਾਂ ਦੇ ਪਿੱਛੇ ਅੱਗ ਜਲ ਰਹੀ ਹੈ ਅਤੇ ਉਹ ਕੇਵਲ ਆਪਣੇ ਸਾਹਮਣੇ ਵਾਲੀ ਖਾਲੀ ਦੀਵਾਰ ਤੇ ਵੇਖ ਸਕਦੇ ਹਨ। ਉਸ ਅੱਗ ਦੇ ਸਾਹਮਣੇ ਤੋਂ ਕੁੱਝ ਚੀਜਾਂ ਲੰਘਦੀਆਂ ਹਨ ਜਿਹਨਾਂ ਦੀਆਂ ਪਰਛਾਈਆਂ ਉਸ ਦੀਵਾਰ ਤੇ ਲੋਕ ਦੇਖਦੇ ਹਨ। ਉਨ੍ਹਾਂ ਲੋਕਾਂ ਲਈ ਕੇਵਲ ਇਹ ਪਰਛਾਈਆਂ ਹੀ ਅਸਲੀਅਤ ਹੈ ਅਤੇ ਉਹ ਇਨ੍ਹਾਂ ਨੂੰ ਹੀ ਸੰਸਾਰ ਦੀ ਸੱਚਾਈ ਮੰਨ ਕੇ ਜਿਉਂਦੇ ਹਨ।
ਅਰਾਜਕਤਾਵਾਦ ਇੱਕ ਸਮਾਜਕ-ਸਿਆਸੀ ਰੁਝਾਨ ਜੋ ਹਰ ਤਰ੍ਹਾਂ ਦੀ ਸੱਤ੍ਹਾ ਅਤੇ ਰਾਜ ਦਾ ਵਿਰੋਧੀ ਹੈ। ਇਹ ਰਾਜ ਨੂੰ ਸਭ ਬੁਰਾਈਆਂ ਦਾ ਕਾਰਨ ਮੰਨਦਾ ਹੈ, ਇਸ ਲਈ ਰਾਜ ਦਾ ਖਾਤਮਾ ਆਪਣਾ ਮੁੱਖ ਮਕਸਦ ਮਿੱਥਦਾ ਹੈ। ਇਹ ਸਟੇਟਲੈੱਸ ਸਮਾਜਾਂ ਦਾ ਸਮਰਥਕ ਹੈ ਜਿਹਨਾਂ ਨੂੰ ਅਕਸਰ ਸਵੈ-ਸ਼ਾਸਨ। ਸਵੈ-ਸ਼ਾਸਿਤ ਸਵੈਇੱਛਕ ਸੰਸਥਾਵਾਂ ਵਜੋਂ ਪਰਿਭਾਸ਼ਿਤ ਕੀਤਾ ਜਾਂਦਾ ਹੈ। ਅਰਾਜਕਤਾਵਾਦ ਅਨੁਸਾਰ ਮਨੁੱਖ ਮੂਲ ਤੌਰ 'ਤੇ ਵਿਵੇਕਸ਼ੀਲ, ਨਿਸ਼ਕਪਟ ਅਤੇ ਨਿਆਂਯੁਕਤ ਪ੍ਰਾਣੀ ਹੈ। ਇਸ ਲਈ ਜੇ ਸਮਾਜ ਨੂੰ ਠੀਕ ਢੰਗ ਨਾਲ ਸੰਗਠਿਤ ਕਰ ਲਿਆ ਜਾਵੇ ਤਾਂ ਕਿਸੇ ਰਿਆਸਤ ਜਾਂ ਰਾਜ ਸੱਤਾ ਦੀ ਜ਼ਰੂਰਤ ਨਹੀਂ। ਇਹ ਰੁਝਾਨ ਕਿਸੇ ਵੀ ਤਰ੍ਹਾਂ ਦੀ ਸਰਕਾਰੀ, ਵਪਾਰਕ, ਧਾਰਮਿਕ ਜਾਂ ਪਰਿਵਾਰਕ ਬੰਧਨਾਂ ਨੂੰ ਮਾਨਵੀ ਸੁਭਾਅ ਦੇ ਵਿਰੁੱਧ ਮੰਨਦਾ ਹੈ। ਅਰਾਜਕਤਾਵਾਦ ਕਿਸੇ ਵੀ ਕਿਸਮ ਦੀ ਪ੍ਰਭੂਸੱਤਾ ਦੀ ਅਧੀਨਗੀ ਨਹੀਂ ਚਾਹੁੰਦਾ। ਸੰਸਾਰ ਪੱਧਰ ਉੱਪਰ ਇਸ ਦੀਆਂ ਕਈ ਕਿਸਮਾਂ ਅਤੇ ਰਵਾਇਤਾਂ ਹਨ ਜਿਹਨਾਂ ਦੀ ਵੰਡ ਸਮਾਜਿਕ ਅਤੇ ਵਿਅਕਤੀਗਤ ਅਰਾਜਕਤਾਵਾਦ ਵਿੱਚ ਕੀਤੀ ਜਾ ਸਕਦੀ ਹੈ। ਅਰਾਜਕਤਾਵਾਦੀ ਉਹ ਹੈ ਜੋ ਸਥਾਪਿਤ ਸੱਤਾ ਨੂੰ ਉਖਾੜਨਾ ਚਾਹੁੰਦਾ ਹੈ।
ਦ ਵਾਲ਼ ਸਟਰੀਟ ਜਰਨਲ ਵਪਾਰ ਅਤੇ ਆਰਥਕ ਖ਼ਬਰਾਂ ਤੇ ਜ਼ੋਰ ਦੇਣ ਵਾਲਾ ਅਤੇ ਨਿਊਯਾਰਕ ਤੋਂ ਛਪਣ ਵਾਲਾ ਇੱਕ ਅਮਰੀਕੀ ਰੋਜ਼ਾਨਾ ਅਖ਼ਬਾਰ ਹੈ। ਨਿਊਜ਼ ਕਾਰਪ ਦੀ ਇੱਕ ਡਿਵੀਜ਼ਨ, ਡੋ ਜੋਨਜ ਐਂਡ ਕੰਪਨੀ ਵਲੋਂ ਏਸ਼ੀਆਈ ਅਤੇ ਯੂਰਪੀ ਅਡੀਸ਼ਨਾਂ ਸਮੇਤ ਇਹ ਜਰਨਲ ਹਫਤੇ ਵਿੱਚ ਛੇ ਦਿਨ ਛਪਦਾ ਹੈ। ਇਸ ਦੀ ਕੁੱਲ ਆਲਮੀ ਰੋਜ਼ਾਨਾ ਤਾਦਾਦ ਇਸ਼ਾਇਤ 20 ਲੱਖ ਤੋਂ ਜ਼ਿਆਦਾ ਹੈ। ਇਹ ਕਈ ਸਾਲਾਂ ਤੋਂ ਅਮਰੀਕਾ ਵਿੱਚ ਛਪਣ ਵਾਲਾ ਸਭ ਤੋਂ ਵੱਡਾ ਅਖ਼ਬਾਰ ਹੈ। ਅਲਾਇੰਸ ਫ਼ਾਰ ਆਡਿਟਡ ਮੀਡੀਆ ਮੁਤਾਬਕ ਇਸ ਦੀ ਇਸ਼ਾਇਤ ਯੂ ਐੱਸ ਏ ਟੂਡੇ ਦੀ 1.7 ਮਿਲੀਅਨ ਦੇ ਮੁਕਾਬਲੇ ਤੇ ਮਾਰਚ 2013 ਨੂੰ (ਲੱਗਪਗ 900,000 ਡਿਜਿਟਲ ਚੰਦਿਆਂ ਸਮੇਤ), 2.4 ਮਿਲੀਅਨ ਕਾਪੀਆਂ ਸੀ।ਇਹ ਮੁੱਖ ਤੌਰ ਤੇ ਅਮਰੀਕੀ ਅਰਥਚਾਰੇ ਅਤੇ ਕੌਮਾਂਤਰੀ ਵਪਾਰ, ਅਤੇ ਫ਼ਾਇਨੈਂਸ਼ੀਅਲ ਖ਼ਬਰਾਂ ਦੀ ਗੱਲ ਕਰਦਾ ਹੈ। ਇਸ ਦਾ ਨਾਂ ਨਿਊਯਾਰਕ ਸ਼ਹਿਰ ਦੀ ਇੱਕ ਗਲੀ ਵਾਲ ਸਟ੍ਰੀਟ ਤੋਂ ਆਇਆ ਹੈ ਜੋ ਮਨਹੈਟਨ ਦੇ ਆਰਥਿਕ ਜ਼ਿਲੇ ਦਾ ਦਿਲ ਹੈ। ਇਹ ਆਪਣੇ ਥਾਪੇ ਜਾਣ ਦੇ ਦਿਨ 8 ਜੁਲਾਈ 1889 ਤੋਂ ਲਗਾਤਾਰ ਛਪਦਾ ਆ ਰਿਹਾ ਹੈ। ਇਸਨੇ 34 ਵਾਰ ਪੁਲਿਤਜ਼ਰ ਇਨਾਮ ਜਿੱਤਿਆ ਹੈ।8 ਜੂਨ 1889 ਨੂੰ ਪਹਿਲੀ ਵਾਰ ਛਪੇ ਦ ਵਾਲ ਸਟ੍ਰੀਟ ਜਰਨਲ ਨੇ ਡੋ ਜੋਨਸ ਨਿਊਜ਼ ਦੀ ਡਿਲਿਵਰੀ ਟੈਲੀਗ੍ਰਾਫ਼ ਜ਼ਰੀਏ ਸ਼ੁਰੂ ਕੀਤੀ।
ਕਰੀਮ ਅਬਦੁਲ ਜੱਬਰ (ਜਨਮ ਦਾ ਨਾਂ ਫੇਰਡੀਨਾਂਡ ਲੁਈਸ ਐਲਸੀਂਡਰ ਜੂਨੀਅਰ, ਜਨਮ 16 ਅਪ੍ਰੈਲ, 1947) ਇੱਕ ਅਮਰੀਕੀ ਸੇਵਾ ਮੁਕਤ ਪੇਸ਼ੇਵਰ ਬਾਸਕਟਬਾਲ ਖਿਡਾਰੀ ਹੈ ਜਿਸ ਨੇ ਮਿਲਵਾਕੀ ਬਕਸ ਅਤੇ ਲਾਸ ਏਂਜਲਸ ਲੇਕਰਜ਼ ਲਈ ਨੈਸ਼ਨਲ ਬਾਸਕਟਬਾਲ ਐਸੋਸੀਏਸ਼ਨ (ਐਨ.ਬੀ.ਏ.) ਵਿੱਚ 20 ਸੀਜਨ ਖੇਡੇ। ਸੈਂਟਰ ਦੇ ਰੂਪ ਵਿੱਚ ਆਪਣੇ ਕਰੀਅਰ ਦੇ ਦੌਰਾਨ, ਅਬਦੁਲ ਜੱਬਰ ਨੇ ਛੇ ਵਾਰੀ ਐਨਬੀਏ ਮੋਸਟ ਵੈਲਿਊਬਲ ਪਲੇਅਰ (ਐਮਵੀਪੀ), 19 ਵਾਰ ਐਨਬੀਏ ਆਲ-ਸਟਾਰ, 15 ਵਾਰ ਐੱਲ-ਐਨਬੀਏ ਚੋਣ, ਅਤੇ 11 ਵਾਰ ਐਨਬੀਏ ਆਲ-ਡਿਫੈਂਸਿਵ ਦੇ ਖਿਤਾਬ ਹਾਸਲ ਕੀਤੇ। ਟੀਮ ਦੇ ਇੱਕ ਖਿਡਾਰੀ ਦੇ ਤੌਰ 'ਤੇ ਛੇ ਐੱਨ. ਬੀ. ਏ.
ਜੇਮਸ ਫ਼ਰਾਂਸਿਸ ਕੈਮਰੂਨ (ਜਨਮ 16 ਅਗਸਤ 1954), ਇੱਕ ਕੈਨੇਡੀਅਨ ਫ਼ਿਲਮ ਨਿਰਦੇਸ਼ਕ, ਨਿਰਮਾਤਾ, ਸਕ੍ਰੀਨਲੇਖਕ, ਖੋਜੀ, ਇੰਜੀਨੀਅਰ, ਪਰਉਪਕਾਰੀ ਅਤੇ ਗਹਿਰੇ ਸਮੁੰਦਰ ਦਾ ਖੋਜੀ ਹੈ। ਖ਼ਾਸ ਪ੍ਰਭਾਵ ਵਿੱਚ ਕੰਮ ਕਰਨ ਤੋਂ ਬਾਅਦ, ਉਸਨੂੰ ਵਿਗਿਆਨਿਕ ਕਲਪਨਾ ਅਧਾਰਿਤ ਐਕਸ਼ਨ ਫ਼ਿਲਮ ਦ ਟਰਮੀਨੇਟਰ (1984) ਦਾ ਨਿਰਦੇਸ਼ਨ ਅਤੇ ਇਸਨੂੰ ਲਿਖਣ ਪਿੱਛੋਂ ਉਸਨੂੰ ਬਹੁਤ ਸਫ਼ਲਤਾ ਮਿਲੀ। ਇਸ ਪਿੱਛੋਂ ਉਹ ਇੱਕ ਮਸ਼ਹੂਰ ਹਾਲੀਵੁੱਡ ਨਿਰਦੇਸ਼ਕ ਬਣ ਗਿਆ ਸੀ ਅਤੇ ਉਸਨੂੰ ਏਲੀਅਨਜ਼ (1986) ਫ਼ਿਲਮ ਨੂੰ ਲਿਖਣ ਅਤੇ ਇਸਦਾ ਨਿਰਦੇਸ਼ਨ ਕਰਨ ਦਾ ਕੰਮ ਮਿਲ ਗਿਆ। ਤਿੰਨ ਸਾਲਾਂ ਬਾਅਦ ਉਸਦੀ ਅਗਲੀ ਫ਼ਿਲਮ ਦ ਅਬਿੱਸ (1989) ਆਈ। ਟਰਮੀਨੇਟਰ 2: ਦ ਜਜਮੈਂਟ ਡੇਅ (1991) ਵਿੱਚ ਵਿਜ਼ੂਅਲ ਇਫ਼ੈਕਟਾਂ ਦੇ ਇਸਤੇਮਾਲ ਲਈ ਉਸਦੀ ਸਮੀਖਕਾਂ ਵੱਲੋਂ ਬਹੁਤ ਸਰਾਹਨਾ ਕੀਤੀ ਗਈ। ਉਸਦੀ ਫ਼ਿਲਮ ਟਰੂ ਲਾਈਜ਼ (1994) ਦੇ ਪਿੱਛੋਂ, ਕੈਮਰੂਨ ਨੇ ਆਪਣੀ ਸਭ ਤੋਂ ਵੱਡੀ ਫ਼ਿਲਮ ਟਾਈਟੈਨਿਕ (1997) ਉੱਪਰ ਕੰਮ ਕੀਤਾ, ਜਿਸ ਲਈ ਉਸਨੂੰ ਸਭ ਤੋਂ ਵਧੀਆ ਫ਼ਿਲਮ, ਸਭ ਤੋਂ ਵਧੀਆ ਨਿਰਦੇਸ਼ਕ ਅਤੇ ਸਭ ਤੋਂ ਵਧੀਆ ਐਡੀਟਿੰਗ ਲਈ ਅਕਾਦਮੀ ਇਨਾਮ ਮਿਲੇ।
ਭੂ-ਮੱਧ ਰੇਖਾ (ਅੰਗਰੇਜ਼ੀ:Equator) ਧਰਤੀ ਦੀ ਸਤ੍ਹਾ ਉੱਤੇ ਉੱਤਰੀ ਧਰੁਵ ਅਤੇ ਦੱਖਣ ਧਰੁਵ ਤੋਂ ਸਾਮਾਨ ਦੂਰੀ ਉੱਤੇ ਸਥਿਤ ਇੱਕ ਕਾਲਪਨਿਕ ਰੇਖਾ ਹੈ। ਇਹ ਧਰਤੀ ਨੂੰ ਉੱਤਰੀ ਅਤੇ ਦੱਖਣ ਅਰਧ ਗੋਲਿਆਂ ਵਿੱਚ ਵੰਡਦੀ ਹੈ। ਦੂਜੇ ਸ਼ਬਦਾਂ ਵਿੱਚ ਧਰਤੀ ਦੇ ਕੇਂਦਰ ਤੋਂ ਸਭ ਤੋਂ ਜਿਆਦਾ ਦੁਰੇਡਾ ਭੂ-ਮੱਧ-ਰੇਖੀ ਉਭਾਰ ਉੱਤੇ ਸਥਿਤ ਬਿੰਦੂਆਂ ਨੂੰ ਮਿਲਾਂਦੇ ਹੋਏ ਗਲੋਬ ਉੱਤੇ ਪੱਛਮ ਤੋਂ ਪੂਰਬ ਦੇ ਵੱਲ ਖਿੱਚੀ ਗਈ ਕਲਪਨਿਕ ਰੇਖਾ ਨੂੰ ਭੂ-ਮੱਧ ਰੇਖਾ ਕਹਿੰਦੇ ਹਨ। ਇਸ ਉੱਤੇ ਸਾਲ ਭਰ ਦਿਨ-ਰਾਤ ਬਰਾਬਰ ਹੁੰਦੇ ਹਨ, ਇਸ ਲਈ ਇਸਨੂੰ ਵਿਸ਼ੁਵਤ ਰੇਖਾ ਵੀ ਕਹਿੰਦੇ ਹਨ। ਹੋਰ ਗ੍ਰਹਿਆਂ ਦੀ ਵਿਸ਼ੁਵਤ ਰੇਖਾਵਾਂ ਨੂੰ ਵੀ ਸਾਮਾਨ ਰੂਪ ਨਾਲ ਪਰਿਭਾਸ਼ਿਤ ਕੀਤਾ ਗਿਆ ਹੈ। ਇਸ ਰੇਖਾ ਦੇ ਉੱਤਰ ਵੱਲ 23½° ਵਿੱਚ ਕਰਕ ਰੇਖਾ ਹੈ ਅਤੇ ਦੱਖਣ ਵੱਲ 23½° ਵਿੱਚ ਮਕਰ ਰੇਖਾ ਹੈ।
ਫ਼ਰਾਂਸੀਸੀ ਇਨਕਲਾਬ (ਫ਼ਰਾਂਸੀਸੀ: Révolution française; 1789–1799), ਫਰਾਂਸ ਵਿੱਚ ਬੁਨਿਆਦੀ ਸਮਾਜਕ ਅਤੇ ਰਾਜਨੀਤਕ ਚੱਕਥੱਲੀ ਦਾ ਇੱਕ ਦੌਰ ਸੀ ਜਿਸਦਾ ਸਿੱਧਾ ਅਸਰ ਫਰਾਂਸੀਸੀ ਇਤਿਹਾਸ ਅਤੇ ਹੋਰ ਮੋਟੇ ਤੌਰ 'ਤੇ ਸਮੁੱਚੀ ਦੁਨੀਆ ਉੱਤੇ ਪਿਆ। ਪੂਰਨ ਰਾਜਤੰਤਰ ਜਿਸਨੇ ਫ਼ਰਾਂਸ ਉੱਤੇ ਸਦੀਆਂ ਤੋਂ ਰਾਜ ਕੀਤਾ ਤਿੰਨ ਸਾਲਾਂ ਵਿੱਚ ਢਹਿ ਗਿਆ। ਫ਼ਰਾਂਸੀਸੀ ਸਮਾਜ ਵਿੱਚ ਇੱਕ ਭਾਰੀ ਕਾਇਆ-ਪਲਟ ਹੋਇਆ ਕਿਉਂਕਿ ਪ੍ਰਚੱਲਤ ਜਗੀਰੀ, ਕੁਲੀਨਤੰਤਰੀ ਅਤੇ ਧਾਰਮਿਕ ਰਿਆਇਤਾਂ ਖੱਬੇ ਰਾਜਨੀਤਕ ਸਮੂਹਾਂ, ਗਲੀਆਂ 'ਚ ਉਤਰੀ ਜਨਤਾ ਅਤੇ ਪਿੰਡਾਂ ਵਿਚਲੇ ਕਿਸਾਨਾਂ ਦੇ ਨਿਰੰਤਰ ਧਾਵਿਆਂ ਸਦਕਾ ਲੋਪ ਹੋ ਗਈਆਂ। ਰਵਾਇਤ ਅਤੇ ਮਹੰਤਸ਼ਾਹੀ ਦੇ ਪੁਰਾਣੇ ਵਿਚਾਰਾਂ – ਬਾਦਸ਼ਾਹੀ, ਕੁਲੀਨਤੰਤਰ ਅਤੇ ਧਾਰਮਿਕ ਅਹੁਦੇਦਾਰੀ ਆਦਿ – ਦੀ ਥਾਂ ਨਵੇਂ ਗਿਆਨ ਸਿਧਾਂਤਾਂ, ਜਿਵੇਂ ਕਿ ਖ਼ਲਾਸੀ, ਬਰਾਬਰੀ, ਨਾਗਰਿਕਤਾ ਅਤੇ ਨਾ ਖੋਹੇ ਜਾ ਸਕਣ ਵਾਲੇ ਅਧਿਕਾਰ, ਵੱਲੋਂ ਲੈ ਲਈ ਗਈ। ਯੂਰਪ ਦੇ ਸਾਰੇ ਰਾਜ ਘਰਾਣੇ ਡਰ ਗਏ ਅਤੇ ਉਹਨਾਂ ਨੇ ਇਸ ਦੇ ਵਿਰੋਧ ਵਿੱਚ ਇੱਕ ਲਹਿਰ ਛੇੜ ਦਿੱਤੀ ਅਤੇ 1814 ਵਿੱਚ ਰਾਜਤੰਤਰ ਫੇਰ ਬਹਾਲ ਕਰ ਦਿੱਤਾ।ਪਰ ਬਹੁਤੇ ਨਵੇਂ ਸੁਧਾਰ ਹਮੇਸ਼ਾ ਲਈ ਰਹਿ ਗਏ। ਇਸੇ ਤਰਾਂ ਇਨਕਲਾਬ ਦੇ ਵਿਰੋਧੀਆਂ ਅਤੇ ਹਮੈਤੀਆਂ ਵਿਚਕਾਰ ਵੈਰਭਾਵ ਵੀ ਪੱਕੇ ਹੋ ਗਏ,ਇਹ ਲੜਾਈ ਉਹਨਾਂ ਵਿਚਕਾਰ ਅਗਲੀਆਂ ਦੋ ਸਦੀਆਂ ਤੱਕ ਚਲਦੀ ਰਹੀ। ਫ਼ਰਾਂਸ ਦੇ ਇਨਕਲਾਬ ਵਿੱਚ ਰੂਸੋ,ਵੋਲਤੈਰ,ਮੋਂਤੈਸਕ ਅਤੇ ਹੋਰ ਫਰਾਂਸੀਸੀ ਦਾਰਸ਼ਨਿਕਾਂ ਦਾ ਵੀ ਬਹੁਤ ਅਹਿਮ ਯੋਗਦਾਨ ਸੀ|
ਸਪੇਨੀ ਭਾਸ਼ਾ (español ਏਸਪਾਨਿਓਲ / castellano ਕਾਸਤੇਲਿਆਨੋ) ਭਾਰਤੀ-ਯੂਰਪੀ ਭਾਸ਼ਾ-ਪਰਿਵਾਰ ਦੀ ਰੁਮਾਂਸ ਸ਼ਾਖਾ ਵਿੱਚ ਆਉਣ ਵਾਲੀ ਇੱਕ ਭਾਸ਼ਾ ਹੈ, ਜਿਹੜੀ ਕਿ ਇਬੇਰੀਆ ਪ੍ਰਾਇਦੀਪ ਵਿਚ ਬੋਲਚਾਲ ਦੀ ਲਾਤੀਨੀ ਭਾਸ਼ਾ ਤੋਂ ਪੈਦਾ ਹੋਈ ਹੈ। ਅੱਜ ਇਹ ਲਗਪਗ 500 ਮਿਲੀਅਨ ਜੱਦੀ ਬੁਲਾਰਿਆ ਦੁਆਰਾ ਬੋਲੀ ਜਾਣ ਵਾਲੀ ਸੰਸਾਰ ਭਾਸ਼ਾ ਹੈ। ਖਾਸ ਤੌਰ 'ਤੇ ਅਮਰੀਕਾ ਅਤੇ ਸਪੇਨ ਵਿਚ। ਇਹ ਜੱਦੀ ਬੁਲਾਰਿਆਂ ਦੀ ਗਿਣਤੀ ਦੇ ਹਿਸਾਬ ਨਾਲ ਚੀਨ ਦੀ ਮੰਡਾਰੀਅਨ ਭਾਸ਼ਾ ਤੋਂ ਬਾਅਦ ਸੰਸਾਰ ਦੀ ਦੂਜੇ ਨੰਬਰ ਦੀ ਭਾਸ਼ਾ ਹੈ। ਅਤੇ ਚੀਨ ਦੀ ਮੰਡਾਰੀਅਨ, ਅੰਗਰੇਜੀ ਅਤੇ ਹਿੰਦੀ ਤੋ ਬਾਅਦ ਇਹ ਸੰਸਾਰ ਵਿਚ ਬੋਲੀ ਜਾਣ ਵਾਲੀ ਚੌਥੀ ਭਾਸ਼ਾ ਹੈ। ਇਹ ਰੁਮਾਂਸ ਸ਼ਾਖਾਂ ਵਿੱਚੋਂ ਸਭ ਤੋਂ ਵੱਧ ਬੋਲੀ ਜਾਂਦੀ ਹੈ।
ਪੋਪ (ਲਾਤੀਨੀ: papa; ਯੂਨਾਨੀ: πάππας ਪਿਤਾ ਲਈ ਬੱਚਿਆਂ ਦੁਆਰਾ ਵਰਤੇ ਜਾਣ ਵਾਲੇ ਸ਼ਬਦ, ਪਾਪਾਸ ਤੋਂ), ਰੋਮਨ ਕੈਥੋਲਿਕ ਗਿਰਜਾ ਘਰ ਦੇ ਚੋਟੀ ਦੇ ਧਰਮ ਗੁਰੂ,ਰੋਮ ਦੇ ਬਿਸ਼ਪ ਅਤੇ ਵੈਟੀਕਨ ਦੇ ਬਾਦਸ਼ਾਹ ਨੂੰ ਪੋਪ ਕਹਿੰਦੇ ਹਨ। ਪੋਪ ਨੂੰ ਦੁਨੀਆ ਭਰ ਦੇ ਕੈਥੋਲਿਕ ਇਸਾਈਆਂ ਦਾ ਧਰਮਗੁਰੂ ਮੰਨਿਆ ਜਾਂਦਾ ਹੈ। ਅੱਜ ਵੀ ਵੈਟੀਕਨ ਦੁਨੀਆ ਦੀਆਂ ਸਭ ਤੋਂ ਜ਼ਿਆਦਾ ਤਾਕਤਵਰ ਧਾਰਮਿਕ ਸੰਸਥਾਵਾਂ 'ਚੋਂ ਇੱਕ ਹੈ। ਵੈਟੀਕਨ ਸਿਟੀ (ਰੋਮ) ਦੁਨੀਆ ਭਰ ਦੇ 1.2 ਅਰਬ ਕੈਥੋਲਿਕ ਇਸਾਈਆਂ ਦੀ ਸਰਵਉੱਚ ਧਾਰਮਿਕ ਪੀਠ ਹੈ। 28 ਫਰਵਰੀ 2013 ਨੂੰ ਵੈਟੀਕਨ ਦੇ 266ਵੇਂ ਪੋਪ ਬਣੇ ਪੋਪ ਫ਼ਰਾਂਸਿਸ ਨੇ ਅਹੁਦਾ ਸੰਭਾਲਿਆ ਸੀ। ਵੈਟੀਕਨ ਦੇ ਪ੍ਰਸ਼ਾਸਕੀ ਢਾਂਚੇ ਦੇ ਪੁਨਰਗਠਨ ਅਤੇ ਅਕਾਊਂਟਸ ਵਾਲੀਆਂ ਕਿਤਾਬਾਂ ਦੇ ਨਿਰੀਖਣ ਕੀਤ ਤੇ ਕੁਝ ਸੁਝਾ ਦਿਤੇ।
ਪ੍ਰਕਾਸ਼, ਇਲੈਕਟ੍ਰੋਮੈਗਨੈਟਿਕ ਸਪੈਕਟ੍ਰਮ ਦੇ ਇੱਕ ਨਿਸ਼ਚਿਤ ਹਿੱਸੇ ਅੰਦਰ ਇਲੈਕਟ੍ਰੋਮੈਗਨੈਟਿਕ ਰੇਡੀਏਸ਼ਨ ਹੈ। ਸ਼ਬਦ ਆਮਤੌਰ ਤੇ ਦਿਸਣਯੋਗ ਪ੍ਰਕਾਸ਼ ਵੱਲ ਇਸ਼ਾਰਾ ਕਰਦਾ ਹੈ, ਜੋ ਇਨਸਾਨੀ ਅੱਖ ਪ੍ਰਤਿ ਦੇਖਣਯੋਗ ਹੁੰਦਾ ਹੈ ਅਤੇ ਦੇਖਣ ਦੇ ਅਰਥ ਲਈ ਜਿਮੇਵਾਰ ਹੈ। ਦਿਸਣਯੋਗ ਪ੍ਰਕਾਸ਼ ਆਮਤੌਰ ਤੇ 400–700 ਨੈਨੋਮੀਟਰ (nm), ਜਾਂ 4.00 × 10−7 ਤੋਂ 7.00 × 10−7 m ਤੱਕ ਦੀ ਰੇਂਜ ਵਿੱਚ ਤਰੰਗਲੰਬਾਈਆਂ ਰੱਖਦਾ ਪਰਿਭਾਸ਼ਿਤ ਕੀਤਾ ਜਾਂਦਾ ਹੈ, ਜੋ ਇਨਫ੍ਰਾਰੈੱਡ (ਲੰਬੀ ਤਰੰਗ ਲੰਬਾਈ ਵਾਲੀਆਂ) ਅਤੇ ਅਲਟ੍ਰਾਵਾਇਲਟ (ਘੱਟ ਤਰੰਗਲੰਬਾਈ ਵਾਲੀਆਂ) ਤਰੰਗਾਂ ਦੇ ਦਰਮਿਆਨ ਹੁੰਦਾ ਹੈ। ਇਸ ਤਰੰਗਲੰਬਾਈ ਦਾ ਅਰਥ ਹੈ ਮੋਟੇ ਤੌਰ ਤੇ 430-750 (ਟੈਰਾਹਰਟਜ਼) ਦੀ ਰੇਂਜ ਦੀ ਇੱਕ ਫ੍ਰੀਕੁਐਂਸੀ ।
ਨਿਊਯਾਰਕ ਦਾ ਮੈਟਰੋਪੋਲੀਟਨ ਮਿਊਜ਼ੀਅਮ ਆਫ਼ ਆਰਟ, ਆਮ ਨਾਂ "ਦ ਮੇਟ" (the Met) ਸੰਯੁਕਤ ਰਾਜ ਅਮਰੀਕਾ ਵਿੱਚ ਸਭ ਤੋਂ ਵੱਡਾ ਕਲਾ ਮਿਊਜ਼ੀਅਮ ਹੈ। ਸਾਲ 2016 ਵਿੱਚ 7.06 ਮਿਲੀਅਨ ਸੈਲਾਨੀਆਂ ਨਾਲ, ਇਹ ਦੁਨੀਆ ਦਾ ਤੀਜਾ ਸਭ ਤੋਂ ਵੱਧ ਵੇਖਿਆ ਜਾਣ ਵਾਲਾ ਕਲਾ ਮਿਊਜ਼ੀਅਮ ਸੀ ਅਤੇ ਕਿਸੇ ਵੀ ਕਿਸਮ ਦਾ ਪੰਜਵਾਂ ਸਭ ਤੋਂ ਵੱਧ ਵੇਖਿਆ ਜਾਣ ਵਾਲਾ ਅਜਾਇਬਘਰ ਹੈ। ਇਸਦੀ ਸਥਾਈ ਕਲੈਕਸ਼ਨ ਵਿੱਚ 20 ਲੱਖ ਤੋਂ ਵੱਧ ਕਿਰਤਾਂ ਸ਼ਾਮਲ ਹਨ, ਜੋ ਸਤਾਰਾਂ ਕਿਊਰੇਟੋਰੀਅਲ ਵਿਭਾਗਾਂ ਵਿੱਚ ਵੰਡਿਆ ਗਿਆ ਹੈ। ਮੈਨਹੈਟਨ ਮਿਊਜ਼ੀਅਮ ਮੀਲ ਦੇ ਨਾਲ ਸੈਂਟਰਲ ਪਾਰਕ ਦੇ ਪੂਰਬੀ ਕਿਨਾਰੇ ਉੱਤੇ ਮੁੱਖ ਇਮਾਰਤ ਦੁਨੀਆਂ ਦੀ ਸਭ ਤੋਂ ਵੱਡੀ ਆਰਟ ਗੈਲਰੀਆਂ ਵਿੱਚੋਂ ਇੱਕ ਹੈ। ਉੱਤਰੀ ਮੈਨਹੈਟਨ ਵਿੱਚ ਇੱਕ ਦੂਜਾ ਸਥਾਨ ਹੈ ਜਿੱਥੇ ਮੱਧ ਯੁੱਗ ਦੀ ਕਲਾ, ਆਰਕੀਟੈਕਚਰ ਅਤੇ ਕਲਾਕਾਰੀ ਦਾ ਇੱਕ ਵਿਸ਼ਾਲ ਸੰਗ੍ਰਹਿ ਸ਼ਾਮਲ ਹੈ। 18 ਮਾਰਚ 2016 ਨੂੰ ਮਿਊਜ਼ਿਅਮ ਨੇ ਮੈਟਰਿਸਨ ਐਵਨਿਊ ਦੇ ਉੱਤਰੀ ਪੂਰਬੀ ਹਿੱਸੇ ਵਿੱਚ ਮੇਟ ਬਰੇਅਰ ਮਿਊਜ਼ੀਅਮ ਖੋਲ੍ਹਿਆ; ਇਹ ਮਿਊਜ਼ੀਅਮ ਦੇ ਆਧੁਨਿਕ ਅਤੇ ਸਮਕਾਲੀ ਕਲਾ ਪ੍ਰੋਗਰਾਮ ਨੂੰ ਵਧਾਉਂਦਾ ਹੈ।
ਬਸੰਤ ਪੰਚਮੀ (ਦੇਵਨਾਗਰੀ: वसन्त पञ्चमी) ਬਸੰਤ ਵਿੱਚ ਮਨਾਏ ਜਾਣ ਵਾਲਾ ਬਸੰਤ ਰੁੱਤ ਦਾ ਸਵਾਗਤੀ ਤਿਉਹਾਰ ਹੈ। ਇਸਨੂੰ ਕਈ ਲੋਕ ਸਰਸਵਤੀ ਪੂਜਾ ਜਾਂ ਸ਼੍ਰੀਪੰਚਮੀ (ਦੇਵਨਾਗਰੀ:श्रीपञ्चमी) ਵੀ ਕਹਿੰਦੇ ਹਨ ਅਤੇ ਵੇਦਾਂ ਵਿੱਚ ਇਸਨੂੰ ਸੰਗੀਤ ਅਤੇ ਕਲਾ ਦੀ ਦੇਵੀ ਮੰਨੀ ਜਾਂਦੀ ਹੈ। ਬਹਾਰ ਰੁੱਤ ਨਾਲ਼ ਸੰਬੰਧਿਤ ਇਹ ਪ੍ਰਸਿੱਧ ਤਿਉਹਾਰ ਜੋ ਮਾਘ ਦੇ ਸੁਦੀ ਪੰਜ ਨੂੰ ਸਾਰੇ ਪੰਜਾਬ ਵਿੱਚ ਬੜੇ ਚਾਅ ਤੇ ਮਲਾਹ ਨਾਲ਼ ਮਨਾਇਆ ਜਾਂਦਾ ਹੈ। ਬਸੰਤ ਪੰਚਮੀ ਤੋਂ ਬਹਾਰ ਰੁੱਤ ਦਾ ਅਨੁਮਾਨ ਲਗਾਇਆ ਜਾਂਦਾ ਹੈ। ਇਹ ਤਿਉਹਾਰ ਮੁੱਢ ਕਦੀਮ ਤੋਂ ਚੱਲਿਆ ਆ ਰਿਹਾ ਹੈ। ਸਾਡੇ ਵਡਿੱਕਿਆਂ ਵਿੱਚ ਇਹ ਤਿਉਹਾਰ ‘ਸੁਵੰਨਤਾ’ ਦੇ ਨਾਂ ਨਾਲ਼ ਪ੍ਰਸਿੱਧ ਸੀ। ਉਹ ਇਸ ਮੌਕੇ ਉੱਤੇ ਕਾਮ ਦੇਵ ਦੀ ਉਪਾਸਨਾ ਕਰਦੇ ਅਤੇ ਗੁਲਾਬੀ ਰੰਗ ਦੇ ਕੱਪੜੇ ਪਹਿਨ ਕੇ ਟੋਲੀਆਂ ਵਿੱਚ ਤੇ ਗਾਉਂਦੇ ਸਨ। ਅੱਜ ਕੱਲ੍ਹ ਬਸੰਤ ਵਾਲ਼ੇ ਦਿਨ ਪੀਲੇ ਕੱਪੜੇ ਪਹਿਨਣ ਦਾ ਰਿਵਾਜ ਹੈ। ਬਸੰਤ ਦੇ ਆਗਮਨ ਦੇ ਨਾਲ਼ ਸਾਰੇ ਪੰਜਾਬ ਦੇ ਵਿੱਚ ਨਵੀਂ ਜ਼ਿੰਦਗੀ ਧੜਕ ਉੱਠਦੀ ਹੈ। ਥਾਂ ਥਾਂ ਤੇ ਪਿੰਡਾਂ ਵਿੱਚ ਨਿੱਕੇ ਵੱਡੇ ਮੇਲੇ ਲੱਗਦੇ ਹਨ ਤੇ ਲੋਕੀਂ ਸਰ੍ਹੋਂ ਦੇ ਫੁੱਲ ਵਾਂਗ ਖਿੜ ਕੇ ਇਨ੍ਹਾਂ ਮੇਲਿਆਂ ਦੀ ਰੌਣਕ ਵਧਾਉਂਦੇ ਹਨ। ਪਟਿਆਲ਼ੇ ਤੇ ਛਿਹਰਟੇ ਦੀ ਬਸੰਤ ਪੰਚਮੀ ਖ਼ਾਸ ਤੌਰ 'ਤੇ ਪ੍ਰਸਿੱਧ ਹੈ।
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਰਾਜਨੀਤੀ ਵਿਗਿਆਨ ਇੱਕ ਸਮਾਜਿਕ ਵਿਗਿਆਨ ਹੈ ਜੋ ਸ਼ਾਸਨ ਪ੍ਰਣਾਲੀ ਦੇ ਪ੍ਰਬੰਧਾਂ ਅਤੇ ਸਿਆਸੀ ਸਰਗਰਮੀਆਂ, ਸਿਆਸੀ ਵਿਚਾਰਾਂ ਅਤੇ ਸਿਆਸੀ ਵਿਵਹਾਰ ਦਾ ਵਿਸ਼ਲੇਸ਼ਣ ਕਰਦਾ ਹੈ। ਇਹ ਸਿਆਸਤ ਦੇ ਸਿਧਾਂਤ ਅਤੇ ਅਭਿਆਸ ਨੂੰ ਵਿਆਪਕ ਤੌਰ 'ਤੇ ਪੇਸ਼ ਕਰਦਾ ਹੈ ਜਿਸ ਨੂੰ ਆਮ ਤੌਰ 'ਤੇ ਸ਼ਕਤੀ ਅਤੇ ਸਰੋਤਾਂ ਦੀ ਵੰਡ ਦਾ ਨਿਰਧਾਰਨ ਕਰਨ ਦੇ ਤੌਰ ਤੇ ਵਿਚਾਰਿਆ ਜਾਂਦਾ ਹੈ। ਰਾਜਨੀਤੀ ਵਿਗਿਆਨੀ "ਸਿਆਸੀ ਘਟਨਾਵਾਂ ਅਤੇ ਹਾਲਤਾਂ ਦੇ ਅਧੀਨ ਸਬੰਧਾਂ ਨੂੰ ਪ੍ਰਗਟ ਕਰਨ ਲਈ ਆਪਣੇ ਆਪ ਨੂੰ ਰਚਦੇ ਹੋਏ ਦੇਖਦੇ ਹਨ, ਅਤੇ ਇਸ ਖੁਲਾਸੇ ਤੋਂ ਉਹ ਰਾਜਨੀਤੀ ਦੀ ਦੁਨੀਆਂ ਦੇ ਕੰਮ ਬਾਰੇ ਆਮ ਸਿਧਾਂਤਾਂ ਨੂੰ ਬਣਾਉਣ ਦੀ ਕੋਸ਼ਿਸ਼ ਕਰਦੇ ਹਨ।ਰਾਜਨੀਤਿਕ ਵਿਗਿਆਨ ਵਿੱਚ ਤੁਲਨਾਤਮਕ ਰਾਜਨੀਤੀ, ਰਾਜਨੀਤਿਕ ਅਰਥ-ਵਿਵਸਥਾ, ਅੰਤਰਰਾਸ਼ਟਰੀ ਸਬੰਧਾਂ, ਸਿਆਸੀ ਸਿਧਾਂਤ , ਜਨਤਕ ਪ੍ਰਬੰਧਨ, ਜਨਤਕ ਨੀਤੀ ਅਤੇ ਰਾਜਨੀਤਕ ਪ੍ਰਣਾਲੀ ਸਮੇਤ ਬਹੁਤ ਸਾਰੇ ਉਪ ਖੇਤਰ ਹਨ। ਇਸ ਤੋਂ ਇਲਾਵਾ, ਰਾਜਨੀਤੀ ਵਿਗਿਆਨ ,ਅਰਥ ਸ਼ਾਸਤਰ, ਕਾਨੂੰਨ, ਸਮਾਜ ਸ਼ਾਸਤਰ, ਇਤਿਹਾਸ, ਫ਼ਲਸਫ਼ੇ, ਭੂਗੋਲ, ਮਨੋਵਿਗਿਆਨ ਅਤੇ ਮਾਨਵ ਸ਼ਾਸਤਰ ਦੇ ਖੇਤਰਾਂ ਨਾਲ ਜੁੜੇ ਹੋਏ ਹਨ ਅਤੇ ਇਹਨਾਂ ਉੱਤੇ ਆਧਾਰਿਤ ਹੈ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਸੰਯੁਕਤ ਰਾਸ਼ਟਰ ਵਿਦਿਅਕ, ਵਿਗਿਆਨਕ ਅਤੇ ਸੱਭਿਆਚਾਰਕ ਸੰਗਠਨ (ਯੂਨੈਸਕੋ) ਸੰਯੁਕਤ ਰਾਸ਼ਟਰ (ਯੂਐਨ) ਦੀ ਇੱਕ ਵਿਸ਼ੇਸ਼ ਏਜੰਸੀ ਹੈ ਜਿਸਦਾ ਉਦੇਸ਼ ਵਿਸ਼ਵ ਸ਼ਾਂਤੀ ਅਤੇ ਸਿੱਖਿਆ, ਵਿਗਿਆਨ ਅਤੇ ਸਭਿਆਚਾਰ ਵਿੱਚ ਅੰਤਰਰਾਸ਼ਟਰੀ ਸਹਿਯੋਗ ਦੁਆਰਾ ਸੁਰੱਖਿਆ ਕਰਨਾ ਹੈ। ਇਸ ਦੇ 193 ਮੈਂਬਰ ਰਾਜ ਅਤੇ 11 ਸਹਿਯੋਗੀ ਮੈਂਬਰ ਹਨ, ਅਤੇ ਨਾਲ ਹੀ ਗੈਰ-ਸਰਕਾਰੀ, ਅੰਤਰ-ਸਰਕਾਰੀ ਅਤੇ ਨਿਜੀ ਖੇਤਰ ਵਿੱਚ ਭਾਈਵਾਲ ਹਨ। ਪੈਰਿਸ, ਫਰਾਂਸ ਵਿੱਚ ਵਰਲਡ ਹੈਰੀਟੇਜ ਸੈਂਟਰ ਵਿਖੇ ਮੁੱਖ ਦਫਤਰ, ਯੂਨੈਸਕੋ ਦੇ 53 ਖੇਤਰੀ ਖੇਤਰ ਦਫਤਰ ਹਨ ਅਤੇ 199 ਰਾਸ਼ਟਰੀ ਕਮਿਸ਼ਨ ਜੋ ਇਸਦੇ ਵਿਸ਼ਵਵਿਆਪੀ ਫ਼ਤਵੇ ਦੀ ਸਹੂਲਤ ਦਿੰਦੇ ਹਨ।
ਗਣਤੰਤਰ ਦਿਵਸ 26 ਜਨਵਰੀ 1950 ਦਿਨ ਦੇ ਆਦਰ ਵਿੱਚ ਮਨਾਇਆ ਜਾਂਦਾ ਹੈ, ਜਦੋਂ ਗਵਰਨਮੈਂਟ ਆਫ਼ ਇੰਡੀਆ ਐਕਟ (1935) ਦੀ ਜਗ੍ਹਾ ਉੱਤੇ ਅਆਜ਼ਾਦ ਭਾਰਤ ਦਾ ਸੰਵਿਧਾਨ ਲਾਗੂ ਹੋਇਆ ਸੀ। ਹਰ ਸਾਲ 26 ਜਨਵਰੀ ਨੂੰ ਦੇਸ਼ ਨਿਆਂ ਤੇ ਸਮਾਨਤਾ ਦੀ ਵਿਚਾਰਧਾਰਾ ਉੱਤੇ ਆਧਾਰਿਤ ਆਜ਼ਾਦ ਭਾਰਤ ਗਣਤੰਤਰ ਦੀ ਸਥਾਪਨਾ ਦੇ ਜਸ਼ਨ ਮਨਾਉਂਦਾ ਹੈ। ਇਹ ਉਹ ਦਿਹਾੜਾ ਹੈ, ਜਿਸ ਦਿਨ ਭਾਰਤ ਦੇ ਲੋਕ ਆਪਣੇ ਉਨ੍ਹਾਂ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਅਤੇ ਵੱਡੇ ਵਡੇਰਿਆਂ ਦੇ ਕੀਤੇ ਗਏ ਕੰਮਾਂ ਨੂੰ ਸ਼ੁਕਰਾਨੇ ਨਾਲ ਚੇਤੇ ਕਰਦੇ ਹਨ ਜਿਹਨਾਂ ਨੇ ਇੱਕ ਅਜਿਹਾ ਦੇਸ਼ ਦਿੱਤਾ ਜਿਸ ਦੇ ਰੋਸ਼ਨ ਸੰਵਿਧਾਨ ਵਿੱਚ ਭਾਰਤ ਦਾ ਇੱਜਤ ਮਾਣ ਅਤੇ ਸੰਵਿਧਾਨ ਵਿੱਚ ਵਿਅਕਤੀਗਤ ਸੁਤੰਤਰਤਾ ਨੂੰ ਯਕੀਨੀ ਬਣਾਇਆ ਗਿਆ।
ਮਾਈਕ੍ਰੋਸਾਫ਼ਟ ਵਿੰਡੋਜ਼ (ਜਾਂ ਸਿਰਫ਼ ਵਿੰਡੋਜ਼) ਇੱਕ ਮਸ਼ਹੂਰ ਤਸਵੀਰੀ ਇੰਟਰਫ਼ੇਸ ਆਪਰੇਟਿੰਗ ਸਿਸਟਮ ਹੈ ਜੋ ਮਾਈਕ੍ਰੋਸਾਫ਼ਟ ਦੁਆਰਾ ਉੱਨਤ ਅਤੇ ਵੇਚਿਆ ਜਾਂਦਾ ਹੈ। ਜ਼ਿਆਦਾਤਰ ਕੰਪਿਊਟਰ ਅਤੇ ਲੈਪਟਾਪ ਵਿੰਡੋਜ਼ ਹੀ ਵਰਤਦੇ ਹਨ। ਇਸ ਦਾ ਹਾਲੀਆ ਵਰਜਨ 8.1 ਹੈ ਅਤੇ ਵਰਜਨ 10 ਤਿਆਰ ਹੋ ਰਿਹਾ ਹੈ ਜੋ 2015 ਦੇ ਅਖ਼ੀਰ ਤੱਕ ਆਵੇਗਾ। 20 ਨਵੰਬਰ 1985 ਨੂੰ ਵਿੰਡੋਜ਼ ਦਾ ਪਹਿਲਾਂ ਵਰਜਨ 1.0 ਰਿਲੀਜ਼ ਹੋਇਆ ਸੀ ਅਤੇ ਅਗਸਤ 2013 ਵਿੱਚ 8.1 ਰਿਲੀਜ਼ ਹੋਇਆ। ਨਵੇਂ ਕੰਪਿਊਟਰਾਂ ਉੱਤੇ ਜ਼ਿਆਦਾਤਰ ਵਿੰਡੋਜ਼ 8 ਜਾਂ ਵਿੰਡੋਜ਼ 7 ਇੰਸਟਾਲ ਆਉਂਦੀ ਹੈ। ਦੁਨੀਆ ਦੇ 90% ਕੰਪਿਊਟਰ ਇਸ ਦੀ ਵਰਤੋਂ ਕਰਦੇ ਹਨ ਜਿਸ ਕਰ ਕੇ ਇਹ ਦੁਨੀਆ ਦਾ ਸਭ ਤੋਂ ਮਸ਼ਹੂਰ ਆਪਰੇਟਿੰਗ ਸਿਸਟਮ ਹੈ।
ਅਲਜੀਰੀਆ (ਅਰਬੀ: الجزائر, ਅਲ-ਜ਼ਜ਼ਾਈਰ; ਫ਼ਰਾਂਸੀਸੀ: Algérie; ਬਰਬਰ: ⴷⵣⴰⵢⴻⵔ ਜਾਏਰ), ਅਧਿਕਾਰਕ ਤੌਰ 'ਤੇ ਅਲਜੀਰੀਆ ਦਾ ਜਨ-ਲੋਕਤੰਤਰੀ ਗਣਰਾਜ ਅਤੇ ਜਿਸਨੂੰ ਰਸਮੀ ਤੌਰ 'ਤੇ ਲੋਕਤੰਤਰੀ ਅਤੇ ਲੋਕ-ਪਿਆਰਾ ਅਲਜੀਰੀਆਈ ਗਣਰਾਜ ਵੀ ਕਿਹਾ ਜਾਂਦਾ ਹੈ, ਅਫ਼ਰੀਕਾ ਦੇ ਮਘਰੇਬ ਖੇਤਰ ਵਿੱਚ ਸਥਿਤ ਇੱਕ ਦੇਸ਼ ਹੈ ਜਿਸਦੀ ਰਾਜਧਾਨੀ ਅਤੇ ਸਭ ਤੋਂ ਵੱਧ ਅਬਾਦੀ ਵਾਲਾ ਸ਼ਹਿਰ ਅਲਜੀਰਜ਼ ਹੈ।
ਅੰਟਾਰਕਟਿਕਾ ਇੱਕ ਵਿਲੱਖਣ ਮਹਾਂਦੀਪ ਹੈ। ਇਸ ਦਾ ਜ਼ਿਆਦਾਤਰ ਭਾਗ ਬਰਫ਼ ਦੀ ਮੋਟੀ ਪੱਥਰ ਰੂਪੀ ਪਰਤ ਨਾਲ ਢਕਿਆ ਹੈ। ਐਂਟਾਰਕਟਿਕਾ ਦਾ ਇਤਿਹਾਸ 100 ਕਰੋੜ ਸਾਲ ਪੁਰਾਣਾ ਮੰਨਿਆ ਜਾਂਦਾ ਹੈ। ਇਸ ਦੀ ਖੋਜ ਸੰਨ 1772 ਤੋਂ 1775 ਈਸਵੀ ਵਿੱਚ ਬਰਤਾਨੀਆ ਦੇ ਖੋਜੀ ਕੈਪਟਨ ਜੇਮਜ਼ ਕੁੱਕ ਨੇ ਕੀਤੀ ਸੀ। 15 ਜਨਵਰੀ, 1912 ਵਿੱਚ ਪਹਿਲੀ ਵਾਰ ਕੈਪਟਨ ਸਕਾਟ ਦੱਖਣੀ ਧਰੁਵ ਤੱਕ ਗਿਆ ਸੀ। ਇਸ ਤੋਂ ਬਾਅਦ 60 ਸਾਲਾਂ ਵਿੱਚ ਕਈ ਯਾਤਰਾਵਾਂ ਹੋਈਆਂ ਪਰ ਸਾਰੇ ਇਸ ਮਹਾਂਦੀਪ ਦੇ ਤਟ ਦੇ ਨੇੜੇ ਤੋਂ ਹੋ ਕੇ ਵਾਪਸ ਆ ਗਏ। ਐਂਟਾਰਕਟਿਕਾ ਸਮੁੰਦਰੀ ਮਾਰਗ ਦੇ ਆਧਾਰ 'ਤੇ ਦੱਖਣੀ ਅਮਰੀਕਾ ਦੇ ਦੱਖਣੀ ਭਾਗ ਤੋਂ 900 ਕਿੱਲੋਮੀਟਰ, ਆਸਟ੍ਰੇਲੀਆ ਤੋਂ 2500 ਕਿੱਲੋਮੀਟਰ, ਦੱਖਣੀ ਅਫਰੀਕਾ ਤੋਂ 3800 ਕਿੱਲੋਮੀਟਰ ਅਤੇ ਭਾਰਤ ਤੋਂ ਲਗਪਗ 13000 ਕਿੱਲੋਮੀਟਰ ਦੂਰ ਹੈ। ਇਹ ਬਰਫ਼ ਨਾਲ ਢੱਕਿਆ ਇਲਾਕਾ ਹੈ। ਇਸ ਦਾ ਖੇਤਰਫਲ 1 ਕਰੋੜ 40 ਲੱਖ ਵਰਗ ਕਿੱਲੋਮੀਟਰ ਹੈ ਜਿਸ ਦੇ 98 ਫ਼ੀਸਦੀ ਤੋਂ ਵਧੇਰੇ 2000 ਤੋਂ 3000 ਮੀਟਰ ਮੋਟੀ ਬਰਫ਼ ਨਾਲ ਭਰੀ ਹੋਈ ਹੈ। ਇਥੇ ਪਾਣੀ ਦੀ ਦੀ 3 ਕਰੋੜ ਕਿਊਬਿਕ ਕਿਮੀ ਜਾਂ 72 ਲੱਖ ਕਿਊਬੀਕ ਹੈ। ਐਂਟਾਰਕਟਿਕਾ ਸਮੁੰਦਰੀ ਤੱਟ 32 ਹਜ਼ਾਰ ਕਿੱਲੋਮੀਟਰ ਲੰਮਾ ਹੈ ਇਸ ਦੇ ਇਲਾਕਾ ਦਾ 13 ਫ਼ੀਸਦੀ ਹਿੱਸਾ ਗਲੇਸ਼ੀਅਰਾਂ ਨਾਲ ਘਿਰਿਆ ਹੋਇਆ ਹੈ, 5 ਫ਼ੀਸਦੀ ਹਿੱਸੇ ਵਿੱਚ ਗਲੇਸ਼ੀਅਰਾਂ ਵਾਲੀਆਂ ਝੀਲਾਂ ਅਤੇ ਤਲਾਬ ਹਨ। ਐਂਟਾਰਕਟਿਕਾ ਵਿਸ਼ਵ ਦਾ ਸਭ ਤੋਂ ਵੱਡਾ ਗਲੇਸ਼ੀਅਰ ਐਂਟਾਰਕਟਿਕਾ ਲੈਮਬਰਟ ਗਲੇਸ਼ੀਅਰ ਹੈ ਜੋ 40 ਕਿੱਲੋਮੀਟਰ ਲੰਮਾ ਹੈ। ਐਂਟਾਰਕਟਿਕਾ ਦੇ ਗਰਮੀਆਂ ਅਤੇ ਸਰਦੀਆਂ ਦੇ ਤਾਪਮਾਨ ਵਿੱਚ ਬਹੁਤ ਅੰਤਰ ਹੁੰਦਾ ਹੈ ਇਸ ਮਹਾਂਦੀਪ ਵਿੱਚ 6 ਮਹੀਨੇ ਦਿਨ ਅਤੇ ਰਾਤ ਹੁੰਦੇ ਹਨ।
ਪੰਜਾਬੀ ਭਾਸ਼ਾ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖਾਂ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿੱਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਉਚਿਤ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।‘ਲੋਕ ਖੇਡ’ ‘ਲੋਕ’ ਅਤੇ ‘ਖੇਡ’ ਸ਼ਬਦਾਂ ਦੇ ਮੇਲ ਨਾਲ ਬਣਿਆ ਹੈ। ਇਸਦਾ ਅਰਥ ਹੈ। ‘ਲੋਕ ਦੀ ਖੇਡ’। ‘ਲੋਕ’ ਸ਼ਬਦ ਵਾਸਤਵ ਵਿੱਚ ਅੰਗਰੇਜ਼ੀ ਦੇ ਫੋਕ ਦਾ ਪਰਿਯਾਇ ਹੈ। ਜੋ ਨਗਰ ਅਤੇ ਪਿੰਡ ਦੀ ਸਾਰੀ ਜਨਤਾ ਦਾ ਭਾਵ ਹੈ। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ ਮਨ ਪਰਚਾਣਾ ਹੈ। ਲੋਕਖੇਡ ਦਾ ਮਨ ਪਰਚਾਵਾ ਹੋਣਾ ਬਹੁਤ ਜ਼ਰੂਰੀ ਹੈ। ਪਰ ਮਨ ਪਰਚਾਵੇ ਦੇ ਨਾਲ-ਨਾਲ ਇਹ ਮਨੁੱਖ ਨੂੰ ਸਰੀਰਿਕ ਤੇ ਮਾਨਸਿਕ ਸ਼ਕਤੀ ਵੀ ਦਿੰਦੀਆਂ ਹਨ। ਇਨ੍ਹਾਂ ਦਾ ਮਨੁੱਖ ਦੇ ਜੀਵਨ ਨਾਲ ਡੂੰਘਾ ਸੰਬੰਧ ਹੈ।ਲੋਕ-ਖੇਡਾਂ ਦੀ ਖ਼ਾਸੀਅਤ ਇਹ ਹੈ ਕਿ ਇਹ ਕਿਸੇ ਕਰੜੇ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ। ਕੋਈ ਸਮਾਂ-ਸਥਾਨ ਵੀ ਨਿਸ਼ਚਿਤ ਨਹੀਂ, ਗਰਮੀਆਂ ਨੂੰ ਦੁਪਿਹਰਾ ਸਮੇਂ, ਰਾਤ ਨੂੰ ਚਾਨਣੀਆਂ ਰਾਤਾਂ ਵਿਚ, ਖੁੱਲ੍ਹਿਆ ਵਿਹੜਿਆਂ, ਗਲੀਆਂ, ਜੂਹਾਂ, ਟਾਹਲੀਆਂ, ਬਰੋਟਿਆਂ ਦੀਆਂ ਛਾਂਵਾਂ ਅਤੇ ਕਿਸੇ ਵੀ ਮੋਕਲੀ ਥਾਂ 'ਤੇ ਇਹ ਖੇਡੀਆਂ ਜਾਂਦੀਆਂ ਹਨ। ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ, ਸਥਾਨਿਕ ਉਪਲਬਧ ਸਮਗਰੀ ਤੋਂ ਹੀ ਕੰਮ ਸਾਰ ਲਿਆ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਇੱਕ ਸਿੱਖ ਮਹਾਰਾਜਾ ਸੀ ਜਿੰਨਾ ਨੂੰ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਭਾਰਤ ਦੱਖਣੀ ਏਸ਼ੀਆ ਦਾ ਇੱਕ ਦੇਸ਼ ਹੈ। ਇਹ ਖੇਤਰਫਲ ਦੇ ਹਿਸਾਬ ਨਾਲ ਦੁਨੀਆਂ ਦਾ ਸੱਤਵਾਂ ਅਤੇ ਆਬਾਦੀ ਦੇ ਹਿਸਾਬ ਨਾਲ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੁਨੀਆਂ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਇਹ ਦੱਖਣ ਵਿੱਚ ਹਿੰਦ ਮਹਾਂਸਾਗਰ, ਦੱਖਣ-ਪੱਛਮ ਵਿੱਚ ਅਰਬ ਸਾਗਰ ਅਤੇ ਦੱਖਣ-ਪੂਰਬ ਵਿੱਚ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ ਹੈ। ਭਾਰਤ ਪੱਛਮ ਵੱਲ ਪਾਕਿਸਤਾਨ ਅਤੇ ਅਫ਼ਗ਼ਾਨਿਸਤਾਨ, ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ, ਪੂਰਬ ਵੱਲ ਬਰਮਾ ਅਤੇ ਬੰਗਲਾਦੇਸ਼ ਆਦਿ ਦੇਸ਼ਾਂ ਨਾਲ ਜ਼ਮੀਨੀ ਸਰਹੱਦ ਸਾਂਝੀ ਕਰਦਾ ਹੈ ਅਤੇ ਦੱਖਣ ਵੱਲ ਮਾਲਦੀਵ ਅਤੇ ਸ੍ਰੀ ਲੰਕਾ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦਾ ਹੈ। ਭਾਰਤ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਬਰਮਾ, ਥਾਈਲੈਂਡ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦੇ ਹਨ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।ਅੰਮ੍ਰਿਤਾ ਪ੍ਰੀਤਮ ਦੀ ਸਭ ਤੋਂ ਮਸ਼ਹੂਰ ਕਵਿਤਾ ਅੱਜ ਆਖਾਂ ਵਾਰਿਸ ਸ਼ਾਹ ਨੂੰ ਹੈ ਜਿਸ ਵਿੱਚ ਉਹ ਹਿੰਦੁਸਤਾਨ ਦੀ ਵੰਡ ਤੋਂ ਬਾਅਦ ਹੋਏ ਕਤਲੇਆਮ ਪ੍ਰਤੀ ਆਪਣਾ ਰੋਸ ਦਿਖਾਉਂਦੇ ਹੋਏ ਵਾਰਿਸ ਸ਼ਾਹ ਨੂੰ ਵਾਪਸ ਆਉਣ ਦੀ ਦੁਹਾਈ ਪਾਉਂਦੀ ਹੈ। ਇੱਕ ਨਾਵਲਕਾਰ ਦੇ ਤੌਰ ਉੱਤੇ ਪਿੰਜਰ (1950) ਉਸਦਾ ਸਭ ਤੋਂ ਮਸ਼ਹੂਰ ਨਾਵਲ ਹੈ ਜਿਸ ਉੱਤੇ ਬਾਅਦ ਵਿੱਚ ਇੱਕ ਅਵਾਰਡ ਜੇਤੂ ਫ਼ਿਲਮ ਪਿੰਜਰ (2003) ਵੀ ਬਣੀ।1947 ਵਿੱਚ ਭਾਰਤ ਤੇ ਪਾਕਿਸਤਾਨ ਦੀ ਵੰਡ ਪਿੱਛੋਂ ਇਹ ਲਿਹੌਰ ਤੋਂ ਹਿੰਦੁਸਤਾਨ ਆ ਗਈ।
ਗੁਰੂ ਗੋਬਿੰਦ ਸਿੰਘ (ਪੰਜਾਬੀ ਉਚਾਰਨ: [gʊɾuː goːbɪn̪d̪ᵊ sɪ́ŋgᵊ] ; 22 ਦਸੰਬਰ 1666 – 7 ਅਕਤੂਬਰ 1708), ਗੋਬਿੰਦ ਦਾਸ ਜਾਂ ਗੋਬਿੰਦ ਰਾਏ ਦਾ ਜਨਮ ਦਸਵੇਂ ਸਿੱਖ ਗੁਰੂ, ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ । ਜਦੋਂ ਉਸਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ, ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਸਿੱਖਾਂ ਦੇ ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ, ਦਸਵੇਂ ਅਤੇ ਅੰਤਿਮ ਮਨੁੱਖੀ ਸਿੱਖ ਗੁਰੂ ਬਣ ਗਏ ਸਨ। ਉਸਦੇ ਜੀਵਨ ਕਾਲ ਦੌਰਾਨ ਉਸਦੇ ਚਾਰ ਜੈਵਿਕ ਪੁੱਤਰਾਂ ਦੀ ਮੌਤ ਹੋ ਗਈ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੁਆਰਾ ਮਾਰ ਦਿੱਤਾ ਗਿਆ।ਸਿੱਖ ਧਰਮ ਵਿੱਚ ਉਹਨਾਂ ਦੇ ਮਹੱਤਵਪੂਰਨ ਯੋਗਦਾਨਾਂ ਵਿੱਚ 1699 ਵਿੱਚ ਖਾਲਸਾ ਨਾਮਕ ਸਿੱਖ ਯੋਧੇ ਭਾਈਚਾਰੇ ਦੀ ਸਥਾਪਨਾ ਅਤੇ Ks, ਵਿਸ਼ਵਾਸ ਲੇਖਾਂ ਨੂੰ ਪੇਸ਼ ਕਰਨਾ ਹੈ ਜੋ ਖਾਲਸਾ ਸਿੱਖ ਹਰ ਸਮੇਂ ਪਹਿਨਦੇ ਹਨ। ਗੁਰੂ ਗੋਬਿੰਦ ਸਿੰਘ ਜੀ ਨੂੰ ਦਸਮ ਗ੍ਰੰਥ ਦਾ ਸਿਹਰਾ ਦਿੱਤਾ ਜਾਂਦਾ ਹੈ ਜਿਸ ਦੀ ਬਾਣੀ ਸਿੱਖ ਅਰਦਾਸਾਂ ਅਤੇ ਖ਼ਾਲਸਾ ਰੀਤੀ ਰਿਵਾਜਾਂ ਦਾ ਪਵਿੱਤਰ ਅੰਗ ਹੈ। ਉਸ ਨੂੰ ਇਹ ਵੀ ਮੰਨਿਆ ਜਾਂਦਾ ਹੈ ਕਿ ਜਿਸ ਨੇ ਗੁਰੂ ਗ੍ਰੰਥ ਸਾਹਿਬ ਨੂੰ ਸਿੱਖ ਧਰਮ ਦੇ ਪ੍ਰਾਇਮਰੀ ਗ੍ਰੰਥ ਅਤੇ ਸਦੀਵੀ ਗੁਰੂ ਵਜੋਂ ਅੰਤਮ ਰੂਪ ਦਿੱਤਾ ਅਤੇ ਨਿਸ਼ਚਿਤ ਕੀਤਾ।
ਬਾਬਾ ਦੀਪ ਸਿੰਘ ਜੀ (26 ਜਨਵਰੀ 1682 – 13 ਨਵੰਬਰ 1757) ਦਾ ਜਨਮ 26 ਜਨਵਰੀ 1682 ਨੂੰ ਪਿੰਡ ਪਹੂਵਿੰਡ,ਜ਼ਿਲ੍ਹਾ ਤਰਨ ਤਾਰਨ ਦੇ ਸੰਧੂ ਜੱਟ ਪਰਿਵਾਰ ਵਿੱਚ ਮਾਤਾ ਜੀਉਣੀ ਜੀ ਦੀ ਕੁੱਖੋਂ ਪਿਤਾ ਭਗਤਾ ਜੀ ਅਤੇ ਮਾਤਾ ਜਿਓਣੀ ਜੀ ਦੇ ਘਰ ਹੋਇਆ। ਮਾਤਾ-ਪਿਤਾ ਨੇ ਬਾਲਕ ਦਾ ਨਾਮ 'ਦੀਪਾ' ਰੱਖਿਆ। ਥੋੜ੍ਹੀ ਸੁਰਤ ਸੰਭਾਲਣ ਤੋਂ ਬਾਅਦ ਇਹ ਨੌਜਵਾਨ ਅਵਸਥਾ ਵਿੱਚ ਵਿਚਰਦਿਆਂ ਬਾਲਕ 'ਦੀਪਾ' ਸਤਿਗੁਰਾਂ ਦੇ ਪਾਵਨ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਚਰਨਾਂ ਵਿੱਚ ਜਾ ਹਾਜ਼ਰ ਹੋਇਆ। ਇਥੇ ਹੀ ਸਤਿਗੁਰਾਂ ਦੇ ਪਵਿੱਤਰ ਕਰ-ਕਮਲਾਂ ਰਾਹੀਂ ਨੌਜਵਾਨ 'ਦੀਪੇ' ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਤੋਂ ਬਾਅਦ ਆਪ ਜੀ ਦਾ ਨਾਮ 'ਦੀਪ ਸਿੰਘ' ਰੱਖਿਆ ਗਿਆ। ਆਪ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਅੰਦਰ ਰਹਿੰਦਿਆਂ ਭਾਈ ਮਨੀ ਸਿੰਘ ਜੀ ਦੀ ਦੇਖ-ਰੇਖ ਹੇਠ ਪਵਿੱਤਰ ਧਾਰਮਿਕ ਗ੍ਰੰਥਾਂ ਤੇ ਗੁਰਬਾਣੀ ਦਾ ਡੂੰਘਾ ਅਧਿਐਨ ਕੀਤਾ। ਆਪ ਹਮੇਸ਼ਾ ਪਾਵਨ ਬਾਣੀ ਦੇ ਪਾਠ, ਭਜਨ-ਬੰਦਗੀ ਵਿੱਚ ਮਸਤ ਰਹਿੰਦੇ ਸਨ। ਆਪ ਸਰੀਰ ਦੇ ਸੁਡੌਲ ਅਤੇ ਦ੍ਰਿੜ੍ਹ ਇਰਾਦੇ ਵਾਲੇ ਭਜਨੀਕ ਅਤੇ ਧਾਰਮਿਕ ਬਿਰਤੀ ਵਾਲੇ ਪੁਰਸ਼ ਸਨ।
ਸਿੱਖਿਆ ਸਿੱਖਣ ਦੀ ਸਹੂਲਤ ਜਾਂ ਗਿਆਨ, ਹੁਨਰ, ਕਦਰਾਂ ਕੀਮਤਾਂ, ਨੈਤਿਕਤਾ, ਵਿਸ਼ਵਾਸਾਂ ਅਤੇ ਆਦਤਾਂ ਦੀ ਪ੍ਰਾਪਤੀ ਦੀ ਪ੍ਰਕਿਰਿਆ ਹੈ। ਵਿੱਦਿਅਕ ਢੰਗਾਂ ਵਿੱਚ ਸਿੱਖਿਆ, ਸਿਖਲਾਈ, ਕਹਾਣੀ ਸੁਣਾਉਣਾ, ਵਿਚਾਰ ਵਟਾਂਦਰੇ ਅਤੇ ਨਿਰਦੇਸ਼ਤ ਖੋਜ ਸ਼ਾਮਲ ਹਨ। ਸਿੱਖਿਆ ਅਕਸਰ ਸਿਖਿਅਕਾਂ ਦੀ ਰਹਿਨੁਮਾਈ ਅਧੀਨ ਹੁੰਦੀ ਹੈ, ਹਾਲਾਂਕਿ ਸਿਖਿਆਰਥੀ ਆਪਣੇ ਆਪ ਨੂੰ ਸਿੱਖਿਅਤ ਵੀ ਕਰ ਸਕਦੇ ਹਨ। ਸਿੱਖਿਆ ਨੂੰ ਰਸਮੀ ਜਾਂ ਗੈਰ-ਰਸਮੀ ਸ਼੍ਰੇਣੀਆਂ ਵਿੱਚ ਲਿਆ ਜਾ ਸਕਦਾ ਹੈ। ਕਿਸੇ ਵੀ ਅਨੁਭਵ ਨੂੰ, ਜਿਸਦਾ ਸੋਚਣ, ਮਹਿਸੂਸ ਕਰਨ ਜਾਂ ਕੰਮ ਕਰਨ ਦੇ ਢੰਗ ਤਰੀਕੇ ਵਿੱਚ ਬਦਲਾਅ ਆਵੇ,ਉਸ ਅਨੁਭਵ ਨੂੰ ਸਿੱਖਿਆ ਮੰਨਿਆ ਜਾ ਸਕਦਾ ਹੈ। ਸਿੱਖਿਆ ਦੀ ਕਾਰਜਪ੍ਰਣਾਲੀ ਨੂੰ ਸਿੱਖਿਆ ਸ਼ਾਸਤਰ (ਪੈਡਾਗੋਜੀ) ਕਿਹਾ ਜਾਂਦਾ ਹੈ।ਸਿੱਖਿਆ ਨੂੰ ਆਮ ਤੌਰ ਤੇ ਪ੍ਰੀ ਪ੍ਰਾਇਮਰੀ ਸਕੂਲ ਜਾਂ ਕਿੰਡਰਗਾਰਟਨ, ਪ੍ਰਾਇਮਰੀ ਸਕੂਲ, ਸੈਕੰਡਰੀ ਸਕੂਲ ਅਤੇ ਫਿਰ ਕਾਲਜ, ਯੂਨੀਵਰਸਿਟੀ, ਜਾਂ ਅਪ੍ਰੈਂਟਿਸਸ਼ਿਪ ਦੇ ਪੜਾਵਾਂ ਵਿੱਚ ਵੰਡਿਆ ਜਾਂਦਾ ਹੈ।
ਪਾਲ ਕਰੂਗਮੈਨ ਅਮਰੀਕਾ ਦੀ ਪ੍ਰਿੰਸਟਨ ਯੂਨੀਵਰਸਿਟੀ ਵਿੱਚ ਅਰਥ ਸ਼ਾਸਤਰ ਅਤੇ ਅੰਤਰਰਾਸ਼ਟਰੀ ਮਾਮਲਿਆਂ ਦੇ ਪ੍ਰੋਫੈਸਰ ਅਤੇ ਲੰਦਨ ਸਕੂਲ ਆਫ਼ ਇਕਨਾਮਿਕਸ ਵਿਖੇ ਸ਼ਤਾਬਦੀ ਪ੍ਰੋਫੈਸਰ ਹਨ। ਉਹ ਨਿਊਯਾਰਕ ਟਾਈਮਸ ਅਖ਼ਬਾਰ ਵਿੱਚ ਨੇਮੀ ਕਾਲਮ ਵੀ ਲਿਖਦੇ ਹਨ। ਉਹਨਾਂ ਨੂੰ ਅਰਥ ਸ਼ਾਸਤਰ ਦੇ ਖੇਤਰ ਵਿੱਚ ਸਾਲ 2008 ਦੇ ਨੋਬਲ ਇਨਾਮ ਲਈ ਚੁਣਿਆ ਗਿਆ ਹੈ। ਇਸ ਇਨਾਮ ਵਿੱਚ 14 ਲੱਖ ਡਾਲਰ ਦੀ ਰਾਸ਼ੀ ਦਿੱਤੀ ਜਾਂਦੀ ਹੈ। ਇਸ ਇਨਾਮ ਦੀ ਸ਼ੁਰੂਆਤ ਮੂਲ ਨੋਬਲ ਪੁਰਸਕਾਰਾਂ ਤੋਂ ਕਾਫ਼ੀ ਬਾਅਦ ਵਿੱਚ 1960 ਵਿੱਚ ਕੀਤੀ ਗਈ ਸੀ ਅਤੇ ਇਸਨੂੰ ਆਰਥਕ ਜਗਤ ਵਿੱਚ ਸਵਿਰਿਜਸ ਰਿਕਸਬੈਂਕ ਪ੍ਰਾਈਜ ਦੇ ਨਾਮ ਨਾਲ ਜਾਣਿਆ ਜਾਂਦਾ ਹੈ। ਨੋਬਲ ਇਨਾਮ ਕਮੇਟੀ ਦੇ ਨਿਰਣਾਇਕ ਮੰਡਲ ਦੇ ਮੈਬਰਾਂ ਦਾ ਕਹਿਣਾ ਹੈ ਕਿ ਅਜ਼ਾਦ ਵਪਾਰ, ਭੂਮੰਡਲੀਕਰਣ ਦੇ ਪ੍ਰਭਾਵਾਂ ਅਤੇ ਦੁਨੀਆ ਵਿੱਚ ਸ਼ਹਰੀਕਰਣ ਦੇ ਪਿੱਛੇ ਕੰਮ ਕਰ ਰਹੀ ਸ਼ਕਤੀਆਂ ਦੇ ਵਿਸ਼ਲੇਸ਼ਣ ਵਿੱਚ ਕਰੂਗਮੈਨ ਦਾ ਦਿੱਤਾ ਸਿਧਾਂਤ ਕਾਰਗਰ ਹੈ।
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।1928 ਵਿੱਚ ਭਗਤ ਸਿੰਘ ਤੇ ਉਸਦੇ ਸਾਥੀ ਸ਼ਿਵਰਾਮ ਰਾਜਗੁਰੂ ਨੇ 21 ਸਾਲਾ ਬਰਤਾਨਵੀ ਪੁਲਿਸ ਅਫ਼ਸਰ ਜੌਨ ਸਾਂਡਰਸ ਦਾ ਲਾਹੌਰ ਵਿਖੇ ਗੋਲੀ ਮਾਰਕੇ ਕਤਲ ਕੀਤਾ ਜਦਕਿ ਉਹਨਾਂ ਦਾ ਮਕਸਦ ਜੇਮਜ਼ ਸਕੌਟ ਨਾਂ ਦੇ ਸੀਨੀਅਰ ਪੁਲਿਸ ਸੁਪਰਿਨਟੈਂਡੈਂਟ ਦਾ ਕਤਲ ਕਰਨਾ ਸੀ।
ਐਡਵਰਡ ਜੋਸਫ਼ "ਐੱਡ" ਸਨੋਡਨ (ਅੰਗਰੇਜੀ: Edward Joseph Snowden, ਜਨਮ: ਜੂਨ 21, 1983) ਅਮਰੀਕੀ ਸਾਬਕਾ ਤਕਨੀਕੀ ਠੇਕੇਦਾਰ ਅਤੇ ਸੈਂਟਰਲ ਇੰਟੈਲੀਜੈਂਸ ਏਜੰਸੀ (ਸੀ ਆਈ ਏ) ਕਰਮਚਾਰੀ ਹੈ। ਇਹ ਅਮਰੀਕੀ ਨਿਗਰਾਨੀ ਪਰੋਗਰਾਮ ਦੀ ਜਾਣਕਾਰੀ ਜੱਗ-ਜ਼ਾਹਰ ਕਰਨ ਤੋਂ ਪਹਿਲਾਂ ਸਲਾਹਕਾਰੀ ਕੰਪਨੀ ਬੂਜ਼ ਐਲਨ ਹੈਮਿਲਟਨ ਵਿਖੇ ਕੰਮ ਕਰਦਾ ਸੀ, ਜੋ ਕੌਮੀ ਰੱਖਿਆ ਏਜੰਸੀ (ਐੱਨ ਐੱਸ ਏ) ਨੂੰ ਆਪਣੀ ਸੇਵਾਵਾਂ ਮੁਹਈਆ ਕਰਾਉਂਦੀ ਹੈ। ਮਈ 2013 ਵਿੱਚ ਸਨੋਡਨ ਅਮਰੀਕਾ ਤੋਂ ਰਵਾਨਾ ਹੋਇਆ। 14 ਜੂਨ 2013 ਨੂੰ ਸੰਯੁਕਤ ਰਾਜ ਅਮਰੀਕਾ ਦੇ ਸਰਕਾਰੀ ਵਕੀਲਾਂ ਨੇ ਸਨੋਡੇਨ ਉੱਤੇ ਸਰਕਾਰੀ ਜਾਇਦਾਦ ਦੀ ਜਾਸੂਸੀ ਅਤੇ ਚੋਰੀ ਦੇ ਇਲਜ਼ਾਮ ਲਗਾਏ ਹਨ। ਗੁਪਤ ਜਾਣਕਾਰੀ ਲੀਕ ਕਰਨ ਤੋਂ ਬਾਅਦ ਇਹ 23 ਜੂਨ 2013 ਨੂੰ ਹਾਂਗਕਾਂਗ ਛੱਡ ਕੇ ਮਾਸਕੋ ਚਲੇ ਗਿਆ ਸੀ। 1 ਅਗਸਤ 2013 ਨੂੰ ਸਨੋਡਨ ਨੂੰ ਰੂਸ ਦੀ ਸਰਕਾਰ ਵੱਲੋਂ ਇੱਕ ਸਾਲ ਲਈ ਆਰਜ਼ੀ ਸ਼ਰਨ ਦਿੱਤੀ ਗਈ ਸੀ।
ਰੀਤੀ ਰਿਵਾਜ ਸ਼ਬਦ ਅੰਗਰੇਜੀ ਦੇ ਪਦ ritual ਦੇ ਪੰਜਾਬੀ ਅਨੁਵਾਦ ਵਜੋਂ ਵਰਤਿਆ ਗਿਆ ਹੈ। ਸਮਾਜ ਦੇ ਸਮਾਂ ਵਿਹਾ ਚੁੱਕੇ ਕਾਰਜ ਜਦੋਂ ਆਪਣੇ ਸਾਰਥਕ ਪ੍ਰਕਾਰਜ ਤੋਂ ਮੁਕਤ ਹੋ ਕੇ ਪ੍ਰਤੀਕ ਰੂਪ ਵਿੱਚ ਕੀਤੇ ਜਾਂਦੇ ਹਨ, ਤਾਂ ਉਹ ਰਸਮਾਂ ਅਖਵਾਉਂਦੇ ਹਨ। ਪੰਜਾਬ ਵਿੱਚ ਅਜਿਹੇ ਅਨੇਕਾ ਕਾਰਜ ਹਨ, ਜਿਨਾ ਦੀ ਪਹਿਲਾ ਕਦੀ ਮਹੱਤਤਾ ਸੀ, ਪਰ ਹੁਣ ਉਹ ਵੇਲਾ ਵਿਹਾ ਚੁਕੇ ਹਨ ਪਰ ਇਹ ਪ੍ਰਕਾਰਜ ਪ੍ਰਤੀਕ ਰੂਪ ਵਿੱਚ ਅੱਜ ਵੀ ਨਿਭਾਏ ਜਾਂਦੇ ਹਨ। ਜਿਸ ਤਰਾਂ ਉਹਨਾਂ ਦਾ ਵਾਸਤਵਿਕ ਅਮਲ ਹੋਇਆ ਕਰਦਾ ਸੀ। ਵਿਅਕਤੀ ਜੀਵਨ ਨਾਲ ਸਬੰਧਿਤ ਅਜਿਹਾ ਕੋਈ ਮੌਕਾ ਨਹੀਂ ਜਦੋਂ ਕੋਈ ਰਸਮ ਨਾ ਕੀਤੀ ਜਾਂਦੀ ਹੋਵੇ। ਵਿਅਕਤੀ ਜੀਵਨ ਦੀਆਂ ਤਿੰਨ ਅਵਸਥਾਵਾਂ ਪ੍ਰਮੁੱਖ ਮੰਨੀਆਂ ਜਾਂਦੀਆਂ ਹਨ। ਜਨਮ ਵਿਆਹ ਮੌਤ ਉਹਨਾਂ ਨਾਲ ਸਬੰਧਿਤ ਰਸਮਾਂ ਹੇਠ ਲਿਖੇ ਹਨ: -
ਸਟੀਵਨ ਐਲਨ ਸਪੀਲਬਰਗ (ਜਨਮ 18 ਦਸੰਬਰ 1946) ਕੌਮਾਂਤਰੀ ਖਿਆਤੀ ਪ੍ਰਾਪਤ ਅਮਰੀਕਨ ਫ਼ਿਲਮ ਡਾਇਰੈਕਟਰ, ਨਿਰਮਾਤਾ ਅਤੇ ਸਕ੍ਰੀਨ-ਪਲੇਅ ਲੇਖਕ ਹੈ। ਉਸ ਦਾ ਸ਼ੁਮਾਰ ਹਾਲੀਵੁੱਡ ਦੇ ਨਵੇਂ-ਯੁੱਗ ਦੀ ਸ਼ੁਰੂਆਤ ਕਰਨ ਵਾਲੀਆਂ ਪ੍ਰਮੁੱਖ ਸ਼ਖਸੀਅਤਾਂ ਵਿੱਚ ਹੁੰਦਾ ਹੈ ਤੇ ਇਸ ਦੇ ਨਾਲ ਹੀ ਉਸ ਦੀ ਗਿਣਤੀ ਸਿਨੇਮਾ ਦੇ ਇਤਿਹਾਸ ਦੇ ਸਭ ਤੋਂ ਵੱਧ ਹਰਮਨ-ਪਿਆਰੇ ਅਤੇ ਪ੍ਰਭਾਵਸ਼ਾਲੀ ਫ਼ਿਲਮ ਨਿਰਮਾਤਾਵਾਂ ਵਿੱਚ ਕੀਤੀ ਜਾਂਦੀ ਹੈ। ਚਾਲੀ ਸਾਲ ਤੋਂ ਵਧੇਰੇ ਲੰਮੇ ਆਪਣੇ ਕੈਰੀਅਰ ਵਿੱਚ ਸਪੀਲਬਰਗ ਨੇ ਅਨੇਕਾਂ ਨੇ ਕਈ ਤਰ੍ਹਾਂ ਦੇ ਥੀਮਜ਼ ’ਤੇ ਫ਼ਿਲਮਾਂ ਬਣਾਈਆਂ ਹਨ ਅਤੇ ਉਸ ਦੀ ਸ਼ੈਲੀ ਵੀ ਬਹੁਰੰਗੀ ਰਹੀ ਹੈ। ਕੈਰੀਅਰ ਦੇ ਸ਼ੁਰੂ ਵਿੱਚ ਉਸਨੇ ਵਿਗਿਆਨ ਗਲਪ ਅਤੇ ਰੋਮਾਂਚਿਕ ਕਥਾਵਾਂ ’ਤੇ ਆਧਾਰਿਤ ਫ਼ਿਲਮਾਂ ਬਣਾਈਆਂ। ਬਾਅਦ ਵਾਲੇ ਦੌਰ ਵਿੱਚ ਉਸਨੇ ਮਨੁੱਖੀ ਜੀਵਨ ਨਾਲ ਜੁੜੇ ਮੁੱਦਿਆਂ ਨੂੰ ਆਪਣੀਆਂ ਫ਼ਿਲਮਾਂ ਦਾ ਕੇਂਦਰੀ ਵਿਸ਼ਾ ਬਣਾਇਆ ਤੇ ਅਟਲਾਂਟਿਕ ਪਾਰ ਹੋਣ ਵਾਲੇ ਗ਼ੁਲਾਮਾਂ ਦੇ ਵਪਾਰ, ਜੰਗ ਅਤੇ ਅੱਤਵਾਦ ਵਰਗੇ ਵਿਸ਼ਿਆਂ ’ਤੇ ਫ਼ਿਲਮਾਂ ਬਣਾਈਆਂ। ਉਹ ਡ੍ਰੀਮਵਰਕਸ ਸਟੂਡੀਓਜ਼ ਦੇ ਸਹ-ਸੰਸਥਾਪਕਾਂ ਵਿੱਚੋਂ ਇੱਕ ਹੈ। ਸ਼ਿੰਡਲਰਜ਼ ਲਿਸਟ (1993) ਅਤੇ ਸੇਵਿੰਗ ਪ੍ਰਾਈਵੇਟ ਰਾਇਨ (1998) ਲਈ ਸਪੀਲਬਰਗ ਨੂੰ ਸਰਵੋਤਮ ਨਿਰਦੇਸ਼ਕ ਦਾ ਅਕਾਦਮੀ ਅਵਾਰਡ ਪ੍ਰਦਾਨ ਕੀਤਾ ਗਿਆ | ਸਪੀਲਬਰਗ ਦੀਆਂ ਤਿੰਨ ਫ਼ਿਲਮਾਂ --’ਜਾਅਜ਼’ (1975), ਈ.ਟੀ.
ਗੁਰਮੁਖੀ (ਪੰਜਾਬੀ: گُرمُکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਬਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਭਾਰਤ ਦਾ ਰਾਸ਼ਟਰਪਤੀ ਦੇਸ਼ ਦਾ ਪਹਿਲਾ ਨਾਗਰਿਕ ਹੁੰਦਾ ਹੈ। ਭਾਰਤ ਦੇ ਸੰਵਿਧਾਨ ਆਰਟੀਕਲ 52 ਅਧੀਨ ਰਾਸ਼ਟਰਪਤੀ ਦਾ ਅਹੁਦਾ ਵਿਵਸਥਿਤ ਹੈ। ਭਾਰਤ ਦਾ ਰਾਸ਼ਟਰਪਤੀ ਨਾ ਮਾਤਰ ਮੁਖੀ ਹੁੰਦਾ ਹੈ। 1967 ਤੋਂ ਲੈ ਕੇ ਹੁਣ ਤਕ, ਇਹ ਕੋਸ਼ਿਸ਼ਾਂ ਹੁੰਦੀਆਂ ਰਹੀਆਂ ਹਨ ਕਿ ਭਾਰਤ ਦੇ ਰਾਸ਼ਟਰਪਤੀ ਨੂੰ ਵਿਦੇਸ਼ੀ ਤਰੀਕੇ ਨਾਲ ਸਰਕਾਰ ਵਿੱਚ ਉਲੀਕੇ ਗਏ ਰਾਸ਼ਟਰਪਤੀ ਦੀ ਭੂਮਿਕਾ ਦੇ ਖ਼ਾਕੇ ਨਾਲੋਂ ਵੱਧ ਸਕ੍ਰਿਆ ਸਿਆਸਤੀ ਹਸਤੀ ਬਣਾਇਆ ਜਾਵੇ। 1967 ਵਿੱਚ ਸੁਪਰੀਮ ਕੋਰਟ ਦੇ ਇੱਕ ਸਿਟਿੰਗ ਚੀਫ਼ ਜਸਟਿਸ ਸੁੱਬਾ ਰਾਓ ਨੇ ਖ਼ੁਦ ਨੂੰ ਸਿਆਸਤਦਾਨਾਂ ਦੇ ਝੇੜਿਆਂ ’ਚ ਲਪੇਟ ਲਿਆ ਅਤੇ ਰਾਸ਼ਟਰਪਤੀ ਬਣਨ ਲਈ ਨਿਆਂ ਪਾਲਿਕਾ ਦੀ ਮਾਣ-ਮਰਿਆਦਾ ਭੁੱਲ ਬੈਠਿਆ। ਚੀਫ਼ ਜਸਟਿਸ ਸੁੱਬਾ ਰਾਓ ਸਵਤੰਤਰ ਪਾਰਟੀ ਤੇ ਜਨਸੰਘ ਅਤੇ ਕਾਂਗਰਸ ਦੇ ਉਮੀਦਵਾਰ ਡਾ.
ਦਲੀਪ ਕੌਰ ਟਿਵਾਣਾ (4 ਮਈ 1935 - 31 ਜਨਵਰੀ 2020) ਇੱਕ ਪੰਜਾਬੀ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਸੀ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਹਨਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ 'ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ।ਟਿਵਾਣਾ ਨੂੰ 1971 ਵਿੱਚ ਆਪਣੇ ਨਾਵਲ ਏਹੁ ਹਮਾਰਾ ਜੀਵਣਾ ਲਈ ਸਾਹਿਤ ਅਕਾਦਮੀ ਇਨਾਮ ਮਿਲਿਆ।
ਗੂਰੁ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦਸਾਂ ਵਿਚੋਂ ਦੂਜੇ ਗੁਰੂ ਸਨ। ਇਹਨਾਂ ਦਾ ਜਨਮ ਹਿੰਦੂ ਖ਼ਾਨਦਾਨ ਵਿੱਚ, ਜਮਾਂਦਰੂ ਨਾਮ ਲਹਿਣੇ ਨਾਲ਼, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਨੇੜੇ) ਪੰਜਾਬ ਵਿਖੇ ਹੋਇਆ। ਭਾਈ ਲਹਿਣਾ ਖੱਤਰੀ ਟੱਬਰ ਵਿੱਚ ਪਲ਼ਿਆ, ਜਿਸਦੇ ਪਿਓ ਨਿੱਕੇ ਸਕੇਲ ਦੇ ਸੁਦਾਗਰ ਸੀ, ਅਤੇ ਆਪ ਉਹ ਦੁਰਗਾ ਦੇ ਪੁਜਾਰੀ ਸਨ। ਇਹਨਾਂ ਦੀ ਮੁਲਾਕਾਤ ਗੁਰੂ ਨਾਨਕ, ਸਿੱਖੀ ਦੇ ਬਾਨੀ ਨਾਲ਼ ਹੋਣ ਤੋਂ ਬਾਅਦ ਇਹ ਸਿੱਖ ਬਣ ਗਏ। ਗੁਰੂ ਨਾਨਕ ਸਾਹਿਬ ਨੇ ਲਹਿਣਾ ਨਾਮ ਤਬਦੀਲ ਕਰ ਅੰਗਦ ("ਮੇਰਾ ਆਪਣਾ ਅੰਗ") ਰੱਖ ਦਿੱਤਾ, ਅਤੇ ਆਪਣੇ ਪੁੱਤਾਂ ਦੀ ਬਜਾਏ ਅੰਗਦ ਨੂੰ ਦੂਜਾ ਗੁਰੂ ਐਲਾਨ ਦਿੱਤਾ।ਗੁਰੂ ਨਾਨਕ ਦੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਬਾਅਦ, 1539 ਵਿੱਚ ਗੁਰੂ ਅੰਗਦ ਸਿੱਖਾਂ ਦੇ ਰਹਿਬਰ ਬਣੇ। ਇਹ ਸਿੱਖੀ ਵਿੱਚ ਗੁਰਮੁਖੀ ਨੂੰ ਇਖਤਿਆਰ ਅਤੇ ਮਿਆਰਬੰਦ ਕਰਨ ਲਈ ਮਸ਼ਹੂਰ ਹਨ। ਇਹਨਾਂ ਨੇ ਨਾਨਕ ਦੇ ਵਾਕ ਇਕੱਤਰ ਕਰਨੇ ਸ਼ੁਰੂ ਕੀਤੇ, ਨਾਲ਼ 63 ਵਾਕ ਆਪ ਰਚੇ। ਆਪਣੇ ਪੁੱਤਾਂ ਦੀ ਬਜਾਏ, ਇਹਨਾਂ ਨੇ ਆਪਣੇ ਮੁਰੀਦ ਅਮਰਦਾਸ ਨੂੰ ਗੁਰੂ ਤਖ਼ਤ ਦਾ ਵਾਰਸ ਅਤੇ ਤੀਜਾ ਗੁਰੂ ਐਲਾਨਿਆ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ 'ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦੇ ਸੰਤ ਸਨ
ਜਾਣ ਪਛਾਣ: ਪੰਜਾਬ ਵਿੱਚ ਮੇਲਿਆਂ ਵਾਂਗ ਤਿਉਹਾਰਾਂ ਦੀ ਲੜੀ ਵੀ ਤੁਰੀ ਰਹਿੰਦੀ ਹੈ। ਮੇਲਿਆਂ ਵਾਂਗ ਤਿਉਹਾਰ ਵੀ ਇੱਥੋਂ ਦੇ ਸਭ ਵਰਗਾਂ ਦੇ ਲੋਕ ਸਮੂਹਿਕ ਤੌਰ ਤੇ ਮਨਾਉਂਦੇ ਹਨ। ਜੋ ਇੱਥੋਂ ਦੀ ਭਾਈਚਾਰਕ ਸਾਂਝ ਅਤੇ ਫਿਰਕੂ ਸੋਚ ਦੇ ਗਵਾਹ ਹਨ ।ਡਾ ਵਣਜਾਰਾ ਬੇਦੀ ਅਨੁਸਾਰ ਤਿਉਹਾਰਾਂ ਦਾ ਮੁੱਢ ਪੰਜਾਬ ਦੀ ਸਮੂਹਿਕ ਵਿਕਾਸ ਦੀ ਭਾਵਨਾ ਵਿੱਚ ਬੱਝਿਆ ਅਤੇ ਹੌਲੀ ਹੌਲੀ ਇਨ੍ਹਾਂ ਰਾਂਗਲੀਆਂ ਚੂਲਾਂ ਦੁਆਲੇ ਜਾਤੀ ਦਾ ਸਾਰਾ ਸਮਾਜਿਕ ,ਧਾਰਮਿਕ ਅਤੇ ਭਾਈਚਾਰਕ ਜੀਵਨ ਚੱਕੀ ਦੇ ਪੁੜ ਵਾਂਗ ਘੁੰਮਣ ਲੱਗਾ। ਤਿਉਹਾਰ ਨਾਲ ਅੰਦਰਲਾ ਖਿੜਦਾ ਤੇ ਮਹਿਕਦਾ ਹੈ ਅਤੇ ਲੋਕਾਂ ਵਿੱਚ ਨਵੀਂ ਸ਼ਕਤੀ ਉੱਭਰਦੀ ਅਤੇ ਨਵੇਂ ਸੰਕਲਪ ਜਾਗਦੇ ਹਨ ।
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ ਜਾਂ ਇਹ ਕਹਿ ਲਿਆ ਜਾਵੇ ਕਿ ਇਸਲਾਮਿਕ ਰਹੱਸਵਾਦ ਨੂੰ ਸੂਫ਼ੀਵਾਦ ਜਾਂ ਤਸਉਫ਼ ਕਿਹਾ ਜਾਂਦਾ ਹੈ। ਇਸ ਵਿੱਚ ਮਸਤ ਹੋਣ ਵਾਲੇ ਸੂਫ਼ੀ ਨੂੰ ਅਹਿਲੇ ਹੱਕ ਆਖਦੇ ਹਨ।ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿੱਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇੱਕ ਮਘਦੀ ਧੂਣੀ ਸੀ ਤੇ ਇੱਕ ਲਟਾ-ਲਟ ਬਲਦੀ ਲਾਟ।”
ਮੁਦਰਾ (English:Curruncy) ਦਾ ਸਧਾਰਨ ਸ਼ਬਦਾਂ ਵਿੱਚ ਅਰਥ ਹੈ ਰੁਪਈਆ- ਪੈਸਾ ਜੋ ਵਸਤਾਂ ਜਾਂ ਸੇਵਾਵਾਂ ਦੀ ਖਰੀਦ ਜਾਂ ਹੋਰ ਵਪਾਰਕ ਕਾਰਜਾਂ ਲਈ ਵਟਾਂਦਰੇ ਦੇ ਮਾਧਿਅਮ ਵਜੋਂ ਵਰਤੋਂ ਵਿੱਚ ਆਉਂਦੀ ਹੈ। ਇਸ ਦੀ ਸਭ ਤੋਂ ਸਹੀ ਮਿਸਾਲ ਬੈਂਕ ਨੋਟ ਅਤੇ ਸਿੱਕੇ ਹਨ।"ਮੁਦਰਾ" ਦੀ ਹੋਰ ਸਧਾਰਨ ਪਰਿਭਾਸ਼ਾ ਇਹ ਹੈ ਕਿ ਇਹ ਕਿਸੇ ਦੇਸ ਦਾ ਪੈਸੇ ਨਾਲ ਸਬੰਧਤ ਪ੍ਰਬੰਧ (ਮੁਦਰਕ ਇਕਾਈਆਂ) ਹੁੰਦਾ ਹੈ। ਇਸ ਪਰਿਭਾਸ਼ਾ ਅਨੁਸਾਰ, ਬ੍ਰਿਟਿਸ਼ "ਪੌਂਡ", ਅਮਰੀਕੀ "ਡਾਲਰ",ਅਤੇ ਯੂਰਪੀਅਨ "ਯੂਰੋ" ਆਦਿ ਸਭ ਮੁਦਰਾਵਾਂ ਦੀਆਂ ਮਿਸਾਲਾਂ ਹਨ। ਇਹ ਸਾਰੀਆਂ ਮੁਦਰਾਵਾਂ ਦਾਮ (value) ਦਾ ਜ਼ਖ਼ੀਰਾ ਹੁੰਦੀਆਂ ਹਨ ਜੋ ਵੱਖ ਵੱਖ ਦੇਸ ਆਪਸ ਵਿੱਚ ਵਿਦੇਸ਼ੀ ਵਪਾਰ ਕਰਨ ਲਈ ਵਿਦੇਸ਼ੀ ਵਟਾਂਦਰਾ ਮੰਡੀ ਵਿੱਚ ਵਪਾਰ ਲਈ ਵਰਤਦੇ ਹਨ ਜਿਥੇ ਵੱਖ ਵੱਖ ਮੁਦਰਵਾਂ ਦੀ ਤੁਲਨਾਤਮਕ ਕੀਮਤ ਨਿਰਧਾਰਤ ਹੁੰਦੀ ਹੈ। ਇਸ ਲਿਹਾਜ ਨਾਲ ਮੁਦਰਾਵਾਂ ਸੰਬੰਧਤ ਦੇਸਾਂ ਦੀਆਂ ਸਰਕਾਰਾਂ ਵਲੋਂ ਪਰਿਭਾਸ਼ਤ ਕੀਤੀਆਂ ਜਾਂਦੀਆਂ ਹਨ ਅਤੇ ਇਹ ਨਿਰਧਾਰਤ ਹਦਾਂ ਦੀਆਂ ਸੀਮਾਵਾਂ ਅਨੁਸਾਰ ਪ੍ਰਵਾਨ ਹੁੰਦੀਆਂ ਹਨ। ਭਾਰਤ ਦੀ ਮੁਦਰਾ ਦੀ ਮਿਸਾਲ ਇਸ ਦਾ ਰੁਪਿਆ ਅਤੇ ਪੇਸਾ ਹੈ।
ਲੋਹੜੀ ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।