ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਚਿਪਕੋ ਅੰਦੋਲਨ ਦਰਖ਼ਤਾਂ ਨੂੰ ਕੱਟਣ ਤੋਂ ਬਚਾਉਣ ਲਈ ਉਹਨਾਂ ਨੂੰ ਜੱਫੀਆਂ ਪਾਉਣ ਵਾਲਾ ਗਾਂਧੀਵਾਦੀ ਧਾਰਨਾਵਾਂ ਸੱਤਿਆਗ੍ਰਹਿ ਅਤੇ ਅਹਿੰਸਾ ਉੱਤੇ ਅਧਾਰਤ ਇੱਕ ਅੰਦੋਲਨ ਸੀ। ਆਧੁਨਿਕ ਚਿਪਕੋ ਅੰਦੋਲਨ ਅਗੇਤਰੇ '70 ਦੇ ਦਹਾਕੇ ਵਿੱਚ ਉੱਤਰਾਖੰਡ (ਜੋ ਉਦੋਂ ਉੱਤਰ ਪ੍ਰਦੇਸ਼ ਵਿੱਚ ਸੀ) ਦੇ ਗੜ੍ਹਵਾਲ ਇਲਾਕੇ ਵਿੱਚ ਗਤੀਸ਼ੀਲ ਜੰਗਲ-ਵਾਢੇ ਖ਼ਿਲਾਫ਼ ਜਾਗਰੁਕਤਾ ਵਜੋਂ ਸ਼ੁਰੂ ਹੋਇਆ। ਇਸ ਸੰਘਰਸ਼ ਦੀ ਮਾਰਗ-ਦਰਸ਼ਕੀ ਵਾਰਦਾਤ 26 ਮਾਰਚ, 1974 ਨੂੰ ਹੋਈ ਜਦੋਂ ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ਦੇ ਹੇਮਵਾਲਘਾਟੀ ਦੇ ਰੇਣੀ ਪਿੰਡ ਦੀਆਂ ਔਰਤਾਂ ਨੇ ਦਰਖ਼ਤ ਵੱਢਣ ਖ਼ਿਲਾਫ਼ ਕਦਮ ਚੁੱਕੇ ਅਤੇ ਰਾਜ ਦੇ ਜੰਗਲਾਤ ਮਹਿਕਮੇ ਦੀ ਠੇਕੇਦਾਰੀ ਪ੍ਰਨਾਲੀ ਕਰ ਕੇ ਖ਼ਤਰੇ ਵਿੱਚ ਆਏ ਰਿਵਾਇਤੀ ਜੰਗਲਾਤੀ ਹੱਕਾਂ ਨੂੰ ਮੁੜ-ਪ੍ਰਾਪਤ ਕੀਤਾ। ਇਹਨਾਂ ਕਾਰਵਾਈਆਂ ਨੇ ਪੂਰੇ ਖੇਤਰ ਵਿੱਚ ਸੈਂਕੜਿਆਂ ਜਨ ਸਧਾਰਨ ਲੋਕਾਂ ਅਤੇ ਹੋਰਾਂ ਨੂੰ ਪ੍ਰੇਰਿਤ ਕੀਤਾ। '80 ਦੇ ਦਹਾਕੇ ਤੱਕ ਇਹ ਅੰਦੋਲਨ ਪੂਰੇ ਭਾਰਤ ਵਿੱਚ ਫੈਲ ਚੁੱਕਾ ਸੀ ਜਿਸ ਕਰ ਕੇ ਲੋਕ-ਮਿਜ਼ਾਜ਼ ਜੰਗਲਾਤੀ ਨੀਤੀਆਂ ਬਣਨ ਲੱਗੀਆਂ ਅਤੇ ਜਿਸਨੇ ਖੁੱਲ੍ਹੇਆਮ ਦਰਖ਼ਤਾਂ ਦੀ ਕਟਾਈ ਉੱਤੇ ਵਿੰਧਿਆ ਅਤੇ ਪੱਛਮੀ ਘਾਟਾਂ ਤੱਕ ਰੋਕ ਲਾ ਦਿੱਤੀ। ਅੱਜਕੱਲ੍ਹ ਇਸਨੂੰ ਗੜ੍ਹਵਾਲ ਦੇ ਚਿਪਕੋ ਅੰਦੋਲਨ ਦਾ ਪੂਰਵਗਾਮੀ ਅਤੇ ਪ੍ਰੇਰਨਾ-ਸਰੋਤ ਮੰਨਿਆ ਜਾਂਦਾ ਹੈ।
ਮਾਰੀਆ ਕਾਲਾਸ, (; ਯੂਨਾਨੀ: Μαρία Κάλλας; 2 ਦਸੰਬਰ 1923 – 16 ਸਤੰਬਰ, 1977) ਇੱਕ ਅਮਰੀਕੀ-ਪੈਦਾਇਸ਼ ਗ੍ਰੀਕ ਸੋਪ੍ਰਾਨੋ ਸੀ। ਉਹ 20ਵੀਂ ਸਦੀ ਦੀ ਸਭ ਤੋਂ ਮਸ਼ਹੂਰ ਅਤੇ ਪ੍ਰਭਾਵਸ਼ਾਲੀ ਓਪੇਰਾ ਗਾਇਕਾਂ ਵਿਚੋਂ ਇੱਕ ਸੀ। ਬਹੁਤ ਸਾਰੇ ਆਲੋਚਕਾਂ ਨੇ ਉਸ ਦੀ ਬੈਲ ਕੈਨਟੋ ਤਕਨੀਕ, ਵਿਆਪਕ ਆਵਾਜ਼ ਅਤੇ ਨਾਟਕੀ ਵਿਆਖਿਆਵਾਂ ਦੀ ਪ੍ਰਸ਼ੰਸਾ ਕੀਤੀ। ਉਸ ਦਾ ਪ੍ਰਸਾਰਨ ਕਲਾਸੀਕਲ ਓਪੇਰਾ ਸੀਰੀਆ ਤੋਂ ਲੈ ਕੇ ਡੋਨਿਜ਼ੈਟੀ, ਬੈਲਿਨੀ ਅਤੇ ਰੋਸਿਨੀ ਦੇ ਬੈਲ ਕੈਨਟੋ ਓਪੇਰਾ ਤੱਕ ਸੀ; ਅਤੇ, ਉਸ ਦੇ ਸ਼ੁਰੂਆਤੀ ਕੈਰੀਅਰ ਵਿੱਚ, ਵੈਗਨਰ ਦੇ ਸੰਗੀਤ ਨਾਟਕਾਂ ਵੱਲ ਉਸ ਦਾ ਰੁੱਖ ਰਿਹਾ। ਉਸ ਦੀਆਂ ਸੰਗੀਤਕ ਅਤੇ ਨਾਟਕੀ ਪ੍ਰਤਿਭਾਵਾਂ ਕਾਰਨ ਉਸ ਨੂੰ ਲਾ ਦਿਵਿਨਾ ਵਜੋਂ ਜਾਣਿਆ ਜਾਂਦਾ ਸੀ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਸਿੱਖਿਆ ਸਿੱਖਣ ਦੀ ਸਹੂਲਤ ਜਾਂ ਗਿਆਨ, ਹੁਨਰ, ਕਦਰਾਂ ਕੀਮਤਾਂ, ਨੈਤਿਕਤਾ, ਵਿਸ਼ਵਾਸਾਂ ਅਤੇ ਆਦਤਾਂ ਦੀ ਪ੍ਰਾਪਤੀ ਦੀ ਪ੍ਰਕਿਰਿਆ ਹੈ। ਵਿੱਦਿਅਕ ਢੰਗਾਂ ਵਿੱਚ ਸਿੱਖਿਆ, ਸਿਖਲਾਈ, ਕਹਾਣੀ ਸੁਣਾਉਣਾ, ਵਿਚਾਰ ਵਟਾਂਦਰੇ ਅਤੇ ਨਿਰਦੇਸ਼ਤ ਖੋਜ ਸ਼ਾਮਲ ਹਨ। ਸਿੱਖਿਆ ਅਕਸਰ ਸਿਖਿਅਕਾਂ ਦੀ ਰਹਿਨੁਮਾਈ ਅਧੀਨ ਹੁੰਦੀ ਹੈ, ਹਾਲਾਂਕਿ ਸਿਖਿਆਰਥੀ ਆਪਣੇ ਆਪ ਨੂੰ ਸਿੱਖਿਅਤ ਵੀ ਕਰ ਸਕਦੇ ਹਨ। ਸਿੱਖਿਆ ਨੂੰ ਰਸਮੀ ਜਾਂ ਗੈਰ-ਰਸਮੀ ਸ਼੍ਰੇਣੀਆਂ ਵਿੱਚ ਲਿਆ ਜਾ ਸਕਦਾ ਹੈ। ਕਿਸੇ ਵੀ ਅਨੁਭਵ ਨੂੰ, ਜਿਸਦਾ ਸੋਚਣ, ਮਹਿਸੂਸ ਕਰਨ ਜਾਂ ਕੰਮ ਕਰਨ ਦੇ ਢੰਗ ਤਰੀਕੇ ਵਿੱਚ ਬਦਲਾਅ ਆਵੇ,ਉਸ ਅਨੁਭਵ ਨੂੰ ਸਿੱਖਿਆ ਮੰਨਿਆ ਜਾ ਸਕਦਾ ਹੈ। ਸਿੱਖਿਆ ਦੀ ਕਾਰਜਪ੍ਰਣਾਲੀ ਨੂੰ ਸਿੱਖਿਆ ਸ਼ਾਸਤਰ (ਪੈਡਾਗੋਜੀ) ਕਿਹਾ ਜਾਂਦਾ ਹੈ।ਸਿੱਖਿਆ ਨੂੰ ਆਮ ਤੌਰ ਤੇ ਪ੍ਰੀ ਪ੍ਰਾਇਮਰੀ ਸਕੂਲ ਜਾਂ ਕਿੰਡਰਗਾਰਟਨ, ਪ੍ਰਾਇਮਰੀ ਸਕੂਲ, ਸੈਕੰਡਰੀ ਸਕੂਲ ਅਤੇ ਫਿਰ ਕਾਲਜ, ਯੂਨੀਵਰਸਿਟੀ, ਜਾਂ ਅਪ੍ਰੈਂਟਿਸਸ਼ਿਪ ਦੇ ਪੜਾਵਾਂ ਵਿੱਚ ਵੰਡਿਆ ਜਾਂਦਾ ਹੈ।
ਗੁਰੂ ਨਾਨਕ ਦੇਵ ਜੀ (15 ਅਪ੍ਰੈਲ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ। 1. ਗੁਰੂ ਨਾਨਕ ਸਾਹਿਬ ਦੇ ਜਨਮ ਅਤੇ ਜੋਤੀ-ਜੋਤ ਸਮਾੳਣ ਬਾਰੇ ਤਾਰੀਖ਼ਾਂ ਵਿਚ ਮਤਭੇਦ ਹੈ। ਸੁਖਬਾਸੀ ਰਾਮ ਬੇਦੀ, ਗਣੇਸ਼ਾ ਸਿੰਘ ਬੇਦੀ, ਡਾ. ਤਰਲੋਚਨ ਸਿੰਘ, ਡਾ ਹਰਜਿੰਦਰ ਸਿੰਘ ਦਿਲਗੀਰ ਵਰਗੇ ਇਤਿਹਾਸਕਾਰ ਉਨ੍ਹਾਂ ਦਾ ਜਨਮ 20 ਅਕਤੂਬਰ 1469 ਅਤੇ ਜੋਤੀ ਜੋਤ ਸਮਾਉਣਾ 7 ਸਤੰਬਰ 1539 ਦਾ ਮੰਨਦੇ ਹਨ (Sikh History in 10 Volume, vol 1) 2.
ਭਾਰਤ ਦਾ ਰਾਸ਼ਟਰੀ ਝੰਡਾ, ਜਿਸਨੂੰ ਬੋਲਚਾਲ ਵਿੱਚ ਤਿਰੰਗਾ ਕਿਹਾ ਜਾਂਦਾ ਹੈ, ਭਾਰਤ ਦੇ ਭਗਵੇਂ, ਚਿੱਟੇ ਅਤੇ ਭਾਰਤ ਦੇ ਹਰੇ ਰੰਗ ਦਾ ਇੱਕ ਖਿਤਿਜੀ ਆਇਤਾਕਾਰ ਤਿਰੰਗਾ ਝੰਡਾ ਹੈ; ਅਸ਼ੋਕ ਚੱਕਰ ਦੇ ਨਾਲ, ਇੱਕ 24-ਸਪੋਕ ਵ੍ਹੀਲ, ਇਸਦੇ ਕੇਂਦਰ ਵਿੱਚ ਨੇਵੀ ਨੀਲੇ ਵਿੱਚ। ਇਸ ਨੂੰ 22 ਜੁਲਾਈ 1947 ਨੂੰ ਹੋਈ ਸੰਵਿਧਾਨ ਸਭਾ ਦੀ ਮੀਟਿੰਗ ਦੌਰਾਨ ਇਸ ਦੇ ਮੌਜੂਦਾ ਰੂਪ ਵਿੱਚ ਅਪਣਾਇਆ ਗਿਆ ਸੀ, ਅਤੇ ਇਹ 15 ਅਗਸਤ 1947 ਨੂੰ ਭਾਰਤ ਦੇ ਡੋਮੀਨੀਅਨ ਦਾ ਅਧਿਕਾਰਤ ਝੰਡਾ ਬਣ ਗਿਆ ਸੀ। ਬਾਅਦ ਵਿੱਚ ਇਸ ਝੰਡੇ ਨੂੰ ਭਾਰਤੀ ਗਣਰਾਜ ਦੇ ਰੂਪ ਵਿੱਚ ਬਰਕਰਾਰ ਰੱਖਿਆ ਗਿਆ ਸੀ। ਭਾਰਤ ਵਿੱਚ, "ਤਿਰੰਗਾ" ਸ਼ਬਦ ਲਗਭਗ ਹਮੇਸ਼ਾ ਭਾਰਤੀ ਰਾਸ਼ਟਰੀ ਝੰਡੇ ਨੂੰ ਦਰਸਾਉਂਦਾ ਹੈ। ਝੰਡਾ ਸਵਰਾਜ ਝੰਡੇ 'ਤੇ ਆਧਾਰਿਤ ਹੈ, ਜੋ ਕਿ ਭਾਰਤੀ ਰਾਸ਼ਟਰੀ ਕਾਂਗਰਸ ਦਾ ਝੰਡਾ ਹੈ ਜੋ ਪਿੰਗਲੀ ਵੈਂਕੈਇਆ ਦੁਆਰਾ ਤਿਆਰ ਕੀਤਾ ਗਿਆ ਹੈ।ਕਾਨੂੰਨ ਅਨੁਸਾਰ, ਝੰਡਾ ਖਾਦੀ ਦਾ ਬਣਿਆ ਹੋਣਾ ਚਾਹੀਦਾ ਹੈ, ਇੱਕ ਖਾਸ ਕਿਸਮ ਦੇ ਹੱਥ ਨਾਲ ਕੱਟੇ ਕੱਪੜੇ ਜਾਂ ਰੇਸ਼ਮ, ਜੋ ਮਹਾਤਮਾ ਗਾਂਧੀ ਦੁਆਰਾ ਪ੍ਰਸਿੱਧ ਬਣਾਇਆ ਗਿਆ ਸੀ। ਝੰਡੇ ਲਈ ਨਿਰਮਾਣ ਪ੍ਰਕਿਰਿਆ ਅਤੇ ਵਿਸ਼ੇਸ਼ਤਾਵਾਂ ਭਾਰਤੀ ਮਿਆਰ ਬਿਊਰੋ ਦੁਆਰਾ ਨਿਰਧਾਰਤ ਕੀਤੀਆਂ ਗਈਆਂ ਹਨ। ਝੰਡੇ ਦੇ ਨਿਰਮਾਣ ਦਾ ਅਧਿਕਾਰ ਖਾਦੀ ਵਿਕਾਸ ਅਤੇ ਗ੍ਰਾਮ ਉਦਯੋਗ ਕਮਿਸ਼ਨ ਕੋਲ ਹੈ, ਜੋ ਇਸਨੂੰ ਖੇਤਰੀ ਸਮੂਹਾਂ ਨੂੰ ਅਲਾਟ ਕਰਦਾ ਹੈ। 2009 ਤੱਕ, ਕਰਨਾਟਕ ਖਾਦੀ ਗ੍ਰਾਮੋਦਯੋਗ ਸੰਯੁਕਤ ਸੰਘ ਝੰਡੇ ਦਾ ਇਕੱਲਾ ਨਿਰਮਾਤਾ ਰਿਹਾ ਹੈ।
ਸੋਨਾ (ਅੰਗ੍ਰੇਜ਼ੀ: Gold) ਇੱਕ ਰਸਾਇਣਕ ਤੱਤ ਹੈ। ਇਸ ਦਾ ਪਰਮਾਣੂ-ਅੰਕ 79 ਹੈ ਅਤੇ ਇਸ ਲਈ Au ਸੰਕੇਤਕ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਦਾ ਪਰਮਾਣੂ-ਭਾਰ 196.966569 amu ਹੈ। ਸੋਨਾ ਸਭ ਤੋਂ ਕੀਮਤੀ ਅਤੇ ਅਲੱਭ ਧਾਤ ਹੈ, ਇਸ ਨੂੰ ਮੁਦਰਾ, ਗਹਿਣਿਆਂ ਅਤੇ ਮੂਰਤੀਆਂ ਆਦਿ ਲਈ ਵਰਤਿਆ ਜਾਂਦਾ ਹੈ। ਸੋਨਾ ਦਾਣੇ ਜਾਂ ਡਲੀ ਦੇ ਰੁਪ ਵਿੱਚ ਪੱਥਰਾਂ, ਚਟਾਨਾਂ ਦੇ ਪਾੜ, ਅਤੇ ਨਹਿਰਾਂ ਜਾਂ ਕੋਈ ਵੀ ਵਗ ਰਹੇ ਪਾਣੀ ਦੀ ਮਿਟੀ ਵਿੱਚੋਂ ਮਿਲਦਾ ਹੈ। ਸੋਨਾ ਗਾੜ੍ਹਾ, ਨਰਮ, ਚਮਕਦਾਰ, ਅਤੇ ਸਭ ਤੋਂ ਜ਼ਿਆਦਾ ਕੁਟੀਣਯੋਗ ਅਤੇ ਨਰਮ ਧਾਤ ਹੈ। ਇਸ ਦੀ ਅੱਜ ਕਲ੍ਹ ਦੀ ਨਵੀਂ ਵਰਤੋਂ ਦੰਦਸਾਜ਼ੀ ਅਤੇ ਇਲੈਕਟ੍ਰਾਨਿਕਸ ਵਿੱਚ ਵੀ ਹੈ।
ਅਮਰੀਕੀ ਅੰਗਰੇਜ਼ੀ, ਮੁੱਖ ਤੌਰ 'ਤੇ ਸੰਯੁਕਤ ਰਾਜ ਅਮਰੀਕਾ ਵਿੱਚ ਵਰਤੀਆਂ ਜਾਂਦੀਆਂ ਅੰਗਰੇਜ਼ੀ ਦੀਆਂ ਉਪ-ਭਾਸ਼ਾਵਾਂ ਦਾ ਇੱਕ ਸਮੂਹ ਹੈ। ਅੰਗਰੇਜ਼ੀ ਦੇ ਸੰਸਾਰ ਦੇ ਮੂਲ ਬੁਲਾਰਿਆਂ ਦੀ ਲਗਭਗ ਦੋ ਤਿਹਾਈ ਤਦਾਦ, ਸੰਯੁਕਤ ਰਾਜ ਅਮਰੀਕਾ ਵਿੱਚ ਰਹਿੰਦੀ ਹੈ। ਅਮਰੀਕੀ ਅੰਗਰੇਜ਼ੀ ਦਾ ਮੁੱਖ ਲਹਿਜ਼ਾ ਜਨਰਲ ਅਮਰੀਕੀ ਲਹਿਜ਼ੇ ਦੇ ਤੌਰ 'ਤੇ ਜਾਣਿਆ ਜਾਂਦਾ ਹੈ, ਜੋ ਖੇਤਰੀ, ਨਸਲੀ, ਜਾਂ ਸੱਭਿਆਚਾਰਕ ਫ਼ਰਕਾਂ ਤੋਂ ਬਹੁਤ ਹੱਦ ਤੱਕ ਮੁਕਤ ਹੈ।
ਭਾਸ਼ਾ ਵਿਗਿਆਨ ਮਨੁੱਖੀ ਭਾਸ਼ਾ ਦੇ ਵਿਗਿਆਨਿਕ ਅਧਿਐਨ ਨੂੰ ਕਿਹਾ ਜਾਂਦਾ ਹੈ। ਵਿਸ਼ਾ ਵੰਡ ਦੇ ਪੱਖੋਂ ਇਸਨੂੰ ਭਾਸ਼ਾ - ਸੰਰਚਨਾ (ਵਿਆਕਰਨ) ਅਤੇ ਅਰਥਾਂ ਦਾ ਅਧਿਐਨ (semantics) ਵਿੱਚ ਵੰਡਿਆ ਜਾਂਦਾ ਹੈ। ਭਾਸ਼ਾ ਵਿਗਿਆਨ ਦੇ ਅਧਿਏਤਾ ਭਾਸ਼ਾ ਵਿਗਿਆਨੀ ਕਹਾਂਦੇ ਹਨ। ਇਸ ਵਿੱਚ ਭਾਸ਼ਾ ਦਾ ਵਿਗਿਆਨਕ ਦ੍ਰਿਸ਼ਟੀਕੋਣ ਤੋਂ ਵਿਸ਼ਲੇਸ਼ਣ ਅਤੇ ਵਰਣਨ ਕਰਨ ਦੇ ਨਾਲ ਹੀ ਵੱਖ ਵੱਖ ਭਾਸ਼ਾਵਾਂ ਦਾ ਤੁਲਨਾਤਮਕ ਅਧਿਐਨ ਵੀ ਕੀਤਾ ਜਾਂਦਾ ਹੈ। ਪ੍ਰਾਚੀਨ ਕਾਲ ਵਿੱਚ ਭਾਸ਼ਾ ਵਿਗਿਆਨਿਕ ਅਧਿਐਨ ਮੂਲ ਤੌਰ 'ਤੇ ਭਾਸ਼ਾ ਦੀ ਸਹੀ ਵਿਆਖਿਆ ਕਰਨ ਦੀ ਕੋਸ਼ਿਸ਼ ਦੇ ਰੂਪ ਵਿੱਚ ਸੀ। ਸਭ ਤੋਂ ਪਹਿਲਾਂ ਚੌਥੀ ਸਦੀ ਈਸਾ ਪੂਰਵ ਵਿੱਚ ਪਾਣਿਨੀ ਨੇ ਸੰਸਕ੍ਰਿਤ ਦੀ ਵਿਆਕਰਨ ਲਿਖੀ ਜਿਸ ਦਾ ਨਾਮ ਅਸ਼ਟਅਧਿਆਈ (अष्टाध्यायी) ਹੈ।<ref>पाणिनि की अष्टाध्यायी</ਕਿਸੇ ਵੀ ਅਧਿਐਨ ਨੂੰ ਵਿਗਿਆਨਿਕ ਤਾਂ ਹੀ ਕਿਹਾ ਜਾ ਸਕਦਾ ਹੈ ਜੇਕਰ ਉਹ ਤੱਥਾਂ ਦੇ ਨਿਰੀਖਣ ਉੱਤੇ ਆਧਾਰਿਤ ਹੋਵੇ। ਭਾਸ਼ਾ-ਵਿਗਿਆਨੀ ਭਾਸ਼ਾਈ ਉਚਾਰਨ ਦਾ ਜਿਵੇਂ ਨਿਰੀਖਣ ਕਰਦਾ ਹੈ, ਉਸੇ ਤਰ੍ਹਾਂ ਉਸ ਨੂੰ ਬਿਆਨ ਕਰ ਦਿੰਦਾ ਹੈ। ਉਸ ਦਾ ਕੰਮ ਸਮਾਜ ਵਿੱਚ ਵਰਤੇ ਜਾਣ ਵਾਲੇ ਉਚਾਰਨ ਪਿੱਛੇ ਕਾਰਜਸ਼ੀਲ ਨਿਯਮ ਲੱਭਣਾ ਹੈ। ਮਿਸਾਲ ਵਜੋਂ, ਜੇ ਭਾਸ਼ਾ-ਵਿਗਿਆਨੀ ਕਿਸੇ ਭਾਸ਼ਾ ਦੀ ਧੁਨੀ ਵਿਉਂਤ ਦਾ ਅਧਿਐਨ ਕਰਨ ਲੱਗਦਾ ਹੈ, ਸਭ ਤੋਂ ਪਹਿਲਾਂ ਉਹ ਧੁਨੀਆਤਮਿਕ ਵਰਗੀਕਰਨ ਕਰਦਾ ਹੈ। ਜੇਕਰ ਉਹ ਇਹ ਕਹਿੰਦਾ ਹੈ ਕਿ ਪੰਜਾਬੀ ਵਿੱਚ ਨੀਵੀਂ ਸੁਰ ਮੌਜੂਦ ਹੈ ਤਾਂ ਉਹ ਘੱਟ ਅਤੇ ਕੱਟ ਦੋ ਸ਼ਬਦਾਂ ਨੂੰ ਵਿਰੋਧ ਵਿੱਚ ਰੱਖ ਕੇ ਦੋਹਾਂ ਦੇ ਫ਼ਰਕ ਨੂੰ ਸਥਾਪਿਤ ਕਰਦਾ ਹੈ। ਕੁਝ ਕੁ ਅੰਦਾਜ਼ੇ ਤਾਂ ਪਹਿਲਾਂ ਲਾਉਣੇ ਪੈਂਦੇ ਹਨ ਅਤੇ ਫੇਰ ਉਹਨਾਂ ਨੂੰ ਟੈਸਟ ਕੀਤਾ ਜਾਂਦਾ ਹੈ ਤਾਂ ਜੋ ਕਿਸੇ ਤੱਥ ਦੀ ਹੋਂਦ ਪ੍ਰਤੱਖ ਹੋ ਸਕੇ। ਜੇਕਰ ਇਹ ਅਨੁਮਾਨ ਲਾਇਆ ਜਾਵੇ ਕਿ ਲ ਅਤੇ ਲ਼ ਵਿੱਚ ਕੋਈ ਕਾਰਜੀ ਅੰਤਰ ਨਹੀਂ ਤਾਂ ਸਮਗਰੀ ਤੋਂ ਇਸ ਬਾਰੇ ਨਿਰੀਖਣ ਕੀਤਾ ਜਾਂਦਾ ਹੈ ਜੇਕਰ ਇਹ ਧੁਨੀਆਂ ਸਾਰਥਕ ਸਿੱਧ ਹੋ ਜਾਣ ਤਾਂ ਆਪਣੇ ਵਿਚਾਰ ਬਦਲਣੇ ਪੈਂਦੇ ਹਨ। ਇੱਕ ਭਾਸ਼ਾਈ ਸਿਧਾਂਤ ਨੂੰ ਸਥਾਪਿਤ ਕਰਨ ਲਈ ਕਈ ਮਿਸਾਲਾਂ ਨੂੰ ਪਰਖਣਾ ਭਾਸ਼ਾ ਦੇ ਅਧਿਐਨ ਲਈ ਲਾਜ਼ਮੀ ਹੋ ਜਾਂਦਾ ਹੈ। ਇਸ ਤਰ੍ਹਾਂ ਭਾਸ਼ਾ-ਵਿਗਿਆਨ ਭਾਸ਼ਾ ਦੇ ਵੱਖ-ਵੱਖ ਭਾਸ਼ਾਈ ਨਮੂਨਿਆਂ ਦੀ ਪਰਿਕਲਪਨਾ ਕਰਦੇ ਹੋਏ ਅਤੇ ਇਹਨਾਂ ਦੀ ਪੁਸ਼ਟੀ ਕਰਦੇ ਹੋਏ ਪਰਿਵਰਤਨ ਜਾਂ ਸਵੀਕ੍ਰਿਤੀ ਦੇ ਪੱਧਰ ਤੱਕ ਪਹੁੰਚਦਾ ਹੈ। ਜੇਕਰ ਭਾਸ਼ਾ-ਵਿਗਿਆਨ ਭਾਸ਼ਾ ਦਾ ਵਿਗਿਆਨ ਹੈ ਤਾਂ ਇਸ ਵਿੱਚ ਭਾਸ਼ਾ ਦਾ ਸਮੁੱਚਾ ਇਤਿਹਾਸ, ਉਸ ਦਾ ਹਰ ਰੂਪ ਭਾਸ਼ਾ-ਵਿਗਿਆਨ ਦੇ ਅਧਿਐਨ ਦਾ ਵਿਸ਼ਾ ਬਣ ਜਾਂਦਾ ਹੈ। ਭਾਸ਼ਾ-ਵਿਗਿਆਨ, ਭਾਸ਼ਾ ਦੀ ਅਜਿਹੀ ਤਸਵੀਰ ਦਰਸਾਉਂਦਾ ਹੈ ਜਿਸ ਵਿੱਚ ਭਾਸ਼ਾ ਦੇ ਭਿੰਨ ਭਿੰਨ ਅੰਗਾਂ ਅਤੇ ਸਰੂਪਾਂ ਦਾ ਵਿਵੇਚਨ ਕੀਤਾ ਜਾਂਦਾ ਹੈ, ਜਿਵੇਂ ਧੁਨੀ-ਵਿਗਿਆਨ ਵਿੱਚ ਧੁਨੀਆਂ ਦੇ ਉਚਾਰਨ ਉਹਨਾਂ ਦੀ ਪ੍ਰਕਿਰਤੀ ਬਾਰੇ ਪੂਰੀ ਜਾਣਕਾਰੀ ਮਿਲਦੀ ਹੈ। ਇਸੇ ਤਰ੍ਹਾਂ ਰੂਪ-ਵਿਗਿਆਨ (ਸ਼ਬਦ-ਵਿਗਿਆਨ) ਵਿੱਚ ਧੁਨੀ ਤੋਂ ਲੈ ਕੇ ਸ਼ਬਦਾਂ ਤਕ ਦਾ ਅਧਿਐਨ ਕੀਤਾ ਜਾਂਦਾ ਹੈ। ਭਾਸ਼ਾ-ਵਿਗਿਆਨੀ ਭਾਸ਼ਾ ਦਾ ਅਧਿਐਨ ਦੋ ਪਹਿਲੂਆਂ ਤੋਂ ਕਰਦਾ ਹੈ। ਇਤਿਹਾਸਿਕ ਅਧਿਐਨ ਅਤੇ ਸਮਕਾਲਿਕ ਅਧਿਐਨ। ਇਤਿਹਾਸਿਕ ਅਧਿਐਨ ਵਿੱਚ ਭਾਸ਼ਾ ਦੇ ਇਤਿਹਾਸਿਕ ਵਿਕਾਸ ਕ੍ਰਮ ਦੇ ਪੜਾਵਾਂ ਦਾ ਅਧਿਐਨ ਕੀਤਾ ਜਾਂਦਾ ਹੈ ਜਿਸ ਵਿੱਚ ਮੂਲਾਤਮਿਕ, ਰੂਪਾਤਮਿਕ, ਰਚਨਾਤਮਿਕ ਅਤੇ ਅਰਥਾਤਮਿਕ ਪੱਧਰਾਂ ਤੇ ਅਧਿਐਨ ਵਿੱਚ ਸਮਕਾਲੀਨ ਭਾਸ਼ਾਵਾਂ ਦੀ ਸੰਰਚਨਾ ਦਾ ਅਧਿਐਨ ਕੀਤਾ ਜਾਂਦਾ ਹੈ। ਮਿਸਾਲ ਵਜੋਂ, ਪੰਜਾਬੀ ਇੱਕ ਮਨੁੱਖੀ ਭਾਸ਼ਾ ਹੈ। ਪੰਜਾਬੀ ਨੂੰ ਮੁੱਖ ਮੰਨ ਕੇ ਉਸ ਦੀਆਂ ਕਈ ਬੋਲੀਆਂ ਮੰਨੀਆਂ ਜਾਂਦੀਆਂ ਹਨ, ਜਿਵੇਂ- ਮਾਝੀ, ਪੁਆਧੀ, ਦੁਆਬੀ, ਮਲਵਈ ਆਦਿ। ਇਹਨਾਂ ਬੋਲੀਆਂ ਨੂੰ ਪੰਜਾਬੀ ਭਾਸ਼ਾ ਦੀਆਂ ਬੋਲੀਆਂ ਮੰਨਣਾ ਇਤਿਹਾਸਿਕ ਦ੍ਰਿਸ਼ਟੀਕੋਣ ਹੈ ਜਦੋਂ ਕਿ ਹਰ ਇੱਕ ਬੋਲੀ ਨੂੰ ਵੱਖੋ-ਵੱਖਰਾ ਮੰਨ ਕੇ ਅਧਿਐਨ ਕਰਨਾ ਸਮਕਾਲਿਕ ਦ੍ਰਿਸ਼ਟੀਕੋਣ ਹੈ। ਸਮਕਾਲੀ ਦ੍ਰਿਸ਼ਟੀ ਦੇ ਅਧੀਨ ਵਰਤਮਾਨ ਵਿੱਚ ਭਿੰਨ-ਭਿੰਨ ਅਧਿਐਨ ਪੱਧਤੀਆਂ ਵਿਕਸਿਤ ਹੋਈਆਂ ਹਨ। ਵਰਣਨਾਤਮਿਕ ਸੰਰਚਨਾਤਮਿਕ, ਤੁਲਨਾਤਮਿਕ ਅਤੇ ਪ੍ਰਯੋਗਾਤਮਿਕ। ਭਾਸ਼ਾ ਦੇ ਆਂਤਰਿਕ ਢਾਂਚੇ ਦਾ ਵਿਸ਼ਲੇਸ਼ਣ ਕਰਨ ਦੇ ਉਦੇਸ਼ ਤੋਂ ਜਿਸ ਭਾਸ਼ਾ ਅਧਿਐਨ ਪੱਧਤੀ ਦਾ ਵਿਕਾਸ ਹੋਇਆ ਉਸ ਨੂੰ ਵਰਣਨਾਤਮਿਕ ਕਿਹਾ ਗਿਆ। ਇਸੇ ਦਿਸ਼ਾ ਵਿੱਚ ਅੱਗੇ ਵਧਦਿਆਂ ਕਿਸੇ ਭਾਸ਼ਾ ਦੇ ਸੰਰਚਨਾ ਤੱਤਾਂ ਦੇ ਸੂਖ਼ਮ ਅਧਿਐਨ ਨੂੰ ਸੰਰਚਨਾਤਮਿਕ ਅਧਿਐਨ ਪੱਧਤੀ ਦਾ ਨਾਂ ਦਿੱਤਾ ਗਿਆ। ਜੇਕਰ ਦੋ ਜਾਂ ਵੱਖ ਭਾਸ਼ਾਵਾਂ ਦੀ ਬਣਤਰ ਦੀ ਆਪਸੀ ਤੁਲਨਾ ਕੀਤੀ ਜਾਵੇ ਤਾਂ ਉਹ ਅਧਿਐਨ ਤੁਲਨਾਤਮਿਕ ਅਧਿਐਨ ਅਖਵਾਉਂਦਾ ਹੈ। ਇਸੇ ਤਰ੍ਹਾਂ ਧੁਨੀਆਂ ਦੇ ਉਚਾਰਨ, ਸ਼੍ਰਵਣ ਅਤੇ ਗ੍ਰਹਿਣ ਦੀ ਸੂਖ਼ਮਤਾ ਨੂੰ ਜਾਣਨ ਲਈ ਭਿੰਨ-ਭਿੰਨ ਵਿਗਿਆਨਿਕ ਤਕਨੀਕੀ ਯੰਤਰਾਂ ਰਾਹੀਂ ਉਚਾਰਨੀ ਧੁਨੀਆਂ ਦਾ ਅਧਿਐਨ ਕੀਤਾ ਜਾਂਦਾ ਹੈ। ਇਸ ਨੂੰ ਪ੍ਰਯੋਗਾਤਮਿਕ ਅਧਿਐਨ ਪੱਧਤੀ ਦਾ ਨਾਂ ਦਿੱਤਾ ਜਾਂਦਾ ਹੈ। ਆਧੁਨਿਕ ਦ੍ਰਿਸ਼ਟੀ ਨੇ ਭਾਸ਼ਾ ਅਧਿਐਨ ਦੀਆਂ ਹੋਰਨਾਂ ਕਈ ਪੱਧਤੀਆਂ ਨੂੰ ਜਨਮ ਦਿੱਤਾ ਜਿਵੇਂ ਭਾਸ਼ਾ ਮਨੋ- ਵਿਗਿਆਨ, ਸਮਾਜ ਭਾਸ਼ਾ-ਵਿਗਿਆਨ, ਭਾਸ਼ਾ ਭੂਗੋਲ, ਭਾਸ਼ਾ ਅਧਿਆਪਨ ਆਦਿ। ਵੀਹਵੀਂ ਸਦੀ ਦੇ ਅਰੰਭ ਵਿੱਚ ਯੂਰਪ ਦੇ ਪ੍ਰਸਿੱਧ ਭਾਸ਼ਾ-ਵਿਗਿਆਨੀ ਸੋਸਿਊਰ ਨੇ ਆਧੁਨਿਕ ਭਾਸ਼ਾ-ਵਿਗਿਆਨ ਦੀ ਨੀਂਹ ਰੱਖੀ। ਸੋਸਿਊਰ ਮੁਤਾਬਕ 1. ਭਾਸ਼ਾ ਦਾ ਜੀਵਿਤ ਅਤੇ ਬੋਲ-ਚਾਲ ਦਾ ਰੂਪ ਅਧਿਐਨ ਲਈ ਮਹੱਤਵਪੂਰਨ ਹੈ। 2. ਭਾਸ਼ਾ ਵਿਗਿਆਨ ਸਮਕਾਲੀਨ ਅਤੇ ਇਤਿਹਾਸਿਕ ਦੋ ਤਰ੍ਹਾਂ ਦਾ ਹੁੰਦਾ ਹੈ ਪਰ ਇਸ ਵਿੱਚ ਸਮਕਾਲਿਕ ਵਧੇਰੇ ਮਹੱਤਵਪੂਰਨ ਹੈ 3.
Starring ਏਲਨ ਪੋਂਪੋ ਸੈਂਡਰਾ ਓ ਕੈਥਰੀਨ ਹਿਗੇਲ ਜਸਟਿਨ ਚੈਂਬਰਜ਼ ਟੀ. ਆਰ. ਨਾਈਟ ਚੰਦਰਾ ਵਿਲਸਨ ਜੇਮਸ ਪਿਕਨੇਜ, ਜੂਨੀਅਰ ਯਸਾਯਾਹ ਵਾਸ਼ਿੰਗਟਨ ਪੈਟਰਿਕ ਡੈਮਪਸੇ ਕੇਟ ਵਾਲਸ਼ ਸਾਰਾ ਰਾਮੇਰਜ਼ ਐਰਿਕ ਡੈਨ ਚਾਈਲਰ ਲੇਹ ਬਰੁਕ ਸਮਿਥ ਕੇਵਿਨ ਮੈਕਕਿਡ ਜੈਸਿਕਾ ਕਪਾਸ਼ੋ ਕਿਮ ਰਵੇਰ ਸੇਰਾ ਡਰੂ ਜੇਸੀ ਵਿਲੀਅਮਜ਼ ਕੈਮਿਲਾ ਲੁਡਿੰਗਟਨ ਗਾਯੁਸ ਚਾਰਲਸ ਜੇਰਿਕਾ ਹਿੰਟਨ ਟੇਸਾ ਫੇਰਰ Caterina Scorsone ਕੈਲੀ McCreary ਜੇਸਨ ਜਾਰਜ ਮਾਰਟਿਨ ਹੈਡਰਸਨ ਗੀਕੋਮੋ ਜੀਆਨਯੋਤੀNarrated byਏਲਨ ਪੋਂਪੋTheme music composerPsappOpening theme"Cosy in the Rocket"(seasons 1–2, 14)Ending theme"Cosy in the Rocket" (instrumental)Composersਡੈਨੀ ਲਕਸCountry of originਸੰਯੁਕਤ ਪ੍ਰਾਂਤOriginal languageਅੰਗ੍ਰੇਜ਼ੀNo.
ਇੰਟਰਨੈੱਟ ਰੇਡੀਓ (ਨੈੱਟ ਰੇਡੀਓ, ਵੈੱਬ ਰੇਡੀਓ, ਆਨਲਾਇਨ ਰੇਡੀਓ, ਈ-ਰੇਡੀਓ, ਸਟ੍ਰੀਮਿੰਗ ਰੇਡੀਓ ਜਾਂ ਵੈੱਬਕਾਸਟਿੰਗ) ਇੱਕ ਅਵਾਜ਼ ਸੇਵਾ ਹੈ ਜੋ ਇੰਟਰਨੈੱਟ ਜ਼ਰੀਏ ਪ੍ਰਸਾਰਿਤ ਕੀਤੀ ਜਾਂਦੀ ਹੈ। ਇਸ ਦੁਆਰਾ ਖ਼ਬਰਾਂ, ਗੱਲਬਾਤ ਪ੍ਰੋਗਰਾਮ ਅਤੇ ਵੱਖ-ਵੱਖ ਵੰਨਗੀਆਂ ਦੇ ਗੀਤ ਆਦਿ ਪੇਸ਼ ਕੀਤੇ ਜਾਂਦੇ ਹਨ। ਕਾਫ਼ੀ ਇੰਟਰਨੈੱਟ ਰੇਡੀਓ ਸੇਵਾਵਾਂ ਪਹਿਲਾਂ ਤੋਂ ਸਥਾਪਤ ਰਿਵਾਈਤੀ ਰੇਡੀਓ ਸਟੇਸ਼ਨਾਂ ਜਾਂ ਰੇਡੀਓ ਨੈੱਟਵਰਕਾਂ ਨਾਲ਼ ਵੀ ਸਬੰਧਤ ਹਨ।
ਇਨਚਨ (ਕੋਰੀਆਈ: 인천, 仁川 ਕੋਰੀਆਈ ਉਚਾਰਨ: [intɕʰʌn] ਸ਼ਬਦੀ ਅਰਥ 'ਸਿਆਣਾ ਦਰਿਆ', ਜਿਹਨੂੰ ਪਹਿਲੋਂ ਇਨਚੋਨ ਕਿਹਾ ਜਾਂਦਾ ਸੀ, ਉੱਤਰ-ਪੱਛਮੀ ਦੱਖਣੀ ਕੋਰੀਆ ਵਿੱਚ ਸਥਿਤ ਹੈ। 1883 ਵਿੱਚ ਜੇਮੂਲਪੋ ਬੰਦਰਗਾਹ ਦੀ ਸਥਾਪਨਾ ਮੌਕੇ ਇਸ ਸ਼ਹਿਰ ਦੀ ਅਬਾਦੀ ਮਸਾਂ 4,700 ਸੀ। ਹੁਣ ਇੱਥੇ 27.6 ਲੱਖ ਲੋਕ ਰਹਿੰਦੇ ਹਨ ਜਿਸ ਕਰ ਕੇ ਇਹ ਸਿਓਲ ਅਤੇ ਬੂਸਾਨ ਮਗਰੋਂ ਦੱਖਣੀ ਕੋਰੀਆ ਦਾ ਤੀਜਾ ਸਭ ਤੋਂ ਵੱਧ ਅਬਾਦੀ ਵਾਲਾ ਸ਼ਹਿਰ ਹੈ।
ਐਡਗਰ ਐਲਨ ਪੋ (ਅੰਗਰੇਜ਼ੀ:Edgar Allan Poe, 19 ਜਨਵਰੀ 1809 – 7 ਅਕਤੂਬਰ 1849) ਅਮਰੀਕਨ ਰੋਮਾਂਸਵਾਦ ਦੇ ਕਵੀ, ਲੇਖਕ, ਸੰਪਾਦਕ ਅਤੇ ਆਲੋਚਕ ਸਨ। ਉਹ ਆਪਣੀ ਰਹਸਮਈ ਅਤੇ ਡਰਾਵਣੀਆਂ ਕਹਾਣੀਆਂ ਲਈ ਪ੍ਰਸਿੱਧ ਹਨ। ਜਾਸੂਸੀ ਕਹਾਣੀਆਂ ਦੀ ਸ਼ੁਰੂਆਤ ਉਹਨਾਂ ਨੇ ਹੀ ਕੀਤੀ, ਅਤੇ ਵਿਗਿਆਨਿਕ ਗਲਪ ਦੀ ਉਭਰਦੀ ਸ਼ੈਲੀ ਨੂੰ ਵੀ ਉਤਸਾਹਿਤ ਕੀਤਾ। ਉਹ ਪਹਿਲੇ ਪ੍ਰਸਿੱਧ ਅਮਰੀਕਨ ਲੇਖਕ ਸਨ ਜਿਹਨਾਂ ਨੇ ਲਿਖਾਈ ਤੋਂ ਹੀ ਰੁਜ਼ਗਾਰ ਕਮਾਉਣ ਦੀ ਕੋਸ਼ਿਸ਼ ਕੀਤੀ, ਲੇਕਿਨ ਉਹਨਾਂ ਨੂੰ ਹਮੇਸ਼ਾ ਗਰੀਬੀ ਅਤੇ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।
ਫਾਈਨਲ ਫੈਂਟਸੀ (ファイナルファンタジー, Fainaru Fantajī) ਕਰੀਮੀਤੋ ਸਾਗਾਕੁਚੀ ਦੁਆਰਾ ਬਣਾਈ ਗਈ ਇੱਕ ਖੇਡ ਹੈ। ਇਹ ਸਕੁਏਰ ਐਨਿਕਸ ਦੁਆਰਾ ਵਿਕਸਤ ਅਤੇ ਮਾਲਕੀਅਤ ਪ੍ਰਾਪਤ ਖੇਡ ਹੈ। ਇਹ ਫਾਈਨਲ ਫੈਂਟਸੀ ਅਤੇ ਵਿਗਿਆਨ ਫੰਤਾਸੀ ਭੂਮਿਕਾ ਨਿਭਾਉਣ ਵਾਲੀਆਂ ਵੀਡੀਓ ਗੇਮਾਂ (ਆਰਪੀਜੀ) ਦੀ ਇੱਕ ਲੜੀ ਹੈ। ਇਸ ਵਿੱਚ ਫਿਲਮਾਂ, ਅਨੀਮੀ, ਪ੍ਰਿੰਟਿਡ ਮੀਡੀਆ ਅਤੇ ਹੋਰ ਉਤਪਾਦ ਸ਼ਾਮਲ ਹਨ। ਪਹਿਲੀ ਗੇਮ 1987 ਵਿੱਚ ਪ੍ਰਕਾਸ਼ਤ ਹੋਈ ਸੀ ਜੋ ਕਿ ਕਾਫੀ ਸਫਲ ਰਹੀ ਸੀ। ਮਗਰੋਂ ਇਸ ਦੇ ਸੀਕਵਲ ਬਣੇ। ਇਸ ਤੋਂ ਬਾਅਦ ਵੀਡੀਓ ਗੇਮ ਨੂੰ ਹੋਰ ਵੀਡਿਓ ਗੇਮ ਸ਼ੈਲੀਆਂ ਵਿੱਚ ਸ਼ਾਮਲ ਕੀਤਾ ਗਿਆ।.
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।1928 ਵਿੱਚ ਭਗਤ ਸਿੰਘ ਤੇ ਉਸਦੇ ਸਾਥੀ ਸ਼ਿਵਰਾਮ ਰਾਜਗੁਰੂ ਨੇ 21 ਸਾਲਾ ਬਰਤਾਨਵੀ ਪੁਲਿਸ ਅਫ਼ਸਰ ਜੌਨ ਸਾਂਡਰਸ ਦਾ ਲਾਹੌਰ ਵਿਖੇ ਗੋਲੀ ਮਾਰਕੇ ਕਤਲ ਕੀਤਾ ਜਦਕਿ ਉਹਨਾਂ ਦਾ ਮਕਸਦ ਜੇਮਜ਼ ਸਕੌਟ ਨਾਂ ਦੇ ਸੀਨੀਅਰ ਪੁਲਿਸ ਸੁਪਰਿਨਟੈਂਡੈਂਟ ਦਾ ਕਤਲ ਕਰਨਾ ਸੀ।
ਸਕਿੰਟ ਜਾਂ ਸੈਕੰਡ ਆਮ ਭਾਸ਼ਾ ਵਿੱਚ ਸਮੇਂ ਦੀ ਸਭ ਤੋ ਛੋਟੀ ਇਕਾਈ ਮੰਨੀ ਜਾਦੀ ਹੈ ਪਰ ਵਿਗਿਆਨਕ ਇਹ ਮੰਨਦੇ ਹਨ ਕਿ ਸਕਿੰਟ ਨੂੰ ਅਗੇ ਕਈ ਹਿਸਿਆਂ ਵਿੱਚ ਵੰਡਿਆ ਜਾ ਸਕਦਾ ਹੈ। ਅੰਤਰਰਾਸ਼ਟਰੀ ਮਿਆਰ ਵਿੱਚ ਸਮੇਂ ਦੀਆਂ ਹੋਰ ਇਕਾਈਆਂ ਸਕਿੰਟਾਂ ਵਿੱਚ ਲਈਆਂ ਜਾਂਦੀਆਂ ਹਨ। ਇਹ ਇਕਾਈਆਂ ਦਸਾਂ ਦੇ ਗੁਣਾ ਵਿੱਚ ਹਨ। ਇਕ ਮਿਲੀਸਕਿੰਟ ਇਕ ਸੈਕਿੰਡ ਦਾ ਹਜ਼ਾਰਵਾਂ ਅਤੇ 'ਇਕ ਨੈਨੋ ਸੈਕਿੰਡ' ਇਕ ਸਕਿੰਟ ਦਾ ਇਕ ਅਰਬਵਾਂ ਹੈ। ਸਮੇਂ ਦੀਆਂ ਜ਼ਿਆਦਾਤਰ ਗੈਰ-ਅੰਤਰਰਾਸ਼ਟਰੀ ਸਟੈਂਡਰਡ ਇਕਾਈਆਂ ਜਿਵੇਂ ਕਿ ਘੰਟੇ ਅਤੇ ਮਿੰਟ ਵੀ ਸਕਿੰਟਾਂ 'ਤੇ ਅਧਾਰਤ ਹੁੰਦੀਆਂ ਹਨ।
ਯੂਟਾ ( or ( ਸੁਣੋ)) (ਅਰਾਪਾਹੋ: Wo'tééneihí' ) ਪੱਛਮੀ ਸੰਯੁਕਤ ਰਾਜ ਅਮਰੀਕਾ ਦਾ ਇੱਕ ਰਾਜ ਹੈ। ਇਹ ਰਾਜ 4 ਜਨਵਰੀ 1896 ਨੂੰ ਸੰਘ ਵਿੱਚ ਦਾਖ਼ਲਾ ਲੈਣ ਵਾਲਾ 45ਵਾਂ ਰਾਜ ਬਣਿਆ। ਇਹ ਪੰਜਾਹ ਸੰਯੁਕਤ ਰਾਜਾਂ ਵਿੱਚੋਂ ਖੇਤਰਫਲ ਪੱਖੋਂ 14ਵੇਂ, ਅਬਾਦੀ ਪੱਖੋਂ 34ਵੇਂ ਅਤੇ ਅਬਾਦੀ ਘਣਤਾ ਪੱਖੋਂ 41ਵੇਂ ਦਰਜੇ ਉੱਤੇ ਹੈ। ਇਸ ਦੀਆਂ ਹੱਦਾਂ ਦੱਖਣ ਵੱਲ ਐਰੀਜ਼ੋਨਾ, ਪੂਰਬ ਵੱਲ ਕੋਲੋਰਾਡੋ, ਉੱਤਰ-ਪੱਛਮ ਵੱਲ ਵਾਇਓਮਿੰਗ, ਉੱਤਰ ਵੱਲ ਆਇਡਾਹੋ, ਪੱਛਮ ਵੱਲ ਨੇਵਾਡਾ ਅਤੇ ਦੱਖਣ-ਪੂਰਬ ਵੱਲ ਨਿਊ ਮੈਕਸੀਕੋ ਦੇ ਇੱਕ ਕੋਨੇ ਨਾਲ਼ ਲੱਗਦੀਆਂ ਹਨ।
ਯੂਨਾਨੀ ਮਿਥਿਹਾਸ, ਮਿਥਾਂ ਅਤੇ ਸਿਖਿਆਵਾਂ ਦਾ ਸਮੂਹ ਹੈ ਜੋ ਪ੍ਰਾਚੀਨ ਯੂਨਾਨੀਆਂ, ਉਨ੍ਹਾਂ ਦੇ ਦੇਵਤਿਆਂ ਅਤੇ ਨਾਇਕਾਂ, ਸੰਸਾਰ ਦੀ ਪ੍ਰਕਿਰਤੀ, ਅਤੇ ਉਨ੍ਹਾਂ ਦੇ ਆਪਣੇ ਕਲਟ ਅਤੇ ਰੀਤੀ ਰਿਵਾਜਾਂ ਦੇ ਮੂਲ ਅਤੇ ਮਹੱਤਤਾ ਸੰਬੰਧੀ ਦੱਸਦਾ ਹੈ। ਇਹ ਪ੍ਰਾਚੀਨ ਯੂਨਾਨ ਵਿੱਚ ਧਰਮ ਦਾ ਇੱਕ ਹਿੱਸਾ ਸੀ। ਆਧੁਨਿਕ ਵਿਦਵਾਨ ਪ੍ਰਾਚੀਨ ਯੂਨਾਨ ਦੇ ਧਾਰਮਿਕ ਅਤੇ ਰਾਜਨੀਤਕ ਸੰਸਥਾਨਾਂ ਅਤੇ ਇਸ ਦੀ ਸਭਿਅਤਾ ਦੇ ਉੱਤੇ ਰੌਸ਼ਨੀ ਪਾਉਣ ਲਈ ਅਤੇ ਇਸ ਮਿਥ ਸਿਰਜਣਾ ਦੀ ਪ੍ਰਕਿਰਤੀ ਨੂੰ ਸਮਝਣ ਲਈ ਮਿਥਿਹਾਸ ਦੇ ਹਵਾਲੇ ਵਰਤਦੇ ਹਨ ਅਤੇ ਇਸਦਾ ਅਧਿਅਨ ਕਰਦੇ ਹਨ।
ਸਾਹਿਤ ਲਈ ਨੋਬਲ ਇਨਾਮ (ਸਵੀਡਨੀ: [Nobelpriset i litteratur] Error: {{Lang}}: text has italic markup (help)) 1901 ਤੋਂ ਹਰ ਸਾਲ ਕਿਸੇ ਵੀ ਦੇਸ਼ ਦੇ ਅਜਿਹੇ ਲੇਖਕ ਨੂੰ ਦਿੱਤਾ ਜਾਂਦਾ ਹੈ ਜਿਸਨੇ ਅਲਫ਼ਰੈਡ ਨੋਬਲ ਦੀ ਵਸੀਅਤ ਦੇ ਸ਼ਬਦਾਂ ਵਿੱਚ, "ਆਦਰਸ਼ ਦਿਸ਼ਾ ਵਿੱਚ ਸਾਹਿਤ ਦੇ ਖੇਤਰ ਦੀ ਸਭ ਤੋਂ ਵਧੀਆ ਕੰਮ" (ਮੂਲ ਸਵੀਡਿਸ਼: den som inom litteraturen har producerat det mest framstående verket i en idealisk riktning).
ਲਿੰਗਕ ਅਨੁਸਥਾਪਨ ਰੁਮਾਂਟਿਕ ਜਾਂ ਲਿੰਗਕ ਖਿੱਚ ਦਾ ਇੱਕ ਪ੍ਰਾਰੂਪ ਹੈ ਜਿਸ ਵਿੱਚ ਕੋਈ ਵਿਅਕਤੀ ਵਿਸ਼ੇਸ਼ ਸਮ ਜਾਂ ਵਿਰੋਧੀ ਲਿੰਗ ਜਾਂ ਜੈਂਡਰ ਪ੍ਰਤੀ ਆਕਰਸ਼ਣ ਮਹਿਸੂਸ ਕਰਦਾ ਹੈ। ਇਹ ਆਕਰਸ਼ਣ ਮੁੱਖ ਤੌਰ ਉੱਤੇ ਅਸਮਲਿੰਗਕਤਾ, ਸਮਲਿੰਗਕਤਾ ਅਤੇ ਦੁਲਿੰਗਕਤਾ ਪ੍ਰਤੀ ਹੁੰਦਾ ਹੈ। ਜਦਕਿ ਇੱਕ ਹੋਰ ਸਥਿਤੀ ਅਲਿੰਗਕਤਾ (ਲਿੰਗਕ ਖਿੱਚ ਦੀ ਅਣਹੋਂਦ)ਵੀ ਹੈ ਜੋ ਇਸ ਪਰਸੰਗ ਵਿੱਚ ਚੌਥੀ ਸ਼੍ਰੇਣੀ ਹੈ।
ਬਾਈਟ ਕੰਪਿਊਟਿੰਗ ਅਤੇ ਦੂਰਸੰਚਾਰ ਵਿੱਚ ਸੂਚਨਾ ਦੀ ਇੱਕ ਇਕਾਈ ਹੈ। ਇਹ 8 ਬਿੱਟ ਮਿਲ ਕੇ ਬਣਦਾ ਹੈ। ਇਹ ਕੰਪਿਊਟਰ ਮੈਮੋਰੀ ਦੀ ਦੂਜੀ ਸਭ ਤੋਂ ਛੋਟੀ ਇਕਾਈ ਹੁੰਦਾ ਹੈ। ਇਹ ਮਸ਼ੀਨ ਡਾਟਾ ਦੀ ਦਰਜਾਬੰਦੀ ਦਾ ਉਹ ਅੰਸ਼ ਹੈ ਜੋ ਬਿਟ ਨਾਲੋਂ ਵੱਡਾ ਅਤੇ ਵਰਡ ਨਾਲੋਂ ਛੋਟਾ ਹੁੰਦਾ ਹੈ।ਕੰਪਿਊਟਰ ਦੀ ਮੈਮੋਰੀ ਵਿੱਚ ਇੱਕ ਅੱਖਰ ਦੁਆਰਾ ਲਈ ਜਾਣ ਵਾਲੀ ਜਗ੍ਹਾ ਨੂੰ ਕਹਿੰਦੇ ਹਨ। 1 ਬਾਈਟ ਵਿੱਚ 8 ਬਿੱਟ ਦੇ ਬਰਾਬਰ ਜਗ੍ਹਾ ਹੁੰਦੀ ਹੈ।
ਸੂਪਰ ਮਾਰੀਓ ਭਾਈ (ਜਪਾਨੀ:スーパーマリオブラザーズ; ਅੰਗਰੇਜ਼ੀ ਭਾਸ਼ਾ: Super Mario Bros., ਸੂਪਰ ਮਾਰੀਓ ਬਰੋਜ਼) 1985 ਦੀ ਇੱਕ ਵੀਡੀਓ ਗੇਮ ਹੈ ਜੋ ਨਿਨਟੈਂਡੋ ਦੁਆਰਾ ਬਣਾਈ ਗਈ ਸੀ। ਇਹ 1983 ਦੀ ਮਾਰੀਓ ਭਾਈ ਗੇਮ ਉੱਤੇ ਆਧਾਰਿਤ ਹੈ। ਇਹ ਸੁਪਰ ਮਾਰੀਓ ਲੜੀ ਦੀ ਪਹਿਲੀ ਗੇਮ ਹੈ। ਇਸ ਗੇਮ ਵਿੱਚ ਪਹਿਲਾ ਪਲੇਅਰ ਮਾਰੀਓ ਨਾਲ ਖੇਡਦਾ ਹੈ ਅਤੇ ਦੂਜਾ ਪਲੇਅਰ ਲੁਈਗੀ ਨਾਲ ਖੇਡਦਾ ਹੈ। ਇਸ ਗੇਮ ਦਾ ਟੀਚਾ ਮਸ਼ਰੂਮ ਕਿੰਗਡਮ ਵਿੱਚੋਂ ਹੁੰਦੇ ਹੋਏ ਇਹਨਾਂ ਦੇ ਦੁਸ਼ਮਣ ਬਾਊਜ਼ਰ ਦੇ ਹੱਥੋਂ ਰਾਜਕੁਮਾਰੀ ਟੋਡਸਟੂਲ ਨੂੰ ਬਚਾਉਣਾ ਹੈ। 2005 ਵਿੱਚ ਆਈ.ਜੀ.ਐਨ.
ਸੇਂਟ ਪੀਟਰਸਬਰਗ (Russian: Санкт-Петербург) ਰੂਸ ਦਾ ਇੱਕ ਸ਼ਹਿਰ ਅਤੇ ਸੰਘੀ ਮਜ਼ਮੂਨ ਹੈ ਜੋ ਬਾਲਟਿਕ ਸਾਗਰ ਵਿਚਲੀ ਫ਼ਿਨਲੈਂਡ ਦੀ ਖਾੜੀ ਦੇ ਸਿਰੇ ਉੱਤੇ ਨੇਵਾ ਦਰਿਆ ਕੰਢੇ ਸਥਿਤ ਹੈ। 1914 ਵਿੱਚ ਇਸ ਦਾ ਨਾਂ ਬਦਲ ਕੇ ਪੇਤਰੋਗ੍ਰਾਦ(Russian: Петроград), 1924 ਵਿੱਚ ਲੇਨਿਨਗ੍ਰਾਦ (Russian: Ленинград) ਅਤੇ 1991 ਵਿੱਚ ਮੁੜ ਸੇਂਟ ਪੀਟਰਸਬਰਗ ਕਰ ਦਿੱਤਾ ਗਿਆ ਸੀ।
ਅਵਤਾਰ (ਸੰਸਕ੍ਰਿਤ: अवतार, avatāra), ਹਿੰਦੂ ਧਰਮ ਦੇ ਅੰਦਰ ਇੱਕ ਸੰਕਲਪ ਹੈ ਜਿਸਦਾ ਸੰਸਕ੍ਰਿਤ ਵਿੱਚ ਸ਼ਾਬਦਿਕ ਅਰਥ ਹੈ "ਵੰਸ਼"। ਇਹ ਧਰਤੀ 'ਤੇ ਕਿਸੇ ਦੇਵਤੇ ਦੀ ਪਦਾਰਥਕ ਦਿੱਖ ਜਾਂ ਅਵਤਾਰ/ਜਨਮ ਨੂੰ ਦਰਸਾਉਂਦਾ ਹੈ। "ਅਗੁ ਨ ਜਾਈ, ਆਪਣਾ ਰੂਪ ਬਨਾਉ" ਵਾਲੀ ਸੰਬੰਧਕੀ ਕਿਰਿਆ ਕਈ ਵਾਰ ਕਿਸੇ ਗੁਰੂ ਜਾਂ ਸਤਿਕਾਰਤ ਮਨੁੱਖ ਨੂੰ ਦਰਸਾਉਣ ਲਈ ਵਰਤੀ ਜਾਂਦੀ ਹੈ।ਵੈਦਿਕ ਸਾਹਿਤ ਵਿੱਚ ਅਵਤਾਰ ਸ਼ਬਦ ਨਹੀਂ ਆਉਂਦਾ; ਹਾਲਾਂਕਿ, ਇਹ ਉੱਤਰ-ਵੈਦਿਕ ਸਾਹਿਤ ਵਿੱਚ ਵਿਕਸਤ ਰੂਪਾਂ ਵਿੱਚ ਪ੍ਰਗਟ ਹੁੰਦਾ ਹੈ, ਅਤੇ ਇੱਕ ਨਾਉਂ ਦੇ ਰੂਪ ਵਿੱਚ, ਖਾਸ ਕਰਕੇ 6 ਵੀਂ ਸਦੀ ਈਸਵੀ ਤੋਂ ਬਾਅਦ ਪੁਰਾਣਿਕ ਸਾਹਿਤ ਵਿੱਚ। ਇਸ ਦੇ ਬਾਵਜੂਦ, ਇੱਕ ਅਵਤਾਰ ਦਾ ਸੰਕਲਪ ਉਪਨਿਸ਼ਦਾਂ ਦੀ ਤਰ੍ਹਾਂ ਵੈਦਿਕ ਸਾਹਿਤ ਦੀ ਸਮੱਗਰੀ ਦੇ ਅਨੁਕੂਲ ਹੈ ਕਿਉਂਕਿ ਇਹ ਹਿੰਦੂ ਧਰਮ ਦੇ ਦਰਸ਼ਨ ਵਿੱਚ ਸਗੁਨਾ ਬ੍ਰਾਹਮਣ ਸੰਕਲਪ ਦੀ ਪ੍ਰਤੀਕਾਤਮਕ ਕਲਪਨਾ ਹੈ। ਰਿਗਵੇਦ ਨੇ ਇੰਦਰ ਦਾ ਵਰਣਨ ਕੀਤਾ ਹੈ ਕਿ ਉਹ ਆਪਣੀ ਮਰਜ਼ੀ ਨਾਲ ਕਿਸੇ ਵੀ ਰੂਪ ਨੂੰ ਗ੍ਰਹਿਣ ਕਰਨ ਦੀ ਰਹੱਸਮਈ ਸ਼ਕਤੀ ਨਾਲ ਸੰਪੰਨ ਹੈ। ਭਗਵਦ ਗੀਤਾ ਅਵਤਾਰ ਦੇ ਸਿਧਾਂਤ ਦੀ ਵਿਆਖਿਆ ਕਰਦੀ ਹੈ ਪਰ ਅਵਤਾਰ ਤੋਂ ਇਲਾਵਾ ਹੋਰ ਸ਼ਬਦਾਂ ਨਾਲ ਇਸ ਦੀ ਵਿਆਖਿਆ ਕੀਤੀ ਗਈ ਹੈ।
ਸ਼ਟੈਫ਼ਾਨ ਹੈੱਲ (੨੩ ਦਸੰਬਰ ੧੯੬੨ ਦਾ ਜਨਮ) ਇੱਕ ਰੋਮਾਨੀਆ ਦਾ ਜੰਮਪਲ ਜਰਮਨ ਭੌਤਿਕ ਵਿਗਿਆਨੀ ਹੈ ਅਤੇ ਗਟਿੰਗਨ, ਜਰਮਨੀ ਵਿਚਲੇ ਮਾਕਸ ਪਲਾਂਕ ਜੀਵ-ਭੌਤਿਕੀ ਰਸਾਇਣ ਵਿਗਿਆਨ ਇੰਸਟੀਚਿਊਟ ਦਾ ਇੱਕ ਸੰਚਾਲਕ ਹੈ। ਇਹਨੂੰ ੨੦੧੪ ਵਿੱਚ ਐਰਿਕ ਬੈੱਟਸਿਸ਼ ਅਤੇ ਵਿਲੀਅਮ ਮੋਐਰਨਰ ਸਮੇਤ "ਪਰਾ-ਗਿਣਤੀ ਫ਼ਲੋਰ-ਪ੍ਰਕਾਸ਼ ਖ਼ੁਰਦਬੀਨੀ ਦੇ ਵਿਕਾਸ" ਲਈ ਰਸਾਇਣ ਵਿਗਿਆਨ ਦੇ ਖੇਤਰ ਵਿੱਚ ਨੋਬਲ ਇਨਾਮ ਮਿਲਿਆ।
ਬ੍ਰਿਟਿਸ਼ ਮਿਊਜ਼ੀਅਮ ਮਨੁੱਖੀ ਇਤਿਹਾਸ ਅਤੇ ਸੱਭਿਆਚਾਰ ਨੂੰ ਸਮਰਪਿਤ ਲੰਦਨ ਵਿੱਚ ਇੱਕ ਮਿਊਜ਼ੀਅਮ ਹੈ। ਇਸ ਦੇ ਸਥਾਈ ਸੰਗ੍ਰਿਹ ਵਿੱਚ 80 ਲੱਖ ਤੋਂ ਜਿਆਦਾ ਨਗ ਹਨ ਜੋ ਹਰ ਮਹਾਂਦੀਪ ਤੋਂ ਲਿਆਂਦੇ ਗਏ ਹਨ ਅਤੇ ਮਨੁੱਖ ਜਾਤੀ ਦੀ ਸ਼ੁਰੂਆਤ ਤੋਂ ਅੱਜ ਤਕ ਦੀ ਸੰਸਕ੍ਰਿਤੀ ਦੀਆਂ ਝਲਕਾਂ ਦਿਖਾਉਂਦੇ ਹਨ। ਇਹ ਅੱਜ ਤੱਕ ਦੇ ਸਭ ਤੋਂ ਵਿਸ਼ਾਲ ਮਿਊਜ਼ੀਅਮਾਂ ਵਿੱਚੋਂ ਇੱਕ ਹੈ। ਇਸ ਦੀ ਸਥਾਪਨਾ 1753 ਵਿੱਚ, ਮੁੱਖ ਤੌਰ 'ਤੇ ਹੈਸ ਸਲੋਨ (Hans Sloane) ਦੇ ਵਿਅਕਤੀਗਤ ਸੰਗ੍ਰਿਹ ਦੇ ਨਾਲ ਹੋਈ ਸੀ। 15 ਜਨਵਰੀ 1759 ਨੂੰ ਇਸ ਦੇ ਦਰਵਾਜੇ ਆਮ ਜਨਤਾ ਲਈ ਖੁੱਲੇ ਅਤੇ ਅਗਲੀਆਂ ਢਾਈ ਸਦੀਆਂ ਵਿੱਚ ਵਿਸ਼ਵਭਰ ਵਿੱਚ ਬ੍ਰਿਟਿਸ਼ ਸਾਮਰਾਜ ਦੇ ਪਸਾਰ ਦੇ ਨਾਲ-ਨਾਲ ਇੱਥੇ ਦਿਲਚਸਪ ਵਸਤਾਂ ਦਾ ਇਕੱਤਰੀਕਰਣ ਜੋਰਾਂ ਉੱਤੇ ਰਿਹਾ। ਇਸ ਮਿਊਜ਼ੀਅਮ ਵਿੱਚ ਕੁੱਝ ਵਸਤਾਂ ਬਾਰੇ ਵਿਵਾਦ ਹੈ, ਜਿਵੇਂ ਕਿ ਏਲਗਿਨ ਸੰਗਮਰਮਰ ਦੀਆਂ ਸ਼ਿਲਪ ਵਸਤੂਆਂ ਜਿਹਨਾਂ ਨੂੰ ਯੂਨਾਨ ਵਾਪਾਸ ਮੰਗਦਾ ਰਿਹਾ ਹੈ।
BTS ( Korean ਬੁਲੇਟਪਰੂਫ ਬੁਆਏ ਸਕਾਊਟਸ ), ਜਿਸਨੂੰ ਬੰਗਟਨ ਬੁਆਏਜ਼ ਵੀ ਕਿਹਾ ਜਾਂਦਾ ਹੈ, ਇੱਕ ਦੱਖਣੀ ਕੋਰੀਆਈ ਬੁਆਏ ਬੈਂਡ ਹੈ ਜੋ 2010 ਵਿੱਚ ਬਣਿਆ ਸੀ ਅਤੇ ਬਿਗ ਹਿੱਟ ਐਂਟਰਟੇਨਮੈਂਟ ਦੇ ਤਹਿਤ 2013 ਵਿੱਚ ਡੈਬਿਊ ਕੀਤਾ ਸੀ। ਸੇਪਟੇਟ—ਜਿਸ ਵਿਚ ਮੈਂਬਰ ਜਿਨ, ਸੁਗਾ, ਜੇ-ਹੋਪ, ਆਰ.ਐਮ., ਜਿਮਿਨ, ਵੀ, ਅਤੇ ਜੁੰਗਕੂਕ ਸ਼ਾਮਲ ਹਨ—ਆਪਣੀ ਬਹੁਤ ਸਾਰੀ ਸਮੱਗਰੀ ਸਹਿ-ਲਿਖਦੇ ਅਤੇ ਸਹਿ-ਉਤਪਾਦਨ ਕਰਦੇ ਹਨ। ਮੂਲ ਰੂਪ ਵਿੱਚ ਇੱਕ ਹਿੱਪ ਹੌਪ ਸਮੂਹ, ਉਹਨਾਂ ਦੀ ਸੰਗੀਤਕ ਸ਼ੈਲੀ ਕਈ ਸ਼ੈਲੀਆਂ ਨੂੰ ਸ਼ਾਮਲ ਕਰਨ ਲਈ ਵਿਕਸਤ ਹੋਈ ਹੈ; ਉਹਨਾਂ ਦੇ ਬੋਲ ਅਕਸਰ ਮਾਨਸਿਕ ਸਿਹਤ, ਸਕੂਲੀ ਉਮਰ ਦੇ ਨੌਜਵਾਨਾਂ ਦੀਆਂ ਮੁਸੀਬਤਾਂ ਅਤੇ ਉਮਰ ਦੇ ਆਉਣ, ਨੁਕਸਾਨ, ਸਵੈ-ਪਿਆਰ ਵੱਲ ਯਾਤਰਾ, ਅਤੇ ਵਿਅਕਤੀਵਾਦ ਬਾਰੇ ਚਰਚਾ ਕਰਦੇ ਹਨ। ਉਹਨਾਂ ਦਾ ਕੰਮ ਅਕਸਰ ਸਾਹਿਤ, ਦਰਸ਼ਨ ਅਤੇ ਮਨੋਵਿਗਿਆਨਕ ਸੰਕਲਪਾਂ ਦਾ ਹਵਾਲਾ ਦਿੰਦਾ ਹੈ, ਅਤੇ ਇੱਕ ਵਿਕਲਪਿਕ ਬ੍ਰਹਿਮੰਡ ਦੀ ਕਹਾਣੀ ਸ਼ਾਮਲ ਕਰਦਾ ਹੈ।
ਜਾਦੂਈ ਕੁੜੀ (Magical girl (魔法少女, mahō shōjo) ਜਾਪਾਨੀ ਕਲਪਨਾ ਮੀਡੀਆ (ਐਨੀਮੇ, ਮੰਗਾ, ਲਾਈਟ ਨਾਵਲ, ਅਤੇ ਲਾਈਵ-ਐਕਸ਼ਨ ਮੀਡੀਆ ਸਮੇਤ) ਦੀ ਇੱਕ ਵਿਧਾ ਹੈ ਜੋ ਜਾਦੂਈ ਯੋਗਤਾਵਾਂ ਰੱਖਣ ਵਾਲੀਆਂ ਨੌਜਵਾਨ ਕੁੜੀਆਂ ਦੇ ਦੁਆਲੇ ਕੇਂਦਰਿਤ ਹੈ ਜਿਸ ਦੀ ਵਰਤੋਂ ਉਹ ਆਮ ਤੌਰ 'ਤੇ ਇੱਕ ਆਦਰਸ਼ ਅਲਟਰ ਈਗੋ ਦੁਆਰਾ ਕਰਦੇ ਹਨ ਜਿਸ ਵਿੱਚ ਉਹ ਬਦਲ ਸਕਦੇ ਹਨ।ਇਹ ਸ਼ੈਲੀ 1962 ਵਿੱਚ ਮੰਗਾ ਹਿਮਿਤਸੁ ਨੋ ਅਕੋ-ਚੈਨ ਨਾਲ ਉਭਰੀ ਸੀ ਜਿਸ ਤੋਂ ਬਾਅਦ 1966 ਵਿੱਚ ਸੈਲੀ ਦ ਵਿਚ ਸੀ 1970 ਦੇ ਦਹਾਕੇ ਵਿੱਚ ਪੈਦਾ ਹੋਏ ਸਮਾਨ ਐਨੀਮੇ ਦੀ ਇੱਕ ਲਹਿਰ ਨੇ majokko (魔女っ子, ਸ਼ਾ.ਅ.
ਅਮਰੀਕੀ ਹੋਰਰ ਸਟੋਰੀ, ਰਿਆਨ ਮਰਫੀ ਅਤੇ ਬ੍ਰਾਡ ਫਲਚੁਕ ਦੁਆਰਾ ਬਣਾਈ ਗਈ ਇੱਕ ਅਮਰੀਕੀ ਹੋਰਰ ਕਥਾਵਾਂ ਦੀ ਟੈਲੀਵਿਜ਼ਨ ਸੀਰੀਜ਼ ਹੈ। ਹਰੇਕ ਸੀਜ਼ਨ ਨੂੰ ਵੱਖਰੇ ਵੱਖਰੇ ਪਾਤਰਾਂ ਅਤੇ ਸੈਟਿੰਗਾਂ ਅਤੇ ਇੱਕ ਨਵੀਂ ਕਹਾਣੀ ਦੀ "ਸ਼ੁਰੂਆਤ, ਮੱਧ ਅਤੇ ਅੰਤ" ਵਜੋਂ ਦਰਸਾਇਆ ਜਾਂਦਾ ਹੈ। ਹਰੇਕ ਸੀਜ਼ਨ ਦੇ ਪਲਾਟਾਂ ਦੇ ਕੁਝ ਤੱਤਾਂ ਨੂੰ ਅਸਲ ਘਟਨਾਵਾਂ ਨਾਲ ਜੋੜਕੇ ਪੇਸ਼ ਕੀਤਾ ਜਾਂਦਾ ਹੈ। ਸਿਰਫ ਅਦਾਕਾਰ ਇਵੈਨ ਪੀਟਰਸ ਅਤੇ ਸਾਰਾਹ ਪਾਲਸਨ ਨੂੰ ਹੀ ਸਾਰੀਆਂ ਸੀਰੀਜ਼ ਵਿੱਚ ਦਿਖਾਇਆ ਜਾਂਦਾ ਹੈ ਬਾਕੀ ਸਾਰੇ ਪਾਤਰ ਬਦਲੇ ਹੋਏ ਹੁੰਦੇ ਹਨ।
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਮਨੁੱਖੀ ਪ੍ਰਤੀਰੋਧਤਾ-ਘਾਟ ਵਾਇਰਸ ਲਾਗ/ਪ੍ਰਾਪਤ-ਕੀਤਾ ਪ੍ਰਤੀਰੋਧਤਾ-ਘਾਟ ਰੋਗ-ਲੱਛਣ(English: Human Immunodeficiency Virus Infection/Acquired Immunodeficiency Syndromeਜਾਂ ਐੱਚ.ਆਈ.ਵੀ./ਏਡਜ਼)ਮਨੁੱਖੀ ਰੋਗ-ਪ੍ਰਤੀਰੋਧੀ ਪ੍ਰਣਾਲੀ ਦਾ ਰੋਗ ਹੈ ਜੋ ਮਨੁੱਖੀ ਪ੍ਰਤੀਰੋਧਤਾ-ਘਾਟ ਵਾਇਰਸ (HIV) ਰਾਹੀਂ ਫੈਲਦਾ ਹੈ। ਮੁਢਲੀ ਲਾਗ ਸਮੇਂ ਇਨਸਾਨ ਨੂੰ ਨਜ਼ਲਾ ਵਰਗੀ ਬਿਮਾਰੀ ਮਹਿਸੂਸ ਹੋ ਸਕਦੀ ਹੈ। ਵਿਸ਼ੇਸ਼ ਤੌਰ ਉੱਤੇ ਇਸ ਤੋਂ ਬਾਅਦ ਬਿਨਾਂ ਕਿਸੇ ਲੱਛਣਾਂ ਵਾਲਾ ਲੰਮਾ ਸਮਾਂ ਆਉਂਦਾ ਹੈ। ਫੇਰ ਜਿਵੇਂ-ਜਿਵੇਂ ਬਿਮਾਰੀ ਅੱਗੇ ਵਧਦੀ ਹੈ, ਇਹ ਮੱਨੁਖ ਦੀ ਪ੍ਰਤੀਰੋਧੀ ਪ੍ਰਨਾਲੀ ਨਾਲ਼ ਹੋਰ ਛੇੜਛਾੜ ਕਰਨ ਲੱਗ ਪੈਂਦੀ ਹੈ ਜਿਸ ਕਰ ਕੇ ਮਨੁੱਖ ਨੂੰ ਹੋਰ ਕਈ ਲਾਗਾਂ ਲੱਗਣ ਦਾ ਖ਼ਤਰਾ ਵਧ ਜਾਂਦਾ ਹੈ ਜਿਵੇਂ ਕਿ ਮੌਕਾਪ੍ਰਸਤ ਛੂਤਾਂ ਅਤੇ ਗਿਲ੍ਹਟੀਆਂ, ਜੋ ਕਿਰਿਆਸ਼ੀਲ ਪ੍ਰਤੀਰੋਧੀ ਪ੍ਰਣਾਲੀ ਵਾਲੇ ਮਨੁੱਖਾਂ ਨੂੰ ਹਾਨੀ ਨਹੀਂ ਕਰਦੀਆਂ।
ਬਾਇਓ ਗੈਸ ਇੱਕ ਅਜਿਹਾ ਬਾਲਣ ਹੈ ਜੋ ਰਸੋਈ ਵਿੱਚ ਖਾਣਾ ਪਕਾਣ ਲਈ ਵਰਤਿਆ ਜਾਂਦਾ ਹੈ। ਗੋਬਰ ਗੈਸ ਊਰਜਾ ਦਾ ਇੱਕ ਅਨੋਖਾ ਸਰੋਤ ਹੈ, ਇੱਕ ਸਾਫ਼ ਸੁਥਰਾ ਅਤੇ ਉਤਮ ਬਾਲਣ। ਗੋਬਰ ਗੈਸ ਦਾ ਸੋਮਾ ਗਾਵਾਂ/ਮੱਝਾਂ ਦਾ ਗੋਬਰ, ਮਨੁੱਖੀ ਮੱਲ ਅਤੇ ਖੇਤਾਂ ਦੀ ਰਹਿੰਦ-ਖੂੰਹਦ ਅਤੇ ਰਸੋਈ ਦੀਆਂ ਬਚੀਆਂ-ਖੁਚੀਆਂ ਸਬਜ਼ੀਆਂ ਹਨ। ਗੋਬਰ ਗੈਸ ਵਿੱਚ 55% ਤੋਂ 60% ਜਲਣਸ਼ੀਲ ਗੈਸ ਮੀਥੈਨ ਹੁੰਦੀ ਹੈ, ਜਿਸ ਵਿੱਚ 30 ਤੋਂ 35% ਕਾਰਬਨਡਾਈਆਕਸਾਈਡ ਅਤੇ ਬਾਕੀ ਨਾਈਟਰੋਜਨ, ਹਾਈਡਰੋਜਨ ਅਤੇ ਪਾਣੀ ਹੁੰਦਾ ਹੈ। ਇਹ ਬਾਲਣ ਗਊਆਂ,ਮੱਝਾਂ ਦੇ ਮਲ ਤੌ ਤਿਆਰ ਕੀਤਾ ਜਾਂਦਾ ਹੈ। ਗੋਬਰ ਗੈਸ ਊਰਜਾ ਦਾ ਇੱਕ ਅਨੋਖਾ ਸਰੋਤ ਹੈ, ਇੱਕ ਸਾਫ਼ ਸੁਥਰਾ ਅਤੇ ਉਤਮ ਬਾਲਣ।
ਪੰਜਾਬੀ ਭਾਸ਼ਾ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖਾਂ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਪਥਰਾਟੀ ਬਾਲਣ ਕੁਦਰਤੀ ਅਮਲਾਂ ਰਾਹੀਂ ਬਣੇ ਹੋਏ ਬਾਲਣ ਹੁੰਦੇ ਹਨ ਜਿਵੇਂ ਕਿ ਦੱਬੇ ਹੋਏ ਪ੍ਰਾਣੀਆਂ ਦਾ ਹਵਾ ਦੀ ਗ਼ੈਰ-ਮੌਜੂਦਗੀ ਵਿੱਚ ਗਲ਼ਨਾ। ਪ੍ਰਾਣੀਆਂ ਦੀ ਅਤੇ ਉਹਨਾਂ ਤੋਂ ਬਣਨ ਵਾਲ਼ੇ ਪਥਰਾਟੀ ਬਾਲਣਾਂ ਦੀ ਉਮਰ ਆਮ ਤੌਰ ਉੱਤੇ ਲੱਖਾਂ ਸਾਲਾਂ ਦੇ ਗੇੜ ਵਿੱਚ ਹੁੰਦੀ ਹੈ ਅਤੇ ਕਈ ਵਾਰ ਤਾਂ 65 ਕਰੋੜ ਵਰ੍ਹਿਆਂ ਤੋਂ ਵੀ ਵੱਧ ਪਥਰਾਟੀ ਬਾਲਣਾਂ ਵਿੱਚ ਕਾਰਬਨ ਦੀ ਵੱਡੀ ਮਾਤਰਾ ਹੁੰਦੀ ਹੈ ਅਤੇ ਇਹਨਾਂ ਵਿੱਚ ਕੋਲ਼ਾ, ਕੱਚਾ ਤੇਲ ਅਤੇ ਕੁਦਰਤੀ ਗੈਸ ਸ਼ਾਮਲ ਹਨ। ਇਹ ਮੀਥੇਨ ਵਰਗੇ ਘੱਟ ਕਾਰਬਨ:ਹਾਈਡਰੋਜਨ ਨਿਸਬਤ ਵਾਲ਼ੇ ਉੱਡਣਹਾਰ ਪਦਾਰਥਾਂ ਤੋਂ ਲੈ ਕੇ ਐਂਥਰਾਸਾਈਟ ਵਰਗੇ ਲਗਭਗ ਖ਼ਰੇ ਕਾਰਬਨ ਦੇ ਬਣੇ ਗ਼ੈਰ-ਉੱਡਣਹਾਰ ਪਦਾਰਥਾਂ ਤੱਕ ਹੋ ਸਕਦੇ ਹਨ। ਮੀਥੇਨ ਹਾਈਡਰੋਕਾਰਬਨ ਦੇ ਇਲਾਕਿਆਂ ਵਿੱਚ ਇਕੱਲਾ, ਤੇਲ ਦੇ ਨਾਲ਼ ਜਾਂ ਮੀਥੇਨ ਕਲੈਥਰੇਟ ਦੇ ਰੂਪ ਵਿੱਚ ਮਿਲਦਾ ਹੈ। ਇਹ ਸਿਧਾਂਤ ਕਿ ਪਥਰਾਟੀ ਬਾਲਣ ਲੱਖਾਂ ਵਰ੍ਹੇ ਪਹਿਲਾਂ ਧਰਤੀ ਦੀ ਪੇਪੜੀ ਵਿੱਚ ਤਾਪ ਅਤੇ ਦਾਬ ਹੇਠ ਪਏ ਮੁਰਦਾ ਬੂਟਿਆਂ ਦੀ ਪਥਰਾਈ ਹੋਈ ਰਹਿੰਦ-ਖੂੰਹਦ ਤੋਂ ਬਣੇ ਹਨ, ਨੂੰ ਪਹਿਲੀ ਵਾਰ 1556 ਵਿੱਚ ਜੌਰਗ ਐਗਰੀਕੋਲਾ ਅਤੇ ਬਾਅਦ ਵਿੱਚ 18ਵੇਂ ਸੈਂਕੜੇ ਵਿੱਚ ਮਿਖ਼ਾਈਲ ਲੋਮੋਨੋਸੋਵ ਨੇ ਦਿੱਤਾ ਸੀ। ਊਰਜਾ ਜਾਣਕਾਰੀ ਪ੍ਰਬੰਧ ਦਾ ਅੰਦਾਜ਼ਾ ਹੈ ਕਿ 2007 ਵਿੱਚ ਊਰਜਾ ਦੇ ਮੁੱਢਲੇ ਸੋਮਿਆਂ ਵਿੱਚ 36.0% ਕੱਚਾ ਤੇਲ, 27.4% ਕੋਲ਼ਾ, 23.0% ਕੁਦਰਤੀ ਗੈਸ ਸ਼ਾਮਲ ਹਨ ਜਿਸ ਕਰ ਕੇ ਦੁਨੀਆ ਦੇ ਮੁੱਢਲੇ ਊਰਜਾ ਖਪਾਅ ਵਿੱਚ ਪਥਰਾਟੀ ਬਾਲਣ ਦਾ ਹਿੱਸਾ ਤਕਰੀਬਨ 86.4% ਬਣਦਾ ਹੈ। 2006 ਵਿੱਚ ਗ਼ੈਰ-ਪਥਰਾਟੀ ਸੋਮਿਆਂ ਵਿੱਚ ਪਣ-ਬਿਜਲੀ 6.3%, ਨਿਊਕਲੀ 8.5%, ਅਤੇ ਹੋਰ (ਭੂ-ਤਾਪੀ, ਸੂਰਜੀ, ਬਿਜਲੀ, ਹਵਾਈ, ਲੱਕੜ, ਕੂੜਾ-ਕੱਟਾ) 0.9% ਹਿੱਸੇ ਨਾਲ਼ ਸ਼ਾਮਲ ਸਨ। World energy consumption was growing about 2.3% per year.
ਵਾਯੂਮੰਡਲ (ਅੰਗਰੇਜ਼ੀ: atmosphere ਫਰਮਾ:ISO 639 name ਯੂਨਾਨੀ ਤੋਂ ἀτμός (ਐਟਮੋਸ) 'ਜਲਕਣ', ਅਤੇ σφαῖρα (ਸਫੇਰਾ) 'ਮੰਡਲ') ਕਿਸੇ ਗ੍ਰਹਿ ਦੇ ਆਲੇ-ਦੁਆਲੇ ਗੈਸਾਂ ਦੀ ਪਰਤ ਜਾਂ ਹੋਰ ਠੋਸ ਪੁੰਜ ਵਾਲੇ ਪਦਾਰਥ ਨੂੰ ਕਹਿੰਦੇ ਹਨ, ਜਿਸ ਨੂੰ ਪੁਲਾੜੀ ਪਿੰਡ ਦੀ ਗਾਰੂਤਾ ਨੇ ਉਥੇ ਟਿਕਾਈ ਰੱਖਿਆ ਹੁੰਦਾ ਹੈ। ਵਾਯੂਮੰਡਲ ਵੱਖ-ਵੱਖ ਤਰ੍ਹਾਂ ਦੀਆਂ ਗੈਸਾਂ ਹਨ ਜੋ ਕਿ ਹਰ ਥਾਂ 'ਤੇ ਇੱਕ ਸਮਾਨ ਅਨੁਪਾਤ ਵਿੱਚ ਹੁੰਦੀਆਂ ਹਨ। ਲਗਪਗ 78 ਫੀਸਦੀ ਨਾਈਟ੍ਰੋਜਨ ਹੈ, ਲਗਪਗ 21 ਫੀਸਦੀ ਆਕਸੀਜਨ ਹੈ ਅਤੇ ਬਾਕੀ ਇੱਕ ਫੀਸਦੀ ਵਿੱਚ ਦੁਰਲੱਭ ਗੈਸਾਂ ਹਨ, ਜਿਵੇਂ ਆਰਗਨ, ਨੀਔਨ, ਹੀਲੀਅਮ, ਕ੍ਰਿਪਟਨ ਅਤੇ ਜ਼ੀਨਾਨ। ਧਰਤੀ ਨੂੰ ਜਿਸ ਹਵਾ ਨੇ ਢਕਿਆ ਹੋਇਆ ਹੈ, ਉਸ ਦੀ ਰਸਾਇਣਕ ਸੰਰਚਨਾ ਸਮਾਨ ਹੈ। ਇਹ 18 ਮੀਲ ਉੱਪਰ ਤੱਕ ਤੋਂ 44 ਮੀਲ ਉੱਪਰ ਵੀ ਜਾ ਸਕਦੀ ਹੈ ਇਹ ਟਰੋਪੋਸਫੀਅਰ ਹੈ। ਇਹ ਪਰਤ ਧਰਤੀ ਦੇ ਸਭ ਤੋਂ ਨੇੜਲੀ ਪਰਤ ਹੁੰਦੀ ਹੈ। ਇਸ ਤੋਂ ਬਾਅਦ ਵਾਲੀਆਂ ਪਰਤਾਂ ਵਿੱਚ ਧਰਤੀ ਦੀ ਸਤਹ ਤੋਂ 18 ਤੋਂ 31 ਮੀਲ ਉੱਪਰ ਤੱਕ ਗਰਮ ਹਵਾ ਦੀ ਪਰਤ ਹੈ। ਸ਼ਾਇਦ ਲਗਪਗ 42 ਡਿਗਰੀ ਸੈਂਟੀਗ੍ਰੇਡ। ਇਸ ਵਿੱਚ ਓਜ਼ੋਨ ਮੌਜੂਦ ਹੁੰਦੀ ਹੈ ਜੋ ਸੂਰਜ ਦੀ ਗਰਮੀ ਨੂੰ ਜਜ਼ਬ ਕਰਦੀ ਹੈ, ਜਿਸ ਨਾਲ ਇਹ ਪਰਤ ਗਰਮ ਹੋ ਜਾਂਦੀ ਹੈ। ਇਸ ਪਰਤ ਦੇ ਉੱਪਰ ਪਰਤਾਂ ਦੀ ਇੱਕ ਲੜੀ ਹੁੰਦੀ ਹੈ, ਜਿਸ ਨੂੰ ਆਈਨੋਸਫੀਅਰ ਕਹਿੰਦੇ ਹਨ, ਜੋ ਪ੍ਰਿਥਵੀ ਦੀ ਸਤਹ ਤੋਂ 44 ਮੀਲ ਤੋਂ 310 ਮੀਲ ਉੱਪਰ ਤੱਕ ਹੁੰਦੀ ਹੈ। ਇਸ ਦੇ ਕਣ ਸੂਰਜ ਤੋਂ ਭਰਪੂਰ ਬਿਜਲੀ ਨਾਲ ਚਾਰਜ ਹੁੰਦੇ ਹਨ। ਹਵਾ ਦੇ ਕਣ ਨਿਰੰਤਰ ਗਤੀ 'ਚ ਰਹਿੰਦੇ ਹਨ ਅਤੇ ਇਕ-ਦੂਜੇ ਨਾਲ ਟਕਰਾਉਂਦੇ ਰਹਿੰਦੇ ਹਨ, ਤਾਂ ਕਿ ਭੱਜ ਨਾ ਜਾਣ। ਪਰ ਜਿਵੇਂ-ਜਿਵੇਂ ਅਸੀਂ ਉੱਪਰ ਜਾਂਦੇ ਹਾਂ, ਹਵਾ ਪਤਲੀ ਹੁੰਦੀ ਜਾਂਦੀ ਹੈ। ਇਹ ਕਣ ਇਕ-ਦੂਜੇ ਨੂੰ ਰੋਕ ਨਹੀਂ ਪਾਉਂਦੇ ਅਤੇ ਵਾਤਾਵਰਨ ਸਿਥਰ ਹੋ ਜਾਂਦਾ ਹੈ। 400 ਤੋਂ 1500 ਮੀਲ ਉੱਪਰ ਮੁਕਤ ਹੋਏ ਕਣ ਆਜ਼ਾਦੀ ਨਾਲ ਘੁੰਮਦੇ ਹਨ। ਇਸ ਨੂੰ ਬ੍ਰਹਿਮੰਡ ਕਹਿੰਦੇ ਹਨ।
ਓਜ਼ੋਨ ਪਰਤ (O3) ਵਾਯੂਮੰਡਲ ਦੀ ਉੱਪਰਲੀ ਪਰਤ ਵਿੱਚ ਆਕਸੀਜਨ ਦੇ ਪ੍ਰਮਾਣੂ ਤਿੰਨ ਦੀ ਗਿਣਤੀ 'ਚ ਜੁੜ ਕੇ ਬੰਧਨ ਬਣਾਉਂਦੇ ਹਨ ਤੇ ਓਜ਼ੋਨ ਦਾ ਅਣੂ ਬਣਾਉਂਦੇ ਹਨ। ਇਹ ਵਾਯੂਮੰਡਲ ਦੀ ਸਭ ਤੋਂ ਉੱਪਰਲੀ ਪਰਤ ਵਿੱਚ ਹੁੰਦੀ ਹੈ ਜੋੋ ਸੂਰਜ ਦੀਆਂ ਹਾਨੀਕਾਰਕ ਪਰਾਬੈਂਗਣੀ ਕਿਰਨਾਂ ਤੋਂ ਧਰਤੀ ਨੂੰ ਬਚਾਉਂਦੀ ਹੈ। ਇਸ ਨਾਲ ਹੀ ਧਰਤੀ ਤੇ ਜੀਵਨ ਹੈ। ਇਹ ਪਰਤ ਧਰਤੀ ਤੋਂ 20 to 30 kilometres (12 to 19 mi) ਦੀ ਉੱਚਾਈ ਤੇ ਹੈ। ਇਸ ਦੀ ਮੋਟਾਈ ਬਦਲਦੀ ਰਹਿੰਦੀ ਹੈ। ਪਹਿਲੀ ਵਾਰ ਸੰਨ 1913 ਵਿੱਚ ਫ਼੍ਰਾਂਸ ਦੇ ਵਿਗਿਆਨੀ ਚਾਰਲਸ ਫੈਬਰੀ ਅਤੇ ਹੈਨਰੀ ਬਿਉਸ਼ਨ ਨੇ ਇਸ ਦੀ ਖੋਜ ਕੀਤੀ। ਇਹ ਗੈਸ 97–99% ਸੂਰਜ ਦੀਆਂ ਪਰਾਬੈਂਗਨੀ ਕਿਰਨਾ ਨੂੰ ਸੋਖ ਲੈਂਦੀ ਹੈ। ਯੂ.ਐਨ.ਓ ਵੱਲੋ 16 ਸਤੰਬਰ ਨੂੰ ਵਿਸ਼ਵ ਓਜ਼ੋਨ ਦਿਵਸ ਮਨਾਇਆ ਜਾਂਦਾ ਹੈ। ਧਰਤੀ ਤੋਂ 16 ਕਿਲੋਮੀਟਰ ਦੀ ਉਚਾਈ ’ਤੇ ਸੂਰਜ ਤੋਂ ਆਉਣ ਵਾਲੀਆਂ ਪਰਾਬੈਂਗਣੀ ਕਿਰਨਾਂ ਦੀ ਕਿਰਿਆ ਕਾਰਨ ਆਕਸੀਜਨ (02) ਓਜ਼ੋਨ (03) ਵਿੱਚ ਤਬਦੀਲ ਹੋ ਜਾਂਦੀ ਹੈ ਜਿਸ ਕਾਰਨ ਧਰਤੀ ਦੁਆਲੇ ਓਜ਼ੋਨ ਪਰਤ ਬਣ ਜਾਂਦੀ ਹੈ ਜੋ ਸਾਡੀ ਧਰਤੀ ਦੀ ਸੁਰੱਖਿਆ ਛੱਤਰੀ ਵਜੋਂ ਕੰਮ ਕਰਦੀ ਹੈ। ਸੂਰਜ ਦੀਆਂ ਪਰਾਬੈਂਗਣੀ ਕਿਰਨਾਂ ਹਾਨੀਕਾਰਕ ਹਨ। ਓਜ਼ੋਨ ਪਰਤ ਇਨ੍ਹਾਂ ਖਤਰਨਾਕ ਕਿਰਨਾਂ ਨੂੰ ਕਾ਼ਫ਼ੀ ਹੱਦ ਤਕ ਜਜ਼ਬ ਕਰਕੇ ਸਾਡੀ ਧਰਤੀ ਦੀ ਰੱਖਿਆ ਕਰਦੀ ਹੈ।
ਗ੍ਰੀਨ ਹਾਓਸ ਪ੍ਰਭਾਵ ਹਵਾ ਵਿੱਚ ਕਾਰਬਨ ਡਾਈਆਕਸਾਈਡ ਦੀ ਮਾਤਰਾ ਵਧਣ ਨਾਲ ਸੰਸਾਰਕ ਗਰਮੀ ਪੈਦਾ ਹੁੰਦੀ ਹੈ ਜਿਸ ਦਾ ਭਾਵ ਧਰਤੀ ਦੁਆਲੇ ਤਾਪਮਾਨ ਦਾ ਵਧਣਾ ਹੈ। ਜਿਵੇਂ ਜਿਵੇਂ ਕਾਰਬਨ ਡਾਈਆਕਸਾਈਡ ਦੀ ਮਿਕਦਾਰ ਵਧਦੀ ਹੈ ਧਰਤੀ ਦਾ ਵਾਯੂਮੰਡਲ ਹੋਰ ਜ਼ਿਆਦਾ ਗਰਮੀ ਵਿੱਚ ਘਿਰਦਾ ਜਾਂਦਾ ਹੈ। ਤਾਪਮਾਨ ਦਾ ਜਰਾ ਜਿਨਾ ਵਾਧਾ ਵੀ ਪਾਣੀ ਨੂੰ ਫੈਲਾਉਂਦਾ ਹੈ ਤੇ ਸਮੁੰਦਰ ਦਾ ਪੱਧਰ ਉੱਚਾ ਹੋ ਜਾਂਦਾ ਹੈ ਤੇ ਗਰਮ ਹਵਾਵਾਂ ਨਾਲ ਧਰਤੀ ਦੇ ਧਰੁਵਾਂ ਤੇ ਜੰਮੀ ਬਰਫ ਦਾ ਕੁਝ ਹਿੱਸਾ ਪਿਘਲ ਜਾਂਦਾ ਹੈ। ਵਿਗਿਆਨੀਆਂ ਦਾ ਵਿਚਾਰ ਹੈ ਕਿ ਜੇ ਤਾਪਮਾਨ ਦਾ ਵਾਧਾ ਅੱਜ ਵਾਲੀ ਦਰ ਨਾਲ ਚੱਲਦਾ ਰਿਹਾ ਤਾਂ ਅਗਲੇ ਪੰਜਾਹ ਸਾਲਾਂ ਵਿੱਚ ਔਸਤ ਧਰਤੀ ਦਾ ਤਾਪਮਾਨ 1.5 ਤੋਂ 4 ਤੱਕ ਵਧ ਜਾਵੇਗਾ। ਇਸ ਪ੍ਰਭਾਵ ਦਾ 1824 'ਚ ਪਹਿਲੀ ਵਾਰ ਪਤਾ ਜੋਸਫ ਫੌਰੀਅਰ ਨੇ ਲਗਾਇਆ। ਧਰਤੀ ਦੇ ਨਾਲ ਨਾਲ ਦੂਜੇ ਗ੍ਰਹਿ ਮੰਗਲ, ਵੀਨਸ ਅਤੇ ਉਪ ਗ੍ਰਹਿ ਟਾਈਟਨ ਤੇ ਵੀ ਗ੍ਰੀਨ ਹਾਓਸ ਦਾ ਪ੍ਰਭਾਵ ਹੁੰਦਾ ਹੈ। ਗ੍ਰੀਨ ਹਾਓਸ ਪ੍ਰਭਾਵ 'ਚ ਹੇਠ ਲਿਖਿਆ ਦਾ ਹਿਸਾ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸੀ, ਜਿਸ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਸ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਲਸਫਾ ਨਾਲ਼ ਜੋੜਿਆ ਜਿਸ ਕਰ ਕੇ ਉਸ ਨੂੰ ਭਾਈ ਜੀ ਆਖਿਆ ਜਾਣ ਲੱਗਾ। ਉਸ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਇੱਕ ਸਿੱਖ ਮਹਾਰਾਜਾ ਸੀ ਜਿੰਨਾ ਨੂੰ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਭਾਰਤ ਦੱਖਣੀ ਏਸ਼ੀਆ ਦਾ ਇੱਕ ਦੇਸ਼ ਹੈ। ਇਹ ਖੇਤਰਫਲ ਦੇ ਹਿਸਾਬ ਨਾਲ ਦੁਨੀਆਂ ਦਾ ਸੱਤਵਾਂ ਅਤੇ ਆਬਾਦੀ ਦੇ ਹਿਸਾਬ ਨਾਲ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੁਨੀਆਂ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਇਹ ਦੱਖਣ ਵਿੱਚ ਹਿੰਦ ਮਹਾਂਸਾਗਰ, ਦੱਖਣ-ਪੱਛਮ ਵਿੱਚ ਅਰਬ ਸਾਗਰ ਅਤੇ ਦੱਖਣ-ਪੂਰਬ ਵਿੱਚ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ ਹੈ। ਭਾਰਤ ਪੱਛਮ ਵੱਲ ਪਾਕਿਸਤਾਨ ਅਤੇ ਅਫ਼ਗ਼ਾਨਿਸਤਾਨ, ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ, ਪੂਰਬ ਵੱਲ ਬਰਮਾ ਅਤੇ ਬੰਗਲਾਦੇਸ਼ ਆਦਿ ਦੇਸ਼ਾਂ ਨਾਲ ਜ਼ਮੀਨੀ ਸਰਹੱਦ ਸਾਂਝੀ ਕਰਦਾ ਹੈ ਅਤੇ ਦੱਖਣ ਵੱਲ ਮਾਲਦੀਵ ਅਤੇ ਸ੍ਰੀ ਲੰਕਾ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦਾ ਹੈ। ਭਾਰਤ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਬਰਮਾ, ਥਾਈਲੈਂਡ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦੇ ਹਨ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।ਅੰਮ੍ਰਿਤਾ ਪ੍ਰੀਤਮ ਦੀ ਸਭ ਤੋਂ ਮਸ਼ਹੂਰ ਕਵਿਤਾ ਅੱਜ ਆਖਾਂ ਵਾਰਿਸ ਸ਼ਾਹ ਨੂੰ ਹੈ ਜਿਸ ਵਿੱਚ ਉਹ ਹਿੰਦੁਸਤਾਨ ਦੀ ਵੰਡ ਤੋਂ ਬਾਅਦ ਹੋਏ ਕਤਲੇਆਮ ਪ੍ਰਤੀ ਆਪਣਾ ਰੋਸ ਦਿਖਾਉਂਦੇ ਹੋਏ ਵਾਰਿਸ ਸ਼ਾਹ ਨੂੰ ਵਾਪਸ ਆਉਣ ਦੀ ਦੁਹਾਈ ਪਾਉਂਦੀ ਹੈ। ਇੱਕ ਨਾਵਲਕਾਰ ਦੇ ਤੌਰ ਉੱਤੇ ਪਿੰਜਰ (1950) ਉਸਦਾ ਸਭ ਤੋਂ ਮਸ਼ਹੂਰ ਨਾਵਲ ਹੈ ਜਿਸ ਉੱਤੇ ਬਾਅਦ ਵਿੱਚ ਇੱਕ ਅਵਾਰਡ ਜੇਤੂ ਫ਼ਿਲਮ ਪਿੰਜਰ (2003) ਵੀ ਬਣੀ।1947 ਵਿੱਚ ਭਾਰਤ ਤੇ ਪਾਕਿਸਤਾਨ ਦੀ ਵੰਡ ਪਿੱਛੋਂ ਇਹ ਲਿਹੌਰ ਤੋਂ ਹਿੰਦੁਸਤਾਨ ਆ ਗਈ।
ਮੇਰਿਲ ਸਟਰੀਪ (ਜਨਮ ਸਮੇਂ ਮੇਰੀ ਲੂਈਸ ਸਟਰੀਪ; 22 ਜੂਨ 1949) ਇੱਕ ਅਮਰੀਕੀ ਐਕਟਰੈਸ ਹੈ ਜਿਸ ਨੇ ਰੰਗ ਮੰਚ, ਟੀਵੀ ਅਤੇ ਫਿਲਮਾਂ ਵਿੱਚ ਕੰਮ ਕੀਤਾ ਹੈ। ਉਸ ਨੂੰ ਵਿਆਪਕ ਤੌਰ ਤੇ ਅੱਜ ਤੱਕ ਦੇ ਜੀਵਤ ਸਭ ਤੋਂ ਵੱਡੇ ਕਲਾਕਾਰਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ।ਮੇਰਿਲ ਨੇ ਰੰਗ ਮੰਚ ਉੱਤੇ ਆਪਣੀ ਵਿਵਸਾਇਕ ਸ਼ੁਰੁਆਤ ਦ ਪਲੇਬਾਏ ਆਫ ਨੇਵਿੱਲ (1971) ਦੇ ਨਾਲ ਅਤੇ ਪਰਦੇ ਉੱਤੇ ਇੱਕ ਟੀਵੀ ਫਿਲਮ ਦ ਡੇਡਲੀਏਸਟ ਸੀਜਨ (1977) ਦੇ ਨਾਲ ਕੀਤੀ। ਉਸ ਹੀ ਸਾਲ ਉਸ ਨੇ ਫਿਲਮੀ ਜਗਤ ਵਿੱਚ ਆਪਣੀ ਪਹਿਲੀ ਪਿਕਚਰ ਜੂਲੀਆ (1977) ਦੇ ਨਾਲ ਕਦਮ ਰੱਖਿਆ। 1978 ਦੀ ਫਿਲਮ ਦ ਡਿਅਰ ਹੰਟਰ ਅਤੇ 1979 ਦੀ ਫਿਲਮ ਕਰੇਮਰ ਵਰਸੇਜ ਕਰੇਮਰ, ਜਿਸ ਤੇ ਹਿੰਦੀ ਫਿਲਮ ਅਕੇਲੇ ਹਮ ਅਕੇਲੇ ਤੁਮ ਆਧਾਰਿਤ ਸੀ,
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।ਪ੍ਰਦੂਸ਼ਣ ਦੀਆਂ ਮੁੱਖ ਕਿਸਮਾਂ ਵਿੱਚ ਸ਼ਾਮਲ ਹਨ:
ਖੇਤੀਬਾੜੀ (ਅੰਗਰੇਜ਼ੀ: Agriculture) ਜਾਨਵਰਾਂ, ਪੌਦਿਆਂ ਅਤੇ ਭੋਜਨ, ਫਾਈਬਰ, ਬਾਇਓਫੂਲ, ਚਿਕਿਤਸਕ ਪੌਦਿਆਂ ਅਤੇ ਹੋਰ ਉਤਪਾਦਾਂ ਲਈ ਫੰਗੀ ਦੀ ਕਾਸ਼ਤ ਅਤੇ ਪ੍ਰਜਨਨ ਹੈ ਜੋ ਮਨੁੱਖੀ ਜੀਵਨ ਨੂੰ ਕਾਇਮ ਰੱਖਣ ਅਤੇ ਵਧਾਉਣ ਲਈ ਵਰਤੀ ਜਾਂਦੀ ਹੈ। ਸੁਸਾਇਤੀ ਮਨੁੱਖੀ ਸਭਿਅਤਾ ਦੇ ਉਤਰਾਧਿਕਾਰ ਵਿੱਚ ਖੇਤੀਬਾੜੀ ਮੁੱਖ ਵਿਕਾਸ ਸੀ, ਜਿਸ ਵਿੱਚ ਪਾਲਤੂ ਜਾਨਵਰਾਂ ਦੀ ਖੇਤੀ ਵਿੱਚ ਭੋਜਨ ਦੀ ਬਹੁਤਾਤ ਪੈਦਾ ਕੀਤੀ ਗਈ ਜੋ ਕਿ ਸਭਿਆਚਾਰ ਦੇ ਵਿਕਾਸ ਨੂੰ ਉਤਸ਼ਾਹਤ ਕਰਦੀ ਸੀ। ਖੇਤੀਬਾੜੀ ਦਾ ਅਧਿਐਨ ਖੇਤੀਬਾੜੀ ਵਿਗਿਆਨ ਵਜੋਂ ਜਾਣਿਆ ਜਾਂਦਾ ਹੈ. ਖੇਤੀਬਾੜੀ ਦਾ ਇਤਿਹਾਸ ਹਜ਼ਾਰਾਂ ਸਾਲ ਪੁਰਾਣਾ ਬਣਾਉਂਦਾ ਹੈ, ਅਤੇ ਇਸਦੇ ਵਿਕਾਸ ਨੂੰ ਬਹੁਤ ਸਾਰੇ ਵੱਖੋ-ਵੱਖਰੇ ਮਾਹੌਲ, ਸਭਿਆਚਾਰਾਂ ਅਤੇ ਤਕਨਾਲੋਜੀਆਂ ਦੁਆਰਾ ਚਲਾਇਆ ਅਤੇ ਪਰਿਭਾਸ਼ਤ ਕੀਤਾ ਗਿਆ ਹੈ। ਵੱਡੀ ਪੱਧਰ 'ਤੇ ਮੋਨੋਕਲਕ ਖੇਤੀ ਲਈ ਖੇਤੀਬਾੜੀ ਅਧਾਰਤ ਸਨਅਤੀ ਖੇਤੀ ਪ੍ਰਮੁੱਖ ਖੇਤੀਬਾੜੀ ਵਿਧੀ ਹੈ। ਆਧੁਨਿਕ ਖੇਤੀਬਾੜੀ ਵਿਗਿਆਨ, ਪਲਾਂਟ ਬ੍ਰੀਡਿੰਗ, ਐਗਰੀਕੋਮਿਕਲ (ਕੀਟਨਾਸ਼ਕਾਂ ਅਤੇ ਖਾਦਾਂ), ਅਤੇ ਤਕਨੀਕੀ ਵਿਕਾਸ ਦੇ ਬਹੁਤ ਸਾਰੇ ਵਰਗਾਂ ਵਿੱਚ ਕਿਸਾਨ ਦੀ ਪੈਦਾਵਾਰ ਵਿੱਚ ਵਾਧਾ ਹੋਇਆ ਹੈ, ਪਰ ਉਸੇ ਸਮੇਂ ਵਿਆਪਕ ਵਾਤਾਵਰਣਕ ਨੁਕਸਾਨ ਅਤੇ ਨਕਾਰਾਤਮਕ ਮਨੁੱਖੀ ਸਿਹਤ ਪ੍ਰਭਾਵਾਂ ਦਾ ਕਾਰਨ ਵੀ ਸਾਹਮਨੇ ਆਇਆ ਹੈ। ਪਸ਼ੂ ਪਾਲਣ ਵਿੱਚ ਚੋਣਵੇਂ ਪ੍ਰਜਨਨ ਅਤੇ ਆਧੁਨਿਕ ਰਵਾਇਤਾਂ ਨੇ ਮੀਟ ਦੀ ਪੈਦਾਵਾਰ ਵਿੱਚ ਵੀ ਵਾਧਾ ਕੀਤਾ ਹੈ, ਪਰੰਤੂ ਜਾਨਵਰਾਂ ਦੀ ਭਲਾਈ ਅਤੇ ਐਂਟੀਬਾਇਓਟਿਕਸ, ਵਿਕਾਸ ਦੇ ਹਾਰਮੋਨਸ, ਅਤੇ ਉਦਯੋਗਿਕ ਮੀਟ ਦੇ ਉਤਪਾਦਨ ਵਿੱਚ ਆਮ ਤੌਰ ਤੇ ਵਰਤੇ ਜਾਂਦੇ ਹੋਰ ਰਸਾਇਣਾਂ ਦੇ ਸਿਹਤ ਪ੍ਰਭਾਵ ਬਾਰੇ ਚਿੰਤਾਵਾਂ ਨੂੰ ਉਠਾਇਆ ਹੈ। ਅਨੁਵੰਸ਼ਕ ਰੂਪ ਵਿੱਚ ਸੋਧੇ ਹੋਏ ਜੀਵ ਖੇਤੀਬਾੜੀ ਦੇ ਵਧ ਰਹੇ ਹਿੱਸੇ ਹਨ, ਭਾਵੇਂ ਕਿ ਇਹਨਾਂ ਨੂੰ ਕਈ ਦੇਸ਼ਾਂ ਵਿੱਚ ਪਾਬੰਦੀ ਲਗਾਈ ਗਈ ਹੈ ਖੇਤੀਬਾੜੀ ਫੂਡ ਉਤਪਾਦਨ ਅਤੇ ਪਾਣੀ ਪ੍ਰਬੰਧਨ ਵਿਸ਼ਵਵਿਆਪੀ ਮੁੱਦਿਆਂ ਨੂੰ ਵਧਾ ਰਹੇ ਹਨ ਜੋ ਕਈ ਮੋਰਚਿਆਂ 'ਤੇ ਬਹਿਸ ਨੂੰ ਵਧਾ ਰਹੇ ਹਨ। ਹਾਲ ਹੀ ਦਹਾਕਿਆਂ ਵਿੱਚ ਜੈਕਿਫਰਾਂ ਦੀ ਘਾਟ ਸਮੇਤ ਭੂਮੀ ਅਤੇ ਜਲ ਸਰੋਤ ਦੇ ਮਹੱਤਵਪੂਰਨ ਪਤਨ, ਅਤੇ ਗਲੋਬਲ ਵਾਰਮਿੰਗ ਬਾਰੇ ਖੇਤੀਬਾੜੀ ਅਤੇ ਖੇਤੀਬਾੜੀ ਵਿੱਚ ਗਲੋਬਲ ਵਾਰਮਿੰਗ ਦੇ ਪ੍ਰਭਾਵਾਂ ਨੂੰ ਹਾਲੇ ਵੀ ਪੂਰੀ ਤਰ੍ਹਾਂ ਸਮਝਿਆ ਨਹੀਂ ਗਿਆ। ਪ੍ਮੁੱਖ ਖੇਤੀਬਾੜੀ ਉਤਪਾਦਾਂ ਨੂੰ ਆਮ ਤੌਰ 'ਤੇ ਭੋਜਨ, ਰੇਸ਼ੇ, ਫਿਊਲ ਅਤੇ ਕੱਚੇ ਮਾਲ ਵਿੱਚ ਵੰਡਿਆ ਜਾ ਸਕਦਾ ਹੈ। ਖਾਸ ਭੋਜਨ ਵਿੱਚ ਅਨਾਜ (ਅਨਾਜ), ਸਬਜ਼ੀਆਂ, ਫਲ, ਤੇਲ, ਮੀਟ ਅਤੇ ਮਸਾਲੇ ਸ਼ਾਮਲ ਹਨ। ਫਾਈਬਰਸ ਵਿੱਚ ਕਪਾਹ, ਉੱਨ, ਭੰਗ, ਰੇਸ਼ਮ ਅਤੇ ਸਣ ਸ਼ਾਮਲ ਹੁੰਦੇ ਹਨ.
ਗੁਰਮੁਖੀ (ਪੰਜਾਬੀ: گُرمُکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਬਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਹੋਲਾ ਮਹੱਲਾ ਖ਼ਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਅਤੇ ਕੌਮੀ ਜੋੜ ਮੇਲਾ ਹੈ। ਇਹ ਮੇਲਾ ਖ਼ਾਲਸਾ ਪੰਥ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਧਾਰਮਿਕ ਪ੍ਰੰਪਰਾਵਾਂ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਅਨੰਦਪੁਰ ਸਾਹਿਬ ਸਮੇਤ ਸਮੁੱਚਾ ਇਲਾਕਾ ਖ਼ਾਲਸਾਈ ਰੰਗ 'ਚ ਰੰਗਿਆ ਜਾਂਦਾ ਹੈ। ਖ਼ਾਲਸਾ ਪੰਥ ਹੋਲੀ ਨਹੀਂ, ਹੋਲਾ ਖੇਡਦਾ ਹੈ ਅਤੇ ਮਹੱਲਾ ਕੱਢਦਾ ਹੈ। ਹੋਲੀ ਤੋਂ ਅਗਲੇ ਦਿਨ, ਅਨੰਦਪੁਰ ਸਾਹਿਬ ਵਿੱਚ ਕੇਸਗੜ੍ਹ ਸਾਹਿਬ ਅਤੇ ਹੋਰ ਧਾਰਮਿਕ ਸਥਾਨਾਂ ਦੇ ਸਥਾਨ ਉਤੇ, ਇੱਕ ਮੇਲਾ ਭਰਦਾ ਹੈ, ਜਿਸ ਨੂੰ ‘ਹੋਲਾ ਮਹੱਲਾ` ਵੀ ਕਹਿੰਦੇ ਹਨ। ਇਸ ਮੇਲੇ ਦਾ ਮੁੱਢ ਗੁਰੂ ਗੋਬਿੰਦ ਸਿੰਘ ਨੇ ਸੰਮਤ 1701 ਚੇਤ ਦੀ ਇੱਕ ਤਰੀਕ ਨੂੰ ਰੱਖਿਆ। ਉਨ੍ਹਾਂ ਨੇ ਖਾਲਸੇ ਨੂੰ ਸਸ਼ਤਰ-ਵਿੱਦਿਆ ਤੇ ਯੁੱਧ-ਕਲਾ ਵਿੱਚ ਨਿਪੁੰਨ ਕਰਨ ਲਈ ਦੋ ਦਲ ਬਣਾ ਕੇ, ਉਨ੍ਹਾਂ ਵਿੱਚ ਮਸਨੂਈ ਲੜਾਈ ਕਰਵਾਈ ਤੇ ਬਹਾਦਰ ਯੋਧਿਆਂ ਨੂੰ ਸਿਰੋਪੇ ਬਖ਼ਸੇ। ਉਦੋਂ ਤੋਂ ਹਰ ਸਾਲ ਅਨੰਦਪੁਰ ਵਿੱਚ ਹੋਲੀ ਤੋਂ ਅਗਲੇ ਦਿਨ ਹੋਲਾ ਮਹੱਲਾ ਮਨਾਇਆ ਜਾਣ ਲੱਗਾ। ਇਸ ਦਿਨ ਸੰਗਤ ਦਾ ਇੱਕ ਵੱਡਾ ਇਕੱਠ ਹੂੰਦਾ ਹੈ ਜਿਸ ਨੂੰ ‘ਮਹੱਲਾ` ਕਹਿੰਦੇ ਹਨ, ਨਗਾਰਿਆਂ ਦੀ ਧੁਨੀ ਵਿਚ, ਸਜ-ਧਜ ਨਾਲ ਇੱਕ ਗੁਰਧਾਮ ਤੋਂ ਦੂਜੇ ਗੁਰਧਾਮ ਤੱਕ ਨਿਕਲਦਾ ਹੈ। ਇਸ ਮਹੱਲਾ ਵਿੱਚ ਨਿਹੰਗ ਸਿੰਘ, ਪੁਰਾਤਨ ਫ਼ੌਜੀ ਆਨ ਸ਼ਾਨ ਨਾਲ ਸ਼ਾਮਲ ਹੁੰਦੇ ਅਤੇ ਸ਼ਸਤਰਾਂ ਦੇ ਦਸਤਕਾਰ ਵਿਖਾਦੇ ਹਨ|
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਂਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਹਵਾ ਪ੍ਰਦੂਸ਼ਣ ਉਦੋਂ ਵਾਪਰਦਾ ਹੈ ਜਦੋਂ ਧਰਤੀ ਦੇ ਵਾਯੂਮੰਡਲ ਵਿੱਚ ਗੈਸਾਂ, ਧਾਤੂਆਂ ਅਤੇ ਜੈਵਕ ਅਣੂਆਂ ਸਮੇਤ ਪਦਾਰਥਾਂ ਦੇ ਨੁਕਸਾਨਦੇਹ ਜਾਂ ਜ਼ਿਆਦਾ ਮਾਤਰਾਵਾਂ ਹੁੰਦੀਆਂ ਹਨ। ਇਸ ਨਾਲ ਰੋਗ, ਅਲਰਜੀ ਅਤੇ ਮਨੁੱਖਾਂ ਦੀ ਮੌਤ ਵੀ ਹੋ ਸਕਦੀ ਹੈ; ਇਸ ਨਾਲ ਜਾਨਵਰਾਂ ਅਤੇ ਖਾਣੇ ਦੀ ਫਸਲ ਵਰਗੇ ਹੋਰ ਜੀਵਤ ਪ੍ਰਾਣੀਆਂ ਨੂੰ ਵੀ ਨੁਕਸਾਨ ਹੋ ਸਕਦਾ ਹੈ, ਅਤੇ ਕੁਦਰਤੀ ਜਾਂ ਨਿਰਮਾਣ ਮਾਹੌਲ ਨੂੰ ਨੁਕਸਾਨ ਪਹੁੰਚ ਸਕਦਾ ਹੈ। ਮਨੁੱਖੀ ਗਤੀਵਿਧੀ ਅਤੇ ਕੁਦਰਤੀ ਪ੍ਰਕਿਰਿਆ ਦੋਵੇਂ ਹਵਾ ਪ੍ਰਦੂਸ਼ਣ ਪੈਦਾ ਕਰ ਸਕਦੇ ਹਨ।
ਸਿੱਖੀ ਜਾਂ ਸਿੱਖ ਧਰਮ (ਸਿੱਖ ਦਾ ਮਤਲਬ, "ਸਿੱਖਣ ਵਾਲ਼ਾ") ਜੋ 15ਵੀਂ ਸਦੀ ਵਿੱਚ ਭਾਰਤੀ ਉਪਮਹਾਂਦੀਪ ਦੇ ਪੰਜਾਬ ਖੇਤਰ ਵਿੱਚ ਸ਼ੁਰੂ ਹੋਇਆ। ਇਹ ਜਗਤ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ ਅਤੇ ਸਾਰੇ ਵਿਸ਼ਵਵਿਆਪੀ ਪ੍ਰਮੁੱਖਤਾ ਪ੍ਰਾਪਤ ਧਰਮਾਂ ਵਿੱਚੋਂ ਸਭ ਤੋਂ ਹਾਲੀਆ ਸਥਾਪਤ ਹੋਇਆ। ਸਿੱਖ ਪੰਥ ਨੂੰ ਮੰਨਣ ਵਾਲਿਆਂ ਦੀ ਗਿਣਤੀ ਲਗਭਗ 3 ਕਰੋੜ (ਜਾਂ 25–30 ਮਿਲੀਅਨ) ਹੈ, ਇਨ੍ਹਾਂ ਦਾ ਬਹੁਮਤ ਪੰਜਾਬ, ਭਾਰਤ ਵਿੱਚ ਰਹਿੰਦਾ ਹੈ। ਸਿੱਖ ਧਰਮ ਦਾ ਅਧਿਆਤਮਕ ਆਧਾਰ ਸਿੱਖਾਂ ਦੇ ਦਸ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਹੈ, ਜੋ ਕਿ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਗੂਰੂ ਨਾਨਕ ਦੇਵ ਨੇ ਸਿੱਖ ਧਰਮ ਦੀ ਨੀਂਹ ਰੱਖੀ ਸੀ ਅਤੇ ਗੂਰੂ ਗੋਬਿੰਦ ਸਿੰਘ ਨੇ ਗੂਰੂ ਗ੍ਰੰਥ ਸਾਹਿਬ ਨੂੰ ਇਸਦੇ ਅੰਤਮ ਗੁਰੂ ਵਜੋਂ ਨਿਯੁਕਤ ਕਰਕੇ ਦੇਹਧਾਰੀ ਗੁਰੂ ਦੀ ਪਰੰਪਰਾ ਨੂੰ ਸਮਾਪਤ ਕੀਤਾ। ਗੁਰੂ ਨਾਨਕ ਦੀਆਂ ਪ੍ਰਮੁੱਖ ਸਿੱਖਿਆਵਾਂ ਵਿੱਚ ਸ਼ਾਮਲ ਹਨ: ਰੱਬ ਉੱਪਰ ਯਕੀਨ ਰੱਖਕੇ ਉਸਦਾ ਨਾਮ ਜਪਣਾ, ਮਨੁੱਖਤਾ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁੱਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜਿਉਣਾ। ਗੁਰੂ ਹਰਿਗੋਬਿੰਦ (ਛੇਵਾਂ ਗੁਰੂ) ਨੇ ਮੀਰੀ-ਪੀਰੀ ਦੀ ਧਾਰਨਾ ਨੂੰ ਸਥਾਪਤ ਕੀਤਾ ਜਿਸਦੇ ਅਧੀਨ ਦੋਵਾਂ ਅਸਥਾਈ ਜਾਂ ਰਾਜਨੀਤਕ ਅਧਿਕਾਰ (ਮੀਰੀ) ਅਤੇ ਅਧਿਆਤਮਕ ਸ਼ਕਤੀ (ਪੀਰੀ) ਨੂੰ ਸਮਾਨ ਮਹੱਤਤਾ ਪ੍ਰਾਪਤ ਹੋਈ।
ਗੁਰੂ ਅਮਰਦਾਸ ਜੀ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿਨ੍ਹਾਂ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ। ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।
ਸੰਤ ਅਤਰ ਸਿੰਘ (28 ਮਾਰਚ, 1866 - 31 ਜਨਵਰੀ, 1927) ਮਹਾਨ ਸੇਵਾ ਮਹਾਨ ਤਪੱਸਵੀ, ਕਰਮਯੋਗੀ, ਚਿੰਤਕ, ਵਿੱਦਿਆਦਾਨੀ ਤੇ ਨਾਮਬਾਣੀ ਦੇ ਰਸੀਏ ਮਹਾਂਪੁਰਸ਼ ਸਨ। ਆਪ ਜੀ ਨੇ ਸਿੱਖੀ ਦਾ ਪਰਚਾਰ, ਵਿਦਿਆ ਦਾ ਦਾਨੀ ਬਖਸ ਕੇ ਮਸਤੁਆਣਾ ਸਾਹਿਬ ਇੱਕ ਵੱਡਾ ਵਿਦਿਆ ਦਾ ਕੇਂਦਰ ਬਣਾ ਦਿਤਾ। ਉਹਨਾਂ ਦੇ ਸੇਵਕ ਸੰਤ ਤੇਜਾ ਸਿੰਘ ਨੇ ਗੁਰਦੁਆਰਾ ਬੜੂ ਸਾਹਿਬ ਹਿਮਾਚਲ ਪ੍ਰਦੇਸ਼ ਵਿਚੇ ਧਾਰਮਿਕ ਅਤੇ ਵਿਦਿਆ ਦਾ ਵੱਡਾ ਕੇਂਦਰ ਸਥਾਪਿਤ ਕੀਤਾ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਪ੍ਰਗਟ ਤੇ ਸਦੀਵੀ ਕਾਲ ਲਿਯੀ ਗੁਰੂ ਹਨ । ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ ਅਕਤੂਬਰ 1708 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਅਲੰਕਾਰ ਇੱਕ ਭਾਰਤੀ ਸਿਧਾਂਤ ਹੈ ਜਿਸ ਦੀ ਵਰਤੋਂ ਕਾਵਿ ਦੀ ਬਾਹਰੀ ਸੁੰਦਰਤਾ ਵਧਾਉਣ ਲਈ ਕੀਤੀ ਜਾਂਦੀ ਹੈ। ਇਸ ਸਿਧਾਂਤ ਨੂੰ ਪ੍ਰਾਚੀਨ ਸਿਧਾਂਤ ਮੰਨਿਆ ਜਾਂਦਾ ਹੈ ਜਿਸ ਨੂੰ ਘੜਨ ਵਾਲਾ ਸਿਧਾਂਤਕਾਰ ਆਨੰਦ ਵਰਧਨ ਹੈ। ਆਨੰਦ ਵਰਧਨ ਨੇ "ਅਲੰਕਾਰ" ਨੂੰ ਕਾਵਿ ਦੀ ਆਤਮਾ ਕਿਹਾ ਹੈ ਜੋ ਕਾਵਿ ਦੀ ਸ਼ੋਭਾ ਵਧਾਉਂਦੀ ਹੈ। ਅਲੰਕਾਰ ਸ਼ਬਦ ਦੀ ਉਤਪੱਤੀ ਸੰਸਕ੍ਰਿਤ ਸ਼ਬਦ "ਅਲੰ" ਤੋਂ ਹੋਈ ਜਿਸ ਤੋਂ ਭਾਵ ਗਹਿਣਾ ਹੈ। ਅਲੰਕਾਰ ਕਵਿਤਾ ਦੇ ਗਹਿਣੇ ਹਨ ਜੋ ਦੇ ਸਾਜ-ਸ਼ਿੰਗਾਰ ਬਣਦੇ ਹਨ। ਅਲੰਕਾਰ ਦੀ ਕਈ ਉਦਾਹਰਣ ਰਿਗਵੇਦ ਵਿੱਚ ਵੀ ਮਿਲਦੀ ਹੈ। ਅਲੰਕਾਰਾਂ ਨੂੰ ਔਰਤ ਦੇ ਗਹਿਣਿਆਂ ਦੀ ਸੰਗਿਆ ਦਿੱਤੀ ਗਈ ਹੈ ਕਿਉਂਕਿ ਭਾਰਤ ਵਿੱਚ ਗਹਿਣਿਆਂ ਨਾਲ ਸਜੀ ਔਰਤ ਨੂੰ ਖ਼ੁਬਸੂਰਤ ਮੰਨਿਆ ਜਾਂਦਾ ਹੈ।
ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਜਾਂ ਸ਼੍ਰੀ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰੂਦਵਾਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰੂਦਵਾਰਾ ਚੌਥੇ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਪੰਜਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ 1606 ਵਿੱਚ ਸ਼੍ਰੀ ਅਕਾਲ ਤਖਤ ਸਾਹਿਬ ਜੀ ਦਾ ਨੀਂਹ ਪੱਥਰ ਛੇਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਸ਼੍ਰੀ ਹਰਿਮੰਦਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਸ਼ਹੀਦ ਦੀ ਸ਼ਹੀਦੀ ਵੀ ੧੬੫੭ ਦੇ ਜਹਾਨ ਖ਼ਾਨ ਵਾਲੇ ਹਮਲੇ ਦੌਰਾਨ ਹੀ ਸ਼੍ਰੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ। ਅੱਜ ਬਾਬਾ ਜੀ ਦੀ ਯਾਦ ਵਿੱਚ ਸ਼੍ਰੀ ਹਰਿਮੰਦਰ ਸਾਹਿਬ ਜੀ ਦੀ ਪਰਿਕਰਮਾ ਵਿੱਚ ਸ਼ਹੀਦੀ ਬੁੰਗਾ ਸਥਿਤ ਹੈ, ਜਿੱਥੇ ਲੜੀਵਾਰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਚਲਦੇ ਰਹਿੰਦੇ ਹਨ।
ਸੂਰਜੀ ਊਰਜਾ ਸੂਰਜ ਦੀ ਰੌਸ਼ਨੀ ਤੋਂ ਊਰਜਾ ਨੂੰ ਬਿਜਲੀ ਵਿੱਚ ਬਦਲਣਾ ਹੈ, ਸਿੱਧੇ ਤੌਰ ਤੇ ਫੋਟੋਵੋਲਟੇਕਸ (ਪੀਵੀ) ਦੀ ਵਰਤੋਂ, ਅਸਿੱਧੇ ਤੌਰ ਤੇ ਕੇਂਦ੍ਰਿਤ ਸੂਰਜੀ ਊਰਜਾ ਦੀ ਵਰਤੋਂ, ਜਾਂ ਇੱਕ ਸੁਮੇਲ ਰਾਹੀਂ ਵਰਤੋ। ਸੰਘਣੀ ਸੂਰਜੀ ਊਰਜਾ ਪ੍ਰਣਾਲੀ ਸੂਰਜ ਦੀ ਰੌਸ਼ਨੀ ਦੇ ਇੱਕ ਵਿਸ਼ਾਲ ਖੇਤਰ ਨੂੰ ਇੱਕ ਛੋਟੇ ਸ਼ਤੀਰ ਵਿੱਚ ਕੇਂਦ੍ਰਤ ਕਰਨ ਲਈ ਲੈਂਜ਼ ਜਾਂ ਸ਼ੀਸ਼ੇ ਅਤੇ ਟਰੈਕਿੰਗ ਪ੍ਰਣਾਲੀਆਂ ਦੀ ਵਰਤੋਂ ਕਰਦੀ ਹੈ। ਫੋਟੋਵੋਲਟੈਕ ਸੈੱਲ ਫੋਟੋਵੋਲਟੈਕ ਪ੍ਰਭਾਵ ਦੀ ਵਰਤੋਂ ਕਰਕੇ ਰੋਸ਼ਨੀ ਨੂੰ ਇੱਕ ਬਿਜਲੀ ਦੇ ਕਰੰਟ ਵਿੱਚ ਬਦਲਦੇ ਹਨ।ਇਕੋ ਸੂਰਜੀ ਸੈੱਲ ਦੁਆਰਾ ਸੰਚਾਲਿਤ ਕੈਲਕੁਲੇਟਰ ਤੋਂ ਲੈ ਕੇ ਆਫ-ਗਰਿੱਡ ਰੂਫਟੌਪ ਪੀ ਵੀ ਸਿਸਟਮ ਦੁਆਰਾ ਸੰਚਾਲਿਤ ਰਿਮੋਟ ਘਰਾਂ ਤੱਕ ਫੋਟੋਵੋਲਟਾਈਕਸ ਸ਼ੁਰੂਆਤੀ ਤੌਰ ਤੇ ਛੋਟੇ ਅਤੇ ਦਰਮਿਆਨੇ ਆਕਾਰ ਦੇ ਉਪਯੋਗ ਲਈ ਬਿਜਲੀ ਦੇ ਸਰੋਤ ਦੇ ਤੌਰ ਤੇ ਵਰਤੇ ਜਾਂਦੇ ਸਨ। ਵਪਾਰਕ ਕੇਂਦਰਿਤ ਸੂਰਜੀ ਊਰਜਾ ਪਲਾਂਟ ਸਭ ਤੋਂ ਪਹਿਲਾਂ 1980 ਵਿਆਂ ਵਿੱਚ ਵਿਕਸਤ ਕੀਤੇ ਗਏ ਸਨ। 392 ਐਮ ਡਬਲਯੂ ਇਵਾਨਪਾਹ ਸਥਾਪਨਾ, ਦੁਨੀਆ ਦਾ ਸਭ ਤੋਂ ਵੱਡਾ ਕੇਂਦ੍ਰਤ ਸੂਰਜੀ ਊਰਜਾ ਪਲਾਂਟ ਹੈ, ਜੋ ਕੈਲੀਫੋਰਨੀਆ ਦੇ ਮੋਜਾਵ ਰੇਗਿਸਤਾਨ ਵਿੱਚ ਸਥਿਤ ਹੈ।
ਧਰਤੀ (ਚਿੰਨ੍ਹ: ; 1 AU) ਅੰਦਰੂਨੀ ਗ੍ਰਹਿਆਂ ਵਿੱਚੋਂ ਵੱਡਾ ਗ੍ਰਹਿ ਹੈ ਅਤੇ ਸਿਰਫ ਇਸ ਦੇ ਹੀ ਅੰਦਰ ਭੂ-ਵਿਗਿਆਨਕ ਸਰਗਰਮੀ ਚੱਲ ਰਹੀ ਹੈ। ਧਰਤੀ ਦਾ ਵਾਯੂ ਮੰਡਲ ਬਾਕੀ ਗ੍ਰਹਿਆਂ ਤੋਂ ਵੱਖਰਾ ਹੈ, ਕਿਉਂਕਿ ਇਥੇ 12% ਆਕਸੀਜਨ ਮਿਲਦੀ ਹੈ। ਇਸਦਾ ਦਾ ਇੱਕ ਉਪਗ੍ਰਹਿ ਹੈ, ਚੰਦਰਮਾ। ਧਰਤੀ ਨੂੰ ਪ੍ਰਿਥਵੀ, ਪ੍ਰਿਥਵੀ ਗ੍ਰਹਿ ਸੰਸਾਰ, ਅਤੇ ਟੈਰਾ ਨਾਮਾਂ ਨਾਲ ਵੀ ਸੱਦਿਆ ਜਾਂਦਾ ਹੈ। ਕੇਵਲ ਧਰਤੀ ਹੀ ਬ੍ਰਹਿਮੰਡ ਵਿੱਚ ਇੱਕੋ ਇੱਕ ਗਿਆਤ ਗ੍ਰਹਿ ਹੈ, ਜਿਥੇ ਜੀਵਨ ਮਿਲਦਾ ਹੈ। ਮਨੁੱਖ ਸਹਿਤ ਧਰਤੀ ਲੱਖਾਂ ਪ੍ਰਜਾਤੀਆਂ ਦਾ ਘਰ ਹੈ। ਵਿਗਿਆਨਕ ਪ੍ਰਮਾਣਾਂ ਤੋਂ ਸੰਕੇਤ ਮਿਲਦੇ ਹਨ ਕਿ ਇਸ ਗ੍ਰਹਿ ਦਾ ਗਠਨ 4.54 ਅਰਬ ਸਾਲ ਪਹਿਲਾਂ, ਅਤੇ ਉਸਦੀ ਸਤ੍ਹਾ ਉੱਤੇ ਜੀਵਨ ਲਗਭਗ ਇੱਕ ਅਰਬ ਸਾਲ ਪਹਿਲਾਂ, ਵਿਦਮਾਨ ਹੋਇਆ। ਤਦ ਤੋਂ, ਧਰਤੀ ਦੇ ਜੀਵਮੰਡਲ ਨੇ ਗ੍ਰਹਿ ਉੱਤੇ ਪਰਿਆਵਰਣ ਅਤੇ ਹੋਰ ਅਜੈਵਕੀ ਪਰਿਸਥਿਤੀਆਂ ਨੂੰ ਬਦਲ ਦਿੱਤਾ ਹੈ ਅਤੇ ਇਸ ਤਰ੍ਹਾਂ ਵਾਯੂਜੀਵੀ ਜੀਵਾਂ ਦੇ ਪ੍ਰਸਾਰਣ ਨੂੰ, ਨਾਲ ਹੀ ਨਾਲ ਓਜੋਨ ਤਹਿ ਦੇ ਨਿਰਮਾਣ ਅਤੇ ਧਰਤੀ ਦੇ ਚੁੰਬਕੀ ਖੇਤਰ ਨੇ ਨੁਕਸਾਨਦਾਇਕ ਵਿਕਿਰਨਾਂ ਨੂੰ ਰੋਕ ਕੇ ਜਲ ਮੰਡਲ ਤੱਕ ਸੀਮਤ ਜੀਵਨ ਦੇ ਥਲ ਤੱਕ ਪਸਾਰ ਨੂੰ ਸੰਭਵ ਬਣਾਇਆ।
ਰੀਤੀ ਰਿਵਾਜ ਸ਼ਬਦ ਅੰਗਰੇਜੀ ਦੇ ਪਦ ritual ਦੇ ਪੰਜਾਬੀ ਅਨੁਵਾਦ ਵਜੋਂ ਵਰਤਿਆ ਗਿਆ ਹੈ। ਸਮਾਜ ਦੇ ਸਮਾਂ ਵਿਹਾ ਚੁੱਕੇ ਕਾਰਜ ਜਦੋਂ ਆਪਣੇ ਸਾਰਥਕ ਪ੍ਰਕਾਰਜ ਤੋਂ ਮੁਕਤ ਹੋ ਕੇ ਪ੍ਰਤੀਕ ਰੂਪ ਵਿੱਚ ਕੀਤੇ ਜਾਂਦੇ ਹਨ, ਤਾਂ ਉਹ ਰਸਮਾਂ ਅਖਵਾਉਂਦੇ ਹਨ। ਪੰਜਾਬ ਵਿੱਚ ਅਜਿਹੇ ਅਨੇਕਾ ਕਾਰਜ ਹਨ, ਜਿਨਾ ਦੀ ਪਹਿਲਾ ਕਦੀ ਮਹੱਤਤਾ ਸੀ, ਪਰ ਹੁਣ ਉਹ ਵੇਲਾ ਵਿਹਾ ਚੁਕੇ ਹਨ ਪਰ ਇਹ ਪ੍ਰਕਾਰਜ ਪ੍ਰਤੀਕ ਰੂਪ ਵਿੱਚ ਅੱਜ ਵੀ ਨਿਭਾਏ ਜਾਂਦੇ ਹਨ। ਜਿਸ ਤਰਾਂ ਉਹਨਾਂ ਦਾ ਵਾਸਤਵਿਕ ਅਮਲ ਹੋਇਆ ਕਰਦਾ ਸੀ। ਵਿਅਕਤੀ ਜੀਵਨ ਨਾਲ ਸਬੰਧਿਤ ਅਜਿਹਾ ਕੋਈ ਮੌਕਾ ਨਹੀਂ ਜਦੋਂ ਕੋਈ ਰਸਮ ਨਾ ਕੀਤੀ ਜਾਂਦੀ ਹੋਵੇ। ਵਿਅਕਤੀ ਜੀਵਨ ਦੀਆਂ ਤਿੰਨ ਅਵਸਥਾਵਾਂ ਪ੍ਰਮੁੱਖ ਮੰਨੀਆਂ ਜਾਂਦੀਆਂ ਹਨ। ਜਨਮ ਵਿਆਹ ਮੌਤ ਉਹਨਾਂ ਨਾਲ ਸਬੰਧਿਤ ਰਸਮਾਂ ਹੇਠ ਲਿਖੇ ਹਨ: -
ਸੰਸਮਰਣ ਆਧੁਨਿਕ ਵਾਰਤਕ ਦੀ ਲੋਕਪ੍ਰਿਯ ਵੰਨਗੀ ਹੈ। ਜਿਸ ਵਿੱਚ ਲੇਖਕ ਬੀਤੇ ਸਮੇਂ ਦੇ ਅਨੁਭਵਾਂ ਅਤੇ ਘਟਨਾਵਾਂ ਨੂੰ ਅਧਾਰ ਬਣਾ ਕੇ ਵਾਰਤਕ ਰਚਦਾ ਹੈ,ਮਿੱਠੀਆਂ ਕੋੜ੍ਹੀਆਂ,ਅਭੁੱਲ,ਰੌਚਕ ਯਾਦਾਂ ਵਿਚੋਂ ਕੋਈ ਵੰਨਗੀ ਪੇਸ਼ ਕੀਤੀ ਜਾਂਦੀ ਹੈ। ਲੇਖਕ ਦੇ ਜੀਵਨ ਨਾਲ ਸੰਬੰਧਿਤ ਕੁਝ ਅਜਿਹੇ ਪਲਾਂ ਜਾਂ ਘਟਨਾਵਾਂ ਦਾ ਚਿਤਰਣ ਹੁੰਦਾ ਹੈ ਜੋ ਭੁਲਾਏ ਨਾਂ ਜਾ ਸਕਦੇ ਹੋਣ,ਜਿਨਾਂ ਵਿੱਚ ਕੁਝ ਵਰਣਨ ਕਰਨ ਯੋਗ ਗੱਲ ਹੋਵੇ। ਉਨ੍ਹਾ ਦਾ ਰੌਚਕ ਬਿਆਨ ਹੀ ਸੰਸਮਰਣ ਹੁੰਦਾ ਹੈ। ਸੰਸਮਰਣ ਲੇਖਕ ਦੀਆਂ ਮਾਨਸਿਕ ਪ੍ਰਤੀਕਿਰਿਆਵਾਂ ਦਾ ਰੌਚਕ ਸੰਗ੍ਰਹਿ ਹੈ।,
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿੱਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਜੀ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿੱਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿੱਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿੱਚ ਆਉਣ ਕਰਕੇ, ਇਸ ਵਿੱਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿੱਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ।2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ਸ਼ਹਿਰੀਕਰਣ ਤੋਂ ਭਾਵ ਸ਼ਹਿਰੀ ਪ੍ਰਵਿਰਤੀਆ ਦੇ ਪ੍ਰਬਲ ਰੂਪ ਵਿੱਚ ਵਿਕਾਸ ਦੀ ਪ੍ਰਕਿਰਿਆ ਹੈ, ਪਿੰਡ ਦੀ ਜੀਵਨ ਜਾਂਚ, ਸਹੂਲਤਾ, ਵਿਅਕਤੀਗਤ ਸੰਬੰਧ ਜਦੋਂ ਸ਼ਹਿਰਾਂ ਵਾਂਗ ਜਾ ਉਨ੍ਹਾਂ ਵਿੱਚ ਬਦਲਾਅ ਆਉਂਦਾ ਹੈ। ‘ਪਿੰਡਾਂ’ ਦਾ ਪਿੰਡ ਹੀ ਰਹਿਣਾ ਭਾਵ ਕਿ ਇੱਕ ਪਿਡ ਆਪਣੀ ਹੀ ਥਾਂ ਤੇ ਰਹਿੰਦਾ ਹੈ ਪਰ ਉਸ ਵਿੱਚ ਸ਼ਹਿਰੀ ਸਹੂਲਤਾਂ ਆ ਜਾਂਦੀਆਂ ਹਨ। ਵਰਤਮਾਨ ਯੁੱਗ ਦੇ ਹਰ ਵਿਕਸਿਤ, ਅਵਿਕਸਿਤ ਦੇਸ਼ਾਂ ਵਿੱਚ ਇਸ ਪ੍ਰਕਿਰਿਆ ਦੀ ਲਹਿਰ ਤੇਜੀ ਨਾਲ ਵੱਧ ਰਹੀ ਹੈ। ਸ਼ਹਿਰੀ ਕਰਣ ਵਿੱਚ ਉਦਯੋਗਿਕ, ਵਿਕਾਸ, ਆਵਾਜਾਈ ਦੇ ਸਾਧਨਾਂ ਤੇ ਸੰਚਾਰ ਸਾਧਨਾਂ ਦਾ ਵਿਕਾਸ ਹੁੰਦਾ ਹੈ। ਮਨੁੱਖ ਅਕਸਰ ਤਜਾਰਤੀ ਰੁਚੀਆਂ ਰੱਖਣ ਵਾਲੇ ਬਣ ਜਾਂਦੇ ਹਨ। ਵਿਲਾਸਤਾ ਦੀ ਭਾਵਨਾ ਵੱਧ ਜਾਂਦੀ ਹੈ।ਸ਼ਹਿਰੀਕਰਣ, ਉਦਯੋਗੀਕਰਣ, ਪੱਛਮੀਕਰਨ, ਯੂਰਪੀਕਰਨ ਜਾਂ ਮਸ਼ੀਨੀਕਰਣ ਵਰਗੇ ਸ਼ਬਦ ਅ0ਰ9ਜ85ਸਲ ਵਿੱਚ ਸਭਿਆਚਾਰੀਕਰਨ ਦੇ ਹੀ ਵੱਖ-ਵੱਖ ਪੱਖਾਂ ਦਾ ਪ੍ਰਗਟਾਵਾਂ ਕਰਦੇ ਹਨ। ਨਵੀਨ ਯੁੱਗ ਨੂੰ ਉਦਯੋਗਿਕ ਯੁੱਗ, ਪਦਾਰਥਵਾਦੀ ਯੂੱਗ, ਮਸ਼ੀਨੀ ਯੁੱਗ ਆਦਿ ਨਾਵਾਂ ਨਾਲ ਸੱਦੇ ਜਾਣਾ ਇਸ ਗੱਲ ਵੱਲ ਸੰਕੇਤ ਕਰਦਾ ਹੈ ਕਿ ਅਜੋਕੇੇ ਯੁੱਗ ਨੂੰ ਮਸ਼ੀਨਰੀ ਨੇ ਬਹੁਤ ਪ੍ਰਭਾਵਿਤ ਕੀਤਾ ਹੈ। ਛੋਟੀ ਵੱਡੀ ਮਸ਼ੀਨਰੀ ਨੇ ਸਮੁੱਚੇ ਸਮਾਜਿਕ ਢਾਂਚੇ ਨੂੰ ਬਦਲ ਦਿੱਤਾ ਹੈ। ਸ਼ਹਿਰੀ ਖੇਤਰ ਵਿੱਚ ਵੱਡੇ, ਛੋਟੇ ਕਾਰਖਾਨੇ ਲੱਗਣ ਨਾਲ ਪੇਂਡੂ ਲੋਕ ਸ਼ਹਿਰਾਂ ਵੱਲ ਰਜ਼ੁਹ ਕਰਨ ਲੱਗ ਪਏ ਹਨ। ਸ਼ਹਿਰੀ ਵੱਸੋਂ ਵਿੱਚ ਪਰਿਵਤਨ ਹੋਣ ਲੱਗ ਪਿਆ ਹੈ ਵਿਕਾਸਸ਼ੀਲਤਾ ਦੀ ਲਹਿਰ ਨੇ ਸ਼ਹਿਰਾਂ ਵਾਲੀਆਂ ਸਹੂਲਤਾਂ ਪਿੰਡਾਂ ਤੱਕ ਪਹੰੁਚਾ ਦਿੱਤੀਆ ਹਨ। ਪਿੰਡਾਂ ਦੇ ਲੋਕ ‘ਨਕਦ ਆਮਦਨ’ ਅਤੇ ਬਹੁਤੇ ਲਾਭ ਵਾਲੇ ਧੰਦੇ ਅਪਣਾਉਣ ਲੱਗੇ ਹਨ। ਲੋੜਾਂ ਅਤੇ ਵਿਲਾਸਤਾ ਵਾਲੀਆਂ ਵਸਤਾਂ ਦੀ ਗਿਣਤੀ ਅਤੇ ਪੱਧਰ ਵਿੱਚ ਫ਼ਰਕ ਆਉਣ ਲੱਗ ਪਿਆ ਹੈ। ਇੰਜ ਸਮੁੱਚਾ ਸਮਾਜਿਕ ਢਾਂਚਾ ਜਿਹੜੀਆਂ ਸਦੀਆਂ ਤੋ ਖੜੋਤ ਦੀ ਹਾਲਤ ਵਿੱਚ ਜਾਪਦਾ ਰਿਹਾ ਸੀ, ਬਹੁਤ ਹੀ ਤੇਜੀ ਨਾਲ ਬਦਲਦਾ ਨਜਰ ਆਉਣ ਲੱਗ ਪਿਆ ਹੈ। ਪੜ੍ਹੇ, ਅਧਪੜ੍ਹੇ, ਪੇਂਡੂ ਸ਼ਹਿਰਾਂ ਵੱਲ ਜਾ ਰਹੇ ਹਨ, ਖਾਸ ਤੌਰ ਤੇ ਨੌਕਰੀਆਂ ਵੱਲ ਵੱਡੇ ਪੈਮਾਨੇ ਤੇ ਰੁਚਿਤ ਪੇਂਡੂ ਤਬਕਾ ਸ਼ਹਿਰਾਂ ਵੱਲ ਭੱਜ ਰਿਹਾ ਹੈ। ਪੰਜਾਬ ਦੀ ਕੁੱਲ ਆਬਾਦੀ ਦਾ ਸ਼ਹਿਰੀ ਹਿੱਸਾ 1911 ਵਿੱਚ 10%, 1921 ਵਿੱਚ 10.7%, 1931 ਵਿੱਚ 13%, 1941 ਵਿੱਚ 15.2%, 2001 ਵਿੱਚ 27.8%, 2011 ਵਿੱਚ 31.16% ਹੈ। 2001 ਵਿੱਚ 72.19% ਸੀ, ਜੋ 2011 ਵਿੱਚ ਘੱਟ ਕੇ 68.84% ਹੋ ਗਈ ਹੈ। ਸ਼ਹਿਰੀ ਸਭਿਅਤਾ ਅਤੇ ਉਦਯੋਗਾਂ ਦੇ ਵੱਧਣ ਫੁੱਲਣ ਨਾਲ ਪੈਦਾ ਹੋਈ ਨਵੀਂ ਪੀੜ੍ਹੀ ਲਿਖੀ ਮੱਧ ਸ਼ੇ੍ਰਣੀ ਸਭ ਤੋਂ ਪਹਿਲਾਂ ਇਸ ਵਿਰੋਧ ਦਾ ਅਖਾੜਾ ਬਣੀ। ਇਹ ਵਿਰੋਧ ਲੋਕ ਅਖਾਣਾਂ ਤੋਂ ਵੀ ਪ੍ਰਗਟ ਹੁੰਦਾ ਹੈ। 1। ਸ਼ਹਿਰ ਦੀ ਚਿੜੀ, ਪਿੰਡ ਦੀ ਕੁੜੀ। 2। ਸ਼ਹਿਰੀ ਵਸਣ ਦੇਵਤੇ, ਪਿੰਡੀ ਵਸਣ ਜਿੰਨ। 3। ਸ਼ਹਿਰੀ ਵਸਣ ਦੇਵਤੇ ਤੇ ਬਾਹਰ ਭੂਤ ਪ੍ਰੇਤ। ਦਸਤਕਾਰੀ ਦੇ ਨਵੇਂ ਸੰਦਾਂ ਅਤੇ ਢੰਗਾਂ ਨਾਲ ਉਦਯੋਗਿਕ ਧੰਦੇ ਵਿਕਾਸ ਕਰਨ ਲੱਗੇ ਹਨ। ਨਿੱਤ ਵਰਤੋਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਨਕਦ ਵੇਤਨ ਦੀ ਲੋੜ ਮਹਿਸੂਸ ਹੋਣ ਲੱਗ ਪਈ ਹੈ। ਜਿਸਦੇ ਫਲਸਰੂਪ ਪੇਂਡੂ ਲੋਕਾਂ ਦੇ ਦੁੱਧ ਵੇਚਣ, ਮੁਰਗੀ ਪਾਲ, ਸੂਰ ਪਾਲਣ, ਮੱਧੂ ਮੱਖੀਆਂ ਪਾਲਣ ਵਰਗੇ ਧੰਦੇ ਅਪਨਾ ਲਏ ਸਨ। ਇਹ ਧੰਦੇ ਸ਼ਹਿਰ ਨਾਲ ਸੰਪਰਕ ਜੋੜਨ ਬਿਨਾਂ ਚੱਲਣੇ ਅਸੰਵ ਸਨ। ਇਸ ਲਈ ਹਰ ਰੋਜ ਦੇ ਸੰਪਰਕ ਨਾਲ ਪਰਸਪਰ ਆਦਾਨ ਪ੍ਰਦਾਨ ਨੇ ਅਨੇਕਾਂ ਕਦਰਾਂ ਕੀਮਤਾਂ ਦਾ ਵਟਾਦਰਾ ਕੀਤਾ ਹੈ। ਨਵੇਂ ਧੰਦੇ ਅਪਣਾਉਣ ਨਾਲ ਇੱਕ ਸ਼੍ਰੇਣੀ ਹੋਂਦ ਵਿੱਚ ਆ ਗਈ ਹੈ। ਇਨ੍ਹਾਂ ਵਿੱਚ ਤਾਂਗੇ ਵਾਲੇ, ਰਿਕਸ਼ੇ ਵਾਲੇ, ਟੈਂਪੂ ਵਾਲੇ, ਪੱਲੇਦਾਰ, ਕੁੱਲੀ ਆਦਿ ਬਿਲਕੁੱਲ ਨਵੀਂ ਸ਼ੇ੍ਰਣੀ ਲਗਾਤਾਰ ਉੱਭਰਣ ਲੱਗੀ ਹੈ। ਇਹ ਲੋਕ ਵੀ ਪਿੰਡਾਂ ਅਤੇ ਸ਼ਹਿਰਾਂ ਵਿੱਚ ਤਾਲਮੇਲ ਪੈਦਾ ਕਰਨ ਵਿੱਚ ਸਹਾਇਕ ਬਣੇ ਹਨ। ਇਸ ਸ਼ੇ੍ਰਣੀ ਦੇ ਹੋਂਦ ਵਿੱਚ ਆਉਣ ਨਾਲ ਜਾਤਪਾਤ ਦੇ ਬੰਦਨ ਖ਼ਤਮ ਹੋ ਗਏ ਹਨ।ਬਰਾਦਰੀ ਸਿਸਟਮ ਟੁੱਟ ਗਿਆ ਹੈ। ਇਸ ਸ਼੍ਰੇਣੀ ਦੇ ਘਰੇਲੂ ਦੁਖ-ਸੁੱਖ, ਖੁਸ਼ੀ ਗ਼ਮੀ ਦੇ ਸ਼ਰੀਕ ਉਸ ਦੇ ਹਮ-ਪੇਸ਼ਾ ਲੋਕ ਬਣਨ ਲੱਗੇ ਹਨ। ਪੁਰਾਣੀ ਨਾਤੇਦਾਰੀ ਦਾ ਸਿਲਸਿਲਾ ਬਦਲ ਗਿਆ ਹੈ।। ਖ਼ੂਨ ਦੇ ਰਿਸ਼ਤੇ ਦੀ ਸਾਂਝ ਖ਼ਤਮ ਹੋਣ ਲੱਗ ਪਈ ਹੈ। ਪਿੰਡ ਵਿੱਚ ਵਿਅਕਤੀ ਦੀ ਪਛਾਣ ਉਸ ਦੀ ਗੋਤ ਤੇ ਪਰਿਵਾਰ ਤੋਂ ਹੁੰਦੀ ਹੈ, ਪਰੰਤੂ ਜਦੋਂ ਉਹ ਸ਼ਹਿਰ ਵਿੱਚ ਆਉਂਦਾ ਹੈ ਤਾਂ ਉਸ ਲਈ ਸਭ ਕੁੱਝ ਬਦਲ ਜਾਂਦਾ ਹੈ। ਉਸ ਦੀ ਜੀਵਨ ਦਾ ਦ੍ਰਿਸ਼ਟੀਕੋਣ ਬਦਲਦਾ ਹੈ। ਉਹ ਪੇਂਡੂ ਜੀਵਨ ਤੋਂ ਬਦਲ ਕੇ ਰਾਸ਼ਟਰਵਾਦ ਨਾਲ ਜੁੜਦਾ ਹੈ। ਇਹ ਸ਼ਹਿਰੀਕਰਣ ਦਾ ਪ੍ਰਮੁੱਖ ਲੱਛਣ ਹੈ। ਪੇਂਡੂ ਸਮਾਜ ਵਿੱਚ ਵਿਅਕਤੀ ਦੀ ਜਾਣ ਪਛਾਣ ਹਰ ਇੱਕ ਨਾਲ ਨਿੱਜੀ ਹੁੰਦੀ ਹੈ। ਉਹ ਮਿਲਜੁਲ ਕੇ ਰਹਿੰਦੇ ਹਨ ਪਰ ਅਖੀਰ ਵਿੱਚ ਉਹ ਉਥੋ ਦੇ ਸਮਾਜ ਤੋਂ ਅਗਿਆਤ ਹੁੰਦਾ ਹੈ ਤੇ ਜੀਵਨ ਬਤੀਤ ਕਰਨ ਲਈ ਰਸਮੀ ਤੌਰ ਤੇ ਵਿਵਹਾਰ ਕਰਨਾ ਸਿੱਖਦਾ ਹੈ, ਜਿਸ ਨਾਲ ਵਿਅਕਤੀਗਤ ਰੂਪ ਵਿੱਚ ਆਪਣੇ ਆਪ ਨੂੰ ਪੇਸ਼ ਕਰਦਾ ਹੈ। ਸਿਨੇਮਾ, ਟੈਲੀਵਿਜ਼ਨ ਅਤੇ ਵਿਗਿਆਨਿਕ ਤਰੱਕੀ ਦੇ ਕਾਰਨ ਲੋਕਾਂ ਵਿੱਚ ਆਪਣੇ ਫੈਸਲੇ ਖੁੱਦ ਲੈਣ ਦਾ ਰੁਝਾਨ ਵਧਿਆ ਹੈ। ਪੁਰਾਤਨ ਰੂੜ੍ਹੀਆਂ ਖ਼ਤਮ ਹੋ ਰਹੀਆਂ ਹਨ। ਅੱਜ ਕੱਲ੍ਹ ਕਦਰਾਂ-ਕੀਮਤਾਂ, ਆਦਰ ਸਤਿਕਾਰ, ਮਾਣ ਮਰਿਆਦਾ ਆਦਿਕ ਵਿੱਚ ਕਮੀ ਆਈ ਹੈ। ਵੱਧ ਰਹੇ ਸਿੱਖਿਆ ਦੇ ਪ੍ਰਸਾਰ ਦੇ ਕਾਰਨ ਸਮਾਜ ਵਿੱਚ ਬਰਾਬਰਤਾ ਆ ਰਹੀ ਹੈ। ਨਵੇਂ ਸਮਾਜ ਵਿੱਚ ਪੁਰਾਤਨ ਪੇਂਡੂ ਭਾਈਚਾਰੇ ਦੀ ਲਹੂ ਦੇ ਰਿਸ਼ਤੇ ਦੀ ਸਾਂਝ ਖ਼ਤਮ ਹੋ ਜਾਣ ਕਾਰਨ ਔਰਤ ਮਰਦ ਇੱਕਠੇ ਖੁੱਲ੍ਹ ਲੈਣ ਲੱਗ ਪਏ ਹਨ। ਅਜੋਕੇ ਸਮੇਂ ਵਿੱਚ ਵਿਆਹ ਸੰਬੰਧ, ਪੇ੍ਰਮ ਸੰਬੰਧ ਇੱਕਲੇ ਮਰਦਾਂ ਦੀ ਮਰਜ਼ੀ ਉੱਤੇ ਨਿਰਭਰ ਨਾ ਹੋ ਕੇ ਔਰਤਾਂ ਦੀ ਮਰਜ਼ੀ ਉੱਪਰ ਵੀ ਨਿਰਭਰ ਹੋਣ ਲੱਗ ਪਏ ਹਨ। ਸ਼ਹਿਰੀਕਰਣ ਅਤੇ ਉਦਯੋਗੀਕਰਣ ਨਾਲ ਪਿੰਡਾਂ ਵਿੱਚ ਖਾਣ-ਪੀਣ, ਰਹਿਣ-ਸਹਿਣ, ਰਿਸ਼ਤਾਨਾਤਾ ਪ੍ਰਬੰਧ ਅਤੇ ਵਾਤਾਵਰਣ ਵਿੱਚ ਪਰਿਵਰਤਣ ਦੇਖਣ ਨੂੰ ਮਿਲਿਆ ਹੈ। ਸ਼ਹਿਰੀਕਰਣ ਨਾਲ ਪਿੰਡਾਂ ਵਿੱਚ ਕੁਦਰਤੀ ਹਵਾ, ਪਾਣੀ ਵਿੱਚ ਫ਼ਰਕ ਆਇਆ ਹੈ। ਪੇਂਡੂ ਸਮਾਜ ਵਿੱਲ ਲੋਕਾਂ ਦੇ ਪਹਿਰਾਵੇ ਵਿੱਚ ਬਦਲਾਅ ਆਇਆ ਹੈ। ਸ਼ਹਿਰੀਕਰਣ ਨਾਲ ਪਿੰਡਾਂ ਵਿੱਚ ਸਿਹਤਮੰਦ ਖੁਰਾਕ ਵਿੱਚ ਕਮੀ ਆਈ ਹੈ, ਲੋਕ ਸਾਦਾ ਅਤੇ ਨਰੋਏ ਭੋਜਨ ਦੀ ਥਾਂ ਚਟਪਟੀਆਂ ਅਤੇ ਮਜ਼ੇਦਾਰ ਚੀਜ਼ਾਂ ਦੀ ਵਰਤੋਂ ਕਰਦੇ ਹਨ। ਘਰਾਂ ਵਿੱਚ ਰਸੋਈਆਂ ਵਿੱਚ ਖਾਣਾ ਬਣਾਉਣ ਦੀ ਥਾਂ ਹੋਟਲਾਂ ਤੋਂ ਖਾਣਾ ਲਿਆਂਦਾ ਜਾਂਦਾ ਹੈ। ਲੋਕ ਪਹਿਲਾਂ ਇੱਕ ਪਰਿਵਾਰ ਵਿੱਚ ਮਿਲ ਜੁਲ ਕੇ ਰਹਿੰਦੇ ਸਨ, ਪਰ ਅੱਜ ਕੱਲ੍ਹ ਕਿਰਾਏ ਤੇ ਮਕਾਨ ਲੈ ਕੇ ਰਹਿੰਦੇ ਹਨ ਪਰਿਵਾਰ ਅਤੇ ਰਿਸ਼ਤੇ ਨਾਤੇ ਵਿੱਚ ਸਾਂਝੀਵਾਲਤਾ ਵਿੱਚ ਕਮੀ ਆਈ ਹੈ। ਸ਼ਹਿਰੀਕਰਣ ਨਾਲ ਰਿਸ਼ਤੇ ਨਾਤੇ ਪ੍ਰਬੰਧ ਵਿੱਚ ਵੀ ਬਦਲਾਅ ਆਇਆ ਹੈ, ਮਾਮਾ, ਚਾਚਾ, ਤਾਇਆ ਫੁੱਫੜ ਦੀ ਥਾਂ ਅੰਕਲ ਅਤੇ ਮਾਮੀ, ਚਾਚੀ, ਤਾਈ ਅਤੇ ਭੂਆ ਦੀ ਥਾਂ ਐਂਟੀ ਨੇ ਲੈ ਲਈ ਹੈ। ਦਾਦੀ-ਦਾਦਾ ਨੂੰ ਬਾਬਾ-ਬੇਬੇ ਕਹਿਣ ਦੀ ਥਾਂ ਵੱਡੇ ਪਾਪਾ/ਡੈਡੀ ਅਤੇ ਵੱਡੇ ਮੰਮੀ ਕਹਿਣ ਦਾ ਰਿਵਾਜ ਬਣਦਾ ਜਾ ਰਿਹਾ ਹੈ। ਬੋਲ ਚਾਲ ਦੀ ਭਾਸ਼ਾ ਵਿੱਚ ਪਰਿਵਰਤਨ ਆਇਆ ਹੈ ਅੰਗਰੇਜ਼ੀ ਅਤੇ ਕੋਈ ਹੋਰ ਉਪ ਭਾਸ਼ਾਵਾਂ ਦੇ ਸ਼ਬਦਾਂ ਦਾ ਇਸਤੇਮਾਲ ਲੱਗਭਗ ਹਰੇਕ ਵਰਗ ਕਰਨ ਲੱਗਾ ਹੈ। ਉਪਰੋਕਤ ਲਿਖੇ ਆਧਾਰ ਕਹਿ ਸਕਦੇ ਹਾਂ ਕਿ ਵਿਗਿਆਨਿਕ ਅਤੇ ਪਦਾਰਥਵਾਦੀ ਭਾਵਨਾ ਵਿੱਚ ਅਜੋਕਾ ਮਨੁੱਖ ਆਲੇ ਦੁਆਲੇ ਨਾਲੋਂ ਟੁੱਟ ਗਿਆ ਹੈ। ਦਿਨੋਂ ਦਿਨ ਉਹ ਆਪਣੇ ਆਪ ਨਾਲੋਂ ਵੀ ਟੁੱਟਦਾ ਜਾ ਰਿਹਾ ਹੈ। ਬਾਹਰੀ ਤੌਰ ਤੇ ਰੇਡੀਓ, ਟੈਲੀਵਿਜ਼ਨ, ਅਖ਼ਬਾਰ, ਸਿਨੇਮਾ ਅਤੇ ਹੋਰ ਅਨੇਕਾਂ ਸਾਧਨਾ ਰਾਹੀਂ ਸਭਿਆਚਾਰ ਮੇਲ-ਜੋਲ ਵਧਾਉਣ ਦੇ ਉਪਰਾਲੇ ਕੀਤੇ ਜਾ ਰਹੇ ਹਨ। ਪਰੰਤੁ ਹੈਰਾਨੀ ਦੀ ਗੱਲ ਹੈ ਕਿ ਏਨਾ ਕੁੱਝ ਹੋਣ ਦੇ ਬਾਵਜੂਦ ਵੀ ਮਾਨਵ ਦਾ ਅਸਤਿਤਵ ਆਪਣੇ ਆਪ ਵਿੱਚ ਸੁੰਗੜਦਾ ਜਾ ਰਿਹਾ ਹੈ। ਹਵਾਲਾ ਪੁਸਤਕਾਂ 1। ‘ਸਭਿਆਚਾਰ ਅਤੇ ਲੋਕਧਾਰਾ ਦੇ ਮੂਲ ਸਰੋਕਾਰਾਂ’, ਪ੍ਰਕਾਸ਼ਕ-ਲਾਹੌਰ ਬੁੱਕ ਸ਼ਾਪ, ਲੁਧਿਆਣਾ। 2। ਜੀਤ ਸਿੰਘ ਜੋਸ਼ੀ (ਡਾ.), ‘ਸਭਿਆਚਾਰ: ਸਿਧਾਂਤ ਤੇ ਵਿਹਾਰ’, ਪ੍ਰਕਾਸ਼-ਵਾਰਿਸ਼ ਸ਼ਾਹ ਫਾਊਂਡੇਸ਼ਨ, ਅੰਮ੍ਰਿਤਸਰ। 3। ‘ਪੰਜਾਬੀ ਸਭਿਆਚਾਰ: ਸੰਦਰਭਮੂਲਕ ਅਧਿਐਨ’, ਬ੍ਰਹਮਜਗਦੀਸ਼ ਸਿੰਘ, ਪ੍ਰਕਾਸ਼ਕ,-ਵਾਰਿਸ਼ ਸ਼ਾਹ ਫਾਉੂਂਡੇਸ਼ਨ, ਅੰਮ੍ਰਿਤਸਰ। 4। ਜ਼ਸਵਿੰਦਰ ਸਿੰਘ (ਡਾ.), ‘ਪੰਜਾਬੀ ਸਭਿਆਚਾਰ ਪਛਾਣ ਚਿੰਨ੍ਹ’, ਪ੍ਰਕਾਸ਼ਕ-ਗਰੈਸੀਅਸ ਬੁੱਕਸ, ਅਰਬਨ ਅਸਟੇਟ, ਪਟਿਆਲਾ। 5। ਪ੍ਰੋ.
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਪੰਜਾਬੀ ਸਾਹਿਤ ਵਿੱਚ ਕਿੱਸਿਆਂ ਦਾ ਇੱਕ ਵਿਸ਼ੇਸ਼ ਸਥਾਨ ਹੈ।ਵੱਖ-ਵੱਖ ਕਵੀਆਂ ਵੱਲੋਂ ਲਗਭਗ ਹਰ ਕਾਲ ਵਿੱਚ ਲਿਖੀਆਂ ਅਨੇਕਾਂ ਪ੍ਰੇਮ ਕਥਾਵਾਂ ਸਾਨੂੰ ਕਿੱਸਾ ਰੂਪ ਵਿੱਚ ਮਿਲਦੀਆਂ ਹਨ। ਕਹਾਣੀਆਂ ਸੁਣਾਉਣ ਦਾ ਰਿਵਾਜ਼ ਬਹੁਤ ਪੁਰਾਣਾ ਹੈ। ਇਹਨਾਂ ਕਹਾਣੀਆਂ ਨੂੰ ਸਾਹਿਤ ਵਿੱਚ ਲਿਆਉਣ ਲਈ ਕਵਿਤਾ ਨੂੰ ਮਾਧਿਅਮ ਬਣਾਇਆ ਗਿਆ ਸੀ ਅਤੇ ਇਹਨਾਂ ਕਵਿਤਾਵਾਂ ਵਿੱਚ ਲਿਖੀਆਂ ਗਈਆਂ ਕਹਾਣੀਆਂ ਨੂੰ ਹੀ ਕਿੱਸਾ ਕਿਹਾ ਜਾਣ ਲੱਗਾ। ਪੰਜਾਬੀ ਵਿੱਚ ਹੀਰ ਰਾਂਝਾ, ਸੱਸੀ ਪੁਨੂੰ, ਸੋਹਣੀ-ਮਹਿਵਾਲ, ਮਿਰਜ਼ਾਂ ਸਾਹਿਬਾ ਆਦਿ ਕਿੱਸੇ ਮਿਲਦੇ ਹਨ। ਜਿਹੜੇ ਅੱਜ ਵੀ ਪੰਜਾਬ ਦੇ ਲੋਕਾਂ ਦੀਆਂ ਜ਼ੁਬਾਨਾ ਉੱਪਰ ਚੜੇ ਹੋਏ ਹਨ। ਇਹਨਾਂ ਕਿੱਸਿਆਂ ਦੀਆਂ ਜੜ੍ਹਾ ਪੂਰੇ ਪੰਜਾਬ ਵਿੱਚ ਬਹੁਤ ਡੂੰਘੀਆਂ ਹਨ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਉਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਸੀ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ 'ਤੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।ਉਹ 1967 ਵਿੱਚ ਸਾਹਿਤ ਅਕਾਦਮੀ (ਭਾਰਤ ਦੀ ਨੈਸ਼ਨਲ ਅਕੈਡਮੀ ਆਫ਼ ਲੈਟਰਜ਼) ਦੁਆਰਾ ਦਿੱਤੇ ਗਏ ਸਾਹਿਤ ਅਕਾਦਮੀ ਪੁਰਸਕਾਰ ਦਾ ਸਭ ਤੋਂ ਘੱਟ ਉਮਰ ਦਾ ਪ੍ਰਾਪਤ ਕਰਤਾ ਬਣ ਗਿਆ, ਜੋ ਕਿ ਪੂਰਨ ਭਗਤ, 'ਲੂਣਾ(1965) ਦੀ ਪ੍ਰਾਚੀਨ ਕਥਾ 'ਤੇ ਆਧਾਰਿਤ ਉਸ ਦੇ ਮਹਾਂਕਾਵਿ ਨਾਟਕ ਲਈ ਮਿਲਿਆ ਸੀ । ਆਧੁਨਿਕ ਪੰਜਾਬੀ ਸਾਹਿਤ ਵਿੱਚ ਇੱਕ ਮਹਾਨ ਰਚਨਾ ਅਤੇ ਜਿਸਨੇ ਆਧੁਨਿਕ ਪੰਜਾਬੀ ਕਿੱਸੇ ਦੀ ਇੱਕ ਨਵੀਂ ਵਿਧਾ ਵੀ ਬਣਾਈ ਹੈ। ਅੱਜ, ਉਸ ਦੀ ਸ਼ਾਇਰੀ ਮੋਹਨ ਸਿੰਘ (ਕਵਿਤਾ) ਅਤੇ ਅੰਮ੍ਰਿਤਾ ਪ੍ਰੀਤਮ ਵਰਗੇ ਆਧੁਨਿਕ ਪੰਜਾਬੀ ਕਵਿਤਾ ਦੇ ਦਿੱਗਜਾਂ,ਦੇ ਨਾਲ ਬਰਾਬਰੀ 'ਤੇ ਖੜ੍ਹੀ ਹੈ, ਜੋ ਸਾਰੇ ਭਾਰਤ-ਪਾਕਿਸਤਾਨ ਸਰਹੱਦ ਦੇ ਦੋਵੇਂ ਪਾਸੇ ਪ੍ਰਸਿੱਧ ਹਨ।
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਭਾਰਤ ਦਾ ਰਾਸ਼ਟਰਪਤੀ ਦੇਸ਼ ਦਾ ਪਹਿਲਾ ਨਾਗਰਿਕ ਹੁੰਦਾ ਹੈ। ਭਾਰਤ ਦੇ ਸੰਵਿਧਾਨ ਆਰਟੀਕਲ 52 ਅਧੀਨ ਰਾਸ਼ਟਰਪਤੀ ਦਾ ਅਹੁਦਾ ਵਿਵਸਥਿਤ ਹੈ। ਭਾਰਤ ਦਾ ਰਾਸ਼ਟਰਪਤੀ ਨਾ ਮਾਤਰ ਮੁਖੀ ਹੁੰਦਾ ਹੈ। 1967 ਤੋਂ ਲੈ ਕੇ ਹੁਣ ਤਕ, ਇਹ ਕੋਸ਼ਿਸ਼ਾਂ ਹੁੰਦੀਆਂ ਰਹੀਆਂ ਹਨ ਕਿ ਭਾਰਤ ਦੇ ਰਾਸ਼ਟਰਪਤੀ ਨੂੰ ਵਿਦੇਸ਼ੀ ਤਰੀਕੇ ਨਾਲ ਸਰਕਾਰ ਵਿੱਚ ਉਲੀਕੇ ਗਏ ਰਾਸ਼ਟਰਪਤੀ ਦੀ ਭੂਮਿਕਾ ਦੇ ਖ਼ਾਕੇ ਨਾਲੋਂ ਵੱਧ ਸਕ੍ਰਿਆ ਸਿਆਸਤੀ ਹਸਤੀ ਬਣਾਇਆ ਜਾਵੇ। 1967 ਵਿੱਚ ਸੁਪਰੀਮ ਕੋਰਟ ਦੇ ਇੱਕ ਸਿਟਿੰਗ ਚੀਫ਼ ਜਸਟਿਸ ਸੁੱਬਾ ਰਾਓ ਨੇ ਖ਼ੁਦ ਨੂੰ ਸਿਆਸਤਦਾਨਾਂ ਦੇ ਝੇੜਿਆਂ ’ਚ ਲਪੇਟ ਲਿਆ ਅਤੇ ਰਾਸ਼ਟਰਪਤੀ ਬਣਨ ਲਈ ਨਿਆਂ ਪਾਲਿਕਾ ਦੀ ਮਾਣ-ਮਰਿਆਦਾ ਭੁੱਲ ਬੈਠਿਆ। ਚੀਫ਼ ਜਸਟਿਸ ਸੁੱਬਾ ਰਾਓ ਸਵਤੰਤਰ ਪਾਰਟੀ ਤੇ ਜਨਸੰਘ ਅਤੇ ਕਾਂਗਰਸ ਦੇ ਉਮੀਦਵਾਰ ਡਾ.
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ 'ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦੇ ਸੰਤ ਸਨ
ਵਿਸ਼ਵੀਕਰਨ ਦੀ ਪ੍ਰਕ੍ਰਿਆ ਨੇ 1980 ਤੋਂ ਬਾਅਦ ਜ਼ੋਰ ਫੜਿਆ ਹੈ। ਅਸਲ ਵਿੱਚ ਇਹ ਤਿੰਨ ਸੰਕਲਪ ਹਨ, ਜੋ ਇੱਕਠੇ ਹੋਂਦ ਵਿੱਚ ਆਏ। ਇਹਨਾਂ ਨੂੰ ਸੰਯੁਕਤ ਰੂਪ ਵਿੱਚ ਐੱਲ.ਪੀ.ਜੀ. (:ਸ਼ਭ) ਕਿਹਾ ਜਾਂਦਾ ਹੈ। ਇਹਨਾਂ ਦਾ ਪੂਰਾ ਨਾਮ ਹੈ ਲਿਬਰਲਾਈਜ਼ੇਸ਼ਨ ਪਰਾਈਵਟਾਈਜ਼ੇਸ਼ਨ ਅਤੇ ਗਲੋਬਲਾਈਜੇਸ਼ਨ। ਇਹ ਤਿੰਨੋਂ ਇੱਕ ਦੂਸਰੇ ਦੇ ਪੂਰਕ ਹਨ ਅਤੇ ਨਾਲ-ਨਾਲ ਚੱਲਦੇ ਹਨ। ਭਾਰਤ ਵਿੱਚ ਵਿਸ਼ਵੀਕਰਨ ਦੇ ਸੰਕਲਪ ਨੇ 1991 ਵਿੱਚ ਜ਼ੋਰ ਫੜਿਆ ਜਦੋਂ ਭਾਰਤ ਵਿੱਚ ਸ੍ਰੀ ਨਰਸਿਮਾ ਰਾਓ ਦੀ ਸਰਕਾਰ ਸੀ ਅਤੇ ਭਾਰਤ ਆਰਥਿਕ ਮੰਦਹਾਲੀ ਵਿਚੋਂ ਲੰਘ ਰਿਹਾ ਸੀ। ਵਿਸ਼ਵੀਕਰਨ ਇੱਕ ਅਜਿਹੀ ਪ੍ਰਕ੍ਰਿਆ ਹੈ, ਜਿਸਨੇ ਸਮੁੱਚੇ ਵਿਸ਼ਵ ਦੇ ਦੇਸ਼ਾਂ ਦੀ ਆਰਥਿਕ, ਸਮਾਜਿਕ, ਰਾਜਨੀਤਿਕ, ਸੱਭਿਆਚਾਰਕ ਪ੍ਰਕ੍ਰਿਆ ਨੂੰ ਪ੍ਰਭਾਵਿਤ ਕੀਤਾ ਹੈ। ਵਿਸ਼ਵੀਕਰਨ ਦੀ ਪ੍ਰਕ੍ਰਿਆ ਰਾਹੀਂ ਦੁਨੀਆ ਦੇ ਅਮੀਰ ਦੇਸ਼ ਜਿਵੇਂ ਅਮਰੀਕਾ, ਜਪਾਨ ਆਦਿ ਵਰਗੇ ਦੇਸ਼ ਵਿਕਾਸਸ਼ੀਲ ਦੇਸ਼ਾ ਨੂੰ ਬਸਤੀਆਂ ਦੀ ਤਰ੍ਹਾਂ ਵਰਤਦੇ ਹਨ। ਡਾ. ਸੁਰਜੀਤ ਸਿੰਘ ਅਨੁਸਾਰ “ਆਦਰਸ਼ਕ ਰੂਪ ਵਿੱਚ ਗਲੋਬਕਾਰੀ ਦਾ ਸੰਬੰਧ ਦੇਸ਼ਾਂ ਵਿੱਚ ਵੱਧ ਰਹੇ ਵਸਤਾਂ ਅਤੇ ਸੇਵਾਵਾਂ ਦੇ ਵਪਾਰ, ਸਰਮਾਏ, ਤਕਨਾਲੋਜੀ, ਗਿਆਨ, ਸੂਚਨਾ ਅਤੇ ਲੋਕਾਂ ਦੇ ਅੰਤਰਰਾਸ਼ਟਰੀ ਅਦਾਨ-ਪ੍ਰਦਾਨ ਨਾਲ ਹੈ।”1 ਡਾ.
ਦਲੀਪ ਕੌਰ ਟਿਵਾਣਾ (4 ਮਈ 1935 - 31 ਜਨਵਰੀ 2020) ਇੱਕ ਪੰਜਾਬੀ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਸੀ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਹਨਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ 'ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ।ਟਿਵਾਣਾ ਨੂੰ 1971 ਵਿੱਚ ਆਪਣੇ ਨਾਵਲ ਏਹੁ ਹਮਾਰਾ ਜੀਵਣਾ ਲਈ ਸਾਹਿਤ ਅਕਾਦਮੀ ਇਨਾਮ ਮਿਲਿਆ।
ਆਂਤੋਨੀਓ ਗਰਾਮਸ਼ੀ/ਅਨਤੋਨੀਉ ਗ੍ਰਾਮਸ਼ੀ (22 ਜਨਵਰੀ 1891 -27 ਅਪਰੈਲ 1937) ਇਟਲੀ ਦੀ ਕਮਿਊਨਿਸਟ ਪਾਰਟੀ ਦੇ ਸੰਸਥਾਪਕ, ਮਾਰਕਸਵਾਦ ਦੇ ਸਿਧਾਂਤਕਾਰ ਅਤੇ ਉਪਦੇਸ਼ਕ ਸਨ। ਵੀਹਵੀਂ ਸਦੀ ਦੇ ਆਰੰਭਕ ਚਾਰ ਦਹਾਕਿਆਂ ਦੇ ਦੌਰਾਨ ਸੱਜੇ-ਪੱਖੀ ਫਾਸ਼ੀਵਾਦੀ ਵਿਚਾਰਧਾਰਾ ਨਾਲ ਜੂਝਣ ਅਤੇ ਕਮਿਊਨਿਜ਼ਮ ਦੀ ਪੱਖਪੂਰਤੀ ਲਈ ਪ੍ਰਸਿੱਧ ਹਨ। ਉਹ ਪੱਛਮੀ ਮਾਰਕਸਵਾਦ ਵਿੱਚ ਸਭ ਤੋਂ ਮੌਲਿਕ ਰਾਜਨੀਤਕ ਚਿੰਤਕ ਅਤੇ ਇੱਕ ਸਰਬਪੱਖੀ ਬੌਧਿਕ ਹਸਤੀ ਵਜੋਂ ਮਸ਼ਹੂਰ ਸਨ।
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਐਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇੱਕ ਦਿਨ ਵਿੱਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿੱਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿੱਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿੱਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿੱਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ 'ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ