ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਗੁਰੂ ਨਾਨਕ ਦੇਵ ਜੀ (15 ਅਪ੍ਰੈਲ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ। 1. ਗੁਰੂ ਨਾਨਕ ਸਾਹਿਬ ਦੇ ਜਨਮ ਅਤੇ ਜੋਤੀ-ਜੋਤ ਸਮਾੳਣ ਬਾਰੇ ਤਾਰੀਖ਼ਾਂ ਵਿਚ ਮਤਭੇਦ ਹੈ। ਸੁਖਬਾਸੀ ਰਾਮ ਬੇਦੀ, ਗਣੇਸ਼ਾ ਸਿੰਘ ਬੇਦੀ, ਡਾ. ਤਰਲੋਚਨ ਸਿੰਘ, ਡਾ ਹਰਜਿੰਦਰ ਸਿੰਘ ਦਿਲਗੀਰ ਵਰਗੇ ਇਤਿਹਾਸਕਾਰ ਉਨ੍ਹਾਂ ਦਾ ਜਨਮ 20 ਅਕਤੂਬਰ 1469 ਅਤੇ ਜੋਤੀ ਜੋਤ ਸਮਾਉਣਾ 7 ਸਤੰਬਰ 1539 ਦਾ ਮੰਨਦੇ ਹਨ (Sikh History in 10 Volume, vol 1) 2.
ਲੁਡਵਿਗ ਜੋਸਿਫ ਜੋਹਾਨਨ ਵਿਟਗਨਸਟਾਈਨ (26 ਅਪਰੈਲ 1889 – 29 ਅਪਰੈਲ 1951) ਇੱਕ ਆਸਟਰੀਆਈ-ਬਰਤਾਨਵੀ ਦਾਰਸ਼ਨਿਕ ਸੀ ਜਿਸਨੇ ਮੁੱਖ ਤੌਰ ਤੇ ਤਰਕ ਸਾਸ਼ਤਰ, ਹਿਸਾਬ ਦਾ ਦਰਸ਼ਨ, ਮਨ ਦਾ ਦਰਸ਼ਨ,ਅਤੇ ਭਾਸ਼ਾ ਦਾ ਦਰਸ਼ਨ ਆਦਿ ਖੇਤਰਾਂ ਵਿੱਚ ਕੰਮ ਕੀਤਾ। 1939 ਤੋਂ 1947 ਤੱਕ ਵਿਟਗਨਸਟਾਈਨ ਨੇ ਕੈਮਬਰਿਜ ਯੂਨੀਵਰਸਿਟੀ ਵਿੱਚ ਅਧਿਆਪਨ ਸੇਵਾ ਨਿਭਾਈ। ਆਪਣੇ ਜੀਵਨ ਦੌਰਾਨ ਉਨ੍ਹਾਂ ਨੇ ਇੱਕ ਪੁਸਤਕ ਰੀਵਿਊ, ਇੱਕ ਲੇਖ, ਇੱਕ ਬੱਚਿਆਂ ਦੀ ਡਿਕਸ਼ਨਰੀ, ਅਤੇ 75-ਪੰਨਿਆਂ ਦਾ ਟਰੈਕਟਾਟਸ ਲੌਜਿਕੋ-ਫਿਲੋਸੋਫ਼ੀਕਸ (Tractatus Logico-Philosophicus)(1921) ਹੀ ਪ੍ਰਕਾਸ਼ਿਤ ਕਰਵਾਇਆ।
ਐਲਪ ਜਾਂ ਐਲਪਸ ਯੂਰਪ ਦੇ ਮਹਾਨ ਪਰਬਤ ਲੜੀ-ਪ੍ਰਬੰਧਾਂ ਵਿੱਚੋਂ ਇੱਕ ਹੈ ਜੋ ਲਗਭਗ 1,200 ਕਿਲੋਮੀਟਰ ਲੰਮਾ ਅਤੇ ਅੱਠ ਐਲਪੀ ਦੇਸ਼ਾਂ - ਪੂਰਬ ਵਿੱਚ ਆਸਟਰੀਆ ਅਤੇ ਸਲੋਵੇਨੀਆ, ਪੱਛਮ ਵਿੱਚ ਲੀਖਟਨਸ਼ਟਾਈਨ, ਜਰਮਨੀ, ਫ਼ਰਾਂਸ ਤਾਤੇ ਦੱਖਣ ਵਿੱਚ ਇਟਲੀ ਅਤੇ ਮੋਨਾਕੋ - ਵਿੱਚ ਫੈਲਿਆ ਹੋਇਆ ਹੈ। ਇਹ ਪਹਾੜ ਸੈਂਕੜੇ ਲੱਖਾਂ ਸਾਲ ਪਹਿਲਾਂ ਅਫ਼ਰੀਕੀ ਅਤੇ ਯੂਰੇਸ਼ੀਆਈ ਭੂ-ਪਲੇਟਾਂ ਦੀ ਟੱਕਰ ਵਜੋਂ ਹੋਂਦ ਵਿੱਚ ਆਏ।
ਦ ਗਾਰਡੀਅਨ (ਅੰਗਰੇਜ਼ੀ: The Guardian), ਬਰਤਾਨੀਆ ਦਾ ਰਾਸ਼ਟਰੀ ਰੋਜ਼ਾਨਾ ਅਖ਼ਬਾਰ ਹੈ। ਪਾਠਕਾਂ ਦੀ ਗਿਣਤੀ ਮੁਤਾਬਕ ਇਹ 'ਦ ਡੇਲੀ ਟੈਲੀਗ੍ਰਾਫ਼' ਅਤੇ 'ਦ ਟਾਈਮਜ਼' ਤੋਂ ਪਿੱਛੇ ਹੈ। ਅਲੈਨ ਰਸਬ੍ਰਿਡਜ ਇਸ ਦੇ ਮੁੱਖ ਸੰਪਾਦਕ ਹਨ।ਜੌਨ ਐਡਵਰਡ ਟੇਲਰ ਨੇ ਇਸਨੂੰ 1821 ਵਿੱਚ "ਦ ਮਨਚੈਸਟਰ ਗਾਰਡੀਅਨ" ਦੇ ਤੌਰ ’ਤੇ ਕਾਇਮ ਕੀਤਾ ਅਤੇ 1959 ਤੱਕ ਇਸ ਦਾ ਇਹੀ ਨਾਮ ਰਿਹਾ ਜੋ ਬਾਅਦ ਵਿੱਚ "ਦ ਗਾਰਡੀਅਨ" ਹੋ ਗਿਆ।
ਪਰਉਪਕਾਰ ਭਲਾਈ ਦਾ ਇੱਕ ਰੂਪ ਹੈ ਜਿਸ ਵਿੱਚ "ਜਨਤਕ ਭਲੇ ਲਈ, ਜੀਵਨ ਦੀ ਗੁਣਵੱਤਾ 'ਤੇ ਧਿਆਨ ਕੇਂਦਰਿਤ ਕਰਨ ਲਈ ਨਿੱਜੀ ਪਹਿਲਕਦਮੀਆਂ" ਸ਼ਾਮਲ ਹਨ। ਪਰਉਪਕਾਰ ਵਪਾਰਕ ਪਹਿਲਕਦਮੀਆਂ ਦੇ ਉਲਟ ਹੈ, ਜੋ ਕਿ ਨਿੱਜੀ ਭਲੇ ਲਈ ਨਿੱਜੀ ਪਹਿਲਕਦਮੀਆਂ ਹਨ, ਭੌਤਿਕ ਲਾਭ 'ਤੇ ਕੇਂਦ੍ਰਤ; ਅਤੇ ਸਰਕਾਰੀ ਯਤਨਾਂ ਦੇ ਨਾਲ, ਜੋ ਕਿ ਜਨਤਕ ਭਲਾਈ ਲਈ ਜਨਤਕ ਪਹਿਲਕਦਮੀਆਂ ਹਨ, ਖਾਸ ਤੌਰ 'ਤੇ ਜਨਤਕ ਸੇਵਾਵਾਂ ਦੀ ਵਿਵਸਥਾ 'ਤੇ ਧਿਆਨ ਕੇਂਦ੍ਰਤ ਕਰਦੇ ਹੋਏ। ਇੱਕ ਵਿਅਕਤੀ ਜੋ ਪਰਉਪਕਾਰੀ ਦਾ ਅਭਿਆਸ ਕਰਦਾ ਹੈ ਇੱਕ ਪਰਉਪਕਾਰੀ ਹੈ.
ਆਮ ਤਿਲੀਅਰ (Sturnus vulgaris), ਯੂਰਪੀ ਸਟਾਰਲਿੰਗ ਦੇ ਤੌਰ ਤੇ ਵੀ ਜਾਣਿਆ ਜਾਂਦਾ ਹੈ, ਜਾਂ ਬ੍ਰਿਟਿਸ਼ ਆਈਲਜ਼ ਵਿੱਚ ਸਿਰਫ ਸਟਾਰਲਿੰਗ ਹੈ। ਇਹ ਸਟਰਨੀਡਾਏ ਨਾਮ ਦੇ ਸਟਾਰਲਿੰਗ ਪਰਿਵਾਰ ਵਿੱਚ ਇੱਕ ਦਰਮਿਆਨੇ ਆਕਾਰ ਦਾ ਪੰਛੀ ਹੈ। ਇਹ ਲਗਪਗ 20 ਸੈਂਟੀਮੀਟਰ (8 ਇੰਚ) ਲੰਬਾ ਹੈ ਅਤੇ ਇਸਦਾ ਚਮਕਦਾਰ ਲਿਸ਼ਕਦਾ ਕਾਲ਼ਾ ਰੰਗ ਹੁੰਦਾ ਹੈ, ਜਿਸ ਵਿੱਚ ਸਾਲ ਦੇ ਕੁੱਝ ਸਮੇਂ ਤੇ ਚਿੱਟੀਆਂ ਬਿੰਦੀਆਂ ਹੁੰਦੀਆਂ ਹਨ। ਲੱਤਾਂ ਗੁਲਾਬੀ ਹੁੰਦੀਆਂ ਹਨ ਅਤੇ ਚੁੰਝ ਸਰਦੀਆਂ ਵਿੱਚ ਕਾਲ਼ੀ ਅਤੇ ਗਰਮੀਆਂ ਵਿੱਚ ਪੀਲੇ ਰੰਗ ਦੀ ਹੁੰਦੀ ਹੈ; ਨੌਜਵਾਨ ਪੰਛੀਆਂ ਦਾ ਪੂੰਝਾ ਵੱਡਿਆਂ ਨਾਲੋਂ ਵੱਧ ਭੂਰਾ ਹੁੰਦਾ ਹੈ। ਇਹ ਇੱਕ ਰੌਲੇ ਵਾਲਾ ਪੰਛੀ ਹੈ, ਖਾਸ ਤੌਰ ਜਦੋਂ ਇਹ ਆਰਾਮ ਕਰ ਰਹੀ ਟੋਲੀ ਵਿੱਚ ਅਤੇ ਹੋਰ ਮਹਿਫ਼ਲ ਦੇ ਮਾਹੌਲ ਵਿੱਚ ਹੁੰਦੇ ਹਨ, ਆਵਾਜ਼ ਸੰਗੀਤਮਈ ਨਹੀਂ ਹੁੰਦੀ ਪਰ ਗੀਤ ਵੰਨ ਸੁਵੰਨੇ। ਮਿਮਿਕਰੀ ਲਈ ਇਸ ਦੀ ਪ੍ਰਤਿਭਾ ਸਾਹਿਤ ਵਿੱਚ ਨੋਟ ਕੀਤੀ ਗਈ ਹੈ ਜਿਸ ਵਿੱਚ ਮੀਬੀਨੋਗੋਇਨ (ਇੰਗਲੈਂਡ ਦੀਆਂ ਪ੍ਰਾਚੀਨ ਕਹਾਣੀਆਂ) ਅਤੇ ਪਲੀਨੀ ਦਿ ਐਡਲਰ ਅਤੇ ਵਿਲੀਅਮ ਸ਼ੇਕਸਪੀਅਰ ਦੀਆਂ ਰਚਨਾਵਾਂ ਵੀ ਸ਼ਾਮਲ ਹਨ।
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।1928 ਵਿੱਚ ਭਗਤ ਸਿੰਘ ਤੇ ਉਸਦੇ ਸਾਥੀ ਸ਼ਿਵਰਾਮ ਰਾਜਗੁਰੂ ਨੇ 21 ਸਾਲਾ ਬਰਤਾਨਵੀ ਪੁਲਿਸ ਅਫ਼ਸਰ ਜੌਨ ਸਾਂਡਰਸ ਦਾ ਲਾਹੌਰ ਵਿਖੇ ਗੋਲੀ ਮਾਰਕੇ ਕਤਲ ਕੀਤਾ ਜਦਕਿ ਉਹਨਾਂ ਦਾ ਮਕਸਦ ਜੇਮਜ਼ ਸਕੌਟ ਨਾਂ ਦੇ ਸੀਨੀਅਰ ਪੁਲਿਸ ਸੁਪਰਿਨਟੈਂਡੈਂਟ ਦਾ ਕਤਲ ਕਰਨਾ ਸੀ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਪੰਜਾਬੀ ਭਾਸ਼ਾ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖਾਂ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਇੱਕ ਸਿੱਖ ਮਹਾਰਾਜਾ ਸੀ ਜਿੰਨਾ ਨੂੰ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਵਿਸਾਖੀ (ਪੰਜਾਬੀ: ਵਿਸਾਖੀ) visākhī) ਨਾਮ ਵਸਾਖ ਤੋਂ ਬਣਿਆ ਹੈ। ਪੰਜਾਬ ਅਤੇ ਹਰਿਆਣੇ ਦੇ ਕਿਸਾਨ ਸਰਦੀਆਂ ਦੀ ਫਸਲ ਕੱਟਣ ਦਾ ਸਮਾਂ ਆਉਣ ਤੇ ਖੁਸ਼ੀਆਂ ਮਨਾਉਂਦੇ ਹਨ। ਇਸ ਲਈ ਵਿਸਾਖੀ ਪੰਜਾਬ ਅਤੇ ਆਸ-ਪਾਸ ਦੇ ਪ੍ਰਦੇਸਾਂ ਦਾ ਸਭ ਤੋਂ ਵੱਡਾ ਤਿਉਹਾਰ ਹੈ। ਇਹ ਖ਼ਰੀਫ਼ ਦੀ ਫਸਲ ਦੇ ਪੱਕਣ ਦੀ ਖੁਸ਼ੀ ਦਾ ਪ੍ਰਤੀਕ ਹੈ। ਇਸ ਦਿਨ, 13 ਅਪ੍ਰੈਲ 1699 ਨੂੰ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ। ਸਿੱਖ ਇਸ ਤਿਉਹਾਰ ਨੂੰ ਸਾਮੂਹਕ ਜਨਮਦਿਵਸ ਦੇ ਰੂਪ ਵਿੱਚ ਮਨਾਉਂਦੇ ਹਨ।
ਭਾਰਤ ਦੱਖਣੀ ਏਸ਼ੀਆ ਦਾ ਇੱਕ ਦੇਸ਼ ਹੈ। ਇਹ ਖੇਤਰਫਲ ਦੇ ਹਿਸਾਬ ਨਾਲ ਦੁਨੀਆਂ ਦਾ ਸੱਤਵਾਂ ਅਤੇ ਆਬਾਦੀ ਦੇ ਹਿਸਾਬ ਨਾਲ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੁਨੀਆਂ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਇਹ ਦੱਖਣ ਵਿੱਚ ਹਿੰਦ ਮਹਾਂਸਾਗਰ, ਦੱਖਣ-ਪੱਛਮ ਵਿੱਚ ਅਰਬ ਸਾਗਰ ਅਤੇ ਦੱਖਣ-ਪੂਰਬ ਵਿੱਚ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ ਹੈ। ਭਾਰਤ ਪੱਛਮ ਵੱਲ ਪਾਕਿਸਤਾਨ ਅਤੇ ਅਫ਼ਗ਼ਾਨਿਸਤਾਨ, ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ, ਪੂਰਬ ਵੱਲ ਬਰਮਾ ਅਤੇ ਬੰਗਲਾਦੇਸ਼ ਆਦਿ ਦੇਸ਼ਾਂ ਨਾਲ ਜ਼ਮੀਨੀ ਸਰਹੱਦ ਸਾਂਝੀ ਕਰਦਾ ਹੈ ਅਤੇ ਦੱਖਣ ਵੱਲ ਮਾਲਦੀਵ ਅਤੇ ਸ੍ਰੀ ਲੰਕਾ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦਾ ਹੈ। ਭਾਰਤ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਬਰਮਾ, ਥਾਈਲੈਂਡ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦੇ ਹਨ।
ਜਰਨੈਲ ਸਿੰਘ ਭਿੰਡਰਾਂਵਾਲੇ (ਜਨਮ ਨਾਮ: ਜਰਨੈਲ ਸਿੰਘ ਬਰਾੜ; 2 ਜੂਨ, 1947 - 6 ਜੂਨ, 1984) ਸਿੱਖ ਧਾਰਮਿਕ ਸੰਗਠਨ ਦਮਦਮੀ ਟਕਸਾਲ ਦੇ ਇੱਕ ਆਗੂ ਸਨ। 1978 ਦੇ ਸਿੱਖ-ਨਿਰੰਕਾਰੀ ਸੰਘਰਸ਼ ਵਿੱਚ ਸ਼ਾਮਲ ਹੋਣ ਕਰਕੇ ਉਹਨਾਂ ਨੂੰ ਪ੍ਰਮੁੱਖਤਾ ਮਿਲੀ। ਉਹ ਪੰਜਾਬ ਵਿੱਚ ਮੁੜ-ਸੁਰਜੀਤੀਵਾਦੀ ਅਤੇ ਬਾਗ਼ੀ ਲਹਿਰ ਦਾ ਪ੍ਰਤੀਕ ਬਣੇ। ਉਹਨਾਂ ਨੂੰ ਅਤੇ ਉਹਨਾਂ ਦੇ ਹਥਿਆਰਬੰਦ ਸਾਥੀਆਂ ਨੂੰ ਗੋਲਡਨ ਟੈਂਪਲ ਕੰਪਲੈਕਸ ਤੋਂ ਹਟਾਉਣ ਲਈ ਆਪ੍ਰੇਸ਼ਨ ਬਲਿਊਸਟਾਰ ਸ਼ੁਰੂ ਕੀਤਾ ਗਿਆ ਸੀ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਗੁਰਮੁਖੀ (ਪੰਜਾਬੀ: گُرمُکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਬਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਜਾਂ ਸ਼੍ਰੀ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰੂਦਵਾਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰੂਦਵਾਰਾ ਚੌਥੇ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਪੰਜਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ 1606 ਵਿੱਚ ਸ਼੍ਰੀ ਅਕਾਲ ਤਖਤ ਸਾਹਿਬ ਜੀ ਦਾ ਨੀਂਹ ਪੱਥਰ ਛੇਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਸ਼੍ਰੀ ਹਰਿਮੰਦਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਸ਼ਹੀਦ ਦੀ ਸ਼ਹੀਦੀ ਵੀ ੧੬੫੭ ਦੇ ਜਹਾਨ ਖ਼ਾਨ ਵਾਲੇ ਹਮਲੇ ਦੌਰਾਨ ਹੀ ਸ਼੍ਰੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ। ਅੱਜ ਬਾਬਾ ਜੀ ਦੀ ਯਾਦ ਵਿੱਚ ਸ਼੍ਰੀ ਹਰਿਮੰਦਰ ਸਾਹਿਬ ਜੀ ਦੀ ਪਰਿਕਰਮਾ ਵਿੱਚ ਸ਼ਹੀਦੀ ਬੁੰਗਾ ਸਥਿਤ ਹੈ, ਜਿੱਥੇ ਲੜੀਵਾਰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਚਲਦੇ ਰਹਿੰਦੇ ਹਨ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸੀ, ਜਿਸ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਸ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਲਸਫਾ ਨਾਲ਼ ਜੋੜਿਆ ਜਿਸ ਕਰ ਕੇ ਉਸ ਨੂੰ ਭਾਈ ਜੀ ਆਖਿਆ ਜਾਣ ਲੱਗਾ। ਉਸ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਲੋਕਧਾਰਾ (ਅੰਗਰੇਜ਼ੀ: 'folklore') ਕਿਸੇ ਲੋਕ ਭਾਈਚਾਰੇ ਵਿੱਚ ਪ੍ਰਵਾਹਮਾਨ ਲੋਕ ਗੀਤਾਂ, ਲੋਕ ਸੰਗੀਤ, ਲੋਕ ਨਾਚ, ਮਿਥਾਂ, ਲੋਕ ਕਹਾਣੀਆਂ, ਦੰਦ ਕਥਾਵਾਂ, ਜ਼ਬਾਨੀ ਇਤਿਹਾਸ, ਕਹਾਵਤਾਂ, ਵਿਅੰਗ, ਬੁਝਾਰਤਾਂ, ਲੋਕ ਧਰਮ, ਲੋਕ ਵਿਸ਼ਵਾਸ, ਜਾਦੂ-ਟੂਣੇ, ਵਹਿਮ-ਭਰਮ, ਲੋਕ ਸਾਜ਼, ਸੰਦ, ਬਰਤਨ ਭਾਂਡੇ ਅਤੇ ਲੋਕ ਹਥਿਆਰਾਂ ਆਦਿ ਦਾ ਇੱਕ ਜਟਿਲ ਤਾਣਾ ਬਾਣਾ ਹੁੰਦਾ ਹੈ। ਇਸ ਨੂੰ ਅਸੀਂ ਚਾਰ ਵੰਨਗੀਆਂ ਵਿੱਚ ਵੰਡਦੇ ਹਾਂ।
ਗੁਰੂ ਗੋਬਿੰਦ ਸਿੰਘ (ਪੰਜਾਬੀ ਉਚਾਰਨ: [gʊɾuː goːbɪn̪d̪ᵊ sɪ́ŋgᵊ] ; 22 ਦਸੰਬਰ 1666 – 7 ਅਕਤੂਬਰ 1708), ਗੋਬਿੰਦ ਦਾਸ ਜਾਂ ਗੋਬਿੰਦ ਰਾਏ ਦਾ ਜਨਮ ਦਸਵੇਂ ਸਿੱਖ ਗੁਰੂ, ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ । ਜਦੋਂ ਉਸਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ, ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਸਿੱਖਾਂ ਦੇ ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ, ਦਸਵੇਂ ਅਤੇ ਅੰਤਿਮ ਮਨੁੱਖੀ ਸਿੱਖ ਗੁਰੂ ਬਣ ਗਏ ਸਨ। ਉਸਦੇ ਜੀਵਨ ਕਾਲ ਦੌਰਾਨ ਉਸਦੇ ਚਾਰ ਜੈਵਿਕ ਪੁੱਤਰਾਂ ਦੀ ਮੌਤ ਹੋ ਗਈ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੁਆਰਾ ਮਾਰ ਦਿੱਤਾ ਗਿਆ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਜਾਣ ਪਛਾਣ: ਪੰਜਾਬ ਵਿੱਚ ਮੇਲਿਆਂ ਵਾਂਗ ਤਿਉਹਾਰਾਂ ਦੀ ਲੜੀ ਵੀ ਤੁਰੀ ਰਹਿੰਦੀ ਹੈ। ਮੇਲਿਆਂ ਵਾਂਗ ਤਿਉਹਾਰ ਵੀ ਇੱਥੋਂ ਦੇ ਸਭ ਵਰਗਾਂ ਦੇ ਲੋਕ ਸਮੂਹਿਕ ਤੌਰ ਤੇ ਮਨਾਉਂਦੇ ਹਨ। ਜੋ ਇੱਥੋਂ ਦੀ ਭਾਈਚਾਰਕ ਸਾਂਝ ਅਤੇ ਫਿਰਕੂ ਸੋਚ ਦੇ ਗਵਾਹ ਹਨ ।ਡਾ ਵਣਜਾਰਾ ਬੇਦੀ ਅਨੁਸਾਰ ਤਿਉਹਾਰਾਂ ਦਾ ਮੁੱਢ ਪੰਜਾਬ ਦੀ ਸਮੂਹਿਕ ਵਿਕਾਸ ਦੀ ਭਾਵਨਾ ਵਿੱਚ ਬੱਝਿਆ ਅਤੇ ਹੌਲੀ ਹੌਲੀ ਇਨ੍ਹਾਂ ਰਾਂਗਲੀਆਂ ਚੂਲਾਂ ਦੁਆਲੇ ਜਾਤੀ ਦਾ ਸਾਰਾ ਸਮਾਜਿਕ ,ਧਾਰਮਿਕ ਅਤੇ ਭਾਈਚਾਰਕ ਜੀਵਨ ਚੱਕੀ ਦੇ ਪੁੜ ਵਾਂਗ ਘੁੰਮਣ ਲੱਗਾ। ਤਿਉਹਾਰ ਨਾਲ ਅੰਦਰਲਾ ਖਿੜਦਾ ਤੇ ਮਹਿਕਦਾ ਹੈ ਅਤੇ ਲੋਕਾਂ ਵਿੱਚ ਨਵੀਂ ਸ਼ਕਤੀ ਉੱਭਰਦੀ ਅਤੇ ਨਵੇਂ ਸੰਕਲਪ ਜਾਗਦੇ ਹਨ ।
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿੱਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਜੀ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿੱਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿੱਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿੱਚ ਆਉਣ ਕਰਕੇ, ਇਸ ਵਿੱਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿੱਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ।2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ਡਾਕਟਰ ਭੀਮਰਾਉ ਅੰਬੇਡਕਰ (14 ਅਪ੍ਰੈਲ 1891 - 6 ਦਸੰਬਰ 1956), ਡਾਕਟਰ ਬਾਬਾਸਾਹਿਬ ਅੰਬੇਡਕਰ ਨਾਮ ਨਾਲ ਪ੍ਰਸਿੱਧ ਇੱਕ ਭਾਰਤੀ ਕਾਨੂੰਨਸਾਜ਼, ਅਰਥਸ਼ਾਸਤਰੀ, ਰਾਜਨੀਤੀਵਾਨ ਅਤੇ ਸਮਾਜ ਸੁਧਾਰਕ ਸਨ ਜਿਨ੍ਹਾਂ ਨੇ ਦਲਿਤ ਬੋਧੀ ਲਹਿਰ ਨੂੰ ਪ੍ਰੇਰਿਤ ਕੀਤਾ ਅਤੇ (ਬਹੁਜਨ) ਨਾਲ ਹੁੰਦੇ ਸਮਾਜਿਕ ਭੇਦਭਾਵ ਦੇ ਖਿਲਾਫ ਪ੍ਰਚਾਰ ਕੀਤਾ, ਜਦਕਿ ਔਰਤਾਂ ਅਤੇ ਕਿਰਤ ਦੇ ਅਧਿਕਾਰਾਂ ਦਾ ਸਮਰਥਨ ਵੀ ਕੀਤਾ। ਉਹ ਆਜ਼ਾਦ ਭਾਰਤ ਦੇ ਪਹਿਲੇ ਕਾਨੂੰਨ ਅਤੇ ਨਿਆਂ ਮੰਤਰੀ, ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਗਣਤੰਤਰ ਦੇ ਮੋਢੀ ਸਨ। ਭਾਰਤ ਅਤੇ ਹੋਰ ਕਿਤੇ, ਉਹਨਾਂ ਨੂੰ ਅਕਸਰ ਬਾਬਾ ਸਾਹਿਬ, ਮਰਾਠੀ ਵਿਚ ਭਾਵ "ਆਦਰਯੋਗ ਪਿਤਾ" ਕਹਿੰਦੇ ਸਨ।
ਬੁਨਿਆਦੀ ਅਧਿਕਾਰ ਭਾਰਤੀ ਸੰਵਿਧਾਨ ਦਾ ਇੱਕ ਮਹੱਤਵਪੂਰਨ ਹਿੱਸਾ ਹਨ। ਇਹ ਭਾਰਤੀ ਨਾਗਰਿਕਾਂ ਨੂੰ ਸ਼ਾਂਤੀ ਅਤੇ ਸਦਭਾਵਨਾ ਨਾਲ ਜੀਵਨ ਜਿਉਣ ਦਾ ਅਧਿਕਾਰ ਦਿੰਦੇ ਹਨ। ਇਹ ਅਧਿਕਾਰ ਵਿਸ਼ਵ ਦੇ ਲਗਭਗ ਸਾਰੇ ਲੋਕਤੰਤਰਾਂ ਵਿੱਚ ਮੌਜੂਦ ਹੁੰਦੇ ਹਨ ਜਿਵੇਂ ਕਿ ਕਾਨੂੰਨ ਦੇ ਸਾਹਮਣੇ ਸਮਾਨਤਾ, ਬੋਲਣ ਦੀ ਆਜ਼ਾਦੀ, ਇਕੱਠੇ ਹੋਣ ਦੀ ਆਜ਼ਾਦੀ ਅਤੇ ਆਪਣੇ ਧਰਮ ਨੂੰ ਪੂਜਣ ਦੀ ਆਜ਼ਾਦੀ ਆਦਿ। ਇਹਨਾਂ ਅਧਿਕਾਰਾਂ ਦੀ ਉਲੰਘਣਾ ਕਰਨ ਤੇ ਭਾਰਤੀ ਦੰਡ ਵਿਧਾਨ ਅਧੀਨ ਸਜ਼ਾ ਹੋ ਸਕਦੀ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।ਅੰਮ੍ਰਿਤਾ ਪ੍ਰੀਤਮ ਦੀ ਸਭ ਤੋਂ ਮਸ਼ਹੂਰ ਕਵਿਤਾ ਅੱਜ ਆਖਾਂ ਵਾਰਿਸ ਸ਼ਾਹ ਨੂੰ ਹੈ ਜਿਸ ਵਿੱਚ ਉਹ ਹਿੰਦੁਸਤਾਨ ਦੀ ਵੰਡ ਤੋਂ ਬਾਅਦ ਹੋਏ ਕਤਲੇਆਮ ਪ੍ਰਤੀ ਆਪਣਾ ਰੋਸ ਦਿਖਾਉਂਦੇ ਹੋਏ ਵਾਰਿਸ ਸ਼ਾਹ ਨੂੰ ਵਾਪਸ ਆਉਣ ਦੀ ਦੁਹਾਈ ਪਾਉਂਦੀ ਹੈ। ਇੱਕ ਨਾਵਲਕਾਰ ਦੇ ਤੌਰ ਉੱਤੇ ਪਿੰਜਰ (1950) ਉਸਦਾ ਸਭ ਤੋਂ ਮਸ਼ਹੂਰ ਨਾਵਲ ਹੈ ਜਿਸ ਉੱਤੇ ਬਾਅਦ ਵਿੱਚ ਇੱਕ ਅਵਾਰਡ ਜੇਤੂ ਫ਼ਿਲਮ ਪਿੰਜਰ (2003) ਵੀ ਬਣੀ।1947 ਵਿੱਚ ਭਾਰਤ ਤੇ ਪਾਕਿਸਤਾਨ ਦੀ ਵੰਡ ਪਿੱਛੋਂ ਇਹ ਲਿਹੌਰ ਤੋਂ ਹਿੰਦੁਸਤਾਨ ਆ ਗਈ।
ਵਹਿਮ ਭਰਮ ਦੀ ਆਧਾਰਸ਼ਿਲਾ ਡਰ ਹੈ। ਜਦੋਂ ਵਿਅਕਤੀ ਵੱਖ-ਵੱਖ ਕੁਦਰਤੀ ਸ਼ਕਤੀਆਂ ਤੋਂ ਡਰਨ ਲੱਗਾ ਤਾਂ ਉਸਨੇ ਆਪਣੀ ਮਾਨਸਿਕ ਕਮਜ਼ੋਰੀ ਨੂੰ ਸਹਾਰਾ ਦੇਣ ਲਈ ਅਨੇਕਾਂ ਪੂਜਾ ਵਿਧੀਆਂ ਨੂੰ ਅਪਣਾਉਣਾ ਸ਼ੁਰੂ ਕੀਤਾ ਜਿਸ ਨਾਲ ਵੱਖੋ-ਵੱਖਰੇ ਵਹਿਮ ਭਰਮ ਦੀ ਪ੍ਰਚਲਿਤ ਹੋ ਗਏ। ਮਨੁੱਖ ਪ੍ਰਕਿਰਤੀ ਦੇ ਪ੍ਰਭਾਵ ਨੂੰ ਸਮਝਣੋਂ ਅਸਮਰੱਥ ਹੋਣ ਕਰ ਕੇ ਡਰਿਆ ਤੇ ਸਹਿਮਿਆ ਰਹਿੰਦਾ ਸੀ, ਜਦੋਂ ਉਹ ਹਰ ਜੜ੍ਹ ਵਸਤੂ ਵਿੱਚ ਕਿਸੇ ਭਲੀ ਜਾਂ ਚੰਦਰੀ ਆਤਮਾ ਦੀ ਹੋਂਦ ਨੂੰ ਮੰਨ ਦੇ ਉਸ ਦੇ ਚੰਗੇ ਪ੍ਰਭਾਵ ਨੂੰ ਗ੍ਰਹਿਣ ਕਰਨ ਤੇ ਚੰਦਰੇ ਤੋਂ ਮੁਕਤੇ ਹੋਣ ਲਈ ਕਈ ਰੀਤਾਂ ਤੇ ਟੂਣੇ ਕਰਿਆ ਕਰਦਾ ਸੀ ਤੇ ਹਰ ਘਟਨਾ ਕਿਸੇ ਗੈਵੀ ਸ਼ਕਤੀ ਕਰ ਕੇ ਵਾਪਰਦੀ ਹੈ ਤਾਂ ਵਿਸ਼ਵਾਸ ਰੱਖਦਾ ਸੀ ਤਾਂ ਅਨੇਕਾਂ ਵਹਿਮ ਭਰਮਾਂ ਦਾ ਜਨਮ ਹੋਇਆ।" ਮਨੁੱਖ ਇੱਕ ਸਮਾਜਿਕ ਵਾਤਾਵਰਣ ਵਿੱਚ ਰਹਿੰਦਾ ਹੈ। ਵਿਸ਼ਵਾਸ ਇਸ ਵਾਤਾਵਰਣ ਦਾ ਮਹੱਤਵਪੂਰਨ ਭਾਗ ਹਨ ਜਿਹਨਾਂ ਵਿੱਚ ਸਭ ਕੁਝ ਸ਼ਾਮਿਲ ਹੈ ਜਿਸ ਨੂੰ ਅਸੀਂ ਵਹਿਮ, ਪਰੰਪਰਾ ਜਾ ਤੁਅੱਸਬ ਕਹਿੰਦੇ ਹਾਂ। ਡੰਡੀਜ਼ ਨੇ ਐਚ.ਜੇ.
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਪ੍ਰਗਟ ਤੇ ਸਦੀਵੀ ਕਾਲ ਲਿਯੀ ਗੁਰੂ ਹਨ । ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ ਅਕਤੂਬਰ 1708 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਔਰਤ ਇੱਕ ਮਾਦਾ ਇਨਸਾਨ ਹੈ। ਔਰਤ ਸ਼ਬਦ ਦਾ ਪ੍ਰਯੋਗ ਆਮ ਤੌਰ 'ਤੇ ਬਾਲਗ ਮਾਦਾਵਾਂ ਲਈ ਕੀਤਾ ਜਾਂਦਾ ਹੈ ਅਤੇ ਬਾਲ ਜਾਂ ਕਿਸ਼ੋਰ, ਉਮਰ ਦੀ ਮਾਦਾਵਾਂ ਲਈ ਲੜਕੀ ਸ਼ਬਦ ਦਾ ਇਸਤੇਮਾਲ ਕੀਤਾ ਜਾਂਦਾ ਹੈ। ਪਰ ਇਸ ਤੋਂ ਇਲਾਵਾ ਕਈ ਹਾਲਤਾਂ ਜਿਵੇਂ ਕਿ ਵਾਕ "ਔਰਤਾਂ ਦੇ ਹੱਕ" ਵਗੈਰਾ ਵਿੱਚ ਔਰਤ ਸ਼ਬਦ ਦਾ ਇਸਤੇਮਾਲ ਹਰ ਵਰਗ ਦੀਆਂ ਮਦਾਵਾਂ ਲਈ ਕੀਤਾ ਜਾਂਦਾ ਹੈ। ਜਵਾਨ ਅਵਸਥਾ (ਪ੍ਯੂਬਰਟੀ) ਤੋਂ ਬਾਅਦ ਔਰਤਾਂ ਆਮ ਤੌਰ 'ਤੇ ਬੱਚਿਆਂ ਨੂੰ ਜਨਮ ਦੇ ਸਕਦੀਆਂ ਹਨ, ਹਲਾਂਕਿ ਵਡੇਰੀ ਉਮਰ ਦੀਆਂ ਔਰਤਾਂ ਜਿਨਾਂ ਦਾ ਰਜੋ-ਨਿਵਿਰਤੀ (ਮੇਨਪਾਉਜ਼) ਲੰਘ ਚੁੱਕਾ ਹੈ ਅਤੇ ਕੁਝ ਮੱਧ-ਲਿੰਗਕ ਔਰਤਾਂ ਜਨਮ ਨਹੀਂ ਦੇ ਸਕਦੀਆਂ। ਇਤਿਹਾਸਿਕ ਤੌਰ 'ਤੇ ਔਰਤਾਂ ਨੇ ਕਈ ਸਮਾਜਕ ਭੂਮਿਕਾਵਾਂ ਅਪਨਾਈਆਂ ਹਨ। ਕਈ ਸਮਾਜਾਂ ਵਿੱਚ, ਬਹੁਸੰਖਿਅਕ ਔਰਤਾਂ ਨੇ ਇੱਕ ਖਾਸ ਕਿਸਮ ਦੀਆਂ ਦਿੱਖਾਂ ਜਿਵੇਂ ਕਿ ਲੰਬੇ ਵਾਲ ਰਖਣਾ, ਅਪਣਾ ਲਈਆਂ ਹਨ।
ਸੱਭਿਆਚਾਰ (ਲਾਤੀਨੀ: [cultura] Error: {{Lang}}: text has italic markup (help), ਸ਼ਬਦਾਰਥ: " ਤਰਬੀਅਤ (cultivation)") ਮਨੁੱਖ ਦੁਆਰਾ ਸਿਰਜੀ ਜੀਵਨ ਜਾਚ ਨੂੰ ਕਹਿੰਦੇ ਹਨ। ਇਹ ਕਿਸੇ ਸਮਾਜ ਵਿੱਚ ਗਹਿਰਾਈ ਤੱਕ ਵਿਆਪਤ ਗੁਣਾਂ ਦੇ ਸਮੁੱਚ ਦਾ ਨਾਮ ਹੈ, ਜੋ ਉਸ ਸਮਾਜ ਦੇ ਸੋਚਣ, ਵਿਚਾਰਨ, ਕਾਰਜ ਕਰਨ, ਖਾਣ-ਪੀਣ, ਬੋਲਣ, ਨਾਚ, ਗਾਉਣ, ਸਾਹਿਤ, ਕਲਾ, ਆਰਕੀਟੈਕਟ ਆਦਿ ਵਿੱਚ ਰੂਪਮਾਨ ਹੁੰਦਾ ਹੈ। ਏ ਡਬਲਿਊ ਗਰੀਨ ਅਨੁਸਾਰ ਸੰਸਕ੍ਰਿਤੀ ਗਿਆਨ, ਵਿਵਹਾਰ, ਵਿਸ਼ਵਾਸ ਦੀਆਂ ਉਨ੍ਹਾਂ ਆਦਰਸ਼ ਪਧਤੀਆਂ ਦੀ ਅਤੇ ਗਿਆਨ ਅਤੇ ਵਿਵਹਾਰ ਦੁਆਰਾ ਪੈਦਾ ਕੀਤੇ ਵਸੀਲਿਆਂ ਦੀ ਵਿਵਸਥਾ ਨੂੰ ਕਹਿੰਦੇ ਹਨ ਜੋ ਸਮਾਜਕ ਤੌਰ 'ਤੇ ਇੱਕ ਪੀੜ੍ਹੀ ਤੋਂ ਦੂਜੀ ਪੀੜ੍ਹੀ ਨੂੰ ਸੌਂਪੀ ਜਾਂਦੀ ਹੈ।ਸੱਭਿਆਚਾਰ ਸ਼ਬਦ ‘ ਸੱਭਯ ‘ ਅਤੇ ‘ ਆਚਾਰ ‘ ਸ਼ਬਦਾਂ ਦੇ ਸੁਮੇਲ ਤੋਂ ਬਣਿਆ ਹੈ , ਜਿਸ ਦਾ ਭਾਵ ਜੀਵਨ ਦਾ ਉਹ ਚਰਿੱਤਰ ਹੈ , ਜੋ ਕਿਸੇ ਨਿਯਮਬੱਧਤਾ ਦਾ ਧਾਰਨੀ ਹੁੰਦਾ ਹੈ । ਇਸ ਵਿਚ ਜੀਵਨ – ਜਾਚ ਲਈ ਅਜਿਹੇ ਨੇਮਬੱਧ ਅਸੂਲ ਅਪਣਾਏ ਗਏ ਹੁੰਦੇ ਹਨ , ਜਿਨ੍ਹਾਂ ਨੂੰ ਸਾਰਾ ਲੋਕ – ਸਮੂਹ ਪ੍ਰਵਾਨ ਕਰਦਾ ਹੈ । ਸਭਿਆਚਾਰ ਸਿਰਫ਼ ਸਮਾਜ ਵਿਚ ਰਹਿੰਦਿਆਂ ਹੀ ਗ੍ਰਹਿਣ ਕੀਤਾ ਜਾ ਸਕਦਾ ਹੈ , ਇਸੇ ਕਰਕੇ ਹੀ ਮਨੁੱਖ ਨੂੰ ਸਮਾਜਿਕ ਪ੍ਰਾਣੀ ਕਿਹਾ ਜਾਂਦਾ ਹੈ ।
ਅਨੰਦਪੁਰ ਸਾਹਿਬ ਦਾ ਮਤਾ ਸਿਰਦਾਰ ਕਪੂਰ ਸਿੰਘ ਵੱਲੋਂ ਲਿਖੇ ਇਸ ਮਤੇ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਖਾਲਸਾ ਪੰਥ ਦੀ ਜਨਮ-ਭੂਮੀ ਵਿਖੇ 1972 'ਚ ਪਾਸ ਕੀਤਾ ਸੀ, ਜਿਸ ਕਾਰਣ ਇਸਦਾ ਨਾਮ ਅਨੰਦਪੁਰ ਸਾਹਿਬ ਦਾ ਮਤਾ ਪੈ ਗਿਆ। 28 ਅਗਸਤ 1977 ਨੂੰ ਸ਼੍ਰੋਮਣੀ ਅਕਾਲੀ ਦਲ ਦੇ ਜਰਨਲ ਇਜਲਾਸ ਨੇ ਅਨੰਦਪੁਰ ਸਾਹਿਬ ਦਾ ਮਤਾ ਪਾਸ ਕੀਤਾ ਸੀ। ਅਨੰਦਪੁਰ ਸਾਹਿਬ ਦਾ ਮਤਾ ਸਿੱਖ ਕੌਮ ਦੀ ਵਿਲੱਖਣ, ਮਿਆਰੀ, ਵੱਖਰੀ ਹੋਂਦ, ਹਸਤੀ, ਕੌਮੀਅਤ ਨੂੰ ਕਾਇਮ ਰੱਖਣ ਅਤੇ ਗੁਲਾਮੀ ਦੀਆਂ ਜ਼ਜੀਰਾਂ ਤੋੜ ਕੇ ਖਾਲਸੇ ਦੇ ਉਸ ਰਾਜਨੀਤਕ ਰੁਤਬੇ ਨੂੰ ਮੁੜ ਸੁਰਜੀਤ ਕਰਨ ਦਾ ਸਿੱਧਾ ਰਾਹ ਸੀ।
ਪਰੀ ਕਥਾ (ਅੰਗਰੇਜ਼ੀ:fairy tale; ਉੱਚਾਰਨ/ˈfeəriˌteɪl/) ਇੱਕ ਨਿੱਕੀ ਕਹਾਣੀ ਹੁੰਦੀ ਹੈ ਜਿਸ ਵਿੱਚ ਲੋਕਕਥਾਈ ਬਾਤਾਂ ਵਾਲੇ ਫੈਂਟਸੀ ਪਾਤਰ ਹੁੰਦੇ ਹਨ, ਜਿਵੇਂ ਪਰੀਆਂ, ਭੂਤ, ਰਾਖਸ, ਜਾਦੂਗਰ, ਦਿਓ ਅਤੇ ਗਿਠਮੁਠੀਏ, ਅਤੇ ਆਮ ਤੌਰ 'ਤੇ ਇਸ ਵਿੱਚ ਜਾਦੂ ਟੂਣਾ ਸ਼ਾਮਲ ਹੁੰਦਾ ਹੈ। ਪਰ ਇਹ ਦੰਤ ਕਥਾ, (ਜਿਸ ਵਿੱਚ ਬਿਆਨ ਨੂੰ ਸੱਚ ਵਜੋਂ ਪੇਸ਼ ਕੀਤਾ ਗਿਆ ਹੁੰਦਾ ਹੈ) ਨੀਤੀ ਕਥਾ ਅਤੇ ਜਨੌਰ ਕਹਾਣੀ ਤੋਂ ਵੱਖਰਾ ਬਿਰਤਾਂਤ ਰੂਪ ਹੈ। ਇਸ ਵਿੱਚ ਵਿਸਮਕ ਘਟਨਾਵਾਂ ਦੀ ਭਰਮਾਰ ਹੁੰਦੀ ਹੈ ਅਤੇ ਆਮ ਤੌਰ 'ਤੇ ਇੱਕ ਲੰਬੇ ਕਾਲ ਦਾ ਵਰਣਨ ਹੁੰਦਾ ਹੈ। ਪਰੀ ਕਥਾਵਾਂ ਆਮ ਤੌਰ ਉੱਤੇ ਛੋਟੇ ਬੱਚਿਆਂ ਨੂੰ ਆਕਰਸ਼ਤ ਕਰਦੀਆਂ ਹਨ ਕਿਉਂਕਿ ਇਨ੍ਹਾਂ ਨੂੰ ਸਮਝਣਾ ਆਸਾਨ ਹੁੰਦਾ ਹੈ ਅਤੇ ਇਨ੍ਹਾਂ ਵਿਚਲੇ ਪਾਤਰ ਉਹਨਾਂ ਨੂੰ ਧੂਹ ਪਾਉਣ ਵਾਲੇ ਹੁੰਦੇ ਹਨ।
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ ਜਾਂ ਇਹ ਕਹਿ ਲਿਆ ਜਾਵੇ ਕਿ ਇਸਲਾਮਿਕ ਰਹੱਸਵਾਦ ਨੂੰ ਸੂਫ਼ੀਵਾਦ ਜਾਂ ਤਸਉਫ਼ ਕਿਹਾ ਜਾਂਦਾ ਹੈ। ਇਸ ਵਿੱਚ ਮਸਤ ਹੋਣ ਵਾਲੇ ਸੂਫ਼ੀ ਨੂੰ ਅਹਿਲੇ ਹੱਕ ਆਖਦੇ ਹਨ।ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿੱਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇੱਕ ਮਘਦੀ ਧੂਣੀ ਸੀ ਤੇ ਇੱਕ ਲਟਾ-ਲਟ ਬਲਦੀ ਲਾਟ।”
ਆਧੁਨਿਕ ਪੰਜਾਬੀ ਸਾਹਿਤ ਦਾ ਅਰੰਭ 19ਵੀਂ ਸਦੀ ਦੇ ਦੂਜੇ ਅੱਧ ਤੋਂ ਮੰਨਿਆ ਜਾਂਦਾ ਹੈ। ਅੰਗਰੇਜ਼ੀ ਰਾਜ ਸਮੇਂ ਭਾਰਤੀ ਸਮਾਜ ਵਿੱਚ ਪੱਛਮੀ ਪ੍ਰਭਾਵ ਅਧੀਨ ਬਦਲਾਅ ਆਉਣਾ ਸ਼ੁਰੂ ਹੋਇਆ। ਇਸੇ ਤਰਾਂ ਦਾ ਪ੍ਰਭਾਵ ਸਾਹਿਤ 'ਤੇ ਵੀ ਪਿਆ। ਪੰਜਾਬੀ ਸਾਹਿਤ ਵਿੱਚ ਨਵੇਂ ਵਿਚਾਰ ਅਤੇ ਨਵੇਂ ਸਾਹਿਤ ਰੂਪਾਂ ਦਾ ਪਰਵੇਸ਼ ਹੋਣ ਲੱਗਾ। ਜਿੱਥੇ ਇਸ ਦਾ ਪ੍ਰਭਾਵ ਕਾਵਿ 'ਤੇ ਪਿਆ ਉੱਥੇ ਹੀ ਸਾਹਿਤ ਨੂੰ ਕਈ ਨਵੀਆਂ ਵਿਧਾਵਾਂ ਨਾਵਲ, ਨਾਟਕ, ਨਿਬੰਧ, ਆਦਿ ਮਿਲੀਆਂ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਉਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਸੀ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ 'ਤੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।ਉਹ 1967 ਵਿੱਚ ਸਾਹਿਤ ਅਕਾਦਮੀ (ਭਾਰਤ ਦੀ ਨੈਸ਼ਨਲ ਅਕੈਡਮੀ ਆਫ਼ ਲੈਟਰਜ਼) ਦੁਆਰਾ ਦਿੱਤੇ ਗਏ ਸਾਹਿਤ ਅਕਾਦਮੀ ਪੁਰਸਕਾਰ ਦਾ ਸਭ ਤੋਂ ਘੱਟ ਉਮਰ ਦਾ ਪ੍ਰਾਪਤ ਕਰਤਾ ਬਣ ਗਿਆ, ਜੋ ਕਿ ਪੂਰਨ ਭਗਤ, 'ਲੂਣਾ(1965) ਦੀ ਪ੍ਰਾਚੀਨ ਕਥਾ 'ਤੇ ਆਧਾਰਿਤ ਉਸ ਦੇ ਮਹਾਂਕਾਵਿ ਨਾਟਕ ਲਈ ਮਿਲਿਆ ਸੀ । ਆਧੁਨਿਕ ਪੰਜਾਬੀ ਸਾਹਿਤ ਵਿੱਚ ਇੱਕ ਮਹਾਨ ਰਚਨਾ ਅਤੇ ਜਿਸਨੇ ਆਧੁਨਿਕ ਪੰਜਾਬੀ ਕਿੱਸੇ ਦੀ ਇੱਕ ਨਵੀਂ ਵਿਧਾ ਵੀ ਬਣਾਈ ਹੈ। ਅੱਜ, ਉਸ ਦੀ ਸ਼ਾਇਰੀ ਮੋਹਨ ਸਿੰਘ (ਕਵਿਤਾ) ਅਤੇ ਅੰਮ੍ਰਿਤਾ ਪ੍ਰੀਤਮ ਵਰਗੇ ਆਧੁਨਿਕ ਪੰਜਾਬੀ ਕਵਿਤਾ ਦੇ ਦਿੱਗਜਾਂ,ਦੇ ਨਾਲ ਬਰਾਬਰੀ 'ਤੇ ਖੜ੍ਹੀ ਹੈ, ਜੋ ਸਾਰੇ ਭਾਰਤ-ਪਾਕਿਸਤਾਨ ਸਰਹੱਦ ਦੇ ਦੋਵੇਂ ਪਾਸੇ ਪ੍ਰਸਿੱਧ ਹਨ।
ਗੁਰੂ ਅਮਰਦਾਸ ਜੀ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿਨ੍ਹਾਂ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ। ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।
ਸਿੱਖੀ ਜਾਂ ਸਿੱਖ ਧਰਮ (ਸਿੱਖ ਦਾ ਮਤਲਬ, "ਸਿੱਖਣ ਵਾਲ਼ਾ") ਇੱਕ ਭਾਰਤੀ ਧਰਮ ਹੈ, ਜੋ 15ਵੀਂ ਸਦੀ ਵਿੱਚ ਭਾਰਤੀ ਉਪਮਹਾਂਦੀਪ ਦੇ ਪੰਜਾਬ ਖੇਤਰ ਵਿੱਚ ਸ਼ੁਰੂ ਹੋਇਆ। ਇਹ ਜਗਤ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ ਅਤੇ ਸਾਰੇ ਵਿਸ਼ਵਵਿਆਪੀ ਪ੍ਰਮੁੱਖਤਾ ਪ੍ਰਾਪਤ ਧਰਮਾਂ ਵਿੱਚੋਂ ਸਭ ਤੋਂ ਹਾਲੀਆ ਸਥਾਪਤ ਹੋਇਆ। ਸਿੱਖ ਪੰਥ ਨੂੰ ਮੰਨਣ ਵਾਲਿਆਂ ਦੀ ਗਿਣਤੀ ਲਗਭਗ 3 ਕਰੋੜ (ਜਾਂ 25–30 ਮਿਲੀਅਨ) ਹੈ, ਇਨ੍ਹਾਂ ਦਾ ਬਹੁਮਤ ਪੰਜਾਬ, ਭਾਰਤ ਵਿੱਚ ਰਹਿੰਦਾ ਹੈ। ਸਿੱਖ ਧਰਮ ਦਾ ਅਧਿਆਤਮਕ ਆਧਾਰ ਸਿੱਖਾਂ ਦੇ ਦਸ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਹੈ, ਜੋ ਕਿ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਗੂਰੂ ਨਾਨਕ ਦੇਵ ਨੇ ਸਿੱਖ ਧਰਮ ਦੀ ਨੀਂਹ ਰੱਖੀ ਸੀ ਅਤੇ ਗੂਰੂ ਗੋਬਿੰਦ ਸਿੰਘ ਨੇ ਗੂਰੂ ਗ੍ਰੰਥ ਸਾਹਿਬ ਨੂੰ ਇਸਦੇ ਅੰਤਮ ਗੁਰੂ ਵਜੋਂ ਨਿਯੁਕਤ ਕਰਕੇ ਦੇਹਧਾਰੀ ਗੁਰੂ ਦੀ ਪਰੰਪਰਾ ਨੂੰ ਸਮਾਪਤ ਕੀਤਾ। ਗੁਰੂ ਨਾਨਕ ਦੀਆਂ ਪ੍ਰਮੁੱਖ ਸਿੱਖਿਆਵਾਂ ਵਿੱਚ ਸ਼ਾਮਲ ਹਨ: ਰੱਬ ਉੱਪਰ ਯਕੀਨ ਰੱਖਕੇ ਉਸਦਾ ਨਾਮ ਜਪਣਾ, ਮਨੁੱਖਤਾ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁੱਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜਿਉਣਾ। ਗੁਰੂ ਹਰਿਗੋਬਿੰਦ (ਛੇਵਾਂ ਗੁਰੂ) ਨੇ ਮੀਰੀ-ਪੀਰੀ ਦੀ ਧਾਰਨਾ ਨੂੰ ਸਥਾਪਤ ਕੀਤਾ ਜਿਸਦੇ ਅਧੀਨ ਦੋਵਾਂ ਅਸਥਾਈ ਜਾਂ ਰਾਜਨੀਤਕ ਅਧਿਕਾਰ (ਮੀਰੀ) ਅਤੇ ਅਧਿਆਤਮਕ ਸ਼ਕਤੀ (ਪੀਰੀ) ਨੂੰ ਸਮਾਨ ਮਹੱਤਤਾ ਪ੍ਰਾਪਤ ਹੋਈ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ 'ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦੇ ਸੰਤ ਸਨ
ਪੰਜਾਬੀ ਸਾਹਿਤ ਵਿੱਚ ਕਿੱਸਿਆਂ ਦਾ ਇੱਕ ਵਿਸ਼ੇਸ਼ ਸਥਾਨ ਹੈ।ਵੱਖ-ਵੱਖ ਕਵੀਆਂ ਵੱਲੋਂ ਲਗਭਗ ਹਰ ਕਾਲ ਵਿੱਚ ਲਿਖੀਆਂ ਅਨੇਕਾਂ ਪ੍ਰੇਮ ਕਥਾਵਾਂ ਸਾਨੂੰ ਕਿੱਸਾ ਰੂਪ ਵਿੱਚ ਮਿਲਦੀਆਂ ਹਨ। ਕਹਾਣੀਆਂ ਸੁਣਾਉਣ ਦਾ ਰਿਵਾਜ਼ ਬਹੁਤ ਪੁਰਾਣਾ ਹੈ। ਇਹਨਾਂ ਕਹਾਣੀਆਂ ਨੂੰ ਸਾਹਿਤ ਵਿੱਚ ਲਿਆਉਣ ਲਈ ਕਵਿਤਾ ਨੂੰ ਮਾਧਿਅਮ ਬਣਾਇਆ ਗਿਆ ਸੀ ਅਤੇ ਇਹਨਾਂ ਕਵਿਤਾਵਾਂ ਵਿੱਚ ਲਿਖੀਆਂ ਗਈਆਂ ਕਹਾਣੀਆਂ ਨੂੰ ਹੀ ਕਿੱਸਾ ਕਿਹਾ ਜਾਣ ਲੱਗਾ। ਪੰਜਾਬੀ ਵਿੱਚ ਹੀਰ ਰਾਂਝਾ, ਸੱਸੀ ਪੁਨੂੰ, ਸੋਹਣੀ-ਮਹਿਵਾਲ, ਮਿਰਜ਼ਾਂ ਸਾਹਿਬਾ ਆਦਿ ਕਿੱਸੇ ਮਿਲਦੇ ਹਨ। ਜਿਹੜੇ ਅੱਜ ਵੀ ਪੰਜਾਬ ਦੇ ਲੋਕਾਂ ਦੀਆਂ ਜ਼ੁਬਾਨਾ ਉੱਪਰ ਚੜੇ ਹੋਏ ਹਨ। ਇਹਨਾਂ ਕਿੱਸਿਆਂ ਦੀਆਂ ਜੜ੍ਹਾ ਪੂਰੇ ਪੰਜਾਬ ਵਿੱਚ ਬਹੁਤ ਡੂੰਘੀਆਂ ਹਨ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਂਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਯੂਟਿਊਬ (ਜਾਂ ਯੂ-ਟਿਊਬ, ਯੂ ਟਿਊਬ, ਯੂਟੂਬ; ਅੰਗਰੇਜੀ: YouTube) ਪੇਪਾਲ (PayPal) ਦੇ ਤਿੰਨ ਸਾਬਕਾ ਮੁਲਜਮਾਂ ਦੁਆਰਾ ਬਣਾਈ ਇੱਕ ਵੀਡੀਓ ਸਾਂਝੀ ਕਰਨ ਵਾਲੀ ਵੈੱਬਸਾਈਟ ਹੈ ਜਿਸ ’ਤੇ ਵਰਤੋਂਕਾਰ ਵੀਡੀਓ ਵੇਖ ਅਤੇ ਖ਼ੁਦ ਆਪਣੀ ਵੀਡੀਓ ਚੜ੍ਹਾ ਸਕਦੇ ਹਨ। ਨਵੰਬਰ 2006 ਵਿੱਚ ਗੂਗਲ ਨੇ ਇਸਨੂੰ 1.65 ਬਿਲੀਅਨ ਅਮਰੀਕੀ ਡਾਲਰਾਂ ਵਿੱਚ ਖਰੀਦ ਲਿਆ ਅਤੇ ਹੁਣ ਇਸਨੂੰ ਗੂਗਲ ਦੀ ਸਹਾਇਕ ਦੇ ਰੂਪ ਵਿੱਚ ਚਲਾਉਂਦੀ ਹੈ। ਆਨਲਾਈਨ ਵੀਡੀਓ ਦੇਖਣ ਲਈ ਦੁਨੀਆਂ ਭਰ 'ਚ ਯੂਟਿਊਬ ਦਾ ਇਸਤੇਮਾਲ ਸਭ ਤੋਂ ਜ਼ਿਆਦਾ ਹੁੰਦਾ ਹੈ। ਯੂਟਿਊਬ 'ਤੇ ਜਿਨ੍ਹਾਂ ਵੀਡੀਓਜ਼ ਨੂੰ ਤੁਸੀਂ ਸਭ ਤੋਂ ਜ਼ਿਆਦਾ ਵੇਖਦੇ ਹੋ ਉਨ੍ਹਾਂ ਨੂੰ ਤੁਸੀਂ ਆਫਲਾਈਨ ਸੇਵ ਕਰ ਲੈਂਦੇ ਹਨ ਜਿਸ ਨਾਲ ਅਸੀਂ ਇਸ ਨੂੰ ਦੁਆਰਾ ਵੀ ਵੇਖ ਸਕਦੇ ਹੋ। ਇੰਟਰਨੈੱਟ ਤੇ ਯੂ ਟਯੂਬ ਰਾਂਹੀ ਪਹਿਲੀ ਵੀਡੀਉ Me at the zoo ਚੜਾਉਣ ਦੀ ਸ਼ੁਰਆਤ 23 ਅਪਰੈਲ, 2005 ਨੂੰ ਹੋਈ।
ਗੂਰੁ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦਸਾਂ ਵਿਚੋਂ ਦੂਜੇ ਗੁਰੂ ਸਨ। ਇਹਨਾਂ ਦਾ ਜਨਮ ਹਿੰਦੂ ਖ਼ਾਨਦਾਨ ਵਿੱਚ, ਜਮਾਂਦਰੂ ਨਾਮ ਲਹਿਣੇ ਨਾਲ਼, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਨੇੜੇ) ਪੰਜਾਬ ਵਿਖੇ ਹੋਇਆ। ਭਾਈ ਲਹਿਣਾ ਖੱਤਰੀ ਟੱਬਰ ਵਿੱਚ ਪਲ਼ਿਆ, ਜਿਸਦੇ ਪਿਓ ਨਿੱਕੇ ਸਕੇਲ ਦੇ ਸੁਦਾਗਰ ਸੀ, ਅਤੇ ਆਪ ਉਹ ਦੁਰਗਾ ਦੇ ਪੁਜਾਰੀ ਸਨ। ਇਹਨਾਂ ਦੀ ਮੁਲਾਕਾਤ ਗੁਰੂ ਨਾਨਕ, ਸਿੱਖੀ ਦੇ ਬਾਨੀ ਨਾਲ਼ ਹੋਣ ਤੋਂ ਬਾਅਦ ਇਹ ਸਿੱਖ ਬਣ ਗਏ। ਗੁਰੂ ਨਾਨਕ ਸਾਹਿਬ ਨੇ ਲਹਿਣਾ ਨਾਮ ਤਬਦੀਲ ਕਰ ਅੰਗਦ ("ਮੇਰਾ ਆਪਣਾ ਅੰਗ") ਰੱਖ ਦਿੱਤਾ, ਅਤੇ ਆਪਣੇ ਪੁੱਤਾਂ ਦੀ ਬਜਾਏ ਅੰਗਦ ਨੂੰ ਦੂਜਾ ਗੁਰੂ ਐਲਾਨ ਦਿੱਤਾ।ਗੁਰੂ ਨਾਨਕ ਦੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਬਾਅਦ, 1539 ਵਿੱਚ ਗੁਰੂ ਅੰਗਦ ਸਿੱਖਾਂ ਦੇ ਰਹਿਬਰ ਬਣੇ। ਇਹ ਸਿੱਖੀ ਵਿੱਚ ਗੁਰਮੁਖੀ ਨੂੰ ਇਖਤਿਆਰ ਅਤੇ ਮਿਆਰਬੰਦ ਕਰਨ ਲਈ ਮਸ਼ਹੂਰ ਹਨ। ਇਹਨਾਂ ਨੇ ਨਾਨਕ ਦੇ ਵਾਕ ਇਕੱਤਰ ਕਰਨੇ ਸ਼ੁਰੂ ਕੀਤੇ, ਨਾਲ਼ 63 ਵਾਕ ਆਪ ਰਚੇ। ਆਪਣੇ ਪੁੱਤਾਂ ਦੀ ਬਜਾਏ, ਇਹਨਾਂ ਨੇ ਆਪਣੇ ਮੁਰੀਦ ਅਮਰਦਾਸ ਨੂੰ ਗੁਰੂ ਤਖ਼ਤ ਦਾ ਵਾਰਸ ਅਤੇ ਤੀਜਾ ਗੁਰੂ ਐਲਾਨਿਆ।
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿੱਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਉਚਿਤ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।‘ਲੋਕ ਖੇਡ’ ‘ਲੋਕ’ ਅਤੇ ‘ਖੇਡ’ ਸ਼ਬਦਾਂ ਦੇ ਮੇਲ ਨਾਲ ਬਣਿਆ ਹੈ। ਇਸਦਾ ਅਰਥ ਹੈ। ‘ਲੋਕ ਦੀ ਖੇਡ’। ‘ਲੋਕ’ ਸ਼ਬਦ ਵਾਸਤਵ ਵਿੱਚ ਅੰਗਰੇਜ਼ੀ ਦੇ ਫੋਕ ਦਾ ਪਰਿਯਾਇ ਹੈ। ਜੋ ਨਗਰ ਅਤੇ ਪਿੰਡ ਦੀ ਸਾਰੀ ਜਨਤਾ ਦਾ ਭਾਵ ਹੈ। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ ਮਨ ਪਰਚਾਣਾ ਹੈ। ਲੋਕਖੇਡ ਦਾ ਮਨ ਪਰਚਾਵਾ ਹੋਣਾ ਬਹੁਤ ਜ਼ਰੂਰੀ ਹੈ। ਪਰ ਮਨ ਪਰਚਾਵੇ ਦੇ ਨਾਲ-ਨਾਲ ਇਹ ਮਨੁੱਖ ਨੂੰ ਸਰੀਰਿਕ ਤੇ ਮਾਨਸਿਕ ਸ਼ਕਤੀ ਵੀ ਦਿੰਦੀਆਂ ਹਨ। ਇਨ੍ਹਾਂ ਦਾ ਮਨੁੱਖ ਦੇ ਜੀਵਨ ਨਾਲ ਡੂੰਘਾ ਸੰਬੰਧ ਹੈ।ਲੋਕ-ਖੇਡਾਂ ਦੀ ਖ਼ਾਸੀਅਤ ਇਹ ਹੈ ਕਿ ਇਹ ਕਿਸੇ ਕਰੜੇ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ। ਕੋਈ ਸਮਾਂ-ਸਥਾਨ ਵੀ ਨਿਸ਼ਚਿਤ ਨਹੀਂ, ਗਰਮੀਆਂ ਨੂੰ ਦੁਪਿਹਰਾ ਸਮੇਂ, ਰਾਤ ਨੂੰ ਚਾਨਣੀਆਂ ਰਾਤਾਂ ਵਿਚ, ਖੁੱਲ੍ਹਿਆ ਵਿਹੜਿਆਂ, ਗਲੀਆਂ, ਜੂਹਾਂ, ਟਾਹਲੀਆਂ, ਬਰੋਟਿਆਂ ਦੀਆਂ ਛਾਂਵਾਂ ਅਤੇ ਕਿਸੇ ਵੀ ਮੋਕਲੀ ਥਾਂ 'ਤੇ ਇਹ ਖੇਡੀਆਂ ਜਾਂਦੀਆਂ ਹਨ। ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ, ਸਥਾਨਿਕ ਉਪਲਬਧ ਸਮਗਰੀ ਤੋਂ ਹੀ ਕੰਮ ਸਾਰ ਲਿਆ।
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਰਾਵੀ ਹਿਮਾਲਿਆ ਦੇ ਨੇੜੇ ਰੋਹਤਾਂਗ ਦਰ੍ਹੇ ਵਿੱਚੋਂ ਨਿਕਲਦੀ ਹੈ। ਇਹ ਪੰਜਾਬ ਦੇ ਪੱਧਰੇ ਮੈਦਾਨਾਂ ਵਿੱਚ ਮਾਧੋਪੁਰ ਦੇ ਨੇੜਿਓ ਸ਼ਾਮਲ ਹੁੰਦੀ ਹੈ। ਇਹ ਪੰਜਾਬ ਦੇ ਉਹਨਾਂ ਪੰਜ ਦਰਿਆਵਾਂ ਵਿੱਚੋਂ ਇੱਕ ਹੈ, ਜੋ ਕਿ "ਪੰਜ" / "پنج", "ਆਬ"/"آب" (ਪੰਜ ਨਦੀਆਂ)। ਰਾਵੀ ਨੂੰ ਭਾਰਤੀ ਵੈਦਿਕ ਸੱਭਿਅਤਾ ਦੌਰਾਨ ਪਰੁਸ਼ਨੀ ਜਾਂ ਇਰਵਤੀ ਦੇ ਨਾਂ ਨਾਲ ਜਾਣਿਆ ਜਾਦਾ ਸੀ। ਇਹ ਪਾਕਿਸਤਾਨ ਵਿੱਚ ਦਾਖਲ ਹੋਣ ਤੋਂ ਪਹਿਲਾਂ ਭਾਰਤ-ਪਾਕਿ ਸਰਹੱਦ ਨਾਲ ਨਾਲ ਵਗਦਾ ਹੈ ਅਤੇ ਚਨਾਬ ਵਿੱਚ ਮਿਲ ਜਾਦਾ ਹੈ। ਇਸ ਦੀ ਕੁੱਲ ਲੰਬਾਈ 720 ਕਿਲੋਮੀਟਰ ਹੈ। ਭਾਰਤ ਅਤੇ ਪਾਕਿਸਤਾਨ ਦੇ ਇਕਰਾਰਨਾਮੇ ਮੁਤਾਬਕ ਰਾਵੀ ਦਾ ਪਾਣੀ ਭਾਰਤ ਨੂੰ ਦਿੱਤਾ ਗਿਆ ਹੈ।
ਸੁਰਜੀਤ ਪਾਤਰ (ਜਨਮ 14 ਜਨਵਰੀ 1945) ਇੱਕ ਪੰਜਾਬੀ ਸ਼ਾਇਰ ਹੈ। ਉਸਨੇ 1960ਵਿਆਂ ਵਿੱਚ ਆਪਣੀਆਂ ਕਵਿਤਾਵਾਂ ਪ੍ਰਕਾਸ਼ਿਤ ਕਰਨੀਆਂ ਸ਼ੁਰੂ ਕੀਤੀਆਂ ਸਨ ਅਤੇ ਅੱਜ ਤੱਕ ਨਿਰੰਤਰ ਕਾਵਿ-ਸਿਰਜਣਾ ਵਿੱਚ ਕਰਮਸ਼ੀਲ ਹੈ। ਉਹਦੀ ਸਖਸ਼ੀਅਤ 'ਕਵਿਤਾ ਦੀ ਵਿਆਪਕ ਸਮਾਜਿਕ ਅਪੀਲ ਤੇ ਗੰਭੀਰਤਾ' ਦਾ ਸੁੰਦਰ ਸੁਮੇਲ ਹੈ। ਆਲੋਚਕਾਂ ਨੇ ਉਸਨੂੰ ਖੂਬ ਸਰਾਹਿਆ ਹੈ। ਸਮਾਜ ਵਿੱਚ ਰਾਜਨੀਤਕ ਚੇਤਨਾ ਅਤੇ ਤਤਕਾਲੀ ਜ਼ਬਰ ਦੇ ਵਿਰੋਧ ਦੇ ਰੂਪ ਵਿੱਚ ਉਹਨਾਂ ਦੀ ਕਵਿਤਾ ਸਾਹਮਣੇ ਆਉਂਦੀ ਹੈ।
ਖ਼ਾਲਸਾ ਰਾਜ ਜਾਂ ਸਰਕਾਰ-ਏ-ਖ਼ਾਲਸਾ (ਅੰਗਰੇਜ਼ੀ: Sikh Empire) ਇੱਕ ਤਾਕਤਵਰ ਅਤੇ ਨਿਰਪੱਖ ਮੀਰੀ ਸੀ ਜਿਸ ਦਾ ਆਗਾਜ਼ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਦੁਆਲੇ ਮਹਾਰਾਜਾ ਰਣਜੀਤ ਸਿੰਘ ਅਧੀਨ ਹੋਇਆ। ਇਹ ਸਲਤਨਤ 1801 ਵਿੱਚ ਰਣਜੀਤ ਸਿੰਘ ਦੇ ਲਾਹੌਰ ਉੱਤੇ ਕਬਜ਼ੇ ਤੋਂ 1849 ਤੱਕ ਰਿਹਾ, ਜਿਸਦੀ ਜੜ੍ਹ ਸਮੂਹ ਸੁਤੰਤਰ ਸਿੱਖ ਮਿਸਲਾਂ ਦੇ ਖਾਲਸਾਈ ਸਿਧਾਂਤਾਂ 'ਤੇ ਅਧਾਰਿਤ ਸੀ। 19ਵੀਂ ਸਦੀ ਵਿੱਚ ਬੁਲੰਦੀਆਂ ਵੇਲੇ, ਇਹ ਰਾਜ ਲਹਿੰਦੇ ਵੱਲ ਦੱਰਾ-ਏ-ਖ਼ੈਬਰ ਤੋਂ ਚੜ੍ਹਦੇ ਪਾਸੇ ਲਹਿੰਦੇ-ਤਿਬਤ, ਅਤੇ ਦੱਖਣ ਵੱਲ ਮਿਠਾਨਕੋਟ ਤੋਂ ਉੱਤਰ ਕੰਨੀ ਕਸ਼ਮੀਰ ਤੱਕ ਫੈਲਿਆ। ਇਹ ਅੰਗਰੇਜ਼ਾ ਦੇ ਬ੍ਰਿਟਿਸ਼ ਰਾਜ ਹਿੱਸੇ ਆਉਣ ਵਾਲਾ ਦੱਖਣੀ ਏਸ਼ੀਆ ਦਾ ਸਭ ਤੋਂ ਆਖਰੀ ਨਰੋਆ ਖੇਤਰ ਸੀ।
ਚੰਡੀ ਦੀ ਵਾਰ ਜਿਸ ਨੂੰ ਵਾਰ ਦੁਰਗਾ ਕੀ ਜਾਂ ਵਾਰ ਸ੍ਰੀ ਭਗਉਤੀ ਜੀ ਕੀ ਵੀ ਕਹਿੰਦੇ ਹਨ ਦਸਮ ਗ੍ਰੰਥ ਵਿੱਚ ਸ਼ਾਮਿਲ ਗੁਰੂ ਗੋਬਿੰਦ ਸਿੰਘ ਦੀ ਰਚਨਾ ਹੈ। ਇਹ ਸੰਸਕ੍ਰਿਤ ਦੀ ਇੱਕ ਰਚਨਾ ਮਾਰਕੰਡੇ ਪੁਰਾਣ, ਵਿੱਚ ਦਰਜ ਦੇਵਤਿਆਂ ਅਤੇ ਦੈਂਤਾਂ ਦੇ ਯੁੱਧ ਨਾਲ ਜੁੜੀਆਂ ਕੁਝ ਘਟਨਾਵਾਂ ਨੂੰ ਅਧਾਰ ਬਣਾ ਕੇ ਲਿਖੀ ਬੀਰ ਰਸੀ ਸ਼ਾਹਕਾਰ ਹੈ। ਇਸ ਵਿੱਚ ਚੰਡੀ ਦੇਵੀ ਨੂੰ ਭਗੌਤੀ ਦੇ ਰੂਪ ਵਿੱਚ, ਦੈਂਤਾਂ ਦਾ ਨਾਸ ਕਰਨ ਵਾਲੀ ਦੈਵੀ ਸ਼ਕਤੀ ਵਜੋਂ ਰੂਪਾਤ੍ਰਿਤ ਕੀਤਾ ਗਿਆ ਹੈ।ਇਸ ਰਚਨਾ ਦਾ ਮੁੱਖ ਉਦੇਸ਼ ਮੁਸਲਿਮ ਫ਼ੋਜਾਂ ਦੀ ਵੱਡੀ ਗਿਣਤੀ ਦੇਖ ਕੇ ਸਿਹਮੀ ਹੋਈ ਸਿੱਖ ਫ਼ੋਜਾਂ ਦਾ ਹੌਸਲਾਂ ਵਧਾਉਣਾ ਸੀ।ਇਸ ਰਚਨਾ ਦਾ ਨਤੀਜਾ ਇਹ ਨਿਕਲਿਆ ਕਿ ਸਿੱਖ ਫ਼ੋਜਾਂ ਨੇ ਮੁਸਲਿਮ ਫ਼ੋਜਾਂ ਨਾਲ ਬਿਨਾਂ ਡਰੇ ਡਟ ਕੇ ਯੁੱਧ ਕੀਤਾ। ਡਾ. ਬਿਕਰਮ ਸਿੰਘ ਘੁੰਮਣ, ਡਾ.
ਪੰਜਾਬੀ ਸਾਹਿਤ ਦੇ ਇਤਿਹਾਸ ਦੇ ਆਰੰਭਕ ਕਾਲ ਨੂੰ ਨਾਥ ਜੋਗੀਆਂ ਦਾ ਸਮਾਂ ਮੰਨਿਆਂ ਜਾਂਦਾ ਹੈ।ਪੰਜਾਬੀ ਸਾਹਿਤ ਦੇ ਪੂਰਵ ਨਾਨਕ ਕਾਲ ਵਿੱਚ ਨਾਥ-ਸਿੱਧ ਪਰੰਪਰਾ ਇੱਕ ਮਹੰਤਵਪੂਰਨ ਧਾਰਮਕ ਸੰਪ੍ਰਦਾ ਮੰਨੀ ਜਾ ਸਕਦੀ ਹੈ। ਨਾਥ ਜੋਗੀਆਂ ਦੇ ਸਾਹਿਤ ਨੂੰ ਸਭ ਤੋਂ ਪਹਿਲਾਂ ਡਾ. ਮੋਹਨ ਸਿੰਘ ਨੇ ਪੰਜਾਬੀ ਸਾਹਿਤ ਵਿੱਚ ਸਥਾਨ ਦਿੱਤਾ। ਸੰਪ੍ਰਦਾਇਕ ਗ੍ਰੰਥਾਂ ਵਿੱਚ ਨਾਥ ਸੰਪ੍ਰਦਾ ਦਾ ਕਈ ਨਾਵਾਂ ਨਾਲ ਉਲੇਖ ਮਿਲਦਾ ਹੈ। ਸਿੱਧ-ਮੱਤ, ਨਾਥ-ਮੱਤ, ਸਿੱਧ-ਮਾਰਗ, ਯੋਗ ਮਾਰਗ, ਯੋਗ ਸੰਪ੍ਰਦਾ, ਅਵਧੂਤ ਮੱਤ ਆਦਿ।1 ਪਰੰਤੂ ਇਸ ਸੰਪ੍ਰਦਾ ਦਾ ਪ੍ਰਚੱਲਿਤ ਨਾਂ ਨਾਥ ਸੰਪ੍ਰਦਾ ਰਿਹਾ ਹੈ ਅਤੇ ਇਸਦੇ ਅਨੁਯਾਈ ਲਈ ਪ੍ਰਚਲਿਤ ਨਾਂ ਨਾਥ ਅਤੇ ਸਿੱਧਹੀ ਰਹੇ ਹਨ। ਇਹ ਨਿਰਣਾ ਕਰਨਾ ਜ਼ਰੂਰੀ ਬਣ ਜਾਂਦਾ ਹੈ ਕਿ ਇਸ ਸੰਪ੍ਰਦਾ ਨੂੰ ਕਿਸ ਨਾਮ ਨਾਲ ਸੰਬੋਧਨ ਕੀਤਾ ਜਾਵੇ ਅਤੇ ਪੰਜਾਬੀ ਸਾਹਿਤ ਦੇ ਪੂਰਵ ਨਾਨਕ ਕਾਲ ਵਿੱਚ ਇਸਦੇ ਸਾਹਿਤ ਨੂੰ ਕਿਸ ਸਿਰਲੇਖ ਅਧੀਨ ਰੱਖਿਆ ਜਾਵੇ। ਪੰਜਾਬੀ ਸਾਹਿਤ ਦੇ ਇਤਿਹਾਸਕਾਰਾਂ ਨੇ ਆਮ ਕਰਕੇ, ਇਸ ਸੰਪ੍ਰਦਾ ਦੇ ਸਾਹਿਤ ਨੂੰ ਨਾਥ ਜੋਗੀਆਂ ਦੇ ਸਾਹਿਤ ਵਜੋਂ ਸ਼ਾਮਿਲ ਕੀਤਾ ਹੈ।2 ਡਾ.
ਸਰਬੱਤ ਖ਼ਾਲਸਾ ਦਾ ਭਾਵ ਹੈ ਸਾਰਾ ਜਾਂ ਸਭ, 18ਵੀਂ ਸਦੀ ਵਿੱਚ ਪੂਰੇ ਖ਼ਾਲਸਾ ਪੰਥ ਦੀ ਅੰਮ੍ਰਿਤਸਰ, ਪੰਜਾਬ ਵਿੱਚ ਕੀਤੀ ਜਾਂਦੀ ਮੀਟਿੰਗ ਨੂੰ ਕਿਹਾ ਜਾਂਦਾ ਸੀ। ਸਰਬੱਤ ਸ਼ਾਇਦ ਇੱਕ ਸੰਸਕ੍ਰਿਤ ਮੂਲ ਵਾਲਾ ਪੰਜਾਬੀ ਸ਼ਬਦ ਹੈ। ਇਸਦੇ ਸ਼ਾਬਦਿਕ ਅਰਥਾਂ ਵਿੱਚ ਇਸ ਤੋਂ ਭਾਵ ਪੂਰਾ ਖਾਲਸਾ ਪੰਥ ਸੀ, ਪਰ ਇੱਕ ਸਿਆਸੀ ਸੰਘ ਵੱਜੋਂ ਇਹ ਦਲ ਖ਼ਾਲਸਾ, ਸਿੱਖ ਮਿਸਲਾਂ ਅਤੇ ਸਿੱਖ ਸਲਤਨਤ ਦੀ ਆਪਸ ਵਿੱਚ ਮੀਟਿੰਗ ਹੁੰਦੀ ਸੀ। ਪਹਿਲੀ ਵਾਰ ਸਰਬੱਤ ਖ਼ਾਲਸਾ ਸ਼ਬਦ ਦੀ ਵਰਤੋਂ ਦਸਵੇਂ ਗੁਰੂ ਗੁਰੂ ਗੋਬਿੰਦ ਸਿੰਘ ਵੱਲੋਂ ਕੀਤੀ ਗਈ ਸੀ। ਉਹਨਾਂ ਤੋਂ ਬਾਅਦ ਇਹ ਸ਼ਬਦ ਲਗਾਤਾਰ ਵਰਤੋਂ ਵਿੱਚ ਆਉਂਦਾ ਰਿਹਾ। ਸਰਬੱਤ ਖ਼ਾਲਸਾ ਦੀ ਆਖ਼ਰੀ ਮੀਟਿੰਗ 1986 ਵਿੱਚ ਖ਼ਾਲਿਸਤਾਨ ਅੰਦੋਲਨ ਸਮੇਂ ਅੰਮ੍ਰਿਤਸਰ ਵਿੱਚ ਅਕਾਲ ਤਖ਼ਤ ਦੇ ਬਾਹਰ ਕੀਤੀ ਗਈ ਸੀ। 27 ਅਕਤੂਬਰ, 1761 ਦੇ ਦਿਨ, ਸਰਬੱਤ ਖ਼ਾਲਸਾ ਦਾ ਇੱਕ ਇਕੱਠ ਅਕਾਲ ਤਖ਼ਤ ਸਾਹਿਬ 'ਤੇ ਹੋਇਆ। ਇਸ ਇਕੱਠ ਵਿੱਚ ਗੁਰਮਤਾ ਕੀਤਾ ਗਿਆ ਕਿ ਜੰਡਿਆਲੇ ਦੇ ਹੰਦਾਲੀਏ ਆਕਲ ਦਾਸ (ਹਰਭਗਤ) ਨਿਰੰਜਨੀਆ (ਜੋ ਮੁਗ਼ਲਾਂ ਅਤੇ ਅਫ਼ਗ਼ਾਨਾਂ ਦਾ ਸਭ ਤੋਂ ਵੱਡਾ ਏਜੰਟ ਸੀ), ਕਸੂਰ ਦੇ ਖੇਸ਼ਗੀ ਅਤੇ ਮਲੇਰਕੋਟਲੀਆਂ (ਦੋਵੇਂ ਸਿੱਖ ਦੁਸ਼ਮਣ ਪਠਾਣ ਰਿਆਸਤਾਂ), ਸਾਹਰਿੰਦ ਦੇ ਜੈਨ ਖ਼ਾਨ (ਅਹਿਮਦ ਸ਼ਾਹ ਦੇ ਸੂਬੇਦਾਰ) ਤੇ ਹੋਰ ਸਿੱਖ ਦੁਸ਼ਮਣਾਂ ਨੂੰ ਸੋਧਿਆ ਜਾਵੇ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਸਿੱਖਿਆ ਸਿੱਖਣ ਦੀ ਸਹੂਲਤ ਜਾਂ ਗਿਆਨ, ਹੁਨਰ, ਕਦਰਾਂ ਕੀਮਤਾਂ, ਨੈਤਿਕਤਾ, ਵਿਸ਼ਵਾਸਾਂ ਅਤੇ ਆਦਤਾਂ ਦੀ ਪ੍ਰਾਪਤੀ ਦੀ ਪ੍ਰਕਿਰਿਆ ਹੈ। ਵਿੱਦਿਅਕ ਢੰਗਾਂ ਵਿੱਚ ਸਿੱਖਿਆ, ਸਿਖਲਾਈ, ਕਹਾਣੀ ਸੁਣਾਉਣਾ, ਵਿਚਾਰ ਵਟਾਂਦਰੇ ਅਤੇ ਨਿਰਦੇਸ਼ਤ ਖੋਜ ਸ਼ਾਮਲ ਹਨ। ਸਿੱਖਿਆ ਅਕਸਰ ਸਿਖਿਅਕਾਂ ਦੀ ਰਹਿਨੁਮਾਈ ਅਧੀਨ ਹੁੰਦੀ ਹੈ, ਹਾਲਾਂਕਿ ਸਿਖਿਆਰਥੀ ਆਪਣੇ ਆਪ ਨੂੰ ਸਿੱਖਿਅਤ ਵੀ ਕਰ ਸਕਦੇ ਹਨ। ਸਿੱਖਿਆ ਨੂੰ ਰਸਮੀ ਜਾਂ ਗੈਰ-ਰਸਮੀ ਸ਼੍ਰੇਣੀਆਂ ਵਿੱਚ ਲਿਆ ਜਾ ਸਕਦਾ ਹੈ। ਕਿਸੇ ਵੀ ਅਨੁਭਵ ਨੂੰ, ਜਿਸਦਾ ਸੋਚਣ, ਮਹਿਸੂਸ ਕਰਨ ਜਾਂ ਕੰਮ ਕਰਨ ਦੇ ਢੰਗ ਤਰੀਕੇ ਵਿੱਚ ਬਦਲਾਅ ਆਵੇ,ਉਸ ਅਨੁਭਵ ਨੂੰ ਸਿੱਖਿਆ ਮੰਨਿਆ ਜਾ ਸਕਦਾ ਹੈ। ਸਿੱਖਿਆ ਦੀ ਕਾਰਜਪ੍ਰਣਾਲੀ ਨੂੰ ਸਿੱਖਿਆ ਸ਼ਾਸਤਰ (ਪੈਡਾਗੋਜੀ) ਕਿਹਾ ਜਾਂਦਾ ਹੈ।ਸਿੱਖਿਆ ਨੂੰ ਆਮ ਤੌਰ ਤੇ ਪ੍ਰੀ ਪ੍ਰਾਇਮਰੀ ਸਕੂਲ ਜਾਂ ਕਿੰਡਰਗਾਰਟਨ, ਪ੍ਰਾਇਮਰੀ ਸਕੂਲ, ਸੈਕੰਡਰੀ ਸਕੂਲ ਅਤੇ ਫਿਰ ਕਾਲਜ, ਯੂਨੀਵਰਸਿਟੀ, ਜਾਂ ਅਪ੍ਰੈਂਟਿਸਸ਼ਿਪ ਦੇ ਪੜਾਵਾਂ ਵਿੱਚ ਵੰਡਿਆ ਜਾਂਦਾ ਹੈ।
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਐਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇੱਕ ਦਿਨ ਵਿੱਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿੱਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿੱਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿੱਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿੱਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ 'ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਅੰਮ੍ਰਿਤਸਰ (ਜਾਂ ਅੰਮ੍ਰਿਤਸਰ; ਮਤਲਬ: "ਅੰਮ੍ਰਿਤ ਦਾ ਸਰੋਵਰ") ਚੜ੍ਹਦੇ ਪੰਜਾਬ ਦਾ ਇੱਕ ਸਰਹੱਦੀ ਸ਼ਹਿਰ ਹੈ ਜੋ ਪੰਜਾਬ ਦੇ ਉੱਤਰੀ ਹਿੱਸੇ ਵਿੱਚ ਲਾਹੌਰ ਤੋਂ 67 ਕਿਲੋਮੀਟਰ ਦੂਰ ਹੈ। ਇਹ ਸਿੱਖ ਧਰਮ ਦਾ ਧਾਰਮਿਕ ਅਤੇ ਸੱਭਿਆਚਾਰਕ ਕੇਂਦਰ ਹੈ। ਪੰਜਾਬੀ ਇੱਥੋਂ ਦੀ ਮੁੱਖ ਜਾਂ ਪਹਿਲੀ ਬੋਲੀ ਹੈ | ਇਸ ਦਾ ਸਰਕਾਰੀ ਮੁੱਖ ਦਫ਼ਤਰ ਅੰਮ੍ਰਿਤਸਰ ਜ਼ਿਲ੍ਹਾ ਹੈ। ਇਸ ਦੀ ਆਬਾਦੀ ਕਰੀਬ ੨੦੦੦੦੦੦ ਸ਼ਹਿਰੀ ਅਤੇ ੩,੦੦੦,੦੦੦ ਦੇ ਕਰੀਬ ਅੰਮ੍ਰਿਤਸਰ ਜ਼ਿਲੇ ਵਿੱਚ ੨੦੧੧ ਦੀ ਭਾਰਤੀ ਮਰਦਮਸ਼ੁਮਾਰੀ ਮੁਤਾਬਕ ਹੈ। ਯਾਤਰਾ ਲਈ ਸਭ ਤੋਂ ਵਧੀਆ ਸਮਾਂ ਅਕਤੂਬਰ ਅਤੇ ਮਾਰਚ ਵਿੱਚ ਹੈ।
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ. ਦੀ ਆਮਦ ਨਾਲ ਨਾਟ ਲਿਖਤ ਤੇ ਵਿਆਪਕ ਪ੍ਰਭਾਵ ਪਿਆ ਹੈ। ਇਸ ਨਾਲ ਨਾਟਕ ਆਪਣੇ ਪਰੰਪਰਿਕ ਰੂਪ ਬਦਲ ਕੇ ਨਵੇਂ ਰੂਪ ਅਖ਼ਤਿਆਰ ਕਰ ਰਿਹਾ ਹੈ। ਪਹਿਲਾਂ ਕੇਵਲ ਪੂਰੇ ਨਾਟਕ ਅਤੇ ਇਕਾਂਗੀ ਹੀ ਰਚੇ ਤੇ ਖੇਡੇ ਜਾਂਦੇ ਸਨ ਪਰੰਤੂ ਹੁਣ ਰੰਗ-ਮੰਚ ਵਿੱਚ ਰੋਸ਼ਨੀਆਂ ਦੀ ਵਰਤੋਂ ਅਤੇ ਪਿੱਠ- ਵਰਤੀ ਅਵਾਜ਼ਾਂ ਵਰਗੇ ਸਾਧਨਾਂ ਦੀ ਆਮਦ ਨਾਲ ਮੰਚ ਪੱਖ ਵੀ ਬਦਲ ਗਿਆ ਹੈ। ਨਤੀਜੇ ਵਜੋਂ ਕਾਵਿ- ਨਾਟਕ, ਲਘੂ-ਨਾਟਕ, ਨੁਕੜ-ਨਾਟਕ, ਬਾਲ- ਨਾਟਕ, ਸੰਗੀਤ- ਨਾਟਕ, ਨ੍ਰਿਤ-ਨਾਟਕ, ਕੋਰਿਓਗਰਾਫ਼ੀ, ਇੱਕ ਪਾਤਰੀ ਨਾਟਕ ਅਤੇ ਅਬੋਲ ਨਾਟਕ (Mime) ਆਦਿ ਨਾਟਕੀ ਸਰੂਪ ਉੱਘੜ ਕੇ ਸਾਮ੍ਹਣੇ ਆਏ ਹਨ। ਵਿਸ਼ਵ ਨਾਟ- ਸ਼ੈਲੀਆਂ ਨੇ ਇਹਨਾਂ ਤੇ ਵਿਆਪਕ ਪ੍ਰਭਾਵ ਵੀ ਪਾਇਆ ਹੈ। ਵਿਸ਼ਵੀਕਰਨ ਅਤੇ ਕੰਪਿਊਟਰੀਕਰਨ ਕਾਰਨ ਵੀ ਨਾਟਕ ਦੀ ਵਿਧਾ ਵਿੱਚ ਇਨਕਲਾਬੀ ਪਰਿਵਰਤਨ ਆਇਆ ਹੈ। ਇਸ ਸਾਰੀ ਰੱਦੋ-ਬਦਲ ਨੇ ਵਿਚਾਰ, ਪ੍ਰਕਾਰ ਅਤੇ ਸੰਚਾਰ ਦੀ ਦ੍ਰਿਸ਼ਟੀ ਤੋਂ ਨਾਟਕ ਦੇ ਨਵੇਂ ਪ੍ਰਤਿਮਾਨ ਸਿਰਜੇ ਹਨ। ਨਾਟਕ ਦੇ ਲੱਛਣ:- 1. ਨਾਟਕ ਨਿਰਾ ਦ੍ਰਿਸ਼ ਨਹੀਂ 2.
ਭਾਰਤ ਗਲਹੋਤ ਦੇ ਦੁਆਰਾ ਰਾਜਾ ਬੀਰਬਲ ਇੱਕ ਮੁਗਲ ਬਾਦਸ਼ਾਹ ਦੇ ਪ੍ਰਸ਼ਾਸਨ ਵਿੱਚ ਮੁਗਲ ਦਰਬਾਰ ਦਾ ਪ੍ਰਮੁੱਖ ਵਜੀਰ ਸੀ ਅਤੇ ਅਕਬਰ ਦੇ 9 ਸਲਾਹਕਾਰਾਂ ਵਿਚੋਂ ਸਬ ਤੋਂ ਵਿਸ਼ਵਾਸ ਯੋਗ ਮੈਬਰ ਸੀ, ਜਿਹੜੇ ਕੀ ਅਕਬਰ ਦੇ 9 ਨਵਰਤਨ ਸਨ। ਇਹ ਇੱਕ ਸੰਨਸਕਰੀਤੀ ਸ਼ਬਦ ਹੈ, ਜਿਸ ਦਾ ਅਰਥ 9 ਰਤਨ ਹਨ। ਅਕਬਰ ਦੇ ਦੁਆਰਾ ਬੀਰਬਲ ਜਿਆਦਾਤਰ ਕੰਮ ਵਿੱਚ ਰੁਚਿ ਰਖਦਾ ਸੀ। ਉਹ ਸਮਰਾਟ ਦਾ ਇੱਕ ਬਹੁਤ ਕਰੀਬੀ ਦੋਸਤ ਸੀ। ਸਮਰਾਟ ਕਈ ਬਾਰ ਬੁਧਿ ਅਤੇ ਗਿਆਨ ਲਈ ਬੀਰਬਲ ਦੀ ਪ੍ਰਸੰਸਾ ਕਰਦੇ ਸਨ।
ਭਾਰਤ ਦਾ ਰਾਸ਼ਟਰੀ ਝੰਡਾ, ਜਿਸਨੂੰ ਬੋਲਚਾਲ ਵਿੱਚ ਤਿਰੰਗਾ ਕਿਹਾ ਜਾਂਦਾ ਹੈ, ਭਾਰਤ ਦੇ ਭਗਵੇਂ, ਚਿੱਟੇ ਅਤੇ ਭਾਰਤ ਦੇ ਹਰੇ ਰੰਗ ਦਾ ਇੱਕ ਖਿਤਿਜੀ ਆਇਤਾਕਾਰ ਤਿਰੰਗਾ ਝੰਡਾ ਹੈ; ਅਸ਼ੋਕ ਚੱਕਰ ਦੇ ਨਾਲ, ਇੱਕ 24-ਸਪੋਕ ਵ੍ਹੀਲ, ਇਸਦੇ ਕੇਂਦਰ ਵਿੱਚ ਨੇਵੀ ਨੀਲੇ ਵਿੱਚ। ਇਸ ਨੂੰ 22 ਜੁਲਾਈ 1947 ਨੂੰ ਹੋਈ ਸੰਵਿਧਾਨ ਸਭਾ ਦੀ ਮੀਟਿੰਗ ਦੌਰਾਨ ਇਸ ਦੇ ਮੌਜੂਦਾ ਰੂਪ ਵਿੱਚ ਅਪਣਾਇਆ ਗਿਆ ਸੀ, ਅਤੇ ਇਹ 15 ਅਗਸਤ 1947 ਨੂੰ ਭਾਰਤ ਦੇ ਡੋਮੀਨੀਅਨ ਦਾ ਅਧਿਕਾਰਤ ਝੰਡਾ ਬਣ ਗਿਆ ਸੀ। ਬਾਅਦ ਵਿੱਚ ਇਸ ਝੰਡੇ ਨੂੰ ਭਾਰਤੀ ਗਣਰਾਜ ਦੇ ਰੂਪ ਵਿੱਚ ਬਰਕਰਾਰ ਰੱਖਿਆ ਗਿਆ ਸੀ। ਭਾਰਤ ਵਿੱਚ, "ਤਿਰੰਗਾ" ਸ਼ਬਦ ਲਗਭਗ ਹਮੇਸ਼ਾ ਭਾਰਤੀ ਰਾਸ਼ਟਰੀ ਝੰਡੇ ਨੂੰ ਦਰਸਾਉਂਦਾ ਹੈ। ਝੰਡਾ ਸਵਰਾਜ ਝੰਡੇ 'ਤੇ ਆਧਾਰਿਤ ਹੈ, ਜੋ ਕਿ ਭਾਰਤੀ ਰਾਸ਼ਟਰੀ ਕਾਂਗਰਸ ਦਾ ਝੰਡਾ ਹੈ ਜੋ ਪਿੰਗਲੀ ਵੈਂਕੈਇਆ ਦੁਆਰਾ ਤਿਆਰ ਕੀਤਾ ਗਿਆ ਹੈ।ਕਾਨੂੰਨ ਅਨੁਸਾਰ, ਝੰਡਾ ਖਾਦੀ ਦਾ ਬਣਿਆ ਹੋਣਾ ਚਾਹੀਦਾ ਹੈ, ਇੱਕ ਖਾਸ ਕਿਸਮ ਦੇ ਹੱਥ ਨਾਲ ਕੱਟੇ ਕੱਪੜੇ ਜਾਂ ਰੇਸ਼ਮ, ਜੋ ਮਹਾਤਮਾ ਗਾਂਧੀ ਦੁਆਰਾ ਪ੍ਰਸਿੱਧ ਬਣਾਇਆ ਗਿਆ ਸੀ। ਝੰਡੇ ਲਈ ਨਿਰਮਾਣ ਪ੍ਰਕਿਰਿਆ ਅਤੇ ਵਿਸ਼ੇਸ਼ਤਾਵਾਂ ਭਾਰਤੀ ਮਿਆਰ ਬਿਊਰੋ ਦੁਆਰਾ ਨਿਰਧਾਰਤ ਕੀਤੀਆਂ ਗਈਆਂ ਹਨ। ਝੰਡੇ ਦੇ ਨਿਰਮਾਣ ਦਾ ਅਧਿਕਾਰ ਖਾਦੀ ਵਿਕਾਸ ਅਤੇ ਗ੍ਰਾਮ ਉਦਯੋਗ ਕਮਿਸ਼ਨ ਕੋਲ ਹੈ, ਜੋ ਇਸਨੂੰ ਖੇਤਰੀ ਸਮੂਹਾਂ ਨੂੰ ਅਲਾਟ ਕਰਦਾ ਹੈ। 2009 ਤੱਕ, ਕਰਨਾਟਕ ਖਾਦੀ ਗ੍ਰਾਮੋਦਯੋਗ ਸੰਯੁਕਤ ਸੰਘ ਝੰਡੇ ਦਾ ਇਕੱਲਾ ਨਿਰਮਾਤਾ ਰਿਹਾ ਹੈ।
ਸ਼੍ਰੀ ਦਸਮ ਗ੍ਰੰਥ ਸਿੱਖ ਧਰਮ ਦਾ ਇਕ ਅਖੌਤੀ ਗ੍ਰੰਥ ਹੈ ਜਿਸਨੂੰ ਸਿੱਖ ਵਿਰੋਧੀ ਤਾਕਤਾਂ ਨੇ ਸਿਖਾਂ ਨੂੰ ਗੁਮਰਾਹ ਕਰਨ ਲਈ ਅਤੇ ਸਿਖਾਂ ਨੂੰ ਗੁਰੂ ਗਰੰਥ ਸਾਹਿਬ ਨਾਲੋਂ ਤੋੜਨ ਲਈ19ਵੀਂ ਸਦੀ ਦੇ ਅਖੀਰ ਵਿਚ ਲਿਖਿਆ। ਇਸ ਦੇ ਲਿਖਾਰੀ ਪ੍ਰਤੀ ਕਈ ਵਿਚਾਰ ਹਨ, ਕੁਝ ਇਸਨੂੰ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਲਿਖਿਆ ਮੰਨਦੇ ਹਨ ਅਤੇ ਕੁਝ ਨਹੀਂ। ਇਸ ਗ੍ਰੰਥ ਵਿੱਚ 15 ਲਿਖਤਾਂ ਹਨ। ਇਸ ਵਿੱਚ ਦਰਜ ਅਖ਼ੀਰਲੀ ਬਾਣੀ, ਜ਼ਫ਼ਰਨਾਮਾ, ਸੰਨ 1705 ਵਿੱਚ ਦੀਨਾ ਕਾਂਗੜ, ਮਾਲਵੇ ਵਿੱਚ ਲਿਖੀ ਗਈ। ਇਸ ਗ੍ਰੰਥ ਦੀ ਸੰਪਾਦਨਾ ਭਾਈ ਮਨੀ ਸਿੰਘ, ਮਾਤਾ ਸੁੰਦਰੀ ਅਤੇ ਖ਼ਾਲਸੇ ਨੇ ਰਲ ਕੇ ਕੀਤੀ। ਹਿੰਦੂ ਪੱਖੀ ਸਿੱਖ ਜਥੇਬੰਦੀਆਂ(ਟਕਸਾਲ ਆਦਿ) ਇਸ ਗ੍ਰੰਥ ਨੂੰ ਗੁਰੂ ਗੋਬਿੰਦ ਸਿੰਘ ਜੀ ਦੀ ਰਚਨਾ ਮੰਨਦੀਆਂ ਹਨ,[ਸਰੋਤ ਚਾਹੀਦਾ] ਬਹੁਤੇ ਸਿੱਖ ਅਤੇ ਸਿੱਖ ਵਿਦਵਾਨ ਇਸ ਗੱਲ ਤੋਂ ਇਨਕਾਰੀ ਹਨ ਕਿ ਗੁਰੂ ਸਾਹਿਬ ਅਜਿਹਾ ਅਸ਼ਲੀਲਤਾ ਭਰਿਆ ਸਾਹਿਤ ਲਿਖ ਸਕਦੇ ਹਨ, ਜਿਸ ਕਰ ਕੇ ਸਿੱਖ ਧਰਮ ਵਿੱਚ ਇਹ ਵਿਵਾਦ ਦਾ ਹਿੱਸਾ ਹੈ।
ਓਲਗਾ ਤੋਕਾਰਚੁਕ (ਪੋਲਿਸ਼: [Olga Nawoja Tokarczuk] Error: {{Lang}}: text has italic markup (help); [tɔˈkart͡ʂuk]; ਜਨਮ 29 ਜਨਵਰੀ 1962) ਇੱਕ ਪੋਲਿਸ਼ ਲੇਖਕ, ਕਾਰਕੁਨ ਅਤੇ ਜਨਤਕ ਬੁੱਧੀਜੀਵੀ ਹੈ ਜਿਸ ਨੂੰ ਉਸਦੀ ਪੀੜ੍ਹੀ ਦੇ ਸਭ ਤੋਂ ਮਸ਼ਹੂਰ ਅਤੇ ਵਪਾਰਕ ਤੌਰ 'ਤੇ ਸਫਲ ਲੇਖਕਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। 2018 ਵਿਚ, ਉਸਨੇ (ਜੈਨੀਫ਼ਰ ਕ੍ਰੌਫਟ ਦੁਆਰਾ ਅੰਗਰਜ਼ੀ ਵਿੱਚ ਅਨੁਵਾਦ) ਆਪਣੇ ਨਾਵਲ ਉਡਾਣਾਂ ਲਈ ਮੈਨ ਬੁਕਰ ਇੰਟਰਨੈਸ਼ਨਲ ਪੁਰਸਕਾਰ ਜਿੱਤਿਆ, ਅਤੇ ਇਹ ਪੁਰਸਕਾਰ ਜਿੱਤਣ ਵਾਲੀ ਉਹ ਪਹਿਲੀ ਪੋਲਿਸ਼ ਲੇਖਕ ਬਣੀ। ਉਹ ਸਾਲ 2018 ਦੇ ਸਾਹਿਤ ਦੇ ਨੋਬਲ ਪੁਰਸਕਾਰ (2019 ਵਿੱਚ ਦਿੱਤਾ ਗਿਆ) ਦੀ ਵਿਜੇਤਾ ਹੈ।ਤੋਕਾਰਚੁਕ ਵਿਸ਼ੇਸ਼ ਤੌਰ ਤੇ ਆਪਣੀਆਂ ਲਿਖਤਾਂ ਦੇ ਮਿਥਿਹਾਸਕ ਸ਼ੈਲੀ ਲਈ ਪ੍ਰਸਿੱਧ ਹੈ। ਉਹ ਵਾਰਸਾ ਯੂਨੀਵਰਸਿਟੀ ਤੋਂ ਮਾਹਿਰ ਮਨੋਵਿਗਿਆਨੀ ਹੈ ਅਤੇ ਇੱਕ ਕਾਵਿ-ਸੰਗ੍ਰਹਿ, ਕਈ ਨਾਵਲ ਅਤੇ ਹੋਰ ਵਾਰਤਕ ਦੀਆਂ ਕਿਤਾਬਾਂ ਪ੍ਰਕਾਸ਼ਿਤ ਕੀਤੀਆਂ ਹਨ। ਉਡਾਣਾਂ ਨੂੰ 2008 ਵਿੱਚ ਪੋਲੈਂਡ ਦਾ ਸਿਖਰ ਦਾ ਸਾਹਿਤਕ ਇਨਾਮ, ਨਾਈਕੀ ਅਵਾਰਡ ਮਿਲਿਆ। ਉਸਨੇ ਆਪਣੀ ਕਿਤਾਬ ਮੁਢ-ਕਦੀਮ ਅਤੇ ਹੋਰ ਜ਼ਮਾਨੇ ਅਤੇ ਹੋਰ ਕੰਮਾਂ ਬਾਰੇ ਵਿਚਾਰ ਵਟਾਂਦਰੇ ਲਈ 2010 ਦੇ ਐਡਿਨਬਰਗ ਬੁੱਕ ਫੈਸਟੀਵਲ ਵਿੱਚ ਸ਼ਿਰਕਤ ਕੀਤੀ। ਉਸ ਦੇ ਨਾਵਲ Księgi jakubowe (ਯਾਕੂਬ ਦੀਆਂ ਕਿਤਾਬਾਂ ), ਤੋਕਾਰਚੁਕ ਨੂੰ 2015 ਵਿੱਚ ਫਿਰ ਨਾਈਕੀ ਪੁਰਸਕਾਰ ਮਿਲਿਆ। ਉਸੇ ਸਾਲ, ਤੋਕਾਰਚੁਕ ਨੂੰ ਜਰਮਨ-ਪੋਲਿਸ਼ ਅੰਤਰਰਾਸ਼ਟਰੀ ਬ੍ਰਿਜ ਪੁਰਸਕਾਰ ਮਿਲਿਆ, ਇਹ ਇਨਾਮ ਯੂਰਪ ਦੇ ਲੋਕਾਂ ਅਤੇ ਦੇਸ਼ਾਂ ਵਿੱਚ ਸ਼ਾਂਤੀ, ਜਮਹੂਰੀ ਵਿਕਾਸ ਅਤੇ ਆਪਸੀ ਸਮਝਦਾਰੀ ਦੇ ਪ੍ਰਸਾਰ ਵਿੱਚ ਵਿਸ਼ੇਸ਼ ਤੌਰ 'ਤੇ ਵਧਾਉਣ ਵਿੱਚ ਲੱਗੇ ਵਿਅਕਤੀਆਂ ਨੂੰ ਮਾਨਤਾ ਦੇਣ ਲਈ ਦਿੱਤਾ ਜਾਂਦਾ ਹੈ।
ਵਿਕੀਪੀਡੀਆ (ਅੰਗਰੇਜ਼ੀ: Wikipedia) ਇੱਕ ਬਹੁਭਾਸ਼ਾਈ ਆਨਲਾਈਨ ਵਿਸ਼ਵਕੋਸ਼ ਹੈ, ਜੋ ਇੱਕ ਖੁੱਲੇ ਸਹਿਯੋਗ ਪ੍ਰੋਜੈਕਟ ਵਜੋਂ ਬਣਾਇਆ ਗਿਆ ਹੈ ਅਤੇ ਵਾਲੰਟੀਅਰ ਸੰਪਾਦਕਾਂ ਦੇ ਸਮੂਹ ਦੁਆਰਾ ਵਿਕੀ-ਅਧਾਰਿਤ ਸੋਧ ਪ੍ਰਣਾਲੀ ਰਾਹੀਂ ਸਾਂਭਿਆ ਜਾਂਦਾ ਹੈ। ਇਹ ਵਰਲਡ ਵਾਈਡ ਵੈੱਬ 'ਤੇ ਸਭ ਤੋਂ ਵੱਡਾ ਅਤੇ ਸਭ ਤੋਂ ਮਸ਼ਹੂਰ, ਆਮ ਹਵਾਲਿਆਂ ਵਾਲਾ ਕੰਮ ਹੈ ਅਤੇ ਮਾਰਚ 2020 ਤੱਕ ਐਲੈਕਸਾ ਦੁਆਰਾ ਦਰਜਾ ਪ੍ਰਾਪਤ 20 ਸਭ ਤੋਂ ਪ੍ਰਸਿੱਧ ਵੈਬਸਾਈਟਾਂ ਵਿੱਚੋਂ ਇੱਕ ਹੈ। ਇਸ ਵਿੱਚ ਵਿਸ਼ੇਸ਼ ਤੌਰ 'ਤੇ ਮੁਫਤ ਸਮੱਗਰੀ ਹੁੰਦੀ ਹੈ ਅਤੇ ਕੋਈ ਵਪਾਰਕ ਵਿਗਿਆਪਨ ਨਹੀਂ ਹੁੰਦੇ ਹਨ, ਅਤੇ ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਵਿਕੀਪੀਡੀਆ ਵਿੱਚ ਕੋਈ ਵੀ ਵਿਅਕਤੀ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਭਾਰਤ ਦੇ ਪੰਜਾਬ ਰਾਜ ਦਾ ਇੱਕ ਜ਼ਿਲ੍ਹਾ ਇੱਕ ਪ੍ਰਸ਼ਾਸਕੀ ਭੂਗੋਲਿਕ ਇਕਾਈ ਹੈ, ਜਿਸਦਾ ਮੁਖੀ ਜ਼ਿਲ੍ਹਾ ਮੈਜਿਸਟ੍ਰੇਟ ਜਾਂ ਡਿਪਟੀ ਕਮਿਸ਼ਨਰ, ਭਾਰਤੀ ਪ੍ਰਸ਼ਾਸਨਿਕ ਸੇਵਾ ਨਾਲ ਸਬੰਧਤ ਇੱਕ ਅਧਿਕਾਰੀ ਹੁੰਦਾ ਹੈ। ਜ਼ਿਲ੍ਹਾ ਮੈਜਿਸਟਰੇਟ ਜਾਂ ਡਿਪਟੀ ਕਮਿਸ਼ਨਰ ਦੀ ਸਹਾਇਤਾ ਪੰਜਾਬ ਸਿਵਲ ਸਰਵਿਸ ਅਤੇ ਹੋਰ ਰਾਜ ਸੇਵਾਵਾਂ ਨਾਲ ਸਬੰਧਤ ਬਹੁਤ ਸਾਰੇ ਅਧਿਕਾਰੀਆਂ ਦੁਆਰਾ ਕੀਤੀ ਜਾਂਦੀ ਹੈ। 14 ਮਈ 2021 ਨੂੰ ਸੰਗਰੂਰ ਜ਼ਿਲ੍ਹੇ ਤੋਂ ਮਾਲੇਰਕੋਟਲਾ ਜ਼ਿਲ੍ਹੇ ਨੂੰ 23ਵੇਂ ਜ਼ਿਲ੍ਹੇ ਵਜੋਂ ਵੰਡਣ ਤੋਂ ਬਾਅਦ ਪੰਜਾਬ ਵਿੱਚ 23 ਜ਼ਿਲ੍ਹੇ ਹਨ।
ਬਾਬਰ (Persian: بابر, romanized: Bābur, lit. 'tiger'; ਫ਼ਾਰਸੀ ਉਚਾਰਨ: [bɑːbʊr]; 14 ਫਰਵਰੀ 1483 – 26 ਦਸੰਬਰ 1530), ਜਨਮ ਮਿਰਜ਼ਾ ਜ਼ਹੀਰ-ਉਦ-ਦੀਨ ਮੁਹੰਮਦ, ਭਾਰਤੀ ਉਪਮਹਾਂਦੀਪ ਵਿੱਚ ਮੁਗਲ ਸਾਮਰਾਜ ਦਾ ਸੰਸਥਾਪਕ ਸੀ। ਉਹ ਆਪਣੇ ਪਿਤਾ ਅਤੇ ਮਾਤਾ ਦੁਆਰਾ ਕ੍ਰਮਵਾਰ ਤੈਮੂਰ ਅਤੇ ਚੰਗੇਜ਼ ਖਾਨ ਦਾ ਵੰਸ਼ਜ ਸੀ। ਉਸ ਨੂੰ ਮਰਨ ਉਪਰੰਤ ਫਿਰਦੌਸ ਮਾਕਾਨੀ ('ਸਵਰਗ ਵਿਚ ਨਿਵਾਸ') ਦਾ ਨਾਮ ਵੀ ਦਿੱਤਾ ਗਿਆ ਸੀ।.ਚਗਤਾਈ ਤੁਰਕੀ ਮੂਲ ਦਾ ਅਤੇ ਫਰਗਾਨਾ ਘਾਟੀ (ਅਜੋਕੇ ਉਜ਼ਬੇਕਿਸਤਾਨ ਵਿੱਚ) ਵਿੱਚ ਅੰਦੀਜਾਨ ਵਿੱਚ ਪੈਦਾ ਹੋਇਆ, ਬਾਬਰ ਉਮਰ ਸ਼ੇਖ ਮਿਰਜ਼ਾ (1456-1494, 1469 ਤੋਂ 1494 ਤੱਕ ਫਰਗਾਨਾ ਦਾ ਗਵਰਨਰ) ਦਾ ਸਭ ਤੋਂ ਵੱਡਾ ਪੁੱਤਰ ਅਤੇ ਤੈਮੂਰ (1336-1405) ਦਾ ਪੜਪੋਤਾ ਸੀ। ਬਾਬਰ ਨੇ ਬਾਰਾਂ ਸਾਲ ਦੀ ਉਮਰ ਵਿੱਚ 1494 ਵਿੱਚ ਆਪਣੀ ਰਾਜਧਾਨੀ ਅਖਸੀਕੇਂਤ ਵਿੱਚ ਫਰਗਾਨਾ ਦੇ ਸਿੰਘਾਸਣ ਉੱਤੇ ਚੜ੍ਹਿਆ ਅਤੇ ਬਗਾਵਤ ਦਾ ਸਾਹਮਣਾ ਕੀਤਾ। ਉਸ ਨੇ ਦੋ ਸਾਲ ਬਾਅਦ ਸਮਰਕੰਦ ਨੂੰ ਜਿੱਤ ਲਿਆ, ਉਸ ਤੋਂ ਬਾਅਦ ਹੀ ਫਰਗਾਨਾ ਨੂੰ ਗੁਆ ਦਿੱਤਾ। ਫਰਗਾਨਾ ਨੂੰ ਮੁੜ ਜਿੱਤਣ ਦੀ ਕੋਸ਼ਿਸ਼ ਵਿੱਚ, ਉਸਨੇ ਸਮਰਕੰਦ ਦਾ ਕੰਟਰੋਲ ਗੁਆ ਦਿੱਤਾ। 1501 ਵਿੱਚ, ਦੋਵਾਂ ਖੇਤਰਾਂ ਉੱਤੇ ਮੁੜ ਕਬਜ਼ਾ ਕਰਨ ਦੀ ਉਸਦੀ ਕੋਸ਼ਿਸ਼ ਅਸਫਲ ਹੋ ਗਈ ਜਦੋਂ ਮੁਹੰਮਦ ਸ਼ੈਬਾਨੀ ਖਾਨ ਨੇ ਉਸਨੂੰ ਹਰਾਇਆ। 1504 ਵਿੱਚ ਉਸਨੇ ਕਾਬੁਲ ਨੂੰ ਜਿੱਤ ਲਿਆ, ਜੋ ਕਿ ਅਬਦੁਰ ਰਜ਼ਾਕ ਮਿਰਜ਼ਾ ਦੇ ਸ਼ਾਸਨ ਅਧੀਨ ਸੀ, ਜੋ ਉਲੁਗ ਬੇਗ II ਦੇ ਨਵਜੰਮੇ ਵਾਰਸ ਸੀ। ਬਾਬਰ ਨੇ ਸਫਾਵਿਦ ਸ਼ਾਸਕ ਇਸਮਾਈਲ ਪਹਿਲੇ ਨਾਲ ਸਾਂਝੇਦਾਰੀ ਕੀਤੀ ਅਤੇ ਤੁਰਕਿਸਤਾਨ ਦੇ ਕੁਝ ਹਿੱਸਿਆਂ ਨੂੰ ਮੁੜ ਜਿੱਤ ਲਿਆ, ਜਿਸ ਵਿੱਚ ਸਮਰਕੰਦ ਵੀ ਸ਼ਾਮਲ ਸੀ, ਸਿਰਫ ਇਸਨੂੰ ਦੁਬਾਰਾ ਗੁਆਉਣ ਲਈ ਅਤੇ ਹੋਰ ਨਵੀਆਂ ਜਿੱਤੀਆਂ ਹੋਈਆਂ ਜ਼ਮੀਨਾਂ ਨੂੰ ਸ਼ੇਬਾਨੀਆਂ ਦੇ ਹੱਥਾਂ ਵਿੱਚ ਗੁਆ ਦਿੱਤਾ।
ਬੁੱਲ੍ਹੇ ਸ਼ਾਹ (1680-1758) ਇੱਕ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਹਨਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਹਨਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ। ਪਾਕਿਸਤਾਨ ਦੇ ਸ਼ਹਿਰ ਕਸੂਰ ਵਿੱਚ ਬਾਬਾ ਬੁੱਲੇ ਬੁੱਲੇ ਸ਼ਾਹ ਦੀ ਮਜ਼ਾਰ ਵੀ ਬਣੀ ਹੋਈ ਹੈ ਜਿੱਥੇ ਹਰ ਸਾਲ ਮੇਲਾ ਲਗਦਾ ਹੈ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇੱਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿੱਚ ਵਿਚਾਰਾਂ ਨੂੰ ਇੱਕ ਕਾਵਿਕ ਲੜੀ ਵਿੱਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਭੂਚਾਲ ਇੱਕ ਐਸੀ ਕੁਦਰਤ ਦੀ ਆਫਤ ਹੈ ਜਿਸ ਬਾਰੇ ਪਹਿਲਾਂ ਪਤਾ ਨਹੀਂ ਲੱਗਦਾ। ਖੋਜਾਂ ਤੋਂ ਬਾਅਦ ਭੂਚਾਲ ਆਉਣ ਦਾ ਕਾਰਨ ਇਹ ਮੰਨਿਆ ਗਿਆ ਕਿ ਜ਼ਮੀਨ ਦੀ ਤਹਿ ਜੋ ਹੇਠਾਂ ਹੈ, ਉਹ ਸਖਤ ਸਲੈਬਾਂ ਦੀ ਬਣੀ ਹੋਈ ਹੈ। ਇਨ੍ਹਾਂ ਹੇਠਲੀਆਂ ਸਲੈਬਾਂ ਨੂੰ ਟੈਕਟੋਨਿਕ ਪਲੇਟਾਂ ਵੀ ਕਹਿੰਦੇ ਹਨ, ਇਹ ਪਲੇਟਾਂ ਆਪਸ 'ਚ ਜੁੜੀਆਂ ਹੋਈਆਂ ਹਨ ਜੋ ਉਪਰ ਥੱਲੇ ਹਰਕਤ ਕਰਦੀਆਂ ਰਹਿੰਦੀਆਂ ਹਨ। ਉਨ੍ਹਾਂ ਅੰਦਰ ਆਪਸੀ ਦਬਾਅ ਇੱਕ ਜਗ੍ਹਾ ਤੋਂ ਹਿੱਲ ਜਾਣ ਨਾਲ ਜਾਂ ਟੁੱਟ ਜਾਣ ਕਾਰਨ ਵਧ ਜਾਂਦਾ ਹੈ ਅਤੇ ਉਹ ਪਲੇਟਾਂ ਆਪਣੀ ਜਗ੍ਹਾ ਤੋਂ ਖਿਸਕ ਜਾਂਦੀਆਂ ਹਨ। ਇਨ੍ਹਾਂ ਪਲੇਟਾਂ ਦੀ ਜਗ੍ਹਾ 'ਚ ਬਦਲਾਅ ਆਉਣ ਕਾਰਨ ਆਪਸੀ ਟਕਰਾਅ ਵੀ ਹੁੰਦਾ ਹੈ ਜਾਂ ਆਪਸ ਵਿੱਚ ਖਹਿੰਦੀਆਂ ਹਨ ਜਿਸ ਕਾਰਨ ਧਰਤੀ ਅੰਦਰ ਝਟਕੇ ਲੱਗਦੇ ਹਨ ਜਿਸ ਨੂੰ ਭੂਚਾਲ ਕਹਿੰਦੇ ਹਨ ਜਿਸ ਨਾਲ ਧਰਤੀ ਕੰਬਦੀ ਹੈ।
"ਲੋਕ-ਨਾਚ ਨਾਲ ਮਾਨਸਿਕਤਾ ਨਾਚ ਕਲਾ ਨੂੰ ਆਪਣੇ ਜੀਵਨ ਦਾ ਸੁਭਾਵਿਕ ਅਮਲ ਪ੍ਰਵਾਨ ਕਰਦੀ ਰਹੀ ਹੈ।" 'ਨੱਚਣ ਵਾਲੇ ਦੀ ਅੱਡੀ ਨਾ ਰਹਿੰਦੀ , ਗਾਉਣ ਵਾਲੇ ਦਾ ਮੂੰਹ' ਇਸ ਸੁਭਾਵਕ ਅਮਲ ਦੀ ਪੁਸ਼ਟੀ ਕਰਦੀ ਕਾਵਿ ਸਤਰ ਹੈ। ਨਾਚ ਕਲਾ ਕਿਸੇ ਵੀ ਸੂਰਤ ਵਿੱਚ ਮੂਕ ਪੇਸ਼ਕਾਰੀ ਨਹੀਂ ਹੈ। ਖ਼ਾਸਕਰ ਪੰਜਾਬੀ ਲੋਕ ਨਾਚ ਗਿੱਧਾ ਭੰਗੜਾ ਤਾਂ ਗੀਤਾਂ ਦੇ ਬੋਲ ਜਾਂ ਬੋਲੀਆਂ ਤੋਂ ਬਿਨਾਂ ਪੇਸ਼ ਕਿਤੇ ਜਾਣਾ ਸੰਭਵ ਹੀ ਨਹੀਂ। ਲੋਕ-ਸਮੂਹ ਦੀ ਸਿਰਜਨ-ਕਲਾ ਦੀ ਇੱਕ ਮਹੱਤਵਪੂਰਨ ਵੰਨਗੀ ਹੈ, ਜੋ ਲੋਕ-ਮਾਨਸ ਦੇ ਸਮੁਚੇ ਹਾਵਾਂ-ਭਾਵਾਂ ਨੂੰ ਸਰੀਰਕ ਮੁਦਰਾਵਾਂ ਦੇ ਪ੍ਰਗਟਾਉ-ਸੰਦਰਭ ਰਾਹੀਂ ਪੇਸ਼ ਕਰਦੀ ਹੈ। ਲੋਕ ਨਾਚ ਵੀ ਇਸੇ ਪ੍ਰਕਾਰ ਦੀ ਇੱਕ ਲੋਕ-ਕਲਾ ਹੈ। ਲੋਕ-ਨਾਚ ਮੰਨੋਰੰਜਨ ਦਾ ਸਾਧਨ ਹੀ ਨਹੀਂ, ਇਹ ਕਿਸੇ ਖਿੱਤੇ ਦੇ ਜਨ-ਸਮੂਹ ਦੀ ਸਮਾਜਿਕ, ਸੱਭਿਆਚਾਰਕ, ਨੈਤਿਕ, ਧਾਰਮਿਕ, ਰਾਜਸੀ ਅਤੇ ਇਤਹਾਸਿਕ ਜੀਵਨ-ਤੋਰ ਦੀਆਂ ਵਿਭਿੰਨ ਪਰਤਾਂ ਦਾ ਸਰੀਰਕ ਮੁਦਰਾਵਾਂ ਦੇ ਮਾਧਿਅਮ ਰਾਹੀਂ ਆਪ-ਮੁਹਾਰਾ, ਸਧਾਰਨ, ਖੁਸ਼ੀਆਂ-ਖੇੜਿਆਂ ਭਰਪੂਰ ਅੰਦਰੂਨੀ ਭਾਵਨਾਵਾਂ ਦਾ ਬਾਹਰੀ ਪ੍ਰਗਟਾਵਾ ਵੀ ਹੈ। ਪੰਜਾਬ ਦੇ ਲੋਕ-ਨਾਚ ਪੰਜਾਬ ਪੰਜਾਬ ਦੇ ਜਨ-ਜੀਵਨ ਦਾ ਮਹੱਤਪੂਰਨ ਅੰਗ ਹਨ।"ਪੰਜਾਬ ਦੇ ਲੋਕ-ਨਾਚਾਂ ਦਾ ਵਰਗੀਕਰਨ ਦੋ ਪੱਧਰਾਂ ਤੇ ਕੀਤਾ ਜਾ ਸਕਦਾ ਹੈ: