ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਗੁਰੂ ਨਾਨਕ ਦੇਵ ਜੀ (15 ਅਪ੍ਰੈਲ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ। ਗੁਰੂ ਨਾਨਕ ਦੇਵ ਜੀ ਦੇ ਜਨਮ ਅਤੇ ਜੋਤੀ-ਜੋਤ ਸਮਾੳਣ ਬਾਰੇ ਤਾਰੀਖ਼ਾਂ ਵਿਚ ਮਤਭੇਦ ਹੈ। ਸੁਖਬਾਸੀ ਰਾਮ ਬੇਦੀ, ਗਣੇਸ਼ਾ ਸਿੰਘ ਬੇਦੀ, ਡਾ.
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਬੇਈ ਦਾਓ (ਸਰਲ ਚੀਨੀ: 北岛; ਰਿਵਾਇਤੀ ਚੀਨੀ: 北島; ਪਿਨਯਿਨ: Běi Dǎo; literally "ਉੱਤਰੀ ਟਾਪੂ", ਜਨਮ 2 ਅਗਸਤ 1949) ਚੀਨੀ ਕਵੀ ਝਾਓ ਝੇਂਕਾਈ (S: 赵振开, T: 趙振開, P: Zhào Zhènkāi) ਦਾ ਕਲਮੀ ਨਾਮ ਹੈ। ਉਸ ਦਾ ਜਨਮ ਬੀਜਿੰਗ ਵਿੱਚ ਹੋਇਆ ਸੀ। ਉਸਨੇ ਉੱਤਰ ਤੋਂ ਹੋਣ ਕਰ ਕੇ ਅਤੇ ਇਕੱਲ-ਪਸੰਦ ਤਬੀਅਤ ਦਾ ਮਾਲਕ ਹੋਣ ਕਰ ਕੇ ਆਪਣਾ ਕਲਮੀ ਨਾਮ ਬੇਈ ਦਾਓ ਚੁਣਿਆ। ਬੇਈ ਦਾਓ ਸੱਭਿਆਚਾਰਕ ਇਨਕਲਾਬ ਦੀਆਂ ਪਾਬੰਦੀਆਂ ਦੇ ਖਿਲਾਫ਼ ਪ੍ਰਤੀਕਰਮ ਪ੍ਰਗਟ ਕਰਨ ਵਾਲੇ ਚੀਨੀ ਸ਼ਾਇਰਾਂ ਦੇ ਗਰੁੱਪ, ਮਿਸਟੀ ਪੋਇਟਸ ਦੇ ਸਭ ਤੋਂ ਨਾਮੀ ਪ੍ਰਤੀਨਿਧ ਮੰਨੇ ਜਾਂਦੇ ਹਨ।
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ। ਪੰਜਾਬੀ ਵਿਕੀਪੀਡੀਆ ਗੁਰਮੁਖੀ ਅਤੇ ਸ਼ਾਹਮੁਖੀ ਦੋ ਲਿਪੀਆਂ ਵਿੱਚ ਉਪਲਬਧ ਹੈ। ਪੂਰਬੀ ਪੰਜਾਬ, ਭਾਰਤ ਦੀ ਨੁਮਾਇੰਦਗੀ ਕਰਨ ਵਾਲਾ ਵਿਕੀਪੀਡੀਆ ਗੁਰਮੁਖੀ ਲਿਪੀ ਵਿੱਚ ਉਪਲਬਧ ਹੈ, ਜਦ ਕਿ ਪੱਛਮੀ ਪੰਜਾਬ, ਪਾਕਿਸਤਾਨ ਦਾ ਆਪਣਾ ਇੱਕ ਵੱਖਰਾ ਵਿਕੀਪੀਡੀਆ ਹੈ ਜੋ 24 ਅਕਤੂਬਰ, 2008 ਨੂੰ ਹੋਂਦ ਵਿੱਚ ਆਇਆ ਅਤੇ ਇਹ ਸ਼ਾਹਮੁਖੀ ਲਿਪੀ ਵਿੱਚ ਹੈ।
ਹਿੰਦੀ (हिन्दी) ਇੱਕ ਭਾਸ਼ਾ ਹੈ ਜਿਸਨੂੰ ਸਟੈਂਡਰਡ ਹਿੰਦੀ ਵੀ ਆਖਦੇ ਹਨ। ਇਹ ਭਾਰਤ ਦੇ ਉੱਤਰ ਅਤੇ ਮੱਧ-ਭਾਰਤ ਦੇ ਵੱਖ-ਵੱਖ ਸੂਬਿਆਂ ਵਿੱਚ ਬੋਲੀ ਜਾਂਦੀ ਹੈ। ਦਿੱਲੀ, ਉੱਤਰਾਖੰਡ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਹਰਿਆਣਾ, ਰਾਜਸਥਾਨ, ਛੱਤੀਸਗੜ੍ਹ, ਬਿਹਾਰ ਅਤੇ ਝਾਰਖੰਡ ਵਿੱਚ ਇਹ ਜੱਦੀ ਭਾਸ਼ਾ ਹੈ। ਇਹ ਭਾਰਤ ਦੀਆਂ ਸਰਕਾਰੀ ਬੋਲੀਆਂ ਚੋ ਇੱਕ ਹੈ। 2001 ਦੀ ਮਰਦਮਸ਼ੁਮਾਰੀ ਵਿੱਚ ਭਾਰਤ ਦੇ 42 ਕਰੋੜ 20 ਲੱਖ ਵਾਸੀਆਂ ਨੇ ਇਸਨੂੰ ਆਪਣੀ ਜੱਦੀ ਬੋਲੀ ਦੱਸਿਆ। ਭਾਰਤ ਅਤੇ ਹੋਰ ਦੇਸ਼ਾਂ ਵਿੱਚ ਵਿੱਚ 60 ਕਰੋੜ ਤੋਂ ਜ਼ਿਆਦਾ ਲੋਕ ਹਿੰਦੀ ਬੋਲਦੇ, ਪੜ੍ਹਦੇ ਅਤੇ ਲਿਖਦੇ ਹਨ।[ਸਰੋਤ ਚਾਹੀਦਾ] ਫ਼ਿਜੀ, ਮਾਰੀਸ਼ਸ, ਗਿਆਨਾ, ਸੂਰੀਨਾਮ ਦੀ ਜ਼ਿਆਦਾਤਰ ਅਤੇ ਨੇਪਾਲ ਦੀ ਕੁਝ ਜਨਤਾ ਹਿੰਦੀ ਬੋਲਦੀ ਹੈ।
ਪੰਜਾਬੀ ਭਾਸ਼ਾ (ਸ਼ਾਹਮੁਖੀ: پنجابی, ਪੰਜਾਬੀ) ਪੰਜਾਬ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖਾਂ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਗੁਰੂ ਨਾਨਕ ਦੇਵ ਜੀ ਗੁਰਪੁਰਬ , ਜਿਸ ਨੂੰ ਗੁਰੂ ਨਾਨਕ ਦੇ ਪ੍ਰਕਾਸ਼ ਉਤਸਵ ਵਜੋਂ ਵੀ ਜਾਣਿਆ ਜਾਂਦਾ ਹੈ। ਇਸ ਦਿਨ ਪਹਿਲੇ ਸਿੱਖ ਗੁਰੂ, ਗੁਰੂ ਨਾਨਕ ਦੇਵ ਜੀ ਦਾ ਜਨਮ ਦਿਨ ਮਨਾਇਆ ਜਾਂਦਾ ਹੈ। ਗੁਰੂ ਨਾਨਕ ਦੇਵ ਜੀ ਸਭ ਤੋਂ ਮਸ਼ਹੂਰ ਸਿੱਖ ਗੁਰੂਆਂ ਵਿੱਚੋਂ ਇੱਕ ਅਤੇ ਸਿੱਖ ਧਰਮ ਦੇ ਸੰਸਥਾਪਕ ਹੋਏ ਹਨ। ਗੁਰੂ ਨਾਨਕ ਦੇਵ ਜੀ ਨੂੰ ਸਿੱਖ ਕੌਮ ਦੁਆਰਾ ਬਹੁਤ ਸਤਿਕਾਰਿਆ ਜਾਂਦਾ ਹੈ। ਇਹ ਸਿੱਖ ਧਰਮ, ਜਾਂ ਸਿੱਖੀ ਵਿੱਚ ਸਭ ਤੋਂ ਪਵਿੱਤਰ ਤਿਉਹਾਰਾਂ ਵਿੱਚੋਂ ਇੱਕ ਹੈ। ਸਿੱਖ ਧਰਮ ਵਿੱਚ ਤਿਉਹਾਰ 10 ਸਿੱਖ ਗੁਰੂਆਂ ਦੀ ਬਰਸੀ ਦੇ ਦੁਆਲੇ ਘੁੰਮਦੇ ਹਨ। ਇਹ ਗੁਰੂ ਸਾਹਿਬਾਨ ਸਿੱਖਾਂ ਦੇ ਵਿਸ਼ਵਾਸਾਂ ਨੂੰ ਰੂਪ ਦੇਣ ਲਈ ਜ਼ਿੰਮੇਵਾਰ ਸਨ। ਉਹਨਾਂ ਦੇ ਜਨਮ ਦਿਨ, ਗੁਰਪੁਰਬ ਵਜੋਂ ਜਾਣੇ ਜਾਂਦੇ ਹਨ। ਇਹ ਸਿੱਖਾਂ ਵਿੱਚ ਜਸ਼ਨ ਅਤੇ ਪ੍ਰਾਰਥਨਾ ਦੇ ਮੌਕੇ ਹਨ।
ਕਹਾਣੀ, ਨਾਟਕ, ਇਤਿਹਾਸ, ਕਿਸੇ ਹੋਰ ਵੀ ਵਿੱਦਿਆ ਵਿੱਚ ਲੇਖਨ ਕਰਨ ਵਾਲੇ ਵਿਅਕਤੀ ਨੂੰ ਲੇਖਕ ਕਹਿੰਦੇ ਹਨ। ਬਹੁਤ ਸਾਰੇ ਲੋਕ ਆਪਣੀ ਖੁਸ਼ੀ ਲਈ ਲਿਖਦੇ ਹਨ, ਅਤੇ ਕਈ ਲੋਕ ਦੂਜਿਆਂ ਦੇ ਮੰਨੋਰਜਨ ਲਈ ਲਿਖਦੇ ਹਨ। ਕੁੱਝ ਲੇਖਕ ਇਸ ਤਰਾ ਦੇ ਵੀ ਨੇ ਜਿਹੜੇ ਕਿ ਲੋਕਾਂ ਦੇ ਕਲਿਆਣ ਲਈ ਲਿਖਦੇ ਹਨ।ਲੇਖਕ ਅਜ਼ਾਦ ਸੋਚ ਦਾ ਨੁਮਾਇੰਦਾ ਹੁੰਦਾ ਹੈ । ਸਮਾਜ ਵਿੱਚ ਪਨਪਦੀ ਅਸਹਿਮਤੀ ਦੀ ਸੋਚ ਲੇਖਕਾਂ ਤੇ ਚਿੰਤਕਾਂ ਦੀਆਂ ਲਿਖਤਾਂ ਵਿੱਚੋਂ ਉਜਾਗਰ ਹੁੰਦੀ ਹੈ।
ਐਂਗ ਲੀ ਓਬੀਐਸ (ਚੀਨੀ: 李安; ਪਿਨਯਿਨ: Lǐ Ān; ਜਨਮ 23 ਅਕਤੂਬਰ, 1954) ਇੱਕ ਤਾਈਵਾਨੀ ਫ਼ਿਲਮ ਨਿਰਦੇਸ਼ਕ, ਸਕ੍ਰੀਨਲੇਖਕ ਅਤੇ ਨਿਰਮਾਤਾ ਹੈ।ਲੀ ਦੀਆਂ ਸ਼ੁਰੂਆਤੀ ਫ਼ਿਲਮਾਂ ਜਿਵੇਂ ਕਿ ਦ ਵੈਡਿੰਗ ਬੈਂਕੁਇਟ, ਪੁਸ਼ਿੰਗ ਹੈਂਡਸ ਅਤੇ ਈਟ ਡਰਿੰਗ ਮੈਨ ਵੂਮਨ, ਨੇ ਪਰੰਪਰਾ ਅਤੇ ਆਧੁਨਿਕਤਾ ਦੇ ਵਿਚਕਾਰ ਸਬੰਧਾਂ ਅਤੇ ਟਕਰਾਅ ਨੂੰ ਉਜਾਗਰ ਕੀਤਾ ਸੀ। ਲੀ ਨੇ ਆਪਣੀਆਂ ਕਈ ਫਿਲਮਾਂ ਵਿੱਚ ਦਮਨਕਾਰੀ, ਗੁਪਤ ਭਾਵਨਾਵਾਂ ਨੂੰ ਵੀ ਪੇਸ਼ ਕੀਤਾ ਹੈ, ਜਿਹਨਾਂ ਵਿੱਚ ਕਰਾਊਚਿੰਗ ਟਾਈਗਰ, ਹਿਡਨ ਡ੍ਰੈਗਨ, ਦ ਆਈਸ ਸਟੌਰਮ, ਹਲਕ ਅਤੇ ਬਰੋਕਬੈਕ ਮਾਊਨਟੇਨ ਜਿਹੀਆਂ ਫ਼ਿਲਮਾਂ ਸ਼ਾਮਿਲ ਹਨ। ਲੀ ਦੇ ਕੰਮ ਨੂੰ ਭਾਵਨਾਤਮਕ ਮੁੱਲਾਂ ਦੇ ਲਈ ਜਾਣਿਆ ਜਾਂਦਾ ਹੈ, ਅਤੇ ਸਮੀਖਕਾਂ ਦੇ ਮੁਤਾਬਕ ਇਹ ਉਸਦੀ ਸਫ਼ਲਤਾ ਦੇ ਲਈ ਜ਼ਿੰਮੇਵਾਰ ਹੈ ਜਿਸ ਵਿੱਚ ਉਸਨੇ ਸੱਭਿਆਚਾਰਕ ਰੁਕਾਵਟਾਂ ਨੂੰ ਤੋੜਿਆ ਹੈ ਅਤੇ ਅੰਤਰਰਾਸ਼ਟਰੀ ਮਾਨਤਾ ਹਾਸਿਲ ਕੀਤੀ ਹੈ।
ਪੌਣਪਾਣੀ ਤਬਦੀਲੀ ਜਾਂ ਆਬੋ-ਹਵਾ ਦੀ ਬਦਲੀ ਜਾਂ ਜਲਵਾਯੂ ਪਰਿਵਰਤਨ ਮੌਸਮੀ ਨਮੂਨਿਆਂ ਦੇ ਅੰਕੜਿਆਂ ਦੀ ਵੰਡ ਵਿੱਚ ਆਈ ਉਸ ਤਬਦੀਲੀ ਨੂੰ ਆਖਿਆ ਜਾਂਦਾ ਹੈ ਜਦੋਂ ਇਹ ਤਬਦੀਲੀ ਲੰਮੇ ਸਮੇਂ ਵਾਸਤੇ ਜਾਰੀ ਰਹੇ (ਭਾਵ ਦਹਾਕਿਆਂ ਤੋਂ ਲੈ ਕੇ ਲੱਖਾਂ ਸਾਲਾਂ ਤੱਕ)। ਇਹਦਾ ਮਤਲਬ ਔਸਤ ਮੌਸਮੀ ਹਲਾਤਾਂ ਵਿੱਚ ਆਏ ਫੇਰ-ਬਦਲ ਤੋਂ ਵੀ ਹੋ ਸਕਦਾ ਹੈ ਜਾਂ ਫੇਰ ਵਧੇਰੇ ਸਮੇਂ ਦੇ ਔਸਤ ਹਲਾਤਾਂ ਦੇ ਸਮੇਂ ਵਿੱਚ ਆਇਆ ਫ਼ਰਕ (ਭਾਵ ਘੱਟ ਜਾਂ ਵੱਧ ਸਿਰੇ ਦੇ ਮੌਸਮੀ ਵਾਕਿਆ)। ਇਹ ਤਬਦੀਲੀ ਕਈ ਕਾਰਨਾਂ ਕਰ ਕੇ ਆ ਸਕਦੀ ਹੈ ਜਿਵੇਂ ਕਿ ਜੀਵ-ਅਮਲ, ਧਰਤੀ ਉੱਤੇ ਪੁੱਜਣ ਵਾਲ਼ੀ ਸੂਰਜ ਦੀ ਰੌਸ਼ਨੀ ਵਿੱਚ ਫੇਰ-ਬਦਲ, ਪੱਤਰੀ ਨਿਰਮਾਣਕੀ ਅਤੇ ਜਵਾਲਾਮੁਖੀ ਦੇ ਸਫੋਟ। ਕਈ ਮਨੁੱਖੀ ਕਾਰਵਾਈਆਂ ਨੂੰ ਵੀ ਹਾਲੀਆ ਪੌਣਪਾਣੀ ਤਬਦੀਲੀ ਦਾ ਮੁੱਖ ਕਾਰਨ ਮੰਨਿਆ ਗਿਆ ਹੈ ਜਿਹਨੂੰ ਆਮ ਤੌਰ ਉੱਤੇ ਸੰਸਾਰਕ ਤਾਪ ਆਖਿਆ ਜਾਂਦਾ ਹੈ।
ਮੁੱਖ ਕਾਰਜਕਾਰੀ ਅਧਿਕਾਰੀ ਜਾਂ ਮੈਨੇਜਿੰਗ ਡਾਇਰੈਕਟਰ ਕਿਸੇ ਵੀ ਕੰਪਨੀ ਜਾਂ ਕਾਰਪੋਰੇਟ ਦਾ ਮੁੱਖ ਅਧਿਕਾਰੀ, ਪ੍ਰਬੰਧਕ ਜਾਂ ਸੀਨੀਅਰ ਅਧਿਕਾਰੀ ਹੁੰਦਾ ਹੈ। ਇਹ ਅਧਿਕਾਰੀ ਸਿਰਫ ਕੰਪਨੀ ਦੇ ਬੋਰਡ ਆਫ ਡਾਇਰੈਕਟਰ ਨੂੰ ਹੀ ਆਪਣੀ ਰਿਪੋਰਟ ਪੇਸ਼ ਕਰਦਾ ਹੈ। ਕਿਸੇ ਕੰਪਨੀ ਦੇ ਮੁੱਖ ਕਾਰਜਕਾਰੀ ਅਧਿਕਾਰੀ ਦੀਆਂ ਜੁਮੇਵਾਰੀਆਂ ਨੂੰ ਕੰਪਨੀ ਦੇ ਡਾਇਰੈਕਟਰ ਜਾਂ ਕੰਪਨੀ ਦਾ ਕਨੂੰਨੀ ਢਾਂਚਾ ਪੇਸ਼ ਕਰਦਾ ਹੈ। ਮੁੱਖ ਕਾਰਜਕਾਰੀ ਅਧਿਕਾਰੀ ਨੂੰ ਕਿਸੇ ਵੀ ਕੰਪਨੀ ਦਾ ਨਿਰਦੇਸ਼ਕ, ਫੈਸਲਾ ਲੈਣ ਵਾਲਾ, ਮੈਨੇਜਰ ਜਾਂ ਪ੍ਰਬੰਧਕ ਕਿਹਾ ਜਾਂਦਾ ਹੈ। ਮੁੱਖ ਅਧਿਕਾਰੀ ਦਾ ਮੁੱਖ ਕੰਮ ਆਪਣੇ ਅਧਿਕਾਰੀਆ ਨਾਲ, ਦੂਜੇ ਲੋਕਾਂ, ਪ੍ਰੈਸ ਨਾਲ ਹੁੰਦਾ ਹੈ। ਇਹ ਬੋਰਡ ਆਫ ਡਾਇਰੈਕਟਰ ਨੂੰ ਸਲਾਹ ਦਿੰਦਾ ਹੈ ਅਤੇ ਕੰਪਨੀ ਦੇ ਪ੍ਰਬੰਧ ਵਿੱਚ ਬਦਲਾਅ ਲਈ ਫੈਸਲੇ ਲੈਂਦਾ ਹੈ। ਇਹ ਆਪਣੇ ਮੁਲਾਜਮਾ ਨੂੰ ਹਰ ਰੋਜ਼ ਨਿਰਦੇਸ਼ ਦਿੰਦਾ ਹੈ।
ਆਇਰਨ ਮੈਨ 2 2010 ਮਾਰਵਲ ਕਾਮਿਕਸ ਦੇ ਪਾਤਰ ਆਇਰਨ ਮੈਨ 'ਤੇ ਅਧਾਰਤ ਇੱਕ ਅਮਰੀਕੀ ਸੁਪਰਹੀਰੋ ਫ਼ਿਲਮ ਹੈ ਜੋ ਮਾਰਵਲ ਸਟੂਡੀਓ ਦੁਆਰਾ ਬਣਾਈ ਗਈ ਹੈ। ਇਹ 2008 ਦੇ ਆਇਰਨ ਮੈਨ ਦਾ ਸੀਕਵਲ ਹੈ, ਅਤੇ ਮਾਰਵਲ ਸਿਨੇਮੈਟਿਕ ਯੂਨੀਵਰਸ (ਐਮਸੀਯੂ) ਦੀ ਤੀਜੀ ਫ਼ਿਲਮ ਹੈ। ਜੌਨ ਫਾਵਰੌ ਦੁਆਰਾ ਨਿਰਦੇਸ਼ਿਤ ਅਤੇ ਜਸਟਿਨ ਥਰੋਕਸ ਦੁਆਰਾ ਲਿਖੀ ਫ਼ਿਲਮ ਵਿੱਚ ਰਾਬਰਟ ਡਾਉਨੀ ਜੂਨੀਅਰ, ਗਵਿੱਨੇਥ ਪੈਲਟਰੋ, ਡੌਨ ਚੈਡਲ, ਸਕਾਰਲੈਟ ਜੋਹਾਨਸਨ, ਸੈਮ ਰੌਕਵੈਲ, ਮਿਕੀ ਰਾਉਰਕੇ, ਅਤੇ ਸਮੂਏਲ ਐੱਲ ਜੈਕਸਨ ਮੁੱਖ ਭੂਮਿਕਾਵਾਂ ਵਿੱਚ ਹਨ। ਆਇਰਨ ਮੈਨ ਦੀ ਘਟਨਾ ਦੇ ਛੇ ਮਹੀਨਿਆਂ ਬਾਅਦ, ਟੋਨੀ ਸਟਾਰਕ, ਸੰਯੁਕਤ ਰਾਜ ਸਰਕਾਰ ਦੁਆਰਾ ਆਇਰਨ ਮੈਨ ਟੈਕਨਾਲੋਜੀ ਨੂੰ ਸੌਂਪਣ ਲਈ ਕਿਤੇ ਪ੍ਰਸਤਾਵ ਦਾ ਵਿਰੋਧ ਕਰ ਰਿਹਾ ਹੈ, ਜਦਕਿ ਉਹ ਆਪਣੀ ਛਾਤੀ ਵਿੱਚ ਲੱਗੇ ਆਰਕ ਰਿਐਕਟਰ ਕਾਰਨ ਉਸਦੀ ਵਿਗੜਦੀ ਸਿਹਤ ਨਾਲ ਵੀ ਲੜ ਰਿਹਾ ਹੈ। ਇਸ ਦੌਰਾਨ, ਰੂਸ ਦੇ ਵਿਗਿਆਨੀ ਇਵਾਨ ਵੈਂਕੋ ਨੇ ਸਟਾਰਕ ਦੇ ਪਰਿਵਾਰ ਤੋਂ ਬਦਲਾ ਲੈਣ ਲਈ ਆਪਣੇ ਖੁਦ ਦੇ ਹਥਿਆਰ ਬਣਾਏ ਹਨ ਇਕੋ ਉਸੇ ਨਾਲ ਦੀ ਤਕਨੀਕ ਵਿਕਸਤ ਕੀਤੀ ਹੈ। ਇਸ ਪ੍ਰਕਿਰਿਆ ਵਿੱਚ ਸਟਾਰਕ ਦਾ ਕਾਰੋਬਾਰੀ ਵਿਰੋਧੀ, ਜਸਟਿਨ ਹੈਮਰ ਵੀ ਆਪਣੀਆਂ ਫੌਜਾਂ ਨਾਲ ਸ਼ਾਮਲ ਹੈ।
ਸਿਰਿਲਿਕ ਲਿਪੀ ਪੂਰਵੀ ਯੂਰਪ ਅਤੇ ਮੱਧ ਏਸ਼ੀਆ ਦੇ ਖੇਤਰ ਦੀ ਕਈ ਭਾਸ਼ਵਾਂ ਨੂੰ ਲਿਖਣ ਵਿੱਚ ਵਰਤੀ ਹੁੰਦੀ ਹੈ। ਇਸਨੂੰ ਅਜਬੁਕਾ ਵੀ ਕਹਿੰਦੇ ਹਨ, ਜੋ ਇਸ ਲਿਪੀ ਦੀ ਵਰਨਮਾਲਾ ਦੇ ਸ਼ੁਰੂਆਤੀ ਦੋ ਅੱਖਰਾਂ ਦੇ ਪੁਰਾਣੇ ਨਾਮਾਂ ਨੂੰ ਮਿਲਾਕੇ ਬਣਾਇਆ ਗਿਆ ਹੈ, ਜਿਵੇਂ ਕਿ ਯੂਨਾਨੀ ਲਿਪੀ ਦੇ ਦੋ ਸ਼ੁਰੂਆਤੀ ਅੱਖਰਾਂ-ਅਲਫਾ ਅਤੇ ਬੀਟਾ- ਨੂੰ ਮਿਲਾਕੇ ਅਲਫ਼ਾਬੈਟ (Alphabet) ਯਾਨੀ ਵਰਨਮਾਲਾ ਬਣਦਾ ਹੈ। ਇਸ ਲਿਪੀ ਦੇ ਵਰਣਾਂ ਤੋਂ ਜਿਹਨਾਂ ਭਾਸ਼ਵਾਂ ਨੂੰ ਲਿਖਿਆ ਜਾਂਦਾ ਹੈ ਉਸ ਵਿੱਚ ਰੂਸੀ ਭਾਸ਼ਾ ਪ੍ਰਮੁੱਖ ਹੈ। ਸੋਵਿਅਤ ਸੰਘ ਦੇ ਪੂਰਵ ਸਦੱਸ ਤਾਜਿਕਿਸਤਾਨ ਵਿੱਚ ਫ਼ਾਰਸੀ ਭਾਸ਼ਾ ਦਾ ਮਕਾਮੀ ਰੂਪ (ਯਾਨੀ ਤਾਜਿਕ ਭਾਸ਼ਾ) ਵੀ ਇਸ ਲਿਪੀ ਵਿੱਚ ਲਿਖਿਆ ਜਾਂਦਾ ਹੈ।
ਜੰਗ ਤੇ ਅਮਨ ਰੂਸੀ ਲੇਖਕ ਲਿਉ ਤਾਲਸਤਾਏ ਦੁਆਰਾ ਲਿਖਿਆ ਇੱਕ ਨਾਵਲ ਹੈ ਜੋ ਪਹਿਲੀ ਵਾਰ 1869 ਵਿੱਚ ਛਪਿਆ। ਇਸਨੂੰ ਵਿਸ਼ਵ ਸਾਹਿਤ ਦੀਆਂ ਸਭ ਤੋਂ ਮਹੱਤਵਪੂਰਨ ਰਚਨਾਵਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ।ਇਸ ਵਿੱਚ 500 ਤੋਂ ਵੱਧ ਜਿਉਂਦੇ ਜਾਗਦੇ ਪਾਤਰ ਹਨ। ਲੈਨਿਨ ਨੇ ਤਾਲਸਤਾਏ ਨੂੰ 'ਰੂਸੀ ਇਨਕਲਾਬ ਦਾ ਸ਼ੀਸ਼ਾ' ਕਿਹਾ ਸੀ। ਇਸਨੂੰ ਤਾਲਸਤਾਏ ਦੀ ਦੂਜੀ ਰਚਨਾ ਅੰਨਾ ਕਾਰੇਨੀਨਾ (1873–1877) ਸਮੇਤ ਸਭ ਤੋਂ ਵਧੀਆ ਪ੍ਰਾਪਤੀ ਮੰਨਿਆ ਜਾਂਦਾ ਹੈ।
ਮੈਰੀ ਸਟੀਵਨਸਨ ਕੈਸਾਟ (ਮਈ 22, 1844 - 14 ਜੂਨ, 1926) ਇੱਕ ਅਮਰੀਕੀ ਚਿੱਤਰਕਾਰ ਅਤੇ ਪ੍ਰਿੰਟਮੇਕਰ ਸੀ। ਉਸਦਾ ਜਨਮ ਅਲੇਗੇਨੀ ਸਿਟੀ, ਪੈਨਸਿਲਵੇਨੀਆ (ਹੁਣ ਪਿਟਸਬਰਗ ਦੇ ਉੱਤਰੀ ਸਾਈਡ ਦਾ ਹਿੱਸਾ ਹੈ) ਵਿੱਚ ਹੋਇਆ ਸੀ, ਪਰ ਆਪਣੀ ਬਹੁਗਿਣਤੀ ਜ਼ਿੰਦਗੀ ਫਰਾਂਸ ਵਿੱਚ ਬਤੀਤ ਕੀਤੀ, ਜਿੱਥੇ ਉਸਨੇ ਪਹਿਲਾਂ ਐਡਗਰ ਡੇਗਾ ਨਾਲ ਦੋਸਤੀ ਕੀਤੀ ਅਤੇ ਬਾਅਦ ਵਿੱਚ ਪ੍ਰਭਾਵਸ਼ਾਲੀ ਲੋਕਾਂ ਵਿੱਚ ਪ੍ਰਦਰਸ਼ਿਤ ਹੋਈ। ਕੈਸਾਟ ਅਕਸਰ ਔਰਤਾਂ ਦੀ ਸਮਾਜਕ ਅਤੇ ਨਿਜੀ ਜ਼ਿੰਦਗੀ ਦੇ ਚਿੱਤਰ ਬਣਾਉਂਦੇ ਹਨ, ਖਾਸ ਤੌਰ 'ਤੇ ਮਾਵਾਂ ਅਤੇ ਬੱਚਿਆਂ ਵਿਚਕਾਰ ਗੂੜ੍ਹਾ ਬੰਧਨ' ਤੇ ਜ਼ੋਰ ਦਿੰਦੀ ਹੈ।
ਮਾਈਕਰੋਸਾਫ਼ਟ ਕਾਰਪੋਰੇਸ਼ਨ ਇੱਕ ਅਮਰੀਕੀ ਬਹੁ-ਭਾਸ਼ੀਆ ਤਕਨੀਕੀ ਕੰਪਨੀ ਹੈ ਜਿਸਦਾ ਮੁੱਖ ਦਫ਼ਤਰ ਰੈਡਮੌਂਡ, ਵਾਸ਼ਿੰਗਟਨ ਵਿਖੇ ਸਥਿਤ ਹੈ। ਇਹ ਕੰਪਨੀ ਮੁੱਖ ਤੌਰ 'ਤੇ ਕੰਪਿਊਟਰ, ਕੰਪਿਊਟਰੀ ਉਪਕਰਨ, ਮੋਬਾਇਲ ਅਤੇ ਤਕਨੀਕ ਨਾਲ ਸੰਬੰਧਿਤ ਹੋਰ ਸੇਵਾਵਾਂ ਦਾ ਵਿਕਾਸ ਕਰਦੀ, ਬਣਾਉਂਦੀ ਤੇ ਵੇਚਦੀ ਹੈ। ਇਸ ਦੀ ਸਭ ਤੋਂ ਪ੍ਰਸਿੱਧ ਆਦੇਸ਼ਕਾਰੀ ਮਾਈਕਰੋਸੌਫ਼ਟ ਵਿੰਡੋਜ਼ ਹੈ ਜੋ ਕਿ ਇੱਕ ਸੰਚਾਲਕ ਤੰਤਰ ਹੈ। ਇਸ ਤੋਂ ਇਲਾਵਾ ਮਾਈਕਰੋਸੌਫ਼ਟ ਔਫਿਸ, ਮਾਈਕਰੋਸੌਫ਼ਟ ਐੱਜ ਅਤੇ ਇੰਟਰਨੈੱਟ ਐਕਸਪਲੋਰਰ ਵੀ ਕਾਫੀ ਪ੍ਰਸਿੱਧ ਹਨ। ਐਕਸ-ਬੌਕਸ ਖੇਡ ਕੰਸੋਲ ਅਤੇ ਸਰਫੇਸ ਟੈਬਲੇਟ ਵੀ ਉਪਕਰਨਾਂ ਦੀ ਸੂਚੀ ਵਿੱਚ ਬਹੁਤ ਪ੍ਰਸਿੱਧ ਹਨ। ਆਦੇਸ਼ਕਾਰੀ ਬਜ਼ਾਰ ਵਿੱਚ ਇਹ ਕੰਪਨੀ ਆਪਣੀ ਕਮਾਈ ਕਾਰਨ ਸਭ ਤੋਂ ਉੱਪਰ ਹੈ।
ਅਰਜਨਟੀਨਾ, ਅਧਿਕਾਰਕ ਤੌਰ 'ਤੇ ਅਰਜਨਟੀਨ ਗਣਰਾਜ, (Spanish: República Argentina) ਦੱਖਣੀ ਅਮਰੀਕਾ ਦਾ ਇੱਕ ਦੇਸ਼ ਹੈ ਜਿਸਦੀ ਸਰਹੱਦ ਪੱਛਮ ਅਤੇ ਦੱਖਣ ਵੱਲ ਚਿਲੇ ਨਾਲ, ਉੱਤਰ ਵੱਲ ਬੋਲੀਵੀਆ ਅਤੇ ਪੈਰਾਗੁਏ ਨਾਲ ਅਤੇ ਉੱਤਰ-ਪੂਰਬ ਵੱਲ ਬ੍ਰਾਜ਼ੀਲ ਅਤੇ ਉਰੂਗੁਏ ਨਾਲ ਲੱਗਦੀ ਹੈ। ਇਹ ਅੰਟਾਰਕਟਿਕਾ ਦੇ ਹਿੱਸੇ, ਫ਼ਾਕਲੈਂਡ ਟਾਪੂ ਅਤੇ ਦੱਖਣੀ ਜਾਰਜੀਆ ਅਤੇ ਦੱਖਣੀ ਸੈਂਡਵਿੱਚ ਟਾਪੂ ਉੱਤੇ ਆਪਣਾ ਹੱਕ ਜਮਾਉਂਦਾ ਹੈ।
ਰਸਾਇਣ ਵਿਗਿਆਨ ਵਿੱਚ ਅਲਕੋਹਲ ਇੱਕ ਕਾਰਬਨੀ ਯੋਗ ਹੁੰਦਾ ਹੈ ਜੀਹਦੇ ਵਿੱਚ ਹਾਈਡਰਾਕਸਿਲ ਕਿਰਿਆਸ਼ੀਲ ਸਮੂਹ (-OH) ਕਿਸੇ ਕਾਰਬਨ ਪਰਮਾਣੂ ਨਾਲ਼ ਜੁੜਿਆ ਹੁੰਦਾ ਹੈ। ਖ਼ਾਸ ਤੌਰ ਉੱਤੇ ਇਹ ਕਾਰਬਨ ਕੇਂਦਰ ਪੂਰਨ ਹੋਣਾ ਚਾਹੀਦਾ ਹੈ ਭਾਵ ਹੋਰ ਤਿੰਨਾਂ ਪਰਮਾਣੂਆਂ ਨਾਲ਼ ਇਹਦੇ ਇਕਹਿਰੇ ਜੋੜ ਹੋਣੇ ਚਾਹੀਦੇ ਹਨ।ਅਲਕੋਹਲਾਂ ਦੀ ਇੱਕ ਪ੍ਰਮੁੱਖ ਟੋਲੀ ਆਮ ਅਚੱਕਰੀ ਅਲਕੋਹਲਾਂ ਦੀ ਹੁੰਦੀ ਹੈ ਜਿਹਨਾਂ ਦਾ ਆਮ ਤੌਰ ਉੱਤੇ ਫ਼ਾਰਮੂਲਾ CnH2n+1OH ਹੁੰਦਾ ਹੈ। ਇਹਨਾਂ ਵਿੱਚੋਂ ਈਥਨੋਲ (C2H5OH) ਸ਼ਰਾਬਦਾਰ ਪੀਣ-ਪਦਾਰਥਾਂ ਵਿੱਚ ਮਿਲਾਇਆ ਜਾਂਦਾ ਹੈ; ਆਮ ਬੋਲਚਾਲ ਵਿੱਚ ਅਲਕੋਹਲ ਸ਼ਬਦ ਤੋਂ ਭਾਵ ਈਥਨੋਲ ਹੀ ਹੁੰਦਾ ਹੈ।
ਲਾਇਬ੍ਰੇਰੀ ਜਾਂ ਕਿਤਾਬ-ਘਰ ਜਾਂ ਪੁਸਤਕਾਲਾ ਉਹ ਜਗ੍ਹਾ ਹੁੰਦੀ ਹੈ ਜਿੱਥੇ ਵੱਖ-ਵੱਖ ਤਰ੍ਹਾਂ ਦੀ ਜਾਣਕਾਰੀ ਦੇ ਸਰੋਤ, ਸੂਚਨਾਵਾਂ ਆਦਿ ਦਾ ਭੰਡਾਰ ਹੁੰਦਾ ਹੈ ਜੋ ਕਿ ਪਰਿਭਾਸ਼ਿਤ ਭਾਈਚਾਰੇ ਨੂੰ ਹਦਾਇਤਾਂ, ਹਵਾਲੇ ਦੇਣ ਲਈ ਜਾਂ ਉਧਾਰ ਲੈਣ ਲਈ ਉਪਲਬਧ ਹੁੰਦੀ ਹੈ। ਲਾਇਬ੍ਰੇਰੀ ਸ਼ਬਦ ਦੀ ਉਤਪਤੀ ਲਾਤੀਨੀ ਸ਼ਬਦ 'ਲੀਬਰੇ' ਤੋਂ ਹੋਈ ਹੈ ਜਿਸਦਾ ਮਤਲਬ ਹੈ ਕਿਤਾਬ। ਪੁਸਤਕਾਲਾ ਦੋ ਸ਼ਬਦਾਂ ਨੂੰ ਮਿਲਕੇ ਬਣਿਆ ਹੈ - ਪੁਸਤਕ + ਆਲਾ, ਜਿਸ ਵਿੱਚ ਲੇਖਕ ਦੇ ਭਾਵ ਇਕੱਠੇ ਕੀਤੇ ਹੋਣ ਉਸਨੂੰ ਪੁਸਤਕ ਜਾਂ ਕਿਤਾਬ ਕਹਿੰਦੇ ਨੇ ਤੇ ਆਲਾ ਸਥਾਨ ਜਾਂ ਘਰ ਨੂੰ ਕਿਹਾ ਜਾ ਸਕਦਾ ਹੈ। ਤਾਂ ਫੇਰ ਪੁਸਤਕਾਲਾ ਉਸ ਜਗ੍ਹਾ ਨੂੰ ਕਹਿੰਦੇ ਨੇ ਜਿੱਥੇ ਗਿਆਨ ਦਾ ਇਕੱਠ ਹੁੰਦਾ ਹੈ। ਲਾਇਬ੍ਰੇਰੀ ਦੇ ਭੰਡਾਰ ਵਿੱਚ - ਕਿਤਾਬਾਂ ਫ਼ਿਲਮਾਂ ਰਸਾਲੇ (ਮੈਗਜ਼ੀਨ) ਗ੍ਰਾਮੋਫ਼ੋਨ ਰਿਕਾਰਡ ਹੱਥੀਂ ਲਿਖੇ ਗਰੰਥਆਦਿ ਮੌਜੂਦ ਹੁੰਦੇ ਹਨ। ਪਹਿਲੀ ਲਾਇਬ੍ਰੇਰੀਆਂ ਵਿਚ ਸੁਮੇਰ ਵਿਚ ਲੱਭੀ ਕਨੀਫਾਰਮ ਲਿਪੀ ਵਿਚ ਮਿੱਟੀ ਦੀਆਂ ਗੋਲੀਆਂ ਲਿਖਣ ਦੇ ਮੁੱਢਲੇ ਰੂਪ ਦੇ ਪੁਰਾਲੇਖਾਂ ਸ਼ਾਮਲ ਸਨ, ਕੁਝ 2600 ਬੀ.ਸੀ. ਲਿਖਤੀ ਕਿਤਾਬਾਂ ਨਾਲ ਬਣੀਆਂ ਨਿੱਜੀ ਜਾਂ ਨਿੱਜੀ ਲਾਇਬ੍ਰੇਰੀਆਂ 5 ਵੀਂ ਸਦੀ ਬੀ.ਸੀ. ਵਿੱਚ ਕਲਾਸੀਕਲ ਗ੍ਰੀਸ ਵਿੱਚ ਪ੍ਰਗਟ ਹੋਈਆਂ। ਲਾਇਬ੍ਰੇਰੀ ਇੱਕ ਜਨਤਕ ਸੰਸਥਾ, ਇੱਕ ਸੰਸਥਾ, ਇੱਕ ਕਾਰਪੋਰੇਸ਼ਨ, ਜਾਂ ਇੱਕ ਨਿਜੀ ਵਿਅਕਤੀ ਦੁਆਰਾ ਵਰਤੋਂ ਅਤੇ ਪ੍ਰਬੰਧਨ ਲਈ ਰੱਖੀ ਜਾਂਦੀ ਹੈ। ਜਨਤਕ ਅਤੇ ਸੰਸਥਾਗਤ ਸੰਗ੍ਰਹਿ ਅਤੇ ਸੇਵਾਵਾਂ ਉਹਨਾਂ ਲੋਕਾਂ ਦੁਆਰਾ ਵਰਤੋਂ ਲਈ ਤਿਆਰ ਕੀਤੀਆਂ ਜਾ ਸਕਦੀਆਂ ਹਨ ਜੋ ਆਪਣੇ ਆਪ ਵਿੱਚ ਇੱਕ ਵਿਸ਼ਾਲ ਸੰਗ੍ਰਹਿ ਖਰੀਦਣਾ ਨਹੀਂ ਚਾਹੁੰਦੇ ਜਾਂ ਨਹੀਂ ਕਰ ਸਕਦੇ, ਜਿਨ੍ਹਾਂ ਨੂੰ ਅਜਿਹੀ ਸਮੱਗਰੀ ਦੀ ਜਰੂਰਤ ਹੁੰਦੀ ਹੈ ਜਿਸਦੀ ਕਿਸੇ ਵਿਅਕਤੀ ਕੋਲੋਂ ਵਾਜਬ ਢੰਗ ਨਾਲ ਉਮੀਦ ਨਹੀਂ ਕੀਤੀ ਜਾ ਸਕਦੀ, ਜਾਂ ਜਿਨ੍ਹਾਂ ਨੂੰ ਆਪਣੀ ਖੋਜ ਨਾਲ ਪੇਸ਼ੇਵਰ ਸਹਾਇਤਾ ਦੀ ਲੋੜ ਹੁੰਦੀ ਹੈ। ਸਮੱਗਰੀ ਪ੍ਰਦਾਨ ਕਰਨ ਤੋਂ ਇਲਾਵਾ, ਲਾਇਬ੍ਰੇਰੀਆਂ ਲਾਇਬ੍ਰੇਰੀਅਨਾਂ ਦੀਆਂ ਸੇਵਾਵਾਂ ਵੀ ਪ੍ਰਦਾਨ ਕਰਦੀਆਂ ਹਨ ਜੋ ਜਾਣਕਾਰੀ ਨੂੰ ਲੱਭਣ ਅਤੇ ਸੰਗਠਿਤ ਕਰਨ ਅਤੇ ਜਾਣਕਾਰੀ ਦੀਆਂ ਜ਼ਰੂਰਤਾਂ ਦੀ ਵਿਆਖਿਆ ਕਰਨ ਦੇ ਮਾਹਰ ਹਨ। ਲਾਇਬ੍ਰੇਰੀਆਂ ਅਕਸਰ ਅਧਿਐਨ ਕਰਨ ਲਈ ਸ਼ਾਂਤ ਖੇਤਰ ਪ੍ਰਦਾਨ ਕਰਦੀਆਂ ਹਨ, ਅਤੇ ਉਹ ਅਕਸਰ ਸਮੂਹ ਅਧਿਐਨ ਅਤੇ ਸਹਿਯੋਗ ਦੀ ਸਹੂਲਤ ਲਈ ਸਾਂਝੇ ਖੇਤਰ ਵੀ ਪੇਸ਼ ਕਰਦੇ ਹਨ।ਲਾਇਬ੍ਰੇਰੀਆਂ ਅਕਸਰ ਆਪਣੇ ਇਲੈਕਟ੍ਰਾਨਿਕ ਸਰੋਤਾਂ ਅਤੇ ਇੰਟਰਨੈਟ ਦੀ ਵਰਤੋਂ ਲਈ ਜਨਤਕ ਸਹੂਲਤਾਂ ਪ੍ਰਦਾਨ ਕਰਦੀਆਂ ਹਨ। ਬਹੁਤ ਸਾਰੇ ਫਾਰਮੈਟਾਂ ਵਿਚ ਅਤੇ ਬਹੁਤ ਸਾਰੇ ਸਰੋਤਾਂ ਤੋਂ ਜਾਣਕਾਰੀ ਤੱਕ ਪ੍ਰਤੀਬੰਧਿਤ ਪਹੁੰਚ ਪ੍ਰਾਪਤ ਕਰਨ ਲਈ ਆਧੁਨਿਕ ਲਾਇਬ੍ਰੇਰੀਆਂ ਨੂੰ ਸਥਾਨਾਂ ਦੇ ਤੌਰ ਤੇ ਤੇਜ਼ੀ ਨਾਲ ਪਰਿਭਾਸ਼ਤ ਕੀਤਾ ਜਾ ਰਿਹਾ ਹੈ। ਉਹ ਇਮਾਰਤ ਦੀਆਂ ਭੌਤਿਕ ਕੰਧਾਂ ਤੋਂ ਪਰੇ ਸੇਵਾਵਾਂ ਦਾ ਵਿਸਤਾਰ ਕਰ ਰਹੇ ਹਨ, ਇਲੈਕਟ੍ਰਾਨਿਕ ਮਾਧਨਾਂ ਨਾਲ ਪਹੁੰਚਯੋਗ ਸਮੱਗਰੀ ਪ੍ਰਦਾਨ ਕਰਕੇ, ਅਤੇ ਬਹੁਤ ਸਾਰੇ ਡਿਜੀਟਲ ਸਰੋਤਾਂ ਨਾਲ ਜਾਣਕਾਰੀ ਦੀ ਬਹੁਤ ਵੱਡੀ ਮਾਤਰਾ ਵਿੱਚ ਨੈਵੀਗੇਟ ਕਰਨ ਅਤੇ ਵਿਸ਼ਲੇਸ਼ਣ ਕਰਨ ਵਿੱਚ ਲਾਇਬ੍ਰੇਰੀਅਨਾਂ ਦੀ ਸਹਾਇਤਾ ਪ੍ਰਦਾਨ ਕਰਕੇ.
ਪ੍ਰੀਤਿੰਦਰ ਸਿੰਘ 'ਪ੍ਰੀਤ' ਭਰਾਰਾ (ਜਨਮ 13 ਅਕਤੂਬਰ 1968) ਇੱਕ ਭਾਰਤੀ-ਮੂਲ ਦਾ ਅਮਰੀਕੀ ਅਟਾਰਨੀ ਅਤੇ ਨਿਊ ਯਾਰਕ ਦੇ ਦੱਖਣੀ ਜ਼ਿਲ੍ਹੇ ਦਾ ਸਰਕਾਰੀ ਅਟਾਰਨੀ ਹੈ। ਉਹ ਲੋਕ-ਭਲਾਈ ਲਈ ਮੁਕੱਦਮੇ ਕਰਨ ਕਾਰਨ ਮਸ਼ਹੂਰ ਹੈ, ਅਤੇ ਉਸਨੇ ਸਫ਼ਾਰਤਕਾਰਾਂ ਅਤੇ ਵਿਦੇਸ਼ੀਆਂ ਖ਼ਿਲਾਫ਼ ਕਈ ਮੁਕੱਦਮੇ ਕੀਤੇ ਹਨ। ਉਸਨੇ ਤਕਰੀਬਨ 100 ਵਾਲ ਸਟਰੀਟ ਕਾਰਜਕਾਰੀਆਂ ਖ਼ਿਲਾਫ਼ ਮੁਕੱਦਮੇ ਕੀਤੇ ਹਨ, ਅਤੇ ਉਹਨਾਂ ਨੂੰ ਇਤਿਹਾਸਕ ਅੰਜਾਮ ਤੱਕ ਪਹੁੰਚਾਇਆ ਹੈ, ਅਤੇ ਗ਼ੈਰ-ਇਖ਼ਲਾਕੀ ਆਰਥਕ ਅਮਲਾਂ ਨੂੰ ਬੰਦ ਕਰਵਾਇਆ ਹੈ।
'ਓਪੈੱਕ ਜਾਂ ਉੱਤੇਲ ਬਰਾਮਦੀ ਦੇਸ਼ਾਂ ਦੀ ਜੱਥੇਬੰਦੀ (English: Organization of the Petroleum Exporting Countries) ਇੱਕ ਕੌਮਾਂਤਰੀ ਜੱਥੇਬੰਦੀ ਅਤੇ ਆਰਥਕ ਜੁੱਟ ਹੈ ਜਿਸਦਾ ਮੁੱਖ ਮਕਸਦ ਕੱਚਾ ਤੇਲ ਪੈਦਾ ਕਰਨ ਵਾਲ਼ੇ ਦੇਸ਼ਾਂ ਦੀਆਂ ਨੀਤੀਆਂ ਦਾ ਤਾਲਮੇਲ ਬਣਾਈ ਰੱਖਣਾ ਹੈ। ਇਹਦਾ ਟੀਚਾ ਮੈਂਬਰ ਦੇਸ਼ਾਂ ਨੂੰ ਪੱਕੀ ਆਮਦਨ ਬੰਨ੍ਹਣਾ ਅਤੇ ਆਰਥਕ ਤਰੀਕਿਆਂ ਰਾਹੀਂ ਦੁਨੀਆ ਦੇ ਬਜ਼ਾਰਾਂ ਵਿੱਚ ਤੇਲ ਦੀਆਂ ਕੀਮਤਾਂ ਉੱਤੇ ਅਸਰ ਪਾਉਣ ਵਾਸਤੇ ਇਹਨਾਂ ਦੇਸ਼ਾਂ ਨਾਲ਼ ਰਲ਼ਨਾ ਹੈ।ਓਪੈੱਕ ਇੱਕ ਅੰਤਰ-ਸਰਕਾਰੀ ਜੱਥੇਬੰਦੀ ਹੈ ਜਿਸਦੀ ਨੀਂਹ 10-14 ਸਤੰਬਰ 1960 ਵਿੱਚ ਬਗ਼ਦਾਦ ਕਾਨਫ਼ਰੰਸ ਮੌਕੇ ਇਰਾਕ, ਸਾਊਦੀ ਅਰਬ, ਕੁਵੈਤ, ਇਰਾਨ ਅਤੇ ਵੈਨੇਜ਼ੁਏਲਾ ਨੇ ਰੱਖੀ ਸੀ। ਬਾਅਦ ਵਿੱਚ ਨੌਂ ਹੋਰ ਸਰਕਾਰਾਂ ਇਸ 'ਚ ਸ਼ਾਮਲ ਹੋ ਗਈਆਂ: ਲੀਬੀਆ, ਸੰਯੁਕਤ ਅਰਬ ਇਮਰਾਤ, ਕਤਰ, ਇੰਡੋਨੇਸ਼ੀਆ, ਅਲਜੀਰੀਆ, ਨਾਈਜੀਰੀਆ, ਏਕੁਆਦੋਰ, ਅੰਗੋਲਾ ਅਤੇ ਗੈਬਾਨ। ਇਹਦੇ ਸਦਰ ਮੁਕਾਮ ਪਹਿਲਾਂ ਜਨੇਵਾ, ਸਵਿਟਜ਼ਰਲੈਂਡ ਵਿਖੇ ਸਨ ਪਰ ਫੇਰ 1 ਸਤੰਬਰ 1965 ਨੂੰ ਵਿਆਨਾ, ਆਸਟਰੀਆ ਵਿਖੇ ਚਲੇ ਗਏ।
ਦ ਫੇਨਮੈਨ ਲੈਕਚਰਜ਼ ਔਨ ਫਿਜ਼ਿਕਸ ਕਦੇ ਕਦੇ ‘ਮਹਾਨ ਵਿਆਖਿਆਕਾਰ’ ਕਹੇ ਜਾਣ ਵਾਲੇ ਨੋਬਲ ਪੁਰਸਕਾਰ ਜੇਤੂ ਰਿਚਰਡ ਪੀ. ਫੇਨਮੈਨ ਦੁਆਰਾ ਦਿੱਤੇ ਕੁੱਝ ਲੈਕਚਰਾਂ ਉੱਤੇ ਅਧਾਰਿਤ ਇੱਕ ਭੌਤਿਕ ਵਿਗਿਆਨ ਟੈਕਸਟਬੁੱਕ ਹੈ। ਲੈਕਚਰ 1961-1963 ਦੌਰਾਨ ਕੈਲਫੋਰਨੀਆ ਇੰਸਟੀਟਿਊਟ ਔਫ ਟੈਕਨੌਲੌਜੀ ਵਿਖੇ ਅੰਡਰ-ਗ੍ਰੈਜੁਏਟ ਵਿਦਿਆਰਥੀਆਂ ਨੂੰ ਦਿੱਤੇ ਗਏ ਸਨ। ਪੁਸਤਕ ਦੇ ਲੇਖਕਾਂ ਦਾ ਨਾਮ ਫੇਨਮੈਨ, ਰੌਬਰਟ ਬੀ.
ਤਾਰਿਆਂ ਭਰੀ ਰਾਤ (ਡੱਚ: [De sterrennacht] Error: {{Lang}}: text has italic markup (help)) ਡਚ ਉੱਤਰ-ਪ੍ਰਭਾਵਵਾਦੀ ਕਲਾਕਾਰ ਵਿਨਸੈਂਟ ਵਾਨ ਗਾਗ ਦੀ ਇੱਕ ਪੇਂਟਿੰਗ ਹੈ। ਇਹ ਜੂਨ 1889 ਵਿੱਚ ਬਣਾਈ ਗਈ ਸੀ। ਇਹ ਦੱਖਣ ਫ਼ਰਾਂਸ ਦੇ ਸੇਂਟ-ਰੇਮੀ-ਡੇ-ਪਰੋਵੇਂਸ ਵਿੱਚ ਸਥਿਤ ਸੈਨੇਟੋਰੀਅਮ ਦੀ ਖਿੜਕੀ ਦੇ ਬਾਹਰ ਰਾਤ ਦਾ ਦ੍ਰਿਸ਼ ਹੈ। ਵੈਸੇ, ਇਹ ਯਾਦ ਦੇ ਅਧਾਰ ਤੇ ਦਿਨ ਸਮੇਂ ਪੇਂਟ ਕੀਤੀ ਗਈ ਸੀ। ਇਹ 1941 ਤੋਂ ਨਿਊਯਾਰਕ ਸ਼ਹਿਰ ਦੇ ਆਧੁਨਿਕ ਕਲਾ ਦੇ ਮਿਊਜੀਅਮ ਦੇ ਸਥਾਈ ਸੰਗ੍ਰਹਿ ਵਿੱਚ ਸ਼ਾਮਲ ਹੈ। ਇਹ ਪੇਂਟਿੰਗ ਵਾਨ ਗਾਗ ਦੀਆਂ ਸਭ ਤੋਂ ਮਸ਼ਹੂਰ ਕ੍ਰਿਤੀਆਂ ਵਿੱਚ ਹੈ ਕਲਾ ਵਿੱਚ ਹੋਰ ਵਧ ਕਲਪਨਾ ਦੀ ਆਜ਼ਾਦੀ ਵੱਲ ਨਿਰਣਾਇਕ ਮੋੜ ਹੈ।
ਐਂਤੂਸ਼ਾਬਲ (ਫ਼ਰਾਂਸੀਸੀ: Intouchables [ɛ̃tuʃabl]) ਇੱਕ ਫ਼ਰਾਂਸੀਸੀ ਕਾਮੇਡੀ-ਡਰਾਮਾ ਫਿਲਮ ਹੈ ਜੋ ਕੇ 2011 ਦੇ ਵਿੱਚ ਓਲੀਵੀਰ ਨਾਕਚੇ ਅਤੇ ਏਰੀਕ ਤੋਲੇਦਾਨੋ ਦੁਆਰਾ ਨਿਰਦੇਸ਼ਿਤ ਕੀਤੀ ਗਈ। ਇਸ ਦੇ ਅਦਾਕਾਰ ਫਰਾਓਣਸੋਈ ਕਲੂਜੇਤ ਅਤੇ ਓਮਾਰ ਸੀ ਹਨ। 2 ਨਵੰਬਰ 2011 ਨੂੰ ਫ਼ਰਾਂਸ ਵਿੱਚ ਇਸ ਦੇ ਰਿਲੀਜ਼ ਹੋਣ ਤੋਂ ਨੋ ਹਫਤੇ ਬਾਅਦ ਇਹ ਫਿਲਮ ਦੂਜੇ ਨੰਬਰ ਤੇ ਬਾਕਸ ਆਫਿਸ ਹਿੱਟ ਬਣ ਗਈ, ਪਹਿਲੀ ਬਾਕਸ ਆਫਿਸ ਹਿੱਟ 'ਵੈਲਕਮ ਟੂ ਦ ਸਟਿੱਕਸ' ਨੂੰ 2008 ਵਿੱਚ ਚੁਣਿਆ ਗਿਆ ਸੀ।। ਫ਼ਰਾਂਸ ਵਿੱਚ 2011 ਵਿੱਚ ਇਸ ਨੂੰ ਫਨੇੱਕ ਦੁਆਰਾ ਕਰਵਾਏ ਗਏ ਪੋਲ ਵਿੱਚ 52% ਵੋਟਾਂ ਦੇ ਨਾਲ ਉਸ ਸਾਲ ਦੀ ਸੱਭਿਆਚਾਰਕ ਘਟਨਾ ਘੋਸ਼ਿਤ ਕੀਤਾ ਗਿਆ। ਇਸ ਫਿਲਮ ਨੂੰ ਵੱਖ ਵੱਖ ਪੁਰਸਕਾਰ ਮਿੱਲੇ। ਫ਼ਰਾਂਸ ਵਿੱਚ ਇਹ ਫਿਲਮ ਅੱਠਵੇਂ ਸੇਸਾਰ ਪੁਰਸਕਾਰ ਵਿੱਚ ਨਾਮਜ਼ਦ ਹੋਈ ਅਤੇ ਓਮਾਰ ਸੀ ਨੂੰ ਸੇਸਾਰ ਪੁਰਸਕਾਰ ਵਿੱਚ ਸ੍ਰੇਸ਼ਠ ਅਦਾਕਾਰ ਦਾ ਖਿਤਾਬ ਮਿਲਿਆ।
ਬਾਰਸੀਲੋਨਾ (ਕਾਤਾਲਾਨ: [bərsəˈɫonə], ਸਪੇਨੀ: [barθeˈlona]) ਕਾਤਾਲੋਨੀਆ ਦੀ ਰਾਜਧਾਨੀ ਅਤੇ ਮਾਦਰਿਦ ਤੋਂ ਬਾਅਦ ਸਪੇਨ ਦਾ ਦੂਜਾ ਸਭ ਤੋਂ ਵੱਡਾ ਸ਼ਹਿਰ ਹੈ ਜਿਸਦੀ ਅਬਾਦੀ 1,620,943 ਹੈ ਜੋ ਇਸ ਦੀਆਂ ਪ੍ਰਸ਼ਾਸਕੀ ਹੱਦਾਂ ਵਿਚਲੇ 101.4 ਵਰਗ ਕਿ.ਮੀ. ਖੇਤਰ ਵਿੱਚ ਰਹਿੰਦੀ ਹੈ। ਇਸ ਦੇ ਸ਼ਹਿਰੀ ਖੇਤਰ ਦੀਆਂ ਪ੍ਰਸ਼ਾਸਕੀ ਹੱਦਾਂ ਹੋਰ ਪਰ੍ਹਾਂ ਹਨ ਜਿਹਨਾਂ ਵਿੱਚ ਲਗਭਗ 803 ਵਰਗ ਕਿ.ਮੀ.
ਬਲੂ-ਰੇ ਡਿਸਕ (ਅੰਗਰੇਜ਼ੀ: Blu-ray Disc; BD) ਇੱਕ ਡਿਜੀਟਲ ਆਪਟੀਕਲ ਡਿਸਕ ਡੈਟਾ ਭੰਡਾਰਣ ਤਸ਼ਤਰੀ ਹੈ ਜੋ ਡੀਵੀਡੀ ਤੋਂ ਅਗਲੀ ਪੀੜ੍ਹੀ ਦੇ ਤੌਰ 'ਤੇ ਬਣਾਈ ਗਈ ਹੈ ਅਤੇ ਇਹ ਉੱਚ-ਡੈਫ਼ੀਨਿਸ਼ਨ ਵੀਡੀਓ (1080p) ਭੰਡਾਰਣ ਦੇ ਕਾਬਿਲ ਹੈ। ਇਹ 120 ਮਿਲੀਮੀਟਰ ਵਿਆਸ ਵਾਲ਼ੀ ਅਤੇ 1.2 ਮਿਲੀਮੀਟਰ ਮੋਟੀ, ਬਿਲਕੁਲ ਡੀਵੀਡੀ ਅਤੇ ਸੀਡੀ ਦੇ ਅਕਾਰ ਦੀ, ਪਲਾਸਟਿਕ ਦੀ ਇੱਕ ਤਸ਼ਤਰੀ ਹੈ। ਆਮ (pre-BD-XL) ਬਲੂ-ਰੇ ਤਸ਼ਤਰੀਆਂ 25 ਗੀਗਾਬਾਈਟ ਡੈਟਾ ਪ੍ਰਤੀ ਤਹਿ ਭੰਡਾਰ ਕਰਨ ਦੇ ਕਾਬਿਲ ਹੁੰਦੀਆਂ ਹਨ। ਦੂਹਰੀ ਤਹਿ ਡਿਸਕਾਂ 50 ਜੀਬੀ, ਤੀਹਰੀ ਤਹਿ 100 ਜੀਬੀ ਅਤੇ ਚੌਹਰੀ ਤਹਿ ਡਿਸਕਾਂ 128 ਜੀਬੀ ਡੈਟਾ ਸਟੋਰ ਕਰਨ ਦਾ ਕਾਬਿਲ ਹੁੰਦੀਆਂ ਹਨ। ਇਸ ਦਾ ਨਾਂ, ਬਲੂ-ਰੇ ਡਿਸਕ, ਇਸਨੂੰ ਪੜ੍ਹਨ ਲਈ ਵਰਤੀ ਜਾਂਦੀ ਨੀਲੀ ਲੇਜ਼ਰ ਵੱਲ ਇਸ਼ਾਰਾ ਹੈ ਜੋ ਡੈਟਾ ਨੂੰ ਵੱਡੀ ਘਣਤਾ ਉੱਪਰ ਭੰਡਾਰ ਕਰਨ ਦੀ ਸਹੂਲਤ ਦਿੰਦੀ ਹੈ ਜੋ ਡੀਵੀਡੀ ਲਈ ਵਰਤੀ ਜਾਂਦੀ ਲਾਲ ਲੇਜ਼ਰ ਨਾਲ਼ ਮੁਮਕਿਨ ਨਹੀਂ। ਬਲੂ-ਰੇ ਡਿਸਕਾਂ ਦੀ ਮੁੱਖ ਵਰਤੋਂ ਫ਼ੀਚਰ ਫ਼ਿਲਮਾਂ ਅਤੇ ਪਲੇਸਟੇਸ਼ਨ 3, ਪਲੇਸਟੇਸ਼ਨ 4 ਅਤੇ ਐਕਸਬਾਕਸ ਵਨ ਦੀਆਂ ਗੇਮਾਂ ਸਟੋਰ ਕਰਨ ਵਾਸਤੇ ਹੁੰਦੀ ਹੈ।
ਦਾਂਤੇ ਏਲੀਗਿਅਰੀ (ਮਈ/ਜੂਨ 1265 – 13/14 ਸਤੰਬਰ 1321) ਮੱਧ ਕਾਲ ਦੇ ਇਤਾਲਵੀ ਕਵੀ ਸਨ। ਇਹ ਵਰਜਿਲ ਦੇ ਬਾਅਦ ਇਟਲੀ ਦੇ ਸਭ ਤੋਂ ਮਹਾਨ ਕਵੀ ਕਹੇ ਜਾਂਦੇ ਹਨ। ਇਹ ਇਟਲੀ ਦੇ ਰਾਸ਼ਟਰ ਕਵੀ ਵੀ ਰਹੇ। ਉਹਨਾਂ ਦਾ ਪ੍ਰਸਿੱਧ ਮਹਾਂਕਾਵਿ ਲਾ ਦੀਵੀਨਾ ਕੋਮੇਦੀਆ ਆਪਣੇ ਢੰਗ ਦਾ ਅਨੂਪਮ ਪ੍ਰਤੀਕ ਮਹਾਂਕਾਵਿ ਹੈ। ਇਸਨੂੰ ਇਤਾਲਵੀ ਭਾਸ਼ਾ ਵਿੱਚ ਰਚੀ ਗਈ ਇੱਕ ਅਤਿ ਖੂਬਸੂਰਤ ਮਹਾਨ ਸਾਹਿਤਕ ਰਚਨਾ ਅਤੇ ਵਿਸ਼ਵ ਸਾਹਿਤ ਦੀ ਸ਼ਾਹਕਾਰ ਮੰਨਿਆ ਜਾਂਦਾ ਹੈ।ਇਸ ਦੇ ਇਲਾਵਾ ਉਹਨਾਂ ਦਾ ਗੀਤਕਾਵਿ ਵੀਟਾ ਨਿਉਓਵਾ, ਜਿਸਦਾ ਮਤਲਬ ਹੈ ਨਵਾਂ ਜੀਵਨ, ਅਤਿਅੰਤ ਪ੍ਰਭਾਵਸ਼ੀਲ ਕਵਿਤਾਵਾਂ ਦਾ ਇੱਕ ਸੰਗ੍ਰਿਹ ਹੈ, ਜਿਸ ਵਿੱਚ ਉਹਨਾਂ ਨੇ ਆਪਣੀ ਪ੍ਰੇਮਿਕਾ ਸੀਟਰਿਸ ਦੀ ਪ੍ਰੇਮਕਥਾ ਅਤੇ 23 ਸਾਲਾਂ ਦੀ ਉਮਰ ਵਿੱਚ ਹੀ ਉਸ ਦੀ ਮੌਤ ਉੱਤੇ ਮਾਰਮਿਕ ਬਿਰਹਾ ਕਥਾ ਦਾ ਵਰਣਨ ਕੀਤਾ ਹੈ। ਇਨ੍ਹਾਂ ਦਾ ਜਨਮ ਇਟਲੀ, ਯੂਰਪ ਵਿੱਚ ਹੋਇਆ ਸੀ। ਇਹ ਫਲੋਰੇਂਸ ਦੇ ਨਾਗਰਿਕ ਸਨ। ਉਹਨਾਂ ਦਾ ਪਰਵਾਰ ਪ੍ਰਾਚੀਨ ਸੀ, ਫਿਰ ਵੀ ਉੱਚ ਵਰਗੀ ਨਹੀਂ ਸੀ। ਉਹਨਾਂ ਦਾ ਜਨਮ ਉਸ ਸਮੇਂ ਹੋਇਆ ਜਦੋਂ ਮੱਧ ਯੁੱਗੀ ਵਿਚਾਰਧਾਰਾ ਅਤੇ ਸੰਸਕ੍ਰਿਤੀ ਦੇ ਪੁਨਰੋਥਾਨ ਦਾ ਆਰੰਭ ਹੋ ਰਿਹਾ ਸੀ। ਰਾਜਨੀਤੀ ਦੇ ਵਿਚਾਰਾਂ ਅਤੇ ਕਲਾ ਸੰਬੰਧੀ ਮਾਨਤਾਵਾਂ ਵਿੱਚ ਵੀ ਤਬਦੀਲੀ ਹੋ ਰਹੀ ਸੀ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਮੈਨਹੈਟਨ ਪ੍ਰੋਜੈਕਟ ਨੂੰ ਇੱਕ ਖੋਜ ਅਤੇ ਵਿਕਾਸ ਪ੍ਰਾਜੈਕਟ ਸੀ, ਜਿਸਦੇ ਤਹਿਤ ਦੂਜੇ ਵਿਸ਼ਵ ਯੁੱਧ ਦੇ ਦੌਰਾਨ ਪਹਿਲੇ ਪ੍ਰਮਾਣੂ ਹਥਿਆਰ ਪੈਦਾ ਹੋਏ ਸੀ। ਇਹ ਯੂਨਾਈਟਡ ਕਿੰਗਡਮ ਅਤੇ ਕੈਨੇਡਾ ਦੇ ਸਹਿਯੋਗ ਨਾਲ ਸੰਯੁਕਤ ਰਾਜ ਅਮਰੀਕਾ ਦੀ ਅਗਵਾਈ ਕੀਤਾ ਗਿਆ ਸੀ। 1942 ਤੋਂ 1946 ਤੱਕ, ਇਸ ਪ੍ਰਾਜੈਕਟ ਦਾ ਨਿਰਦੇਸ਼ਨ ਇੰਜੀਨੀਅਰਾਂ ਦੀ ਅਮਰੀਕੀ ਆਰਮੀ ਕੋਰ ਦੇ ਮੇਜਰ ਜਨਰਲ ਲੈਸਲੀ ਗਰੋਵਜ ਕੋਲ ਸੀ; ਭੋਤਿਕ ਵਿਗਿਆਨੀ ਜੇ ਰਾਬਰਟ Oppenheimer, ਜਿਸਨੇ ਅਸਲ ਬੰਬ ਡਿਜ਼ਾਇਨ ਕੀਤੇ, ਲਾਸ ਅਲਾਮੋਸ ਨੈਸ਼ਨਲ ਲੈਬਾਰਟਰੀ ਦਾ ਡਾਇਰੈਕਟਰ ਸੀ। ਪ੍ਰਾਜੈਕਟ ਦੇ ਫੌਜੀ ਭਾਗ ਨੂੰ ਮੈਨਹੈਟਨ ਜ਼ਿਲ੍ਹਾ ਮਨੋਨੀਤ ਕੀਤਾ ਗਿਆ ਸੀ;ਹੌਲੀ ਹੌਲੀ ਸਮੁੱਚੇ ਪ੍ਰੋਜੈਕਟ ਲਈ ਦਫਤਰੀ ਕੋਡ ਨਾਮ, ਬਦਲਵੇਂ ਪਦਾਰਥਾਂ ਦਾ ਵਿਕਾਸ ਨੂੰ ਪਿੱਛੇ ਛੱਡ ਗਿਆ। ਚਲਦੇ ਚਲਦੇ ਇਸ ਪ੍ਰਾਜੈਕਟ ਨੇ ਇਸ ਦੇ ਪਹਿਲੇ ਬ੍ਰਿਟਿਸ਼ ਹਮਰੁਤਬਾ, ਟਿਊਬ ਇਲੌਏ ਨੂੰ ਸਮੋ ਲਿਆ। ਮੈਨਹੈਟਨ ਪ੍ਰਾਜੈਕਟ 1939 ਵਿਚ ਨਿਮਾਣੇ ਜਿਹੇ ਤੌਰ ਤੇ ਸ਼ੁਰੂ ਕੀਤਾ ਗਿਆ ਸੀ, ਪਰ ਜਲਦ ਇਹ ਵੱਡਾ ਹੋ ਗਿਆ ਅਤੇ 130,000 ਲੋਕਾਂ ਨੂੰ ਨੌਕਰੀ ਦਿੱਤੀ ਅਤੇ ਇਸਦੀ ਲਾਗਤ ਕਰੀਬ 2 ਅਰਬ ਅਮਰੀਕੀ ਡਾਲਰ (2016 ਵਿੱਚ ਲੱਗਪੱਗ $26 ਬਿਲੀਅਨ[1] ਡਾਲਰ) ਹੋ ਗਈ। 90% ਤੋਂ ਵੱਧ ਲਾਗਤ ਕਾਰਖਾਨੇ ਉਸਾਰਨ ਅਤੇ fissile ਸਮੱਗਰੀ ਪੈਦਾ ਕਰਨ ਲਈ ਸੀ। 10% ਤੋਂ ਘੱਟ ਹਥਿਆਰਾਂ ਦੇ ਵਿਕਾਸ ਅਤੇ ਉਤਪਾਦਨ ਲਈ ਸੀ। ਖੋਜ ਅਤੇ ਉਤਪਾਦਨ ਸੰਯੁਕਤ ਰਾਜ ਅਮਰੀਕਾ, ਸੰਯੁਕਤ ਬਾਦਸ਼ਾਹੀ ਅਤੇ ਕੈਨੇਡਾ ਵਿੱਚ 30 ਤੋਂ ਵਧ ਸਾਈਟਾਂ ਤੇ ਹੋ ਰਹੀ ਸੀ।
ਰਾਜਨੀਤੀ ਵਿਗਿਆਨ ਇੱਕ ਸਮਾਜਿਕ ਵਿਗਿਆਨ ਹੈ ਜੋ ਸ਼ਾਸਨ ਪ੍ਰਣਾਲੀ ਦੇ ਪ੍ਰਬੰਧਾਂ ਅਤੇ ਸਿਆਸੀ ਸਰਗਰਮੀਆਂ, ਸਿਆਸੀ ਵਿਚਾਰਾਂ ਅਤੇ ਸਿਆਸੀ ਵਿਵਹਾਰ ਦਾ ਵਿਸ਼ਲੇਸ਼ਣ ਕਰਦਾ ਹੈ। ਇਹ ਸਿਆਸਤ ਦੇ ਸਿਧਾਂਤ ਅਤੇ ਅਭਿਆਸ ਨੂੰ ਵਿਆਪਕ ਤੌਰ 'ਤੇ ਪੇਸ਼ ਕਰਦਾ ਹੈ ਜਿਸ ਨੂੰ ਆਮ ਤੌਰ 'ਤੇ ਸ਼ਕਤੀ ਅਤੇ ਸਰੋਤਾਂ ਦੀ ਵੰਡ ਦਾ ਨਿਰਧਾਰਨ ਕਰਨ ਦੇ ਤੌਰ ਤੇ ਵਿਚਾਰਿਆ ਜਾਂਦਾ ਹੈ। ਰਾਜਨੀਤੀ ਵਿਗਿਆਨੀ "ਸਿਆਸੀ ਘਟਨਾਵਾਂ ਅਤੇ ਹਾਲਤਾਂ ਦੇ ਅਧੀਨ ਸਬੰਧਾਂ ਨੂੰ ਪ੍ਰਗਟ ਕਰਨ ਲਈ ਆਪਣੇ ਆਪ ਨੂੰ ਰਚਦੇ ਹੋਏ ਦੇਖਦੇ ਹਨ, ਅਤੇ ਇਸ ਖੁਲਾਸੇ ਤੋਂ ਉਹ ਰਾਜਨੀਤੀ ਦੀ ਦੁਨੀਆਂ ਦੇ ਕੰਮ ਬਾਰੇ ਆਮ ਸਿਧਾਂਤਾਂ ਨੂੰ ਬਣਾਉਣ ਦੀ ਕੋਸ਼ਿਸ਼ ਕਰਦੇ ਹਨ।ਰਾਜਨੀਤਿਕ ਵਿਗਿਆਨ ਵਿੱਚ ਤੁਲਨਾਤਮਕ ਰਾਜਨੀਤੀ, ਰਾਜਨੀਤਿਕ ਅਰਥ-ਵਿਵਸਥਾ, ਅੰਤਰਰਾਸ਼ਟਰੀ ਸਬੰਧਾਂ, ਸਿਆਸੀ ਸਿਧਾਂਤ , ਜਨਤਕ ਪ੍ਰਬੰਧਨ, ਜਨਤਕ ਨੀਤੀ ਅਤੇ ਰਾਜਨੀਤਕ ਪ੍ਰਣਾਲੀ ਸਮੇਤ ਬਹੁਤ ਸਾਰੇ ਉਪ ਖੇਤਰ ਹਨ। ਇਸ ਤੋਂ ਇਲਾਵਾ, ਰਾਜਨੀਤੀ ਵਿਗਿਆਨ ,ਅਰਥ ਸ਼ਾਸਤਰ, ਕਾਨੂੰਨ, ਸਮਾਜ ਸ਼ਾਸਤਰ, ਇਤਿਹਾਸ, ਫ਼ਲਸਫ਼ੇ, ਭੂਗੋਲ, ਮਨੋਵਿਗਿਆਨ ਅਤੇ ਮਾਨਵ ਸ਼ਾਸਤਰ ਦੇ ਖੇਤਰਾਂ ਨਾਲ ਜੁੜੇ ਹੋਏ ਹਨ ਅਤੇ ਇਹਨਾਂ ਉੱਤੇ ਆਧਾਰਿਤ ਹੈ।
ਗੈਰ-ਬਾਈਨਰੀ ਜੈਂਡਰ ਪਹਿਚਾਣ ਦਾ ਇੱਕ ਸਪੈਕਟ੍ਰਮ ਹੈ, ਜੋ ਖ਼ਾਸ ਤੌਰ 'ਤੇ ਨਾ ਨਰ ਹੈ ਅਤੇ ਨਾ ਹੀ ਮਾਦਾ ਹੈ, ਇਹ ਪਹਿਚਾਣਾਂ ਜੈਂਡਰ ਬਾਇਨਰੀ ਤੋਂ ਬਾਹਰ ਦੀਆਂ ਹਨ। ਜੈਂਡਰਕੁਈਰ ਉਸੇ ਅਰਥਾਂ ਨਾਲ ਪਹਿਲਾਂ ਵਰਤੀ ਗਈ ਟਰਮ ਹੈ ਜੋ 1980 ਤੋਂ ਕੁਈਰ ਜ਼ੀਨ ਤੋਂ ਲਈ ਗਈ ਸੀ।ਗੈਰ-ਬਾਈਨਰੀ ਲੋਕਾਂ ਦੀ ਪਹਿਚਾਣ ਦੋ ਜਾਂ ਦੋ ਤੋਂ ਵੱਧ ਜੈਂਡਰ (ਬਾਇਜੈਂਡਰ ਜਾਂ ਟ੍ਰਾਈਜੈਂਡਰ ਵਜੋਂ), ਬਿਨ੍ਹਾਂ ਕਿਸੇ ਜੈਂਡਰ ਤੋਂ (ਅਜੈਂਡਰ, ਗੈਰ-ਜੈਂਡਰ, ਜੈਂਡਰ ਰਹਿਤ, ਜੈਂਡਰ ਮੁਕਤ); ਜੈਂਡਰ ਹੋਣ ਜਾਂ ਨਾ ਹੋਣ ਦੇ ਦਰਮਿਆਨ ਵਾਲੀ ਲਿੰਗ ਪਛਾਣ (ਜੈਂਡਰ -ਫਲੁਇਡ) ਹੋਣਾ; ਤੀਜਾ ਜੈਂਡਰ ਜਾਂ ਹੋਰ ਜੈਂਡਰ (ਇੱਕ ਸ਼੍ਰੇਣੀ ਜਿਸ ਵਿੱਚ ਉਹ ਲੋਕ ਸ਼ਾਮਲ ਹੁੰਦੇ ਹਨ ਜੋ ਆਪਣੇ ਜੈਂਡਰ ਦਾ ਕੋਈ ਨਾਮ ਨਹੀਂ ਰੱਖਦੇ) ਵਜੋਂ ਕੀਤੀ ਜਾਂਦੀ ਹੈ।ਲਿੰਗ ਦੀ ਪਛਾਣ ਜਿਨਸੀ ਜਾਂ ਰੋਮਾਂਟਿਕ ਰੁਝਾਨ ਤੋਂ ਵੱਖਰੀ ਹੈ, ਅਤੇ ਗੈਰ-ਬਾਈਨਰੀ ਲੋਕਾਂ ਵਿੱਚ ਕਈ ਤਰ੍ਹਾਂ ਦੇ ਜਿਨਸੀ ਝੁਕਾਅ ਹੁੰਦੇ ਹਨ, ਜਿਵੇਂ ਕਿ ਟਰਾਂਸਜੈਂਡਰ ਅਤੇ ਸਿਸਜੈਂਡਰ ਲੋਕ ਕਰਦੇ ਹਨ।ਇੱਕ ਗੈਰ-ਬਾਈਨਰੀ ਜੈਂਡਰ ਇੱਕ ਵਿਸ਼ੇਸ਼ ਜੈਂਡਰ ਸਮੀਕਰਨ, ਜਿਵੇਂ ਕਿ ਐਂਡਰੋਜਨੀ ਨਾਲ ਸੰਬੰਧਿਤ ਨਹੀਂ ਹੈ।ਇਹ ਇੱਕ ਸਮੂਹ ਵਜੋਂ ਗੈਰ-ਬਾਈਨਰੀ ਲੋਕਾਂ ਵਿੱਚ ਦੇ ਕਈ ਤਰ੍ਹਾਂ ਦੇ ਲਿੰਗ ਪ੍ਰਗਟਾਵੇ ਹੁੰਦੇ ਹਨ ਅਤੇ ਕੁਝ ਲਿੰਗ "ਪਛਾਣ" ਨੂੰ ਪੂਰੀ ਤਰ੍ਹਾਂ ਰੱਦ ਕਰਦੇ ਹਨ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ 'ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦੇ ਸੰਤ ਸਨ
ਆਧੁਨਿਕ ਪੰਜਾਬੀ ਕਹਾਣੀ ਪੰਜਾਬੀ ਸਾਹਿਤ ਦੀ ਇੱਕ ਰੂਪਗਤ ਵਿਧਾ ਹੈ। ਇਹ ਪੰਜਾਬੀ ਗਲਪ ਵਿੱਚ ਨਾਵਲ ਤੋਂ ਬਾਅਦ ਦੂਜੇ ਸਥਾਨ ਤੇ ਹੈ। ਆਧੁਨਿਕ ਕਹਾਣੀ ਵਿੱਚ ਆਮ ਮਨੁੱਖ ਦੇ ਮਾਨਵੀ ਸੰਦਰਭ ਨੂੰ ਚਿਤਰਿਆ ਗਿਆ ਹੈ। ਆਧੁਨਿਕ ਕਹਾਣੀ ਦੀ ਪੇਸ਼ਕਾਰੀ ਵਿੱਚ ਸੰਕੇਤਕ ਅਤੇ ਪ੍ਰਤੀਕਾਤਮਕ ਵਿਧੀ ਆਪਣਾਉਂਦੀ ਹੈ। ਸੰਕੇਤਾਂ ਅਤੇ ਪ੍ਰਤੀਕਾਂ ਦੀ ਵਰਤੋਂ ਆਧੁਨਿਕ ਪੰਜਾਬੀ ਕਹਾਣੀ ਸੁਚੇਤ ਪਾਠਕ ਦੀ ਮੰਗ ਕਰਦੀ ਹੈ।
ਸ਼ਾਹ ਹੁਸੈਨ (1538–1599) ਪੰਜਾਬੀ ਸੂਫ਼ੀ ਕਵੀ ਅਤੇ ਸੰਤ ਸਨ। ਇਹਨਾਂ ਨੇ ਮੁੱਖ ਤੌਰ ਤੇ ਕਾਫ਼ੀ ਕਾਵਿ-ਰੂਪ ਵਿੱਚ ਰਚਨਾ ਕੀਤੀ ਹੈ। ਉਨ੍ਹਾਂ ਦੇ ਪਿਤਾ ਜੀ ਸ਼ੇਖ ਉਸਮਾਨ ਢੱਡੇ ਜੁਲਾਹੇ ਦਾ ਕੰਮ ਕਰਦੇ ਸਨ। ਉਨ੍ਹਾਂ ਦਾ ਜਨਮ ਲਾਹੌਰ (ਪਾਕਿਸਤਾਨ) ਵਿੱਚ ਹੋਇਆ। ਉਹ ਅਕਬਰ ਅਤੇ ਜਹਾਂਗੀਰ ਦੇ ਸਮਕਾਲੀ ਸਨ । ਉਨ੍ਹਾਂ ਦੇ ਗੁਰੂ ਅਰਜਨ ਦੇਵ ਜੀ ਅਤੇ ਛੱਜੂ ਭਗਤ ਨਾਲ ਗੂੜ੍ਹੇ ਸੰਬੰਧ ਸਨ। ਉਨ੍ਹਾਂ ਨੂੰ ਪੰਜਾਬੀ ਵਿੱਚ ਕਾਫ਼ੀ ਦਾ ਮੋਢੀ ਵੀ ਮੰਨਿਆਂ ਜਾਂਦਾ ਹੈ। ਉਨ੍ਹਾਂ ਦੀਆਂ ਕਾਵਿ-ਜੁਗਤਾਂ (ਬਿੰਬ,ਪ੍ਰਤੀਕ ਅਤੇ ਅਲੰਕਾਰ ਆਦਿ) ਉਸ ਸਮੇਂ ਦੀ ਚਰਖੇ ਅਤੇ ਖੱਡੀ ਦੇ ਆਲੇ ਦੁਆਲੇ ਘੁੰਮਦੀ ਆਰਥਿਕਤਾ ਨਾਲ ਜੁੜੇ ਹੋਏ ਹਨ।
ਸੰਵਿਧਾਨ ਦਿਵਸ (ਰਾਸ਼ਟਰੀ ਕਾਨੂੰਨ ਦਿਵਸ) ਭਾਰਤ ਵਿੱਚ ਹਰ ਸਾਲ 26 ਨਵੰਬਰ ਨੂੰ ਭਾਰਤ ਦਾ ਸੰਵਿਧਾਨ ਅਪਣਾਉਣ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ। 26 ਨਵੰਬਰ 1949 ਨੂੰ, ਭਾਰਤ ਦੀ ਸੰਵਿਧਾਨ ਸਭਾ ਨੇ ਭਾਰਤ ਦਾ ਸੰਵਿਧਾਨ ਅਪਣਾਇਆ, ਅਤੇ ਇਹ 26 ਜਨਵਰੀ 1950 ਨੂੰ ਲਾਗੂ ਹੋ ਗਿਆ।ਭਾਰਤ ਸਰਕਾਰ ਨੇ ਇੱਕ ਗਜਟ ਨੋਟੀਫਿਕੇਸ਼ਨ ਰਾਹੀਂ 19 ਨਵੰਬਰ 2015 ਨੂੰ 26 ਨਵੰਬਰ ਦਾ ਦਿਨ ਸੰਵਿਧਾਨ ਦਿਵਸ ਵਜੋਂ ਘੋਸ਼ਿਤ ਕੀਤਾ ਸੀ। ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਹ ਐਲਾਨ 11 ਅਕਤੂਬਰ, 2015 ਨੂੰ ਮੁੰਬਈ ਵਿੱਚ ਬੀ.ਆਰ.
ਗੁਰੂ ਗੋਬਿੰਦ ਸਿੰਘ (ਉਚਾਰਨ: [gʊɾuː goːbɪn̪d̪ᵊ sɪ́ŋgᵊ]; 22 ਦਸੰਬਰ 1666 – 7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ, ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਿਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਓਹ ਸਿੱਖ ਕੌਮ ਦੇ ਅੰਤਿਮ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਦੌਰਾਨ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੁਆਰਾ ਸ਼ਹੀਦ ਕਰਵਾ ਦਿੱਤਾ ਗਿਆ।
ੴ (ਇੱਕ ਓਅੰਕਾਰ) ਸਿੱਖ ਧਰਮ ਦਾ ਨਿਸ਼ਾਨ ਹੈ ਅਤੇ ਸਿੱਖੀ ਦਰਸ਼ਨ ਦੀ ਨੀਂਹ ਹੈ। ਇਸ ਤੋਂ ਭਾਵ ਹੈ ਕਿ ਇੱਕ ਕਰਨਵਾਲਾ (ਕਰਤਾਰ) ਹੈ। ਇਹ ਗੁਰੂ ਨਾਨਕ ਸਾਹਿਬ ਜੀ ਦੀ ਗੁਰਬਾਣੀ ਜਪੁਜੀ ਸਾਹਿਬ ਦੇ ਸ਼ੁਰੂ ਵਿੱਚ ਹੈ। ਸਿੱਖੀ ਬਾਰੇ ਕਿਤਾਬਾਂ ਅਤੇ ਗੁਰਦਵਾਰਿਆਂ ਉੱਤੇ ਇਹ ਨਿਸ਼ਾਨ (ੴ) ਆਮ ਦੇਖਣ ਨੂੰ ਮਿਲਦਾ ਹੈ। ਗੁਰੂ ਨਾਨਕ ਜੀ ਨੇ ਇਸ ਅਦੁੱਤੀ ਨਿਸ਼ਾਨ ਦੀ ਰਚਨਾ ਕਰਕੇ ਸਿਖ ਪੰਥ ਦੀ ਨੀਂਹ ਰੱਖੀ। ਇਸ ਦਾ ਪਾਠ (ਉਚਾਰਨ ਜਾਂ ਬੋਲ) ਇੱਕ ਓਅੰਕਾਰ ਹੈ। ਗੁਰੂ ਨਾਨਕ ਸਾਹਿਬ ਜੀ ਨੇ ਇਸ ਨੂੰ 13 ਵਾਰ ਆਪਣੀ ਸਵੈ-ਰਚਿਤ ਬਾਣੀ ਵਿੱਚ ਲਿਖਿਆ ਹੈ, ਜਿਹੜੀ ਕਿ ਆਪ ਜੀ ਦੇ ਨਾਮ ਦੇ ਸਿਰਲੇਖ ਮਹਲਾ 1 ਹੇਠ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਹੈ। ਇੱਕ ਓਅੰਕਾਰ ਪੰਜਾਬੀ ਭਾਸ਼ਾ ਦਾ ਬੋਲ ਹੈ। ਇੱਕ ਓਅੰਕਾਰ ਮੂਲ ਮੰਤਰ ਅਤੇ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਅੰਕ ਤੇ ਬ੍ਰਹਮੰਡ ਦੇ ਬੇਅੰਤ ਪਸਾਰੇ ਤੇ ਇਸਦੇ ਇਕੋ ਇੱਕ ਕਰਤਾ (ਭਾਵ ਇੱਕ ਕਰਤਾਰ) ਦੇ ਨਿਸ਼ਾਨ ਦੇ ਸੂਚਕ ਵਜੋਂ ਦਰਜ ਹੈ।
ਸਮਾਜਿਕ ਵਿਗਿਆਨ ਵਿੱਚ, ਸਮਾਜਿਕ ਸੰਰਚਨਾ ਸਮਾਜ ਵਿੱਚ ਪੈਟਰਨ ਵਿੱਚ ਰੂਪਮਾਨ ਸਮਾਜਿਕ ਤਾਣਾਬਾਣਾ ਹੁੰਦਾਹੈ ਜੋ ਵਿਅਕਤੀਆਂ ਦੀਆਂ ਕਾਰਵਾਈਆਂ ਤੋਂ ਪਨਪਦਾ ਵੀ ਹੈ ਅਤੇ ਉਨ੍ਹਾਂ ਦਾ ਨਿਰਧਾਰਣ ਵੀ ਕਰਦਾ ਹੈ। ਮੈਕਰੋ ਸਕੇਲ ਤੇ, ਸਮਾਜਿਕ ਸੰਰਚਨਾ ਸਮਾਜਿਕ ਆਰਥਿਕ ਸਤਰੀਕਰਨ ਦੀ ਵਿਵਸਥਾ (ਉਦਾਹਰਨ ਲਈ, ਜਮਾਤੀ ਬਣਤਰ), ਸਮਾਜਿਕ ਸੰਸਥਾਵਾਂ, ਜਾਂ ਵੱਡੇ ਸਮਾਜਿਕ ਸਮੂਹਾਂ ਦੇ ਵਿਚਕਾਰ ਹੋਰ ਪੈਟਰਨ-ਯੁਕਤ ਸਬੰਧਾਂ ਦੀ ਵਿਵਸਥਾ ਹੈ। ਵਿਚਕਾਰਲੇ ਪੈਮਾਨੇ ਤੇ, ਇਹ ਵਿਅਕਤੀਆਂ ਜਾਂ ਸੰਗਠਨਾਂ ਵਿਚਕਾਰ ਸੋਸ਼ਲ ਨੈਟਵਰਕ ਸਬੰਧਾਂ ਦਾ ਢਾਂਚਾ ਹੈ। ਮਾਈਕ੍ਰੋ ਪੈਮਾਨੇ ਤੇ, ਇਹ ਸਮਾਜਿਕ ਪ੍ਰਣਾਲੀ ਦੇ ਅੰਦਰ ਵਿਅਕਤੀਆਂ ਦੇ ਵਿਵਹਾਰ ਨੂੰ ਰੂਪਮਾਨ ਕਰਨ ਵਾਲੇ ਮਿਆਰਾਂ ਦਾ ਵਿਧੀ-ਵਿਧਾਨ ਹੋ ਸਕਦਾ ਹੈ।
ਸੂਫ਼ੀਵਾਦ ਇਸਲਾਮੀ ਗਿਆਨ ਦੀ ਰੌਸ਼ਨੀ ਤੇ ਇਸਦੀ ਇਤਿਹਾਸਕ ਅਸਲ ਵਿਚੋਂ ਹੀ ਪੈਦਾ ਹੋਈ ਇੱਕ ਰਹੱਸਵਾਦੀ ਲਹਿਰ ਹੈ ਜਿਸ ਨੇ ਹਮੇਸ਼ਾ ਕੁਰਾਨੀ ਫ਼ਲਸਫ਼ੇ ਦੀ ਰੂਹਾਨੀਅਤ ਤੋਂ ਵੀ ਪ੍ਰੇਰਨਾ ਲੈ ਕੇ ਸਮਾਜ ਨੂੰ ਸਹੀ ਰਾਹ ਦਿਖਾਉਣ ਦਾ ਬੀੜਾ ਚੁੱਕਿਆ। ਸੂਫ਼ੀਵਾਦ ਦੇ ਇਤਿਹਾਸਕ ਵਿਕਾਸ ਵਿੱਚ ਸੂਫ਼ੀ ਸਿਲਸਿਲੇ ਜਾਂ ਸੰਪਰਦਾਵਾਂ ਦੀ ਆਮਦ ਕੇਵਲ ਸੂਫ਼ੀਵਾਦ ਦੇ ਦੁਨੀਆ ਭਰ ਵਿੱਚ ਫੈਲਣ ਦਾ ਹੀ ਕਾਰਨ ਨਹੀਂ ਬਣੀ, ਸਗੋਂ ਇਸਲਾਮ ਦੇ ਪਾਸਾਰ ਤੇ ਪ੍ਰਚਾਰ ਦੀ ਵੀ ਬੁਨਿਆਦ ਬਣੀ। ਇਸਲਾਮੀ ਇਤਿਹਾਸ ਗਵਾਹ ਹੈ ਕਿ ਮੁੱਢਲੇ ਮੁਸਲਮਾਨ ਫ਼ਕੀਰਾਂ ਅਤੇ ਸੂਫ਼ੀਆਂ ਵਿੱਚ ਕੋਈ ਭਿੰਨਤਾ ਨਹੀਂ ਸੀ। ਇਹ ਸਾਰੇ ਲੋਕ ਰਹੱਸਵਾਦੀ ਰੁੱਚੀਆਂ ਦੇ ਧਾਰਨੀ ਹੋਣ ਕਾਰਨ ਦੁਨਿਆਵੀ ਮਸਲਿਆਂ ਤੋਂ ਦੂਰ ਰਹਿੰਦੇ ਸਨ। ਆਪਣੀ ਆਤਮਿਕ ਪ੍ਰਗਤੀ ਲਈ ਸਾਧਨਾ ਵਿੱਚ ਰੁੱਝੇ ਹੋਏ ਇਹ ਸੂਫ਼਼ੀ ਆਮ ਲੋਕਾਂ ਲਈ ਵੀ ਪ੍ਰੇਰਨਾਂ-ਸਰੋਤ ਸਨ। ਇਹੀ ਕਾਰਨ ਸੀ ਕਿ ਸਮੇਂ-ਸਮੇਂ ਰਾਜਨੀਤਕ ਸ਼ਕਤੀਆਂ ਇਨ੍ਹਾਂ ਨੂੰ ਇਸਲਾਮ ਦੇ ਪ੍ਰਚਾਰਕ ਸਮਝ ਦੇ ਆਪਣਾ ਸਮਰੱਥਣ ਤੇ ਸਤਿਕਾਰ ਦਿੰਦੀਆਂ ਰਹੀਆਂ। ਇਹਨਾਂ ਮੁੱਢਲੇ ਸੂਫ਼ੀਆਂ ਨੇ ਅਕਸਰ ਧਾਰਮਿਕ ਯਾਤਰਾਵਾਂ ਦੌਰਾਨ ਹੀ ਪ੍ਰਚਾਰ ਕੀਤਾ। ਇਨ੍ਹਾਂ ਦੀ ਨਾ ਕੋਈ ਵੱਡੀ ਜੱਥੇਬੰਦੀ ਸੀ ਤੇ ਨਾ ਹੀ ਕੋਈ ਨਿਸ਼ਚਿਤ ਟਿਕਾਣਾ। ਮੁੱਢਲੇ ਸੂਫ਼ੀ ਇਸਲਾਮੀ ਤਸੱਵੁਫ਼ ਦੇ ਰੂਹਾਨੀ ਅਨੁਭਵ ਉਤੇ ਜ਼ੋਰ ਦਿੰਦੇ ਸਨ ਸਿਧਾਂਤਕ ਜਾਂ ਪ੍ਰ਼ਚਾਰਕ ਰੁਚੀ ਨਹੀਂ ਰੱਖਦੇ ਸਨ। ਉਹ ਮੁਰੀਦਾਂ ਨੂੰ ਕੇਵਲ ਆਤਮਕ ਰਸਤਾ ਦੱਸ ਸਕਦੇ ਸਨ। ਪਰ ਮਾਰਗ ਦਾ ਅਨੁਭਵ ਖੁਦ ਮੁਰੀਦ ਨੂੰ ਕਰਨਾ ਪੈਂਦਾ ਸੀ। ਬਗਦਾਦ ਨਿਵਾਸੀ ਇਮਾਮ-ਅਬ-ਹਮੀਦ ਮੁਹੰਮਦ-ਅਲ-ਗ਼ੱਜ਼ਾਲੀ (1059-1111 ਈ.) ਵਰਗੇ ਸੂਫ਼ੀ ਸਿਧਾਂਤਕਾਰਾਂ ਨੇ ਕੁਰਾਨੀ ਫਲਸਫੇ ਦੀ ਪੁਨਰ ਵਿਆਖਿਆ ਕਰਕੇ ਸਾਧਨਾ-ਮਾਰਗ ਵਿੱਚ ਮੁਰਸ਼ਿਦ ਦੀ ਸਿੱਖਿਆ ਤੇ ਕਿਰਪਾ ਦੀ ਲੋੜ ਤੇ ਮਹੱਤਵ ਸਮਝਾਇਆ। ਇਮਾਮ-ਅਬੂ-ਹਮੀ਼ਦ ਅਲ-ਗੱਜ਼ਾਲੀ ਦੇ ਜ਼ੋਰਦਾਰ ਪ੍ਰਚਾਰ ਤੇ ਸੂਫ਼ੀਆਂ ਵਿੱਚ ਖੁੱਲੇਆਮ ਪੀਰੀ-ਮੁਰੀਦੀ ਪਰੰਪਰਾ ਨੂੰ ਮਾਨਤਾ ਦਿੱਤੀ ਤੇ ਇਸ ਪਰੰਪਰਾ ਦੇ ਵਿਰੋਧ ਕਰ ਰਹੇ ਮੁੱਲਾਂ-ਮੁਲਾਣਿਆਂ ਤੇ ਸ਼ਾਸਕਾ ਨੂੰ ਚੁੱਪ ਹੋਣਾ ਪਿਆ। ਗਿਆਰ੍ਹਵੀਂ ਸਦੀ ਇਸਲਾਮ ਤੇ ਸੂਫ਼ੀਵਾਦ ਦੇ ਇਤਿਹਾਸ ਨੂੰ ਨਵਾਂ ਮੋੜ ਦੇਣ ਵਾਲੀ ਸਦੀ ਸਵੀਕਾਰ ਕੀਤੀ ਜਾਂਦੀ ਹੈ। ਇਸ ਤੋਂ ਬਾਅਦ 1173 ਈ.
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ ਜਾਂ ਇਹ ਕਹਿ ਲਿਆ ਜਾਵੇ ਕਿ ਇਸਲਾਮਿਕ ਰਹੱਸਵਾਦ ਨੂੰ ਸੂਫ਼ੀਵਾਦ ਜਾਂ ਤਸਉਫ਼ ਕਿਹਾ ਜਾਂਦਾ ਹੈ। ਇਸ ਵਿੱਚ ਮਸਤ ਹੋਣ ਵਾਲੇ ਸੂਫ਼ੀ ਨੂੰ ਅਹਿਲੇ ਹੱਕ ਆਖਦੇ ਹਨ।ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿੱਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇੱਕ ਮਘਦੀ ਧੂਣੀ ਸੀ ਤੇ ਇੱਕ ਲਟਾ-ਲਟ ਬਲਦੀ ਲਾਟ।”
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਪ੍ਰਗਟ ਤੇ ਸਦੀਵੀ ਕਾਲ ਲਈ ਗੁਰੂ ਹਨ । ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ ਅਕਤੂਬਰ 1708 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
'ਮੱਧਕਾਲੀ ਪੰਜਾਬੀ ਵਾਰਤਕ' ਦਾ ਪੰਜਾਬੀ ਸਾਹਿਤ ਦੇ ਇਤਿਹਾਸ 'ਚ ਬਹੁਤਮਹੱਤਵ ਹੈ। ਜੇ ਵਾਰਤਕ ਨੂੰ ਦੇਖਿਅਾ ਜਾਏ ਤਾਂ ਕਵਿਤਾ ਤੇ ਵਾਰਤਕ ਸਾਹਿਤ ਦੇ ਦੋ ਮੁੱਖ ਰੂਪ ਹਨ ਜਿੱਥੇ ਕਵਿਤਾ ਲਈ ਛੰਦ ਤੇ ਤੁਕਾਂਤ ਆਵੱਸ਼ਕ ਹਨ; ਉੱਥੇ ਵਾਰਤਕ ਲਈ ਲੈਅ, ਤਾਲ ਤੇ ਵਾਕ-ਰਚਨਾ ਜਰੂਰੀ ਅੰਸ਼ ਹਨ। ਜਦੋਂ ਸਾਹਿਤਕਾਰ ਆਪਣੇ ਵਿਚਾਰ ਭਰੇ ਅਨੁਭਵ ਨੂੰ ਕਲਾਤਮਕ ਰੂਪ ਦੇ ਕੇ ਇੱਕ ਐਸੀ ਸ਼ਾਬਦਿਕ ਰਚਨਾ ਸਿਰਜਦਾ ਹੈ ਜੋ ਵਾਕ ਬਣਤਰ ਵਿੱਚ ਨਿਤਾਪ੍ਰਤੀ ਦੀ ਬੋਲਚਾਲ ਵਰਗੀ ਪਰੰਤੂ ਭਾਸ਼ਾ ਦੇ ਪੱਖੋਂ ਵਧੇਰੇ ਨਿੱਖਰੀ, ਮੰਤਵੀ ਹੋਈ ਤੇ ਵਿਆਕਰਨ ਦੇ ਨਿਯਮਾਂ ਅਨੁਕੂਲ ਹੁੰਦੀ ਹੈ, ਉਹ ਵਾਰਤਕ ਦਾ ਰੂਪ ਧਾਰ ਲੈਂਦੀ ਹੈ। ਇਸ ਵਿੱਚ ਵਾਰਤਕ-ਕਾਰ ਕਿਸੇ ਸਿੱਧਾਂਤ ਜਾਂ ਵਿਸ਼ੇ ਨੂੰ ਸੋਚ-ਵਿਚਾਰ ਕੇ, ਬੁੱਧੀ ਦੀ ਕਸੌਟੀ ਤੇ ਪਰਖ ਕੇ, ਤਰਕ ਤੇ ਦਲੀਲ ਦੀ ਵਰਤੋਂ ਕਰ ਕੇ ਐਸਾ ਰੂਪ ਸਿਰਜਦਾ ਹੈ, ਜੋ ਵਾਕਾਂ ਤੇ ਪੈਰਿਆਂ ਵਿੱਚ ਵੰਡਿਆ ਹੁੰਦਾ ਹੈ।
ਆਈਸੀਸੀ ਕ੍ਰਿਕਟ ਵਿਸ਼ਵ ਕੱਪ ਜਾਂ ਕ੍ਰਿਕਟ ਵਿਸ਼ਵ ਕੱਪ, ਇੱਕ ਦਿਨਾ ਅੰਤਰਰਾਸ਼ਟਰੀ ਕ੍ਰਿਕਟ ਪ੍ਰਤੀਯੋਗਿਤਾ ਹੈ। ਇਸ ਪ੍ਰਤੀਯੋਗਤਾ ਦਾ ਖੇਡ ਦੀ ਪ੍ਰਬੰਧਕ ਸਭਾ, ਅੰਤਰਰਾਸ਼ਟਰੀ ਕ੍ਰਿਕਟ ਸਭਾ (ਆਈਸੀਸੀ) ਹਰ ਚਾਰ ਸਾਲ ਬਾਅਦ ਆਯੋਜਨ ਕਰਦੀ ਹੈ। ਸੰਸਾਰ ਵਿੱਚ ਇਹ ਪ੍ਰਤੀਯੋਗਤਾ, ਸਭ ਤੋਂ ਵਧ ਦੇਖੇ ਜਾਂਦੇ ਖੇਡ ਮੁਕਾਬਲਿਆਂ ਵਿੱਚੋਂ ਇੱਕ ਹੈ। ਇਸ ਪੱਖੋਂ ਇਹਦਾ ਨੰਬਰ ਸਿਰਫ ਫੀਫਾ ਵਿਸ਼ਵ ਕੱਪ ਅਤੇ ਓਲੰਪਿਕ ਦੇ ਬਾਅਦ ਆਉਂਦਾ ਹੈ।ਪਹਿਲਾ ਵਿਸ਼ਵ ਕੱਪ 1975 ਵਿੱਚ ਇੰਗਲੈਂਡ ਵਿੱਚ ਹੋਇਆ ਸੀ। ਇੰਗਲੈਂਡ ਨੇ ਪਹਿਲੇ ਤਿੰਨ ਵਿਸ਼ਵ ਕੱਪਾਂ ਦੀ ਮੇਜ਼ਬਾਨੀ ਕੀਤੀ ਸੀ। 1987 ਤੋਂ ਲੈ ਕੇ ਵਿਸ਼ਵ ਕੱਪ ਦਾ ਕਿਸੇ ਬਦਲਵੇਂ ਦੇਸ਼ ਵਿੱਚ ਹਰ ਚਾਰ ਸਾਲ ਬਾਅਦ ਆਯੋਜਨ ਕੀਤਾ ਜਾਂਦਾ ਹੈ। 2015 ਦਾ ਆਸਟਰੇਲੀਆ ਅਤੇ ਨਿਊਜ਼ੀਲੈਂਡ ਵਿੱਚ ਆਯੋਜਨ ਕੀਤਾ ਗਿਆ ਅਤੇ ਇਸ ਨੂੰ ਆਸਟਰੇਲੀਆ ਦੀ ਟੀਮ ਨੇ ਜਿੱਤਿਆ ਸੀ।
"ਲੋਕ-ਨਾਚ ਨਾਲ ਮਾਨਸਿਕਤਾ ਨਾਚ ਕਲਾ ਨੂੰ ਆਪਣੇ ਜੀਵਨ ਦਾ ਸੁਭਾਵਿਕ ਅਮਲ ਪ੍ਰਵਾਨ ਕਰਦੀ ਰਹੀ ਹੈ।" 'ਨੱਚਣ ਵਾਲੇ ਦੀ ਅੱਡੀ ਨਾ ਰਹਿੰਦੀ , ਗਾਉਣ ਵਾਲੇ ਦਾ ਮੂੰਹ' ਇਸ ਸੁਭਾਵਕ ਅਮਲ ਦੀ ਪੁਸ਼ਟੀ ਕਰਦੀ ਕਾਵਿ ਸਤਰ ਹੈ। ਨਾਚ ਕਲਾ ਕਿਸੇ ਵੀ ਸੂਰਤ ਵਿੱਚ ਮੂਕ ਪੇਸ਼ਕਾਰੀ ਨਹੀਂ ਹੈ। ਖ਼ਾਸਕਰ ਪੰਜਾਬੀ ਲੋਕ ਨਾਚ ਗਿੱਧਾ ਭੰਗੜਾ ਤਾਂ ਗੀਤਾਂ ਦੇ ਬੋਲ ਜਾਂ ਬੋਲੀਆਂ ਤੋਂ ਬਿਨਾਂ ਪੇਸ਼ ਕਿਤੇ ਜਾਣਾ ਸੰਭਵ ਹੀ ਨਹੀਂ। ਲੋਕ-ਸਮੂਹ ਦੀ ਸਿਰਜਨ-ਕਲਾ ਦੀ ਇੱਕ ਮਹੱਤਵਪੂਰਨ ਵੰਨਗੀ ਹੈ, ਜੋ ਲੋਕ-ਮਾਨਸ ਦੇ ਸਮੁਚੇ ਹਾਵਾਂ-ਭਾਵਾਂ ਨੂੰ ਸਰੀਰਕ ਮੁਦਰਾਵਾਂ ਦੇ ਪ੍ਰਗਟਾਉ-ਸੰਦਰਭ ਰਾਹੀਂ ਪੇਸ਼ ਕਰਦੀ ਹੈ। ਲੋਕ ਨਾਚ ਵੀ ਇਸੇ ਪ੍ਰਕਾਰ ਦੀ ਇੱਕ ਲੋਕ-ਕਲਾ ਹੈ। ਲੋਕ-ਨਾਚ ਮੰਨੋਰੰਜਨ ਦਾ ਸਾਧਨ ਹੀ ਨਹੀਂ, ਇਹ ਕਿਸੇ ਖਿੱਤੇ ਦੇ ਜਨ-ਸਮੂਹ ਦੀ ਸਮਾਜਿਕ, ਸੱਭਿਆਚਾਰਕ, ਨੈਤਿਕ, ਧਾਰਮਿਕ, ਰਾਜਸੀ ਅਤੇ ਇਤਹਾਸਿਕ ਜੀਵਨ-ਤੋਰ ਦੀਆਂ ਵਿਭਿੰਨ ਪਰਤਾਂ ਦਾ ਸਰੀਰਕ ਮੁਦਰਾਵਾਂ ਦੇ ਮਾਧਿਅਮ ਰਾਹੀਂ ਆਪ-ਮੁਹਾਰਾ, ਸਧਾਰਨ, ਖੁਸ਼ੀਆਂ-ਖੇੜਿਆਂ ਭਰਪੂਰ ਅੰਦਰੂਨੀ ਭਾਵਨਾਵਾਂ ਦਾ ਬਾਹਰੀ ਪ੍ਰਗਟਾਵਾ ਵੀ ਹੈ। ਪੰਜਾਬ ਦੇ ਲੋਕ-ਨਾਚ ਪੰਜਾਬ ਪੰਜਾਬ ਦੇ ਜਨ-ਜੀਵਨ ਦਾ ਮਹੱਤਪੂਰਨ ਅੰਗ ਹਨ।"ਪੰਜਾਬ ਦੇ ਲੋਕ-ਨਾਚਾਂ ਦਾ ਵਰਗੀਕਰਨ ਦੋ ਪੱਧਰਾਂ ਤੇ ਕੀਤਾ ਜਾ ਸਕਦਾ ਹੈ:
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।1928 ਵਿੱਚ ਭਗਤ ਸਿੰਘ ਤੇ ਉਸਦੇ ਸਾਥੀ ਸ਼ਿਵਰਾਮ ਰਾਜਗੁਰੂ ਨੇ 21 ਸਾਲਾ ਬਰਤਾਨਵੀ ਪੁਲਿਸ ਅਫ਼ਸਰ ਜੌਨ ਸਾਂਡਰਸ ਦਾ ਲਾਹੌਰ ਵਿਖੇ ਗੋਲੀ ਮਾਰਕੇ ਕਤਲ ਕੀਤਾ ਜਦਕਿ ਉਹਨਾਂ ਦਾ ਮਕਸਦ ਜੇਮਜ਼ ਸਕੌਟ ਨਾਂ ਦੇ ਸੀਨੀਅਰ ਪੁਲਿਸ ਸੁਪਰਿਨਟੈਂਡੈਂਟ ਦਾ ਕਤਲ ਕਰਨਾ ਸੀ।
ਪੰਜਾਬੀ ਸਾਹਿਤ ਵਿੱਚ ਕਿੱਸਿਆਂ ਦਾ ਇੱਕ ਵਿਸ਼ੇਸ਼ ਸਥਾਨ ਹੈ।ਵੱਖ-ਵੱਖ ਕਵੀਆਂ ਵੱਲੋਂ ਲਗਭਗ ਹਰ ਕਾਲ ਵਿੱਚ ਲਿਖੀਆਂ ਅਨੇਕਾਂ ਪ੍ਰੇਮ ਕਥਾਵਾਂ ਸਾਨੂੰ ਕਿੱਸਾ ਰੂਪ ਵਿੱਚ ਮਿਲਦੀਆਂ ਹਨ। ਕਹਾਣੀਆਂ ਸੁਣਾਉਣ ਦਾ ਰਿਵਾਜ਼ ਬਹੁਤ ਪੁਰਾਣਾ ਹੈ। ਇਹਨਾਂ ਕਹਾਣੀਆਂ ਨੂੰ ਸਾਹਿਤ ਵਿੱਚ ਲਿਆਉਣ ਲਈ ਕਵਿਤਾ ਨੂੰ ਮਾਧਿਅਮ ਬਣਾਇਆ ਗਿਆ ਸੀ ਅਤੇ ਇਹਨਾਂ ਕਵਿਤਾਵਾਂ ਵਿੱਚ ਲਿਖੀਆਂ ਗਈਆਂ ਕਹਾਣੀਆਂ ਨੂੰ ਹੀ ਕਿੱਸਾ ਕਿਹਾ ਜਾਣ ਲੱਗਾ। ਪੰਜਾਬੀ ਵਿੱਚ ਹੀਰ ਰਾਂਝਾ, ਸੱਸੀ ਪੁਨੂੰ, ਸੋਹਣੀ-ਮਹਿਵਾਲ, ਮਿਰਜ਼ਾਂ ਸਾਹਿਬਾ ਆਦਿ ਕਿੱਸੇ ਮਿਲਦੇ ਹਨ। ਜਿਹੜੇ ਅੱਜ ਵੀ ਪੰਜਾਬ ਦੇ ਲੋਕਾਂ ਦੀਆਂ ਜ਼ੁਬਾਨਾ ਉੱਪਰ ਚੜੇ ਹੋਏ ਹਨ। ਇਹਨਾਂ ਕਿੱਸਿਆਂ ਦੀਆਂ ਜੜ੍ਹਾ ਪੂਰੇ ਪੰਜਾਬ ਵਿੱਚ ਬਹੁਤ ਡੂੰਘੀਆਂ ਹਨ।
ਗੁਰਮੁਖੀ (ਪੰਜਾਬੀ: گُرمُکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਇੱਕਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਜਾਤ ਮਨੁੱਖ ਦੇ ਉਸ ਸਮਾਜ ਨੂੰ ਕਿਹਾ ਜਾਂਦਾ ਹੈ ਜਿਸ ਵਿੱਚ ਉਸਦਾ ਜਨਮ ਹੁੰਦਾ ਹੈ। ਬ੍ਰਾਮਣ, ਤੇਲੀ, ਕੁਰਮੀ, ਧੋਬੀ ਆਦਿ ਉਤਰੀ ਭਾਰਤ ਦੀਆਂ ਜਾਤੀਆਂ ਹਨ। ਵੈਦਿਕ ਸਮਾਜ ਵਿੱਚ ਕਿਰਤ ਦੀ ਵੰਡ ਦੇ ਆਧਾਰ ਉੱਤੇ ਸਮਾਜ ਨੂੰ ਚਾਰ ਭਾਗਾਂ ਵਿੱਚ ਵੰਡਿਆ ਗਿਆ ਸੀ। ਇਹ ਚਾਰ ਵਰਣ: ਬ੍ਰਾਹਮਣ, ਖੱਤਰੀ, ਵੈਸ਼ ਅਤੇ ਸ਼ੂਦਰ ਹਨ। ਪਰ ਅੱਜ ਇਨ੍ਹਾਂ ਤੋਂ ਲੱਖਾਂ ਜਾਤੀਆਂ ਬਣ ਗਈਆਂ। ਜਾਤੀ ਦੇ ਆਧਾਰ ਉਤੇ ਕਿਸੇ ਨਾਲ ਭੇਦਭਾਵ ਕਰਨਾ ਜਾਤੀਵਾਦ ਅਖਵਾਉਂਦਾ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।ਅੰਮ੍ਰਿਤਾ ਪ੍ਰੀਤਮ ਦੀ ਸਭ ਤੋਂ ਮਸ਼ਹੂਰ ਕਵਿਤਾ ਅੱਜ ਆਖਾਂ ਵਾਰਿਸ ਸ਼ਾਹ ਨੂੰ ਹੈ ਜਿਸ ਵਿੱਚ ਉਹ ਹਿੰਦੁਸਤਾਨ ਦੀ ਵੰਡ ਤੋਂ ਬਾਅਦ ਹੋਏ ਕਤਲੇਆਮ ਪ੍ਰਤੀ ਆਪਣਾ ਰੋਸ ਦਿਖਾਉਂਦੇ ਹੋਏ ਵਾਰਿਸ ਸ਼ਾਹ ਨੂੰ ਵਾਪਸ ਆਉਣ ਦੀ ਦੁਹਾਈ ਪਾਉਂਦੀ ਹੈ। ਇੱਕ ਨਾਵਲਕਾਰ ਦੇ ਤੌਰ ਉੱਤੇ ਪਿੰਜਰ (1950) ਉਸਦਾ ਸਭ ਤੋਂ ਮਸ਼ਹੂਰ ਨਾਵਲ ਹੈ ਜਿਸ ਉੱਤੇ ਬਾਅਦ ਵਿੱਚ ਇੱਕ ਅਵਾਰਡ ਜੇਤੂ ਫ਼ਿਲਮ ਪਿੰਜਰ (2003) ਵੀ ਬਣੀ।1947 ਵਿੱਚ ਭਾਰਤ ਤੇ ਪਾਕਿਸਤਾਨ ਦੀ ਵੰਡ ਪਿੱਛੋਂ ਇਹ ਲਿਹੌਰ ਤੋਂ ਹਿੰਦੁਸਤਾਨ ਆ ਗਈ।
ਪੰਜਾਬੀ ਸਾਹਿਤ ਦੇ ਇਤਿਹਾਸ ਦੇ ਆਰੰਭਕ ਕਾਲ ਨੂੰ ਨਾਥ ਜੋਗੀਆਂ ਦਾ ਸਮਾਂ ਮੰਨਿਆਂ ਜਾਂਦਾ ਹੈ।ਪੰਜਾਬੀ ਸਾਹਿਤ ਦੇ ਪੂਰਵ ਨਾਨਕ ਕਾਲ ਵਿੱਚ ਨਾਥ-ਸਿੱਧ ਪਰੰਪਰਾ ਇੱਕ ਮਹੰਤਵਪੂਰਨ ਧਾਰਮਕ ਸੰਪ੍ਰਦਾ ਮੰਨੀ ਜਾ ਸਕਦੀ ਹੈ। ਨਾਥ ਜੋਗੀਆਂ ਦੇ ਸਾਹਿਤ ਨੂੰ ਸਭ ਤੋਂ ਪਹਿਲਾਂ ਡਾ. ਮੋਹਨ ਸਿੰਘ ਨੇ ਪੰਜਾਬੀ ਸਾਹਿਤ ਵਿੱਚ ਸਥਾਨ ਦਿੱਤਾ। ਸੰਪ੍ਰਦਾਇਕ ਗ੍ਰੰਥਾਂ ਵਿੱਚ ਨਾਥ ਸੰਪ੍ਰਦਾ ਦਾ ਕਈ ਨਾਵਾਂ ਨਾਲ ਉਲੇਖ ਮਿਲਦਾ ਹੈ। ਸਿੱਧ-ਮੱਤ, ਨਾਥ-ਮੱਤ, ਸਿੱਧ-ਮਾਰਗ, ਯੋਗ ਮਾਰਗ, ਯੋਗ ਸੰਪ੍ਰਦਾ, ਅਵਧੂਤ ਮੱਤ ਆਦਿ।1 ਪਰੰਤੂ ਇਸ ਸੰਪ੍ਰਦਾ ਦਾ ਪ੍ਰਚੱਲਿਤ ਨਾਂ ਨਾਥ ਸੰਪ੍ਰਦਾ ਰਿਹਾ ਹੈ ਅਤੇ ਇਸਦੇ ਅਨੁਯਾਈ ਲਈ ਪ੍ਰਚਲਿਤ ਨਾਂ ਨਾਥ ਅਤੇ ਸਿੱਧਹੀ ਰਹੇ ਹਨ। ਇਹ ਨਿਰਣਾ ਕਰਨਾ ਜ਼ਰੂਰੀ ਬਣ ਜਾਂਦਾ ਹੈ ਕਿ ਇਸ ਸੰਪ੍ਰਦਾ ਨੂੰ ਕਿਸ ਨਾਮ ਨਾਲ ਸੰਬੋਧਨ ਕੀਤਾ ਜਾਵੇ ਅਤੇ ਪੰਜਾਬੀ ਸਾਹਿਤ ਦੇ ਪੂਰਵ ਨਾਨਕ ਕਾਲ ਵਿੱਚ ਇਸਦੇ ਸਾਹਿਤ ਨੂੰ ਕਿਸ ਸਿਰਲੇਖ ਅਧੀਨ ਰੱਖਿਆ ਜਾਵੇ। ਪੰਜਾਬੀ ਸਾਹਿਤ ਦੇ ਇਤਿਹਾਸਕਾਰਾਂ ਨੇ ਆਮ ਕਰਕੇ, ਇਸ ਸੰਪ੍ਰਦਾ ਦੇ ਸਾਹਿਤ ਨੂੰ ਨਾਥ ਜੋਗੀਆਂ ਦੇ ਸਾਹਿਤ ਵਜੋਂ ਸ਼ਾਮਿਲ ਕੀਤਾ ਹੈ।2 ਡਾ.
ਭਾਰਤ, ਅਧਿਕਾਰਤ ਤੌਰ 'ਤੇ ਭਾਰਤ ਦਾ ਗਣਰਾਜ (ਆਈਐੱਸਓ: Bhārat Gaṇarājya), ਦੱਖਣੀ ਏਸ਼ੀਆ ਵਿੱਚ ਇੱਕ ਦੇਸ਼ ਹੈ। ਇਹ ਖੇਤਰ ਦੇ ਹਿਸਾਬ ਨਾਲ ਸੱਤਵਾਂ ਸਭ ਤੋਂ ਵੱਡਾ ਦੇਸ਼; ਜੂਨ 2023 ਤੱਕ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼; ਅਤੇ 1947 ਵਿੱਚ ਆਪਣੀ ਆਜ਼ਾਦੀ ਦੇ ਸਮੇਂ ਤੋਂ, ਦੁਨੀਆ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਦੱਖਣ ਵੱਲ ਹਿੰਦ ਮਹਾਸਾਗਰ, ਦੱਖਣ-ਪੱਛਮ ਵੱਲ ਅਰਬ ਸਾਗਰ ਅਤੇ ਦੱਖਣ-ਪੂਰਬ ਵੱਲ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ, ਇਹ ਪੱਛਮ ਵੱਲ ਪਾਕਿਸਤਾਨ ਨਾਲ ਜ਼ਮੀਨੀ ਸਰਹੱਦਾਂ ਸਾਂਝੀਆਂ ਕਰਦਾ ਹੈ।; ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ; ਅਤੇ ਪੂਰਬ ਵੱਲ ਬੰਗਲਾਦੇਸ਼ ਅਤੇ ਮਿਆਂਮਾਰ। ਹਿੰਦ ਮਹਾਸਾਗਰ ਵਿੱਚ, ਭਾਰਤ ਸ਼੍ਰੀਲੰਕਾ ਅਤੇ ਮਾਲਦੀਵ ਦੇ ਨੇੜੇ ਹੈ; ਇਸ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਥਾਈਲੈਂਡ, ਮਿਆਂਮਾਰ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੇ ਕਰਦੇ ਹਨ। ਆਧੁਨਿਕ ਮਨੁੱਖ 55,000 ਸਾਲ ਪਹਿਲਾਂ ਅਫ਼ਰੀਕਾ ਤੋਂ ਭਾਰਤੀ ਉਪ-ਮਹਾਂਦੀਪ 'ਤੇ ਆਏ ਸਨ। ਉਹਨਾਂ ਦੇ ਲੰਬੇ ਕਿੱਤੇ, ਸ਼ੁਰੂ ਵਿੱਚ ਵੱਖੋ-ਵੱਖਰੇ ਰੂਪਾਂ ਵਿੱਚ ਸ਼ਿਕਾਰੀ-ਇਕੱਠੇ ਕਰਨ ਵਾਲਿਆਂ ਦੇ ਰੂਪ ਵਿੱਚ, ਨੇ ਖੇਤਰ ਨੂੰ ਬਹੁਤ ਹੀ ਵਿਭਿੰਨਤਾ ਬਣਾ ਦਿੱਤਾ ਹੈ, ਮਨੁੱਖੀ ਜੈਨੇਟਿਕ ਵਿਭਿੰਨਤਾ ਵਿੱਚ ਅਫਰੀਕਾ ਤੋਂ ਬਾਅਦ ਦੂਜੇ ਸਥਾਨ 'ਤੇ ਹੈ। 9,000 ਸਾਲ ਪਹਿਲਾਂ ਸਿੰਧ ਨਦੀ ਬੇਸਿਨ ਦੇ ਪੱਛਮੀ ਹਾਸ਼ੀਏ ਵਿੱਚ ਉਪ-ਮਹਾਂਦੀਪ ਵਿੱਚ ਸੈਟਲਡ ਜੀਵਨ ਉਭਰਿਆ ਸੀ, ਹੌਲੀ ਹੌਲੀ ਤੀਜੀ ਹਜ਼ਾਰ ਸਾਲ ਬੀਸੀਈ ਦੀ ਸਿੰਧੂ ਘਾਟੀ ਸਭਿਅਤਾ ਵਿੱਚ ਵਿਕਸਤ ਹੋਇਆ। 12000 ਈਸਾ ਪੂਰਵ ਤੱਕ, ਸੰਸਕ੍ਰਿਤ ਦਾ ਇੱਕ ਪੁਰਾਤਨ ਰੂਪ, ਇੱਕ ਇੰਡੋ-ਯੂਰਪੀਅਨ ਭਾਸ਼ਾ, ਉੱਤਰ ਪੱਛਮ ਤੋਂ ਭਾਰਤ ਵਿੱਚ ਫੈਲ ਗਈ ਸੀ। ਇਸ ਦਾ ਪ੍ਰਮਾਣ ਅੱਜ ਰਿਗਵੇਦ ਦੇ ਭਜਨਾਂ ਵਿੱਚ ਮਿਲਦਾ ਹੈ। ਇੱਕ ਮੌਖਿਕ ਪਰੰਪਰਾ ਦੁਆਰਾ ਸੁਰੱਖਿਅਤ ਰੱਖਿਆ ਗਿਆ ਸੀ ਜੋ ਪੂਰੀ ਤਰ੍ਹਾਂ ਚੌਕਸ ਸੀ, ਰਿਗਵੇਦ ਭਾਰਤ ਵਿੱਚ ਹਿੰਦੂ ਧਰਮ ਦੀ ਸ਼ੁਰੂਆਤ ਨੂੰ ਰਿਕਾਰਡ ਕਰਦਾ ਹੈ। ਭਾਰਤ ਦੀਆਂ ਦ੍ਰਾਵਿੜ ਭਾਸ਼ਾਵਾਂ ਨੂੰ ਉੱਤਰੀ ਅਤੇ ਪੱਛਮੀ ਖੇਤਰਾਂ ਵਿੱਚ ਬਦਲ ਦਿੱਤਾ ਗਿਆ ਸੀ। 400 ਈਸਾ ਪੂਰਵ ਤੱਕ, ਹਿੰਦੂ ਧਰਮ ਦੇ ਅੰਦਰ ਜਾਤ ਦੁਆਰਾ ਪੱਧਰੀਕਰਨ ਅਤੇ ਬੇਦਖਲੀ ਉਭਰ ਕੇ ਸਾਹਮਣੇ ਆਈ ਸੀ, ਅਤੇ ਬੌਧ ਅਤੇ ਜੈਨ ਧਰਮ ਪੈਦਾ ਹੋ ਗਏ ਸਨ, ਸਮਾਜਿਕ ਵਿਵਸਥਾਵਾਂ ਨੂੰ ਖ਼ਾਨਦਾਨੀ ਨਾਲ ਜੋੜਿਆ ਨਹੀਂ ਗਿਆ ਸੀ। ਸ਼ੁਰੂਆਤੀ ਸਿਆਸੀ ਮਜ਼ਬੂਤੀ ਨੇ ਗੰਗਾ ਬੇਸਿਨ ਵਿੱਚ ਸਥਿਤ ਮੌਰੀਆ ਅਤੇ ਗੁਪਤ ਸਾਮਰਾਜ ਨੂੰ ਜਨਮ ਦਿੱਤਾ। ਉਹਨਾਂ ਦਾ ਸਮੂਹਿਕ ਯੁੱਗ ਵਿਆਪਕ ਰਚਨਾਤਮਕਤਾ ਨਾਲ ਭਰਿਆ ਹੋਇਆ ਸੀ, ਪਰ ਔਰਤਾਂ ਦੀ ਡਿੱਗਦੀ ਸਥਿਤੀ, ਅਤੇ ਵਿਸ਼ਵਾਸ ਦੀ ਇੱਕ ਸੰਗਠਿਤ ਪ੍ਰਣਾਲੀ ਵਿੱਚ ਛੂਤ-ਛਾਤ ਨੂੰ ਸ਼ਾਮਲ ਕਰਨ ਦੁਆਰਾ ਵੀ ਚਿੰਨ੍ਹਿਤ ਕੀਤਾ ਗਿਆ ਸੀ। ਦੱਖਣੀ ਭਾਰਤ ਵਿੱਚ, ਮੱਧ ਰਾਜਾਂ ਨੇ ਦੱਖਣ-ਪੂਰਬੀ ਏਸ਼ੀਆ ਦੇ ਰਾਜਾਂ ਨੂੰ ਦ੍ਰਾਵਿੜ-ਭਾਸ਼ਾ ਦੀਆਂ ਲਿਪੀਆਂ ਅਤੇ ਧਾਰਮਿਕ ਸਭਿਆਚਾਰਾਂ ਨੂੰ ਨਿਰਯਾਤ ਕੀਤਾ।ਸ਼ੁਰੂਆਤੀ ਮੱਧਕਾਲੀ ਯੁੱਗ ਵਿੱਚ, ਈਸਾਈ ਧਰਮ, ਇਸਲਾਮ, ਯਹੂਦੀ ਧਰਮ, ਅਤੇ ਜੋਰਾਸਟ੍ਰੀਅਨ ਧਰਮ ਭਾਰਤ ਦੇ ਦੱਖਣੀ ਅਤੇ ਪੱਛਮੀ ਤੱਟਾਂ ਉੱਤੇ ਸਥਾਪਿਤ ਹੋ ਗਏ ਸਨ।ਮੱਧ ਏਸ਼ੀਆ ਦੀਆਂ ਮੁਸਲਿਮ ਫੌਜਾਂ ਨੇ ਰੁਕ-ਰੁਕ ਕੇ ਭਾਰਤ ਦੇ ਉੱਤਰੀ ਮੈਦਾਨਾਂ ਨੂੰ ਆਪਣੇ ਕਬਜ਼ੇ ਵਿੱਚ ਕਰ ਲਿਆ, ਅੰਤ ਵਿੱਚ ਦਿੱਲੀ ਸਲਤਨਤ ਦੀ ਸਥਾਪਨਾ ਕੀਤੀ, ਅਤੇ ਉੱਤਰੀ ਭਾਰਤ ਨੂੰ ਮੱਧਕਾਲੀ ਇਸਲਾਮ ਦੇ ਬ੍ਰਹਿਮੰਡੀ ਨੈਟਵਰਕ ਵਿੱਚ ਖਿੱਚ ਲਿਆ। 15ਵੀਂ ਸਦੀ ਵਿੱਚ, ਵਿਜੈਨਗਰ ਸਾਮਰਾਜ ਨੇ ਦੱਖਣ ਭਾਰਤ ਵਿੱਚ ਇੱਕ ਲੰਬੇ ਸਮੇਂ ਤੱਕ ਚੱਲਣ ਵਾਲੇ ਸੰਯੁਕਤ ਹਿੰਦੂ ਸੱਭਿਆਚਾਰ ਦੀ ਸਿਰਜਣਾ ਕੀਤੀ।ਪੰਜਾਬ ਵਿੱਚ, ਸਿੱਖ ਧਰਮ ਦਾ ਉਭਾਰ ਹੋਇਆ, ਸੰਸਥਾਗਤ ਧਰਮ ਨੂੰ ਰੱਦ ਕਰਦਾ ਹੋਇਆ।ਮੁਗਲ ਸਾਮਰਾਜ, 1526 ਵਿੱਚ, ਦੋ ਸਦੀਆਂ ਦੀ ਸਾਪੇਖਿਕ ਸ਼ਾਂਤੀ ਦੀ ਸ਼ੁਰੂਆਤ ਕੀਤੀ, ਚਮਕਦਾਰ ਆਰਕੀਟੈਕਚਰ ਦੀ ਵਿਰਾਸਤ ਛੱਡ ਕੇ। ਹੌਲੀ-ਹੌਲੀ ਬ੍ਰਿਟਿਸ਼ ਈਸਟ ਇੰਡੀਆ ਕੰਪਨੀ ਦੇ ਸ਼ਾਸਨ ਦਾ ਵਿਸਤਾਰ ਹੋਇਆ, ਜਿਸ ਨੇ ਭਾਰਤ ਨੂੰ ਇੱਕ ਬਸਤੀਵਾਦੀ ਆਰਥਿਕਤਾ ਵਿੱਚ ਬਦਲ ਦਿੱਤਾ, ਪਰ ਇਸਦੀ ਪ੍ਰਭੂਸੱਤਾ ਨੂੰ ਵੀ ਮਜ਼ਬੂਤ ਕੀਤਾ। ਬ੍ਰਿਟਿਸ਼ ਕ੍ਰਾਊਨ ਸ਼ਾਸਨ 1858 ਵਿੱਚ ਸ਼ੁਰੂ ਹੋਇਆ। ਭਾਰਤੀਆਂ ਨੂੰ ਦਿੱਤੇ ਗਏ ਅਧਿਕਾਰ ਹੌਲੀ-ਹੌਲੀ ਦਿੱਤੇ ਗਏ, ਪਰ ਤਕਨੀਕੀ ਤਬਦੀਲੀਆਂ ਪੇਸ਼ ਕੀਤੀਆਂ ਗਈਆਂ, ਅਤੇ ਸਿੱਖਿਆ ਅਤੇ ਜਨਤਕ ਜੀਵਨ ਦੇ ਆਧੁਨਿਕ ਵਿਚਾਰਾਂ ਨੇ ਜੜ੍ਹ ਫੜ ਲਈ। ਇੱਕ ਮੋਹਰੀ ਅਤੇ ਪ੍ਰਭਾਵਸ਼ਾਲੀ ਰਾਸ਼ਟਰਵਾਦੀ ਲਹਿਰ ਉਭਰੀ, ਜੋ ਅਹਿੰਸਕ ਵਿਰੋਧ ਲਈ ਮਸ਼ਹੂਰ ਸੀ ਅਤੇ ਬ੍ਰਿਟਿਸ਼ ਸ਼ਾਸਨ ਨੂੰ ਖਤਮ ਕਰਨ ਦਾ ਮੁੱਖ ਕਾਰਕ ਬਣ ਗਈ। 1947 ਵਿੱਚ ਬ੍ਰਿਟਿਸ਼ ਭਾਰਤੀ ਸਾਮਰਾਜ ਨੂੰ ਦੋ ਆਜ਼ਾਦ ਰਾਜਾਂ ਵਿੱਚ ਵੰਡਿਆ ਗਿਆ ਸੀ, ਹਿੰਦੂ-ਬਹੁਗਿਣਤੀ ਭਾਰਤ ਦਾ ਡੋਮੀਨੀਅਨ ਅਤੇ ਇੱਕ ਮੁਸਲਿਮ-ਬਹੁਗਿਣਤੀ ਪਾਕਿਸਤਾਨ ਦਾ ਡੋਮੀਨੀਅਨ, ਵੱਡੇ ਪੱਧਰ 'ਤੇ ਜਾਨੀ ਨੁਕਸਾਨ ਅਤੇ ਇੱਕ ਬੇਮਿਸਾਲ ਪਰਵਾਸ ਦੇ ਵਿਚਕਾਰ।ਭਾਰਤ 1950 ਤੋਂ ਇੱਕ ਸੰਘੀ ਗਣਰਾਜ ਰਿਹਾ ਹੈ, ਇੱਕ ਲੋਕਤੰਤਰੀ ਸੰਸਦੀ ਪ੍ਰਣਾਲੀ ਦੁਆਰਾ ਸ਼ਾਸਨ ਕੀਤਾ ਜਾਂਦਾ ਹੈ। ਇਹ ਬਹੁਲਵਾਦੀ, ਬਹੁ-ਭਾਸ਼ੀ ਅਤੇ ਬਹੁ-ਜਾਤੀ ਸਮਾਜ ਹੈ। ਭਾਰਤ ਦੀ ਆਬਾਦੀ 1951 ਵਿੱਚ 361 ਮਿਲੀਅਨ ਤੋਂ ਵਧ ਕੇ 2022 ਵਿੱਚ ਲਗਭਗ 1.4 ਬਿਲੀਅਨ ਹੋ ਗਈ। ਉਸੇ ਸਮੇਂ ਦੌਰਾਨ, ਇਸਦੀ ਨਾਮਾਤਰ ਪ੍ਰਤੀ ਵਿਅਕਤੀ ਆਮਦਨ US$64 ਸਾਲਾਨਾ ਤੋਂ US$2,601 ਤੱਕ ਵਧ ਗਈ, ਅਤੇ ਇਸਦੀ ਸਾਖਰਤਾ ਦਰ 16.6% ਤੋਂ 74% ਹੋ ਗਈ। 1951 ਵਿੱਚ ਮੁਕਾਬਲਤਨ ਬੇਸਹਾਰਾ ਦੇਸ਼ ਹੋਣ ਤੋਂ ਭਾਰਤ ਇੱਕ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਅਤੇ ਸੂਚਨਾ ਤਕਨਾਲੋਜੀ ਸੇਵਾਵਾਂ ਦਾ ਇੱਕ ਕੇਂਦਰ ਬਣ ਗਿਆ ਹੈ, ਇੱਕ ਵਿਸਤ੍ਰਿਤ ਮੱਧ ਵਰਗ ਦੇ ਨਾਲ। ਇਸਦਾ ਇੱਕ ਸਪੇਸ ਪ੍ਰੋਗਰਾਮ ਹੈ। ਭਾਰਤੀ ਫਿਲਮਾਂ, ਸੰਗੀਤ ਅਤੇ ਅਧਿਆਤਮਿਕ ਸਿੱਖਿਆਵਾਂ ਗਲੋਬਲ ਸੱਭਿਆਚਾਰ ਵਿੱਚ ਵਧਦੀ ਭੂਮਿਕਾ ਨਿਭਾਉਂਦੀਆਂ ਹਨ। ਭਾਰਤ ਨੇ ਆਪਣੀ ਗਰੀਬੀ ਦੀ ਦਰ ਨੂੰ ਕਾਫ਼ੀ ਹੱਦ ਤੱਕ ਘਟਾ ਦਿੱਤਾ ਹੈ, ਹਾਲਾਂਕਿ ਆਰਥਿਕ ਅਸਮਾਨਤਾ ਵਧਣ ਦੀ ਕੀਮਤ 'ਤੇ। ਭਾਰਤ ਇੱਕ ਪਰਮਾਣੂ-ਹਥਿਆਰ ਵਾਲਾ ਦੇਸ਼ ਹੈ, ਜੋ ਫੌਜੀ ਖਰਚਿਆਂ ਵਿੱਚ ਉੱਚ ਦਰਜੇ 'ਤੇ ਹੈ। ਇਸ ਦੇ ਆਪਣੇ ਗੁਆਂਢੀ ਦੇਸ਼ਾਂ ਪਾਕਿਸਤਾਨ ਅਤੇ ਚੀਨ ਨਾਲ ਕਸ਼ਮੀਰ ਨੂੰ ਲੈ ਕੇ ਵਿਵਾਦ ਹਨ, ਜੋ 20ਵੀਂ ਸਦੀ ਦੇ ਅੱਧ ਤੋਂ ਅਣਸੁਲਝੇ ਹੋਏ ਹਨ। ਭਾਰਤ ਨੂੰ ਜਿਨ੍ਹਾਂ ਸਮਾਜਿਕ-ਆਰਥਿਕ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ, ਉਨ੍ਹਾਂ ਵਿੱਚ ਲਿੰਗ ਅਸਮਾਨਤਾ, ਬਾਲ ਕੁਪੋਸ਼ਣ, ਅਤੇ ਹਵਾ ਪ੍ਰਦੂਸ਼ਣ ਦੇ ਵਧਦੇ ਪੱਧਰ। ਭਾਰਤ ਦੀ ਧਰਤੀ ਮੈਗਾਡਾਇਵਰਸ ਹੈ, ਚਾਰ ਜੈਵ ਵਿਭਿੰਨਤਾ ਦੇ ਹੌਟਸਪੌਟਸ ਦੇ ਨਾਲ। ਇਸਦੇ ਜੰਗਲਾਂ ਵਿੱਚ ਇਸਦੇ ਖੇਤਰ ਦਾ 21.7% ਸ਼ਾਮਲ ਹੈ। ਭਾਰਤ ਦੇ ਜੰਗਲੀ ਜੀਵ, ਜਿਨ੍ਹਾਂ ਨੂੰ ਭਾਰਤ ਦੀ ਸੰਸਕ੍ਰਿਤੀ ਵਿੱਚ ਪਰੰਪਰਾਗਤ ਤੌਰ 'ਤੇ ਸਹਿਣਸ਼ੀਲਤਾ ਨਾਲ ਦੇਖਿਆ ਜਾਂਦਾ ਹੈ, ਨੂੰ ਇਹਨਾਂ ਜੰਗਲਾਂ ਵਿੱਚ, ਅਤੇ ਕਿਤੇ ਹੋਰ, ਸੁਰੱਖਿਅਤ ਨਿਵਾਸ ਸਥਾਨਾਂ ਵਿੱਚ ਸਮਰਥਨ ਪ੍ਰਾਪਤ ਹੈ।.
2023 ਆਈਸੀਸੀ ਪੁਰਸ਼ ਕ੍ਰਿਕਟ ਵਿਸ਼ਵ ਕੱਪ ਕ੍ਰਿਕੇਟ ਵਿਸ਼ਵ ਕੱਪ ਦਾ 13ਵਾਂ ਸੰਸਕਰਣ ਹੈ, ਇੱਕ ਚਾਰ ਸਾਲ ਬਾਅਦ ਹੋਣ ਵਾਲਾ ਇੱਕ ਦਿਨਾ ਅੰਤਰਰਾਸ਼ਟਰੀ (ਓਡੀਆਈ) ਕ੍ਰਿਕੇਟ ਟੂਰਨਾਮੈਂਟ ਹੈ ਜੋ ਪੁਰਸ਼ਾਂ ਦੀਆਂ ਰਾਸ਼ਟਰੀ ਟੀਮਾਂ ਦੁਆਰਾ ਖੇਡਿਆ ਜਾਂਦਾ ਹੈ ਅਤੇ ਅੰਤਰਰਾਸ਼ਟਰੀ ਕ੍ਰਿਕਟ ਪਰਿਸ਼ਦ (ਆਈਸੀਸੀ) ਦੁਆਰਾ ਆਯੋਜਿਤ ਕੀਤਾ ਜਾਂਦਾ ਹੈ। ਇਸ ਟੂਰਨਾਮੈਂਟ ਦੀ ਮੇਜ਼ਬਾਨੀ ਭਾਰਤ ਨੇ ਕੀਤੀ। ਇਹ 5 ਅਕਤੂਬਰ ਨੂੰ ਸ਼ੁਰੂ ਹੋਇਆ ਸੀ ਅਤੇ 19 ਨਵੰਬਰ 2023 ਨੂੰ ਸਮਾਪਤ ਹੋਇਆ।
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ. ਦੀ ਆਮਦ ਨਾਲ ਨਾਟ ਲਿਖਤ ਤੇ ਵਿਆਪਕ ਪ੍ਰਭਾਵ ਪਿਆ ਹੈ। ਇਸ ਨਾਲ ਨਾਟਕ ਆਪਣੇ ਪਰੰਪਰਿਕ ਰੂਪ ਬਦਲ ਕੇ ਨਵੇਂ ਰੂਪ ਅਖ਼ਤਿਆਰ ਕਰ ਰਿਹਾ ਹੈ। ਪਹਿਲਾਂ ਕੇਵਲ ਪੂਰੇ ਨਾਟਕ ਅਤੇ ਇਕਾਂਗੀ ਹੀ ਰਚੇ ਤੇ ਖੇਡੇ ਜਾਂਦੇ ਸਨ ਪਰੰਤੂ ਹੁਣ ਰੰਗ-ਮੰਚ ਵਿੱਚ ਰੋਸ਼ਨੀਆਂ ਦੀ ਵਰਤੋਂ ਅਤੇ ਪਿੱਠ- ਵਰਤੀ ਅਵਾਜ਼ਾਂ ਵਰਗੇ ਸਾਧਨਾਂ ਦੀ ਆਮਦ ਨਾਲ ਮੰਚ ਪੱਖ ਵੀ ਬਦਲ ਗਿਆ ਹੈ। ਨਤੀਜੇ ਵਜੋਂ ਕਾਵਿ- ਨਾਟਕ, ਲਘੂ-ਨਾਟਕ, ਨੁਕੜ-ਨਾਟਕ, ਬਾਲ- ਨਾਟਕ, ਸੰਗੀਤ- ਨਾਟਕ, ਨ੍ਰਿਤ-ਨਾਟਕ, ਕੋਰਿਓਗਰਾਫ਼ੀ, ਇੱਕ ਪਾਤਰੀ ਨਾਟਕ ਅਤੇ ਅਬੋਲ ਨਾਟਕ (Mime) ਆਦਿ ਨਾਟਕੀ ਸਰੂਪ ਉੱਘੜ ਕੇ ਸਾਮ੍ਹਣੇ ਆਏ ਹਨ। ਵਿਸ਼ਵ ਨਾਟ- ਸ਼ੈਲੀਆਂ ਨੇ ਇਹਨਾਂ ਤੇ ਵਿਆਪਕ ਪ੍ਰਭਾਵ ਵੀ ਪਾਇਆ ਹੈ। ਵਿਸ਼ਵੀਕਰਨ ਅਤੇ ਕੰਪਿਊਟਰੀਕਰਨ ਕਾਰਨ ਵੀ ਨਾਟਕ ਦੀ ਵਿਧਾ ਵਿੱਚ ਇਨਕਲਾਬੀ ਪਰਿਵਰਤਨ ਆਇਆ ਹੈ। ਇਸ ਸਾਰੀ ਰੱਦੋ-ਬਦਲ ਨੇ ਵਿਚਾਰ, ਪ੍ਰਕਾਰ ਅਤੇ ਸੰਚਾਰ ਦੀ ਦ੍ਰਿਸ਼ਟੀ ਤੋਂ ਨਾਟਕ ਦੇ ਨਵੇਂ ਪ੍ਰਤਿਮਾਨ ਸਿਰਜੇ ਹਨ। ਨਾਟਕ ਦੇ ਲੱਛਣ:- 1. ਨਾਟਕ ਨਿਰਾ ਦ੍ਰਿਸ਼ ਨਹੀਂ 2.
ਆਧੁਨਿਕ ਪੰਜਾਬੀ ਸਾਹਿਤ ਦਾ ਅਰੰਭ 19ਵੀਂ ਸਦੀ ਦੇ ਦੂਜੇ ਅੱਧ ਤੋਂ ਮੰਨਿਆ ਜਾਂਦਾ ਹੈ। ਅੰਗਰੇਜ਼ੀ ਰਾਜ ਸਮੇਂ ਭਾਰਤੀ ਸਮਾਜ ਵਿੱਚ ਪੱਛਮੀ ਪ੍ਰਭਾਵ ਅਧੀਨ ਬਦਲਾਅ ਆਉਣਾ ਸ਼ੁਰੂ ਹੋਇਆ। ਇਸੇ ਤਰਾਂ ਦਾ ਪ੍ਰਭਾਵ ਸਾਹਿਤ 'ਤੇ ਵੀ ਪਿਆ। ਪੰਜਾਬੀ ਸਾਹਿਤ ਵਿੱਚ ਨਵੇਂ ਵਿਚਾਰ ਅਤੇ ਨਵੇਂ ਸਾਹਿਤ ਰੂਪਾਂ ਦਾ ਪਰਵੇਸ਼ ਹੋਣ ਲੱਗਾ। ਜਿੱਥੇ ਇਸ ਦਾ ਪ੍ਰਭਾਵ ਕਾਵਿ 'ਤੇ ਪਿਆ ਉੱਥੇ ਹੀ ਸਾਹਿਤ ਨੂੰ ਕਈ ਨਵੀਆਂ ਵਿਧਾਵਾਂ ਨਾਵਲ, ਨਾਟਕ, ਨਿਬੰਧ, ਆਦਿ ਮਿਲੀਆਂ।
ਦਲੀਪ ਕੌਰ ਟਿਵਾਣਾ (4 ਮਈ 1935 - 31 ਜਨਵਰੀ 2020) ਇੱਕ ਪੰਜਾਬੀ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਸੀ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਹਨਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ 'ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ।ਟਿਵਾਣਾ ਨੂੰ 1971 ਵਿੱਚ ਆਪਣੇ ਨਾਵਲ ਏਹੁ ਹਮਾਰਾ ਜੀਵਣਾ ਲਈ ਸਾਹਿਤ ਅਕਾਦਮੀ ਇਨਾਮ ਮਿਲਿਆ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਸਿੱਖਿਆ ਸਿੱਖਣ ਦੀ ਸਹੂਲਤ ਜਾਂ ਗਿਆਨ, ਹੁਨਰ, ਕਦਰਾਂ ਕੀਮਤਾਂ, ਨੈਤਿਕਤਾ, ਵਿਸ਼ਵਾਸਾਂ ਅਤੇ ਆਦਤਾਂ ਦੀ ਪ੍ਰਾਪਤੀ ਦੀ ਪ੍ਰਕਿਰਿਆ ਹੈ। ਵਿੱਦਿਅਕ ਢੰਗਾਂ ਵਿੱਚ ਸਿੱਖਿਆ, ਸਿਖਲਾਈ, ਕਹਾਣੀ ਸੁਣਾਉਣਾ, ਵਿਚਾਰ ਵਟਾਂਦਰੇ ਅਤੇ ਨਿਰਦੇਸ਼ਤ ਖੋਜ ਸ਼ਾਮਲ ਹਨ। ਸਿੱਖਿਆ ਅਕਸਰ ਸਿਖਿਅਕਾਂ ਦੀ ਰਹਿਨੁਮਾਈ ਅਧੀਨ ਹੁੰਦੀ ਹੈ, ਹਾਲਾਂਕਿ ਸਿਖਿਆਰਥੀ ਆਪਣੇ ਆਪ ਨੂੰ ਸਿੱਖਿਅਤ ਵੀ ਕਰ ਸਕਦੇ ਹਨ। ਸਿੱਖਿਆ ਨੂੰ ਰਸਮੀ ਜਾਂ ਗੈਰ-ਰਸਮੀ ਸ਼੍ਰੇਣੀਆਂ ਵਿੱਚ ਲਿਆ ਜਾ ਸਕਦਾ ਹੈ। ਕਿਸੇ ਵੀ ਅਨੁਭਵ ਨੂੰ, ਜਿਸਦਾ ਸੋਚਣ, ਮਹਿਸੂਸ ਕਰਨ ਜਾਂ ਕੰਮ ਕਰਨ ਦੇ ਢੰਗ ਤਰੀਕੇ ਵਿੱਚ ਬਦਲਾਅ ਆਵੇ,ਉਸ ਅਨੁਭਵ ਨੂੰ ਸਿੱਖਿਆ ਮੰਨਿਆ ਜਾ ਸਕਦਾ ਹੈ। ਸਿੱਖਿਆ ਦੀ ਕਾਰਜਪ੍ਰਣਾਲੀ ਨੂੰ ਸਿੱਖਿਆ ਸ਼ਾਸਤਰ (ਪੈਡਾਗੋਜੀ) ਕਿਹਾ ਜਾਂਦਾ ਹੈ।ਸਿੱਖਿਆ ਨੂੰ ਆਮ ਤੌਰ ਤੇ ਪ੍ਰੀ ਪ੍ਰਾਇਮਰੀ ਸਕੂਲ ਜਾਂ ਕਿੰਡਰਗਾਰਟਨ, ਪ੍ਰਾਇਮਰੀ ਸਕੂਲ, ਸੈਕੰਡਰੀ ਸਕੂਲ ਅਤੇ ਫਿਰ ਕਾਲਜ, ਯੂਨੀਵਰਸਿਟੀ, ਜਾਂ ਅਪ੍ਰੈਂਟਿਸਸ਼ਿਪ ਦੇ ਪੜਾਵਾਂ ਵਿੱਚ ਵੰਡਿਆ ਜਾਂਦਾ ਹੈ।