ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਲੋਹੜੀ ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।
ਏਵਾਰਿਸਤ ਗੈਲੂਆ (ਫ਼ਰਾਂਸੀਸੀ: [evaʁist ɡaˈlwa]; 25 ਅਕਤੂਬਰ 1811 - 31 ਮਈ 1832) ਇੱਕ ਅਜ਼ੀਮ ਫਰਾਂਸੀਸੀ ਗਣਿਤ ਵਿਗਿਆਨੀ ਸੀ ਜੋ ਕਰੀਬਨ ਬੀਹ ਬਰਸ ਦੀ ਉਮਰ ਤੱਕ ਹੀ ਜੀਵਿਆ। ਫਿਰ ਵੀ ਹਿਸਾਬ ਦੇ ਖੇਤਰ ਵਿੱਚ ਕਈ ਅਹਿਮ ਯੋਗਦਾਨ ਦੇਣ ਦੇ ਇਲਾਵਾ, ਤਦ ਤੱਕ ਉਸ ਨੇ ਹਿਸਾਬ ਦੀ ਪੂਰੀ ਤਸਵੀਰ ਬਦਲਨ ਵਾਲਾ ਕੰਮ ਪੂਰਾ ਕਰ ਲਿਆ ਸੀ। ਇਸਨੂੰ ਗੈਲੂਆ ਥਿਓਰੀ ਦੇ ਨਾਮ ਨਾਲ ਜਾਣਿਆ ਜਾਂਦਾ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
"ਲੋਕ-ਨਾਚ ਨਾਲ ਮਾਨਸਿਕਤਾ ਨਾਚ ਕਲਾ ਨੂੰ ਆਪਣੇ ਜੀਵਨ ਦਾ ਸੁਭਾਵਿਕ ਅਮਲ ਪ੍ਰਵਾਨ ਕਰਦੀ ਰਹੀ ਹੈ।" 'ਨੱਚਣ ਵਾਲੇ ਦੀ ਅੱਡੀ ਨਾ ਰਹਿੰਦੀ , ਗਾਉਣ ਵਾਲੇ ਦਾ ਮੂੰਹ' ਇਸ ਸੁਭਾਵਕ ਅਮਲ ਦੀ ਪੁਸ਼ਟੀ ਕਰਦੀ ਕਾਵਿ ਸਤਰ ਹੈ। ਨਾਚ ਕਲਾ ਕਿਸੇ ਵੀ ਸੂਰਤ ਵਿੱਚ ਮੂਕ ਪੇਸ਼ਕਾਰੀ ਨਹੀਂ ਹੈ। ਖ਼ਾਸਕਰ ਪੰਜਾਬੀ ਲੋਕ ਨਾਚ ਗਿੱਧਾ ਭੰਗੜਾ ਤਾਂ ਗੀਤਾਂ ਦੇ ਬੋਲ ਜਾਂ ਬੋਲੀਆਂ ਤੋਂ ਬਿਨਾਂ ਪੇਸ਼ ਕਿਤੇ ਜਾਣਾ ਸੰਭਵ ਹੀ ਨਹੀਂ। ਲੋਕ-ਸਮੂਹ ਦੀ ਸਿਰਜਨ-ਕਲਾ ਦੀ ਇੱਕ ਮਹੱਤਵਪੂਰਨ ਵੰਨਗੀ ਹੈ, ਜੋ ਲੋਕ-ਮਾਨਸ ਦੇ ਸਮੁਚੇ ਹਾਵਾਂ-ਭਾਵਾਂ ਨੂੰ ਸਰੀਰਕ ਮੁਦਰਾਵਾਂ ਦੇ ਪ੍ਰਗਟਾਉ-ਸੰਦਰਭ ਰਾਹੀਂ ਪੇਸ਼ ਕਰਦੀ ਹੈ। ਲੋਕ ਨਾਚ ਵੀ ਇਸੇ ਪ੍ਰਕਾਰ ਦੀ ਇੱਕ ਲੋਕ-ਕਲਾ ਹੈ। ਲੋਕ-ਨਾਚ ਮੰਨੋਰੰਜਨ ਦਾ ਸਾਧਨ ਹੀ ਨਹੀਂ, ਇਹ ਕਿਸੇ ਖਿੱਤੇ ਦੇ ਜਨ-ਸਮੂਹ ਦੀ ਸਮਾਜਿਕ, ਸੱਭਿਆਚਾਰਕ, ਨੈਤਿਕ, ਧਾਰਮਿਕ, ਰਾਜਸੀ ਅਤੇ ਇਤਹਾਸਿਕ ਜੀਵਨ-ਤੋਰ ਦੀਆਂ ਵਿਭਿੰਨ ਪਰਤਾਂ ਦਾ ਸਰੀਰਕ ਮੁਦਰਾਵਾਂ ਦੇ ਮਾਧਿਅਮ ਰਾਹੀਂ ਆਪ-ਮੁਹਾਰਾ, ਸਧਾਰਨ, ਖੁਸ਼ੀਆਂ-ਖੇੜਿਆਂ ਭਰਪੂਰ ਅੰਦਰੂਨੀ ਭਾਵਨਾਵਾਂ ਦਾ ਬਾਹਰੀ ਪ੍ਰਗਟਾਵਾ ਵੀ ਹੈ। ਪੰਜਾਬ ਦੇ ਲੋਕ-ਨਾਚ ਪੰਜਾਬ ਪੰਜਾਬ ਦੇ ਜਨ-ਜੀਵਨ ਦਾ ਮਹੱਤਪੂਰਨ ਅੰਗ ਹਨ।"ਪੰਜਾਬ ਦੇ ਲੋਕ-ਨਾਚਾਂ ਦਾ ਵਰਗੀਕਰਨ ਦੋ ਪੱਧਰਾਂ ਤੇ ਕੀਤਾ ਜਾ ਸਕਦਾ ਹੈ:
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਦ ਵਾਲ਼ ਸਟਰੀਟ ਜਰਨਲ ਵਪਾਰ ਅਤੇ ਆਰਥਕ ਖ਼ਬਰਾਂ ਤੇ ਜ਼ੋਰ ਦੇਣ ਵਾਲਾ ਅਤੇ ਨਿਊਯਾਰਕ ਤੋਂ ਛਪਣ ਵਾਲਾ ਇੱਕ ਅਮਰੀਕੀ ਰੋਜ਼ਾਨਾ ਅਖ਼ਬਾਰ ਹੈ। ਨਿਊਜ਼ ਕਾਰਪ ਦੀ ਇੱਕ ਡਿਵੀਜ਼ਨ, ਡੋ ਜੋਨਜ ਐਂਡ ਕੰਪਨੀ ਵਲੋਂ ਏਸ਼ੀਆਈ ਅਤੇ ਯੂਰਪੀ ਅਡੀਸ਼ਨਾਂ ਸਮੇਤ ਇਹ ਜਰਨਲ ਹਫਤੇ ਵਿੱਚ ਛੇ ਦਿਨ ਛਪਦਾ ਹੈ। ਇਸ ਦੀ ਕੁੱਲ ਆਲਮੀ ਰੋਜ਼ਾਨਾ ਤਾਦਾਦ ਇਸ਼ਾਇਤ 20 ਲੱਖ ਤੋਂ ਜ਼ਿਆਦਾ ਹੈ। ਇਹ ਕਈ ਸਾਲਾਂ ਤੋਂ ਅਮਰੀਕਾ ਵਿੱਚ ਛਪਣ ਵਾਲਾ ਸਭ ਤੋਂ ਵੱਡਾ ਅਖ਼ਬਾਰ ਹੈ। ਅਲਾਇੰਸ ਫ਼ਾਰ ਆਡਿਟਡ ਮੀਡੀਆ ਮੁਤਾਬਕ ਇਸ ਦੀ ਇਸ਼ਾਇਤ ਯੂ ਐੱਸ ਏ ਟੂਡੇ ਦੀ 1.7 ਮਿਲੀਅਨ ਦੇ ਮੁਕਾਬਲੇ ਤੇ ਮਾਰਚ 2013 ਨੂੰ (ਲੱਗਪਗ 900,000 ਡਿਜਿਟਲ ਚੰਦਿਆਂ ਸਮੇਤ), 2.4 ਮਿਲੀਅਨ ਕਾਪੀਆਂ ਸੀ।ਇਹ ਮੁੱਖ ਤੌਰ ਤੇ ਅਮਰੀਕੀ ਅਰਥਚਾਰੇ ਅਤੇ ਕੌਮਾਂਤਰੀ ਵਪਾਰ, ਅਤੇ ਫ਼ਾਇਨੈਂਸ਼ੀਅਲ ਖ਼ਬਰਾਂ ਦੀ ਗੱਲ ਕਰਦਾ ਹੈ। ਇਸ ਦਾ ਨਾਂ ਨਿਊਯਾਰਕ ਸ਼ਹਿਰ ਦੀ ਇੱਕ ਗਲੀ ਵਾਲ ਸਟ੍ਰੀਟ ਤੋਂ ਆਇਆ ਹੈ ਜੋ ਮਨਹੈਟਨ ਦੇ ਆਰਥਿਕ ਜ਼ਿਲੇ ਦਾ ਦਿਲ ਹੈ। ਇਹ ਆਪਣੇ ਥਾਪੇ ਜਾਣ ਦੇ ਦਿਨ 8 ਜੁਲਾਈ 1889 ਤੋਂ ਲਗਾਤਾਰ ਛਪਦਾ ਆ ਰਿਹਾ ਹੈ। ਇਸਨੇ 34 ਵਾਰ ਪੁਲਿਤਜ਼ਰ ਇਨਾਮ ਜਿੱਤਿਆ ਹੈ।8 ਜੂਨ 1889 ਨੂੰ ਪਹਿਲੀ ਵਾਰ ਛਪੇ ਦ ਵਾਲ ਸਟ੍ਰੀਟ ਜਰਨਲ ਨੇ ਡੋ ਜੋਨਸ ਨਿਊਜ਼ ਦੀ ਡਿਲਿਵਰੀ ਟੈਲੀਗ੍ਰਾਫ਼ ਜ਼ਰੀਏ ਸ਼ੁਰੂ ਕੀਤੀ।
ਯੂਸੁਫ਼ ਰੋਬਨਟ ਬਾਈਡਨ ਜੂਨੀਅਰ (ਜਨਮ 20 ਨਵੰਬਰ, 1942) ਅਮਰੀਕਾ ਦਾ 46ਵਾਂ ਰਾਸ਼ਟਰਪਤੀ ਅਤੇ ਰਾਜਨੇਤਾ ਹੈ ਜਿਸਨੇ 2009 ਤੋਂ 2017 ਤੱਕ ਸੰਯੁਕਤ ਰਾਜ ਦੇ 47 ਵੇਂ ਉਪ ਰਾਸ਼ਟਰਪਤੀ ਵਜੋਂ ਸੇਵਾ ਨਿਭਾਈ। ਡਾਲਵੇਆਰ ਵਿਚ ਅਮਰੀਕੀ ਸੈਨੇਟ ਨੇ 1973 ਤੱਕ 2009 ਨੂੰ ਬਿਡੇਨ ਨੇ ਵੀ ਨੁਮਾਇੰਦਗੀ ਕੀਤੀ। ਡੈਮੋਕ੍ਰੇਟਿਕ ਪਾਰਟੀ ਦਾ ਮੈਂਬਰ, ਬਿਡੇਨ 2020 ਦੀਆਂ ਚੋਣਾਂ ਵਿਚ ਰਾਸ਼ਟਰਪਤੀ ਲਈ ਉਮੀਦਵਾਰ ਚੁਣਿਆ ਗਿਆ।
ਅਲਜੀਰੀਆ (ਅਰਬੀ: الجزائر, ਅਲ-ਜ਼ਜ਼ਾਈਰ; ਫ਼ਰਾਂਸੀਸੀ: Algérie; ਬਰਬਰ: ⴷⵣⴰⵢⴻⵔ ਜਾਏਰ), ਅਧਿਕਾਰਕ ਤੌਰ 'ਤੇ ਅਲਜੀਰੀਆ ਦਾ ਜਨ-ਲੋਕਤੰਤਰੀ ਗਣਰਾਜ ਅਤੇ ਜਿਸਨੂੰ ਰਸਮੀ ਤੌਰ 'ਤੇ ਲੋਕਤੰਤਰੀ ਅਤੇ ਲੋਕ-ਪਿਆਰਾ ਅਲਜੀਰੀਆਈ ਗਣਰਾਜ ਵੀ ਕਿਹਾ ਜਾਂਦਾ ਹੈ, ਅਫ਼ਰੀਕਾ ਦੇ ਮਘਰੇਬ ਖੇਤਰ ਵਿੱਚ ਸਥਿਤ ਇੱਕ ਦੇਸ਼ ਹੈ ਜਿਸਦੀ ਰਾਜਧਾਨੀ ਅਤੇ ਸਭ ਤੋਂ ਵੱਧ ਅਬਾਦੀ ਵਾਲਾ ਸ਼ਹਿਰ ਅਲਜੀਰਜ਼ ਹੈ।
ਅਰਬੀ (العربية) ਸਾਮੀ ਭਾਸ਼ਾ ਪਰਵਾਰ ਦੀ ਇੱਕ ਭਾਸ਼ਾ ਹੈ। ਇਹ ਹਿੰਦ-ਯੂਰਪੀ ਪਰਵਾਰ ਦੀਆਂ ਬੋਲੀਆਂ ਤੋਂ ਵੱਖਰੀ ਹੈ, ਇੱਥੋਂ ਤੱਕ ਕਿ ਫ਼ਾਰਸੀ ਤੋਂ ਵੀ। ਇਹ ਇਬਰਨੀ ਬੋਲੀ ਨਾਲ਼ ਸਬੰਧਤ ਹੈ। ਅਰਬੀ ਇਸਲਾਮ ਧਰਮ ਦੀ ਧਰਮਭਾਸ਼ਾ ਹੈ, ਜਿਸ ਵਿੱਚ ਕੁਰਾਨ ਲਿਖੀ ਗਈ ਹੈ ਇਸ ਕਰਕੇ ਮੁਸਲਮਾਨਾਂ ਵਾਸਤੇ ਇਹਦੀ ਬੜੀ ਅਹਿਮੀਅਤ ਹੈ। ਇਹ ਅਰਬ ਟਾਪੂ, ਲਹਿੰਦੇ ਏਸ਼ੀਆ, ਅਤੇ ਉੱਤਰੀ ਅਫ਼ਰੀਕਾ ਦਿਆਂ ਮੁਲਕਾਂ ਵਿੱਚ ਬੋਲੀ ਜਾਣ ਵਾਲ਼ੀ ਇੱਕ ਬੋਲੀ ਹੈ। ਇਹ ਸਾਉਦੀ ਅਰਬ, ਯਮਨ, ਓਮਾਨ, ਦੁਬਈ, ਬਹਿਰੀਨ, ਕੁਵੈਤ, ਇਰਾਕ, ਜੋਰਡਨ, ਸ਼ਾਮ (ਸੀਰੀਆ), ਲੈਬਨਾਨ, ਮਿਸਰ, ਲੀਬੀਆ, ਅਲਜੀਰੀਆ, ਮਰਾਕਸ਼, ਤਿਊਨਸ, ਸੂਡਾਨ ਅਤੇ ਸੋਮਾਲੀਆ ਦੀ ਸਰਕਾਰੀ ਜ਼ਬਾਨ ਹੈ।
ਜੂਲੀਆਨ ਮੂਰ (ਜਨਮ ਜੂਲੀਐਨ ਸਮਿਥ; 3 ਦਸੰਬਰ, 1960) ਇੱਕ ਅਮਰੀਕੀ–ਬ੍ਰਿਟਿਸ਼ ਅਦਾਕਾਰਾ ਹੈ, 1990ਵਿਆਂ ਦੇ ਸ਼ੁਰੂ ਵਿੱਚ ਇਸਨੇ ਆਪਣੀ ਵਧਿਆ ਪਛਾਣ ਬਣਾਈ। ਜੂਲੀਆਨ ਖ਼ਾਸ ਤੌਰ ਉੱਪਰ ਭਾਵਨਾਵਾਂ ਦੇ ਜਾਲ ਵਿੱਚ ਫਸੀ ਔਰਤਾਂ ਦੇ ਚਰਿੱਤਰ ਨੂੰ ਆਰਟ ਫ਼ਿਲਮਾਂ ਅਤੇ ਹਾਲੀਵੁਡ ਫ਼ਿਲਮਾਂ ਰਾਹੀਂ ਪੇਸ਼ ਕਰਨ ਲਈ ਜਾਣੀ ਜਾਂਦੀ ਹੈ। ਇਸਨੇ ਆਪਣੇ ਕੰਮ ਲਈ ਬਹੁਤ ਸ਼ਲਾਘਾ ਪ੍ਰਾਪਤ ਕੀਤੀ ਜਿਹਨਾਂ ਵਿਚੋਂ ਅਕਾਦਮੀ ਅਵਾਰਡ ਫ਼ਾਰ ਬੇਸਟ ਐਕਟਰ ਵੀ ਇੱਕ ਹੈ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸੀ, ਜਿਸ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਸ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਲਸਫਾ ਨਾਲ਼ ਜੋੜਿਆ ਜਿਸ ਕਰ ਕੇ ਉਸ ਨੂੰ ਭਾਈ ਜੀ ਆਖਿਆ ਜਾਣ ਲੱਗਾ। ਉਸ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਪਲੂਟਾਰਕ (/ˈpluːtɑrk/; Greek: Πλούταρχος, ਪਲੂਟਾਰਖੋਸ, ਕੋਈਨੇ ਯੂਨਾਨੀ: [plŭːtarkʰos]) ਫਿਰ ਰੋਮਨ ਨਾਗਰਿਕ ਬਣਨ ਤੇ ਲੂਸੀਅਸ ਮੇਸਤਰੀਅਸ ਪਲੂਤਾਰਕਸ (Λούκιος Μέστριος Πλούταρχος), (ਅੰਦਾਜ਼ਨ 46 – 120), ਇੱਕ ਗ੍ਰੀਕ ਇਤਹਾਸਕਾਰ, ਜੀਵਨੀਕਾਰ, ਅਤੇ ਨਿਬੰਧਕਾਰ ਸੀ। ਉਹ ਖਾਸ ਕਰ ਆਪਣੀਆਂ ਲਿਖਤਾਂ ਸਮਾਨੰਤਰ ਜੀਵਨਿਆਂ ਅਤੇ ਮੋਰਲੀਆ ਲਈ ਜਾਣਿਆ ਜਾਂਦਾ ਹੈ। ਅੱਜ ਉਸਨੂੰ ਮਧਕਾਲੀ ਅਫਲਾਤੂਨਵਾਦੀ ਸਮਝਿਆ ਜਾਂਦਾ ਹੈ। ਉਸ ਦਾ ਜਨਮ ਇੱਕ ਸਿਰਕੱਢ ਪਰਵਾਰ ਵਿੱਚ ਡੈਲਫੀ ਤੋਂ ਲਗਪਗ 20 ਮੀਲ ਪੂਰਬ ਵੱਲ ਚੈਰੋਨੀਆ, ਬੋਇਓਟੀਆ ਨਾਂ ਦੇ ਇੱਕ ਨਗਰ ਵਿੱਚ ਹੋਇਆ ਸੀ।
ਪਰਿਭਾਸ਼ਾ (ਅੰਗਰੇਜ਼ੀ: Definition) ਦੀ ਪਰਿਭਾਸ਼ਾ ਕਿਸੇ ਸ਼ਬਦ ਜਾਂ ਵਾਕੰਸ਼ ਜਾਂ ਪ੍ਰਤੀਕ-ਲੜੀ ਦੀ ਵਿਲੱਖਣ ਅਹਿਮੀਅਤ ਸਥਾਪਤ ਕਰਨ ਵਾਲੇ ਕਿਸੇ ਬਿਆਨ ਵਜੋਂ ਕੀਤੀ ਜਾਂਦੀ ਹੈ। ਇਹ ਕਿਸੇ ਵੀ ਪਦ ਦਾ ਸੰਖੇਪ ਅਤੇ ਮੰਤਕੀ ਵਰਣਨ ਹੁੰਦੀ ਹੈ, ਜੋ ਸੰਕਲਪਾਂ ਦੇ ਮੁੱਢਲੇ ਵਿਸ਼ੇਸ਼ ਗੁਣ, ਅਰਥ, ਅੰਤਰਵਸਤੂ ਅਤੇ ਸੀਮਾਵਾਂ ਦੱਸਦੀ ਹੈ। ਕੋਈ ਵੀ ਪਦ ਆਮ ਤੌਰ 'ਤੇ ਬਹੁ-ਅਰ na it dyih gfਥੀ ਹੁੰਦਾ ਹੈ। ਇਸ ਲਈ ਵਕਤਾ ਨੂੰ ਲੋੜ ਹੁੰਦੀ ਹੈ ਕਿ ਉਹ ਆਪਣੀ ਗੱਲ/ਸੰਦੇਸ਼ ਦਾ ਮਨਸ਼ਾ ਸਪਸ਼ਟ ਕਰਨ ਲਈ ਆਪਣੇ ਪ੍ਰਸੰਗ ਅਨੁਸਾਰ ਤਰਜੀਹੀ ਅਰਥਾਂ ਦੀ ਵਿਆਖਿਆ ਕਰੇ। ਇਸ ਤਰ੍ਹਾਂ ਪਰਿਭਾਸ਼ਾ ਇੱਕ ਬਿਆਨ ਹੈ ਜੋ ਕਿਸੇ ਸ਼ਬਦ ਜਾਂ ਸੰਕਲਪ ਦੇ ਅਰਥ, ਪ੍ਰਯੋਗ, ਫੰਕਸ਼ਨ ਅਤੇ ਸਾਰਤੱਤ ਨੂੰ ਗ੍ਰਹਿਣ (ਕੈਪਚਰ) ਕਰਦਾ ਹੈ।
ਵਿੰਸਟਨ ਚਰਚਿਲ (30 ਨਵੰਬਰ 1874 - 24 ਜਨਵਰੀ 1965) ਅੰਗਰੇਜ਼ ਰਾਜਨੀਤੀਵਾਨ, ਦੂਸਰੇ ਵਿਸ਼ਵਯੁੱਧ, 1940 - 1945 ਦੇ ਸਮੇਂ ਇੰਗਲੈਂਡ ਦੇ ਪ੍ਰਧਾਨਮੰਤਰੀ ਸੀ। ਚਰਚਿਲ ਪ੍ਰਸਿੱਧ ਕੂਟਨੀਤੀਵਾਨ ਅਤੇ ਤੇਜ਼ ਵਕਤਾ ਸੀ। ਉਹ ਫੌਜ ਵਿੱਚ ਅਧਿਕਾਰੀ ਰਹਿ ਚੁੱਕਿਆ ਸੀ, ਨਾਲ ਹੀ ਉਹ ਇਤਿਹਾਸਕਾਰ, ਲੇਖਕ ਅਤੇ ਕਲਾਕਾਰ ਵੀ ਸੀ। ਉਹ ਇੱਕਮਾਤਰ ਪ੍ਰਧਾਨਮੰਤਰੀ ਸੀ ਜਿਨੂੰ ਨੋਬਲ ਇਨਾਮ ਨਾਲ ਸਨਮਾਨਿਤ ਕੀਤਾ ਗਿਆ ਸੀ।
ਲਾਤੀਨੀ ਲਿਪੀ (Latin script) ਜਾਂ ਰੋਮਨ ਲਿੱਪੀ, ਕਲਾਸਕੀ ਲਾਤੀਨੀ ਵਰਣਮਾਲਾ ਅਤੇ ਉਸ ਦੇ ਵਿਸਤਾਰ ਉੱਤੇ ਆਧਾਰਿਤ ਸੰਸਾਰ ਦੀ ਇੱਕ ਲਿਖਣ ਪ੍ਰਣਾਲੀ ਹੈ। ਇਹ ਪੱਛਮੀ ਅਤੇ ਮਧ ਯੂਰਪੀ ਭਾਸ਼ਾਵਾਂ ਵਿੱਚੋਂ ਬਹੁਤੀਆਂ ਨੂੰ ਅਤੇ ਦੁਨੀਆ ਦੇ ਕਈ ਹੋਰ ਭਾਗਾਂ ਦੀਆਂ ਵੀ ਕਈ ਭਾਸ਼ਾਵਾਂ ਨੂੰ ਲਿਖਣ ਦੇ ਮਾਣਕ ਤਰੀਕੇ ਦੇ ਰੂਪ ਵਿੱਚ ਇਸਤੇਮਾਲ ਕੀਤੀ ਜਾਂਦੀ ਹੈ। ਲੈਟਿਨ ਲਿਪੀ ਕਿਸੇ ਵੀ ਲਿਖਤੀ ਪ੍ਰਣਾਲੀ ਲਈ ਅੱਖਰਮਾਲਾਵਾਂ ਦੀ ਸਭ ਤੋਂ ਵੱਡੀ ਗਿਣਤੀ ਲਈ ਆਧਾਰ ਹੈ। ਇਹ ਅੰਤਰਰਾਸ਼ਟਰੀ ਧੁਨੀਆਤਮਕ ਵਰਣਮਾਲਾ (International Phonetic Alphabet) ਲਈ ਵੀ ਅਧਾਰ ਹੈ। ਸਭ ਤੋਂ ਵਧ ਪ੍ਰਚਲਿਤ 26 ਅੱਖਰ ISO (International Organization for Standardization) ਦੀ ਮੂਲ ਲੈਟਿਨ ਵਰਣਮਾਲਾ ਵਿੱਚ ਮੌਜੂਦ ਅੱਖਰ ਹਨ।
ਗਣਿਤ ਦੀ ਸਟੇਟਮੈਂਟ ਦਾ ਤਰਕਪੂਰਨ ਦਲੀਲ ਸਬੂਤ ਹੈ। ਇਸ ਦੀ ਦਲੀਲ ਲਈ ਥਿਓਰਮ ਜਾਂ ਹੋਰ ਪਹਿਲਾ ਹੀ ਸਥਾਪਿਤ ਸਿਧਾਂਤ ਨੂੰ ਵਰਤਿਆ ਜਾ ਸਕਦਾ ਹੈ। ਸਿਧਾਂਤ ਤੌਰ 'ਤੇ ਗਣਿਤਕ ਸਬੂਤ ਨੂੰ ਸਵੈ-ਸਪਸ਼ਟ ਕਰਨ ਲਈ ਮੰਨਿਆ ਜਾ ਸਕਦਾ ਹੈ ਜੋ ਕਿ ਪਹਿਲਾ ਹੀ ਅਟੱਲ ਸਚਾਈ ਜਾਂ ਪ੍ਰਮਾਣਿਕ ਤੱਥ ਹੈ। ਸਬੂਤ ਤਰਕਪੂਰਨ ਤਰਕ ਦੀ ਮਿਸਾਲ ਹਨ ਅਤੇ ਪ੍ਰਯੋਗਿਕ ਦਲੀਲ ਤੋਂ ਵੱਖ ਹੈ। ਗਣਿਤਕ ਸਬੂਤ ਸਟੇਟਮੈਂਟ ਹਮੇਸਾ ਸਚਾਈ ਹੈ ਇਸ ਨੂੰ ਸਬੂਤ ਪ੍ਰਦਰਸ਼ਿਤ ਕਰਦਾ ਹੈ। ਸਬੂਤ ਸ਼ਬਦ ਲਤੀਨੀ ਭਾਸ਼ਾ ਦਾ ਸ਼ਬਦ probare ਤੋਂ ਹੈ। ਸਭ ਤੋਂ ਪਹਿਲ ਕਿਸੇ ਵਿਚਾਰ ਨੂੰ ਪ੍ਰਦਰਸ਼ਨ ਕਰਨ ਲਈ ਜਿਓਮੈਟਰੀ ਦੀ ਵਰਤੋਂ ਕੀਤੀ ਜਾਂਦੀ ਸੀ ਇਹ ਇਸ ਤਰ੍ਹਾਂ ਸੀ ਜਿਸ ਤਰ੍ਹਾਂ ਜਮੀਨ ਦੀ ਮਿਣਤੀ ਕਰਨੀ। ਹਿਸਾਬ ਸਬੂਤ ਜ਼ਿਆਦਾਤਰ ਯੂਨਾਨ ਜਾਂ ਭਾਰਤੀ ਗਣਿਤ ਵਿਗਿਆਨੀ ਦੀ ਦੇਣ ਹੈ। ਥੇਲਜ਼ (624–546 ਬੀ.ਸੀ) ਨੇ ਬਹੁਤ ਸਾਰੀਆਂ ਥਿਊਰਮਾਂ ਦੇ ਸਬੂਤ ਪੇਸ਼ ਕੀਤੇ। ਇਓਡੋਕਸ(408–355 ਬੀ.ਸੀ.) ਨੇ ਬਹੁਤ ਸਾਰੀਆਂ ਥਿਓਰਮ ਦੱਸੀਆਂ ਪਰ ਉਹ ਸਬੂਤ ਪੇਸ਼ ਨਾ ਕਰ ਸਕਿਆ। ਅਰਸਤੂ (384–322 ਬੀ.ਸੀ.) ਨੇ ਕਿਹਾ ਕਿ ਪ੍ਰੀਭਾਸ਼ਾ ਨੂੰ ਕਿਸੇ ਪਹਿਲਾ ਹੀ ਪ੍ਰਮਾਣਿਤ ਧਾਰਨਾ ਨਾਲ ਦਰਸਾਇਆ ਜਾ ਸਕਦਾ ਹੈ। ਗਣਿਤਕ ਸਬੂਧ ਨੂੰ ਯੂਕਲਿਡ ਨੇ ਅਟੱਲ ਸਚਾਈ ਜਾਂ ਪ੍ਰਮਾਣਿਕ ਤੱਥ ਨੂੰ ਖੋਜਿਆ ਜੋ ਅੱਜ ਵੀ ਸੱਚ ਹੈ।
ਸਪਾਇਡਰ-ਮੈਨ: ਹੋਮਕਮਿੰਗ 2017 ਦੀ ਇੱਕ ਅਮਰੀਕੀ ਸੂਪਰਹੀਰੋ ਫਿਲਮ ਹੈ ਜਿਹੜੀ ਕਿ ਮਾਰਵਲ ਕੌਮਿਕਸ ਦੇ ਕਿਰਦਾਰ ਸਪਾਇਡਰ-ਮੈਨ ਦੇ ਉੱਤੇ ਅਧਾਰਤ ਹੈ, ਇਹ ਫਿਲਮ ਕੋਲੰਬੀਆ ਪਿਕਚਰਜ਼ ਅਤੇ ਮਾਰਵਲ ਸਟੂਡੀਓਜ਼ ਵਲੋਂ ਰਲ਼ ਕੇ ਬਣਾਈ ਗਈ ਹੈ ਅਤੇ ਸੋਨੀ ਪਿਕਚਰਜ਼ ਰਿਲੀਜ਼ਿੰਗ ਨੇ ਅੱਗੇ ਵੰਡੀ ਹੈ। ਇਹ ਮਾਰਵਲ ਸਿਨੇਮੈਟਿਕ ਯੁਨੀਵਰਸ (ਐੱਮ.ਸੀ.ਯੂ) ਦੇ ਵਿੱਚ 16ਵੀਂ ਫਿਲਮ ਹੈ। ਜੌਨ ਵਾਟਸ ਵਲੋਂ ਨਿਰਦੇਸ਼ਤ ਅਤੇ ਸਕਰੀਨਪਲੇਅ, ਜੌਨਾਥਨ ਗੋਲਡਸਟੀਨ ਅਤੇ ਜ੍ਹੋਨ ਫਰਾਂਸਿਸ ਡੈਲੇ, ਵਾਟਸ ਅਤੇ ਕ੍ਰਿਸਟੋਫਰ ਫੋਰਡ, ਅਤੇ ਕ੍ਰਿਸ ਮੈੱਕੇਨਾ ਅਤੇ ਐਰਿਕ ਸਮਰਜ਼ ਨੇ ਕੀਤਾ ਹੈ। ਫਿਲਮ ਵਿੱਚ ਟੌਮ ਹੌਲੈਂਡ ਨੇ ਪੀਟਰ ਪਾਰਕਰ/ਸਪਾਇਡਰ-ਮੈਨ ਦਾ ਕਿਰਦਾਰ ਕੀਤਾ ਹੈ ਅਤੇ ਨਾਲ਼ ਹੀ ਨਾਲ਼ ਫਿਲਮ ਵਿੱਚ ਮਾਇਕਲ ਕੀਟਨ, ਜੌਨ ਫੈਵਰੋਉ, ਗਵਿਨੈੱਥ ਪੈਲਟ੍ਰੋ, ਜ਼ੈਂਡੇਆ, ਡੌਨਲਡ ਗਲੱਵਰ, ਜੇਕਬ ਬੈਟਾਲੌਨ, ਲੌਰਾ ਹੈਰੀਅਰ, ਟੋਨੀ ਰੈਵੋਲਰੀ, ਬੋਕੀਮ ਵੁੱਡਬਾਇਨ, ਟਾਈਨ ਡੈਲੀ, ਮਰਿੱਸਾ ਟੋਮੇਈ, ਅਤੇ ਰੋਬਰਟ ਡਾਉਨੀ ਜੂਨੀਅਰ ਹਨ। ਸਪਾਇਡਰ-ਮੈਨ ਹੋਮਕਮਿੰਗ ਵਿੱਚ, ਪੀਟਰ ਪਾਰਕਰ ਆਪਣੀ ਸਕੂਲੀ ਜ਼ਿੰਦਗੀ ਅਤੇ ਸਪਾਈਡਰ-ਮੈਨ ਦੀ ਜ਼ਿੰਦਗੀ ਵਿੱਚ ਸੰਤੁਲਨ ਬਣਾਉਣ ਦੀ ਕੋਸ਼ਸ਼ ਕਰਦਾ ਹੈ, ਜਿਸ ਵੇਲੇ ਉਹ ਵੱਲਚਰ (ਕੀਟਨ) ਨਾਲ਼ ਲੜ ਰਿਹਾ ਹੁੰਦਾ ਹੈ।
ਪੰਜਾਬੀ ਭਾਸ਼ਾ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖਾਂ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਤੱਤ (ਪੁਰਾਤਨ ਯੂਨਾਨੀ: Στοιχεῖα Stoicheia) ਇੱਕ ਗਣਿਤਕ ਗ੍ਰੰਥ ਹੈ ਜਿਸ ਵਿਚ 13 ਕਿਤਾਬਾਂ ਹਨ, ਜੋ ਅਲੈਗਜ਼ੈਂਡਰੀਆ, ਟੋਲੇਮਿਕ ਮਿਸ਼ਰ (ਅੰ. 300 ਈਪੂ) ਵਿਚ ਪੁਰਾਤਨ ਯੂਨਾਨੀ ਗਣਿਤ-ਸ਼ਾਸਤਰੀ ਯੂਕਲਿਡ ਦੇ ਨਾਮ ਲੱਗਦੀ ਹੈ, ਇਹ ਪਰਿਭਾਸ਼ਾਵਾਂ , ਅਨੁਮਾਨਾਂ, ਪ੍ਰਸਤਾਵਾਂ (ਥਿਊਰਮਾਂ ਅਤੇ ਰਚਨਾਵਾਂ), ਅਤੇ ਪ੍ਰਸਤਾਵਾਂ ਦੇ ਗਣਿਤਕ ਪ੍ਰਮਾਣਾਂ ਦਾ ਸੰਗ੍ਰਹਿ ਹੈ। ਕਿਤਾਬਾਂ ਵਿਚ ਪਲੇਨ ਅਤੇ ਸੌਲਿਡ ਯੂਕਲੀਡੀਅਨ ਜਿਓਮੈਟਰੀ, ਐਲੀਮੈਂਟਰੀ ਨੰਬਰ ਥਿਊਰੀ, ਅਤੇ ਅਸਮਮਾਪੀ ਲਾਈਨਾਂ ਸ਼ਾਮਲ ਹਨ। ਤੱਤ ਗਣਿਤ ਦਾ ਸਭ ਤੋਂ ਪੁਰਾਣਾ, ਵੱਡੇ ਪੈਮਾਨੇ ਦਾ ਨਿਗਮਨੀ ਅਧਿਐਨ ਹੈ। ਇਸ ਨੇ ਤਰਕ ਅਤੇ ਆਧੁਨਿਕ ਵਿਗਿਆਨ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਈ ਹੈ, ਅਤੇ ਇਸਦੀ ਲਾਜ਼ੀਕਲ ਸਖਤੀ ਨੂੰ 19 ਵੀਂ ਸਦੀ ਤੱਕ ਮਾਤ ਨਹੀਂ ਸੀ ਪਾ ਸਕਿਆ। .
ਅਲਬੇਨਿਆਈ ਭਾਸ਼ਾ ਭਾਰਤੀ ਯੂਰਪੀ ਪਰਵਾਰ ਦੀ ਪ੍ਰਾਚੀਨ ਭਾਸ਼ਾ ਹੈ। ਇਹ ਆਪਣੇ ਆਮ ਤੌਰ 'ਤੇ ਮੌਲਕ ਰੂਪ ਵਿੱਚ ਅਲਬੇਨਿਆਈ ਜਨਤਾ ਦੀ ਪ੍ਰਾਚੀਨ ਪ੍ਰਥਾਵਾਂ ਦੀ ਤਰ੍ਹਾਂ ਅੱਜ ਵੀ ਮੌਜੂਦ ਹੈ। ਇਸ ਦੇ ਬੋਲਣ ਵਾਲਿਆਂ ਦੀ ਗਿਣਤੀ ਲਗਭਗ ਦਸ ਲੱਖ ਹੈ। ਉੱਤਰੀ ਅਤੇ ਦੱਖਣ ਦੋ ਬੋਲੀਆਂ ਦੇ ਰੂਪ ਵਿੱਚ ਇਹ ਪ੍ਰਚੱਲਤ ਹੈ। ਉੱਤਰੀ ਭਾਸ਼ਾ ਨੂੰ ਗਵੇਗੁਇ ਕਹਿੰਦੇ ਹਨ ਅਤੇ ਦੱਖਣ ਨੂੰ ਤੋਸਕ। ਇਨ੍ਹਾਂ ਦੇ ਸੰਗਿਆ ਰੂਪਾਂ ਵਿੱਚ ਥੋੜ੍ਹਾ ਭੇਦ ਹੈ: ਗਵੇਗੁਈ ਵਿੱਚ ਸਵਰਾਂ ਦੇ ਵਿਚਕਾਰ ਦਾ ਨਹੀਂ ਤੋਸਕ ਵਿੱਚ ਰਾ ਹੋ ਜਾਂਦਾ ਹੈ। ਇਸ ਬੋਲੀਆਂ ਦਾ ਭਾਰਤੀ ਯੂਰਪੀ ਰੂਪ ਇਨ੍ਹਾਂ ਦੇ ਪੜਨਾਵਾਂ ਅਤੇ ਕਰਿਆਪਦਾਂ ਵਿੱਚ ਅੱਜ ਵੀ ਸੁਰੱਖਿਅਤ ਹੈ। ਜਿਹਾ: ਤਾਂ (ਦਾਊ - ਅਂਗ੍ਰੇਜੀ ; ਤੂੰ - ਹਿੰਦੀ) ; ਨਾ (ਵੀ - ਅਂਗ੍ਰੇਜੀ, ਅਸੀਂ - ਹਿੰਦੀ) ; ਜੂ (ਯੂ - ਅਂਗ੍ਰੇਜੀ, ਤੂੰ - ਹਿੰਦੀ) ਅਤੇ ਕਰਿਆਪਦੋਂ ਵਿੱਚ ਰੂਪਵਿਧਾਨ: ਦੋਮ (ਮੈਂ ਕਹਿੰਦਾ ਹਾਂ) ; ਦੋਤੀ (ਉਹ ਕਹਿੰਦਾ ਹੈ) ; ਦੋਮੀ (ਅਸੀ ਕਹਿੰਦੇ ਹਾਂ) ; ਅਤੇ ਦੋਨੀ (ਉਹ ਕਹਿੰਦੇ ਹਾਂ)।
ਸੈਮੂਅਲ ਲੈਂਗਹੋਰਨ ਕਲੇਮਨਜ਼ (30 ਨਵੰਬਰ 1835 - 21 ਅਪਰੈਲ 1910), ਜੋ ਜ਼ਿਆਦਾਤਰ ਆਪਣੇ ਕਲਮੀ ਨਾਮ ਮਾਰਕ ਟਵੇਨ (ਅੰਗਰੇਜ਼ੀ: Mark Twain) ਨਾਲ ਜਾਣੇ ਜਾਂਦੇ ਹਨ, ਇੱਕ ਅਮਰੀਕੀ ਪੱਤਰਕਾਰ, ਨਾਵਲਕਾਰ, ਵਿਅੰਗਕਾਰ, ਲੇਖਕ ਅਤੇ ਅਧਿਆਪਕ ਸਨ। ਟਵੇਨ ਆਪਣੇ ਨਾਵਲਾਂ ਟਾਮ ਸਾਇਅਰ ਦੇ ਕਾਰਨਾਮੇ (The Adventures of Tom Sawyer, 1876) ਅਤੇ ਹੱਕਲਬਰੀ ਫ਼ਿਨ ਦੇ ਕਾਰਨਾਮੇ (Adventures of Huckleberry Finn, 1885) ਕਾਰਨ ਸਾਰੇ ਸੰਸਾਰ ਵਿੱਚ ਜਾਣੇ ਜਾਂਦੇ ਹਨ। ਮਗਰ ਵਾਲੇ ਨੂੰ ਅਕਸਰ "ਮਹਾਨ ਅਮਰੀਕੀ ਨਾਵਲ" ਕਿਹਾ ਜਾਂਦਾ ਹੈ। ਉਹ ਮਿਸੀਸਿਪੀ ਦਰਿਆ ਦੇ ਕੰਢੇ ਵੱਸੇ ਇੱਕ ਸ਼ਹਿਰ, ਹਨੀਬਾਲ, ਮਿਸੂਰੀ, ਵਿੱਚ ਵੱਡਾ ਹੋਇਆ। ਮਾਰਕ ਟਵੇਨ ਇੱਕ ਛਾਪੇਖ਼ਾਨੇ ਵਿੱਚ ਕੰਮ ਸਿੱਖਣ ਤੋਂ ਬਾਅਦ ਉਹ ਟਾਈਪ ਸੈੱਟਰ ਵਜੋਂ ਕੰਮ ਕਰਨ ਲੱਗਾ ਅਤੇ ਆਪਣੇ ਵੱਡੇ ਭਰਾ ਦੇ ਅਖਬਾਰ ਵਿੱਚ ਹਾਸ-ਰਸੀ ਟੋਟਕੇ ਲਿਖਣੇ ਸ਼ੁਰੂ ਕਰ ਦਿੱਤੇ। ਫਿਰ ਉਹ ਪੱਛਮ ਵੱਲ ਨੇਵਾਡਾ ਜਾਣ ਤੋਂ ਪਹਿਲਾਂ ਮਿਸੀਸਿਪੀ ਦਰਿਆ ਤੇ ਇੱਕ ਪਾਣੀ ਵਾਲੇ ਜਹਾਜ਼ ਦਾ ਚਾਲਕ ਲੱਗ ਗਿਆ। ਫਿਰ ਉਸਨੇ ਵਰਜੀਨੀਆ ਸ਼ਹਿਰ, ਨੇਵਾਡਾ ਵਿੱਚ ਉਹ ਅਖ਼ਬਾਰਾਂ ਲਈ ਕੰਮ ਕੀਤਾ। ਇੱਥੇ ਹੀ ਉਸ ਨੇ 1865 ਵਿੱਚ ਕਲਮੀ ਨਾਂ ਮਾਰਕ ਟਵੇਨ ਥੱਲੇ ਆਪਣੀ ਡੱਡੂ ਬਾਰੇ ਹਾਸਰਸੀ ਕਹਾਣੀ ਪ੍ਰਕਾਸ਼ਿਤ ਕਰਵਾਈ ਜਿਸਨੇ ਅੰਤਰਰਾਸ਼ਟਰੀ ਧਿਆਨ ਖਿਚਿਆ, ਅਤੇ ਇਹ ਕਲਾਸਕੀ ਯੂਨਾਨੀ ਵਿੱਚ ਵੀ ਅਨੁਵਾਦ ਹੋਈ। ਉਸ ਦੀ ਲੇਖਣੀ ਨੇ ਉਸ ਨੂੰ ਖੂਬ ਹਰਮਨਪਿਆਰਾ ਬਣਾਇਆ। ਆਲੋਚਕਾਂ ਨੇ ਉਸ ਦੀਆਂ ਰਚਨਾਵਾਂ ਵਿੱਚ ਕਮੀਆਂ ਵੀ ਦਰਸਾਈਆਂ ਪਰ ਮਾਰਕ ਟਵੇਨ ਦੀ ਪ੍ਰਸਿੱਧੀ ਨਿਰੰਤਰ ਵੱਧਦੀ ਰਹੀ। ਉਸ ਦੀ ਨਿਆਰੀ ਸ਼ੈਲੀ ਨੇ ਉਸ ਨੂੰ ਵਿਸ਼ਵ ਦੇ ਮੋਹਰੀ ਸਾਹਿਤਕਾਰਾਂ ਵਿੱਚ ਲਿਆ ਖੜ੍ਹਾ ਕੀਤਾ।
ਏਰੀਆਨਾ ਗ੍ਰਾਂਡੇ-ਬੁਟੇਰਾ ( /ˌ ɑːr i ˈ ɑː n ə ˈ ɡ r ɑː n d eɪ / ; [note 1] ਜਨਮ 26 ਜੂਨ, 1993) ਇੱਕ ਅਮਰੀਕੀ ਗਾਇਕ, ਗੀਤਕਾਰ, ਅਤੇ ਅਦਾਕਾਰਾ ਹੈ। ਉਸਦੀ ਚਾਰ-ਅਸ਼ਟਵ ਵੋਕਲ ਰੇਂਜ ਨੇ ਆਲੋਚਨਾਤਮਕ ਪ੍ਰਸ਼ੰਸਾ ਪ੍ਰਾਪਤ ਕੀਤੀ ਹੈ, ਅਤੇ ਉਸਦੀ ਨਿੱਜੀ ਜ਼ਿੰਦਗੀ ਮੀਡੀਆ ਦੇ ਵਿਆਪਕ ਧਿਆਨ ਦਾ ਵਿਸ਼ਾ ਰਹੀ ਹੈ। ਉਸਨੇ ਆਪਣੇ ਪੂਰੇ ਕਰੀਅਰ ਦੌਰਾਨ ਕਈ ਪ੍ਰਸ਼ੰਸਾ ਪ੍ਰਾਪਤ ਕੀਤੀ ਹੈ, ਜਿਸ ਵਿੱਚ ਦੋ ਗ੍ਰੈਮੀ ਅਵਾਰਡ, ਇੱਕ ਬ੍ਰਿਟ ਅਵਾਰਡ, ਇੱਕ ਬਾਂਬੀ ਅਵਾਰਡ, ਦੋ ਬਿਲਬੋਰਡ ਮਿਊਜ਼ਿਕ ਅਵਾਰਡ, ਤਿੰਨ ਅਮਰੀਕੀ ਮਿਊਜ਼ਿਕ ਅਵਾਰਡ, ਨੌਂ ਐਮਟੀਵੀ ਵੀਡੀਓ ਮਿਊਜ਼ਿਕ ਅਵਾਰਡ, ਅਤੇ 30 ਗਿਨੀਜ਼ ਵਰਲਡ ਰਿਕਾਰਡ ਸ਼ਾਮਲ ਹਨ।
ਰੀਤੀ ਰਿਵਾਜ ਸ਼ਬਦ ਅੰਗਰੇਜੀ ਦੇ ਪਦ ritual ਦੇ ਪੰਜਾਬੀ ਅਨੁਵਾਦ ਵਜੋਂ ਵਰਤਿਆ ਗਿਆ ਹੈ। ਸਮਾਜ ਦੇ ਸਮਾਂ ਵਿਹਾ ਚੁੱਕੇ ਕਾਰਜ ਜਦੋਂ ਆਪਣੇ ਸਾਰਥਕ ਪ੍ਰਕਾਰਜ ਤੋਂ ਮੁਕਤ ਹੋ ਕੇ ਪ੍ਰਤੀਕ ਰੂਪ ਵਿੱਚ ਕੀਤੇ ਜਾਂਦੇ ਹਨ, ਤਾਂ ਉਹ ਰਸਮਾਂ ਅਖਵਾਉਂਦੇ ਹਨ। ਪੰਜਾਬ ਵਿੱਚ ਅਜਿਹੇ ਅਨੇਕਾ ਕਾਰਜ ਹਨ, ਜਿਨਾ ਦੀ ਪਹਿਲਾ ਕਦੀ ਮਹੱਤਤਾ ਸੀ, ਪਰ ਹੁਣ ਉਹ ਵੇਲਾ ਵਿਹਾ ਚੁਕੇ ਹਨ ਪਰ ਇਹ ਪ੍ਰਕਾਰਜ ਪ੍ਰਤੀਕ ਰੂਪ ਵਿੱਚ ਅੱਜ ਵੀ ਨਿਭਾਏ ਜਾਂਦੇ ਹਨ। ਜਿਸ ਤਰਾਂ ਉਹਨਾਂ ਦਾ ਵਾਸਤਵਿਕ ਅਮਲ ਹੋਇਆ ਕਰਦਾ ਸੀ। ਵਿਅਕਤੀ ਜੀਵਨ ਨਾਲ ਸਬੰਧਿਤ ਅਜਿਹਾ ਕੋਈ ਮੌਕਾ ਨਹੀਂ ਜਦੋਂ ਕੋਈ ਰਸਮ ਨਾ ਕੀਤੀ ਜਾਂਦੀ ਹੋਵੇ। ਵਿਅਕਤੀ ਜੀਵਨ ਦੀਆਂ ਤਿੰਨ ਅਵਸਥਾਵਾਂ ਪ੍ਰਮੁੱਖ ਮੰਨੀਆਂ ਜਾਂਦੀਆਂ ਹਨ। ਜਨਮ ਵਿਆਹ ਮੌਤ ਉਹਨਾਂ ਨਾਲ ਸਬੰਧਿਤ ਰਸਮਾਂ ਹੇਠ ਲਿਖੇ ਹਨ: -
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।ਅੰਮ੍ਰਿਤਾ ਪ੍ਰੀਤਮ ਦੀ ਸਭ ਤੋਂ ਮਸ਼ਹੂਰ ਕਵਿਤਾ ਅੱਜ ਆਖਾਂ ਵਾਰਿਸ ਸ਼ਾਹ ਨੂੰ ਹੈ ਜਿਸ ਵਿੱਚ ਉਹ ਹਿੰਦੁਸਤਾਨ ਦੀ ਵੰਡ ਤੋਂ ਬਾਅਦ ਹੋਏ ਕਤਲੇਆਮ ਪ੍ਰਤੀ ਆਪਣਾ ਰੋਸ ਦਿਖਾਉਂਦੇ ਹੋਏ ਵਾਰਿਸ ਸ਼ਾਹ ਨੂੰ ਵਾਪਸ ਆਉਣ ਦੀ ਦੁਹਾਈ ਪਾਉਂਦੀ ਹੈ। ਇੱਕ ਨਾਵਲਕਾਰ ਦੇ ਤੌਰ ਉੱਤੇ ਪਿੰਜਰ (1950) ਉਸਦਾ ਸਭ ਤੋਂ ਮਸ਼ਹੂਰ ਨਾਵਲ ਹੈ ਜਿਸ ਉੱਤੇ ਬਾਅਦ ਵਿੱਚ ਇੱਕ ਅਵਾਰਡ ਜੇਤੂ ਫ਼ਿਲਮ ਪਿੰਜਰ (2003) ਵੀ ਬਣੀ।1947 ਵਿੱਚ ਭਾਰਤ ਤੇ ਪਾਕਿਸਤਾਨ ਦੀ ਵੰਡ ਪਿੱਛੋਂ ਇਹ ਲਿਹੌਰ ਤੋਂ ਹਿੰਦੁਸਤਾਨ ਆ ਗਈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਗੁਰੂ ਨਾਨਕ ਦੇਵ ਜੀ (15 ਅਪ੍ਰੈਲ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ। 1. ਗੁਰੂ ਨਾਨਕ ਸਾਹਿਬ ਦੇ ਜਨਮ ਅਤੇ ਜੋਤੀ-ਜੋਤ ਸਮਾੳਣ ਬਾਰੇ ਤਾਰੀਖ਼ਾਂ ਵਿਚ ਮਤਭੇਦ ਹੈ। ਸੁਖਬਾਸੀ ਰਾਮ ਬੇਦੀ, ਗਣੇਸ਼ਾ ਸਿੰਘ ਬੇਦੀ, ਡਾ. ਤਰਲੋਚਨ ਸਿੰਘ, ਡਾ ਹਰਜਿੰਦਰ ਸਿੰਘ ਦਿਲਗੀਰ ਵਰਗੇ ਇਤਿਹਾਸਕਾਰ ਉਨ੍ਹਾਂ ਦਾ ਜਨਮ 20 ਅਕਤੂਬਰ 1469 ਅਤੇ ਜੋਤੀ ਜੋਤ ਸਮਾਉਣਾ 7 ਸਤੰਬਰ 1539 ਦਾ ਮੰਨਦੇ ਹਨ (Sikh History in 10 Volume, vol 1) 2.
ਕਨੇਡਾ ਦਾ ਇਤਿਹਾਸ ਹਜ਼ਾਰਾਂ ਸਾਲ ਪਹਿਲਾਂ ਪਾਲੀਓ-ਇੰਡੀਅਨਜ਼ ਦੇ ਆਉਣ ਤੋਂ ਲੈ ਕੇ ਅੱਜ ਤੱਕ ਦੇ ਸਮੇਂ ਤੱਕ ਆਉਂਦਾ ਹੈ। ਯੂਰਪੀਅਨ ਬਸਤੀਵਾਦ ਤੋਂ ਪਹਿਲਾਂ, ਅੱਜ ਦੇ ਕਨੇਡਾ ਦੀਆਂ ਜ਼ਮੀਨਾਂ ਤੇ ਹਜ਼ਾਰਾਂ ਸਾਲਾਂ ਤੋਂ ਮੂਲਵਾਸੀ ਲੋਕ ਵੱਸੇ ਹੋਏ ਸਨ, ਜਿਨ੍ਹਾਂ ਦੇ ਆਪਣੇ ਵਪਾਰਕ ਨੈਟਵਰਕ, ਅਧਿਆਤਮਿਕ ਵਿਸ਼ਵਾਸ ਅਤੇ ਸਮਾਜਿਕ ਸੰਗਠਨ ਦੀਆਂ ਸ਼ੈਲੀਆਂ ਸਨ। ਇਨ੍ਹਾਂ ਵਿੱਚੋਂ ਕੁਝ ਪੁਰਾਣੀਆਂ ਸਭਿਅਤਾਵਾਂ ਪਹਿਲੇ ਯੂਰਪੀਅਨ ਪਹੁੰਚਣ ਦੇ ਸਮੇਂ ਤੋਂ ਲੰਬਾ ਸਮਾਂ ਪਹਿਲਾਂ ਅਲੋਪ ਹੋ ਗਈਆਂ ਸਨ ਅਤੇ ਪੁਰਾਤੱਤਵ ਜਾਂਚ ਦੁਆਰਾ ਖੋਜੀਆਂ ਗਈਆਂ ਹਨ। 15 ਵੀਂ ਸਦੀ ਦੇ ਅਖੀਰ ਵਿਚ, ਉੱਤਰੀ ਅਮਰੀਕਾ ਵਿੱਚ ਕਈ ਥਾਵਾਂ ਤੇ, ਜਿਥੇ ਅੱਜ-ਕੱਲ ਕਨੈਡਾ ਹੈ, ਫ੍ਰੈਂਚ ਅਤੇ ਬ੍ਰਿਟਿਸ਼ ਮੁਹਿੰਮਾਂ ਪਹੁੰਚ ਗਈਆਂ। ਉਨ੍ਹਾਂ ਨੇ ਉਥੇ ਆਪਣੀਆਂ ਬਸਤੀਆਂ ਬਣਾਈਆਂ ਅਤੇ ਬਸਤੀਆਂ ਲਈ ਲੜਾਈਆਂ ਹੋਈਆਂ। ਨਿਊ ਫਰਾਂਸ ਕਲੋਨੀ 1534 ਵਿੱਚ ਕਾਇਮ ਕੀਤੀ ਗਈ ਅਤੇ 1608 ਵਿੱਚ ਸਥਾਈ ਵਸੇਵਾ ਸ਼ੁਰੂ ਹੋਇਆ ਸੀ। ਸੱਤ ਸਾਲਾਂ ਦੀ ਲੜਾਈ ਵਿੱਚ ਫ੍ਰੈਂਚ ਦੀ ਹਾਰ ਤੋਂ ਬਾਅਦ 1763 ਵਿੱਚ ਫਰਾਂਸ ਨੇ ਆਪਣੀਆਂ ਲਗਭਗ ਸਾਰੀਆਂ ਉੱਤਰੀ ਅਮਰੀਕਾ ਦੀਆਂ ਸੰਪਤੀਆਂ ਯੁਨਾਈਟਡ ਕਿੰਗਡਮ ਦੇ ਹਵਾਲੇ ਕਰ ਦਿੱਤੀਆਂ। ਹੁਣ ਵਾਲੇ ਬ੍ਰਿਟਿਸ਼ ਕਿਊਬਿਕ ਨੂੰ 1791 ਵਿੱਚ ਉੱਪਰਲੇ ਅਤੇ ਹੇਠਲੇ ਕਨੇਡਾ ਵਿੱਚ ਵਿਚ ਵੰਡਿਆ ਗਿਆ ਸੀ ਅਤੇ 1841 ਵਿੱਚ ਮੁੜ ਜੋੜ ਦਿੱਤਾ ਗਿਆ। ਸੰਨ 1867 ਵਿਚ, ਕਨਫ਼ੈਡਰੇਸ਼ਨ ਦੇ ਜ਼ਰੀਏ, ਨਿਊ ਬਰੰਸਵਿਕ ਅਤੇ ਨੋਵਾ ਸਕੋਸ਼ੀਆ ਦੀਆਂ ਦੋ ਹੋਰ ਬ੍ਰਿਟਿਸ਼ ਕਲੋਨੀਆਂ ਦੇ ਨਾਲ, ਕਨੈਡਾ ਪ੍ਰਾਂਤ ਸ਼ਾਮਲ ਕਰ ਦਿੱਤਾ ਗਿਆ, ਜਿਸਨੇ ਕਨੇਡਾ ਨਾਮ ਦੀ ਇੱਕ ਸਵੈ-ਪ੍ਰਬੰਧਕੀ ਇਕਾਈ ਬਣਾਈ। ਬ੍ਰਿਟਿਸ਼ ਉੱਤਰੀ ਅਮਰੀਕਾ ਦੇ ਹੋਰ ਹਿੱਸਿਆਂ ਨੂੰ ਸ਼ਾਮਲ ਕਰਕੇ ਨਵੇਂ ਦੇਸ਼ ਦਾ ਵਿਸਥਾਰ ਕੀਤਾ ਗਿਆ ਅਤੇ 1949 ਵਿੱਚ ਨਿਊਫ਼ੰਡਲੈਂਡ ਅਤੇ ਲਾਬਰਾਡੋਰ ਨਾਲ ਇਹ ਅਮਲ ਖ਼ਤਮ ਹੋਇਆ। ਹਾਲਾਂਕਿ ਕਨੈਡਾ ਵਿੱਚ 1848 ਤੋਂ ਜ਼ਿੰਮੇਵਾਰ ਸਰਕਾਰ ਮੌਜੂਦ ਸੀ, ਬ੍ਰਿਟੇਨ ਨੇ ਪਹਿਲੇ ਵਿਸ਼ਵ ਯੁੱਧ ਦੇ ਅੰਤ ਤਕ ਆਪਣੀਆਂ ਵਿਦੇਸ਼ੀ ਅਤੇ ਰੱਖਿਆ ਨੀਤੀਆਂ ਨਿਰਧਾਰਤ ਕਰਨਾ ਜਾਰੀ ਰੱਖਿਆ ਸੀ। ਸੰਨ 1931 ਵਿੱਚ ਵੈਸਟਮਿੰਸਟਰ ਸਟੈਚੂਟ ਪਾਸ ਹੋਣ ਨਾਲ ਮੰਨਿਆ ਗਿਆ ਕਿ ਕਨੇਡਾ ਯੂਨਾਈਟਿਡ ਕਿੰਗਡਮ ਦੇ ਇੱਕ- ਬਰਾਬਰ ਹੋ ਗਿਆ ਸੀ। 1982 ਵਿੱਚ ਸੰਵਿਧਾਨ ਦੇ ਰੂਪ ਵਿੱਚ ਪ੍ਰਭੁਤਾ ਦਾ ਇਹ ਅਮਲ ਪੂਰਾ ਹੋਇਆ ਅਤੇ ਬ੍ਰਿਟਿਸ਼ ਸੰਸਦ ਉੱਤੇ ਕਾਨੂੰਨੀ ਨਿਰਭਰਤਾ ਦੇ ਅੰਤਮ ਅਧਿਕਾਰ ਹਟਾ ਦਿੱਤੇ ਗਏ। ਕਨੈਡਾ ਇਸ ਸਮੇਂ ਦਸ ਪ੍ਰਾਂਤਾਂ ਅਤੇ ਤਿੰਨ ਪ੍ਰਦੇਸ਼ਾਂ ਦਾ ਬਣਿਆ ਹੋਇਆ ਹੈ ਅਤੇ ਸੰਸਦੀ ਲੋਕਤੰਤਰ ਅਤੇ ਸੰਵਿਧਾਨਕ ਰਾਜਤੰਤਰ ਹੈ, ਤੇ ਮਹਾਰਾਣੀ ਐਲਿਜ਼ਾਬੈਥ II ਰਾਜ ਦੀ ਮੁਖੀ ਹੈ। ਸਦੀਆਂ ਤੋਂ, ਸਵਦੇਸ਼ੀ, ਫ੍ਰੈਂਚ, ਬ੍ਰਿਟਿਸ਼ ਅਤੇ ਹੋਰ ਨਵੇਂ ਪਰਵਾਸੀ ਰਿਵਾਜਾਂ ਦੇ ਤੱਤ ਮਿਲ ਕੇ ਇੱਕ ਕੈਨੇਡੀਅਨ ਸਭਿਆਚਾਰ ਦਾ ਹੋਇਆ ਜੋ ਇਸਦੇ ਭਾਸ਼ਾਈ, ਭੂਗੋਲਿਕ ਅਤੇ ਆਰਥਿਕ ਗੁਆਂਢੀ, ਸੰਯੁਕਤ ਰਾਜ ਅਮਰੀਕਾ ਤੋਂ ਵੀ ਜ਼ੋਰਦਾਰ ਪ੍ਰਭਾਵਿਤ ਹੋਇਆ ਹੈ.
ਮੁਕਤਸਰ ਦੀ ਮਾਘੀ ਦੇ ਨਾਂ ਨਾਲ ਜਾਣਿਆ ਜਾਂਦਾ ਮਾਘੀ ਦਾ ਮੇਲਾ ਪੰਜਾਬੀਆਂ ਲਈ ਖਾਸ ਇਤਿਹਾਸਕ ਅਤੇ ਧਾਰਮਿਕ ਮਹੱਤਵ ਰਖਦਾ ਹੈ | ਜਿਸ ਨੂੰ ਪੰਜਾਬ ਵਿੱਚ ਸ਼ਰਧਾ ਭਾਵਨਾਂ ਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਇਹ ਮੇਲਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਮਾਘ ਦੇ ਮਹੀਨੇ ਦੀ ਪਹਿਲੀ ਤਾਰੀਖ਼ ਅਥਵਾ ਮਾਘ ਦੀ ਸੰਗਰਾਂਦ ਨੂੰ ਮਨਾਇਆ ਜਾਂਦਾ ਹੈ। ਇਸ ਮੇਲੇ ਨੂੰ ਚਾਲੀ ਮੁਕਤਿਆਂ ਦੀ ਸ਼ਹੀਦੀ ਨੂੰ ਯਾਦ ਕਰਨ ਦੇ ਪ੍ਰਯੋਜਨ ਵਜੋਂ ਵੀ ਮਨਾਇਆ ਜਾਂਦਾ ਹੈ। ਮੁਕਤਸਰ ਦੀ ਮਾਘੀ ਦਾ ਮੇਲਾ ਪੁਰਾਤਨ ਸਮੇਂ ਤੋ ਹੀ ਖਿੱਚ ਦਾ ਕੇਂਦਰ ਰਿਹਾ ਹੈ। ਲੋਕ ਵੰਨ-ਸੁਵੰਨੀ ਸੁੰਦਰ ਵੇਸ਼-ਭੂਸ਼ਾ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਮੁਕਤਸਰ ਦੇ ਮੇਲੇ ਵਿੱਚ ਪਹੁੰਚਦੇ ਹਨ।
ਸਿੱਖੀ ਜਾਂ ਸਿੱਖ ਧਰਮ (ਸਿੱਖ ਦਾ ਮਤਲਬ, "ਸਿੱਖਣ ਵਾਲ਼ਾ") ਇੱਕ ਭਾਰਤੀ ਧਰਮ ਹੈ, ਜੋ 15ਵੀਂ ਸਦੀ ਵਿੱਚ ਭਾਰਤੀ ਉਪਮਹਾਂਦੀਪ ਦੇ ਪੰਜਾਬ ਖੇਤਰ ਵਿੱਚ ਸ਼ੁਰੂ ਹੋਇਆ। ਇਹ ਜਗਤ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ ਅਤੇ ਸਾਰੇ ਵਿਸ਼ਵਵਿਆਪੀ ਪ੍ਰਮੁੱਖਤਾ ਪ੍ਰਾਪਤ ਧਰਮਾਂ ਵਿੱਚੋਂ ਸਭ ਤੋਂ ਹਾਲੀਆ ਸਥਾਪਤ ਹੋਇਆ। ਸਿੱਖ ਪੰਥ ਨੂੰ ਮੰਨਣ ਵਾਲਿਆਂ ਦੀ ਗਿਣਤੀ ਲਗਭਗ 3 ਕਰੋੜ (ਜਾਂ 25–30 ਮਿਲੀਅਨ) ਹੈ, ਇਨ੍ਹਾਂ ਦਾ ਬਹੁਮਤ ਪੰਜਾਬ, ਭਾਰਤ ਵਿੱਚ ਰਹਿੰਦਾ ਹੈ। ਸਿੱਖ ਧਰਮ ਦਾ ਅਧਿਆਤਮਕ ਆਧਾਰ ਸਿੱਖਾਂ ਦੇ ਦਸ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਹੈ, ਜੋ ਕਿ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਗੂਰੂ ਨਾਨਕ ਦੇਵ ਨੇ ਸਿੱਖ ਧਰਮ ਦੀ ਨੀਂਹ ਰੱਖੀ ਸੀ ਅਤੇ ਗੂਰੂ ਗੋਬਿੰਦ ਸਿੰਘ ਨੇ ਗੂਰੂ ਗ੍ਰੰਥ ਸਾਹਿਬ ਨੂੰ ਇਸਦੇ ਅੰਤਮ ਗੁਰੂ ਵਜੋਂ ਨਿਯੁਕਤ ਕਰਕੇ ਦੇਹਧਾਰੀ ਗੁਰੂ ਦੀ ਪਰੰਪਰਾ ਨੂੰ ਸਮਾਪਤ ਕੀਤਾ। ਗੁਰੂ ਨਾਨਕ ਦੀਆਂ ਪ੍ਰਮੁੱਖ ਸਿੱਖਿਆਵਾਂ ਵਿੱਚ ਸ਼ਾਮਲ ਹਨ: ਰੱਬ ਉੱਪਰ ਯਕੀਨ ਰੱਖਕੇ ਉਸਦਾ ਨਾਮ ਜਪਣਾ, ਮਨੁੱਖਤਾ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁੱਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜਿਉਣਾ। ਗੁਰੂ ਹਰਿਗੋਬਿੰਦ (ਛੇਵਾਂ ਗੁਰੂ) ਨੇ ਮੀਰੀ-ਪੀਰੀ ਦੀ ਧਾਰਨਾ ਨੂੰ ਸਥਾਪਤ ਕੀਤਾ ਜਿਸਦੇ ਅਧੀਨ ਦੋਵਾਂ ਅਸਥਾਈ ਜਾਂ ਰਾਜਨੀਤਕ ਅਧਿਕਾਰ (ਮੀਰੀ) ਅਤੇ ਅਧਿਆਤਮਕ ਸ਼ਕਤੀ (ਪੀਰੀ) ਨੂੰ ਸਮਾਨ ਮਹੱਤਤਾ ਪ੍ਰਾਪਤ ਹੋਈ।
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿੱਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਉਚਿਤ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।‘ਲੋਕ ਖੇਡ’ ‘ਲੋਕ’ ਅਤੇ ‘ਖੇਡ’ ਸ਼ਬਦਾਂ ਦੇ ਮੇਲ ਨਾਲ ਬਣਿਆ ਹੈ। ਇਸਦਾ ਅਰਥ ਹੈ। ‘ਲੋਕ ਦੀ ਖੇਡ’। ‘ਲੋਕ’ ਸ਼ਬਦ ਵਾਸਤਵ ਵਿੱਚ ਅੰਗਰੇਜ਼ੀ ਦੇ ਫੋਕ ਦਾ ਪਰਿਯਾਇ ਹੈ। ਜੋ ਨਗਰ ਅਤੇ ਪਿੰਡ ਦੀ ਸਾਰੀ ਜਨਤਾ ਦਾ ਭਾਵ ਹੈ। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ ਮਨ ਪਰਚਾਣਾ ਹੈ। ਲੋਕਖੇਡ ਦਾ ਮਨ ਪਰਚਾਵਾ ਹੋਣਾ ਬਹੁਤ ਜ਼ਰੂਰੀ ਹੈ। ਪਰ ਮਨ ਪਰਚਾਵੇ ਦੇ ਨਾਲ-ਨਾਲ ਇਹ ਮਨੁੱਖ ਨੂੰ ਸਰੀਰਿਕ ਤੇ ਮਾਨਸਿਕ ਸ਼ਕਤੀ ਵੀ ਦਿੰਦੀਆਂ ਹਨ। ਇਨ੍ਹਾਂ ਦਾ ਮਨੁੱਖ ਦੇ ਜੀਵਨ ਨਾਲ ਡੂੰਘਾ ਸੰਬੰਧ ਹੈ।ਲੋਕ-ਖੇਡਾਂ ਦੀ ਖ਼ਾਸੀਅਤ ਇਹ ਹੈ ਕਿ ਇਹ ਕਿਸੇ ਕਰੜੇ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ। ਕੋਈ ਸਮਾਂ-ਸਥਾਨ ਵੀ ਨਿਸ਼ਚਿਤ ਨਹੀਂ, ਗਰਮੀਆਂ ਨੂੰ ਦੁਪਿਹਰਾ ਸਮੇਂ, ਰਾਤ ਨੂੰ ਚਾਨਣੀਆਂ ਰਾਤਾਂ ਵਿਚ, ਖੁੱਲ੍ਹਿਆ ਵਿਹੜਿਆਂ, ਗਲੀਆਂ, ਜੂਹਾਂ, ਟਾਹਲੀਆਂ, ਬਰੋਟਿਆਂ ਦੀਆਂ ਛਾਂਵਾਂ ਅਤੇ ਕਿਸੇ ਵੀ ਮੋਕਲੀ ਥਾਂ 'ਤੇ ਇਹ ਖੇਡੀਆਂ ਜਾਂਦੀਆਂ ਹਨ। ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ, ਸਥਾਨਿਕ ਉਪਲਬਧ ਸਮਗਰੀ ਤੋਂ ਹੀ ਕੰਮ ਸਾਰ ਲਿਆ।
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੁਨੀਆ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਦਰਦਨਾਕ ਘਟਨਾ ਤੇ ਦਿਲ ਨੂੰ ਕੰਬਾ ਦੇਣ ਵਾਲਾ ਘੋਰ ਪਾਪ ਦਾ ਸਾਕਾ ਹੈ। ਇੱਕ ਪਾਸੇ ਇਹ ਘਟਨਾ ਮਨੁੱਖੀ ਦਰਿੰਦਗੀ ਦਾ ਘਿਨਾਉਣਾ ਚਿੱਤਰ ਪੇਸ਼ ਕਰਦੀ ਹੈ, ਦੂਜੇ ਪਾਸੇ ਸਾਹਿਬਜ਼ਾਦਿਆਂ ਦੇ ਅੰਦਰ ਜੂਝ ਮਰਨ ਅਤੇ ਸਿੱਖੀ ਸਿਦਕ ਦੀ ਭਾਵਨਾ ਨਾਲ, ਜ਼ੁਲਮ ਤੇ ਤਸ਼ੱਦਦ ਵਿਰੁੱਧ, ਧਾਰਮਿਕ ਸੁਤੰਤਰਤਾ ਲਈ ਡਟ ਕੇ ਮੁਕਾਬਲਾ ਕਰਨ ਦੇ ਸਿਖਰ ਨੂੰ ਪ੍ਰਗਟ ਕਰਦੀ ਹੈ।
ਮਾਰਟਿਨ ਲੂਥਰ (Martin Luther) (1483- 1546) ਇਸਾਈ ਧਰਮ ਵਿੱਚ ਪ੍ਰੋਟੈਸਟੈਂਟਵਾਦ ਨਾਮਕ ਸੁਧਾਰਾਤਮਕ ਅੰਦੋਲਨ ਚਲਾਣ ਲਈ ਪ੍ਰਸਿੱਧ ਹਨ। ਉਹ ਜਰਮਨ ਭਿਕਸ਼ੂ, ਧਰਮਸ਼ਾਸਤਰੀ, ਯੂਨੀਵਰਸਿਟੀ ਵਿੱਚ ਪ੍ਰਾਧਿਆਪਕ, ਪਾਦਰੀ ਅਤੇ ਗਿਰਜਾ ਘਰ-ਸੁਧਾਰਕ ਸਨ ਜਿਨ੍ਹਾਂ ਦੇ ਵਿਚਾਰਾਂ ਦੇ ਦੁਆਰੇ ਪ੍ਰੋਟੈਸਟਿਜ਼ਮ ਸੁਧਾਰ ਅੰਦੋਲਨ ਸ਼ੁਰੂ ਹੋਇਆ ਜਿਸ ਨੇ ਪੱਛਮੀ ਯੂਰਪ ਦੇ ਵਿਕਾਸ ਦੀ ਦਿਸ਼ਾ ਬਦਲ ਦਿੱਤੀ।
ਆਂਧਰਾ ਪ੍ਰਦੇਸ਼ (ਤੇਲਗੁ: ఆంధ్ర ప్రదేశ్), ਭਾਰਤ ਦੇ ਦੱਖਣ-ਪੂਰਬੀ ਤਟ ਉੱਤੇ ਸਥਿਤ ਰਾਜ ਹੈ। ਖੇਤਰ ਦੇ ਅਨੁਸਾਰ ਭਾਰਤ ਦਾ ਇਹ ਚੌਥਾ ਸਭ ਤੋਂ ਵੱਡਾ ਅਤੇ ਅਬਾਦੀ ਪੱਖੋਂ ਪੰਜਵਾਂ ਸਭ ਤੋਂ ਵੱਡਾ ਰਾਜ ਹੈ। ਇਸ ਦੀ ਰਾਜਧਾਨੀ ਅਤੇ ਸਭ ਤੋਂ ਵੱਡਾ ਸ਼ਹਿਰ ਹੈਦਰਾਬਾਦ ਹੈ। ਭਾਰਤ ਦੇ ਸਾਰੇ ਰਾਜਾਂ ਵਿੱਚ ਸਭ ਤੋਂ ਲੰਮਾ ਸਮੁੰਦਰ ਤਟ ਗੁਜਰਾਤ ਵਿੱਚ (1600 ਕਿ.ਮੀ.) ਹੁੰਦੇ ਹੋਏ, ਦੂਜੇ ਸਥਾਨ ਉੱਤੇ ਇਸ ਰਾਜ ਦਾ ਸਮੁੰਦਰ ਤਟ (972 ਕਿ.ਮੀ.) ਹੈ।ਆਂਦਰਾ ਪ੍ਰਦੇਸ਼ 12°41 ਅਤੇ 22°ਉ . ਅਕਸ਼ਾਂਸ਼ ਅਤੇ 77° ਅਤੇ 84°40 ਪੂ.
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਸਾਮਰਾਜਵਾਦ (ਅੰਗਰੇਜ਼ੀ: Imperialism) ਉਹ ਦ੍ਰਿਸ਼ਟੀਕੋਣ ਹੈ ਜਿਸਦੇ ਮੁਤਾਬਕ ਕੋਈ ਵੱਡਾ ਅਤੇ ਤਾਕਤਵਰ ਦੇਸ਼ ਆਪਣੀ ਸ਼ਕਤੀ ਅਤੇ ਗੌਰਵ ਨੂੰ ਵਧਾਉਣ ਲਈ ਹੋਰ ਦੇਸ਼ਾਂ ਦੇ ਕੁਦਰਤੀ ਅਤੇ ਮਾਨਵੀ ਸਾਧਨਾਂ ਉੱਤੇ ਆਪਣਾ ਹੱਕ ਸਥਾਪਤ ਕਰ ਲੈਂਦਾ ਹੈ। ਇਹ ਘੁਸਪੈਠ ਸਿਆਸੀ, ਆਰਥਕ, ਸੱਭਿਆਚਾਰਕ ਜਾਂ ਹੋਰ ਕਿਸੇ ਵੀ ਕਿਸਮ ਦੀ ਹੋ ਸਕਦੀ ਹੈ। ਇਸ ਦਾ ਸਭ ਤੋਂ ਪ੍ਰਤੱਖ ਰੂਪ ਕਿਸੇ ਇਲਾਕੇ ਨੂੰ ਆਪਣੇ ਰਾਜਨੀਤਕ ਅਧਿਕਾਰ ਵਿੱਚ ਲੈ ਲੈਣਾ ਅਤੇ ਉਸ ਖੇਤਰ ਦੇ ਵਾਸੀਆਂ ਨੂੰ ਕਈ ਕਿਸਮ ਦੇ ਹੱਕਾਂ ਤੋਂ ਵਾਂਝੇ ਕਰ ਦੇਣਾ ਹੈ। ਦੇਸ਼ ਦੇ ਮੱਲੇ ਹੋਏ ਇਲਾਕਿਆਂ ਨੂੰ ਬਸਤੀ ਕਿਹਾ ਜਾਂਦਾ ਹੈ। ਸਾਮਰਾਜਵਾਦੀ ਨੀਤੀ ਦੇ ਤਹਿਤ ਇੱਕ ਰਾਸ਼ਟਰੀ ਰਾਜ ਜਾਂ ਮੁਲਕ (Nation State) ਆਪਣੀਆਂ ਹੱਦਾਂ ਤੋਂ ਬਾਹਰ ਜਾ ਕੇ ਦੂਜੇ ਦੇਸ਼ਾਂ ਅਤੇ ਰਾਜਾਂ ਵਿੱਚ ਘੁਸਪੈਠ ਕਰਦਾ ਹੈ। ਸਾਮਰਾਜਵਾਦ ਦੇ ਵਿਗਿਆਨਕ ਸਿਧਾਂਤ ਦਾ ਵਿਕਾਸ ਵਲਾਦੀਮੀਰ ਲੈਨਿਨ ਨੇ ਕੀਤਾ ਸੀ। ਲੈਨਿਨ ਮੁਤਾਬਕ ਸਾਮਰਾਜਵਾਦ ਇੱਕ-ਅਧਿਕਾਰੀ ਪੂੰਜੀਵਾਦ, ਪੂੰਜੀਵਾਦ ਦੇ ਵਿਕਾਸ ਦੀ ਸਰਬਉੱਚ ਅਤੇ ਅੰਤਮ ਹਾਲਤ ਦਾ ਲਖਾਇਕ ਹੈ। ਜਿਹਨਾਂ ਦੇਸ਼ਾਂ ਵਿੱਚ ਪੂੰਜੀਵਾਦ ਦਾ ਅੰਤਲਾ ਵਿਕਾਸ ਨਹੀਂ ਹੋਇਆ ਉੱਥੇ ਸਾਮਰਾਜਵਾਦ ਨੂੰ ਹੀ ਲੈਨਿਨ ਨੇ ਸਮਾਜਵਾਦੀ ਇਨਕਲਾਬ ਦਾ ਮੋਹਰੀ ਮੰਨਿਆ ਹੈ।ਸਾਮਰਾਜਵਾਦ ਅਜਿਹਾ ਸਿਸਟਮ ਹੈ ਜਿਹੜਾ ਕਿਸੇ ਵਿਅਕਤੀ ਜਾਂ ਮੁਲਕ ਦਾ ਜਿੱਤ, ਫ਼ੌਜੀ ਤਾਕਤ ਅਤੇ ਰਾਜਕੀ ਨੀਤੀ ਤਹਿਤ ਦੂਜੇ ’ਤੇ ਦਮਨ ਤੇ ਦਬਕਾ ਠੋਸਦਾ ਹੈ। ਸੀਸਲ ਰੋਡਜ਼ ਅਤੇ ਕੇਪ-ਕਾਇਰੋ ਰੇਲਵੇ ਪ੍ਰੋਜੈਕਟ.
ਇਤਿਹਾਸਕ ਪ੍ਰਸੰਗਾਂ ਵਿਚ, ਨਵ ਸਾਮਰਾਜਵਾਦ 19 ਵੀਂ ਸਦੀ ਦੇ ਅਖੀਰ ਵਿੱਚ ਅਤੇ 20 ਵੀਂ ਸਦੀ ਦੇ ਅਰੰਭ ਵਿਚ, ਯੂਰਪੀਅਨ ਸ਼ਕਤੀਆਂ, ਸੰਯੁਕਤ ਰਾਜ ਅਤੇ ਜਾਪਾਨ ਦੁਆਰਾ ਬਸਤੀਵਾਦੀ ਵਿਸਤਾਰ ਦੇ ਦੌਰ ਨੂੰ ਦਰਸਾਉਂਦਾ ਹੈ। ਇਸ ਦੌਰ ਵਿੱਚ ਵਿਦੇਸ਼ੀ ਇਲਾਕੇ ਹਥਿਆਉਣ ਲਈ ਬੇਮਿਸਾਲ ਦੌੜ ਲੱਗੀ ਸੀ। ਉਸ ਸਮੇਂ, ਰਾਜਾਂ ਨੇ ਨਵੀਂ ਤਕਨੀਕੀ ਤਰੱਕੀ ਅਤੇ ਵਿਕਾਸ ਨਾਲ ਆਪਣੇ ਸਾਮਰਾਜ ਦਾ ਨਿਰਮਾਣ ਕਰਨ, ਜਿੱਤ ਦੇ ਜ਼ਰੀਏ ਆਪਣੇ ਖੇਤਰ ਦਾ ਵਿਸਥਾਰ ਕਰਨ, ਅਤੇ ਅਧੀਨ ਪਏ ਦੇਸ਼ਾਂ ਦੇ ਸਰੋਤਾਂ ਦਾ ਸ਼ੋਸ਼ਣ ਕਰਨ 'ਤੇ ਧਿਆਨ ਕੇਂਦਰਤ ਕੀਤਾ। ਨਵ ਸਾਮਰਾਜਵਾਦ ਦੇ ਦੌਰ ਦੌਰਾਨ, ਪੱਛਮੀ ਤਾਕਤਾਂ (ਅਤੇ ਜਪਾਨ) ਨੇ ਵੱਖ ਵੱਖ ਤੌਰ 'ਤੇ ਲਗਪਗ ਸਾਰੇ ਅਫਰੀਕਾ ਅਤੇ ਏਸ਼ੀਆ ਦੇ ਕੁਝ ਹਿੱਸਿਆਂ ਨੂੰ ਜਿੱਤ ਲਿਆ। ਸਾਮਰਾਜਵਾਦ ਦੀ ਨਵੀਂ ਲਹਿਰ ਵੱਡੀਆਂ ਸ਼ਕਤੀਆਂ ਦਰਮਿਆਨ ਚੱਲ ਰਹੀਆਂ ਰੰਜਿਸ਼ਾਂ, ਨਵੇਂ ਸਰੋਤਾਂ ਅਤੇ ਬਾਜ਼ਾਰਾਂ ਦੀ ਆਰਥਿਕ ਇੱਛਾ ਅਤੇ “ ਸਭਿਅਕ ਮਿਸ਼ਨ ” ਦੀਆਂ ਨੈਤਿਕ ਡੀਂਗਾਂ ਨੂੰ ਦਰਸਾਉਂਦੀ ਹੈ। ਇਸ ਯੁੱਗ ਦੌਰਾਨ ਸਥਾਪਤ ਕਈ ਕਲੋਨੀਆਂ ਨੇ ਦੂਸਰੇ ਵਿਸ਼ਵ ਯੁੱਧ ਦੇ ਬਾਅਦ ਡੀਕਲੋਨਾਈਜ਼ੇਸ਼ਨ ਦੇ ਦੌਰ ਦੌਰਾਨ ਆਜ਼ਾਦੀ ਪ੍ਰਾਪਤ ਕੀਤੀ।
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ ਜਾਂ ਇਹ ਕਹਿ ਲਿਆ ਜਾਵੇ ਕਿ ਇਸਲਾਮਿਕ ਰਹੱਸਵਾਦ ਨੂੰ ਸੂਫ਼ੀਵਾਦ ਜਾਂ ਤਸਉਫ਼ ਕਿਹਾ ਜਾਂਦਾ ਹੈ। ਇਸ ਵਿੱਚ ਮਸਤ ਹੋਣ ਵਾਲੇ ਸੂਫ਼ੀ ਨੂੰ ਅਹਿਲੇ ਹੱਕ ਆਖਦੇ ਹਨ।ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿੱਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇੱਕ ਮਘਦੀ ਧੂਣੀ ਸੀ ਤੇ ਇੱਕ ਲਟਾ-ਲਟ ਬਲਦੀ ਲਾਟ।”
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।1928 ਵਿੱਚ ਭਗਤ ਸਿੰਘ ਤੇ ਉਸਦੇ ਸਾਥੀ ਸ਼ਿਵਰਾਮ ਰਾਜਗੁਰੂ ਨੇ 21 ਸਾਲਾ ਬਰਤਾਨਵੀ ਪੁਲਿਸ ਅਫ਼ਸਰ ਜੌਨ ਸਾਂਡਰਸ ਦਾ ਲਾਹੌਰ ਵਿਖੇ ਗੋਲੀ ਮਾਰਕੇ ਕਤਲ ਕੀਤਾ ਜਦਕਿ ਉਹਨਾਂ ਦਾ ਮਕਸਦ ਜੇਮਜ਼ ਸਕੌਟ ਨਾਂ ਦੇ ਸੀਨੀਅਰ ਪੁਲਿਸ ਸੁਪਰਿਨਟੈਂਡੈਂਟ ਦਾ ਕਤਲ ਕਰਨਾ ਸੀ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਉਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਸੀ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ 'ਤੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।ਉਹ 1967 ਵਿੱਚ ਸਾਹਿਤ ਅਕਾਦਮੀ (ਭਾਰਤ ਦੀ ਨੈਸ਼ਨਲ ਅਕੈਡਮੀ ਆਫ਼ ਲੈਟਰਜ਼) ਦੁਆਰਾ ਦਿੱਤੇ ਗਏ ਸਾਹਿਤ ਅਕਾਦਮੀ ਪੁਰਸਕਾਰ ਦਾ ਸਭ ਤੋਂ ਘੱਟ ਉਮਰ ਦਾ ਪ੍ਰਾਪਤ ਕਰਤਾ ਬਣ ਗਿਆ, ਜੋ ਕਿ ਪੂਰਨ ਭਗਤ, 'ਲੂਣਾ(1965) ਦੀ ਪ੍ਰਾਚੀਨ ਕਥਾ 'ਤੇ ਆਧਾਰਿਤ ਉਸ ਦੇ ਮਹਾਂਕਾਵਿ ਨਾਟਕ ਲਈ ਮਿਲਿਆ ਸੀ । ਆਧੁਨਿਕ ਪੰਜਾਬੀ ਸਾਹਿਤ ਵਿੱਚ ਇੱਕ ਮਹਾਨ ਰਚਨਾ ਅਤੇ ਜਿਸਨੇ ਆਧੁਨਿਕ ਪੰਜਾਬੀ ਕਿੱਸੇ ਦੀ ਇੱਕ ਨਵੀਂ ਵਿਧਾ ਵੀ ਬਣਾਈ ਹੈ। ਅੱਜ, ਉਸ ਦੀ ਸ਼ਾਇਰੀ ਮੋਹਨ ਸਿੰਘ (ਕਵਿਤਾ) ਅਤੇ ਅੰਮ੍ਰਿਤਾ ਪ੍ਰੀਤਮ ਵਰਗੇ ਆਧੁਨਿਕ ਪੰਜਾਬੀ ਕਵਿਤਾ ਦੇ ਦਿੱਗਜਾਂ,ਦੇ ਨਾਲ ਬਰਾਬਰੀ 'ਤੇ ਖੜ੍ਹੀ ਹੈ, ਜੋ ਸਾਰੇ ਭਾਰਤ-ਪਾਕਿਸਤਾਨ ਸਰਹੱਦ ਦੇ ਦੋਵੇਂ ਪਾਸੇ ਪ੍ਰਸਿੱਧ ਹਨ।
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿੱਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਜੀ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿੱਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿੱਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿੱਚ ਆਉਣ ਕਰਕੇ, ਇਸ ਵਿੱਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। ਇਸ ਬਾਰੇ ਹੋਰ ਵੀ ਪੁਸ਼ਟੀਆਂ ਮਿਲਦੀਆਂ ਹਨ, ਜੋ ਇਸ ਤਰ੍ਹਾਂ ਹਨ: 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿੱਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ। 2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਐਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇੱਕ ਦਿਨ ਵਿੱਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿੱਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿੱਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿੱਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿੱਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ 'ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਰਾਜਨੀਤੀ ਵਿਗਿਆਨ ਇੱਕ ਸਮਾਜਿਕ ਵਿਗਿਆਨ ਹੈ ਜੋ ਸ਼ਾਸਨ ਪ੍ਰਣਾਲੀ ਦੇ ਪ੍ਰਬੰਧਾਂ ਅਤੇ ਸਿਆਸੀ ਸਰਗਰਮੀਆਂ, ਸਿਆਸੀ ਵਿਚਾਰਾਂ ਅਤੇ ਸਿਆਸੀ ਵਿਵਹਾਰ ਦਾ ਵਿਸ਼ਲੇਸ਼ਣ ਕਰਦਾ ਹੈ। ਇਹ ਸਿਆਸਤ ਦੇ ਸਿਧਾਂਤ ਅਤੇ ਅਭਿਆਸ ਨੂੰ ਵਿਆਪਕ ਤੌਰ 'ਤੇ ਪੇਸ਼ ਕਰਦਾ ਹੈ ਜਿਸ ਨੂੰ ਆਮ ਤੌਰ 'ਤੇ ਸ਼ਕਤੀ ਅਤੇ ਸਰੋਤਾਂ ਦੀ ਵੰਡ ਦਾ ਨਿਰਧਾਰਨ ਕਰਨ ਦੇ ਤੌਰ ਤੇ ਵਿਚਾਰਿਆ ਜਾਂਦਾ ਹੈ। ਰਾਜਨੀਤੀ ਵਿਗਿਆਨੀ "ਸਿਆਸੀ ਘਟਨਾਵਾਂ ਅਤੇ ਹਾਲਤਾਂ ਦੇ ਅਧੀਨ ਸਬੰਧਾਂ ਨੂੰ ਪ੍ਰਗਟ ਕਰਨ ਲਈ ਆਪਣੇ ਆਪ ਨੂੰ ਰਚਦੇ ਹੋਏ ਦੇਖਦੇ ਹਨ, ਅਤੇ ਇਸ ਖੁਲਾਸੇ ਤੋਂ ਉਹ ਰਾਜਨੀਤੀ ਦੀ ਦੁਨੀਆਂ ਦੇ ਕੰਮ ਬਾਰੇ ਆਮ ਸਿਧਾਂਤਾਂ ਨੂੰ ਬਣਾਉਣ ਦੀ ਕੋਸ਼ਿਸ਼ ਕਰਦੇ ਹਨ।ਰਾਜਨੀਤਿਕ ਵਿਗਿਆਨ ਵਿੱਚ ਤੁਲਨਾਤਮਕ ਰਾਜਨੀਤੀ, ਰਾਜਨੀਤਿਕ ਅਰਥ-ਵਿਵਸਥਾ, ਅੰਤਰਰਾਸ਼ਟਰੀ ਸਬੰਧਾਂ, ਸਿਆਸੀ ਸਿਧਾਂਤ , ਜਨਤਕ ਪ੍ਰਬੰਧਨ, ਜਨਤਕ ਨੀਤੀ ਅਤੇ ਰਾਜਨੀਤਕ ਪ੍ਰਣਾਲੀ ਸਮੇਤ ਬਹੁਤ ਸਾਰੇ ਉਪ ਖੇਤਰ ਹਨ। ਇਸ ਤੋਂ ਇਲਾਵਾ, ਰਾਜਨੀਤੀ ਵਿਗਿਆਨ ,ਅਰਥ ਸ਼ਾਸਤਰ, ਕਾਨੂੰਨ, ਸਮਾਜ ਸ਼ਾਸਤਰ, ਇਤਿਹਾਸ, ਫ਼ਲਸਫ਼ੇ, ਭੂਗੋਲ, ਮਨੋਵਿਗਿਆਨ ਅਤੇ ਮਾਨਵ ਸ਼ਾਸਤਰ ਦੇ ਖੇਤਰਾਂ ਨਾਲ ਜੁੜੇ ਹੋਏ ਹਨ ਅਤੇ ਇਹਨਾਂ ਉੱਤੇ ਆਧਾਰਿਤ ਹੈ।
ਜਾਣ ਪਛਾਣ: ਪੰਜਾਬ ਵਿੱਚ ਮੇਲਿਆਂ ਵਾਂਗ ਤਿਉਹਾਰਾਂ ਦੀ ਲੜੀ ਵੀ ਤੁਰੀ ਰਹਿੰਦੀ ਹੈ। ਮੇਲਿਆਂ ਵਾਂਗ ਤਿਉਹਾਰ ਵੀ ਇੱਥੋਂ ਦੇ ਸਭ ਵਰਗਾਂ ਦੇ ਲੋਕ ਸਮੂਹਿਕ ਤੌਰ ਤੇ ਮਨਾਉਂਦੇ ਹਨ। ਜੋ ਇੱਥੋਂ ਦੀ ਭਾਈਚਾਰਕ ਸਾਂਝ ਅਤੇ ਫਿਰਕੂ ਸੋਚ ਦੇ ਗਵਾਹ ਹਨ ।ਡਾ ਵਣਜਾਰਾ ਬੇਦੀ ਅਨੁਸਾਰ ਤਿਉਹਾਰਾਂ ਦਾ ਮੁੱਢ ਪੰਜਾਬ ਦੀ ਸਮੂਹਿਕ ਵਿਕਾਸ ਦੀ ਭਾਵਨਾ ਵਿੱਚ ਬੱਝਿਆ ਅਤੇ ਹੌਲੀ ਹੌਲੀ ਇਨ੍ਹਾਂ ਰਾਂਗਲੀਆਂ ਚੂਲਾਂ ਦੁਆਲੇ ਜਾਤੀ ਦਾ ਸਾਰਾ ਸਮਾਜਿਕ ,ਧਾਰਮਿਕ ਅਤੇ ਭਾਈਚਾਰਕ ਜੀਵਨ ਚੱਕੀ ਦੇ ਪੁੜ ਵਾਂਗ ਘੁੰਮਣ ਲੱਗਾ। ਤਿਉਹਾਰ ਨਾਲ ਅੰਦਰਲਾ ਖਿੜਦਾ ਤੇ ਮਹਿਕਦਾ ਹੈ ਅਤੇ ਲੋਕਾਂ ਵਿੱਚ ਨਵੀਂ ਸ਼ਕਤੀ ਉੱਭਰਦੀ ਅਤੇ ਨਵੇਂ ਸੰਕਲਪ ਜਾਗਦੇ ਹਨ ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਇੱਕ ਸਿੱਖ ਮਹਾਰਾਜਾ ਸੀ ਜਿੰਨਾ ਨੂੰ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਗੁਰਮੁਖੀ (ਪੰਜਾਬੀ: گُرمُکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਬਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਪ੍ਰਗਟ ਤੇ ਸਦੀਵੀ ਕਾਲ ਲਿਯੀ ਗੁਰੂ ਹਨ । ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ ਅਕਤੂਬਰ 1708 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਰੂਸ ਦਾ ਇਨਕਲਾਬ (1905) ਰੂਸ-ਜਾਪਾਨ ਜੰਗ ਵਿੱਚ ਰੂਸ ਦੇ ਜਾਪਾਨ ਤੋਂ ਹਾਰ ਹੋਣ ਕਰਕੇ ਰੂਸ ਵਿੱਚ ਹੋਇਆ। ਜੰਗ ਤੋਂ ਪਹਿਲਾਂ ਹੀ ਲੋਕ ਜ਼ਾਰ ਕੋਲੋ ਸੁਧਾਰਾਂ ਦੀ ਮੰਗ ਕਰ ਰਹੇ ਸਨ ਪਰ ਜ਼ਾਰ ਅਤੇ ਉਸ ਦੇ ਪਿਛਾਂਹ-ਖਿੱਚੂ ਮੰਤਰੀਆਂ ਨੇ ਲੋਕਾਂ ਦੀਆਂ ਮੰਗਾਂ ਨੂੰ ਸ਼ਕਤੀ ਨਾਲ ਕੁਚਲਣ ਦੇ ਯਤਨ ਕੀਤੇ, ਪਰੰਤੂ ਰੂਸ ਦੀ ਛੋਟੇ ਜਿਹੇ ਦੇਸ਼ ਜਾਪਾਨ ਤੋਂ ਹਾਰ ਹੋਣ ਕਰਕੇ ਲੋਕਾਂ ਦਾ ਆਪਣੇ ਗੁੱਸੇ ਤੇ ਕਾਬੂ ਨਾ ਰਿਹਾ ਤੇ ਲੋਕ ਜ਼ਾਰ ਵਿਰੁੱਧ ਭੜਕ ਉੱਠੇ ਤੇ 1905 ਵਿੱਚ ਰੂਸ ਵਿੱਚ ਇਨਕਲਾਬ ਆਇਆ ਅਤੇ ਜਿਸ ਕਾਰਨ ਰੂਸ ਦਾ ਜ਼ਾਰ ਨਿਕੋਲਸ II ਕੁਝ ਸੁਧਾਰਾਂ ਨੂੰ ਲਾਗੂ ਕਰਨ ਲਈ ਮਜਬੂਰ ਹੋ ਗਿਆ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਭਾਰਤ ਦੱਖਣੀ ਏਸ਼ੀਆ ਦਾ ਇੱਕ ਦੇਸ਼ ਹੈ। ਇਹ ਖੇਤਰਫਲ ਦੇ ਹਿਸਾਬ ਨਾਲ ਦੁਨੀਆਂ ਦਾ ਸੱਤਵਾਂ ਅਤੇ ਆਬਾਦੀ ਦੇ ਹਿਸਾਬ ਨਾਲ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੁਨੀਆਂ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਇਹ ਦੱਖਣ ਵਿੱਚ ਹਿੰਦ ਮਹਾਂਸਾਗਰ, ਦੱਖਣ-ਪੱਛਮ ਵਿੱਚ ਅਰਬ ਸਾਗਰ ਅਤੇ ਦੱਖਣ-ਪੂਰਬ ਵਿੱਚ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ ਹੈ। ਭਾਰਤ ਪੱਛਮ ਵੱਲ ਪਾਕਿਸਤਾਨ ਅਤੇ ਅਫ਼ਗ਼ਾਨਿਸਤਾਨ, ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ, ਪੂਰਬ ਵੱਲ ਬਰਮਾ ਅਤੇ ਬੰਗਲਾਦੇਸ਼ ਆਦਿ ਦੇਸ਼ਾਂ ਨਾਲ ਜ਼ਮੀਨੀ ਸਰਹੱਦ ਸਾਂਝੀ ਕਰਦਾ ਹੈ ਅਤੇ ਦੱਖਣ ਵੱਲ ਮਾਲਦੀਵ ਅਤੇ ਸ੍ਰੀ ਲੰਕਾ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦਾ ਹੈ। ਭਾਰਤ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਬਰਮਾ, ਥਾਈਲੈਂਡ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦੇ ਹਨ।
ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਜਾਂ ਸ਼੍ਰੀ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰੂਦਵਾਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰੂਦਵਾਰਾ ਚੌਥੇ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਪੰਜਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ 1606 ਵਿੱਚ ਸ਼੍ਰੀ ਅਕਾਲ ਤਖਤ ਸਾਹਿਬ ਜੀ ਦਾ ਨੀਂਹ ਪੱਥਰ ਛੇਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਸ਼੍ਰੀ ਹਰਿਮੰਦਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਸ਼ਹੀਦ ਦੀ ਸ਼ਹੀਦੀ ਵੀ ੧੬੫੭ ਦੇ ਜਹਾਨ ਖ਼ਾਨ ਵਾਲੇ ਹਮਲੇ ਦੌਰਾਨ ਹੀ ਸ਼੍ਰੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ। ਅੱਜ ਬਾਬਾ ਜੀ ਦੀ ਯਾਦ ਵਿੱਚ ਸ਼੍ਰੀ ਹਰਿਮੰਦਰ ਸਾਹਿਬ ਜੀ ਦੀ ਪਰਿਕਰਮਾ ਵਿੱਚ ਸ਼ਹੀਦੀ ਬੁੰਗਾ ਸਥਿਤ ਹੈ, ਜਿੱਥੇ ਲੜੀਵਾਰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਚਲਦੇ ਰਹਿੰਦੇ ਹਨ।
19ਵੀਂ ਸਦੀ (1 ਜਨਵਰੀ 1801 – 31 ਦਸੰਬਰ 1900) ਸਪੇਨੀ ਸਾਮਰਾਜ, ਨੈਪੋਲੀਅਨ ਸਾਮਰਾਜ, ਪਵਿੱਤਰ ਰੋਮਨ ਸਾਮਰਾਜ ਅਤੇ ਮੁਗਲ ਸਾਮਰਾਜ ਦੇ ਢਹਿਢੇਰੀ ਹੋਣ ਦੀ ਲਖਾਇਕ ਸਦੀ ਸੀ। ਇਸ ਨੇ ਬ੍ਰਿਟਿਸ਼ ਸਾਮਰਾਜ, ਰੂਸੀ ਸਾਮਰਾਜ, ਸੰਯੁਕਤ ਰਾਜ ਅਮਰੀਕਾ, ਜਰਮਨ, ਸਾਮਰਾਜ, ਫ਼ਰਾਂਸੀਸੀ ਬਸਤੀਵਾਦੀ ਸਾਮਰਾਜ ਅਤੇ Meiji ਜਪਾਨ ਦੇ ਵਧ ਰਹੇ ਪ੍ਰਭਾਵ ਲਈ ਰਾਹ ਪੱਧਰਾ ਕੀਤਾ, ਜਿਸ ਦੌਰਾਨ 1815 ਦੇ ਬਾਅਦ ਬ੍ਰਿਟਿਸ਼ ਨੇ ਚੁਣੌਤੀ-ਮੁਕਤ ਦਬਦਬੇ ਦੀ ਸੇਖੀ ਮਾਰੀ। ਨੈਪੋਲੀਅਨ ਨਾਲ ਯੁੱਧਾਂ ਵਿੱਚ ਫ਼ਰਾਂਸੀਸੀ ਸਾਮਰਾਜ ਅਤੇ ਇਸ ਦੇ ਸਹਿਯੋਗੀਆਂ ਦੀ ਹਾਰ ਦੇ ਬਾਅਦ ਬ੍ਰਿਟਿਸ਼ ਅਤੇ ਰੂਸੀ ਸਾਮਰਾਜਾਂ ਨੇ ਬਹੁਤ ਵਿਸਤਾਰ ਕੀਤਾ ਅਤੇ ਸੰਸਾਰ ਦੀਆਂ ਮੋਹਰੀ ਸ਼ਕਤੀਆਂ ਬਣ ਗਏ। ਰੂਸੀ ਸਾਮਰਾਜ ਕੇਂਦਰੀ ਅਤੇ ਦੂਰ ਪੂਰਬੀ ਏਸ਼ੀਆ ਵਿੱਚ ਫੈਲਿਆ। ਬ੍ਰਿਟਿਸ਼ ਸਾਮਰਾਜ ਦਾ ਸਦੀ ਦੇ ਪਹਿਲੇ ਅੱਧ ਵਿੱਚ, ਖਾਸ ਕਰਕੇ ਕੈਨੇਡਾ, ਆਸਟਰੇਲੀਆ, ਦੱਖਣੀ ਅਫਰੀਕਾ ਅਤੇ ਭਾਰੀ ਆਬਾਦੀ ਵਾਲੇ ਭਾਰਤ ਵਿੱਚ, ਅਤੇ ਸਦੀ ਦੇ ਪਿਛਲੇ ਦੋ ਦਹਾਕਿਆਂ ਦੌਰਾਨ ਅਫਰੀਕਾ ਵਿੱਚ ਵਿਸ਼ਾਲ ਇਲਾਕਿਆਂ ਦੇ ਵਿਸਥਾਰ ਨਾਲ ਬਹੁਤ ਤੇਜ਼ੀ ਨਾਲ ਵਾਧਾ ਹੋਇਆ। ਸਦੀ ਦੇ ਅੰਤ ਤੱਕ, ਬ੍ਰਿਟਿਸ਼ ਸਾਮਰਾਜ ਸੰਸਾਰ ਦੇ ਪੰਜਵਾਂ ਹਿੱਸਾ ਇਲਾਕੇ ਅਤੇ ਸੰਸਾਰ ਦੀ ਆਬਾਦੀ ਦੀ ਇੱਕ ਚੁਥਾਈ ਨੂੰ ਕੰਟਰੋਲ ਕਰਦਾ ਸੀ। ਉੱਤਰ-ਨੈਪੋਲੀਅਨ ਯੁੱਗ ਦੌਰਾਨ ਇਹ ਵਰਤਾਰਾ ਪੈਕਸ ਬ੍ਰਿਤਾਨਿਕਾ ਕਹਾਇਆ, ਜਿਸ ਨੇ ਵੱਡੇ ਪੈਮਾਨੇ ਤੇ ਬੇਮਿਸਾਲ ਸੰਸਾਰੀਕਰਨ, ਉਦਯੋਗੀਕਰਨ, ਅਤੇ ਆਰਥਿਕ ਏਕੀਕਰਨ ਦਾ ਦੌਰ ਸ਼ੁਰੂ ਕੀਤਾ।
ਰਾਏ- ਅਬਦੁੱਲਾ ਖ਼ਾਨ ਭੱਟੀ, ਪ੍ਰਚਲਿਤ ਨਾਮ ਦੁੱਲਾ ਭੱਟੀ (ਸ਼ਾਹਮੁਖੀ: دًﻻ بھٹى) ਪੰਜਾਬ ਦਾ ਇੱਕ ਪ੍ਰਸਿੱਧ ਪ੍ਰਾਚੀਨ ਰਾਜਪੂਤ ਨਾਇਕ ਸੀ, ਜਿਸਨੇ ਮੁਗਲ ਸਮਰਾਟ ਅਕਬਰ ਦੇ ਖਿਲਾਫ ਇੱਕ ਬਗ਼ਾਵਤ ਦੀ ਅਗਵਾਈ ਕੀਤੀ ਸੀ। ਉਸਦੀ ਮਾਂ ਦਾ ਨਾਂ ਲੱਧੀ ਤੇ ਪਿਉ ਦਾ ਨਾਂ ਫਰੀਦ ਸੀ।ਦੁੱਲੇ ਦੀ ਮਾਂ ਲੱਧੀ ਨੇ ਅਕਬਰ ਦੇ ਪੁੱਤ ਸ਼ੇਖੂ ਨੂੰ ਦੁੱਧ ਚੁੰਘਾਇਆ ਤੇ ਮਹੱਲਾਂ ਵਿੱਚ ਦੁੱਧ ਚੁੰਘਾਵੀ ਦੇ ਤੌਰ ਤੇ ਕੰਮ ਕੀਤਾ। ਰਾਏ ਅਬਦੁੱਲਾ ਖਾਨ ਨੇ ਇਸ ਹੱਦ ਤੱਕ ਹਕੂਮਤ ਨੂੰ ਵਖਤ ਪਾ ਰੱਖਿਆ ਸੀ ਕਿ ਅਕਬਰ ਨੂੰ ਆਪਣੀ ਰਾਜਧਾਨੀ ਦਿੱਲੀ ਤੋਂ ਤਬਦੀਲ ਕਰਨੀ ਪਈ ਅਤੇ ਲਗਭਗ 20 ਸਾਲਾਂ ਲਈ ਲਾਹੌਰ ਵਿੱਚ, ਲਾਹੌਰ ਕਿਲੇ ਨੂੰ ਆਪਣਾ ਹੈੱਡਕੁਆਰਟਰ ਬਣਾਉਣਾ ਪਿਆ ਸੀ ਅਤੇ ਇਹਦੇ ਬੁਨਿਆਦੀ ਢਾਂਚੇ ਨੂੰ ਵੀ ਬਦਲਣਾ ਪਿਆ ਸੀ। ਪੰਜਾਬੀ ਭਾਸ਼ਾ ਵਿੱਚ ਇੱਕ ਕਿੱਸਾ ਹੈ ਜਿਸ ਨੂੰ 'ਦੁੱਲੇ ਦੀ ਵਾਰ' ਕਿਹਾ ਜਾਂਦਾ ਹੈ। ਇਸ ਵਿੱਚ ਪਾਕਿਸਤਾਨੀ ਪੰਜਾਬ ਵਿੱਚ ਦੁੱਲਾ ਭੱਟੀ ਦੀ ਲੜਾਈ ਦੀਆਂ ਘਟਨਾਵਾਂ ਦਾ ਬਿਰਤਾਂਤ ਹੈ। ਅਤੇ ਇੱਕ ਇਲਾਕੇ ਦਾ ਨਾਂ 'ਦੁੱਲੇ ਦੀ ਬਾਰ' ਯਾਨੀ ਦੁੱਲਾ ਭੱਟੀ ਦਾ ਜੰਗਲ ਹੈ। ਇਹ ਮਹਾਨ ਰਾਜਪੂਤ ਨਾਇਕ ਲਾਹੌਰ, ਪੰਜਾਬ, ਪਾਕਿਸਤਾਨ ਵਿੱਚ ਮੈਣੀ ਸਾਹਿਬ ਕਬਰਿਸਤਾਨ ਵਿੱਚ ਦਫਨ ਦੱਸਿਆ ਜਾਂਦਾ ਹੈ।
ਬਸੰਤ ਪੰਚਮੀ (ਦੇਵਨਾਗਰੀ: वसन्त पञ्चमी) ਬਸੰਤ ਵਿੱਚ ਮਨਾਏ ਜਾਣ ਵਾਲਾ ਬਸੰਤ ਰੁੱਤ ਦਾ ਸਵਾਗਤੀ ਤਿਉਹਾਰ ਹੈ। ਇਸਨੂੰ ਕਈ ਲੋਕ ਸਰਸਵਤੀ ਪੂਜਾ ਜਾਂ ਸ਼੍ਰੀਪੰਚਮੀ (ਦੇਵਨਾਗਰੀ:श्रीपञ्चमी) ਵੀ ਕਹਿੰਦੇ ਹਨ ਅਤੇ ਵੇਦਾਂ ਵਿੱਚ ਇਸਨੂੰ ਸੰਗੀਤ ਅਤੇ ਕਲਾ ਦੀ ਦੇਵੀ ਮੰਨੀ ਜਾਂਦੀ ਹੈ। ਬਹਾਰ ਰੁੱਤ ਨਾਲ਼ ਸੰਬੰਧਿਤ ਇਹ ਪ੍ਰਸਿੱਧ ਤਿਉਹਾਰ ਜੋ ਮਾਘ ਦੇ ਸੁਦੀ ਪੰਜ ਨੂੰ ਸਾਰੇ ਪੰਜਾਬ ਵਿੱਚ ਬੜੇ ਚਾਅ ਤੇ ਮਲਾਹ ਨਾਲ਼ ਮਨਾਇਆ ਜਾਂਦਾ ਹੈ। ਬਸੰਤ ਪੰਚਮੀ ਤੋਂ ਬਹਾਰ ਰੁੱਤ ਦਾ ਅਨੁਮਾਨ ਲਗਾਇਆ ਜਾਂਦਾ ਹੈ। ਇਹ ਤਿਉਹਾਰ ਮੁੱਢ ਕਦੀਮ ਤੋਂ ਚੱਲਿਆ ਆ ਰਿਹਾ ਹੈ। ਸਾਡੇ ਵਡਿੱਕਿਆਂ ਵਿੱਚ ਇਹ ਤਿਉਹਾਰ ‘ਸੁਵੰਨਤਾ’ ਦੇ ਨਾਂ ਨਾਲ਼ ਪ੍ਰਸਿੱਧ ਸੀ। ਉਹ ਇਸ ਮੌਕੇ ਉੱਤੇ ਕਾਮ ਦੇਵ ਦੀ ਉਪਾਸਨਾ ਕਰਦੇ ਅਤੇ ਗੁਲਾਬੀ ਰੰਗ ਦੇ ਕੱਪੜੇ ਪਹਿਨ ਕੇ ਟੋਲੀਆਂ ਵਿੱਚ ਤੇ ਗਾਉਂਦੇ ਸਨ। ਅੱਜ ਕੱਲ੍ਹ ਬਸੰਤ ਵਾਲ਼ੇ ਦਿਨ ਪੀਲੇ ਕੱਪੜੇ ਪਹਿਨਣ ਦਾ ਰਿਵਾਜ ਹੈ। ਬਸੰਤ ਦੇ ਆਗਮਨ ਦੇ ਨਾਲ਼ ਸਾਰੇ ਪੰਜਾਬ ਦੇ ਵਿੱਚ ਨਵੀਂ ਜ਼ਿੰਦਗੀ ਧੜਕ ਉੱਠਦੀ ਹੈ। ਥਾਂ ਥਾਂ ਤੇ ਪਿੰਡਾਂ ਵਿੱਚ ਨਿੱਕੇ ਵੱਡੇ ਮੇਲੇ ਲੱਗਦੇ ਹਨ ਤੇ ਲੋਕੀਂ ਸਰ੍ਹੋਂ ਦੇ ਫੁੱਲ ਵਾਂਗ ਖਿੜ ਕੇ ਇਨ੍ਹਾਂ ਮੇਲਿਆਂ ਦੀ ਰੌਣਕ ਵਧਾਉਂਦੇ ਹਨ। ਪਟਿਆਲ਼ੇ ਤੇ ਛਿਹਰਟੇ ਦੀ ਬਸੰਤ ਪੰਚਮੀ ਖ਼ਾਸ ਤੌਰ 'ਤੇ ਪ੍ਰਸਿੱਧ ਹੈ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।ਪ੍ਰਦੂਸ਼ਣ ਦੀਆਂ ਮੁੱਖ ਕਿਸਮਾਂ ਵਿੱਚ ਸ਼ਾਮਲ ਹਨ:
ਸਿੱਖਿਆ ਸਿੱਖਣ ਦੀ ਸਹੂਲਤ ਜਾਂ ਗਿਆਨ, ਹੁਨਰ, ਕਦਰਾਂ ਕੀਮਤਾਂ, ਨੈਤਿਕਤਾ, ਵਿਸ਼ਵਾਸਾਂ ਅਤੇ ਆਦਤਾਂ ਦੀ ਪ੍ਰਾਪਤੀ ਦੀ ਪ੍ਰਕਿਰਿਆ ਹੈ। ਵਿੱਦਿਅਕ ਢੰਗਾਂ ਵਿੱਚ ਸਿੱਖਿਆ, ਸਿਖਲਾਈ, ਕਹਾਣੀ ਸੁਣਾਉਣਾ, ਵਿਚਾਰ ਵਟਾਂਦਰੇ ਅਤੇ ਨਿਰਦੇਸ਼ਤ ਖੋਜ ਸ਼ਾਮਲ ਹਨ। ਸਿੱਖਿਆ ਅਕਸਰ ਸਿਖਿਅਕਾਂ ਦੀ ਰਹਿਨੁਮਾਈ ਅਧੀਨ ਹੁੰਦੀ ਹੈ, ਹਾਲਾਂਕਿ ਸਿਖਿਆਰਥੀ ਆਪਣੇ ਆਪ ਨੂੰ ਸਿੱਖਿਅਤ ਵੀ ਕਰ ਸਕਦੇ ਹਨ। ਸਿੱਖਿਆ ਨੂੰ ਰਸਮੀ ਜਾਂ ਗੈਰ-ਰਸਮੀ ਸ਼੍ਰੇਣੀਆਂ ਵਿੱਚ ਲਿਆ ਜਾ ਸਕਦਾ ਹੈ। ਕਿਸੇ ਵੀ ਅਨੁਭਵ ਨੂੰ, ਜਿਸਦਾ ਸੋਚਣ, ਮਹਿਸੂਸ ਕਰਨ ਜਾਂ ਕੰਮ ਕਰਨ ਦੇ ਢੰਗ ਤਰੀਕੇ ਵਿੱਚ ਬਦਲਾਅ ਆਵੇ,ਉਸ ਅਨੁਭਵ ਨੂੰ ਸਿੱਖਿਆ ਮੰਨਿਆ ਜਾ ਸਕਦਾ ਹੈ। ਸਿੱਖਿਆ ਦੀ ਕਾਰਜਪ੍ਰਣਾਲੀ ਨੂੰ ਸਿੱਖਿਆ ਸ਼ਾਸਤਰ (ਪੈਡਾਗੋਜੀ) ਕਿਹਾ ਜਾਂਦਾ ਹੈ।ਸਿੱਖਿਆ ਨੂੰ ਆਮ ਤੌਰ ਤੇ ਪ੍ਰੀ ਪ੍ਰਾਇਮਰੀ ਸਕੂਲ ਜਾਂ ਕਿੰਡਰਗਾਰਟਨ, ਪ੍ਰਾਇਮਰੀ ਸਕੂਲ, ਸੈਕੰਡਰੀ ਸਕੂਲ ਅਤੇ ਫਿਰ ਕਾਲਜ, ਯੂਨੀਵਰਸਿਟੀ, ਜਾਂ ਅਪ੍ਰੈਂਟਿਸਸ਼ਿਪ ਦੇ ਪੜਾਵਾਂ ਵਿੱਚ ਵੰਡਿਆ ਜਾਂਦਾ ਹੈ।
ਓਟੋ ਐਡੁਆਰਡ ਲੇਓਪੋਲਡ, ਪ੍ਰਿੰਸ ਆਫ਼ ਬਿਸਮਾਰਕ, ਡਿਊਕ ਆਫ਼ ਲੌਏਨਬਰਗ (1 ਅਪਰੈਲ 1815 – 30 ਜੁਲਾਈ 1898), ਮਸ਼ਹੂਰ ਓਟੋ ਵਾਨ ਬਿਸਮਾਰਕ, ਇੱਕ ਕੰਜ਼ਰਵੇਟਿਵ ਪਰੂਸ਼ੀਆਈ ਸਿਆਸਤਦਾਨ ਸੀ ਜਿਸਦਾ 1860 ਤੋਂ 1890 ਤੱਕ ਜਰਮਨ ਅਤੇ ਯੂਰਪੀ ਮਾਮਲਿਆਂ ਵਿੱਚ ਦਬਦਬਾ ਰਿਹਾ। 1860ਵਿੱਚ ਉਸਨੇ ਕਈ ਜੰਗਾਂ ਲੜੀਆਂ ਜਿਹਨਾਂ ਦੇ ਸਿੱਟੇ ਵਜੋਂ ਜਰਮਨੀ ਦਾ ਏਕੀਕਰਨ (ਆਸਟਰੀਆ ਨੂੰ ਛੱਡ ਕੇ) ਪਰੂਸ਼ੀਆ ਅਗਵਾਈ ਹੇਠ ਇੱਕ ਸ਼ਕਤੀਸ਼ਾਲੀ ਜਰਮਨ ਸਾਮਰਾਜ ਦੇ ਉਭਾਰ ਦੇ ਰੂਪ ਵਿੱਚ ਹੋਇਆ। 1871 ਤੱਕ ਇਹ ਟੀਚਾ ਪ੍ਰਾਪਤ ਕਰਨ ਤੋਂ ਬਾਅਦ ਉਸਨੇ ਬੜੀ ਮੁਹਾਰਤ ਨਾਲ ਸ਼ਕਤੀ ਸੰਤੁਲਨ ਕੂਟਨੀਤੀ ਦਾ ਯੂਰਪ ਵਿੱਚ ਜਰਮਨ ਚੌਧਰ ਨੂੰ ਸੁਰੱਖਿਅਤ ਰੱਖਣ ਲਈ ਇਸਤੇਮਾਲ ਕੀਤਾ। ਇਤਿਹਾਸਕਾਰ ਐਰਿਕ ਹਾਬਸਬਾਮ ਅਨੁਸਾਰ ਇਹ ਬਿਸਮਾਰਕ ਹੀ ਸੀ, ਜਿਹੜਾ "1871 ਦੇ ਬਾਅਦ ਲਗਭਗ ਵੀਹ ਸਾਲ ਲਈ ਬਹੁਪੱਖੀ ਕੂਟਨੀਤਕ ਸ਼ਤਰੰਜ ਦੀ ਖੇਡ ਵਿੱਚ ਨਿਰਵਿਵਾਦ ਸੰਸਾਰ ਚੈਂਪੀਅਨ ਰਿਹਾ ਅਤੇ ਸ਼ਕਤੀਆਂ ਦੇ ਵਿਚਕਾਰ ਅਮਨ ਕਾਇਮ ਰੱਖਣ ਲਈ ਆਪਣੇ-ਆਪ ਨੂੰ ਨਿਰਪਲ ਤੌਰ ਤੇ ਅਤੇ ਸਫਲਤਾਪੂਰਕ ਸਮਰਪਿਤ ਕੀਤਾ। "
ਕਬੱਡੀ ਭਾਰਤ ਦੀ ਸਭ ਤੋਂ ਜ਼ਿਆਦਾ ਲੋਕਪ੍ਰਿਅ ਖੇਡਾਂ ਵਿੱਚੋਂ ਇੱਕ ਹੈ ਅਤੇ ਇਹ ਖੇਡ ਪਿੰਡ ਦੇ ਲੋਕਾਂ ਵੱਲੋ ਜ਼ਿਆਦਾ ਖੇਡੀ ਜਾਂਦੀ ਹੈ। ਇਸ ਖੇਡ ਨੂੰ ਗੁੱਟ ਬਣਾ ਕੇ ਖੇਡਿਆ ਜਾਂਦਾ ਹੈ। ਇਸ ਵਿੱਚ ਦੋ ਗੁੱਟ ਭਾਗ ਲੇਂਦੇ ਹਨ ਅਤੇ ਆਪਣੇ-ਆਪਣੇ ਹਿੱਸਿਆਂ ਵਿੱਚ ਜਾ ਕੇ ਖੜ੍ਹੇ ਹਹੋ ਜਾਂਦੇ ਹਨ। ਇੱਕ-ਇੱਕ ਕਰਕੇ ਖਿਡਾਰੀ ਆਪਣੀ ਹਿੱਸਿਆਂ ਦੀ ਰੇਡ ਪਾਉਣ ਲਈ ਜਾਂਦੇ ਹਨ ਅਤੇ ਦੂਸਰੇ ਗੁੱਟ ਦੇ ਖਿਡਾਰੀ ਨੂਂ ਹੱਥ ਲਾ ਕ ਵਾਪਸ ਆਉਣ 'ਤੇ ਇੱਕ ਅੰਕ ਦਿੱਤਾ ਜਾਂਦਾ ਹੈ। ਦੂਸਰੇ ਗੁੱਟ ਦੇ ਜਾਫੀਆਂ ਦਾ ਕੰਮ ਹੁੰਦਾ ਹੈ ਧਾਵੀਆਂ (ਰੇਡਰ) ਨੂੰ ਰੋਕਣਾ ਅਤੇ ਅਜਿਹਾ ਕਰਨ 'ਤੇ ਵੀ ਉਹਨਾਂ ਨੂੰ ਅੰਕ ਮਿਲਦੇ ਹਨ। ਚੱਕਰਾਕਰ ਕਬੱਡੀ (ਸਰਕਲ ਸਟਾਈਲ) ਵਿੱਚ ਧਾਵੀ ਨੂੰ ਧਾਵਾ ਬੋਲਣ ਸਮੇਂ "ਕਬੱਡੀ" "ਕਬੱਡੀ" ਬੋਲਨਾ ਜ਼ਰੂਰੀ ਨਹੀਂ ਹੁੰਦਾ ਹੈ । ਭਾਰਤ ਨੇ 4 ਏਸ਼ਿਯਾਈ ਖੇਡਾ ਵਿੱਚ ਹਿੱਸਾ ਲਿਆ ਹੈ ਅਤੇ ਚਾਰਾ ਵਿੱਚ ਸਵਰਨ ਪਦਕ ਹਾਸਲ ਕਿੱਤਾ ਹੈ। ਭਾਰਤ ਵਿੱਚ ਚਾਰ ਪ੍ਰਕਾਰ ਦੀ ਕਬੱਡੀ ਖੇਡੀ ਜਾਂਦੀ ਹੈ ਅਤੇ ਏਨਾ ਦੇ ਨਾਮ ਹਨ ਅਮਰ, ਸੁਰਾਂਜੀਵੀ, ਹੁਤ੍ਤੁਤੂ ਅਤੇ ਜਮੀਨੀ। ਅਮਰ ਮੁੱਖ ਤੋਰ ਤੇ ਪੰਜਾਬ, ਹਰਿਆਣਾ, ਕਨਾਡਾ ਅਤੇ ਦੁਨਿਯਾ ਦੇ ਹੋਰ ਹਿਸੇਯਾ ਵਿੱਚ ਪੰਜਾਬੀ ਖਿਡਾਰੀ ਵੱਲੋ ਖੇਡੇਆ ਜਾਂਦਾ ਹੈ । ਸੁਰਾਂਜੀਵੀ ਭਾਰਤ ਅਤੇ ਦੁਨਿਆ ਵਿੱਚ ਸਭ ਤੋ ਜਾਂਦਾ ਖੇਡੇਆ ਜਾਨ ਵਾਲਾ ਕਬੱਡੀ ਦਾ ਪ੍ਰਕਾਰ ਹੈ । ਸੁਰਾਂਜੀਵੀ ਅੰਤਰਰਾਸ਼ਟ੍ਰੀਯ ਸ੍ਤਰ ਤੇ ਖੇਡੇਆ ਵਾਲਾ ਪ੍ਰਕਾਰ ਹੈ । ਹੁਤ੍ਤੁਤੂ ਪ੍ਰਕਾਰ ਪੁਰਾਣੇ ਸਮੇਯਾ ਵਿੱਚ ਮਹਾਰਾਸ਼ਟਰਾ ਦੇ ਮਾਰਦਾ ਵੱਲੋ ਖੇਡੇਯਾ ਜਾਂਦਾ ਸੀ । ਭਾਰਤ ਨੂੰ ਇਹ ਵੀ ਵਿਸ਼ਵ ਦੀ ਪਹਿਲੀ ਕਬੱਡੀ ਲੀਗ ਦਾ ਮੇਜ਼ਬਾਨ ਹੈ। ਲੀਗ ਫਾਰਮੂਲਾ 1 ਸੈਰ ਖੇਡ ਫਾਰਮੈਟ ਨੂੰ ਹੇਠ ਹੈ ਅਤੇ ਅਗਸਤ ਤੱਕ ਦਸੰਬਰ 2014 ਤੱਕ ਸ਼ੁਰੂ ਕਰਨ ਚਾਰ ਖਿੱਤੇ ਭਰ ਵਿੱਚ ਖੇਡਿਆ ਜਾਵੇਗਾ [ 2] ਇਹ ਰਾਜ ਦੇ, ਜਿੱਥੇ Sadugudu ਦੇ ਸਬੰਧਤ ਖੇਡ ਹੈ ਖੇਡੀ ਹੈ ਕਿ ਭਾਰਤ 'ਚ ਪੰਜਾਬ, ਪ੍ਰਦੇਸ਼ ਅਤੇ ਤਾਮਿਲਨਾਡੂ ਦੀ ਖੇਡ ਹੈ, ਅਤੇ ਭਾਰਤ ਵਿੱਚ ਮਹਾਰਾਸ਼ਟਰ . ਇਹ ਮਜ਼ੇਦਾਰ ਲਈ ਬ੍ਰਿਟਿਸ਼ ਫੌਜ ਕੇ ਖੇਡਿਆ ਹੈ, ਫਿੱਟ ਰੱਖਣ ਅਤੇ ਇੱਕ ਦਾ ਲਾਲਚ ਬ੍ਰਿਟਿਸ਼ ਏਸ਼ੀਅਨ ਭਾਈਚਾਰੇ ਸਿਪਾਹੀ ਭਰਤੀ ਕਰਨ ਦੇ ਤੌਰ 'ਤੇ ਕਰਨ ਲਈ. ਭਾਰਤ ਨੇ 2013 ਵਿਸ਼ਵ ਕਬੱਡੀ ਕੱਪ ਗੁਰੂ ਨਾਨਕ ਸਟੇਡੀਅਮ, ਲੁਧਿਆਣਾ (ਪੰਜਾਬ) ਭਾਰਤ ਵਿਖੇ ਹੋਈ ਜਿੱਤ ਲਈ। ਉੱਥੇ ਸ਼ਬਦ ਦਾ ਕਬੱਡੀ ਦੇ ਆਰੰਭ ਕਰਨ ਲਈ ਦੇ ਰੂਪ ਵਿੱਚ ਕੋਈ ਸਹਿਮਤੀ ਹੈ। ਸ਼ਬਦ ਦਾ ਕਬੱਡੀ ਦਾ ਤਾਮਿਲ ਸ਼ਬਦ ਦਾ ਤੱਕ ਲਿਆ ਗਿਆ ਹੈ ਹੋ ਸਕਦਾ ਹੈ "ਕੈ-pidi" (கைபிடி) ਦਾ ਮਤਲਬ ਹੈ "ਹੱਥ ਰੱਖਣ ਲਈ".
ਲਾਲਾ ਧਨੀ ਰਾਮ ਚਾਤ੍ਰਿਕ (4 ਅਕਤੂਬਰ 1876– 18 ਦਸੰਬਰ 1954) ਆਧੁਨਿਕ ਪੰਜਾਬੀ ਕਵਿਤਾ ਦੇ ਸੰਸਥਾਪਕ ਮੰਨੇ ਜਾਂਦੇ ਹਨ। ਉਹਨਾਂ ਦੀਆਂ ਰਚਨਾਵਾਂ ਪ੍ਰਾਚੀਨ ਅਤੇ ਨਵੀਂ ਪੰਜਾਬੀ ਕਵਿਤਾ ਵਿਚਕਾਰ ਕੜੀ ਹਨ। ਗੁਰਮੁਖੀ ਲਿਪੀ ਲਈ ਟਾਈਪ ਸੈੱਟ ਨੂੰ ਮਿਆਰੀ ਬਣਾਉਣ ਦਾ ਸਿਹਰਾ ਵੀ ਉਹਨਾਂ ਨੂੰ ਜਾਂਦਾ ਹੈ। ਉਹ ਹੀ ਸਭ ਤੋਂ ਪਹਿਲੇ ਵਿਦਵਾਨ ਹਨ, ਜਿਹਨਾਂ ਨੂੰ ਸਾਹਿਤ ਸੇਵਾ ਦੇ ਬਦਲੇ ਉਹਨਾਂ ਦੀ 75ਵੀਂ ਬਰਸੀ ਉੱਤੇ ਅਭਿਨੰਦਨ ਗਰੰਥ ਸਮਰਪਤ ਕਰਕੇ ਸਨਮਾਨਿਤ ਕੀਤਾ ਗਿਆ।
ਸੰਨ 1704 ਈ. ਪੋਹ ਦੀ ਕਕਰੀਲੀ ਰਾਤ ਨੂੰ ਮੁਗ਼ਲਾਂ ਵੱਲੋਂ ਲੰਮੇ ਸਮੇਂ ਦੇ ਪਾਏ ਘੇਰੇ ਅਤੇ ਬਾਅਦ ਵਿੱਚ ਮੁਗ਼ਲਾਂ ਅਤੇ ਹਿੰਦੂ ਪਹਾੜੀ ਰਾਜਿਆਂ ਦੀਆਂ ਕਸਮਾਂ ਨੂੰ ਵੇਖਦੇ ਹੋਏ ਗੁਰੂ ਗੋਬਿੰਦ ਸਿੰਘ ਜੀ ਨੇ ਅਨੰਦਪੁਰ ਨੂੰ ਛੱਡ ਦਿੱਤਾ। ਕਿਲ੍ਹੇ ਤੋਂ ਨਿਕਲਦੇ ਹੋਏ ਗੁਰੂ ਜੀ ਦਾ ਪਰਵਾਰ ਸਰਸਾ ਨਦੀ ਦੇ ਚੜ੍ਹੇ ਹੋਏ ਪਾਣੀ ਕਰਕੇ ਤਿੰਨ ਹਿੱਸਿਆਂ ਵਿੱਚ ਵੰਡਿਆ ਗਿਆ। ਬਹੁਤ ਸਾਰਾ ਜਾਨੀ-ਮਾਲੀ ਨੁਕਸਾਨ, ਬਹੁਤ ਸਾਰੇ ਅਮੋਲਕ ਹਸਤ-ਲਿਖਤ ਗ੍ਰੰਥ ਸਰਸਾ ਦੇ ਤੇਜ਼ ਪਾਣੀ ਦੇ ਵਹਾਅ ਦੀ ਭੇਟ ਚੜ੍ਹ ਗਏ। ਗੁਰੂ ਕਲਗੀਧਰ ਸਾਹਿਬ ਜੀ ਕੁਝ ਸਿੰਘਾਂ ਅਤੇ ਵੱਡੇ ਸਾਹਿਬਜ਼ਾਦਿਆਂ ਸਮੇਤ ਰੋਪੜ ਵਿੱਚੋਂ ਹੁੰਦੇ ਹੋਏ ਚਮਕੌਰ ਸਾਹਿਬ ਦੀ ਧਰਤੀ ਵੱਲ ਵਧ ਰਹੇ ਸਨ। ਮੁਗ਼ਲ ਫੌਜ ਪਿੱਛਾ ਕਰ ਰਹੀ ਹੈ। ਆਖ਼ਰ ਗੁਰੂ ਸਾਹਿਬ ਜੀ ਉਸ ਧਰਤੀ ’ਤੇ ਪਹੁੰਚ ਗਏ ਅਤੇ ਚਮਕੌਰ ਦੀ ਕੱਚੀ ਗੜ੍ਹੀ ਨੂੰ ਵੇਖ ਕੇ ਮੁਸਕਰਾਏ ਹਨ। ਇਕ ਪਾਸੇ ਮੁਗ਼ਲ ਸੈਨਾ ਲੱਖਾਂ ਦੀ ਗਿਣਤੀ ਵਿੱਚ ਸੀ ਅਤੇ ਦੂਜੇ ਪਾਸੇ ਗੁਰੂ ਜੀ ਦੇ ਨਾਲ 40 ਕੁ ਭੁੱਖੇ-ਭਾਣੇ ਸਿੰਘ। ਗੁਰੂ ਸਾਹਿਬ ਜੀ ਅਤੇ ਸਿੰਘਾਂ ਨੇ ਗੜ੍ਹੀ ਵਿੱਚ ਪ੍ਰਵੇਸ਼ ਕਰ ਕੇ ਕੁਝ ਆਰਾਮ ਹੀ ਕੀਤਾ ਸੀ ਕਿ ਮੁਗ਼ਲ ਫੌਜਾਂ ਨੇ ਗੜ੍ਹੀ ਨੂੰ ਘੇਰ ਲਿਆ। ਰਾਤ ਦਾ ਵੇਲਾ ਹੈ। ਗੜ੍ਹੀ ਦੀ ਕੱਚੀ ਕੰਧ ਦੇ ਆਸ-ਪਾਸ ਮੁਗ਼ਲ ਸੈਨਾ ਨੇ ਘੇਰਾ ਪਾਇਆ ਹੈ। ਪਰ ਸਿੰਘ ਕਿਸੇ ਭੈ ਵਿੱਚ ਨਹੀਂ, ਚੜ੍ਹਦੀ ਕਲਾ ਵਿੱਚ ਹਨ। ਜੇਕਰ ਅਸੀਂ ਯੁੱਧਾਂ ਦੀ ਗੱਲ ਕਰੀਏ ਤਾਂ ਪੈਸੇ ਲੈ ਕੇ ਲੜਨ ਵਾਲੇ ਸਿਪਾਹੀ ਦੁਸ਼ਮਣ ਨੂੰ ਮਾਰਨ ਲਈ ਨਹੀਂ ਬਲਕਿ ਆਪਣੀ ਜਾਨ ਬਚਾਉਣ ਲਈ ਲੜਦੇ ਹਨ। ਸਾਹਮਣੇ ਦੁਸ਼ਮਣ ਨੂੰ ਖ਼ਤਮ ਕਰਨ ਨਾਲੋਂ ਉਨ੍ਹਾਂ ਨੂੰ ਆਪਣੀ ਜਾਨ ਬਚਾਉਣ ਦੀ ਜ਼ਿਆਦਾ ਫ਼ਿਕਰ ਹੁੰਦੀ ਹੈ। ਪਰ ਸਤਿਗੁਰੂ ਜੀ ਦੇ ਨਾਲ ਜਿੰਨੇ ਵੀ ਸਿੰਘ ਹਨ, ਉਨ੍ਹਾਂ ਦੇ ਮਨ ਵਿੱਚ ਭਾਵਨਾ ਜਾਨ ਬਚਾਉਣ ਦੀ ਨਹੀਂ ਬਲਕਿ ਧਰਮ ਯੁੱਧ ਦੇ ਚਾਉ ਹੇਤ ਪੁਰਜਾ-ਪੁਰਜਾ ਕੱਟ ਮਰਨ ਦੀ ਹੈ। ਸਿੰਘ ਪੂਰੇ ਜੋਸ਼ ਚੜ੍ਹਦੀ ਕਲਾ ਵਿੱਚ ਸਨ ਦਿਨ ਚੜ੍ਹਿਆ, ਯੁੱਧ ਅਰੰਭ ਹੋ ਗਿਆ। ਸਤਿਗੁਰੂ ਜੀ ਨੇ ਸਿੰਘਾਂ ਨੂੰ ਹੁਕਮ ਕੀਤਾ ਕਿ ਮੁਗ਼ਲ ਸਰਦਾਰਾਂ ਨੂੰ ਆਪਣਾ ਨਿਸ਼ਾਨਾ ਬਣਾਉ। ਮੁਗ਼ਲ ਸਰਦਾਰ ਨਾਹਰ ਖਾਂ ਜੋ ਕਿ ਮਲੇਰਕੋਟਲੇ ਦਾ ਰਹਿਣ ਵਾਲਾ ਸੀ ਹਮਲਾਵਰ ਹੋ ਕੇ ਸਾਥੀਆਂ ਨਾਲ ਅੱਗੇ ਵਧਿਆ ਤਾਂ ਸਤਿਗੁਰੂ ਜੀ ਨੇ ਉਸ ਨੂੰ ਪਾਰ ਬੁਲਾ ਦਿੱਤਾ ਯੁੱਧ ਦਾ ਮੈਦਾਨ ਮੁਗ਼ਲ ਸਿਪਾਹੀਆਂ ਦੀਆਂ ਲੋਥਾਂ ਨਾਲ ਭਰ ਗਿਆ ਅਤੇ ਧਰਤੀ ਖੂਨ ਨਾਲ ਰੱਤੀ ਗਈ। ਗੜ੍ਹੀ ਵਿੱਚੋਂ ਨਿਕਲਣ ਵਾਲੇ ਤੀਰ, ਗੋਲੀਆਂ ਦੁਸ਼ਮਣਾਂ ਨੂੰ ਵਿੰਨ੍ਹੀ ਜਾ ਰਹੀਆਂ ਸਨ। ਇਸ ਤਰੀਕੇ ਨਾਲ ਸਿੰਘ ਬੀਰਤਾ ਤੇ ਦਲੇਰੀ ਨਾਲ ਲੜਦੇ ਰਹੇ। ਅਖੀਰ ਇਤਿਹਾਸ ਦੇ ਪੰਨਿਆਂ ਵਿੱਚ ਚਮਕੌਰ ਦੀ ਗੜ੍ਹੀ ’ਤੇ ਉਹ ਸਮਾਂ ਆ ਗਿਆ ਜਦ ਕਲਗੀਧਰ ਪਿਤਾ ਜੀ ਨੇ ਧਰਮ-ਯੁੱਧ ਵਿੱਚ ਆਪਣੇ ਹੱਥੀਂ ਪੁੱਤਰਾਂ ਨੂੰ ਰਣ-ਤੱਤੇ ਅੰਦਰ ਸ਼ਹਾਦਤ ਦਾ ਜਾਮ ਪੀਣ ਲਈ ਘੱਲਿਆ, ਜਵਾਨੀ ਦੀ ਦਹਿਲੀਜ਼ ’ਤੇ ਪੈਰ ਰੱਖ ਰਹੇ ਪੁੱਤਰਾਂ ਨੂੰ ਲਾੜੀ ਮੌਤ ਵਿਆਹੁਣ ਲਈ ਹੱਥੀਂ ਤਿਆਰ ਕੀਤਾ। ਸਿੱਖ ਧਰਮ ਵਿੱਚ ਕੁਰਬਾਨੀਆਂ ਦਾ ਇਤਿਹਾਸ ਬੜਾ ਲੰਮੇਰਾ ਹੈ। ਛੋਟੀ ਉਮਰੇ ਵੱਡੇ ਇਤਿਹਾਸ ਦੀ ਸਿਰਜਨਾ ਸਿੱਖਧਰਮ ਦੇ ਜਨਮ ਦਾਤਿਆਂ ਅਤੇ ਪੈਰੋਕਾਰਾਂ ਨੇ ਕੀਤੀ ਹੈ। ਕੁਰਬਾਨੀਆਂ ਦੇ ਇਤਿਹਾਸ ਦੀ ਗਾਥਾ ਵਿੱਚ ਗੁਰੂ ਸਾਹਿਬਾਨ ਦੀ ਸ਼ਹੀਦੀ, ਸਾਹਿਬਜ਼ਾਦਿਆਂ ਦੀ ਕੁਰਬਾਨੀ ਅਤੇ ਮਹਾਨ ਸੂਰਮਿਆਂ ਦੀਆਂ ਸ਼ਹਾਦਤਾਂ ਦੇ ਸੁਨਹਿਰੀ ਪੰਨੇ ਉਕਰੇ ਹੋਏ ਹਨ। ਸਿੱਖ ਧਰਮ ਦੇ ਬਾਨੀਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਨਿਰਮਲ ਪੰਥ ਦੀ ਸਥਾਪਨਾਕਰਦਿਆਂ ਹੱਕ, ਸੱਚ, ਨਿਆਂ ਤੇ ਨੇਕੀ ਦਾ ਰਸਤਾ ਬਣਾਇਆ। ਸਾਹਿਬਜ਼ਾਦਾ ਅਜੀਤ ਸਿੰਘ ਜ਼ੁਲਮ, ਜਬਰ, ਅਨਿਆਂ, ਝੂਠ ਤੇ ਬਦੀ ਦੀਆਂ ਤਾਕਤਾਂ ਵਿਰੁੱਧਅਵਾਜ਼ ਉਠਾਈ। ਰਾਜੇ ਸੀਂਹ ਮੁਕੱਦਮ ਕੁੱਤੇ ਕਹਿ ਕੇ ਸਮੇਂ ਦੇ ਜ਼ੁਲਮਦਾ ਸਾਹਮਣਾ ਕੀਤਾ। ਸਿੱਖ ਇਤਿਹਾਸ ਦੀਆਂ ਸ਼ਹਾਦਤਾਂ ਅਨੂਠੀਆਂ ਤੇ ਵਿਲੱਖਣ ਹਨ, ਪਰੰਤੂ ਗੁਰੂ ਗੋਬਿੰਦ ਸਿੰਘ ਮਹਾਰਾਜ ਦੇ ਸਾਹਿਬਜ਼ਾਦਿਆਂ ਦੀਆਂ ਸ਼ਹਾਦਤਾਂ ਸੰਸਾਰ ਦੇ ਇਤਿਹਾਸ ਵਿੱਚਦੁਰਲੱਭ ਹਨ। ਸ਼ਹਾਦਤ ਅਨਿਆਂ, ਜ਼ੁਲਮ ਤੇ ਝੂਠ ਵਿਰੁੱਧ ਗਵਾਹੀ ਹੁੰਦੀ ਹੈ।ਸ਼ਹਾਦਤ ਦਾ ਮੁਕਾਮ ਬਹੁਤ ਉਚਾ ਹੁੰਦਾ ਹੈ। ਇਸ ਨੂੰ ਪ੍ਰਾਪਤ ਕਰਨਾਤੇ ਨਿਭਾਹੁਣਾ ਸਰਲ ਨਹੀਂ ਹੈ। ਸ਼ਹਾਦਤ ਐਸੀ ਮਰਨੀ ਹੈ ਜੋ ਮਰਦਾ ਹੈ, ਉਹ ਜਨਮ ਮਰਨ ਤੋਂ ਮੁਕਤ ਹੋ ਜਾਂਦਾ ਹੈ। ਰਣ ਮਹਿ ਜੂਝਕੇ ਸ਼ਹਾਦਤਾਂ ਵੀ ਸਿੱਖ ਇਤਿਹਾਸ ਵਿੱਚ ਹੋਈਆਂ ਅਤੇ ਅਸਹਿ ਤੇ ਅਕਹਿ ਕਸ਼ਟ ਸਹਾਰਦਿਆਂ ਹੋਇਆਂ ਬਲੀਦਾਨ ਵੀਸਿੱਖਾਂ ਨੇ ਕੀਤੇ। 'ਰਣ ਤੱਤੇ ਜੂਝਕੇ' ਸ਼ਹਾਦਤ ਦੇ ਇਤਿਹਾਸ ਵਿੱਚ ਚਮਕੌਰ ਦੀ ਧਰਤੀ ਬੜੀ ਭਾਗਾਂ ਭਰੀ ਹੈ। ਜਿਸ ਨੂੰ ਮਹਾਨ ਤੀਰਥ ਮੰਨਿਆ ਜਾਂਦਾ ਹੈ। ਅੱਲਾ ਯਾਰ ਖਾਂ ਦੇ ਸ਼ਬਦਾਂ ਵਿੱਚ ਚਮਕੌਰ ਦੀ ਜੰਗ ਦੁਨੀਆ ਦੇ ਇਤਿਹਾਸ ਵਿੱਚ ਬੇਜੋੜਤੇ ਅਸਾਵੀਂ ਜੰਗ ਮੰਨੀ ਜਾਂਦੀ ਹੈ। ਇੱਕ ਪਾਸੇ ਚਾਲ੍ਹੀ ਦੇ ਕਰੀਬਭੁੱਖੇ ਭਾਣੇ ਦੂਜੇ ਪਾਸੇ ਲੱਖਾਂ ਦੀ ਕੁੰਮਦ। ਕੱਚੀ ਗੜ੍ਹੀ, ਭੁੱਖੇ ਢਿੱਡ 'ਨਾ ਗੋਲਾ ਬਾਰੂਦ' ਬਸ! ਕੋਲਤੇਗਾਂ, ਤਲਵਾਰਾਂ, ਬਰਛੇ ਸਨ। ਦੁਸ਼ਮਣ ਦਾ ਮੁਕਾਬਲਾਕਰਨਾ ਸੀ। ਪਰ ਨੀਲੇ ਦਾ ਸ਼ਾਹ ਅਸਵਾਰ ਬਾਜਾਂ ਵਾਲਾ ਨਾਲਸੀ ਫਿਰ ਡਰ ਕਿਸ ਦਾ?
ਕਪੈਸਟੈਂਸ ਕਿਸੇ ਪਦਾਰਥ ਦੀ ਬਿਜਲਈ ਚਾਰਜ ਨੂੰ ਸਾਂਭ ਕੇ ਰੱਖਣ ਦੀ ਸਮਰੱਥਾ ਹੁੰਦੀ ਹੈ। ਕਪੈਸਟੈਂਸ ਦਾ ਮੁੱਖ ਤੌਰ 'ਤੇ ਦੋ ਤਰੀਕਿਆਂ ਨਾਲ ਵਰਗੀਕਰਨ ਕੀਤਾ ਜਾ ਸਕਦਾ ਹੈ: ਸੈਲਫ਼ ਕਪੈਸਟੈਂਸ (Self Capacitance) ਅਤੇ ਆਪਸੀ ਕਪੈਸਟੈਂਸ (Mutual Capacitance)। ਪਦਾਰਥ ਜੋ ਕਿ ਬਿਜਲਈ ਤੌਰ 'ਤੇ ਚਾਰਜ ਕੀਤਾ ਜਾ ਸਕਦਾ ਹੈ, ਵਿੱਚ ਸੈਲਫ਼ ਕਪੈਸਟੈਂਸ ਨੂੰ ਦਰਸਾਉਂਦਾ ਹੈ। ਉਹ ਪਦਾਰਥ ਜਿਸਦੀ ਸੈਲਫ਼ ਕਪੈਸਟੈਂਸ ਬਹੁਤ ਜ਼ਿਆਦਾ ਹੁੰਦੀ ਹੈ, ਉਸ ਵਿੱਚ ਇੱਕ ਦਿੱਤੀ ਹੋਈ ਵੋਲਟੇਜ ਉੱਪਰ ਘੱਟ ਕਪੈਸਟੈਂਸ ਵਾਲੇ ਪਦਾਰਥ ਨਾਲੋਂ ਵਧੇਰੇ ਬਿਜਲਈ ਚਾਰਜ ਹੁੰਦਾ ਹੈ। ਆਪਸੀ ਕਪੈਸਟੈਂਸ ਦਾ ਸੰਕਲਪ ਕਪੈਸਟਰ ਦੀ ਕਾਰਜ ਵਿਧੀ ਨੂੰ ਸਮਝਣ ਵਿੱਚ ਮਹੱਤਵਪੂਰਨ ਹੁੰਦਾ ਹੈ। ਕਪੈਸਟਰ ਉਹਨਾਂ ਤਿੰਨ ਰੇਖਿਕ (Linear) ਅੰਗਾਂ ਵਿੱਚੋਂ ਇੱਕ ਹੈ। (ਜਿਸ ਵਿੱਚ ਰਜ਼ਿਸਟਰ (Resistor) ਅਤੇ ਇੰਡਕਟਰ ਸ਼ਾਮਿਲ ਹਨ) ਕਪੈਸਟੈਂਸ ਮੁੱਖ ਤੌਰ 'ਤੇ ਪਦਾਰਥ ਦੇ ਡਿਜ਼ਾਈਨ ਦੀ ਜਿਆਮਿਤੀ (ਉਦਾਹਰਨ ਲਈ ਪਲੇਟਾਂ ਦਾ ਖੇਤਰਫਲ ਅਤੇ ਉਹਨਾਂ ਵਿਚਕਾਰ ਦੂਰੀ) ਅਤੇ ਇਹਨਾਂ ਪਲੇਟਾਂ ਵਿਚਕਾਰ ਡਾਈਲੈਕਟ੍ਰਿਕ ਪਦਾਰਥ ਦੀ ਪਰਮਿੱਟੀਵਿਟੀ ਉੱਪਰ ਨਿਰਭਰ ਕਰਦਾ ਹੈ। ਬਹੁਤ ਸਾਰੇ ਡਾਈਲੈਕਟ੍ਰਿਕ ਪਦਾਰਥਾਂ ਲਈ, ਪਰਮਿੱਟੀਵਿਟੀ ਅਤੇ ਇਸ ਤਰ੍ਹਾਂ ਕਪੈਸਟੈਂਸ, ਚਾਲਕਾਂ ਵਿਚਕਾਰ ਪੁਟੈਂਸ਼ਲ ਅੰਤਰ ਅਤੇ ਉਹਨਾਂ ਉੱਪਰ ਚਾਰਜ ਤੇ ਨਿਰਭਰ ਨਹੀਂ ਹੁੰਦਾ। ਕਪੈਸਟੈਂਸ ਦੀ ਐਸ.ਆਈ.
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਲੋਕਧਾਰਾ (ਅੰਗਰੇਜ਼ੀ: 'folklore') ਕਿਸੇ ਲੋਕ ਭਾਈਚਾਰੇ ਵਿੱਚ ਪ੍ਰਵਾਹਮਾਨ ਲੋਕ ਗੀਤਾਂ, ਲੋਕ ਸੰਗੀਤ, ਲੋਕ ਨਾਚ, ਮਿਥਾਂ, ਲੋਕ ਕਹਾਣੀਆਂ, ਦੰਦ ਕਥਾਵਾਂ, ਜ਼ਬਾਨੀ ਇਤਿਹਾਸ, ਕਹਾਵਤਾਂ, ਵਿਅੰਗ, ਬੁਝਾਰਤਾਂ, ਲੋਕ ਧਰਮ, ਲੋਕ ਵਿਸ਼ਵਾਸ, ਜਾਦੂ-ਟੂਣੇ, ਵਹਿਮ-ਭਰਮ, ਲੋਕ ਸਾਜ਼, ਸੰਦ, ਬਰਤਨ ਭਾਂਡੇ ਅਤੇ ਲੋਕ ਹਥਿਆਰਾਂ ਆਦਿ ਦਾ ਇੱਕ ਜਟਿਲ ਤਾਣਾ ਬਾਣਾ ਹੁੰਦਾ ਹੈ। ਇਸ ਨੂੰ ਅਸੀਂ ਚਾਰ ਵੰਨਗੀਆਂ ਵਿੱਚ ਵੰਡਦੇ ਹਾਂ।
ਪਹਿਲਾ ਅਫ਼ੀਮ ਯੁੱਧ ਇਸ ਯੁੱਧ ਵਿੱਚ ਦੋ ਲੜਾਈਆਂ ਲੜੀਆਂ ਗਈ। ਸਭ ਤੋਂ ਪਹਿਲਾ ਯੁੱਧ ਕੈਂਟਨ ਤੋਂ ਸ਼ੁਰੂ ਹੋ ਕਿ ਚੀਨ ਦੇ ਮੁੱਖ ਸਮੁੰਦਰੀ ਤੱਟ 'ਤੇ ਫੈਲ ਗਿਆ। ਬਰਤਾਨਵੀਂ ਸੈਨਾਵਾਂ ਨੇ ਚੀਨੀ ਸੈਨਾ 'ਤੇ ਹਮਲਾ ਕਰ ਦਿਤਾ ਅਤੇ ਬਰਤਾਨਵੀ ਜੰਗੀ ਜਹਾਜਾ ਨੇ ਚਾਂਗ ਟੀ ਸੀ ਨਦੀ ਦੇ ਮੁਹਾਨੇ 'ਤੇ ਅਧਿਕਾਰ ਕਰ ਲਿਆ। ਇਸ ਨਾਲ ਪੀਕਿੰਗ ਨੂੰ ਖ਼ਤਰਾ ਹੋ ਗਿਆ ਅੰਤ ਚੀਨੀ ਸਮਰਾਟ ਨੂੰ ਯੁੱਧ ਬੰਦ ਕਰਨਾ ਪਿਆ। ਲਿਨ ਨੂੰ ਆਪਣੇ ਪਦਵੀ ਤੋਂ ਤਿਆਗ ਪੱਤਰ ਦੇਣਾ ਪਿਆ ਅਤੇ ਸੰਧੀ ਲਈ ਮੰਚੂ ਸ਼ਾਸਨ ਦਾ ਪ੍ਰਤੀਨਿਧੀ ਚੀ-ਸ਼ਾਨ ਨਿਯੁਕਤ ਕੀਤਾ ਗਿਆ। ਚੀ-ਸ਼ਾਨ ਨੇ ਅੰਗਰੇਜ਼ਾਂ ਨਾਲ ਇੱਕ ਅਸਥਾਈ ਸੰਧੀ ਕੀਤੀ ਅਤੇ ਬਰਤਾਨਵੀਂ ਸੈਨਾਵਾਂ ਮੁੜ ਦੱਖਣ ਵਿੱਚ ਚਲੀਆ ਗਈਆਂ। ਇਹ ਇੱਕ ਨਿਰਣਾਇਕ ਯੁੱਧ ਸੀ ਜਿਸ ਵਿੱਚ ਚੀਨ ਦੀ ਹਾਰ ਹੋਈ। ਅੰਗਰੇਜ਼ੀ ਸੈਨਾ ਨੇ ਮਾਂਚੂ ਸਾਮਰਾਜ ਨੂੰ ਮਿੱਟੀ 'ਚ ਰੋਲ ਦਿੱਤਾ। ਮਾਂਚੂ ਸਾਮਰਾਜ ਨੇ ਮਜ਼ਬੂਰ ਹੋ ਕਿ ਅੰਗਰੇਜ਼ਾਂ ਨੂੰ ਚੀਨ ਵਿੱਚ ਰਹਿਣ ਅਤੇ ਉਹਨਾ ਦੀਆਂ ਬਹੁਤ ਸਾਰੀਆਂ ਵਪਾਰਕ ਸ਼ਰਤਾਂ ਨੂੰ ਸਵੀਕਾਰ ਕਰ ਲਿਆ। ਨਾਨਕਿੰਗ ਦੇ ਨੇੜੇ ਯਾਂਗ-ਟੀ-ਜੀ ਵਿੱਚ ਲੰਗਰ ਪਾਏ ਅੰਗਰੇਜ਼ੀ ਜਹਾਜ ਕਾਰਨਵਾਲਿਸ 'ਤੇ ਮਜ਼ਬੂਰੀ ਤੇ ਅਪਮਾਨਿਤ ਚੀਨ ਨੇ ਵਿਸ਼ੇਸ਼ ਪ੍ਰਤੀਨਿਧੀ ਭੇਜ ਕੇ ਸੰਧਿ ਦੀ ਇੱਛਾ ਪ੍ਰਗਟਾਈ।
ਜ਼ਫ਼ਰਨਾਮਾ (ਪਾਠ: zəfərnɑːmɑː; ਫ਼ਾਰਸੀ: ظفرنامہ; ਮਤਲਬ: ਜਿੱਤ ਦਾ ਖ਼ਤ) ਸਿੱਖਾਂ ਦੇ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਮੁਗ਼ਲ ਸਾਮਰਾਜ ਔਰੰਗਜ਼ੇਬ ਨੂੰ 1705 ਵਿੱਚ ਭੇਜਿਆ ਖ਼ਤ ਜਾਂ ਚਿੱਠੀ ਹੈ। ਇਹ ਫ਼ਾਰਸੀ ਸ਼ਾਇਰੀ ਵਿੱਚ ਲਿਖਿਆ ਹੋਇਆ ਹੈ। ਗੁਰੂ ਜੀ ਨੇ ਇਸਨੂੰ ਪਿੰਡ ਦੀਨੇ ਦੀ ਧਰਤੀ 'ਤੇ 1705 ਈਸਵੀ ਵਿੱਚ ਲਿਖਿਆ ਅਤੇ ਭਾਈ ਦਇਆ ਸਿੰਘ ਅਤੇ ਭਾਈ ਧਰਮ ਸਿੰਘ ਨੇ ਇਸਨੂੰ ਅਹਿਮਦਨਗਰ ਵਿਖੇ ਔਰੰਗਜ਼ੇਬ ਤੱਕ ਪਹੁੰਚਾਇਆ।