ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਸਟੈਨ ਲੀ (ਜਨਮ ਸਟੈਨਲੇ ਮਾਰਟਿਨ ਲੀਬਰ /L i ਅ ər / ; 28 ਦਸੰਬਰ, 1922 - 12 ਨਵੰਬਰ, 2018) ਇੱਕ ਅਮਰੀਕੀ ਕਾਮਿਕ ਕਿਤਾਬ ਲੇਖਕ, ਸੰਪਾਦਕ, ਪ੍ਰਕਾਸ਼ਕ, ਅਤੇ ਨਿਰਮਾਤਾ ਸੀ। ਉਹ ਦੋ ਦਹਾਕਿਆਂ ਲਈ ਇੱਕ ਪਰਿਵਾਰਿਕ ਕਾਰੋਬਾਰ ਮਾਰਵਲ ਕਾਮਿਕਸ ਦਾ ਪ੍ਰਾਇਮਰੀ ਸਿਰਜਣਾਤਮਕ ਲੀਡਰ ਰਿਹਾ ਅਤੇ ਇਸਦੇ ਪਬਲਿਸ਼ਿੰਗ ਹਾਊਸ ਦੀ ਇੱਕ ਛੋਟੀ ਜਿਹੀ ਵੰਡ ਤੋਂ ਲੈ ਕੇ ਇੱਕ ਮਲਟੀਮੀਡੀਆ ਕਾਰਪੋਰੇਸ਼ਨ ਤੱਕ ਵਿਕਸਤ ਕੀਤਾ ਜਿਸਨੇ ਕਾਮਿਕਸ ਉਦਯੋਗ ਵਿੱਚ ਦਬਦਬਾ ਬਣਾਇਆ।
"ਲੋਕ-ਨਾਚ ਨਾਲ ਮਾਨਸਿਕਤਾ ਨਾਚ ਕਲਾ ਨੂੰ ਆਪਣੇ ਜੀਵਨ ਦਾ ਸੁਭਾਵਿਕ ਅਮਲ ਪ੍ਰਵਾਨ ਕਰਦੀ ਰਹੀ ਹੈ।" 'ਨੱਚਣ ਵਾਲੇ ਦੀ ਅੱਡੀ ਨਾ ਰਹਿੰਦੀ , ਗਾਉਣ ਵਾਲੇ ਦਾ ਮੂੰਹ' ਇਸ ਸੁਭਾਵਕ ਅਮਲ ਦੀ ਪੁਸ਼ਟੀ ਕਰਦੀ ਕਾਵਿ ਸਤਰ ਹੈ। ਨਾਚ ਕਲਾ ਕਿਸੇ ਵੀ ਸੂਰਤ ਵਿੱਚ ਮੂਕ ਪੇਸ਼ਕਾਰੀ ਨਹੀਂ ਹੈ। ਖ਼ਾਸਕਰ ਪੰਜਾਬੀ ਲੋਕ ਨਾਚ ਗਿੱਧਾ ਭੰਗੜਾ ਤਾਂ ਗੀਤਾਂ ਦੇ ਬੋਲ ਜਾਂ ਬੋਲੀਆਂ ਤੋਂ ਬਿਨਾਂ ਪੇਸ਼ ਕਿਤੇ ਜਾਣਾ ਸੰਭਵ ਹੀ ਨਹੀਂ। ਲੋਕ-ਸਮੂਹ ਦੀ ਸਿਰਜਨ-ਕਲਾ ਦੀ ਇੱਕ ਮਹੱਤਵਪੂਰਨ ਵੰਨਗੀ ਹੈ, ਜੋ ਲੋਕ-ਮਾਨਸ ਦੇ ਸਮੁਚੇ ਹਾਵਾਂ-ਭਾਵਾਂ ਨੂੰ ਸਰੀਰਕ ਮੁਦਰਾਵਾਂ ਦੇ ਪ੍ਰਗਟਾਉ-ਸੰਦਰਭ ਰਾਹੀਂ ਪੇਸ਼ ਕਰਦੀ ਹੈ। ਲੋਕ ਨਾਚ ਵੀ ਇਸੇ ਪ੍ਰਕਾਰ ਦੀ ਇੱਕ ਲੋਕ-ਕਲਾ ਹੈ। ਲੋਕ-ਨਾਚ ਮੰਨੋਰੰਜਨ ਦਾ ਸਾਧਨ ਹੀ ਨਹੀਂ, ਇਹ ਕਿਸੇ ਖਿੱਤੇ ਦੇ ਜਨ-ਸਮੂਹ ਦੀ ਸਮਾਜਿਕ, ਸੱਭਿਆਚਾਰਕ, ਨੈਤਿਕ, ਧਾਰਮਿਕ, ਰਾਜਸੀ ਅਤੇ ਇਤਹਾਸਿਕ ਜੀਵਨ-ਤੋਰ ਦੀਆਂ ਵਿਭਿੰਨ ਪਰਤਾਂ ਦਾ ਸਰੀਰਕ ਮੁਦਰਾਵਾਂ ਦੇ ਮਾਧਿਅਮ ਰਾਹੀਂ ਆਪ-ਮੁਹਾਰਾ, ਸਧਾਰਨ, ਖੁਸ਼ੀਆਂ-ਖੇੜਿਆਂ ਭਰਪੂਰ ਅੰਦਰੂਨੀ ਭਾਵਨਾਵਾਂ ਦਾ ਬਾਹਰੀ ਪ੍ਰਗਟਾਵਾ ਵੀ ਹੈ। ਪੰਜਾਬ ਦੇ ਲੋਕ-ਨਾਚ ਪੰਜਾਬ ਪੰਜਾਬ ਦੇ ਜਨ-ਜੀਵਨ ਦਾ ਮਹੱਤਪੂਰਨ ਅੰਗ ਹਨ।"ਪੰਜਾਬ ਦੇ ਲੋਕ-ਨਾਚਾਂ ਦਾ ਵਰਗੀਕਰਨ ਦੋ ਪੱਧਰਾਂ ਤੇ ਕੀਤਾ ਜਾ ਸਕਦਾ ਹੈ:
ਲੋਹੜੀ ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।
ਸੱਭਿਆਚਾਰ (ਲਾਤੀਨੀ: cultura, ਸ਼ਬਦਾਰਥ: " ਤਰਬੀਅਤ (cultivation)") ਮਨੁੱਖ ਦੁਆਰਾ ਸਿਰਜੀ ਜੀਵਨ ਜਾਚ ਨੂੰ ਕਹਿੰਦੇ ਹਨ। ਇਹ ਕਿਸੇ ਸਮਾਜ ਵਿੱਚ ਗਹਿਰਾਈ ਤੱਕ ਵਿਆਪਤ ਗੁਣਾਂ ਦੇ ਸਮੁੱਚ ਦਾ ਨਾਮ ਹੈ, ਜੋ ਉਸ ਸਮਾਜ ਦੇ ਸੋਚਣ, ਵਿਚਾਰਨ, ਕਾਰਜ ਕਰਨ, ਖਾਣ-ਪੀਣ, ਬੋਲਣ, ਨਾਚ, ਗਾਉਣ, ਸਾਹਿਤ, ਕਲਾ, ਆਰਕੀਟੈਕਟ ਆਦਿ ਵਿੱਚ ਰੂਪਮਾਨ ਹੁੰਦਾ ਹੈ। ਏ ਡਬਲਿਊ ਗਰੀਨ ਅਨੁਸਾਰ ਸੰਸਕ੍ਰਿਤੀ ਗਿਆਨ, ਵਿਵਹਾਰ, ਵਿਸ਼ਵਾਸ ਦੀਆਂ ਉਨ੍ਹਾਂ ਆਦਰਸ਼ ਪਧਤੀਆਂ ਦੀ ਅਤੇ ਗਿਆਨ ਅਤੇ ਵਿਵਹਾਰ ਦੁਆਰਾ ਪੈਦਾ ਕੀਤੇ ਵਸੀਲਿਆਂ ਦੀ ਵਿਵਸਥਾ ਨੂੰ ਕਹਿੰਦੇ ਹਨ ਜੋ ਸਮਾਜਕ ਤੌਰ 'ਤੇ ਇੱਕ ਪੀੜ੍ਹੀ ਤੋਂ ਦੂਜੀ ਪੀੜ੍ਹੀ ਨੂੰ ਸੌਂਪੀ ਜਾਂਦੀ ਹੈ।ਸੱਭਿਆਚਾਰ ਸ਼ਬਦ ‘ ਸੱਭਯ ‘ ਅਤੇ ‘ ਆਚਾਰ ‘ ਸ਼ਬਦਾਂ ਦੇ ਸੁਮੇਲ ਤੋਂ ਬਣਿਆ ਹੈ , ਜਿਸ ਦਾ ਭਾਵ ਜੀਵਨ ਦਾ ਉਹ ਚਰਿੱਤਰ ਹੈ , ਜੋ ਕਿਸੇ ਨਿਯਮਬੱਧਤਾ ਦਾ ਧਾਰਨੀ ਹੁੰਦਾ ਹੈ । ਇਸ ਵਿਚ ਜੀਵਨ – ਜਾਚ ਲਈ ਅਜਿਹੇ ਨੇਮਬੱਧ ਅਸੂਲ ਅਪਣਾਏ ਗਏ ਹੁੰਦੇ ਹਨ , ਜਿਨ੍ਹਾਂ ਨੂੰ ਸਾਰਾ ਲੋਕ – ਸਮੂਹ ਪ੍ਰਵਾਨ ਕਰਦਾ ਹੈ । ਸਭਿਆਚਾਰ ਸਿਰਫ਼ ਸਮਾਜ ਵਿਚ ਰਹਿੰਦਿਆਂ ਹੀ ਗ੍ਰਹਿਣ ਕੀਤਾ ਜਾ ਸਕਦਾ ਹੈ , ਇਸੇ ਕਰਕੇ ਹੀ ਮਨੁੱਖ ਨੂੰ ਸਮਾਜਿਕ ਪ੍ਰਾਣੀ ਕਿਹਾ ਜਾਂਦਾ ਹੈ ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਬ੍ਰਿਟਨੀ ਸਪੀਅਰਸ (ਅੰਗਰੇਜ਼ੀ: Britney Jean Spears, ਜਨਮ 2 ਦਸੰਬਰ 1981) ਇੱਕ ਅਮਰੀਕੀ ਗਾਇਕ,ਡਾਂਸਰ ਅਤੇ ਅਦਾਕਾਰਾ ਹੈ। ਬ੍ਰਿਟਨੀ ਦਾ ਜਨਮ ਮੈੱਕਮਬ, ਮਿਸੀਸਿਪੀ ਅਤੇ ਪਰਵਰਿਸ ਕੈਂਟਬੂੱਡ, ਲੁਈਸਿਆਨਾ ਵਿੱਚ ਹੋਈ। 1997 ਵਿੱਚ ਜੀਵਾ ਰਿਕਾਰਡ ਨਾਲ ਕੰਮ ਕਰਨ ਤੋ ਪਹਿਲਾ ਉਸਨੇ ਬਚਪਨ ਵਿੱਚ ਟੈਲੀਵਿਜ਼ਨ ਉਪਰ ਅਪਨੀ ਅਦਾਕਾਰੀ ਪੇਸ ਕੀਤੀ। ਸਪੀਅਰਸ ਨੂੰ ਅਤੰਰ-ਰਾਸ਼ਟਰੀ ਪੱਧਰ ਉਪਰ ਸਫਲਤਾ ਉਸਦੀ ਪਹਿਲੀ ਅਤੇ ਦੂਜੀ ਐਲਬਮ, ..ਬੇਬੀ ਵਨ ਮੋਰ ਟਾਇਮ (1999) ਅਤੇ ਉਪਸ!..ਆਈ ਡਿਡ ਇਟ ਅਗੇਨ (2000) ਨਾਲ ਮਿਲੀ। ਉਸ ਸਮੇਂ ਇਹ ਕਿਸੇ ਨੌਜਵਾਨ ਕੁੜੀ ਦੀਆਂ ਸਭ ਤੋ ਵੱਧ ਵਿਕਣ ਵਾਲੀ ਐਲਬਮਾਂ ਸੀ।
ਨਵਾਂ ਤਾਇਵਾਨੀ ਡਾਲਰ (ਰਿਵਾਇਤੀ ਚੀਨੀ: 新臺幣 / 新台幣; ਸਰਲ ਚੀਨੀ: 新台币; ਪਿਨਯਿਨ: Xīntáibì) ਜਾਂ ਸਿੱਧੀ ਤਰ੍ਹਾਂ ਤਾਇਵਾਨੀ ਡਾਲਰ (臺幣 / 台幣), ਮੁਦਰਾ ਕੋਡ TWD ਅਤੇ ਆਮ ਤੌਰ ਉੱਤੇ ਛੋਟਾ ਰੂਪ NT$, 1949 ਤੋਂ ਲੈ ਕੇ ਤਾਇਵਾਨ ਦੀ ਅਧਿਕਾਰਾਕ ਮੁਦਰਾ ਹੈ ਜਦੋਂ ਇਹਨੇ ਪੁਰਾਣੇ ਤਾਇਵਾਨੀ ਡਾਲਰ ਦੀ ਥਾਂ ਲਈ। ਪਹਿਲਾਂ ਇਹਨੂੰ ਤਾਇਵਾਨ ਬੈਂਕ ਜਾਰੀ ਕਰਦਾ ਸੀ ਪਰ 2000 ਤੋਂ ਬਾਅਦ ਇਹਨੂੰ ਚੀਨ ਗਣਰਾਜ ਕੇਂਦਰੀ ਬੈਂਕ ਜਾਰੀ ਕਰਦਾ ਹੈ।
ਰੌਬਰਟ ਸ਼ੂਮੈਨ (ਅੰਗ੍ਰੇਜ਼ੀ: Robert Schumann; 8 ਜੂਨ 1810 - 29 ਜੁਲਾਈ 1856) ਇੱਕ ਜਰਮਨ ਕੰਪੋਜ਼ਰ, ਪਿਆਨੋਵਾਦਕ, ਅਤੇ ਪ੍ਰਭਾਵਸ਼ਾਲੀ ਸੰਗੀਤ ਆਲੋਚਕ ਸੀ। ਉਸ ਨੂੰ ਵਿਆਪਕ ਤੌਰ ਤੇ ਰੋਮਾਂਟਿਕ ਯੁੱਗ ਦਾ ਸਭ ਤੋਂ ਵੱਡਾ ਸੰਗੀਤਕਾਰ ਮੰਨਿਆ ਜਾਂਦਾ ਹੈ। ਸ਼ੁਮੈਨ ਨੇ ਕਾਨੂੰਨ ਦਾ ਅਧਿਐਨ ਛੱਡ ਦਿੱਤਾ, ਇਕ ਗੁਣਕਾਰੀ ਪਿਆਨੋਵਾਦਕ ਦੇ ਤੌਰ ਤੇ ਆਪਣੇ ਕਰੀਅਰ ਨੂੰ ਅੱਗੇ ਵਧਾਉਣ ਦੇ ਇਰਾਦੇ ਨਾਲ। ਇਕ ਜਰਮਨ ਪਿਆਨੋਵਾਦਕ, ਉਸ ਦੇ ਅਧਿਆਪਕ ਫਰੈਡਰਿਕ ਵਿੱਕ ਨੇ ਉਸ ਨੂੰ ਭਰੋਸਾ ਦਿੱਤਾ ਸੀ ਕਿ ਉਹ ਯੂਰਪ ਵਿਚ ਸਭ ਤੋਂ ਵਧੀਆ ਪਿਆਨੋਵਾਦੀ ਬਣ ਸਕਦਾ ਹੈ, ਪਰ ਹੱਥ ਦੀ ਸੱਟ ਲੱਗਣ ਨਾਲ ਇਸ ਸੁਪਨੇ ਨੂੰ ਖਤਮ ਹੋ ਗਿਆ। ਫਿਰ ਸ਼ੂਮਨ ਨੇ ਆਪਣੀਆਂ ਸੰਗੀਤਕ ਸ਼ਕਤੀਆਂ ਨੂੰ ਕੰਪੋਜ਼ ਕਰਨ 'ਤੇ ਕੇਂਦ੍ਰਤ ਕੀਤਾ। 1840 ਵਿਚ, ਵਾਈਕ ਨਾਲ ਲੰਬੇ ਅਤੇ ਗੁੰਝਲਦਾਰ ਕਾਨੂੰਨੀ ਲੜਾਈ ਤੋਂ ਬਾਅਦ, ਜਿਸਨੇ ਵਿਆਹ ਦਾ ਵਿਰੋਧ ਕੀਤਾ, ਸ਼ੂਮਨ ਨੇ ਵਾਈਕ ਦੀ ਧੀ ਕਲੇਰਾ ਨਾਲ ਵਿਆਹ ਕਰਵਾ ਲਿਆ। ਸੰਗੀਤ ਵਿਚ ਉਮਰ ਭਰ ਦੀ ਸਾਂਝੇਦਾਰੀ ਸ਼ੁਰੂ ਹੋਈ, ਜਿਵੇਂ ਕਿ ਕਲੇਰਾ ਖ਼ੁਦ ਇਕ ਸਥਾਪਿਤ ਪਿਆਨੋਵਾਦਕ ਅਤੇ ਸੰਗੀਤ ਦੀ ਉੱਘੀ ਸ਼ਖ਼ਸੀਅਤ ਸੀ। ਕਲੇਰਾ ਅਤੇ ਰਾਬਰਟ ਨੇ ਜਰਮਨ ਦੇ ਸੰਗੀਤਕਾਰ ਜੋਹਾਨਸ ਬ੍ਰਾਹਮਜ਼ ਨਾਲ ਵੀ ਨੇੜਲਾ ਸੰਬੰਧ ਬਣਾਈ ਰੱਖਿਆ। 1840 ਤੱਕ, ਸ਼ੂਮਨ ਪਿਆਨੋ ਲਈ ਵਿਸ਼ੇਸ਼ ਤੌਰ ਤੇ ਲਿਖਿਆ। ਬਾਅਦ ਵਿਚ, ਉਸਨੇ ਪਿਆਨੋ ਅਤੇ ਆਰਕੈਸਟ੍ਰਲ ਕਾਰਜਾਂ, ਅਤੇ ਬਹੁਤ ਸਾਰੇ ਲੀਡਰ (ਆਵਾਜ਼ ਅਤੇ ਪਿਆਨੋ ਲਈ ਗਾਣੇ) ਦੀ ਰਚਨਾ ਕੀਤੀ। ਉਸਨੇ ਚਾਰ ਸਿੰਫੋਨੀ, ਇੱਕ ਓਪੇਰਾ, ਅਤੇ ਦੂਸਰੇ ਆਰਕੈਸਟ੍ਰਲ, ਕੋਰਲ ਅਤੇ ਚੈਂਬਰ ਦੇ ਕਾਰਜਾਂ ਦੀ ਰਚਨਾ ਕੀਤੀ। ਸ਼ੁਮੈਨ ਆਪਣੇ ਸੰਗੀਤ ਨੂੰ ਮੰਚਿਆਂ ਰਾਹੀਂ ਪਾਤਰਾਂ ਨਾਲ ਭੜਕਾਉਣ ਲਈ ਜਾਣਿਆ ਜਾਂਦਾ ਸੀ, ਅਤੇ ਨਾਲ ਹੀ ਸਾਹਿਤ ਦੀਆਂ ਰਚਨਾਵਾਂ ਦਾ ਹਵਾਲਾ ਦਿੰਦਾ ਸੀ। ਇਹ ਕਿਰਦਾਰ ਉਨ੍ਹਾਂ ਦੀ ਸੰਪਾਦਕੀ ਲਿਖਤ ਵਿਚ ਨਿਊ ਜ਼ੀਟਸਚ੍ਰਿਫਟ ਫਰ ਮੂਸਿਕ (ਨਿਊ ਜਰਨਲ ਫ਼ਾਰ ਮਿਊਜ਼ਿਕ) ਵਿਚ ਸ਼ਾਮਲ ਹੋਏ, ਜੋ ਇਕ ਲੀਪਜ਼ੀਗ- ਅਧਾਰਤ ਪ੍ਰਕਾਸ਼ਨ ਹੈ ਜਿਸਦੀ ਉਸਨੇ ਸਹਿ-ਸਥਾਪਨਾ ਕੀਤੀ ਸੀ। ਸ਼ੂਮਨ ਇੱਕ ਮਾਨਸਿਕ ਵਿਗਾੜ ਤੋਂ ਪੀੜਤ ਸੀ ਜੋ ਸਭ ਤੋਂ ਪਹਿਲਾਂ ਸੰਨ 1833 ਵਿੱਚ ਇੱਕ ਗੰਭੀਰ ਬਿਪਤਾ ਦੇ ਰੂਪ ਵਿੱਚ ਪ੍ਰਗਟ ਹੋਇਆ ਸੀ - ਜੋ ਕਿ ਕਈ ਵਾਰ "ਉੱਚਾ ਚੁੱਕਣ" ਦੇ ਪੜਾਵਾਂ ਨਾਲ ਬਦਲਦਾ ਰਿਹਾ ਅਤੇ ਧਾਤ ਦੀਆਂ ਚੀਜ਼ਾਂ ਨਾਲ ਜ਼ਹਿਰੀਲੇ ਹੋਣ ਜਾਂ ਧਮਕੀਆਂ ਦੇਣ ਦੇ ਭੁਲੇਖੇ ਵਾਲੇ ਵਿਚਾਰਾਂ ਨੂੰ ਵੀ ਲਗਾਤਾਰ ਵਧਾਉਂਦਾ ਰਿਹਾ। ਜੋ ਹੁਣ ਮੰਨਿਆ ਜਾਂਦਾ ਹੈ ਬਾਈਪੋਲਰ ਡਿਸਆਰਡਰ ਅਤੇ ਸ਼ਾਇਦ ਪਾਰਾ ਦੇ ਜ਼ਹਿਰ ਕਾਰਨ ਸੁਮਨ ਦੀ ਰਚਨਾਤਮਕ ਉਤਪਾਦਕਤਾ ਵਿੱਚ "ਮੈਨਿਕ" ਅਤੇ "ਉਦਾਸੀਨ" ਦੌਰ ਹੋਏ। 1854 ਵਿਚ ਇਕ ਆਤਮਘਾਤੀ ਕੋਸ਼ਿਸ਼ ਤੋਂ ਬਾਅਦ, ਸ਼ੂਮਨ ਨੂੰ ਆਪਣੀ ਬੇਨਤੀ 'ਤੇ ਬੋਨ ਦੇ ਨੇੜੇ ਐਂਡਨੀਚ ਵਿਚ ਮਾਨਸਿਕ ਪਨਾਹ ਲਈ ਦਾਖਲ ਕਰਵਾਇਆ ਗਿਆ ਸੀ। ਮਨੋਵਿਗਿਆਨਕ ਮੇਲਾਚੋਲੀਆ ਨਾਲ ਨਿਦਾਨ ਵਿਚ, ਉਸ ਦੀ ਦੋ ਸਾਲ ਬਾਅਦ 46 ਸਾਲ ਦੀ ਉਮਰ ਵਿਚ, ਨਮੂਨੀਆ ਨਾਲ ਮੌਤ ਹੋ ਗਈ, ਬਿਨਾਂ ਕਿਸੇ ਮਾਨਸਿਕ ਬਿਮਾਰੀ ਤੋਂ ਠੀਕ ਹੋਏ। ਫਰਵਰੀ 1854 ਦੇ ਅਖੀਰ ਵਿਚ, ਸ਼ੂਮਨ ਦੇ ਲੱਛਣ ਵਧੇ, ਦੂਤ ਦੇ ਦਰਸ਼ਨ ਕਈ ਵਾਰ ਸ਼ੈਤਾਨਾਂ ਦੁਆਰਾ ਕੀਤੇ ਜਾਂਦੇ ਸਨ। 27 ਫਰਵਰੀ ਨੂੰ, ਉਸਨੇ ਆਪਣੇ ਆਪ ਨੂੰ ਇੱਕ ਪੁਲ ਤੋਂ ਰਾਈਨ ਨਦੀ ਵਿੱਚ ਸੁੱਟ ਕੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ। ਕਿਸ਼ਤੀ ਸਵਾਰਾਂ ਦੁਆਰਾ ਬਚਾਇਆ ਗਿਆ ਅਤੇ ਘਰ ਲੈ ਜਾਇਆ ਗਿਆ, ਉਸਨੇ ਪਾਗਲ ਦੇ ਲਈ ਪਨਾਹ ਲੈ ਜਾਣ ਲਈ ਕਿਹਾ। ਉਸਨੇ ਬੋਨ ਦੇ ਇੱਕ ਤਿਮਾਹੀ ਐਂਡਨੇਚ ਵਿੱਚ, ਡਾ.
ਇੱਕ ਮਜ਼ਦੂਰ ਸੰਘ, ਜਿਸਨੂੰ ਟਰੇਡ ਯੂਨੀਅਨ ਜਾਂ ਮਜ਼ਦੂਰ ਯੂਨੀਅਨ ਵੀ ਕਿਹਾ ਜਾਂਦਾ ਹੈ, ਅਜਿਹੇ ਕਾਮਿਆਂ ਦੀ ਇੱਕ ਸੰਸਥਾ ਹੁੰਦੀ ਹੈ ਜੋ ਬਹੁਤ ਸਾਰੇ ਸਾਂਝੇ ਟੀਚੇ ਪ੍ਰਾਪਤ ਕਰਨ ਲਈ ਇਕੱਠੇ ਹੋਏ ਹਨ, ਜਿਵੇਂ ਕਿ ਉਹਨਾਂ ਦੇ ਕੰਮ-ਧੰਦੇ ਦੀ ਸੁਰੱਖਿਆ, ਕਾਮਿਆਂ ਦੇ ਸੁਰੱਖਿਆ ਮਾਪ-ਦੰਡਾਂ ਵਿੱਚ ਸੁਧਾਰ ਅਤੇ ਵਧੀਆ ਮਜ਼ਦੂਰੀ, ਲਾਭ (ਜਿਵੇਂ ਕਿ ਛੁੱਟੀ, ਸਿਹਤ ਸੰਭਾਲ ਅਤੇ ਰਿਟਾਇਰਮੈਂਟ), ਅਤੇ ਕੰਮ ਕਰਨ ਦੀਆਂ ਸਥਿਤੀਆਂ, ਕਾਮਿਆਂ ਦੇ ਹੱਕਾਂ ਨੂੰ ਯਕੀਨੀ ਬਣਾਉਣ ਲਈ ਸੰਗਠਨ ਸ਼ਕਤੀ ਬਧਾਉਣ ਅਤੇ ਸੰਗਠਨ ਦੀ ਵਧੀ ਹੋਈ ਸੌਦੇਬਾਜ਼ੀ ਸ਼ਕਤੀ ਦੁਆਰਾ ਹੋਰ ਅਗਲੀਆਂ ਮੰਗਾਂ ਲਈ ਤਿਆਰ ਰਹਿਣ ਦਾ ਟੀਚਾ ਹੁੰਦਾ ਹੈ। ਮਜ਼ਦੂਰ ਸੰਗਠਨ, ਆਪਣੀ ਲੀਡਰਸ਼ਿਪ ਦੁਆਰਾ, ਯੂਨੀਅਨ ਦੇ ਮੈਂਬਰਾਂ ਦੀ ਤਰਫ਼ੋਂ ਆਪਣੇ ਮਾਲਕ ਦੇ ਨਾਲ ਸਮੂਹਿਕ ਸੌਦੇਬਾਜ਼ੀ ਕਰਦੀ ਹੈ। ਇਨ੍ਹਾਂ ਐਸੋਸੀਏਸ਼ਨਾਂ ਜਾਂ ਯੂਨੀਅਨਾਂ ਦਾ ਸਭ ਤੋਂ ਆਮ ਮਕਸਦ "ਆਪਣੇ ਰੁਜ਼ਗਾਰ ਦੀਆਂ ਸ਼ਰਤਾਂ ਨੂੰ ਕਾਇਮ ਰੱਖਣਾ ਜਾਂ ਸੁਧਾਰਨਾ" ਹੁੰਦਾ ਹੈ। ਇਸ ਵਿੱਚ ਮਜ਼ਦੂਰਾਂ, ਕੰਮ ਦੇ ਨਿਯਮਾਂ, ਸ਼ਿਕਾਇਤ ਪ੍ਰਕ੍ਰਿਆਵਾਂ, ਕਰਮਚਾਰੀਆਂ ਦੀ ਭਰਤੀ, ਨਿਕਾਸੀ ਅਤੇ ਤਰੱਕੀ ਨੂੰ ਨਿਯਮਬੱਧ ਕਰਨਾ, ਲਾਭ, ਕੰਮ ਵਾਲੀ ਥਾਂ ਦੀ ਸੁਰੱਖਿਆ ਅਤੇ ਨੀਤੀਆਂ ਦੀ ਗੱਲਬਾਤ ਸ਼ਾਮਲ ਹੋ ਸਕਦੀ ਹੈ।
ਲੋ-ਫਾਈ ( ਲੋਫਾਈ ਜਾਂ ਲੋ-ਫਾਈ ਵਜੋਂ ਵੀ ਟਾਈਪਸੈਟ; ਘੱਟ ਵਫ਼ਾਦਾਰੀ ਲਈ ਛੋਟਾ) ਇੱਕ ਸੰਗੀਤ ਜਾਂ ਉਤਪਾਦਨ ਗੁਣਵੱਤਾ ਹੈ ਜਿਸ ਵਿੱਚ ਆਮ ਤੌਰ 'ਤੇ ਰਿਕਾਰਡਿੰਗ ਜਾਂ ਪ੍ਰਦਰਸ਼ਨ ਦੇ ਸੰਦਰਭ ਵਿੱਚ ਅਪੂਰਣਤਾਵਾਂ ਵਜੋਂ ਮੰਨੇ ਜਾਂਦੇ ਤੱਤ ਮੌਜੂਦ ਹੁੰਦੇ ਹਨ, ਕਈ ਵਾਰ ਇੱਕ ਜਾਣਬੁੱਝ ਕੇ ਚੋਣ ਵਜੋਂ। ਧੁਨੀ ਗੁਣਵੱਤਾ ( ਵਫ਼ਾਦਾਰੀ ) ਅਤੇ ਸੰਗੀਤ ਉਤਪਾਦਨ ਦੇ ਮਾਪਦੰਡ ਪੂਰੇ ਦਹਾਕਿਆਂ ਦੌਰਾਨ ਵਿਕਸਤ ਹੋਏ ਹਨ, ਮਤਲਬ ਕਿ ਲੋ-ਫਾਈ ਦੀਆਂ ਕੁਝ ਪੁਰਾਣੀਆਂ ਉਦਾਹਰਣਾਂ ਨੂੰ ਮੂਲ ਰੂਪ ਵਿੱਚ ਮਾਨਤਾ ਨਹੀਂ ਦਿੱਤੀ ਗਈ ਹੋ ਸਕਦੀ ਹੈ। ਲੋ-ਫਾਈ ਨੂੰ 1990 ਦੇ ਦਹਾਕੇ ਵਿੱਚ ਪ੍ਰਸਿੱਧ ਸੰਗੀਤ ਦੀ ਇੱਕ ਸ਼ੈਲੀ ਵਜੋਂ ਮਾਨਤਾ ਦਿੱਤੀ ਜਾਣੀ ਸ਼ੁਰੂ ਹੋਈ, ਜਦੋਂ ਇਸਨੂੰ ਵਿਕਲਪਿਕ ਤੌਰ 'ਤੇ DIY ਸੰਗੀਤ ਵਜੋਂ ਜਾਣਿਆ ਜਾਣ ਲੱਗਾ (" ਇਸ ਨੂੰ ਆਪਣੇ ਆਪ ਕਰੋ " ਤੋਂ)।
ਜੰਗ ਜਾਂ ਯੁੱਧ (ਹੋਰ ਪੰਜਾਬੀ ਨਾਂ ਜੁੱਧ, ਸੰਗਰਾਮ ਜਾਂ ਲੜਾਈ ਹਨ) ਮੁਲਕਾਂ ਜਾਂ ਗੈਰ-ਮੁਲਕੀ ਇਕਾਈਆਂ ਵਿਚਕਾਰ ਇੱਕ ਜੱਥੇਬੰਦ ਅਤੇ ਲੰਮਾ ਟਾਕਰਾ ਹੁੰਦਾ ਹੈ। ਇਹਦੇ ਲੱਛਣਾਂ ਵਿੱਚ ਆਮ ਤੌਰ ਉੱਤੇ ਸਿਰੇ ਦੀ ਹਿੰਸਾ, ਸਮਾਜਕ ਤੋੜ-ਫੋੜ ਅਤੇ ਮਾਲੀ ਤਬਾਹੀ ਸ਼ਾਮਲ ਹਨ। ਇਹ ਸਿਆਸੀ ਫ਼ਿਰਕਿਆਂ ਵਿਚਕਾਰ ਇੱਕ ਵਾਸਤਵਿਕ, ਮਿੱਥਿਆ ਅਤੇ ਵਿਸ਼ਾਲ ਹਥਿਆਰਬੰਦ ਬਖੇੜਾ ਹੁੰਦਾ ਹੈ। ਜੰਗ ਕਰਨ ਵਾਸਤੇ ਤਿਆਰ ਕੀਤੀਆਂ ਗਈਆਂ ਤਕਨੀਕਾਂ ਨੂੰ ਜੰਗ-ਨੀਤੀ ਆਖਿਆ ਜਾਂਦਾ ਹੈ। ਜੰਗ ਚਾਲੂ ਨਾ ਹੋਣ ਦੀ ਹਾਲਤ ਨੂੰ ਅਮਨ ਆਖਿਆ ਜਾਂਦਾ ਹੈ।
ਰਵਾਂਡਾਈ ਨਸਲਕੁਸ਼ੀ ਰਵਾਂਡਾ ਵਿੱਚ ਵੱਧ-ਗਿਣਤੀ ਹੂਤੂਆਂ ਵੱਲੋਂ ਤੁਤਸੀ ਅਤੇ ਨਰਮ-ਖ਼ਿਆਲੀਏ ਹੂਤੂਆਂ ਦਾ ਵੱਡੇ ਪੈਮਾਨੇ ਦਾ ਕੁਲ-ਨਾਸੀਆ ਕਤਲੇਆਮ ਸੀ। 7 ਅਪਰੈਲ 1994 ਤੋਂ ਲੈ ਕੇ ਜੁਲਾਈ ਦੇ ਮੱਧ ਤੱਕ ਲਗਭਗ 100 ਦਿਨਾਂ ਦੇ ਸਮੇਂ ਵਿੱਚ, ਇੱਕ ਅੰਦਾਜ਼ੇ ਦੇ ਮੁਤਾਬਕ, 500,000-1,000,000 ਰਵਾਂਡਾਈ ਲੋਕ ਮਾਰੇ ਗਏ ਸਨ ਭਾਵ ਦੇਸ਼ ਦੀ ਅਬਾਦੀ ਦਾ ਤਕਰੀਬਨ 20% ਅਤੇ ਉਸ ਸਮੇਂ ਰਵਾਂਡਾ ਵਿੱਚ ਰਹਿੰਦੇ ਤੁਤਸੀਆਂ ਦੀ ਅਬਾਦੀ ਦਾ 70%। ਇਸ ਨਸਲਕੁਸ਼ੀ ਦੀ ਵਿਓਂਤਬੰਦੀ ਅਕਾਜ਼ੂ ਨਾਮਕ ਸ਼੍ਰੇਸ਼ਠ ਸਿਆਸੀ ਵਰਗ ਦੇ ਮੈਂਬਰਾਂ ਵੱਲੋਂ ਕੀਤੀ ਗਈ ਸੀ ਜਿਹਨਾਂ ਵਿੱਚੋਂ ਬਹੁਤੇ ਉਸ ਸਮੇਂ ਦੀ ਰਾਸ਼ਟਰੀ ਸਰਕਾਰ ਵਿੱਚ ਉੱਚ ਅਹੁਦਿਆਂ ਉੱਤੇ ਕਾਬਜ਼ ਸਨ। ਇਸ ਕਤਲੇਆਮ ਨੂੰ ਅੰਜਾਮ ਦੇਣ ਵਾਲ਼ੇ ਲੋਕਾਂ ਵਿੱਚ ਰਵਾਂਡਾਈ ਫ਼ੌਜ ਦੇ ਤਬਕੇ, ਰਾਸ਼ਟਰੀ ਪੁਲਿਸ (ਜੌਂਡਰਮਰੀ), ਸਰਕਾਰ ਤੋਂ ਹਿਮਾਇਤ-ਪ੍ਰਾਪਤ ਰਜ਼ਾਕਾਰ ਫ਼ੌਜੀ (ਇੰਤਰਾਹਾਮਵੇ ਅਤੇ ਇੰਪੂਜ਼ਾਮੁਗਾਂਬੀ ਸਮੇਤ) ਅਤੇ ਹੂਤੂ ਨਾਗਰਿਕ ਸ਼ਾਮਲ ਸਨ।
ਇੰਸਟਾਗਰਾਮ ਇੱਕ ਆਨਲਾਈਨ ਮੰਚ ਹੈ ਜੋ ਕਿ ਤਸਵੀਰਾਂ ਅਤੇ ਵੀਡੀਓ ਸਾਂਝਾ ਕਰਨ ਦੀ ਅਤੇ ਸਮਾਜਕ ਮੇਲ-ਜੋਲ ਵਾਲੀ ਸੇਵਾ ਹੈ। ਇਸ ਰਾਹੀਂ ਵਰਤੋਂਕਾਰ ਤਸਵੀਰਾਂ ਜਾਂ ਚਲ-ਚਿੱਤਰਾਂ ਨੂੰ ਡਿਜੀਟਲ ਛਾਨਣੀਆਂ ਲਗਾ ਕੇਇਸ ਮੰਚ 'ਤੇ ਆਪਣੇ ਚਹੇਤਿਆਂ ਨਾਲ ਸਾਂਝਾ ਕਰ ਸਕਦੇ ਹਨ। ਇਸ ਤੋਂ ਇਲਾਵਾ ਉਹ ਉਹਨਾਂ ਨੂੰ ਫ਼ੇਸਬੁੱਕ, ਟਵਿਟਰ, ਟੰਬਲਰ ਅਤੇ ਫ਼ਲਿਕਰ ਵਰਗੀਆਂ ਕਈ ਸਮਾਜਕ ਮੇਲ-ਜੋਲ ਵਾਲੇ ਸਾਈਟਾਂ ਉੱਤੇ ਵੀ ਸਾਂਝੀਆਂ ਕਰ ਸਕਦੇ ਹਨ। Instagram Login ਤੁਹਾਨੂੰ ਇੰਸਟਾਗਰਾਮ ਵਿੱਚ ਲਾਗਇਨ ਕਰਨ ਲਈ ਦੇ ਬਾਰੇ ਸਭ ਕੁਝ ਸਿਖਾਉਣ ਲਈ ਗਾਈਡ ਹੈ।
ਇੱਕ ਸਹਾਇਕ, ਸਹਾਇਕ ਕੰਪਨੀ ਜਾਂ ਧੀ ਕੰਪਨੀ ਇੱਕ ਅਜਿਹੀ ਕੰਪਨੀ ਹੁੰਦੀ ਹੈ। ਸਹਾਇਕ ਕੰਪਨੀ ਦੀ ਮਾਲਕੀਅਤੀ ਮੂਲ ਕੰਪਨੀ (ਪੇਰੇਂਟ ਕੰਪਨੀ) ਦੀ ਹੁੰਦੀ ਹੈ ਅਤੇ ਨਿਯੰਤਰਣ ਹੋਲਡਿੰਗ ਕੰਪਨੀ ਦਾ ਹੁੰਦਾ ਹੈ। ਸਹਾਇਕ ਕੰਪਨੀ, ਇੱਕ ਕੰਪਨੀ, ਨਿਗਮ ਜਾਂ ਸੀਮਿਤ ਦੇਣਦਾਰੀ ਕੰਪਨੀ ਹੋ ਸਕਦੀ ਹੈ। ਕੁਝ ਮਾਮਲਿਆਂ ਵਿੱਚ ਇਹ ਇੱਕ ਸਰਕਾਰੀ ਜਾਂ ਸਰਕਾਰੀ ਮਾਲਕੀ ਵਾਲੀ ਸੰਸਥਾ ਵੀ ਹੁੰਦੀ ਹੈ। ਕੁਝ ਮਾਮਲਿਆਂ ਵਿੱਚ, ਖਾਸ ਤੌਰ 'ਤੇ ਸੰਗੀਤ ਅਤੇ ਬੁੱਕ ਪਬਲਿਸ਼ਿੰਗ ਉਦਯੋਗਾਂ ਵਿੱਚ, ਸਹਾਇਕ ਕੰਪਨੀਆਂ ਨੂੰ ਛਾਪਿਆਂ ਵਜੋਂ ਜਾਣਿਆ ਜਾਂਦਾ ਹੈ।
ਕ੍ਰਿਸਟੀਨਾ ਮਾਰੀਆ ਅਗੁਲੇਰਾ (ਜਨਮ 18 ਦਸੰਬਰ, 1980) ਇੱਕ ਅਮਰੀਕੀ ਗਾਇਕ, ਗੀਤਕਾਰ, ਅਭਿਨੇਤਰੀ ਅਤੇ ਟੈਲੀਵਿਜ਼ਨ ਸ਼ਖ਼ਸੀਅਤ ਹੈ। ਉਹ ਨਿਊਯਾਰਕ ਵਿੱਚ ਪੈਦਾ ਹੋਈ। ਉਸਦੇ ਸਨਮਾਨ ਵਿੱਚ ਵਿੱਚ ਪੰਜ ਗ੍ਰੈਮੀ ਪੁਰਸਕਾਰ, ਇੱਕ ਲਾਤੀਨੀ ਗ੍ਰੈਮੀ ਅਵਾਰਡ ਅਤੇ ਹਾਲੀਵੁੱਡ ਵਾਕ ਆਫ ਫੇਮ ਤੇ ਇੱਕ ਸਟਾਰ ਸ਼ਾਮਿਲ ਹਨ। ਅਗੁਲੇਰਾ ਰੋਲਿੰਗ ਸਟੋਨ ਦੀ 2008 ਵਿੱਚ ਆਲ ਟਾਈਮ ਦੇ 100 ਸਭ ਤੋਂ ਮਹਾਨ ਗਾਇਕਾਂ ਦੀ ਸੂਚੀ ਵਿੱਚ 58 ਵੇਂ ਨੰਬਰ 'ਤੇ ਸੀ ਅਤੇ ਸਾਲ 2013 ਵਿੱਚ ਦੁਨੀਆ ਦੇ 100 ਸਭ ਤੋਂ ਪ੍ਰਭਾਵਸ਼ਾਲੀ ਲੋਕਾਂ ਦੀ ਟਾਈਮ ਦੀ ਸਾਲਾਨਾ ਸੂਚੀ ਵਿੱਚ ਸ਼ਾਮਿਲ ਕੀਤੀ ਗਈ ਸੀ। 75 ਮਿਲੀਅਨ ਤੋਂ ਵੱਧ ਰਿਕਾਰਡ ਦੀ ਅੰਦਾਜ਼ਨ ਵਿਕਰੀ ਦੇ ਨਾਲ, ਉਹ ਦੁਨੀਆ ਦੇ ਸਭ ਤੋਂ ਵੱਧ ਵਿਕਣ ਵਾਲੇ ਸੰਗੀਤ ਦੇ ਕਲਾਕਾਰਾਂ ਵਿਚੋਂ ਇੱਕ ਹੈ।ਨਿਊਯਾਰਕ ਸ਼ਹਿਰ ਦੇ ਸਟੇਟਨ ਆਈਲੈਂਡ ਵਿੱਚ ਜੰਮੀ ਅਤੇ ਪੈਨਸਿਲਵੇਨੀਆ ਵਿੱਚ ਵੱਡੀ ਹੋਈ, ਅਗੁਲੇਰਾ 1998 ਦੇ ਆਰਸੀਏ ਰਿਕਾਰਡਸ ਨਾਲ ਰਿਕਾਰਡਿੰਗ ਸਬੰਧੀ ਇਕਰਾਰਨਾਮਾ ਪ੍ਰਾਪਤ ਕਰਨ ਤੋਂ ਪਹਿਲਾਂ, ਆਪਣੇ ਸ਼ੁਰੂਆਤੀ ਸਾਲਾਂ ਵਿੱਚ ਟੈਲੀਵੀਜ਼ਨ ਸ਼ੋਅ ਵਿੱਚ ਦਿਖਾਈ ਦਿੱਤੀ ਸੀ। ਉਸਦੀ ਸਵੈ-ਸਿਰਲੇਖ ਵਾਲੀ ਪਹਿਲੀ ਐਲਬਮ, 1999 ਵਿੱਚ ਰਿਲੀਜ਼ ਹੋਈ, ਜੋ ਪਹਿਲੇ ਨੰਬਰ 'ਤੇ ਪਹੁੰਚ ਗਈ। ਯੂਐਸ ਅਤੇ ਤਿੰਨ ਯੂਐਸ ਨੰਬਰ-ਸਿੰਗਲ ਰਿਕਾਰਡ ਕੀਤੇ: "ਜੀਨੀ ਇਨ ਏ ਬੋਟਲ", "ਵੈਟ ਏ ਗਰਲ ਵਾਂਟਸ", ਅਤੇ "ਕਮ ਆਨ ਓਵਰ ਬੇਬੀ" ਆਦਿ। ਜਦੋਂ ਕਿ ਸਮਕਾਲੀ ਟੀਨ ਪੌਪ ਸੀਨ ਵਿੱਚ ਇੱਕ ਪ੍ਰਮੁੱਖ ਸ਼ਖਸੀਅਤ ਵਜੋਂ ਜਾਣੀ ਜਾਂਦੀ ਸੀ, ਅਗੁਲੇਰਾ ਨੇ ਸਟਰਿਪਡ (2002) ਅਤੇ ਇਸ ਦੀ ਲੀਡ ਸਿੰਗਲ 'ਡਿਰਟੀ' ਨਾਲ ਕਲਾਤਮਕ ਨਿਯੰਤਰਣ ਧਾਰਨ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਨੇ ਉਸਨੂੰ ਜਿਨਸੀ ਮੁਕਤ ਵਿਅਕਤੀ ਪੇਸ਼ ਕੀਤਾ ਅਤੇ ਕਾਫ਼ੀ ਵਿਵਾਦ ਹੋਇਆ। ਦੂਜੀ ਐਲਬਮ "ਬਿਉਟੀ" ਨੂੰ ਇਸਦੇ ਸ਼ਕਤੀਸ਼ਾਲੀ ਗੀਤਾਂ ਲਈ ਅਨੁਕੂਲ ਹੁੰਗਾਰਾ ਮਿਲਿਆ ਅਤੇ ਐਲਜੀਬੀਟੀ ਕਮਿਉਨਟੀ ਲਈ ਐਂਥਮ ਬਣ ਗਿਆ।
ਇੰਟਰਨੈੱਟ ਜਾਂ ਅੰਤਰਜਾਲ ਆਪਸ ਵਿੱਚ ਜੁੜੇ ਕੰਪੀਊਟਰੀ ਜਾਲਾਂ ਦਾ ਇੱਕ ਸਰਬ-ਵਿਆਪੀ ਪ੍ਰਬੰਧ ਹੈ ਜੋ ਦੁਨੀਆ ਭਰ ਦੇ ਕਰੋੜਾਂ ਜੰਤਰਾਂ ਨੂੰ ਜੋੜਨ ਵਾਸਤੇ ਮਿਆਰੀ ਇੰਟਰਨੈੱਟ ਮਸੌਦੇ ਦੇ ਸਿਲਸਿਲੇ ਦੀ ਵਰਤੋਂ ਕਰਦਾ ਹੈ। ਇਹ ਇੱਕ ਕੌਮਾਂਤਰੀ ਜਾਲ਼ਾਂ ਦਾ ਜਾਲ਼ ਹੈ ਜਿਸ ਵਿੱਚ ਲੱਖਾਂ ਨਿੱਜੀ, ਜਨਤਕ, ਸਿੱਖਿਅਕ, ਕਾਰੋਬਾਰੀ ਅਤੇ ਸਰਕਾਰੀ ਜਾਲ਼ ਬਿਜਲਾਣੂ, ਤਾਰਹੀਣ ਅਤੇ ਪ੍ਰਕਾਸ਼ੀ ਜਾਲ਼ ਟੈਕਨਾਲੋਜੀਆਂ ਦੀ ਮੁਕੰਮਲ ਤਰਤੀਬ ਰਾਹੀਂ ਜੁੜੇ ਹੋਏ ਹਨ। ਇੰਟਰਨੈੱਟ ਉੱਤੇ ਜਾਣਕਾਰੀ ਸੋਮਿਆਂ ਅਤੇ ਸੇਵਾਵਾਂ ਦੀ ਖੁੱਲ੍ਹੀ-ਚੌੜੀ ਮੌਜੂਦਗੀ ਹੈ ਜਿਵੇਂ ਕਿ ਵਰਲਡ ਵਾਈਡ ਵੈੱਬ ਦੇ ਆਪਸ 'ਚ ਜੁੜੇ ਹੋਏ ਹਾਈਪਰਟੈਕਸਟ ਦਸਤਾਵੇਜ਼ ਅਤੇ ਐਪਲੀਕੇਸ਼ਨਾਂ, ਈਮੇਲ (ਬਿਜਲਾਣੂ ਡਾਕ) ਦੀ ਸਹਾਇਤਾ ਵਾਸਤੇ ਬੁਨਿਆਦੀ ਢਾਂਚਾ ਅਤੇ ਫ਼ਾਈਲਾਂ ਸਾਂਝੀਆਂ ਕਰਨ ਅਤੇ ਫ਼ੋਨ ਕਰਨ ਵਾਸਤੇ ਆਦਮੀ-ਤੋਂ-ਆਦਮੀ ਜਾਲ਼ ਇੰਟਰਨੈੱਟ ਦਾ ਜਾਲ
ਮੈਨਹੈਟਨ ਪ੍ਰੋਜੈਕਟ ਨੂੰ ਇੱਕ ਖੋਜ ਅਤੇ ਵਿਕਾਸ ਪ੍ਰਾਜੈਕਟ ਸੀ, ਜਿਸਦੇ ਤਹਿਤ ਦੂਜੇ ਵਿਸ਼ਵ ਯੁੱਧ ਦੇ ਦੌਰਾਨ ਪਹਿਲੇ ਪ੍ਰਮਾਣੂ ਹਥਿਆਰ ਪੈਦਾ ਹੋਏ ਸੀ। ਇਹ ਯੂਨਾਈਟਡ ਕਿੰਗਡਮ ਅਤੇ ਕੈਨੇਡਾ ਦੇ ਸਹਿਯੋਗ ਨਾਲ ਸੰਯੁਕਤ ਰਾਜ ਅਮਰੀਕਾ ਦੀ ਅਗਵਾਈ ਕੀਤਾ ਗਿਆ ਸੀ। 1942 ਤੋਂ 1946 ਤੱਕ, ਇਸ ਪ੍ਰਾਜੈਕਟ ਦਾ ਨਿਰਦੇਸ਼ਨ ਇੰਜੀਨੀਅਰਾਂ ਦੀ ਅਮਰੀਕੀ ਆਰਮੀ ਕੋਰ ਦੇ ਮੇਜਰ ਜਨਰਲ ਲੈਸਲੀ ਗਰੋਵਜ ਕੋਲ ਸੀ; ਭੋਤਿਕ ਵਿਗਿਆਨੀ ਜੇ ਰਾਬਰਟ Oppenheimer, ਜਿਸਨੇ ਅਸਲ ਬੰਬ ਡਿਜ਼ਾਇਨ ਕੀਤੇ, ਲਾਸ ਅਲਾਮੋਸ ਨੈਸ਼ਨਲ ਲੈਬਾਰਟਰੀ ਦਾ ਡਾਇਰੈਕਟਰ ਸੀ। ਪ੍ਰਾਜੈਕਟ ਦੇ ਫੌਜੀ ਭਾਗ ਨੂੰ ਮੈਨਹੈਟਨ ਜ਼ਿਲ੍ਹਾ ਮਨੋਨੀਤ ਕੀਤਾ ਗਿਆ ਸੀ;ਹੌਲੀ ਹੌਲੀ ਸਮੁੱਚੇ ਪ੍ਰੋਜੈਕਟ ਲਈ ਦਫਤਰੀ ਕੋਡ ਨਾਮ, ਬਦਲਵੇਂ ਪਦਾਰਥਾਂ ਦਾ ਵਿਕਾਸ ਨੂੰ ਪਿੱਛੇ ਛੱਡ ਗਿਆ। ਚਲਦੇ ਚਲਦੇ ਇਸ ਪ੍ਰਾਜੈਕਟ ਨੇ ਇਸ ਦੇ ਪਹਿਲੇ ਬ੍ਰਿਟਿਸ਼ ਹਮਰੁਤਬਾ, ਟਿਊਬ ਇਲੌਏ ਨੂੰ ਸਮੋ ਲਿਆ। ਮੈਨਹੈਟਨ ਪ੍ਰਾਜੈਕਟ 1939 ਵਿਚ ਨਿਮਾਣੇ ਜਿਹੇ ਤੌਰ ਤੇ ਸ਼ੁਰੂ ਕੀਤਾ ਗਿਆ ਸੀ, ਪਰ ਜਲਦ ਇਹ ਵੱਡਾ ਹੋ ਗਿਆ ਅਤੇ 130,000 ਲੋਕਾਂ ਨੂੰ ਨੌਕਰੀ ਦਿੱਤੀ ਅਤੇ ਇਸਦੀ ਲਾਗਤ ਕਰੀਬ 2 ਅਰਬ ਅਮਰੀਕੀ ਡਾਲਰ (2016 ਵਿੱਚ ਲੱਗਪੱਗ $26 ਬਿਲੀਅਨ[1] ਡਾਲਰ) ਹੋ ਗਈ। 90% ਤੋਂ ਵੱਧ ਲਾਗਤ ਕਾਰਖਾਨੇ ਉਸਾਰਨ ਅਤੇ fissile ਸਮੱਗਰੀ ਪੈਦਾ ਕਰਨ ਲਈ ਸੀ। 10% ਤੋਂ ਘੱਟ ਹਥਿਆਰਾਂ ਦੇ ਵਿਕਾਸ ਅਤੇ ਉਤਪਾਦਨ ਲਈ ਸੀ। ਖੋਜ ਅਤੇ ਉਤਪਾਦਨ ਸੰਯੁਕਤ ਰਾਜ ਅਮਰੀਕਾ, ਸੰਯੁਕਤ ਬਾਦਸ਼ਾਹੀ ਅਤੇ ਕੈਨੇਡਾ ਵਿੱਚ 30 ਤੋਂ ਵਧ ਸਾਈਟਾਂ ਤੇ ਹੋ ਰਹੀ ਸੀ।
ਲਿਪੀ (ਜਾਂ ਲਿੱਪੀ) ਕਿਸੇ ਭਾਸ਼ਾ ਨੂੰ ਲਕੀਰਾਂ ਵਿੱਚ ਚਿਤਰਣ ਲਈ ਵੇਖਣ ਜਾਂ ਛੂਹਣ ਯੋਗ ਚਿੰਨ੍ਹਾਂ ਦਾ ਸਮੂਹ ਹੁੰਦਾ ਹੈ। ਦੂਜੇ ਸ਼ਬਦਾਂ ਵਿੱਚ, ਲਿਪੀ ਇਨਸਾਨ ਦੇ ਮੂੰਹ ਵਿਚੋਂ ਨਿਕਲ਼ੇ ਬੋਲਾਂ ਨੂੰ ਚਿਤਰਾਂ, ਲਕੀਰਾਂ, ਸੰਕੇਤਾਂ ਜਾਂ ਚਿੰਨ੍ਹਾਂ ਵਿੱਚ ਉਲੀਕਣ ਦਾ ਇੱਕ ਤਰੀਕਾ ਹੈ। ਜਿੱਥੇ ਭਾਸ਼ਾ ਭਾਵਾਂ ਦੀ ਪੁਸ਼ਾਕ ਹੈ, ਓਥੇ ਲਿਪੀ ਭਾਸ਼ਾ ਦੀ ਪੁਸ਼ਾਕ ਹੈ। ਲਿਪੀ ਭਾਵਾਂ, ਵਿਚਾਰਾਂ ’ਤੇ ਬੋਲਾਂ ਨੂੰ ਲਿਖਤੀ ਰੂਪ ਦੇ ਕੇ ਉਹਨਾਂ ਨੂੰ ਸਦੀਵੀਂ ਜਿਊਂਦੇ ਰਖਦੀ ਹੈ। ਇਸਨੇ ਇਨਸਾਨੀ ਸੱਭਿਅਤਾ ਦੀ ਉੱਨਤੀ ਵਿੱਚ ਭਾਰੀ ਹਿੱਸਾ ਪਾਇਆ ਹੈ।
ਦ ਨਿਊਯਾਰਕ ਟਾਈਮਜ਼ (The New York Times ) ਅਮਰੀਕਾ ਦਾ ਨਾਮੀ ਰੋਜ਼ਾਨਾ ਅਖ਼ਬਾਰ ਹੈ। ਜੋ ਨਿਊਯਾਰਕ ਸਿਟੀ ਵਿੱਚ ਇੱਕ ਵਿਸ਼ਵਵਿਆਪੀ ਪਾਠਕ ਹੈ। ਇਸਦੀ ਸਥਾਪਨਾ 1851 ਵਿੱਚ ਹੈਨਰੀ ਜਾਰਵਿਸ ਰੇਮੰਡ ਅਤੇ ਜਾਰਜ ਜੋਨਸ ਦੁਆਰਾ ਕੀਤੀ ਗਈ ਸੀ, ਅਤੇ ਸ਼ੁਰੂ ਵਿੱਚ ਰੇਮੰਡ, ਜੋਨਸ ਐਂਡ ਕੰਪਨੀ ਦੁਆਰਾ ਪ੍ਰਕਾਸ਼ਿਤ ਕੀਤੀ ਗਈ ਸੀ। ਟਾਈਮਜ਼ ਨੇ 132 ਪੁਲਿਤਜ਼ਰ ਇਨਾਮ ਜਿੱਤੇ ਹਨ, ਜੋ ਕਿਸੇ ਵੀ ਅਖਬਾਰ ਵਿੱਚੋਂ ਸਭ ਤੋਂ ਵੱਧ ਹਨ, ਅਤੇ ਲੰਬੇ ਸਮੇਂ ਤੋਂ ਇੱਕ ਰਾਸ਼ਟਰੀ "ਰਿਕਾਰਡ ਦਾ ਅਖਬਾਰ" ਮੰਨਿਆ ਜਾਂਦਾ ਰਿਹਾ ਹੈ। ਇਹ ਸਰਕੂਲੇਸ਼ਨ ਦੁਆਰਾ ਦੁਨੀਆ ਵਿੱਚ 18ਵੇਂ ਅਤੇ ਯੂ.ਐੱਸ.
ਥਾਈਲੈਂਡ ਜਿਸਦਾ ਪ੍ਰਾਚੀਨ ਭਾਰਤੀ ਨਾਮ ਸ਼ਿਆੰਦੇਸ਼ ਹੈ ਦੱਖਣ ਪੂਰਵੀ ਏਸ਼ਿਆ ਵਿੱਚ ਇੱਕ ਦੇਸ਼ ਹੈ। ਇਸ ਦੀ ਪੂਰਵੀ ਸੀਮਾ ਉੱਤੇ ਲਾਓਸ ਅਤੇ ਕੰਬੋਡਿਆ, ਦੱਖਣ ਸੀਮਾ ਉੱਤੇ ਮਲੇਸ਼ਿਆ ਅਤੇ ਪੱਛਮ ਵਾਲਾ ਸੀਮਾ ਉੱਤੇ ਮਿਆਨਮਾਰ ਹੈ। ਥਾਈਲੈਂਡ ਨੂੰ ਸਿਆਮ ਦੇ ਨਾਮ ਵਲੋਂ ਵੀ ਜਾਣਿਆ ਜਾਂਦਾ ਹੈ ਜੋ 11 ਮਈ, 1949 ਤੱਕ ਥਾਈਲੈਂਡ ਦਾ ਅਧਿਕ੍ਰਿਤ ਨਾਮ ਸੀ। ਥਾਈ ਸ਼ਬਦ ਦਾ ਮਤਲੱਬ ਥਾਈ ਭਾਸ਼ਾ ਵਿੱਚ ਆਜਾਦ ਹੁੰਦਾ ਹੈ। ਇਹ ਸ਼ਬਦ ਥਾਈ ਨਾਗਰਿਕਾਂ ਦੇ ਸੰਦਰਭ ਵਿੱਚ ਵੀ ਇਸਤੇਮਾਲ ਕੀਤਾ ਜਾਂਦਾ ਹੈ। ਇਸ ਵਜ੍ਹਾ ਵਲੋਂ ਕੁੱਝ ਲੋਕ ਵਿਸ਼ੇਸ਼ ਰੂਪ ਵਲੋਂ ਇੱਥੇ ਬਸਨੇ ਵਾਲੇ ਚੀਨੀ ਲੋਕ, ਥਾਈਲੈਂਡ ਨੂੰ ਅੱਜ ਵੀ ਸਿਆਮ ਨਾਮ ਵਲੋਂ ਪੁਕਾਰੀਦਾ ਪਸੰਦ ਕਰਦੇ ਹਨ। ਥਾਈਲੈਂਡ ਦੀ ਰਾਜਧਾਨੀ ਬੈਂਕਾਕ ਹੈ |
ਚਾਰਲਸ ਐਡਵਰਡ ਐਂਡਰਸਨ ਬੇਰੀ (18 ਅਕਤੂਬਰ, 1926 - 18 ਮਾਰਚ, 2017) ਇੱਕ ਅਮਰੀਕੀ ਗਾਇਕ ਅਤੇ ਗੀਤਕਾਰ ਸੀ, ਅਤੇ ਰਾਕ ਐਂਡ ਰੋਲ ਸੰਗੀਤ ਦਾ ਮੋਢੀ ਸੀ। " ਮੇਏਬਲਿਨ " (1955), " ਰੋਲ ਓਵਰ ਬੀਥੋਵੈਨ " (1956), " ਰਾਕ ਐਂਡ ਰੋਲ ਮਿਉਜ਼ਿਕ " (1957) ਅਤੇ "ਜੌਨੀ ਬੀ ਗੂਡੇ " (1958) ਵਰਗੇ ਗੀਤਾਂ ਨਾਲ, ਬੇਰੀ ਨੇ ਸੁਧਾਰੀ ਅਤੇ ਲੈਅ ਅਤੇ ਬਲੂਜ਼ ਨੂੰ ਪ੍ਰਮੁੱਖ ਤੱਤ ਬਣਾਇਆ, ਜਿਨ੍ਹਾਂ ਨੇ ਰੌਕ ਅਤੇ ਰੋਲ ਨੂੰ ਵਿਲੱਖਣ ਬਣਾਇਆ। ਕਿਸ਼ੋਰਾਂ ਨੂੰ ਲਿਖਣਾ ਜੋ ਕਿ ਕਿਸ਼ੋਰ ਜਿੰਦਗੀ ਅਤੇ ਖਪਤਕਾਰਵਾਦ 'ਤੇ ਕੇਂਦ੍ਰਤ ਹੈ, ਅਤੇ ਇੱਕ ਸੰਗੀਤ ਦੀ ਸ਼ੈਲੀ ਦਾ ਵਿਕਾਸ ਕਰਨਾ ਜਿਸ ਵਿੱਚ ਗਿਟਾਰ ਸੋਲੋਜ਼ ਅਤੇ ਸ਼ੋਅਮਨਸ਼ਿਪ ਸ਼ਾਮਲ ਹੈ, ਬੇਰੀ ਉਸ ਤੋਂ ਬਾਅਦ ਦੇ ਰੌਕ ਸੰਗੀਤ ਦਾ ਇੱਕ ਪ੍ਰਮੁੱਖ ਪ੍ਰਭਾਵ ਸੀ।ਸੇਂਟ ਲੂਯਿਸ, ਮਿਸੂਰੀ ਵਿੱਚ ਇੱਕ ਮੱਧ-ਸ਼੍ਰੇਣੀ ਦੇ ਅਫਰੀਕੀ-ਅਮਰੀਕੀ ਪਰਿਵਾਰ ਵਿੱਚ ਪੈਦਾ ਹੋਏ, ਬੇਰੀ ਨੂੰ ਛੋਟੀ ਉਮਰ ਤੋਂ ਹੀ ਸੰਗੀਤ ਵਿੱਚ ਦਿਲਚਸਪੀ ਸੀ ਅਤੇ ਉਸਨੇ ਸੁਮਨਰ ਹਾਈ ਸਕੂਲ ਵਿੱਚ ਆਪਣਾ ਪਹਿਲਾ ਜਨਤਕ ਪ੍ਰਦਰਸ਼ਨ ਦਿੱਤਾ। ਹਾਲਾਂਕਿ ਅਜੇ ਉਹ ਇੱਕ ਹਾਈ ਸਕੂਲ ਦਾ ਵਿਦਿਆਰਥੀ ਉਸ ਨੂੰ ਹਥਿਆਰਬੰਦ ਲੁੱਟਾਂ ਦਾ ਦੋਸ਼ੀ ਠਹਿਰਾਇਆ ਗਿਆ ਸੀ ਅਤੇ ਉਸ ਨੂੰ ਇੱਕ ਸੁਧਾਰਕ ਵਿੱਚ ਭੇਜਿਆ ਗਿਆ ਸੀ, ਜਿਥੇ ਉਸ ਨੂੰ 1944 ਤੋਂ 1947 ਤੱਕ ਰੱਖਿਆ ਗਿਆ ਸੀ। ਆਪਣੀ ਰਿਹਾਈ ਤੋਂ ਬਾਅਦ, ਬੇਰੀ ਵਿਆਹੁਤਾ ਜ਼ਿੰਦਗੀ ਵਿੱਚ ਬਦਲ ਗਿਆ ਅਤੇ ਇੱਕ ਵਾਹਨ ਅਸੈਂਬਲੀ ਪਲਾਂਟ ਵਿੱਚ ਕੰਮ ਕੀਤਾ। 1953 ਦੇ ਸ਼ੁਰੂ ਵਿਚ, ਬਲੂਜ਼ ਸੰਗੀਤਕਾਰ ਟੀ-ਬੋਨ ਵਾਕਰ ਦੀ ਗਿਟਾਰ ਰਿਫਜ਼ ਅਤੇ ਸ਼ੋਅਨਸ਼ਿਪ ਤਕਨੀਕਾਂ ਤੋਂ ਪ੍ਰਭਾਵਿਤ ਹੋ ਕੇ, ਬੇਰੀ ਨੇ ਜੌਨੀ ਜਾਨਸਨ ਟ੍ਰਾਇਓ ਨਾਲ ਪ੍ਰਦਰਸ਼ਨ ਕਰਨਾ ਅਰੰਭ ਕੀਤਾ। ਉਸਦੀ ਬਰੇਕ ਉਦੋਂ ਆਈ ਜਦੋਂ ਉਹ ਮਈ 1955 ਵਿੱਚ ਸ਼ਿਕਾਗੋ ਦੀ ਯਾਤਰਾ ਕੀਤੀ ਅਤੇ ਮੈਡੀ ਵਾਟਰਸ ਨਾਲ ਮੁਲਾਕਾਤ ਕੀਤੀ, ਜਿਸ ਨੇ ਸੁਝਾਅ ਦਿੱਤਾ ਕਿ ਉਹ ਸ਼ਤਰੰਜ ਰਿਕਾਰਡਜ਼ ਦੇ ਲਿਓਨਾਰਡ ਸ਼ਤਰੰਜ ਨਾਲ ਸੰਪਰਕ ਕਰਦਾ ਹੈ। ਸ਼ਤਰੰਜ ਦੇ ਨਾਲ, ਉਸਨੇ "ਮੇਏਬਲਿਨ" -ਬੇਰੀ ਦਾ ਦੇਸ਼ ਦਾ ਗਾਣਾ " ਇਡਾ ਰੈਡ " ਦੇ ਅਨੁਕੂਲਣ ਨੂੰ ਰਿਕਾਰਡ ਕੀਤਾ - ਜਿਸਨੇ ਇੱਕ ਮਿਲੀਅਨ ਤੋਂ ਵੱਧ ਕਾਪੀਆਂ ਵੇਚੀਆਂ, ਬਿਲਬੋਰਡ ਮੈਗਜ਼ੀਨ ਦੇ ਤਾਲ ਅਤੇ ਬਲੂਜ਼ ਚਾਰਟ ਤੇ ਪਹਿਲੇ ਨੰਬਰ 'ਤੇ ਪਹੁੰਚ ਗਈ।.
ਤੁਤਸੀ (/ˈtʊtsi/; ਰਵਾਂਡਾ-ਰੂੰਡੀ: [tūtsī]), ਜਾਂ ਅਬਾਤੁਤਸੀ, ਅਫ਼ਰੀਕੀ ਮਹਾਨ ਝੀਲਾਂ ਇਲਾਕੇ ਵਿੱਚ ਵਸਦਾ ਇੱਕ ਨਸਲੀ ਵਰਗ ਹੈ। ਪੁਰਾਣੇ ਸਮਿਆਂ ਵਿੱਚ ਇਹਨਾਂ ਨੂੰ ਆਮ ਤੌਰ ਉੱਤੇ ਵਾਤੁਤਸੀ, ਵਾਤੂਸੀ, ਜਾਂ ਵਾਹੂਮਾ ਕਰ ਕੇ ਜਾਣਿਆ ਜਾਂਦਾ ਸੀ। ਇਹ ਲੋਕ ਬਨਿਆਰਵਾਂਡਾ ਅਤੇ ਬਾਰੂੰਡੀ ਲੋਕਾਂ ਦਾ ਇੱਕ ਉੱਪ-ਵਰਗ ਹਨ ਜੋ ਮੁੱਖ ਤੌਰ ਉੱਤੇ ਰਵਾਂਡਾ ਅਤੇ ਬੁਰੂੰਡੀ ਵਿੱਚ ਰਹਿੰਦੇ ਹਨ ਪਰ ਕਾਫ਼ੀ ਅਬਾਦੀ ਯੁਗਾਂਡਾ, ਕਾਂਗੋ ਲੋਕਤੰਤਰੀ ਗਣਰਾਜ ਅਤੇ ਤਨਜ਼ਾਨੀਆ ਵਿੱਚ ਵੀ ਮਿਲਦੀ ਹੈ।
ਆਂਧਰਾ ਪ੍ਰਦੇਸ਼ (ਤੇਲਗੁ: ఆంధ్ర ప్రదేశ్), ਭਾਰਤ ਦੇ ਦੱਖਣ-ਪੂਰਬੀ ਤਟ ਉੱਤੇ ਸਥਿਤ ਰਾਜ ਹੈ। ਖੇਤਰ ਦੇ ਅਨੁਸਾਰ ਭਾਰਤ ਦਾ ਇਹ ਚੌਥਾ ਸਭ ਤੋਂ ਵੱਡਾ ਅਤੇ ਅਬਾਦੀ ਪੱਖੋਂ ਪੰਜਵਾਂ ਸਭ ਤੋਂ ਵੱਡਾ ਰਾਜ ਹੈ। ਇਸ ਦੀ ਰਾਜਧਾਨੀ ਅਤੇ ਸਭ ਤੋਂ ਵੱਡਾ ਸ਼ਹਿਰ ਹੈਦਰਾਬਾਦ ਹੈ। ਭਾਰਤ ਦੇ ਸਾਰੇ ਰਾਜਾਂ ਵਿੱਚ ਸਭ ਤੋਂ ਲੰਮਾ ਸਮੁੰਦਰ ਤਟ ਗੁਜਰਾਤ ਵਿੱਚ (1600 ਕਿ.ਮੀ.) ਹੁੰਦੇ ਹੋਏ, ਦੂਜੇ ਸਥਾਨ ਉੱਤੇ ਇਸ ਰਾਜ ਦਾ ਸਮੁੰਦਰ ਤਟ (972 ਕਿ.ਮੀ.) ਹੈ।ਆਂਦਰਾ ਪ੍ਰਦੇਸ਼ 12°41 ਅਤੇ 22°ਉ . ਅਕਸ਼ਾਂਸ਼ ਅਤੇ 77° ਅਤੇ 84°40 ਪੂ.
ਪੀਸੋ (ਫ਼ਿਲਪੀਨੋ: piso) (ਨਿਸ਼ਾਨ: ₱; ਕੋਡ: PHP) ਫ਼ਿਲਪੀਨਜ਼ ਦੀ ਮੁਦਰਾ ਹੈ। ਇੱਕ ਪੀਸੋ ਵਿੱਚ 100 ਸਿੰਤਾਵੋ (ਫ਼ਿਲਪੀਨੋ: sentimo, ਵਿਸਾਇਅਨ: sentabo)। 1967 ਤੋਂ ਪਹਿਲਾਂ ਨੋਟਾਂ ਅਤੇ ਸਿੱਕਿਆਂ ਉੱਤੇ ਲਿਖੀ ਜਾਂਦੀ ਭਾਸ਼ਾ ਅੰਗਰੇਜ਼ੀ ਸੀ ਅਤੇ ਇਸੇ ਕਰ ਕੇ "peso" ਨਾਂ ਵਰਤਿਆ ਜਾਂਦਾ ਸੀ। ਜਦੋਂ ਭਾਸ਼ਾ ਬਦਲ ਕੇ ਫ਼ਿਲਪੀਨੋ ਹੋ ਗਈ ਇਹ ਨਾਂ "piso" ਲਿਖਿਆ ਜਾਣ ਲੱਗਿਆ। ਫ਼ਿਲਪੀਨੀ ਪੀਸੋ ਦੇ ਕੁਝ ਹੋਰ ਚਿੰਨ੍ਹ "PHP", "PhP", "Php", ਅਤੇ/ਜਾਂ "P" ਹਨ।
ਦੂਜੀ ਸੰਸਾਰ ਜੰਗ' (ਅੰਗਰੇਜੀ: World War II) 1939 ਤੋਂ 1945 ਤੱਕ ਚੱਲਣ ਵਾਲੀ ਸੰਸਾਰ-ਪੱਧਰ ਦੀ ਜੰਗ ਸੀ। ਲਗਪਗ 70 ਦੇਸ਼ਾਂ ਦੀਆਂ ਥਲ, ਜਲ ਅਤੇ ਹਵਾਈ ਸੈਨਾਵਾਂ ਇਸ ਯੁੱਧ ਵਿੱਚ ਸ਼ਾਮਿਲ ਸਨ।ਧੁਰੀ ਰਾਸਟਰਾਂ ਵਿੱਚ ਇੰਗਲੈਂਡ, ਫਰਾਂਸ, ਅਮਰੀਕਾ ਅਤੇ ਸੋਵੀਅਤ ਯੂਨੀਅਨ ਸ਼ਾਮਲ ਸੀ।ਇਹ 01/09/1939 ਤੋਂ 02/09/1945 ਤੱਕ ਚੱਲਿਆ ਸੀ। ਇਸ ਯੁੱਧ ਵਿੱਚ ਸੰਸਾਰ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ - ਮਿੱਤਰ ਰਾਸ਼ਟਰ ਅਤੇ ਧੁਰੀ ਰਾਸ਼ਟਰ। ਇਸ ਯੁੱਧ ਦੇ ਦੌਰਾਨ ਪੂਰਨ ਯੁੱਧ ਦਾ ਮਨੋਭਾਵ ਪ੍ਰਚਲਨ ਵਿੱਚ ਆਇਆ ਕਿਉਂਕਿ ਇਸ ਯੁੱਧ ਵਿੱਚ ਸ਼ਾਮਿਲ ਸਾਰੀਆਂ ਮਹਾਸ਼ਕਤੀਆਂ ਨੇ ਆਪਣੀ ਆਰਥਿਕ, ਉਦਯੋਗਿਕ ਅਤੇ ਵਿਗਿਆਨਕ ਸਮਰੱਥਾ ਇਸ ਯੁੱਧ ਵਿੱਚ ਝੋਂਕ ਦਿੱਤੀ ਸੀ। ਇਸ ਯੁੱਧ ਵਿੱਚ ਵੱਖ-ਵੱਖ ਰਾਸ਼ਟਰਾਂ ਦੇ ਲਗਪਗ 10 ਕਰੋੜ ਫੌਜੀਆਂ ਨੇ ਹਿੱਸਾ ਲਿਆ ਅਤੇ ਇਹ ਮਨੁੱਖੀ ਇਤਹਾਸ ਦਾ ਸਭ ਤੋਂ ਖੂਨੀ ਯੁੱਧ ਸਾਬਿਤ ਹੋਇਆ। ਇਸ ਮਹਾਂਯੁੱਧ ਵਿੱਚ 5 ਤੋਂ 7 ਕਰੋੜ ਮਨੁੱਖੀ ਜਾਨਾਂ ਗਈਆਂ ਕਿਉਂਕਿ ਇਸਦੇ ਮਹੱਤਵਪੂਰਨ ਘਟਨਾਕ੍ਰਮ ਵਿੱਚ ਗ਼ੈਰ-ਫ਼ੌਜੀ ਨਾਗਰਿਕਾਂ ਦਾ ਕਤਲ ਅਜ਼ਾਦੀ, ਜਿਸ ਵਿੱਚ ਹੋਲੋਕਾਸਟ ਵੀ ਸ਼ਾਮਿਲ ਹੈ, ਅਤੇ ਪਰਮਾਣੂ ਹਥਿਆਰਾਂ ਦਾ ਇੱਕਮਾਤਰ ਇਸਤੇਮਾਲ ਸ਼ਾਮਿਲ ਹੈ। ਇਸ ਕਾਰਨ ਇਹ ਮਨੁੱਖੀ ਇਤਿਹਾਸ ਦਾ ਸਭ ਤੋਂ ਭਿਆਨਕ ਯੁੱਧ ਸੀ।ਹਾਲਾਂਕਿ ਜਾਪਾਨ ਚੀਨ ਨਾਲ 1937 ਤੋਂ ਯੁੱਧ ਦੀ ਸਥਿਤੀ ਵਿੱਚ ਸੀ ਪਰ ਦੂਜੀ ਸੰਸਾਰ ਜੰਗ ਦੀ ਸ਼ੁਰੂਆਤ 01 ਸਤੰਬਰ 1939 ਵਿੱਚ ਜਾਣੀ ਜਾਂਦੀ ਹੈ ਜਦੋਂ ਜਰਮਨੀ ਨੇ ਪੋਲੈਂਡ ਉੱਤੇ ਹਮਲਾ ਕੀਤਾ ਅਤੇ ਉਸਦੇ ਬਾਅਦ ਫ਼ਰਾਂਸ ਨੇ ਜਰਮਨੀ ਵਿਰੁੱਧ ਯੁੱਧ ਦੀ ਘੋਸ਼ਣਾ ਕਰ ਦਿੱਤੀ ਅਤੇ ਇੰਗਲੈਂਡ ਤੇ ਹੋਰ ਰਾਸ਼ਟਰਮੰਡਲ ਦੇਸ਼ਾਂ ਨੇ ਵੀ ਇਸਦਾ ਸਾਥ ਦਿੱਤਾ। ਜਰਮਨੀ ਨੇ 1939 ਵਿੱਚ ਯੂਰਪ ਵਿੱਚ ਇੱਕ ਵੱਡਾ ਸਾਮਰਾਜ ਬਣਾਉਣ ਦੇ ਉਦੇਸ਼ ਨਾਲ ਪੋਲੈਂਡ ਉੱਤੇ ਹਮਲਾ ਕੀਤਾ। 1939 ਦੇ ਅੰਤ ਤੋਂ 1941 ਦੀ ਸ਼ੁਰੂਆਤ ਤੱਕ, ਅਭਿਆਨ ਅਤੇ ਸੰਧੀ ਦੀ ਇੱਕ ਲੜੀ ਵਿੱਚ ਜਰਮਨੀ ਨੇ ਮਹਾਦੀਪੀ ਯੂਰਪ ਦਾ ਵੱਡਾ ਭਾਗ ਜਾਂ ਤਾਂ ਆਪਣੇ ਅਧੀਨ ਕਰ ਲਿਆ ਸੀ ਜਾਂ ਉਸਨੂੰ ਜਿੱਤ ਲਿਆ ਸੀ। ਨਾਜ਼ੀ-ਸੋਵੀਅਤ ਸਮਝੌਤੇ ਦੇ ਤਹਿਤ ਸੋਵੀਅਤ ਰੂਸ ਆਪਣੇ ਛੇ ਗੁਆਂਢੀ ਮੁਲਕਾਂ, ਜਿਸ ਵਿੱਚ ਪੋਲੈਂਡ ਵੀ ਸ਼ਾਮਿਲ ਸੀ, ਉੱਤੇ ਕਾਬਜ ਹੋ ਗਿਆ। ਫ਼ਰਾਂਸ ਦੀ ਹਾਰ ਦੇ ਬਾਅਦ ਯੂ.ਕੇ ਅਤੇ ਹੋਰ ਰਾਸ਼ਟਰਮੰਡਲ ਦੇਸ਼ ਹੀ ਧੁਰੀ ਰਾਸ਼ਟਰਾਂ ਨਾਲ ਸੰਘਰਸ਼ ਕਰ ਰਹੇ ਸਨ, ਜਿਸ ਵਿੱਚ ਉੱਤਰੀ ਅਫਰੀਕਾ ਦੀਆਂ ਲੜਾਈਆਂ ਅਤੇ ਲੰਬੀ ਚੱਲੀ ਅਟਲਾਂਟਿਕ ਦੀ ਜੰਗ ਸ਼ਾਮਿਲ ਸੀ। ਜੂਨ 1941 ਵਿੱਚ ਯੂਰਪੀ ਧੁਰੀ ਰਾਸ਼ਟਰਾਂ ਨੇ ਸੋਵੀਅਤ ਸੰਘ ਉੱਤੇ ਹਮਲਾ ਬੋਲ ਦਿੱਤਾ ਅਤੇ ਇਸਨੇ ਮਨੁੱਖੀ ਇਤਿਹਾਸ ਵਿੱਚ ਜ਼ਮੀਨੀ ਯੁੱਧ ਦੇ ਸਭ ਤੋਂ ਵੱਡੇ ਯੁੱਧਖੇਤਰ ਨੂੰ ਜਨਮ ਦਿੱਤਾ। ਦਸੰਬਰ 1941 ਨੂੰ ਜਾਪਾਨੀ ਸਾਮਰਾਜ ਵੀ ਧੁਰੀ ਰਾਸ਼ਟਰਾਂ ਨਾਲ ਇਸ ਯੁੱਧ ਵਿੱਚ ਕੁੱਦ ਗਿਆ। ਦਰਅਸਲ ਜਾਪਾਨ ਦਾ ਉਦੇਸ਼ ਪੂਰਬੀ ਏਸ਼ੀਆ ਅਤੇ ਇੰਡੋ-ਚਾਇਨਾ ਵਿੱਚ ਆਪਣਾ ਪ੍ਰਭਾਵ ਸਥਾਪਤ ਕਰਨ ਦਾ ਸੀ। ਉਸਨੇ ਪ੍ਰਸ਼ਾਂਤ ਮਹਾਸਾਗਰ ਵਿੱਚ ਯੂਰਪੀ ਦੇਸ਼ਾਂ ਦੇ ਗਲਬੇ ਵਾਲੇ ਖੇਤਰਾਂ ਅਤੇ ਸੰਯੁਕਤ ਰਾਜ ਅਮਰੀਕਾ ਦੇ ਪਰਲ ਹਾਰਬਰ ਉੱਤੇ ਹਮਲਾ ਕਰ ਦਿੱਤਾ ਅਤੇ ਛੇਤੀ ਹੀ ਪੱਛਮੀ ਪ੍ਰਸ਼ਾਂਤ ਉੱਤੇ ਕਬਜ਼ਾ ਕਰ ਲਿਆ। 1942 ਵਿੱਚ ਅੱਗੇ ਵੱਧਦੀ ਧੁਰੀ ਫੌਜ ਉੱਤੇ ਲਗਾਮ ਉਦੋਂ ਲੱਗੀ ਜਦੋਂ ਪਹਿਲਾਂ ਤਾਂ ਜਾਪਾਨ ਸਿਲਸਿਲੇਵਾਰ ਕਈ ਨੌਸੈਨਿਕ ਝੜਪਾਂ ਹਾਰਿਆ ਯੂਰਪੀ ਧੁਰੀ ਤਾਕਤਾਂ ਉੱਤਰੀ ਅਫਰੀਕਾ ਵਿੱਚ ਹਾਰੀਆਂ ਅਤੇ ਨਿਰਣਾਇਕ ਮੋੜ ਤਦ ਆਇਆ ਜਦੋਂ ਉਨ੍ਹਾਂ ਨੂੰ ਸਟਾਲਿਨਗਰਾਡ ਵਿੱਚ ਹਾਰ ਦਾ ਮੂੰਹ ਵੇਖਣਾ ਪਿਆ।
ਸੇਲੀਨਾ ਮੈਰੀ ਗੋਮੇਜ਼ (/səˈliːnə məˈriː ˈɡoʊmɛz//səˈliːnə məˈriː ˈɡoʊmɛz/ sə-LEE-nəsə-LEE-nə mə-REEmə-REE GOH-mezGOH-mez; ਸਪੇਨੀ ਉਚਾਰਨ: [seˈlena ˈɣomes]; ਜਨਮ ਜੁਲਾਈ 22, 1992) ਇੱਕ ਅਮਰੀਕੀ ਅਦਾਕਾਰਾ ਅਤੇ ਗਾਇਕਾ ਹੈ ਜੋ ਡਿਜ਼ਨੀ ਚੈਨਲ ਦੇ ਐਮੀ ਇਨਾਮ ਜੇਤੂ ਟੈਲੀਵਿਜ਼ਨ ਲੜੀ ਵਿਜ਼ਰਡ ਆਫ ਵੇਵਰਲੀ ਪਲੇਸ ਵਿੱਚ ਮੁੱਖ ਕਿਰਦਾਰ ਨਿਭਾਉਣ ਲਈ ਜਾਣੀ ਜਾਂਦੀ ਹੈ। ਉਸਨੇ ਐਨਦਰ ਸਿੰਡਰੈਲਾ ਸਟੋਰੀ, ਵਿਜ਼ਰਡ ਆਫ ਵੇਵਰਲੀ ਪਲੇਸਃ ਦ ਮੂਵੀ ਅਤੇ ਪ੍ਰਿੰਸੈਸ ਪ੍ਰੋਟੇਕਸ਼ਨ ਪ੍ਰੋਗਰਾਮ ਵਰਗੀ ਮੁੱਖ ਅਤੇ ਟੈਲੀਵਿਜਨ ਫਿਲਮਾਂ ਵਿੱਚ ਵੀ ਅਦਾਕਾਰੀ ਕੀਤੀ ਹੈ। ਉਸਨੇ ਵੱਡੇ ਪਰਦੇਂ ਦੀਆਂ ਫਿਲਮਾਂ ਵਿੱਚ ਰਮੋਨਾ ਐਂਡ ਬੀਜ਼ੁਸ ਨਾਲ ਸ਼ੁਰੂਆਤ ਕੀਤਾ। ਉਸਦਾ ਕਰੀਅਰ ਸੰਗੀਤ ਉਦਯੋਗ ਵਿੱਚ ਵੀ ਫ਼ੈਲ ਚੁੱਕਿਆ ਹੈ। ਉਹ ਸੇਲੀਨਾ ਗੋਮੇਜ਼ ਐਂਡ ਦ ਸੀਨ ਨਾਮ ਦੇ ਪੌਪ ਬੈਂਡ ਦੀ ਮੁੱਖ ਗਾਇਕਾ ਅਤੇ ਮੋਢੀ ਹੈ ਜੋ ਆਰ.ਆਈ.ਏ.ਏ.
ਇੱਕ ਸਮੁੰਦਰੀ ਸੰਸਾਰ, ਸਮੁੰਦਰੀ ਗ੍ਰਹਿ, ਪਾਣੀ ਦੀ ਦੁਨੀਆਂ, ਐਕਵਾਪਲੇਨੇਟ, ਜਾਂ ਪੈਂਥਲਾਸਿਕ ਗ੍ਰਹਿ, ਇੱਕ ਪ੍ਰਕਾਰ ਦਾ ਧਰਤੀ ਦਾ ਗ੍ਰਹਿ ਹੈ ਜਿਸ ਵਿੱਚ ਪਾਣੀ ਦੀ ਇੱਕ ਵੱਡੀ ਮਾਤਰਾ ਇਸਦੀ ਸਤ੍ਹਾ ਉੱਤੇ ਹਾਈਡ੍ਰੋਸਫੀਅਰ ਦੇ ਰੂਪ ਵਿੱਚ ਜਾਂ ਸਮੁੰਦਰ ਦੀ ਸਤ੍ਹਾ ਦੇ ਰੂਪ ਵਿੱਚ ਹੁੰਦੀ ਹੈ। ਸਮੁੰਦਰੀ ਸੰਸਾਰ ਸ਼ਬਦ ਦੀ ਵਰਤੋਂ ਕਦੇ-ਕਦਾਈਂ ਇੱਕ ਵੱਖਰੇ ਤਰਲ ਜਾਂ ਥੈਲਾਸੋਜਨ ਨਾਲ ਬਣੇ ਸਮੁੰਦਰ ਵਾਲੇ ਖਗੋਲ ਵਿਗਿਆਨਿਕ ਸਰੀਰਾਂ ਲਈ ਵੀ ਕੀਤੀ ਜਾਂਦੀ ਹੈ, ਜਿਵੇਂ ਕਿ ਲਾਵਾ (ਆਈਓ ਦਾ ਕੇਸ), ਅਮੋਨੀਆ (ਪਾਣੀ ਦੇ ਨਾਲ ਇੱਕ ਯੂਟੈਕਟਿਕ ਮਿਸ਼ਰਣ ਵਿੱਚ, ਜਿਵੇਂ ਕਿ ਸੰਭਾਵਨਾ ਹੈ। ਟਾਈਟਨ ਦਾ ਅੰਦਰੂਨੀ ਸਮੁੰਦਰ) ਜਾਂ ਹਾਈਡਰੋਕਾਰਬਨ ਜਿਵੇਂ ਕਿ ਟਾਈਟਨ ਦੀ ਸਤ੍ਹਾ 'ਤੇ (ਜੋ ਕਿ ਸਭ ਤੋਂ ਵੱਧ ਭਰਪੂਰ ਕਿਸਮ ਦਾ ਐਕਸੋਸੀਆ ਹੋ ਸਕਦਾ ਹੈ)।ਧਰਤੀ ਇਕਲੌਤੀ ਖਗੋਲੀ ਵਸਤੂ ਹੈ ਜੋ ਇਸਦੀ ਸਤ੍ਹਾ 'ਤੇ ਤਰਲ ਪਾਣੀ ਦੇ ਸਰੀਰਾਂ ਲਈ ਜਾਣੀ ਜਾਂਦੀ ਹੈ, ਹਾਲਾਂਕਿ ਤਰਲ ਪਾਣੀ ਦਾ ਸਮਰਥਨ ਕਰਨ ਲਈ ਸਹੀ ਸਥਿਤੀਆਂ ਵਾਲੇ ਕਈ ਐਕਸੋਪਲੇਨੇਟਸ ਲੱਭੇ ਗਏ ਹਨ।
ਮਾਈਕਰੋਸਾਫ਼ਟ ਕਾਰਪੋਰੇਸ਼ਨ ਇੱਕ ਅਮਰੀਕੀ ਬਹੁ-ਭਾਸ਼ੀਆ ਤਕਨੀਕੀ ਕੰਪਨੀ ਹੈ ਜਿਸਦਾ ਮੁੱਖ ਦਫ਼ਤਰ ਰੈਡਮੌਂਡ, ਵਾਸ਼ਿੰਗਟਨ ਵਿਖੇ ਸਥਿਤ ਹੈ। ਇਹ ਕੰਪਨੀ ਮੁੱਖ ਤੌਰ 'ਤੇ ਕੰਪਿਊਟਰ, ਕੰਪਿਊਟਰੀ ਉਪਕਰਨ, ਮੋਬਾਇਲ ਅਤੇ ਤਕਨੀਕ ਨਾਲ ਸੰਬੰਧਿਤ ਹੋਰ ਸੇਵਾਵਾਂ ਦਾ ਵਿਕਾਸ ਕਰਦੀ, ਬਣਾਉਂਦੀ ਤੇ ਵੇਚਦੀ ਹੈ। ਇਸ ਦੀ ਸਭ ਤੋਂ ਪ੍ਰਸਿੱਧ ਆਦੇਸ਼ਕਾਰੀ ਮਾਈਕਰੋਸੌਫ਼ਟ ਵਿੰਡੋਜ਼ ਹੈ ਜੋ ਕਿ ਇੱਕ ਸੰਚਾਲਕ ਤੰਤਰ ਹੈ। ਇਸ ਤੋਂ ਇਲਾਵਾ ਮਾਈਕਰੋਸੌਫ਼ਟ ਔਫਿਸ, ਮਾਈਕਰੋਸੌਫ਼ਟ ਐੱਜ ਅਤੇ ਇੰਟਰਨੈੱਟ ਐਕਸਪਲੋਰਰ ਵੀ ਕਾਫੀ ਪ੍ਰਸਿੱਧ ਹਨ। ਐਕਸ-ਬੌਕਸ ਖੇਡ ਕੰਸੋਲ ਅਤੇ ਸਰਫੇਸ ਟੈਬਲੇਟ ਵੀ ਉਪਕਰਨਾਂ ਦੀ ਸੂਚੀ ਵਿੱਚ ਬਹੁਤ ਪ੍ਰਸਿੱਧ ਹਨ। ਆਦੇਸ਼ਕਾਰੀ ਬਜ਼ਾਰ ਵਿੱਚ ਇਹ ਕੰਪਨੀ ਆਪਣੀ ਕਮਾਈ ਕਾਰਨ ਸਭ ਤੋਂ ਉੱਪਰ ਹੈ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸੀ, ਜਿਸ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਸ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਲਸਫਾ ਨਾਲ਼ ਜੋੜਿਆ ਜਿਸ ਕਰ ਕੇ ਉਸ ਨੂੰ ਭਾਈ ਜੀ ਆਖਿਆ ਜਾਣ ਲੱਗਾ। ਉਸ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਸਮਾਜਿਕ ਵਿਗਿਆਨ ਵਿੱਚ, ਸਮਾਜਿਕ ਸੰਰਚਨਾ ਸਮਾਜ ਵਿੱਚ ਪੈਟਰਨ ਵਿੱਚ ਰੂਪਮਾਨ ਸਮਾਜਿਕ ਤਾਣਾਬਾਣਾ ਹੁੰਦਾਹੈ ਜੋ ਵਿਅਕਤੀਆਂ ਦੀਆਂ ਕਾਰਵਾਈਆਂ ਤੋਂ ਪਨਪਦਾ ਵੀ ਹੈ ਅਤੇ ਉਨ੍ਹਾਂ ਦਾ ਨਿਰਧਾਰਣ ਵੀ ਕਰਦਾ ਹੈ। ਮੈਕਰੋ ਸਕੇਲ ਤੇ, ਸਮਾਜਿਕ ਸੰਰਚਨਾ ਸਮਾਜਿਕ ਆਰਥਿਕ ਸਤਰੀਕਰਨ ਦੀ ਵਿਵਸਥਾ (ਉਦਾਹਰਨ ਲਈ, ਜਮਾਤੀ ਬਣਤਰ), ਸਮਾਜਿਕ ਸੰਸਥਾਵਾਂ, ਜਾਂ ਵੱਡੇ ਸਮਾਜਿਕ ਸਮੂਹਾਂ ਦੇ ਵਿਚਕਾਰ ਹੋਰ ਪੈਟਰਨ-ਯੁਕਤ ਸਬੰਧਾਂ ਦੀ ਵਿਵਸਥਾ ਹੈ। ਵਿਚਕਾਰਲੇ ਪੈਮਾਨੇ ਤੇ, ਇਹ ਵਿਅਕਤੀਆਂ ਜਾਂ ਸੰਗਠਨਾਂ ਵਿਚਕਾਰ ਸੋਸ਼ਲ ਨੈਟਵਰਕ ਸਬੰਧਾਂ ਦਾ ਢਾਂਚਾ ਹੈ। ਮਾਈਕ੍ਰੋ ਪੈਮਾਨੇ ਤੇ, ਇਹ ਸਮਾਜਿਕ ਪ੍ਰਣਾਲੀ ਦੇ ਅੰਦਰ ਵਿਅਕਤੀਆਂ ਦੇ ਵਿਵਹਾਰ ਨੂੰ ਰੂਪਮਾਨ ਕਰਨ ਵਾਲੇ ਮਿਆਰਾਂ ਦਾ ਵਿਧੀ-ਵਿਧਾਨ ਹੋ ਸਕਦਾ ਹੈ।
ਪੰਜਾਬੀ ਭਾਸ਼ਾ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖਾਂ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੁਨੀਆ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਦਰਦਨਾਕ ਘਟਨਾ ਤੇ ਦਿਲ ਨੂੰ ਕੰਬਾ ਦੇਣ ਵਾਲਾ ਘੋਰ ਪਾਪ ਦਾ ਸਾਕਾ ਹੈ। ਇੱਕ ਪਾਸੇ ਇਹ ਘਟਨਾ ਮਨੁੱਖੀ ਦਰਿੰਦਗੀ ਦਾ ਘਿਨਾਉਣਾ ਚਿੱਤਰ ਪੇਸ਼ ਕਰਦੀ ਹੈ, ਦੂਜੇ ਪਾਸੇ ਸਾਹਿਬਜ਼ਾਦਿਆਂ ਦੇ ਅੰਦਰ ਜੂਝ ਮਰਨ ਅਤੇ ਸਿੱਖੀ ਸਿਦਕ ਦੀ ਭਾਵਨਾ ਨਾਲ, ਜ਼ੁਲਮ ਤੇ ਤਸ਼ੱਦਦ ਵਿਰੁੱਧ, ਧਾਰਮਿਕ ਸੁਤੰਤਰਤਾ ਲਈ ਡਟ ਕੇ ਮੁਕਾਬਲਾ ਕਰਨ ਦੇ ਸਿਖਰ ਨੂੰ ਪ੍ਰਗਟ ਕਰਦੀ ਹੈ।
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।1928 ਵਿੱਚ ਭਗਤ ਸਿੰਘ ਤੇ ਉਸਦੇ ਸਾਥੀ ਸ਼ਿਵਰਾਮ ਰਾਜਗੁਰੂ ਨੇ 21 ਸਾਲਾ ਬਰਤਾਨਵੀ ਪੁਲਿਸ ਅਫ਼ਸਰ ਜੌਨ ਸਾਂਡਰਸ ਦਾ ਲਾਹੌਰ ਵਿਖੇ ਗੋਲੀ ਮਾਰਕੇ ਕਤਲ ਕੀਤਾ ਜਦਕਿ ਉਹਨਾਂ ਦਾ ਮਕਸਦ ਜੇਮਜ਼ ਸਕੌਟ ਨਾਂ ਦੇ ਸੀਨੀਅਰ ਪੁਲਿਸ ਸੁਪਰਿਨਟੈਂਡੈਂਟ ਦਾ ਕਤਲ ਕਰਨਾ ਸੀ।
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿੱਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਉਚਿਤ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।‘ਲੋਕ ਖੇਡ’ ‘ਲੋਕ’ ਅਤੇ ‘ਖੇਡ’ ਸ਼ਬਦਾਂ ਦੇ ਮੇਲ ਨਾਲ ਬਣਿਆ ਹੈ। ਇਸਦਾ ਅਰਥ ਹੈ। ‘ਲੋਕ ਦੀ ਖੇਡ’। ‘ਲੋਕ’ ਸ਼ਬਦ ਵਾਸਤਵ ਵਿੱਚ ਅੰਗਰੇਜ਼ੀ ਦੇ ਫੋਕ ਦਾ ਪਰਿਯਾਇ ਹੈ। ਜੋ ਨਗਰ ਅਤੇ ਪਿੰਡ ਦੀ ਸਾਰੀ ਜਨਤਾ ਦਾ ਭਾਵ ਹੈ। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ ਮਨ ਪਰਚਾਣਾ ਹੈ। ਲੋਕਖੇਡ ਦਾ ਮਨ ਪਰਚਾਵਾ ਹੋਣਾ ਬਹੁਤ ਜ਼ਰੂਰੀ ਹੈ। ਪਰ ਮਨ ਪਰਚਾਵੇ ਦੇ ਨਾਲ-ਨਾਲ ਇਹ ਮਨੁੱਖ ਨੂੰ ਸਰੀਰਿਕ ਤੇ ਮਾਨਸਿਕ ਸ਼ਕਤੀ ਵੀ ਦਿੰਦੀਆਂ ਹਨ। ਇਨ੍ਹਾਂ ਦਾ ਮਨੁੱਖ ਦੇ ਜੀਵਨ ਨਾਲ ਡੂੰਘਾ ਸੰਬੰਧ ਹੈ।ਲੋਕ-ਖੇਡਾਂ ਦੀ ਖ਼ਾਸੀਅਤ ਇਹ ਹੈ ਕਿ ਇਹ ਕਿਸੇ ਕਰੜੇ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ। ਕੋਈ ਸਮਾਂ-ਸਥਾਨ ਵੀ ਨਿਸ਼ਚਿਤ ਨਹੀਂ, ਗਰਮੀਆਂ ਨੂੰ ਦੁਪਿਹਰਾ ਸਮੇਂ, ਰਾਤ ਨੂੰ ਚਾਨਣੀਆਂ ਰਾਤਾਂ ਵਿਚ, ਖੁੱਲ੍ਹਿਆ ਵਿਹੜਿਆਂ, ਗਲੀਆਂ, ਜੂਹਾਂ, ਟਾਹਲੀਆਂ, ਬਰੋਟਿਆਂ ਦੀਆਂ ਛਾਂਵਾਂ ਅਤੇ ਕਿਸੇ ਵੀ ਮੋਕਲੀ ਥਾਂ 'ਤੇ ਇਹ ਖੇਡੀਆਂ ਜਾਂਦੀਆਂ ਹਨ। ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ, ਸਥਾਨਿਕ ਉਪਲਬਧ ਸਮਗਰੀ ਤੋਂ ਹੀ ਕੰਮ ਸਾਰ ਲਿਆ।
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।ਅੰਮ੍ਰਿਤਾ ਪ੍ਰੀਤਮ ਦੀ ਸਭ ਤੋਂ ਮਸ਼ਹੂਰ ਕਵਿਤਾ ਅੱਜ ਆਖਾਂ ਵਾਰਿਸ ਸ਼ਾਹ ਨੂੰ ਹੈ ਜਿਸ ਵਿੱਚ ਉਹ ਹਿੰਦੁਸਤਾਨ ਦੀ ਵੰਡ ਤੋਂ ਬਾਅਦ ਹੋਏ ਕਤਲੇਆਮ ਪ੍ਰਤੀ ਆਪਣਾ ਰੋਸ ਦਿਖਾਉਂਦੇ ਹੋਏ ਵਾਰਿਸ ਸ਼ਾਹ ਨੂੰ ਵਾਪਸ ਆਉਣ ਦੀ ਦੁਹਾਈ ਪਾਉਂਦੀ ਹੈ। ਇੱਕ ਨਾਵਲਕਾਰ ਦੇ ਤੌਰ ਉੱਤੇ ਪਿੰਜਰ (1950) ਉਸਦਾ ਸਭ ਤੋਂ ਮਸ਼ਹੂਰ ਨਾਵਲ ਹੈ ਜਿਸ ਉੱਤੇ ਬਾਅਦ ਵਿੱਚ ਇੱਕ ਅਵਾਰਡ ਜੇਤੂ ਫ਼ਿਲਮ ਪਿੰਜਰ (2003) ਵੀ ਬਣੀ।1947 ਵਿੱਚ ਭਾਰਤ ਤੇ ਪਾਕਿਸਤਾਨ ਦੀ ਵੰਡ ਪਿੱਛੋਂ ਇਹ ਲਿਹੌਰ ਤੋਂ ਹਿੰਦੁਸਤਾਨ ਆ ਗਈ।
ਗੁਰੂ ਨਾਨਕ ਦੇਵ ਜੀ (15 ਅਪ੍ਰੈਲ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ। 1. ਗੁਰੂ ਨਾਨਕ ਸਾਹਿਬ ਦੇ ਜਨਮ ਅਤੇ ਜੋਤੀ-ਜੋਤ ਸਮਾੳਣ ਬਾਰੇ ਤਾਰੀਖ਼ਾਂ ਵਿਚ ਮਤਭੇਦ ਹੈ। ਸੁਖਬਾਸੀ ਰਾਮ ਬੇਦੀ, ਗਣੇਸ਼ਾ ਸਿੰਘ ਬੇਦੀ, ਡਾ. ਤਰਲੋਚਨ ਸਿੰਘ, ਡਾ ਹਰਜਿੰਦਰ ਸਿੰਘ ਦਿਲਗੀਰ ਵਰਗੇ ਇਤਿਹਾਸਕਾਰ ਉਨ੍ਹਾਂ ਦਾ ਜਨਮ 20 ਅਕਤੂਬਰ 1469 ਅਤੇ ਜੋਤੀ ਜੋਤ ਸਮਾਉਣਾ 7 ਸਤੰਬਰ 1539 ਦਾ ਮੰਨਦੇ ਹਨ (Sikh History in 10 Volume, vol 1) 2.
ਰੀਤੀ ਰਿਵਾਜ ਸ਼ਬਦ ਅੰਗਰੇਜੀ ਦੇ ਪਦ ritual ਦੇ ਪੰਜਾਬੀ ਅਨੁਵਾਦ ਵਜੋਂ ਵਰਤਿਆ ਗਿਆ ਹੈ। ਸਮਾਜ ਦੇ ਸਮਾਂ ਵਿਹਾ ਚੁੱਕੇ ਕਾਰਜ ਜਦੋਂ ਆਪਣੇ ਸਾਰਥਕ ਪ੍ਰਕਾਰਜ ਤੋਂ ਮੁਕਤ ਹੋ ਕੇ ਪ੍ਰਤੀਕ ਰੂਪ ਵਿੱਚ ਕੀਤੇ ਜਾਂਦੇ ਹਨ, ਤਾਂ ਉਹ ਰਸਮਾਂ ਅਖਵਾਉਂਦੇ ਹਨ। ਪੰਜਾਬ ਵਿੱਚ ਅਜਿਹੇ ਅਨੇਕਾ ਕਾਰਜ ਹਨ, ਜਿਨਾ ਦੀ ਪਹਿਲਾ ਕਦੀ ਮਹੱਤਤਾ ਸੀ, ਪਰ ਹੁਣ ਉਹ ਵੇਲਾ ਵਿਹਾ ਚੁਕੇ ਹਨ ਪਰ ਇਹ ਪ੍ਰਕਾਰਜ ਪ੍ਰਤੀਕ ਰੂਪ ਵਿੱਚ ਅੱਜ ਵੀ ਨਿਭਾਏ ਜਾਂਦੇ ਹਨ। ਜਿਸ ਤਰਾਂ ਉਹਨਾਂ ਦਾ ਵਾਸਤਵਿਕ ਅਮਲ ਹੋਇਆ ਕਰਦਾ ਸੀ। ਵਿਅਕਤੀ ਜੀਵਨ ਨਾਲ ਸਬੰਧਿਤ ਅਜਿਹਾ ਕੋਈ ਮੌਕਾ ਨਹੀਂ ਜਦੋਂ ਕੋਈ ਰਸਮ ਨਾ ਕੀਤੀ ਜਾਂਦੀ ਹੋਵੇ। ਵਿਅਕਤੀ ਜੀਵਨ ਦੀਆਂ ਤਿੰਨ ਅਵਸਥਾਵਾਂ ਪ੍ਰਮੁੱਖ ਮੰਨੀਆਂ ਜਾਂਦੀਆਂ ਹਨ। ਜਨਮ ਵਿਆਹ ਮੌਤ ਉਹਨਾਂ ਨਾਲ ਸਬੰਧਿਤ ਰਸਮਾਂ ਹੇਠ ਲਿਖੇ ਹਨ: -
ਸੰਨ 1704 ਈ. ਪੋਹ ਦੀ ਕਕਰੀਲੀ ਰਾਤ ਨੂੰ ਮੁਗ਼ਲਾਂ ਵੱਲੋਂ ਲੰਮੇ ਸਮੇਂ ਦੇ ਪਾਏ ਘੇਰੇ ਅਤੇ ਬਾਅਦ ਵਿੱਚ ਮੁਗ਼ਲਾਂ ਅਤੇ ਹਿੰਦੂ ਪਹਾੜੀ ਰਾਜਿਆਂ ਦੀਆਂ ਕਸਮਾਂ ਨੂੰ ਵੇਖਦੇ ਹੋਏ ਗੁਰੂ ਗੋਬਿੰਦ ਸਿੰਘ ਜੀ ਨੇ ਅਨੰਦਪੁਰ ਨੂੰ ਛੱਡ ਦਿੱਤਾ। ਕਿਲ੍ਹੇ ਤੋਂ ਨਿਕਲਦੇ ਹੋਏ ਗੁਰੂ ਜੀ ਦਾ ਪਰਵਾਰ ਸਰਸਾ ਨਦੀ ਦੇ ਚੜ੍ਹੇ ਹੋਏ ਪਾਣੀ ਕਰਕੇ ਤਿੰਨ ਹਿੱਸਿਆਂ ਵਿੱਚ ਵੰਡਿਆ ਗਿਆ। ਬਹੁਤ ਸਾਰਾ ਜਾਨੀ-ਮਾਲੀ ਨੁਕਸਾਨ, ਬਹੁਤ ਸਾਰੇ ਅਮੋਲਕ ਹਸਤ-ਲਿਖਤ ਗ੍ਰੰਥ ਸਰਸਾ ਦੇ ਤੇਜ਼ ਪਾਣੀ ਦੇ ਵਹਾਅ ਦੀ ਭੇਟ ਚੜ੍ਹ ਗਏ। ਗੁਰੂ ਕਲਗੀਧਰ ਸਾਹਿਬ ਜੀ ਕੁਝ ਸਿੰਘਾਂ ਅਤੇ ਵੱਡੇ ਸਾਹਿਬਜ਼ਾਦਿਆਂ ਸਮੇਤ ਰੋਪੜ ਵਿੱਚੋਂ ਹੁੰਦੇ ਹੋਏ ਚਮਕੌਰ ਸਾਹਿਬ ਦੀ ਧਰਤੀ ਵੱਲ ਵਧ ਰਹੇ ਸਨ। ਮੁਗ਼ਲ ਫੌਜ ਪਿੱਛਾ ਕਰ ਰਹੀ ਹੈ। ਆਖ਼ਰ ਗੁਰੂ ਸਾਹਿਬ ਜੀ ਉਸ ਧਰਤੀ ’ਤੇ ਪਹੁੰਚ ਗਏ ਅਤੇ ਚਮਕੌਰ ਦੀ ਕੱਚੀ ਗੜ੍ਹੀ ਨੂੰ ਵੇਖ ਕੇ ਮੁਸਕਰਾਏ ਹਨ। ਇਕ ਪਾਸੇ ਮੁਗ਼ਲ ਸੈਨਾ ਲੱਖਾਂ ਦੀ ਗਿਣਤੀ ਵਿੱਚ ਸੀ ਅਤੇ ਦੂਜੇ ਪਾਸੇ ਗੁਰੂ ਜੀ ਦੇ ਨਾਲ 40 ਕੁ ਭੁੱਖੇ-ਭਾਣੇ ਸਿੰਘ। ਗੁਰੂ ਸਾਹਿਬ ਜੀ ਅਤੇ ਸਿੰਘਾਂ ਨੇ ਗੜ੍ਹੀ ਵਿੱਚ ਪ੍ਰਵੇਸ਼ ਕਰ ਕੇ ਕੁਝ ਆਰਾਮ ਹੀ ਕੀਤਾ ਸੀ ਕਿ ਮੁਗ਼ਲ ਫੌਜਾਂ ਨੇ ਗੜ੍ਹੀ ਨੂੰ ਘੇਰ ਲਿਆ। ਰਾਤ ਦਾ ਵੇਲਾ ਹੈ। ਗੜ੍ਹੀ ਦੀ ਕੱਚੀ ਕੰਧ ਦੇ ਆਸ-ਪਾਸ ਮੁਗ਼ਲ ਸੈਨਾ ਨੇ ਘੇਰਾ ਪਾਇਆ ਹੈ। ਪਰ ਸਿੰਘ ਕਿਸੇ ਭੈ ਵਿੱਚ ਨਹੀਂ, ਚੜ੍ਹਦੀ ਕਲਾ ਵਿੱਚ ਹਨ। ਜੇਕਰ ਅਸੀਂ ਯੁੱਧਾਂ ਦੀ ਗੱਲ ਕਰੀਏ ਤਾਂ ਪੈਸੇ ਲੈ ਕੇ ਲੜਨ ਵਾਲੇ ਸਿਪਾਹੀ ਦੁਸ਼ਮਣ ਨੂੰ ਮਾਰਨ ਲਈ ਨਹੀਂ ਬਲਕਿ ਆਪਣੀ ਜਾਨ ਬਚਾਉਣ ਲਈ ਲੜਦੇ ਹਨ। ਸਾਹਮਣੇ ਦੁਸ਼ਮਣ ਨੂੰ ਖ਼ਤਮ ਕਰਨ ਨਾਲੋਂ ਉਨ੍ਹਾਂ ਨੂੰ ਆਪਣੀ ਜਾਨ ਬਚਾਉਣ ਦੀ ਜ਼ਿਆਦਾ ਫ਼ਿਕਰ ਹੁੰਦੀ ਹੈ। ਪਰ ਸਤਿਗੁਰੂ ਜੀ ਦੇ ਨਾਲ ਜਿੰਨੇ ਵੀ ਸਿੰਘ ਹਨ, ਉਨ੍ਹਾਂ ਦੇ ਮਨ ਵਿੱਚ ਭਾਵਨਾ ਜਾਨ ਬਚਾਉਣ ਦੀ ਨਹੀਂ ਬਲਕਿ ਧਰਮ ਯੁੱਧ ਦੇ ਚਾਉ ਹੇਤ ਪੁਰਜਾ-ਪੁਰਜਾ ਕੱਟ ਮਰਨ ਦੀ ਹੈ। ਸਿੰਘ ਪੂਰੇ ਜੋਸ਼ ਚੜ੍ਹਦੀ ਕਲਾ ਵਿੱਚ ਸਨ ਦਿਨ ਚੜ੍ਹਿਆ, ਯੁੱਧ ਅਰੰਭ ਹੋ ਗਿਆ। ਸਤਿਗੁਰੂ ਜੀ ਨੇ ਸਿੰਘਾਂ ਨੂੰ ਹੁਕਮ ਕੀਤਾ ਕਿ ਮੁਗ਼ਲ ਸਰਦਾਰਾਂ ਨੂੰ ਆਪਣਾ ਨਿਸ਼ਾਨਾ ਬਣਾਉ। ਮੁਗ਼ਲ ਸਰਦਾਰ ਨਾਹਰ ਖਾਂ ਜੋ ਕਿ ਮਲੇਰਕੋਟਲੇ ਦਾ ਰਹਿਣ ਵਾਲਾ ਸੀ ਹਮਲਾਵਰ ਹੋ ਕੇ ਸਾਥੀਆਂ ਨਾਲ ਅੱਗੇ ਵਧਿਆ ਤਾਂ ਸਤਿਗੁਰੂ ਜੀ ਨੇ ਉਸ ਨੂੰ ਪਾਰ ਬੁਲਾ ਦਿੱਤਾ ਯੁੱਧ ਦਾ ਮੈਦਾਨ ਮੁਗ਼ਲ ਸਿਪਾਹੀਆਂ ਦੀਆਂ ਲੋਥਾਂ ਨਾਲ ਭਰ ਗਿਆ ਅਤੇ ਧਰਤੀ ਖੂਨ ਨਾਲ ਰੱਤੀ ਗਈ। ਗੜ੍ਹੀ ਵਿੱਚੋਂ ਨਿਕਲਣ ਵਾਲੇ ਤੀਰ, ਗੋਲੀਆਂ ਦੁਸ਼ਮਣਾਂ ਨੂੰ ਵਿੰਨ੍ਹੀ ਜਾ ਰਹੀਆਂ ਸਨ। ਇਸ ਤਰੀਕੇ ਨਾਲ ਸਿੰਘ ਬੀਰਤਾ ਤੇ ਦਲੇਰੀ ਨਾਲ ਲੜਦੇ ਰਹੇ। ਅਖੀਰ ਇਤਿਹਾਸ ਦੇ ਪੰਨਿਆਂ ਵਿੱਚ ਚਮਕੌਰ ਦੀ ਗੜ੍ਹੀ ’ਤੇ ਉਹ ਸਮਾਂ ਆ ਗਿਆ ਜਦ ਕਲਗੀਧਰ ਪਿਤਾ ਜੀ ਨੇ ਧਰਮ-ਯੁੱਧ ਵਿੱਚ ਆਪਣੇ ਹੱਥੀਂ ਪੁੱਤਰਾਂ ਨੂੰ ਰਣ-ਤੱਤੇ ਅੰਦਰ ਸ਼ਹਾਦਤ ਦਾ ਜਾਮ ਪੀਣ ਲਈ ਘੱਲਿਆ, ਜਵਾਨੀ ਦੀ ਦਹਿਲੀਜ਼ ’ਤੇ ਪੈਰ ਰੱਖ ਰਹੇ ਪੁੱਤਰਾਂ ਨੂੰ ਲਾੜੀ ਮੌਤ ਵਿਆਹੁਣ ਲਈ ਹੱਥੀਂ ਤਿਆਰ ਕੀਤਾ। ਸਿੱਖ ਧਰਮ ਵਿੱਚ ਕੁਰਬਾਨੀਆਂ ਦਾ ਇਤਿਹਾਸ ਬੜਾ ਲੰਮੇਰਾ ਹੈ। ਛੋਟੀ ਉਮਰੇ ਵੱਡੇ ਇਤਿਹਾਸ ਦੀ ਸਿਰਜਨਾ ਸਿੱਖਧਰਮ ਦੇ ਜਨਮ ਦਾਤਿਆਂ ਅਤੇ ਪੈਰੋਕਾਰਾਂ ਨੇ ਕੀਤੀ ਹੈ। ਕੁਰਬਾਨੀਆਂ ਦੇ ਇਤਿਹਾਸ ਦੀ ਗਾਥਾ ਵਿੱਚ ਗੁਰੂ ਸਾਹਿਬਾਨ ਦੀ ਸ਼ਹੀਦੀ, ਸਾਹਿਬਜ਼ਾਦਿਆਂ ਦੀ ਕੁਰਬਾਨੀ ਅਤੇ ਮਹਾਨ ਸੂਰਮਿਆਂ ਦੀਆਂ ਸ਼ਹਾਦਤਾਂ ਦੇ ਸੁਨਹਿਰੀ ਪੰਨੇ ਉਕਰੇ ਹੋਏ ਹਨ। ਸਿੱਖ ਧਰਮ ਦੇ ਬਾਨੀਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਨਿਰਮਲ ਪੰਥ ਦੀ ਸਥਾਪਨਾਕਰਦਿਆਂ ਹੱਕ, ਸੱਚ, ਨਿਆਂ ਤੇ ਨੇਕੀ ਦਾ ਰਸਤਾ ਬਣਾਇਆ। ਸਾਹਿਬਜ਼ਾਦਾ ਅਜੀਤ ਸਿੰਘ ਜ਼ੁਲਮ, ਜਬਰ, ਅਨਿਆਂ, ਝੂਠ ਤੇ ਬਦੀ ਦੀਆਂ ਤਾਕਤਾਂ ਵਿਰੁੱਧਅਵਾਜ਼ ਉਠਾਈ। ਰਾਜੇ ਸੀਂਹ ਮੁਕੱਦਮ ਕੁੱਤੇ ਕਹਿ ਕੇ ਸਮੇਂ ਦੇ ਜ਼ੁਲਮਦਾ ਸਾਹਮਣਾ ਕੀਤਾ। ਸਿੱਖ ਇਤਿਹਾਸ ਦੀਆਂ ਸ਼ਹਾਦਤਾਂ ਅਨੂਠੀਆਂ ਤੇ ਵਿਲੱਖਣ ਹਨ, ਪਰੰਤੂ ਗੁਰੂ ਗੋਬਿੰਦ ਸਿੰਘ ਮਹਾਰਾਜ ਦੇ ਸਾਹਿਬਜ਼ਾਦਿਆਂ ਦੀਆਂ ਸ਼ਹਾਦਤਾਂ ਸੰਸਾਰ ਦੇ ਇਤਿਹਾਸ ਵਿੱਚਦੁਰਲੱਭ ਹਨ। ਸ਼ਹਾਦਤ ਅਨਿਆਂ, ਜ਼ੁਲਮ ਤੇ ਝੂਠ ਵਿਰੁੱਧ ਗਵਾਹੀ ਹੁੰਦੀ ਹੈ।ਸ਼ਹਾਦਤ ਦਾ ਮੁਕਾਮ ਬਹੁਤ ਉਚਾ ਹੁੰਦਾ ਹੈ। ਇਸ ਨੂੰ ਪ੍ਰਾਪਤ ਕਰਨਾਤੇ ਨਿਭਾਹੁਣਾ ਸਰਲ ਨਹੀਂ ਹੈ। ਸ਼ਹਾਦਤ ਐਸੀ ਮਰਨੀ ਹੈ ਜੋ ਮਰਦਾ ਹੈ, ਉਹ ਜਨਮ ਮਰਨ ਤੋਂ ਮੁਕਤ ਹੋ ਜਾਂਦਾ ਹੈ। ਰਣ ਮਹਿ ਜੂਝਕੇ ਸ਼ਹਾਦਤਾਂ ਵੀ ਸਿੱਖ ਇਤਿਹਾਸ ਵਿੱਚ ਹੋਈਆਂ ਅਤੇ ਅਸਹਿ ਤੇ ਅਕਹਿ ਕਸ਼ਟ ਸਹਾਰਦਿਆਂ ਹੋਇਆਂ ਬਲੀਦਾਨ ਵੀਸਿੱਖਾਂ ਨੇ ਕੀਤੇ। 'ਰਣ ਤੱਤੇ ਜੂਝਕੇ' ਸ਼ਹਾਦਤ ਦੇ ਇਤਿਹਾਸ ਵਿੱਚ ਚਮਕੌਰ ਦੀ ਧਰਤੀ ਬੜੀ ਭਾਗਾਂ ਭਰੀ ਹੈ। ਜਿਸ ਨੂੰ ਮਹਾਨ ਤੀਰਥ ਮੰਨਿਆ ਜਾਂਦਾ ਹੈ। ਅੱਲਾ ਯਾਰ ਖਾਂ ਦੇ ਸ਼ਬਦਾਂ ਵਿੱਚ ਚਮਕੌਰ ਦੀ ਜੰਗ ਦੁਨੀਆ ਦੇ ਇਤਿਹਾਸ ਵਿੱਚ ਬੇਜੋੜਤੇ ਅਸਾਵੀਂ ਜੰਗ ਮੰਨੀ ਜਾਂਦੀ ਹੈ। ਇੱਕ ਪਾਸੇ ਚਾਲ੍ਹੀ ਦੇ ਕਰੀਬਭੁੱਖੇ ਭਾਣੇ ਦੂਜੇ ਪਾਸੇ ਲੱਖਾਂ ਦੀ ਕੁੰਮਦ। ਕੱਚੀ ਗੜ੍ਹੀ, ਭੁੱਖੇ ਢਿੱਡ 'ਨਾ ਗੋਲਾ ਬਾਰੂਦ' ਬਸ! ਕੋਲਤੇਗਾਂ, ਤਲਵਾਰਾਂ, ਬਰਛੇ ਸਨ। ਦੁਸ਼ਮਣ ਦਾ ਮੁਕਾਬਲਾਕਰਨਾ ਸੀ। ਪਰ ਨੀਲੇ ਦਾ ਸ਼ਾਹ ਅਸਵਾਰ ਬਾਜਾਂ ਵਾਲਾ ਨਾਲਸੀ ਫਿਰ ਡਰ ਕਿਸ ਦਾ?
ਭਾਰਤ ਦੱਖਣੀ ਏਸ਼ੀਆ ਦਾ ਇੱਕ ਦੇਸ਼ ਹੈ। ਇਹ ਖੇਤਰਫਲ ਦੇ ਹਿਸਾਬ ਨਾਲ ਦੁਨੀਆਂ ਦਾ ਸੱਤਵਾਂ ਅਤੇ ਆਬਾਦੀ ਦੇ ਹਿਸਾਬ ਨਾਲ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੁਨੀਆਂ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਇਹ ਦੱਖਣ ਵਿੱਚ ਹਿੰਦ ਮਹਾਂਸਾਗਰ, ਦੱਖਣ-ਪੱਛਮ ਵਿੱਚ ਅਰਬ ਸਾਗਰ ਅਤੇ ਦੱਖਣ-ਪੂਰਬ ਵਿੱਚ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ ਹੈ। ਭਾਰਤ ਪੱਛਮ ਵੱਲ ਪਾਕਿਸਤਾਨ ਅਤੇ ਅਫ਼ਗ਼ਾਨਿਸਤਾਨ, ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ, ਪੂਰਬ ਵੱਲ ਬਰਮਾ ਅਤੇ ਬੰਗਲਾਦੇਸ਼ ਆਦਿ ਦੇਸ਼ਾਂ ਨਾਲ ਜ਼ਮੀਨੀ ਸਰਹੱਦ ਸਾਂਝੀ ਕਰਦਾ ਹੈ ਅਤੇ ਦੱਖਣ ਵੱਲ ਮਾਲਦੀਵ ਅਤੇ ਸ੍ਰੀ ਲੰਕਾ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦਾ ਹੈ। ਭਾਰਤ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਬਰਮਾ, ਥਾਈਲੈਂਡ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦੇ ਹਨ।
ਸਿੱਖੀ ਜਾਂ ਸਿੱਖ ਧਰਮ (ਸਿੱਖ ਦਾ ਮਤਲਬ, "ਸਿੱਖਣ ਵਾਲ਼ਾ") ਇੱਕ ਭਾਰਤੀ ਧਰਮ ਹੈ, ਜੋ 15ਵੀਂ ਸਦੀ ਵਿੱਚ ਭਾਰਤੀ ਉਪਮਹਾਂਦੀਪ ਦੇ ਪੰਜਾਬ ਖੇਤਰ ਵਿੱਚ ਸ਼ੁਰੂ ਹੋਇਆ। ਇਹ ਜਗਤ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ ਅਤੇ ਸਾਰੇ ਵਿਸ਼ਵਵਿਆਪੀ ਪ੍ਰਮੁੱਖਤਾ ਪ੍ਰਾਪਤ ਧਰਮਾਂ ਵਿੱਚੋਂ ਸਭ ਤੋਂ ਹਾਲੀਆ ਸਥਾਪਤ ਹੋਇਆ। ਸਿੱਖ ਪੰਥ ਨੂੰ ਮੰਨਣ ਵਾਲਿਆਂ ਦੀ ਗਿਣਤੀ ਲਗਭਗ 3 ਕਰੋੜ (ਜਾਂ 25–30 ਮਿਲੀਅਨ) ਹੈ, ਇਨ੍ਹਾਂ ਦਾ ਬਹੁਮਤ ਪੰਜਾਬ, ਭਾਰਤ ਵਿੱਚ ਰਹਿੰਦਾ ਹੈ। ਸਿੱਖ ਧਰਮ ਦਾ ਅਧਿਆਤਮਕ ਆਧਾਰ ਸਿੱਖਾਂ ਦੇ ਦਸ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਹੈ, ਜੋ ਕਿ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਗੂਰੂ ਨਾਨਕ ਦੇਵ ਨੇ ਸਿੱਖ ਧਰਮ ਦੀ ਨੀਂਹ ਰੱਖੀ ਸੀ ਅਤੇ ਗੂਰੂ ਗੋਬਿੰਦ ਸਿੰਘ ਨੇ ਗੂਰੂ ਗ੍ਰੰਥ ਸਾਹਿਬ ਨੂੰ ਇਸਦੇ ਅੰਤਮ ਗੁਰੂ ਵਜੋਂ ਨਿਯੁਕਤ ਕਰਕੇ ਦੇਹਧਾਰੀ ਗੁਰੂ ਦੀ ਪਰੰਪਰਾ ਨੂੰ ਸਮਾਪਤ ਕੀਤਾ। ਗੁਰੂ ਨਾਨਕ ਦੀਆਂ ਪ੍ਰਮੁੱਖ ਸਿੱਖਿਆਵਾਂ ਵਿੱਚ ਸ਼ਾਮਲ ਹਨ: ਰੱਬ ਉੱਪਰ ਯਕੀਨ ਰੱਖਕੇ ਉਸਦਾ ਨਾਮ ਜਪਣਾ, ਮਨੁੱਖਤਾ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁੱਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜਿਉਣਾ। ਗੁਰੂ ਹਰਿਗੋਬਿੰਦ (ਛੇਵਾਂ ਗੁਰੂ) ਨੇ ਮੀਰੀ-ਪੀਰੀ ਦੀ ਧਾਰਨਾ ਨੂੰ ਸਥਾਪਤ ਕੀਤਾ ਜਿਸਦੇ ਅਧੀਨ ਦੋਵਾਂ ਅਸਥਾਈ ਜਾਂ ਰਾਜਨੀਤਕ ਅਧਿਕਾਰ (ਮੀਰੀ) ਅਤੇ ਅਧਿਆਤਮਕ ਸ਼ਕਤੀ (ਪੀਰੀ) ਨੂੰ ਸਮਾਨ ਮਹੱਤਤਾ ਪ੍ਰਾਪਤ ਹੋਈ।
ਸਮਾਜਕ ਰੁਤਬਾ ਸਮਾਜਕ ਮੁੱਲ ਦਾ ਮਾਪ ਹੈ। ਵਧੇਰੇ ਵਿਸ਼ੇਸ਼ ਤੌਰ ਤੇ, ਇਹ ਇੱਕ ਸਮਾਜ ਵਿੱਚ ਲੋਕਾਂ, ਸਮੂਹਾਂ ਅਤੇ ਸੰਗਠਨਾਂ ਨੂੰ ਸਤਿਕਾਰ, ਸਨਮਾਨ, ਯੋਗਤਾ ਅਤੇ ਸਤਿਕਾਰ ਦੇ ਅਨੁਸਾਰੀ ਪੱਧਰ ਦਾ ਹਵਾਲਾ ਦਿੰਦਾ ਹੈ। ਕੁਝ ਲੇਖਕਾਂ ਨੇ ਇੱਕ ਸਮਾਜਿਕ ਤੌਰ ਤੇ ਮਹੱਤਵਪੂਰਣ ਭੂਮਿਕਾ ਜਾਂ ਸ਼੍ਰੇਣੀ ਦਾ ਹਵਾਲਾ ਵੀ ਦਿੱਤਾ ਹੈ ਜਿਸ ਵਿਅਕਤੀ ਨੂੰ ਇੱਕ "ਰੁਤਬਾ" ਵਜੋਂ ਮੰਨਿਆ ਜਾਂਦਾ ਹੈ (ਜਿਵੇਂ ਕਿ ਲਿੰਗ, ਸਮਾਜਕ ਵਰਗ, ਜਾਤੀ, ਅਪਰਾਧਿਕ ਦੋਸ਼ੀ ਹੋਣਾ, ਮਾਨਸਿਕ ਬਿਮਾਰੀ ਹੋਣਾ ਆਦਿ)। ਸਥਿਤੀ ਇਸ ਵਿਸ਼ਵਾਸ ਵਿੱਚ ਅਧਾਰਤ ਹੁੰਦੀ ਹੈ ਕਿ ਇੱਕ ਸਮਾਜ ਦੇ ਮੈਂਬਰਾਂ ਦਾ ਵਿਸ਼ਵਾਸ ਹੈ ਕਿ ਤੁਲਨਾਤਮਕ ਤੌਰ ਤੇ ਵਧੇਰੇ ਜਾਂ ਘੱਟ ਸਮਾਜਕ ਮੁੱਲ ਰੱਖਦਾ ਹੈ। ਪਰਿਭਾਸ਼ਾ ਦੁਆਰਾ, ਇਹ ਵਿਸ਼ਵਾਸ ਸਮਾਜ ਦੇ ਮੈਂਬਰਾਂ ਵਿੱਚ ਵਿਆਪਕ ਤੌਰ ਤੇ ਸਾਂਝੇ ਕੀਤੇ ਜਾਂਦੇ ਹਨ। ਜਿਵੇਂ ਕਿ, ਲੋਕ ਸਰੋਤਾਂ, ਲੀਡਰਸ਼ਿਪ ਅਹੁਦਿਆਂ ਅਤੇ ਸ਼ਕਤੀ ਦੇ ਹੋਰ ਕਿਸਮਾਂ ਨੂੰ ਨਿਰਧਾਰਤ ਕਰਨ ਲਈ ਸਥਿਤੀ ਦੀ ਲੜੀ ਦੀ ਵਰਤੋਂ ਕਰਦੇ ਹਨ। ਅਜਿਹਾ ਕਰਦਿਆਂ, ਇਹ ਸਾਂਝੇ ਸੱਭਿਆਚਾਰਕ ਵਿਸ਼ਵਾਸ ਸਰੋਤਾਂ ਅਤੇ ਸ਼ਕਤੀ ਦੀਆਂ ਅਸਮਾਨ ਵੰਡਾਂ ਨੂੰ ਕੁਦਰਤੀ ਅਤੇ ਨਿਰਪੱਖ ਦਿਖਾਈ ਦਿੰਦੇ ਹਨ, ਸਮਾਜਿਕ ਪੱਧਰ ਦੀਆਂ ਪ੍ਰਣਾਲੀਆਂ ਦਾ ਸਮਰਥਨ ਕਰਦੇ ਹਨ। ਮਨੁੱਖੀ ਸਮਾਜਾਂ ਵਿੱਚ ਸਥਿਤੀ ਦੇ ਢਾਂਚੇ ਸਰਬ ਵਿਆਪਕ ਜਾਪਦੇ ਹਨ, ਉੱਚ ਪੱਧਰਾਂ 'ਤੇ ਕਾਬਜ਼ ਲੋਕਾਂ ਨੂੰ ਮਹੱਤਵਪੂਰਣ ਲਾਭ ਦਿੰਦੇ ਹਨ, ਜਿਵੇਂ ਕਿ ਬਿਹਤਰ ਸਿਹਤ, ਸਮਾਜਿਕ ਪ੍ਰਵਾਨਗੀ, ਸਰੋਤ, ਪ੍ਰਭਾਵ ਅਤੇ ਆਜ਼ਾਦੀ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਇੱਕ ਸਿੱਖ ਮਹਾਰਾਜਾ ਸੀ ਜਿੰਨਾ ਨੂੰ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਂਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਪ੍ਰਗਟ ਤੇ ਸਦੀਵੀ ਕਾਲ ਲਿਯੀ ਗੁਰੂ ਹਨ । ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ ਅਕਤੂਬਰ 1708 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਸ਼ੁਕ੍ਰਾਣੂ, ਪੁਰਸ਼ ਪ੍ਰਜਨਨ ਸੈੱਲ ਹੈ ਅਤੇ ਇਹ ਯੂਨਾਨੀ ਸ਼ਬਦ (σπέρμα) ਸਪਰਮ (ਅਰਥ "ਬੀਜ") ਤੋਂ ਬਣਿਆ ਹੋਇਆ ਹੈ। ਅਨੀਸੋਮੈਮੀ ਅਤੇ ਇਸਦੇ ਉਪ-ਕਿਸਮ ਓਓਗਾਮੀ ਦੇ ਨਾਂ ਨਾਲ ਜਾਣੇ ਜਾਂਦੇ ਜਿਨਸੀ ਪ੍ਰਜਨਨ ਦੀਆਂ ਕਿਸਮਾਂ ਵਿੱਚ ਗੈਮੇਟਸ ਦੇ ਆਕਾਰ ਵਿੱਚ ਇੱਕ ਮਹੱਤਵਪੂਰਣ ਅੰਤਰ ਹੁੰਦਾ ਹੈ ਅਤੇ ਇਨ੍ਹਾਂ ਨੂੰ "ਨਰ" ਜਾਂ ਸ਼ੁਕ੍ਰਾਣੂ ਸੈੱਲ ਕਿਹਾ ਜਾਂਦਾ ਹੈ।ਇੱਕ ਅਨਫਲੇਗੇਲਰ ਸ਼ੁਕਰਾਣ ਸੈੱਲ ਜਿਸ ਨੂੰ ਮੋਟਾਇਲ ਵੀ ਕਿਹਾ ਜਾਂਦਾ ਹੈ, ਜਦੋਂ ਕਿ ਇੱਕ ਗੈਰ-ਮੋਟਾਇਲ ਸ਼ੁਕ੍ਰਾਣੂ ਸੈੱਲ ਨੂੰ ਸਪਰਮਾਟੋਜ਼ੂਨ ਦੇ ਤੌਰ 'ਤੇ ਜਾਣਿਆ ਜਾਂਦਾ ਹੈ। ਸ਼ੁਕ੍ਰਾਣੂ ਸੈੱਲਾਂ ਨੂੰ ਵੰਡਿਆ ਨਹੀਂ ਜਾ ਸਕਦਾ ਅਤੇ ਇਹਨਾਂ ਦਾ ਸੀਮਤ ਜੀਵਨ ਕਾਲ ਨਹੀਂ ਹੋ ਸਕਦਾ, ਪਰ ਗਰਭਧਾਰਣ ਕਰਨ ਦੇ ਦੌਰਾਨ ਅੰਡੇ ਦੇ ਸੈੱਲਾਂ ਦੇ ਨਾਲ ਫਿਊਜ਼ਨ ਤੋਂ ਬਾਅਦ ਇੱਕ ਨਵਾਂ ਜੀਵ ਵਿਕਾਸ ਕਰਨਾ ਸ਼ੁਰੂ ਹੋ ਜਾਂਦਾ ਹੈ, ਜੋ ਟੋਟੇਪੋਟੇਂਟ ਜਾਇਗੇਟ ਦੇ ਰੂਪ ਵਿੱਚ ਸ਼ੁਰੂ ਹੁੰਦਾ ਹੈ। ਮਨੁੱਖੀ ਸ਼ੁਕ੍ਰਾਣੂ ਸੈੱਲ ਹਾਪਲੋਇਡ ਹੁੰਦਾ ਹੈ, ਤਾਂ ਕਿ ਇਸ ਦੇ 23 ਗੁਣਸੂਤਰ ਮਾਦਾ ਅੰਡੇ ਦੇ 23 ਗੁਣਸੂਤਰਾਂ ਵਿੱਚ ਇੱਕ ਡਿਪਲੋਇਡ ਸੈੱਲ ਬਣਾਉਣ ਲਈ ਸ਼ਾਮਲ ਹੋ ਸਕਣ। ਜੀਵਾਣੂਆਂ ਵਿੱਚ ਸ਼ੁਕਰਾਣੂ ਟੈਸਟੀਕਲਜ਼ ਵਿੱਚ ਵਿਕਸਤ ਹੁੰਦੇ ਹਨ, ਐਪੀਡੀਦਾਈਮਜ਼ ਵਿੱਚ ਸਟੋਰ ਹੁੰਦਾ ਹੈ ਅਤੇ ਲਿੰਗ ਵਿੱਚੋਂ ਨਿਕਲ ਜਾਂਦਾ ਹੈ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਉਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਸੀ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ 'ਤੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।ਉਹ 1967 ਵਿੱਚ ਸਾਹਿਤ ਅਕਾਦਮੀ (ਭਾਰਤ ਦੀ ਨੈਸ਼ਨਲ ਅਕੈਡਮੀ ਆਫ਼ ਲੈਟਰਜ਼) ਦੁਆਰਾ ਦਿੱਤੇ ਗਏ ਸਾਹਿਤ ਅਕਾਦਮੀ ਪੁਰਸਕਾਰ ਦਾ ਸਭ ਤੋਂ ਘੱਟ ਉਮਰ ਦਾ ਪ੍ਰਾਪਤ ਕਰਤਾ ਬਣ ਗਿਆ, ਜੋ ਕਿ ਪੂਰਨ ਭਗਤ, 'ਲੂਣਾ(1965) ਦੀ ਪ੍ਰਾਚੀਨ ਕਥਾ 'ਤੇ ਆਧਾਰਿਤ ਉਸ ਦੇ ਮਹਾਂਕਾਵਿ ਨਾਟਕ ਲਈ ਮਿਲਿਆ ਸੀ । ਆਧੁਨਿਕ ਪੰਜਾਬੀ ਸਾਹਿਤ ਵਿੱਚ ਇੱਕ ਮਹਾਨ ਰਚਨਾ ਅਤੇ ਜਿਸਨੇ ਆਧੁਨਿਕ ਪੰਜਾਬੀ ਕਿੱਸੇ ਦੀ ਇੱਕ ਨਵੀਂ ਵਿਧਾ ਵੀ ਬਣਾਈ ਹੈ। ਅੱਜ, ਉਸ ਦੀ ਸ਼ਾਇਰੀ ਮੋਹਨ ਸਿੰਘ (ਕਵਿਤਾ) ਅਤੇ ਅੰਮ੍ਰਿਤਾ ਪ੍ਰੀਤਮ ਵਰਗੇ ਆਧੁਨਿਕ ਪੰਜਾਬੀ ਕਵਿਤਾ ਦੇ ਦਿੱਗਜਾਂ,ਦੇ ਨਾਲ ਬਰਾਬਰੀ 'ਤੇ ਖੜ੍ਹੀ ਹੈ, ਜੋ ਸਾਰੇ ਭਾਰਤ-ਪਾਕਿਸਤਾਨ ਸਰਹੱਦ ਦੇ ਦੋਵੇਂ ਪਾਸੇ ਪ੍ਰਸਿੱਧ ਹਨ।
ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਜਾਂ ਸ਼੍ਰੀ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰੂਦਵਾਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰੂਦਵਾਰਾ ਚੌਥੇ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਪੰਜਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ 1606 ਵਿੱਚ ਸ਼੍ਰੀ ਅਕਾਲ ਤਖਤ ਸਾਹਿਬ ਜੀ ਦਾ ਨੀਂਹ ਪੱਥਰ ਛੇਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਸ਼੍ਰੀ ਹਰਿਮੰਦਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਸ਼ਹੀਦ ਦੀ ਸ਼ਹੀਦੀ ਵੀ ੧੬੫੭ ਦੇ ਜਹਾਨ ਖ਼ਾਨ ਵਾਲੇ ਹਮਲੇ ਦੌਰਾਨ ਹੀ ਸ਼੍ਰੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ। ਅੱਜ ਬਾਬਾ ਜੀ ਦੀ ਯਾਦ ਵਿੱਚ ਸ਼੍ਰੀ ਹਰਿਮੰਦਰ ਸਾਹਿਬ ਜੀ ਦੀ ਪਰਿਕਰਮਾ ਵਿੱਚ ਸ਼ਹੀਦੀ ਬੁੰਗਾ ਸਥਿਤ ਹੈ, ਜਿੱਥੇ ਲੜੀਵਾਰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਚਲਦੇ ਰਹਿੰਦੇ ਹਨ।
ਸੁਰਜੀਤ ਪਾਤਰ (ਜਨਮ 14 ਜਨਵਰੀ 1945) ਇੱਕ ਪੰਜਾਬੀ ਸ਼ਾਇਰ ਹੈ। ਉਸਨੇ 1960ਵਿਆਂ ਵਿੱਚ ਆਪਣੀਆਂ ਕਵਿਤਾਵਾਂ ਪ੍ਰਕਾਸ਼ਿਤ ਕਰਨੀਆਂ ਸ਼ੁਰੂ ਕੀਤੀਆਂ ਸਨ ਅਤੇ ਅੱਜ ਤੱਕ ਨਿਰੰਤਰ ਕਾਵਿ-ਸਿਰਜਣਾ ਵਿੱਚ ਕਰਮਸ਼ੀਲ ਹੈ। ਉਹਦੀ ਸਖਸ਼ੀਅਤ 'ਕਵਿਤਾ ਦੀ ਵਿਆਪਕ ਸਮਾਜਿਕ ਅਪੀਲ ਤੇ ਗੰਭੀਰਤਾ' ਦਾ ਸੁੰਦਰ ਸੁਮੇਲ ਹੈ। ਆਲੋਚਕਾਂ ਨੇ ਉਸਨੂੰ ਖੂਬ ਸਰਾਹਿਆ ਹੈ। ਸਮਾਜ ਵਿੱਚ ਰਾਜਨੀਤਕ ਚੇਤਨਾ ਅਤੇ ਤਤਕਾਲੀ ਜ਼ਬਰ ਦੇ ਵਿਰੋਧ ਦੇ ਰੂਪ ਵਿੱਚ ਉਹਨਾਂ ਦੀ ਕਵਿਤਾ ਸਾਹਮਣੇ ਆਉਂਦੀ ਹੈ।
ਕਲਪਨਾ ਚਾਵਲਾ (1 ਜੁਲਾਈ 1961 - 1 ਫਰਵਰੀ 2003) ਇੱਕ ਭਾਰਤੀ ਅਮਰੀਕੀ ਅਤੇ ਪੁਲਾੜਯਾਤਰੀ ਸ਼ਟਲ ਮਿਸ਼ਨ ਮਾਹਰ ਸੀ ਅਤੇ ਉਹ ਪੁਲਾੜ ਵਿੱਚ ਜਾਣ ਵਾਲੀ ਭਾਰਤੀ ਮੂਲ ਦੀ ਪਹਿਲੀ ਔਰਤ ਸੀ। ਉਸਨੇ ਪਹਿਲੀ ਵਾਰ ਸਪੇਸ ਸ਼ਟਲ ਕੋਲੰਬੀਆ 'ਤੇ ਇੱਕ ਮਿਸ਼ਨ ਸਪੈਸ਼ਲਿਸਟ ਅਤੇ ਪ੍ਰਾਇਮਰੀ ਰੋਬੋਟ ਆਰਮ ਆਪਰੇਟਰ ਵਜੋਂ ਉਡਾਣ ਭਰੀ। 2003 ਵਿੱਚ, ਕਲਪਨਾ ਉਹਨਾਂ ਸੱਤ ਚਾਲਕ-ਦਲ ਦੇ ਮੈਂਬਰਾਂ ਵਿੱਚੋਂ ਇੱਕ ਸੀ ਜੋ ਕੋਲੰਬੀਆ ਪੁਲਾੜਯਾਨ ਦੁਰਘਟਨਾ ਵਿੱਚ ਮਾਰੇ ਗਏ ਸਨ, ਜਦੋਂ ਵਾਯੂਮੰਡਲ ਵਿੱਚ ਮੁੜ ਦਾਖਲ ਹੋਣ ਸਮੇਂ ਸਪੇਸ ਸ਼ਟਲ ਵਿੱਚ ਖ਼ਰਾਬੀ ਪੈਦਾ ਹੋ ਗਈ ਸੀ। ਕਲਪਨਾ ਚਾਵਲਾ ਨੂੰ ਮਰਨ ਉਪਰੰਤ, ਕਾਂਗਰੈਸ਼ਨਲ ਸਪੇਸ ਮੈਡਲ ਔਫ਼ ਆਨਰ ਦਾ ਅਵਾਰਡ ਦਿੱਤਾ ਗਿਆ ਅਤੇ ਇਸ ਤੋਂ ਇਲਾਵਾ ਕਈ ਸੜਕਾਂ, ਯੂਨੀਵਰਸਿਟੀਆਂ ਅਤੇ ਸੰਸਥਾਵਾਂ ਦਾ ਨਾਮ ਉਸਦੇ ਨਾਮ ਉੱਪਰ ਰੱਖੇ ਗਏ।
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿੱਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਜੀ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿੱਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿੱਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿੱਚ ਆਉਣ ਕਰਕੇ, ਇਸ ਵਿੱਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। ਇਸ ਬਾਰੇ ਹੋਰ ਵੀ ਪੁਸ਼ਟੀਆਂ ਮਿਲਦੀਆਂ ਹਨ, ਜੋ ਇਸ ਤਰ੍ਹਾਂ ਹਨ: 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿੱਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ। 2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਜਰਨੈਲ ਸਿੰਘ ਭਿੰਡਰਾਂਵਾਲੇ (ਜਨਮ ਨਾਮ: ਜਰਨੈਲ ਸਿੰਘ ਬਰਾੜ; 2 ਜੂਨ, 1947 - 6 ਜੂਨ, 1984) ਸਿੱਖ ਧਾਰਮਿਕ ਸੰਗਠਨ ਦਮਦਮੀ ਟਕਸਾਲ ਦੇ ਇੱਕ ਆਗੂ ਸਨ। 1978 ਦੇ ਸਿੱਖ-ਨਿਰੰਕਾਰੀ ਸੰਘਰਸ਼ ਵਿੱਚ ਸ਼ਾਮਲ ਹੋਣ ਕਰਕੇ ਉਹਨਾਂ ਨੂੰ ਪ੍ਰਮੁੱਖਤਾ ਮਿਲੀ। ਉਹ ਪੰਜਾਬ ਵਿੱਚ ਮੁੜ-ਸੁਰਜੀਤੀਵਾਦੀ ਅਤੇ ਬਾਗ਼ੀ ਲਹਿਰ ਦਾ ਪ੍ਰਤੀਕ ਬਣੇ। ਉਹਨਾਂ ਨੂੰ ਅਤੇ ਉਹਨਾਂ ਦੇ ਹਥਿਆਰਬੰਦ ਸਾਥੀਆਂ ਨੂੰ ਗੋਲਡਨ ਟੈਂਪਲ ਕੰਪਲੈਕਸ ਤੋਂ ਹਟਾਉਣ ਲਈ ਆਪ੍ਰੇਸ਼ਨ ਬਲਿਊਸਟਾਰ ਸ਼ੁਰੂ ਕੀਤਾ ਗਿਆ ਸੀ।
ਗੁਰਮੁਖੀ (ਪੰਜਾਬੀ: گُرمُکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਬਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਪਾਲੀ ਭੁਪਿੰਦਰ ਸਿੰਘ (ਜਨਮ 6 ਸਤੰਬਰ 1965) ਇੱਕ ਪੰਜਾਬੀ ਨਾਟਕਾਰ ਅਤੇ ਰੰਗਮੰਚ ਨਿਰਦੇਸ਼ਕ ਹੈ। ਉਸਨੇ ਤਿੰਨ ਦਰਜਨ ਦੇ ਕਰੀਬ ਪੰਜਾਬੀ ਨਾਟਕ ਲਿਖੇ ਹਨ। ਉਸਦੇ ਕਈ ਨਾਟਕ ਹਿੰਦੀ, ਉਰਦੂ, ਮਰਾਠੀ ਅਤੇ ਸੰਸਕ੍ਰਿਤ ਵਿੱਚ ਅਨੁਵਾਦ ਹੋ ਕੇ ਪ੍ਰਕਾਸ਼ਿਤ ਹੋ ਚੁੱਕੇ ਹਨ ਅਤੇ ਦੇਸ਼-ਵਿਦੇਸਾਂ ਅੰਦਰ ਮੰਚਿਤ ਹੋ ਰਹੇ ਹਨ। ਉੱਤਰ ਭਾਰਤ ਦੀਆਂ ਅਨੇਕ ਯੂਨੀਵਰਸਿਟੀਆਂ ਦੇ ਸਿਲੇਬਸਾਂ ਵਿੱਚ ਇਹ ਨਾਟਕ ਪੜ੍ਹਾਏ ਜਾ ਰਹੇ ਹਨ ਅਤੇ ਕਈਆਂ ਵਿੱਚ ਇਨ੍ਹਾਂ ਉੱਤੇ ਅਕਾਦਮਿਕ ਖੋਜ ਹੋ ਰਹੀ ਹੈ। ਬਤੌਰ ਨਿਰਦੇਸ਼ਕ ਪਾਲੀ ਨੇ ਦੇਸ਼ ਦੇ ਬਾਕੀ ਹਿੱਸਿਆਂ ਦੇ ਇਲਾਵਾ ਕਨੇਡਾ ਅਤੇ ਪਾਕਿਸਤਾਨ ਅੰਦਰ ਆਪਣੇ ਨਾਟਕਾਂ ਦੀਆਂ ਸਫ਼ਲ ਪੇਸ਼ਕਾਰੀਆਂ ਕੀਤੀਆਂ ਹਨ।
ਭੰਗੜਾ ਪੰਜਾਬ ਦੇ ਦੋ ਮੁੱਖ ਅਤੇ ਉੱਘੇ ਲੋਕ ਨਾਚਾਂ ਵਿੱਚੋਂ ਇੱਕ ਹੈ; ਦੂਜਾ ਮੁੱਖ ਨਾਚ ਗਿੱਧਾ ਹੈ। ਭੰਗੜਾ ਗੱਭਰੂਆਂ ਦਾ ਨਾਚ ਹੈ ਜਦਕਿ ਗਿੱਧਾ ਮੁਟਿਆਰਾਂ ਦਾ। ਭੰਗੜਾ ਤਕਰੀਬਨ ਹਰ ਖ਼ੁਸ਼ੀ ਦੇ ਮੌਕੇ ’ਤੇ ਪਾਇਆ ਜਾਂ ਨੱਚਿਆ ਜਾਂਦਾ ਹੈ ਜਿੰਨ੍ਹਾਂ ਵਿੱਚ ਕਣਕ ਦੀ ਵਾਢੀ ਭਾਵ ਵਿਸਾਖੀ ਆਦਿ ਮੇਲੇ, ਵਿਆਹ, ਮੰਗਣੇ ਅਤੇ ਤਿਉਹਾਰ ਆਦਿ ਸ਼ਾਮਲ ਹਨ। ਇਹ ਲੋਕ-ਨਾਚ ਪੰਜਾਬ ਦੀ ਕਿਸਾਨੀ ਸੰਸਕ੍ਰਿਤੀ ਜਿੰਨਾ ਹੀ ਪ੍ਰਾਚੀਨ ਹੈ। ਲੋਕਧਾਰਾ ਵਿਗਿਆਨੀ ਸੋਹਿੰਦਰ ਸਿੰਘ ਵਣਜਾਰਾ ਬੇਦੀ ਦੇ ਸ਼ਬਦਾਂ ਵਿੱਚ "ਪਹਿਲਾਂ ਪਹਿਲਾਂ ਜਦੋਂ ਪੰਜਾਬੀਆਂ ਨੇ ਹਰੀਆਂ ਫਸਲਾਂ ਨੂੰ ਸੁਨਹਿਰੀ ਸਿੱਟੇ ਪੈਂਦੇ ਵੇਖੇ ਤਾਂ ਉਹਨਾਂ ਦਾ ਮਨ ਹੁਲਾਰੇ ਵਿੱਚ ਆ ਕੇ ਨੱਚ ਖਲੋਤਾ। ਲੰਮੀ ਘਾਲਣਾ ਤੇ ਕਰੜੀ ਮਿਹਨਤ ਨੂੰ ਸੁਨਹਿਰੀ ਫਲ ਲੱਗਿਆ ਵੇਖ, ਕਿਸ ਦਾ ਦਿਲ ਨਹੀਂ ਨੱਚ ਉਠਦਾ?
ਕੁਚੀਪੁੜੀ ( ਤੇਲਗੂ : 4) ਆਂਧਰਾ ਪ੍ਰਦੇਸ਼, ਭਾਰਤ ਦਾ ਇੱਕ ਪ੍ਰਸਿੱਧ ਨਾਚ ਹੈ। ਇਹ ਸਾਰੇ ਦੱਖਣੀ ਭਾਰਤ ਵਿੱਚ ਮਸ਼ਹੂਰ ਹੈ । ਇਸ ਨਾਚ ਦਾ ਨਾਮ ਕ੍ਰਿਸ਼ਨ ਜ਼ਿਲੇ ਦੇ ਦਿਵੀ ਤਾਲੁਕ ਵਿੱਚ ਸਥਿਤ ਕੁਚੀਪੁੜੀ ਪਿੰਡ ਤੋਂ ਲਿਆ ਗਿਆ ਹੈ। ਜਿਥੇ ਰਹਿੰਦੇ ਬ੍ਰਾਹਮਣ ਇਸ ਰਵਾਇਤੀ ਨਾਚ ਦਾ ਅਭਿਆਸ ਕਰਦੇ ਹਨ। ਪਰੰਪਰਾ ਅਨੁਸਾਰ ਕੁਚੀਪੁੜੀ ਨ੍ਰਿਤ ਅਸਲ ਵਿੱਚ ਸਿਰਫ ਮਰਦਾਂ ਦੁਆਰਾ ਪੇਸ਼ ਕੀਤਾ ਜਾਂਦਾ ਸੀ ,ਅਤੇ ਉਹ ਵੀ ਸਿਰਫ ਬ੍ਰਾਹਮਣ ਭਾਈਚਾਰੇ ਦੇ ਮਰਦਾਂ ਦੁਆਰਾ। ਇਨ੍ਹਾਂ ਬ੍ਰਾਹਮਣ ਪਰਿਵਾਰਾਂ ਨੂੰ ਕੁਚੀਪੁੜੀ ਦਾ ਭਾਗਵਥਾਲੂ ਕਿਹਾ ਜਾਂਦਾ ਸੀ। ਕੁਚੀਪੁੜੀ ਦੇ ਭਾਗਵਥਾਲੂ ਬ੍ਰਾਹਮਣਾਂ ਦਾ ਪਹਿਲਾ ਸਮੂਹ ਲਗਭਗ 1502.ਈਸਵੀ ਦਾ ਗਠਨ ਕੀਤਾ ਗਿਆ ਸੀ. ਉਨ੍ਹਾਂ ਦੇ ਪ੍ਰੋਗਰਾਮ ਦੇਵਤਿਆਂ ਨੂੰ ਸਮਰਪਿਤ ਕੀਤੇ ਗਏ ਸਨ. ਮਸ਼ਹੂਰ ਕਹਾਣੀਆਂ ਦੇ ਅਨੁਸਾਰ, ਕੁਚੀਪੁੜੀ ਨਾਚ ਨੂੰ ਦੁਬਾਰਾ ਪਰਿਭਾਸ਼ਤ ਕਰਨ ਦਾ ਕੰਮ ਇੱਕ ਕ੍ਰਿਸ਼ਨ-ਧਰਮੀ ਸੰਤ ਸਿੱਧੇਂਦਰ ਯੋਗੀ ਦੁਆਰਾ ਕੀਤਾ ਗਿਆ ਸੀ। ਕੁਚੀਪੁੜੀ ਦੇ ਪੰਦਰਾਂ ਬ੍ਰਾਹਮਣ ਪਰਿਵਾਰਾਂ ਨੇ ਇਸ ਰਵਾਇਤ ਨੂੰ ਪੰਜ ਸਦੀਆਂ ਤੋਂ ਵੀ ਵੱਧ ਸਮੇਂ ਤੋਂ ਜਾਰੀ ਰੱਖਿਆ ਹੈ। ਵੇਦਾਂਤਥ ਲਕਸ਼ਮੀ ਨਾਰਾਇਣ, ਚਿੰਤਾ ਕ੍ਰਿਸ਼ਨ ਮੂਰਤੀ ਅਤੇ ਤਦੇਪੱਲੀ ਪਰਾਇਆ ਵਰਗੇ ਉੱਘੇ ਗੁਰੂਆਂ ਨੇ ਇਸ ਵਿਚ includingਰਤਾਂ ਨੂੰ ਸ਼ਾਮਲ ਕਰਕੇ ਨਾਚ ਨੂੰ ਹੋਰ ਨਿਖਾਰਿਆ ਹੈ।ਡਾ: ਵੇਮਪਾਠੀ ਛੀਨਾ ਸਤਿਆਮ ਨੇ ਇਸ ਵਿਚ ਕਈ ਨਾਚ ਨਾਟਕ ਸ਼ਾਮਲ ਕੀਤੇ ਅਤੇ ਕਈ ਇਕੱਲਾ ਪ੍ਰਦਰਸ਼ਨਾਂ ਦਾ ਡਾਂਸ structureਾਂਚਾ ਬਣਾਇਆ ਅਤੇ ਇਸ ਤਰ੍ਹਾਂ ਨ੍ਰਿਤ ਰੂਪ ਦੀ ਦੂਰੀ ਨੂੰ ਵਧਾ ਦਿੱਤਾ.
ਵਰਿਆਮ ਸਿੰਘ ਸੰਧੂ (ਜਨਮ: 10 ਸਤੰਬਰ 1945) ਇੱਕ ਪੰਜਾਬੀ ਕਹਾਣੀਕਾਰ ਹੈ। 2000 ਵਿੱਚ, ਇਨ੍ਹਾਂ ਆਪਣੇ ਕਹਾਣੀ ਸੰਗ੍ਰਹਿ ਚੌਥੀ ਕੂਟ ਲਈ ਸਾਹਿਤ ਅਕਾਦਮੀ ਇਨਾਮ ਮਿਲਿਆ। ਇਹ ਮੂਲ ਰੂਪ 'ਚ ਪੰਜਾਬੀ ਲੇਖਕ ਹੈ, ਇਨ੍ਹਾਂ ਦੀਆਂ ਰਚਨਾਵਾਂ ਹਿੰਦੀ, ਬੰਗਾਲੀ, ਉਰਦੂ ਅਤੇ ਅੰਗਰੇਜ਼ੀ ਵਿੱਚ ਅਨੁਵਾਦ ਹੋ ਚੁੱਕੀਆਂ ਹਨ। ਇਹਨਾਂ ਦੀਆਂ ਦੀ ਦੋ ਕਹਾਣੀਆਂ- 'ਚੌਥੀ ਕੂਟ' ਅਤੇ ‘ਮੈਂ ਹੁਣ ਠੀਕ ਠਾਕ ਹਾਂ’, ਦੇ ਆਧਾਰ 'ਤੇ ਚੌਥੀ ਕੂਟ (ਫ਼ਿਲਮ) ਵੀ ਬਣੀ ਹੈ ਜਿਸਨੂੰ ਨਿਰਦੇਸ਼ਕ ਗੁਰਵਿੰਦਰ ਸਿੰਘ ਨੇ ਨਿਰਦੇਸ਼ਤ ਕੀਤਾ ਹੈ। ਇਹ ਫ਼ਿਲਮ ਮਈ 2015 ਨੂੰ ਫ਼ਰਾਂਸ ਵਿੱਚ ਕਾਨ ਵਿਖੇ ਹੋਣ ਵਾਲੇ ਕੌਮਾਂਤਰੀ ਫਿਲਮ ਉਤਸਵ ਲਈ ਚੁਣੀ ਗਈ ਇਹ ਪਹਿਲੀ ਪੰਜਾਬੀ ਫਿਲਮ ਹੈ।
ਮਾਤਾ ਗੁਜਰੀ ਜੀ ਸੇਵਾ, ਸਿਮਰਨ, ਸਹਿਣਸ਼ੀਲਤਾ ਅਤੇ ਸਹਿਜ ਦੇ ਪੁੰਜ ਅਮਰ ਸ਼ਹੀਦ ਹਨ। ਮਾਤਾ ਗੁਜਰੀ ਜੀ ਦਾ ਜਨਮ ਨਗਰ ਕਰਤਾਰਪੁਰ ਵਿਖੇ ਗੁਰੂ-ਘਰ ਦੇ ਅਨਿੰਨ ਸੇਵਕ ਭਾਈ ਲਾਲ ਚੰਦ (ਸੁਭੀਖੀਏ ਖੱਤਰੀ) ਦੇ ਗ੍ਰਹਿ ਵਿਖੇ ਮਾਤਾ ਬਿਸ਼ਨ ਕੌਰ ਦੀ ਕੁੱਖੋਂ 1619 ਈ: ਵਿੱਚ ਹੋਇਆ। ਇੱਕ ਮਹਾਨ ਸੰਘਰਸ਼ੀ ਇਤਿਹਾਸਿਕ ਸ਼ਖ਼ਸੀਅਤ, ਧਰਮ ਰੱਖਿਅਕ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਮਹਿਲ (ਧਰਮ ਸੁਪਤਨੀ) ਅਤੇ ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਤਿਕਾਰਯੋਗ ਮਾਤਾ ਜੀ ਅਤੇ ਭਾਰਤ ਦੇਸ਼ ਦੀ ਪਹਿਲੀ ਸ਼ਹੀਦ ਇਸਤਰੀ ਹੋਈ ਅਤੇ ਜਿਸ ਦਾ ਜੀਵਨ, ਤਿਆਗ, ਕੁਰਬਾਨੀ ਅਤੇ ਸ਼ਹੀਦੀ ਇਤਿਹਾਸ ਨੂੰ ਇੱਕ ਨਵਾਂ ਮੋੜ ਦੇਵੇਗੀ ਅਤੇ ਭਾਰਤੀ ਨਾਰੀ ਦੇ ਮਾਨ-ਸਨਮਾਨ ਨੂੰ ਉੱਚਾ ਅਤੇ ਸਤਿਕਾਰਤ ਸਥਾਨ ਪ੍ਰਾਪਤ ਕਰਵਾ ਦੇਵੇਗੀ। ਜਿਸ ਨਾਲ ਭਾਰਤੀ ਨਾਰੀ ਦਾ ਜੀਵਨ ਇੱਕ ਸਵੈਮਾਣ ਅਤੇ ਗੌਰਵਮਈ ਅੰਗੜਾਈ ਲੈ ਲਵੇਗਾ।
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ. ਦੀ ਆਮਦ ਨਾਲ ਨਾਟ ਲਿਖਤ ਤੇ ਵਿਆਪਕ ਪ੍ਰਭਾਵ ਪਿਆ ਹੈ। ਇਸ ਨਾਲ ਨਾਟਕ ਆਪਣੇ ਪਰੰਪਰਿਕ ਰੂਪ ਬਦਲ ਕੇ ਨਵੇਂ ਰੂਪ ਅਖ਼ਤਿਆਰ ਕਰ ਰਿਹਾ ਹੈ। ਪਹਿਲਾਂ ਕੇਵਲ ਪੂਰੇ ਨਾਟਕ ਅਤੇ ਇਕਾਂਗੀ ਹੀ ਰਚੇ ਤੇ ਖੇਡੇ ਜਾਂਦੇ ਸਨ ਪਰੰਤੂ ਹੁਣ ਰੰਗ-ਮੰਚ ਵਿੱਚ ਰੋਸ਼ਨੀਆਂ ਦੀ ਵਰਤੋਂ ਅਤੇ ਪਿੱਠ- ਵਰਤੀ ਅਵਾਜ਼ਾਂ ਵਰਗੇ ਸਾਧਨਾਂ ਦੀ ਆਮਦ ਨਾਲ ਮੰਚ ਪੱਖ ਵੀ ਬਦਲ ਗਿਆ ਹੈ। ਨਤੀਜੇ ਵਜੋਂ ਕਾਵਿ- ਨਾਟਕ, ਲਘੂ-ਨਾਟਕ, ਨੁਕੜ-ਨਾਟਕ, ਬਾਲ- ਨਾਟਕ, ਸੰਗੀਤ- ਨਾਟਕ, ਨ੍ਰਿਤ-ਨਾਟਕ, ਕੋਰਿਓਗਰਾਫ਼ੀ, ਇੱਕ ਪਾਤਰੀ ਨਾਟਕ ਅਤੇ ਅਬੋਲ ਨਾਟਕ (Mime) ਆਦਿ ਨਾਟਕੀ ਸਰੂਪ ਉੱਘੜ ਕੇ ਸਾਮ੍ਹਣੇ ਆਏ ਹਨ। ਵਿਸ਼ਵ ਨਾਟ- ਸ਼ੈਲੀਆਂ ਨੇ ਇਹਨਾਂ ਤੇ ਵਿਆਪਕ ਪ੍ਰਭਾਵ ਵੀ ਪਾਇਆ ਹੈ। ਵਿਸ਼ਵੀਕਰਨ ਅਤੇ ਕੰਪਿਊਟਰੀਕਰਨ ਕਾਰਨ ਵੀ ਨਾਟਕ ਦੀ ਵਿਧਾ ਵਿੱਚ ਇਨਕਲਾਬੀ ਪਰਿਵਰਤਨ ਆਇਆ ਹੈ। ਇਸ ਸਾਰੀ ਰੱਦੋ-ਬਦਲ ਨੇ ਵਿਚਾਰ, ਪ੍ਰਕਾਰ ਅਤੇ ਸੰਚਾਰ ਦੀ ਦ੍ਰਿਸ਼ਟੀ ਤੋਂ ਨਾਟਕ ਦੇ ਨਵੇਂ ਪ੍ਰਤਿਮਾਨ ਸਿਰਜੇ ਹਨ। ਨਾਟਕ ਦੇ ਲੱਛਣ:- 1. ਨਾਟਕ ਨਿਰਾ ਦ੍ਰਿਸ਼ ਨਹੀਂ 2.
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।ਪ੍ਰਦੂਸ਼ਣ ਦੀਆਂ ਮੁੱਖ ਕਿਸਮਾਂ ਵਿੱਚ ਸ਼ਾਮਲ ਹਨ: