ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਵਿਸਾਖੀ ਨਾਮ ਵੈਸਾਖ ਤੋਂ ਬਣਿਆ ਹੈ। ਪੰਜਾਬ ਅਤੇ ਹਰਿਆਣੇ ਦੇ ਕਿਸਾਨ ਸਰਦੀਆਂ ਦੀ ਫਸਲ ਕੱਟਣ ਦਾ ਸਮਾਂ ਆਉਣ ਤੇ ਖੁਸ਼ੀਆਂ ਮਨਾਉਂਦੇ ਹਨ। ਇਸ ਲਈ ਵਿਸਾਖੀ ਪੰਜਾਬ ਅਤੇ ਆਸ-ਪਾਸ ਦੇ ਪ੍ਰਦੇਸਾਂ ਦਾ ਸਭ ਤੋਂ ਵੱਡਾ ਤਿਉਹਾਰ ਹੈ। ਇਹ ਹਾੜੀ ਦੀ ਫਸਲ ਦੇ ਪੱਕਣ ਦੀ ਖੁਸ਼ੀ ਦਾ ਪ੍ਰਤੀਕ ਹੈ। ਇਸ ਦਿਨ 1699 ਈਸਵੀ ਨੂੰ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ। ਸਿੱਖ ਇਸ ਤਿਉਹਾਰ ਨੂੰ ਸਾਮੂਹਕ ਜਨਮਦਿਵਸ ਦੇ ਰੂਪ ਵਿੱਚ ਮਨਾਉਂਦੇ ਹਨ।
ਡਾਕਟਰ ਭੀਮਰਾਉ ਅੰਬੇਡਕਰ (14 ਅਪ੍ਰੈਲ 1891 - 6 ਦਸੰਬਰ 1956), ਡਾਕਟਰ ਬਾਬਾਸਾਹਿਬ ਅੰਬੇਡਕਰ ਨਾਮ ਨਾਲ ਪ੍ਰਸਿੱਧ ਇੱਕ ਭਾਰਤੀ ਕਾਨੂੰਨਸਾਜ਼, ਅਰਥਸ਼ਾਸਤਰੀ, ਰਾਜਨੀਤੀਵਾਨ ਅਤੇ ਸਮਾਜ ਸੁਧਾਰਕ ਸਨ ਜਿਨ੍ਹਾਂ ਨੇ ਦਲਿਤ ਬੋਧੀ ਲਹਿਰ ਨੂੰ ਪ੍ਰੇਰਿਤ ਕੀਤਾ ਅਤੇ (ਬਹੁਜਨ) ਨਾਲ ਹੁੰਦੇ ਸਮਾਜਿਕ ਭੇਦਭਾਵ ਦੇ ਖਿਲਾਫ ਪ੍ਰਚਾਰ ਕੀਤਾ, ਜਦਕਿ ਔਰਤਾਂ ਅਤੇ ਕਿਰਤ ਦੇ ਅਧਿਕਾਰਾਂ ਦਾ ਸਮਰਥਨ ਵੀ ਕੀਤਾ। ਉਹ ਆਜ਼ਾਦ ਭਾਰਤ ਦੇ ਪਹਿਲੇ ਕਾਨੂੰਨ ਅਤੇ ਨਿਆਂ ਮੰਤਰੀ, ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਗਣਤੰਤਰ ਦੇ ਮੋਢੀ ਸਨ। ਭਾਰਤ ਅਤੇ ਹੋਰ ਕਿਤੇ, ਉਹਨਾਂ ਨੂੰ ਅਕਸਰ ਬਾਬਾ ਸਾਹਿਬ, ਮਰਾਠੀ ਵਿਚ ਭਾਵ "ਆਦਰਯੋਗ ਪਿਤਾ" ਕਹਿੰਦੇ ਸਨ।
ਗੁਰੂ ਨਾਨਕ ਦੇਵ ਜੀ (15 ਅਪ੍ਰੈਲ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ। 1. ਗੁਰੂ ਨਾਨਕ ਸਾਹਿਬ ਦੇ ਜਨਮ ਅਤੇ ਜੋਤੀ-ਜੋਤ ਸਮਾੳਣ ਬਾਰੇ ਤਾਰੀਖ਼ਾਂ ਵਿਚ ਮਤਭੇਦ ਹੈ। ਸੁਖਬਾਸੀ ਰਾਮ ਬੇਦੀ, ਗਣੇਸ਼ਾ ਸਿੰਘ ਬੇਦੀ, ਡਾ. ਤਰਲੋਚਨ ਸਿੰਘ, ਡਾ ਹਰਜਿੰਦਰ ਸਿੰਘ ਦਿਲਗੀਰ ਵਰਗੇ ਇਤਿਹਾਸਕਾਰ ਉਨ੍ਹਾਂ ਦਾ ਜਨਮ 20 ਅਕਤੂਬਰ 1469 ਅਤੇ ਜੋਤੀ ਜੋਤ ਸਮਾਉਣਾ 7 ਸਤੰਬਰ 1539 ਦਾ ਮੰਨਦੇ ਹਨ (Sikh History in 10 Volume, vol 1) 2.
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
"ਲੋਕ-ਨਾਚ ਨਾਲ ਮਾਨਸਿਕਤਾ ਨਾਚ ਕਲਾ ਨੂੰ ਆਪਣੇ ਜੀਵਨ ਦਾ ਸੁਭਾਵਿਕ ਅਮਲ ਪ੍ਰਵਾਨ ਕਰਦੀ ਰਹੀ ਹੈ।" 'ਨੱਚਣ ਵਾਲੇ ਦੀ ਅੱਡੀ ਨਾ ਰਹਿੰਦੀ , ਗਾਉਣ ਵਾਲੇ ਦਾ ਮੂੰਹ' ਇਸ ਸੁਭਾਵਕ ਅਮਲ ਦੀ ਪੁਸ਼ਟੀ ਕਰਦੀ ਕਾਵਿ ਸਤਰ ਹੈ। ਨਾਚ ਕਲਾ ਕਿਸੇ ਵੀ ਸੂਰਤ ਵਿੱਚ ਮੂਕ ਪੇਸ਼ਕਾਰੀ ਨਹੀਂ ਹੈ। ਖ਼ਾਸਕਰ ਪੰਜਾਬੀ ਲੋਕ ਨਾਚ ਗਿੱਧਾ ਭੰਗੜਾ ਤਾਂ ਗੀਤਾਂ ਦੇ ਬੋਲ ਜਾਂ ਬੋਲੀਆਂ ਤੋਂ ਬਿਨਾਂ ਪੇਸ਼ ਕਿਤੇ ਜਾਣਾ ਸੰਭਵ ਹੀ ਨਹੀਂ। ਲੋਕ-ਸਮੂਹ ਦੀ ਸਿਰਜਨ-ਕਲਾ ਦੀ ਇੱਕ ਮਹੱਤਵਪੂਰਨ ਵੰਨਗੀ ਹੈ, ਜੋ ਲੋਕ-ਮਾਨਸ ਦੇ ਸਮੁਚੇ ਹਾਵਾਂ-ਭਾਵਾਂ ਨੂੰ ਸਰੀਰਕ ਮੁਦਰਾਵਾਂ ਦੇ ਪ੍ਰਗਟਾਉ-ਸੰਦਰਭ ਰਾਹੀਂ ਪੇਸ਼ ਕਰਦੀ ਹੈ। ਲੋਕ ਨਾਚ ਵੀ ਇਸੇ ਪ੍ਰਕਾਰ ਦੀ ਇੱਕ ਲੋਕ-ਕਲਾ ਹੈ। ਲੋਕ-ਨਾਚ ਮੰਨੋਰੰਜਨ ਦਾ ਸਾਧਨ ਹੀ ਨਹੀਂ, ਇਹ ਕਿਸੇ ਖਿੱਤੇ ਦੇ ਜਨ-ਸਮੂਹ ਦੀ ਸਮਾਜਿਕ, ਸੱਭਿਆਚਾਰਕ, ਨੈਤਿਕ, ਧਾਰਮਿਕ, ਰਾਜਸੀ ਅਤੇ ਇਤਹਾਸਿਕ ਜੀਵਨ-ਤੋਰ ਦੀਆਂ ਵਿਭਿੰਨ ਪਰਤਾਂ ਦਾ ਸਰੀਰਕ ਮੁਦਰਾਵਾਂ ਦੇ ਮਾਧਿਅਮ ਰਾਹੀਂ ਆਪ-ਮੁਹਾਰਾ, ਸਧਾਰਨ, ਖੁਸ਼ੀਆਂ-ਖੇੜਿਆਂ ਭਰਪੂਰ ਅੰਦਰੂਨੀ ਭਾਵਨਾਵਾਂ ਦਾ ਬਾਹਰੀ ਪ੍ਰਗਟਾਵਾ ਵੀ ਹੈ। ਪੰਜਾਬ ਦੇ ਲੋਕ-ਨਾਚ ਪੰਜਾਬ ਪੰਜਾਬ ਦੇ ਜਨ-ਜੀਵਨ ਦਾ ਮਹੱਤਪੂਰਨ ਅੰਗ ਹਨ।"ਪੰਜਾਬ ਦੇ ਲੋਕ-ਨਾਚਾਂ ਦਾ ਵਰਗੀਕਰਨ ਦੋ ਪੱਧਰਾਂ ਤੇ ਕੀਤਾ ਜਾ ਸਕਦਾ ਹੈ:
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸੀ, ਜਿਸ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਸ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਲਸਫਾ ਨਾਲ਼ ਜੋੜਿਆ ਜਿਸ ਕਰ ਕੇ ਉਸ ਨੂੰ ਭਾਈ ਜੀ ਆਖਿਆ ਜਾਣ ਲੱਗਾ। ਉਸ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਗੁਰੂ ਗੋਬਿੰਦ ਸਿੰਘ (ਪੰਜਾਬੀ ਉਚਾਰਨ: [gʊɾuː goːbɪn̪d̪ᵊ sɪ́ŋgᵊ] ; 22 ਦਸੰਬਰ 1666 – 7 ਅਕਤੂਬਰ 1708), ਗੋਬਿੰਦ ਦਾਸ ਜਾਂ ਗੋਬਿੰਦ ਰਾਏ ਦਾ ਜਨਮ ਦਸਵੇਂ ਸਿੱਖ ਗੁਰੂ, ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ । ਜਦੋਂ ਉਸਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ, ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਸਿੱਖਾਂ ਦੇ ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ, ਦਸਵੇਂ ਅਤੇ ਅੰਤਿਮ ਮਨੁੱਖੀ ਸਿੱਖ ਗੁਰੂ ਬਣ ਗਏ ਸਨ। ਉਸਦੇ ਜੀਵਨ ਕਾਲ ਦੌਰਾਨ ਉਸਦੇ ਚਾਰ ਜੈਵਿਕ ਪੁੱਤਰਾਂ ਦੀ ਮੌਤ ਹੋ ਗਈ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੁਆਰਾ ਮਾਰ ਦਿੱਤਾ ਗਿਆ।
ਪੰਜਾਬੀ ਭਾਸ਼ਾ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖਾਂ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।ਅੰਮ੍ਰਿਤਾ ਪ੍ਰੀਤਮ ਦੀ ਸਭ ਤੋਂ ਮਸ਼ਹੂਰ ਕਵਿਤਾ ਅੱਜ ਆਖਾਂ ਵਾਰਿਸ ਸ਼ਾਹ ਨੂੰ ਹੈ ਜਿਸ ਵਿੱਚ ਉਹ ਹਿੰਦੁਸਤਾਨ ਦੀ ਵੰਡ ਤੋਂ ਬਾਅਦ ਹੋਏ ਕਤਲੇਆਮ ਪ੍ਰਤੀ ਆਪਣਾ ਰੋਸ ਦਿਖਾਉਂਦੇ ਹੋਏ ਵਾਰਿਸ ਸ਼ਾਹ ਨੂੰ ਵਾਪਸ ਆਉਣ ਦੀ ਦੁਹਾਈ ਪਾਉਂਦੀ ਹੈ। ਇੱਕ ਨਾਵਲਕਾਰ ਦੇ ਤੌਰ ਉੱਤੇ ਪਿੰਜਰ (1950) ਉਸਦਾ ਸਭ ਤੋਂ ਮਸ਼ਹੂਰ ਨਾਵਲ ਹੈ ਜਿਸ ਉੱਤੇ ਬਾਅਦ ਵਿੱਚ ਇੱਕ ਅਵਾਰਡ ਜੇਤੂ ਫ਼ਿਲਮ ਪਿੰਜਰ (2003) ਵੀ ਬਣੀ।1947 ਵਿੱਚ ਭਾਰਤ ਤੇ ਪਾਕਿਸਤਾਨ ਦੀ ਵੰਡ ਪਿੱਛੋਂ ਇਹ ਲਿਹੌਰ ਤੋਂ ਹਿੰਦੁਸਤਾਨ ਆ ਗਈ।
ਸਿੱਖੀ ਜਾਂ ਸਿੱਖ ਧਰਮ (ਸਿੱਖ ਦਾ ਮਤਲਬ, "ਸਿੱਖਣ ਵਾਲ਼ਾ") ਇੱਕ ਭਾਰਤੀ ਧਰਮ ਹੈ, ਜੋ 15ਵੀਂ ਸਦੀ ਵਿੱਚ ਭਾਰਤੀ ਉਪਮਹਾਂਦੀਪ ਦੇ ਪੰਜਾਬ ਖੇਤਰ ਵਿੱਚ ਸ਼ੁਰੂ ਹੋਇਆ। ਇਹ ਜਗਤ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ ਅਤੇ ਸਾਰੇ ਵਿਸ਼ਵਵਿਆਪੀ ਪ੍ਰਮੁੱਖਤਾ ਪ੍ਰਾਪਤ ਧਰਮਾਂ ਵਿੱਚੋਂ ਸਭ ਤੋਂ ਹਾਲੀਆ ਸਥਾਪਤ ਹੋਇਆ। ਸਿੱਖ ਪੰਥ ਨੂੰ ਮੰਨਣ ਵਾਲਿਆਂ ਦੀ ਗਿਣਤੀ ਲਗਭਗ 3 ਕਰੋੜ (ਜਾਂ 25–30 ਮਿਲੀਅਨ) ਹੈ, ਇਨ੍ਹਾਂ ਦਾ ਬਹੁਮਤ ਪੰਜਾਬ, ਭਾਰਤ ਵਿੱਚ ਰਹਿੰਦਾ ਹੈ। ਸਿੱਖ ਧਰਮ ਦਾ ਅਧਿਆਤਮਕ ਆਧਾਰ ਸਿੱਖਾਂ ਦੇ ਦਸ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਹੈ, ਜੋ ਕਿ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਗੂਰੂ ਨਾਨਕ ਦੇਵ ਨੇ ਸਿੱਖ ਧਰਮ ਦੀ ਨੀਂਹ ਰੱਖੀ ਸੀ ਅਤੇ ਗੂਰੂ ਗੋਬਿੰਦ ਸਿੰਘ ਨੇ ਗੂਰੂ ਗ੍ਰੰਥ ਸਾਹਿਬ ਨੂੰ ਇਸਦੇ ਅੰਤਮ ਗੁਰੂ ਵਜੋਂ ਨਿਯੁਕਤ ਕਰਕੇ ਦੇਹਧਾਰੀ ਗੁਰੂ ਦੀ ਪਰੰਪਰਾ ਨੂੰ ਸਮਾਪਤ ਕੀਤਾ। ਗੁਰੂ ਨਾਨਕ ਦੀਆਂ ਪ੍ਰਮੁੱਖ ਸਿੱਖਿਆਵਾਂ ਵਿੱਚ ਸ਼ਾਮਲ ਹਨ: ਰੱਬ ਉੱਪਰ ਯਕੀਨ ਰੱਖਕੇ ਉਸਦਾ ਨਾਮ ਜਪਣਾ, ਮਨੁੱਖਤਾ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁੱਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜਿਉਣਾ। ਗੁਰੂ ਹਰਿਗੋਬਿੰਦ (ਛੇਵਾਂ ਗੁਰੂ) ਨੇ ਮੀਰੀ-ਪੀਰੀ ਦੀ ਧਾਰਨਾ ਨੂੰ ਸਥਾਪਤ ਕੀਤਾ ਜਿਸਦੇ ਅਧੀਨ ਦੋਵਾਂ ਅਸਥਾਈ ਜਾਂ ਰਾਜਨੀਤਕ ਅਧਿਕਾਰ (ਮੀਰੀ) ਅਤੇ ਅਧਿਆਤਮਕ ਸ਼ਕਤੀ (ਪੀਰੀ) ਨੂੰ ਸਮਾਨ ਮਹੱਤਤਾ ਪ੍ਰਾਪਤ ਹੋਈ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਉਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਸੀ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ 'ਤੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।ਉਹ 1967 ਵਿੱਚ ਸਾਹਿਤ ਅਕਾਦਮੀ (ਭਾਰਤ ਦੀ ਨੈਸ਼ਨਲ ਅਕੈਡਮੀ ਆਫ਼ ਲੈਟਰਜ਼) ਦੁਆਰਾ ਦਿੱਤੇ ਗਏ ਸਾਹਿਤ ਅਕਾਦਮੀ ਪੁਰਸਕਾਰ ਦਾ ਸਭ ਤੋਂ ਘੱਟ ਉਮਰ ਦਾ ਪ੍ਰਾਪਤ ਕਰਤਾ ਬਣ ਗਿਆ, ਜੋ ਕਿ ਪੂਰਨ ਭਗਤ, 'ਲੂਣਾ(1965) ਦੀ ਪ੍ਰਾਚੀਨ ਕਥਾ 'ਤੇ ਆਧਾਰਿਤ ਉਸ ਦੇ ਮਹਾਂਕਾਵਿ ਨਾਟਕ ਲਈ ਮਿਲਿਆ ਸੀ । ਆਧੁਨਿਕ ਪੰਜਾਬੀ ਸਾਹਿਤ ਵਿੱਚ ਇੱਕ ਮਹਾਨ ਰਚਨਾ ਅਤੇ ਜਿਸਨੇ ਆਧੁਨਿਕ ਪੰਜਾਬੀ ਕਿੱਸੇ ਦੀ ਇੱਕ ਨਵੀਂ ਵਿਧਾ ਵੀ ਬਣਾਈ ਹੈ। ਅੱਜ, ਉਸ ਦੀ ਸ਼ਾਇਰੀ ਮੋਹਨ ਸਿੰਘ (ਕਵਿਤਾ) ਅਤੇ ਅੰਮ੍ਰਿਤਾ ਪ੍ਰੀਤਮ ਵਰਗੇ ਆਧੁਨਿਕ ਪੰਜਾਬੀ ਕਵਿਤਾ ਦੇ ਦਿੱਗਜਾਂ,ਦੇ ਨਾਲ ਬਰਾਬਰੀ 'ਤੇ ਖੜ੍ਹੀ ਹੈ, ਜੋ ਸਾਰੇ ਭਾਰਤ-ਪਾਕਿਸਤਾਨ ਸਰਹੱਦ ਦੇ ਦੋਵੇਂ ਪਾਸੇ ਪ੍ਰਸਿੱਧ ਹਨ।
ਦਮਦਮਾ ਸਾਹਿਬ ਜਾਂ ਤਲਵੰਡੀ ਸਾਬੋ ਪਿੰਡ ਸਾਬੋ ਕੀ ਤਲਵੰਡੀ ਨੇੜੇ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਦਾ ਪ੍ਰਸਿੱਧ ਅਸਥਾਨ, ਜਿਸ ਨੂੰ ਗੁਰੂ ਕੀ ਕਾਸ਼ੀ ਵੀ ਕਿਹਾ ਜਾਂਦਾ ਹੈ। ਡੱਲੇ ਸਿੱਖ ਦਾ ਪ੍ਰੇਮ ਦੇਖਕੇ ਕਲਗੀਧਰ ਨੇ ਇਥੇ ਕ਼ਰੀਬ ਸਾਢੇ ਨੌ ਮਹੀਨੇ ਨਿਵਾਸ ਕੀਤਾ। ਮਾਤਾ ਸੁੰਦਰੀ ਜੀ ਅਤੇ ਮਾਤਾ ਸਾਹਿਬ ਕੌਰ ਜੀ, ਭਾਈ ਮਨੀ ਸਿੰਘ ਜੀ ਨੂੰ ਨਾਲ ਲੈ ਕੇ ਇਸ ਥਾਂ ਦਿੱਲੀ ਤੋਂ ਦਸਮ ਗੁਰੂ ਦੇ ਦਰਸ਼ਨ ਕਰਨ ਆਏ। ਗੁਰੂ ਗੋਬਿੰਦ ਸਿੰਘ ਜੀ ਨੇ ਇਸੇ ਥਾਂ ਆਤਮਿਕ ਸ਼ਕਤੀ ਨਾਲ ਆਪਂਣੇ ਅਨੁਭਵ ਤੋਂ ਗੁਰੂ ਗ੍ਰੰਥ ਸਾਹਿਬ ਦਾ ਸੰਪੂਰਨ ਪਾਠ ਲਿਖਵਾਇਆ। ਫੂਲਵੰਸ਼ ਦੇ ਰਤਨ ਤਿਲੋਕ ਸਿੰਘ ਤੇ ਰਾਮ ਸਿੰਘ ਜੀ ਨੇ ਇੱਥੇ ਹੀ ਦਸ਼ਮੇਸ਼ ਪਿਤਾ ਤੋਂ ਤੋਂ ਅੰਮ੍ਰਿਤ ਪਾਨ ਕੀਤਾ। ਮਾਲਵੇ ਦੇ ਜੰਗਲ ਨੂੰ ਸਰਸਬਜ਼ (ਹਰਿਆ ਭਰਿਆ) ਕਰਨ ਲਈ ਨਹਿਰਾਂ ਦਾ ਵਰ ਵੀ ਇਸੇ ਥਾਂ ਤੇ ਬਖਸ਼ਿਆ ਹੈ। ਇਸ ਦਰਬਾਰ ਦੀ ਸੇਵਾ ਪੰਥ ਨੇ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਸਪੁਰਦ ਕੀਤੀ ਸੀ, ਜੋ ਹੁਣ ਉਸ ਦੀ ਵੰਸ਼ ਦੇ ਰਈਸ ਸ਼ਾਹਗ਼ਾਦਪੁਰ ਦੇ ਹੱਥ ਹੈ। ਸਾਡੇ ਵੱਡੇ ਵਡੇਰੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਫੌਜ ਦੇ ਸਿਪਾਹੀ ਸਨ। ਪਰ ਹੁਣ ਕਿਸੇ ਕਾਰਨਾਂ ਕਰਕੇ ਸਿਰਫ ਏਨੀ ਹੀ ਜਾਣਕਾਰੀ ਮਿਲ ਸਕੀ ਹੈ (ਕਿਉਂਕਿ ਕਈ ਗਦਾਰ ਤੇ ਪੰਥ ਵਿਰੋਧੀ ਇਹ ਤਖ਼ਤ ਦੇਖਣਾ ਨਹੀਂ ਚਾਹੁੰਦੇ ਸੀ) ਬਾਕੀ ਜਾਣਕਾਰੀ ਇਸ ਪ੍ਰਕਾਰ ਹੈ ਕਿ ਉਹਨਾਂ ਨੇ ਜੰਗਲਾਂ ਤੇ ਪਹਾੜਾਂ ਵਿੱਚ ਘਰ ਬਣਾਏ ਹੋਏ ਸਨ, ਪਰ ਜਾਲਮਾਂ ਮੂਹਰੇ ਸਿਰ ਨਹੀਂ ਝੁਕਾਏ ਸਮੇਂ ਸਮੇਂ ਤੇ ਹੋਰ ਸਿੰਘਾਂ ਨੂੰ ਵੀ ਉਹਨਾਂ ਦੀ ਗੁਲਾਮੀ ਤੋਂ ਮੁਕਤ ਕਰਵਾਇਆ ਤੇ ਹੌਲੀ ਹੌਲੀ ਆਪਣੀ ਸਥਿੱਤੀ ਨੂੰ ਦੁਬਾਰਾ ਕਾਇਮ ਕਰਿਆ । ਜਦੋਂ ਉਹਨਾਂ ਨੂੰ ਸੁਣਨ ਚ ਆਇਆ ਕਿ ਛੋਟੇ ਸਾਹਿਬਜ਼ਾਦਿਆਂ ਨੂੰ ਨੀਹਾਂ ਵਿੱਚ ਚਿਣ ਕੇ ਸ਼ਹੀਦ ਕੀਤਾ ਹੈ, ਤਾ 12 ਮਿਸਲਾਂ ਬਾਣੀਆਂ ਤੇ ਓਹਨਾਂ ਨੇ ਜਾਕੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦੇ ਬਦਲੇ ਵਿੱਚ ਅਹਿਮ ਰੋਲ ਸੀ। ਉਸ ਤੋਂ ਬਾਅਦ ਸਾਰੀਆਂ ਮਿਸਲਾਂ ਤੇ ਓਹਨਾਂ ਦੇ ਆਗੂਆਂ ਨੇ ਆਪਣੇ ਆਪਣੇ ਹਿੱਸੇ ਬਣਦੀ ਜ਼ਮੀਨ ਤੇ ਹੋਰ ਲੋੜੀਦਾ ਸਾਮਾਨ ਕੋਲ ਰੱਖ ਕੇ ਓਥੇ ਸਾਸ਼ਨ ਸ਼ੁਰੂ ਕਰ ਦਿਤਾ। ਪਰ ਸ਼ਹੀਦ ਮਿਸਲ ਦੇ ਆਗੂ ਜਾਣੀ ਕਿ ਸਾਡੇ ਵਡੇਰਿਆਂ ਨੇ ਇਹ ਸਭ ਦੀ ਥਾਂ ਸੇਵਾ ਦੀ ਸੋਚੀ ਤੇ ਉਹ ਗੁਰੂ ਸਾਹਿਬ ਦਾ ਹੁਕਮ ਨਾਮਾ ਤੇ ਹੱਥ ਲਿਖਤ ਗੁਰੂ ਗਰੰਥ ਸਾਹਿਬ ਜੀ ਨਾਲ ਤਲਵੰਡੀ ਸਾਬੋ ਵੱਲ ਰਵਾਨਾ ਹੋ ਗਏ। ਇਥੇ ਆਕੇ ਉਹਨਾਂ ਨੇ ਗੁਰੂ ਘਰ ਦੀ ਸੇਵਾ ਕੀਤੀ ਤੇ ਨਾਲ ਨਾਲ ਬੱਚਿਆਂ ਤੇ ਹੋਰ ਸਿੱਖਣ ਦੇ ਚਾਹਵਾਨਾਂ ਲਈ ਬੂਗੇ (ਸਕੂਲ) ਖੋਲ੍ਹੇ ਤਾ ਕਿ ਉਹ ਸ਼ੁੱਧ ਬਾਣੀ ਪੜ੍ਹ ਅਤੇ ਸੁਣ ਸਕਣ। ਜਦੋਂ ਇਹ ਗੱਲ ਪੰਜਾਬ ਦੇ ਮੌਜੂਦਾ ਰਾਜੇ ਨੂੰ ਪਤਾ ਚੱਲੀ ਕੀ ਸ਼ਹੀਦ ਮਿਸਲ ਦੇ ਆਗੂ ਹਾਲੇ ਤੱਕ ਪੰਥ ਦੀ ਸੇਵਾ ਕਰ ਰਹੇ ਹਨ ਤਾਂ ਉਹਨਾਂ ਨੇ ਇਕ ਪਟਾਨਾਮਾ (ਇਕ ਪਟੇ ਉਤੇ ਆਦੇਸ਼ ਜਾਂ ਸੁਨੇਹਾ) ਲਿਖਿਆ ਜਿਸ ਅਨੁਸਾਰ ਉਹਨਾਂ ਨੂੰ ਤਲਵੰਡੀ ਸਾਬੋ ਦਾ ਜੱਥੇਦਾਰ ਨਿਯੁਕਤ ਕੀਤਾ ਗਿਆ ਤੇ ਨਾਲ ਕਿਹਾ ਗਿਆ ਕੀ ਜੇ ਏਦਾਂ ਹੀ ਤੂੰ ਕਰਦਾ ਰਿਹਾ ਫੇਰ ਓਣ ਵਾਲੇ ਸਮੇਂ ਚ ਤੇਰੀ ਔਲਾਦ ਕਿ ਕਰੂ ਇਸ ਕਰਕੇ ਮੈ ਇਕ ਇਲਾਕਾ ਤੇਰੇ ਨਾਮ ਕਰਦਾ ਹਾਂ ਤੇ ਤੂੰ ਉਸ ਸਾਰੀ ਜਮੀਨ (ਤਿਉਣਾ ਪੁਜਾਰੀਆਂ) ਦਾ ਮਾਲਕ ਹੋਏਗਾ। ਤਲਵੰਡੀ ਸਾਬੋ ਜਾਨੀ ਕੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਨੂੰ ਤਖ਼ਤ ਵੀ ਉਸੇ ਹੁਕਮਨਾਮੇ ਦਾ ਸਦਕਾ ਬਣਾਇਆ ਗਿਆ ਜੋ ਗੁਰੂ ਜੀ ਨੇ ਉਹਨਾਂ ਨੂੰ ਦਿੱਤਾ ਸੀ ਤੇ ਉਹਨਾਂ ਦੇ ਹੁਕਮਾਂ ਕਾਰਨ ਹੀ ਉਹ ਇਥੇ ਵਸੇ।ਇਥੇ ਵਿਸਾਖੀ ਨੂੰ ਭਾਰੀ ਮੇਲਾ ਹੁੰਦਾ ਹੈ। ਗੁਰਪੁਰ ਨਿਵਾਸੀ ਸੰਤ ਅਤਰ ਸਿੰਘ ਜੀ ਨੇ ਇਸ ਗੁਰਧਾਮ ਦੀ ਬਹੁਤ ਸੇਵਾ ਕਰਵਾਈ ਹੈ। ਦਮਦਮਾ ਸਾਹਿਬ ਸਿੱਖ ਲਿਖਾਰੀਆਂ ਤੇ ਗਿਆਨੀਆਂ ਦੀ ਟਕਸਾਲ ਹੈ। ਕਿਸੇ ਸਮੇ ਮਹਾਰਾਜਾ ਨਾਭਾ ਵਲੋਂ ਇਸ ਅਸਥਾਨ ਨੂੰ ਸੌ ਰੁਪਏ ਮਹੀਨਾ ਲੰਗਰ ਲਈ ਮਿਲਦਾ ਹੈ। ਇਹ ਗੁਰਦ੍ਵਾਰਾ ਰੇਲਵੇ ਸਟੇਸ਼ਨ ਮਾਈਸਰਖਾਨੇ ਤੋਂ ਸੱਤ ਮੀਲ ਦਖਣ ਪੱਛਮ ਵਲ ਹੈ, ਰਾਮਾ ਸਟੇਸ਼ਨ ਬੀ. ਬੀ. ਐਂਡ ਸੀ.
ਤਖ਼ਤ (ਸ਼ਾਹਮੁਖੀ: تخت; ਫ਼ਾਰਸੀ: تخت) ਸਿੱਖੀ ਦੇ ਸ਼੍ਰੋਮਣੀ ਅਦਾਰੇ ਹਨ। ਤਖ਼ਤ ਦਾ ਮਤਲਬ ਹੈ ਕੀ ਉਹ ਅਦਾਰਾ ਜੋ ਸਿੱਖੀ ਅਤੇ ਸਿੱਖਾਂ ਦੇ ਆਂਤਰਿਕ ਮਸਲਿਆਂ ਦੀ ਕੌਮਾਂਤਰੀ ਅਤੇ ਕੌਮੀ ਪਧਰ ਤੇ ਅਗਵਾਈ ਕਰਨ ਦੀ ਸਮਰਥਾ ਰੱਖਦਾ ਹੈ।ਪੰਜ ਤਖਤਾਂ 'ਚੋਂ ਤਿੰਨ ਤਖ਼ਤ ਸਾਹਿਬ, ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਪੰਜਾਬ ਵਿੱਚ ਸਥਾਪਿਤ ਹਨ। ਦੋ ਤਖ਼ਤ ਸਾਹਿਬ, ਤਖ਼ਤ ਸ੍ਰੀ ਹਜੂਰ ਸਾਹਿਬ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਪੰਜਾਬ ਤੋਂ ਬਾਹਰ ਸਥਾਪਿਤ ਹਨ। ਅਸਲ ਵਿੱਚ ਉਹਨਾਂ ਗੁਰਦਵਾਰਿਆਂ ਨੂੰ ਹੀ ਤਖ਼ਤ ਮੰਨਿਆ ਗਿਆ ਹੈ ਜਿਥੋਂ ਕਦੇ ਵੀ ਕਿਸੇ ਗੁਰੂ ਸਾਹਿਬ ਨੇ ਹੁਕਮਨਾਮਾ ਜਾਰੀ ਕੀਤਾ ਹੋਵੇ। ਸਭ ਤਖਤਾਂ ਦੀ ਆਪੋ ਆਪਣੀ ਪ੍ਰਚਲਤ ਮੋਹਰ ਹੈ, ਜਿਸਨਾਲ ਉਹ ਆਪਣੇ ਹੁਕਮਨਾਮੇ ਲਾਗੂ ਕਰਨ ਲਈ ਪ੍ਰਮਾਣਿਤ ਕਰਦੇ ਹਨ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਇੱਕ ਸਿੱਖ ਮਹਾਰਾਜਾ ਸੀ ਜਿੰਨਾ ਨੂੰ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।1928 ਵਿੱਚ ਭਗਤ ਸਿੰਘ ਤੇ ਉਸਦੇ ਸਾਥੀ ਸ਼ਿਵਰਾਮ ਰਾਜਗੁਰੂ ਨੇ 21 ਸਾਲਾ ਬਰਤਾਨਵੀ ਪੁਲਿਸ ਅਫ਼ਸਰ ਜੌਨ ਸਾਂਡਰਸ ਦਾ ਲਾਹੌਰ ਵਿਖੇ ਗੋਲੀ ਮਾਰਕੇ ਕਤਲ ਕੀਤਾ ਜਦਕਿ ਉਹਨਾਂ ਦਾ ਮਕਸਦ ਜੇਮਜ਼ ਸਕੌਟ ਨਾਂ ਦੇ ਸੀਨੀਅਰ ਪੁਲਿਸ ਸੁਪਰਿਨਟੈਂਡੈਂਟ ਦਾ ਕਤਲ ਕਰਨਾ ਸੀ।
ਵਹਿਮ ਭਰਮ ਦੀ ਆਧਾਰਸ਼ਿਲਾ ਡਰ ਹੈ। ਜਦੋਂ ਵਿਅਕਤੀ ਵੱਖ-ਵੱਖ ਕੁਦਰਤੀ ਸ਼ਕਤੀਆਂ ਤੋਂ ਡਰਨ ਲੱਗਾ ਤਾਂ ਉਸਨੇ ਆਪਣੀ ਮਾਨਸਿਕ ਕਮਜ਼ੋਰੀ ਨੂੰ ਸਹਾਰਾ ਦੇਣ ਲਈ ਅਨੇਕਾਂ ਪੂਜਾ ਵਿਧੀਆਂ ਨੂੰ ਅਪਣਾਉਣਾ ਸ਼ੁਰੂ ਕੀਤਾ ਜਿਸ ਨਾਲ ਵੱਖੋ-ਵੱਖਰੇ ਵਹਿਮ ਭਰਮ ਦੀ ਪ੍ਰਚਲਿਤ ਹੋ ਗਏ। ਮਨੁੱਖ ਪ੍ਰਕਿਰਤੀ ਦੇ ਪ੍ਰਭਾਵ ਨੂੰ ਸਮਝਣੋਂ ਅਸਮਰੱਥ ਹੋਣ ਕਰ ਕੇ ਡਰਿਆ ਤੇ ਸਹਿਮਿਆ ਰਹਿੰਦਾ ਸੀ, ਜਦੋਂ ਉਹ ਹਰ ਜੜ੍ਹ ਵਸਤੂ ਵਿੱਚ ਕਿਸੇ ਭਲੀ ਜਾਂ ਚੰਦਰੀ ਆਤਮਾ ਦੀ ਹੋਂਦ ਨੂੰ ਮੰਨ ਦੇ ਉਸ ਦੇ ਚੰਗੇ ਪ੍ਰਭਾਵ ਨੂੰ ਗ੍ਰਹਿਣ ਕਰਨ ਤੇ ਚੰਦਰੇ ਤੋਂ ਮੁਕਤੇ ਹੋਣ ਲਈ ਕਈ ਰੀਤਾਂ ਤੇ ਟੂਣੇ ਕਰਿਆ ਕਰਦਾ ਸੀ ਤੇ ਹਰ ਘਟਨਾ ਕਿਸੇ ਗੈਵੀ ਸ਼ਕਤੀ ਕਰ ਕੇ ਵਾਪਰਦੀ ਹੈ ਤਾਂ ਵਿਸ਼ਵਾਸ ਰੱਖਦਾ ਸੀ ਤਾਂ ਅਨੇਕਾਂ ਵਹਿਮ ਭਰਮਾਂ ਦਾ ਜਨਮ ਹੋਇਆ।" ਮਨੁੱਖ ਇੱਕ ਸਮਾਜਿਕ ਵਾਤਾਵਰਣ ਵਿੱਚ ਰਹਿੰਦਾ ਹੈ। ਵਿਸ਼ਵਾਸ ਇਸ ਵਾਤਾਵਰਣ ਦਾ ਮਹੱਤਵਪੂਰਨ ਭਾਗ ਹਨ ਜਿਹਨਾਂ ਵਿੱਚ ਸਭ ਕੁਝ ਸ਼ਾਮਿਲ ਹੈ ਜਿਸ ਨੂੰ ਅਸੀਂ ਵਹਿਮ, ਪਰੰਪਰਾ ਜਾ ਤੁਅੱਸਬ ਕਹਿੰਦੇ ਹਾਂ। ਡੰਡੀਜ਼ ਨੇ ਐਚ.ਜੇ.
ਭਾਰਤ ਦੱਖਣੀ ਏਸ਼ੀਆ ਦਾ ਇੱਕ ਦੇਸ਼ ਹੈ। ਇਹ ਖੇਤਰਫਲ ਦੇ ਹਿਸਾਬ ਨਾਲ ਦੁਨੀਆਂ ਦਾ ਸੱਤਵਾਂ ਅਤੇ ਆਬਾਦੀ ਦੇ ਹਿਸਾਬ ਨਾਲ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੁਨੀਆਂ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਇਹ ਦੱਖਣ ਵਿੱਚ ਹਿੰਦ ਮਹਾਂਸਾਗਰ, ਦੱਖਣ-ਪੱਛਮ ਵਿੱਚ ਅਰਬ ਸਾਗਰ ਅਤੇ ਦੱਖਣ-ਪੂਰਬ ਵਿੱਚ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ ਹੈ। ਭਾਰਤ ਪੱਛਮ ਵੱਲ ਪਾਕਿਸਤਾਨ ਅਤੇ ਅਫ਼ਗ਼ਾਨਿਸਤਾਨ, ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ, ਪੂਰਬ ਵੱਲ ਬਰਮਾ ਅਤੇ ਬੰਗਲਾਦੇਸ਼ ਆਦਿ ਦੇਸ਼ਾਂ ਨਾਲ ਜ਼ਮੀਨੀ ਸਰਹੱਦ ਸਾਂਝੀ ਕਰਦਾ ਹੈ ਅਤੇ ਦੱਖਣ ਵੱਲ ਮਾਲਦੀਵ ਅਤੇ ਸ੍ਰੀ ਲੰਕਾ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦਾ ਹੈ। ਭਾਰਤ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਬਰਮਾ, ਥਾਈਲੈਂਡ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦੇ ਹਨ।
ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਜਾਂ ਸ਼੍ਰੀ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰੂਦਵਾਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰੂਦਵਾਰਾ ਚੌਥੇ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਪੰਜਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ 1606 ਵਿੱਚ ਸ਼੍ਰੀ ਅਕਾਲ ਤਖਤ ਸਾਹਿਬ ਜੀ ਦਾ ਨੀਂਹ ਪੱਥਰ ਛੇਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਸ਼੍ਰੀ ਹਰਿਮੰਦਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਸ਼ਹੀਦ ਦੀ ਸ਼ਹੀਦੀ ਵੀ ੧੬੫੭ ਦੇ ਜਹਾਨ ਖ਼ਾਨ ਵਾਲੇ ਹਮਲੇ ਦੌਰਾਨ ਹੀ ਸ਼੍ਰੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ। ਅੱਜ ਬਾਬਾ ਜੀ ਦੀ ਯਾਦ ਵਿੱਚ ਸ਼੍ਰੀ ਹਰਿਮੰਦਰ ਸਾਹਿਬ ਜੀ ਦੀ ਪਰਿਕਰਮਾ ਵਿੱਚ ਸ਼ਹੀਦੀ ਬੁੰਗਾ ਸਥਿਤ ਹੈ, ਜਿੱਥੇ ਲੜੀਵਾਰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਚਲਦੇ ਰਹਿੰਦੇ ਹਨ।
ਕੌਰ ਸਿੱਖ ਔਰਤਾਂ ਦਾ ਆਖ਼ਰੀ ਨਾਮ ਹੈ। ਕਦੇ-ਕਦੇ ਇਸਨੂੰ ਦਰਮਿਆਨੇ ਨਾਮ ਦੇ ਤੌਰ ’ਤੇ ਵੀ ਵਰਤ ਲਿਆ ਜਾਂਦਾ ਹੈ। ਸਾਲ 1699 ਵਿੱਚ ਵਿਸਾਖੀ ਵਾਲ਼ੇ ਦਿਨ ਸਿੱਖਾਂ ਦੇ ਦਸਵੇਂ ਗੁਰੂ, ਗੋਬਿੰਦ ਸਿੰਘ ਨੇ ਖ਼ਾਲਸਾ ਪੰਥ ਦੀ ਸਾਜਨਾ ਕੀਤੀ ਅਤੇ ਮਰਦਾਂ ਅਤੇ ਔਰਤਾਂ ਨੂੰ, ਤਰਤੀਬਵਾਰ, “ਸਿੰਘ” ਅਤੇ “ਕੌਰ” ਨੂੰ ਆਪਣੇ ਪਹਿਲੇ ਨਾਮ ਤੋਂ ਬਾਅਦ ਲਾਉਣ ਹੁਕਮ ਕੀਤਾ। ਇਹ ਸਿੱਖ ਧਰਮ ਵਿੱਚ ਔਰਤਾਂ ਦੇ ਬਰਾਬਰ ਦੇ ਦਰਜੇ ਦੀ ਤਰਜਮਾਨੀ ਵੀ ਕਰਦਾ ਹੈ।
ਹੋਲਾ ਮਹੱਲਾ ਖ਼ਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਅਤੇ ਕੌਮੀ ਜੋੜ ਮੇਲਾ ਹੈ। ਇਹ ਮੇਲਾ ਖ਼ਾਲਸਾ ਪੰਥ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਧਾਰਮਿਕ ਪ੍ਰੰਪਰਾਵਾਂ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਅਨੰਦਪੁਰ ਸਾਹਿਬ ਸਮੇਤ ਸਮੁੱਚਾ ਇਲਾਕਾ ਖ਼ਾਲਸਾਈ ਰੰਗ 'ਚ ਰੰਗਿਆ ਜਾਂਦਾ ਹੈ। ਖ਼ਾਲਸਾ ਪੰਥ ਹੋਲੀ ਨਹੀਂ, ਹੋਲਾ ਖੇਡਦਾ ਹੈ ਅਤੇ ਮਹੱਲਾ ਕੱਢਦਾ ਹੈ। ਹੋਲੀ ਤੋਂ ਅਗਲੇ ਦਿਨ, ਅਨੰਦਪੁਰ ਸਾਹਿਬ ਵਿੱਚ ਕੇਸਗੜ੍ਹ ਸਾਹਿਬ ਅਤੇ ਹੋਰ ਧਾਰਮਿਕ ਸਥਾਨਾਂ ਦੇ ਸਥਾਨ ਉਤੇ, ਇੱਕ ਮੇਲਾ ਭਰਦਾ ਹੈ, ਜਿਸ ਨੂੰ ‘ਹੋਲਾ ਮਹੱਲਾ` ਵੀ ਕਹਿੰਦੇ ਹਨ। ਇਸ ਮੇਲੇ ਦਾ ਮੁੱਢ ਗੁਰੂ ਗੋਬਿੰਦ ਸਿੰਘ ਨੇ ਸੰਮਤ 1701 ਚੇਤ ਦੀ ਇੱਕ ਤਰੀਕ ਨੂੰ ਰੱਖਿਆ। ਉਨ੍ਹਾਂ ਨੇ ਖਾਲਸੇ ਨੂੰ ਸਸ਼ਤਰ-ਵਿੱਦਿਆ ਤੇ ਯੁੱਧ-ਕਲਾ ਵਿੱਚ ਨਿਪੁੰਨ ਕਰਨ ਲਈ ਦੋ ਦਲ ਬਣਾ ਕੇ, ਉਨ੍ਹਾਂ ਵਿੱਚ ਮਸਨੂਈ ਲੜਾਈ ਕਰਵਾਈ ਤੇ ਬਹਾਦਰ ਯੋਧਿਆਂ ਨੂੰ ਸਿਰੋਪੇ ਬਖ਼ਸੇ। ਉਦੋਂ ਤੋਂ ਹਰ ਸਾਲ ਅਨੰਦਪੁਰ ਵਿੱਚ ਹੋਲੀ ਤੋਂ ਅਗਲੇ ਦਿਨ ਹੋਲਾ ਮਹੱਲਾ ਮਨਾਇਆ ਜਾਣ ਲੱਗਾ। ਇਸ ਦਿਨ ਸੰਗਤ ਦਾ ਇੱਕ ਵੱਡਾ ਇਕੱਠ ਹੂੰਦਾ ਹੈ ਜਿਸ ਨੂੰ ‘ਮਹੱਲਾ` ਕਹਿੰਦੇ ਹਨ, ਨਗਾਰਿਆਂ ਦੀ ਧੁਨੀ ਵਿਚ, ਸਜ-ਧਜ ਨਾਲ ਇੱਕ ਗੁਰਧਾਮ ਤੋਂ ਦੂਜੇ ਗੁਰਧਾਮ ਤੱਕ ਨਿਕਲਦਾ ਹੈ। ਇਸ ਮਹੱਲਾ ਵਿੱਚ ਨਿਹੰਗ ਸਿੰਘ, ਪੁਰਾਤਨ ਫ਼ੌਜੀ ਆਨ ਸ਼ਾਨ ਨਾਲ ਸ਼ਾਮਲ ਹੁੰਦੇ ਅਤੇ ਸ਼ਸਤਰਾਂ ਦੇ ਦਸਤਕਾਰ ਵਿਖਾਦੇ ਹਨ|
ਗੁਰਮੁਖੀ (ਪੰਜਾਬੀ: گُرمُکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਇੱਕਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਗੁਰੂ ਅਮਰਦਾਸ ਜੀ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿਨ੍ਹਾਂ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ। ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।
ਸੁਰਜੀਤ ਪਾਤਰ (ਜਨਮ 14 ਜਨਵਰੀ 1945) ਇੱਕ ਪੰਜਾਬੀ ਸ਼ਾਇਰ ਹੈ। ਉਸਨੇ 1960ਵਿਆਂ ਵਿੱਚ ਆਪਣੀਆਂ ਕਵਿਤਾਵਾਂ ਪ੍ਰਕਾਸ਼ਿਤ ਕਰਨੀਆਂ ਸ਼ੁਰੂ ਕੀਤੀਆਂ ਸਨ ਅਤੇ ਅੱਜ ਤੱਕ ਨਿਰੰਤਰ ਕਾਵਿ-ਸਿਰਜਣਾ ਵਿੱਚ ਕਰਮਸ਼ੀਲ ਹੈ। ਉਹਦੀ ਸਖਸ਼ੀਅਤ 'ਕਵਿਤਾ ਦੀ ਵਿਆਪਕ ਸਮਾਜਿਕ ਅਪੀਲ ਤੇ ਗੰਭੀਰਤਾ' ਦਾ ਸੁੰਦਰ ਸੁਮੇਲ ਹੈ। ਆਲੋਚਕਾਂ ਨੇ ਉਸਨੂੰ ਖੂਬ ਸਰਾਹਿਆ ਹੈ। ਸਮਾਜ ਵਿੱਚ ਰਾਜਨੀਤਕ ਚੇਤਨਾ ਅਤੇ ਤਤਕਾਲੀ ਜ਼ਬਰ ਦੇ ਵਿਰੋਧ ਦੇ ਰੂਪ ਵਿੱਚ ਉਹਨਾਂ ਦੀ ਕਵਿਤਾ ਸਾਹਮਣੇ ਆਉਂਦੀ ਹੈ।
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ ਜਾਂ ਇਹ ਕਹਿ ਲਿਆ ਜਾਵੇ ਕਿ ਇਸਲਾਮਿਕ ਰਹੱਸਵਾਦ ਨੂੰ ਸੂਫ਼ੀਵਾਦ ਜਾਂ ਤਸਉਫ਼ ਕਿਹਾ ਜਾਂਦਾ ਹੈ। ਇਸ ਵਿੱਚ ਮਸਤ ਹੋਣ ਵਾਲੇ ਸੂਫ਼ੀ ਨੂੰ ਅਹਿਲੇ ਹੱਕ ਆਖਦੇ ਹਨ।ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿੱਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇੱਕ ਮਘਦੀ ਧੂਣੀ ਸੀ ਤੇ ਇੱਕ ਲਟਾ-ਲਟ ਬਲਦੀ ਲਾਟ।”
ਲੋਕ-ਨਾਚ ਜਨ-ਜੀਵਨ ਦਾ ਮਹੱਤਪੂਰਨ ਅੰਗ ਹਨ। ਲੋਕ ਜੀਵਨ ਦੇ ਚਾਵਾਂ, ਉਮੰਗਾਂ, ਵਲਵਲਿਆ ਅਤੇ ਉਲਾਸ- ਭਾਵਾਂ ਨੂੰ ਪ੍ਰਗਟ ਕਰਨ ਵਾਲਾ ਹਰਮਨ-ਪਿਆਰਾ ਲੋਕ-ਨਾਚ ਹੀ ਹੈ। ਲੋਕ-ਨਾਚ ਲੋਕ-ਸਮੂਹ ਦੀ ਸਿਰਜਨ-ਕਲਾ ਦੀ ਇੱਕ ਮਹੱਤਵਪੂਰਨ ਵੰਨਗੀ ਹੈ, ਜੋ ਲੋਕ-ਮਾਨਸ ਦੇ ਸਮੁਚੇ ਹਾਵਾਂ-ਭਾਵਾਂ ਨੂੰ ਸਰੀਰਕ ਮੁੰਦਰਾਵਾਂ ਦੇ ਪ੍ਰਗਟਾਉ-ਸੰਦਰਵ ਰਾਹੀਂ ਪੇਸ਼ ਕਰਦੀ ਹੈ। ਵਿਚਾਰਾਂ,ਵਿਸ਼ਵਾਸਾ, ਮਿੱਥਾਂ, ਰਹੁ-ਰੀਤਾਂ ਸਰੀਰਕ ਬਣਤਰ ਅਤੇ ਕਾਰਜ ਸਮਰੱਥਾਂ ਦੀ ਕੁਸ਼ਲਤਾ ਨਾਲ ਲੋਕ-ਨਾਚਾਂ ਦੀ ਪ੍ਰਕਿਰਤੀ ਨਿਰਧਾਰਿਤ ਕਰਦੀ ਹੈ। ਲੋਕ-ਨਾਚ ਸਧਾਰਨ ਲੋਕ-ਸਾਜ਼, ਸਧਾਰਨ ਪਹਿਰਾਵੇ ਅਤੇ ਜੀਵਨ ਦੇ ਸਰਵਪੱਖੀ ਵਿਸ਼ਲੇਸ਼ਣ ਨੂੰ ਪ੍ਰਸਤੁਤ ਕਰਨ ਵਾਲੇ ਲੋਕ-ਗੀਤਾਂ ਰਾਹੀਂ , ਬਿਨਾਂ ਕਿਸੇ ਕਰੜੀ ਨਿਯਮਾਵਲੀ ਨੂੰ ਅਪਣਾਇਆ, ਕਿਸੇ ਸਰਬ-ਸਾਂਝੀ ਥਾਂ ਤੇ ਪ੍ਰਸਤੁਤ ਕੀਤੇ ਜਾਂਦੇ ਹਨ। ਲੋਕ ਨਾਚ ਦੀ ਪ੍ਰੰਪਰਾ ਪ੍ਰਾਚੀਨ ਹੈ। ਲੋਕ ਨਾਚ ਸਭਿਆਚਾਰ ਦੇ ਜੀਵਨ ਦਾ ਮਹੱਤਵਪੂਨ ਅੰਗ ਬਣ ਚੁੱਕੇ ਹਨ। ਲੋਕ ਨਾਚ ਵਿੱਚ ਸਹਿਜ ਭਾਵ ਨਾਲ ਸੰਬੋਧਨ ਵੀ ਕੀਤਾ ਜਾਂਦਾ ਹੈ। ਲੋਕ-ਨਾਚ ਨੂੰ ਗੀਤਾ ਰਹੀ ਗਤੀ ਪ੍ਰਧਾਨ ਕੀਤੀ ਜਾਂਦੀ ਹੈ। ਕੁਝ ਲੋਕ ਨਾਚ ਰਾਗ ਅਤੇ ਤਾਲ ਪੱਖੋਂ ਵੀ ਸੁਤੰਤਰ ਹੁੰਦੇ ਹਨ ਅਤੇ ਕਿਸੇ ਸਾਜ਼ ਦੇ ਮੁਥਾਜ਼ ਵੀ ਨਹੀਂ ਹੁੰਦੇ ਅਤੇ ਉਨ੍ਹਾਂ ਦਾ ਪ੍ਰਗਟਾ ਕਰਨ ਲਈ ਹੱਥਾਂ ਦੀਆਂ ਤਾੜੀਆਂ ਦਾ ਸਹਾਰਾ ਵੀ ਲਿਆ ਜਾਂਦਾ ਹੈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਪ੍ਰਗਟ ਤੇ ਸਦੀਵੀ ਕਾਲ ਲਿਯੀ ਗੁਰੂ ਹਨ । ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ ਅਕਤੂਬਰ 1708 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
2019–20 ਕੋਰੋਨਾਵਾਇਰਸ ਮਹਾਮਾਰੀ, ਕੋਰੋਨਵਾਇਰਸ ਬਿਮਾਾਰੀ 2019 (ਕੋਵਿਡ-19) ਕਾਰਨ ਹੋਈ ਇੱਕ ਮੌਜੂਦਾ ਮਹਾਮਾਰੀ ਹੈ, ਜੋ ਗੰਭੀਰ ਸਾਹ ਸੰਬੰਧੀ ਸਿੰਡਰੋਮ ਕੋਰੋਨਾਵਾਇਰਸ 2 (ਸਾਰਸ-ਕੋਵ -2) ਕਾਰਨ ਹੁੰਦੀ ਹੈ। ਨਵੰਬਰ, 2019 ਦੇ ਸ਼ੁਰੂ ਵਿੱਚ, ਹੁਬੇਈ ਸੂਬੇ, ਵੁਹਾਨ ਵਿੱਚ ਇਹ ਪ੍ਰਕੋਪ ਸ਼ੁਰੂ ਹੋਇਆ। 30 ਜਨਵਰੀ 2020 ਨੂੰ ਵਿਸ਼ਵ ਸਿਹਤ ਸੰਗਠਨ (ਡਬਲਯੂਐਚਓ) ਨੇ ਇਸ ਪ੍ਰਕੋਪ ਨੂੰ ਅੰਤਰ ਰਾਸ਼ਟਰੀ ਚਿੰਤਾ ਦੀ ਇੱਕ ਜਨਤਕ ਸਿਹਤ ਐਮਰਜੈਂਸੀ ਹੋਣ ਦਾ ਐਲਾਨ ਕੀਤਾ ਅਤੇ ਇਸ ਨੂੰ 11 ਮਾਰਚ 2020 ਨੂੰ ਇੱਕ ਮਹਾਮਾਰੀ ਵਜੋਂ ਮਾਨਤਾ ਦਿੱਤੀ ਗਈ। 9 ਅਪ੍ਰੈਲ 2020 ਤੱਕ 209 ਦੇਸ਼ਾਂ ਅਤੇ ਪ੍ਰਦੇਸ਼ਾਂ ਵਿੱਚ ਕੋਵੀਡ -19 ਦੇ ਲਗਭਗ 1.48 ਮਿਲੀਅਨ ਮਾਮਲੇ ਸਾਹਮਣੇ ਆਏ ਹਨ, ਨਤੀਜੇ ਵਜੋਂ ਲਗਭਗ 88,500 ਮੌਤਾਂ ਹੋਈਆਂ ਅਤੇ ਲਗਭਗ 329,000 ਲੋਕ ਠੀਕ ਹੋ ਗਏ ਹਨ। ਵਾਇਰਸ ਆਮ ਤੌਰ ਤੇ ਇੱਕ ਵਿਅਕਤੀ ਤੋਂ ਦੂਜੇ ਵਿਅਕਤੀ ਨੂੰ ਖੰਘ ਦੇ ਦੌਰਾਨ ਪੈਦਾ ਹੋਈਆਂ ਸਾਹ ਦੀਆਂ ਬੂੰਦਾਂ ਦੁਆਰਾ ਫੈਲਦਾ ਹੈ। ਇਹ ਦੂਸ਼ਿਤ ਸਤਹਾਂ ਨੂੰ ਛੂਹਣ ਅਤੇ ਫਿਰ ਕਿਸੇ ਦੇ ਚਿਹਰੇ ਨੂੰ ਛੂਹਣ ਨਾਲ ਵੀ ਫੈਲ ਸਕਦਾ ਹੈ। ਲੱਛਣਾਂ ਦੀ ਸ਼ੁਰੂਆਤ, ਆਮ ਤੌਰ ਤੇ ਸੰਪਰਕ ਵਿੱਚ ਆਉਣ ਦੇ ਸਮੇਂ ਤੋਂ 2 ਤੋਂ 14 ਦਿਨਾਂ (ਔਸਤਨ 5 ਦਿਨ) ਦੇ ਵਿਚਕਾਰ ਹੁੰਦੀ ਹੈ। ਨਿਦਾਨ ਦਾ ਮਾਨਕ ਤਰੀਕਾ ਨਸੋਫੈਰਨਜੀਅਲ ਸਵੈਬ ਤੋਂ ਰਿਵਰਸ ਟ੍ਰਾਂਸਕ੍ਰਿਪਸ਼ਨ ਪੋਲੀਮੇਰੇਜ਼ ਚੇਨ ਰਿਐਕਸ਼ਨ (rRT-PCR) ਦੁਆਰਾ ਹੁੰਦਾ ਹੈ। ਲੱਛਣਾਂ, ਜੋਖਮ ਦੇ ਕਾਰਕਾਂ ਅਤੇ ਛਾਤੀ ਦੇ ਸੀ.ਟੀ.
ਗੂਰੁ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦਸਾਂ ਵਿਚੋਂ ਦੂਜੇ ਗੁਰੂ ਸਨ। ਇਹਨਾਂ ਦਾ ਜਨਮ ਹਿੰਦੂ ਖ਼ਾਨਦਾਨ ਵਿੱਚ, ਜਮਾਂਦਰੂ ਨਾਮ ਲਹਿਣੇ ਨਾਲ਼, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਨੇੜੇ) ਪੰਜਾਬ ਵਿਖੇ ਹੋਇਆ। ਭਾਈ ਲਹਿਣਾ ਖੱਤਰੀ ਟੱਬਰ ਵਿੱਚ ਪਲ਼ਿਆ, ਜਿਸਦੇ ਪਿਓ ਨਿੱਕੇ ਸਕੇਲ ਦੇ ਸੁਦਾਗਰ ਸੀ, ਅਤੇ ਆਪ ਉਹ ਦੁਰਗਾ ਦੇ ਪੁਜਾਰੀ ਸਨ। ਇਹਨਾਂ ਦੀ ਮੁਲਾਕਾਤ ਗੁਰੂ ਨਾਨਕ, ਸਿੱਖੀ ਦੇ ਬਾਨੀ ਨਾਲ਼ ਹੋਣ ਤੋਂ ਬਾਅਦ ਇਹ ਸਿੱਖ ਬਣ ਗਏ। ਗੁਰੂ ਨਾਨਕ ਸਾਹਿਬ ਨੇ ਲਹਿਣਾ ਨਾਮ ਤਬਦੀਲ ਕਰ ਅੰਗਦ ("ਮੇਰਾ ਆਪਣਾ ਅੰਗ") ਰੱਖ ਦਿੱਤਾ, ਅਤੇ ਆਪਣੇ ਪੁੱਤਾਂ ਦੀ ਬਜਾਏ ਅੰਗਦ ਨੂੰ ਦੂਜਾ ਗੁਰੂ ਐਲਾਨ ਦਿੱਤਾ।ਗੁਰੂ ਨਾਨਕ ਦੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਬਾਅਦ, 1539 ਵਿੱਚ ਗੁਰੂ ਅੰਗਦ ਸਿੱਖਾਂ ਦੇ ਰਹਿਬਰ ਬਣੇ। ਇਹ ਸਿੱਖੀ ਵਿੱਚ ਗੁਰਮੁਖੀ ਨੂੰ ਇਖਤਿਆਰ ਅਤੇ ਮਿਆਰਬੰਦ ਕਰਨ ਲਈ ਮਸ਼ਹੂਰ ਹਨ। ਇਹਨਾਂ ਨੇ ਨਾਨਕ ਦੇ ਵਾਕ ਇਕੱਤਰ ਕਰਨੇ ਸ਼ੁਰੂ ਕੀਤੇ, ਨਾਲ਼ 63 ਵਾਕ ਆਪ ਰਚੇ। ਆਪਣੇ ਪੁੱਤਾਂ ਦੀ ਬਜਾਏ, ਇਹਨਾਂ ਨੇ ਆਪਣੇ ਮੁਰੀਦ ਅਮਰਦਾਸ ਨੂੰ ਗੁਰੂ ਤਖ਼ਤ ਦਾ ਵਾਰਸ ਅਤੇ ਤੀਜਾ ਗੁਰੂ ਐਲਾਨਿਆ।
ਭਾਈ ਦਇਆ ਸਿੰਘ ਜਾਂ ਭਾਈ ਦਆ ਸਿੰਘ ਜਾਂ ਭਾਈ ਦਯਾ ਸਿੰਘ ਪੰਜਾਂ ਪਿਆਰਿਆਂ ਵਿਚੋਂ ਪਹਿਲੇ ਸਥਾਨ ਤੇ ਸਨ। ਆਪ ਦੇ ਪਿਤਾ ਦਾ ਨਾਮ ਮਈਆ ਰਾਮ ਜੀ ਅਤੇ ਮਾਤਾ ਦਾ ਨਾਮ ਸੋਭਾ ਦੇਵੀ ਜੀ ਹੈ। ਆਪ ਦਾ ਜਨਮ 1661 ਈਸਵੀ ਨੂੰ ਖੱਤਰੀ ਵੰਸ਼ ਚ ਲਾਹੌਰ (ਪਾਕਿਸਤਾਨ) ਵਿੱਚ ਹੋਇਆ। ਆਪ 13 ਸਾਲ ਦੀ ਉਮਰ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਸ਼ਰਨ ਆਏ। 1765 (1765) ਬਿ: ਅੱਸੂ ਦੀ ਅਮਾਵਸ ਨੂੰ ਅਬਚਲ ਨਗਰ ਹਜੂਰ ਸਾਹਿਬ ਜੀ ਵਿਖੇ ਜੋਤੀ ਜੋਤ ਸਮਾਏ।
ਭਾਈ ਹਿੰਮਤ ਸਿੰਘ ਪੰਜਾਂ ਪਿਆਰਿਆਂ ਵਿਚੋਂ ਤੀਸਰੇ ਸਥਾਨ ਤੇ ਸਨ। ਆਪ ਦੇ ਪਿਤਾ ਦਾ ਨਾਮ ਮਾਲ ਦੇਉ ਜੀ ਅਤੇ ਮਾਤਾ ਨਾਲ ਦੇਈ ਜੀ ਸਨ। ਆਪ ਜਗਨਨਾਥ ਦੇ ਵਾਸੀ ਸਨ ਅਤੇ ਝੀਵਰ ਜਾਤੀ ਦੇ ਸਨ। ਆਪ ਦੇ ਮਾਤਾ-ਪਿਤਾ ਨੌਵੀ ਪਾਤਸ਼ਾਹੀ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਰਨ ਵਿੱਚ ਰਹਿੰਦੇ ਸਨ। ਆਪ ਦਾ ਜਨਮ 1661 ਬਿ: ਜੇਠ 15 ਨੂੰ ਬਾਬਾ ਬਕਾਲਾ ਵਿਖੇ ਹੋਇਆ। ਆਪ 1705 ਬਿ: ਵਿੱਚ ਸ੍ਰੀ ਚਮਕੌਰ ਸਾਹਿਬ ਦੀ ਜੰਗ ਵਿੱਚ ਸ਼ਹੀਦ ਹੋਏ ਸਨ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਭਾਈ ਸਾਹਿਬ ਸਿੰਘ ਜੀ ਪੰਜਾਂ ਪਿਆਰਿਆਂ ਵਿਚੋਂ ਪੰਜਵੇਂ ਸਥਾਨ ਤੇ ਸਨ। ਆਪ ਦੇ ਪਿਤਾ ਦਾ ਨਾਮ ਗੁਰ ਨਾਰੈਣ ਜੀ ਅਤੇ ਮਾਤਾ ਦਾ ਨਾਮ ਅਨਕੰਪਾ ਜੀ ਸੀ। ਆਪ ਦਾ ਜਨਮ 1732 (1732) ਬਿ: 5 (5) ਮੱਘਰ ਨੂੰ ਹੋਇਆ। ਆਪ ਬਿਰਦਪੁਰ ਦੇ ਵਾਸੀ ਸਨ। ਮਾਤਾ-ਪਿਤਾ ਨੇ ਆਪ ਨੂੰ 11 (11) ਸਾਲ ਦੀ ਉਮਰ ਵਿੱਚ ਦਸਵੇਂ ਪਾਤਸ਼ਾਹ ਜੀ ਦੀ ਸ਼ਰਨ ਵਿੱਚ ਚੜ੍ਹਾਏ ਸੀ। ਆਪ 1761 (1761) ਬਿ: ਨੂੰ ਸ੍ਰੀ ਚਮਕੌਰ ਸਾਹਿਬ ਜੀ ਦੀ ਜੰਗ ਵਿੱਚ ਸ਼ਹੀਦ ਹੋਏ ਸਨ।
ਪੰਜਾਬ ਸ਼ਬਦ ਫ਼ਾਰਸੀ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿੱਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਜੀ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿੱਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿੱਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿੱਚ ਆਉਣ ਕਰਕੇ, ਇਸ ਵਿੱਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿੱਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ।2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ਪੰਜਾਬੀ ਸਾਹਿਤ ਵਿੱਚ ਕਿੱਸਿਆਂ ਦਾ ਇੱਕ ਵਿਸ਼ੇਸ਼ ਸਥਾਨ ਹੈ।ਵੱਖ-ਵੱਖ ਕਵੀਆਂ ਵੱਲੋਂ ਲਗਭਗ ਹਰ ਕਾਲ ਵਿੱਚ ਲਿਖੀਆਂ ਅਨੇਕਾਂ ਪ੍ਰੇਮ ਕਥਾਵਾਂ ਸਾਨੂੰ ਕਿੱਸਾ ਰੂਪ ਵਿੱਚ ਮਿਲਦੀਆਂ ਹਨ। ਕਹਾਣੀਆਂ ਸੁਣਾਉਣ ਦਾ ਰਿਵਾਜ਼ ਬਹੁਤ ਪੁਰਾਣਾ ਹੈ। ਇਹਨਾਂ ਕਹਾਣੀਆਂ ਨੂੰ ਸਾਹਿਤ ਵਿੱਚ ਲਿਆਉਣ ਲਈ ਕਵਿਤਾ ਨੂੰ ਮਾਧਿਅਮ ਬਣਾਇਆ ਗਿਆ ਸੀ ਅਤੇ ਇਹਨਾਂ ਕਵਿਤਾਵਾਂ ਵਿੱਚ ਲਿਖੀਆਂ ਗਈਆਂ ਕਹਾਣੀਆਂ ਨੂੰ ਹੀ ਕਿੱਸਾ ਕਿਹਾ ਜਾਣ ਲੱਗਾ। ਪੰਜਾਬੀ ਵਿੱਚ ਹੀਰ ਰਾਂਝਾ, ਸੱਸੀ ਪੁਨੂੰ, ਸੋਹਣੀ-ਮਹਿਵਾਲ, ਮਿਰਜ਼ਾਂ ਸਾਹਿਬਾ ਆਦਿ ਕਿੱਸੇ ਮਿਲਦੇ ਹਨ। ਜਿਹੜੇ ਅੱਜ ਵੀ ਪੰਜਾਬ ਦੇ ਲੋਕਾਂ ਦੀਆਂ ਜ਼ੁਬਾਨਾ ਉੱਪਰ ਚੜੇ ਹੋਏ ਹਨ। ਇਹਨਾਂ ਕਿੱਸਿਆਂ ਦੀਆਂ ਜੜ੍ਹਾ ਪੂਰੇ ਪੰਜਾਬ ਵਿੱਚ ਬਹੁਤ ਡੂੰਘੀਆਂ ਹਨ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ 'ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦੇ ਸੰਤ ਸਨ
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ। ਪੰਜਾਬੀ ਵਿਕੀਪੀਡੀਆ ਗੁਰਮੁਖੀ ਅਤੇ ਸ਼ਾਹਮੁਖੀ ਦੋ ਲਿਪੀਆਂ ਵਿੱਚ ਉਪਲਬਧ ਹੈ। ਪੂਰਬੀ ਪੰਜਾਬ, ਭਾਰਤ ਦੀ ਨੁਮਾਇੰਦਗੀ ਕਰਨ ਵਾਲਾ ਵਿਕੀਪੀਡੀਆ ਗੁਰਮੁਖੀ ਲਿਪੀ ਵਿੱਚ ਉਪਲਬਧ ਹੈ, ਜਦ ਕਿ ਪੱਛਮੀ ਪੰਜਾਬ, ਪਾਕਿਸਤਾਨ ਦਾ ਆਪਣਾ ਇੱਕ ਵੱਖਰਾ ਵਿਕੀਪੀਡੀਆ ਹੈ ਜੋ 24 ਅਕਤੂਬਰ, 2008 ਨੂੰ ਹੋਂਦ ਵਿੱਚ ਆਇਆ ਅਤੇ ਇਹ ਸ਼ਾਹਮੁਖੀ ਲਿਪੀ ਵਿੱਚ ਹੈ।
ਅੰਮ੍ਰਿਤਸਰ (ਜਾਂ ਅੰਮ੍ਰਿਤਸਰ; ਮਤਲਬ: "ਅੰਮ੍ਰਿਤ ਦਾ ਸਰੋਵਰ") ਚੜ੍ਹਦੇ ਪੰਜਾਬ ਦਾ ਇੱਕ ਸਰਹੱਦੀ ਸ਼ਹਿਰ ਹੈ ਜੋ ਪੰਜਾਬ ਦੇ ਉੱਤਰੀ ਹਿੱਸੇ ਵਿੱਚ ਲਾਹੌਰ ਤੋਂ 67 ਕਿਲੋਮੀਟਰ ਦੂਰ ਹੈ। ਇਹ ਸਿੱਖ ਧਰਮ ਦਾ ਧਾਰਮਿਕ ਅਤੇ ਸੱਭਿਆਚਾਰਕ ਕੇਂਦਰ ਹੈ। ਪੰਜਾਬੀ ਇੱਥੋਂ ਦੀ ਮੁੱਖ ਜਾਂ ਪਹਿਲੀ ਬੋਲੀ ਹੈ | ਇਸ ਦਾ ਸਰਕਾਰੀ ਮੁੱਖ ਦਫ਼ਤਰ ਅੰਮ੍ਰਿਤਸਰ ਜ਼ਿਲ੍ਹਾ ਹੈ। ਇਸ ਦੀ ਆਬਾਦੀ ਕਰੀਬ ੨੦੦੦੦੦੦ ਸ਼ਹਿਰੀ ਅਤੇ ੩,੦੦੦,੦੦੦ ਦੇ ਕਰੀਬ ਅੰਮ੍ਰਿਤਸਰ ਜ਼ਿਲੇ ਵਿੱਚ ੨੦੧੧ ਦੀ ਭਾਰਤੀ ਮਰਦਮਸ਼ੁਮਾਰੀ ਮੁਤਾਬਕ ਹੈ। ਯਾਤਰਾ ਲਈ ਸਭ ਤੋਂ ਵਧੀਆ ਸਮਾਂ ਅਕਤੂਬਰ ਅਤੇ ਮਾਰਚ ਵਿੱਚ ਹੈ।
ਲਾਲਾ ਧਨੀ ਰਾਮ ਚਾਤ੍ਰਿਕ (4 ਅਕਤੂਬਰ 1876– 18 ਦਸੰਬਰ 1954) ਆਧੁਨਿਕ ਪੰਜਾਬੀ ਕਵਿਤਾ ਦੇ ਸੰਸਥਾਪਕ ਮੰਨੇ ਜਾਂਦੇ ਹਨ। ਉਹਨਾਂ ਦੀਆਂ ਰਚਨਾਵਾਂ ਪ੍ਰਾਚੀਨ ਅਤੇ ਨਵੀਂ ਪੰਜਾਬੀ ਕਵਿਤਾ ਵਿਚਕਾਰ ਕੜੀ ਹਨ। ਗੁਰਮੁਖੀ ਲਿਪੀ ਲਈ ਟਾਈਪ ਸੈੱਟ ਨੂੰ ਮਿਆਰੀ ਬਣਾਉਣ ਦਾ ਸਿਹਰਾ ਵੀ ਉਹਨਾਂ ਨੂੰ ਜਾਂਦਾ ਹੈ। ਉਹ ਹੀ ਸਭ ਤੋਂ ਪਹਿਲੇ ਵਿਦਵਾਨ ਹਨ, ਜਿਹਨਾਂ ਨੂੰ ਸਾਹਿਤ ਸੇਵਾ ਦੇ ਬਦਲੇ ਉਹਨਾਂ ਦੀ 75ਵੀਂ ਬਰਸੀ ਉੱਤੇ ਅਭਿਨੰਦਨ ਗਰੰਥ ਸਮਰਪਤ ਕਰਕੇ ਸਨਮਾਨਿਤ ਕੀਤਾ ਗਿਆ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਂਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਸਿੱਧੂ ਮੂਸੇ ਵਾਲਾ ਜਾਂ ਸ਼ੁਭਦੀਪ ਸਿੰਘ ਸਿੱਧੂ (11 ਜੂਨ 1993 – 29 ਮਈ 2022), ਇੱਕ ਪੰਜਾਬੀ ਗਾਇਕ ਅਤੇ ਗੀਤਕਾਰ ਸੀ। ਉਸ ਨੇ ਆਪਣੇ ਸੰਗੀਤਕ ਕਰੀਅਰ ਦੀ ਸ਼ੁਰੂਆਤ 2017 ਵਿੱਚ "ਲਾਇਸੰਸ" ਗੀਤ ਨਾਲ ਕੀਤੀ। ਸਿੱਧੂ ਦੁਆਰਾ ਲਿਖਿਆ ਇਹ ਗੀਤ ਪੰਜਾਬੀ ਗਾਇਕ ਨਿੰਜਾ ਨੇ ਗਾਇਆ। ਇਸ ਤੋਂ ਬਾਅਦ ਅਗਲਾ ਗੀਤ "ਸੋ ਹਾਈ" ਸਿੱਧੂ ਨੇ ਆਪ ਲਿਖਿਆ ਅਤੇ ਗਾਇਆ। ਇਸ ਗੀਤ ਨਾਲ ਸ਼ੁੱਭਦੀਪ ਨੂੰ ਇੱਕ ਨਵੀਨ ਪਹਿਚਾਣ ਮਿਲੀ ਅਤੇ ਆਉਣ ਵਾਲੇ ਕੁਝ ਹੀ ਸਮੇਂ ਵਿੱਚ ਉਸਨੇ ਪੰਜਾਬੀ ਸੰਗੀਤ ਜਗਤ ਵਿੱਚ ਇੱਕ ਵੱਖਰਾ ਨਾਮ ਖੱਟਿਆ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇੱਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿੱਚ ਵਿਚਾਰਾਂ ਨੂੰ ਇੱਕ ਕਾਵਿਕ ਲੜੀ ਵਿੱਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਸ਼੍ਰੀ ਦਸਮ ਗ੍ਰੰਥ ਸਿੱਖ ਧਰਮ ਦਾ ਇਕ ਅਖੌਤੀ ਗ੍ਰੰਥ ਹੈ ਜਿਸਨੂੰ ਸਿੱਖ ਵਿਰੋਧੀ ਤਾਕਤਾਂ ਨੇ ਸਿਖਾਂ ਨੂੰ ਗੁਮਰਾਹ ਕਰਨ ਲਈ ਅਤੇ ਸਿਖਾਂ ਨੂੰ ਗੁਰੂ ਗਰੰਥ ਸਾਹਿਬ ਨਾਲੋਂ ਤੋੜਨ ਲਈ19ਵੀਂ ਸਦੀ ਦੇ ਅਖੀਰ ਵਿਚ ਲਿਖਿਆ। ਇਸ ਦੇ ਲਿਖਾਰੀ ਪ੍ਰਤੀ ਕਈ ਵਿਚਾਰ ਹਨ, ਕੁਝ ਇਸਨੂੰ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਲਿਖਿਆ ਮੰਨਦੇ ਹਨ ਅਤੇ ਕੁਝ ਨਹੀਂ। ਇਸ ਗ੍ਰੰਥ ਵਿੱਚ 15 ਲਿਖਤਾਂ ਹਨ। ਇਸ ਵਿੱਚ ਦਰਜ ਅਖ਼ੀਰਲੀ ਬਾਣੀ, ਜ਼ਫ਼ਰਨਾਮਾ, ਸੰਨ 1705 ਵਿੱਚ ਦੀਨਾ ਕਾਂਗੜ, ਮਾਲਵੇ ਵਿੱਚ ਲਿਖੀ ਗਈ। ਇਸ ਗ੍ਰੰਥ ਦੀ ਸੰਪਾਦਨਾ ਭਾਈ ਮਨੀ ਸਿੰਘ, ਮਾਤਾ ਸੁੰਦਰੀ ਅਤੇ ਖ਼ਾਲਸੇ ਨੇ ਰਲ ਕੇ ਕੀਤੀ। ਹਿੰਦੂ ਪੱਖੀ ਸਿੱਖ ਜਥੇਬੰਦੀਆਂ(ਟਕਸਾਲ ਆਦਿ) ਇਸ ਗ੍ਰੰਥ ਨੂੰ ਗੁਰੂ ਗੋਬਿੰਦ ਸਿੰਘ ਜੀ ਦੀ ਰਚਨਾ ਮੰਨਦੀਆਂ ਹਨ,[ਸਰੋਤ ਚਾਹੀਦਾ] ਬਹੁਤੇ ਸਿੱਖ ਅਤੇ ਸਿੱਖ ਵਿਦਵਾਨ ਇਸ ਗੱਲ ਤੋਂ ਇਨਕਾਰੀ ਹਨ ਕਿ ਗੁਰੂ ਸਾਹਿਬ ਅਜਿਹਾ ਅਸ਼ਲੀਲਤਾ ਭਰਿਆ ਸਾਹਿਤ ਲਿਖ ਸਕਦੇ ਹਨ, ਜਿਸ ਕਰ ਕੇ ਸਿੱਖ ਧਰਮ ਵਿੱਚ ਇਹ ਵਿਵਾਦ ਦਾ ਹਿੱਸਾ ਹੈ।
ਜ਼ਫ਼ਰਨਾਮਾ (ਪਾਠ: zəfərnɑːmɑː; ਫ਼ਾਰਸੀ: ظفرنامہ; ਮਤਲਬ: ਜਿੱਤ ਦਾ ਖ਼ਤ) ਸਿੱਖਾਂ ਦੇ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਮੁਗ਼ਲ ਸਾਮਰਾਜ ਔਰੰਗਜ਼ੇਬ ਨੂੰ 1705 ਵਿੱਚ ਭੇਜਿਆ ਖ਼ਤ ਜਾਂ ਚਿੱਠੀ ਹੈ। ਇਹ ਫ਼ਾਰਸੀ ਸ਼ਾਇਰੀ ਵਿੱਚ ਲਿਖਿਆ ਹੋਇਆ ਹੈ। ਗੁਰੂ ਜੀ ਨੇ ਇਸਨੂੰ ਪਿੰਡ ਕਾਂਗੜ ਦੀ ਧਰਤੀ 'ਤੇ 1705 ਈਸਵੀ ਵਿੱਚ ਲਿਖਿਆ ਜਿਸ ਵਿਚ ਪਿੰਡ ਕਾਂਗੜ ਦਾ ਵਿਸੇਸ ਤੌਰ ਤੇ ਜਿਕਰ ਕੀਤਾ ਹੋਇਆ ਹੈ ਅਤੇ ਭਾਈ ਦਇਆ ਸਿੰਘ ਅਤੇ ਭਾਈ ਧਰਮ ਸਿੰਘ ਨੇ ਇਸਨੂੰ ਅਹਿਮਦਨਗਰ ਵਿਖੇ ਔਰੰਗਜ਼ੇਬ ਤੱਕ ਪਹੁੰਚਾਇਆ।
ਭਗਤੀ ਲਹਿਰ ਭਾਰਤ ਵਿੱਚ ਮੱਧਕਾਲੀਨ ਯੁੱਗ ਵਿੱਚ ਚੱਲੀ ਧਾਰਮਿਕ ਜਾਗਰਤੀ ਦੀ ਲਹਿਰ ਸੀ। ਇਸ ਤਹਿਤ ਰਚੀ ਗਈ ਬਾਣੀ ਨੇ ਸਮਾਜਿਕ ਨਾਬਰਾਬਰੀ ਅਤੇ ਨਫ਼ਰਤ ਨੂੰ ਖ਼ਤਮ ਕਰ ਕੇ ਭਗਤੀ ਅਤੇ ਸਾਂਝੀਵਾਲਤਾ ਦੇ ਦਰ-ਦਰਵਾਜ਼ੇ ਖੋਲ੍ਹੇ ਸਨ। ਇਸ ਲਹਿਰ ਨੂੰ ਭਗਤੀ ਅੰਦੋਲਨ ਕਹਿ ਕੇ ਵੀ ਯਾਦ ਕੀਤਾ ਜਾਂਦਾ ਹੈ।ਭਾਰਤ ਵਿੱਂਚ ਹਰ ਲਹਿਰ ਦਾ ਮੁੱਢ ਦੇਸ਼ ਦੇ ਉੱਤਰ ਵਿੱਚ ਬੁੱਝ੍ਹਾ, ਪਰ ਭਗਤੀ ਲਹਿਰ ਦਾ ਆਰੰਭ ਅੱਠਵੀਂ ਸਦੀ ਈਸਵੀ ਵਿੱਚ ਦੱਖਣੀ ਭਾਰਤ ਵਿੱਚ ਹੋਇਆ। ਇਸ ਲਹਿਰ ਨੂੰ ਦੱਖਣੀ ਭਾਰਤ ਵਿੱਚ ਚਲਾਉਣ ਵਾਲੇ ਰਾਮਾਨੁਜ਼ ਤੇ ਉੱਤਰੀ ਭਾਰਤ ਵਿੱਚ ਰਾਮਾਨੰਦ ਹੋਏ ਹਨ। ਇਹ ਲਾਹਿਰ ਮੁੱਖ ਰੂਪ ਵਿੱਚ ਸਮਾਜਿਕ ਗੁਲਾਮੀ ਤੇ ਬ੍ਰਾਹਮਣ ਵਾਦ ਦੇ ਕੱਟੜ ਫਲਸਫੇ ਦੇ ਖਿਲਾਫ ਇੱਕ ਪ੍ਰਤੀਕਰਮ ਵਜੋਂ ਆਰੰਭ ਹੋਈ ਮੰਨੀ ਜਾਂਦੀ ਹੈ। ਇਸ ਕਾਲ ਵਿੱਚ ਖੁਸ਼ੀਆਂ ਪ੍ਰਾਪਤ ਕਰਨ ਦਾ ਉਪਦੇਸ਼ ਦਿੱਤਾ ਪੰਜਾਬ ਤੋਂ ਬਾਹਰਲੇ ਭਗਤਾਂ ਨੇ ਵੀ ਆਚੇਤ ਹੀ ਇੱਥੋਂ ਦੇ ਨਾਥ ਜ਼ੋਗੀਆ ਤੇ ਸੂਫ਼ੀਆਂ ਵਾਂਗ ਦੇਸ਼ ਦੀ ਲੋਕ-ਭਾਸ਼ਾ ਵਿੱਚ ਅਧਿਆਤਮਕ ਭਾਵਾਂ ਨੂੰ ਜਨ ਸਮੂਹ ਤੱਕ ਪਹੁੰਚਾਇਆ। ਇਨ੍ਹਾਂ ਦੇ ਖਿਆਲ ਆਮ ਤੌਰ `ਤੇ ਸੂਫ਼ੀਮਤ ਤੇ ਗੁਰਮਤਿ ਵਿਚਾਰਘਾਰਾ ਨਾਲ ਮੇਲ ਖਾਂਦੇ ਹਨ। ਇਨ੍ਹਾਂ ਭਗਤਾਂ ਨੇ ਵੀ ਨਾਥ-ਜ਼ੋਗੀਆਂ ਤੇ ਸੂਫ਼ੀਆਂ ਵਾਂਗ ਆਪਣੀ ਰਚਨਾ ਰਾਗਾਂ ਵਿੱਚ ਹੀ ਕੀਤੀ ਹੈ। ਜਿਸ ਉਪਰ ਪੰਜਾਬੀ ਦਾ ਪ੍ਰਭਾਵ ਪ੍ਰਤੱਖ ਹੈ। ਸੋ ਇਨ੍ਹਾਂ ਭਗਤਾਂ ਦੀ ਬਾਣੀ ਵਿੱਚ ਆਰਬੀ ਫਾਰਸੀ ਸ਼ਬਦਾਂ ਦੇ ਤਤਸੱਮ ਘੱਟ ਤੇ ਤਦਭਵ ਰੂਪ ਮਿਲਦੇ ਹਨ। ਸੂਫ਼ੀ ਤੇ ਗੁਰਮਤਿ ਕਾਵਿ-ਧਾਰਾ ਨਾਲ ਵਿਸ਼ੇ, ਸ਼ਬਦਾਵਲੀ ਤੇ ਸ਼ੈਲੀ ਦੀ ਸਾਂਝ ਕਰਕੇ ਹੀ ਇਨ੍ਹਾਂ ਨੂੰ ਗੁਰੂ ਗ੍ਰੰਥ ਸਾਹਿਬ ਵਿੱਚ ਆਦਰਯੋਗ ਥਾਂ ਪ੍ਰਾਪਤ ਹੋਇਆ ਹੈ।
ਮਾਸਪੇਸ਼ੀਆਂ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਕਬੀਰ (ਹਿੰਦੀ: कबीर) (1398-1518) ਭਾਰਤ ਦੇ ਇੱਕ ਤਤਬਦ੍ਰਸ਼ੀ ਸੰਤ ਅਤੇ ਕਵਿ ਸਨ। ਆਪਦੀਆਂ ਲਿਖਤਾਂ ਨੇ ਭਗਤੀ ਲਹਿਰ ਉੱਤੇ ਬਹੁਤ ਪ੍ਰਭਾਵ ਪਾਇਆ। ਕਬੀਰ ਅਰਬੀ ਸ਼ਬਦ ਹੈ ਜਿਸ ਦਾ ਅਰਥ ਮਹਾਨ ਅਤੇ ਵਡਾ ਹੈ। ਕਬੀਰ ਸਾਹਿਬ ਜੀ ਦਾ ਸਿੱਖ ਧਰਮ ਤੇ ਡੂੰਘਾ ਪ੍ਰਭਾਵ ਹੈ। ਕਬੀਰ ਸਾਹਿਬ ਜੀ ਦੇ ਵਿਰਸੇ ਨੂੰ ਅੱਜ ਕਬੀਰ ਪੰਥ ਅੱਗੇ ਲਿਜਾ ਰਿਹਾ ਹੈ। ਇਹ ਪੰਥ ਇੱਕ ਧਾਰਮਿਕ ਪੰਥ ਹੈ ਜਿਸ ਦੇ (1901 ਦੀ ਜਨਗਣਨਾ ਮੁਤਾਬਕ) 843,171 ਅਨੁਆਯੀ ਕਬੀਰ ਜੀ ਨੂੰ ਆਪਣਾ ਬਾਨੀ ਮੰਨਦੇ ਹਨ। ਇਹ ਸੰਤ ਮਤ ਪੰਥ ਪਰਮੇਸ਼ਵਰ ਕਬੀਰ ਜੀ ਦੇ ਸਮਯ ਤੋਂ ਸ਼ੁਰੂ ਹੋਇਆ ਅਤੇ ਵਰਤਮਾਨ ਵਿਚ ਸੰਤ ਰਾਮਪਾਲ ਜੀ ਮਹਾਰਾਜ ਜੀ ਇਸ ਸਤ ਕਬੀਰ ਪੰਥ ਦੇ ਸੰਚਾਲਕ ਹਨ ਕਬੀਰ ਪਰਮੇਸ਼ਵਰ ਜੀ ਦੇ ਅਨੁਆਈ ਉਤਰੀ ਅਤੇ ਕੇਂਦਰੀ ਭਾਰਤ ਵਿੱਚ ਫੈਲੇ ਹੋਏ ਹਨ। ਬੀਜਕ, ਕਬੀਰ ਗ੍ਰੰਥਾਵਲੀ, ਸਾਖੀ ਕਬੀਰ ,ਕਬੀਰ ਸਾਗਰ ਅਤੇ ਅਨੁਰਾਗ ਸਾਗਰ ਆਪ ਜੀ ਦੀਆਂ ਮੁੱਖ ਰਚਨਾਵਾਂ ਹਨ।
ਸਾਹ ਕਿਰਿਆ ਦੋ ਕਿਰਿਆਵਾਂ ਦਾ ਮੇਲ ਹੈ: ਸਾਹ ਅੰਦਰ ਲੈ ਜਾਣ ਦੀ ਕਿਰਿਆ ਜਿਸ ਵਿੱਚ ਹਵਾ 'ਚ ਆਕਸੀਜਨ ਸੈੱਲਾਂ ਤੱਕ ਲੈ ਕਿ ਜਾਂਦੇ ਹਾਂ ਅਤੇ ਸਾਹ ਬਾਹਰ ਕੱਢਣਾ ਜਿਸ ਵਿੱਚ ਸਰੀਰ 'ਚ ਕਾਰਬਨ ਡਾਈਆਕਸਾਈਡ ਨੂੰ ਬਾਹਰ ਕੱਢਣਾ। ਸਾਹ ਕਿਰਿਆ ਦਾ ਮਨੁੱਖੀ ਜੀਵਨ ਲਈ ਵਿਸ਼ੇਸ਼ ਮਹੱਤਵ ਹੈ। ਆਮ ਤੰਦਰੂਸਤ ਵਿਅਕਤੀ ਪ੍ਰਤੀ ਮਿੰਟ 20 ਤੋਂ 22 ਵਾਰ ਸਾਹ ਲੈਂਦਾ ਹੈ। ਇਹ ਕਿਰਿਆ ਨੱਕ ਰਸਤੇ ਹੁੰਦੀ ਹੈ ਜਿਸ ਨੂੰ ਫੇਫੜੇ ਕਰਦੇ ਹਨ। ਅਸੀਂ ਲਗਭਗ 1500 ਘਣ ਸੈਟੀਮੀਟਰ ਹਵਾ ਅੰਦਰ ਲੈ ਜਾਂਦੇ ਹਾਂ ਅਤੇ 1500 ਘਣ ਸੈਂਟੀਮੀਟਰ ਹਵਾ ਬਾਹਰ ਕੱਢਦੇ ਹਾਂ ਅਤੇ ਲਗਭਗ 500 ਘਣ ਸੈਂਟੀਮੀਟਰ ਹਵਾ ਸਾਡੇ ਫੇਫੜਿਆਂ ਵਿੱਚ ਰਹਿ ਜਾਂਦੀ ਹੈ।
ਓਲਗਾ ਤੋਕਾਰਚੁਕ (ਪੋਲਿਸ਼: [Olga Nawoja Tokarczuk] Error: {{Lang}}: text has italic markup (help); [tɔˈkart͡ʂuk]; ਜਨਮ 29 ਜਨਵਰੀ 1962) ਇੱਕ ਪੋਲਿਸ਼ ਲੇਖਕ, ਕਾਰਕੁਨ ਅਤੇ ਜਨਤਕ ਬੁੱਧੀਜੀਵੀ ਹੈ ਜਿਸ ਨੂੰ ਉਸਦੀ ਪੀੜ੍ਹੀ ਦੇ ਸਭ ਤੋਂ ਮਸ਼ਹੂਰ ਅਤੇ ਵਪਾਰਕ ਤੌਰ 'ਤੇ ਸਫਲ ਲੇਖਕਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। 2018 ਵਿਚ, ਉਸਨੇ (ਜੈਨੀਫ਼ਰ ਕ੍ਰੌਫਟ ਦੁਆਰਾ ਅੰਗਰਜ਼ੀ ਵਿੱਚ ਅਨੁਵਾਦ) ਆਪਣੇ ਨਾਵਲ ਉਡਾਣਾਂ ਲਈ ਮੈਨ ਬੁਕਰ ਇੰਟਰਨੈਸ਼ਨਲ ਪੁਰਸਕਾਰ ਜਿੱਤਿਆ, ਅਤੇ ਇਹ ਪੁਰਸਕਾਰ ਜਿੱਤਣ ਵਾਲੀ ਉਹ ਪਹਿਲੀ ਪੋਲਿਸ਼ ਲੇਖਕ ਬਣੀ। ਉਹ ਸਾਲ 2018 ਦੇ ਸਾਹਿਤ ਦੇ ਨੋਬਲ ਪੁਰਸਕਾਰ (2019 ਵਿੱਚ ਦਿੱਤਾ ਗਿਆ) ਦੀ ਵਿਜੇਤਾ ਹੈ।ਤੋਕਾਰਚੁਕ ਵਿਸ਼ੇਸ਼ ਤੌਰ ਤੇ ਆਪਣੀਆਂ ਲਿਖਤਾਂ ਦੇ ਮਿਥਿਹਾਸਕ ਸ਼ੈਲੀ ਲਈ ਪ੍ਰਸਿੱਧ ਹੈ। ਉਹ ਵਾਰਸਾ ਯੂਨੀਵਰਸਿਟੀ ਤੋਂ ਮਾਹਿਰ ਮਨੋਵਿਗਿਆਨੀ ਹੈ ਅਤੇ ਇੱਕ ਕਾਵਿ-ਸੰਗ੍ਰਹਿ, ਕਈ ਨਾਵਲ ਅਤੇ ਹੋਰ ਵਾਰਤਕ ਦੀਆਂ ਕਿਤਾਬਾਂ ਪ੍ਰਕਾਸ਼ਿਤ ਕੀਤੀਆਂ ਹਨ। ਉਡਾਣਾਂ ਨੂੰ 2008 ਵਿੱਚ ਪੋਲੈਂਡ ਦਾ ਸਿਖਰ ਦਾ ਸਾਹਿਤਕ ਇਨਾਮ, ਨਾਈਕੀ ਅਵਾਰਡ ਮਿਲਿਆ। ਉਸਨੇ ਆਪਣੀ ਕਿਤਾਬ ਮੁਢ-ਕਦੀਮ ਅਤੇ ਹੋਰ ਜ਼ਮਾਨੇ ਅਤੇ ਹੋਰ ਕੰਮਾਂ ਬਾਰੇ ਵਿਚਾਰ ਵਟਾਂਦਰੇ ਲਈ 2010 ਦੇ ਐਡਿਨਬਰਗ ਬੁੱਕ ਫੈਸਟੀਵਲ ਵਿੱਚ ਸ਼ਿਰਕਤ ਕੀਤੀ। ਉਸ ਦੇ ਨਾਵਲ Księgi jakubowe (ਯਾਕੂਬ ਦੀਆਂ ਕਿਤਾਬਾਂ ), ਤੋਕਾਰਚੁਕ ਨੂੰ 2015 ਵਿੱਚ ਫਿਰ ਨਾਈਕੀ ਪੁਰਸਕਾਰ ਮਿਲਿਆ। ਉਸੇ ਸਾਲ, ਤੋਕਾਰਚੁਕ ਨੂੰ ਜਰਮਨ-ਪੋਲਿਸ਼ ਅੰਤਰਰਾਸ਼ਟਰੀ ਬ੍ਰਿਜ ਪੁਰਸਕਾਰ ਮਿਲਿਆ, ਇਹ ਇਨਾਮ ਯੂਰਪ ਦੇ ਲੋਕਾਂ ਅਤੇ ਦੇਸ਼ਾਂ ਵਿੱਚ ਸ਼ਾਂਤੀ, ਜਮਹੂਰੀ ਵਿਕਾਸ ਅਤੇ ਆਪਸੀ ਸਮਝਦਾਰੀ ਦੇ ਪ੍ਰਸਾਰ ਵਿੱਚ ਵਿਸ਼ੇਸ਼ ਤੌਰ 'ਤੇ ਵਧਾਉਣ ਵਿੱਚ ਲੱਗੇ ਵਿਅਕਤੀਆਂ ਨੂੰ ਮਾਨਤਾ ਦੇਣ ਲਈ ਦਿੱਤਾ ਜਾਂਦਾ ਹੈ।
ਗੁਰਦਿਆਲ ਸਿੰਘ (10 ਜਨਵਰੀ 1933 - 16 ਅਗਸਤ 2016) ਪੰਜਾਬੀ ਨਾਵਲਕਾਰ, ਕਹਾਣੀਕਾਰ ਅਤੇ ਅਨੁਵਾਦਕ ਸੀ। ਪਿਤਾ ਜਗਤ ਸਿੰਘ ਦੇ ਘਰ ਮਾਤਾ ਨਿਹਾਲ ਕੌਰ ਦੀ ਕੁੱਖੋਂ 10 ਜਨਵਰੀ 1933 ਨੂੰ ਪੈਦਾ ਹੋਏ ਗੁਰਦਿਆਲ ਸਿੰਘ ਨੇ ਬਚਪਨ ਵਿਚ ਸਕੂਲ ਦੀ ਪੜ੍ਹਾਈ ਵਿਚਾਲੇ ਛੱਡਕੇ ਸੱਤ ਸਾਲ ਇਕ ਕਾਮੇ ਦੇ ਰੂਪ ਵਿਚ ਮੁਸ਼ੱਕਤ ਭਰੀ ਜ਼ਿੰਦਗੀ ਹੰਢਾਈ। ਬਾਅਦ ਵਿੱਚ ਪੜ੍ਹਨ ਕਰਕੇ ਉਹ ਪ੍ਰਾਇਮਰੀ ਸਕੂਲ ਅਧਿਆਪਕ ਬਣ ਗਿਆ। 7 ਸਾਲ ਪੰਜਾਬੀ ਅਧਿਆਪਕ ਦੀ ਸੇਵਾ ਉਪਰੰਤ 1971 ਵਿਚ ਉਹ ਕਾਲਜ ਵਿਚ ਪੰਜਾਬੀ ਲੈਕਚਰਾਰ ਲੱਗ ਗਿਆ ਅਤੇ ਪੰਜਾਬੀ ਯੂਨੀਵਰਸਿਟੀ ਦੇ ਰਿਜਨਲ ਸੈਂਟਰ ਬਠਿੰਡਾ ਦੇ ਮੁਖੀ ਵਜੋਂ ਉਹ ਸੇਵਾ ਮੁਕਤ ਹੋਇਆ।
ਅਕਾਲ ਤਖ਼ਤ ਸਿੱਖਾਂ ਦੇ ਧਾਰਮਿਕ ਅਖਤਿਆਰਾਂ ਦੀ ਮੁੱਢਲੀ ਗੱਦੀ ਤੇ ਰਾਜਨੀਤਕ ਸਰਬੱਤ ਖ਼ਾਲਸਾ ਦੀਵਾਨਾਂ ਦੀ ਮੰਜੀ ਹੈ। ਇਸ ਦੇ ਸ਼ਾਬਦਿਕ ਅਰਥ ਹਨ ‘ਕਾਲ ਤੋਂ ਰਹਿਤ ਪਰਮਾਤਮਾ ਦਾ ਸਿੰਘਾਸਨ’। ਮੀਰੀ-ਪੀਰੀ ਅਰਥਾਤ ਸਿੱਖਾਂ ਦੇ ਰਾਜਨੀਤਿਕ ਅਤੇ ਰੂਹਾਨੀ ਵਿਚਾਰਧਾਰਾ ਦੇ ਪ੍ਰਤੀਕ ਵਜੋਂ ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਸਥਿਤ ਹੈ, ਜੋ ਸਿੱਖ ਰਾਜਨੀਤਕ ਪ੍ਰਭਸੱਤਾ ਨੂੰ ਪੇਸ਼ ਕਰ ਰਿਹਾ ਹੈ। 15 ਜੂਨ 1606 ਨੂੰ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਨੇ ਇੱਥੇ ਤਖ਼ਤ ਦਾ ਇੱਕ ਢਾਂਚਾ ਆਪਣੇ ਹੱਥੀਂ ਨੀਂਹ ਰੱਖ ਕੇ ਬਾਬਾ ਬੁੱਢਾ ਜੀ ਰਾਹੀਂ ਮੁਕੰਮਲ ਕਰਵਾਇਆ ਤੇ ਇਥੋਂ ਸੰਗਤਾਂ ਦੇ ਨਾਂ ਪਹਿਲਾ ਹੁਕਮਨਾਮਾ ਜਾਰੀ ਕੀਤਾ ਜਿਸ ਵਿੱਚ ਹੋਰ ਵਸਤਾਂ ਭੇਂਟ ਵਿੱਚ ਲਿਆਣ ਤੋਂ ਇਲਾਵਾ ਸ਼ਸਤਰ ਤੇ ਘੋੜੇ ਆਦਿ ਭੇਂਟ ਕਰਨ ਦੀ ਆਗਿਆ ਕੀਤੀ ਗਈ। ਇਸ ਤਖ਼ਤ ਉੱਪਰ ਜੋ ਬਿਲਡਿੰਗ ਦਾ ਨਿਰਮਾਣ ਕਰਵਾਇਆ ਗਿਆ ਉਸ ਦਾ ਨਾਂ ਅਕਾਲ ਬੁੰਗਾ ਰੱਖਿਆ ਗਿਆ।
ਸ਼ਹੀਦ ਊਧਮ ਸਿੰਘ (26 ਦਸੰਬਰ 1899 – 31 ਜੁਲਾਈ 1940) ਦਾ ਨਾਂ ਪੰਜਾਬ ਦੇ ਚੋਟੀ ਦੇ ਸਿੱਖ ਸ਼ਹੀਦਾਂ ਵਿੱਚ ਸ਼ੁਮਾਰ ਹੁੰਦਾ ਹੈ। ਸ਼ਹੀਦ ਊਧਮ ਸਿੰਘ ਦਾ ਜਨਮ ਜ਼ਿਲ੍ਹਾ ਸੰਗਰੂਰ ਦੇ ਸ਼ਹਿਰ ਸੁਨਾਮ ਵਿਖੇ ਹੋਇਆ। ਊਧਮ ਸਿੰਘ ਕੰਬੋਜ ਕੌਮ ਨਾਲ ਸਬੰਧ ਰੱਖਦਾ ਸੀ। ਉਸਨੇ ਇਹੀ ਨਾਂ 'ਕਤਲ ਕੇਸ' ਸਮੇਂ ਕਚਿਹਰੀ ਵਿੱਚ ਦੱਸਿਆ ਸੀ। ਉਸ ਨੇ ਅੰਗਰੇਜ਼ੀ ਹਕੂਮਤ ਦੇ ਅਹਿਲਕਾਰ ਮਾਈਕਲ ਉਡਵਾਇਰ ਵੱਲੋਂ ਸੰਨ 1919 ਦੀ ਵਿਸਾਖੀ ਵਾਲੇ ਦਿਨ ਨਿਹੱਥੇ ਅਤੇ ਬੇਕਸੂਰ ਪੰਜਾਬੀਆਂ ਨੂੰ ਜਾਨੋਂ ਮਾਰ ਦੇਣ ਦੀ ਕਾਰਵਾਈ ਦਾ ਬਦਲਾ ਲੈਣ ਦੀ ਚਿੰਗਾਰੀ ਆਪਣੇ ਮਨ ਵਿੱਚੋਂ 20 ਸਾਲਾਂ ਤਕ ਬੁਝਣ ਨਹੀਂ ਦਿੱਤੀ। ਇੰਨਾ ਲੰਮਾ ਸਮਾਂ ਇਨਕਲਾਬੀ ਮਸ਼ਾਲ ਨੂੰ ਆਪਣੇ ਮਨ ਵਿੱਚ ਬਲਦਾ ਰੱਖਣਾ ਇੱਕ ਵਿਲੱਖਣ ਇਤਿਹਾਸਕ ਉਦਾਹਰਨ ਹੈ।
ਮੁਦਰਾ (English:Curruncy) ਦਾ ਸਧਾਰਨ ਸ਼ਬਦਾਂ ਵਿੱਚ ਅਰਥ ਹੈ ਰੁਪਈਆ- ਪੈਸਾ ਜੋ ਵਸਤਾਂ ਜਾਂ ਸੇਵਾਵਾਂ ਦੀ ਖਰੀਦ ਜਾਂ ਹੋਰ ਵਪਾਰਕ ਕਾਰਜਾਂ ਲਈ ਵਟਾਂਦਰੇ ਦੇ ਮਾਧਿਅਮ ਵਜੋਂ ਵਰਤੋਂ ਵਿੱਚ ਆਉਂਦੀ ਹੈ। ਇਸ ਦੀ ਸਭ ਤੋਂ ਸਹੀ ਮਿਸਾਲ ਬੈਂਕ ਨੋਟ ਅਤੇ ਸਿੱਕੇ ਹਨ।"ਮੁਦਰਾ" ਦੀ ਹੋਰ ਸਧਾਰਨ ਪਰਿਭਾਸ਼ਾ ਇਹ ਹੈ ਕਿ ਇਹ ਕਿਸੇ ਦੇਸ ਦਾ ਪੈਸੇ ਨਾਲ ਸਬੰਧਤ ਪ੍ਰਬੰਧ (ਮੁਦਰਕ ਇਕਾਈਆਂ) ਹੁੰਦਾ ਹੈ। ਇਸ ਪਰਿਭਾਸ਼ਾ ਅਨੁਸਾਰ, ਬ੍ਰਿਟਿਸ਼ "ਪੌਂਡ", ਅਮਰੀਕੀ "ਡਾਲਰ",ਅਤੇ ਯੂਰਪੀਅਨ "ਯੂਰੋ" ਆਦਿ ਸਭ ਮੁਦਰਾਵਾਂ ਦੀਆਂ ਮਿਸਾਲਾਂ ਹਨ। ਇਹ ਸਾਰੀਆਂ ਮੁਦਰਾਵਾਂ ਦਾਮ (value) ਦਾ ਜ਼ਖ਼ੀਰਾ ਹੁੰਦੀਆਂ ਹਨ ਜੋ ਵੱਖ ਵੱਖ ਦੇਸ ਆਪਸ ਵਿੱਚ ਵਿਦੇਸ਼ੀ ਵਪਾਰ ਕਰਨ ਲਈ ਵਿਦੇਸ਼ੀ ਵਟਾਂਦਰਾ ਮੰਡੀ ਵਿੱਚ ਵਪਾਰ ਲਈ ਵਰਤਦੇ ਹਨ ਜਿਥੇ ਵੱਖ ਵੱਖ ਮੁਦਰਵਾਂ ਦੀ ਤੁਲਨਾਤਮਕ ਕੀਮਤ ਨਿਰਧਾਰਤ ਹੁੰਦੀ ਹੈ। ਇਸ ਲਿਹਾਜ ਨਾਲ ਮੁਦਰਾਵਾਂ ਸੰਬੰਧਤ ਦੇਸਾਂ ਦੀਆਂ ਸਰਕਾਰਾਂ ਵਲੋਂ ਪਰਿਭਾਸ਼ਤ ਕੀਤੀਆਂ ਜਾਂਦੀਆਂ ਹਨ ਅਤੇ ਇਹ ਨਿਰਧਾਰਤ ਹਦਾਂ ਦੀਆਂ ਸੀਮਾਵਾਂ ਅਨੁਸਾਰ ਪ੍ਰਵਾਨ ਹੁੰਦੀਆਂ ਹਨ। ਭਾਰਤ ਦੀ ਮੁਦਰਾ ਦੀ ਮਿਸਾਲ ਇਸ ਦਾ ਰੁਪਿਆ ਅਤੇ ਪੇਸਾ ਹੈ।
ਰਾਜ ਸਭਾ ਭਾਰਤੀ ਲੋਕਤੰਤਰ ਦੀ ਉੱਪਰੀ ਪ੍ਰਤਿਨਿੱਧੀ ਸਭਾ ਹੈ। ਲੋਕਸਭਾ ਹੇਠਲੀ ਪ੍ਰਤਿਨਿੱਧੀ ਸਭਾ ਹੈ। ਕਾਉਂਸਿਲ ਆਫ ਸਟੇਟਸ, ਜਿਨੂੰ ਰਾਜ ਸਭਾ ਵੀ ਕਿਹਾ ਜਾਂਦਾ ਹੈ, ਇੱਕ ਅਜਿਹਾ ਨਾਮ ਹੈ ਜਿਸਦੀ ਘੋਸ਼ਣਾ ਸਭਾਪੀਠ ਦੁਆਰਾ ਸਭਾ ਵਿੱਚ 23 ਅਗਸਤ, 1954 ਨੂੰ ਕੀਤੀ ਗਈ ਸੀ। ਇਸ ਦੀ ਆਪਣੀ ਖਾਸ ਵਿਸ਼ੇਸ਼ਤਾਵਾਂ ਹਨ। ਭਾਰਤ ਵਿੱਚ ਦੂਸਰਾ ਸਦਨ ਦਾ ਸ਼ੁਰੂ 1918 ਦੇ ਮੋਂਟੇਗ - ਚੇੰਸਫੋਰਡ ਪ੍ਰਤੀਵੇਦਨ ਵਲੋਂ ਹੋਇਆ। ਭਾਰਤ ਸਰਕਾਰ ਅਧਿਨਿਯਮ, 1919 ਵਿੱਚ ਤਤਕਾਲੀਨ ਵਿਧਾਨਮੰਡਲ ਦੇ ਦੂਸਰੇ ਸਦਨ ਦੇ ਤੌਰ ਉੱਤੇ ਕਾਉਂਸਿਲ ਆਫ ਸਟੇਟਸ ਦਾ ਸਿਰਜਣ ਕਰਣ ਦਾ ਨਿਰਦੇਸ਼ ਕੀਤਾ ਗਿਆ ਜਿਸਦਾ ਵਿਸ਼ੇਸ਼ਾਧਿਕਾਰ ਸੀਮਿਤ ਸੀ ਅਤੇ ਜੋ ਵਾਕਈ: 1921 ਵਿੱਚ ਅਸਤੀਤਵ ਵਿੱਚ ਆਇਆ। ਗਵਰਨਰ - ਜਨਰਲ ਤਤਕਾਲੀਨ ਕਾਉਂਸਿਲ ਆਫ ਸਟੇਟਸ ਦਾ ਪਦੇਨ ਪ੍ਰਧਾਨ ਹੁੰਦਾ ਸੀ। ਭਾਰਤ ਸਰਕਾਰ ਅਧਿਨਿਯਮ, 1935 ਦੇ ਮਾਧਿਅਮ ਵਲੋਂ ਇਸ ਦੇ ਗਠਨ ਵਿੱਚ ਸ਼ਾਇਦ ਹੀ ਕੋਈ ਤਬਦੀਲੀ ਕੀਤੇ ਗਏ।
ਲਹੂ ਦਾ ਦਬਾਅ: ਦਿਲ ਸਰੀਰ ਦਾ ਸਭ ਤੋਂ ਕੋਮਲ ਅਤੇ ਲਹੂ ਚੱਕਰ ਦਾ ਪ੍ਰਮੁੱਖ ਅੰਗ ਹੈ। ਧਮਨੀਆਂ, ਸ਼ਿਰਾਵਾਂ ਅਤੇ ਲਹੂ ਨਾਲੀਆਂ ਦੀ ਮੱਦਦ ਨਾਲ ਲਹੂ ਸਰੀਰ ਦੇ ਭਿੰਨ-ਭਿੰਨ ਅੰਗਾਂ ਵਿੱਚ ਦੌਰਾ ਕਰਦਾ ਹੈ। ਧਮਨੀਆਂ ਸੁੱਧ ਲਹੂ ਨੂੰ ਦਿਲ ਤੋਂ ਸਰੀਰ ਦੇ ਭਿੰਨ-ਭਿੰਨ ਭਾਗਾਂ ਤੱਕ ਪਹੁੰਚਾਉਂਦੀਆਂ ਹਨ। ਇਹ ਲਚਕਦਾਰ ਅਤੇ ਮੋਟੀ ਕੰਧ ਦੀਆਂ ਬਣੀਆਂ ਹੁੰਦੀਆਂ ਹਨ। ਸ਼ਿਰਾਵਾਂ ਲਹੂ ਨੂੰ ਫੇਫੜਿਆਂ ਅਤੇ ਸਰੀਰ ਦੇ ਹੋਰ ਭਾਗਾਂ ਤੋਂ ਦਿਲ ਵੱਲ ਲੈ ਜਾਂਦੀਆਂ ਹਨ। ਇਹਨਾਂ ਵਿੱਚ ਅਸ਼ੁੱਧ ਲਹੂ ਕਣ ਚੱਕਰ ਲਗਾਉਂਦੇ ਹਨ। ਇਸ ਦੌਰੇ ਵਿੱਚ ਲਹੂ ਨਾਲੀਆਂ ਦੀਆਂ ਕੰਧਾਂ ਨਾਲ ਟਕਰਾਉਂਦਾ ਹੈ, ਜਿਸ ਨਾਲ ਦਬਾਅ ਵਧਦਾ, ਘੱਟਦਾ ਹੈ ਅਤੇ ਲਹੂ ਅੱਗੇ ਵਧਦਾ ਹੈ। ਲਹੂ ਦੇ ਇਸ ਵਧਣ ਅਤੇ ਘੱਟ ਹੋਣ ਦੀ ਕਿਰਿਆ ਨੂੰ ਲਹੂ ਦਾ ਦਬਾਅ ਕਹਿੰਦੇ ਹਨ। ਇੱਕ ਤੰਦਰੂਸਤ ਵਿਅਕਤੀ ਦਾ ਉੱਪਰਾ ਦਬਾਅ 120 ਮਿਲੀਮੀਟਰ (ਪਾਰਾ) ਅਤੇ ਹੇਠਲਾ ਦਬਾਅ 80 ਮਿਲੀਮੀਟਰ (ਪਾਰਾ) ਹੁੰਦਾ ਹੈ।
ਸੂਫ਼ੀਵਾਦ ਇਸਲਾਮੀ ਗਿਆਨ ਦੀ ਰੌਸ਼ਨੀ ਤੇ ਇਸਦੀ ਇਤਿਹਾਸਕ ਅਸਲ ਵਿਚੋਂ ਹੀ ਪੈਦਾ ਹੋਈ ਇੱਕ ਰਹੱਸਵਾਦੀ ਲਹਿਰ ਹੈ ਜਿਸ ਨੇ ਹਮੇਸ਼ਾ ਕੁਰਾਨੀ ਫ਼ਲਸਫ਼ੇ ਦੀ ਰੂਹਾਨੀਅਤ ਤੋਂ ਵੀ ਪ੍ਰੇਰਨਾ ਲੈ ਕੇ ਸਮਾਜ ਨੂੰ ਸਹੀ ਰਾਹ ਦਿਖਾਉਣ ਦਾ ਬੀੜਾ ਚੁੱਕਿਆ। ਸੂਫ਼ੀਵਾਦ ਦੇ ਇਤਿਹਾਸਕ ਵਿਕਾਸ ਵਿੱਚ ਸੂਫ਼ੀ ਸਿਲਸਿਲੇ ਜਾਂ ਸੰਪਰਦਾਵਾਂ ਦੀ ਆਮਦ ਕੇਵਲ ਸੂਫ਼ੀਵਾਦ ਦੇ ਦੁਨੀਆ ਭਰ ਵਿੱਚ ਫੈਲਣ ਦਾ ਹੀ ਕਾਰਨ ਨਹੀਂ ਬਣੀ, ਸਗੋਂ ਇਸਲਾਮ ਦੇ ਪਾਸਾਰ ਤੇ ਪ੍ਰਚਾਰ ਦੀ ਵੀ ਬੁਨਿਆਦ ਬਣੀ। ਇਸਲਾਮੀ ਇਤਿਹਾਸ ਗਵਾਹ ਹੈ ਕਿ ਮੁੱਢਲੇ ਮੁਸਲਮਾਨ ਫ਼ਕੀਰਾਂ ਅਤੇ ਸੂਫ਼ੀਆਂ ਵਿੱਚ ਕੋਈ ਭਿੰਨਤਾ ਨਹੀਂ ਸੀ। ਇਹ ਸਾਰੇ ਲੋਕ ਰਹੱਸਵਾਦੀ ਰੁੱਚੀਆਂ ਦੇ ਧਾਰਨੀ ਹੋਣ ਕਾਰਨ ਦੁਨਿਆਵੀ ਮਸਲਿਆਂ ਤੋਂ ਦੂਰ ਰਹਿੰਦੇ ਸਨ। ਆਪਣੀ ਆਤਮਿਕ ਪ੍ਰਗਤੀ ਲਈ ਸਾਧਨਾ ਵਿੱਚ ਰੁੱਝੇ ਹੋਏ ਇਹ ਸੂਫ਼਼ੀ ਆਮ ਲੋਕਾਂ ਲਈ ਵੀ ਪ੍ਰੇਰਨਾਂ-ਸਰੋਤ ਸਨ। ਇਹੀ ਕਾਰਨ ਸੀ ਕਿ ਸਮੇਂ-ਸਮੇਂ ਰਾਜਨੀਤਕ ਸ਼ਕਤੀਆਂ ਇਨ੍ਹਾਂ ਨੂੰ ਇਸਲਾਮ ਦੇ ਪ੍ਰਚਾਰਕ ਸਮਝ ਦੇ ਆਪਣਾ ਸਮਰੱਥਣ ਤੇ ਸਤਿਕਾਰ ਦਿੰਦੀਆਂ ਰਹੀਆਂ। ਇਹਨਾਂ ਮੁੱਢਲੇ ਸੂਫ਼ੀਆਂ ਨੇ ਅਕਸਰ ਧਾਰਮਿਕ ਯਾਤਰਾਵਾਂ ਦੌਰਾਨ ਹੀ ਪ੍ਰਚਾਰ ਕੀਤਾ। ਇਨ੍ਹਾਂ ਦੀ ਨਾ ਕੋਈ ਵੱਡੀ ਜੱਥੇਬੰਦੀ ਸੀ ਤੇ ਨਾ ਹੀ ਕੋਈ ਨਿਸ਼ਚਿਤ ਟਿਕਾਣਾ। ਮੁੱਢਲੇ ਸੂਫ਼ੀ ਇਸਲਾਮੀ ਤਸੱਵੁਫ਼ ਦੇ ਰੂਹਾਨੀ ਅਨੁਭਵ ਉਤੇ ਜ਼ੋਰ ਦਿੰਦੇ ਸਨ ਸਿਧਾਂਤਕ ਜਾਂ ਪ੍ਰ਼ਚਾਰਕ ਰੁਚੀ ਨਹੀਂ ਰੱਖਦੇ ਸਨ। ਉਹ ਮੁਰੀਦਾਂ ਨੂੰ ਕੇਵਲ ਆਤਮਕ ਰਸਤਾ ਦੱਸ ਸਕਦੇ ਸਨ। ਪਰ ਮਾਰਗ ਦਾ ਅਨੁਭਵ ਖੁਦ ਮੁਰੀਦ ਨੂੰ ਕਰਨਾ ਪੈਂਦਾ ਸੀ। ਬਗਦਾਦ ਨਿਵਾਸੀ ਇਮਾਮ-ਅਬ-ਹਮੀਦ ਮੁਹੰਮਦ-ਅਲ-ਗ਼ੱਜ਼ਾਲੀ (1059-1111 ਈ.) ਵਰਗੇ ਸੂਫ਼ੀ ਸਿਧਾਂਤਕਾਰਾਂ ਨੇ ਕੁਰਾਨੀ ਫਲਸਫੇ ਦੀ ਪੁਨਰ ਵਿਆਖਿਆ ਕਰਕੇ ਸਾਧਨਾ-ਮਾਰਗ ਵਿੱਚ ਮੁਰਸ਼ਿਦ ਦੀ ਸਿੱਖਿਆ ਤੇ ਕਿਰਪਾ ਦੀ ਲੋੜ ਤੇ ਮਹੱਤਵ ਸਮਝਾਇਆ। ਇਮਾਮ-ਅਬੂ-ਹਮੀ਼ਦ ਅਲ-ਗੱਜ਼ਾਲੀ ਦੇ ਜ਼ੋਰਦਾਰ ਪ੍ਰਚਾਰ ਤੇ ਸੂਫ਼ੀਆਂ ਵਿੱਚ ਖੁੱਲੇਆਮ ਪੀਰੀ-ਮੁਰੀਦੀ ਪਰੰਪਰਾ ਨੂੰ ਮਾਨਤਾ ਦਿੱਤੀ ਤੇ ਇਸ ਪਰੰਪਰਾ ਦੇ ਵਿਰੋਧ ਕਰ ਰਹੇ ਮੁੱਲਾਂ-ਮੁਲਾਣਿਆਂ ਤੇ ਸ਼ਾਸਕਾ ਨੂੰ ਚੁੱਪ ਹੋਣਾ ਪਿਆ। ਗਿਆਰ੍ਹਵੀਂ ਸਦੀ ਇਸਲਾਮ ਤੇ ਸੂਫ਼ੀਵਾਦ ਦੇ ਇਤਿਹਾਸ ਨੂੰ ਨਵਾਂ ਮੋੜ ਦੇਣ ਵਾਲੀ ਸਦੀ ਸਵੀਕਾਰ ਕੀਤੀ ਜਾਂਦੀ ਹੈ। ਇਸ ਤੋਂ ਬਾਅਦ 1173 ਈ.
ਲੋਕਧਾਰਾ (ਅੰਗਰੇਜ਼ੀ: 'folklore') ਕਿਸੇ ਲੋਕ ਭਾਈਚਾਰੇ ਵਿੱਚ ਪ੍ਰਵਾਹਮਾਨ ਲੋਕ ਗੀਤਾਂ, ਲੋਕ ਸੰਗੀਤ, ਲੋਕ ਨਾਚ, ਮਿਥਾਂ, ਲੋਕ ਕਹਾਣੀਆਂ, ਦੰਦ ਕਥਾਵਾਂ, ਜ਼ਬਾਨੀ ਇਤਿਹਾਸ, ਕਹਾਵਤਾਂ, ਵਿਅੰਗ, ਬੁਝਾਰਤਾਂ, ਲੋਕ ਧਰਮ, ਲੋਕ ਵਿਸ਼ਵਾਸ, ਜਾਦੂ-ਟੂਣੇ, ਵਹਿਮ-ਭਰਮ, ਲੋਕ ਸਾਜ਼, ਸੰਦ, ਬਰਤਨ ਭਾਂਡੇ ਅਤੇ ਲੋਕ ਹਥਿਆਰਾਂ ਆਦਿ ਦਾ ਇੱਕ ਜਟਿਲ ਤਾਣਾ ਬਾਣਾ ਹੁੰਦਾ ਹੈ। ਇਸ ਨੂੰ ਅਸੀਂ ਚਾਰ ਵੰਨਗੀਆਂ ਵਿੱਚ ਵੰਡਦੇ ਹਾਂ।
ਚੰਡੀ ਦੀ ਵਾਰ ਜਿਸ ਨੂੰ ਵਾਰ ਦੁਰਗਾ ਕੀ ਜਾਂ ਵਾਰ ਸ੍ਰੀ ਭਗਉਤੀ ਜੀ ਕੀ ਵੀ ਕਹਿੰਦੇ ਹਨ ਦਸਮ ਗ੍ਰੰਥ ਵਿੱਚ ਸ਼ਾਮਿਲ ਗੁਰੂ ਗੋਬਿੰਦ ਸਿੰਘ ਦੀ ਰਚਨਾ ਹੈ। ਇਹ ਸੰਸਕ੍ਰਿਤ ਦੀ ਇੱਕ ਰਚਨਾ ਮਾਰਕੰਡੇ ਪੁਰਾਣ, ਵਿੱਚ ਦਰਜ ਦੇਵਤਿਆਂ ਅਤੇ ਦੈਂਤਾਂ ਦੇ ਯੁੱਧ ਨਾਲ ਜੁੜੀਆਂ ਕੁਝ ਘਟਨਾਵਾਂ ਨੂੰ ਅਧਾਰ ਬਣਾ ਕੇ ਲਿਖੀ ਬੀਰ ਰਸੀ ਸ਼ਾਹਕਾਰ ਹੈ। ਇਸ ਵਿੱਚ ਚੰਡੀ ਦੇਵੀ ਨੂੰ ਭਗੌਤੀ ਦੇ ਰੂਪ ਵਿੱਚ, ਦੈਂਤਾਂ ਦਾ ਨਾਸ ਕਰਨ ਵਾਲੀ ਦੈਵੀ ਸ਼ਕਤੀ ਵਜੋਂ ਰੂਪਾਤ੍ਰਿਤ ਕੀਤਾ ਗਿਆ ਹੈ।ਇਸ ਰਚਨਾ ਦਾ ਮੁੱਖ ਉਦੇਸ਼ ਮੁਸਲਿਮ ਫ਼ੋਜਾਂ ਦੀ ਵੱਡੀ ਗਿਣਤੀ ਦੇਖ ਕੇ ਸਿਹਮੀ ਹੋਈ ਸਿੱਖ ਫ਼ੋਜਾਂ ਦਾ ਹੌਸਲਾਂ ਵਧਾਉਣਾ ਸੀ।ਇਸ ਰਚਨਾ ਦਾ ਨਤੀਜਾ ਇਹ ਨਿਕਲਿਆ ਕਿ ਸਿੱਖ ਫ਼ੋਜਾਂ ਨੇ ਮੁਸਲਿਮ ਫ਼ੋਜਾਂ ਨਾਲ ਬਿਨਾਂ ਡਰੇ ਡਟ ਕੇ ਯੁੱਧ ਕੀਤਾ। ਡਾ. ਬਿਕਰਮ ਸਿੰਘ ਘੁੰਮਣ, ਡਾ.
ਸਿੱਖੀ ਵਿੱਚ, ਪੰਜ ਕਕਾਰ ਉਹ ਪੰਜ ਚਿੰਨ੍ਹ ਹਨ ਜਿਹਨਾਂ ਨੂੰ ਹਰ ਵਖਤ ਪਹਿਨਣ ਦਾ ਹੁਕਮ ਗੁਰੂ ਗੋਬਿੰਦ ਸਿੰਘ ਵਲੋਂ ਸੰਨ 1699 ਈ ਨੂੰ ਖ਼ਾਲਸਈ ਸਿੱਖਾਂ ਲਈ ਹੋਇਆ। ਉਹ ਹਨ: ਕੇਸ, ਦਸਤਾਰ ਜਾਂ ਕਪੜੇ ਨਾਲ ਢੱਕੇ ਨਾ-ਕੱਟੇ ਵਾਲ; ਕੰਘਾ, ਕੇਸਾਂ ਦੀ ਸਫਾਈ ਸੰਭਾਲ ਵਾਸਤੇ ਛੋਟਾ ਲੱਕੜ ਦਾ ਬਰੀਕ ਦੰਦਿਆਂ ਵਾਲਾ ਸੰਦ; ਕੜਾ, ਵੀਣੀ ਦੇ ਦੁਆਲੇ ਪਉਣ ਵਾਲਾ ਲੋਹੇ ਜਾਂ ਇਸਪਾਤ ਦਾ ਬਣਿਆ ਕੰਗਣ; ਕਛਹਿਰਾ, ਦੋ ਮੋਰੀਆਂ ਵਾਲਾ ਕਛਾ; ਕਿਰਪਾਨ, ਲੋਹੇ ਜਾਂ ਇਸਪਾਤ ਦੀ ਬਣੀ ਤਲਵਾਰ।
ਸੁਖਮਨੀ ਸਾਹਿਬ ਇੱਕ ਪ੍ਰਾਥਨਾ ਹੈ ਜੋ ਕਿ ਗੀਤ ਦੇ ਰੂਪ ਵਿੱਚ ਹੈ ਤੇ ਸਭ ਨੂੰ ਸ਼ਾਂਤੀ ਦੇਣ ਵਾਲੀ ਤੇ ਮਨ ਨੂੰ ਸੁੱਖ ਦਿੰਦੀ ਹੈ। ਇਸ ਦੀ ਅਵਾਜ ਨਾਲ ਤਣਾਓ ਦੂਰ ਹੰਦਾ ਹੈ। ਸੁਖਮਨੀ ਸਾਹਿਬ ਜੀ ਨੂੰ ਪੜ੍ਹਨ ਨਾਲ ਬੰਦੇ ਦੇ ਦਿਲ ਦੇ ਬੰਦ ਦਰਵਾਜੇ ਖੁਲ ਜਾਂਦੇ ਹਨ। ਤੁਹਾਡੇ ਵਿੱਚ ਅਧਿਆਤਮਕ ਅਨੁਸ਼ਾਸਨ ਪੈਦਾ ਹੁੰਦਾ ਹੈ ਅਤੇ ਤੁਸੀ ਸ਼ਕਤੀ, ਧੀਰਜ, ਸਾਹਸ ਅਤੇ ਅੰਨਤ ਚੇਤਨਾ ਨਾਲ ਜੁੜ ਜਾਦੇ ਹੋ। ਦਿਨ ਵਿੱਚ ਇੱਕ ਵਾਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਨ ਨਾਲ ਤੁਹਾਡੇ ਵਿੱਚ ਅੰਦਰੂਨੀ ਸੰਤੁਲਨ, ਦਯਾ, ਪ੍ਰਕਾਸ਼, ਉਰਜਾ ਤੇ ਬਲੀਦਾਨ ਦੇਣ ਦੀ ਹਿੰਮਤ ਆ ਜਾਂਦੀ ਹੈ। ਸੁਖਮਨੀ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸਭ ਤੋਂ ਵੱਡੀ ਰਚਨਾ ਹੈ। ਗੁਰੂ ਸਾਹਿਬ ਜੀ ਨੇ ਜਦੋਂ ਇੱਕ ਦੁਖੀ ਵਿਅਕਤੀ ਦੀ ਪੁਕਾਰ ਸੁਣੀ ਤਾਂ ਉਸ ਦੀ ਸਰੀਰਕ ਤੇ ਮਾਨਸਿਕ ਦੁੱਖ ਨੂੰ ਦੂਰ ਕਰਨ ਲਈ ਇਸ ਬਾਣੀ ਦੀ ਰਚਨਾ ਕੀਤੀ। ਇਥੋ ਤੱਕ ਕਿ ਇਸ ਦੇ ਪਾਠ ਕਰਨ ਨਾਲ ਲਾਹੌਰ ਦੇ ਹਾਕਮ ਅਲਾਇਮ ਉਦ ਦੀਨ ਦੀ ਜਾਨਲੇਵਾ ਪੇਟ ਦਾ ਦਰਦ ਵੀ ਠੀਕ ਹੋ ਗਿਆ। ਇਸ ਤੋ ਬਾਅਦ ਉਹ ਇਸ ਦਾ ਰੋਜ ਪਾਠ ਕਰਨ ਲੱਗਾ। ਸੁਖਮਨੀ ਸਾਹਿਬ ਵਿੱਚ ਸੰਰਚਾਤਮਕ ਏਕਤਾ ਹੈ ਤੇ ਇਸ ਦੇ 24 ਸਲੋਕ ਹਨ ਤੇ ਇਸ ਵਿੱਚ 8 ਛੰਦ ਹਨ ਤੇ ਹਰੇਕ ਛੰਦ ਦੀਆਂ ਦਸ ਸਤਰਾਂ ਹਨ। ਤਾਂ ਆਓ ਅਸੀਂ ਆਪਣੀਆ ਧਰਮ ਦੀਆਂ ਖੋਖਲੀਆਂ ਦੀਵਾਰਾਂ ਨੂੰ ਤੋੜ ਕੇ ਇੱਕ ਮਹਾਨ ਤੇ ਸੱਚੀ ਬਾਣੀ ਦਾ ਪਾਠ ਕਰਨਾ ਸ਼ੁਰੂ ਕਰੀਏ ਜੋ ਹਰ ਧਰਮ ਦਾ ਵਿਆਕਤੀ ਉਪਰੋਕਤ ਉਦੇਸ਼ਾਂ ਦੀ ਪ੍ਰਾਪਤੀ ਲਈ ਕਰ ਸਕਦਾ ਹੈ ਅਰਥ:- (ਮੇਰੀ) ਉਸ ਸਭ ਤੋਂ ਵੱਡੇ (ਅਕਾਲ ਪੁਰਖ) ਨੂੰ ਨਮਸਕਾਰ ਹੈ ਜੋ (ਸਭ ਦਾ) ਮੁੱਢ ਹੈ, ਅਤੇ ਜੋ ਜੁਗਾਂ ਦੇ ਮੁੱਢ ਤੋਂ ਹੈ। ਸਤਿਗੁਰੂ ਨੂੰ (ਮੇਰੀ) ਨਮਸਕਾਰ ਹੈ ਸ੍ਰੀ ਗੁਰਦੇਵ ਜੀ ਨੂੰ (ਮੇਰੀ) ਨਮਸਕਾਰ ਹੈ।੧। ਅਸਟਪਦੀ ॥ ਅਰਥ:- ਪ੍ਰਭੂ ਦਾ ਅਮਰ ਕਰਨ ਵਾਲਾ ਤੇ ਸੁਖਦਾਈ ਨਾਮ (ਸਭ) ਸੁਖਾਂ ਦੀ ਮਣੀ ਹੈ, ਇਸ ਦਾ ਟਿਕਾਣਾ ਭਗਤਾਂ ਦੇ ਹਿਰਦੇ ਵਿੱਚ ਹੈ। ਅਰਥ:- ਪ੍ਰਭੂ ਦਾ ਸਿਮਰਨ ਕਰਨ ਨਾਲ (ਜੀਵ) ਜਨਮ ਵਿੱਚ ਨਹੀਂ ਆਉਂਦਾ, (ਜੀਵ ਦਾ) ਦੁਖ ਤੇ ਜਮ (ਦਾ ਡਰ) ਦੂਰ ਹੋ ਜਾਂਦਾ ਹੈ। ਮੌਤ (ਦਾ ਭਉ) ਪਰੇ ਹਟ ਜਾਂਦਾ ਹੈ, (ਵਿਕਾਰ ਰੂਪੀ) ਦੁਸ਼ਮਨ ਟਲ ਜਾਂਦਾ ਹੈ। ਪ੍ਰਭੂ ਨੂੰ ਸਿਮਰਿਆਂ (ਜ਼ਿੰਦਗੀ ਦੇ ਰਾਹ ਵਿਚ) ਕੋਈ ਰੁਕਾਵਟ ਨਹੀਂ ਪੈਂਦੀ, (ਕਿਉਂਕਿ) ਪ੍ਰਭੂ ਦਾ ਸਿਮਰਨ ਕਰਨ ਨਾਲ (ਮਨੁੱਖ) ਹਰ ਵੇਲੇ (ਵਿਕਾਰਾਂ ਵਲੋਂ) ਸੁਚੇਤ ਰਹਿੰਦਾ ਹੈ।ਪ੍ਰਭੂ ਦਾ ਸਿਮਰਨ ਕਰਨ ਨਾਲ (ਕੋਈ) ਡਰ (ਜੀਵ ਉਤੇ) ਦਬਾਉ ਨਹੀਂ ਪਾ ਸਕਦਾ ਤੇ (ਕੋਈ) ਦੁੱਖ ਵਿਆਕੁਲ ਨਹੀਂ ਕਰ ਸਕਦਾ। ਅਕਾਲ ਪੁਰਖ ਦਾ ਸਿਮਰਨ ਗੁਰਮਖਿ ਦੀ ਸੰਗਤਿ ਵਿੱਚ (ਮਿਲਦਾ ਹੈ); (ਅਤੇ ਜੋ ਮਨੁੱਖ ਸਿਮਰਨ ਕਰਦਾ ਹੈ,ਉਸ ਨੂੰ) ਹੇ ਨਾਨਕ!
ਭੰਗੜਾ ਪੰਜਾਬ ਦੇ ਦੋ ਮੁੱਖ ਅਤੇ ਉੱਘੇ ਲੋਕ ਨਾਚਾਂ ਵਿੱਚੋਂ ਇੱਕ ਹੈ; ਦੂਜਾ ਮੁੱਖ ਨਾਚ ਗਿੱਧਾ ਹੈ। ਭੰਗੜਾ ਗੱਭਰੂਆਂ ਦਾ ਨਾਚ ਹੈ ਜਦਕਿ ਗਿੱਧਾ ਮੁਟਿਆਰਾਂ ਦਾ। ਭੰਗੜਾ ਤਕਰੀਬਨ ਹਰ ਖ਼ੁਸ਼ੀ ਦੇ ਮੌਕੇ ’ਤੇ ਪਾਇਆ ਜਾਂ ਨੱਚਿਆ ਜਾਂਦਾ ਹੈ ਜਿੰਨ੍ਹਾਂ ਵਿੱਚ ਕਣਕ ਦੀ ਵਾਢੀ ਭਾਵ ਵਿਸਾਖੀ ਆਦਿ ਮੇਲੇ, ਵਿਆਹ, ਮੰਗਣੇ ਅਤੇ ਤਿਉਹਾਰ ਆਦਿ ਸ਼ਾਮਲ ਹਨ। ਇਹ ਲੋਕ-ਨਾਚ ਪੰਜਾਬ ਦੀ ਕਿਸਾਨੀ ਸੰਸਕ੍ਰਿਤੀ ਜਿੰਨਾ ਹੀ ਪ੍ਰਾਚੀਨ ਹੈ। ਲੋਕਧਾਰਾ ਵਿਗਿਆਨੀ ਸੋਹਿੰਦਰ ਸਿੰਘ ਵਣਜਾਰਾ ਬੇਦੀ ਦੇ ਸ਼ਬਦਾਂ ਵਿੱਚ "ਪਹਿਲਾਂ ਪਹਿਲਾਂ ਜਦੋਂ ਪੰਜਾਬੀਆਂ ਨੇ ਹਰੀਆਂ ਫਸਲਾਂ ਨੂੰ ਸੁਨਹਿਰੀ ਸਿੱਟੇ ਪੈਂਦੇ ਵੇਖੇ ਤਾਂ ਉਹਨਾਂ ਦਾ ਮਨ ਹੁਲਾਰੇ ਵਿੱਚ ਆ ਕੇ ਨੱਚ ਖਲੋਤਾ। ਲੰਮੀ ਘਾਲਣਾ ਤੇ ਕਰੜੀ ਮਿਹਨਤ ਨੂੰ ਸੁਨਹਿਰੀ ਫਲ ਲੱਗਿਆ ਵੇਖ, ਕਿਸ ਦਾ ਦਿਲ ਨਹੀਂ ਨੱਚ ਉਠਦਾ?
ਸਿੱਖਿਆ ਸਿੱਖਣ ਦੀ ਸਹੂਲਤ ਜਾਂ ਗਿਆਨ, ਹੁਨਰ, ਕਦਰਾਂ ਕੀਮਤਾਂ, ਨੈਤਿਕਤਾ, ਵਿਸ਼ਵਾਸਾਂ ਅਤੇ ਆਦਤਾਂ ਦੀ ਪ੍ਰਾਪਤੀ ਦੀ ਪ੍ਰਕਿਰਿਆ ਹੈ। ਵਿੱਦਿਅਕ ਢੰਗਾਂ ਵਿੱਚ ਸਿੱਖਿਆ, ਸਿਖਲਾਈ, ਕਹਾਣੀ ਸੁਣਾਉਣਾ, ਵਿਚਾਰ ਵਟਾਂਦਰੇ ਅਤੇ ਨਿਰਦੇਸ਼ਤ ਖੋਜ ਸ਼ਾਮਲ ਹਨ। ਸਿੱਖਿਆ ਅਕਸਰ ਸਿਖਿਅਕਾਂ ਦੀ ਰਹਿਨੁਮਾਈ ਅਧੀਨ ਹੁੰਦੀ ਹੈ, ਹਾਲਾਂਕਿ ਸਿਖਿਆਰਥੀ ਆਪਣੇ ਆਪ ਨੂੰ ਸਿੱਖਿਅਤ ਵੀ ਕਰ ਸਕਦੇ ਹਨ। ਸਿੱਖਿਆ ਨੂੰ ਰਸਮੀ ਜਾਂ ਗੈਰ-ਰਸਮੀ ਸ਼੍ਰੇਣੀਆਂ ਵਿੱਚ ਲਿਆ ਜਾ ਸਕਦਾ ਹੈ। ਕਿਸੇ ਵੀ ਅਨੁਭਵ ਨੂੰ, ਜਿਸਦਾ ਸੋਚਣ, ਮਹਿਸੂਸ ਕਰਨ ਜਾਂ ਕੰਮ ਕਰਨ ਦੇ ਢੰਗ ਤਰੀਕੇ ਵਿੱਚ ਬਦਲਾਅ ਆਵੇ,ਉਸ ਅਨੁਭਵ ਨੂੰ ਸਿੱਖਿਆ ਮੰਨਿਆ ਜਾ ਸਕਦਾ ਹੈ। ਸਿੱਖਿਆ ਦੀ ਕਾਰਜਪ੍ਰਣਾਲੀ ਨੂੰ ਸਿੱਖਿਆ ਸ਼ਾਸਤਰ (ਪੈਡਾਗੋਜੀ) ਕਿਹਾ ਜਾਂਦਾ ਹੈ।ਸਿੱਖਿਆ ਨੂੰ ਆਮ ਤੌਰ ਤੇ ਪ੍ਰੀ ਪ੍ਰਾਇਮਰੀ ਸਕੂਲ ਜਾਂ ਕਿੰਡਰਗਾਰਟਨ, ਪ੍ਰਾਇਮਰੀ ਸਕੂਲ, ਸੈਕੰਡਰੀ ਸਕੂਲ ਅਤੇ ਫਿਰ ਕਾਲਜ, ਯੂਨੀਵਰਸਿਟੀ, ਜਾਂ ਅਪ੍ਰੈਂਟਿਸਸ਼ਿਪ ਦੇ ਪੜਾਵਾਂ ਵਿੱਚ ਵੰਡਿਆ ਜਾਂਦਾ ਹੈ।
1919 ਦੇ ਅਰਾਜਕ ਅਤੇ ਕ੍ਰਾਂਤੀਕਾਰੀ ਅਪਰਾਧ ਕਾਨੂੰਨ(ਦਿ ਅਨਾਰਕੀਕਲ ਐਂਡ ਰੈਵੋਲਿਊਸ਼ਨਰੀ ਕ੍ਰਾਈਮਜ਼ ਬਿਲ’), ਜੋ ਰੌਲੈਟ ਐਕਟ ਜਾਂ ਬਲੈਕ ਐਕਟ ਦੇ ਤੌਰ ਤੇ ਜਾਣੇ ਜਾਂਦੇ ਹਨ, 10 ਮਾਰਚ 1919 ਨੂੰ ਦਿੱਲੀ ਵਿਚ ਸ਼ਾਹੀ ਵਿਧਾਨ ਪ੍ਰੀਸ਼ਦ ਦੁਆਰਾ ਪਾਸ ਕੀਤਾ ਗਿਆ ਇਕ ਵਿਧਾਨਕ ਕਾਨੂੰਨ ਸੀ ਜੋ ਨਿਰਣਾਇਕ ਤੌਰ ਤੇ ਨਿਰੋਧਕ ਹਿਰਾਸਤ, ਮੁਕੱਦਮੇ ਅਤੇ ਅਦਾਲਤੀ ਤਹਿਕੀਕਾਤ ਦੇ ਬਿਨਾਂ ਕੈਦ ਅਤੇ ਅਪਾਤਕਾਲ ਲਾਗੂ ਕਰਦਾ ਸੀ।ਇਹ ਪਹਿਲੀ ਸੰਸਾਰ ਜੰਗ ਦੌਰਾਨ ਭਾਰਤ ਦੀ ਰੱਖਿਆ ਕਾਨੂੰਨ ਐਕਟ 1915 ਦੀ ਅਦਾਲਤੀ ਸਮੀਖਿਆ ਕਰਕੇ ਬਣਾਇਆ ਗਿਆ। ਇਹ ਬਿਲ ਜਸਟਿਸ ਰੌਲਟ ਦੀ ਪ੍ਰਧਾਨਗੀ ਹੇਠਲੀ ਕਮੇਟੀ ਵੱਲੋਂ ਸੁਝਾਇਆ ਗਿਆ ਹੋਣ ਕਾਰਨ ਆਮ ਲੋਕਾਂ ਵਿਚ ਇਹ ‘ਰੌਲਟ ਬਿਲ’ ਨਾਂ ਨਾਲ ਜਾਣਿਆ ਗਿਆ। ਰੌਲੈਟ ਐਕਟ ਮਾਰਚ 1919 ਵਿਚ ਲਾਗੂ ਹੋਇਆ।ਉਸ ਸਮੇਂ ਪੰਜਾਬ ਵਿਚ ਰੋਸ ਲਹਿਰ ਬਹੁਤ ਸ਼ਕਤੀਸ਼ਾਲੀ ਸੀ ਅਤੇ 10 ਅਪਰੈਲ ਨੂੰ ਕਾਂਗਰਸ ਦੇ ਦੋ ਨੇਤਾ, ਡਾ. ਸਤਪਾਲ ਅਤੇ ਡਾ.
ਸਿੱਖੀ ਦਾ ਇਤਿਹਾਸ ਗੁਰੂ ਨਾਨਕ, ਪਹਿਲੇ ਗੁਰੂ ਵਲੋਂ ਪੰਦਰਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਇਸਦੀਆਂ ਧਾਰਮਿਕ ਅਤੇ ਕੌਮੀ ਰਸਮਾਂ-ਰੀਤਾਂ ਨੂੰ ਗੁਰੂ ਗੋਬਿੰਦ ਸਿੰਘ ਨੇ 30 ਮਾਰਚ 1699 ਵਾਲੇ ਦਿਨ ਸਰਲ ਕੀਤਾ। ਵੱਖ ਜਾਤੀਆਂ ਅਤੇ ਪਿਛੋਕੜ ਵਾਲੇ ਆਮ ਸਧਾਰਨ ਇਨਸਾਨਾਂ ਨੂੰ ਖੰਡੇ ਦੀ ਪਹੁਲ ਦਾ ਅੰਮ੍ਰਿਤ ਛਕਾ ਕੇ ਖਾਲਸਾ ਸਜਾਇਆ। ਪੰਜ ਪਿਆਰਿਆਂ ਨੇ ਫਿਰ ਗੁਰੂ ਗੋਬਿੰਦ ਸਿੰਘ ਨੂੰ ਅੰਮ੍ਰਿਤ ਛੱਕਾ ਖਾਲਸੇ ਵਿੱਚ ਸ਼ਾਮਿਲ ਕਰ ਲਿਆ। ਇਸ ਇਤਿਹਾਸਕ ਘਟਨਾ ਨੇ ਸਿੱਖੀ ਦੇ ਤਕਰੀਬਨ 300 ਸਾਲਾਂ ਤਵਾਰੀਖ ਨੂੰ ਤਰਤੀਬ ਕੀਤਾ।