ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਗੁਰੂ ਨਾਨਕ ਦੇਵ ਜੀ (15 ਅਪ੍ਰੈਲ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ। 1. ਗੁਰੂ ਨਾਨਕ ਸਾਹਿਬ ਦੇ ਜਨਮ ਅਤੇ ਜੋਤੀ-ਜੋਤ ਸਮਾੳਣ ਬਾਰੇ ਤਾਰੀਖ਼ਾਂ ਵਿਚ ਮਤਭੇਦ ਹੈ। ਸੁਖਬਾਸੀ ਰਾਮ ਬੇਦੀ, ਗਣੇਸ਼ਾ ਸਿੰਘ ਬੇਦੀ, ਡਾ. ਤਰਲੋਚਨ ਸਿੰਘ, ਡਾ ਹਰਜਿੰਦਰ ਸਿੰਘ ਦਿਲਗੀਰ ਵਰਗੇ ਇਤਿਹਾਸਕਾਰ ਉਨ੍ਹਾਂ ਦਾ ਜਨਮ 20 ਅਕਤੂਬਰ 1469 ਅਤੇ ਜੋਤੀ ਜੋਤ ਸਮਾਉਣਾ 7 ਸਤੰਬਰ 1539 ਦਾ ਮੰਨਦੇ ਹਨ (Sikh History in 10 Volume, vol 1) 2.
ਪੰਜਾਬੀ ਭਾਸ਼ਾ (ਸ਼ਾਹਮੁਖੀ: پنجابی, ਪੰਜਾਬੀ) ਪੰਜਾਬ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖਾਂ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਸਾਹਿਤ ਵੱਡੇ ਅਰਥਾਂ ਵਿੱਚ ਕਿਸੇ ਵੀ ਲਿਖਤ ਨੂੰ ਕਿਹਾ ਜਾ ਸਕਦਾ ਹੈ। ਜ਼ਿਆਦਾ ਸਪਸ਼ਟ ਅਰਥਾਂ ਵਿੱਚ ਇਹ ਆਮ ਭਾਸ਼ਾ ਤੋਂ ਵੱਖਰੀ, ਰਚਨਾਤਮਕ ਅਤੇ ਸੁਹਜਾਤਮਕ ਰਚਨਾ ਹੁੰਦੀ ਹੈ। ਇਸਨੂੰ ਦੋ ਭਾਗਾਂ ਵਿੱਚ ਵੰਡਿਆ ਜਾਂਦਾ ਹੈ; ਪਦ ਅਤੇ ਗਦ। ਇੱਕ ਅਲੱਗ ਅਧਾਰ ਦੇ ਅਨੁਸਾਰ ਇਸਨੂੰ ਗਲਪ ਅਤੇ ਗੈਰ-ਗਲਪ ਵਿੱਚ ਵੰਡਿਆ ਜਾਂਦਾ ਹੈ। ਇਸਦੇ ਅੱਗੇ ਕਈ ਰੂਪ ਮੌਜੂਦ ਹਨ ਜਿਵੇਂ ਕਿ ਕਵਿਤਾ, ਨਾਵਲ, ਕਹਾਣੀ, ਡਰਾਮਾ ਆਦਿ।
ਗੁਰਮੁਖੀ (ਪੰਜਾਬੀ: گُرمُکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਇੱਕਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਪ੍ਰੀਤਿੰਦਰ ਸਿੰਘ 'ਪ੍ਰੀਤ' ਭਰਾਰਾ (ਜਨਮ 13 ਅਕਤੂਬਰ 1968) ਇੱਕ ਭਾਰਤੀ-ਮੂਲ ਦਾ ਅਮਰੀਕੀ ਅਟਾਰਨੀ ਅਤੇ ਨਿਊ ਯਾਰਕ ਦੇ ਦੱਖਣੀ ਜ਼ਿਲ੍ਹੇ ਦਾ ਸਰਕਾਰੀ ਅਟਾਰਨੀ ਹੈ। ਉਹ ਲੋਕ-ਭਲਾਈ ਲਈ ਮੁਕੱਦਮੇ ਕਰਨ ਕਾਰਨ ਮਸ਼ਹੂਰ ਹੈ, ਅਤੇ ਉਸਨੇ ਸਫ਼ਾਰਤਕਾਰਾਂ ਅਤੇ ਵਿਦੇਸ਼ੀਆਂ ਖ਼ਿਲਾਫ਼ ਕਈ ਮੁਕੱਦਮੇ ਕੀਤੇ ਹਨ। ਉਸਨੇ ਤਕਰੀਬਨ 100 ਵਾਲ ਸਟਰੀਟ ਕਾਰਜਕਾਰੀਆਂ ਖ਼ਿਲਾਫ਼ ਮੁਕੱਦਮੇ ਕੀਤੇ ਹਨ, ਅਤੇ ਉਹਨਾਂ ਨੂੰ ਇਤਿਹਾਸਕ ਅੰਜਾਮ ਤੱਕ ਪਹੁੰਚਾਇਆ ਹੈ, ਅਤੇ ਗ਼ੈਰ-ਇਖ਼ਲਾਕੀ ਆਰਥਕ ਅਮਲਾਂ ਨੂੰ ਬੰਦ ਕਰਵਾਇਆ ਹੈ।
ਟੇਲਰ ਐਲੀਸਨ ਸਵਿਫ਼ਟ (ਜਨਮ 13 ਦਸੰਬਰ 1989) ਇੱਕ ਅਮਰੀਕੀ ਗਾਇਕਾ-ਗੀਤਕਾਰਾ, ਅਦਾਕਾਰਾ ਅਤੇ ਸਮਾਜ ਸੇਵਿਕਾ ਹੈ। ਵਾਇਓਮਿਸਿੰਗ, ਪੈਨਸਲਵੇਨੀਆ ਵਿੱਚ ਪਲ਼ੀ 14 ਸਾਲਾ ਸਵਿਫ਼ਟ ਕੰਟਰੀ ਸੰਗੀਤ ਨੂੰ ਆਪਣਾ ਪੇਸ਼ਾ ਬਣਾਉਣ ਲਈ ਨੈਸ਼ਵਿਲ, ਟੈਨੇਸੀ ਆ ਗਈ। ਇਹਨਾਂ ਨੂੰ ਇੱਕ ਅਜ਼ਾਦ ਲੇਬਲ ਬਿੱਗ ਮਸ਼ੀਨ ਰਿਕਾਡਸ ਨੇ ਸਾਈਨ ਕੀਤਾ ਅਤੇ ਸੋਨੀ/ਏ.ਟੀਵੀ ਮਿਊਜ਼ਿਕ ਪਬਲਿਸ਼ਿੰਗ ਹਾਊਸ ਦੀ ਸਭ ਤੋਂ ਨੌਜਵਾਨ ਗੀਤਕਾਰਾ ਬਣੀ। 2006 ਵਿੱਚ ਸਵਿਫ਼ਟ ਦੀ ਐਲਬਮ ਟੇਲਰ ਸਵਿਫ਼ਟ ਨੇ ਇਹਨਾਂ ਨੂੰ ਬਤੌਰ ਕੰਟਰੀ ਸੰਗੀਤ ਸਟਾਰ ਸਥਾਪਤ ਕੀਤਾ। 2008 ਗ੍ਰੈਮੀ ਇਨਾਮਾਂ ਵਿੱਚ ਇਹਨਾਂ ਨੂੰ ਬਿਹਤਰੀਨ ਨਵਾਂ ਕਲਾਕਾਰ ਇਨਾਮ ਲਈ ਨਾਮਜ਼ਦਗੀ ਮਿਲੀ।
ਸੈਮੂਅਲ ਲੈਂਗਹੋਰਨ ਕਲੇਮਨਜ਼ (30 ਨਵੰਬਰ 1835 - 21 ਅਪਰੈਲ 1910), ਜੋ ਜ਼ਿਆਦਾਤਰ ਆਪਣੇ ਕਲਮੀ ਨਾਮ ਮਾਰਕ ਟਵੇਨ (ਅੰਗਰੇਜ਼ੀ: Mark Twain) ਨਾਲ ਜਾਣੇ ਜਾਂਦੇ ਹਨ, ਇੱਕ ਅਮਰੀਕੀ ਪੱਤਰਕਾਰ, ਨਾਵਲਕਾਰ, ਵਿਅੰਗਕਾਰ, ਲੇਖਕ ਅਤੇ ਅਧਿਆਪਕ ਸਨ। ਟਵੇਨ ਆਪਣੇ ਨਾਵਲਾਂ ਟਾਮ ਸਾਇਅਰ ਦੇ ਕਾਰਨਾਮੇ (The Adventures of Tom Sawyer, 1876) ਅਤੇ ਹੱਕਲਬਰੀ ਫ਼ਿਨ ਦੇ ਕਾਰਨਾਮੇ (Adventures of Huckleberry Finn, 1885) ਕਾਰਨ ਸਾਰੇ ਸੰਸਾਰ ਵਿੱਚ ਜਾਣੇ ਜਾਂਦੇ ਹਨ। ਮਗਰ ਵਾਲੇ ਨੂੰ ਅਕਸਰ "ਮਹਾਨ ਅਮਰੀਕੀ ਨਾਵਲ" ਕਿਹਾ ਜਾਂਦਾ ਹੈ। ਉਹ ਮਿਸੀਸਿਪੀ ਦਰਿਆ ਦੇ ਕੰਢੇ ਵੱਸੇ ਇੱਕ ਸ਼ਹਿਰ, ਹਨੀਬਾਲ, ਮਿਸੂਰੀ, ਵਿੱਚ ਵੱਡਾ ਹੋਇਆ। ਮਾਰਕ ਟਵੇਨ ਇੱਕ ਛਾਪੇਖ਼ਾਨੇ ਵਿੱਚ ਕੰਮ ਸਿੱਖਣ ਤੋਂ ਬਾਅਦ ਉਹ ਟਾਈਪ ਸੈੱਟਰ ਵਜੋਂ ਕੰਮ ਕਰਨ ਲੱਗਾ ਅਤੇ ਆਪਣੇ ਵੱਡੇ ਭਰਾ ਦੇ ਅਖਬਾਰ ਵਿੱਚ ਹਾਸ-ਰਸੀ ਟੋਟਕੇ ਲਿਖਣੇ ਸ਼ੁਰੂ ਕਰ ਦਿੱਤੇ। ਫਿਰ ਉਹ ਪੱਛਮ ਵੱਲ ਨੇਵਾਡਾ ਜਾਣ ਤੋਂ ਪਹਿਲਾਂ ਮਿਸੀਸਿਪੀ ਦਰਿਆ ਤੇ ਇੱਕ ਪਾਣੀ ਵਾਲੇ ਜਹਾਜ਼ ਦਾ ਚਾਲਕ ਲੱਗ ਗਿਆ। ਫਿਰ ਉਸਨੇ ਵਰਜੀਨੀਆ ਸ਼ਹਿਰ, ਨੇਵਾਡਾ ਵਿੱਚ ਉਹ ਅਖ਼ਬਾਰਾਂ ਲਈ ਕੰਮ ਕੀਤਾ। ਇੱਥੇ ਹੀ ਉਸ ਨੇ 1865 ਵਿੱਚ ਕਲਮੀ ਨਾਂ ਮਾਰਕ ਟਵੇਨ ਥੱਲੇ ਆਪਣੀ ਡੱਡੂ ਬਾਰੇ ਹਾਸਰਸੀ ਕਹਾਣੀ ਪ੍ਰਕਾਸ਼ਿਤ ਕਰਵਾਈ ਜਿਸਨੇ ਅੰਤਰਰਾਸ਼ਟਰੀ ਧਿਆਨ ਖਿਚਿਆ, ਅਤੇ ਇਹ ਕਲਾਸਕੀ ਯੂਨਾਨੀ ਵਿੱਚ ਵੀ ਅਨੁਵਾਦ ਹੋਈ। ਉਸ ਦੀ ਲੇਖਣੀ ਨੇ ਉਸ ਨੂੰ ਖੂਬ ਹਰਮਨਪਿਆਰਾ ਬਣਾਇਆ। ਆਲੋਚਕਾਂ ਨੇ ਉਸ ਦੀਆਂ ਰਚਨਾਵਾਂ ਵਿੱਚ ਕਮੀਆਂ ਵੀ ਦਰਸਾਈਆਂ ਪਰ ਮਾਰਕ ਟਵੇਨ ਦੀ ਪ੍ਰਸਿੱਧੀ ਨਿਰੰਤਰ ਵੱਧਦੀ ਰਹੀ। ਉਸ ਦੀ ਨਿਆਰੀ ਸ਼ੈਲੀ ਨੇ ਉਸ ਨੂੰ ਵਿਸ਼ਵ ਦੇ ਮੋਹਰੀ ਸਾਹਿਤਕਾਰਾਂ ਵਿੱਚ ਲਿਆ ਖੜ੍ਹਾ ਕੀਤਾ।
ਬਿਲੀ ਆਇਲਿਸ਼ ਪਾਈਰੇਟ ਬੇਰਡ ਓ'ਕੌਨੈੱਲ (ਜਨਮ; 18 ਦਸੰਬਰ, 2001) ਇੱਕ ਅਮਰੀਕੀ ਗਾਇਕਾ ਅਤੇ ਗੀਤਕਾਰਾ ਹੈ। ਉਸਨੂੰ ਉਸਦੇ ਗੀਤ "ਓਸ਼ਨ ਆਈਜ਼" ਕਰਕੇ ਪ੍ਰਸਿੱਧੀ ਪ੍ਰਾਪਤ ਹੋਈ, ਜੋ ਕਿ 2015 ਵਿੱਚ ਜਾਰੀ ਹੋਇਆ ਸੀ। ਇਸ ਗੀਤ ਨੂੰ ਲਿਖਿਆ ਅਤੇ ਸਿਰਜਿਆ ਬਿਲੀ ਦੇ ਭਰਾ ਫਿਨੀਅਸ ਓ'ਕੌਨੈੱਲ ਨੇ ਸੀ, ਅਤੇ ਉਸ ਨਾਲ ਬਿਲੀ ਨੇ ਕਈ ਗੀਤ ਅਤੇ ਲਾਈਵ ਸ਼ੋਅਜ਼ ਕੀਤੇ। ਉਸਦੇ ਕਈ ਗੀਤ ਐਕਸਟੈਂਡੇਡ ਪਲੇਅ, ਡੋਂਟ ਸਮਾਇਲ ਐਟ ਮੀ (2017) ਸਫ਼ਲ ਰਹੇ ਸਨ, ਅਤੇ ਸੰਯੁਕਤ ਰਾਜ ਅਮਰੀਕਾ, ਸੰਯੁਕਤ ਰਾਸ਼ਟਰ, ਕੈਨੇਡਾ, ਔਸਟ੍ਰੇਲੀਆ ਦੇ ਚਾਰਟਾਂ 'ਤੇ ਚੋਟੀ ਦੇ 15 ਗੀਤਾਂ ਵਿੱਚ ਸ਼ਾਮਲ ਸਨ।
ਮਾਇਨਕ੍ਰਾਫਟ ਇੱਕ ਵੀਡੀਓ ਖੇਡ ਹੈ ਜਿਸਨੂੰ ਮੋਜੈਂਗ ਸਟੂਡੀਓਜ਼ ਨੇ ਸਿਰਜਿਆ ਹੈ। ਮਾਇਨਕ੍ਰਾਫਟ ਨੂੰ ਮਾਰਕਸ "ਨੌਚ" ਪਰਸਨ ਨੇ ਜਾਵਾ ਪ੍ਰੋਗਰਾਮਿੰਗ ਭਾਸ਼ਾ ਵਿੱਚ ਸਿਰਜਿਆ ਸੀ। ਕਈ ਇਮਤਿਹਾਨਾਂ ਤੋਂ ਬਾਅਦ ਇਸਨੂੰ ਨਵੰਬਰ 2011 ਵਿੱਚ ਪੂਰੀ ਤੌਰ ਤੇ ਜਨਤਕ ਕੀਤਾ ਗਿਆ, ਅਤੇ ਨੌਤ ਨੇ ਪ੍ਰਧਾਨਗੀ ਛੱਡਕੇ ਜੈਨਜ਼ "ਜੈੱਬ" ਬਰਗੈਨਸਟਨ ਨੂੰ ਨਵਾਂ ਪ੍ਰਧਾਨ ਬਣਾਇਆ। ਇਸਦੀਆਂ 2021 ਦੇ ਮੁਤਾਬਕ 238 ਮਿਲੀਅਨ ਕਾਪੀਆਂ ਵਿਕ ਚੁੱਕੀਆਂ ਹਨ ਅਤੇ ਇਸ ਨਾਲ ਇਹ ਦੁਨੀਆ ਦੀ ਸਭ ਤੋਂ ਵੱਧ ਵਿਕਣ ਵਾਲੀ ਵੀਡੀਓ ਖੇਡ ਹੈ ਅਤੇ ਇਸਦੇ ਤਕਰੀਬਨ 140 ਮਿਲੀਅਨ ਸੁਰਜੀਤ ਖਿਡਾਰੀ ਹਨ।
ਮਹਾਨ ਚੀਨੀ ਗਿਆਨਕੋਸ਼ (ਚੀਨੀ: 中国大百科全书, ਚੁੰਗ ਗਵੋ ਤਾ ਪਾਏ ਖ ਚੁਆਨ ਸ਼ੂ) ਅੱਜ ਦੇ ਦੌਰ ਵਿਚ ਚੀਨ ਵਿੱਚ ਛਪਿਆ ਸਭ ਤੋਂ ਵੱਡਾ ਗਿਆਨਕੋਸ਼ ਹੈ। ਗਿਆਨਕੋਸ਼ ਉੱਤੇ ਕੰਮ 1978 ਵਿਚ ਸ਼ੁਰੂ ਹੋਇਆ ਸੀ। ਪਹਿਲੀ ਛਪਾਈ ਵਿਚ ਕੁਲ੍ਹ 73 ਜਿਲਦਾਂ ਅਤੇ 80 ਹਜ਼ਾਰ ਤੋਂ ਵੱਧ ਲੇਖ ਸਨ। ਇੱਕ ਜਿਲਦ ਵਿਚ ਤਾਂ ਕੇਵਲ ਤਤਕਰਾ ਸੀ। ਪਹਿਲੀ ਛਪਾਈ ਦਾ ਕੰਮ 1980 ਤੋਂ ਲੈ ਕੇ 1993 ਤਕ ਚਲਿਆ। ਪੱਛਮ ਦੇ ਗਿਆਨਕੋਸ਼ਾਂ ਤੋਂ ਵੱਖਰਾ, ਮਹਾਨ ਚੀਨੀ ਗਿਆਨਕੋਸ਼ ਵਿਚ ਲੇਖਾ ਨੂੰ ਉ-ੜ (A-Z) ਦੀ ਤਰਤੀਬ ਵਿਚ ਨਹੀ ਰੱਖਿਆ ਗਿਆ ਸੀ। ਬਲਿਕ ਹਰ ਵਿਗਿਆਨ ਦੀਆਂ ਆਪਣੀਆ ਇੱਕ ਜਾਂ ਦੋ ਜਿਲਦਾਂ ਸਨ। ਮਸਲਨ ਖਗੋਲ ਵਿਗਿਆਨ ਦੀ ਇੱਕ ਜਿਲਦ ਅਤੇ ਚੀਨੀ ਅਦਬ ਦੀਆਂ ਦੋ ਜਿਲਦਾਂ। ਦੂਜੀ ਛਪਾਈ ਦਾ ਕੰਮ 1995 ਤੋਂ ਲੈ ਕੇ 2009 ਤਕ ਚਲਿਆ। ਇਸ ਵਾਰ 32 ਜਿਲਦਾਂ ਛਾਪੀਆਂ ਗਈਆਂ ਜਿਨ੍ਹਾ ਵਿਚ 60 ਹਜ਼ਾਰ ਤੋਂ ਵੱਧ ਲੇਖ ਅਤੇ 60 ਕਰੋੜ ਤੋਂ ਵੱਧ ਚੀਨੀ ਚਿਨ੍ਹ ਸ਼ੁਮਾਰ ਸਨ। ਇਸ ਛਪਾਈ ਵਿਚ ਲੇਖਾ ਦੀ ਤਰਤੀਬ ਪੱਛਮੀ ਮੁਲਕਾਂ ਤੇ ਗਿਆਨਕੋਸ਼ਾ ਵਾਂਗੂ ਸੀ, ਓ ਤੋਂ ਲੈ ਕੇ ੜ ਤਕ। ਤੀਸਰੀ ਛਪਾਈ ਉੱਤੇ ਕੰਮ 2017 ਤੋਂ ਚੱਲ ਰਿਹਾ ਹੈ ਅਤੇ ਇਹ ਛਪਾਈ 80 ਜਿਲਦਾਂ ਵਿਚ ਹੋਵੇਗੀ ਜਿਸ ਵਿਚੋਂ ਪੰਜ ਜਿਲਦਾਂ ਦਾ ਰੂਸੀ ਤਰਜੁਮਾ ਕੀਤਾ ਜਾਵੇਗਾ। 2021 ਵਿਚ ਇਹ ਛਪਾਈ ਇੰਟਰਨੇਟ ਉੱਤੇ ਮੌਜੂਦ ਹੈ।
ਜਨੇਊ ਰੋਗ ਚਮੜੀ ਦੀ ਇਸ ਬਿਮਾਰੀ ਦਾ ਅੰਗਰੇਜ਼ੀ ਨਾਮ ਹੈ- ‘ਹਰਪੀਜ਼ ਜੋਸਟਰ’ [ਬ੍ਰਹਮ ਸੂਤਰੀ](Herpes zoster) ਜਿਸ ਨੂੰ ‘ਸ਼ਿੰਗਲਸ’ (shingles) ਵੀ ਕਿਹਾ ਜਾਂਦਾ ਹੈ। ਵਾਇਰਸ ਦੀ ਇਹ ਇਨਫੈਕਸ਼ਨ ਸੁਖਮਣਾ ਨਾੜੀ ‘ਚੋਂ ਨਿਕਲਣ ਵਾਲੀਆਂ ਨਾੜੀਆਂ ਦੀਆਂ ਜੜ੍ਹਾਂ (ਨਰਵ ਰੂਟ) ਤੋਂ ਸ਼ੁਰੂ ਹੋ ਕੇ ਆਮ ਕਰ ਕੇ ਪਸਲੀਆਂ ਦੇ ਨਾਲ-ਨਾਲ ਚੱਲਦੀ ਹੈ। ਪਹਿਲਾਂ ਜਨੇਊ ਵਾਂਗ ਇੱਕ ਲਾਈਨ ਜਾਂ ਪੱਟੀ ਦੇ ਆਕਾਰ ਵਿੱਚ ਦਾਣੇ ਨਿਕਲਦੇ ਹਨ ਜੋ ਬਾਅਦ ‘ਚ ਛਾਲੇ ਬਣ ਜਾਂਦੇ ਹਨ। ਇਹ ਇੱਕ ਇਨਫੈਕਸ਼ਨ ਵਾਲਾ ਰੋਗ ਹੈ।
ਮਾਰਗਰੇਟ ਐਲਾਨੋਰ ਐਟਵੁੱਡ, ਸੀਸੀ ਓਓਐਨਟ ਐਫਆਰਐਸਸੀ (ਜਨਮ 18 ਨਵੰਬਰ, 1939) ਇੱਕ ਕੈਨੇਡੀਅਨ ਕਵੀ, ਨਾਵਲਕਾਰ, ਸਾਹਿਤਕ ਆਲੋਚਕ, ਨਿਬੰਧਕਾਰ, ਖੋਜ, ਅਧਿਆਪਕ ਅਤੇ ਵਾਤਾਵਰਣ ਕਾਰਕੁਨ ਹੈ। ਉਸਨੇ ਕਵਿਤਾ ਦੀਆਂ 17 ਕਿਤਾਬਾਂ, ਸੋਲ੍ਹਾਂ ਨਾਵਲ, ਗ਼ੈਰ-ਗਲਪ ਦੀਆਂ 10 ਕਿਤਾਬਾਂ, ਅੱਠ ਸੰਗ੍ਰਹਿ ਛੋਟੀ ਗਲਪ, ਅੱਠ ਬੱਚਿਆਂ ਦੀ ਕਿਤਾਬਾਂ ਅਤੇ ਇੱਕ ਗ੍ਰਾਫਿਕ ਨਾਵਲ, ਦੇ ਨਾਲ-ਨਾਲ ਕਵਿਤਾ ਅਤੇ ਗਲਪ ਵਿੱਚ ਕਈ ਛੋਟੇ ਪ੍ਰੈਸ ਐਡੀਸ਼ਨ ਪ੍ਰਕਾਸ਼ਿਤ ਕੀਤੇ ਹਨ। ਐਟਵੂਡ ਅਤੇ ਉਸਦੀ ਲੇਖਣੀ ਨੇ ਮੈਨ ਬੁਕਰ ਇਨਾਮ, ਆਰਥਰ ਸੀ.
ਜਫਰ ਪਨਾਹੀ (Persian: جعفر پناهی; ਜਨਮ: 11 ਜੁਲਾਈ 1960) ਇਰਾਨੀ ਫਿਲਮ ਡਾਇਰੈਕਟਰ, ਪਟਕਥਾ ਲੇਖਕ, ਅਤੇ ਫਿਲਮ ਸੰਪਾਦਕ ਹੈ। ਜਫਰ ਪਨਾਹੀ ਫਿਲਮਾਂ ਲਈ ਕਈ ਕੌਮਾਂਤਰੀ ਪੁਰਸਕਾਰ ਜਿੱਤ ਚੁੱਕੇ ਹਨ। ਇਨ੍ਹਾਂ ਵਿਚੋਂ ਕਈਆਂ ਉੱਤੇ ਇਰਾਨ ਸਰਕਾਰ ਨੇ ਰੋਕ ਲਾਈ ਹੋਈ ਹੈ। ਉਸ ਦੀ ਇੱਕ ਦਸਤਾਵੇਜ਼ੀ ਫਿਲਮ ਦਾ ਨਾਂ ਸੀ: 'ਦਿਸ ਇਜ਼ ਨੋਟ ਏ ਫਿਲਮ’ ਇਸ ਫਿਲਮ ਵਿੱਚ ਜਫਰ ਦੀ ਜ਼ਿੰਦਗੀ ਦੇ ਆਪਣੀ ਪੇਸ਼ੀ ਵਾਲੇ ਇੱਕ ਦਿਨ ਦੀ ਕਹਾਣੀ ਦੱਸੀ ਗਈ ਹੈ।
ਪਾਇਰੇਸੀ,ਸਮੁੰਦਰੀ ਜਹਾਜ਼ ਜਾਂ ਸਮੁੰਦਰੀ ਤੱਟ 'ਤੇ ਸਮੁੰਦਰੀ ਜਹਾਜ਼ ਜਾਂ ਕਿਸ਼ਤੀ ਦੇ ਹਮਲੇ ਕਰਨ ਵਾਲਿਆਂ ਦੁਆਰਾ ਡਕੈਤੀ ਜਾਂ ਅਪਰਾਧਿਕ ਹਿੰਸਾ ਦਾ ਕੰਮ ਹੈ, ਜਿਸ ਵਿੱਚ ਖਾਸ ਤੌਰ 'ਤੇ ਮਾਲ ਅਤੇ ਹੋਰ ਕੀਮਤੀ ਚੀਜ਼ਾਂ ਜਾਂ ਸੰਪਤੀ ਨੂੰ ਚੋਰੀ ਕਰਨ ਦਾ ਉਦੇਸ਼ ਹੁੰਦਾ ਹੈ। ਜਿਹੜੇ ਲੋਕ ਸਮੁੰਦਰੀ ਚੋਰੀ ਦੇ ਕੰਮਾਂ ਵਿੱਚ ਹਿੱਸਾ ਲੈਂਦੇ ਹਨ, ਉਹਨਾਂ ਨੂੰ ਸਮੁੰਦਰੀ ਡਾਕੂ ਕਹਿੰਦੇ ਹਨ। ਪਾਈਰੇਸੀ ਦੇ ਪੁਰਾਣੇ ਕਿੱਸਿਆਂ ਦਾ ਵਰਣਨ 14 ਵੀਂ ਸਦੀ ਬੀ ਸੀ ਵਿੱਚ ਕੀਤਾ ਗਿਆ ਸੀ ਜਦੋਂ ਸਾਗਰ ਦੇ ਲੋਕਾਂ, ਸਮੁੰਦਰੀ ਰੇਡਰਾਂ ਦੇ ਇੱਕ ਸਮੂਹ ਨੇ ਏਜੀਅਨ ਅਤੇ ਮੈਡੀਟੇਰੀਅਨ ਸੱਭਿਆਚਾਰ ਦੇ ਸਮੁੰਦਰੀ ਜਹਾਜ਼ਾਂ 'ਤੇ ਹਮਲਾ ਕੀਤਾ ਸੀ. ਸੰਖੇਪ ਚੈਨਲ ਜੋ ਅਨੁਮਾਨ ਲਗਾਉਣ ਯੋਗ ਰੂਟਾਂ ਵਿੱਚ ਸ਼ਿਪਿੰਗ ਕਰਦੇ ਹਨ, ਨੇ ਪਾਈਰੇਸੀ ਦੇ ਨਾਲ ਨਾਲ ਪ੍ਰਾਈਵੇਟ੍ਰਿੰਗ ਅਤੇ ਵਣਜ-ਸੰਬੰਧੀ ਛਾਪੇਮਾਰੀ ਦੇ ਮੌਕੇ ਪੈਦਾ ਕੀਤੇ ਹਨ। ਇਤਿਹਾਸਕ ਉਦਾਹਰਣਾਂ ਵਿੱਚ ਜਿਬਰਾਲਟਰ ਦੇ ਪਾਣੀ, ਮਲੈਕਾ ਦੇ ਪਣਜੋੜ, ਮੈਡਗਾਸਕਰ, ਅਦੇਨ ਦੀ ਖਾੜੀ, ਅਤੇ ਅੰਗਰੇਜ਼ੀ ਚੈਨਲ, ਜਿਸ ਦੀ ਭੂਗੋਲਿਕ ਬਣਤਰ ਅਨੁਸਾਰ ਡਕੈਤੀ ਹਮਲਿਆਂ ਲਈ ਸਹੂਲਤ ਹੋਵੇ. ਇੱਕ ਜ਼ਮੀਨ-ਆਧਾਰਿਤ ਪੈਰਲਲ ਹੈ ਹਾਈਵੇਅ ਅਤੇ ਪਹਾੜ ਪਾਸਿਆਂ ਦੇ ਬੈਂਡਿਟਾਂ ਅਤੇ ਬ੍ਰਿਗੇਡਾਂ ਦੁਆਰਾ ਯਾਤਰੀਆਂ ਦੀ ਦਹਿਸ਼ਤਗਰਦੀ.
ਨਿਕੋਲ ਕਿਡਮੈਨ ਅਸਟ੍ਰੇਲੀਅਨ ਫ਼ਿਲਮੀ ਕਲਾਕਾਰ ਅਤੇ ਨਿਰਮਾਤਾ ਹੈ। ਉਸ ਨੇ 1989 ਵਿੱਚ ਥਰਿਲਰ ਫ਼ਿਲਮ ਡੈਡ ਕਾਮ ਵਿੱਚ ਆਪਣੀ ਜਿਵਨ ਦੀ ਸ਼ੁਰੂਆਤ ਕੀਤੀ ਅਤੇ ਬੰਕੋਕ ਦੇ ਮਿਨੀ ਲੜੀਵਾਰ ਰਾਹੀ। ਕਿਡਮੈਨ ਆਸਕਰ ਸਨਮਾਨ ਜੇਤੂ ਕਲਾਕਾਰ ਹੈ। ਕਿਡਮੈਨ ਦਾ ਜਨਮ ਅਸਟ੍ਰੇਲੀਆ ਵਿੱਚ ਹੋਇਆ। ਸਾਲ 2014 'ਚ ਪਿਤਾ ਦੇ ਦਿਹਾਂਤ ਦੀ ਵਜ੍ਹਾ ਕਾਰਨ ਉਸ ਦੀ ਪੇਸ਼ੇਵਰ ਤੇ ਨਿੱਜੀ ਜ਼ਿੰਦਗੀ ਕਾਫੀ ਮੁਸ਼ਕਿਲ ਰਹੀ। 47 ਸਾਲਾ ਨਿਕੋਲ ਕਿਡਮੈਨ ਪੈਂਡੀਗਟਨ ਫਿਲਮ ਦੇ ਆਸਟ੍ਰੇਲੀਆਈ ਪ੍ਰੀਮੀਅਰ ਮੌਕੇ ਹਾਜ਼ਰ ਸੀ ਜੋ ਕਿ ਸਾਲ 2014 ਉਸ ਦਾ ਮਨਪਸੰਦ ਸਾਲ ਨਹੀਂ ਰਿਹਾ। ਉਸ ਦੇ ਪਿਤਾ ਦੀ ਮੌਤ ਨਾਲ ਉਸ ਦਾ ਪਰਿਵਾਰ ਇੱਕ ਬਹੁਤ ਵੱਡੇ ਦੁੱਖ 'ਚੋਂ ਲੰਘਿਆ। ਅਭਿਨੇਤਰੀ ਨਿਕੋਲ ਕਿਡਮੈਨ ਦੇ 4 ਬੱਚੇ ਹਨ। ਇਨ੍ਹਾਂ ’ਚੋਂ ਇਸਾਬੇਲਾ ਉਸ ਦੀ ਗੋਦ ਲਈ ਬੇਟੀ ਹੈ। ਉਸ ਦੇ ਪਹਿਲੇ ਪਤੀ ਟਾੱਮ ਕਰੂਜ਼ ’ਚੋਂ ਇੱਕ ਬੇਟਾ ਹੈ। ਕੀਥ ਅਰਬਨ ’ਚੋਂ 2 ਬੱਚਿਆਂ ’ਚ ਇੱਕ ਬੇਟਾ ਅਤੇ ਬੇਟੀ ਹੈ। ਟਾੱਮ ਕਰੂਜ਼ ਤੋਂ ਤਲਾਕ ਦੇ ਬਾਅਦ ਨਿਕੋਲ ਕਿਡਮੈਨ ਨੇ ਗਾਇਕ ਕੀਥ ਅਰਬਨ ਤੋਂ ਸ਼ਾਦੀ ਕਰ ਲਈ ਸੀ। ਭਾਰਤੀ ਫ਼ਿਲਮ ਦੇ ਬਾਲੀਵੁੱਡ ਦੇ ਸਿੰਘਮ ਸਟਾਰ ਅਜੇ ਦੇਵਗਨ ਆਪਣੀ ਆਉਣ ਵਾਲੀ ਫਿਲਮ 'ਸ਼ਿਵਾਏ' ਵਿੱਚ ਹਾਲੀਵੁੱਡ ਅਦਾਕਾਰਾ ਨਿਕੋਲ ਕਿਡਮੈਨ ਨਾਲ ਕੰਮ ਕੀਤਾ ਹੈ। ਅਜੇ ਇਸ ਫਿਲਮ ਵਿੱਚ ਅਦਾਕਾਰੀ ਕਰਨ ਦੇ ਨਾਲ ਹੀ ਇਸਦਾ ਨਿਰਦੇਸ਼ਨ ਵੀ ਕਰਨਗੇ।
ਸਿਓਲ (ਕੋਰੀਆਈ ਉਚਾਰਨ: [sʌ.ul] ( ਸੁਣੋ), "ਰਾਜਧਾਨੀ ਸ਼ਹਿਰ", ਪੁਰਾਤਨ ਸਿੱਲਾਈ "ਸਿਓਰਾਬਿਓਲ" ਤੋਂ), ਅਧਿਕਾਰਕ ਤੌਰ 'ਤੇ ਸਿਓਲ ਵਿਸ਼ੇਸ਼ ਸ਼ਹਿਰ, ਦੱਖਣੀ ਕੋਰੀਆ ਦੀ ਰਾਜਧਾਨੀ ਅਤੇ ਸਭ ਤੋਂ ਵੱਡਾ ਮਹਾਂਨਗਰ ਹੈ। ੧ ਕਰੋੜ ਤੋਂ ਵੱਧ ਅਬਾਦੀ ਵਾਲਾ ਇਹ ਮਹਾਂਨਗਰ, ਆਰਥਕ ਸਹਿਕਾਰਤਾ ਅਤੇ ਵਿਕਾਸ ਸੰਸਥਾ ਦੇ ਵਿਕਸਤ ਮੈਂਬਰਾਂ ਦਾ ਸਭ ਤੋਂ ਵੱਡਾ ਢੁਕਵਾਂ ਸ਼ਹਿਰ ਹੈ। ਸਿਓਲ ਰਾਸ਼ਟਰੀ ਰਾਜਧਾਨੀ ਖੇਤਰ, ਜਿਸ ਵਿੱਚ ਨੇੜਲੇ ਇੰਚਿਓਨ ਮਹਾਂਨਗਰ ਅਤੇ ਗਿਓਨਗੀ ਸੂਬਾ ਸ਼ਾਮਲ ਹਨ, ਦੁਨੀਆ ਦਾ ਦੂਜਾ ਸਭ ਤੋਂ ਵੱਡਾ ਮਹਾਂਨਗਰੀ ਖੇਤਰ ਹੈ। ਜਿਸਦੀ ਅਬਾਦੀ ਢਾਈ ਕਰੋੜ ਤੋਂ ਉੱਤੇ ਹੈ, ਅਤੇ ਜਿੱਥੇ ੩੬੬,੦੦੦ ਅੰਤਰਰਾਸ਼ਟਰੀ ਵਾਸੀਆਂ ਸਮੇਤ ਦੇਸ਼ ਦੇ ਅੱਧੇ ਲੋਕ ਅਬਾਦ ਹਨ।
ਨਵਾਂ ਤਾਇਵਾਨੀ ਡਾਲਰ (ਰਿਵਾਇਤੀ ਚੀਨੀ: 新臺幣 / 新台幣; ਸਰਲ ਚੀਨੀ: 新台币; ਪਿਨਯਿਨ: Xīntáibì) ਜਾਂ ਸਿੱਧੀ ਤਰ੍ਹਾਂ ਤਾਇਵਾਨੀ ਡਾਲਰ (臺幣 / 台幣), ਮੁਦਰਾ ਕੋਡ TWD ਅਤੇ ਆਮ ਤੌਰ ਉੱਤੇ ਛੋਟਾ ਰੂਪ NT$, 1949 ਤੋਂ ਲੈ ਕੇ ਤਾਇਵਾਨ ਦੀ ਅਧਿਕਾਰਾਕ ਮੁਦਰਾ ਹੈ ਜਦੋਂ ਇਹਨੇ ਪੁਰਾਣੇ ਤਾਇਵਾਨੀ ਡਾਲਰ ਦੀ ਥਾਂ ਲਈ। ਪਹਿਲਾਂ ਇਹਨੂੰ ਤਾਇਵਾਨ ਬੈਂਕ ਜਾਰੀ ਕਰਦਾ ਸੀ ਪਰ 2000 ਤੋਂ ਬਾਅਦ ਇਹਨੂੰ ਚੀਨ ਗਣਰਾਜ ਕੇਂਦਰੀ ਬੈਂਕ ਜਾਰੀ ਕਰਦਾ ਹੈ।
ਐਲਬੇਅਰ ਕਾਮੂ (ਫ਼ਰਾਂਸੀਸੀ: [albɛʁ kamy] ( ਸੁਣੋ); 7 ਨਵੰਬਰ 1913 – 4 ਜਨਵਰੀ 1960) ਫਰਾਂਸੀਸੀ, ਸਾਹਿਤ ਲਈ ਨੋਬਲ ਇਨਾਮ ਜੇਤੂ ਲੇਖਕ, ਪੱਤਰਕਾਰ, ਅਤੇ ਦਾਰਸ਼ਨਿਕ ਸੀ। ਉਸਦੇ ਵਿਚਾਰਾਂ ਨੇ ਐਬਸਰਡਿਜ਼ਮ ਵਜੋਂ ਪ੍ਰਸਿੱਧ ਦਰਸ਼ਨ ਦੇ ਉਭਾਰ ਵਿੱਚ ਯੋਗਦਾਨ ਪਾਇਆ। ਉਸਨੇ ਆਪਣੇ ਲੇਖ "ਦ ਰੈਬੈਲ" ਵਿੱਚ ਲਿਖਿਆ ਕਿ ਉਸਨੇ ਆਪਣੀ ਸਾਰੀ ਜ਼ਿੰਦਗੀ ਨਿਹਲਵਾਦ ਦੇ ਦਰਸ਼ਨ ਦਾ ਵਿਰੋਧ ਕਰਨ ਦੇ ਲੇਖੇ ਲਾ ਦਿੱਤੀ ਸੀ ਹਾਲਾਂਕਿ ਉਹ ਵਿਅਕਤੀਗਤ ਆਜ਼ਾਦੀ ਵਿੱਚ ਡੂੰਘੀ ਤਰ੍ਹਾਂ ਖੁਭਿਆ ਰਿਹਾ।
ਐਂਗ ਲੀ ਓਬੀਐਸ (ਚੀਨੀ: 李安; ਪਿਨਯਿਨ: Lǐ Ān; ਜਨਮ 23 ਅਕਤੂਬਰ, 1954) ਇੱਕ ਤਾਈਵਾਨੀ ਫ਼ਿਲਮ ਨਿਰਦੇਸ਼ਕ, ਸਕ੍ਰੀਨਲੇਖਕ ਅਤੇ ਨਿਰਮਾਤਾ ਹੈ।ਲੀ ਦੀਆਂ ਸ਼ੁਰੂਆਤੀ ਫ਼ਿਲਮਾਂ ਜਿਵੇਂ ਕਿ ਦ ਵੈਡਿੰਗ ਬੈਂਕੁਇਟ, ਪੁਸ਼ਿੰਗ ਹੈਂਡਸ ਅਤੇ ਈਟ ਡਰਿੰਗ ਮੈਨ ਵੂਮਨ, ਨੇ ਪਰੰਪਰਾ ਅਤੇ ਆਧੁਨਿਕਤਾ ਦੇ ਵਿਚਕਾਰ ਸਬੰਧਾਂ ਅਤੇ ਟਕਰਾਅ ਨੂੰ ਉਜਾਗਰ ਕੀਤਾ ਸੀ। ਲੀ ਨੇ ਆਪਣੀਆਂ ਕਈ ਫਿਲਮਾਂ ਵਿੱਚ ਦਮਨਕਾਰੀ, ਗੁਪਤ ਭਾਵਨਾਵਾਂ ਨੂੰ ਵੀ ਪੇਸ਼ ਕੀਤਾ ਹੈ, ਜਿਹਨਾਂ ਵਿੱਚ ਕਰਾਊਚਿੰਗ ਟਾਈਗਰ, ਹਿਡਨ ਡ੍ਰੈਗਨ, ਦ ਆਈਸ ਸਟੌਰਮ, ਹਲਕ ਅਤੇ ਬਰੋਕਬੈਕ ਮਾਊਨਟੇਨ ਜਿਹੀਆਂ ਫ਼ਿਲਮਾਂ ਸ਼ਾਮਿਲ ਹਨ। ਲੀ ਦੇ ਕੰਮ ਨੂੰ ਭਾਵਨਾਤਮਕ ਮੁੱਲਾਂ ਦੇ ਲਈ ਜਾਣਿਆ ਜਾਂਦਾ ਹੈ, ਅਤੇ ਸਮੀਖਕਾਂ ਦੇ ਮੁਤਾਬਕ ਇਹ ਉਸਦੀ ਸਫ਼ਲਤਾ ਦੇ ਲਈ ਜ਼ਿੰਮੇਵਾਰ ਹੈ ਜਿਸ ਵਿੱਚ ਉਸਨੇ ਸੱਭਿਆਚਾਰਕ ਰੁਕਾਵਟਾਂ ਨੂੰ ਤੋੜਿਆ ਹੈ ਅਤੇ ਅੰਤਰਰਾਸ਼ਟਰੀ ਮਾਨਤਾ ਹਾਸਿਲ ਕੀਤੀ ਹੈ।
ਇੱਕ ਸਾਲ ਇੱਕ ਗ੍ਰਹਿ ਦੇ ਸਰੀਰ ਦੀ ਚੱਕਰੀ ਮਿਆਦ ਹੈ, ਉਦਾਹਰਨ ਲਈ, ਧਰਤੀ, ਸੂਰਜ ਦੇ ਦੁਆਲੇ ਆਪਣੇ ਚੱਕਰ ਵਿੱਚ ਘੁੰਮਦੀ ਹੈ। ਧਰਤੀ ਦੇ ਧੁਰੀ ਝੁਕਾਅ ਦੇ ਕਾਰਨ, ਇੱਕ ਸਾਲ ਦੇ ਦੌਰਾਨ ਮੌਸਮ ਵਿੱਚ ਤਬਦੀਲੀ, ਦਿਨ ਦੇ ਪ੍ਰਕਾਸ਼ ਦੇ ਘੰਟੇ, ਅਤੇ ਨਤੀਜੇ ਵਜੋਂ, ਬਨਸਪਤੀ ਅਤੇ ਮਿੱਟੀ ਦੀ ਉਪਜਾਊ ਸ਼ਕਤੀ ਦੁਆਰਾ ਚਿੰਨ੍ਹਿਤ ਮੌਸਮਾਂ ਦੇ ਬੀਤਣ ਨੂੰ ਦੇਖਿਆ ਜਾਂਦਾ ਹੈ। ਗ੍ਰਹਿ ਦੇ ਆਲੇ ਦੁਆਲੇ ਤਪਸ਼ ਅਤੇ ਉਪ-ਧਰੁਵੀ ਖੇਤਰਾਂ ਵਿੱਚ, ਚਾਰ ਮੌਸਮਾਂ ਨੂੰ ਆਮ ਤੌਰ 'ਤੇ ਮਾਨਤਾ ਦਿੱਤੀ ਜਾਂਦੀ ਹੈ: ਬਸੰਤ, ਗਰਮੀ, ਪਤਝੜ ਅਤੇ ਸਰਦੀ। ਗਰਮ ਖੰਡੀ ਅਤੇ ਉਪ-ਉਪਖੰਡੀ ਖੇਤਰਾਂ ਵਿੱਚ, ਕਈ ਭੂਗੋਲਿਕ ਖੇਤਰ ਪਰਿਭਾਸ਼ਿਤ ਮੌਸਮਾਂ ਨੂੰ ਪੇਸ਼ ਨਹੀਂ ਕਰਦੇ; ਪਰ ਮੌਸਮੀ ਗਰਮ ਦੇਸ਼ਾਂ ਵਿੱਚ, ਸਾਲਾਨਾ ਗਿੱਲੇ ਅਤੇ ਸੁੱਕੇ ਮੌਸਮਾਂ ਨੂੰ ਪਛਾਣਿਆ ਅਤੇ ਟਰੈਕ ਕੀਤਾ ਜਾਂਦਾ ਹੈ।
ਸਫਾਵਿਦ ਵੰਸ਼ (; Persian: دودمان صفوی, romanized: Dudmâne Safavi, ਉਚਾਰਨ [d̪uːd̪ˈmɒːne sæfæˈviː]) 1501 ਤੋਂ 1736 ਤੱਕ ਰਾਜ ਕਰਨ ਵਾਲੇ ਈਰਾਨ ਦੇ ਸਭ ਤੋਂ ਮਹੱਤਵਪੂਰਨ ਸ਼ਾਸਕ ਰਾਜਵੰਸ਼ਾਂ ਵਿੱਚੋਂ ਇੱਕ ਸੀ। ਉਨ੍ਹਾਂ ਦੇ ਸ਼ਾਸਨ ਨੂੰ ਅਕਸਰ ਆਧੁਨਿਕ ਈਰਾਨੀ ਇਤਿਹਾਸ ਦੀ ਸ਼ੁਰੂਆਤ ਮੰਨਿਆ ਜਾਂਦਾ ਹੈ, ਨਾਲ ਹੀ ਬਾਰੂਦ ਦੇ ਸਾਮਰਾਜਾਂ ਵਿੱਚੋਂ ਇੱਕ। ਸਫਾਵਿਦ ਸ਼ਾਹ ਇਸਮਾਈਲ I ਨੇ ਸ਼ੀਆ ਇਸਲਾਮ ਦੇ ਬਾਰ੍ਹਵੀਂ ਸੰਪਰਦਾ ਨੂੰ ਫ਼ਾਰਸੀ ਸਾਮਰਾਜ ਦੇ ਅਧਿਕਾਰਤ ਧਰਮ ਵਜੋਂ ਸਥਾਪਿਤ ਕੀਤਾ, ਜੋ ਇਸਲਾਮ ਦੇ ਇਤਿਹਾਸ ਵਿੱਚ ਸਭ ਤੋਂ ਮਹੱਤਵਪੂਰਨ ਮੋੜਾਂ ਵਿੱਚੋਂ ਇੱਕ ਹੈ। ਸਫਾਵਿਦ ਰਾਜਵੰਸ਼ ਦੀ ਸ਼ੁਰੂਆਤ ਸੂਫੀਵਾਦ ਦੇ ਸਫਾਵਿਦ ਕ੍ਰਮ ਵਿੱਚ ਹੋਈ ਸੀ, ਜੋ ਕਿ ਈਰਾਨੀ ਅਜ਼ਰਬਾਈਜਾਨ ਖੇਤਰ ਵਿੱਚ ਅਰਦਾਬਿਲ ਸ਼ਹਿਰ ਵਿੱਚ ਸਥਾਪਿਤ ਕੀਤਾ ਗਿਆ ਸੀ। ਇਹ ਕੁਰਦ ਮੂਲ ਦਾ ਈਰਾਨੀ ਰਾਜਵੰਸ਼ ਸੀ, ਪਰ ਆਪਣੇ ਸ਼ਾਸਨ ਦੌਰਾਨ ਉਨ੍ਹਾਂ ਨੇ ਤੁਰਕੋਮਾਨ ਨਾਲ ਵਿਆਹ ਕਰਵਾ ਲਿਆ। ਜਾਰਜੀਅਨ, ਸਰਕੇਸੀਅਨ, ਅਤੇ ਪੋਂਟਿਕ ਯੂਨਾਨੀ ਪਤਵੰਤੇ, ਫਿਰ ਵੀ ਉਹ ਤੁਰਕੀ ਬੋਲਣ ਵਾਲੇ ਅਤੇ ਤੁਰਕੀ ਸਨ। ਅਰਦਾਬਿਲ ਵਿੱਚ ਆਪਣੇ ਬੇਸ ਤੋਂ, ਸਫਾਵਿਦਾਂ ਨੇ ਗ੍ਰੇਟਰ ਈਰਾਨ ਦੇ ਕੁਝ ਹਿੱਸਿਆਂ ਉੱਤੇ ਨਿਯੰਤਰਣ ਸਥਾਪਤ ਕੀਤਾ ਅਤੇ ਖੇਤਰ ਦੀ ਈਰਾਨੀ ਪਛਾਣ ਨੂੰ ਮੁੜ ਦੁਹਰਾਇਆ, ਇਸ ਤਰ੍ਹਾਂ ਸਾਸਾਨੀਅਨ ਸਾਮਰਾਜ ਤੋਂ ਬਾਅਦ ਇੱਕ ਰਾਸ਼ਟਰੀ ਰਾਜ ਸਥਾਪਤ ਕਰਨ ਵਾਲਾ ਪਹਿਲਾ ਮੂਲ ਰਾਜਵੰਸ਼ ਬਣ ਗਿਆ ਜਿਸਨੂੰ ਅਧਿਕਾਰਤ ਤੌਰ 'ਤੇ ਇਰਾਨ ਵਜੋਂ ਜਾਣਿਆ ਜਾਂਦਾ ਹੈ।ਸਫਾਵਿਦਾਂ ਨੇ 1501 ਤੋਂ 1722 ਤੱਕ ਸ਼ਾਸਨ ਕੀਤਾ (1729 ਤੋਂ 1736 ਅਤੇ 1750 ਤੋਂ 1773 ਤੱਕ ਇੱਕ ਸੰਖੇਪ ਬਹਾਲੀ ਦਾ ਅਨੁਭਵ ਕੀਤਾ) ਅਤੇ, ਉਹਨਾਂ ਦੀ ਉਚਾਈ 'ਤੇ, ਉਹਨਾਂ ਨੇ ਹੁਣ ਈਰਾਨ, ਅਜ਼ਰਬਾਈਜਾਨ ਗਣਰਾਜ, ਬਹਿਰੀਨ, ਅਰਮੀਨੀਆ, ਪੂਰਬੀ ਜਾਰਜੀਆ, ਦੇ ਕੁਝ ਹਿੱਸਿਆਂ ਨੂੰ ਕੰਟਰੋਲ ਕੀਤਾ। ਰੂਸ, ਇਰਾਕ, ਕੁਵੈਤ ਅਤੇ ਅਫਗਾਨਿਸਤਾਨ ਸਮੇਤ ਉੱਤਰੀ ਕਾਕੇਸ਼ਸ, ਨਾਲ ਹੀ ਤੁਰਕੀ, ਸੀਰੀਆ, ਪਾਕਿਸਤਾਨ, ਤੁਰਕਮੇਨਿਸਤਾਨ ਅਤੇ ਉਜ਼ਬੇਕਿਸਤਾਨ ਦੇ ਕੁਝ ਹਿੱਸੇ।
ਬੁਦਾਪੈਸਤ (, ਜਾਂ ; ਹੰਗਰੀਆਈ ਉਚਾਰਨ: [ˈbudɒpɛʃt] ( ਸੁਣੋ)) ਹੰਗਰੀ ਦੀ ਰਾਜਧਾਨੀ ਅਤੇ ਸਭ ਤੋਂ ਵੱਡਾ ਸ਼ਹਿਰ, ਮੱਧ-ਯੂਰਪ ਦਾ ਸਭ ਤੋਂ ਵੱਡਾ ਅਤੇ ਯੂਰਪੀ ਸੰਘ ਦਾ ਸੱਤਵਾਂ ਸਭ ਤੋਂ ਵੱਡਾ ਸ਼ਹਿਰ ਹੈ। ਇਹ ਦੇਸ਼ ਦਾ ਪ੍ਰਮੁੱਖ ਰਾਜਨੀਤਕ, ਸੱਭਿਆਚਾਰਕ, ਵਪਾਰਕ, ਉਦਯੋਗਿਕ ਅਤੇ ਢੋਆ-ਢੁਆਈ ਕੇਂਦਰ ਹੈ, ਜਿਸ ਨੂੰ ਕਈ ਵਾਰ ਹੰਗਰੀ ਦਾ ਪ੍ਰਧਾਨ ਸ਼ਹਿਰ ਕਿਹਾ ਜਾਂਦਾ ਹੈ। 2011 ਦੀ ਮਰਦਮਸ਼ੁਮਾਰੀ ਮੁਤਾਬਕ ਇਸ ਦੀ ਅਬਾਦੀ 17.4 ਲੱਖ ਹੈ, ਜੋ 1989 ਦੇ ਅੰਕੜੇ 21 ਲੱਖ ਤੋਂ ਘਟ ਗਈ ਹੈ; ਇਸ ਦਾ ਮੁੱਖ ਕਾਰਨ ਉਪਨਗਰਵਾਦ ਹੈ। ਬੁਦਾਪੈਸਤ ਮਹਾਂਨਗਰੀ ਇਲਾਕਾ 33 ਲੱਖ ਅਬਾਦੀ ਵਾਲਾ ਹੈ। ਸ਼ਹਿਰੀ ਹੱਦਾਂ ਅੰਦਰ ਇਸ ਸ਼ਹਿਰ ਦਾ ਖੇਤਰਫਲ 525 ਵਰਗ ਕਿ.ਮੀ.
ਵਿਕੀਡਾਟਾ, ਵਿਕੀਮੀਡੀਆ ਫ਼ਾਊਂਡੇਸ਼ਨ ਦੁਆਰਾ ਸੰਚਾਲਿਤ ਕੀਤੀ ਜਾਣ ਵਾਲੀ ਵਿਕੀ ਪਰਿਯੋਜਨਾ ਹੈ। ਵਿਕੀਪੀਡੀਆ ਵਾਂਗ ਹੀ ਇਹ ਵੀ ਇੱਕ ਵਿਕੀਪਰਿਯੋਜਨਾ ਹੈ, ਜੋ ਕਿ ਇੱਕ ਮੁਫ਼ਤ ਡਾਟਾਬੇਸ ਹੈ ਅਤੇ ਸਮੁੱਚੇ ਲੋਕਾਂ ਦੁਆਰਾ ਇਹ ਸੰਪਾਦਿਤ ਕੀਤਾ ਜਾਂਦਾ ਹੈ। ਇਹ ਡਾਟਾ ਦਾ ਇੱਕ ਆਮ ਸਰੋਤ ਹੈ, ਜੋ ਕਿ ਬਾਕੀ ਵਿਕੀਮੀਡੀਆ ਪਰਿਯੋਜਨਾਵਾਂ ਅਤੇ ਪਬਲਿਕ ਡੋਮੇਨ ਲਸੰਸ ਦੁਆਰਾ ਬਾਕੀ ਵੈੱਬਸਾਈਟਾਂ ਦੁਆਰਾ ਵਰਤਿਆ ਜਾਂਦਾ ਹੈ। ਇਹ ਵਿਕੀਮੀਡੀਆ ਕਾਮਨਜ਼ ਵਰਗੀ ਹੀ ਇੱਕ ਪਰਿਯੋਜਨਾ ਹੈ, ਭਾਵ ਕਿ ਜਿਵੇਂ ਕਾਮਨਜ਼ ਵਿੱਚ ਅਪਲੋਡ ਕੀਤੀਆਂ ਗਈਆਂ ਤਸਵੀਰਾਂ ਬਾਕੀ ਸਾਰੇ ਵਿਕੀਪ੍ਰੋਜੈਕਟਾਂ ਵਿੱਚ ਵਰਤੀਆਂ ਜਾਂਦੀਆਂ ਹਨ, ਉਵੇਂ ਹੀ ਵਿਕੀਡਾਟਾ ਵਿਚਲਾ ਡਾਟਾ ਵੀ ਬਾਕੀ ਵਿਕੀਪ੍ਰੋਜੈਕਟਾਂ ਦੁਆਰਾ ਵਰਤਿਆ ਜਾਂਦਾ ਹੈ। ਵਿਕੀਡਾਟਾ ਲਈ ਵਿਕੀਬੇਸ ਨਾਂ ਦਾ ਸਾਫ਼ਟਵੇਅਰ ਵਰਤਿਆ ਜਾਂਦਾ ਹੈ।
ਡੈਬੀਅਨ () ਇੱਕ ਲਿਨਅਕਸ ਆਪਰੇਟਿੰਗ ਸਿਸਟਮ ਹੈ ਜੋ ਮੁੱਖ ਤੌਰ ’ਤੇ ਆਜ਼ਾਦ ਅਤੇ ਖੁੱਲ੍ਹੇ-ਸਰੋਤ ਸਾਫ਼ਟਵੇਅਰਾਂ ਤੋਂ ਬਣਿਆ ਹੈ ਜਿਹਨਾਂ ਵਿੱਚੋਂ ਜ਼ਿਆਦਾਤਰ ਗਨੂ ਜਨਰਲ ਪਬਲਿਕ ਲਾਇਸੰਸ ਦੇ ਤਹਿਤ ਜਾਰੀ ਕੀਤੇ ਗਏ ਹਨ। ਡੈਬੀਅਨ ਟਿਕਾਊ, ਨਿੱਜੀ ਕੰਪਿਊਟਰਾਂ ਅਤੇ ਨੈੱਟਵਰਕ ਸਰਵਰਾਂ ਤੇ ਸਭ ਤੋਂ ਵੱਧ ਵਰਤੇ ਜਾਂਦੇ ਲਿਨਅਕਸ ਵਿੱਚੋਂ ਇੱਕ ਹੈ। ਇਹ ਅਨੇਕਾਂ ਹੋਰ ਲਿਨਕਸ ਆਪਰੇਟਿੰਗ ਸਿਸਟਮਾਂ ਲਈ ਬੁਨਿਆਦ ਵਜੋਂ ਵੀ ਵਰਤਿਆ ਜਾਂਦਾ ਹੈ ਜਿਵੇਂ ਕਿ ਉਬੁੰਟੂ। ਡੈਬੀਅਨ ਪਹਿਲੀ ਵਾਰ 1993 ਵਿੱਚ ਈਅਨ ਮਰਡੌਕ ਵੱਲੋਂ ਐਲਾਨਿਆ ਗਿਆ ਅਤੇ ਪਹਿਲੀ ਟਿਕਾਊ ਰਿਲੀਜ਼ 1996 ਵਿੱਚ ਹੋਈ। ਡੈਬੀਅਨ ਮੁੱਖ ਤੌਰ ’ਤੇ ਤਿੰਨ ਕਰਨਲਾਂ ਲਿਨਅਕਸ, ਕੇ ਫ਼੍ਰੀ-ਬੀ.ਐੱਸ.ਡੀ. ਅਤੇ ਹਰਡ ਦੀ ਵਰਤੋਂ ਕਰਦਾ ਹੈ ਅਤੇ ਇਹਨਾਂ ਮੁਤਾਬਕ ਇਹ ਤਰਤੀਬਵਾਰ ਡੈਬੀਅਨ ਗਨੂ/ਲਿਨਅਕਸ, ਡੈਬੀਅਨ ਗਨੂ/ਕੇ ਫ਼੍ਰੀ-ਬੀ.ਐੱਸ.ਡੀ.
"ਅੰਟੂ ਦਿਸ ਲਾਸਟ" (ਅੰਗਰੇਜ਼ੀ: Unto This Last) ਅੰਗਰੇਜ਼ ਲੇਖਕ ਜੌਨ ਰਸਕਿਨ ਦੀ ਇੱਕ ਕਿਤਾਬ ਹੈ। ਇਹ ਇੱਕ ਅਰਥਨੀਤੀ ਸੰਬੰਧੀ ਲੇਖ ਲੜੀ ਦੇ ਰੂਪ ਵਿੱਚ ਦਸੰਬਰ 1860 ਨੂੰ ਇੱਕ ਮਾਸਿਕ ਪਤ੍ਰਿਕਾ ਕੋਰਨਹਿੱਲ ਮੈਗਜ਼ੀਨ (Cornhill Magazine) ਵਿੱਚ ਪ੍ਰਕਾਸ਼ਿਤ ਹੋਈ ਸੀ। ਰਸਕਿਨ ਨੇ ਇਨ੍ਹਾਂ ਲੇਖਾਂ ਨੂੰ ਸੰਨ 1862 ਵਿੱਚ ਇੱਕ ਕਿਤਾਬ ਦੇ ਰੂਪ ਵਿੱਚ ਪ੍ਰਕਾਸ਼ਿਤ ਕੀਤਾ। ਇਹ ਕਿਤਾਬ 18ਵੀਂ ਅਤੇ 19ਵੀਂ ਸਦੀ ਦੇ ਪੂੰਜੀਵਾਦੀ ਚਿੰਤਕਾਂ ਦੀ ਤਿੱਖੀ ਆਲੋਚਨਾ ਕਰਦੀ ਹੈ। ਇਸ ਕਰ ਕੇ ਰਸਕਿਨ ਨੂੰ ਸਮਾਜਕ ਅਰਥਨੀਤੀ ਦਾ ਜਨਕ ਕਿਹਾ ਜਾ ਸਕਦਾ ਹੈ।
ਗੁਰੂ ਅਮਰਦਾਸ ਜੀ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿਨ੍ਹਾਂ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ। ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।
ਮੌਤ ਦਾ ਭਾਵ ਕਿਸੇ ਜੀਵ ਦੀਆਂ ਉਨ੍ਹਾਂ ਸਾਰੀਆਂ ਜੈਵਿਕ-ਪ੍ਰਕਿਰਿਆਵਾਂ ਦਾ ਅੰਤ ਹੈ ਜਿਹਨਾਂ ਦੇ ਅਧਾਰ ਤੇ ਉਸ ਦੇ ਬੁਨਿਆਦੀ ਅੰਗ ਕੰਮ ਕਰਦੇ ਹਨ। ਆਮ ਤੌਰ ਉੱਤੇ ਮੌਤ ਦੇ ਕਾਰਨ ਹੁੰਦੇ ਹਨ:- ਜੈਵਿਕ ਉਮਰ ਵਧਣ (ਬੁਢੇਪਾ), ਸ਼ਿਕਾਰ ਹੋ ਜਾਣਾ, ਕੁਪੋਸ਼ਣ, ਰੋਗ, ਆਤਮਹੱਤਿਆ, ਹੱਤਿਆ ਅਤੇ ਦੁਰਘਟਨਾਵਾਂ ਜਾਂ ਸਦਮਾ ਜਿਸਦਾ ਪਰਿਣਾਮ ਅੰਤ ਕਰ ਦੇਣ ਵਾਲੀ ਚੋਟ ਹੋਵੇ। ਜੀਵਾਂ ਦੇ ਸਰੀਰ ਮੌਤ ਦੇ ਬਾਅਦ ਜਲਦੀ ਹੀ ਗਲਣ ਲੱਗ ਪੈਂਦੇ ਹਨ। ਇਸ ਧਾਰਨਾ ਦਾ ਕੋਈ ਸਬੂਤ ਨਹੀਂ ਕਿ ਸਰੀਰ ਦੀ ਮੌਤ ਦੇ ਬਾਅਦ ਚੇਤਨਾ ਬਚੀ ਰਹਿੰਦੀ ਹੈ।
ਸਿਧਾਂਤਕ ਭੌਤਿਕ ਵਿਗਿਆਨ ਵਿੱਚ, ਕੁਆਂਟਮ ਫੀਲਡ ਥਿਊਰੀ (QFT) ਸੰਘਣੇ ਪਦਾਰਥ ਦੀ ਭੌਤਿਕ ਵਿਗਿਆਨ ਵਿੱਚ ਕੁਆਸੀਪਾਰਟੀਕਲਜ਼ (ਅਚਾਨਕ ਘਟਨਾਕ੍ਰਮ) ਅਤੇ ਪਾਰਟੀਕਲ ਫਿਜਿਕਸ ਵਿੱਚ ਉੱਪ ਪ੍ਰਮਾਣੂ ਕਣਾਂ ਦਾ ਕੁਆਂਟਮ ਮਕੈਨੀਕਲ ਨਮੂਨਾ ਰਚਣ ਲਈ ਇੱਕ ਸਿਧਾਂਤਕ ਢਾਂਚਾ ਹੈ। ਇੱਕ ਕੁਆਂਟਮ ਫੀਲਡ ਥਿਊਰੀ ਕਣਾਂ ਨੂੰ ਭੌਤਿਕੀ ਖੇਤਰ ਵਿੱਚ ਬੁਨਿਆਦੀ ਊਰਜਾ ਦੀਆਂ ਦਰਜੇਵਾਰ ਅਵਸਥਾਵਾਂ ਦੀ ਤਰ੍ਹਾਂ ਲੈਂਦੀ ਹੈ ਜਿਸ ਕਾਰਨ ਕਣਾਂ ਨੂੰ ਫੀਲਡ ਕੁਆਂਟਾ ਕਿਹਾ ਜਾਂਦਾ ਹੈ।
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।1928 ਵਿੱਚ ਭਗਤ ਸਿੰਘ ਤੇ ਉਸਦੇ ਸਾਥੀ ਸ਼ਿਵਰਾਮ ਰਾਜਗੁਰੂ ਨੇ 21 ਸਾਲਾ ਬਰਤਾਨਵੀ ਪੁਲਿਸ ਅਫ਼ਸਰ ਜੌਨ ਸਾਂਡਰਸ ਦਾ ਲਾਹੌਰ ਵਿਖੇ ਗੋਲੀ ਮਾਰਕੇ ਕਤਲ ਕੀਤਾ ਜਦਕਿ ਉਹਨਾਂ ਦਾ ਮਕਸਦ ਜੇਮਜ਼ ਸਕੌਟ ਨਾਂ ਦੇ ਸੀਨੀਅਰ ਪੁਲਿਸ ਸੁਪਰਿਨਟੈਂਡੈਂਟ ਦਾ ਕਤਲ ਕਰਨਾ ਸੀ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਪ੍ਰਗਟ ਤੇ ਸਦੀਵੀ ਕਾਲ ਲਿਯੀ ਗੁਰੂ ਹਨ । ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ ਅਕਤੂਬਰ 1708 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਗੁਰਮੁਖੀ ਲਿਪੀ ਵਿੱਚ ਪੰਜਾਬੀ ਭਾਸ਼ਾ ਨੂੰ ਲਿਖਣ ਲਈ ਵਰਤੀ ਜਾਣ ਵਾਲੀ ਲਿਪੀ ਹੈ। ਬੋਲਾਂ ਨੂੰ ਲਿਖਤ ਵਿੱਚ ਢਾਲਣ ਲਈ ਵਰਤੇ ਜਾਂਦੇ ਚਿੰਨ੍ਹਾਂ ਦੇ ਸਮੂਹ ਨੂੰ ਲਿਪੀ ਕਿਹਾ ਜਾਂਦਾ ਹੈ। ਲਿਪੀ ਬੋਲੀ ਦਾ ਵਾਹਣ ਹੈ। ਭਾਸ਼ਾ ਤੇ ਲਿਪੀ ਦਾ ਆਪਸ ਵਿੱਚ ਗੂੜ੍ਹਾ ਸੰਬੰਧ ਹੈ। ਜਿਵੇਂ ਮਨੁੱਖੀਭਾਵਾਂ ਦੀ ਪੁਸ਼ਾਕ ਬੋਲੀ ਹੈ, ਉਵੇਂ ਲਿਪੀ ਭਾਸ਼ਾ/ਬੋਲੀ ਦਾ ਪਹਿਰਾਵਾ ਹੈ। ਲਿਪੀ ਦੇ ਪਹਿਰਾਵੇ ਨੇ ਭਾਸ਼ਾ ਨੂੰ ਸਦੀਵਤਾ ਬਖ਼ਸ਼ੀ ਹੈ। ਲਿਪੀ ਮਨੁੱਖੀ ਭਾਵਾਂ ਨੂੰ ਅਮਰ ਕਰ ਦਿੰਦੀ ਹੈ। ਅੱਜ ਗਿਆਨ, ਵਿਗਿਆਨ ਅਤੇਕੰਪਿਊਟਰੀ ਯੁੱਗ ਵਿੱਚ ਭਾਵੇਂ ਨਵੀਆਂ ਤਕਨੀਕਾਂ ਨੇ ਬੋਲੀ ਭਾਸ਼ਾ (ਅਵਾਜ਼) ਨੂੰ ਸਥਾਈ ਰੂਪ ਦੇਣ ਦੇ ਹੋਰ ਵੀ ਕਈ ਨਵੀਨ ਸਾਧਨ ਬਣਾ ਲਏ ਹਨ, ਪਰ ਲਿਪੀ ਦੀ ਤਾਕਤ ਅਤੇ ਵਿਆਪਕਤਾ ਦੇ ਮੁਕਾਬਲੇ ਇਹ ਅਜੇ ਵੀ ਤੁੱਛ ਹਨ। ਹਰੇਕ ਭਾਸ਼ਾ ਦੇ ਲਿਖਤੀ ਸਰੂਪ ਲਈ ਕਿਸੇ ਨਾ ਕਿਸੇ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਹਰ ਭਾਸ਼ਾ ਦੀ ਲਿਪੀ ਦਾ ਕੋਈ ਨਾ ਕੋਈ ਨਾਂ ਵੀ ਜ਼ਰੂਰ ਹੁੰਦਾ ਹੈ, ਜਿਵੇਂ ਹਿੰਦੀ ਲਈ ਦੇਵਨਾਗਰੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਅੰਗਰੇਜ਼ੀ ਭਾਸ਼ਾ ਲਈ ਰੋਮਨ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਇਸੇ ਤਰ੍ਹਾਂ ਪੰਜਾਬੀ ਭਾਸ਼ਾ ਲਈ ਗੁਰਮੁਖੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸੀ, ਜਿਸ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਸ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਲਸਫਾ ਨਾਲ਼ ਜੋੜਿਆ ਜਿਸ ਕਰ ਕੇ ਉਸ ਨੂੰ ਭਾਈ ਜੀ ਆਖਿਆ ਜਾਣ ਲੱਗਾ। ਉਸ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਆਧੁਨਿਕ ਪੰਜਾਬੀ ਕਹਾਣੀ ਪੰਜਾਬੀ ਸਾਹਿਤ ਦੀ ਇੱਕ ਰੂਪਗਤ ਵਿਧਾ ਹੈ। ਇਹ ਪੰਜਾਬੀ ਗਲਪ ਵਿੱਚ ਨਾਵਲ ਤੋਂ ਬਾਅਦ ਦੂਜੇ ਸਥਾਨ ਤੇ ਹੈ। ਆਧੁਨਿਕ ਕਹਾਣੀ ਵਿੱਚ ਆਮ ਮਨੁੱਖ ਦੇ ਮਾਨਵੀ ਸੰਦਰਭ ਨੂੰ ਚਿਤਰਿਆ ਗਿਆ ਹੈ। ਆਧੁਨਿਕ ਕਹਾਣੀ ਦੀ ਪੇਸ਼ਕਾਰੀ ਵਿੱਚ ਸੰਕੇਤਕ ਅਤੇ ਪ੍ਰਤੀਕਾਤਮਕ ਵਿਧੀ ਆਪਣਾਉਂਦੀ ਹੈ। ਸੰਕੇਤਾਂ ਅਤੇ ਪ੍ਰਤੀਕਾਂ ਦੀ ਵਰਤੋਂ ਆਧੁਨਿਕ ਪੰਜਾਬੀ ਕਹਾਣੀ ਸੁਚੇਤ ਪਾਠਕ ਦੀ ਮੰਗ ਕਰਦੀ ਹੈ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਂਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ੴ (ਇੱਕ ਓਅੰਕਾਰ) ਸਿੱਖ ਧਰਮ ਦਾ ਨਿਸ਼ਾਨ ਹੈ ਅਤੇ ਸਿੱਖੀ ਦਰਸ਼ਨ ਦੀ ਨੀਂਹ ਹੈ। ਇਸ ਤੋਂ ਭਾਵ ਹੈ ਕਿ ਇੱਕ ਕਰਨਵਾਲਾ (ਕਰਤਾਰ) ਹੈ। ਇਹ ਗੁਰੂ ਨਾਨਕ ਸਾਹਿਬ ਜੀ ਦੀ ਗੁਰਬਾਣੀ ਜਪੁਜੀ ਸਾਹਿਬ ਦੇ ਸ਼ੁਰੂ ਵਿੱਚ ਹੈ। ਸਿੱਖੀ ਬਾਰੇ ਕਿਤਾਬਾਂ ਅਤੇ ਗੁਰਦਵਾਰਿਆਂ ਉੱਤੇ ਇਹ ਨਿਸ਼ਾਨ (ੴ) ਆਮ ਦੇਖਣ ਨੂੰ ਮਿਲਦਾ ਹੈ। ਗੁਰੂ ਨਾਨਕ ਜੀ ਨੇ ਇਸ ਅਦੁੱਤੀ ਨਿਸ਼ਾਨ ਦੀ ਰਚਨਾ ਕਰਕੇ ਸਿਖ ਪੰਥ ਦੀ ਨੀਂਹ ਰੱਖੀ। ਇਸ ਦਾ ਪਾਠ (ਉਚਾਰਨ ਜਾਂ ਬੋਲ) ਇੱਕ ਓਅੰਕਾਰ ਹੈ। ਗੁਰੂ ਨਾਨਕ ਸਾਹਿਬ ਜੀ ਨੇ ਇਸ ਨੂੰ 13 ਵਾਰ ਆਪਣੀ ਸਵੈ-ਰਚਿਤ ਬਾਣੀ ਵਿੱਚ ਲਿਖਿਆ ਹੈ, ਜਿਹੜੀ ਕਿ ਆਪ ਜੀ ਦੇ ਨਾਮ ਦੇ ਸਿਰਲੇਖ ਮਹਲਾ 1 ਹੇਠ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਹੈ। ਇੱਕ ਓਅੰਕਾਰ ਪੰਜਾਬੀ ਭਾਸ਼ਾ ਦਾ ਬੋਲ ਹੈ। ਇੱਕ ਓਅੰਕਾਰ ਮੂਲ ਮੰਤਰ ਅਤੇ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਅੰਕ ਤੇ ਬ੍ਰਹਮੰਡ ਦੇ ਬੇਅੰਤ ਪਸਾਰੇ ਤੇ ਇਸਦੇ ਇਕੋ ਇੱਕ ਕਰਤਾ (ਭਾਵ ਇੱਕ ਕਰਤਾਰ) ਦੇ ਨਿਸ਼ਾਨ ਦੇ ਸੂਚਕ ਵਜੋਂ ਦਰਜ ਹੈ।
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਇੱਕ ਸਿੱਖ ਮਹਾਰਾਜਾ ਸੀ ਜਿੰਨਾ ਨੂੰ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਬਾਬਾ ਬੀਰ ਸਿੰਘ ਦਾ ਜਨਮ ਤਰਨਤਾਰਨ ਨੇੜੇ ਦੇ ਪਿੰਡ ਗੱਗੋਬੂਆ ਵਿੱਚ ਹੋਇਆ ਸੀ। ਉਹਨਾਂ ਨੇ ਸਿੱਖ ਫੌਜ ਵਿੱਚ ਭਰਤੀ ਹੋ ਕੇ ਮਹਾਰਾਜਾ ਰਣਜੀਤ ਸਿੰਘ ਦੀ ਕਸ਼ਮੀਰ ਅਤੇ ਪੇਸ਼ਾਵਰ ਨੂੰ ਫਤਿਹ ਕਰਨ ਦੀਆਂ ਫੌਜੀ ਮੁਹਿੰਮਾਂ ਵਿੱਚ ਭਾਗ ਲਿਆ ਸੀ। ਕਈ ਸਾਲ ਫੌਜੀ ਨੌਕਰੀ ਕਰਨ ਉੱਪਰੰਤ ਉਹਨਾਂ ਨੇ ਜ਼ਿਲ੍ਹਾ ਰਾਵਲਪਿੰਡੀ ਵਿੱਚ ਕੁਰੀ ਦੇ ਇੱਕ ਸਿੱਖ ਤੋਂ ਸੰਤ ਬਾਬਾ ਭਾਗ ਸਿੰਘ ਤੋਂ ਪ੍ਰਭਾਵਿਤ ਹੋ ਕੇ ਫੌਜੀ ਸੇਵਾ ਛੱਡੀ ਦਿੱਤੀ ਅਤੇ ਸਿੱਖ ਧਰਮ ਦੇ ਪ੍ਰਚਾਰਕ ਬਣ ਗਏ ਅਤੇ ਆਪਣਾ ਡੇਰਾ ਨੌਰੰਗਾਬਾਦ ਵਿੱਚ ਸਥਾਪਤ ਕਰ ਲਿਆ। ਉਹਨਾਂ ਦੇ ਉਪਦੇਸ਼ਾਂ ਤੋਂ ਪ੍ਰਭਾਵਿਤ ਹੋਕੇ ਮਾਝੇ ਦੇ ਇਲਾਕੇ ਵਿੱਚ ਉਹਨਾਂ ਦੀ ਮਾਨਤਾ ਵਧ ਗਈ ਅਤੇ ਅਣਗਿਣਤ ਲੋਕ ਉਹਨਾਂ ਦੇ ਸ਼ਰਧਾਲੂ ਬਣ ਗਏ, ਇੱਥੋਂ ਤਕ ਕਿ 4500 ਸ਼ਰਧਾਲੂਆਂ ਲਈ ਡੇਰੇ ਵਿੱਚ ਰੋਜ਼ਾਨਾ ਲੰਗਰ ਤਿਆਰ ਕਰਨ ਦਾ ਪ੍ਰਬੰਧ ਕੀਤਾ ਜਾਣ ਲੱਗਾ। ਬਾਬਾ ਬੀਰ ਸਿੰਘ ਦਾ ਪ੍ਰਭਾਵ ਹੌਲੀ-ਹੌਲੀ ਏਨਾ ਵਧ ਗਿਆ ਕਿ ਪੁਰਾਣੇ ਵੇਲੇ ਦੀ ਬੰਦੂਕ ਰੱਖਣ ਵਾਲੇ 1200 ਸਿਪਾਹੀ ਅਤੇ 3000 ਘੋੜ ਸਵਾਰ ਉਹਨਾਂ ਦੀ ਸੇਵਾ ਵਿੱਚ ਹਾਜ਼ਰ ਰਹਿਣ ਲੱਗੇ।
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ. ਦੀ ਆਮਦ ਨਾਲ ਨਾਟ ਲਿਖਤ ਤੇ ਵਿਆਪਕ ਪ੍ਰਭਾਵ ਪਿਆ ਹੈ। ਇਸ ਨਾਲ ਨਾਟਕ ਆਪਣੇ ਪਰੰਪਰਿਕ ਰੂਪ ਬਦਲ ਕੇ ਨਵੇਂ ਰੂਪ ਅਖ਼ਤਿਆਰ ਕਰ ਰਿਹਾ ਹੈ। ਪਹਿਲਾਂ ਕੇਵਲ ਪੂਰੇ ਨਾਟਕ ਅਤੇ ਇਕਾਂਗੀ ਹੀ ਰਚੇ ਤੇ ਖੇਡੇ ਜਾਂਦੇ ਸਨ ਪਰੰਤੂ ਹੁਣ ਰੰਗ-ਮੰਚ ਵਿੱਚ ਰੋਸ਼ਨੀਆਂ ਦੀ ਵਰਤੋਂ ਅਤੇ ਪਿੱਠ- ਵਰਤੀ ਅਵਾਜ਼ਾਂ ਵਰਗੇ ਸਾਧਨਾਂ ਦੀ ਆਮਦ ਨਾਲ ਮੰਚ ਪੱਖ ਵੀ ਬਦਲ ਗਿਆ ਹੈ। ਨਤੀਜੇ ਵਜੋਂ ਕਾਵਿ- ਨਾਟਕ, ਲਘੂ-ਨਾਟਕ, ਨੁਕੜ-ਨਾਟਕ, ਬਾਲ- ਨਾਟਕ, ਸੰਗੀਤ- ਨਾਟਕ, ਨ੍ਰਿਤ-ਨਾਟਕ, ਕੋਰਿਓਗਰਾਫ਼ੀ, ਇੱਕ ਪਾਤਰੀ ਨਾਟਕ ਅਤੇ ਅਬੋਲ ਨਾਟਕ (Mime) ਆਦਿ ਨਾਟਕੀ ਸਰੂਪ ਉੱਘੜ ਕੇ ਸਾਮ੍ਹਣੇ ਆਏ ਹਨ। ਵਿਸ਼ਵ ਨਾਟ- ਸ਼ੈਲੀਆਂ ਨੇ ਇਹਨਾਂ ਤੇ ਵਿਆਪਕ ਪ੍ਰਭਾਵ ਵੀ ਪਾਇਆ ਹੈ। ਵਿਸ਼ਵੀਕਰਨ ਅਤੇ ਕੰਪਿਊਟਰੀਕਰਨ ਕਾਰਨ ਵੀ ਨਾਟਕ ਦੀ ਵਿਧਾ ਵਿੱਚ ਇਨਕਲਾਬੀ ਪਰਿਵਰਤਨ ਆਇਆ ਹੈ। ਇਸ ਸਾਰੀ ਰੱਦੋ-ਬਦਲ ਨੇ ਵਿਚਾਰ, ਪ੍ਰਕਾਰ ਅਤੇ ਸੰਚਾਰ ਦੀ ਦ੍ਰਿਸ਼ਟੀ ਤੋਂ ਨਾਟਕ ਦੇ ਨਵੇਂ ਪ੍ਰਤਿਮਾਨ ਸਿਰਜੇ ਹਨ। ਨਾਟਕ ਦੇ ਲੱਛਣ:- 1. ਨਾਟਕ ਨਿਰਾ ਦ੍ਰਿਸ਼ ਨਹੀਂ 2.
ਸੂਫ਼ੀਵਾਦ ਇਸਲਾਮੀ ਗਿਆਨ ਦੀ ਰੌਸ਼ਨੀ ਤੇ ਇਸਦੀ ਇਤਿਹਾਸਕ ਅਸਲ ਵਿਚੋਂ ਹੀ ਪੈਦਾ ਹੋਈ ਇੱਕ ਰਹੱਸਵਾਦੀ ਲਹਿਰ ਹੈ ਜਿਸ ਨੇ ਹਮੇਸ਼ਾ ਕੁਰਾਨੀ ਫ਼ਲਸਫ਼ੇ ਦੀ ਰੂਹਾਨੀਅਤ ਤੋਂ ਵੀ ਪ੍ਰੇਰਨਾ ਲੈ ਕੇ ਸਮਾਜ ਨੂੰ ਸਹੀ ਰਾਹ ਦਿਖਾਉਣ ਦਾ ਬੀੜਾ ਚੁੱਕਿਆ। ਸੂਫ਼ੀਵਾਦ ਦੇ ਇਤਿਹਾਸਕ ਵਿਕਾਸ ਵਿੱਚ ਸੂਫ਼ੀ ਸਿਲਸਿਲੇ ਜਾਂ ਸੰਪਰਦਾਵਾਂ ਦੀ ਆਮਦ ਕੇਵਲ ਸੂਫ਼ੀਵਾਦ ਦੇ ਦੁਨੀਆ ਭਰ ਵਿੱਚ ਫੈਲਣ ਦਾ ਹੀ ਕਾਰਨ ਨਹੀਂ ਬਣੀ, ਸਗੋਂ ਇਸਲਾਮ ਦੇ ਪਾਸਾਰ ਤੇ ਪ੍ਰਚਾਰ ਦੀ ਵੀ ਬੁਨਿਆਦ ਬਣੀ। ਇਸਲਾਮੀ ਇਤਿਹਾਸ ਗਵਾਹ ਹੈ ਕਿ ਮੁੱਢਲੇ ਮੁਸਲਮਾਨ ਫ਼ਕੀਰਾਂ ਅਤੇ ਸੂਫ਼ੀਆਂ ਵਿੱਚ ਕੋਈ ਭਿੰਨਤਾ ਨਹੀਂ ਸੀ। ਇਹ ਸਾਰੇ ਲੋਕ ਰਹੱਸਵਾਦੀ ਰੁੱਚੀਆਂ ਦੇ ਧਾਰਨੀ ਹੋਣ ਕਾਰਨ ਦੁਨਿਆਵੀ ਮਸਲਿਆਂ ਤੋਂ ਦੂਰ ਰਹਿੰਦੇ ਸਨ। ਆਪਣੀ ਆਤਮਿਕ ਪ੍ਰਗਤੀ ਲਈ ਸਾਧਨਾ ਵਿੱਚ ਰੁੱਝੇ ਹੋਏ ਇਹ ਸੂਫ਼਼ੀ ਆਮ ਲੋਕਾਂ ਲਈ ਵੀ ਪ੍ਰੇਰਨਾਂ-ਸਰੋਤ ਸਨ। ਇਹੀ ਕਾਰਨ ਸੀ ਕਿ ਸਮੇਂ-ਸਮੇਂ ਰਾਜਨੀਤਕ ਸ਼ਕਤੀਆਂ ਇਨ੍ਹਾਂ ਨੂੰ ਇਸਲਾਮ ਦੇ ਪ੍ਰਚਾਰਕ ਸਮਝ ਦੇ ਆਪਣਾ ਸਮਰੱਥਣ ਤੇ ਸਤਿਕਾਰ ਦਿੰਦੀਆਂ ਰਹੀਆਂ। ਇਹਨਾਂ ਮੁੱਢਲੇ ਸੂਫ਼ੀਆਂ ਨੇ ਅਕਸਰ ਧਾਰਮਿਕ ਯਾਤਰਾਵਾਂ ਦੌਰਾਨ ਹੀ ਪ੍ਰਚਾਰ ਕੀਤਾ। ਇਨ੍ਹਾਂ ਦੀ ਨਾ ਕੋਈ ਵੱਡੀ ਜੱਥੇਬੰਦੀ ਸੀ ਤੇ ਨਾ ਹੀ ਕੋਈ ਨਿਸ਼ਚਿਤ ਟਿਕਾਣਾ। ਮੁੱਢਲੇ ਸੂਫ਼ੀ ਇਸਲਾਮੀ ਤਸੱਵੁਫ਼ ਦੇ ਰੂਹਾਨੀ ਅਨੁਭਵ ਉਤੇ ਜ਼ੋਰ ਦਿੰਦੇ ਸਨ ਸਿਧਾਂਤਕ ਜਾਂ ਪ੍ਰ਼ਚਾਰਕ ਰੁਚੀ ਨਹੀਂ ਰੱਖਦੇ ਸਨ। ਉਹ ਮੁਰੀਦਾਂ ਨੂੰ ਕੇਵਲ ਆਤਮਕ ਰਸਤਾ ਦੱਸ ਸਕਦੇ ਸਨ। ਪਰ ਮਾਰਗ ਦਾ ਅਨੁਭਵ ਖੁਦ ਮੁਰੀਦ ਨੂੰ ਕਰਨਾ ਪੈਂਦਾ ਸੀ। ਬਗਦਾਦ ਨਿਵਾਸੀ ਇਮਾਮ-ਅਬ-ਹਮੀਦ ਮੁਹੰਮਦ-ਅਲ-ਗ਼ੱਜ਼ਾਲੀ (1059-1111 ਈ.) ਵਰਗੇ ਸੂਫ਼ੀ ਸਿਧਾਂਤਕਾਰਾਂ ਨੇ ਕੁਰਾਨੀ ਫਲਸਫੇ ਦੀ ਪੁਨਰ ਵਿਆਖਿਆ ਕਰਕੇ ਸਾਧਨਾ-ਮਾਰਗ ਵਿੱਚ ਮੁਰਸ਼ਿਦ ਦੀ ਸਿੱਖਿਆ ਤੇ ਕਿਰਪਾ ਦੀ ਲੋੜ ਤੇ ਮਹੱਤਵ ਸਮਝਾਇਆ। ਇਮਾਮ-ਅਬੂ-ਹਮੀ਼ਦ ਅਲ-ਗੱਜ਼ਾਲੀ ਦੇ ਜ਼ੋਰਦਾਰ ਪ੍ਰਚਾਰ ਤੇ ਸੂਫ਼ੀਆਂ ਵਿੱਚ ਖੁੱਲੇਆਮ ਪੀਰੀ-ਮੁਰੀਦੀ ਪਰੰਪਰਾ ਨੂੰ ਮਾਨਤਾ ਦਿੱਤੀ ਤੇ ਇਸ ਪਰੰਪਰਾ ਦੇ ਵਿਰੋਧ ਕਰ ਰਹੇ ਮੁੱਲਾਂ-ਮੁਲਾਣਿਆਂ ਤੇ ਸ਼ਾਸਕਾ ਨੂੰ ਚੁੱਪ ਹੋਣਾ ਪਿਆ। ਗਿਆਰ੍ਹਵੀਂ ਸਦੀ ਇਸਲਾਮ ਤੇ ਸੂਫ਼ੀਵਾਦ ਦੇ ਇਤਿਹਾਸ ਨੂੰ ਨਵਾਂ ਮੋੜ ਦੇਣ ਵਾਲੀ ਸਦੀ ਸਵੀਕਾਰ ਕੀਤੀ ਜਾਂਦੀ ਹੈ। ਇਸ ਤੋਂ ਬਾਅਦ 1173 ਈ.
ਗੂਰੁ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦਸਾਂ ਵਿਚੋਂ ਦੂਜੇ ਗੁਰੂ ਸਨ। ਇਹਨਾਂ ਦਾ ਜਨਮ ਹਿੰਦੂ ਖ਼ਾਨਦਾਨ ਵਿੱਚ, ਜਮਾਂਦਰੂ ਨਾਮ ਲਹਿਣੇ ਨਾਲ਼, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਨੇੜੇ) ਪੰਜਾਬ ਵਿਖੇ ਹੋਇਆ। ਭਾਈ ਲਹਿਣਾ ਖੱਤਰੀ ਟੱਬਰ ਵਿੱਚ ਪਲ਼ਿਆ, ਜਿਸਦੇ ਪਿਓ ਨਿੱਕੇ ਸਕੇਲ ਦੇ ਸੁਦਾਗਰ ਸੀ, ਅਤੇ ਆਪ ਉਹ ਦੁਰਗਾ ਦੇ ਪੁਜਾਰੀ ਸਨ। ਇਹਨਾਂ ਦੀ ਮੁਲਾਕਾਤ ਗੁਰੂ ਨਾਨਕ, ਸਿੱਖੀ ਦੇ ਬਾਨੀ ਨਾਲ਼ ਹੋਣ ਤੋਂ ਬਾਅਦ ਇਹ ਸਿੱਖ ਬਣ ਗਏ। ਗੁਰੂ ਨਾਨਕ ਸਾਹਿਬ ਨੇ ਲਹਿਣਾ ਨਾਮ ਤਬਦੀਲ ਕਰ ਅੰਗਦ ("ਮੇਰਾ ਆਪਣਾ ਅੰਗ") ਰੱਖ ਦਿੱਤਾ, ਅਤੇ ਆਪਣੇ ਪੁੱਤਾਂ ਦੀ ਬਜਾਏ ਅੰਗਦ ਨੂੰ ਦੂਜਾ ਗੁਰੂ ਐਲਾਨ ਦਿੱਤਾ।ਗੁਰੂ ਨਾਨਕ ਦੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਬਾਅਦ, 1539 ਵਿੱਚ ਗੁਰੂ ਅੰਗਦ ਸਿੱਖਾਂ ਦੇ ਰਹਿਬਰ ਬਣੇ। ਇਹ ਸਿੱਖੀ ਵਿੱਚ ਗੁਰਮੁਖੀ ਨੂੰ ਇਖਤਿਆਰ ਅਤੇ ਮਿਆਰਬੰਦ ਕਰਨ ਲਈ ਮਸ਼ਹੂਰ ਹਨ। ਇਹਨਾਂ ਨੇ ਨਾਨਕ ਦੇ ਵਾਕ ਇਕੱਤਰ ਕਰਨੇ ਸ਼ੁਰੂ ਕੀਤੇ, ਨਾਲ਼ 63 ਵਾਕ ਆਪ ਰਚੇ। ਆਪਣੇ ਪੁੱਤਾਂ ਦੀ ਬਜਾਏ, ਇਹਨਾਂ ਨੇ ਆਪਣੇ ਮੁਰੀਦ ਅਮਰਦਾਸ ਨੂੰ ਗੁਰੂ ਤਖ਼ਤ ਦਾ ਵਾਰਸ ਅਤੇ ਤੀਜਾ ਗੁਰੂ ਐਲਾਨਿਆ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਗੁਰੂ ਗੋਬਿੰਦ ਸਿੰਘ (ਪੰਜਾਬੀ ਉਚਾਰਨ: [gʊɾuː goːbɪn̪d̪ᵊ sɪ́ŋgᵊ] ; 22 ਦਸੰਬਰ 1666 – 7 ਅਕਤੂਬਰ 1708), ਗੋਬਿੰਦ ਦਾਸ ਜਾਂ ਗੋਬਿੰਦ ਰਾਏ ਦਾ ਜਨਮ ਦਸਵੇਂ ਸਿੱਖ ਗੁਰੂ, ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ । ਜਦੋਂ ਉਸਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ, ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਸਿੱਖਾਂ ਦੇ ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ, ਦਸਵੇਂ ਅਤੇ ਅੰਤਿਮ ਮਨੁੱਖੀ ਸਿੱਖ ਗੁਰੂ ਬਣ ਗਏ ਸਨ। ਉਸਦੇ ਜੀਵਨ ਕਾਲ ਦੌਰਾਨ ਉਸਦੇ ਚਾਰ ਜੈਵਿਕ ਪੁੱਤਰਾਂ ਦੀ ਮੌਤ ਹੋ ਗਈ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੁਆਰਾ ਮਾਰ ਦਿੱਤਾ ਗਿਆ।
ਆਧੁਨਿਕ ਪੰਜਾਬੀ ਵਾਰਤਕ ਦੇ ਇਤਿਹਾਸ ਵਿੱਚ ਡਾ: ਸਤਿੰਦਰ ਸਿੰਘ ਨੇ ਆਧੁਨਿਕ ਪੰਜਾਬੀ ਵਾਰਤਕ ਸਾਹਿਤ ਦੇ ਨਵੇਂ ਰੂਪ ਪੇਸ਼ ਕੀਤੇ ਹਨ। ਇਤਿਹਾਸਕ ਤੌਰ ਤੇ ਆਧੁਨਿਕ ਪੰਜਾਬੀ ਵਾਰਤਕ ਦਾ ਆਰੰਭ 19ਵੀਂ ਸਦੀ ਦੇ ਮਗਰਲੇ ਅੱਧ ਤੋਂ ਹੋਇਆ ਹੈ। ਮਸਲਨ ਸਾਹਿਤ ਵਿੱਚ ਵਾਰਤਕ ਨੂੰ ਆਮਤੋਰ ਤੇ ਤਰਕ-ਯੁਕਤ ਅਤੇ ਵਿਚਾਰ ਪ੍ਰਧਾਨ ਰੂਪ ਮੰਨਿਆ ਜਾਂਦਾ ਹੈ। ਕਿਉਂਕਿ ਇਸ ਵਿੱਚ ਮਨੋਭਾਵ ਤੇ ਕਲਪਨਾ ਨਾਲੋਂ ਬੁੱਧੀ ਤੇ ਨਿਆਇ ਉੱਪਰ ਵਧੇਰੇ ਬਲ ਦਿੱਤਾ ਜਾਂਦਾ ਹੈ।
ਪੰਜਾਬ ਸ਼ਬਦ ਫ਼ਾਰਸੀ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਆਧੁਨਿਕ ਪੰਜਾਬੀ ਸਾਹਿਤ ਦਾ ਅਰੰਭ 19ਵੀਂ ਸਦੀ ਦੇ ਦੂਜੇ ਅੱਧ ਤੋਂ ਮੰਨਿਆ ਜਾਂਦਾ ਹੈ। ਅੰਗਰੇਜ਼ੀ ਰਾਜ ਸਮੇਂ ਭਾਰਤੀ ਸਮਾਜ ਵਿੱਚ ਪੱਛਮੀ ਪ੍ਰਭਾਵ ਅਧੀਨ ਬਦਲਾਅ ਆਉਣਾ ਸ਼ੁਰੂ ਹੋਇਆ। ਇਸੇ ਤਰਾਂ ਦਾ ਪ੍ਰਭਾਵ ਸਾਹਿਤ 'ਤੇ ਵੀ ਪਿਆ। ਪੰਜਾਬੀ ਸਾਹਿਤ ਵਿੱਚ ਨਵੇਂ ਵਿਚਾਰ ਅਤੇ ਨਵੇਂ ਸਾਹਿਤ ਰੂਪਾਂ ਦਾ ਪਰਵੇਸ਼ ਹੋਣ ਲੱਗਾ। ਜਿੱਥੇ ਇਸ ਦਾ ਪ੍ਰਭਾਵ ਕਾਵਿ 'ਤੇ ਪਿਆ ਉੱਥੇ ਹੀ ਸਾਹਿਤ ਨੂੰ ਕਈ ਨਵੀਆਂ ਵਿਧਾਵਾਂ ਨਾਵਲ, ਨਾਟਕ, ਨਿਬੰਧ, ਆਦਿ ਮਿਲੀਆਂ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਬੁੱਲ੍ਹੇ ਸ਼ਾਹ (1680-1758) ਇੱਕ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਹਨਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਹਨਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ। ਪਾਕਿਸਤਾਨ ਦੇ ਸ਼ਹਿਰ ਕਸੂਰ ਵਿੱਚ ਬਾਬਾ ਬੁੱਲੇ ਬੁੱਲੇ ਸ਼ਾਹ ਦੀ ਮਜ਼ਾਰ ਵੀ ਬਣੀ ਹੋਈ ਹੈ ਜਿੱਥੇ ਹਰ ਸਾਲ ਮੇਲਾ ਲਗਦਾ ਹੈ।
ਆਧੁਨਿਕ ਪੰਜਾਬੀ ਆਲੋਚਨਾ ਦੇ ਖੇਤਰ ਵਿੱਚ ਪੱਛਮੀ ਸਿਧਾਂਤਾਂ ਦੇ ਪ੍ਰਭਾਵ ਸਦਕਾ ਵੱਖ-ਵੱਖ ਨਵੀਨ ਆਲੋਚਨਾ ਪ੍ਰਣਾਲੀਆਂ ਦਾ ਆਗ਼ਾਜ਼ ਹੁੰਦਾ ਹੈ। ਇਹਨਾਂ ਆਲੋਚਨਾ ਪ੍ਰਣਾਲੀਆਂ ਵਿੱਚ ਮਨੋਵਿਸ਼ਲੇਸ਼ਣਾਤਮਕ ਆਲੋਚਨਾ, ਚਿਹਨ ਵਿਗਿਆਨ ਆਲੋਚਨਾ, ਸੰਰਚਨਾਵਾਦੀ ਆਲੋਚਨਾ, ਸ਼ੈਲੀ ਵਿਗਿਆਨ ਆਲੋਚਨਾ, ਥੀਮ ਵਿਗਿਆਨ ਆਲੋਚਨਾ ਆਦਿ ਆਲੋਚਨਾ ਪ੍ਰਣਾਲੀਆਂ ਸ਼ਾਮਿਲ ਹਨ। ਥੀਮ ਵਿਗਿਆਨਕ ਆਲੋਚਨਾ ਪ੍ਰਣਾਲੀ ਇੱਕ ਅਜਿਹੀ ਵਿਲੱਖਣ ਤੇ ਨਿਵੇਕਲੀ ਕਿਸਮ ਦੀ ਆਲੋਚਨਾ ਪ੍ਰਣਾਲੀ ਹੈ ਜੋ ਰਚਨਾ ਦੇ ਥੀਮਕ ਅਧਿਐਨ ਦੁਆਰਾ ਰਚਨਾ ਦੇ ਆਂਤਰਿਕ ਸੰਗਠਨ ਵਿੱਚ ਕਾਰਜਸ਼ੀਲ ਅਰਥਾਂ ਨੂੰ ਵਿਗਿਆਨਕ ਢੰਗ ਨਾਲ ਉਜਾਗਰ ਕਰਦੀ ਹੈ। ‘ਥੀਮ ਵਿਗਿਆਨ’ ਤੋਂ ਭਾਵ ਥੀਮਕ ਅਧਿਐਨ ਮੰਨਿਆ ਜਾਂਦਾ ਹੈ। ਇਹ ਥੀਮਾਂ ਦੇ ਅਧਿਐਨ ਦੁਆਰਾ ਸਾਹਿਤ ਚਿੰਤਨ ਤੱਕ ਪਹੁੰਚਣ ਦੀ ਵਿਧੀ ਹੈ। ਥੀਮ ਰਚਨਾ ਦਾ ਉਹ ਕੇਂਦਰੀ ਤੱਤ ਹੈ ਜੋ ਉਸ ਨੂੰ ਰੂਪ ਪ੍ਰਦਾਨ ਕਰਦਾ ਹੈ। ਪੱਛਮੀ ਚਿੰਤਕਾਂ ਵਿੱਚ ਦੋ ਤਰ੍ਹਾਂ ਦੇ ਵਿਚਾਰ ਪ੍ਰਚਲਿਤ ਰਹੇ ਹਨ। ਪਹਿਲੇ ਵਿਚਾਰ ਅਧੀਨ ਥੀਮ ਕਿਸੇ ਵੀ ਸਾਹਿਤਕ ਕਿਰਤ ਦੇ ਅਪ੍ਰਸੰਗਿਕ ਸਾਹਿਤ ਬਾਹਰੇ ਵੇਰਵਿਆਂ ਵੱਲ ਉਲਾਰ ਹੋ ਜਾਂਦਾ ਹੈ। ਸਾਹਿਤਕ ਕਿਰਤ ਦੇ ਥੀਮ ਨੂੰ ਪਕੜਨ ਲਈ ਚਿੰਤਕ ਸਾਹਿਤ ਬਾਹਰੇ ਅਨੁਸ਼ਾਸਨਾ ਦੀ ਮਦਦ ਲੈਂਦੇ ਹਨ। ਦੂਜੇ ਵਿਚਾਰ ਅਧੀਨ ਸਾਹਿਤ ਨੂੰ ਇੱਕ ਜੁਜ਼ ਵਜੋਂ ਗ੍ਰਹਿਣ ਕੀਤਾ ਜਾਂਦਾ ਹੈ। ਇਸ ਵਿਚਾਰ ਤੋਂ ਪ੍ਰਭਾਵਿਤ ਚਿੰਤਕ ਸਾਹਿਤ ਬਾਹਰੇ ਵੇਰਵਿਆਂ ਨੂੰ ਵੀ ਸਾਹਿਤ ਦੀ ਸੰਰਚਨਾ ਵਿੱਚ ਕਾਰਜਸ਼ੀਲ ਹੋਰ ਤੱਤਾਂ ਦੇ ਨਾਲ ਹੀ ਵਿਚਾਰਦੇ ਹਨ। ਇਸ ਵਿਚਾਰ ਤੋਂ ਪ੍ਰਭਾਵਿਤ ਰੂਸੀ ਰੂਪਵਾਦੀ ਤੋਮਾਸ਼ੇਵਸਕੀ ਥੀਮ ਨੂੰ ਰਚਨਾ ਦੇ ਆਰ-ਪਾਰ ਫੈਲਣ ਵਾਲਾ ਅਤੇ ਰਚਨਾ ਨੂੰ ਏਕਤਾ ਪ੍ਰਦਾਨ ਕਰਨ ਵਾਲਾ ਤੱਤ ਮੰਨਦਾ ਹੈ।1 ਡਾ.ਹਰਿਭਜਨ ਸਿੰਘ ਦੇ ਵਿਚਾਰ ਅਨੁਸਾਰ: ਥੀਮ ਨਾ ਵਾਸਤਵਿਕ ਤੱਤ ਹੈ ਨਾ ਭਾਸ਼ਕ ਬਣਤਰ,ਥੀਮ ਸਾਹਿਤਕ ਹੋਂਦ ਹੈ।2 ਇਸ ਤਰ੍ਹਾਂ ਕਿਹਾ ਜਾ ਸਕਦਾ ਕਿ ਥੀਮ ਵਿਗਿਆਨ ਅਧਿਐਨ ਅਧੀਨ ਅਜਿਹੇ ਥੀਮ ਨੂੰ ਵਿਚਾਰਿਆ ਜਾਂਦਾ ਹੈ ਜੋ ਰਚਨਾ ਦੀ ਸੰਰਚਨਾਤਮਕ ਬਣਤਰ ਵਿੱਚ ਕਾਰਜਸ਼ੀਲ ਹੈ ਅਤੇ ਰਚਨਾ ਨੂੰ ਏਕਤਾ ਪ੍ਰਦਾਨ ਕਰਦਾ ਹੈ।ਇਹ ਰਚਨਾ ਦੇ ਆਦਿ ਤੋਂ ਅੰਤ ਤੱਕ ਆਰ-ਪਾਰ ਫੈਲਿਆ ਹੁੰਦਾ ਹੈ। ਥੀਮ ਨੂੰ ਸੰਗਠਨ ਕਰਨ ਲਈ ਭਿੰਨ-ਭਿੰਨ ਜੁਗਤਾਂ ਤੇ ਵਿਧੀਆਂ ਵਰਤੀਆਂ ਜਾਂਦੀਆਂ ਹਨ। ਥੀਮਕ ਸੰਗਠਨ ਦਾ ਜਿਸ ਵਿਧੀ ਰਾਹੀਂ ਵਿਗਿਆਨਕ ਅਧਿਐਨ ਕੀਤਾ ਜਾਂਦਾ ਹੈ ਉਸ ਵਿਧੀ ਨੂੰ ਹੀ ਥੀਮ-ਵਿਗਿਆਨ ਦਾ ਨਾਂ ਦਿੱਤਾ ਗਿਆ ਹੈ। ਥੀਮ-ਵਿਗਿਆਨ ਦੇ ਇਤਿਹਾਸਕ ਪਰਪੇਖ ਵਲ ਨਜ਼ਰ ਮਾਰਿਆਂ ਤਿੰਨ ਚਿੰਤਨ ਪੱਧਤੀਆਂ ਸਾਹਮਣੇ ਆਈਆਂ ਹਨ: 1. ਰੂਸੀ ਥੀਮਵਾਦੀ ਆਲੋਚਨਾ ਪ੍ਰਣਾਲੀ 2. ਅਮਰੀਕੀ ਥੀਮਵਾਦੀ ਆਲੋਚਨਾ ਪ੍ਰਣਾਲੀ 3.
ਅੰਮ੍ਰਿਤਸਰ (ਜਾਂ ਅੰਮ੍ਰਿਤਸਰ; ਮਤਲਬ: "ਅੰਮ੍ਰਿਤ ਦਾ ਸਰੋਵਰ") ਚੜ੍ਹਦੇ ਪੰਜਾਬ ਦਾ ਇੱਕ ਸਰਹੱਦੀ ਸ਼ਹਿਰ ਹੈ ਜੋ ਪੰਜਾਬ ਦੇ ਉੱਤਰ-ਪੱਛਮੀ ਹਿੱਸੇ ਵਿੱਚ ਸਥਿੱਤ ਹੈ। ਇਹ ਲਾਹੌਰ ਤੋਂ 67 ਕਿਲੋਮੀਟਰ ਦੂਰ ਹੈ। ਇਹ ਸਿੱਖ ਧਰਮ ਦਾ ਧਾਰਮਿਕ ਅਤੇ ਸੱਭਿਆਚਾਰਕ ਕੇਂਦਰ ਹੈ। ਪੰਜਾਬੀ ਇੱਥੋਂ ਦੀ ਮੁੱਖ ਜਾਂ ਪਹਿਲੀ ਬੋਲੀ ਹੈ | ਇਸ ਦਾ ਸਰਕਾਰੀ ਮੁੱਖ ਦਫ਼ਤਰ ਅੰਮ੍ਰਿਤਸਰ ਜ਼ਿਲ੍ਹਾ ਹੈ। ਇਸ ਦੀ ਆਬਾਦੀ ਕਰੀਬ ੨੦੦੦੦੦੦ ਸ਼ਹਿਰੀ ਅਤੇ ੩,੦੦੦,੦੦੦ ਦੇ ਕਰੀਬ ਅੰਮ੍ਰਿਤਸਰ ਜ਼ਿਲੇ ਵਿੱਚ ੨੦੧੧ ਦੀ ਭਾਰਤੀ ਮਰਦਮਸ਼ੁਮਾਰੀ ਮੁਤਾਬਕ ਹੈ। ਯਾਤਰਾ ਲਈ ਸਭ ਤੋਂ ਵਧੀਆ ਸਮਾਂ ਅਕਤੂਬਰ ਅਤੇ ਮਾਰਚ ਵਿੱਚ ਹੈ।
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਐਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇੱਕ ਦਿਨ ਵਿੱਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿੱਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿੱਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿੱਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿੱਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ 'ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਬੁਨਿਆਦੀ ਅਧਿਕਾਰ ਭਾਰਤੀ ਸੰਵਿਧਾਨ ਦਾ ਇੱਕ ਮਹੱਤਵਪੂਰਨ ਹਿੱਸਾ ਹਨ। ਇਹ ਭਾਰਤੀ ਨਾਗਰਿਕਾਂ ਨੂੰ ਸ਼ਾਂਤੀ ਅਤੇ ਸਦਭਾਵਨਾ ਨਾਲ ਜੀਵਨ ਜਿਉਣ ਦਾ ਅਧਿਕਾਰ ਦਿੰਦੇ ਹਨ। ਇਹ ਅਧਿਕਾਰ ਵਿਸ਼ਵ ਦੇ ਲਗਭਗ ਸਾਰੇ ਲੋਕਤੰਤਰਾਂ ਵਿੱਚ ਮੌਜੂਦ ਹੁੰਦੇ ਹਨ ਜਿਵੇਂ ਕਿ ਕਾਨੂੰਨ ਦੇ ਸਾਹਮਣੇ ਸਮਾਨਤਾ, ਬੋਲਣ ਦੀ ਆਜ਼ਾਦੀ, ਇਕੱਠੇ ਹੋਣ ਦੀ ਆਜ਼ਾਦੀ ਅਤੇ ਆਪਣੇ ਧਰਮ ਨੂੰ ਪੂਜਣ ਦੀ ਆਜ਼ਾਦੀ ਆਦਿ। ਇਹਨਾਂ ਅਧਿਕਾਰਾਂ ਦੀ ਉਲੰਘਣਾ ਕਰਨ ਤੇ ਭਾਰਤੀ ਦੰਡ ਵਿਧਾਨ ਅਧੀਨ ਸਜ਼ਾ ਹੋ ਸਕਦੀ ਹੈ।
ਵਹਿਮ ਭਰਮ ਦੀ ਆਧਾਰਸ਼ਿਲਾ ਡਰ ਹੈ। ਜਦੋਂ ਵਿਅਕਤੀ ਵੱਖ-ਵੱਖ ਕੁਦਰਤੀ ਸ਼ਕਤੀਆਂ ਤੋਂ ਡਰਨ ਲੱਗਾ ਤਾਂ ਉਸਨੇ ਆਪਣੀ ਮਾਨਸਿਕ ਕਮਜ਼ੋਰੀ ਨੂੰ ਸਹਾਰਾ ਦੇਣ ਲਈ ਅਨੇਕਾਂ ਪੂਜਾ ਵਿਧੀਆਂ ਨੂੰ ਅਪਣਾਉਣਾ ਸ਼ੁਰੂ ਕੀਤਾ ਜਿਸ ਨਾਲ ਵੱਖੋ-ਵੱਖਰੇ ਵਹਿਮ ਭਰਮ ਦੀ ਪ੍ਰਚਲਿਤ ਹੋ ਗਏ। ਮਨੁੱਖ ਪ੍ਰਕਿਰਤੀ ਦੇ ਪ੍ਰਭਾਵ ਨੂੰ ਸਮਝਣੋਂ ਅਸਮਰੱਥ ਹੋਣ ਕਰ ਕੇ ਡਰਿਆ ਤੇ ਸਹਿਮਿਆ ਰਹਿੰਦਾ ਸੀ, ਜਦੋਂ ਉਹ ਹਰ ਜੜ੍ਹ ਵਸਤੂ ਵਿੱਚ ਕਿਸੇ ਭਲੀ ਜਾਂ ਚੰਦਰੀ ਆਤਮਾ ਦੀ ਹੋਂਦ ਨੂੰ ਮੰਨ ਦੇ ਉਸ ਦੇ ਚੰਗੇ ਪ੍ਰਭਾਵ ਨੂੰ ਗ੍ਰਹਿਣ ਕਰਨ ਤੇ ਚੰਦਰੇ ਤੋਂ ਮੁਕਤੇ ਹੋਣ ਲਈ ਕਈ ਰੀਤਾਂ ਤੇ ਟੂਣੇ ਕਰਿਆ ਕਰਦਾ ਸੀ ਤੇ ਹਰ ਘਟਨਾ ਕਿਸੇ ਗੈਵੀ ਸ਼ਕਤੀ ਕਰ ਕੇ ਵਾਪਰਦੀ ਹੈ ਤਾਂ ਵਿਸ਼ਵਾਸ ਰੱਖਦਾ ਸੀ ਤਾਂ ਅਨੇਕਾਂ ਵਹਿਮ ਭਰਮਾਂ ਦਾ ਜਨਮ ਹੋਇਆ।" ਮਨੁੱਖ ਇੱਕ ਸਮਾਜਿਕ ਵਾਤਾਵਰਣ ਵਿੱਚ ਰਹਿੰਦਾ ਹੈ। ਵਿਸ਼ਵਾਸ ਇਸ ਵਾਤਾਵਰਣ ਦਾ ਮਹੱਤਵਪੂਰਨ ਭਾਗ ਹਨ ਜਿਹਨਾਂ ਵਿੱਚ ਸਭ ਕੁਝ ਸ਼ਾਮਿਲ ਹੈ ਜਿਸ ਨੂੰ ਅਸੀਂ ਵਹਿਮ, ਪਰੰਪਰਾ ਜਾ ਤੁਅੱਸਬ ਕਹਿੰਦੇ ਹਾਂ। ਡੰਡੀਜ਼ ਨੇ ਐਚ.ਜੇ.
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਮਾਰਕਸਵਾਦ ਇੱਕ ਦਾਰਸ਼ਨਿਕ, ਆਰਥਿਕ ਅਤੇ ਰਾਜਨੀਤਿਕ ਸਿਧਾਂਤ ਹੈ ਜਿਸ ਦੀਆਂ ਬੁਨਿਆਦਾਂ ਕਾਰਲ ਮਾਰਕਸ ਅਤੇ ਫ੍ਰੈਂਡਰਿਕ ਏਂਗਲਜ਼ ਨੇ ਰੱਖੀਆਂ ਸਨ। ਸਮਾਜਿਕ ਸੋਚ ਅਤੇ ਰਾਜਨੀਤਿਕ ਅਭਿਆਸ ਵਿੱਚ ਵੱਖ ਵੱਖ ਰਾਜਨੀਤਿਕ ਪਾਰਟੀਆਂ ਅਤੇ ਅੰਦੋਲਨਾਂ ਨਾਲ ਜੁੜੀਆਂ ਮਾਰਕਸ ਦੀਆਂ ਸਿੱਖਿਆਵਾਂ ਦੀਆਂ ਵੱਖੋ ਵੱਖਰੀਆਂ ਵਿਆਖਿਆਵਾਂ ਮਿਲਦੀਆਂ ਹਨ। ਰਾਜਨੀਤਿਕ ਮਾਰਕਸਵਾਦ ਖੱਬੇਪੱਖੀ ਅਰਾਜਕਤਾਵਾਦ (ਵੇਖੋ ਸਮਾਜਿਕ ਅਰਾਜਕਤਾਵਾਦ), ਈਸਾਈ ਸਮਾਜਵਾਦ ਅਤੇ ਲੋਕਤੰਤਰੀ ਸਮਾਜਵਾਦ ਅਤੇ ਸਮਾਜਿਕ ਲੋਕਤੰਤਰ ਵਰਗੇ ਸਮਾਜਵਾਦ ਦੇ ਰੂਪਾਂ ਵਿਚੋਂ ਇੱਕ ਹੈ। ਦੂਸਰੇ ਰੂਪ ਮਾਰਕਸਵਾਦ ਨੂੰ ਪ੍ਰਵਾਨ ਨਹੀਂ ਕਰਦੇ। ਮਾਰਕਸਵਾਦ ਸਮਾਜਿਕ-ਆਰਥਿਕ ਵਿਸ਼ਲੇਸ਼ਣ ਦੀ ਇੱਕ ਵਿਧੀ ਹੈ ਜੋ ਇਤਿਹਾਸਕ ਵਿਕਾਸ ਦੀ ਭੌਤਿਕਵਾਦੀ ਵਿਆਖਿਆ ਦੀ ਵਰਤੋਂ ਕਰਦਿਆਂ ਜਮਾਤੀ ਸੰਬੰਧਾਂ ਅਤੇ ਸਮਾਜਿਕ ਟਕਰਾਅ ਨੂੰ ਵੇਖਦਾ ਹੈ ਅਤੇ ਸਮਾਜਿਕ ਤਬਦੀਲੀ ਦਾ ਦਵੰਦਵਾਦੀ ਨਜ਼ਰੀਆ ਅਪਣਾਉਂਦੀ ਹੈ। ਮਾਰਕਸਵਾਦ ਸਮਾਜ ਨੂੰ ਸਮਝਣ ਤੇ ਬਦਲਣ ਲਈ ਉਸ ਵਿਧੀ ਦੀ ਵਰਤੋਂ ਕਰਦਾ ਹੈ, ਜਿਸ ਨੂੰ ਹੁਣ ਇਤਿਹਾਸਕ ਪਦਾਰਥਵਾਦ ਕਿਹਾ ਜਾਂਦਾ ਹੈ। ਇਹ ਜਮਾਤੀ ਸਮਾਜ ਅਤੇ ਖਾਸ ਕਰਕੇ ਸਰਮਾਏਦਾਰੀ ਦੇ ਵਿਕਾਸ ਦਾ ਵਿਸ਼ਲੇਸ਼ਣ ਅਤੇ ਆਲੋਚਨਾ ਕਰਦਾ ਹੈ ਅਤੇ ਆਰਥਿਕ, ਸਮਾਜਿਕ ਅਤੇ ਰਾਜਨੀਤਿਕ ਤਬਦੀਲੀ ਵਿੱਚ ਜਮਾਤੀ ਸੰਘਰਸ਼ ਦੀ ਭੂਮਿਕਾ ਤੇ ਜ਼ੋਰ ਦਿੰਦਾ ਹੈ। ਮਾਰਕਸਵਾਦੀ ਸਿਧਾਂਤ ਦੇ ਅਨੁਸਾਰ, ਪੂੰਜੀਵਾਦੀ ਸਮਾਜਾਂ ਵਿੱਚ, ਦੋ ਮੁੱਖ ਜਮਾਤਾਂ ਹੁੰਦੀਆਂ ਹਨ: ਇੱਕ ਦੱਬੀ-ਕੁਚਲੀ ਅਤੇ ਸ਼ੋਸ਼ਿਤ ਪ੍ਰੋਲੇਤਾਰੀ - ਮਾਲ ਅਤੇ ਸੇਵਾਵਾਂ ਦੇ ਨਿਰਮਾਣ ਵਿੱਚ ਲੱਗੀ ਮਜ਼ਦੂਰਾਂ ਦੀ ਸ਼੍ਰੇਣੀ ਅਤੇ ਦੂਜੀ ਬੁਰਜੂਆਜੀ, ਹਾਕਮ ਜਮਾਤ ਜੋ ਉਤਪਾਦਨ ਦੇ ਸਾਧਨ ਦੀ ਮਾਲਕ ਹੁੰਦੀ ਹੈ ਅਤੇ ਲਾਭ ਦੇ ਰੂਪ ਵਿੱਚ ਪ੍ਰੋਲੇਤਾਰੀ ਦੁਆਰਾ ਤਿਆਰ ਕੀਤੇ ਵਾਧੂ ਮੁੱਲ ਨੂੰ ਹੜੱਪ ਲੈਣ ਰਾਹੀਂ ਆਪਣੀ ਦੌਲਤ ਵਧਾਉਂਦੀ ਹੈ। ਇਨ੍ਹਾਂ ਦੋਨਾਂ ਸ਼੍ਰੇਣੀਆਂ ਦੇ ਪਦਾਰਥਕ ਹਿੱਤਾਂ ਦਰਮਿਆਨ ਟਕਰਾਅ ਦੇ ਕਾਰਨ ਜਮਾਤੀ ਟਕਰਾਅ ਪੈਦਾ ਹੁੰਦਾ ਹੈ। ਇਸ ਜਮਾਤੀ ਸੰਘਰਸ਼ ਜਿਸ ਨੂੰ ਆਮ ਤੌਰ 'ਤੇ ਸਮਾਜ ਦੀਆਂ ਉਤਪਾਦਕ ਤਾਕਤਾਂ ਵਲੋਂ ਉਤਪਾਦਨ ਦੇ ਸੰਬੰਧਾਂ ਦੇ ਵਿਰੁਧ ਵਿਦਰੋਹ ਦੇ ਤੌਰ ਤੇ ਦਰਸਾਇਆ ਜਾਂਦਾ ਹੈ, ਦੇ ਨਤੀਜੇ ਵਜੋਂ ਥੋੜ੍ਹੇ ਸਮੇਂ ਦੇ ਸੰਕਟ ਦਾ ਇੱਕ ਦੌਰ ਆਉਂਦਾ ਹੈ, ਜਦੋਂ ਪ੍ਰੋਲੇਤਾਰੀ ਦੀ ਚੇਤਨਾ (ਭਾਵੇਂ ਕਿ ਸ਼੍ਰੇਣੀ ਚੇਤਨਾ ਦੀਆਂ ਵੱਖੋ ਵੱਖ ਡਿਗਰੀਆਂ ਹੁੰਦੀਆਂ ਹਨ) ਵਿੱਚ ਤੀਬਰ ਹੋ ਰਹੀ ਕਿਰਤ ਦੀ ਅਲਹਿਦਗੀ ਨੂੰ ਪ੍ਰਬੰਧਿਤ ਕਰਨ ਲਈ ਬੁਰਜੂਆਜ਼ੀ ਨੂੰ ਸੰਘਰਸ਼ ਕਰਨਾ ਪੈਂਦਾ ਹੈ। ਡੂੰਘੇ ਸੰਕਟ ਦੇ ਦੌਰ ਵਿੱਚ, ਦੱਬੇ-ਕੁਚਲੇ ਲੋਕਾਂ ਦਾ ਵਿਰੋਧ ਦਾ ਨਤੀਜਾ ਇੱਕ ਪ੍ਰੋਲੇਤਾਰੀ ਇਨਕਲਾਬ ਹੋ ਸਕਦਾ ਹੈ। ਜੇ ਉਹ ਜਿੱਤ ਜਾਂਦਾ ਹੈ, ਤਾਂ ਇਹ ਉਤਪਾਦਨ ਦੇ ਸਾਧਨਾਂ ਦੀ ਸਮਾਜਿਕ ਮਾਲਕੀ ਤੇ ਅਧਾਰਤ ਇੱਕ ਸਮਾਜਿਕ-ਆਰਥਿਕ ਪ੍ਰਣਾਲੀ, ਸਮਾਜਵਾਦ ਦੀ ਸਥਾਪਨਾ ਵੱਲ ਅੱਗੇ ਵਧਦਾ ਹੈ, ਜਿਸ ਵਿੱਚ ਹਰੇਕ ਨੂੰ ਉਸਦੇ ਯੋਗਦਾਨ ਦੇ ਅਨੁਸਾਰ ਅਤੇ ਵਰਤੋਂ ਲਈ ਉਤਪਾਦਨ ਅਤੇ ਸਿੱਧਾ ਵਰਤੋਂ ਲਈ ਉਤਪਾਦਨ ਕੀਤਾ ਜਾਂਦਾ ਹੈ। ਕਿਉਂ ਜੋ ਉਤਪਾਦਨ-ਸ਼ਕਤੀਆਂ ਅੱਗੇ ਵਧਦੀਆਂ ਰਹਿੰਦੀਆਂ ਹਨ, ਮਾਰਕਸ ਨੇ ਅਨੁਮਾਨ ਲਗਾਇਆ ਕਿ ਸਮਾਜਵਾਦ ਆਖਰਕਾਰ ਇੱਕ ਕਮਿਊਨਿਸਟ ਸਮਾਜ ਵਿੱਚ ਤਬਦੀਲ ਹੋ ਜਾਵੇਗਾ, ਜੋ ਇੱਕ ਜਮਾਤ-ਰਹਿਤ, ਰਾਜ-ਰਹਿਤ, ਸਾਂਝ ਮਾਲਕੀ ਦੇ ਅਧਾਰ ਤੇ ਮਨੁੱਖੀ ਸਮਾਜ ਹੋਵੇਗਾ: "ਹਰੇਕ ਤੋਂ ਉਸਦੀ ਯੋਗਤਾ ਦੇ ਅਨੁਸਾਰ, ਹਰੇਕ ਨੂੰ ਉਸਦੀਆਂ ਜ਼ਰੂਰਤਾਂ ਅਨੁਸਾਰ। ਕਾਰਲ ਮਾਰਕਸ ਜਰਮਨ ਦੇ ਫਿਲਾਸ਼ਫਰ, ਅਰਥ-ਸ਼ਾਸ਼ਤਰੀ, ਸਮਾਜ ਵਿਗਿਆਨੀ ਇਤਿਹਾਸ ਦਾ ਪੱਤਰਕਾਰ ਅਤੇ ਸਮਾਜਿਕ ਇਨਕਲਾਬੀ ਸਨ। ਉਨ੍ਹਾਂ ਦਾ ਜਨਮ 5 ਮਈ 1818 ਈ. ਨੂੰ ਇੱਕ ਯਹੂਦੀ ਪਰਿਵਾਰ ਵਿੱਚ ਹੋਇਆ। ਉਹ ਬੋਨ ਯੂਨੀਵਰਸਿਟੀ ਅਤੇ ਜੇਨਾ ਯੂਨੀਵਰਸਿਟੀ ਵਿਚੋਂ ਪੜਦਿਆਂ ਹੀਗਲ ਦੇ ਦਰਸ਼ਨ ਤੋਂ ਬਹੁਤ ਪ੍ਰਭਾਵਿਤ ਹੋਇਆ। 1839-41 ਵਿੱਚ ਉਨ੍ਹਾਂ ਨੇ ਪ੍ਰਾਕ੍ਰਿਤਕ ਦਰਸ਼ਨ ਉੱਪਰ ਆਪਣਾ ਪੀਐੱਚ.ਡੀ. ਦਾ ਸ਼ੋਧ ਪ੍ਰਬੰਧ ਤਿਆਰ ਕੀਤਾ। ਮਾਰਕਸ ਉੱਪਰ ਇਸ ਗੱਲ ਦਾ ਅਸਰ ਸੀ ਕਿ ਉਸਦੇ ਪਿਤਾ ਨੇ ਇਸ ਕਰਕੇ ਯਹੂਦੀ ਧਰਮ ਨੂੰ ਛੱਡ ਕੇ ਇਸਾਈ ਮੱਤ ਨੂੰ ਅਪਨਾ ਲਿਆ ਸੀ ਤਾਂ ਕਿ ਉਹ ਉੱਚ ਵਰਗ ਵਿੱਚ ਸਵਿਕਾਰਿਆ ਜਾ ਸਕੇ। 1835 ਤੋਂ ਬਾਅਦ ਸਮੇਂ ਵਿੱਚ ਯੂਨੀਵਰਸਿਟੀ ਵਿੱਚ ਪੜਦਿਆਂ ਹੋਇਆ ਹੀ ਉਹ ਆਪਣੇ ਸਟੇਟ ਵਿਰੋਧੀ ਵਿਚਾਰਾਂ ਦਾ ਇਜ਼ਹਾਰ ਕਰਦਾ ਰਿਹਾ। ਯੂਨੀਵਰਸਿਟੀ ਵਿੱਚ ਸੱਜੇ ਪੱਖੀ ਅਤੇ ਖੱਬੇ ਪੱਖੀ ਦੋ ਧੜੇ ਬਣੇ ਹੋਏ ਸਨ। ਮਾਰਕਸ ਖੱਬੇ ਪੱਖੀਆਂ ਦਾ ਲੀਡਰ ਸੀ। ਹੁਣ ਉਸਨੂੰ ਸਮਝ ਆ ਗਈ ਸੀ ਕਿ ਗਰੀਬੀ ਬੁਰਜ਼ੁਆ ਜਮਾਤ ਵੱਲੋਂ ਪੈਦਾ ਕੀਤੀ ਹੋਈ ਸਥਿਤੀ ਹੀ ਹੈ। ਮਾਰਕਸਵਾਦ ਸਮਾਜ ਨੂੰ ਸਮਝਣ ਤੇ ਬਦਲਣ ਲਈ ਉਸ ਵਿਧੀ ਦੀ ਵਰਤੋਂ ਕਰਦਾ ਹੈ, ਜਿਸ ਨੂੰ ਹੁਣ ਇਤਿਹਾਸਕ ਪਦਾਰਥਵਾਦ ਕਿਹਾ ਜਾਂਦਾ ਹੈ। ਇਹ ਜਮਾਤੀ ਸਮਾਜ ਅਤੇ ਖਾਸ ਕਰਕੇ ਸਰਮਾਏਦਾਰੀ ਦੇ ਵਿਕਾਸ ਦਾ ਵਿਸ਼ਲੇਸ਼ਣ ਅਤੇ ਆਲੋਚਨਾ ਕਰਦਾ ਹੈ ਅਤੇ ਆਰਥਿਕ, ਸਮਾਜਿਕ ਅਤੇ ਰਾਜਨੀਤਿਕ ਤਬਦੀਲੀ ਵਿੱਚ ਜਮਾਤੀ ਸੰਘਰਸ਼ ਦੀ ਭੂਮਿਕਾ ਤੇ ਜ਼ੋਰ ਦਿੰਦਾ ਹੈ। ਮਾਰਕਸਵਾਦੀ ਸਿਧਾਂਤ ਦੇ ਅਨੁਸਾਰ, ਪੂੰਜੀਵਾਦੀ ਸਮਾਜਾਂ ਵਿੱਚ, ਦੋ ਮੁੱਖ ਜਮਾਤਾਂ ਹੁੰਦੀਆਂ ਹਨ: ਇੱਕ ਦੱਬੀ-ਕੁਚਲੀ ਅਤੇ ਸ਼ੋਸ਼ਿਤ ਪ੍ਰੋਲੇਤਾਰੀ - ਮਾਲ ਅਤੇ ਸੇਵਾਵਾਂ ਦੇ ਨਿਰਮਾਣ ਵਿੱਚ ਲੱਗੀ ਮਜ਼ਦੂਰਾਂ ਦੀ ਸ਼੍ਰੇਣੀ ਅਤੇ ਦੂਜੀ ਬੁਰਜੂਆਜੀ, ਹਾਕਮ ਜਮਾਤ ਜੋ ਉਤਪਾਦਨ ਦੇ ਸਾਧਨ ਦੀ ਮਾਲਕ ਹੁੰਦੀ ਹੈ ਅਤੇ ਲਾਭ ਦੇ ਰੂਪ ਵਿੱਚ ਪ੍ਰੋਲੇਤਾਰੀ ਦੁਆਰਾ ਤਿਆਰ ਕੀਤੇ ਵਾਧੂ ਮੁੱਲ ਨੂੰ ਹੜੱਪ ਲੈਣ ਰਾਹੀਂ ਆਪਣੀ ਦੌਲਤ ਵਧਾਉਂਦੀ ਹੈ। ਇਨ੍ਹਾਂ ਦੋਨਾਂ ਸ਼੍ਰੇਣੀਆਂ ਦੇ ਪਦਾਰਥਕ ਹਿੱਤਾਂ ਦਰਮਿਆਨ ਟਕਰਾਅ ਦੇ ਕਾਰਨ ਜਮਾਤੀ ਟਕਰਾਅ ਪੈਦਾ ਹੁੰਦਾ ਹੈ। ਮਾਰਕਸਵਾਦ ਬਹੁਤ ਸਾਰੀਆਂ ਵੱਖ ਵੱਖ ਸ਼ਾਖਾਵਾਂ ਅਤੇ ਵਿਚਾਰਧਾਰਾਵਾਂ ਵਿੱਚ ਵਿਕਸਤ ਹੋਇਆ ਹੈ, ਨਤੀਜੇ ਵਜੋਂ ਹੁਣ ਮਾਰਕਸਵਾਦੀ ਸਿਧਾਂਤ ਦਾ ਕੋਈ ਇੱਕ ਨਿਸਚਿਤ ਸਿਧਾਂਤ ਨਹੀਂ ਹੈ।1842 ਦੇ ਆਸਪਾਸ ‘ਰਲਿਸ ਸਮਾਚਾਰ’ ਨਾਂ ਦੀ ਪੱਤ੍ਰਿਕਾ ਵਿੱਚੋਂ ਸਤਾ ਨੂੰ ਵੰਗਾਰਦੇ ਹੋਏ ਲੇਖ ਲਿਖਦਾ ਹੋਇਆ ਇਸਦਾ ਸੰਪਾਦਕ ਬਣਿਆ। ਇਸ ਪੱਤ੍ਰਿਕਾ ਰਾਹੀਂ ਹੀ ਫਰੈਂਡਿਕ ਏਂਗਲਜ਼ ਉਸਦੀਆਂ ਲਿਖਤਾਂ ਤੋਂ ਪ੍ਰਭਾਵਿਤ ਹੋਇਆ। ਕਾਰਲ ਮਾਰਕਸ ਵਿਆਹ ਤੋਂ ਬਾਅਦ ਪੈਰਿਸ ਪਹੁੰਚ ਗਿਆ। ਜਿੱਥੇ ਉਸਨੂੰ ਬੁਰਜ਼ੁਆ ਜਮਾਤ ਦੇ ਕਰੂਪ ਚਿਹਰੇ ਦੇ ਦਰਸ਼ਨ ਹੋਏ। ਇੱਥੇ ਹੀ ਉਸਦੀ ਏਂਗਲਜ਼ ਨਾਲ ਮੁਲਾਕਾਤ ਹੁੰਦੀ ਹੈ ਅਤੇ ਇਕੱਠੇ ਹੀ ਕੰਮ ਕਰਨ ਲਈ ਸਹਿਮਤ ਹੋ ਜਾਂਦੇ ਹਨ। “ਉਨ੍ਹਾਂ ਦੋਹਾਂ ਦਾ ਨਿਸ਼ਾਨਾ ਸਮਾਜਵਾਦੀ ਵਿਚਾਰਧਾਰਾ ਨੂੰ ਵਿਗਿਆਨਿਕ ਪੱਧਰ ਉੱਪਰ ਖੜ੍ਹਾ ਕਰਨਾ ਅਤੇ ਮਜ਼ਦੂਰ ਵਰਗ ਨੂੰ ਵਿਚਾਰਧਾਰਕ ਸੰਦਾਂ ਨਾਲ ਲੈਸ ਕਰਕੇ ਉਨ੍ਹਾਂ ਨੂੰ ਆਪਣੀ ਮੁਕਤੀ ਦੇ ਘੋਲ ਲਈ ਤਿਆਰ ਕਰਨਾ ਸੀ।”1 ਮਾਰਕਸ ਇਸ ਨਤੀਜੇ ਉੱਤੇ ਪਹੁੰਚਿਆ ਕਿ ਆਰਥਿਕ ਸੰਰਚਨਾ ਦੀ ਸਮਾਜਕ ਵਰਤਾਰੇ ਅਤੇ ਮਨੁੱਖੀ ਰਿਸ਼ਤਿਆਂ ਨੂੰ ਨਿਰਧਾਰਿਤ ਕਰਦੀ ਹੈ। ਜਿੱਥੇ ਮਾਰਕਸ ਅਤੇ ਏਂਗਲਜ਼ ਨਾਲ ਰਲ ਕੇ “ਕਮਿਊਨਿਸਟ ਮੈਨੀਫੈਸਟੋ” ਤਿਆਰ ਕੀਤਾ। ਮਾਰਕਸਵਾਦੀ ਦਰਸ਼ਨ ਕਾਰਲ ਮਾਰਕਸ ਅਤੇ ਫਰੈਡਿਕ ਏਂਗਲਜ ਯਤਨਾਂ ਸਦਕਾ ਹੀ ਹੋਂਦ ਵਿੱਚ ਆਇਆ ਸੀ। ਇਹ ਦੋਵੇਂ ਵਿਦਵਾਨ ਪ੍ਰੋਲੋਤਾਰੀ ਜਮਾਤ ਜਾਂ ਕਹਿ ਲਉ ਮਜ਼ਦੂਰ ਅਤੇ ਕਾਮਿਆਂ ਵਿੱਚ ਖੜ੍ਹ ਕੇ ਬੁਰਜ਼ੁਆ ਜਮਾਤ ਦੇ ਲੁੱਟ-ਖਸੁੱਟ ਵਾਲੇ ਨਿਜ਼ਾਮ ਦਾ ਵਿਰੋਧ ਕਰਦੇ ਸਨ। ਇਹਨਾਂ ਦੋਹਾਂ ਵਿਦਵਾਨਾਂ ਦੀਆਂ ਕੋਸ਼ਿਸ਼ਾਂ ਸਦਕਾ ਹੀ ਇਹ ਦਰਸ਼ਨ ਆਪਣੇ ਸੰਘਰਸ਼ਾਂ ਅਤੇ ਸਿਰਜਨਾਤਮਕ ਕਾਰਨਾਮੇ ਕਰਕੇ ਸੰਸਾਰ ਪੱਧਰ 'ਤੇ ਜਾਣਿਆ ਜਾਣ ਲੱਗਾ ਅਤੇ ਇੱਕ ਤਰ੍ਹਾਂ ਨਾਲ ਸਰਵ-ਵਿਆਪਕਤਾ ਦੀ ਪਹੁੰਚ ਕਰਕੇ ਇੱਕ ਇਨਕਲਾਬੀ ਸਿਧਾਂਤ ਵਜੋਂ ਸਰਬ-ਪ੍ਰਵਾਨਤਾ ਦਾ ਦਰਜਾ ਹਾਸਿਲ ਕਰ ਗਿਆ। ਇਸ ਵਾਦ ਦਾ ਸੰਬੰਧ ਸਮਾਜਿਕ ਵਿਕਾਸ ਵਿੱਚੋਂ ਇਤਿਹਾਸਿਕ ਪਦਾਰਥਵਾਦ ਦੀ ਭੂਮਿਕਾ ਦੀ ਨਿਸ਼ਾਨਦੇਹੀ ਕਰਨ ਨਾਲ ਹੈ। ਇਹ ਸਿਧਾਂਤ ਇਹ ਵਿਚਾਰ ਦਿੰਦਾ ਹੈ ਕਿ ਸਮਾਜ ਵਿੱਚ ਵਾਧੂ ਉਤਪਾਦਨ ਦੇਣ ਦੇ ਸਿੱਟੇ ਵਜੋਂ ਸਮਾਜ ਵਿੱਚ ਸਰਮਾਏ ਦੀ ਕਾਣੀਵੰਡ ਹੋ ਗਈ ਅਤੇ ਸਮਾਜ ਜਮਾਤਾਂ ਵਿੱਚ ਵੰਡਿਆ ਗਿਆ। ਕੁਝ ਲੋਕਾਂ ਵੱਲੋਂ ਉਪਜ ਦੇ ਸੋਮਿਆਂ ਨੂੰ ਆਪਣੇ ਨਿੱਜੀ ਕਬਜ਼ੇ ਵਿੱਚ ਲੈ ਲੈਣ ਕਰਕੇ ਜਮਾਤਾਂ ਵਿੱਚ ਟਕਰਾਅ ਵਾਲੀ ਸਥਿਤੀ ਪੈਦਾ ਹੋ ਗਈ। ਜਮਾਤਾਂ ਵਿੱਚੋਂ ਆਪਣਾ-ਆਪਸੀ ਵਿਰੋਧ ਪੈਦਾ ਹੋ ਗਿਆ ਜਿਹੜਾ ਕਿ ਇੱਕ ਤਿੱਖੇ ਟਕਰਾਅ ਦਾ ਰੂਪ ਧਾਰਨ ਕਰ ਗਿਆ। ਕਾਬਜ਼ ਧਿਰ ਵੱਲੋਂ ਆਦਰਸ਼ਵਾਦ ਅਤੇ ਹੋਰ ਧਾਰਮਿਕ ਮਾਨਤਾਵਾਂ ਦੀ ਦੁਹਾਈ ਪਾਈ ਜਾਂਦੀ ਹੈ। ਪ੍ਰੰਤੂ ਅਤੇ ਫਿਰ ਵੀ ਇਸਦੇ ਵਿਰੋਧ ਵਿੱਚ ਪ੍ਰਗਤੀਵਾਦੀ ਅਤੇ ਯਥਾਰਥਵਾਦੀ ਵਿਚਾਰਧਾਰਾ ਨੇ ਲੁੱਟੀ ਜਾ ਰਹੀ ਸ਼੍ਰੇਣੀ ਦੇ ਨਾਲ ਖੜ੍ਹੇ ਹੋ ਕਿ ਸਮਾਜਿਕ ਇਨਸਾਫ਼ ਦਾ ਨਾਹਰਾ ਮਾਰਿਆ ਤਾਂ ਇਸ ਸਿਧਾਂਤ ਨੇ ਇੱਕ ਵਿਸ਼ਵ-ਵਿਆਪੀ ਲੋੜ ਅਤੇ ਇਨਕਲਾਬ ਦਾ ਰਾਹ ਖੋਲ੍ਹ ਦਿੱਤਾ। ਮਾਰਕਸਵਾਦ ਸਮਾਜ ਦੇ ਅਧਿਐਨ ਦੀ ਉਹ ਜੁਗਤ ਹੈ ਜਿਹੜੀ ਜਮਾਤੀ ਸੰਬੰਧਾਂ ਅਤੇ ਆਪਸੀ ਵਿਰੋਧਾਂ, ਇਤਿਹਾਸਕ ਵਿਕਾਸ ਵਿੱਚ ਪਦਾਰਥਕ ਵਿਆਖਿਆ ਨੂੰ ਆਧਾਰ ਬਣਾ ਕੇ ਸਮਾਜਿਕ ਬਦਲਾਅ ਨੂੰ ਵਿਰੋਧ ਵਿਕਾਸ ਦੇ ਨੁਕਤੇ ਤੋਂ ਵਿਸ਼ਲੇਸ਼ਣ ਕਰਦੀ ਹੈ। ਮਾਰਕਸੀ ਵਿਧੀ ਪੂੰਜੀਵਾਦ ਦੇ ਵਿਕਾਸ ਬਾਰੇ ਆਰਥਿਕ ਅਤੇ ਸਮਾਜਿਕ ਰਾਜਨੀਤਿਕ ਸੰਬੰਧਾਂ ਨੂੰ ਦਰਸਾਉਂਦੀ ਹੈ। ਇਹ ਜੁਗਤ ਕਿਸੇ ਵੀ ਸਮਾਜ ਵਿੱਚੋਂ ਆਰਥਿਕ ਪ੍ਰਬੰਧ ਦੀ ਤਬਦੀਲੀ ਵਿਚੋਂ ਜਮਾਤੀ ਸੰਘਰਸ਼ ਦੀ ਭੂਮਿਕਾ ਨੂੰ ਸਮਝਾਉਂਦੀ ਹੈ। ਅੰਗਰੇਜ਼ੀ ਸਾਹਿਤ ਆਲੋਚਨਾ ਅਤੇ ਸੱਭਿਆਚਾਰਕ ਸਿਧਾਂਤਕਾਰ ਟੈਰੀ ਈਗਲਟਨ ਮਾਰਕਸਵਾਦੀ ਆਲੋਚਨਾ ਨੂੰ ਇਸ ਤਰ੍ਹਾਂ ਪ੍ਰਭਾਸ਼ਿਤ ਕਰਦੇ ਹਨ: “ਮਾਰਕਸਵਾਦੀ ਆਲੋਚਨਾ ਕੇਵਲ ਸਾਹਿਤ ਦੀ ਸਮਾਜਿਕਤਾ ਹੀ ਨਹੀਂ ਇਹ ਉਨ੍ਹਾਂ ਸਰੋਕਾਰਾਂ ਨਾਲ ਵੀ ਸੰਬੰਧ ਰੱਖਦੀ ਹੈ ਕਿ ਨਾਵਲਾਂ ਨੂੰ ਕਿਵੇਂ ਪ੍ਰਕਾਸ਼ਿਤ ਕਰਵਾਇਆ ਜਾਂਦਾ ਹੈ ਅਤੇ ਉਹ ਮਜ਼ਦੂਰ ਜਮਾਤ ਦੀ ਪੇਸ਼ਕਾਰੀ ਕਿਵੇਂ ਕਰਦੇ ਹਨ। ਇਸਦਾ ਨਿਸ਼ਾਨਾ ਸਾਹਿਤ ਕਾਰਜ ਨੂੰ ਭਰਪੂਰਤਾ ਨਾਲ ਵਿਖਿਆਉਣਾ ਹੈ। ਇਸ ਦਾ ਅਰਥ ਉਸਦੀ ਸ਼ੈਲੀ ਅਰਥਾਂ ਅਤੇ ਰੂਪਾਂ ਦੀ ਸੰਵੇਦਨਸ਼ੀਲਤਾ ਵੱਲ ਧਿਆਨ ਦੇਣਾ ਹੈ। 19ਵੀਂ ਸਦੀ ਵਿੱਚ ਮਾਰਕਸਵਾਦੀਆਂ ਅਤੇ ਅਰਾਜਕਤਾਵਾਦੀਆਂ ਵਿੱਚ ਸਮਾਜਵਾਦੀ ਰਾਜ ਨੂੰ ਲੈ ਕੇ ਗੰਭੀਰ ਬਹਿਸ਼ਾਂ ਹੁੰਦੀਆਂ ਰਹੀਆਂ ਹਨ। ਮਾਰਕਸਵਾਦੀ ਰਾਜ ਨੂੰ ਖ਼ਤਮ ਕਰਨ ਦੇ ਸਮਰਥਕ ਹੁੰਦੇ ਹੋਏ ਵੀ ਪਹਿਲਾਂ ਮਜ਼ਦੂਰਾਂ ਦੇ ਰਾਜ ਨੂੰ ਸਥਾਪਿਤ ਕਰਨਾ ਪੈਂਦਾ ਸੀ। ਬਕੂਨਿਨ ਨੇ ਸਮਾਜਵਾਦੀ ਰਾਜ ਨੂੰ ਇੱਕ ਫੌਜੀ ਬੈਰਕ ਦਾ ਨਾਂ ਦਿੱਤਾ। ਜਿਸ ਵਿੱਚ ਲੋਕ ਨਗਾਰੇ ਦੀ ਚੋਟ ਨਾਲ ਸੌਣ ਗਏ, ਜਾਗਣਗੇ ਅਤੇ ਕੰਮ ਕਰਨਗੇ। ਇਹ ਇਕੋ ਅਜਿਹਾ ਰਾਜ ਹੋਵੇਗਾ, ਜਿਸ ਵਿੱਚ ਚਲਾਕ ਅਤੇ ਸ਼ਾਤਰ ਲੋਕ ਸਰਕਾਰੀ ਸਹੂਲਤਾਂ ਮਾਨਣਗੇ। ਜਦੋਂ ਸੰਸਾਰ ਪੱਧਰ ਉੱਪਰ ਜਾਗੀਰਦਾਰੀ ਪ੍ਰਬੰਧ ਤੇ ਖਾਤਮੇ ਤੋਂ ਬਾਅਦ ਪੂੰਜੀਵਾਦੀ ਪ੍ਰਬੰਧ ਸਥਾਪਿਤ ਹੋ ਗਿਆ ਤਾਂ ਯੂਰਪੀ ਮੁਲਕਾਂ ਵਿੱਚ ਇਹ ਸੰਘਰਸ਼ ਵਧੇਰੇ ਸਪਸ਼ਟ ਅਤੇ ਸਮਝਣਯੋਗ ਹੋ ਗਿਆ ਕਿਉਂਕਿ ਬੁਰਜ਼ੁਆ ਜਾਂ ਪੂੰਜੀਪਤੀ ਅਤੇ ਪ੍ਰੋਲੋਤਾਰੀ ਜਾਂ ਮਜ਼ਦੂਰ ਜਮਾਤ ਦੀ ਵੰਡ ਭਲੀਭਾਂਤ ਸਮਝ ਆਉਣ ਲੱਗੀ ਅਤੇ ਜਮਾਤ ਰਹਿਤ ਸਮਾਜ ਦੀ ਲੋੜ ਦੀ ਮਹੱਤਤਾ ਵੀ ਲੋਕਾਂ ਦੀ ਸਮਝ ਵਿੱਚ ਆਉਣੀ ਸ਼ੁਰੂ ਹੋ ਗਈ। ਜਿਹੜੀ ਸਮਝ ਕੇ ਮਾਰਕਸ ਨੇ ਲੋਕਾਂ ਅੱਗੇ ਪੇਸ਼ ਕੀਤੀ ਸੀ ਕਿ ਸਮਾਜਕ ਵਰਤਾਰਾ ਕਾਰਜਸ਼ੀਲ ਕਿਵੇਂ ਹੈ ਅਤੇ ਇਸਨੂੰ ਜਮਾਤ ਰਹਿਤ ਸਮਾਜ ਵਿੱਚ ਬਦਲਿਆ ਕਿਵੇਂ ਜਾ ਸਕਦਾ ਹੈ। ਮਾਰਕਸ ਦੇ ਵਿਚਾਰ ਵਿੱਚ ਪੂੰਜੀਵਾਦ ਨਾ ਸਹਿ ਸਕਣਯੋਗ ਆਰਥਿਕ ਵਰਤਾਰਾ ਹੈ। ਇਸ ਲਈ ਇਸ ਤੋਂ ਛੁਟਕਾਰਾ ਪਾਉਣਾ ਲਾਜ਼ਮੀ ਹੈ। ਇਸ ਤੋਂ ਕਮਿਊਨਿਸਟ ਸਮਾਜ ਦੇ ਹਥਿਆਰਬੰਦ ਇਨਕਲਾਬ ਰਾਹੀਂ ਹੀ ਮੁਕਤੀ ਮਿਲ ਸਕਦੀ ਹੈ। ਮਾਰਕਸ ਅਤੇ ਏਂਗਲਜ਼ ਆਈ ਲੈਨਿਨ ਦਾ ਹੈ। ਉਸਦੀਆਂ ਗਤੀਵਿਧੀਆਂ ਅਤੇ ਖੋਜਾਂ ਨੇ ਨਾ ਕੇਵਲ ਮਾਰਕਸਵਾਦ ਨੂੰ ਵਿਵਹਾਰਿਕਕ ਅਤੇ ਸਿਧਾਂਤਿਕ ਪੱਧਰ ਉੱਪਰ ਅਮੀਰ ਹੀ ਕੀਤਾ। ਸਗੋਂ ਉਸਨੂੰ ਰਾਜਨੀਤਿਕ ਪੱਧਰ ਉੱਪਰ ਪਰਖ ਕੇ ਵੀ ਵੇਖਿਆ ਅਤੇ ਰੂਸੀ ਇਨਕਲਾਬ ਦੀ ਮਿਸਾਲ ਸਾਡੇ ਸਾਹਮਣੇ ਹੈ। ਦੂਜੀ ਸੰਸਾਰ ਜੰਗ ਤੋਂ ਬਾਅਦ ਮਾਰਕਸਵਾਦ ਵਿੱਚ ਵੀ ਤਬਦੀਲੀਆਂ ਆਈਆਂ ਹਨ। ਇਹ ਤਬਦੀਲੀਆਂ ਆਧੁਨਿਕ ਦਰਸ਼ਨ ਸ਼ਾਸਤਰੀਆਂ ਜਿਵੇਂ ਐਡਮੰਡ ਹਰਸਲ, ਮਾਰਵਿਨ ਹੈਡਗਰ ਅਤੇ ਸਿਗਮਨ ਫਰਾਇਡ ਅਤੇ ਹੋਰ ਵਿਦਵਾਨਾਂ ਦੀਆਂ ਖੋਜਾਂ ਅਤੇ ਵਿਚਾਰਾਂ ਦੇ ਪ੍ਰਭਾਵ ਨਾਲ ਆਈਆਂ। ਮਾਰਕਸਵਾਦ ਦੀਆਂ ਜੜ੍ਹਾਂ ਉਸ ਤੋਂ ਪਹਿਲਾਂ ਹੋਏ ਫਿਲਾਸਫ਼ਰਾਂ ਅਤੇ ਅਰਥ-ਸ਼ਾਸਤਰੀਆਂ ਦੀ ਵਿਚਾਰਧਾਰਾ ਅਤੇ ਫਲਸਫੇ ਵਿੱਚ ਹਨ। ਇਨ੍ਹਾਂ ਡੇਵਿਡ ਹੀਗਲ, ਜੋਹਨ ਫਿੱਚ, ਈਮਾਨੂਏਲ ਕਾਂਤ, ਐਡਮ ਸਮਿਥ, ਡੇਵਿਡ ਰਿਕਾਰਡੋ ਅਤੇ ਜੋਹਨ ਸਟੂਆਰਟ ਮਿਲ ਸ਼ਾਮਿਲ ਹਨ। ਮਾਰਕਸ ਨੇ ਇਹਨਾਂ ਦੇ ਵਿਚਾਰਾਂ ਨੂੰ ਸਮਝਿਆ ਹੀ ਨਹੀਂ, ਸਗੋਂ ਇਹਨਾਂ ਨੂੰ ਇਤਿਹਾਸਕ, ਸਮਾਜਿਕ, ਰਾਜਨੀਤਿਕ ਅਤੇ ਅਰਥ-ਸ਼ਾਸਤਰੀਆਂ ਨੂੰ ਯਥਾਰਥ ਨਾਲ ਜੋੜਿਆ। ਇਸਨੂੰ ਉਹ ਇਤਿਹਾਸਕ ਪਦਾਰਥਵਾਦ ਦਾ ਨਾਮ ਦੇਂਦਾ ਹੈ। ਬਿਆਨ ਉੱਪਰ ਅਸੀਂ ਬਿਆਨ ਕਰ ਆਏ ਕਿ ਮਾਰਕਸ ਦਾ ਸਮਾਂ 19ਵੀਂ ਸਦੀ ਦਾ ਹੈ। ਜਿਸ ਸਮੇਂ ਉਦਯੋਗਿਕ ਕ੍ਰਾਂਤੀ ਫੈਲ ਰਹੀ ਸੀ। ਵੱਖ-ਵੱਖ ਤਰੀਕਿਆਂ ਨਾਲ ਮਜ਼ਦੂਰਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਸੀ ਅਤੇ ਸਮਾਜ ਵਿੱਚ ਆਰਥਿਕ ਅਸਮਾਨਤਾ ਫੈਲੀ ਹੋਈ ਸੀ ਕਾਰਲ ਮਾਰਕਸ ਵਰਤਮਾਨ ਸਮੇਂ ਦੀ ਸਮਾਜਿਕ ਹਾਲਤ ਨੂੰ ਸਮਝਣਾ ਚਾਹੁੰਦੇ ਸਨ ਕਿਉਂਕਿ ਉਹ ਸਮਾਜ ਨੂੰ ਬਦਲਣਾ ਚਾਹੁੰਦੇ ਸਨ। ਉਹਨਾਂ ਦਾ ਵਿਚਾਰ ਸੀ ਕਿ ਕਿਸੇ ਵੀ ਤਰੀਕੇ ਪੂੰਜੀਵਾਦ ਨੂੰ ਖ਼ਤਮ ਕੀਤਾ ਜਾਣਾ ਚਾਹੀਦਾ ਹੈ। ਭਾਵ ਉਹ ਵਰਤਮਾਨ ਸਮੇਂ ਨੂੰ ਬਿਲਕੁਲ ਬਦਲ ਦੇਣਾ ਚਾਹੁੰਦੇ ਸਨ। ਇਸ ਲਈ ਉਨ੍ਹਾਂ ਨੂੰ ਸਮਕਾਲੀ ਸਮਾਜ ਵੀ ਬਣਤਰ ਸੰਬੰਧੀ ਸੰਪੂਰਨ ਗਿਆਨ ਹੋਣਾ ਲਾਜ਼ਮੀ ਸੀ। ਉਨ੍ਹਾਂ ਨੇ ਸੋਚਿਆ ਕਿ ਵਰਤਮਾਨ ਅਤੇ ਭੂਤਕਾਲ ਨੂੰ ਸਮਝਕੇ ਹੀ ਅਸੀਂ ਭਵਿੱਖ ਦੀਆਂ ਸੰਭਾਵਨਾਵਾਂ ਸੰਬੰਧੀ ਕੁਝ ਆਖ ਸਕਦੇ ਹਾਂ। ਮਾਰਕਸਵਾਦੀ ਦਰਸ਼ਨ ਨੂੰ ਸਮਝਣ ਲਈ ਡਾ.
ਸਿੱਖੀ ਜਾਂ ਸਿੱਖ ਧਰਮ (ਸਿੱਖ ਦਾ ਮਤਲਬ, "ਸਿੱਖਣ ਵਾਲ਼ਾ") ਇੱਕ ਭਾਰਤੀ ਧਰਮ ਹੈ, ਜੋ 15ਵੀਂ ਸਦੀ ਵਿੱਚ ਭਾਰਤੀ ਉਪਮਹਾਂਦੀਪ ਦੇ ਪੰਜਾਬ ਖੇਤਰ ਵਿੱਚ ਸ਼ੁਰੂ ਹੋਇਆ। ਇਹ ਜਗਤ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ ਅਤੇ ਸਾਰੇ ਵਿਸ਼ਵਵਿਆਪੀ ਪ੍ਰਮੁੱਖਤਾ ਪ੍ਰਾਪਤ ਧਰਮਾਂ ਵਿੱਚੋਂ ਸਭ ਤੋਂ ਹਾਲੀਆ ਸਥਾਪਤ ਹੋਇਆ। ਸਿੱਖ ਪੰਥ ਨੂੰ ਮੰਨਣ ਵਾਲਿਆਂ ਦੀ ਗਿਣਤੀ ਲਗਭਗ 3 ਕਰੋੜ (ਜਾਂ 25–30 ਮਿਲੀਅਨ) ਹੈ, ਇਨ੍ਹਾਂ ਦਾ ਬਹੁਮਤ ਪੰਜਾਬ, ਭਾਰਤ ਵਿੱਚ ਰਹਿੰਦਾ ਹੈ। ਸਿੱਖ ਧਰਮ ਦਾ ਅਧਿਆਤਮਕ ਆਧਾਰ ਸਿੱਖਾਂ ਦੇ ਦਸ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਹੈ, ਜੋ ਕਿ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਗੂਰੂ ਨਾਨਕ ਦੇਵ ਨੇ ਸਿੱਖ ਧਰਮ ਦੀ ਨੀਂਹ ਰੱਖੀ ਸੀ ਅਤੇ ਗੂਰੂ ਗੋਬਿੰਦ ਸਿੰਘ ਨੇ ਗੂਰੂ ਗ੍ਰੰਥ ਸਾਹਿਬ ਨੂੰ ਇਸਦੇ ਅੰਤਮ ਗੁਰੂ ਵਜੋਂ ਨਿਯੁਕਤ ਕਰਕੇ ਦੇਹਧਾਰੀ ਗੁਰੂ ਦੀ ਪਰੰਪਰਾ ਨੂੰ ਸਮਾਪਤ ਕੀਤਾ। ਗੁਰੂ ਨਾਨਕ ਦੀਆਂ ਪ੍ਰਮੁੱਖ ਸਿੱਖਿਆਵਾਂ ਵਿੱਚ ਸ਼ਾਮਲ ਹਨ: ਰੱਬ ਉੱਪਰ ਯਕੀਨ ਰੱਖਕੇ ਉਸਦਾ ਨਾਮ ਜਪਣਾ, ਮਨੁੱਖਤਾ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁੱਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜਿਉਣਾ। ਗੁਰੂ ਹਰਿਗੋਬਿੰਦ (ਛੇਵਾਂ ਗੁਰੂ) ਨੇ ਮੀਰੀ-ਪੀਰੀ ਦੀ ਧਾਰਨਾ ਨੂੰ ਸਥਾਪਤ ਕੀਤਾ ਜਿਸਦੇ ਅਧੀਨ ਦੋਵਾਂ ਅਸਥਾਈ ਜਾਂ ਰਾਜਨੀਤਕ ਅਧਿਕਾਰ (ਮੀਰੀ) ਅਤੇ ਅਧਿਆਤਮਕ ਸ਼ਕਤੀ (ਪੀਰੀ) ਨੂੰ ਸਮਾਨ ਮਹੱਤਤਾ ਪ੍ਰਾਪਤ ਹੋਈ।
ਗਿਆਨੀ ਗੁਰਦਿੱਤ ਸਿੰਘ (24 ਫਰਵਰੀ 1923 - 17 ਜਨਵਰੀ 2007) ਪੰਜਾਬੀ ਪੱਤਰਕਾਰ, ਸੰਪਾਦਕ ਅਤੇ ਵਾਰਤਕ ਲੇਖਕ ਸਨ। ਗਿਆਨੀ ਗੁਰਦਿੱਤ ਸਿੰਘ ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰ ਦੇ ਖੇਤਰ ਵਿਚ, ਉਹਨਾਂ ਚੋਟੀ ਦੇ ਕਝ ਕੁ ਵਿਦਵਾਨਾਂ ਵਿਚ ਸ਼ਾਮਲ ਹਨ, ਜਿਨ੍ਹਾਂ ਨੇ ਆਪਣੀਆਂ ਵਿਲੱਖਣ ਰਚਨਾਵਾਂ ਸਦਕਾ ਆਪਣੀ ਵੱਖਰੀ ਪਹਿਚਾਣ ਬਣਾਈ ਹੈ। ਗਿਆਨੀ ਗੁਰਦਿੱਤ ਸਿੰਘ ਜੀ, ਮੂਲ ਰੂਪ ਵਿਚ ਇਕ ਪੱਤਰਕਾਰ ਸਨ, ਪਰੰਤੂ ਇਕ ਸਿਰੜੀ ਖੋਜੀ ਦੇ ਰੂਪ ਵਿਚ, ਧਰਮ ਪ੍ਰਚਾਰਕ ਦੇ ਰੂਪ ਵਿੱਚ, ਗੁਰਮਤਿ ਅਚਾਰੀਆ, ਅਨੋਖੇ ਸ਼ੈਲੀਕਾਰ, ਸਭਿਆਚਾਰ ਵਿਗਿਆਨੀ, ਲੋਕਧਾਰਾ ਸ਼ਾਸ਼ਤਰੀ, ਉਘੇ ਸਮਾਜ ਸੇਵਕ, ਚੇਤੰਨ ਜਗਿਆਸੂ ਵਰਗੇ ਅਨੇਕਾਂ ਗੁਣ ਲੱਛਣ ਉਹਨਾਂ ਦੀ ਸ਼ਖਸ਼ੀਅਤ ਵਿਚ ਸ਼ਾਮਲ ਰਹੇ ਸਨ। ਉਨ੍ਹਾਂ ਦੀ ਕਿਤਾਬ ਮੇਰਾ ਪਿੰਡ ਇੰਨੀ ਮਕਬੂਲ ਹੋਈ ਕਿ ਪਛਾਣ ਵਜੋਂ ਉਨ੍ਹਾਂ ਦੇ ਨਾਂ ਨਾਲ ਜੁੜ ਗਈ ਅਤੇ ਉਨ੍ਹਾਂ ਨੂੰ ‘ਮੇਰਾ ਪਿੰਡ’ ਵਾਲਾ ਗਿਆਨੀ ਗੁਰਦਿੱਤ ਸਿੰਘ ਕਿਹਾ ਜਾਣ ਲੱਗ ਪਿਆ। ਗਿਆਨੀ ਜੀ ਆਪਣੇ ਸਮੇਂ ਦੀ ਉੱਘੀ ਧਾਰਮਿਕ ਅਤੇ ਸਿਆਸੀ ਸ਼ਖ਼ਸੀਅਤ ਹੋਣ ਦੇ ਨਾਲ-ਨਾਲ ਪੰਜਾਬੀ ਦੇ ਉੱਘੇ ਸਾਹਿਤਕਾਰ ਅਤੇ ਪੱਤਰਕਾਰ ਵੀ ਸਨ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਉਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਸੀ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ 'ਤੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।ਉਹ 1967 ਵਿੱਚ ਸਾਹਿਤ ਅਕਾਦਮੀ (ਭਾਰਤ ਦੀ ਨੈਸ਼ਨਲ ਅਕੈਡਮੀ ਆਫ਼ ਲੈਟਰਜ਼) ਦੁਆਰਾ ਦਿੱਤੇ ਗਏ ਸਾਹਿਤ ਅਕਾਦਮੀ ਪੁਰਸਕਾਰ ਦਾ ਸਭ ਤੋਂ ਘੱਟ ਉਮਰ ਦਾ ਪ੍ਰਾਪਤ ਕਰਤਾ ਬਣ ਗਿਆ, ਜੋ ਕਿ ਪੂਰਨ ਭਗਤ, 'ਲੂਣਾ(1965) ਦੀ ਪ੍ਰਾਚੀਨ ਕਥਾ 'ਤੇ ਆਧਾਰਿਤ ਉਸ ਦੇ ਮਹਾਂਕਾਵਿ ਨਾਟਕ ਲਈ ਮਿਲਿਆ ਸੀ । ਆਧੁਨਿਕ ਪੰਜਾਬੀ ਸਾਹਿਤ ਵਿੱਚ ਇੱਕ ਮਹਾਨ ਰਚਨਾ ਅਤੇ ਜਿਸਨੇ ਆਧੁਨਿਕ ਪੰਜਾਬੀ ਕਿੱਸੇ ਦੀ ਇੱਕ ਨਵੀਂ ਵਿਧਾ ਵੀ ਬਣਾਈ ਹੈ। ਅੱਜ, ਉਸ ਦੀ ਸ਼ਾਇਰੀ ਮੋਹਨ ਸਿੰਘ (ਕਵਿਤਾ) ਅਤੇ ਅੰਮ੍ਰਿਤਾ ਪ੍ਰੀਤਮ ਵਰਗੇ ਆਧੁਨਿਕ ਪੰਜਾਬੀ ਕਵਿਤਾ ਦੇ ਦਿੱਗਜਾਂ,ਦੇ ਨਾਲ ਬਰਾਬਰੀ 'ਤੇ ਖੜ੍ਹੀ ਹੈ, ਜੋ ਸਾਰੇ ਭਾਰਤ-ਪਾਕਿਸਤਾਨ ਸਰਹੱਦ ਦੇ ਦੋਵੇਂ ਪਾਸੇ ਪ੍ਰਸਿੱਧ ਹਨ।
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ ਜਾਂ ਇਹ ਕਹਿ ਲਿਆ ਜਾਵੇ ਕਿ ਇਸਲਾਮਿਕ ਰਹੱਸਵਾਦ ਨੂੰ ਸੂਫ਼ੀਵਾਦ ਜਾਂ ਤਸਉਫ਼ ਕਿਹਾ ਜਾਂਦਾ ਹੈ। ਇਸ ਵਿੱਚ ਮਸਤ ਹੋਣ ਵਾਲੇ ਸੂਫ਼ੀ ਨੂੰ ਅਹਿਲੇ ਹੱਕ ਆਖਦੇ ਹਨ।ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿੱਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇੱਕ ਮਘਦੀ ਧੂਣੀ ਸੀ ਤੇ ਇੱਕ ਲਟਾ-ਲਟ ਬਲਦੀ ਲਾਟ।”