ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਮਹਾਂ ਸ਼ਿਵਰਾਤਰੀ ਇੱਕ ਹਿੰਦੂ ਤਿਉਹਾਰ ਹੈ ਜੋ ਸ਼ਿਵ ਜੀ ਪ੍ਰਤੀ ਪੂਜਾ ਭਾਵ ਕਰ ਕੇ ਹਰ ਸਾਲ ਮਨਾਇਆ ਜਾਂਦਾ ਹੈ। ਭਾਰਤੀ ਮਿਥ ਅਨੁਸਾਰ ਇਸ ਦਿਨ ਸ਼ਿਵ ਜੀ ਦਾ ਪਾਰਵਤੀ ਨਾਲ ਵਿਆਹ ਹੋਇਆ ਸੀ। ਇਸ ਦਾ ਵਰਤ ਫੱਗਣ ਮਹੀਨੇ ਦੇ ਪਹਿਲੇ ਪੱਖ ਦੀ ਚੌਦਸ ਨੂੰ ਕੀਤਾ ਜਾਂਦਾ ਹੈ। ਕਿਹਾ ਜਾਂਦਾ ਹੈ ਕਿ ਭਗਵਾਨ ਸ਼ੰਕਰ ਇਸ ਦਿਨ ਦੇਸ਼ ਦੇ ਸਭ ਸ਼ਿਵਲਿੰਗਾਂ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਦਿਨ ਹਰ ਥਾਂ ਉੱਤੇ ਸ਼ਿਵ ਮੰਦਿਰਾਂ ਵਿੱਚ ਭਗਵਾਨ ਸ਼ਿਵ ਜੀ ਦੀ ਪੂਜਾ ਕੀਤੀ ਜਾਂਦੀ ਹੈ। ਵਿਸ਼ਵਾਸ ਕੀਤਾ ਜਾਂਦਾ ਹੈ ਕਿ ਜਿਹੜਾ ਪ੍ਰਾਣੀ ਇਸ ਸ਼ਿਵਰਾਤਰੀ ਨੂੰ ਨਿਰਜਲ ਰਹਿ ਕੇ ਵਰਤ ਕਰਦਾ ਹੈ, ਸ਼ਿਵ ਜੀ ਦੀ ਪੂਜਾ ਕਰਦਾ ਹੈ, ਰਾਤ ਭਰ ਜਗਰਾਤਾ ਕਰ ਕੇ ਸਤਿਸੰਗ ਅਤੇ ਕੀਰਤਨ ਕਰਦਾ ਹੈ, ਉਸ ਨੂੰ ਸ਼ਿਵ ਲੋਕ ਦੀ ਪ੍ਰਾਪਤੀ ਹੁੰਦੀ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਗੁਰੂ ਨਾਨਕ ਦੇਵ ਜੀ (15 ਅਪ੍ਰੈਲ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ। 1. ਗੁਰੂ ਨਾਨਕ ਸਾਹਿਬ ਦੇ ਜਨਮ ਅਤੇ ਜੋਤੀ-ਜੋਤ ਸਮਾੳਣ ਬਾਰੇ ਤਾਰੀਖ਼ਾਂ ਵਿਚ ਮਤਭੇਦ ਹੈ। ਸੁਖਬਾਸੀ ਰਾਮ ਬੇਦੀ, ਗਣੇਸ਼ਾ ਸਿੰਘ ਬੇਦੀ, ਡਾ. ਤਰਲੋਚਨ ਸਿੰਘ, ਡਾ ਹਰਜਿੰਦਰ ਸਿੰਘ ਦਿਲਗੀਰ ਵਰਗੇ ਇਤਿਹਾਸਕਾਰ ਉਨ੍ਹਾਂ ਦਾ ਜਨਮ 20 ਅਕਤੂਬਰ 1469 ਅਤੇ ਜੋਤੀ ਜੋਤ ਸਮਾਉਣਾ 7 ਸਤੰਬਰ 1539 ਦਾ ਮੰਨਦੇ ਹਨ (Sikh History in 10 Volume, vol 1) 2.
ਰਾਇਲ ਨੈਸ਼ਨਲ ਲਾਈਫਬੋਟ ਇੰਸਟੀਚਿਊਸ਼ਨ
ਰਾਇਲ ਨੈਸ਼ਨਲ ਲਾਈਫਬੋਟ ਇੰਸਟੀਚਿਊਸ਼ਨ (ਆਰ ਐਨ ਐਲ ਆਈ) ਸਭ ਤੋਂ ਵੱਡੀ ਦਾਨੀ ਸੰਸਥਾ ਹੈ ਜੋ ਕਿ ਯੂਨਾਈਟਿਡ ਕਿੰਗਡਮ, ਗਣਤੰਤਰ, ਆਇਰਲੈਂਡ ਗਣਰਾਜ, ਚੈਨਲ ਆਈਲੈਂਡਜ਼ ਅਤੇ ਮੈਨ ਟਾਪੂ ਦੇ ਨਾਲ ਲੱਗਦੇ ਸਮੁੰਦਰੀ ਕਿਨਾਰਿਆਂ ਦੇ ਨਾਲ-ਨਾਲ ਕੁਝ ਅੰਦਰੂਨੀ ਜਲ ਮਾਰਗਾਂ 'ਤੇ ਜੀਵਨ ਬਚਾਉਂਦਾ ਹੈ। ਉਸੇ ਖੇਤਰ ਵਿੱਚ ਕਈ ਹੋਰ ਲਾਈਫਬੋਟ ਸੇਵਾਵਾਂ ਕੰਮ ਕਰ ਰਹੀਆਂ ਹਨ।
ਥੀਸਿਸ ਜਾਂ ਖੋਜ ਨਿਬੰਧ ਇੱਕ ਅਕਾਦਮਿਕ ਡਿਗਰੀ ਜਾਂ ਪੇਸ਼ੇਵਰ ਯੋਗਤਾ ਲਈ ਉਮੀਦਵਾਰੀ ਦੇ ਸਮਰਥਨ ਵਿੱਚ ਲੇਖਕ ਦੀ ਖੋਜ ਅਤੇ ਨਤੀਜਿਆਂ ਨੂੰ ਪੇਸ਼ ਕਰਨ ਵਾਲੀ ਇੱਕ ਦਸਤਾਵੇਜ਼ ਹੈ। ਕੁਝ ਪ੍ਰਸੰਗਾਂ ਵਿੱਚ, ਸ਼ਬਦ "ਥੀਸਿਸ" ਜਾਂ ਕੋਗਨੇਟ ਦੀ ਵਰਤੋਂ ਇੱਕ ਬੈਚਲਰ ਜਾਂ ਮਾਸਟਰ ਕੋਰਸ ਦੇ ਇੱਕ ਹਿੱਸੇ ਲਈ ਕੀਤੀ ਜਾਂਦੀ ਹੈ, ਜਦੋਂ ਕਿ "ਖੋਜ-ਪੱਤਰ" ਆਮ ਤੌਰ ਤੇ ਡਾਕਟਰੇਟ ਲਈ ਹੁੰਦਾ ਹੈ, ਜਦੋਂ ਕਿ ਦੂਜੇ ਪ੍ਰਸੰਗਾਂ ਵਿੱਚ, ਉਲਟਾ ਸੱਚ ਹੈ। ਗ੍ਰੈਜੂਏਟ ਥੀਸਿਸ ਪਦ ਨੂੰ ਕਈ ਵਾਰ ਮਾਸਟਰ ਦੇ ਥੀਸੀਸਾਂ ਅਤੇ ਡਾਕਟੋਰਲ ਖੋਜ-ਨਿਬੰਧਾਂ ਦੋਵਾਂ ਨੂੰ ਦਰਸਾਉਣ ਲਈ ਵਰਤਿਆ ਜਾਂਦਾ ਹੈ।ਇੱਕ ਥੀਸਿਸ ਜਾਂ ਖੋਜ ਨਿਬੰਧ ਦੀ ਖੋਜ ਦੀ ਲੋੜੀਂਦੀ ਜਟਿਲਤਾ ਜਾਂ ਗੁਣਵੱਤਾ ਦੇਸ਼, ਯੂਨੀਵਰਸਿਟੀ, ਜਾਂ ਪ੍ਰੋਗਰਾਮ ਅਨੁਸਾਰ ਵੱਖ ਵੱਖ ਹੋ ਸਕਦੀ ਹੈ, ਅਤੇ ਲੋੜੀਂਦੀ ਘੱਟੋ ਘੱਟ ਅਧਿਐਨ ਸਮਾਂ ਕਾਫ਼ੀ ਭਿੰਨ ਹੋ ਸਕਦਾ ਹੈ।
ਆਇਲ ਆਫ਼ ਮੈਨ ਜਾਂ ਮੈਨ ਟਾਪੂ (; ਮਾਂਕਸ: [Ellan Vannin] Error: {{Lang}}: text has italic markup (help), ਉੱਚਾਰਨ [ˈɛlʲən ˈvanɪn]), ਜਾਂ ਆਮ ਤੌਰ ਉੱਤੇ ਮਾਨ (ਮਾਂਕਸ: [Mannin] Error: {{Lang}}: text has italic markup (help), IPA: [ˈmanɪn]), ਇੱਕ ਸਵੈ-ਪ੍ਰਸ਼ਾਸਤ ਬਰਤਨਾਵੀ ਮੁਕਟ ਪਰਤੰਤਰ ਰਾਜ ਹੈ ਜੋ ਸੰਯੁਕਤ ਬਾਦਸ਼ਾਹੀ ਅਤੇ ਆਇਰਲੈਂਡ ਵਿਚਲੇ ਆਇਰਲੈਂਡੀ ਸਾਗਰ ਦੇ ਬਰਤਾਨਵੀ ਟਾਪੂਆਂ ਵਿੱਚ ਸਥਿੱਤ ਹੈ। ਇਸ ਦੀ ਸਰਕਾਰ ਦ ਮੁਖੀ ਮਹਾਰਾਣੀ ਐਲਿਜ਼ਾਬੈਥ ਦੂਜੀ ਹੈ ਜਿਸਦਾ ਅਹੁਦਾ ਮਾਨ ਦਾ ਲਾਟ ਹੈ। ਇਸ ਦਾ ਪ੍ਰਤੀਨਿਧੀ ਲੈਫਟੀਨੈਂਟ ਗਵਰਨਰ ਹੈ ਪਰ ਵਿਦੇਸ਼ੀ ਸਬੰਧ ਅਤੇ ਸੁਰੱਖਿਆ ਦਾ ਜ਼ਿੰਮਾ ਬਰਤਾਨਵੀ ਸਰਕਾਰ ਦਾ ਹੈ। ਭਾਵੇਂ ਸੰਯੁਕਤ ਬਾਦਸ਼ਾਹੀ ਇਸ ਟਾਪੂ ਦੇ ਘਰੇਲੂ ਮਾਮਲਿਆਂ ਵਿੱਚ ਦਖ਼ਲ ਨਹੀਂ ਦਿੰਦੀ ਪਰ ਆਖ਼ਰ ਨੂੰ "ਚੰਗੀ ਸਰਕਾਰ" ਦੀ ਜ਼ੁੰਮੇਵਾਰੀ ਮੁਕਟ (ਭਾਵ ਸੰਯੁਕਤ ਬਾਦਸ਼ਾਹੀ) ਦੀ ਹੈ।
ਹੈਰੀ ਪੌਟਰ ਐਂਡ ਦ ਡੈਥਲੀ ਹੈਲੋਜ਼ - ਭਾਗ ਪਹਿਲਾ
ਹੈਰੀ ਪੌਟਰ ਐਂਡ ਦ ਡੈਥਲੀ ਹੈਲੋਜ਼ – ਭਾਗ ਪਹਿਲਾ 2010 ਵਿੱਚ ਰਿਲੀਜ਼ ਹੋਈ ਇੱਕ ਫ਼ੈਂਟੇਸੀ ਫ਼ਿਲਮ ਹੈ ਜਿਸਦਾ ਨਿਰਦੇਸ਼ਨ ਡੇਵਿਡ ਯੇਟਸ ਨੇ ਅਤੇ ਜਿਸਦੀ ਵੰਡ ਵਾਰਨਰ ਬ੍ਰਦਰਜ਼ ਨੇ ਕੀਤੀ ਹੈ। ਇਹ ਜੇ. ਕੇ.
ਜੱਜ ਇੱਕ ਅਜਿਹਾ ਵਿਅਕਤੀ ਹੁੰਦਾ ਹੈ ਜੋ ਇਕੱਲਾ ਜਾਂ ਜੱਜਾਂ ਦੇ ਪੈਨਲ ਦੇ ਹਿੱਸੇ ਵਜੋਂ ਅਦਾਲਤੀ ਕਾਰਵਾਈਆਂ ਦੀ ਪਾਲਣਾ ਕਰਦਾ ਹੈ। ਉਸਦਾ ਕੰਮ ਗਵਾਹਾਂ ਦੇ ਬਿਆਨ ਸੁਣਨਾ, ਪੇਸ਼ ਕੀਤੇ ਸਬੂਤਾਂ ਦੀ ਜਾਂਚ, ਦੋਵਾਂ ਪਾਸਿਆਂ ਦੀਆਂ ਦਲੀਲਾਂ ਸੁਣਨਾ ਅਤੇ ਅੰਤ ਵਿੱਚ ਫੈਸਲਾ ਕਰਨਾ ਹੁੰਦਾ ਹੈ। ਜੱਜ ਦਾ ਧਰਮ ਹੁੰਦਾ ਹੈ ਕਿ ਉਹ ਨਿਰਪੱਖ ਫੈਸਲਾ ਕਰਕੇ ਅਦਾਲਤੀ ਕਾਰਵਾਈ ਨੂੰ ਨਿਆਂਪੂਰਵਕ ਬਣਾਈ ਰੱਖੇ। ਕੁਝ ਅਧਿਕਾਰ ਖੇਤਰਾਂ ਵਿੱਚ, ਜੱਜ ਦੀ ਸ਼ਕਤੀਆਂ ਇੱਕ ਜੂਰੀ ਨਾਲ ਸਾਂਝੀਆਂ ਕੀਤੀਆਂ ਜਾ ਸਕਦੀਆਂ ਹਨ। ਅਪਰਾਧਿਕ ਜਾਂਚ ਦੇ ਵਿਸਥਾਰਪੂਰਣ ਪ੍ਰਣਾਲੀ ਵਿੱਚ, ਇੱਕ ਜੱਜ ਇੱਕ ਜਾਂਚ ਕਰਤਾ ਮੈਜਿਸਟਰੇਟ ਵੀ ਹੋ ਸਕਦਾ ਹੈ।
ਮੈਕਓਐਸ (ਅੰਗਰੇਜ਼ੀ: macOS, ਪਹਿਲਾਂ OS X) (ਉੱਚਾਰਨ: ਓ ਐੱਸ ਟੈੱਨ; ਅਸਲ ’ਚ Mac OS X ਮੈਕ ਓ ਐੱਸ ਟੈੱਨ) ਐਪਲ ਦਾ ਬਣਾਇਆ ਇੱਕ ਯੂਨਿਕਸ-ਅਧਾਰਤ ਤਸਵੀਰੀ ਇੰਟਰਫ਼ੇਸ ਆਪਰੇਟਿੰਗ ਸਿਸਟਮ ਹੈ। ਇਹ ਮੈਕ ਕੰਪਿਊਟਰਾਂ ਵਾਸਤੇ ਡਿਜ਼ਾਇਨ ਕੀਤਾ ਗਿਆ ਹੈ ਅਤੇ 2002 ਤੋਂ ਸਾਰੇ ਮੈਕ ਤੇ ਪਹਿਲਾਂ ਤੋਂ ਹੀ ਇੰਸਟਾਲ ਆ ਰਿਹਾ ਹੈ। ਇਹ 1999 ਵਿੱਚ ਰਿਲੀਜ਼ ਹੋਏ ਮੈਕ OS 9 ਦਾ ਉੱਤਰਾਧਿਕਾਰੀ ਸੀ ਜਿਹੜੀ ਕਿ "ਕਲਾਸਿਕ" ਮੈਕ OS ਦੀ ਆਖ਼ਰੀ ਰਿਲੀਜ਼ ਸੀ ਜੋ 1984 ਤੋਂ ਐਪਲ ਦਾ ਮੁੱਢਲਾ ਆਪਰੇਟਿੰਗ ਸਿਸਟਮ ਰਿਹਾ ਸੀ। 1999 ਵਿੱਚ ਰਿਲੀਜ਼ ਹੋਇਆ ਮੈਕ OS X ਸਰਵਰ 1.0 ਪਹਿਲੀ ਰਿਲੀਜ਼ ਸੀ, ਅਤੇ ਇੱਕ ਡੈਸਕਟਾਪ ਵਰਜਨ, ਮੈਕ OS X v10.0 "ਚੀਤਾ" ਮਾਰਚ 24, 2001 ਨੂੰ ਜਾਰੀ ਹੋਇਆ। ਡੈਸਕਟਾਪ, ਲੈਪਟਾਪ ਅਤੇ ਨਿੱਜੀ ਕੰਪਿਊਟਰਾਂ ਦੀ ਮੰਡੀ ਵਿੱਚ OS X, ਵਿੰਡੋਜ਼ ਤੋਂ ਬਾਅਦ, ਦੂਜਾ ਸਭ ਤੋਂ ਵੱਧ ਵਰਤਿਆ ਜਾਣ ਵਾਲ਼ਾ ਆਪਰੇਟਿੰਗ ਸਿਸਟਮ ਹੈ।
ਪੰਜਾਬੀ ਭਾਸ਼ਾ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖਾਂ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਸਿਮੋਨ ਦਾ ਬੋਵੁਆਰ (ਫ਼ਰਾਂਸੀਸੀ: [simɔn də bovwaʁ]; 9 ਜਨਵਰੀ 1908 – 14 ਅਪਰੈਲ 1986) ਇੱਕ ਫਰਾਂਸੀਸੀ ਲੇਖਕ, ਬੁੱਧੀਜੀਵੀ, ਹੋਂਦਵਾਦੀ ਦਾਰਸ਼ਨਕ, ਰਾਜਨੀਤਕ ਕਾਰਕੁਨ, ਨਾਰੀਵਾਦੀ, ਅਤੇ ਸਮਾਜਕ ਚਿੰਤਕ ਸੀ। ਭਾਵੇਂ ਉਹ ਆਪਣੇ ਆਪ ਨੂੰ ਇੱਕ ਦਾਰਸ਼ਨਕ ਨਹੀਂ ਸੀ ਮੰਨਦੀ, ਉਸਦਾ ਨਾਰੀਵਾਦੀ ਹੋਂਦਵਾਦ ਅਤੇ ਨਾਰੀਵਾਦੀ ਸਿੱਧਾਂਤ ਉੱਤੇ ਮਹੱਤਵਪੂਰਣ ਪ੍ਰਭਾਵ ਪਿਆ। ਉਸਦਾ ਕਹਿਣਾ ਸੀ ਦੀ ਇਸਤਰੀ ਪੈਦਾ ਨਹੀਂ ਹੁੰਦੀ, ਉਸਨੂੰ ਬਣਾਇਆ ਜਾਂਦਾ ਹੈ। ਸਿਮੋਨ ਦਾ ਮੰਨਣਾ ਸੀ ਕਿ ਔਰਤ ਵਾਲੇ ਗੁਣ ਦਰਅਸਲ ਸਮਾਜ ਅਤੇ ਪਰਵਾਰ ਦੁਆਰਾ ਕੁੜੀ ਵਿੱਚ ਭਰੇ ਜਾਂਦੇ ਹਨ, ਕਿਉਂਕਿ ਉਹ ਵੀ ਉਂਜ ਹੀ ਜਨਮ ਲੈਂਦੀ ਹੈ ਜਿਵੇਂ ਕਿ ਪੁਰਖ ਅਤੇ ਉਸ ਵਿੱਚ ਵੀ ਉਹ ਸਾਰੀਆਂ ਯੋਗਤਾਵਾਂ, ਇੱਛਾਵਾਂ ਅਤੇ ਗੁਣ ਹੁੰਦੇ ਹਨ ਜੋ ਕਿ ਕਿਸੇ ਮੁੰਡੇ ਵਿੱਚ। ਸਿਮੋਨ ਦਾ ਬਚਪਨ ਸੁਖਸਾਂਦ ਨਾਲ ਗੁਜ਼ਰਿਆ, ਲੇਕਿਨ ਬਾਅਦ ਦੇ ਸਾਲਾਂ ਵਿੱਚ ਅਭਾਵਗਰਸਤ ਜੀਵਨ ਵੀ ਉਸ ਨੇ ਜੀਵਿਆ। 15 ਸਾਲ ਦੀ ਉਮਰ ਵਿੱਚ ਸਿਮੋਨ ਨੇ ਫ਼ੈਸਲਾ ਲੈ ਲਿਆ ਸੀ ਕਿ ਉਹ ਇੱਕ ਲੇਖਿਕਾ ਬਣੇਗੀ।
ਲਲੋਤਜ਼ਾ ਦੇ ਲਾ ਸੀਦਾ (ਵਲੀਸੀਅਨ ਉਚਾਰਨ: [ˈʎɔdʒa ðe la ˈseða], ਸਪੈਨਿਸ਼: Lonja de la Seda, ਅੰਗਰੇਜ਼ੀ "Silk Exchange") ਵਾਲੈਂਸੀਆ ਸਪੇਨ ਵਿੱਚ ਇੱਕ ਪੁਰਾਣੀ ਵਲੀਸੀਅਨ ਸ਼ੈਲੀ ਦੀ ਇਮਾਰਤ ਹੈ। ਇਹ 1482 ਤੋਂ 1548 ਦਰਮਿਆਨ ਬਣਾਈ ਗਈ। ਇਹ ਸ਼ਹਿਰ ਦੀ ਸਭ ਤੋਂ ਵੱਧ ਯਾਤਰੀਆਂ ਦੁਆਰਾ ਦੇਖੀ ਜਾਣ ਵਾਲੀ ਥਾਂ ਹੈ। ਯੂਨੇਸਕੋ ਵਲੋਂ ਇਸ ਨੂੰ 1996 ਵਿੱਚ ਸੰਸਾਰ ਵਿਰਾਸਤ ਟਿਕਾਣਿਆਂ ਵਿੱਚ ਸ਼ਾਮਿਲ ਕੀਤਾ ਗਇਆ ਹੈ। ਇਸ ਇਮਾਰਤ ਦੇ ਪਿਛੇ ਵਾਲੀ ਇਮਾਰਤ, 14ਵੀਂ ਸਦੀ ਵਿੱਚ ਬਣੀ ਇੱਕ ਪੁਰਾਣੀ ਇਮਾਰਤ, ਤੇਲ ਵਟਾਂਦਰੇ ਲਈ ਵਰਤੀ ਜਾਂਦੀ ਸੀ। ਨਾ ਸਿਰਫ ਤੇਲ ਵਟਾਂਦਰੇ ਲਈ ਬਲਕਿ ਹਰ ਤਰਾਂ ਦੇ ਵਪਾਰ ਲਈ ਵਰਤੀ ਜਾਂਦੀ ਸੀ। 1348 ਵਿੱਚ ਇਥੇ ਮੋਟੇ ਸੂਤੀ ਕਪੜੇ (Percale) ਦਾ ਵਪਾਰ ਵੀ ਹੁੰਦਾ ਸੀ।'
ਅਲਬੇਨਿਆਈ ਭਾਸ਼ਾ ਭਾਰਤੀ ਯੂਰਪੀ ਪਰਵਾਰ ਦੀ ਪ੍ਰਾਚੀਨ ਭਾਸ਼ਾ ਹੈ। ਇਹ ਆਪਣੇ ਆਮ ਤੌਰ 'ਤੇ ਮੌਲਕ ਰੂਪ ਵਿੱਚ ਅਲਬੇਨਿਆਈ ਜਨਤਾ ਦੀ ਪ੍ਰਾਚੀਨ ਪ੍ਰਥਾਵਾਂ ਦੀ ਤਰ੍ਹਾਂ ਅੱਜ ਵੀ ਮੌਜੂਦ ਹੈ। ਇਸ ਦੇ ਬੋਲਣ ਵਾਲਿਆਂ ਦੀ ਗਿਣਤੀ ਲਗਭਗ ਦਸ ਲੱਖ ਹੈ। ਉੱਤਰੀ ਅਤੇ ਦੱਖਣ ਦੋ ਬੋਲੀਆਂ ਦੇ ਰੂਪ ਵਿੱਚ ਇਹ ਪ੍ਰਚੱਲਤ ਹੈ। ਉੱਤਰੀ ਭਾਸ਼ਾ ਨੂੰ ਗਵੇਗੁਇ ਕਹਿੰਦੇ ਹਨ ਅਤੇ ਦੱਖਣ ਨੂੰ ਤੋਸਕ। ਇਨ੍ਹਾਂ ਦੇ ਸੰਗਿਆ ਰੂਪਾਂ ਵਿੱਚ ਥੋੜ੍ਹਾ ਭੇਦ ਹੈ: ਗਵੇਗੁਈ ਵਿੱਚ ਸਵਰਾਂ ਦੇ ਵਿਚਕਾਰ ਦਾ ਨਹੀਂ ਤੋਸਕ ਵਿੱਚ ਰਾ ਹੋ ਜਾਂਦਾ ਹੈ। ਇਸ ਬੋਲੀਆਂ ਦਾ ਭਾਰਤੀ ਯੂਰਪੀ ਰੂਪ ਇਨ੍ਹਾਂ ਦੇ ਪੜਨਾਵਾਂ ਅਤੇ ਕਰਿਆਪਦਾਂ ਵਿੱਚ ਅੱਜ ਵੀ ਸੁਰੱਖਿਅਤ ਹੈ। ਜਿਹਾ: ਤਾਂ (ਦਾਊ - ਅਂਗ੍ਰੇਜੀ ; ਤੂੰ - ਹਿੰਦੀ) ; ਨਾ (ਵੀ - ਅਂਗ੍ਰੇਜੀ, ਅਸੀਂ - ਹਿੰਦੀ) ; ਜੂ (ਯੂ - ਅਂਗ੍ਰੇਜੀ, ਤੂੰ - ਹਿੰਦੀ) ਅਤੇ ਕਰਿਆਪਦੋਂ ਵਿੱਚ ਰੂਪਵਿਧਾਨ: ਦੋਮ (ਮੈਂ ਕਹਿੰਦਾ ਹਾਂ) ; ਦੋਤੀ (ਉਹ ਕਹਿੰਦਾ ਹੈ) ; ਦੋਮੀ (ਅਸੀ ਕਹਿੰਦੇ ਹਾਂ) ; ਅਤੇ ਦੋਨੀ (ਉਹ ਕਹਿੰਦੇ ਹਾਂ)।
ਕਹਾਣੀ, ਨਾਟਕ, ਇਤਿਹਾਸ, ਕਿਸੇ ਹੋਰ ਵੀ ਵਿੱਦਿਆ ਵਿੱਚ ਲੇਖਨ ਕਰਨ ਵਾਲੇ ਵਿਅਕਤੀ ਨੂੰ ਲੇਖਕ ਕਹਿੰਦੇ ਹਨ। ਬਹੁਤ ਸਾਰੇ ਲੋਕ ਆਪਣੀ ਖੁਸ਼ੀ ਲਈ ਲਿਖਦੇ ਹਨ, ਅਤੇ ਕਈ ਲੋਕ ਦੂਜਿਆਂ ਦੇ ਮੰਨੋਰਜਨ ਲਈ ਲਿਖਦੇ ਹਨ। ਕੁੱਝ ਲੇਖਕ ਇਸ ਤਰਾ ਦੇ ਵੀ ਨੇ ਜਿਹੜੇ ਕਿ ਲੋਕਾਂ ਦੇ ਕਲਿਆਣ ਲਈ ਲਿਖਦੇ ਹਨ।ਲੇਖਕ ਅਜ਼ਾਦ ਸੋਚ ਦਾ ਨੁਮਾਇੰਦਾ ਹੁੰਦਾ ਹੈ । ਸਮਾਜ ਵਿੱਚ ਪਨਪਦੀ ਅਸਹਿਮਤੀ ਦੀ ਸੋਚ ਲੇਖਕਾਂ ਤੇ ਚਿੰਤਕਾਂ ਦੀਆਂ ਲਿਖਤਾਂ ਵਿੱਚੋਂ ਉਜਾਗਰ ਹੁੰਦੀ ਹੈ।
ਬੰਗਾਲੀ ਵਿਕੀਪੀਡੀਆ (ਬੰਗਾਲੀ: বাংলা উইকিপিডিয়া, Bāŋlā u'ikipiḍiẏā) ਵਿਕੀਪੀਡੀਆ ਦਾ ਬੰਗਾਲੀ ਵਰਜਨ ਹੈ ਜੋ ਕੀ ਵਿਕੀਮੀਡੀਆ ਫ਼ਾਊਂਡੇਸ਼ਨ ਚਲਾਂਦੀ ਹੈ। ਇਹ ਬੰਗਾਲੀ ਲਿਪੀ ਦਾ ਫਨੋਟਿਕ ਲਾਤੀਨੀ ਅੱਖਰ ਹੈ, ਇਸ ਲਈ ਬੰਗਾਲੀ ਟਾਈਪ ਕਰਨ ਲਈ ਕਿਸੀ ਵੀ ਹੋਰ ਸੋਫਟਵੇਅਰ ਦੀ ਜ਼ਰੂਰਤ ਨਹੀਂ ਹੈ। 2014 ਦੀ ਸਤੰਬਰ ਤੱਕ ਬੰਗਾਲੀ ਵਿਕੀਪੀਡੀਆ ਉੱਤੇ ਲੇਖਾਂ ਦੀ ਗਿਣਤੀ 32,259 ਟੱਪ ਚੁਕੀ ਹੈ ਅਤੇ ਇਹ ਕਰਨ ਵਾਲੀ ਦੱਖਣੀ ਏਸ਼ੀਆ ਦੀ ਦੂਸਰੀ ਭਾਸ਼ਾ ਹੈ।
ਪੈਰਾਗੁਏ, ਅਧਿਕਾਰਕ ਤੌਰ ਉੱਤੇ ਪੈਰਾਗੁਏ ਦਾ ਗਣਰਾਜ (ਸਪੇਨੀ: [República del Paraguay] Error: {{Lang}}: text has italic markup (help) ਰੇਪੂਵਲਿਕਾ ਦੇਲ ਪਾਰਾਗੁਆਏ, ਗੁਆਰਾਨੀ: Tetã Paraguái ਤੇਤਾ ਪਾਰਾਗੁਆਏ), ਦੱਖਣੀ ਅਮਰੀਕਾ ਦਾ ਇੱਕ ਘਿਰਿਆ ਹੋਇਆ ਦੇਸ਼ ਹੈ। ਇਸ ਦੀਆਂ ਹੱਦਾਂ ਦੱਖਣ ਅਤੇ ਦੱਖਣ-ਪੱਛਮ ਵੱਲ ਅਰਜਨਟੀਨਾ, ਪੂਰਬ ਅਤੇ ਉੱਤਰ-ਪੂਰਬ ਵੱਲ ਬ੍ਰਾਜ਼ੀਲ ਅਤੇ ਉੱਤਰ-ਪੂਰਬ ਬੋਲੀਵੀਆ ਨਾਲ ਲੱਗਦੀਆਂ ਹਨ। ਇਹ ਪੈਰਾਗੁਏ ਨਦੀ ਦੇ ਦੋਵੇਂ ਕੰਢਿਆਂ ਉੱਤੇ ਵਸਿਆ ਹੋਇਆ ਹੈ ਜੋ ਇਸ ਦੇ ਮੱਧ ਵਿੱਚੋਂ ਉੱਤਰ ਤੋਂ ਦੱਖਣ ਵੱਲ ਲੰਘਦੀ ਹੈ। ਦੱਖਣੀ ਅਮਰੀਕਾ ਵਿੱਚ ਕੇਂਦਰੀ ਸਥਿਤੀ ਹੋਣ ਕਾਰਨ ਇਸਨੂੰ ਕਈ ਵਾਰ Corazón de América ਭਾਵ ਅਮਰੀਕਾ ਦਾ ਦਿਲ ਕਿਹਾ ਜਾਂਦਾ ਹੈ।
ਦ ਸਟੇਟ ਹਰਮੀਟੇਜ (ਰੂਸੀ: Госуда́рственный Эрмита́ж; IPA: [gəsʊˈdarstvʲɪnɨj ɪrmʲɪˈtaʂ], Gosudarstvenny Ermitazh) ਇੱਕ ਅਜਾਇਬਘਰ ਹੈ ਜੋ ਰੂਸ ਦੇ ਸੇਂਟ ਪੀਟਰਸਬਰਗ ਵਿੱਚ ਸਥਿਤ ਹੈ। ਇਹ ਦੁਨਿਆ ਦੇ ਸਬ ਤੋਂ ਵੱਡੇ ਅਤੇ ਪੁਰਾਣੇ ਅਜਾਇਬਘਰਾਂ ਵਿੱਚੋਂ ਇੱਕ ਹੈ। ਇਸ ਦੀ ਸਥਾਪਨਾ ਕੈਥੇਰੀਨ ਮਹਾਨ ਨੇ 1764 ਵਿੱਚ ਕੀਤੀ ਅਤੇ 1852 ਵਿੱਚ ਇਹ ਜਨਤਾ ਲਈ ਖੋਲਿਆ ਗਿਆ।
"ਲੋਕ-ਨਾਚ ਨਾਲ ਮਾਨਸਿਕਤਾ ਨਾਚ ਕਲਾ ਨੂੰ ਆਪਣੇ ਜੀਵਨ ਦਾ ਸੁਭਾਵਿਕ ਅਮਲ ਪ੍ਰਵਾਨ ਕਰਦੀ ਰਹੀ ਹੈ।" 'ਨੱਚਣ ਵਾਲੇ ਦੀ ਅੱਡੀ ਨਾ ਰਹਿੰਦੀ , ਗਾਉਣ ਵਾਲੇ ਦਾ ਮੂੰਹ' ਇਸ ਸੁਭਾਵਕ ਅਮਲ ਦੀ ਪੁਸ਼ਟੀ ਕਰਦੀ ਕਾਵਿ ਸਤਰ ਹੈ। ਨਾਚ ਕਲਾ ਕਿਸੇ ਵੀ ਸੂਰਤ ਵਿੱਚ ਮੂਕ ਪੇਸ਼ਕਾਰੀ ਨਹੀਂ ਹੈ। ਖ਼ਾਸਕਰ ਪੰਜਾਬੀ ਲੋਕ ਨਾਚ ਗਿੱਧਾ ਭੰਗੜਾ ਤਾਂ ਗੀਤਾਂ ਦੇ ਬੋਲ ਜਾਂ ਬੋਲੀਆਂ ਤੋਂ ਬਿਨਾਂ ਪੇਸ਼ ਕਿਤੇ ਜਾਣਾ ਸੰਭਵ ਹੀ ਨਹੀਂ। ਲੋਕ-ਸਮੂਹ ਦੀ ਸਿਰਜਨ-ਕਲਾ ਦੀ ਇੱਕ ਮਹੱਤਵਪੂਰਨ ਵੰਨਗੀ ਹੈ, ਜੋ ਲੋਕ-ਮਾਨਸ ਦੇ ਸਮੁਚੇ ਹਾਵਾਂ-ਭਾਵਾਂ ਨੂੰ ਸਰੀਰਕ ਮੁਦਰਾਵਾਂ ਦੇ ਪ੍ਰਗਟਾਉ-ਸੰਦਰਭ ਰਾਹੀਂ ਪੇਸ਼ ਕਰਦੀ ਹੈ। ਲੋਕ ਨਾਚ ਵੀ ਇਸੇ ਪ੍ਰਕਾਰ ਦੀ ਇੱਕ ਲੋਕ-ਕਲਾ ਹੈ। ਲੋਕ-ਨਾਚ ਮੰਨੋਰੰਜਨ ਦਾ ਸਾਧਨ ਹੀ ਨਹੀਂ, ਇਹ ਕਿਸੇ ਖਿੱਤੇ ਦੇ ਜਨ-ਸਮੂਹ ਦੀ ਸਮਾਜਿਕ, ਸੱਭਿਆਚਾਰਕ, ਨੈਤਿਕ, ਧਾਰਮਿਕ, ਰਾਜਸੀ ਅਤੇ ਇਤਹਾਸਿਕ ਜੀਵਨ-ਤੋਰ ਦੀਆਂ ਵਿਭਿੰਨ ਪਰਤਾਂ ਦਾ ਸਰੀਰਕ ਮੁਦਰਾਵਾਂ ਦੇ ਮਾਧਿਅਮ ਰਾਹੀਂ ਆਪ-ਮੁਹਾਰਾ, ਸਧਾਰਨ, ਖੁਸ਼ੀਆਂ-ਖੇੜਿਆਂ ਭਰਪੂਰ ਅੰਦਰੂਨੀ ਭਾਵਨਾਵਾਂ ਦਾ ਬਾਹਰੀ ਪ੍ਰਗਟਾਵਾ ਵੀ ਹੈ। ਪੰਜਾਬ ਦੇ ਲੋਕ-ਨਾਚ ਪੰਜਾਬ ਪੰਜਾਬ ਦੇ ਜਨ-ਜੀਵਨ ਦਾ ਮਹੱਤਪੂਰਨ ਅੰਗ ਹਨ।"ਪੰਜਾਬ ਦੇ ਲੋਕ-ਨਾਚਾਂ ਦਾ ਵਰਗੀਕਰਨ ਦੋ ਪੱਧਰਾਂ ਤੇ ਕੀਤਾ ਜਾ ਸਕਦਾ ਹੈ:
ਮੈਟਾ ਪਲੇਟਫਾਰਮ, ਇੰਕ., ਮੈਟਾ ਦੇ ਤੌਰ 'ਤੇ ਕਾਰੋਬਾਰ ਕਰ ਰਿਹਾ ਹੈ ਅਤੇ ਪਹਿਲਾਂ ਫੇਸਬੁੱਕ, ਇੰਕ., ਅਤੇ ਦ ਫੇਸਬੁੱਕ, ਇੰਕ., ਨਾਂ ਦਾ ਇੱਕ ਅਮਰੀਕੀ ਬਹੁ-ਰਾਸ਼ਟਰੀ ਤਕਨਾਲੋਜੀ ਸਮੂਹ ਹੈ ਜੋ ਮੇਨਲੋ ਪਾਰਕ, ਕੈਲੀਫੋਰਨੀਆ ਵਿੱਚ ਸਥਿਤ ਹੈ। ਇਸ ਕੰਪਨੀ ਕੋਲ ਹੋਰ ਉਤਪਾਦਾਂ ਅਤੇ ਸੇਵਾਵਾਂ ਦੇ ਨਾਲ ਫੇਸਬੁੱਕ, ਇੰਸਟਾਗ੍ਰਾਮ ਅਤੇ ਵਟਸਐਪ ਦੀ ਮਲਕੀਅਤ ਹੈ। ਮੈਟਾ ਕਿਸੇ ਸਮੇਂ ਦੁਨੀਆ ਦੀਆਂ ਸਭ ਤੋਂ ਕੀਮਤੀ ਕੰਪਨੀਆਂ ਵਿੱਚੋਂ ਇੱਕ ਸੀ, ਪਰ 2022 ਤੱਕ ਸੰਯੁਕਤ ਰਾਜ ਵਿੱਚ ਚੋਟੀ ਦੀਆਂ ਵੀਹ ਵੱਡੀਆਂ ਕੰਪਨੀਆਂ ਵਿੱਚੋਂ ਇੱਕ ਨਹੀਂ ਹੈ। ਇਸ ਨੂੰ ਅਲਫਾਬੇਟ ( ਗੂਗਲ ), ਐਮਾਜ਼ਾਨ, ਐਪਲ, ਅਤੇ ਮਾਈਕ੍ਰੋਸਾਫਟ ਦੇ ਨਾਲ-ਨਾਲ ਵੱਡੀਆਂ ਪੰਜ ਅਮਰੀਕੀ ਸੂਚਨਾ ਤਕਨਾਲੋਜੀ ਕੰਪਨੀਆਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। 2022 ਤੱਕ, ਇਹ ਪੰਜਾਂ ਵਿੱਚੋਂ ਸਭ ਤੋਂ ਘੱਟ ਲਾਭਦਾਇਕ ਹੈ। ਮੈਟਾ ਦੇ ਉਤਪਾਦਾਂ ਅਤੇ ਸੇਵਾਵਾਂ ਵਿੱਚ ਫੇਸਬੁੱਕ, ਮੈਸੇਂਜਰ, ਫੇਸਬੁੱਕ ਵਾਚ, ਅਤੇ ਮੈਟਾ ਪੋਰਟਲ ਸ਼ਾਮਲ ਹਨ। ਇਸ ਨੇ ਔਕਲਸ, ਗਿਫੀ, ਮੈਪੀਲਰੀ, ਕਸਟੋਮਰ, ਪ੍ਰੀਸਾਈਜ ਨੂੰ ਵੀ ਹਾਸਲ ਕੀਤਾ ਹੈ ਅਤੇ ਜੀਓ ਪਲੇਟਫਾਰਮਸ ਵਿੱਚ 9.99% ਹਿੱਸੇਦਾਰੀ ਹੈ। 2021 ਵਿੱਚ, ਕੰਪਨੀ ਨੇ ਇਸ਼ਤਿਹਾਰਾਂ ਦੀ ਵਿਕਰੀ ਤੋਂ ਆਪਣੀ ਆਮਦਨ ਦਾ 97.5% ਬਣਾਇਆ। ਅਕਤੂਬਰ 2021 ਵਿੱਚ, ਫੇਸਬੁੱਕ ਦੀ ਮੂਲ ਕੰਪਨੀ ਨੇ " ਮੇਟਾਵਰਸ ਬਣਾਉਣ 'ਤੇ ਆਪਣਾ ਫੋਕਸ ਦਰਸਾਉਣ" ਲਈ ਆਪਣਾ ਨਾਮ ਫੇਸਬੁੱਕ, ਇੰਕ. ਤੋਂ ਬਦਲ ਕੇ ਮੈਟਾ ਪਲੇਟਫਾਰਮ, ਇੰਕ.
ਫ਼ਰਾਂਸ (ਫ਼ਰਾਂਸੀਸੀ: [fʁɑ̃s] ( ਸੁਣੋ)), ਦਫ਼ਤਰੀ ਤੌਰ 'ਤੇ ਫ਼ਰਾਂਸੀਸੀ ਗਣਰਾਜ (ਫ਼ਰਾਂਸੀਸੀ: République française [ʁepyblik fʁɑ̃sɛz]), ਪੱਛਮੀ ਯੂਰਪ ਦਾ ਇੱਕ ਖ਼ੁਦਮੁਖ਼ਤਿਆਰ ਦੇਸ਼ ਹੈ ਜਿਸ ਵਿੱਚ ਕਈ ਸਮੁੰਦਰੋਂ-ਪਾਰ ਵਿਭਾਗ ਅਤੇ ਰਾਜਖੇਤਰ ਸ਼ਾਮਿਲ ਹਨ। ਮਹਾਂਨਗਰੀ ਫ਼ਰਾਂਸ ਭੂ-ਮੱਧ ਸਮੁੰਦਰ ਤੋਂ ਲੈ ਕੇ ਅੰਗਰੇਜ਼ੀ ਖਾੜੀ ਅਤੇ ਉੱਤਰੀ ਸਮੁੰਦਰ ਤੱਕ, ਰਾਈਨ ਤੋਂ ਲੈ ਕੇ ਅੰਧ ਮਹਾਂਸਾਗਰ ਤੱਕ ਫੈਲਿਆ ਹੋਇਆ ਹੈ। ਇਹ ਅਜਿਹੇ ਤਿੰਨ ਦੇਸ਼ਾਂ 'ਚੋਂ ਹੈ (ਬਾਕੀ ਦੋ ਮੋਰਾਕੋ ਅਤੇ ਸਪੇਨ ਹਨ) ਜਿਹਨਾਂ ਦੇ ਤੱਟ ਅੰਧ ਅਤੇ ਭੂ-ਮੱਧ, ਦੋਹਾਂ ਸਮੁੰਦਰਾਂ ਨਾਲ਼ ਲੱਗਦੇ ਹਨ। ਆਪਣੀ ਰੂਪ-ਰੇਖਾ ਕਰਕੇ ਇਹਨੂੰ ਕਈ ਵਾਰ ਫ਼ਰਾਂਸੀਸੀ ਵਿੱਚ l’Hexagone ("ਛੇਭੁਜ") ਵੀ ਆਖ ਦਿੱਤਾ ਜਾਂਦਾ ਹੈ।
ਜਪਾਨ (ਜਪਾਨੀ: 日本 ਜਾਂ 日本国, ਨੀਪੋਨ ਜਾ ਨੀਹੋਨ) ਪੂਰਬੀ ਏਸ਼ੀਆ ਵਿੱਚ ਸਥਿਤ ਇੱਕ ਟਾਪੂ ਦੇਸ਼ ਹੈ ਜੋ ਕਿ ਪ੍ਰਸ਼ਾਤ ਮਾਹਾਂਸਾਗਰ ਵਿੱਚ ਸਥਿਤ ਹੈ। ਇਹ ਚੀਨ, ਕੋਰੀਆ ਅਤੇ ਰੂਸ ਦੇ ਪੂਰਬੀ ਪਾਸੇ ਹੈ। ਜਪਾਨ ਦੇ ਜਪਾਨੀ ਨਾਮ ਨੀਹੋਨ ਦਾ ਮਤਲਬ ਹੈ ਸੂਰਜ ਦਾ ਸਰੋਤ, ਇਸ ਲਈ ਇਸਨੂੰ ਚੜ੍ਹਦੇ ਸੂਰਜ ਦਾ ਦੇਸ਼ ਵੀ ਕਿਹਾ ਜਾਂਦਾ ਹੈ। ਜਪਾਨ 6852 ਟਾਪੂਆਂ ਦਾ ਇੱਕ ਸਮੂਹ ਹੈ। ਹੋਨਸ਼ੂ, ਹੋਕਾਇਡੋ, ਕਿਉਸ਼ੂ ਅਤੇ ਸ਼ੀਕੋਕੂ ਇਸ ਦੇ ਸਭ ਤੋ ਵੱਡੇ 4 ਟਾਪੂ ਹਨ ਜੋ ਇਸ ਦੇ ਥਲ ਭਾਗ ਦਾ 97% ਹਿੱਸਾ ਹਨ। ਇਸ ਦੀ ਆਬਾਦੀ 12 ਕਰੋੜ 80 ਲੱਖ ਹੈ। ਟੋਕੀਓ ਜਪਾਨ ਦੀ ਰਾਜਧਾਨੀ ਹੈ। ਜਪਾਨ ਜੰਨਸੰਖਿਆ ਦੇ ਹਿਸਾਬ ਨਾਲ਼ ਦੁਨੀਆ ਦਾ ਦਸਵਾਂ ਅਤੇ ਜੀ.ਡੀ.ਪੀ ਦੇ ਲਿਹਾਜ਼ ਨਾਲ ਦੁਨੀਆ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਗੁਰੂ ਗੋਬਿੰਦ ਸਿੰਘ (ਪੰਜਾਬੀ ਉਚਾਰਨ: [gʊɾuː goːbɪn̪d̪ᵊ sɪ́ŋgᵊ] ; 22 ਦਸੰਬਰ 1666 – 7 ਅਕਤੂਬਰ 1708), ਗੋਬਿੰਦ ਦਾਸ ਜਾਂ ਗੋਬਿੰਦ ਰਾਏ ਦਾ ਜਨਮ ਦਸਵੇਂ ਸਿੱਖ ਗੁਰੂ, ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ । ਜਦੋਂ ਉਸਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ, ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਸਿੱਖਾਂ ਦੇ ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ, ਦਸਵੇਂ ਅਤੇ ਅੰਤਿਮ ਮਨੁੱਖੀ ਸਿੱਖ ਗੁਰੂ ਬਣ ਗਏ ਸਨ। ਉਸਦੇ ਜੀਵਨ ਕਾਲ ਦੌਰਾਨ ਉਸਦੇ ਚਾਰ ਜੈਵਿਕ ਪੁੱਤਰਾਂ ਦੀ ਮੌਤ ਹੋ ਗਈ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੁਆਰਾ ਮਾਰ ਦਿੱਤਾ ਗਿਆ।ਸਿੱਖ ਧਰਮ ਵਿੱਚ ਉਹਨਾਂ ਦੇ ਮਹੱਤਵਪੂਰਨ ਯੋਗਦਾਨਾਂ ਵਿੱਚ 1699 ਵਿੱਚ ਖਾਲਸਾ ਨਾਮਕ ਸਿੱਖ ਯੋਧੇ ਭਾਈਚਾਰੇ ਦੀ ਸਥਾਪਨਾ ਅਤੇ Ks, ਵਿਸ਼ਵਾਸ ਲੇਖਾਂ ਨੂੰ ਪੇਸ਼ ਕਰਨਾ ਹੈ ਜੋ ਖਾਲਸਾ ਸਿੱਖ ਹਰ ਸਮੇਂ ਪਹਿਨਦੇ ਹਨ। ਗੁਰੂ ਗੋਬਿੰਦ ਸਿੰਘ ਜੀ ਨੂੰ ਦਸਮ ਗ੍ਰੰਥ ਦਾ ਸਿਹਰਾ ਦਿੱਤਾ ਜਾਂਦਾ ਹੈ ਜਿਸ ਦੀ ਬਾਣੀ ਸਿੱਖ ਅਰਦਾਸਾਂ ਅਤੇ ਖ਼ਾਲਸਾ ਰੀਤੀ ਰਿਵਾਜਾਂ ਦਾ ਪਵਿੱਤਰ ਅੰਗ ਹੈ। ਉਸ ਨੂੰ ਇਹ ਵੀ ਮੰਨਿਆ ਜਾਂਦਾ ਹੈ ਕਿ ਜਿਸ ਨੇ ਗੁਰੂ ਗ੍ਰੰਥ ਸਾਹਿਬ ਨੂੰ ਸਿੱਖ ਧਰਮ ਦੇ ਪ੍ਰਾਇਮਰੀ ਗ੍ਰੰਥ ਅਤੇ ਸਦੀਵੀ ਗੁਰੂ ਵਜੋਂ ਅੰਤਮ ਰੂਪ ਦਿੱਤਾ ਅਤੇ ਨਿਸ਼ਚਿਤ ਕੀਤਾ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਪ੍ਰਗਟ ਤੇ ਸਦੀਵੀ ਕਾਲ ਲਿਯੀ ਗੁਰੂ ਹਨ । ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ ਅਕਤੂਬਰ 1708 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।1928 ਵਿੱਚ ਭਗਤ ਸਿੰਘ ਤੇ ਉਸਦੇ ਸਾਥੀ ਸ਼ਿਵਰਾਮ ਰਾਜਗੁਰੂ ਨੇ 21 ਸਾਲਾ ਬਰਤਾਨਵੀ ਪੁਲਿਸ ਅਫ਼ਸਰ ਜੌਨ ਸਾਂਡਰਸ ਦਾ ਲਾਹੌਰ ਵਿਖੇ ਗੋਲੀ ਮਾਰਕੇ ਕਤਲ ਕੀਤਾ ਜਦਕਿ ਉਹਨਾਂ ਦਾ ਮਕਸਦ ਜੇਮਜ਼ ਸਕੌਟ ਨਾਂ ਦੇ ਸੀਨੀਅਰ ਪੁਲਿਸ ਸੁਪਰਿਨਟੈਂਡੈਂਟ ਦਾ ਕਤਲ ਕਰਨਾ ਸੀ।
ਸਭਿਆਚਾਰ ਦੀ ਪਰਿਭਾਸ਼ਾ ਅਤੇ ਲੱਛਣ ਨੂੰ ਮੁੱਖ ਰੱਖ ਕੇ ਬਹੁਤ ਸਾਰੇ ਵਿਦਵਾਨਾਂ ਨੇ ਇਸ ਨੂੰ ਬਿਆਨਿਆ ਹੈ। 'ਸਭਿਆਚਾਰ' ਸ਼ਬਦ ਮੂਲ ਰੂਪ ਵਿੱਚ ਦੋ ਸ਼ਬਦਾਂ "ਸਭਿਯ+ਆਚਾਰ" ਦਾ ਸਮਾਸ ਹੈ, ਪੰਜਾਬੀ ਭਾਸ਼ਾ ਵਿੱਚ ਇਹ ਹਿੰਦੀ ਭਾਸ਼ਾ ਦੇ ਸ਼ਬਦ ਸੰਸਕ੍ਰਿਤੀ ਦੇ ਪਰਿਆਇ ਵਜੋਂ ਪ੍ਰਚਲਿਤ ਹੈ। ਅੰਗਰੇਜ਼ੀ ਭਾਸ਼ਾ ਵਿੱਚ ਇਸਦਾ ਸਮਾਨਾਰਥਕ ਸ਼ਬਦ 'Culture' ਮੰਨਿਆ ਜਾਂਦਾ ਹੈ। "Culture" ਵੀ ਮੂਲ ਰੂਪ ਵਿੱਚ ਲਾਤੀਨੀ ਭਾਸ਼ਾ ਦੇ ਸ਼ਬਦ "Cultura"' ਤੋਂ ਫਰਾਂਸੀਸੀ ਭਾਸ਼ਾ ਰਾਹੀਂ ਅੰਗਰੇਜ਼ੀ ਵਿੱਚ ਆਇਆ। ਜਿਥੇ ਇਸਦੇ ਸ਼ਾਬਦਿਕ ਅਰਥ ਵਿਸ਼ੇਸ਼ ਪ੍ਰਕਾਰ ਦੇ ਵਿਕਾਸ ਜਾਂ ਉਪਜਾਊ ਕਾਰਜ ਦੇ ਹਨ। ਸਭਿਆਚਾਰ ਤਿੰਨ ਸਬਦਾਂ "ਸ +ਭੈ+ਆਚਾਰ" ਦਾ ਮੇਲ ਹੈ। 'ਸ' ਦਾ ਅਰਥ ਪੂਰਵ, 'ਭੈ' ਦਾ ਅਰਥ ਨਿਯਮ, 'ਆਚਾਰ' ਦਾ ਅਰਥ ਵਿਵਹਾਰ ਤੇ ਵਿਹਾਰ ਹੈ। ਇਸ ਤਰ੍ਹਾਂ ਪੂਰਵ ਨਿਸ਼ਚਿਤ ਨੇਮਾਂ ਦੁਆਰਾ ਕੀਤਾ ਗਿਆ ਵਿਵਹਾਰ ਤੇ ਵਿਹਾਰ ਸਭਿਆਚਾਰ ਹੈ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਪੰਜਾਬੀ ਸਾਹਿਤ ਵਿੱਚ ਕਿੱਸਿਆਂ ਦਾ ਇੱਕ ਵਿਸ਼ੇਸ਼ ਸਥਾਨ ਹੈ।ਵੱਖ-ਵੱਖ ਕਵੀਆਂ ਵੱਲੋਂ ਲਗਭਗ ਹਰ ਕਾਲ ਵਿੱਚ ਲਿਖੀਆਂ ਅਨੇਕਾਂ ਪ੍ਰੇਮ ਕਥਾਵਾਂ ਸਾਨੂੰ ਕਿੱਸਾ ਰੂਪ ਵਿੱਚ ਮਿਲਦੀਆਂ ਹਨ। ਕਹਾਣੀਆਂ ਸੁਣਾਉਣ ਦਾ ਰਿਵਾਜ਼ ਬਹੁਤ ਪੁਰਾਣਾ ਹੈ। ਇਹਨਾਂ ਕਹਾਣੀਆਂ ਨੂੰ ਸਾਹਿਤ ਵਿੱਚ ਲਿਆਉਣ ਲਈ ਕਵਿਤਾ ਨੂੰ ਮਾਧਿਅਮ ਬਣਾਇਆ ਗਿਆ ਸੀ ਅਤੇ ਇਹਨਾਂ ਕਵਿਤਾਵਾਂ ਵਿੱਚ ਲਿਖੀਆਂ ਗਈਆਂ ਕਹਾਣੀਆਂ ਨੂੰ ਹੀ ਕਿੱਸਾ ਕਿਹਾ ਜਾਣ ਲੱਗਾ। ਪੰਜਾਬੀ ਵਿੱਚ ਹੀਰ ਰਾਂਝਾ, ਸੱਸੀ ਪੁਨੂੰ, ਸੋਹਣੀ-ਮਹਿਵਾਲ, ਮਿਰਜ਼ਾਂ ਸਾਹਿਬਾ ਆਦਿ ਕਿੱਸੇ ਮਿਲਦੇ ਹਨ। ਜਿਹੜੇ ਅੱਜ ਵੀ ਪੰਜਾਬ ਦੇ ਲੋਕਾਂ ਦੀਆਂ ਜ਼ੁਬਾਨਾ ਉੱਪਰ ਚੜੇ ਹੋਏ ਹਨ। ਇਹਨਾਂ ਕਿੱਸਿਆਂ ਦੀਆਂ ਜੜ੍ਹਾ ਪੂਰੇ ਪੰਜਾਬ ਵਿੱਚ ਬਹੁਤ ਡੂੰਘੀਆਂ ਹਨ।
ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂ ਲੇਖਕਾਂ ਦੀ ਸੂਚੀ
ਸਾਹਿਤ ਅਕਾਦਮੀ 1955 ਤੋਂ ਹਰ ਸਾਲ ਭਾਰਤੀ ਸਾਹਿਤ ਦੀ ਤਰੱਕੀ ਲਈ ਪੰਜਾਬੀ ਸਮੇਤ ਹੋਰਨਾਂ ਭਾਸ਼ਾਵਾਂ ਦੇ ਸਾਹਿਤਕਾਰਾਂ ਅਤੇ ਉਹਨਾਂ ਦੀਆਂ ਰਚਨਾਵਾਂ ਨੂੰ ਸਾਹਿਤ ਅਕਾਦਮੀ ਪੁਰਸਕਾਰ ਦਿੰਦੀ ਆ ਰਹੀ ਹੈ। ਗਿਆਨਪੀਠ ਪੁਰਸਕਾਰ ਤੋਂ ਬਾਅਦ ਇਹ ਭਾਰਤ ਦਾ ਦੂਜਾ ਸਭ ਤੋਂ ਅਹਿਮ ਪੁਰਸਕਾਰ ਹੈ।
ਸਿੱਖੀ ਜਾਂ ਸਿੱਖ ਧਰਮ (ਸਿੱਖ ਦਾ ਮਤਲਬ, "ਸਿੱਖਣ ਵਾਲ਼ਾ") ਜੋ 15ਵੀਂ ਸਦੀ ਵਿੱਚ ਭਾਰਤੀ ਉਪਮਹਾਂਦੀਪ ਦੇ ਪੰਜਾਬ ਖੇਤਰ ਵਿੱਚ ਸ਼ੁਰੂ ਹੋਇਆ। ਇਹ ਜਗਤ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ ਅਤੇ ਸਾਰੇ ਵਿਸ਼ਵਵਿਆਪੀ ਪ੍ਰਮੁੱਖਤਾ ਪ੍ਰਾਪਤ ਧਰਮਾਂ ਵਿੱਚੋਂ ਸਭ ਤੋਂ ਹਾਲੀਆ ਸਥਾਪਤ ਹੋਇਆ। ਸਿੱਖ ਪੰਥ ਨੂੰ ਮੰਨਣ ਵਾਲਿਆਂ ਦੀ ਗਿਣਤੀ ਲਗਭਗ 3 ਕਰੋੜ (ਜਾਂ 25–30 ਮਿਲੀਅਨ) ਹੈ, ਇਨ੍ਹਾਂ ਦਾ ਬਹੁਮਤ ਪੰਜਾਬ, ਭਾਰਤ ਵਿੱਚ ਰਹਿੰਦਾ ਹੈ। ਸਿੱਖ ਧਰਮ ਦਾ ਅਧਿਆਤਮਕ ਆਧਾਰ ਸਿੱਖਾਂ ਦੇ ਦਸ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਹੈ, ਜੋ ਕਿ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਗੂਰੂ ਨਾਨਕ ਦੇਵ ਨੇ ਸਿੱਖ ਧਰਮ ਦੀ ਨੀਂਹ ਰੱਖੀ ਸੀ ਅਤੇ ਗੂਰੂ ਗੋਬਿੰਦ ਸਿੰਘ ਨੇ ਗੂਰੂ ਗ੍ਰੰਥ ਸਾਹਿਬ ਨੂੰ ਇਸਦੇ ਅੰਤਮ ਗੁਰੂ ਵਜੋਂ ਨਿਯੁਕਤ ਕਰਕੇ ਦੇਹਧਾਰੀ ਗੁਰੂ ਦੀ ਪਰੰਪਰਾ ਨੂੰ ਸਮਾਪਤ ਕੀਤਾ। ਗੁਰੂ ਨਾਨਕ ਦੀਆਂ ਪ੍ਰਮੁੱਖ ਸਿੱਖਿਆਵਾਂ ਵਿੱਚ ਸ਼ਾਮਲ ਹਨ: ਰੱਬ ਉੱਪਰ ਯਕੀਨ ਰੱਖਕੇ ਉਸਦਾ ਨਾਮ ਜਪਣਾ, ਮਨੁੱਖਤਾ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁੱਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜਿਉਣਾ। ਗੁਰੂ ਹਰਿਗੋਬਿੰਦ (ਛੇਵਾਂ ਗੁਰੂ) ਨੇ ਮੀਰੀ-ਪੀਰੀ ਦੀ ਧਾਰਨਾ ਨੂੰ ਸਥਾਪਤ ਕੀਤਾ ਜਿਸਦੇ ਅਧੀਨ ਦੋਵਾਂ ਅਸਥਾਈ ਜਾਂ ਰਾਜਨੀਤਕ ਅਧਿਕਾਰ (ਮੀਰੀ) ਅਤੇ ਅਧਿਆਤਮਕ ਸ਼ਕਤੀ (ਪੀਰੀ) ਨੂੰ ਸਮਾਨ ਮਹੱਤਤਾ ਪ੍ਰਾਪਤ ਹੋਈ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸੀ, ਜਿਸ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਸ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਲਸਫਾ ਨਾਲ਼ ਜੋੜਿਆ ਜਿਸ ਕਰ ਕੇ ਉਸ ਨੂੰ ਭਾਈ ਜੀ ਆਖਿਆ ਜਾਣ ਲੱਗਾ। ਉਸ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿੱਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਉਚਿਤ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।‘ਲੋਕ ਖੇਡ’ ‘ਲੋਕ’ ਅਤੇ ‘ਖੇਡ’ ਸ਼ਬਦਾਂ ਦੇ ਮੇਲ ਨਾਲ ਬਣਿਆ ਹੈ। ਇਸਦਾ ਅਰਥ ਹੈ। ‘ਲੋਕ ਦੀ ਖੇਡ’। ‘ਲੋਕ’ ਸ਼ਬਦ ਵਾਸਤਵ ਵਿੱਚ ਅੰਗਰੇਜ਼ੀ ਦੇ ਫੋਕ ਦਾ ਪਰਿਯਾਇ ਹੈ। ਜੋ ਨਗਰ ਅਤੇ ਪਿੰਡ ਦੀ ਸਾਰੀ ਜਨਤਾ ਦਾ ਭਾਵ ਹੈ। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ ਮਨ ਪਰਚਾਣਾ ਹੈ। ਲੋਕਖੇਡ ਦਾ ਮਨ ਪਰਚਾਵਾ ਹੋਣਾ ਬਹੁਤ ਜ਼ਰੂਰੀ ਹੈ। ਪਰ ਮਨ ਪਰਚਾਵੇ ਦੇ ਨਾਲ-ਨਾਲ ਇਹ ਮਨੁੱਖ ਨੂੰ ਸਰੀਰਿਕ ਤੇ ਮਾਨਸਿਕ ਸ਼ਕਤੀ ਵੀ ਦਿੰਦੀਆਂ ਹਨ। ਇਨ੍ਹਾਂ ਦਾ ਮਨੁੱਖ ਦੇ ਜੀਵਨ ਨਾਲ ਡੂੰਘਾ ਸੰਬੰਧ ਹੈ।ਲੋਕ-ਖੇਡਾਂ ਦੀ ਖ਼ਾਸੀਅਤ ਇਹ ਹੈ ਕਿ ਇਹ ਕਿਸੇ ਕਰੜੇ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ। ਕੋਈ ਸਮਾਂ-ਸਥਾਨ ਵੀ ਨਿਸ਼ਚਿਤ ਨਹੀਂ, ਗਰਮੀਆਂ ਨੂੰ ਦੁਪਿਹਰਾ ਸਮੇਂ, ਰਾਤ ਨੂੰ ਚਾਨਣੀਆਂ ਰਾਤਾਂ ਵਿਚ, ਖੁੱਲ੍ਹਿਆ ਵਿਹੜਿਆਂ, ਗਲੀਆਂ, ਜੂਹਾਂ, ਟਾਹਲੀਆਂ, ਬਰੋਟਿਆਂ ਦੀਆਂ ਛਾਂਵਾਂ ਅਤੇ ਕਿਸੇ ਵੀ ਮੋਕਲੀ ਥਾਂ 'ਤੇ ਇਹ ਖੇਡੀਆਂ ਜਾਂਦੀਆਂ ਹਨ। ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ, ਸਥਾਨਿਕ ਉਪਲਬਧ ਸਮਗਰੀ ਤੋਂ ਹੀ ਕੰਮ ਸਾਰ ਲਿਆ।
ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਜਾਂ ਸ਼੍ਰੀ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰੂਦਵਾਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰੂਦਵਾਰਾ ਚੌਥੇ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਪੰਜਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ 1606 ਵਿੱਚ ਸ਼੍ਰੀ ਅਕਾਲ ਤਖਤ ਸਾਹਿਬ ਜੀ ਦਾ ਨੀਂਹ ਪੱਥਰ ਛੇਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਸ਼੍ਰੀ ਹਰਿਮੰਦਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਸ਼ਹੀਦ ਦੀ ਸ਼ਹੀਦੀ ਵੀ ੧੬੫੭ ਦੇ ਜਹਾਨ ਖ਼ਾਨ ਵਾਲੇ ਹਮਲੇ ਦੌਰਾਨ ਹੀ ਸ਼੍ਰੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ। ਅੱਜ ਬਾਬਾ ਜੀ ਦੀ ਯਾਦ ਵਿੱਚ ਸ਼੍ਰੀ ਹਰਿਮੰਦਰ ਸਾਹਿਬ ਜੀ ਦੀ ਪਰਿਕਰਮਾ ਵਿੱਚ ਸ਼ਹੀਦੀ ਬੁੰਗਾ ਸਥਿਤ ਹੈ, ਜਿੱਥੇ ਲੜੀਵਾਰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਚਲਦੇ ਰਹਿੰਦੇ ਹਨ।
ਛਪਾਰ ਦਾ ਮੇਲਾ, ਪੰਜਾਬ ਦੇ ਸਮੂਹ ਮੇਲਿਆਂ ਵਿੱਚੋਂ ਇੱਕ ਵਿਲੱਖਣ ਅਤੇ ਸਰੂਪ ਵਿੱਚ ਸੁਚਿੱਤਰ ਮੇਲਾ ਹੈ। ਇਸ ਦਾ ਸਬੰਧ ਪੰਜਾਬੀਆਂ ਦੀ ਪੂਜਾ-ਬਿਰਤੀ ਨਾਲ ਜੁੜਿਆ ਹੋਇਆ ਹੈ। ਇਸ ਮੇਲੇ ਦਾ ਮੁੱਖ ਪ੍ਰਯੋਜਨ ਗੁੱਗੇ ਦੀ ਪੂਜਾ ਅਰਚਨਾ ਕਰਨ ਵਿੱਚ ਨਿਹਿਤ ਮੰਨਿਆ ਗਿਆ ਹੈ। ਗੁੱਗੇ ਦੀ ਪੂਜਾ ‘ਨਾਗ-ਪੂਜਾ’ ਵਰਗੀ ਹੀ ਕੀਤੀ ਜਾਂਦੀ ਹੈ ਜਾਂ ਇਉਂ ਵੀ ਕਹਿ ਸਕਦੇ ਹਾਂ ਕਿ ਨਾਗ ਪੂਜਾ ਦਾ ਕੁਝ ਸੋਧਿਆ ਹੋਇਆ ਰੂਪ ਹੀ ਗੁੱਗਾ ਪੂਜਾ ਹੈ। ਇਸੇ ਭਾਵਨਾ ਬਿਰਤੀ ਸਦਕਾ ਇਹ ਮੇਲਾ ਜ਼ਿਲ੍ਹਾ ਲੁਧਿਆਣਾ ਦੇ ਇੱਕ ਪਿੰਡ ਛਪਾਰ ਵਿਖੇ, ਹਰ ਸਾਲ ਭਾਦਰੋਂ ਮਹੀਨੇ ਦੀ ਚਾਣਨੀ-ਚੌਦਸ ਨੂੰ ਗੁੱਗੇ ਦੀ ਸਥਾਪਤ ਕੀਤੀ ਹੋਈ ਮਾੜੀ ਉੱਪਰ ਬੜੀ ਸੱਜ-ਧੱਜ ਨਾਲ ਲੱਗਦਾ ਹੈ ਅਤੇ ਲਗਪਗ ਤਿੰਨ ਦਿਨਾਂ ਤਕ ਖ਼ੂਬ ਭਰਦਾ ਹੈ। ਆਮ ਤੌਰ ਤੇ ਇਹ ਸਤੰਬਰ ਮਹੀਨਾ ਹੁੰਦਾ ਹੈ ਅਤੇ ਇਹ ਮੇਲਾ ਪੰਜਾਬ ਦੇ ਮਾਲਵਾ ਖੇਤਰ ਦੇ ਸਭ ਤੋਂ ਮਸ਼ਹੂਰ ਮੇਲਿਆਂ ਵਿੱਚੋਂ ਇੱਕ ਹੈ।
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਜਾਣ ਪਛਾਣ: ਪੰਜਾਬ ਵਿੱਚ ਮੇਲਿਆਂ ਵਾਂਗ ਤਿਉਹਾਰਾਂ ਦੀ ਲੜੀ ਵੀ ਤੁਰੀ ਰਹਿੰਦੀ ਹੈ। ਮੇਲਿਆਂ ਵਾਂਗ ਤਿਉਹਾਰ ਵੀ ਇੱਥੋਂ ਦੇ ਸਭ ਵਰਗਾਂ ਦੇ ਲੋਕ ਸਮੂਹਿਕ ਤੌਰ ਤੇ ਮਨਾਉਂਦੇ ਹਨ। ਜੋ ਇੱਥੋਂ ਦੀ ਭਾਈਚਾਰਕ ਸਾਂਝ ਅਤੇ ਫਿਰਕੂ ਸੋਚ ਦੇ ਗਵਾਹ ਹਨ ।ਡਾ ਵਣਜਾਰਾ ਬੇਦੀ ਅਨੁਸਾਰ ਤਿਉਹਾਰਾਂ ਦਾ ਮੁੱਢ ਪੰਜਾਬ ਦੀ ਸਮੂਹਿਕ ਵਿਕਾਸ ਦੀ ਭਾਵਨਾ ਵਿੱਚ ਬੱਝਿਆ ਅਤੇ ਹੌਲੀ ਹੌਲੀ ਇਨ੍ਹਾਂ ਰਾਂਗਲੀਆਂ ਚੂਲਾਂ ਦੁਆਲੇ ਜਾਤੀ ਦਾ ਸਾਰਾ ਸਮਾਜਿਕ ,ਧਾਰਮਿਕ ਅਤੇ ਭਾਈਚਾਰਕ ਜੀਵਨ ਚੱਕੀ ਦੇ ਪੁੜ ਵਾਂਗ ਘੁੰਮਣ ਲੱਗਾ। ਤਿਉਹਾਰ ਨਾਲ ਅੰਦਰਲਾ ਖਿੜਦਾ ਤੇ ਮਹਿਕਦਾ ਹੈ ਅਤੇ ਲੋਕਾਂ ਵਿੱਚ ਨਵੀਂ ਸ਼ਕਤੀ ਉੱਭਰਦੀ ਅਤੇ ਨਵੇਂ ਸੰਕਲਪ ਜਾਗਦੇ ਹਨ ।
ਅੰਤਰਰਾਸ਼ਟਰੀ ਮਾਂ ਬੋਲੀ ਦਿਹਾੜਾ ਹਰ ਸਾਲ 21 ਫ਼ਰਵਰੀ ਨੂੰ ਭਾਸ਼ਾਈ ਅਤੇ ਸੱਭਿਆਚਾਰਿਕ ਵੰਨ ਸੁਵੰਨਤਾ ਨੂੰ ਬਰਕਰਾਰ ਰੱਖਣ ਲਈ ਮਨਾਇਆ ਜਾਂਦਾ ਹੈ। ਯੂਨੈਸਕੋ ਦੁਆਰਾ 17 ਨਵੰਬਰ 1999 ਨੂੰ ਇਹ ਦਿਹਾੜਾ ਮਨਾਉਣ ਬਾਰੇ ਫ਼ੈਸਲਾ ਕੀਤਾ ਗਿਆ। ਯੂ ਐਨ ਦੀ ਜਨਰਲ ਅਸੈਂਬਲੀ ਨੇ ਸਾਲ 2008 ਨੂੰ ਭਾਸ਼ਾਵਾਂ ਦਾ ਅੰਤਰਰਾਸ਼ਟਰੀ ਸਾਲ ਕਰਾਰ ਦਿੱਤਾ ਸੀ।ਅੰਤਰਰਾਸ਼ਟਰੀ ਮਾਂ ਬੋਲੀ ਦਿਹਾੜਾ ਫ਼ਰਵਰੀ 2000 ਤੋਂ ਬਾਅਦ ਹਰ ਸਾਲ ਮਨਾਇਆ ਜਾਂਦਾ ਹੈ। ਇਹ ਦਿਨ 1952 ਦੀ 21 ਫ਼ਰਵਰੀ ਦੀ ਪ੍ਰਤਿਨਿਧਤਾ ਕਰਦਾ ਹੈ ਜਦੋਂ ਢਾਕਾ ਯੂਨੀਵਰਸਿਟੀ, ਜਗਨਨਾਥ ਯੂਨੀਵਰਸਿਟੀ, ਢਾਕਾ ਮੈਡੀਕਲ ਕਾਲਜ ਆਦਿ ਦੇ ਵਿਦਿਆਰਥੀ ਉਸ ਸਮੇਂ ਦੇ ਪਾਕਿਸਤਾਨ ਵਿੱਚ ਉਰਦੂ ਤੋਂ ਬਿਨਾਂ ਬੰਗਾਲੀ ਨੂੰ ਵੀ ਇੱਕ ਰਾਸ਼ਟਰੀ ਭਾਸ਼ਾ ਵਜੋਂ ਮਾਨਤਾ ਦਿਵਾਉਣ ਲਈ ਮੁਜਾਹਰਾ ਕਰ ਰਹੇ ਸਨ ਅਤੇ ਇਹਨਾਂ ਨੂੰ ਪੁਲਿਸ ਦੁਆਰਾ ਗੋਲੀਆਂ ਚਲਾਕੇ ਢਾਕਾ (ਹੁਣ ਬੰਗਲਾਦੇਸ਼) ਵਿਖੇ ਮਾਰ ਦਿੱਤਾ ਗਿਆ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ 'ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦੇ ਸੰਤ ਸਨ
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਉਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਸੀ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ 'ਤੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।ਉਹ 1967 ਵਿੱਚ ਸਾਹਿਤ ਅਕਾਦਮੀ (ਭਾਰਤ ਦੀ ਨੈਸ਼ਨਲ ਅਕੈਡਮੀ ਆਫ਼ ਲੈਟਰਜ਼) ਦੁਆਰਾ ਦਿੱਤੇ ਗਏ ਸਾਹਿਤ ਅਕਾਦਮੀ ਪੁਰਸਕਾਰ ਦਾ ਸਭ ਤੋਂ ਘੱਟ ਉਮਰ ਦਾ ਪ੍ਰਾਪਤ ਕਰਤਾ ਬਣ ਗਿਆ, ਜੋ ਕਿ ਪੂਰਨ ਭਗਤ, 'ਲੂਣਾ(1965) ਦੀ ਪ੍ਰਾਚੀਨ ਕਥਾ 'ਤੇ ਆਧਾਰਿਤ ਉਸ ਦੇ ਮਹਾਂਕਾਵਿ ਨਾਟਕ ਲਈ ਮਿਲਿਆ ਸੀ । ਆਧੁਨਿਕ ਪੰਜਾਬੀ ਸਾਹਿਤ ਵਿੱਚ ਇੱਕ ਮਹਾਨ ਰਚਨਾ ਅਤੇ ਜਿਸਨੇ ਆਧੁਨਿਕ ਪੰਜਾਬੀ ਕਿੱਸੇ ਦੀ ਇੱਕ ਨਵੀਂ ਵਿਧਾ ਵੀ ਬਣਾਈ ਹੈ। ਅੱਜ, ਉਸ ਦੀ ਸ਼ਾਇਰੀ ਮੋਹਨ ਸਿੰਘ (ਕਵਿਤਾ) ਅਤੇ ਅੰਮ੍ਰਿਤਾ ਪ੍ਰੀਤਮ ਵਰਗੇ ਆਧੁਨਿਕ ਪੰਜਾਬੀ ਕਵਿਤਾ ਦੇ ਦਿੱਗਜਾਂ,ਦੇ ਨਾਲ ਬਰਾਬਰੀ 'ਤੇ ਖੜ੍ਹੀ ਹੈ, ਜੋ ਸਾਰੇ ਭਾਰਤ-ਪਾਕਿਸਤਾਨ ਸਰਹੱਦ ਦੇ ਦੋਵੇਂ ਪਾਸੇ ਪ੍ਰਸਿੱਧ ਹਨ।
ਸਾਕਾ ਨਨਕਾਣਾ ਸਾਹਿਬ ਸ਼ਹੀਦੀ ਸਾਕਾ 21 ਫਰਵਰੀ ਸੰਨ 1921 ਨੂੰ ਨਨਕਾਣਾ ਸਾਹਿਬ ਗੁਰਦੁਆਰਾ ਜਨਮ ਅਸਥਾਨ ਵਿੱਚ ਹੋਇਆ ਸੀ। ਨਨਕਾਣਾ ਸਾਹਿਬ ਦਾ ਇਹ ਗੁਰਦੁਆਰਾ ਉਹ ਇਤਿਹਾਸਕ ਸਥਾਨ ਹੈ, ਜਿੱਥੇ ਧਰਮ ਦੇ ਬਾਨੀ ਗੁਰੂ ਨਾਨਕ ਸਾਹਿਬ ਦਾ ਜਨਮ ਹੋਇਆ ਸੀ। ਏਸੇ ਕਰਕੇ ਇਸ ਗੁਰਦੁਆਰੇ ਨੂੰ `ਗੁਰਦੁਆਰਾ ਜਨਮ ਅਸਥਾਨ` ਕਰਕੇ ਜਾਣਿਆਂ ਜਾਂਦਾ ਹੈ।ਗੁਰਮਤਿ ਦੇ ਮਹਾਨ ਆਦਰਸ਼ ਨੂੰ ਦਿੜੵ ਕਰਵਾਉਣ ਲਈ ਗੁਰੂ ਸਾਹਿਬ ਨੂੰ ਆਪ ਵੀ ਬੇਮਿਸਾਲ ਕੁਰਬਾਨੀ ਆ ਦੇਣੀਆਂ ਪਈਆਂ ਹਨ। ਪੰਜਵੇਂ ਪਾਤਸ਼ਾਹ ਜੀ ਨੇ ਬੇਮਿਸਾਲ ਸਹੀਦੀ ਦਿੱਤੀ ਤੇ ਅਸਹਿ ਤਸੀਹੇ ਦੇ ਕੇ ਸਹੀਦ ਕੀਤਾ ਗਿਆ। ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਦਿੱਲੀ ਦੇ ਚਾਂਦਨੀ ਚੌਂਕ ਵਿਚ ਸਹੀਦ ਕੀਤਾ। ਦਸਵੇਂ ਪਿਤਾ ਦੇ ਵੱਡੇ ਸਾਹਿਬਜ਼ਾਦੇ ਸਿੱਖੀ ਤੇ ਕਾਇਮ ਰਹ ਕੇ ਚਮਕੌਰ ਦੇ ਘਮਸਾਣ ਦੇ ਯੁੱਧ ਵਿਚ ਸਹੀਦ ਹੋਏ ਤੇ ਛੋਟੇ ਸਾਹਿਬਜ਼ਾਦੇ ਬਾਬਾ ਫਤਿਹ ਸਿੰਘ ਜੀ ਬਾਬਾ ਜੋਰਾਵਰ ਸਿੰਘ ਜੀ ਨੇ ਮੁਗਲ ਹਿਰਾਸਤ ਵਿੱਚ ਡਰਾਉਣ ਧਮਕਾਉਣ ਤੇ ਤਸੀਹੇ ਦੇਣ ਦੇ ਬਾਵਜੂਦ ਵੀ ਸਿੱਖੀ ਵਿਸਵਾਸ ਨੂੰ ਆਂਚ ਨਹੀ ਲੱਗਣ ਦਿੱਤੀ ਅਤੇ ਸ਼ਹੀਦੀ ਦੇ ਦਿੱਤੀ ਗੁਰੂ ਸਾਹਿਬਾਨ ਜੀ ਤੋ ਬਾਅਦ ਬਾਬਾ ਬੰਦਾ ਸਿੰਘ ਬਹਾਦਰ, ਭਾਈ ਮਨੀ ਸਿੰਘ, ਭਾਈ ਤਾਰੂ ਸਿੰਘ ਜੀ ਬਾਬਾ ਦੀਪ ਸਿੰਘ ਤੇ ਹੋਰ ਅਣਗਿਣਤ ਸਿੰਘਾਂ ਸਿੰਘਣੀਆਂ ਨੇ ਸਿੱਖੀ ਮਾਰਗ ਤੇ ਦਿੜੵਤਾ ਨਾਲ ਚਲਦਿਆ ਸ਼ਹੀਦੀਆਂ ਪਾਈਆਂ ਜੰਗਲਾਂ ਵਿੱਚ ਭੁੱਖੇ ਤਿਹਾਏ ਰਹਿੰਦਿਆ ਵੀ ਉਨਾਂ ਸਿੱਖੀ ਸਿਦਕ ਨੂੰ ਕਾਇਮ ਰੱਖਿਆ। ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਗੁਰਦੁਆਰਾ ਨਨਕਾਣਾ ਸਾਹਿਬ ਦੀ ਪਵਿੱਤਰ ਧਰਤੀ ਨੂੰ ਆਜ਼ਾਦ ਕਰਾਉਣ ਵੇਲੇ ਵਾਪਰੇ ਦੁਖਾਂਤ ਦੇ ਉਸ ਕਹਿਰੀ ਸਮੇ ਨੂੰ ਸਾਕਾ ਨਨਕਾਣਾ ਸਾਹਿਬ ਦੇ ਨਾਂ ਨਾਲ ਹਰ ਸਾਲ ਯਾਦ ਕੀਤਾ ਜਾਂਦਾ ਹੈ ਗੁਰਦੁਆਰਾ ਸਾਹਿਬ ਨੂੰ ਆਜ਼ਾਦ ਕਰਵਾਉਣ ਦਾ ਮਕਸਦ ਸਿਰਫ ਸਬੰਧਿਤ ਜਗਾ ਨੂੰ ਆਪਣੇ ਕਬਜ਼ੇ ਵਿੱਚ ਲੈਣਾ ਹੀ ਨਹੀਂ ਸੀ ਬਲਕਿ ਉਸ ਪਵਿੱਤਰ ਧਰਤੀ ਉੱਪਰ ਗੁਰੂ ਮਰਿਆਦਾ ਬਹਾਲ ਕਰਵਾਉਣ ਸੀ।ਕਿਉਂਕਿ ਉਸ ਸਮੇਂ ਦੇ ਮਹੰਤ ਨਰੈਣ ਦਾਸ ਤੇ ਉਸ ਤੋ ਪਹਿਲਾਂ ਰਹਿ ਚੁੱਕੇ ਮਹੰਤ ਸਾਧੂ ਰਾਮ ਤੇ ਕਿਸਨ ਰਾਮ ਨੇ ਨਨਕਾਣਾ ਸਾਹਿਬ ਦੇ ਵਿਚ ਮੱਸੇ ਰੰਗੜ ਵਾਲੇ ਸਮੇ ਦੇ ਹਾਲਾਤ ਤੋ ਵੀ ਬਦਤਰ ਹਲਾਤ ਬਣਾ ਦਿੱਤੇ ਸਨ। ਕੇਵਲ ਉਥੇ ਨਾਚੀਆ ਦਾ ਨਾਚ ਸੀ ਬਲਕਿ ਉਸ ਪਵਿੱਤਰ ਅਸਥਾਨ ਤੇ ਦਰਸਨ ਕਰਨ ਜਾਣ ਵਾਲੀਆਂ ਬੀਬੀਆਂ ਔਰਤਾ ਦੀ ਇਜੱਤ ਵੀ ਮਹਿਫੂਜ ਨਹੀ ਸੀ ਰਹੀ । ਹੋਰ ਵੀ ਅਨੇਕਾਂ ਘਟਨਾਵਾਂ ਵਾਪਰ ਰਹੀਆਂ ਸਨ। ਇਹਨਾਂ ਸਾਰੀਆਂ ਘਟਨਾਵਾਂ ਤੋ ਬਾਅਦ 26ਜਨਵਰੀ 1921 ਨੂੰ ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਮੇਟੀ ਨੇ ਜਨਰਲ ਇਜਲਾਸ ਵਿਚ ਇਸ ਬਾਰੇ ਇਕ ਵਿਸੇਸ ਗੁਰਮਤਾ ਪਾਸ ਕਰਕੇ 4,5,6ਮਾਰਚ 1921 ਨੂੰ ਸ੍ਰੀ ਨਨਕਾਣਾ ਸਾਹਿਬ ਵਿਖੇ ਇੱਕ ਭਾਰੀ ਇਕੱਠ ਸੱਦਣ ਬਾਰੇ ਵਿਚਾਰ ਚਰਚਾ ਕੀਤੀ ਤਾ ਕਿ ਸਮੁੱਚੇ ਪੰਥਕ ਰੂਪ ਵਿੱਚ ਮਿਲ ਕੇ ਬੈਠ ਕੇ ਗੁਰਦੁਆਰਿਆਂ ਦੇ ਪ੍ਰਬੰਧਾ ਤੇ ਮਹੰਤ ਨਰੈਣ ਦਾਸ ਬਾਰੇ ਵਿਚਾਰ ਕੀਤਾ ਜਾ ਸਕੇ ਤੇ ਮਹੰਤ ਨਰੈਣ ਦਾਸ ਨੂੰ ਸੁਧਰਨ ਲਈ ਕਿਹਾ ਜਾਵੇ ਤਾਂ ਕਿ ਉਸ ਪਵਿੱਤਰ ਅਸਥਾਨ ਦੀ ਮਰਿਆਦਾ ਬਹਾਲ ਹੋ ਸਕੇ। ੳਸ ਪੰਥਕ ਇਕੱਠ ਦੀ ਸੁਹ ਮਹੰਤ ਨਰੈਣੂ ਨੂੰ ਲੱਗ ਗਈ ਤੇ ਉਸ ਨੇ ਵਿਉਂਤ ਘੜ ਲਈ ਕਿ ਉਹ ਸਿੱਖਾ ਦੇ ਉਸ ਭਾਰੀ ਇਕੱਠ ਤੇ ਹਮਲਾ ਕਰਕੇ ਸਭ ਗੁਰਮਤਿ ਸੁਧਾਰਕਾ ਨੂੰ ਖਤਮ ਕਰ ਦੇਵੇਗਾ । ਇਸ ਲਈ ਉਸ ਨੇ ਗੁਰੂ ਘਰ ਵਿੱਚ ਭਾਰੀ ਮਾਤਰਾ ਚ ਗੋਲੀ ਸਿੱਕਾ , ਟਕੂਏ ,ਪਿਸਤੌਲਾ ,ਬੰਦੂਕਾਂ ,ਮਿੱਟੀ ਦੇ ਤੇਲ ਦੇ ਪੀਪਿਆ ਤੇ ਲੱਕੜਾ ਦਾ ਜਖੀਰਾ ਇਕੱਠਾ ਕਰ ਲਿਆ । ਨਰੈਣੂ ਦੇ ਇਸ ਕਾਰੇ ਦੀ ਸੂਹ ਜਦੋ ਗੁਰਸਿੱਖਾ ਕੋਲ ਪਹੁੰਚੀ ਤਾਂ ਉਨਾਂ ਨੇ 17 ਫਰਵਰੀ 1921 ਨੂੰ ਇੱਕ ਵਿਸ਼ੇਸ਼ ਮੀਟਿੰਗ ਸੱਦ ਕੇ ਇਹ ਮਤਾ ਪਾਸ ਕੀਤਾ ਕਿ 19 ਫਰਵਰੀ ਨੂੰ ਭਾਈ ਲਛਮਣ ਸਿੰਘ ਧਾਰੋਵਾਲੀ ਤੇ ਭਾਈ ਕਰਤਾਰ ਸਿੰਘ ਝੱਬਰ ਸ੍ਰੀ ਨਨਕਾਣਾ ਸਾਹਿਬ ਦੀ ਪਵਿੱਤਰ ਧਰਤੀ ਦੀ ਅਜਾਦੀ ਲਈ ਚਾਲੇ ਪਾ ਦੇਣਗੇ ਮਿਥੇ ਸਮੇ ਤੇ ਅਰਦਾਸ ਸੋਧ ਕੇ ਲਾਡਲੇ ਸਿੰਘਾਂ ਨੇ ਗੁਰਧਾਮ ਆਜ਼ਾਦ ਕਰਵਾਉਣ ਲਈ ਸ੍ਰੀ ਨਨਕਾਣਾ ਸਾਹਿਬ ਨੂੰ ਚਾਲੇ ਪਾ ਦਿੱਤੇ। ਜਿਸ ਸਮੇਂ ਭਾਈ ਲਛਮਣ ਸਿੰਘ ਜੀ ਦਾ ਜਥਾ ਨਨਕਾਣਾ ਸਾਹਿਬ ਅੰਦਰ ਦਾਖਲ ਹੋਇਆਂ। ਮਹੰਤ ਨਰੈਣੂ ਨੇ ਬਾਹਰਲੇ ਸਾਰੇ ਗੇਟ ਬੰਦ ਕਰਵਾ ਦਿੱਤੇ ਅਤੇ ਸ਼ਾਤਮਈ ਸਿੰਘਾਂ ਤੇ ਮੀਂਹ ਦੀ ਤਰਾ ਗੋਲੀਆਂ ਦੀ ਬੁਛਾੜ ਕਰ ਦਿੱਤੀ । ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠੇ ਭਾਈ ਲਛਮਣ ਸਿੰਘ ਨੂੰ ਗੋਲੀਆਂ ਨਾਲ ਅਧਮੋਇਆ ਕਰਨ ਤੋ ਮਗਰੋ ਜੰਡ ਨਾਲ ਪੁੱਠਾ ਲਮਕਾ ਕੇ ਅੱਗ ਲਗਾ ਕੇ ਸਹੀਦ ਕਰ ਦਿੱਤਾ ਗਿਆ। ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਵਿੱਚ ਵੀ ਕਈ ਗੋਲੀਆਂ ਲੰਘੀਆਂ।ਇਸ ਤਰਾ ਜਦੋ ਭਾਈ ਦਲੀਪ ਸਿੰਘ ਗੁਰਦੁਆਰਾ ਸਾਹਿਬ ਅੰਦਰ ਦਾਖ਼ਲ ਹੋਏ ਤਾਂ ਉਨਾਂ ਨੂੰ ਵੀ ਬਲਦੀ ਭੱਠੀ ਵਿੱਚ ਸੁੱਟ ਕੇ ਸ਼ਹੀਦ ਕਰ ਦਿੱਤਾ ਗਿਆ। ਸ਼ਹੀਦ ਸਿੰਘਾਂ ਨੂੰ ਮਿੱਟੀ ਦਾ ਤੇਲ ਪਾ ਕੇ ਸਾੜਿਆ ਗਿਆ। ਉਸ ਸਮੇ ਉਥੇ ਇਕ ਦੋ ਸਾਲ ਦਾ ਸਿੱਖ ਬੱਚਾ , ਜੋ ਇੱਕ ਅਲਮਾਰੀ ਵਿੱਚ ਬੰਦ ਸੀ ,ਉਸ ਨੂੰ ਬਾਹਰ ਕੱਢ ਕੇ ਬਲਦੀ ਅੱਗ ਦੇ ਉਪਰ ਸੁੱਟ ਕੇ ਸ਼ਹੀਦ ਕਰ ਦਿੱਤਾ ਗਿਆ। ਇਸ ਘਟਨਾ ਨੇ ਸਾਰੇ ਪੰਥ ਨੂੰ ਹਿਲਾ ਕੇ ਰੱਖ ਦਿੱਤਾ। ਸੰਗਤ ਭਾਰੀ ਗਿਣਤੀ ਵਿੱਚ ਸ੍ਰੀ ਨਨਕਾਣਾ ਸਾਹਿਬ ਪੁੱਜਣੀ ਸੁਰੂ ਹੋ ਗਈ। ਉਸੇ ਦਿਨ ਸ਼ਾਮ ਨੂੰ ਅੰਗਰੇਜ਼ ਸਰਕਾਰ ਨੇ ਸਿੱਖਾਂ ਦੇ ਰੋਹ ਅੱਗੇ ਝੁਕਦਿਆਂ ਗੁਰਦੁਆਰੇ ਦੀਆਂ ਚਾਬੀਆਂ ਸਿੱਖਾਂ ਨੂੰ ਸੋਪੀਆਂ । ਇਸ ਤਰ੍ਹਾਂ ਗੁਰਧਾਮਾਂ ਨੂੰ ਆਜ਼ਾਦ ਕਰਵਾ ਕੇ ਮੁੜ ਉੱਥੇ ਗੁਰਮਰਿਯਾਦਾ ਬਹਾਲ ਕੀਤੀ ਗਈ। ਇਸ ਤਰ੍ਹਾਂ ਭਾਈ ਲਛਮਣ ਸਿੰਘ ਦੇ ਸਿਦਕ ਤੇ ਕੁਰਬਾਨੀ ਨੇ ਪੰਥ ਦੀ ਇਕ ਵੱਡੀ ਸਮੱਸਿਆ ਦਾ ਹੱਲ ਕਰ ਦਿੱਤਾ। ਸਿੱਖਾ ਦੀ ਰੋਜਾਨਾ ਅਰਦਾਸ ਵਿੱਚ ਨਨਕਾਣਾ ਸਾਹਿਬ ਦੇ ਸਹੀਦਾਂ ਨੂੰ ਯਾਦ ਕੀਤਾ ਜਾਂਦਾ ਹੈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਇੱਕ ਸਿੱਖ ਮਹਾਰਾਜਾ ਸੀ ਜਿੰਨਾ ਨੂੰ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਗੁਰੂ ਅਮਰਦਾਸ ਜੀ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿਨ੍ਹਾਂ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ। ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਭਾਰਤ ਦੱਖਣੀ ਏਸ਼ੀਆ ਦਾ ਇੱਕ ਦੇਸ਼ ਹੈ। ਇਹ ਖੇਤਰਫਲ ਦੇ ਹਿਸਾਬ ਨਾਲ ਦੁਨੀਆਂ ਦਾ ਸੱਤਵਾਂ ਅਤੇ ਆਬਾਦੀ ਦੇ ਹਿਸਾਬ ਨਾਲ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੁਨੀਆਂ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਇਹ ਦੱਖਣ ਵਿੱਚ ਹਿੰਦ ਮਹਾਂਸਾਗਰ, ਦੱਖਣ-ਪੱਛਮ ਵਿੱਚ ਅਰਬ ਸਾਗਰ ਅਤੇ ਦੱਖਣ-ਪੂਰਬ ਵਿੱਚ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ ਹੈ। ਭਾਰਤ ਪੱਛਮ ਵੱਲ ਪਾਕਿਸਤਾਨ ਅਤੇ ਅਫ਼ਗ਼ਾਨਿਸਤਾਨ, ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ, ਪੂਰਬ ਵੱਲ ਬਰਮਾ ਅਤੇ ਬੰਗਲਾਦੇਸ਼ ਆਦਿ ਦੇਸ਼ਾਂ ਨਾਲ ਜ਼ਮੀਨੀ ਸਰਹੱਦ ਸਾਂਝੀ ਕਰਦਾ ਹੈ ਅਤੇ ਦੱਖਣ ਵੱਲ ਮਾਲਦੀਵ ਅਤੇ ਸ੍ਰੀ ਲੰਕਾ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦਾ ਹੈ। ਭਾਰਤ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਬਰਮਾ, ਥਾਈਲੈਂਡ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦੇ ਹਨ।
ਗੁਰਮੁਖੀ (ਪੰਜਾਬੀ: گُرمُکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਬਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
redirectTemplate:Compare image with Wikidataਧੰਨ ਧੰਨ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ 4ਸਾਲ 11ਦਿਨ ਰਹੇ ਇੱਥੇ ਗੁਰੂ ਸਾਹਿਬ ਜੀ ਦਾ ਪੁਰਾਤਨ ਅਸਥਾਨ ਹੈ ਜਿਸ ਨੂੰ ਕਿ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਦੇ ਨਾਮ ਨਾਲ ਜਾਣਿਆ ਜਾਂਦਾ ਹੈ ਪਤਾ, ਪਿੰਡ ਸ੍ਰੀ ਖੁਰਾਲਗੜ੍ਹ ਸਾਹਿਬ, ਡਾਕਖਾਨਾ ਕਾਲੇਵਾਲ ਬੀਤ ਤਹਿਸੀਲ ਗੜ੍ਹਸ਼ੰਕਰ ਜ਼ਿਲ੍ਹਾ ਹੁਸ਼ਿਆਰਪੁਰ ਵਧੇਰੇ ਜਾਣਕਾਰੀ ਲਈ ਫੋਨ ਨੰਬਰ 9417540489
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ ਜਾਂ ਇਹ ਕਹਿ ਲਿਆ ਜਾਵੇ ਕਿ ਇਸਲਾਮਿਕ ਰਹੱਸਵਾਦ ਨੂੰ ਸੂਫ਼ੀਵਾਦ ਜਾਂ ਤਸਉਫ਼ ਕਿਹਾ ਜਾਂਦਾ ਹੈ। ਇਸ ਵਿੱਚ ਮਸਤ ਹੋਣ ਵਾਲੇ ਸੂਫ਼ੀ ਨੂੰ ਅਹਿਲੇ ਹੱਕ ਆਖਦੇ ਹਨ।ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿੱਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇੱਕ ਮਘਦੀ ਧੂਣੀ ਸੀ ਤੇ ਇੱਕ ਲਟਾ-ਲਟ ਬਲਦੀ ਲਾਟ।”
ਰੀਤੀ ਰਿਵਾਜ ਸ਼ਬਦ ਅੰਗਰੇਜੀ ਦੇ ਪਦ ritual ਦੇ ਪੰਜਾਬੀ ਅਨੁਵਾਦ ਵਜੋਂ ਵਰਤਿਆ ਗਿਆ ਹੈ। ਸਮਾਜ ਦੇ ਸਮਾਂ ਵਿਹਾ ਚੁੱਕੇ ਕਾਰਜ ਜਦੋਂ ਆਪਣੇ ਸਾਰਥਕ ਪ੍ਰਕਾਰਜ ਤੋਂ ਮੁਕਤ ਹੋ ਕੇ ਪ੍ਰਤੀਕ ਰੂਪ ਵਿੱਚ ਕੀਤੇ ਜਾਂਦੇ ਹਨ, ਤਾਂ ਉਹ ਰਸਮਾਂ ਅਖਵਾਉਂਦੇ ਹਨ। ਪੰਜਾਬ ਵਿੱਚ ਅਜਿਹੇ ਅਨੇਕਾ ਕਾਰਜ ਹਨ, ਜਿਨਾ ਦੀ ਪਹਿਲਾ ਕਦੀ ਮਹੱਤਤਾ ਸੀ, ਪਰ ਹੁਣ ਉਹ ਵੇਲਾ ਵਿਹਾ ਚੁਕੇ ਹਨ ਪਰ ਇਹ ਪ੍ਰਕਾਰਜ ਪ੍ਰਤੀਕ ਰੂਪ ਵਿੱਚ ਅੱਜ ਵੀ ਨਿਭਾਏ ਜਾਂਦੇ ਹਨ। ਜਿਸ ਤਰਾਂ ਉਹਨਾਂ ਦਾ ਵਾਸਤਵਿਕ ਅਮਲ ਹੋਇਆ ਕਰਦਾ ਸੀ। ਵਿਅਕਤੀ ਜੀਵਨ ਨਾਲ ਸਬੰਧਿਤ ਅਜਿਹਾ ਕੋਈ ਮੌਕਾ ਨਹੀਂ ਜਦੋਂ ਕੋਈ ਰਸਮ ਨਾ ਕੀਤੀ ਜਾਂਦੀ ਹੋਵੇ। ਵਿਅਕਤੀ ਜੀਵਨ ਦੀਆਂ ਤਿੰਨ ਅਵਸਥਾਵਾਂ ਪ੍ਰਮੁੱਖ ਮੰਨੀਆਂ ਜਾਂਦੀਆਂ ਹਨ। ਜਨਮ ਵਿਆਹ ਮੌਤ ਉਹਨਾਂ ਨਾਲ ਸਬੰਧਿਤ ਰਸਮਾਂ ਹੇਠ ਲਿਖੇ ਹਨ: -
ਜਰਨੈਲ ਸਿੰਘ ਭਿੰਡਰਾਂਵਾਲੇ (ਜਨਮ ਨਾਮ: ਜਰਨੈਲ ਸਿੰਘ ਬਰਾੜ; 2 ਜੂਨ, 1947 - 6 ਜੂਨ, 1984) ਸਿੱਖ ਧਾਰਮਿਕ ਸੰਗਠਨ ਦਮਦਮੀ ਟਕਸਾਲ ਦੇ ਇੱਕ ਆਗੂ ਸਨ। 1978 ਦੇ ਸਿੱਖ-ਨਿਰੰਕਾਰੀ ਸੰਘਰਸ਼ ਵਿੱਚ ਸ਼ਾਮਲ ਹੋਣ ਕਰਕੇ ਉਹਨਾਂ ਨੂੰ ਪ੍ਰਮੁੱਖਤਾ ਮਿਲੀ। ਉਹ ਪੰਜਾਬ ਵਿੱਚ ਮੁੜ-ਸੁਰਜੀਤੀਵਾਦੀ ਅਤੇ ਬਾਗ਼ੀ ਲਹਿਰ ਦਾ ਪ੍ਰਤੀਕ ਬਣੇ। ਉਹਨਾਂ ਨੂੰ ਅਤੇ ਉਹਨਾਂ ਦੇ ਹਥਿਆਰਬੰਦ ਸਾਥੀਆਂ ਨੂੰ ਗੋਲਡਨ ਟੈਂਪਲ ਕੰਪਲੈਕਸ ਤੋਂ ਹਟਾਉਣ ਲਈ ਆਪ੍ਰੇਸ਼ਨ ਬਲਿਊਸਟਾਰ ਸ਼ੁਰੂ ਕੀਤਾ ਗਿਆ ਸੀ।
ਭੰਗੜਾ ਪੰਜਾਬ ਦੇ ਦੋ ਮੁੱਖ ਅਤੇ ਉੱਘੇ ਲੋਕ ਨਾਚਾਂ ਵਿੱਚੋਂ ਇੱਕ ਹੈ; ਦੂਜਾ ਮੁੱਖ ਨਾਚ ਗਿੱਧਾ ਹੈ। ਭੰਗੜਾ ਗੱਭਰੂਆਂ ਦਾ ਨਾਚ ਹੈ ਜਦਕਿ ਗਿੱਧਾ ਮੁਟਿਆਰਾਂ ਦਾ। ਭੰਗੜਾ ਤਕਰੀਬਨ ਹਰ ਖ਼ੁਸ਼ੀ ਦੇ ਮੌਕੇ ’ਤੇ ਪਾਇਆ ਜਾਂ ਨੱਚਿਆ ਜਾਂਦਾ ਹੈ ਜਿੰਨ੍ਹਾਂ ਵਿੱਚ ਕਣਕ ਦੀ ਵਾਢੀ ਭਾਵ ਵਿਸਾਖੀ ਆਦਿ ਮੇਲੇ, ਵਿਆਹ, ਮੰਗਣੇ ਅਤੇ ਤਿਉਹਾਰ ਆਦਿ ਸ਼ਾਮਲ ਹਨ। ਇਹ ਲੋਕ-ਨਾਚ ਪੰਜਾਬ ਦੀ ਕਿਸਾਨੀ ਸੰਸਕ੍ਰਿਤੀ ਜਿੰਨਾ ਹੀ ਪ੍ਰਾਚੀਨ ਹੈ। ਲੋਕਧਾਰਾ ਵਿਗਿਆਨੀ ਸੋਹਿੰਦਰ ਸਿੰਘ ਵਣਜਾਰਾ ਬੇਦੀ ਦੇ ਸ਼ਬਦਾਂ ਵਿੱਚ "ਪਹਿਲਾਂ ਪਹਿਲਾਂ ਜਦੋਂ ਪੰਜਾਬੀਆਂ ਨੇ ਹਰੀਆਂ ਫਸਲਾਂ ਨੂੰ ਸੁਨਹਿਰੀ ਸਿੱਟੇ ਪੈਂਦੇ ਵੇਖੇ ਤਾਂ ਉਹਨਾਂ ਦਾ ਮਨ ਹੁਲਾਰੇ ਵਿੱਚ ਆ ਕੇ ਨੱਚ ਖਲੋਤਾ। ਲੰਮੀ ਘਾਲਣਾ ਤੇ ਕਰੜੀ ਮਿਹਨਤ ਨੂੰ ਸੁਨਹਿਰੀ ਫਲ ਲੱਗਿਆ ਵੇਖ, ਕਿਸ ਦਾ ਦਿਲ ਨਹੀਂ ਨੱਚ ਉਠਦਾ?
ਅਸੀਰ ਭਾਰਤ ਦੇ ਹਰਿਆਣਾ ਰਾਜ ਦੇ ਸਿਰਸਾ ਜ਼ਿਲ੍ਹੇ ਦਾ ਇੱਕ ਪਿੰਡ ਹੈ। ਇਹ ਤਹਿਸੀਲ ਕਾਲਾਂਵਾਲੀ ਤੋਂ 8 ਕਿਲੋਮੀਟਰ ਦੂਰ ਹੈ। ਇਹ ਮੰਡੀ ਡੱਬਵਾਲੀ ਤੋਂ 26 ਕਿਲੋਮੀਟਰ ਅਤੇ ਜ਼ਿਲ੍ਹਾ ਹੈੱਡਕੁਆਰਟਰ ਸਿਰਸਾ ਤੋਂ 48 ਕਿਲੋਮੀਟਰ ਦੂਰ ਸਥਿਤ ਹੈ। ਅਸੀਰ ਪਿੰਡ ਡੱਬਵਾਲੀ ਵਿਧਾਨ ਸਭਾ ਹਲਕੇ ਅਤੇ ਸਿਰਸਾ ਸੰਸਦੀ ਹਲਕੇ ਅਧੀਨ ਆਉਂਦਾ ਹੈ। ਕਲਾਂਵਾਲੀ ਸਾਰੀਆਂ ਵੱਡੀਆਂ ਆਰਥਿਕ ਗਤੀਵਿਧੀਆਂ ਲਈ ਅਸੀਰ ਪਿੰਡ ਦਾ ਸਭ ਤੋਂ ਨਜ਼ਦੀਕੀ ਕਸਬਾ ਹੈ।
ਹੋਲਾ ਮਹੱਲਾ ਖ਼ਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਅਤੇ ਕੌਮੀ ਜੋੜ ਮੇਲਾ ਹੈ। ਇਹ ਮੇਲਾ ਖ਼ਾਲਸਾ ਪੰਥ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਧਾਰਮਿਕ ਪ੍ਰੰਪਰਾਵਾਂ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਅਨੰਦਪੁਰ ਸਾਹਿਬ ਸਮੇਤ ਸਮੁੱਚਾ ਇਲਾਕਾ ਖ਼ਾਲਸਾਈ ਰੰਗ 'ਚ ਰੰਗਿਆ ਜਾਂਦਾ ਹੈ। ਖ਼ਾਲਸਾ ਪੰਥ ਹੋਲੀ ਨਹੀਂ, ਹੋਲਾ ਖੇਡਦਾ ਹੈ ਅਤੇ ਮਹੱਲਾ ਕੱਢਦਾ ਹੈ। ਹੋਲੀ ਤੋਂ ਅਗਲੇ ਦਿਨ, ਅਨੰਦਪੁਰ ਸਾਹਿਬ ਵਿੱਚ ਕੇਸਗੜ੍ਹ ਸਾਹਿਬ ਦੇ ਸਥਾਨ ਉਤੇ, ਇੱਕ ਮੇਲਾ ਭਰਦਾ ਹੈ, ਜਿਸ ਨੂੰ ‘ਹੋਲਾ ਮਹੱਲਾ` ਕਹਿੰਦੇ ਹਨ। ਇਸ ਮੇਲੇ ਦਾ ਮੁੱਢ ਗੁਰੂ ਗੋਬਿੰਦ ਸਿੰਘ ਨੇ ਸੰਮਤ 1701 ਚੇਤ ਦੀ ਇੱਕ ਤਰੀਕ ਨੂੰ ਰੱਖਿਆ। ਉਨ੍ਹਾਂ ਨੇ ਖਾਲਸੇ ਨੂੰ ਸਸ਼ਤਰ-ਵਿੱਦਿਆ ਤੇ ਯੁੱਧ-ਕਲਾ ਵਿੱਚ ਨਿਪੁੰਨ ਕਰਨ ਲਈ ਦੋ ਦਲ ਬਣਾ ਕੇ, ਉਨ੍ਹਾਂ ਵਿੱਚ ਮਸਨੂਈ ਲੜਾਈ ਕਰਵਾਈ ਤੇ ਬਹਾਦਰ ਯੋਧਿਆਂ ਨੂੰ ਸਿਰੋਪੇ ਬਖ਼ਸੇ। ਉਦੋਂ ਤੋਂ ਹਰ ਸਾਲ ਅਨੰਦਪੁਰ ਵਿੱਚ ਹੋਲੀ ਤੋਂ ਅਗਲੇ ਦਿਨ ਹੋਲਾ ਮਹੱਲਾ ਮਨਾਇਆ ਜਾਣ ਲੱਗਾ। ਇਸ ਦਿਨ ਇੱਕ ਵੱਡਾ ਜਲੂਸ ਜਿਸ ਨੂੰ ‘ਮਹੱਲਾ` ਕਹਿੰਦੇ ਹਨ, ਨਗਾਰਿਆਂ ਦੀ ਧੁਨੀ ਵਿਚ, ਸਜ-ਧਜ ਨਾਲ ਇੱਕ ਗੁਰਧਾਮ ਤੋਂ ਦੂਜੇ ਗੁਰਧਾਮ ਤੱਕ ਨਿਕਲਦਾ ਹੈ। ਇਸ ਜਲੂਸ ਵਿੱਚ ਨਿਹੰਗ ਸਿੰਘ, ਪੁਰਾਤਨ ਫ਼ੌਜੀ ਆਨ ਸ਼ਾਨ ਨਾਲ ਸ਼ਾਮਲ ਹੁੰਦੇ ਅਤੇ ਸ਼ਸਤਰਾਂ ਦੇ ਦਸਤਕਾਰ ਵਿਖਾਦੇ ਹਨ।
ਬੁੱਲ੍ਹੇ ਸ਼ਾਹ (1680-1758) ਇੱਕ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਹਨਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਹਨਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ। ਪਾਕਿਸਤਾਨ ਦੇ ਸ਼ਹਿਰ ਕਸੂਰ ਵਿੱਚ ਬਾਬਾ ਬੁੱਲੇ ਬੁੱਲੇ ਸ਼ਾਹ ਦੀ ਮਜ਼ਾਰ ਵੀ ਬਣੀ ਹੋਈ ਹੈ ਜਿੱਥੇ ਹਰ ਸਾਲ ਮੇਲਾ ਲਗਦਾ ਹੈ।
ਸ਼ਿਵ ਹਿੰਦੂ ਧਰਮ ਦੇ ਪ੍ਰਮੁੱਖ ਦੇਵਤਿਆਂ ਵਿੱਚੋਂ ਇੱਕ ਹੈ। ਵੇਦ ਵਿੱਚ ਇਹਨਾਂ ਦਾ ਨਾਮ ਰੁਦਰ ਹੈ। ਇਹ ਵਿਅਕਤੀ ਦੀ ਚੇਤਨਾ ਦੇ ਅੰਤਰਿਆਮੀ ਹਨ। ਇਹਨਾਂ ਦੀ ਅਰਧਾਙਗਿਨੀ (ਸ਼ਕਤੀ) ਦਾ ਨਾਮ ਪਾਰਵਤੀ ਹੈ। ਇਹਨਾਂ ਦੇ ਪੁੱਤਰ ਕਾਰਤੀਕੈ ਅਤੇ ਗਣੇਸ਼ ਹਨ। ਸ਼ਿਵ ਅਧਿਕਤਰ ਚਿੱਤਰਾਂ ਵਿੱਚ ਯੋਗੀ ਦੇ ਰੂਪ ਵਿੱਚ ਵੇਖੇ ਜਾਂਦੇ ਹਨ ਅਤੇ ਓਹਨਾਂ ਦੀ ਪੂਜਾ ਸ਼ਿਵਲਿੰਗ ਅਤੇ ਮੂਰਤ ਦੋਨ੍ਹਾਂ ਰੂਪਾਂ ਵਿੱਚ ਕੀਤੀ ਜਾਂਦੀ ਹੈ। ਭਗਵਾਨ ਸ਼ਿਵ ਨੂੰ ਸੰਹਾਰ ਦਾ ਦੇਵਤਾ ਕਿਹਾ ਜਾਂਦਾ ਹੈ। ਭਗਵਾਨ ਸ਼ਿਵ ਸੌੰਮਿਅ ਆਕ੍ਰਿਤੀ ਅਤੇ ਰੌਦਰਰੂਪ ਦੋਨ੍ਹਾਂ ਲਈ ਪ੍ਰਸਿੱਧ ਹਨ। ਹੋਰ ਦੇਵਾਂ ਵਲੋਂ ਸ਼ਿਵ ਨੂੰ ਭਿੰਨ ਮੰਨਿਆ ਗਿਆ ਹੈ। ਸ੍ਰਸ਼ਟਿ ਦੀ ਉਤਪੱਤੀ, ਸਥਿਤੀ ਅਤੇ ਸੰਹਾਰ ਦੇ ਅਧਿਪਤੀ ਸ਼ਿਵ ਹਨ। ਤਰਿਦੇਵਾਂ ਵਿੱਚ ਭਗਵਾਨ ਸ਼ਿਵ ਸੰਹਾਰ ਦੇ ਦੇਵਤੇ ਮੰਨੇ ਗਏ ਹਨ। ਸ਼ਿਵ ਅਨਾਦੀ ਅਤੇ ਸ੍ਰਸ਼ਟੀ ਪਰਿਕ੍ਰੀਆ ਦੇ ਆਦਿਸਰੋਤ ਹਨ ਅਤੇ ਇਹ ਕਾਲ ਮਹਾਂਕਾਲ ਹੀ ਜੋਤੀਸ਼ਸ਼ਾਸਤਰ ਦੇ ਅਧਾਰ ਹਨ। ਸ਼ਿਵ ਦਾ ਅਰਥ ਕਲਿਆਣਕਾਰੀ ਮੰਨਿਆ ਗਿਆ ਹੈ, ਪਰ ਉਹ ਹਮੇਸ਼ਾ ਲੋ ਅਤੇ ਪਰਲੋ ਦੋਨਾਂ ਨੂੰ ਆਪਣੇ ਅਧੀਨ ਕੀਤੇ ਹੋਏ ਹੈ।
ਸੁਰਜੀਤ ਪਾਤਰ (ਜਨਮ 14 ਜਨਵਰੀ 1945) ਇੱਕ ਪੰਜਾਬੀ ਸ਼ਾਇਰ ਹੈ। ਉਸਨੇ 1960ਵਿਆਂ ਵਿੱਚ ਆਪਣੀਆਂ ਕਵਿਤਾਵਾਂ ਪ੍ਰਕਾਸ਼ਿਤ ਕਰਨੀਆਂ ਸ਼ੁਰੂ ਕੀਤੀਆਂ ਸਨ ਅਤੇ ਅੱਜ ਤੱਕ ਨਿਰੰਤਰ ਕਾਵਿ-ਸਿਰਜਣਾ ਵਿੱਚ ਕਰਮਸ਼ੀਲ ਹੈ। ਉਹਦੀ ਸਖਸ਼ੀਅਤ 'ਕਵਿਤਾ ਦੀ ਵਿਆਪਕ ਸਮਾਜਿਕ ਅਪੀਲ ਤੇ ਗੰਭੀਰਤਾ' ਦਾ ਸੁੰਦਰ ਸੁਮੇਲ ਹੈ। ਆਲੋਚਕਾਂ ਨੇ ਉਸਨੂੰ ਖੂਬ ਸਰਾਹਿਆ ਹੈ। ਸਮਾਜ ਵਿੱਚ ਰਾਜਨੀਤਕ ਚੇਤਨਾ ਅਤੇ ਤਤਕਾਲੀ ਜ਼ਬਰ ਦੇ ਵਿਰੋਧ ਦੇ ਰੂਪ ਵਿੱਚ ਉਹਨਾਂ ਦੀ ਕਵਿਤਾ ਸਾਹਮਣੇ ਆਉਂਦੀ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।ਅੰਮ੍ਰਿਤਾ ਪ੍ਰੀਤਮ ਦੀ ਸਭ ਤੋਂ ਮਸ਼ਹੂਰ ਕਵਿਤਾ ਅੱਜ ਆਖਾਂ ਵਾਰਿਸ ਸ਼ਾਹ ਨੂੰ ਹੈ ਜਿਸ ਵਿੱਚ ਉਹ ਹਿੰਦੁਸਤਾਨ ਦੀ ਵੰਡ ਤੋਂ ਬਾਅਦ ਹੋਏ ਕਤਲੇਆਮ ਪ੍ਰਤੀ ਆਪਣਾ ਰੋਸ ਦਿਖਾਉਂਦੇ ਹੋਏ ਵਾਰਿਸ ਸ਼ਾਹ ਨੂੰ ਵਾਪਸ ਆਉਣ ਦੀ ਦੁਹਾਈ ਪਾਉਂਦੀ ਹੈ। ਇੱਕ ਨਾਵਲਕਾਰ ਦੇ ਤੌਰ ਉੱਤੇ ਪਿੰਜਰ (1950) ਉਸਦਾ ਸਭ ਤੋਂ ਮਸ਼ਹੂਰ ਨਾਵਲ ਹੈ ਜਿਸ ਉੱਤੇ ਬਾਅਦ ਵਿੱਚ ਇੱਕ ਅਵਾਰਡ ਜੇਤੂ ਫ਼ਿਲਮ ਪਿੰਜਰ (2003) ਵੀ ਬਣੀ।1947 ਵਿੱਚ ਭਾਰਤ ਤੇ ਪਾਕਿਸਤਾਨ ਦੀ ਵੰਡ ਪਿੱਛੋਂ ਇਹ ਲਿਹੌਰ ਤੋਂ ਹਿੰਦੁਸਤਾਨ ਆ ਗਈ।
ਗੂਰੁ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦਸਾਂ ਵਿਚੋਂ ਦੂਜੇ ਗੁਰੂ ਸਨ। ਇਹਨਾਂ ਦਾ ਜਨਮ ਹਿੰਦੂ ਖ਼ਾਨਦਾਨ ਵਿੱਚ, ਜਮਾਂਦਰੂ ਨਾਮ ਲਹਿਣੇ ਨਾਲ਼, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਨੇੜੇ) ਪੰਜਾਬ ਵਿਖੇ ਹੋਇਆ। ਭਾਈ ਲਹਿਣਾ ਖੱਤਰੀ ਟੱਬਰ ਵਿੱਚ ਪਲ਼ਿਆ, ਜਿਸਦੇ ਪਿਓ ਨਿੱਕੇ ਸਕੇਲ ਦੇ ਸੁਦਾਗਰ ਸੀ, ਅਤੇ ਆਪ ਉਹ ਦੁਰਗਾ ਦੇ ਪੁਜਾਰੀ ਸਨ। ਇਹਨਾਂ ਦੀ ਮੁਲਾਕਾਤ ਗੁਰੂ ਨਾਨਕ, ਸਿੱਖੀ ਦੇ ਬਾਨੀ ਨਾਲ਼ ਹੋਣ ਤੋਂ ਬਾਅਦ ਇਹ ਸਿੱਖ ਬਣ ਗਏ। ਗੁਰੂ ਨਾਨਕ ਸਾਹਿਬ ਨੇ ਲਹਿਣਾ ਨਾਮ ਤਬਦੀਲ ਕਰ ਅੰਗਦ ("ਮੇਰਾ ਆਪਣਾ ਅੰਗ") ਰੱਖ ਦਿੱਤਾ, ਅਤੇ ਆਪਣੇ ਪੁੱਤਾਂ ਦੀ ਬਜਾਏ ਅੰਗਦ ਨੂੰ ਦੂਜਾ ਗੁਰੂ ਐਲਾਨ ਦਿੱਤਾ।ਗੁਰੂ ਨਾਨਕ ਦੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਬਾਅਦ, 1539 ਵਿੱਚ ਗੁਰੂ ਅੰਗਦ ਸਿੱਖਾਂ ਦੇ ਰਹਿਬਰ ਬਣੇ। ਇਹ ਸਿੱਖੀ ਵਿੱਚ ਗੁਰਮੁਖੀ ਨੂੰ ਇਖਤਿਆਰ ਅਤੇ ਮਿਆਰਬੰਦ ਕਰਨ ਲਈ ਮਸ਼ਹੂਰ ਹਨ। ਇਹਨਾਂ ਨੇ ਨਾਨਕ ਦੇ ਵਾਕ ਇਕੱਤਰ ਕਰਨੇ ਸ਼ੁਰੂ ਕੀਤੇ, ਨਾਲ਼ 63 ਵਾਕ ਆਪ ਰਚੇ। ਆਪਣੇ ਪੁੱਤਾਂ ਦੀ ਬਜਾਏ, ਇਹਨਾਂ ਨੇ ਆਪਣੇ ਮੁਰੀਦ ਅਮਰਦਾਸ ਨੂੰ ਗੁਰੂ ਤਖ਼ਤ ਦਾ ਵਾਰਸ ਅਤੇ ਤੀਜਾ ਗੁਰੂ ਐਲਾਨਿਆ।
ਸੱਭਿਆਚਾਰ (ਲਾਤੀਨੀ: [cultura] Error: {{Lang}}: text has italic markup (help), ਸ਼ਬਦਾਰਥ: " ਤਰਬੀਅਤ (cultivation)") ਮਨੁੱਖ ਦੁਆਰਾ ਸਿਰਜੀ ਜੀਵਨ ਜਾਚ ਨੂੰ ਕਹਿੰਦੇ ਹਨ। ਇਹ ਕਿਸੇ ਸਮਾਜ ਵਿੱਚ ਗਹਿਰਾਈ ਤੱਕ ਵਿਆਪਤ ਗੁਣਾਂ ਦੇ ਸਮੁੱਚ ਦਾ ਨਾਮ ਹੈ, ਜੋ ਉਸ ਸਮਾਜ ਦੇ ਸੋਚਣ, ਵਿਚਾਰਨ, ਕਾਰਜ ਕਰਨ, ਖਾਣ-ਪੀਣ, ਬੋਲਣ, ਨਾਚ, ਗਾਉਣ, ਸਾਹਿਤ, ਕਲਾ, ਆਰਕੀਟੈਕਟ ਆਦਿ ਵਿੱਚ ਰੂਪਮਾਨ ਹੁੰਦਾ ਹੈ। ਏ ਡਬਲਿਊ ਗਰੀਨ ਅਨੁਸਾਰ ਸੰਸਕ੍ਰਿਤੀ ਗਿਆਨ, ਵਿਵਹਾਰ, ਵਿਸ਼ਵਾਸ ਦੀਆਂ ਉਨ੍ਹਾਂ ਆਦਰਸ਼ ਪਧਤੀਆਂ ਦੀ ਅਤੇ ਗਿਆਨ ਅਤੇ ਵਿਵਹਾਰ ਦੁਆਰਾ ਪੈਦਾ ਕੀਤੇ ਵਸੀਲਿਆਂ ਦੀ ਵਿਵਸਥਾ ਨੂੰ ਕਹਿੰਦੇ ਹਨ ਜੋ ਸਮਾਜਕ ਤੌਰ 'ਤੇ ਇੱਕ ਪੀੜ੍ਹੀ ਤੋਂ ਦੂਜੀ ਪੀੜ੍ਹੀ ਨੂੰ ਸੌਂਪੀ ਜਾਂਦੀ ਹੈ।ਸੱਭਿਆਚਾਰ ਸ਼ਬਦ ‘ ਸੱਭਯ ‘ ਅਤੇ ‘ ਆਚਾਰ ‘ ਸ਼ਬਦਾਂ ਦੇ ਸੁਮੇਲ ਤੋਂ ਬਣਿਆ ਹੈ , ਜਿਸ ਦਾ ਭਾਵ ਜੀਵਨ ਦਾ ਉਹ ਚਰਿੱਤਰ ਹੈ , ਜੋ ਕਿਸੇ ਨਿਯਮਬੱਧਤਾ ਦਾ ਧਾਰਨੀ ਹੁੰਦਾ ਹੈ । ਇਸ ਵਿਚ ਜੀਵਨ – ਜਾਚ ਲਈ ਅਜਿਹੇ ਨੇਮਬੱਧ ਅਸੂਲ ਅਪਣਾਏ ਗਏ ਹੁੰਦੇ ਹਨ , ਜਿਨ੍ਹਾਂ ਨੂੰ ਸਾਰਾ ਲੋਕ – ਸਮੂਹ ਪ੍ਰਵਾਨ ਕਰਦਾ ਹੈ । ਸਭਿਆਚਾਰ ਸਿਰਫ਼ ਸਮਾਜ ਵਿਚ ਰਹਿੰਦਿਆਂ ਹੀ ਗ੍ਰਹਿਣ ਕੀਤਾ ਜਾ ਸਕਦਾ ਹੈ , ਇਸੇ ਕਰਕੇ ਹੀ ਮਨੁੱਖ ਨੂੰ ਸਮਾਜਿਕ ਪ੍ਰਾਣੀ ਕਿਹਾ ਜਾਂਦਾ ਹੈ ।
ਸਭਿਆਚਾਰ ਕਿਉਂਕਿ ਇੱਕ ਵਿਸ਼ਾਲ ਤੌਰ ਉੱਤੇ ਵਿਆਪਕ ਵਰਤਾਰਾ ਹੈ, ਇਸ ਲਈ ਇਸ ਨੂੰ ਪਰਿਭਾਸ਼ਿਤ ਕਰਨ ਜਾਂ ਇਸ ਦੀ ਵਿਆਖਿਆ ਕਰਨ ਦੀ ਖੁੱਲ ਵੀ ਬਹੁਤ ਸਾਰੇ ਵਿਅਕਤੀਆਂ ਨੇ ਲਈ ਹੈ। ਜੇ ਸਭ ਦੀਆਂ ਪਰਿਭਾਸ਼ਾਵਾਂ ਨੂੰ ਇਕੱਠਿਆਂ ਕਰ ਦਿੱਤਾ ਜਾਵੇ ਤਾਂ ਸਭਿਆਚਾਰ ਬਾਰੇ ਸਪਸ਼ਟਤਾ ਹੋਣ ਦੀ ਥਾਂ ਧੁੰਦਲੇਪਨ ਤੇ ਹਨੇਰੇ ਵਿੱਚ ਬਦਲਣ ਦੀ ਸੰਭਾਵਨਾ ਹੀ ਵਧ ਸਕਦੀ ਹੈ। ਵੈਸੇ ਇਸ ਪਾਸੇ ਵੱਲ ਸੀਮਿਤ ਜਿਹਾ ਯਤਨ ਦੋ ਅਮਰੀਕੀ ਮਾਨਵ-ਵਿਗਿਆਨੀਆਂ ਕਰੋਬਰ ਅਤੇ ਕਲੋਕਹੌਨ ਨੇ, 1952 ਵਿੱਚ ਕੀਤਾ ਵੀ ਸੀ। ਜਦੋਂ ਉਹਨਾਂ ਨੇ ਲਗਭਗ ਪੌਣੇ ਦੋ ਕੁ ਸੌ ਪ੍ਰਮਾਣਿਕ ਪਰਿਭਾਸ਼ਾਵਾਂ ਨੂੰ ਲੈ ਕੇ ਉਹਨਾਂ ਦੀ ਇਤਿਹਾਸਕ ਅਤੇ ਆਲੋਚਨਾਤਮਕ ਪੁਣ-ਛਾਣ ਕੀਤੀ ਸੀ। ਇਸ ਪੁਣ-ਛਾਣ ਤੋਂ ਮਗਰੋਂ ਉਹਨਾਂ ਨੇ ਜਿਹੜੀ ਪਰਿਭਾਸ਼ਾਂ ਆਪ ਦਿੱਤੀ ਉਸ ਬਾਰੇ ਇਹ ਖ਼ਿਆਲ ਕੀਤਾ ਜਾਂਦਾ ਸੀ ਕਿ ਇਹ ਬਹੁਤੇ ਸਮਾਜ-ਵਿਗਿਆਨੀਆਂ ਅਤੇ ਮਾਨਵ-ਵਿਗਿਆਨੀਆਂ ਨੂੰ ਸੰਤੁਸ਼ਟ ਕਰੇਗੀ। ਪਰ ਇਹ ਇੰਜ ਕਰ ਸਕੀ ਜਾਂ ਨਹੀਂ ਇਸ ਬਾਰੇ ਸੰਦੇਹ ਹੀ ਹੈ। ਉਹਨਾਂ ਵਲੋ ਦਿਤੀ ਪਰਿਭਾਸ਼ਾਂ ਨੂੰ ਸਭਿਆਚਾਰ ਦੇ ਪੈਟਰਨ ਸਿਧਾਂਤ ਵਿੱਚ ਰੱਖਿਆ ਜਾਂਦਾ ਹੈ। “ਸਭਿਆਚਾਰ ਵਿੱਚ ਵਿਹਾਰ ਦੇ ਅਤੇ ਵਿਹਾਰ ਲਈ ਪ੍ਰਤੱਖ ਅਤੇ ਪ੍ਰੋਖ ਪੈਟਰਨ ਆ ਜਾਂਦੇ ਹਨ ਜਿਹੜੇ ਪ੍ਰਤੀਕਾਂ ਰਾਹੀਂ ਗ੍ਰਹਿਣ ਕੀਤੇ ਜਾਂਦੇ ਅਤੇ ਦੂਜਿਆਂ ਤੱਕ ਪੁਚਾਏ ਜਾਂਦੇ ਹਨ। ਇਹ (ਪੈਟਰਨ) ਮਨੁੱਖੀ ਸਮੂਹਾਂ ਦੀ ਵਿਲੱਖਣ ਪ੍ਰਾਪਤੀ ਹੁੰਦੇ ਹਨ, ਅਤੇ ਇਹਨਾਂ ਵਿੱਚ ਮਨੁੱਖ-ਸਿਰਜੀਆਂ ਵਸਤਾਂ ਵੀ ਆ ਜਾਂਦੀਆਂ ਹਨ, ਜਿਹੜੀਆਂ ਉਹਨਾਂ ਨੂੰ ਸਾਕਾਰ ਕਰਦੀਆਂ ਹਨ"।1 ਜਨ-ਸਧਾਰਨ ਦੀ ਪੱਧਰ ਉੱਤੇ ਸਭਿਆਚਾਰ ਦੀ ਸਭ ਤੋਂ ਸਰਲ ਪਰਿਭਾਸ਼ਾਂ ਅੰਗਰੇਜ਼ੀ ਦੇ ਵਿਸ਼ੇਸ਼ਣ ‘ਕਲਚਰਡ` (ਸੱਭਿਆਚਾਰ ਵਾਲਾ) ਤੋਂ ਅਗਵਾਈ ਲੈ ਕੇ ਕੀਤੀ ਜਾਂਦੀ ਹੈ। ਜਿਸ ਅਨੁਸਾਰ ਸਭਿਆਚਾਰ ਤੋਂ ਵਿਹਾਰ ਦੀ ਨਫ਼ਾਸਤ ਦਾ ਅਰਥ ਲਿਆ ਜਾਂਦਾ ਹੈ। ਇਹ ਸਭਿਆਚਾਰ ਦੇ ਬੇਹੱਦ ਸੀਮਿਤ ਅਰਥ ਹਨ, ਅਤੇ ਇਸਨੂੰ ਮਾਨਵ-ਵਿਗਿਆਨੀ ਹਿਰਸਕੋਵਿਤਸ ਸਭਿਆਚਾਰ ਦੀ `ਬੋਰਡਿੰਗ ਸਕੂਲ ਪਰਿਭਾਸ਼ਾ` ਕਹਿੰਦਾ ਹੈ। ਟਾਇਲਰ ਅਨੁਸਾਰ:- “ਸਭਿਆਚਾਰ ਉਹ ਜਟਿਲ ਸਮੂਹ ਹੈ ਜਿਸ ਵਿੱਚ ਗਿਆਨ, ਵਿਸ਼ਵਾਸ, ਕਲਾ, ਨੈਤਿਕਤਾ, ਕਾਨੂੰਨ, ਰੀਤੀ-ਰਿਵਾਜ ਅਤੇ ਹੋਰ ਸਭ ਸਮਰੱਥਾਵਾਂ ਅਤੇ ਆਦਤਾਂ ਆ ਜਾਂਦੀਆਂ ਹਨ, ਜਿਹੜੀਆਂ ਮਨੁੱਖ ਸਮਾਜ ਦੇ ਇੱਕ ਮੈਂਬਰ ਹੋਣ ਦੇ ਨਾਤੇ ਗ੍ਰਹਿਣ ਕਰਦਾ ਹੈ"।2 1,2. ਸਭਿਆਚਾਰ ਅਤੇ ਪੰਜਾਬੀ ਸਭਿਆਚਾਰ-ਡਾ.
ਰਾਜਨੀਤੀ ਵਿਗਿਆਨ ਇੱਕ ਸਮਾਜਿਕ ਵਿਗਿਆਨ ਹੈ ਜੋ ਸ਼ਾਸਨ ਪ੍ਰਣਾਲੀ ਦੇ ਪ੍ਰਬੰਧਾਂ ਅਤੇ ਸਿਆਸੀ ਸਰਗਰਮੀਆਂ, ਸਿਆਸੀ ਵਿਚਾਰਾਂ ਅਤੇ ਸਿਆਸੀ ਵਿਵਹਾਰ ਦਾ ਵਿਸ਼ਲੇਸ਼ਣ ਕਰਦਾ ਹੈ। ਇਹ ਸਿਆਸਤ ਦੇ ਸਿਧਾਂਤ ਅਤੇ ਅਭਿਆਸ ਨੂੰ ਵਿਆਪਕ ਤੌਰ 'ਤੇ ਪੇਸ਼ ਕਰਦਾ ਹੈ ਜਿਸ ਨੂੰ ਆਮ ਤੌਰ 'ਤੇ ਸ਼ਕਤੀ ਅਤੇ ਸਰੋਤਾਂ ਦੀ ਵੰਡ ਦਾ ਨਿਰਧਾਰਨ ਕਰਨ ਦੇ ਤੌਰ ਤੇ ਵਿਚਾਰਿਆ ਜਾਂਦਾ ਹੈ। ਰਾਜਨੀਤੀ ਵਿਗਿਆਨੀ "ਸਿਆਸੀ ਘਟਨਾਵਾਂ ਅਤੇ ਹਾਲਤਾਂ ਦੇ ਅਧੀਨ ਸਬੰਧਾਂ ਨੂੰ ਪ੍ਰਗਟ ਕਰਨ ਲਈ ਆਪਣੇ ਆਪ ਨੂੰ ਰਚਦੇ ਹੋਏ ਦੇਖਦੇ ਹਨ, ਅਤੇ ਇਸ ਖੁਲਾਸੇ ਤੋਂ ਉਹ ਰਾਜਨੀਤੀ ਦੀ ਦੁਨੀਆਂ ਦੇ ਕੰਮ ਬਾਰੇ ਆਮ ਸਿਧਾਂਤਾਂ ਨੂੰ ਬਣਾਉਣ ਦੀ ਕੋਸ਼ਿਸ਼ ਕਰਦੇ ਹਨ।ਰਾਜਨੀਤਿਕ ਵਿਗਿਆਨ ਵਿੱਚ ਤੁਲਨਾਤਮਕ ਰਾਜਨੀਤੀ, ਰਾਜਨੀਤਿਕ ਅਰਥ-ਵਿਵਸਥਾ, ਅੰਤਰਰਾਸ਼ਟਰੀ ਸਬੰਧਾਂ, ਸਿਆਸੀ ਸਿਧਾਂਤ , ਜਨਤਕ ਪ੍ਰਬੰਧਨ, ਜਨਤਕ ਨੀਤੀ ਅਤੇ ਰਾਜਨੀਤਕ ਪ੍ਰਣਾਲੀ ਸਮੇਤ ਬਹੁਤ ਸਾਰੇ ਉਪ ਖੇਤਰ ਹਨ। ਇਸ ਤੋਂ ਇਲਾਵਾ, ਰਾਜਨੀਤੀ ਵਿਗਿਆਨ ,ਅਰਥ ਸ਼ਾਸਤਰ, ਕਾਨੂੰਨ, ਸਮਾਜ ਸ਼ਾਸਤਰ, ਇਤਿਹਾਸ, ਫ਼ਲਸਫ਼ੇ, ਭੂਗੋਲ, ਮਨੋਵਿਗਿਆਨ ਅਤੇ ਮਾਨਵ ਸ਼ਾਸਤਰ ਦੇ ਖੇਤਰਾਂ ਨਾਲ ਜੁੜੇ ਹੋਏ ਹਨ ਅਤੇ ਇਹਨਾਂ ਉੱਤੇ ਆਧਾਰਿਤ ਹੈ।
ਪੰਜਾਬੀ ਸਾਹਿਤ ਦੇ ਇਤਿਹਾਸ ਦੇ ਆਰੰਭਕ ਕਾਲ ਨੂੰ ਨਾਥ ਜੋਗੀਆਂ ਦਾ ਸਮਾਂ ਮੰਨਿਆਂ ਜਾਂਦਾ ਹੈ।ਪੰਜਾਬੀ ਸਾਹਿਤ ਦੇ ਪੂਰਵ ਨਾਨਕ ਕਾਲ ਵਿੱਚ ਨਾਥ-ਸਿੱਧ ਪਰੰਪਰਾ ਇੱਕ ਮਹੰਤਵਪੂਰਨ ਧਾਰਮਕ ਸੰਪ੍ਰਦਾ ਮੰਨੀ ਜਾ ਸਕਦੀ ਹੈ। ਨਾਥ ਜੋਗੀਆਂ ਦੇ ਸਾਹਿਤ ਨੂੰ ਸਭ ਤੋਂ ਪਹਿਲਾਂ ਡਾ. ਮੋਹਨ ਸਿੰਘ ਨੇ ਪੰਜਾਬੀ ਸਾਹਿਤ ਵਿੱਚ ਸਥਾਨ ਦਿੱਤਾ। ਸੰਪ੍ਰਦਾਇਕ ਗ੍ਰੰਥਾਂ ਵਿੱਚ ਨਾਥ ਸੰਪ੍ਰਦਾ ਦਾ ਕਈ ਨਾਵਾਂ ਨਾਲ ਉਲੇਖ ਮਿਲਦਾ ਹੈ। ਸਿੱਧ-ਮੱਤ, ਨਾਥ-ਮੱਤ, ਸਿੱਧ-ਮਾਰਗ, ਯੋਗ ਮਾਰਗ, ਯੋਗ ਸੰਪ੍ਰਦਾ, ਅਵਧੂਤ ਮੱਤ ਆਦਿ।1 ਪਰੰਤੂ ਇਸ ਸੰਪ੍ਰਦਾ ਦਾ ਪ੍ਰਚੱਲਿਤ ਨਾਂ ਨਾਥ ਸੰਪ੍ਰਦਾ ਰਿਹਾ ਹੈ ਅਤੇ ਇਸਦੇ ਅਨੁਯਾਈ ਲਈ ਪ੍ਰਚਲਿਤ ਨਾਂ ਨਾਥ ਅਤੇ ਸਿੱਧਹੀ ਰਹੇ ਹਨ। ਇਹ ਨਿਰਣਾ ਕਰਨਾ ਜ਼ਰੂਰੀ ਬਣ ਜਾਂਦਾ ਹੈ ਕਿ ਇਸ ਸੰਪ੍ਰਦਾ ਨੂੰ ਕਿਸ ਨਾਮ ਨਾਲ ਸੰਬੋਧਨ ਕੀਤਾ ਜਾਵੇ ਅਤੇ ਪੰਜਾਬੀ ਸਾਹਿਤ ਦੇ ਪੂਰਵ ਨਾਨਕ ਕਾਲ ਵਿੱਚ ਇਸਦੇ ਸਾਹਿਤ ਨੂੰ ਕਿਸ ਸਿਰਲੇਖ ਅਧੀਨ ਰੱਖਿਆ ਜਾਵੇ। ਪੰਜਾਬੀ ਸਾਹਿਤ ਦੇ ਇਤਿਹਾਸਕਾਰਾਂ ਨੇ ਆਮ ਕਰਕੇ, ਇਸ ਸੰਪ੍ਰਦਾ ਦੇ ਸਾਹਿਤ ਨੂੰ ਨਾਥ ਜੋਗੀਆਂ ਦੇ ਸਾਹਿਤ ਵਜੋਂ ਸ਼ਾਮਿਲ ਕੀਤਾ ਹੈ।2 ਡਾ.
ਇੱਕ ਜ਼ਬਰਨ ਗਰਭਪਾਤ ਉਦੋਂ ਹੋ ਸਕਦਾ ਹੈ ਜਦੋਂ ਮੁਜਰਿਮ ਤਾਕਤ, ਧਮਕੀ ਜਾਂ ਜ਼ਬਰਦਸਤੀ ਨਾਲ ਗਰਭਪਾਤ ਕਰਾਉਂਦਾ ਹੈ, ਆਪਣੀ ਸਹਿਮਤੀ ਦੇਣ ਲਈ ਔਰਤ ਦੀ ਅਸਮਰੱਥਾ ਦਾ ਫਾਇਦਾ ਉਠਾ ਕੇ, ਜਾਂ ਜਿੱਥੇ ਉਹ ਦਬਾਅ ਹੇਠ ਆਪਣੀ ਸਹਿਮਤੀ ਦਿੰਦੀ ਹੈ। ਇਸ ਵਿੱਚ ਮਿਸਾਲਾਂ ਵੀ ਸ਼ਾਮਲ ਹੋ ਸਕਦੀਆਂ ਹਨ ਜਦੋਂ ਇਹ ਵਿਹਾਰ ਮੈਡੀਕਲ ਜਾਂ ਹਸਪਤਾਲ ਦੇ ਇਲਾਜ ਦੁਆਰਾ ਸਹੀ ਨਹੀਂ ਸੀ। ਜ਼ਬਰਦਸਤੀ ਸਟੀਰੀਲਾਈਜ਼ੇਸ਼ਨ ਵਾਂਗ, ਜ਼ਬਰਦਸਤੀ ਗਰਭਪਾਤ ਵਿੱਚ ਮਾਦਾ ਪ੍ਰਜਨਨ ਅੰਗਾਂ ਉੱਤੇ ਭੌਤਿਕ ਹਮਲੇ ਸ਼ਾਮਲ ਹੋ ਸਕਦੇ ਹਨ।
ਭਾਸ਼ਾ ਵਿਗਿਆਨ ਮਨੁੱਖੀ ਭਾਸ਼ਾ ਦੇ ਵਿਗਿਆਨਿਕ ਅਧਿਐਨ ਨੂੰ ਕਿਹਾ ਜਾਂਦਾ ਹੈ। ਵਿਸ਼ਾ ਵੰਡ ਦੇ ਪੱਖੋਂ ਇਸਨੂੰ ਭਾਸ਼ਾ - ਸੰਰਚਨਾ (ਵਿਆਕਰਨ) ਅਤੇ ਅਰਥਾਂ ਦਾ ਅਧਿਐਨ (semantics) ਵਿੱਚ ਵੰਡਿਆ ਜਾਂਦਾ ਹੈ। ਭਾਸ਼ਾ ਵਿਗਿਆਨ ਦੇ ਅਧਿਏਤਾ ਭਾਸ਼ਾ ਵਿਗਿਆਨੀ ਕਹਾਂਦੇ ਹਨ। ਇਸ ਵਿੱਚ ਭਾਸ਼ਾ ਦਾ ਵਿਗਿਆਨਕ ਦ੍ਰਿਸ਼ਟੀਕੋਣ ਤੋਂ ਵਿਸ਼ਲੇਸ਼ਣ ਅਤੇ ਵਰਣਨ ਕਰਨ ਦੇ ਨਾਲ ਹੀ ਵੱਖ ਵੱਖ ਭਾਸ਼ਾਵਾਂ ਦਾ ਤੁਲਨਾਤਮਕ ਅਧਿਐਨ ਵੀ ਕੀਤਾ ਜਾਂਦਾ ਹੈ। ਪ੍ਰਾਚੀਨ ਕਾਲ ਵਿੱਚ ਭਾਸ਼ਾ ਵਿਗਿਆਨਿਕ ਅਧਿਐਨ ਮੂਲ ਤੌਰ 'ਤੇ ਭਾਸ਼ਾ ਦੀ ਸਹੀ ਵਿਆਖਿਆ ਕਰਨ ਦੀ ਕੋਸ਼ਿਸ਼ ਦੇ ਰੂਪ ਵਿੱਚ ਸੀ। ਸਭ ਤੋਂ ਪਹਿਲਾਂ ਚੌਥੀ ਸਦੀ ਈਸਾ ਪੂਰਵ ਵਿੱਚ ਪਾਣਿਨੀ ਨੇ ਸੰਸਕ੍ਰਿਤ ਦੀ ਵਿਆਕਰਨ ਲਿਖੀ ਜਿਸ ਦਾ ਨਾਮ ਅਸ਼ਟਅਧਿਆਈ (अष्टाध्यायी) ਹੈ।<ref>पाणिनि की अष्टाध्यायी</ਕਿਸੇ ਵੀ ਅਧਿਐਨ ਨੂੰ ਵਿਗਿਆਨਿਕ ਤਾਂ ਹੀ ਕਿਹਾ ਜਾ ਸਕਦਾ ਹੈ ਜੇਕਰ ਉਹ ਤੱਥਾਂ ਦੇ ਨਿਰੀਖਣ ਉੱਤੇ ਆਧਾਰਿਤ ਹੋਵੇ। ਭਾਸ਼ਾ-ਵਿਗਿਆਨੀ ਭਾਸ਼ਾਈ ਉਚਾਰਨ ਦਾ ਜਿਵੇਂ ਨਿਰੀਖਣ ਕਰਦਾ ਹੈ, ਉਸੇ ਤਰ੍ਹਾਂ ਉਸ ਨੂੰ ਬਿਆਨ ਕਰ ਦਿੰਦਾ ਹੈ। ਉਸ ਦਾ ਕੰਮ ਸਮਾਜ ਵਿੱਚ ਵਰਤੇ ਜਾਣ ਵਾਲੇ ਉਚਾਰਨ ਪਿੱਛੇ ਕਾਰਜਸ਼ੀਲ ਨਿਯਮ ਲੱਭਣਾ ਹੈ। ਮਿਸਾਲ ਵਜੋਂ, ਜੇ ਭਾਸ਼ਾ-ਵਿਗਿਆਨੀ ਕਿਸੇ ਭਾਸ਼ਾ ਦੀ ਧੁਨੀ ਵਿਉਂਤ ਦਾ ਅਧਿਐਨ ਕਰਨ ਲੱਗਦਾ ਹੈ, ਸਭ ਤੋਂ ਪਹਿਲਾਂ ਉਹ ਧੁਨੀਆਤਮਿਕ ਵਰਗੀਕਰਨ ਕਰਦਾ ਹੈ। ਜੇਕਰ ਉਹ ਇਹ ਕਹਿੰਦਾ ਹੈ ਕਿ ਪੰਜਾਬੀ ਵਿੱਚ ਨੀਵੀਂ ਸੁਰ ਮੌਜੂਦ ਹੈ ਤਾਂ ਉਹ ਘੱਟ ਅਤੇ ਕੱਟ ਦੋ ਸ਼ਬਦਾਂ ਨੂੰ ਵਿਰੋਧ ਵਿੱਚ ਰੱਖ ਕੇ ਦੋਹਾਂ ਦੇ ਫ਼ਰਕ ਨੂੰ ਸਥਾਪਿਤ ਕਰਦਾ ਹੈ। ਕੁਝ ਕੁ ਅੰਦਾਜ਼ੇ ਤਾਂ ਪਹਿਲਾਂ ਲਾਉਣੇ ਪੈਂਦੇ ਹਨ ਅਤੇ ਫੇਰ ਉਹਨਾਂ ਨੂੰ ਟੈਸਟ ਕੀਤਾ ਜਾਂਦਾ ਹੈ ਤਾਂ ਜੋ ਕਿਸੇ ਤੱਥ ਦੀ ਹੋਂਦ ਪ੍ਰਤੱਖ ਹੋ ਸਕੇ। ਜੇਕਰ ਇਹ ਅਨੁਮਾਨ ਲਾਇਆ ਜਾਵੇ ਕਿ ਲ ਅਤੇ ਲ਼ ਵਿੱਚ ਕੋਈ ਕਾਰਜੀ ਅੰਤਰ ਨਹੀਂ ਤਾਂ ਸਮਗਰੀ ਤੋਂ ਇਸ ਬਾਰੇ ਨਿਰੀਖਣ ਕੀਤਾ ਜਾਂਦਾ ਹੈ ਜੇਕਰ ਇਹ ਧੁਨੀਆਂ ਸਾਰਥਕ ਸਿੱਧ ਹੋ ਜਾਣ ਤਾਂ ਆਪਣੇ ਵਿਚਾਰ ਬਦਲਣੇ ਪੈਂਦੇ ਹਨ। ਇੱਕ ਭਾਸ਼ਾਈ ਸਿਧਾਂਤ ਨੂੰ ਸਥਾਪਿਤ ਕਰਨ ਲਈ ਕਈ ਮਿਸਾਲਾਂ ਨੂੰ ਪਰਖਣਾ ਭਾਸ਼ਾ ਦੇ ਅਧਿਐਨ ਲਈ ਲਾਜ਼ਮੀ ਹੋ ਜਾਂਦਾ ਹੈ। ਇਸ ਤਰ੍ਹਾਂ ਭਾਸ਼ਾ-ਵਿਗਿਆਨ ਭਾਸ਼ਾ ਦੇ ਵੱਖ-ਵੱਖ ਭਾਸ਼ਾਈ ਨਮੂਨਿਆਂ ਦੀ ਪਰਿਕਲਪਨਾ ਕਰਦੇ ਹੋਏ ਅਤੇ ਇਹਨਾਂ ਦੀ ਪੁਸ਼ਟੀ ਕਰਦੇ ਹੋਏ ਪਰਿਵਰਤਨ ਜਾਂ ਸਵੀਕ੍ਰਿਤੀ ਦੇ ਪੱਧਰ ਤੱਕ ਪਹੁੰਚਦਾ ਹੈ। ਜੇਕਰ ਭਾਸ਼ਾ-ਵਿਗਿਆਨ ਭਾਸ਼ਾ ਦਾ ਵਿਗਿਆਨ ਹੈ ਤਾਂ ਇਸ ਵਿੱਚ ਭਾਸ਼ਾ ਦਾ ਸਮੁੱਚਾ ਇਤਿਹਾਸ, ਉਸ ਦਾ ਹਰ ਰੂਪ ਭਾਸ਼ਾ-ਵਿਗਿਆਨ ਦੇ ਅਧਿਐਨ ਦਾ ਵਿਸ਼ਾ ਬਣ ਜਾਂਦਾ ਹੈ। ਭਾਸ਼ਾ-ਵਿਗਿਆਨ, ਭਾਸ਼ਾ ਦੀ ਅਜਿਹੀ ਤਸਵੀਰ ਦਰਸਾਉਂਦਾ ਹੈ ਜਿਸ ਵਿੱਚ ਭਾਸ਼ਾ ਦੇ ਭਿੰਨ ਭਿੰਨ ਅੰਗਾਂ ਅਤੇ ਸਰੂਪਾਂ ਦਾ ਵਿਵੇਚਨ ਕੀਤਾ ਜਾਂਦਾ ਹੈ, ਜਿਵੇਂ ਧੁਨੀ-ਵਿਗਿਆਨ ਵਿੱਚ ਧੁਨੀਆਂ ਦੇ ਉਚਾਰਨ ਉਹਨਾਂ ਦੀ ਪ੍ਰਕਿਰਤੀ ਬਾਰੇ ਪੂਰੀ ਜਾਣਕਾਰੀ ਮਿਲਦੀ ਹੈ। ਇਸੇ ਤਰ੍ਹਾਂ ਰੂਪ-ਵਿਗਿਆਨ (ਸ਼ਬਦ-ਵਿਗਿਆਨ) ਵਿੱਚ ਧੁਨੀ ਤੋਂ ਲੈ ਕੇ ਸ਼ਬਦਾਂ ਤਕ ਦਾ ਅਧਿਐਨ ਕੀਤਾ ਜਾਂਦਾ ਹੈ। ਭਾਸ਼ਾ-ਵਿਗਿਆਨੀ ਭਾਸ਼ਾ ਦਾ ਅਧਿਐਨ ਦੋ ਪਹਿਲੂਆਂ ਤੋਂ ਕਰਦਾ ਹੈ। ਇਤਿਹਾਸਿਕ ਅਧਿਐਨ ਅਤੇ ਸਮਕਾਲਿਕ ਅਧਿਐਨ। ਇਤਿਹਾਸਿਕ ਅਧਿਐਨ ਵਿੱਚ ਭਾਸ਼ਾ ਦੇ ਇਤਿਹਾਸਿਕ ਵਿਕਾਸ ਕ੍ਰਮ ਦੇ ਪੜਾਵਾਂ ਦਾ ਅਧਿਐਨ ਕੀਤਾ ਜਾਂਦਾ ਹੈ ਜਿਸ ਵਿੱਚ ਮੂਲਾਤਮਿਕ, ਰੂਪਾਤਮਿਕ, ਰਚਨਾਤਮਿਕ ਅਤੇ ਅਰਥਾਤਮਿਕ ਪੱਧਰਾਂ ਤੇ ਅਧਿਐਨ ਵਿੱਚ ਸਮਕਾਲੀਨ ਭਾਸ਼ਾਵਾਂ ਦੀ ਸੰਰਚਨਾ ਦਾ ਅਧਿਐਨ ਕੀਤਾ ਜਾਂਦਾ ਹੈ। ਮਿਸਾਲ ਵਜੋਂ, ਪੰਜਾਬੀ ਇੱਕ ਮਨੁੱਖੀ ਭਾਸ਼ਾ ਹੈ। ਪੰਜਾਬੀ ਨੂੰ ਮੁੱਖ ਮੰਨ ਕੇ ਉਸ ਦੀਆਂ ਕਈ ਬੋਲੀਆਂ ਮੰਨੀਆਂ ਜਾਂਦੀਆਂ ਹਨ, ਜਿਵੇਂ- ਮਾਝੀ, ਪੁਆਧੀ, ਦੁਆਬੀ, ਮਲਵਈ ਆਦਿ। ਇਹਨਾਂ ਬੋਲੀਆਂ ਨੂੰ ਪੰਜਾਬੀ ਭਾਸ਼ਾ ਦੀਆਂ ਬੋਲੀਆਂ ਮੰਨਣਾ ਇਤਿਹਾਸਿਕ ਦ੍ਰਿਸ਼ਟੀਕੋਣ ਹੈ ਜਦੋਂ ਕਿ ਹਰ ਇੱਕ ਬੋਲੀ ਨੂੰ ਵੱਖੋ-ਵੱਖਰਾ ਮੰਨ ਕੇ ਅਧਿਐਨ ਕਰਨਾ ਸਮਕਾਲਿਕ ਦ੍ਰਿਸ਼ਟੀਕੋਣ ਹੈ। ਸਮਕਾਲੀ ਦ੍ਰਿਸ਼ਟੀ ਦੇ ਅਧੀਨ ਵਰਤਮਾਨ ਵਿੱਚ ਭਿੰਨ-ਭਿੰਨ ਅਧਿਐਨ ਪੱਧਤੀਆਂ ਵਿਕਸਿਤ ਹੋਈਆਂ ਹਨ। ਵਰਣਨਾਤਮਿਕ ਸੰਰਚਨਾਤਮਿਕ, ਤੁਲਨਾਤਮਿਕ ਅਤੇ ਪ੍ਰਯੋਗਾਤਮਿਕ। ਭਾਸ਼ਾ ਦੇ ਆਂਤਰਿਕ ਢਾਂਚੇ ਦਾ ਵਿਸ਼ਲੇਸ਼ਣ ਕਰਨ ਦੇ ਉਦੇਸ਼ ਤੋਂ ਜਿਸ ਭਾਸ਼ਾ ਅਧਿਐਨ ਪੱਧਤੀ ਦਾ ਵਿਕਾਸ ਹੋਇਆ ਉਸ ਨੂੰ ਵਰਣਨਾਤਮਿਕ ਕਿਹਾ ਗਿਆ। ਇਸੇ ਦਿਸ਼ਾ ਵਿੱਚ ਅੱਗੇ ਵਧਦਿਆਂ ਕਿਸੇ ਭਾਸ਼ਾ ਦੇ ਸੰਰਚਨਾ ਤੱਤਾਂ ਦੇ ਸੂਖ਼ਮ ਅਧਿਐਨ ਨੂੰ ਸੰਰਚਨਾਤਮਿਕ ਅਧਿਐਨ ਪੱਧਤੀ ਦਾ ਨਾਂ ਦਿੱਤਾ ਗਿਆ। ਜੇਕਰ ਦੋ ਜਾਂ ਵੱਖ ਭਾਸ਼ਾਵਾਂ ਦੀ ਬਣਤਰ ਦੀ ਆਪਸੀ ਤੁਲਨਾ ਕੀਤੀ ਜਾਵੇ ਤਾਂ ਉਹ ਅਧਿਐਨ ਤੁਲਨਾਤਮਿਕ ਅਧਿਐਨ ਅਖਵਾਉਂਦਾ ਹੈ। ਇਸੇ ਤਰ੍ਹਾਂ ਧੁਨੀਆਂ ਦੇ ਉਚਾਰਨ, ਸ਼੍ਰਵਣ ਅਤੇ ਗ੍ਰਹਿਣ ਦੀ ਸੂਖ਼ਮਤਾ ਨੂੰ ਜਾਣਨ ਲਈ ਭਿੰਨ-ਭਿੰਨ ਵਿਗਿਆਨਿਕ ਤਕਨੀਕੀ ਯੰਤਰਾਂ ਰਾਹੀਂ ਉਚਾਰਨੀ ਧੁਨੀਆਂ ਦਾ ਅਧਿਐਨ ਕੀਤਾ ਜਾਂਦਾ ਹੈ। ਇਸ ਨੂੰ ਪ੍ਰਯੋਗਾਤਮਿਕ ਅਧਿਐਨ ਪੱਧਤੀ ਦਾ ਨਾਂ ਦਿੱਤਾ ਜਾਂਦਾ ਹੈ। ਆਧੁਨਿਕ ਦ੍ਰਿਸ਼ਟੀ ਨੇ ਭਾਸ਼ਾ ਅਧਿਐਨ ਦੀਆਂ ਹੋਰਨਾਂ ਕਈ ਪੱਧਤੀਆਂ ਨੂੰ ਜਨਮ ਦਿੱਤਾ ਜਿਵੇਂ ਭਾਸ਼ਾ ਮਨੋ- ਵਿਗਿਆਨ, ਸਮਾਜ ਭਾਸ਼ਾ-ਵਿਗਿਆਨ, ਭਾਸ਼ਾ ਭੂਗੋਲ, ਭਾਸ਼ਾ ਅਧਿਆਪਨ ਆਦਿ। ਵੀਹਵੀਂ ਸਦੀ ਦੇ ਅਰੰਭ ਵਿੱਚ ਯੂਰਪ ਦੇ ਪ੍ਰਸਿੱਧ ਭਾਸ਼ਾ-ਵਿਗਿਆਨੀ ਸੋਸਿਊਰ ਨੇ ਆਧੁਨਿਕ ਭਾਸ਼ਾ-ਵਿਗਿਆਨ ਦੀ ਨੀਂਹ ਰੱਖੀ। ਸੋਸਿਊਰ ਮੁਤਾਬਕ 1. ਭਾਸ਼ਾ ਦਾ ਜੀਵਿਤ ਅਤੇ ਬੋਲ-ਚਾਲ ਦਾ ਰੂਪ ਅਧਿਐਨ ਲਈ ਮਹੱਤਵਪੂਰਨ ਹੈ। 2. ਭਾਸ਼ਾ ਵਿਗਿਆਨ ਸਮਕਾਲੀਨ ਅਤੇ ਇਤਿਹਾਸਿਕ ਦੋ ਤਰ੍ਹਾਂ ਦਾ ਹੁੰਦਾ ਹੈ ਪਰ ਇਸ ਵਿੱਚ ਸਮਕਾਲਿਕ ਵਧੇਰੇ ਮਹੱਤਵਪੂਰਨ ਹੈ 3.
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਉਹਨਾਂ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਤ ਕੀਤਾ ਜਾਂਦਾ ਹੈ।
ਧਰਤੀ (ਚਿੰਨ੍ਹ: ; 1 AU) ਅੰਦਰੂਨੀ ਗ੍ਰਹਿਆਂ ਵਿੱਚੋਂ ਵੱਡਾ ਗ੍ਰਹਿ ਹੈ ਅਤੇ ਸਿਰਫ ਇਸ ਦੇ ਹੀ ਅੰਦਰ ਭੂ-ਵਿਗਿਆਨਕ ਸਰਗਰਮੀ ਚੱਲ ਰਹੀ ਹੈ। ਧਰਤੀ ਦਾ ਵਾਯੂ ਮੰਡਲ ਬਾਕੀ ਗ੍ਰਹਿਆਂ ਤੋਂ ਵੱਖਰਾ ਹੈ, ਕਿਉਂਕਿ ਇਥੇ 12% ਆਕਸੀਜਨ ਮਿਲਦੀ ਹੈ। ਇਸਦਾ ਦਾ ਇੱਕ ਉਪਗ੍ਰਹਿ ਹੈ, ਚੰਦਰਮਾ। ਧਰਤੀ ਨੂੰ ਪ੍ਰਿਥਵੀ, ਪ੍ਰਿਥਵੀ ਗ੍ਰਹਿ ਸੰਸਾਰ, ਅਤੇ ਟੈਰਾ ਨਾਮਾਂ ਨਾਲ ਵੀ ਸੱਦਿਆ ਜਾਂਦਾ ਹੈ। ਕੇਵਲ ਧਰਤੀ ਹੀ ਬ੍ਰਹਿਮੰਡ ਵਿੱਚ ਇੱਕੋ ਇੱਕ ਗਿਆਤ ਗ੍ਰਹਿ ਹੈ, ਜਿਥੇ ਜੀਵਨ ਮਿਲਦਾ ਹੈ। ਮਨੁੱਖ ਸਹਿਤ ਧਰਤੀ ਲੱਖਾਂ ਪ੍ਰਜਾਤੀਆਂ ਦਾ ਘਰ ਹੈ। ਵਿਗਿਆਨਕ ਪ੍ਰਮਾਣਾਂ ਤੋਂ ਸੰਕੇਤ ਮਿਲਦੇ ਹਨ ਕਿ ਇਸ ਗ੍ਰਹਿ ਦਾ ਗਠਨ 4.54 ਅਰਬ ਸਾਲ ਪਹਿਲਾਂ, ਅਤੇ ਉਸਦੀ ਸਤ੍ਹਾ ਉੱਤੇ ਜੀਵਨ ਲਗਭਗ ਇੱਕ ਅਰਬ ਸਾਲ ਪਹਿਲਾਂ, ਵਿਦਮਾਨ ਹੋਇਆ। ਤਦ ਤੋਂ, ਧਰਤੀ ਦੇ ਜੀਵਮੰਡਲ ਨੇ ਗ੍ਰਹਿ ਉੱਤੇ ਪਰਿਆਵਰਣ ਅਤੇ ਹੋਰ ਅਜੈਵਕੀ ਪਰਿਸਥਿਤੀਆਂ ਨੂੰ ਬਦਲ ਦਿੱਤਾ ਹੈ ਅਤੇ ਇਸ ਤਰ੍ਹਾਂ ਵਾਯੂਜੀਵੀ ਜੀਵਾਂ ਦੇ ਪ੍ਰਸਾਰਣ ਨੂੰ, ਨਾਲ ਹੀ ਨਾਲ ਓਜੋਨ ਤਹਿ ਦੇ ਨਿਰਮਾਣ ਅਤੇ ਧਰਤੀ ਦੇ ਚੁੰਬਕੀ ਖੇਤਰ ਨੇ ਨੁਕਸਾਨਦਾਇਕ ਵਿਕਿਰਨਾਂ ਨੂੰ ਰੋਕ ਕੇ ਜਲ ਮੰਡਲ ਤੱਕ ਸੀਮਤ ਜੀਵਨ ਦੇ ਥਲ ਤੱਕ ਪਸਾਰ ਨੂੰ ਸੰਭਵ ਬਣਾਇਆ।
ਕੁਲਵੰਤ ਸਿੰਘ ਵਿਰਕ (20 ਮਈ 1921 – 24 ਦਸੰਬਰ 1987) ਇੱਕ ਪੰਜਾਬੀ ਕਹਾਣੀਕਾਰ ਸੀ। ਉਸ ਨੇ ਮੁੱਖ ਤੌਰ 'ਤੇ ਪੰਜਾਬੀ ਵਿੱਚ ਅਤੇ ਅੰਗਰੇਜ਼ੀ ਵਿੱਚ ਵੀ ਵੱਡੇ ਪੈਮਾਨੇ ਉੱਤੇ ਲਿਖਿਆ। ਵਿਰਕ ਨੂੰ 1968 ਵਿੱਚ ਕਹਾਣੀ ਸੰਗ੍ਰਹਿ ਨਵੇਂ ਲੋਕ ਲਈ ਸਾਹਿਤ ਅਕਾਦਮੀ ਇਨਾਮ ਨਾਲ ਸਨਮਾਨਿਤ ਕੀਤਾ ਗਿਆ।ਉਸ ਦੀਆਂ ਕਹਾਣੀਆਂ ਦਾ ਰੂਸੀ ਅਤੇ ਜਾਪਾਨੀ ਸਹਿਤ ਕਈ ਹੋਰ ਭਾਸ਼ਾਵਾਂ ਵਿੱਚ ਅਨੁਵਾਦ ਕੀਤਾ ਗਿਆ। ਲਿਉ ਟਾਲਸਟਾਏ ਦੀ ਪੋਤੀ ਨਤਾਸ਼ਾ ਟਾਲਸਟਾਏ ਨੇ ਰੂਸੀ ਵਿੱਚ ਅਤੇ ਓਸਾਕਾ ਯੂਨੀਵਰਸਿਟੀ ਵਿੱਚ ਭਾਰਤੀ ਭਾਸ਼ਾਵਾਂ ਦੇ ਪ੍ਰੋਫੈਸਰ ਡਾ.