ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਗੁਰੂ ਗੋਬਿੰਦ ਸਿੰਘ (ਉਚਾਰਨ: [gʊɾuː goːbɪn̪d̪ᵊ sɪ́ŋgᵊ]; 22 ਦਸੰਬਰ 1666 – 7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ, ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਿਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਓਹ ਸਿੱਖ ਕੌਮ ਦੇ ਅੰਤਿਮ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਦੌਰਾਨ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੁਆਰਾ ਸ਼ਹੀਦ ਕਰਵਾ ਦਿੱਤਾ ਗਿਆ।
ਗੁਰੂ ਨਾਨਕ ਦੇਵ ਜੀ (ਜੂਲੀਅਨ ਕਲੰਡਰ ਮੁਤਾਬਿਕ 15 ਅਪ੍ਰੈਲ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ। ਗੁਰੂ ਨਾਨਕ ਦੇਵ ਜੀ ਦੇ ਜਨਮ ਅਤੇ ਜੋਤੀ-ਜੋਤ ਸਮਾੳਣ ਬਾਰੇ ਤਾਰੀਖ਼ਾਂ ਵਿਚ ਮਤਭੇਦ ਹੈ। ਸੁਖਬਾਸੀ ਰਾਮ ਬੇਦੀ, ਗਣੇਸ਼ਾ ਸਿੰਘ ਬੇਦੀ, ਡਾ.
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੁਨੀਆ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਦਰਦਨਾਕ ਘਟਨਾ ਤੇ ਦਿਲ ਨੂੰ ਕੰਬਾ ਦੇਣ ਵਾਲਾ ਘੋਰ ਪਾਪ ਦਾ ਸਾਕਾ ਹੈ। ਇੱਕ ਪਾਸੇ ਇਹ ਘਟਨਾ ਮਨੁੱਖੀ ਦਰਿੰਦਗੀ ਦਾ ਘਿਨਾਉਣਾ ਚਿੱਤਰ ਪੇਸ਼ ਕਰਦੀ ਹੈ, ਦੂਜੇ ਪਾਸੇ ਸਾਹਿਬਜ਼ਾਦਿਆਂ ਦੇ ਅੰਦਰ ਜੂਝ ਮਰਨ ਅਤੇ ਸਿੱਖੀ ਸਿਦਕ ਦੀ ਭਾਵਨਾ ਨਾਲ, ਜ਼ੁਲਮ ਤੇ ਤਸ਼ੱਦਦ ਵਿਰੁੱਧ, ਧਾਰਮਿਕ ਸੁਤੰਤਰਤਾ ਲਈ ਡਟ ਕੇ ਮੁਕਾਬਲਾ ਕਰਨ ਦੇ ਸਿਖਰ ਨੂੰ ਪ੍ਰਗਟ ਕਰਦੀ ਹੈ।
ਪੰਜਾਬੀ ਭਾਸ਼ਾ (ਸ਼ਾਹਮੁਖੀ: پنجابی, ਪੰਜਾਬੀ) ਪੰਜਾਬ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖਾਂ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਗੁਰਮੁਖੀ (ਪੰਜਾਬੀ: گُرمُکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਇੱਕਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।1928 ਵਿੱਚ ਭਗਤ ਸਿੰਘ ਤੇ ਉਸਦੇ ਸਾਥੀ ਸ਼ਿਵਰਾਮ ਰਾਜਗੁਰੂ ਨੇ 21 ਸਾਲਾ ਬਰਤਾਨਵੀ ਪੁਲਿਸ ਅਫ਼ਸਰ ਜੌਨ ਸਾਂਡਰਸ ਦਾ ਲਾਹੌਰ ਵਿਖੇ ਗੋਲੀ ਮਾਰਕੇ ਕਤਲ ਕੀਤਾ ਜਦਕਿ ਉਹਨਾਂ ਦਾ ਮਕਸਦ ਜੇਮਜ਼ ਸਕੌਟ ਨਾਂ ਦੇ ਸੀਨੀਅਰ ਪੁਲਿਸ ਸੁਪਰਿਨਟੈਂਡੈਂਟ ਦਾ ਕਤਲ ਕਰਨਾ ਸੀ।
ਪੋਹ ਨਾਨਕਸ਼ਾਹੀ ਜੰਤਰੀ ਦਾ ਦਸਵਾਂ ਮਹੀਨਾ ਹੈ। ਇਹ ਗ੍ਰੇਗਰੀ ਅਤੇ ਜੁਲੀਅਨ ਕਲੰਡਰਾਂ ਦੇ ਦਸੰਬਰ ਅਤੇ ਜਨਵਰੀ ਦੇ ਵਿਚਾਲੇ ਆਉਂਦਾ ਹੈ। ਇਸ ਮਹੀਨੇ ਦੇ ਵਿੱਚ 30 ਦਿਨ ਹੁੰਦੇ ਹਨ। ਪੰਜਾਬ ਵਿੱਚ ਕੋਰਾ, ਧੁੰਦ ਆਦਿ ਇਸ ਮਹੀਨੇ ਦਾ ਆਮ ਵਰਤਾਰਾ ਹੈ। ਇਹ ਮਹੀਨਾ ਠੰਡਾ ਕਿਉਂ ਹੁੰਦਾ ਹੈ, ਇਸ ਬਾਰੇ ਇੱਕ ਦਿਲਚਸਪ ਪੌਰਾਣਿਕ ਕਥਾ ਹੈ। ਬਲਜੀਤ ਬਾਸੀ ਦੇ ਸ਼ਬਦਾਂ ਵਿੱਚ:ਸੂਰਜ ਦੇਵਤੇ ਦਾ ਰਥ ਸੱਤ ਘੋੜੇ ਹਿੱਕਦੇ ਹਨ। ਇੱਕ ਵਾਰੀ ਘੋੜੇ ਬਹੁਤ ਪਿਆਸੇ ਹੋ ਗਏ। ਸੂਰਜ ਨੇ ਘੋੜਿਆਂ ਨੂੰ ਪਾਣੀ ਪਿਲਾਉਣ ਦੀ ਠਾਣੀ ਪਰ ਉਸ ਨੂੰ ਖਿਆਲ ਆਇਆ ਕਿ ਉਸ ਦਾ ਰਥ ਤਾਂ ਚਲਦਾ ਹੀ ਰਹਿਣਾ ਚਾਹੀਦਾ ਹੈ। ਉਸ ਨੇ ਇੱਕ ਛੱਪੜ ‘ਤੇ ਦੋ ਗਧਿਆਂ ਨੂੰ ਪਾਣੀ ਪੀਂਦਿਆਂ ਦੇਖਿਆ। ਸੂਰਜ ਨੂੰ ਤਰਕੀਬ ਸੁਝ ਗਈ। ਉਸ ਨੇ ਘੋੜਿਆਂ ਨੂੰ ਰੱਥ ਤੋਂ ਲਾਹ ਕੇ ਛੱਪੜ ‘ਤੇ ਪਾਣੀ ਪੀਣ ਲਾ ਦਿੱਤਾ ਤੇ ਗਧਿਆਂ ਨੂੰ ਰਥ ਨਾਲ ਜੋੜ ਦਿੱਤਾ। ਗਧਿਆਂ ਵਿੱਚ ਘੋੜਿਆਂ ਜਿੰਨੀ ਤੇਜ਼ੀ ਕਿਥੇ?
ਨਾਵਲ (ਅੰਗਰੇਜ਼ੀ: Novel) ਸਾਹਿਤ ਦਾ ਇੱਕ ਰੂਪ ਹੈ। ਇਹ ਕਾਲਪਨਿਕ ਪਾਤਰਾਂ ਅਤੇ ਆਮ ਤੌਰ 'ਤੇ ਇੱਕ ਤਰਤੀਬ ਵਿੱਚ ਘਟਨਾਵਾਂ ਦਾ ਵਰਣਨ ਕਰਦਾ ਇੱਕ ਲੰਬੀ ਗਦ-ਵਾਰਤਾ ਹੁੰਦਾ ਹੈ। ਇਸ ਗਲਪੀ ਵਿਧਾ ਦੀਆਂ ਇਤਿਹਾਸਕ ਜੜਾਂ ਪੁਰਾਤਨਤਾ ਅਤੇ ਮਧਕਾਲੀ ਤੇ ਆਰੰਭਿਕ ਆਧੁਨਿਕ ਕਾਲ ਦੇ ਰੋਮਾਂਸ ਦੇ ਖੇਤਰਾਂ ਵਿੱਚ ਅਤੇ ਨੋਵਲਾ ਦੀ ਪਰੰਪਰਾ ਵਿੱਚ ਹਨ। ਇਹ ਨੋਵਲਾ ਛੋਟੀਆਂ ਕਹਾਣੀਆਂ ਲਈ ਇਸਤੇਮਾਲ ਇੱਕ ਇਤਾਲਵੀ ਸ਼ਬਦ ਹੈ, ਜਿਸ ਤੋਂ 18 ਵੀਂ ਸਦੀ ਵਿੱਚ ਮੌਜੂਦ ਆਮ ਅੰਗਰੇਜ਼ੀ ਪਦ ਦੀ ਸਿਰਜਣਾ ਹੋਈ ਹੈ। ਸਾਹਿਤ ਵਿੱਚ ਨਾਵਲ ਅਠਾਰ੍ਹਵੀ ਸਦੀ ਤੋਂ ਹੀ ਵਧੇਰੇ ਪ੍ਰਚਲਿਤ ਹੋਇਆ।
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ੴ (ਇੱਕ ਓਅੰਕਾਰ) ਸਿੱਖ ਧਰਮ ਦਾ ਨਿਸ਼ਾਨ ਹੈ ਅਤੇ ਸਿੱਖੀ ਦਰਸ਼ਨ ਦੀ ਨੀਂਹ ਹੈ। ਇਸ ਤੋਂ ਭਾਵ ਹੈ ਕਿ ਇੱਕ ਕਰਨਵਾਲਾ (ਕਰਤਾਰ) ਹੈ। ਇਹ ਗੁਰੂ ਨਾਨਕ ਸਾਹਿਬ ਜੀ ਦੀ ਗੁਰਬਾਣੀ ਜਪੁਜੀ ਸਾਹਿਬ ਦੇ ਸ਼ੁਰੂ ਵਿੱਚ ਹੈ। ਸਿੱਖੀ ਬਾਰੇ ਕਿਤਾਬਾਂ ਅਤੇ ਗੁਰਦਵਾਰਿਆਂ ਉੱਤੇ ਇਹ ਨਿਸ਼ਾਨ (ੴ) ਆਮ ਦੇਖਣ ਨੂੰ ਮਿਲਦਾ ਹੈ। ਗੁਰੂ ਨਾਨਕ ਜੀ ਨੇ ਇਸ ਅਦੁੱਤੀ ਨਿਸ਼ਾਨ ਦੀ ਰਚਨਾ ਕਰਕੇ ਸਿਖ ਪੰਥ ਦੀ ਨੀਂਹ ਰੱਖੀ। ਇਸ ਦਾ ਪਾਠ (ਉਚਾਰਨ ਜਾਂ ਬੋਲ) ਇੱਕ ਓਅੰਕਾਰ ਹੈ। ਗੁਰੂ ਨਾਨਕ ਸਾਹਿਬ ਜੀ ਨੇ ਇਸ ਨੂੰ 13 ਵਾਰ ਆਪਣੀ ਸਵੈ-ਰਚਿਤ ਬਾਣੀ ਵਿੱਚ ਲਿਖਿਆ ਹੈ, ਜਿਹੜੀ ਕਿ ਆਪ ਜੀ ਦੇ ਨਾਮ ਦੇ ਸਿਰਲੇਖ ਮਹਲਾ 1 ਹੇਠ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਹੈ। ਇੱਕ ਓਅੰਕਾਰ ਪੰਜਾਬੀ ਭਾਸ਼ਾ ਦਾ ਬੋਲ ਹੈ। ਇੱਕ ਓਅੰਕਾਰ ਮੂਲ ਮੰਤਰ ਅਤੇ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਅੰਕ ਤੇ ਬ੍ਰਹਮੰਡ ਦੇ ਬੇਅੰਤ ਪਸਾਰੇ ਤੇ ਇਸਦੇ ਇਕੋ ਇੱਕ ਕਰਤਾ (ਭਾਵ ਇੱਕ ਕਰਤਾਰ) ਦੇ ਨਿਸ਼ਾਨ ਦੇ ਸੂਚਕ ਵਜੋਂ ਦਰਜ ਹੈ।
ਡਾਕਟਰ ਭੀਮਰਾਉ ਅੰਬੇਡਕਰ (14 ਅਪ੍ਰੈਲ 1891 - 6 ਦਸੰਬਰ 1956), ਡਾਕਟਰ ਬਾਬਾਸਾਹਿਬ ਅੰਬੇਡਕਰ ਨਾਮ ਨਾਲ ਪ੍ਰਸਿੱਧ ਇੱਕ ਭਾਰਤੀ ਕਾਨੂੰਨਸਾਜ਼, ਅਰਥਸ਼ਾਸਤਰੀ, ਰਾਜਨੀਤੀਵਾਨ ਅਤੇ ਸਮਾਜ ਸੁਧਾਰਕ ਸਨ ਜਿਨ੍ਹਾਂ ਨੇ ਦਲਿਤ ਬੋਧੀ ਲਹਿਰ ਨੂੰ ਪ੍ਰੇਰਿਤ ਕੀਤਾ ਅਤੇ (ਬਹੁਜਨ) ਨਾਲ ਹੁੰਦੇ ਸਮਾਜਿਕ ਭੇਦਭਾਵ ਦੇ ਖਿਲਾਫ ਪ੍ਰਚਾਰ ਕੀਤਾ, ਜਦਕਿ ਔਰਤਾਂ ਅਤੇ ਕਿਰਤ ਦੇ ਅਧਿਕਾਰਾਂ ਦਾ ਸਮਰਥਨ ਵੀ ਕੀਤਾ। ਉਹ ਆਜ਼ਾਦ ਭਾਰਤ ਦੇ ਪਹਿਲੇ ਕਾਨੂੰਨ ਅਤੇ ਨਿਆਂ ਮੰਤਰੀ, ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਗਣਤੰਤਰ ਦੇ ਮੋਢੀ ਸਨ। ਭਾਰਤ ਅਤੇ ਹੋਰ ਕਿਤੇ, ਉਹਨਾਂ ਨੂੰ ਅਕਸਰ ਬਾਬਾ ਸਾਹਿਬ, ਮਰਾਠੀ ਵਿਚ ਭਾਵ "ਆਦਰਯੋਗ ਪਿਤਾ" ਕਹਿੰਦੇ ਸਨ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਗੁਰੂ ਅਮਰਦਾਸ ਜੀ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿਨ੍ਹਾਂ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ। ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸਨ, ਜਿਨ੍ਹਾਂ ਨੇ ਪੰਜਾਬੀ ਸਾਹਿਤਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਇੰਨੇ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਸਨ ਕਿ ਉਹ ਭਾਈ ਵਜੋਂ ਮਾਨਤਾ ਪ੍ਰਾਪਤ ਹੋ ਗਏ, ਇੱਕ ਸਨਮਾਨ ਅਕਸਰ ਉਹਨਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਂਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
"ਲੋਕ-ਨਾਚ ਨਾਲ ਮਾਨਸਿਕਤਾ ਨਾਚ ਕਲਾ ਨੂੰ ਆਪਣੇ ਜੀਵਨ ਦਾ ਸੁਭਾਵਿਕ ਅਮਲ ਪ੍ਰਵਾਨ ਕਰਦੀ ਰਹੀ ਹੈ।" 'ਨੱਚਣ ਵਾਲੇ ਦੀ ਅੱਡੀ ਨਾ ਰਹਿੰਦੀ , ਗਾਉਣ ਵਾਲੇ ਦਾ ਮੂੰਹ' ਇਸ ਸੁਭਾਵਕ ਅਮਲ ਦੀ ਪੁਸ਼ਟੀ ਕਰਦੀ ਕਾਵਿ ਸਤਰ ਹੈ। ਨਾਚ ਕਲਾ ਕਿਸੇ ਵੀ ਸੂਰਤ ਵਿੱਚ ਮੂਕ ਪੇਸ਼ਕਾਰੀ ਨਹੀਂ ਹੈ। ਖ਼ਾਸਕਰ ਪੰਜਾਬੀ ਲੋਕ ਨਾਚ ਗਿੱਧਾ ਭੰਗੜਾ ਤਾਂ ਗੀਤਾਂ ਦੇ ਬੋਲ ਜਾਂ ਬੋਲੀਆਂ ਤੋਂ ਬਿਨਾਂ ਪੇਸ਼ ਕਿਤੇ ਜਾਣਾ ਸੰਭਵ ਹੀ ਨਹੀਂ। ਲੋਕ-ਸਮੂਹ ਦੀ ਸਿਰਜਨ-ਕਲਾ ਦੀ ਇੱਕ ਮਹੱਤਵਪੂਰਨ ਵੰਨਗੀ ਹੈ, ਜੋ ਲੋਕ-ਮਾਨਸ ਦੇ ਸਮੁਚੇ ਹਾਵਾਂ-ਭਾਵਾਂ ਨੂੰ ਸਰੀਰਕ ਮੁਦਰਾਵਾਂ ਦੇ ਪ੍ਰਗਟਾਉ-ਸੰਦਰਭ ਰਾਹੀਂ ਪੇਸ਼ ਕਰਦੀ ਹੈ। ਲੋਕ ਨਾਚ ਵੀ ਇਸੇ ਪ੍ਰਕਾਰ ਦੀ ਇੱਕ ਲੋਕ-ਕਲਾ ਹੈ। ਲੋਕ-ਨਾਚ ਮੰਨੋਰੰਜਨ ਦਾ ਸਾਧਨ ਹੀ ਨਹੀਂ, ਇਹ ਕਿਸੇ ਖਿੱਤੇ ਦੇ ਜਨ-ਸਮੂਹ ਦੀ ਸਮਾਜਿਕ, ਸੱਭਿਆਚਾਰਕ, ਨੈਤਿਕ, ਧਾਰਮਿਕ, ਰਾਜਸੀ ਅਤੇ ਇਤਹਾਸਿਕ ਜੀਵਨ-ਤੋਰ ਦੀਆਂ ਵਿਭਿੰਨ ਪਰਤਾਂ ਦਾ ਸਰੀਰਕ ਮੁਦਰਾਵਾਂ ਦੇ ਮਾਧਿਅਮ ਰਾਹੀਂ ਆਪ-ਮੁਹਾਰਾ, ਸਧਾਰਨ, ਖੁਸ਼ੀਆਂ-ਖੇੜਿਆਂ ਭਰਪੂਰ ਅੰਦਰੂਨੀ ਭਾਵਨਾਵਾਂ ਦਾ ਬਾਹਰੀ ਪ੍ਰਗਟਾਵਾ ਵੀ ਹੈ। ਪੰਜਾਬ ਦੇ ਲੋਕ-ਨਾਚ ਪੰਜਾਬ ਪੰਜਾਬ ਦੇ ਜਨ-ਜੀਵਨ ਦਾ ਮਹੱਤਪੂਰਨ ਅੰਗ ਹਨ।"ਪੰਜਾਬ ਦੇ ਲੋਕ-ਨਾਚਾਂ ਦਾ ਵਰਗੀਕਰਨ ਦੋ ਪੱਧਰਾਂ ਤੇ ਕੀਤਾ ਜਾ ਸਕਦਾ ਹੈ:
ਗੂਰੁ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦਸਾਂ ਵਿਚੋਂ ਦੂਜੇ ਗੁਰੂ ਸਨ। ਇਹਨਾਂ ਦਾ ਜਨਮ ਹਿੰਦੂ ਖ਼ਾਨਦਾਨ ਵਿੱਚ, ਜਮਾਂਦਰੂ ਨਾਮ ਲਹਿਣੇ ਨਾਲ਼, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਨੇੜੇ) ਪੰਜਾਬ ਵਿਖੇ ਹੋਇਆ। ਭਾਈ ਲਹਿਣਾ ਖੱਤਰੀ ਟੱਬਰ ਵਿੱਚ ਪਲ਼ਿਆ, ਜਿਸਦੇ ਪਿਓ ਨਿੱਕੇ ਸਕੇਲ ਦੇ ਸੁਦਾਗਰ ਸੀ, ਅਤੇ ਆਪ ਉਹ ਦੁਰਗਾ ਦੇ ਪੁਜਾਰੀ ਸਨ। ਇਹਨਾਂ ਦੀ ਮੁਲਾਕਾਤ ਗੁਰੂ ਨਾਨਕ, ਸਿੱਖੀ ਦੇ ਬਾਨੀ ਨਾਲ਼ ਹੋਣ ਤੋਂ ਬਾਅਦ ਇਹ ਸਿੱਖ ਬਣ ਗਏ। ਗੁਰੂ ਨਾਨਕ ਸਾਹਿਬ ਨੇ ਲਹਿਣਾ ਨਾਮ ਤਬਦੀਲ ਕਰ ਅੰਗਦ ("ਮੇਰਾ ਆਪਣਾ ਅੰਗ") ਰੱਖ ਦਿੱਤਾ, ਅਤੇ ਆਪਣੇ ਪੁੱਤਾਂ ਦੀ ਬਜਾਏ ਅੰਗਦ ਨੂੰ ਦੂਜਾ ਗੁਰੂ ਐਲਾਨ ਦਿੱਤਾ।ਗੁਰੂ ਨਾਨਕ ਦੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਬਾਅਦ, 1539 ਵਿੱਚ ਗੁਰੂ ਅੰਗਦ ਸਿੱਖਾਂ ਦੇ ਰਹਿਬਰ ਬਣੇ। ਇਹ ਸਿੱਖੀ ਵਿੱਚ ਗੁਰਮੁਖੀ ਨੂੰ ਇਖਤਿਆਰ ਅਤੇ ਮਿਆਰਬੰਦ ਕਰਨ ਲਈ ਮਸ਼ਹੂਰ ਹਨ। ਇਹਨਾਂ ਨੇ ਨਾਨਕ ਦੇ ਵਾਕ ਇਕੱਤਰ ਕਰਨੇ ਸ਼ੁਰੂ ਕੀਤੇ, ਨਾਲ਼ 63 ਵਾਕ ਆਪ ਰਚੇ। ਆਪਣੇ ਪੁੱਤਾਂ ਦੀ ਬਜਾਏ, ਇਹਨਾਂ ਨੇ ਆਪਣੇ ਮੁਰੀਦ ਅਮਰਦਾਸ ਨੂੰ ਗੁਰੂ ਤਖ਼ਤ ਦਾ ਵਾਰਸ ਅਤੇ ਤੀਜਾ ਗੁਰੂ ਐਲਾਨਿਆ।
ਭਾਈ ਮਤੀ ਦਾਸ ਜੀ ਪਿੰਡ ਕਰਿਆਲਾ ਜਿਲ੍ਹਾ ਜਿਹਲਮ ਦੇ ਵਸਨੀਕ ਸਨ।ਆਪ ਜੀ ਦੇ ਪਿਤਾ ਦਾ ਨਾਂਅ ਭਾਈ ਨੰਦ ਲਾਲ ਜੀ ਸੀ। ਭਾਈ ਨੰਦ ਲਾਲ ਜੀ, ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਫੌਜ ਵਿੱਚ ਜਥੇਦਾਰ ਸਨ। ਜਦੋਂ ਭਾਈ ਮਤੀ ਦਾਸ ਜੀ, ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਕੋਲ ਬਾਬਾ ਬਕਾਲੇ ਵਿਖੇ ਦਰਸ਼ਨਾਂ ਲਈ ਆਏ ਤਾਂ ਆਪਣਾ ਸਾਰਾ ਜੀਵਨ ਸਤਿਗੁਰੂ ਜੀ ਨੂੰ ਅਰਪਣ ਕਰ ਦਿੱਤਾ। ਗੁਰੂ ਸਾਹਿਬ ਜੀ ਨੇ ਭਾਈ ਮਤੀ ਦਾਸ ਜੀ ਨੂੰ ਦੀਵਾਨ ਥਾਪਿਆ। ਭਾਈ ਮਤੀ ਦਾਸ ਜੀ ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਨਾਲ ਬਿਹਾਰ, ਬੰਗਾਲ ਤੇ ਆਸਾਮ ਦੇ ਪ੍ਰਚਾਰ ਦੌਰੇ ਤੇ ਨਾਲ ਗਏ ਸਨ। ਜਦੋਂ ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਹਿੰਦੂਆਂ ਤੇ ਹੋ ਰਹੇ ਜੁਲਮ ਨੂੰ ਰੋਕਣ ਲਈ ਦਿੱਲੀ ਗਏ ਤਾਂ ਆਪ ਨਾਲ ਸਨ। ਭਾਈ ਦਿਆਲਾ ਜੀ, ਭਾਈ ਗੁਰਦਿੱਤਾ ਜੀ, ਭਾਈ ਉਦੈ ਜੀ, ਭਾਈ ਜੈਤਾ ਜੀ ਤੇ ਭਾਈ ਸਤੀ ਦਾਸ ਦੀ ਆਦਿ ਗੁਰਸਿੱਖ ਵੀ ਨਾਲ ਸਨ। ਜਦੋਂ ਮੁਗਲ ਹਕੂਮਤ ਨਾਲ ਗੱਲਬਾਤ ਸਿਰੇ ਨਾ ਚੜ੍ਹੀ ਤਾਂ ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਨੂੰ ਸ਼ਹੀਦ ਕਰਨ ਦਾ ਹੁਕਮ ਦਿੱਤਾ ਗਿਆ। ਭਾਈ ਮਤੀ ਦਾਸ ਜੀ ਤੇ ਭਾਈ ਦਿਆਲਾ ਜੀ ਗੁਰੂ ਸਾਹਿਬ ਜੀ ਕੋਲ ਹੀ ਰਹੇ। ਉਨ੍ਹਾਂ ਫੈਸਲਾ ਕੀਤਾ ਕਿ ਉਹ ਗੁਰੂ ਜੀ ਨੂੰ ਇਕੱਲਿਆਂ ਸ਼ਹੀਦ ਨਹੀਂ ਹੋਣ ਦੇਣਗੇ। ਮੁਗਲ ਹਕੂਮਤ ਨੇ ਫੈਸਲਾ ਕੀਤਾ ਕਿ ਪਹਿਲਾਂ ਭਾਈ ਮਤੀ ਦਾਸ ਤੇ ਭਾਈ ਦਿਆਲਾ ਜੀ ਨੂੰ ਸ਼ਹੀਦ ਕੀਤਾ ਜਾਵੇ। ਪਹਿਲਾਂ ਭਾਈ ਮਤੀ ਦਾਸ ਜੀ ਨੂੰ ਕੋਤਵਾਲੀ ਵਿੱਚੋ ਬਾਹਰ ਲਿਆਂਦਾ ਗਿਆ, ਜਿਥੇ ਜਲਾਦ ਪਹਿਲਾਂ ਹੀ ਆਰਾ ਤੇ ਸ਼ਕੰਜਾ ਲੈ ਕੇ ਖੜ੍ਹੇ ਕੀਤੇ ਗਏ ਸਨ। ਭਾਈ ਮਤੀ ਦਾਸ ਜੀ ਨੂੰ ਕਾਜੀ ਨੇ ਆਖਿਆ 'ਸਿੱਖੀ ਛੱਡ ਕੇ ਮੁਸਲਮਾਨ ਹੋ ਜਾਉ, ਤੁਹਾਨੂੰ ਬਹੁਤ ਸੁਖ ਦਿੱਤੇ ਜਾਣਗੇ। ਪਰੰਤੂ ਭਾਈ ਜੀ ਨੇ ਸਾਰੇ ਦੁਨਿਆਵੀ ਸੁਖ ਤੇ ਲਾਲਚ ਠੁਕਰਾ ਦਿੱਤੇ। ਕਾਜ਼ੀ ਨੇ ਭਾਈ ਸਾਹਿਬ ਨੂੰ ਆਰੇ ਨਾਲ ਦੋਫਾੜ ਕਰਨ ਦਾ ਹੁਕਮ ਸੁਣਾ ਦਿੱਤਾ। ਦੁਨੀਆਂ ਦੇ ਇਤਿਹਾਸ ਵਿੱਚ ਭਾਈ ਸਾਹਿਬ ਦੀ ਸ਼ਹਾਦਤ ਬੇਮਿਸਾਲ ਹੈ।ਜਿਨ੍ਹਾਂ ਲੋਕਾਂ ਨੇ ਇਹ ਭਿਆਨਕ ਸਾਕਾ ਵੇਖਿਆ ਜਾਂ ਸੁਣਿਆ ਉਨ੍ਹਾਂ ਅੰਦਰ ਸਿੱਖ ਧਰਮ ਪ੍ਰਤੀ ਦ੍ਰਿੜਤਾ ਤੇ ਪਿਆਰ ਹੋਰ ਵਧਿਆ। ਲੋਕਾਂ ਨੇ ਮਹਿਸੂਸ ਕੀਤਾ ਕਿ ਸਿੱਖ ਧਰਮ ਹੀ ਇੱਕ ਮਹਾਨ ਧਰਮ ਹੈ, ਜੋ ਅਸਲੀ ਜੀਵਨ ਜਾਚ ਸਿਖਾਉਂਦਾ ਹੈ। ਸਿੱਖੀ ਨਾਲ ਮਨੁੱਖ ਦੀ ਆਤਮਾ ਇਤਨੀ ਬਲਵਾਨ ਹੋ ਜਾਂਦੀ ਹੈ ਕਿ ਮੌਤ ਉਸ ਨੂੰ ਡਰਾ ਨਹੀਂ ਸਕਦੀ। ੴ ਸਤਿਗੁਰ ਪ੍ਰਸਾਦਿ ॥ ਗੁਰਦੁਆਰਾ ਚਰਨ ਕਮਲ ਕਮਲ ਸਾਹਿਬ ਅੱਡਾ ਪੁਰਾਣਾ ਭੱਠਾ ਸ਼ੇਰ ਸ਼ਾਹ ਸੂਰੀ ਮਾਰਗ , ਸ੍ਰੀ ਗੋਇੰਦਵਾਲ ਸਾਹਿਬ ਰੋਡ , ਪਿੰਡ ਕੱਲਾ ( ਤਰਨ ਤਾਰਨ ) ਜੱਥੇਦਾਰ ਹਰਭੇਜ਼ ਸਿੰਘ ਮੋਬਾ : 99884-73298 ਭਾਈ ਦਿਆਲਾ ਜੀ ਦਾ ਇਤਿਹਾਸ ਮੈਂ ਬੜੀ ਮਿਹਨਤ ਤੇ ਖੋਜ਼ ਕਰਕੇ ਭਾਈ ਦਿਆਲਾ ਜੀ ਸ਼ਹੀਦ ਬਾਰੇ ਸਹੀ ਹਾਲਤ ਦਰਿਆਫਤ ਕਰਨ ਮਗਰੋਂ ਇਸ ਇਤਿਹਾਸ ਵਿੱਚ ਦਿਜ ਮਜ਼ਮੂਨ ਲਿਖਿਆ ਹੈ । ਭਾਈ ਦਿਆਲਾ ਜੀ ਸ਼ਹੀਦ ਅਤੇ ਉਨ੍ਹਾਂ ਦੀ ਅੰਸ਼ ਦਾ ਹਾਲ ਮੁਤੀ ' ਕਾਮਬੋਜਾਂ ਦੇ ਮਰਾਸ਼ੀ ' ਮੀਰਾਂ ਬਖਸ਼ ' ਅਤੇ ' ਮਤੀ ਕਾਮਬੋਜਾਂ ਦੇ ਦੋਹਤਰੇ ਸੰਤਨਰੈਣ ਸਿੰਘ ਜੀ ' ਬੰਦੀ ' ( ਜਿਹਨਾਂ ਨੇ ਉੱਪ ਦੀ ਸਾਰੀ ਉਮਰ ਪਿੰਡ ਹੁਨਾਮਪੁਰ ਵਢਾਲ ਜਿਲ੍ਹਾ ਕਪੂਰਥਲਾ ਵਿੱਚ ਹਕੀਮੀ ਦਾ ਕੰਮ ਕਰਦਿਆ ਜਨਤਾ ਦੀ ਸੇਵਾ ਅੰਦਰ ਬਤੀਤ ਕਰ ਦਿੱਤੀ ਸੀ । ਆਪ ਜੀ ਪਚਾਨਵੇਂ ਸਾਲ ਦੀ ਉਮਰ ਭੋਗ ਸਵਰਗਵਾਸ ਹੋਏ ਸਨ ) ਨੇ ਦਾਸ ਨੂੰ ਇਸ ਤਰ੍ਹਾਂ ਦੱਸਿਆਂ : ਸੂਥਾ ਚੜ੍ਹਦੀ ਤਵ ਪਿੰਡ ' ਕੰਗ ' - ਕੱਲੇ ਆਬਾਦ ਹਨ । ਖਾਸ ਕੱਲੇ ਵਿੱਚ ਭਾਈ ਲਾਲ ਚੰਦ ‘ ਮੁਤੀ ਕਾਮਝੌਜ਼ ਦੇ ਘਰ ਮਾਤਾ ਚੰਡਕਾ ਦੀ ਕੁਖੋਂ ਭਾਈ ਦਿਆਲਾ ਜੀ ਦਾ ਜਨਮ ਹੋਇਆ ਸੀ । ਕੁੱਲ ਵਿੱਚ ਲਾਲ ਚੰਦ ਦੀ ਮਾਲਕੀਤ ਕਾਫੀ ਧਰਤੀ ਸੀ ਜਿਸ ਵਿੱਚ ਇਹ ਵਾਹੀ ਦਾ ਕੰਮ ਕਰਦਾ ਸੀ । ਭਾਈ ਦਿਆਲਾ ਜੀ ਗੁਰੂ ਘਰ ਸੀ ਸੇਵਾ ਵਿੱਚ ਭਾਈ ਦਿਆਲਾ ਜੀ ਪਿਤਾ ਦੀ ਤਰ੍ਹਾਂ ਸ੍ਰੀ ਗੁਰੂ ਨਾਨਕ ਸੇਵ ਜੀ ਦੀ ਗੁਰਗੱਦੀ ਦੇ ਸੇਵਕ ਭਾਵ ਸਿੱਖ ਸਜ਼ ਗਏ । ਉਸ ਵਕਤ ਗੁਰਗੱਦੀ ਤੇ ਨੌਵੇ ਸ੍ਰੀ ਗੁਰੂ ਤੇਗ ਬਹਾਦਰ ਜੀ ਸੋਸ਼ਥਤ ਸਨ । ਆਪ ਜੀ ਬਹੁਤਾ ਗੁਰੂ ਜੀ ਦੇ ਹਜੂਰ ਹੀ ਰਿਹਾ ਕਰਦੇ ਜਿਸ ਕਰਕੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਆਪ ਜੀ ਨਾਲ ਅਪਾਰ ਪਰੇਮ ਸੀ । | ਭਾਈ ਦਿਆਲਾ ਜੀ ਗੁਰੂ ਜੀ ਨਾਲ ਦਿੱਲੀ ਵਿੱਚ ਜਿਸ ਵਕਤ ਔਰੰਗਜੇਬ ਦੇ ਜੁਲਮ ਦਾ ਪਿਆਲਾ ਭਰਪੂਰ ਹੋ ਗਿਆ ਤਾਂ ਇਸ ਅੱਤਿਆਚਾਰ ਨੂੰ ਭਾਰਤ ਵਿੱਚੋਂ ਖਤਮ ਕਰਨ ਖਾਤਰ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਆਪਣਾ ਸੀਸ ਬਲਿਦਾਨ ਕਰਨ ਵਾਸਤੇ ਸੰਨ ੧੬੭੫ ਈਸਵੀਂ ਵਿੱਚ ਦਿੱਲੀ ਜਾਣ ਲਈ ਤਿਆਰ ਕੀਤੇ ਤਾਂ ਉਹਨਾਂ ਪੰਜ ਸਿੱਖਾਂ ਵਿੱਚ ਜਿਹਨਾਂ ਨੂੰ ਗੁਰੂ ਜੀ ਨੇ ਆਪਣੇਨਾਲ ਦਿੱਲੀ ਲੈ ਜਾਣ ਵਾਸਤੇ ਨਿਯਤ ਕੀਤਾ ਸੀ ) ਸ਼ਾਮਲ ਹੋ ਕੇ ਦਿੱਲੀ ਗਏ ਔਰਜਜੇਬ ਚਹੁੰਦਾ ਸੀ ਜੋ ਸ੍ਰੀ ਗੁਰੂ ਤੇਗ ਬਹਾਦਰ ਦੀਨ ਇਸਲਾਮ ਕਬੂਲ ਕਰ ਲੈਣ ਤਾਂ ਸਾਰਾ ਹਿੰਦੋਸਤਾਨ ਹੀ ਮੁਸਲਮਾਨ ਹੋ ਸਕਦਾ ਹੈ ਉਸਨੇ ਇਸ ਕਰਕੇ ਗੁਰੂ ਜੀ ਨੂੰ ਦਿੱਲੀ ਬੁਲਾਇਆ ਸੀ । ਜਿਸ ਵਕਤ ਭਾਈ ਦਿਆਲ ਜੀ ਦੇ ਸਹਮਣੇ ਗੁਰੂ ਜੀ ਨੇ ਭਾਈ ਮਤੀ ਦਾਸ ਨੂੰ ਔਰੰਗਜੇਬ ਨੇ ਸਾਰੇ ਚਿਰਾ ਕੇ ਸ਼ਹੀਦ ਕਰ ਦਿੱਤਾ ਤਾਂ ਭਾਈ ਦਿਆਲਾ ਜੀ ਨੇ ਉਸਨੇ ਪੁਛਿਆ , ' ਤੇਰੇ ਉਤੇ ਵੀ ਸ਼ਰਾ ਦਾ ਫਤਵਾ ਲੱਗਣ ਨੂੰ ਤਿਆਰ ਹੈ , ਤੈਨੂੰ ਇਸਲਾਮ ਮੰਨਜੂਰ ਹੈ ਜਾਂ ਮੀਤ ॥ ਔਰੰਗਜੇਬ : ਔਰੰਗਜੇਬ ਦਿਆਲੇ ਨੂੰ ਆਖਦਾ ਤੇਰੇ ਨਫੇ ਦੀ ਬਾਤ ਸੁਣਾ ਦੇਵਾਂ । ਛੱਡ ਕੁਫਰ ਤੋ ਦੀਨ ਕਬੂਲ ਕਰ ਲੈਂ , ਤੂੰ ਨੇਕੀ ਦੀ ਗਲ ਸਮਝਾ ਦੇਵਾਂ । ਫਤਵਾ ਸ਼ਰੂ ਦਾ ਮੌਤ ਸਜ਼ਾ , ਪਰ ਜੋ , ਪੜੇ ਕਲਮਾ ਤਾਂ ਤੈਨੂੰ ਬਚਾ ਦੇਵਾਂ । ਸਿੱਖੀ ਵਿੱਚੋਂ ਕੀ ਖਟਣਾ ਸੌਚ ਤਾਂ ਸਹੀ , ਸਚੇ ਦੀਨ ਦੀ ਸਾਂਝੀ ਬਣਾ ਦੋਵਾਂ । ਭਾਈ ਦਿਆਲਾ ਜੀ : ਅੱਗੇ ਕਿਹਾਂ ਦਿਆਲ ਨੇ ਸੁਈਂ ਸ਼ਾਹਾ , ਜਿੰਦ ਸਿਖੀ ਤੋਂ ਘੋਲ ਘੁਮਾਵਾਂਗਾ ਮੈਂ । ਰੋਮ - ਰੋਮ ਅੰਦਰ ਗੁਰੂ ਨਾਨਕ ਰਚਿਆ , ਡਰ ਕੇ ਮੌਤ ਤੋਂ ਨਹੀਂ ਘਬਰਾਵਾਂਗਾ ਮੈਂ । ਮੈਨੂੰ ਦੀਨ ਇਸਲਾਮ ਮਨਜੂਰ ਨਹੀਂ , ਨਾਨਾਕ ਗੁਰੂ ਸਿੱਖ ਸਦਾਵਾਂਗਾ ਮੈਂ । ਤੇਰੇ ਫਤਵੇ ਦਾ ਖੋਵ ਨਾ ਮੂਲ ਮੈਨੂੰ , ਸੀਸ ਸਿਖੀ ਦੇ ਨਾਮ ਤੇ ਲਾਵਾਂਗਾ ਮੈਂ । ਭਾਈ ਜੀ ਦੇ ਮੁਖੀ ਇਸ ਕਦਰ ਕਰੜਾਂ ਜਵਾਬ ਸੁਣ ਕੇ ਔਰੰਗਜੇਬ ਅਤੇ ਕਾਜ਼ੀ , ਮੁਫਤੀ ਨਹੀਤ ਗੁੱਸੇ ਵਿੱਚ ਆ ਗਏ । ਔਰੰਗਜੇਬ ਨੇ ਫਿਰ ਭਾਈ ਜੀ ਨੂੰ ਧਮਕੀਆਂ ਦੇ ਕੇ ਆਖਿਆ ਤੇਰੇ ਸਾਹਮਣੇ ਤੋਂ ਸਾਥੀ ਮਤੀ ਦਾਸ ਨੂੰ ਅਤਿਅੰਤ ਕਸ਼ਟ ਦੇ ਕੇ ਆਰੇ ਨਾਲ ਚੀਰ ਕੇ ਦੁਫਾੜ ਕਰ ਦਿੱਤਾ ਗਿਆ ਹੈ । ਮੁਸਲਮਾਨਾਂ ਨੂੰ ਰਸੂਲ ਖੁਦਾ ਅੱਗੇ ਸ਼ਿਫਾਰਸ਼ ਕਰਕੇ ਬਹਿਸ਼ਤ ਵਿੱਚ ਦਾਖਲ ਕਰਾ ਦੇਵੇਗਾ । ਫਿਰ ਥਹਿਸ਼ਤ ਦੇ ਸੁਖ ਛੱਡ ਕੇ ਸੱਚੇ ਧਰਮ ਪਿੱਛੇ ਲੱਗ ਐਵੇਂ ਜਾਣ ਗੁਆ ਲੈਣੀ ਕਿਹਵੀ ਦਾਨਈ ਹੋ ? ਔਰੰਗਜੇਬ ਦੇ ਮੂੰਹੋਂ ਧਮਕੀਆਂ , ਮੌਤ ਦਾ ਡਰਾਵਾ , ਅਤੇ ਲਾਲਚਭਰੀਆਂ ਬਾਤਾਂ ਸੁਣ ਕੇ ਸਿਦਕੀ ਭਾਈ ਦਿਆਲਾ ਜੀ ਨੇ ਜੁਆਬ ਦਿੱਤਾ : ‘ ਸ਼ਾਹਾ ! ਜਿਹੜਾ ਤੂੰ ਮੈਨੂੰ ਮੌਤ ਦਾ ਡਰ ਦੱਸਦਾ ਹੈ , ਗੁਰੂ ਕੇ ਸਿੱਖ ਵਾਸਤੇ ਤਾਂ ਇਹ ਮਮੂਲੀ ਚੀਜ਼ ਹੈ । ਸਿਖ ਮੱਤ ਨੂੰ ਤਾਂ ਸਿਰਫ ਇਤਨਾ ਹੀ ਸਮਝਦਾ ਹੈ ਜੈਸਾ ਕਿ ਕੋਈ ਆਦਮੀ ਜਾਗਦਾ ਸੌਂ ਜਾਵੇ ਤੇ ਗੂਵੀ ਨੀਂਦ ਦਾ ਅਨੰਦ ਭੋਗ ਦੂਸਰਾ ਰਿਹਾ ਸਵਾਲ ਇਸਲਾਮ ਅਤੇ ਗੁਰੂ ਜੀ ਦੀ ਸਿਖੀ ਦਾ ਇਸ ਬਾਬਤ ਮੈਂ ਪਹਿਲਾ ਹੀ ਤਾਂ ਕਹਿ ਚੁੱਕਾ ਹਾਂ ਕਿ ਸਿਖੀ ਮੇਰੋ ਕੋਸਾਂ , ਸੁਵਾਸਾਂ ਨਾਲ ਨਿਭੇਗੀ ਕਿਉਂਕਿ ਗੁਰੂ ਜੀ ਦੀ ਸਿਖੀ ਤੋਂ ਵੱਡੀ ਅਨੰਦ ਦਾਇਕ ਵਸਤੂ ਮੈਨੂੰ ਸੰਸਾਰ ਭਰ ਅੰਦਰ ਦੂਸਰੀ ਕੋਈ ਨਜਰ ਨਹੀਂ ਆਉਂਦੀ । ਤੇਰੋ ਬਹਿਸ਼ਤ ਦੇ ਸੁਖਾਂ ਨੂੰ ਸਿਖੀ ਉਪਰੋਂ ਵਾਰਦਾ ਹਾਂ ਜਿਸ ਕਰਕੇ ਮੈਨੂੰ ਇਸਲਾਮ ਮਨਜੂਰ ਨਜੀ ਅਤੇ ਜਿਹੜਾ ਤੂੰ ਕਹਿੰਦਾ ਏ ਕੀ ਮੁਸਲਮਾਨਾਂ ਦੀ ਰਸੂਲ ਖੁਦਾ ਅੱਗੇ ਸ਼ਿਵਾਸ਼ ਕਰੇਗਾ ਇਹ ਬਿਲਕੁਲ ਝੂਠ ਤੇ ਤੇਰੇ ਖੁਦਾ ਰਸੂਲ ਦੇ ਹੁਕਮ ਦੇ ਉਲਟ ਹੈ । ਇਹ ਤਾਂ ਤੁਸਥ ਅਨਪੜ੍ਹ ਤੇ ਬੇ - ਸਮਝ ਲੋਕਾਂ ਨੂੰ ਵੋਹਣ ਇੱਕ ਪੌਂਸਲਾ ਬਣਾ ਰੱਖਿਆ ਹੈ । ਜਿਹਾ ਕਿ : - ਇਤਿਆਦਕ ਕੁਰਾਨ ਦੀਆਂ ਆਇਤਾਂ ਅਤੇ ਨਮਾਜ਼ ਅੰਦਰ ਆਏ ਜ਼ਿਕਰ ਤੋਂ ਸਾਬਤ ਹੁੰਦਾ ਹੈ ਕਿ ਖੁਦਾ ਦੀ ਦਰਗਾਹ ਅੰਦਰ ਕਿਸੇ ਵੀ ਆਦਮੀ ਨੂੰ ਕਿਸੇ ਬਾਬਤ ਸ਼ਵਾਰਸ਼ ਕਰਨ ਦਾ ਦਮ ਮਾਰਨ ਦੀ ਤਾਕਤ ਨਹੀਂ ਹੈ । ਉਥੇ ਤਾਂ ਸਿਰਫ ਅਮਲਾਂ ਤੇ ਨਬੇੜ ਹੋਣੇ ਹਨ ( ਹਜ਼ਰਤ ਮੁਹੰਮਦ ਸਾਹਿਬ ਦਾ ਆਪਣੀ ਸਾਰੀਆਂ ਤੋਂ ਛੋਟੀ ਬੇਟੀ ਫਾਤਮਾ ਪ੍ਰਤੀ ਪੁਰਮਾਨ : ਐ ਫਤਮਾ !
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਪ੍ਰਗਟ ਤੇ ਸਦੀਵੀ ਕਾਲ ਲਈ ਗੁਰੂ ਹਨ । ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ ਅਕਤੂਬਰ 1708 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ. ਦੀ ਆਮਦ ਨਾਲ ਨਾਟ ਲਿਖਤ ਤੇ ਵਿਆਪਕ ਪ੍ਰਭਾਵ ਪਿਆ ਹੈ। ਇਸ ਨਾਲ ਨਾਟਕ ਆਪਣੇ ਪਰੰਪਰਿਕ ਰੂਪ ਬਦਲ ਕੇ ਨਵੇਂ ਰੂਪ ਅਖ਼ਤਿਆਰ ਕਰ ਰਿਹਾ ਹੈ। ਪਹਿਲਾਂ ਕੇਵਲ ਪੂਰੇ ਨਾਟਕ ਅਤੇ ਇਕਾਂਗੀ ਹੀ ਰਚੇ ਤੇ ਖੇਡੇ ਜਾਂਦੇ ਸਨ ਪਰੰਤੂ ਹੁਣ ਰੰਗ-ਮੰਚ ਵਿੱਚ ਰੋਸ਼ਨੀਆਂ ਦੀ ਵਰਤੋਂ ਅਤੇ ਪਿੱਠ- ਵਰਤੀ ਅਵਾਜ਼ਾਂ ਵਰਗੇ ਸਾਧਨਾਂ ਦੀ ਆਮਦ ਨਾਲ ਮੰਚ ਪੱਖ ਵੀ ਬਦਲ ਗਿਆ ਹੈ। ਨਤੀਜੇ ਵਜੋਂ ਕਾਵਿ- ਨਾਟਕ, ਲਘੂ-ਨਾਟਕ, ਨੁਕੜ-ਨਾਟਕ, ਬਾਲ- ਨਾਟਕ, ਸੰਗੀਤ- ਨਾਟਕ, ਨ੍ਰਿਤ-ਨਾਟਕ, ਕੋਰਿਓਗਰਾਫ਼ੀ, ਇੱਕ ਪਾਤਰੀ ਨਾਟਕ ਅਤੇ ਅਬੋਲ ਨਾਟਕ (Mime) ਆਦਿ ਨਾਟਕੀ ਸਰੂਪ ਉੱਘੜ ਕੇ ਸਾਮ੍ਹਣੇ ਆਏ ਹਨ। ਵਿਸ਼ਵ ਨਾਟ- ਸ਼ੈਲੀਆਂ ਨੇ ਇਹਨਾਂ ਤੇ ਵਿਆਪਕ ਪ੍ਰਭਾਵ ਵੀ ਪਾਇਆ ਹੈ। ਵਿਸ਼ਵੀਕਰਨ ਅਤੇ ਕੰਪਿਊਟਰੀਕਰਨ ਕਾਰਨ ਵੀ ਨਾਟਕ ਦੀ ਵਿਧਾ ਵਿੱਚ ਇਨਕਲਾਬੀ ਪਰਿਵਰਤਨ ਆਇਆ ਹੈ। ਇਸ ਸਾਰੀ ਰੱਦੋ-ਬਦਲ ਨੇ ਵਿਚਾਰ, ਪ੍ਰਕਾਰ ਅਤੇ ਸੰਚਾਰ ਦੀ ਦ੍ਰਿਸ਼ਟੀ ਤੋਂ ਨਾਟਕ ਦੇ ਨਵੇਂ ਪ੍ਰਤਿਮਾਨ ਸਿਰਜੇ ਹਨ। ਨਾਟਕ ਦੇ ਲੱਛਣ:- 1. ਨਾਟਕ ਨਿਰਾ ਦ੍ਰਿਸ਼ ਨਹੀਂ 2.
ਸਾਹਿਬਜ਼ਾਦਾ ਅਜੀਤ ਸਿੰਘ (26 ਜਨਵਰੀ 1687 – 7 ਦਸੰਬਰ 1705), ਜਿਨ੍ਹਾ ਨੂੰ ਅਜੀਤ ਸਿੰਘ ਅਤੇ ਬਾਬਾ ਅਜੀਤ ਸਿੰਘ ਵੀ ਕਿਹਾ ਜਾਂਦਾ ਹੈ, ਗੁਰੂ ਗੋਬਿੰਦ ਸਿੰਘ ਜੀ ਦੇ ਸਭ ਤੋਂ ਵੱਡੇ ਸਾਹਿਬਜ਼ਾਦੇ ਸਨ। ਸਾਹਿਬਜ਼ਾboutsikhs.com/sikh-martyrs/sikh-martyrs-sahibzada-ajit-singh-ji-amp-jujhar-singh-ji | title=ਸਾਹਿਬਜਾਂਦਾ ਅਜੀਤ ਸਿੰਘ ਜੀ | publisher=allaboutsikhs.com | date=01 ਨਵੰਬਰ 2012 | accessdate=ਨਵੰਬਰ 01, 2012}}</ref>। ਇਹਨਾਂ ਦੀ ਸਿਖਲਾਈ-ਪੜ੍ਹਾਈ ਗੁਰੂ ਸਾਹਿਬ ਜੀ ਦੀ ਨਿਗਰਾਨੀ ਵਿੱਚ ਹੋਈ। ਘੋੜ ਸਵਾਰੀ, ਸ਼ਸਤਰ-ਵਿੱਦਿਆ, ਤੀਰ-ਅੰਦਾਜ਼ੀ ਵਿੱਚ ਸਾਹਿਬਜ਼ਾਦਿਆਂ ਨੂੰ ਨਿਪੁੰਨ ਕਰ ਦਿੱਤਾ ਗਿਆ ਸੀ।
ਗੁਰਮੁਖੀ ਲਿਪੀ ਵਿੱਚ ਪੰਜਾਬੀ ਭਾਸ਼ਾ ਨੂੰ ਲਿਖਣ ਲਈ ਵਰਤੀ ਜਾਣ ਵਾਲੀ ਲਿਪੀ ਹੈ। ਬੋਲਾਂ ਨੂੰ ਲਿਖਤ ਵਿੱਚ ਢਾਲਣ ਲਈ ਵਰਤੇ ਜਾਂਦੇ ਚਿੰਨ੍ਹਾਂ ਦੇ ਸਮੂਹ ਨੂੰ ਲਿਪੀ ਕਿਹਾ ਜਾਂਦਾ ਹੈ। ਲਿਪੀ ਬੋਲੀ ਦਾ ਵਾਹਣ ਹੈ। ਭਾਸ਼ਾ ਤੇ ਲਿਪੀ ਦਾ ਆਪਸ ਵਿੱਚ ਗੂੜ੍ਹਾ ਸੰਬੰਧ ਹੈ। ਜਿਵੇਂ ਮਨੁੱਖੀਭਾਵਾਂ ਦੀ ਪੁਸ਼ਾਕ ਬੋਲੀ ਹੈ, ਉਵੇਂ ਲਿਪੀ ਭਾਸ਼ਾ/ਬੋਲੀ ਦਾ ਪਹਿਰਾਵਾ ਹੈ। ਲਿਪੀ ਦੇ ਪਹਿਰਾਵੇ ਨੇ ਭਾਸ਼ਾ ਨੂੰ ਸਦੀਵਤਾ ਬਖ਼ਸ਼ੀ ਹੈ। ਲਿਪੀ ਮਨੁੱਖੀ ਭਾਵਾਂ ਨੂੰ ਅਮਰ ਕਰ ਦਿੰਦੀ ਹੈ। ਅੱਜ ਗਿਆਨ, ਵਿਗਿਆਨ ਅਤੇਕੰਪਿਊਟਰੀ ਯੁੱਗ ਵਿੱਚ ਭਾਵੇਂ ਨਵੀਆਂ ਤਕਨੀਕਾਂ ਨੇ ਬੋਲੀ ਭਾਸ਼ਾ (ਅਵਾਜ਼) ਨੂੰ ਸਥਾਈ ਰੂਪ ਦੇਣ ਦੇ ਹੋਰ ਵੀ ਕਈ ਨਵੀਨ ਸਾਧਨ ਬਣਾ ਲਏ ਹਨ, ਪਰ ਲਿਪੀ ਦੀ ਤਾਕਤ ਅਤੇ ਵਿਆਪਕਤਾ ਦੇ ਮੁਕਾਬਲੇ ਇਹ ਅਜੇ ਵੀ ਤੁੱਛ ਹਨ। ਹਰੇਕ ਭਾਸ਼ਾ ਦੇ ਲਿਖਤੀ ਸਰੂਪ ਲਈ ਕਿਸੇ ਨਾ ਕਿਸੇ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਹਰ ਭਾਸ਼ਾ ਦੀ ਲਿਪੀ ਦਾ ਕੋਈ ਨਾ ਕੋਈ ਨਾਂ ਵੀ ਜ਼ਰੂਰ ਹੁੰਦਾ ਹੈ, ਜਿਵੇਂ ਹਿੰਦੀ ਲਈ ਦੇਵਨਾਗਰੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਅੰਗਰੇਜ਼ੀ ਭਾਸ਼ਾ ਲਈ ਰੋਮਨ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਇਸੇ ਤਰ੍ਹਾਂ ਪੰਜਾਬੀ ਭਾਸ਼ਾ ਲਈ ਗੁਰਮੁਖੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ।
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਉਹਨਾਂ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਤ ਕੀਤਾ ਜਾਂਦਾ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਸੰਨ 1704 ਈ. ਪੋਹ ਦੀ ਕਕਰੀਲੀ ਰਾਤ ਨੂੰ ਮੁਗ਼ਲਾਂ ਵੱਲੋਂ ਲੰਮੇ ਸਮੇਂ ਦੇ ਪਾਏ ਘੇਰੇ ਅਤੇ ਬਾਅਦ ਵਿੱਚ ਮੁਗ਼ਲਾਂ ਅਤੇ ਹਿੰਦੂ ਪਹਾੜੀ ਰਾਜਿਆਂ ਦੀਆਂ ਕਸਮਾਂ ਨੂੰ ਵੇਖਦੇ ਹੋਏ ਗੁਰੂ ਗੋਬਿੰਦ ਸਿੰਘ ਜੀ ਨੇ ਅਨੰਦਪੁਰ ਨੂੰ ਛੱਡ ਦਿੱਤਾ। ਕਿਲ੍ਹੇ ਤੋਂ ਨਿਕਲਦੇ ਹੋਏ ਗੁਰੂ ਜੀ ਦਾ ਪਰਵਾਰ ਸਰਸਾ ਨਦੀ ਦੇ ਚੜ੍ਹੇ ਹੋਏ ਪਾਣੀ ਕਰਕੇ ਤਿੰਨ ਹਿੱਸਿਆਂ ਵਿੱਚ ਵੰਡਿਆ ਗਿਆ। ਬਹੁਤ ਸਾਰਾ ਜਾਨੀ-ਮਾਲੀ ਨੁਕਸਾਨ, ਬਹੁਤ ਸਾਰੇ ਅਮੋਲਕ ਹਸਤ-ਲਿਖਤ ਗ੍ਰੰਥ ਸਰਸਾ ਦੇ ਤੇਜ਼ ਪਾਣੀ ਦੇ ਵਹਾਅ ਦੀ ਭੇਟ ਚੜ੍ਹ ਗਏ। ਗੁਰੂ ਕਲਗੀਧਰ ਸਾਹਿਬ ਜੀ ਕੁਝ ਸਿੰਘਾਂ ਅਤੇ ਵੱਡੇ ਸਾਹਿਬਜ਼ਾਦਿਆਂ ਸਮੇਤ ਰੋਪੜ ਵਿੱਚੋਂ ਹੁੰਦੇ ਹੋਏ ਚਮਕੌਰ ਸਾਹਿਬ ਦੀ ਧਰਤੀ ਵੱਲ ਵਧ ਰਹੇ ਸਨ। ਮੁਗ਼ਲ ਫੌਜ ਪਿੱਛਾ ਕਰ ਰਹੀ ਹੈ। ਆਖ਼ਰ ਗੁਰੂ ਸਾਹਿਬ ਜੀ ਉਸ ਧਰਤੀ ’ਤੇ ਪਹੁੰਚ ਗਏ ਅਤੇ ਚਮਕੌਰ ਦੀ ਕੱਚੀ ਗੜ੍ਹੀ ਨੂੰ ਵੇਖ ਕੇ ਮੁਸਕਰਾਏ ਹਨ। ਇਕ ਪਾਸੇ ਮੁਗ਼ਲ ਸੈਨਾ ਲੱਖਾਂ ਦੀ ਗਿਣਤੀ ਵਿੱਚ ਸੀ ਅਤੇ ਦੂਜੇ ਪਾਸੇ ਗੁਰੂ ਜੀ ਦੇ ਨਾਲ 40 ਕੁ ਭੁੱਖੇ-ਭਾਣੇ ਸਿੰਘ। ਗੁਰੂ ਸਾਹਿਬ ਜੀ ਅਤੇ ਸਿੰਘਾਂ ਨੇ ਗੜ੍ਹੀ ਵਿੱਚ ਪ੍ਰਵੇਸ਼ ਕਰ ਕੇ ਕੁਝ ਆਰਾਮ ਹੀ ਕੀਤਾ ਸੀ ਕਿ ਮੁਗ਼ਲ ਫੌਜਾਂ ਨੇ ਗੜ੍ਹੀ ਨੂੰ ਘੇਰ ਲਿਆ। ਰਾਤ ਦਾ ਵੇਲਾ ਹੈ। ਗੜ੍ਹੀ ਦੀ ਕੱਚੀ ਕੰਧ ਦੇ ਆਸ-ਪਾਸ ਮੁਗ਼ਲ ਸੈਨਾ ਨੇ ਘੇਰਾ ਪਾਇਆ ਹੈ। ਪਰ ਸਿੰਘ ਕਿਸੇ ਭੈ ਵਿੱਚ ਨਹੀਂ, ਚੜ੍ਹਦੀ ਕਲਾ ਵਿੱਚ ਹਨ। ਜੇਕਰ ਅਸੀਂ ਯੁੱਧਾਂ ਦੀ ਗੱਲ ਕਰੀਏ ਤਾਂ ਪੈਸੇ ਲੈ ਕੇ ਲੜਨ ਵਾਲੇ ਸਿਪਾਹੀ ਦੁਸ਼ਮਣ ਨੂੰ ਮਾਰਨ ਲਈ ਨਹੀਂ ਬਲਕਿ ਆਪਣੀ ਜਾਨ ਬਚਾਉਣ ਲਈ ਲੜਦੇ ਹਨ। ਸਾਹਮਣੇ ਦੁਸ਼ਮਣ ਨੂੰ ਖ਼ਤਮ ਕਰਨ ਨਾਲੋਂ ਉਨ੍ਹਾਂ ਨੂੰ ਆਪਣੀ ਜਾਨ ਬਚਾਉਣ ਦੀ ਜ਼ਿਆਦਾ ਫ਼ਿਕਰ ਹੁੰਦੀ ਹੈ। ਪਰ ਸਤਿਗੁਰੂ ਜੀ ਦੇ ਨਾਲ ਜਿੰਨੇ ਵੀ ਸਿੰਘ ਹਨ, ਉਨ੍ਹਾਂ ਦੇ ਮਨ ਵਿੱਚ ਭਾਵਨਾ ਜਾਨ ਬਚਾਉਣ ਦੀ ਨਹੀਂ ਬਲਕਿ ਧਰਮ ਯੁੱਧ ਦੇ ਚਾਉ ਹੇਤ ਪੁਰਜਾ-ਪੁਰਜਾ ਕੱਟ ਮਰਨ ਦੀ ਹੈ। ਸਿੰਘ ਪੂਰੇ ਜੋਸ਼ ਚੜ੍ਹਦੀ ਕਲਾ ਵਿੱਚ ਸਨ ਦਿਨ ਚੜ੍ਹਿਆ, ਯੁੱਧ ਅਰੰਭ ਹੋ ਗਿਆ। ਸਤਿਗੁਰੂ ਜੀ ਨੇ ਸਿੰਘਾਂ ਨੂੰ ਹੁਕਮ ਕੀਤਾ ਕਿ ਮੁਗ਼ਲ ਸਰਦਾਰਾਂ ਨੂੰ ਆਪਣਾ ਨਿਸ਼ਾਨਾ ਬਣਾਉ। ਮੁਗ਼ਲ ਸਰਦਾਰ ਨਾਹਰ ਖਾਂ ਜੋ ਕਿ ਮਲੇਰਕੋਟਲੇ ਦਾ ਰਹਿਣ ਵਾਲਾ ਸੀ ਹਮਲਾਵਰ ਹੋ ਕੇ ਸਾਥੀਆਂ ਨਾਲ ਅੱਗੇ ਵਧਿਆ ਤਾਂ ਸਤਿਗੁਰੂ ਜੀ ਨੇ ਉਸ ਨੂੰ ਪਾਰ ਬੁਲਾ ਦਿੱਤਾ ਯੁੱਧ ਦਾ ਮੈਦਾਨ ਮੁਗ਼ਲ ਸਿਪਾਹੀਆਂ ਦੀਆਂ ਲੋਥਾਂ ਨਾਲ ਭਰ ਗਿਆ ਅਤੇ ਧਰਤੀ ਖੂਨ ਨਾਲ ਰੱਤੀ ਗਈ। ਗੜ੍ਹੀ ਵਿੱਚੋਂ ਨਿਕਲਣ ਵਾਲੇ ਤੀਰ, ਗੋਲੀਆਂ ਦੁਸ਼ਮਣਾਂ ਨੂੰ ਵਿੰਨ੍ਹੀ ਜਾ ਰਹੀਆਂ ਸਨ। ਇਸ ਤਰੀਕੇ ਨਾਲ ਸਿੰਘ ਬੀਰਤਾ ਤੇ ਦਲੇਰੀ ਨਾਲ ਲੜਦੇ ਰਹੇ। ਅਖੀਰ ਇਤਿਹਾਸ ਦੇ ਪੰਨਿਆਂ ਵਿੱਚ ਚਮਕੌਰ ਦੀ ਗੜ੍ਹੀ ’ਤੇ ਉਹ ਸਮਾਂ ਆ ਗਿਆ ਜਦ ਕਲਗੀਧਰ ਪਿਤਾ ਜੀ ਨੇ ਧਰਮ-ਯੁੱਧ ਵਿੱਚ ਆਪਣੇ ਹੱਥੀਂ ਪੁੱਤਰਾਂ ਨੂੰ ਰਣ-ਤੱਤੇ ਅੰਦਰ ਸ਼ਹਾਦਤ ਦਾ ਜਾਮ ਪੀਣ ਲਈ ਘੱਲਿਆ, ਜਵਾਨੀ ਦੀ ਦਹਿਲੀਜ਼ ’ਤੇ ਪੈਰ ਰੱਖ ਰਹੇ ਪੁੱਤਰਾਂ ਨੂੰ ਲਾੜੀ ਮੌਤ ਵਿਆਹੁਣ ਲਈ ਹੱਥੀਂ ਤਿਆਰ ਕੀਤਾ। ਸਿੱਖ ਧਰਮ ਵਿੱਚ ਕੁਰਬਾਨੀਆਂ ਦਾ ਇਤਿਹਾਸ ਬੜਾ ਲੰਮੇਰਾ ਹੈ। ਛੋਟੀ ਉਮਰੇ ਵੱਡੇ ਇਤਿਹਾਸ ਦੀ ਸਿਰਜਨਾ ਸਿੱਖਧਰਮ ਦੇ ਜਨਮ ਦਾਤਿਆਂ ਅਤੇ ਪੈਰੋਕਾਰਾਂ ਨੇ ਕੀਤੀ ਹੈ। ਕੁਰਬਾਨੀਆਂ ਦੇ ਇਤਿਹਾਸ ਦੀ ਗਾਥਾ ਵਿੱਚ ਗੁਰੂ ਸਾਹਿਬਾਨ ਦੀ ਸ਼ਹੀਦੀ, ਸਾਹਿਬਜ਼ਾਦਿਆਂ ਦੀ ਕੁਰਬਾਨੀ ਅਤੇ ਮਹਾਨ ਸੂਰਮਿਆਂ ਦੀਆਂ ਸ਼ਹਾਦਤਾਂ ਦੇ ਸੁਨਹਿਰੀ ਪੰਨੇ ਉਕਰੇ ਹੋਏ ਹਨ। ਸਿੱਖ ਧਰਮ ਦੇ ਬਾਨੀਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਨਿਰਮਲ ਪੰਥ ਦੀ ਸਥਾਪਨਾਕਰਦਿਆਂ ਹੱਕ, ਸੱਚ, ਨਿਆਂ ਤੇ ਨੇਕੀ ਦਾ ਰਸਤਾ ਬਣਾਇਆ। ਸਾਹਿਬਜ਼ਾਦਾ ਅਜੀਤ ਸਿੰਘ ਜ਼ੁਲਮ, ਜਬਰ, ਅਨਿਆਂ, ਝੂਠ ਤੇ ਬਦੀ ਦੀਆਂ ਤਾਕਤਾਂ ਵਿਰੁੱਧਅਵਾਜ਼ ਉਠਾਈ। ਰਾਜੇ ਸੀਂਹ ਮੁਕੱਦਮ ਕੁੱਤੇ ਕਹਿ ਕੇ ਸਮੇਂ ਦੇ ਜ਼ੁਲਮਦਾ ਸਾਹਮਣਾ ਕੀਤਾ। ਸਿੱਖ ਇਤਿਹਾਸ ਦੀਆਂ ਸ਼ਹਾਦਤਾਂ ਅਨੂਠੀਆਂ ਤੇ ਵਿਲੱਖਣ ਹਨ, ਪਰੰਤੂ ਗੁਰੂ ਗੋਬਿੰਦ ਸਿੰਘ ਮਹਾਰਾਜ ਦੇ ਸਾਹਿਬਜ਼ਾਦਿਆਂ ਦੀਆਂ ਸ਼ਹਾਦਤਾਂ ਸੰਸਾਰ ਦੇ ਇਤਿਹਾਸ ਵਿੱਚਦੁਰਲੱਭ ਹਨ। ਸ਼ਹਾਦਤ ਅਨਿਆਂ, ਜ਼ੁਲਮ ਤੇ ਝੂਠ ਵਿਰੁੱਧ ਗਵਾਹੀ ਹੁੰਦੀ ਹੈ।ਸ਼ਹਾਦਤ ਦਾ ਮੁਕਾਮ ਬਹੁਤ ਉਚਾ ਹੁੰਦਾ ਹੈ। ਇਸ ਨੂੰ ਪ੍ਰਾਪਤ ਕਰਨਾਤੇ ਨਿਭਾਹੁਣਾ ਸਰਲ ਨਹੀਂ ਹੈ। ਸ਼ਹਾਦਤ ਐਸੀ ਮਰਨੀ ਹੈ ਜੋ ਮਰਦਾ ਹੈ, ਉਹ ਜਨਮ ਮਰਨ ਤੋਂ ਮੁਕਤ ਹੋ ਜਾਂਦਾ ਹੈ। ਰਣ ਮਹਿ ਜੂਝਕੇ ਸ਼ਹਾਦਤਾਂ ਵੀ ਸਿੱਖ ਇਤਿਹਾਸ ਵਿੱਚ ਹੋਈਆਂ ਅਤੇ ਅਸਹਿ ਤੇ ਅਕਹਿ ਕਸ਼ਟ ਸਹਾਰਦਿਆਂ ਹੋਇਆਂ ਬਲੀਦਾਨ ਵੀਸਿੱਖਾਂ ਨੇ ਕੀਤੇ। 'ਰਣ ਤੱਤੇ ਜੂਝਕੇ' ਸ਼ਹਾਦਤ ਦੇ ਇਤਿਹਾਸ ਵਿੱਚ ਚਮਕੌਰ ਦੀ ਧਰਤੀ ਬੜੀ ਭਾਗਾਂ ਭਰੀ ਹੈ। ਜਿਸ ਨੂੰ ਮਹਾਨ ਤੀਰਥ ਮੰਨਿਆ ਜਾਂਦਾ ਹੈ। ਅੱਲਾ ਯਾਰ ਖਾਂ ਦੇ ਸ਼ਬਦਾਂ ਵਿੱਚ ਚਮਕੌਰ ਦੀ ਜੰਗ ਦੁਨੀਆ ਦੇ ਇਤਿਹਾਸ ਵਿੱਚ ਬੇਜੋੜਤੇ ਅਸਾਵੀਂ ਜੰਗ ਮੰਨੀ ਜਾਂਦੀ ਹੈ। ਇੱਕ ਪਾਸੇ ਚਾਲ੍ਹੀ ਦੇ ਕਰੀਬਭੁੱਖੇ ਭਾਣੇ ਦੂਜੇ ਪਾਸੇ ਲੱਖਾਂ ਦੀ ਕੁੰਮਦ। ਕੱਚੀ ਗੜ੍ਹੀ, ਭੁੱਖੇ ਢਿੱਡ 'ਨਾ ਗੋਲਾ ਬਾਰੂਦ' ਬਸ! ਕੋਲਤੇਗਾਂ, ਤਲਵਾਰਾਂ, ਬਰਛੇ ਸਨ। ਦੁਸ਼ਮਣ ਦਾ ਮੁਕਾਬਲਾਕਰਨਾ ਸੀ। ਪਰ ਨੀਲੇ ਦਾ ਸ਼ਾਹ ਅਸਵਾਰ ਬਾਜਾਂ ਵਾਲਾ ਨਾਲਸੀ ਫਿਰ ਡਰ ਕਿਸ ਦਾ?
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਇੱਕ ਸਿੱਖ ਮਹਾਰਾਜਾ ਸੀ ਜਿੰਨਾ ਨੂੰ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ ਅਤੇ ਉਹਨਾਂ ਦਾ ਨਾਮ ਭਾਰਤ ਦੇ ਉਹਨਾਂ ਮਹਾਨ ਸ਼ਾਸਕਾਂ ਵਿੱਚ ਆਉਂਦਾ ਹੈ ਜਿਵੇ ਕਿ ਮਹਾਂਰਾਣਾ ਪ੍ਰਤਾਪ ਅਤੇ ਮਰਾਠਾ ਸਾਮਰਾਜ ਦੇ ਛੱਤਰਪਤੀ ਸ਼ਿਵਾਜੀ। ਉਹਨਾਂ ਨੂੰ ਸਾਲ 2020 ਵਿੱਚ ਬੀਬੀਸੀ ਨੇ ਦੁਨੀਆ ਦਾ ਸਭ ਤੋ ਮਹਾਨ ਆਗੂ ਦੱਸਿਆ ਸੀ ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਐਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇੱਕ ਦਿਨ ਵਿੱਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿੱਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿੱਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿੱਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿੱਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ 'ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਭਾਰਤ, ਅਧਿਕਾਰਤ ਤੌਰ 'ਤੇ ਭਾਰਤ ਦਾ ਗਣਰਾਜ (ਆਈਐੱਸਓ: Bhārat Gaṇarājya), ਦੱਖਣੀ ਏਸ਼ੀਆ ਵਿੱਚ ਇੱਕ ਦੇਸ਼ ਹੈ। ਇਹ ਖੇਤਰ ਦੇ ਹਿਸਾਬ ਨਾਲ ਸੱਤਵਾਂ ਸਭ ਤੋਂ ਵੱਡਾ ਦੇਸ਼; ਜੂਨ 2023 ਤੱਕ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼; ਅਤੇ 1947 ਵਿੱਚ ਆਪਣੀ ਆਜ਼ਾਦੀ ਦੇ ਸਮੇਂ ਤੋਂ, ਦੁਨੀਆ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਦੱਖਣ ਵੱਲ ਹਿੰਦ ਮਹਾਸਾਗਰ, ਦੱਖਣ-ਪੱਛਮ ਵੱਲ ਅਰਬ ਸਾਗਰ ਅਤੇ ਦੱਖਣ-ਪੂਰਬ ਵੱਲ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ, ਇਹ ਪੱਛਮ ਵੱਲ ਪਾਕਿਸਤਾਨ ਨਾਲ ਜ਼ਮੀਨੀ ਸਰਹੱਦਾਂ ਸਾਂਝੀਆਂ ਕਰਦਾ ਹੈ।; ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ; ਅਤੇ ਪੂਰਬ ਵੱਲ ਬੰਗਲਾਦੇਸ਼ ਅਤੇ ਮਿਆਂਮਾਰ। ਹਿੰਦ ਮਹਾਸਾਗਰ ਵਿੱਚ, ਭਾਰਤ ਸ਼੍ਰੀਲੰਕਾ ਅਤੇ ਮਾਲਦੀਵ ਦੇ ਨੇੜੇ ਹੈ; ਇਸ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਥਾਈਲੈਂਡ, ਮਿਆਂਮਾਰ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੇ ਕਰਦੇ ਹਨ। ਆਧੁਨਿਕ ਮਨੁੱਖ 55,000 ਸਾਲ ਪਹਿਲਾਂ ਅਫ਼ਰੀਕਾ ਤੋਂ ਭਾਰਤੀ ਉਪ-ਮਹਾਂਦੀਪ 'ਤੇ ਆਏ ਸਨ। ਉਹਨਾਂ ਦੇ ਲੰਬੇ ਕਿੱਤੇ, ਸ਼ੁਰੂ ਵਿੱਚ ਵੱਖੋ-ਵੱਖਰੇ ਰੂਪਾਂ ਵਿੱਚ ਸ਼ਿਕਾਰੀ-ਇਕੱਠੇ ਕਰਨ ਵਾਲਿਆਂ ਦੇ ਰੂਪ ਵਿੱਚ, ਨੇ ਖੇਤਰ ਨੂੰ ਬਹੁਤ ਹੀ ਵਿਭਿੰਨਤਾ ਬਣਾ ਦਿੱਤਾ ਹੈ, ਮਨੁੱਖੀ ਜੈਨੇਟਿਕ ਵਿਭਿੰਨਤਾ ਵਿੱਚ ਅਫਰੀਕਾ ਤੋਂ ਬਾਅਦ ਦੂਜੇ ਸਥਾਨ 'ਤੇ ਹੈ। 9,000 ਸਾਲ ਪਹਿਲਾਂ ਸਿੰਧ ਨਦੀ ਬੇਸਿਨ ਦੇ ਪੱਛਮੀ ਹਾਸ਼ੀਏ ਵਿੱਚ ਉਪ-ਮਹਾਂਦੀਪ ਵਿੱਚ ਸੈਟਲਡ ਜੀਵਨ ਉਭਰਿਆ ਸੀ, ਹੌਲੀ ਹੌਲੀ ਤੀਜੀ ਹਜ਼ਾਰ ਸਾਲ ਬੀਸੀਈ ਦੀ ਸਿੰਧੂ ਘਾਟੀ ਸਭਿਅਤਾ ਵਿੱਚ ਵਿਕਸਤ ਹੋਇਆ। 12000 ਈਸਾ ਪੂਰਵ ਤੱਕ, ਸੰਸਕ੍ਰਿਤ ਦਾ ਇੱਕ ਪੁਰਾਤਨ ਰੂਪ, ਇੱਕ ਇੰਡੋ-ਯੂਰਪੀਅਨ ਭਾਸ਼ਾ, ਉੱਤਰ ਪੱਛਮ ਤੋਂ ਭਾਰਤ ਵਿੱਚ ਫੈਲ ਗਈ ਸੀ। ਇਸ ਦਾ ਪ੍ਰਮਾਣ ਅੱਜ ਰਿਗਵੇਦ ਦੇ ਭਜਨਾਂ ਵਿੱਚ ਮਿਲਦਾ ਹੈ। ਇੱਕ ਮੌਖਿਕ ਪਰੰਪਰਾ ਦੁਆਰਾ ਸੁਰੱਖਿਅਤ ਰੱਖਿਆ ਗਿਆ ਸੀ ਜੋ ਪੂਰੀ ਤਰ੍ਹਾਂ ਚੌਕਸ ਸੀ, ਰਿਗਵੇਦ ਭਾਰਤ ਵਿੱਚ ਹਿੰਦੂ ਧਰਮ ਦੀ ਸ਼ੁਰੂਆਤ ਨੂੰ ਰਿਕਾਰਡ ਕਰਦਾ ਹੈ। ਭਾਰਤ ਦੀਆਂ ਦ੍ਰਾਵਿੜ ਭਾਸ਼ਾਵਾਂ ਨੂੰ ਉੱਤਰੀ ਅਤੇ ਪੱਛਮੀ ਖੇਤਰਾਂ ਵਿੱਚ ਬਦਲ ਦਿੱਤਾ ਗਿਆ ਸੀ। 400 ਈਸਾ ਪੂਰਵ ਤੱਕ, ਹਿੰਦੂ ਧਰਮ ਦੇ ਅੰਦਰ ਜਾਤ ਦੁਆਰਾ ਪੱਧਰੀਕਰਨ ਅਤੇ ਬੇਦਖਲੀ ਉਭਰ ਕੇ ਸਾਹਮਣੇ ਆਈ ਸੀ, ਅਤੇ ਬੌਧ ਅਤੇ ਜੈਨ ਧਰਮ ਪੈਦਾ ਹੋ ਗਏ ਸਨ, ਸਮਾਜਿਕ ਵਿਵਸਥਾਵਾਂ ਨੂੰ ਖ਼ਾਨਦਾਨੀ ਨਾਲ ਜੋੜਿਆ ਨਹੀਂ ਗਿਆ ਸੀ। ਸ਼ੁਰੂਆਤੀ ਸਿਆਸੀ ਮਜ਼ਬੂਤੀ ਨੇ ਗੰਗਾ ਬੇਸਿਨ ਵਿੱਚ ਸਥਿਤ ਮੌਰੀਆ ਅਤੇ ਗੁਪਤ ਸਾਮਰਾਜ ਨੂੰ ਜਨਮ ਦਿੱਤਾ। ਉਹਨਾਂ ਦਾ ਸਮੂਹਿਕ ਯੁੱਗ ਵਿਆਪਕ ਰਚਨਾਤਮਕਤਾ ਨਾਲ ਭਰਿਆ ਹੋਇਆ ਸੀ, ਪਰ ਔਰਤਾਂ ਦੀ ਡਿੱਗਦੀ ਸਥਿਤੀ, ਅਤੇ ਵਿਸ਼ਵਾਸ ਦੀ ਇੱਕ ਸੰਗਠਿਤ ਪ੍ਰਣਾਲੀ ਵਿੱਚ ਛੂਤ-ਛਾਤ ਨੂੰ ਸ਼ਾਮਲ ਕਰਨ ਦੁਆਰਾ ਵੀ ਚਿੰਨ੍ਹਿਤ ਕੀਤਾ ਗਿਆ ਸੀ। ਦੱਖਣੀ ਭਾਰਤ ਵਿੱਚ, ਮੱਧ ਰਾਜਾਂ ਨੇ ਦੱਖਣ-ਪੂਰਬੀ ਏਸ਼ੀਆ ਦੇ ਰਾਜਾਂ ਨੂੰ ਦ੍ਰਾਵਿੜ-ਭਾਸ਼ਾ ਦੀਆਂ ਲਿਪੀਆਂ ਅਤੇ ਧਾਰਮਿਕ ਸਭਿਆਚਾਰਾਂ ਨੂੰ ਨਿਰਯਾਤ ਕੀਤਾ।ਸ਼ੁਰੂਆਤੀ ਮੱਧਕਾਲੀ ਯੁੱਗ ਵਿੱਚ, ਈਸਾਈ ਧਰਮ, ਇਸਲਾਮ, ਯਹੂਦੀ ਧਰਮ, ਅਤੇ ਜੋਰਾਸਟ੍ਰੀਅਨ ਧਰਮ ਭਾਰਤ ਦੇ ਦੱਖਣੀ ਅਤੇ ਪੱਛਮੀ ਤੱਟਾਂ ਉੱਤੇ ਸਥਾਪਿਤ ਹੋ ਗਏ ਸਨ।ਮੱਧ ਏਸ਼ੀਆ ਦੀਆਂ ਮੁਸਲਿਮ ਫੌਜਾਂ ਨੇ ਰੁਕ-ਰੁਕ ਕੇ ਭਾਰਤ ਦੇ ਉੱਤਰੀ ਮੈਦਾਨਾਂ ਨੂੰ ਆਪਣੇ ਕਬਜ਼ੇ ਵਿੱਚ ਕਰ ਲਿਆ, ਅੰਤ ਵਿੱਚ ਦਿੱਲੀ ਸਲਤਨਤ ਦੀ ਸਥਾਪਨਾ ਕੀਤੀ, ਅਤੇ ਉੱਤਰੀ ਭਾਰਤ ਨੂੰ ਮੱਧਕਾਲੀ ਇਸਲਾਮ ਦੇ ਬ੍ਰਹਿਮੰਡੀ ਨੈਟਵਰਕ ਵਿੱਚ ਖਿੱਚ ਲਿਆ। 15ਵੀਂ ਸਦੀ ਵਿੱਚ, ਵਿਜੈਨਗਰ ਸਾਮਰਾਜ ਨੇ ਦੱਖਣ ਭਾਰਤ ਵਿੱਚ ਇੱਕ ਲੰਬੇ ਸਮੇਂ ਤੱਕ ਚੱਲਣ ਵਾਲੇ ਸੰਯੁਕਤ ਹਿੰਦੂ ਸੱਭਿਆਚਾਰ ਦੀ ਸਿਰਜਣਾ ਕੀਤੀ।ਪੰਜਾਬ ਵਿੱਚ, ਸਿੱਖ ਧਰਮ ਦਾ ਉਭਾਰ ਹੋਇਆ, ਸੰਸਥਾਗਤ ਧਰਮ ਨੂੰ ਰੱਦ ਕਰਦਾ ਹੋਇਆ।ਮੁਗਲ ਸਾਮਰਾਜ, 1526 ਵਿੱਚ, ਦੋ ਸਦੀਆਂ ਦੀ ਸਾਪੇਖਿਕ ਸ਼ਾਂਤੀ ਦੀ ਸ਼ੁਰੂਆਤ ਕੀਤੀ, ਚਮਕਦਾਰ ਆਰਕੀਟੈਕਚਰ ਦੀ ਵਿਰਾਸਤ ਛੱਡ ਕੇ। ਹੌਲੀ-ਹੌਲੀ ਬ੍ਰਿਟਿਸ਼ ਈਸਟ ਇੰਡੀਆ ਕੰਪਨੀ ਦੇ ਸ਼ਾਸਨ ਦਾ ਵਿਸਤਾਰ ਹੋਇਆ, ਜਿਸ ਨੇ ਭਾਰਤ ਨੂੰ ਇੱਕ ਬਸਤੀਵਾਦੀ ਆਰਥਿਕਤਾ ਵਿੱਚ ਬਦਲ ਦਿੱਤਾ, ਪਰ ਇਸਦੀ ਪ੍ਰਭੂਸੱਤਾ ਨੂੰ ਵੀ ਮਜ਼ਬੂਤ ਕੀਤਾ। ਬ੍ਰਿਟਿਸ਼ ਕ੍ਰਾਊਨ ਸ਼ਾਸਨ 1858 ਵਿੱਚ ਸ਼ੁਰੂ ਹੋਇਆ। ਭਾਰਤੀਆਂ ਨੂੰ ਦਿੱਤੇ ਗਏ ਅਧਿਕਾਰ ਹੌਲੀ-ਹੌਲੀ ਦਿੱਤੇ ਗਏ, ਪਰ ਤਕਨੀਕੀ ਤਬਦੀਲੀਆਂ ਪੇਸ਼ ਕੀਤੀਆਂ ਗਈਆਂ, ਅਤੇ ਸਿੱਖਿਆ ਅਤੇ ਜਨਤਕ ਜੀਵਨ ਦੇ ਆਧੁਨਿਕ ਵਿਚਾਰਾਂ ਨੇ ਜੜ੍ਹ ਫੜ ਲਈ। ਇੱਕ ਮੋਹਰੀ ਅਤੇ ਪ੍ਰਭਾਵਸ਼ਾਲੀ ਰਾਸ਼ਟਰਵਾਦੀ ਲਹਿਰ ਉਭਰੀ, ਜੋ ਅਹਿੰਸਕ ਵਿਰੋਧ ਲਈ ਮਸ਼ਹੂਰ ਸੀ ਅਤੇ ਬ੍ਰਿਟਿਸ਼ ਸ਼ਾਸਨ ਨੂੰ ਖਤਮ ਕਰਨ ਦਾ ਮੁੱਖ ਕਾਰਕ ਬਣ ਗਈ। 1947 ਵਿੱਚ ਬ੍ਰਿਟਿਸ਼ ਭਾਰਤੀ ਸਾਮਰਾਜ ਨੂੰ ਦੋ ਆਜ਼ਾਦ ਰਾਜਾਂ ਵਿੱਚ ਵੰਡਿਆ ਗਿਆ ਸੀ, ਹਿੰਦੂ-ਬਹੁਗਿਣਤੀ ਭਾਰਤ ਦਾ ਡੋਮੀਨੀਅਨ ਅਤੇ ਇੱਕ ਮੁਸਲਿਮ-ਬਹੁਗਿਣਤੀ ਪਾਕਿਸਤਾਨ ਦਾ ਡੋਮੀਨੀਅਨ, ਵੱਡੇ ਪੱਧਰ 'ਤੇ ਜਾਨੀ ਨੁਕਸਾਨ ਅਤੇ ਇੱਕ ਬੇਮਿਸਾਲ ਪਰਵਾਸ ਦੇ ਵਿਚਕਾਰ।ਭਾਰਤ 1950 ਤੋਂ ਇੱਕ ਸੰਘੀ ਗਣਰਾਜ ਰਿਹਾ ਹੈ, ਇੱਕ ਲੋਕਤੰਤਰੀ ਸੰਸਦੀ ਪ੍ਰਣਾਲੀ ਦੁਆਰਾ ਸ਼ਾਸਨ ਕੀਤਾ ਜਾਂਦਾ ਹੈ। ਇਹ ਬਹੁਲਵਾਦੀ, ਬਹੁ-ਭਾਸ਼ੀ ਅਤੇ ਬਹੁ-ਜਾਤੀ ਸਮਾਜ ਹੈ। ਭਾਰਤ ਦੀ ਆਬਾਦੀ 1951 ਵਿੱਚ 361 ਮਿਲੀਅਨ ਤੋਂ ਵਧ ਕੇ 2022 ਵਿੱਚ ਲਗਭਗ 1.4 ਬਿਲੀਅਨ ਹੋ ਗਈ। ਉਸੇ ਸਮੇਂ ਦੌਰਾਨ, ਇਸਦੀ ਨਾਮਾਤਰ ਪ੍ਰਤੀ ਵਿਅਕਤੀ ਆਮਦਨ US$64 ਸਾਲਾਨਾ ਤੋਂ US$2,601 ਤੱਕ ਵਧ ਗਈ, ਅਤੇ ਇਸਦੀ ਸਾਖਰਤਾ ਦਰ 16.6% ਤੋਂ 74% ਹੋ ਗਈ। 1951 ਵਿੱਚ ਮੁਕਾਬਲਤਨ ਬੇਸਹਾਰਾ ਦੇਸ਼ ਹੋਣ ਤੋਂ ਭਾਰਤ ਇੱਕ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਅਤੇ ਸੂਚਨਾ ਤਕਨਾਲੋਜੀ ਸੇਵਾਵਾਂ ਦਾ ਇੱਕ ਕੇਂਦਰ ਬਣ ਗਿਆ ਹੈ, ਇੱਕ ਵਿਸਤ੍ਰਿਤ ਮੱਧ ਵਰਗ ਦੇ ਨਾਲ। ਇਸਦਾ ਇੱਕ ਸਪੇਸ ਪ੍ਰੋਗਰਾਮ ਹੈ। ਭਾਰਤੀ ਫਿਲਮਾਂ, ਸੰਗੀਤ ਅਤੇ ਅਧਿਆਤਮਿਕ ਸਿੱਖਿਆਵਾਂ ਗਲੋਬਲ ਸੱਭਿਆਚਾਰ ਵਿੱਚ ਵਧਦੀ ਭੂਮਿਕਾ ਨਿਭਾਉਂਦੀਆਂ ਹਨ। ਭਾਰਤ ਨੇ ਆਪਣੀ ਗਰੀਬੀ ਦੀ ਦਰ ਨੂੰ ਕਾਫ਼ੀ ਹੱਦ ਤੱਕ ਘਟਾ ਦਿੱਤਾ ਹੈ, ਹਾਲਾਂਕਿ ਆਰਥਿਕ ਅਸਮਾਨਤਾ ਵਧਣ ਦੀ ਕੀਮਤ 'ਤੇ। ਭਾਰਤ ਇੱਕ ਪਰਮਾਣੂ-ਹਥਿਆਰ ਵਾਲਾ ਦੇਸ਼ ਹੈ, ਜੋ ਫੌਜੀ ਖਰਚਿਆਂ ਵਿੱਚ ਉੱਚ ਦਰਜੇ 'ਤੇ ਹੈ। ਇਸ ਦੇ ਆਪਣੇ ਗੁਆਂਢੀ ਦੇਸ਼ਾਂ ਪਾਕਿਸਤਾਨ ਅਤੇ ਚੀਨ ਨਾਲ ਕਸ਼ਮੀਰ ਨੂੰ ਲੈ ਕੇ ਵਿਵਾਦ ਹਨ, ਜੋ 20ਵੀਂ ਸਦੀ ਦੇ ਅੱਧ ਤੋਂ ਅਣਸੁਲਝੇ ਹੋਏ ਹਨ। ਭਾਰਤ ਨੂੰ ਜਿਨ੍ਹਾਂ ਸਮਾਜਿਕ-ਆਰਥਿਕ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ, ਉਨ੍ਹਾਂ ਵਿੱਚ ਲਿੰਗ ਅਸਮਾਨਤਾ, ਬਾਲ ਕੁਪੋਸ਼ਣ, ਅਤੇ ਹਵਾ ਪ੍ਰਦੂਸ਼ਣ ਦੇ ਵਧਦੇ ਪੱਧਰ। ਭਾਰਤ ਦੀ ਧਰਤੀ ਮੈਗਾਡਾਇਵਰਸ ਹੈ, ਚਾਰ ਜੈਵ ਵਿਭਿੰਨਤਾ ਦੇ ਹੌਟਸਪੌਟਸ ਦੇ ਨਾਲ। ਇਸਦੇ ਜੰਗਲਾਂ ਵਿੱਚ ਇਸਦੇ ਖੇਤਰ ਦਾ 21.7% ਸ਼ਾਮਲ ਹੈ। ਭਾਰਤ ਦੇ ਜੰਗਲੀ ਜੀਵ, ਜਿਨ੍ਹਾਂ ਨੂੰ ਭਾਰਤ ਦੀ ਸੰਸਕ੍ਰਿਤੀ ਵਿੱਚ ਪਰੰਪਰਾਗਤ ਤੌਰ 'ਤੇ ਸਹਿਣਸ਼ੀਲਤਾ ਨਾਲ ਦੇਖਿਆ ਜਾਂਦਾ ਹੈ, ਨੂੰ ਇਹਨਾਂ ਜੰਗਲਾਂ ਵਿੱਚ, ਅਤੇ ਕਿਤੇ ਹੋਰ, ਸੁਰੱਖਿਅਤ ਨਿਵਾਸ ਸਥਾਨਾਂ ਵਿੱਚ ਸਮਰਥਨ ਪ੍ਰਾਪਤ ਹੈ।.
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿੱਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਉਚਿਤ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।‘ਲੋਕ ਖੇਡ’ ‘ਲੋਕ’ ਅਤੇ ‘ਖੇਡ’ ਸ਼ਬਦਾਂ ਦੇ ਮੇਲ ਨਾਲ ਬਣਿਆ ਹੈ। ਇਸਦਾ ਅਰਥ ਹੈ। ‘ਲੋਕ ਦੀ ਖੇਡ’। ‘ਲੋਕ’ ਸ਼ਬਦ ਵਾਸਤਵ ਵਿੱਚ ਅੰਗਰੇਜ਼ੀ ਦੇ ਫੋਕ ਦਾ ਪਰਿਯਾਇ ਹੈ। ਜੋ ਨਗਰ ਅਤੇ ਪਿੰਡ ਦੀ ਸਾਰੀ ਜਨਤਾ ਦਾ ਭਾਵ ਹੈ। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ ਮਨ ਪਰਚਾਣਾ ਹੈ। ਲੋਕਖੇਡ ਦਾ ਮਨ ਪਰਚਾਵਾ ਹੋਣਾ ਬਹੁਤ ਜ਼ਰੂਰੀ ਹੈ। ਪਰ ਮਨ ਪਰਚਾਵੇ ਦੇ ਨਾਲ-ਨਾਲ ਇਹ ਮਨੁੱਖ ਨੂੰ ਸਰੀਰਿਕ ਤੇ ਮਾਨਸਿਕ ਸ਼ਕਤੀ ਵੀ ਦਿੰਦੀਆਂ ਹਨ। ਇਨ੍ਹਾਂ ਦਾ ਮਨੁੱਖ ਦੇ ਜੀਵਨ ਨਾਲ ਡੂੰਘਾ ਸੰਬੰਧ ਹੈ।ਲੋਕ-ਖੇਡਾਂ ਦੀ ਖ਼ਾਸੀਅਤ ਇਹ ਹੈ ਕਿ ਇਹ ਕਿਸੇ ਕਰੜੇ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ। ਕੋਈ ਸਮਾਂ-ਸਥਾਨ ਵੀ ਨਿਸ਼ਚਿਤ ਨਹੀਂ, ਗਰਮੀਆਂ ਨੂੰ ਦੁਪਿਹਰਾ ਸਮੇਂ, ਰਾਤ ਨੂੰ ਚਾਨਣੀਆਂ ਰਾਤਾਂ ਵਿਚ, ਖੁੱਲ੍ਹਿਆ ਵਿਹੜਿਆਂ, ਗਲੀਆਂ, ਜੂਹਾਂ, ਟਾਹਲੀਆਂ, ਬਰੋਟਿਆਂ ਦੀਆਂ ਛਾਂਵਾਂ ਅਤੇ ਕਿਸੇ ਵੀ ਮੋਕਲੀ ਥਾਂ 'ਤੇ ਇਹ ਖੇਡੀਆਂ ਜਾਂਦੀਆਂ ਹਨ। ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ, ਸਥਾਨਿਕ ਉਪਲਬਧ ਸਮਗਰੀ ਤੋਂ ਹੀ ਕੰਮ ਸਾਰ ਲਿਆ।
ਹਾਲਾਂਕਿ "ਸ਼ਬਦ" ਦੀ ਵਿਆਖਿਆ ਲਈ ਵਿਦਵਾਨਾਂ ਦੇ ਅਲੱਗ-ਅਲੱਗ ਵਿਚਾਰ ਹਨ। ਪ੍ਰਸਿੱਧ ਅਮਰੀਕੀ ਭਾਸ਼ਾ ਵਿਗਿਆਨੀ ਲਿਉਨਾਰਦ ਬਲੂਮਫ਼ੀਲਡ ਨੇ ਕਿ 'ਸ਼ਬਦ' ਬਾਰੇ ਕਿਹਾ ਹੈ: “ A word is a minimal free form” ਅਰਥਾਤ “ਸ਼ਬਦ ਇੱਕ ਲਘੂਤਮ ਸੁਤੰਤਰ ਇਕਾਈ ਹੈ।“ ਬਲੂਮਫ਼ੀਲਡ ਦੀ ਇਹ ਪਰਿਭਾਸ਼ਾ ਹੁਣ ਤੱਕ ਮਿਲਦੀਆਂ ਸਾਰੀਆਂ ਪਰਿਭਾਸ਼ਾਵਾਂ ਨਾਲੋਂ ਮੁਕਾਬਲਨ ਵਧੇਰੇ ਮਕਬੂਲ ਹੈ। ਇਸ ਪਰਿਭਾਸ਼ਾ ਨੂੰ ਚੰਗੀ ਤਰ੍ਹਾਂ ਸਮਝਣ ਲਈ ਸਾਨੂੰ ਸੁਤੰਤਰ ਬੰਧੇਜੀ ਰੂਪਾਂ ਦੀ ਪ੍ਰਕ੍ਰਿਤੀ ਸਮਝ ਲੈਣੀ ਚਾਹੀਦੀ ਹੈ।
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿੱਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿੱਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿੱਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿੱਚ ਆਉਣ ਕਰਕੇ, ਇਸ ਵਿੱਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿੱਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ।2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ਸਰੀਰਕ ਕਸਰਤ ਕੋਈ ਵੀ ਅਜਿਹਾ ਸਰੀਰਕ ਕੰਮ ਹੁੰਦਾ ਹੈ ਜੋ ਸਰੀਰਕ ਤੰਦਰੁਸਤੀ ਅਤੇ ਸਮੁੱਚੀ ਸਿਹਤ ਅਤੇ ਸਲਾਮਤੀ ਨੂੰ ਵਧਾਵੇ ਜਾਂ ਕਾਇਮ ਰੱਖੇ। ਇਹਨੂੰ ਕਰਨ ਦੇ ਕਈ ਕਾਰਨ ਹੁੰਦੇ ਹਨ ਜਿਵੇਂ ਕਿ ਪੱਠਿਆਂ ਅਤੇ ਹਿਰਦੇ-ਪ੍ਰਬੰਧ ਨੂੰ ਮਜ਼ਬੂਤ ਕਰਨਾ, ਖਿਡਾਰੀ ਮੁਹਾਰਤ ਨੂੰ ਨਿਖਾਰਨਾ, ਭਾਰ ਘਟਾਉਣਾ ਜਾਂ ਕਾਬੂ ਕਰਨਾ ਅਤੇ ਸਿਰਫ਼ ਮਨ-ਪਰਚਾਵੇ ਵਾਸਤੇ। ਘੜੀ-ਮੁੜ ਅਤੇ ਬੰਨ੍ਹਵੀਂ ਸਰੀਰਕ ਕਸਰਤ ਨਾਲ ਰੋਗ-ਨਾਸ਼ਕ ਪ੍ਰਨਾਲੀ ਵਧੇਰੇ ਚੰਗੀ ਤਰ੍ਹਾਂ ਕੰਮ ਕਰਦੀ ਹੈ ਅਤੇ ਦਿਲ ਜਾਂ ਲਹੂ-ਨਾੜੀਆਂ ਦੇ ਰੋਗ, ਦੂਜੇ ਕਿਸਮ ਦਾ ਸ਼ੱਕਰ ਰੋਗ ਅਤੇ ਮੁਟਾਪੇ ਤੋਂ ਬਚਾਅ ਰਹਿੰਦਾ ਹੈ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇੱਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿੱਚ ਵਿਚਾਰਾਂ ਨੂੰ ਇੱਕ ਕਾਵਿਕ ਲੜੀ ਵਿੱਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਪੰਜਾਬ ਵਿੱਚ ਮੇਲਿਆਂ ਵਾਂਗ ਤਿਉਹਾਰਾਂ ਦੀ ਲੜੀ ਵੀ ਤੁਰੀ ਰਹਿੰਦੀ ਹੈ। ਮੇਲਿਆਂ ਵਾਂਗ ਤਿਉਹਾਰ ਵੀ ਇੱਥੋਂ ਦੇ ਸਭ ਵਰਗਾਂ ਦੇ ਲੋਕ ਸਮੂਹਿਕ ਤੌਰ ਤੇ ਮਨਾਉਂਦੇ ਹਨ। ਜੋ ਇੱਥੋਂ ਦੀ ਭਾਈਚਾਰਕ ਸਾਂਝ ਅਤੇ ਫਿਰਕੂ ਸੋਚ ਦੇ ਗਵਾਹ ਹਨ ।ਡਾ ਵਣਜਾਰਾ ਬੇਦੀ ਅਨੁਸਾਰ ਤਿਉਹਾਰਾਂ ਦਾ ਮੁੱਢ ਪੰਜਾਬ ਦੀ ਸਮੂਹਿਕ ਵਿਕਾਸ ਦੀ ਭਾਵਨਾ ਵਿੱਚ ਬੱਝਿਆ ਅਤੇ ਹੌਲੀ ਹੌਲੀ ਇਨ੍ਹਾਂ ਰਾਂਗਲੀਆਂ ਚੂਲਾਂ ਦੁਆਲੇ ਜਾਤੀ ਦਾ ਸਾਰਾ ਸਮਾਜਿਕ ,ਧਾਰਮਿਕ ਅਤੇ ਭਾਈਚਾਰਕ ਜੀਵਨ ਚੱਕੀ ਦੇ ਪੁੜ ਵਾਂਗ ਘੁੰਮਣ ਲੱਗਾ। ਤਿਉਹਾਰ ਨਾਲ ਅੰਦਰਲਾ ਖਿੜਦਾ ਤੇ ਮਹਿਕਦਾ ਹੈ ਅਤੇ ਲੋਕਾਂ ਵਿੱਚ ਨਵੀਂ ਸ਼ਕਤੀ ਉੱਭਰਦੀ ਅਤੇ ਨਵੇਂ ਸੰਕਲਪ ਜਾਗਦੇ ਹਨ।
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਸਿੱਧੂ ਮੂਸੇ ਵਾਲਾ ਜਾਂ ਸ਼ੁੱਭਦੀਪ ਸਿੰਘ ਸਿੱਧੂ (11 ਜੂਨ 1993 – 29 ਮਈ 2022), ਇੱਕ ਪੰਜਾਬੀ ਗਾਇਕ ਅਤੇ ਗੀਤਕਾਰ ਸੀ। ਉਸ ਨੇ ਆਪਣੇ ਸੰਗੀਤਕ ਕਰੀਅਰ ਦੀ ਸ਼ੁਰੂਆਤ 2017 ਵਿੱਚ "ਲਾਇਸੰਸ" ਗੀਤ ਨਾਲ ਕੀਤੀ। ਸਿੱਧੂ ਦੁਆਰਾ ਲਿਖਿਆ ਇਹ ਗੀਤ ਪੰਜਾਬੀ ਗਾਇਕ ਨਿੰਜਾ ਨੇ ਗਾਇਆ। ਇਸ ਤੋਂ ਬਾਅਦ ਅਗਲਾ ਗੀਤ "ਸੋ ਹਾਈ" ਸਿੱਧੂ ਨੇ ਆਪ ਲਿਖਿਆ ਅਤੇ ਗਾਇਆ। ਇਸ ਗੀਤ ਨਾਲ ਸ਼ੁੱਭਦੀਪ ਨੂੰ ਇੱਕ ਨਵੀਨ ਪਹਿਚਾਣ ਮਿਲੀ ਅਤੇ ਆਉਣ ਵਾਲੇ ਕੁਝ ਹੀ ਸਮੇਂ ਵਿੱਚ ਉਸਨੇ ਪੰਜਾਬੀ ਸੰਗੀਤ ਜਗਤ ਵਿੱਚ ਇੱਕ ਵੱਖਰਾ ਨਾਮ ਖੱਟਿਆ।
ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਜਾਂ ਸ਼੍ਰੀ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰੂਦੁਆਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰੂਦਵਾਰਾ ਚੌਥੇ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਪੰਜਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ 1606 ਵਿੱਚ ਸ਼੍ਰੀ ਅਕਾਲ ਤਖਤ ਸਾਹਿਬ ਜੀ ਦਾ ਨੀਂਹ ਪੱਥਰ ਛੇਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਸ਼੍ਰੀ ਹਰਿਮੰਦਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਸ਼ਹੀਦ ਦੀ ਸ਼ਹੀਦੀ ਵੀ ੧੬੫੭ ਦੇ ਜਹਾਨ ਖ਼ਾਨ ਵਾਲੇ ਹਮਲੇ ਦੌਰਾਨ ਹੀ ਸ਼੍ਰੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ। ਅੱਜ ਬਾਬਾ ਜੀ ਦੀ ਯਾਦ ਵਿੱਚ ਸ਼੍ਰੀ ਹਰਿਮੰਦਰ ਸਾਹਿਬ ਜੀ ਦੀ ਪਰਿਕਰਮਾ ਵਿੱਚ ਸ਼ਹੀਦੀ ਬੁੰਗਾ ਸਥਿਤ ਹੈ, ਜਿੱਥੇ ਲੜੀਵਾਰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਚਲਦੇ ਰਹਿੰਦੇ ਹਨ।
ਪੰਜਾਬੀ ਸਾਹਿਤ ਦੇ ਇਤਿਹਾਸ ਦੇ ਆਰੰਭਕ ਕਾਲ ਨੂੰ ਨਾਥ ਜੋਗੀਆਂ ਦਾ ਸਮਾਂ ਮੰਨਿਆਂ ਜਾਂਦਾ ਹੈ।ਪੰਜਾਬੀ ਸਾਹਿਤ ਦੇ ਪੂਰਵ ਨਾਨਕ ਕਾਲ ਵਿੱਚ ਨਾਥ-ਸਿੱਧ ਪਰੰਪਰਾ ਇੱਕ ਮਹੰਤਵਪੂਰਨ ਧਾਰਮਕ ਸੰਪ੍ਰਦਾ ਮੰਨੀ ਜਾ ਸਕਦੀ ਹੈ। ਨਾਥ ਜੋਗੀਆਂ ਦੇ ਸਾਹਿਤ ਨੂੰ ਸਭ ਤੋਂ ਪਹਿਲਾਂ ਡਾ. ਮੋਹਨ ਸਿੰਘ ਨੇ ਪੰਜਾਬੀ ਸਾਹਿਤ ਵਿੱਚ ਸਥਾਨ ਦਿੱਤਾ। ਸੰਪ੍ਰਦਾਇਕ ਗ੍ਰੰਥਾਂ ਵਿੱਚ ਨਾਥ ਸੰਪ੍ਰਦਾ ਦਾ ਕਈ ਨਾਵਾਂ ਨਾਲ ਉਲੇਖ ਮਿਲਦਾ ਹੈ। ਸਿੱਧ-ਮੱਤ, ਨਾਥ-ਮੱਤ, ਸਿੱਧ-ਮਾਰਗ, ਯੋਗ ਮਾਰਗ, ਯੋਗ ਸੰਪ੍ਰਦਾ, ਅਵਧੂਤ ਮੱਤ ਆਦਿ।1 ਪਰੰਤੂ ਇਸ ਸੰਪ੍ਰਦਾ ਦਾ ਪ੍ਰਚੱਲਿਤ ਨਾਂ ਨਾਥ ਸੰਪ੍ਰਦਾ ਰਿਹਾ ਹੈ ਅਤੇ ਇਸਦੇ ਅਨੁਯਾਈ ਲਈ ਪ੍ਰਚਲਿਤ ਨਾਂ ਨਾਥ ਅਤੇ ਸਿੱਧਹੀ ਰਹੇ ਹਨ। ਇਹ ਨਿਰਣਾ ਕਰਨਾ ਜ਼ਰੂਰੀ ਬਣ ਜਾਂਦਾ ਹੈ ਕਿ ਇਸ ਸੰਪ੍ਰਦਾ ਨੂੰ ਕਿਸ ਨਾਮ ਨਾਲ ਸੰਬੋਧਨ ਕੀਤਾ ਜਾਵੇ ਅਤੇ ਪੰਜਾਬੀ ਸਾਹਿਤ ਦੇ ਪੂਰਵ ਨਾਨਕ ਕਾਲ ਵਿੱਚ ਇਸਦੇ ਸਾਹਿਤ ਨੂੰ ਕਿਸ ਸਿਰਲੇਖ ਅਧੀਨ ਰੱਖਿਆ ਜਾਵੇ। ਪੰਜਾਬੀ ਸਾਹਿਤ ਦੇ ਇਤਿਹਾਸਕਾਰਾਂ ਨੇ ਆਮ ਕਰਕੇ, ਇਸ ਸੰਪ੍ਰਦਾ ਦੇ ਸਾਹਿਤ ਨੂੰ ਨਾਥ ਜੋਗੀਆਂ ਦੇ ਸਾਹਿਤ ਵਜੋਂ ਸ਼ਾਮਿਲ ਕੀਤਾ ਹੈ।2 ਡਾ.
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।ਅੰਮ੍ਰਿਤਾ ਪ੍ਰੀਤਮ ਦੀ ਸਭ ਤੋਂ ਮਸ਼ਹੂਰ ਕਵਿਤਾ ਅੱਜ ਆਖਾਂ ਵਾਰਿਸ ਸ਼ਾਹ ਨੂੰ ਹੈ ਜਿਸ ਵਿੱਚ ਉਹ ਹਿੰਦੁਸਤਾਨ ਦੀ ਵੰਡ ਤੋਂ ਬਾਅਦ ਹੋਏ ਕਤਲੇਆਮ ਪ੍ਰਤੀ ਆਪਣਾ ਰੋਸ ਦਿਖਾਉਂਦੇ ਹੋਏ ਵਾਰਿਸ ਸ਼ਾਹ ਨੂੰ ਵਾਪਸ ਆਉਣ ਦੀ ਦੁਹਾਈ ਪਾਉਂਦੀ ਹੈ। ਇੱਕ ਨਾਵਲਕਾਰ ਦੇ ਤੌਰ ਉੱਤੇ ਪਿੰਜਰ (1950) ਉਸਦਾ ਸਭ ਤੋਂ ਮਸ਼ਹੂਰ ਨਾਵਲ ਹੈ ਜਿਸ ਉੱਤੇ ਬਾਅਦ ਵਿੱਚ ਇੱਕ ਅਵਾਰਡ ਜੇਤੂ ਫ਼ਿਲਮ ਪਿੰਜਰ (2003) ਵੀ ਬਣੀ।1947 ਵਿੱਚ ਭਾਰਤ ਤੇ ਪਾਕਿਸਤਾਨ ਦੀ ਵੰਡ ਪਿੱਛੋਂ ਇਹ ਲਿਹੌਰ ਤੋਂ ਹਿੰਦੁਸਤਾਨ ਆ ਗਈ।
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ ਜਾਂ ਇਹ ਕਹਿ ਲਿਆ ਜਾਵੇ ਕਿ ਇਸਲਾਮਿਕ ਰਹੱਸਵਾਦ ਨੂੰ ਸੂਫ਼ੀਵਾਦ ਜਾਂ ਤਸਉਫ਼ ਕਿਹਾ ਜਾਂਦਾ ਹੈ। ਇਸ ਵਿੱਚ ਮਸਤ ਹੋਣ ਵਾਲੇ ਸੂਫ਼ੀ ਨੂੰ ਅਹਿਲੇ ਹੱਕ ਆਖਦੇ ਹਨ।ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿੱਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇੱਕ ਮਘਦੀ ਧੂਣੀ ਸੀ ਤੇ ਇੱਕ ਲਟਾ-ਲਟ ਬਲਦੀ ਲਾਟ।”
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦੀਆਂ ਸਮੱਸਿਆਵਾਂ
ਪੰਜਾਬੀ ਸਾਹਿਤ ਦੀ ਇਤਿਹਾਸਕਾਰੀ: “ਸਾਹਿਤ ਅਤੇ ਇਤਿਹਾਸ ਮਨੁੱਖ ਰਾਹੀਂ ਸਿਰਜਿਤ ਅਜਿਹੇ ਦੋ ਸੁਤੰਤਰ ਸਾਂਸਕ੍ਰਿਤਕ ਵਰਤਾਰੇ ਹਨ ਜਿੰਨ੍ਹਾਂ ਦੀ ਆਪਣੀ ਮੌਲਿਕ ਹੋਂਦ ਵਿਧੀ, ਵਿਕਾਸ-ਪ੍ਰਕ੍ਰਿਆ ਅਤੇ ਰੂਪਾਂਤਰਣ-ਵਿਗਿਆਨ ਹੋਣ ਦੇ ਬਾਵਜੂਦ ਇਹ ਬੜੇ ਜਟਿਲ ਅਤੇ ਸੂਖਮ ਦਵੰਦਾਤਮਕ ਰਿਸ਼ਤਿਆਂ ਵਿੱਚ ਬੱਝੇ ਹੋਏ ਅੰਤਰ ਸੰਬੰਧਿਤ ਅਤੇ ਅੰਤਰ ਆਧਾਰਿਤ ਹਨ। ਗਿਆਨ ਦੀਆਂ ਦੋ ਵੱਖਰੀਆਂ ਅਤੇ ਸੁਤੰਤਰ ਸ਼ਾਖਾਵਾਂ ਵਜੋਂ ਇੰਨ੍ਹਾਂ ਦੇ ਅਧਿਐਨ ਦੀਆਂ ਵਿਧੀਆਂ, ਪ੍ਰਕ੍ਰਿਆਵਾਂ ਅਤੇ ਸੋਮਿਆਂ ਦਾ ਵੀ ਆਪਣਾ-ਆਪਣਾ ਮੌਲਿਕ ਸੁਭਾਅ ਹੈ। ਜਿਸ ਕਾਰਨ ਇੱਕ ਦੇ ਅਧਿਐਨ ਲਈ ਦੂਸਰੇ ਦੀਆਂ ਅਧਿਐਨ-ਜੁਗਤਾਂ ਦੀ ਵਰਤੋਂ ਨਹੀਂ ਕੀਤੀ ਜਾ ਸਕਦੀ ਹੈ।`` “ਸਾਹਿਤ ਦੀ ਇਤਿਹਾਸਕਾਰੀ ਸਾਹਿਤ ਅਤੇ ਇਤਿਹਾਸ ਦਾ ਅਜਿਹਾ ਸੁਤੰਤਰ ਸੰਗਮ ਹੈ। ਸਾਹਿਤ ਦੀ ਇਤਿਹਾਸਕਾਰੀ ਵਿੱਚ ਸਾਹਿਤ ਅਤੇ ਇਤਿਹਾਸ ਦੀਆਂ ਅਧਿਐਨ ਜੁਗਤਾਂ ਦੀ ਵਰਤੋਂ ਆਵੱਸ਼ਕ ਹੋ ਜਾਂਦੀ ਹੈ।`` “ਸਾਹਿਤ ਦੀ ਇਤਿਹਾਸਕਾਰੀ ਨਾ ਤਾਂ ਸਾਹਿਤ ਦਾ ਨਿਰੋਲ ਇਤਿਹਾਸਕ ਅਧਿਐਨ ਹੈ ਅਤੇ ਨਾ ਹੀ ਇਤਿਹਾਸ ਦਾ ਕੇਵਲ ਸਾਹਿਤਕ ਅਧਿਐਨ ਮਾਤਰ।`` “ਇਤਿਹਾਸ ਅਤੇ ਸਾਹਿਤ ਤੋਂ ਛੁੱਟ ਸਾਹਿਤਕ ਇਤਿਹਾਸਕਾਰੀ ਭਾਸ਼ਾ, ਸੰਸਕ੍ਰਿਤੀ, ਸੁਹਜ ਸ਼ਾਸਤਰ, ਖੋਜ, ਜੀਵਨੀ, ਵਿਚਾਰਧਾਰਾ ਦੇ ਖੇਤਰਾਂ ਨੂੰ ਵੀ ਆਪਣੇ ਕਲੇਵਰ ਵਿੱਚ ਸਮੇਟਦੀ ਹੈ।`` “ਅਸਲ ਵਿੱਚ ਸਾਹਿਤ ਦੀ ਇਤਿਹਾਸਕਾਰੀ ਆਪਣਾ ਵਿਚਾਰਧਾਰਕ ਆਧਾਰ ਸਮੀਖਿਆ-ਵਿਧੀ ਵਿਚੋਂ ਹੀ ਗ੍ਰਹਿਣ ਕਰਦੀ ਹੈ। ਸਾਹਿਤ ਦੀ ਇਤਿਹਾਸਕਾਰੀ ਦੇ ਬੁਨਿਆਦੀ ਉਦੇਸ਼ ਇੰਨੇ ਸਪਸ਼ਟ ਹਨ ਜਿੰਨੇ ਬਾਰੇ ਮਤਭੇਦ ਹੋ ਹੀ ਨਹੀਂ ਸਕਦੇ। ਪਰੰਤੂ ਸਾਹਿਤ ਦੀ ਇਤਿਹਾਸਕਾਰੀ ਆਪਣਾ ਇਹ ਬੁਨਿਆਦੀ ਉਦੇਸ਼ ਇਤਿਹਾਸ ਲੇਖਕ ਦੀ ਇਤਿਹਾਸ ਦ੍ਰਿਸ਼ਟੀ ਤੋਂ ਹੀ ਗ੍ਰਹਿਣ ਕਰਦੀ ਹੈ।`` “ਨਤੀਜੇ ਵਜੋਂ ਸਾਹਿਤਕ ਇਤਿਹਾਸਕਾਰੀ ਦੇ ਅਧਿਐਨ-ਮੁਲਾਂਕਣ ਦਾ ਬੁਨਿਆਦੀ ਫੈਸਲਾਕੁਨ ਨੁਕਤਾ ਲੇਖਕ ਦੀ ਇਤਿਹਾਸ-ਦ੍ਰਿਸ਼ਟੀ ਹੀ ਬਣ ਜਾਂਦੀ ਹੈ ਜਿਸ ਸੰਬੰਧੀ ਭਾਵੇਂ ਸੁਚੇਤ ਤੌਰ ਤੇ ਪ੍ਰਤੀਬੱਧ ਨਾ ਵੀ ਹੋਵੇ।``“ਪੰਜਾਬੀ ਸਾਹਿਤਕ ਇਤਿਹਾਸਕਾਰੀ ਦਾ ਆਰੰਭ ਆਮ ਤੌਰ ਤੇ ਬਾਵਾ ਬੁੱਧ ਸਿੰਘ ਦੀਆਂ ਰਚਨਾਵਾਂ ਤੋਂ ਸਵੀਕਾਰ ਕੀਤਾ ਜਾਂਦਾ ਹੈ। ਬਾਵਾ ਬੁੱਧ ਸਿੰਘ ਅਤੇ ਉਨ੍ਹਾਂ ਦੀ ਪਰਵਰਤੀ ਇਤਿਹਾਸਕਾਰੀ ਦਾ ਕਾਲਕ੍ਰਮਕ ਵਿਕਾਸ ਅਤੇ ਮੁਲਾਂਕਣ ਇਕੱਲੇ-ਇਕੱਲੇ ਇਤਿਹਾਸਕਾਰ ਦੇ ਮਾਧਿਅਮ ਰਾਹੀਂ ਕਰਨ ਦੀ ਥਾਂ ਇਸ ਪਰੰਪਰਾ ਦੇ ਮੁੱਖ ਝੁਕਾਵਾਂ ਦੀ ਪਛਾਣ ਕਰਨੀ ਅਧਿਕ ਤਰਕ ਸੰਗ ਹੈ।`` ‘ਪੰਜਾਬੀ ਸਾਹਿਤ ਦਾ ਇਤਿਹਾਸ’ ਡਾ. ਗੋਪਾਲ ਸਿੰਘ ਨੇ ਪੰਜਾਬੀ ਭਾਸ਼ਾ ਵਿੱਚ ਪਹਿਲੀ ਵਾਰ ਲਿਖਿਆ। ਇਸ ਦਾ ਪਹਿਲਾ ਐਡੀਸ਼ਨ 1946 ਵਿੱਚ ਉਰਦੂ ਅੱਖਰਾਂ ਵਿੱਚ ਅਤੇ 1949, 1952ਈ.
ਸਿੰਧੂ ਘਾਟੀ ਸੱਭਿਅਤਾ ਸੰਸਾਰ ਦੀਆਂ ਪ੍ਰਾਚੀਨ ਸੱਭਿਅਤਾਵਾਂ ਵਿੱਚੋਂ ਇੱਕ ਪ੍ਰਮੁੱਖ ਸੱਭਿਅਤਾ ਸੀ। ਇਹ ਹੜੱਪਾ ਸੱਭਿਅਤਾ ਦੇ ਨਾਮ ਨਾਲ ਵੀ ਜਾਣੀ ਜਾਂਦੀ ਹੈ ਕਿਉਂਕਿ ਇਸ ਦੇ ਵਜੂਦ ਦੇ ਪਹਿਲੇ ਖੰਡਰ ਹੜੱਪਾ ਨਾਂ ਦੇ ਨਗਰ ਵਿੱਚ ਮਿਲੇ ਸਨ। ਇਹ ਹਿੰਦ ਉਪ-ਮਹਾਂਦੀਪ ਦੇ ਉੱਤਰ ਪੱਛਮੀ ਭਾਗ ਵਿੱਚ ਸਥਿਤ ਸੀ। ਇਸਦਾ ਸਥਾਨ ਅੱਜ ਦਾ ਪਾਕਿਸਤਾਨ ਅਤੇ ਭਾਰਤ ਦਾ ਉੱਤਰ ਪੱਛਮੀ ਹਿੱਸਾ ਸੀ। ਇਹ ਸਿੰਧ ਦਰਿਆ ਤੋਂ ਲੈ ਕੇ ਅਤੇ ਘੱਗਰ-ਹਕਰਾ (ਪ੍ਰਾਚੀਨ ਸਰਸਵਤੀ) ਦੀ ਘਾਟੀ ਅਤੇ ਉਸ ਤੋਂ ਅੱਗੇ ਗੰਗਾ - ਜਮਨਾ ਦੋਆਬ ਦੀਆਂ ਉਪਰਲੀਆਂ ਹੱਦਾਂ ਤੱਕ ਫੈਲੀ ਹੋਈ ਸੀ। ਇਹਦਾ ਖੇਤਰਫਲ ਲਗਪਗ 12,60,000 ਵਰਗ ਕਿ.
''ਮਾਰਕਸਵਾਦੀ ਪੰਜਾਬੀ ਆਲੋਚਨਾ-ਦਸ਼ਾ ਅਤੇ ਦਿਸ਼ਾ'' ਮੁੱਢਲੀ ਪੰਜਾਬੀ ਆਲੋਚਨਾ ਆਪਣੇ ਮੂਲ ਸੁਭਾ ਵਿੱਚ ਅੰਤਰਮੁੱਖੀ , ਰੁਮਾਂਟਿਕ , ਪ੍ਰਭਾਵਵਾਦੀ , ਪ੍ਰਸ਼ੰਸਾਤਮਕ ਰੂਝਾਨਾਂ ਦਾ ਮਿਲਗੋਭਾ ਜਾਂ ਇਹਨਾਂ ਦਾ ਮਿਲਿਆ ਇਕ ਰੂਪ ਸੀ । 1950 ਵਿੱਚ ਪੰਜਾਬੀ ਸਾਹਿਤ ਅਤੇ ਪੰਜਾਬ ਦੇ ਜੀਵਨ ਵਿੱਚ ਪ੍ਰਗਤੀਵਾਦੀ ਵਿਚਾਰਾਂ ਦੀ ਜਾਗ ਲੱਗਣੀ ਸ਼ੁਰੂ ਹੋਈ । ਸੰਤ ਸਿੰਘ ਸੇਖੋਂ ਦੀ ਪੁਸਤਕ '‘ਸਾਹਿਤਿਆਰਥ’' ਨਾਲ ਪੰਜਾਬੀ ਵਿੱਚ ਪਹਿਲੀ ਵਾਰ ਮਾਰਕਸਵਾਦੀ ਆਲੋਚਨਾ ਜਾਂ ਸਿੱਧਾਂਤਕ ਆਲੋਚਨਾ ਦਾ ਨੀਂਹ ਪੱਥਰ ਰੱਖਿਆ ਗਿਆ । 1960 ਤੋਂ ਬਾਅਦ ਕਿਸ਼ਨ ਸਿੰਘ ਨੇ ਮਾਰਕਸਵਾਦੀ ਆਲੋਚਨਾ ਖੇਤਰ ਵਿੱਚ ਪ੍ਰਵੇਸ਼ ਕੀਤਾ । ਕਿਸ਼ਨ ਸਿੰਘ ਦੀ ਗੁਰਬਾਣੀ , ਕਿੱਸਾ-ਕਾਵਿ, ਸੂਫ਼ੀ ਕਾਵਿ, ਸਿੱਖ ਲਹਿਰ ਅਤੇ ਭਗਤੀ ਲਹਿਰ ਦੇ ਪ੍ਰਸੰਗ ਵਿੱਚ ਪੇਸ਼ ਧਾਰਨਾਵਾਂ ਸੇਖੋਂ ਦੀਆ ਧਾਰਨਾਵਾਂ ਦੇ ਵਿਰੁੱਧ ਜਾਂਦੀਆਂ ਹਨ । ਜਿੱਥੇ ਸੇਖੋਂ ਵਿਚਾਰਧਾਰਕ ਤੇ ਕਾਵਿ-ਸ਼ਾਸਤ੍ਰੀ ਦ੍ਰਿਸ਼ਟੀ ਦੇ ਸਮਨਵੈ ਨੂੰ ਆਪਣੀ ਦ੍ਰਿਸ਼ਟੀ ਦਾ ਆਧਾਰ ਬਣਾਉਂਦਾ ਹੈ ਉੱਥੇ ਕਿਸ਼ਨ ਸਿੰਘ ਦਾ ਚਿੰਤਨ ਰਚਨਾ ਵਿੱਚ ਪੇਸ਼ ਵਿਚਾਰਧਾਰਾ ਤੇ ਸਾਹਿਤ ਨੂੰ ਕਿਸੇ ਸਮੇਂ ਵਿਸ਼ੇਸ਼ ਦੇ ਸਮਾਜ ਵਿੱਚ ਚੱਲ ਰਹੀ ਜਮਾਤੀ ਟੱਕਰ ਦੇ ਕਲਾਤਮਕ ਪ੍ਰਗਟਾਵੇ ਵਜੋਂ ਪਰਿਭਾਸ਼ਿਤ ਕਰਦਾ ਹੈ । ਫਿਰ ਵੀ ਇਸ ਦੌਰ ਦੀ ਮਾਰਕਸਵਾਦੀ ਆਲੋਚਨਾ ਦੀ ਵੱਡੀ ਪ੍ਰਾਪਤੀ ਅੰਤਰਮੁੱਖੀ / ਪ੍ਰਭਾਵਵਾਦੀ ਅਤੇ ਰੁਮਾਂਸਵਾਦੀ ਆਲੋਚਨਾ ਦੇ ਵਿਰੋਧ ਵਿੱਚ ਸਾਹਿਤ ਨੂੰ ਕਿਸੇ ਇਕ ਬਾਹਰਮੁੱਖੀ ਦ੍ਰਿਸ਼ਟੀਕੋਣ ਅਤੇ ਸਿੱਧਾਂਤਕ ਪਰਿਪੇਖ ਵਿੱਚ ਸਮਝੇ ਜਾਣ ਦੀ ਜਰੂਰਤ ਨੂੰ ਸਥਾਪਿਤ ਅਤੇ ਵਿਕਸਿਤ ਕਰਨ ਵਿੱਚ ਵੇਖੀ ਜਾਣੀ ਚਾਹੀਦੀ ਹੈ । ਸਾਹਿਤਿਕ ਕ੍ਰਿਤ ਦੇ ਕਰਤਾ , ਸਮਾਜ , ਇਤਿਹਾਸ ਸੱਭਿਆਚਾਰ , ਰਾਜਨੀਤੀ , ਸਾਹਿਤਿਕ ਪਰੰਪਰਾ ਆਦਿ ਨਾਲ ਦਵੰਦਾਤਮਕ ਸੰਬੰਧਾਂ ਦੇ ਪ੍ਰਸੰਗਾਂ ਵਿੱਚ ਕਿਸੇ ਰਚਨਾ ਦੀ ਵਿਆਖਿਆ, ਵਿਸ਼ਲੇਸ਼ਣ ਤੇ ਮੁੱਲਾਂਕਣ ਨੂੰ ਆਪਣਾ ਬੁਨਿਆਦੀ ਸਿੱਧਾਂਤ ਪ੍ਰਵਾਨ ਕਰਨਾ ਇਸ ਦੋਰ ਦੀ ਇਕ ਇਤਿਹਾਸਿਕ ਪ੍ਰਾਪਤੀ ਹੈ । ਇਸ ਦੋਰ ਦੀ ਸਮੁੱਚੀ ਆਲੋਚਨਾ ਪ੍ਰਧਾਨ ਰੂਪ ਵਿੱਚ ਮਾਰਕਸਵਾਦੀ ਆਲੋਚਨਾ ਦੇ ਮੂਲ ਸੰਕਲਪਾਂ ਦੇ ਸਮਾਨਾਯ ਪੱਖਾਂ ਉੱਪਰ ਹੀ ਜ਼ੋਰ ਦਿੰਦੀ ਪ੍ਰਤੀਤ ਹੁੰਦੀ ਹੈ । ਮਾਰਕਸਵਾਦੀ ਪੰਜਾਬੀ ਆਲੋਚਨਾ ਵਿੱਚ ਮਾਰਕਸਵਾਦੀ ਆਲੋਚਨਾ ਦ੍ਰਿਸ਼ਟੀ ਦੇ ਵਧੇਰੇ ਵਿਗਿਆਨਕ , ਬਾਹਰਮੁੱਖੀ , ਜਟਿਲ ਸਾਹਿਤ ਅਤੇ ਸਾਹਿਤ ਆਲੋਚਨਾ ਦੇ ਆਪਸੀ ਸੰਬੰਧਾਂ, ਇਸਦੇ ਵਸਤੂ- ਖੇਤਰ , ਵਿਧੀ ਵਿਗਿਆਨ, ਦ੍ਰਿਸ਼ਟੀਕੋਣ ਅਤੇ ਪਾਠ ਅਤੇ ਪ੍ਰਸੰਗ ਆਦਿ ਸਾਹਿਤ ਮੁੱਦਿਆ ਉੱਪਰ ਵਧੇਰੇ ਖੁੱਲ੍ਹ ਕੇ ਵਿਚਾਰ ਕੀਤਾ ਗਿਆ ਹੈ । ਇਸ ਸੰਦਰਭ ਵਿੱਚ ‘ਸੇਧ’ ਮਾਸਿਕ ਪੱਤਰ ਵਿੱਚ ਛਪੇ ਹਰਭਜਨ ਸਿੰਘ, ਸੁਤਿੰਦਰ ਸਿੰਘ ਨੂਰ , ਤੇਜਵੰਤ ਸਿੰਘ ਗਿੱਲ ਅਤੇ ਰਵਿੰਦਰ ਸਿੰਘ ਰਵੀ ਦੇ ਲੇਖ ਵੇਖੇ ਜਾਣੇ ਚਾਹੀਦੇ ਹਨ । ਭਾਵੇ ਇਹ ਲੇਖ ਸੰਬੰਧਿਤ ਲੇਖਕਾਂ ਦੀਆਂ ਪੁਸਤਕਾਂ ਵਿੱਚ ਵੀ ਛਪ ਚੁੱਕੇ ਹਨ । 1975 ਤੋਂ 1985 ਤੱਕ ਦੀ ਇਸ ਮਾਰਕਸਵਾਦੀ ਪੰਜਾਬੀ ਆਲੋਚਨਾ ਵਿੱਚ ਦੋ ਰੁਝਾਨ ਬੜੇ ਸ਼ਪੱਸਟ ਰੂਪ ਵਿੱਚ ਦ੍ਰਿਸ਼ਟੀਗੋਚਰ ਹੁੰਦੇ ਹਨ । ਰਵਿੰਦਰ ਰਵੀ ਦੀ ਆਲੋਚਨਾ ਵਿੱਚ ਮਾਰਕਸਵਾਦੀ ਆਲੋਚਨਾ ਪ੍ਰਣਾਲੀ ਦੀ ਦੂਸਰੀਆ ਪੱਛਮੀ ਆਲੋਚਨਾ ਪ੍ਰਣਾਲੀਆ ਜਿਵੇ ਸੰਰਚਨਾਵਾਦੀ / ਰੂਪਵਾਦੀ ਅਤੇ ਚਿਹਨ-ਵਿਗਿਆਨਿਕ ਆਦਿ ਆਲੋਚਨਾ ਪ੍ਰਣਾਲੀਆ ਨਾਲੋਂ ਸਾਹਿਤ ਅਤੇ ਸਮਾਜ ਦੋਹਾਂ ਦੀ ਠੀਕ ਸਮਝ ਲਈ ਸਾਰਥਕਤਾ ਅਤੇ ਸੰਪੂਰਣਤਾ ਨੂੰ ਦ੍ਰਿੜ ਕਰਵਾਉਣ ਦੀ ਰੁਚੀ ਪ੍ਰਧਾਨ ਹੈ । ਦੂਸਰੇ ‘'ਅਮਰੀਕਾ ਦੀ ਨਵੀਨ ਆਲੋਚਨਾ ਪ੍ਰਣਾਲੀ’' ਦੀ ਸਰਬਾਂਗੀ ਆਲੋਚਨਾ ਮਾਰਕਸਵਾਦੀ ਦ੍ਰਿਸ਼ਟੀ ਅਨੁਸਾਰ ਕਰਦਿਆ ਸਾਰ ਰੂਪ ਵਿੱਚ ਇਹਨਾ ਨਵੀਨ - ਆਲੋਚਨਾ ਪ੍ਰਣਾਲੀਆਂ ਦੀ ਆਸ਼ਿਕਤਾ, ਇਕ ਪਾਸਤੜਾ , ਪ੍ਰਸੰਗ ਮੁੱਕਤ, ਇਤਿਹਾਸ ਮੁੱਕਤ ਅਤੇ ਵਿਚਾਰਧਾਰਾ ਮੁੱਕਤ ਹੋਣ ਦੇ ਸਿਧਾਂਤਾ ਦਾ ਦਲੀਲ ਪੂਰਵਕ ਖੰਡਨ ਇਨ੍ਹਾਂ ਪ੍ਰਣਾਲੀਆ ਦੀ ਸਥਾਪਤੀ ਪੱਖੀ ਅਤੇ ਵਿਗਿਆਨ ਦੇ ਪਰਦੇ ਹੇਠ ਅਵਿਗਿਆਨਿਕ ਅਤੇ ਪੂਰੀ ਤਰ੍ਹਾ ਵਿਚਾਰਧਾਰਕ ਹੋਣ ਦੇ ਮੁੱਦਿਆ ਨੂੰ ਬੜੀ ਸਪਸ਼ਟਤਾ ਅਤੇ ਤਾਰਕਿਕਤਾ ਨਾਲ ਸਿੱਧ ਕੀਤਾ ਗਿਆ ਹੈ । ਇਸਦੀ ਦੂਜੀ ਪ੍ਰਵਿਰਤੀ ਪਹਿਲਾ ਹੋ ਚੁੱਕੀ ਮਾਰਕਸਵਾਦੀ ਆਲੋਚਨਾ ਦੇ ਆਲੋਚਨਾਤਮਕ ਮੁੱਲਾਂਕਣ ਕੀਤੇ ਜਾਣ ਦੀ ਜਰੂਰਤ ਵਿੱਚ ਵੇਖੀ ਜਾ ਸਕਦੀ ਹੈ । ਹਰਭਜਨ ਸਿੰਘ ਭਾਟੀਆ ਹੁਣ ਪੁਸਤਕ ਰੂਪ ਵਿੱਚ ਪ੍ਰਕਾਸ਼ਿਤ ਖੋਜ-ਪ੍ਰਬੰਧ ਇਸ ਦਿਸ਼ਾ ਵਿੱਚ ਪਹਿਲਾ ਬਾਹਰਮੁਖੀ ਅਤੇ ਆਲੋਚਨਾਤਮਕ ਯਤਨ ਹੈ । ਹਰਭਜਨ ਸਿੰਘ ਭਾਟੀਆ ਭਾਵੇਂ ਖੁਦ ਮਾਰਕਸਵਾਦੀ ਹੋਣ ਦਾ ਦਾਅਵਾ ਨਹੀ ਕਰਦੇ ਪਰੰਤੂ ਉਨ੍ਹਾ ਸੇਖੋਂ , ਕਿਸ਼ਨ ਸਿੰਘ ਦੀ ਆਲੋਚਨਾ ਦਾ ਬਾਹਰਮੁਖੀ ਮੁੱਲਾਂਕਣ ਕਰਨ ਦਾ ਪਹਿਲਾ ਵਿਗਿਆਨਿਕ ਯਤਨ ਕੀਤਾ ਹੈ । ਮਾਰਕਸਵਾਦੀ ਦ੍ਰਿਸ਼ਟੀ ਤੋ ਸੇਖੋਂ ਕਿਸ਼ਨ ਸਿੰਘ ਤੇ ਸੱਯਦ ਦੀ ਸਮੁੱਚੀ ਆਲੋਚਨਾ ਦਾ ਆਲੋਚਨਾਤਮਕ ਮੁੱਲਾਂਕਣ "ਮਾਰਕਸਵਾਦੀ ਪੰਜਾਬੀ ਆਲੋਚਨਾ" ਪੁਸਤਕ ਵਿੱਚ ਕੀਤਾ ਗਿਆ ਪ੍ਰਾਪਤ ਹੁੰਦਾ ਹੈ । ਪੰਜਾਬੀ ਸੰਕਟ ਦਾ ਮਾਰਕਸਵਾਦੀ ਪੰਜਾਬੀ ਆਲੋਚਨਾ ਉੱਪਰ ਪ੍ਰਭਾਵ ਪੈਣਾ ਸੁਭਾਵਿਕ ਸੀ ਪਰੰਤੂ ਬਹੁਤੇ ਮਾਰਕਸਵਾਦੀ ਪੰਜਾਬੀ ਆਲੋਚਕਾਂ ਨੇ ਪੰਜਾਬ ਸੰਕਟ ਦੇ ਬਹੁ-ਪਰਤੀ ਵਿਸ਼ਲੇਸ਼ਣ ਤੋ ਲੈਂ ਕੇ ਇਸ ਸੰਕਟ ਦੇ ਪੰਜਾਬੀ ਸਾਹਿਤ ਉਪਰ ਪੈਣ ਵਾਲੇ ਪ੍ਰਭਾਵਾਂ ਦਾ ਵੀ ਵਿਸ਼ਲੇਸ਼ਣ ਕੀਤਾ । ਪ੍ਰਧਾਨ ਰੂਪ ਵਿੱਚ ਸਾਡੇ ਆਲੋਚਕਾਂ ਨੇ ਇਸ ਸਥਿਤੀ ਦੇ ਮਾਨਵ-ਵਿਰੋਧੀ ਤੇ ਮਜ਼ਦੂਰ ਜਮਾਤ ਵਿਰੋਧੀ ਪੱਖਾਂ ਨੂੰ ਪਰੋਖ ਜਾਂ ਅਪ੍ਰੋਖ ਰੂਪ ਵਿੱਚ ਆਪਣੇ , ਵਿਸ਼ਲੇਸ਼ਣ ਵਿੱਚ ਬੁਨਿਆਦੀ ਸੂਤਰ ਵਜੋਂ ਉਭਾਰਿਆ । ਇਸ ਦੌਰ ਦੀ ਆਤੰਕਵਾਦੀ ਲਹਿਰ ਨੇ ਰਾਜਨੀਤਿਕ ਪੱਧਰ ਉਪਰ ਮਾਰਕਸਵਾਦੀ ਆਲੋਚਨਾ ਦੇ ਵਿਕਾਸ ਨੂੰ ਬਹੁਤ ਡੂੰਘੀ ਤਰ੍ਹਾ ਪ੍ਰਭਾਵਿਤ ਕੀਤਾ ਹੈ ਪਰੰਤੂ ਇਸ ਲਹਿਰ ਦੇ ਆਪਣੇ ਵਿਚਾਰਧਾਰਕ ਵਿਆਖਿਆਕਾਰਾਂ ਦੀ ਘਾਟ ਕਾਰਨ ਇਹ ਸੰਕਟ ਕੋਈ ਵਿਚਾਰਧਾਰਕ ਵਿਰੋਧ ਖੜ੍ਹਾ ਨਾ ਕਰ ਸਕਿਆ । ਇਸ ਲਹਿਰ ਨੇ ਸੰਬਾਦ ਦੀ ਦ੍ਰਿਸ਼ਟੀ ਤੋ ਸਮੁੱਚੇ ਅਕਾਦਮਿਕ ਮਾਹੌਲ ਨੂੰ ਨਾਹ-ਪੱਖੀ ਰੋਲ ਨਾਲ ਪ੍ਰਭਾਵਿਤ ਕੀਤਾ । ਚੌਥੀ ਪ੍ਰਵਿਰਤੀ ਜੋ ਕਿ ਵਿਧਾਗਤ ਆਲੋਚਨਾ ਦੇ ਵਿਕਾਸ ਵਿੱਚ ਵੇਖੀ ਜਾ ਸਕਦੀ ਹੈ । ਪੰਜਾਬੀ ਗਲਪ ਆਲੋਚਨਾ ਵਿੱਚ ਸੇਖੋਂ , ਕਿਸ਼ਨ ਸਿੰਘ ਦੇ ਮੁੱਢਲੇ ਯੋਗਦਾਨ ਨੂੰ ਨਜ਼ਰ ਅੰਦਾਜ਼ ਨਹੀ ਕੀਤਾ ਜਾ ਸਕਦਾ ਪਰੰਤੂ ਕਿਸੇ ਇਕ ਵਿਧਾ ਨੂੰ ਆਧਾਰ ਬਣਾਕੇ ਸਮੁੱਚੇ ਰੂਪ ਵਿੱਚ ਵਿਧਾਗਤ ਆਲੋਚਨਾ ਦਾ ਵਿਕਾਸ ਇਸ ਦੌਰ ਦੀ ਇਕ ਵਿਲੱਖਣਤਾ ਹੈ । ਗਲਪ-ਸ਼ਾਸਤ੍ਰ ਦੇ ਨਿਰਮਾਣ ਵਿੱਚ ਡਾ. ਜੋਗਿੰਦਰ ਸਿੰਘ ਰਾਹੀ , ਡਾ. ਟੀ.
ਲੋਹੜੀ ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।
ਸਕੂਲ ਜਿਸ ਦੇ ਵਿਦਿਆਲਿਆ, ਮਦਰੱਸਾ, ਧਰਮਸਾਲਾ, ਗੁਰੂਕੁਲ ਆਦਿ ਨਾਂ ਹਨ ਜਿਥੇ ਸਿੱਖਿਆਰਥੀਆਂ ਨੂੰ ਵਿਗਿਆਨਕ ਢੰਗ ਨਾਲ ਅਧਿਆਪਕਾਂ ਦੁਆਰਾ ਸਿੱਖਿਆ ਦਿਤੀ ਜਾਂਦੀ ਹੈ। ਉਹਨਾਂ ਨੂੰ ਲਿਖਣਾ, ਪੜ੍ਹਨਾ, ਵਿਚਾਰਨਾ, ਕਿਤਾ ਮੁੱਖੀ ਹੋਣਾ, ਬੋਲਣਾ, ਵਿਵਹਾਰ ਕਰਨਾ ਆਦਿ ਸਿਖਾਇਆ ਜਾਂਦਾ ਹੈ।ਸਕੂਲ ਇੱਕ ਸੰਸਥਾ ਹੈ ਜੋ ਵਿਦਿਆਰਥੀਆਂ (ਜਾਂ "ਬੱਚਿਆਂ") ਦੀ ਸਿੱਖਿਆ ਲਈ ਸਿਖਲਾਈ ਦੀ ਥਾਂ ਅਤੇ ਸਿੱਖਣ ਲਈ ਮਾਹੌਲ ਮੁਹੱਈਆ ਕਰਨ ਲਈ ਤਿਆਰ ਕੀਤਾ ਗਿਆ ਹੈ। ਜ਼ਿਆਦਾਤਰ ਦੇਸ਼ਾਂ ਕੋਲ ਰਸਮੀ ਸਿੱਖਿਆ ਦੀਆਂ ਪ੍ਰਣਾਲੀਆਂ ਹਨ, ਜੋ ਆਮ ਤੌਰ ਤੇ ਲਾਜ਼ਮੀ ਹਨ। ਇਹਨਾਂ ਪ੍ਰਣਾਲੀਆਂ ਵਿੱਚ, ਵਿਦਿਆਰਥੀ ਸਕੂਲਾਂ ਦੀ ਇੱਕ ਲੜੀ ਰਾਹੀਂ ਅੱਗੇ ਵਧਦੇ ਹਨ। ਇਹਨਾਂ ਸਕੂਲਾਂ ਦੇ ਨਾਂ ਹਰ ਦੇਸ਼ ਵਿੱਚ ਵੱਖਰੇ ਹੁੰਦੇ ਹਨ ਪਰ ਆਮ ਤੌਰ 'ਤੇ ਇਹ ਪ੍ਰਾਈਮਰੀ ਸਕੂਲ, ਸੈਕੈੰਡਰੀ ਸਕੂਲ ਹੁੰਦੇ ਹਨ। ਅਜਿਹੀ ਸੰਸਥਾ ਜਿੱਥੇ ਉਚੇਰੀ ਸਿੱਖਿਆ ਦਿੱਤੀ ਜਾਂਦੀ ਹੈ, ਨੂੰ ਆਮ ਤੌਰ ਤੇ ਯੂਨੀਵਰਸਿਟੀ ਕਾਲਜ ਜਾਂ ਯੂਨੀਵਰਸਿਟੀ ਕਿਹਾ ਜਾਂਦਾ ਹੈ (ਪਰ ਇਹ ਉੱਚ ਸਿੱਖਿਆ ਸੰਸਥਾਵਾਂ ਆਮ ਤੌਰ 'ਤੇ ਲਾਜ਼ਮੀ ਨਹੀਂ ਹੁੰਦੀਆਂ ਹਨ।ਇਹਨਾਂ ਸਕੂਲਾਂ ਤੋਂ ਇਲਾਵਾ, ਵਿਦਿਆਰਥੀ ਪ੍ਰਾਇਮਰੀ ਅਤੇ ਸੈਕੰਡਰੀ ਸਿੱਖਿਆ ਤੋਂ ਪਹਿਲਾਂ ਅਤੇ ਬਾਅਦ ਦੇ ਸਕੂਲਾਂ ਵਿੱਚ ਵੀ ਜਾ ਸਕਦੇ ਹਨ। ਕਿੰਡਰਗਾਰਟਨ ਜਾਂ ਪ੍ਰੀ-ਸਕੂਲ ਬਹੁਤ ਛੋਟੇ ਬੱਚਿਆਂ ਲਈ ਕੁਝ ਸਕੂਲੀ ਪੜ੍ਹਾਈ (ਆਮ ਤੌਰ ਤੇ 3-5 ਸਾਲ ਦੀ ਉਮਰ), ਸੈਕੰਡਰੀ ਸਕੂਲ ਤੋਂ ਬਾਅਦ ਯੂਨੀਵਰਸਿਟੀ, ਕਿੱਤਾਕਾਰੀ ਸਕੂਲ, ਕਾਲਜ ਜਾਂ ਹੋਰ ਵਿੱਦਿਅਕ ਅਦਾਰੇ ਹੋ ਸਕਦੇ ਹਨ। ਇੱਕ ਸਕੂਲ ਇੱਕ ਖਾਸ ਖੇਤਰ ਨੂੰ ਸਮਰਪਿਤ ਹੋ ਸਕਦਾ ਹੈ, ਜਿਵੇਂ ਕਿ ਅਰਥਸ਼ਾਸਤਰ ਦਾ ਸਕੂਲ ਜਾਂ ਨਾਚ ਦਾ ਇੱਕ ਸਕੂਲ। ਵਿਕਲਪਿਤ ਸਕੂਲਾਂ ਵਿੱਚ ਗੈਰ-ਪਰੰਪਰਾਗਤ ਪਾਠਕ੍ਰਮ ਅਤੇ ਵਿਧੀਆਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ।ਕੁਝ ਗੈਰ ਸਰਕਾਰੀ ਸਕੂਲ ਵੀ ਹੁੰਦੇ ਹਨ ਜਿਨ੍ਹਾਂ ਨੂੰ ਪ੍ਰਾਈਵੇਟ ਸਕੂਲ ਕਿਹਾ ਜਾਂਦਾ ਹੈ। ਜਦੋਂ ਸਰਕਾਰ ਮਿਆਰੀ ਸਿੱਖਿਆ ਮੁਹੱਈਆ ਨਹੀਂ ਕਰਦੀ ਤਾਂ ਇਹਨਾਂ ਦੀ ਲੋੜ ਵਧ ਜਾਂਦੀ ਹੈ। ਪ੍ਰਾਈਵੇਟ ਸਕੂਲ ਧਾਰਮਿਕ ਅਦਾਰਿਆਂ ਦੇ ਰੂਪ ਵਿੱਚ ਵੀ ਹੋ ਸਕਦੇ ਹਨ, ਜਿਵੇਂ ਕਿ ਈਸਾਈ ਸਕੂਲ, ਮਦਰੱਸਾ, ਹਵਾਸ (ਸ਼ੀਆ ਸਕੂਲ), ਯਿਸ਼ਵਸ (ਯਹੂਦੀ ਸਕੂਲ) ਅਤੇ ਹੋਰ; ਜਾਂ ਉਹ ਸਕੂਲ, ਜਿਹਨਾਂ ਕੋਲ ਉੱਚ ਸਿੱਖਿਆ ਦਾ ਪੱਧਰ ਹੈ ਜਾਂ ਉਹ ਹੋਰ ਨਿੱਜੀ ਪ੍ਰਾਪਤੀਆਂ ਨੂੰ ਉਤਸ਼ਾਹਿਤ ਕਰਨਾ ਚਾਹੁੰਦੇ ਹਨ। ਬਾਲਗਾਂ ਲਈ ਸਕੂਲ ਵਿੱਚ ਕਾਰਪੋਰੇਟ ਸਿਖਲਾਈ, ਮਿਲਟਰੀ ਸਿੱਖਿਆ ਅਤੇ ਸਿਖਲਾਈ ਅਤੇ ਕਾਰੋਬਾਰੀ ਸਕੂਲਾਂ ਦੀਆਂ ਸੰਸਥਾਵਾਂ ਸ਼ਾਮਲ ਹਨ।ਘਰੇਲੂ ਸਕੂਲਿੰਗ ਅਤੇ ਔਨਲਾਈਨ ਸਕੂਲਾਂ ਵਿੱਚ, ਇੱਕ ਪ੍ਰੰਪਰਾਗਤ ਸਕੂਲੀ ਬਿਲਡਿੰਗ ਤੋਂ ਬਾਹਰ ਪੜ੍ਹਾਉਣਾ ਅਤੇ ਸਿੱਖਣਾ ਹੁੰਦਾ ਹੈ। ਸਕੂਲ ਆਮ ਤੌਰ ਤੇ ਕਈ ਵੱਖ-ਵੱਖ ਸੰਸਥਾਈ ਮਾਡਲਾਂ ਦੇ ਰੂਪ ਵਿੱਚ ਹੁੰਦੇ ਹਨ, ਜਿਨ੍ਹਾਂ ਵਿੱਚ ਵਿਭਾਗੀ, ਸਿੱਖਣ ਵਾਲੇ ਛੋਟੇ ਸਮੁਦਾਏ, ਅਕੈਡਮੀਆਂ, ਏਕੀਕ੍ਰਿਤ, ਅਤੇ ਸਕੂਲਾਂ-ਅੰਦਰ-ਸਕੂਲ ਸ਼ਾਮਲ ਹੁੰਦੇ ਹਨ।
ਬੁੱਲ੍ਹੇ ਸ਼ਾਹ (1680-1758) ਇੱਕ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਹਨਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਹਨਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ। ਪਾਕਿਸਤਾਨ ਦੇ ਸ਼ਹਿਰ ਕਸੂਰ ਵਿੱਚ ਬਾਬਾ ਬੁੱਲੇ ਬੁੱਲੇ ਸ਼ਾਹ ਦੀ ਮਜ਼ਾਰ ਵੀ ਬਣੀ ਹੋਈ ਹੈ ਜਿੱਥੇ ਹਰ ਸਾਲ ਮੇਲਾ ਲਗਦਾ ਹੈ।
ਮਾਤਾ ਗੁਜਰੀ ਜੀ ਸੇਵਾ, ਸਿਮਰਨ, ਸਹਿਣਸ਼ੀਲਤਾ ਅਤੇ ਸਹਿਜ ਦੇ ਪੁੰਜ ਅਮਰ ਸ਼ਹੀਦ ਹਨ। ਮਾਤਾ ਗੁਜਰੀ ਜੀ ਦਾ ਜਨਮ ਨਗਰ ਕਰਤਾਰਪੁਰ ਵਿਖੇ ਗੁਰੂ-ਘਰ ਦੇ ਅਨਿੰਨ ਸੇਵਕ ਭਾਈ ਲਾਲ ਚੰਦ (ਸੁਭੀਖੀਏ ਖੱਤਰੀ) ਦੇ ਗ੍ਰਹਿ ਵਿਖੇ ਮਾਤਾ ਬਿਸ਼ਨ ਕੌਰ ਦੀ ਕੁੱਖੋਂ 1619 ਈ: ਵਿੱਚ ਹੋਇਆ। ਇੱਕ ਮਹਾਨ ਸੰਘਰਸ਼ੀ ਇਤਿਹਾਸਿਕ ਸ਼ਖ਼ਸੀਅਤ, ਧਰਮ ਰੱਖਿਅਕ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਮਹਿਲ (ਧਰਮ ਸੁਪਤਨੀ) ਅਤੇ ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਤਿਕਾਰਯੋਗ ਮਾਤਾ ਜੀ ਅਤੇ ਭਾਰਤ ਦੇਸ਼ ਦੀ ਪਹਿਲੀ ਸ਼ਹੀਦ ਇਸਤਰੀ ਹੋਈ ਅਤੇ ਜਿਸ ਦਾ ਜੀਵਨ, ਤਿਆਗ, ਕੁਰਬਾਨੀ ਅਤੇ ਸ਼ਹੀਦੀ ਇਤਿਹਾਸ ਨੂੰ ਇੱਕ ਨਵਾਂ ਮੋੜ ਦੇਵੇਗੀ ਅਤੇ ਭਾਰਤੀ ਨਾਰੀ ਦੇ ਮਾਨ-ਸਨਮਾਨ ਨੂੰ ਉੱਚਾ ਅਤੇ ਸਤਿਕਾਰਤ ਸਥਾਨ ਪ੍ਰਾਪਤ ਕਰਵਾ ਦੇਵੇਗੀ। ਜਿਸ ਨਾਲ ਭਾਰਤੀ ਨਾਰੀ ਦਾ ਜੀਵਨ ਇੱਕ ਸਵੈਮਾਣ ਅਤੇ ਗੌਰਵਮਈ ਅੰਗੜਾਈ ਲੈ ਲਵੇਗਾ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਫ਼ਰੀਦਉਦਦੀਨ ਮਸੂਦ ਗੰਜਸ਼ਕਰ (ਅੰ. 4 ਅਪਰੈਲ 1173 – 7 ਮਈ 1266), ਆਮ ਤੌਰ 'ਤੇ ਬਾਬਾ ਫ਼ਰੀਦ ਜਾਂ ਸ਼ੇਖ ਫ਼ਰੀਦ ਵਜੋਂ ਜਾਣਿਆ ਜਾਂਦਾ ਹੈ, 13ਵੀਂ ਸਦੀ ਦਾ ਇੱਕ ਪੰਜਾਬੀ ਮੁਸਲਿਮ ਪ੍ਰਚਾਰਕ, ਕਵੀ ਅਤੇ ਰਹੱਸਵਾਦੀ ਸੀ, ਜੋ ਮੱਧ ਯੁੱਗ ਅਤੇ ਇਸਲਾਮੀ ਸੁਨਹਿਰੀ ਯੁੱਗ ਦੇ ਸਭ ਤੋਂ ਸਤਿਕਾਰਤ ਅਤੇ ਸਤਿਕਾਰਤ ਮੁਸਲਮਾਨ ਰਹੱਸਵਾਦੀਆਂ ਵਿੱਚੋਂ ਇੱਕ ਰਿਹਾ ਹੈ। ਉਹ ਪੰਜਾਬੀ ਮੁਸਲਮਾਨਾਂ, ਹਿੰਦੂਆਂ ਅਤੇ ਸਿੱਖਾਂ ਦੁਆਰਾ ਸਤਿਕਾਰਿਆ ਜਾਂਦਾ ਹੈ।
ਆਧੁਨਿਕ ਪੰਜਾਬੀ ਸਾਹਿਤ ਦਾ ਅਰੰਭ 19ਵੀਂ ਸਦੀ ਦੇ ਦੂਜੇ ਅੱਧ ਤੋਂ ਮੰਨਿਆ ਜਾਂਦਾ ਹੈ। ਅੰਗਰੇਜ਼ੀ ਰਾਜ ਸਮੇਂ ਭਾਰਤੀ ਸਮਾਜ ਵਿੱਚ ਪੱਛਮੀ ਪ੍ਰਭਾਵ ਅਧੀਨ ਬਦਲਾਅ ਆਉਣਾ ਸ਼ੁਰੂ ਹੋਇਆ। ਇਸੇ ਤਰਾਂ ਦਾ ਪ੍ਰਭਾਵ ਸਾਹਿਤ 'ਤੇ ਵੀ ਪਿਆ। ਪੰਜਾਬੀ ਸਾਹਿਤ ਵਿੱਚ ਨਵੇਂ ਵਿਚਾਰ ਅਤੇ ਨਵੇਂ ਸਾਹਿਤ ਰੂਪਾਂ ਦਾ ਪਰਵੇਸ਼ ਹੋਣ ਲੱਗਾ। ਜਿੱਥੇ ਇਸ ਦਾ ਪ੍ਰਭਾਵ ਕਾਵਿ 'ਤੇ ਪਿਆ ਉੱਥੇ ਹੀ ਸਾਹਿਤ ਨੂੰ ਕਈ ਨਵੀਆਂ ਵਿਧਾਵਾਂ ਨਾਵਲ, ਨਾਟਕ, ਨਿਬੰਧ, ਆਦਿ ਮਿਲੀਆਂ।
ਆਧੁਨਿਕ ਪੰਜਾਬੀ ਆਲੋਚਨਾ ਦੇ ਖੇਤਰ ਵਿੱਚ ਪੱਛਮੀ ਸਿਧਾਂਤਾਂ ਦੇ ਪ੍ਰਭਾਵ ਸਦਕਾ ਵੱਖ-ਵੱਖ ਨਵੀਨ ਆਲੋਚਨਾ ਪ੍ਰਣਾਲੀਆਂ ਦਾ ਆਗ਼ਾਜ਼ ਹੁੰਦਾ ਹੈ। ਇਹਨਾਂ ਆਲੋਚਨਾ ਪ੍ਰਣਾਲੀਆਂ ਵਿੱਚ ਮਨੋਵਿਸ਼ਲੇਸ਼ਣਾਤਮਕ ਆਲੋਚਨਾ, ਚਿਹਨ ਵਿਗਿਆਨ ਆਲੋਚਨਾ, ਸੰਰਚਨਾਵਾਦੀ ਆਲੋਚਨਾ, ਸ਼ੈਲੀ ਵਿਗਿਆਨ ਆਲੋਚਨਾ, ਥੀਮ ਵਿਗਿਆਨ ਆਲੋਚਨਾ ਆਦਿ ਆਲੋਚਨਾ ਪ੍ਰਣਾਲੀਆਂ ਸ਼ਾਮਿਲ ਹਨ। ਥੀਮ ਵਿਗਿਆਨਕ ਆਲੋਚਨਾ ਪ੍ਰਣਾਲੀ ਇੱਕ ਅਜਿਹੀ ਵਿਲੱਖਣ ਤੇ ਨਿਵੇਕਲੀ ਕਿਸਮ ਦੀ ਆਲੋਚਨਾ ਪ੍ਰਣਾਲੀ ਹੈ ਜੋ ਰਚਨਾ ਦੇ ਥੀਮਕ ਅਧਿਐਨ ਦੁਆਰਾ ਰਚਨਾ ਦੇ ਆਂਤਰਿਕ ਸੰਗਠਨ ਵਿੱਚ ਕਾਰਜਸ਼ੀਲ ਅਰਥਾਂ ਨੂੰ ਵਿਗਿਆਨਕ ਢੰਗ ਨਾਲ ਉਜਾਗਰ ਕਰਦੀ ਹੈ। ‘ਥੀਮ ਵਿਗਿਆਨ’ ਤੋਂ ਭਾਵ ਥੀਮਕ ਅਧਿਐਨ ਮੰਨਿਆ ਜਾਂਦਾ ਹੈ। ਇਹ ਥੀਮਾਂ ਦੇ ਅਧਿਐਨ ਦੁਆਰਾ ਸਾਹਿਤ ਚਿੰਤਨ ਤੱਕ ਪਹੁੰਚਣ ਦੀ ਵਿਧੀ ਹੈ। ਥੀਮ ਰਚਨਾ ਦਾ ਉਹ ਕੇਂਦਰੀ ਤੱਤ ਹੈ ਜੋ ਉਸ ਨੂੰ ਰੂਪ ਪ੍ਰਦਾਨ ਕਰਦਾ ਹੈ। ਪੱਛਮੀ ਚਿੰਤਕਾਂ ਵਿੱਚ ਦੋ ਤਰ੍ਹਾਂ ਦੇ ਵਿਚਾਰ ਪ੍ਰਚਲਿਤ ਰਹੇ ਹਨ। ਪਹਿਲੇ ਵਿਚਾਰ ਅਧੀਨ ਥੀਮ ਕਿਸੇ ਵੀ ਸਾਹਿਤਕ ਕਿਰਤ ਦੇ ਅਪ੍ਰਸੰਗਿਕ ਸਾਹਿਤ ਬਾਹਰੇ ਵੇਰਵਿਆਂ ਵੱਲ ਉਲਾਰ ਹੋ ਜਾਂਦਾ ਹੈ। ਸਾਹਿਤਕ ਕਿਰਤ ਦੇ ਥੀਮ ਨੂੰ ਪਕੜਨ ਲਈ ਚਿੰਤਕ ਸਾਹਿਤ ਬਾਹਰੇ ਅਨੁਸ਼ਾਸਨਾ ਦੀ ਮਦਦ ਲੈਂਦੇ ਹਨ। ਦੂਜੇ ਵਿਚਾਰ ਅਧੀਨ ਸਾਹਿਤ ਨੂੰ ਇੱਕ ਜੁਜ਼ ਵਜੋਂ ਗ੍ਰਹਿਣ ਕੀਤਾ ਜਾਂਦਾ ਹੈ। ਇਸ ਵਿਚਾਰ ਤੋਂ ਪ੍ਰਭਾਵਿਤ ਚਿੰਤਕ ਸਾਹਿਤ ਬਾਹਰੇ ਵੇਰਵਿਆਂ ਨੂੰ ਵੀ ਸਾਹਿਤ ਦੀ ਸੰਰਚਨਾ ਵਿੱਚ ਕਾਰਜਸ਼ੀਲ ਹੋਰ ਤੱਤਾਂ ਦੇ ਨਾਲ ਹੀ ਵਿਚਾਰਦੇ ਹਨ। ਇਸ ਵਿਚਾਰ ਤੋਂ ਪ੍ਰਭਾਵਿਤ ਰੂਸੀ ਰੂਪਵਾਦੀ ਤੋਮਾਸ਼ੇਵਸਕੀ ਥੀਮ ਨੂੰ ਰਚਨਾ ਦੇ ਆਰ-ਪਾਰ ਫੈਲਣ ਵਾਲਾ ਅਤੇ ਰਚਨਾ ਨੂੰ ਏਕਤਾ ਪ੍ਰਦਾਨ ਕਰਨ ਵਾਲਾ ਤੱਤ ਮੰਨਦਾ ਹੈ।1 ਡਾ.ਹਰਿਭਜਨ ਸਿੰਘ ਦੇ ਵਿਚਾਰ ਅਨੁਸਾਰ: ਥੀਮ ਨਾ ਵਾਸਤਵਿਕ ਤੱਤ ਹੈ ਨਾ ਭਾਸ਼ਕ ਬਣਤਰ,ਥੀਮ ਸਾਹਿਤਕ ਹੋਂਦ ਹੈ।2 ਇਸ ਤਰ੍ਹਾਂ ਕਿਹਾ ਜਾ ਸਕਦਾ ਕਿ ਥੀਮ ਵਿਗਿਆਨ ਅਧਿਐਨ ਅਧੀਨ ਅਜਿਹੇ ਥੀਮ ਨੂੰ ਵਿਚਾਰਿਆ ਜਾਂਦਾ ਹੈ ਜੋ ਰਚਨਾ ਦੀ ਸੰਰਚਨਾਤਮਕ ਬਣਤਰ ਵਿੱਚ ਕਾਰਜਸ਼ੀਲ ਹੈ ਅਤੇ ਰਚਨਾ ਨੂੰ ਏਕਤਾ ਪ੍ਰਦਾਨ ਕਰਦਾ ਹੈ।ਇਹ ਰਚਨਾ ਦੇ ਆਦਿ ਤੋਂ ਅੰਤ ਤੱਕ ਆਰ-ਪਾਰ ਫੈਲਿਆ ਹੁੰਦਾ ਹੈ। ਥੀਮ ਨੂੰ ਸੰਗਠਨ ਕਰਨ ਲਈ ਭਿੰਨ-ਭਿੰਨ ਜੁਗਤਾਂ ਤੇ ਵਿਧੀਆਂ ਵਰਤੀਆਂ ਜਾਂਦੀਆਂ ਹਨ। ਥੀਮਕ ਸੰਗਠਨ ਦਾ ਜਿਸ ਵਿਧੀ ਰਾਹੀਂ ਵਿਗਿਆਨਕ ਅਧਿਐਨ ਕੀਤਾ ਜਾਂਦਾ ਹੈ ਉਸ ਵਿਧੀ ਨੂੰ ਹੀ ਥੀਮ-ਵਿਗਿਆਨ ਦਾ ਨਾਂ ਦਿੱਤਾ ਗਿਆ ਹੈ। ਥੀਮ-ਵਿਗਿਆਨ ਦੇ ਇਤਿਹਾਸਕ ਪਰਪੇਖ ਵਲ ਨਜ਼ਰ ਮਾਰਿਆਂ ਤਿੰਨ ਚਿੰਤਨ ਪੱਧਤੀਆਂ ਸਾਹਮਣੇ ਆਈਆਂ ਹਨ: 1. ਰੂਸੀ ਥੀਮਵਾਦੀ ਆਲੋਚਨਾ ਪ੍ਰਣਾਲੀ 2. ਅਮਰੀਕੀ ਥੀਮਵਾਦੀ ਆਲੋਚਨਾ ਪ੍ਰਣਾਲੀ 3.
ਪੰਜਾਬੀ ਨਾਵਲ ਦਾ ਇਤਿਹਾਸ ਗੁਰਪਾਲ ਸਿੰਘ ਸੰਧੂ ਦੁਆਰਾ ਲਿਖਿਆ ਹੈ। ਇਸ ਦੇ ਸੱਤ ਹਿੱਸੇ ਬਣਾਏ ਹਨ। ਸਭ ਤੋਂ ਪਹਿਲਾ ਨਾਵਲ ਦੀਆਂ ਵਿਸ਼ੇਸ਼ਤਾਵਾਂ ਅਤੇ ਪੰਜਾਬੀ ਨਾਵਲ ਦੇ ਮੁੱਢ ਬੱਝਣ ਤੇ ਪ੍ਰੇਰਨਾ ਸਰੋਤਾਂ ਬਾਰੇ ਵਿਚਾਰ ਕੀਤਾ ਗਿਆ ਹੈ। ਦੂਜੇ ਹਿੱਸੇ ਵਿੱਚ ਨਾਵਲ ਦੇ ਮੁੱਢਲੇ ਸਰੂਪ ਅਤੇ ਪੰਜਾਬੀ ਨਾਵਲਾਂ ਤੇ ਨਾਵਲਕਾਰਾਂ ਬਾਰੇ ਚਰਚਾ ਕੀਤੀ ਗਈ ਹੈ। ਤੀਜੇ-ਚੌਥੇ ਹਿੱਸੇ ਵਿੱਚ ਪੰਜਾਬੀ ਨਾਵਲ ਦੀ ਪ੍ਰਮੁੱਖ ਰਚਨਾਤਮਕ ਪ੍ਰਵਿਰਤੀਆਂ ਨਾਲ ਸੰਬੰਧਿਤ ਨਾਵਲਾਂ ਤੇ ਨਾਵਲਕਾਰਾਂ ਬਾਰੇ ਚਰਚਾ ਕੀਤੀ ਗਈ ਹੈ। ਪੰਜਵੇਂ ਹਿੱਸੇ ਵਿੱਚ ਉਤਰ-ਯਥਾਰਥਵਾਦੀ ਨਾਵਲ ਦੇ ਸਿਰਲੇਖ ਹੇਠ ਸਮਕਾਲੀ ਪੰਜਾਬੀ ਨਾਵਲ ਦੀ ਚਰਚਾ ਕੀਤੀ ਗਈ ਹੈ। ਨਾਵਲ ਦੇ ਸੱਤਵੇਂ ਹਿੱਸੇ ਵਿੱਚ ਪਰਵਾਸੀ ਪੰਜਾਬੀ ਨਾਵਲ ਤੇ ਪਾਕਿਸਤਾਨੀ ਪੰਜਾਬੀ ਨਾਵਲ ਦੀ ਚਰਚਾ ਕੀਤੀ ਗਈ ਹੈ।
ਸਾਹਿਬਜ਼ਾਦਾ ਜੁਝਾਰ ਸਿੰਘ ਜੀ (14 ਮਾਰਚ 1691 – 7 ਦਸੰਬਰ 1705) ਗੁਰੂ ਗੋਬਿੰਦ ਸਿੰਘ ਦਾ ਦੂਜਾ ਪੁੱਤਰ ਸੀ ਅਤੇ ਉਸਦਾ ਜਨਮ ਅਨੰਦਪੁਰ ਸਾਹਿਬ ਵਿਖੇ ਮਾਤਾ ਜੀਤੋ ਜੀ ਦੀ ਕੁੱਖ ਤੋਂ ਹੋਇਆ। ਸਾਹਿਬਜ਼ਾਦਿਆਂ ਦੀ ਸਿਖਲਾਈ ਪੜ੍ਹਾਈ ਗੁਰੂ ਸਾਹਿਬ ਜੀ ਦੀ ਨਿਗਰਾਨੀ ਵਿੱਚ ਹੋਈ। ਘੋੜ ਸਵਾਰੀ, ਸ਼ਸਤ੍ਰ ਵਿਦਿਆ, ਤੀਰ ਅੰਦਾਜੀ ਵਿੱਚ ਸਾਹਿਬਜ਼ਾਦਿਆਂ ਨੂੰ ਨਿਪੁੰਨ ਕਰ ਦਿੱਤਾ ਗਿਆ। ਪਿਤਾ ਗੁਰੂ ਨੇ ਹੱਸਦੇ-ਹੱਸਦੇ ਉਹਨਾਂ ਨੂੰ ਪੰਜ ਸਿੰਘਾਂ ਨਾਲ ਮੈਦਾਨੇ-ਜੰਗ ਵਿੱਚ ਭੇਜਿਆ। ਜਿਵੇਂ ਹੀ ਸਾਹਿਬਜ਼ਾਦਾ ਮੈਦਾਨੇ ਜੰਗ ਵਿੱਚ ਆਇਆ। ਬੱਚੇ ਜਿਹੇ ਨੂੰ ਵੇਖ ਕੇ ਸਾਰੀ ਮੁਗਲ ਫੌਜ ਇੱਕੋ ਵਾਰ ਟੁੱਟ ਪਈ। ਗੁਰੂ ਜੀ ਨੇ ਇਹ ਵੇਖਦਿਆ ਹੀ ਗੜ੍ਹੀ ਵਿੱਚੋਂ ਤੀਰਾਂ ਦਾ ਬਾਰਸ਼ ਆਰੰਭ ਕਰ ਦਿੱਤੀ। ਤੀਰਾਂ ਦੀ ਛਾਵੇਂ ਸਾਹਿਬਜਾਂਦਾ ਜੁਝਾਰ ਸਿੰਘ ਜੀ ਅੱਗੇ ਵੱਧਦੇ ਹੋਏ ਵੈਰੀਆਂ ਦੇ ਆਹੂ ਲਾਹੁਣ ਲੱਗੇ। ਬੜੇ ਘਮਸਾਨ ਦਾ ਯੁੱਧ ਹੋਇਆ। ਕਈਆਂ ਨੂੰ ਪਾਰ ਬੁਲਾ ਕੇ ਅੰਤ ਸਾਹਿਬਜਾਂਦਾ ਜੁਝਾਰ ਸਿੰਘ ਜੀ ਵੀ ਸ਼ਹੀਦ ਹੋ ਗਏ।
ਮੁਹੀ ਅਲ-ਦੀਨ ਮੁਹੰਮਦ (ਅੰ. 1618 – 3 ਮਾਰਚ 1707), ਆਮ ਤੌਰ 'ਤੇ ਔਰੰਗਜ਼ੇਬ ਅਤੇ ਉਸਦੇ ਰਾਜਕੀ ਸਿਰਲੇਖ ਆਲਮਗੀਰ ਦੁਆਰਾ ਜਾਣਿਆ ਜਾਂਦਾ ਹੈ, ਮੁਗਲ ਸਾਮਰਾਜ ਦਾ ਛੇਵਾਂ ਬਾਦਸ਼ਾਹ ਸੀ, ਜੋ ਜੁਲਾਈ 1658 ਤੋਂ ਲੈ ਕੇ 1707 ਵਿੱਚ ਆਪਣੀ ਮੌਤ ਤੱਕ ਰਾਜ ਕਰਦਾ ਰਿਹਾ। ਉਸ ਦੇ ਬਾਦਸ਼ਾਹਤ ਅਧੀਨ, ਮੁਗਲ ਭਾਰਤੀ ਉਪ-ਮਹਾਂਦੀਪ ਦੇ ਲਗਭਗ ਪੂਰੇ ਖੇਤਰ ਵਿੱਚ ਫੈਲੇ ਹੋਏ ਆਪਣੇ ਖੇਤਰ ਦੇ ਨਾਲ ਆਪਣੀ ਸਭ ਤੋਂ ਵੱਡੀ ਹੱਦ ਤੱਕ ਪਹੁੰਚ ਗਏ।ਵਿਆਪਕ ਤੌਰ 'ਤੇ ਆਖਰੀ ਪ੍ਰਭਾਵਸ਼ਾਲੀ ਮੁਗਲ ਸ਼ਾਸਕ ਮੰਨਿਆ ਜਾਂਦਾ ਹੈ, ਔਰੰਗਜ਼ੇਬ ਨੇ ਫਤਵਾ 'ਆਲਮਗਿਰੀ' ਦਾ ਸੰਕਲਨ ਕੀਤਾ ਅਤੇ ਪੂਰੇ ਭਾਰਤੀ ਉਪ ਮਹਾਂਦੀਪ ਵਿੱਚ ਸ਼ਰੀਆ ਅਤੇ ਇਸਲਾਮੀ ਅਰਥਸ਼ਾਸਤਰ ਨੂੰ ਪੂਰੀ ਤਰ੍ਹਾਂ ਸਥਾਪਤ ਕਰਨ ਵਾਲੇ ਕੁਝ ਰਾਜਿਆਂ ਵਿੱਚੋਂ ਇੱਕ ਸੀ।ਕੁਲੀਨ ਤਿਮੂਰਦ ਰਾਜਵੰਸ਼ ਨਾਲ ਸਬੰਧਤ, ਔਰੰਗਜ਼ੇਬ ਦਾ ਮੁਢਲਾ ਜੀਵਨ ਧਾਰਮਿਕ ਕੰਮਾਂ ਵਿੱਚ ਲੱਗਾ ਹੋਇਆ ਸੀ। ਉਸਨੇ ਆਪਣੇ ਪਿਤਾ ਸ਼ਾਹ ਜਹਾਨ (ਸ਼.
ਜਾਤ ਮਨੁੱਖ ਦੇ ਉਸ ਸਮਾਜ ਨੂੰ ਕਿਹਾ ਜਾਂਦਾ ਹੈ ਜਿਸ ਵਿੱਚ ਉਸਦਾ ਜਨਮ ਹੁੰਦਾ ਹੈ। ਬ੍ਰਾਮਣ, ਤੇਲੀ, ਕੁਰਮੀ, ਧੋਬੀ ਆਦਿ ਉਤਰੀ ਭਾਰਤ ਦੀਆਂ ਜਾਤੀਆਂ ਹਨ। ਵੈਦਿਕ ਸਮਾਜ ਵਿੱਚ ਕਿਰਤ ਦੀ ਵੰਡ ਦੇ ਆਧਾਰ ਉੱਤੇ ਸਮਾਜ ਨੂੰ ਚਾਰ ਭਾਗਾਂ ਵਿੱਚ ਵੰਡਿਆ ਗਿਆ ਸੀ। ਇਹ ਚਾਰ ਵਰਣ: ਬ੍ਰਾਹਮਣ, ਖੱਤਰੀ, ਵੈਸ਼ ਅਤੇ ਸ਼ੂਦਰ ਹਨ। ਪਰ ਅੱਜ ਇਨ੍ਹਾਂ ਤੋਂ ਲੱਖਾਂ ਜਾਤੀਆਂ ਬਣ ਗਈਆਂ। ਜਾਤੀ ਦੇ ਆਧਾਰ ਉਤੇ ਕਿਸੇ ਨਾਲ ਭੇਦਭਾਵ ਕਰਨਾ ਜਾਤੀਵਾਦ ਅਖਵਾਉਂਦਾ ਹੈ।
ਮਲਵਈ ਉਪ-ਬੋਲੀ ਸਤਲੁਜ ਦੇ ਪਾਰਲੇ ਇਲਾਕੇ ਜਿਵੇਂ ਫ਼ਿਰੋਜ਼ਪੁਰ, ਲੁਧਿਆਣਾ, ਪਟਿਆਲਾ, ਫ਼ਰੀਦਕੋਟ, ਬਠਿੰਡਾ, ਮਾਨਸਾ, ਮੋਗਾ, ਸੰਗਰੂਰ, ਮੁਕਤਸਰ, ਫ਼ਾਜ਼ਿਲਕਾ ਜ਼ਿਲ੍ਹਿਆਂ ਵਿੱਚ ਬੋਲੀ ਜਾਂਦੀ ਹੈ। ਇੱਥੇ ਵ ਦੀ ਥਾਂ ਤੇ ਮ ਵਰਤਿਆ ਜਾਂਦਾ ਹੈ। ਜਿਵੇਂ ਤੀਵੀਂ ਨੂੰ ਤੀਮੀ ਅਤੇ ਜਾਵਾਂਗਾ ਨੂੰ ਜਾਮਾਗਾ ਆਦਿ। ਦਰਿਆਵਾਂ, ਪਹਾੜਾਂ ਅਤੇ ਬਿਖੜੇ ਰਾਹਾਂ ਦੇ ਪਾਰ ਲੋਕਾਂ ਦੀ ਬੋਲੀ ਵਿੱਚ ਉੱਚਾਰਨ ਤੇ ਸਬਦਾਵਲੀ ਪੱਖੋਂ ਛੋਟਾ-ਮੋਟਾ ਅੰਤਰ ਆ ਜਾਂਦਾ ਹੈ। ਇਸ ਤਰ੍ਹਾਂ ਦੇ ਅੰਤਰਾਂ ਕਾਰਨ ਇਕੋ ਭਾਸ਼ਾ ਦੇ ਜੋ ਵੱਖ-ਵੱਖ ਰੂਪ ਪਰਤੀਤ ਹੁੰਦੇ ਹਨ, ਉਹਨਾਂ ਨੂੰ ਉਪ-ਭਾਸ਼ਾ ਜਾਂ ਉਪ-ਭਾਸ਼ਾਈ ਰੂਪ ਕਿਹਾ ਜਾਂਦਾ ਹੈ।
ਸੱਭਿਆਚਾਰ (ਲਾਤੀਨੀ: [cultura] Error: {{Lang}}: text has italic markup (help)), ਸ਼ਬਦਾਰਥ: " ਤਰਬੀਅਤ (cultivation)") ਮਨੁੱਖ ਦੁਆਰਾ ਸਿਰਜੀ ਜੀਵਨ ਜਾਚ ਨੂੰ ਕਹਿੰਦੇ ਹਨ। ਇਹ ਕਿਸੇ ਸਮਾਜ ਵਿੱਚ ਗਹਿਰਾਈ ਤੱਕ ਵਿਆਪਤ ਗੁਣਾਂ ਦੇ ਸਮੁੱਚ ਦਾ ਨਾਮ ਹੈ, ਜੋ ਉਸ ਸਮਾਜ ਦੇ ਸੋਚਣ, ਵਿਚਾਰਨ, ਕਾਰਜ ਕਰਨ, ਖਾਣ-ਪੀਣ, ਬੋਲਣ, ਨਾਚ, ਗਾਉਣ, ਸਾਹਿਤ, ਕਲਾ, ਆਰਕੀਟੈਕਟ ਆਦਿ ਵਿੱਚ ਰੂਪਮਾਨ ਹੁੰਦਾ ਹੈ। ਏ ਡਬਲਿਊ ਗਰੀਨ ਅਨੁਸਾਰ ਸੰਸਕ੍ਰਿਤੀ ਗਿਆਨ, ਵਿਵਹਾਰ, ਵਿਸ਼ਵਾਸ ਦੀਆਂ ਉਨ੍ਹਾਂ ਆਦਰਸ਼ ਪਧਤੀਆਂ ਦੀ ਅਤੇ ਗਿਆਨ ਅਤੇ ਵਿਵਹਾਰ ਦੁਆਰਾ ਪੈਦਾ ਕੀਤੇ ਵਸੀਲਿਆਂ ਦੀ ਵਿਵਸਥਾ ਨੂੰ ਕਹਿੰਦੇ ਹਨ ਜੋ ਸਮਾਜਕ ਤੌਰ 'ਤੇ ਇੱਕ ਪੀੜ੍ਹੀ ਤੋਂ ਦੂਜੀ ਪੀੜ੍ਹੀ ਨੂੰ ਸੌਂਪੀ ਜਾਂਦੀ ਹੈ।