ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੁਨੀਆ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਦਰਦਨਾਕ ਘਟਨਾ ਤੇ ਦਿਲ ਨੂੰ ਕੰਬਾ ਦੇਣ ਵਾਲਾ ਘੋਰ ਪਾਪ ਦਾ ਸਾਕਾ ਹੈ। ਇੱਕ ਪਾਸੇ ਇਹ ਘਟਨਾ ਮਨੁੱਖੀ ਦਰਿੰਦਗੀ ਦਾ ਘਿਨਾਉਣਾ ਚਿੱਤਰ ਪੇਸ਼ ਕਰਦੀ ਹੈ, ਦੂਜੇ ਪਾਸੇ ਸਾਹਿਬਜ਼ਾਦਿਆਂ ਦੇ ਅੰਦਰ ਜੂਝ ਮਰਨ ਅਤੇ ਸਿੱਖੀ ਸਿਦਕ ਦੀ ਭਾਵਨਾ ਨਾਲ, ਜ਼ੁਲਮ ਤੇ ਤਸ਼ੱਦਦ ਵਿਰੁੱਧ, ਧਾਰਮਿਕ ਸੁਤੰਤਰਤਾ ਲਈ ਡਟ ਕੇ ਮੁਕਾਬਲਾ ਕਰਨ ਦੇ ਸਿਖਰ ਨੂੰ ਪ੍ਰਗਟ ਕਰਦੀ ਹੈ।
ਗੁਰੂ ਗੋਬਿੰਦ ਸਿੰਘ (ਉਚਾਰਨ: [gʊɾuː goːbɪn̪d̪ᵊ sɪ́ŋgᵊ]; 22 ਦਸੰਬਰ 1666 – 7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ, ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਿਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਓਹ ਸਿੱਖ ਕੌਮ ਦੇ ਅੰਤਿਮ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਦੌਰਾਨ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੁਆਰਾ ਸ਼ਹੀਦ ਕਰਵਾ ਦਿੱਤਾ ਗਿਆ।
ਮਾਰਿਆ ਕੇੈਰੀ ਇੱਕ ਅਮਰੀਕੀ ਗਾਇਕਾ, ਗੀਤਕਾਰ, ਅਦਾਕਾਰਾ ਅਤੇ ਰਿਕਾਰਡ ਨਿਰਮਾਤਾ ਹੈ। ਕੋਲੰਬਿਆ ਰਿਕਾਰਡਜ਼ ਨਾਲ ਕੰਮ ਕਰਨ ਤੋਂ ਬਾਅਦ, ਉਸਨੇ ਆਪਣੀ ਪਹਿਲੀ ਐਲਬਮ, ਮਾਰਿਆ ਕੇੈਰੀ (1990), ਰਿਲੀਜ਼ ਕੀਤੀ। ਸੋਨੀ ਮਿਊਜਿਕ ਦੇ ਮੁਖੀ ਟੋਮੀ ਮੋਟੋਲਾ ਨਾਲ ਉਸ ਦੇ ਵਿਆਹ ਦੇ ਬਾਅਦ, ਕੈਰੀ ਇਸ ਲੇਬਲ ਦੀ ਸਭ ਤੋਂ ਵੱਧ ਵਿਕਣ ਵਾਲੀ ਗਾਇਕਾ ਬਣ ਗਈ। ਮੋਟੋਲਾ ਨਾਲ ਤਲਾਕ ਤੋਂ ਬਾਅਦ, ਕੇੈਰੀ ਨੇ ਆਪਣੇ ਸੰਗੀਤ ਵਿੱਚ ਹਿਪ ਹਾਪ ਦੇ ਕੁਝ ਤੱਤਾਂ ਨੂੰ ਸ਼ਾਮਲ ਕੀਤਾ। ਬਿਲਬੋਰਡ ਨੇ ਉਸਨੂੰ ਅਮਰੀਕਾ ਦੀ 1990 ਦੇ ਦਹਾਕੇ ਦੀ ਸਭ ਤੋਂ ਸਫਲ ਕਲਾਕਾਰ ਦਾ ਨਾਮ ਦਿੱਤਾ ਜਦਕਿ ਵਰਲਡ ਮਿਊਜ਼ਿਕ ਅਵਾਰਡਜ਼ ਨੇ ਉਸਨੂੰ 1990 ਦੇ ਦਹਾਕੇ ਦੀ ਦੁਨੀਆ ਦੇ ਸਭ ਤੋਂ ਵੱਧ ਵਿਕਣ ਵਾਲੀ ਰਿਕਾਰਡਿੰਗ ਕਲਾਕਾਰ ਵਜੋਂ ਸਨਮਾਨਿਤ ਕੀਤਾ।
ਸ਼ਤਰੰਜ (ਚੈਸ) ਦੋ ਖਿਲਾੜੀਆਂ ਦੇ ਦੁਆਰਾ ਖੇਡੀ ਜਾਂਦੀ ਇੱਕ ਖੇਡ ਹੈ। ਕਿਹਾ ਜਾਂਦਾ ਹੈ ਕਿ ਸ਼ਤਰੰਜ ਭਾਰਤ ਵਿੱਚੋਂ ਸ਼ੁਰੂ ਹੋਈ ਅਤੇ ਇਥੋਂ ਅਰਬ ਦੇਸ਼ਾਂ ਵਿੱਚੋਂ ਹੁੰਦੀ ਯੂਰਪ ਤੱਕ ਪਹੁੰਚ ਗਈ ਅਤੇ ੧੬ ਵੀਂ ਸਦੀ ਤੱਕ ਲੱਗ-ਭੱਗ ਪੁਰੀ ਦੁਨੀਆ ਵਿੱਚ ਫੈਲ ਗਈ। 20 ਵੀਂ ਸਦੀ ਦੇ ਦੂਜੇ ਅੱਧ ਤੋਂ, ਸ਼ਤਰੰਜ ਨੂੰ ਕੰਪਿਊਟਰ ਉੱਤੇ ਖੇਡਣ ਦਾ ਪ੍ਰੋਗਰਾਮ ਬਣਾਇਆ ਗਿਆ ਹੈ, ਜਿੱਥੇ ਕਿ ਸਭ ਤੋਂ ਮਜ਼ਬੂਤ ਪ੍ਰੋਗਰਾਮ ਉੱਤਮ ਪੱਧਰ 'ਤੇ ਵਧੀਆ ਮਨੁੱਖੀ ਖਿਡਾਰੀਆਂ ਤੋਂ ਖੇਡਦੇ ਹਨ। 1990 ਦੇ ਦਹਾਕੇ ਤੋਂ, ਕੰਪਿਊਟਰ ਵਿਸ਼ਲੇਸ਼ਣ ਨੇ ਸ਼ਤਰੰਜ ਦੇ ਸਿਧਾਂਤ, ਖਾਸ ਕਰਕੇ ਅੰਤ ਵਿੱਚ ਬਹੁਤ ਮਹੱਤਵਪੂਰਨ ਯੋਗਦਾਨ ਪਾਇਆ। ਆਈਬੀਐਮ ਕੰਪਿਊਟਰ ਦੀਪ ਬਲੂ ਪਹਿਲੀ ਮੈਚ ਸੀ ਜਿਸਨੇ ਇੱਕ ਮੈਚ ਵਿੱਚ ਇੱਕ ਸ਼ਾਸਨਕਾਲ ਵਿਸ਼ਵ ਸ਼ਤਰੰਜ ਚੈਂਪੀਅਨ ਨੂੰ ਪਛਾੜਿਆ ਸੀ ਜਦੋਂ ਇਸਨੇ 1997 ਵਿੱਚ ਗੈਰੀ ਕਾਸਪਾਰੋਵ ਨੂੰ ਹਰਾਇਆ ਸੀ। ਹੱਥ ਨਾਲ ਚੱਲਣ ਵਾਲੇ ਯੰਤਰਾਂ ਤੇ ਚੱਲ ਰਹੇ ਮਜ਼ਬੂਤ ਸ਼ਤਰੰਜ ਇੰਜਣਾਂ ਦੇ ਵਧਣ ਕਾਰਨ ਟੂਰਨਾਮੈਂਟਾਂ ਦੌਰਾਨ ਧੋਖਾਧੜੀ ਬਾਰੇ ਚਿੰਤਾ ਵਧ ਗਈ ਹੈ।
ਪੰਜਾਬੀ ਭਾਸ਼ਾ (ਸ਼ਾਹਮੁਖੀ: پنجابی, ਪੰਜਾਬੀ) ਪੰਜਾਬ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖਾਂ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਪੋਕੀਮੌਨ (ਪੋਕੇਮੌਨ ਵੀ ਲਿਖਿਆ ਜਾਂਦਾ ਹੈ) ਇੱਕ ਜਪਾਨੀ ਕਾਰਟੂਨਾਂ ਦਾ ਲੜੀਵਾਰ ਹੈ। ਇਸ ਦੀ ਪ੍ਰਸਿੱਧੀ ਦੇ ਚੱਲਦਿਆਂ ਹੁਣ ਤੱਕ ਲਗਪਗ 17 ਸੀਜ਼ਨ ਪ੍ਰਦਰਸ਼ਿਤ ਹੋ ਚੁੱਕੇ ਹਨ। ਇਸ ਲੜੀਵਾਰ ਦਾ ਮੁੱਖ ਪਾਤਰ ਐਸ਼ ਕੈਚਮ ਹੈ ਜੋ ਕਿ ਕਾਂਟੋ ਦੇ ਪੈਲਟ ਕਸਬੇ ਵਿੱਚ ਰਹਿੰਦਾ ਹੈ। ਉਹ ਅਤੇ ਉਸਦਾ ਪੋਕੀਮੌਨ ਪਿਕਾਚੂ ਦੋਂਵੇ ਇਕੱਠੇ ਦੁਨੀਆ ਦੀ ਸੈਰ ਕਰਨ ਅਤੇ ਪੋਕੀਮੌਨ ਮਾਸਟਰ ਬਣਨ ਲਈ ਘਰੋਂ ਨਿਕਲਦੇ ਅਤੇ ਆਪਣੇ ਇਸ ਸਫ਼ਰ 'ਚ ਕਈ ਮਿੱਤਰ ਬਣਾਉਂਦੇ ਹਨ। ਇਸ ਲੜੀਵਾਰ ਦੇ ਸ਼ੁਰੂਆਤੀ ਸੀਜ਼ਨ ਵਿੱਚ ਐਸ਼ ਦੇ ਸਾਥੀ ਬਰੌਕ ਅਤੇ ਮਿਸਟੀ ਹੁੰਦੇ ਹਨ ਅਤੇ ਉਸਦਾ ਮੁੱਖ ਵਿਰੋਧੀ ਗੈਰੀ ਹੁੰਦਾ ਹੈ।
ਗੁਰੂ ਨਾਨਕ ਦੇਵ ਜੀ (ਜੂਲੀਅਨ ਕਲੰਡਰ ਮੁਤਾਬਿਕ 15 ਅਪ੍ਰੈਲ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ। ਗੁਰੂ ਨਾਨਕ ਦੇਵ ਜੀ ਦੇ ਜਨਮ ਅਤੇ ਜੋਤੀ-ਜੋਤ ਸਮਾੳਣ ਬਾਰੇ ਤਾਰੀਖ਼ਾਂ ਵਿਚ ਮਤਭੇਦ ਹੈ। ਸੁਖਬਾਸੀ ਰਾਮ ਬੇਦੀ, ਗਣੇਸ਼ਾ ਸਿੰਘ ਬੇਦੀ, ਡਾ.
ਸੰਯੁਕਤ ਰਾਜ ਅਮਰੀਕਾ (ਯੂ.ਐੱਸ.ਏ.),ਆਮ ਤੌਰ 'ਤੇ ਸੰਯੁਕਤ ਰਾਜ (ਯੂ.ਐੱਸ.) ਵਜੋਂ ਜਾਣਿਆ ਜਾਂਦਾ ਹੈ ਜਾਂ ਗੈਰ-ਰਸਮੀ ਤੌਰ 'ਤੇ ਅਮਰੀਕਾ ਵਜੋਂ, ਮੁੱਖ ਤੌਰ 'ਤੇ ਉੱਤਰੀ ਅਮਰੀਕਾ ਵਿੱਚ ਸਥਿਤ ਇੱਕ ਦੇਸ਼ ਹੈ ਜਿਸ ਵਿੱਚ 50 ਰਾਜ, ਇੱਕ ਸੰਘੀ ਜ਼ਿਲ੍ਹਾ, ਪੰਜ ਪ੍ਰਮੁੱਖ ਗੈਰ-ਸੰਗਠਿਤ ਪ੍ਰਦੇਸ਼, ਨੌ ਮਾਈਨਰ ਆਊਟਲਾਈੰਗ ਟਾਪੂ, ਅਤੇ 326 ਭਾਰਤੀ ਰਿਜ਼ਰਵੇਸ਼ਨ ਸ਼ਾਮਲ ਹਨ। ਇਹ ਜ਼ਮੀਨ ਅਤੇ ਕੁੱਲ ਖੇਤਰਫਲ ਦੋਵਾਂ ਪੱਖੋਂ ਦੁਨੀਆ ਦਾ ਤੀਜਾ ਸਭ ਤੋਂ ਵੱਡਾ ਦੇਸ਼ ਹੈ। ਇਹ ਇਸਦੇ ਉੱਤਰ ਵਿੱਚ ਕੈਨੇਡਾ ਅਤੇ ਇਸਦੇ ਦੱਖਣ ਵਿੱਚ ਮੈਕਸੀਕੋ ਨਾਲ ਜ਼ਮੀਨੀ ਸਰਹੱਦਾਂ ਸਾਂਝੀਆਂ ਕਰਦਾ ਹੈ ਅਤੇ ਬਹਾਮਾਸ, ਕਿਊਬਾ, ਰੂਸ ਅਤੇ ਹੋਰ ਦੇਸ਼ਾਂ ਨਾਲ ਸਮੁੰਦਰੀ ਸਰਹੱਦਾਂ ਹਨ। 333 ਮਿਲੀਅਨ ਤੋਂ ਵੱਧ ਦੀ ਆਬਾਦੀ ਦੇ ਨਾਲ, ਇਹ ਅਮਰੀਕਾ ਦਾ ਸਭ ਤੋਂ ਵੱਧ ਆਬਾਦੀ ਵਾਲਾ ਅਤੇ ਦੁਨੀਆ ਦਾ ਤੀਜਾ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼ ਹੈ। ਸੰਯੁਕਤ ਰਾਜ ਦੀ ਰਾਸ਼ਟਰੀ ਰਾਜਧਾਨੀ ਵਾਸ਼ਿੰਗਟਨ, ਡੀ.ਸੀ. ਹੈ, ਅਤੇ ਇਸਦਾ ਸਭ ਤੋਂ ਵੱਧ ਆਬਾਦੀ ਵਾਲਾ ਸ਼ਹਿਰ ਅਤੇ ਪ੍ਰਮੁੱਖ ਵਿੱਤੀ ਕੇਂਦਰ ਨਿਊਯਾਰਕ ਸਿਟੀ ਹੈ। ਆਦਿਵਾਸੀ ਲੋਕ ਹਜ਼ਾਰਾਂ ਸਾਲਾਂ ਤੋਂ ਅਮਰੀਕਾ ਵਿਚ ਵੱਸਦੇ ਹਨ। 1607 ਦੀ ਸ਼ੁਰੂਆਤ ਤੋਂ, ਬ੍ਰਿਟਿਸ਼ ਬਸਤੀਵਾਦ ਨੇ ਪੂਰਬੀ ਸੰਯੁਕਤ ਰਾਜ ਅਮਰੀਕਾ ਵਿੱਚ ਤੇਰ੍ਹਾਂ ਕਲੋਨੀਆਂ ਦੀ ਸਥਾਪਨਾ ਕੀਤੀ। ਉਹਨਾਂ ਨੇ ਟੈਕਸਾਂ ਅਤੇ ਰਾਜਨੀਤਿਕ ਪ੍ਰਤੀਨਿਧਤਾ ਨੂੰ ਲੈ ਕੇ ਬ੍ਰਿਟਿਸ਼ ਤਾਜ ਨਾਲ ਝਗੜਾ ਕੀਤਾ, ਜਿਸ ਨਾਲ ਅਮਰੀਕੀ ਕ੍ਰਾਂਤੀ ਅਤੇ ਅਗਲੀ ਇਨਕਲਾਬੀ ਜੰਗ ਹੋਈ। ਸੰਯੁਕਤ ਰਾਜ ਅਮਰੀਕਾ ਨੇ 4 ਜੁਲਾਈ, 1776 ਨੂੰ ਅਜ਼ਾਦੀ ਦਾ ਐਲਾਨ ਕੀਤਾ, ਅਟੁੱਟ ਕੁਦਰਤੀ ਅਧਿਕਾਰਾਂ, ਸ਼ਾਸਨ ਦੀ ਸਹਿਮਤੀ, ਅਤੇ ਉਦਾਰ ਲੋਕਤੰਤਰ ਦੇ ਗਿਆਨ ਦੇ ਸਿਧਾਂਤਾਂ 'ਤੇ ਸਥਾਪਿਤ ਪਹਿਲਾ ਰਾਸ਼ਟਰ-ਰਾਜ ਬਣ ਗਿਆ। ਦੇਸ਼ ਨੇ ਪੂਰੇ ਉੱਤਰੀ ਅਮਰੀਕਾ ਵਿੱਚ ਫੈਲਣਾ ਸ਼ੁਰੂ ਕੀਤਾ, 1848 ਤੱਕ ਮਹਾਂਦੀਪ ਵਿੱਚ ਫੈਲਿਆ। ਗੁਲਾਮੀ ਉੱਤੇ ਅਨੁਭਾਗਿਕ ਵੰਡ ਨੇ ਅਮਰੀਕਾ ਦੇ ਸੰਘੀ ਰਾਜਾਂ ਦੇ ਵੱਖ ਹੋਣ ਦੀ ਅਗਵਾਈ ਕੀਤੀ, ਜਿਸ ਨੇ ਅਮਰੀਕੀ ਘਰੇਲੂ ਯੁੱਧ (1861-1865) ਦੌਰਾਨ ਯੂਨੀਅਨ ਦੇ ਬਾਕੀ ਰਾਜਾਂ ਨਾਲ ਲੜਿਆ। ਯੂਨੀਅਨ ਦੀ ਜਿੱਤ ਅਤੇ ਸੰਭਾਲ ਦੇ ਨਾਲ, ਗੁਲਾਮੀ ਨੂੰ ਰਾਸ਼ਟਰੀ ਤੌਰ 'ਤੇ ਖਤਮ ਕਰ ਦਿੱਤਾ ਗਿਆ ਸੀ। 1900 ਤੱਕ, ਸੰਯੁਕਤ ਰਾਜ ਅਮਰੀਕਾ ਨੇ ਆਪਣੇ ਆਪ ਨੂੰ ਇੱਕ ਮਹਾਨ ਸ਼ਕਤੀ ਵਜੋਂ ਸਥਾਪਿਤ ਕਰ ਲਿਆ ਸੀ, ਦੁਨੀਆ ਦੀ ਸਭ ਤੋਂ ਵੱਡੀ ਆਰਥਿਕਤਾ ਬਣ ਗਈ ਸੀ। 1941 ਵਿੱਚ ਪਰਲ ਹਾਰਬਰ ਉੱਤੇ ਜਾਪਾਨ ਦੇ ਹਮਲੇ ਤੋਂ ਬਾਅਦ, ਯੂਐਸ ਨੇ ਸਹਿਯੋਗੀ ਪੱਖ ਤੋਂ ਦੂਜੇ ਵਿਸ਼ਵ ਯੁੱਧ ਵਿੱਚ ਦਾਖਲਾ ਲਿਆ। ਯੁੱਧ ਦੇ ਬਾਅਦ ਸੰਯੁਕਤ ਰਾਜ ਅਮਰੀਕਾ ਅਤੇ ਸੋਵੀਅਤ ਸੰਘ ਨੂੰ ਦੁਨੀਆ ਦੀਆਂ ਦੋ ਮਹਾਂਸ਼ਕਤੀਆਂ ਦੇ ਰੂਪ ਵਿੱਚ ਛੱਡ ਦਿੱਤਾ ਅਤੇ ਸ਼ੀਤ ਯੁੱਧ ਦੀ ਅਗਵਾਈ ਕੀਤੀ। ਸ਼ੀਤ ਯੁੱਧ ਦੌਰਾਨ, ਦੋਵੇਂ ਦੇਸ਼ ਵਿਚਾਰਧਾਰਕ ਦਬਦਬੇ ਲਈ ਸੰਘਰਸ਼ ਵਿੱਚ ਰੁੱਝੇ ਹੋਏ ਸਨ ਪਰ ਸਿੱਧੇ ਫੌਜੀ ਟਕਰਾਅ ਤੋਂ ਬਚੇ ਸਨ। ਉਹਨਾਂ ਨੇ ਸਪੇਸ ਰੇਸ ਵਿੱਚ ਵੀ ਮੁਕਾਬਲਾ ਕੀਤਾ, ਜੋ ਕਿ 1969 ਵਿੱਚ ਅਪੋਲੋ 11 ਦੀ ਲੈਂਡਿੰਗ ਵਿੱਚ ਸਮਾਪਤ ਹੋਈ, ਜਿਸ ਨਾਲ ਅਮਰੀਕਾ ਚੰਦਰਮਾ ਉੱਤੇ ਮਨੁੱਖਾਂ ਨੂੰ ਉਤਾਰਨ ਵਾਲਾ ਪਹਿਲਾ ਅਤੇ ਇੱਕੋ ਇੱਕ ਦੇਸ਼ ਬਣ ਗਿਆ। 1991 ਵਿੱਚ ਸੋਵੀਅਤ ਯੂਨੀਅਨ ਦੇ ਪਤਨ ਅਤੇ ਬਾਅਦ ਵਿੱਚ ਸ਼ੀਤ ਯੁੱਧ ਦੇ ਅੰਤ ਦੇ ਨਾਲ, ਸੰਯੁਕਤ ਰਾਜ ਅਮਰੀਕਾ ਵਿਸ਼ਵ ਦੀ ਇੱਕਮਾਤਰ ਮਹਾਂਸ਼ਕਤੀ ਵਜੋਂ ਉਭਰਿਆ। ਸੰਯੁਕਤ ਰਾਜ ਸਰਕਾਰ ਇੱਕ ਸੰਘੀ ਗਣਰਾਜ ਹੈ ਅਤੇ ਸਰਕਾਰ ਦੀਆਂ ਤਿੰਨ ਵੱਖਰੀਆਂ ਸ਼ਾਖਾਵਾਂ ਵਾਲਾ ਇੱਕ ਪ੍ਰਤੀਨਿਧ ਲੋਕਤੰਤਰ ਹੈ। ਇਸ ਵਿੱਚ ਪ੍ਰਤੀਨਿਧੀ ਸਦਨ, ਇੱਕ ਹੇਠਲੇ ਸਦਨ ਤੋਂ ਬਣੀ ਇੱਕ ਦੋ-ਸਦਨੀ ਰਾਸ਼ਟਰੀ ਵਿਧਾਨ ਸਭਾ ਹੈ; ਅਤੇ ਸੈਨੇਟ, ਹਰੇਕ ਰਾਜ ਲਈ ਬਰਾਬਰ ਨੁਮਾਇੰਦਗੀ 'ਤੇ ਆਧਾਰਿਤ ਇੱਕ ਉਪਰਲਾ ਸਦਨ। ਬਹੁਤ ਸਾਰੇ ਨੀਤੀਗਤ ਮੁੱਦਿਆਂ ਨੂੰ ਰਾਜ ਜਾਂ ਸਥਾਨਕ ਪੱਧਰ 'ਤੇ ਵਿਕੇਂਦਰੀਕ੍ਰਿਤ ਕੀਤਾ ਜਾਂਦਾ ਹੈ, ਅਧਿਕਾਰ ਖੇਤਰ ਦੁਆਰਾ ਵਿਆਪਕ ਤੌਰ 'ਤੇ ਵੱਖਰੇ ਕਾਨੂੰਨਾਂ ਦੇ ਨਾਲ। ਜੀਵਨ ਦੀ ਗੁਣਵੱਤਾ, ਆਮਦਨ ਅਤੇ ਦੌਲਤ, ਆਰਥਿਕ ਮੁਕਾਬਲੇਬਾਜ਼ੀ, ਮਨੁੱਖੀ ਅਧਿਕਾਰਾਂ, ਨਵੀਨਤਾ, ਅਤੇ ਸਿੱਖਿਆ ਦੇ ਅੰਤਰਰਾਸ਼ਟਰੀ ਮਾਪਦੰਡਾਂ ਵਿੱਚ ਯੂ.ਐਸ.
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਂਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਯੂਟਿਊਬ (ਜਾਂ ਯੂ-ਟਿਊਬ, ਯੂ ਟਿਊਬ, ਯੂਟੂਬ; ਅੰਗਰੇਜੀ: YouTube) ਪੇਪਾਲ (PayPal) ਦੇ ਤਿੰਨ ਸਾਬਕਾ ਮੁਲਜਮਾਂ ਦੁਆਰਾ ਬਣਾਈ ਇੱਕ ਵੀਡੀਓ ਸਾਂਝੀ ਕਰਨ ਵਾਲੀ ਵੈੱਬਸਾਈਟ ਹੈ ਜਿਸ ’ਤੇ ਵਰਤੋਂਕਾਰ ਵੀਡੀਓ ਵੇਖ ਅਤੇ ਖ਼ੁਦ ਆਪਣੀ ਵੀਡੀਓ ਚੜ੍ਹਾ ਸਕਦੇ ਹਨ। ਨਵੰਬਰ 2006 ਵਿੱਚ ਗੂਗਲ ਨੇ ਇਸਨੂੰ 1.65 ਬਿਲੀਅਨ ਅਮਰੀਕੀ ਡਾਲਰਾਂ ਵਿੱਚ ਖਰੀਦ ਲਿਆ ਅਤੇ ਹੁਣ ਇਸਨੂੰ ਗੂਗਲ ਦੀ ਸਹਾਇਕ ਦੇ ਰੂਪ ਵਿੱਚ ਚਲਾਉਂਦੀ ਹੈ। ਆਨਲਾਈਨ ਵੀਡੀਓ ਦੇਖਣ ਲਈ ਦੁਨੀਆਂ ਭਰ 'ਚ ਯੂਟਿਊਬ ਦਾ ਇਸਤੇਮਾਲ ਸਭ ਤੋਂ ਜ਼ਿਆਦਾ ਹੁੰਦਾ ਹੈ। ਯੂਟਿਊਬ 'ਤੇ ਜਿਨ੍ਹਾਂ ਵੀਡੀਓਜ਼ ਨੂੰ ਤੁਸੀਂ ਸਭ ਤੋਂ ਜ਼ਿਆਦਾ ਵੇਖਦੇ ਹੋ ਉਨ੍ਹਾਂ ਨੂੰ ਤੁਸੀਂ ਆਫਲਾਈਨ ਸੇਵ ਕਰ ਲੈਂਦੇ ਹਨ ਜਿਸ ਨਾਲ ਅਸੀਂ ਇਸ ਨੂੰ ਦੁਆਰਾ ਵੀ ਵੇਖ ਸਕਦੇ ਹੋ। ਇੰਟਰਨੈੱਟ ਤੇ ਯੂ ਟਯੂਬ ਰਾਂਹੀ ਪਹਿਲੀ ਵੀਡੀਉ Me at the zoo ਚੜਾਉਣ ਦੀ ਸ਼ੁਰਆਤ 23 ਅਪਰੈਲ, 2005 ਨੂੰ ਹੋਈ।
ਇੰਟਰਨੈਸ਼ਨਲ ਜਾਂ ਅੰਤਰਰਾਸ਼ਟਰੀ ਜ਼ਿਆਦਾਤਰ ਅਜਿਹਾ ਕੁੱਝ (ਇੱਕ ਕੰਪਨੀ, ਭਾਸ਼ਾ ਜਾਂ ਸੰਗਠਨ) ਹੁੰਦਾ ਹੈ ਜਿਸ ਵਿੱਚ ਇੱਕ ਤੋਂ ਜ਼ਿਆਦਾ ਦੇਸ਼ ਸ਼ਾਮਲ ਹੋਣ। ਇੱਕ ਸ਼ਬਦ ਵਜੋਂ ਇਸ ਪਦ ਦਾ ਅਰਥ ਇੱਕ ਤੋਂ ਜ਼ਿਆਦਾ ਦੇਸ਼ਾਂ(ਆਮ ਤੌਰ ਉੱਤੇ ਰਾਸ਼ਟਰੀ ਸੀਮਾਵਾਂ ਤੋਂ ਪਾਰ) ਦੇ ਵਿੱਚਕਾਰ ਅੰਤਰਅਮਲ ਦਾ ਹੋਣਾ ਹੈ। ਉਦਾਹਰਨ ਦੇ ਲਈ, ਅੰਤਰਰਾਸ਼ਟਰੀ ਕਾਨੂੰਨ, ਜੋ ਇੱਕ ਤੋਂ ਜ਼ਿਆਦਾ ਦੇਸ਼ਾਂ ਵਲੋਂ ਅਤੇ ਆਮ ਤੌਰ ’ਤੇ ਧਰਤੀ ਤੇ ਹਰ ਜਗ੍ਹਾ ਲਾਗੂ ਕੀਤਾ ਜਾਂਦਾ ਹੈ ਅਤੇ ਅੰਤਰਰਾਸ਼ਟਰੀ ਭਾਸ਼ਾ ਉਹ ਭਾਸ਼ਾ ਹੁੰਦੀ ਹੈ ਜੋ ਇੱਕ ਤੋਂ ਜ਼ਿਆਦਾ ਦੇਸ਼ਾਂ ਦੇ ਨਿਵਾਸੀਆਂ ਦੁਆਰਾ ਬੋਲੀ ਜਾਂਦੀ ਹੈ।
ਰੇਡੀਅਨ ਕੋਣ ਦੇ ਨਾਪ ਦੀ ਮਿਆਰੀ ਇਕਾਈ ਹੈ ਜੀਹਨੂੰ ਹਿਸਾਬ ਦੇ ਕਈ ਖੇਤਰਾਂ ਵਿੱਚ ਵਰਤਿਆ ਜਾਂਦਾ ਹੈ। ਕਿਸੇ ਕੋਣ ਦਾ ਰੇਡੀਅਨਾਂ ਵਿਚਲਾ ਨਾਪ ਕਿਸੇ ਇਕਹਿਰੇ ਚੱਕਰ ਦੇ ਮੁਤਾਬਕੀ ਕੌਸ ਦੀ ਲੰਬਾਈ ਬਰਾਬਰ ਹੁੰਦਾ ਹੈ, ਸੋ ਇੱਕ ਰੇਡੀਅਨ 57.3 ਡਿਗਰੀਆਂ ਤੋਂ ਥੋੜ੍ਹਾ ਘੱਟ ਹੁੰਦਾ ਹੈ (ਜਦੋਂ ਕੌਸ ਦੀ ਲੰਬਾਈ ਅੱਧ-ਵਿਆਸ ਦੇ ਬਰਾਬਰ ਹੋਵੇ)। ਕਿਸੇ ਠੋਸ ਕੋਣ ਦੀ ਕੌਮਾਂਤਰੀ ਮਿਆਰੀ ਇਕਾਈ ਸਟੀਰੇਡੀਅਨ ਹੁੰਦੀ ਹੈ।
ਨਿਵੇਸ਼ਕ ਉਸ ਵਿਅਕਤੀ ਜਾਂ ਸੰਸਥਾ ਨੁੰ ਕਿਹਾ ਜਾਂਦਾ ਹੈ, ਜੋ ਕਿਸੇ ਯੋਜਨਾ ਵਿੱਚ ਆਪਣਾ ਧਨ ਨਿਵੇਸ਼ ਕਰਦੇ ਹਨ। ਨਿਵੇਸ਼ ਦੀਆ ਕਿਸਮਾਂ ਵਿੱਚ ਸ਼ੇਅਰ, ਕਰਜ਼ਾ ਪ੍ਰਤੀਭੂਤੀ, ਰੀਅਲ ਅਸਟੇਟ, ਮੁਦਰਾ, ਵਸਤੂ, ਟੋਕਨ, ਡੈਰੀਏਟਿਵਜ਼ਿਵਜ਼ ਜਿਵੇਂ ਕਿ ਪੁਟ ਐਂਡ ਕਾਲ ਚੋਣਾਂ, ਫਿਊਚਰਜ਼, ਫੌਰਵਰਡਜ਼ ਆਦਿ ਸ਼ਾਮਲ ਹਨ। ਇਹ ਪਰਿਭਾਸ਼ਾ ਪ੍ਰਾਇਮਰੀ ਅਤੇ ਸੈਕੰਡਰੀ ਬਾਜ਼ਾਰਾਂ ਵਿੱਚ ਫਰਕ ਨਹੀਂ ਕਰਦੀ। ਭਾਵ, ਕੋਈ ਅਜਿਹਾ ਵਿਅਕਤੀ ਜੋ ਕਾਰੋਬਾਰ ਲਈ ਪੂੰਜੀ ਪ੍ਰਦਾਨ ਕਰਦਾ ਹੈ ਅਤੇ ਜਿਹੜਾ ਕਿਸੇ ਸਟਾਕ ਨੂੰ ਖਰੀਦਦਾ ਹੈ ਦੋਵੇਂ ਨਿਵੇਸ਼ਕ ਹਨ। ਇੱਕ ਨਿਵੇਸ਼ਕ ਜਿਸ ਕੋਲ ਇੱਕ ਸਟਾਕ ਹੈ, ਇੱਕ ਸ਼ੇਅਰਹੋਲਡਰ ਹੁੰਦਾ ਹੈ।
ਪਿਯਰੇ ਔਗਸਤ ਰੇਨਵਰ (25 ਫਰਬਰੀ 1841 - 3 ਦਸੰਬਰ 1919) ਨੂੰ ਜਿਆਦਾਤਰ ਔਗਸਤ ਰੇਨਵਰ ਦੇ ਨਾਂ ਨਾਲ ਹੀ ਜਾਣਿਆ ਜਾਂਦਾ ਹੈ। ਔਗਸਤ ਰੇਨਵਰ ਫਰੈਂਚ ਕਲਾਕਾਰ ਹੈ ਜੋ ਪ੍ਰਭਾਵੋਤਪਾਦਕ ਸ਼ੈਲੀ ਦੇ ਵਿਕਾਸ ਵਿੱਚ ਇੱਕ ਮੋਹਰੀ ਚਿੱਤਰਕਾਰ ਸੀ।ਇਹ ਅਦਾਕਾਰ 'ਪਿਯਰੇ ਰੇਨਵਰ' (1885-1952), ਫ਼ਿਲਮ ਨਿਰਦੇਸ਼ਕ 'ਜੀਨ ਰੇਨਵਰ' (1894-1979) ਅਤੇ ਕੈਮਰਾ ਕਲਾਕਾਰ 'ਕਲਾਡ ਰੇਨਵਰ' ਦੇ ਪਿਤਾ ਸਨ।
ਜੈੱਫ਼੍ਰੀ ਲਾਇਨਲ ਡਾਹਮਰ (21 ਮਈ, 1960 - 28 ਨਵੰਬਰ, 1994), ਜਿਸ ਨੂੰ ਮਿਲਵੌਕੀ ਕੈਨਿਬਲ ਅਤੇ ਮਿਲਵੌਕੀ ਮੌਂਸਟਰ ਦੇ ਨਾਂਮ ਨਾਲ਼ ਵੀ ਜਾਣਿਆ ਜਾਂਦਾ ਹੈ, ਇੱਕ ਅਮਰੀਕੀ ਕਾਤਲ ਅਤੇ ਲਿੰਗ ਅਪਰਾਧੀ ਸੀ ਜਿਸ ਨੇ 1978 ਤੋਂ 1991 ਤੱਕ 17 ਮੁੰਡਿਆਂ ਅਤੇ ਪੁਰਸ਼ਾਂ ਦਾ ਕ਼ਤਲ ਅਤੇ ਉਨ੍ਹਾਂ ਦੀ ਵੱਢ-ਟੁੱਕ ਕੀਤੀ। ਉਸ ਨੇ ਕਈ ਕਤਲ ਕਰਨ ਤੋਂ ਬਾਅਦ ਮਰੀਆਂ ਲਾਸ਼ਾਂ ਦੇ ਨਾਲ਼ ਸੰਭੋਗ ਵੀ ਕੀਤਾ ਅਤੇ ਕਈ ਲਾਸ਼ਾਂ ਨੂੰ ਖਾਦਾ ਵੀ।
ਸਪਾਇਡਰ-ਮੈਨ: ਹੋਮਕਮਿੰਗ 2017 ਦੀ ਇੱਕ ਅਮਰੀਕੀ ਸੂਪਰਹੀਰੋ ਫ਼ਿਲਮ ਹੈ ਜਿਹੜੀ ਕਿ ਮਾਰਵਲ ਕੌਮਿਕਸ ਦੇ ਕਿਰਦਾਰ ਸਪਾਇਡਰ-ਮੈਨ ਦੇ ਉੱਤੇ ਅਧਾਰਤ ਹੈ, ਇਹ ਫ਼ਿਲਮ ਕੋਲੰਬੀਆ ਪਿਕਚਰਜ਼ ਅਤੇ ਮਾਰਵਲ ਸਟੂਡੀਓਜ਼ ਵਲੋਂ ਰਲ਼ ਕੇ ਬਣਾਈ ਗਈ ਹੈ ਅਤੇ ਸੋਨੀ ਪਿਕਚਰਜ਼ ਰਿਲੀਜ਼ਿੰਗ ਨੇ ਅੱਗੇ ਵੰਡੀ ਹੈ। ਇਹ ਮਾਰਵਲ ਸਿਨੇਮੈਟਿਕ ਯੁਨੀਵਰਸ (ਐੱਮ.ਸੀ.ਯੂ) ਦੇ ਵਿੱਚ 16ਵੀਂ ਫ਼ਿਲਮ ਹੈ। ਜੌਨ ਵਾਟਸ ਵਲੋਂ ਨਿਰਦੇਸ਼ਤ ਅਤੇ ਸਕਰੀਨਪਲੇਅ, ਜੌਨਾਥਨ ਗੋਲਡਸਟੀਨ ਅਤੇ ਜ੍ਹੋਨ ਫਰਾਂਸਿਸ ਡੈਲੇ, ਵਾਟਸ ਅਤੇ ਕ੍ਰਿਸਟੋਫਰ ਫੋਰਡ, ਅਤੇ ਕ੍ਰਿਸ ਮੈੱਕੇਨਾ ਅਤੇ ਐਰਿਕ ਸਮਰਜ਼ ਨੇ ਕੀਤਾ ਹੈ। ਫ਼ਿਲਮ ਵਿੱਚ ਟੌਮ ਹੌਲੈਂਡ ਨੇ ਪੀਟਰ ਪਾਰਕਰ/ਸਪਾਇਡਰ-ਮੈਨ ਦਾ ਕਿਰਦਾਰ ਕੀਤਾ ਹੈ ਅਤੇ ਨਾਲ਼ ਹੀ ਨਾਲ਼ ਫ਼ਿਲਮ ਵਿੱਚ ਮਾਇਕਲ ਕੀਟਨ, ਜੌਨ ਫੈਵਰੋਉ, ਗਵਿਨੈੱਥ ਪੈਲਟ੍ਰੋ, ਜ਼ੈਂਡੇਆ, ਡੌਨਲਡ ਗਲੱਵਰ, ਜੇਕਬ ਬੈਟਾਲੌਨ, ਲੌਰਾ ਹੈਰੀਅਰ, ਟੋਨੀ ਰੈਵੋਲਰੀ, ਬੋਕੀਮ ਵੁੱਡਬਾਇਨ, ਟਾਈਨ ਡੈਲੀ, ਮਰਿੱਸਾ ਟੋਮੇਈ, ਅਤੇ ਰੋਬਰਟ ਡਾਉਨੀ ਜੂਨੀਅਰ ਹਨ। ਸਪਾਇਡਰ-ਮੈਨ ਹੋਮਕਮਿੰਗ ਵਿੱਚ, ਪੀਟਰ ਪਾਰਕਰ ਆਪਣੀ ਸਕੂਲੀ ਜ਼ਿੰਦਗੀ ਅਤੇ ਸਪਾਈਡਰ-ਮੈਨ ਦੀ ਜ਼ਿੰਦਗੀ ਵਿੱਚ ਸੰਤੁਲਨ ਬਣਾਉਣ ਦੀ ਕੋਸ਼ਸ਼ ਕਰਦਾ ਹੈ, ਜਿਸ ਵੇਲੇ ਉਹ ਵੱਲਚਰ (ਕੀਟਨ) ਨਾਲ਼ ਲੜ ਰਿਹਾ ਹੁੰਦਾ ਹੈ।
ਤਜਰਬਾ ਪੱਤਰੀ ਜਾਂ ਯੋਗਤਾ ਪੱਤਰੀ (curriculum vitae English: , "ਜੀਵਨ ਮਾਰਗ" ਲਈ ਲਾਤੀਨੀ, ਅਕਸਰ "'CV'" ਸੰਖੇਪ ਕੀਤਾ ਜਾਂਦਾ ਹੈ) ਕਿਸੇ ਇਨਸਾਨ ਦੇ ਕੁੱਲ ਤਜਰਬਿਆਂ ਅਤੇ ਹੋਰ ਯੋਗਤਾਵਾਂ ਦੀ ਆਮ ਰੂਪ-ਰੇਖਾ ਉਲੀਕਦੀ ਹੈ। ਕੁਝ ਮੁਲਕਾਂ ਵਿੱਚ ਤਜਰਬਾ-ਪੱਤਰੀ ਆਮ ਤੌਰ ਉੱਤੇ ਨੌਕਰੀ ਲੱਭਣ ਵਾਲ਼ੇ ਦੀ ਪਹਿਲੀ ਵਸਤ ਹੁੰਦੀ ਹੈ ਜੋ ਨੌਕਰੀ ਰੱਖਣ ਵਾਲ਼ੇ ਕੋਲ਼ ਆਉਂਦੀ ਹੈ ਅਤੇ ਜਿਸ ਰਾਹੀਂ ਬਿਨੈਕਾਰਾਂ ਦੀ ਛਾਣ-ਬੀਣ ਕੀਤੀ ਜਾਂਦੀ ਹੈ ਜਿਸ ਮਗਰੋਂ ਉਹਨਾਂ ਦੀ ਇੰਟਰਵਿਊ ਲਈ ਜਾਂਦੀ ਹੈ।
ਐਂਜਲੀਨਾ ਜੋਲੀ ( joh-LEE (ਜਨਮ 4 ਜੂਨ,1975) ਇੱਕ ਅਮਰੀਕੀ ਅਦਾਕਾਰਾ ਤੇ ਨਿਰਮਾਤਾ ਹੈ ਅਤੇ ਸੰਯੁਕਤ ਰਾਸ਼ਟਰ ਦੀ ਸ਼ਰਨਾਰਥੀ ਏਜੰਸੀ ਦੀ ਸਦਭਾਵਨਾ ਰਾਜਦੂਤ ਹੈ। ਇਸ ਨੇ ਤਿੰਨ ਗੋਲਡਨ ਗਲੋਬ ਇਨਾਮ, ਦੋ ਸਕ੍ਰੀਨ ਐਕਟਅਰਜ਼ ਗਿਲਡ ਇਨਾਮ ਅਤੇ ਇੱਕ ਅਕਾਦਮੀ ਇਨਾਮ ਹਾਸਲ ਕੀਤੇ ਹਨ ਇਸ ਨੂੰ ਫ਼ੋਰਬਸ ਦੁਆਰਾ ਦੁਨੀਆ ਦੀ ਸਭ ਤੋਂ ਵੱਧ ਕਮਾਉਣ ਵਾਲੀ ਅਦਾਕਾਰਾ 2009, 2011, 2013 ਵਿੱਚ ਨਾਮਜ਼ਦ ਕੀਤਾ ਗਿਆ ਹੈ। ਜੋਲੀ ਦੁਨੀਆ ਭਰ ਵਿੱਚ ਮਨੁੱਖੀ ਮਸਲਿਆਂ ਨੂੰ ਵਧਾਉਣ ਤੇ ਸ਼ਰਨਾਰਥੀਆਂ ਲਈ ਸੰਯੁਕਤ ਰਾਸ਼ਟਰ ਦੇ ਮਨੁੱਖੀ ਹੱਕ ਕਮਿਸ਼ਨ (ਯੂ.ਐਨ.ਐਚ.ਸੀ.ਆਰ) ਰਾਹੀਂ ਸ਼ਰਨਾਰਥੀਆਂ ਦੇ ਨਾਲ ਆਪਣੇ ਕਾਰਜਾਂ ਲਈ ਪ੍ਰਸਿੱਧ ਹੈ। ਇਹ ਦੁਨੀਆ ਦੀ ਸਭ ਤੋਂ ਸੁੰਦਰ ਇਸਤਰੀਆਂ ਵਿੱਚੋਂ ਮੰਨੀ ਜਾਂਦੀ ਹੈ ਅਤੇ ਇਸ ਦੀ ਪਰਦੇ ਪਿੱਛੇ ਦੀ ਜ਼ਿੰਦਗੀ ਨੂੰ ਮੀਡਿਆ ਨੇ ਬਹੁਤ ਪ੍ਰਸਿੱਧਤਾ ਦਿੱਤੀ ਹੈ। ਇਹ ਅਦਾਕਾਰਾਂ ਆਪਣੇ ਨਿਵੇਕਲੇ ਅੰਦਾਜ਼, ਫਿਲਮੀ ਅਦਾਕਾਰੀ ਅਤੇ ਸਮਾਜਿਕ ਕਾਰਜਾਂ ਲਈ ਵੀ ਜਾਣੀ ਜਾਂਦੀ ਹੈ।
ਕੰਪਿਊਟਰ ਹਾਰਡਵੇਆਰ, ਕੰਪਿਊਟਰ ਦਾ ਭੌਤਿਕ ਭਾਗ ਹੁੰਦਾ ਹੈ ਜਿਸ ਉੱਤੇ ਡਿਜੀਟਲ ਸਰਕਿਟ ਲੱਗੇ ਹੁੰਦੇ ਹਨ। ਫਰਮਵੇਅਰ ਕਿਸੇ ਸਾਫਟਵੇਅਰ ਦੀ ਇੱਕ ਵਿਸ਼ੇਸ਼ ਕਿਸਮ ਹੁੰਦੀ ਹੈ ਜਿਸਨੂੰ ਜ਼ਰੂਰਤ ਪੈਣ ਉੱਤੇ ਬਦਲਿਆ ਜਾ ਸਕਦਾ ਹੈ ਅਤੇ ਹਾਰਡਵੇਅਰ ਯੰਤਰਾਂ ਉੱਤੇ ਸੁਰੱਖਿਅਤ ਕੀਤਾ ਜਾ ਸਕਦਾ ਹੈ ਜਿਵੇਂ ਕੇਵਲ ਅਧਿਐਨ ਸਿਮਰਤੀ (ਰੋਮ) ਜਿੱਥੇ ਇਸਨੂੰ ਤੱਤਕਾਲ ਬਦਲਿਆ ਨਹੀਂ ਜਾ ਸਕਦਾ ਹੈ (ਅਤੇ ਇਸਲਈ, ਵਸਤੁਪਰਕ ਰਹਿਣ ਦੀ ਤੁਲਣਾ ਵਿੱਚ ਸਥਿਰ ਬਣਾ ਦਿੱਤਾ ਜਾਂਦਾ ਹੈ।
ਅੱਖ ਜਾਂ ਨੇਤਰ ਜੀਵਧਾਰੀਆਂ ਦਾ ਉਹ ਅੰਗ ਹੈ, ਜੋ ਪ੍ਰਕਾਸ਼ ਦੇ ਪ੍ਰਤੀ ਸੰਵੇਦਨਸ਼ੀਲ ਹੈ। ਇਹ ਪ੍ਰਕਾਸ਼ ਨੂੰ ਗ੍ਰਹਿਣ ਕਰ ਕੇ ਉਸਨੂੰ ਤੰਤਰਿਕਾ ਕੋਸ਼ਿਕਾਵਾਂ ਦੁਆਰਾ ਬਿਜਲਈ - ਰਾਸਾਇਣਕ ਸੰਵੇਦਾਂ ਵਿੱਚ ਬਦਲ ਦਿੰਦਾ ਹੈ। ਉੱਚਸਤਰੀ ਜੀਵਾਂ ਦੀਆਂ ਅੱਖਾਂ ਇੱਕ ਜਟਿਲ ਪ੍ਰਕਾਸ਼ ਤੰਤਰ ਦੀ ਤਰ੍ਹਾਂ ਹੁੰਦੀਆਂ ਹਨ ਜੋ ਆਸਪਾਸ ਦੇ ਵਾਤਾਵਰਣ ਤੋਂ ਪ੍ਰਕਾਸ਼ ਇਕੱਤਰ ਕਰਦੀਆਂ ਹਨ; ਅੱਖ ਵਿੱਚ ਪਰਵੇਸ਼ ਕਰਨ ਵਾਲੇ ਪ੍ਰਕਾਸ਼ ਦੀ ਤੀਬਰਤਾ ਦਾ ਨਿਅੰਤਰਨ ਕਰਦੀਆਂ ਹਨ;
ਅਮਰੀਕੀ ਹੋਰਰ ਸਟੋਰੀ, ਰਿਆਨ ਮਰਫੀ ਅਤੇ ਬ੍ਰਾਡ ਫਲਚੁਕ ਦੁਆਰਾ ਬਣਾਈ ਗਈ ਇੱਕ ਅਮਰੀਕੀ ਹੋਰਰ ਕਥਾਵਾਂ ਦੀ ਟੈਲੀਵਿਜ਼ਨ ਸੀਰੀਜ਼ ਹੈ। ਹਰੇਕ ਸੀਜ਼ਨ ਨੂੰ ਵੱਖਰੇ ਵੱਖਰੇ ਪਾਤਰਾਂ ਅਤੇ ਸੈਟਿੰਗਾਂ ਅਤੇ ਇੱਕ ਨਵੀਂ ਕਹਾਣੀ ਦੀ "ਸ਼ੁਰੂਆਤ, ਮੱਧ ਅਤੇ ਅੰਤ" ਵਜੋਂ ਦਰਸਾਇਆ ਜਾਂਦਾ ਹੈ। ਹਰੇਕ ਸੀਜ਼ਨ ਦੇ ਪਲਾਟਾਂ ਦੇ ਕੁਝ ਤੱਤਾਂ ਨੂੰ ਅਸਲ ਘਟਨਾਵਾਂ ਨਾਲ ਜੋੜਕੇ ਪੇਸ਼ ਕੀਤਾ ਜਾਂਦਾ ਹੈ। ਸਿਰਫ ਅਦਾਕਾਰ ਇਵੈਨ ਪੀਟਰਸ ਅਤੇ ਸਾਰਾਹ ਪਾਲਸਨ ਨੂੰ ਹੀ ਸਾਰੀਆਂ ਸੀਰੀਜ਼ ਵਿੱਚ ਦਿਖਾਇਆ ਜਾਂਦਾ ਹੈ ਬਾਕੀ ਸਾਰੇ ਪਾਤਰ ਬਦਲੇ ਹੋਏ ਹੁੰਦੇ ਹਨ।
ਉਲੰਪਿਕ ਖੇਡਾਂ ਜਾਂ ਓਲੰਪਿਕ ਖੇਡਾਂ ਵਿੱਚ ਦੁਨੀਆਂ ਭਰ ਦੇ ਕਈ ਦੇਸ਼ ਹਿੱਸੇ ਲੈਂਦੇ ਹਨ। ਓਲੰਪਿਕ ਖੇਡਾਂ ਹਰ ਚਾਰ ਸਾਲਾਂ ਬਾਅਦ ਹੁੰਦੀਆਂ ਹਨ। 1896 ਨੂੰ ਸ਼ੁਰੂ ਹੋਈਆਂ ਪਹਿਲੀਆਂ ਐਥਨਜ਼ ਓਲੰਪਿਕ ਖੇਡਾਂ ਸਿਰਫ਼ ਅਥਲੈਟਿਕਸ ਈਵੈਂਟਸ ਨਾਲ ਹੀ ਸ਼ੁਰੂ ਹੋਈਆਂ ਸਨ, ਜਿਸ ਵਿੱਚ 14 ਦੇਸ਼ਾਂ ਦੇ 241 ਅਥਲੀਟਾਂ ਨੇ ਹਿੱਸਾ ਲਿਆ ਸੀ। ਓਲੰਪਿਕ ਖੇਡਾਂ ਦੇ 116 ਸਾਲ ਦੇ ਇਤਿਹਾਸ ਵਿੱਚ ਅਥਲੈਟਿਕਸ ਮੁਕਾਬਲਿਆਂ ਦੀ ਵਧੇਰੇ ਮਹੱਤਤਾ ਰਹੀ ਹੈ ਕਿਉਂਕਿ ਅਥਲੈਟਿਕਸ ਵਿੱਚ ਨਵੇਂ ਓਲਪਿੰਕ ਤੇ ਵਿਸ਼ਵ ਰਿਕਾਰਡ, ਖਿਡਾਰੀਆਂ ਤੇ ਦਰਸ਼ਕਾਂ ਵਿੱਚ ਰੁਚੀ ਵਧਾਉਂਦੇ ਹਨ ਪਰ ਭਾਰਤੀ ਦੀ ਕਾਰਗੁਜ਼ਾਰੀ ਚਿੰਤਾ ਦਾ ਵਿਸ਼ਾ ਰਹੀ ਹੈ.
ਮੈਸਾਚੂਸਟਸ ਤਕਨਾਲੋਜੀ ਇੰਸਟੀਚਿਊਟ (ਅੰਗਰੇਜ਼ੀ: Massachusetts Institute of Technology ਗੁਰਮੁਖੀ: ਮੈਸਾਚੂਸਟਸ ਇੰਸਟੀਚਿਊਟ ਆਫ਼ ਟੈਕਨੋਲਾਜੀ) ਕੈਂਬਰਿਜ, ਮੈਸਾਚੂਸਟਸ ਵਿੱਚ ਸਥਿਤ ਇੱਕ ਪ੍ਰਾਈਵੇਟ ਖੋਜ ਯੂਨੀਵਰਸਿਟੀ ਹੈ। ਐਮਆਈਟੀ ਵਿੱਚ 32 ਵਿਭਾਗਾਂ ਨਾਲ ਯੁਕਤ ਪੰਜ ਸਕੂਲ ਹਨ ਅਤੇ ਇੱਕ ਕਾਲਜ ਹੈ। ਇਸ ਵਿੱਚ ਵਿਗਿਆਨਕ ਅਤੇ ਤਕਨੀਕੀ ਖੋਜ ਉੱਤੇ ਵਿਸ਼ੇਸ਼ ਜ਼ੋਰ ਦਿੱਤਾ ਜਾਂਦਾ ਹੈ।
ਤੁਰਕਮੇਨਸਤਾਨ ( ( ਸੁਣੋ) or ( ਸੁਣੋ); ਤੁਰਕਮੇਨ: [] Error: {{Lang}}: no text (help)Türkmenistan) (ਤੁਰਕਮੇਨਿਆ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ) ਮਧ ਏਸ਼ੀਆ ਵਿੱਚ ਸਥਿਤ ਇੱਕ ਤੁਰਕ ਦੇਸ਼ ਹੈ। 1991 ਤੱਕ ਤੁਰਕਮੇਨ ਸੋਵੀਅਤ ਸਮਾਜਵਾਦੀ ਲੋਕ-ਰਾਜ (ਤੁਰਕਮੇਨ ਐੱਸ ਐੱਸ ਆਰ) ਵਜੋਂ ਇਹ ਸੋਵੀਅਤ ਸੰਘ ਦਾ ਇੱਕ ਘਟਕ ਗਣਤੰਤਰ ਸੀ। ਇਸ ਦੀ ਸੀਮਾ ਦੱਖਣ ਪੂਰਵ ਵਿੱਚ ਅਫਗਾਨਿਸਤਾਨ, ਦੱਖਣ ਪੱਛਮ ਵਿੱਚ ਈਰਾਨ, ਉਤਰ ਪੂਰਵ ਵਿੱਚ ਉਜਬੇਕਿਸਤਾਨ,ਉਤਰ ਪੱਛਮ ਵਿੱਚ ਕਜਾਖਿਸਤਾਨ ਅਤੇ ਪੱਛਮ ਵਿੱਚ ਕੇਸਪਿਅਨ ਸਾਗਰ ਨਾਲ ਮਿਲਦੀ ਹੈ। ਤੁਰਕਮੇਨਸਤਾਨ ਨਾਮ ਫਾਰਸੀ ਤੋਂ ਆਇਆ ਹੈ, ਜਿਸਦਾ ਭਾਵ ਹੈ, ਤੁਰਕਾਂ ਦੀ ਭੂਮੀ। ਦੇਸ਼ ਦੀ ਰਾਜਧਾਨੀ ਅਸ਼ਗਾਬਾਤ ਹੈ। ਇਸ ਦਾ ਹਲਕੇ ਤੌਰ ਉੱਤੇ ਪਿਆਰ ਦਾ ਸ਼ਹਿਰ ਜਾਂ ਸ਼ਹਿਰ ਜਿਸ ਨੂੰ ਮੁਹੱਬਤ ਨੇ ਬਣਾਇਆ ਦੇ ਰੂਪ ਵਿੱਚ ਅਨੁਵਾਦ ਹੁੰਦਾ ਹੈ। ਇਹ ਅਰਬੀ ਦੇ ਸ਼ਬਦ ਇਸ਼ਕ ਅਤੇ ਫਾਰਸੀ ਪਿਛੇਤਰ ਆਬਾਦ ਨਾਲ ਮਿਲ ਕੇ ਬਣਿਆ ਹੈ।
ਬਿਲੀ ਆਇਲਿਸ਼ ਪਾਈਰੇਟ ਬੇਰਡ ਓ'ਕੌਨੈੱਲ (ਜਨਮ; 18 ਦਸੰਬਰ, 2001) ਇੱਕ ਅਮਰੀਕੀ ਗਾਇਕਾ ਅਤੇ ਗੀਤਕਾਰਾ ਹੈ। ਉਸਨੂੰ ਉਸਦੇ ਗੀਤ "ਓਸ਼ਨ ਆਈਜ਼" ਕਰਕੇ ਪ੍ਰਸਿੱਧੀ ਪ੍ਰਾਪਤ ਹੋਈ, ਜੋ ਕਿ 2015 ਵਿੱਚ ਜਾਰੀ ਹੋਇਆ ਸੀ। ਇਸ ਗੀਤ ਨੂੰ ਲਿਖਿਆ ਅਤੇ ਸਿਰਜਿਆ ਬਿਲੀ ਦੇ ਭਰਾ ਫਿਨੀਅਸ ਓ'ਕੌਨੈੱਲ ਨੇ ਸੀ, ਅਤੇ ਉਸ ਨਾਲ ਬਿਲੀ ਨੇ ਕਈ ਗੀਤ ਅਤੇ ਲਾਈਵ ਸ਼ੋਅਜ਼ ਕੀਤੇ। ਉਸਦੇ ਕਈ ਗੀਤ ਐਕਸਟੈਂਡੇਡ ਪਲੇਅ, ਡੋਂਟ ਸਮਾਇਲ ਐਟ ਮੀ (2017) ਸਫ਼ਲ ਰਹੇ ਸਨ, ਅਤੇ ਸੰਯੁਕਤ ਰਾਜ ਅਮਰੀਕਾ, ਸੰਯੁਕਤ ਰਾਸ਼ਟਰ, ਕੈਨੇਡਾ, ਔਸਟ੍ਰੇਲੀਆ ਦੇ ਚਾਰਟਾਂ 'ਤੇ ਚੋਟੀ ਦੇ 15 ਗੀਤਾਂ ਵਿੱਚ ਸ਼ਾਮਲ ਸਨ।
ਮੈਕਬਥ (ਅੰਗਰੇਜੀ: ਦ ਟਰੈਜਡੀ ਆਫ ਮੈਕਬੇਥ) ਵਿਲੀਅਮ ਸ਼ੈਕਸਪੀਅਰ ਦਾ ਸਭ ਤੋਂ ਛੋਟਾ ਪਰ ਸਭ ਤੋਂ ਪ੍ਰਭਾਵਸ਼ਾਲੀ ਦੁਖਾਂਤ ਡਰਾਮਾ ਹੈ ਅਤੇ ਮੰਨਿਆ ਜਾਂਦਾ ਹੈ ਕਿ ਇਸਨੂੰ 1603 ਤੋਂ 1607 ਦੇ ਵਿੱਚਕਾਰ ਕਿਸੇ ਸਮੇਂ ਲਿਖਿਆ ਗਿਆ ਸੀ। ਸ਼ੈਕਸਪੀਅਰ ਦਾ ਇਹ ਡਰਾਮਾ ਸ਼ਾਇਦ ਸਭ ਤੋਂ ਪਹਿਲੀ ਵਾਰ ਅਪਰੈਲ 1611 ਵਿੱਚ ਖੇਡਿਆ ਗਿਆ ਜਦੋਂ ਸਾਈਮਨ ਫੋਰਮੈਨ ਨੇ ਅਜਿਹਾ ਹੀ ਇੱਕ ਡਰਾਮਾ ਗਲੋਬ ਥਿਏਟਰ ਵਿੱਚ ਦੇਖਣ ਦਾ ਜ਼ਿਕਰ ਕੀਤਾ ਸੀ। ਇਹ ਪਹਿਲੀ ਵਾਰ 1623 ਦੇ ਫੋਲੀਓ ਵਿੱਚ ਪ੍ਰਕਾਸ਼ਿਤ ਹੋਇਆ ਸੀ ਜੋ ਸ਼ਾਇਦ ਇੱਕ ਵਿਸ਼ੇਸ਼ ਸ਼ੋ ਲਈ ਇੱਕ ਡਾਇਲਾਗ ਦੱਸਣ ਵਾਲੀ ਕਿਤਾਬ (ਪ੍ਰਾਮਪਟ ਬੁੱਕ) ਸੀ।ਇਸ ਡਰਾਮੇ ਲਈ ਸ਼ੈਕਸਪੀਅਰ ਦੇ ਸਰੋਤ 'ਹੋਲਿੰਸ਼ੇਡਸ ਕਰਾਨੀਕਲਸ' (1587) ਵਿੱਚ ਸਕਾਟਲੈਂਡ ਦੇ ਬਾਦਸ਼ਾਹ ਮੈਕਬਥ, ਮੈਕਡਫ ਅਤੇ ਡੰਕਨ ਦੇ ਬਿਰਤਾਂਤ ਹਨ। ਇਹ ਰਚਨਾ ਇੰਗਲੈਂਡ, ਸਕਾਟਲੈਂਡ ਅਤੇ ਆਇਰਲੈਂਡ ਦਾ ਇਤਹਾਸ ਹੈ। ਸ਼ੈਕਸਪੀਅਰ ਅਤੇ ਉਸ ਦੇ ਸਮਕਾਲੀ ਇਸ ਤੋਂ ਵਾਕਫ਼ ਸਨ। ਐਪਰ ਸ਼ੈਕਸਪੀਅਰ ਦੁਆਰਾ ਬਿਆਨ ਕੀਤੀ ਗਈ ਮੈਕਬਥ ਦੀ ਕਹਾਣੀ ਦਾ ਸਕਾਟਿਸ਼ ਇਤਿਹਾਸ ਦੀਆਂ ਅਸਲੀ ਘਟਨਾਵਾਂ ਨਾਲ ਕੋਈ ਸੰਬੰਧ ਨਹੀਂ ਹੈ ਕਿਉਂਕਿ ਇਤਿਹਾਸਕ ਮੈਕਬਥ ਇੱਕ ਖੁਸ਼ਹਾਲ ਅਤੇ ਸਮਰੱਥ ਸਮਰਾਟ ਸੀ।
ਕਹਾਣੀ, ਨਾਟਕ, ਇਤਿਹਾਸ, ਕਿਸੇ ਹੋਰ ਵੀ ਵਿੱਦਿਆ ਵਿੱਚ ਲੇਖਨ ਕਰਨ ਵਾਲੇ ਵਿਅਕਤੀ ਨੂੰ ਲੇਖਕ ਕਹਿੰਦੇ ਹਨ। ਬਹੁਤ ਸਾਰੇ ਲੋਕ ਆਪਣੀ ਖੁਸ਼ੀ ਲਈ ਲਿਖਦੇ ਹਨ, ਅਤੇ ਕਈ ਲੋਕ ਦੂਜਿਆਂ ਦੇ ਮੰਨੋਰਜਨ ਲਈ ਲਿਖਦੇ ਹਨ। ਕੁੱਝ ਲੇਖਕ ਇਸ ਤਰਾ ਦੇ ਵੀ ਨੇ ਜਿਹੜੇ ਕਿ ਲੋਕਾਂ ਦੇ ਕਲਿਆਣ ਲਈ ਲਿਖਦੇ ਹਨ।ਲੇਖਕ ਅਜ਼ਾਦ ਸੋਚ ਦਾ ਨੁਮਾਇੰਦਾ ਹੁੰਦਾ ਹੈ । ਸਮਾਜ ਵਿੱਚ ਪਨਪਦੀ ਅਸਹਿਮਤੀ ਦੀ ਸੋਚ ਲੇਖਕਾਂ ਤੇ ਚਿੰਤਕਾਂ ਦੀਆਂ ਲਿਖਤਾਂ ਵਿੱਚੋਂ ਉਜਾਗਰ ਹੁੰਦੀ ਹੈ।
ਰਸਾਇਣ ਵਿਗਿਆਨ ਵਿੱਚ ਅਲਕੋਹਲ ਇੱਕ ਕਾਰਬਨੀ ਯੋਗ ਹੁੰਦਾ ਹੈ ਜੀਹਦੇ ਵਿੱਚ ਹਾਈਡਰਾਕਸਿਲ ਕਿਰਿਆਸ਼ੀਲ ਸਮੂਹ (-OH) ਕਿਸੇ ਕਾਰਬਨ ਪਰਮਾਣੂ ਨਾਲ਼ ਜੁੜਿਆ ਹੁੰਦਾ ਹੈ। ਖ਼ਾਸ ਤੌਰ ਉੱਤੇ ਇਹ ਕਾਰਬਨ ਕੇਂਦਰ ਪੂਰਨ ਹੋਣਾ ਚਾਹੀਦਾ ਹੈ ਭਾਵ ਹੋਰ ਤਿੰਨਾਂ ਪਰਮਾਣੂਆਂ ਨਾਲ਼ ਇਹਦੇ ਇਕਹਿਰੇ ਜੋੜ ਹੋਣੇ ਚਾਹੀਦੇ ਹਨ।ਅਲਕੋਹਲਾਂ ਦੀ ਇੱਕ ਪ੍ਰਮੁੱਖ ਟੋਲੀ ਆਮ ਅਚੱਕਰੀ ਅਲਕੋਹਲਾਂ ਦੀ ਹੁੰਦੀ ਹੈ ਜਿਹਨਾਂ ਦਾ ਆਮ ਤੌਰ ਉੱਤੇ ਫ਼ਾਰਮੂਲਾ CnH2n+1OH ਹੁੰਦਾ ਹੈ। ਇਹਨਾਂ ਵਿੱਚੋਂ ਈਥਨੋਲ (C2H5OH) ਸ਼ਰਾਬਦਾਰ ਪੀਣ-ਪਦਾਰਥਾਂ ਵਿੱਚ ਮਿਲਾਇਆ ਜਾਂਦਾ ਹੈ; ਆਮ ਬੋਲਚਾਲ ਵਿੱਚ ਅਲਕੋਹਲ ਸ਼ਬਦ ਤੋਂ ਭਾਵ ਈਥਨੋਲ ਹੀ ਹੁੰਦਾ ਹੈ।
ਕੁਵੈਤ( ( ਸੁਣੋ); Arabic: الكويت al-Kuwait, Gulf Arabic pronunciation: [ɪl‿ɪkweːt] or [lɪkweːt]), ਅਧਿਕਾਰਕ ਭਾਸ਼ਾ ਵਿੱਚ ਕੁਵੈਤ ਦਾ ਰਾਜ (Arabic: دولة الكويت Dawlat al-Kuwait) ਪੱਛਮੀ ਏਸ਼ੀਆ ਵਿੱਚ ਇੱਕ ਦੇਸ਼ ਹੈ, ਜਿਹੜਾ ਕਿ ਪੂਰਬੀ ਅਰਬ ਦੇ ਉੱਤਰੀ ਕਿਨਾਰੇ ਉੱਪਰ ਪਰਸ਼ੀਅਨ ਗਲਫ਼ ਦੇ ਸਿਰੇ ਤੇ ਸਥਿਤ ਹੈ। ਇਸਦੀ ਹੱਦ ਇਰਾਕ ਅਤੇ ਸਾਊਦੀ ਅਰਬ ਨਾਲ ਲੱਗਦੀ ਹੈ। 2016 ਦੇ ਮੁਤਾਬਿਕ, ਕੁਵੈਤ ਦੀ ਜਨਸੰਖਿਆ 4.2 ਕਰੋੜ ਹੈ, ਜਿਸ ਵਿੱਚ 1.3 ਕਰੋੜ ਕੁਵੈਤੀ ਹਨ ਅਤੇ 2.9 ਕਰੋੜ ਪਰਵਾਸੀ ਹਨ। ਕੁਵੈਤ ਦੀ ਕੁੱਲ ਜਨਸੰਖਿਆ ਵਿੱਚ 70 ਪ੍ਰਤੀਸ਼ਤ ਲੋਕ ਪਰਵਾਸੀ ਹਨ।ਕੁਵੈਤ ਵਿੱਚ ਤੇਲ ਦੇ ਭੰਡਾਰ 1938 ਵਿੱਚ ਲੱਭੇ ਗਏ ਸਨ। 1946 ਤੋਂ 1982 ਤੱਕ, ਕੁਵੈਤ ਦਾ ਵੱਡੇ ਪੈਮਾਨੇ ਉੱਤੇ ਆਧੁਨਿਕਰਨ ਹੋਇਆ। 1980 ਵਿੱਚ, ਕੁਵੈਤ ਭੂ-ਰਾਜਨੀਤਕ ਅਤੇ ਆਰਥਿਕ ਸੰਕਟ ਵਿੱਚੋਂ ਲੰਘਿਆ ਜਿਸ ਤੋਂ ਬਾਅਦ ਕੁਵੈਤ ਵਿੱਚ ਸ਼ੇਅਰ ਬਜ਼ਾਰ ਦੁਰਘਟਨਾ ਵਾਪਰੀ। 1990 ਵਿੱਚ, ਕੁਵੈਤ ਉੱਪਰ ਇਰਾਕ ਦੁਆਰਾ ਹਮਲਾ ਕੀਤਾ ਗਿਆ। ਇਰਾਕ ਦੁਆਰਾ ਕਬਜ਼ੇ ਵਾਲੇ ਖੇਤਰ ਪਿੱਛੋਂ 1991 ਵਿੱਚ ਗਠਜੋੜ ਫ਼ੌਜਾਂ ਵੱਲੋਂ ਖਾੜੀ ਦੀ ਜੰਗ ਵਿੱਚ ਛੁਡਾਏ ਗਏ। ਜੰਗ ਤੋਂ ਬਾਅਦ ਆਰਥਿਕਤਾ ਨੂੰ ਮੁੜ ਸੁਰਜੀਤ ਕਰਨ ਅਤੇ ਕੌਮੀ ਬੁਨਿਆਦੀ ਢਾਂਚੇ ਦੇ ਮੁੜ ਨਿਰਮਾਣ ਲਈ ਵਿਆਪਕ ਯਤਨ ਕੀਤੇ ਗਏ।
ਕਲਪਨਾਤਮਕ ਸੰਖਿਆ ਇੱਕ ਗੁੰਝਲਦਾਰ ਸੰਖਿਆ ਹੁੰਦੀ ਹੈ ਜਿਸਨੂੰ ਵਾਸਤਵਿਕ ਸੰਖਿਆ ਨੂੰ ਕਲਪਨਾਤਮਕ ਇਕਾਈ i, ਨਾਲ ਗੁਣਾ ਦੇ ਰੂਪ ਵਿੱਚ ਲਿਖ਼ਿਆ ਜਾ ਸਕਦਾ ਹੈ। ਕਲਪਨਾਤਮਕ ਇਕਾਈ i ਨੂੰ ਇਸਦੇ ਗੁਣ i2 = −1 ਦੁਆਰਾ ਪਰਿਭਾਸ਼ਤ ਕੀਤੀ ਜਾਂਦਾ ਹੈ। ਕਾਲਪਨਿਕ ਸੰਖਿਆ bi ਦਾ ਵਰਗ ਹੈ −b2। ਉਦਾਹਰਣ ਦੇ ਲਈ, 5i ਇੱਕ ਕਾਲਪਨਿਕ ਨੰਬਰ ਹੈ, ਅਤੇ ਇਸਦਾ ਵਰਗ −25। ਜ਼ੀਰੋ ਨੂੰ ਵਾਸਤਵਿਕ ਅਤੇ ਕਾਲਪਨਿਕ ਦੋਵਾਂ ਮੰਨਿਆ ਜਾਂਦਾ ਹੈ।ਮੂਲ ਰੂਪ ਵਿੱਚ ਇਹ ਸੰਕਲਪ 17 ਵੀਂ ਸਦੀ ਵਿੱਚ ਰਨੇ ਦੇਕਾਰਤ ਦੁਆਰਾ ਇੱਕ ਹਾਸੋਹੀਣੇ ਪਦ ਵਜੋਂ ਘੜਿਆ ਗਿਆ ਅਤੇ ਇਸ ਨੂੰ ਕਾਲਪਨਿਕ ਜਾਂ ਬੇਕਾਰ ਮੰਨਿਆ ਜਾਂਦਾ ਸੀ ਅਤੇ ਲਿਓਨਹਾਰਡ ਇਓਲਰ ਅਤੇ ਕਾਰਲ ਫ੍ਰੀਡਰਿਕ ਗੌਸ ਦੇ ਕੰਮ ਤੋਂ ਬਾਅਦ ਇਸ ਧਾਰਨਾ ਨੂੰ ਵਿਆਪਕ ਤੌਰ ਤੇ ਪ੍ਰਵਾਨਗੀ ਮਿਲੀ ਸੀ।
ਜਨੇਊ ਰੋਗ ਚਮੜੀ ਦੀ ਇਸ ਬਿਮਾਰੀ ਦਾ ਅੰਗਰੇਜ਼ੀ ਨਾਮ ਹੈ- ‘ਹਰਪੀਜ਼ ਜੋਸਟਰ’ [ਬ੍ਰਹਮ ਸੂਤਰੀ](Herpes zoster) ਜਿਸ ਨੂੰ ‘ਸ਼ਿੰਗਲਸ’ (shingles) ਵੀ ਕਿਹਾ ਜਾਂਦਾ ਹੈ। ਵਾਇਰਸ ਦੀ ਇਹ ਇਨਫੈਕਸ਼ਨ ਸੁਖਮਣਾ ਨਾੜੀ ‘ਚੋਂ ਨਿਕਲਣ ਵਾਲੀਆਂ ਨਾੜੀਆਂ ਦੀਆਂ ਜੜ੍ਹਾਂ (ਨਰਵ ਰੂਟ) ਤੋਂ ਸ਼ੁਰੂ ਹੋ ਕੇ ਆਮ ਕਰ ਕੇ ਪਸਲੀਆਂ ਦੇ ਨਾਲ-ਨਾਲ ਚੱਲਦੀ ਹੈ। ਪਹਿਲਾਂ ਜਨੇਊ ਵਾਂਗ ਇੱਕ ਲਾਈਨ ਜਾਂ ਪੱਟੀ ਦੇ ਆਕਾਰ ਵਿੱਚ ਦਾਣੇ ਨਿਕਲਦੇ ਹਨ ਜੋ ਬਾਅਦ ‘ਚ ਛਾਲੇ ਬਣ ਜਾਂਦੇ ਹਨ। ਇਹ ਇੱਕ ਇਨਫੈਕਸ਼ਨ ਵਾਲਾ ਰੋਗ ਹੈ।
ਪ੍ਰਕਾਸ਼ ਤੋਂ ਤੇਜ਼ (ਜਿਸਨੂੰ ਸੁਪਰਲਿਊਮੀਨਲ ਜਾਂ FTL ਵੀ ਕਿਹਾ ਜਾਂਦਾ ਹੈ) ਸੰਚਾਰ (ਕਮਿਉਨੀਕੇਸ਼ਨ) ਅਤੇ ਯਾਤਰਾ ਪ੍ਰਕਾਸ਼ ਦੀ ਸਪੀਡ ਤੋਂ ਵੀ ਤੇਜ਼ ਸਪੀਡ ਨਾਲ ਪਦਾਰਥ ਜਾਂ ਸੂਚਨਾ ਦੇ ਸੰਚਾਰ ਵੱਲ ਇਸ਼ਾਰਾ ਕਰਦੀ ਹੈ। ਸਪੈਸ਼ਲ ਰਿਲੇਟੀਵਿਟੀ ਦੀ ਥਿਊਰੀ ਅਧੀਨ, ਸਬਲਿਊਮੀਨਲ ਵਿਲੌਸਿਟੀ ਵਾਲਾ ਕੋਈ ਕਣ (ਜਿਸਦਾ ਰੈਸਟ ਪੁੰਜ ਹੋਵੇ) ਪ੍ਰਕਾਸ਼ ਦੀ ਸਪੀਡ ਤੱਕ ਪ੍ਰਵੇਗਿਤ (ਐਕਸਲਰੇਟ) ਕਰਨ ਵਾਸਤੇ ਅਨੰਤ ਊਰਜਾ ਦੀ ਮੰਗ ਕਰਦਾ ਹੈ, ਬੇਸ਼ੱਕ ਸਪੈਸ਼ਲ ਰਿਲੇਟੀਵਿਟੀ ਅਜਿਹੇ ਕਣਾਂ ਦੀ ਮੌਜੂਦਗੀ ਤੇ ਕੋਈ ਪਾਬੰਧੀ ਨਹੀਂ ਲਗਾਉ਼ਦੀ ਜੋ ਸਾਰੇ ਵਕਤਾਂ ਉੱਤੇ (ਟੈਕਿਔਨ) ਪ੍ਰਕਾਸ਼ ਤੋਂ ਤੇਜ਼ ਸਫ਼ਰ ਕਰਦੇ ਹਨ।
ਸੈਲਸੀਅਸ, ਜਿਹਨੂੰ ਸੈਂਟੀਗਰੇਡ ਵੀ ਆਖਿਆ ਜਾਂਦਾ ਹੈ, ਤਾਪਮਾਨ ਨਾਪਣ ਦੀ ਇੱਕ ਇਕਾਈ ਅਤੇ ਪੈਮਾਨਾ ਹੈ। ਇਹਦਾ ਨਾਂ ਸਵੀਡਨੀ ਤਾਰਾ ਵਿਗਿਆਨੀ ਆਂਦਰਜ਼ ਸੈਲਸੀਅਸ (੧੭੦੧-੧੭੪੪) ਪਿੱਛੋਂ ਪਿਆ ਹੈ ਜੀਹਨੇ ਇੱਕ ਰਲ਼ਦਾ-ਮਿਲ਼ਦਾ ਤਾਪਮਾਨ ਪੈਮਾਨਾ ਤਿਆਰ ਕੀਤਾ ਸੀ। ਡਿਗਰੀ ਸੈਲਸੀਅਸ (°C) ਤੋਂ ਭਾਵ ਸੈਲਸੀਅਸ ਪੈਮਾਨੇ ਉੱਤੇ ਕਿਸੇ ਖ਼ਾਸ ਤਾਪਮਾਨ ਤੋਂ ਹੋ ਸਕਦਾ ਹੈ ਜਾਂ ਇਹਦੀ ਵਰਤੋਂ ਤਾਪਮਾਨ ਦੀ ਵਿੱਥ, ਦੋ ਤਾਪਮਾਨਾਂ ਵਿਚਲੇ ਫ਼ਰਕ ਨੂੰ ਦਰਸਾਉਣ ਵਾਸਤੇ ਵੀ ਕੀਤੀ ਜਾ ਸਕਦੀ ਹੈ। )
ਲਿਬਨਾਨੀ ਪਾਊਂਡ (ਮੁਦਰਾ: £ ਜਾਂ L£; ਅਰਬੀ: lira; ਫ਼ਰਾਂਸੀਸੀ: livre; ISO 4217: LBP) ਲਿਬਨਾਨ ਦੀ ਮੁਦਰਾ ਇਕਾਈ ਹੈ। ਇੱਕ ਪਾਊਂਡ ਵਿੱਚ 100 ਪਿਆਸਤਰੇ ਹੁੰਦੇ ਹਨ ਪਰ ਮਹਿੰਗਾਈ ਕਰ ਕੇ ਇਹ ਬੇਕਾਰ ਹੋ ਚੁੱਕੇ ਹਨ। ਪਹਿਲੀ ਸੰਸਾਰ ਜੰਗ ਤੋਂ ਵਲੋਂ ਪਹਿਲਾਂ ਓਟੋਮਨ ਲੀਰਾ ਇਸਤੇਮਾਲ ਕੀਤਾ ਜਾਂਦਾ ਸੀ। ਓਟੋਮਨ ਸਾਮਰਾਜ ਦੇ ਪਤਨ ਦੇ ਬਾਅਦ 1918 ਵਿੱਚ ਮਿਸਰੀ ਪਾਉਂਡ ਦਾ ਚਲਣ ਸ਼ੁਰੂ ਹੋ ਗਿਆ। ਸੀਰੀਆ ਅਤੇ ਲੇਬਨਾਨ ਉੱਤੇ ਫ਼ਰਾਂਸ ਦੇ ਕਾਬੂ ਦੇ ਬਾਅਦ ਦੋਨਾਂ ਦੇਸ਼ਾਂ ਲਈ ਇੱਕ ਨਵੀਂ ਮੁਦਰਾ ਸੀਰੀਅਨ ਪਾਉਂਡ ਜਾਰੀ ਕੀਤਾ ਗਿਆ, ਜੋ ਫਰਾਂਸੀਸੀ ਫਰੈਂਕ ਨਾਲ ਜੁੜਿਆ ਹੋਇਆ ਸੀ। ਲੇਬਨਾਨ ਨੇ 1924 ਤੋਂ ਆਪਣੇ ਸਿੱਕੇ ਅਤੇ 1925 ਤੋਂ ਆਪਣੇ ਬੈਂਕਨੋਟ ਜਾਰੀ ਕੀਤੇ। 1939 ਵਿੱਚ ਲੇਬਨਾਨ ਦੀ ਮੁਦਰਾ ਆਧਿਕਾਰਿਕ ਤੌਰ ਉੱਤੇ ਸੀਰੀਆ ਦੀ ਮੁਦਰਾ ਤੋਂ ਵੱਖ ਹੋ ਗਈ। 1941 ਵਿੱਚ ਫ਼ਰਾਂਸ ਉੱਤੇ ਨਾਜੀ ਜਰਮਨੀ ਦੇ ਕਬਜੇ ਦੇ ਬਾਅਦ ਫਰੈਂਕ ਨਾਲੋਂ ਮੁਦਰਾ ਦਾ ਸੰਬੰਧ ਟੁੱਟ ਗਿਆ, ਲੇਕਿਨ ਲੜਾਈ ਦੇ ਅੰਤ ਦੇ ਬਾਅਦ ਫਿਰ ਜੁੜ ਗਿਆ, ਲੇਕਿਨ ਆਖ਼ਿਰਕਾਰ 1949 ਵਿੱਚ ਇਹ ਮੁਦਰਾ ਇਕਾਈ ਆਜਾਦ ਹੋ ਗਈ।
ਸਾਹਿਬਜ਼ਾਦਾ ਅਜੀਤ ਸਿੰਘ (26 ਜਨਵਰੀ 1687 – 7 ਦਸੰਬਰ 1705), ਜਿਨ੍ਹਾ ਨੂੰ ਅਜੀਤ ਸਿੰਘ ਅਤੇ ਬਾਬਾ ਅਜੀਤ ਸਿੰਘ ਵੀ ਕਿਹਾ ਜਾਂਦਾ ਹੈ, ਗੁਰੂ ਗੋਬਿੰਦ ਸਿੰਘ ਜੀ ਦੇ ਸਭ ਤੋਂ ਵੱਡੇ ਸਾਹਿਬਜ਼ਾਦੇ ਸਨ। ਸਾਹਿਬਜ਼ਾboutsikhs.com/sikh-martyrs/sikh-martyrs-sahibzada-ajit-singh-ji-amp-jujhar-singh-ji | title=ਸਾਹਿਬਜਾਂਦਾ ਅਜੀਤ ਸਿੰਘ ਜੀ | publisher=allaboutsikhs.com | date=01 ਨਵੰਬਰ 2012 | accessdate=ਨਵੰਬਰ 01, 2012}}</ref>। ਇਹਨਾਂ ਦੀ ਸਿਖਲਾਈ-ਪੜ੍ਹਾਈ ਗੁਰੂ ਸਾਹਿਬ ਜੀ ਦੀ ਨਿਗਰਾਨੀ ਵਿੱਚ ਹੋਈ। ਘੋੜ ਸਵਾਰੀ, ਸ਼ਸਤਰ-ਵਿੱਦਿਆ, ਤੀਰ-ਅੰਦਾਜ਼ੀ ਵਿੱਚ ਸਾਹਿਬਜ਼ਾਦਿਆਂ ਨੂੰ ਨਿਪੁੰਨ ਕਰ ਦਿੱਤਾ ਗਿਆ ਸੀ।
ਭੌਤਿਕ ਵਿਗਿਆਨ ਦਾ ਨੋਬਲ ਪੁਰਸਕਾਰ (ਅੰਗ੍ਰੇਜ਼ੀ: Nobel Prize in Physics) ਇੱਕ ਸਾਲਾਨਾ ਪੁਰਸਕਾਰ ਹੈ, ਜੋ ਰਾਇਲ ਸਵੀਡਿਸ਼ ਅਕੈਡਮੀ ਆਫ ਸਾਇੰਸਜ਼ ਦੁਆਰਾ ਓਹਨਾ ਲੋਕਾਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੇ ਭੌਤਿਕ ਵਿਗਿਆਨ ਦੇ ਖੇਤਰ ਵਿਚ ਮਨੁੱਖਜਾਤੀ ਲਈ ਸਭ ਤੋਂ ਵੱਡਾ ਯੋਗਦਾਨ ਪਾਇਆ ਹੈ। ਇਹ ਉਨ੍ਹਾਂ ਪੰਜ ਨੋਬਲ ਪੁਰਸਕਾਰਾਂ ਵਿਚੋਂ ਇਕ ਹੈ, ਜੋ 1895 ਵਿਚ ਐਲਫਰਡ ਨੋਬਲ ਦੀ ਇੱਛਾ ਨਾਲ ਸਥਾਪਿਤ ਕੀਤੇ ਗਏ ਸਨ ਅਤੇ 1901 ਤੋਂ ਸਨਮਾਨਤ ਕੀਤੇ ਗਏ ਸਨ; ਦੂਸਰੇ ਰਸਾਇਣ ਵਿਗਿਆਨ ਦਾ ਨੋਬਲ ਪੁਰਸਕਾਰ, ਸਾਹਿਤ ਦਾ ਨੋਬਲ ਪੁਰਸਕਾਰ, ਸ਼ਾਂਤੀ ਦਾ ਨੋਬਲ ਪੁਰਸਕਾਰ, ਅਤੇ ਸਰੀਰ ਵਿਗਿਆਨ ਜਾਂ ਮੈਡੀਸਨ ਦਾ ਨੋਬਲ ਪੁਰਸਕਾਰ ਹਨ।
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ. ਦੀ ਆਮਦ ਨਾਲ ਨਾਟ ਲਿਖਤ ਤੇ ਵਿਆਪਕ ਪ੍ਰਭਾਵ ਪਿਆ ਹੈ। ਇਸ ਨਾਲ ਨਾਟਕ ਆਪਣੇ ਪਰੰਪਰਿਕ ਰੂਪ ਬਦਲ ਕੇ ਨਵੇਂ ਰੂਪ ਅਖ਼ਤਿਆਰ ਕਰ ਰਿਹਾ ਹੈ। ਪਹਿਲਾਂ ਕੇਵਲ ਪੂਰੇ ਨਾਟਕ ਅਤੇ ਇਕਾਂਗੀ ਹੀ ਰਚੇ ਤੇ ਖੇਡੇ ਜਾਂਦੇ ਸਨ ਪਰੰਤੂ ਹੁਣ ਰੰਗ-ਮੰਚ ਵਿੱਚ ਰੋਸ਼ਨੀਆਂ ਦੀ ਵਰਤੋਂ ਅਤੇ ਪਿੱਠ- ਵਰਤੀ ਅਵਾਜ਼ਾਂ ਵਰਗੇ ਸਾਧਨਾਂ ਦੀ ਆਮਦ ਨਾਲ ਮੰਚ ਪੱਖ ਵੀ ਬਦਲ ਗਿਆ ਹੈ। ਨਤੀਜੇ ਵਜੋਂ ਕਾਵਿ- ਨਾਟਕ, ਲਘੂ-ਨਾਟਕ, ਨੁਕੜ-ਨਾਟਕ, ਬਾਲ- ਨਾਟਕ, ਸੰਗੀਤ- ਨਾਟਕ, ਨ੍ਰਿਤ-ਨਾਟਕ, ਕੋਰਿਓਗਰਾਫ਼ੀ, ਇੱਕ ਪਾਤਰੀ ਨਾਟਕ ਅਤੇ ਅਬੋਲ ਨਾਟਕ (Mime) ਆਦਿ ਨਾਟਕੀ ਸਰੂਪ ਉੱਘੜ ਕੇ ਸਾਮ੍ਹਣੇ ਆਏ ਹਨ। ਵਿਸ਼ਵ ਨਾਟ- ਸ਼ੈਲੀਆਂ ਨੇ ਇਹਨਾਂ ਤੇ ਵਿਆਪਕ ਪ੍ਰਭਾਵ ਵੀ ਪਾਇਆ ਹੈ। ਵਿਸ਼ਵੀਕਰਨ ਅਤੇ ਕੰਪਿਊਟਰੀਕਰਨ ਕਾਰਨ ਵੀ ਨਾਟਕ ਦੀ ਵਿਧਾ ਵਿੱਚ ਇਨਕਲਾਬੀ ਪਰਿਵਰਤਨ ਆਇਆ ਹੈ। ਇਸ ਸਾਰੀ ਰੱਦੋ-ਬਦਲ ਨੇ ਵਿਚਾਰ, ਪ੍ਰਕਾਰ ਅਤੇ ਸੰਚਾਰ ਦੀ ਦ੍ਰਿਸ਼ਟੀ ਤੋਂ ਨਾਟਕ ਦੇ ਨਵੇਂ ਪ੍ਰਤਿਮਾਨ ਸਿਰਜੇ ਹਨ। ਨਾਟਕ ਦੇ ਲੱਛਣ:- 1. ਨਾਟਕ ਨਿਰਾ ਦ੍ਰਿਸ਼ ਨਹੀਂ 2.
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
"ਲੋਕ-ਨਾਚ ਨਾਲ ਮਾਨਸਿਕਤਾ ਨਾਚ ਕਲਾ ਨੂੰ ਆਪਣੇ ਜੀਵਨ ਦਾ ਸੁਭਾਵਿਕ ਅਮਲ ਪ੍ਰਵਾਨ ਕਰਦੀ ਰਹੀ ਹੈ।" 'ਨੱਚਣ ਵਾਲੇ ਦੀ ਅੱਡੀ ਨਾ ਰਹਿੰਦੀ , ਗਾਉਣ ਵਾਲੇ ਦਾ ਮੂੰਹ' ਇਸ ਸੁਭਾਵਕ ਅਮਲ ਦੀ ਪੁਸ਼ਟੀ ਕਰਦੀ ਕਾਵਿ ਸਤਰ ਹੈ। ਨਾਚ ਕਲਾ ਕਿਸੇ ਵੀ ਸੂਰਤ ਵਿੱਚ ਮੂਕ ਪੇਸ਼ਕਾਰੀ ਨਹੀਂ ਹੈ। ਖ਼ਾਸਕਰ ਪੰਜਾਬੀ ਲੋਕ ਨਾਚ ਗਿੱਧਾ ਭੰਗੜਾ ਤਾਂ ਗੀਤਾਂ ਦੇ ਬੋਲ ਜਾਂ ਬੋਲੀਆਂ ਤੋਂ ਬਿਨਾਂ ਪੇਸ਼ ਕਿਤੇ ਜਾਣਾ ਸੰਭਵ ਹੀ ਨਹੀਂ। ਲੋਕ-ਸਮੂਹ ਦੀ ਸਿਰਜਨ-ਕਲਾ ਦੀ ਇੱਕ ਮਹੱਤਵਪੂਰਨ ਵੰਨਗੀ ਹੈ, ਜੋ ਲੋਕ-ਮਾਨਸ ਦੇ ਸਮੁਚੇ ਹਾਵਾਂ-ਭਾਵਾਂ ਨੂੰ ਸਰੀਰਕ ਮੁਦਰਾਵਾਂ ਦੇ ਪ੍ਰਗਟਾਉ-ਸੰਦਰਭ ਰਾਹੀਂ ਪੇਸ਼ ਕਰਦੀ ਹੈ। ਲੋਕ ਨਾਚ ਵੀ ਇਸੇ ਪ੍ਰਕਾਰ ਦੀ ਇੱਕ ਲੋਕ-ਕਲਾ ਹੈ। ਲੋਕ-ਨਾਚ ਮੰਨੋਰੰਜਨ ਦਾ ਸਾਧਨ ਹੀ ਨਹੀਂ, ਇਹ ਕਿਸੇ ਖਿੱਤੇ ਦੇ ਜਨ-ਸਮੂਹ ਦੀ ਸਮਾਜਿਕ, ਸੱਭਿਆਚਾਰਕ, ਨੈਤਿਕ, ਧਾਰਮਿਕ, ਰਾਜਸੀ ਅਤੇ ਇਤਹਾਸਿਕ ਜੀਵਨ-ਤੋਰ ਦੀਆਂ ਵਿਭਿੰਨ ਪਰਤਾਂ ਦਾ ਸਰੀਰਕ ਮੁਦਰਾਵਾਂ ਦੇ ਮਾਧਿਅਮ ਰਾਹੀਂ ਆਪ-ਮੁਹਾਰਾ, ਸਧਾਰਨ, ਖੁਸ਼ੀਆਂ-ਖੇੜਿਆਂ ਭਰਪੂਰ ਅੰਦਰੂਨੀ ਭਾਵਨਾਵਾਂ ਦਾ ਬਾਹਰੀ ਪ੍ਰਗਟਾਵਾ ਵੀ ਹੈ। ਪੰਜਾਬ ਦੇ ਲੋਕ-ਨਾਚ ਪੰਜਾਬ ਪੰਜਾਬ ਦੇ ਜਨ-ਜੀਵਨ ਦਾ ਮਹੱਤਪੂਰਨ ਅੰਗ ਹਨ।"ਪੰਜਾਬ ਦੇ ਲੋਕ-ਨਾਚਾਂ ਦਾ ਵਰਗੀਕਰਨ ਦੋ ਪੱਧਰਾਂ ਤੇ ਕੀਤਾ ਜਾ ਸਕਦਾ ਹੈ:
ਸਿੰਧੂ ਘਾਟੀ ਸੱਭਿਅਤਾ ਸੰਸਾਰ ਦੀਆਂ ਪ੍ਰਾਚੀਨ ਸੱਭਿਅਤਾਵਾਂ ਵਿੱਚੋਂ ਇੱਕ ਪ੍ਰਮੁੱਖ ਸੱਭਿਅਤਾ ਸੀ। ਇਹ ਹੜੱਪਾ ਸੱਭਿਅਤਾ ਦੇ ਨਾਮ ਨਾਲ ਵੀ ਜਾਣੀ ਜਾਂਦੀ ਹੈ ਕਿਉਂਕਿ ਇਸ ਦੇ ਵਜੂਦ ਦੇ ਪਹਿਲੇ ਖੰਡਰ ਹੜੱਪਾ ਨਾਂ ਦੇ ਨਗਰ ਵਿੱਚ ਮਿਲੇ ਸਨ। ਇਹ ਹਿੰਦ ਉਪ-ਮਹਾਂਦੀਪ ਦੇ ਉੱਤਰ ਪੱਛਮੀ ਭਾਗ ਵਿੱਚ ਸਥਿਤ ਸੀ। ਇਸਦਾ ਸਥਾਨ ਅੱਜ ਦਾ ਪਾਕਿਸਤਾਨ ਅਤੇ ਭਾਰਤ ਦਾ ਉੱਤਰ ਪੱਛਮੀ ਹਿੱਸਾ ਸੀ। ਇਹ ਸਿੰਧ ਦਰਿਆ ਤੋਂ ਲੈ ਕੇ ਅਤੇ ਘੱਗਰ-ਹਕਰਾ (ਪ੍ਰਾਚੀਨ ਸਰਸਵਤੀ) ਦੀ ਘਾਟੀ ਅਤੇ ਉਸ ਤੋਂ ਅੱਗੇ ਗੰਗਾ - ਜਮਨਾ ਦੋਆਬ ਦੀਆਂ ਉਪਰਲੀਆਂ ਹੱਦਾਂ ਤੱਕ ਫੈਲੀ ਹੋਈ ਸੀ। ਇਹਦਾ ਖੇਤਰਫਲ ਲਗਪਗ 12,60,000 ਵਰਗ ਕਿ.
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਸੰਨ 1704 ਈ. ਪੋਹ ਦੀ ਕਕਰੀਲੀ ਰਾਤ ਨੂੰ ਮੁਗ਼ਲਾਂ ਵੱਲੋਂ ਲੰਮੇ ਸਮੇਂ ਦੇ ਪਾਏ ਘੇਰੇ ਅਤੇ ਬਾਅਦ ਵਿੱਚ ਮੁਗ਼ਲਾਂ ਅਤੇ ਹਿੰਦੂ ਪਹਾੜੀ ਰਾਜਿਆਂ ਦੀਆਂ ਕਸਮਾਂ ਨੂੰ ਵੇਖਦੇ ਹੋਏ ਗੁਰੂ ਗੋਬਿੰਦ ਸਿੰਘ ਜੀ ਨੇ ਅਨੰਦਪੁਰ ਨੂੰ ਛੱਡ ਦਿੱਤਾ। ਕਿਲ੍ਹੇ ਤੋਂ ਨਿਕਲਦੇ ਹੋਏ ਗੁਰੂ ਜੀ ਦਾ ਪਰਵਾਰ ਸਰਸਾ ਨਦੀ ਦੇ ਚੜ੍ਹੇ ਹੋਏ ਪਾਣੀ ਕਰਕੇ ਤਿੰਨ ਹਿੱਸਿਆਂ ਵਿੱਚ ਵੰਡਿਆ ਗਿਆ। ਬਹੁਤ ਸਾਰਾ ਜਾਨੀ-ਮਾਲੀ ਨੁਕਸਾਨ, ਬਹੁਤ ਸਾਰੇ ਅਮੋਲਕ ਹਸਤ-ਲਿਖਤ ਗ੍ਰੰਥ ਸਰਸਾ ਦੇ ਤੇਜ਼ ਪਾਣੀ ਦੇ ਵਹਾਅ ਦੀ ਭੇਟ ਚੜ੍ਹ ਗਏ। ਗੁਰੂ ਕਲਗੀਧਰ ਸਾਹਿਬ ਜੀ ਕੁਝ ਸਿੰਘਾਂ ਅਤੇ ਵੱਡੇ ਸਾਹਿਬਜ਼ਾਦਿਆਂ ਸਮੇਤ ਰੋਪੜ ਵਿੱਚੋਂ ਹੁੰਦੇ ਹੋਏ ਚਮਕੌਰ ਸਾਹਿਬ ਦੀ ਧਰਤੀ ਵੱਲ ਵਧ ਰਹੇ ਸਨ। ਮੁਗ਼ਲ ਫੌਜ ਪਿੱਛਾ ਕਰ ਰਹੀ ਹੈ। ਆਖ਼ਰ ਗੁਰੂ ਸਾਹਿਬ ਜੀ ਉਸ ਧਰਤੀ ’ਤੇ ਪਹੁੰਚ ਗਏ ਅਤੇ ਚਮਕੌਰ ਦੀ ਕੱਚੀ ਗੜ੍ਹੀ ਨੂੰ ਵੇਖ ਕੇ ਮੁਸਕਰਾਏ ਹਨ। ਇਕ ਪਾਸੇ ਮੁਗ਼ਲ ਸੈਨਾ ਲੱਖਾਂ ਦੀ ਗਿਣਤੀ ਵਿੱਚ ਸੀ ਅਤੇ ਦੂਜੇ ਪਾਸੇ ਗੁਰੂ ਜੀ ਦੇ ਨਾਲ 40 ਕੁ ਭੁੱਖੇ-ਭਾਣੇ ਸਿੰਘ। ਗੁਰੂ ਸਾਹਿਬ ਜੀ ਅਤੇ ਸਿੰਘਾਂ ਨੇ ਗੜ੍ਹੀ ਵਿੱਚ ਪ੍ਰਵੇਸ਼ ਕਰ ਕੇ ਕੁਝ ਆਰਾਮ ਹੀ ਕੀਤਾ ਸੀ ਕਿ ਮੁਗ਼ਲ ਫੌਜਾਂ ਨੇ ਗੜ੍ਹੀ ਨੂੰ ਘੇਰ ਲਿਆ। ਰਾਤ ਦਾ ਵੇਲਾ ਹੈ। ਗੜ੍ਹੀ ਦੀ ਕੱਚੀ ਕੰਧ ਦੇ ਆਸ-ਪਾਸ ਮੁਗ਼ਲ ਸੈਨਾ ਨੇ ਘੇਰਾ ਪਾਇਆ ਹੈ। ਪਰ ਸਿੰਘ ਕਿਸੇ ਭੈ ਵਿੱਚ ਨਹੀਂ, ਚੜ੍ਹਦੀ ਕਲਾ ਵਿੱਚ ਹਨ। ਜੇਕਰ ਅਸੀਂ ਯੁੱਧਾਂ ਦੀ ਗੱਲ ਕਰੀਏ ਤਾਂ ਪੈਸੇ ਲੈ ਕੇ ਲੜਨ ਵਾਲੇ ਸਿਪਾਹੀ ਦੁਸ਼ਮਣ ਨੂੰ ਮਾਰਨ ਲਈ ਨਹੀਂ ਬਲਕਿ ਆਪਣੀ ਜਾਨ ਬਚਾਉਣ ਲਈ ਲੜਦੇ ਹਨ। ਸਾਹਮਣੇ ਦੁਸ਼ਮਣ ਨੂੰ ਖ਼ਤਮ ਕਰਨ ਨਾਲੋਂ ਉਨ੍ਹਾਂ ਨੂੰ ਆਪਣੀ ਜਾਨ ਬਚਾਉਣ ਦੀ ਜ਼ਿਆਦਾ ਫ਼ਿਕਰ ਹੁੰਦੀ ਹੈ। ਪਰ ਸਤਿਗੁਰੂ ਜੀ ਦੇ ਨਾਲ ਜਿੰਨੇ ਵੀ ਸਿੰਘ ਹਨ, ਉਨ੍ਹਾਂ ਦੇ ਮਨ ਵਿੱਚ ਭਾਵਨਾ ਜਾਨ ਬਚਾਉਣ ਦੀ ਨਹੀਂ ਬਲਕਿ ਧਰਮ ਯੁੱਧ ਦੇ ਚਾਉ ਹੇਤ ਪੁਰਜਾ-ਪੁਰਜਾ ਕੱਟ ਮਰਨ ਦੀ ਹੈ। ਸਿੰਘ ਪੂਰੇ ਜੋਸ਼ ਚੜ੍ਹਦੀ ਕਲਾ ਵਿੱਚ ਸਨ ਦਿਨ ਚੜ੍ਹਿਆ, ਯੁੱਧ ਅਰੰਭ ਹੋ ਗਿਆ। ਸਤਿਗੁਰੂ ਜੀ ਨੇ ਸਿੰਘਾਂ ਨੂੰ ਹੁਕਮ ਕੀਤਾ ਕਿ ਮੁਗ਼ਲ ਸਰਦਾਰਾਂ ਨੂੰ ਆਪਣਾ ਨਿਸ਼ਾਨਾ ਬਣਾਉ। ਮੁਗ਼ਲ ਸਰਦਾਰ ਨਾਹਰ ਖਾਂ ਜੋ ਕਿ ਮਲੇਰਕੋਟਲੇ ਦਾ ਰਹਿਣ ਵਾਲਾ ਸੀ ਹਮਲਾਵਰ ਹੋ ਕੇ ਸਾਥੀਆਂ ਨਾਲ ਅੱਗੇ ਵਧਿਆ ਤਾਂ ਸਤਿਗੁਰੂ ਜੀ ਨੇ ਉਸ ਨੂੰ ਪਾਰ ਬੁਲਾ ਦਿੱਤਾ ਯੁੱਧ ਦਾ ਮੈਦਾਨ ਮੁਗ਼ਲ ਸਿਪਾਹੀਆਂ ਦੀਆਂ ਲੋਥਾਂ ਨਾਲ ਭਰ ਗਿਆ ਅਤੇ ਧਰਤੀ ਖੂਨ ਨਾਲ ਰੱਤੀ ਗਈ। ਗੜ੍ਹੀ ਵਿੱਚੋਂ ਨਿਕਲਣ ਵਾਲੇ ਤੀਰ, ਗੋਲੀਆਂ ਦੁਸ਼ਮਣਾਂ ਨੂੰ ਵਿੰਨ੍ਹੀ ਜਾ ਰਹੀਆਂ ਸਨ। ਇਸ ਤਰੀਕੇ ਨਾਲ ਸਿੰਘ ਬੀਰਤਾ ਤੇ ਦਲੇਰੀ ਨਾਲ ਲੜਦੇ ਰਹੇ। ਅਖੀਰ ਇਤਿਹਾਸ ਦੇ ਪੰਨਿਆਂ ਵਿੱਚ ਚਮਕੌਰ ਦੀ ਗੜ੍ਹੀ ’ਤੇ ਉਹ ਸਮਾਂ ਆ ਗਿਆ ਜਦ ਕਲਗੀਧਰ ਪਿਤਾ ਜੀ ਨੇ ਧਰਮ-ਯੁੱਧ ਵਿੱਚ ਆਪਣੇ ਹੱਥੀਂ ਪੁੱਤਰਾਂ ਨੂੰ ਰਣ-ਤੱਤੇ ਅੰਦਰ ਸ਼ਹਾਦਤ ਦਾ ਜਾਮ ਪੀਣ ਲਈ ਘੱਲਿਆ, ਜਵਾਨੀ ਦੀ ਦਹਿਲੀਜ਼ ’ਤੇ ਪੈਰ ਰੱਖ ਰਹੇ ਪੁੱਤਰਾਂ ਨੂੰ ਲਾੜੀ ਮੌਤ ਵਿਆਹੁਣ ਲਈ ਹੱਥੀਂ ਤਿਆਰ ਕੀਤਾ। ਸਿੱਖ ਧਰਮ ਵਿੱਚ ਕੁਰਬਾਨੀਆਂ ਦਾ ਇਤਿਹਾਸ ਬੜਾ ਲੰਮੇਰਾ ਹੈ। ਛੋਟੀ ਉਮਰੇ ਵੱਡੇ ਇਤਿਹਾਸ ਦੀ ਸਿਰਜਨਾ ਸਿੱਖਧਰਮ ਦੇ ਜਨਮ ਦਾਤਿਆਂ ਅਤੇ ਪੈਰੋਕਾਰਾਂ ਨੇ ਕੀਤੀ ਹੈ। ਕੁਰਬਾਨੀਆਂ ਦੇ ਇਤਿਹਾਸ ਦੀ ਗਾਥਾ ਵਿੱਚ ਗੁਰੂ ਸਾਹਿਬਾਨ ਦੀ ਸ਼ਹੀਦੀ, ਸਾਹਿਬਜ਼ਾਦਿਆਂ ਦੀ ਕੁਰਬਾਨੀ ਅਤੇ ਮਹਾਨ ਸੂਰਮਿਆਂ ਦੀਆਂ ਸ਼ਹਾਦਤਾਂ ਦੇ ਸੁਨਹਿਰੀ ਪੰਨੇ ਉਕਰੇ ਹੋਏ ਹਨ। ਸਿੱਖ ਧਰਮ ਦੇ ਬਾਨੀਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਨਿਰਮਲ ਪੰਥ ਦੀ ਸਥਾਪਨਾਕਰਦਿਆਂ ਹੱਕ, ਸੱਚ, ਨਿਆਂ ਤੇ ਨੇਕੀ ਦਾ ਰਸਤਾ ਬਣਾਇਆ। ਸਾਹਿਬਜ਼ਾਦਾ ਅਜੀਤ ਸਿੰਘ ਜ਼ੁਲਮ, ਜਬਰ, ਅਨਿਆਂ, ਝੂਠ ਤੇ ਬਦੀ ਦੀਆਂ ਤਾਕਤਾਂ ਵਿਰੁੱਧਅਵਾਜ਼ ਉਠਾਈ। ਰਾਜੇ ਸੀਂਹ ਮੁਕੱਦਮ ਕੁੱਤੇ ਕਹਿ ਕੇ ਸਮੇਂ ਦੇ ਜ਼ੁਲਮਦਾ ਸਾਹਮਣਾ ਕੀਤਾ। ਸਿੱਖ ਇਤਿਹਾਸ ਦੀਆਂ ਸ਼ਹਾਦਤਾਂ ਅਨੂਠੀਆਂ ਤੇ ਵਿਲੱਖਣ ਹਨ, ਪਰੰਤੂ ਗੁਰੂ ਗੋਬਿੰਦ ਸਿੰਘ ਮਹਾਰਾਜ ਦੇ ਸਾਹਿਬਜ਼ਾਦਿਆਂ ਦੀਆਂ ਸ਼ਹਾਦਤਾਂ ਸੰਸਾਰ ਦੇ ਇਤਿਹਾਸ ਵਿੱਚਦੁਰਲੱਭ ਹਨ। ਸ਼ਹਾਦਤ ਅਨਿਆਂ, ਜ਼ੁਲਮ ਤੇ ਝੂਠ ਵਿਰੁੱਧ ਗਵਾਹੀ ਹੁੰਦੀ ਹੈ।ਸ਼ਹਾਦਤ ਦਾ ਮੁਕਾਮ ਬਹੁਤ ਉਚਾ ਹੁੰਦਾ ਹੈ। ਇਸ ਨੂੰ ਪ੍ਰਾਪਤ ਕਰਨਾਤੇ ਨਿਭਾਹੁਣਾ ਸਰਲ ਨਹੀਂ ਹੈ। ਸ਼ਹਾਦਤ ਐਸੀ ਮਰਨੀ ਹੈ ਜੋ ਮਰਦਾ ਹੈ, ਉਹ ਜਨਮ ਮਰਨ ਤੋਂ ਮੁਕਤ ਹੋ ਜਾਂਦਾ ਹੈ। ਰਣ ਮਹਿ ਜੂਝਕੇ ਸ਼ਹਾਦਤਾਂ ਵੀ ਸਿੱਖ ਇਤਿਹਾਸ ਵਿੱਚ ਹੋਈਆਂ ਅਤੇ ਅਸਹਿ ਤੇ ਅਕਹਿ ਕਸ਼ਟ ਸਹਾਰਦਿਆਂ ਹੋਇਆਂ ਬਲੀਦਾਨ ਵੀਸਿੱਖਾਂ ਨੇ ਕੀਤੇ। 'ਰਣ ਤੱਤੇ ਜੂਝਕੇ' ਸ਼ਹਾਦਤ ਦੇ ਇਤਿਹਾਸ ਵਿੱਚ ਚਮਕੌਰ ਦੀ ਧਰਤੀ ਬੜੀ ਭਾਗਾਂ ਭਰੀ ਹੈ। ਜਿਸ ਨੂੰ ਮਹਾਨ ਤੀਰਥ ਮੰਨਿਆ ਜਾਂਦਾ ਹੈ। ਅੱਲਾ ਯਾਰ ਖਾਂ ਦੇ ਸ਼ਬਦਾਂ ਵਿੱਚ ਚਮਕੌਰ ਦੀ ਜੰਗ ਦੁਨੀਆ ਦੇ ਇਤਿਹਾਸ ਵਿੱਚ ਬੇਜੋੜਤੇ ਅਸਾਵੀਂ ਜੰਗ ਮੰਨੀ ਜਾਂਦੀ ਹੈ। ਇੱਕ ਪਾਸੇ ਚਾਲ੍ਹੀ ਦੇ ਕਰੀਬਭੁੱਖੇ ਭਾਣੇ ਦੂਜੇ ਪਾਸੇ ਲੱਖਾਂ ਦੀ ਕੁੰਮਦ। ਕੱਚੀ ਗੜ੍ਹੀ, ਭੁੱਖੇ ਢਿੱਡ 'ਨਾ ਗੋਲਾ ਬਾਰੂਦ' ਬਸ! ਕੋਲਤੇਗਾਂ, ਤਲਵਾਰਾਂ, ਬਰਛੇ ਸਨ। ਦੁਸ਼ਮਣ ਦਾ ਮੁਕਾਬਲਾਕਰਨਾ ਸੀ। ਪਰ ਨੀਲੇ ਦਾ ਸ਼ਾਹ ਅਸਵਾਰ ਬਾਜਾਂ ਵਾਲਾ ਨਾਲਸੀ ਫਿਰ ਡਰ ਕਿਸ ਦਾ?
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸਨ, ਜਿਨ੍ਹਾਂ ਨੇ ਪੰਜਾਬੀ ਸਾਹਿਤਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਇੰਨੇ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਸਨ ਕਿ ਉਹ ਭਾਈ ਵਜੋਂ ਮਾਨਤਾ ਪ੍ਰਾਪਤ ਹੋ ਗਏ, ਇੱਕ ਸਨਮਾਨ ਅਕਸਰ ਉਹਨਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿੱਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਉਚਿਤ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।‘ਲੋਕ ਖੇਡ’ ‘ਲੋਕ’ ਅਤੇ ‘ਖੇਡ’ ਸ਼ਬਦਾਂ ਦੇ ਮੇਲ ਨਾਲ ਬਣਿਆ ਹੈ। ਇਸਦਾ ਅਰਥ ਹੈ। ‘ਲੋਕ ਦੀ ਖੇਡ’। ‘ਲੋਕ’ ਸ਼ਬਦ ਵਾਸਤਵ ਵਿੱਚ ਅੰਗਰੇਜ਼ੀ ਦੇ ਫੋਕ ਦਾ ਪਰਿਯਾਇ ਹੈ। ਜੋ ਨਗਰ ਅਤੇ ਪਿੰਡ ਦੀ ਸਾਰੀ ਜਨਤਾ ਦਾ ਭਾਵ ਹੈ। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ ਮਨ ਪਰਚਾਣਾ ਹੈ। ਲੋਕਖੇਡ ਦਾ ਮਨ ਪਰਚਾਵਾ ਹੋਣਾ ਬਹੁਤ ਜ਼ਰੂਰੀ ਹੈ। ਪਰ ਮਨ ਪਰਚਾਵੇ ਦੇ ਨਾਲ-ਨਾਲ ਇਹ ਮਨੁੱਖ ਨੂੰ ਸਰੀਰਿਕ ਤੇ ਮਾਨਸਿਕ ਸ਼ਕਤੀ ਵੀ ਦਿੰਦੀਆਂ ਹਨ। ਇਨ੍ਹਾਂ ਦਾ ਮਨੁੱਖ ਦੇ ਜੀਵਨ ਨਾਲ ਡੂੰਘਾ ਸੰਬੰਧ ਹੈ।ਲੋਕ-ਖੇਡਾਂ ਦੀ ਖ਼ਾਸੀਅਤ ਇਹ ਹੈ ਕਿ ਇਹ ਕਿਸੇ ਕਰੜੇ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ। ਕੋਈ ਸਮਾਂ-ਸਥਾਨ ਵੀ ਨਿਸ਼ਚਿਤ ਨਹੀਂ, ਗਰਮੀਆਂ ਨੂੰ ਦੁਪਿਹਰਾ ਸਮੇਂ, ਰਾਤ ਨੂੰ ਚਾਨਣੀਆਂ ਰਾਤਾਂ ਵਿਚ, ਖੁੱਲ੍ਹਿਆ ਵਿਹੜਿਆਂ, ਗਲੀਆਂ, ਜੂਹਾਂ, ਟਾਹਲੀਆਂ, ਬਰੋਟਿਆਂ ਦੀਆਂ ਛਾਂਵਾਂ ਅਤੇ ਕਿਸੇ ਵੀ ਮੋਕਲੀ ਥਾਂ 'ਤੇ ਇਹ ਖੇਡੀਆਂ ਜਾਂਦੀਆਂ ਹਨ। ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ, ਸਥਾਨਿਕ ਉਪਲਬਧ ਸਮਗਰੀ ਤੋਂ ਹੀ ਕੰਮ ਸਾਰ ਲਿਆ।
ਐਮਾਜ਼ਾਨ ਦਰਿਆ ( ਜਾਂ ਯੂਕੇ: ; ਸਪੇਨੀ & ਪੁਰਤਗਾਲੀ: [Amazonas] Error: {{Lang}}: text has italic markup (help)), ਜੋ ਦੱਖਣੀ ਅਮਰੀਕਾ ਵਿੱਚ ਹੈ, ਦੁਨੀਆ ਦਾ ਸਭ ਤੋਂ ਵੱਡਾ ਦਰਿਆ ਹੈ ਅਤੇ ਹੁਣ ਤੱਕ ਦਾ ਸਭ ਤੋਂ ਵੱਧ ਪਾਣੀ ਦੇ ਵਹਾਅ ਵਾਲਾ ਦਰਿਆ ਹੈ ਜਿਸਦੀ ਸਮੁੰਦਰ ਵਿੱਚ ਡਿੱਗਦੇ ਪਾਣੀ ਦੀ ਔਸਤ ਮਾਤਰਾ ਅਗਲੇ ਸੱਤ ਸਭ ਤੋਂ ਵੱਡੇ ਦਰਿਆਵਾਂ (ਮਾਦੇਈਰਾ ਅਤੇ ਰੀਓ ਨੇਗਰੋ ਤੋਂ ਬਗ਼ੈਰ ਕਿਉਂਕਿ ਇਹ ਐਮਾਜ਼ਾਨ ਦੇ ਸਹਾਇਕ ਦਰਿਆ ਹਨ) ਦੀ ਮਾਤਰਾ ਨੂੰ ਮਿਲਾ ਕੇ ਵੀ ਵੱਧ ਹੈ। ਇਸ ਦਾ ਜਲ-ਪ੍ਰਣਾਲੀ ਬੇਟ ਦੁਨੀਆ ਦਾ ਸਭ ਤੋਂ ਵੱਡਾ ਹੈ ਜਿਸਦਾ ਖੇਤਰਫਲ ਲਗਭਗ 7,050,000 ਵਰਗ ਕਿ.ਮੀ. ਹੈ ਅਤੇ ਜੋ ਦੁਨੀਆ ਦੇ ਕੁਲ ਦਰਿਆਵੀ ਵਹਾਅ ਦਾ ਲਗਭਗ ਪੰਜਵਾਂ ਹਿੱਸਾ ਹੈ।ਆਪਣੇ ਉਤਲੇ ਪੜਾਅ ਵਿੱਚ, ਰੀਓ ਨੇਗਰੋ ਦੇ ਸੰਗਮ ਤੋਂ ਪਹਿਲਾਂ, ਬ੍ਰਾਜ਼ੀਲ ਵਿੱਚ ਇਸਨੂੰ ਸੋਲੀਮੋਏਸ ਕਿਹਾ ਜਾਂਦਾ ਹੈ; ਪਰ ਪੇਰੂ, ਕੋਲੰਬੀਆ ਅਤੇ ਏਕੁਆਦੋਰ ਵਿੱਚ ਅਤੇ ਬਾਕੀ ਦੇ ਸਪੇਨੀ-ਭਾਸ਼ਾਈ ਜਗਤ ਵਿੱਚ ਇਸ ਦਰਿਆ ਨੂੰ ਆਮ ਤੌਰ ਉੱਤੇ ਪੇਰੂ ਵਿੱਚ ਮਾਰਾਞੋਨ ਅਤੇ ਊਕਾਈਆਲੀ ਦਰਿਆ ਦੇ ਸੰਗਮ ਤੋਂ ਬਾਅਦ ਵਗਦੇ ਪਾਸੇ ਆਮਾਜ਼ੋਨਾਸ ਹੀ ਕਿਹਾ ਜਾਂਦਾ ਹੈ। ਊਕਾਈਆਲੀ-ਅਪੂਰੀਮਾਕ ਦਰਿਆ ਪ੍ਰਣਾਲੀ ਐਮਾਜ਼ਾਨ ਦਾ ਮੁੱਖ ਸਰੋਤ ਮੰਨੀ ਜਾਂਦੀ ਹੈ। ਨਿਚਲੇ ਪੜਾਅ ਵਿੱਚ ਐਮਾਜ਼ਾਨ ਦੀ ਚੌੜਾਈ 1.6 ਤੋਂ 10 ਕਿ.ਮੀ. ਤੱਕ ਹੈ ਪਰ ਬਰਸਾਤੀ ਮੌਸਮ ਵਿੱਚ ਇਹ 48 ਕਿ.ਮੀ.
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ੴ (ਇੱਕ ਓਅੰਕਾਰ) ਸਿੱਖ ਧਰਮ ਦਾ ਨਿਸ਼ਾਨ ਹੈ ਅਤੇ ਸਿੱਖੀ ਦਰਸ਼ਨ ਦੀ ਨੀਂਹ ਹੈ। ਇਸ ਤੋਂ ਭਾਵ ਹੈ ਕਿ ਇੱਕ ਕਰਨਵਾਲਾ (ਕਰਤਾਰ) ਹੈ। ਇਹ ਗੁਰੂ ਨਾਨਕ ਸਾਹਿਬ ਜੀ ਦੀ ਗੁਰਬਾਣੀ ਜਪੁਜੀ ਸਾਹਿਬ ਦੇ ਸ਼ੁਰੂ ਵਿੱਚ ਹੈ। ਸਿੱਖੀ ਬਾਰੇ ਕਿਤਾਬਾਂ ਅਤੇ ਗੁਰਦਵਾਰਿਆਂ ਉੱਤੇ ਇਹ ਨਿਸ਼ਾਨ (ੴ) ਆਮ ਦੇਖਣ ਨੂੰ ਮਿਲਦਾ ਹੈ। ਗੁਰੂ ਨਾਨਕ ਜੀ ਨੇ ਇਸ ਅਦੁੱਤੀ ਨਿਸ਼ਾਨ ਦੀ ਰਚਨਾ ਕਰਕੇ ਸਿਖ ਪੰਥ ਦੀ ਨੀਂਹ ਰੱਖੀ। ਇਸ ਦਾ ਪਾਠ (ਉਚਾਰਨ ਜਾਂ ਬੋਲ) ਇੱਕ ਓਅੰਕਾਰ ਹੈ। ਗੁਰੂ ਨਾਨਕ ਸਾਹਿਬ ਜੀ ਨੇ ਇਸ ਨੂੰ 13 ਵਾਰ ਆਪਣੀ ਸਵੈ-ਰਚਿਤ ਬਾਣੀ ਵਿੱਚ ਲਿਖਿਆ ਹੈ, ਜਿਹੜੀ ਕਿ ਆਪ ਜੀ ਦੇ ਨਾਮ ਦੇ ਸਿਰਲੇਖ ਮਹਲਾ 1 ਹੇਠ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਹੈ। ਇੱਕ ਓਅੰਕਾਰ ਪੰਜਾਬੀ ਭਾਸ਼ਾ ਦਾ ਬੋਲ ਹੈ। ਇੱਕ ਓਅੰਕਾਰ ਮੂਲ ਮੰਤਰ ਅਤੇ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਅੰਕ ਤੇ ਬ੍ਰਹਮੰਡ ਦੇ ਬੇਅੰਤ ਪਸਾਰੇ ਤੇ ਇਸਦੇ ਇਕੋ ਇੱਕ ਕਰਤਾ (ਭਾਵ ਇੱਕ ਕਰਤਾਰ) ਦੇ ਨਿਸ਼ਾਨ ਦੇ ਸੂਚਕ ਵਜੋਂ ਦਰਜ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਬੁਲਗਾਰੀਆ ਦੱਖਣ-ਪੂਰਬੀ ਯੂਰਪ ਵਿੱਚ ਸਥਿਤ ਇੱਕ ਦੇਸ਼ ਹੈ, ਜਿਹਦੀ ਰਾਜਧਾਨੀ ਸੋਫ਼ੀਆ ਹੈ। ਇਸ ਦੇਸ਼ ਦੀਆਂ ਹੱਦਾਂ ਉੱਤਰ ਵੱਲ ਰੋਮਾਨੀਆ, ਪੱਛਮ ਵੱਲ ਸਰਬੀਆ ਅਤੇ ਮਕਦੂਨੀਆ, ਦੱਖਣ ਵੱਲ ਯੂਨਾਨ ਅਤੇ ਤੁਰਕੀ ਨਾਲ਼ ਲੱਗਦੀਆਂ ਹਨ। ਪੂਰਬ ਵੱਲ ਦੇਸ਼ ਦੀਆਂ ਹੱਦਾਂ ਕਾਲੇ ਸਾਗਰ ਨਾਲ਼ ਲੱਗਦੀਆਂ ਹਨ। ਕਲਾ ਅਤੇ ਤਕਨੀਕ ਤੋਂ ਛੁੱਟ ਸਿਆਸੀ ਨਜ਼ਰੀਏ ਤੋਂ ਵੀ ਬੁਲਗਾਰੀਆ ਦੀ ਹੋਂਦ ਪੰਜਵੀਂ ਸਦੀ ਤੋਂ ਨਜ਼ਰ ਆਉਣ ਲੱਗਦੀ ਹੈ। ਪਹਿਲਾਂ ਬੁਲਗਾਰੀਆਈ ਸਾਮਰਾਜ (632/681 - 1018) ਨੇ ਸਿਰਫ਼ ਬਾਲਕਨ ਖੇਤਰ ਦੀ ਨਹੀਂ ਸਗੋਂ ਪੂਰੇ ਪੂਰਬੀ ਯੂਰਪ ਨੂੰ ਅਨੇਕਾਂ ਪ੍ਰਕਾਰ ਨਾਲ਼ ਪ੍ਰਭਾਵਿਤ ਕੀਤਾ। ਬੁਲਗਾਰੀਆਈ ਸਾਮਰਾਜ ਦੇ ਗਿਰਾਅ ਮਗਰੋਂ ਇਹਨੂੰ ਓਟੋਮਨ ਸ਼ਾਸਨ ਦੇ ਅਧੀਨ ਕਰ ਦਿੱਤਾ ਗਿਆ। 1877-78 ਵਿੱਚ ਹੋਏ ਰੂਸ-ਤੁਰਕੀ ਯੁੱਧ ਨੇ ਬੁਲਗਾਰੀਆ ਰਾਜ ਨੂੰ ਮੁੜ-ਸਥਾਪਤ ਕਰਨ ਵਿੱਚ ਮਦਦ ਕੀਤੀ। ਦੂਜੇ ਵਿਸ਼ਵ ਯੁੱਧ ਮਗਰੋਂ ਬੁਲਗਾਰੀਆ ਸਾਮਵਾਦੀ ਰਾਜ ਅਤੇ ਪੂਰਬੀ ਬਲਾਕ ਦਾ ਹਿੱਸਾ ਬਣ ਗਿਆ। 1989 ਦੇ ਇਨਕਲਾਬ ਤੋਂ ਬਾਅਦ 1990 ਵਿੱਚ ਸਾਮਵਾਦੀਆਂ ਦੀ ਸੱਤਾ ਦਾ ਅਧਿਕਾਰ ਖ਼ਤਮ ਹੋ ਗਿਆ ਅਤੇ ਦੇਸ਼ ਸੰਸਦੀ ਲੋਕ-ਰਾਜ ਦੇ ਰੂਪ ਵਿੱਚ ਅੱਗੇ ਵਧਣ ਲੱਗਾ। ਇਹ ਦੇਸ਼ 2004 ਤੋਂ ਨਾਟੋ ਦਾ ਅਤੇ 2007 ਤੋਂ ਯੂਰਪੀ ਸੰਘ ਦਾ ਮੈਂਬਰ ਹੈ।
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।1928 ਵਿੱਚ ਭਗਤ ਸਿੰਘ ਤੇ ਉਸਦੇ ਸਾਥੀ ਸ਼ਿਵਰਾਮ ਰਾਜਗੁਰੂ ਨੇ 21 ਸਾਲਾ ਬਰਤਾਨਵੀ ਪੁਲਿਸ ਅਫ਼ਸਰ ਜੌਨ ਸਾਂਡਰਸ ਦਾ ਲਾਹੌਰ ਵਿਖੇ ਗੋਲੀ ਮਾਰਕੇ ਕਤਲ ਕੀਤਾ ਜਦਕਿ ਉਹਨਾਂ ਦਾ ਮਕਸਦ ਜੇਮਜ਼ ਸਕੌਟ ਨਾਂ ਦੇ ਸੀਨੀਅਰ ਪੁਲਿਸ ਸੁਪਰਿਨਟੈਂਡੈਂਟ ਦਾ ਕਤਲ ਕਰਨਾ ਸੀ।
ਨਾਲੰਦਾ ਯੂਨੀਵਰਸਿਟੀ ਪ੍ਰਾਚੀਨ ਭਾਰਤ ਵਿੱਚ ਉੱਚ ਸਿੱਖਿਆ ਦਾ ਸਭ ਤੋਂ ਵਧੇਰੇ ਮਹੱਤਵਪੂਰਨ ਅਤੇ ਪ੍ਰਸਿੱਧ ਕੇਂਦਰ ਸੀ। ਮਹਾਯਾਨ ਬੋਧੀ ਧਰਮ ਦੇ ਇਸ ਸਿੱਖਿਆ-ਕੇਂਦਰ ਵਿੱਚ ਹੀਨਯਾਨ ਬੋਧੀ-ਧਰਮ ਦੇ ਨਾਲ ਹੀ ਹੋਰ ਧਰਮਾਂ ਦੇ ਅਤੇ ਅਨੇਕ ਦੇਸ਼ਾਂ ਦੇ ਵਿਦਿਆਰਥੀ ਪੜ੍ਹਦੇ ਸਨ। ਵਰਤਮਾਨ ਬਿਹਾਰ ਰਾਜ ਵਿੱਚ ਪਟਨਾ ਤੋਂ 88.5 ਕਿਲੋਮੀਟਰ ਦੱਖਣ-ਪੂਰਵ ਅਤੇ ਰਾਜਗੀਰ ਤੋਂ 11.5 ਕਿਲੋਮੀਟਰ ਉੱਤਰ ਵਿੱਚ ਇੱਕ ਪਿੰਡ ਦੇ ਕੋਲ ਅਲੈਗਜ਼ੈਂਡਰ ਕਨਿੰਘਮ ਦੁਆਰਾ ਖੋਜੇ ਗਏ ਇਸ ਮਹਾਨ ਬੋਧੀ ਯੂਨੀਵਰਸਿਟੀ ਦੇ ਖੰਡਰ ਇਸ ਦੇ ਪ੍ਰਾਚੀਨ ਗੌਰਵ ਦਾ ਬਹੁਤ ਕੁੱਝ ਅਨੁਮਾਨ ਕਰਾ ਦਿੰਦੇ ਹਨ। ਅਨੇਕ ਪੁਰਾਭਿਲੇਖਾਂ ਅਤੇ ਸੱਤਵੀਂ ਸਦੀ ਵਿੱਚ ਭਾਰਤ ਭ੍ਰਮਣ ਲਈ ਆਏ ਚੀਨੀ ਪਾਂਧੀ ਹਿਊਨ ਸਾਂਗ ਅਤੇ ਇਤਸਿੰਗ ਦੇ ਯਾਤਰਾ ਵਿਵਰਨਾਂ ਤੋਂ ਇਸ ਯੂਨੀਵਰਸਿਟੀ ਦੇ ਬਾਰੇ ਵਿੱਚ ਵਿਸਤ੍ਰਿਤ ਜਾਣਕਾਰੀ ਪ੍ਰਾਪਤ ਹੁੰਦੀ ਹੈ। ਇੱਥੇ 10,000 ਵਿਦਿਆਰਥੀਆਂ ਨੂੰ ਪੜਾਉਣ ਲਈ 2,000 ਅਧਿਆਪਕ ਸਨ।
ਗੁਰਮੁਖੀ (ਪੰਜਾਬੀ: گُرمُکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਇੱਕਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਇੱਕ ਸਿੱਖ ਮਹਾਰਾਜਾ ਸੀ ਜਿੰਨਾ ਨੂੰ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ ਅਤੇ ਉਹਨਾਂ ਦਾ ਨਾਮ ਭਾਰਤ ਦੇ ਉਹਨਾਂ ਮਹਾਨ ਸ਼ਾਸਕਾਂ ਵਿੱਚ ਆਉਂਦਾ ਹੈ ਜਿਵੇ ਕਿ ਮਹਾਂਰਾਣਾ ਪ੍ਰਤਾਪ ਅਤੇ ਮਰਾਠਾ ਸਾਮਰਾਜ ਦੇ ਛੱਤਰਪਤੀ ਸ਼ਿਵਾਜੀ। ਉਹਨਾਂ ਨੂੰ ਸਾਲ 2020 ਵਿੱਚ ਬੀਬੀਸੀ ਨੇ ਦੁਨੀਆ ਦਾ ਸਭ ਤੋ ਮਹਾਨ ਆਗੂ ਦੱਸਿਆ ਸੀ ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਉਪਨਿਸ਼ਦ (ਸੰਸਕ੍ਰਿਤ: उपनिषद्; ਉੱਚਾਰਣ: [upəniʂəd]) ਦਾਰਸ਼ਨਕ ਗ੍ਰੰਥਾਂ ਦਾ ਇੱਕ ਸੰਗ੍ਰਿਹ ਹੈ ਜੋ ਭਗਵਦ ਗੀਤਾ ਅਤੇ ਬ੍ਰਹਮਸੂਤਰ ਨਾਲ ਮਿਲ ਕੇ ਹਿੰਦੂ ਧਰਮ ਲਈ ਸਿਧਾਂਤਕ ਆਧਾਰ ਬਣਦੇ ਹਨ। ਉਪਨਿਸ਼ਦ ਆਮ ਕਰ ਕੇ ਬਾਹਮਣਾਂ ਅਤੇ ਆਰਣਾਯਕਾਂ ਦੇ ਅੰਤਮ ਭਾਗਾਂ ਵਿੱਚ ਵਿੱਚ ਮਿਲਦੇ ਹਨ। ਇਨ੍ਹਾਂ ਨੂੰ ਵੇਦਾਂਤ (ਵੇਦ ਅੰਤ) ਵਜੋਂ ਵੀ ਜਾਣਿਆ ਜਾਂਦਾ ਹੈ। ਉਪਨਿਸ਼ਦ ਦੇ ਅੱਖਰੀ ਅਰਥ ਹਨ: ਉਪ (ਨੇੜੇ), ਨਿ (ਥੱਲੇ), ਸ਼ਦ (ਬੈਠਣਾ) ਭਾਵ ਗੁਰੂ ਦੇ ਨੇੜੇ ਥੱਲੇ ਬਹਿਣਾ। ਬ੍ਰਹਮ ਗਿਆਨ ਬਾਰੇ ਖੋਜ ਨੂੰ ਵੀ ਉਪਨਿਸ਼ਦ ਕਿਹਾ ਜਾਂਦਾ ਹੈ। ਇਹ ਇੱਕ ਤਰ੍ਹਾਂ ਸ਼ਰੁਤੀ ਨਹੀਂ ਹਨ ਵੇਦ-ਦਰਸ਼ਨ ਉੱਪਰ ਟਿੱਪਣੀਆਂ ਦਾ ਰੂਪ ਹਨ। ਉਪਨਿਸ਼ਦਾਂ ਨੂੰ ਬਹੁਤ ਵਾਰ ਵੇਦਾਂਤ ਵੀ ਕਹਿ ਲਿਆ ਜਾਂਦਾ ਹੈ। ਵੇਦਾਂਤ ਦਾ ਮਤਲਬ ਹੈ - ਵੇਦ ਦਾ ਅੰਤ ਜਾਂ ਵੇਦਾਂ ਦੇ ਅਖੀਰਲੇ ਕਾਂਡ ਜਾਂ ਹਿੱਸੇ ਜਾਂ ਫਿਰ ਵੇਦਾਂ ਦਾ ਸਰਬਉੱਚ ਮੰਤਵ ਵੀ ਲੈ ਲਿਆ ਜਾਂਦਾ ਹੈ। ਬ੍ਰਹਮਾਂ (ਅੰਤਮ ਸੱਚ) ਅਤੇ ਆਤਮਾ (ਆਤਮਾ, ਆਤਮ) ਸਾਰੇ ਉਪਨਿਸ਼ਦਾਂ ਵਿੱਚ ਕੇਂਦਰੀ ਸੰਕਲਪ ਹਨ। 200 ਤੋਂ ਵੱਧ ਉਪਨਿਸ਼ਦ ਮਿਲਦੇ ਹਨ। ਆਮ ਤੌਰ ’ਤੇ ਇਹ ਗਿਣਤੀ 108 ਮੰਨੀ ਜਾਂਦੀ ਹੈ। ਇਨ੍ਹਾਂ ਵਿਚੋਂ ਸਭ ਤੋਂ ਪੁਰਾਣੇ, ਲਗਪਗ ਇੱਕ ਦਰਜਨ ਸਭ ਤੋਂ ਮਹੱਤਵਪੂਰਨ ਹਨ। ਇਹਨਾਂ ਵਿੱਚੋਂ ਅੱਗੇ ਦਰਜ਼ 13 ਨੂੰ ਜ਼ਿਆਦਾ ਮਹੱਤਵ ਦਿੱਤਾ ਜਾਂਦਾ ਹੈ: 1. ਈਸ਼ 2. ਐਤਰੇਏ 3.
ਭਾਰਤ ਦਾ ਇਤਿਹਾਸ ਲਗਭਗ 5000 ਸਾਲ ਪੁਰਾਣਾ ਮੰਨਿਆ ਜਾਂਦਾ ਹੈ। ਸਿੰਧੁ ਘਾਟੀ ਸਭਿਅਤਾ, ਜਿਸਦਾ ਸ਼ੁਰੂ ਕਾਲ ਲਗਭਗ 3300 ਈਸਾ ਪੂਰਵ ਤੋਂ ਮੰਨਿਆ ਜਾਂਦਾ ਹੈ। ਇਸ ਸਭਿਅਤਾ ਦੀ ਲਿਪੀ ਹੁਣ ਤੱਕ ਸਫਲਤਾ ਨਾਲ ਪੜ੍ਹੀ ਨਹੀਂ ਜਾ ਸਕੀ। ਸਿੰਧੂ ਘਾਟੀ ਸਭਿਅਤਾ ਪਾਕਿਸਤਾਨ ਅਤੇ ਉਸ ਤੋਂ ਨਾਲ ਦੇ ਭਾਰਤੀ ਸੂਬੇ ਵਿੱਚ ਫੈਲੀ ਸੀ। ਪੁਰਾਤੱਤਵ ਪ੍ਰਮਾਣਾਂ ਦੇ ਆਧਾਰ ਉੱਤੇ 1900 ਈਸਾਪੂਰਵ ਦੇ ਆਸਪਾਸ ਇਸ ਸਭਿਅਤਾ ਦਾ ਅਕਸਮਾਤ ਪਤਨ ਹੋ ਗਿਆ। 19ਵੀਂ ਸ਼ਤਾਬਦੀ ਦੇ ਪਾਸ਼ਚਾਤ ਵਿਦਵਾਨਾਂ ਦੇ ਪ੍ਰਚੱਲਤ ਦ੍ਰਸ਼ਟਿਕੋਨਾਂ ਦੇ ਅਨੁਸਾਰ ਆਰੀਆਂ ਦਾ ਇੱਕ ਵਰਗ ਭਾਰਤੀ ਉਪ ਮਹਾਂਦੀਪ ਦੀਆਂ ਸੀਮਾਵਾਂ ਉੱਤੇ 2000 ਈਸਾ ਪੂਰਵ ਦੇ ਆਸਪਾਸ ਅੱਪੜਿਆ ਅਤੇ ਪਹਿਲਾਂ ਪੰਜਾਬ ਵਿੱਚ ਵਸ ਗਿਆ, ਅਤੇ ਇਹੀ ਰਿਗਵੇਦ ਦੀਆਂ ਚਾਵਾਂ ਰਚਨਾ ਕੀਤੀ ਗਈ। ਆਰੀਆਂ ਦੁਆਰਾ ਉੱਤਰ ਅਤੇ ਵਿਚਕਾਰ ਭਾਰਤ ਵਿੱਚ ਇੱਕ ਵਿਕਸਿਤ ਸਭਿਅਤਾ ਦਾ ਉਸਾਰੀ ਕੀਤੀ ਗਈ, ਜਿਸਨੂੰ ਵੈਦਿਕ ਸਭਿਅਤਾ ਵੀ ਕਹਿੰਦੇ ਹਨ। ਪ੍ਰਾਚੀਨ ਭਾਰਤ ਦੇ ਇਤਿਹਾਸ ਵਿੱਚ ਵੈਦਿਕ ਸਭਿਅਤਾ ਸਭ ਤੋਂ ਅਰੰਭ ਦੀ ਸਭਿਅਤਾ ਹੈ ਜਿਸਦਾ ਸੰਬੰਧ ਆਰੀਆਂ ਦੇ ਆਗਮਨ ਤੋਂ ਹੈ। ਇਸਦਾ ਨਾਮਕਰਣ ਆਰੀਆਂ ਦੇ ਪ੍ਰਾਰੰਭਿਕ ਸਾਹਿਤ ਵੇਦਾਂ ਦੇ ਨਾਮ ਉੱਤੇ ਕੀਤਾ ਗਿਆ ਹੈ। ਆਰੀਆਂ ਦੀ ਭਾਸ਼ਾ ਵੈਦਿਕ ਸੰਸਕ੍ਰਿਤ ਭਾਸ਼ਾ ਸੀ ਅਤੇ ਧਰਮ ਵੈਦਿਕ ਧਰਮ ਜਾਂ "ਸਨਾਤਨ ਧਰਮ" ਦੇ ਨਾਮ ਤੋਂ ਪ੍ਰਸਿੱਧ ਸੀ, ਬਾਅਦ ਵਿੱਚ ਵਿਦੇਸ਼ੀਆਂ ਆਰਾਂਤਾਵਾਂ ਦੁਆਰਾ ਇਸ ਧਰਮ ਦਾ ਨਾਮ ਹਿੰਦੂ ਪਿਆ।
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਐਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇੱਕ ਦਿਨ ਵਿੱਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿੱਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿੱਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿੱਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿੱਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ 'ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਚੰਡੀ ਦੀ ਵਾਰ ਜਿਸ ਨੂੰ ਵਾਰ ਦੁਰਗਾ ਕੀ ਜਾਂ ਵਾਰ ਸ੍ਰੀ ਭਗਉਤੀ ਜੀ ਕੀ ਵੀ ਕਹਿੰਦੇ ਹਨ ਦਸਮ ਗ੍ਰੰਥ ਵਿੱਚ ਸ਼ਾਮਿਲ ਗੁਰੂ ਗੋਬਿੰਦ ਸਿੰਘ ਦੀ ਰਚਨਾ ਹੈ। ਇਹ ਸੰਸਕ੍ਰਿਤ ਦੀ ਇੱਕ ਰਚਨਾ ਮਾਰਕੰਡੇ ਪੁਰਾਣ, ਵਿੱਚ ਦਰਜ ਦੇਵਤਿਆਂ ਅਤੇ ਦੈਂਤਾਂ ਦੇ ਯੁੱਧ ਨਾਲ ਜੁੜੀਆਂ ਕੁਝ ਘਟਨਾਵਾਂ ਨੂੰ ਅਧਾਰ ਬਣਾ ਕੇ ਲਿਖੀ ਬੀਰ ਰਸੀ ਸ਼ਾਹਕਾਰ ਹੈ। ਇਸ ਵਿੱਚ ਚੰਡੀ ਦੇਵੀ ਨੂੰ ਭਗੌਤੀ ਦੇ ਰੂਪ ਵਿੱਚ, ਦੈਂਤਾਂ ਦਾ ਨਾਸ ਕਰਨ ਵਾਲੀ ਦੈਵੀ ਸ਼ਕਤੀ ਵਜੋਂ ਰੂਪਾਤ੍ਰਿਤ ਕੀਤਾ ਗਿਆ ਹੈ।ਇਸ ਰਚਨਾ ਦਾ ਮੁੱਖ ਉਦੇਸ਼ ਮੁਸਲਿਮ ਫ਼ੋਜਾਂ ਦੀ ਵੱਡੀ ਗਿਣਤੀ ਦੇਖ ਕੇ ਸਿਹਮੀ ਹੋਈ ਸਿੱਖ ਫ਼ੋਜਾਂ ਦਾ ਹੌਸਲਾਂ ਵਧਾਉਣਾ ਸੀ।ਇਸ ਰਚਨਾ ਦਾ ਨਤੀਜਾ ਇਹ ਨਿਕਲਿਆ ਕਿ ਸਿੱਖ ਫ਼ੋਜਾਂ ਨੇ ਮੁਸਲਿਮ ਫ਼ੋਜਾਂ ਨਾਲ ਬਿਨਾਂ ਡਰੇ ਡਟ ਕੇ ਯੁੱਧ ਕੀਤਾ। ਡਾ. ਬਿਕਰਮ ਸਿੰਘ ਘੁੰਮਣ, ਡਾ.
ਸਿਧਾਰਥ ਗੌਤਮ ਬੁੱਧ (ਸੰਸਕ੍ਰਿਤ: सिद्धार्थ गौतम बुद्ध) ਬੁੱਧ ਧਰਮ ਦੇ ਮੋਢੀ ਅਤੇ ਧਾਰਮਿਕ ਗੁਰੂ ਸਨ। ਉਹਨਾਂ ਦਾ ਜਨਮ 567 ਈਸਾ ਪੂਰਵ ਨੂੰ ਵਿਸਾਖ ਪੂਰਨਮਾਸ਼ੀ ਨੂੰ ਲੁੰਬਨੀ ਵਿੱਚ ਹੋਇਆ। ਉਨ੍ਹਾਂ ਦੀ ਮਾਤਾ ਦਾ ਨਾਮ ਮਹਾਮਾਇਆ ਅਤੇ ਪਿਤਾ ਦਾ ਨਾਮ ਸੁਧੋਦਨ ਸੀ। ਮਹਾਤਮਾ ਬੁੱਧ ਦਾ ਅਸਲੀ ਨਾਮ ਸਿਧਾਰਥ ਅਤੇ ਗੋਤ ਗੌਤਮ ਸੀ। ਬੁੱਧ ਮਤ ਵਿੱਚ ਉਨ੍ਹਾਂ ਨੂੰ ਸਾਕਯ ਮੁਨੀ, ਗੌਤਮ, ਸਾਕਯ ਸਿਹੇ ਆਦਿ ਨਾਵਾਂ ਨਾਲ ਵੀ ਜਾਣਿਆ ਜਾਂਦਾ ਹੈ।
ਮਾਤਾ ਗੁਜਰੀ ਜੀ ਸੇਵਾ, ਸਿਮਰਨ, ਸਹਿਣਸ਼ੀਲਤਾ ਅਤੇ ਸਹਿਜ ਦੇ ਪੁੰਜ ਅਮਰ ਸ਼ਹੀਦ ਹਨ। ਮਾਤਾ ਗੁਜਰੀ ਜੀ ਦਾ ਜਨਮ ਨਗਰ ਕਰਤਾਰਪੁਰ ਵਿਖੇ ਗੁਰੂ-ਘਰ ਦੇ ਅਨਿੰਨ ਸੇਵਕ ਭਾਈ ਲਾਲ ਚੰਦ (ਸੁਭੀਖੀਏ ਖੱਤਰੀ) ਦੇ ਗ੍ਰਹਿ ਵਿਖੇ ਮਾਤਾ ਬਿਸ਼ਨ ਕੌਰ ਦੀ ਕੁੱਖੋਂ 1619 ਈ: ਵਿੱਚ ਹੋਇਆ। ਇੱਕ ਮਹਾਨ ਸੰਘਰਸ਼ੀ ਇਤਿਹਾਸਿਕ ਸ਼ਖ਼ਸੀਅਤ, ਧਰਮ ਰੱਖਿਅਕ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਮਹਿਲ (ਧਰਮ ਸੁਪਤਨੀ) ਅਤੇ ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਤਿਕਾਰਯੋਗ ਮਾਤਾ ਜੀ ਅਤੇ ਭਾਰਤ ਦੇਸ਼ ਦੀ ਪਹਿਲੀ ਸ਼ਹੀਦ ਇਸਤਰੀ ਹੋਈ ਅਤੇ ਜਿਸ ਦਾ ਜੀਵਨ, ਤਿਆਗ, ਕੁਰਬਾਨੀ ਅਤੇ ਸ਼ਹੀਦੀ ਇਤਿਹਾਸ ਨੂੰ ਇੱਕ ਨਵਾਂ ਮੋੜ ਦੇਵੇਗੀ ਅਤੇ ਭਾਰਤੀ ਨਾਰੀ ਦੇ ਮਾਨ-ਸਨਮਾਨ ਨੂੰ ਉੱਚਾ ਅਤੇ ਸਤਿਕਾਰਤ ਸਥਾਨ ਪ੍ਰਾਪਤ ਕਰਵਾ ਦੇਵੇਗੀ। ਜਿਸ ਨਾਲ ਭਾਰਤੀ ਨਾਰੀ ਦਾ ਜੀਵਨ ਇੱਕ ਸਵੈਮਾਣ ਅਤੇ ਗੌਰਵਮਈ ਅੰਗੜਾਈ ਲੈ ਲਵੇਗਾ।
ਹਾਲਾਂਕਿ "ਸ਼ਬਦ" ਦੀ ਵਿਆਖਿਆ ਲਈ ਵਿਦਵਾਨਾਂ ਦੇ ਅਲੱਗ-ਅਲੱਗ ਵਿਚਾਰ ਹਨ। ਪ੍ਰਸਿੱਧ ਅਮਰੀਕੀ ਭਾਸ਼ਾ ਵਿਗਿਆਨੀ ਲਿਉਨਾਰਦ ਬਲੂਮਫ਼ੀਲਡ ਨੇ ਕਿ 'ਸ਼ਬਦ' ਬਾਰੇ ਕਿਹਾ ਹੈ: “ A word is a minimal free form” ਅਰਥਾਤ “ਸ਼ਬਦ ਇੱਕ ਲਘੂਤਮ ਸੁਤੰਤਰ ਇਕਾਈ ਹੈ।“ ਬਲੂਮਫ਼ੀਲਡ ਦੀ ਇਹ ਪਰਿਭਾਸ਼ਾ ਹੁਣ ਤੱਕ ਮਿਲਦੀਆਂ ਸਾਰੀਆਂ ਪਰਿਭਾਸ਼ਾਵਾਂ ਨਾਲੋਂ ਮੁਕਾਬਲਨ ਵਧੇਰੇ ਮਕਬੂਲ ਹੈ। ਇਸ ਪਰਿਭਾਸ਼ਾ ਨੂੰ ਚੰਗੀ ਤਰ੍ਹਾਂ ਸਮਝਣ ਲਈ ਸਾਨੂੰ ਸੁਤੰਤਰ ਬੰਧੇਜੀ ਰੂਪਾਂ ਦੀ ਪ੍ਰਕ੍ਰਿਤੀ ਸਮਝ ਲੈਣੀ ਚਾਹੀਦੀ ਹੈ।