ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਰਾਕੇਸ਼ ਸ਼ਰਮਾ (ਜਨਮ 13 ਜਨਵਰੀ 1949) ਭਾਰਤ ਦਾ ਪਹਿਲਾ ਅਤੇ ਇੱਕੋ ਇੱਕ, ਅਤੇ ਦੁਨੀਆਂ ਦਾ 138ਵਾਂ ਪੁਲਾੜ ਯਾਤਰੀ ਹੈ। 1984 ਵਿੱਚ ਭਾਰਤੀ ਪੁਲਾੜ ਖੋਜ ਕੇਂਦਰ ਅਤੇ ਸੋਵੀਅਤ ਯੂਨੀਅਨ ਦੇ ਇੰਟਰਕਾਸਮਾਸ ਪ੍ਰੋਗਰਾਮ ਦੀ ਇੱਕ ਮਿਲੀ-ਜੁਲੀ ਪੁਲਾੜ ਮੁਹਿੰਮ ਦੇ ਤਹਿਤ ਰਾਕੇਸ਼ ਅੱਠ ਦਿਨ ਤੱਕ ਪੁਲਾੜ ਵਿੱਚ ਰਹੇ। ਇਹ ਉਸ ਸਮੇਂ ਭਾਰਤੀ ਹਵਾਈ ਫ਼ੌਜ ਦਾ ਸਕੁਐਡਰਨ ਲੀਡਰ ਅਤੇ ਪਾਇਲਟ ਸਨ। 2 ਅਪਰੈਲ 1984 ਨੂੰ ਦੋ ਹੋਰ ਸੋਵੀਅਤ ਪੁਲਾੜਯਾਤਰੀਆਂ ਦੇ ਨਾਲ ਸੋਊਜ ਟੀ - 11 ਵਿੱਚ ਰਾਕੇਸ਼ ਸ਼ਰਮਾ ਨੂੰ ਲਾਂਚ ਕੀਤਾ ਗਿਆ। ਇਸ ਉੜਾਨ ਵਿੱਚ ਅਤੇ ਸਾਲਿਉਤ 7 ਪੁਲਾੜ ਕੇਂਦਰ ਵਿੱਚ ਉਸ ਨੇ ਉੱਤਰੀ ਭਾਰਤ ਦੀ ਫੋਟੋਗਰਾਫੀ ਕੀਤੀ ਅਤੇ ਗੁਰੂਤਾਕਰਸ਼ਣ - ਹੀਨ ਯੋਗ ਅਭਿਆਸ ਕੀਤਾ।
ਗੁਰੂ ਨਾਨਕ ਦੇਵ ਜੀ (15 ਅਪ੍ਰੈਲ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ। ਗੁਰੂ ਨਾਨਕ ਦੇਵ ਜੀ ਦੇ ਜਨਮ ਅਤੇ ਜੋਤੀ-ਜੋਤ ਸਮਾੳਣ ਬਾਰੇ ਤਾਰੀਖ਼ਾਂ ਵਿਚ ਮਤਭੇਦ ਹੈ। ਸੁਖਬਾਸੀ ਰਾਮ ਬੇਦੀ, ਗਣੇਸ਼ਾ ਸਿੰਘ ਬੇਦੀ, ਡਾ.
ਸੀ++ (ਉਚਾਰਨ: ਸੀ ਪਲੱਸ-ਪਲੱਸ) ਇੱਕ ਸਥੈਤਿਕ ਟਾਈਪ, ਅਜ਼ਾਦ - ਪ੍ਰਪਤਰ, ਬਹੁ-ਪ੍ਰਤੀਮਾਨ ਸੰਕਲਿਤ, ਇੱਕੋ ਜਿਹੀ ਵਰਤੋਂ ਵਾਲੀ ਪ੍ਰੋਗਰਾਮਿੰਗ ਭਾਸ਼ਾ ਹੈ। ਇਹ ਇੱਕ ਮੱਧਮ-ਪੱਧਰ ਦੀ ਭਾਸ਼ਾ ਦੇ ਰੂਪ ਵਿੱਚ ਜਾਣੀ ਜਾਂਦੀ ਹੈ, ਕਿਉਂਕਿ ਇਹ ਦੋਨਾਂ ਉੱਚ-ਪੱਧਰ ਅਤੇ ਹੇਠਲੇ-ਪੱਧਰ ਦੀ ਭਾਸ਼ਾ ਸਹੂਲਤਾਂ ਦਾ ਇੱਕ ਸੰਯੋਜਨ ਹੈ। ਇਸਨੂੰ ਬਜਾਰਨੇ ਸਟ੍ਰੋਸਟ੍ਰਪ (Bjarne Stroustrup) ਦੁਆਰਾ ਵਿਕਸਿਤ ਸੀ ਭਾਸ਼ਾ ਦੀ ਵਾਧੇ ਦੇ ਰੂਪ ਵਿੱਚ ਬੈੱਲ ਲੇਬੋਰਟਰੀਜ਼ ਵਿੱਚ 1979 ਵਿੱਚ ਸ਼ੁਰੂ ਕੀਤਾ ਗਿਆ ਸੀ। ਇਸ ਭਾਸ਼ਾ ਦਾ ਮੂਲ ਨਾਮ C With Classes ਸੀ, ਜਿਸਨੂੰ 1983 ਵਿੱਚ ਬਦਲ ਕਰ C++ ਕਰ ਦਿੱਤਾ ਗਿਆ। ਇਹ ਇੱਕ ਵਸਤੂ ਅਧਾਰਿਤ ਭਾਸ਼ਾ (Object Oriented Language) ਹੈ।
ਯੂਨਾਈਟਿਡ ਕਿੰਗਡਮ ਦਾ ਪ੍ਰਧਾਨ ਮੰਤਰੀ
ਯੂਨਾਈਟਿਡ ਕਿੰਗਡਮ ਦਾ ਪ੍ਰਧਾਨ ਮੰਤਰੀ ਯੂਨਾਈਟਿਡ ਕਿੰਗਡਮ ਦੀ ਸਰਕਾਰ ਦਾ ਮੁਖੀ ਹੁੰਦਾ ਹੈ। ਪ੍ਰਧਾਨ ਮੰਤਰੀ ਬਹੁਤ ਸਾਰੇ ਸ਼ਾਹੀ ਅਧਿਕਾਰਾਂ ਦੀ ਵਰਤੋਂ 'ਤੇ ਪ੍ਰਭੂਸੱਤਾ ਨੂੰ ਸਲਾਹ ਦਿੰਦਾ ਹੈ, ਕੈਬਨਿਟ ਦੀ ਪ੍ਰਧਾਨਗੀ ਕਰਦਾ ਹੈ ਅਤੇ ਇਸਦੇ ਮੰਤਰੀਆਂ ਦੀ ਚੋਣ ਕਰਦਾ ਹੈ।
ਊੜੀਆ ਇੱਕ ਭਾਰਤੀ ਭਾਸ਼ਾ ਹੈ, ਜ਼ੋ ਇੰਡੋ-ਯੂਰੋਪੀ ਭਾਸ਼ਾ ਪਰਵਾਰ ਦੀ ਸ਼ਾਖਾ ਇੰਡੋ-ਆਰਿਆਨ ਨਾਲ ਸੰਬਧ ਰਖਦੀ ਹੈ। ਇਹ ਭਾਰਤੀ ਦੇ ਰਾਜ ਓਡਿਸ਼ ਵਿੱਚ ਮੁੱਖ ਰੂਪ ਵਿਚੱ ਅਤੇ ਪੱਛਮੀ ਬੰਗਾਲ, ਝਾਰਖੰਡ, ਛੱਤੀਸਗੜ ਅਤੇ ਆਂਧਰਾ ਪ੍ਰਦੇਸ਼ ਦੇ ਕੁੱਝ ਹਿੱਸੀਆਂ ਵਿੱਚ ਬੋਲੀ ਜਾਂਦੀ ਹੈ। ਉੜਿਆ ਭਾਰਤ ਵਿੱਚ 22 ਆਧਿਕਾਰਿਕ ਭਾਸ਼ਾਵਾਂ ਵਿੱਚੋਂ ਇੱਕ ਹੈ। ਇਹ ਓਡਿਸ਼ਾ ਦੀ ਆਧਿਕਾਰਿਕ ਭਾਸ਼ਾ ਹੈ ਅਤੇ ਝਾਰਖੰਡ ਦੀ ਦੂਜੀ ਆਧਿਕਾਰਿਕ ਭਾਸ਼ਾ ਹੈ।
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ. ਦੀ ਆਮਦ ਨਾਲ ਨਾਟ ਲਿਖਤ ਤੇ ਵਿਆਪਕ ਪ੍ਰਭਾਵ ਪਿਆ ਹੈ। ਇਸ ਨਾਲ ਨਾਟਕ ਆਪਣੇ ਪਰੰਪਰਿਕ ਰੂਪ ਬਦਲ ਕੇ ਨਵੇਂ ਰੂਪ ਅਖ਼ਤਿਆਰ ਕਰ ਰਿਹਾ ਹੈ। ਪਹਿਲਾਂ ਕੇਵਲ ਪੂਰੇ ਨਾਟਕ ਅਤੇ ਇਕਾਂਗੀ ਹੀ ਰਚੇ ਤੇ ਖੇਡੇ ਜਾਂਦੇ ਸਨ ਪਰੰਤੂ ਹੁਣ ਰੰਗ-ਮੰਚ ਵਿੱਚ ਰੋਸ਼ਨੀਆਂ ਦੀ ਵਰਤੋਂ ਅਤੇ ਪਿੱਠ- ਵਰਤੀ ਅਵਾਜ਼ਾਂ ਵਰਗੇ ਸਾਧਨਾਂ ਦੀ ਆਮਦ ਨਾਲ ਮੰਚ ਪੱਖ ਵੀ ਬਦਲ ਗਿਆ ਹੈ। ਨਤੀਜੇ ਵਜੋਂ ਕਾਵਿ- ਨਾਟਕ, ਲਘੂ-ਨਾਟਕ, ਨੁਕੜ-ਨਾਟਕ, ਬਾਲ- ਨਾਟਕ, ਸੰਗੀਤ- ਨਾਟਕ, ਨ੍ਰਿਤ-ਨਾਟਕ, ਕੋਰਿਓਗਰਾਫ਼ੀ, ਇੱਕ ਪਾਤਰੀ ਨਾਟਕ ਅਤੇ ਅਬੋਲ ਨਾਟਕ (Mime) ਆਦਿ ਨਾਟਕੀ ਸਰੂਪ ਉੱਘੜ ਕੇ ਸਾਮ੍ਹਣੇ ਆਏ ਹਨ। ਵਿਸ਼ਵ ਨਾਟ- ਸ਼ੈਲੀਆਂ ਨੇ ਇਹਨਾਂ ਤੇ ਵਿਆਪਕ ਪ੍ਰਭਾਵ ਵੀ ਪਾਇਆ ਹੈ। ਵਿਸ਼ਵੀਕਰਨ ਅਤੇ ਕੰਪਿਊਟਰੀਕਰਨ ਕਾਰਨ ਵੀ ਨਾਟਕ ਦੀ ਵਿਧਾ ਵਿੱਚ ਇਨਕਲਾਬੀ ਪਰਿਵਰਤਨ ਆਇਆ ਹੈ। ਇਸ ਸਾਰੀ ਰੱਦੋ-ਬਦਲ ਨੇ ਵਿਚਾਰ, ਪ੍ਰਕਾਰ ਅਤੇ ਸੰਚਾਰ ਦੀ ਦ੍ਰਿਸ਼ਟੀ ਤੋਂ ਨਾਟਕ ਦੇ ਨਵੇਂ ਪ੍ਰਤਿਮਾਨ ਸਿਰਜੇ ਹਨ। ਨਾਟਕ ਦੇ ਲੱਛਣ:- 1. ਨਾਟਕ ਨਿਰਾ ਦ੍ਰਿਸ਼ ਨਹੀਂ 2.
ਮਹਾਨ ਚੀਨੀ ਗਿਆਨਕੋਸ਼ (ਚੀਨੀ: 中国大百科全书, ਚੁੰਗ ਗਵੋ ਤਾ ਪਾਏ ਖ ਚੁਆਨ ਸ਼ੂ) ਅੱਜ ਦੇ ਦੌਰ ਵਿਚ ਚੀਨ ਵਿੱਚ ਛਪਿਆ ਸਭ ਤੋਂ ਵੱਡਾ ਗਿਆਨਕੋਸ਼ ਹੈ। ਗਿਆਨਕੋਸ਼ ਉੱਤੇ ਕੰਮ 1978 ਵਿਚ ਸ਼ੁਰੂ ਹੋਇਆ ਸੀ। ਪਹਿਲੀ ਛਪਾਈ ਵਿਚ ਕੁਲ੍ਹ 73 ਜਿਲਦਾਂ ਅਤੇ 80 ਹਜ਼ਾਰ ਤੋਂ ਵੱਧ ਲੇਖ ਸਨ। ਇੱਕ ਜਿਲਦ ਵਿਚ ਤਾਂ ਕੇਵਲ ਤਤਕਰਾ ਸੀ। ਪਹਿਲੀ ਛਪਾਈ ਦਾ ਕੰਮ 1980 ਤੋਂ ਲੈ ਕੇ 1993 ਤਕ ਚਲਿਆ। ਪੱਛਮ ਦੇ ਗਿਆਨਕੋਸ਼ਾਂ ਤੋਂ ਵੱਖਰਾ, ਮਹਾਨ ਚੀਨੀ ਗਿਆਨਕੋਸ਼ ਵਿਚ ਲੇਖਾ ਨੂੰ ਉ-ੜ (A-Z) ਦੀ ਤਰਤੀਬ ਵਿਚ ਨਹੀ ਰੱਖਿਆ ਗਿਆ ਸੀ। ਬਲਿਕ ਹਰ ਵਿਗਿਆਨ ਦੀਆਂ ਆਪਣੀਆ ਇੱਕ ਜਾਂ ਦੋ ਜਿਲਦਾਂ ਸਨ। ਮਸਲਨ ਖਗੋਲ ਵਿਗਿਆਨ ਦੀ ਇੱਕ ਜਿਲਦ ਅਤੇ ਚੀਨੀ ਅਦਬ ਦੀਆਂ ਦੋ ਜਿਲਦਾਂ। ਦੂਜੀ ਛਪਾਈ ਦਾ ਕੰਮ 1995 ਤੋਂ ਲੈ ਕੇ 2009 ਤਕ ਚਲਿਆ। ਇਸ ਵਾਰ 32 ਜਿਲਦਾਂ ਛਾਪੀਆਂ ਗਈਆਂ ਜਿਨ੍ਹਾ ਵਿਚ 60 ਹਜ਼ਾਰ ਤੋਂ ਵੱਧ ਲੇਖ ਅਤੇ 60 ਕਰੋੜ ਤੋਂ ਵੱਧ ਚੀਨੀ ਚਿਨ੍ਹ ਸ਼ੁਮਾਰ ਸਨ। ਇਸ ਛਪਾਈ ਵਿਚ ਲੇਖਾ ਦੀ ਤਰਤੀਬ ਪੱਛਮੀ ਮੁਲਕਾਂ ਤੇ ਗਿਆਨਕੋਸ਼ਾ ਵਾਂਗੂ ਸੀ, ਓ ਤੋਂ ਲੈ ਕੇ ੜ ਤਕ। ਤੀਸਰੀ ਛਪਾਈ ਉੱਤੇ ਕੰਮ 2017 ਤੋਂ ਚੱਲ ਰਿਹਾ ਹੈ ਅਤੇ ਇਹ ਛਪਾਈ 80 ਜਿਲਦਾਂ ਵਿਚ ਹੋਵੇਗੀ ਜਿਸ ਵਿਚੋਂ ਪੰਜ ਜਿਲਦਾਂ ਦਾ ਰੂਸੀ ਤਰਜੁਮਾ ਕੀਤਾ ਜਾਵੇਗਾ। 2021 ਵਿਚ ਇਹ ਛਪਾਈ ਇੰਟਰਨੇਟ ਉੱਤੇ ਮੌਜੂਦ ਹੈ।
ਗੇਟੇ ਯੂਨੀਵਰਸਿਟੀ ਫ਼ਰਾਂਕਫ਼ੁਰਟ (ਜਰਮਨ: [Johann Wolfgang Goethe-Universität Frankfurt am Main] Error: {{Lang}}: text has italic markup (help)) ਫ਼ਰਾਂਕਫ਼ੁਰਟ, ਜਰਮਨੀ ਵਿੱਚ ਸਥਿਤ ਇੱਕ ਯੂਨੀਵਰਸਿਟੀ ਹੈ। ਹ 1914 ਵਿੱਚ ਇੱਕ ਨਾਗਰਿਕਾਂ ਦੀ ਯੂਨੀਵਰਸਿਟੀ ਵਜੋਂ ਸਥਾਪਿਤ ਕੀਤੀ ਗਈ ਸੀ, ਜਿਸਦਾ ਮਤਲਬ ਹੈ ਕਿ ਇਹ ਫ੍ਰੈਂਕਫਰਟ ਦੇ ਅਮੀਰ ਅਤੇ ਸਰਗਰਮ ਉਦਾਰਵਾਦੀ ਨਾਗਰਿਕਾਂ ਦੁਆਰਾ ਸਥਾਪਤ ਅਤੇ ਵਿੱਤੀ ਸਹਾਇਤਾ ਪ੍ਰਾਪਤ ਹੈ। ਇਸਦਾ ਮੂਲ ਨਾਮ Universität Frankfurt am Main ਸੀ। 1932 ਵਿੱਚ ਯੂਨੀਵਰਸਿਟੀ ਦਾ ਨਾਮ ਫ੍ਰੈਂਕਫਰਟ ਦੇ ਸਭ ਤੋਂ ਮਸ਼ਹੂਰ ਮੂਲਵਾਸੀ ਪੁੱਤਰਾਂ ਵਿੱਚੋਂ ਇੱਕ ਕਵੀ, ਫ਼ਿਲਾਸਫ਼ਰ ਅਤੇ ਲੇਖਕ/ਨਾਟਕਕਾਰ ਯੋਹਾਨ ਵੁਲਫਗੰਗ ਫਾਨ ਗੇਟੇ ਦੇ ਸਨਮਾਨ ਵਿੱਚ ਵਧਾਇਆ ਗਿਆ ਸੀ। ਯੂਨੀਵਰਸਿਟੀ ਵਿੱਚ ਵਰਤਮਾਨ ਸਮੇਂ 46,000 ਦੇ ਕਰੀਬ ਵਿਦਿਆਰਥੀ ਹਨ, ਜਿਹਨਾਂ ਨੂੰ ਸ਼ਹਿਰ ਦੇ ਅੰਦਰ ਚਾਰ ਪ੍ਰਮੁੱਖ ਕੈਂਪਸਾਂ ਵਿੱਚ ਵੰਡਿਆ ਹੋਇਆ ਹੈ।
ਵਾਸਲਾਵ ਹਾਵੇਲ (ਚੈੱਕ ਉਚਾਰਨ: [ˈvaːtslav ˈɦavɛl] ( ਸੁਣੋ)ਚੈੱਕ ਉਚਾਰਨ: [ˈvaːtslav ˈɦavɛl] ( ਸੁਣੋ); 5 ਅਕਤੂਬਰ, 1936 – 18 ਦਸੰਬਰ 2011) ਇੱਕ ਚੈੱਕ ਸਿਆਸਤਦਾਨ, ਲੇਖਕ ਅਤੇ ਸਾਬਕਾ ਵਿਦਰੋਹੀ ਸੀ, ਜਿਸਨੇ 1989 ਤੋਂ 1992 ਵਿੱਚ ਚੈਕੋਸਲੋਵਾਕੀਆ ਦੇ ਭੰਗ ਤਕ ਚੈਕੋਸਲੋਵਾਕੀਆ ਦੇ ਰਾਸ਼ਟਰਪਤੀ ਦੇ ਤੌਰਤੇ ਅਤੇ ਫਿਰ ਚੈਕ ਗਣਰਾਜ ਦੇ ਰਾਸ਼ਟਰਪਤੀ ਦੇ ਤੌਰ ਤੇ1993 ਤੋਂ 2003 ਤੱਕ ਸੇਵਾ ਨਿਭਾਈ। ਚੈੱਕ ਸਾਹਿਤ ਦੇ ਇੱਕ ਲੇਖਕ ਦੇ ਰੂਪ ਵਿੱਚ, ਉਹ ਆਪਣੇ ਨਾਟਕਾਂ, ਲੇਖਾਂ ਅਤੇ ਯਾਦਾਂ ਲਈ ਮਸ਼ਹੂਰ ਹੈ।
ਸਰਹੱਦਾਂ (ਅੰਗਰੇਜ਼ੀ: Borders) ਰਾਜਨੀਤਿਕ ਸੰਸਥਾਵਾਂ ਜਾਂ ਕਾਨੂੰਨੀ ਅਧਿਕਾਰ ਖੇਤਰਾਂ ਦੀਆਂ ਭੂਗੋਲਿਕ ਹੱਦਾਂ ਹਨ, ਜਿਵੇਂ ਕਿ ਸਰਕਾਰਾਂ, ਸਰਬਸ਼ਕਤੀਮਾਨ ਰਾਜਾਂ, ਸੰਘ ਰਾਜਾਂ ਅਤੇ ਹੋਰ ਸਬਨੈਸ਼ਨਲ ਸੰਸਥਾਵਾਂ। ਬਾਰਡਰ ਦੀ ਸਥਾਪਨਾ ਰਾਜਨੀਤਕ ਜਾਂ ਸਮਾਜਿਕ ਹਸਤੀਆਂ ਵਿਚਕਾਰ ਸਮਝੌਤਿਆਂ ਰਾਹੀਂ ਕੀਤੀ ਜਾਂਦੀ ਹੈ ਜੋ ਇਹਨਾਂ ਇਲਾਕਿਆਂ ਨੂੰ ਨਿਯੰਤਰਿਤ ਕਰਦੇ ਹਨ; ਇਹਨਾਂ ਸਮਝੌਤਿਆਂ ਦੀ ਸਿਰਜਣਾ ਨੂੰ ਸੀਮਾ ਹੱਦਬੰਦੀ ਕਿਹਾ ਜਾਂਦਾ ਹੈ।
ਆਈ ਬੀ ਐਮ ਜੋ ਅੰਤਰਰਾਸ਼ਟਰੀ ਵਪਾਰ ਮਸ਼ੀਨ ਨਿਗਮ, ਦਾ ਸੰਖਿਪਤ ਰੂਪ ਹੈ ਅਤੇ ਬਿਗ ਬਲੂ, ਇਸ ਦਾ ਉਪਨਾਮ ਹੈ, ਬਹੁਰਾਸ਼ਟਰੀ ਕੰਪਿਊਟਰ ਤਕਨੀਕੀ ਅਤੇ ਸਲਾਹਕਾਰ (consulting) ਨਿਗਮ ਦਾ ਮੁੱਖਆਲਾ ਅਰਮੋਂਕ, ਨਿਊਯਾਰਕ (Armonk, New York), ਸੰਯੁਕਤ ਰਾਸ਼ਟਰ ਅਮਰੀਕਾ ਵਿੱਚ ਹੈ।19ਵੀਂ ਸਦੀ ਦੇ ਅਨਵਰਤ ਇਤਹਾਸ ਦੇ ਨਾਲ ਸੂਚਨਾ ਪ੍ਰੋਦਯੋਗਿਕੀ ਕੰਪਨੀਆਂ ਵਿੱਚੋਂ ਇਹ ਇੱਕ ਹੈ। ਆਈ ਬੀ ਐਮ ਕੰਪਿਊਟਰ ਹਾਰਡਵੇਅਰ ਅਤੇ ਸਾਫਟਵੇਅਰ ਬਣਾਉਂਦੀ ਅਤੇ ਬੇਚਦੀ ਹੈ, ਅਤੇ ਮੇਨਫਰੇਮ ਕੰਪਿਊਟਰ (mainframe computer) ਤੋਂ ਨੈਨੋ ਟੇਕਨੋਲਾਜੀ ਦੇ ਖੇਤਰ ਤੱਕ ਆਧਾਰ ਭੁਤ ਸੇਵਾਵਾਂ, ਹੋਸਟਿੰਗ ਸੇਵਾਵਾਂ (hosting services) ਅਤੇ ਸਲਾਹਕਾਰ ਸੇਵਾਵਾਂ (consulting services) ਵੀ ਪ੍ਰਦਾਨ ਕਰਦੀ ਹੈ। ਆਈ ਬੀ ਐਮ ਆਪਣੇ ਹਾਲ ਹੀ ਦੇ ਇਤਹਾਸ ਦੇ ਕਾਰਨ 388,000 ਕਰਮਚਾਰੀਆਂ ਦੇ ਨਾਲ ਦੁਨੀਆ ਦੀ ਸਭ ਤੋਂ ਵੱਡੀ ਕੰਪਿਊਟਰ ਕੰਪਨੀ ਵਜੋਂ ਜਾਣੀ ਜਾਂਦੀ ਹੈ, ਆਈ ਬੀ ਐਮ ਸੰਸਾਰ ਦੀ ਸਭ ਤੋਂ ਵੱਡੀ ਸੂਚਨਾ ਤਕਨੀਕੀ ਨਯੋਜਕ ਹੈ। ਹੇਵਲੇਟ ਪੇਕਾਰਡ (Hewlett - Packard) ਦੇ ਡਿੱਗਣ ਦੇ ਬਾਵਜੂਦ 2006, ਤੱਕ ਦੇ ਕੁਲ ਕਮਾਈ ਵਿੱਚ ਇਹ ਸਭ ਤੋਂ ਜਿਆਦਾ ਲਾਭਦਾਇਕ ਰਿਹਾ।ਅਮਰੀਕਾ ਉੱਤੇ ਆਧਾਰਿਤ ਹੋਰ ਪ੍ਰੋਦਯੋਗਿਕੀ ਕੰਪਨੀ ਵਿੱਚ ਆਈ ਬੀ ਏਂਸਭ ਤੋਂ ਜਿਆਦਾ ਪੇਟੰਟ ਹੈ . ਤਕਰੀਬਨ 170 ਦੇਸ਼ਾਂ ਵਿੱਚ ਇਸ ਦੇ ਇੰਜਿਨਿਅਰ ਅਤੇ ਸਲਾਹਕਾਰ ਹਨ, ਅਤੇ ਆਈ ਬੀ ਏਂਅਨੁਸੰਧਾਨ (IBM Research) ਲਈ ਦੁਨੀਆ ਭਰ ਵਿੱਚ ਅੱਠਪ੍ਰਯੋਗਸ਼ਾਲਾਵਾਂਹਨ . ਆਈ ਬੀ ਏਂਦੇ ਕਰਮਚਾਰੀਆਂ ਨੇ ਤਿੰਨ ਨੋਬੇਲ ਪੁਰਸਕਾਰ, ਚਾਰ ਟੂਰਿੰਗ ਪੁਰੂਸਕਾਰ (Turing Award), ਪੰਜ ਰਾਸ਼ਟਰੀ ਪ੍ਰੋਦਯੋਗਿਕੀ ਪਦਕ (National Medals of Technology), ਅਤੇ ਪੰਜ ਰਾਸ਼ਟਰੀ ਵਿਗਿਆਨਂ ਪਦਕ (National Medals of Science) ਅਰਜਿਤ ਕੀਤੀ ਹੈ .
ਐਲਫ਼ਰੈਡ ਬਰਨਹਾਰਡ ਨੋਬਲ (ਸਵੀਡਨੀ: [ˈǎlfrɛd nʊˈbɛlː] ( ਸੁਣੋ); 21 ਅਕਤੂਬਰ 1833 – 10 ਦਸੰਬਰ 1896) ਇੱਕ ਸਵੀਡਿਸ਼ ਕੈਮਿਸਟ, ਇੰਜੀਨੀਅਰ, ਖੋਜੀ, ਵਪਾਰੀ ਅਤੇ ਪਰਉਪਕਾਰੀ ਸੀ। ਉਹ ਨੋਬਲ ਪੁਰਸਕਾਰ ਸਥਾਪਤ ਕਰਨ ਲਈ ਆਪਣੀ ਕਿਸਮਤ ਨੂੰ ਸੌਂਪਣ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਹੈ, ਹਾਲਾਂਕਿ ਉਸਨੇ ਆਪਣੇ ਜੀਵਨ ਕਾਲ ਵਿੱਚ 355 ਪੇਟੈਂਟ ਰੱਖਦੇ ਹੋਏ ਵਿਗਿਆਨ ਵਿੱਚ ਕਈ ਮਹੱਤਵਪੂਰਨ ਯੋਗਦਾਨ ਵੀ ਦਿੱਤੇ। ਨੋਬਲ ਦੀ ਸਭ ਤੋਂ ਮਸ਼ਹੂਰ ਕਾਢ ਡਾਇਨਾਮਾਈਟ ਸੀ, ਜੋ ਕਿ ਨਾਈਟ੍ਰੋਗਲਿਸਰੀਨ ਦੀ ਵਿਸਫੋਟਕ ਸ਼ਕਤੀ ਨੂੰ ਵਰਤਣ ਦਾ ਇੱਕ ਸੁਰੱਖਿਅਤ ਅਤੇ ਆਸਾਨ ਸਾਧਨ ਸੀ; ਇਸਨੂੰ 1867 ਵਿੱਚ ਪੇਟੈਂਟ ਕੀਤਾ ਗਿਆ ਸੀ।
ਸਮਾਜਿਕ ਮੇਲ-ਜੋਲ ਸੇਵਾਵਾਂ ਜਿਹਨਾਂ ਅਧੀਨ ਸਮਾਜਿਕ ਨੈੱਟਵਰਕ ਵੈੱਬਸਾਈਟਾਂ ਵੀ ਆਉਂਦੀਆਂ ਹਨ, ਅਜਿਹੀਆਂ ਵੈੱਬ-ਅਧਾਰਤ ਸੇਵਾਵਾਂ ਹਨ ਜਿਨ੍ਹਾਂ ਦੀ ਹੇਠ ਲਿਖੇ ਕਾਰਜਾਂ ਲਈ ਵਰਤੋਂ ਹੋ ਸਕਦੀ ਹੈ: ਸਮਾਜਿਕ ਮੀਡਿਆ,ਸੰਚਾਰ ਕਰਨ ਵਿੱਚ ਸਹਾਇਕ ਮਾਧਿਅਮ ਹੈ। ਜਿਹੜਾ ਕਿ ਲੋਕਾਂ ਨੂੰ ਜਾਣਕਾਰੀ ਸਾਜੀ ਕਰਨ ਵਿੱਚ ਸਹਾਇਕ ਹੈ। ਇਸ ਤੋਂ ਇਲਾਵਾ ਲੋਕਾਂ ਵਿੱਚ ਆਦਾਨ ਪ੍ਰਦਾਨ ਕਰਨ ਵਿੱਚ ਵਿਚੋਲਗੀ ਵਜੋਂ ਕੰਮ ਕਰਦਾ ਹੈ। ਸਮਾਜਿਕ ਮੀਡੀਆ ਵਿਚਾਰਧਾਰਕ ਅਤੇ ਤਕਨੀਕੀ ਵੇਬ ਦੀ ਬੁਨਿਆਦ ਹੈ। ਇਸ ਨਾਲ ਦੂਰ ਦੇਸ਼ਾਂ ਵਿਦੇਸ਼ਾ ਵਿੱਚ ਬੈਠੇ ਲੋਕਾਂ ਦੀ ਸਾਂਜ੍ਦਾਰੀ ਵੱਧ ਦੀ ਹੈ। ਓਹ ਕੋਈ ਵੀ ਜਾਣਕਾਰੀ ਆਪਸ ਵਿੱਚ ਸਾਂਜੀ ਕਰਦੇ ਹਨ। ਮਨੁੱਖ ਨੇ ਆਪਣੇ ਜੀਵਨ ਵਿੱਚ ਸੁਧਾਰ ਲਿਆਉਣ ਲਈ ਕਈ ਖੋਜਾਂ ਕੀਤੀਆਂ ਹਨ। ਇਨ੍ਹਾਂ ਵਿੱਚੋਂ ਕਈਆਂ ਦੇ ਲਾਭ ਅਤੇ ਕਈਆਂ ਦੀਆਂ ਹਾਨੀਆਂ ਸਾਡੇ ਸਾਹਮਣੇ ਆ ਰਹੀਆਂ ਹਨ। ਸੋਸ਼ਲ ਮੀਡੀਆ ਦੇ ਵੱਖ-ਵੱਖ ਸਾਧਨ ਜਿਵੇਂ ਫੇਸਬੁੱਕ ਅਤੇ ਮੋਬਾਈਲ ਫੋਨ ਆਦਿ ਮੌਜੂਦਾ ਸਮੇਂ ਸੂਚਨਾ ਸੰਚਾਰ ਦਾ ਮਹੱਤਵਪੂਰਨ ਸਾਧਨ ਬਣ ਗਏ ਹਨ। ਕੰਪਿਊਟਰਾਂ ਅਤੇ ਮੋਬਾਈਲਾਂ ਜ਼ਰੀਏ ਅਜੋਕੀ ਨਵੀਂ ਪਨੀਰੀ ਪਾਗਲ ਹੋਈ ਫਿਰਦੀ ਹੈ। ਹਰ ਕਿਸੇ ਦੇ ਹੱਥ ਵਿੱਚ ਮਹਿੰਗਾ ਮੋਬਾਈਲ ਫੋਨ ਅਤੇ ਇੰਟਰਨੈੱਟ ਦਾ ਕੁਨੈਕਸ਼ਨ ਹੈ। ਦੇਸ਼-ਵਿਦੇਸ਼ ਦੀਆਂ ਨਾਮੀਂ ਹਸਤੀਆਂ ਪ੍ਰਤੀ ਲੋਕ ਗ਼ਲਤ ਸੰਦੇਸ਼ ਜਾਂ ਟਿੱਪਣੀਆਂ ਦੀ ਵਰਤੋਂ ਕਰਦੇ ਹਨ। ਤਕਨੀਕ ਇਨਸਾਨ ਦੀ ਤਰੱਕੀ ਲਈ ਹੈ, ਪਰ ਅਸੀਂ ਉਸ ਦੀ ਗ਼ਲਤ ਵਰਤੋਂ ਕਰ ਰਹੇ ਹਾਂ। ਸਭ ਤੋਂ ਵੱਧ ਦੁਰਵਰਤੋਂ ਸ਼ੋਸ਼ਲ ਮੀਡੀਆ ਦੀ ਹੋ ਰਹੀ ਹੈ। ਇਹ ਜਿਸ ਕੰਮ ਲਈ ਈਜਾਦ ਹੋਇਆ ਸੀ, ਉਸ ਦੀ ਬਜਾਇ ਇਸ ਦਾ ਇਸਤੇਮਾਲ ਦੰਗੇ ਭੜਕਾਉਣ, ਅਸ਼ਲੀਲਤਾ ਫੈਲਾਉਣ ਅਤੇ ਇੱਕ ਦੂਜੇ ਨੂੰ ਬਦਨਾਮ ਕਰਨ ਆਦਿ ਲਈ ਕੀਤਾ ਜਾ ਰਿਹਾ ਹੈ ਜੋ ਸਹੀ ਨਹੀਂ।.
ਬੇਈ ਦਾਓ (ਸਰਲ ਚੀਨੀ: 北岛; ਰਿਵਾਇਤੀ ਚੀਨੀ: 北島; ਪਿਨਯਿਨ: Běi Dǎo; literally "ਉੱਤਰੀ ਟਾਪੂ", ਜਨਮ 2 ਅਗਸਤ 1949) ਚੀਨੀ ਕਵੀ ਝਾਓ ਝੇਂਕਾਈ (S: 赵振开, T: 趙振開, P: Zhào Zhènkāi) ਦਾ ਕਲਮੀ ਨਾਮ ਹੈ। ਉਸ ਦਾ ਜਨਮ ਬੀਜਿੰਗ ਵਿੱਚ ਹੋਇਆ ਸੀ। ਉਸਨੇ ਉੱਤਰ ਤੋਂ ਹੋਣ ਕਰ ਕੇ ਅਤੇ ਇਕੱਲ-ਪਸੰਦ ਤਬੀਅਤ ਦਾ ਮਾਲਕ ਹੋਣ ਕਰ ਕੇ ਆਪਣਾ ਕਲਮੀ ਨਾਮ ਬੇਈ ਦਾਓ ਚੁਣਿਆ। ਬੇਈ ਦਾਓ ਸੱਭਿਆਚਾਰਕ ਇਨਕਲਾਬ ਦੀਆਂ ਪਾਬੰਦੀਆਂ ਦੇ ਖਿਲਾਫ਼ ਪ੍ਰਤੀਕਰਮ ਪ੍ਰਗਟ ਕਰਨ ਵਾਲੇ ਚੀਨੀ ਸ਼ਾਇਰਾਂ ਦੇ ਗਰੁੱਪ, ਮਿਸਟੀ ਪੋਇਟਸ ਦੇ ਸਭ ਤੋਂ ਨਾਮੀ ਪ੍ਰਤੀਨਿਧ ਮੰਨੇ ਜਾਂਦੇ ਹਨ।
ਕਾਰਟੂਨਿਸਟ ਇੱਕ ਵਿਜ਼ੂਅਲ ਕਲਾਕਾਰ ਹੁੰਦਾ ਹੈ ਜੋ ਡਰਾਇੰਗ (ਚਿੱਤਰਕਾਰੀ) ਅਤੇ ਕਾਰਟੂਨ (ਵਿਅਕਤੀਗਤ ਚਿੱਤਰ) ਜਾਂ ਕਾਮਿਕਸ (ਕ੍ਰਮਿਕ ਚਿੱਤਰ) ਦੋਵਾਂ ਵਿੱਚ ਮੁਹਾਰਤ ਰੱਖਦਾ ਹੈ। ਕਾਰਟੂਨਿਸਟ ਕਾਮਿਕਸ ਲੇਖਕਾਂ ਜਾਂ ਕਾਮਿਕ ਕਿਤਾਬ ਦੇ ਚਿੱਤਰਕਾਰਾਂ ਤੋਂ ਵੱਖਰੇ ਹੁੰਦੇ ਹਨ ਕਿਉਂਕਿ ਉਹ ਆਪਣੇ ਅਭਿਆਸ ਦੇ ਹਿੱਸੇ ਵਜੋਂ ਕੰਮ ਦੇ ਸਾਹਿਤਕ ਅਤੇ ਗ੍ਰਾਫਿਕ ਭਾਗਾਂ ਨੂੰ ਤਿਆਰ ਕਰਦੇ ਹਨ। ਕਾਰਟੂਨਿਸਟ ਕਈ ਤਰ੍ਹਾਂ ਦੇ ਫਾਰਮੈਟਾਂ ਵਿੱਚ ਕੰਮ ਕਰ ਸਕਦੇ ਹਨ, ਜਿਸ ਵਿੱਚ ਕਿਤਾਬਚੇ, ਕਾਮਿਕ ਸਟ੍ਰਿਪਸ, ਕਾਮਿਕ ਕਿਤਾਬਾਂ, ਸੰਪਾਦਕੀ ਕਾਰਟੂਨ, ਗ੍ਰਾਫਿਕ ਨਾਵਲ, ਮੈਨੂਅਲ, ਗੈਗ ਕਾਰਟੂਨ, ਸਟੋਰੀਬੋਰਡ, ਪੋਸਟਰ, ਸ਼ਰਟ, ਕਿਤਾਬਾਂ, ਇਸ਼ਤਿਹਾਰ, ਗ੍ਰੀਟਿੰਗ ਕਾਰਡ, ਮੈਗਜ਼ੀਨ, ਵੈਬਕਾਮ, ਵੈਬਕਾਮ ਵੀਡੀਓ ਖੇਡ ਪੈਕੇਜਿੰਗ ਸ਼ਾਮਲ ਹਨ।
ਮੁੱਖ ਕਾਰਜਕਾਰੀ ਅਧਿਕਾਰੀ ਜਾਂ ਮੈਨੇਜਿੰਗ ਡਾਇਰੈਕਟਰ ਕਿਸੇ ਵੀ ਕੰਪਨੀ ਜਾਂ ਕਾਰਪੋਰੇਟ ਦਾ ਮੁੱਖ ਅਧਿਕਾਰੀ, ਪ੍ਰਬੰਧਕ ਜਾਂ ਸੀਨੀਅਰ ਅਧਿਕਾਰੀ ਹੁੰਦਾ ਹੈ। ਇਹ ਅਧਿਕਾਰੀ ਸਿਰਫ ਕੰਪਨੀ ਦੇ ਬੋਰਡ ਆਫ ਡਾਇਰੈਕਟਰ ਨੂੰ ਹੀ ਆਪਣੀ ਰਿਪੋਰਟ ਪੇਸ਼ ਕਰਦਾ ਹੈ। ਕਿਸੇ ਕੰਪਨੀ ਦੇ ਮੁੱਖ ਕਾਰਜਕਾਰੀ ਅਧਿਕਾਰੀ ਦੀਆਂ ਜੁਮੇਵਾਰੀਆਂ ਨੂੰ ਕੰਪਨੀ ਦੇ ਡਾਇਰੈਕਟਰ ਜਾਂ ਕੰਪਨੀ ਦਾ ਕਨੂੰਨੀ ਢਾਂਚਾ ਪੇਸ਼ ਕਰਦਾ ਹੈ। ਮੁੱਖ ਕਾਰਜਕਾਰੀ ਅਧਿਕਾਰੀ ਨੂੰ ਕਿਸੇ ਵੀ ਕੰਪਨੀ ਦਾ ਨਿਰਦੇਸ਼ਕ, ਫੈਸਲਾ ਲੈਣ ਵਾਲਾ, ਮੈਨੇਜਰ ਜਾਂ ਪ੍ਰਬੰਧਕ ਕਿਹਾ ਜਾਂਦਾ ਹੈ। ਮੁੱਖ ਅਧਿਕਾਰੀ ਦਾ ਮੁੱਖ ਕੰਮ ਆਪਣੇ ਅਧਿਕਾਰੀਆ ਨਾਲ, ਦੂਜੇ ਲੋਕਾਂ, ਪ੍ਰੈਸ ਨਾਲ ਹੁੰਦਾ ਹੈ। ਇਹ ਬੋਰਡ ਆਫ ਡਾਇਰੈਕਟਰ ਨੂੰ ਸਲਾਹ ਦਿੰਦਾ ਹੈ ਅਤੇ ਕੰਪਨੀ ਦੇ ਪ੍ਰਬੰਧ ਵਿੱਚ ਬਦਲਾਅ ਲਈ ਫੈਸਲੇ ਲੈਂਦਾ ਹੈ। ਇਹ ਆਪਣੇ ਮੁਲਾਜਮਾ ਨੂੰ ਹਰ ਰੋਜ਼ ਨਿਰਦੇਸ਼ ਦਿੰਦਾ ਹੈ।
ਬਹੁਲਿੰਗਕਤਾ ਇੱਕ ਰੁਮਾਂਟਿਕ ਜਾਂ ਲਿੰਗਕ ਖਿੱਚ ਹੈ ਜੋ ਕਿਸੇ ਵਿਅਕਤੀ ਵਿਸ਼ੇਸ਼ ਵਿੱਚ ਇੱਕ ਤੋਂ ਵੱਧ ਲਿੰਗਾਂ ਜਾਂ ਜੈਂਡਰਾਂ ਲਈ ਪਾਈ ਜਾਂਦੀ ਹੈ। ਇੱਕ ਬਹੁਲਿੰਗੀ ਵਿਅਕਤੀ ਉਹ ਹੁੰਦਾ ਹੈ ਜੋ "ਲਿੰਗਕਤਾ ਦੀਆਂ ਵੱਖ-ਵੱਖ ਪ੍ਰਵਿਰਤੀਆਂ" ਆਪਣੇ ਅੰਦਰ ਰੱਖਦਾ ਹੋਵੇ। ਲੇਖਕ ਲਿੰਡਾ ਗਾਰਨੇਟਸ ਅਤੇ ਡੌਗਲਸ ਕਿੱਮਲ ਅਨੁਸਾਰ ਬਹੁਲਿੰਗ ਇੱਕ ਲਿੰਗਕ ਹੋਂਦ ਹੈ ਜਿਸ ਆਧਾਰ ਉੱਤੇ ਵਿਸ਼ਮਲਿੰਗਕਤਾ, ਦੁਲਿੰਗਕਤਾ ਅਤੇ ਸਮਲਿੰਗਕਤਾ ਦੀਆਂ ਸ਼੍ਰੇਣੀਆਂ ਵਿੱਚ ਵੰਡੇ ਜਾਂਦੇ ਹਨ। ਇਸ ਵਿੱਚ ਇਹ ਗੱਲ ਵੀ ਦੇਖਣਯੋਗ ਹੈ ਕਿ ਦੁਲਿੰਗਕਤਾ ਦੁਫਾੜ ਮਾਨਸਿਕਤਾਵਾਂ ਦਾ ਮਿਸ਼ਰਣ ਹੈ ਜਿਸ ਕਰਕੇ ਇਸ ਲਿੰਗ ਪ੍ਰਵਿਰਤੀ ਵਾਲਾ ਵਿਅਕਤੀ ਇਹ ਨਿਰਣਾ ਨਹੀਂ ਕਰ ਪਾਉਂਦਾ ਕਿ ਉਹ ਸਮਲਿੰਗੀ ਹੈ ਜਾਂ ਵਿਸ਼ਮਲਿੰਗੀ। ਹਾਲਾਂਕਿ ਇਹ ਗੱਲ ਬਹਿਸ ਵਾਲੀ ਹੈ ਕਿ ਦੁਲਿੰਗਕਤਾ ਹਮੇਸ਼ਾ ਜੈਂਡਰ ਦੁਫਾੜ ਨਹੀਂ ਪੈਦਾ ਕਰਦੀ।
ਉੱਚਾਈ ਜਾਂ ਉੱਚਾਣ ਖੜ੍ਹਵੀਂ ਵਿੱਥ ਦਾ ਨਾਪ ਹੁੰਦਾ ਹੈ ਪਰ ਆਮ ਬੋਲਚਾਲ ਵਿੱਚ ਇਹਦੇ ਦੋ ਮਤਲਬ ਨਿੱਕਲਦੇ ਹਨ। ਇਹ ਜਾਂ ਤਾਂ ਦੱਸਦੀ ਹੈ ਕਿ ਕੋਈ ਚੀਜ਼ ਕਿੰਨੀ ਕੁ "ਉੱਚੀ" ਹੈ ਜਾਂ ਉਹ ਕਿੰਨੀ "ਉੱਤੇ ਜਾ ਕੇ" ਮੌਜੂਦ ਹੈ। ਮਿਸਾਲ ਵਜੋਂ "ਇਸ ਇਮਾਰਤ ਦੀ ਉੱਚਾਈ 50ਮੀਟਰ ਹੈ" ਜਾਂ "ਇਸ ਹਵਾਈ ਜਹਾਜ਼ ਦੀ ਉੱਚਾਈ 10,000ਮੀਟਰ ਹੈ"। ਜਦੋਂ ਇਹ ਦੱਸਣਾ ਹੋਵੇ ਕਿ ਹਵਾਈ ਜਹਾਜ਼ ਜਾਂ ਪਹਾੜੀ ਚੋਟੀ ਵਰਗੀ ਕੋਈ ਚੀਜ਼ ਸਮੁੰਦਰੀ ਤਲ ਤੋਂ ਕਿੰਨੀ ਉੱਚੀ ਹੈ ਤਾਂ ਉੱਚਾਈ ਨੂੰ ਬੁਲੰਦੀ ਆਖ ਦਿੱਤਾ ਜਾਂਦਾ ਹੈ। ਉੱਚਾਈ ਨੂੰ ਕਿਸੇ ਇੱਕ ਬਿੰਦੂ ਤੋਂ ਦੂਜੇ ਬਿੰਦੂ ਤੱਕ ਖੜ੍ਹਵੇਂ ਧੁਰੇ ਦੇ ਨਾਲ਼-ਨਾਲ਼ ਮਿਣਿਆ ਜਾਂਦਾ ਹੈ।
ਜੂਲ ( ਜਾਂ ਕਈ ਵਾਰ ਜਾਊਲ ), ਨਿਸ਼ਾਨ J, ਕੌਮਾਂਤਰੀ ਇਕਾਈ ਢਾਂਚੇ ਵਿੱਚ ਊਰਜਾ, ਕੰਮ ਜਾਂ ਤਾਪ ਦੀ ਮਾਤਰਾ ਦੀ ਇੱਕ ਇਕਾਈ ਹੈ। ਇਹ ਉਸ ਕੀਤੇ ਹੋਏ ਕੰਮ (ਜਾਂ ਵਟਾਈ ਹੋਈ ਊਰਜਾ) ਦੇ ਬਰਾਬਰ ਹੈ ਜਦੋਂ ਇੱਕ ਨਿਊਟਨ ਦਾ ਬਲ 1 ਮੀਟਰ ਦੇ ਪੈਂਡੇ ਤੱਕ ਲਾਇਆ ਜਾਵੇ (1 ਨਿਊਟਨ ਮੀਟਰ ਜਾਂ N·m), ਜਾਂ ਇੱਕ ਸਕਿੰਟ ਲਈ ਇੱਕ ਓਮ ਦੇ [[ਅੜਿੰਗਾ (ਬਿਜਲੀ)|ਅੜਿੰਗੇ) ਵਿੱਚੋਂ ਇੱਕ ਅੰਪੀਅਰ ਦਾ ਬਿਜਲਈ ਕਰੰਟ ਲੰਘਾਇਆ ਜਾਵੇ। ਇਹਦਾ ਨਾਂ ਅੰਗਰੇਜ਼ੀ ਭੌਤਿਕ ਵਿਗਿਆਨੀ ਜੇਮਜ਼ ਪ੍ਰੈਸਕਟ ਜੂਲ (1818-1889) ਮਗਰੋਂ ਪਿਆ ਹੈ।
ਮਾਤਾ ਸਾਹਿਬ ਦੇਵਾਂ ਦਾ ਜਨਮ (18 ਕੱਤਕ ਸੰਮਤ 1738 ਅਰਥਾਤ (1681-1747)) ਈਸਵੀ ਪੰਡਿਤ ਰਾਮ ਦਾਸ ਜੀ ਦੇ ਘਰ ਮਾਤਾ ਜਸਦੇਵੀ ਜੀ ਦੀ ਕੁੱਖੋਂ ਰੋਹਤਾਸ ਜ਼ਿਲ੍ਹਾ ਜੇਹਲਮ (ਹੁਣ ਪਾਕਿਸਤਾਨ) ਵਿਖੇ ਹੋਇਆ ਸੀ। ਮਾਤਾ ਜੀ ਦਾ ਅਸਲ ਨਾਮ ਮਾਤਾ ਸਾਹਿਬ ਦੇਵਾਂ ਹੈ 'ਮਾਤਾ ਸਾਹਿਬ ਕੌਰ'ਨਹੀਂ | ਭਾਈ ਰਾਮੂ ਜੀ ਰੋਹਤਾਸ ਵਿਖੇ ਵਪਾਰ ਦਾ ਕੰਮ ਕਰਦੇ ਸਨ ਪਰ ਉਹਨਾਂ ਦੇ ਘਰ ਕੋਈ ਔਲਾਦ ਨਹੀਂ ਸੀ। ਸੰਮਤ 1736 ਵਿੱਚ ਪੋਠੋਹਾਰ ਦੀ ਸੰਗਤ ਨਾਲ ਆਪ ਵੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਸ਼ਨਾਂ ਲਈ ਆਨੰਦਪੁਰ ਸਾਹਿਬ ਗਏ ਤੇ ਗੁਰੂ ਜੀ ਅੱਗੇ ਸੰਤਾਨ ਪ੍ਰਾਪਤੀ ਲਈ ਅਰਦਾਸ ਕੀਤੀ। ਆਪ ਨੇ ਗੁਰੂ ਸਾਹਿਬ ਨੂੰ ਵਚਨ ਦਿੱਤਾ ਕਿ ਗੁਰੂ ਜੀ ਵੱਲੋਂ ਬਖਸ਼ਿਸ਼ ਸੰਤਾਨ ਉਹਨਾਂ ਨੂੰ ਭੇਟ ਕੀਤੀ ਜਾਵੇਗੀ। ਗੁਰੂ ਜੀ ਦੇ ਵਰ ਸਦਕਾ ਭਾਈ ਰਾਮੂ ਦੇ ਘਰ ਇੱਕ ਪੁੱਤਰੀ ਤੇ ਇੱਕ ਪੁੱਤਰ ਨੇ ਜਨਮ ਲਿਆ, ਜਿਹਨਾਂ ਦੇ ਨਾਂ ਕ੍ਰਮਵਾਰ ਸਾਹਿਬ ਦੇਵਾ ਤੇ ਸਾਹਿਬ ਚੰਦ ਰੱਖੇ ਗਏ।
ਵੀਚੈਟ (ਚੀਨੀ: 微信; ਪਿਨਯਿਨ: Wēixìn pronunciation ; literally "ਛੋਟਾ ਮੈਸੇਜ") ਇੱਕ ਚੀਨੀ ਤਤਕਾਲ ਮੈਸੇਜਿੰਗ, ਸੋਸ਼ਲ ਮੀਡੀਆ, ਅਤੇ ਮੋਬਾਈਲ ਭੁਗਤਾਨ ਐਪ ਹੈ ਜੋ ਟੈਨਸੈਂਟ ਦੁਆਰਾ ਵਿਕਸਤ ਕੀਤੀ ਗਈ ਹੈ। ਪਹਿਲੀ ਵਾਰ 2011 ਵਿੱਚ ਜਾਰੀ ਕੀਤਾ ਗਿਆ, ਇਹ 2018 ਵਿੱਚ 1 ਬਿਲੀਅਨ ਤੋਂ ਵੱਧ ਮਾਸਿਕ ਸਰਗਰਮ ਉਪਭੋਗਤਾਵਾਂ ਦੇ ਨਾਲ ਵਿੱਚ ਦੁਨੀਆ ਦਾ ਸਭ ਤੋਂ ਵੱਡਾ ਸਟੈਂਡਅਲੋਨ ਮੋਬਾਈਲ ਐਪ ਬਣ ਗਿਆ ਹੈ। ਵੀਚੈਟ ਨੂੰ ਇਸਦੇ ਵਿਆਪਕ ਕਾਰਜਾਂ ਦੇ ਕਾਰਨ ਚੀਨ ਦੀ "ਹਰ ਚੀਜ਼ ਲਈ ਐਪ" ਅਤੇ ਇੱਕ ਸੁਪਰ-ਐਪ ਦੱਸਿਆ ਗਿਆ ਹੈ। ਵੀਚੈਟ ਟੈਕਸਟ ਮੈਸੇਜਿੰਗ, ਹੋਲਡ-ਟੂ-ਟਾਕ ਵੌਇਸ ਮੈਸੇਜਿੰਗ, ਬ੍ਰੌਡਕਾਸਟ (ਇੱਕ-ਤੋਂ-ਬਹੁਤ) ਮੈਸੇਜਿੰਗ, ਵੀਡੀਓ ਕਾਨਫਰੰਸਿੰਗ, ਵੀਡੀਓ ਗੇਮਾਂ, ਫੋਟੋਆਂ ਅਤੇ ਵੀਡੀਓ ਦੀ ਸ਼ੇਅਰਿੰਗ ਅਤੇ ਸਥਾਨ ਸ਼ੇਅਰਿੰਗ ਪ੍ਰਦਾਨ ਕਰਦਾ ਹੈ।
ਵਰਜੀਨੀਆ ਐਲਿਜ਼ਾਬੈੱਥ "ਗੀਨਾ" ਡੇਵਿਸ (ਜਨਮ 21 ਜਨਵਰੀ, 1956) ਇੱਕ ਅਮਰੀਕੀ ਅਦਾਕਾਰਾ, ਫਿਲਮ ਨਿਰਮਾਤਾ, ਲੇਖਕ, ਸਾਬਕਾ ਫੈਸ਼ਨ ਮਾਡਲ, ਅਤੇ ਸਾਬਕਾ ਤੀਰਅੰਦਾਜ਼ ਹੈ। ਉਸ ਨੂੰ ਹੇਠੀਲੀਆਂ ਫ਼ਿਲਮਾਂ ਵਿੱਚ ਉਸ ਦੇ ਰੋਲ ਲਈ ਜਾਣਿਆ ਜਾਂਦਾ ਹੈ; ਫਲਾਈ (1986), ਬੀਟਲਜੂਸ (1988), ਥੈਲਮਾ & Louise (1991), ਇੱਕ ਲੀਗ ਦੇ ਆਪਣੇ ਹੀ (1992), ਲੰਬੇ ਚੁੰਮਣ ਗੁਡ (1996), ਸਟੂਅਰਟ Little (1999), ਅਤੇ ਦੁਰਘਟਨਾ ਯਾਤਰੀ, ਜਿਸ ਦੇ ਲਈ ਉਸ ਨੂੰ 1988 ਦਾ ਵਧੀਆ ਸਹਾਇਤਾ ਅਭਿਨੇਤਰੀ ਲਈ ਅਕੈਡਮੀ ਅਵਾਰਡ ਮਿਲਿਆ। 2005 ਵਿੱਚ, ਡੈਵਿਸ ਨੇ "ਕਮਾਂਡਰ ਇਨ ਚੀਫ" ਵਿੱਚ ਉਸਦੀ ਭੂਮਿਕਾ ਲਈ ਸਰਬੋਤਮ ਅਦਾਕਾਰਾ- ਟੈਲੀਵੀਜ਼ਨ ਸੀਰੀਜ ਡਰਾਮਾ ਲਈ ਗੋਲਡਨ ਗਲੋਬ ਅਵਾਰਡ ਜਿੱਤਿਆ ਸੀ। 2014 ਵਿਚ, ਉਹ ਗ੍ਰੇ ਦੀ ਐਨਾਟੋਮੀ ਵਿੱਚ ਡਾਕਟਰ ਨਿਕੋਲ ਹਰਮਿਨ ਦੀ ਤਸਵੀਰ ਪੇਸ਼ ਕਰਨ ਵਾਲੀ ਟੈਲੀਵਿਜ਼ਨ ਪਰਤੀ। ਥੇਲਮਾ ਅਤੇ ਲੁਈਜ਼ ਲਈ ਉਸਦੀ ਸਹਿ-ਸਟਾਰ ਸੁਜ਼ਨ ਸਰੰਡਨ ਦੇ ਨਾਲ ਉਸਨੂੰ ਸਰਬੋਤਮ ਅਦਾਕਾਰਾ ਵਜੋਂ ਅਕੈਡਮੀ ਅਵਾਰਡ ਲਈ ਨਾਮਜ਼ਦ ਕੀਤਾ ਗਿਆ ਸੀ। ਡੇਵਿਸ ਨੇ ਹੌਰਰ ਟੀ.ਵੀ.
'ਓਪੈੱਕ ਜਾਂ ਉੱਤੇਲ ਬਰਾਮਦੀ ਦੇਸ਼ਾਂ ਦੀ ਜੱਥੇਬੰਦੀ (English: Organization of the Petroleum Exporting Countries) ਇੱਕ ਕੌਮਾਂਤਰੀ ਜੱਥੇਬੰਦੀ ਅਤੇ ਆਰਥਕ ਜੁੱਟ ਹੈ ਜਿਸਦਾ ਮੁੱਖ ਮਕਸਦ ਕੱਚਾ ਤੇਲ ਪੈਦਾ ਕਰਨ ਵਾਲ਼ੇ ਦੇਸ਼ਾਂ ਦੀਆਂ ਨੀਤੀਆਂ ਦਾ ਤਾਲਮੇਲ ਬਣਾਈ ਰੱਖਣਾ ਹੈ। ਇਹਦਾ ਟੀਚਾ ਮੈਂਬਰ ਦੇਸ਼ਾਂ ਨੂੰ ਪੱਕੀ ਆਮਦਨ ਬੰਨ੍ਹਣਾ ਅਤੇ ਆਰਥਕ ਤਰੀਕਿਆਂ ਰਾਹੀਂ ਦੁਨੀਆ ਦੇ ਬਜ਼ਾਰਾਂ ਵਿੱਚ ਤੇਲ ਦੀਆਂ ਕੀਮਤਾਂ ਉੱਤੇ ਅਸਰ ਪਾਉਣ ਵਾਸਤੇ ਇਹਨਾਂ ਦੇਸ਼ਾਂ ਨਾਲ਼ ਰਲ਼ਨਾ ਹੈ।ਓਪੈੱਕ ਇੱਕ ਅੰਤਰ-ਸਰਕਾਰੀ ਜੱਥੇਬੰਦੀ ਹੈ ਜਿਸਦੀ ਨੀਂਹ 10-14 ਸਤੰਬਰ 1960 ਵਿੱਚ ਬਗ਼ਦਾਦ ਕਾਨਫ਼ਰੰਸ ਮੌਕੇ ਇਰਾਕ, ਸਾਊਦੀ ਅਰਬ, ਕੁਵੈਤ, ਇਰਾਨ ਅਤੇ ਵੈਨੇਜ਼ੁਏਲਾ ਨੇ ਰੱਖੀ ਸੀ। ਬਾਅਦ ਵਿੱਚ ਨੌਂ ਹੋਰ ਸਰਕਾਰਾਂ ਇਸ 'ਚ ਸ਼ਾਮਲ ਹੋ ਗਈਆਂ: ਲੀਬੀਆ, ਸੰਯੁਕਤ ਅਰਬ ਇਮਰਾਤ, ਕਤਰ, ਇੰਡੋਨੇਸ਼ੀਆ, ਅਲਜੀਰੀਆ, ਨਾਈਜੀਰੀਆ, ਏਕੁਆਦੋਰ, ਅੰਗੋਲਾ ਅਤੇ ਗੈਬਾਨ। ਇਹਦੇ ਸਦਰ ਮੁਕਾਮ ਪਹਿਲਾਂ ਜਨੇਵਾ, ਸਵਿਟਜ਼ਰਲੈਂਡ ਵਿਖੇ ਸਨ ਪਰ ਫੇਰ 1 ਸਤੰਬਰ 1965 ਨੂੰ ਵਿਆਨਾ, ਆਸਟਰੀਆ ਵਿਖੇ ਚਲੇ ਗਏ।
ਮੈਰੀ ਸਟੀਵਨਸਨ ਕੈਸਾਟ (ਮਈ 22, 1844 - 14 ਜੂਨ, 1926) ਇੱਕ ਅਮਰੀਕੀ ਚਿੱਤਰਕਾਰ ਅਤੇ ਪ੍ਰਿੰਟਮੇਕਰ ਸੀ। ਉਸਦਾ ਜਨਮ ਅਲੇਗੇਨੀ ਸਿਟੀ, ਪੈਨਸਿਲਵੇਨੀਆ (ਹੁਣ ਪਿਟਸਬਰਗ ਦੇ ਉੱਤਰੀ ਸਾਈਡ ਦਾ ਹਿੱਸਾ ਹੈ) ਵਿੱਚ ਹੋਇਆ ਸੀ, ਪਰ ਆਪਣੀ ਬਹੁਗਿਣਤੀ ਜ਼ਿੰਦਗੀ ਫਰਾਂਸ ਵਿੱਚ ਬਤੀਤ ਕੀਤੀ, ਜਿੱਥੇ ਉਸਨੇ ਪਹਿਲਾਂ ਐਡਗਰ ਡੇਗਾ ਨਾਲ ਦੋਸਤੀ ਕੀਤੀ ਅਤੇ ਬਾਅਦ ਵਿੱਚ ਪ੍ਰਭਾਵਸ਼ਾਲੀ ਲੋਕਾਂ ਵਿੱਚ ਪ੍ਰਦਰਸ਼ਿਤ ਹੋਈ। ਕੈਸਾਟ ਅਕਸਰ ਔਰਤਾਂ ਦੀ ਸਮਾਜਕ ਅਤੇ ਨਿਜੀ ਜ਼ਿੰਦਗੀ ਦੇ ਚਿੱਤਰ ਬਣਾਉਂਦੇ ਹਨ, ਖਾਸ ਤੌਰ 'ਤੇ ਮਾਵਾਂ ਅਤੇ ਬੱਚਿਆਂ ਵਿਚਕਾਰ ਗੂੜ੍ਹਾ ਬੰਧਨ' ਤੇ ਜ਼ੋਰ ਦਿੰਦੀ ਹੈ।
ਸਮੁੰਦਰੀ ਘੋੜਾ (ਸੀ ਹਾਰਸ) ਅਸਲ ਵਿੱਚ ਇੱਕ ਵੱਖਰੇ ਤਰ੍ਹਾਂ ਦੀ ਮੱਛੀ ਹੈ।ਇਸਦਾ ਸਿਰ ਘੋੜੇ ਦੇ ਸਿਰ ਨਾਲ ਮਿਲਦਾ ਹੋਣ ਕਾਰਨ ਇਸ ਨੂੰ ਸਮੁੰਦਰੀ ਘੋੜਾ ਕਹਿਹਾ ਜਾਂਦਾ ਹੈ। ਇਸ ਦੀ ਪੂਛ ਬਾਂਦਰ ਦੀ ਪੂਛ ਵਰਗੀ, ਅੱਖਾਂ ਗਿਰਗਿਟ ਦੀਆਂ ਅੱਖਾਂ ਵਾਂਗ ਬਾਹਰ ਨੂੰ ਨਿਕਲੀਆਂ ਹੁੰਦੀਆਂ ਹਨ ਜਿਸ ਨਾਲ ਇਹ ਆਪਣੇ ਅੱਗੇ, ਪਿੱਛੇ ਤੇ ਆਲੇ ਦੁਆਲੇ ਦੇਖ ਸਕਦਾ ਹੈ। ਇਹ ਆਮ ਤੌਰ ’ਤੇ ਗਰਮ ਸਮੁੰਦਰੀ ਪਾਣੀ ਵਿੱਚ ਹੁੰਦਾ ਹੈ ਤੇ ਸਮੁੰਦਰੀ ਘਾਹ ਤੇ ਪੌਦਿਆਂ ਨਾਲ ਕੁੰਡਲੀ ਮਾਰ ਕੇ ਚਿਪਕਿਆ ਰਹਿੰਦਾ ਹੈ। ਇਨ੍ਹਾਂ ਦੀ ਲੰਬਾਈ 25 ਸੈਂਟੀਮੀਟਰ ਤੋਂ ਲੈ ਕੇ 30 ਸੈਂਟੀਮੀਟਰ ਤਕ ਹੁੰਦੀ ਹੈ।ਸਮੁੰਦਰੀ ਘੋੜਾ ਆਪਣੇ ਆਪ ਨੂੰ ਲੁਕਾਉਣ ਲਈ ਜ਼ਰੂਰਤ ਪੈਣ ’ਤੇ ਆਪਣਾ ਰੰਗ ਬਦਲ ਲੈਂਦਾ ਹੈ। ਇਹ ਸਮੁੰਦਰੀ ਤੱਟ, ਸਮੁੰਦਰੀ ਬੰਦਰਗਾਹਾਂ, ਖਾੜੀ, ਝੀਲਾਂ ਵਿੱਚ ਪੈਦਾ ਹੋਣ ਵਾਲੇ ਘਾਹ ਬੂੁਟੇ, ਮੂੰਗੇ ਤੇ ਸਮੁੰਦਰੀ ਚਟਾਨਾਂ ਵਿੱਚ ਮਿਲਦੇ ਹਨ। ਇਹਨਾਂ ਦਾ ਰੰਗ ਆਮ ਤੌਰ ਤੇ ਚਿੱਟੇ, ਪੀਲੇ ਤੇ ਲਾਲ ਹੁੰਦਾ ਹੈ। ਸਮੁੰਦਰੀ ਘੋੜਾ 50 ਤੋਂ ਵੱਧ ਕਿਸਮਾਂ ਵਿੱਚ ਮਿਲਦਾ ਹੈ। ਸਮੁੰਦਰੀ ਘੋੜੇ ਦੇ ਦੰਦ ਨਹੀਂ ਹੁੰਦੇ। ਸਮੁੰਦਰੀ ਘੋੜੇ ਦੀਆਂ ਜ਼ਿਆਦਾ ਕਿਸਮਾਂ ਆਪਣਾ ਜੋੜਾ ਗਰਭ ਧਾਰਨ ਤੇ ਬੱਚੇ ਪੈਦਾ ਕਰਨ ਲਈ ਇੱਕ ਵਾਰ ਹੀ ਬਣਾਉਂਦੀਆਂ ਹਨ।
ਅਲਬੇਨਿਆਈ ਭਾਸ਼ਾ ਭਾਰਤੀ ਯੂਰਪੀ ਪਰਵਾਰ ਦੀ ਪ੍ਰਾਚੀਨ ਭਾਸ਼ਾ ਹੈ। ਇਹ ਆਪਣੇ ਆਮ ਤੌਰ 'ਤੇ ਮੌਲਕ ਰੂਪ ਵਿੱਚ ਅਲਬੇਨਿਆਈ ਜਨਤਾ ਦੀ ਪ੍ਰਾਚੀਨ ਪ੍ਰਥਾਵਾਂ ਦੀ ਤਰ੍ਹਾਂ ਅੱਜ ਵੀ ਮੌਜੂਦ ਹੈ। ਇਸ ਦੇ ਬੋਲਣ ਵਾਲਿਆਂ ਦੀ ਗਿਣਤੀ ਲਗਭਗ ਦਸ ਲੱਖ ਹੈ। ਉੱਤਰੀ ਅਤੇ ਦੱਖਣ ਦੋ ਬੋਲੀਆਂ ਦੇ ਰੂਪ ਵਿੱਚ ਇਹ ਪ੍ਰਚੱਲਤ ਹੈ। ਉੱਤਰੀ ਭਾਸ਼ਾ ਨੂੰ ਗਵੇਗੁਇ ਕਹਿੰਦੇ ਹਨ ਅਤੇ ਦੱਖਣ ਨੂੰ ਤੋਸਕ। ਇਨ੍ਹਾਂ ਦੇ ਸੰਗਿਆ ਰੂਪਾਂ ਵਿੱਚ ਥੋੜ੍ਹਾ ਭੇਦ ਹੈ: ਗਵੇਗੁਈ ਵਿੱਚ ਸਵਰਾਂ ਦੇ ਵਿਚਕਾਰ ਦਾ ਨਹੀਂ ਤੋਸਕ ਵਿੱਚ ਰਾ ਹੋ ਜਾਂਦਾ ਹੈ। ਇਸ ਬੋਲੀਆਂ ਦਾ ਭਾਰਤੀ ਯੂਰਪੀ ਰੂਪ ਇਨ੍ਹਾਂ ਦੇ ਪੜਨਾਵਾਂ ਅਤੇ ਕਰਿਆਪਦਾਂ ਵਿੱਚ ਅੱਜ ਵੀ ਸੁਰੱਖਿਅਤ ਹੈ। ਜਿਹਾ: ਤਾਂ (ਦਾਊ - ਅਂਗ੍ਰੇਜੀ ; ਤੂੰ - ਹਿੰਦੀ) ; ਨਾ (ਵੀ - ਅਂਗ੍ਰੇਜੀ, ਅਸੀਂ - ਹਿੰਦੀ) ; ਜੂ (ਯੂ - ਅਂਗ੍ਰੇਜੀ, ਤੂੰ - ਹਿੰਦੀ) ਅਤੇ ਕਰਿਆਪਦੋਂ ਵਿੱਚ ਰੂਪਵਿਧਾਨ: ਦੋਮ (ਮੈਂ ਕਹਿੰਦਾ ਹਾਂ) ; ਦੋਤੀ (ਉਹ ਕਹਿੰਦਾ ਹੈ) ; ਦੋਮੀ (ਅਸੀ ਕਹਿੰਦੇ ਹਾਂ) ; ਅਤੇ ਦੋਨੀ (ਉਹ ਕਹਿੰਦੇ ਹਾਂ)।
ਵਾਲਮਾਰਟ ਇੰਕ (ਪੁਰਾਣਾ ਵਾਲਮਾਰਟ ਸਟੋਰ, ਇੰਕ) ਇੱਕ ਅਮਰੀਕੀ ਬਹੁਕੌਮੀ ਪ੍ਰਚੂਨ ਦੀ ਕਾਰਪੋਰੇਸ਼ਨ ਹੈ, ਜੋ ਹਾਈਪਰ ਮਾਰਕਿਟ ਦੀ ਇੱਕ ਚੇਨ, ਡਿਪਾਰਟਮੈਂਟ ਸਟੋਰਾਂ, ਅਤੇ ਕਰਿਆਨੇ ਦੀਆਂ ਦੁਕਾਨਾਂ ਚਲਾਉਂਦੀ ਹੈ। ਕੰਪਨੀ ਦਾ ਹੈੱਡਕੁਆਟਰਡ ਬੈਨਟਨਵਿਲ, ਅਰਕਾਨਸਸ ਹੈ ਅਤੇ ਇਸਦੀ ਸਥਾਪਨਾ ਸੈਮ ਵਾਲਟਨ ਨੇ 1962 ਵਿੱਚ ਚਲਾਈ ਸੀ ਅਤੇ 31 ਅਕਤੂਬਰ, 1969 ਨੂੰ ਸਥਾਪਿਤ ਕੀਤੀ ਗਈ ਸੀ.ਇਹ ਸੈਮ ਦੇ ਕਲੱਬ ਦੇ ਰੀਟੇਲ ਵੇਅਰਹਾਉਸਾਂ ਦਾ ਵੀ ਮਾਲਕ ਹੈ ਅਤੇ ਉਹਨਾਂ ਦਾ ਸੰਚਾਲਨ ਕਰਦਾ ਹੈ। 31 ਜਨਵਰੀ 2018 ਤੱਕ ਵਾਲਮਾਰਟ ਦੇ 11,718 ਸਟੋਰ ਅਤੇ 28 ਦੇਸ਼ਾਂ ਵਿੱਚ ਕਲੱਬ ਹਨ ਜੋ ਕੀ 59 ਵੱਖ-ਵੱਖ ਨਾਮਾਂ ਤੇ ਚਲਦੇ ਹਨ. ਕੰਪਨੀ ਅਮਰੀਕਾ ਅਤੇ ਕਨੇਡਾ ਵਿੱਚ ਵਾਲਮਾਰਟ ਦੇ ਨਾਂ ਹੇਠ ਕੰਮ ਕਰਦੀ ਹੈ, ਮੈਕਸੀਕੋ ਅਤੇ ਮੱਧ ਅਮਰੀਕਾ ਵਿੱਚ ਵਾਲਮਾਰਟ ਡੀ ਮੇਕਸਿਕੋ ਸੈਂਟਰਮੈਰੀਕਾ, ਇੰਗਲੈਂਡ ਵਿੱਚ ਅਸਡਾ, ਜਪਾਨ ਵਿੱਚ ਸੇਈੂ ਗਰੁਪ ਅਤੇ ਭਾਰਤ ਵਿੱਚ ਬੇਸਟ ਪ੍ਰਾਈਸ ਦੇ ਨਾਮ ਤੇ ਕੰਮ ਕਰਦੀ ਹੈ. ਇਸਦੇ ਕੋਲ ਅਰਜਨਟਾਈਨਾ, ਚਿਲੀ, ਬ੍ਰਾਜ਼ੀਲ, ਅਤੇ ਕੈਨੇਡਾ ਵਿੱਚ ਪੂਰੀ ਮਲਕੀਅਤ ਵਾਲੀ ਕੰਪਨੀ ਹਨ.ਸਾਲ 2016 ਵਿੱਚ ਫਾਰਚੂਨ ਗਲੋਬਲ 500 ਦੀ ਸੂਚੀ ਅਨੁਸਾਰ ਵਾਲਮਾਰਟ ਦੁਨੀਆ ਦੀ ਸਭ ਤੋਂ ਵੱਡੀ ਕੰਪਨੀ ਹੈ- ਕੁਲ 480 ਅਰਬ ਡਾਲਰ ਦੀ ਹੈ ਅਤੇ ਅਤੇ ਦੁਨਿਆ ਦੇ ਸਭ ਤੋਂ ਵੱਡੇ ਪ੍ਰਾਈਵੇਟ ਕੰਪਨੀ ਜਿਸਦੇ 2.3 ਮਿਲੀਅਨ ਕਰਮਚਾਰੀ ਹਨ.ਇਹ ਇੱਕ ਜਨਤਕ ਵਪਾਰਕ ਪਰਿਵਾਰ-ਮਲਕੀਅਤ ਕਾਰੋਬਾਰ ਹੈ ਜਿਸਨੂੰ ਵਾਲਟਨ ਪਰਿਵਾਰ ਚਲਾਉਂਦੀ ਹੈ।ਸੈਮ ਵਾਲਟਨ ਦੇ ਵਾਰਿਸ ਆਪਣੇ ਕੋਲ ਆਪਣੀ ਹੋਲਡਿੰਗ ਕੰਪਨੀ, ਵਾਲਟਨ ਐਂਟਰਪ੍ਰਾਈਜਿਜ਼ ਅਤੇ ਆਪਣੇ ਵਿਅਕਤੀਗਤ ਹੋਲਡਿੰਗਾਂ ਰਾਹੀਂ 50% ਵਾਲਮਾਰਟ ਦੇ ਮਾਲਕ ਹਨ। ਸਾਲ 2016 ਵਿੱਚ ਵਾਲਮਾਰਟ ਅਮਰੀਕਾ ਦਾ ਸਭ ਤੋਂ ਵੱਡਾ ਕਰਿਆਨੇ ਦੀ ਰਿਟੇਲਰ ਸੀ ਅਤੇ ਵਾਲਮਾਰਟ ਦੀ 62.3 ਪ੍ਰਤੀਸ਼ਤ 478.614 ਅਰਬ ਡਾਲਰ ਦੀ ਵਿਕਰੀ ਅਮਰੀਕੀ ਕਾਰੋਬਾਰਾਂ ਤੋਂ ਆਈ ਸੀ.
ਨਿਕੋਲਾ ਟੈਸਲਾ (10 ਜੁਲਾਈ 1856 – 7 ਜਨਵਰੀ 1943) ਇੱਕ ਸਰਬਿਆਈ ਅਮਰੀਕੀ ਖੋਜੀ, ਇਲੈਕਟ੍ਰੀਕਲ ਇੰਜੀਨੀਅਰ, ਮਕੈਨੀਕਲ ਇੰਜੀਨੀਅਰ ਅਤੇ ਭਵਿੱਖਵਾਦੀ ਸੀ। ਇਹ ਆਧੁਨਿਕ ਅਲਟਰਨੇਟਿੰਗ ਕਰੰਟ ਪਾਵਰ ਸਪਲਾਈ ਸਿਸਟਮ ਦੇ ਡਿਜ਼ਾਇਨ ਲਈ ਜਾਣਿਆ ਜਾਂਦਾ ਹੈ। ਉਸ ਨੇ ਮਹਾਨ ਵਿਗਿਆਨੀ ਥਾਮਸ ਐਡੀਸਨ ਨਾਲ ਵੀ ਕੰਮ ਕੀਤਾ। ਪਰ ਕੁੱਝ ਸਮੇਂ ਬਾਅਦ ਦੋਹਾਂ ਵਿਚਕਾਰ ਮਤਭੇਦ ਹੋਣ ਕਾਰਨ ਟੈਸਲਾ ਨੇ ਐਡੀਸਨ ਨਾਲ ਕੰਮ ਕਰਨਾ ਛੱਡ ਦਿੱਤਾ। ਇਸ ਮਤਭੇਦ ਦਾ ਇੱਕ ਕਾਰਨ ਇਹ ਸੀ ਕਿ ਐਡੀਸਨ, ਡਰੈਕਟ ਕਰੰਟ(ਡੀ.ਸੀ.) ਨੂੰ ਜਿਆਦਾ ਵਧੀਆ ਮੰੰਨਦਾ ਸੀ। ਜਦੋਂ ਕਿ ਟੈਸਲਾ,ਅਲਟਰਨੇਟਿੰਗ ਕਰੰਟ ਨੂੰ ਵਧੀਆ ਮੰਨਦਾ ਸੀ। ਟੈਸਲਾ ਦੇ ਸਨਮਾਨ ਵਿੱਚ ਚੁੁੰਬਕੀ ਪ੍ਰਵਾਹ ਘਣਤਾ(ਮੈਗਨੈਟਿਕ ਫਲੱਕਸ ਡੈਂਂਸਟੀ) ਦੀ ਐਸ.ਆਈ.
ਕ੍ਰਿਸ਼ਚੀਅਨ ਜੋਹੰਨ ਹਾਈਨਰਿਸ਼ ਹਾਈਨੇ (13 ਦਸੰਬਰ 1797 – 17 ਫਰਵਰੀ 1856) ਇੱਕ ਜਰਮਨ ਕਵੀ, ਨਿਬੰਧਕਾਰ, ਪੱਤਰਕਾਰ, ਸਾਹਿਤ ਆਲੋਚਕ ਸੀ। ਇਹ ਨੌਜਵਾਨ ਜਰਮਨੀ ਨਾਂ ਦੀ ਲਹਿਰ ਦਾ ਹਿੱਸਾ ਮੰਨਿਆ ਜਾਂਦਾ ਹੈ। ਇਸਦੇ ਤਿੱਖੇ ਸਿਆਸੀ ਵਿਚਾਰਾਂ ਦੇ ਕਾਰਨ ਇਸਦੀਆਂ ਕਈ ਲਿਖਤਾਂ ਉੱਤੇ ਜਰਮਨ ਸਰਕਾਰ ਦੁਆਰਾ ਰੋਕ ਲਾਈ ਗਈ। ਇਸਨੇ ਆਪਣੇ ਆਖਰੀ 25 ਸਾਲ ਆਪਣੇ ਦੇਸ਼ ਨੂੰ ਤਿਆਗ ਕੇ ਪੈਰਿਸ ਵਿੱਚ ਗੁਜ਼ਾਰੇ।
ਸਿਗਰਟਨੋਸ਼ੀ ਜਾਂ ਤਮਾਕੂਨੋਸ਼ੀ (ਅੰਗਰੇਜ਼ੀ: Smoking) ਇੱਕ ਪ੍ਰੈਕਟਿਸ ਹੈ ਜਿਸ ਵਿੱਚ ਇੱਕ ਪਦਾਰਥ ਸਾੜ ਦਿੱਤਾ ਜਾਂਦਾ ਹੈ ਅਤੇ ਨਤੀਜੇ ਵਜੋਂ ਸੁਆਦ ਅਤੇ ਖੂਨ ਦੇ ਪ੍ਰਵਾਹ ਵਿੱਚ ਰਲਾਉਣ ਲਈ ਧੂੰਏ ਵਿੱਚ ਸਾਹ ਲੈਂਦਾ ਹੈ। ਆਮ ਤੌਰ ਤੇ ਪਦਾਰਥ ਤਮਾਕੂ ਪੌਦੇ ਦੇ ਸੁੱਕੀਆਂ ਪੱਤੀਆਂ ਹੁੰਦੀਆਂ ਹਨ ਜੋ ਇੱਕ ਛੋਟੇ ਜਿਹੇ ਚੌਰਸ ਦੇ ਚਾਵਲ ਦੇ ਪੇਪਰ ਵਿੱਚ ਲਪੇਟ ਇੱਕ "ਸਿਗਰਟ" ਕਿਹਾ ਜਾਂਦਾ ਹੈ। ਮਨੋਰੰਜਕ ਨਸ਼ੀਲੇ ਪਦਾਰਥਾਂ ਲਈ ਮਨਪਸੰਦ ਪ੍ਰਸ਼ਾਸਨ ਦੇ ਤੌਰ ਤੇ ਸਿਗਰਟਨੋਸ਼ੀ ਮੁੱਖ ਤੌਰ ਤੇ ਕੀਤੀ ਜਾਂਦੀ ਹੈ। ਸੁੱਕੀਆਂ ਪੌਦਿਆਂ ਦੇ ਬਲਨ ਕਾਰਨ ਫੇਫੜਿਆਂ ਵਿੱਚ ਪਦਾਰਥਾਂ ਨੂੰ ਪਦਾਰਥਾਂ ਵਿੱਚ ਵੰਡਿਆ ਜਾਂਦਾ ਹੈ ਅਤੇ ਉਨ੍ਹਾਂ ਨੂੰ ਸਾਹ ਲੈਣ ਵਿੱਚ ਮਦਦ ਮਿਲਦੀ ਹੈ ਜਿੱਥੇ ਉਹ ਤੇਜ਼ੀ ਨਾਲ ਖ਼ੂਨ ਵਿੱਚ ਚਲੇ ਜਾਂਦੇ ਹਨ ਅਤੇ ਸਰੀਰ ਦੇ ਟਿਸ਼ੂ ਤਕ ਪਹੁੰਚ ਜਾਂਦੇ ਹਨ। ਸਿਗਰਟ ਦੇ ਤਮਾਕੂਨੋਸ਼ੀ ਦੇ ਮਾਮਲੇ ਵਿਚ, ਇਹ ਪਦਾਰਥ ਐਰੋਸੋਲ ਕਣਾਂ ਅਤੇ ਗੈਸਾਂ ਦੇ ਮਿਸ਼ਰਣ ਵਿੱਚ ਸ਼ਾਮਲ ਹੁੰਦੇ ਹਨ ਅਤੇ ਫਾਰਮਾੈਕਲੋਜੀਕਲ ਐਕਟਿਡ ਅਲਕੋਲੋਇਡ ਨਿਕੋਟੀਨ; ਵੈਂਪਾਈਜ਼ੇਸ਼ਨ ਗਰਮ ਕਰ ਰਹੇ ਏਰੋਸੋਲ ਅਤੇ ਗੈਸ ਬਣਾਉਂਦਾ ਹੈ ਜੋ ਕਿ ਫੇਫੜਿਆਂ ਵਿੱਚ ਸਾਹ ਰਾਹੀਂ ਅੰਦਰ ਅਤੇ ਡੂੰਘੇ ਘੁਸਪੈਠ ਦੀ ਇਜਾਜ਼ਤ ਦਿੰਦਾ ਹੈ। ਜਿੱਥੇ ਕਿਰਿਆਸ਼ੀਲ ਪਦਾਰਥਾਂ ਦੇ ਖ਼ੂਨ ਵਿੱਚ ਸਮਾਈ ਹੁੰਦਾ ਹੈ। ਕੁਝ ਸਭਿਆਚਾਰਾਂ ਵਿੱਚ, ਵੱਖ-ਵੱਖ ਰੀਤੀਆਂ ਦੇ ਇੱਕ ਹਿੱਸੇ ਦੇ ਰੂਪ ਵਿੱਚ ਵੀ ਸਿਗਰਟਨੋਸ਼ੀ ਕੀਤੀ ਜਾਂਦੀ ਹੈ, ਜਿੱਥੇ ਹਿੱਸਾ ਲੈਣ ਵਾਲਿਆਂ ਨੇ ਇਸ ਵਿੱਚ ਆਤਮਿਕ ਰੋਸ਼ਨੀ ਪੈਦਾ ਕਰਨ ਵਿੱਚ ਮਦਦ ਕੀਤੀ ਹੈ। ਤਮਾਕੂਨੋਸ਼ੀ ਦਾ ਆਮ ਤੌਰ ਤੇ ਨਕਾਰਾਤਮਕ ਸਿਹਤ ਪ੍ਰਭਾਵ ਹੁੰਦਾ ਹੈ, ਕਿਉਂਕਿ ਧੂੰਆਂ ਸਾਹ ਰਾਹੀਂ ਅੰਦਰੂਨੀ ਤੌਰ ਤੇ ਵੱਖ-ਵੱਖ ਸਰੀਰਿਕ ਪ੍ਰਣਾਲੀਆਂ ਜਿਵੇਂ ਕਿ ਸਾਹ ਲੈਣ ਦੀ ਪ੍ਰਕਿਰਿਆਵਾਂ ਲਈ ਚੁਣੌਤੀਆਂ ਹੁੰਦੀਆਂ ਹਨ। ਸਿਗਰਟਨੋਸ਼ੀ ਨਾਲ ਸੰਬੰਧਿਤ ਬਿਮਾਰੀਆਂ ਗੈਰ-ਤਮਾਕੂਨੋਸ਼ੀ ਵਾਲਿਆਂ ਦੁਆਰਾ ਦਰਸਾਈਆਂ ਔਸਤ ਮੌਤ ਦਰ ਦੇ ਮੁਕਾਬਲੇ ਅੱਧਾ ਲੰਬੇ ਸਮੇਂ ਦੇ ਸਿਗਰਟ ਪੀਣ ਵਾਲਿਆਂ ਨੂੰ ਮਾਰਨ ਲਈ ਦਿਖਾਈਆਂ ਗਈਆਂ ਹਨ। 1990 ਤੋਂ 2015 ਤਕ ਸਿਗਰਟਨੋਸ਼ੀ ਕਾਰਨ ਪੰਜ ਲੱਖ ਮੌਤਾਂ ਹੋਈਆਂ ਸਨ।ਮਨੋਰੰਜਕ ਨਸ਼ੀਲੇ ਪਦਾਰਥਾਂ ਦੀ ਵਰਤੋਂ ਦੇ ਸਭ ਤੋਂ ਆਮ ਰੂਪਾਂ ਵਿੱਚੋਂ ਸਿਗਰਟਨੋਸ਼ੀ ਇੱਕ ਹੈ। ਤੰਬਾਕੂ ਸਮੋਕਿੰਗ ਸਭ ਤੋਂ ਵੱਧ ਪ੍ਰਸਿੱਧ ਰੂਪ ਹੈ, ਜੋ ਵਿਸ਼ਵ ਪੱਧਰ 'ਤੇ ਇੱਕ ਅਰਬ ਤੋਂ ਵੱਧ ਲੋਕਾਂ ਦੁਆਰਾ ਪ੍ਰੈਕਟਿਸ ਕੀਤਾ ਜਾ ਰਿਹਾ ਹੈ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਵਿਕਾਸਸ਼ੀਲ ਦੇਸ਼ਾਂ ਵਿੱਚ ਹਨ। ਸਿਗਰਟ ਪੀਣ ਲਈ ਘੱਟ ਆਮ ਨਸ਼ੀਲੇ ਪਦਾਰਥਾਂ ਵਿੱਚ ਕੈਨਾਬਿਸ ਅਤੇ ਅਫੀਮ ਸ਼ਾਮਲ ਹਨ ਕੁਝ ਪਦਾਰਥਾਂ ਨੂੰ ਹਾਰਡ ਨਸ਼ੀਲੇ ਪਦਾਰਥਾਂ, ਹੇਰੋਇਨ ਵਾਂਗ, ਵਰਗੀਕ੍ਰਿਤ ਕੀਤਾ ਗਿਆ ਹੈ, ਪਰ ਇਹਨਾਂ ਦੀ ਵਰਤੋਂ ਬਹੁਤ ਹੀ ਸੀਮਤ ਹੈ ਕਿਉਂਕਿ ਇਹ ਆਮ ਤੌਰ 'ਤੇ ਵਪਾਰਕ ਤੌਰ' ਤੇ ਉਪਲਬਧ ਨਹੀਂ ਹਨ। ਸਿਗਰੇਟਸ ਮੁੱਖ ਤੌਰ ਤੇ ਉਦਯੋਗਿਕ ਤੌਰ 'ਤੇ ਨਿਰਮਿਤ ਹਨ ਪਰ ਇਹ ਵੀ ਢਿੱਲੇ ਤੰਬਾਕੂ ਅਤੇ ਰੋਲਿੰਗ ਪੇਪਰ ਤੋਂ ਹੱਥਾਂ ਨਾਲ ਲਪੇਟਿਆ ਜਾ ਸਕਦਾ ਹੈ। ਹੋਰ ਸਿਗਰਟਨੋਸ਼ੀ ਉਪਕਰਣਾਂ ਵਿੱਚ ਪਾਈਪ, ਸਿਗਾਰ, ਬੀੜੀ, ਹੁੱਕਾ ਅਤੇ ਬੋੋਂਜਸ ਸ਼ਾਮਲ ਹਨ। ਤਮਾਕੂਨੋਸ਼ੀ ਨੂੰ 5000 ਸਾ.ਯੁ.ਪੁ.
ਮਮਲੂਕ (ਅਰਬੀ:مملوك) (ਅਰਬੀ ਮਮਲੂਕ ਇੱਕਬਚਨ, ਮਮਾਲੀਕ ਬਹੁਬਚਨ) ਮੱਧਕਾਲ ਵਿੱਚ ਮੁਸਲਮਾਨ ਖਲੀਫ਼ਿਆਂ ਅਤੇ ਅਯੂਬੀ ਸੁਲਤਾਨਾਂ ਲਈ ਸੇਵਾਵਾਂ ਦੇਣ ਵਾਲੇ ਮੁਸਲਮਾਨ ਸਿਪਾਹੀ ਸਨ। ਵਕਤ ਦੇ ਨਾਲ ਨਾਲ ਉਹ ਜ਼ਬਰਦਸਤ ਅਸਕਰੀ ਸ਼ਕਤੀ ਬਣ ਗਏ ਅਤੇ ਇੱਕ ਤੋਂ ਜ਼ਿਆਦਾ ਵਾਰ ਹਕੂਮਤ ਵੀ ਹਾਸਲ ਕੀਤੀ, ਜਿਹਨਾਂ ਵਿੱਚ ਸਭ ਤੋਂ ਤਾਕਤਵਰ ਮਿਸਰ ਵਿੱਚ 1250 ਤੋਂ 1517 ਤੱਕ ਕਾਇਮ ਮਮਲੂਕ ਸਲਤਨਤ ਸੀ।
ਗੈਰ-ਵਿਸ਼ਮਲਿੰਗੀ ਇੱਕ ਲਿੰਗਕ ਅਨੁਸਥਾਪਨ ਜਾਂ ਲਿੰਗਕ ਹੋਂਦ ਹੈ ਜਿਸ ਤੋਂ ਭਾਵ ਉਹ ਸਭ ਸ਼੍ਰੇਣੀਆਂ ਦੇ ਲੋਕ ਆਉਂਦੇ ਹਨ ਜੋ ਵਿਸ਼ਮਲਿੰਗੀ ਨਹੀਂ ਹਨ। ਇਹ ਸੰਕਲਪ ਇਸ ਗੁੰਝਲ ਨੂੰ ਖੋਲਣ ਵਿੱਚ ਮਦਦ ਕਰਦਾ ਹੈ ਕਿ ਕਦਰ ਅਸਲ ਵਿੱਚ ਹੈ ਕੀ ਅਤੇ ਕਿਵੇਂ ਕੋਈ ਇੱਕ ਸਮੂਹ ਕਦਰ ਤੋਂ ਭਿੰਨ ਹੋ ਜਾਂਦਾ ਹੈ। ਭਾਵ ਉਹ ਕਿਹੜੇ ਪੈਮਾਨੇ ਹਨ ਜਿਹਨਾਂ ਅਨੁਸਾਰ ਵਿਸ਼ਮਲਿੰਗੀ ਹੋਣਾ ਆਮ ਵਰਤਾਰਾ ਹੈ ਅਤੇ ਗੈਰ-ਵਿਸ਼ਮਲਿੰਗੀ ਹੋਣਾ ਕੋਈ ਵਿਸ਼ੇਸ਼ ਵਰਤਾਰਾ। ਗੈਰ-ਵਿਸ਼ਮਲਿੰਗੀ ਦੀ ਵਰਤੋਂ ਨਾਰੀਵਾਦ ਅਤੇ ਜੈਂਡਰ ਅਧਿਐਨ ਵਿੱਚ ਵੀ ਸਾਹਿਤਕ ਅਕਾਦਮਿਕ ਪੱਧਰ ਉੱਤੇ ਲਿੰਗਕ ਹੋਂਦਾਂ ਦੇ ਸਿੰਧਾਂਤਕ ਅਧਿਐਨ ਅਤੇ ਉਹਨਾਂ ਨੂੰ ਵਖਰਾਉਣ ਲਈ ਕੀਤੀ ਜਾਂਦੀ ਹੈ। ਇਹ ਸੰਕਲਪ ਕੁਈਰ ਨਾਲ ਥੋੜਾ ਬਹੁਤ ਮੇਲ ਖਾਂਦਾ ਹੈ। ਹਾਲਾਂਕਿ ਕੁਈਰ ਦਾ ਬਹੁਤਾ ਸੰਬੰਧ ਗੈਰ-ਕਦਰੀ ਅਤੇ ਗੈਰ-ਵਿਸ਼ਮਲਿੰਗੀ ਦੋਵਾਂ ਨਾਲ ਹੈ।
ਸਵਾਰੀ ਜਾਂ ਗੱਡੀ ਜਾਂ ਵਾਹਨ ਇੱਕ ਚੱਲ ਮਸ਼ੀਨ ਹੁੰਦੀ ਹੈ ਜੋ ਲੋਕਾਂ ਅਤੇ ਮਾਲ-ਅਸਬਾਬ ਦੀ ਢੋਆ-ਢੁਆਈ ਦੇ ਕੰਮ ਆਉਂਦੀ ਹੈ। ਬਹੁਤਾ ਕਰ ਕੇ ਅਜਿਹੀਆਂ ਗੱਡੀਆਂ ਨੂੰ ਕਾਰਖ਼ਾਨਿਆਂ ਵਿੱਚ ਤਿਆਰ ਕੀਤਾ ਜਾਂਦਾ ਹੈ ਜਿਵੇਂ ਕਿ ਮਾਲ ਗੱਡੀਆਂ, ਸਾਈਕਲਾਂ, ਮੋਟਰ ਗੱਡੀਆਂ (ਕਾਰਾਂ, ਟਰੱਕ, ਬੱਸਾਂ), ਲੀਹਦਾਰ ਗੱਡੀਆਂ (ਰੇਲਗੱਡੀਆਂ, ਟਰੈਮਾਂ), ਪਣਗੱਡੀਆਂ (ਸਮੁੰਦਰੀ ਜਹਾਜ਼, ਬੇੜੇ), ਹਵਾਈ ਜਹਾਜ਼ ਅਤੇ ਪੁਲਾੜੀ ਜਹਾਜ਼।
ਪੰਜਾਬੀ ਭਾਸ਼ਾ (ਸ਼ਾਹਮੁਖੀ: پنجابی, ਪੰਜਾਬੀ) ਪੰਜਾਬ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖਾਂ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਦੀਵਾਲ਼ੀ ਜਾਂ ਦੀਪਾਵਲ਼ੀ (ਜੈਨ ਦੀਵਾਲ਼ੀ, ਬੰਦੀ ਛੋੜ ਦਿਵਸ, ਤਿਹਾਰ, ਸੁਅੰਤੀ, ਸੋਹਰਾਈ ਅਤੇ ਬਾਂਦਨਾ ਤਿਉਹਾਰਾਂ ਨਾਲ਼ ਸਬੰਧਤ) ਹਿੰਦੂ, ਸਿੱਖ, ਜੈਨ ਅਤੇ ਕੁਝ ਬੋਧੀ ਲੋਕਾਂ ਦੇ ਮੁੱਖ ਤਿਉਹਾਰਾਂ ਵਿਚੋਂ ਇਕ ਹੈ ਜਿਹੜਾ ਨੂਰ ਦਾ ਤਿਉਹਾਰ ਵਜੋਂ ਜਾਣਿਆ ਜਾਂਦਾ ਹੈ। ਇਹ ਤਿਉਹਾਰ ਆਮ ਤੌਰ 'ਤੇ ਕੱਤਕ ਮਹੀਨੇ (ਅਕਤੂਬਰ ਅਤੇ ਨਵੰਬਰ ਵਿਚਕਾਰ) ਦੌਰਾਨ ਮਨਾਇਆ ਜਾਂਦਾ ਹੈ। ਦੀਵਾਲ਼ੀ ਹਨੇਰੇ 'ਤੇ ਚਾਨਣ, ਬੁਰਾਈ 'ਤੇ ਚੰਗਿਆਈ ਅਤੇ ਅਗਿਆਨਤਾ ਤੇ ਗਿਆਨ ਦੀ ਫ਼ਤਹਿ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਇਹ ਤਿਉਹਾਰ ਆਮ ਤੌਰ ਤੇ ਦੌਲਤ ਦੀ ਦੇਵੀ ਲੱਛਮੀ ਅਤੇ ਸਿਆਣਪ ਅਤੇ ਵਿਘਨਾਂ ਨੂੰ ਹਰਾਉਣ ਵਾਲ਼ੇ ਦੇਵਤੇ ਗਣੇਸ਼ ਨਾਲ਼ ਸਬੰਧਤ ਹੈ। ਕਈ ਖੇਤਰੀ ਪਰੰਪਰਾਵਾਂ ਮੁਤਾਬਕ ਇਹ ਤਿਉਹਾਰ ਸੀਤਾ ਅਤੇ ਰਾਮ, ਕ੍ਰਿਸ਼ਨ, ਦੁਰਗਾ, ਸ਼ਿਵ, ਕਾਲ਼ੀ, ਹਨੂੰਮਾਨ, ਕੁਬੇਰ, ਜਮ, ਜਮਨਾ, ਧੰਨਵੰਰਰੀ ਜਾਂ ਵਿਸ਼ਵਕਰਮਾ ਨਾਲ਼ ਜੋੜਿਆ ਹੈ। ਇਸ ਤੋਂ ਇਲਾਵਾ, ਇਹ ਉਸ ਦਿਨ ਦੀ ਯਾਦ ਚ ਮਨਾਉਇਆ ਜਾਣ ਵਾਲ਼ਾ ਜਸ਼ਨ ਹੈ ਜਦੋਂ ਰਾਜਾ ਰਾਮ ਆਪਣੀ ਪਤਨੀ ਸੀਤਾ ਅਤੇ ਆਪਣੇ ਭਰਾ ਲਛਮਣ ਨਾਲ਼ ਲੰਕਾ ਵਿਚ ਰਾਵਣ ਨੂੰ ਸ਼ਿਕਸਤ ਦੇਣ ਅਤੇ 14 ਸਾਲ ਦੀ ਜਲਾਵਤਨੀ ਉਪਰੰਤ ਅਯੁੱਧਿਆ ਵਾਪਸ ਆਇਆ ਸੀ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਗੁਰੂ ਅਮਰਦਾਸ ਜੀ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿਨ੍ਹਾਂ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ। ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿੱਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿੱਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿੱਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿੱਚ ਆਉਣ ਕਰਕੇ, ਇਸ ਵਿੱਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿੱਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ।2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ੴ (ਇੱਕ ਓਅੰਕਾਰ) ਸਿੱਖ ਧਰਮ ਦਾ ਨਿਸ਼ਾਨ ਹੈ ਅਤੇ ਸਿੱਖੀ ਦਰਸ਼ਨ ਦੀ ਨੀਂਹ ਹੈ। ਇਸ ਤੋਂ ਭਾਵ ਹੈ ਕਿ ਇੱਕ ਕਰਨਵਾਲਾ (ਕਰਤਾਰ) ਹੈ। ਇਹ ਗੁਰੂ ਨਾਨਕ ਸਾਹਿਬ ਜੀ ਦੀ ਗੁਰਬਾਣੀ ਜਪੁਜੀ ਸਾਹਿਬ ਦੇ ਸ਼ੁਰੂ ਵਿੱਚ ਹੈ। ਸਿੱਖੀ ਬਾਰੇ ਕਿਤਾਬਾਂ ਅਤੇ ਗੁਰਦਵਾਰਿਆਂ ਉੱਤੇ ਇਹ ਨਿਸ਼ਾਨ (ੴ) ਆਮ ਦੇਖਣ ਨੂੰ ਮਿਲਦਾ ਹੈ। ਗੁਰੂ ਨਾਨਕ ਜੀ ਨੇ ਇਸ ਅਦੁੱਤੀ ਨਿਸ਼ਾਨ ਦੀ ਰਚਨਾ ਕਰਕੇ ਸਿਖ ਪੰਥ ਦੀ ਨੀਂਹ ਰੱਖੀ। ਇਸ ਦਾ ਪਾਠ (ਉਚਾਰਨ ਜਾਂ ਬੋਲ) ਇੱਕ ਓਅੰਕਾਰ ਹੈ। ਗੁਰੂ ਨਾਨਕ ਸਾਹਿਬ ਜੀ ਨੇ ਇਸ ਨੂੰ 13 ਵਾਰ ਆਪਣੀ ਸਵੈ-ਰਚਿਤ ਬਾਣੀ ਵਿੱਚ ਲਿਖਿਆ ਹੈ, ਜਿਹੜੀ ਕਿ ਆਪ ਜੀ ਦੇ ਨਾਮ ਦੇ ਸਿਰਲੇਖ ਮਹਲਾ 1 ਹੇਠ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਹੈ। ਇੱਕ ਓਅੰਕਾਰ ਪੰਜਾਬੀ ਭਾਸ਼ਾ ਦਾ ਬੋਲ ਹੈ। ਇੱਕ ਓਅੰਕਾਰ ਮੂਲ ਮੰਤਰ ਅਤੇ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਅੰਕ ਤੇ ਬ੍ਰਹਮੰਡ ਦੇ ਬੇਅੰਤ ਪਸਾਰੇ ਤੇ ਇਸਦੇ ਇਕੋ ਇੱਕ ਕਰਤਾ (ਭਾਵ ਇੱਕ ਕਰਤਾਰ) ਦੇ ਨਿਸ਼ਾਨ ਦੇ ਸੂਚਕ ਵਜੋਂ ਦਰਜ ਹੈ।
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।1928 ਵਿੱਚ ਭਗਤ ਸਿੰਘ ਤੇ ਉਸਦੇ ਸਾਥੀ ਸ਼ਿਵਰਾਮ ਰਾਜਗੁਰੂ ਨੇ 21 ਸਾਲਾ ਬਰਤਾਨਵੀ ਪੁਲਿਸ ਅਫ਼ਸਰ ਜੌਨ ਸਾਂਡਰਸ ਦਾ ਲਾਹੌਰ ਵਿਖੇ ਗੋਲੀ ਮਾਰਕੇ ਕਤਲ ਕੀਤਾ ਜਦਕਿ ਉਹਨਾਂ ਦਾ ਮਕਸਦ ਜੇਮਜ਼ ਸਕੌਟ ਨਾਂ ਦੇ ਸੀਨੀਅਰ ਪੁਲਿਸ ਸੁਪਰਿਨਟੈਂਡੈਂਟ ਦਾ ਕਤਲ ਕਰਨਾ ਸੀ।
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਪ੍ਰਗਟ ਤੇ ਸਦੀਵੀ ਕਾਲ ਲਈ ਗੁਰੂ ਹਨ । ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ ਅਕਤੂਬਰ 1708 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਡਾਕਟਰ ਭੀਮਰਾਉ ਅੰਬੇਡਕਰ (14 ਅਪ੍ਰੈਲ 1891 - 6 ਦਸੰਬਰ 1956), ਡਾਕਟਰ ਬਾਬਾਸਾਹਿਬ ਅੰਬੇਡਕਰ ਨਾਮ ਨਾਲ ਪ੍ਰਸਿੱਧ ਇੱਕ ਭਾਰਤੀ ਕਾਨੂੰਨਸਾਜ਼, ਅਰਥਸ਼ਾਸਤਰੀ, ਰਾਜਨੀਤੀਵਾਨ ਅਤੇ ਸਮਾਜ ਸੁਧਾਰਕ ਸਨ ਜਿਨ੍ਹਾਂ ਨੇ ਦਲਿਤ ਬੋਧੀ ਲਹਿਰ ਨੂੰ ਪ੍ਰੇਰਿਤ ਕੀਤਾ ਅਤੇ (ਬਹੁਜਨ) ਨਾਲ ਹੁੰਦੇ ਸਮਾਜਿਕ ਭੇਦਭਾਵ ਦੇ ਖਿਲਾਫ ਪ੍ਰਚਾਰ ਕੀਤਾ, ਜਦਕਿ ਔਰਤਾਂ ਅਤੇ ਕਿਰਤ ਦੇ ਅਧਿਕਾਰਾਂ ਦਾ ਸਮਰਥਨ ਵੀ ਕੀਤਾ। ਉਹ ਆਜ਼ਾਦ ਭਾਰਤ ਦੇ ਪਹਿਲੇ ਕਾਨੂੰਨ ਅਤੇ ਨਿਆਂ ਮੰਤਰੀ, ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਗਣਤੰਤਰ ਦੇ ਮੋਢੀ ਸਨ। ਭਾਰਤ ਅਤੇ ਹੋਰ ਕਿਤੇ, ਉਹਨਾਂ ਨੂੰ ਅਕਸਰ ਬਾਬਾ ਸਾਹਿਬ, ਮਰਾਠੀ ਵਿਚ ਭਾਵ "ਆਦਰਯੋਗ ਪਿਤਾ" ਕਹਿੰਦੇ ਸਨ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸੀ, ਜਿਸ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਸ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਲਸਫਾ ਨਾਲ਼ ਜੋੜਿਆ ਜਿਸ ਕਰ ਕੇ ਉਸ ਨੂੰ ਭਾਈ ਜੀ ਆਖਿਆ ਜਾਣ ਲੱਗਾ। ਉਸ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
Mubarka ਬੰਦੀ ਛੋੜ ਦਿਵਸ (ਮੁਕਤੀ ਦਾ ਦਿਵਸ) ਅੱਸੂ ਮਹੀਨੇ ਵਿੱਚ ਮਨਾਇਆ ਜਾਣ ਵਾਲਾ ਇੱਕ ਮਹੱਤਵਪੂਰਨ ਸਿੱਖ ਤਿਉਹਾਰ ਹੈ।ਸਿੱਖ ਜਗਤ ਵਿੱਚ ਬੰਦੀ-ਛੋੜ ਦਿਵਸ ਸਿੱਖ ਮਾਨਸਿਕਤਾ ਨਾਲ ਜੁੜੇ ਹੋਏ ਹਨ। ਇਸ ਦਿਨ ਨਾਲ ਸਿੱਖ ਇਤਿਹਾਸ ਦੀਆਂ ਕਈ ਪ੍ਰਮੁੱਖ ਘਟਨਾਵਾਂ ਜੁੜੀਆਂ ਹੋਈਆਂ ਹਨ। ਮੁੱਖ ਰੂਪ ਵਿੱਚ ਸਿੱਖ ਇਤਿਹਾਸ ਨਾਲ ਇਸ ਤਿਉਹਾਰ ਦਾ ਸੰਬੰਧ ਉਸ ਸਮੇਂ ਤੋਂ ਜੁੜਿਆ, ਜਦੋਂ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਗਵਾਲੀਅਰ ਕਿਲ੍ਹਾ ਵਿਚੋਂ 52 ਰਾਜਿਆਂ ਸਮੇਤ ਰਿਹਾਅ ਹੋ ਕੇ ਸ੍ਰੀ ਅੰਮਿ੍ਤਸਰ ਸਾਹਿਬ ਪਹੁੰਚੇ।
"ਲੋਕ-ਨਾਚ ਨਾਲ ਮਾਨਸਿਕਤਾ ਨਾਚ ਕਲਾ ਨੂੰ ਆਪਣੇ ਜੀਵਨ ਦਾ ਸੁਭਾਵਿਕ ਅਮਲ ਪ੍ਰਵਾਨ ਕਰਦੀ ਰਹੀ ਹੈ।" 'ਨੱਚਣ ਵਾਲੇ ਦੀ ਅੱਡੀ ਨਾ ਰਹਿੰਦੀ , ਗਾਉਣ ਵਾਲੇ ਦਾ ਮੂੰਹ' ਇਸ ਸੁਭਾਵਕ ਅਮਲ ਦੀ ਪੁਸ਼ਟੀ ਕਰਦੀ ਕਾਵਿ ਸਤਰ ਹੈ। ਨਾਚ ਕਲਾ ਕਿਸੇ ਵੀ ਸੂਰਤ ਵਿੱਚ ਮੂਕ ਪੇਸ਼ਕਾਰੀ ਨਹੀਂ ਹੈ। ਖ਼ਾਸਕਰ ਪੰਜਾਬੀ ਲੋਕ ਨਾਚ ਗਿੱਧਾ ਭੰਗੜਾ ਤਾਂ ਗੀਤਾਂ ਦੇ ਬੋਲ ਜਾਂ ਬੋਲੀਆਂ ਤੋਂ ਬਿਨਾਂ ਪੇਸ਼ ਕਿਤੇ ਜਾਣਾ ਸੰਭਵ ਹੀ ਨਹੀਂ। ਲੋਕ-ਸਮੂਹ ਦੀ ਸਿਰਜਨ-ਕਲਾ ਦੀ ਇੱਕ ਮਹੱਤਵਪੂਰਨ ਵੰਨਗੀ ਹੈ, ਜੋ ਲੋਕ-ਮਾਨਸ ਦੇ ਸਮੁਚੇ ਹਾਵਾਂ-ਭਾਵਾਂ ਨੂੰ ਸਰੀਰਕ ਮੁਦਰਾਵਾਂ ਦੇ ਪ੍ਰਗਟਾਉ-ਸੰਦਰਭ ਰਾਹੀਂ ਪੇਸ਼ ਕਰਦੀ ਹੈ। ਲੋਕ ਨਾਚ ਵੀ ਇਸੇ ਪ੍ਰਕਾਰ ਦੀ ਇੱਕ ਲੋਕ-ਕਲਾ ਹੈ। ਲੋਕ-ਨਾਚ ਮੰਨੋਰੰਜਨ ਦਾ ਸਾਧਨ ਹੀ ਨਹੀਂ, ਇਹ ਕਿਸੇ ਖਿੱਤੇ ਦੇ ਜਨ-ਸਮੂਹ ਦੀ ਸਮਾਜਿਕ, ਸੱਭਿਆਚਾਰਕ, ਨੈਤਿਕ, ਧਾਰਮਿਕ, ਰਾਜਸੀ ਅਤੇ ਇਤਹਾਸਿਕ ਜੀਵਨ-ਤੋਰ ਦੀਆਂ ਵਿਭਿੰਨ ਪਰਤਾਂ ਦਾ ਸਰੀਰਕ ਮੁਦਰਾਵਾਂ ਦੇ ਮਾਧਿਅਮ ਰਾਹੀਂ ਆਪ-ਮੁਹਾਰਾ, ਸਧਾਰਨ, ਖੁਸ਼ੀਆਂ-ਖੇੜਿਆਂ ਭਰਪੂਰ ਅੰਦਰੂਨੀ ਭਾਵਨਾਵਾਂ ਦਾ ਬਾਹਰੀ ਪ੍ਰਗਟਾਵਾ ਵੀ ਹੈ। ਪੰਜਾਬ ਦੇ ਲੋਕ-ਨਾਚ ਪੰਜਾਬ ਪੰਜਾਬ ਦੇ ਜਨ-ਜੀਵਨ ਦਾ ਮਹੱਤਪੂਰਨ ਅੰਗ ਹਨ।"ਪੰਜਾਬ ਦੇ ਲੋਕ-ਨਾਚਾਂ ਦਾ ਵਰਗੀਕਰਨ ਦੋ ਪੱਧਰਾਂ ਤੇ ਕੀਤਾ ਜਾ ਸਕਦਾ ਹੈ:
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਉਹਨਾਂ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਤ ਕੀਤਾ ਜਾਂਦਾ ਹੈ।
ਗੁਰਮੁਖੀ (ਪੰਜਾਬੀ: گُرمُکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਇੱਕਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਭਾਰਤ, ਅਧਿਕਾਰਤ ਤੌਰ 'ਤੇ ਭਾਰਤ ਦਾ ਗਣਰਾਜ (ਆਈਐੱਸਓ: Bhārat Gaṇarājya), ਦੱਖਣੀ ਏਸ਼ੀਆ ਵਿੱਚ ਇੱਕ ਦੇਸ਼ ਹੈ। ਇਹ ਖੇਤਰ ਦੇ ਹਿਸਾਬ ਨਾਲ ਸੱਤਵਾਂ ਸਭ ਤੋਂ ਵੱਡਾ ਦੇਸ਼; ਜੂਨ 2023 ਤੱਕ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼; ਅਤੇ 1947 ਵਿੱਚ ਆਪਣੀ ਆਜ਼ਾਦੀ ਦੇ ਸਮੇਂ ਤੋਂ, ਦੁਨੀਆ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਦੱਖਣ ਵੱਲ ਹਿੰਦ ਮਹਾਸਾਗਰ, ਦੱਖਣ-ਪੱਛਮ ਵੱਲ ਅਰਬ ਸਾਗਰ ਅਤੇ ਦੱਖਣ-ਪੂਰਬ ਵੱਲ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ, ਇਹ ਪੱਛਮ ਵੱਲ ਪਾਕਿਸਤਾਨ ਨਾਲ ਜ਼ਮੀਨੀ ਸਰਹੱਦਾਂ ਸਾਂਝੀਆਂ ਕਰਦਾ ਹੈ।; ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ; ਅਤੇ ਪੂਰਬ ਵੱਲ ਬੰਗਲਾਦੇਸ਼ ਅਤੇ ਮਿਆਂਮਾਰ। ਹਿੰਦ ਮਹਾਸਾਗਰ ਵਿੱਚ, ਭਾਰਤ ਸ਼੍ਰੀਲੰਕਾ ਅਤੇ ਮਾਲਦੀਵ ਦੇ ਨੇੜੇ ਹੈ; ਇਸ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਥਾਈਲੈਂਡ, ਮਿਆਂਮਾਰ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੇ ਕਰਦੇ ਹਨ। ਆਧੁਨਿਕ ਮਨੁੱਖ 55,000 ਸਾਲ ਪਹਿਲਾਂ ਅਫ਼ਰੀਕਾ ਤੋਂ ਭਾਰਤੀ ਉਪ-ਮਹਾਂਦੀਪ 'ਤੇ ਆਏ ਸਨ। ਉਹਨਾਂ ਦੇ ਲੰਬੇ ਕਿੱਤੇ, ਸ਼ੁਰੂ ਵਿੱਚ ਵੱਖੋ-ਵੱਖਰੇ ਰੂਪਾਂ ਵਿੱਚ ਸ਼ਿਕਾਰੀ-ਇਕੱਠੇ ਕਰਨ ਵਾਲਿਆਂ ਦੇ ਰੂਪ ਵਿੱਚ, ਨੇ ਖੇਤਰ ਨੂੰ ਬਹੁਤ ਹੀ ਵਿਭਿੰਨਤਾ ਬਣਾ ਦਿੱਤਾ ਹੈ, ਮਨੁੱਖੀ ਜੈਨੇਟਿਕ ਵਿਭਿੰਨਤਾ ਵਿੱਚ ਅਫਰੀਕਾ ਤੋਂ ਬਾਅਦ ਦੂਜੇ ਸਥਾਨ 'ਤੇ ਹੈ। 9,000 ਸਾਲ ਪਹਿਲਾਂ ਸਿੰਧ ਨਦੀ ਬੇਸਿਨ ਦੇ ਪੱਛਮੀ ਹਾਸ਼ੀਏ ਵਿੱਚ ਉਪ-ਮਹਾਂਦੀਪ ਵਿੱਚ ਸੈਟਲਡ ਜੀਵਨ ਉਭਰਿਆ ਸੀ, ਹੌਲੀ ਹੌਲੀ ਤੀਜੀ ਹਜ਼ਾਰ ਸਾਲ ਬੀਸੀਈ ਦੀ ਸਿੰਧੂ ਘਾਟੀ ਸਭਿਅਤਾ ਵਿੱਚ ਵਿਕਸਤ ਹੋਇਆ। 12000 ਈਸਾ ਪੂਰਵ ਤੱਕ, ਸੰਸਕ੍ਰਿਤ ਦਾ ਇੱਕ ਪੁਰਾਤਨ ਰੂਪ, ਇੱਕ ਇੰਡੋ-ਯੂਰਪੀਅਨ ਭਾਸ਼ਾ, ਉੱਤਰ ਪੱਛਮ ਤੋਂ ਭਾਰਤ ਵਿੱਚ ਫੈਲ ਗਈ ਸੀ। ਇਸ ਦਾ ਪ੍ਰਮਾਣ ਅੱਜ ਰਿਗਵੇਦ ਦੇ ਭਜਨਾਂ ਵਿੱਚ ਮਿਲਦਾ ਹੈ। ਇੱਕ ਮੌਖਿਕ ਪਰੰਪਰਾ ਦੁਆਰਾ ਸੁਰੱਖਿਅਤ ਰੱਖਿਆ ਗਿਆ ਸੀ ਜੋ ਪੂਰੀ ਤਰ੍ਹਾਂ ਚੌਕਸ ਸੀ, ਰਿਗਵੇਦ ਭਾਰਤ ਵਿੱਚ ਹਿੰਦੂ ਧਰਮ ਦੀ ਸ਼ੁਰੂਆਤ ਨੂੰ ਰਿਕਾਰਡ ਕਰਦਾ ਹੈ। ਭਾਰਤ ਦੀਆਂ ਦ੍ਰਾਵਿੜ ਭਾਸ਼ਾਵਾਂ ਨੂੰ ਉੱਤਰੀ ਅਤੇ ਪੱਛਮੀ ਖੇਤਰਾਂ ਵਿੱਚ ਬਦਲ ਦਿੱਤਾ ਗਿਆ ਸੀ। 400 ਈਸਾ ਪੂਰਵ ਤੱਕ, ਹਿੰਦੂ ਧਰਮ ਦੇ ਅੰਦਰ ਜਾਤ ਦੁਆਰਾ ਪੱਧਰੀਕਰਨ ਅਤੇ ਬੇਦਖਲੀ ਉਭਰ ਕੇ ਸਾਹਮਣੇ ਆਈ ਸੀ, ਅਤੇ ਬੌਧ ਅਤੇ ਜੈਨ ਧਰਮ ਪੈਦਾ ਹੋ ਗਏ ਸਨ, ਸਮਾਜਿਕ ਵਿਵਸਥਾਵਾਂ ਨੂੰ ਖ਼ਾਨਦਾਨੀ ਨਾਲ ਜੋੜਿਆ ਨਹੀਂ ਗਿਆ ਸੀ। ਸ਼ੁਰੂਆਤੀ ਸਿਆਸੀ ਮਜ਼ਬੂਤੀ ਨੇ ਗੰਗਾ ਬੇਸਿਨ ਵਿੱਚ ਸਥਿਤ ਮੌਰੀਆ ਅਤੇ ਗੁਪਤ ਸਾਮਰਾਜ ਨੂੰ ਜਨਮ ਦਿੱਤਾ। ਉਹਨਾਂ ਦਾ ਸਮੂਹਿਕ ਯੁੱਗ ਵਿਆਪਕ ਰਚਨਾਤਮਕਤਾ ਨਾਲ ਭਰਿਆ ਹੋਇਆ ਸੀ, ਪਰ ਔਰਤਾਂ ਦੀ ਡਿੱਗਦੀ ਸਥਿਤੀ, ਅਤੇ ਵਿਸ਼ਵਾਸ ਦੀ ਇੱਕ ਸੰਗਠਿਤ ਪ੍ਰਣਾਲੀ ਵਿੱਚ ਛੂਤ-ਛਾਤ ਨੂੰ ਸ਼ਾਮਲ ਕਰਨ ਦੁਆਰਾ ਵੀ ਚਿੰਨ੍ਹਿਤ ਕੀਤਾ ਗਿਆ ਸੀ। ਦੱਖਣੀ ਭਾਰਤ ਵਿੱਚ, ਮੱਧ ਰਾਜਾਂ ਨੇ ਦੱਖਣ-ਪੂਰਬੀ ਏਸ਼ੀਆ ਦੇ ਰਾਜਾਂ ਨੂੰ ਦ੍ਰਾਵਿੜ-ਭਾਸ਼ਾ ਦੀਆਂ ਲਿਪੀਆਂ ਅਤੇ ਧਾਰਮਿਕ ਸਭਿਆਚਾਰਾਂ ਨੂੰ ਨਿਰਯਾਤ ਕੀਤਾ।ਸ਼ੁਰੂਆਤੀ ਮੱਧਕਾਲੀ ਯੁੱਗ ਵਿੱਚ, ਈਸਾਈ ਧਰਮ, ਇਸਲਾਮ, ਯਹੂਦੀ ਧਰਮ, ਅਤੇ ਜੋਰਾਸਟ੍ਰੀਅਨ ਧਰਮ ਭਾਰਤ ਦੇ ਦੱਖਣੀ ਅਤੇ ਪੱਛਮੀ ਤੱਟਾਂ ਉੱਤੇ ਸਥਾਪਿਤ ਹੋ ਗਏ ਸਨ।ਮੱਧ ਏਸ਼ੀਆ ਦੀਆਂ ਮੁਸਲਿਮ ਫੌਜਾਂ ਨੇ ਰੁਕ-ਰੁਕ ਕੇ ਭਾਰਤ ਦੇ ਉੱਤਰੀ ਮੈਦਾਨਾਂ ਨੂੰ ਆਪਣੇ ਕਬਜ਼ੇ ਵਿੱਚ ਕਰ ਲਿਆ, ਅੰਤ ਵਿੱਚ ਦਿੱਲੀ ਸਲਤਨਤ ਦੀ ਸਥਾਪਨਾ ਕੀਤੀ, ਅਤੇ ਉੱਤਰੀ ਭਾਰਤ ਨੂੰ ਮੱਧਕਾਲੀ ਇਸਲਾਮ ਦੇ ਬ੍ਰਹਿਮੰਡੀ ਨੈਟਵਰਕ ਵਿੱਚ ਖਿੱਚ ਲਿਆ। 15ਵੀਂ ਸਦੀ ਵਿੱਚ, ਵਿਜੈਨਗਰ ਸਾਮਰਾਜ ਨੇ ਦੱਖਣ ਭਾਰਤ ਵਿੱਚ ਇੱਕ ਲੰਬੇ ਸਮੇਂ ਤੱਕ ਚੱਲਣ ਵਾਲੇ ਸੰਯੁਕਤ ਹਿੰਦੂ ਸੱਭਿਆਚਾਰ ਦੀ ਸਿਰਜਣਾ ਕੀਤੀ।ਪੰਜਾਬ ਵਿੱਚ, ਸਿੱਖ ਧਰਮ ਦਾ ਉਭਾਰ ਹੋਇਆ, ਸੰਸਥਾਗਤ ਧਰਮ ਨੂੰ ਰੱਦ ਕਰਦਾ ਹੋਇਆ।ਮੁਗਲ ਸਾਮਰਾਜ, 1526 ਵਿੱਚ, ਦੋ ਸਦੀਆਂ ਦੀ ਸਾਪੇਖਿਕ ਸ਼ਾਂਤੀ ਦੀ ਸ਼ੁਰੂਆਤ ਕੀਤੀ, ਚਮਕਦਾਰ ਆਰਕੀਟੈਕਚਰ ਦੀ ਵਿਰਾਸਤ ਛੱਡ ਕੇ। ਹੌਲੀ-ਹੌਲੀ ਬ੍ਰਿਟਿਸ਼ ਈਸਟ ਇੰਡੀਆ ਕੰਪਨੀ ਦੇ ਸ਼ਾਸਨ ਦਾ ਵਿਸਤਾਰ ਹੋਇਆ, ਜਿਸ ਨੇ ਭਾਰਤ ਨੂੰ ਇੱਕ ਬਸਤੀਵਾਦੀ ਆਰਥਿਕਤਾ ਵਿੱਚ ਬਦਲ ਦਿੱਤਾ, ਪਰ ਇਸਦੀ ਪ੍ਰਭੂਸੱਤਾ ਨੂੰ ਵੀ ਮਜ਼ਬੂਤ ਕੀਤਾ। ਬ੍ਰਿਟਿਸ਼ ਕ੍ਰਾਊਨ ਸ਼ਾਸਨ 1858 ਵਿੱਚ ਸ਼ੁਰੂ ਹੋਇਆ। ਭਾਰਤੀਆਂ ਨੂੰ ਦਿੱਤੇ ਗਏ ਅਧਿਕਾਰ ਹੌਲੀ-ਹੌਲੀ ਦਿੱਤੇ ਗਏ, ਪਰ ਤਕਨੀਕੀ ਤਬਦੀਲੀਆਂ ਪੇਸ਼ ਕੀਤੀਆਂ ਗਈਆਂ, ਅਤੇ ਸਿੱਖਿਆ ਅਤੇ ਜਨਤਕ ਜੀਵਨ ਦੇ ਆਧੁਨਿਕ ਵਿਚਾਰਾਂ ਨੇ ਜੜ੍ਹ ਫੜ ਲਈ। ਇੱਕ ਮੋਹਰੀ ਅਤੇ ਪ੍ਰਭਾਵਸ਼ਾਲੀ ਰਾਸ਼ਟਰਵਾਦੀ ਲਹਿਰ ਉਭਰੀ, ਜੋ ਅਹਿੰਸਕ ਵਿਰੋਧ ਲਈ ਮਸ਼ਹੂਰ ਸੀ ਅਤੇ ਬ੍ਰਿਟਿਸ਼ ਸ਼ਾਸਨ ਨੂੰ ਖਤਮ ਕਰਨ ਦਾ ਮੁੱਖ ਕਾਰਕ ਬਣ ਗਈ। 1947 ਵਿੱਚ ਬ੍ਰਿਟਿਸ਼ ਭਾਰਤੀ ਸਾਮਰਾਜ ਨੂੰ ਦੋ ਆਜ਼ਾਦ ਰਾਜਾਂ ਵਿੱਚ ਵੰਡਿਆ ਗਿਆ ਸੀ, ਹਿੰਦੂ-ਬਹੁਗਿਣਤੀ ਭਾਰਤ ਦਾ ਡੋਮੀਨੀਅਨ ਅਤੇ ਇੱਕ ਮੁਸਲਿਮ-ਬਹੁਗਿਣਤੀ ਪਾਕਿਸਤਾਨ ਦਾ ਡੋਮੀਨੀਅਨ, ਵੱਡੇ ਪੱਧਰ 'ਤੇ ਜਾਨੀ ਨੁਕਸਾਨ ਅਤੇ ਇੱਕ ਬੇਮਿਸਾਲ ਪਰਵਾਸ ਦੇ ਵਿਚਕਾਰ।ਭਾਰਤ 1950 ਤੋਂ ਇੱਕ ਸੰਘੀ ਗਣਰਾਜ ਰਿਹਾ ਹੈ, ਇੱਕ ਲੋਕਤੰਤਰੀ ਸੰਸਦੀ ਪ੍ਰਣਾਲੀ ਦੁਆਰਾ ਸ਼ਾਸਨ ਕੀਤਾ ਜਾਂਦਾ ਹੈ। ਇਹ ਬਹੁਲਵਾਦੀ, ਬਹੁ-ਭਾਸ਼ੀ ਅਤੇ ਬਹੁ-ਜਾਤੀ ਸਮਾਜ ਹੈ। ਭਾਰਤ ਦੀ ਆਬਾਦੀ 1951 ਵਿੱਚ 361 ਮਿਲੀਅਨ ਤੋਂ ਵਧ ਕੇ 2022 ਵਿੱਚ ਲਗਭਗ 1.4 ਬਿਲੀਅਨ ਹੋ ਗਈ। ਉਸੇ ਸਮੇਂ ਦੌਰਾਨ, ਇਸਦੀ ਨਾਮਾਤਰ ਪ੍ਰਤੀ ਵਿਅਕਤੀ ਆਮਦਨ US$64 ਸਾਲਾਨਾ ਤੋਂ US$2,601 ਤੱਕ ਵਧ ਗਈ, ਅਤੇ ਇਸਦੀ ਸਾਖਰਤਾ ਦਰ 16.6% ਤੋਂ 74% ਹੋ ਗਈ। 1951 ਵਿੱਚ ਮੁਕਾਬਲਤਨ ਬੇਸਹਾਰਾ ਦੇਸ਼ ਹੋਣ ਤੋਂ ਭਾਰਤ ਇੱਕ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਅਤੇ ਸੂਚਨਾ ਤਕਨਾਲੋਜੀ ਸੇਵਾਵਾਂ ਦਾ ਇੱਕ ਕੇਂਦਰ ਬਣ ਗਿਆ ਹੈ, ਇੱਕ ਵਿਸਤ੍ਰਿਤ ਮੱਧ ਵਰਗ ਦੇ ਨਾਲ। ਇਸਦਾ ਇੱਕ ਸਪੇਸ ਪ੍ਰੋਗਰਾਮ ਹੈ। ਭਾਰਤੀ ਫਿਲਮਾਂ, ਸੰਗੀਤ ਅਤੇ ਅਧਿਆਤਮਿਕ ਸਿੱਖਿਆਵਾਂ ਗਲੋਬਲ ਸੱਭਿਆਚਾਰ ਵਿੱਚ ਵਧਦੀ ਭੂਮਿਕਾ ਨਿਭਾਉਂਦੀਆਂ ਹਨ। ਭਾਰਤ ਨੇ ਆਪਣੀ ਗਰੀਬੀ ਦੀ ਦਰ ਨੂੰ ਕਾਫ਼ੀ ਹੱਦ ਤੱਕ ਘਟਾ ਦਿੱਤਾ ਹੈ, ਹਾਲਾਂਕਿ ਆਰਥਿਕ ਅਸਮਾਨਤਾ ਵਧਣ ਦੀ ਕੀਮਤ 'ਤੇ। ਭਾਰਤ ਇੱਕ ਪਰਮਾਣੂ-ਹਥਿਆਰ ਵਾਲਾ ਦੇਸ਼ ਹੈ, ਜੋ ਫੌਜੀ ਖਰਚਿਆਂ ਵਿੱਚ ਉੱਚ ਦਰਜੇ 'ਤੇ ਹੈ। ਇਸ ਦੇ ਆਪਣੇ ਗੁਆਂਢੀ ਦੇਸ਼ਾਂ ਪਾਕਿਸਤਾਨ ਅਤੇ ਚੀਨ ਨਾਲ ਕਸ਼ਮੀਰ ਨੂੰ ਲੈ ਕੇ ਵਿਵਾਦ ਹਨ, ਜੋ 20ਵੀਂ ਸਦੀ ਦੇ ਅੱਧ ਤੋਂ ਅਣਸੁਲਝੇ ਹੋਏ ਹਨ। ਭਾਰਤ ਨੂੰ ਜਿਨ੍ਹਾਂ ਸਮਾਜਿਕ-ਆਰਥਿਕ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ, ਉਨ੍ਹਾਂ ਵਿੱਚ ਲਿੰਗ ਅਸਮਾਨਤਾ, ਬਾਲ ਕੁਪੋਸ਼ਣ, ਅਤੇ ਹਵਾ ਪ੍ਰਦੂਸ਼ਣ ਦੇ ਵਧਦੇ ਪੱਧਰ। ਭਾਰਤ ਦੀ ਧਰਤੀ ਮੈਗਾਡਾਇਵਰਸ ਹੈ, ਚਾਰ ਜੈਵ ਵਿਭਿੰਨਤਾ ਦੇ ਹੌਟਸਪੌਟਸ ਦੇ ਨਾਲ। ਇਸਦੇ ਜੰਗਲਾਂ ਵਿੱਚ ਇਸਦੇ ਖੇਤਰ ਦਾ 21.7% ਸ਼ਾਮਲ ਹੈ। ਭਾਰਤ ਦੇ ਜੰਗਲੀ ਜੀਵ, ਜਿਨ੍ਹਾਂ ਨੂੰ ਭਾਰਤ ਦੀ ਸੰਸਕ੍ਰਿਤੀ ਵਿੱਚ ਪਰੰਪਰਾਗਤ ਤੌਰ 'ਤੇ ਸਹਿਣਸ਼ੀਲਤਾ ਨਾਲ ਦੇਖਿਆ ਜਾਂਦਾ ਹੈ, ਨੂੰ ਇਹਨਾਂ ਜੰਗਲਾਂ ਵਿੱਚ, ਅਤੇ ਕਿਤੇ ਹੋਰ, ਸੁਰੱਖਿਅਤ ਨਿਵਾਸ ਸਥਾਨਾਂ ਵਿੱਚ ਸਮਰਥਨ ਪ੍ਰਾਪਤ ਹੈ।.
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਇੱਕ ਸਿੱਖ ਮਹਾਰਾਜਾ ਸੀ ਜਿੰਨਾ ਨੂੰ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ ਅਤੇ ਉਹਨਾਂ ਦਾ ਨਾਮ ਭਾਰਤ ਦੇ ਉਹਨਾਂ ਮਹਾਨ ਸ਼ਾਸਕਾਂ ਵਿੱਚ ਆਉਂਦਾ ਹੈ ਜਿਵੇ ਕਿ ਮਹਾਂਰਾਣਾ ਪ੍ਰਤਾਪ ਅਤੇ ਮਰਾਠਾ ਸਾਮਰਾਜ ਦੇ ਛੱਤਰਪਤੀ ਸ਼ਿਵਾਜੀ। ਉਹਨਾਂ ਨੂੰ ਸਾਲ 2020 ਵਿੱਚ ਬੀਬੀਸੀ ਨੇ ਦੁਨੀਆ ਦਾ ਸਭ ਤੋ ਮਹਾਨ ਆਗੂ ਦੱਸਿਆ ਸੀ ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਰਬਿੰਦਰਨਾਥ ਟੈਗੋਰ (ਬੰਗਾਲੀ: রবীন্দ্রনাথ ঠাকুর; 7 ਮਈ 1861 - 7 ਅਗਸਤ 1941) ਇੱਕ ਬੰਗਾਲੀ ਕਵੀ, ਨਾਟਕਕਾਰ, ਨਾਵਲਕਾਰ ਅਤੇ ਸੰਗੀਤਕਾਰ ਸੀ ਜਿਸਨੇ 19ਵੀਂ ਅਤੇ 20ਵੀਂ ਸਦੀ ਵਿੱਚ ਬੰਗਾਲੀ ਸਾਹਿਤ ਨੂੰ ਨਵੇਂ ਰਾਹਾਂ ਉੱਤੇ ਪਾਇਆ ਅਤੇ ਆਪਣੀ ਕਾਵਿ-ਪੁਸਤਕ ਗੀਤਾਂਜਲੀ ਲਈ 1913 ਦਾ ਸਾਹਿਤ ਦਾ ਨੋਬਲ ਇਨਾਮ ਹਾਸਲ ਕੀਤਾ। ਯੂਰਪ ਤੋਂ ਬਾਹਰ ਦਾ ਉਹ ਪਹਿਲਾ ਬੰਦਾ ਸੀ ਜਿਸਨੂੰ ਇਹ ਇਨਾਮ ਮਿਲਿਆ। ਟੈਗੋਰ ਬੰਗਾਲੀ ਸਾਹਿਤ ਦਾ ਸਭ ਤੋਂ ਵੱਡਾ ਨਾਂ ਸਮਝਿਆ ਜਾਂਦਾ ਹੈ। ਰਬਿੰਦਰਨਾਥ ਟੈਗੋਰ, ਦੇਬੇਂਦਰਨਾਥ ਟੈਗੋਰ ਤੇ ਸਾਰਦਾ ਦੇਵੀ ਦੇ 14 ਬੱਚਿਆਂ ਵਿਚੋਂ 13ਵਾਂ ਸੀ। ਉਹਦੀ ਨਿੱਕੀ ਉਮਰ ਸੀ ਜਦੋਂ ਉਹਦੀ ਮਾਂ ਮਰ ਗਈ ਤੇ ਉਹਨੂੰ ਨੌਕਰਾਂ ਨੇ ਪਾਲਿਆ। ਉਹ ਇੰਗਲੈਂਡ ਕਨੂੰਨ ਪੜ੍ਹਨ ਗਿਆ। ਟੈਗੋਰ ਨੇ ਮੁੱਢਲੀ ਸਿੱਖਿਆ ਘਰ ਵਿੱਚ ਹੀ ਪ੍ਰਾਪਤ ਕੀਤੀ। 1869 ਵਿੱਚ 8 ਸਾਲ ਦੀ ਉਮਰ ਵਿੱਚ ਉਸ ਨੇ ਕਵਿਤਾ ਲਿਖਣੀ ਸ਼ੁਰੂ ਕਰ ਦਿੱਤੀ ਸੀ। ਉਸ ਦੀਆਂ ਕੁਝ ਰਚਨਾਵਾਂ ਪੰਜਾਬੀ ਵਿੱਚ ਵੀ ਅਨੁਵਾਦ ਕੀਤੀਆਂ ਗਈਆਂ ਹਨ।
ਗੁਰੂ ਗੋਬਿੰਦ ਸਿੰਘ (ਉਚਾਰਨ: [gʊɾuː goːbɪn̪d̪ᵊ sɪ́ŋgᵊ]; 22 ਦਸੰਬਰ 1666 – 7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ, ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਿਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਓਹ ਸਿੱਖ ਕੌਮ ਦੇ ਅੰਤਿਮ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਦੌਰਾਨ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੁਆਰਾ ਸ਼ਹੀਦ ਕਰਵਾ ਦਿੱਤਾ ਗਿਆ।
ਸਿੰਧੂ ਘਾਟੀ ਸੱਭਿਅਤਾ ਸੰਸਾਰ ਦੀਆਂ ਪ੍ਰਾਚੀਨ ਸੱਭਿਅਤਾਵਾਂ ਵਿੱਚੋਂ ਇੱਕ ਪ੍ਰਮੁੱਖ ਸੱਭਿਅਤਾ ਸੀ। ਇਹ ਹੜੱਪਾ ਸੱਭਿਅਤਾ ਦੇ ਨਾਮ ਨਾਲ ਵੀ ਜਾਣੀ ਜਾਂਦੀ ਹੈ ਕਿਉਂਕਿ ਇਸ ਦੇ ਵਜੂਦ ਦੇ ਪਹਿਲੇ ਖੰਡਰ ਹੜੱਪਾ ਨਾਂ ਦੇ ਨਗਰ ਵਿੱਚ ਮਿਲੇ ਸਨ। ਇਹ ਹਿੰਦ ਉਪ-ਮਹਾਂਦੀਪ ਦੇ ਉੱਤਰ ਪੱਛਮੀ ਭਾਗ ਵਿੱਚ ਸਥਿਤ ਸੀ। ਇਸਦਾ ਸਥਾਨ ਅੱਜ ਦਾ ਪਾਕਿਸਤਾਨ ਅਤੇ ਭਾਰਤ ਦਾ ਉੱਤਰ ਪੱਛਮੀ ਹਿੱਸਾ ਸੀ। ਇਹ ਸਿੰਧ ਦਰਿਆ ਤੋਂ ਲੈ ਕੇ ਅਤੇ ਘੱਗਰ-ਹਕਰਾ (ਪ੍ਰਾਚੀਨ ਸਰਸਵਤੀ) ਦੀ ਘਾਟੀ ਅਤੇ ਉਸ ਤੋਂ ਅੱਗੇ ਗੰਗਾ - ਜਮਨਾ ਦੋਆਬ ਦੀਆਂ ਉਪਰਲੀਆਂ ਹੱਦਾਂ ਤੱਕ ਫੈਲੀ ਹੋਈ ਸੀ। ਇਹਦਾ ਖੇਤਰਫਲ ਲਗਪਗ 12,60,000 ਵਰਗ ਕਿ.
ਸਿੱਧੂ ਮੂਸੇ ਵਾਲਾ ਜਾਂ ਸ਼ੁੱਭਦੀਪ ਸਿੰਘ ਸਿੱਧੂ (11 ਜੂਨ 1993 – 29 ਮਈ 2022), ਇੱਕ ਪੰਜਾਬੀ ਗਾਇਕ ਅਤੇ ਗੀਤਕਾਰ ਸੀ। ਉਸ ਨੇ ਆਪਣੇ ਸੰਗੀਤਕ ਕਰੀਅਰ ਦੀ ਸ਼ੁਰੂਆਤ 2017 ਵਿੱਚ "ਲਾਇਸੰਸ" ਗੀਤ ਨਾਲ ਕੀਤੀ। ਸਿੱਧੂ ਦੁਆਰਾ ਲਿਖਿਆ ਇਹ ਗੀਤ ਪੰਜਾਬੀ ਗਾਇਕ ਨਿੰਜਾ ਨੇ ਗਾਇਆ। ਇਸ ਤੋਂ ਬਾਅਦ ਅਗਲਾ ਗੀਤ "ਸੋ ਹਾਈ" ਸਿੱਧੂ ਨੇ ਆਪ ਲਿਖਿਆ ਅਤੇ ਗਾਇਆ। ਇਸ ਗੀਤ ਨਾਲ ਸ਼ੁੱਭਦੀਪ ਨੂੰ ਇੱਕ ਨਵੀਨ ਪਹਿਚਾਣ ਮਿਲੀ ਅਤੇ ਆਉਣ ਵਾਲੇ ਕੁਝ ਹੀ ਸਮੇਂ ਵਿੱਚ ਉਸਨੇ ਪੰਜਾਬੀ ਸੰਗੀਤ ਜਗਤ ਵਿੱਚ ਇੱਕ ਵੱਖਰਾ ਨਾਮ ਖੱਟਿਆ।
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਆਈਸੀਸੀ ਕ੍ਰਿਕਟ ਵਿਸ਼ਵ ਕੱਪ ਜਾਂ ਕ੍ਰਿਕਟ ਵਿਸ਼ਵ ਕੱਪ, ਇੱਕ ਦਿਨਾ ਅੰਤਰਰਾਸ਼ਟਰੀ ਕ੍ਰਿਕਟ ਪ੍ਰਤੀਯੋਗਿਤਾ ਹੈ। ਇਸ ਪ੍ਰਤੀਯੋਗਤਾ ਦਾ ਖੇਡ ਦੀ ਪ੍ਰਬੰਧਕ ਸਭਾ, ਅੰਤਰਰਾਸ਼ਟਰੀ ਕ੍ਰਿਕਟ ਸਭਾ (ਆਈਸੀਸੀ) ਹਰ ਚਾਰ ਸਾਲ ਬਾਅਦ ਆਯੋਜਨ ਕਰਦੀ ਹੈ। ਸੰਸਾਰ ਵਿੱਚ ਇਹ ਪ੍ਰਤੀਯੋਗਤਾ, ਸਭ ਤੋਂ ਵਧ ਦੇਖੇ ਜਾਂਦੇ ਖੇਡ ਮੁਕਾਬਲਿਆਂ ਵਿੱਚੋਂ ਇੱਕ ਹੈ। ਇਸ ਪੱਖੋਂ ਇਹਦਾ ਨੰਬਰ ਸਿਰਫ ਫੀਫਾ ਵਿਸ਼ਵ ਕੱਪ ਅਤੇ ਓਲੰਪਿਕ ਦੇ ਬਾਅਦ ਆਉਂਦਾ ਹੈ।ਪਹਿਲਾ ਵਿਸ਼ਵ ਕੱਪ 1975 ਵਿੱਚ ਇੰਗਲੈਂਡ ਵਿੱਚ ਹੋਇਆ ਸੀ। ਇੰਗਲੈਂਡ ਨੇ ਪਹਿਲੇ ਤਿੰਨ ਵਿਸ਼ਵ ਕੱਪਾਂ ਦੀ ਮੇਜ਼ਬਾਨੀ ਕੀਤੀ ਸੀ। 1987 ਤੋਂ ਲੈ ਕੇ ਵਿਸ਼ਵ ਕੱਪ ਦਾ ਕਿਸੇ ਬਦਲਵੇਂ ਦੇਸ਼ ਵਿੱਚ ਹਰ ਚਾਰ ਸਾਲ ਬਾਅਦ ਆਯੋਜਨ ਕੀਤਾ ਜਾਂਦਾ ਹੈ। 2015 ਦਾ ਆਸਟਰੇਲੀਆ ਅਤੇ ਨਿਊਜ਼ੀਲੈਂਡ ਵਿੱਚ ਆਯੋਜਨ ਕੀਤਾ ਗਿਆ ਅਤੇ ਇਸ ਨੂੰ ਆਸਟਰੇਲੀਆ ਦੀ ਟੀਮ ਨੇ ਜਿੱਤਿਆ ਸੀ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇੱਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿੱਚ ਵਿਚਾਰਾਂ ਨੂੰ ਇੱਕ ਕਾਵਿਕ ਲੜੀ ਵਿੱਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਮਹਾਰਾਣੀ ਜਿੰਦ ਕੌਰ (ਅੰ. 1817 – 1 ਅਗਸਤ 1863) 1843 ਤੋਂ 29 ਮਾਰਚ 1847 ਤੱਕ ਸਿੱਖ ਸਾਮਰਾਜ ਦੀ ਰੀਜੈਂਟ ਸੀ। 29 ਮਾਰਚ 1847 ਨੂੰ ਸਿੱਖ ਸਾਮਰਾਜ ਦੇ ਭੰਗ ਹੋਣ ਤੋਂ ਬਾਅਦ ਸਿੱਖਾਂ ਨੇ ਉਸ ਨੂੰ ਮਹਾਰਾਜਾ ਦਲੀਪ ਸਿੰਘ ਦੀ ਮਹਾਰਾਣੀ ਅਤੇ ਉੱਤਰਾਧਿਕਾਰੀ ਵਜੋਂ ਦਾਅਵਾ ਕੀਤਾ। ਹਾਲਾਂਕਿ, ਉਸੇ ਦਿਨ ਅੰਗਰੇਜ਼ਾਂ ਨੇ ਪੂਰਾ ਕਬਜ਼ਾ ਕਰ ਲਿਆ ਅਤੇ ਦਾਅਵਿਆਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ।ਉਹ ਸਿੱਖ ਸਾਮਰਾਜ ਦੇ ਪਹਿਲੇ ਮਹਾਰਾਜਾ ਰਣਜੀਤ ਸਿੰਘ ਦੀ ਸਭ ਤੋਂ ਛੋਟੀ ਪਤਨੀ ਅਤੇ ਆਖਰੀ ਮਹਾਰਾਜਾ ਦਲੀਪ ਸਿੰਘ ਦੀ ਮਾਂ ਸੀ। ਉਹ ਆਪਣੀ ਸੁੰਦਰਤਾ, ਊਰਜਾ ਅਤੇ ਉਦੇਸ਼ ਦੀ ਤਾਕਤ ਲਈ ਮਸ਼ਹੂਰ ਸੀ ਅਤੇ ਰਾਣੀ ਜਿੰਦਾਂ ਦੇ ਨਾਂ ਨਾਲ ਮਸ਼ਹੂਰ ਸੀ, ਪਰ ਉਸਦੀ ਪ੍ਰਸਿੱਧੀ ਮੁੱਖ ਤੌਰ 'ਤੇ ਭਾਰਤ ਵਿੱਚ ਬ੍ਰਿਟਿਸ਼ ਦੇ ਡਰ ਤੋਂ ਪ੍ਰਾਪਤ ਹੋਈ ਹੈ, ਜਿਸਨੇ ਉਸਨੂੰ "ਪੰਜਾਬ ਦੀ ਮੇਸਾਲੀਨਾ" ਕਿਹਾ ਸੀ।ਰਣਜੀਤ ਸਿੰਘ ਦੇ ਪਹਿਲੇ ਤਿੰਨ ਵਾਰਿਸਾਂ ਦੇ ਕਤਲਾਂ ਤੋਂ ਬਾਅਦ, ਦਲੀਪ ਸਿੰਘ ਸਤੰਬਰ 1843 ਵਿੱਚ 5 ਸਾਲ ਦੀ ਉਮਰ ਵਿੱਚ ਸੱਤਾ ਵਿੱਚ ਆਇਆ ਅਤੇ ਜਿੰਦ ਕੌਰ ਆਪਣੇ ਪੁੱਤਰ ਦੀ ਤਰਫੋਂ ਰੀਜੈਂਟ ਬਣ ਗਈ। ਸਿੱਖਾਂ ਦੀ ਪਹਿਲੀ ਐਂਗਲੋ-ਸਿੱਖ ਜੰਗ ਹਾਰ ਜਾਣ ਤੋਂ ਬਾਅਦ, ਦਸੰਬਰ 1846 ਵਿੱਚ ਇੱਕ ਬ੍ਰਿਟਿਸ਼ ਰੈਜ਼ੀਡੈਂਟ ਦੇ ਨਿਯੰਤਰਣ ਅਧੀਨ ਇੱਕ ਕੌਂਸਲ ਆਫ਼ ਰੀਜੈਂਸੀ ਦੁਆਰਾ ਉਸਦੀ ਥਾਂ ਲੈ ਲਈ ਗਈ ਸੀ। ਹਾਲਾਂਕਿ, ਉਸਦੀ ਸ਼ਕਤੀ ਅਤੇ ਪ੍ਰਭਾਵ ਜਾਰੀ ਰਿਹਾ ਅਤੇ, ਇਸਦਾ ਮੁਕਾਬਲਾ ਕਰਨ ਲਈ, ਬ੍ਰਿਟਿਸ਼ ਨੇ ਉਸਨੂੰ ਕੈਦ ਅਤੇ ਦੇਸ਼ ਨਿਕਾਲਾ ਦਿੱਤਾ। ਤੇਰਾਂ ਸਾਲ ਤੋਂ ਵੱਧ ਸਮਾਂ ਬੀਤ ਗਿਆ ਜਦੋਂ ਉਸਨੂੰ ਦੁਬਾਰਾ ਆਪਣੇ ਬੇਟੇ ਨੂੰ ਦੇਖਣ ਦੀ ਇਜਾਜ਼ਤ ਦਿੱਤੀ ਗਈ, ਜਿਸ ਨੂੰ ਇੰਗਲੈਂਡ ਲਿਜਾਇਆ ਗਿਆ ਸੀ।ਜਨਵਰੀ 1861 ਵਿਚ ਦਲੀਪ ਸਿੰਘ ਨੂੰ ਕਲਕੱਤਾ ਵਿਚ ਆਪਣੀ ਮਾਂ ਨੂੰ ਮਿਲਣ ਦੀ ਇਜਾਜ਼ਤ ਦਿੱਤੀ ਗਈ ਅਤੇ ਉਸ ਨੂੰ ਆਪਣੇ ਨਾਲ ਇੰਗਲੈਂਡ ਵਾਪਸ ਲੈ ਗਿਆ, ਜਿੱਥੇ ਉਹ 46 ਸਾਲ ਦੀ ਉਮਰ ਵਿਚ 1 ਅਗਸਤ 1863 ਨੂੰ ਕੇਨਸਿੰਗਟਨ, ਲੰਡਨ ਵਿਚ ਆਪਣੀ ਮੌਤ ਤੱਕ ਰਹੀ। ਉਸ ਨੂੰ ਅਸਥਾਈ ਤੌਰ 'ਤੇ ਕੇਨਸਲ ਗ੍ਰੀਨ ਵਿਚ ਦਫ਼ਨਾਇਆ ਗਿਆ। ਅਗਲੇ ਸਾਲ ਬੰਬਈ ਦੇ ਨੇੜੇ ਨਾਸ਼ਿਕ ਵਿਖੇ ਕਬਰਸਤਾਨ ਅਤੇ ਸਸਕਾਰ ਕੀਤਾ ਗਿਆ। ਉਸ ਦੀਆਂ ਅਸਥੀਆਂ ਆਖਰਕਾਰ ਉਸਦੀ ਪੋਤੀ, ਰਾਜਕੁਮਾਰੀ ਬਾਂਬਾ ਸੋਫੀਆ ਜਿੰਦਾਂ ਦਲੀਪ ਸਿੰਘ ਦੁਆਰਾ ਉਸਦੇ ਪਤੀ, ਮਹਾਰਾਜਾ ਰਣਜੀਤ ਸਿੰਘ ਦੀ ਲਾਹੌਰ ਵਿੱਚ ਸਮਾਧ (ਸਮਾਰਕ) ਵਿੱਚ ਲਿਜਾਈਆਂ ਗਈਆਂ।
ਕਬੀਰ (ਹਿੰਦੀ: कबीर) (1398-1518) ਭਾਰਤ ਦੇ ਇੱਕ ਤਤਬਦ੍ਰਸ਼ੀ ਸੰਤ ਅਤੇ ਕਵਿ ਸਨ। ਆਪਦੀਆਂ ਲਿਖਤਾਂ ਨੇ ਭਗਤੀ ਲਹਿਰ ਉੱਤੇ ਬਹੁਤ ਪ੍ਰਭਾਵ ਪਾਇਆ। ਕਬੀਰ ਅਰਬੀ ਸ਼ਬਦ ਹੈ ਜਿਸ ਦਾ ਅਰਥ ਮਹਾਨ ਅਤੇ ਵੱਡਾ ਹੈ। ਕਬੀਰ ਸਾਹਿਬ ਜੀ ਦਾ ਸਿੱਖ ਧਰਮ ਤੇ ਡੂੰਘਾ ਪ੍ਰਭਾਵ ਹੈ। ਕਬੀਰ ਸਾਹਿਬ ਜੀ ਦੇ ਵਿਰਸੇ ਨੂੰ ਅੱਜ ਕਬੀਰ ਪੰਥ ਅੱਗੇ ਲਿਜਾ ਰਿਹਾ ਹਨ। ਇਹ ਪੰਥ ਇੱਕ ਧਾਰਮਿਕ ਪੰਥ ਹੈ ਜਿਸ ਦੇ (1901 ਦੀ ਜਨਗਣਨਾ ਮੁਤਾਬਕ) 843,171 ਅਨੁਆਯੀ ਕਬੀਰ ਜੀ ਨੂੰ ਆਪਣਾ ਬਾਨੀ ਮੰਨਦੇ ਹਨ। ਇਹ ਸੰਤ ਮਤ ਪੰਥ ਪਰਮੇਸ਼ਵਰ ਕਬੀਰ ਜੀ ਦੇ ਸਮੇਂ ਤੋਂ ਸ਼ੁਰੂ ਹੋਇਆ ਅਤੇ ਵਰਤਮਾਨ ਵਿਚ ਸੰਤ ਰਾਮਪਾਲ ਜੀ ਮਹਾਰਾਜ ਜੀ ਇਸ ਸਤ ਕਬੀਰ ਪੰਥ ਦੇ ਸੰਚਾਲਕ ਹਨ ਕਬੀਰ ਪਰਮੇਸ਼ਵਰ ਜੀ ਦੇ ਅਨੁਆਈ ਉੱਤਰੀ ਅਤੇ ਕੇਂਦਰੀ ਭਾਰਤ ਵਿੱਚ ਫੈਲੇ ਹੋਏ ਹਨ। ਬੀਜਕ, ਕਬੀਰ ਗ੍ਰੰਥਾਵਲੀ, ਸਾਖੀ ਕਬੀਰ ,ਕਬੀਰ ਸਾਗਰ ਅਤੇ ਅਨੁਰਾਗ ਸਾਗਰ ਆਪ ਜੀ ਦੀਆਂ ਮੁੱਖ ਰਚਨਾਵਾਂ ਹਨ।ਕਬੀਰ ਸਾਹਿਬ ਦੇ ਮੂਲ ਗ੍ਰੰਥ ਬੀਜਕ ਦਾ ਪੰਜਾਬੀ ਅਨੁਵਾਦ ਪਹਿਲੀ ਵਾਰ ਸ੍ਰੀ ਜਗਦੀਸ਼ ਲਾਲ ਵਲੋਂ 'ਕਬੀਰ:ਜੀਵਨ ਤੇ ਬਾਣੀ'ਦੇ ਪਹਿਲੇ ਭਾਗ ਵਿੱਚ ਕੀਤਾ ਗਿਆ ਹੈ ।ਇਸ ਪੁਸਤਕ ਵਿੱਚ ਕਬੀਰ ਸਾਹਿਬ ਦਾ ਜੀਵਨ ਇਤਿਹਾਸ ਵੀ ਵਿਗਿਆਨਕ ਅਧਾਰ ਤੇ ਲਿਖਿਆ ਗਿਆ ਹੈ ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।ਅੰਮ੍ਰਿਤਾ ਪ੍ਰੀਤਮ ਦੀ ਸਭ ਤੋਂ ਮਸ਼ਹੂਰ ਕਵਿਤਾ ਅੱਜ ਆਖਾਂ ਵਾਰਿਸ ਸ਼ਾਹ ਨੂੰ ਹੈ ਜਿਸ ਵਿੱਚ ਉਹ ਹਿੰਦੁਸਤਾਨ ਦੀ ਵੰਡ ਤੋਂ ਬਾਅਦ ਹੋਏ ਕਤਲੇਆਮ ਪ੍ਰਤੀ ਆਪਣਾ ਰੋਸ ਦਿਖਾਉਂਦੇ ਹੋਏ ਵਾਰਿਸ ਸ਼ਾਹ ਨੂੰ ਵਾਪਸ ਆਉਣ ਦੀ ਦੁਹਾਈ ਪਾਉਂਦੀ ਹੈ। ਇੱਕ ਨਾਵਲਕਾਰ ਦੇ ਤੌਰ ਉੱਤੇ ਪਿੰਜਰ (1950) ਉਸਦਾ ਸਭ ਤੋਂ ਮਸ਼ਹੂਰ ਨਾਵਲ ਹੈ ਜਿਸ ਉੱਤੇ ਬਾਅਦ ਵਿੱਚ ਇੱਕ ਅਵਾਰਡ ਜੇਤੂ ਫ਼ਿਲਮ ਪਿੰਜਰ (2003) ਵੀ ਬਣੀ।1947 ਵਿੱਚ ਭਾਰਤ ਤੇ ਪਾਕਿਸਤਾਨ ਦੀ ਵੰਡ ਪਿੱਛੋਂ ਇਹ ਲਿਹੌਰ ਤੋਂ ਹਿੰਦੁਸਤਾਨ ਆ ਗਈ।
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ ਜਾਂ ਇਹ ਕਹਿ ਲਿਆ ਜਾਵੇ ਕਿ ਇਸਲਾਮਿਕ ਰਹੱਸਵਾਦ ਨੂੰ ਸੂਫ਼ੀਵਾਦ ਜਾਂ ਤਸਉਫ਼ ਕਿਹਾ ਜਾਂਦਾ ਹੈ। ਇਸ ਵਿੱਚ ਮਸਤ ਹੋਣ ਵਾਲੇ ਸੂਫ਼ੀ ਨੂੰ ਅਹਿਲੇ ਹੱਕ ਆਖਦੇ ਹਨ।ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿੱਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇੱਕ ਮਘਦੀ ਧੂਣੀ ਸੀ ਤੇ ਇੱਕ ਲਟਾ-ਲਟ ਬਲਦੀ ਲਾਟ।”
ਸਿੱਖੀ ਜਾਂ ਸਿੱਖ ਧਰਮ (ਸਿੱਖ ਦਾ ਮਤਲਬ, "ਸਿੱਖਣ ਵਾਲ਼ਾ") ਇੱਕ ਭਾਰਤੀ ਧਰਮ ਹੈ, ਜੋ 15ਵੀਂ ਸਦੀ ਵਿੱਚ ਭਾਰਤੀ ਉਪਮਹਾਂਦੀਪ ਦੇ ਪੰਜਾਬ ਖੇਤਰ ਵਿੱਚ ਸ਼ੁਰੂ ਹੋਇਆ। ਇਹ ਜਗਤ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ ਅਤੇ ਸਾਰੇ ਵਿਸ਼ਵਵਿਆਪੀ ਪ੍ਰਮੁੱਖਤਾ ਪ੍ਰਾਪਤ ਧਰਮਾਂ ਵਿੱਚੋਂ ਸਭ ਤੋਂ ਹਾਲੀਆ ਸਥਾਪਤ ਹੋਇਆ। ਸਿੱਖ ਪੰਥ ਨੂੰ ਮੰਨਣ ਵਾਲਿਆਂ ਦੀ ਗਿਣਤੀ ਲਗਭਗ 3 ਕਰੋੜ (ਜਾਂ 25–30 ਮਿਲੀਅਨ) ਹੈ, ਇਨ੍ਹਾਂ ਦਾ ਬਹੁਮਤ ਪੰਜਾਬ, ਭਾਰਤ ਵਿੱਚ ਰਹਿੰਦਾ ਹੈ। ਸਿੱਖ ਧਰਮ ਦਾ ਅਧਿਆਤਮਕ ਆਧਾਰ ਸਿੱਖਾਂ ਦੇ ਦਸ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਹੈ, ਜੋ ਕਿ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਗੂਰੂ ਨਾਨਕ ਦੇਵ ਨੇ ਸਿੱਖ ਧਰਮ ਦੀ ਨੀਂਹ ਰੱਖੀ ਸੀ ਅਤੇ ਗੂਰੂ ਗੋਬਿੰਦ ਸਿੰਘ ਨੇ ਗੂਰੂ ਗ੍ਰੰਥ ਸਾਹਿਬ ਨੂੰ ਇਸਦੇ ਅੰਤਮ ਗੁਰੂ ਵਜੋਂ ਨਿਯੁਕਤ ਕਰਕੇ ਦੇਹਧਾਰੀ ਗੁਰੂ ਦੀ ਪਰੰਪਰਾ ਨੂੰ ਸਮਾਪਤ ਕੀਤਾ। ਗੁਰੂ ਨਾਨਕ ਦੀਆਂ ਪ੍ਰਮੁੱਖ ਸਿੱਖਿਆਵਾਂ ਵਿੱਚ ਸ਼ਾਮਲ ਹਨ: ਰੱਬ ਉੱਪਰ ਯਕੀਨ ਰੱਖਕੇ ਉਸਦਾ ਨਾਮ ਜਪਣਾ, ਮਨੁੱਖਤਾ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁੱਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜਿਉਣਾ। ਗੁਰੂ ਹਰਿਗੋਬਿੰਦ (ਛੇਵਾਂ ਗੁਰੂ) ਨੇ ਮੀਰੀ-ਪੀਰੀ ਦੀ ਧਾਰਨਾ ਨੂੰ ਸਥਾਪਤ ਕੀਤਾ ਜਿਸਦੇ ਅਧੀਨ ਦੋਵਾਂ ਅਸਥਾਈ ਜਾਂ ਰਾਜਨੀਤਕ ਅਧਿਕਾਰ (ਮੀਰੀ) ਅਤੇ ਅਧਿਆਤਮਕ ਸ਼ਕਤੀ (ਪੀਰੀ) ਨੂੰ ਸਮਾਨ ਮਹੱਤਤਾ ਪ੍ਰਾਪਤ ਹੋਈ।
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਐਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇੱਕ ਦਿਨ ਵਿੱਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿੱਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿੱਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿੱਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿੱਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ 'ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.