ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
"ਲੋਕ-ਨਾਚ ਨਾਲ ਮਾਨਸਿਕਤਾ ਨਾਚ ਕਲਾ ਨੂੰ ਆਪਣੇ ਜੀਵਨ ਦਾ ਸੁਭਾਵਿਕ ਅਮਲ ਪ੍ਰਵਾਨ ਕਰਦੀ ਰਹੀ ਹੈ।" 'ਨੱਚਣ ਵਾਲੇ ਦੀ ਅੱਡੀ ਨਾ ਰਹਿੰਦੀ , ਗਾਉਣ ਵਾਲੇ ਦਾ ਮੂੰਹ' ਇਸ ਸੁਭਾਵਕ ਅਮਲ ਦੀ ਪੁਸ਼ਟੀ ਕਰਦੀ ਕਾਵਿ ਸਤਰ ਹੈ। ਨਾਚ ਕਲਾ ਕਿਸੇ ਵੀ ਸੂਰਤ ਵਿੱਚ ਮੂਕ ਪੇਸ਼ਕਾਰੀ ਨਹੀਂ ਹੈ। ਖ਼ਾਸਕਰ ਪੰਜਾਬੀ ਲੋਕ ਨਾਚ ਗਿੱਧਾ ਭੰਗੜਾ ਤਾਂ ਗੀਤਾਂ ਦੇ ਬੋਲ ਜਾਂ ਬੋਲੀਆਂ ਤੋਂ ਬਿਨਾਂ ਪੇਸ਼ ਕਿਤੇ ਜਾਣਾ ਸੰਭਵ ਹੀ ਨਹੀਂ। ਲੋਕ-ਸਮੂਹ ਦੀ ਸਿਰਜਨ-ਕਲਾ ਦੀ ਇੱਕ ਮਹੱਤਵਪੂਰਨ ਵੰਨਗੀ ਹੈ, ਜੋ ਲੋਕ-ਮਾਨਸ ਦੇ ਸਮੁਚੇ ਹਾਵਾਂ-ਭਾਵਾਂ ਨੂੰ ਸਰੀਰਕ ਮੁਦਰਾਵਾਂ ਦੇ ਪ੍ਰਗਟਾਉ-ਸੰਦਰਭ ਰਾਹੀਂ ਪੇਸ਼ ਕਰਦੀ ਹੈ। ਲੋਕ ਨਾਚ ਵੀ ਇਸੇ ਪ੍ਰਕਾਰ ਦੀ ਇੱਕ ਲੋਕ-ਕਲਾ ਹੈ। ਲੋਕ-ਨਾਚ ਮੰਨੋਰੰਜਨ ਦਾ ਸਾਧਨ ਹੀ ਨਹੀਂ, ਇਹ ਕਿਸੇ ਖਿੱਤੇ ਦੇ ਜਨ-ਸਮੂਹ ਦੀ ਸਮਾਜਿਕ, ਸੱਭਿਆਚਾਰਕ, ਨੈਤਿਕ, ਧਾਰਮਿਕ, ਰਾਜਸੀ ਅਤੇ ਇਤਹਾਸਿਕ ਜੀਵਨ-ਤੋਰ ਦੀਆਂ ਵਿਭਿੰਨ ਪਰਤਾਂ ਦਾ ਸਰੀਰਕ ਮੁਦਰਾਵਾਂ ਦੇ ਮਾਧਿਅਮ ਰਾਹੀਂ ਆਪ-ਮੁਹਾਰਾ, ਸਧਾਰਨ, ਖੁਸ਼ੀਆਂ-ਖੇੜਿਆਂ ਭਰਪੂਰ ਅੰਦਰੂਨੀ ਭਾਵਨਾਵਾਂ ਦਾ ਬਾਹਰੀ ਪ੍ਰਗਟਾਵਾ ਵੀ ਹੈ। ਪੰਜਾਬ ਦੇ ਲੋਕ-ਨਾਚ ਪੰਜਾਬ ਪੰਜਾਬ ਦੇ ਜਨ-ਜੀਵਨ ਦਾ ਮਹੱਤਪੂਰਨ ਅੰਗ ਹਨ।"ਪੰਜਾਬ ਦੇ ਲੋਕ-ਨਾਚਾਂ ਦਾ ਵਰਗੀਕਰਨ ਦੋ ਪੱਧਰਾਂ ਤੇ ਕੀਤਾ ਜਾ ਸਕਦਾ ਹੈ:
ਗੁਰੂ ਨਾਨਕ ਦੇਵ ਜੀ (15 ਅਪ੍ਰੈਲ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ। ਗੁਰੂ ਨਾਨਕ ਦੇਵ ਜੀ ਦੇ ਜਨਮ ਅਤੇ ਜੋਤੀ-ਜੋਤ ਸਮਾੳਣ ਬਾਰੇ ਤਾਰੀਖ਼ਾਂ ਵਿਚ ਮਤਭੇਦ ਹੈ। ਸੁਖਬਾਸੀ ਰਾਮ ਬੇਦੀ, ਗਣੇਸ਼ਾ ਸਿੰਘ ਬੇਦੀ, ਡਾ.
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਪੰਜਾਬੀ ਭਾਸ਼ਾ (ਸ਼ਾਹਮੁਖੀ: پنجابی, ਪੰਜਾਬੀ) ਪੰਜਾਬ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖਾਂ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਵਿੱਤੀ ਸੇਵਾਵਾਂ ਵਿੱਤ ਉਦਯੋਗ ਦੁਆਰਾ ਪ੍ਰਦਾਨ ਕੀਤੀਆਂ ਜਾਂਦੀਆਂ ਆਰਥਿਕ ਸੇਵਾਵਾਂ ਹਨ, ਜੋ ਕਿ ਸੇਵਾ ਖੇਤਰ ਦੀਆਂ ਫਰਮਾਂ ਦੀ ਇੱਕ ਵਿਸ਼ਾਲ ਸ਼੍ਰੇਣੀ ਨੂੰ ਸ਼ਾਮਲ ਕਰਦੀਆਂ ਹਨ ਜੋ ਵਿੱਤੀ ਪ੍ਰਬੰਧਨ ਪ੍ਰਦਾਨ ਕਰਦੀਆਂ ਹਨ, ਜਿਸ ਵਿੱਚ ਕ੍ਰੈਡਿਟ ਯੂਨੀਅਨਾਂ, ਬੈਂਕਾਂ, ਕ੍ਰੈਡਿਟ-ਕਾਰਡ ਕੰਪਨੀਆਂ, ਬੀਮਾ ਕੰਪਨੀਆਂ, ਲੇਖਾਕਾਰੀ ਕੰਪਨੀਆਂ, ਖਪਤਕਾਰ-ਵਿੱਤ ਕੰਪਨੀਆਂ, ਸਟਾਕ ਬ੍ਰੋਕਰੇਜ ਸ਼ਾਮਲ ਹਨ। , ਨਿਵੇਸ਼ ਫੰਡ, ਵਿਅਕਤੀਗਤ ਸੰਪਤੀ ਪ੍ਰਬੰਧਕ, ਅਤੇ ਕੁਝ ਸਰਕਾਰੀ-ਪ੍ਰਯੋਜਿਤ ਉੱਦਮ।
ਸਰ ਐਲੇਕਸਜ਼ੈਂਡਰ ਚੈਪਮੈਨ ਫਰਗੂਸਨ (ਜਨਮ 31 ਦਸੰਬਰ 1941) ਇੱਕ ਸਕਾਟਿਸ਼ ਸਾਬਕਾ ਫੁੱਟਬਾਲ ਮੈਨੇਜਰ ਅਤੇ ਖਿਡਾਰੀ ਹੈ ਜਿਸ ਨੇ 1986 ਤੋਂ 2013 ਤੱਕ ਮੈਨਚੇਸਟਰ ਯੂਨਾਈਟਡ ਦਾ ਪ੍ਰਬੰਧਨ ਕੀਤਾ। ਉਸ ਨੂੰ ਬਹੁਤ ਸਾਰੇ ਖਿਡਾਰੀਆਂ, ਪ੍ਰਬੰਧਕਾਂ ਅਤੇ ਵਿਸ਼ਲੇਸ਼ਕ ਦੁਆਰਾ ਸਭ ਤੋਂ ਵੱਡਾ ਅਤੇ ਸਭ ਤੋਂ ਸਫਲ ਪ੍ਰਬੰਧਕਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ।ਫਰਗੂਸਨ ਨੇ ਕਈ ਸਕੌਟਿਸ਼ ਕਲੱਬਾਂ ਲਈ ਫਾਰਵਰਡ ਵਜੋਂ ਨਿਭਾਈ, ਜਿਸ ਵਿੱਚ ਡਨਫਰਮਲਾਈਨ ਐਥਲੈਟਿਕ ਅਤੇ ਰੇਂਜਰਸ ਸ਼ਾਮਲ ਸਨ। ਡਨਫਰਮਲਾਈਨ ਲਈ ਖੇਡਦੇ ਹੋਏ, ਉਹ 1965-66 ਦੇ ਸੀਜ਼ਨ ਵਿੱਚ ਸਕੌਟਿਸ਼ ਲੀਗ ਵਿੱਚ ਸਿਖਰਲੇ ਟੀਕਾਕਾਰ ਸਨ। ਆਪਣੇ ਖੇਡਣ ਦੇ ਕਰੀਅਰ ਦੇ ਅੰਤ ਵਿੱਚ ਉਸਨੇ ਇੱਕ ਕੋਚ ਵਜੋਂ ਕੰਮ ਕੀਤਾ, ਫਿਰ ਉਸ ਨੇ ਈਸਟ ਸਟਿਲਿੰਗਸ਼ਾਇਰ ਅਤੇ ਸੇਂਟ ਮਿਰਨ ਦੇ ਨਾਲ ਆਪਣੇ ਕੈਰੀਅਰ ਦਾ ਕੈਰੀਅਰ ਸ਼ੁਰੂ ਕੀਤਾ। ਫੇਰਬਰਗਨ ਨੇ ਏਬਰਡੀਨ ਦੇ ਮੈਨੇਜਰ ਦੇ ਤੌਰ 'ਤੇ ਬਹੁਤ ਸਫਲਤਾਪੂਰਵਕ ਅਵਧੀ ਦਾ ਆਨੰਦ ਮਾਣਿਆ, ਉਸ ਨੇ ਤਿੰਨ ਸਕੌਟਲਡ ਲੀਗ ਚੈਂਪੀਅਨਸ਼ਿਪ, ਚਾਰ ਸਕੌਟਿਸ਼ ਕੱਪ ਅਤੇ 1983 ਵਿੱਚ ਯੂਈਐਫਏ ਕੱਪ ਜੇਤੂ ਕੱਪ ਜਿੱਤਿਆ। ਉਹ 1986 ਵਿੱਚ ਵਿਸ਼ਵ ਕੱਪ ਲਈ ਟੀਮ ਨੂੰ ਲੈ ਕੇ ਜੌਕ ਸਟਿਨ ਦੀ ਮੌਤ ਦੇ ਬਾਅਦ ਥੋੜ੍ਹੇ ਸਮੇਂ ਵਿੱਚ ਸਕੌਟਲੈਂਡ ਨੂੰ ਵਿਵਸਥਤ ਕੀਤਾ। ਨਵੰਬਰ 1986 ਵਿੱਚ ਫਰਗੂਸਨ ਨੂੰ ਮੈਨਚੈੱਸਟਰ ਯੂਨਾਈਟਡ ਦਾ ਮੈਨੇਜਰ ਨਿਯੁਕਤ ਕੀਤਾ ਗਿਆ। ਮੈਨਚੇਸਟਰ ਯੁਨਿਟਡ ਦੇ ਨਾਲ ਆਪਣੇ 26 ਸਾਲਾਂ ਦੇ ਦੌਰਾਨ ਉਹਨਾਂ ਨੇ 38 ਟਰਾਫੀਆਂ ਜਿੱਤੀਆਂ, ਜਿਹਨਾਂ ਵਿੱਚ 13 ਪ੍ਰੀਮੀਅਰ ਲੀਗ ਦੇ ਖ਼ਿਤਾਬ, ਪੰਜ ਐਫ.ਏ. ਕੱਪ ਅਤੇ ਦੋ ਯੂ.ਈ.ਐੱਫ.ਏ.
ਮਹਾਨ ਚੀਨੀ ਗਿਆਨਕੋਸ਼ (ਚੀਨੀ: 中国大百科全书, ਚੁੰਗ ਗਵੋ ਤਾ ਪਾਏ ਖ ਚੁਆਨ ਸ਼ੂ) ਅੱਜ ਦੇ ਦੌਰ ਵਿਚ ਚੀਨ ਵਿੱਚ ਛਪਿਆ ਸਭ ਤੋਂ ਵੱਡਾ ਗਿਆਨਕੋਸ਼ ਹੈ। ਗਿਆਨਕੋਸ਼ ਉੱਤੇ ਕੰਮ 1978 ਵਿਚ ਸ਼ੁਰੂ ਹੋਇਆ ਸੀ। ਪਹਿਲੀ ਛਪਾਈ ਵਿਚ ਕੁਲ੍ਹ 73 ਜਿਲਦਾਂ ਅਤੇ 80 ਹਜ਼ਾਰ ਤੋਂ ਵੱਧ ਲੇਖ ਸਨ। ਇੱਕ ਜਿਲਦ ਵਿਚ ਤਾਂ ਕੇਵਲ ਤਤਕਰਾ ਸੀ। ਪਹਿਲੀ ਛਪਾਈ ਦਾ ਕੰਮ 1980 ਤੋਂ ਲੈ ਕੇ 1993 ਤਕ ਚਲਿਆ। ਪੱਛਮ ਦੇ ਗਿਆਨਕੋਸ਼ਾਂ ਤੋਂ ਵੱਖਰਾ, ਮਹਾਨ ਚੀਨੀ ਗਿਆਨਕੋਸ਼ ਵਿਚ ਲੇਖਾ ਨੂੰ ਉ-ੜ (A-Z) ਦੀ ਤਰਤੀਬ ਵਿਚ ਨਹੀ ਰੱਖਿਆ ਗਿਆ ਸੀ। ਬਲਿਕ ਹਰ ਵਿਗਿਆਨ ਦੀਆਂ ਆਪਣੀਆ ਇੱਕ ਜਾਂ ਦੋ ਜਿਲਦਾਂ ਸਨ। ਮਸਲਨ ਖਗੋਲ ਵਿਗਿਆਨ ਦੀ ਇੱਕ ਜਿਲਦ ਅਤੇ ਚੀਨੀ ਅਦਬ ਦੀਆਂ ਦੋ ਜਿਲਦਾਂ। ਦੂਜੀ ਛਪਾਈ ਦਾ ਕੰਮ 1995 ਤੋਂ ਲੈ ਕੇ 2009 ਤਕ ਚਲਿਆ। ਇਸ ਵਾਰ 32 ਜਿਲਦਾਂ ਛਾਪੀਆਂ ਗਈਆਂ ਜਿਨ੍ਹਾ ਵਿਚ 60 ਹਜ਼ਾਰ ਤੋਂ ਵੱਧ ਲੇਖ ਅਤੇ 60 ਕਰੋੜ ਤੋਂ ਵੱਧ ਚੀਨੀ ਚਿਨ੍ਹ ਸ਼ੁਮਾਰ ਸਨ। ਇਸ ਛਪਾਈ ਵਿਚ ਲੇਖਾ ਦੀ ਤਰਤੀਬ ਪੱਛਮੀ ਮੁਲਕਾਂ ਤੇ ਗਿਆਨਕੋਸ਼ਾ ਵਾਂਗੂ ਸੀ, ਓ ਤੋਂ ਲੈ ਕੇ ੜ ਤਕ। ਤੀਸਰੀ ਛਪਾਈ ਉੱਤੇ ਕੰਮ 2017 ਤੋਂ ਚੱਲ ਰਿਹਾ ਹੈ ਅਤੇ ਇਹ ਛਪਾਈ 80 ਜਿਲਦਾਂ ਵਿਚ ਹੋਵੇਗੀ ਜਿਸ ਵਿਚੋਂ ਪੰਜ ਜਿਲਦਾਂ ਦਾ ਰੂਸੀ ਤਰਜੁਮਾ ਕੀਤਾ ਜਾਵੇਗਾ। 2021 ਵਿਚ ਇਹ ਛਪਾਈ ਇੰਟਰਨੇਟ ਉੱਤੇ ਮੌਜੂਦ ਹੈ।
ਸੀ++ (ਉਚਾਰਨ: ਸੀ ਪਲੱਸ-ਪਲੱਸ) ਇੱਕ ਸਥੈਤਿਕ ਟਾਈਪ, ਅਜ਼ਾਦ - ਪ੍ਰਪਤਰ, ਬਹੁ-ਪ੍ਰਤੀਮਾਨ ਸੰਕਲਿਤ, ਇੱਕੋ ਜਿਹੀ ਵਰਤੋਂ ਵਾਲੀ ਪ੍ਰੋਗਰਾਮਿੰਗ ਭਾਸ਼ਾ ਹੈ। ਇਹ ਇੱਕ ਮੱਧਮ-ਪੱਧਰ ਦੀ ਭਾਸ਼ਾ ਦੇ ਰੂਪ ਵਿੱਚ ਜਾਣੀ ਜਾਂਦੀ ਹੈ, ਕਿਉਂਕਿ ਇਹ ਦੋਨਾਂ ਉੱਚ-ਪੱਧਰ ਅਤੇ ਹੇਠਲੇ-ਪੱਧਰ ਦੀ ਭਾਸ਼ਾ ਸਹੂਲਤਾਂ ਦਾ ਇੱਕ ਸੰਯੋਜਨ ਹੈ। ਇਸਨੂੰ ਬਜਾਰਨੇ ਸਟ੍ਰੋਸਟ੍ਰਪ (Bjarne Stroustrup) ਦੁਆਰਾ ਵਿਕਸਿਤ ਸੀ ਭਾਸ਼ਾ ਦੀ ਵਾਧੇ ਦੇ ਰੂਪ ਵਿੱਚ ਬੈੱਲ ਲੇਬੋਰਟਰੀਜ਼ ਵਿੱਚ 1979 ਵਿੱਚ ਸ਼ੁਰੂ ਕੀਤਾ ਗਿਆ ਸੀ। ਇਸ ਭਾਸ਼ਾ ਦਾ ਮੂਲ ਨਾਮ C With Classes ਸੀ, ਜਿਸਨੂੰ 1983 ਵਿੱਚ ਬਦਲ ਕਰ C++ ਕਰ ਦਿੱਤਾ ਗਿਆ। ਇਹ ਇੱਕ ਵਸਤੂ ਅਧਾਰਿਤ ਭਾਸ਼ਾ (Object Oriented Language) ਹੈ।
ਫੈਬਰੀਕੇਟਰ ਵੈੱਬ-ਅਧਾਰਿਤ ਸਾਫਟਵੇਅਰ ਵਿਕਾਸ ਸਹਿਯੋਗ ਸੰਦ (development collaboration tools) ਦਾ ਇੱਕ ਸੂਟ ਹੈ। ਇਸ ਵਿੱਚਅੰਤਰ ਵੀ ਸ਼ਾਮਲ ਹਨ, ਡਿਫਰੈਨਸ਼ੀਅਲ ਕੋਡ ਸਮੀਖਿਆ ਸੰਦ, ਡਿਫਯੂਜ਼ਨ ਰਿਪੋਜ਼ਟਰੀ ਬਰਾਊਜ਼ਰ, ਹੈਰਲਡ ਤਬਦੀਲੀ ਦੀ ਨਿਗਰਾਨੀ ਸੰਦ, ਮਨੀਫੇਸਟ ਬੱਗ ਟਰੈਕਰ, ਅਤੇ ਫਰੀਕਸ਼ਨ ਵਿਕੀ ਵੀ ਸ਼ਾਮਿਲ ਹਨ। ਫੈਬਰੀਕੇਟਰ ਗਿਟ, ਮੇਰਕਿਊਰੀਅਲ, ਅਤੇ ਸਬਵਰਜਨ ਨਾਲ ਜੁੜਿਆ ਹੋਇਆ ਹੈ। ਇਹ ਅਪਾਚੇ ਲਾਇਸੈਂਸ 2.0 ਦੇ ਤਹਿਤ ਮੁਫਤ ਸਾੱਫਟਵੇਅਰ ਵਜੋਂ ਉਪਲਬਧ ਹੈ।
ਜੈਕ ਮਾ (ਚੀਨੀ: 马云, [mɑ̀ y̌n]; ਜਨਮ 10 ਸਤੰਬਰ 1964), ਇੱਕ ਚੀਨੀ ਉਦਯੋਗਪਤੀ ਹੈ ਜੋ ਕਿ ਅੰਤਰਰਾਸ਼ਟਰੀ ਸਮੂਹ ਅਲੀਬਾਬਾ ਦਾ ਮਾਲਕ ਹੈ। ਜੈਕ ਮਾ ਚੀਨ ਦਾ ਸਭ ਤੋਂ ਅਮੀਰ ਉਦਯੋਗਪਤੀ ਹੈ। ਫੋਰਬਸ ਦੇ ਕਵਰ ਤੇ ਦਿਖਣ ਵਾਲਾ ਇਹ ਚੀਨ ਦਾ ਪਹਿਲਾ ਉੱਦਮੀ ਹੈ। ਉਸ ਦੀ ਜ਼ਿੰਦਗੀ ਦੌਰਾਨ, ਜੈਕ ਮਾ (ਮਾ ਯੁੰਨ) ਕਾਰੋਬਾਰ ਅਤੇ ਉੱਦਮੀਪੁਣੇ ਵਿੱਚ ਇੱਕ ਗਲੋਬਲ ਆਈਕਾਨ ਬਣ ਗਿਆ ਹੈ, ਅਤੇ ਸੰਸਾਰ ਦੇ ਸਭ ਪ੍ਰਭਾਵਸ਼ਾਲੀ ਕਾਰੋਬਾਰੀਆਂ ਵਿੱਚੋਂ ਇੱਕ ਹੈ। ਉਹ ਇੱਕ ਬਹੁਤ ਵਧੀਆ ਮਾਨਵ ਹਿਤੈਸ਼ੀ ਅਤੇ ਦਾਨ ਕਰਨ ਵਾਲਾ ਹੈ ਅਤੇ ਕਾਰੋਬਾਰ ਦੇ ਆਪਣੇ ਫ਼ਲਸਫ਼ੇ ਦੀ ਵਿਆਖਿਆ ਲਈ ਜਾਣਿਆ ਜਾਂਦਾ ਹੈ।38.6 ਬਿਲੀਅਨ ਅਮਰੀਕੀ ਡਾਲਰ (ਅਗਸਤ 2018) ਦੀ ਜਾਇਦਾਦ ਨਾਲ ਏਸ਼ੀਆ ਵਿੱਚ ਸਭ ਤੋਂ ਅਮੀਰ ਵਿਅਕਤੀ ਅਤੇ ਦੁਨੀਆ ਦਾ 14ਵਾਂ ਸਭ ਤੋਂ ਅਮੀਰ ਵਿਅਕਤੀ ਹੈ। ਫਾਰਚੂਨ ਦੀ 2017 ਦੀ "ਵਿਸ਼ਵ ਦੇ 50 ਮਹਾਨ ਆਗੂਆਂ" ਦੀ ਸੂਚੀ ਵਿੱਚ ਜੈਕ ਮਾ ਨੂੰ ਦੂਜਾ ਸਥਾਨ ਦਿੱਤਾ ਗਿਆ ਸੀ।
ਰੀਤੀ ਰਿਵਾਜ ਸ਼ਬਦ ਅੰਗਰੇਜੀ ਦੇ ਪਦ ritual ਦੇ ਪੰਜਾਬੀ ਅਨੁਵਾਦ ਵਜੋਂ ਵਰਤਿਆ ਗਿਆ ਹੈ। ਸਮਾਜ ਦੇ ਸਮਾਂ ਵਿਹਾ ਚੁੱਕੇ ਕਾਰਜ ਜਦੋਂ ਆਪਣੇ ਸਾਰਥਕ ਪ੍ਰਕਾਰਜ ਤੋਂ ਮੁਕਤ ਹੋ ਕੇ ਪ੍ਰਤੀਕ ਰੂਪ ਵਿੱਚ ਕੀਤੇ ਜਾਂਦੇ ਹਨ, ਤਾਂ ਉਹ ਰਸਮਾਂ ਅਖਵਾਉਂਦੇ ਹਨ। ਪੰਜਾਬ ਵਿੱਚ ਅਜਿਹੇ ਅਨੇਕਾ ਕਾਰਜ ਹਨ, ਜਿਨਾ ਦੀ ਪਹਿਲਾ ਕਦੀ ਮਹੱਤਤਾ ਸੀ, ਪਰ ਹੁਣ ਉਹ ਵੇਲਾ ਵਿਹਾ ਚੁਕੇ ਹਨ ਪਰ ਇਹ ਪ੍ਰਕਾਰਜ ਪ੍ਰਤੀਕ ਰੂਪ ਵਿੱਚ ਅੱਜ ਵੀ ਨਿਭਾਏ ਜਾਂਦੇ ਹਨ। ਜਿਸ ਤਰਾਂ ਉਹਨਾਂ ਦਾ ਵਾਸਤਵਿਕ ਅਮਲ ਹੋਇਆ ਕਰਦਾ ਸੀ। ਵਿਅਕਤੀ ਜੀਵਨ ਨਾਲ ਸਬੰਧਿਤ ਅਜਿਹਾ ਕੋਈ ਮੌਕਾ ਨਹੀਂ ਜਦੋਂ ਕੋਈ ਰਸਮ ਨਾ ਕੀਤੀ ਜਾਂਦੀ ਹੋਵੇ। ਵਿਅਕਤੀ ਜੀਵਨ ਦੀਆਂ ਤਿੰਨ ਅਵਸਥਾਵਾਂ ਪ੍ਰਮੁੱਖ ਮੰਨੀਆਂ ਜਾਂਦੀਆਂ ਹਨ। ਜਨਮ ਵਿਆਹ ਮੌਤ ਉਹਨਾਂ ਨਾਲ ਸਬੰਧਿਤ ਰਸਮਾਂ ਹੇਠ ਲਿਖੇ ਹਨ: -
ਫ੍ਰਾਂਜ਼ ਐਂਟੋਨ ਬੈਕਨੇਬਾਉਅਰ (ਜਰਮਨ ਉਚਾਰਨ: [fʁant͡s bɛkənˌbaʊ̯ɐ]; ਜਨਮ 11 ਸਤੰਬਰ 1945), ਇੱਕ ਜਰਮਨ ਸਾਬਕਾ ਪ੍ਰੋਫੈਸ਼ਨਲ ਫੁਟਬਾਲਰ ਅਤੇ ਮੈਨੇਜਰ ਹੈ। ਆਪਣੇ ਖੇਡ ਦੇ ਕੈਰੀਅਰ ਦੇ ਸ਼ੁਰੂ ਵਿੱਚ ਉਸ ਨੂੰ ਫੀਲਡ ਉੱਤੇ ਉਸ ਦੀ ਸ਼ਾਨਦਾਰ ਸ਼ੈਲੀ, ਦਬਦਬਾ ਅਤੇ ਅਗਵਾਈ ਕਾਰਨ ਡੇਅਰ ਕਸਰ ("ਸਮਰਾਟ") ਰੱਖਿਆ ਗਿਆ ਸੀ, ਅਤੇ ਉਸ ਦਾ ਪਹਿਲਾ ਨਾਂ "ਫ੍ਰੈਂਜ਼" ਵੀ ਆਸਟਰੀਆ ਦੇ ਸ਼ਾਸਕਾਂ ਦੀ ਯਾਦ ਦਿਵਾਉਂਦਾ ਹੈ। ਉਹ ਖੇਡ ਦੇ ਇਤਿਹਾਸ ਵਿੱਚ ਸਭ ਤੋਂ ਵੱਡੇ ਖਿਡਾਰੀਆਂ ਵਿਚੋਂ ਇੱਕ ਮੰਨਿਆ ਜਾਂਦਾ ਹੈ। ਮਿਡ ਫੀਲਡਰ ਦੇ ਤੌਰ 'ਤੇ ਸ਼ੁਰੂਆਤ ਕਰਨ ਵਾਲਾ ਇੱਕ ਵਿਅਕਤਤ ਖਿਡਾਰੀ, ਬੈਕਨਬੌਅਰ ਨੇ ਇੱਕ ਕੇਂਦਰੀ ਡਿਫੈਂਡਰ ਦੇ ਤੌਰ' ਤੇ ਆਪਣਾ ਨਾਂ ਬਣਾਇਆ। ਉਸ ਨੂੰ ਅਕਸਰ ਆਧੁਨਿਕ ਸਵੀਪਰ ਜਾਂ ਲਿਬੇਰੋ ਦੀ ਭੂਮਿਕਾ ਦੀ ਖੋਜ ਕਰਨ ਦੇ ਰੂਪ ਵਿੱਚ ਮੰਨਿਆ ਜਾਂਦਾ ਹੈ।ਦੋ ਵਾਰ ਸਾਲ ਦਾ ਯੂਰਪੀਅਨ ਫੁਟਬਾਲਰ ਚੁਣਿਆ ਗਿਆ, ਬੈਕਨੇਬਾਓਰ 103 ਵਾਰ ਪੱਛਮੀ ਜਰਮਨੀ ਲਈ ਆਇਆ ਅਤੇ ਤਿੰਨ ਫੀਫਾ ਵਿਸ਼ਵ ਕੱਪ ਖੇਡੇ। ਉਹ ਇੱਕ ਖਿਡਾਰੀ ਅਤੇ ਮੈਨੇਜਰ ਦੇ ਤੌਰ 'ਤੇ ਵਿਸ਼ਵ ਕੱਪ ਜਿੱਤਣ ਲਈ ਬ੍ਰਾਜ਼ੀਲ ਦੇ ਮੈਰੀਓ ਜ਼ਗਾਲੋ ਦੇ ਨਾਲ ਸਿਰਫ ਦੋ ਪੁਰਸ਼ਾਂ ਵਿੱਚੋਂ ਇੱਕ ਹੈ; ਉਸਨੇ 1974 ਵਿੱਚ ਕਪਤਾਨ ਦੇ ਰੂਪ ਵਿੱਚ ਵਰਲਡ ਕੱਪ ਟਰਾਫੀ ਜਿੱਤੀ ਅਤੇ 1990 ਵਿੱਚ ਮੈਨੇਜਰ ਦੇ ਰੂਪ ਵਿੱਚ ਇਹ ਪ੍ਰਾਪਤੀ ਦੁਹਰਾ ਦਿੱਤੀ। ਉਹ ਅੰਤਰਰਾਸ਼ਟਰੀ ਪੱਧਰ 'ਤੇ ਵਿਸ਼ਵ ਕੱਪ ਅਤੇ ਯੂਰਪੀਅਨ ਚੈਂਪੀਅਨਸ਼ਿਪ ਅਤੇ ਕਲੱਬ ਪੱਧਰ' ਤੇ ਯੂਰਪੀਅਨ ਕੱਪ ਜਿੱਤਣ ਵਾਲਾ ਪਹਿਲਾ ਕਪਤਾਨ ਸੀ। ਉਹ 1998 ਵਿੱਚ 20 ਵੀਂ ਸਦੀ ਦੀ ਵਿਸ਼ਵ ਟੀਮ ਵਿੱਚ ਨਾਮਜ਼ਦ ਕੀਤਾ ਗਿਆ ਸੀ, 2002 ਵਿੱਚ ਫੀਫਾ ਵਰਲਡ ਕੱਪ ਡ੍ਰੀਮ ਟੀਮ ਅਤੇ 2004 ਵਿੱਚ ਫੀਫਾ 100 ਵਿੱਚ ਦੁਨੀਆ ਦੇ ਸਭ ਤੋਂ ਵੱਡੇ ਜੀਵਨ ਦੇ ਖਿਡਾਰੀਆਂ ਵਿੱਚ ਸੂਚੀਬੱਧ ਕੀਤਾ ਗਿਆ ਸੀ।ਬੇਅਰਨ ਮਿਊਨਿਖ ਦੇ ਨਾਲ ਕਲੱਬ ਪੱਧਰ 'ਤੇ, ਬੈਕਨਬੌਅਰ ਨੇ ਯੂ.ਈ.ਐਫ.ਏ ਕੱਪ ਜੇਤੂ ਕੱਪ 1967 ਵਿੱਚ ਅਤੇ ਲਗਾਤਾਰ ਤਿੰਨ ਯੂਰਪੀਅਨ ਕੱਪ 1974 ਤੋਂ 1976 ਤੱਕ ਜਿੱਤੇ। ਬਾਅਦ ਵਿੱਚ ਉਸ ਨੇ ਆਪਣੇ ਕਲੱਬ ਦੇ ਕਪਤਾਨ ਦੇ ਰੂਪ ਵਿੱਚ ਤਿੰਨ ਯੂਰਪੀਅਨ ਕੱਪ ਜਿੱਤਣ ਵਾਲੇ ਇੱਕਲੇ ਖਿਡਾਰੀ ਨੂੰ ਬਣਾਇਆ। ਉਹ ਟੀਮ ਮੈਨੇਜਰ ਅਤੇ ਬਾਅਦ ਵਿੱਚ ਬੇਅਰਨ ਮਿਊਨਿਖ ਦੇ ਪ੍ਰਧਾਨ ਬਣੇ ਨਿਊ ਯਾਰਕ ਕੌਸਮੌਸ ਦੇ ਨਾਲ ਦੋ ਮੰਚ ਦੇ ਬਾਅਦ ਉਨ੍ਹਾਂ ਨੂੰ ਯੂਐਸ ਨੈਸ਼ਨਲ ਸੋਸਰ ਹਾਲ ਆਫ ਫੇਮ ਵਿੱਚ ਸ਼ਾਮਲ ਕੀਤਾ ਗਿਆ।
ਬੈਨਜ਼ੀਨ ਜਾਂ ਬੈੱਨਜ਼ੀਨ ਇੱਕ ਕਾਰਬਨੀ ਰਸਾਇਣਕ ਯੋਗ ਹੈ ਜੀਹਦਾ ਰਸਾਇਣਕ ਫ਼ਾਰਮੂਲਾ C6H6 ਹੁੰਦਾ ਹੈ। ਇਹਦੇ ਅਣੂ ਵਿੱਚ 6 ਕਾਰਬਨ ਪਰਮਾਣੂ ਇੱਕ ਚੱਕਰ ਦੇ ਰੂਪ ਵਿੱਚ ਜੁੜੇ ਹੋਏ ਹੁੰਦੇ ਹਨ ਅਤੇ ਹਰੇਕ ਕਾਰਬਨ ਪਰਮਾਣੂ ਨਾਲ਼ ਇੱਕ ਹਾਈਡਰੋਜਨ ਪਰਮਾਣੂ ਲੱਗਿਆ ਹੁੰਦਾ ਹੈ। ਕਿਉਂਕਿ ਇਹਦੇ ਅਣੂ ਵਿੱਚ ਸਿਰਫ਼ ਕਾਰਬਨ ਅਤੇ ਹਾਈਡਰੋਜਨ ਹੀ ਮੌਜੂਦ ਹੁੰਦੇ ਹਨ, ਇਸ ਕਰ ਕੇ ਇਹਨੂੰ ਇੱਕ ਹਾਈਡਰੋਕਾਰਬਨ ਮੰਨਿਆ ਜਾਂਦਾ ਹੈ।
ਸਤਲੁਜ, ਪੰਜਾਬ, ਉੱਤਰੀ ਭਾਰਤ ਦਾ ਸਭ ਤੋਂ ਲੰਮਾ ਦਰਿਆ ਹੈ। ਇਸ ਦਾ ਸਰੋਤ ਤਿੱਬਤ ਦੇ ਨੇੜੇ ਮਾਨਸਰੋਵਰ ਝੀਲ ਹੈ। ਇਸ ਵਿੱਚ ਬਿਆਸ ਭਾਰਤ ਦੇ ਪੰਜਾਬ ਸੂਬੇ ਵਿੱਚ ਮਿਲ ਜਾਂਦਾ ਹੈ ਅਤੇ ਇਹ ਪਾਕਿਸਤਾਨ ਦੇ ਪੰਜਾਬ ਦੇ ਵਿੱਚ ਵਗਦਾ ਹੋਇਆ ਚਨਾਬ ਦਰਿਆ ਨੂੰ ਨਾਲ ਮਿਲਾਉਂਦਾ ਹੋਇਆ ਪੰਜਨਦ ਦਰਿਆ ਬਣਾਉਦਾ ਹੈ, ਜੋ ਕਿ ਅੰਤ ਵਿੱਚ ਸਿੰਧ ਦਰਿਆ ਬਣਾਉਦਾ ਹੈ। ਸਤਲੁਜ ਨੂੰ ਭਾਰਤ ਵੈਦਿਕ ਸੱਭਿਅਤਾ ਕਾਲ ਦੌਰਾਨ ਸ਼ੁਤੁਦਰੂ ਜਾਂ ਸੁਤੂਦਰੀ ਅਤੇ ਗਰੀਕਾਂ ਵਲੋਂ ਜਾਰਾਡਰੋਸ ਕਿਹਾ ਜਾਂਦਾ ਸੀ। ਭਾਰਤ ਅਤੇ ਪਾਕਿਸਤਾਨ ਵਿੱਚ ਹੋਏ ਇਕਰਾਰਨਾਮੇ ਮੁਤਾਬਕ ਦਰਿਆ ਦਾ ਬਹੁਤਾ ਪਾਣੀ ਭਾਰਤ ਦੁਆਰਾ ਹੀ ਵਰਤਿਆ ਜਾਂਦਾ ਹੈ। ਸਤਲੁਜ ਦਰਿਆ ਉੱਤੇ ਬਣਿਆ ਭਾਖੜਾ ਨੰਗਲ ਪਰੋਜੈੱਕਟ [1] Archived 2005-08-31 at the Wayback Machine.
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸੀ, ਜਿਸ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਸ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਲਸਫਾ ਨਾਲ਼ ਜੋੜਿਆ ਜਿਸ ਕਰ ਕੇ ਉਸ ਨੂੰ ਭਾਈ ਜੀ ਆਖਿਆ ਜਾਣ ਲੱਗਾ। ਉਸ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਕਨਫ਼ਿਊਸ਼ੀਅਸ ਜਾਂ ਕੰਗਫ਼ਿਊਸ਼ੀਅਸ(ਚੀਨੀ: 孔子; ਪਿਨ-ਯਿਨ: Kǒng Zǐ) (551-479 ਈਃ ਪੂਃ) ਇੱਕ ਚੀਨੀ ਵਿਚਾਰਕ ਅਤੇ ਸਮਾਜਿਕ ਦਾਰਸ਼ਨਿਕ ਸੀ ਜਿਸ ਦੇ ਫਲਸਫ਼ੇ ਨੇ ਚੀਨੀ, ਕੋਰੀਆਈ, ਜਾਪਾਨੀ ਅਤੇ ਵੀਅਤਨਾਮੀ ਸੱਭਿਆਚਾਰਾਂ ਉੱਤੇ ਕਾਫ਼ੀ ਅਸਰ ਪਾਇਆ ਹੈ। ਜਿਸ ਸਮੇਂ ਭਾਰਤ ਵਿੱਚ ਭਗਵਾਨ ਮਹਾਵੀਰ ਅਤੇ ਬੁੱਧ ਧਰਮ ਦੇ ਸੰਬਧ ਵਿੱਚ ਨਵੇਂ ਵਿਚਾਰ ਰੱਖ ਰਹੇ ਸਨ, ਚੀਨ ਵਿੱਚ ਵੀ ਇੱਕ ਸੁਧਾਰਕ ਦਾ ਜਨਮ ਹੋਇਆ, ਜਿਸਦਾ ਨਾਮ ਕਨਫ਼ਿਊਸ਼ੀਅਸ ਸੀ। ਉਸ ਸਮੇਂ ਚੀਨ ਵਿੱਚ ਝੋਊ ਰਾਜਵੰਸ਼ ਦਾ ਬਸੰਤ ਅਤੇ ਸ਼ਰਦ ਕਾਲ ਚੱਲ ਰਿਹਾ ਸੀ। ਸਮੇਂ ਦੇ ਨਾਲ ਝੋਊ ਰਾਜਵੰਸ਼ ਦੀ ਸ਼ਕਤੀ ਕਮਜ਼ੋਰ ਪੈਣ ਦੇ ਕਾਰਨ ਚੀਨ ਵਿੱਚ ਬਹੁਤ ਸਾਰੇ ਰਾਜ ਕਾਇਮ ਹੋ ਗਏ, ਜੋ ਹਮੇਸ਼ਾ ਆਪਸ ਵਿੱਚ ਲੜਦੇ ਰਹਿੰਦੇ ਸਨ। ਇਸਨੂੰ ਝਗੜਦੇ ਰਾਜਾਂ ਦਾ ਕਾਲ ਕਿਹਾ ਜਾਣ ਲੱਗਿਆ। ਇਸ ਕਰ ਕੇ ਚੀਨ ਦੀ ਪ੍ਰਜਾ ਬਹੁਤ ਹੀ ਕਸ਼ਟ ਸਹਿ ਰਹੀ ਸੀ। ਅਜਿਹੇ ਸਮੇਂ ਵਿੱਚ ਚੀਨ ਵਾਸੀਆਂ ਨੂੰ ਨੈਤਿਕਤਾ ਦਾ ਪਾਠ ਪੜ੍ਹਾਉਣ ਹਿੱਤ ਮਹਾਤਮਾ ਕਨਫ਼ਿਊਸ਼ੀਅਸ ਦਾ ਪ੍ਰਕਾਸ਼ ਹੋਇਆ।
ਸੁਰਿੰਦਰ ਛਿੰਦਾ (ਅਸਲ ਨਾਮ: ਸੁਰਿੰਦਰ ਸਿੰਘ ਹੂੰਝਣ) ਉਘੇ ਭਾਰਤੀ ਲੋਕ ਗਾਇਕ ਹੈ ਜਿਸ ਦੀਆਂ ਜੜ੍ਹਾਂ ਪਰੰਪਰਾਗਤ ਪੰਜਾਬੀ ਸਭਿਆਚਾਰ ਵਿੱਚ ਹਨ। ਜਿਸਨੂੰ ਆਧੁਨਿਕ ਪੰਜਾਬੀ ਸੰਗੀਤ ਦਾ ਪਿਤਾਮਾ ਸਮਝਿਆ ਜਾਂਦਾ ਹੈ।", ਸੁਰਿੰਦਰ ਛਿੰਦਾ ਦਾ ਜਨਮ ਮਾਤਾ ਸ੍ਰੀਮਤੀ ਵਿਦਿਆਵਤੀ ਤੇ ਸ੍ਰੀ ਬਚਨ ਰਾਮ ਦੇ ਗ੍ਰਹਿ ਵਿਖੇ ਹੋਇਆ ਅਤੇ ਗਾਇਕੀ ਵਿਰਸੇ ’ਚੋਂ ਮਿਲੀ। ਉਨ੍ਹਾਂ ਨੂੰ ਵੇਖ ਕੇ ਸੁਰਿੰਦਰ ਛਿੰਦਾ ਵੀ ਗਾਉਣ ਲੱਗ ਪਿਆ। 1972-73 ਵਿੱਚ ਸੁਰਿੰਦਰ ਉਸਤਾਦ ਜਸਵੰਤ ਭੰਵਰਾ ਦੇ ਲੜ ਲੱਗ ਗਏ ਅਤੇ ਸੰਗੀਤਕ ਤਾਲੀਮ ਦਾ ਦੌਰ ਸ਼ੁਰੂ ਹੋਇਆ। ਸੁਰਿੰਦਰ ਛਿੰਦਾ ਨੇ ਬਹੁਤ ਸੰਘਰਸ਼ ਕੀਤਾ। ਪ੍ਰਸਿੱਧ ਕੰਪਨੀ ਐਚਐਮਵੀ ਨੇ ਉਨ੍ਹਾਂ ਦਾ ਪਹਿਲਾ ਰਿਕਾਰਡ, ‘ਘੱਗਰਾ ਸੂਫ ਦਾ’ ਤਿਆਰ ਕੀਤਾ ਅਤੇ ਫਿਰ ਹੌਲੀ-ਹੌਲੀ ਉਸ ਤੋਂ ਬਾਅਦ ਚਰਚਾ ਦਾ ਦੌਰ ਸ਼ੁਰੂ ਹੋਇਆ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 15 ਨਵੰਬਰ 1920 ਨੂੰ ਹੋਂਦ ਵਿੱਚ ਆਈ ਸਿੱਖਾਂ ਦੀ ਪ੍ਰਮੁੱਖ ਧਾਰਮਿਕ ਸੰਸਥਾ ਹੈ, ਪਰ ਇਸ ਨੂੰ ਕਾਨੂੰਨੀ ਮਾਨਤਾ 1925 ਦੇ ਸਿੱਖ ਗੁਰਦੁਆਰਾ ਐਕਟ ਪਾਸ ਹੋਣ ਨਾਲ ਮਿਲੀ। ਪੰਜਾਬ ਵਿੱਚ 1920 ਤੋਂ ਲੈ ਕੇ 1925 ਈ.
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਲੂਆ ( LOO-ə, from ਪੁਰਤਗਾਲੀ: [lua] Error: {{Lang}}: text has italic markup (help) [ˈlu.(w)ɐ] ਜਿਸਦਾ ਅਰਥ ਹੈ ਚੰਦਰਮਾ) ਇੱਕ ਹਲਕੀ ਮਲਟੀ-ਪ੍ਰੋਗਰਾਮਿੰਗ ਭਾਸ਼ਾ ਹੈ ਜੋ ਅੰਬੈਡੋਡ ਸਿਸਟਮਾਂ ਅਤੇ ਗਾਹਕਾਂ ਲਈ ਡਿਜਾਈਨ ਕੀਤੀ ਹੋਈ ਹੈ। ਲੂਆ ਇੱਕ ਕਰੌਸ ਪਲੇਟਫਾਰਮ ਹੈ ਕਿਉਂਕਿ ਇਸਨੂੰ ANSI C ਅਤੇ ਇੱਕ ਸੰਬਧਿਕ ਸਰਲ C API.ਵਿੱਚ ਲਿਖਿਆ ਜਾਂਦਾ ਹੈ। ਲੂਆ ਨੂੰ ਮੌਲਿਕ ਤੌਰ ਤੇ 1993 ਵਿੱਚ ਸਮੇਂ ਉੱਤੇ ਮਨਮਰਜੀ ਦੀ ਵਧ ਰਹੀ ਮੰਗ ਨੂੰ ਪੂਰਾ ਕਰਨ ਵਾਸਤੇ ਸੌਫਟਵੇਅਰ ਐਪਲੀਕੇਸ਼ਨਾਂ ਨੂੰ ਫੈਲਾਉਣ ਲਈ ਡਿਜ਼ਾਈਨ ਕੀਤਾ ਗਿਆ ਸੀ। ਇਸਨੇ ਪ੍ਰੋਗ੍ਰਾਮਿੰਗ ਭਾਸ਼ਾਵਾਂ ਦੇ ਸਭ ਤੋਂ ਜਿਆਦਾ ਪ੍ਰਕਿਰਿਆਤਮਿਕ ਪ੍ਰੋਗ੍ਰਾਮਿੰਗ ਭਾਸ਼ਾਵਾਂ ਦੀਆਂ ਬੁਨਿਆਦੀ ਸੁਵਿਧਾਵਾਂ ਮੁਹੱਈਆ ਕਰਵਾਈਆਂ। ਇਸ ਵਿੱਚ ਭਾਸ਼ਾ ਨੂੰ ਵਧਾਉਣ ਲਈ ਯੰਤਰਾਵਲੀ ਸ਼ਾਮਿਲ ਕੀਤੀ ਗਈ, ਜਿਸਨੇ ਅਜਿਹੇ ਗੁਣਾਂ ਨੂੰ ਲਾਗੂ ਕਰਨ ਵਾਸਤੇ ਪ੍ਰੋਗ੍ਰਾਮਰਾਂ ਨੂੰ ਆਗਿਆ ਦਿੱਤੀ। ਜਿਵੇਂ ਕਿ ਲੂਆ ਦਾ ਮੰਤਵ ਜੜੀ ਹੋਈ ਸ਼ਾਖਾ ਭਾਸ਼ਾ ਹੋਣਾ ਸੀ, ਲੂਆ ਦੇ ਡਿਜ਼ਾਈਨ ਕਰਨ ਵਾਲਿਅਾਂ ਨੇ ਇਸਦੀ ਸਪੀਡ, ਸੰਖੇਪਤਾ, ਸ਼ਾਖਾ-ਯੋਗਤਾ, ਅਤੇ ਵਿਕਾਸ ਵਿੱਚ ਅਸਾਨ ਵਰਤੋਂ ਨੂੰ ਸੋਧਣ ਉੱਤੇ ਧਿਆਨ ਕੇਂਦ੍ਰਿਤ ਕੀਤਾ।
ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਜਾਂ ਸ਼੍ਰੀ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰੂਦੁਆਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰੂਦਵਾਰਾ ਚੌਥੇ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਪੰਜਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ 1606 ਵਿੱਚ ਸ਼੍ਰੀ ਅਕਾਲ ਤਖਤ ਸਾਹਿਬ ਜੀ ਦਾ ਨੀਂਹ ਪੱਥਰ ਛੇਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਸ਼੍ਰੀ ਹਰਿਮੰਦਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਸ਼ਹੀਦ ਦੀ ਸ਼ਹੀਦੀ ਵੀ ੧੬੫੭ ਦੇ ਜਹਾਨ ਖ਼ਾਨ ਵਾਲੇ ਹਮਲੇ ਦੌਰਾਨ ਹੀ ਸ਼੍ਰੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ। ਅੱਜ ਬਾਬਾ ਜੀ ਦੀ ਯਾਦ ਵਿੱਚ ਸ਼੍ਰੀ ਹਰਿਮੰਦਰ ਸਾਹਿਬ ਜੀ ਦੀ ਪਰਿਕਰਮਾ ਵਿੱਚ ਸ਼ਹੀਦੀ ਬੁੰਗਾ ਸਥਿਤ ਹੈ, ਜਿੱਥੇ ਲੜੀਵਾਰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਚਲਦੇ ਰਹਿੰਦੇ ਹਨ।
ਲਾਲਾ ਧਨੀ ਰਾਮ ਚਾਤ੍ਰਿਕ (4 ਅਕਤੂਬਰ 1876– 18 ਦਸੰਬਰ 1954) ਆਧੁਨਿਕ ਪੰਜਾਬੀ ਕਵਿਤਾ ਦੇ ਸੰਸਥਾਪਕ ਮੰਨੇ ਜਾਂਦੇ ਹਨ। ਉਹਨਾਂ ਦੀਆਂ ਰਚਨਾਵਾਂ ਪ੍ਰਾਚੀਨ ਅਤੇ ਨਵੀਂ ਪੰਜਾਬੀ ਕਵਿਤਾ ਵਿਚਕਾਰ ਕੜੀ ਹਨ। ਗੁਰਮੁਖੀ ਲਿਪੀ ਲਈ ਟਾਈਪ ਸੈੱਟ ਨੂੰ ਮਿਆਰੀ ਬਣਾਉਣ ਦਾ ਸਿਹਰਾ ਵੀ ਉਹਨਾਂ ਨੂੰ ਜਾਂਦਾ ਹੈ। ਉਹ ਹੀ ਸਭ ਤੋਂ ਪਹਿਲੇ ਵਿਦਵਾਨ ਹਨ, ਜਿਹਨਾਂ ਨੂੰ ਸਾਹਿਤ ਸੇਵਾ ਦੇ ਬਦਲੇ ਉਹਨਾਂ ਦੀ 75ਵੀਂ ਬਰਸੀ ਉੱਤੇ ਅਭਿਨੰਦਨ ਗਰੰਥ ਸਮਰਪਤ ਕਰਕੇ ਸਨਮਾਨਿਤ ਕੀਤਾ ਗਿਆ।
ਘੱਗਰ ਹਕਰਾ ਨਦੀ (ਦਰਿਆ) ਇੱਕ ਬਰਸਾਤੀ ਨਦੀ ਹੈ ਜੋ ਸਿਰਫ ਬਰਸਾਤੀ ਮੌਸਮ (monsoon) ਵਿੱਚ ਹੀ ਵਗਦੀ ਹੈ। ਇਹ ਨਦੀ ਭਾਰਤ ਦੇ ਹਰਿਆਣਾ ਅਤੇ ਰਾਜਸਥਾਨ ਰਾਜਾਂ ਵਿਚੋਂ ਹੋਕੇ ਪਾਕਿਸਤਾਨ ਤੱਕ ਵਗਦੀ ਹੈ। ਇਸ ਦਾ ਪੁਰਾਤਨ ਨਾਂ ਸਰਸਵਤੀ ਨਦੀ ਮੰਨਿਆ ਜਾਂਦਾ ਹੈ। ਇਸਨੂੰ ਹਰਿਆਣਾ ਦੇ ਓਟੂ ਵੀਅਰ (ਬੰਨ੍ਹ) ਤੋਂ ਪਹਿਲਾਂ ਘੱਗਰ ਨਦੀ ਦੇ ਨਾਮ ਨਾਲ ਅਤੇ ਉਸਦੇ ਅੱਗੇ ਹਕਰਾ ਨਦੀ ਦੇ ਨਾਮ ਨਾਲ ਜਾਣਿਆ ਜਾਂਦਾ ਹੈ। ਕੁੱਝ ਵਿਦਵਾਨਾਂ ਦੇ ਹਿਸਾਬ ਨਾਲ ਇਹ ਪ੍ਰਾਚੀਨਕਾਲ ਵਿੱਚ ਵਗਣ ਵਾਲੀ ਮਹਾਨ ਸਰਸਵਤੀ ਨਦੀ ਹੀ ਦਾ ਬਚਿਆ ਹੋਇਆ ਰੂਪ ਹੈ ਹਾਲਾਂਕਿ ਇਸ ਬਾਰੇ ਮੱਤਭੇਦ ਹੈ ਅਤੇ ਹੋਰ ਵਿਦਵਾਨਾਂ ਦੇ ਅਨੁਸਾਰ ਰਿਗਵੇਦ ਵਿੱਚ ਕੁੱਝ ਸਥਾਨਾਂ ਉੱਤੇ ਜਿਸ ਸਰਸਵਤੀ ਨਦੀ ਦਾ ਜਿਕਰ ਹੈ ਉਹ ਇਹ ਨਦੀ ਨਹੀਂ ਸੀ।
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਪੰਜਾਬ ਵਿੱਚ ਮੇਲਿਆਂ ਵਾਂਗ ਤਿਉਹਾਰਾਂ ਦੀ ਲੜੀ ਵੀ ਤੁਰੀ ਰਹਿੰਦੀ ਹੈ। ਮੇਲਿਆਂ ਵਾਂਗ ਤਿਉਹਾਰ ਵੀ ਇੱਥੋਂ ਦੇ ਸਭ ਵਰਗਾਂ ਦੇ ਲੋਕ ਸਮੂਹਿਕ ਤੌਰ ਤੇ ਮਨਾਉਂਦੇ ਹਨ। ਜੋ ਇੱਥੋਂ ਦੀ ਭਾਈਚਾਰਕ ਸਾਂਝ ਅਤੇ ਫਿਰਕੂ ਸੋਚ ਦੇ ਗਵਾਹ ਹਨ ।ਡਾ ਵਣਜਾਰਾ ਬੇਦੀ ਅਨੁਸਾਰ ਤਿਉਹਾਰਾਂ ਦਾ ਮੁੱਢ ਪੰਜਾਬ ਦੀ ਸਮੂਹਿਕ ਵਿਕਾਸ ਦੀ ਭਾਵਨਾ ਵਿੱਚ ਬੱਝਿਆ ਅਤੇ ਹੌਲੀ ਹੌਲੀ ਇਨ੍ਹਾਂ ਰਾਂਗਲੀਆਂ ਚੂਲਾਂ ਦੁਆਲੇ ਜਾਤੀ ਦਾ ਸਾਰਾ ਸਮਾਜਿਕ ,ਧਾਰਮਿਕ ਅਤੇ ਭਾਈਚਾਰਕ ਜੀਵਨ ਚੱਕੀ ਦੇ ਪੁੜ ਵਾਂਗ ਘੁੰਮਣ ਲੱਗਾ। ਤਿਉਹਾਰ ਨਾਲ ਅੰਦਰਲਾ ਖਿੜਦਾ ਤੇ ਮਹਿਕਦਾ ਹੈ ਅਤੇ ਲੋਕਾਂ ਵਿੱਚ ਨਵੀਂ ਸ਼ਕਤੀ ਉੱਭਰਦੀ ਅਤੇ ਨਵੇਂ ਸੰਕਲਪ ਜਾਗਦੇ ਹਨ।
ਗੁਰੂ ਅਮਰਦਾਸ ਜੀ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿਨ੍ਹਾਂ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ। ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।
ਸੇਰੇਨਾ ਜਾਮੇਕਾ ਵਿਲੀਅਮਸ ਅਮਰੀਕੀ ਟੈਨਿਸ ਖਿਡਾਰਨ ਹੈ। ਉਹ ਵਿਸ਼ਵ ਦੀ ਮੌਜੂਦਾ ਰੈਕਿੰਗ ਵਿੱਚ ਟੈਨਿਸ ਦੀ ਨੰਬਰ 1 ਖਿਡਾਰਨ ਹੈ। ਸੇਰੇਨਾ 22 ਗਰੈਂਡ ਸਲੈਮ ਜਿੱਤ ਕੇ ਓਪਨ ਯੁੱਗ ਵਿੱਚ ਜਰਮਨੀ ਦੀ ਸ਼ਟੈੱਫ਼ੀ ਗ੍ਰਾਫ਼ ਦੀ ਬਰਾਬਰੀ ਕਰ ਚੁੱਕੀ ਹੈ। 1999 ਵਿੱਚ ਸੇਰੇਨਾ ਨੇ ਖੇਡ ਜੀਵਨ ਦਾ ਪਹਿਲਾ ਗਰੈਂਡ ਸਲੈਮ ਯੂਐੱਸ ਓਪਨ ਦੇ ਰੂਪ ਵਿੱਚ ਜਿੱਤਿਆ ਸੀ ਅਤੇ ਸੇਰੇਨਾ ਹੁਣ 6 ਯੂਐੱਸ ਖਿਤਾਬ ਜਿੱਤ ਕੇ ਕ੍ਰਿਸ ਏਵਰਟ ਦੇ ਓਪਨ ਯੁੱਗ ਦੇ ਸਭ ਤੋਂ ਜਿਆਦਾ ਖਿਤਾਬ ਜਿੱਤਣ ਦੇ ਰਿਕਾਰਡ ਦੀ ਬਰਾਬਰੀ 'ਤੇ ਹੈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਪ੍ਰਗਟ ਤੇ ਸਦੀਵੀ ਕਾਲ ਲਿਯੀ ਗੁਰੂ ਹਨ । ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ ਅਕਤੂਬਰ 1708 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਮੱਕੀ ਦੀ ਰੋਟੀ ਮੱਕੀ ਦੇ ਆਟੇ ਨਾਲ ਬਣੀ ਹੁੰਦੀ ਹੈ। ਜੋ ਕੀ ਪਾਕਿਸਤਾਨ ਅਤੇ ਭਾਰਤ ਦੇ ਪੰਜਾਬ ਵਾਲੀ ਥਾਂ ਤੇ ਖਾਦੀ ਜਾਂਦੀ ਹੈ। ਬਾਕੀ ਦੱਖਣੀ ਏਸ਼ੀਆਈ ਪਕਵਾਨ ਦੀ ਤਰਾਂ ਇਸ ਨੂੰ ਵੀ ਤਵੇ ਤੇ ਬਣਾਇਆ ਜਾਂਦਾ ਹੈ। ਇਸਨੂੰ ਜਿਆਦਾਤਰ ਸਰੋਂ ਦੇ ਸਾਗ ਨਾਲ ਖਾਧੀ ਜਾਦੀ ਹੈਂ। ਇਹ ਜਿਆਦਾਤਰ ਠੰਢ ਦੇ ਮੌਸਮ ਵਿਚ ਖਾਧੀ ਜਾਦੀ ਹੈਂ। ਜੇ ਇਸਦੇ ਵਿਚ ਮੂਲੀ ਤੇ ਮੇਥੀ ਮਿਲਾ ਕੇ ਬਣਾਇਆ ਜਾਵੇ ਤਾ ਇਸਦਾ ਸਵਾਦ ਹੋਰ ਵੀ ਵੱਧ ਜਾਦਾਂ ਹੈਂ।
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।1928 ਵਿੱਚ ਭਗਤ ਸਿੰਘ ਤੇ ਉਸਦੇ ਸਾਥੀ ਸ਼ਿਵਰਾਮ ਰਾਜਗੁਰੂ ਨੇ 21 ਸਾਲਾ ਬਰਤਾਨਵੀ ਪੁਲਿਸ ਅਫ਼ਸਰ ਜੌਨ ਸਾਂਡਰਸ ਦਾ ਲਾਹੌਰ ਵਿਖੇ ਗੋਲੀ ਮਾਰਕੇ ਕਤਲ ਕੀਤਾ ਜਦਕਿ ਉਹਨਾਂ ਦਾ ਮਕਸਦ ਜੇਮਜ਼ ਸਕੌਟ ਨਾਂ ਦੇ ਸੀਨੀਅਰ ਪੁਲਿਸ ਸੁਪਰਿਨਟੈਂਡੈਂਟ ਦਾ ਕਤਲ ਕਰਨਾ ਸੀ।
ਭੰਗੜਾ ਪੰਜਾਬ ਦੇ ਦੋ ਮੁੱਖ ਅਤੇ ਉੱਘੇ ਲੋਕ ਨਾਚਾਂ ਵਿੱਚੋਂ ਇੱਕ ਹੈ; ਦੂਜਾ ਮੁੱਖ ਨਾਚ ਗਿੱਧਾ ਹੈ। ਭੰਗੜਾ ਗੱਭਰੂਆਂ ਦਾ ਨਾਚ ਹੈ ਜਦਕਿ ਗਿੱਧਾ ਮੁਟਿਆਰਾਂ ਦਾ। ਭੰਗੜਾ ਤਕਰੀਬਨ ਹਰ ਖ਼ੁਸ਼ੀ ਦੇ ਮੌਕੇ ’ਤੇ ਪਾਇਆ ਜਾਂ ਨੱਚਿਆ ਜਾਂਦਾ ਹੈ ਜਿੰਨ੍ਹਾਂ ਵਿੱਚ ਕਣਕ ਦੀ ਵਾਢੀ ਭਾਵ ਵਿਸਾਖੀ ਆਦਿ ਮੇਲੇ, ਵਿਆਹ, ਮੰਗਣੇ ਅਤੇ ਤਿਉਹਾਰ ਆਦਿ ਸ਼ਾਮਲ ਹਨ। ਇਹ ਲੋਕ-ਨਾਚ ਪੰਜਾਬ ਦੀ ਕਿਸਾਨੀ ਸੰਸਕ੍ਰਿਤੀ ਜਿੰਨਾ ਹੀ ਪ੍ਰਾਚੀਨ ਹੈ। ਲੋਕਧਾਰਾ ਵਿਗਿਆਨੀ ਸੋਹਿੰਦਰ ਸਿੰਘ ਵਣਜਾਰਾ ਬੇਦੀ ਦੇ ਸ਼ਬਦਾਂ ਵਿੱਚ "ਪਹਿਲਾਂ ਪਹਿਲਾਂ ਜਦੋਂ ਪੰਜਾਬੀਆਂ ਨੇ ਹਰੀਆਂ ਫਸਲਾਂ ਨੂੰ ਸੁਨਹਿਰੀ ਸਿੱਟੇ ਪੈਂਦੇ ਵੇਖੇ ਤਾਂ ਉਹਨਾਂ ਦਾ ਮਨ ਹੁਲਾਰੇ ਵਿੱਚ ਆ ਕੇ ਨੱਚ ਖਲੋਤਾ। ਲੰਮੀ ਘਾਲਣਾ ਤੇ ਕਰੜੀ ਮਿਹਨਤ ਨੂੰ ਸੁਨਹਿਰੀ ਫਲ ਲੱਗਿਆ ਵੇਖ, ਕਿਸ ਦਾ ਦਿਲ ਨਹੀਂ ਨੱਚ ਉਠਦਾ?
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿੱਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਉਚਿਤ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।‘ਲੋਕ ਖੇਡ’ ‘ਲੋਕ’ ਅਤੇ ‘ਖੇਡ’ ਸ਼ਬਦਾਂ ਦੇ ਮੇਲ ਨਾਲ ਬਣਿਆ ਹੈ। ਇਸਦਾ ਅਰਥ ਹੈ। ‘ਲੋਕ ਦੀ ਖੇਡ’। ‘ਲੋਕ’ ਸ਼ਬਦ ਵਾਸਤਵ ਵਿੱਚ ਅੰਗਰੇਜ਼ੀ ਦੇ ਫੋਕ ਦਾ ਪਰਿਯਾਇ ਹੈ। ਜੋ ਨਗਰ ਅਤੇ ਪਿੰਡ ਦੀ ਸਾਰੀ ਜਨਤਾ ਦਾ ਭਾਵ ਹੈ। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ ਮਨ ਪਰਚਾਣਾ ਹੈ। ਲੋਕਖੇਡ ਦਾ ਮਨ ਪਰਚਾਵਾ ਹੋਣਾ ਬਹੁਤ ਜ਼ਰੂਰੀ ਹੈ। ਪਰ ਮਨ ਪਰਚਾਵੇ ਦੇ ਨਾਲ-ਨਾਲ ਇਹ ਮਨੁੱਖ ਨੂੰ ਸਰੀਰਿਕ ਤੇ ਮਾਨਸਿਕ ਸ਼ਕਤੀ ਵੀ ਦਿੰਦੀਆਂ ਹਨ। ਇਨ੍ਹਾਂ ਦਾ ਮਨੁੱਖ ਦੇ ਜੀਵਨ ਨਾਲ ਡੂੰਘਾ ਸੰਬੰਧ ਹੈ।ਲੋਕ-ਖੇਡਾਂ ਦੀ ਖ਼ਾਸੀਅਤ ਇਹ ਹੈ ਕਿ ਇਹ ਕਿਸੇ ਕਰੜੇ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ। ਕੋਈ ਸਮਾਂ-ਸਥਾਨ ਵੀ ਨਿਸ਼ਚਿਤ ਨਹੀਂ, ਗਰਮੀਆਂ ਨੂੰ ਦੁਪਿਹਰਾ ਸਮੇਂ, ਰਾਤ ਨੂੰ ਚਾਨਣੀਆਂ ਰਾਤਾਂ ਵਿਚ, ਖੁੱਲ੍ਹਿਆ ਵਿਹੜਿਆਂ, ਗਲੀਆਂ, ਜੂਹਾਂ, ਟਾਹਲੀਆਂ, ਬਰੋਟਿਆਂ ਦੀਆਂ ਛਾਂਵਾਂ ਅਤੇ ਕਿਸੇ ਵੀ ਮੋਕਲੀ ਥਾਂ 'ਤੇ ਇਹ ਖੇਡੀਆਂ ਜਾਂਦੀਆਂ ਹਨ। ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ, ਸਥਾਨਿਕ ਉਪਲਬਧ ਸਮਗਰੀ ਤੋਂ ਹੀ ਕੰਮ ਸਾਰ ਲਿਆ।
ਭੁੱਖ ਲੱਗਣਾ ਤੇ ਕੁਝ ਖਾ ਲੈਣਾ ਦੇਖਣ ਵਿੱਚ ਇੱਕ ਸਰਲ ਅਤੇ ਸੁਭਾਵਿਕ ਜਿਹੀ ਪ੍ਰਕਿਰਿਆ ਲੱਗਦੀ ਹੈ। ਕਦੇ ਕਿਸੇ ਨੇ ਇਹ ਖਿਆਲ ਨਹੀਂ ਕੀਤਾ ਕਿ ਭੋਜਨ ਜੀਵਾਂ ਦੇ ਲਈ ਕਿੰਨੀ ਅਹਿਮੀਅਤ ਰੱਖਦਾ ਹੈ।ਉਝ ਤਾਂ ਭੋਜਨ ਸਮੁੱਚੀ ਕਾਇਨਾਤ ਦੇ ਜੀਵ ਜੰਤੂਆ ਪਸ਼ੂ ਪੰਛੀਆਂ ਅਤੇ ਬਨਸਪਤੀ ਲਈ ਬੇਹੱਦ ਜਰੂਰੀ ਹੈ।ਪ੍ਰਤੂ ਮਨੁੱਖ ਅਤੇ ਬਾਕੀ ਜੀਵ ਜੰਤੂਆਂ ਦੇ ਭੋਜਨ ਪ੍ਰਾਪਤ ਕਰਨ ਅਤੇ ਪ੍ਰਾਪਤ ਹੋਏ ਭੋਜਨ ਨੂੰ ਗ੍ਰਹਿਣ ਕਰਨ ਦੇ ਢੰਗਾਂ ਅਤੇ ਸਾਧਨਾ ਵਿੱਚ ਢੇਰ ਸਾਰਾ ਅੰਤਰ ਹੈ।ਮਨੁੱਖ ਜਾਤੀ ਕੇਵਲ ਪੇਟ ਭਰਨ ਦੇ ਲਈ ਹੀ ਭੋਜਨ ਨਹੀਂ ਖਾਂਦੀ ਸਗੋ ਮਨੁੱਖੀ ਨਸਲ ਨੇ ਸਮੁੱਚੀ ਭੋਜਨ ਪ੍ਰਣਾਲੀ ਨੂੰ ਇੱਕ ਸੱਭਿਆਚਾਰਕ ਅਮਲ ਵਜੋਂ ਅਪਣਾਇਆ ਹੋਇਆ ਹੈ।ਕੁੱਲੀ, ਗੁੱਲੀ,ਜੁੱਲੀ,ਦੀ ਬੁਨਿਆਦੀ ਲੋੜ ਤੋਂ ਲੈ ਕੇ ਅੰਨ ਜਲ ਮੁੱਕ ਜਾਣ ਤਕ ਭੋਜਨ ਨਾਲ ਕਿੰਨੀ ਹੀ ਸੱਭਿਆਚਾਰਕ ਕਦਰਾਂ ਮਨੁੱਖੀ ਨਸਲ ਦੇ ਨਾਲ ਜੋੜ ਲਈਆ ਹਨ। ਜੇ ਮਨੁੱਖ ਕੇਵਲ ਪੇਟ ਭਰਨ ਦੇ ਲਈ ਭੋਜਨ ਕਰਦਾ ਤਾਂ ਉਸ ਨੂੰ ਛੱਤੀ ਪਕਵਾਨਾਂ ਦੀ ਲਾਲਸਾ ਨਾ ਹੁੰਦੀ ਜੇ ਉਹ ਦਾਲ ਰੋਟੀ ਨਾਲ ਗੁਜ਼ਾਰਾ ਕਰ ਸਕਦਾ ਸੀ ਤਾਂ ਵੰਨ ਸਵੰਨੇ ਖਾਣ ਦਾ ਸਵਾਦ ਨਾ ਰੱਖਦਾ ਭੋਜਨ ਦਾ ਪ੍ਰਯੋਗ ਤਾਂ ਹਰ ਇੱਕ ਮਨੁੱਖੀ ਸਮਾਜ ਚ ਹੁੰਦਾ ਹੈ ਪ੍ਰੰਤੂ ਕੋਈ ਸਮਾਜ ਭੋਜਨ ਪ੍ਰਤੀ ਕਿਸ ਕਿਸਮ ਦੀ ਪਹੁੰਚ ਅਪਣਾਉਦਾ ਹੈ।ਅਰਥਾਤ ਕਿਸੇ ਸਮਾਜ ਦੇ ਲੋਕ ਭੋਜਨ ਕਿਸ ਸਮੇਂ ਗ੍ਰਹਿਣ ਕਰਦੇ ਹਨ।ਉਹਨਾ ਦੇ ਭੋਜਨ ਦੀ ਕਿਸਮ ਕਿਹੋ ਜਿਹੀ ਹੈ?ਇਹ ਸਾਰੇ ਪੱਖ ਮਿਲ ਕੇ ਸਬੰਧਿਤ ਸਮਾਜ ਦੇ ਸੱਭਿਆਚਾਰ ਦੀ ਭੋਜਨ ਪ੍ਰਣਾਲੀ ਬਣ ਜਾਂਦੇ ਹਨ।ਮਨੁੱਖ ਦੇ ਜੀਵਨ ਲਈ ਰੋਟੀ ਕੱਪੜਾ ਅਤੇ ਮਕਾਨ ਮਨੁੱਖ ਦੀਆਂ ਮੁੱਢਲੀਆਂ ਲੋੜਾ ਹਨ। ਮਨੁੱਖੀ ਜੀਵਨ ਦੀਆਂ ਲੋੜਾ ਅਤੇ ਸਹੂਲਤਾ ਲਈ ਵਰਤੋ ਵਿੱਚ ਆਉਣ ਵਾਲੀਆਂ ਵਸਤੂਆ ਸੱਭਿਆਚਾਰ ਦਾ ਪਦਾਰਥਕ ਪੱਖ ਪੇਸ ਕਰਦੀਆ ਹਨ ਖਾਣ ਪੀਣ ਵੀ ਲੋਕਾਂ ਦੇ ਜੀਵਨ ਦੀ ਮੁੱਢਲੀ ਤਸਵੀਰ ਪੇਸ ਕਰਦਾ ਹੈ ਇਹ ਤਿੰਨ ਮੁੱਖ ਲੋੜਾਂ ਹੀ ਮਨੁੱਖ ਦੇ ਕਾਰ-ਵਿਹਾਰ ਸਿਹਤ ਆਦਿ ਨੂੰ ਪ੍ਰਭਾਵਿਤ ਕਰਦੀਆਂ ਹਨ।ਇੱਥੋਂ ਤੱਕ ਕਿ ਮਨੁੱਖ ਦੇ ਖਾਣ ਪੀਣ ਤੋਂ ਹੀ ਉਸ ਦੀ ਕੰਮ ਪ੍ਰਤੀ ਲਗਨ ਜਾਂ ਸਮਰੱਥਾ ਦਾ ਅੰਦਾਜ਼ਾ ਲਗਾਇਆ ਜਾਂਦਾ ਹੈ। ਜਿਵੇਂ:- 'ਜਿਹਾ ਤੇਰਾ ਅੰਨ ਪਾਣੀ ਤੇਹਾ ਸਾਡਾ ਕੰਮ ਜਾਣੀ ਪੰਜਾਬੀ ਸੱਭਿਆਚਾਰ ਦੀ ਭੋਜਨ ਪ੍ਰਣਾਲੀ ਦੀ ਗੱਲ ਕਰਦਿਆ ਇਹ ਕਿਹਾ ਜਾ ਸਕਦਾ ਹੈ ਕਿ ਪੰਜਾਬੀਆਂ ਦਾ ਵਧੇਰਾ ਭੋਜਨ ਕਣਕ ਹੈ ਜਿਵੇਂ ਮੁਹਾਵਰਾ ਹੈ...
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਇੱਕ ਸਿੱਖ ਮਹਾਰਾਜਾ ਸੀ ਜਿੰਨਾ ਨੂੰ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ ਅਤੇ ਉਹਨਾਂ ਦਾ ਨਾਮ ਦੁਨੀਆ ਦੇ ਉਹਨਾਂ ਮਹਾਨ ਸ਼ਾਸਕਾਂ ਵਿੱਚ ਆਉਂਦਾ ਹੈ। ਜਿਵੇ ਕਿ ਨੇਪੋਲੀਅਨ ]। ਉਹਨਾਂ ਨੂੰ ਸਾਲ 2020 ਵਿੱਚ ਬੀਬੀਸੀ ਨੇ ਦੁਨੀਆ ਦਾ ਸਭ ਤੋ ਮਹਾਨ ਆਗੂ ਦੱਸਿਆ ਸੀ ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀਆਂ ਹੱਦਾਂ ਤਿੱਬਤ, ਸਿੰਧ ਤੇ ਅਫਗਾਨਿਸਤਾਨ ਦੇ ਕਾਬੁਲ ਇਲਾਕੇ ਤੱਕ ਫੈਲੀਆਂ ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਉਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਸੀ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ 'ਤੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।ਉਹ 1967 ਵਿੱਚ ਸਾਹਿਤ ਅਕਾਦਮੀ (ਭਾਰਤ ਦੀ ਨੈਸ਼ਨਲ ਅਕੈਡਮੀ ਆਫ਼ ਲੈਟਰਜ਼) ਦੁਆਰਾ ਦਿੱਤੇ ਗਏ ਸਾਹਿਤ ਅਕਾਦਮੀ ਪੁਰਸਕਾਰ ਦਾ ਸਭ ਤੋਂ ਘੱਟ ਉਮਰ ਦਾ ਪ੍ਰਾਪਤ ਕਰਤਾ ਬਣ ਗਿਆ, ਜੋ ਕਿ ਪੂਰਨ ਭਗਤ, 'ਲੂਣਾ(1965) ਦੀ ਪ੍ਰਾਚੀਨ ਕਥਾ 'ਤੇ ਆਧਾਰਿਤ ਉਸ ਦੇ ਮਹਾਂਕਾਵਿ ਨਾਟਕ ਲਈ ਮਿਲਿਆ ਸੀ । ਆਧੁਨਿਕ ਪੰਜਾਬੀ ਸਾਹਿਤ ਵਿੱਚ ਇੱਕ ਮਹਾਨ ਰਚਨਾ ਅਤੇ ਜਿਸਨੇ ਆਧੁਨਿਕ ਪੰਜਾਬੀ ਕਿੱਸੇ ਦੀ ਇੱਕ ਨਵੀਂ ਵਿਧਾ ਵੀ ਬਣਾਈ ਹੈ। ਅੱਜ, ਉਸ ਦੀ ਸ਼ਾਇਰੀ ਮੋਹਨ ਸਿੰਘ (ਕਵਿਤਾ) ਅਤੇ ਅੰਮ੍ਰਿਤਾ ਪ੍ਰੀਤਮ ਵਰਗੇ ਆਧੁਨਿਕ ਪੰਜਾਬੀ ਕਵਿਤਾ ਦੇ ਦਿੱਗਜਾਂ,ਦੇ ਨਾਲ ਬਰਾਬਰੀ 'ਤੇ ਖੜ੍ਹੀ ਹੈ, ਜੋ ਸਾਰੇ ਭਾਰਤ-ਪਾਕਿਸਤਾਨ ਸਰਹੱਦ ਦੇ ਦੋਵੇਂ ਪਾਸੇ ਪ੍ਰਸਿੱਧ ਹਨ।
ਬਾਬਾ ਜੈਮਲ ਸਿੰਘ ਜੀ ਮਹਾਰਾਜ (ਜੁਲਾਈ 1839–29 ਦਸੰਬਰ 1903) ਰਾਧਾ ਸੁਆਮੀ ਸਤਿਸੰਗ ਬਿਆਸ ਦੇ ਬਾਨੀ ਤੇ ਪਹਿਲੇ ਸੰਤ ਸਤਿਗੁਰੂ ਸਨ। ਆਪ ਜੀ ਨੂੰ ਸੇਠ ਸ਼ਿਵ ਦਿਆਲ ਸਿੰਘ ਜੀ ਮਹਾਰਾਜ ਤੋਂ ਨਾਮਦਾਨ ਦੀ ਪ੍ਰਾਪਤੀ ਹੋਈ ਤੇ ਬਾਅਦ ਵਿੱਚ ਉਨ੍ਹਾਂ ਦੇ ਉੱਤਰਾਧਿਕਾਰੀ ਬਣੇ। ਬਾਬਾ ਜੈਮਲ ਸਿੰਘ ਜੀ ਮਹਾਰਾਜ ਨੇ ਸਤਾਰਾਂ ਸਾਲ ਦੀ ਉਮਰ ਤੋਂ ਬ੍ਰਿਟਿਸ਼ ਭਾਰਤੀ ਫੌਜ ਵਿੱਚ ਸਿਪਾਹੀ (ਪ੍ਰਾਈਵੇਟ) ਵਜੋਂ ਸੇਵਾ ਨਿਭਾਈ ਅਤੇ ਹਵਾਲਦਾਰ (ਸਰਜੈਂਟ) ਦਾ ਦਰਜਾ ਪ੍ਰਾਪਤ ਕੀਤਾ। ਸੇਵਾਮੁਕਤੀ ਤੋਂ ਬਾਅਦ ਆਪ ਬਿਆਸ (ਅਵਿਭਾਜਿਤ ਪੰਜਾਬ , ਹੁਣ ਪੂਰਬੀ ਪੰਜਾਬ) ਦੇ ਬਾਹਰ ਇੱਕ ਉਜਾਡ਼ ਅਤੇ ਅਲੱਗ - ਥਲੱਗ ਜਗ੍ਹਾ ਵਿੱਚ ਵਸ ਗਏ ਅਤੇ ਆਪਣੇ ਗੁਰੂ ਹਜ਼ੂਰ ਸੁਆਮੀ ਜੀ ਮਹਾਰਾਜ ਦੀ ਸਿੱਖਿਆ ਦਾ ਪ੍ਰਸਾਰ ਕਰਨਾ ਸ਼ੁਰੂ ਕਰ ਦਿੱਤਾ। ਇਹ ਸਥਾਨ ਇੱਕ ਛੋਟੀ ਜਿਹੀ ਬਸਤੀ ਬਣ ਗਿਆ ਜਿਸ ਨੂੰ " ਡੇਰਾ ਬਾਬਾ ਜੈਮਲ ਸਿੰਘ " (ਬਾਬਾ ਜੈਮਲ ਦਾ ਕੈਂਪ) ਕਿਹਾ ਜਾਣ ਲੱਗਾ ਅਤੇ ਜੋ ਹੁਣ ਰਾਧਾ ਸ਼ਾਮੀ ਸਤਿਸੰਗ ਬਿਆਸ ਸੰਪਰਦਾ ਦਾ ਵਿਸ਼ਵ ਕੇਂਦਰ ਹੈ।
ੴ (ਇੱਕ ਓਅੰਕਾਰ) ਸਿੱਖ ਧਰਮ ਦਾ ਨਿਸ਼ਾਨ ਹੈ ਅਤੇ ਸਿੱਖੀ ਦਰਸ਼ਨ ਦੀ ਨੀਂਹ ਹੈ। ਇਸ ਤੋਂ ਭਾਵ ਹੈ ਕਿ ਇੱਕ ਕਰਨਵਾਲਾ (ਕਰਤਾਰ) ਹੈ। ਇਹ ਗੁਰੂ ਨਾਨਕ ਸਾਹਿਬ ਜੀ ਦੀ ਗੁਰਬਾਣੀ ਜਪੁਜੀ ਸਾਹਿਬ ਦੇ ਸ਼ੁਰੂ ਵਿੱਚ ਹੈ। ਸਿੱਖੀ ਬਾਰੇ ਕਿਤਾਬਾਂ ਅਤੇ ਗੁਰਦਵਾਰਿਆਂ ਉੱਤੇ ਇਹ ਨਿਸ਼ਾਨ (ੴ) ਆਮ ਦੇਖਣ ਨੂੰ ਮਿਲਦਾ ਹੈ। ਗੁਰੂ ਨਾਨਕ ਜੀ ਨੇ ਇਸ ਅਦੁੱਤੀ ਨਿਸ਼ਾਨ ਦੀ ਰਚਨਾ ਕਰਕੇ ਸਿਖ ਪੰਥ ਦੀ ਨੀਂਹ ਰੱਖੀ। ਇਸ ਦਾ ਪਾਠ (ਉਚਾਰਨ ਜਾਂ ਬੋਲ) ਇੱਕ ਓਅੰਕਾਰ ਹੈ। ਗੁਰੂ ਨਾਨਕ ਸਾਹਿਬ ਜੀ ਨੇ ਇਸ ਨੂੰ 13 ਵਾਰ ਆਪਣੀ ਸਵੈ-ਰਚਿਤ ਬਾਣੀ ਵਿੱਚ ਲਿਖਿਆ ਹੈ, ਜਿਹੜੀ ਕਿ ਆਪ ਜੀ ਦੇ ਨਾਮ ਦੇ ਸਿਰਲੇਖ ਮਹਲਾ 1 ਹੇਠ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਹੈ। ਇੱਕ ਓਅੰਕਾਰ ਪੰਜਾਬੀ ਭਾਸ਼ਾ ਦਾ ਬੋਲ ਹੈ। ਇੱਕ ਓਅੰਕਾਰ ਮੂਲ ਮੰਤਰ ਅਤੇ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਅੰਕ ਤੇ ਬ੍ਰਹਮੰਡ ਦੇ ਬੇਅੰਤ ਪਸਾਰੇ ਤੇ ਇਸਦੇ ਇਕੋ ਇੱਕ ਕਰਤਾ (ਭਾਵ ਇੱਕ ਕਰਤਾਰ) ਦੇ ਨਿਸ਼ਾਨ ਦੇ ਸੂਚਕ ਵਜੋਂ ਦਰਜ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।ਅੰਮ੍ਰਿਤਾ ਪ੍ਰੀਤਮ ਦੀ ਸਭ ਤੋਂ ਮਸ਼ਹੂਰ ਕਵਿਤਾ ਅੱਜ ਆਖਾਂ ਵਾਰਿਸ ਸ਼ਾਹ ਨੂੰ ਹੈ ਜਿਸ ਵਿੱਚ ਉਹ ਹਿੰਦੁਸਤਾਨ ਦੀ ਵੰਡ ਤੋਂ ਬਾਅਦ ਹੋਏ ਕਤਲੇਆਮ ਪ੍ਰਤੀ ਆਪਣਾ ਰੋਸ ਦਿਖਾਉਂਦੇ ਹੋਏ ਵਾਰਿਸ ਸ਼ਾਹ ਨੂੰ ਵਾਪਸ ਆਉਣ ਦੀ ਦੁਹਾਈ ਪਾਉਂਦੀ ਹੈ। ਇੱਕ ਨਾਵਲਕਾਰ ਦੇ ਤੌਰ ਉੱਤੇ ਪਿੰਜਰ (1950) ਉਸਦਾ ਸਭ ਤੋਂ ਮਸ਼ਹੂਰ ਨਾਵਲ ਹੈ ਜਿਸ ਉੱਤੇ ਬਾਅਦ ਵਿੱਚ ਇੱਕ ਅਵਾਰਡ ਜੇਤੂ ਫ਼ਿਲਮ ਪਿੰਜਰ (2003) ਵੀ ਬਣੀ।1947 ਵਿੱਚ ਭਾਰਤ ਤੇ ਪਾਕਿਸਤਾਨ ਦੀ ਵੰਡ ਪਿੱਛੋਂ ਇਹ ਲਿਹੌਰ ਤੋਂ ਹਿੰਦੁਸਤਾਨ ਆ ਗਈ।
ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂ ਲੇਖਕਾਂ ਦੀ ਸੂਚੀ
ਸਾਹਿਤ ਅਕਾਦਮੀ 1955 ਤੋਂ ਹਰ ਸਾਲ ਭਾਰਤੀ ਸਾਹਿਤ ਦੀ ਤਰੱਕੀ ਲਈ ਪੰਜਾਬੀ ਸਮੇਤ ਹੋਰਨਾਂ ਭਾਸ਼ਾਵਾਂ ਦੇ ਸਾਹਿਤਕਾਰਾਂ ਅਤੇ ਉਹਨਾਂ ਦੀਆਂ ਰਚਨਾਵਾਂ ਨੂੰ ਸਾਹਿਤ ਅਕਾਦਮੀ ਪੁਰਸਕਾਰ ਦਿੰਦੀ ਆ ਰਹੀ ਹੈ। ਗਿਆਨਪੀਠ ਪੁਰਸਕਾਰ ਤੋਂ ਬਾਅਦ ਇਹ ਭਾਰਤ ਦਾ ਦੂਜਾ ਸਭ ਤੋਂ ਅਹਿਮ ਪੁਰਸਕਾਰ ਹੈ।
ਸਿੱਧੂ ਮੂਸੇ ਵਾਲਾ ਜਾਂ ਸ਼ੁਭਦੀਪ ਸਿੰਘ ਸਿੱਧੂ (11 ਜੂਨ 1993 – 29 ਮਈ 2022), ਇੱਕ ਪੰਜਾਬੀ ਗਾਇਕ ਅਤੇ ਗੀਤਕਾਰ ਸੀ। ਉਸ ਨੇ ਆਪਣੇ ਸੰਗੀਤਕ ਕਰੀਅਰ ਦੀ ਸ਼ੁਰੂਆਤ 2017 ਵਿੱਚ "ਲਾਇਸੰਸ" ਗੀਤ ਨਾਲ ਕੀਤੀ। ਸਿੱਧੂ ਦੁਆਰਾ ਲਿਖਿਆ ਇਹ ਗੀਤ ਪੰਜਾਬੀ ਗਾਇਕ ਨਿੰਜਾ ਨੇ ਗਾਇਆ। ਇਸ ਤੋਂ ਬਾਅਦ ਅਗਲਾ ਗੀਤ "ਸੋ ਹਾਈ" ਸਿੱਧੂ ਨੇ ਆਪ ਲਿਖਿਆ ਅਤੇ ਗਾਇਆ। ਇਸ ਗੀਤ ਨਾਲ ਸ਼ੁੱਭਦੀਪ ਨੂੰ ਇੱਕ ਨਵੀਨ ਪਹਿਚਾਣ ਮਿਲੀ ਅਤੇ ਆਉਣ ਵਾਲੇ ਕੁਝ ਹੀ ਸਮੇਂ ਵਿੱਚ ਉਸਨੇ ਪੰਜਾਬੀ ਸੰਗੀਤ ਜਗਤ ਵਿੱਚ ਇੱਕ ਵੱਖਰਾ ਨਾਮ ਖੱਟਿਆ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ 'ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦੇ ਸੰਤ ਸਨ
ਅੰਮ੍ਰਿਤਸਰ (ਜਾਂ ਅੰਮ੍ਰਿਤਸਰ; ਮਤਲਬ: "ਅੰਮ੍ਰਿਤ ਦਾ ਸਰੋਵਰ") ਚੜ੍ਹਦੇ ਪੰਜਾਬ ਦਾ ਇੱਕ ਸਰਹੱਦੀ ਸ਼ਹਿਰ ਹੈ ਜੋ ਪੰਜਾਬ ਦੇ ਉੱਤਰ-ਪੱਛਮੀ ਹਿੱਸੇ ਵਿੱਚ ਸਥਿੱਤ ਹੈ। ਇਹ ਲਾਹੌਰ ਤੋਂ 67 ਕਿਲੋਮੀਟਰ ਦੂਰ ਹੈ। ਇਹ ਸਿੱਖ ਧਰਮ ਦਾ ਧਾਰਮਿਕ ਅਤੇ ਸੱਭਿਆਚਾਰਕ ਕੇਂਦਰ ਹੈ। ਪੰਜਾਬੀ ਇੱਥੋਂ ਦੀ ਮੁੱਖ ਜਾਂ ਪਹਿਲੀ ਬੋਲੀ ਹੈ | ਇਸ ਦਾ ਸਰਕਾਰੀ ਮੁੱਖ ਦਫ਼ਤਰ ਅੰਮ੍ਰਿਤਸਰ ਜ਼ਿਲ੍ਹਾ ਹੈ। ਇਸ ਦੀ ਆਬਾਦੀ ਕਰੀਬ ੨੦੦੦੦੦੦ ਸ਼ਹਿਰੀ ਅਤੇ ੩,੦੦੦,੦੦੦ ਦੇ ਕਰੀਬ ਅੰਮ੍ਰਿਤਸਰ ਜ਼ਿਲੇ ਵਿੱਚ ੨੦੧੧ ਦੀ ਭਾਰਤੀ ਮਰਦਮਸ਼ੁਮਾਰੀ ਮੁਤਾਬਕ ਹੈ। ਯਾਤਰਾ ਲਈ ਸਭ ਤੋਂ ਵਧੀਆ ਸਮਾਂ ਅਕਤੂਬਰ ਅਤੇ ਮਾਰਚ ਵਿੱਚ ਹੈ।
ਪਟਿਆਲਾ ਭਾਰਤੀ ਪੰਜਾਬ ਸੂਬੇ ਦੇ ਦੱਖਣ-ਪੂਰਬ ਵਿੱਚ ਸਥਿੱਤ ਇੱਕ ਸ਼ਹਿਰ, ਜ਼ਿਲ੍ਹਾ ਅਤੇ ਸਾਬਕਾ ਰਿਆਸਤ ਹੈ। ਇਹ ਸ਼ਹਿਰ ਪਟਿਆਲਾ ਜ਼ਿਲ੍ਹੇ ਦਾ ਪ੍ਰਸ਼ਾਸ਼ਨਿਕ ਕੇਂਦਰ ਹੈ। ਇਹ ਸ਼ਹਿਰ ਬਾਬਾ ਆਲਾ ਸਿੰਘ ਨੇ 1763 ਵਿੱਚ ਵਸਾਇਆ ਸੀ, ਜਿੱਥੋਂ ਇਸਦਾ ਨਾਂਅ ਆਲਾ ਸਿੰਘ ਦੀ ਪੱਟੀ ਅਤੇ ਮਗਰੋਂ ਪੱਟੀਆਲਾ ਅਤੇ ਫੇਰ ਪਟਿਆਲਾ ਪੈ ਗਿਆ। ਪਟਿਆਲਾ ਜ਼ਿਲ੍ਹੇ ਦੀਆਂ ਸੀਮਾਵਾਂ ਉੱਤਰ ਵਿੱਚ ਫਤਹਿਗੜ੍ਹ, ਰੂਪਨਗਰ ਅਤੇ ਚੰਡੀਗੜ੍ਹ ਨਾਲ, ਪੱਛਮ ਵਿੱਚ ਸੰਗਰੂਰ ਜ਼ਿਲ੍ਹੇ ਨਾਲ, ਪੂਰਬ ਵਿੱਚ ਅੰਬਾਲਾ ਅਤੇ ਕੁਰੂਕਸ਼ੇਤਰ ਨਾਲ ਅਤੇ ਦੱਖਣ ਵਿੱਚ ਕੈਥਲ ਨਾਲ ਲੱਗਦੀਆਂ ਹਨ। ਇਹ ਸਥਾਨ ਸਿੱਖਿਆ ਦੇ ਖੇਤਰ ਵਿੱਚ ਵੀ ਆਗੂ ਰਿਹਾ ਹੈ। ਦੇਸ਼ ਦਾ ਪਹਿਲਾ ਡਿਗਰੀ ਕਾਲਜ ਮਹਿੰਦਰਾ ਕਾਲਜ ਦੀ ਸਥਾਪਨਾ 1870 ਵਿੱਚ ਪਟਿਆਲਾ ਵਿੱਚ ਹੀ ਹੋਈ ਸੀ। ਇਹ ਸ਼ਹਿਰ ਰਵਾਇਤੀ ਪੱਗ, ਪਰਾਂਦੇ, ਨਾਲੇ, ਪਟਿਆਲਾ ਸ਼ਾਹੀ ਸਲਵਾਰ, ਪੰਜਾਬੀ ਜੁੱਤੀ ਅਤੇ ਪਟਿਆਲਾ ਪੈੱਗ ਲਈ ਪ੍ਰਸਿੱਧ ਹੈ। ਪਟਿਆਲਾ ਜ਼ਿਲ੍ਹਾ ਦੇ ਸਦਰ ਮੁਕਾਮ ਵਜੋਂ ਜਾਣੇ ਜਾਂਦੇ ਪਟਿਆਲਾ ਨਗਰ ਦਾ ਆਪਣਾ ਹੀ ਇਤਿਹਾਸ ਅਤੇ ਸੱਭਿਆਚਾਰ ਹੈ। ਸੰਨ 1948 ਈ. ਤੱਕ ਇਹ ਪਟਿਆਲਾ ਰਿਆਸਤ ਦੀ ਰਾਜਧਾਨੀ ਰਿਹਾ ਹੈ ਅਤੇ ਉਸ ਤੋਂ ਬਾਅਦ ਸੰਨ 1956 ਈ. ਤੱਕ ਇਹ ਪੈਪਸੂ ਸਰਕਾਰ ਦੀ ਰਾਜਧਾਨੀ ਬਣਿਆ ਰਿਹਾ ਹੈ। ਹੁਣ ਭਾਵੇਂ ਇਹ ਕੇਵਲ ਪਟਿਆਲੇ ਜ਼ਿਲ੍ਹੇ ਦਾ ਸਦਰ ਮੁਕਾਮ ਹੈ, ਪਰ ਇਸ ਦਾ ਆਪਣਾ ਹੀ ਸੱਭਿਆਚਾਰਕ ਪਿਛੋਕੜ ਹੈ ਅਤੇ ਅਨੇਕ ਖੇਤਰਾਂ ਵਿੱਚ ਇਸ ਦੀ ਝੰਡੀ ਕਾਇਮ ਹੈ। ਇਸ ਦੀ ਸਥਾਪਨਾ ਫੂਲਕੀਆਂ ਖ਼ਾਨਦਾਨ ਦੇ ਬਾਬਾ ਆਲਾ ਸਿੰਘ ਨੇ ਸੰਨ 1753 ਈ.
ਭਾਰਤ ਦੱਖਣੀ ਏਸ਼ੀਆ ਦਾ ਇੱਕ ਦੇਸ਼ ਹੈ। ਇਹ ਖੇਤਰਫਲ ਦੇ ਹਿਸਾਬ ਨਾਲ ਦੁਨੀਆਂ ਦਾ ਸੱਤਵਾਂ ਅਤੇ ਆਬਾਦੀ ਦੇ ਹਿਸਾਬ ਨਾਲ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੁਨੀਆਂ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਇਹ ਦੱਖਣ ਵਿੱਚ ਹਿੰਦ ਮਹਾਂਸਾਗਰ, ਦੱਖਣ-ਪੱਛਮ ਵਿੱਚ ਅਰਬ ਸਾਗਰ ਅਤੇ ਦੱਖਣ-ਪੂਰਬ ਵਿੱਚ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ ਹੈ। ਭਾਰਤ ਪੱਛਮ ਵੱਲ ਪਾਕਿਸਤਾਨ ਅਤੇ ਅਫ਼ਗ਼ਾਨਿਸਤਾਨ, ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ, ਪੂਰਬ ਵੱਲ ਬਰਮਾ ਅਤੇ ਬੰਗਲਾਦੇਸ਼ ਆਦਿ ਦੇਸ਼ਾਂ ਨਾਲ ਜ਼ਮੀਨੀ ਸਰਹੱਦ ਸਾਂਝੀ ਕਰਦਾ ਹੈ ਅਤੇ ਦੱਖਣ ਵੱਲ ਮਾਲਦੀਵ ਅਤੇ ਸ੍ਰੀ ਲੰਕਾ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦਾ ਹੈ। ਭਾਰਤ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਬਰਮਾ, ਥਾਈਲੈਂਡ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦੇ ਹਨ।
ਸਿੱਖ ਗੁਰੂ ਸਾਹਿਬਾਨ ਸਿੱਖ ਧਰਮਦੇ ਰੂਹਾਨੀ ਮਾਲਕ ਹਨ, ਜਿਨਾਂ ਨੇ ੧੪੬੯ ਤੋਂ ਲੈ ਕੇ, ਲਗਪਗ ਢਾਈ ਸਦੀਆਂ ਵਿੱਚ ਇਸ ਧਰਮ ਦੀ ਸਥਾਪਨਾ ਕੀਤੀ। ੧੪੬੯ ਵਿੱਚ ਸਿੱਖ ਧਰਮਦੇ ਬਾਨੀ ਗੁਰੂ ਨਾਨਕ ਦੇਵ ਜੀ ਦਾ ਜਨਮ ਹੋੇਇਆ, ਜਿਨਾਂ ਤੋਂ ਬਾਅਦ ਨੌ ਹੋਰ ਗੁਰੂ ਸਾਹਿਬਾਨ ਹੋੇਏ| 1708 ਵਿੱਚ ਦਸਮ ਗੁਰੂ ਸਹਿਬਾਨ ਨੇ ਗੁਰਗੱਦੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਦਿੱਤੀ, ਜਿਨਾਂ ਨੂੰ ਹੁਣ ਸਿੱਖ ਧਰਮ ਦੇ ਗੁਰੂ ਮੰਨਿਆ ਜਾਂਦਾ ਹੈ।.
ਗੁਰਮੁਖੀ (ਪੰਜਾਬੀ: گُرمُکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਇੱਕਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਗੂਰੁ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦਸਾਂ ਵਿਚੋਂ ਦੂਜੇ ਗੁਰੂ ਸਨ। ਇਹਨਾਂ ਦਾ ਜਨਮ ਹਿੰਦੂ ਖ਼ਾਨਦਾਨ ਵਿੱਚ, ਜਮਾਂਦਰੂ ਨਾਮ ਲਹਿਣੇ ਨਾਲ਼, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਨੇੜੇ) ਪੰਜਾਬ ਵਿਖੇ ਹੋਇਆ। ਭਾਈ ਲਹਿਣਾ ਖੱਤਰੀ ਟੱਬਰ ਵਿੱਚ ਪਲ਼ਿਆ, ਜਿਸਦੇ ਪਿਓ ਨਿੱਕੇ ਸਕੇਲ ਦੇ ਸੁਦਾਗਰ ਸੀ, ਅਤੇ ਆਪ ਉਹ ਦੁਰਗਾ ਦੇ ਪੁਜਾਰੀ ਸਨ। ਇਹਨਾਂ ਦੀ ਮੁਲਾਕਾਤ ਗੁਰੂ ਨਾਨਕ, ਸਿੱਖੀ ਦੇ ਬਾਨੀ ਨਾਲ਼ ਹੋਣ ਤੋਂ ਬਾਅਦ ਇਹ ਸਿੱਖ ਬਣ ਗਏ। ਗੁਰੂ ਨਾਨਕ ਸਾਹਿਬ ਨੇ ਲਹਿਣਾ ਨਾਮ ਤਬਦੀਲ ਕਰ ਅੰਗਦ ("ਮੇਰਾ ਆਪਣਾ ਅੰਗ") ਰੱਖ ਦਿੱਤਾ, ਅਤੇ ਆਪਣੇ ਪੁੱਤਾਂ ਦੀ ਬਜਾਏ ਅੰਗਦ ਨੂੰ ਦੂਜਾ ਗੁਰੂ ਐਲਾਨ ਦਿੱਤਾ।ਗੁਰੂ ਨਾਨਕ ਦੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਬਾਅਦ, 1539 ਵਿੱਚ ਗੁਰੂ ਅੰਗਦ ਸਿੱਖਾਂ ਦੇ ਰਹਿਬਰ ਬਣੇ। ਇਹ ਸਿੱਖੀ ਵਿੱਚ ਗੁਰਮੁਖੀ ਨੂੰ ਇਖਤਿਆਰ ਅਤੇ ਮਿਆਰਬੰਦ ਕਰਨ ਲਈ ਮਸ਼ਹੂਰ ਹਨ। ਇਹਨਾਂ ਨੇ ਨਾਨਕ ਦੇ ਵਾਕ ਇਕੱਤਰ ਕਰਨੇ ਸ਼ੁਰੂ ਕੀਤੇ, ਨਾਲ਼ 63 ਵਾਕ ਆਪ ਰਚੇ। ਆਪਣੇ ਪੁੱਤਾਂ ਦੀ ਬਜਾਏ, ਇਹਨਾਂ ਨੇ ਆਪਣੇ ਮੁਰੀਦ ਅਮਰਦਾਸ ਨੂੰ ਗੁਰੂ ਤਖ਼ਤ ਦਾ ਵਾਰਸ ਅਤੇ ਤੀਜਾ ਗੁਰੂ ਐਲਾਨਿਆ।
ਗੁਰੂ ਗੋਬਿੰਦ ਸਿੰਘ (ਉਚਾਰਨ: [gʊɾuː goːbɪn̪d̪ᵊ sɪ́ŋgᵊ]; 22 ਦਸੰਬਰ 1666 – 7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ, ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਿਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਓਹ ਸਿੱਖ ਕੌਮ ਦੇ ਅੰਤਿਮ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਦੌਰਾਨ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੁਆਰਾ ਸ਼ਹੀਦ ਕਰਵਾ ਦਿੱਤਾ ਗਿਆ।
ਪੁਰਾਤਨ ਸੱਭਿਆਚਾਰ ਦੀ ਸ਼ੁਰੂਆਤ ਸਿੰਧ ਘਾਟੀ ਸੱਭਿਅਤਾ ਦੇ ਆਉਣ ਨਾਲ ਮੰਨੀ ਜਾਂਦੀ ਹੈ। ਸਿੰਧ ਦਰਿਆ ਤੇ ਨੇੜੇ ਤੇੜੇ ਕੁੱਝ ਭਾਈਚਾਰਿਆਂ ਦਾ ਵਿਕਾਸ ਹੋਇਆ ਜਿਹਨਾਂ ਨੇ ਮਿਲ ਕੇ ਸਿੰਧ ਘਾਟੀ ਸੱਭਿਅਤਾ ਦਾ ਨਿਰਮਾਣ ਕੀਤਾ ਜੋ ਕਿ ਮਨੁੱਖ ਇਤਿਹਾਸ ਦੀ ਸਭ ਤੋਂ ਪਹਿਲੀ ਸੱਭਿਅਤਾ ਵਿੱਚੋਂ ਇੱਕ ਮੰਨੀ ਜਾਂਦੀ ਹੈ ਸਿੰਧੂ ਘਾਟੀ ਤੋਂ ਬਾਅਦ ਆਰੀਆ ਲੋਕ ਭਾਰਤ ਵਿੱਚ ਆਏ ਉਨ੍ਨਾਂ ਨੇ ਇਥੋਂ ਦੇ ਮੂਲ ਨਿਵਾਸੀਆਂ ਤੇ ਹਮਲਾ ਕਰਕੇ ਆਪਣੀ ਸੱਤਾ ਨੂੰ ਕਾਇਮ ਕੀਤਾ। ਆਰੀਅਨਾਂ ਦੀ ਗਿਣਤੀ ਦਰਾਵਿੜਾਂ ਨਾਲ਼ੋਂ ਜਿਆਦਾ ਸੀ। ਜਿਸ ਕਰਕੇ ਦ੍ਰਾਵਿੜਾਂ ਦਾ ਨਾਮ ਨਿਸ਼ਾਨ ਹੌਲੀ-ਹੌਲੀ ਮਿਟ ਗਿਆ ਅਤੇ ਜਿਹੜੇ ਕੁਝ ਦ੍ਰਵਿੜ ਲੋਕ ਬਚੇ ਉਹਨਾਂ ਨੇ ਆਰੀਅਨ ਦਾ ਪ੍ਰਭਾਵ ਕਬੂਲਿਆ ਜਦੋਂ ਆਰੀਆ ਭਾਰਤ ਵਿੱਚ ਆਏ ਤਾਂ ਉਹ ਆਪਣੀਆਂ ਰੋਹ-ਰੀਤਾਂ, ਰਸਮੋ ਰਿਵਾਜ, ਪਹਿਰਾਵਾ,ਵਰਣ ਵਿਵਸਥਾ ਅਤੇ ਹੋਰ ਅਨੇਕਾਂ ਰਸਮਾਂ ਨੂੰ ਆਪਣੇ ਨਾਲ ਲਿਆਏ। ਇਸ ਪ੍ਰਕਾਰ ਭਾਰਤ ਵਿੱਚ ਅਨੇਕਾਂ ਧਰਮ ਫ਼ਿਰਕੇ ਦੇ ਲੋਕ ਆ ਜੁੜੇ। ਆਰੀਆ ਤੋਂ ਬਾਅਦ ਭਾਰਤ ਵਿੱਚ ਹੋਰ ਅਨੇਕਾਂ ਲੋਕ ਆਏ ਜਿਹੜੇ ਕੇ ਆਪਣੇ ਨਾਲ ਆਪਣਾ ਸੱਭਿਆਚਾਰ ਵੀ ਪੰਜਾਬ ਲੈ ਕੇ ਆਏ। ਜਿਵੇਂ ਮੁਗ਼ਲ ਅਫਗਾਨੀ,ਤੁਰਕੀ,ਇਰਾਨੀ,ਇਨ੍ਹਾਂ ਦੇ ਆਉਣ ਨਾਲ ਭਾਰਤ ਦੇ ਲੋਕਾਂ ਦੇ ਰਹਿਣ ਸਹਿਣ ਵਿੱਚ ਬਹੁਤ ਬਦਲਾਅ ਆਇਆ। ਇਸ ਤਰ੍ਰਾਂ ਇੱਥੋਂ ਦੇ ਮੂਲ ਨਿਵਾਸੀਆਂ ਦੀ ਸ਼ੁਰੂ ਤੋਂ ਹੀ ਇਹ ਖਾਸੀਅਤ ਰਹੀ ਹੈ ਕਿ ਉਹ ਹਰ ਨਵੀਂ ਚੀਜ਼ ਨੂੰ ਬਹੁਤ ਜਲਦ ਹੀ ਅਪਣਾ ਲੈਂਦੇ ਹਨ। ਭਾਵੇਂ ਕਿ ਉਹ ਦੂਜੇ ਲੋਕਾਂ ਦੇ ਰਸਮੋ ਰਿਵਾਜ ਹੋਣ, ਰਹਿਣ ਸਹਿਣ, ਖਾਣ ਪੀਣ ਜਾਂ ਪਹਿਰਾਵਾ ਆਦਿ ਹੋਵੇ।ਜਿਸ ਤਰ੍ਹਾਂ ਆਦਿ ਕਾਲ ਵਿੱਚ ਲੋਕ ਨੰਗੇ ਰਹਿੰਦੇ ਸਨ ਅਤੇ ਖਾਣ ਦੇ ਲਈ ਜੰਗਲਾਂ ਉੱਪਰ ਨਿਰਭਰ ਕਰਦੇ ਸਨ। ਉੱਥੇ ਉਹ ਹੌਲੀ ਹੌਲੀ ਤਨ ਢੱਕਣ ਦੇ ਲਈ ਪੱਤਿਆਂ ਦਾ ਪ੍ਰਯੋਗ ਕਰਨ ਲੱਗੇ ਅਤੇ ਫਿਰ ਭੋਜਨ ਨੂੰ ਵੀ ਪਕਾ ਕੇ ਖਾਣ ਲੱਗੇ। ਇਸ ਪ੍ਰਕਾਰ ਹੌਲੀ ਹੌਲੀ ਉਹਨਾਂ ਦੇ ਜੀਵਨ ਜ਼ਾਂਚ ਬਦਲੀ ਗਈ ਉਹਨਾਂ ਦੇ ਸੱਭਿਆਚਾਰ ਵਿੱਚ ਤਬਦੀਲੀ ਆਉਂਦੀ ਗਈ।ਮਨੁੱਖੀ ਜੀਵਨ ਦੀਆਂ ਕਦਰਾਂ ਕੀਮਤਾਂ ਰਹਿਣ ਸਹਿਣ ਵਿੱਚ ਸ਼ੁਰੂ ਤੋਂ ਹੀ ਪਰਿਵਰਤਨ ਆਉਂਦਾ ਰਿਹਾ।
ਕੋਟਲਾ ਛਪਾਕੀ ਜਾਂ ਕਾਜੀ ਕੋਟਲੇ ਦੀ ਮਾਰ ਇੱਕ ਖੇਡ ਹੈ। ਇਹ ਮੁੰਡੇ-ਕੁੜੀਆਂ ਵੱਲੋਂ ਮਿਲ ਕੇ ਜਾਂ ਇਕੱਲੇ ਮੁੰਡੇ ਜਾਂ ਇਕੱਲੀਆਂ ਕੁਡੀਆਂ ਵੱਲੋਂ ਖੇਡੀ ਜਾਂਦੀ ਹੈ। ਇਹ ਖੇਡ ਨੂੰ ਘੱਟ ਤੋਂ ਘੱਟ 7-15 ਬੱਚੇ ਖੇਡਦੇ ਹਨ ਗਿਣਤੀ ਜ਼ਿਆਦਾ ਵੀ ਹੋ ਸਕਦੀ ਹੈ। ਕੱਪੜੇ ਦੇ ਇੱਕ ਟੁਕੜੇ ਨੂੰ ਵੱਟ ਚੜ੍ਹਾ ਕੇ, ਦੂਹਰਾ ਕਰ ਕੇ, ਇੱਕ ਪੋਲਾ ਜਿਹਾ ਦੋ-ਤਿੰਨ ਫੁੱਟ ਦਾ ਰੱਸਾ ਤਿਆਰ ਕੀਤਾ ਜਾਂਦਾ ਹੈ ਜਿਸ ਨੂੰ ਕੋਟਲਾ ਕਹਿੰਦੇ ਹਨ ਇਹ ਕੋਟਲਾ ਦਾਈ ਦੇਣ ਵਾਲੇ ਕੋਲ ਹੁੰਦਾ ਹੈ। ਵਾਰੀ (ਦਾਈ) ਦੇਣ ਵਾਲੇ ਬੱਚੇ ਦੀ ਚੋਣ ਛੋਟੇ ਟੈਸਟ ਰਾਹੀ ਕੀਤੀ ਜਾਂਦੀ ਹੈ ਜੋ ਹਾਰ ਜਾਂਦਾ ਹੈ ਉਸ ਦੀ ਦਾਈ ਮਤਲਵ ਵਾਰੀ ਆ ਜਾਂਦੀ ਹੈ। ਸਾਰੇ ਬੱਚੇ ਇੱਕ ਚੱਕਰ ਦੇ ਰੂਪ ਵਿੱਚ ਮੂੰਹ ਹੇਠਾਂ ਅਤੇ ਮੂੰਹ ਦੀ ਦਿਸ਼ਾ ਚੱਕਰ ਦੇ ਕੇਂਦਰ ਵੱਲ ਕਰ ਕੇ ਬੈਠ ਜਾਂਦੇ ਹਨ ਅਤੇ ਵਾਰੀ ਦੇਣ ਵਾਲਾ ਹੱਥ ਵਿੱਚ ਕੋਟਲਾ ਫੜ੍ਹ ਉਸ ਚੱਕਰ ਦੇ ਦੁਆਲੇ ਘੁੰਮਦਾ ਹੈ।
ਸਿੱਖੀ ਜਾਂ ਸਿੱਖ ਧਰਮ (ਸਿੱਖ ਦਾ ਮਤਲਬ, "ਸਿੱਖਣ ਵਾਲ਼ਾ") ਇੱਕ ਭਾਰਤੀ ਧਰਮ ਹੈ, ਜੋ 15ਵੀਂ ਸਦੀ ਵਿੱਚ ਭਾਰਤੀ ਉਪਮਹਾਂਦੀਪ ਦੇ ਪੰਜਾਬ ਖੇਤਰ ਵਿੱਚ ਸ਼ੁਰੂ ਹੋਇਆ। ਇਹ ਜਗਤ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ ਅਤੇ ਸਾਰੇ ਵਿਸ਼ਵਵਿਆਪੀ ਪ੍ਰਮੁੱਖਤਾ ਪ੍ਰਾਪਤ ਧਰਮਾਂ ਵਿੱਚੋਂ ਸਭ ਤੋਂ ਹਾਲੀਆ ਸਥਾਪਤ ਹੋਇਆ। ਸਿੱਖ ਪੰਥ ਨੂੰ ਮੰਨਣ ਵਾਲਿਆਂ ਦੀ ਗਿਣਤੀ ਲਗਭਗ 3 ਕਰੋੜ (ਜਾਂ 25–30 ਮਿਲੀਅਨ) ਹੈ, ਇਨ੍ਹਾਂ ਦਾ ਬਹੁਮਤ ਪੰਜਾਬ, ਭਾਰਤ ਵਿੱਚ ਰਹਿੰਦਾ ਹੈ। ਸਿੱਖ ਧਰਮ ਦਾ ਅਧਿਆਤਮਕ ਆਧਾਰ ਸਿੱਖਾਂ ਦੇ ਦਸ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਹੈ, ਜੋ ਕਿ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਗੂਰੂ ਨਾਨਕ ਦੇਵ ਨੇ ਸਿੱਖ ਧਰਮ ਦੀ ਨੀਂਹ ਰੱਖੀ ਸੀ ਅਤੇ ਗੂਰੂ ਗੋਬਿੰਦ ਸਿੰਘ ਨੇ ਗੂਰੂ ਗ੍ਰੰਥ ਸਾਹਿਬ ਨੂੰ ਇਸਦੇ ਅੰਤਮ ਗੁਰੂ ਵਜੋਂ ਨਿਯੁਕਤ ਕਰਕੇ ਦੇਹਧਾਰੀ ਗੁਰੂ ਦੀ ਪਰੰਪਰਾ ਨੂੰ ਸਮਾਪਤ ਕੀਤਾ। ਗੁਰੂ ਨਾਨਕ ਦੀਆਂ ਪ੍ਰਮੁੱਖ ਸਿੱਖਿਆਵਾਂ ਵਿੱਚ ਸ਼ਾਮਲ ਹਨ: ਰੱਬ ਉੱਪਰ ਯਕੀਨ ਰੱਖਕੇ ਉਸਦਾ ਨਾਮ ਜਪਣਾ, ਮਨੁੱਖਤਾ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁੱਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜਿਉਣਾ। ਗੁਰੂ ਹਰਿਗੋਬਿੰਦ (ਛੇਵਾਂ ਗੁਰੂ) ਨੇ ਮੀਰੀ-ਪੀਰੀ ਦੀ ਧਾਰਨਾ ਨੂੰ ਸਥਾਪਤ ਕੀਤਾ ਜਿਸਦੇ ਅਧੀਨ ਦੋਵਾਂ ਅਸਥਾਈ ਜਾਂ ਰਾਜਨੀਤਕ ਅਧਿਕਾਰ (ਮੀਰੀ) ਅਤੇ ਅਧਿਆਤਮਕ ਸ਼ਕਤੀ (ਪੀਰੀ) ਨੂੰ ਸਮਾਨ ਮਹੱਤਤਾ ਪ੍ਰਾਪਤ ਹੋਈ।
ਜਰਨੈਲ ਸਿੰਘ ਭਿੰਡਰਾਂਵਾਲਾ (ਜਨਮ ਨਾਮ: ਜਰਨੈਲ ਸਿੰਘ ਬਰਾੜ; 2 ਜੂਨ, 1947 - 6 ਜੂਨ, 1984) ਸਿੱਖ ਧਾਰਮਿਕ ਸੰਗਠਨ ਦਮਦਮੀ ਟਕਸਾਲ ਦੇ ਇੱਕ ਆਗੂ ਸਨ। 1978 ਦੇ ਸਿੱਖ-ਨਿਰੰਕਾਰੀ ਸੰਘਰਸ਼ ਵਿੱਚ ਸ਼ਾਮਲ ਹੋਣ ਕਰਕੇ ਉਹਨਾਂ ਨੂੰ ਪ੍ਰਮੁੱਖਤਾ ਮਿਲੀ। ਉਹ ਪੰਜਾਬ ਵਿੱਚ ਮੁੜ-ਸੁਰਜੀਤੀਵਾਦੀ ਅਤੇ ਬਾਗ਼ੀ ਲਹਿਰ ਦਾ ਪ੍ਰਤੀਕ ਬਣੇ। ਉਹਨਾਂ ਨੂੰ ਅਤੇ ਉਹਨਾਂ ਦੇ ਹਥਿਆਰਬੰਦ ਸਾਥੀਆਂ ਨੂੰ ਗੋਲਡਨ ਟੈਂਪਲ ਕੰਪਲੈਕਸ ਤੋਂ ਹਟਾਉਣ ਲਈ ਆਪ੍ਰੇਸ਼ਨ ਬਲਿਊਸਟਾਰ ਸ਼ੁਰੂ ਕੀਤਾ ਗਿਆ ਸੀ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿੱਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਜੀ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿੱਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿੱਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿੱਚ ਆਉਣ ਕਰਕੇ, ਇਸ ਵਿੱਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿੱਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ।2) ਇਸੇ ਤਰ੍ਹਾਂ ਮਿਸਟਰ ਐਂਨ. ਕੇ.