ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਗੁਰੂ ਨਾਨਕ ਦੇਵ ਜੀ (15 ਅਪ੍ਰੈਲ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ। ਗੁਰੂ ਨਾਨਕ ਦੇਵ ਜੀ ਦੇ ਜਨਮ ਅਤੇ ਜੋਤੀ-ਜੋਤ ਸਮਾੳਣ ਬਾਰੇ ਤਾਰੀਖ਼ਾਂ ਵਿਚ ਮਤਭੇਦ ਹੈ। ਸੁਖਬਾਸੀ ਰਾਮ ਬੇਦੀ, ਗਣੇਸ਼ਾ ਸਿੰਘ ਬੇਦੀ, ਡਾ.
ਲਘੂ ਫ਼ਿਲਮ ਆਮ ਫ਼ਿਲਮਾਂ ਨਾਲੋਂ ਛੋਟੀ ਹੁੰਦੀ ਹੈ। ਆਮ ਕਰ ਕੇ ਇਹ 10 ਮਿੰਟਾਂ ਤੋਂ 1 ਘੰਟੇ ਦੀ ਹੁੰਦੀ ਹੈ। ਉੱਤਰੀ ਅਮਰੀਕਾ ਵਿੱਚ ਲਘੂ ਫਿਲਮ ਦਾ ਸਮਾਂ 20 ਤੋਂ 40 ਮਿੰਟ ਲੰਮਾ ਸਮਝਿਆ ਜਾਂਦਾ ਹੈ ਜਦੋਂ ਕਿ ਯੂਰਪ, ਲਾਤੀਨੀ ਅਮਰੀਕਾ ਅਤੇ ਆਸਟਰੇਲੀਆ ਵਿੱਚ ਲਘੂ ਫਿਲਮ ਇਸ ਤੋਂ ਕਾਫ਼ੀ ਛੋਟੀ ਹੋ ਸਕਦੀ ਹੈ। ਉਦਾਹਰਨ ਲਈ ਨਿਊਜ਼ੀਲੈਂਡ ਵਿੱਚ 1 ਮਿੰਟ ਤੋਂ ਜਿਆਦਾ ਅਤੇ 15 ਮਿੰਟ ਤੋਂ ਘੱਟ ਸਮੇਂ ਵਾਲੀ ਫਿਲਮ ਨੂੰ ਲਘੂ ਫਿਲਮ ਪਰਿਭਾਸ਼ਿਤ ਕੀਤਾ ਜਾਂਦਾ ਹੈ।
ਗੁਰੂ ਗੋਬਿੰਦ ਸਿੰਘ (ਉਚਾਰਨ: [gʊɾuː goːbɪn̪d̪ᵊ sɪ́ŋgᵊ]; 22 ਦਸੰਬਰ 1666 – 7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ, ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਿਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਓਹ ਸਿੱਖ ਕੌਮ ਦੇ ਅੰਤਿਮ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਦੌਰਾਨ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੁਆਰਾ ਸ਼ਹੀਦ ਕਰਵਾ ਦਿੱਤਾ ਗਿਆ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਵਾਲਮਾਰਟ ਇੰਕ (ਪੁਰਾਣਾ ਵਾਲਮਾਰਟ ਸਟੋਰ, ਇੰਕ) ਇੱਕ ਅਮਰੀਕੀ ਬਹੁਕੌਮੀ ਪ੍ਰਚੂਨ ਦੀ ਕਾਰਪੋਰੇਸ਼ਨ ਹੈ, ਜੋ ਹਾਈਪਰ ਮਾਰਕਿਟ ਦੀ ਇੱਕ ਚੇਨ, ਡਿਪਾਰਟਮੈਂਟ ਸਟੋਰਾਂ, ਅਤੇ ਕਰਿਆਨੇ ਦੀਆਂ ਦੁਕਾਨਾਂ ਚਲਾਉਂਦੀ ਹੈ। ਕੰਪਨੀ ਦਾ ਹੈੱਡਕੁਆਟਰਡ ਬੈਨਟਨਵਿਲ, ਅਰਕਾਨਸਸ ਹੈ ਅਤੇ ਇਸਦੀ ਸਥਾਪਨਾ ਸੈਮ ਵਾਲਟਨ ਨੇ 1962 ਵਿੱਚ ਚਲਾਈ ਸੀ ਅਤੇ 31 ਅਕਤੂਬਰ, 1969 ਨੂੰ ਸਥਾਪਿਤ ਕੀਤੀ ਗਈ ਸੀ.ਇਹ ਸੈਮ ਦੇ ਕਲੱਬ ਦੇ ਰੀਟੇਲ ਵੇਅਰਹਾਉਸਾਂ ਦਾ ਵੀ ਮਾਲਕ ਹੈ ਅਤੇ ਉਹਨਾਂ ਦਾ ਸੰਚਾਲਨ ਕਰਦਾ ਹੈ। 31 ਜਨਵਰੀ 2018 ਤੱਕ ਵਾਲਮਾਰਟ ਦੇ 11,718 ਸਟੋਰ ਅਤੇ 28 ਦੇਸ਼ਾਂ ਵਿੱਚ ਕਲੱਬ ਹਨ ਜੋ ਕੀ 59 ਵੱਖ-ਵੱਖ ਨਾਮਾਂ ਤੇ ਚਲਦੇ ਹਨ. ਕੰਪਨੀ ਅਮਰੀਕਾ ਅਤੇ ਕਨੇਡਾ ਵਿੱਚ ਵਾਲਮਾਰਟ ਦੇ ਨਾਂ ਹੇਠ ਕੰਮ ਕਰਦੀ ਹੈ, ਮੈਕਸੀਕੋ ਅਤੇ ਮੱਧ ਅਮਰੀਕਾ ਵਿੱਚ ਵਾਲਮਾਰਟ ਡੀ ਮੇਕਸਿਕੋ ਸੈਂਟਰਮੈਰੀਕਾ, ਇੰਗਲੈਂਡ ਵਿੱਚ ਅਸਡਾ, ਜਪਾਨ ਵਿੱਚ ਸੇਈੂ ਗਰੁਪ ਅਤੇ ਭਾਰਤ ਵਿੱਚ ਬੇਸਟ ਪ੍ਰਾਈਸ ਦੇ ਨਾਮ ਤੇ ਕੰਮ ਕਰਦੀ ਹੈ. ਇਸਦੇ ਕੋਲ ਅਰਜਨਟਾਈਨਾ, ਚਿਲੀ, ਬ੍ਰਾਜ਼ੀਲ, ਅਤੇ ਕੈਨੇਡਾ ਵਿੱਚ ਪੂਰੀ ਮਲਕੀਅਤ ਵਾਲੀ ਕੰਪਨੀ ਹਨ.ਸਾਲ 2016 ਵਿੱਚ ਫਾਰਚੂਨ ਗਲੋਬਲ 500 ਦੀ ਸੂਚੀ ਅਨੁਸਾਰ ਵਾਲਮਾਰਟ ਦੁਨੀਆ ਦੀ ਸਭ ਤੋਂ ਵੱਡੀ ਕੰਪਨੀ ਹੈ- ਕੁਲ 480 ਅਰਬ ਡਾਲਰ ਦੀ ਹੈ ਅਤੇ ਅਤੇ ਦੁਨਿਆ ਦੇ ਸਭ ਤੋਂ ਵੱਡੇ ਪ੍ਰਾਈਵੇਟ ਕੰਪਨੀ ਜਿਸਦੇ 2.3 ਮਿਲੀਅਨ ਕਰਮਚਾਰੀ ਹਨ.ਇਹ ਇੱਕ ਜਨਤਕ ਵਪਾਰਕ ਪਰਿਵਾਰ-ਮਲਕੀਅਤ ਕਾਰੋਬਾਰ ਹੈ ਜਿਸਨੂੰ ਵਾਲਟਨ ਪਰਿਵਾਰ ਚਲਾਉਂਦੀ ਹੈ।ਸੈਮ ਵਾਲਟਨ ਦੇ ਵਾਰਿਸ ਆਪਣੇ ਕੋਲ ਆਪਣੀ ਹੋਲਡਿੰਗ ਕੰਪਨੀ, ਵਾਲਟਨ ਐਂਟਰਪ੍ਰਾਈਜਿਜ਼ ਅਤੇ ਆਪਣੇ ਵਿਅਕਤੀਗਤ ਹੋਲਡਿੰਗਾਂ ਰਾਹੀਂ 50% ਵਾਲਮਾਰਟ ਦੇ ਮਾਲਕ ਹਨ। ਸਾਲ 2016 ਵਿੱਚ ਵਾਲਮਾਰਟ ਅਮਰੀਕਾ ਦਾ ਸਭ ਤੋਂ ਵੱਡਾ ਕਰਿਆਨੇ ਦੀ ਰਿਟੇਲਰ ਸੀ ਅਤੇ ਵਾਲਮਾਰਟ ਦੀ 62.3 ਪ੍ਰਤੀਸ਼ਤ 478.614 ਅਰਬ ਡਾਲਰ ਦੀ ਵਿਕਰੀ ਅਮਰੀਕੀ ਕਾਰੋਬਾਰਾਂ ਤੋਂ ਆਈ ਸੀ.
ਬਹੁਤ ਸਾਰੇ ਦੇਸ਼ਾਂ ਵਿੱਚ, ਇੱਕ ਮੇਅਰ ਇੱਕ ਨਗਰਪਾਲਿਕਾ ਸਰਕਾਰ ਵਿੱਚ ਸਭ ਤੋਂ ਉੱਚੇ ਦਰਜੇ ਦਾ ਅਧਿਕਾਰੀ ਹੁੰਦਾ ਹੈ ਜਿਵੇਂ ਕਿ ਇੱਕ ਸ਼ਹਿਰ ਜਾਂ ਕਸਬੇ ਦਾ। ਵਿਸ਼ਵਵਿਆਪੀ, ਸਥਾਨਕ ਕਾਨੂੰਨਾਂ ਅਤੇ ਰੀਤੀ ਰਿਵਾਜਾਂ ਵਿੱਚ ਇੱਕ ਮੇਅਰ ਦੀਆਂ ਸ਼ਕਤੀਆਂ ਅਤੇ ਜ਼ਿੰਮੇਵਾਰੀਆਂ ਦੇ ਨਾਲ-ਨਾਲ ਉਹਨਾਂ ਸਾਧਨਾਂ ਦੇ ਨਾਲ-ਨਾਲ ਇੱਕ ਮੇਅਰ ਚੁਣਿਆ ਜਾਂਦਾ ਹੈ ਜਾਂ ਹੋਰ ਹੁਕਮ ਦਿੱਤਾ ਜਾਂਦਾ ਹੈ, ਵਿੱਚ ਇੱਕ ਵਿਸ਼ਾਲ ਅੰਤਰ ਹੈ। ਚੁਣੀ ਗਈ ਪ੍ਰਣਾਲੀ 'ਤੇ ਨਿਰਭਰ ਕਰਦੇ ਹੋਏ, ਇੱਕ ਮੇਅਰ ਮਿਉਂਸਪਲ ਸਰਕਾਰ ਦਾ ਮੁੱਖ ਕਾਰਜਕਾਰੀ ਅਧਿਕਾਰੀ ਹੋ ਸਕਦਾ ਹੈ, ਸਿਰਫ਼ ਇੱਕ ਬਹੁ-ਮੈਂਬਰੀ ਗਵਰਨਿੰਗ ਬਾਡੀ ਦੀ ਪ੍ਰਧਾਨਗੀ ਕਰ ਸਕਦਾ ਹੈ ਜਿਸ ਵਿੱਚ ਬਹੁਤ ਘੱਟ ਜਾਂ ਕੋਈ ਸੁਤੰਤਰ ਸ਼ਕਤੀ ਨਹੀਂ ਹੈ, ਜਾਂ ਪੂਰੀ ਤਰ੍ਹਾਂ ਰਸਮੀ ਭੂਮਿਕਾ ਨਿਭਾ ਸਕਦਾ ਹੈ। ਇੱਕ ਮੇਅਰ ਦੇ ਕਰਤੱਵ ਅਤੇ ਜ਼ਿੰਮੇਵਾਰੀਆਂ ਮਿਉਂਸਪਲ ਪ੍ਰਬੰਧਕਾਂ ਅਤੇ ਕਰਮਚਾਰੀਆਂ ਦੀ ਨਿਯੁਕਤੀ ਅਤੇ ਨਿਗਰਾਨੀ ਕਰਨਾ, ਹਲਕੇ ਨੂੰ ਬੁਨਿਆਦੀ ਸਰਕਾਰੀ ਸੇਵਾਵਾਂ ਪ੍ਰਦਾਨ ਕਰਨਾ, ਅਤੇ ਇੱਕ ਮਿਉਂਸਪਲ ਗਵਰਨਿੰਗ ਬਾਡੀ (ਜਾਂ ਇੱਕ ਰਾਜ, ਖੇਤਰੀ ਜਾਂ ਰਾਸ਼ਟਰੀ ਗਵਰਨਿੰਗ ਬਾਡੀ ਦੁਆਰਾ ਲਾਜ਼ਮੀ) ਦੁਆਰਾ ਪਾਸ ਕੀਤੇ ਕਾਨੂੰਨਾਂ ਅਤੇ ਆਰਡੀਨੈਂਸਾਂ ਨੂੰ ਲਾਗੂ ਕਰਨਾ ਹੋ ਸਕਦਾ ਹੈ। ਮੇਅਰ ਦੀ ਚੋਣ ਦੇ ਵਿਕਲਪਾਂ ਵਿੱਚ ਜਨਤਾ ਦੁਆਰਾ ਸਿੱਧੀ ਚੋਣ, ਜਾਂ ਇੱਕ ਚੁਣੀ ਹੋਈ ਗਵਰਨਿੰਗ ਕੌਂਸਲ ਜਾਂ ਬੋਰਡ ਦੁਆਰਾ ਚੋਣ ਸ਼ਾਮਲ ਹੁੰਦੀ ਹੈ।
ਫੈਰੀ ਵਿਕਾ, ਵਿਕਾ ਲੇਖਕ ਕਿਸਮਾ ਸਟੈਪਨੀਚ ਦੁਆਰਾ ਸਥਾਪਤ ਇੱਕ ਆਧੁਨਿਕ ਪਰੰਪਰਾ ਹੈ। ਸਟੈਪਨੀਚ ਦੇ ਫੈਰੀ ਵਿਕਾ ਦੇ ਅਨੁਵਾਦਕਾਂ ਦਾ ਦਾਅਵਾ ਹੈ ਕਿ ਇਹ ਸੈਲਟਿਕ ਲੋਕਾਂ ਦੇ ਮਿਥਿਹਾਸਕ ਪੂਰਵਕ, ਤੁਆਥਾ ਡੇਨਾਨ ਦੀਆਂ ਪਰੰਪਰਾਵਾਂ ਨੂੰ ਮੁੜ ਪ੍ਰਾਪਤ ਕਰਦਾ ਹੈ। ਹਾਲਾਂਕਿ, ਇਹ ਪ੍ਰਾਚੀਨ ਸੈਲਟਿਕ ਬਹੁ-ਵਿਸ਼ਵਾਸੀ ਅਤੇ ਮਿਥਿਹਾਸਕ ਕਥਾ ਤੋਂ ਜਾਣੂ ਲੋਕਾਂ ਦੁਆਰਾ ਵਿਵਾਦਿਤ ਹੈ। ਸੇਲਟਿਕ ਇਤਿਹਾਸ, ਦੰਤਕਥਾ, ਸੂਡੋਹਿਸਟਰੀ, ਕਲਪਨਾ ਅਤੇ ਕਈ ਤਰ੍ਹਾਂ ਦੇ ਗੈਰ-ਸੇਲਟਿਕ ਸਰੋਤਾਂ ਦੀ ਵਿਆਖਿਆ ਤੋਂ ਸਟੈਪਨੀਚ ਦਾ ਫ਼ੈਰੀ ਵਿਕਾ ਆਇਰਿਸ਼ ਮਿਥਿਹਾਸਕ ਦੀ ਕੁਝ ਹੱਦ ਤਕ ਖੁੱਲ੍ਹ ਕੇ ਵਿਆਖਿਆ ਕਰਦਾ ਹੈ।
ਸੁਕੇਂਦਰੀ ਪ੍ਰਾਣੀ ਜਾਂ ਯੂਕੈਰੀਔਟ ਅਜਿਹਾ ਪ੍ਰਾਣੀ ਹੁੰਦਾ ਹੈ ਜੀਹਦੇ ਕੋਸ਼ਾਣੂ ਵਿਚਲੀ ਨਾਭ ਅਤੇ ਹੋਰ ਢਾਂਚਿਆਂ (ਅੰਗਾਣੂ) ਉੱਤੇ ਇੱਕ ਝਿੱਲੀ ਚੜ੍ਹੀ ਹੋਵੇ। ਇਹਨਾਂ ਦੇ ਕੋਸ਼ਾਣੂਆਂ ਦਾ ਅਕੇਂਦਰੀ ਪ੍ਰਾਣੀਆਂ ਦੇ ਕੋਸ਼ਾਣੂਆਂ ਤੋਂ ਇੱਕ ਫ਼ਰਕ ਹੈ ਕਿ ਇਹਨਾਂ ਦੀਆਂ ਨਾਭਾਂ ਉੱਤੇ ਇੱਕ ਨਾਭਕੀ ਝਿੱਲੀ ਚੜ੍ਹੀ ਹੋਈ ਹੁੰਦੀ ਹੈ ਜਿਸ ਅੰਦਰ ਜੀਵਾਣੂ ਪਦਾਰਥ ਮੌਜੂਦ ਹੁੰਦੇ ਹਨ। ਬਹੁਤੇ ਸੁਕੇਂਦਰੀ ਜੀਵਾਂ ਵਿੱਚ ਮਾਈਟੋਕਾਂਡਰੀਆ ਅਤੇ ਗੌਲਗੀ ਅਪਰੇਟਸ ਵਰਗੇ ਹੋਰ ਝਿੱਲੀਦਾਰ ਅੰਗਾਣੂ ਹੁੰਦੇ ਹਨ। ਇਹਤੋਂ ਇਲਾਵਾ ਬੂਟਿਆਂ ਅਤੇ ਕਾਈਆਂ ਵਿੱਚ ਕਲੋਰੋਪਲਾਸਟ ਵੀ ਹੁੰਦੇ ਹਨ। ਪ੍ਰੋਟੋਜ਼ੋਆ ਵਰਗੇ ਕਈ ਇੱਕ-ਕੋਸ਼ੀ ਜੀਵ ਵੀ ਸੁਕੇਂਦਰੀ ਹੁੰਦੇ ਹਨ। ਸਾਰੇ ਬਹੁਕੋਸ਼ੀ ਜੀਵ ਸੁਕੇਂਦਰੀ ਹੁੰਦੇ ਹਨ ਜਿਵੇਂ ਕਿ ਪੌਦੇ, ਉੱਲੀਆਂ ਅਤੇ ਪ੍ਰਾਣੀ।
ਦਿਲ ਇੱਕ ਖੋਖਲਾ ਪੱਠਾ ਹੈ ਜੋ ਸੁੰਗੇੜਾਂ ਦੀ ਤਾਲਪੂਰਨ ਮੁਹਾਰਨੀ ਨਾਲ ਲਹੂ-ਨਾੜਾਂ ਵਿੱਚ ਖ਼ੂਨ ਨੂੰ ਧੱਕ ਕੇ (ਪੰਪ ਕਰ ਕੇ) ਸਾਰੇ ਸਰੀਰ ਵਿੱਚ ਪੁਚਾਉਂਦਾ ਹੈ। ਇਹ ਖ਼ੂਨ ਦੇ ਦੌਰੇ ਵਾਲੇ ਸਾਰੇ ਜੀਵਾਂ (ਸਾਰੇ ਕੰਗਰੋੜਧਾਰੀ ਜੀਵਾਂ ਵਿੱਚ ਵੀ) ਵਿੱਚ ਪਾਇਆ ਜਾਂਦਾ ਹੈ।ਅੰਗਰੇਜ਼ੀ ਸ਼ਬਦ cardiac (ਦਿਲੀ) (ਜਿਵੇਂ ਕਿ cardiology (ਹਿਰਦਾ-ਵਿਗਿਆਨ) ਵਿੱਚ) ਦਾ ਮਤਲਬ ਹੈ "ਦਿਲ ਜਾਂ ਹਿਰਦੇ ਨਾਲ ਸਬੰਧਤ" ਅਤੇ ਇਹ ਯੂਨਾਨੀ ਸ਼ਬਦ καρδιά, ਕਾਰਡੀਆ ਤੋਂ ਆਇਆ ਹੈ ਜਿਸਦਾ ਅਰਥ ਹੁੰਦਾ ਹੈ ਦਿਲ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸੀ, ਜਿਸ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਸ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਲਸਫਾ ਨਾਲ਼ ਜੋੜਿਆ ਜਿਸ ਕਰ ਕੇ ਉਸ ਨੂੰ ਭਾਈ ਜੀ ਆਖਿਆ ਜਾਣ ਲੱਗਾ। ਉਸ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਪੰਜਾਬੀ ਭਾਸ਼ਾ (ਸ਼ਾਹਮੁਖੀ: پنجابی, ਪੰਜਾਬੀ) ਪੰਜਾਬ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖਾਂ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।1928 ਵਿੱਚ ਭਗਤ ਸਿੰਘ ਤੇ ਉਸਦੇ ਸਾਥੀ ਸ਼ਿਵਰਾਮ ਰਾਜਗੁਰੂ ਨੇ 21 ਸਾਲਾ ਬਰਤਾਨਵੀ ਪੁਲਿਸ ਅਫ਼ਸਰ ਜੌਨ ਸਾਂਡਰਸ ਦਾ ਲਾਹੌਰ ਵਿਖੇ ਗੋਲੀ ਮਾਰਕੇ ਕਤਲ ਕੀਤਾ ਜਦਕਿ ਉਹਨਾਂ ਦਾ ਮਕਸਦ ਜੇਮਜ਼ ਸਕੌਟ ਨਾਂ ਦੇ ਸੀਨੀਅਰ ਪੁਲਿਸ ਸੁਪਰਿਨਟੈਂਡੈਂਟ ਦਾ ਕਤਲ ਕਰਨਾ ਸੀ।
ਗੁਰਮੁਖੀ (ਪੰਜਾਬੀ: گُرمُکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਇੱਕਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਉਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਸੀ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ 'ਤੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।ਉਹ 1967 ਵਿੱਚ ਸਾਹਿਤ ਅਕਾਦਮੀ (ਭਾਰਤ ਦੀ ਨੈਸ਼ਨਲ ਅਕੈਡਮੀ ਆਫ਼ ਲੈਟਰਜ਼) ਦੁਆਰਾ ਦਿੱਤੇ ਗਏ ਸਾਹਿਤ ਅਕਾਦਮੀ ਪੁਰਸਕਾਰ ਦਾ ਸਭ ਤੋਂ ਘੱਟ ਉਮਰ ਦਾ ਪ੍ਰਾਪਤ ਕਰਤਾ ਬਣ ਗਿਆ, ਜੋ ਕਿ ਪੂਰਨ ਭਗਤ, 'ਲੂਣਾ(1965) ਦੀ ਪ੍ਰਾਚੀਨ ਕਥਾ 'ਤੇ ਆਧਾਰਿਤ ਉਸ ਦੇ ਮਹਾਂਕਾਵਿ ਨਾਟਕ ਲਈ ਮਿਲਿਆ ਸੀ । ਆਧੁਨਿਕ ਪੰਜਾਬੀ ਸਾਹਿਤ ਵਿੱਚ ਇੱਕ ਮਹਾਨ ਰਚਨਾ ਅਤੇ ਜਿਸਨੇ ਆਧੁਨਿਕ ਪੰਜਾਬੀ ਕਿੱਸੇ ਦੀ ਇੱਕ ਨਵੀਂ ਵਿਧਾ ਵੀ ਬਣਾਈ ਹੈ। ਅੱਜ, ਉਸ ਦੀ ਸ਼ਾਇਰੀ ਮੋਹਨ ਸਿੰਘ (ਕਵਿਤਾ) ਅਤੇ ਅੰਮ੍ਰਿਤਾ ਪ੍ਰੀਤਮ ਵਰਗੇ ਆਧੁਨਿਕ ਪੰਜਾਬੀ ਕਵਿਤਾ ਦੇ ਦਿੱਗਜਾਂ,ਦੇ ਨਾਲ ਬਰਾਬਰੀ 'ਤੇ ਖੜ੍ਹੀ ਹੈ, ਜੋ ਸਾਰੇ ਭਾਰਤ-ਪਾਕਿਸਤਾਨ ਸਰਹੱਦ ਦੇ ਦੋਵੇਂ ਪਾਸੇ ਪ੍ਰਸਿੱਧ ਹਨ।
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਗੁਰੂ ਅਮਰਦਾਸ ਜੀ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿਨ੍ਹਾਂ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ। ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਦੀਵਾਲ਼ੀ ਜਾਂ ਦੀਪਾਵਲ਼ੀ (ਜੈਨ ਦੀਵਾਲ਼ੀ, ਬੰਦੀ ਛੋੜ ਦਿਵਸ, ਤਿਹਾਰ, ਸੁਅੰਤੀ, ਸੋਹਰਾਈ ਅਤੇ ਬਾਂਦਨਾ ਤਿਉਹਾਰਾਂ ਨਾਲ਼ ਸਬੰਧਤ) ਹਿੰਦੂ, ਸਿੱਖ, ਜੈਨ ਅਤੇ ਕੁਝ ਬੋਧੀ ਲੋਕਾਂ ਦੇ ਮੁੱਖ ਤਿਉਹਾਰਾਂ ਵਿਚੋਂ ਇਕ ਹੈ ਜਿਹੜਾ ਨੂਰ ਦਾ ਤਿਉਹਾਰ ਵਜੋਂ ਜਾਣਿਆ ਜਾਂਦਾ ਹੈ। ਇਹ ਤਿਉਹਾਰ ਆਮ ਤੌਰ 'ਤੇ ਕੱਤਕ ਮਹੀਨੇ (ਅਕਤੂਬਰ ਅਤੇ ਨਵੰਬਰ ਵਿਚਕਾਰ) ਦੌਰਾਨ ਮਨਾਇਆ ਜਾਂਦਾ ਹੈ। ਦੀਵਾਲ਼ੀ ਹਨੇਰੇ 'ਤੇ ਚਾਨਣ, ਬੁਰਾਈ 'ਤੇ ਚੰਗਿਆਈ ਅਤੇ ਅਗਿਆਨਤਾ ਤੇ ਗਿਆਨ ਦੀ ਫ਼ਤਹਿ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਇਹ ਤਿਉਹਾਰ ਆਮ ਤੌਰ ਤੇ ਦੌਲਤ ਦੀ ਦੇਵੀ ਲੱਛਮੀ ਅਤੇ ਸਿਆਣਪ ਅਤੇ ਵਿਘਨਾਂ ਨੂੰ ਹਰਾਉਣ ਵਾਲ਼ੇ ਦੇਵਤੇ ਗਣੇਸ਼ ਨਾਲ਼ ਸਬੰਧਤ ਹੈ। ਕਈ ਖੇਤਰੀ ਪਰੰਪਰਾਵਾਂ ਮੁਤਾਬਕ ਇਹ ਤਿਉਹਾਰ ਸੀਤਾ ਅਤੇ ਰਾਮ, ਕ੍ਰਿਸ਼ਨ, ਦੁਰਗਾ, ਸ਼ਿਵ, ਕਾਲ਼ੀ, ਹਨੂੰਮਾਨ, ਕੁਬੇਰ, ਜਮ, ਜਮਨਾ, ਧੰਨਵੰਰਰੀ ਜਾਂ ਵਿਸ਼ਵਕਰਮਾ ਨਾਲ਼ ਜੋੜਿਆ ਹੈ। ਇਸ ਤੋਂ ਇਲਾਵਾ, ਇਹ ਉਸ ਦਿਨ ਦੀ ਯਾਦ ਚ ਮਨਾਉਇਆ ਜਾਣ ਵਾਲ਼ਾ ਜਸ਼ਨ ਹੈ ਜਦੋਂ ਰਾਜਾ ਰਾਮ ਆਪਣੀ ਪਤਨੀ ਸੀਤਾ ਅਤੇ ਆਪਣੇ ਭਰਾ ਲਛਮਣ ਨਾਲ਼ ਲੰਕਾ ਵਿਚ ਰਾਵਣ ਨੂੰ ਸ਼ਿਕਸਤ ਦੇਣ ਅਤੇ 14 ਸਾਲ ਦੀ ਜਲਾਵਤਨੀ ਉਪਰੰਤ ਅਯੁੱਧਿਆ ਵਾਪਸ ਆਇਆ ਸੀ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਪੂਰਨ ਗੁਰਸਿੱਖ ਬਾਬਾ ਬੁੱਢਾ ਜੀ' ਦਾ ਜਨਮ (7 ਕੱਤਕ 1563 ਬਿਕਰਮੀ) ਜਾਂ (22 ਅਕਤੂਬਰ, 1506-16 ਨਵੰਬਰ 1631) ਨੂੰ ਪਿੰਡ ਗੱਗੋਨੰਗਲ, ਜਿਸ ਨੂੰ ਹੁਣ ਕੱਥੂਨੰਗਲ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਦੇ ਸ਼ਾਹੀ ਕਿਲ੍ਹਾ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਭਾਈ ਸੁੱਘਾ ਜੀ ਰੰਧਾਵਾ ਦੇ ਗ੍ਰਹਿ ਵਿਖੇ ਹੋਇਆ। ਆਪ ਜੀ ਦੇ ਪਿਤਾ 22 ਪਿੰਡਾਂ ਦੇ ਮਾਲਕ ਸਨ। ਆਪ ਜੀ ਦੀ ਮਾਤਾ ਗੌਰਾਂ ਬਹੁਤ ਹੀ ਭਜਨ ਬੰਦਗੀ ਵਾਲੀ ਇਸਤਰੀ ਸੀ, ਜਿਸ ਕਰ ਕੇ ਉਹਨਾਂ ਦੀ ਭਜਨ ਬੰਦਗੀ ਦਾ ਪ੍ਰਭਾਵ ਬਾਬਾ ਬੁੱਢਾ ਜੀ ’ਤੇ ਵੀ ਪਿਆ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਪ੍ਰਗਟ ਤੇ ਸਦੀਵੀ ਕਾਲ ਲਈ ਗੁਰੂ ਹਨ । ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ ਅਕਤੂਬਰ 1708 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਉਹਨਾਂ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਤ ਕੀਤਾ ਜਾਂਦਾ ਹੈ।
"ਲੋਕ-ਨਾਚ ਨਾਲ ਮਾਨਸਿਕਤਾ ਨਾਚ ਕਲਾ ਨੂੰ ਆਪਣੇ ਜੀਵਨ ਦਾ ਸੁਭਾਵਿਕ ਅਮਲ ਪ੍ਰਵਾਨ ਕਰਦੀ ਰਹੀ ਹੈ।" 'ਨੱਚਣ ਵਾਲੇ ਦੀ ਅੱਡੀ ਨਾ ਰਹਿੰਦੀ , ਗਾਉਣ ਵਾਲੇ ਦਾ ਮੂੰਹ' ਇਸ ਸੁਭਾਵਕ ਅਮਲ ਦੀ ਪੁਸ਼ਟੀ ਕਰਦੀ ਕਾਵਿ ਸਤਰ ਹੈ। ਨਾਚ ਕਲਾ ਕਿਸੇ ਵੀ ਸੂਰਤ ਵਿੱਚ ਮੂਕ ਪੇਸ਼ਕਾਰੀ ਨਹੀਂ ਹੈ। ਖ਼ਾਸਕਰ ਪੰਜਾਬੀ ਲੋਕ ਨਾਚ ਗਿੱਧਾ ਭੰਗੜਾ ਤਾਂ ਗੀਤਾਂ ਦੇ ਬੋਲ ਜਾਂ ਬੋਲੀਆਂ ਤੋਂ ਬਿਨਾਂ ਪੇਸ਼ ਕਿਤੇ ਜਾਣਾ ਸੰਭਵ ਹੀ ਨਹੀਂ। ਲੋਕ-ਸਮੂਹ ਦੀ ਸਿਰਜਨ-ਕਲਾ ਦੀ ਇੱਕ ਮਹੱਤਵਪੂਰਨ ਵੰਨਗੀ ਹੈ, ਜੋ ਲੋਕ-ਮਾਨਸ ਦੇ ਸਮੁਚੇ ਹਾਵਾਂ-ਭਾਵਾਂ ਨੂੰ ਸਰੀਰਕ ਮੁਦਰਾਵਾਂ ਦੇ ਪ੍ਰਗਟਾਉ-ਸੰਦਰਭ ਰਾਹੀਂ ਪੇਸ਼ ਕਰਦੀ ਹੈ। ਲੋਕ ਨਾਚ ਵੀ ਇਸੇ ਪ੍ਰਕਾਰ ਦੀ ਇੱਕ ਲੋਕ-ਕਲਾ ਹੈ। ਲੋਕ-ਨਾਚ ਮੰਨੋਰੰਜਨ ਦਾ ਸਾਧਨ ਹੀ ਨਹੀਂ, ਇਹ ਕਿਸੇ ਖਿੱਤੇ ਦੇ ਜਨ-ਸਮੂਹ ਦੀ ਸਮਾਜਿਕ, ਸੱਭਿਆਚਾਰਕ, ਨੈਤਿਕ, ਧਾਰਮਿਕ, ਰਾਜਸੀ ਅਤੇ ਇਤਹਾਸਿਕ ਜੀਵਨ-ਤੋਰ ਦੀਆਂ ਵਿਭਿੰਨ ਪਰਤਾਂ ਦਾ ਸਰੀਰਕ ਮੁਦਰਾਵਾਂ ਦੇ ਮਾਧਿਅਮ ਰਾਹੀਂ ਆਪ-ਮੁਹਾਰਾ, ਸਧਾਰਨ, ਖੁਸ਼ੀਆਂ-ਖੇੜਿਆਂ ਭਰਪੂਰ ਅੰਦਰੂਨੀ ਭਾਵਨਾਵਾਂ ਦਾ ਬਾਹਰੀ ਪ੍ਰਗਟਾਵਾ ਵੀ ਹੈ। ਪੰਜਾਬ ਦੇ ਲੋਕ-ਨਾਚ ਪੰਜਾਬ ਪੰਜਾਬ ਦੇ ਜਨ-ਜੀਵਨ ਦਾ ਮਹੱਤਪੂਰਨ ਅੰਗ ਹਨ।"ਪੰਜਾਬ ਦੇ ਲੋਕ-ਨਾਚਾਂ ਦਾ ਵਰਗੀਕਰਨ ਦੋ ਪੱਧਰਾਂ ਤੇ ਕੀਤਾ ਜਾ ਸਕਦਾ ਹੈ:
ਪੰਜਾਬੀ ਸਾਹਿਤ ਵਿੱਚ ਕਿੱਸਿਆਂ ਦਾ ਇੱਕ ਵਿਸ਼ੇਸ਼ ਸਥਾਨ ਹੈ।ਵੱਖ-ਵੱਖ ਕਵੀਆਂ ਵੱਲੋਂ ਲਗਭਗ ਹਰ ਕਾਲ ਵਿੱਚ ਲਿਖੀਆਂ ਅਨੇਕਾਂ ਪ੍ਰੇਮ ਕਥਾਵਾਂ ਸਾਨੂੰ ਕਿੱਸਾ ਰੂਪ ਵਿੱਚ ਮਿਲਦੀਆਂ ਹਨ। ਕਹਾਣੀਆਂ ਸੁਣਾਉਣ ਦਾ ਰਿਵਾਜ਼ ਬਹੁਤ ਪੁਰਾਣਾ ਹੈ। ਇਹਨਾਂ ਕਹਾਣੀਆਂ ਨੂੰ ਸਾਹਿਤ ਵਿੱਚ ਲਿਆਉਣ ਲਈ ਕਵਿਤਾ ਨੂੰ ਮਾਧਿਅਮ ਬਣਾਇਆ ਗਿਆ ਸੀ ਅਤੇ ਇਹਨਾਂ ਕਵਿਤਾਵਾਂ ਵਿੱਚ ਲਿਖੀਆਂ ਗਈਆਂ ਕਹਾਣੀਆਂ ਨੂੰ ਹੀ ਕਿੱਸਾ ਕਿਹਾ ਜਾਣ ਲੱਗਾ। ਪੰਜਾਬੀ ਵਿੱਚ ਹੀਰ ਰਾਂਝਾ, ਸੱਸੀ ਪੁਨੂੰ, ਸੋਹਣੀ-ਮਹਿਵਾਲ, ਮਿਰਜ਼ਾਂ ਸਾਹਿਬਾ ਆਦਿ ਕਿੱਸੇ ਮਿਲਦੇ ਹਨ। ਜਿਹੜੇ ਅੱਜ ਵੀ ਪੰਜਾਬ ਦੇ ਲੋਕਾਂ ਦੀਆਂ ਜ਼ੁਬਾਨਾ ਉੱਪਰ ਚੜੇ ਹੋਏ ਹਨ। ਇਹਨਾਂ ਕਿੱਸਿਆਂ ਦੀਆਂ ਜੜ੍ਹਾ ਪੂਰੇ ਪੰਜਾਬ ਵਿੱਚ ਬਹੁਤ ਡੂੰਘੀਆਂ ਹਨ।
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਸਿੱਖਿਆ ਸਿੱਖਣ ਦੀ ਸਹੂਲਤ ਜਾਂ ਗਿਆਨ, ਹੁਨਰ, ਕਦਰਾਂ ਕੀਮਤਾਂ, ਨੈਤਿਕਤਾ, ਵਿਸ਼ਵਾਸਾਂ ਅਤੇ ਆਦਤਾਂ ਦੀ ਪ੍ਰਾਪਤੀ ਦੀ ਪ੍ਰਕਿਰਿਆ ਹੈ। ਵਿੱਦਿਅਕ ਢੰਗਾਂ ਵਿੱਚ ਸਿੱਖਿਆ, ਸਿਖਲਾਈ, ਕਹਾਣੀ ਸੁਣਾਉਣਾ, ਵਿਚਾਰ ਵਟਾਂਦਰੇ ਅਤੇ ਨਿਰਦੇਸ਼ਤ ਖੋਜ ਸ਼ਾਮਲ ਹਨ। ਸਿੱਖਿਆ ਅਕਸਰ ਸਿਖਿਅਕਾਂ ਦੀ ਰਹਿਨੁਮਾਈ ਅਧੀਨ ਹੁੰਦੀ ਹੈ, ਹਾਲਾਂਕਿ ਸਿਖਿਆਰਥੀ ਆਪਣੇ ਆਪ ਨੂੰ ਸਿੱਖਿਅਤ ਵੀ ਕਰ ਸਕਦੇ ਹਨ। ਸਿੱਖਿਆ ਨੂੰ ਰਸਮੀ ਜਾਂ ਗੈਰ-ਰਸਮੀ ਸ਼੍ਰੇਣੀਆਂ ਵਿੱਚ ਲਿਆ ਜਾ ਸਕਦਾ ਹੈ। ਕਿਸੇ ਵੀ ਅਨੁਭਵ ਨੂੰ, ਜਿਸਦਾ ਸੋਚਣ, ਮਹਿਸੂਸ ਕਰਨ ਜਾਂ ਕੰਮ ਕਰਨ ਦੇ ਢੰਗ ਤਰੀਕੇ ਵਿੱਚ ਬਦਲਾਅ ਆਵੇ,ਉਸ ਅਨੁਭਵ ਨੂੰ ਸਿੱਖਿਆ ਮੰਨਿਆ ਜਾ ਸਕਦਾ ਹੈ। ਸਿੱਖਿਆ ਦੀ ਕਾਰਜਪ੍ਰਣਾਲੀ ਨੂੰ ਸਿੱਖਿਆ ਸ਼ਾਸਤਰ (ਪੈਡਾਗੋਜੀ) ਕਿਹਾ ਜਾਂਦਾ ਹੈ।ਸਿੱਖਿਆ ਨੂੰ ਆਮ ਤੌਰ ਤੇ ਪ੍ਰੀ ਪ੍ਰਾਇਮਰੀ ਸਕੂਲ ਜਾਂ ਕਿੰਡਰਗਾਰਟਨ, ਪ੍ਰਾਇਮਰੀ ਸਕੂਲ, ਸੈਕੰਡਰੀ ਸਕੂਲ ਅਤੇ ਫਿਰ ਕਾਲਜ, ਯੂਨੀਵਰਸਿਟੀ, ਜਾਂ ਅਪ੍ਰੈਂਟਿਸਸ਼ਿਪ ਦੇ ਪੜਾਵਾਂ ਵਿੱਚ ਵੰਡਿਆ ਜਾਂਦਾ ਹੈ।
ਦੁਸ਼ਹਿਰਾ ਜਾਂ ਵਿਜੇ ਦਸਮੀ (ਫਤਹਿ ਦਾ ਦਿਹਾੜਾ) ਹਿੰਦੂਆਂ ਦਾ ਇੱਕ ਪ੍ਰਮੁੱਖ ਤਿਉਹਾਰ ਹੈ। ਅੱਸੂ (ਕੁਆਰ) ਮਹੀਨੇ ਦੇ ਸ਼ੁਕਲ ਪੱਖ ਦੀ ਦਸਮੀ ਤਿਥੀ ਨੂੰ ਇਸ ਦਾ ਅਯੋਜਨ ਹੁੰਦਾ ਹੈ। ਭਗਵਾਨ ਰਾਮ ਨੇ ਇਸ ਦਿਨ ਰਾਵਣ ਦਾ ਵਧ ਕੀਤਾ ਸੀ। ਇਸਨੂੰ ਬੁਰਾਈ ਦੇ ਉੱਤੇ ਸੱਚਾਈ ਦੀ ਵਿਜੈ ਦੇ ਰੂਪ ’ਚ ਮਨਾਇਆ ਜਾਂਦਾ ਹੈ। ਇਸਲਈ ਇਸ ਦਸਮੀ ਨੂੰ ਵਿਜੈਦਸਮੀ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ। ਦੁਸ਼ਹਿਰਾ ਸਾਲ ਦੀਆਂ ਤਿੰਨ ਅਤਿਅੰਤ ਸ਼ੁੱਭ ਤਿਥੀਆਂ ਵਿਚੌਂ ਇੱਕ ਹੈ, ਹੋਰ ਦੋ ਹਨ ਚੇਤ ਸ਼ੁਕਲ ਦੀ, ਅਤੇ ਕੱਤਕ ਸ਼ੁਕਲ ਦੀ ਇਕਮ। ਇਸ ਦਿਨ ਲੋਕ ਨਵਾਂ ਕਾਰਜ ਸ਼ੁਰੂ ਕਰਦੇ ਹਨ, ਸ਼ਸਤਰ-ਪੂਜਾ ਦਿੱਤੀ ਜਾਂਦੀ ਹੈ। ਪ੍ਰਾਚੀਨ ਕਾਲ ਵਿੱਚ ਰਾਜਾ ਲੋਕ ਇਸ ਦਿਨ ਵਿਜੈ ਦੀ ਅਰਦਾਸ ਕਰ ਕੇ ਰਣ-ਯਾਤਰਾ ਲਈ ਪ੍ਰਸਥਾਨ ਕਰਦੇ ਸਨ। ਇਸ ਦਿਨ ਥਾਂ-ਥਾਂ ਮੇਲੇ ਲੱਗਾਉਂਦੇ ਹਨ। ਰਾਮਲੀਲਾ ਦਾ ਅਯੋਜਨ ਹੁੰਦਾ ਹੈ। ਰਾਵਣ ਦਾ ਵਿਸ਼ਾਲ ਪੁਤਲਾ ਬਣਾ ਕੇ ਉਸਨੂੰ ਜਲਾਇਆ ਜਾਂਦਾ ਹੈ। ਦੁਸ਼ਹਿਰਾ ਅਤੇ ਵਿਜੈਦਸਮੀ ਭਗਵਾਨ ਰਾਮ ਦੀ ਵਿਜੈ ਦੇ ਰੂਪ ’ਚ ਮਨਾਇਆ ਜਾਵੇ ਅਤੇ ਦੁਰਗਾ ਪੂਜਾ ਦੇ ਰੂਪ ’ਚ, ਦੋਨ੍ਹਾਂ ਹੀ ਰੂਪਾਂ ਵਿੱਚ ਇਹ ਸ਼ਕਤੀ-ਪੂਜਾ ਦਾ ਪਰਬ ਹੈ, ਸ਼ਸਤਰ ਪੂਜਨ ਦੀ ਤਿਥੀ ਹੈ। ਹਰਸ਼, ਉੱਲਾਸ ਅਤੇ ਵਿਜੈ ਦਾ ਤਹਿਵਾਰ ਹੈ। ਭਾਰਤੀ ਸੱਭਿਆਚਾਰ ਬਹਾਦਰੀ ਦੀ ਉਪਾਸਕ ਹੈ, ਸੂਰਮਗਤੀ ਦੀ ਸੇਵਕ ਹੈ। ਵਿਅਕਤੀ ਅਤੇ ਸਮਾਜ ਦੇ ਰਕਤ ਵਿੱਚ ਬਹਾਦਰੀ ਪ੍ਰਕਟ ਹੋਵੇ ਇਸਲਈ ਦੁਸ਼ਹਿਰੇ ਦਾ ਉੱਤਸਵ ਰੱਖਿਆ ਗਿਆ ਹੈ। ਦੁਸ਼ਹਿਰਾ ਦਾ ਤਹਿਵਾਰ ਦਸ ਪ੍ਰਕਾਰ ਦੇ ਪਾਪਾਂ- ਕਾਮ, ਕ੍ਰੋਧ, ਲੋਭ, ਮੋਹ ਮਦ, ਮਤਸਰ, ਅਹੰਕਾਰ, ਆਲਸ, ਹਿੰਸਾ ਤੇ ਚੋਰੀ ਦੇ ਪਰਿਤਯਾਗ ਦੀ ਸਦਪ੍ਰੇਰਣਾ ਪ੍ਰਦਾਨ ਕਰਦਾ ਹੈ।
ਬੁੱਲ੍ਹੇ ਸ਼ਾਹ (1680-1758) ਇੱਕ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਹਨਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਹਨਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ। ਪਾਕਿਸਤਾਨ ਦੇ ਸ਼ਹਿਰ ਕਸੂਰ ਵਿੱਚ ਬਾਬਾ ਬੁੱਲੇ ਬੁੱਲੇ ਸ਼ਾਹ ਦੀ ਮਜ਼ਾਰ ਵੀ ਬਣੀ ਹੋਈ ਹੈ ਜਿੱਥੇ ਹਰ ਸਾਲ ਮੇਲਾ ਲਗਦਾ ਹੈ।
ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਜਾਂ ਸ਼੍ਰੀ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰੂਦੁਆਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰੂਦਵਾਰਾ ਚੌਥੇ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਪੰਜਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ 1606 ਵਿੱਚ ਸ਼੍ਰੀ ਅਕਾਲ ਤਖਤ ਸਾਹਿਬ ਜੀ ਦਾ ਨੀਂਹ ਪੱਥਰ ਛੇਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਸ਼੍ਰੀ ਹਰਿਮੰਦਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਸ਼ਹੀਦ ਦੀ ਸ਼ਹੀਦੀ ਵੀ ੧੬੫੭ ਦੇ ਜਹਾਨ ਖ਼ਾਨ ਵਾਲੇ ਹਮਲੇ ਦੌਰਾਨ ਹੀ ਸ਼੍ਰੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ। ਅੱਜ ਬਾਬਾ ਜੀ ਦੀ ਯਾਦ ਵਿੱਚ ਸ਼੍ਰੀ ਹਰਿਮੰਦਰ ਸਾਹਿਬ ਜੀ ਦੀ ਪਰਿਕਰਮਾ ਵਿੱਚ ਸ਼ਹੀਦੀ ਬੁੰਗਾ ਸਥਿਤ ਹੈ, ਜਿੱਥੇ ਲੜੀਵਾਰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਚਲਦੇ ਰਹਿੰਦੇ ਹਨ।
ੴ (ਇੱਕ ਓਅੰਕਾਰ) ਸਿੱਖ ਧਰਮ ਦਾ ਨਿਸ਼ਾਨ ਹੈ ਅਤੇ ਸਿੱਖੀ ਦਰਸ਼ਨ ਦੀ ਨੀਂਹ ਹੈ। ਇਸ ਤੋਂ ਭਾਵ ਹੈ ਕਿ ਇੱਕ ਕਰਨਵਾਲਾ (ਕਰਤਾਰ) ਹੈ। ਇਹ ਗੁਰੂ ਨਾਨਕ ਸਾਹਿਬ ਜੀ ਦੀ ਗੁਰਬਾਣੀ ਜਪੁਜੀ ਸਾਹਿਬ ਦੇ ਸ਼ੁਰੂ ਵਿੱਚ ਹੈ। ਸਿੱਖੀ ਬਾਰੇ ਕਿਤਾਬਾਂ ਅਤੇ ਗੁਰਦਵਾਰਿਆਂ ਉੱਤੇ ਇਹ ਨਿਸ਼ਾਨ (ੴ) ਆਮ ਦੇਖਣ ਨੂੰ ਮਿਲਦਾ ਹੈ। ਗੁਰੂ ਨਾਨਕ ਜੀ ਨੇ ਇਸ ਅਦੁੱਤੀ ਨਿਸ਼ਾਨ ਦੀ ਰਚਨਾ ਕਰਕੇ ਸਿਖ ਪੰਥ ਦੀ ਨੀਂਹ ਰੱਖੀ। ਇਸ ਦਾ ਪਾਠ (ਉਚਾਰਨ ਜਾਂ ਬੋਲ) ਇੱਕ ਓਅੰਕਾਰ ਹੈ। ਗੁਰੂ ਨਾਨਕ ਸਾਹਿਬ ਜੀ ਨੇ ਇਸ ਨੂੰ 13 ਵਾਰ ਆਪਣੀ ਸਵੈ-ਰਚਿਤ ਬਾਣੀ ਵਿੱਚ ਲਿਖਿਆ ਹੈ, ਜਿਹੜੀ ਕਿ ਆਪ ਜੀ ਦੇ ਨਾਮ ਦੇ ਸਿਰਲੇਖ ਮਹਲਾ 1 ਹੇਠ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਹੈ। ਇੱਕ ਓਅੰਕਾਰ ਪੰਜਾਬੀ ਭਾਸ਼ਾ ਦਾ ਬੋਲ ਹੈ। ਇੱਕ ਓਅੰਕਾਰ ਮੂਲ ਮੰਤਰ ਅਤੇ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਅੰਕ ਤੇ ਬ੍ਰਹਮੰਡ ਦੇ ਬੇਅੰਤ ਪਸਾਰੇ ਤੇ ਇਸਦੇ ਇਕੋ ਇੱਕ ਕਰਤਾ (ਭਾਵ ਇੱਕ ਕਰਤਾਰ) ਦੇ ਨਿਸ਼ਾਨ ਦੇ ਸੂਚਕ ਵਜੋਂ ਦਰਜ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।ਅੰਮ੍ਰਿਤਾ ਪ੍ਰੀਤਮ ਦੀ ਸਭ ਤੋਂ ਮਸ਼ਹੂਰ ਕਵਿਤਾ ਅੱਜ ਆਖਾਂ ਵਾਰਿਸ ਸ਼ਾਹ ਨੂੰ ਹੈ ਜਿਸ ਵਿੱਚ ਉਹ ਹਿੰਦੁਸਤਾਨ ਦੀ ਵੰਡ ਤੋਂ ਬਾਅਦ ਹੋਏ ਕਤਲੇਆਮ ਪ੍ਰਤੀ ਆਪਣਾ ਰੋਸ ਦਿਖਾਉਂਦੇ ਹੋਏ ਵਾਰਿਸ ਸ਼ਾਹ ਨੂੰ ਵਾਪਸ ਆਉਣ ਦੀ ਦੁਹਾਈ ਪਾਉਂਦੀ ਹੈ। ਇੱਕ ਨਾਵਲਕਾਰ ਦੇ ਤੌਰ ਉੱਤੇ ਪਿੰਜਰ (1950) ਉਸਦਾ ਸਭ ਤੋਂ ਮਸ਼ਹੂਰ ਨਾਵਲ ਹੈ ਜਿਸ ਉੱਤੇ ਬਾਅਦ ਵਿੱਚ ਇੱਕ ਅਵਾਰਡ ਜੇਤੂ ਫ਼ਿਲਮ ਪਿੰਜਰ (2003) ਵੀ ਬਣੀ।1947 ਵਿੱਚ ਭਾਰਤ ਤੇ ਪਾਕਿਸਤਾਨ ਦੀ ਵੰਡ ਪਿੱਛੋਂ ਇਹ ਲਿਹੌਰ ਤੋਂ ਹਿੰਦੁਸਤਾਨ ਆ ਗਈ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਮਹਾਰਾਣੀ ਜਿੰਦ ਕੌਰ (ਅੰ. 1817 – 1 ਅਗਸਤ 1863) 1843 ਤੋਂ 29 ਮਾਰਚ 1847 ਤੱਕ ਸਿੱਖ ਸਾਮਰਾਜ ਦੀ ਰੀਜੈਂਟ ਸੀ। 29 ਮਾਰਚ 1847 ਨੂੰ ਸਿੱਖ ਸਾਮਰਾਜ ਦੇ ਭੰਗ ਹੋਣ ਤੋਂ ਬਾਅਦ ਸਿੱਖਾਂ ਨੇ ਉਸ ਨੂੰ ਮਹਾਰਾਜਾ ਦਲੀਪ ਸਿੰਘ ਦੀ ਮਹਾਰਾਣੀ ਅਤੇ ਉੱਤਰਾਧਿਕਾਰੀ ਵਜੋਂ ਦਾਅਵਾ ਕੀਤਾ। ਹਾਲਾਂਕਿ, ਉਸੇ ਦਿਨ ਅੰਗਰੇਜ਼ਾਂ ਨੇ ਪੂਰਾ ਕਬਜ਼ਾ ਕਰ ਲਿਆ ਅਤੇ ਦਾਅਵਿਆਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ।ਉਹ ਸਿੱਖ ਸਾਮਰਾਜ ਦੇ ਪਹਿਲੇ ਮਹਾਰਾਜਾ ਰਣਜੀਤ ਸਿੰਘ ਦੀ ਸਭ ਤੋਂ ਛੋਟੀ ਪਤਨੀ ਅਤੇ ਆਖਰੀ ਮਹਾਰਾਜਾ ਦਲੀਪ ਸਿੰਘ ਦੀ ਮਾਂ ਸੀ। ਉਹ ਆਪਣੀ ਸੁੰਦਰਤਾ, ਊਰਜਾ ਅਤੇ ਉਦੇਸ਼ ਦੀ ਤਾਕਤ ਲਈ ਮਸ਼ਹੂਰ ਸੀ ਅਤੇ ਰਾਣੀ ਜਿੰਦਾਂ ਦੇ ਨਾਂ ਨਾਲ ਮਸ਼ਹੂਰ ਸੀ, ਪਰ ਉਸਦੀ ਪ੍ਰਸਿੱਧੀ ਮੁੱਖ ਤੌਰ 'ਤੇ ਭਾਰਤ ਵਿੱਚ ਬ੍ਰਿਟਿਸ਼ ਦੇ ਡਰ ਤੋਂ ਪ੍ਰਾਪਤ ਹੋਈ ਹੈ, ਜਿਸਨੇ ਉਸਨੂੰ "ਪੰਜਾਬ ਦੀ ਮੇਸਾਲੀਨਾ" ਕਿਹਾ ਸੀ।ਰਣਜੀਤ ਸਿੰਘ ਦੇ ਪਹਿਲੇ ਤਿੰਨ ਵਾਰਿਸਾਂ ਦੇ ਕਤਲਾਂ ਤੋਂ ਬਾਅਦ, ਦਲੀਪ ਸਿੰਘ ਸਤੰਬਰ 1843 ਵਿੱਚ 5 ਸਾਲ ਦੀ ਉਮਰ ਵਿੱਚ ਸੱਤਾ ਵਿੱਚ ਆਇਆ ਅਤੇ ਜਿੰਦ ਕੌਰ ਆਪਣੇ ਪੁੱਤਰ ਦੀ ਤਰਫੋਂ ਰੀਜੈਂਟ ਬਣ ਗਈ। ਸਿੱਖਾਂ ਦੀ ਪਹਿਲੀ ਐਂਗਲੋ-ਸਿੱਖ ਜੰਗ ਹਾਰ ਜਾਣ ਤੋਂ ਬਾਅਦ, ਦਸੰਬਰ 1846 ਵਿੱਚ ਇੱਕ ਬ੍ਰਿਟਿਸ਼ ਰੈਜ਼ੀਡੈਂਟ ਦੇ ਨਿਯੰਤਰਣ ਅਧੀਨ ਇੱਕ ਕੌਂਸਲ ਆਫ਼ ਰੀਜੈਂਸੀ ਦੁਆਰਾ ਉਸਦੀ ਥਾਂ ਲੈ ਲਈ ਗਈ ਸੀ। ਹਾਲਾਂਕਿ, ਉਸਦੀ ਸ਼ਕਤੀ ਅਤੇ ਪ੍ਰਭਾਵ ਜਾਰੀ ਰਿਹਾ ਅਤੇ, ਇਸਦਾ ਮੁਕਾਬਲਾ ਕਰਨ ਲਈ, ਬ੍ਰਿਟਿਸ਼ ਨੇ ਉਸਨੂੰ ਕੈਦ ਅਤੇ ਦੇਸ਼ ਨਿਕਾਲਾ ਦਿੱਤਾ। ਤੇਰਾਂ ਸਾਲ ਤੋਂ ਵੱਧ ਸਮਾਂ ਬੀਤ ਗਿਆ ਜਦੋਂ ਉਸਨੂੰ ਦੁਬਾਰਾ ਆਪਣੇ ਬੇਟੇ ਨੂੰ ਦੇਖਣ ਦੀ ਇਜਾਜ਼ਤ ਦਿੱਤੀ ਗਈ, ਜਿਸ ਨੂੰ ਇੰਗਲੈਂਡ ਲਿਜਾਇਆ ਗਿਆ ਸੀ।ਜਨਵਰੀ 1861 ਵਿਚ ਦਲੀਪ ਸਿੰਘ ਨੂੰ ਕਲਕੱਤਾ ਵਿਚ ਆਪਣੀ ਮਾਂ ਨੂੰ ਮਿਲਣ ਦੀ ਇਜਾਜ਼ਤ ਦਿੱਤੀ ਗਈ ਅਤੇ ਉਸ ਨੂੰ ਆਪਣੇ ਨਾਲ ਇੰਗਲੈਂਡ ਵਾਪਸ ਲੈ ਗਿਆ, ਜਿੱਥੇ ਉਹ 46 ਸਾਲ ਦੀ ਉਮਰ ਵਿਚ 1 ਅਗਸਤ 1863 ਨੂੰ ਕੇਨਸਿੰਗਟਨ, ਲੰਡਨ ਵਿਚ ਆਪਣੀ ਮੌਤ ਤੱਕ ਰਹੀ। ਉਸ ਨੂੰ ਅਸਥਾਈ ਤੌਰ 'ਤੇ ਕੇਨਸਲ ਗ੍ਰੀਨ ਵਿਚ ਦਫ਼ਨਾਇਆ ਗਿਆ। ਅਗਲੇ ਸਾਲ ਬੰਬਈ ਦੇ ਨੇੜੇ ਨਾਸ਼ਿਕ ਵਿਖੇ ਕਬਰਸਤਾਨ ਅਤੇ ਸਸਕਾਰ ਕੀਤਾ ਗਿਆ। ਉਸ ਦੀਆਂ ਅਸਥੀਆਂ ਆਖਰਕਾਰ ਉਸਦੀ ਪੋਤੀ, ਰਾਜਕੁਮਾਰੀ ਬਾਂਬਾ ਸੋਫੀਆ ਜਿੰਦਾਂ ਦਲੀਪ ਸਿੰਘ ਦੁਆਰਾ ਉਸਦੇ ਪਤੀ, ਮਹਾਰਾਜਾ ਰਣਜੀਤ ਸਿੰਘ ਦੀ ਲਾਹੌਰ ਵਿੱਚ ਸਮਾਧ (ਸਮਾਰਕ) ਵਿੱਚ ਲਿਜਾਈਆਂ ਗਈਆਂ।
ਮੂ਼ਲ ਮੰਤਰ ਗੂਰੂ ਬਾਣੀ ਦਾ ਅਧਾਰ ਹੈ। ਭਾਈ ਕਾਹਨ ਸਿੰਘ ਨਾਭਾ ਅਨੁਸਾਰ ਮੂਲ ਮੰਤ੍ਰ ਦਾ ਅਰਥ ਸਾਰੇ ਮੰਤਰਾਂ ਦੀ ਜੜ੍ਹ ਹੈ। ਗੁਰੂ ਨਾਨਕ ਦੇਵ ਜੀ ਨੇ ਸੰਨ 1499 ਵਿੱਚ ਜਦ ਤਿੰਨ ਦਿਨ ਲਈ ਵੇਈਂ ਨਦੀ ਪ੍ਰਵੇਸ਼ ਕੀਤਾ ਸੀ ਤਾਂ ਬਾਹਰ ਆਉਣ ਤੇ ਉਹਨਾਂ ਨੇ ਸਭ ਤੋਂ ਪਹਿਲਾਂ ਮੂਲ ਮੰਤ੍ਰ ਦਾ ਉਚਾਰਨ ਕੀਤਾ ਸੀ ਜਿਸ ਵਿੱਚ ਪ੍ਰਮਾਤਮਾ ਦੇ ਗੁਣਾਂ ਅਧਾਰਿਤ ਇਕ ਮੁਕੰਮਲ ਤਸਵੀਰ ਪੇਸ਼ ਕੀਤੀ ਗਈ ਸੀ।
ਭਾਰਤ, ਅਧਿਕਾਰਤ ਤੌਰ 'ਤੇ ਭਾਰਤ ਦਾ ਗਣਰਾਜ (ਆਈਐੱਸਓ: Bhārat Gaṇarājya), ਦੱਖਣੀ ਏਸ਼ੀਆ ਵਿੱਚ ਇੱਕ ਦੇਸ਼ ਹੈ। ਇਹ ਖੇਤਰ ਦੇ ਹਿਸਾਬ ਨਾਲ ਸੱਤਵਾਂ ਸਭ ਤੋਂ ਵੱਡਾ ਦੇਸ਼; ਜੂਨ 2023 ਤੱਕ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼; ਅਤੇ 1947 ਵਿੱਚ ਆਪਣੀ ਆਜ਼ਾਦੀ ਦੇ ਸਮੇਂ ਤੋਂ, ਦੁਨੀਆ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਦੱਖਣ ਵੱਲ ਹਿੰਦ ਮਹਾਸਾਗਰ, ਦੱਖਣ-ਪੱਛਮ ਵੱਲ ਅਰਬ ਸਾਗਰ ਅਤੇ ਦੱਖਣ-ਪੂਰਬ ਵੱਲ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ, ਇਹ ਪੱਛਮ ਵੱਲ ਪਾਕਿਸਤਾਨ ਨਾਲ ਜ਼ਮੀਨੀ ਸਰਹੱਦਾਂ ਸਾਂਝੀਆਂ ਕਰਦਾ ਹੈ।; ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ; ਅਤੇ ਪੂਰਬ ਵੱਲ ਬੰਗਲਾਦੇਸ਼ ਅਤੇ ਮਿਆਂਮਾਰ। ਹਿੰਦ ਮਹਾਸਾਗਰ ਵਿੱਚ, ਭਾਰਤ ਸ਼੍ਰੀਲੰਕਾ ਅਤੇ ਮਾਲਦੀਵ ਦੇ ਨੇੜੇ ਹੈ; ਇਸ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਥਾਈਲੈਂਡ, ਮਿਆਂਮਾਰ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੇ ਕਰਦੇ ਹਨ। ਆਧੁਨਿਕ ਮਨੁੱਖ 55,000 ਸਾਲ ਪਹਿਲਾਂ ਅਫ਼ਰੀਕਾ ਤੋਂ ਭਾਰਤੀ ਉਪ-ਮਹਾਂਦੀਪ 'ਤੇ ਆਏ ਸਨ। ਉਹਨਾਂ ਦੇ ਲੰਬੇ ਕਿੱਤੇ, ਸ਼ੁਰੂ ਵਿੱਚ ਵੱਖੋ-ਵੱਖਰੇ ਰੂਪਾਂ ਵਿੱਚ ਸ਼ਿਕਾਰੀ-ਇਕੱਠੇ ਕਰਨ ਵਾਲਿਆਂ ਦੇ ਰੂਪ ਵਿੱਚ, ਨੇ ਖੇਤਰ ਨੂੰ ਬਹੁਤ ਹੀ ਵਿਭਿੰਨਤਾ ਬਣਾ ਦਿੱਤਾ ਹੈ, ਮਨੁੱਖੀ ਜੈਨੇਟਿਕ ਵਿਭਿੰਨਤਾ ਵਿੱਚ ਅਫਰੀਕਾ ਤੋਂ ਬਾਅਦ ਦੂਜੇ ਸਥਾਨ 'ਤੇ ਹੈ। 9,000 ਸਾਲ ਪਹਿਲਾਂ ਸਿੰਧ ਨਦੀ ਬੇਸਿਨ ਦੇ ਪੱਛਮੀ ਹਾਸ਼ੀਏ ਵਿੱਚ ਉਪ-ਮਹਾਂਦੀਪ ਵਿੱਚ ਸੈਟਲਡ ਜੀਵਨ ਉਭਰਿਆ ਸੀ, ਹੌਲੀ ਹੌਲੀ ਤੀਜੀ ਹਜ਼ਾਰ ਸਾਲ ਬੀਸੀਈ ਦੀ ਸਿੰਧੂ ਘਾਟੀ ਸਭਿਅਤਾ ਵਿੱਚ ਵਿਕਸਤ ਹੋਇਆ। 12000 ਈਸਾ ਪੂਰਵ ਤੱਕ, ਸੰਸਕ੍ਰਿਤ ਦਾ ਇੱਕ ਪੁਰਾਤਨ ਰੂਪ, ਇੱਕ ਇੰਡੋ-ਯੂਰਪੀਅਨ ਭਾਸ਼ਾ, ਉੱਤਰ ਪੱਛਮ ਤੋਂ ਭਾਰਤ ਵਿੱਚ ਫੈਲ ਗਈ ਸੀ। ਇਸ ਦਾ ਪ੍ਰਮਾਣ ਅੱਜ ਰਿਗਵੇਦ ਦੇ ਭਜਨਾਂ ਵਿੱਚ ਮਿਲਦਾ ਹੈ। ਇੱਕ ਮੌਖਿਕ ਪਰੰਪਰਾ ਦੁਆਰਾ ਸੁਰੱਖਿਅਤ ਰੱਖਿਆ ਗਿਆ ਸੀ ਜੋ ਪੂਰੀ ਤਰ੍ਹਾਂ ਚੌਕਸ ਸੀ, ਰਿਗਵੇਦ ਭਾਰਤ ਵਿੱਚ ਹਿੰਦੂ ਧਰਮ ਦੀ ਸ਼ੁਰੂਆਤ ਨੂੰ ਰਿਕਾਰਡ ਕਰਦਾ ਹੈ। ਭਾਰਤ ਦੀਆਂ ਦ੍ਰਾਵਿੜ ਭਾਸ਼ਾਵਾਂ ਨੂੰ ਉੱਤਰੀ ਅਤੇ ਪੱਛਮੀ ਖੇਤਰਾਂ ਵਿੱਚ ਬਦਲ ਦਿੱਤਾ ਗਿਆ ਸੀ। 400 ਈਸਾ ਪੂਰਵ ਤੱਕ, ਹਿੰਦੂ ਧਰਮ ਦੇ ਅੰਦਰ ਜਾਤ ਦੁਆਰਾ ਪੱਧਰੀਕਰਨ ਅਤੇ ਬੇਦਖਲੀ ਉਭਰ ਕੇ ਸਾਹਮਣੇ ਆਈ ਸੀ, ਅਤੇ ਬੌਧ ਅਤੇ ਜੈਨ ਧਰਮ ਪੈਦਾ ਹੋ ਗਏ ਸਨ, ਸਮਾਜਿਕ ਵਿਵਸਥਾਵਾਂ ਨੂੰ ਖ਼ਾਨਦਾਨੀ ਨਾਲ ਜੋੜਿਆ ਨਹੀਂ ਗਿਆ ਸੀ। ਸ਼ੁਰੂਆਤੀ ਸਿਆਸੀ ਮਜ਼ਬੂਤੀ ਨੇ ਗੰਗਾ ਬੇਸਿਨ ਵਿੱਚ ਸਥਿਤ ਮੌਰੀਆ ਅਤੇ ਗੁਪਤ ਸਾਮਰਾਜ ਨੂੰ ਜਨਮ ਦਿੱਤਾ। ਉਹਨਾਂ ਦਾ ਸਮੂਹਿਕ ਯੁੱਗ ਵਿਆਪਕ ਰਚਨਾਤਮਕਤਾ ਨਾਲ ਭਰਿਆ ਹੋਇਆ ਸੀ, ਪਰ ਔਰਤਾਂ ਦੀ ਡਿੱਗਦੀ ਸਥਿਤੀ, ਅਤੇ ਵਿਸ਼ਵਾਸ ਦੀ ਇੱਕ ਸੰਗਠਿਤ ਪ੍ਰਣਾਲੀ ਵਿੱਚ ਛੂਤ-ਛਾਤ ਨੂੰ ਸ਼ਾਮਲ ਕਰਨ ਦੁਆਰਾ ਵੀ ਚਿੰਨ੍ਹਿਤ ਕੀਤਾ ਗਿਆ ਸੀ। ਦੱਖਣੀ ਭਾਰਤ ਵਿੱਚ, ਮੱਧ ਰਾਜਾਂ ਨੇ ਦੱਖਣ-ਪੂਰਬੀ ਏਸ਼ੀਆ ਦੇ ਰਾਜਾਂ ਨੂੰ ਦ੍ਰਾਵਿੜ-ਭਾਸ਼ਾ ਦੀਆਂ ਲਿਪੀਆਂ ਅਤੇ ਧਾਰਮਿਕ ਸਭਿਆਚਾਰਾਂ ਨੂੰ ਨਿਰਯਾਤ ਕੀਤਾ।ਸ਼ੁਰੂਆਤੀ ਮੱਧਕਾਲੀ ਯੁੱਗ ਵਿੱਚ, ਈਸਾਈ ਧਰਮ, ਇਸਲਾਮ, ਯਹੂਦੀ ਧਰਮ, ਅਤੇ ਜੋਰਾਸਟ੍ਰੀਅਨ ਧਰਮ ਭਾਰਤ ਦੇ ਦੱਖਣੀ ਅਤੇ ਪੱਛਮੀ ਤੱਟਾਂ ਉੱਤੇ ਸਥਾਪਿਤ ਹੋ ਗਏ ਸਨ।ਮੱਧ ਏਸ਼ੀਆ ਦੀਆਂ ਮੁਸਲਿਮ ਫੌਜਾਂ ਨੇ ਰੁਕ-ਰੁਕ ਕੇ ਭਾਰਤ ਦੇ ਉੱਤਰੀ ਮੈਦਾਨਾਂ ਨੂੰ ਆਪਣੇ ਕਬਜ਼ੇ ਵਿੱਚ ਕਰ ਲਿਆ, ਅੰਤ ਵਿੱਚ ਦਿੱਲੀ ਸਲਤਨਤ ਦੀ ਸਥਾਪਨਾ ਕੀਤੀ, ਅਤੇ ਉੱਤਰੀ ਭਾਰਤ ਨੂੰ ਮੱਧਕਾਲੀ ਇਸਲਾਮ ਦੇ ਬ੍ਰਹਿਮੰਡੀ ਨੈਟਵਰਕ ਵਿੱਚ ਖਿੱਚ ਲਿਆ। 15ਵੀਂ ਸਦੀ ਵਿੱਚ, ਵਿਜੈਨਗਰ ਸਾਮਰਾਜ ਨੇ ਦੱਖਣ ਭਾਰਤ ਵਿੱਚ ਇੱਕ ਲੰਬੇ ਸਮੇਂ ਤੱਕ ਚੱਲਣ ਵਾਲੇ ਸੰਯੁਕਤ ਹਿੰਦੂ ਸੱਭਿਆਚਾਰ ਦੀ ਸਿਰਜਣਾ ਕੀਤੀ।ਪੰਜਾਬ ਵਿੱਚ, ਸਿੱਖ ਧਰਮ ਦਾ ਉਭਾਰ ਹੋਇਆ, ਸੰਸਥਾਗਤ ਧਰਮ ਨੂੰ ਰੱਦ ਕਰਦਾ ਹੋਇਆ।ਮੁਗਲ ਸਾਮਰਾਜ, 1526 ਵਿੱਚ, ਦੋ ਸਦੀਆਂ ਦੀ ਸਾਪੇਖਿਕ ਸ਼ਾਂਤੀ ਦੀ ਸ਼ੁਰੂਆਤ ਕੀਤੀ, ਚਮਕਦਾਰ ਆਰਕੀਟੈਕਚਰ ਦੀ ਵਿਰਾਸਤ ਛੱਡ ਕੇ। ਹੌਲੀ-ਹੌਲੀ ਬ੍ਰਿਟਿਸ਼ ਈਸਟ ਇੰਡੀਆ ਕੰਪਨੀ ਦੇ ਸ਼ਾਸਨ ਦਾ ਵਿਸਤਾਰ ਹੋਇਆ, ਜਿਸ ਨੇ ਭਾਰਤ ਨੂੰ ਇੱਕ ਬਸਤੀਵਾਦੀ ਆਰਥਿਕਤਾ ਵਿੱਚ ਬਦਲ ਦਿੱਤਾ, ਪਰ ਇਸਦੀ ਪ੍ਰਭੂਸੱਤਾ ਨੂੰ ਵੀ ਮਜ਼ਬੂਤ ਕੀਤਾ। ਬ੍ਰਿਟਿਸ਼ ਕ੍ਰਾਊਨ ਸ਼ਾਸਨ 1858 ਵਿੱਚ ਸ਼ੁਰੂ ਹੋਇਆ। ਭਾਰਤੀਆਂ ਨੂੰ ਦਿੱਤੇ ਗਏ ਅਧਿਕਾਰ ਹੌਲੀ-ਹੌਲੀ ਦਿੱਤੇ ਗਏ, ਪਰ ਤਕਨੀਕੀ ਤਬਦੀਲੀਆਂ ਪੇਸ਼ ਕੀਤੀਆਂ ਗਈਆਂ, ਅਤੇ ਸਿੱਖਿਆ ਅਤੇ ਜਨਤਕ ਜੀਵਨ ਦੇ ਆਧੁਨਿਕ ਵਿਚਾਰਾਂ ਨੇ ਜੜ੍ਹ ਫੜ ਲਈ। ਇੱਕ ਮੋਹਰੀ ਅਤੇ ਪ੍ਰਭਾਵਸ਼ਾਲੀ ਰਾਸ਼ਟਰਵਾਦੀ ਲਹਿਰ ਉਭਰੀ, ਜੋ ਅਹਿੰਸਕ ਵਿਰੋਧ ਲਈ ਮਸ਼ਹੂਰ ਸੀ ਅਤੇ ਬ੍ਰਿਟਿਸ਼ ਸ਼ਾਸਨ ਨੂੰ ਖਤਮ ਕਰਨ ਦਾ ਮੁੱਖ ਕਾਰਕ ਬਣ ਗਈ। 1947 ਵਿੱਚ ਬ੍ਰਿਟਿਸ਼ ਭਾਰਤੀ ਸਾਮਰਾਜ ਨੂੰ ਦੋ ਆਜ਼ਾਦ ਰਾਜਾਂ ਵਿੱਚ ਵੰਡਿਆ ਗਿਆ ਸੀ, ਹਿੰਦੂ-ਬਹੁਗਿਣਤੀ ਭਾਰਤ ਦਾ ਡੋਮੀਨੀਅਨ ਅਤੇ ਇੱਕ ਮੁਸਲਿਮ-ਬਹੁਗਿਣਤੀ ਪਾਕਿਸਤਾਨ ਦਾ ਡੋਮੀਨੀਅਨ, ਵੱਡੇ ਪੱਧਰ 'ਤੇ ਜਾਨੀ ਨੁਕਸਾਨ ਅਤੇ ਇੱਕ ਬੇਮਿਸਾਲ ਪਰਵਾਸ ਦੇ ਵਿਚਕਾਰ।ਭਾਰਤ 1950 ਤੋਂ ਇੱਕ ਸੰਘੀ ਗਣਰਾਜ ਰਿਹਾ ਹੈ, ਇੱਕ ਲੋਕਤੰਤਰੀ ਸੰਸਦੀ ਪ੍ਰਣਾਲੀ ਦੁਆਰਾ ਸ਼ਾਸਨ ਕੀਤਾ ਜਾਂਦਾ ਹੈ। ਇਹ ਬਹੁਲਵਾਦੀ, ਬਹੁ-ਭਾਸ਼ੀ ਅਤੇ ਬਹੁ-ਜਾਤੀ ਸਮਾਜ ਹੈ। ਭਾਰਤ ਦੀ ਆਬਾਦੀ 1951 ਵਿੱਚ 361 ਮਿਲੀਅਨ ਤੋਂ ਵਧ ਕੇ 2022 ਵਿੱਚ ਲਗਭਗ 1.4 ਬਿਲੀਅਨ ਹੋ ਗਈ। ਉਸੇ ਸਮੇਂ ਦੌਰਾਨ, ਇਸਦੀ ਨਾਮਾਤਰ ਪ੍ਰਤੀ ਵਿਅਕਤੀ ਆਮਦਨ US$64 ਸਾਲਾਨਾ ਤੋਂ US$2,601 ਤੱਕ ਵਧ ਗਈ, ਅਤੇ ਇਸਦੀ ਸਾਖਰਤਾ ਦਰ 16.6% ਤੋਂ 74% ਹੋ ਗਈ। 1951 ਵਿੱਚ ਮੁਕਾਬਲਤਨ ਬੇਸਹਾਰਾ ਦੇਸ਼ ਹੋਣ ਤੋਂ ਭਾਰਤ ਇੱਕ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਅਤੇ ਸੂਚਨਾ ਤਕਨਾਲੋਜੀ ਸੇਵਾਵਾਂ ਦਾ ਇੱਕ ਕੇਂਦਰ ਬਣ ਗਿਆ ਹੈ, ਇੱਕ ਵਿਸਤ੍ਰਿਤ ਮੱਧ ਵਰਗ ਦੇ ਨਾਲ। ਇਸਦਾ ਇੱਕ ਸਪੇਸ ਪ੍ਰੋਗਰਾਮ ਹੈ। ਭਾਰਤੀ ਫਿਲਮਾਂ, ਸੰਗੀਤ ਅਤੇ ਅਧਿਆਤਮਿਕ ਸਿੱਖਿਆਵਾਂ ਗਲੋਬਲ ਸੱਭਿਆਚਾਰ ਵਿੱਚ ਵਧਦੀ ਭੂਮਿਕਾ ਨਿਭਾਉਂਦੀਆਂ ਹਨ। ਭਾਰਤ ਨੇ ਆਪਣੀ ਗਰੀਬੀ ਦੀ ਦਰ ਨੂੰ ਕਾਫ਼ੀ ਹੱਦ ਤੱਕ ਘਟਾ ਦਿੱਤਾ ਹੈ, ਹਾਲਾਂਕਿ ਆਰਥਿਕ ਅਸਮਾਨਤਾ ਵਧਣ ਦੀ ਕੀਮਤ 'ਤੇ। ਭਾਰਤ ਇੱਕ ਪਰਮਾਣੂ-ਹਥਿਆਰ ਵਾਲਾ ਦੇਸ਼ ਹੈ, ਜੋ ਫੌਜੀ ਖਰਚਿਆਂ ਵਿੱਚ ਉੱਚ ਦਰਜੇ 'ਤੇ ਹੈ। ਇਸ ਦੇ ਆਪਣੇ ਗੁਆਂਢੀ ਦੇਸ਼ਾਂ ਪਾਕਿਸਤਾਨ ਅਤੇ ਚੀਨ ਨਾਲ ਕਸ਼ਮੀਰ ਨੂੰ ਲੈ ਕੇ ਵਿਵਾਦ ਹਨ, ਜੋ 20ਵੀਂ ਸਦੀ ਦੇ ਅੱਧ ਤੋਂ ਅਣਸੁਲਝੇ ਹੋਏ ਹਨ। ਭਾਰਤ ਨੂੰ ਜਿਨ੍ਹਾਂ ਸਮਾਜਿਕ-ਆਰਥਿਕ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ, ਉਨ੍ਹਾਂ ਵਿੱਚ ਲਿੰਗ ਅਸਮਾਨਤਾ, ਬਾਲ ਕੁਪੋਸ਼ਣ, ਅਤੇ ਹਵਾ ਪ੍ਰਦੂਸ਼ਣ ਦੇ ਵਧਦੇ ਪੱਧਰ। ਭਾਰਤ ਦੀ ਧਰਤੀ ਮੈਗਾਡਾਇਵਰਸ ਹੈ, ਚਾਰ ਜੈਵ ਵਿਭਿੰਨਤਾ ਦੇ ਹੌਟਸਪੌਟਸ ਦੇ ਨਾਲ। ਇਸਦੇ ਜੰਗਲਾਂ ਵਿੱਚ ਇਸਦੇ ਖੇਤਰ ਦਾ 21.7% ਸ਼ਾਮਲ ਹੈ। ਭਾਰਤ ਦੇ ਜੰਗਲੀ ਜੀਵ, ਜਿਨ੍ਹਾਂ ਨੂੰ ਭਾਰਤ ਦੀ ਸੰਸਕ੍ਰਿਤੀ ਵਿੱਚ ਪਰੰਪਰਾਗਤ ਤੌਰ 'ਤੇ ਸਹਿਣਸ਼ੀਲਤਾ ਨਾਲ ਦੇਖਿਆ ਜਾਂਦਾ ਹੈ, ਨੂੰ ਇਹਨਾਂ ਜੰਗਲਾਂ ਵਿੱਚ, ਅਤੇ ਕਿਤੇ ਹੋਰ, ਸੁਰੱਖਿਅਤ ਨਿਵਾਸ ਸਥਾਨਾਂ ਵਿੱਚ ਸਮਰਥਨ ਪ੍ਰਾਪਤ ਹੈ।.
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿੱਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿੱਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿੱਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿੱਚ ਆਉਣ ਕਰਕੇ, ਇਸ ਵਿੱਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿੱਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ।2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ਸਿੱਧੂ ਮੂਸੇ ਵਾਲਾ ਜਾਂ ਸ਼ੁੱਭਦੀਪ ਸਿੰਘ ਸਿੱਧੂ (11 ਜੂਨ 1993 – 29 ਮਈ 2022), ਇੱਕ ਪੰਜਾਬੀ ਗਾਇਕ ਅਤੇ ਗੀਤਕਾਰ ਸੀ। ਉਸ ਨੇ ਆਪਣੇ ਸੰਗੀਤਕ ਕਰੀਅਰ ਦੀ ਸ਼ੁਰੂਆਤ 2017 ਵਿੱਚ "ਲਾਇਸੰਸ" ਗੀਤ ਨਾਲ ਕੀਤੀ। ਸਿੱਧੂ ਦੁਆਰਾ ਲਿਖਿਆ ਇਹ ਗੀਤ ਪੰਜਾਬੀ ਗਾਇਕ ਨਿੰਜਾ ਨੇ ਗਾਇਆ। ਇਸ ਤੋਂ ਬਾਅਦ ਅਗਲਾ ਗੀਤ "ਸੋ ਹਾਈ" ਸਿੱਧੂ ਨੇ ਆਪ ਲਿਖਿਆ ਅਤੇ ਗਾਇਆ। ਇਸ ਗੀਤ ਨਾਲ ਸ਼ੁੱਭਦੀਪ ਨੂੰ ਇੱਕ ਨਵੀਨ ਪਹਿਚਾਣ ਮਿਲੀ ਅਤੇ ਆਉਣ ਵਾਲੇ ਕੁਝ ਹੀ ਸਮੇਂ ਵਿੱਚ ਉਸਨੇ ਪੰਜਾਬੀ ਸੰਗੀਤ ਜਗਤ ਵਿੱਚ ਇੱਕ ਵੱਖਰਾ ਨਾਮ ਖੱਟਿਆ।
ਨਾਵਲ (ਅੰਗਰੇਜ਼ੀ: Novel) ਸਾਹਿਤ ਦਾ ਇੱਕ ਰੂਪ ਹੈ। ਇਹ ਕਾਲਪਨਿਕ ਪਾਤਰਾਂ ਅਤੇ ਆਮ ਤੌਰ 'ਤੇ ਇੱਕ ਤਰਤੀਬ ਵਿੱਚ ਘਟਨਾਵਾਂ ਦਾ ਵਰਣਨ ਕਰਦਾ ਇੱਕ ਲੰਬੀ ਗਦ-ਵਾਰਤਾ ਹੁੰਦਾ ਹੈ। ਇਸ ਗਲਪੀ ਵਿਧਾ ਦੀਆਂ ਇਤਿਹਾਸਕ ਜੜਾਂ ਪੁਰਾਤਨਤਾ ਅਤੇ ਮਧਕਾਲੀ ਤੇ ਆਰੰਭਿਕ ਆਧੁਨਿਕ ਕਾਲ ਦੇ ਰੋਮਾਂਸ ਦੇ ਖੇਤਰਾਂ ਵਿੱਚ ਅਤੇ ਨੋਵਲਾ ਦੀ ਪਰੰਪਰਾ ਵਿੱਚ ਹਨ। ਇਹ ਨੋਵਲਾ ਛੋਟੀਆਂ ਕਹਾਣੀਆਂ ਲਈ ਇਸਤੇਮਾਲ ਇੱਕ ਇਤਾਲਵੀ ਸ਼ਬਦ ਹੈ, ਜਿਸ ਤੋਂ 18 ਵੀਂ ਸਦੀ ਵਿੱਚ ਮੌਜੂਦ ਆਮ ਅੰਗਰੇਜ਼ੀ ਪਦ ਦੀ ਸਿਰਜਣਾ ਹੋਈ ਹੈ। ਸਾਹਿਤ ਵਿੱਚ ਨਾਵਲ ਅਠਾਰ੍ਹਵੀ ਸਦੀ ਤੋਂ ਹੀ ਵਧੇਰੇ ਪ੍ਰਚਲਿਤ ਹੋਇਆ।
ਅਵੁਰ ਪਕੀਰ ਜੈਨੁਲਾਬਦੀਨ ਅਬਦੁਲ ਕਲਾਮ ਭਾਰਤ ਰਤਨ (15 ਅਕਤੂਬਰ 1931 – 27 ਜੁਲਾਈ 2015) ਇੱਕ ਭਾਰਤੀ ਵਿਗਿਆਨੀ ਸਨ, ਜਿਨ੍ਹਾ ਨੇ ਭਾਰਤ ਦੇ 11ਵੇਂ ਰਾਸ਼ਟਰਪਤੀ ਵਜੋ ਸੇਵਾ ਨਿਭਾਈ। ਅਬਦੁੱਲ ਕਲਾਮ ਭਾਰਤ ਦੇ ਪਹਿਲੇ ਗੈਰ-ਸਿਆਸੀ ਰਾਸ਼ਟਰਪਤੀ ਸਨ, ਜਿਨ੍ਹਾਂ ਨੂੰ ਤਕਨਾਲੋਜੀ ਅਤੇ ਵਿਗਿਆਨ ਵਿੱਚ ਉਨ੍ਹਾਂ ਦੇ ਵਿਸ਼ੇਸ਼ ਯੋਗਦਾਨ ਕਾਰਨ ਇਹ ਅਹੁਦਾ ਮਿਲਿਆ ਸੀ। ਉਹ ਇੱਕ ਇੰਜੀਨੀਅਰ ਅਤੇ ਵਿਗਿਆਨੀ ਸਨ। ਰਾਸ਼ਟਰਪਤੀ ਬਣਨ ਤੋਂ ਬਾਅਦ ਕਲਾਮ ਜੀ ਸਾਰੇ ਦੇਸ਼ ਵਾਸੀਆਂ ਦੀਆਂ ਨਜ਼ਰਾਂ ਵਿੱਚ ਬਹੁਤ ਹੀ ਸਤਿਕਾਰਤ ਅਤੇ ਨਿਪੁੰਨ ਵਿਅਕਤੀ ਰਹੇ ਹਨ। ਉਹਨਾਂ ਨੂੰ ਲੋਕ ਦਿ ਮਿਜ਼ਾਇਲ ਮੈਨ ਆਫ ਇੰਡੀਆ ਅਤੇ ਪੀਪਲਜ਼ ਪ੍ਰੇਜੀਡੇਂਟ ਵੀ ਕਹਿੰਦੇ ਹਨ ।ਕਲਾਮ ਜੀ ਨੇ ਲਗਭਗ ਚਾਰ ਦਹਾਕਿਆਂ ਤੱਕ ਇੱਕ ਵਿਗਿਆਨੀ ਵਜੋਂ ਕੰਮ ਕੀਤਾ ਹੈ, ਉਹ ਕਈ ਵੱਕਾਰੀ ਸੰਸਥਾਵਾਂ ਦੇ ਪ੍ਰਸ਼ਾਸਕ ਵੀ ਰਹੇ ਹਨ। ਭਾਰਤ ਨੂੰ ਪ੍ਰਮਾਣੂ ਸ਼ਕਤੀ ਦੇਸ਼ ਬਣਾਉਣ ਵਿੱਚ ਉਹਨਾਂ ਦਾ ਇੱਕ ਮਹੱਤਵਪੂਰਨ ਯੋਗਦਾਨ ਹੈ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਂਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਡਾਕਟਰ ਭੀਮਰਾਉ ਅੰਬੇਡਕਰ (14 ਅਪ੍ਰੈਲ 1891 - 6 ਦਸੰਬਰ 1956), ਡਾਕਟਰ ਬਾਬਾਸਾਹਿਬ ਅੰਬੇਡਕਰ ਨਾਮ ਨਾਲ ਪ੍ਰਸਿੱਧ ਇੱਕ ਭਾਰਤੀ ਕਾਨੂੰਨਸਾਜ਼, ਅਰਥਸ਼ਾਸਤਰੀ, ਰਾਜਨੀਤੀਵਾਨ ਅਤੇ ਸਮਾਜ ਸੁਧਾਰਕ ਸਨ ਜਿਨ੍ਹਾਂ ਨੇ ਦਲਿਤ ਬੋਧੀ ਲਹਿਰ ਨੂੰ ਪ੍ਰੇਰਿਤ ਕੀਤਾ ਅਤੇ (ਬਹੁਜਨ) ਨਾਲ ਹੁੰਦੇ ਸਮਾਜਿਕ ਭੇਦਭਾਵ ਦੇ ਖਿਲਾਫ ਪ੍ਰਚਾਰ ਕੀਤਾ, ਜਦਕਿ ਔਰਤਾਂ ਅਤੇ ਕਿਰਤ ਦੇ ਅਧਿਕਾਰਾਂ ਦਾ ਸਮਰਥਨ ਵੀ ਕੀਤਾ। ਉਹ ਆਜ਼ਾਦ ਭਾਰਤ ਦੇ ਪਹਿਲੇ ਕਾਨੂੰਨ ਅਤੇ ਨਿਆਂ ਮੰਤਰੀ, ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਗਣਤੰਤਰ ਦੇ ਮੋਢੀ ਸਨ। ਭਾਰਤ ਅਤੇ ਹੋਰ ਕਿਤੇ, ਉਹਨਾਂ ਨੂੰ ਅਕਸਰ ਬਾਬਾ ਸਾਹਿਬ, ਮਰਾਠੀ ਵਿਚ ਭਾਵ "ਆਦਰਯੋਗ ਪਿਤਾ" ਕਹਿੰਦੇ ਸਨ।
ਅੰਮ੍ਰਿਤਸਰ ਜਾਂ (ਅੰਬਰਸਰ) ਮਤਲਬ: "ਅੰਮ੍ਰਿਤ ਦਾ ਸਰੋਵਰ") ਚੜ੍ਹਦੇ ਪੰਜਾਬ ਦਾ ਇੱਕ ਸਰਹੱਦੀ ਸ਼ਹਿਰ ਹੈ ਜੋ ਪੰਜਾਬ ਦੇ ਉੱਤਰ-ਪੱਛਮੀ ਹਿੱਸੇ ਵਿੱਚ ਸਥਿੱਤ ਹੈ। ਇਹ ਲਾਹੌਰ ਤੋਂ 67 ਕਿਲੋਮੀਟਰ ਦੂਰ ਹੈ। ਇਹ ਸਿੱਖ ਧਰਮ ਦਾ ਧਾਰਮਿਕ ਅਤੇ ਸੱਭਿਆਚਾਰਕ ਕੇਂਦਰ ਹੈ। ਪੰਜਾਬੀ ਇੱਥੋਂ ਦੀ ਮੁੱਖ ਜਾਂ ਪਹਿਲੀ ਬੋਲੀ ਹੈ | ਇਸ ਦਾ ਸਰਕਾਰੀ ਮੁੱਖ ਦਫ਼ਤਰ ਅੰਮ੍ਰਿਤਸਰ ਜ਼ਿਲ੍ਹਾ ਹੈ। ਇਸ ਦੀ ਆਬਾਦੀ ਕਰੀਬ ੨੦੦੦੦੦੦ ਸ਼ਹਿਰੀ ਅਤੇ ੩,੦੦੦,੦੦੦ ਦੇ ਕਰੀਬ ਅੰਮ੍ਰਿਤਸਰ ਜ਼ਿਲੇ ਵਿੱਚ ੨੦੧੧ ਦੀ ਭਾਰਤੀ ਮਰਦਮਸ਼ੁਮਾਰੀ ਮੁਤਾਬਕ ਹੈ। ਯਾਤਰਾ ਲਈ ਸਭ ਤੋਂ ਵਧੀਆ ਸਮਾਂ ਅਕਤੂਬਰ ਅਤੇ ਮਾਰਚ ਵਿੱਚ ਹੈ।
1947 ਵਿੱਚ ਜਦੋਂ ਬ੍ਰਿਟਿਸ਼ ਭਾਰਤ ਨੂੰ ਆਜ਼ਾਦੀ ਮਿਲੀ ਤਾਂ ਨਾਲ ਹੀ ਭਾਰਤ ਦੀ ਵੰਡ ਕਰ ਕੇ 14 ਅਗਸਤ ਨੂੰ ਪਾਕਿਸਤਾਨੀ ਡੋਮੀਨੀਅਨ (ਬਾਅਦ ਵਿੱਚ ਇਸਲਾਮੀ ਜਮਹੂਰੀਆ ਏ ਪਾਕਿਸਤਾਨ) ਅਤੇ 15 ਅਗਸਤ ਨੂੰ ਭਾਰਤੀ ਯੂਨੀਅਨ (ਬਾਅਦ ਵਿੱਚ ਭਾਰਤ ਗਣਰਾਜ) ਦੀ ਸਥਾਪਨਾ ਕੀਤੀ ਗਈ। ਇਸ ਘਟਨਾਕਰਮ ਵਿੱਚ ਮੁੱਖ ਤੌਰ ਤੇ ਬ੍ਰਿਟਿਸ਼ ਭਾਰਤ ਦੇ ਬੰਗਾਲ ਪ੍ਰਾਂਤ ਨੂੰ ਪੂਰਬੀ ਪਾਕਿਸਤਾਨ ਅਤੇ ਭਾਰਤ ਦੇ ਪੱਛਮ ਬੰਗਾਲ ਰਾਜ ਵਿੱਚ ਵੰਡ ਦਿੱਤਾ ਗਿਆ ਅਤੇ ਇਸੇ ਤਰ੍ਹਾਂ ਬ੍ਰਿਟਿਸ਼ ਭਾਰਤ ਦੇ ਪੰਜਾਬ ਪ੍ਰਾਂਤ ਨੂੰ ਪੱਛਮੀ ਪਾਕਿਸਤਾਨ ਦੇ ਪੰਜਾਬ ਪ੍ਰਾਂਤ ਅਤੇ ਭਾਰਤ ਦੇ ਪੰਜਾਬ ਰਾਜ ਵਿੱਚ ਵੰਡ ਦਿੱਤਾ ਗਿਆ। ਇਸ ਦੌਰਾਨ ਬ੍ਰਿਟਿਸ਼ ਭਾਰਤ ਵਿੱਚੋਂ ਸੀਲੋਨ (ਹੁਣ ਸ੍ਰੀ ਲੰਕਾ) ਅਤੇ ਬਰਮਾ (ਹੁਣ ਮਿਆਂਮਾਰ) ਨੂੰ ਵੀ ਵੱਖ ਕੀਤਾ ਗਿਆ, ਲੇਕਿਨ ਇਸਨੂੰ ਭਾਰਤ ਦੀ ਵੰਡ ਵਿੱਚ ਨਹੀਂ ਸ਼ਾਮਿਲ ਕੀਤਾ ਜਾਂਦਾ ਹੈ। (ਨੇਪਾਲ ਅਤੇ ਭੂਟਾਨ ਇਸ ਦੌਰਾਨ ਵੀ ਆਜ਼ਾਦ ਰਾਜ ਸਨ ਅਤੇ ਇਸ ਬਟਵਾਰੇ ਤੋਂ ਪ੍ਰਭਾਵਿਤ ਨਹੀਂ ਹੋਏ।)
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ. ਦੀ ਆਮਦ ਨਾਲ ਨਾਟ ਲਿਖਤ ਤੇ ਵਿਆਪਕ ਪ੍ਰਭਾਵ ਪਿਆ ਹੈ। ਇਸ ਨਾਲ ਨਾਟਕ ਆਪਣੇ ਪਰੰਪਰਿਕ ਰੂਪ ਬਦਲ ਕੇ ਨਵੇਂ ਰੂਪ ਅਖ਼ਤਿਆਰ ਕਰ ਰਿਹਾ ਹੈ। ਪਹਿਲਾਂ ਕੇਵਲ ਪੂਰੇ ਨਾਟਕ ਅਤੇ ਇਕਾਂਗੀ ਹੀ ਰਚੇ ਤੇ ਖੇਡੇ ਜਾਂਦੇ ਸਨ ਪਰੰਤੂ ਹੁਣ ਰੰਗ-ਮੰਚ ਵਿੱਚ ਰੋਸ਼ਨੀਆਂ ਦੀ ਵਰਤੋਂ ਅਤੇ ਪਿੱਠ- ਵਰਤੀ ਅਵਾਜ਼ਾਂ ਵਰਗੇ ਸਾਧਨਾਂ ਦੀ ਆਮਦ ਨਾਲ ਮੰਚ ਪੱਖ ਵੀ ਬਦਲ ਗਿਆ ਹੈ। ਨਤੀਜੇ ਵਜੋਂ ਕਾਵਿ- ਨਾਟਕ, ਲਘੂ-ਨਾਟਕ, ਨੁਕੜ-ਨਾਟਕ, ਬਾਲ- ਨਾਟਕ, ਸੰਗੀਤ- ਨਾਟਕ, ਨ੍ਰਿਤ-ਨਾਟਕ, ਕੋਰਿਓਗਰਾਫ਼ੀ, ਇੱਕ ਪਾਤਰੀ ਨਾਟਕ ਅਤੇ ਅਬੋਲ ਨਾਟਕ (Mime) ਆਦਿ ਨਾਟਕੀ ਸਰੂਪ ਉੱਘੜ ਕੇ ਸਾਮ੍ਹਣੇ ਆਏ ਹਨ। ਵਿਸ਼ਵ ਨਾਟ- ਸ਼ੈਲੀਆਂ ਨੇ ਇਹਨਾਂ ਤੇ ਵਿਆਪਕ ਪ੍ਰਭਾਵ ਵੀ ਪਾਇਆ ਹੈ। ਵਿਸ਼ਵੀਕਰਨ ਅਤੇ ਕੰਪਿਊਟਰੀਕਰਨ ਕਾਰਨ ਵੀ ਨਾਟਕ ਦੀ ਵਿਧਾ ਵਿੱਚ ਇਨਕਲਾਬੀ ਪਰਿਵਰਤਨ ਆਇਆ ਹੈ। ਇਸ ਸਾਰੀ ਰੱਦੋ-ਬਦਲ ਨੇ ਵਿਚਾਰ, ਪ੍ਰਕਾਰ ਅਤੇ ਸੰਚਾਰ ਦੀ ਦ੍ਰਿਸ਼ਟੀ ਤੋਂ ਨਾਟਕ ਦੇ ਨਵੇਂ ਪ੍ਰਤਿਮਾਨ ਸਿਰਜੇ ਹਨ। ਨਾਟਕ ਦੇ ਲੱਛਣ:- 1. ਨਾਟਕ ਨਿਰਾ ਦ੍ਰਿਸ਼ ਨਹੀਂ 2.
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।ਪ੍ਰਦੂਸ਼ਣ ਦੀਆਂ ਮੁੱਖ ਕਿਸਮਾਂ ਵਿੱਚ ਸ਼ਾਮਲ ਹਨ:
ਦਲੀਪ ਕੌਰ ਟਿਵਾਣਾ (4 ਮਈ 1935 - 31 ਜਨਵਰੀ 2020) ਇੱਕ ਪੰਜਾਬੀ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਸੀ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਹਨਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ 'ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ।ਟਿਵਾਣਾ ਨੂੰ 1971 ਵਿੱਚ ਆਪਣੇ ਨਾਵਲ ਏਹੁ ਹਮਾਰਾ ਜੀਵਣਾ ਲਈ ਸਾਹਿਤ ਅਕਾਦਮੀ ਇਨਾਮ ਮਿਲਿਆ।
ਭੰਗੜਾ ਪੰਜਾਬ ਦੇ ਦੋ ਮੁੱਖ ਅਤੇ ਉੱਘੇ ਲੋਕ ਨਾਚਾਂ ਵਿੱਚੋਂ ਇੱਕ ਹੈ; ਦੂਜਾ ਮੁੱਖ ਨਾਚ ਗਿੱਧਾ ਹੈ। ਭੰਗੜਾ ਗੱਭਰੂਆਂ ਦਾ ਨਾਚ ਹੈ ਜਦਕਿ ਗਿੱਧਾ ਮੁਟਿਆਰਾਂ ਦਾ। ਭੰਗੜਾ ਤਕਰੀਬਨ ਹਰ ਖ਼ੁਸ਼ੀ ਦੇ ਮੌਕੇ ’ਤੇ ਪਾਇਆ ਜਾਂ ਨੱਚਿਆ ਜਾਂਦਾ ਹੈ ਜਿੰਨ੍ਹਾਂ ਵਿੱਚ ਕਣਕ ਦੀ ਵਾਢੀ ਭਾਵ ਵਿਸਾਖੀ ਆਦਿ ਮੇਲੇ, ਵਿਆਹ, ਮੰਗਣੇ ਅਤੇ ਤਿਉਹਾਰ ਆਦਿ ਸ਼ਾਮਲ ਹਨ। ਇਹ ਲੋਕ-ਨਾਚ ਪੰਜਾਬ ਦੀ ਕਿਸਾਨੀ ਸੰਸਕ੍ਰਿਤੀ ਜਿੰਨਾ ਹੀ ਪ੍ਰਾਚੀਨ ਹੈ। ਲੋਕਧਾਰਾ ਵਿਗਿਆਨੀ ਸੋਹਿੰਦਰ ਸਿੰਘ ਵਣਜਾਰਾ ਬੇਦੀ ਦੇ ਸ਼ਬਦਾਂ ਵਿੱਚ "ਪਹਿਲਾਂ ਪਹਿਲਾਂ ਜਦੋਂ ਪੰਜਾਬੀਆਂ ਨੇ ਹਰੀਆਂ ਫਸਲਾਂ ਨੂੰ ਸੁਨਹਿਰੀ ਸਿੱਟੇ ਪੈਂਦੇ ਵੇਖੇ ਤਾਂ ਉਹਨਾਂ ਦਾ ਮਨ ਹੁਲਾਰੇ ਵਿੱਚ ਆ ਕੇ ਨੱਚ ਖਲੋਤਾ। ਲੰਮੀ ਘਾਲਣਾ ਤੇ ਕਰੜੀ ਮਿਹਨਤ ਨੂੰ ਸੁਨਹਿਰੀ ਫਲ ਲੱਗਿਆ ਵੇਖ, ਕਿਸ ਦਾ ਦਿਲ ਨਹੀਂ ਨੱਚ ਉਠਦਾ?
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ 'ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦੇ ਸੰਤ ਸਨ
ਗੂਰੁ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦਸਾਂ ਵਿਚੋਂ ਦੂਜੇ ਗੁਰੂ ਸਨ। ਇਹਨਾਂ ਦਾ ਜਨਮ ਹਿੰਦੂ ਖ਼ਾਨਦਾਨ ਵਿੱਚ, ਜਮਾਂਦਰੂ ਨਾਮ ਲਹਿਣੇ ਨਾਲ਼, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਨੇੜੇ) ਪੰਜਾਬ ਵਿਖੇ ਹੋਇਆ। ਭਾਈ ਲਹਿਣਾ ਖੱਤਰੀ ਟੱਬਰ ਵਿੱਚ ਪਲ਼ਿਆ, ਜਿਸਦੇ ਪਿਓ ਨਿੱਕੇ ਸਕੇਲ ਦੇ ਸੁਦਾਗਰ ਸੀ, ਅਤੇ ਆਪ ਉਹ ਦੁਰਗਾ ਦੇ ਪੁਜਾਰੀ ਸਨ। ਇਹਨਾਂ ਦੀ ਮੁਲਾਕਾਤ ਗੁਰੂ ਨਾਨਕ, ਸਿੱਖੀ ਦੇ ਬਾਨੀ ਨਾਲ਼ ਹੋਣ ਤੋਂ ਬਾਅਦ ਇਹ ਸਿੱਖ ਬਣ ਗਏ। ਗੁਰੂ ਨਾਨਕ ਸਾਹਿਬ ਨੇ ਲਹਿਣਾ ਨਾਮ ਤਬਦੀਲ ਕਰ ਅੰਗਦ ("ਮੇਰਾ ਆਪਣਾ ਅੰਗ") ਰੱਖ ਦਿੱਤਾ, ਅਤੇ ਆਪਣੇ ਪੁੱਤਾਂ ਦੀ ਬਜਾਏ ਅੰਗਦ ਨੂੰ ਦੂਜਾ ਗੁਰੂ ਐਲਾਨ ਦਿੱਤਾ।ਗੁਰੂ ਨਾਨਕ ਦੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਬਾਅਦ, 1539 ਵਿੱਚ ਗੁਰੂ ਅੰਗਦ ਸਿੱਖਾਂ ਦੇ ਰਹਿਬਰ ਬਣੇ। ਇਹ ਸਿੱਖੀ ਵਿੱਚ ਗੁਰਮੁਖੀ ਨੂੰ ਇਖਤਿਆਰ ਅਤੇ ਮਿਆਰਬੰਦ ਕਰਨ ਲਈ ਮਸ਼ਹੂਰ ਹਨ। ਇਹਨਾਂ ਨੇ ਨਾਨਕ ਦੇ ਵਾਕ ਇਕੱਤਰ ਕਰਨੇ ਸ਼ੁਰੂ ਕੀਤੇ, ਨਾਲ਼ 63 ਵਾਕ ਆਪ ਰਚੇ। ਆਪਣੇ ਪੁੱਤਾਂ ਦੀ ਬਜਾਏ, ਇਹਨਾਂ ਨੇ ਆਪਣੇ ਮੁਰੀਦ ਅਮਰਦਾਸ ਨੂੰ ਗੁਰੂ ਤਖ਼ਤ ਦਾ ਵਾਰਸ ਅਤੇ ਤੀਜਾ ਗੁਰੂ ਐਲਾਨਿਆ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਇੱਕ ਸਿੱਖ ਮਹਾਰਾਜਾ ਸੀ ਜਿੰਨਾ ਨੂੰ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ ਅਤੇ ਉਹਨਾਂ ਦਾ ਨਾਮ ਭਾਰਤ ਦੇ ਉਹਨਾਂ ਮਹਾਨ ਸ਼ਾਸਕਾਂ ਵਿੱਚ ਆਉਂਦਾ ਹੈ ਜਿਵੇ ਕਿ ਮਹਾਂਰਾਣਾ ਪ੍ਰਤਾਪ ਅਤੇ ਮਰਾਠਾ ਸਾਮਰਾਜ ਦੇ ਛੱਤਰਪਤੀ ਸ਼ਿਵਾਜੀ। ਉਹਨਾਂ ਨੂੰ ਸਾਲ 2020 ਵਿੱਚ ਬੀਬੀਸੀ ਨੇ ਦੁਨੀਆ ਦਾ ਸਭ ਤੋ ਮਹਾਨ ਆਗੂ ਦੱਸਿਆ ਸੀ ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਇਕਾਂਗੀ ਇੱਕ ਅੰਕ ਵਾਲੇ ਨਾਟਕ ਨੂੰ ਕਹਿੰਦੇ ਹਨ, ਫਿਰ ਵੀ ਇਕਾਂਗੀ ਤੇ ਨਾਟਕ 'ਚ ਕਾਫ਼ੀ ਅੰਤਰ ਹੁੰਦਾ ਹੈ। ਪੰਜਾਬੀ ਇਕਾਂਗੀ ਦਾ ਇਤਿਹਾਸ ਬੋਲਦਾ ਹੈ ਕਿ ਨਾਟਕ ਨਾ ਇਕਾਂਗੀ ਦਾ ਵਿਸਥਾਰ ਹੁੰਦਾ ਹੈ ਤੇ ਨਾ ਹੀ ਇਕਾਂਗੀ ਨਾਟਕ ਦਾ ਸਾਰ ਹੁੰਦੀ ਹੈ।ਅੰਗਰੇਜ਼ੀ ਦੇ 'ਵਨ ਐਕਟ ਪਲੇ'(One Act Play) ਸ਼ਬਦ ਲਈ ਹਿੰਦੀ ਵਿੱਚ 'ਇਕਾਂਕੀ' ਅਤੇ ਪੰਜਾਬੀ ਵਿੱਚ ਇਕਾਂਗੀ ਸ਼ਬਦਾਂ ਦਾ ਉਪਯੋਗ ਹੁੰਦਾ ਹੈ। ਪੱਛਮ ਵਿੱਚ ਇਕਾਂਗੀ 20ਵੀਂ ਸ਼ਤਾਬਦੀ ਵਿੱਚ, ਵਿਸ਼ੇਸ਼ ਤੌਰ 'ਤੇ ਪਹਿਲੇ ਮਹਾਂ ਯੁੱਧ ਦੇ ਬਾਅਦ, ਅਤਿਅੰਤ ਹਰਮਨ ਪਿਆਰਾ ਹੋਈ। ਡਾ.
ਪਿੱਪਲ (ਅੰਗਰੇਜ਼ੀ: ਸੇਕਰਡ ਫਿਗ, ਸੰਸਕ੍ਰਿਤ: ਅਸ਼ਵੱਥ) ਭਾਰਤ, ਨੇਪਾਲ, ਸ਼੍ਰੀ ਲੰਕਾ, ਚੀਨ ਅਤੇ ਇੰਡੋਨੇਸ਼ੀਆ ਵਿੱਚ ਪਾਇਆ ਜਾਣ ਵਾਲਾ ਬੋਹੜ, ਜਾਂ ਗੂਲਰ ਦੀ ਜਾਤੀ ਦਾ ਇੱਕ ਵਿਸ਼ਾਲ-ਆਕਾਰ ਰੁੱਖ ਹੈ ਜਿਸ ਨੂੰ ਭਾਰਤੀ ਸੰਸਕ੍ਰਿਤੀ ਵਿੱਚ ਮਹੱਤਵਪੂਰਨ ਸਥਾਨ ਦਿੱਤਾ ਗਿਆ ਹੈ ਅਤੇ ਅਨੇਕ ਪੁਰਬਾਂ ਉੱਤੇ ਇਸ ਦੀ ਪੂਜਾ ਕੀਤੀ ਜਾਂਦੀ ਹੈ। ਬੋਹੜ ਅਤੇ ਗੂਲਰ ਰੁੱਖ ਦੀ ਭਾਂਤੀ ਇਸ ਦੇ ਪੁਸ਼ਪ ਵੀ ਗੁਪਤ ਰਹਿੰਦੇ ਹਨ। ਇਸ ਲਈ ਇਸਨੂੰ ਗੁਹਿਅਪੁਸ਼ਪਕ ਵੀ ਕਿਹਾ ਜਾਂਦਾ ਹੈ। ਹੋਰ ਕਸ਼ੀਰੀ (ਦੁੱਧ ਵਾਲੇ) ਰੁੱਖਾਂ ਦੀ ਤਰ੍ਹਾਂ ਪਿੱਪਲ ਵੀ ਦੀਰਘ-ਆਯੂ ਹੁੰਦਾ ਹੈ। ਇਸ ਦੇ ਫਲ ਬੋਹੜ - ਗੂਲਰ ਦੀ ਤਰ੍ਹਾਂ ਬੀਜਾਂ ਨਾਲ ਭਰੇ ਅਤੇ ਸਰੂਪ ਪੱਖੋਂ ਮੁੰਗਫ਼ਲੀ ਦੇ ਛੋਟੇ ਦਾਣਿਆਂ ਵਰਗੇ ਹੁੰਦੇ ਹਨ। ਇਹਦੇ ਬੀਜ ਰਾਈ ਦੇ ਦਾਣੇ ਦੇ ਵੀ ਅੱਧੇ ਅਕਾਰ ਦੇ ਹੁੰਦੇ ਹਨ। ਪਰ ਇਨ੍ਹਾਂ ਤੋਂ ਪੈਦਾ ਰੁੱਖ ਵਿਸ਼ਾਲਤਮ ਰੂਪ ਧਾਰਨ ਕਰ ਕੇ ਅਣਗਿਣਤ ਸਾਲਾਂ ਤੱਕ ਖੜਾ ਰਹਿੰਦਾ ਹੈ। ਪਿੱਪਲ ਦੀ ਛਾਂ ਬੋਹੜ ਨਾਲੋਂ ਘੱਟ ਹੁੰਦੀ ਹੈ, ਫਿਰ ਵੀ ਇਸ ਦੇ ਪੱਤੇ ਜਿਆਦਾ ਸੁੰਦਰ, ਕੋਮਲ ਅਤੇ ਚੰਚਲ ਹੁੰਦੇ ਹਨ। ਬਸੰਤ ਰੁੱਤ ਵਿੱਚ ਇਸ ਉੱਤੇ ਧਾਨੀ ਰੰਗ ਦੀਆਂ ਨਵੀਆਂ ਕਰੂੰਬਲਾਂ ਆਉਣ ਲੱਗਦੀਆਂ ਹਨ। ਬਾਅਦ ਵਿੱਚ, ਉਹ ਹਰੀਆਂ ਅਤੇ ਫਿਰ ਗੂੜ੍ਹੀਆਂ ਹਰੀਆਂ ਹੋ ਜਾਂਦੀਆਂ ਹਨ। ਪਿੱਪਲ ਦੇ ਪੱਤੇ ਜਾਨਵਰਾਂ ਨੂੰ ਚਾਰੇ ਵਜੋਂ ਖਿਲਾਏ ਜਾਂਦੇ ਹਨ, ਖਾਸ਼ ਕਰ ਹਾਥੀਆਂ ਲਈ ਇਨ੍ਹਾਂ ਨੂੰ ਉੱਤਮ ਚਾਰਾ ਮੰਨਿਆ ਜਾਂਦਾ ਹੈ। ਪਿੱਪਲ ਦੀ ਲੱਕੜੀ ਬਾਲਣ ਦੇ ਕੰਮ ਆਉਂਦੀ ਹੈ ਪਰ ਇਹ ਕਿਸੇ ਇਮਾਰਤੀ ਕੰਮ ਜਾਂ ਫਰਨੀਚਰ ਲਈ ਅਨੁਕੂਲ ਨਹੀਂ ਹੁੰਦੀ। ਸਿਹਤ ਲਈ ਪਿੱਪਲ ਨੂੰ ਅਤਿ ਲਾਭਦਾਇਕ ਮੰਨਿਆ ਗਿਆ ਹੈ। ਪੀਲਿਆ, ਰਤੌਂਧੀ, ਮਲੇਰੀਆ, ਖੰਘ ਤੇ ਦਮੇ ਅਤੇ ਸਰਦੀ ਤੇ ਸਿਰ ਦਰਦ ਵਿੱਚ ਪਿੱਪਲ ਦੀ ਟਹਿਣੀ, ਲੱਕੜੀ, ਪੱਤਿਆਂ, ਕਰੂੰਬਲਾਂ ਅਤੇ ਸੀਕਾਂ ਦੇ ਪ੍ਰਯੋਗ ਦਾ ਚਰਚਾ ਮਿਲਦਾ ਹੈ।ਸਭ ਤੋਂ ਪੁਰਾਣਾ ਦਰਖੱਤ ਹੋਣ ਦਾ ਮਾਣ ਹਾਸਲ ਹੈ ਅਤੇ ਦਵਾਈਆਂ ਵਿੱਚ ਵਿਆਪਕ ਪੱਧਰ ਉੱਤੇ ਇਸ ਦੀ ਵਰਤੋਂ ਕੀਤੀ ਜਾਂਦੀ ਸੀ। ਦਿਲ ਦੇ ਆਕਾਰ ਵਾਲੇ ਪਿੱਪਲ ਦੇ ਪੱਤੇ ਜ਼ਖ਼ਮਾਂ ਨੂੰ ਠੀਕ ਕਰਨ ਲਈ ਲੇਪ ਵਜੋਂ ਵਰਤੇ ਜਾਂਦੇ ਹਨ। ਪਿੱਪਲ ਦੇ ਫਲਾਂ ਨੂੰ ਪਪੀਸੀਆਂ ਆਖਦੇ ਹਨ। ਪੱਕਣ ’ਤੇ ਇਨ੍ਹਾਂ ਦਾ ਰੰਗ ਜਾਮਣੀ ਹੋ ਜਾਂਦਾ ਹੈ। ਪਿੱਪਲ : ਹਜ਼ਾਰ ਸਾਲ ਤੋਂ ਵੀ ਜ਼ਿਆਦਾ ਉਮਰ ਵਾਲੇ ਅਤੇ ਲੂੰ ਰਹਿਤ ਸਲੇਟੀ ਛਿੱਲ ਵਾਲੇ ਇਸ ਰੁੱਖ ਦਾ ਵਿਗਿਆਨਕ ਨਾਂ ਫ਼ਾਈਕਸ ਰਿਲੀਜਿਓਸਾ (Ficus religiosa) ਹੈ ਅਤੇ ਮੋਰੇਸੀ (Moraceae) ਕੁਲ ਨਾਲ ਸਬੰਧਤ ਹੈ। ਇਸ ਦੇ ਪੱਤੇ ਚਮਕਦਾਰ ਅਤੇ ਲਹਿਰੇਦਾਰ ਕਿਨਾਰੇ ਵਾਲੇ ਹੁੰਦੇ ਹਨ। ਅਪ੍ਰੈਲ ਵਿਚ ਪਿਪਲੀਆਂ (ਫਲ) ਨਿਕਲਦੀਆਂ ਹਨ ਜਿਹੜੀਆਂ ਜੂਨ ਦੇ ਅਖੀਰ ਵਿਚ ਪੱਕੇ ਕੇ ਗੂੜ੍ਹੇ ਜਾਮਨੀ ਰੰਗ ਦੀਆਂ ਹੋ ਜਾਂਦੀਆਂ ਹਨ। ਇਸ ਦੇ ਪੱਤੇ ਅਤੇ ਟਾਹਣੀਆਂ ਹਾਥੀਆਂ ਦਾ ਚਾਰਾ ਹਨ। ਇਸ ਦਾ ਰਸ (ਦੁੱਧ) ਪੈਰ ਦੀਆਂ ਬਿਆਈਆਂ ਠੀਕ ਕਰਨ ਅਤੇ ਟਾਇਰਾਂ ਦੇ ਛੋਟੇ ਛੋਟੇ ਛੇਕ ਬੰਦ ਕਰਨ ਲਈ ਵਰਤਿਆ ਜਾਂਦਾ ਹੈ। ਇਸ ਦੀ ਲੱਕੜ ਸਿਲ੍ਹੀਆਂ ਅਤੇ ਠੰਡੀਆਂ ਥਾਵਾਂ ਵਿਚ ਵੀ ਖਰਾਬ ਨਹੀਂ ਹੁੰਦੀ। ਇਸ ਲਈ ਮਾਚਸਾਂ, ਪੇਟੀਆਂ ਅਤੇ ਪਹੀਏ ਦਾ ਬਾਹਰਲਾ ਹਿੱਸਾ ਬਣਾਉਣ ਲਈ ਵਰਤੀ ਜਾਂਦੀ ਹੈ। ਇਸ ਦੀਆਂ ਪਿਪਲੀਆਂ ਪਿੱਤ ਵਿਕਾਰ ਦੂਰ ਕਰਨ ਅਤੇ ਦਿਲ ਅਤੇ ਖੂਨ ਦੀਆਂ ਬੀਮਾਰੀਆਂ ਦੂਰ ਕਰਨ ਲਈ ਵਰਤੀਆਂ ਜਾਂਦੀਆਂ ਹਨ। ਇਸ ਦੀ ਜੜ੍ਹ ਦੀ ਛਿੱਲ ਫੋੜੇ ਸਾਫ਼ ਕਰਨ ਅਤੇ ਲਿਊਕੋਰੀਆ ਸੁਕਾਉਣ ਲਈ ਵਰਤੀ ਜਾਂਦੀ ਹੈ। ਇਸ ਦੀ ਛਿੱਲ ਨੂੰ ਸਾੜਨ ਉਪਰੰਤ ਪਾਣੀ ਵਿਚ ਭਿਉਂ ਕੇ ਵਰਤਣ ਨਾਲ ਹਿਚਕੀ ਦੂਰ ਹੁੰਦੀ ਹੈ। ਇਸ ਦੇ ਪੱਤੇ ਸੱਪ ਦੇ ਡੰਗ ਦੇ ਇਲਾਜ ਲਈ ਵਰਤੇ ਜਾਂਦੇ ਹਨ। ਲਾਖ ਦਾ ਕੀੜਾ ਇਸ ਰੁੱਖ ਉੱਤੇ ਪਲਦਾ ਹੈ। ਬੁੱਧ ਅਤੇ ਹਿੰਦੂ ਧਰਮ ਵਿਚ ਪਿਪਲ ਨੂੰ ਬੜਾ ਸ਼ੁਭ ਮੰਨਿਆ ਜਾਂਦਾ ਹੈ। ਹਿੰਦੂ ਮਤ ਵਾਲੇ ਪਿਪਲ ਵਿਚ ਤ੍ਰੈਮੂਰਤੀ ਦਾ ਨਿਵਾਸ ਮੰਨਦੇ ਹਨ : ਪੱਤੇ ਪੱਤੇ ਗੋਵਿੰਦ ਬੈਠਾ, ਟਾਹਣੀ ਟਾਹਣੀ ਦਿਉਤਾ। ਮੁੱਢ ਤੇ ਸ੍ਰੀ ਕ੍ਰਿਸ਼ਨ ਬੈਠਾ, ਧਨ ਬ੍ਰਹਮਾ ਦਿਉਤਾ। ਰਵਾਇਤ ਅਨੁਸਾਰ ਇਸ ਦੀ ਜੜ੍ਹ ਵਿਚ ਬ੍ਰਹਮਾ ਜੀ, ਤਣੇ ਵਿਚ ਵਿਸ਼ਨੂੰ ਜੀ ਅਤੇ ਟਾਹਣੀਆਂ ਵਿਚ ਸ਼ਿਵ ਜੀ ਦਾ ਨਿਵਾਸ ਹੈ। ਕਿਹਾ ਜਾਂਦਾ ਹੈ ਕਿ ਵਿਆਸ ਰਿਸ਼ੀ ਨੇ ਇਸ ਦੇ ਪੱਤਿਆਂ ਨੂੰ ਆਪਣੇ ਮੱਥੇ ਨਾਲ ਬੰਨ੍ਹਿਆ ਅਤੇ ਇਸ ਲਈ ਇਸ ਦੇ ਪੱਤੇ ਜਾਂ ਟਾਹਣੀਆਂ ਨੂੰ ਪਵਿੱਤਰ ਸਮਝ ਕੇ ਪਸ਼ੂਆਂ ਦੇ ਖਾਣ ਜਾਂ ਬਾਲਣ ਲਈ ਨਹੀਂ ਵਰਤਿਆ ਜਾਂਦਾ। ਹਿੰਦੂ ਲੋਕ ਪਿੱਪਲ ਉੱਤੇ ਕੁਹਾੜਾ ਨਹੀਂ ਚਲਾਉਂਦੇ ਅਤੇ ਤੀਵੀਆਂ ਇਸ ਦੀ ਜੜ੍ਹ ਵਿਚ ਕੱਚੀ ਲੱਸੀ ਪਾ ਕੇ ਪੂਰਬ ਵੱਲ ਮੂੰਹ ਕਰ ਕੇ 108 ਪਰਿਕਰਮਾ ਕਰਦੀਆਂ ਹਨ। ਪੂਜਾ ਕਰਨ ਉਪਰੰਤ ਤਾਂਬੇ ਦਾ ਸਿੱਕਾ, ਜਨੇਊ ਅਤੇ ਮਠਿਆਈ ਆਦਿ ਵੀ ਰੱਖੀ ਜਾਂਦੀ ਹੈ। ਕਈ ਹਿੰਦੂਆਂ ਵਿਚ ਬੱਚੇ ਜਨੇਊ ਪਾਉਣ ਲੱਗਿਆਂ ਜਾਂ ਮਕਾਨ ਦੀ ਨੀਂਹ ਰੱਖਣ ਲੱਗਿਆਂ ਵੀ ਪਿੱਪਲ ਦੀ ਪੂਜਾ ਕੀਤੀ ਜਾਂਦੀ ਹੈ। ਨਿਰਸੰਤਾਨ ਇਸਤਰੀਆਂ ਸੂਰਜ ਚੜ੍ਹਦੇ ਸਾਰ 40 ਦਿਨ ਇਸ ਦੀ ਜੜ੍ਹ ਵਿਚ ਪਾਣੀ ਪਾ ਕੇ ਆਪਣੀ ਜੜ੍ਹ ਹਰੀ ਹੋਈ ਮੰਨਦੀਆਂ ਹਨ। ਧਾਰਨਾ ਹੈ ਕਿ ਐਤਵਾਰ ਨੂੰ ਲਛਮੀ ਇਸ ਰੁੱਖ ਉੱਤੇ ਟਿਕਦੀ ਹੈ। ਇਸ ਲਈ ਧਨ ਦੌਲਤ ਦੇ ਚਾਹਵਾਨ ਐਤਵਾਰ ਨੂੰ ਇਸ ਦੀ ਪੂਜਾ ਕਰਦੇ ਹਨ। ਪਿੱਪਲ ਦੇ ਰੁੱਖ ਨੇੜੇ ਝੂਠ ਬੋਲਣਾ, ਧੋਖਾ ਕਰਨਾ ਜਾਂ ਕਿਸੇ ਦੀ ਜਾਨ ਲੈਣੀ ਮਹਾਪਾਪ ਸਮਝਿਆ ਜਾਂਦਾ ਹੈ। ਇਸ ਲਈ ਬਾਣੀਏ ਪਿੱਪਲ ਹੇਠਾਂ ਬੈਠ ਕੇ ਕਦੇ ਵੀ ਕਿਸੇ ਨਾਲ ਹਿਸਾਬ ਕਿਤਾਬ ਨਹੀਂ ਕਰਦੇ। ਕਈਆਂ ਵਿਚ ਪਿੱਪਲ ਰਾਹੀਂ ਪਿਤਰਾਂ ਨੂੰ ਪਾਣੀ ਪਹੁੰਚਾਣ ਦੀ ਪ੍ਰਥਾ ਹੈ। ਜਦੋਂ ਕਿਸੇ ਦੀ ਮੌਤ ਹੋ ਜਾਂਦੀ ਹੈ ਤਾਂ ਉਸ ਦਾ ਵੱਡਾ ਪੁੱਤਰ ਜਾਂ ਭਰਾ ਛੇਦੇ ਹੋਏ ਘੜੇ ਵਿਚ ਪਾਣੀ ਭਰ ਕੇ ਪਿੱਪਲ ਦੇ ਰੁੱਖ ਦੀ ਕਿਸੇ ਟਾਹਣੀ ਉੱਤੇ ਇਸ ਵਿਸ਼ਵਾਸ ਨਾਲ ਲਟਕਾਂਦਾ ਹੈ ਕਿ ਇਹ ਮ੍ਰਿਤਕ ਦੀ ਆਤਮਾ ਨੂੰ ਪਹੁੰਚੇਗਾ। ਮਹਿੰਜੋਦਰੋ ਅਤੇ ਹੜ੍ਹਪਾ ਦੀਆਂ ਥੇਹਾਂ ਵਿਚੋਂ ਪ੍ਰਾਪਤ ਕੁਝ ਠੀਕਰਾਂ ਮੋਹਰਾਂ ਉੱਤੇ ਪਿੱਪਲ ਸਬੰਧੀ ਮਿਲੇ ਨਿਸ਼ਾਨ ਇਸ ਗੱਲ ਦੀ ਗਵਾਹੀ ਦਿੰਦੇ ਹਨ ਕਿ ਪੰਜਾਬ ਵਿਚ ਪੁਰਾਣੇ ਸਮੇਂ ਤੋਂ ਇਸ ਦੀ ਪੂਜਾ ਹੁੰਦੀ ਆ ਰਹੀ ਹੈ। ਰਿਗ ਵੇਦ ਦੀਆਂ ਕਥਾਵਾਂ ਵਿਚ ਕਈ ਥਾਈਂ ਇਸ ਰੁੱਖ ਦਾ ਜ਼ਿਕਰ ਆਇਆ ਹੈ। ਪੰਜਾਬੀ ਲੋਕ ਗੀਤਾਂ ਵਿਚ ਪਿੱਪਲਾਂ ਉੱਤੇ ਪੀਂਘ ਝੂਟਦੀਆਂ ਕੁੜੀਆਂ ਅਤੇ ਚਹਿਚਹਾਉਂਦੇ ਪੰਛੀਆਂ ਦਾ ਜ਼ਿਕਰ ਹੈ। ਪ੍ਰਸਿੱਧ ਕਵੀ ਪ੍ਰੋ.
ਪੂਰਨ ਭਗਤ ਇੱਕ ਪੰਜਾਬੀ ਦੀ ਪੁਰਾਣੀ ਲੋਕ-ਗਾਥਾ ਹੈ ਅਤੇ ਇਹ ਲੋਕ-ਕਹਾਣੀ "ਪੂਰਨ" ਤੇ ਅਧਾਰਿਤ ਹੈ ਜਿਸ ਦਾ ਪਿਤਾ, ਸਲਵਾਨ, ਸਿਆਲਕੋਟ ਦਾ ਰਾਜਾ ਸੀ। ਸਿਆਲਕੋਟ ਦੇ ਇਸ ਰਾਜਕੁਮਾਰ, ਪੂਰਨ ਨੂੰ ਅੱਜ ਦੇ ਸਮੇਂ ਵਿੱਚ "ਬਾਬਾ ਸਹਿਜ ਨਾਥ ਜੀ" ਵਜੋਂ ਪੁਜਿਆ ਜਾਂਦਾ ਹੈ। ਇਸ ਕਥਾ ਤੇ ਅਧਾਰਿਤ ਕਿੱਸਾ ਕਾਦਰਯਾਰ ਦੁਆਰਾ ਰਚਿਆ ਗਿਆ। ਪੂਰਨ ਭਗਤ ਦੀ ਕਥਾ ਮੂਲ ਰੂਪ ਵਿੱਚ ਇੱਕ ਦੰਦ-ਕਥਾ ਹੈ।
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਐਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇੱਕ ਦਿਨ ਵਿੱਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿੱਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿੱਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿੱਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿੱਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ 'ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਆਧੁਨਿਕ ਪੰਜਾਬੀ ਕਹਾਣੀ ਪੰਜਾਬੀ ਸਾਹਿਤ ਦੀ ਇੱਕ ਰੂਪਗਤ ਵਿਧਾ ਹੈ। ਇਹ ਪੰਜਾਬੀ ਗਲਪ ਵਿੱਚ ਨਾਵਲ ਤੋਂ ਬਾਅਦ ਦੂਜੇ ਸਥਾਨ ਤੇ ਹੈ। ਆਧੁਨਿਕ ਕਹਾਣੀ ਵਿੱਚ ਆਮ ਮਨੁੱਖ ਦੇ ਮਾਨਵੀ ਸੰਦਰਭ ਨੂੰ ਚਿਤਰਿਆ ਗਿਆ ਹੈ। ਆਧੁਨਿਕ ਕਹਾਣੀ ਦੀ ਪੇਸ਼ਕਾਰੀ ਵਿੱਚ ਸੰਕੇਤਕ ਅਤੇ ਪ੍ਰਤੀਕਾਤਮਕ ਵਿਧੀ ਆਪਣਾਉਂਦੀ ਹੈ। ਸੰਕੇਤਾਂ ਅਤੇ ਪ੍ਰਤੀਕਾਂ ਦੀ ਵਰਤੋਂ ਆਧੁਨਿਕ ਪੰਜਾਬੀ ਕਹਾਣੀ ਸੁਚੇਤ ਪਾਠਕ ਦੀ ਮੰਗ ਕਰਦੀ ਹੈ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇੱਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿੱਚ ਵਿਚਾਰਾਂ ਨੂੰ ਇੱਕ ਕਾਵਿਕ ਲੜੀ ਵਿੱਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਵਹਿਮ ਭਰਮ ਦੀ ਆਧਾਰਸ਼ਿਲਾ ਡਰ ਹੈ। ਜਦੋਂ ਵਿਅਕਤੀ ਵੱਖ-ਵੱਖ ਕੁਦਰਤੀ ਸ਼ਕਤੀਆਂ ਤੋਂ ਡਰਨ ਲੱਗਾ ਤਾਂ ਉਸਨੇ ਆਪਣੀ ਮਾਨਸਿਕ ਕਮਜ਼ੋਰੀ ਨੂੰ ਸਹਾਰਾ ਦੇਣ ਲਈ ਅਨੇਕਾਂ ਪੂਜਾ ਵਿਧੀਆਂ ਨੂੰ ਅਪਣਾਉਣਾ ਸ਼ੁਰੂ ਕੀਤਾ ਜਿਸ ਨਾਲ ਵੱਖੋ-ਵੱਖਰੇ ਵਹਿਮ ਭਰਮ ਦੀ ਪ੍ਰਚਲਿਤ ਹੋ ਗਏ। ਮਨੁੱਖ ਪ੍ਰਕਿਰਤੀ ਦੇ ਪ੍ਰਭਾਵ ਨੂੰ ਸਮਝਣੋਂ ਅਸਮਰੱਥ ਹੋਣ ਕਰ ਕੇ ਡਰਿਆ ਤੇ ਸਹਿਮਿਆ ਰਹਿੰਦਾ ਸੀ, ਜਦੋਂ ਉਹ ਹਰ ਜੜ੍ਹ ਵਸਤੂ ਵਿੱਚ ਕਿਸੇ ਭਲੀ ਜਾਂ ਚੰਦਰੀ ਆਤਮਾ ਦੀ ਹੋਂਦ ਨੂੰ ਮੰਨ ਦੇ ਉਸ ਦੇ ਚੰਗੇ ਪ੍ਰਭਾਵ ਨੂੰ ਗ੍ਰਹਿਣ ਕਰਨ ਤੇ ਚੰਦਰੇ ਤੋਂ ਮੁਕਤੇ ਹੋਣ ਲਈ ਕਈ ਰੀਤਾਂ ਤੇ ਟੂਣੇ ਕਰਿਆ ਕਰਦਾ ਸੀ ਤੇ ਹਰ ਘਟਨਾ ਕਿਸੇ ਗੈਵੀ ਸ਼ਕਤੀ ਕਰ ਕੇ ਵਾਪਰਦੀ ਹੈ ਤਾਂ ਵਿਸ਼ਵਾਸ ਰੱਖਦਾ ਸੀ ਤਾਂ ਅਨੇਕਾਂ ਵਹਿਮ ਭਰਮਾਂ ਦਾ ਜਨਮ ਹੋਇਆ।" ਮਨੁੱਖ ਇੱਕ ਸਮਾਜਿਕ ਵਾਤਾਵਰਣ ਵਿੱਚ ਰਹਿੰਦਾ ਹੈ। ਵਿਸ਼ਵਾਸ ਇਸ ਵਾਤਾਵਰਣ ਦਾ ਮਹੱਤਵਪੂਰਨ ਭਾਗ ਹਨ ਜਿਹਨਾਂ ਵਿੱਚ ਸਭ ਕੁਝ ਸ਼ਾਮਿਲ ਹੈ ਜਿਸ ਨੂੰ ਅਸੀਂ ਵਹਿਮ, ਪਰੰਪਰਾ ਜਾ ਤੁਅੱਸਬ ਕਹਿੰਦੇ ਹਾਂ। ਡੰਡੀਜ਼ ਨੇ ਐਚ.ਜੇ.