ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਕੌਂਸਲ ਆਫ ਇੰਡੀਅਨ ਸਕੂਲ ਸਰਟੀਫਿਕੇਟ ਐਗਜਾਮੀਨੇਸ਼ਨਜ਼
ਕੌਂਸਲ ਫਾਰ ਦ ਇੰਡੀਅਨ ਸਕੂਲ ਸਰਟੀਫਿਕੇਟ ਐਗਜਾਮੀਨੇਸ਼ਨਜ਼ (ਸੰਖੇਪ CISCE) ਭਾਰਤ ਵਿੱਚ ਇੱਕ ਕੌਮੀ ਪੱਧਰ ਦਾ ਪ੍ਰਾਈਵੇਟ, ਬੋਰਡ ਆਫ਼ ਸਕੂਲ ਐਜੂਕੇਸ਼ਨ ਹੈ, ਜੋ ਕ੍ਰਮਵਾਰ ਕਲਾਸ X ਅਤੇ ਕਲਾਸ XII ਲਈ ਇੰਡੀਅਨ ਸਰਟੀਫਿਕੇਟ ਆਫ ਸੈਕੰਡਰੀ ਐਜੂਕੇਸ਼ਨ ਅਤੇ ਇੰਡੀਅਨ ਸਕੂਲ ਸਰਟੀਫਿਕੇਟ ਪ੍ਰੀਖਿਆਵਾਂ ਕਰਵਾਉਂਦਾ ਹੈ। ਇਹ 1958 ਵਿੱਚ ਸਥਾਪਤ ਕੀਤਾ ਗਿਆ ਸੀ।
ਜਬਰ-ਜਨਾਹ ਜਾਂ ਬਲਾਤਕਾਰ ਇੱਕ ਉਹ ਕਾਮੁਕ ਸਰੀਰਕ ਹਮਲਾ ਹੁੰਦਾ ਹੈ ਜਿਸ ਵਿੱਚ ਕਿਸੇ ਇਨਸਾਨ ਦੀ ਰਜ਼ਾਮੰਦੀ ਤੋਂ ਬਗ਼ੈਰ ਉਹਦੇ ਨਾਲ਼ ਸੰਭੋਗ ਕੀਤਾ ਜਾਂਦਾ ਹੈ। ਮੁੱਖ ਤੌਰ ’ਤੇ ਔਰਤਾਂ ਹੀ ਬਲਾਤਕਾਰ ਦਾ ਸ਼ਿਕਾਰ ਬਣਦੀਆਂ ਹਨ। ਇਹ ਕੰਮ ਸਰੀਰਕ ਜ਼ੋਰ, ਵਧੀਕੀ ਜਾਂ ਇਖ਼ਤਿਆਰ ਦੇ ਆਸਰੇ ਕੀਤਾ ਜਾ ਸਕਦਾ ਹੈ ਜਾਂ ਅਜਿਹੇ ਇਨਸਾਨ ਨਾਲ਼ ਕੀਤਾ ਜਾ ਸਕਦਾ ਹੈ ਜੋ ਸਹਿਮਤੀ ਜਤਾਉਣ ਦੇ ਕਾਬਲ ਹੀ ਨਾ ਹੋਵੇ ਜਿਵੇਂ ਕਿ ਬੇਹੋਸ਼, ਨਕਾਰਾ ਜਾਂ ਰਜ਼ਾਮੰਦੀ ਦੀ ਕਨੂੰਨੀ ਉਮਰ ਤੋਂ ਘੱਟ ਦੇ ਇਨਸਾਨ ਨਾਲ਼।
ਲਘੂ ਫ਼ਿਲਮ ਆਮ ਫ਼ਿਲਮਾਂ ਨਾਲੋਂ ਛੋਟੀ ਹੁੰਦੀ ਹੈ। ਆਮ ਕਰ ਕੇ ਇਹ 10 ਮਿੰਟਾਂ ਤੋਂ 1 ਘੰਟੇ ਦੀ ਹੁੰਦੀ ਹੈ। ਉੱਤਰੀ ਅਮਰੀਕਾ ਵਿੱਚ ਲਘੂ ਫਿਲਮ ਦਾ ਸਮਾਂ 20 ਤੋਂ 40 ਮਿੰਟ ਲੰਮਾ ਸਮਝਿਆ ਜਾਂਦਾ ਹੈ ਜਦੋਂ ਕਿ ਯੂਰਪ, ਲਾਤੀਨੀ ਅਮਰੀਕਾ ਅਤੇ ਆਸਟਰੇਲੀਆ ਵਿੱਚ ਲਘੂ ਫਿਲਮ ਇਸ ਤੋਂ ਕਾਫ਼ੀ ਛੋਟੀ ਹੋ ਸਕਦੀ ਹੈ। ਉਦਾਹਰਨ ਲਈ ਨਿਊਜ਼ੀਲੈਂਡ ਵਿੱਚ 1 ਮਿੰਟ ਤੋਂ ਜਿਆਦਾ ਅਤੇ 15 ਮਿੰਟ ਤੋਂ ਘੱਟ ਸਮੇਂ ਵਾਲੀ ਫਿਲਮ ਨੂੰ ਲਘੂ ਫਿਲਮ ਪਰਿਭਾਸ਼ਿਤ ਕੀਤਾ ਜਾਂਦਾ ਹੈ।
a ਸਿਹਤ ਦੀ ਦੇਖਭਾਲ ਜਾਂ ਸਿਹਤ ਸੰਭਾਲ (ਅੰਗਰੇਜ਼ੀ: Healthcare) ਮਨੁੱਖਾਂ ਦੇ ਰੋਗਾਂ, ਬਿਮਾਰੀ, ਸੱਟ ਅਤੇ ਹੋਰ ਸਰੀਰਕ ਅਤੇ ਮਾਨਸਿਕ ਵਿਗਾੜਾਂ ਦੇ ਰੋਕਥਾਮ, ਤਸ਼ਖੀਸ਼ ਅਤੇ ਇਲਾਜ ਨਾਲ ਸਿਹਤ ਦੀ ਦੇਖ-ਰੇਖ ਜਾਂ ਸੁਧਾਰ ਹੈ। ਹੈਲਥਕੇਅਰ ਸੰਬੰਧਿਤ ਸਿਹਤ ਖੇਤਰਾਂ ਵਿੱਚ ਸਿਹਤ ਪੇਸ਼ਾਵਰ (ਪ੍ਰਦਾਤਾ ਜਾਂ ਪ੍ਰੈਕਟਿਸ਼ਨਰ) ਦੁਆਰਾ ਪ੍ਰਦਾਨ ਕੀਤੀ ਜਾਂਦੀ ਹੈ। ਡਾਕਟਰ ਅਤੇ ਚਿਕਿਤਸਕ ਦੇ ਸਹਿਯੋਗੀ ਇਹਨਾਂ ਸਿਹਤ ਪੇਸ਼ਾਵਰਾਂ ਦਾ ਹਿੱਸਾ ਹਨ। ਦੰਦਸਾਜ਼ੀ, ਦਾਈਆਂ, ਨਰਸਿੰਗ, ਦਵਾਈਆਂ, ਅੱਖਾਂ ਦੇ ਓਟਰੀ, ਆਡੀਲੋਜੀ, ਫਾਰਮੇਸੀ, ਮਨੋਵਿਗਿਆਨ, ਓਕਯੁਪੇਸ਼ਨਲ ਥੈਰੇਪੀ, ਫਿਜ਼ੀਕਲ ਥਰੈਪੀਏਸ਼ਨ ਅਤੇ ਹੋਰ ਸਿਹਤ ਪੇਸ਼ੇਵਰ ਸਾਰੇ ਸਿਹਤ ਦੇਖਭਾਲ ਦਾ ਹਿੱਸਾ ਹਨ। ਇਸ ਵਿੱਚ ਪ੍ਰਾਇਮਰੀ ਦੇਖਭਾਲ, ਸੈਕੰਡਰੀ ਦੇਖਭਾਲ, ਅਤੇ ਤੀਜੇ ਦਰਜੇ ਦੀ ਦੇਖਭਾਲ, ਅਤੇ ਨਾਲ ਹੀ ਜਨ ਸਿਹਤ ਵਿੱਚ ਦਿੱਤਾ ਗਿਆ ਕੰਮ ਵੀ ਸ਼ਾਮਲ ਹੈ। ਸਿਹਤ ਦੇ ਖੇਤਰਾਂ ਵਿੱਚ ਪਹੁੰਚ ਸਾਰੇ ਦੇਸ਼ਾਂ, ਸਮੁਦਾਇਆਂ ਅਤੇ ਵਿਅਕਤੀਆਂ ਵਿੱਚ ਵੱਖੋ-ਵੱਖਰੇ ਹੋ ਸਕਦੇ ਹਨ, ਜਿਹਨਾਂ ਦੀ ਮੁੱਖ ਤੌਰ ਤੇ ਸਮਾਜਿਕ ਅਤੇ ਆਰਥਿਕ ਹਾਲਤਾਂ ਦੇ ਨਾਲ-ਨਾਲ ਸਿਹਤ ਪਾਲਸੀਆਂ ਤੋਂ ਪ੍ਰਭਾਵਿਤ ਹੁੰਦਾ ਹੈ।ਮੁਲਕਾਂ ਅਤੇ ਅਧਿਕਾਰ ਖੇਤਰਾਂ ਵਿੱਚ ਵੱਖ-ਵੱਖ ਨੀਤੀਆਂ ਅਤੇ ਯੋਜਨਾਵਾਂ ਹਨ ਜੋ ਉਹਨਾਂ ਦੇ ਸੁਸਾਇਟੀਆਂ ਵਿੱਚ ਨਿੱਜੀ ਅਤੇ ਆਬਾਦੀ-ਅਧਾਰਤ ਸਿਹਤ ਦੇਖ-ਰੇਖ ਦੇ ਟੀਚਿਆਂ ਦੇ ਸਬੰਧ ਵਿੱਚ ਹਨ। ਹੈਲਥਕੇਅਰ ਪ੍ਰਣਾਲੀਆਂ ਨਿਸ਼ਚਤ ਆਬਾਦੀਆਂ ਦੀਆਂ ਸਿਹਤ ਲੋੜਾਂ ਨੂੰ ਪੂਰਾ ਕਰਨ ਲਈ ਸਥਾਪਿਤ ਕੀਤੀਆਂ ਗਈਆਂ ਸੰਸਥਾਵਾਂ ਹਨ। ਉਨ੍ਹਾਂ ਦੀ ਸਹੀ ਸੰਰਚਨਾ ਕੌਮੀ ਅਤੇ ਸਬਨੈਸ਼ਨਲ ਸੰਸਥਾਵਾਂ ਦੇ ਵਿਚਕਾਰ ਵੱਖਰੀ ਹੁੰਦੀ ਹੈ। ਕੁਝ ਦੇਸ਼ਾਂ ਅਤੇ ਅਧਿਕਾਰ ਖੇਤਰਾਂ ਵਿੱਚ, ਸਿਹਤ ਦੇਖ-ਰੇਖ ਦੀ ਯੋਜਨਾਬੰਦੀ ਨੂੰ ਮਾਰਕੀਟ ਭਾਗੀਦਾਰਾਂ ਦੇ ਵਿੱਚ ਵੰਡਿਆ ਜਾਂਦਾ ਹੈ, ਜਦੋਂ ਕਿ ਦੂਜਿਆਂ ਵਿੱਚ, ਯੋਜਨਾਵਾਂ ਸਰਕਾਰਾਂ ਜਾਂ ਹੋਰ ਤਾਲਮੇਲ ਵਾਲੀਆਂ ਸੰਸਥਾਵਾਂ ਵਿੱਚ ਵਧੇਰੇ ਕੇਂਦਰ ਬਣਾਉਂਦੇ ਹਨ। ਸਾਰੇ ਕੇਸਾਂ ਵਿੱਚ, ਵਰਲਡ ਹੈਲਥ ਆਰਗੇਨਾਈਜੇਸ਼ਨ (ਡਬਲਿਊ.ਐਚ.ਓ) ਦੇ ਅਨੁਸਾਰ, ਇੱਕ ਚੰਗੀ ਤਰ੍ਹਾਂ ਕੰਮ ਕਰਨ ਵਾਲੀ ਸਿਹਤ ਸੰਭਾਲ ਪ੍ਰਣਾਲੀ ਲਈ ਇੱਕ ਮਜ਼ਬੂਤ ਵਿੱਤੀ ਵਿਧੀ ਦੀ ਲੋੜ ਹੁੰਦੀ ਹੈ; ਇੱਕ ਚੰਗੀ ਤਰ੍ਹਾਂ ਸਿਖਲਾਈ ਪ੍ਰਾਪਤ ਅਤੇ ਢੁਕਵੀਂ ਅਦਾਇਗੀ ਕਰਮਚਾਰੀ; ਭਰੋਸੇਯੋਗ ਜਾਣਕਾਰੀ ਜਿਸ 'ਤੇ ਫੈਸਲਿਆਂ ਅਤੇ ਨੀਤੀਆਂ ਨੂੰ ਆਧਾਰ ਬਣਾਉਣਾ; ਅਤੇ ਗੁਣਵੱਤਾ ਵਾਲੀਆਂ ਦਵਾਈਆਂ ਅਤੇ ਤਕਨਾਲੋਜੀਆਂ ਨੂੰ ਪੇਸ਼ ਕਰਨ ਲਈ ਚੰਗੀ ਤਰ੍ਹਾਂ ਬਣਾਈ ਰੱਖਣ ਵਾਲੀਆਂ ਸਿਹਤ ਸਹੂਲਤਾਂ ਅਤੇ ਮਾਲ ਅਸਬਾਬ।ਹੈਲਥਕੇਅਰ ਕਿਸੇ ਦੇਸ਼ ਦੀ ਅਰਥ-ਵਿਵਸਥਾ ਦਾ ਇੱਕ ਅਹਿਮ ਹਿੱਸਾ ਯੋਗਦਾਨ ਪਾ ਸਕਦੀ ਹੈ। 2011 ਵਿੱਚ, ਹੈਲਥਕੇਅਰ ਇੰਡਸਟਰੀ ਨੇ ਓਈਸੀਡੀ ਦੇਸ਼ਾਂ ਦੇ 34 ਸਦੱਸਾਂ ਵਿੱਚ ਔਸਤ ਪ੍ਰਤੀ ਜੀਅ ਜੀਡੀਪੀ ਦੇ 9.3 ਪ੍ਰਤੀਸ਼ਤ ਜਾਂ 3,322 ਡਾਲਰ (ਪੀਪੀਪੀ-ਅਨੁਕੂਲ) ਦੀ ਖਪਤ ਕੀਤੀ ਸੀ। ਯੂ.
ਤੱਤ (ਪੁਰਾਤਨ ਯੂਨਾਨੀ: Στοιχεῖα Stoicheia) ਇੱਕ ਗਣਿਤਕ ਗ੍ਰੰਥ ਹੈ ਜਿਸ ਵਿਚ 13 ਕਿਤਾਬਾਂ ਹਨ, ਜੋ ਅਲੈਗਜ਼ੈਂਡਰੀਆ, ਟੋਲੇਮਿਕ ਮਿਸ਼ਰ (ਅੰ. 300 ਈਪੂ) ਵਿਚ ਪੁਰਾਤਨ ਯੂਨਾਨੀ ਗਣਿਤ-ਸ਼ਾਸਤਰੀ ਯੂਕਲਿਡ ਦੇ ਨਾਮ ਲੱਗਦੀ ਹੈ, ਇਹ ਪਰਿਭਾਸ਼ਾਵਾਂ , ਅਨੁਮਾਨਾਂ, ਪ੍ਰਸਤਾਵਾਂ (ਥਿਊਰਮਾਂ ਅਤੇ ਰਚਨਾਵਾਂ), ਅਤੇ ਪ੍ਰਸਤਾਵਾਂ ਦੇ ਗਣਿਤਕ ਪ੍ਰਮਾਣਾਂ ਦਾ ਸੰਗ੍ਰਹਿ ਹੈ। ਕਿਤਾਬਾਂ ਵਿਚ ਪਲੇਨ ਅਤੇ ਸੌਲਿਡ ਯੂਕਲੀਡੀਅਨ ਜਿਓਮੈਟਰੀ, ਐਲੀਮੈਂਟਰੀ ਨੰਬਰ ਥਿਊਰੀ, ਅਤੇ ਅਸਮਮਾਪੀ ਲਾਈਨਾਂ ਸ਼ਾਮਲ ਹਨ। ਤੱਤ ਗਣਿਤ ਦਾ ਸਭ ਤੋਂ ਪੁਰਾਣਾ, ਵੱਡੇ ਪੈਮਾਨੇ ਦਾ ਨਿਗਮਨੀ ਅਧਿਐਨ ਹੈ। ਇਸ ਨੇ ਤਰਕ ਅਤੇ ਆਧੁਨਿਕ ਵਿਗਿਆਨ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਈ ਹੈ, ਅਤੇ ਇਸਦੀ ਲਾਜ਼ੀਕਲ ਸਖਤੀ ਨੂੰ 19 ਵੀਂ ਸਦੀ ਤੱਕ ਮਾਤ ਨਹੀਂ ਸੀ ਪਾ ਸਕਿਆ। .
ਖਾਣਾ ਜਾਂ ਅੰਨ ਜਾਂ ਭੋਜਨ ਅਜਿਹਾ ਕੋਈ ਵੀ ਪਦਾਰਥ ਹੈ ਜਿਹਨੂੰ ਖਾਣ ਨਾਲ਼ ਸਰੀਰ ਨੂੰ ਪੌਸ਼ਟਿਕ ਤੱਤ ਮਿਲਦੇ ਹਨ। ਇਸਦੀ ਪੈਦਾਵਾਰ ਜ਼ਿਆਦਾਤਰ ਪੌਦਿਆਂ ਜਾਂ ਜਾਨਵਰਾਂ ਤੋਂ ਕੀਤੀ ਜਾਂਦੀ ਹੈ, ਅਤੇ ਇਸ ਵਿੱਚ ਜਰੂਰੀ ਪੌਸ਼ਟਿਕ ਤੱਤ, ਜਿਵੇਂ ਕਾਰਬੋਹਾਈਡਰੇਟ, ਚਰਬੀ, ਪ੍ਰੋਟੀਨ, ਵਿਟਾਮਿਨ, ਜਾਂ ਖਣਿਜ ਆਦਿ ਹੁੰਦੇ ਹਨ। ਉਸ ਪਦਾਰਥ ਨੂੰ ਜੀਵ ਦੁਆਰਾ ਨਿਗਲਿਆ ਜਾਂਦਾ ਹੈ ਅਤੇ ਜੀਵ ਦੇ ਸਰੀਰ ਦੇ ਸੈੱਲਾਂ ਦੁਆਰਾ ਊਰਜਾ ਪੈਦਾ ਕਰਨ, ਜਾਂ ਜ਼ਿੰਦਗੀ ਚਲਾਉਣ, ਜਾਂ ਵਿਕਾਸ ਕਰਨ ਲਈ ਉਸ ਨੂੰ ਪਚਾਇਆਂ ਜਾਂਦਾ ਹੈ।
ਅਡੋਲਫ਼ ਹਿਟਲਰ (ਜਰਮਨ: [ˈadɔlf ˈhɪtlɐ] ( ਸੁਣੋ); 20 ਅਪ੍ਰੈਲ 1889– 30 ਅਪ੍ਰੈਲ 1945) ਆਸਟਰੀਆ ਵਿੱਚ ਜੰਮਿਆ ਇੱਕ ਜਰਮਨ ਸਿਆਸਤਦਾਨ ਅਤੇ ਨਾਜ਼ੀ ਪਾਰਟੀ (ਜਰਮਨ: Nationalsozialistische Deutsche Arbeiterpartei (NSDAP); ਰਾਸ਼ਟਰੀ ਸਮਾਜਵਾਦੀ ਜਰਮਨ ਮਜ਼ਦੂਰ ਪਾਰਟੀ) ਦਾ ਆਗੂ ਸੀ। ਇਹ 1933 ਤੋਂ 1945 ਤੱਕ ਜਰਮਨੀ ਦਾ ਚਾਂਸਲਰ (ਕੁਲਪਤੀ) ਅਤੇ 1934 ਤੋਂ 1945 ਤੱਕ ਨਾਜ਼ੀ ਜਰਮਨੀ ਦਾ ਤਾਨਾਸ਼ਾਹ ਸੀ। ਉਸਦਾ ਨਾਜ਼ੀ ਜਰਮਨੀ, ਯੂਰਪ ਵਿਚਲੇ ਦੂਜੇ ਵਿਸ਼ਵ ਯੁੱਧ ਵਿੱਚ ਕੇਂਦਰੀ ਰੋਲ ਸੀ।
ਸ਼ੈਰ (; ਜਨਮ ਸਮੇਂ ਸ਼ੈਰੀਲਿਨ ਸਰਕੀਸੀਅਨ; 20 ਮਈ, 1946) ਇੱਕ ਅਮਰੀਕੀ ਗਾਇਕ ਅਤੇ ਅਭਿਨੇਤਰੀ ਹੈ ਜਿਸਨੂੰ ਅਕਸਰ ਪੌਪ ਦੀ ਦੇਵੀ ਵੀ ਕਿਹਾ ਜਾਂਦਾ ਹੈ। ਇੱਕ ਮਰਦ-ਪ੍ਰਧਾਨ ਉਦਯੋਗ ਵਿੱਚ ਉਸਨੂੰ ਔਰਤ ਦੀ ਖੁਦਮੁਖਤਿਆਰੀ ਦੀ ਅਵਤਾਰ ਮੰਨਿਆ ਜਾਂਦਾ ਹੈ। ਉਸਨੂੰ ਉਸ ਦੀ ਵਿਲੱਖਣ ਕੋਂਤਰਾਲਤੋ ਗਾਉਣ ਦੀ ਆਵਾਜ਼ ਲਈ ਜਾਣਿਆ ਜਾਂਦਾ ਹੈ ਅਤੇ ਅਤੇ ਉਸਨੇ ਮਨੋਰੰਜਨ ਦੇ ਅਨੇਕ ਖੇਤਰਾਂ ਵਿੱਚ ਸ਼ਲਾਘਾਯੋਗ ਕੰਮ ਕੀਤਾ ਹੈ ਅਤੇ ਆਪਣੇ ਛੇ ਦਹਾਕੇ-ਲੰਬੇ ਕੈਰੀਅਰ ਦੇ ਦੌਰਾਨ ਉਸਨੇ ਰੰਗ ਰੰਗੀਆਂ ਸ਼ੈਲੀਆਂ ਅਤੇ ਅਦਾਕਾਰੀਆਂ ਨੂੰ ਅਪਣਾਇਆ ਹੈ।
ਅਰਬੀ (العربية) ਸਾਮੀ ਭਾਸ਼ਾ ਪਰਵਾਰ ਦੀ ਇੱਕ ਭਾਸ਼ਾ ਹੈ। ਇਹ ਹਿੰਦ-ਯੂਰਪੀ ਪਰਵਾਰ ਦੀਆਂ ਬੋਲੀਆਂ ਤੋਂ ਵੱਖਰੀ ਹੈ, ਇੱਥੋਂ ਤੱਕ ਕਿ ਫ਼ਾਰਸੀ ਤੋਂ ਵੀ। ਇਹ ਇਬਰਨੀ ਬੋਲੀ ਨਾਲ਼ ਸਬੰਧਤ ਹੈ। ਅਰਬੀ ਇਸਲਾਮ ਧਰਮ ਦੀ ਧਰਮਭਾਸ਼ਾ ਹੈ, ਜਿਸ ਵਿੱਚ ਕੁਰਾਨ ਲਿਖੀ ਗਈ ਹੈ ਇਸ ਕਰਕੇ ਮੁਸਲਮਾਨਾਂ ਵਾਸਤੇ ਇਹਦੀ ਬੜੀ ਅਹਿਮੀਅਤ ਹੈ। ਇਹ ਅਰਬ ਟਾਪੂ, ਲਹਿੰਦੇ ਏਸ਼ੀਆ, ਅਤੇ ਉੱਤਰੀ ਅਫ਼ਰੀਕਾ ਦਿਆਂ ਮੁਲਕਾਂ ਵਿੱਚ ਬੋਲੀ ਜਾਣ ਵਾਲ਼ੀ ਇੱਕ ਬੋਲੀ ਹੈ। ਇਹ ਸਾਉਦੀ ਅਰਬ, ਯਮਨ, ਓਮਾਨ, ਦੁਬਈ, ਬਹਿਰੀਨ, ਕੁਵੈਤ, ਇਰਾਕ, ਜੋਰਡਨ, ਸ਼ਾਮ (ਸੀਰੀਆ), ਲੈਬਨਾਨ, ਮਿਸਰ, ਲੀਬੀਆ, ਅਲਜੀਰੀਆ, ਮਰਾਕਸ਼, ਤਿਊਨਸ, ਸੂਡਾਨ ਅਤੇ ਸੋਮਾਲੀਆ ਦੀ ਸਰਕਾਰੀ ਜ਼ਬਾਨ ਹੈ।
ਦਮਾ ਜਾਂ ਸਾਹ ਦਾ ਰੋਗ ਸਾਹ ਦੀਆਂ ਨਾਲੀਆਂ ਦਾ ਇੱਕ ਬਹੁਤ ਹੀ ਆਮ ਚਿਰਕਾਲੀਨ ਸੋਜ਼ਸ਼ਕਾਰੀ ਰੋਗ ਹੈ ਜਿਸ ਦੇ ਲੱਛਣ ਬਦਲਨਹਾਰ ਅਤੇ ਵਾਰ-ਵਾਰ ਆਉਣ ਵਾਲੀਆਂ, ਮੁੜਵੇਂ ਹਵਾ ਦੇ ਵਹਾਅ ਵਿੱਚ ਆਉਂਦੀਆ ਔਕੜਾਂ ਅਤੇ ਨਾੜੀਆਂ ਦਾ ਖਿੱਚਿਆ ਜਾਣਾ ਹਨ। ਆਮ ਲੱਛਣ ਹਨ ਸਾਂ-ਸਾਂ ਦੀ ਅਵਾਜ਼, ਖੰਘ, ਛਾਤੀ ਦਾ ਖਿਚਾਅ ਅਤੇ ਸਾਹ ਔਖਾ ਹੋਣਾ।ਦਮੇ ਦਾ ਕਾਰਨ ਜਣਨ ਅਤੇ ਜਲਵਾਯੂ ਸਬੰਧਤ ਕਾਰਨਾਂ ਦਾ ਮਿਸ਼ਰਣ ਮੰਨਿਆ ਜਾਂਦਾ ਹੈ। ਇਸ ਰੋਗ ਦੀ ਪਛਾਣ ਲੱਛਣਾਂ ਦੀ ਸ਼ੈਲੀ, ਸਮੇਂ ਮੁਤਾਬਕ ਇਲਾਜ ਪ੍ਰਤੀ ਹੁੰਗਾਰਾ ਅਤੇ ਸਪਾਈਰੋਮੀਟਰੀ ਉੱਤੇ ਅਧਾਰਤ ਹੈ। ਇਲਾਜੀ ਤੌਰ ਉੱਤੇ ਇਸ ਦਾ ਵਰਗੀਕਰਨ ਲੱਛਣਾਂ ਦੀ ਵਾਰਵਾਰਤਾ, ਇੱਕ ਸਕਿੰਟ FEV1 ਵਿੱਚ ਜਬਰੀ ਕੱਢੇ ਸਾਹ ਦੀ ਮਾਤਰਾ ਅਤੇ ਸਿਖਰੀ ਸਾਹ-ਨਿਕਾਸ ਵਹਾਅ ਦਰ ਦੇ ਅਧਾਰ ਉੱਤੇ ਹੁੰਦਾ ਹੈ।
ਪਲੂਟਾਰਕ (; Greek: Πλούταρχος, ਪਲੂਟਾਰਖੋਸ, ਕੋਈਨੇ ਯੂਨਾਨੀ: [plŭːtarkʰos]) ਫਿਰ ਰੋਮਨ ਨਾਗਰਿਕ ਬਣਨ ਤੇ ਲੂਸੀਅਸ ਮੇਸਤਰੀਅਸ ਪਲੂਤਾਰਕਸ (Λούκιος Μέστριος Πλούταρχος), (ਅੰਦਾਜ਼ਨ 46 – 120), ਇੱਕ ਗ੍ਰੀਕ ਇਤਹਾਸਕਾਰ, ਜੀਵਨੀਕਾਰ, ਅਤੇ ਨਿਬੰਧਕਾਰ ਸੀ। ਉਹ ਖਾਸ ਕਰ ਆਪਣੀਆਂ ਲਿਖਤਾਂ ਸਮਾਨੰਤਰ ਜੀਵਨਿਆਂ ਅਤੇ ਮੋਰਲੀਆ ਲਈ ਜਾਣਿਆ ਜਾਂਦਾ ਹੈ। ਅੱਜ ਉਸਨੂੰ ਮਧਕਾਲੀ ਅਫਲਾਤੂਨਵਾਦੀ ਸਮਝਿਆ ਜਾਂਦਾ ਹੈ। ਉਸ ਦਾ ਜਨਮ ਇੱਕ ਸਿਰਕੱਢ ਪਰਵਾਰ ਵਿੱਚ ਡੈਲਫੀ ਤੋਂ ਲਗਪਗ 20 ਮੀਲ ਪੂਰਬ ਵੱਲ ਚੈਰੋਨੀਆ, ਬੋਇਓਟੀਆ ਨਾਂ ਦੇ ਇੱਕ ਨਗਰ ਵਿੱਚ ਹੋਇਆ ਸੀ।
ਚਿਹਨ (ਅੰਗਰੇਜੀ: Sign) ਇੱਕ ਅਜਿਹੀ ਭਾਸ਼ਾਈ ਚੀਜ਼ ਜਾਂ ਘਟਨਾ ਹੈ ਜੋ ਕਿਸੇ ਵਸਤੂ ਜਾਂ ਵਰਤਾਰੇ ਦੀ ਤਰਫ ਸੰਕੇਤ ਕਰਦੀ ਹੈ ਅਰਥਾਤ ਚਿਹਨ ਖੁਦ ਆਪਣੇ ਅਤੇ ਵਸਤੂ ਦੇ ਵਿੱਚ ਸੰਬੰਧ ਹੁੰਦਾ ਹੈ। ਕਿਸੇ ਚਿਹਨ ਤੋਂ ਸਾਡੇ ਮਨ ਵਿੱਚ ਕੁੱਝ ਸੰਕਲਪ ਆਉਂਦੇ ਹਨ, ਜਿਹਨਾਂ ਨੂੰ ਪ੍ਰਤੀਕ ਕਿਹਾ ਜਾਂਦਾ ਹੈ। ਉਦਾਹਰਣ ਵਜੋਂ ਗਾਂ ਸ਼ਬਦ ਇੱਕ ਚਿਹਨ ਹੈ ਕਿਉਂਕਿ ਗਾਂ ਸ਼ਬਦ ਨੂੰ ਪੜ੍ਹਕੇ ਜਾਂ ਸੁਣਕੇ ਸਾਡੇ ਮਨ ਵਿੱਚ ਕੁੱਝ ਸੰਕਲਪ ਆਉਂਦੇ ਹਨ। ਯਾਨੀ ਇਹ ਕਿ ਇਹ ਇੱਕ ਜਾਨਵਰ ਹੈ ਜਿਸਦੇ ਚਾਰ ਪੈਰ, ਦੋ ਕੰਨ, ਦੋ ਅੱਖਾਂ ਅਤੇ ਇੱਕ ਪੂਛ ਹੁੰਦੇ ਹਨ, ਆਦਿ। ਰਵਾਇਤੀ ਚਿਹਨ ਇਕਰਾਰ ਤੇ ਟਿਕਿਆ ਹੁੰਦਾ ਹੈ, ਜਿਵੇਂ ਵਿਸਰਾਮ ਚਿੰਨ੍ਹ ਵਾਕ ਦੀ ਸਮਾਪਤੀ ਦਾ ਚਿਹਨ ਹੈ। (ਇਹਦੇ ਟਾਕਰੇ ਤੇ ਪ੍ਰਤੀਕ ਕਿਸੇ ਐਸੇ ਸੰਕਲਪ ਦਾ ਚਿਹਨ ਹੁੰਦਾ ਹੈ ਜੋ ਉਸ ਸੰਕਲਪ ਦੇ ਰਾਹੀਂ ਕਿਸੇ ਹੋਰ ਸੰਕਲਪ ਵੱਲ ਸੰਕੇਤ ਕਰਦਾ ਹੋਵੇ, ਜਿਵੇਂ ਝੰਡਾ ਕਿਸੇ ਰਾਸ਼ਟਰ ਦਾ ਪ੍ਰਤੀਕ ਹੋ ਸਕਦਾ ਹੈ)।
ਐਥਨੋਲੌਗ: ਲੈਂਗਵਿਜਸ ਆਫ਼ ਦ ਵਰਲਡ (ਪੰਜਾਬੀ: ਐਥਨੋਲੌਗ: ਦੁਨੀਆ ਦੀਆਂ ਭਾਸ਼ਾਵਾਂ) ਇੱਕ ਵੈੱਬ-ਅਧਾਰਤ ਪ੍ਰਕਾਸ਼ਨ ਹੈ ਜਿਸਦੇ 2015 ਵਿੱਚ ਜਾਰੀ ਹੋਏ 18ਵੇਂ ਐਡੀਸ਼ਨ ਵਿੱਚ 7,472 ਬੋਲੀਆਂ ਅਤੇ ਉਪਬੋਲੀਆਂ ਦੇ ਅੰਕੜੇ ਸ਼ਾਮਲ ਹਨ। 2009 ਤੱਕ, ਆਪਣੇ 16ਵੇਂ ਐਡੀਸ਼ਨ ਤੱਕ, ਇਹ ਛਾਪ ਕੇ ਪ੍ਰਕਾਸ਼ਿਤ ਹੁੰਦਾ ਸੀ। ਐਥਨੋਲੌਗ ਬੁਲਾਰਿਆਂ ਦੀ ਗਿਣਤੀ, ਥਾਂ, ਉੱਪਬੋਲੀਆਂ, ਭਾਸ਼ਾਵਿਗਿਆਨਕ ਮੇਲ-ਜੋੜ, ਉਸ ਭਾਸ਼ਾ ਵਿੱਚ ਬਾਈਬਲ ਦੀ ਉਪਲਬਧਗੀ, ਅਤੇ Expanded Graded Intergenerational Disruption Scale (EGIDS) ਦੀ ਵਰਤੋਂ ਕਰਦੇ ਹੋਏ ਉਸ ਭਾਸ਼ਾ ਦੀ ਜਿਉਣ-ਯੋਗਤਾ ਬਾਰੇ ਜਾਣਕਾਰੀ ਦਿੰਦਾ ਹੈ।ਵਿਲੀਅਮ ਬ੍ਰਾਈਟ, ਲੈਂਗਵਿਜ: ਜਰਨਲ ਆਫ਼ ਦ ਲਿੰਗਵਿਸਟਿਕ ਸੁਸਾਇਟੀ ਆਫ਼ ਅਮੈਰਿਕਾ ਦਾ ਉਦੋਂ ਦਾ ਐਡੀਟਰ, ਐਥਨੋਲੌਗ ਬਾਰੇ ਲਿਖਦਾ ਹੈ ਕਿ "ਇਹ ਸੰਸਾਰ ਦੀਆਂ ਬੋਲੀਆਂ ਸੰਬੰਧੀ ਕਿਸੇ ਵੀ ਹਵਾਲਾ ਸ਼ੈਲਫ਼ ਤੇ ਜ਼ਰੂਰ ਹੋਣਾ ਚਾਹੀਦਾ ਹੈ"ਐਥਨੋਲੌਗ ਵਿੱਚ ਦੁਨੀਆ ਦੀਆਂ ਭਾਸ਼ਾਵਾਂ ਦੀ ਇੱਕ ਸੂਚੀ ਹੈ ਜਿਸਦਾ ਇਸਤੇਮਾਲ ਭਾਸ਼ਾ ਵਿਗਿਆਨ ਵਿੱਚ ਅਕਸਰ ਕੀਤਾ ਜਾਂਦਾ ਹੈ। ਇਸ ਵਿੱਚ ਹਰੇਕ ਭਾਸ਼ਾ ਅਤੇ ਉਪਭਾਸ਼ਾ ਨੂੰ ਅੰਗਰੇਜ਼ੀ ਦੇ ਤਿੰਨ ਅੱਖਰਾਂ ਦੇ ਨਾਲ ਲਿਖਿਆ ਗਿਆ ਹੈ। ਇਸ ਨਾਮਕਰਨ ਨੂੰ ਸਿਲ ਕੋਡ (SIL code) ਕਿਹਾ ਜਾਂਦਾ ਹੈ। ਉਦਾਹਰਨ ਦੇ ਲਈ ਪੰਜਾਬੀ ਦਾ ਸਿਲ ਕੋਡ 'pu', ਹਿੰਦੀ ਦਾ 'hin', ਬ੍ਰਿਜ ਭਾਸ਼ਾ ਦਾ 'bra' ਅਤੇ ਕਸ਼ਮੀਰੀ ਦਾ 'kas' ਹੈ। ਹਰੇਕ ਭਾਸ਼ਾ ਅਤੇ ਉਪਭਾਸ਼ਾ ਦਾ ਭਾਸ਼ਾ ਪਰਿਵਾਰ ਦੇ ਹਿਸਾਬ ਨਾਲ ਵਰਗੀਕਰਨ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਅਤੇ ਉਸਦੇ ਬੋਲਣ ਵਾਲਿਆਂ ਦੇ ਰਹਿਣ ਵਾਲੇ ਖੇਤਕ ਅਤੇ ਸੰਖਿਆ ਦਾ ਅੰਦਾਜ਼ਾ ਦਿੱਤਾ ਗਿਆ ਹੈ। ਇਸ ਸੂਚੀ ਦਾ 16ਵਾਂ ਐਡੀਸ਼ਨ ਸੰਨ 2009 ਵਿੱਚ ਛਪਿਆ ਸੀ ਅਤੇ ਉਸ ਵਿੱਚ 7358 ਭਾਸ਼ਾਵਾਂ ਦਰਜ ਸਨ।
ਗੁਫ਼ਾ ਜ਼ਮੀਨ ਵਿੱਚ ਕੋਈ ਖੋਖਲੀ ਜਗ੍ਹਾ ਹੁੰਦੀ ਹੈ, ਖਾਸ ਤੌਰ 'ਤੇ, ਇੱਕ ਕੁਦਰਤੀ ਰੂਪੋਸ਼ ਸਪੇਸ ਜੋ ਕਿਸੇ ਮਨੁੱਖੀ ਦੇ ਪ੍ਰਵੇਸ਼ ਕਰਨ ਲਈ ਕਾਫ਼ੀ ਵੱਡੀ ਹੋਵੇ। ਗੁਫ਼ਾਵਾਂ ਕੁਦਰਤੀ ਤੌਰ 'ਤੇ ਚੱਟਾਨਾਂ ਛਿੱਜਣ ਨਾਲ ਬਣਦੀਆਂ ਹਨ ਅਤੇ ਅਕਸਰ ਧਰਤੀ ਥੱਲੇ ਡੂੰਘੀਆਂ ਚਲੀਆਂ ਜਾਂਦੀਆਂ ਹਨ। ਸ਼ਬਦ ਗੁਫਾ ਛੋਟੇ ਘੁਰਨਿਆਂ ਲਈ ਵੀ ਵਰਤਿਆ ਜਾ ਸਕਦਾ ਹੈ, ਜਿਵੇਂ ਸਮੁੰਦਰੀ ਗੁਫਾਵਾਂ, ਚਟਾਨੀ ਖੁੱਡਾਂ ਅਤੇ ਗ੍ਰੋਟੋਆਂ। ਕੇਵਰਨ ਇੱਕ ਖਾਸ ਕਿਸਮ ਦੀ ਗੁਫਾ ਹੁੰਦੀ ਹੈ, ਜਿਸਦਾ ਗਠਨ ਕੁਦਰਤੀ ਤੌਰ 'ਤੇ ਘੁਲਣਸ਼ੀਲ ਚੱਟਾਨ ਵਿੱਚ ਹੋਇਆ ਹੋਵੇ, ਜਿਸ ਵਿੱਚ ਸਪੀਲੀਅਦਮ ਬਣਉਣ ਦੀ ਯੋਗਤਾ ਹੋਵੇ।
ਜਾਣਕਾਰੀ ਜਾਂ ਦੱਸ ਜਾਂ ਸੂਚਨਾ ਉਹ ਚੀਜ਼ ਹੁੰਦੀ ਹੈ ਜੋ ਕੁਝ ਦੱਸੇ ਭਾਵ ਜਿਸ ਤੋਂ ਕੋਈ ਸਮੱਗਰੀ ਜਾਂ ਅੰਕੜੇ ਪ੍ਰਾਪਤ ਹੋ ਸਕਣ। ਜਾਣਕਾਰੀ ਜਾਂ ਤਾਂ ਕਿਸੇ ਸੁਨੇਹੇ ਰਾਹੀਂ ਦਿੱਤੀ ਜਾ ਸਕਦੀ ਹੈ ਜਾਂ ਕਿਸੇ ਵਸਤ ਨੂੰ ਸਿੱਧੇ ਜਾਂ ਅਸਿੱਧੇ ਤੌਰ ਉੱਤੇ ਵੇਖ-ਪਰਖ ਕੇ ਲਈ ਜਾ ਸਕਦੀ ਹੈ। ਜੋ ਵੇਖ-ਪਰਖ ਕੇ ਮਹਿਸੂਸ ਕੀਤਾ ਜਾਂਦਾ ਹੈ, ਉਹਨੂੰ ਵੀ ਸੁਨੇਹਾ ਹੀ ਆਖਿਆ ਜਾ ਸਕਦਾ ਹੈ ਅਤੇ ਇਸੇ ਕਰ ਕੇ ਜਾਣਕਾਰੀ ਹਮੇਸ਼ਾ ਕਿਸੇ ਸੁਨੇਹੇ ਰਾਹੀਂ ਦਿੱਤੀ ਅਤੇ ਲਈ ਜਾਂਦੀ ਹੈ। ਜਾਣਕਾਰੀ ਨੂੰ ਘੱਲਣ ਜਾਂ ਸਮਝਣ ਵਾਸਤੇ ਇਹਨੂੰ ਕਈ ਖ਼ਾਕਿਆਂ ਵਿੱਚ ਸੰਕੇਤਬੱਧ ਕੀਤਾ ਜਾ ਸਕਦਾ ਹੈ।
ਰਸਾਇਣਕਖਾਦਾ ਕਿਰਿਆ ਜਾਂ ਰਸਾਇਣਕ ਪ੍ਰਕਿਰਿਆ ਇੱਕ ਅਜਿਹਾ ਅਮਲ ਹੁੰਦਾ ਹੈ ਜਿਸ ਸਦਕਾ ਰਸਾਇਣਕ ਪਦਾਰਥਾਂ ਦਾ ਇੱਕ ਜੁੱਟ ਦੂਜੇ ਜੁੱਟ ਵਿੱਚ ਬਦਲ ਜਾਂਦਾ ਹੈ। ਰਿਵਾਇਤੀ ਤੌਰ ਉੱਤੇ ਰਸਾਇਣਕ ਅਮਲਾਂ ਵਿੱਚ ਸਿਰਫ਼ ਉਹ ਤਬਦੀਲੀਆਂ ਗਿਣੀਆਂ ਜਾਂਦੀਆਂ ਹਨ ਜਿਹਨਾਂ ਵਿੱਚ ਪਰਮਾਣੂਆਂ ਵਿਚਕਾਰਲੇ ਰਸਾਇਣਕ ਜੋੜ ਟੁੱਟਣ ਅਤੇ ਬਣਨ ਵੇਲੇ ਸਿਰਫ਼ ਬਿਜਲਾਣੂਆਂ ਦੀ ਥਾਂ ਵਿੱਚ ਬਦਲੀ ਹੋਵੇ ਭਾਵ ਨਾਭ ਵਿੱਚ ਕੋਈ ਤਬਦੀਲੀ ਨਾ ਆਵੇ ਅਤੇ ਜੋ ਰਸਾਇਣਕ ਸਮੀਕਰਨ ਰਾਹੀਂ ਦਰਸਾਉਣਯੋਗ ਹੋਣ।
ਜੂਲੀਆਨ ਮੂਰ (ਜਨਮ ਜੂਲੀਐਨ ਸਮਿਥ; 3 ਦਸੰਬਰ, 1960) ਇੱਕ ਅਮਰੀਕੀ–ਬ੍ਰਿਟਿਸ਼ ਅਦਾਕਾਰਾ ਹੈ, 1990ਵਿਆਂ ਦੇ ਸ਼ੁਰੂ ਵਿੱਚ ਇਸਨੇ ਆਪਣੀ ਵਧਿਆ ਪਛਾਣ ਬਣਾਈ। ਜੂਲੀਆਨ ਖ਼ਾਸ ਤੌਰ ਉੱਪਰ ਭਾਵਨਾਵਾਂ ਦੇ ਜਾਲ ਵਿੱਚ ਫਸੀ ਔਰਤਾਂ ਦੇ ਚਰਿੱਤਰ ਨੂੰ ਆਰਟ ਫ਼ਿਲਮਾਂ ਅਤੇ ਹਾਲੀਵੁਡ ਫ਼ਿਲਮਾਂ ਰਾਹੀਂ ਪੇਸ਼ ਕਰਨ ਲਈ ਜਾਣੀ ਜਾਂਦੀ ਹੈ। ਇਸਨੇ ਆਪਣੇ ਕੰਮ ਲਈ ਬਹੁਤ ਸ਼ਲਾਘਾ ਪ੍ਰਾਪਤ ਕੀਤੀ ਜਿਹਨਾਂ ਵਿਚੋਂ ਅਕਾਦਮੀ ਅਵਾਰਡ ਫ਼ਾਰ ਬੇਸਟ ਐਕਟਰ ਵੀ ਇੱਕ ਹੈ।
ਹੇਲੋਵੀਨ ਜਾਂ ਹੇਲੋਵੀਨ (ਘੱਟ ਆਮ ਤੌਰ 'ਤੇ ਆਲਹਾਲੋਵੀਨ, ਆਲ ਹੈਲੋਜ਼ ਈਵ, ਜਾਂ ਆਲ ਸੇਂਟਸ ਈਵ ਵਜੋਂ ਜਾਣਿਆ ਜਾਂਦਾ ਹੈ) ਪੱਛਮੀ ਈਸਾਈ ਤਿਉਹਾਰ ਦੀ ਪੂਰਵ ਸੰਧਿਆ, 31 ਅਕਤੂਬਰ ਨੂੰ ਬਹੁਤ ਸਾਰੇ ਦੇਸ਼ਾਂ ਵਿੱਚ ਮਨਾਇਆ ਜਾਣ ਵਾਲਾ ਇੱਕ ਜਸ਼ਨ ਹੈ। ਆਲ ਸੇਂਟਸ ਡੇ ਦਾ ਇਹ ਅੱਲਹਾਲੋਟਾਈਡ ਦਾ ਪਾਲਣ ਸ਼ੁਰੂ ਕਰਦਾ ਹੈ, ਉਹ ਸਮਾਂ ਜੋ ਮਰੇ ਹੋਏ ਲੋਕਾਂ ਨੂੰ ਯਾਦ ਕਰਨ ਲਈ ਸਮਰਪਿਤ ਹੁੰਦਾ ਹੈ, ਜਿਸ ਵਿੱਚ ਸੰਤਾਂ ( ਹੇਲੋਜ਼ ), ਸ਼ਹੀਦਾਂ, ਅਤੇ ਸਾਰੇ ਵਫ਼ਾਦਾਰ ਵਿਛੜੇ ਹੁੰਦੇ ਹਨ।
ਗੂਗਲ ਸਰਚ, ਜਿਸ ਨੂੰ ਆਮ ਤੌਰ ਤੇ ਗੂਗਲ ਵੈਬ ਸਰਚ ਜਾਂ ਬਸ ਗੂਗਲ ਕਿਹਾ ਜਾਂਦਾ ਹੈ, ਗੂਗਲ ਦੁਆਰਾ ਤਿਆਰ ਕੀਤਾ ਗਿਆ ਇੱਕ ਵੈਬ ਖੋਜ ਇੰਜਨ ਹੈ। ਇਹ ਵਰਲਡ ਵਾਈਡ ਵੈੱਬ ਤੇ ਸਭ ਤੋਂ ਵੱਧ ਵਰਤਿਆ ਖੋਜ ਇੰਜਨ ਹੈ, ਹਰ ਰੋਜ਼ ਤਿੰਨ ਅਰਬ ਤੋਂ ਵੱਧ ਖੋਜਾਂ ਦਾ ਪ੍ਰਬੰਧ ਕਰਦਾ ਹੈ। ਫਰਵਰੀ 2016 ਤੱਕ, ਇਹ 64.0% ਮਾਰਕੀਟ ਸ਼ੇਅਰ ਨਾਲ ਅਮਰੀਕਾ ਵਿੱਚ ਸਭ ਤੋਂ ਵੱਧ ਵਰਤਿਆ ਗਿਆ ਖੋਜ ਇੰਜਣ ਹੈ।ਗੂਗਲ ਵਲੋਂ ਵਾਪਸ ਕੀਤੇ ਖੋਜ ਨਤੀਜਿਆਂ ਦੇ ਆਦੇਸ਼ ਹਿੱਸੇ ਵਿੱਚ, "ਪੇਜ ਰੈਂਕ" ਨਾਂ ਦੀ ਪ੍ਰਾਇਮਰੀ ਰੈਂਕ ਸਿਸਟਮ ਤੇ ਆਧਾਰਿਤ ਹੈ। ਗੂਗਲ ਸਰਚ ਕਸਟਮਾਈਜ਼ਡ ਖੋਜ ਲਈ ਬਹੁਤ ਸਾਰੇ ਵੱਖ-ਵੱਖ ਵਿਕਲਪ ਪ੍ਰਦਾਨ ਕਰਦਾ ਹੈ, ਜੋ ਸ਼ਾਮਲ ਕਰਨ, ਨਿਸ਼ਚਤ ਕਰਨ, ਨਿਸ਼ਚਿਤ ਕਰਨ ਲਈ ਜਾਂ ਖਾਸ ਖੋਜ ਵਿਵਹਾਰ ਦੀ ਜ਼ਰੂਰਤ ਦੇ ਚਿੰਨ੍ਹ ਦੀ ਵਰਤੋਂ ਕਰਦਾ ਹੈ ਅਤੇ ਸਪੇਸ਼ਲ ਇੰਟਰੈਕਟਿਵ ਅਨੁਭਵ, ਜਿਵੇਂ ਕਿ ਫਲਾਇੰਗ ਸਥਿਤੀ ਅਤੇ ਪੈਕੇਜ ਟਰੈਕਿੰਗ, ਮੌਸਮ ਦੇ ਅਨੁਮਾਨ, ਮੁਦਰਾ, ਇਕਾਈ ਅਤੇ ਸਮੇਂ ਦੇ ਪਰਿਵਰਤਨ, ਸ਼ਬਦ ਦੀ ਪਰਿਭਾਸ਼ਾ, ਅਤੇ ਹੋਰ ਪੇਸ਼ਕਸ਼ ਵੀ ਕਰਦਾ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਵਿੱਤੀ ਸੰਕਟ ਅਜਿਹੀਆਂ ਅਨੇਕ ਸਥਿਤੀਆਂ ਲਈ ਵਰਤਿਆ ਜਾਣ ਵਾਲਾ ਸ਼ਬਦ ਹੈ ਜਿਹਨਾਂ ਦੌਰਾਨ ਕੁਝ ਵਿੱਤੀ ਅਸਾਸੇ ਅਚਾਨਕ ਆਪਣੇ ਅੰਕਿਤ ਮੁੱਲ ਦਾ ਵੱਡਾ ਭਾਗ ਗੁਆ ਬੈਠਦੇ ਹਨ। 19ਵੀਂ ਅਤੇ ਸ਼ੁਰੂ 20ਵੀਂ ਸਦੀਆਂ ਦੌਰਾਨ, ਬਹੁਤ ਸਾਰੇ ਵਿੱਤੀ ਸੰਕਟ ਬੈਂਕਿੰਗ ਪੈਨਿਕਾਂ ਨਾਲ ਜੁੜੇ ਸਨ ਅਤੇ ਇਨ੍ਹਾਂ ਦੇ ਨਾਲ ਚਲਦੇ ਸਨ। ਵਿੱਤੀ ਸੰਕਟ ਕਹਾਉਂਦੀਆਂ ਹੋਰ ਸਥਿਤੀਆਂ ਵਿੱਚ ਸਟਾਕ ਬਾਜ਼ਾਰ ਕਰੈਸ਼ ਅਤੇ ਹੋਰ ਆਰਥਿਕ ਬੁਦਬੁਦੇ ਫੁੱਟਣਾ, ਕਰੰਸੀ ਸੰਕਟ, ਅਤੇ ਸੋਵਰਨ ਡੀਫਾਲਟ ਸ਼ਾਮਲ ਹੁੰਦੇ ਹਨ।
ਜੇਮਸ ਫ਼ਰਾਂਸਿਸ ਕੈਮਰੂਨ (ਜਨਮ 16 ਅਗਸਤ 1954), ਇੱਕ ਕੈਨੇਡੀਅਨ ਫ਼ਿਲਮ ਨਿਰਦੇਸ਼ਕ, ਨਿਰਮਾਤਾ, ਸਕ੍ਰੀਨਲੇਖਕ, ਖੋਜੀ, ਇੰਜੀਨੀਅਰ, ਪਰਉਪਕਾਰੀ ਅਤੇ ਗਹਿਰੇ ਸਮੁੰਦਰ ਦਾ ਖੋਜੀ ਹੈ। ਖ਼ਾਸ ਪ੍ਰਭਾਵ ਵਿੱਚ ਕੰਮ ਕਰਨ ਤੋਂ ਬਾਅਦ, ਉਸਨੂੰ ਵਿਗਿਆਨਿਕ ਕਲਪਨਾ ਅਧਾਰਿਤ ਐਕਸ਼ਨ ਫ਼ਿਲਮ ਦ ਟਰਮੀਨੇਟਰ (1984) ਦਾ ਨਿਰਦੇਸ਼ਨ ਅਤੇ ਇਸਨੂੰ ਲਿਖਣ ਪਿੱਛੋਂ ਉਸਨੂੰ ਬਹੁਤ ਸਫ਼ਲਤਾ ਮਿਲੀ। ਇਸ ਪਿੱਛੋਂ ਉਹ ਇੱਕ ਮਸ਼ਹੂਰ ਹਾਲੀਵੁੱਡ ਨਿਰਦੇਸ਼ਕ ਬਣ ਗਿਆ ਸੀ ਅਤੇ ਉਸਨੂੰ ਏਲੀਅਨਜ਼ (1986) ਫ਼ਿਲਮ ਨੂੰ ਲਿਖਣ ਅਤੇ ਇਸਦਾ ਨਿਰਦੇਸ਼ਨ ਕਰਨ ਦਾ ਕੰਮ ਮਿਲ ਗਿਆ। ਤਿੰਨ ਸਾਲਾਂ ਬਾਅਦ ਉਸਦੀ ਅਗਲੀ ਫ਼ਿਲਮ ਦ ਅਬਿੱਸ (1989) ਆਈ। ਟਰਮੀਨੇਟਰ 2: ਦ ਜਜਮੈਂਟ ਡੇਅ (1991) ਵਿੱਚ ਵਿਜ਼ੂਅਲ ਇਫ਼ੈਕਟਾਂ ਦੇ ਇਸਤੇਮਾਲ ਲਈ ਉਸਦੀ ਸਮੀਖਕਾਂ ਵੱਲੋਂ ਬਹੁਤ ਸਰਾਹਨਾ ਕੀਤੀ ਗਈ। ਉਸਦੀ ਫ਼ਿਲਮ ਟਰੂ ਲਾਈਜ਼ (1994) ਦੇ ਪਿੱਛੋਂ, ਕੈਮਰੂਨ ਨੇ ਆਪਣੀ ਸਭ ਤੋਂ ਵੱਡੀ ਫ਼ਿਲਮ ਟਾਈਟੈਨਿਕ (1997) ਉੱਪਰ ਕੰਮ ਕੀਤਾ, ਜਿਸ ਲਈ ਉਸਨੂੰ ਸਭ ਤੋਂ ਵਧੀਆ ਫ਼ਿਲਮ, ਸਭ ਤੋਂ ਵਧੀਆ ਨਿਰਦੇਸ਼ਕ ਅਤੇ ਸਭ ਤੋਂ ਵਧੀਆ ਐਡੀਟਿੰਗ ਲਈ ਅਕਾਦਮੀ ਇਨਾਮ ਮਿਲੇ।
ਬਰਾਕ ਹੁਸੈਨ ਓਬਾਮਾ ਅਮਰੀਕਾ ਦੇ 44ਵੇਂ ਅਤੇ ਮੌਜੂਦਾ ਰਾਸ਼ਤਰਪਤੀ ਹਨ। ਉਹ ਪਹਿਲੇ ਅਫਰੀਕੀ-ਅਮਰੀਕਨ ਮੂਲ ਦੇ ਸਖਸ਼ ਹਨ ਜਿਹਨਾਂ ਨੇ ਇਸ ਤਰ੍ਹਾਂ ਦਾ ਅਹੁਦਾ ਸੰਭਾਲਿਆ ਹੈ। ਇਸ ਤੋਂ ਪਹਿਲਾਂ ਇਲੀਨੋਇਸ ਵਿੱਚ ਜਨਵਰੀ 2005 ਤੋਂ ਬਤੌਰ ਸੈਨੇਟਰ ਦੇ ਪਦ 'ਤੇ ਰਹੇ ਅਤੇ ਬਾਅਦ ਵਿੱਚ 2008 ਵਿੱਚ ਰਾਸ਼ਤਰਪਤੀ ਦੀ ਚੋਣਾਂ ਦੀ ਜਿੱਤ ਤੋਂ ਬਾਅਦ ਉਹਨਾਂ ਨੇ ਇਸ ਪਦਵੀ ਤੋਂ ਅਸਤੀਫਾ ਦੇ ਦਿੱਤਾ।
ਮੰਗੋਲ ਭਾਸ਼ਾ ਅਲਤਾਈਕ ਭਾਸ਼ਾ-ਪਰਿਵਾਰ ਦੀ ਅਤੇ ਯੋਗਾਤਮਕ ਬਣਾਵਟ ਦੀ ਭਾਸ਼ਾ ਹੈ। ਇਹ ਮੁੱਖਤ: ਅਨਤੰਤਰ ਮੰਗੋਲ, ਅੰਦਰਲਾ ਮੰਗੋਲ ਦੇ ਸਵਤੰਤਰ ਪ੍ਰਦੇਸ਼, ਬੁਰਯਾਤ (Buriyad) ਮੰਗੋਲ ਰਾਜ ਵਿੱਚ ਬੋਲੀ ਜਾਂਦੀ ਹੈ। ਇਸ ਖੇਤਰਾਂ ਦੇ ਅਰਿਰਿਕਤ ਇਸ ਦੇ ਬੋਲਣ ਵਾਲ ਮੰਚੂਰੀਆ, ਚੀਨ ਦੇ ਕੁਝ ਖੇਤਰ ਅਤੇ ਤਿੱਬਤ ਅਤੇ ਅਫਗਾਨਿਸਤਾਨ ਆਦਿ ਵਿੱਚ ਵੀ ਪਾਏ ਜਾਂਦੇ ਹਨ। ਅਨੁਮਾਨ ਹੈ ਕਿ ਇਸ ਸਭ ਖੇਤਰਾਂ ਵਿੱਚ ਮੰਗੋਲ ਭਾਸ਼ਾ ਬੋਲਣ ਵਾਲੇ ਦੀ ਗਿਣਤੀ ਕੋਈ 40 ਲੱਖ ਹੋਵੇਗੀ।
ਗੁਰੂ ਨਾਨਕ ਦੇਵ ਜੀ (15 ਅਪ੍ਰੈਲ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ। 1. ਗੁਰੂ ਨਾਨਕ ਸਾਹਿਬ ਦੇ ਜਨਮ ਅਤੇ ਜੋਤੀ-ਜੋਤ ਸਮਾੳਣ ਬਾਰੇ ਤਾਰੀਖ਼ਾਂ ਵਿਚ ਮਤਭੇਦ ਹੈ। ਸੁਖਬਾਸੀ ਰਾਮ ਬੇਦੀ, ਗਣੇਸ਼ਾ ਸਿੰਘ ਬੇਦੀ, ਡਾ. ਤਰਲੋਚਨ ਸਿੰਘ, ਡਾ ਹਰਜਿੰਦਰ ਸਿੰਘ ਦਿਲਗੀਰ ਵਰਗੇ ਇਤਿਹਾਸਕਾਰ ਉਨ੍ਹਾਂ ਦਾ ਜਨਮ 20 ਅਕਤੂਬਰ 1469 ਅਤੇ ਜੋਤੀ ਜੋਤ ਸਮਾਉਣਾ 7 ਸਤੰਬਰ 1539 ਦਾ ਮੰਨਦੇ ਹਨ (Sikh History in 10 Volume, vol 1) 2.
"ਲੋਕ-ਨਾਚ ਨਾਲ ਮਾਨਸਿਕਤਾ ਨਾਚ ਕਲਾ ਨੂੰ ਆਪਣੇ ਜੀਵਨ ਦਾ ਸੁਭਾਵਿਕ ਅਮਲ ਪ੍ਰਵਾਨ ਕਰਦੀ ਰਹੀ ਹੈ।" 'ਨੱਚਣ ਵਾਲੇ ਦੀ ਅੱਡੀ ਨਾ ਰਹਿੰਦੀ , ਗਾਉਣ ਵਾਲੇ ਦਾ ਮੂੰਹ' ਇਸ ਸੁਭਾਵਕ ਅਮਲ ਦੀ ਪੁਸ਼ਟੀ ਕਰਦੀ ਕਾਵਿ ਸਤਰ ਹੈ। ਨਾਚ ਕਲਾ ਕਿਸੇ ਵੀ ਸੂਰਤ ਵਿੱਚ ਮੂਕ ਪੇਸ਼ਕਾਰੀ ਨਹੀਂ ਹੈ। ਖ਼ਾਸਕਰ ਪੰਜਾਬੀ ਲੋਕ ਨਾਚ ਗਿੱਧਾ ਭੰਗੜਾ ਤਾਂ ਗੀਤਾਂ ਦੇ ਬੋਲ ਜਾਂ ਬੋਲੀਆਂ ਤੋਂ ਬਿਨਾਂ ਪੇਸ਼ ਕਿਤੇ ਜਾਣਾ ਸੰਭਵ ਹੀ ਨਹੀਂ। ਲੋਕ-ਸਮੂਹ ਦੀ ਸਿਰਜਨ-ਕਲਾ ਦੀ ਇੱਕ ਮਹੱਤਵਪੂਰਨ ਵੰਨਗੀ ਹੈ, ਜੋ ਲੋਕ-ਮਾਨਸ ਦੇ ਸਮੁਚੇ ਹਾਵਾਂ-ਭਾਵਾਂ ਨੂੰ ਸਰੀਰਕ ਮੁਦਰਾਵਾਂ ਦੇ ਪ੍ਰਗਟਾਉ-ਸੰਦਰਭ ਰਾਹੀਂ ਪੇਸ਼ ਕਰਦੀ ਹੈ। ਲੋਕ ਨਾਚ ਵੀ ਇਸੇ ਪ੍ਰਕਾਰ ਦੀ ਇੱਕ ਲੋਕ-ਕਲਾ ਹੈ। ਲੋਕ-ਨਾਚ ਮੰਨੋਰੰਜਨ ਦਾ ਸਾਧਨ ਹੀ ਨਹੀਂ, ਇਹ ਕਿਸੇ ਖਿੱਤੇ ਦੇ ਜਨ-ਸਮੂਹ ਦੀ ਸਮਾਜਿਕ, ਸੱਭਿਆਚਾਰਕ, ਨੈਤਿਕ, ਧਾਰਮਿਕ, ਰਾਜਸੀ ਅਤੇ ਇਤਹਾਸਿਕ ਜੀਵਨ-ਤੋਰ ਦੀਆਂ ਵਿਭਿੰਨ ਪਰਤਾਂ ਦਾ ਸਰੀਰਕ ਮੁਦਰਾਵਾਂ ਦੇ ਮਾਧਿਅਮ ਰਾਹੀਂ ਆਪ-ਮੁਹਾਰਾ, ਸਧਾਰਨ, ਖੁਸ਼ੀਆਂ-ਖੇੜਿਆਂ ਭਰਪੂਰ ਅੰਦਰੂਨੀ ਭਾਵਨਾਵਾਂ ਦਾ ਬਾਹਰੀ ਪ੍ਰਗਟਾਵਾ ਵੀ ਹੈ। ਪੰਜਾਬ ਦੇ ਲੋਕ-ਨਾਚ ਪੰਜਾਬ ਪੰਜਾਬ ਦੇ ਜਨ-ਜੀਵਨ ਦਾ ਮਹੱਤਪੂਰਨ ਅੰਗ ਹਨ।"ਪੰਜਾਬ ਦੇ ਲੋਕ-ਨਾਚਾਂ ਦਾ ਵਰਗੀਕਰਨ ਦੋ ਪੱਧਰਾਂ ਤੇ ਕੀਤਾ ਜਾ ਸਕਦਾ ਹੈ:
ਕਾਨੂੰਨ ਵਿੱਚ, ਧੋਖਾਧੜੀ ਅਣਉਚਿਤ ਜਾਂ ਗੈਰਕਾਨੂੰਨੀ ਲਾਭ ਪ੍ਰਾਪਤ ਕਰਨ ਲਈ, ਜਾਂ ਕਿਸੇ ਪੀੜਤ ਨੂੰ ਕਾਨੂੰਨੀ ਅਧਿਕਾਰ ਤੋਂ ਵਾਂਝੇ ਕਰਨ ਲਈ ਜਾਣਬੁੱਝ ਕੇ ਕੀਤਾ ਧੋਖਾ ਹੈ। ਧੋਖਾਧੜੀ ਸਿਵਲ ਕਾਨੂੰਨ ਦੀ ਉਲੰਘਣਾ ਹੁੰਦੀ ਹੈ (ਭਾਵ, ਧੋਖਾਧੜੀ ਦਾ ਸ਼ਿਕਾਰ ਧੋਖਾਧੜੀ ਤੋਂ ਬਚਣ ਜਾਂ ਮੁਦਰਾ ਰੂਪ ਵਿੱਚ ਮੁਆਵਜ਼ਾ ਵਾਪਸ ਲੈਣ ਲਈ ਧੋਖਾਧੜੀ ਕਰਨ ਵਾਲੇ ਤੇ ਮੁਕੱਦਮਾ ਕਰ ਸਕਦਾ ਹੈ); ਇਹ ਅਪਰਾਧਿਕ ਕਾਨੂੰਨ ਨੂੰ ਤੋੜਨਾ ਹੁੰਦਾ ਹੈ (ਭਾਵ, ਇੱਕ ਧੋਖਾਧੜੀ ਕਰਨ ਵਾਲੇ ਤੇ ਸਰਕਾਰੀ ਅਧਿਕਾਰੀਆਂ ਦੁਆਰਾ ਮੁਕੱਦਮਾ ਚਲਾਇਆ ਜਾ ਸਕਦਾ ਹੈ ਜਾਂ ਕੈਦ ਕੀਤਾ ਜਾ ਸਕਦਾ ਹੈ), ਜਾਂ ਇਹ ਵੀ ਹੋ ਸਕਦਾ ਹੈ ਕਿ ਕਿਸੇ ਦਾ ਪੈਸਾ, ਜਾਇਦਾਦ ਜਾਂ ਕਾਨੂੰਨੀ ਹੱਕ ਦਾ ਨੁਕਸਾਨ ਨਾ ਹੋਵੇ ਪਰ ਫਿਰ ਵੀ ਕਿਸੇ ਹੋਰ ਸਿਵਲ ਜਾਂ ਅਪਰਾਧਿਕ ਕਸੂਰ ਦਾ ਤੱਤ ਹੋ ਸਕਦਾ ਹੈ। ਧੋਖਾਧੜੀ ਦਾ ਉਦੇਸ਼ ਵਿੱਤੀ ਲਾਭ ਜਾਂ ਹੋਰ ਲਾਭ ਹੋ ਸਕਦਾ ਹੈ, ਉਦਾਹਰਣ ਵਜੋਂ ਪਾਸਪੋਰਟ, ਯਾਤਰਾ ਦਸਤਾਵੇਜ਼, ਜਾਂ ਡਰਾਈਵਰ ਲਾਇਸੈਂਸ, ਜਾਂ ਗਿਰਵੀਨਾਮੇ ਦੀ ਧੋਖਾਧੜੀ, ਜਿਥੇ ਅਪਰਾਧੀ ਝੂਠੇ ਬਿਆਨਾਂ ਦੇ ਜ਼ਰੀਏ ਗਿਰਵੀਨਾਮੇ ਲਈ ਹੱਕਦਾਰ ਹੋਣ ਦੀ ਕੋਸ਼ਿਸ਼ ਕਰ ਸਕਦਾ ਹੈ।ਝਾਂਸਾ ਇੱਕ ਵੱਖਰਾ ਸੰਕਲਪ ਹੈ ਜਿਸ ਵਿੱਚ ਕਿਸੇ ਲਾਭ ਜਾਂ ਪੀੜਤ ਨੂੰ ਭੌਤਿਕ ਤੌਰ ਤੇ ਨੁਕਸਾਨ ਪਹੁੰਚਾਉਣ ਜਾਂ ਉਨ੍ਹਾਂ ਨੂੰ ਵਾਂਝੇ ਕਰਨ ਦੇ ਇਰਾਦੇ ਦੀ ਬਜਾਏ ਜਾਣਬੁੱਝ ਕੇ ਧੋਖਾ ਦੇਣਾ ਸ਼ਾਮਲ ਹੁੰਦਾ ਹੈ।
ਸਰਹੱਦਾਂ (ਅੰਗਰੇਜ਼ੀ: Borders) ਰਾਜਨੀਤਿਕ ਸੰਸਥਾਵਾਂ ਜਾਂ ਕਾਨੂੰਨੀ ਅਧਿਕਾਰ ਖੇਤਰਾਂ ਦੀਆਂ ਭੂਗੋਲਿਕ ਹੱਦਾਂ ਹਨ, ਜਿਵੇਂ ਕਿ ਸਰਕਾਰਾਂ, ਸਰਬਸ਼ਕਤੀਮਾਨ ਰਾਜਾਂ, ਸੰਘ ਰਾਜਾਂ ਅਤੇ ਹੋਰ ਸਬਨੈਸ਼ਨਲ ਸੰਸਥਾਵਾਂ। ਬਾਰਡਰ ਦੀ ਸਥਾਪਨਾ ਰਾਜਨੀਤਕ ਜਾਂ ਸਮਾਜਿਕ ਹਸਤੀਆਂ ਵਿਚਕਾਰ ਸਮਝੌਤਿਆਂ ਰਾਹੀਂ ਕੀਤੀ ਜਾਂਦੀ ਹੈ ਜੋ ਇਹਨਾਂ ਇਲਾਕਿਆਂ ਨੂੰ ਨਿਯੰਤਰਿਤ ਕਰਦੇ ਹਨ; ਇਹਨਾਂ ਸਮਝੌਤਿਆਂ ਦੀ ਸਿਰਜਣਾ ਨੂੰ ਸੀਮਾ ਹੱਦਬੰਦੀ ਕਿਹਾ ਜਾਂਦਾ ਹੈ।
ਵੱਡਾ ਘੱਲੂਘਾਰਾ (Vaḍḍā Ghallūghārā [ʋəɖɖɑ kə̀lːuɡɑ̀ɾɑ] "the great massacre or holocaust") ਅਫ਼ਗਾਨੀ ਦੁਰਾਨੀ ਫੌਜ਼ਾਂ ਦੁਆਰਾ ਕੀਤੇ ਸਿੱਖਾਂ ਦੇ ਭਾਰੀ ਕਤਲਾਮ ਨੂੰ ਕਹਿੰਦੇ ਹਨ। ਇਹ 1746 ਦੇ ਛੋਟੇ ਘਲੂਘਾਰੇ ਤੋਂ ਵੱਖਰਾ ਹੈ, ਜੋ ਦਹਾਕਿਆਂ ਤੱਕ ਜਾਰੀ ਰਿਹਾ ਸਿੱਖਾਂ ਨੂੰ ਖਤਮ ਕਰਨ ਦਾ ਅਫ਼ਗਾਨ ਹਮਲਾਵਰਾਂ ਦਾ ਖੂਨੀ ਕਾਰਾ ਸੀ। ਗੁਰਦੁਆਰਾ ਵੱਡਾ ਘੱਲੂਘਾਰਾ ਸਾਹਿਬ ਪਿੰਡ ਕੁਤਬਾ-ਬਾਹਮਣੀਆਂ
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਪੰਜਾਬੀ ਭਾਸ਼ਾ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖਾਂ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਜਾਣ ਪਛਾਣ: ਪੰਜਾਬ ਵਿੱਚ ਮੇਲਿਆਂ ਵਾਂਗ ਤਿਉਹਾਰਾਂ ਦੀ ਲੜੀ ਵੀ ਤੁਰੀ ਰਹਿੰਦੀ ਹੈ। ਮੇਲਿਆਂ ਵਾਂਗ ਤਿਉਹਾਰ ਵੀ ਇੱਥੋਂ ਦੇ ਸਭ ਵਰਗਾਂ ਦੇ ਲੋਕ ਸਮੂਹਿਕ ਤੌਰ ਤੇ ਮਨਾਉਂਦੇ ਹਨ। ਜੋ ਇੱਥੋਂ ਦੀ ਭਾਈਚਾਰਕ ਸਾਂਝ ਅਤੇ ਫਿਰਕੂ ਸੋਚ ਦੇ ਗਵਾਹ ਹਨ ।ਡਾ ਵਣਜਾਰਾ ਬੇਦੀ ਅਨੁਸਾਰ ਤਿਉਹਾਰਾਂ ਦਾ ਮੁੱਢ ਪੰਜਾਬ ਦੀ ਸਮੂਹਿਕ ਵਿਕਾਸ ਦੀ ਭਾਵਨਾ ਵਿੱਚ ਬੱਝਿਆ ਅਤੇ ਹੌਲੀ ਹੌਲੀ ਇਨ੍ਹਾਂ ਰਾਂਗਲੀਆਂ ਚੂਲਾਂ ਦੁਆਲੇ ਜਾਤੀ ਦਾ ਸਾਰਾ ਸਮਾਜਿਕ ,ਧਾਰਮਿਕ ਅਤੇ ਭਾਈਚਾਰਕ ਜੀਵਨ ਚੱਕੀ ਦੇ ਪੁੜ ਵਾਂਗ ਘੁੰਮਣ ਲੱਗਾ। ਤਿਉਹਾਰ ਨਾਲ ਅੰਦਰਲਾ ਖਿੜਦਾ ਤੇ ਮਹਿਕਦਾ ਹੈ ਅਤੇ ਲੋਕਾਂ ਵਿੱਚ ਨਵੀਂ ਸ਼ਕਤੀ ਉੱਭਰਦੀ ਅਤੇ ਨਵੇਂ ਸੰਕਲਪ ਜਾਗਦੇ ਹਨ ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਇੱਕ ਸਿੱਖ ਮਹਾਰਾਜਾ ਸੀ ਜਿੰਨਾ ਨੂੰ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਗੁਰੂ ਗੋਬਿੰਦ ਸਿੰਘ (ਪੰਜਾਬੀ ਉਚਾਰਨ: [gʊɾuː goːbɪn̪d̪ᵊ sɪ́ŋgᵊ] ; 22 ਦਸੰਬਰ 1666 – 7 ਅਕਤੂਬਰ 1708), ਗੋਬਿੰਦ ਦਾਸ ਜਾਂ ਗੋਬਿੰਦ ਰਾਏ ਦਾ ਜਨਮ ਦਸਵੇਂ ਸਿੱਖ ਗੁਰੂ, ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ । ਜਦੋਂ ਉਸਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ, ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਸਿੱਖਾਂ ਦੇ ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ, ਦਸਵੇਂ ਅਤੇ ਅੰਤਿਮ ਮਨੁੱਖੀ ਸਿੱਖ ਗੁਰੂ ਬਣ ਗਏ ਸਨ। ਉਸਦੇ ਜੀਵਨ ਕਾਲ ਦੌਰਾਨ ਉਸਦੇ ਚਾਰ ਜੈਵਿਕ ਪੁੱਤਰਾਂ ਦੀ ਮੌਤ ਹੋ ਗਈ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੁਆਰਾ ਮਾਰ ਦਿੱਤਾ ਗਿਆ।ਸਿੱਖ ਧਰਮ ਵਿੱਚ ਉਹਨਾਂ ਦੇ ਮਹੱਤਵਪੂਰਨ ਯੋਗਦਾਨਾਂ ਵਿੱਚ 1699 ਵਿੱਚ ਖਾਲਸਾ ਨਾਮਕ ਸਿੱਖ ਯੋਧੇ ਭਾਈਚਾਰੇ ਦੀ ਸਥਾਪਨਾ ਅਤੇ Ks, ਵਿਸ਼ਵਾਸ ਲੇਖਾਂ ਨੂੰ ਪੇਸ਼ ਕਰਨਾ ਹੈ ਜੋ ਖਾਲਸਾ ਸਿੱਖ ਹਰ ਸਮੇਂ ਪਹਿਨਦੇ ਹਨ। ਗੁਰੂ ਗੋਬਿੰਦ ਸਿੰਘ ਜੀ ਨੂੰ ਦਸਮ ਗ੍ਰੰਥ ਦਾ ਸਿਹਰਾ ਦਿੱਤਾ ਜਾਂਦਾ ਹੈ ਜਿਸ ਦੀ ਬਾਣੀ ਸਿੱਖ ਅਰਦਾਸਾਂ ਅਤੇ ਖ਼ਾਲਸਾ ਰੀਤੀ ਰਿਵਾਜਾਂ ਦਾ ਪਵਿੱਤਰ ਅੰਗ ਹੈ। ਉਸ ਨੂੰ ਇਹ ਵੀ ਮੰਨਿਆ ਜਾਂਦਾ ਹੈ ਕਿ ਜਿਸ ਨੇ ਗੁਰੂ ਗ੍ਰੰਥ ਸਾਹਿਬ ਨੂੰ ਸਿੱਖ ਧਰਮ ਦੇ ਪ੍ਰਾਇਮਰੀ ਗ੍ਰੰਥ ਅਤੇ ਸਦੀਵੀ ਗੁਰੂ ਵਜੋਂ ਅੰਤਮ ਰੂਪ ਦਿੱਤਾ ਅਤੇ ਨਿਸ਼ਚਿਤ ਕੀਤਾ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਏਵਾਰਿਸਤ ਗੈਲੂਆ (ਫ਼ਰਾਂਸੀਸੀ: [evaʁist ɡaˈlwa]; 25 ਅਕਤੂਬਰ 1811 - 31 ਮਈ 1832) ਇੱਕ ਅਜ਼ੀਮ ਫਰਾਂਸੀਸੀ ਗਣਿਤ ਵਿਗਿਆਨੀ ਸੀ ਜੋ ਕਰੀਬਨ ਬੀਹ ਬਰਸ ਦੀ ਉਮਰ ਤੱਕ ਹੀ ਜੀਵਿਆ। ਫਿਰ ਵੀ ਹਿਸਾਬ ਦੇ ਖੇਤਰ ਵਿੱਚ ਕਈ ਅਹਿਮ ਯੋਗਦਾਨ ਦੇਣ ਦੇ ਇਲਾਵਾ, ਤਦ ਤੱਕ ਉਸ ਨੇ ਹਿਸਾਬ ਦੀ ਪੂਰੀ ਤਸਵੀਰ ਬਦਲਨ ਵਾਲਾ ਕੰਮ ਪੂਰਾ ਕਰ ਲਿਆ ਸੀ। ਇਸਨੂੰ ਗੈਲੂਆ ਥਿਓਰੀ ਦੇ ਨਾਮ ਨਾਲ ਜਾਣਿਆ ਜਾਂਦਾ ਹੈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਪ੍ਰਗਟ ਤੇ ਸਦੀਵੀ ਕਾਲ ਲਿਯੀ ਗੁਰੂ ਹਨ । ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ ਅਕਤੂਬਰ 1708 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸੀ, ਜਿਸ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਸ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਲਸਫਾ ਨਾਲ਼ ਜੋੜਿਆ ਜਿਸ ਕਰ ਕੇ ਉਸ ਨੂੰ ਭਾਈ ਜੀ ਆਖਿਆ ਜਾਣ ਲੱਗਾ। ਉਸ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।ਪ੍ਰਦੂਸ਼ਣ ਦੀਆਂ ਮੁੱਖ ਕਿਸਮਾਂ ਵਿੱਚ ਸ਼ਾਮਲ ਹਨ:
ਭਾਰਤ ਦੱਖਣੀ ਏਸ਼ੀਆ ਦਾ ਇੱਕ ਦੇਸ਼ ਹੈ। ਇਹ ਖੇਤਰਫਲ ਦੇ ਹਿਸਾਬ ਨਾਲ ਦੁਨੀਆਂ ਦਾ ਸੱਤਵਾਂ ਅਤੇ ਆਬਾਦੀ ਦੇ ਹਿਸਾਬ ਨਾਲ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੁਨੀਆਂ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਇਹ ਦੱਖਣ ਵਿੱਚ ਹਿੰਦ ਮਹਾਂਸਾਗਰ, ਦੱਖਣ-ਪੱਛਮ ਵਿੱਚ ਅਰਬ ਸਾਗਰ ਅਤੇ ਦੱਖਣ-ਪੂਰਬ ਵਿੱਚ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ ਹੈ। ਭਾਰਤ ਪੱਛਮ ਵੱਲ ਪਾਕਿਸਤਾਨ ਅਤੇ ਅਫ਼ਗ਼ਾਨਿਸਤਾਨ, ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ, ਪੂਰਬ ਵੱਲ ਬਰਮਾ ਅਤੇ ਬੰਗਲਾਦੇਸ਼ ਆਦਿ ਦੇਸ਼ਾਂ ਨਾਲ ਜ਼ਮੀਨੀ ਸਰਹੱਦ ਸਾਂਝੀ ਕਰਦਾ ਹੈ ਅਤੇ ਦੱਖਣ ਵੱਲ ਮਾਲਦੀਵ ਅਤੇ ਸ੍ਰੀ ਲੰਕਾ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦਾ ਹੈ। ਭਾਰਤ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਬਰਮਾ, ਥਾਈਲੈਂਡ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦੇ ਹਨ।
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਉਹਨਾਂ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਤ ਕੀਤਾ ਜਾਂਦਾ ਹੈ।
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।1928 ਵਿੱਚ ਭਗਤ ਸਿੰਘ ਤੇ ਉਸਦੇ ਸਾਥੀ ਸ਼ਿਵਰਾਮ ਰਾਜਗੁਰੂ ਨੇ 21 ਸਾਲਾ ਬਰਤਾਨਵੀ ਪੁਲਿਸ ਅਫ਼ਸਰ ਜੌਨ ਸਾਂਡਰਸ ਦਾ ਲਾਹੌਰ ਵਿਖੇ ਗੋਲੀ ਮਾਰਕੇ ਕਤਲ ਕੀਤਾ ਜਦਕਿ ਉਹਨਾਂ ਦਾ ਮਕਸਦ ਜੇਮਜ਼ ਸਕੌਟ ਨਾਂ ਦੇ ਸੀਨੀਅਰ ਪੁਲਿਸ ਸੁਪਰਿਨਟੈਂਡੈਂਟ ਦਾ ਕਤਲ ਕਰਨਾ ਸੀ।
ਗੁਰੂ ਅਮਰਦਾਸ ਜੀ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿਨ੍ਹਾਂ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ। ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ 'ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦੇ ਸੰਤ ਸਨ
ਜਰਨੈਲ ਸਿੰਘ ਭਿੰਡਰਾਂਵਾਲੇ (ਜਨਮ ਨਾਮ: ਜਰਨੈਲ ਸਿੰਘ ਬਰਾੜ; 2 ਜੂਨ, 1947 - 6 ਜੂਨ, 1984) ਸਿੱਖ ਧਾਰਮਿਕ ਸੰਗਠਨ ਦਮਦਮੀ ਟਕਸਾਲ ਦੇ ਇੱਕ ਆਗੂ ਸਨ। 1978 ਦੇ ਸਿੱਖ-ਨਿਰੰਕਾਰੀ ਸੰਘਰਸ਼ ਵਿੱਚ ਸ਼ਾਮਲ ਹੋਣ ਕਰਕੇ ਉਹਨਾਂ ਨੂੰ ਪ੍ਰਮੁੱਖਤਾ ਮਿਲੀ। ਉਹ ਪੰਜਾਬ ਵਿੱਚ ਮੁੜ-ਸੁਰਜੀਤੀਵਾਦੀ ਅਤੇ ਬਾਗ਼ੀ ਲਹਿਰ ਦਾ ਪ੍ਰਤੀਕ ਬਣੇ। ਉਹਨਾਂ ਨੂੰ ਅਤੇ ਉਹਨਾਂ ਦੇ ਹਥਿਆਰਬੰਦ ਸਾਥੀਆਂ ਨੂੰ ਗੋਲਡਨ ਟੈਂਪਲ ਕੰਪਲੈਕਸ ਤੋਂ ਹਟਾਉਣ ਲਈ ਆਪ੍ਰੇਸ਼ਨ ਬਲਿਊਸਟਾਰ ਸ਼ੁਰੂ ਕੀਤਾ ਗਿਆ ਸੀ।
ਲੋਹੜੀ ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।
ਰੀਤੀ ਰਿਵਾਜ ਸ਼ਬਦ ਅੰਗਰੇਜੀ ਦੇ ਪਦ ritual ਦੇ ਪੰਜਾਬੀ ਅਨੁਵਾਦ ਵਜੋਂ ਵਰਤਿਆ ਗਿਆ ਹੈ। ਸਮਾਜ ਦੇ ਸਮਾਂ ਵਿਹਾ ਚੁੱਕੇ ਕਾਰਜ ਜਦੋਂ ਆਪਣੇ ਸਾਰਥਕ ਪ੍ਰਕਾਰਜ ਤੋਂ ਮੁਕਤ ਹੋ ਕੇ ਪ੍ਰਤੀਕ ਰੂਪ ਵਿੱਚ ਕੀਤੇ ਜਾਂਦੇ ਹਨ, ਤਾਂ ਉਹ ਰਸਮਾਂ ਅਖਵਾਉਂਦੇ ਹਨ। ਪੰਜਾਬ ਵਿੱਚ ਅਜਿਹੇ ਅਨੇਕਾ ਕਾਰਜ ਹਨ, ਜਿਨਾ ਦੀ ਪਹਿਲਾ ਕਦੀ ਮਹੱਤਤਾ ਸੀ, ਪਰ ਹੁਣ ਉਹ ਵੇਲਾ ਵਿਹਾ ਚੁਕੇ ਹਨ ਪਰ ਇਹ ਪ੍ਰਕਾਰਜ ਪ੍ਰਤੀਕ ਰੂਪ ਵਿੱਚ ਅੱਜ ਵੀ ਨਿਭਾਏ ਜਾਂਦੇ ਹਨ। ਜਿਸ ਤਰਾਂ ਉਹਨਾਂ ਦਾ ਵਾਸਤਵਿਕ ਅਮਲ ਹੋਇਆ ਕਰਦਾ ਸੀ। ਵਿਅਕਤੀ ਜੀਵਨ ਨਾਲ ਸਬੰਧਿਤ ਅਜਿਹਾ ਕੋਈ ਮੌਕਾ ਨਹੀਂ ਜਦੋਂ ਕੋਈ ਰਸਮ ਨਾ ਕੀਤੀ ਜਾਂਦੀ ਹੋਵੇ। ਵਿਅਕਤੀ ਜੀਵਨ ਦੀਆਂ ਤਿੰਨ ਅਵਸਥਾਵਾਂ ਪ੍ਰਮੁੱਖ ਮੰਨੀਆਂ ਜਾਂਦੀਆਂ ਹਨ। ਜਨਮ ਵਿਆਹ ਮੌਤ ਉਹਨਾਂ ਨਾਲ ਸਬੰਧਿਤ ਰਸਮਾਂ ਹੇਠ ਲਿਖੇ ਹਨ: -
ਹੋਲਾ ਮਹੱਲਾ ਖ਼ਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਅਤੇ ਕੌਮੀ ਜੋੜ ਮੇਲਾ ਹੈ। ਇਹ ਮੇਲਾ ਖ਼ਾਲਸਾ ਪੰਥ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਧਾਰਮਿਕ ਪ੍ਰੰਪਰਾਵਾਂ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਅਨੰਦਪੁਰ ਸਾਹਿਬ ਸਮੇਤ ਸਮੁੱਚਾ ਇਲਾਕਾ ਖ਼ਾਲਸਾਈ ਰੰਗ 'ਚ ਰੰਗਿਆ ਜਾਂਦਾ ਹੈ। ਖ਼ਾਲਸਾ ਪੰਥ ਹੋਲੀ ਨਹੀਂ, ਹੋਲਾ ਖੇਡਦਾ ਹੈ ਅਤੇ ਮਹੱਲਾ ਕੱਢਦਾ ਹੈ। ਹੋਲੀ ਤੋਂ ਅਗਲੇ ਦਿਨ, ਅਨੰਦਪੁਰ ਸਾਹਿਬ ਵਿੱਚ ਕੇਸਗੜ੍ਹ ਸਾਹਿਬ ਦੇ ਸਥਾਨ ਉਤੇ, ਇੱਕ ਮੇਲਾ ਭਰਦਾ ਹੈ, ਜਿਸ ਨੂੰ ‘ਹੋਲਾ ਮਹੱਲਾ` ਕਹਿੰਦੇ ਹਨ। ਇਸ ਮੇਲੇ ਦਾ ਮੁੱਢ ਗੁਰੂ ਗੋਬਿੰਦ ਸਿੰਘ ਨੇ ਸੰਮਤ 1701 ਚੇਤ ਦੀ ਇੱਕ ਤਰੀਕ ਨੂੰ ਰੱਖਿਆ। ਉਨ੍ਹਾਂ ਨੇ ਖਾਲਸੇ ਨੂੰ ਸਸ਼ਤਰ-ਵਿੱਦਿਆ ਤੇ ਯੁੱਧ-ਕਲਾ ਵਿੱਚ ਨਿਪੁੰਨ ਕਰਨ ਲਈ ਦੋ ਦਲ ਬਣਾ ਕੇ, ਉਨ੍ਹਾਂ ਵਿੱਚ ਮਸਨੂਈ ਲੜਾਈ ਕਰਵਾਈ ਤੇ ਬਹਾਦਰ ਯੋਧਿਆਂ ਨੂੰ ਸਿਰੋਪੇ ਬਖ਼ਸੇ। ਉਦੋਂ ਤੋਂ ਹਰ ਸਾਲ ਅਨੰਦਪੁਰ ਵਿੱਚ ਹੋਲੀ ਤੋਂ ਅਗਲੇ ਦਿਨ ਹੋਲਾ ਮਹੱਲਾ ਮਨਾਇਆ ਜਾਣ ਲੱਗਾ। ਇਸ ਦਿਨ ਇੱਕ ਵੱਡਾ ਜਲੂਸ ਜਿਸ ਨੂੰ ‘ਮਹੱਲਾ` ਕਹਿੰਦੇ ਹਨ, ਨਗਾਰਿਆਂ ਦੀ ਧੁਨੀ ਵਿਚ, ਸਜ-ਧਜ ਨਾਲ ਇੱਕ ਗੁਰਧਾਮ ਤੋਂ ਦੂਜੇ ਗੁਰਧਾਮ ਤੱਕ ਨਿਕਲਦਾ ਹੈ। ਇਸ ਜਲੂਸ ਵਿੱਚ ਨਿਹੰਗ ਸਿੰਘ, ਪੁਰਾਤਨ ਫ਼ੌਜੀ ਆਨ ਸ਼ਾਨ ਨਾਲ ਸ਼ਾਮਲ ਹੁੰਦੇ ਅਤੇ ਸ਼ਸਤਰਾਂ ਦੇ ਦਸਤਕਾਰ ਵਿਖਾਦੇ ਹਨ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
Coord:31.964444, 75.469722ਛੋਟਾ ਘੱਲੂਘਾਰਾ ([tʃʰoʈɑ kə̀lːuɡɑ̀ɾɑ]) ਸਿੱਖਾਂ ਅਤੇ ਮੁਗਲਾਂ ਦਰਮਿਆਨ 17 ਮਈ 1746 ਈ: ਨੂੰ ਜ਼ਿਲ੍ਹਾ ਗੁਰਦਾਸਪੁਰ ਦੇ ਕਾਹਨੂੰਵਾਨ ਛੰਭ 'ਚ ਵਾਪਰਿਆ ਖੂਨੀ ਦੁਖਾਂਤ, ਜੋ ਇਤਿਹਾਸ ਵਿੱਚ ਛੋਟੇ ਘੱਲੂਘਾਰੇ ਦੇ ਨਾਂਅ ਨਾਲ ਜਾਣਿਆ ਜਾਂਦਾ ਹੈ। ਦੂਜੇ ਘਲੂਘਾਰੇ ਸਮੇਂ ਕੀਤੇ ਵੱਡਾ ਕਤਲਾਮ ਹੋਇਆ ਸੀ ਇਸ ਲਈ ਇਸਨੂੰ ਵਖਰਾਉਣ ਦੇ ਮੰਤਵ ਨਾਲ ਇਸਨੂੰ ਛੋਟਾ ਘਲੂਘਾਰਾ ਕਿਹਾ ਜਾਣ ਲੱਗਿਆ। ਕਾਹਨੂੰਵਾਨ ਦਾ ਛੰਭ ਜੋ ਗੁਰਦਾਸਪੁਰ ਤੋਂ ਮੁਕੇਰੀਆਂ ਨੂੰ ਜਾਂਦੀ ਸੜਕ ਉੱਤੇ 8 ਕਿਲੋਮੀਟਰ ਦੂਰ ਫੌਜੀ ਛਾਉਣੀ ਤਿੱਬੜ ਤੋਂ ਸੱਜੇ ਪਾਸੇ ਨੂੰ 4 ਕਿਲੋਮੀਟਰ ਦੂਰ ਸਥਿਤ ਹੈ।
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿੱਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਉਚਿਤ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।‘ਲੋਕ ਖੇਡ’ ‘ਲੋਕ’ ਅਤੇ ‘ਖੇਡ’ ਸ਼ਬਦਾਂ ਦੇ ਮੇਲ ਨਾਲ ਬਣਿਆ ਹੈ। ਇਸਦਾ ਅਰਥ ਹੈ। ‘ਲੋਕ ਦੀ ਖੇਡ’। ‘ਲੋਕ’ ਸ਼ਬਦ ਵਾਸਤਵ ਵਿੱਚ ਅੰਗਰੇਜ਼ੀ ਦੇ ਫੋਕ ਦਾ ਪਰਿਯਾਇ ਹੈ। ਜੋ ਨਗਰ ਅਤੇ ਪਿੰਡ ਦੀ ਸਾਰੀ ਜਨਤਾ ਦਾ ਭਾਵ ਹੈ। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ ਮਨ ਪਰਚਾਣਾ ਹੈ। ਲੋਕਖੇਡ ਦਾ ਮਨ ਪਰਚਾਵਾ ਹੋਣਾ ਬਹੁਤ ਜ਼ਰੂਰੀ ਹੈ। ਪਰ ਮਨ ਪਰਚਾਵੇ ਦੇ ਨਾਲ-ਨਾਲ ਇਹ ਮਨੁੱਖ ਨੂੰ ਸਰੀਰਿਕ ਤੇ ਮਾਨਸਿਕ ਸ਼ਕਤੀ ਵੀ ਦਿੰਦੀਆਂ ਹਨ। ਇਨ੍ਹਾਂ ਦਾ ਮਨੁੱਖ ਦੇ ਜੀਵਨ ਨਾਲ ਡੂੰਘਾ ਸੰਬੰਧ ਹੈ।ਲੋਕ-ਖੇਡਾਂ ਦੀ ਖ਼ਾਸੀਅਤ ਇਹ ਹੈ ਕਿ ਇਹ ਕਿਸੇ ਕਰੜੇ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ। ਕੋਈ ਸਮਾਂ-ਸਥਾਨ ਵੀ ਨਿਸ਼ਚਿਤ ਨਹੀਂ, ਗਰਮੀਆਂ ਨੂੰ ਦੁਪਿਹਰਾ ਸਮੇਂ, ਰਾਤ ਨੂੰ ਚਾਨਣੀਆਂ ਰਾਤਾਂ ਵਿਚ, ਖੁੱਲ੍ਹਿਆ ਵਿਹੜਿਆਂ, ਗਲੀਆਂ, ਜੂਹਾਂ, ਟਾਹਲੀਆਂ, ਬਰੋਟਿਆਂ ਦੀਆਂ ਛਾਂਵਾਂ ਅਤੇ ਕਿਸੇ ਵੀ ਮੋਕਲੀ ਥਾਂ 'ਤੇ ਇਹ ਖੇਡੀਆਂ ਜਾਂਦੀਆਂ ਹਨ। ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ, ਸਥਾਨਿਕ ਉਪਲਬਧ ਸਮਗਰੀ ਤੋਂ ਹੀ ਕੰਮ ਸਾਰ ਲਿਆ।
ਸਿੱਖੀ ਜਾਂ ਸਿੱਖ ਧਰਮ (ਸਿੱਖ ਦਾ ਮਤਲਬ, "ਸਿੱਖਣ ਵਾਲ਼ਾ") ਜੋ 15ਵੀਂ ਸਦੀ ਵਿੱਚ ਭਾਰਤੀ ਉਪਮਹਾਂਦੀਪ ਦੇ ਪੰਜਾਬ ਖੇਤਰ ਵਿੱਚ ਸ਼ੁਰੂ ਹੋਇਆ। ਇਹ ਜਗਤ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ ਅਤੇ ਸਾਰੇ ਵਿਸ਼ਵਵਿਆਪੀ ਪ੍ਰਮੁੱਖਤਾ ਪ੍ਰਾਪਤ ਧਰਮਾਂ ਵਿੱਚੋਂ ਸਭ ਤੋਂ ਹਾਲੀਆ ਸਥਾਪਤ ਹੋਇਆ। ਸਿੱਖ ਪੰਥ ਨੂੰ ਮੰਨਣ ਵਾਲਿਆਂ ਦੀ ਗਿਣਤੀ ਲਗਭਗ 3 ਕਰੋੜ (ਜਾਂ 25–30 ਮਿਲੀਅਨ) ਹੈ, ਇਨ੍ਹਾਂ ਦਾ ਬਹੁਮਤ ਪੰਜਾਬ, ਭਾਰਤ ਵਿੱਚ ਰਹਿੰਦਾ ਹੈ। ਸਿੱਖ ਧਰਮ ਦਾ ਅਧਿਆਤਮਕ ਆਧਾਰ ਸਿੱਖਾਂ ਦੇ ਦਸ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਹੈ, ਜੋ ਕਿ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਗੂਰੂ ਨਾਨਕ ਦੇਵ ਨੇ ਸਿੱਖ ਧਰਮ ਦੀ ਨੀਂਹ ਰੱਖੀ ਸੀ ਅਤੇ ਗੂਰੂ ਗੋਬਿੰਦ ਸਿੰਘ ਨੇ ਗੂਰੂ ਗ੍ਰੰਥ ਸਾਹਿਬ ਨੂੰ ਇਸਦੇ ਅੰਤਮ ਗੁਰੂ ਵਜੋਂ ਨਿਯੁਕਤ ਕਰਕੇ ਦੇਹਧਾਰੀ ਗੁਰੂ ਦੀ ਪਰੰਪਰਾ ਨੂੰ ਸਮਾਪਤ ਕੀਤਾ। ਗੁਰੂ ਨਾਨਕ ਦੀਆਂ ਪ੍ਰਮੁੱਖ ਸਿੱਖਿਆਵਾਂ ਵਿੱਚ ਸ਼ਾਮਲ ਹਨ: ਰੱਬ ਉੱਪਰ ਯਕੀਨ ਰੱਖਕੇ ਉਸਦਾ ਨਾਮ ਜਪਣਾ, ਮਨੁੱਖਤਾ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁੱਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜਿਉਣਾ। ਗੁਰੂ ਹਰਿਗੋਬਿੰਦ (ਛੇਵਾਂ ਗੁਰੂ) ਨੇ ਮੀਰੀ-ਪੀਰੀ ਦੀ ਧਾਰਨਾ ਨੂੰ ਸਥਾਪਤ ਕੀਤਾ ਜਿਸਦੇ ਅਧੀਨ ਦੋਵਾਂ ਅਸਥਾਈ ਜਾਂ ਰਾਜਨੀਤਕ ਅਧਿਕਾਰ (ਮੀਰੀ) ਅਤੇ ਅਧਿਆਤਮਕ ਸ਼ਕਤੀ (ਪੀਰੀ) ਨੂੰ ਸਮਾਨ ਮਹੱਤਤਾ ਪ੍ਰਾਪਤ ਹੋਈ।
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿੱਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਜੀ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿੱਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿੱਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿੱਚ ਆਉਣ ਕਰਕੇ, ਇਸ ਵਿੱਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। ਇਸ ਬਾਰੇ ਹੋਰ ਵੀ ਪੁਸ਼ਟੀਆਂ ਮਿਲਦੀਆਂ ਹਨ, ਜੋ ਇਸ ਤਰ੍ਹਾਂ ਹਨ: 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿੱਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ। 2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ਗੂਰੁ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦਸਾਂ ਵਿਚੋਂ ਦੂਜੇ ਗੁਰੂ ਸਨ। ਇਹਨਾਂ ਦਾ ਜਨਮ ਹਿੰਦੂ ਖ਼ਾਨਦਾਨ ਵਿੱਚ, ਜਮਾਂਦਰੂ ਨਾਮ ਲਹਿਣੇ ਨਾਲ਼, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਨੇੜੇ) ਪੰਜਾਬ ਵਿਖੇ ਹੋਇਆ। ਭਾਈ ਲਹਿਣਾ ਖੱਤਰੀ ਟੱਬਰ ਵਿੱਚ ਪਲ਼ਿਆ, ਜਿਸਦੇ ਪਿਓ ਨਿੱਕੇ ਸਕੇਲ ਦੇ ਸੁਦਾਗਰ ਸੀ, ਅਤੇ ਆਪ ਉਹ ਦੁਰਗਾ ਦੇ ਪੁਜਾਰੀ ਸਨ। ਇਹਨਾਂ ਦੀ ਮੁਲਾਕਾਤ ਗੁਰੂ ਨਾਨਕ, ਸਿੱਖੀ ਦੇ ਬਾਨੀ ਨਾਲ਼ ਹੋਣ ਤੋਂ ਬਾਅਦ ਇਹ ਸਿੱਖ ਬਣ ਗਏ। ਗੁਰੂ ਨਾਨਕ ਸਾਹਿਬ ਨੇ ਲਹਿਣਾ ਨਾਮ ਤਬਦੀਲ ਕਰ ਅੰਗਦ ("ਮੇਰਾ ਆਪਣਾ ਅੰਗ") ਰੱਖ ਦਿੱਤਾ, ਅਤੇ ਆਪਣੇ ਪੁੱਤਾਂ ਦੀ ਬਜਾਏ ਅੰਗਦ ਨੂੰ ਦੂਜਾ ਗੁਰੂ ਐਲਾਨ ਦਿੱਤਾ।ਗੁਰੂ ਨਾਨਕ ਦੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਬਾਅਦ, 1539 ਵਿੱਚ ਗੁਰੂ ਅੰਗਦ ਸਿੱਖਾਂ ਦੇ ਰਹਿਬਰ ਬਣੇ। ਇਹ ਸਿੱਖੀ ਵਿੱਚ ਗੁਰਮੁਖੀ ਨੂੰ ਇਖਤਿਆਰ ਅਤੇ ਮਿਆਰਬੰਦ ਕਰਨ ਲਈ ਮਸ਼ਹੂਰ ਹਨ। ਇਹਨਾਂ ਨੇ ਨਾਨਕ ਦੇ ਵਾਕ ਇਕੱਤਰ ਕਰਨੇ ਸ਼ੁਰੂ ਕੀਤੇ, ਨਾਲ਼ 63 ਵਾਕ ਆਪ ਰਚੇ। ਆਪਣੇ ਪੁੱਤਾਂ ਦੀ ਬਜਾਏ, ਇਹਨਾਂ ਨੇ ਆਪਣੇ ਮੁਰੀਦ ਅਮਰਦਾਸ ਨੂੰ ਗੁਰੂ ਤਖ਼ਤ ਦਾ ਵਾਰਸ ਅਤੇ ਤੀਜਾ ਗੁਰੂ ਐਲਾਨਿਆ।
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਆਧੁਨਿਕ ਪੰਜਾਬੀ ਕਹਾਣੀ ਪੰਜਾਬੀ ਸਾਹਿਤ ਦੀ ਇੱਕ ਰੂਪਗਤ ਵਿਧਾ ਹੈ। ਇਹ ਪੰਜਾਬੀ ਗਲਪ ਵਿੱਚ ਨਾਵਲ ਤੋਂ ਬਾਅਦ ਦੂਜੇ ਸਥਾਨ ਤੇ ਹੈ। ਆਧੁਨਿਕ ਕਹਾਣੀ ਵਿੱਚ ਆਮ ਮਨੁੱਖ ਦੇ ਮਾਨਵੀ ਸੰਦਰਭ ਨੂੰ ਚਿਤਰਿਆ ਗਿਆ ਹੈ। ਆਧੁਨਿਕ ਕਹਾਣੀ ਦੀ ਪੇਸ਼ਕਾਰੀ ਵਿੱਚ ਸੰਕੇਤਕ ਅਤੇ ਪ੍ਰਤੀਕਾਤਮਕ ਵਿਧੀ ਆਪਣਾਉਂਦੀ ਹੈ। ਸੰਕੇਤਾਂ ਅਤੇ ਪ੍ਰਤੀਕਾਂ ਦੀ ਵਰਤੋਂ ਆਧੁਨਿਕ ਪੰਜਾਬੀ ਕਹਾਣੀ ਸੁਚੇਤ ਪਾਠਕ ਦੀ ਮੰਗ ਕਰਦੀ ਹੈ।