ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
"ਲੋਕ-ਨਾਚ ਨਾਲ ਮਾਨਸਿਕਤਾ ਨਾਚ ਕਲਾ ਨੂੰ ਆਪਣੇ ਜੀਵਨ ਦਾ ਸੁਭਾਵਿਕ ਅਮਲ ਪ੍ਰਵਾਨ ਕਰਦੀ ਰਹੀ ਹੈ।" 'ਨੱਚਣ ਵਾਲੇ ਦੀ ਅੱਡੀ ਨਾ ਰਹਿੰਦੀ , ਗਾਉਣ ਵਾਲੇ ਦਾ ਮੂੰਹ' ਇਸ ਸੁਭਾਵਕ ਅਮਲ ਦੀ ਪੁਸ਼ਟੀ ਕਰਦੀ ਕਾਵਿ ਸਤਰ ਹੈ। ਨਾਚ ਕਲਾ ਕਿਸੇ ਵੀ ਸੂਰਤ ਵਿੱਚ ਮੂਕ ਪੇਸ਼ਕਾਰੀ ਨਹੀਂ ਹੈ। ਖ਼ਾਸਕਰ ਪੰਜਾਬੀ ਲੋਕ ਨਾਚ ਗਿੱਧਾ ਭੰਗੜਾ ਤਾਂ ਗੀਤਾਂ ਦੇ ਬੋਲ ਜਾਂ ਬੋਲੀਆਂ ਤੋਂ ਬਿਨਾਂ ਪੇਸ਼ ਕਿਤੇ ਜਾਣਾ ਸੰਭਵ ਹੀ ਨਹੀਂ। ਲੋਕ-ਸਮੂਹ ਦੀ ਸਿਰਜਨ-ਕਲਾ ਦੀ ਇੱਕ ਮਹੱਤਵਪੂਰਨ ਵੰਨਗੀ ਹੈ, ਜੋ ਲੋਕ-ਮਾਨਸ ਦੇ ਸਮੁਚੇ ਹਾਵਾਂ-ਭਾਵਾਂ ਨੂੰ ਸਰੀਰਕ ਮੁਦਰਾਵਾਂ ਦੇ ਪ੍ਰਗਟਾਉ-ਸੰਦਰਭ ਰਾਹੀਂ ਪੇਸ਼ ਕਰਦੀ ਹੈ। ਲੋਕ ਨਾਚ ਵੀ ਇਸੇ ਪ੍ਰਕਾਰ ਦੀ ਇੱਕ ਲੋਕ-ਕਲਾ ਹੈ। ਲੋਕ-ਨਾਚ ਮੰਨੋਰੰਜਨ ਦਾ ਸਾਧਨ ਹੀ ਨਹੀਂ, ਇਹ ਕਿਸੇ ਖਿੱਤੇ ਦੇ ਜਨ-ਸਮੂਹ ਦੀ ਸਮਾਜਿਕ, ਸੱਭਿਆਚਾਰਕ, ਨੈਤਿਕ, ਧਾਰਮਿਕ, ਰਾਜਸੀ ਅਤੇ ਇਤਹਾਸਿਕ ਜੀਵਨ-ਤੋਰ ਦੀਆਂ ਵਿਭਿੰਨ ਪਰਤਾਂ ਦਾ ਸਰੀਰਕ ਮੁਦਰਾਵਾਂ ਦੇ ਮਾਧਿਅਮ ਰਾਹੀਂ ਆਪ-ਮੁਹਾਰਾ, ਸਧਾਰਨ, ਖੁਸ਼ੀਆਂ-ਖੇੜਿਆਂ ਭਰਪੂਰ ਅੰਦਰੂਨੀ ਭਾਵਨਾਵਾਂ ਦਾ ਬਾਹਰੀ ਪ੍ਰਗਟਾਵਾ ਵੀ ਹੈ। ਪੰਜਾਬ ਦੇ ਲੋਕ-ਨਾਚ ਪੰਜਾਬ ਪੰਜਾਬ ਦੇ ਜਨ-ਜੀਵਨ ਦਾ ਮਹੱਤਪੂਰਨ ਅੰਗ ਹਨ।"ਪੰਜਾਬ ਦੇ ਲੋਕ-ਨਾਚਾਂ ਦਾ ਵਰਗੀਕਰਨ ਦੋ ਪੱਧਰਾਂ ਤੇ ਕੀਤਾ ਜਾ ਸਕਦਾ ਹੈ:
ਗੁਰੂ ਨਾਨਕ ਦੇਵ ਜੀ (15 ਅਪ੍ਰੈਲ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ। ਗੁਰੂ ਨਾਨਕ ਦੇਵ ਜੀ ਦੇ ਜਨਮ ਅਤੇ ਜੋਤੀ-ਜੋਤ ਸਮਾੳਣ ਬਾਰੇ ਤਾਰੀਖ਼ਾਂ ਵਿਚ ਮਤਭੇਦ ਹੈ। ਸੁਖਬਾਸੀ ਰਾਮ ਬੇਦੀ, ਗਣੇਸ਼ਾ ਸਿੰਘ ਬੇਦੀ, ਡਾ.
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸੀ, ਜਿਸ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਸ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਲਸਫਾ ਨਾਲ਼ ਜੋੜਿਆ ਜਿਸ ਕਰ ਕੇ ਉਸ ਨੂੰ ਭਾਈ ਜੀ ਆਖਿਆ ਜਾਣ ਲੱਗਾ। ਉਸ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਰੀਤੀ ਰਿਵਾਜ ਸ਼ਬਦ ਅੰਗਰੇਜੀ ਦੇ ਪਦ ritual ਦੇ ਪੰਜਾਬੀ ਅਨੁਵਾਦ ਵਜੋਂ ਵਰਤਿਆ ਗਿਆ ਹੈ। ਸਮਾਜ ਦੇ ਸਮਾਂ ਵਿਹਾ ਚੁੱਕੇ ਕਾਰਜ ਜਦੋਂ ਆਪਣੇ ਸਾਰਥਕ ਪ੍ਰਕਾਰਜ ਤੋਂ ਮੁਕਤ ਹੋ ਕੇ ਪ੍ਰਤੀਕ ਰੂਪ ਵਿੱਚ ਕੀਤੇ ਜਾਂਦੇ ਹਨ, ਤਾਂ ਉਹ ਰਸਮਾਂ ਅਖਵਾਉਂਦੇ ਹਨ। ਪੰਜਾਬ ਵਿੱਚ ਅਜਿਹੇ ਅਨੇਕਾ ਕਾਰਜ ਹਨ, ਜਿਨਾ ਦੀ ਪਹਿਲਾ ਕਦੀ ਮਹੱਤਤਾ ਸੀ, ਪਰ ਹੁਣ ਉਹ ਵੇਲਾ ਵਿਹਾ ਚੁਕੇ ਹਨ ਪਰ ਇਹ ਪ੍ਰਕਾਰਜ ਪ੍ਰਤੀਕ ਰੂਪ ਵਿੱਚ ਅੱਜ ਵੀ ਨਿਭਾਏ ਜਾਂਦੇ ਹਨ। ਜਿਸ ਤਰਾਂ ਉਹਨਾਂ ਦਾ ਵਾਸਤਵਿਕ ਅਮਲ ਹੋਇਆ ਕਰਦਾ ਸੀ। ਵਿਅਕਤੀ ਜੀਵਨ ਨਾਲ ਸਬੰਧਿਤ ਅਜਿਹਾ ਕੋਈ ਮੌਕਾ ਨਹੀਂ ਜਦੋਂ ਕੋਈ ਰਸਮ ਨਾ ਕੀਤੀ ਜਾਂਦੀ ਹੋਵੇ। ਵਿਅਕਤੀ ਜੀਵਨ ਦੀਆਂ ਤਿੰਨ ਅਵਸਥਾਵਾਂ ਪ੍ਰਮੁੱਖ ਮੰਨੀਆਂ ਜਾਂਦੀਆਂ ਹਨ। ਜਨਮ ਵਿਆਹ ਮੌਤ ਉਹਨਾਂ ਨਾਲ ਸਬੰਧਿਤ ਰਸਮਾਂ ਹੇਠ ਲਿਖੇ ਹਨ: -
ਪੰਜਾਬ ਵਿੱਚ ਮੇਲਿਆਂ ਵਾਂਗ ਤਿਉਹਾਰਾਂ ਦੀ ਲੜੀ ਵੀ ਤੁਰੀ ਰਹਿੰਦੀ ਹੈ। ਮੇਲਿਆਂ ਵਾਂਗ ਤਿਉਹਾਰ ਵੀ ਇੱਥੋਂ ਦੇ ਸਭ ਵਰਗਾਂ ਦੇ ਲੋਕ ਸਮੂਹਿਕ ਤੌਰ ਤੇ ਮਨਾਉਂਦੇ ਹਨ। ਜੋ ਇੱਥੋਂ ਦੀ ਭਾਈਚਾਰਕ ਸਾਂਝ ਅਤੇ ਫਿਰਕੂ ਸੋਚ ਦੇ ਗਵਾਹ ਹਨ ।ਡਾ ਵਣਜਾਰਾ ਬੇਦੀ ਅਨੁਸਾਰ ਤਿਉਹਾਰਾਂ ਦਾ ਮੁੱਢ ਪੰਜਾਬ ਦੀ ਸਮੂਹਿਕ ਵਿਕਾਸ ਦੀ ਭਾਵਨਾ ਵਿੱਚ ਬੱਝਿਆ ਅਤੇ ਹੌਲੀ ਹੌਲੀ ਇਨ੍ਹਾਂ ਰਾਂਗਲੀਆਂ ਚੂਲਾਂ ਦੁਆਲੇ ਜਾਤੀ ਦਾ ਸਾਰਾ ਸਮਾਜਿਕ ,ਧਾਰਮਿਕ ਅਤੇ ਭਾਈਚਾਰਕ ਜੀਵਨ ਚੱਕੀ ਦੇ ਪੁੜ ਵਾਂਗ ਘੁੰਮਣ ਲੱਗਾ। ਤਿਉਹਾਰ ਨਾਲ ਅੰਦਰਲਾ ਖਿੜਦਾ ਤੇ ਮਹਿਕਦਾ ਹੈ ਅਤੇ ਲੋਕਾਂ ਵਿੱਚ ਨਵੀਂ ਸ਼ਕਤੀ ਉੱਭਰਦੀ ਅਤੇ ਨਵੇਂ ਸੰਕਲਪ ਜਾਗਦੇ ਹਨ।
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿੱਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਉਚਿਤ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।‘ਲੋਕ ਖੇਡ’ ‘ਲੋਕ’ ਅਤੇ ‘ਖੇਡ’ ਸ਼ਬਦਾਂ ਦੇ ਮੇਲ ਨਾਲ ਬਣਿਆ ਹੈ। ਇਸਦਾ ਅਰਥ ਹੈ। ‘ਲੋਕ ਦੀ ਖੇਡ’। ‘ਲੋਕ’ ਸ਼ਬਦ ਵਾਸਤਵ ਵਿੱਚ ਅੰਗਰੇਜ਼ੀ ਦੇ ਫੋਕ ਦਾ ਪਰਿਯਾਇ ਹੈ। ਜੋ ਨਗਰ ਅਤੇ ਪਿੰਡ ਦੀ ਸਾਰੀ ਜਨਤਾ ਦਾ ਭਾਵ ਹੈ। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ ਮਨ ਪਰਚਾਣਾ ਹੈ। ਲੋਕਖੇਡ ਦਾ ਮਨ ਪਰਚਾਵਾ ਹੋਣਾ ਬਹੁਤ ਜ਼ਰੂਰੀ ਹੈ। ਪਰ ਮਨ ਪਰਚਾਵੇ ਦੇ ਨਾਲ-ਨਾਲ ਇਹ ਮਨੁੱਖ ਨੂੰ ਸਰੀਰਿਕ ਤੇ ਮਾਨਸਿਕ ਸ਼ਕਤੀ ਵੀ ਦਿੰਦੀਆਂ ਹਨ। ਇਨ੍ਹਾਂ ਦਾ ਮਨੁੱਖ ਦੇ ਜੀਵਨ ਨਾਲ ਡੂੰਘਾ ਸੰਬੰਧ ਹੈ।ਲੋਕ-ਖੇਡਾਂ ਦੀ ਖ਼ਾਸੀਅਤ ਇਹ ਹੈ ਕਿ ਇਹ ਕਿਸੇ ਕਰੜੇ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ। ਕੋਈ ਸਮਾਂ-ਸਥਾਨ ਵੀ ਨਿਸ਼ਚਿਤ ਨਹੀਂ, ਗਰਮੀਆਂ ਨੂੰ ਦੁਪਿਹਰਾ ਸਮੇਂ, ਰਾਤ ਨੂੰ ਚਾਨਣੀਆਂ ਰਾਤਾਂ ਵਿਚ, ਖੁੱਲ੍ਹਿਆ ਵਿਹੜਿਆਂ, ਗਲੀਆਂ, ਜੂਹਾਂ, ਟਾਹਲੀਆਂ, ਬਰੋਟਿਆਂ ਦੀਆਂ ਛਾਂਵਾਂ ਅਤੇ ਕਿਸੇ ਵੀ ਮੋਕਲੀ ਥਾਂ 'ਤੇ ਇਹ ਖੇਡੀਆਂ ਜਾਂਦੀਆਂ ਹਨ। ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ, ਸਥਾਨਿਕ ਉਪਲਬਧ ਸਮਗਰੀ ਤੋਂ ਹੀ ਕੰਮ ਸਾਰ ਲਿਆ।
ਪੰਜਾਬੀ ਭਾਸ਼ਾ (ਸ਼ਾਹਮੁਖੀ: پنجابی, ਪੰਜਾਬੀ) ਪੰਜਾਬ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖਾਂ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਭੁੱਖ ਲੱਗਣਾ ਤੇ ਕੁਝ ਖਾ ਲੈਣਾ ਦੇਖਣ ਵਿੱਚ ਇੱਕ ਸਰਲ ਅਤੇ ਸੁਭਾਵਿਕ ਜਿਹੀ ਪ੍ਰਕਿਰਿਆ ਲੱਗਦੀ ਹੈ। ਕਦੇ ਕਿਸੇ ਨੇ ਇਹ ਖਿਆਲ ਨਹੀਂ ਕੀਤਾ ਕਿ ਭੋਜਨ ਜੀਵਾਂ ਦੇ ਲਈ ਕਿੰਨੀ ਅਹਿਮੀਅਤ ਰੱਖਦਾ ਹੈ।ਉਝ ਤਾਂ ਭੋਜਨ ਸਮੁੱਚੀ ਕਾਇਨਾਤ ਦੇ ਜੀਵ ਜੰਤੂਆ ਪਸ਼ੂ ਪੰਛੀਆਂ ਅਤੇ ਬਨਸਪਤੀ ਲਈ ਬੇਹੱਦ ਜਰੂਰੀ ਹੈ।ਪ੍ਰਤੂ ਮਨੁੱਖ ਅਤੇ ਬਾਕੀ ਜੀਵ ਜੰਤੂਆਂ ਦੇ ਭੋਜਨ ਪ੍ਰਾਪਤ ਕਰਨ ਅਤੇ ਪ੍ਰਾਪਤ ਹੋਏ ਭੋਜਨ ਨੂੰ ਗ੍ਰਹਿਣ ਕਰਨ ਦੇ ਢੰਗਾਂ ਅਤੇ ਸਾਧਨਾ ਵਿੱਚ ਢੇਰ ਸਾਰਾ ਅੰਤਰ ਹੈ।ਮਨੁੱਖ ਜਾਤੀ ਕੇਵਲ ਪੇਟ ਭਰਨ ਦੇ ਲਈ ਹੀ ਭੋਜਨ ਨਹੀਂ ਖਾਂਦੀ ਸਗੋ ਮਨੁੱਖੀ ਨਸਲ ਨੇ ਸਮੁੱਚੀ ਭੋਜਨ ਪ੍ਰਣਾਲੀ ਨੂੰ ਇੱਕ ਸੱਭਿਆਚਾਰਕ ਅਮਲ ਵਜੋਂ ਅਪਣਾਇਆ ਹੋਇਆ ਹੈ।ਕੁੱਲੀ, ਗੁੱਲੀ,ਜੁੱਲੀ,ਦੀ ਬੁਨਿਆਦੀ ਲੋੜ ਤੋਂ ਲੈ ਕੇ ਅੰਨ ਜਲ ਮੁੱਕ ਜਾਣ ਤਕ ਭੋਜਨ ਨਾਲ ਕਿੰਨੀ ਹੀ ਸੱਭਿਆਚਾਰਕ ਕਦਰਾਂ ਮਨੁੱਖੀ ਨਸਲ ਦੇ ਨਾਲ ਜੋੜ ਲਈਆ ਹਨ। ਜੇ ਮਨੁੱਖ ਕੇਵਲ ਪੇਟ ਭਰਨ ਦੇ ਲਈ ਭੋਜਨ ਕਰਦਾ ਤਾਂ ਉਸ ਨੂੰ ਛੱਤੀ ਪਕਵਾਨਾਂ ਦੀ ਲਾਲਸਾ ਨਾ ਹੁੰਦੀ ਜੇ ਉਹ ਦਾਲ ਰੋਟੀ ਨਾਲ ਗੁਜ਼ਾਰਾ ਕਰ ਸਕਦਾ ਸੀ ਤਾਂ ਵੰਨ ਸਵੰਨੇ ਖਾਣ ਦਾ ਸਵਾਦ ਨਾ ਰੱਖਦਾ ਭੋਜਨ ਦਾ ਪ੍ਰਯੋਗ ਤਾਂ ਹਰ ਇੱਕ ਮਨੁੱਖੀ ਸਮਾਜ ਚ ਹੁੰਦਾ ਹੈ ਪ੍ਰੰਤੂ ਕੋਈ ਸਮਾਜ ਭੋਜਨ ਪ੍ਰਤੀ ਕਿਸ ਕਿਸਮ ਦੀ ਪਹੁੰਚ ਅਪਣਾਉਦਾ ਹੈ।ਅਰਥਾਤ ਕਿਸੇ ਸਮਾਜ ਦੇ ਲੋਕ ਭੋਜਨ ਕਿਸ ਸਮੇਂ ਗ੍ਰਹਿਣ ਕਰਦੇ ਹਨ।ਉਹਨਾ ਦੇ ਭੋਜਨ ਦੀ ਕਿਸਮ ਕਿਹੋ ਜਿਹੀ ਹੈ?ਇਹ ਸਾਰੇ ਪੱਖ ਮਿਲ ਕੇ ਸਬੰਧਿਤ ਸਮਾਜ ਦੇ ਸੱਭਿਆਚਾਰ ਦੀ ਭੋਜਨ ਪ੍ਰਣਾਲੀ ਬਣ ਜਾਂਦੇ ਹਨ।ਮਨੁੱਖ ਦੇ ਜੀਵਨ ਲਈ ਰੋਟੀ ਕੱਪੜਾ ਅਤੇ ਮਕਾਨ ਮਨੁੱਖ ਦੀਆਂ ਮੁੱਢਲੀਆਂ ਲੋੜਾ ਹਨ। ਮਨੁੱਖੀ ਜੀਵਨ ਦੀਆਂ ਲੋੜਾ ਅਤੇ ਸਹੂਲਤਾ ਲਈ ਵਰਤੋ ਵਿੱਚ ਆਉਣ ਵਾਲੀਆਂ ਵਸਤੂਆ ਸੱਭਿਆਚਾਰ ਦਾ ਪਦਾਰਥਕ ਪੱਖ ਪੇਸ ਕਰਦੀਆ ਹਨ ਖਾਣ ਪੀਣ ਵੀ ਲੋਕਾਂ ਦੇ ਜੀਵਨ ਦੀ ਮੁੱਢਲੀ ਤਸਵੀਰ ਪੇਸ ਕਰਦਾ ਹੈ ਇਹ ਤਿੰਨ ਮੁੱਖ ਲੋੜਾਂ ਹੀ ਮਨੁੱਖ ਦੇ ਕਾਰ-ਵਿਹਾਰ ਸਿਹਤ ਆਦਿ ਨੂੰ ਪ੍ਰਭਾਵਿਤ ਕਰਦੀਆਂ ਹਨ।ਇੱਥੋਂ ਤੱਕ ਕਿ ਮਨੁੱਖ ਦੇ ਖਾਣ ਪੀਣ ਤੋਂ ਹੀ ਉਸ ਦੀ ਕੰਮ ਪ੍ਰਤੀ ਲਗਨ ਜਾਂ ਸਮਰੱਥਾ ਦਾ ਅੰਦਾਜ਼ਾ ਲਗਾਇਆ ਜਾਂਦਾ ਹੈ। ਜਿਵੇਂ:- 'ਜਿਹਾ ਤੇਰਾ ਅੰਨ ਪਾਣੀ ਤੇਹਾ ਸਾਡਾ ਕੰਮ ਜਾਣੀ ਪੰਜਾਬੀ ਸੱਭਿਆਚਾਰ ਦੀ ਭੋਜਨ ਪ੍ਰਣਾਲੀ ਦੀ ਗੱਲ ਕਰਦਿਆ ਇਹ ਕਿਹਾ ਜਾ ਸਕਦਾ ਹੈ ਕਿ ਪੰਜਾਬੀਆਂ ਦਾ ਵਧੇਰਾ ਭੋਜਨ ਕਣਕ ਹੈ ਜਿਵੇਂ ਮੁਹਾਵਰਾ ਹੈ...
ਧਰਮ (ਸੰਸਕ੍ਰਿਤ: धर्मशास्त्रप्रविभागः) ਧਰਮ ਭਾਰਤ ਦੀ ਪ੍ਰਾਚੀਨਤਮ ਭਾਸ਼ਾ ਸੰਸਕ੍ਰਿਤ ਦਾ ਸ਼ਬਦ ਹੈ ਜੋ ਮਨੁੱਖ ਲਈ ਧਾਰਨ ਕਰਨਯੋਗ ਭਾਵ ਕੁਦਰਤ ਵਲੋਂ ਤਿਆਰ ਕਰਮਾਂ ਤੇ ਆਧਾਰਤ ਨਤੀਜਿਆਂ ਦੀ ਅਜਿਹੀ ਵਿਵਸਥਾ ਹੈ ਜਿਸ ਤੋਂ ਕੋਈ ਵੀ ਮਨੁੱਖ ਬਾਹਰ ਨਹੀਂ ਜਾ ਸਕਦਾ। ਧਰਮ ਦਾ ਇੱਕ ਸੱਭਿਆਚਾਰਕ ਰੂਪ ਹੈ ਵੀ ਹੈ ਜੋ ਸੰਸਥਾਗਤ ਤੌਰ ਤੇ ਹੋਰ ਬਾਕੀ ਸੰਸਥਾਵਾਂ ਵਾਂਗ ਜੀਵਨ ਦੇ ਵਿਸ਼ੇਸ਼ ਖੇਤਰ ਵਿੱਚ ਕਿਰਿਆਸ਼ੀਲ ਹੈ।ਇਹ ਖੇਤਰ ਅਨਿਸਚਿਤ, ਅਣਜਾਤੇ ਅਤੇ ਪਰਾਲੌਕਿਕ ਸੰਸਾਰ ਦਾ ਖੇਤਰ ਵੀ ਹੈ। ਇਸਦਾ ਸੰਸਥਾਗਤ ਰੂਪ ਆਪਣੇ ਪ੍ਰਚਾਰ ਲਈ ਦੂਸਰੀਆਂ ਹੋਰ ਸੱਭਿਆਚਾਰਕ ਕਲਾਵਾਂ ਜਾਂ ਵਸਤਾਂ ਦਾ ਸਹਾਰਾ ਲੈਂਦਾ ਹੈ ਜਿਵੇਂ ਚਿੱਤਰਕਾਰੀ, ਸੰਗੀਤ, ਕਵਿਤਾ, ਭਵਨ ਨਿਰਮਾਣ ਤੇ ਨ੍ਰਿਤ ਆਦਿ। ਆਮ ਕਰਕੇ ‘ਧਰਮ` ਸ਼ਬਦ ਲਈ ਅੰਗਰੇਜ਼ੀ ਦਾ ਸ਼ਬਦ Religion ਵਰਤ ਲਿਆ ਜਾਂਦਾ ਹੈ। ਪਰ ਵੱਖ-ਵੱਖ ਧਾਰਮਿਕ ਵਿਦਵਾਨ ਅਤੇ ਇਤਿਹਾਸਕਾਰ ਇਹ ਮੰਨਦੇ ਹਨ ਕਿ ‘ਧਰਮ` ਸ਼ਬਦ ਦੇ ਅਰਥ ਉਹ ਨਹੀਂ ਜੋ Religion ਦੇ ਹਨ। ਜੇ ਸਭ ਤੋਂ ਪਹਿਲਾਂ ਅੰਗਰੇਜ਼ੀ ਦੇ ਸ਼ਬਦ Religion ਦੀ ਗੱਲ ਕੀਤੀ ਜਾਵੇ ਤਾਂ ਮੈਕਸ ਮੂਲਰ Religion ਸ਼ਬਦ ਬਾਰੇ ਆਪਣੇ ਵਿਚਾਰ ਪੇਸ਼ ਕਰਦਾ ਹੋਇਆ ਕਹਿੰਦਾ ਹੈ ਕਿ “ਰੋਮਨ ਲੋਕ ਆਪ ਵੀ ਸ਼ਬਦ 'religio' ਦੇ ਅਸਲ ਮੌਲਿਕ ਅਰਥਾਂ ਬਾਰੇ ਸੰਸੇ ਵਿੱਚ ਸਨ। ਸਾਰੇ ਜਾਣਦੇ ਹਨ ਕਿ ਸਿਸਰੋ ਨੇ ਇਸ ਦਾ ਮੂਲ re-leger ਮੰਨਿਆ ਹੈ ਜਿਸ ਦੇ ਅਰਥ ਹਨ, ‘ਮੁੜ ਇਕੱਤਰ ਕਰਨਾ`, ‘ਚੁੱਕਣਾ`, ‘ਵਿਚਾਰਨਾ`, ‘ਸੋਚਣਾ`। ਮੇਰਾ ਆਪਣਾ ਵਿਚਾਰ ਹੈ ਕਿ ਸਿਸਰੋ ਠੀਕ ਹੈ ਪਰ ਜੇ religio ਅਰਥ ‘ਧਿਆਨ`, ਸਤਿਕਾਰ, ਪਾਵਨ ਭਾਵਨਾ ਸੀ ਤਾਂ ਇਹ ਗੱਲ ਬਿਲਕੁਲ ਸਪਸ਼ਟ ਹੈ ਕਿ ਇਹ ਮੂਲ ਅਰਥ ਬਹੁਤ ਸਮਾਂ ਇਸ ਨਾਲ ਸੰਬੰਧਿਤ ਨਾ ਰਹਿ ਸਕਿਆ।`` “ਵੈਵਸਟਰ ਦੇ ਕੋਰਸ (New international Dictionary) ਅਨੁਸਾਰ ਧਰਮ ਦਾ ਅਰਥ ਪਰਮਾਤਮਾ ਦੀ ਪੂਜਾ ਹੈ ਜਾਂ ਪੂਜਾ ਦੇ ਮੰਤਵ ਨਾਲ ਥਾਪੇ ਕਿਸੇ ਦੇਵਤੇ ਦੀ ਉਪਾਸਨਾ ਹੈ।`` ਪਰ ਇਹ ਅਰਥ ਵੀ ਬ੍ਰਹਮੰਡੀ ਜਾਂ ਕੁਦਰਤ ਦੇ ਧਰਮ ਅਤੇ ਮਜ਼ਹਬ ਜਾਂ ਸੰਸਥਾਗਤ ਧਰਮ ਵਿਚਾਲੇ ਸਹੀ ਨਿਖੇੜਾ ਨਹੀੰ ਕਰਦੇ। ਜੇਕਰ ਹੁਣ ਅਸੀਂ ਹਿੰਦੁਸਤਾਨ ਵਿੱਚ ਪ੍ਰਚਲਿਤ ਸ਼ਬਦ ਦੇ ਅਰਥ ਕਰਨੇ ਹੋਣ ਤਾਂ ਧਰਮ ਸ਼ਬਦ ਦੇ ਅਸਲੀ ਅਰਥ ਹਨ ਕੁਦਰਤ ਦਾ ਧਾਰਨ ਕਰਨਯੋਗ ਨਿਯਮ। ਇਹ ਧਰਮ ਉਹ ਨਿਯਮ ਹੈ ਜਿਹੜਾ ਸਮੁੱਚੀ ਕਾਇਨਾਤ ਵਿਚ ਸੁੱਤੇ ਸਿੱਧ ਵਰਤ ਰਿਹਾ ਹੈ। ਮਹਾਂਭਾਰਤ ਅਨੁਸਾਰ ਸੰਸਾਰ ਧਰਮ ਦੇ ਆਸਰੇ ਹੀ ਖੜਾ ਹੈ ਅਤੇ ਵੇਦਾਂ ਵਿੱਚ ਧਰਮ ਨੂੰ ਵੱਖ-ਵੱਖ ਰਹੁ ਰੀਤਾਂ ਨਾਲ ਵੀ ਜੋੜਿਆ ਗਿਆ ਹੈ। “ਮਹਾਂਭਾਰਤ, ਗੀਤਾ, ਧਰਮ ਸ਼ਾਸਤਰ` ਅਤੇ ਪੁਰਾਣਾ ਵਿੱਚ ਧਰਮ ਦੇ ਅਰਥ ਕਾਨੂੰਨ, ਕਰਤੱਵ, ਸੱਚਾਈ, ਚੰਗੇ ਗੁਣ, ਫਰਜ, ਵਿਸ਼ੇਸ਼ ਅਧਿਕਾਰ ਤੇ ਰਹੁ ਰੀਤੀ ਇਤਿਆਦ ਵਜੋਂ ਵੀ ਸਾਹਮਣੇ ਆਏ ਹਨ ।`` ਇਸ ਤਰ੍ਹਾਂ ਹਿੰਦੁਸਤਾਨ ਵਿੱਚ ਧਰਮ ਸ਼ਬਦ ਲਈ ਵਰਤੇ ਜਾਂਦੇ ਅਰਥ, Religion ਸ਼ਬਦ ਲਈ ਵਰਤੇ ਜਾਂਦੇ ਅਰਥਾਂ ਤੋਂ ਇਲਾਵਾ ਬਹੁਤ ਕੁਝ ਹੋਰ ਹਨ। ਹਿੰਦੁਸਤਾਨ ਵਿੱਚ ਧਰਮ ਦੇ ਅਰਥਾਂ ਵਿਚ ਰਹੁ ਰੀਤਾਂ, ਵਿਸ਼ਵਾਸ, ਆਦਰਸ਼, ਦੇਵੀ ਦੇਵਤਿਆਂ ਬਾਰੇ ਕਲਪਿਤ ਕਹਾਣੀਆਂ, ਵੱਖ-ਵੱਖ ਜਾਤਾਂ ਤੇ ਸਮਾਜਕ ਸ੍ਰੇਣੀਆਂ ਦੇ ਫਰਜ, ਕਾਨੂੰਨ ਆਦਿ ਸਭ ਕੁਝ ਸਮਾਅ ਜਾਂਦੇ ਹਨ। ਪਰ ਅੱਜ ਧਰਮ ਅਤੇ ਰਿਲੀਜਨ ਸ਼ਬਦ ਨੂੰ ‘ਧਾਰਮਿਕ ਮੱਤ` ਦੇ ਤੌਰ ਤੋਂ ਹੀ ਵਰਤ ਲਿਆ ਜਾਂਦਾ ਹੈ, ਜੋ ਧਰਮ ਸ਼ਬਦ ਦੇ ਅਰਥਾਂ ਨਾਲ ਇਨਸਾਫ਼ ਨਹੀਂ ਹੈ। ਦਰਅਸਲ ਮੱਤ, ਧਰਮ ਅਤੇ ਮਜ਼ਹਬ ਦਾ ਨਿਖੇੜਾ ਸਮੇ੍ਹਯ ਦੀ ਸਭ ਤੋਂ ਵੱਡੀ ਜਰੂਰਤ ਹੈ। ਮੱਤ ਨੂੰ ਇੱਕ ਵੱਖਰੇ ਧਰਮ ਦੇ ਨਾਂ ਦੇ ਦਿੱਤਾ ਗਿਆ ਹੈ ਜਿਵੇਂ ਇਸਲਾਮ ਮਤ ਲਈ ਇਸਲਾਮ ਧਰਮ, ਸਿੱਖ ਮਤ ਲਈ ਸਿੱਖ ਧਰਮ, ਜੈਨ ਮੱਤ ਲਈ ਜੈਨ ਧਰਮ, ਬੋਧ ਮੱਤ ਲਈ ਬੋਧ ਧਰਮ ਅਤੇ ਇਸਾਈਅਤ ਮੱਤ ਲਈ ਇਸਾਈ ਧਰਮ ਆਦਿ। ਹਰੇਕ ਮੱਤ ਇਕ ਬ੍ਰਹਮੰਡ ਦੀ ਸੰਚਾਲਕ ਸ਼ਕਤੀ ਦੀ ਹੋਂਦ ਵਿੱਚ ਵਿਸ਼ਵਾਸ ਤਾਂ ਰੱਖਦਾ ਹੈ ਪਰ ਵੱਖ ਵੱਖ ਰੂਪਾਂ ਵਿਚ। ਮੱਤਾਂ ਵਿੱਚ ਉਹਨਾ ਦੇ ਉਦਗਮ ਸਥਾਨਾਂ ਦੇ ਲਿਹਾਜ਼ ਨਾਲ ਭਾਸ਼ਾ ਦੇ ਆਧਾਰ ਤੇ ਇਕ ਸ਼ਕਤੀ ਨੂੰ ਦਰਸਾਉਣ ਲਈ ਵੱਖ-ਵੱਖ ਨਾਂ ਜਿਵੇਂ ਸ਼ਿਵ, ਭਗਵਾਨ, ਖੁਦਾ, ਅੱਲਾ, ਰਾਮ, ਗਾਡ (God) ਆਦਿ ਵਰਤੇ ਜਾਂਦੇ ਹਨ। ਭਾਵੇਂ ਕਿ ਧਰਮ ਨੂੰ ਇੱਕ ਵਿਸ਼ਿਸ਼ਟ ਧਰਮ ਤੇ ਤੌਰ 'ਤੇ ਦੇਖਣਾ ਬਹੁਤਾ ਢੁੱਕਵਾਂ ਨਹੀਂ ਹੈ ਪਰ ਫਿਰ ਵੀ ਧਰਮ ਨੂੰ ਵਸਿਸ਼ਟ ਧਰਮ ਅਤੇ ਲੋਕ ਧਰਮ ਦੋ ਵਰਗਾਂ ਵਿੱਚ ਵੰਡ ਕੇ ਇਹਨਾਂ ਦੋਵਾਂ ਦੇ ਵੱਖ-ਵੱਖ ਲੱਛਣ ਨਿਖੇੜੇ ਜਾ ਸਕਦੇ ਹਨ। ਇਸ ਤਰ੍ਹਾਂ ਵਸਿਸ਼ਟ ਧਰਮ ਦੇ ਆਪਣੇ ਸਿਧਾਂਤ ਅਤੇ ਵੱਖਰੇ ਨਿਯਮ ਹੁੰਦੇ ਹਨ ਜਿਸ ਦੀ ਪਾਲਣਾ ਉਸ ਧਰਮ ਦੇ ਸ਼ਰਧਾਲੂ ਕਰਦੇ ਹਨ। ਸੱਭਿਆਚਾਰ ਅਤੇ ਧਰਮ ਆਪਸ ਵਿੱਚ ਅੰਤਰ ਸੰਬੰਧਤ ਹਨ। ਧਰਮ ਉਹ ਸੰਸਥਾ ਹੈ ਜੋ ਕਿਸੇ ਸੱਭਿਆਚਾਰ ਵਿੱਚ ਰਹਿਣ ਲਈ ਜੀਵ ਨੂੰ ਨੈਤਿਕ ਗੁਣ ਸਿਖਾਉਦਾ ਹੈ ਤੇ ਇਹ ਨੈਤਿਕ ਗੁਣ ਉਸ ਸੱਭਿਆਚਾਰ ਨੂੰ ਕਾਫੀ ਹੱਦ ਤੱਕ ਪ੍ਰਭਾਵਿਤ ਕਰਦੇ ਹਨ ਪਰ ਇਹ ਨੈਤਿਕ ਕਰਤੱਵ ਜੋ ਧਰਮ ਸਿਖਾਉਦਾਂ ਹੈ ਇਹ ਸਥਾਨਿਕ ਸੱਭਿਆਚਾਰ ਤੋਂ ਹੀ ਜਨਮ ਲੈਂਦੇ ਹਨ, ਭਾਵ ਕੋਈ ਵੀ ਮੱਤ ਉੱਥੋ ਦੇ ਸਮਾਜ ਜਾਂ ਸੱਭਿਆਚਾਰ ਦੇ ਅਨੁਕੂਲ ਹੋਵੇਗਾ ਤੇ ਇਹ ਨੈਤਿਕ ਗੁਣ ਜਾਂ ਪੱਖ ਉਸ ਮੱਤ ਵਿਚੋਂ ਨਿਕਲਦੇ ਹਨ ਜੋ ਮੂਲ ਰੂਪ ਵਿੱਚ ਉੱਥੋ ਦੇ ਸੱਭਿਆਚਾਰ ਦੇ ਹੀ ਚੰਗੇ ਪੱਖ ਜਾਂ ਗੁਣ ਹੁੰਦੇ ਹਨ। ਸੰਸਾਰ ਵਿੱਚ ਹਰ ਥਾਂ ਤੇ ਅਲੱਗ-ਅਲੱਗ ਸੱਭਿਆਚਾਰ ਤੇ ਮੱਤ ਪਾਏ ਜਾਂਦੇ ਹਨ ਜਿਹਨਾਂ ਦੇ ਆਪਣੇ ਅਲੱਗ ਅਲੱਗ ਨਿਯਮ ਹੁੰਦੇ ਹਨ ਅਤੇ ਇਹ ਦੋਵੇਂ ਇੱਕ ਦੂਜੇ ਨਾਲ ਅੰਤਰ ਸੰਬੰਧਤ ਹੁੰਦੇ ਹਨ। ਭਾਵ ਹਰੇਕ ਸੱਭਿਆਚਾਰ ਉੱਥੋਂ ਦੇ ਧਰਮ ਦਾ ਸਰੂਪ ਨਿਸ਼ਚਿਤ ਕਰਦਾ ਹੈ ਤੇ ਹਰ ਧਰਮ ਉੱਥੋ ਦੇ ਸੱਭਿਆਚਾਰ ਦੇ ਸਰੂਪ ਤੇ ਆਪਣਾ ਪ੍ਰਭਾਵ ਪਾਉਂਦਾ ਹੈ। ਜਿਵੇਂ ਕਿ ਉਦਾਹਰਨ ਦੇ ਤੌਰ ’ਤੇ ਅਸੀਂ ਦੇਖੀਏ ਤਾਂ ਭਾਰਤੀ ਪੰਜਾਬ ਵਿੱਚ ਸਿੱਖ ਧਰਮ ਬਹੁ ਗਿਣਤੀ ਦਾ ਧਰਮ ਹੈ ਤੇ ਜਿਸ ਦੇ ਪ੍ਰਭਾਵ ਸਦਕਾ ਇੱਥੋਂ ਦੀਆਂ ਹਿੰਦੂ ਰਹੂਰੀਤਾਂ ਵੀ ਹਰਿਦੁਆਰ ਦੇ ਹਿੰਦੂ ਧਰਮ ਦੇ ਮੁਕਾਬਲੇ ਵਿੱਚ ਕਾਫੀ ਅਲੱਗ ਪ੍ਰਤੀਤ ਹੁੰਦੀਆਂ ਹਨ। ਭਾਵੇਂ ਬੁਨਿਆਦੀ ਪੱਖ ਇਕੋ ਜਿਹੇ ਹੀ ਹਨ। ਇਹ ਸਭ ਇੱਥੋਂ ਦੇ ਸੱਭਿਆਚਾਰ ਤੇ ਉਹਨਾਂ ਦੇ ਵਿਸ਼ੇਸ਼ ਵਿਸ਼ਵਾਸਾਂ ਕਰਕੇ ਹੈ। ਇਸੇ ਤਰ੍ਹਾਂ ਇੱਕ ਭਾਰਤੀ ਪੰਜਾਬ ਦੇ ਸਿੱਖ ਤੇ ਇੱਕ ਵਿਦੇਸ਼ੀ ਸਿੱਖ ਦੇ ਰਹਿਣ ਸਹਿਣ ਵਿੱਚ ਵੀ ਫਰਕ ਹੋਵੇਗਾ ਭਾਵੇਂ ਇਹਨਾਂ ਦੇ ਵੀ ਬੁਨਿਆਦੀ ਪੱਖ ਇਕੋ ਜਿਹੇ ਹੀ ਹਨ। ਧਰਮ ਦੀਆਂ ਵਿਧੀਆਂ: ੧. ਮਾਨਵ ਵਿਗਿਆਨੀ ਵਿਧੀ ੨. ਸਮਾਜ ਵਿਗਿਆਨੀ ਵਿਧੀ ੩.
ਬੈਥ ਮਰਫ਼ੀ ਇੱਕ ਅਮਰੀਕੀ ਦਸਤਾਵੇਜ਼ੀ ਨਿਰਦੇਸ਼ਕ, ਨਿਰਮਾਤਾ ਅਤੇ ਲੇਖਕ ਹੈ, ਜਿਸਨੇ ਇੱਕ ਫ਼ਿਲਮ ਉਤਪਾਦਨ ਕੰਪਨੀ ਦੀ ਸਥਾਪਨਾ ਕੀਤੀ ਅਸੂਲ ਤਸਵੀਰ ਅਤੇ ਗਰਾਊਂਡਟ੍ਰੁਥ ਫਿਲਮਾਂ ਦੀ ਨਿਰਦੇਸ਼ਕ ਹੈ। ਇਹ ਲਗਭਗ 20 ਫਿਲਮਾਂ (ਸਨਡੈਨਸ ਚੈਨਲ, ਪੀਬੀਐਸ, ਹਿਸਟਰੀ ਚੈਨਲ, ਲਾਇਫ਼ਟਾਈਮ, ਡਿਸਕਵਰੀ ਨੈੱਟਵਰਕ) ਦੀ ਨਿਰਦੇਸ਼ਕ/ਨਿਰਮਾਤਾ ਹੈ ਜਿਹਨਾਂ ਵਿੱਚ ਫੀਚਰ ਦਸਤਾਵੇਜ਼ੀ ਫਿਲਮਾਂ ਬੀਓਂਡ ਬਿਲੀਫ਼ ਅਤੇ ਦ ਲਿਸਟ ਵੀ ਸ਼ਾਮਲ ਹਨ, ਦੋਨੋਂ ਫ਼ਿਲਮਾਂ ਬਰਲਿਨ ਫਿਲਮ ਫੈਸਟੀਵਲ ਵਿੱਚ ਪ੍ਰੀਮੀਅਮ ਕੀਤੀ ਸੀ ਅਤੇ ਫੈਸਟੀਵਲ ਸਰਕਟ 'ਤੇ ਪੁਰਸਕਾਰ ਜਿੱਤਣ ਲਈ ਗਈ। ਬੈਥ ਹਫਿੰਗਟਨ ਪੋਸਟ ਦੀ ਇੱਕ ਬਲਾਗਰ ਹੈ ਅਤੇ ਗਲੋਬਲਪੋਸਟ ਦੀ ਵਿਸ਼ੇਸ਼ ਰਿਪੋਰਟ ਲਈ ਪੱਤਰਕਾਰ/ਨਿਰਮਾਤਾ ਹੈ। ਇਹ ਬੋਸਟਨ ਯੂਨੀਵਰਸਿਟੀ ਦੇ ਸੈਂਟਰ ਇਰਾਕ ਦੀ ਸਟੱਡੀਜ਼ ਵਿੱਚ ਸਾਥੀ ਹੈ ਅਤੇ ਅਤੇ ਬੋਸਟਨ ਦੇ ਇੰਟਰਨੈਸ਼ਨਲ ਇੰਸਟੀਚਿਊਟ ਦੇ ਬੋਰਡ ਵਿੱਚ ਕੰਮ ਕਰਦੀ ਹੈ। ਬੈਥ ਨੇ ਨੈਸ਼ਨਲ ਐਡਵਰਡ ਆਰ. ਮੁਰੋਓ ਪੁਰਸਕਾਰ ਵੀ ਜਿੱਤਿਆ ਅਤੇ ਅਲਫ੍ਰੇਡ ਆਈ.
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।1928 ਵਿੱਚ ਭਗਤ ਸਿੰਘ ਤੇ ਉਸਦੇ ਸਾਥੀ ਸ਼ਿਵਰਾਮ ਰਾਜਗੁਰੂ ਨੇ 21 ਸਾਲਾ ਬਰਤਾਨਵੀ ਪੁਲਿਸ ਅਫ਼ਸਰ ਜੌਨ ਸਾਂਡਰਸ ਦਾ ਲਾਹੌਰ ਵਿਖੇ ਗੋਲੀ ਮਾਰਕੇ ਕਤਲ ਕੀਤਾ ਜਦਕਿ ਉਹਨਾਂ ਦਾ ਮਕਸਦ ਜੇਮਜ਼ ਸਕੌਟ ਨਾਂ ਦੇ ਸੀਨੀਅਰ ਪੁਲਿਸ ਸੁਪਰਿਨਟੈਂਡੈਂਟ ਦਾ ਕਤਲ ਕਰਨਾ ਸੀ।
ਇੰਟਰਨੈੱਟ ਬ੍ਰੌਡਵੇ ਡਾਟਾਬੇਸ ( IBDB ) ਬ੍ਰੌਡਵੇ ਥੀਏਟਰ ਪ੍ਰੋਡਕਸ਼ਨ ਅਤੇ ਉਨ੍ਹਾਂ ਦੇ ਕਰਮਚਾਰੀਆਂ ਦਾ ਇੱਕ ਔਨਲਾਈਨ ਡਾਟਾਬੇਸ ਹੈ। ਇਹ 1996 ਵਿੱਚ ਕੈਰਨ ਹਾਉਜ਼ਰ ਦੁਆਰਾ ਸੋਚੀ ਅਤੇ ਬਣਾਈ ਗਈ ਸੀ ਅਤੇ ਉੱਤਰੀ ਅਮਰੀਕਾ ਦੇ ਵਪਾਰਕ ਥੀਏਟਰ ਭਾਈਚਾਰੇ ਲਈ ਇੱਕ ਵਪਾਰਕ ਸੰਘ, ਬ੍ਰੌਡਵੇਅ ਲੀਗ ਦੇ ਖੋਜ ਵਿਭਾਗ ਦੁਆਰਾ ਸੰਚਾਲਿਤ ਕੀਤਾ ਜਾਂਦਾ ਹੈ। ਬ੍ਰੌਡਵੇ ਦਾ ਇਹ ਵਿਆਪਕ ਇਤਿਹਾਸ 18ਵੀਂ ਸਦੀ ਵਿੱਚ ਨਿਊਯਾਰਕ ਥੀਏਟਰ ਦੀ ਸ਼ੁਰੂਆਤ ਤੋਂ ਲੈ ਕੇ ਅੱਜ ਤੱਕ ਦੇ ਨਿਰਮਾਣ ਦੇ ਰਿਕਾਰਡ ਪ੍ਰਦਾਨ ਕਰਦਾ ਹੈ। ਵੇਰਵਿਆਂ ਵਿੱਚ ਰਾਤ ਅਤੇ ਵਰਤਮਾਨ ਦਿਨ ਦੀ ਸ਼ੁਰੂਆਤ ਲਈ ਕਾਸਟ ਅਤੇ ਰਚਨਾਤਮਕ ਸੂਚੀਆਂ, ਗੀਤ ਸੂਚੀਆਂ, ਪੁਰਸਕਾਰ ਅਤੇ ਹਰ ਬ੍ਰੌਡਵੇ ਉਤਪਾਦਨ ਬਾਰੇ ਹੋਰ ਦਿਲਚਸਪ ਤੱਥ ਸ਼ਾਮਲ ਹਨ। IBDB ਦੀਆਂ ਹੋਰ ਵਿਸ਼ੇਸ਼ਤਾਵਾਂ ਵਿੱਚ ਪੁਰਾਣੇ ਅਤੇ ਵਰਤਮਾਨ ਬ੍ਰੌਡਵੇ ਪ੍ਰੋਡਕਸ਼ਨ, ਹੈੱਡਸ਼ਾਟ, iTunes ਜਾਂ Amazon 'ਤੇ ਕਾਸਟ ਰਿਕਾਰਡਿੰਗਾਂ ਦੇ ਲਿੰਕ, ਕੁੱਲ ਅਤੇ ਹਾਜ਼ਰੀ ਜਾਣਕਾਰੀ ਤੋਂ ਫੋਟੋਆਂ ਦਾ ਇੱਕ ਵਿਆਪਕ ਪੁਰਾਲੇਖ ਸ਼ਾਮਲ ਹੈ।
ਨਾਰਥ ਫਰੰਟ ਸਿਮੇਟਰੀ (ਅੰਗਰੇਜ਼ੀ: North Front Cemetery) ਬ੍ਰਿਟਿਸ਼ ਪਰਵਾਸੀ ਖੇਤਰ ਜਿਬਰਾਲਟਰ ਵਿੱਚ ਸਥਿਤ ਇੱਕ ਕਬਰਿਸਤਾਨ ਹੈ। ਇਸਨੂੰ ਜਿਬਰਾਲਟਰ ਸਿਮੇਟਰੀ (ਅੰਗਰੇਜ਼ੀ: Gibraltar Cemetery) ਅਤੇ ਗੈਰੀਸਨ ਸਿਮੇਟਰੀ (ਅੰਗਰੇਜ਼ੀ: Garrison Cemetery) ਦੇ ਰੂਪ ਵਿੱਚ ਵੀ ਜਾਣਿਆ ਜਾਂਦਾ ਹੈ। ਇਹ ਜਿਬਰਾਲਟਰ ਵਿੱਚ ਵਰਤੋਂ ਵਿੱਚ ਲਿਆਇਆ ਜਾਣ ਵਾਲਾ ਇੱਕਮਾਤਰ ਕਬਰਿਸਤਾਨ ਹੈ। ਇਹ ਕਾਮਨਵੇਲਥ ਵਾਰ ਗਰੇਵਸ ਕਮੀਸ਼ਨ (ਰਾਸ਼ਟਰਮੰਡਲ ਲੜਾਈ ਕਬਰ ਕਮਿਸ਼ਨ) ਦਾ ਵੀ ਜਿਬਰਾਲਟਰ ਵਿੱਚ ਇੱਕਮਾਤਰ ਕਬਰਿਸਤਾਨ ਹੈ। ਦੋ ਰਾਸ਼ਟਰਮੰਡਲ ਲੜਾਈ ਕਬਰ ਕਮਿਸ਼ਨ ਸਮਾਰਕ, ਜਿਬਰਾਲਟਰ ਮੇਮੋਰਿਅਲ ਅਤੇ ਜਿਬਰਾਲਟਰ ਕਰਾਸ ਆਫ ਸੈਕਰਿਫਾਇਸ, ਕਬਰਿਸਤਾਨ ਦੇ ਕੋਲ ਹੀ ਵਿੰਸਟਨ ਚਰਚਿਲ ਐਵੈਨੀਊ ਅਤੇ ਡੇਵਿਲਸ ਟਾਵਰ ਰੋਡ ਦੇ ਜੰਕਸ਼ਨ ਉੱਤੇ ਮੌਜੂਦ ਹਨ।
ਫ਼ਰਾਂਸੇ ਪਰੇਸੇਰਨਫਰਮਾ:Efn-lr (ਉਚਾਰਨ [fɾanˈtsɛ pɾɛˈʃeːɾən] ( ਸੁਣੋ)ਉਚਾਰਨ [fɾanˈtsɛ pɾɛˈʃeːɾən] ( ਸੁਣੋ)) (2 ਜਾਂ 3 ਦਸੰਬਰ 1800ਫਰਮਾ:Efn-lr – 8 ਫਰਵਰੀ 1849) ਇੱਕ 19 ਵੀਂ ਸਦੀ ਦੇ ਰੋਮਾਂਟਿਕ ਸਲੋਵਨ ਕਵੀ ਸੀ, ਜਿਸ ਨੂੰ ਐਸੇ ਕਵੀ ਵਜੋਂ ਬਿਹਤਰੀਨ ਜਾਣਿਆ ਜਾਂਦਾ ਹੈ ਜਿਸ ਨੇ ਆਪ ਤੋਂ ਬਾਅਦ ਦੇ ਦਰਅਸਲ ਸਾਰੇ ਸਲੋਵੇਨ ਸਾਹਿਤ ਨੂੰ ਪ੍ਰੇਰਿਤ ਕੀਤਾ ਹੈ ਅਤੇ ਆਮ ਤੌਰ 'ਤੇ ਉਹ ਸਭ ਤੋਂ ਵੱਡੇ ਸਲੋਵਨ ਕਲਾਸੀਕਲ ਲੇਖਕ ਵਜੋਂ ਜਾਣਿਆ ਜਾਂਦਾ ਹੈ। ਉਸ ਨੇ ਕੁਝ ਉੱਚ ਕੁਆਲਿਟੀ ਦੀਆਂ ਮਹਾਂਕਾਵਿ ਕਵਿਤਾਵਾਂ ਲਿਖੀਆਂ, ਉਦਾਹਰਨ ਲਈ, ਪਹਿਲਾ ਸਲੋਵਨ ਬੈਲਡ ਅਤੇ ਪਹਿਲਾ ਸਲੋਵੇਨ ਮਹਾਂਕਾਵਿ। ਮੌਤ ਦੇ ਬਾਅਦ, ਉਹ ਸਲੋਵੇਨ ਲਿਟਰੇਰੀ ਕੈਨਨ ਦਾ ਮੋਹਰੀ ਨਾਮ ਬਣ ਗਿਆ।ਉਸ ਨੇ ਆਪਣੇ ਨਾਖ਼ੁਸ਼ ਪਿਆਰ ਦੇ ਮੋਟਿਫ਼ ਇੱਕ ਦੁਖੀ, ਗ਼ੁਲਾਮ ਮਾਤਭੂਮੀ ਨਾਲ ਜੋੜ ਕੇ ਇੱਕ ਕੀਤ੍ਵ। ਖ਼ਾਸ ਕਰਕੇ ਸਲੋਵੇਨ ਭੂਮੀਆਂ ਵਿੱਚ ਦੂਜੇ ਵਿਸ਼ਵ ਯੁੱਧ ਤੋਂ ਬਾਅਦ, ਪਰੇਸੇਰਨ ਦੇ ਮੋਟਿਫ਼ਾਂਂ ਵਿਚੋਂ ਇਕ, "ਦੁਸ਼ਮਣ ਕਿਸਮਤ", ਨੂੰ ਸਲੋਵੇਨੀਆ ਦੇ ਲੋਕਾਂ ਨੇ ਇੱਕ ਰਾਸ਼ਟਰੀ ਮਿਥ ਵਜੋਂ ਅਪਣਾ ਲਿਆ, ਅਤੇ ਪਰੇਸੇਰਨ ਨੂੰ ਸਲੋਵੇਨ ਸੱਭਿਆਚਾਰ ਵਿੱਚ ਹਵਾ ਵਾਂਗ ਹਰ ਥਾਂ ਵਿਆਪਕ ਮੰਨਿਆ ਜਾਣ ਲੱਗ ਪਿਆ। ਆਪਣੇ ਜੀਵਨ ਕਾਲ ਦੇ ਦੌਰਾਨ, ਪਰੇਸੇਰਨ ਸਿਵਲ ਅਤੇ ਧਾਰਮਿਕ ਸਥਾਪਤੀ ਦੇ ਨਾਲ-ਨਾਲ ਲੁਵਲੀਜਾਨਾ ਦੀ ਸੂਬਾਈ ਬੁਰਜ਼ਵਾਜ਼ੀ ਦੇ ਨਾਲ ਟਕਰਾ ਵਿੱਚ ਹੀ ਰਿਹਾ। ਉਹ ਸ਼ਰਾਬ ਪੀਣ ਦੀਆਂ ਗੰਭੀਰ ਸਮੱਸਿਆਵਾਂ ਦਾ ਸ਼ਿਕਾਰ ਹੋ ਗਿਆ ਅਤੇ ਵਾਰ ਵਾਰ ਠੁਕਰਾਏ ਜਾਣ ਦਾ ਸਾਹਮਣਾ ਕਰਦੇ ਹੋਏ ਅਤੇ ਆਪਣੇ ਸਭ ਤੋਂ ਨਜ਼ਦੀਕੀ ਦੋਸਤਾਂ ਵਿੱਚੋਂ ਬਹੁਤਿਆਂ ਨੂੰ ਦੁਖਦਾਈ ਤੌਰ 'ਤੇ ਮਰਦੇ ਵੇਖਦਿਆਂ ਉਸਨੇ ਘੱਟੋ-ਘੱਟ ਦੋ ਮੌਕਿਆਂ ਤੇ ਆਪਣੀ ਜਾਨ ਲੈਣ ਦੀ ਕੋਸ਼ਿਸ਼ ਕੀਤੀ। ਉਸ ਦੀ ਪ੍ਰਗੀਤਕ ਕਵਿਤਾ ਆਪਣੀ ਮਾਤਭੂਮੀ ਲਈ, ਪੀੜਤ ਮਾਨਵਤਾ ਲਈ ਪ੍ਰੇਮ ਅਤੇ ਉਸ ਦੀ ਪ੍ਰੇਮਿਕਾ ਜੁਲੀਜਾ ਪ੍ਰਾਇਮਿਕ ਨਾਲ ਨਾਕਾਮ ਪਿਆਰ ਨੂੰ ਸਮਰਪਿਤ ਸੀ। ਹਾਲਾਂਕਿ ਉਸਨੇ ਸਲੋਵੀਨ ਵਿੱਚ ਲਿਖਿਆ, ਪਰ ਕੁਝ ਕਵਿਤਾਵਾਂ ਜਰਮਨ ਵਿੱਚ ਲਿਖੀਆਂ। ਉਹ ਕਾਰਨੀਓਲਾ ਵਿੱਚ ਰਹਿੰਦਾ ਸੀ, ਇਸ ਲਈ ਉਸ ਨੇ ਪਹਿਲਾਂ ਆਪਣੇ ਆਪ ਨੂੰ ਇੱਕ ਕਾਰਨੀਓਲਨ ਸਮਝਦਾ ਸੀ, ਪਰ ਹੌਲੀ ਹੌਲੀ ਉਸ ਨੇ ਵਧੇਰੇ ਵਿਆਪਕ ਸਲੋਵੇਨ ਪਛਾਣ ਆਪਣਾ ਲਈ। ਉਸ ਦੀਆਂ ਕਵਿਤਾਵਾਂ ਅੰਗਰੇਜ਼ੀ, ਫਰਾਂਸੀਸੀ, ਜਰਮਨ, ਇਤਾਲਵੀ, ਸਪੈਨਿਸ਼, ਹੰਗਰੀ, ਸਲੋਵਾਕ, ਪੋਲਿਸ਼, ਰੂਸੀ, ਯੂਕਰੇਨੀ, ਬੇਲਾਰੂਸੀ, ਬੰਗਾਲੀ ਅਤੇ ਨਾਲ ਹੀ ਸਾਬਕਾ ਯੂਗੋਸਲਾਵੀਆ ਦੀਆਂ ਸਾਰੀਆਂ ਭਾਸ਼ਾਵਾਂ ਵਿੱਚ ਅਨੁਵਾਦ ਕੀਤੀਆਂ ਗਈਆਂ ਹਨ ਅਤੇ 2013 ਵਿੱਚ ਉਸ ਦੀਆਂ ਸਮੁਚੀਆਂ ਕਵਿਤਾਵਾਂ ਦਾ ਸੰਗ੍ਰਹਿ ਫਰਾਂਸੀਸੀ ਵਿੱਚ ਅਨੁਵਾਦ ਕੀਤਾ ਗਿਆ ਸੀ। .
ਪੌਪ ਸੰਗੀਤ ਜਾਂ ਪੌਪ ਮਿਊਜ਼ਿਕ(ਇਹ ਸ਼ਬਦ ਮੂਲ ਤੌਰ 'ਤੇ ਪਾਪੂਲਰ ਸ਼ਬਦ ਤੋਂ ਨਿਕਲਿਆ ਹੈ) ਨੂੰ ਆਮ ਤੌਰ 'ਤੇ ਯੁਵਕਾਂ ਦੇ ਬਾਜ਼ਾਰ ਦੇ ਅਨੁਕੂਲ ਅਤੇ ਵਿਵਸਾਇਕ ਤੌਰ 'ਤੇ ਰਿਕਾਰਡ ਕੀਤੇ ਗਏ ਸੰਗੀਤ ਦੇ ਰੂਪ ਵਿੱਚ ਸਮਝਿਆ ਜਾਂਦਾ ਹੈ; ਇਸ ਵਿੱਚ ਮੁਕਾਬਲਤਨ ਛੋਟੇ ਅਤੇ ਸਧਾਰਨ ਗਾਣੇ ਸ਼ਾਮਿਲ ਹੁੰਦੇ ਹਨ ਅਤੇ ਨਵੀਂ ਤਕਨੀਕ ਦਾ ਇਸਤੇਮਾਲ ਕਰ ਕੇ ਮੌਜੂਦਾ ਧੁਨਾਂ ਨੂੰ ਨਵੇਂ ਤਰੀਕੇ ਨਾਲ ਪੇਸ਼ ਕੀਤਾ ਜਾਂਦਾ ਹੈ।ਪੌਪ ਸੰਗੀਤ ਪ੍ਰਸਿੱਧ ਸੰਗੀਤ ਦੀ ਇੱਕ ਕਿਸਮ ਹੈ ਜੋ 1950 ਦੇ ਦਹਾਕੇ ਦੇ ਮੱਧ ਵਿੱਚ ਸੰਯੁਕਤ ਰਾਜ ਅਤੇ ਯੁਨਾਈਟੇਡ ਕਿੰਗਡਮ ਵਿੱਚ ਆਪਣੇ ਆਧੁਨਿਕ ਰੂਪ ਵਿੱਚ ਪੈਦਾ ਹੋਇਆ ਸੀ। ਡੇਵਿਡ ਹੈਚ ਅਤੇ ਸਟੀਫਨ ਮਿਲਗਾਰ ਨੇ ਪੌਪ ਸੰਗੀਤ ਨੂੰ "ਸੰਗੀਤ ਦਾ ਇੱਕ ਸਮੂਹ" ਕਿਹਾ ਹੈ ਜੋ ਪ੍ਰਸਿੱਧ ਜੈਜ਼ ਅਤੇ ਲੋਕ ਸੰਗੀਤ ਤੋਂ ਵੱਖਰਾ ਹੈ।ਪੀਟ ਸੀਗਰ ਦੇ ਅਨੁਸਾਰ, ਪੌਪ ਸੰਗੀਤ "ਪੇਸ਼ੇਵਰ ਸੰਗੀਤ ਹੈ ਜੋ ਲੋਕ ਸੰਗੀਤ ਅਤੇ ਲੰਡਨ ਆਰਟਸ ਸੰਗੀਤ ਦੋਵਾਂ ਤੋਂ ਜਿਆਦਾ ਧਿਆਨ ਖਿੱਚਦਾ ਹੈ।ਸ਼ਬਦ "ਪੌਪ ਗੀਤ" ਪਹਿਲੀ ਵਾਰ 1926 ਵਿੱਚ ਸੰਗੀਤ ਦੇ ਇੱਕ ਹਿੱਸੇ ਦੇ ਭਾਗ ਵਿੱਚ ਰਿਕਾਰਡ ਕੀਤਾ ਗਿਆ ਸੀ। ਹੈਚ ਐਂਡ ਮਿਲਵਰ ਦਾ ਸੰਕੇਤ ਹੈ ਕਿ 1920 ਦੇ ਦਹਾਕੇ ਵਿੱਚ ਰਿਕਾਰਡਿੰਗ ਦੇ ਇਤਿਹਾਸ ਵਿੱਚ ਬਹੁਤ ਸਾਰਿਆਂ ਸਮਾਗਮਾਂ ਵਿੱਚ ਆਧੁਨਿਕ ਪੌਪ ਸੰਗੀਤ ਦੇ ਜਨਮ ਨੂੰ ਦੇਖਿਆ ਜਾ ਸਕਦਾ ਹੈ। ਗੂਵ ਸੰਗੀਤ ਔਨਲਾਈਨ ਨਾਂ ਦੀ ਨਵੀਂ ਗਰੋਵ ਡਿਕਸ਼ਨਰੀ ਦੀ ਵੈਬਸਾਈਟ ਅਨੁਸਾਰ, "ਪੋਟ ਸੰਗੀਤ" ਸ਼ਬਦ ਦਾ ਮਤਲਬ 1950 ਦੇ ਦਹਾਕੇ ਦੇ ਮੱਧ ਵਿੱਚ ਚਰਚ ਅਤੇ ਰੋਲ ਲਈ ਨਵੇਂ ਵਰਣਨ ਅਤੇ ਨਵੇਂ ਨੌਜਵਾਨ ਸੰਗੀਤ ਸਟਾਈਲ ਦੇ ਰੂਪ ਵਿੱਚ ਪੈਦਾ ਹੋਇਆ ਸੀ।.
ਭੰਗੜਾ ਪੰਜਾਬ ਦੇ ਦੋ ਮੁੱਖ ਅਤੇ ਉੱਘੇ ਲੋਕ ਨਾਚਾਂ ਵਿੱਚੋਂ ਇੱਕ ਹੈ; ਦੂਜਾ ਮੁੱਖ ਨਾਚ ਗਿੱਧਾ ਹੈ। ਭੰਗੜਾ ਗੱਭਰੂਆਂ ਦਾ ਨਾਚ ਹੈ ਜਦਕਿ ਗਿੱਧਾ ਮੁਟਿਆਰਾਂ ਦਾ। ਭੰਗੜਾ ਤਕਰੀਬਨ ਹਰ ਖ਼ੁਸ਼ੀ ਦੇ ਮੌਕੇ ’ਤੇ ਪਾਇਆ ਜਾਂ ਨੱਚਿਆ ਜਾਂਦਾ ਹੈ ਜਿੰਨ੍ਹਾਂ ਵਿੱਚ ਕਣਕ ਦੀ ਵਾਢੀ ਭਾਵ ਵਿਸਾਖੀ ਆਦਿ ਮੇਲੇ, ਵਿਆਹ, ਮੰਗਣੇ ਅਤੇ ਤਿਉਹਾਰ ਆਦਿ ਸ਼ਾਮਲ ਹਨ। ਇਹ ਲੋਕ-ਨਾਚ ਪੰਜਾਬ ਦੀ ਕਿਸਾਨੀ ਸੰਸਕ੍ਰਿਤੀ ਜਿੰਨਾ ਹੀ ਪ੍ਰਾਚੀਨ ਹੈ। ਲੋਕਧਾਰਾ ਵਿਗਿਆਨੀ ਸੋਹਿੰਦਰ ਸਿੰਘ ਵਣਜਾਰਾ ਬੇਦੀ ਦੇ ਸ਼ਬਦਾਂ ਵਿੱਚ "ਪਹਿਲਾਂ ਪਹਿਲਾਂ ਜਦੋਂ ਪੰਜਾਬੀਆਂ ਨੇ ਹਰੀਆਂ ਫਸਲਾਂ ਨੂੰ ਸੁਨਹਿਰੀ ਸਿੱਟੇ ਪੈਂਦੇ ਵੇਖੇ ਤਾਂ ਉਹਨਾਂ ਦਾ ਮਨ ਹੁਲਾਰੇ ਵਿੱਚ ਆ ਕੇ ਨੱਚ ਖਲੋਤਾ। ਲੰਮੀ ਘਾਲਣਾ ਤੇ ਕਰੜੀ ਮਿਹਨਤ ਨੂੰ ਸੁਨਹਿਰੀ ਫਲ ਲੱਗਿਆ ਵੇਖ, ਕਿਸ ਦਾ ਦਿਲ ਨਹੀਂ ਨੱਚ ਉਠਦਾ?
ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਜਾਂ ਸ਼੍ਰੀ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰੂਦੁਆਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰੂਦਵਾਰਾ ਚੌਥੇ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਪੰਜਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ 1606 ਵਿੱਚ ਸ਼੍ਰੀ ਅਕਾਲ ਤਖਤ ਸਾਹਿਬ ਜੀ ਦਾ ਨੀਂਹ ਪੱਥਰ ਛੇਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਸ਼੍ਰੀ ਹਰਿਮੰਦਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਸ਼ਹੀਦ ਦੀ ਸ਼ਹੀਦੀ ਵੀ ੧੬੫੭ ਦੇ ਜਹਾਨ ਖ਼ਾਨ ਵਾਲੇ ਹਮਲੇ ਦੌਰਾਨ ਹੀ ਸ਼੍ਰੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ। ਅੱਜ ਬਾਬਾ ਜੀ ਦੀ ਯਾਦ ਵਿੱਚ ਸ਼੍ਰੀ ਹਰਿਮੰਦਰ ਸਾਹਿਬ ਜੀ ਦੀ ਪਰਿਕਰਮਾ ਵਿੱਚ ਸ਼ਹੀਦੀ ਬੁੰਗਾ ਸਥਿਤ ਹੈ, ਜਿੱਥੇ ਲੜੀਵਾਰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਚਲਦੇ ਰਹਿੰਦੇ ਹਨ।
ਅਰਬੀ (العربية) ਸਾਮੀ ਭਾਸ਼ਾ ਪਰਵਾਰ ਦੀ ਇੱਕ ਭਾਸ਼ਾ ਹੈ। ਇਹ ਹਿੰਦ-ਯੂਰਪੀ ਪਰਵਾਰ ਦੀਆਂ ਬੋਲੀਆਂ ਤੋਂ ਵੱਖਰੀ ਹੈ, ਇੱਥੋਂ ਤੱਕ ਕਿ ਫ਼ਾਰਸੀ ਤੋਂ ਵੀ। ਇਹ ਇਬਰਨੀ ਬੋਲੀ ਨਾਲ਼ ਸਬੰਧਤ ਹੈ। ਅਰਬੀ ਇਸਲਾਮ ਧਰਮ ਦੀ ਧਰਮਭਾਸ਼ਾ ਹੈ, ਜਿਸ ਵਿੱਚ ਕੁਰਾਨ ਲਿਖੀ ਗਈ ਹੈ ਇਸ ਕਰਕੇ ਮੁਸਲਮਾਨਾਂ ਵਾਸਤੇ ਇਹਦੀ ਬੜੀ ਅਹਿਮੀਅਤ ਹੈ। ਇਹ ਅਰਬ ਟਾਪੂ, ਲਹਿੰਦੇ ਏਸ਼ੀਆ, ਅਤੇ ਉੱਤਰੀ ਅਫ਼ਰੀਕਾ ਦਿਆਂ ਮੁਲਕਾਂ ਵਿੱਚ ਬੋਲੀ ਜਾਣ ਵਾਲ਼ੀ ਇੱਕ ਬੋਲੀ ਹੈ। ਇਹ ਸਾਉਦੀ ਅਰਬ, ਯਮਨ, ਓਮਾਨ, ਦੁਬਈ, ਬਹਿਰੀਨ, ਕੁਵੈਤ, ਇਰਾਕ, ਜੋਰਡਨ, ਸ਼ਾਮ (ਸੀਰੀਆ), ਲੈਬਨਾਨ, ਮਿਸਰ, ਲੀਬੀਆ, ਅਲਜੀਰੀਆ, ਮਰਾਕਸ਼, ਤਿਊਨਸ, ਸੂਡਾਨ ਅਤੇ ਸੋਮਾਲੀਆ ਦੀ ਸਰਕਾਰੀ ਜ਼ਬਾਨ ਹੈ।
ਲੁਈਸ ਅਲਫੋਂਸੋ ਰੋਡਰਿਗੁਜ਼ ਲੋਪੇਜ਼-ਸੇਪਰੋ (ਜਨਮ 15 ਅਪ੍ਰੈਲ 1978) ਆਪਣੇ ਸਟੇਜੀ ਨਾਮ ਲੁਈਸ ਫੋਂਸੀ ਤੋਂ ਜਾਣਿਆ ਜਾਣ ਵਾਲਾ ਪੁਇਰਤੋ ਰੀਕੀ ਗਾਇਕ, ਗੀਤਕਾਰ ਅਤੇ ਅਦਾਕਾਰ ਹੈ। ਫੋਂਸੀ ਆਪਣੇ 2017 ਦੇ ਵਿਸ਼ਵ ਪ੍ਰਸਿੱਧ ਗਾਣੇ ਦੇਸਪਤਸੀਤੋ ਕਰਕੇ ਮਸ਼ਹੁੂਰ ਹੋਇਆ ਸੀ। ਇਸ ਗਾਣੇ ਵਿੱਚ ਪੁਇਰਤੋ ਰੀਕੀ ਰੈਪਰ ਡੈਡੀ ਯਾਂਕੀ ਨੇ ਰੈਪ ਕੀਤਾ ਅਤੇ ਗਾਣੇ ਨੇ ਚਾਰ ਲੈਟਿਨ ਗ੍ਰੈਮੀ ਅਵਾਰਡ ਜਿੱਤੇ ਸਨ। ਇਸ ਗਾਣੇ ਨੂੰ ਰਿਲੀਜ਼ ਤੋਂ ਤਿੰਨ ਮਹੀਨੇ ਬਾਅਦ ਜਸਟਿਨ ਬੀਬਰ ਨੇ ਰੀਮਿਕਸ ਕੀਤਾ ਸੀ। ਬਾਅਦ ਵਿੱਚ ਫੋਂਸੀ ਨੇ ਡੇਮੀ ਲੋਵਾਟੋ ਨਾਲ ਏਕਾਮੇ ਲਾ ਕੁਲਪਾ ਗਾਣਾ ਗਾਇਆ।
ਤੁਰਕੀ ਜਾਂ ਤੁਰਕਿਸਤਾਨ (ਤੁਰਕ ਭਾਸ਼ਾ: Türkiye ਉੱਚਾਰਣ: ਤੁਰਕਿਆ) ਯੂਰੇਸ਼ਿਆ ਵਿੱਚ ਸਥਿਤ ਇੱਕ ਦੇਸ਼ ਹੈ। ਇਸ ਦੀ ਰਾਜਧਾਨੀ ਅੰਕਾਰਾ ਹੈ। ਇਸ ਦੀ ਸਰਕਾਰੀ ਭਾਸ਼ਾ ਤੁਰਕੀ ਹੈ। ਇਹ ਦੁਨੀਆ ਦਾ ਇਕੱਲਾ ਮੁਸਲਮਾਨ ਬਹੁਮਤ ਵਾਲਾ ਦੇਸ਼ ਹੈ ਜੋ ਕਿ ਧਰਮ-ਨਿਰਪੱਖ ਹੈ। ਇਹ ਇੱਕ ਲੋਕਤਾਂਤਰਿਕ ਲੋਕ-ਰਾਜ ਹੈ। ਇਸ ਦੇ ਏਸ਼ੀਆਈ ਹਿੱਸੇ ਨੂੰ ਅਨਾਤੋਲਿਆ ਅਤੇ ਯੂਰੋਪੀ ਹਿੱਸੇ ਨੂੰ ਥਰੇਸ ਕਹਿੰਦੇ ਹਨ। ਹਾਲਤ: 39 ਡਿਗਰੀ ਉੱਤਰੀ ਅਕਸ਼ਾਂਸ਼ ਅਤੇ 36 ਡਿਗਰੀ ਪੂਰਵੀ ਦੇਸ਼ਾਂਤਰ। ਇਸ ਦਾ ਕੁੱਝ ਭਾਗ ਯੂਰੋਪ ਵਿੱਚ ਅਤੇ ਸਾਰਾ ਭਾਗ ਏਸ਼ਿਆ ਵਿੱਚ ਪੈਂਦਾ ਹੈ ਅਤ: ਇਸਨੂੰ ਯੂਰੋਪ ਅਤੇ ਏਸ਼ਿਆ ਦੇ ਵਿੱਚ ਦਾ ਪੁੱਲ ਕਿਹਾ ਜਾਂਦਾ ਹੈ। ਇਜੀਇਨ ਸਾਗਰ (Aegean sea) ਦੇ ਪਤਲੇ ਜਲਖੰਡ ਦੇ ਵਿੱਚ ਵਿੱਚ ਆ ਜਾਣ ਵਲੋਂ ਇਸ ਪੁੱਲ ਦੇ ਦੋ ਭਾਗ ਹੋ ਜਾਂਦੇ ਹਨ, ਜਿਹਨਾਂ ਨੂੰ ਸਾਧਾਰਣਤਾ ਯੂਰੋਪੀ ਟਰਕੀ ਅਤੇ ਏਸ਼ੀਆਈ ਟਰਕੀ ਕਹਿੰਦੇ ਹਨ। ਟਰਕੀ ਦੇ ਇਹ ਦੋਨਾਂ ਭਾਗ ਬਾਸਪੋਰਸ ਦੇ ਜਲਡਮਰੂਪਧਿਅ, ਮਾਰਮਾਰਾ ਸਾਗਰ ਅਤੇ ਡਾਰਡਨੇਲਜ ਦੁਆਰਾ ਇੱਕ ਦੂੱਜੇ ਵਲੋਂ ਵੱਖ ਹੁੰਦੇ ਹਨ।ਟਰਕੀ ਗਣਤੰਤਰ ਦਾ ਕੁਲ ਖੇਤਰਫਲ 2, 96, 185 ਵਰਗ ਮੀਲ ਹੈ ਜਿਸ ਵਿੱਚ ਯੂਰੋਪੀ ਟਰਕੀ (ਪੂਰਵੀ ਥਰੈਸ) ਦਾ ਖੇਤਰਫਲ 9, 068 ਵਰਗ ਮੀਲ ਅਤੇ ਏਸ਼ੀਆਈ ਟਰਕੀ (ਐਨਾਟੋਲਿਆ) ਦਾ ਖੇਤਰਫਲ 2, 87, 117 ਵਰਗ ਮੀਲ ਹੈ। ਇਸ ਦੇ ਅਨੁਸਾਰ 451 ਦਲਦਲੀ ਥਾਂ ਅਤੇ 3, 256 ਖਾਰੇ ਪਾਣੀ ਦੀਆਂ ਝੀਲਾਂ ਹਨ। ਪੂਰਵ ਵਿੱਚ ਰੂਸ ਅਤੇ ਈਰਾਨ, ਦੱਖਣ ਦੇ ਵੱਲ ਇਰਾਕ, ਸੀਰਿਆ ਅਤੇ ਭੂਮਧਿਅਸਾਗਰ, ਪੱਛਮ ਵਿੱਚ ਗਰੀਸ ਅਤੇ ਬਲਗੇਰਿਆ ਅਤੇ ਜਵਾਬ ਵਿੱਚ ਕਾਲਾਸਾਗਰ ਇਸ ਦੀ ਰਾਜਨੀਤਕ ਸੀਮਾ ਨਿਰਧਾਰਤ ਕਰਦੇ ਹਨ। ਯੂਰੋਪੀ ਟਰਕੀ - ਤਰਿਭੁਜਾਕਰ ਪ੍ਰਾਇਦਵੀਪੀ ਪ੍ਰਦੇਸ਼ ਹੈ ਜਿਸਦਾ ਸਿਰਲੇਖ ਪੂਰਵ ਵਿੱਚ ਬਾਸਪੋਰਸ ਦੇ ਮੁਹਾਨੇ ਉੱਤੇ ਹੈ। ਉਸ ਦੇ ਜਵਾਬ ਅਤੇ ਦੱਖਣ ਦੋਨਾਂ ਵੱਲ ਪਰਵਤਸ਼ਰੇਣੀਆਂ ਫੈਲੀ ਹੋਈਆਂ ਹਨ। ਵਿਚਕਾਰ ਵਿੱਚ ਨੀਵਾਂ ਮੈਦਾਨ ਮਿਲਦਾ ਹੈ ਜਿਸ ਵਿੱਚ ਹੋਕੇ ਮਾਰੀਤਸਾ ਅਤੇ ਇਰਜਿਨ ਨਦੀਆਂ ਵਗਦੀਆਂ ਹਨ। ਇਸ ਭਾਗ ਵਲੋਂ ਹੋਕੇ ਇਸਤੈਸੰਮਿਊਲ ਦਾ ਸੰਬੰਧ ਪੱਛਮ ਵਾਲਾ ਦੇਸ਼ਾਂ ਵਲੋਂ ਹੈ। ਏਸ਼ੀਆਈ ਟਰਕੀ - ਇਸਨ੍ਹੂੰ ਅਸੀਂ ਤਿੰਨ ਕੁਦਰਤੀ ਭੱਜਿਆ ਵਿੱਚ ਵੰਡਿਆ ਕਰ ਸਕਦੇ ਹਨ: 1 . ਜਵਾਬ ਵਿੱਚ ਕਾਲ਼ਾ ਸਾਗਰ ਦੇ ਤਟ ਉੱਤੇ ਪਾਂਟਸ ਪਹਾੜ, 2 . ਵਿਚਕਾਰ ਵਿੱਚ ਐਨਾਟੋਲਿਆ ਵੱਲ ਆਰਮੀਨਿਆ ਦੇ ਹੇਠਲੇ ਭਾਗ, 3 .
ਸੈਮੀਨਾਰ ਇੱਕ ਅਜਿਹੇ ਇਕੱਠ ਨੂੰ ਕਿਹਾ ਜਾਂਦਾ ਹੈ ਜੋ ਕਿਸੇ ਅਕਾਦਮਿਕ ਸੰਸਥਾ ਦੁਆਰਾ ਕਿਸੇ ਵਿਸ਼ੇਸ਼ ਉਦੇਸ਼ ਨੂੰ ਧਿਆਨ ਵਿੱਚ ਰੱਖ ਕੇ ਕਰਵਾਇਆ ਜਾਵੇ। ਇਸਦਾ ਉਦੇਸ਼ ਕਿਸੇ ਖਾਸ ਵਿਸ਼ੇ ਬਾਰੇ ਵਿਚਾਰ-ਚਰਚਾ ਕਰਨਾ ਹੁੰਦਾ ਹੈ। ਇਸ ਵਿੱਚ ਕਈ ਵਿਦਵਾਨ ਸਰੋਤਿਆਂ ਦੇ ਸਾਹਮਣੇ ਆਪਣੇ ਖੋਜ-ਪੱਤਰ ਪੇਸ਼ ਕਰਦੇ ਹਨ ਅਤੇ ਜਿਸ ਤੋਂ ਬਾਅਦ ਸਰੋਤਿਆਂ ਦੁਆਰਾ ਸੁਆਲ ਪੁੱਛੇ ਜਾਂਦੇ ਹਨ ਆਪਸ ਵਿੱਚ ਚੁਸਤੀ ਨਾਲ ਵਿਚਾਰ-ਵਟਾਂਦਰਾ ਕਰਦਾ ਹੈ। ਇਹ ਲੈਕਚਰਾਂ ਜਾਂ ਭਾਸ਼ਣਾਂ ਨਾਲੋਂ ਵਧੇਰੇ ਗੈਰ-ਰਸਮੀ ਹੁੰਦੇ ਹਨ।
ਹਿਪ ਹੌਪ ਸੰਗੀਤ ਹੋਰ ਨਾਂ ਹਿਪ-ਹੌਪ, ਰੈਪ ਸੰਗੀਤ ਜਾਂ ਹਿਪ-ਹੌਪ ਸੰਗੀਤ ਇੱਕ ਸੰਗੀਤਕ ਵਿਧਾ ਹੈ ਜੋ 1970ਵਿਆਂ ਵਿੱਚ ਨਿਊ ਯਾਰਕ ਸ਼ਹਿਰ ਦੇ ਬਰਾਂਕਸ ਨਾਮੀ ਇਲਾਕੇ ਵਿੱਚ ਸ਼ੁਰੀ ਹੋਈ। ਅਕਸਰ ਹਿਪ ਹੌਪ ਸੰਗੀਤ ਅਤੇ ਰੈਪ ਸੰਗੀਤ ਨੂੰ ਸਮਾਨਾਰਥੀ ਸ਼ਬਦਾਂ ਵਜੋਂ ਵਰਤਿਆ ਜਾਂਦਾ ਹੈ ਪਰ ਹਿਪ ਹੌਪ ਵਿੱਚ ਰੈਪ ਦਾ ਹੋਣਾ ਲਾਜ਼ਮੀ ਨਹੀਂ ਹੈ ਅਤੇ ਇਸ ਵਿੱਚ ਹਿਪ ਹੌਪ ਸੱਭਿਆਚਾਰ ਦੇ ਹੋਰ ਤੱਤ ਸ਼ਾਮਲ ਹੋ ਸਕਦੇ ਹਨ ਜਿਵੇਂ ਕਿ ਬੀਟਬੌਕਸਿੰਗ, ਟਰਨਟੇਬਲਿਸਮ, ਇੰਸਟਰੂਮੈਂਟਲ ਟਰੈਕ ਆਦਿ।
ਰਾਸ਼ਟਰੀ ਵੈਮਾਨਿਕੀ ਅਤੇ ਅੰਤਰਿਕਸ਼ ਪਰਬੰਧਨ (ਸੰਖੇਪ ਵਿੱਚ ਨਾਸਾ, ਅੰਗਰੇਜ਼ੀ: National Aeronautics and Space Administration ਨੈਸ਼ਨਲ ਏਅਰੋਨਾਟਿਕਸ ਐਂਡ ਸਪੇਸ ਅਡਮਿਨਿਸਟਰੇਸ਼ਨ, NASA ਨਾਸਾ) ਸੰਯੁਕਤ ਰਾਜ ਅਮਰੀਕਾ ਦੀ ਸਮੂਹ ਸਰਕਾਰ ਦੀ ਇੱਕ ਸੰਸਥਾ ਹੈ, ਜੋ ਰਾਸ਼ਟਰ ਦਾ ਸਰਵਜਨਿਕ ਅੰਤਰਿਕਸ਼ ਪਰੋਗਰਾਮ ਹੈ। 29 ਜੁਲਾਈ, 1958 ਵਿੱਚ ਰਾਸ਼ਟਰੀ ਵੈਮਾਨਿਕੀ ਅਤੇ ਅੰਤਰਿਕਸ਼ ਅਧਿਨਿਯਮ ਦੁਆਰਾ ਸਥਾਪਤ ਹੋਇਆ, ਇਸ ਦਾ 2007 ਮਾਮਲਾ ਸਾਲ ਦਾ ਨਿਧੀਕਰਣ ਦੀ ਰਾਸ਼ੀ 672,000,000,000 ਭਾਰਤੀ ਰੁਪਏ (16.8 ਬਿਲੀਅਨ ਅਮਰੀਕੀ ਡਾਲਰ) ਹੋ ਗਈ।
ਮਟੈਲੀਕਾ (ਅੰਗ੍ਰੇਜ਼ੀ: Metallica) ਇੱਕ ਅਮਰੀਕੀ ਹੈਵੀ ਮੈਟਲ ਬੈਂਡ ਹੈ। ਇਹ ਬੈਂਡ 1981 ਵਿੱਚ ਲਾਸ ਏਂਜਲਸ ਵਿੱਚ ਗਾਇਕਾ/ਗੀਟਾਰਿਸਟ ਜੇਮਜ਼ ਹੇਟਫੀਲਡ ਅਤੇ ਢੋਲਕੀ ਵਾਜਕ ਲਾਰਸ ਐਲਰਿਚ ਦੁਆਰਾ ਬਣਾਇਆ ਗਿਆ ਸੀ, ਅਤੇ ਇਸ ਦੇ ਜ਼ਿਆਦਾਤਰ ਕਰੀਅਰ ਲਈ ਸੈਨ ਫਰਾਂਸਿਸਕੋ ਵਿੱਚ ਅਧਾਰਤ ਰਿਹਾ ਹੈ। ਬੈਂਡ ਦੇ ਤੇਜ਼ ਟੈਂਪੋ, ਯੰਤਰ ਅਤੇ ਹਮਲਾਵਰ ਸੰਗੀਤ ਨੇ ਉਨ੍ਹਾਂ ਨੂੰ ਮੇਗਾਡੇਥ, ਐਂਥ੍ਰੈਕਸ ਅਤੇ ਸਲੇਅਰ ਦੇ ਨਾਲ, ਥ੍ਰੈਸ਼ ਮੈਟਲ ਦੇ ਬਾਨੀ "ਵੱਡੇ ਚਾਰ" ਬੈਂਡਾਂ ਵਿਚੋਂ ਇਕ ਬਣਾਇਆ। ਮੈਟੇਲੀਕਾ ਦੇ ਮੌਜੂਦਾ ਲਾਈਨਅਪ ਵਿੱਚ ਬਾਨੀ ਮੈਂਬਰ ਅਤੇ ਪ੍ਰਾਇਮਰੀ ਗੀਤਕਾਰ ਹੇਟਫੀਲਡ ਅਤੇ ਅਲਰੀਚ, ਲੰਮੇ ਸਮੇਂ ਤੋਂ ਲੀਡ ਗਿਟਾਰਿਸਟ ਕਿਰਕ ਹੈਮੈਟ ਅਤੇ ਬਾਸਿਸਟ ਰਾਬਰਟ ਟ੍ਰੂਜੀਲੋ ਸ਼ਾਮਲ ਹਨ। ਗਿਟਾਰਿਸਟ ਡੇਵ ਮੁਸਟੇਨ (ਜੋ ਬੈਂਡ ਤੋਂ ਕੱਢੇ ਜਾਣ ਤੋਂ ਬਾਅਦ ਮੇਗਾਡੇਥ ਦਾ ਗਠਨ ਕਰਨ ਗਿਆ) ਅਤੇ ਬਾਸਿਸਟ ਰੋਨ ਮੈਕਗਵਨੀ, ਕਲਿਫ ਬਰਟਨ (ਜੋ 1986 ਵਿੱਚ ਸਵੀਡਨ ਵਿੱਚ ਹੋਏ ਇੱਕ ਬੱਸ ਹਾਦਸੇ ਵਿੱਚ ਮੌਤ ਹੋ ਗਈ ਸੀ) ਅਤੇ ਜੇਸਨ ਨਿਊਸਟਡ ਬੈਂਡ ਦੇ ਸਾਬਕਾ ਮੈਂਬਰ ਹਨ।
ਅਰਜਨਟੀਨਾ, ਅਧਿਕਾਰਕ ਤੌਰ 'ਤੇ ਅਰਜਨਟੀਨ ਗਣਰਾਜ, (ਸਪੇਨੀ: [República Argentina] Error: {{Lang}}: text has italic markup (help)) ਦੱਖਣੀ ਅਮਰੀਕਾ ਦਾ ਇੱਕ ਦੇਸ਼ ਹੈ ਜਿਸਦੀ ਸਰਹੱਦ ਪੱਛਮ ਅਤੇ ਦੱਖਣ ਵੱਲ ਚਿਲੇ ਨਾਲ, ਉੱਤਰ ਵੱਲ ਬੋਲੀਵੀਆ ਅਤੇ ਪੈਰਾਗੁਏ ਨਾਲ ਅਤੇ ਉੱਤਰ-ਪੂਰਬ ਵੱਲ ਬ੍ਰਾਜ਼ੀਲ ਅਤੇ ਉਰੂਗੁਏ ਨਾਲ ਲੱਗਦੀ ਹੈ। ਇਹ ਅੰਟਾਰਕਟਿਕਾ ਦੇ ਹਿੱਸੇ, ਫ਼ਾਕਲੈਂਡ ਟਾਪੂ ਅਤੇ ਦੱਖਣੀ ਜਾਰਜੀਆ ਅਤੇ ਦੱਖਣੀ ਸੈਂਡਵਿੱਚ ਟਾਪੂ ਉੱਤੇ ਆਪਣਾ ਹੱਕ ਜਮਾਉਂਦਾ ਹੈ।
ਨਿਊਯਾਰਕ ਸਟਾਕ ਐਕਸਚੇਂਜ (ਐੱਨਵਾਈਐੱਸਈ , ਛੋਟਾ ਨਾਮ "ਦ ਬਿਗ ਬੋਰਡ") ਨਿਊਯਾਰਕ ਸਿਟੀ ਵਿੱਚ ਲੋਅਰ ਮੈਨਹਟਨ ਦੇ ਵਿੱਤੀ ਜ਼ਿਲ੍ਹੇ ਵਿੱਚ ਇੱਕ ਅਮਰੀਕੀ ਸਟਾਕ ਐਕਸਚੇਂਜ ਹੈ। ਇਹ ਮਾਰਕੀਟ ਪੂੰਜੀਕਰਣ ਦੁਆਰਾ ਦੁਨੀਆ ਦਾ ਹੁਣ ਤੱਕ ਦਾ ਸਭ ਤੋਂ ਵੱਡਾ ਸਟਾਕ ਐਕਸਚੇਂਜ ਹੈ।ਐੱਨਵਾਈਐੱਸਈ ਵਪਾਰਕ ਮੰਜ਼ਿਲ 11 ਵਾਲ ਸਟਰੀਟ ਅਤੇ 18 ਬਰਾਡ ਸਟ੍ਰੀਟ 'ਤੇ ਨਿਊਯਾਰਕ ਸਟਾਕ ਐਕਸਚੇਂਜ ਬਿਲਡਿੰਗ ਵਿੱਚ ਹੈ ਅਤੇ ਇੱਕ ਰਾਸ਼ਟਰੀ ਇਤਿਹਾਸਕ ਲੈਂਡਮਾਰਕ ਹੈ। 30 ਬ੍ਰੌਡ ਸਟ੍ਰੀਟ ਵਿਖੇ ਇੱਕ ਵਾਧੂ ਵਪਾਰਕ ਕਮਰਾ ਫਰਵਰੀ 2007 ਵਿੱਚ ਬੰਦ ਕਰ ਦਿੱਤਾ ਗਿਆ ਸੀ।
ਜਨ ਸੰਚਾਰ (Mass media, ਮਾਸ ਮੀਡੀਆ) ਵੱਡੀ ਗਿਣਤੀ ਦਰਸ਼ਕਾਂ ਤੱਕ ਪਹੁੰਚਣ ਦੇ ਵਾਸਤੇ ਮੀਡੀਆ ਤਕਨਾਲੋਜੀਆਂ ਹਨ। ਇਹ ਸੰਚਾਰ ਦੇ ਮਾਧਿਅਮਾਂ ਵਜੋਂ ਕੰਮ ਕਰਦੀਆਂ ਤਕਨਾਲੋਜੀਆਂ ਤਰ੍ਹਾਂ ਤਰ੍ਹਾਂ ਦੀਆਂ ਹਨ। ਰੇਡੀਓ, ਰਿਕਾਰਡ ਸੰਗੀਤ, ਫ਼ਿਲਮ ਅਤੇ ਟੈਲੀਵਿਜਨ ਦੇ ਰੂਪ ਵਿੱਚ ਪ੍ਰਸਾਰਣ ਮੀਡੀਆ ਇਲੇਕਟਰਾਨਿਕ ਤੌਰ 'ਤੇ ਜਾਣਕਾਰੀ ਸੰਚਾਰਿਤ ਕਰਦਾ ਹੈ। ਪ੍ਰਿੰਟ ਮੀਡਿਆ ਜਾਣਕਾਰੀ ਦੇਣ ਦੇ ਲਈ ਸਮਾਚਾਰ ਪੱਤਰ, ਕਿਤਾਬ, ਛੋਟੀ ਪੁਸਤਕ ਜਾਂ ਕਾਮਿਕਸ ਵਰਗੀ ਕਿਸੇ ਭੌਤਿਕ ਚੀਜ਼ ਦੀ ਵਰਤੋਂ ਕਰਦਾ ਹੈ। ਆਉਟਡੋਰ ਮੀਡਿਆ ਹੋਰਡਿੰਗ, ਸੰਕੇਤ, ਜਾਂ ਤਖਤੀਆਂ ਕਮਰਸ਼ੀਅਲ ਭਵਨਾਂ, ਖੇਲ ਸਟੇਡੀਅਮਾਂ, ਦੁਕਾਨਾਂ ਅਤੇ ਬੱਸਾਂ ਦੇ ਅੰਦਰ ਅਤੇ ਬਾਹਰ ਲਾਏ ਜਾਂਦੇ ਹਨ।
ਦ ਐਡਵੇਂਚਰਜ਼ ਆਫ਼ ਸ਼ਰਲਾਕ ਹੋਲਮਜ਼ (ਸ਼ਰਲਾਕ ਹੋਲਮਜ਼ ਦੇ ਕਾਰਨਾਮੇ) ਆਰਥਰ ਕੌਨਨ ਡੋਇਲ ਦੀਆਂ ਲਿਖੀਆਂ ਬਾਰਾਂ ਨਿੱਕੀਆਂ ਕਹਾਣੀਆਂ ਦਾ ਇੱਕ ਸੰਗ੍ਰਹਿ ਹੈ। ਇਹ ਸਭ ਕਹਾਣੀਆਂ ਡੋਇਲ ਦੇ ਮਸ਼ਹੂਰ ਜਾਸੂਸੀ ਕਿਰਦਾਰ ਸ਼ਰਲਾਕ ਹੋਲਮਜ਼ ਉੱਤੇ ਅਧਾਰਿਤ ਹਨ।ਇਹ ਪਹਿਲੀ ਵਾਰ 14 ਅਕਤੂਬਰ 1892 ਨੂੰ ਛਪਿਆ ਸੀ; ਜੁਲਾਈ 1891 ਅਤੇ ਜੂਨ 1892 ਦਰਮਿਆਨ ਇਹ ਕਹਾਣੀਆਂ ਸਟ੍ਰੈਂਡ ਮੈਗਜ਼ੀਨ ਵਿੱਚ ਵਿਅਕਤੀਗਤ ਕਹਾਣੀਆਂ ਦੇ ਤੌਰ 'ਤੇ ਲੜੀਬੱਧ ਛਾਪੀਆਂ ਗਈਆਂ ਸਨ। ਕਹਾਣੀਆਂ ਕਾਲਕ੍ਰਮਿਕ ਕ੍ਰਮ ਵਿੱਚ ਨਹੀਂ ਹਨ, ਅਤੇ ਸਾਰੀਆਂ ਬਾਰਾਂ ਵਿੱਚ ਸਾਂਝੇ ਪਾਤਰ ਹੋਲਮਜ਼ ਅਤੇ ਡਾ.
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।ਅੰਮ੍ਰਿਤਾ ਪ੍ਰੀਤਮ ਦੀ ਸਭ ਤੋਂ ਮਸ਼ਹੂਰ ਕਵਿਤਾ ਅੱਜ ਆਖਾਂ ਵਾਰਿਸ ਸ਼ਾਹ ਨੂੰ ਹੈ ਜਿਸ ਵਿੱਚ ਉਹ ਹਿੰਦੁਸਤਾਨ ਦੀ ਵੰਡ ਤੋਂ ਬਾਅਦ ਹੋਏ ਕਤਲੇਆਮ ਪ੍ਰਤੀ ਆਪਣਾ ਰੋਸ ਦਿਖਾਉਂਦੇ ਹੋਏ ਵਾਰਿਸ ਸ਼ਾਹ ਨੂੰ ਵਾਪਸ ਆਉਣ ਦੀ ਦੁਹਾਈ ਪਾਉਂਦੀ ਹੈ। ਇੱਕ ਨਾਵਲਕਾਰ ਦੇ ਤੌਰ ਉੱਤੇ ਪਿੰਜਰ (1950) ਉਸਦਾ ਸਭ ਤੋਂ ਮਸ਼ਹੂਰ ਨਾਵਲ ਹੈ ਜਿਸ ਉੱਤੇ ਬਾਅਦ ਵਿੱਚ ਇੱਕ ਅਵਾਰਡ ਜੇਤੂ ਫ਼ਿਲਮ ਪਿੰਜਰ (2003) ਵੀ ਬਣੀ।1947 ਵਿੱਚ ਭਾਰਤ ਤੇ ਪਾਕਿਸਤਾਨ ਦੀ ਵੰਡ ਪਿੱਛੋਂ ਇਹ ਲਿਹੌਰ ਤੋਂ ਹਿੰਦੁਸਤਾਨ ਆ ਗਈ।
ਜੋਆਨ ਮੀਰੋ ਈ ਫਰਾ (20 ਅਪਰੈਲ 1893 - 25 ਦਸੰਬਰ 1983) ਇੱਕ ਕਾਤਾਲਾਨ ਸਪੇਨੀ ਚਿੱਤਰਕਾਰ, ਮੂਰਤੀਕਾਰ ਅਤੇ ਕੁੰਭਕਾਰ ਸੀ। ਇਸ ਦੇ ਜਮਾਂਦਰੂ ਸ਼ਹਿਰ ਬਾਰਸੀਲੋਨਾ ਵਿੱਚ ਇਸ ਦੀ ਯਾਦ ਵਿੱਚ ਫੁਨਦਾਸੀਓ ਜੋਆਨ ਮੀਰੋ ਦਾ ਅਜਾਇਬਘਰ 1975 ਵਿੱਚ ਸਥਾਪਿਤ ਕੀਤਾ ਗਿਆ ਸੀ ਅਤੇ ਇਸ ਦੇ ਰਹਾਇਸ਼ੀ ਸ਼ਹਿਰ ਪਾਲਮਾ ਦੇ ਮਾਲੋਰਕਾ ਵਿੱਚ ਫੁਨਦਾਸੀਓ ਪਿਲਾਰ ਈ ਜੋਆਨ ਮੀਰੋ 1981 ਵਿੱਚ ਸਥਾਪਿਤ ਕੀਤਾ ਗਿਆ ਸੀ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਲੇਵ (ਬੁਲਗਾਰੀਆਈ: лев, ਬਹੁਵਚਨ: [лева, левове / ਲੇਵਾ, ਲਿਵੋਵ] Error: {{Lang}}: text has italic markup (help)) ਬੁਲਗਾਰੀਆ ਦੀ ਮੁਦਰਾ ਹੈ। ਇੱਕ ਲੇਵ ਵਿੱਚ 100 ਸਤੋਤਿੰਕੀ (стотинки, ਇੱਕਵਚਨ: [ਸਤੋਤਿੰਕਾ, стотинка] Error: {{Lang}}: text has italic markup (help)) ਹੁੰਦੇ ਹਨ। ਪ੍ਰਾਚੀਨ ਬੁਲਗਾਰੀਆਈ ਵਿੱਚ ਸ਼ਬਦ "lev" ਦਾ ਅਰਥ "ਸ਼ੇਰ" ਹੁੰਦਾ ਹੈ ਜਿੱਥੋਂ ਅਜੋਕੀ ਭਾਸ਼ਾ ਵਿੱਚ ਸ਼ਬਦ lav (лъв) ਆਇਆ।
ਰੂਬਲ (ਰੂਸੀ: рубль rublʹ, ਬਹੁ-ਵਚਨ рубли rubli; (ਕੋਡ: RUB) ਰੂਸੀ ਸੰਘ ਅਤੇ ਦੋ ਅੰਸ਼-ਪ੍ਰਵਾਨਤ ਗਣਰਾਜ ਅਬਖ਼ਾਜ਼ੀਆ ਅਤੇ ਦੱਖਣੀ ਓਸੈਤੀਆ ਦੀ ਮੁਦਰਾ ਹੈ। ਰੂਸੀ ਸਾਮਰਾਜ ਅਤੇ ਸੋਵੀਅਤ ਸੰਘ ਦੇ ਖ਼ਾਤਮੇ ਤੋਂ ਪਹਿਲਾਂ ਇਹ ਉਹਨਾਂ ਦੀ ਵੀ ਮੁਦਰਾ ਸੀ। ਬੈਲਾਰੂਸ ਅਤੇ ਟਰਾਂਸਨਿਸਤੀਰੀਆ ਵੀ ਇਸੇ ਨਾਂ ਦੀਆਂ ਮੁਦਰਾਵਾਂ ਵਰਤਦੇ ਹਨ। ਇੱਕ ਰੂਬਲ ਵਿੱਚ ਸੌ ਕੋਪਕ (ਰੂਸੀ: копейка, kopéyka; ਬਹੁ-ਵਚਨ: копейки, kopéyki) ਹੁੰਦੇ ਹਨ। ਇਹਦਾ ISO 4217 ਕੋਡ RUB ਜਾਂ 643 ਹੈ; ਇਹਤੋਂ ਪਹਿਲਾਂ ਇਹ ਕੋਡ RUR ਜਾਂ 810 ਸੀ।
ਵੱਟਕ (ਅੰਗਰੇਜ਼ੀ:Revenue) ਦਾ ਅਰਥ ਹੈ ਕਿਸੇ ਕਾਲ ਜਿਵੇਂ ਹਰ ਸਾਲ ਹੋਣ ਵਾਲੀ ਵਿਕਰੀ ਜਾਂ ਪੈਦਾਵਾਰ। ਵਿਕਰੀ ਦੌਲਤ ਦੀਆਂ ਇਕਾਈਆਂ ਰੁਪਏ, ਡਾਲਰ ਆਦਿ ਵਿੱਚ ਮਾਪੀ ਜਾਂਦੀ ਹੈ। ਇਸ ਨੂੰ ਵਿੱਤੀ ਵੱਟਕ ਕਹਿੰਦੇ ਹਨ। ਜਦਕਿ ਪੈਦਾਵਾਰ ਦੀ ਵੱਟਕ ਦੌਲਤ ਦੀਆਂ ਇਕਾਈਆਂ ਜਾਂ ਭੌਤਿਕ ਪੈਦਾਵਾਰ ਇਕਾਈਆਂ ਜਿਵੇਂ ਟਨ, ਮੈਟਰਿਕ ਟਨ ਆਦਿ ਵਿੱਚ ਮਾਪੀ ਜਾਂਦੀ ਹੈ। ਵੱਟਕ ਦਾ ਕੁੱਝ ਪ੍ਰਤੀਸ਼ਤ ਹੀ ਵਪਾਰ ਜਾਂ ਸਨਅਤਾਂ ਵਿੱਚ ਲਾਭ ਜਾਂ ਹਾਨੀ ਹੁੰਦਾ ਹੈ।
ਪੈਨਸਲਿਨ ਇੱਕ ਮਨੁੱਖ ਦੀ ਬਿਮਾਰੀਆਂ ਨਾਲ ਲੜਨ ਵਾਲੀ ਐਂਟੀਬਾਇਓਟਿਕ ਦਵਾਈ ਹੈ ਜਿਸ ਦੀ ਖੋਜ ਅਲੈਗਜ਼ੈਂਡਰ ਫ਼ਲੈਮਿੰਗ ਦੁਆਰਾ 14 ਫ਼ਰਵਰੀ, 1928 ਵਿੱਚ ਚਾਣ-ਚੱਕ ਹੋਈ ਸੀ। ਇਸ ਖੋਜ ਨੇ ਮਨੁੱਖੀ ਸੱਭਿਅਤਾ ਦਾ ਇਤਿਹਾਸ ਹੀ ਬਦਲ ਕੇ ਰੱਖ ਦਿੱਤਾ। ਇਸ ਦਵਾਈ ਦੀ ਵਰਤੋਂ ਨਾਲ ਇਨਸਾਨੀ ਮੌਤ ਦਰ ਵਿੱਚ ਭਾਰੀ ਕਮੀ ਆਈ ਅਤੇ ਇਨਸਾਨੀ ਜ਼ਿੰਦਗੀ ਦੀ ਗੁਣਵੱਤਾ ਵਿੱਚ ਵਾਧਾ ਹੋਇਆ। ਹੁਣ ਇਹ ਦਵਾਈਆਂ ਇਨਸਾਨੀ ਜ਼ਿੰਦਗੀ ਦਾ ਅਹਿਮ ਹਿੱਸਾ ਬਣ ਚੁੱਕੀਆਂ ਹਨ। ਇਹ ਦਵਾਈਆਂ ਹਾਨੀਕਾਰਕ ਜੀਵਾਣੂਆਂ ਨੂੰ ਖ਼ਤਮ ਕਰਦੀਆਂ ਹਨ ਉੱਥੇ ਹੀ ਇਹ ਸਰੀਰ ਵਿਚਲੇ ਹੋਰ ਲਾਭਦਾਇਕ ਜੀਵਾਣੂਆਂ ਨੂੰ ਕਮਜ਼ੋਰ ਕਰਨ ਜਾਂ ਮਾਰ ਦੇਣ ਲਈ ਵੀ ਜ਼ਿੰਮੇਵਾਰ ਹੁੰਦੀਆਂ ਹਨ। ਇਨ੍ਹਾਂ ਦੀ ਲਗਾਤਾਰ ਵਰਤੋਂ ਨਾਲ ਅਜਿਹੀ ਸਥਿਤੀ ਉਤਪੰਨ ਹੋ ਜਾਂਦੀ ਹੈ ਜੋ ਸਾਡੇ ਸਰੀਰ ਦੇ ਜੀਵਾਣੂਆਂ ਦੇ ਵਧਣ-ਫੁੱਲਣ ਲਈ ਲਾਭਦਾਇਕ ਹੁੰਦੀ ਹੈ। ਇਨ੍ਹਾਂ ਜੀਵਾਣੂਆਂ ਦੇ ਕਾਰਨ ਦਵਾਈਆਂ ਬੇਅਸਰ ਹੋਣ ਲਗਦੀਆਂ ਹਨ।
ਸਿਮੋਨ ਦਾ ਬੋਵੁਆਰ (ਫ਼ਰਾਂਸੀਸੀ: [simɔn də bovwaʁ]; 9 ਜਨਵਰੀ 1908 – 14 ਅਪਰੈਲ 1986) ਇੱਕ ਫਰਾਂਸੀਸੀ ਲੇਖਕ, ਬੁੱਧੀਜੀਵੀ, ਹੋਂਦਵਾਦੀ ਦਾਰਸ਼ਨਕ, ਰਾਜਨੀਤਕ ਕਾਰਕੁਨ, ਨਾਰੀਵਾਦੀ, ਅਤੇ ਸਮਾਜਕ ਚਿੰਤਕ ਸੀ। ਭਾਵੇਂ ਉਹ ਆਪਣੇ ਆਪ ਨੂੰ ਇੱਕ ਦਾਰਸ਼ਨਕ ਨਹੀਂ ਸੀ ਮੰਨਦੀ, ਉਸਦਾ ਨਾਰੀਵਾਦੀ ਹੋਂਦਵਾਦ ਅਤੇ ਨਾਰੀਵਾਦੀ ਸਿੱਧਾਂਤ ਉੱਤੇ ਮਹੱਤਵਪੂਰਣ ਪ੍ਰਭਾਵ ਪਿਆ। ਉਸਦਾ ਕਹਿਣਾ ਸੀ ਦੀ ਇਸਤਰੀ ਪੈਦਾ ਨਹੀਂ ਹੁੰਦੀ, ਉਸਨੂੰ ਬਣਾਇਆ ਜਾਂਦਾ ਹੈ। ਸਿਮੋਨ ਦਾ ਮੰਨਣਾ ਸੀ ਕਿ ਔਰਤ ਵਾਲੇ ਗੁਣ ਦਰਅਸਲ ਸਮਾਜ ਅਤੇ ਪਰਵਾਰ ਦੁਆਰਾ ਕੁੜੀ ਵਿੱਚ ਭਰੇ ਜਾਂਦੇ ਹਨ, ਕਿਉਂਕਿ ਉਹ ਵੀ ਉਂਜ ਹੀ ਜਨਮ ਲੈਂਦੀ ਹੈ ਜਿਵੇਂ ਕਿ ਪੁਰਖ ਅਤੇ ਉਸ ਵਿੱਚ ਵੀ ਉਹ ਸਾਰੀਆਂ ਯੋਗਤਾਵਾਂ, ਇੱਛਾਵਾਂ ਅਤੇ ਗੁਣ ਹੁੰਦੇ ਹਨ ਜੋ ਕਿ ਕਿਸੇ ਮੁੰਡੇ ਵਿੱਚ। ਸਿਮੋਨ ਦਾ ਬਚਪਨ ਸੁਖਸਾਂਦ ਨਾਲ ਗੁਜ਼ਰਿਆ, ਲੇਕਿਨ ਬਾਅਦ ਦੇ ਸਾਲਾਂ ਵਿੱਚ ਅਭਾਵਗਰਸਤ ਜੀਵਨ ਵੀ ਉਸ ਨੇ ਜੀਵਿਆ। 15 ਸਾਲ ਦੀ ਉਮਰ ਵਿੱਚ ਸਿਮੋਨ ਨੇ ਫ਼ੈਸਲਾ ਲੈ ਲਿਆ ਸੀ ਕਿ ਉਹ ਇੱਕ ਲੇਖਿਕਾ ਬਣੇਗੀ।
ਦੱਖਣ ਕੋਰੀਆ (ਕੋਰੀਆਈ: 대한민국 (ਹਾਂਗੁਲ), 大韩民国 (ਹਾਞਜਾ)), ਪੂਰਬੀ ਏਸ਼ੀਆ ਵਿੱਚ ਸਥਿਤ ਇੱਕ ਦੇਸ਼ ਹੈ ਜੋ ਕੋਰੀਆਈ ਪ੍ਰਾਯਦੀਪ ਦੇ ਦੱਖਣ ਅਰਧਭਾਗ ਨੂੰ ਘੇਰੇ ਹੋਏ ਹੈ। ਸ਼ਾਂਤ ਸਵੇਰੇ ਦੀ ਭੂਮੀ ਦੇ ਰੂਪ ਵਿੱਚ ਮਸ਼ਹੂਰ ਇਸ ਦੇਸ਼ ਦੇ ਪੱਛਮ ਵਿੱਚ ਚੀਨ, ਪੂਰਬ ਵਿੱਚ ਜਾਪਾਨ ਅਤੇ ਉੱਤਰ ਵਿੱਚ ਉੱਤਰੀ ਕੋਰੀਆ ਸਥਿਤ ਹੈ। ਦੇਸ਼ ਦੀ ਰਾਜਧਾਨੀ ਸਿਓਲ ਦੁਨੀਆ ਦਾ ਦੂਜਾ ਸਭ ਤੋਂ ਵੱਡਾ ਮਹਾਨਗਰੀ ਖੇਤਰ ਅਤੇ ਇੱਕ ਪ੍ਰਮੁੱਖ ਸੰਸਾਰਿਕ ਨਗਰ ਹੈ। ਇੱਥੋਂ ਦੀ ਆਧਿਕਾਰਕ ਭਾਸ਼ਾ ਕੋਰੀਆਈ ਹੈ ਜੋ ਹੰਗੁਲ ਅਤੇ ਹਞਜਾ ਦੋਨ੍ਹੋਂ ਲਿਪੀਆਂ ਵਿੱਚ ਲਿਖੀ ਜਾਂਦੀ ਹੈ। ਰਾਸ਼ਟਰੀ ਮੁਦਰਾ ਵਾਨ ਹੈ।
ਹਿਜੜਾ ਜਾਂ ਖੁਸਰਾ ਅਜਿਹੇ ਮਨੁੱਖਾਂ ਨੂੰ ਕਿਹਾ ਜਾਂਦਾ ਹੈ ਜੋ ਲਿੰਗ ਵਜੋਂ ਨਾ ਨਰ ਹੁੰਦੇ ਹਨ ਨਾ ਮਾਦਾ। ਜਨਮ ਦੇ ਸਮੇਂ ਲੈਂਗਿਕ ਵਿਕਾਰ ਦੇ ਕਾਰਨ ਅਜਿਹਾ ਹੁੰਦਾ ਹੈ। "ਹਿਜੜਾ" ਸ਼ਬਦ ਦੱਖਣੀ ਏਸ਼ੀਆ ਵਿੱਚ ਪ੍ਰਚੱਲਤ ਹੈ। ਅਧਿਕੰਸ਼ ਹਿਜੜੇ ਸਰੀਰਕ ਤੌਰ ਤੇ ਨਰ ਹੁੰਦੇ ਹਨ ਜਾਂ ਅਖੀਰ: ਲਿੰਗੀ (intersex) ਪਰ ਕੁੱਝ ਮਾਦਾ (ਇਸਤਰੀ) ਵੀ ਹੁੰਦੇ ਹਨ। ਉਹ ਆਪਣੇ-ਆਪ ਲਈ ਆਮ ਤੌਰ ਤੇ ਇਸਤਰੀ ਲਿੰਗ ਭਾਸ਼ਾ ਦਾ ਪ੍ਰਯੋਗ ਕਰਦੇ ਹਨ (ਜਿਵੇਂ, ਮੈਂ ਸੁੰਦਰ ਲੱਗ ਰਹੀ ਹਾਂ?)।
ਗੁਰੂ ਅਮਰਦਾਸ ਜੀ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿਨ੍ਹਾਂ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ। ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।
ਛਪਾਰ ਦਾ ਮੇਲਾ, ਪੰਜਾਬ ਦੇ ਸਮੂਹ ਮੇਲਿਆਂ ਵਿੱਚੋਂ ਇੱਕ ਵਿਲੱਖਣ ਅਤੇ ਸਰੂਪ ਵਿੱਚ ਸੁਚਿੱਤਰ ਮੇਲਾ ਹੈ। ਇਸ ਦਾ ਸਬੰਧ ਪੰਜਾਬੀਆਂ ਦੀ ਪੂਜਾ-ਬਿਰਤੀ ਨਾਲ ਜੁੜਿਆ ਹੋਇਆ ਹੈ। ਇਸ ਮੇਲੇ ਦਾ ਮੁੱਖ ਪ੍ਰਯੋਜਨ ਗੁੱਗੇ ਦੀ ਪੂਜਾ ਅਰਚਨਾ ਕਰਨ ਵਿੱਚ ਨਿਹਿਤ ਮੰਨਿਆ ਗਿਆ ਹੈ। ਗੁੱਗੇ ਦੀ ਪੂਜਾ ‘ਨਾਗ-ਪੂਜਾ’ ਵਰਗੀ ਹੀ ਕੀਤੀ ਜਾਂਦੀ ਹੈ ਜਾਂ ਇਉਂ ਵੀ ਕਹਿ ਸਕਦੇ ਹਾਂ ਕਿ ਨਾਗ ਪੂਜਾ ਦਾ ਕੁਝ ਸੋਧਿਆ ਹੋਇਆ ਰੂਪ ਹੀ ਗੁੱਗਾ ਪੂਜਾ ਹੈ। ਇਸੇ ਭਾਵਨਾ ਬਿਰਤੀ ਸਦਕਾ ਇਹ ਮੇਲਾ ਜ਼ਿਲ੍ਹਾ ਲੁਧਿਆਣਾ ਦੇ ਇੱਕ ਪਿੰਡ ਛਪਾਰ ਵਿਖੇ, ਹਰ ਸਾਲ ਭਾਦਰੋਂ ਮਹੀਨੇ ਦੀ ਚਾਣਨੀ-ਚੌਦਸ ਨੂੰ ਗੁੱਗੇ ਦੀ ਸਥਾਪਤ ਕੀਤੀ ਹੋਈ ਮਾੜੀ ਉੱਪਰ ਬੜੀ ਸੱਜ-ਧੱਜ ਨਾਲ ਲੱਗਦਾ ਹੈ ਅਤੇ ਲਗਪਗ ਤਿੰਨ ਦਿਨਾਂ ਤਕ ਖ਼ੂਬ ਭਰਦਾ ਹੈ। ਆਮ ਤੌਰ ਤੇ ਇਹ ਸਤੰਬਰ ਮਹੀਨਾ ਹੁੰਦਾ ਹੈ ਅਤੇ ਇਹ ਮੇਲਾ ਪੰਜਾਬ ਦੇ ਮਾਲਵਾ ਖੇਤਰ ਦੇ ਸਭ ਤੋਂ ਮਸ਼ਹੂਰ ਮੇਲਿਆਂ ਵਿੱਚੋਂ ਇੱਕ ਹੈ।
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਅਲਾਬਾਮਾ ( ( ਸੁਣੋ)) ਸੰਯੁਕਤ ਰਾਜ ਦੇ ਦੱਖਣ-ਪੂਰਬੀ ਖੇਤਰ ਵਿੱਚ ਸਥਿਤ ਇੱਕ ਰਾਜ ਹੈ ਜਿਸਦੀਆਂ ਹੱਦਾਂ ਉੱਤਰ ਵੱਲ ਟੇਨੈਸੀ, ਪੂਰਬ ਵੱਲ ਜਾਰਜੀਆ, ਦੱਖਣ ਵੱਲ ਫ਼ਲਾਰਿਡਾ ਅਤੇ ਮੈਕਸੀਕੋ ਦੀ ਖਾੜੀ ਅਤੇ ਪੱਛਮ ਵੱਲ ਮਿੱਸੀਸਿੱਪੀ ਨਾਲ਼ ਲੱਗਦੀਆਂ ਹਨ। ਇਹ ਪੰਜਾਹ ਸੰਯੁਕਤ ਅਮਰੀਕੀ ਰਾਜਾਂ ਵਿੱਚੋਂ ਖੇਤਰਫਲ ਪੱਖੋਂ 30ਵੇਂ ਅਤੇ ਅਬਾਦੀ ਪੱਖੋਂ 23ਵੇਂ ਦਰਜੇ ਉੱਤੇ ਹੈ। ਇਸ ਵਿੱਚ ਦੇਸ਼ ਦੇ ਸਭ ਤੋਂ ਲੰਮੇ ਅੰਦਰੂਨੀ ਗਾਹਣਯੋਗ ਦਰਿਆਈ ਰਾਹਾਂ ਵਿੱਚੋਂ ਇੱਕ ਹੈ ਜਿਸਦੀ ਲੰਬਾਈ 1,300 ਕਿ.ਮੀ.
ਗੀਤ ਇੱਕ ਐਸੀ ਸੰਗੀਤ ਅਤੇ ਸਾਹਿਤ ਨਾਲ ਜੁੜੀ ਕਲਾਮਈ ਪੇਸ਼ਕਾਰੀ ਹੁੰਦੀ ਹੈ ਜਿਸ ਵਿੱਚ ਸੁਰਾਂ ਦੀ ਇੱਕ ਲਹਿਰ ਹੁੰਦੀ ਹੈ। ਇਸ ਵਿੱਚ ਇਨਸਾਨੀ ਆਵਾਜ਼ ਵੀ ਸ਼ਾਮਲ ਹੁੰਦੀ ਹੈ ਅਤੇ ਉਹ ਗੀਤ ਦੇ ਬੋਲ ਗਾਵੇ। ਗੀਤ ਗਾਇਆ ਜਾਂਦਾ ਹੈ ਅਤੇ ਸੁਰ ਵਿੱਚ ਅਦਾ ਕੀਤੀ ਜਾਂਦੀ ਇਨਸਾਨੀ ਆਵਾਜ਼ ਦੇ ਨਾਲ ਸੰਗੀਤਕ ਸਾਜ਼ ਵੀ ਇਸਤੇਮਾਲ ਹੁੰਦੇ ਹਨ। ਕੁੱਝ ਗੀਤ ਅਜਿਹੇ ਹਨ ਜਿਹਨਾਂ ਵਿੱਚ ਸਾਜ਼ ਨਹੀਂ ਹੁੰਦੇ ਅਤੇ ਗੀਤ ਦੇ ਸਾਰੇ ਪਹਿਲੂ ਇਨਸਾਨੀ ਆਵਾਜ਼ ਰਾਹੀਂ ਹੀ ਪੂਰੇ ਗਏ ਹੁੰਦੇ ਹਨ। ਗੀਤ ਦੇ ਬੋਲ ਆਮ ਤੌਰ 'ਤੇ ਕਾਵਿ-ਟੁਕੜੇ ਹੁੰਦੇ ਹਨ ਜਿਹਨਾਂ ਅਦਾਇਗੀ ਸਮੇਂ ਸੁਰ ਅਤੇ ਤਾਲ ਨੂੰ ਪੂਰਾ ਪੂਰਾ ਖਿਆਲ ਰੱਖਿਆ ਜਾਂਦਾ ਹੈ।
ਉੜੀਸਾ (ਉੜੀਆ: ଓଡିଶା) ਜਿਸ ਨੂੰ ਪਹਿਲਾਂ ਉੜੀਸਾ (ਉੜੀਆ: ଓଡିଶା) ਦੇ ਨਾਮ ਨਾਲ ਜਾਣਿਆ ਜਾਂਦਾ ਸੀ, ਭਾਰਤ ਦੇ ਪੂਰਬੀ ਤੱਟ ਉੱਤੇ ਪੈਂਦਾ ਇੱਕ ਰਾਜ ਹੈ, ਜੋ ਭਾਰਤ ਦੇ 29 ਰਾਜਾਂ ਵਿੱਚੋਂ ਇੱਕ ਹੈ। ਉੜੀਸਾ ਉੱਤਰ ਵਿੱਚ ਝਾਰਖੰਡ, ਉੱਤਰ-ਪੂਰਬ ਵਿੱਚ ਪੱਛਮੀ ਬੰਗਾਲ, ਦੱਖਣ ਵਿੱਚ ਆਂਧਰਾ ਪ੍ਰਦੇਸ਼ ਅਤੇ ਪੱਛਮ ਵਿੱਚ ਛੱਤੀਸਗੜ੍ਹ ਨਾਲ ਘਿਰਿਆ ਹੈ ਅਤੇ ਪੂਰਬ ਵਿੱਚ ਬੰਗਾਲ ਦੀ ਖਾੜੀ ਹੈ। ਇਹ ਉਸੇ ਪ੍ਰਾਚੀਨ ਮੁਲਕ ਕਲਿੰਗਾ ਦਾ ਆਧੁਨਿਕ ਨਾਂਅ ਹੈ ਜਿਸ ਉੱਤੇ 261 ਈਃ ਪੂਃ ਵਿੱਚ ਮੌਰੀਆ ਸਮਰਾਟ ਅਸ਼ੋਕ ਨੇ ਹਮਲਾ ਕੀਤਾ ਸੀ, ਅਤੇ ਲੜਾਈ ਵਿੱਚ ਹੋਏ ਭਿਆਨਕ ਖ਼ੂਨ-ਖ਼ਰਾਬੇ ਤੋਂ ਦੁਖੀ ਹੋ ਕੇ ਆਖ਼ਰਕਾਰ ਬੁੱਧ ਧਰਮ ਸਵੀਕਾਰ ਕੀਤਾ ਸੀ। ਅਜੋਕੇ ਉੜੀਸਾ ਰਾਜ ਦੀ ਸਥਾਪਨਾ 1 ਅਪ੍ਰੈਲ 1936 ਨੂੰ ਕਟਕ ਦੇ ਕਨਿਕਾ ਪੈਲੇਸ ਵਿੱਚ ਭਾਰਤ ਦੇ ਇੱਕ ਰਾਜ ਦੇ ਰੂਪ ਵਜੋਂ ਹੋਈ ਸੀ ਅਤੇ ਇਸ ਨਵੇਂ ਰਾਜ ਦੇ ਸਾਰੇ ਨਾਗਰਿਕ ਉੜੀਆ ਭਾਸ਼ੀ ਸਨ। ਸਾਰੇ ਰਾਜ ਵਿੱਚ 1 ਅਪ੍ਰੈਲ ਨੂੰ ਉਤਕਲ ਦਿਹਾੜਾ (ਉੜੀਸਾ ਦਿਨ) ਮਨਾਇਆ ਜਾਂਦਾ ਹੈ।
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਗੁਰਮੁਖੀ (ਪੰਜਾਬੀ: گُرمُکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਇੱਕਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਵਹਿਮ ਭਰਮ ਦੀ ਆਧਾਰਸ਼ਿਲਾ ਡਰ ਹੈ। ਜਦੋਂ ਵਿਅਕਤੀ ਵੱਖ-ਵੱਖ ਕੁਦਰਤੀ ਸ਼ਕਤੀਆਂ ਤੋਂ ਡਰਨ ਲੱਗਾ ਤਾਂ ਉਸਨੇ ਆਪਣੀ ਮਾਨਸਿਕ ਕਮਜ਼ੋਰੀ ਨੂੰ ਸਹਾਰਾ ਦੇਣ ਲਈ ਅਨੇਕਾਂ ਪੂਜਾ ਵਿਧੀਆਂ ਨੂੰ ਅਪਣਾਉਣਾ ਸ਼ੁਰੂ ਕੀਤਾ ਜਿਸ ਨਾਲ ਵੱਖੋ-ਵੱਖਰੇ ਵਹਿਮ ਭਰਮ ਦੀ ਪ੍ਰਚਲਿਤ ਹੋ ਗਏ। ਮਨੁੱਖ ਪ੍ਰਕਿਰਤੀ ਦੇ ਪ੍ਰਭਾਵ ਨੂੰ ਸਮਝਣੋਂ ਅਸਮਰੱਥ ਹੋਣ ਕਰ ਕੇ ਡਰਿਆ ਤੇ ਸਹਿਮਿਆ ਰਹਿੰਦਾ ਸੀ, ਜਦੋਂ ਉਹ ਹਰ ਜੜ੍ਹ ਵਸਤੂ ਵਿੱਚ ਕਿਸੇ ਭਲੀ ਜਾਂ ਚੰਦਰੀ ਆਤਮਾ ਦੀ ਹੋਂਦ ਨੂੰ ਮੰਨ ਦੇ ਉਸ ਦੇ ਚੰਗੇ ਪ੍ਰਭਾਵ ਨੂੰ ਗ੍ਰਹਿਣ ਕਰਨ ਤੇ ਚੰਦਰੇ ਤੋਂ ਮੁਕਤੇ ਹੋਣ ਲਈ ਕਈ ਰੀਤਾਂ ਤੇ ਟੂਣੇ ਕਰਿਆ ਕਰਦਾ ਸੀ ਤੇ ਹਰ ਘਟਨਾ ਕਿਸੇ ਗੈਵੀ ਸ਼ਕਤੀ ਕਰ ਕੇ ਵਾਪਰਦੀ ਹੈ ਤਾਂ ਵਿਸ਼ਵਾਸ ਰੱਖਦਾ ਸੀ ਤਾਂ ਅਨੇਕਾਂ ਵਹਿਮ ਭਰਮਾਂ ਦਾ ਜਨਮ ਹੋਇਆ।" ਮਨੁੱਖ ਇੱਕ ਸਮਾਜਿਕ ਵਾਤਾਵਰਣ ਵਿੱਚ ਰਹਿੰਦਾ ਹੈ। ਵਿਸ਼ਵਾਸ ਇਸ ਵਾਤਾਵਰਣ ਦਾ ਮਹੱਤਵਪੂਰਨ ਭਾਗ ਹਨ ਜਿਹਨਾਂ ਵਿੱਚ ਸਭ ਕੁਝ ਸ਼ਾਮਿਲ ਹੈ ਜਿਸ ਨੂੰ ਅਸੀਂ ਵਹਿਮ, ਪਰੰਪਰਾ ਜਾ ਤੁਅੱਸਬ ਕਹਿੰਦੇ ਹਾਂ। ਡੰਡੀਜ਼ ਨੇ ਐਚ.ਜੇ.
ਅੰਮ੍ਰਿਤਸਰ (ਜਾਂ ਅੰਮ੍ਰਿਤਸਰ; ਮਤਲਬ: "ਅੰਮ੍ਰਿਤ ਦਾ ਸਰੋਵਰ") ਚੜ੍ਹਦੇ ਪੰਜਾਬ ਦਾ ਇੱਕ ਸਰਹੱਦੀ ਸ਼ਹਿਰ ਹੈ ਜੋ ਪੰਜਾਬ ਦੇ ਉੱਤਰ-ਪੱਛਮੀ ਹਿੱਸੇ ਵਿੱਚ ਸਥਿੱਤ ਹੈ। ਇਹ ਲਾਹੌਰ ਤੋਂ 67 ਕਿਲੋਮੀਟਰ ਦੂਰ ਹੈ। ਇਹ ਸਿੱਖ ਧਰਮ ਦਾ ਧਾਰਮਿਕ ਅਤੇ ਸੱਭਿਆਚਾਰਕ ਕੇਂਦਰ ਹੈ। ਪੰਜਾਬੀ ਇੱਥੋਂ ਦੀ ਮੁੱਖ ਜਾਂ ਪਹਿਲੀ ਬੋਲੀ ਹੈ | ਇਸ ਦਾ ਸਰਕਾਰੀ ਮੁੱਖ ਦਫ਼ਤਰ ਅੰਮ੍ਰਿਤਸਰ ਜ਼ਿਲ੍ਹਾ ਹੈ। ਇਸ ਦੀ ਆਬਾਦੀ ਕਰੀਬ ੨੦੦੦੦੦੦ ਸ਼ਹਿਰੀ ਅਤੇ ੩,੦੦੦,੦੦੦ ਦੇ ਕਰੀਬ ਅੰਮ੍ਰਿਤਸਰ ਜ਼ਿਲੇ ਵਿੱਚ ੨੦੧੧ ਦੀ ਭਾਰਤੀ ਮਰਦਮਸ਼ੁਮਾਰੀ ਮੁਤਾਬਕ ਹੈ। ਯਾਤਰਾ ਲਈ ਸਭ ਤੋਂ ਵਧੀਆ ਸਮਾਂ ਅਕਤੂਬਰ ਅਤੇ ਮਾਰਚ ਵਿੱਚ ਹੈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਪ੍ਰਗਟ ਤੇ ਸਦੀਵੀ ਕਾਲ ਲਿਯੀ ਗੁਰੂ ਹਨ । ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ ਅਕਤੂਬਰ 1708 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਹੇਮਕੁੰਟ ਸਾਹਿਬ ਚਮੋਲੀ ਜ਼ਿਲ੍ਹਾ, ਉੱਤਰਾਖੰਡ, ਭਾਰਤ ਵਿੱਚ ਸਥਿਤ ਸਿੱਖਾਂ ਦਾ ਇੱਕ ਪ੍ਰਸਿੱਧ ਤੀਰਥ ਅਸਥਾਨ ਹੈ। ਭਾਰਤ ਦੇ ਨਿਰੀਖਣ ਮੁਤਾਬਕ ਇਹ ਹਿਮਾਲਾ ਪਰਬਤਾਂ ਵਿੱਚ ੪੬੩੨ ਮੀਟਰ (੧੫,੨੦੦ ਫੁੱਟ) ਦੀ ਉਚਾਈ 'ਤੇ ਇੱਕ ਬਰਫ਼ਾਨੀ ਝੀਲ ਕੰਢੇ ਸੱਤ ਪਹਾੜਾਂ ਵਿਚਕਾਰ ਬਿਰਾਜਮਾਨ ਹੈ; ਇਹਨਾਂ ਸੱਤਾਂ ਪਹਾੜਾਂ ਉੱਤੇ ਨਿਸ਼ਾਨ ਸਾਹਿਬ ਝੂਲਦੇ ਹਨ। ਇਸ ਤੱਕ ਰਿਸ਼ੀਕੇਸ਼-ਬਦਰੀਨਾਥ ਸ਼ਾਹ-ਰਾਹ ਉੱਤੇ ਪੈਂਦੇ ਗੋਬਿੰਦਘਾਟ ਤੋਂ ਸਿਰਫ਼ ਪੈਦਲ ਚੜ੍ਹਾਈ ਰਾਹੀਂ ਹੀ ਪਹੁੰਚਿਆ ਜਾ ਸਕਦਾ ਹੈ।
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿੱਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਜੀ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿੱਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿੱਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿੱਚ ਆਉਣ ਕਰਕੇ, ਇਸ ਵਿੱਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿੱਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ।2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ. ਦੀ ਆਮਦ ਨਾਲ ਨਾਟ ਲਿਖਤ ਤੇ ਵਿਆਪਕ ਪ੍ਰਭਾਵ ਪਿਆ ਹੈ। ਇਸ ਨਾਲ ਨਾਟਕ ਆਪਣੇ ਪਰੰਪਰਿਕ ਰੂਪ ਬਦਲ ਕੇ ਨਵੇਂ ਰੂਪ ਅਖ਼ਤਿਆਰ ਕਰ ਰਿਹਾ ਹੈ। ਪਹਿਲਾਂ ਕੇਵਲ ਪੂਰੇ ਨਾਟਕ ਅਤੇ ਇਕਾਂਗੀ ਹੀ ਰਚੇ ਤੇ ਖੇਡੇ ਜਾਂਦੇ ਸਨ ਪਰੰਤੂ ਹੁਣ ਰੰਗ-ਮੰਚ ਵਿੱਚ ਰੋਸ਼ਨੀਆਂ ਦੀ ਵਰਤੋਂ ਅਤੇ ਪਿੱਠ- ਵਰਤੀ ਅਵਾਜ਼ਾਂ ਵਰਗੇ ਸਾਧਨਾਂ ਦੀ ਆਮਦ ਨਾਲ ਮੰਚ ਪੱਖ ਵੀ ਬਦਲ ਗਿਆ ਹੈ। ਨਤੀਜੇ ਵਜੋਂ ਕਾਵਿ- ਨਾਟਕ, ਲਘੂ-ਨਾਟਕ, ਨੁਕੜ-ਨਾਟਕ, ਬਾਲ- ਨਾਟਕ, ਸੰਗੀਤ- ਨਾਟਕ, ਨ੍ਰਿਤ-ਨਾਟਕ, ਕੋਰਿਓਗਰਾਫ਼ੀ, ਇੱਕ ਪਾਤਰੀ ਨਾਟਕ ਅਤੇ ਅਬੋਲ ਨਾਟਕ (Mime) ਆਦਿ ਨਾਟਕੀ ਸਰੂਪ ਉੱਘੜ ਕੇ ਸਾਮ੍ਹਣੇ ਆਏ ਹਨ। ਵਿਸ਼ਵ ਨਾਟ- ਸ਼ੈਲੀਆਂ ਨੇ ਇਹਨਾਂ ਤੇ ਵਿਆਪਕ ਪ੍ਰਭਾਵ ਵੀ ਪਾਇਆ ਹੈ। ਵਿਸ਼ਵੀਕਰਨ ਅਤੇ ਕੰਪਿਊਟਰੀਕਰਨ ਕਾਰਨ ਵੀ ਨਾਟਕ ਦੀ ਵਿਧਾ ਵਿੱਚ ਇਨਕਲਾਬੀ ਪਰਿਵਰਤਨ ਆਇਆ ਹੈ। ਇਸ ਸਾਰੀ ਰੱਦੋ-ਬਦਲ ਨੇ ਵਿਚਾਰ, ਪ੍ਰਕਾਰ ਅਤੇ ਸੰਚਾਰ ਦੀ ਦ੍ਰਿਸ਼ਟੀ ਤੋਂ ਨਾਟਕ ਦੇ ਨਵੇਂ ਪ੍ਰਤਿਮਾਨ ਸਿਰਜੇ ਹਨ। ਨਾਟਕ ਦੇ ਲੱਛਣ:- 1. ਨਾਟਕ ਨਿਰਾ ਦ੍ਰਿਸ਼ ਨਹੀਂ 2.
ਲਾਲਾ ਧਨੀ ਰਾਮ ਚਾਤ੍ਰਿਕ (4 ਅਕਤੂਬਰ 1876– 18 ਦਸੰਬਰ 1954) ਆਧੁਨਿਕ ਪੰਜਾਬੀ ਕਵਿਤਾ ਦੇ ਸੰਸਥਾਪਕ ਮੰਨੇ ਜਾਂਦੇ ਹਨ। ਉਹਨਾਂ ਦੀਆਂ ਰਚਨਾਵਾਂ ਪ੍ਰਾਚੀਨ ਅਤੇ ਨਵੀਂ ਪੰਜਾਬੀ ਕਵਿਤਾ ਵਿਚਕਾਰ ਕੜੀ ਹਨ। ਗੁਰਮੁਖੀ ਲਿਪੀ ਲਈ ਟਾਈਪ ਸੈੱਟ ਨੂੰ ਮਿਆਰੀ ਬਣਾਉਣ ਦਾ ਸਿਹਰਾ ਵੀ ਉਹਨਾਂ ਨੂੰ ਜਾਂਦਾ ਹੈ। ਉਹ ਹੀ ਸਭ ਤੋਂ ਪਹਿਲੇ ਵਿਦਵਾਨ ਹਨ, ਜਿਹਨਾਂ ਨੂੰ ਸਾਹਿਤ ਸੇਵਾ ਦੇ ਬਦਲੇ ਉਹਨਾਂ ਦੀ 75ਵੀਂ ਬਰਸੀ ਉੱਤੇ ਅਭਿਨੰਦਨ ਗਰੰਥ ਸਮਰਪਤ ਕਰਕੇ ਸਨਮਾਨਿਤ ਕੀਤਾ ਗਿਆ।
ਗੁਰੂ ਗੋਬਿੰਦ ਸਿੰਘ (ਉਚਾਰਨ: [gʊɾuː goːbɪn̪d̪ᵊ sɪ́ŋgᵊ]; 22 ਦਸੰਬਰ 1666 – 7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ, ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਿਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਓਹ ਸਿੱਖ ਕੌਮ ਦੇ ਅੰਤਿਮ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਦੌਰਾਨ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੁਆਰਾ ਸ਼ਹੀਦ ਕਰਵਾ ਦਿੱਤਾ ਗਿਆ।
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਲੋਹੜੀ ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।
ਭਾਰਤ ਦੱਖਣੀ ਏਸ਼ੀਆ ਦਾ ਇੱਕ ਦੇਸ਼ ਹੈ। ਇਹ ਖੇਤਰਫਲ ਦੇ ਹਿਸਾਬ ਨਾਲ ਦੁਨੀਆਂ ਦਾ ਸੱਤਵਾਂ ਅਤੇ ਆਬਾਦੀ ਦੇ ਹਿਸਾਬ ਨਾਲ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੁਨੀਆਂ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਇਹ ਦੱਖਣ ਵਿੱਚ ਹਿੰਦ ਮਹਾਂਸਾਗਰ, ਦੱਖਣ-ਪੱਛਮ ਵਿੱਚ ਅਰਬ ਸਾਗਰ ਅਤੇ ਦੱਖਣ-ਪੂਰਬ ਵਿੱਚ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ ਹੈ। ਭਾਰਤ ਪੱਛਮ ਵੱਲ ਪਾਕਿਸਤਾਨ ਅਤੇ ਅਫ਼ਗ਼ਾਨਿਸਤਾਨ, ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ, ਪੂਰਬ ਵੱਲ ਬਰਮਾ ਅਤੇ ਬੰਗਲਾਦੇਸ਼ ਆਦਿ ਦੇਸ਼ਾਂ ਨਾਲ ਜ਼ਮੀਨੀ ਸਰਹੱਦ ਸਾਂਝੀ ਕਰਦਾ ਹੈ ਅਤੇ ਦੱਖਣ ਵੱਲ ਮਾਲਦੀਵ ਅਤੇ ਸ੍ਰੀ ਲੰਕਾ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦਾ ਹੈ। ਭਾਰਤ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਬਰਮਾ, ਥਾਈਲੈਂਡ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦੇ ਹਨ।
ਵਿਸਾਖੀ ਨਾਮ ਵੈਸਾਖ ਤੋਂ ਬਣਿਆ ਹੈ, ਜੋ ਕਿ ਦੇਸੀ ਮਹੀਨੇ ਦਾ ਨਾਮ ਹੈ।ਵਿਸਾਖ ਗਿਣਤੀ ਪੱਖੋਂ ਦੂਜਾ ਮਹੀਨਾ ਹੈ।ਪੰਜਾਬ ਅਤੇ ਹਰਿਆਣੇ ਦੇ ਕਿਸਾਨ ਹਾੜੀ ਦੀ ਫਸਲ ਕੱਟਣ ਦਾ ਸਮਾਂ ਆਉਣ ਤੇ ਖੁਸ਼ੀਆਂ ਮਨਾਉਂਦੇ ਹਨ। ਇਸ ਲਈ ਵਿਸਾਖੀ ਪੰਜਾਬ ਅਤੇ ਆਸ-ਪਾਸ ਦੇ ਪ੍ਰਦੇਸਾਂ ਦਾ ਸਭ ਤੋਂ ਵੱਡਾ ਤਿਉਹਾਰ ਹੈ। ਇਹ ਹਾੜੀ ਦੀ ਫਸਲ ਦੇ ਪੱਕਣ ਦੀ ਖੁਸ਼ੀ ਦਾ ਪ੍ਰਤੀਕ ਹੈ। ਇਸ ਦਿਨ 1699 ਈਸਵੀ ਨੂੰ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ। ਸਿੱਖ ਇਸ ਤਿਉਹਾਰ ਨੂੰ ਸਾਮੂਹਿਕ ਜਨਮ ਦਿਵਸ ਦੇ ਰੂਪ ਵਿੱਚ ਮਨਾਉਂਦੇ ਹਨ।
ਦਲੀਪ ਕੌਰ ਟਿਵਾਣਾ (4 ਮਈ 1935 - 31 ਜਨਵਰੀ 2020) ਇੱਕ ਪੰਜਾਬੀ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਸੀ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਹਨਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ 'ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ।ਟਿਵਾਣਾ ਨੂੰ 1971 ਵਿੱਚ ਆਪਣੇ ਨਾਵਲ ਏਹੁ ਹਮਾਰਾ ਜੀਵਣਾ ਲਈ ਸਾਹਿਤ ਅਕਾਦਮੀ ਇਨਾਮ ਮਿਲਿਆ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਇੱਕ ਸਿੱਖ ਮਹਾਰਾਜਾ ਸੀ ਜਿੰਨਾ ਨੂੰ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਪੰਜਾਬੀ ਵਿਚ ਅਲੋਪ ਹੋ ਰਹੇ ਪੰਜਾਬੀ ਸ਼ਬਦਾ ਦਾ ਅੰਗਰੇਜ਼ੀ ਰੂਪ
*ਬੰਦੂਕ* ਅਰਬੀ ਸ਼ਬਦ ਹੈ 'ਫੁੰਦੁਕ' فُنْدُق (funduq) ਭਾਵ 'ਜੰਗਲੀ ਬਦਾਮ' ਜਾਂ ਅੰਗਰੇਜ਼ੀ ਵਿਚ 'hazelnut'. ਇਸਦਾ ਇਕ ਹੋਰ ਅਰਥ ਸੀ ਗੋਲ਼ੀ (Round or Bullet or Cartridge), ਪਹਿਲੇ ਪਹਿਲ ਦੀਆਂ ਗੋਲ਼ੀਆਂ ਦਾ ਆਕਾਰ ਗੋਲ ਸੀ ਜੰਗਲੀ ਬਦਾਮ ਵਰਗਾ; ਇਸੇ ਕਰਕੇ ਰੌਂਦ (round ਤੋਂ ਵਿਗੜ ਕੇ ਬਣਿਆ) ਸ਼ਬਦ ਪੰਜਾਬੀ ਵਿਚ ਅੱਜ ਵੀ ਪ੍ਰਚਲਿਤ ਹੈ, ਹੁਣ ਭਾਵੇਂ ਗੋਲ਼ੀ ਦਾ ਆਕਾਰ ਗੋਲ ਨਹੀਂ ਵੀ ਰਿਹਾ। ਹੌਲੀ ਹੌਲੀ ਜਿਸ ਜੰਤਰ ਵਿਚ ਪਾ ਕੇ ਇਹ ਚਲਾਈ ਜਾਂਦੀ ਸੀ ਉਸਦਾ ਨਾਂ ਹੀ ਬੰਦੂਕ ਪੈ ਗਿਆ। ਜਿਸਨੂੰ ਅਜਕਲ ਅਸੀਂ ਬੰਦੂਕ/ਰਾਈਫ਼ਲ ਆਖਦੇ ਹਾਂ ਇਸਦੇ ਲਈ ਪੰਜਾਬੀ ਪੁਰਾਤਨ ਸ਼ਬਦ ਹੈ 'ਤੁਫ਼ੰਗ' (ਫ਼ਾਰਸੀ) ਜੋ ਤੋਰਕੀ 'ਤੁਫ਼ੇਕ' (ਪੰਜਾਬੀ ਵਿਚ ਤੁਪਕ ਬਣਿਆ) ਤੋਂ ਅਨੁਨਾਸਿਕਤਾ ਲੈ ਕੇ ਫ਼ਾਰਸੀ ਰਾਹੀਂ ਪੰਜਾਬੀ ਵਿਚ ਤਤਸਮ ਆਇਆ। ਤੁਪਕ ਸ਼ਬਦ ਬੰਦੂਕ ਦੇ ਅਰਥਾਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੇ ਇਕ ਵਾਰ ਵਰਤਿਆ ਹੈ। ਦਸਮ ਗ੍ਰੰਥ ਜੀ ਵਿਚ ਤੁਪਕ ਅਤੇ ਤੁਫ਼ੰਗ ਦੋਵੇਂ ਕਈ ਥਾਂ ਤੇ ਵਰਤੇ ਗਏ ਪੰਜਾਬੀ ਦੇ ਕੁੱਝ ਅਲੋਪ ਹੋ ਰਹੇ ਸ਼ਬਦਾਂ ਦੀ ਇੰਗਲਿਸ਼ ਜੂਤ ਪਤਾਣ - scufle with shoes, ਲੁੱਚ ਘੜਿੱਚੀਆਂ- trickery, ਖੇਖਣ - pretence, ਫੱਫੇਕੁੱਟਣੀ- cunning, ਧਮੱਚੜ -frolic, ਧੂਮਧੜੱਕਾ-bustle, ਐਡਾ -so much of this, ਐਵੇਂ -purposelessly , ਯੱਕੜ ਵੱਢਣਾ- gossip, ਹੱਥ ਪੜੱਥੀ- collectively, ਹਰਲ ਹਰਲ -excited activity, ਹਫੜਾ ਦਫੜੀ - stampede, ਹੱਕਾ ਬੱਕਾ - taken aback, ਰੰਡੀ ਰੋਣਾ- constant whimpering, ਵਿੰਗ ਤੜਿੰਗਾ- crooked, ਵਿਰਲਾ ਵਾਂਝਾ- exceptional, ਲੰਡੀ ਬੁੱਚੀ -every tom, ਲੱਲੂ ਪੰਜੂ- any tom, ਲਾਹ ਪਾਹ ਕਰਨੀ- vituperate, ਮੈਲੀ ਅੱਖ- lascivious look, ਵਲਫੇਰ- pettifogery, ਲਾਗਾਬੰਨਾ-surroundings, ਨਵਾਂ ਨਕੋਰ -brand new, ਗਿੱਦੜ ਭਬਕੀ - bluster, ਕਚਿਆਣ ਆਉਣੀ - feel nausea, ਕੁਰਬਲ ਕੁਰਬਲ ਕਰਨਾ - to mill around, ਕਾਣੋਂ - obliquity, ਖੱਚ ਦੀ ਖੱਚ- meanest of the mean, ਕੁੜ ਕੁੜ ਕਰਨੀ - to cackle, ਫੋਕਾ ਡਰਾਵਾ - bluster, ਮਰਨੇ ਪਰਨੇ- customery social functions, ਖੇਚਲ- inconvenience, ਫਾਨਾ - wedge, ਫਰੋਲਾ ਫਰਾਲੀ - rummage, ਨਿੱਮੋਝੂਣਾ- crest fallen, ਝਕਦੇ ਝਕਦੇ- reluctantly, ਚੁਰੜ ਮੁਰੜ - crumpled, ਕੱਚ ਘਰੜ - ill trained, ਭੰਬਲਭੂਸੇ -bewilderment, ਕਚੀਚੀ ਵੱਟਣੀ - to gnash, ਕਚੂਮਰ ਕੱਢਣਾ - crush thoroughly, ਝੂੰਗਾ -bonus, ਚਿੱਬ ਖੜਿੱਬਾ- crooked, ਚੱਪਾ ਕੁ - just a bit, ਛਾਹ ਵੇਲਾ- break fast time, ਕੋੜਕੂ- odd ਖਰੇਪੜ- scale, ਖੁਤਖੁਤੀ - tickle, ਖਰੀਂਢ -scab, ਤੰਗੜ - Orion's belt, ਘੁਣਖਾਧਾ- worm eaten, ਕੱਖ ਭਰ - very little, ਥੱਬੀ - pile, ਥਹੀ ਲਾਉਣੀ - to pile up, ਦਬਕਾ- verbal threat, ਝੱਟ ਟਪਾਉਣਾ -to scrape a living, ਘਰਕਣਾ - pant, ਅੱਧੋਰਾਣਾ- part worn, ਅੱਧੜਵੰਜਾ-Half naked, ਫਲਾਣਾ- such and such, ਆਹਰ ਪਾਹਰ-arrangements, ਉੱਘੜ ਦੁੱਘੜ -helter skelter, ਉਤੋੜਿੱਤੀ-successively, ਉਧੇੜਬੁਣ-perplexity, ਉੂਭੜ ਖਾਭੜ-uneven, ਉੱਭੇ ਸਾਹੀਂ-sobbingly, ਉਰਲ-ਪਰਲ- odds and ends, ਉਰਲਾ ਪਰਲਾ-miscellaneous, ਉੱਲਰਨਾ-to lean, ਉੱਲੂ ਬਾਟਾ-silly, ਓਦਣ-on that day, ਉਵੇਂ-in that way, ਓਹੜ ਪੋਹੜ ਜਾਂ ਜੁਗਾੜ ਕਰਨਾ-unprofessional remedy, ਬੌਂਕੇ ਦਿਹਾੜੇ-hard times, ਬਚਿਆ ਖੁਚਿਆ-leftovers, ਪਾਂ ਪੈਣੀ-suppurate, ਕਿਆਰਾ - plot, ਕੂਚੀ -soft brush, ਟਿੱਬਾ-mound, ਟਿੱਬੀ-small dune, ਟੋਕਰਾ-wicker basket, ਟੋਕਰੀ-frail, ਟੋਕਾ-choper, ਬੱਠਲ- trough, ਚੁਬੱਚਾ-masonary trough, ਟਿੱਲਾ-hillock, ਬਨੇਰਾ -battlement, ਅੱਧ ਪਚੱਧ-nearly half, ਅਰੜਾਉਣਾ- to blubber, ਆਕੜਨਾ- to stifen, ਅਕੜੇਵਾਂ -uppishness, ਢਿੱਡਲ -pot bellied, ਅਕਲ ਦਾ ਅੰਨਾ- muddle headed, ਲੱਠਾ -long cloth, ਘਚੋਲਣਾ - foul up, ਮੱਥਾ ਠਣਕਣਾ -feel suspicion , ਫੌੜੀ -crutch, ਮਸਾਂ ਮਸਾਂ -With great difficulty, ਹਮਾਤੜ- poor me, ਹੰਘਾਲਣਾ- to ringe, ਕਮਲ ਕੁੱਟਣਾ - to act foolishly, ਕਿਰਕਿਰਾ- gritty, ਢਿੱਲੜ - sluggish, ਦਰੜਨਾ - crush, ਨਾਗਾ ਪਾਉਣਾ - omit a routine, ਧੂੰਆਂ ਧਾਰ ਭਾਸ਼ਣ -high flown speech, ਕਾਣੀ ਵੰਡ -mal distribution, ਵਾਂਢੇ ਜਾਣਾ -to go away, ਪੰਡ- bale, ਭਾਂਡਾ ਟੀਂਡਾ - kitchen ware, ਬਰੜਾਉਣਾ -mumble, ਬਿੰਦ ਝੱਟ -a short while, ਬੁੱਕਲ ਮਾਰਨੀ - to wear a wrapper, ਭਸੂੜੀ ਪਾਉਣੀ -to raise trouble, ਝੱਖੜ ਝੋਲਾ- rain storm, ਟਾਵਾਂ ਟੱਲਾ - very few, ਤਾਬੜਤੋੜ -willful force, ਰੇੜਕਾ -a long drown wrangle, ਰੀਂ ਰੀਂ ਕਰਨਾ- whimper, ਰੁੱਗ ਭਰਨਾ -clutch, ਅੱਜ ਭਲਕ -any day now, ਇੱਕਮਿੱਕ -completely united, ਏਦੂੰ -from this, ਸਣੇ- along with, ਦਗਦਗ ਕਰਦਾ -glimmering, ਟਿੱਲ ਲਾਉਣਾ -try hard, ਝਾਕਾ ਖੁਲਣਾ- to become familiar, ਟਾਲ-ਮਟੋਲ -dilly dallying, ਘੁਸਮੁਸਾ- dusky, ਘੁੱਪ ਹਨੇਰਾ -pitch dark, ਝਰਨਾਟ- quiver, ਬੁੜਬੁੜਾਹਟ- mumbo-jumbo, ਹਮਾਤੜ ਤੁਮਾਤੜ ਵਰਗੇ - the likes of us , sty _ ਗੁਹਾਰਨੀ , ਅੱਖ ਪਲਕ ਤੇ ਫਿਨਸੀ , ਜ਼ਖ਼ਮ , sweat _ ਪਸੀਨਾ , ਮੁੜਕਾ _ syncope ਗ਼ਸ਼ , ਬੋਹੋਸੀ ; Throb ਟੀਸ , ਧੜਕਣ , ulcer ਫੋੜਾ , Tingling - ਝਰਨਾਹਟ , ਝੁਣਝਣੀ , ulceration ਫੋੜੇ ਦਾ ਬਣਨਾ ਜਾ ਨਿਕਲਣਾ wisdom tooth ਅਕਲ ਜਾੜ੍ਹ , unconscious ਬੇਮੁਧ , ਬੇਸੁਰਤ , Aias ਉਰਫ / ਉਪਨਾਮ / ਅੱਲ / ਕਲਪਿਤ ਨਾਂਮ , uvula ਘੰਡੀ , ਕਾਂ , ਮੂੰਹ ਦੇ ਅੰਦਰ ਦਾ ਮਾਸ ਦਾ ਟੁਕੜਾ , DoE ਬੇਨਾਮ / ਬਿਨਾਂ ਨਾਂਮ ਦੇ scab ਖਰੀਂਢ , ਪੇਪੜੀ , ਜ਼ਖ਼ਮ ਦੀ ਪਰਤ , scold ਭਾਫ਼ , ਗਰਮ ਪਾਣੀ ਨਾਲ !