ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਵੇਲੇਨਟਾਈਨ ਡੇ ਇੱਕ ਉਤਸਵ ਦਿਵਸ ਹੈ। ਇਸਨੂੰ ਸੰਤ ਵੈਲਨਟਾਈਨ ਡੇ ਜਾਂ ਫੀਸਟ ਔਫ ਸੇਂਟ ਵੈਲਨਟਾਈਨ ਡੇ ਵੀ ਕਿਹਾ ਜਾਂਦਾ ਹੈ। ਇਹ ਹਰ ਸਾਲ ਦੀ 14 ਫ਼ਰਵਰੀ ਨੂੰ ਦੁਨੀਆ ਦੇ ਬਹੁਤ ਸਾਰੇ ਦੇਸ਼ਾਂ ਵਿੱਚ ਮਨਾਇਆ ਜਾਂਦਾ ਹੈ ਭਾਵੇਂ ਕਿ ਬਹੁਤਿਆਂ ਦੇਸ਼ਾਂ ਵਿੱਚ ਇਸ ਦੀ ਛੁਟੀ ਨਹੀਂ ਹੁੰਦੀ। 14 ਫ਼ਰਵਰੀ ਸੰਨ 278 ਦੇ ਦਿਨ ਰੋਮ ਦੇ ਰਾਜੇ ਕਲੌਡੀਅਸ ਨੇ ਪਾਦਰੀ ਵੈਲਨਟਾਈਨ ਦਾ ਸਿਰ ਵੱਢ ਕੇ ਉਸ ਨੂੰ ਸਜ਼ਾ-ਏ-ਮੌਤ ਦਿਤੀ। ਉਨ੍ਹੀਂ ਦਿਨੀਂ ਰੋਮ ਦਾ ਰਾਜਾ ਇੱਕ ਵੱਡੀ ਫ਼ੌਜ ਬਣਾਉਣੀ ਚਾਹੁੰਦਾ ਸੀ ਪਰ ਲੋਕ ਫ਼ੌਜ ਵਿੱਚ ਭਰਤੀ ਨਹੀਂ ਸਨ ਹੋਣਾ ਚਾਹੁੰਦੇ। ਰਾਜੇ ਕਲੌਡੀਅਸ ਦਾ ਖ਼ਿਆਲ ਸੀ ਕਿ ਲੋਕ ਆਪਣੀਆਂ ਬੀਵੀਆਂ ਅਤੇ ਪਰਵਾਰ ਨਾਲ ਮੋਹ ਹੋਣ ਕਰ ਕੇ ਫ਼ੌਜ ਵਿੱਚ ਭਰਤੀ ਨਹੀਂ ਹੁੰਦੇ। ਇਸ ਲਈ ਉਸ ਨੇ ਵਿਆਹ ਤੇ ਮੰਗਣੀਆਂ 'ਤੇ ਪਾਬੰਦੀ ਲਾ ਦਿਤੀ। ਪਾਦਰੀ ਇਸ ਨੂੰ ਬੇਇਨਸਾਫ਼ੀ ਸਮਝਦਾ ਸੀ। ਇਸ ਲਈ ਉਸ ਨੇ ਚੋਰੀ ਚੋਰੀ ਵਿਆਹ ਕਰਨੇ ਜਾਰੀ ਰੱਖੇ। ਅਖ਼ੀਰ ਇਸ ਦਾ ਰਾਜ਼ ਖੁੱਲ੍ਹ ਗਿਆ ਅਤੇ ਵੈਲਨਟਾਈਨ ਨੂੰ ਗਿ੍ਫ਼ਤਾਰ ਕਰ ਕੇ ਉਸ ਨੂੰ ਸਜ਼ਾ-ਏ-ਮੋਤ ਦਿਤੀ ਗਈ। ਉਸ ਨੂੰ ਸੋਟੀਆਂ ਮਾਰ-ਮਾਰ ਕੇ ਖ਼ਤਮ ਕਰ ਕੇ ਉਸ ਦਾ ਸਿਰ ਵੱਢ ਦਿਤਾ ਗਿਆ। ਲੋਕ ਕਥਾ ਅਨੁਸਾਰ, ਆਪਣੇ ਜੇਲ੍ਹ ਦੇ ਸਮੇਂ ਜੇਲਰ ਦੀ ਬੇਟੀ ਦਾ ਇਲਾਜ ਕਰ ਕੇ ਉਸ ਦੀ ਬਿਮਾਰੀ ਨੂੰ ਠੀਕ ਕਰ ਦਿੱਤਾ। ਜਦ ਉਹ ਜੇਲ ਵਿੱਚ ਸੀ ਤਾਂ ਇਸ ਦੌਰਾਨ ਜੇਲਰ ਦੀ ਕੁੜੀ ਨੂੰ ਉਸ ਨਾਲ ਪਿਆਰ ਹੋ ਗਿਆ। ਮਾਰੇ ਜਾਣ ਤੋਂ ਪਹਿਲਾਂ ਉਸ ਨੇ ਉਸ ਕੁੜੀ ਨੂੰ ਇੱਕ ਰੁੱਕਾ ਲਿਖਿਆ ਜਿਸ 'ਤੇ ਲਿਖਿਆ ਸੀ 'From your Valentine (ਤੇਰੇ ਵੈਲਨਟਾਈਨ ਵਲੋਂ)'। ਮਰਨ ਮਗਰੋਂ ਉਸ ਨੂੰ 'ਸੇਂਟ' ਦਾ ਰੁਤਬਾ ਦਿਤਾ ਗਿਆ।
ਗੁਰੂ ਨਾਨਕ ਦੇਵ ਜੀ (15 ਅਪ੍ਰੈਲ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ। 1. ਗੁਰੂ ਨਾਨਕ ਸਾਹਿਬ ਦੇ ਜਨਮ ਅਤੇ ਜੋਤੀ-ਜੋਤ ਸਮਾੳਣ ਬਾਰੇ ਤਾਰੀਖ਼ਾਂ ਵਿਚ ਮਤਭੇਦ ਹੈ। ਸੁਖਬਾਸੀ ਰਾਮ ਬੇਦੀ, ਗਣੇਸ਼ਾ ਸਿੰਘ ਬੇਦੀ, ਡਾ. ਤਰਲੋਚਨ ਸਿੰਘ, ਡਾ ਹਰਜਿੰਦਰ ਸਿੰਘ ਦਿਲਗੀਰ ਵਰਗੇ ਇਤਿਹਾਸਕਾਰ ਉਨ੍ਹਾਂ ਦਾ ਜਨਮ 20 ਅਕਤੂਬਰ 1469 ਅਤੇ ਜੋਤੀ ਜੋਤ ਸਮਾਉਣਾ 7 ਸਤੰਬਰ 1539 ਦਾ ਮੰਨਦੇ ਹਨ (Sikh History in 10 Volume, vol 1) 2.
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਪੀਟਰ ਹੇਡਨ ਡਿੰਕਲਿਜ ( DINGK-lij,) (ਜਨਮ 11,ਜੂਨ 1969) ਇੱਕ ਅਮਰੀਕੀ ਅਭਿਨੇਤਾ ਹੈ। ਉਸਨੇ ਇੱਕ ਬ੍ਰਿਟਿਸ਼ ਫਿਲਮ ਦਾ ਸਟੇਸ਼ਨ ਏਜੇਂਟ (2003) ਤੋਂ ਸ਼ੁਰੂਆਤ ਕੀਤੀ। ਅਤੇ ਬਾਅਦ ਵਿੱਚ ਉਸਨੇ ਹੋਰ ਫਿਲਮਾਂ ਕੀਤੀਆਂ ਜਿਵੇਂ ਐਲਫ਼ (2003), ਫਾਈਨਡ ਮੀਂ ਗਿਲਟੀ (2006), ਅੰਡਰਡੋਗ (2007), ਡੇਥ ਐਟ ਏ ਫਿਊਨਰਲ (2007) ਦ ਕਰੋਨੀਕਲ ਆਫ ਨਾਰਨੀਆ (2008), ਆਇਸ ਏਜ- ਕੋਨਟੀਨੇਟਲ ਡਰੀਫਟ (2012) ਅਤੇ ਏਕਸ ਮੈਨ- ਡੇਜ਼ ਆਫ ਫਿਊਚਰ ਪਾਸਟ (2014)। ਓਹ 2011 ਤੋਂ ਐੱਚ.ਬੀ.ਓ.
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।1928 ਵਿੱਚ ਭਗਤ ਸਿੰਘ ਤੇ ਉਸਦੇ ਸਾਥੀ ਸ਼ਿਵਰਾਮ ਰਾਜਗੁਰੂ ਨੇ 21 ਸਾਲਾ ਬਰਤਾਨਵੀ ਪੁਲਿਸ ਅਫ਼ਸਰ ਜੌਨ ਸਾਂਡਰਸ ਦਾ ਲਾਹੌਰ ਵਿਖੇ ਗੋਲੀ ਮਾਰਕੇ ਕਤਲ ਕੀਤਾ ਜਦਕਿ ਉਹਨਾਂ ਦਾ ਮਕਸਦ ਜੇਮਜ਼ ਸਕੌਟ ਨਾਂ ਦੇ ਸੀਨੀਅਰ ਪੁਲਿਸ ਸੁਪਰਿਨਟੈਂਡੈਂਟ ਦਾ ਕਤਲ ਕਰਨਾ ਸੀ।
ਜੂਲੀਆਨ ਮੂਰ (ਜਨਮ ਜੂਲੀਐਨ ਸਮਿਥ; 3 ਦਸੰਬਰ, 1960) ਇੱਕ ਅਮਰੀਕੀ–ਬ੍ਰਿਟਿਸ਼ ਅਦਾਕਾਰਾ ਹੈ, 1990ਵਿਆਂ ਦੇ ਸ਼ੁਰੂ ਵਿੱਚ ਇਸਨੇ ਆਪਣੀ ਵਧਿਆ ਪਛਾਣ ਬਣਾਈ। ਜੂਲੀਆਨ ਖ਼ਾਸ ਤੌਰ ਉੱਪਰ ਭਾਵਨਾਵਾਂ ਦੇ ਜਾਲ ਵਿੱਚ ਫਸੀ ਔਰਤਾਂ ਦੇ ਚਰਿੱਤਰ ਨੂੰ ਆਰਟ ਫ਼ਿਲਮਾਂ ਅਤੇ ਹਾਲੀਵੁਡ ਫ਼ਿਲਮਾਂ ਰਾਹੀਂ ਪੇਸ਼ ਕਰਨ ਲਈ ਜਾਣੀ ਜਾਂਦੀ ਹੈ। ਇਸਨੇ ਆਪਣੇ ਕੰਮ ਲਈ ਬਹੁਤ ਸ਼ਲਾਘਾ ਪ੍ਰਾਪਤ ਕੀਤੀ ਜਿਹਨਾਂ ਵਿਚੋਂ ਅਕਾਦਮੀ ਅਵਾਰਡ ਫ਼ਾਰ ਬੇਸਟ ਐਕਟਰ ਵੀ ਇੱਕ ਹੈ।
ਅਮਰੀਕੀ ਹੋਰਰ ਸਟੋਰੀ, ਰਿਆਨ ਮਰਫੀ ਅਤੇ ਬ੍ਰਾਡ ਫਲਚੁਕ ਦੁਆਰਾ ਬਣਾਈ ਗਈ ਇੱਕ ਅਮਰੀਕੀ ਹੋਰਰ ਕਥਾਵਾਂ ਦੀ ਟੈਲੀਵਿਜ਼ਨ ਸੀਰੀਜ਼ ਹੈ। ਹਰੇਕ ਸੀਜ਼ਨ ਨੂੰ ਵੱਖਰੇ ਵੱਖਰੇ ਪਾਤਰਾਂ ਅਤੇ ਸੈਟਿੰਗਾਂ ਅਤੇ ਇੱਕ ਨਵੀਂ ਕਹਾਣੀ ਦੀ "ਸ਼ੁਰੂਆਤ, ਮੱਧ ਅਤੇ ਅੰਤ" ਵਜੋਂ ਦਰਸਾਇਆ ਜਾਂਦਾ ਹੈ। ਹਰੇਕ ਸੀਜ਼ਨ ਦੇ ਪਲਾਟਾਂ ਦੇ ਕੁਝ ਤੱਤਾਂ ਨੂੰ ਅਸਲ ਘਟਨਾਵਾਂ ਨਾਲ ਜੋੜਕੇ ਪੇਸ਼ ਕੀਤਾ ਜਾਂਦਾ ਹੈ। ਸਿਰਫ ਅਦਾਕਾਰ ਇਵੈਨ ਪੀਟਰਸ ਅਤੇ ਸਾਰਾਹ ਪਾਲਸਨ ਨੂੰ ਹੀ ਸਾਰੀਆਂ ਸੀਰੀਜ਼ ਵਿੱਚ ਦਿਖਾਇਆ ਜਾਂਦਾ ਹੈ ਬਾਕੀ ਸਾਰੇ ਪਾਤਰ ਬਦਲੇ ਹੋਏ ਹੁੰਦੇ ਹਨ।
ਟੈਲੀਵਿਜ਼ਨ (ਜਾਂ ਟੀ.ਵੀ) ਦੂਰਸੰਚਾਰ ਦਾ ਇੱਕ ਸਾਧਨ ਹੈ ਜੋ ਵੀਡੀਓ, ਮਤਲਬ ਚੱਲਦੀਆਂ ਤਸਵੀਰਾਂ, ਦਿਖਾਉਂਦਾ ਹੈ। ਸ਼ੁਰੂਆਤੀ ਟੈਲੀਵਿਜ਼ਨਾਂ ਵਿੱਚ ਬੇਰੰਗ (ਕਾਲੇ ਤੇ ਚਿੱਟੇ), ਬੇ-ਅਵਾਜ਼ੀ ਸਚਿੱਤਰ ਦਿਖਾਏ ਜਾਂਦੇ ਸਨ ਪਰ ਹੁਣ ਤਕਨੀਕ ਦਾ ਤੇਜ਼ੀ ਨਾਲ ਵਿਕਾਸ ਹੋਣ ਨਾਲ ਰੰਗਦਾਰ ਟੀਵੀ ਆ ਗਏ। ਦੂਰਦਰਸ਼ਨ ਜਾਂ 'ਟੀਵੀ' ਜਾਂ 'ਟੈਲੀਵੀਜ਼ਨ' ਦੂਰਸੰਚਾਰ ਦਾ ਇੱਕ ਜ਼ਰੀਆ ਹੈ ਜਿਹਨੂੰ ਤਸਵੀਰਾਂ ਅਤੇ ਅਵਾਜ਼ ਨੂੰ ਭੇਜਣ ਅਤੇ ਪਾਉਣ ਵਾਸਤੇ ਵਰਤਿਆ ਜਾਂਦਾ ਹੈ। ਟੀਵੀ ਇੱਕਰੰਗੀ (ਬਲੈਕ ਐਂਡ ਵਾਈਟ), ਰੰਗਦਾਰ ਜਾਂ ਤਿੰਨ-ਪਸਾਰੀ (3ਡੀ) ਤਸਵੀਰਾਂ ਘੱਲਣ ਦੇ ਕਾਬਲ ਹੁੰਦਾ ਹੈ।
ਮੈਰੀ ਮਗਦਲੀਨੀ 'ਮਾਰਲਿਨ' ਡੀਟਰਿਚ (ਜਰਮਨ ਉੱਚਾਰਣ: [maɐleːnə ਡੀ ː tʁɪç], 27 ਦਸੰਬਰ, 1901-6 ਮਈ 1992) ਇੱਕ ਜਰਮਨ ਅਭਿਨੇਤਰੀ ਅਤੇ ਗਾਇਕਾ ਸੀ, ਜਿਸਨੂੰ ਜਰਮਨੀ ਅਤੇ ਅਮਰੀਕੀ ਨਾਗਰਿਕਤਾ ਹਾਸਿਲ ਸੀ। ਆਪਣੇ ਲੰਬੇ ਕੈਰੀਅਰ ਦੌਰਾਨ, (ਜੋ 1910 ਤੋਂ 1980 ਦਹਾਕੇ ਤੱਕ ਫੈਲਿਆ ਹੋਇਆ ਸੀ) ਉਸਨੇ ਲਗਾਤਾਰ ਆਪਣੇ ਆਪ ਨੂੰ ਨਵੇਂ ਸਿਰਿਓਂ ਖੋਜ ਕੇ ਪ੍ਰਸਿੱਧ ਬਣਾਈ ਰੱਖਿਆ ਸੀ।1920 ਵਿੱਚ ਬਰਲਿਨ ਵਿੱਚ ਡੀਟਰਿਚ ਨੇ ਸਟੇਜ ਤੇ ਅਤੇ ਮੂਕ ਫਿਲਮਾਂ ਵਿੱਚ ਕੰਮ ਕੀਤਾ। ਬਲੂ ਐਂਜਲ (1930) ਵਿਚ ਲੋਲਾ-ਲੋਲਾ ਦੇ ਤੌਰ 'ਤੇ ਉਨ੍ਹਾਂ ਦੀ ਕਾਰਗੁਜ਼ਾਰੀ ਨੇ ਉਨ੍ਹਾਂ ਦੀ ਅੰਤਰਰਾਸ਼ਟਰੀ ਪ੍ਰਸਿੱਧੀ ਅਤੇ ਪੈਰਾਮਾਉਂਟ ਪਿਕਚਰ ਨਾਲ ਇਕਰਾਰਨਾਮਾ ਕੀਤਾ। ਡੀਟਰਿਚ ਨੇ ਮੌਰੋਕੋ (1930), ਸ਼ੰਘਾਈ ਐਕਸਪ੍ਰੈਸ (1932) ਅਤੇ ਡਿਜ਼ਾਇਰ (1936) ਵਰਗੀਆਂ ਹਾਲੀਵੁੱਡ ਫਿਲਮਾਂ ਵਿੱਚ ਕੰਮ ਕੀਤਾ। ਉਸਨੇ ਸਫਲਤਾਪੂਰਵਕ ਆਪਣੇ ਗਲੇਮਰਸ ਵਿਅਕਤੀ ਅਤੇ "ਵਿਦੇਸ਼ੀ" ਦਿੱਖਾਂ ਦਾ ਵਪਾਰ ਕੀਤਾ, ਅਤੇ ਇਸ ਸਮੇਂ ਦੇ ਸਭ ਤੋਂ ਵੱਧ ਤਨਖਾਹ ਵਾਲੀਆਂ ਅਭਿਨੇਤਰੀਆਂ ਵਿੱਚੋਂ ਇੱਕ ਬਣ ਗਈ। ਦੂਜੇ ਵਿਸ਼ਵ ਯੁੱਧ ਦੌਰਾਨ, ਉਹ ਅਮਰੀਕਾ ਵਿਚ ਇਕ ਉੱਚ ਪ੍ਰੋਫਾਈਲ ਮਨੋਰੰਜਕ ਸੀ। ਹਾਲਾਂਕਿ ਉਸਨੇ ਅਜੇ ਵੀ ਯੁੱਧ ਦੇ ਬਾਅਦ ਕਦੇ-ਕਦਾਈਂ ਫਿਲਮਾਂ ਬਣਾ ਦਿੱਤੀਆਂ। ਡੀਟਰਿਚ ਨੇ 1950 ਤੋਂ 1970 ਦੇ ਦਹਾਕੇ ਤੱਕ ਦੁਨੀਆਂ ਦਾ ਦੌਰਾ ਕੀਤਾ।
ਪੰਜਾਬੀ ਭਾਸ਼ਾ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖਾਂ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
"ਲੋਕ-ਨਾਚ ਨਾਲ ਮਾਨਸਿਕਤਾ ਨਾਚ ਕਲਾ ਨੂੰ ਆਪਣੇ ਜੀਵਨ ਦਾ ਸੁਭਾਵਿਕ ਅਮਲ ਪ੍ਰਵਾਨ ਕਰਦੀ ਰਹੀ ਹੈ।" 'ਨੱਚਣ ਵਾਲੇ ਦੀ ਅੱਡੀ ਨਾ ਰਹਿੰਦੀ , ਗਾਉਣ ਵਾਲੇ ਦਾ ਮੂੰਹ' ਇਸ ਸੁਭਾਵਕ ਅਮਲ ਦੀ ਪੁਸ਼ਟੀ ਕਰਦੀ ਕਾਵਿ ਸਤਰ ਹੈ। ਨਾਚ ਕਲਾ ਕਿਸੇ ਵੀ ਸੂਰਤ ਵਿੱਚ ਮੂਕ ਪੇਸ਼ਕਾਰੀ ਨਹੀਂ ਹੈ। ਖ਼ਾਸਕਰ ਪੰਜਾਬੀ ਲੋਕ ਨਾਚ ਗਿੱਧਾ ਭੰਗੜਾ ਤਾਂ ਗੀਤਾਂ ਦੇ ਬੋਲ ਜਾਂ ਬੋਲੀਆਂ ਤੋਂ ਬਿਨਾਂ ਪੇਸ਼ ਕਿਤੇ ਜਾਣਾ ਸੰਭਵ ਹੀ ਨਹੀਂ। ਲੋਕ-ਸਮੂਹ ਦੀ ਸਿਰਜਨ-ਕਲਾ ਦੀ ਇੱਕ ਮਹੱਤਵਪੂਰਨ ਵੰਨਗੀ ਹੈ, ਜੋ ਲੋਕ-ਮਾਨਸ ਦੇ ਸਮੁਚੇ ਹਾਵਾਂ-ਭਾਵਾਂ ਨੂੰ ਸਰੀਰਕ ਮੁਦਰਾਵਾਂ ਦੇ ਪ੍ਰਗਟਾਉ-ਸੰਦਰਭ ਰਾਹੀਂ ਪੇਸ਼ ਕਰਦੀ ਹੈ। ਲੋਕ ਨਾਚ ਵੀ ਇਸੇ ਪ੍ਰਕਾਰ ਦੀ ਇੱਕ ਲੋਕ-ਕਲਾ ਹੈ। ਲੋਕ-ਨਾਚ ਮੰਨੋਰੰਜਨ ਦਾ ਸਾਧਨ ਹੀ ਨਹੀਂ, ਇਹ ਕਿਸੇ ਖਿੱਤੇ ਦੇ ਜਨ-ਸਮੂਹ ਦੀ ਸਮਾਜਿਕ, ਸੱਭਿਆਚਾਰਕ, ਨੈਤਿਕ, ਧਾਰਮਿਕ, ਰਾਜਸੀ ਅਤੇ ਇਤਹਾਸਿਕ ਜੀਵਨ-ਤੋਰ ਦੀਆਂ ਵਿਭਿੰਨ ਪਰਤਾਂ ਦਾ ਸਰੀਰਕ ਮੁਦਰਾਵਾਂ ਦੇ ਮਾਧਿਅਮ ਰਾਹੀਂ ਆਪ-ਮੁਹਾਰਾ, ਸਧਾਰਨ, ਖੁਸ਼ੀਆਂ-ਖੇੜਿਆਂ ਭਰਪੂਰ ਅੰਦਰੂਨੀ ਭਾਵਨਾਵਾਂ ਦਾ ਬਾਹਰੀ ਪ੍ਰਗਟਾਵਾ ਵੀ ਹੈ। ਪੰਜਾਬ ਦੇ ਲੋਕ-ਨਾਚ ਪੰਜਾਬ ਪੰਜਾਬ ਦੇ ਜਨ-ਜੀਵਨ ਦਾ ਮਹੱਤਪੂਰਨ ਅੰਗ ਹਨ।"ਪੰਜਾਬ ਦੇ ਲੋਕ-ਨਾਚਾਂ ਦਾ ਵਰਗੀਕਰਨ ਦੋ ਪੱਧਰਾਂ ਤੇ ਕੀਤਾ ਜਾ ਸਕਦਾ ਹੈ:
ਗੁਰੂ ਗੋਬਿੰਦ ਸਿੰਘ (ਪੰਜਾਬੀ ਉਚਾਰਨ: [gʊɾuː goːbɪn̪d̪ᵊ sɪ́ŋgᵊ] ; 22 ਦਸੰਬਰ 1666 – 7 ਅਕਤੂਬਰ 1708), ਗੋਬਿੰਦ ਦਾਸ ਜਾਂ ਗੋਬਿੰਦ ਰਾਏ ਦਾ ਜਨਮ ਦਸਵੇਂ ਸਿੱਖ ਗੁਰੂ, ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ । ਜਦੋਂ ਉਸਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ, ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਸਿੱਖਾਂ ਦੇ ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ, ਦਸਵੇਂ ਅਤੇ ਅੰਤਿਮ ਮਨੁੱਖੀ ਸਿੱਖ ਗੁਰੂ ਬਣ ਗਏ ਸਨ। ਉਸਦੇ ਜੀਵਨ ਕਾਲ ਦੌਰਾਨ ਉਸਦੇ ਚਾਰ ਜੈਵਿਕ ਪੁੱਤਰਾਂ ਦੀ ਮੌਤ ਹੋ ਗਈ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੁਆਰਾ ਮਾਰ ਦਿੱਤਾ ਗਿਆ।ਸਿੱਖ ਧਰਮ ਵਿੱਚ ਉਹਨਾਂ ਦੇ ਮਹੱਤਵਪੂਰਨ ਯੋਗਦਾਨਾਂ ਵਿੱਚ 1699 ਵਿੱਚ ਖਾਲਸਾ ਨਾਮਕ ਸਿੱਖ ਯੋਧੇ ਭਾਈਚਾਰੇ ਦੀ ਸਥਾਪਨਾ ਅਤੇ Ks, ਵਿਸ਼ਵਾਸ ਲੇਖਾਂ ਨੂੰ ਪੇਸ਼ ਕਰਨਾ ਹੈ ਜੋ ਖਾਲਸਾ ਸਿੱਖ ਹਰ ਸਮੇਂ ਪਹਿਨਦੇ ਹਨ। ਗੁਰੂ ਗੋਬਿੰਦ ਸਿੰਘ ਜੀ ਨੂੰ ਦਸਮ ਗ੍ਰੰਥ ਦਾ ਸਿਹਰਾ ਦਿੱਤਾ ਜਾਂਦਾ ਹੈ ਜਿਸ ਦੀ ਬਾਣੀ ਸਿੱਖ ਅਰਦਾਸਾਂ ਅਤੇ ਖ਼ਾਲਸਾ ਰੀਤੀ ਰਿਵਾਜਾਂ ਦਾ ਪਵਿੱਤਰ ਅੰਗ ਹੈ। ਉਸ ਨੂੰ ਇਹ ਵੀ ਮੰਨਿਆ ਜਾਂਦਾ ਹੈ ਕਿ ਜਿਸ ਨੇ ਗੁਰੂ ਗ੍ਰੰਥ ਸਾਹਿਬ ਨੂੰ ਸਿੱਖ ਧਰਮ ਦੇ ਪ੍ਰਾਇਮਰੀ ਗ੍ਰੰਥ ਅਤੇ ਸਦੀਵੀ ਗੁਰੂ ਵਜੋਂ ਅੰਤਮ ਰੂਪ ਦਿੱਤਾ ਅਤੇ ਨਿਸ਼ਚਿਤ ਕੀਤਾ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਇੱਕ ਸਿੱਖ ਮਹਾਰਾਜਾ ਸੀ ਜਿੰਨਾ ਨੂੰ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
14 ਫਰਵਰੀ, 2019 ਨੂੰ ਜੰਮੂ-ਕਸ਼ਮੀਰ, ਭਾਰਤ ਦੇ ਪੁਲਵਾਮਾ ਜ਼ਿਲੇ ਵਿੱਚ ਲਥਪੋਰਾ (ਨੇੜੇ ਅਵੰਤੀਪੋਰਾ) ਵਿਖੇ ਇੱਕ ਵਾਹਨ ਦੁਆਰਾ ਆਤਮਘਾਤੀ ਬੰਬ ਧਮਾਕੇ ਦੁਆਰਾ ਜੰਮੂ-ਸ਼੍ਰੀਗਰ ਕੌਮੀ ਰਾਜ ਮਾਰਗ 'ਤੇ ਹਮਲਾ ਕੀਤਾ ਗਿਆ ਸੀ ਜਿਸ ਵਿੱਚ ਕੇਂਦਰੀ ਰਿਜ਼ਰਵ ਪੁਲਿਸ ਫੋਰਸ (ਸੀ. ਆਰ. ਪੀ.ਐਫ ) ਦੇ 40 ਜਵਾਨ ਹਲਾਕ ਹੋ ਗਏ ਸਨ। ਇਸ ਹਮਲੇ ਦੀ ਜ਼ਿੰਮੇਵਾਰੀ ਪਾਕਿਸਤਾਨ ਅਧਾਰਤ ਇਸਲਾਮਵਾਦੀ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨੇ ਲਈ ਸੀ.
ਸਿੱਖੀ ਜਾਂ ਸਿੱਖ ਧਰਮ (ਸਿੱਖ ਦਾ ਮਤਲਬ, "ਸਿੱਖਣ ਵਾਲ਼ਾ") ਜੋ 15ਵੀਂ ਸਦੀ ਵਿੱਚ ਭਾਰਤੀ ਉਪਮਹਾਂਦੀਪ ਦੇ ਪੰਜਾਬ ਖੇਤਰ ਵਿੱਚ ਸ਼ੁਰੂ ਹੋਇਆ। ਇਹ ਜਗਤ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ ਅਤੇ ਸਾਰੇ ਵਿਸ਼ਵਵਿਆਪੀ ਪ੍ਰਮੁੱਖਤਾ ਪ੍ਰਾਪਤ ਧਰਮਾਂ ਵਿੱਚੋਂ ਸਭ ਤੋਂ ਹਾਲੀਆ ਸਥਾਪਤ ਹੋਇਆ। ਸਿੱਖ ਪੰਥ ਨੂੰ ਮੰਨਣ ਵਾਲਿਆਂ ਦੀ ਗਿਣਤੀ ਲਗਭਗ 3 ਕਰੋੜ (ਜਾਂ 25–30 ਮਿਲੀਅਨ) ਹੈ, ਇਨ੍ਹਾਂ ਦਾ ਬਹੁਮਤ ਪੰਜਾਬ, ਭਾਰਤ ਵਿੱਚ ਰਹਿੰਦਾ ਹੈ। ਸਿੱਖ ਧਰਮ ਦਾ ਅਧਿਆਤਮਕ ਆਧਾਰ ਸਿੱਖਾਂ ਦੇ ਦਸ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਹੈ, ਜੋ ਕਿ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਗੂਰੂ ਨਾਨਕ ਦੇਵ ਨੇ ਸਿੱਖ ਧਰਮ ਦੀ ਨੀਂਹ ਰੱਖੀ ਸੀ ਅਤੇ ਗੂਰੂ ਗੋਬਿੰਦ ਸਿੰਘ ਨੇ ਗੂਰੂ ਗ੍ਰੰਥ ਸਾਹਿਬ ਨੂੰ ਇਸਦੇ ਅੰਤਮ ਗੁਰੂ ਵਜੋਂ ਨਿਯੁਕਤ ਕਰਕੇ ਦੇਹਧਾਰੀ ਗੁਰੂ ਦੀ ਪਰੰਪਰਾ ਨੂੰ ਸਮਾਪਤ ਕੀਤਾ। ਗੁਰੂ ਨਾਨਕ ਦੀਆਂ ਪ੍ਰਮੁੱਖ ਸਿੱਖਿਆਵਾਂ ਵਿੱਚ ਸ਼ਾਮਲ ਹਨ: ਰੱਬ ਉੱਪਰ ਯਕੀਨ ਰੱਖਕੇ ਉਸਦਾ ਨਾਮ ਜਪਣਾ, ਮਨੁੱਖਤਾ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁੱਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜਿਉਣਾ। ਗੁਰੂ ਹਰਿਗੋਬਿੰਦ (ਛੇਵਾਂ ਗੁਰੂ) ਨੇ ਮੀਰੀ-ਪੀਰੀ ਦੀ ਧਾਰਨਾ ਨੂੰ ਸਥਾਪਤ ਕੀਤਾ ਜਿਸਦੇ ਅਧੀਨ ਦੋਵਾਂ ਅਸਥਾਈ ਜਾਂ ਰਾਜਨੀਤਕ ਅਧਿਕਾਰ (ਮੀਰੀ) ਅਤੇ ਅਧਿਆਤਮਕ ਸ਼ਕਤੀ (ਪੀਰੀ) ਨੂੰ ਸਮਾਨ ਮਹੱਤਤਾ ਪ੍ਰਾਪਤ ਹੋਈ।
ਗੁਰਮੁਖੀ (ਪੰਜਾਬੀ: گُرمُکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਬਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸੀ, ਜਿਸ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਸ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਲਸਫਾ ਨਾਲ਼ ਜੋੜਿਆ ਜਿਸ ਕਰ ਕੇ ਉਸ ਨੂੰ ਭਾਈ ਜੀ ਆਖਿਆ ਜਾਣ ਲੱਗਾ। ਉਸ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਪ੍ਰਗਟ ਤੇ ਸਦੀਵੀ ਕਾਲ ਲਿਯੀ ਗੁਰੂ ਹਨ । ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ ਅਕਤੂਬਰ 1708 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਜਾਂ ਸ਼੍ਰੀ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰੂਦਵਾਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰੂਦਵਾਰਾ ਚੌਥੇ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਪੰਜਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ 1606 ਵਿੱਚ ਸ਼੍ਰੀ ਅਕਾਲ ਤਖਤ ਸਾਹਿਬ ਜੀ ਦਾ ਨੀਂਹ ਪੱਥਰ ਛੇਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਸ਼੍ਰੀ ਹਰਿਮੰਦਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਸ਼ਹੀਦ ਦੀ ਸ਼ਹੀਦੀ ਵੀ ੧੬੫੭ ਦੇ ਜਹਾਨ ਖ਼ਾਨ ਵਾਲੇ ਹਮਲੇ ਦੌਰਾਨ ਹੀ ਸ਼੍ਰੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ। ਅੱਜ ਬਾਬਾ ਜੀ ਦੀ ਯਾਦ ਵਿੱਚ ਸ਼੍ਰੀ ਹਰਿਮੰਦਰ ਸਾਹਿਬ ਜੀ ਦੀ ਪਰਿਕਰਮਾ ਵਿੱਚ ਸ਼ਹੀਦੀ ਬੁੰਗਾ ਸਥਿਤ ਹੈ, ਜਿੱਥੇ ਲੜੀਵਾਰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਚਲਦੇ ਰਹਿੰਦੇ ਹਨ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।ਅੰਮ੍ਰਿਤਾ ਪ੍ਰੀਤਮ ਦੀ ਸਭ ਤੋਂ ਮਸ਼ਹੂਰ ਕਵਿਤਾ ਅੱਜ ਆਖਾਂ ਵਾਰਿਸ ਸ਼ਾਹ ਨੂੰ ਹੈ ਜਿਸ ਵਿੱਚ ਉਹ ਹਿੰਦੁਸਤਾਨ ਦੀ ਵੰਡ ਤੋਂ ਬਾਅਦ ਹੋਏ ਕਤਲੇਆਮ ਪ੍ਰਤੀ ਆਪਣਾ ਰੋਸ ਦਿਖਾਉਂਦੇ ਹੋਏ ਵਾਰਿਸ ਸ਼ਾਹ ਨੂੰ ਵਾਪਸ ਆਉਣ ਦੀ ਦੁਹਾਈ ਪਾਉਂਦੀ ਹੈ। ਇੱਕ ਨਾਵਲਕਾਰ ਦੇ ਤੌਰ ਉੱਤੇ ਪਿੰਜਰ (1950) ਉਸਦਾ ਸਭ ਤੋਂ ਮਸ਼ਹੂਰ ਨਾਵਲ ਹੈ ਜਿਸ ਉੱਤੇ ਬਾਅਦ ਵਿੱਚ ਇੱਕ ਅਵਾਰਡ ਜੇਤੂ ਫ਼ਿਲਮ ਪਿੰਜਰ (2003) ਵੀ ਬਣੀ।1947 ਵਿੱਚ ਭਾਰਤ ਤੇ ਪਾਕਿਸਤਾਨ ਦੀ ਵੰਡ ਪਿੱਛੋਂ ਇਹ ਲਿਹੌਰ ਤੋਂ ਹਿੰਦੁਸਤਾਨ ਆ ਗਈ।
ਕੁਲਵੰਤ ਸਿੰਘ ਵਿਰਕ (20 ਮਈ 1921 – 24 ਦਸੰਬਰ 1987) ਇੱਕ ਪੰਜਾਬੀ ਕਹਾਣੀਕਾਰ ਸੀ। ਉਸ ਨੇ ਮੁੱਖ ਤੌਰ 'ਤੇ ਪੰਜਾਬੀ ਵਿੱਚ ਅਤੇ ਅੰਗਰੇਜ਼ੀ ਵਿੱਚ ਵੀ ਵੱਡੇ ਪੈਮਾਨੇ ਉੱਤੇ ਲਿਖਿਆ। ਵਿਰਕ ਨੂੰ 1968 ਵਿੱਚ ਕਹਾਣੀ ਸੰਗ੍ਰਹਿ ਨਵੇਂ ਲੋਕ ਲਈ ਸਾਹਿਤ ਅਕਾਦਮੀ ਇਨਾਮ ਨਾਲ ਸਨਮਾਨਿਤ ਕੀਤਾ ਗਿਆ।ਉਸ ਦੀਆਂ ਕਹਾਣੀਆਂ ਦਾ ਰੂਸੀ ਅਤੇ ਜਾਪਾਨੀ ਸਹਿਤ ਕਈ ਹੋਰ ਭਾਸ਼ਾਵਾਂ ਵਿੱਚ ਅਨੁਵਾਦ ਕੀਤਾ ਗਿਆ। ਲਿਉ ਟਾਲਸਟਾਏ ਦੀ ਪੋਤੀ ਨਤਾਸ਼ਾ ਟਾਲਸਟਾਏ ਨੇ ਰੂਸੀ ਵਿੱਚ ਅਤੇ ਓਸਾਕਾ ਯੂਨੀਵਰਸਿਟੀ ਵਿੱਚ ਭਾਰਤੀ ਭਾਸ਼ਾਵਾਂ ਦੇ ਪ੍ਰੋਫੈਸਰ ਡਾ.
ਸਿੱਖਿਆ ਸਿੱਖਣ ਦੀ ਸਹੂਲਤ ਜਾਂ ਗਿਆਨ, ਹੁਨਰ, ਕਦਰਾਂ ਕੀਮਤਾਂ, ਨੈਤਿਕਤਾ, ਵਿਸ਼ਵਾਸਾਂ ਅਤੇ ਆਦਤਾਂ ਦੀ ਪ੍ਰਾਪਤੀ ਦੀ ਪ੍ਰਕਿਰਿਆ ਹੈ। ਵਿੱਦਿਅਕ ਢੰਗਾਂ ਵਿੱਚ ਸਿੱਖਿਆ, ਸਿਖਲਾਈ, ਕਹਾਣੀ ਸੁਣਾਉਣਾ, ਵਿਚਾਰ ਵਟਾਂਦਰੇ ਅਤੇ ਨਿਰਦੇਸ਼ਤ ਖੋਜ ਸ਼ਾਮਲ ਹਨ। ਸਿੱਖਿਆ ਅਕਸਰ ਸਿਖਿਅਕਾਂ ਦੀ ਰਹਿਨੁਮਾਈ ਅਧੀਨ ਹੁੰਦੀ ਹੈ, ਹਾਲਾਂਕਿ ਸਿਖਿਆਰਥੀ ਆਪਣੇ ਆਪ ਨੂੰ ਸਿੱਖਿਅਤ ਵੀ ਕਰ ਸਕਦੇ ਹਨ। ਸਿੱਖਿਆ ਨੂੰ ਰਸਮੀ ਜਾਂ ਗੈਰ-ਰਸਮੀ ਸ਼੍ਰੇਣੀਆਂ ਵਿੱਚ ਲਿਆ ਜਾ ਸਕਦਾ ਹੈ। ਕਿਸੇ ਵੀ ਅਨੁਭਵ ਨੂੰ, ਜਿਸਦਾ ਸੋਚਣ, ਮਹਿਸੂਸ ਕਰਨ ਜਾਂ ਕੰਮ ਕਰਨ ਦੇ ਢੰਗ ਤਰੀਕੇ ਵਿੱਚ ਬਦਲਾਅ ਆਵੇ,ਉਸ ਅਨੁਭਵ ਨੂੰ ਸਿੱਖਿਆ ਮੰਨਿਆ ਜਾ ਸਕਦਾ ਹੈ। ਸਿੱਖਿਆ ਦੀ ਕਾਰਜਪ੍ਰਣਾਲੀ ਨੂੰ ਸਿੱਖਿਆ ਸ਼ਾਸਤਰ (ਪੈਡਾਗੋਜੀ) ਕਿਹਾ ਜਾਂਦਾ ਹੈ।ਸਿੱਖਿਆ ਨੂੰ ਆਮ ਤੌਰ ਤੇ ਪ੍ਰੀ ਪ੍ਰਾਇਮਰੀ ਸਕੂਲ ਜਾਂ ਕਿੰਡਰਗਾਰਟਨ, ਪ੍ਰਾਇਮਰੀ ਸਕੂਲ, ਸੈਕੰਡਰੀ ਸਕੂਲ ਅਤੇ ਫਿਰ ਕਾਲਜ, ਯੂਨੀਵਰਸਿਟੀ, ਜਾਂ ਅਪ੍ਰੈਂਟਿਸਸ਼ਿਪ ਦੇ ਪੜਾਵਾਂ ਵਿੱਚ ਵੰਡਿਆ ਜਾਂਦਾ ਹੈ।
ਸੁਰਜੀਤ ਪਾਤਰ (ਜਨਮ 14 ਜਨਵਰੀ 1945) ਇੱਕ ਪੰਜਾਬੀ ਸ਼ਾਇਰ ਹੈ। ਉਸਨੇ 1960ਵਿਆਂ ਵਿੱਚ ਆਪਣੀਆਂ ਕਵਿਤਾਵਾਂ ਪ੍ਰਕਾਸ਼ਿਤ ਕਰਨੀਆਂ ਸ਼ੁਰੂ ਕੀਤੀਆਂ ਸਨ ਅਤੇ ਅੱਜ ਤੱਕ ਨਿਰੰਤਰ ਕਾਵਿ-ਸਿਰਜਣਾ ਵਿੱਚ ਕਰਮਸ਼ੀਲ ਹੈ। ਉਹਦੀ ਸਖਸ਼ੀਅਤ 'ਕਵਿਤਾ ਦੀ ਵਿਆਪਕ ਸਮਾਜਿਕ ਅਪੀਲ ਤੇ ਗੰਭੀਰਤਾ' ਦਾ ਸੁੰਦਰ ਸੁਮੇਲ ਹੈ। ਆਲੋਚਕਾਂ ਨੇ ਉਸਨੂੰ ਖੂਬ ਸਰਾਹਿਆ ਹੈ। ਸਮਾਜ ਵਿੱਚ ਰਾਜਨੀਤਕ ਚੇਤਨਾ ਅਤੇ ਤਤਕਾਲੀ ਜ਼ਬਰ ਦੇ ਵਿਰੋਧ ਦੇ ਰੂਪ ਵਿੱਚ ਉਹਨਾਂ ਦੀ ਕਵਿਤਾ ਸਾਹਮਣੇ ਆਉਂਦੀ ਹੈ।
redirectTemplate:Compare image with Wikidataਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਭਾਰਤ ਦੱਖਣੀ ਏਸ਼ੀਆ ਦਾ ਇੱਕ ਦੇਸ਼ ਹੈ। ਇਹ ਖੇਤਰਫਲ ਦੇ ਹਿਸਾਬ ਨਾਲ ਦੁਨੀਆਂ ਦਾ ਸੱਤਵਾਂ ਅਤੇ ਆਬਾਦੀ ਦੇ ਹਿਸਾਬ ਨਾਲ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੁਨੀਆਂ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਇਹ ਦੱਖਣ ਵਿੱਚ ਹਿੰਦ ਮਹਾਂਸਾਗਰ, ਦੱਖਣ-ਪੱਛਮ ਵਿੱਚ ਅਰਬ ਸਾਗਰ ਅਤੇ ਦੱਖਣ-ਪੂਰਬ ਵਿੱਚ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ ਹੈ। ਭਾਰਤ ਪੱਛਮ ਵੱਲ ਪਾਕਿਸਤਾਨ ਅਤੇ ਅਫ਼ਗ਼ਾਨਿਸਤਾਨ, ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ, ਪੂਰਬ ਵੱਲ ਬਰਮਾ ਅਤੇ ਬੰਗਲਾਦੇਸ਼ ਆਦਿ ਦੇਸ਼ਾਂ ਨਾਲ ਜ਼ਮੀਨੀ ਸਰਹੱਦ ਸਾਂਝੀ ਕਰਦਾ ਹੈ ਅਤੇ ਦੱਖਣ ਵੱਲ ਮਾਲਦੀਵ ਅਤੇ ਸ੍ਰੀ ਲੰਕਾ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦਾ ਹੈ। ਭਾਰਤ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਬਰਮਾ, ਥਾਈਲੈਂਡ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦੇ ਹਨ।
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।ਪ੍ਰਦੂਸ਼ਣ ਦੀਆਂ ਮੁੱਖ ਕਿਸਮਾਂ ਵਿੱਚ ਸ਼ਾਮਲ ਹਨ:
ਜਰਨੈਲ ਸਿੰਘ ਭਿੰਡਰਾਂਵਾਲੇ (ਜਨਮ ਨਾਮ: ਜਰਨੈਲ ਸਿੰਘ ਬਰਾੜ; 2 ਜੂਨ, 1947 - 6 ਜੂਨ, 1984) ਸਿੱਖ ਧਾਰਮਿਕ ਸੰਗਠਨ ਦਮਦਮੀ ਟਕਸਾਲ ਦੇ ਇੱਕ ਆਗੂ ਸਨ। 1978 ਦੇ ਸਿੱਖ-ਨਿਰੰਕਾਰੀ ਸੰਘਰਸ਼ ਵਿੱਚ ਸ਼ਾਮਲ ਹੋਣ ਕਰਕੇ ਉਹਨਾਂ ਨੂੰ ਪ੍ਰਮੁੱਖਤਾ ਮਿਲੀ। ਉਹ ਪੰਜਾਬ ਵਿੱਚ ਮੁੜ-ਸੁਰਜੀਤੀਵਾਦੀ ਅਤੇ ਬਾਗ਼ੀ ਲਹਿਰ ਦਾ ਪ੍ਰਤੀਕ ਬਣੇ। ਉਹਨਾਂ ਨੂੰ ਅਤੇ ਉਹਨਾਂ ਦੇ ਹਥਿਆਰਬੰਦ ਸਾਥੀਆਂ ਨੂੰ ਗੋਲਡਨ ਟੈਂਪਲ ਕੰਪਲੈਕਸ ਤੋਂ ਹਟਾਉਣ ਲਈ ਆਪ੍ਰੇਸ਼ਨ ਬਲਿਊਸਟਾਰ ਸ਼ੁਰੂ ਕੀਤਾ ਗਿਆ ਸੀ।
ਆਧੁਨਿਕ ਪੰਜਾਬੀ ਕਹਾਣੀ ਪੰਜਾਬੀ ਸਾਹਿਤ ਦੀ ਇੱਕ ਰੂਪਗਤ ਵਿਧਾ ਹੈ। ਇਹ ਪੰਜਾਬੀ ਗਲਪ ਵਿੱਚ ਨਾਵਲ ਤੋਂ ਬਾਅਦ ਦੂਜੇ ਸਥਾਨ ਤੇ ਹੈ। ਆਧੁਨਿਕ ਕਹਾਣੀ ਵਿੱਚ ਆਮ ਮਨੁੱਖ ਦੇ ਮਾਨਵੀ ਸੰਦਰਭ ਨੂੰ ਚਿਤਰਿਆ ਗਿਆ ਹੈ। ਆਧੁਨਿਕ ਕਹਾਣੀ ਦੀ ਪੇਸ਼ਕਾਰੀ ਵਿੱਚ ਸੰਕੇਤਕ ਅਤੇ ਪ੍ਰਤੀਕਾਤਮਕ ਵਿਧੀ ਆਪਣਾਉਂਦੀ ਹੈ। ਸੰਕੇਤਾਂ ਅਤੇ ਪ੍ਰਤੀਕਾਂ ਦੀ ਵਰਤੋਂ ਆਧੁਨਿਕ ਪੰਜਾਬੀ ਕਹਾਣੀ ਸੁਚੇਤ ਪਾਠਕ ਦੀ ਮੰਗ ਕਰਦੀ ਹੈ।
redirectTemplate:Compare image with Wikidataਗੁਰੂ ਅਮਰਦਾਸ ਜੀ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿਨ੍ਹਾਂ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ। ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।
ੴ (ਇੱਕ ਓਅੰਕਾਰ) ਸਿੱਖ ਧਰਮ ਦਾ ਨਿਸ਼ਾਨ ਹੈ ਅਤੇ ਸਿੱਖੀ ਦਰਸ਼ਨ ਦੀ ਨੀਂਹ ਹੈ। ਇਸ ਤੋਂ ਭਾਵ ਹੈ ਕਿ ਇੱਕ ਕਰਨਵਾਲਾ (ਕਰਤਾਰ) ਹੈ। ਇਹ ਗੁਰੂ ਨਾਨਕ ਸਾਹਿਬ ਜੀ ਦੀ ਗੁਰਬਾਣੀ ਜਪੁਜੀ ਸਾਹਿਬ ਦੇ ਸ਼ੁਰੂ ਵਿੱਚ ਹੈ। ਸਿੱਖੀ ਬਾਰੇ ਕਿਤਾਬਾਂ ਅਤੇ ਗੁਰਦਵਾਰਿਆਂ ਉੱਤੇ ਇਹ ਨਿਸ਼ਾਨ (ੴ) ਆਮ ਦੇਖਣ ਨੂੰ ਮਿਲਦਾ ਹੈ। ਗੁਰੂ ਨਾਨਕ ਜੀ ਨੇ ਇਸ ਅਦੁੱਤੀ ਨਿਸ਼ਾਨ ਦੀ ਰਚਨਾ ਕਰਕੇ ਸਿਖ ਪੰਥ ਦੀ ਨੀਂਹ ਰੱਖੀ। ਇਸ ਦਾ ਪਾਠ (ਉਚਾਰਨ ਜਾਂ ਬੋਲ) ਇੱਕ ਓਅੰਕਾਰ ਹੈ। ਗੁਰੂ ਨਾਨਕ ਸਾਹਿਬ ਜੀ ਨੇ ਇਸ ਨੂੰ 13 ਵਾਰ ਆਪਣੀ ਸਵੈ-ਰਚਿਤ ਬਾਣੀ ਵਿੱਚ ਲਿਖਿਆ ਹੈ, ਜਿਹੜੀ ਕਿ ਆਪ ਜੀ ਦੇ ਨਾਮ ਦੇ ਸਿਰਲੇਖ ਮਹਲਾ 1 ਹੇਠ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਹੈ। ਇੱਕ ਓਅੰਕਾਰ ਪੰਜਾਬੀ ਭਾਸ਼ਾ ਦਾ ਬੋਲ ਹੈ। ਇੱਕ ਓਅੰਕਾਰ ਮੂਲ ਮੰਤਰ ਅਤੇ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਅੰਕ ਤੇ ਬ੍ਰਹਮੰਡ ਦੇ ਬੇਅੰਤ ਪਸਾਰੇ ਤੇ ਇਸਦੇ ਇਕੋ ਇੱਕ ਕਰਤਾ (ਭਾਵ ਇੱਕ ਕਰਤਾਰ) ਦੇ ਨਿਸ਼ਾਨ ਦੇ ਸੂਚਕ ਵਜੋਂ ਦਰਜ ਹੈ।
redirectTemplate:Compare image with Wikidataਗੂਰੁ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦਸਾਂ ਵਿਚੋਂ ਦੂਜੇ ਗੁਰੂ ਸਨ। ਇਹਨਾਂ ਦਾ ਜਨਮ ਹਿੰਦੂ ਖ਼ਾਨਦਾਨ ਵਿੱਚ, ਜਮਾਂਦਰੂ ਨਾਮ ਲਹਿਣੇ ਨਾਲ਼, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਨੇੜੇ) ਪੰਜਾਬ ਵਿਖੇ ਹੋਇਆ। ਭਾਈ ਲਹਿਣਾ ਖੱਤਰੀ ਟੱਬਰ ਵਿੱਚ ਪਲ਼ਿਆ, ਜਿਸਦੇ ਪਿਓ ਨਿੱਕੇ ਸਕੇਲ ਦੇ ਸੁਦਾਗਰ ਸੀ, ਅਤੇ ਆਪ ਉਹ ਦੁਰਗਾ ਦੇ ਪੁਜਾਰੀ ਸਨ। ਇਹਨਾਂ ਦੀ ਮੁਲਾਕਾਤ ਗੁਰੂ ਨਾਨਕ, ਸਿੱਖੀ ਦੇ ਬਾਨੀ ਨਾਲ਼ ਹੋਣ ਤੋਂ ਬਾਅਦ ਇਹ ਸਿੱਖ ਬਣ ਗਏ। ਗੁਰੂ ਨਾਨਕ ਸਾਹਿਬ ਨੇ ਲਹਿਣਾ ਨਾਮ ਤਬਦੀਲ ਕਰ ਅੰਗਦ ("ਮੇਰਾ ਆਪਣਾ ਅੰਗ") ਰੱਖ ਦਿੱਤਾ, ਅਤੇ ਆਪਣੇ ਪੁੱਤਾਂ ਦੀ ਬਜਾਏ ਅੰਗਦ ਨੂੰ ਦੂਜਾ ਗੁਰੂ ਐਲਾਨ ਦਿੱਤਾ।ਗੁਰੂ ਨਾਨਕ ਦੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਬਾਅਦ, 1539 ਵਿੱਚ ਗੁਰੂ ਅੰਗਦ ਸਿੱਖਾਂ ਦੇ ਰਹਿਬਰ ਬਣੇ। ਇਹ ਸਿੱਖੀ ਵਿੱਚ ਗੁਰਮੁਖੀ ਨੂੰ ਇਖਤਿਆਰ ਅਤੇ ਮਿਆਰਬੰਦ ਕਰਨ ਲਈ ਮਸ਼ਹੂਰ ਹਨ। ਇਹਨਾਂ ਨੇ ਨਾਨਕ ਦੇ ਵਾਕ ਇਕੱਤਰ ਕਰਨੇ ਸ਼ੁਰੂ ਕੀਤੇ, ਨਾਲ਼ 63 ਵਾਕ ਆਪ ਰਚੇ। ਆਪਣੇ ਪੁੱਤਾਂ ਦੀ ਬਜਾਏ, ਇਹਨਾਂ ਨੇ ਆਪਣੇ ਮੁਰੀਦ ਅਮਰਦਾਸ ਨੂੰ ਗੁਰੂ ਤਖ਼ਤ ਦਾ ਵਾਰਸ ਅਤੇ ਤੀਜਾ ਗੁਰੂ ਐਲਾਨਿਆ।
ਸੁਖਮਨੀ ਸਾਹਿਬ ਇੱਕ ਪ੍ਰਾਥਨਾ ਹੈ ਜੋ ਕਿ ਗੀਤ ਦੇ ਰੂਪ ਵਿੱਚ ਹੈ ਤੇ ਸਭ ਨੂੰ ਸ਼ਾਂਤੀ ਦੇਣ ਵਾਲੀ ਤੇ ਮਨ ਨੂੰ ਸੁੱਖ ਦਿੰਦੀ ਹੈ। ਇਸ ਦੀ ਅਵਾਜ ਨਾਲ ਤਣਾਓ ਦੂਰ ਹੰਦਾ ਹੈ। ਸੁਖਮਨੀ ਸਾਹਿਬ ਜੀ ਨੂੰ ਪੜ੍ਹਨ ਨਾਲ ਬੰਦੇ ਦੇ ਦਿਲ ਦੇ ਬੰਦ ਦਰਵਾਜੇ ਖੁਲ ਜਾਂਦੇ ਹਨ। ਤੁਹਾਡੇ ਵਿੱਚ ਅਧਿਆਤਮਕ ਅਨੁਸ਼ਾਸਨ ਪੈਦਾ ਹੁੰਦਾ ਹੈ ਅਤੇ ਤੁਸੀ ਸ਼ਕਤੀ, ਧੀਰਜ, ਸਾਹਸ ਅਤੇ ਅੰਨਤ ਚੇਤਨਾ ਨਾਲ ਜੁੜ ਜਾਦੇ ਹੋ। ਦਿਨ ਵਿੱਚ ਇੱਕ ਵਾਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਨ ਨਾਲ ਤੁਹਾਡੇ ਵਿੱਚ ਅੰਦਰੂਨੀ ਸੰਤੁਲਨ, ਦਯਾ, ਪ੍ਰਕਾਸ਼, ਉਰਜਾ ਤੇ ਬਲੀਦਾਨ ਦੇਣ ਦੀ ਹਿੰਮਤ ਆ ਜਾਂਦੀ ਹੈ। ਸੁਖਮਨੀ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸਭ ਤੋਂ ਵੱਡੀ ਰਚਨਾ ਹੈ। ਗੁਰੂ ਸਾਹਿਬ ਜੀ ਨੇ ਜਦੋਂ ਇੱਕ ਦੁਖੀ ਵਿਅਕਤੀ ਦੀ ਪੁਕਾਰ ਸੁਣੀ ਤਾਂ ਉਸ ਦੀ ਸਰੀਰਕ ਤੇ ਮਾਨਸਿਕ ਦੁੱਖ ਨੂੰ ਦੂਰ ਕਰਨ ਲਈ ਇਸ ਬਾਣੀ ਦੀ ਰਚਨਾ ਕੀਤੀ। ਇਥੋ ਤੱਕ ਕਿ ਇਸ ਦੇ ਪਾਠ ਕਰਨ ਨਾਲ ਲਾਹੌਰ ਦੇ ਹਾਕਮ ਅਲਾਇਮ ਉਦ ਦੀਨ ਦੀ ਜਾਨਲੇਵਾ ਪੇਟ ਦਾ ਦਰਦ ਵੀ ਠੀਕ ਹੋ ਗਿਆ। ਇਸ ਤੋ ਬਾਅਦ ਉਹ ਇਸ ਦਾ ਰੋਜ ਪਾਠ ਕਰਨ ਲੱਗਾ। ਸੁਖਮਨੀ ਸਾਹਿਬ ਵਿੱਚ ਸੰਰਚਾਤਮਕ ਏਕਤਾ ਹੈ ਤੇ ਇਸ ਦੇ 24 ਸਲੋਕ ਹਨ ਤੇ ਇਸ ਵਿੱਚ 8 ਛੰਦ ਹਨ ਤੇ ਹਰੇਕ ਛੰਦ ਦੀਆਂ ਦਸ ਸਤਰਾਂ ਹਨ। ਤਾਂ ਆਓ ਅਸੀਂ ਆਪਣੀਆ ਧਰਮ ਦੀਆਂ ਖੋਖਲੀਆਂ ਦੀਵਾਰਾਂ ਨੂੰ ਤੋੜ ਕੇ ਇੱਕ ਮਹਾਨ ਤੇ ਸੱਚੀ ਬਾਣੀ ਦਾ ਪਾਠ ਕਰਨਾ ਸ਼ੁਰੂ ਕਰੀਏ ਜੋ ਹਰ ਧਰਮ ਦਾ ਵਿਆਕਤੀ ਉਪਰੋਕਤ ਉਦੇਸ਼ਾਂ ਦੀ ਪ੍ਰਾਪਤੀ ਲਈ ਕਰ ਸਕਦਾ ਹੈ ਅਰਥ:- (ਮੇਰੀ) ਉਸ ਸਭ ਤੋਂ ਵੱਡੇ (ਅਕਾਲ ਪੁਰਖ) ਨੂੰ ਨਮਸਕਾਰ ਹੈ ਜੋ (ਸਭ ਦਾ) ਮੁੱਢ ਹੈ, ਅਤੇ ਜੋ ਜੁਗਾਂ ਦੇ ਮੁੱਢ ਤੋਂ ਹੈ। ਸਤਿਗੁਰੂ ਨੂੰ (ਮੇਰੀ) ਨਮਸਕਾਰ ਹੈ ਸ੍ਰੀ ਗੁਰਦੇਵ ਜੀ ਨੂੰ (ਮੇਰੀ) ਨਮਸਕਾਰ ਹੈ।੧। ਅਸਟਪਦੀ ॥ ਅਰਥ:- ਪ੍ਰਭੂ ਦਾ ਅਮਰ ਕਰਨ ਵਾਲਾ ਤੇ ਸੁਖਦਾਈ ਨਾਮ (ਸਭ) ਸੁਖਾਂ ਦੀ ਮਣੀ ਹੈ, ਇਸ ਦਾ ਟਿਕਾਣਾ ਭਗਤਾਂ ਦੇ ਹਿਰਦੇ ਵਿੱਚ ਹੈ। ਅਰਥ:- ਪ੍ਰਭੂ ਦਾ ਸਿਮਰਨ ਕਰਨ ਨਾਲ (ਜੀਵ) ਜਨਮ ਵਿੱਚ ਨਹੀਂ ਆਉਂਦਾ, (ਜੀਵ ਦਾ) ਦੁਖ ਤੇ ਜਮ (ਦਾ ਡਰ) ਦੂਰ ਹੋ ਜਾਂਦਾ ਹੈ। ਮੌਤ (ਦਾ ਭਉ) ਪਰੇ ਹਟ ਜਾਂਦਾ ਹੈ, (ਵਿਕਾਰ ਰੂਪੀ) ਦੁਸ਼ਮਨ ਟਲ ਜਾਂਦਾ ਹੈ। ਪ੍ਰਭੂ ਨੂੰ ਸਿਮਰਿਆਂ (ਜ਼ਿੰਦਗੀ ਦੇ ਰਾਹ ਵਿਚ) ਕੋਈ ਰੁਕਾਵਟ ਨਹੀਂ ਪੈਂਦੀ, (ਕਿਉਂਕਿ) ਪ੍ਰਭੂ ਦਾ ਸਿਮਰਨ ਕਰਨ ਨਾਲ (ਮਨੁੱਖ) ਹਰ ਵੇਲੇ (ਵਿਕਾਰਾਂ ਵਲੋਂ) ਸੁਚੇਤ ਰਹਿੰਦਾ ਹੈ।ਪ੍ਰਭੂ ਦਾ ਸਿਮਰਨ ਕਰਨ ਨਾਲ (ਕੋਈ) ਡਰ (ਜੀਵ ਉਤੇ) ਦਬਾਉ ਨਹੀਂ ਪਾ ਸਕਦਾ ਤੇ (ਕੋਈ) ਦੁੱਖ ਵਿਆਕੁਲ ਨਹੀਂ ਕਰ ਸਕਦਾ। ਅਕਾਲ ਪੁਰਖ ਦਾ ਸਿਮਰਨ ਗੁਰਮਖਿ ਦੀ ਸੰਗਤਿ ਵਿੱਚ (ਮਿਲਦਾ ਹੈ); (ਅਤੇ ਜੋ ਮਨੁੱਖ ਸਿਮਰਨ ਕਰਦਾ ਹੈ,ਉਸ ਨੂੰ) ਹੇ ਨਾਨਕ!
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਐਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇੱਕ ਦਿਨ ਵਿੱਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿੱਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿੱਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿੱਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿੱਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ 'ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿੱਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਉਚਿਤ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।‘ਲੋਕ ਖੇਡ’ ‘ਲੋਕ’ ਅਤੇ ‘ਖੇਡ’ ਸ਼ਬਦਾਂ ਦੇ ਮੇਲ ਨਾਲ ਬਣਿਆ ਹੈ। ਇਸਦਾ ਅਰਥ ਹੈ। ‘ਲੋਕ ਦੀ ਖੇਡ’। ‘ਲੋਕ’ ਸ਼ਬਦ ਵਾਸਤਵ ਵਿੱਚ ਅੰਗਰੇਜ਼ੀ ਦੇ ਫੋਕ ਦਾ ਪਰਿਯਾਇ ਹੈ। ਜੋ ਨਗਰ ਅਤੇ ਪਿੰਡ ਦੀ ਸਾਰੀ ਜਨਤਾ ਦਾ ਭਾਵ ਹੈ। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ ਮਨ ਪਰਚਾਣਾ ਹੈ। ਲੋਕਖੇਡ ਦਾ ਮਨ ਪਰਚਾਵਾ ਹੋਣਾ ਬਹੁਤ ਜ਼ਰੂਰੀ ਹੈ। ਪਰ ਮਨ ਪਰਚਾਵੇ ਦੇ ਨਾਲ-ਨਾਲ ਇਹ ਮਨੁੱਖ ਨੂੰ ਸਰੀਰਿਕ ਤੇ ਮਾਨਸਿਕ ਸ਼ਕਤੀ ਵੀ ਦਿੰਦੀਆਂ ਹਨ। ਇਨ੍ਹਾਂ ਦਾ ਮਨੁੱਖ ਦੇ ਜੀਵਨ ਨਾਲ ਡੂੰਘਾ ਸੰਬੰਧ ਹੈ।ਲੋਕ-ਖੇਡਾਂ ਦੀ ਖ਼ਾਸੀਅਤ ਇਹ ਹੈ ਕਿ ਇਹ ਕਿਸੇ ਕਰੜੇ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ। ਕੋਈ ਸਮਾਂ-ਸਥਾਨ ਵੀ ਨਿਸ਼ਚਿਤ ਨਹੀਂ, ਗਰਮੀਆਂ ਨੂੰ ਦੁਪਿਹਰਾ ਸਮੇਂ, ਰਾਤ ਨੂੰ ਚਾਨਣੀਆਂ ਰਾਤਾਂ ਵਿਚ, ਖੁੱਲ੍ਹਿਆ ਵਿਹੜਿਆਂ, ਗਲੀਆਂ, ਜੂਹਾਂ, ਟਾਹਲੀਆਂ, ਬਰੋਟਿਆਂ ਦੀਆਂ ਛਾਂਵਾਂ ਅਤੇ ਕਿਸੇ ਵੀ ਮੋਕਲੀ ਥਾਂ 'ਤੇ ਇਹ ਖੇਡੀਆਂ ਜਾਂਦੀਆਂ ਹਨ। ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ, ਸਥਾਨਿਕ ਉਪਲਬਧ ਸਮਗਰੀ ਤੋਂ ਹੀ ਕੰਮ ਸਾਰ ਲਿਆ।
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿੱਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਜੀ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿੱਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿੱਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿੱਚ ਆਉਣ ਕਰਕੇ, ਇਸ ਵਿੱਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। ਇਸ ਬਾਰੇ ਹੋਰ ਵੀ ਪੁਸ਼ਟੀਆਂ ਮਿਲਦੀਆਂ ਹਨ, ਜੋ ਇਸ ਤਰ੍ਹਾਂ ਹਨ: 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿੱਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ। 2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਹੋਲਾ ਮਹੱਲਾ ਖ਼ਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਅਤੇ ਕੌਮੀ ਜੋੜ ਮੇਲਾ ਹੈ। ਇਹ ਮੇਲਾ ਖ਼ਾਲਸਾ ਪੰਥ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਧਾਰਮਿਕ ਪ੍ਰੰਪਰਾਵਾਂ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਅਨੰਦਪੁਰ ਸਾਹਿਬ ਸਮੇਤ ਸਮੁੱਚਾ ਇਲਾਕਾ ਖ਼ਾਲਸਾਈ ਰੰਗ 'ਚ ਰੰਗਿਆ ਜਾਂਦਾ ਹੈ। ਖ਼ਾਲਸਾ ਪੰਥ ਹੋਲੀ ਨਹੀਂ, ਹੋਲਾ ਖੇਡਦਾ ਹੈ ਅਤੇ ਮਹੱਲਾ ਕੱਢਦਾ ਹੈ। ਹੋਲੀ ਤੋਂ ਅਗਲੇ ਦਿਨ, ਅਨੰਦਪੁਰ ਸਾਹਿਬ ਵਿੱਚ ਕੇਸਗੜ੍ਹ ਸਾਹਿਬ ਦੇ ਸਥਾਨ ਉਤੇ, ਇੱਕ ਮੇਲਾ ਭਰਦਾ ਹੈ, ਜਿਸ ਨੂੰ ‘ਹੋਲਾ ਮਹੱਲਾ` ਕਹਿੰਦੇ ਹਨ। ਇਸ ਮੇਲੇ ਦਾ ਮੁੱਢ ਗੁਰੂ ਗੋਬਿੰਦ ਸਿੰਘ ਨੇ ਸੰਮਤ 1701 ਚੇਤ ਦੀ ਇੱਕ ਤਰੀਕ ਨੂੰ ਰੱਖਿਆ। ਉਨ੍ਹਾਂ ਨੇ ਖਾਲਸੇ ਨੂੰ ਸਸ਼ਤਰ-ਵਿੱਦਿਆ ਤੇ ਯੁੱਧ-ਕਲਾ ਵਿੱਚ ਨਿਪੁੰਨ ਕਰਨ ਲਈ ਦੋ ਦਲ ਬਣਾ ਕੇ, ਉਨ੍ਹਾਂ ਵਿੱਚ ਮਸਨੂਈ ਲੜਾਈ ਕਰਵਾਈ ਤੇ ਬਹਾਦਰ ਯੋਧਿਆਂ ਨੂੰ ਸਿਰੋਪੇ ਬਖ਼ਸੇ। ਉਦੋਂ ਤੋਂ ਹਰ ਸਾਲ ਅਨੰਦਪੁਰ ਵਿੱਚ ਹੋਲੀ ਤੋਂ ਅਗਲੇ ਦਿਨ ਹੋਲਾ ਮਹੱਲਾ ਮਨਾਇਆ ਜਾਣ ਲੱਗਾ। ਇਸ ਦਿਨ ਇੱਕ ਵੱਡਾ ਜਲੂਸ ਜਿਸ ਨੂੰ ‘ਮਹੱਲਾ` ਕਹਿੰਦੇ ਹਨ, ਨਗਾਰਿਆਂ ਦੀ ਧੁਨੀ ਵਿਚ, ਸਜ-ਧਜ ਨਾਲ ਇੱਕ ਗੁਰਧਾਮ ਤੋਂ ਦੂਜੇ ਗੁਰਧਾਮ ਤੱਕ ਨਿਕਲਦਾ ਹੈ। ਇਸ ਜਲੂਸ ਵਿੱਚ ਨਿਹੰਗ ਸਿੰਘ, ਪੁਰਾਤਨ ਫ਼ੌਜੀ ਆਨ ਸ਼ਾਨ ਨਾਲ ਸ਼ਾਮਲ ਹੁੰਦੇ ਅਤੇ ਸ਼ਸਤਰਾਂ ਦੇ ਦਸਤਕਾਰ ਵਿਖਾਦੇ ਹਨ।
redirectTemplate:Compare image with Wikidataਧੰਨ ਧੰਨ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ 4ਸਾਲ 11ਦਿਨ ਰਹੇ ਇੱਥੇ ਗੁਰੂ ਸਾਹਿਬ ਜੀ ਦਾ ਪੁਰਾਤਨ ਅਸਥਾਨ ਹੈ ਜਿਸ ਨੂੰ ਕਿ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਦੇ ਨਾਮ ਨਾਲ ਜਾਣਿਆ ਜਾਂਦਾ ਹੈ ਪਤਾ, ਪਿੰਡ ਸ੍ਰੀ ਖੁਰਾਲਗੜ੍ਹ ਸਾਹਿਬ, ਡਾਕਖਾਨਾ ਕਾਲੇਵਾਲ ਬੀਤ ਤਹਿਸੀਲ ਗੜ੍ਹਸ਼ੰਕਰ ਜ਼ਿਲ੍ਹਾ ਹੁਸ਼ਿਆਰਪੁਰ ਵਧੇਰੇ ਜਾਣਕਾਰੀ ਲਈ ਫੋਨ ਨੰਬਰ 9417540489
ਸਵਾਮੀ ਵਿਵੇਕਾਨੰਦ (ਬਾਂਗਲਾ: [ʃami bibekanɒnɖo] ( ਸੁਣੋ) (12 ਜਨਵਰੀ 1863 - 4 ਜੁਲਾਈ 1902), ਜਨਮ ਸਮੇਂ ਨਰੇਂਦਰ ਨਾਥ ਦੱਤ (ਬਾਂਗਲਾ: [nɔrend̪ro nat̪ʰ d̪ɔt̪t̪o]), ਭਾਰਤੀ ਹਿੰਦੂ ਸੰਨਿਆਸੀ ਸੀ ਅਤੇ 19ਵੀਂ ਸਦੀ ਦੇ ਸੰਤ ਰਾਮ-ਕ੍ਰਿਸ਼ਨ ਪਰਮਹੰਸ ਦੇ ਮੁੱਖ ਚੇਲੇ ਸਨ। ਪੱਛਮੀ ਜਗਤ ਨੂੰ ਭਾਰਤੀ ਦਰਸ਼ਨ, ਵੇਦਾਂਤ ਅਤੇ ਯੋਗ ਦਾ ਤੁਆਰਫ਼ ਕਰਾਉਣ ਵਾਲੀ ਮੁੱਖ ਹਸਤੀ ਸਨ। ਅਤੇ ਉਨ੍ਹਾਂ ਨੂੰ ਅੰਤਰ-ਧਰਮੀ ਚੇਤਨਾ ਧਾਉਣ ਦਾ ਅਤੇ ਹਿੰਦੂ ਧਰਮ ਨੂੰ 19ਵੀਂ ਸਦੀ ਵਿੱਚ ਸੰਸਾਰ ਧਰਮ ਦੇ ਰੁਤਬੇ ਤੱਕ ਪਹੁੰਚਾਉਣ ਦਾ ਸਿਹਰਾ ਦਿੱਤਾ ਜਾਂਦਾ ਹੈ।
ਸਕੂਲ ਜਿਸ ਦੇ ਵਿਦਿਆਲਿਆ, ਮਦਰੱਸਾ, ਧਰਮਸਾਲਾ, ਗੁਰੂਕੁਲ ਆਦਿ ਨਾਂ ਹਨ ਜਿਥੇ ਸਿੱਖਿਆਰਥੀਆਂ ਨੂੰ ਵਿਗਿਆਨਕ ਢੰਗ ਨਾਲ ਅਧਿਆਪਕਾਂ ਦੁਆਰਾ ਸਿੱਖਿਆ ਦਿਤੀ ਜਾਂਦੀ ਹੈ। ਉਹਨਾਂ ਨੂੰ ਲਿਖਣਾ, ਪੜ੍ਹਨਾ, ਵਿਚਾਰਨਾ, ਕਿਤਾ ਮੁੱਖੀ ਹੋਣਾ, ਬੋਲਣਾ, ਵਿਵਹਾਰ ਕਰਨਾ ਆਦਿ ਸਿਖਾਇਆ ਜਾਂਦਾ ਹੈ।ਸਕੂਲ ਇੱਕ ਸੰਸਥਾ ਹੈ ਜੋ ਵਿਦਿਆਰਥੀਆਂ (ਜਾਂ "ਬੱਚਿਆਂ") ਦੀ ਸਿੱਖਿਆ ਲਈ ਸਿਖਲਾਈ ਦੀ ਥਾਂ ਅਤੇ ਸਿੱਖਣ ਲਈ ਮਾਹੌਲ ਮੁਹੱਈਆ ਕਰਨ ਲਈ ਤਿਆਰ ਕੀਤਾ ਗਿਆ ਹੈ। ਜ਼ਿਆਦਾਤਰ ਦੇਸ਼ਾਂ ਕੋਲ ਰਸਮੀ ਸਿੱਖਿਆ ਦੀਆਂ ਪ੍ਰਣਾਲੀਆਂ ਹਨ, ਜੋ ਆਮ ਤੌਰ ਤੇ ਲਾਜ਼ਮੀ ਹਨ। ਇਹਨਾਂ ਪ੍ਰਣਾਲੀਆਂ ਵਿੱਚ, ਵਿਦਿਆਰਥੀ ਸਕੂਲਾਂ ਦੀ ਇੱਕ ਲੜੀ ਰਾਹੀਂ ਅੱਗੇ ਵਧਦੇ ਹਨ। ਇਹਨਾਂ ਸਕੂਲਾਂ ਦੇ ਨਾਂ ਹਰ ਦੇਸ਼ ਵਿੱਚ ਵੱਖਰੇ ਹੁੰਦੇ ਹਨ ਪਰ ਆਮ ਤੌਰ 'ਤੇ ਇਹ ਪ੍ਰਾਈਮਰੀ ਸਕੂਲ, ਸੈਕੈੰਡਰੀ ਸਕੂਲ ਹੁੰਦੇ ਹਨ। ਅਜਿਹੀ ਸੰਸਥਾ ਜਿੱਥੇ ਉਚੇਰੀ ਸਿੱਖਿਆ ਦਿੱਤੀ ਜਾਂਦੀ ਹੈ, ਨੂੰ ਆਮ ਤੌਰ ਤੇ ਯੂਨੀਵਰਸਿਟੀ ਕਾਲਜ ਜਾਂ ਯੂਨੀਵਰਸਿਟੀ ਕਿਹਾ ਜਾਂਦਾ ਹੈ (ਪਰ ਇਹ ਉੱਚ ਸਿੱਖਿਆ ਸੰਸਥਾਵਾਂ ਆਮ ਤੌਰ 'ਤੇ ਲਾਜ਼ਮੀ ਨਹੀਂ ਹੁੰਦੀਆਂ ਹਨ।ਇਹਨਾਂ ਸਕੂਲਾਂ ਤੋਂ ਇਲਾਵਾ, ਵਿਦਿਆਰਥੀ ਪ੍ਰਾਇਮਰੀ ਅਤੇ ਸੈਕੰਡਰੀ ਸਿੱਖਿਆ ਤੋਂ ਪਹਿਲਾਂ ਅਤੇ ਬਾਅਦ ਦੇ ਸਕੂਲਾਂ ਵਿੱਚ ਵੀ ਜਾ ਸਕਦੇ ਹਨ। ਕਿੰਡਰਗਾਰਟਨ ਜਾਂ ਪ੍ਰੀ-ਸਕੂਲ ਬਹੁਤ ਛੋਟੇ ਬੱਚਿਆਂ ਲਈ ਕੁਝ ਸਕੂਲੀ ਪੜ੍ਹਾਈ (ਆਮ ਤੌਰ ਤੇ 3-5 ਸਾਲ ਦੀ ਉਮਰ), ਸੈਕੰਡਰੀ ਸਕੂਲ ਤੋਂ ਬਾਅਦ ਯੂਨੀਵਰਸਿਟੀ, ਕਿੱਤਾਕਾਰੀ ਸਕੂਲ, ਕਾਲਜ ਜਾਂ ਹੋਰ ਵਿੱਦਿਅਕ ਅਦਾਰੇ ਹੋ ਸਕਦੇ ਹਨ। ਇੱਕ ਸਕੂਲ ਇੱਕ ਖਾਸ ਖੇਤਰ ਨੂੰ ਸਮਰਪਿਤ ਹੋ ਸਕਦਾ ਹੈ, ਜਿਵੇਂ ਕਿ ਅਰਥਸ਼ਾਸਤਰ ਦਾ ਸਕੂਲ ਜਾਂ ਨਾਚ ਦਾ ਇੱਕ ਸਕੂਲ। ਵਿਕਲਪਿਤ ਸਕੂਲਾਂ ਵਿੱਚ ਗੈਰ-ਪਰੰਪਰਾਗਤ ਪਾਠਕ੍ਰਮ ਅਤੇ ਵਿਧੀਆਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ।ਕੁਝ ਗੈਰ ਸਰਕਾਰੀ ਸਕੂਲ ਵੀ ਹੁੰਦੇ ਹਨ ਜਿਨ੍ਹਾਂ ਨੂੰ ਪ੍ਰਾਈਵੇਟ ਸਕੂਲ ਕਿਹਾ ਜਾਂਦਾ ਹੈ। ਜਦੋਂ ਸਰਕਾਰ ਮਿਆਰੀ ਸਿੱਖਿਆ ਮੁਹੱਈਆ ਨਹੀਂ ਕਰਦੀ ਤਾਂ ਇਹਨਾਂ ਦੀ ਲੋੜ ਵਧ ਜਾਂਦੀ ਹੈ। ਪ੍ਰਾਈਵੇਟ ਸਕੂਲ ਧਾਰਮਿਕ ਅਦਾਰਿਆਂ ਦੇ ਰੂਪ ਵਿੱਚ ਵੀ ਹੋ ਸਕਦੇ ਹਨ, ਜਿਵੇਂ ਕਿ ਈਸਾਈ ਸਕੂਲ, ਮਦਰੱਸਾ, ਹਵਾਸ (ਸ਼ੀਆ ਸਕੂਲ), ਯਿਸ਼ਵਸ (ਯਹੂਦੀ ਸਕੂਲ) ਅਤੇ ਹੋਰ; ਜਾਂ ਉਹ ਸਕੂਲ, ਜਿਹਨਾਂ ਕੋਲ ਉੱਚ ਸਿੱਖਿਆ ਦਾ ਪੱਧਰ ਹੈ ਜਾਂ ਉਹ ਹੋਰ ਨਿੱਜੀ ਪ੍ਰਾਪਤੀਆਂ ਨੂੰ ਉਤਸ਼ਾਹਿਤ ਕਰਨਾ ਚਾਹੁੰਦੇ ਹਨ। ਬਾਲਗਾਂ ਲਈ ਸਕੂਲ ਵਿੱਚ ਕਾਰਪੋਰੇਟ ਸਿਖਲਾਈ, ਮਿਲਟਰੀ ਸਿੱਖਿਆ ਅਤੇ ਸਿਖਲਾਈ ਅਤੇ ਕਾਰੋਬਾਰੀ ਸਕੂਲਾਂ ਦੀਆਂ ਸੰਸਥਾਵਾਂ ਸ਼ਾਮਲ ਹਨ।ਘਰੇਲੂ ਸਕੂਲਿੰਗ ਅਤੇ ਔਨਲਾਈਨ ਸਕੂਲਾਂ ਵਿੱਚ, ਇੱਕ ਪ੍ਰੰਪਰਾਗਤ ਸਕੂਲੀ ਬਿਲਡਿੰਗ ਤੋਂ ਬਾਹਰ ਪੜ੍ਹਾਉਣਾ ਅਤੇ ਸਿੱਖਣਾ ਹੁੰਦਾ ਹੈ। ਸਕੂਲ ਆਮ ਤੌਰ ਤੇ ਕਈ ਵੱਖ-ਵੱਖ ਸੰਸਥਾਈ ਮਾਡਲਾਂ ਦੇ ਰੂਪ ਵਿੱਚ ਹੁੰਦੇ ਹਨ, ਜਿਨ੍ਹਾਂ ਵਿੱਚ ਵਿਭਾਗੀ, ਸਿੱਖਣ ਵਾਲੇ ਛੋਟੇ ਸਮੁਦਾਏ, ਅਕੈਡਮੀਆਂ, ਏਕੀਕ੍ਰਿਤ, ਅਤੇ ਸਕੂਲਾਂ-ਅੰਦਰ-ਸਕੂਲ ਸ਼ਾਮਲ ਹੁੰਦੇ ਹਨ।
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਉਹਨਾਂ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਤ ਕੀਤਾ ਜਾਂਦਾ ਹੈ।
ਸਭਿਆਚਾਰ ਦੀ ਪਰਿਭਾਸ਼ਾ ਅਤੇ ਲੱਛਣ ਨੂੰ ਮੁੱਖ ਰੱਖ ਕੇ ਬਹੁਤ ਸਾਰੇ ਵਿਦਵਾਨਾਂ ਨੇ ਇਸ ਨੂੰ ਬਿਆਨਿਆ ਹੈ। 'ਸਭਿਆਚਾਰ' ਸ਼ਬਦ ਮੂਲ ਰੂਪ ਵਿੱਚ ਦੋ ਸ਼ਬਦਾਂ "ਸਭਿਯ+ਆਚਾਰ" ਦਾ ਸਮਾਸ ਹੈ, ਪੰਜਾਬੀ ਭਾਸ਼ਾ ਵਿੱਚ ਇਹ ਹਿੰਦੀ ਭਾਸ਼ਾ ਦੇ ਸ਼ਬਦ ਸੰਸਕ੍ਰਿਤੀ ਦੇ ਪਰਿਆਇ ਵਜੋਂ ਪ੍ਰਚਲਿਤ ਹੈ। ਅੰਗਰੇਜ਼ੀ ਭਾਸ਼ਾ ਵਿੱਚ ਇਸਦਾ ਸਮਾਨਾਰਥਕ ਸ਼ਬਦ 'Culture' ਮੰਨਿਆ ਜਾਂਦਾ ਹੈ। "Culture" ਵੀ ਮੂਲ ਰੂਪ ਵਿੱਚ ਲਾਤੀਨੀ ਭਾਸ਼ਾ ਦੇ ਸ਼ਬਦ "Cultura"' ਤੋਂ ਫਰਾਂਸੀਸੀ ਭਾਸ਼ਾ ਰਾਹੀਂ ਅੰਗਰੇਜ਼ੀ ਵਿੱਚ ਆਇਆ। ਜਿਥੇ ਇਸਦੇ ਸ਼ਾਬਦਿਕ ਅਰਥ ਵਿਸ਼ੇਸ਼ ਪ੍ਰਕਾਰ ਦੇ ਵਿਕਾਸ ਜਾਂ ਉਪਜਾਊ ਕਾਰਜ ਦੇ ਹਨ। ਸਭਿਆਚਾਰ ਤਿੰਨ ਸਬਦਾਂ "ਸ +ਭੈ+ਆਚਾਰ" ਦਾ ਮੇਲ ਹੈ। 'ਸ' ਦਾ ਅਰਥ ਪੂਰਵ, 'ਭੈ' ਦਾ ਅਰਥ ਨਿਯਮ, 'ਆਚਾਰ' ਦਾ ਅਰਥ ਵਿਵਹਾਰ ਤੇ ਵਿਹਾਰ ਹੈ। ਇਸ ਤਰ੍ਹਾਂ ਪੂਰਵ ਨਿਸ਼ਚਿਤ ਨੇਮਾਂ ਦੁਆਰਾ ਕੀਤਾ ਗਿਆ ਵਿਵਹਾਰ ਤੇ ਵਿਹਾਰ ਸਭਿਆਚਾਰ ਹੈ।
ਲੋਕ ਸਭਾ, ਭਾਰਤੀ ਸੰਸਦ ਦਾ ਹੇਠਲਾ ਸਦਨ ਹੈ। ਭਾਰਤੀ ਸੰਸਦ ਦਾ ਉਪਰਲਾ ਸਦਨ ਰਾਜ ਸਭਾ ਹੈ। ਲੋਕ ਸਭਾ ਸਰਬ ਬਾਲਗ ਵੋਟ ਅਧਿਕਾਰ ਦੇ ਆਧਾਰ ਉੱਤੇ ਲੋਕਾਂ ਦੁਆਰਾ ਪ੍ਰਤੱਖ ਚੋਣ ਦੁਆਰਾ ਚੁਣੇ ਹੋਏ ਪ੍ਰਤੀਨਿਧੀਆਂ ਨਾਲ ਗਠਿਤ ਹੁੰਦੀ ਹੈ। ਭਾਰਤੀ ਸੰਵਿਧਾਨ ਦੇ ਅਨੁਸਾਰ ਸਦਨ ਵਿੱਚ ਮੈਬਰਾਂ ਦੀ ਅਧਿਕਤਮ ਗਿਣਤੀ 552 ਤੱਕ ਹੋ ਸਕਦੀ ਹੈ, ਜਿਸ ਵਿਚੋਂ 530 ਮੈਂਬਰ ਵੱਖ ਵੱਖ ਰਾਜਾਂ ਦੇ ਅਤੇ 20 ਮੈਂਬਰ ਤੱਕ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀ ਤਰਜਮਾਨੀ ਕਰ ਸਕਦੇ ਹਨ। ਸਦਨ ਵਿੱਚ ਲੋੜੀਂਦੀ ਤਰਜਮਾਨੀ ਨਾ ਹੋਣ ਦੀ ਹਾਲਤ ਵਿੱਚ ਭਾਰਤ ਦਾ ਰਾਸ਼ਟਰਪਤੀ ਜੇਕਰ ਚਾਹੇ ਤਾਂ ਐਂਗਲੋ ਇੰਡੀਅਨ ਸਮੁਦਾਏ ਦੇ ਦੋ ਪ੍ਰਤੀਨਿਧੀਆਂ ਨੂੰ ਲੋਕ ਸਭਾ ਲਈ ਨਾਮਜਦ ਕਰ ਸਕਦਾ ਹੈ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਉਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਸੀ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ 'ਤੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।ਉਹ 1967 ਵਿੱਚ ਸਾਹਿਤ ਅਕਾਦਮੀ (ਭਾਰਤ ਦੀ ਨੈਸ਼ਨਲ ਅਕੈਡਮੀ ਆਫ਼ ਲੈਟਰਜ਼) ਦੁਆਰਾ ਦਿੱਤੇ ਗਏ ਸਾਹਿਤ ਅਕਾਦਮੀ ਪੁਰਸਕਾਰ ਦਾ ਸਭ ਤੋਂ ਘੱਟ ਉਮਰ ਦਾ ਪ੍ਰਾਪਤ ਕਰਤਾ ਬਣ ਗਿਆ, ਜੋ ਕਿ ਪੂਰਨ ਭਗਤ, 'ਲੂਣਾ(1965) ਦੀ ਪ੍ਰਾਚੀਨ ਕਥਾ 'ਤੇ ਆਧਾਰਿਤ ਉਸ ਦੇ ਮਹਾਂਕਾਵਿ ਨਾਟਕ ਲਈ ਮਿਲਿਆ ਸੀ । ਆਧੁਨਿਕ ਪੰਜਾਬੀ ਸਾਹਿਤ ਵਿੱਚ ਇੱਕ ਮਹਾਨ ਰਚਨਾ ਅਤੇ ਜਿਸਨੇ ਆਧੁਨਿਕ ਪੰਜਾਬੀ ਕਿੱਸੇ ਦੀ ਇੱਕ ਨਵੀਂ ਵਿਧਾ ਵੀ ਬਣਾਈ ਹੈ। ਅੱਜ, ਉਸ ਦੀ ਸ਼ਾਇਰੀ ਮੋਹਨ ਸਿੰਘ (ਕਵਿਤਾ) ਅਤੇ ਅੰਮ੍ਰਿਤਾ ਪ੍ਰੀਤਮ ਵਰਗੇ ਆਧੁਨਿਕ ਪੰਜਾਬੀ ਕਵਿਤਾ ਦੇ ਦਿੱਗਜਾਂ,ਦੇ ਨਾਲ ਬਰਾਬਰੀ 'ਤੇ ਖੜ੍ਹੀ ਹੈ, ਜੋ ਸਾਰੇ ਭਾਰਤ-ਪਾਕਿਸਤਾਨ ਸਰਹੱਦ ਦੇ ਦੋਵੇਂ ਪਾਸੇ ਪ੍ਰਸਿੱਧ ਹਨ।
ਗੁਰਮੁਖੀ ਲਿਪੀ ਵਿੱਚ ਪੰਜਾਬੀ ਭਾਸ਼ਾ ਨੂੰ ਲਿਖਣ ਲਈ ਵਰਤੀ ਜਾਣ ਵਾਲੀ ਲਿਪੀ ਹੈ। ਬੋਲਾਂ ਨੂੰ ਲਿਖਤ ਵਿੱਚ ਢਾਲਣ ਲਈ ਵਰਤੇ ਜਾਂਦੇ ਚਿੰਨ੍ਹਾਂ ਦੇ ਸਮੂਹ ਨੂੰ ਲਿਪੀ ਕਿਹਾ ਜਾਂਦਾ ਹੈ। ਲਿਪੀ ਬੋਲੀ ਦਾ ਵਾਹਣ ਹੈ। ਭਾਸ਼ਾ ਤੇ ਲਿਪੀ ਦਾ ਆਪਸ ਵਿੱਚ ਗੂੜ੍ਹਾ ਸੰਬੰਧ ਹੈ। ਜਿਵੇਂ ਮਨੁੱਖੀਭਾਵਾਂ ਦੀ ਪੁਸ਼ਾਕ ਬੋਲੀ ਹੈ, ਉਵੇਂ ਲਿਪੀ ਭਾਸ਼ਾ/ਬੋਲੀ ਦਾ ਪਹਿਰਾਵਾ ਹੈ। ਲਿਪੀ ਦੇ ਪਹਿਰਾਵੇ ਨੇ ਭਾਸ਼ਾ ਨੂੰ ਸਦੀਵਤਾ ਬਖ਼ਸ਼ੀ ਹੈ। ਲਿਪੀ ਮਨੁੱਖੀ ਭਾਵਾਂ ਨੂੰ ਅਮਰ ਕਰ ਦਿੰਦੀ ਹੈ। ਅੱਜ ਗਿਆਨ, ਵਿਗਿਆਨ ਅਤੇਕੰਪਿਊਟਰੀ ਯੁੱਗ ਵਿੱਚ ਭਾਵੇਂ ਨਵੀਆਂ ਤਕਨੀਕਾਂ ਨੇ ਬੋਲੀ ਭਾਸ਼ਾ (ਅਵਾਜ਼) ਨੂੰ ਸਥਾਈ ਰੂਪ ਦੇਣ ਦੇ ਹੋਰ ਵੀ ਕਈ ਨਵੀਨ ਸਾਧਨ ਬਣਾ ਲਏ ਹਨ, ਪਰ ਲਿਪੀ ਦੀ ਤਾਕਤ ਅਤੇ ਵਿਆਪਕਤਾ ਦੇ ਮੁਕਾਬਲੇ ਇਹ ਅਜੇ ਵੀ ਤੁੱਛ ਹਨ। ਹਰੇਕ ਭਾਸ਼ਾ ਦੇ ਲਿਖਤੀ ਸਰੂਪ ਲਈ ਕਿਸੇ ਨਾ ਕਿਸੇ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਹਰ ਭਾਸ਼ਾ ਦੀ ਲਿਪੀ ਦਾ ਕੋਈ ਨਾ ਕੋਈ ਨਾਂ ਵੀ ਜ਼ਰੂਰ ਹੁੰਦਾ ਹੈ, ਜਿਵੇਂ ਹਿੰਦੀ ਲਈ ਦੇਵਨਾਗਰੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਅੰਗਰੇਜ਼ੀ ਭਾਸ਼ਾ ਲਈ ਰੋਮਨ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਇਸੇ ਤਰ੍ਹਾਂ ਪੰਜਾਬੀ ਭਾਸ਼ਾ ਲਈ ਗੁਰਮੁਖੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ।
ਸਿੱਧੂ ਮੂਸੇ ਵਾਲਾ ਜਾਂ ਸ਼ੁਭਦੀਪ ਸਿੰਘ ਸਿੱਧੂ (11 ਜੂਨ 1993-29 ਮਈ 2022 ), ਇੱਕ ਪੰਜਾਬੀ ਗਾਇਕ ਅਤੇ ਗੀਤਕਾਰ ਸੀ। ਉਸ ਨੇ ਆਪਣੇ ਸੰਗੀਤਕ ਕਰੀਅਰ ਦੀ ਸ਼ੁਰੂਆਤ 2017 ਵਿੱਚ "ਲਾਇਸੰਸ" ਗੀਤ ਨਾਲ ਕੀਤੀ। ਸਿੱਧੂ ਦੁਆਰਾ ਲਿਖਿਆ ਇਹ ਗੀਤ ਪੰਜਾਬੀ ਗਾਇਕ ਨਿੰਜਾ ਨੇ ਗਾਇਆ। ਇਸ ਤੋਂ ਬਾਅਦ ਅਗਲਾ ਗੀਤ "ਸੋ ਹਾਈ" ਸਿੱਧੂ ਨੇ ਆਪ ਲਿਖਿਆ ਅਤੇ ਗਾਇਆ। ਇਸ ਗੀਤ ਨਾਲ ਸ਼ੁੱਭਦੀਪ ਨੂੰ ਇੱਕ ਨਵੀਨ ਪਹਿਚਾਣ ਮਿਲੀ ਅਤੇ ਆਉਣ ਵਾਲੇ ਕੁਝ ਹੀ ਸਮੇਂ ਵਿੱਚ ਉਸਨੇ ਪੰਜਾਬੀ ਸੰਗੀਤ ਜਗਤ ਵਿੱਚ ਇੱਕ ਵੱਖਰਾ ਨਾਮ ਖੱਟਿਆ।
ਗੁਰੂ ਗੋਬਿੰਦ ਸਿੰਘ ਜੀ: ਰਚਨਾ,ਕਲਾ ਤੇ ਵਿਚਾਰਧਾਰਾ
ਵਿਸ਼ਵ ਦੇ ਇਤਿਹਾਸ ਵਿੱਚ ਸਰੀਰਕ ਰੂਪ ਵਿੱਚ ਸਿੱਖਾਂ ਦੇ ਦਸਵੇ ਤੇ ਅੰਤਿਮ ਗੁਰੂ ਗੋਬਿੰਦ ਸਿੰਘ ਇੱਕ ਲਾਸਾਨੀ ਨਾਇਕ ਹੋਏ ਹਨ। ਗੁਰੂ ਗੋਬਿੰਦ ਸਿੰਘ ਦਾ ਜਨਮ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਘਰ ਮਾਤਾ ਗੁਜਰੀ ਦੀ ਕੁਖੋਂ 22 ਦਸੰਬਰ 1666 ਈ.
ਅੰਤਰਰਾਸ਼ਟਰੀ ਮਾਂ ਬੋਲੀ ਦਿਹਾੜਾ ਹਰ ਸਾਲ 21 ਫ਼ਰਵਰੀ ਨੂੰ ਭਾਸ਼ਾਈ ਅਤੇ ਸੱਭਿਆਚਾਰਿਕ ਵੰਨ ਸੁਵੰਨਤਾ ਨੂੰ ਬਰਕਰਾਰ ਰੱਖਣ ਲਈ ਮਨਾਇਆ ਜਾਂਦਾ ਹੈ। ਯੂਨੈਸਕੋ ਦੁਆਰਾ 17 ਨਵੰਬਰ 1999 ਨੂੰ ਇਹ ਦਿਹਾੜਾ ਮਨਾਉਣ ਬਾਰੇ ਫ਼ੈਸਲਾ ਕੀਤਾ ਗਿਆ। ਯੂ ਐਨ ਦੀ ਜਨਰਲ ਅਸੈਂਬਲੀ ਨੇ ਸਾਲ 2008 ਨੂੰ ਭਾਸ਼ਾਵਾਂ ਦਾ ਅੰਤਰਰਾਸ਼ਟਰੀ ਸਾਲ ਕਰਾਰ ਦਿੱਤਾ ਸੀ।ਅੰਤਰਰਾਸ਼ਟਰੀ ਮਾਂ ਬੋਲੀ ਦਿਹਾੜਾ ਫ਼ਰਵਰੀ 2000 ਤੋਂ ਬਾਅਦ ਹਰ ਸਾਲ ਮਨਾਇਆ ਜਾਂਦਾ ਹੈ। ਇਹ ਦਿਨ 1952 ਦੀ 21 ਫ਼ਰਵਰੀ ਦੀ ਪ੍ਰਤਿਨਿਧਤਾ ਕਰਦਾ ਹੈ ਜਦੋਂ ਢਾਕਾ ਯੂਨੀਵਰਸਿਟੀ, ਜਗਨਨਾਥ ਯੂਨੀਵਰਸਿਟੀ, ਢਾਕਾ ਮੈਡੀਕਲ ਕਾਲਜ ਆਦਿ ਦੇ ਵਿਦਿਆਰਥੀ ਉਸ ਸਮੇਂ ਦੇ ਪਾਕਿਸਤਾਨ ਵਿੱਚ ਉਰਦੂ ਤੋਂ ਬਿਨਾਂ ਬੰਗਾਲੀ ਨੂੰ ਵੀ ਇੱਕ ਰਾਸ਼ਟਰੀ ਭਾਸ਼ਾ ਵਜੋਂ ਮਾਨਤਾ ਦਿਵਾਉਣ ਲਈ ਮੁਜਾਹਰਾ ਕਰ ਰਹੇ ਸਨ ਅਤੇ ਇਹਨਾਂ ਨੂੰ ਪੁਲਿਸ ਦੁਆਰਾ ਗੋਲੀਆਂ ਚਲਾਕੇ ਢਾਕਾ (ਹੁਣ ਬੰਗਲਾਦੇਸ਼) ਵਿਖੇ ਮਾਰ ਦਿੱਤਾ ਗਿਆ।
ਰੀਤੀ ਰਿਵਾਜ ਸ਼ਬਦ ਅੰਗਰੇਜੀ ਦੇ ਪਦ ritual ਦੇ ਪੰਜਾਬੀ ਅਨੁਵਾਦ ਵਜੋਂ ਵਰਤਿਆ ਗਿਆ ਹੈ। ਸਮਾਜ ਦੇ ਸਮਾਂ ਵਿਹਾ ਚੁੱਕੇ ਕਾਰਜ ਜਦੋਂ ਆਪਣੇ ਸਾਰਥਕ ਪ੍ਰਕਾਰਜ ਤੋਂ ਮੁਕਤ ਹੋ ਕੇ ਪ੍ਰਤੀਕ ਰੂਪ ਵਿੱਚ ਕੀਤੇ ਜਾਂਦੇ ਹਨ, ਤਾਂ ਉਹ ਰਸਮਾਂ ਅਖਵਾਉਂਦੇ ਹਨ। ਪੰਜਾਬ ਵਿੱਚ ਅਜਿਹੇ ਅਨੇਕਾ ਕਾਰਜ ਹਨ, ਜਿਨਾ ਦੀ ਪਹਿਲਾ ਕਦੀ ਮਹੱਤਤਾ ਸੀ, ਪਰ ਹੁਣ ਉਹ ਵੇਲਾ ਵਿਹਾ ਚੁਕੇ ਹਨ ਪਰ ਇਹ ਪ੍ਰਕਾਰਜ ਪ੍ਰਤੀਕ ਰੂਪ ਵਿੱਚ ਅੱਜ ਵੀ ਨਿਭਾਏ ਜਾਂਦੇ ਹਨ। ਜਿਸ ਤਰਾਂ ਉਹਨਾਂ ਦਾ ਵਾਸਤਵਿਕ ਅਮਲ ਹੋਇਆ ਕਰਦਾ ਸੀ। ਵਿਅਕਤੀ ਜੀਵਨ ਨਾਲ ਸਬੰਧਿਤ ਅਜਿਹਾ ਕੋਈ ਮੌਕਾ ਨਹੀਂ ਜਦੋਂ ਕੋਈ ਰਸਮ ਨਾ ਕੀਤੀ ਜਾਂਦੀ ਹੋਵੇ। ਵਿਅਕਤੀ ਜੀਵਨ ਦੀਆਂ ਤਿੰਨ ਅਵਸਥਾਵਾਂ ਪ੍ਰਮੁੱਖ ਮੰਨੀਆਂ ਜਾਂਦੀਆਂ ਹਨ। ਜਨਮ ਵਿਆਹ ਮੌਤ ਉਹਨਾਂ ਨਾਲ ਸਬੰਧਿਤ ਰਸਮਾਂ ਹੇਠ ਲਿਖੇ ਹਨ: -
ਪੰਜਾਬੀ ਸਾਹਿਤ ਵਿੱਚ ਕਿੱਸਿਆਂ ਦਾ ਇੱਕ ਵਿਸ਼ੇਸ਼ ਸਥਾਨ ਹੈ।ਵੱਖ-ਵੱਖ ਕਵੀਆਂ ਵੱਲੋਂ ਲਗਭਗ ਹਰ ਕਾਲ ਵਿੱਚ ਲਿਖੀਆਂ ਅਨੇਕਾਂ ਪ੍ਰੇਮ ਕਥਾਵਾਂ ਸਾਨੂੰ ਕਿੱਸਾ ਰੂਪ ਵਿੱਚ ਮਿਲਦੀਆਂ ਹਨ। ਕਹਾਣੀਆਂ ਸੁਣਾਉਣ ਦਾ ਰਿਵਾਜ਼ ਬਹੁਤ ਪੁਰਾਣਾ ਹੈ। ਇਹਨਾਂ ਕਹਾਣੀਆਂ ਨੂੰ ਸਾਹਿਤ ਵਿੱਚ ਲਿਆਉਣ ਲਈ ਕਵਿਤਾ ਨੂੰ ਮਾਧਿਅਮ ਬਣਾਇਆ ਗਿਆ ਸੀ ਅਤੇ ਇਹਨਾਂ ਕਵਿਤਾਵਾਂ ਵਿੱਚ ਲਿਖੀਆਂ ਗਈਆਂ ਕਹਾਣੀਆਂ ਨੂੰ ਹੀ ਕਿੱਸਾ ਕਿਹਾ ਜਾਣ ਲੱਗਾ। ਪੰਜਾਬੀ ਵਿੱਚ ਹੀਰ ਰਾਂਝਾ, ਸੱਸੀ ਪੁਨੂੰ, ਸੋਹਣੀ-ਮਹਿਵਾਲ, ਮਿਰਜ਼ਾਂ ਸਾਹਿਬਾ ਆਦਿ ਕਿੱਸੇ ਮਿਲਦੇ ਹਨ। ਜਿਹੜੇ ਅੱਜ ਵੀ ਪੰਜਾਬ ਦੇ ਲੋਕਾਂ ਦੀਆਂ ਜ਼ੁਬਾਨਾ ਉੱਪਰ ਚੜੇ ਹੋਏ ਹਨ। ਇਹਨਾਂ ਕਿੱਸਿਆਂ ਦੀਆਂ ਜੜ੍ਹਾ ਪੂਰੇ ਪੰਜਾਬ ਵਿੱਚ ਬਹੁਤ ਡੂੰਘੀਆਂ ਹਨ।
ਡਾਕਟਰ ਭੀਮਰਾਉ ਅੰਬੇਡਕਰ (14 ਅਪ੍ਰੈਲ 1891 - 6 ਦਸੰਬਰ 1956), ਡਾਕਟਰ ਬਾਬਾਸਾਹਿਬ ਅੰਬੇਡਕਰ ਨਾਮ ਨਾਲ ਪ੍ਰਸਿੱਧ ਇੱਕ ਭਾਰਤੀ ਕਾਨੂੰਨਸਾਜ਼, ਅਰਥਸ਼ਾਸਤਰੀ, ਰਾਜਨੀਤੀਵਾਨ ਅਤੇ ਸਮਾਜ ਸੁਧਾਰਕ ਸਨ ਜਿਨ੍ਹਾਂ ਨੇ ਦਲਿਤ ਬੋਧੀ ਲਹਿਰ ਨੂੰ ਪ੍ਰੇਰਿਤ ਕੀਤਾ ਅਤੇ (ਬਹੁਜਨ) ਨਾਲ ਹੁੰਦੇ ਸਮਾਜਿਕ ਭੇਦਭਾਵ ਦੇ ਖਿਲਾਫ ਪ੍ਰਚਾਰ ਕੀਤਾ, ਜਦਕਿ ਔਰਤਾਂ ਅਤੇ ਕਿਰਤ ਦੇ ਅਧਿਕਾਰਾਂ ਦਾ ਸਮਰਥਨ ਵੀ ਕੀਤਾ। ਉਹ ਆਜ਼ਾਦ ਭਾਰਤ ਦੇ ਪਹਿਲੇ ਕਾਨੂੰਨ ਅਤੇ ਨਿਆਂ ਮੰਤਰੀ, ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਗਣਤੰਤਰ ਦੇ ਮੋਢੀ ਸਨ। ਭਾਰਤ ਅਤੇ ਹੋਰ ਕਿਤੇ, ਉਹਨਾਂ ਨੂੰ ਅਕਸਰ ਬਾਬਾ ਸਾਹਿਬ, ਮਰਾਠੀ ਵਿਚ ਭਾਵ "ਆਦਰਯੋਗ ਪਿਤਾ" ਕਹਿੰਦੇ ਸਨ।
ਭਾਰਤ ਦਾ ਰਾਸ਼ਟਰਪਤੀ ਦੇਸ਼ ਦਾ ਪਹਿਲਾ ਨਾਗਰਿਕ ਹੁੰਦਾ ਹੈ। ਭਾਰਤ ਦੇ ਸੰਵਿਧਾਨ ਆਰਟੀਕਲ 52 ਅਧੀਨ ਰਾਸ਼ਟਰਪਤੀ ਦਾ ਅਹੁਦਾ ਵਿਵਸਥਿਤ ਹੈ। ਭਾਰਤ ਦਾ ਰਾਸ਼ਟਰਪਤੀ ਨਾ ਮਾਤਰ ਮੁਖੀ ਹੁੰਦਾ ਹੈ। 1967 ਤੋਂ ਲੈ ਕੇ ਹੁਣ ਤਕ, ਇਹ ਕੋਸ਼ਿਸ਼ਾਂ ਹੁੰਦੀਆਂ ਰਹੀਆਂ ਹਨ ਕਿ ਭਾਰਤ ਦੇ ਰਾਸ਼ਟਰਪਤੀ ਨੂੰ ਵਿਦੇਸ਼ੀ ਤਰੀਕੇ ਨਾਲ ਸਰਕਾਰ ਵਿੱਚ ਉਲੀਕੇ ਗਏ ਰਾਸ਼ਟਰਪਤੀ ਦੀ ਭੂਮਿਕਾ ਦੇ ਖ਼ਾਕੇ ਨਾਲੋਂ ਵੱਧ ਸਕ੍ਰਿਆ ਸਿਆਸਤੀ ਹਸਤੀ ਬਣਾਇਆ ਜਾਵੇ। 1967 ਵਿੱਚ ਸੁਪਰੀਮ ਕੋਰਟ ਦੇ ਇੱਕ ਸਿਟਿੰਗ ਚੀਫ਼ ਜਸਟਿਸ ਸੁੱਬਾ ਰਾਓ ਨੇ ਖ਼ੁਦ ਨੂੰ ਸਿਆਸਤਦਾਨਾਂ ਦੇ ਝੇੜਿਆਂ ’ਚ ਲਪੇਟ ਲਿਆ ਅਤੇ ਰਾਸ਼ਟਰਪਤੀ ਬਣਨ ਲਈ ਨਿਆਂ ਪਾਲਿਕਾ ਦੀ ਮਾਣ-ਮਰਿਆਦਾ ਭੁੱਲ ਬੈਠਿਆ। ਚੀਫ਼ ਜਸਟਿਸ ਸੁੱਬਾ ਰਾਓ ਸਵਤੰਤਰ ਪਾਰਟੀ ਤੇ ਜਨਸੰਘ ਅਤੇ ਕਾਂਗਰਸ ਦੇ ਉਮੀਦਵਾਰ ਡਾ.
ਬੁਨਿਆਦੀ ਅਧਿਕਾਰ ਭਾਰਤੀ ਸੰਵਿਧਾਨ ਦਾ ਇੱਕ ਮਹੱਤਵਪੂਰਨ ਹਿੱਸਾ ਹਨ। ਇਹ ਭਾਰਤੀ ਨਾਗਰਿਕਾਂ ਨੂੰ ਸ਼ਾਂਤੀ ਅਤੇ ਸਦਭਾਵਨਾ ਨਾਲ ਜੀਵਨ ਜਿਉਣ ਦਾ ਅਧਿਕਾਰ ਦਿੰਦੇ ਹਨ। ਇਹ ਅਧਿਕਾਰ ਵਿਸ਼ਵ ਦੇ ਲਗਭਗ ਸਾਰੇ ਲੋਕਤੰਤਰਾਂ ਵਿੱਚ ਮੌਜੂਦ ਹੁੰਦੇ ਹਨ ਜਿਵੇਂ ਕਿ ਕਾਨੂੰਨ ਦੇ ਸਾਹਮਣੇ ਸਮਾਨਤਾ, ਬੋਲਣ ਦੀ ਆਜ਼ਾਦੀ, ਇਕੱਠੇ ਹੋਣ ਦੀ ਆਜ਼ਾਦੀ ਅਤੇ ਆਪਣੇ ਧਰਮ ਨੂੰ ਪੂਜਣ ਦੀ ਆਜ਼ਾਦੀ ਆਦਿ। ਇਹਨਾਂ ਅਧਿਕਾਰਾਂ ਦੀ ਉਲੰਘਣਾ ਕਰਨ ਤੇ ਭਾਰਤੀ ਦੰਡ ਵਿਧਾਨ ਅਧੀਨ ਸਜ਼ਾ ਹੋ ਸਕਦੀ ਹੈ।
ਜਾਣ ਪਛਾਣ: ਪੰਜਾਬ ਵਿੱਚ ਮੇਲਿਆਂ ਵਾਂਗ ਤਿਉਹਾਰਾਂ ਦੀ ਲੜੀ ਵੀ ਤੁਰੀ ਰਹਿੰਦੀ ਹੈ। ਮੇਲਿਆਂ ਵਾਂਗ ਤਿਉਹਾਰ ਵੀ ਇੱਥੋਂ ਦੇ ਸਭ ਵਰਗਾਂ ਦੇ ਲੋਕ ਸਮੂਹਿਕ ਤੌਰ ਤੇ ਮਨਾਉਂਦੇ ਹਨ। ਜੋ ਇੱਥੋਂ ਦੀ ਭਾਈਚਾਰਕ ਸਾਂਝ ਅਤੇ ਫਿਰਕੂ ਸੋਚ ਦੇ ਗਵਾਹ ਹਨ ।ਡਾ ਵਣਜਾਰਾ ਬੇਦੀ ਅਨੁਸਾਰ ਤਿਉਹਾਰਾਂ ਦਾ ਮੁੱਢ ਪੰਜਾਬ ਦੀ ਸਮੂਹਿਕ ਵਿਕਾਸ ਦੀ ਭਾਵਨਾ ਵਿੱਚ ਬੱਝਿਆ ਅਤੇ ਹੌਲੀ ਹੌਲੀ ਇਨ੍ਹਾਂ ਰਾਂਗਲੀਆਂ ਚੂਲਾਂ ਦੁਆਲੇ ਜਾਤੀ ਦਾ ਸਾਰਾ ਸਮਾਜਿਕ ,ਧਾਰਮਿਕ ਅਤੇ ਭਾਈਚਾਰਕ ਜੀਵਨ ਚੱਕੀ ਦੇ ਪੁੜ ਵਾਂਗ ਘੁੰਮਣ ਲੱਗਾ। ਤਿਉਹਾਰ ਨਾਲ ਅੰਦਰਲਾ ਖਿੜਦਾ ਤੇ ਮਹਿਕਦਾ ਹੈ ਅਤੇ ਲੋਕਾਂ ਵਿੱਚ ਨਵੀਂ ਸ਼ਕਤੀ ਉੱਭਰਦੀ ਅਤੇ ਨਵੇਂ ਸੰਕਲਪ ਜਾਗਦੇ ਹਨ ।
ਵਹਿਮ ਭਰਮ ਦੀ ਆਧਾਰਸ਼ਿਲਾ ਡਰ ਹੈ। ਜਦੋਂ ਵਿਅਕਤੀ ਵੱਖ-ਵੱਖ ਕੁਦਰਤੀ ਸ਼ਕਤੀਆਂ ਤੋਂ ਡਰਨ ਲੱਗਾ ਤਾਂ ਉਸਨੇ ਆਪਣੀ ਮਾਨਸਿਕ ਕਮਜ਼ੋਰੀ ਨੂੰ ਸਹਾਰਾ ਦੇਣ ਲਈ ਅਨੇਕਾਂ ਪੂਜਾ ਵਿਧੀਆਂ ਨੂੰ ਅਪਣਾਉਣਾ ਸ਼ੁਰੂ ਕੀਤਾ ਜਿਸ ਨਾਲ ਵੱਖੋ-ਵੱਖਰੇ ਵਹਿਮ ਭਰਮ ਦੀ ਪ੍ਰਚਲਿਤ ਹੋ ਗਏ। ਮਨੁੱਖ ਪ੍ਰਕਿਰਤੀ ਦੇ ਪ੍ਰਭਾਵ ਨੂੰ ਸਮਝਣੋਂ ਅਸਮਰੱਥ ਹੋਣ ਕਰ ਕੇ ਡਰਿਆ ਤੇ ਸਹਿਮਿਆ ਰਹਿੰਦਾ ਸੀ, ਜਦੋਂ ਉਹ ਹਰ ਜੜ੍ਹ ਵਸਤੂ ਵਿੱਚ ਕਿਸੇ ਭਲੀ ਜਾਂ ਚੰਦਰੀ ਆਤਮਾ ਦੀ ਹੋਂਦ ਨੂੰ ਮੰਨ ਦੇ ਉਸ ਦੇ ਚੰਗੇ ਪ੍ਰਭਾਵ ਨੂੰ ਗ੍ਰਹਿਣ ਕਰਨ ਤੇ ਚੰਦਰੇ ਤੋਂ ਮੁਕਤੇ ਹੋਣ ਲਈ ਕਈ ਰੀਤਾਂ ਤੇ ਟੂਣੇ ਕਰਿਆ ਕਰਦਾ ਸੀ ਤੇ ਹਰ ਘਟਨਾ ਕਿਸੇ ਗੈਵੀ ਸ਼ਕਤੀ ਕਰ ਕੇ ਵਾਪਰਦੀ ਹੈ ਤਾਂ ਵਿਸ਼ਵਾਸ ਰੱਖਦਾ ਸੀ ਤਾਂ ਅਨੇਕਾਂ ਵਹਿਮ ਭਰਮਾਂ ਦਾ ਜਨਮ ਹੋਇਆ।" ਮਨੁੱਖ ਇੱਕ ਸਮਾਜਿਕ ਵਾਤਾਵਰਣ ਵਿੱਚ ਰਹਿੰਦਾ ਹੈ। ਵਿਸ਼ਵਾਸ ਇਸ ਵਾਤਾਵਰਣ ਦਾ ਮਹੱਤਵਪੂਰਨ ਭਾਗ ਹਨ ਜਿਹਨਾਂ ਵਿੱਚ ਸਭ ਕੁਝ ਸ਼ਾਮਿਲ ਹੈ ਜਿਸ ਨੂੰ ਅਸੀਂ ਵਹਿਮ, ਪਰੰਪਰਾ ਜਾ ਤੁਅੱਸਬ ਕਹਿੰਦੇ ਹਾਂ। ਡੰਡੀਜ਼ ਨੇ ਐਚ.ਜੇ.
ਮਹਾਰਾਣੀ ਜਿੰਦ ਕੌਰ (1817 – 1 ਅਗਸਤ 1863), ਆਮ ਤੌਰ ’ਤੇ ਰਾਣੀ ਜਿੰਦਾਂ, ਸਿੱਖ ਸਲਤਨਤ ਦੇ ਮਹਾਰਾਜਾ ਰਣਜੀਤ ਸਿੰਘ ਦੀ ਸਭ ਤੋਂ ਛੋਟੀ ਪਤਨੀ ਅਤੇ ਆਖ਼ਰੀ ਮਹਾਰਾਜਾ ਦਲੀਪ ਸਿੰਘ ਦੀ ਮਾਂ ਸੀ। ਮਹਾਰਾਣੀ ਜਿੰਦ ਕੌਰ ਦਾ ਜਨਮ ਸੰਨ 1817 ਨੂੰ ਪਿੰਡ ਚਾਡ਼੍ਹ, ਜਿਲ਼੍ਹਾ ਸਿਆਲਕੋਟ, ਤਹਿਸੀਲ ਜਫਰਵਾਲ ਵਿਖੇ ਹੋਇਆ। ਆਪਣੇ ਸੁਹੱਪਣ ਅਤੇ ਦਲੇਰੀ ਕਰ ਕੇ ਜਾਣੇ ਜਾਂਦੇ ਹਨ ਇਸੇ ਕਰ ਕੇ ਇਹਨਾਂ ਨੂੰ "ਪੰਜਾਬ ਦੀ ਮੈਸਾਲੀਨਾ" ਆਖਿਆ ਜਾਂਦਾ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.