ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਉਸੈਨ ਬੋਲਟ ਇੱਕ ਜਮੈਕਨ ਦੌੜਾਕ ਹੈ। ਇਸਨੂੰ ਦੁਨੀਆ ਦਾ ਸਭ ਤੋਂ ਤੇਜ਼ ਮਨੁੱਖ ਮੰਨਿਆ ਜਾਂਦਾ ਹੈ। 1977 ਵਿੱਚ ਆਟੋਮੈਟਿਕ ਟਾਈਮ ਦੇ ਲਾਗੂ ਹੋਣ ਤੋਂ ਬਾਅਦ ਇਹ ਅਜਿਹਾ ਪਹਿਲਾ ਮਨੁੱਖ ਹੈ ਜਿਸਦੇ ਨਾਮ 100 ਮੀਟਰ ਦੌੜ ਅਤੇ 200 ਮੀਟਰ ਦੌੜ ਦੇ ਵਿਸ਼ਵ ਰਿਕਾਰਡ ਹਨ। ਇਸਨੇ ਆਪਣੇ ਸਾਥੀਆਂ ਦੇ ਨਾਲ 4×100 m ਰੀਲੇ ਦੌੜ ਦਾ ਵਿਸ਼ਵ ਰਿਕਾਰਡ ਵੀ ਬਣਾਇਆ ਹੈ। ਇਹ ਇਹਨਾਂ ਤਿੰਨੋਂ ਇਵੈਂਟਸ ਵਿੱਚ ਮੌਜੂਦਾ ਓਲਿੰਪਿਕ ਅਤੇ ਸੰਸਾਰ ਚੈਂਪੀਅਨ ਹੈ। ਇਹ ਅਜਿਹਾ ਪਹਿਲਾ ਆਦਮੀ ਹੈ ਜਿਸਨੇ ਤੇਜ਼ ਦੌੜਨ ਵਿੱਚ 9 ਓਲਿੰਪਿਕ ਸੋਨ ਤਮਗੇ ਜਿੱਤੇ ਹੋਣ ਅਤੇ ਇਹ 8 ਵਾਰ ਸੰਸਾਰ ਚੈਂਪੀਅਨ ਵੀ ਰਿਹਾ ਹੈ। ਇਹ ਅਜਿਹਾ ਪਹਿਲਾ ਦੌੜਾਕ ਹੈ ਜਿਸਨੇ "ਦੁੱਗਣੇ ਦੁੱਗਣੇ" ਪ੍ਰਾਪਤ ਕੀਤਾ ਹੋਵੇ, ਜੋ ਕਿ ਇਸਨੇ 100 m ਅਤੇ 200 m ਇਵੈਂਟਸ ਲਗਾਤਾਰ ਦੋ ਓਲਿੰਪਿਕਸ ਵਿੱਚ ਜਿੱਤਕੇ ਪ੍ਰਾਪਤ ਕੀਤਾ। ਜੇਕਰ 4×100 m ਰੀਲੇ ਨੂੰ ਸ਼ਾਮਿਲ ਕੀਤਾ ਜਾਵੇ ਤਾਂ ਇਹ "ਦੁੱਗਣੇ ਤਿੱਗਣੇ" ਪ੍ਰਾਪਤ ਕਰਨ ਵਾਲਾ ਦੁਨੀਆ ਦਾ ਪਹਿਲਾ ਦੌੜਾਕ ਹੈ।
ਸੰਥਾਲੀ ਆਸਟਰੋ-ਏਸ਼ੀਆਈ ਭਾਸ਼ਾ- ਪਰਵਾਰ ਦੇ ਉਪ-ਪਰਿਵਾਰ ਮੁੰਡਾ ਵਿੱਚ ਇੱਕ ਭਾਸ਼ਾ, ਅਤੇ ਹੋ ਅਤੇ ਮੁੰਡਾਰੀ ਨਾਲ ਸਬੰਧਤ ਹੈ। ਇਹ ਭਾਰਤ, ਬੰਗਲਾਦੇਸ਼, ਭੁਟਾਨ ਅਤੇ ਨੇਪਾਲ ਵਿੱਚ 62 ਲੱਖ ਦੇ ਆਸਪਾਸ ਲੋਕਾਂ ਦੁਆਰਾ ਬੋਲੀ ਜਾਂਦੀ ਹੈ, ਹਾਲਾਂਕਿ ਇਸਦੇ ਜ਼ਾਦਾਤਰ ਵਕਤਾ ਭਾਰਤ ਦੇ ਰਾਜਾਂ ਝਾਰਖੰਡ, ਅਸਮ, ਬਿਹਾਰ, ਉੜੀਸਾ, ਤ੍ਰਿਪੁਰਾ, ਅਤੇ ਪੱਛਮ ਬੰਗਾਲ ਵਿੱਚ ਰਹਿੰਦੇ ਹਨ। ਭਾਸ਼ਾ ਦੀ ਆਪਣੀ ਲਿਪੀ, ਓਲ ਚਿਕੀ ਦੇ ਰੂਪ ਵਿੱਚ ਜਾਣੀ ਜਾਂਦੀ ਹੈ ਅਤੇ ਲੈਟਿਨ ਵਰਣਮਾਲਾ ਦੇ ਇੱਕ ਸੰਸਕਰਨ ਦਾ ਇਸਤੇਮਾਲ ਵੀ ਕੀਤਾ ਜਾਂਦਾ ਹੈ।
ਇੰਡੀਅਨ ਇੰਸਟੀਚਿਊਟਸ ਆਫ਼ ਮੈਨੇਜਮੈਂਟ ਲਖਨਊ
ਇੰਡੀਅਨ ਇੰਸਟੀਚਿਊਟਸ ਆਫ਼ ਮੈਨੇਜਮੈਂਟ ਲਖਨਊ (ਸੰਖੇਪ ਰੂਪ ਵਿੱਚ ਆਈਆਈਐਮ ਲਖਨਊ ਜਾਂ ਆਈਆਈਐਮ-ਐਲ ) ਲਖਨਊ, ਉੱਤਰ ਪ੍ਰਦੇਸ਼, ਭਾਰਤ ਵਿੱਚ ਇੱਕ ਖੁਦਮੁਖਤਿਆਰ ਪਬਲਿਕ ਬਿਜ਼ਨਸ ਸਕੂਲ ਹੈ। ਇਹ 1984 ਵਿੱਚ ਭਾਰਤ ਸਰਕਾਰ ਦੁਆਰਾ ਚੌਥੇ ਇੰਡੀਅਨ ਇੰਸਟੀਚਿਊਟਸ ਆਫ਼ ਮੈਨੇਜਮੈਂਟ (ਆਈਆਈਐਮ) ਦੇ ਰੂਪ ਵਿੱਚ ਸਥਾਪਤ ਕੀਤੀ ਗਈ ਸੀ। ਆਈਆਈਐਮ ਲਖਨਊ ਪੋਸਟ ਗ੍ਰੈਜੂਏਟ ਡਿਪਲੋਮਾ, ਫੈਲੋਸ਼ਿਪ ਅਤੇ ਪ੍ਰਬੰਧਨ ਵਿੱਚ ਕਾਰਜਕਾਰੀ ਪ੍ਰੋਗਰਾਮਾਂ ਦੀ ਪੇਸ਼ਕਸ਼ ਕਰਦਾ ਹੈ। ਇਹ ਭਾਰਤ ਦੇ ਮਨੁੱਖੀ ਸਰੋਤ ਵਿਕਾਸ ਮੰਤਰਾਲੇ ਦੁਆਰਾ ਇੱਕ “ਸੰਸਥਾ ਦਾ ਉੱਤਮਤਾ” ਵਜੋਂ ਮਾਨਤਾ ਪ੍ਰਾਪਤ ਹੈ। ਆਈਆਈਐਮ ਲਖਨਊ ਨਵੇਂ ਸਥਾਪਤ ਆਈਆਈਐਮ ਜੰਮੂ, ਆਈਆਈਐਮ ਰੋਹਤਕ ਅਤੇ ਆਈਆਈਐਮ ਕਾਸ਼ੀਪੁਰ ਲਈ ਸਲਾਹਕਾਰ ਸੰਸਥਾ ਵਜੋਂ ਵੀ ਕੰਮ ਕਰਦਾ ਹੈ। ਇਸ ਨੇ 2018 ਤੱਕ ਆਈਆਈਐਮ ਸਿਰਮੌਰ ਲਈ ਇੱਕ ਸਲਾਹਕਾਰ ਸੰਸਥਾ ਵਜੋਂ ਵੀ ਕੰਮ ਕੀਤਾ।ਇਹ ਇੰਸਟੀਚਿਊਟ ਲਖਨਊ ਦੇ ਉੱਤਰੀ ਬਾਹਰੀ ਹਿੱਸੇ ਵਿੱਚ 200 ਏਕੜ ਵਾਲੀ ਜਗ੍ਹਾ ਉੱਤੇ ਹੈ। ਇਸਦਾ ਨੋਇਡਾ ਵਿਖੇ 20 ਏਕੜ ਦੀ ਸਾਈਟ 'ਤੇ ਦੂਸਰਾ ਕੈਂਪਸ ਵੀ ਹੈ ਜੋ ਇੱਕ ਸਾਲ ਦੇ ਪੂਰੇ ਸਮੇਂ ਦੇ ਐਮਬੀਏ ਪ੍ਰੋਗਰਾਮ (ਆਈਪੀਐਮਐਕਸ) ਅਤੇ ਕਾਰਜਕਾਰੀ ਸਿੱਖਿਆ ਲਈ ਹੈ। ਦੋ ਸਾਲਾਂ ਦੇ ਪੀਜੀਪੀ ਅਤੇ ਫੈਲੋਸ਼ਿਪ ਪ੍ਰੋਗਰਾਮਾਂ ਲਈ ਦਾਖਲਾ ਕਾਮਨ ਐਡਮਿਸ਼ਨ ਟੈਸਟ (ਸੀਏਟੀ) ਦੁਆਰਾ ਕੀਤਾ ਜਾਂਦਾ ਹੈ, ਜਦੋਂ ਕਿ ਜੀਐਮਏਟੀ ਸਕੋਰ, ਇੱਕ ਐਮ ਬੀਏ ਪ੍ਰੋਗਰਾਮ ਦੇ ਬਰਾਬਰ ਇੱਕ ਸਾਲ ਦਾ ਪੂਰਾ-ਸਮਾਂ ਰਿਹਾਇਸ਼ੀ ਪ੍ਰੋਗਰਾਮ, ਇੰਟਰਨੈਸ਼ਨਲ ਪ੍ਰੋਗਰਾਮ ਇਨ ਮੈਨੇਜਮੈਂਟ ਫਾਰ ਐਗਜ਼ੀਕਿਊਟਿਵ ਲਈ ਵਰਤਿਆ ਜਾਂਦਾ ਹੈ। ਪ੍ਰੋਗਰਾਮਾਂ ਨੂੰ ਗਲੋਬਲ ਮਾਨਤਾ ਪ੍ਰਾਪਤ ਸੰਸਥਾ ਐਸੋਸੀਏਸ਼ਨ ਐਮ.ਬੀ.ਏ ਦੁਆਰਾ ਮਾਨਤਾ ਪ੍ਰਾਪਤ ਹੈ। ਸੰਸਥਾ ਦੇ ਵਿਦਿਆਰਥੀ ਐਕਸਚੇਂਜ ਲਈ ਵਿਸ਼ਵ ਭਰ ਦੇ 24 ਪ੍ਰਮੁੱਖ ਬੀ-ਸਕੂਲਾਂ ਨਾਲ ਮੇਲ-ਜੋਲ ਹੈ। ਸਾਲ ਭਰ ਵੱਖ-ਵੱਖ ਕਲੱਬਾਂ, ਅਕਾਦਮਿਕ ਦਿਲਚਸਪੀ ਸਮੂਹਾਂ ਅਤੇ ਕਮੇਟੀਆਂ ਦੁਆਰਾ ਕਈ ਬੀ-ਮੁਕਾਬਲੇ, ਸਭਿਆਚਾਰਕ ਅਤੇ ਖੇਡ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾਂਦਾ ਹੈ।
ਬ੍ਰਿਟਿਸ਼ ਗਰਮੀ ਸਮੇਂ (ਬੀਐਸਟੀ) ਦੇ ਦੌਰਾਨ, ਯੂਨਾਈਟਿਡ ਕਿੰਗਡਮ ਦੇ ਜਨਤਕ ਸਮਾਂ ਗ੍ਰੀਨਵਿੱਚ ਮੱਧ ਸਮੇਂ (ਜੀਐਮਟੀ) ਤੋਂ ਇੱਕ ਘੰਟਾ ਅੱਗੇ ਵਧਾਇਆ ਗਿਆ ਹੈ (ਅਸਲ ਵਿਚ, ਯੂਟੀਸੀ ਤੋਂ +0 ਤੋਂ ਯੂਟੀਸੀ +1 ਤੱਕ ਟਾਈਮ ਜ਼ੋਨ ਨੂੰ ਬਦਲਣਾ), ਤਾਂ ਕਿ ਸ਼ਾਮ ਨੂੰ ਵਧੇਰੇ ਰੌਸ਼ਨੀ ਹੋਵੇ ਅਤੇ ਸਵੇਰੇ ਘੱਟ ਰੌਸ਼ਨੀ ਹੋਵੇ।ਬੀਐਸਟੀ ਮਾਰਚ ਦੇ ਆਖਰੀ ਐਤਵਾਰ ਨੂੰ 01:00 ਜੀਐਮਟੀ ਤੋਂ ਸ਼ੁਰੂ ਹੁੰਦਾ ਹੈ ਅਤੇ ਅਕਤੂਬਰ ਦੇ ਆਖਰੀ ਐਤਵਾਰ ਨੂੰ 01:00 ਜੀਐਮਟੀ (02:00 ਬੀਐਸਟੀ) ਤੇ ਖ਼ਤਮ ਹੁੰਦਾ ਹੈ। 22 ਅਕਤੂਬਰ 1995 ਤੋਂ ਯੂਰਪੀ ਯੂਨੀਅਨ ਵਿਚਲੇ ਡੇਲਾਈਟ ਸੇਵਿੰਗ ਸਮੇਂ ਦੇ ਸ਼ੁਰੂਆਤੀ ਅਤੇ ਆਖਰੀ ਸਮਿਆਂ ਨੂੰ ਤਰਤੀਬ ਵਿੱਚ ਲਿਆਂਦਾ ਗਿਆ ਹੈ। - ਉਦਾਹਰਣ ਵਜੋਂ ਕੇਂਦਰੀ ਯੂਰਪੀ ਗਰਮੀ ਸਮਾਂ ਉਸੇ ਹਫ਼ਤੇ ਦੇ ਉਸੇ ਸਮੇਂ ਤੇ ਸ਼ੁਰੂ ਅਤੇ ਖ਼ਤਮ ਹੁੰਦਾ ਹੈ (ਜੋ ਕਿ 02:00 ਸੀ.ਈ.ਟੀ., ਜੋ 01:00 ਜੀਐਮਟੀ ਹੈ)। 1972 ਅਤੇ 1995 ਦੇ ਵਿਚਕਾਰ, ਬੀਐਸਟੀ ਮਿਆਦ ਦੀ ਪਰਿਭਾਸ਼ਾ ਇਸ ਪ੍ਰਕਾਰ ਦਿੱਤੀ ਗਈ ਸੀ "ਮਾਰਚ ਦੇ ਤੀਜੇ ਸ਼ਨੀਵਾਰ ਦੇ ਬਾਅਦ ਦਿਨ ਦੀ ਸਵੇਰ ਨੂੰ, ਗ੍ਰੀਨਵਿੱਚ ਦੇ ਸਮੇਂ, ਦੋ ਵਜੇ ਤੋਂ ਸ਼ੁਰੂ ਹੋ ਕੇ, ਜੇਕਰ ਉਹ ਦਿਨ ਈਸਟਰ ਦਾ ਦਿਨ ਹੈ, ਮਾਰਚ ਦੇ ਦੂਜੇ ਸ਼ਨੀਵਾਰ ਤੋਂ ਅਗਲਾ ਦਿਨ, ਅਤੇ ਅਕਤੂਬਰ ਦੇ ਚੌਥੇ ਸ਼ਨੀਵਾਰ ਦੇ ਬਾਅਦ ਦਿਨ ਦੀ ਸਵੇਰ ਨੂੰ, ਦੋ ਵਜੇ (ਗ੍ਰੀਨਵਿੱਚ ਮੱਧ ਸਮਾਂ) ਖ਼ਤਮ ਹੁੰਦਾ ਹੈ। "ਹੇਠ ਦਿੱਤੀ ਸਾਰਣੀ ਵਿੱਚ ਬ੍ਰਿਟਿਸ਼ ਗਰਮੀ ਦੇ ਸਮੇਂ ਦੀਆਂ ਪੂਰਵ-ਅਤੇ ਨੇੜਲੇ ਭਵਿੱਖ ਦੀਆਂ ਸ਼ੁਰੂਆਤੀ ਅਤੇ ਸਮਾਪਤੀ ਤਰੀਕਾਂ ਦੀ ਸੂਚੀ ਦਿੱਤੀ ਗਈ ਹੈ:
ਲਿੰਗ ਜੀਵ ਵਿਗਿਆਨ ਵਿੱਚ ਜੱਦੀ ਲੱਛਣਾਂ ਦੇ ਸੰਯੋਜਨ ਅਤੇ ਮਿਸ਼ਰਣ ਦਾ ਇੱਕ ਅਮਲ ਹੈ ਜੋ ਕਿਸੇ ਜੀਵ ਦੇ ਨਰ ਜਾਂ ਮਾਦਾ (ਜੀਵ ਦਾ ਲਿੰਗ) ਹੋਣਾ ਨਿਰਧਾਰਤ ਕਰਦਾ ਹੈ। ਇਹ ਸਜੀਵਾਂ ਵਿਚਕਾਰ ਆਮ ਪ੍ਰਜਣਨ ਦੀ ਇੱਕ ਕਿਸਮ ਹੈ। ਸੰਭੋਗ ਦੌਰਾਨ ਵਿਸ਼ੇਸ਼ ਕੋਸ਼ਿਕਾਵਾਂ (ਗੈਮੀਟ) ਦੇ ਮਿਲਣ ਨਾਲ ਜਿਸ ਨਵੇਂ ਜੀਵ ਦਾ ਜਨਮ ਹੁੰਦਾ ਹੈ, ਉਸ ਵਿੱਚ ਮਾਤਾ ਪਿਤਾ ਦੋਨਾਂ ਦੇ ਲੱਛਣ ਹੁੰਦੇ ਹਨ। ਗੈਮੀਟ ਰੂਪ ਅਤੇ ਸਰੂਪ ਵਿੱਚ ਬਰਾਬਰ ਹੋ ਸਕਦੇ ਹਨ ਪਰ ਮਨੁੱਖਾਂ ਵਿੱਚ ਨਰ ਗੈਮੀਟ (ਸ਼ੁਕਰਾਣੂ) ਛੋਟਾ ਹੁੰਦਾ ਹੈ ਜਦੋਂ ਕਿ ਮਾਦਾ ਗੈਮੀਟ (ਅੰਡਾਣੁ) ਵੱਡਾ ਹੁੰਦਾ ਹੈ।
ਨੌਨ-ਫੰਜਿਬਲ ਟੋਕਨ (NFT) ਇੱਕ ਨਾ-ਬਦਲਣਯੋਗ ਜਾਣਕਾਰੀ ਦੀ ਇਕਾਈ ਹੈ ਜਿਹੜੀ ਕਿ ਬਲੌਕਚੇਨ 'ਤੇ ਇੱਕ ਡਿਜੀਟਲ ਲੈੱਜਰ ਦੇ ਰੂਪ ਵਿੱਚ ਦਰਜ ਹੋਈ ਹੁੰਦੀ ਹੈ, ਅਤੇ ਇਸ ਨੂੰ ਵੇਚਿਆ ਅਤੇ ਖਰੀਦਿਆ ਜਾ ਸਕਦਾ ਹੈ। ਐੱਨਐੱਫਟੀ ਦੀ ਜਾਣਕਾਰੀ ਦੀਆਂ ਇਕਾਈਆਂ ਦੀਆਂ ਕਿਸਮਾਂ ਨੂੰ ਕਈ ਡਿਜੀਟਲ ਫਾਈਲਾਂ ਨਾਲ ਸੰਬੰਧਤ ਹੋ ਸਕਦੀਆਂ ਹਨ ਜਿਵੇਂ ਕਿ, ਤਸਵੀਰਾਂ, ਵੀਡੀਓਜ਼, ਅਤੇ ਔਡੀਓ। ਕਿਉਂਕਿ ਹਰ ਇੱਕ ਟੋਕਨ ਨੂੰ ਵੱਖਰਾ-ਵੱਖਰਾ ਪਛਾਣਿਆ ਜਾ ਸਕਦਾ ਹੈ, ਐੱਨਐੱਫਟੀ ਬਲੌਕਚੇਨ ਕ੍ਰਿਪਟੋਕਰੰਸੀਆਂ ਜਿਵੇਂ ਕਿ ਬਿਟਕੌਇਨ ਤੋਂ ਵੱਖ ਹੈ।
ਏਸ਼ੀਆ ਆਕਾਰ ਅਤੇ ਜਨਸੰਖਿਆ ਦੋਵੇਂ ਪੱਖਾਂ ਤੋਂ ਇਸ ਧਰਤੀ ਦਾ ਸਭ ਤੋਂ ਵੱਡਾ ਮਹਾਂਦੀਪ ਹੈ। ਇਸ ਦੀ ਆਬਾਦੀ 4 ਅਰਬ ਹੈ, ਜੋ ਕਿ ਸੰਸਾਰ ਦੀ ਕੁੱਲ ਅਬਾਦੀ ਦਾ 60 ਫੀਸਦੀ ਆਬਾਦੀ ਹੈ। ਪੱਛਮ ਵਿੱਚ ੲਿਸਦੀਆਂ ਸੀਮਾਵਾਂ ਯੂਰਪ ਨਾਲ ਮਿਲਦੀਆਂ ਹਨ, ੲਿਨ੍ਹਾ ਦੋਵਾਂ ਵਿਚਕਾਰ ਕੋੲੀ ਸ਼ਪਸ਼ਟ ਸੀਮਾ ਨਿਰਧਾਰਿਤ ਨਹੀਂ ਹੈ, ਞਿਸ ਲੲੀ ੲੇਸ਼ੀਆ ਅਤੇ ਯੂਰਪ ਨੂੰ ਮਿਲਾ ਕੇ 'ਯੂਰੇਸ਼ਿਆ' ਵੀ ਕਿਹਾ ਜਾਂਦਾ ਹੈ।
ਪਿੰਕ ਫਲੋਇਡ (ਅੰਗ੍ਰੇਜ਼ੀ: Pink Floyd) ਇਕ ਇੰਗਲਿਸ਼ ਰਾਕ ਬੈਂਡ ਸੀ ਜੋ 1965 ਵਿਚ ਲੰਡਨ ਵਿਚ ਬਣਾਇਆ ਗਿਆ ਸੀ। ਸਾਇਕਡੈਲਿਕ ਸਮੂਹ ਦੇ ਬੈਂਡ ਦੇ ਤੌਰ ਤੇ ਹੇਠਾਂ ਪ੍ਰਾਪਤ ਕਰਦਿਆਂ, ਉਹਨਾਂ ਨੂੰ ਉਹਨਾਂ ਦੀਆਂ ਵਧੀਆਂ ਰਚਨਾਵਾਂ, ਸੋਨਿਕ ਪ੍ਰਯੋਗਾਂ, ਦਾਰਸ਼ਨਿਕ ਗੀਤਾਂ ਅਤੇ ਵਿਸਤ੍ਰਿਤ ਲਾਈਵ ਸ਼ੋਅ ਲਈ ਵੱਖ ਕੀਤਾ ਗਿਆ, ਅਤੇ ਪ੍ਰਗਤੀਸ਼ੀਲ ਚੱਟਾਨ ਸ਼ੈਲੀ ਦਾ ਮੋਹਰੀ ਬੈਂਡ ਬਣ ਗਿਆ। ਪ੍ਰਸਿੱਧ ਸੰਗੀਤ ਇਤਿਹਾਸ ਵਿੱਚ ਉਹ ਇੱਕ ਸਭ ਤੋਂ ਵੱਧ ਵਪਾਰਕ ਸਫਲ ਅਤੇ ਪ੍ਰਭਾਵਸ਼ਾਲੀ ਸਮੂਹ ਹਨ।
ਕਲਾ ਦਾ ਇਤਿਹਾਸ ਸੁਹਜ ਦੇ ਉਦੇਸ਼ਾਂ ਲਈ ਮਨੁੱਖ ਦੁਆਰਾ ਦ੍ਰਿਸ਼ਟ ਰੂਪ ਵਿੱਚ ਬਣਾਈਆਂ ਚੀਜ਼ਾਂ ਨੂੰ ਮੁੱਖ ਰੱਖਦਾ ਹੈ। ਵਿਜ਼ੂਅਲ ਆਰਟ ਨੂੰ ਵਿਭਿੰਨ ਤਰੀਕਿਆਂ ਨਾਲ ਸ਼੍ਰੇਣੀਬੱਧ ਕੀਤਾ ਜਾ ਸਕਦਾ ਹੈ, ਜਿਵੇਂ ਕਿ ਲਲਿਤ ਕਲਾ ਨੂੰ ਵਿਹਾਰਕ ਕਲਾਵਾਂ ਤੋਂ ਵੱਖ ਕਰਨਾ; ਮਨੁੱਖੀ ਰਚਨਾਤਮਕਤਾ 'ਤੇ ਸਮੁੱਚੇ ਤੌਰ 'ਤੇ ਧਿਆਨ ਕੇਂਦਰਤ ਕਰਨਾ; ਜਾਂ ਵੱਖ ਵੱਖ ਮੀਡੀਆ ਜਿਵੇਂ ਕਿ ਆਰਕੀਟੈਕਚਰ, ਮੂਰਤੀ, ਪੇਂਟਿੰਗ, ਫਿਲਮ, ਫੋਟੋਗ੍ਰਾਫੀ, ਅਤੇ ਗ੍ਰਾਫਿਕ ਆਰਟਸ ਤੇ ਫ਼ੋਕਸ ਕਰਨਾ। ਹਾਲ ਹੀ ਦੇ ਸਾਲਾਂ ਵਿੱਚ, ਤਕਨਾਲੋਜੀਕਲ ਤਰੱਕੀ ਨਾਲ ਵੀਡੀਓ ਆਰਟ, ਕੰਪਿਊਟਰ ਆਰਟ, ਪ੍ਰਦਰਸ਼ਨ ਕਲਾ, ਐਨੀਮੇਸ਼ਨ, ਟੈਲੀਵੀਯਨ, ਅਤੇ ਵੀਡੀਓਗੇਮਾਂ ਚੱਲ ਪਈਆਂ ਹਨ।
ਬਲੈਕ ਲਾਈਵਜ਼ ਮੈਟਰ (BLM) ਇੱਕ ਅੰਤਰਰਾਸ਼ਟਰੀ ਕਾਰਕੁੰਨ ਲਹਿਰ ਹੈ, ਜਿਸ ਦੀ ਉਤਪਤੀ ਅਫਰੀਕਨ-ਅਮਰੀਕਨ ਭਾਈਚਾਰੇ ਵਿੱਚ ਹੈਈ। ਇਹ ਬਲੈਕ ਲੋਕਾਂ ਪ੍ਰਤੀ ਹਿੰਸਾ ਅਤੇ ਸਿਸਟਮ-ਮੂਲਕ ਨਸਲਵਾਦ ਦੇ ਵਿਰੁਧ ਸੰਘਰਸ਼ ਕਰਦੀ ਹੈ। ਬੀ ਐੱਲ ਐਮ ਨਿਯਮਿਤ ਤੌਰ 'ਤੇ ਕਾਲੇ ਲੋਕਾਂ ਦੀ ਪੁਲਿਸ ਦੁਆਰਾ ਹੱਤਿਆਵਾਂ ਦੇ ਵਿਰੁੱਧ ਅਤੇ ਨੈਸ਼ਨਲ ਪਰੋਫਾਈਲਿੰਗ, ਪੁਲਿਸ ਦੀ ਬੇਰਹਿਮੀ, ਅਤੇ ਸੰਯੁਕਤ ਰਾਜ ਦੀ ਅਪਰਾਧਕ ਨਿਆਂ ਪ੍ਰਣਾਲੀ ਵਿੱਚ ਨਸਲੀ ਅਸਮਾਨਤਾ ਵਰਗੇ ਵਿਆਪਕ ਮੁੱਦਿਆਂ ਦੇ ਵਿਰੁਧ ਬਾਕਾਇਦਗੀ ਨਾਲ ਰੋਸ ਪ੍ਰਗਟਾਉਂਦੀ ਹਨ ਅਤੇ ਆਵਾਜ਼ ਬੁਲੰਦ ਕਰਦੀ ਹੈ। 2012 ਦੀ ਫਰਵਰੀ ਵਿੱਚ ਅਫ਼ਰੀਕਨ-ਅਮਰੀਕਨ ਕਿਸ਼ੋਰ ਟ੍ਰੇਵਿਨ ਮਾਰਟਿਨ ਦੀ ਗੋਲੀਬਾਰੀ ਵਿੱਚ ਮੌਤ ਦੇ ਮਾਮਲੇ ਵਿੱਚ ਜਾਰਜ ਜਿੰਮਰਮਨ ਨੂੰ 2013 ਵਿੱਚ ਬਰੀ ਕਰਨ ਦੇ ਬਾਅਦ ਇਹ ਲਹਿਰ ਹੈਸ਼ਟੈਗ #BlackLivesMatter ਤੇ ਸਮਾਜਿਕ ਮੀਡੀਆ ਤੇ ਸ਼ੁਰੂ ਹੋਈ ਸੀ। ਦੋ ਅਫ਼ਰੀਕਨ ਅਮਰੀਕਨਾਂ ਦੀ 2014 ਦੀ ਮੌਤ ਦੇ ਬਾਅਦ ਗਲੀਆਂ ਵਿੱਚ ਪ੍ਰਦਰਸ਼ਨਾਂ ਸਦਕਾ ਬਲੈਕ ਲਾਈਵਜ਼ ਮੈਟਰ ਨੂੰ ਕੌਮੀ ਪੱਧਰ ਤੇ ਮਾਨਤਾ ਪ੍ਰਾਪਤ ਹੋਈ: ਮਾਈਕਲ ਬਰਾਊਨ ਦੀ ਮੌਤ ਦੇ ਨਤੀਜੇ ਵਜੋਂ ਫਰਗੂਸਨ ਵਿੱਚ ਅਤੇ ਐਰਿਕ ਗਾਰਨਰ ਦੀ ਮੌਤ ਦੇ ਨਤੀਜੇ ਵਜੋਂ ਨਿਊਯਾਰਕ ਸਿਟੀ ਵਿੱਚ ਰੋਸ ਪ੍ਰਦਰਸ਼ਨ ਹੋਏ ਸਨ ਅਤੇ ਵੱਡੇ ਪੱਧਰ ਤੇ ਬੇਚੈਨੀ ਫੈਲ ਗਈ ਸੀ। ਫਰਗੂਸਨ ਦੇ ਰੋਸ ਪ੍ਰਦਰਸ਼ਨਾਂ ਤੋਂ ਬਾਅਦ, ਅੰਦੋਲਨ ਵਿੱਚ ਹਿੱਸਾ ਲੈਣ ਵਾਲਿਆਂ ਨੇ ਪੁਲਿਸ ਕਾਰਵਾਈਆਂ ਦੁਆਰਾ ਜਾਂ ਪੁਲਿਸ ਹਿਰਾਸਤ ਵਿੱਚ ਕਈ ਹੋਰ ਅਫ਼ਰੀਕੀ ਅਮਰੀਕੀ ਨਾਗਰਿਕਾਂ ਦੀ ਮੌਤ ਦੇ ਵਿਰੁੱਧ ਮੁਜ਼ਾਹਰੇ ਕੀਤੇ। 2015 ਦੀਆਂ ਗਰਮੀਆਂ ਵਿੱਚ, ਬਲੈਕ ਲਾਈਵਜ਼ ਮੈਟਰ ਵਰਕਰ 2016 ਦੀ ਯੂਨਾਈਟਿਡ ਸਟੇਟਸ ਦੀ ਰਾਸ਼ਟਰਪਤੀ ਚੋਣ ਵਿੱਚ ਸ਼ਾਮਲ ਹੋਏ। ਹੈਸ਼ਟੈਗ ਅਤੇ ਕਾਲ ਟੂ ਐਕਸ਼ਨ ਦੇ ਮੋਹਰੀਆਂ ਅਲਿਸੀਆ ਗਾਰਜ਼ਾ, ਪੈਟਰੀਸ ਕੁਲਰਸ ਅਤੇ ਓਪਲ ਟੌਮੈਟੀ ਨੇ 2014 ਅਤੇ 2016 ਦੇ ਵਿਚਕਾਰ 30 ਤੋਂ ਵੱਧ ਸਥਾਨਕ ਚੈਪਟਰਾਂ ਦੇ ਰਾਸ਼ਟਰੀ ਨੈਟਵਰਕ ਵਿੱਚ ਆਪਣਾ ਪ੍ਰੋਜੈਕਟ ਦਾ ਵਿਸਥਾਰ ਕੀਤਾ। ਬਲੈਕ ਲਾਈਵਜ਼ ਮੈਟਰ ਅੰਦੋਲਨ, ਸਮੁੱਚੇ ਤੌਰ 'ਤੇ ਵਿਕੇਂਦਰੀਕ੍ਰਿਤ ਇੱਕ ਨੈੱਟਵਰਕ ਹੈ ਅਤੇ ਇਸ ਦੇ ਸੰਗਠਨ ਵਿੱਚ ਕੋਈ ਰਸਮੀ ਦਰਜਾਬੰਦੀ ਨਹੀਂ ਹੈ।ਬਲੈਕ ਲਾਈਵਜ਼ ਮੈਟਰ ਅੰਦੋਲਨ ਪ੍ਰਤੀ ਅਨੇਕ ਅੱਡ ਅੱਡ ਪ੍ਰਤੀਕਰਮ ਹੋਏ ਹਨ। ਬਲੈਕ ਲਾਈਵਜ਼ ਮੈਟਰ ਪ੍ਰਤੀ ਯੂਐਸ ਦੀ ਆਬਾਦੀ ਦੇ ਵਿਚਾਰ ਨਸਲ ਅਨੁਸਾਰ ਕਾਫ਼ੀ ਭਿੰਨ ਭਿੰਨ ਮਿਲਦੇ ਹਨ। "ਆਲ ਲਾਈਵਜ਼ ਮੈਟਰ" ਵਾਕੰਸ਼ "ਬਲੈਕ ਲਾਈਵਜ਼ ਮੈਟਰ ਅੰਦੋਲਨ" ਦੇ ਜਵਾਬ ਵਜੋਂ ਉੱਭਰਿਆ ਹੈ, ਪਰ "ਬਲੈਕ ਲਾਈਵਜ਼ ਮੈਟਰ" ਦੇ ਸੁਨੇਹੇ ਨੂੰ ਖਾਰਜ ਕਰਨ ਜਾਂ ਗ਼ਲਤ ਸਮਝਣ ਦੇ ਲਈ ਇਸ ਦੀ ਆਲੋਚਨਾ ਹੋਈ ਹੈ। ਫੇਰਗੂਸਨ ਦੇ ਦੋ ਪੁਲਿਸ ਅਫਸਰਾਂ ਦੀ ਗੋਲੀ ਨਾਲ ਹੱਤਿਆ ਤੋਂ ਬਾਅਦ, ਹੈਸ਼ਟੈਗ ਬਲੂ ਲਾਈਵਜ਼ ਮਾਮਲਾ ਪੁਲਿਸ ਦੇ ਸਮਰਥਕਾਂ ਦੁਆਰਾ ਬਣਾਇਆ ਗਿਆ ਸੀ। ਬਲੈਕ ਸਿਵਲ ਅਧਿਕਾਰਾਂ ਲਈ ਲੜ ਰਹੇ ਕੁਝ ਨੇਤਾ ਗਰੁੱਪ ਦੇ ਦਾਅਪੇਚਾਂ ਨਾਲ ਸਹਿਮਤ ਨਹੀਂ ਹਨ।
ਗੁਰੂ ਨਾਨਕ ਦੇਵ ਜੀ (15 ਅਪ੍ਰੈਲ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ। 1. ਗੁਰੂ ਨਾਨਕ ਸਾਹਿਬ ਦੇ ਜਨਮ ਅਤੇ ਜੋਤੀ-ਜੋਤ ਸਮਾੳਣ ਬਾਰੇ ਤਾਰੀਖ਼ਾਂ ਵਿਚ ਮਤਭੇਦ ਹੈ। ਸੁਖਬਾਸੀ ਰਾਮ ਬੇਦੀ, ਗਣੇਸ਼ਾ ਸਿੰਘ ਬੇਦੀ, ਡਾ. ਤਰਲੋਚਨ ਸਿੰਘ, ਡਾ ਹਰਜਿੰਦਰ ਸਿੰਘ ਦਿਲਗੀਰ ਵਰਗੇ ਇਤਿਹਾਸਕਾਰ ਉਨ੍ਹਾਂ ਦਾ ਜਨਮ 20 ਅਕਤੂਬਰ 1469 ਅਤੇ ਜੋਤੀ ਜੋਤ ਸਮਾਉਣਾ 7 ਸਤੰਬਰ 1539 ਦਾ ਮੰਨਦੇ ਹਨ (Sikh History in 10 Volume, vol 1) 2.
ਜਰਨੈਲ ਸਿੰਘ ਭਿੰਡਰਾਂਵਾਲੇ (ਜਨਮ ਨਾਮ: ਜਰਨੈਲ ਸਿੰਘ ਬਰਾੜ; 2 ਜੂਨ, 1947 - 6 ਜੂਨ, 1984) ਸਿੱਖ ਧਾਰਮਿਕ ਸੰਗਠਨ ਦਮਦਮੀ ਟਕਸਾਲ ਦੇ ਇੱਕ ਆਗੂ ਸਨ। 1978 ਦੇ ਸਿੱਖ-ਨਿਰੰਕਾਰੀ ਸੰਘਰਸ਼ ਵਿੱਚ ਸ਼ਾਮਲ ਹੋਣ ਕਰਕੇ ਉਹਨਾਂ ਨੂੰ ਪ੍ਰਮੁੱਖਤਾ ਮਿਲੀ। ਉਹ ਪੰਜਾਬ ਵਿੱਚ ਮੁੜ-ਸੁਰਜੀਤੀਵਾਦੀ ਅਤੇ ਬਾਗ਼ੀ ਲਹਿਰ ਦਾ ਪ੍ਰਤੀਕ ਬਣੇ। ਉਹਨਾਂ ਨੂੰ ਅਤੇ ਉਹਨਾਂ ਦੇ ਹਥਿਆਰਬੰਦ ਸਾਥੀਆਂ ਨੂੰ ਗੋਲਡਨ ਟੈਂਪਲ ਕੰਪਲੈਕਸ ਤੋਂ ਹਟਾਉਣ ਲਈ ਆਪ੍ਰੇਸ਼ਨ ਬਲਿਊਸਟਾਰ ਸ਼ੁਰੂ ਕੀਤਾ ਗਿਆ ਸੀ।
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।1928 ਵਿੱਚ ਭਗਤ ਸਿੰਘ ਤੇ ਉਸਦੇ ਸਾਥੀ ਸ਼ਿਵਰਾਮ ਰਾਜਗੁਰੂ ਨੇ 21 ਸਾਲਾ ਬਰਤਾਨਵੀ ਪੁਲਿਸ ਅਫ਼ਸਰ ਜੌਨ ਸਾਂਡਰਸ ਦਾ ਲਾਹੌਰ ਵਿਖੇ ਗੋਲੀ ਮਾਰਕੇ ਕਤਲ ਕੀਤਾ ਜਦਕਿ ਉਹਨਾਂ ਦਾ ਮਕਸਦ ਜੇਮਜ਼ ਸਕੌਟ ਨਾਂ ਦੇ ਸੀਨੀਅਰ ਪੁਲਿਸ ਸੁਪਰਿਨਟੈਂਡੈਂਟ ਦਾ ਕਤਲ ਕਰਨਾ ਸੀ।
ਜੱਦਾ (ਕਈ ਵਾਰ ਜੱਦਾਹ ਜਾਂ ਜਿੱਦਾਹ ; Arabic: جدة ਜਿੱਦਾਹ ਜਾਂ ਜੱਦਾਹ, IPA: [ˈdʒɪddæ, ˈdʒæddæ]), ਲਾਲ ਸਾਗਰ ਦੇ ਤਟ ਉੱਤੇ ਤਿਹਾਮਾਹ ਖੇਤਰ ਵਿਚਲਾ ਇੱਕ ਸ਼ਹਿਰ ਹੈ ਅਤੇ ਸਾਊਦੀ ਅਰਬ ਦਾ ਪ੍ਰਮੁੱਖ ਸ਼ਹਿਰੀ ਕੇਂਦਰ ਹੈ। ਇਹ ਮੱਕਾ ਸੂਬੇ ਦਾ ਸਭ ਤੋਂ ਵੱਡਾ ਸ਼ਹਿਰ, ਲਾਲ ਸਾਗਰ ਉੱਤੇ ਸਭ ਤੋਂ ਵੱਡੀ ਬੰਦਰਗਾਹ ਅਤੇ ਸਾਊਦੀ ਅਰਬ ਵਿੱਚ ਰਿਆਧ ਮਗਰੋਂ ਦੂਜਾ ਸਭ ਤੋਂ ਵੱਡਾ ਸ਼ਹਿਰ ਹੈ। ਇਸ ਦੀ ਅਬਾਦੀ ਲਗਭਗ 32 ਲੱਖ ਹੈ ਅਤੇ ਇਹ ਦੇਸ਼ ਦਾ ਮਹੱਤਵਪੂਰਨ ਵਪਾਰਕ ਕੇਂਦਰ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਦਿੱਲੀ (ਹਿੰਦੀ: दिल्ली) ਭਾਰਤ ਦਾ ਕੇਂਦਰੀ ਸ਼ਾਸ਼ਤ ਪ੍ਰਦੇਸ ਹੈ ਜਿਸਦੇ ਅੰਦਰ ਨਵੀਂ ਦਿੱਲੀ ਵੀ ਆਉਂਦਾ ਹੈ ਜੋ ਕਿ ਭਾਰਤ ਦੀ ਰਾਜਧਾਨੀ ਹੈ। ਇੱਕ ਕਰੋੜ 67 ਲੱਖ ਦੀ ਆਬਾਦੀ ਨਾਲ ਇਹ ਭਾਰਤ ਦਾ ਦੂਜਾ ਤੇ ਸੰਸਾਰ ਦਾ 8ਵਾਂ ਸਭ ਤੋਂ ਵੱਡਾ ਸ਼ਹਿਰ ਹੈ। ਜਮਨਾ ਦਰਿਆ ਦੇ ਕਿਨਾਰੇ ਆਬਾਦ ਇਹ ਸ਼ਹਿਰ 6ਵੀਂ ਸਦੀ ਈਸਵੀ ਪੂਰਵ ਤੋਂ ਆਬਾਦ ਹੈ। ਦਿੱਲੀ ਸਲਤਨਤ ਦੇ ਉਰੂਜ ਦੇ ਦੌਰ ਵਿੱਚ ਇਹ ਸ਼ਹਿਰ ਇੱਕ ਸੱਭਿਆਚਾਰਕ ਤੇ ਵਪਾਰਕ ਕੇਂਦਰ ਦੇ ਤੌਰ 'ਤੇ ਉਭਰਿਆ। ਸ਼ਹਿਰ ਚ ਜ਼ਮਾਨਾ ਕਦੀਮ ਤੇ ਕਰੂੰ ਵਸਤੀ ਦੀਆਂ ਕਈ ਇਮਾਰਤਾਂ, ਯਾਦਗਾਰਾਂ ਦੇ ਆਸਾਰ ਕਦੀਮਾ ਮੌਜੂਦ ਹਨ। ਦਿੱਲੀ ਸਲਤਨਤ ਦੇ ਜ਼ਮਾਨੇ ਦਾ ਕੁਤਬ ਮੀਨਾਰ ਤੇ ਮਸਜਿਦ ਕੁੱਵਤ ਇਸਲਾਮ ਹਿੰਦੁਸਤਾਨ ਚ ਇਸਲਾਮ ਦੀ ਸ਼ਾਨ ਵ ਸ਼ੌਕਤ ਦੀਆਂ ਉਲੀਨ ਨਿਸ਼ਾਨੀਆਂ ਹਨ। ਮੁਗਲ ਸਲਤਨਤ ਦੇ ਜ਼ਮਾਨੇ ਚ ਅਕਬਰ ਨੇ ਰਾਜਧਾਨੀ ਆਗਰਾ ਤੋਂ ਦਿੱਲੀ ਬਦਲ ਲਈ ਜਦੋਂ ਕਿ 1639ਈ. ਚ ਸ਼ਾਹਜਹਾਂ ਨੇ ਦਿੱਲੀ ਚ ਇੱਕ ਨਵਾਂ ਸ਼ਹਿਰ ਆਬਾਦ ਕੀਤਾ ਜਿਹੜਾ ਕਿ 1649ਈ. ਤੋਂ 1857ਈ.
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਉਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਸੀ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ 'ਤੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।ਉਹ 1967 ਵਿੱਚ ਸਾਹਿਤ ਅਕਾਦਮੀ (ਭਾਰਤ ਦੀ ਨੈਸ਼ਨਲ ਅਕੈਡਮੀ ਆਫ਼ ਲੈਟਰਜ਼) ਦੁਆਰਾ ਦਿੱਤੇ ਗਏ ਸਾਹਿਤ ਅਕਾਦਮੀ ਪੁਰਸਕਾਰ ਦਾ ਸਭ ਤੋਂ ਘੱਟ ਉਮਰ ਦਾ ਪ੍ਰਾਪਤ ਕਰਤਾ ਬਣ ਗਿਆ, ਜੋ ਕਿ ਪੂਰਨ ਭਗਤ, 'ਲੂਣਾ(1965) ਦੀ ਪ੍ਰਾਚੀਨ ਕਥਾ 'ਤੇ ਆਧਾਰਿਤ ਉਸ ਦੇ ਮਹਾਂਕਾਵਿ ਨਾਟਕ ਲਈ ਮਿਲਿਆ ਸੀ । ਆਧੁਨਿਕ ਪੰਜਾਬੀ ਸਾਹਿਤ ਵਿੱਚ ਇੱਕ ਮਹਾਨ ਰਚਨਾ ਅਤੇ ਜਿਸਨੇ ਆਧੁਨਿਕ ਪੰਜਾਬੀ ਕਿੱਸੇ ਦੀ ਇੱਕ ਨਵੀਂ ਵਿਧਾ ਵੀ ਬਣਾਈ ਹੈ। ਅੱਜ, ਉਸ ਦੀ ਸ਼ਾਇਰੀ ਮੋਹਨ ਸਿੰਘ (ਕਵਿਤਾ) ਅਤੇ ਅੰਮ੍ਰਿਤਾ ਪ੍ਰੀਤਮ ਵਰਗੇ ਆਧੁਨਿਕ ਪੰਜਾਬੀ ਕਵਿਤਾ ਦੇ ਦਿੱਗਜਾਂ,ਦੇ ਨਾਲ ਬਰਾਬਰੀ 'ਤੇ ਖੜ੍ਹੀ ਹੈ, ਜੋ ਸਾਰੇ ਭਾਰਤ-ਪਾਕਿਸਤਾਨ ਸਰਹੱਦ ਦੇ ਦੋਵੇਂ ਪਾਸੇ ਪ੍ਰਸਿੱਧ ਹਨ।
ਪੰਜਾਬੀ ਭਾਸ਼ਾ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖਾਂ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਸਿੱਖੀ ਜਾਂ ਸਿੱਖ ਧਰਮ (ਸਿੱਖ ਦਾ ਮਤਲਬ, "ਸਿੱਖਣ ਵਾਲ਼ਾ") ਇੱਕ ਭਾਰਤੀ ਧਰਮ ਹੈ, ਜੋ 15ਵੀਂ ਸਦੀ ਵਿੱਚ ਭਾਰਤੀ ਉਪਮਹਾਂਦੀਪ ਦੇ ਪੰਜਾਬ ਖੇਤਰ ਵਿੱਚ ਸ਼ੁਰੂ ਹੋਇਆ। ਇਹ ਜਗਤ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ ਅਤੇ ਸਾਰੇ ਵਿਸ਼ਵਵਿਆਪੀ ਪ੍ਰਮੁੱਖਤਾ ਪ੍ਰਾਪਤ ਧਰਮਾਂ ਵਿੱਚੋਂ ਸਭ ਤੋਂ ਹਾਲੀਆ ਸਥਾਪਤ ਹੋਇਆ। ਸਿੱਖ ਪੰਥ ਨੂੰ ਮੰਨਣ ਵਾਲਿਆਂ ਦੀ ਗਿਣਤੀ ਲਗਭਗ 3 ਕਰੋੜ (ਜਾਂ 25–30 ਮਿਲੀਅਨ) ਹੈ, ਇਨ੍ਹਾਂ ਦਾ ਬਹੁਮਤ ਪੰਜਾਬ, ਭਾਰਤ ਵਿੱਚ ਰਹਿੰਦਾ ਹੈ। ਸਿੱਖ ਧਰਮ ਦਾ ਅਧਿਆਤਮਕ ਆਧਾਰ ਸਿੱਖਾਂ ਦੇ ਦਸ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਹੈ, ਜੋ ਕਿ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਗੂਰੂ ਨਾਨਕ ਦੇਵ ਨੇ ਸਿੱਖ ਧਰਮ ਦੀ ਨੀਂਹ ਰੱਖੀ ਸੀ ਅਤੇ ਗੂਰੂ ਗੋਬਿੰਦ ਸਿੰਘ ਨੇ ਗੂਰੂ ਗ੍ਰੰਥ ਸਾਹਿਬ ਨੂੰ ਇਸਦੇ ਅੰਤਮ ਗੁਰੂ ਵਜੋਂ ਨਿਯੁਕਤ ਕਰਕੇ ਦੇਹਧਾਰੀ ਗੁਰੂ ਦੀ ਪਰੰਪਰਾ ਨੂੰ ਸਮਾਪਤ ਕੀਤਾ। ਗੁਰੂ ਨਾਨਕ ਦੀਆਂ ਪ੍ਰਮੁੱਖ ਸਿੱਖਿਆਵਾਂ ਵਿੱਚ ਸ਼ਾਮਲ ਹਨ: ਰੱਬ ਉੱਪਰ ਯਕੀਨ ਰੱਖਕੇ ਉਸਦਾ ਨਾਮ ਜਪਣਾ, ਮਨੁੱਖਤਾ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁੱਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜਿਉਣਾ। ਗੁਰੂ ਹਰਿਗੋਬਿੰਦ (ਛੇਵਾਂ ਗੁਰੂ) ਨੇ ਮੀਰੀ-ਪੀਰੀ ਦੀ ਧਾਰਨਾ ਨੂੰ ਸਥਾਪਤ ਕੀਤਾ ਜਿਸਦੇ ਅਧੀਨ ਦੋਵਾਂ ਅਸਥਾਈ ਜਾਂ ਰਾਜਨੀਤਕ ਅਧਿਕਾਰ (ਮੀਰੀ) ਅਤੇ ਅਧਿਆਤਮਕ ਸ਼ਕਤੀ (ਪੀਰੀ) ਨੂੰ ਸਮਾਨ ਮਹੱਤਤਾ ਪ੍ਰਾਪਤ ਹੋਈ।
ਗੁਰਮੁਖੀ (ਪੰਜਾਬੀ: گُرمُکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਬਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਭਾਰਤ ਦੱਖਣੀ ਏਸ਼ੀਆ ਦਾ ਇੱਕ ਦੇਸ਼ ਹੈ। ਇਹ ਖੇਤਰਫਲ ਦੇ ਹਿਸਾਬ ਨਾਲ ਦੁਨੀਆਂ ਦਾ ਸੱਤਵਾਂ ਅਤੇ ਆਬਾਦੀ ਦੇ ਹਿਸਾਬ ਨਾਲ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੁਨੀਆਂ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਇਹ ਦੱਖਣ ਵਿੱਚ ਹਿੰਦ ਮਹਾਂਸਾਗਰ, ਦੱਖਣ-ਪੱਛਮ ਵਿੱਚ ਅਰਬ ਸਾਗਰ ਅਤੇ ਦੱਖਣ-ਪੂਰਬ ਵਿੱਚ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ ਹੈ। ਭਾਰਤ ਪੱਛਮ ਵੱਲ ਪਾਕਿਸਤਾਨ ਅਤੇ ਅਫ਼ਗ਼ਾਨਿਸਤਾਨ, ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ, ਪੂਰਬ ਵੱਲ ਬਰਮਾ ਅਤੇ ਬੰਗਲਾਦੇਸ਼ ਆਦਿ ਦੇਸ਼ਾਂ ਨਾਲ ਜ਼ਮੀਨੀ ਸਰਹੱਦ ਸਾਂਝੀ ਕਰਦਾ ਹੈ ਅਤੇ ਦੱਖਣ ਵੱਲ ਮਾਲਦੀਵ ਅਤੇ ਸ੍ਰੀ ਲੰਕਾ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦਾ ਹੈ। ਭਾਰਤ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਬਰਮਾ, ਥਾਈਲੈਂਡ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦੇ ਹਨ।
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿੱਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਜੀ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿੱਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿੱਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿੱਚ ਆਉਣ ਕਰਕੇ, ਇਸ ਵਿੱਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿੱਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ।2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਗੁਰੂ ਗੋਬਿੰਦ ਸਿੰਘ (ਪੰਜਾਬੀ ਉਚਾਰਨ: [gʊɾuː goːbɪn̪d̪ᵊ sɪ́ŋgᵊ] ; 22 ਦਸੰਬਰ 1666 – 7 ਅਕਤੂਬਰ 1708), ਗੋਬਿੰਦ ਦਾਸ ਜਾਂ ਗੋਬਿੰਦ ਰਾਏ ਦਾ ਜਨਮ ਦਸਵੇਂ ਸਿੱਖ ਗੁਰੂ, ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ । ਜਦੋਂ ਉਸਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ, ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਸਿੱਖਾਂ ਦੇ ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ, ਦਸਵੇਂ ਅਤੇ ਅੰਤਿਮ ਮਨੁੱਖੀ ਸਿੱਖ ਗੁਰੂ ਬਣ ਗਏ ਸਨ। ਉਸਦੇ ਜੀਵਨ ਕਾਲ ਦੌਰਾਨ ਉਸਦੇ ਚਾਰ ਜੈਵਿਕ ਪੁੱਤਰਾਂ ਦੀ ਮੌਤ ਹੋ ਗਈ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੁਆਰਾ ਮਾਰ ਦਿੱਤਾ ਗਿਆ।
ਭੰਗੜਾ ਪੰਜਾਬ ਦੇ ਦੋ ਮੁੱਖ ਅਤੇ ਉੱਘੇ ਲੋਕ ਨਾਚਾਂ ਵਿੱਚੋਂ ਇੱਕ ਹੈ; ਦੂਜਾ ਮੁੱਖ ਨਾਚ ਗਿੱਧਾ ਹੈ। ਭੰਗੜਾ ਗੱਭਰੂਆਂ ਦਾ ਨਾਚ ਹੈ ਜਦਕਿ ਗਿੱਧਾ ਮੁਟਿਆਰਾਂ ਦਾ। ਭੰਗੜਾ ਤਕਰੀਬਨ ਹਰ ਖ਼ੁਸ਼ੀ ਦੇ ਮੌਕੇ ’ਤੇ ਪਾਇਆ ਜਾਂ ਨੱਚਿਆ ਜਾਂਦਾ ਹੈ ਜਿੰਨ੍ਹਾਂ ਵਿੱਚ ਕਣਕ ਦੀ ਵਾਢੀ ਭਾਵ ਵਿਸਾਖੀ ਆਦਿ ਮੇਲੇ, ਵਿਆਹ, ਮੰਗਣੇ ਅਤੇ ਤਿਉਹਾਰ ਆਦਿ ਸ਼ਾਮਲ ਹਨ। ਇਹ ਲੋਕ-ਨਾਚ ਪੰਜਾਬ ਦੀ ਕਿਸਾਨੀ ਸੰਸਕ੍ਰਿਤੀ ਜਿੰਨਾ ਹੀ ਪ੍ਰਾਚੀਨ ਹੈ। ਲੋਕਧਾਰਾ ਵਿਗਿਆਨੀ ਸੋਹਿੰਦਰ ਸਿੰਘ ਵਣਜਾਰਾ ਬੇਦੀ ਦੇ ਸ਼ਬਦਾਂ ਵਿੱਚ "ਪਹਿਲਾਂ ਪਹਿਲਾਂ ਜਦੋਂ ਪੰਜਾਬੀਆਂ ਨੇ ਹਰੀਆਂ ਫਸਲਾਂ ਨੂੰ ਸੁਨਹਿਰੀ ਸਿੱਟੇ ਪੈਂਦੇ ਵੇਖੇ ਤਾਂ ਉਹਨਾਂ ਦਾ ਮਨ ਹੁਲਾਰੇ ਵਿੱਚ ਆ ਕੇ ਨੱਚ ਖਲੋਤਾ। ਲੰਮੀ ਘਾਲਣਾ ਤੇ ਕਰੜੀ ਮਿਹਨਤ ਨੂੰ ਸੁਨਹਿਰੀ ਫਲ ਲੱਗਿਆ ਵੇਖ, ਕਿਸ ਦਾ ਦਿਲ ਨਹੀਂ ਨੱਚ ਉਠਦਾ?
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਜਾਂ ਸ਼੍ਰੀ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰੂਦਵਾਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰੂਦਵਾਰਾ ਚੌਥੇ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਪੰਜਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ 1606 ਵਿੱਚ ਸ਼੍ਰੀ ਅਕਾਲ ਤਖਤ ਸਾਹਿਬ ਜੀ ਦਾ ਨੀਂਹ ਪੱਥਰ ਛੇਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਸ਼੍ਰੀ ਹਰਿਮੰਦਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਸ਼ਹੀਦ ਦੀ ਸ਼ਹੀਦੀ ਵੀ ੧੬੫੭ ਦੇ ਜਹਾਨ ਖ਼ਾਨ ਵਾਲੇ ਹਮਲੇ ਦੌਰਾਨ ਹੀ ਸ਼੍ਰੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ। ਅੱਜ ਬਾਬਾ ਜੀ ਦੀ ਯਾਦ ਵਿੱਚ ਸ਼੍ਰੀ ਹਰਿਮੰਦਰ ਸਾਹਿਬ ਜੀ ਦੀ ਪਰਿਕਰਮਾ ਵਿੱਚ ਸ਼ਹੀਦੀ ਬੁੰਗਾ ਸਥਿਤ ਹੈ, ਜਿੱਥੇ ਲੜੀਵਾਰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਚਲਦੇ ਰਹਿੰਦੇ ਹਨ।
ਸਿੱਧੂ ਮੂਸੇ ਵਾਲਾ ਜਾਂ ਸ਼ੁਭਦੀਪ ਸਿੰਘ ਸਿੱਧੂ (11 ਜੂਨ 1993-29 ਮਈ 2022 ), ਇੱਕ ਪੰਜਾਬੀ ਗਾਇਕ ਅਤੇ ਗੀਤਕਾਰ ਸੀ। ਉਸ ਨੇ ਆਪਣੇ ਸੰਗੀਤਕ ਕਰੀਅਰ ਦੀ ਸ਼ੁਰੂਆਤ 2017 ਵਿੱਚ "ਲਾਇਸੰਸ" ਗੀਤ ਨਾਲ ਕੀਤੀ। ਸਿੱਧੂ ਦੁਆਰਾ ਲਿਖਿਆ ਇਹ ਗੀਤ ਪੰਜਾਬੀ ਗਾਇਕ ਨਿੰਜਾ ਨੇ ਗਾਇਆ। ਇਸ ਤੋਂ ਬਾਅਦ ਅਗਲਾ ਗੀਤ "ਸੋ ਹਾਈ" ਸਿੱਧੂ ਨੇ ਆਪ ਲਿਖਿਆ ਅਤੇ ਗਾਇਆ। ਇਸ ਗੀਤ ਨਾਲ ਸ਼ੁੱਭਦੀਪ ਨੂੰ ਇੱਕ ਨਵੀਨ ਪਹਿਚਾਣ ਮਿਲੀ ਅਤੇ ਆਉਣ ਵਾਲੇ ਕੁਝ ਹੀ ਸਮੇਂ ਵਿੱਚ ਉਸਨੇ ਪੰਜਾਬੀ ਸੰਗੀਤ ਜਗਤ ਵਿੱਚ ਇੱਕ ਵੱਖਰਾ ਨਾਮ ਖੱਟਿਆ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸੀ, ਜਿਸ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਸ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਲਸਫਾ ਨਾਲ਼ ਜੋੜਿਆ ਜਿਸ ਕਰ ਕੇ ਉਸ ਨੂੰ ਭਾਈ ਜੀ ਆਖਿਆ ਜਾਣ ਲੱਗਾ। ਉਸ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ, ਕਰਤਾਰਪੁਰ, ਨਾਰੋਵਾਲ ਜ਼ਿਲ੍ਹਾ, ਪਾਕਿਸਤਾਨ ਵਿੱਚ ਲਾਹੌਰ ਤੋਂ 120 ਕਿਲੋਮੀਟਰ ਦੂਰ ਇੱਕ ਗੁਰਦੁਆਰਾ ਹੈ ਅਤੇ ਭਾਰਤ ਦੀ ਸਰਹੱਦ ਤੋਂ ਚਾਰ ਕਿੱਲੋਮੀਟਰ ਦੂਰ ਹੈ। ਇਹ ਉਸ ਇਤਿਹਾਸਕ ਸਥਾਨ ਤੇ ਬਣਾਇਆ ਗਿਆ ਹੈ ਜਿੱਥੇ ਗੁਰੂ ਨਾਨਕ ਦੇਵ ਦੀ 23 ਅੱਸੂ, ਸੰਵਤ 1596 (22 ਸਤੰਬਰ 1539) ਤੇ ਜੋਤੀ ਜੋਤ ਸਮਾਏ ਸਨ। ਇਸ ਅਸਥਾਨ ਦਾ ਸਬੰਧ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਨੇ ਰਾਵੀ ਦਰਿਆ ਦੇ ਕੰਢੇ ਇਹ ਨਗਰ ਵਸਾਇਆ ਅਤੇ ਇੱਥੇ ਖੇਤੀ ਕਰਕੇ ਗੁਰੂ ਨਾਨਕ ਦੇਵ ਜੀ ਨੇ "ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ" ਦਾ ਫ਼ਲਸਫ਼ਾ ਦਿੱਤਾ ਸੀ।
ਵਿਸਾਖੀ (ਪੰਜਾਬੀ: ਵਿਸਾਖੀ) visākhī) ਨਾਮ ਵਸਾਖ ਤੋਂ ਬਣਿਆ ਹੈ। ਪੰਜਾਬ ਅਤੇ ਹਰਿਆਣੇ ਦੇ ਕਿਸਾਨ ਸਰਦੀਆਂ ਦੀ ਫਸਲ ਕੱਟਣ ਦਾ ਸਮਾਂ ਆਉਣ ਤੇ ਖੁਸ਼ੀਆਂ ਮਨਾਉਂਦੇ ਹਨ। ਇਸ ਲਈ ਵਿਸਾਖੀ ਪੰਜਾਬ ਅਤੇ ਆਸ-ਪਾਸ ਦੇ ਪ੍ਰਦੇਸਾਂ ਦਾ ਸਭ ਤੋਂ ਵੱਡਾ ਤਿਉਹਾਰ ਹੈ। ਇਹ ਖ਼ਰੀਫ਼ ਦੀ ਫਸਲ ਦੇ ਪੱਕਣ ਦੀ ਖੁਸ਼ੀ ਦਾ ਪ੍ਰਤੀਕ ਹੈ। ਇਸ ਦਿਨ, 13 ਅਪ੍ਰੈਲ 1699 ਨੂੰ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ। ਸਿੱਖ ਇਸ ਤਿਉਹਾਰ ਨੂੰ ਸਾਮੂਹਕ ਜਨਮਦਿਵਸ ਦੇ ਰੂਪ ਵਿੱਚ ਮਨਾਉਂਦੇ ਹਨ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਇੱਕ ਸਿੱਖ ਮਹਾਰਾਜਾ ਸੀ ਜਿੰਨਾ ਨੂੰ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਛਾਤੀ (ਨਾਰੀ), ਦੁੱਧ ਦੇਣ ਵਾਲੇ ਪ੍ਰਾਣੀ ਦੇ ਢਿੱਡ ਤੋਂ ਉੱਪਰੀ ਹਿੱਸਾ ਹੁੰਦਾ ਹੈ ਜੋ ਸਜੇ ਅਤੇ ਖੱਬੇ ਪਾਸੇ ਹੁੰਦੀ ਹੈ। ਮਾਦਾ ਦੇ ਇਸ ਹਿੱਸੇ ਵਿੱਚ ਦੁੱਧ ਹੁੰਦਾ ਹੈ ਜੋ ਛੋਟੇ ਬੱਚਿਆਂ ਨੂੰ ਪਿਲਾਇਆ ਜਾਂਦਾ ਹੈ।ਮਰਦ ਅਤੇ ਔਰਤ ਇੱਕ ਹੀ ਗਰਭ ਵਿੱਦਿਆ ਟਿਸ਼ੂ ਤੋਂ ਛਾਤੀ ਦਾ ਵਿਕਾਸ ਹੁੰਦਾ ਹੈ। ਪਰ ਚੜਦੀ ਜਵਾਨੀ ਕਾਰਨ ਮਾਦਾ ਦੇ ਲਿੰਗ ਹਾਰਮੋਨ, ਖ਼ਾਸ ਕਰ ਕੇ ਐਸਟਰੋਜਨ, ਇਸ ਦੀ ਛਾਤੀ ਦਾ ਵਿਕਾਸ ਕਰਦੇ ਹਨ ਜੋ ਮਰਦਾਂ ਵਿੱਚ ਟੇਸਟੋਸਟੇਰੋਨ ਦੀ ਵੱਧ ਮਾਤਰਾ ਹੋਣ ਦੇ ਕਾਰਨ ਨਹੀਂ ਵਾਪਰਦਾ। ਨਤੀਜੇ ਵਜੋਂ, ਔਰਤ ਦੀ ਛਾਤੀ ਮਰਦਾਂ ਤੋਂ ਵੱਧ ਸ੍ਰੇਸ਼ਟ ਹੁੰਦੀ ਹੈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਪ੍ਰਗਟ ਤੇ ਸਦੀਵੀ ਕਾਲ ਲਿਯੀ ਗੁਰੂ ਹਨ । ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ ਅਕਤੂਬਰ 1708 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਐਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇੱਕ ਦਿਨ ਵਿੱਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿੱਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿੱਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿੱਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿੱਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ 'ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਗੂਰੁ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦਸਾਂ ਵਿਚੋਂ ਦੂਜੇ ਗੁਰੂ ਸਨ। ਇਹਨਾਂ ਦਾ ਜਨਮ ਹਿੰਦੂ ਖ਼ਾਨਦਾਨ ਵਿੱਚ, ਜਮਾਂਦਰੂ ਨਾਮ ਲਹਿਣੇ ਨਾਲ਼, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਨੇੜੇ) ਪੰਜਾਬ ਵਿਖੇ ਹੋਇਆ। ਭਾਈ ਲਹਿਣਾ ਖੱਤਰੀ ਟੱਬਰ ਵਿੱਚ ਪਲ਼ਿਆ, ਜਿਸਦੇ ਪਿਓ ਨਿੱਕੇ ਸਕੇਲ ਦੇ ਸੁਦਾਗਰ ਸੀ, ਅਤੇ ਆਪ ਉਹ ਦੁਰਗਾ ਦੇ ਪੁਜਾਰੀ ਸਨ। ਇਹਨਾਂ ਦੀ ਮੁਲਾਕਾਤ ਗੁਰੂ ਨਾਨਕ, ਸਿੱਖੀ ਦੇ ਬਾਨੀ ਨਾਲ਼ ਹੋਣ ਤੋਂ ਬਾਅਦ ਇਹ ਸਿੱਖ ਬਣ ਗਏ। ਗੁਰੂ ਨਾਨਕ ਸਾਹਿਬ ਨੇ ਲਹਿਣਾ ਨਾਮ ਤਬਦੀਲ ਕਰ ਅੰਗਦ ("ਮੇਰਾ ਆਪਣਾ ਅੰਗ") ਰੱਖ ਦਿੱਤਾ, ਅਤੇ ਆਪਣੇ ਪੁੱਤਾਂ ਦੀ ਬਜਾਏ ਅੰਗਦ ਨੂੰ ਦੂਜਾ ਗੁਰੂ ਐਲਾਨ ਦਿੱਤਾ।ਗੁਰੂ ਨਾਨਕ ਦੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਬਾਅਦ, 1539 ਵਿੱਚ ਗੁਰੂ ਅੰਗਦ ਸਿੱਖਾਂ ਦੇ ਰਹਿਬਰ ਬਣੇ। ਇਹ ਸਿੱਖੀ ਵਿੱਚ ਗੁਰਮੁਖੀ ਨੂੰ ਇਖਤਿਆਰ ਅਤੇ ਮਿਆਰਬੰਦ ਕਰਨ ਲਈ ਮਸ਼ਹੂਰ ਹਨ। ਇਹਨਾਂ ਨੇ ਨਾਨਕ ਦੇ ਵਾਕ ਇਕੱਤਰ ਕਰਨੇ ਸ਼ੁਰੂ ਕੀਤੇ, ਨਾਲ਼ 63 ਵਾਕ ਆਪ ਰਚੇ। ਆਪਣੇ ਪੁੱਤਾਂ ਦੀ ਬਜਾਏ, ਇਹਨਾਂ ਨੇ ਆਪਣੇ ਮੁਰੀਦ ਅਮਰਦਾਸ ਨੂੰ ਗੁਰੂ ਤਖ਼ਤ ਦਾ ਵਾਰਸ ਅਤੇ ਤੀਜਾ ਗੁਰੂ ਐਲਾਨਿਆ।
ਰੋਮਾਂਸਵਾਦ ਇੱਕ ਕਲਾਤਮਿਕ, ਸਾਹਿਤਕ ਅਤੇ ਬੌਧਿਕ ਅੰਦੋਲਨ ਹੈ ਜੋ 18ਵੀਂ ਸਦੀ ਦੇ ਪਿਛਲੇ ਅੱਧ ਵਿੱਚ ਯੂਰਪ ਵਿੱਚ ਸ਼ੁਰੂ ਹੋਇਆ ਅਤੇ ਅੰਸ਼ਕ ਤੌਰ ਤੇ ਉਦਯੋਗਕ ਕ੍ਰਾਂਤੀ ਦੀ ਪ੍ਰਤੀਕਿਰਿਆ ਦੇ ਰੂਪ ਵਿੱਚ ਇਹ ਕਿਤੇ ਵਧੇਰੇ ਤਾਕਤ ਫੜ ਗਿਆ ਅਤੇ 19ਵੀਂ ਸਦੀ ਦੇ ਪਹਿਲੇ ਅੱਧ (ਲਗਪਗ 1800 ਤੋਂ 1840) ਦੇ ਸਮੇਂ ਦੌਰਾਨ ਬਹੁਤੇ ਖੇਤਰਾਂ ਵਿੱਚ ਆਪਣੀ ਸਿਖਰ ਉੱਤੇ ਸੀ। ਕਲਾਸਕੀਵਾਦ ਅਤੇ ਨਵਕਲਾਸਕੀਵਾਦ ਦੇ ਕਰੜੇ ਅਨੁਸ਼ਾਸਨ ਤੋਂ ਵਿਦਰੋਹ ਦੇ ਨਾਲ ਨਾਲ ਇਹ ਕੁਝ ਹੱਦ ਤੱਕ ਵੀ ਪ੍ਰਬੁੱਧਤਾ ਦੇ ਅਤੇ 18ਵੀਂ ਸਦੀ ਦੇ ਬੁੱਧੀਵਾਦ ਦੇ ਖਿਲਾਫ ਇੱਕ ਪ੍ਰਤੀਕਰਮ ਵੀ ਸੀ।
ਖ਼ਾਲਿਸਤਾਨ (ਭਾਵ: "ਖ਼ਾਲਸੇ ਦੀ ਸਰਜ਼ਮੀਨ") ਭਾਰਤ ਦੇ ਪੰਜਾਬ ਪ੍ਰਾਂਤ ਦੇ ਸਿੱਖ ਵੱਖਵਾਦੀਆਂ ਦੁਆਰਾ ਪ੍ਰਸਤਾਵਿਤ ਦੇਸ਼ ਨੂੰ ਦਿੱਤਾ ਗਿਆ ਨਾਮ ਹੈ। ਖ਼ਾਲਿਸਤਾਨ ਦੇ ਖੇਤਰੀ ਦਾਅਵੇ ਵਿੱਚ ਮੌਜੂਦਾ ਭਾਰਤੀ ਪ੍ਰਾਂਤ ਪੰਜਾਬ, ਚੰਡੀਗੜ੍ਹ, ਹਰਿਆਣਾ, ਹਿਮਾਚਲ ਪ੍ਰਦੇਸ਼, ਦਿੱਲੀ ਅਤੇ ਇਸਤੋਂ ਇਲਾਵਾ ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਆਦਿ ਪ੍ਰਾਂਤਾ ਦੇ ਵੀ ਕੁਝ ਇਲਾਕੇ ਸ਼ਾਮਿਲ ਹਨ। ਖ਼ਾਲਿਸਤਾਨੀ ਵੱਖਵਾਦੀਆਂ ਨੇ 29 ਅਪ੍ਰੈਲ 1986 ਨੂੰ ਭਾਰਤ ਤੋਂ ਆਪਣੀ ਇੱਕਪਾਸੜ ਆਜ਼ਾਦੀ ਦਾ ਐਲਾਨ ਕੀਤਾ ਅਤੇ 1993 ਵਿੱਚ ਖ਼ਾਲਿਸਤਾਨ UNPO ਦਾ ਮੈਂਬਰ ਬਣਿਆ। 1980 ਅਤੇ 1990 ਦੇ ਦਹਾਕੇ ਦੌਰਾਨ ਖ਼ਾਲਿਸਤਾਨ ਦੀ ਆਜ਼ਾਦੀ ਦੀ ਲਹਿਰ ਆਪਣੇ ਚਰਮ 'ਤੇ ਸੀ ਪਰ ਬਾਅਦ ਵਿੱਚ 1995 ਤੱਕ ਭਾਰਤ ਸਰਕਾਰ ਨੇ ਇਸ ਲਹਿਰ ਨੂੰ ਦਬਾ ਦਿੱਤਾ।
ੴ (ਇੱਕ ਓਅੰਕਾਰ) ਸਿੱਖ ਧਰਮ ਦਾ ਨਿਸ਼ਾਨ ਹੈ ਅਤੇ ਸਿੱਖੀ ਦਰਸ਼ਨ ਦੀ ਨੀਂਹ ਹੈ। ਇਸ ਤੋਂ ਭਾਵ ਹੈ ਕਿ ਇੱਕ ਕਰਨਵਾਲਾ (ਕਰਤਾਰ) ਹੈ। ਇਹ ਗੁਰੂ ਨਾਨਕ ਸਾਹਿਬ ਜੀ ਦੀ ਗੁਰਬਾਣੀ ਜਪੁਜੀ ਸਾਹਿਬ ਦੇ ਸ਼ੁਰੂ ਵਿੱਚ ਹੈ। ਸਿੱਖੀ ਬਾਰੇ ਕਿਤਾਬਾਂ ਅਤੇ ਗੁਰਦਵਾਰਿਆਂ ਉੱਤੇ ਇਹ ਨਿਸ਼ਾਨ (ੴ) ਆਮ ਦੇਖਣ ਨੂੰ ਮਿਲਦਾ ਹੈ। ਗੁਰੂ ਨਾਨਕ ਜੀ ਨੇ ਇਸ ਅਦੁੱਤੀ ਨਿਸ਼ਾਨ ਦੀ ਰਚਨਾ ਕਰਕੇ ਸਿਖ ਪੰਥ ਦੀ ਨੀਂਹ ਰੱਖੀ। ਇਸ ਦਾ ਪਾਠ (ਉਚਾਰਨ ਜਾਂ ਬੋਲ) ਇੱਕ ਓਅੰਕਾਰ ਹੈ। ਗੁਰੂ ਨਾਨਕ ਸਾਹਿਬ ਜੀ ਨੇ ਇਸ ਨੂੰ 13 ਵਾਰ ਆਪਣੀ ਸਵੈ-ਰਚਿਤ ਬਾਣੀ ਵਿੱਚ ਲਿਖਿਆ ਹੈ, ਜਿਹੜੀ ਕਿ ਆਪ ਜੀ ਦੇ ਨਾਮ ਦੇ ਸਿਰਲੇਖ ਮਹਲਾ 1 ਹੇਠ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਹੈ। ਇੱਕ ਓਅੰਕਾਰ ਪੰਜਾਬੀ ਭਾਸ਼ਾ ਦਾ ਬੋਲ ਹੈ। ਇੱਕ ਓਅੰਕਾਰ ਮੂਲ ਮੰਤਰ ਅਤੇ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਅੰਕ ਤੇ ਬ੍ਰਹਮੰਡ ਦੇ ਬੇਅੰਤ ਪਸਾਰੇ ਤੇ ਇਸਦੇ ਇਕੋ ਇੱਕ ਕਰਤਾ (ਭਾਵ ਇੱਕ ਕਰਤਾਰ) ਦੇ ਨਿਸ਼ਾਨ ਦੇ ਸੂਚਕ ਵਜੋਂ ਦਰਜ ਹੈ।
ਗੁਰੂ ਅਮਰਦਾਸ ਜੀ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿਨ੍ਹਾਂ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ। ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।
ਚੰਡੀਗੜ੍ਹ ਭਾਰਤ ਦਾ ਇੱਕ ਕੇਂਦਰੀ ਸ਼ਾਸ਼ਤ ਪ੍ਰਦੇਸ ਹੈ। ਇਹ ਭਾਰਤ ਦੇ ਦੋ ਸੂਬਿਆਂ, ਪੰਜਾਬ ਅਤੇ ਹਰਿਆਣਾ, ਦੀ ਰਾਜਧਾਨੀ ਹੈ। ਸ਼ਹਿਰ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਪੰਜਾਬ ਦੇ ਮੋਹਾਲੀ, ਪਟਿਆਲਾ ਅਤੇ ਰੋਪੜ ਜ਼ਿਲ੍ਹੇ ਅਤੇ ਹਰਿਆਣਾ ਦੇ ਅੰਬਾਲਾ ਅਤੇ ਪੰਚਕੁਲਾ ਸ਼ਾਮਿਲ ਹਨ। ਇਸਦੇ ਉੱਤਰੀ ਹਿੱਸੇ ਤੋਂ ਹਿਮਾਚਲ ਪ੍ਰਦੇਸ਼ ਦੀ ਸੀਮਾ ਵੀ ਨੇੜੇ ਹੈ। ਚੰਡੀਗੜ੍ਹ ਪੂਰੇ ਵਿਸ਼ਵ ਵਿੱਚ ਆਪਣੇ ਆਰਕੀਟੈਕਚਰ ਡਿਜ਼ਾਇਨ ਅਤੇ ਚੰਗੀ ਆਬੋ-ਹਵਾ ਲਈ ਮਸ਼ਹੂਰ ਹੈ | ਸ਼ਹਿਰ ਦਾ ਮਾਸਟਰ ਪਲਾਨ ਫਰਾਂਸੀਸੀ ਆਰਕੀਟੈਕਟ ਲ ਕਾਰਬੂਜ਼ੀਏ ਨੇ ਬਣਾਇਆ ਸੀ |ਸਾਲ 2015 ਵਿੱਚ ਬੀ.ਬੀ.ਸੀ. ਦੇ ਇੱਕ ਲੇਖ ਵਿੱਚ ਚੰਡੀਗੜ੍ਹ ਨੂੰ ਦੁਨੀਆ ਦੇ ਸਾਰੇ ਸ਼ਹਿਰਾਂ ਵਿੱਚੋ ਇੱਕ ਇਹੋ ਜੇਹਾ ਸ਼ਹਿਰ ਕਿਹਾ ਗਿਆ ਜਿੱਥੇ ਆਰਕੀਟੈਕਚਰ, ਸੱਭਿਆਚਾਰ ਅਤੇ ਆਧੁਨਿਕੀਕਰਨ ਇੱਕ ਦਾ ਵਧੀਆ ਤਾਲਮੇਲ ਹੈ| ਸ਼ਹਿਰ ਦੀ ਆਬੋ-ਹਵਾ ਸਿੱਲ੍ਹੀ ਉਪ-ਤਪਤ-ਖੰਡੀ (humid subtropical) ਕਿਸਮ ਦੀ ਹੈ; ਜਿਸ ਵਿੱਚ ਗਰਮੀਆਂ ਵਿੱਚ ਬਹੁਤ ਗਰਮੀ, ਸਿਆਲ਼ ਵਿੱਚ ਨਿੱਘ, ਬੇਅਤਬਾਰੀ ਬਰਸਾਤ ਅਤੇ ਤਾਪਮਾਨ ਵਿੱਚ ਵੱਡੇ ਫ਼ਰਕ (-1° ਤੋਂ 41.2°) ਦਾ ਅੰਦਾਜ਼ਾ ਰਹਿੰਦਾ ਹੈ। ਸਿਆਲ਼ ਵਿੱਚ ਦਸੰਬਰ ਅਤੇ ਜਨਵਰੀ ਦੇ ਮਹੀਨੇ ਵਿੱਚ ਕਦੇ-ਕਦੇ ਕੋਹਰਾ ਹੋ ਸਕਦਾ ਹੈ। ਔਸਤ ਸਾਲਾਨਾ ਬਰਸਾਤ 1110.7 m.m.
ਹੋਲਾ ਮਹੱਲਾ ਖ਼ਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਅਤੇ ਕੌਮੀ ਜੋੜ ਮੇਲਾ ਹੈ। ਇਹ ਮੇਲਾ ਖ਼ਾਲਸਾ ਪੰਥ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਧਾਰਮਿਕ ਪ੍ਰੰਪਰਾਵਾਂ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਅਨੰਦਪੁਰ ਸਾਹਿਬ ਸਮੇਤ ਸਮੁੱਚਾ ਇਲਾਕਾ ਖ਼ਾਲਸਾਈ ਰੰਗ 'ਚ ਰੰਗਿਆ ਜਾਂਦਾ ਹੈ। ਖ਼ਾਲਸਾ ਪੰਥ ਹੋਲੀ ਨਹੀਂ, ਹੋਲਾ ਖੇਡਦਾ ਹੈ ਅਤੇ ਮਹੱਲਾ ਕੱਢਦਾ ਹੈ। ਹੋਲੀ ਤੋਂ ਅਗਲੇ ਦਿਨ, ਅਨੰਦਪੁਰ ਸਾਹਿਬ ਵਿੱਚ ਕੇਸਗੜ੍ਹ ਸਾਹਿਬ ਅਤੇ ਹੋਰ ਧਾਰਮਿਕ ਸਥਾਨਾਂ ਦੇ ਸਥਾਨ ਉਤੇ, ਇੱਕ ਮੇਲਾ ਭਰਦਾ ਹੈ, ਜਿਸ ਨੂੰ ‘ਹੋਲਾ ਮਹੱਲਾ` ਵੀ ਕਹਿੰਦੇ ਹਨ। ਇਸ ਮੇਲੇ ਦਾ ਮੁੱਢ ਗੁਰੂ ਗੋਬਿੰਦ ਸਿੰਘ ਨੇ ਸੰਮਤ 1701 ਚੇਤ ਦੀ ਇੱਕ ਤਰੀਕ ਨੂੰ ਰੱਖਿਆ। ਉਨ੍ਹਾਂ ਨੇ ਖਾਲਸੇ ਨੂੰ ਸਸ਼ਤਰ-ਵਿੱਦਿਆ ਤੇ ਯੁੱਧ-ਕਲਾ ਵਿੱਚ ਨਿਪੁੰਨ ਕਰਨ ਲਈ ਦੋ ਦਲ ਬਣਾ ਕੇ, ਉਨ੍ਹਾਂ ਵਿੱਚ ਮਸਨੂਈ ਲੜਾਈ ਕਰਵਾਈ ਤੇ ਬਹਾਦਰ ਯੋਧਿਆਂ ਨੂੰ ਸਿਰੋਪੇ ਬਖ਼ਸੇ। ਉਦੋਂ ਤੋਂ ਹਰ ਸਾਲ ਅਨੰਦਪੁਰ ਵਿੱਚ ਹੋਲੀ ਤੋਂ ਅਗਲੇ ਦਿਨ ਹੋਲਾ ਮਹੱਲਾ ਮਨਾਇਆ ਜਾਣ ਲੱਗਾ। ਇਸ ਦਿਨ ਸੰਗਤ ਦਾ ਇੱਕ ਵੱਡਾ ਇਕੱਠ ਹੂੰਦਾ ਹੈ ਜਿਸ ਨੂੰ ‘ਮਹੱਲਾ` ਕਹਿੰਦੇ ਹਨ, ਨਗਾਰਿਆਂ ਦੀ ਧੁਨੀ ਵਿਚ, ਸਜ-ਧਜ ਨਾਲ ਇੱਕ ਗੁਰਧਾਮ ਤੋਂ ਦੂਜੇ ਗੁਰਧਾਮ ਤੱਕ ਨਿਕਲਦਾ ਹੈ। ਇਸ ਮਹੱਲਾ ਵਿੱਚ ਨਿਹੰਗ ਸਿੰਘ, ਪੁਰਾਤਨ ਫ਼ੌਜੀ ਆਨ ਸ਼ਾਨ ਨਾਲ ਸ਼ਾਮਲ ਹੁੰਦੇ ਅਤੇ ਸ਼ਸਤਰਾਂ ਦੇ ਦਸਤਕਾਰ ਵਿਖਾਦੇ ਹਨ|
ਪੰਜਾਬੀ ਸਾਹਿਤ ਵਿੱਚ ਕਿੱਸਿਆਂ ਦਾ ਇੱਕ ਵਿਸ਼ੇਸ਼ ਸਥਾਨ ਹੈ।ਵੱਖ-ਵੱਖ ਕਵੀਆਂ ਵੱਲੋਂ ਲਗਭਗ ਹਰ ਕਾਲ ਵਿੱਚ ਲਿਖੀਆਂ ਅਨੇਕਾਂ ਪ੍ਰੇਮ ਕਥਾਵਾਂ ਸਾਨੂੰ ਕਿੱਸਾ ਰੂਪ ਵਿੱਚ ਮਿਲਦੀਆਂ ਹਨ। ਕਹਾਣੀਆਂ ਸੁਣਾਉਣ ਦਾ ਰਿਵਾਜ਼ ਬਹੁਤ ਪੁਰਾਣਾ ਹੈ। ਇਹਨਾਂ ਕਹਾਣੀਆਂ ਨੂੰ ਸਾਹਿਤ ਵਿੱਚ ਲਿਆਉਣ ਲਈ ਕਵਿਤਾ ਨੂੰ ਮਾਧਿਅਮ ਬਣਾਇਆ ਗਿਆ ਸੀ ਅਤੇ ਇਹਨਾਂ ਕਵਿਤਾਵਾਂ ਵਿੱਚ ਲਿਖੀਆਂ ਗਈਆਂ ਕਹਾਣੀਆਂ ਨੂੰ ਹੀ ਕਿੱਸਾ ਕਿਹਾ ਜਾਣ ਲੱਗਾ। ਪੰਜਾਬੀ ਵਿੱਚ ਹੀਰ ਰਾਂਝਾ, ਸੱਸੀ ਪੁਨੂੰ, ਸੋਹਣੀ-ਮਹਿਵਾਲ, ਮਿਰਜ਼ਾਂ ਸਾਹਿਬਾ ਆਦਿ ਕਿੱਸੇ ਮਿਲਦੇ ਹਨ। ਜਿਹੜੇ ਅੱਜ ਵੀ ਪੰਜਾਬ ਦੇ ਲੋਕਾਂ ਦੀਆਂ ਜ਼ੁਬਾਨਾ ਉੱਪਰ ਚੜੇ ਹੋਏ ਹਨ। ਇਹਨਾਂ ਕਿੱਸਿਆਂ ਦੀਆਂ ਜੜ੍ਹਾ ਪੂਰੇ ਪੰਜਾਬ ਵਿੱਚ ਬਹੁਤ ਡੂੰਘੀਆਂ ਹਨ।
ਅੰਮ੍ਰਿਤਸਰ (ਜਾਂ ਅੰਮ੍ਰਿਤਸਰ; ਮਤਲਬ: "ਅੰਮ੍ਰਿਤ ਦਾ ਸਰੋਵਰ") ਚੜ੍ਹਦੇ ਪੰਜਾਬ ਦਾ ਇੱਕ ਸਰਹੱਦੀ ਸ਼ਹਿਰ ਹੈ ਜੋ ਪੰਜਾਬ ਦੇ ਉੱਤਰੀ ਹਿੱਸੇ ਵਿੱਚ ਲਾਹੌਰ ਤੋਂ 67 ਕਿਲੋਮੀਟਰ ਦੂਰ ਹੈ। ਇਹ ਸਿੱਖ ਧਰਮ ਦਾ ਧਾਰਮਿਕ ਅਤੇ ਸੱਭਿਆਚਾਰਕ ਕੇਂਦਰ ਹੈ। ਪੰਜਾਬੀ ਇੱਥੋਂ ਦੀ ਮੁੱਖ ਜਾਂ ਪਹਿਲੀ ਬੋਲੀ ਹੈ | ਇਸ ਦਾ ਸਰਕਾਰੀ ਮੁੱਖ ਦਫ਼ਤਰ ਅੰਮ੍ਰਿਤਸਰ ਜ਼ਿਲ੍ਹਾ ਹੈ। ਇਸ ਦੀ ਆਬਾਦੀ ਕਰੀਬ ੨੦੦੦੦੦੦ ਸ਼ਹਿਰੀ ਅਤੇ ੩,੦੦੦,੦੦੦ ਦੇ ਕਰੀਬ ਅੰਮ੍ਰਿਤਸਰ ਜ਼ਿਲੇ ਵਿੱਚ ੨੦੧੧ ਦੀ ਭਾਰਤੀ ਮਰਦਮਸ਼ੁਮਾਰੀ ਮੁਤਾਬਕ ਹੈ। ਯਾਤਰਾ ਲਈ ਸਭ ਤੋਂ ਵਧੀਆ ਸਮਾਂ ਅਕਤੂਬਰ ਅਤੇ ਮਾਰਚ ਵਿੱਚ ਹੈ।
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ. ਦੀ ਆਮਦ ਨਾਲ ਨਾਟ ਲਿਖਤ ਤੇ ਵਿਆਪਕ ਪ੍ਰਭਾਵ ਪਿਆ ਹੈ। ਇਸ ਨਾਲ ਨਾਟਕ ਆਪਣੇ ਪਰੰਪਰਿਕ ਰੂਪ ਬਦਲ ਕੇ ਨਵੇਂ ਰੂਪ ਅਖ਼ਤਿਆਰ ਕਰ ਰਿਹਾ ਹੈ। ਪਹਿਲਾਂ ਕੇਵਲ ਪੂਰੇ ਨਾਟਕ ਅਤੇ ਇਕਾਂਗੀ ਹੀ ਰਚੇ ਤੇ ਖੇਡੇ ਜਾਂਦੇ ਸਨ ਪਰੰਤੂ ਹੁਣ ਰੰਗ-ਮੰਚ ਵਿੱਚ ਰੋਸ਼ਨੀਆਂ ਦੀ ਵਰਤੋਂ ਅਤੇ ਪਿੱਠ- ਵਰਤੀ ਅਵਾਜ਼ਾਂ ਵਰਗੇ ਸਾਧਨਾਂ ਦੀ ਆਮਦ ਨਾਲ ਮੰਚ ਪੱਖ ਵੀ ਬਦਲ ਗਿਆ ਹੈ। ਨਤੀਜੇ ਵਜੋਂ ਕਾਵਿ- ਨਾਟਕ, ਲਘੂ-ਨਾਟਕ, ਨੁਕੜ-ਨਾਟਕ, ਬਾਲ- ਨਾਟਕ, ਸੰਗੀਤ- ਨਾਟਕ, ਨ੍ਰਿਤ-ਨਾਟਕ, ਕੋਰਿਓਗਰਾਫ਼ੀ, ਇੱਕ ਪਾਤਰੀ ਨਾਟਕ ਅਤੇ ਅਬੋਲ ਨਾਟਕ (Mime) ਆਦਿ ਨਾਟਕੀ ਸਰੂਪ ਉੱਘੜ ਕੇ ਸਾਮ੍ਹਣੇ ਆਏ ਹਨ। ਵਿਸ਼ਵ ਨਾਟ- ਸ਼ੈਲੀਆਂ ਨੇ ਇਹਨਾਂ ਤੇ ਵਿਆਪਕ ਪ੍ਰਭਾਵ ਵੀ ਪਾਇਆ ਹੈ। ਵਿਸ਼ਵੀਕਰਨ ਅਤੇ ਕੰਪਿਊਟਰੀਕਰਨ ਕਾਰਨ ਵੀ ਨਾਟਕ ਦੀ ਵਿਧਾ ਵਿੱਚ ਇਨਕਲਾਬੀ ਪਰਿਵਰਤਨ ਆਇਆ ਹੈ। ਇਸ ਸਾਰੀ ਰੱਦੋ-ਬਦਲ ਨੇ ਵਿਚਾਰ, ਪ੍ਰਕਾਰ ਅਤੇ ਸੰਚਾਰ ਦੀ ਦ੍ਰਿਸ਼ਟੀ ਤੋਂ ਨਾਟਕ ਦੇ ਨਵੇਂ ਪ੍ਰਤਿਮਾਨ ਸਿਰਜੇ ਹਨ। ਨਾਟਕ ਦੇ ਲੱਛਣ:- 1. ਨਾਟਕ ਨਿਰਾ ਦ੍ਰਿਸ਼ ਨਹੀਂ 2.
ਸਵਿਟਜ਼ਰਲੈਂਡ (ਜਰਮਨ: (die) Schweiz (ਡੀ) ਸ਼ਵਾਇਤਸ, ਫਰਾਂਸਿਸੀ: (la) Suisse (ਲਿਆ) ਸੁਈਸ, ਲਾਤੀਨੀ: Helvetia ਕੋਨਫੋਦੇਰਾਤਿਓ ਹੇਲਵੇਤੀਆ), ਜਿਸਦਾ ਪੂਰਾ ਨਾਂ ਸ੍ਵਿਸ ਰਾਜਮੰਡਲ (Swiss Confederation) ਹੈ, ਇੱਕ ਸੰਘੀ ਗਣਤੰਤਰ ਹੈ ਜੋ ਕਿ ੨੬ ਕੈਂਟਨਾਂ (ਪ੍ਰਾਂਤਾਂ) ਵਿੱਚ ਵੰਡਿਆ ਹੋਇਆ ਹੈ ਅਤੇ ਬਰਨ ਇਸ ਸੰਘ ਦਾ ਕੇਂਦਰ ਹੈ। ਇਹ ਦੇਸ਼ ਪੱਛਮੀ ਯੂਰਪ ਵਿੱਚ ਸਥਿਤ ਹੈ ਜਿਸਦੀਆਂ ਸੀਮਾਵਾਂ ਉੱਤਰ ਵੱਲ ਜਰਮਨ, ਪੱਛਮ ਵੱਲ ਫ਼੍ਰਾਂਸ, ਦੱਖਣ ਵੱਲ ਇਟਲੀ ਅਤੇ ਪੂਰਬ ਵੱਲ ਔਸਟ੍ਰੀਆ ਅਤੇ ਲੀਖਟਨਸ਼ਟਾਈਨ ਨਾਲ ਲੱਗਦੀਆਂ ਹਨ । ਸਵਿਟਜ਼ਰਲੈਂਡ ਭੂਗੋਲਿਕ ਤੌਰ ਤੇ ਐਲਪਜ਼ ਪਹਾੜਾਂ, ਸ੍ਵਿਸ ਪਠਾਰ ਅਤੇ ਜੂਰਾ ਪਹਾੜੀਆਂ ਵਿੱਚ ਵੰਡਿਆ ਹੋਇਆ ਹੈ। ਇਸਦਾ ਕੁਲ ਖ਼ੇਤਰਫ਼ਲ ੪੧,੨੮੫ ਵਰਗ ਕਿ. ਮੀ.
ਅਨੰਦਪੁਰ ਸਾਹਿਬ ਦਾ ਮਤਾ ਸਿਰਦਾਰ ਕਪੂਰ ਸਿੰਘ ਵੱਲੋਂ ਲਿਖੇ ਇਸ ਮਤੇ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਖਾਲਸਾ ਪੰਥ ਦੀ ਜਨਮ-ਭੂਮੀ ਵਿਖੇ 1972 'ਚ ਪਾਸ ਕੀਤਾ ਸੀ, ਜਿਸ ਕਾਰਣ ਇਸਦਾ ਨਾਮ ਅਨੰਦਪੁਰ ਸਾਹਿਬ ਦਾ ਮਤਾ ਪੈ ਗਿਆ। 28 ਅਗਸਤ 1977 ਨੂੰ ਸ਼੍ਰੋਮਣੀ ਅਕਾਲੀ ਦਲ ਦੇ ਜਰਨਲ ਇਜਲਾਸ ਨੇ ਅਨੰਦਪੁਰ ਸਾਹਿਬ ਦਾ ਮਤਾ ਪਾਸ ਕੀਤਾ ਸੀ। ਅਨੰਦਪੁਰ ਸਾਹਿਬ ਦਾ ਮਤਾ ਸਿੱਖ ਕੌਮ ਦੀ ਵਿਲੱਖਣ, ਮਿਆਰੀ, ਵੱਖਰੀ ਹੋਂਦ, ਹਸਤੀ, ਕੌਮੀਅਤ ਨੂੰ ਕਾਇਮ ਰੱਖਣ ਅਤੇ ਗੁਲਾਮੀ ਦੀਆਂ ਜ਼ਜੀਰਾਂ ਤੋੜ ਕੇ ਖਾਲਸੇ ਦੇ ਉਸ ਰਾਜਨੀਤਕ ਰੁਤਬੇ ਨੂੰ ਮੁੜ ਸੁਰਜੀਤ ਕਰਨ ਦਾ ਸਿੱਧਾ ਰਾਹ ਸੀ।
ਚੰਡੀ ਦੀ ਵਾਰ ਜਿਸ ਨੂੰ ਵਾਰ ਦੁਰਗਾ ਕੀ ਜਾਂ ਵਾਰ ਸ੍ਰੀ ਭਗਉਤੀ ਜੀ ਕੀ ਵੀ ਕਹਿੰਦੇ ਹਨ ਦਸਮ ਗ੍ਰੰਥ ਵਿੱਚ ਸ਼ਾਮਿਲ ਗੁਰੂ ਗੋਬਿੰਦ ਸਿੰਘ ਦੀ ਰਚਨਾ ਹੈ। ਇਹ ਸੰਸਕ੍ਰਿਤ ਦੀ ਇੱਕ ਰਚਨਾ ਮਾਰਕੰਡੇ ਪੁਰਾਣ, ਵਿੱਚ ਦਰਜ ਦੇਵਤਿਆਂ ਅਤੇ ਦੈਂਤਾਂ ਦੇ ਯੁੱਧ ਨਾਲ ਜੁੜੀਆਂ ਕੁਝ ਘਟਨਾਵਾਂ ਨੂੰ ਅਧਾਰ ਬਣਾ ਕੇ ਲਿਖੀ ਬੀਰ ਰਸੀ ਸ਼ਾਹਕਾਰ ਹੈ। ਇਸ ਵਿੱਚ ਚੰਡੀ ਦੇਵੀ ਨੂੰ ਭਗੌਤੀ ਦੇ ਰੂਪ ਵਿੱਚ, ਦੈਂਤਾਂ ਦਾ ਨਾਸ ਕਰਨ ਵਾਲੀ ਦੈਵੀ ਸ਼ਕਤੀ ਵਜੋਂ ਰੂਪਾਤ੍ਰਿਤ ਕੀਤਾ ਗਿਆ ਹੈ।ਇਸ ਰਚਨਾ ਦਾ ਮੁੱਖ ਉਦੇਸ਼ ਮੁਸਲਿਮ ਫ਼ੋਜਾਂ ਦੀ ਵੱਡੀ ਗਿਣਤੀ ਦੇਖ ਕੇ ਸਿਹਮੀ ਹੋਈ ਸਿੱਖ ਫ਼ੋਜਾਂ ਦਾ ਹੌਸਲਾਂ ਵਧਾਉਣਾ ਸੀ।ਇਸ ਰਚਨਾ ਦਾ ਨਤੀਜਾ ਇਹ ਨਿਕਲਿਆ ਕਿ ਸਿੱਖ ਫ਼ੋਜਾਂ ਨੇ ਮੁਸਲਿਮ ਫ਼ੋਜਾਂ ਨਾਲ ਬਿਨਾਂ ਡਰੇ ਡਟ ਕੇ ਯੁੱਧ ਕੀਤਾ। ਡਾ. ਬਿਕਰਮ ਸਿੰਘ ਘੁੰਮਣ, ਡਾ.
ਲੋਕਧਾਰਾ (ਅੰਗਰੇਜ਼ੀ: 'folklore') ਕਿਸੇ ਲੋਕ ਭਾਈਚਾਰੇ ਵਿੱਚ ਪ੍ਰਵਾਹਮਾਨ ਲੋਕ ਗੀਤਾਂ, ਲੋਕ ਸੰਗੀਤ, ਲੋਕ ਨਾਚ, ਮਿਥਾਂ, ਲੋਕ ਕਹਾਣੀਆਂ, ਦੰਦ ਕਥਾਵਾਂ, ਜ਼ਬਾਨੀ ਇਤਿਹਾਸ, ਕਹਾਵਤਾਂ, ਵਿਅੰਗ, ਬੁਝਾਰਤਾਂ, ਲੋਕ ਧਰਮ, ਲੋਕ ਵਿਸ਼ਵਾਸ, ਜਾਦੂ-ਟੂਣੇ, ਵਹਿਮ-ਭਰਮ, ਲੋਕ ਸਾਜ਼, ਸੰਦ, ਬਰਤਨ ਭਾਂਡੇ ਅਤੇ ਲੋਕ ਹਥਿਆਰਾਂ ਆਦਿ ਦਾ ਇੱਕ ਜਟਿਲ ਤਾਣਾ ਬਾਣਾ ਹੁੰਦਾ ਹੈ। ਇਸ ਨੂੰ ਅਸੀਂ ਚਾਰ ਵੰਨਗੀਆਂ ਵਿੱਚ ਵੰਡਦੇ ਹਾਂ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।ਅੰਮ੍ਰਿਤਾ ਪ੍ਰੀਤਮ ਦੀ ਸਭ ਤੋਂ ਮਸ਼ਹੂਰ ਕਵਿਤਾ ਅੱਜ ਆਖਾਂ ਵਾਰਿਸ ਸ਼ਾਹ ਨੂੰ ਹੈ ਜਿਸ ਵਿੱਚ ਉਹ ਹਿੰਦੁਸਤਾਨ ਦੀ ਵੰਡ ਤੋਂ ਬਾਅਦ ਹੋਏ ਕਤਲੇਆਮ ਪ੍ਰਤੀ ਆਪਣਾ ਰੋਸ ਦਿਖਾਉਂਦੇ ਹੋਏ ਵਾਰਿਸ ਸ਼ਾਹ ਨੂੰ ਵਾਪਸ ਆਉਣ ਦੀ ਦੁਹਾਈ ਪਾਉਂਦੀ ਹੈ। ਇੱਕ ਨਾਵਲਕਾਰ ਦੇ ਤੌਰ ਉੱਤੇ ਪਿੰਜਰ (1950) ਉਸਦਾ ਸਭ ਤੋਂ ਮਸ਼ਹੂਰ ਨਾਵਲ ਹੈ ਜਿਸ ਉੱਤੇ ਬਾਅਦ ਵਿੱਚ ਇੱਕ ਅਵਾਰਡ ਜੇਤੂ ਫ਼ਿਲਮ ਪਿੰਜਰ (2003) ਵੀ ਬਣੀ।1947 ਵਿੱਚ ਭਾਰਤ ਤੇ ਪਾਕਿਸਤਾਨ ਦੀ ਵੰਡ ਪਿੱਛੋਂ ਇਹ ਲਿਹੌਰ ਤੋਂ ਹਿੰਦੁਸਤਾਨ ਆ ਗਈ।
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
"ਲੋਕ-ਨਾਚ ਨਾਲ ਮਾਨਸਿਕਤਾ ਨਾਚ ਕਲਾ ਨੂੰ ਆਪਣੇ ਜੀਵਨ ਦਾ ਸੁਭਾਵਿਕ ਅਮਲ ਪ੍ਰਵਾਨ ਕਰਦੀ ਰਹੀ ਹੈ।" 'ਨੱਚਣ ਵਾਲੇ ਦੀ ਅੱਡੀ ਨਾ ਰਹਿੰਦੀ , ਗਾਉਣ ਵਾਲੇ ਦਾ ਮੂੰਹ' ਇਸ ਸੁਭਾਵਕ ਅਮਲ ਦੀ ਪੁਸ਼ਟੀ ਕਰਦੀ ਕਾਵਿ ਸਤਰ ਹੈ। ਨਾਚ ਕਲਾ ਕਿਸੇ ਵੀ ਸੂਰਤ ਵਿੱਚ ਮੂਕ ਪੇਸ਼ਕਾਰੀ ਨਹੀਂ ਹੈ। ਖ਼ਾਸਕਰ ਪੰਜਾਬੀ ਲੋਕ ਨਾਚ ਗਿੱਧਾ ਭੰਗੜਾ ਤਾਂ ਗੀਤਾਂ ਦੇ ਬੋਲ ਜਾਂ ਬੋਲੀਆਂ ਤੋਂ ਬਿਨਾਂ ਪੇਸ਼ ਕਿਤੇ ਜਾਣਾ ਸੰਭਵ ਹੀ ਨਹੀਂ। ਲੋਕ-ਸਮੂਹ ਦੀ ਸਿਰਜਨ-ਕਲਾ ਦੀ ਇੱਕ ਮਹੱਤਵਪੂਰਨ ਵੰਨਗੀ ਹੈ, ਜੋ ਲੋਕ-ਮਾਨਸ ਦੇ ਸਮੁਚੇ ਹਾਵਾਂ-ਭਾਵਾਂ ਨੂੰ ਸਰੀਰਕ ਮੁਦਰਾਵਾਂ ਦੇ ਪ੍ਰਗਟਾਉ-ਸੰਦਰਭ ਰਾਹੀਂ ਪੇਸ਼ ਕਰਦੀ ਹੈ। ਲੋਕ ਨਾਚ ਵੀ ਇਸੇ ਪ੍ਰਕਾਰ ਦੀ ਇੱਕ ਲੋਕ-ਕਲਾ ਹੈ। ਲੋਕ-ਨਾਚ ਮੰਨੋਰੰਜਨ ਦਾ ਸਾਧਨ ਹੀ ਨਹੀਂ, ਇਹ ਕਿਸੇ ਖਿੱਤੇ ਦੇ ਜਨ-ਸਮੂਹ ਦੀ ਸਮਾਜਿਕ, ਸੱਭਿਆਚਾਰਕ, ਨੈਤਿਕ, ਧਾਰਮਿਕ, ਰਾਜਸੀ ਅਤੇ ਇਤਹਾਸਿਕ ਜੀਵਨ-ਤੋਰ ਦੀਆਂ ਵਿਭਿੰਨ ਪਰਤਾਂ ਦਾ ਸਰੀਰਕ ਮੁਦਰਾਵਾਂ ਦੇ ਮਾਧਿਅਮ ਰਾਹੀਂ ਆਪ-ਮੁਹਾਰਾ, ਸਧਾਰਨ, ਖੁਸ਼ੀਆਂ-ਖੇੜਿਆਂ ਭਰਪੂਰ ਅੰਦਰੂਨੀ ਭਾਵਨਾਵਾਂ ਦਾ ਬਾਹਰੀ ਪ੍ਰਗਟਾਵਾ ਵੀ ਹੈ। ਪੰਜਾਬ ਦੇ ਲੋਕ-ਨਾਚ ਪੰਜਾਬ ਪੰਜਾਬ ਦੇ ਜਨ-ਜੀਵਨ ਦਾ ਮਹੱਤਪੂਰਨ ਅੰਗ ਹਨ।"ਪੰਜਾਬ ਦੇ ਲੋਕ-ਨਾਚਾਂ ਦਾ ਵਰਗੀਕਰਨ ਦੋ ਪੱਧਰਾਂ ਤੇ ਕੀਤਾ ਜਾ ਸਕਦਾ ਹੈ:
ਸੂਰਜ ਮੰਡਲ ਵਿੱਚ ਸੂਰਜ ਅਤੇ ਉਹ ਖਗੋਲੀ ਪਿੰਡ ਸੰਮਲਿਤ ਹਨ, ਜੋ ਇਸ ਮੰਡਲ ਵਿੱਚ ਇੱਕ ਦੂਜੇ ਵਲੋਂ ਗੁਰੁਤਵਾਕਰਸ਼ਕ ਜ਼ੋਰ ਦੁਆਰਾ ਬੱਝੇ ਹਨ। ਇਸ ਪਿੰਡ ਵਿੱਚ ਅੱਠ ਗ੍ਰਹਿ, ਉਨ੍ਹਾਂ ਦੇ 166 ਗਿਆਤ ਉਪਗ੍ਰਹਿ, ਪੰਜ ਵੌਣੇ ਗ੍ਰਹਿ ਅਤੇ ਅਰਬਾਂ ਨਿੱਕੇ ਪਿੰਡ ਸ਼ਾਮਿਲ ਹਨ । ਇਸ ਛੋਟੇ ਪਿੰਡਾਂ ਵਿੱਚ ਕਸ਼ਊਦਰਗ੍ਰਹਿ, ਬਰਫੀਲਾ ਕਾਇਪਰ ਘੇਰੇ ਦੇ ਪਿੰਡ , ਧੂਮਕੇਤੂ , ਉਲਕਾ ਪਿੰਡ, ਅਤੇ ਗ੍ਰਹਿਆਂ ਦੇ ਵਿਚਲੀ ਧੂੜ ਸ਼ਾਮਿਲ ਹੈ।
ਆਸਾਮ ਭਾਰਤ ਦਾ ਇੱਕ ਰਾਜ ਹੈ। ਇਹਦੀ ਰਾਜਧਾਨੀ ਦਿਸਪੁਰ ਹੈ ਜੋ ਕਿ ਗੁਹਾਟੀ ਸ਼ਹਿਰ ਦੇ ਨਗਰਪਾਲਿਕਾ ਖੇਤਰ ਵਿੱਚ ਆਉਂਦਾ ਹੈ। ਇਹ ਆਲੇ ਦੁਆਲਿਓਂ ਸੱਤ ਭੈਣ ਰਾਜਾਂ ਵਿੱਚੋਂ ਛੇ ਨਾਲ ਘਿਰਿਆ ਹੋਇਆ ਹੈ। ਅਸਾਮ, ਭਾਰਤ ਦਾ ਇੱਕੋ ਇੱਕ ਰਾਜ ਹੈ ਜਿਸ ਵਿੱਚ ਨਾਗਰਿਕਾਂ ਦੀ ਸ਼ਨਾਖ਼ਤ ਲਈ ਕੌਮੀ ਰਜਿਸਟਰ (ਐੱਨਆਰਸੀ) ਲਾਗੂ ਹੈ। ਇਸ ਦੇ ਤਹਿਤ ਪਹਿਲੀ ਰਜਿਸਟਰੇਸ਼ਨ 1951 ਦੀ ਕੌਮੀ ਮਰਦਮਸ਼ੁਮਾਰੀ ਸਮੇਂ ਹੋਈ ਸੀ। ਅਸਾਮ ਇਕੱਲਾ ਰਾਜ ਹੈ ਜਿਸ ਕੋਲ ਐਨਸੀਆਰ ਹੈ ਤੇ ਇਸ ਨੂੰ ਪਹਿਲੀ ਵਾਰ 1951 ਵਿੱਚ ਤਿਆਰ ਕੀਤਾ ਗਿਆ ਸੀ। ਅਸਾਮੀ ਅਤੇ ਬੰਗਾਲੀ ਅਸਾਮ ਵਿੱਚ ਬੋਲੀਆਂ ਜਾਣ ਵਾਲੀਆਂ ਭਾਸ਼ਾਵਾਂ ਹਨ।