ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਗੁਰੂ ਗੋਬਿੰਦ ਸਿੰਘ (ਉਚਾਰਨ: [gʊɾuː goːbɪn̪d̪ᵊ sɪ́ŋgᵊ]; 22 ਦਸੰਬਰ 1666 – 7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ, ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਿਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਓਹ ਸਿੱਖ ਕੌਮ ਦੇ ਅੰਤਿਮ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਦੌਰਾਨ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੁਆਰਾ ਸ਼ਹੀਦ ਕਰਵਾ ਦਿੱਤਾ ਗਿਆ।
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੁਨੀਆ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਦਰਦਨਾਕ ਘਟਨਾ ਤੇ ਦਿਲ ਨੂੰ ਕੰਬਾ ਦੇਣ ਵਾਲਾ ਘੋਰ ਪਾਪ ਦਾ ਸਾਕਾ ਹੈ। ਇੱਕ ਪਾਸੇ ਇਹ ਘਟਨਾ ਮਨੁੱਖੀ ਦਰਿੰਦਗੀ ਦਾ ਘਿਨਾਉਣਾ ਚਿੱਤਰ ਪੇਸ਼ ਕਰਦੀ ਹੈ, ਦੂਜੇ ਪਾਸੇ ਸਾਹਿਬਜ਼ਾਦਿਆਂ ਦੇ ਅੰਦਰ ਜੂਝ ਮਰਨ ਅਤੇ ਸਿੱਖੀ ਸਿਦਕ ਦੀ ਭਾਵਨਾ ਨਾਲ, ਜ਼ੁਲਮ ਤੇ ਤਸ਼ੱਦਦ ਵਿਰੁੱਧ, ਧਾਰਮਿਕ ਸੁਤੰਤਰਤਾ ਲਈ ਡਟ ਕੇ ਮੁਕਾਬਲਾ ਕਰਨ ਦੇ ਸਿਖਰ ਨੂੰ ਪ੍ਰਗਟ ਕਰਦੀ ਹੈ।
ਗੁਰੂ ਨਾਨਕ ਦੇਵ ਜੀ (ਜੂਲੀਅਨ ਕਲੰਡਰ ਮੁਤਾਬਿਕ 15 ਅਪ੍ਰੈਲ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ। ਗੁਰੂ ਨਾਨਕ ਦੇਵ ਜੀ ਦੇ ਜਨਮ ਅਤੇ ਜੋਤੀ-ਜੋਤ ਸਮਾੳਣ ਬਾਰੇ ਤਾਰੀਖ਼ਾਂ ਵਿਚ ਮਤਭੇਦ ਹੈ। ਸੁਖਬਾਸੀ ਰਾਮ ਬੇਦੀ, ਗਣੇਸ਼ਾ ਸਿੰਘ ਬੇਦੀ, ਡਾ.
"ਲੋਕ-ਨਾਚ ਨਾਲ ਮਾਨਸਿਕਤਾ ਨਾਚ ਕਲਾ ਨੂੰ ਆਪਣੇ ਜੀਵਨ ਦਾ ਸੁਭਾਵਿਕ ਅਮਲ ਪ੍ਰਵਾਨ ਕਰਦੀ ਰਹੀ ਹੈ।" 'ਨੱਚਣ ਵਾਲੇ ਦੀ ਅੱਡੀ ਨਾ ਰਹਿੰਦੀ , ਗਾਉਣ ਵਾਲੇ ਦਾ ਮੂੰਹ' ਇਸ ਸੁਭਾਵਕ ਅਮਲ ਦੀ ਪੁਸ਼ਟੀ ਕਰਦੀ ਕਾਵਿ ਸਤਰ ਹੈ। ਨਾਚ ਕਲਾ ਕਿਸੇ ਵੀ ਸੂਰਤ ਵਿੱਚ ਮੂਕ ਪੇਸ਼ਕਾਰੀ ਨਹੀਂ ਹੈ। ਖ਼ਾਸਕਰ ਪੰਜਾਬੀ ਲੋਕ ਨਾਚ ਗਿੱਧਾ ਭੰਗੜਾ ਤਾਂ ਗੀਤਾਂ ਦੇ ਬੋਲ ਜਾਂ ਬੋਲੀਆਂ ਤੋਂ ਬਿਨਾਂ ਪੇਸ਼ ਕਿਤੇ ਜਾਣਾ ਸੰਭਵ ਹੀ ਨਹੀਂ। ਲੋਕ-ਸਮੂਹ ਦੀ ਸਿਰਜਨ-ਕਲਾ ਦੀ ਇੱਕ ਮਹੱਤਵਪੂਰਨ ਵੰਨਗੀ ਹੈ, ਜੋ ਲੋਕ-ਮਾਨਸ ਦੇ ਸਮੁਚੇ ਹਾਵਾਂ-ਭਾਵਾਂ ਨੂੰ ਸਰੀਰਕ ਮੁਦਰਾਵਾਂ ਦੇ ਪ੍ਰਗਟਾਉ-ਸੰਦਰਭ ਰਾਹੀਂ ਪੇਸ਼ ਕਰਦੀ ਹੈ। ਲੋਕ ਨਾਚ ਵੀ ਇਸੇ ਪ੍ਰਕਾਰ ਦੀ ਇੱਕ ਲੋਕ-ਕਲਾ ਹੈ। ਲੋਕ-ਨਾਚ ਮੰਨੋਰੰਜਨ ਦਾ ਸਾਧਨ ਹੀ ਨਹੀਂ, ਇਹ ਕਿਸੇ ਖਿੱਤੇ ਦੇ ਜਨ-ਸਮੂਹ ਦੀ ਸਮਾਜਿਕ, ਸੱਭਿਆਚਾਰਕ, ਨੈਤਿਕ, ਧਾਰਮਿਕ, ਰਾਜਸੀ ਅਤੇ ਇਤਹਾਸਿਕ ਜੀਵਨ-ਤੋਰ ਦੀਆਂ ਵਿਭਿੰਨ ਪਰਤਾਂ ਦਾ ਸਰੀਰਕ ਮੁਦਰਾਵਾਂ ਦੇ ਮਾਧਿਅਮ ਰਾਹੀਂ ਆਪ-ਮੁਹਾਰਾ, ਸਧਾਰਨ, ਖੁਸ਼ੀਆਂ-ਖੇੜਿਆਂ ਭਰਪੂਰ ਅੰਦਰੂਨੀ ਭਾਵਨਾਵਾਂ ਦਾ ਬਾਹਰੀ ਪ੍ਰਗਟਾਵਾ ਵੀ ਹੈ। ਪੰਜਾਬ ਦੇ ਲੋਕ-ਨਾਚ ਪੰਜਾਬ ਪੰਜਾਬ ਦੇ ਜਨ-ਜੀਵਨ ਦਾ ਮਹੱਤਪੂਰਨ ਅੰਗ ਹਨ।"ਪੰਜਾਬ ਦੇ ਲੋਕ-ਨਾਚਾਂ ਦਾ ਵਰਗੀਕਰਨ ਦੋ ਪੱਧਰਾਂ ਤੇ ਕੀਤਾ ਜਾ ਸਕਦਾ ਹੈ:
ਲੋਹੜੀ ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਘਰੋਗੀ ਬਿੱਲੀ(Felis catus ਜਾਂ Felis silvestris catus) ਇੱਕ ਛੋਟਾ, ਆਮ ਤੌਰ ਉੱਤੇ ਸਮੂਰਦਾਰ ਪਾਲਤੂ ਮਾਸਖੋਰਾ ਥਣਧਾਰੀ ਹੈ। ਇਸਨੂੰ ਪਾਲਤੂ ਰੱਖਣ ਸਮੇਂ ਆਮ ਤੌਰ ਉੱਤੇ ਘਰੇਲੂ ਬਿੱਲੀ ਕਿਹਾ ਜਾਂਦਾ ਹੈ ਜਾਂ ਸਿਰਫ਼ ਬਿੱਲੀ ਜਦੋਂ ਇਸਨੂੰ ਹੋਰ ਕੋਈ ਬਿੱਲੀ-ਜਾਤੀ ਦੇ ਪ੍ਰਾਣੀਆਂ ਤੋਂ ਵੱਖ ਦੱਸਣ ਦੀ ਲੋੜ ਨਾ ਹੋਵੇ। ਇਹਨਾਂ ਦੀ ਮਨੁੱਖਾਂ ਨਾਲ ਜੋਟੀਦਾਰੀ ਅਤੇ ਚੂਹੇ ਆਦਿ ਜਾਨਵਰਾਂ ਨੂੰ ਮਾਰ ਸਕਣ ਦੀ ਕਾਬਲੀਅਤ ਕਰ ਕੇ ਕਦਰ ਕੀਤੀ ਜਾਂਦੀ ਹੈ।
ਜਾਰਜ ਵਾਸ਼ਿੰਗਟਨ (22 ਫ਼ਰਵਰੀ, 1732 – 14 ਦਸੰਬਰ, 1799) ਇੱਕ ਅਮਰੀਕੀ ਫੌਜੀ ਅਫਸਰ ਰਾਜਨੇਤਾ ਸਨ ਅਤੇ ਜਿੰਨ੍ਹਾ ਨੇ 1789 ਤੋ 1797 ਤੱਕ ਸੰਯੁਕਤ ਰਾਜ ਦੇ ਪਹਿਲੇ ਰਾਸ਼ਟਰਪਤੀ ਵਜੋ ਸੇਵਾ ਨਿਭਾਈ। ਉਹ ਅਮਰੀਕੀ ਇਨਕਲਾਬੀ ਯੁੱਧ ਮੌਕੇ ਮਹਾਂਦੀਪੀ ਫੌਜ ਦੇ ਚੀਫ਼ ਕਮਾਂਡਰ ਸਨ। ਉਹ ਸੰਯੁਕਤ ਰਾਜ ਦੇ ਰਾਸ਼ਟਰ ਪਿਤਾ ਹਨ। ਉਹਨਾਂ ਨੂੰ ਅਬਰਾਹਮ ਲਿੰਕਨ, ਫ਼ਰੈਂਕਲਿਨ ਡੀ ਰੂਜ਼ਵੈਲਟ ਵਾਂਗ ਸੰਯੁਕਤ ਰਾਜ ਦਾ ਸਭ ਤੋ ਮਹਾਨ ਰਾਸ਼ਟਰਪਤੀ ਮੰਨਿਆ ਜਾਂਦਾ ਹੈ।ਸੰਯੁਕਤ ਰਾਜ ਦੇ ਰਾਜਧਾਨੀ ਸ਼ਹਿਰ ਵਾਸ਼ਿੰਗਟਨ ਡੀਸੀ ਦਾ ਨਾਮ ਉਹਨਾਂ ਦੇ ਨਾਮ ਤੇ ਰੱਖਿਆ ਗਿਆ ਹੈ।
ਜਲਥਲੀ ਜਾਂ ਦੁਪਾਸੀ ਜਾਨਵਰ ਐਮਫ਼ੀਬੀਆ ਵਰਗ ਦੇ ਬਾਹਰ-ਤਾਪੀ, ਚੁਪਾਏ ਅਤੇ ਕੰਗਰੋੜਧਾਰੀ ਜਾਨਵਰਾਂ ਨੂੰ ਆਖਿਆ ਜਾਂਦਾ ਹੈ। ਅਜੋਕੇ ਜੁੱਗ ਦੇ ਸਾਰੇ ਜਲਥਲੀਏ ਲਿਸਮਫ਼ੀਬੀਆ ਹਨ। ਇਹ ਕਈ ਕਿਸਮਾਂ ਦੇ ਪੌਣ-ਪਾਣੀਆਂ ਵਿੱਚ ਰਹਿਣ ਦੇ ਕਾਬਲ ਹਨ ਜਿਹਨਾਂ 'ਚੋਂ ਬਹੁਤੀਆਂ ਜਾਤੀਆਂ ਜ਼ਮੀਨੀ, ਜ਼ਮੀਨਦੋਜ਼ੀ, ਦਰਖਤੀ ਜਾਂ ਤਾਜ਼ਾ-ਪਾਣੀ ਮਾਹੌਲਾਂ ਵਿੱਚ ਮਿਲਦੀਆਂ ਹਨ। ਆਮ ਤੌਰ ਉੱਤੇ ਜਲਥਲੀਏ ਆਪਣੀ ਜ਼ਿੰਦਗੀ ਦੀ ਸ਼ੁਰੂਆਤ ਪਾਣੀ ਵਿੱਚ ਭਿੰਡ (ਲਾਰਵਾ) ਵਜੋਂ ਕਰਦੇ ਹਨ ਪਰ ਕੁਝ ਜਾਤੀਆਂ ਵਤੀਰਕ ਤਬਦੀਲੀਆਂ ਰਾਹੀਂ ਇਸ ਪੜਾਅ ਨੂੰ ਕਤਰਾਉਣ ਭਾਵ ਇਹਨੂੰ ਬਾਈਪਾਸ ਕਰਨ ਦੇ ਕਾਬਲ ਹੋ ਗਈਆਂ ਹਨ।
ਫੀਫਾ ਫੁਟਬਾਲ ਦੀ ਇੱਕ ਸੰਸਥਾ ਹੈ। ਫੇਡਰੇਸ਼ਨ ਇੰਟਰਨੇਸ਼ਨੇਲ ਡੀ ਫੁਟਬਾਲ ਏਸੋਸਿਏਸ਼ਨ (ਏਸੋਸਿਏਸ਼ਨ ਫੁਟਬਾਲ ਦਾ ਅੰਤਰਰਾਸ਼ਟਰੀ ਮਹਾਸੰਘ ਦਾ ਫਰਾਂਸੀਸੀ ਨਾਮ), ਜਿਨੂੰ ਆਮ ਤੌਰ ਉੱਤੇ ਫੀਫਾ ਦੇ ਨਾਮ ਵਲੋਂ ਜਾਣਿਆ ਜਾਂਦਾ ਹੈ, ਫੁਟਬਾਲ ਦਾ ਕੌਮਾਂਤਰੀ ਕਾਬੂਕਰਦ ਅਦਾਰਾ ਹੈ। ਇਸਦਾ ਮੁੱਖਆਲਾ ਜਿਊਰਿਖ, ਸਵਿਟਜ਼ਰਲੈਂਡ ਵਿੱਚ ਹੈ, ਅਤੇ ਇਸਦੇ ਵਰਤਮਾਨ ਪ੍ਰਧਾਨ ਸੇਪ ਬਲੈਟਰ ਹਨ। ਫੀਫਾ ਫੁਟਬਾਲ ਦੇ ਪ੍ਰਮੁੱਖ ਅੰਤਰਰਾਸ਼ਟਰੀ ਮੁਕਾਬਲੀਆਂ ਦੇ ਸੰਗਠਨ ਅਤੇ ਪ੍ਰਬੰਧ, ਜਿਨਮੇ ਸਭ ਤੋਂ ਉਲੇਖਨੀਯ ਫੀਫਾ ਵਿਸ਼ਵ ਕੱਪ ਹੈ ਲਈ ਜ਼ਿੰਮੇਦਾਰ ਹੈ, ਅਤੇ ਇਸਦਾ ਪ੍ਰਬੰਧ 1930 ਵਲੋਂ ਕਰ ਰਿਹਾ ਹੈ।
ਕਤਰ (ਅਰਬੀ: قطر) ਅਰਬ ਪ੍ਰਾਯਦੀਪ ਦੇ ਜਵਾਬ ਪੂਰਵੀ ਤਟ ਉੱਤੇ ਸਥਿਤ ਇੱਕ ਛੋਟਾ ਪ੍ਰਾਯਦੀਪ ਹੈ। ਇਸ ਦੇ ਦੱਖਣ ਵਿੱਚ ਜਿੱਥੇ ਸਾਊਦੀ ਅਰਬ ਹੈ, ਉਥੇ ਹੀ ਬਾਕੀ ਤਿੰਨਾਂ ਵੱਲ ਫਾਰਸ ਦੀ ਖਾੜੀ ਹੈ। ਇੱਕ ਤੇਲ ਬਖ਼ਤਾਵਰ ਰਾਸ਼ਟਰ ਦੇ ਰੂਪ ਵਿੱਚ ਕਤਰ ਦੁਨੀਆ ਦਾ ਦੂਜਾ (ਪ੍ਰਤੀ ਵਿਅਕਤੀ ਸਕਲ ਫਰੇਲੂ ਉਤਪਾਦ) ਬਖ਼ਤਾਵਰ ਦੇਸ਼ ਹੈ। ਸੰਨ 1783 ਵਿੱਚ ਕੁਵੈਤ ਦੇ ਅਲ ਖਲੀਫ ਖ਼ਾਨਦਾਨ ਨੇ ਇੱਥੇ ਸ਼ਾਸਨ ਕਰਣਾ ਸ਼ੁਰੂ ਕੀਤਾ। ਤਤਪਸ਼ਚਾਤ ਇਹ ਤੁਰਕੀ ਦੇ ਅਧੀਨ ਰਿਹਾ। ਪਹਿਲਾਂ ਵਿਸ਼ਵਿਉੱਧ ਦੇ ਬਾਅਦ ਇਹ ਬਰੀਟੇਨ ਦੇ ਹਿਫਾਜ਼ਤ ਵਿੱਚ ਰਿਹਾ। 1971 ਵਿੱਚ ਅਜ਼ਾਦੀ ਮਿਲਣ ਦੇ ਬਾਅਦ 1972 ਵਿੱਚ ਖਲੀਫਾ ਬਿਨਾਂ ਹਮਦ ਦਾ ਸ਼ਾਸਨ ਸ਼ੁਰੂ ਹੋਇਆ।
ਅਵੈਂਜਰਜ਼: ਐਂਡਗੇਮ 2019 ਦੀ ਇੱਕ ਅਮਰੀਕੀ ਸੂਪਰਹੀਰੋ ਫ਼ਿਲਮ ਹੈ ਜਿਹੜੀ ਕਿ ਮਾਰਵਲ ਕੌਮਿਕਸ ਦੀ ਸੂਪਰਹੀਰੋ ਟੀਮ ਅਵੈਂਜਰਜ਼ 'ਤੇ ਅਧਾਰਤ ਹੈ। ਮਾਰਵਲ ਸਟੂਡੀਓਜ਼ ਵਲੋਂ ਸਿਰਜੀ ਗਈ ਅਤੇ ਵਾਲਟ ਡਿਜ਼ਨੀ ਸਟੂਡੀਓਜ਼ ਮੋਸ਼ਨ ਪਿਕਚਰਜ਼ ਵਲੋਂ ਵੰਡੀ ਗਈ ਇਹ ਫ਼ਿਲਮ ਅਵੈਜਰਜ਼: ਇਨਫਿਨਿਟੀ ਵਾਰ ਦਾ ਅਗਲਾ ਭਾਗ ਅਤੇ ਮਾਰਵਲ ਸਿਨੇਮੈਟਿਕ ਯੁਨੀਵਰਸ (ਐੱਮ.ਸੀ.ਯੂ.) ਦੀ 22ਵੀਂ ਫ਼ਿਲਮ ਹੈ। ਐਂਥਨੀ ਅਤੇ ਜੋ ਰੂਸੋ ਵੱਲੋਂ ਨਿਰਦੇਸ਼ਤ ਅਤੇ ਕ੍ਰਿਸਟੋਫਰ ਮਾਰਕਸ ਅਤੇ ਸਟੀਫਨ ਮੈੱਕਫਿਲੀ ਨੇ ਇਸ ਫ਼ਿਲਮ ਨੂੰ ਲਿਖਿਆ ਹੈ। ਫ਼ਿਲਮ ਵਿੱਚ ਰੌਬਰਟ ਡਾਊਨੀ ਜੂਨੀਅਰ, ਕ੍ਰਿਸ ਐਵੰਜ਼, ਮਾਰਕ ਰਫ਼ਾਲੋ, ਕ੍ਰਿਸ ਹੈੱਮਜ਼ਵਰਥ, ਸਕਾਰਲੈੱਟ ਜੋਹੈਨਸਨ, ਜੈਰੇਮੀ ਰੈੱਨਰ, ਡੌਨ ਚੀਡਲ, ਪੌਲ ਰੱਡ, ਬ੍ਰੀ ਲਾਰਸਨ, ਕੈਰਨ ਗਿਲਨ, ਡਨਾਈ ਗੁਰੀਰਾ, ਬੈਨੇਡਿਕਟ ਵੌਂਗ, ਜੌਨ ਫੈਵਰੋਉ, ਬਰੈਡਲੇ ਕੂਪਰ, ਗਵਿਨਿਥ ਪੈਲਟਰੋ, ਅਤੇ ਜੌਸ਼ ਬਰੋਲਿਨ ਨੇ ਵੱਖ-ਵੱਖ ਕਿਰਦਾਰ ਕੀਤੇ ਹਨ। ਫ਼ਿਲਮ ਵਿੱਚ, ਇਨਫਿਨਿਟੀ ਵਾਰ ਤੋਂ ਬਾਅਦ ਦੇ ਬਚੇ ਹੋਏ ਅਵੈਂਜਰਜ਼ ਇਕੱਠੇ ਹੁੰਦੇ ਹਨ ਅਤੇ ਥੈਨੋਸ ਦੀ ਕੀਤੀ ਹੋਈ ਤਬਾਹੀ ਨੂੰ ਠੀਕ ਕਰਨ ਦੀ ਕੋਸ਼ਿਸ਼ ਕਰਦੇ ਹਨ।
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸਨ, ਜਿਨ੍ਹਾਂ ਨੇ ਪੰਜਾਬੀ ਸਾਹਿਤਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਇੰਨੇ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਸਨ ਕਿ ਉਹ ਭਾਈ ਵਜੋਂ ਮਾਨਤਾ ਪ੍ਰਾਪਤ ਹੋ ਗਏ, ਇੱਕ ਸਨਮਾਨ ਅਕਸਰ ਉਹਨਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ਮੌਤ ਦੀ ਸਜ਼ਾ ਇੱਕ ਕਾਨੂੰਨੀ ਕਾਰਵਾਈ ਅਧੀਨ ਰਾਜ ਦੁਆਰਾ ਦਿੱਤੀ ਜਾਂਦੀ ਸਜ਼ਾ ਹੈ ਜਿਸ ਵਿੱਚ ਅਪਰਾਧੀ ਨੂੰ ਮੌਤ ਦੇ ਘਾਟ ਉਤਾਰਿਆ ਜਾਂਦਾ ਹੈ। ਅੰਗਰੇਜ਼ੀ ਭਾਸ਼ਾ ਵਿੱਚ ਇਸ ਲਈ ਕੈਪੀਟਲ ਪਨਿਸ਼ਮੇਂਟ ਸ਼ਬਦ ਵਰਤਿਆ ਜਾਂਦਾ ਹੈ। ਅੰਗਰੇਜ਼ੀ ਵਿੱਚ ਇਹ ਸ਼ਬਦ ਲਾਤੀਨੀ ਭਾਸ਼ਾ ਤੋਂ ਆਇਆ ਹੈ ਜਿਸਦੇ ਅਰਥ ਹਨ "ਸਿਰ ਦੇ ਸਬੰਧ ਵਿੱਚ" (ਲਾਤੀਨੀ: capitalis)।ਐਮਨੈਸਟੀ ਇੰਟਰਨੈਸ਼ਨਲ ਅਨੁਸਾਰ ਵਰਤਮਾਨ ਸਮੇਂ ਵਿੱਚ 58 ਦੇਸ਼ਾਂ ਵਿੱਚ ਇਹ ਸਜ਼ਾ ਦਿੱਤੀ ਜਾਂਦੀ ਹੈ। ਜਦਕਿ ਬਾਕੀ ਦੇਸ਼ਾਂ ਵਿੱਚ ਜਾਂ ਤਾਂ ਇਸ ਉੱਤੇ ਰੋਕ ਲਗਾ ਦਿੱਤੀ ਗਈ ਹੈ ਜਾਂ ਪਿਛਲੇ ਦਸ ਸਾਲਾਂ ਤੋਂ ਇਸ ਨੂੰ ਵਰਤੋਂ ਵਿੱਚ ਨਹੀਂ ਲਿਆਂਦਾ ਗਇਆ। ਸੰਸਾਰ ਦੀਆਂ 90% ਫਾਂਸੀਆਂ ਜਾਂ ਮੌਤ ਦੀ ਸਜ਼ਾ ਇਕੱਲੇ ਏਸ਼ੀਆ ਵਿੱਚ ਦਿੱਤੀਆਂ ਜਾਂਦੀਆਂ ਹਨ।
ਸਧਾਰਨ ਕਾਨੂੰਨ ਉਸ ਕਾਨੂੰਨ ਨੂੰ ਕਿਹਾ ਜਾਂਦਾ ਹੈ ਜਿਹੜਾ ਕਿ ਵਿਧਾਨਸਭਾਵਾਂ ਅਤੇ ਸੰਸਦ ਦੁਆਰਾ ਨਹੀਂ ਬਣਾਇਆ ਜਾਂਦਾ ਬਲਕਿ ਇਸ ਕਾਨੂੰਨ ਦਾ ਨਿਰਮਾਣ ਅਦਾਲਤਾਂ ਵਿੱਚ ਜੱਜਾ ਦੁਆਰਾ ਫੈਸਲੇ ਸੁਣਾ ਕੇ ਕੀਤਾ ਜਾਂਦਾ ਹੈ। ਇਸ ਵਿੱਚ ਪੁਰਾਣੇ ਫੈਸਲਿਆਂ ਨੂੰ ਇੱਕ ਮਿਸਾਲ ਦੇ ਤੋਰ ਤੇ ਵਰਤਿਆ ਜਾਂਦਾ ਹੈ, ਅਤੇ ਮਿਲਦੇ-ਜੁਲਦੇ ਮੁਕੱਦਮਿਆਂ ਵਿੱਚ ਪੁਰਾਣੇ ਫੈਸਲਿਆਂ ਨੂੰ ਧਿਆਨ ਵਿੱਚ ਰੱਖ ਕੇ ਹੀ ਨਵੇਂ ਫੈਸਲੇ ਸੁਣਾਏ ਜਾਂਦੇ ਹਨ।
ਰਾਸ਼ਟਰਮੰਡਲ, ਜਾਂ ਰਾਸ਼ਟਰਮੰਡਲ ਦੇਸ਼ (ਅੰਗਰੇਜ਼ੀ: ਕਾਮਨਵੈਲਥ ਆਫ਼ ਨੇਸ਼ਨਜ਼) (ਪਹਿਲਾਂ ਨਾਮ ਬਰਿਤਾਨੀ ਰਾਸ਼ਟਰਮੰਡਲ), 53 ਆਜਾਦ ਰਾਜਾਂ ਦਾ ਇੱਕ ਸੰਘ ਹੈ ਜਿਸ ਵਿੱਚ ਸਾਰੇ ਰਾਜ ਅੰਗਰੇਜ਼ੀ ਰਾਜ ਦਾ ਹਿੱਸਾ ਸਨ (ਮੋਜਾਮਬੀਕ ਅਤੇ ਆਪ ਸੰਯੁਕਤ ਰਾਜਸ਼ਾਹੀ ਨੂੰ ਛੱਡ ਕੇ)। ਇਸ ਦਾ ਮੁੱਖ ਦਫ਼ਤਰ ਲੰਦਨ ਵਿੱਚ ਸਥਿਤ ਹੈ। ਇਸ ਦਾ ਮੁੱਖ ਉਦੇਸ਼ ਲੋਕਤੰਤਰ, ਸਾਖਰਤਾ, ਮਾਨਵ ਅਧਿਕਾਰ, ਬਿਹਤਰ ਪ੍ਰਸ਼ਾਸਨ, ਅਜ਼ਾਦ ਵਪਾਰ ਅਤੇ ਸੰਸਾਰ ਸ਼ਾਂਤੀ ਨੂੰ ਬੜਾਵਾ ਦੇਣਾ ਹੈ। ਇੰਗਲੈਂਡ ਦੀ ਮਹਾਰਾਣੀ ਅਲਿਜਾਬੇਥ ਦੂਜੀ ਹਰ ਚਾਰ ਸਾਲ ਬਾਅਦ ਹੋਣ ਵਾਲੀਆਂ ਰਾਸ਼ਟਰਮੰਡਲ ਖੇਡਾਂ ਅਤੇ ਬੈਠਕਾਂ ਵਿੱਚ ਭਾਗ ਲੈਂਦੀ ਹਨ। ਇਸ ਦੀ ਸਥਾਪਨਾ 1931 ਵਿੱਚ ਹੋਈ ਸੀ, ਲੇਕਿਨ ਇਸ ਦਾ ਆਧੁਨਿਕ ਸਰੂਪ 1947 ਵਿੱਚ ਭਾਰਤ ਅਤੇ ਪਾਕਿਸਤਾਨ ਦੇ ਆਜਾਦ ਹੋਣ ਦੇ ਬਾਅਦ ਨਿਸ਼ਚਿਤ ਹੋਇਆ।
ਰਾਜਨੀਤੀ ਵਿਗਿਆਨ ਇੱਕ ਸਮਾਜਿਕ ਵਿਗਿਆਨ ਹੈ ਜੋ ਸ਼ਾਸਨ ਪ੍ਰਣਾਲੀ ਦੇ ਪ੍ਰਬੰਧਾਂ ਅਤੇ ਸਿਆਸੀ ਸਰਗਰਮੀਆਂ, ਸਿਆਸੀ ਵਿਚਾਰਾਂ ਅਤੇ ਸਿਆਸੀ ਵਿਵਹਾਰ ਦਾ ਵਿਸ਼ਲੇਸ਼ਣ ਕਰਦਾ ਹੈ। ਇਹ ਸਿਆਸਤ ਦੇ ਸਿਧਾਂਤ ਅਤੇ ਅਭਿਆਸ ਨੂੰ ਵਿਆਪਕ ਤੌਰ 'ਤੇ ਪੇਸ਼ ਕਰਦਾ ਹੈ ਜਿਸ ਨੂੰ ਆਮ ਤੌਰ 'ਤੇ ਸ਼ਕਤੀ ਅਤੇ ਸਰੋਤਾਂ ਦੀ ਵੰਡ ਦਾ ਨਿਰਧਾਰਨ ਕਰਨ ਦੇ ਤੌਰ ਤੇ ਵਿਚਾਰਿਆ ਜਾਂਦਾ ਹੈ। ਰਾਜਨੀਤੀ ਵਿਗਿਆਨੀ "ਸਿਆਸੀ ਘਟਨਾਵਾਂ ਅਤੇ ਹਾਲਤਾਂ ਦੇ ਅਧੀਨ ਸਬੰਧਾਂ ਨੂੰ ਪ੍ਰਗਟ ਕਰਨ ਲਈ ਆਪਣੇ ਆਪ ਨੂੰ ਰਚਦੇ ਹੋਏ ਦੇਖਦੇ ਹਨ, ਅਤੇ ਇਸ ਖੁਲਾਸੇ ਤੋਂ ਉਹ ਰਾਜਨੀਤੀ ਦੀ ਦੁਨੀਆਂ ਦੇ ਕੰਮ ਬਾਰੇ ਆਮ ਸਿਧਾਂਤਾਂ ਨੂੰ ਬਣਾਉਣ ਦੀ ਕੋਸ਼ਿਸ਼ ਕਰਦੇ ਹਨ।ਰਾਜਨੀਤਿਕ ਵਿਗਿਆਨ ਵਿੱਚ ਤੁਲਨਾਤਮਕ ਰਾਜਨੀਤੀ, ਰਾਜਨੀਤਿਕ ਅਰਥ-ਵਿਵਸਥਾ, ਅੰਤਰਰਾਸ਼ਟਰੀ ਸਬੰਧਾਂ, ਸਿਆਸੀ ਸਿਧਾਂਤ , ਜਨਤਕ ਪ੍ਰਬੰਧਨ, ਜਨਤਕ ਨੀਤੀ ਅਤੇ ਰਾਜਨੀਤਕ ਪ੍ਰਣਾਲੀ ਸਮੇਤ ਬਹੁਤ ਸਾਰੇ ਉਪ ਖੇਤਰ ਹਨ। ਇਸ ਤੋਂ ਇਲਾਵਾ, ਰਾਜਨੀਤੀ ਵਿਗਿਆਨ ,ਅਰਥ ਸ਼ਾਸਤਰ, ਕਾਨੂੰਨ, ਸਮਾਜ ਸ਼ਾਸਤਰ, ਇਤਿਹਾਸ, ਫ਼ਲਸਫ਼ੇ, ਭੂਗੋਲ, ਮਨੋਵਿਗਿਆਨ ਅਤੇ ਮਾਨਵ ਸ਼ਾਸਤਰ ਦੇ ਖੇਤਰਾਂ ਨਾਲ ਜੁੜੇ ਹੋਏ ਹਨ ਅਤੇ ਇਹਨਾਂ ਉੱਤੇ ਆਧਾਰਿਤ ਹੈ।
ਡੋਟਾ 2 ਇੱਕ ਮਲਟੀਪਲੇਅਰ ਆਨਲਾਈਨ ਲੜਾਈ ਦਾ ਅਖਾੜਾ (ਐਮਓਬੀਏ) ਵੀਡੀਓ ਗੇਮ ਹੈ ਜੋ ਵਾਲਵ ਕਾਰਪੋਰੇਸ਼ਨ ਦੁਆਰਾ ਵਿਕਸਤ ਅਤੇ ਪ੍ਰਕਾਸ਼ਤ ਕੀਤਾ ਗਿਆ ਹੈ। ਇਹ ਖੇਡ ਡਿਫੈਂਸ ਆਫ਼ ਦ ਐਨਸੀਐਂਟਸ (ਡੋਟਾ) ਦਾ ਇੱਕ ਸੀਕੁਅਲ ਹੈ, ਜੋ ਕਿ ਬਰਫੀਲੇਡ ਐਂਟਰਟੇਨਮੈਂਟ ਦੇ ਵਾਰਕਰਾਫਟ III: ਰੀਜਿਨ ਆਫ ਚਾਓਸ ਅਤੇ ਇਸ ਦੇ ਐਕਸਪੈਂਸ਼ਨ ਪੈਕ, ਫ੍ਰੋਜ਼ਨ ਥ੍ਰੋਨ ਲਈ ਕਮਿਊਨਿਟੀ ਦੁਆਰਾ ਤਿਆਰ ਕੀਤਾ ਮਾਡਲ ਸੀ। ਡੋਟਾ 2 ਪੰਜ ਖਿਡਾਰੀਆਂ ਦੀਆਂ ਦੋ ਟੀਮਾਂ ਵਿਚਾਲੇ ਮੈਚਾਂ ਵਿੱਚ ਖੇਡਿਆ ਜਾਂਦਾ ਹੈ, ਹਰੇਕ ਟੀਮ ਨੇ ਨਕਸ਼ੇ ਉੱਤੇ ਆਪਣਾ ਵੱਖਰਾ ਅਧਾਰ ਆਪਣੇ ਕਬਜ਼ੇ ਵਿੱਚ ਲੈ ਕੇ ਰੱਖਿਆ ਕਰਨ ਦੇ ਨਾਲ ਖੇਡਿਆ ਜਾਂਦਾ ਹੈ। ਹਰ ਦਸ ਖਿਡਾਰੀ ਸੁਤੰਤਰ ਤੌਰ 'ਤੇ ਇੱਕ ਸ਼ਕਤੀਸ਼ਾਲੀ ਕਿਰਦਾਰ ਨੂੰ ਨਿਯੰਤਰਿਤ ਕਰਦੇ ਹਨ, ਜਿਸ ਨੂੰ "ਨਾਇਕ" ਵਜੋਂ ਜਾਣਿਆ ਜਾਂਦਾ ਹੈ, ਜਿਸ ਕੋਲ ਸਾਰੀਆਂ ਵਿਲੱਖਣ ਯੋਗਤਾਵਾਂ ਅਤੇ ਖੇਡ ਦੀਆਂ ਵੱਖੋ ਵੱਖਰੀਆਂ ਸ਼ੈਲੀ ਹਨ। ਇੱਕ ਮੈਚ ਦੇ ਦੌਰਾਨ, ਖਿਡਾਰੀ ਖਿਡਾਰੀ ਬਨਾਮ ਲੜਾਈ ਵਿੱਚ ਵਿਰੋਧੀ ਟੀਮ ਦੇ ਨਾਇਕਾਂ ਨੂੰ ਸਫਲਤਾਪੂਰਵਕ ਹਰਾਉਣ ਲਈ ਆਪਣੇ ਨਾਇਕਾਂ ਲਈ ਤਜਰਬੇ ਦੇ ਅੰਕ ਅਤੇ ਚੀਜ਼ਾਂ ਇਕੱਤਰ ਕਰਦੇ ਹਨ। ਇੱਕ ਟੀਮ ਦੂਜੀ ਟੀਮ ਦੇ "ਪ੍ਰਾਚੀਨ" ਨੂੰ ਤਬਾਹ ਕਰਨ ਵਾਲੀ ਪਹਿਲੀ ਟੀਮ ਬਣ ਕੇ ਜਿੱਤੀ, ਉਨ੍ਹਾਂ ਦੇ ਅਧਾਰ ਵਿੱਚ ਸਥਿਤ ਇੱਕ ਵੱਡਾ ਢਾਂਚਾ ਹੈ।
ਸੈਯਦ ਹੈਦਰ ਰਜ਼ਾ ਉਰਫ ਐਸ. ਐਚ. ਰਜ਼ਾ (ਜਨਮ 22 ਫਰਵਰੀ 1922) ਇੱਕ ਪ੍ਰਸਿੱਧ ਭਾਰਤੀ ਚਿੱਤਰਕਾਰ ਹਨ।।950 ਤੋਂ ਬਾਅਦ ਉਹ ਫ਼ਰਾਂਸ ਵਿੱਚ ਰਹਿੰਦੇ ਅਤੇ ਕੰਮ ਕਰਦੇ ਰਹੇ ਹਨ, ਲੇਕਿਨ ਭਾਰਤ ਦੇ ਨਾਲ ਨਿਰੰਤਰ ਜੁੜੇ ਹੋਏ ਹਨ। ਉਸ ਦੇ ਪ੍ਰਮੁੱਖ ਚਿੱਤਰ ਜਿਆਦਾਤਰ ਤੇਲ ਜਾਂ ਏਕਰੇਲਿਕ ਵਿੱਚ ਬਣੇ ਹਨ ਜਿਨ੍ਹਾਂ ਵਿੱਚ ਰੰਗਾਂ ਦਾ ਬਹੁਤ ਜ਼ਿਆਦਾ ਪ੍ਰਯੋਗ ਕੀਤਾ ਗਿਆ ਹੈ, ਅਤੇ ਜੋ ਭਾਰਤੀ ਬ੍ਰਹਿਮੰਡ ਵਿਗਿਆਨ ਦੇ ਨਾਲ-ਨਾਲ ਇਸਦੇ ਫ਼ਲਸਫ਼ੇ ਦੇ ਚਿਹਨਾਂ ਨਾਲ ਵੀ ਪਰਿਪੂਰਨ ਹਨ।.
ਸਰਕਾਰ ਦਾ ਮੁਖੀ ਇੱਕ ਪ੍ਰਭੂਸੱਤਾ ਸੰਪੰਨ ਰਾਜ, ਇੱਕ ਸੰਘੀ ਰਾਜ, ਜਾਂ ਇੱਕ ਸਵੈ-ਸ਼ਾਸਨ ਕਾਲੋਨੀ, ਖੁਦਮੁਖਤਿਆਰ ਖੇਤਰ, ਜਾਂ ਹੋਰ ਸਰਕਾਰ ਦੀ ਕਾਰਜਕਾਰੀ ਸ਼ਾਖਾ ਵਿੱਚ ਸਭ ਤੋਂ ਉੱਚਾ ਜਾਂ ਦੂਜਾ-ਉੱਚ ਅਧਿਕਾਰੀ ਹੁੰਦਾ ਹੈ ਜੋ ਅਕਸਰ ਇੱਕ ਮੰਤਰੀ ਮੰਡਲ, ਮੰਤਰੀਆਂ ਦੇ ਇੱਕ ਸਮੂਹ ਦੀ ਪ੍ਰਧਾਨਗੀ ਕਰਦਾ ਹੈ। ਜਾਂ ਸਕੱਤਰ ਜੋ ਕਾਰਜਕਾਰੀ ਵਿਭਾਗਾਂ ਦੀ ਅਗਵਾਈ ਕਰਦੇ ਹਨ। ਕੂਟਨੀਤੀ ਵਿੱਚ, "ਸਰਕਾਰ ਦੇ ਮੁਖੀ" ਨੂੰ "ਰਾਜ ਦੇ ਮੁਖੀ" ਤੋਂ ਵੱਖਰਾ ਕੀਤਾ ਜਾਂਦਾ ਹੈ, ਹਾਲਾਂਕਿ ਕੁਝ ਦੇਸ਼ਾਂ ਵਿੱਚ, ਉਦਾਹਰਨ ਲਈ, ਸੰਯੁਕਤ ਰਾਜ ਅਮਰੀਕਾ, ਉਹ ਇੱਕੋ ਵਿਅਕਤੀ ਹਨ।ਸਰਕਾਰ ਦੇ ਮੁਖੀ ਦਾ ਅਧਿਕਾਰ, ਜਿਵੇਂ ਕਿ ਰਾਸ਼ਟਰਪਤੀ, ਚਾਂਸਲਰ, ਜਾਂ ਪ੍ਰਧਾਨ ਮੰਤਰੀ, ਅਤੇ ਉਸ ਅਹੁਦੇ ਅਤੇ ਹੋਰ ਰਾਜ ਸੰਸਥਾਵਾਂ ਵਿਚਕਾਰ ਸਬੰਧ, ਜਿਵੇਂ ਕਿ ਰਾਜ ਦੇ ਮੁਖੀ ਅਤੇ ਵਿਧਾਨ ਸਭਾ ਦੇ ਵਿਚਕਾਰ ਸਬੰਧ, ਪ੍ਰਭੂਸੱਤਾ ਸੰਪੰਨ ਰਾਜਾਂ ਵਿੱਚ ਬਹੁਤ ਵੱਖਰਾ ਹੁੰਦਾ ਹੈ, ਸਰਕਾਰ ਦੀ ਖਾਸ ਪ੍ਰਣਾਲੀ 'ਤੇ ਨਿਰਭਰ ਕਰਦਾ ਹੈ ਜੋ ਸਮੇਂ ਦੇ ਨਾਲ ਚੁਣੀ ਗਈ, ਜਿੱਤੀ ਗਈ, ਜਾਂ ਵਿਕਸਿਤ ਹੋਈ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
PUBG ਮੋਬਾਈਲ ( ਚੀਨੀ : 和平精英; ਪਿਨਯਿਨ: Hé Píng Jīng Yīng) ਇੱਕ ਮੁਫ਼ਤ-ਟੂ-ਪਲੇ ਬੈਟਲ ਰਾਇਲ ਵੀਡੀਓ ਗੇਮ ਹੈ ਜੋ ਲਾਈਟਸਪੀਡ ਅਤੇ ਕੁਆਂਟਮ ਸਟੂਡੀਓ ਦੁਆਰਾ ਵਿਕਸਤ ਕੀਤੀ ਗਈ ਹੈ, ਜੋ ਕਿ Tencent ਗੇਮਾਂ ਦੀ ਇੱਕ ਵੰਡ ਹੈ। ਇਹ PUBG: Battlegrounds ਦਾ ਇੱਕ ਮੋਬਾਈਲ ਗੇਮ ਅਨੁਕੂਲਨ ਹੈ। ਇਹ ਸ਼ੁਰੂ ਵਿੱਚ 19 ਮਾਰਚ 2018 ਨੂੰ ਐਂਡਰਾਇਡ ਅਤੇ ਆਈਓਐਸ ਲਈ ਜਾਰੀ ਕੀਤਾ ਗਿਆ ਸੀ। ਇਹ ਵੱਖ-ਵੱਖ ਖੇਤਰਾਂ ਵਿੱਚ ਕਈ ਪ੍ਰਕਾਸ਼ਕਾਂ ਦੁਆਰਾ ਪ੍ਰਕਾਸ਼ਿਤ ਕੀਤਾ ਗਿਆ ਸੀ, ਜਿਸ ਵਿੱਚ ਕ੍ਰਾਫਟਨ, ਟੇਨਸੈਂਟ, ਅਤੇ VNG ਗੇਮਸ ਸ਼ਾਮਲ ਹਨ। ਮਈ 2022 ਤੱਕ, PUBG ਮੋਬਾਈਲ ਨੇ $8.42 billion ਤੋਂ ਵੱਧ ਦੀ ਕਮਾਈ ਕਰਦੇ ਹੋਏ ਇੱਕ ਬਿਲੀਅਨ ਤੋਂ ਵੱਧ ਡਾਊਨਲੋਡ ਇਕੱਠੇ ਕੀਤੇ ਸਨ, ਜਿਸ ਨਾਲ ਇਹ ਚੌਥੀ ਸਭ ਤੋਂ ਵੱਧ ਕਮਾਈ ਕਰਨ ਵਾਲੀ ਮੋਬਾਈਲ ਗੇਮ ਬਣ ਗਈ ਸੀ । ਇਹ ਹੁਣ ਤੱਕ ਦੀ ਸਭ ਤੋਂ ਵੱਧ ਖੇਡੀ ਜਾਣ ਵਾਲੀ ਮੋਬਾਈਲ ਵੀਡੀਓ ਗੇਮ ਵੀ ਹੈ । 2021 ਵਿੱਚ, ਗੇਮ ਨੇ ਇੱਕ ਭਾਰਤੀ ਸੰਸਕਰਣ, ਬੈਟਲਗ੍ਰਾਉਂਡਸ ਮੋਬਾਈਲ ਇੰਡੀਆ, ਅਤੇ <i id="mwLg">PUBG ਯੂਨੀਵਰਸ</i>, ਨਿਊ ਸਟੇਟ ਮੋਬਾਈਲ ਵਿੱਚ ਹੋਣ ਵਾਲੀ ਇੱਕ ਵੱਖਰੀ ਗੇਮ ਪੈਦਾ ਕੀਤੀ। PUBG ਮੋਬਾਈਲ ਵਿੱਚ ਅਸਲ PlayerUnknown's Battlegrounds ਦੇ ਸਮਾਨ ਗੇਮਪਲੇ ਦੀ ਵਿਸ਼ੇਸ਼ਤਾ ਹੈ। ਖਿਡਾਰੀ ਇੱਕ ਦੂਰ-ਦੁਰਾਡੇ ਟਾਪੂ 'ਤੇ ਪੈਰਾਸ਼ੂਟ ਕਰਦੇ ਹਨ ਅਤੇ ਮੈਚ ਤੋਂ ਪਹਿਲਾਂ ਚੁਣੇ ਗਏ ਗੇਮ ਮੋਡ 'ਤੇ ਨਿਰਭਰ ਕਰਦੇ ਹੋਏ, ਇਕੱਲੇ ਜਾਂ ਦੋ ਜਾਂ ਚਾਰ ਦੀਆਂ ਟੀਮਾਂ ਵਿੱਚ ਮੁਕਾਬਲਾ ਕਰਦੇ ਹੋਏ, ਆਖਰੀ ਖਿਡਾਰੀ ਵਜੋਂ ਖੜ੍ਹੇ ਰਹਿਣ ਲਈ ਲੜਦੇ ਹਨ। ਹਰ ਮੈਚ ਲਗਭਗ 30 ਮਿੰਟ ਚੱਲਦਾ ਹੈ। ਗੇਮ ਬਹੁਤ ਸਾਰੇ ਸੰਭਾਵਿਤ ਨਕਸ਼ਿਆਂ ਵਿੱਚੋਂ ਇੱਕ ਉੱਤੇ ਇੱਕ ਜਹਾਜ਼ ਵਿੱਚ ਉਡਾਣ ਭਰਨ ਵਾਲੇ ਭਾਗੀਦਾਰਾਂ ਨਾਲ ਸ਼ੁਰੂ ਹੁੰਦੀ ਹੈ, ਜੋ ਮੈਚ ਤੋਂ ਪਹਿਲਾਂ ਵੀ ਚੁਣਿਆ ਜਾਂਦਾ ਹੈ। ਜਿਵੇਂ ਹੀ ਉਹ ਨਕਸ਼ੇ ਨੂੰ ਪਾਰ ਕਰਦੇ ਹਨ, ਖਿਡਾਰੀ ਚੁਣਦੇ ਹਨ ਕਿ ਕਿੱਥੇ ਪੈਰਾਸ਼ੂਟ ਹੇਠਾਂ ਜਾਣਾ ਹੈ। ਜਦੋਂ ਜਹਾਜ਼ ਆਪਣੀ ਉਡਾਣ ਪੂਰੀ ਕਰਦਾ ਹੈ, ਤਾਂ ਟਾਪੂ ਦੇ ਘੇਰੇ ਦੇ ਆਲੇ-ਦੁਆਲੇ ਇੱਕ ਨੀਲੀ ਸਰਹੱਦ ਬਣ ਜਾਂਦੀ ਹੈ, ਸੁਰੱਖਿਅਤ ਜ਼ੋਨ ਅਤੇ ਬਾਹਰਲੇ ਨੀਲੇ ਜ਼ੋਨ ਦੇ ਵਿਚਕਾਰ ਦੀ ਸੀਮਾ ਨੂੰ ਚਿੰਨ੍ਹਿਤ ਕਰਦੀ ਹੈ। ਸੁਰੱਖਿਅਤ ਜ਼ੋਨ ਹਰ ਕੁਝ ਮਿੰਟਾਂ ਵਿੱਚ ਸੁੰਗੜਦਾ ਹੈ, ਅਤੇ ਬਲੂ ਜ਼ੋਨ ਵਿੱਚ ਛੱਡਿਆ ਕੋਈ ਵੀ ਵਿਅਕਤੀ ਉਦੋਂ ਤੱਕ ਸਿਹਤ ਨੂੰ ਗੁਆ ਦੇਵੇਗਾ ਜਦੋਂ ਤੱਕ ਉਹ ਉੱਥੇ ਰਹੇਗਾ, ਸੰਭਾਵਤ ਤੌਰ 'ਤੇ ਮੌਤ ਦੇ ਬਿੰਦੂ ਤੱਕ। ਜਦੋਂ ਸੁਰੱਖਿਅਤ ਜ਼ੋਨ ਸੁੰਗੜਦਾ ਹੈ ਤਾਂ ਸਿਹਤ ਦੇ ਨੁਕਸਾਨ ਦੀ ਦਰ ਵਧ ਜਾਂਦੀ ਹੈ। ਜਦੋਂ ਖਿਡਾਰੀ ਪਹਿਲਾਂ ਬਿਨਾਂ ਕਿਸੇ ਸਪਲਾਈ ਜਾਂ ਹਥਿਆਰਾਂ ਦੇ ਟਾਪੂ 'ਤੇ ਪਹੁੰਚਦੇ ਹਨ, ਤਾਂ ਉਨ੍ਹਾਂ ਨੂੰ ਉਨ੍ਹਾਂ ਨੂੰ ਆਪਣੇ ਵਾਤਾਵਰਣ ਦੇ ਆਲੇ ਦੁਆਲੇ ਲੱਭਣਾ ਚਾਹੀਦਾ ਹੈ ਜਾਂ ਉਨ੍ਹਾਂ ਨੂੰ ਡਿੱਗੇ ਹੋਏ ਖਿਡਾਰੀਆਂ ਤੋਂ ਲੁੱਟਣਾ ਚਾਹੀਦਾ ਹੈ। ਆਮ ਤੌਰ 'ਤੇ, ਨਕਸ਼ੇ ਦੇ ਵਧੇਰੇ ਖਤਰਨਾਕ ਹਿੱਸਿਆਂ ਵਿੱਚ ਬਿਹਤਰ ਹਥਿਆਰ ਅਤੇ ਉਪਕਰਣ ਪਾਏ ਜਾਂਦੇ ਹਨ। ਸੁਰੱਖਿਅਤ ਜ਼ੋਨ ਦੇ ਨਿਯਮਤ ਤੌਰ 'ਤੇ ਸੁੰਗੜਨ ਤੋਂ ਇਲਾਵਾ, ਅਸਥਾਈ ਲਾਲ ਜ਼ੋਨ ਬੇਤਰਤੀਬੇ ਤੌਰ 'ਤੇ ਬੰਬਾਂ ਨਾਲ ਬੰਨ੍ਹੇ ਹੋਏ ਦਿਖਾਈ ਦੇ ਸਕਦੇ ਹਨ, ਅਤੇ ਸਮੇਂ-ਸਮੇਂ 'ਤੇ, ਜਹਾਜ਼ ਵਿਸ਼ੇਸ਼ ਉਪਕਰਣਾਂ ਦੇ ਨਾਲ ਇੱਕ ਪੈਕੇਜ ਜਾਰੀ ਕਰਨ ਲਈ ਜੰਗ ਦੇ ਮੈਦਾਨ ਵਿੱਚ ਉੱਡਦਾ ਹੈ, ਸੰਭਾਵਤ ਤੌਰ 'ਤੇ ਉਹ ਚੀਜ਼ਾਂ ਵੀ ਸ਼ਾਮਲ ਹੁੰਦੀਆਂ ਹਨ ਜੋ ਨਹੀਂ ਮਿਲ ਸਕਦੀਆਂ। ਟਾਪੂ 'ਤੇ ਹੋਰ ਕਿਤੇ.
ਬਾਤਾਂ ਪਾਉਣਾ ਜਾਂ ਕਹਾਣੀਆਂ ਸੁਣਾਉਣਾ (storytelling), ਸ਼ਬਦਾਂ ਅਤੇ ਬਿੰਬਾਂ ਦੀ ਬੋਲੀ ਵਿੱਚ ਹੱਡਬੀਤੀਆਂ ਜਾਂ ਜੱਗਬੀਤੀਆਂ ਘਟਨਾਵਾਂ ਨੂੰ ਨਾਲੋਂ ਨਾਲ ਜੋੜ-ਤੋੜ ਕਰਦਿਆਂ ਬੋਲ ਕੇ ਸੁਣਾਉਣ ਦੀ ਕਲਾ ਨੂੰ ਕਹਿੰਦੇ ਹਨ। ਇਹ ਕਲਾ ਲਿਖਣ-ਕਲਾ ਦੀ ਕਾਢ ਤੋਂ ਬਹੁਤ ਪਹਿਲਾਂ ਤੋਂ ਸਾਰੇ ਮਨੁੱਖੀ ਸੱਭਿਆਚਾਰਾਂ ਵਿੱਚ ਸੱਭਿਆਚਾਰੀਕਰਨ ਦਾ ਇੱਕ ਮਹੱਤਵਪੂਰਨ ਸਾਧਨ ਵਜੋਂ ਚਲੀ ਆ ਰਹੀ ਹੈ। ਬਾਤਾਂ ਦੇ ਅਹਿਮ ਤੱਤਾਂ ਵਿੱਚ ਪਲਾਟ, ਪਾਤਰ, ਅਤੇ ਦ੍ਰਿਸ਼ਟੀਕੋਣ ਸ਼ਾਮਲ ਹਨ। ਬਾਤ ਸੁਣਨ ਵਾਲਿਆਂ ਵਿਚੋਂ ਕਿਸੇ ਇੱਕ ਦਾ ਹੁੰਗਾਰਾ ਭਰਨਾ ਵੀ ਕਹਾਣੀ ਅੱਗੇ ਤੋਰਨ ਲਈ ਪਰੇਰਕ ਦੀ ਭੂਮਿਕਾ ਨਿਭਾਉਂਦਾ ਹੈ। ਆਵਾਜ਼ ਦੀ ਥਾਂ ਚੱਟਾਨਾਂ ਅਤੇ ਕੰਧਾਂ ਤੇ ਬਹੁਤ ਪੁਰਾਣੇ ਸਮੇਂ ਤੋਂ ਚਿਤਰੀਆਂ ਜਾਂਦੀਆਂ ਰਹੀਆਂ ਕਹਾਣੀਆਂ ਵੀ ਮਿਲਦੀਆਂ ਹਨ।
ਪਾਲ ਕਰੂਗਮੈਨ ਅਮਰੀਕਾ ਦੀ ਪ੍ਰਿੰਸਟਨ ਯੂਨੀਵਰਸਿਟੀ ਵਿੱਚ ਅਰਥ ਸ਼ਾਸਤਰ ਅਤੇ ਅੰਤਰਰਾਸ਼ਟਰੀ ਮਾਮਲਿਆਂ ਦੇ ਪ੍ਰੋਫੈਸਰ ਅਤੇ ਲੰਦਨ ਸਕੂਲ ਆਫ਼ ਇਕਨਾਮਿਕਸ ਵਿਖੇ ਸ਼ਤਾਬਦੀ ਪ੍ਰੋਫੈਸਰ ਹਨ। ਉਹ ਨਿਊਯਾਰਕ ਟਾਈਮਸ ਅਖ਼ਬਾਰ ਵਿੱਚ ਨੇਮੀ ਕਾਲਮ ਵੀ ਲਿਖਦੇ ਹਨ। ਉਹਨਾਂ ਨੂੰ ਅਰਥ ਸ਼ਾਸਤਰ ਦੇ ਖੇਤਰ ਵਿੱਚ ਸਾਲ 2008 ਦੇ ਨੋਬਲ ਇਨਾਮ ਲਈ ਚੁਣਿਆ ਗਿਆ ਹੈ। ਇਸ ਇਨਾਮ ਵਿੱਚ 14 ਲੱਖ ਡਾਲਰ ਦੀ ਰਾਸ਼ੀ ਦਿੱਤੀ ਜਾਂਦੀ ਹੈ। ਇਸ ਇਨਾਮ ਦੀ ਸ਼ੁਰੂਆਤ ਮੂਲ ਨੋਬਲ ਪੁਰਸਕਾਰਾਂ ਤੋਂ ਕਾਫ਼ੀ ਬਾਅਦ ਵਿੱਚ 1960 ਵਿੱਚ ਕੀਤੀ ਗਈ ਸੀ ਅਤੇ ਇਸਨੂੰ ਆਰਥਕ ਜਗਤ ਵਿੱਚ ਸਵਿਰਿਜਸ ਰਿਕਸਬੈਂਕ ਪ੍ਰਾਈਜ ਦੇ ਨਾਮ ਨਾਲ ਜਾਣਿਆ ਜਾਂਦਾ ਹੈ। ਨੋਬਲ ਇਨਾਮ ਕਮੇਟੀ ਦੇ ਨਿਰਣਾਇਕ ਮੰਡਲ ਦੇ ਮੈਬਰਾਂ ਦਾ ਕਹਿਣਾ ਹੈ ਕਿ ਅਜ਼ਾਦ ਵਪਾਰ, ਭੂਮੰਡਲੀਕਰਣ ਦੇ ਪ੍ਰਭਾਵਾਂ ਅਤੇ ਦੁਨੀਆ ਵਿੱਚ ਸ਼ਹਰੀਕਰਣ ਦੇ ਪਿੱਛੇ ਕੰਮ ਕਰ ਰਹੀ ਸ਼ਕਤੀਆਂ ਦੇ ਵਿਸ਼ਲੇਸ਼ਣ ਵਿੱਚ ਕਰੂਗਮੈਨ ਦਾ ਦਿੱਤਾ ਸਿਧਾਂਤ ਕਾਰਗਰ ਹੈ।
ਇੱਕ ਝੰਡਾ ਇੱਕ ਵਿਲੱਖਣ ਡਿਜ਼ਾਇਨ ਅਤੇ ਰੰਗ ਵਾਲਾ ਫੈਬਰਿਕ ਦਾ ਇੱਕ ਟੁਕੜਾ (ਅਕਸਰ ਆਇਤਾਕਾਰ ਜਾਂ ਚਤੁਰਭੁਜ) ਹੁੰਦਾ ਹੈ। ਇਹ ਇੱਕ ਚਿੰਨ੍ਹ, ਇੱਕ ਸੰਕੇਤ ਦੇਣ ਵੇਲੇ ਉਪਕਰਣ, ਜਾਂ ਸਜਾਵਟ ਲਈ ਵਰਤਿਆ ਜਾਂਦਾ ਹੈ। ਸ਼ਬਦ ਫਲੈਗ ਨੂੰ ਵੀ ਗ੍ਰਾਫਿਕ ਡਿਜ਼ਾਇਨ ਦਾ ਇਸਤੇਮਾਲ ਕਰਨ ਲਈ ਵਰਤਿਆ ਜਾਂਦਾ ਹੈ, ਅਤੇ ਝੰਡਾ ਆਮ ਸੰਕੇਤ ਅਤੇ ਪਛਾਣ ਲਈ ਇੱਕ ਆਮ ਸਾਧਨ ਵਿੱਚ ਵਿਕਾਸ ਹੋ ਚੁੱਕਾ ਹੈ, ਖਾਸ ਤੌਰ 'ਤੇ ਵਾਤਾਵਰਨ ਵਿੱਚ ਜਿੱਥੇ ਸੰਚਾਰ ਚੁਣੌਤੀਪੂਰਨ ਹੈ (ਜਿਵੇਂ ਕਿ ਸਮੁੰਦਰੀ ਵਾਤਾਵਰਣ, ਜਿੱਥੇ ਸੈਮਾਫੋਰਰ ਵਰਤਿਆ ਜਾਂਦਾ ਹੈ).
ਸਮਾਜਿਕ ਮੇਲ-ਜੋਲ ਸੇਵਾਵਾਂ ਜਿਹਨਾਂ ਅਧੀਨ ਸਮਾਜਿਕ ਨੈੱਟਵਰਕ ਵੈੱਬਸਾਈਟਾਂ ਵੀ ਆਉਂਦੀਆਂ ਹਨ, ਅਜਿਹੀਆਂ ਵੈੱਬ-ਅਧਾਰਤ ਸੇਵਾਵਾਂ ਹਨ ਜਿਨ੍ਹਾਂ ਦੀ ਹੇਠ ਲਿਖੇ ਕਾਰਜਾਂ ਲਈ ਵਰਤੋਂ ਹੋ ਸਕਦੀ ਹੈ: ਸਮਾਜਿਕ ਮੀਡਿਆ,ਸੰਚਾਰ ਕਰਨ ਵਿੱਚ ਸਹਾਇਕ ਮਾਧਿਅਮ ਹੈ। ਜਿਹੜਾ ਕਿ ਲੋਕਾਂ ਨੂੰ ਜਾਣਕਾਰੀ ਸਾਜੀ ਕਰਨ ਵਿੱਚ ਸਹਾਇਕ ਹੈ। ਇਸ ਤੋਂ ਇਲਾਵਾ ਲੋਕਾਂ ਵਿੱਚ ਆਦਾਨ ਪ੍ਰਦਾਨ ਕਰਨ ਵਿੱਚ ਵਿਚੋਲਗੀ ਵਜੋਂ ਕੰਮ ਕਰਦਾ ਹੈ। ਸਮਾਜਿਕ ਮੀਡੀਆ ਵਿਚਾਰਧਾਰਕ ਅਤੇ ਤਕਨੀਕੀ ਵੇਬ ਦੀ ਬੁਨਿਆਦ ਹੈ। ਇਸ ਨਾਲ ਦੂਰ ਦੇਸ਼ਾਂ ਵਿਦੇਸ਼ਾ ਵਿੱਚ ਬੈਠੇ ਲੋਕਾਂ ਦੀ ਸਾਂਜ੍ਦਾਰੀ ਵੱਧ ਦੀ ਹੈ। ਓਹ ਕੋਈ ਵੀ ਜਾਣਕਾਰੀ ਆਪਸ ਵਿੱਚ ਸਾਂਜੀ ਕਰਦੇ ਹਨ। ਮਨੁੱਖ ਨੇ ਆਪਣੇ ਜੀਵਨ ਵਿੱਚ ਸੁਧਾਰ ਲਿਆਉਣ ਲਈ ਕਈ ਖੋਜਾਂ ਕੀਤੀਆਂ ਹਨ। ਇਨ੍ਹਾਂ ਵਿੱਚੋਂ ਕਈਆਂ ਦੇ ਲਾਭ ਅਤੇ ਕਈਆਂ ਦੀਆਂ ਹਾਨੀਆਂ ਸਾਡੇ ਸਾਹਮਣੇ ਆ ਰਹੀਆਂ ਹਨ। ਸੋਸ਼ਲ ਮੀਡੀਆ ਦੇ ਵੱਖ-ਵੱਖ ਸਾਧਨ ਜਿਵੇਂ ਫੇਸਬੁੱਕ ਅਤੇ ਮੋਬਾਈਲ ਫੋਨ ਆਦਿ ਮੌਜੂਦਾ ਸਮੇਂ ਸੂਚਨਾ ਸੰਚਾਰ ਦਾ ਮਹੱਤਵਪੂਰਨ ਸਾਧਨ ਬਣ ਗਏ ਹਨ। ਕੰਪਿਊਟਰਾਂ ਅਤੇ ਮੋਬਾਈਲਾਂ ਜ਼ਰੀਏ ਅਜੋਕੀ ਨਵੀਂ ਪਨੀਰੀ ਪਾਗਲ ਹੋਈ ਫਿਰਦੀ ਹੈ। ਹਰ ਕਿਸੇ ਦੇ ਹੱਥ ਵਿੱਚ ਮਹਿੰਗਾ ਮੋਬਾਈਲ ਫੋਨ ਅਤੇ ਇੰਟਰਨੈੱਟ ਦਾ ਕੁਨੈਕਸ਼ਨ ਹੈ। ਦੇਸ਼-ਵਿਦੇਸ਼ ਦੀਆਂ ਨਾਮੀਂ ਹਸਤੀਆਂ ਪ੍ਰਤੀ ਲੋਕ ਗ਼ਲਤ ਸੰਦੇਸ਼ ਜਾਂ ਟਿੱਪਣੀਆਂ ਦੀ ਵਰਤੋਂ ਕਰਦੇ ਹਨ। ਤਕਨੀਕ ਇਨਸਾਨ ਦੀ ਤਰੱਕੀ ਲਈ ਹੈ, ਪਰ ਅਸੀਂ ਉਸ ਦੀ ਗ਼ਲਤ ਵਰਤੋਂ ਕਰ ਰਹੇ ਹਾਂ। ਸਭ ਤੋਂ ਵੱਧ ਦੁਰਵਰਤੋਂ ਸ਼ੋਸ਼ਲ ਮੀਡੀਆ ਦੀ ਹੋ ਰਹੀ ਹੈ। ਇਹ ਜਿਸ ਕੰਮ ਲਈ ਈਜਾਦ ਹੋਇਆ ਸੀ, ਉਸ ਦੀ ਬਜਾਇ ਇਸ ਦਾ ਇਸਤੇਮਾਲ ਦੰਗੇ ਭੜਕਾਉਣ, ਅਸ਼ਲੀਲਤਾ ਫੈਲਾਉਣ ਅਤੇ ਇੱਕ ਦੂਜੇ ਨੂੰ ਬਦਨਾਮ ਕਰਨ ਆਦਿ ਲਈ ਕੀਤਾ ਜਾ ਰਿਹਾ ਹੈ ਜੋ ਸਹੀ ਨਹੀਂ।.
ਗੈਜ਼ਪਾਖੋ ਇੱਕ ਸੂਪ ਹੈ ਜਿਹੜਾ ਕੱਚੀਆਂ ਸਬਜੀਆਂ ਤੋਂ ਬਣਦਾ ਹੈ, ਇਹ ਆਮ ਤੌਰ 'ਤੇ ਟਮਾਟਰ ਤੋਂ ਬਣਦਾ ਹੈ ਅਤੇ ਇਸਨੂੰ ਠੰਡਾ ਕਰ ਕੇ ਪਰੋਸਿਆ ਜਾਂਦਾ ਹੈ। ਇਸ ਦੀ ਸ਼ੁਰੂਆਤ ਸਪੇਨ ਦੇ ਦੱਖਣੀ ਖੇਤਰ ਵਿੱਚ ਆਂਦਾਲੂਸੀਆ ਵਿੱਚ ਹੋਈ। ਗੈਜ਼ਪਾਖੋ ਨੂੰ ਸਪੇਨ ਅਤੇ ਇਸ ਦੇ ਗਵਾਂਢੀ ਦੇਸ਼ ਪੁਰਤਗਾਲ ਵਿੱਚ ਖਾਧਾ ਜਾਂਦਾ ਹੈ। ਇਸਨੂੰ ਖਾਸ ਤੌਰ ਉੱਤੇ ਗਰਮੀ ਦੇ ਦੌਰਾਨ ਖਾਧਾ ਜਾਂਦਾ ਹੈ ਕਿਉਂਕਿ ਇਹ ਠੰਡਾ ਹੁੰਦਾ ਹੈ ਤੇ ਇਸ ਨੂੰ ਖਾਣ ਨਾਲ ਤਾਜ਼ਗੀ ਮਿਲਦੀ ਹੈ।
ਰੂਬਲ (ਰੂਸੀ: рубль rublʹ, ਬਹੁ-ਵਚਨ рубли rubli; (ਕੋਡ: RUB) ਰੂਸੀ ਸੰਘ ਅਤੇ ਦੋ ਅੰਸ਼-ਪ੍ਰਵਾਨਤ ਗਣਰਾਜ ਅਬਖ਼ਾਜ਼ੀਆ ਅਤੇ ਦੱਖਣੀ ਓਸੈਤੀਆ ਦੀ ਮੁਦਰਾ ਹੈ। ਰੂਸੀ ਸਾਮਰਾਜ ਅਤੇ ਸੋਵੀਅਤ ਸੰਘ ਦੇ ਖ਼ਾਤਮੇ ਤੋਂ ਪਹਿਲਾਂ ਇਹ ਉਹਨਾਂ ਦੀ ਵੀ ਮੁਦਰਾ ਸੀ। ਬੈਲਾਰੂਸ ਅਤੇ ਟਰਾਂਸਨਿਸਤੀਰੀਆ ਵੀ ਇਸੇ ਨਾਂ ਦੀਆਂ ਮੁਦਰਾਵਾਂ ਵਰਤਦੇ ਹਨ। ਇੱਕ ਰੂਬਲ ਵਿੱਚ ਸੌ ਕੋਪਕ (ਰੂਸੀ: копейка, kopéyka; ਬਹੁ-ਵਚਨ: копейки, kopéyki) ਹੁੰਦੇ ਹਨ। ਇਹਦਾ ISO 4217 ਕੋਡ RUB ਜਾਂ 643 ਹੈ; ਇਹਤੋਂ ਪਹਿਲਾਂ ਇਹ ਕੋਡ RUR ਜਾਂ 810 ਸੀ।
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿੱਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਉਚਿਤ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।‘ਲੋਕ ਖੇਡ’ ‘ਲੋਕ’ ਅਤੇ ‘ਖੇਡ’ ਸ਼ਬਦਾਂ ਦੇ ਮੇਲ ਨਾਲ ਬਣਿਆ ਹੈ। ਇਸਦਾ ਅਰਥ ਹੈ। ‘ਲੋਕ ਦੀ ਖੇਡ’। ‘ਲੋਕ’ ਸ਼ਬਦ ਵਾਸਤਵ ਵਿੱਚ ਅੰਗਰੇਜ਼ੀ ਦੇ ਫੋਕ ਦਾ ਪਰਿਯਾਇ ਹੈ। ਜੋ ਨਗਰ ਅਤੇ ਪਿੰਡ ਦੀ ਸਾਰੀ ਜਨਤਾ ਦਾ ਭਾਵ ਹੈ। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ ਮਨ ਪਰਚਾਣਾ ਹੈ। ਲੋਕਖੇਡ ਦਾ ਮਨ ਪਰਚਾਵਾ ਹੋਣਾ ਬਹੁਤ ਜ਼ਰੂਰੀ ਹੈ। ਪਰ ਮਨ ਪਰਚਾਵੇ ਦੇ ਨਾਲ-ਨਾਲ ਇਹ ਮਨੁੱਖ ਨੂੰ ਸਰੀਰਿਕ ਤੇ ਮਾਨਸਿਕ ਸ਼ਕਤੀ ਵੀ ਦਿੰਦੀਆਂ ਹਨ। ਇਨ੍ਹਾਂ ਦਾ ਮਨੁੱਖ ਦੇ ਜੀਵਨ ਨਾਲ ਡੂੰਘਾ ਸੰਬੰਧ ਹੈ।ਲੋਕ-ਖੇਡਾਂ ਦੀ ਖ਼ਾਸੀਅਤ ਇਹ ਹੈ ਕਿ ਇਹ ਕਿਸੇ ਕਰੜੇ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ। ਕੋਈ ਸਮਾਂ-ਸਥਾਨ ਵੀ ਨਿਸ਼ਚਿਤ ਨਹੀਂ, ਗਰਮੀਆਂ ਨੂੰ ਦੁਪਿਹਰਾ ਸਮੇਂ, ਰਾਤ ਨੂੰ ਚਾਨਣੀਆਂ ਰਾਤਾਂ ਵਿਚ, ਖੁੱਲ੍ਹਿਆ ਵਿਹੜਿਆਂ, ਗਲੀਆਂ, ਜੂਹਾਂ, ਟਾਹਲੀਆਂ, ਬਰੋਟਿਆਂ ਦੀਆਂ ਛਾਂਵਾਂ ਅਤੇ ਕਿਸੇ ਵੀ ਮੋਕਲੀ ਥਾਂ 'ਤੇ ਇਹ ਖੇਡੀਆਂ ਜਾਂਦੀਆਂ ਹਨ। ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ, ਸਥਾਨਿਕ ਉਪਲਬਧ ਸਮਗਰੀ ਤੋਂ ਹੀ ਕੰਮ ਸਾਰ ਲਿਆ।
ਗੇਟੇ ਯੂਨੀਵਰਸਿਟੀ ਫ਼ਰਾਂਕਫ਼ੁਰਟ (ਜਰਮਨ: [Johann Wolfgang Goethe-Universität Frankfurt am Main] Error: {{Lang}}: text has italic markup (help)) ਫ਼ਰਾਂਕਫ਼ੁਰਟ, ਜਰਮਨੀ ਵਿੱਚ ਸਥਿਤ ਇੱਕ ਯੂਨੀਵਰਸਿਟੀ ਹੈ। ਹ 1914 ਵਿੱਚ ਇੱਕ ਨਾਗਰਿਕਾਂ ਦੀ ਯੂਨੀਵਰਸਿਟੀ ਵਜੋਂ ਸਥਾਪਿਤ ਕੀਤੀ ਗਈ ਸੀ, ਜਿਸਦਾ ਮਤਲਬ ਹੈ ਕਿ ਇਹ ਫ੍ਰੈਂਕਫਰਟ ਦੇ ਅਮੀਰ ਅਤੇ ਸਰਗਰਮ ਉਦਾਰਵਾਦੀ ਨਾਗਰਿਕਾਂ ਦੁਆਰਾ ਸਥਾਪਤ ਅਤੇ ਵਿੱਤੀ ਸਹਾਇਤਾ ਪ੍ਰਾਪਤ ਹੈ। ਇਸਦਾ ਮੂਲ ਨਾਮ Universität Frankfurt am Main ਸੀ। 1932 ਵਿੱਚ ਯੂਨੀਵਰਸਿਟੀ ਦਾ ਨਾਮ ਫ੍ਰੈਂਕਫਰਟ ਦੇ ਸਭ ਤੋਂ ਮਸ਼ਹੂਰ ਮੂਲਵਾਸੀ ਪੁੱਤਰਾਂ ਵਿੱਚੋਂ ਇੱਕ ਕਵੀ, ਫ਼ਿਲਾਸਫ਼ਰ ਅਤੇ ਲੇਖਕ/ਨਾਟਕਕਾਰ ਯੋਹਾਨ ਵੁਲਫਗੰਗ ਫਾਨ ਗੇਟੇ ਦੇ ਸਨਮਾਨ ਵਿੱਚ ਵਧਾਇਆ ਗਿਆ ਸੀ। ਯੂਨੀਵਰਸਿਟੀ ਵਿੱਚ ਵਰਤਮਾਨ ਸਮੇਂ 46,000 ਦੇ ਕਰੀਬ ਵਿਦਿਆਰਥੀ ਹਨ, ਜਿਹਨਾਂ ਨੂੰ ਸ਼ਹਿਰ ਦੇ ਅੰਦਰ ਚਾਰ ਪ੍ਰਮੁੱਖ ਕੈਂਪਸਾਂ ਵਿੱਚ ਵੰਡਿਆ ਹੋਇਆ ਹੈ।
ਕ੍ਰਿਸਟੋਫਰ ਕੌਮਸਟੌਕ (ਜਨਮ 19 ਮਈ 1992), ਪੇਸ਼ੇਵਰ ਤੌਰ 'ਤੇ ਮਾਰਸ਼ਮੇਲੋ ਵਜੋਂ ਜਾਣਿਆ ਜਾਂਦਾ, ਇੱਕ ਅਮਰੀਕੀ ਇਲੈਕਟ੍ਰਾਨਿਕ ਸੰਗੀਤ ਨਿਰਮਾਤਾ ਅਤੇ ਡੀਜੇ ਹੈ। ਉਸਨੇ ਸਭ ਤੋਂ ਪਹਿਲਾਂ ਅਮਰੀਕੀ ਡੀਜੇ ਜੋੜੀ ਜੈਕ ਰਸ਼ੀਅਨ ਅਤੇ ਰੂਸੀ-ਜਰਮਨ ਡੀਜੇ ਜੇਡ ਦੁਆਰਾ ਗਾਏ ਗਏ ਗੀਤਾਂ ਦੇ ਰੀਮਿਕਸ ਜਾਰੀ ਕਰਕੇ ਅੰਤਰਰਾਸ਼ਟਰੀ ਪੱਧਰ 'ਤੇ ਮਾਨਤਾ ਪ੍ਰਾਪਤ ਕੀਤੀ। ਉਹ "ਸਾਈਲੈਂਸ", "ਵੂਲਵ", "ਫਰੈਂਡਜ਼", ਅਤੇ "ਹੈਪੀਅਰ " ਗਾਣਿਆਂ ਲਈ ਸਭ ਤੋਂ ਜਾਣਿਆ ਜਾਂਦਾ ਹੈ, ਇਹ ਸਾਰੇ ਕਈ ਦੇਸ਼ਾਂ ਵਿੱਚ ਮਲਟੀ-ਪਲੈਟੀਨਮ ਪ੍ਰਮਾਣਿਤ ਹਨ (ਭਾਵ ਇਹਨਾਂ ਗਾਣਿਆਂ ਦੀਆਂ ਦੱਸ-ਲੱਖ ਤੋਂ ਵੱਧ ਕਾਪੀਆਂ ਵਿਕੀਆਂ ਜਾਂ ਆਨਲਾਈਨ ਸਟਰੀਮ ਹੋਈਆਂ ਹਨ) ਅਤੇ ਬਿਲਬੋਰਡ ਹਾਟ 100 ਦੇ ਸਿਖਰਲੇ 30 ਵਿੱਚ ਪ੍ਰਦਰਸ਼ਿਤ ਹੋਏ ਹਨ।
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਜੂਲ ( ਜਾਂ ਕਈ ਵਾਰ ਜਾਊਲ ), ਨਿਸ਼ਾਨ J, ਕੌਮਾਂਤਰੀ ਇਕਾਈ ਢਾਂਚੇ ਵਿੱਚ ਊਰਜਾ, ਕੰਮ ਜਾਂ ਤਾਪ ਦੀ ਮਾਤਰਾ ਦੀ ਇੱਕ ਇਕਾਈ ਹੈ। ਇਹ ਉਸ ਕੀਤੇ ਹੋਏ ਕੰਮ (ਜਾਂ ਵਟਾਈ ਹੋਈ ਊਰਜਾ) ਦੇ ਬਰਾਬਰ ਹੈ ਜਦੋਂ ਇੱਕ ਨਿਊਟਨ ਦਾ ਬਲ 1 ਮੀਟਰ ਦੇ ਪੈਂਡੇ ਤੱਕ ਲਾਇਆ ਜਾਵੇ (1 ਨਿਊਟਨ ਮੀਟਰ ਜਾਂ N·m), ਜਾਂ ਇੱਕ ਸਕਿੰਟ ਲਈ ਇੱਕ ਓਮ ਦੇ [[ਅੜਿੰਗਾ (ਬਿਜਲੀ)|ਅੜਿੰਗੇ) ਵਿੱਚੋਂ ਇੱਕ ਅੰਪੀਅਰ ਦਾ ਬਿਜਲਈ ਕਰੰਟ ਲੰਘਾਇਆ ਜਾਵੇ। ਇਹਦਾ ਨਾਂ ਅੰਗਰੇਜ਼ੀ ਭੌਤਿਕ ਵਿਗਿਆਨੀ ਜੇਮਜ਼ ਪ੍ਰੈਸਕਟ ਜੂਲ (1818-1889) ਮਗਰੋਂ ਪਿਆ ਹੈ।
ਲੋਕਧਾਰਾ (ਅੰਗਰੇਜ਼ੀ: 'folklore') ਕਿਸੇ ਲੋਕ ਭਾਈਚਾਰੇ ਵਿੱਚ ਪ੍ਰਵਾਹਮਾਨ ਲੋਕ ਗੀਤਾਂ, ਲੋਕ ਸੰਗੀਤ, ਲੋਕ ਨਾਚ, ਮਿਥਾਂ, ਲੋਕ ਕਹਾਣੀਆਂ, ਦੰਦ ਕਥਾਵਾਂ, ਜ਼ਬਾਨੀ ਇਤਿਹਾਸ, ਕਹਾਵਤਾਂ, ਵਿਅੰਗ, ਬੁਝਾਰਤਾਂ, ਲੋਕ ਧਰਮ, ਲੋਕ ਵਿਸ਼ਵਾਸ, ਜਾਦੂ-ਟੂਣੇ, ਵਹਿਮ-ਭਰਮ, ਲੋਕ ਸਾਜ਼, ਸੰਦ, ਬਰਤਨ ਭਾਂਡੇ ਅਤੇ ਲੋਕ ਹਥਿਆਰਾਂ ਆਦਿ ਦਾ ਇੱਕ ਜਟਿਲ ਤਾਣਾ ਬਾਣਾ ਹੁੰਦਾ ਹੈ। ਇਸ ਨੂੰ ਅਸੀਂ ਚਾਰ ਵੰਨਗੀਆਂ ਵਿੱਚ ਵੰਡਦੇ ਹਾਂ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ੴ (ਇੱਕ ਓਅੰਕਾਰ) ਸਿੱਖ ਧਰਮ ਦਾ ਨਿਸ਼ਾਨ ਹੈ ਅਤੇ ਸਿੱਖੀ ਦਰਸ਼ਨ ਦੀ ਨੀਂਹ ਹੈ। ਇਸ ਤੋਂ ਭਾਵ ਹੈ ਕਿ ਇੱਕ ਕਰਨਵਾਲਾ (ਕਰਤਾਰ) ਹੈ। ਇਹ ਗੁਰੂ ਨਾਨਕ ਸਾਹਿਬ ਜੀ ਦੀ ਗੁਰਬਾਣੀ ਜਪੁਜੀ ਸਾਹਿਬ ਦੇ ਸ਼ੁਰੂ ਵਿੱਚ ਹੈ। ਸਿੱਖੀ ਬਾਰੇ ਕਿਤਾਬਾਂ ਅਤੇ ਗੁਰਦਵਾਰਿਆਂ ਉੱਤੇ ਇਹ ਨਿਸ਼ਾਨ (ੴ) ਆਮ ਦੇਖਣ ਨੂੰ ਮਿਲਦਾ ਹੈ। ਗੁਰੂ ਨਾਨਕ ਜੀ ਨੇ ਇਸ ਅਦੁੱਤੀ ਨਿਸ਼ਾਨ ਦੀ ਰਚਨਾ ਕਰਕੇ ਸਿਖ ਪੰਥ ਦੀ ਨੀਂਹ ਰੱਖੀ। ਇਸ ਦਾ ਪਾਠ (ਉਚਾਰਨ ਜਾਂ ਬੋਲ) ਇੱਕ ਓਅੰਕਾਰ ਹੈ। ਗੁਰੂ ਨਾਨਕ ਸਾਹਿਬ ਜੀ ਨੇ ਇਸ ਨੂੰ 13 ਵਾਰ ਆਪਣੀ ਸਵੈ-ਰਚਿਤ ਬਾਣੀ ਵਿੱਚ ਲਿਖਿਆ ਹੈ, ਜਿਹੜੀ ਕਿ ਆਪ ਜੀ ਦੇ ਨਾਮ ਦੇ ਸਿਰਲੇਖ ਮਹਲਾ 1 ਹੇਠ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਹੈ। ਇੱਕ ਓਅੰਕਾਰ ਪੰਜਾਬੀ ਭਾਸ਼ਾ ਦਾ ਬੋਲ ਹੈ। ਇੱਕ ਓਅੰਕਾਰ ਮੂਲ ਮੰਤਰ ਅਤੇ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਅੰਕ ਤੇ ਬ੍ਰਹਮੰਡ ਦੇ ਬੇਅੰਤ ਪਸਾਰੇ ਤੇ ਇਸਦੇ ਇਕੋ ਇੱਕ ਕਰਤਾ (ਭਾਵ ਇੱਕ ਕਰਤਾਰ) ਦੇ ਨਿਸ਼ਾਨ ਦੇ ਸੂਚਕ ਵਜੋਂ ਦਰਜ ਹੈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਇੱਕ ਸਿੱਖ ਮਹਾਰਾਜਾ ਸੀ ਜਿੰਨਾ ਨੂੰ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ ਅਤੇ ਉਹਨਾਂ ਦਾ ਨਾਮ ਭਾਰਤ ਦੇ ਉਹਨਾਂ ਮਹਾਨ ਸ਼ਾਸਕਾਂ ਵਿੱਚ ਆਉਂਦਾ ਹੈ ਜਿਵੇ ਕਿ ਮਹਾਂਰਾਣਾ ਪ੍ਰਤਾਪ ਅਤੇ ਮਰਾਠਾ ਸਾਮਰਾਜ ਦੇ ਛੱਤਰਪਤੀ ਸ਼ਿਵਾਜੀ। ਉਹਨਾਂ ਨੂੰ ਸਾਲ 2020 ਵਿੱਚ ਬੀਬੀਸੀ ਨੇ ਦੁਨੀਆ ਦਾ ਸਭ ਤੋ ਮਹਾਨ ਆਗੂ ਦੱਸਿਆ ਸੀ ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿੱਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿੱਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿੱਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿੱਚ ਆਉਣ ਕਰਕੇ, ਇਸ ਵਿੱਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿੱਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ।2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ਪੰਜਾਬੀ ਭਾਸ਼ਾ (ਸ਼ਾਹਮੁਖੀ: پنجابی, ਪੰਜਾਬੀ) ਪੰਜਾਬ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖਾਂ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਨਵਾਂ ਸਾਲ ਉਹ ਸਮਾਂ ਹੁੰਦਾ ਹੈ ਜਦੋਂ ਪੁਰਾਣਾ ਕਲੰਡਰ ਸਾਲ ਮੁੱਕਦਾ ਹੈ ਅਤੇ ਨਵਾਂ ਕਲੰਡਰ ਸਾਲ ਸ਼ੁਰੂ ਹੁੰਦਾ ਹੈ। ਬਹੁਤ ਸਾਰੇ ਸੱਭਿਆਚਾਰਾਂ ਵਿੱਚ, ਇਸ ਘਟਨਾ ਨੂੰ ਕਿਸੇ ਨਾ ਕਿਸੇ ਤਰੀਕੇ ਨਾਲ ਮਨਾਇਆ ਜਾਂਦਾ ਹੈ। ਦੁਨੀਆ ਭਰ ਵਿੱਚ ਅੱਜ ਗ੍ਰੇਗਰੀ ਕੈਲੰਡਰ ਵਾਲਾ ਨਵਾਂ ਸਾਲ ਮਨਾਇਆ ਜਾਣ ਲੱਗ ਪਿਆ ਹੈ। ਇਹ ਪੁਰਾਣੇ ਰੋਮਨ ਕੈਲੰਡਰ ਅਤੇ ਉਸ ਦੀ ਥਾਂ ਲਾਗੂ ਕੀਤੇ ਜੂਲੀਅਨ ਕੈਲੰਡਰ ਦੋਨਾਂ ਦੇ ਅਨੁਸਾਰ ਹੀ 1 ਜਨਵਰੀ (ਨਵਾਂ ਸਾਲ ਦਿਵਸ) ਨੂੰ ਪੈਂਦਾ ਹੈ।
ਜ਼ੀਨੇਦੀਨ ਯਾਜ਼ੀਦ ਜ਼ਿਦਾਨੇ (ਫ਼ਰਾਂਸੀਸੀ ਉਚਾਰਨ: [zinedin zidan], ਜਨਮ 23 ਜੂਨ 1972), ਜਿਸਦਾ ਨਾਂ "ਜ਼ੀਜ਼ੌ" ਵੀ ਹੈ, ਇੱਕ ਫ੍ਰੈਂਚ ਦੇ ਸੇਵਾਮੁਕਤ ਪ੍ਰੋਫੈਸ਼ਨਲ ਫੁਟਬਾਲਰ ਅਤੇ ਰੀਅਲ ਮੈਡਰਿਡ ਦਾ ਵਰਤਮਾਨ ਮੈਨੇਜਰ ਹੈ। ਉਹ ਫਰਾਂਸ ਦੀ ਕੌਮੀ ਟੀਮ, ਕਨੇਸ, ਬਾਰਡੋ, ਜੁਵੇਨਟਸ ਅਤੇ ਰੀਅਲ ਮੈਡਰਿਡ ਲਈ ਹਮਲਾਵਰ ਮਿਡਫੀਲਡਰ ਦੇ ਤੌਰ ਤੇ ਖੇਡੇ। 2004 ਵਿੱਚ ਯੂਈਐਫਏ ਗੋਲਡਨ ਜੁਬਲੀ ਪੋਲ ਵਿੱਚ ਪਿਛਲੇ 50 ਸਾਲਾਂ ਤੋਂ ਜਿਦਾਨ ਸਭ ਤੋਂ ਵਧੀਆ ਯੂਰਪੀ ਫੁਟਬਾਲਰ ਚੁਣਿਆ ਗਿਆ ਸੀ। ਉਸ ਨੂੰ ਫੁੱਟਬਾਲ ਦੇ ਸਭ ਤੋਂ ਵੱਡੇ ਖਿਡਾਰੀਆਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ।ਕਲੱਬ ਪੱਧਰ 'ਤੇ, ਲੀਡੀਆ ਸਿਰਲੇਖ ਅਤੇ ਰੀਅਲ ਮੈਡ੍ਰਿਡ ਦੇ ਨਾਲ ਯੂਈਐੱਫਏ ਚੈਂਪੀਅਨਜ਼ ਲੀਗ, ਦੋ ਸੇਰੀ ਏ ਲੀਗ ਚੈਂਪੀਅਨਸ਼ਿਪ ਜੋ ਕਿ ਜੂਵੈਂਟਸ ਅਤੇ ਇੱਕ ਇੰਟਰ ਕਾਂਟੀਨੈਂਟਲ ਕੱਪ ਅਤੇ ਇੱਕ ਯੂਈਐਫਏ ਸੁਪਰ ਕੱਪ ਹੈ, ਦੋਵਾਂ ਟੀਮਾਂ ਨਾਲ। ਉਸ ਨੇ 2001 ਵਿੱਚ ਜੁਵੁੰਟਸ ਤੋਂ ਰਿਅਲ ਮੈਡਰਿਡ ਤੱਕ ਦਾ ਟ੍ਰਾਂਸਫਰ ਕੀਤਾ, ਜਿਸ ਨੇ ਵਿਸ਼ਵ ਰਿਕਾਰਡ ਦੀ ਫੀਸ 77.5 ਮਿਲੀਅਨ ਰੱਖੀ। 2002 ਦੇ ਯੂਈਐੱਫਏ (UEFA) ਚੈਂਪੀਅਨਜ਼ ਲੀਗ ਫਾਈਨਲ ਵਿੱਚ ਉਸ ਦਾ ਖੱਬੇ-ਪੱਖ ਵਾਲਾ ਵਿਜੇਤਾ ਇਸ ਮੁਕਾਬਲੇ ਦੇ ਇਤਿਹਾਸ ਵਿੱਚ ਸਭ ਤੋਂ ਵੱਡਾ ਟੀਚਾ ਮੰਨਿਆ ਜਾਂਦਾ ਹੈ। ਫਰਾਂਸ ਦੇ ਨਾਲ ਅੰਤਰਰਾਸ਼ਟਰੀ ਪੜਾਅ ਉੱਤੇ, ਜਿੰਦਾਾਨੇ ਨੇ 1998 ਫੀਫਾ ਵਰਲਡ ਕੱਪ ਜਿੱਤਿਆ, ਫਾਈਨਲ ਵਿੱਚ ਦੋ ਵਾਰ ਸਕੋਰ ਕਰਕੇ ਅਤੇ ਆਲ-ਸਟਾਰ ਟੀਮ ਦੇ ਨਾਂਅ ਅਤੇ ਯੂਈਐਫਏ ਯੂਰੋ 2000 ਨੂੰ ਉਸ ਦਾ ਨਾਂ ਪਲੇਅਰ ਆਫ ਦ ਟੂਰਨਾਮੈਂਟ ਰੱਖਿਆ ਗਿਆ ਸੀ। ਵਰਲਡ ਕੱਪ ਦੀ ਜਿੱਤ ਨੇ ਉਨ੍ਹਾਂ ਨੂੰ ਫਰਾਂਸ ਵਿੱਚ ਇੱਕ ਰਾਸ਼ਟਰੀ ਹੀਰੋ ਬਣਾਇਆ, ਅਤੇ ਉਨ੍ਹਾਂ ਨੇ 1998 ਵਿੱਚ ਲੈਜਿਅਨ ਡੀ'ਹਿਨੂਰ ਪ੍ਰਾਪਤ ਕੀਤਾ।
ਪੰਜਾਬ ਵਿੱਚ ਮੇਲਿਆਂ ਵਾਂਗ ਤਿਉਹਾਰਾਂ ਦੀ ਲੜੀ ਵੀ ਤੁਰੀ ਰਹਿੰਦੀ ਹੈ। ਮੇਲਿਆਂ ਵਾਂਗ ਤਿਉਹਾਰ ਵੀ ਇੱਥੋਂ ਦੇ ਸਭ ਵਰਗਾਂ ਦੇ ਲੋਕ ਸਮੂਹਿਕ ਤੌਰ ਤੇ ਮਨਾਉਂਦੇ ਹਨ। ਜੋ ਇੱਥੋਂ ਦੀ ਭਾਈਚਾਰਕ ਸਾਂਝ ਅਤੇ ਫਿਰਕੂ ਸੋਚ ਦੇ ਗਵਾਹ ਹਨ ।ਡਾ ਵਣਜਾਰਾ ਬੇਦੀ ਅਨੁਸਾਰ ਤਿਉਹਾਰਾਂ ਦਾ ਮੁੱਢ ਪੰਜਾਬ ਦੀ ਸਮੂਹਿਕ ਵਿਕਾਸ ਦੀ ਭਾਵਨਾ ਵਿੱਚ ਬੱਝਿਆ ਅਤੇ ਹੌਲੀ ਹੌਲੀ ਇਨ੍ਹਾਂ ਰਾਂਗਲੀਆਂ ਚੂਲਾਂ ਦੁਆਲੇ ਜਾਤੀ ਦਾ ਸਾਰਾ ਸਮਾਜਿਕ ,ਧਾਰਮਿਕ ਅਤੇ ਭਾਈਚਾਰਕ ਜੀਵਨ ਚੱਕੀ ਦੇ ਪੁੜ ਵਾਂਗ ਘੁੰਮਣ ਲੱਗਾ। ਤਿਉਹਾਰ ਨਾਲ ਅੰਦਰਲਾ ਖਿੜਦਾ ਤੇ ਮਹਿਕਦਾ ਹੈ ਅਤੇ ਲੋਕਾਂ ਵਿੱਚ ਨਵੀਂ ਸ਼ਕਤੀ ਉੱਭਰਦੀ ਅਤੇ ਨਵੇਂ ਸੰਕਲਪ ਜਾਗਦੇ ਹਨ।
ਚਾਰ ਸਾਹਿਬਜ਼ਾਦੇ ਇੱਕ 2014 ਦੀ ਭਾਰਤੀ ਪੰਜਾਬੀ - ਹਿੰਦੀ 3ਡੀ ਕੰਪਿਊਟਰ-ਐਨੀਮੇਟਿਡ ਇਤਿਹਾਸਕ ਡਰਾਮਾ ਫ਼ਿਲਮ ਹੈਰੀ ਬਵੇਜਾ ਦੁਆਰਾ ਲਿਖੀ ਅਤੇ ਨਿਰਦੇਸ਼ਿਤ ਕੀਤੀ ਗਈ ਹੈ। ਇਹ ਦਸਵੇਂ ਸਿੱਖ ਗੁਰੂ ਗੋਬਿੰਦ ਸਿੰਘ ਦੇ ਪੁੱਤਰਾਂ- ਸਾਹਿਬਜ਼ਾਦਾ ਅਜੀਤ ਸਿੰਘ, ਜੁਝਾਰ ਸਿੰਘ, ਜ਼ੋਰਾਵਰ ਸਿੰਘ ਅਤੇ ਫ਼ਤਿਹ ਸਿੰਘ ਦੀਆਂ ਕੁਰਬਾਨੀਆਂ 'ਤੇ ਆਧਾਰਿਤ ਹੈ। ਓਮ ਪੁਰੀ ਨੇ ਫਿਲਮ ਦਾ ਵਰਣਨ ਪ੍ਰਦਾਨ ਕੀਤਾ, ਅਤੇ ਵੱਖ-ਵੱਖ ਕਿਰਦਾਰਾਂ ਲਈ ਆਵਾਜ਼ ਕਲਾਕਾਰਾਂ ਨੂੰ ਗੁਮਨਾਮ ਰੱਖਿਆ ਗਿਆ ਸੀ।
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।1928 ਵਿੱਚ ਭਗਤ ਸਿੰਘ ਤੇ ਉਸਦੇ ਸਾਥੀ ਸ਼ਿਵਰਾਮ ਰਾਜਗੁਰੂ ਨੇ 21 ਸਾਲਾ ਬਰਤਾਨਵੀ ਪੁਲਿਸ ਅਫ਼ਸਰ ਜੌਨ ਸਾਂਡਰਸ ਦਾ ਲਾਹੌਰ ਵਿਖੇ ਗੋਲੀ ਮਾਰਕੇ ਕਤਲ ਕੀਤਾ ਜਦਕਿ ਉਹਨਾਂ ਦਾ ਮਕਸਦ ਜੇਮਜ਼ ਸਕੌਟ ਨਾਂ ਦੇ ਸੀਨੀਅਰ ਪੁਲਿਸ ਸੁਪਰਿਨਟੈਂਡੈਂਟ ਦਾ ਕਤਲ ਕਰਨਾ ਸੀ।
ਮਾਤਾ ਗੁਜਰੀ ਜੀ ਸੇਵਾ, ਸਿਮਰਨ, ਸਹਿਣਸ਼ੀਲਤਾ ਅਤੇ ਸਹਿਜ ਦੇ ਪੁੰਜ ਅਮਰ ਸ਼ਹੀਦ ਹਨ। ਮਾਤਾ ਗੁਜਰੀ ਜੀ ਦਾ ਜਨਮ ਨਗਰ ਕਰਤਾਰਪੁਰ ਵਿਖੇ ਗੁਰੂ-ਘਰ ਦੇ ਅਨਿੰਨ ਸੇਵਕ ਭਾਈ ਲਾਲ ਚੰਦ (ਸੁਭੀਖੀਏ ਖੱਤਰੀ) ਦੇ ਗ੍ਰਹਿ ਵਿਖੇ ਮਾਤਾ ਬਿਸ਼ਨ ਕੌਰ ਦੀ ਕੁੱਖੋਂ 1619 ਈ: ਵਿੱਚ ਹੋਇਆ। ਇੱਕ ਮਹਾਨ ਸੰਘਰਸ਼ੀ ਇਤਿਹਾਸਿਕ ਸ਼ਖ਼ਸੀਅਤ, ਧਰਮ ਰੱਖਿਅਕ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਮਹਿਲ (ਧਰਮ ਸੁਪਤਨੀ) ਅਤੇ ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਤਿਕਾਰਯੋਗ ਮਾਤਾ ਜੀ ਅਤੇ ਸ਼ਹੀਦ ਇਸਤਰੀ ਹੋਈ ਅਤੇ ਜਿਸ ਦਾ ਜੀਵਨ, ਤਿਆਗ, ਕੁਰਬਾਨੀ ਅਤੇ ਸ਼ਹੀਦੀ ਇਤਿਹਾਸ ਨੂੰ ਇੱਕ ਨਵਾਂ ਮੋੜ ਦੇਵੇਗੀ ਅਤੇ ਸਿੱਖ ਬੀਬੀ ਦੇ ਮਾਨ-ਸਨਮਾਨ ਨੂੰ ਉੱਚਾ ਅਤੇ ਸਤਿਕਾਰਤ ਸਥਾਨ ਪ੍ਰਾਪਤ ਕਰਵਾ ਦੇਵੇਗੀ। ਜਿਸ ਨਾਲ ਭਾਰ ਸਿੱਖ ਬੀਬੀਆਂ ਦਾ ਜੀਵਨ ਇੱਕ ਸਵੈਮਾਣ ਅਤੇ ਗੌਰਵਮਈ ਅੰਗੜਾਈ ਲੈ ਲਵੇਗਾ।
ਜਿਓਵਾਨੀ ਬੇਲੀਨੀ (ਅੰ.1430 – 26 ਨਵੰਬਰ 1516) ਪੁਨਰ-ਜਾਗਰਣ ਕਾਲ ਦਾ ਇੱਕ ਇਤਾਲਵੀ ਚਿੱਤਰਕਾਰ ਸੀ। ਇਸਦਾ ਪਿਤਾ ਜਾਕੋਪੋ ਬੇਲੀਨੀ ਅਤੇ ਭਾਈ ਜੇਨਤੀਲੇ ਬੇਲੀਨੀ ਦੋਵੇਂ ਹੀ ਚਿੱਤਰਕਾਰ ਸਨ। ਉਸ ਸਮੇਂ ਵਿੱਚ ਇਸਦਾ ਭਾਈ ਜੇਨਤੀਲੇ ਇਸ ਨਾਲੋਂ ਜ਼ਿਆਦਾ ਮਸ਼ਹੂਰ ਸੀ ਅਤੇ ਅੱਜ ਇਸਦੇ ਉਲਟ ਹੈ। ਇਸਦਾ ਜੀਜਾ ਆਂਦਰਿਆ ਮਾਂਤੇਗਨਾ ਵੀ ਇੱਕ ਚਿੱਤਰਕਾਰ ਸੀ। ਇਹ ਮੰਨਿਆ ਜਾਂਦਾ ਹੈ ਕਿ ਇਸਨੇ ਵੇਨੇਸ਼ੀਅਨ ਚਿੱਤਰਕਾਰੀ ਵਿੱਚ ਕ੍ਰਾਂਤੀ ਲੈ ਕੇ ਆਉਂਦੀ ਅਤੇ ਇਸਨੂੰ ਹੋਰ ਰੰਗੀਨ ਅਤੇ ਇੰਦ੍ਰਿਆਈ ਬਣਾਇਆ।
ਗੂਰੁ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦਸਾਂ ਵਿਚੋਂ ਦੂਜੇ ਗੁਰੂ ਸਨ। ਇਹਨਾਂ ਦਾ ਜਨਮ ਹਿੰਦੂ ਖ਼ਾਨਦਾਨ ਵਿੱਚ, ਜਮਾਂਦਰੂ ਨਾਮ ਲਹਿਣੇ ਨਾਲ਼, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਨੇੜੇ) ਪੰਜਾਬ ਵਿਖੇ ਹੋਇਆ। ਭਾਈ ਲਹਿਣਾ ਖੱਤਰੀ ਟੱਬਰ ਵਿੱਚ ਪਲ਼ਿਆ, ਜਿਸਦੇ ਪਿਓ ਨਿੱਕੇ ਸਕੇਲ ਦੇ ਸੁਦਾਗਰ ਸੀ, ਅਤੇ ਆਪ ਉਹ ਦੁਰਗਾ ਦੇ ਪੁਜਾਰੀ ਸਨ। ਇਹਨਾਂ ਦੀ ਮੁਲਾਕਾਤ ਗੁਰੂ ਨਾਨਕ, ਸਿੱਖੀ ਦੇ ਬਾਨੀ ਨਾਲ਼ ਹੋਣ ਤੋਂ ਬਾਅਦ ਇਹ ਸਿੱਖ ਬਣ ਗਏ। ਗੁਰੂ ਨਾਨਕ ਸਾਹਿਬ ਨੇ ਲਹਿਣਾ ਨਾਮ ਤਬਦੀਲ ਕਰ ਅੰਗਦ ("ਮੇਰਾ ਆਪਣਾ ਅੰਗ") ਰੱਖ ਦਿੱਤਾ, ਅਤੇ ਆਪਣੇ ਪੁੱਤਾਂ ਦੀ ਬਜਾਏ ਅੰਗਦ ਨੂੰ ਦੂਜਾ ਗੁਰੂ ਐਲਾਨ ਦਿੱਤਾ।ਗੁਰੂ ਨਾਨਕ ਦੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਬਾਅਦ, 1539 ਵਿੱਚ ਗੁਰੂ ਅੰਗਦ ਸਿੱਖਾਂ ਦੇ ਰਹਿਬਰ ਬਣੇ। ਇਹ ਸਿੱਖੀ ਵਿੱਚ ਗੁਰਮੁਖੀ ਨੂੰ ਇਖਤਿਆਰ ਅਤੇ ਮਿਆਰਬੰਦ ਕਰਨ ਲਈ ਮਸ਼ਹੂਰ ਹਨ। ਇਹਨਾਂ ਨੇ ਨਾਨਕ ਦੇ ਵਾਕ ਇਕੱਤਰ ਕਰਨੇ ਸ਼ੁਰੂ ਕੀਤੇ, ਨਾਲ਼ 63 ਵਾਕ ਆਪ ਰਚੇ। ਆਪਣੇ ਪੁੱਤਾਂ ਦੀ ਬਜਾਏ, ਇਹਨਾਂ ਨੇ ਆਪਣੇ ਮੁਰੀਦ ਅਮਰਦਾਸ ਨੂੰ ਗੁਰੂ ਤਖ਼ਤ ਦਾ ਵਾਰਸ ਅਤੇ ਤੀਜਾ ਗੁਰੂ ਐਲਾਨਿਆ।
ਸੁਰਜੀਤ ਪਾਤਰ (ਜਨਮ 14 ਜਨਵਰੀ 1945) ਇੱਕ ਪੰਜਾਬੀ ਸ਼ਾਇਰ ਹੈ। ਉਸਨੇ 1960ਵਿਆਂ ਵਿੱਚ ਆਪਣੀਆਂ ਕਵਿਤਾਵਾਂ ਪ੍ਰਕਾਸ਼ਿਤ ਕਰਨੀਆਂ ਸ਼ੁਰੂ ਕੀਤੀਆਂ ਸਨ ਅਤੇ ਅੱਜ ਤੱਕ ਨਿਰੰਤਰ ਕਾਵਿ-ਸਿਰਜਣਾ ਵਿੱਚ ਕਰਮਸ਼ੀਲ ਹੈ। ਉਹਦੀ ਸਖਸ਼ੀਅਤ 'ਕਵਿਤਾ ਦੀ ਵਿਆਪਕ ਸਮਾਜਿਕ ਅਪੀਲ ਤੇ ਗੰਭੀਰਤਾ' ਦਾ ਸੁੰਦਰ ਸੁਮੇਲ ਹੈ। ਆਲੋਚਕਾਂ ਨੇ ਉਸਨੂੰ ਖੂਬ ਸਰਾਹਿਆ ਹੈ। ਸਮਾਜ ਵਿੱਚ ਰਾਜਨੀਤਕ ਚੇਤਨਾ ਅਤੇ ਤਤਕਾਲੀ ਜ਼ਬਰ ਦੇ ਵਿਰੋਧ ਦੇ ਰੂਪ ਵਿੱਚ ਉਹਨਾਂ ਦੀ ਕਵਿਤਾ ਸਾਹਮਣੇ ਆਉਂਦੀ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।ਅੰਮ੍ਰਿਤਾ ਪ੍ਰੀਤਮ ਦੀ ਸਭ ਤੋਂ ਮਸ਼ਹੂਰ ਕਵਿਤਾ ਅੱਜ ਆਖਾਂ ਵਾਰਿਸ ਸ਼ਾਹ ਨੂੰ ਹੈ ਜਿਸ ਵਿੱਚ ਉਹ ਹਿੰਦੁਸਤਾਨ ਦੀ ਵੰਡ ਤੋਂ ਬਾਅਦ ਹੋਏ ਕਤਲੇਆਮ ਪ੍ਰਤੀ ਆਪਣਾ ਰੋਸ ਦਿਖਾਉਂਦੇ ਹੋਏ ਵਾਰਿਸ ਸ਼ਾਹ ਨੂੰ ਵਾਪਸ ਆਉਣ ਦੀ ਦੁਹਾਈ ਪਾਉਂਦੀ ਹੈ। ਇੱਕ ਨਾਵਲਕਾਰ ਦੇ ਤੌਰ ਉੱਤੇ ਪਿੰਜਰ (1950) ਉਸਦਾ ਸਭ ਤੋਂ ਮਸ਼ਹੂਰ ਨਾਵਲ ਹੈ ਜਿਸ ਉੱਤੇ ਬਾਅਦ ਵਿੱਚ ਇੱਕ ਅਵਾਰਡ ਜੇਤੂ ਫ਼ਿਲਮ ਪਿੰਜਰ (2003) ਵੀ ਬਣੀ।1947 ਵਿੱਚ ਭਾਰਤ ਤੇ ਪਾਕਿਸਤਾਨ ਦੀ ਵੰਡ ਪਿੱਛੋਂ ਇਹ ਲਿਹੌਰ ਤੋਂ ਹਿੰਦੁਸਤਾਨ ਆ ਗਈ।
ਰੀਤੀ ਰਿਵਾਜ ਸ਼ਬਦ ਅੰਗਰੇਜੀ ਦੇ ਪਦ ritual ਦੇ ਪੰਜਾਬੀ ਅਨੁਵਾਦ ਵਜੋਂ ਵਰਤਿਆ ਗਿਆ ਹੈ। ਸਮਾਜ ਦੇ ਸਮਾਂ ਵਿਹਾ ਚੁੱਕੇ ਕਾਰਜ ਜਦੋਂ ਆਪਣੇ ਸਾਰਥਕ ਪ੍ਰਕਾਰਜ ਤੋਂ ਮੁਕਤ ਹੋ ਕੇ ਪ੍ਰਤੀਕ ਰੂਪ ਵਿੱਚ ਕੀਤੇ ਜਾਂਦੇ ਹਨ, ਤਾਂ ਉਹ ਰਸਮਾਂ ਅਖਵਾਉਂਦੇ ਹਨ। ਪੰਜਾਬ ਵਿੱਚ ਅਜਿਹੇ ਅਨੇਕਾ ਕਾਰਜ ਹਨ, ਜਿਨਾ ਦੀ ਪਹਿਲਾ ਕਦੀ ਮਹੱਤਤਾ ਸੀ, ਪਰ ਹੁਣ ਉਹ ਵੇਲਾ ਵਿਹਾ ਚੁਕੇ ਹਨ ਪਰ ਇਹ ਪ੍ਰਕਾਰਜ ਪ੍ਰਤੀਕ ਰੂਪ ਵਿੱਚ ਅੱਜ ਵੀ ਨਿਭਾਏ ਜਾਂਦੇ ਹਨ। ਜਿਸ ਤਰਾਂ ਉਹਨਾਂ ਦਾ ਵਾਸਤਵਿਕ ਅਮਲ ਹੋਇਆ ਕਰਦਾ ਸੀ। ਵਿਅਕਤੀ ਜੀਵਨ ਨਾਲ ਸਬੰਧਿਤ ਅਜਿਹਾ ਕੋਈ ਮੌਕਾ ਨਹੀਂ ਜਦੋਂ ਕੋਈ ਰਸਮ ਨਾ ਕੀਤੀ ਜਾਂਦੀ ਹੋਵੇ। ਵਿਅਕਤੀ ਜੀਵਨ ਦੀਆਂ ਤਿੰਨ ਅਵਸਥਾਵਾਂ ਪ੍ਰਮੁੱਖ ਮੰਨੀਆਂ ਜਾਂਦੀਆਂ ਹਨ। ਜਨਮ ਵਿਆਹ ਮੌਤ ਉਹਨਾਂ ਨਾਲ ਸਬੰਧਿਤ ਰਸਮਾਂ ਹੇਠ ਲਿਖੇ ਹਨ: -
ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਜਾਂ ਸ਼੍ਰੀ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰੂਦੁਆਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰੂਦਵਾਰਾ ਚੌਥੇ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਪੰਜਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ 1606 ਵਿੱਚ ਸ਼੍ਰੀ ਅਕਾਲ ਤਖਤ ਸਾਹਿਬ ਜੀ ਦਾ ਨੀਂਹ ਪੱਥਰ ਛੇਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਸ਼੍ਰੀ ਹਰਿਮੰਦਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਸ਼ਹੀਦ ਦੀ ਸ਼ਹੀਦੀ ਵੀ ੧੬੫੭ ਦੇ ਜਹਾਨ ਖ਼ਾਨ ਵਾਲੇ ਹਮਲੇ ਦੌਰਾਨ ਹੀ ਸ਼੍ਰੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ। ਅੱਜ ਬਾਬਾ ਜੀ ਦੀ ਯਾਦ ਵਿੱਚ ਸ਼੍ਰੀ ਹਰਿਮੰਦਰ ਸਾਹਿਬ ਜੀ ਦੀ ਪਰਿਕਰਮਾ ਵਿੱਚ ਸ਼ਹੀਦੀ ਬੁੰਗਾ ਸਥਿਤ ਹੈ, ਜਿੱਥੇ ਲੜੀਵਾਰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਚਲਦੇ ਰਹਿੰਦੇ ਹਨ।
ਸੁਖਮਨੀ ਸਾਹਿਬ ਇੱਕ ਪ੍ਰਾਰਥਨਾ ਹੈ ਜੋ ਕਿ ਗੀਤ ਦੇ ਰੂਪ ਵਿੱਚ ਹੈ ਤੇ ਸ਼ਾਂਤੀ ਅਤੇ ਮਨ ਨੂੰ ਸੁੱਖ ਦੇਣ ਵਾਲ਼ੀ ਬਾਣੀ ਹੈ। ਸੁਖਮਨੀ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸਭ ਤੋਂ ਵੱਡੀ ਰਚਨਾ ਹੈ। ਗੁਰੂ ਸਾਹਿਬ ਜੀ ਨੇ ਜਦੋਂ ਇੱਕ ਦੁਖੀ ਵਿਅਕਤੀ ਦੀ ਪੁਕਾਰ ਸੁਣੀ ਤਾਂ ਉਸ ਦੀ ਸਰੀਰਕ ਤੇ ਮਾਨਸਿਕ ਦੁੱਖ ਨੂੰ ਦੂਰ ਕਰਨ ਲਈ ਇਸ ਬਾਣੀ ਦੀ ਰਚਨਾ ਕੀਤੀ। ਇਥੋ ਤੱਕ ਕਿ ਇਸ ਦੇ ਪਾਠ ਕਰਨ ਨਾਲ ਲਾਹੌਰ ਦੇ ਹਾਕਮ ਅਲਾਇਮ ਉਦ ਦੀਨ ਦੀ ਜਾਨਲੇਵਾ ਪੇਟ ਦਾ ਦਰਦ ਵੀ ਠੀਕ ਹੋ ਗਿਆ। ਇਸ ਤੋ ਬਾਅਦ ਉਹ ਇਸ ਦਾ ਰੋਜ ਪਾਠ ਕਰਨ ਲੱਗਾ। ਸੁਖਮਨੀ ਸਾਹਿਬ ਵਿੱਚ ਸੰਰਚਾਤਮਕ ਏਕਤਾ ਹੈ ਤੇ ਇਸ ਦੇ 24 ਸਲੋਕ ਹਨ ਤੇ ਇਸ ਵਿੱਚ 8 ਛੰਦ ਹਨ ਤੇ ਹਰੇਕ ਛੰਦ ਦੀਆਂ ਦਸ ਸਤਰਾਂ ਹਨ। ਤਾਂ ਆਓ ਅਸੀਂ ਆਪਣੀਆ ਧਰਮ ਦੀਆਂ ਖੋਖਲੀਆਂ ਦੀਵਾਰਾਂ ਨੂੰ ਤੋੜ ਕੇ ਇੱਕ ਮਹਾਨ ਤੇ ਸੱਚੀ ਬਾਣੀ ਦਾ ਪਾਠ ਕਰਨਾ ਸ਼ੁਰੂ ਕਰੀਏ ਜੋ ਹਰ ਧਰਮ ਦਾ ਵਿਆਕਤੀ ਉਪਰੋਕਤ ਉਦੇਸ਼ਾਂ ਦੀ ਪ੍ਰਾਪਤੀ ਲਈ ਕਰ ਸਕਦਾ ਹੈ ਅਰਥ:- (ਮੇਰੀ) ਉਸ ਸਭ ਤੋਂ ਵੱਡੇ (ਅਕਾਲ ਪੁਰਖ) ਨੂੰ ਨਮਸਕਾਰ ਹੈ ਜੋ (ਸਭ ਦਾ) ਮੁੱਢ ਹੈ, ਅਤੇ ਜੋ ਜੁਗਾਂ ਦੇ ਮੁੱਢ ਤੋਂ ਹੈ। ਸਤਿਗੁਰੂ ਨੂੰ (ਮੇਰੀ) ਨਮਸਕਾਰ ਹੈ ਸ੍ਰੀ ਗੁਰਦੇਵ ਜੀ ਨੂੰ (ਮੇਰੀ) ਨਮਸਕਾਰ ਹੈ।੧। ਅਸਟਪਦੀ ॥ ਅਰਥ:- ਪ੍ਰਭੂ ਦਾ ਅਮਰ ਕਰਨ ਵਾਲਾ ਤੇ ਸੁਖਦਾਈ ਨਾਮ (ਸਭ) ਸੁਖਾਂ ਦੀ ਮਣੀ ਹੈ, ਇਸ ਦਾ ਟਿਕਾਣਾ ਭਗਤਾਂ ਦੇ ਹਿਰਦੇ ਵਿੱਚ ਹੈ। ਅਰਥ:- ਪ੍ਰਭੂ ਦਾ ਸਿਮਰਨ ਕਰਨ ਨਾਲ (ਜੀਵ) ਜਨਮ ਵਿੱਚ ਨਹੀਂ ਆਉਂਦਾ, (ਜੀਵ ਦਾ) ਦੁਖ ਤੇ ਜਮ (ਦਾ ਡਰ) ਦੂਰ ਹੋ ਜਾਂਦਾ ਹੈ। ਮੌਤ (ਦਾ ਭਉ) ਪਰੇ ਹਟ ਜਾਂਦਾ ਹੈ, (ਵਿਕਾਰ ਰੂਪੀ) ਦੁਸ਼ਮਨ ਟਲ ਜਾਂਦਾ ਹੈ। ਪ੍ਰਭੂ ਨੂੰ ਸਿਮਰਿਆਂ (ਜ਼ਿੰਦਗੀ ਦੇ ਰਾਹ ਵਿਚ) ਕੋਈ ਰੁਕਾਵਟ ਨਹੀਂ ਪੈਂਦੀ, (ਕਿਉਂਕਿ) ਪ੍ਰਭੂ ਦਾ ਸਿਮਰਨ ਕਰਨ ਨਾਲ (ਮਨੁੱਖ) ਹਰ ਵੇਲੇ (ਵਿਕਾਰਾਂ ਵਲੋਂ) ਸੁਚੇਤ ਰਹਿੰਦਾ ਹੈ।ਪ੍ਰਭੂ ਦਾ ਸਿਮਰਨ ਕਰਨ ਨਾਲ (ਕੋਈ) ਡਰ (ਜੀਵ ਉਤੇ) ਦਬਾਉ ਨਹੀਂ ਪਾ ਸਕਦਾ ਤੇ (ਕੋਈ) ਦੁੱਖ ਵਿਆਕੁਲ ਨਹੀਂ ਕਰ ਸਕਦਾ। ਅਕਾਲ ਪੁਰਖ ਦਾ ਸਿਮਰਨ ਗੁਰਮਖਿ ਦੀ ਸੰਗਤਿ ਵਿੱਚ (ਮਿਲਦਾ ਹੈ); (ਅਤੇ ਜੋ ਮਨੁੱਖ ਸਿਮਰਨ ਕਰਦਾ ਹੈ,ਉਸ ਨੂੰ) ਹੇ ਨਾਨਕ!
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਹੋਲਾ ਮਹੱਲਾ ਖ਼ਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਅਤੇ ਕੌਮੀ ਜੋੜ ਮੇਲਾ ਹੈ। ਇਹ ਮੇਲਾ ਖ਼ਾਲਸਾ ਪੰਥ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਧਾਰਮਿਕ ਪ੍ਰੰਪਰਾਵਾਂ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਅਨੰਦਪੁਰ ਸਾਹਿਬ ਸਮੇਤ ਸਮੁੱਚਾ ਇਲਾਕਾ ਖ਼ਾਲਸਾਈ ਰੰਗ 'ਚ ਰੰਗਿਆ ਜਾਂਦਾ ਹੈ। ਖ਼ਾਲਸਾ ਪੰਥ ਹੋਲੀ ਨਹੀਂ, ਹੋਲਾ ਖੇਡਦਾ ਹੈ ਅਤੇ ਮਹੱਲਾ ਕੱਢਦਾ ਹੈ। ਹੋਲੀ ਤੋਂ ਅਗਲੇ ਦਿਨ, ਅਨੰਦਪੁਰ ਸਾਹਿਬ ਵਿੱਚ ਕੇਸਗੜ੍ਹ ਸਾਹਿਬ ਅਤੇ ਹੋਰ ਧਾਰਮਿਕ ਸਥਾਨਾਂ ਦੇ ਸਥਾਨ ਉਤੇ, ਇੱਕ ਮੇਲਾ ਭਰਦਾ ਹੈ, ਜਿਸ ਨੂੰ ‘ਹੋਲਾ ਮਹੱਲਾ` ਵੀ ਕਹਿੰਦੇ ਹਨ। ਇਸ ਮੇਲੇ ਦਾ ਮੁੱਢ ਗੁਰੂ ਗੋਬਿੰਦ ਸਿੰਘ ਨੇ ਸੰਮਤ 1701 ਚੇਤ ਦੀ ਇੱਕ ਤਰੀਕ ਨੂੰ ਰੱਖਿਆ। ਉਨ੍ਹਾਂ ਨੇ ਖਾਲਸੇ ਨੂੰ ਸਸ਼ਤਰ-ਵਿੱਦਿਆ ਤੇ ਯੁੱਧ-ਕਲਾ ਵਿੱਚ ਨਿਪੁੰਨ ਕਰਨ ਲਈ ਦੋ ਦਲ ਬਣਾ ਕੇ, ਉਨ੍ਹਾਂ ਵਿੱਚ ਮਸਨੂਈ ਲੜਾਈ ਕਰਵਾਈ ਤੇ ਬਹਾਦਰ ਯੋਧਿਆਂ ਨੂੰ ਸਿਰੋਪੇ ਬਖ਼ਸੇ। ਉਦੋਂ ਤੋਂ ਹਰ ਸਾਲ ਅਨੰਦਪੁਰ ਵਿੱਚ ਹੋਲੀ ਤੋਂ ਅਗਲੇ ਦਿਨ ਹੋਲਾ ਮਹੱਲਾ ਮਨਾਇਆ ਜਾਣ ਲੱਗਾ। ਇਸ ਦਿਨ ਸੰਗਤ ਦਾ ਇੱਕ ਵੱਡਾ ਇਕੱਠ ਹੂੰਦਾ ਹੈ ਜਿਸ ਨੂੰ ‘ਮਹੱਲਾ` ਕਹਿੰਦੇ ਹਨ, ਨਗਾਰਿਆਂ ਦੀ ਧੁਨੀ ਵਿਚ, ਸਜ-ਧਜ ਨਾਲ ਇੱਕ ਗੁਰਧਾਮ ਤੋਂ ਦੂਜੇ ਗੁਰਧਾਮ ਤੱਕ ਨਿਕਲਦਾ ਹੈ। ਇਸ ਮਹੱਲਾ ਵਿੱਚ ਨਿਹੰਗ ਸਿੰਘ, ਪੁਰਾਤਨ ਫ਼ੌਜੀ ਆਨ ਸ਼ਾਨ ਨਾਲ ਸ਼ਾਮਲ ਹੁੰਦੇ ਅਤੇ ਸ਼ਸਤਰਾਂ ਦੇ ਦਸਤਕਾਰ ਵਿਖਾਦੇ ਹਨ|
ਗੁਰੂ ਅਮਰਦਾਸ ਜੀ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿਨ੍ਹਾਂ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ। ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।