ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਗੁਰੂ ਨਾਨਕ ਦੇਵ ਜੀ (15 ਅਪ੍ਰੈਲ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ। ਗੁਰੂ ਨਾਨਕ ਦੇਵ ਜੀ ਦੇ ਜਨਮ ਅਤੇ ਜੋਤੀ-ਜੋਤ ਸਮਾੳਣ ਬਾਰੇ ਤਾਰੀਖ਼ਾਂ ਵਿਚ ਮਤਭੇਦ ਹੈ। ਸੁਖਬਾਸੀ ਰਾਮ ਬੇਦੀ, ਗਣੇਸ਼ਾ ਸਿੰਘ ਬੇਦੀ, ਡਾ.
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਓਂਟਾਰਿਓ ਝੀਲ ਕੈਨੇਡਾ ਅਤੇ ਅਮਰੀਕਾ ਦੀ ਸਰਹੱਦ ’ਤੇ ਸਥਿਤ ਵਿਸ਼ਾਲ ਝੀਲਾਂ ਵਿੱਚੋਂ ਇੱਕ ਹੈ। ਇਸ ਦੇ ਉੱਤਰ ਵਿੱਚ ਕਨੇਡਾ ਦਾ ਓਂਟਾਰਿਓ ਸੂਬਾ ਅਤੇ ਦੱਖਣ ਵਿੱਚ ਓਂਟਾਰਿਓ ਦਾ ਨਿਆਗਰਾ ਪ੍ਰਾਯਦੀਪ ਅਤੇ ਅਮਰੀਕਾ ਦਾ ਨਿਊਯਾਰਕ ਸੂਬਾ ਹੈ। ਸਾਰੇ ਵਿਸ਼ਾਲ ਝੀਲਾਂ ਵਿੱਚੋਂ ਇਸ ਝੀਲ ਦਾ ਖੇਤਰਫਲ ਸਭ ਤੋਂ ਘੱਟ ਹੈ ਅਤੇ ਇਹ ਇੱਕੋ ਐਸੀ ਝੀਲ ਹੈ ਜੋ ਮਿਸ਼ੀਗਨ ਦੀ ਸੀਮਾ ਨਾਲ਼ ਨਹੀਂ ਲੱਗਦੀ।
ਸਫ਼ਰਨਾਮਾ ਅੰਗਰੇਜ਼ੀ ਭਾਸ਼ਾ ਦੇ ਸ਼ਬਦ ਟਰੈਵਲੌਗ(travelogue) ਦਾ ਸਮਾਨਾਰਥੀ ਹੈ, ਜਿਸਦੇ ਅਰਥ ਹਨ-ਯਾਤਰਾ-ਅਨੁਭਵਾਂ ਨੂੰ ਬਿਆਨ ਕਰਨ ਵਾਲੀ ਪੁਸਤਕ। ਸਾਹਿਤ ਕੋਸ਼ ਅਨੁਸਾਰ ਜਿਸ ਸਾਹਿਤ ਵਿਧਾ ਵਿੱਚ ਸਫ਼ਰ ਬਾਰੇ ਵਿਵਰਣ ਦਿੱਤਾ ਗਿਆ ਹੋਵੇ, ਉਸ ਨੂੰ ਸਫ਼ਰਨਾਮਾ ਕਹਿੰਦੇ ਹਨ। ਪੰਜਾਬੀ ਕੋਸ਼ ਅਨੁਸਾਰ ਸਫ਼ਰਨਾਮਾ ਉਹ ਡਾਇਰੀ ਹੈ, ਜਿਸ ਵਿੱਚ ਸਫ਼ਰ ਦੇ ਹਾਲ-ਹਵਾਲ ਲਿਖੇ ਹੋਣ। ਜੀਤ ਸਿੰਘ ਸੀਤਲ ਸਫ਼ਰਨਾਮੇ ਬਾਰੇ ਲਿਖਦੇ ਹਨ ਕਿ ਇਸ ਵਿੱਚ ਕਿਸੇ ਵਿਅਕਤੀ ਦੇ ਯਾਤਰਾ ਸਮਾਚਾਰ ਵਰਣਨ ਕੀਤੇ ਜਾਂਦੇ ਹਨ। ਭਾਵੇਂ ਇਸ ਸਾਹਿਤਕ ਰੂਪ ਦਾ ਸਮਾਚਾਰ ਘਟਨਾਕ੍ਰਮ ਅਨੁਸਾਰ ਚੱਲਦਾ ਹੈ ਪਰ ਵਿਸ਼ੇਸ਼ ਉਤਸੁਕਤਾ ਉਸ ਵਿਅਕਤੀ ਬਾਰੇ ਨਹੀਂ ਹੁੰਦੀ ਸਗੋਂ ਉਸ ਵਿਸ਼ੇਸ਼ ਭੂਮੀ ਜਾਂ ਸਭਿਅਤਾ ਦੀ ਹੁੰਦੀ ਹੈ ਜੋ ਯਾਤਰਾ ਦਾ ਕੇਂਦਰ ਬਣਦੀ ਹੈ।ਇਸ ਤਰਾਂ ਸਫ਼ਰਨਾਮਾ ਕਿਸੇ ਲੇਖਕ ਦਾ ਉਸ ਦੇ ਕਿਸੇ ਸਫ਼ਰ ਬਾਰੇ ਤਜਰਬਿਆਂ ਦਾ ਰਿਕਾਰਡ ਹੁੰਦਾ ਹੈ। ਕਵਿਤਾ, ਨਾਵਲ ਆਦਿ ਵਾਂਗ ਇਹ ਵੀ ਸਾਹਿਤ ਦਾ ਇੱਕ ਰੂਪ ਅਤੇ ਕਿਸਮ ਹੈ। ਸਫ਼ਰਨਾਮੇ ਵਿੱਚ ਜਾਣਕਾਰੀ ਦਾ ਘੇਰਾ ਵਿਸ਼ਾਲ ਹੁੰਦਾ ਹੈ। ਪੰਜਾਬੀ ਦੇ ਸਫ਼ਰਨਾਮਿਆਂ ਵਿੱਚ ਬਲਰਾਜ ਸਾਹਨੀ ਦਾ ਮੇਰਾ ਪਾਕਿਸਤਾਨੀ ਸਫ਼ਰਨਾਮਾ ਅਤੇ ਲਾਲ ਸਿੰਘ ਕਮਲਾ ਅਕਾਲੀ ਦੇ ਸਫ਼ਰਨਾਮੇ ਜ਼ਿਕਰਯੋਗ ਹਨ।
ਪਾਮੇਲਾ ਡੇਨਿਸ ਐਂਡਰਸਨ (English: Pamela Denise Anderson, 1967) ਇੱਕ ਕਨੇਡਿਆਈ ਐਕਟਰੈਸ, ਮਾਡਲ, ਨਿਰਮਾਤਾ, ਲੇਖਿਕਾ, ਸਮਾਜਵਾਦੀ ਅਤੇ ਪੂਰਵ ਸ਼ੋ ਗਰਲ ਹੈ ਜੋ ਹੋਮ ਇੰਪ੍ਰੂਵਮੈਂਟ, ਬੇਵਾਚ ਅਤੇ ਵੀ ਆਈ ਪੀ ਵਰਗੇ ਟੈਲੀਵਿਜ਼ਨ ਧਾਰਾਵਾਹਿਕਾਂ ਵਿੱਚ ਆਪਣੇ ਅਭਿਨੇ ਲਈ ਜਾਣੀ ਜਾਂਦੀ ਹੈ। ਉਹਨਾਂ ਨੂੰ ਫਰਵਰੀ 1990 ਦੀ ਪਲੇਬਾਏ ਮੈਗਜ਼ੀਨ ਵਲੋਂ ਦ ਪਲੇਮੇਟ ਆਫ ਦ ਮੰਥ ਚੁਣਿਆ ਗਿਆ ਸੀ।
ਸਮਾਰਟਫ਼ੋਨ (ਜਾਂ 'ਹੁਸ਼ਿਆਰ ਫ਼ੋਨ') ਅਜਿਹਾ ਮੋਬਾਈਲ ਫ਼ੋਨ (ਚਲੰਤ ਫ਼ੋਨ) ਹੁੰਦਾ ਹੈ ਜਿਸ ਵਿੱਚ ਕੰਪਿਊਟਰ ਵਾਂਙ ਆਪਰੇਟਿੰਗ ਸਿਸਟਮ, ਰੈਮ ਤੇ ਪ੍ਰੋਸੈਸਰ ਹੁੰਦਾ ਹੈ। ਇਹ ਟੱਚ ਸਕ੍ਰੀਨ ਵਾਲੇ ਫ਼ੋਨ ਹੁੰਦੇ ਹਨ। ਸਮਾਰਟਫ਼ੋਨ਼ਾਂ ਵਿੱਚ ਆਮ ਤੌਰ 'ਤੇ ਫ਼ੋਨ ਵਾਲੀਆਂ ਸਾਰੀਆਂ ਸਹੂਲਤਾਂ ਹੋਣ ਤੋਂ ਇਲਾਵਾ ਹੋਰ ਵੀ ਕਈ ਸਹੂਲਤਾਂ ਸ਼ਾਮਿਲ ਹੁੰਦੀਆਂ ਹਨ; ਜਿਵੇਂ ਕਿ ਫਾਈਲ ਐਕਸਪਲੋਰਰ (ਮਿਸਲ ਪ੍ਰਬੰਧਕ), ਉੱਨਤ ਸੰਗੀਤ ਚਾਲਕ, ਜੀ.ਪੀ.ਐਸ, ਉੱਨਤ ਕੈਮਰਾ, ਗੈਲਰੀ, ਦਿਸ਼ਾ ਸੂਚਕ ਅਤੇ ਹੋਰ ਕਈ ਆਦੇਸ਼ਕਾਰੀਆਂ ਨਾਲ ਮੂਲ ਰੂਪ 'ਚ ਭਰਪੂਰ ਹੁੰਦਾ ਹੈ। ਇਸ ਤੋਂ ਇਲਾਵਾ ਵਰਤੋਂਕਾਰ ਆਪਣੀ ਲੋੜ ਮੁਤਾਬਿਕ ਇਹਨਾਂ ਵਿੱਚ ਕੋਈ ਵੀ ਤੀਜੀ ਧਿਰ ਦੀ ਆਦੇਸ਼ਕਾਰੀ ਸਥਾਪਿਤ ਕੀਤੀ ਜਾ ਸਕਦੀ ਹੈ।
ਗੈਰ-ਆਇਨੀਜਿੰਗ ਰੇਡੀਏਸ਼ਨ (ਜਾਂ ਨਾਨ ਆਇਨੀਜਿੰਗ ਰੇਡੀਏਸ਼ਨ) ਇੱਕ ਇਲੈਕਟ੍ਰੋਮੈਗਨੈਟਿਕ ਰੇਡੀਏਸ਼ਨ ਦੀ ਕਿਸਮ ਹੈ ਜਿਸ ਕੋਲ ਪ੍ਰਤੀ ਕੁਆਂਟਮ, ਫੋਟੋਨ ਊਰਜਾ ਐਟਮ ਜਾਂ ਅਣੂ ਨੂੰ ਆਇਨਾਇਜ ਲਈ ਕਾਫੀ ਨਹੀਂ ਹੁੰਡੀ - ਜੋ ਇੱਕ ਐਟਮ ਜਾਂ ਅਣੂ ਤੋਂ ਪੂਰੀ ਤਰ੍ਹਾਂ ਇਲੈਕਟ੍ਰੋਨ ਨੂੰ ਹਟਾਉਣ ਲਈ ਹੁੰਦੀ ਹੈ। ਚਾਰਜ ਕਣ ਪੈਦਾ ਕਰਨ ਦੀ ਬਜਾਏ ਇਲੈਕਟ੍ਰੋਮੈਗਨੈਟਿਕ ਰੇਡੀਏਸ਼ਨ ਵਿੱਚ ਸਿਰਫ਼ ਇਲੈਕਟਰੋਨ ਨੂੰ ਉਤਸਾਹਿਤ ਕਰਨ ਦੀ ਊਰਜਾ ਹੁੰਦੀ ਹੈ, ਜੋ ਕਿ ਇੱਕ ਉੱਚ ਊਰਜਾ ਸਟੇਟ ਵਿੱਚ ਇਲੈਕਟ੍ਰੋਨ ਨੂੰ ਭੇਜਣਾ। ਆਈਓਨਾਈਜ਼ਿੰਗ ਰੇਡੀਏਸ਼ਨ, ਜਿਸ ਵਿੱਚ ਉੱਚ ਪੱਧਰ ਅਤੇ ਗੈਰ-ਆਇਨੀਜਿੰਗ ਰੇਡੀਏਸ਼ਨ ਨਾਲੋਂ ਘੱਟ ਤਰੰਗ-ਲੰਬਾਈ ਹੈ, ਜਿਦੇ ਕਈ ਉਪਯੋਗ ਹਨ ਪਰ ਸਿਹਤ ਨੂੰ ਖਤਰੇ ਪੈਦਾ ਕਰਦਿਆਂ ਹਨ ਹੈ; ਇਸ ਨਾਲ ਸੰਪਰਕ ਕਰਨ ਨਾਲ ਬਰਨ, ਰੇਡੀਏਸ਼ਨ ਬਿਮਾਰੀ, ਕੈਂਸਰ ਅਤੇ ਜੈਨੇਟਿਕ ਨੁਕਸਾਨ ਹੋ ਸਕਦਾ ਹੈ। ਆਇਨੀਜਿੰਗ ਰੇਡੀਏਸ਼ਨ ਦੀ ਵਰਤੋਂ ਕਰਨ ਲਈ ਵਿਸਥਾਰ ਰੇਡੀਓਲੌਜੀਕਲ ਸੁਰੱਖਿਆ ਤਰੀਕਿਆਂ ਦੀ ਲੋੜ ਹੁੰਦੀ ਹੈ ਜੋ ਆਮ ਤੌਰ ਤੇ ਗੈਰ-ਆਇਨੀਜਿੰਗ ਰੇਡੀਏਸ਼ਨ ਲਈ ਲੋੜੀਂਦੇ ਨਹੀਂ ਹੁੰਦੇ ਹਨ।
ਮਲੇਸ਼ੀਆ ਦੇ ਸੱਭਿਆਚਾਰ ਮਲੇਸ਼ੀਆ ਦੇ ਵੱਖੋ-ਵੱਖਰੇ ਸੱਭਿਆਚਾਰਾਂ ਦੇ ਲੋਕਾਂ ਨੂੰ ਆਕਰਸ਼ਿਤ ਕਰਦਾ ਹੈ। ਇਸ ਇਲਾਕੇ ਵਿੱਚ ਰਹਿਣ ਵਾਲੇ ਪਹਿਲੇ ਲੋਕ ਆਦਿਵਾਸੀ ਕਬੀਲੇ ਸਨ ਜੋ ਹਾਲੇ ਵੀ ਰਹਿੰਦੇ ਹਨ; ਉਸ ਤੋਂ ਬਾਅਦ ਮਲੇਸ਼ੀਅਨ, ਜੋ ਕਿ ਪੁਰਾਣੇ ਜ਼ਮਾਨੇ ਵਿੱਚ ਮੇਨਲਡ ਏਸ਼ੀਆ ਤੋਂ ਗਏ ਸਨ. ਜਦੋਂ ਚੀਨੀ ਅਤੇ ਭਾਰਤੀ ਸੱਭਿਆਚਾਰਕ ਪ੍ਰਭਾਵਾਂ ਨੇ ਇਨ੍ਹਾਂ ਮੁਲਕਾਂ ਨਾਲ ਵਪਾਰ ਸ਼ੁਰੂ ਕੀਤਾ ਸੀ, ਅਤੇ ਮਲੇਸ਼ੀਆ ਨਾਲ ਇਮੀਗ੍ਰੇਸ਼ਨ ਵਿੱਚ ਵਾਧਾ ਹੋਇਆ ਸੀ.
ਗੁਆਮ (ਚਮੋਰੋ: Guåhån) ਪੱਛਮੀ ਪ੍ਰਸ਼ਾਂਤ ਮਹਾਂਸਾਗਰ ਵਿੱਚ ਸੰਯੁਕਤ ਰਾਜ ਅਮਰੀਕਾ ਵਿੱਚ ਇੱਕ ਸੰਗਠਿਤ ਗ਼ੈਰ-ਸੰਮਿਲਤ ਰਾਜਖੇਤਰ ਹੈ। ਇਹ ਸਥਾਪਤ ਅਸੈਨਿਕ ਸਰਕਾਰ ਵਾਲੇ ਪੰਜ ਅਮਰੀਕੀ ਰਾਜਖੇਤਰਾਂ ਵਿੱਚੋਂ ਇੱਕ ਹੈ। ਇਹ ਸੰਯੁਕਤ ਰਾਸ਼ਟਰ ਦੀ ਅਣ-ਬਸਤੀਕਰਨ ਲਈ ਵਿਸ਼ੇਸ਼ ਕਮੇਟੀ ਵੱਲੋਂ 16 ਗ਼ੈਰ-ਸਵੈ-ਪ੍ਰਸ਼ਾਸਤ ਰਾਜਖੇਤਰਾਂ ਵਿੱਚੋਂ ਇੱਕ ਵਜੋਂ ਸੂਚੀਬੱਧ ਹੈ। ਇਸ ਦੀ ਰਾਜਧਾਨੀ ਹਗਾਤਞਾ (ਪੂਰਵਲਾ ਅਗਾਞਾ) ਹੈ। ਇਹ ਮਰੀਆਨਾ ਟਾਪੂਆਂ ਵਿੱਚੋਂ ਸਭ ਤੋਂ ਵੱਡਾ ਅਤੇ ਦੱਖਣਲਾ ਟਾਪੂ ਹੈ।
ਸਕੂਲ ਜਿਸ ਦੇ ਵਿਦਿਆਲਿਆ, ਮਦਰੱਸਾ, ਧਰਮਸਾਲਾ, ਗੁਰੂਕੁਲ ਆਦਿ ਨਾਂ ਹਨ ਜਿਥੇ ਸਿੱਖਿਆਰਥੀਆਂ ਨੂੰ ਵਿਗਿਆਨਕ ਢੰਗ ਨਾਲ ਅਧਿਆਪਕਾਂ ਦੁਆਰਾ ਸਿੱਖਿਆ ਦਿਤੀ ਜਾਂਦੀ ਹੈ। ਉਹਨਾਂ ਨੂੰ ਲਿਖਣਾ, ਪੜ੍ਹਨਾ, ਵਿਚਾਰਨਾ, ਕਿਤਾ ਮੁੱਖੀ ਹੋਣਾ, ਬੋਲਣਾ, ਵਿਵਹਾਰ ਕਰਨਾ ਆਦਿ ਸਿਖਾਇਆ ਜਾਂਦਾ ਹੈ।ਸਕੂਲ ਇੱਕ ਸੰਸਥਾ ਹੈ ਜੋ ਵਿਦਿਆਰਥੀਆਂ (ਜਾਂ "ਬੱਚਿਆਂ") ਦੀ ਸਿੱਖਿਆ ਲਈ ਸਿਖਲਾਈ ਦੀ ਥਾਂ ਅਤੇ ਸਿੱਖਣ ਲਈ ਮਾਹੌਲ ਮੁਹੱਈਆ ਕਰਨ ਲਈ ਤਿਆਰ ਕੀਤਾ ਗਿਆ ਹੈ। ਜ਼ਿਆਦਾਤਰ ਦੇਸ਼ਾਂ ਕੋਲ ਰਸਮੀ ਸਿੱਖਿਆ ਦੀਆਂ ਪ੍ਰਣਾਲੀਆਂ ਹਨ, ਜੋ ਆਮ ਤੌਰ ਤੇ ਲਾਜ਼ਮੀ ਹਨ। ਇਹਨਾਂ ਪ੍ਰਣਾਲੀਆਂ ਵਿੱਚ, ਵਿਦਿਆਰਥੀ ਸਕੂਲਾਂ ਦੀ ਇੱਕ ਲੜੀ ਰਾਹੀਂ ਅੱਗੇ ਵਧਦੇ ਹਨ। ਇਹਨਾਂ ਸਕੂਲਾਂ ਦੇ ਨਾਂ ਹਰ ਦੇਸ਼ ਵਿੱਚ ਵੱਖਰੇ ਹੁੰਦੇ ਹਨ ਪਰ ਆਮ ਤੌਰ 'ਤੇ ਇਹ ਪ੍ਰਾਈਮਰੀ ਸਕੂਲ, ਸੈਕੈੰਡਰੀ ਸਕੂਲ ਹੁੰਦੇ ਹਨ। ਅਜਿਹੀ ਸੰਸਥਾ ਜਿੱਥੇ ਉਚੇਰੀ ਸਿੱਖਿਆ ਦਿੱਤੀ ਜਾਂਦੀ ਹੈ, ਨੂੰ ਆਮ ਤੌਰ ਤੇ ਯੂਨੀਵਰਸਿਟੀ ਕਾਲਜ ਜਾਂ ਯੂਨੀਵਰਸਿਟੀ ਕਿਹਾ ਜਾਂਦਾ ਹੈ (ਪਰ ਇਹ ਉੱਚ ਸਿੱਖਿਆ ਸੰਸਥਾਵਾਂ ਆਮ ਤੌਰ 'ਤੇ ਲਾਜ਼ਮੀ ਨਹੀਂ ਹੁੰਦੀਆਂ ਹਨ।ਇਹਨਾਂ ਸਕੂਲਾਂ ਤੋਂ ਇਲਾਵਾ, ਵਿਦਿਆਰਥੀ ਪ੍ਰਾਇਮਰੀ ਅਤੇ ਸੈਕੰਡਰੀ ਸਿੱਖਿਆ ਤੋਂ ਪਹਿਲਾਂ ਅਤੇ ਬਾਅਦ ਦੇ ਸਕੂਲਾਂ ਵਿੱਚ ਵੀ ਜਾ ਸਕਦੇ ਹਨ। ਕਿੰਡਰਗਾਰਟਨ ਜਾਂ ਪ੍ਰੀ-ਸਕੂਲ ਬਹੁਤ ਛੋਟੇ ਬੱਚਿਆਂ ਲਈ ਕੁਝ ਸਕੂਲੀ ਪੜ੍ਹਾਈ (ਆਮ ਤੌਰ ਤੇ 3-5 ਸਾਲ ਦੀ ਉਮਰ), ਸੈਕੰਡਰੀ ਸਕੂਲ ਤੋਂ ਬਾਅਦ ਯੂਨੀਵਰਸਿਟੀ, ਕਿੱਤਾਕਾਰੀ ਸਕੂਲ, ਕਾਲਜ ਜਾਂ ਹੋਰ ਵਿੱਦਿਅਕ ਅਦਾਰੇ ਹੋ ਸਕਦੇ ਹਨ। ਇੱਕ ਸਕੂਲ ਇੱਕ ਖਾਸ ਖੇਤਰ ਨੂੰ ਸਮਰਪਿਤ ਹੋ ਸਕਦਾ ਹੈ, ਜਿਵੇਂ ਕਿ ਅਰਥਸ਼ਾਸਤਰ ਦਾ ਸਕੂਲ ਜਾਂ ਨਾਚ ਦਾ ਇੱਕ ਸਕੂਲ। ਵਿਕਲਪਿਤ ਸਕੂਲਾਂ ਵਿੱਚ ਗੈਰ-ਪਰੰਪਰਾਗਤ ਪਾਠਕ੍ਰਮ ਅਤੇ ਵਿਧੀਆਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ।ਕੁਝ ਗੈਰ ਸਰਕਾਰੀ ਸਕੂਲ ਵੀ ਹੁੰਦੇ ਹਨ ਜਿਨ੍ਹਾਂ ਨੂੰ ਪ੍ਰਾਈਵੇਟ ਸਕੂਲ ਕਿਹਾ ਜਾਂਦਾ ਹੈ। ਜਦੋਂ ਸਰਕਾਰ ਮਿਆਰੀ ਸਿੱਖਿਆ ਮੁਹੱਈਆ ਨਹੀਂ ਕਰਦੀ ਤਾਂ ਇਹਨਾਂ ਦੀ ਲੋੜ ਵਧ ਜਾਂਦੀ ਹੈ। ਪ੍ਰਾਈਵੇਟ ਸਕੂਲ ਧਾਰਮਿਕ ਅਦਾਰਿਆਂ ਦੇ ਰੂਪ ਵਿੱਚ ਵੀ ਹੋ ਸਕਦੇ ਹਨ, ਜਿਵੇਂ ਕਿ ਈਸਾਈ ਸਕੂਲ, ਮਦਰੱਸਾ, ਹਵਾਸ (ਸ਼ੀਆ ਸਕੂਲ), ਯਿਸ਼ਵਸ (ਯਹੂਦੀ ਸਕੂਲ) ਅਤੇ ਹੋਰ; ਜਾਂ ਉਹ ਸਕੂਲ, ਜਿਹਨਾਂ ਕੋਲ ਉੱਚ ਸਿੱਖਿਆ ਦਾ ਪੱਧਰ ਹੈ ਜਾਂ ਉਹ ਹੋਰ ਨਿੱਜੀ ਪ੍ਰਾਪਤੀਆਂ ਨੂੰ ਉਤਸ਼ਾਹਿਤ ਕਰਨਾ ਚਾਹੁੰਦੇ ਹਨ। ਬਾਲਗਾਂ ਲਈ ਸਕੂਲ ਵਿੱਚ ਕਾਰਪੋਰੇਟ ਸਿਖਲਾਈ, ਮਿਲਟਰੀ ਸਿੱਖਿਆ ਅਤੇ ਸਿਖਲਾਈ ਅਤੇ ਕਾਰੋਬਾਰੀ ਸਕੂਲਾਂ ਦੀਆਂ ਸੰਸਥਾਵਾਂ ਸ਼ਾਮਲ ਹਨ।ਘਰੇਲੂ ਸਕੂਲਿੰਗ ਅਤੇ ਔਨਲਾਈਨ ਸਕੂਲਾਂ ਵਿੱਚ, ਇੱਕ ਪ੍ਰੰਪਰਾਗਤ ਸਕੂਲੀ ਬਿਲਡਿੰਗ ਤੋਂ ਬਾਹਰ ਪੜ੍ਹਾਉਣਾ ਅਤੇ ਸਿੱਖਣਾ ਹੁੰਦਾ ਹੈ। ਸਕੂਲ ਆਮ ਤੌਰ ਤੇ ਕਈ ਵੱਖ-ਵੱਖ ਸੰਸਥਾਈ ਮਾਡਲਾਂ ਦੇ ਰੂਪ ਵਿੱਚ ਹੁੰਦੇ ਹਨ, ਜਿਨ੍ਹਾਂ ਵਿੱਚ ਵਿਭਾਗੀ, ਸਿੱਖਣ ਵਾਲੇ ਛੋਟੇ ਸਮੁਦਾਏ, ਅਕੈਡਮੀਆਂ, ਏਕੀਕ੍ਰਿਤ, ਅਤੇ ਸਕੂਲਾਂ-ਅੰਦਰ-ਸਕੂਲ ਸ਼ਾਮਲ ਹੁੰਦੇ ਹਨ।
ਅਲਾਸਕਾ (Alaska) ਸੰਯੁਕਤ ਰਾਜ ਅਮਰੀਕਾ ਦਾ ਖੇਤਰਫਲ ਦੇ ਹਿਸਾਬ ਤੋਂ ਸਭ ਤੋਂ ਵੱਡਾ ਰਾਜ ਹੈ। ਇਹ ਉੱਤਰ ਅਮਰੀਕੀ ਮਹਾਂਦੀਪ ਦੀ ਉੱਤਰ ਪੱਛਮੀ ਨੋਕ 'ਤੇ ਸਥਿਤ ਹੈ ਅਤੇ ਇਸਦੇ ਪੂਰਬ ਵੱਲ ਕੈਨੇਡ, ਉੱਤਰ ਵੱਲ ਅੰਧ ਮਹਾਂਸਾਗਰ, ਦੱਖਣ-ਪੱਛਮ ਵੱਲ ਪ੍ਰਸ਼ਾਂਤ ਮਹਾਂਸਾਗਰ ਅਤੇ ਪੱਛਮ ਵੱਲ ਰੂਸ ਸਥਿਤ ਹੈ। ਅਲਾਸਕਾ ਦੀ ਲਗਭਗ ਅੱਧੀ ਅਬਾਦੀ ੬,੮੩,੪੭੮ ਇਸਦੇ ਅੰਕੋਰੇਜ ਮਹਾਂਨਗਰ ਵਿੱਚ ਰਹਿੰਦੀ ਹੈ। ਸੰਨ ੨੦੦੯ ਤੱਕ ਅਲਾਸਕਾ ਸੰਯੁਕਤ ਰਾਜ ਵਿੱਚ ਸਭ ਤੋਂ ਘੱਟ ਆਬਾਦੀ ਵਾਲਾ ਰਾਜ ਸੀ। ੩੦ ਮਾਰਚ ੧੮੬੭ ਨੂੰ ਸੰਯੁਕਤ ਰਾਜ ਸੈਨੇਟ ਨੇ ਅਲਾਸਕਾ ਨੂੰ ਰੂਸੀ ਸਾਮਰਾਜ ਤੋਂ ਖਰੀਦਣ ਦਾ ਫੈਸਲਾ ਕੀਤਾ,ਇਸਦੇ ਲਈ ਰੂਸ ਨੂੰ ੭੨ ਲੱਖ ਡਾਲਰ ਚੁਕਾਏ ਗਏ, ਭਾਵ ਹਰ ਏਕੜ ਲਈ ੪.੭੪ ਡਾਲਰ। ਇਸ ਮਗਰੋਂ ਇਹ ਭੂਮੀ ਕਈ ਅਧਿਕਾਰਕ ਤਬਦੀਲੀਆਂ ਵਿੱਚੋਂ ਗੁਜਰੀ, ਤਾਂ ਜਾ ਕੇ ਇਸਨ੍ਹੂੰ ੧੧ ਮਈ ੧੯੧੨ ਨੂੰ ਸੰਗਠਿਤ ਖੇਤਰ ਮੰਨਿਆ ਗਿਆ ਅਤੇ ੪੯ਵੇ ਸੰਯੁਕਤ ਰਾਜ ਦੇ ਰਾਜ ਵਜੋਂ ੩ ਜਨਵਰੀ ੧੯੫੩ ਨੂੰ ਸ਼ਾਮਲ ਕੀਤਾ ਗਿਆ। ਇਸ ਰਾਜ ਦਾ ਨਾਮ ਅਲਾਸਕਾ ਰੂਸੀ ਸਾਮਰਾਜ ਦੇ ਸਮੇਂ ਵਲੋਂ ਹੀ ਇਸਤੇਮਾਲ ਹੁੰਦਾ ਰਿਹਾ ਸੀ ਜਿਸਦਾ ਦੀ ਮਤਲੱਬ ਮੁੱਖ ਜ਼ਮੀਨ ਜਾਂ ਸਿਰਫ ਭੂਮੀ ਸੀ ਅਤੇ ਜੋ ਦੀ ਅਲਿਊਤ ਦੇ ਸ਼ਬਦ ਅਲਾਕੱਸਕਸਾਕ ਵਲੋਂ ਲਿਆ ਗਿਆ ਸੀ।
ਡੋਕਲਾਮ ਪਠਾਰ ਚੁੰਬੀ ਘਾਟੀ ਦਾ ਹੀ ਹਿੱਸਾ ਹੈ। ਡੋਕਾਲਾ ਪਠਾਰ ਨਾਥੂਲਾ ਤੋਂ ਸਿਰਫ਼ ਪੰਦਰਾਂ ਕਿਲੋਮੀਟਰ ਦੂਰ ਹੈ। ਭਾਰਤ ਤੇ ਚੀਨ ਵਿੱਚਕਾਰ ਭੂਟਾਨ ਤੇ ਚੀਨ ਦਾ ਸਰਹੱਦੀ ਵਿਵਾਦ ਹੈ। ਦਰਅਸਲ ਵਿਵਾਦਤ ਖਿੱਤੇ ‘ਤੇ ਭੂਟਾਨ ਤੇ ਚੀਨ ਆਪਣਾ-ਆਪਣਾ ਹੱਕ ਜਤਾਉਂਦੇ ਹਨ। ਡੋਕਾਲਾ ਪਠਾਰ ਤੋਂ ਸਿਰਫ਼ 10-12 ਕਿਲੋਮੀਟਰ ਦੂਰ ਚੀਨ ਦਾ ਸ਼ਹਿਰ ਯਾਡੋਂਗ ਹੈ, ਜੋ ਹਰ ਮੌਸਮ ਵਿੱਚ ਚਾਲੂ ਰਹਿਣ ਵਾਲੀ ਸੜਕ ਨਾਲ ਜੁੜਿਆ ਹੈ। ਭਾਰਤ ਵਿੱਚ ਵੀ ਇਹ ਰਾਏ ਹੈ ਕਿ ਇਹ ਖਿੱਤਾ ਭੂਟਾਨ ਦੇ ਅਧੀਨ ਆਉਂਦਾ ਹੈ। ਇਸ ਨੂੰ ਥਿੰਫੂ ਵੱਲੋਂ ਸਾਸਿਤ ਕੀਤਾ ਜਾਣਾ ਚਾਹੀਦਾ ਹੈ ਪਰ ਅਸਲ ਵਿੱਚ ਇਸ ਨੂੰ ਗੁਪਤ ਰੂਪ ਵਿੱਚ ਬੀਜਿੰਗ ਵੱਲੋਂ ਪ੍ਰਭਾਵਿਤ ਕੀਤਾ ਜਾ ਰਿਹਾ ਹੈ।
"ਲੋਕ-ਨਾਚ ਨਾਲ ਮਾਨਸਿਕਤਾ ਨਾਚ ਕਲਾ ਨੂੰ ਆਪਣੇ ਜੀਵਨ ਦਾ ਸੁਭਾਵਿਕ ਅਮਲ ਪ੍ਰਵਾਨ ਕਰਦੀ ਰਹੀ ਹੈ।" 'ਨੱਚਣ ਵਾਲੇ ਦੀ ਅੱਡੀ ਨਾ ਰਹਿੰਦੀ , ਗਾਉਣ ਵਾਲੇ ਦਾ ਮੂੰਹ' ਇਸ ਸੁਭਾਵਕ ਅਮਲ ਦੀ ਪੁਸ਼ਟੀ ਕਰਦੀ ਕਾਵਿ ਸਤਰ ਹੈ। ਨਾਚ ਕਲਾ ਕਿਸੇ ਵੀ ਸੂਰਤ ਵਿੱਚ ਮੂਕ ਪੇਸ਼ਕਾਰੀ ਨਹੀਂ ਹੈ। ਖ਼ਾਸਕਰ ਪੰਜਾਬੀ ਲੋਕ ਨਾਚ ਗਿੱਧਾ ਭੰਗੜਾ ਤਾਂ ਗੀਤਾਂ ਦੇ ਬੋਲ ਜਾਂ ਬੋਲੀਆਂ ਤੋਂ ਬਿਨਾਂ ਪੇਸ਼ ਕਿਤੇ ਜਾਣਾ ਸੰਭਵ ਹੀ ਨਹੀਂ। ਲੋਕ-ਸਮੂਹ ਦੀ ਸਿਰਜਨ-ਕਲਾ ਦੀ ਇੱਕ ਮਹੱਤਵਪੂਰਨ ਵੰਨਗੀ ਹੈ, ਜੋ ਲੋਕ-ਮਾਨਸ ਦੇ ਸਮੁਚੇ ਹਾਵਾਂ-ਭਾਵਾਂ ਨੂੰ ਸਰੀਰਕ ਮੁਦਰਾਵਾਂ ਦੇ ਪ੍ਰਗਟਾਉ-ਸੰਦਰਭ ਰਾਹੀਂ ਪੇਸ਼ ਕਰਦੀ ਹੈ। ਲੋਕ ਨਾਚ ਵੀ ਇਸੇ ਪ੍ਰਕਾਰ ਦੀ ਇੱਕ ਲੋਕ-ਕਲਾ ਹੈ। ਲੋਕ-ਨਾਚ ਮੰਨੋਰੰਜਨ ਦਾ ਸਾਧਨ ਹੀ ਨਹੀਂ, ਇਹ ਕਿਸੇ ਖਿੱਤੇ ਦੇ ਜਨ-ਸਮੂਹ ਦੀ ਸਮਾਜਿਕ, ਸੱਭਿਆਚਾਰਕ, ਨੈਤਿਕ, ਧਾਰਮਿਕ, ਰਾਜਸੀ ਅਤੇ ਇਤਹਾਸਿਕ ਜੀਵਨ-ਤੋਰ ਦੀਆਂ ਵਿਭਿੰਨ ਪਰਤਾਂ ਦਾ ਸਰੀਰਕ ਮੁਦਰਾਵਾਂ ਦੇ ਮਾਧਿਅਮ ਰਾਹੀਂ ਆਪ-ਮੁਹਾਰਾ, ਸਧਾਰਨ, ਖੁਸ਼ੀਆਂ-ਖੇੜਿਆਂ ਭਰਪੂਰ ਅੰਦਰੂਨੀ ਭਾਵਨਾਵਾਂ ਦਾ ਬਾਹਰੀ ਪ੍ਰਗਟਾਵਾ ਵੀ ਹੈ। ਪੰਜਾਬ ਦੇ ਲੋਕ-ਨਾਚ ਪੰਜਾਬ ਪੰਜਾਬ ਦੇ ਜਨ-ਜੀਵਨ ਦਾ ਮਹੱਤਪੂਰਨ ਅੰਗ ਹਨ।"ਪੰਜਾਬ ਦੇ ਲੋਕ-ਨਾਚਾਂ ਦਾ ਵਰਗੀਕਰਨ ਦੋ ਪੱਧਰਾਂ ਤੇ ਕੀਤਾ ਜਾ ਸਕਦਾ ਹੈ:
ਕੈਰੀਬੀਆ ( ਜਾਂ ; ਸਪੇਨੀ: [Caribe] Error: {{Lang}}: text has italic markup (help); ਡੱਚ: [Caraïben ] Error: {{Lang}}: text has italic markup (help); ਫ਼ਰਾਂਸੀਸੀ: Caraïbe ਜਾਂ ਆਮ ਤੌਰ ਉੱਤੇ Antilles) ਇੱਕ ਖੇਤਰ ਹੈ ਜਿਸ ਵਿੱਚ ਕੈਰੇਬੀਆਈ ਸਾਗਰ, ਉਹਦੇ ਟਾਪੂ (ਕੁਝ ਕੈਰੀਬੀਆਈ ਸਾਗਰ ਵਿਚਲੇ ਅਤੇ ਕੁਝ ਕੈਰੀਬੀਆਈ ਸਾਗਰ ਅਤੇ ਉੱਤਰੀ ਅੰਧ ਮਹਾਂਸਾਗਰ ਦੋਹਾਂ ਵਿਚਲੇ) ਅਤੇ ਨਾਲ਼ ਲੱਗਦੇ ਤਟ ਸ਼ਾਮਲ ਹਨ। ਇਹ ਇਲਾਕਾ ਮੈਕਸੀਕੋ ਖਾੜੀ ਅਤੇ ਉੱਤਰੀ ਅਮਰੀਕਾ ਦੇ ਮੁੱਖਦੀਪ ਤੋਂ ਦੱਖਣ-ਪੂਰਬ, ਕੇਂਦਰੀ ਅਮਰੀਕਾ ਤੋਂ ਪੂਰਬ ਅਤੇ ਦੱਖਣੀ ਅਮਰੀਕਾ ਤੋਂ ਉੱਤਰ ਵੱਲ ਪੈਂਦਾ ਹੈ।
ਘੱਗਰ ਹਕਰਾ ਨਦੀ (ਦਰਿਆ) ਇੱਕ ਬਰਸਾਤੀ ਨਦੀ ਹੈ ਜੋ ਸਿਰਫ ਬਰਸਾਤੀ ਮੌਸਮ (monsoon) ਵਿੱਚ ਹੀ ਵਗਦੀ ਹੈ। ਇਹ ਨਦੀ ਭਾਰਤ ਦੇ ਹਰਿਆਣਾ ਅਤੇ ਰਾਜਸਥਾਨ ਰਾਜਾਂ ਵਿਚੋਂ ਹੋਕੇ ਪਾਕਿਸਤਾਨ ਤੱਕ ਵਗਦੀ ਹੈ। ਇਸ ਦਾ ਪੁਰਾਤਨ ਨਾਂ ਸਰਸਵਤੀ ਨਦੀ ਮੰਨਿਆ ਜਾਂਦਾ ਹੈ। ਇਸਨੂੰ ਹਰਿਆਣਾ ਦੇ ਓਟੂ ਵੀਅਰ (ਬੰਨ੍ਹ) ਤੋਂ ਪਹਿਲਾਂ ਘੱਗਰ ਨਦੀ ਦੇ ਨਾਮ ਨਾਲ ਅਤੇ ਉਸਦੇ ਅੱਗੇ ਹਕਰਾ ਨਦੀ ਦੇ ਨਾਮ ਨਾਲ ਜਾਣਿਆ ਜਾਂਦਾ ਹੈ। ਕੁੱਝ ਵਿਦਵਾਨਾਂ ਦੇ ਹਿਸਾਬ ਨਾਲ ਇਹ ਪ੍ਰਾਚੀਨਕਾਲ ਵਿੱਚ ਵਗਣ ਵਾਲੀ ਮਹਾਨ ਸਰਸਵਤੀ ਨਦੀ ਹੀ ਦਾ ਬਚਿਆ ਹੋਇਆ ਰੂਪ ਹੈ ਹਾਲਾਂਕਿ ਇਸ ਬਾਰੇ ਮੱਤਭੇਦ ਹੈ ਅਤੇ ਹੋਰ ਵਿਦਵਾਨਾਂ ਦੇ ਅਨੁਸਾਰ ਰਿਗਵੇਦ ਵਿੱਚ ਕੁੱਝ ਸਥਾਨਾਂ ਉੱਤੇ ਜਿਸ ਸਰਸਵਤੀ ਨਦੀ ਦਾ ਜਿਕਰ ਹੈ ਉਹ ਇਹ ਨਦੀ ਨਹੀਂ ਸੀ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 15 ਨਵੰਬਰ 1920 ਨੂੰ ਹੋਂਦ ਵਿੱਚ ਆਈ ਸਿੱਖਾਂ ਦੀ ਪ੍ਰਮੁੱਖ ਧਾਰਮਿਕ ਸੰਸਥਾ ਹੈ, ਪਰ ਇਸ ਨੂੰ ਕਾਨੂੰਨੀ ਮਾਨਤਾ 1925 ਦੇ ਸਿੱਖ ਗੁਰਦੁਆਰਾ ਐਕਟ ਪਾਸ ਹੋਣ ਨਾਲ ਮਿਲੀ। ਪੰਜਾਬ ਵਿੱਚ 1920 ਤੋਂ ਲੈ ਕੇ 1925 ਈ.
ੴ (ਇੱਕ ਓਅੰਕਾਰ) ਸਿੱਖ ਧਰਮ ਦਾ ਨਿਸ਼ਾਨ ਹੈ ਅਤੇ ਸਿੱਖੀ ਦਰਸ਼ਨ ਦੀ ਨੀਂਹ ਹੈ। ਇਸ ਤੋਂ ਭਾਵ ਹੈ ਕਿ ਇੱਕ ਕਰਨਵਾਲਾ (ਕਰਤਾਰ) ਹੈ। ਇਹ ਗੁਰੂ ਨਾਨਕ ਸਾਹਿਬ ਜੀ ਦੀ ਗੁਰਬਾਣੀ ਜਪੁਜੀ ਸਾਹਿਬ ਦੇ ਸ਼ੁਰੂ ਵਿੱਚ ਹੈ। ਸਿੱਖੀ ਬਾਰੇ ਕਿਤਾਬਾਂ ਅਤੇ ਗੁਰਦਵਾਰਿਆਂ ਉੱਤੇ ਇਹ ਨਿਸ਼ਾਨ (ੴ) ਆਮ ਦੇਖਣ ਨੂੰ ਮਿਲਦਾ ਹੈ। ਗੁਰੂ ਨਾਨਕ ਜੀ ਨੇ ਇਸ ਅਦੁੱਤੀ ਨਿਸ਼ਾਨ ਦੀ ਰਚਨਾ ਕਰਕੇ ਸਿਖ ਪੰਥ ਦੀ ਨੀਂਹ ਰੱਖੀ। ਇਸ ਦਾ ਪਾਠ (ਉਚਾਰਨ ਜਾਂ ਬੋਲ) ਇੱਕ ਓਅੰਕਾਰ ਹੈ। ਗੁਰੂ ਨਾਨਕ ਸਾਹਿਬ ਜੀ ਨੇ ਇਸ ਨੂੰ 13 ਵਾਰ ਆਪਣੀ ਸਵੈ-ਰਚਿਤ ਬਾਣੀ ਵਿੱਚ ਲਿਖਿਆ ਹੈ, ਜਿਹੜੀ ਕਿ ਆਪ ਜੀ ਦੇ ਨਾਮ ਦੇ ਸਿਰਲੇਖ ਮਹਲਾ 1 ਹੇਠ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਹੈ। ਇੱਕ ਓਅੰਕਾਰ ਪੰਜਾਬੀ ਭਾਸ਼ਾ ਦਾ ਬੋਲ ਹੈ। ਇੱਕ ਓਅੰਕਾਰ ਮੂਲ ਮੰਤਰ ਅਤੇ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਅੰਕ ਤੇ ਬ੍ਰਹਮੰਡ ਦੇ ਬੇਅੰਤ ਪਸਾਰੇ ਤੇ ਇਸਦੇ ਇਕੋ ਇੱਕ ਕਰਤਾ (ਭਾਵ ਇੱਕ ਕਰਤਾਰ) ਦੇ ਨਿਸ਼ਾਨ ਦੇ ਸੂਚਕ ਵਜੋਂ ਦਰਜ ਹੈ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸੀ, ਜਿਸ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਸ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਲਸਫਾ ਨਾਲ਼ ਜੋੜਿਆ ਜਿਸ ਕਰ ਕੇ ਉਸ ਨੂੰ ਭਾਈ ਜੀ ਆਖਿਆ ਜਾਣ ਲੱਗਾ। ਉਸ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਸਾਈਬਰ ਕ੍ਰਾਈਮ, ਜਾਂ ਕੰਪਿਊਟਰ-ਅਧਾਰਿਤ ਅਪਰਾਧ, ਇੱਕ ਜੁਰਮ ਹੈ ਜਿਸ ਵਿੱਚ ਕੰਪਿਊਟਰ ਅਤੇ ਇੱਕ ਨੈਟਵਰਕ ਦੀ ਵਰਤੋਂ ਹੁੰਦੀ ਹੈ। ਕੰਪਿਊਟਰ ਦੀ ਵਰਤੋਂ ਕਿਸੇ ਜੁਰਮ ਦੇ ਆਯੋਗ ਵਿੱਚ ਕੀਤੀ ਗਈ ਹੋ ਸਕਦੀ ਹੈ, ਜਾਂ ਇਹ ਟੀਚਾ ਹੋ ਸਕਦਾ ਹੈ। ਸਾਈਬਰ ਕ੍ਰਾਈਮ ਨੂੰ ਪਰਿਭਾਸ਼ਤ ਕੀਤਾ ਜਾ ਸਕਦਾ ਹੈ: “ਅਪਰਾਧ ਜੋ ਵਿਅਕਤੀ ਜਾਂ ਵਿਅਕਤੀਆਂ ਦੇ ਸਮੂਹਾਂ ਵਿਰੁੱਧ ਅਪਰਾਧਕ ਮਨੋਰਥ ਨਾਲ ਪੀੜਤ ਦੀ ਸਾਖ ਨੂੰ ਨੁਕਸਾਨ ਪਹੁੰਚਾਉਣ ਜਾਂ ਪੀੜਤ ਨੂੰ ਸਿੱਧੇ ਜਾਂ ਅਸਿੱਧੇ ਤਰੀਕੇ ਨਾਲ, ਸਰੀਰਕ ਜਾਂ ਮਾਨਸਿਕ ਨੁਕਸਾਨ ਲਈ ਨੈਟਵਰਕ ਦੀ ਵਰਤੋਂ ਕਰਕੇ ਕੀਤੇ ਜਾਂਦੇ ਹਨ। ਜਿਵੇਂ ਇੰਟਰਨੈਟ (ਨੈੱਟਵਰਕ ਜਿਵੇਂ ਚੈਟ ਰੂਮ, ਈਮੇਲਾਂ, ਨੋਟਿਸ ਬੋਰਡ ਅਤੇ ਸਮੂਹ) ਅਤੇ ਮੋਬਾਈਲ ਫੋਨ (ਬਲੂਟੁੱਥ / ਐਸ ਐਮ ਐਸ / ਐਮ ਐਮ ਐਸ) "। ਸਾਈਬਰ ਕ੍ਰਾਈਮ ਕਿਸੇ ਵਿਅਕਤੀ ਜਾਂ ਦੇਸ਼ ਦੀ ਸੁਰੱਖਿਆ ਅਤੇ ਵਿੱਤੀ ਸਿਹਤ ਲਈ ਖਤਰਾ ਪੈਦਾ ਕਰ ਸਕਦਾ ਹੈ।
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਗੁਰੂ ਗੋਬਿੰਦ ਸਿੰਘ (ਉਚਾਰਨ: [gʊɾuː goːbɪn̪d̪ᵊ sɪ́ŋgᵊ]; 22 ਦਸੰਬਰ 1666 – 7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ, ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਿਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਓਹ ਸਿੱਖ ਕੌਮ ਦੇ ਅੰਤਿਮ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਦੌਰਾਨ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੁਆਰਾ ਸ਼ਹੀਦ ਕਰਵਾ ਦਿੱਤਾ ਗਿਆ।
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿੱਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਜੀ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿੱਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿੱਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿੱਚ ਆਉਣ ਕਰਕੇ, ਇਸ ਵਿੱਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿੱਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ।2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।ਅੰਮ੍ਰਿਤਾ ਪ੍ਰੀਤਮ ਦੀ ਸਭ ਤੋਂ ਮਸ਼ਹੂਰ ਕਵਿਤਾ ਅੱਜ ਆਖਾਂ ਵਾਰਿਸ ਸ਼ਾਹ ਨੂੰ ਹੈ ਜਿਸ ਵਿੱਚ ਉਹ ਹਿੰਦੁਸਤਾਨ ਦੀ ਵੰਡ ਤੋਂ ਬਾਅਦ ਹੋਏ ਕਤਲੇਆਮ ਪ੍ਰਤੀ ਆਪਣਾ ਰੋਸ ਦਿਖਾਉਂਦੇ ਹੋਏ ਵਾਰਿਸ ਸ਼ਾਹ ਨੂੰ ਵਾਪਸ ਆਉਣ ਦੀ ਦੁਹਾਈ ਪਾਉਂਦੀ ਹੈ। ਇੱਕ ਨਾਵਲਕਾਰ ਦੇ ਤੌਰ ਉੱਤੇ ਪਿੰਜਰ (1950) ਉਸਦਾ ਸਭ ਤੋਂ ਮਸ਼ਹੂਰ ਨਾਵਲ ਹੈ ਜਿਸ ਉੱਤੇ ਬਾਅਦ ਵਿੱਚ ਇੱਕ ਅਵਾਰਡ ਜੇਤੂ ਫ਼ਿਲਮ ਪਿੰਜਰ (2003) ਵੀ ਬਣੀ।1947 ਵਿੱਚ ਭਾਰਤ ਤੇ ਪਾਕਿਸਤਾਨ ਦੀ ਵੰਡ ਪਿੱਛੋਂ ਇਹ ਲਿਹੌਰ ਤੋਂ ਹਿੰਦੁਸਤਾਨ ਆ ਗਈ।
ਇੰਟਰਨੈੱਟ ਜਾਂ ਅੰਤਰਜਾਲ ਆਪਸ ਵਿੱਚ ਜੁੜੇ ਕੰਪੀਊਟਰੀ ਜਾਲਾਂ ਦਾ ਇੱਕ ਸਰਬ-ਵਿਆਪੀ ਪ੍ਰਬੰਧ ਹੈ ਜੋ ਦੁਨੀਆ ਭਰ ਦੇ ਕਰੋੜਾਂ ਜੰਤਰਾਂ ਨੂੰ ਜੋੜਨ ਵਾਸਤੇ ਮਿਆਰੀ ਇੰਟਰਨੈੱਟ ਮਸੌਦੇ ਦੇ ਸਿਲਸਿਲੇ ਦੀ ਵਰਤੋਂ ਕਰਦਾ ਹੈ। ਇਹ ਇੱਕ ਕੌਮਾਂਤਰੀ ਜਾਲ਼ਾਂ ਦਾ ਜਾਲ਼ ਹੈ ਜਿਸ ਵਿੱਚ ਲੱਖਾਂ ਨਿੱਜੀ, ਜਨਤਕ, ਸਿੱਖਿਅਕ, ਕਾਰੋਬਾਰੀ ਅਤੇ ਸਰਕਾਰੀ ਜਾਲ਼ ਬਿਜਲਾਣੂ, ਤਾਰਹੀਣ ਅਤੇ ਪ੍ਰਕਾਸ਼ੀ ਜਾਲ਼ ਟੈਕਨਾਲੋਜੀਆਂ ਦੀ ਮੁਕੰਮਲ ਤਰਤੀਬ ਰਾਹੀਂ ਜੁੜੇ ਹੋਏ ਹਨ। ਇੰਟਰਨੈੱਟ ਉੱਤੇ ਜਾਣਕਾਰੀ ਸੋਮਿਆਂ ਅਤੇ ਸੇਵਾਵਾਂ ਦੀ ਖੁੱਲ੍ਹੀ-ਚੌੜੀ ਮੌਜੂਦਗੀ ਹੈ ਜਿਵੇਂ ਕਿ ਵਰਲਡ ਵਾਈਡ ਵੈੱਬ ਦੇ ਆਪਸ 'ਚ ਜੁੜੇ ਹੋਏ ਹਾਈਪਰਟੈਕਸਟ ਦਸਤਾਵੇਜ਼ ਅਤੇ ਐਪਲੀਕੇਸ਼ਨਾਂ, ਈਮੇਲ (ਬਿਜਲਾਣੂ ਡਾਕ) ਦੀ ਸਹਾਇਤਾ ਵਾਸਤੇ ਬੁਨਿਆਦੀ ਢਾਂਚਾ ਅਤੇ ਫ਼ਾਈਲਾਂ ਸਾਂਝੀਆਂ ਕਰਨ ਅਤੇ ਫ਼ੋਨ ਕਰਨ ਵਾਸਤੇ ਆਦਮੀ-ਤੋਂ-ਆਦਮੀ ਜਾਲ਼ ਇੰਟਰਨੈੱਟ ਦਾ ਜਾਲ
ਗੁਰੂ ਅਮਰਦਾਸ ਜੀ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿਨ੍ਹਾਂ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ। ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।
ਚੰਡੀਗੜ੍ਹ ਭਾਰਤ ਦਾ ਇੱਕ ਕੇਂਦਰੀ ਸ਼ਾਸ਼ਤ ਪ੍ਰਦੇਸ ਹੈ। ਇਹ ਭਾਰਤ ਦੇ ਦੋ ਸੂਬਿਆਂ, ਪੰਜਾਬ ਅਤੇ ਹਰਿਆਣਾ, ਦੀ ਸਾਂਝੀ ਰਾਜਧਾਨੀ ਹੈ। ਸ਼ਹਿਰ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਪੰਜਾਬ ਦੇ ਮੋਹਾਲੀ, ਪਟਿਆਲਾ ਅਤੇ ਰੋਪੜ ਜ਼ਿਲ੍ਹੇ ਅਤੇ ਹਰਿਆਣਾ ਦੇ ਅੰਬਾਲਾ ਅਤੇ ਪੰਚਕੁਲਾ ਸ਼ਾਮਿਲ ਹਨ। ਇਸਦੇ ਉੱਤਰੀ ਹਿੱਸੇ ਤੋਂ ਹਿਮਾਚਲ ਪ੍ਰਦੇਸ਼ ਦੀ ਸੀਮਾ ਵੀ ਨੇੜੇ ਹੈ। ਚੰਡੀਗੜ੍ਹ ਪੂਰੇ ਵਿਸ਼ਵ ਵਿੱਚ ਆਪਣੇ ਆਰਕੀਟੈਕਚਰ ਡਿਜ਼ਾਇਨ ਅਤੇ ਚੰਗੀ ਆਬੋ-ਹਵਾ ਲਈ ਮਸ਼ਹੂਰ ਹੈ । ਸ਼ਹਿਰ ਦਾ ਮਾਸਟਰ ਪਲਾਨ ਫਰਾਂਸੀਸੀ ਆਰਕੀਟੈਕਟ ਲ ਕਾਰਬੂਜ਼ੀਏ ਨੇ ਬਣਾਇਆ ਸੀ। ਸਾਲ 2015 ਵਿੱਚ ਬੀ.ਬੀ.ਸੀ. ਦੇ ਇੱਕ ਲੇਖ ਵਿੱਚ ਚੰਡੀਗੜ੍ਹ ਨੂੰ ਦੁਨੀਆ ਦੇ ਸਾਰੇ ਸ਼ਹਿਰਾਂ ਵਿੱਚੋ ਇੱਕ ਇਹੋ ਜੇਹਾ ਸ਼ਹਿਰ ਕਿਹਾ ਗਿਆ ਜਿੱਥੇ ਆਰਕੀਟੈਕਚਰ, ਸੱਭਿਆਚਾਰ ਅਤੇ ਆਧੁਨਿਕੀਕਰਨ ਇੱਕ ਦਾ ਵਧੀਆ ਤਾਲਮੇਲ ਹੈ। ਸ਼ਹਿਰ ਦੀ ਆਬੋ-ਹਵਾ ਸਿੱਲ੍ਹੀ ਉਪ-ਤਪਤ-ਖੰਡੀ (humid subtropical) ਕਿਸਮ ਦੀ ਹੈ; ਜਿਸ ਵਿੱਚ ਗਰਮੀਆਂ ਵਿੱਚ ਬਹੁਤ ਗਰਮੀ, ਸਿਆਲ਼ ਵਿੱਚ ਨਿੱਘ, ਬੇਅਤਬਾਰੀ ਬਰਸਾਤ ਅਤੇ ਤਾਪਮਾਨ ਵਿੱਚ ਵੱਡੇ ਫ਼ਰਕ (-1° ਤੋਂ 41.2°) ਦਾ ਅੰਦਾਜ਼ਾ ਰਹਿੰਦਾ ਹੈ। ਸਿਆਲ਼ ਵਿੱਚ ਦਸੰਬਰ ਅਤੇ ਜਨਵਰੀ ਦੇ ਮਹੀਨੇ ਵਿੱਚ ਕਦੇ-ਕਦੇ ਕੋਹਰਾ ਹੋ ਸਕਦਾ ਹੈ। ਔਸਤ ਸਾਲਾਨਾ ਬਰਸਾਤ 1110.7 m.m.
ਪੰਜਾਬੀ ਭਾਸ਼ਾ (ਸ਼ਾਹਮੁਖੀ: پنجابی, ਪੰਜਾਬੀ) ਪੰਜਾਬ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖਾਂ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਂਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ 'ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦੇ ਸੰਤ ਸਨ
ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਜਾਂ ਸ਼੍ਰੀ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰੂਦੁਆਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰੂਦਵਾਰਾ ਚੌਥੇ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਪੰਜਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ 1606 ਵਿੱਚ ਸ਼੍ਰੀ ਅਕਾਲ ਤਖਤ ਸਾਹਿਬ ਜੀ ਦਾ ਨੀਂਹ ਪੱਥਰ ਛੇਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਸ਼੍ਰੀ ਹਰਿਮੰਦਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਸ਼ਹੀਦ ਦੀ ਸ਼ਹੀਦੀ ਵੀ ੧੬੫੭ ਦੇ ਜਹਾਨ ਖ਼ਾਨ ਵਾਲੇ ਹਮਲੇ ਦੌਰਾਨ ਹੀ ਸ਼੍ਰੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ। ਅੱਜ ਬਾਬਾ ਜੀ ਦੀ ਯਾਦ ਵਿੱਚ ਸ਼੍ਰੀ ਹਰਿਮੰਦਰ ਸਾਹਿਬ ਜੀ ਦੀ ਪਰਿਕਰਮਾ ਵਿੱਚ ਸ਼ਹੀਦੀ ਬੁੰਗਾ ਸਥਿਤ ਹੈ, ਜਿੱਥੇ ਲੜੀਵਾਰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਚਲਦੇ ਰਹਿੰਦੇ ਹਨ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਇੱਕ ਸਿੱਖ ਮਹਾਰਾਜਾ ਸੀ ਜਿੰਨਾ ਨੂੰ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ ਅਤੇ ਉਹਨਾਂ ਦਾ ਨਾਮ ਭਾਰਤ ਦੇ ਉਹਨਾਂ ਮਹਾਨ ਸ਼ਾਸਕਾਂ ਵਿੱਚ ਆਉਂਦਾ ਹੈ ਜਿਵੇ ਕਿ ਮਹਾਂਰਾਣਾ ਪ੍ਰਤਾਪ ਅਤੇ ਮਰਾਠਾ ਸਾਮਰਾਜ ਦੇ ਛੱਤਰਪਤੀ ਸ਼ਿਵਾਜੀ। ਉਹਨਾਂ ਨੂੰ ਸਾਲ 2020 ਵਿੱਚ ਬੀਬੀਸੀ ਨੇ ਦੁਨੀਆ ਦਾ ਸਭ ਤੋ ਮਹਾਨ ਆਗੂ ਦੱਸਿਆ ਸੀ ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
Mubarka ਬੰਦੀ ਛੋੜ ਦਿਵਸ (ਮੁਕਤੀ ਦਾ ਦਿਵਸ) ਅੱਸੂ ਮਹੀਨੇ ਵਿੱਚ ਮਨਾਇਆ ਜਾਣ ਵਾਲਾ ਇੱਕ ਮਹੱਤਵਪੂਰਨ ਸਿੱਖ ਤਿਉਹਾਰ ਹੈ।ਸਿੱਖ ਜਗਤ ਵਿੱਚ ਬੰਦੀ-ਛੋੜ ਦਿਵਸ ਸਿੱਖ ਮਾਨਸਿਕਤਾ ਨਾਲ ਜੁੜੇ ਹੋਏ ਹਨ। ਇਸ ਦਿਨ ਨਾਲ ਸਿੱਖ ਇਤਿਹਾਸ ਦੀਆਂ ਕਈ ਪ੍ਰਮੁੱਖ ਘਟਨਾਵਾਂ ਜੁੜੀਆਂ ਹੋਈਆਂ ਹਨ। ਮੁੱਖ ਰੂਪ ਵਿੱਚ ਸਿੱਖ ਇਤਿਹਾਸ ਨਾਲ ਇਸ ਤਿਉਹਾਰ ਦਾ ਸੰਬੰਧ ਉਸ ਸਮੇਂ ਤੋਂ ਜੁੜਿਆ, ਜਦੋਂ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਗਵਾਲੀਅਰ ਕਿਲ੍ਹਾ ਵਿਚੋਂ 52 ਰਾਜਿਆਂ ਸਮੇਤ ਰਿਹਾਅ ਹੋ ਕੇ ਸ੍ਰੀ ਅੰਮਿ੍ਤਸਰ ਸਾਹਿਬ ਪਹੁੰਚੇ।
ਰੀਤੀ ਰਿਵਾਜ ਸ਼ਬਦ ਅੰਗਰੇਜੀ ਦੇ ਪਦ ritual ਦੇ ਪੰਜਾਬੀ ਅਨੁਵਾਦ ਵਜੋਂ ਵਰਤਿਆ ਗਿਆ ਹੈ। ਸਮਾਜ ਦੇ ਸਮਾਂ ਵਿਹਾ ਚੁੱਕੇ ਕਾਰਜ ਜਦੋਂ ਆਪਣੇ ਸਾਰਥਕ ਪ੍ਰਕਾਰਜ ਤੋਂ ਮੁਕਤ ਹੋ ਕੇ ਪ੍ਰਤੀਕ ਰੂਪ ਵਿੱਚ ਕੀਤੇ ਜਾਂਦੇ ਹਨ, ਤਾਂ ਉਹ ਰਸਮਾਂ ਅਖਵਾਉਂਦੇ ਹਨ। ਪੰਜਾਬ ਵਿੱਚ ਅਜਿਹੇ ਅਨੇਕਾ ਕਾਰਜ ਹਨ, ਜਿਨਾ ਦੀ ਪਹਿਲਾ ਕਦੀ ਮਹੱਤਤਾ ਸੀ, ਪਰ ਹੁਣ ਉਹ ਵੇਲਾ ਵਿਹਾ ਚੁਕੇ ਹਨ ਪਰ ਇਹ ਪ੍ਰਕਾਰਜ ਪ੍ਰਤੀਕ ਰੂਪ ਵਿੱਚ ਅੱਜ ਵੀ ਨਿਭਾਏ ਜਾਂਦੇ ਹਨ। ਜਿਸ ਤਰਾਂ ਉਹਨਾਂ ਦਾ ਵਾਸਤਵਿਕ ਅਮਲ ਹੋਇਆ ਕਰਦਾ ਸੀ। ਵਿਅਕਤੀ ਜੀਵਨ ਨਾਲ ਸਬੰਧਿਤ ਅਜਿਹਾ ਕੋਈ ਮੌਕਾ ਨਹੀਂ ਜਦੋਂ ਕੋਈ ਰਸਮ ਨਾ ਕੀਤੀ ਜਾਂਦੀ ਹੋਵੇ। ਵਿਅਕਤੀ ਜੀਵਨ ਦੀਆਂ ਤਿੰਨ ਅਵਸਥਾਵਾਂ ਪ੍ਰਮੁੱਖ ਮੰਨੀਆਂ ਜਾਂਦੀਆਂ ਹਨ। ਜਨਮ ਵਿਆਹ ਮੌਤ ਉਹਨਾਂ ਨਾਲ ਸਬੰਧਿਤ ਰਸਮਾਂ ਹੇਠ ਲਿਖੇ ਹਨ: -
ਜਨੇਊ ਰੋਗ ਚਮੜੀ ਦੀ ਇਸ ਬਿਮਾਰੀ ਦਾ ਅੰਗਰੇਜ਼ੀ ਨਾਮ ਹੈ- ‘ਹਰਪੀਜ਼ ਜੋਸਟਰ’ [ਬ੍ਰਹਮ ਸੂਤਰੀ](Herpes zoster) ਜਿਸ ਨੂੰ ‘ਸ਼ਿੰਗਲਸ’ (shingles) ਵੀ ਕਿਹਾ ਜਾਂਦਾ ਹੈ। ਵਾਇਰਸ ਦੀ ਇਹ ਇਨਫੈਕਸ਼ਨ ਸੁਖਮਣਾ ਨਾੜੀ ‘ਚੋਂ ਨਿਕਲਣ ਵਾਲੀਆਂ ਨਾੜੀਆਂ ਦੀਆਂ ਜੜ੍ਹਾਂ (ਨਰਵ ਰੂਟ) ਤੋਂ ਸ਼ੁਰੂ ਹੋ ਕੇ ਆਮ ਕਰ ਕੇ ਪਸਲੀਆਂ ਦੇ ਨਾਲ-ਨਾਲ ਚੱਲਦੀ ਹੈ। ਪਹਿਲਾਂ ਜਨੇਊ ਵਾਂਗ ਇੱਕ ਲਾਈਨ ਜਾਂ ਪੱਟੀ ਦੇ ਆਕਾਰ ਵਿੱਚ ਦਾਣੇ ਨਿਕਲਦੇ ਹਨ ਜੋ ਬਾਅਦ ‘ਚ ਛਾਲੇ ਬਣ ਜਾਂਦੇ ਹਨ। ਇਹ ਇੱਕ ਇਨਫੈਕਸ਼ਨ ਵਾਲਾ ਰੋਗ ਹੈ।
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।1928 ਵਿੱਚ ਭਗਤ ਸਿੰਘ ਤੇ ਉਸਦੇ ਸਾਥੀ ਸ਼ਿਵਰਾਮ ਰਾਜਗੁਰੂ ਨੇ 21 ਸਾਲਾ ਬਰਤਾਨਵੀ ਪੁਲਿਸ ਅਫ਼ਸਰ ਜੌਨ ਸਾਂਡਰਸ ਦਾ ਲਾਹੌਰ ਵਿਖੇ ਗੋਲੀ ਮਾਰਕੇ ਕਤਲ ਕੀਤਾ ਜਦਕਿ ਉਹਨਾਂ ਦਾ ਮਕਸਦ ਜੇਮਜ਼ ਸਕੌਟ ਨਾਂ ਦੇ ਸੀਨੀਅਰ ਪੁਲਿਸ ਸੁਪਰਿਨਟੈਂਡੈਂਟ ਦਾ ਕਤਲ ਕਰਨਾ ਸੀ।
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿੱਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਉਚਿਤ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।‘ਲੋਕ ਖੇਡ’ ‘ਲੋਕ’ ਅਤੇ ‘ਖੇਡ’ ਸ਼ਬਦਾਂ ਦੇ ਮੇਲ ਨਾਲ ਬਣਿਆ ਹੈ। ਇਸਦਾ ਅਰਥ ਹੈ। ‘ਲੋਕ ਦੀ ਖੇਡ’। ‘ਲੋਕ’ ਸ਼ਬਦ ਵਾਸਤਵ ਵਿੱਚ ਅੰਗਰੇਜ਼ੀ ਦੇ ਫੋਕ ਦਾ ਪਰਿਯਾਇ ਹੈ। ਜੋ ਨਗਰ ਅਤੇ ਪਿੰਡ ਦੀ ਸਾਰੀ ਜਨਤਾ ਦਾ ਭਾਵ ਹੈ। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ ਮਨ ਪਰਚਾਣਾ ਹੈ। ਲੋਕਖੇਡ ਦਾ ਮਨ ਪਰਚਾਵਾ ਹੋਣਾ ਬਹੁਤ ਜ਼ਰੂਰੀ ਹੈ। ਪਰ ਮਨ ਪਰਚਾਵੇ ਦੇ ਨਾਲ-ਨਾਲ ਇਹ ਮਨੁੱਖ ਨੂੰ ਸਰੀਰਿਕ ਤੇ ਮਾਨਸਿਕ ਸ਼ਕਤੀ ਵੀ ਦਿੰਦੀਆਂ ਹਨ। ਇਨ੍ਹਾਂ ਦਾ ਮਨੁੱਖ ਦੇ ਜੀਵਨ ਨਾਲ ਡੂੰਘਾ ਸੰਬੰਧ ਹੈ।ਲੋਕ-ਖੇਡਾਂ ਦੀ ਖ਼ਾਸੀਅਤ ਇਹ ਹੈ ਕਿ ਇਹ ਕਿਸੇ ਕਰੜੇ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ। ਕੋਈ ਸਮਾਂ-ਸਥਾਨ ਵੀ ਨਿਸ਼ਚਿਤ ਨਹੀਂ, ਗਰਮੀਆਂ ਨੂੰ ਦੁਪਿਹਰਾ ਸਮੇਂ, ਰਾਤ ਨੂੰ ਚਾਨਣੀਆਂ ਰਾਤਾਂ ਵਿਚ, ਖੁੱਲ੍ਹਿਆ ਵਿਹੜਿਆਂ, ਗਲੀਆਂ, ਜੂਹਾਂ, ਟਾਹਲੀਆਂ, ਬਰੋਟਿਆਂ ਦੀਆਂ ਛਾਂਵਾਂ ਅਤੇ ਕਿਸੇ ਵੀ ਮੋਕਲੀ ਥਾਂ 'ਤੇ ਇਹ ਖੇਡੀਆਂ ਜਾਂਦੀਆਂ ਹਨ। ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ, ਸਥਾਨਿਕ ਉਪਲਬਧ ਸਮਗਰੀ ਤੋਂ ਹੀ ਕੰਮ ਸਾਰ ਲਿਆ।
ਲਾਲਾ ਧਨੀ ਰਾਮ ਚਾਤ੍ਰਿਕ (4 ਅਕਤੂਬਰ 1876– 18 ਦਸੰਬਰ 1954) ਆਧੁਨਿਕ ਪੰਜਾਬੀ ਕਵਿਤਾ ਦੇ ਸੰਸਥਾਪਕ ਮੰਨੇ ਜਾਂਦੇ ਹਨ। ਉਹਨਾਂ ਦੀਆਂ ਰਚਨਾਵਾਂ ਪ੍ਰਾਚੀਨ ਅਤੇ ਨਵੀਂ ਪੰਜਾਬੀ ਕਵਿਤਾ ਵਿਚਕਾਰ ਕੜੀ ਹਨ। ਗੁਰਮੁਖੀ ਲਿਪੀ ਲਈ ਟਾਈਪ ਸੈੱਟ ਨੂੰ ਮਿਆਰੀ ਬਣਾਉਣ ਦਾ ਸਿਹਰਾ ਵੀ ਉਹਨਾਂ ਨੂੰ ਜਾਂਦਾ ਹੈ। ਉਹ ਹੀ ਸਭ ਤੋਂ ਪਹਿਲੇ ਵਿਦਵਾਨ ਹਨ, ਜਿਹਨਾਂ ਨੂੰ ਸਾਹਿਤ ਸੇਵਾ ਦੇ ਬਦਲੇ ਉਹਨਾਂ ਦੀ 75ਵੀਂ ਬਰਸੀ ਉੱਤੇ ਅਭਿਨੰਦਨ ਗਰੰਥ ਸਮਰਪਤ ਕਰਕੇ ਸਨਮਾਨਿਤ ਕੀਤਾ ਗਿਆ।
ਸਤਲੁਜ, ਪੰਜਾਬ, ਉੱਤਰੀ ਭਾਰਤ ਦਾ ਸਭ ਤੋਂ ਲੰਮਾ ਦਰਿਆ ਹੈ। ਇਸ ਦਾ ਸਰੋਤ ਤਿੱਬਤ ਦੇ ਨੇੜੇ ਮਾਨਸਰੋਵਰ ਝੀਲ ਹੈ। ਇਸ ਵਿੱਚ ਬਿਆਸ ਭਾਰਤ ਦੇ ਪੰਜਾਬ ਸੂਬੇ ਵਿੱਚ ਮਿਲ ਜਾਂਦਾ ਹੈ ਅਤੇ ਇਹ ਪਾਕਿਸਤਾਨ ਦੇ ਪੰਜਾਬ ਦੇ ਵਿੱਚ ਵਗਦਾ ਹੋਇਆ ਚਨਾਬ ਦਰਿਆ ਨੂੰ ਨਾਲ ਮਿਲਾਉਂਦਾ ਹੋਇਆ ਪੰਜਨਦ ਦਰਿਆ ਬਣਾਉਦਾ ਹੈ, ਜੋ ਕਿ ਅੰਤ ਵਿੱਚ ਸਿੰਧ ਦਰਿਆ ਬਣਾਉਦਾ ਹੈ। ਸਤਲੁਜ ਨੂੰ ਭਾਰਤ ਵੈਦਿਕ ਸੱਭਿਅਤਾ ਕਾਲ ਦੌਰਾਨ ਸ਼ੁਤੁਦਰੂ ਜਾਂ ਸੁਤੂਦਰੀ ਅਤੇ ਗਰੀਕਾਂ ਵਲੋਂ ਜਾਰਾਡਰੋਸ ਕਿਹਾ ਜਾਂਦਾ ਸੀ। ਭਾਰਤ ਅਤੇ ਪਾਕਿਸਤਾਨ ਵਿੱਚ ਹੋਏ ਇਕਰਾਰਨਾਮੇ ਮੁਤਾਬਕ ਦਰਿਆ ਦਾ ਬਹੁਤਾ ਪਾਣੀ ਭਾਰਤ ਦੁਆਰਾ ਹੀ ਵਰਤਿਆ ਜਾਂਦਾ ਹੈ। ਸਤਲੁਜ ਦਰਿਆ ਉੱਤੇ ਬਣਿਆ ਭਾਖੜਾ ਨੰਗਲ ਪਰੋਜੈੱਕਟ [1] Archived 2005-08-31 at the Wayback Machine.
ਗੁਰਮੁਖੀ (ਪੰਜਾਬੀ: گُرمُکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਇੱਕਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਪ੍ਰਗਟ ਤੇ ਸਦੀਵੀ ਕਾਲ ਲਿਯੀ ਗੁਰੂ ਹਨ । ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ ਅਕਤੂਬਰ 1708 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਭੁੱਖ ਲੱਗਣਾ ਤੇ ਕੁਝ ਖਾ ਲੈਣਾ ਦੇਖਣ ਵਿੱਚ ਇੱਕ ਸਰਲ ਅਤੇ ਸੁਭਾਵਿਕ ਜਿਹੀ ਪ੍ਰਕਿਰਿਆ ਲੱਗਦੀ ਹੈ। ਕਦੇ ਕਿਸੇ ਨੇ ਇਹ ਖਿਆਲ ਨਹੀਂ ਕੀਤਾ ਕਿ ਭੋਜਨ ਜੀਵਾਂ ਦੇ ਲਈ ਕਿੰਨੀ ਅਹਿਮੀਅਤ ਰੱਖਦਾ ਹੈ।ਉਝ ਤਾਂ ਭੋਜਨ ਸਮੁੱਚੀ ਕਾਇਨਾਤ ਦੇ ਜੀਵ ਜੰਤੂਆ ਪਸ਼ੂ ਪੰਛੀਆਂ ਅਤੇ ਬਨਸਪਤੀ ਲਈ ਬੇਹੱਦ ਜਰੂਰੀ ਹੈ।ਪ੍ਰਤੂ ਮਨੁੱਖ ਅਤੇ ਬਾਕੀ ਜੀਵ ਜੰਤੂਆਂ ਦੇ ਭੋਜਨ ਪ੍ਰਾਪਤ ਕਰਨ ਅਤੇ ਪ੍ਰਾਪਤ ਹੋਏ ਭੋਜਨ ਨੂੰ ਗ੍ਰਹਿਣ ਕਰਨ ਦੇ ਢੰਗਾਂ ਅਤੇ ਸਾਧਨਾ ਵਿੱਚ ਢੇਰ ਸਾਰਾ ਅੰਤਰ ਹੈ।ਮਨੁੱਖ ਜਾਤੀ ਕੇਵਲ ਪੇਟ ਭਰਨ ਦੇ ਲਈ ਹੀ ਭੋਜਨ ਨਹੀਂ ਖਾਂਦੀ ਸਗੋ ਮਨੁੱਖੀ ਨਸਲ ਨੇ ਸਮੁੱਚੀ ਭੋਜਨ ਪ੍ਰਣਾਲੀ ਨੂੰ ਇੱਕ ਸੱਭਿਆਚਾਰਕ ਅਮਲ ਵਜੋਂ ਅਪਣਾਇਆ ਹੋਇਆ ਹੈ।ਕੁੱਲੀ, ਗੁੱਲੀ,ਜੁੱਲੀ,ਦੀ ਬੁਨਿਆਦੀ ਲੋੜ ਤੋਂ ਲੈ ਕੇ ਅੰਨ ਜਲ ਮੁੱਕ ਜਾਣ ਤਕ ਭੋਜਨ ਨਾਲ ਕਿੰਨੀ ਹੀ ਸੱਭਿਆਚਾਰਕ ਕਦਰਾਂ ਮਨੁੱਖੀ ਨਸਲ ਦੇ ਨਾਲ ਜੋੜ ਲਈਆ ਹਨ। ਜੇ ਮਨੁੱਖ ਕੇਵਲ ਪੇਟ ਭਰਨ ਦੇ ਲਈ ਭੋਜਨ ਕਰਦਾ ਤਾਂ ਉਸ ਨੂੰ ਛੱਤੀ ਪਕਵਾਨਾਂ ਦੀ ਲਾਲਸਾ ਨਾ ਹੁੰਦੀ ਜੇ ਉਹ ਦਾਲ ਰੋਟੀ ਨਾਲ ਗੁਜ਼ਾਰਾ ਕਰ ਸਕਦਾ ਸੀ ਤਾਂ ਵੰਨ ਸਵੰਨੇ ਖਾਣ ਦਾ ਸਵਾਦ ਨਾ ਰੱਖਦਾ ਭੋਜਨ ਦਾ ਪ੍ਰਯੋਗ ਤਾਂ ਹਰ ਇੱਕ ਮਨੁੱਖੀ ਸਮਾਜ ਚ ਹੁੰਦਾ ਹੈ ਪ੍ਰੰਤੂ ਕੋਈ ਸਮਾਜ ਭੋਜਨ ਪ੍ਰਤੀ ਕਿਸ ਕਿਸਮ ਦੀ ਪਹੁੰਚ ਅਪਣਾਉਦਾ ਹੈ।ਅਰਥਾਤ ਕਿਸੇ ਸਮਾਜ ਦੇ ਲੋਕ ਭੋਜਨ ਕਿਸ ਸਮੇਂ ਗ੍ਰਹਿਣ ਕਰਦੇ ਹਨ।ਉਹਨਾ ਦੇ ਭੋਜਨ ਦੀ ਕਿਸਮ ਕਿਹੋ ਜਿਹੀ ਹੈ?ਇਹ ਸਾਰੇ ਪੱਖ ਮਿਲ ਕੇ ਸਬੰਧਿਤ ਸਮਾਜ ਦੇ ਸੱਭਿਆਚਾਰ ਦੀ ਭੋਜਨ ਪ੍ਰਣਾਲੀ ਬਣ ਜਾਂਦੇ ਹਨ।ਮਨੁੱਖ ਦੇ ਜੀਵਨ ਲਈ ਰੋਟੀ ਕੱਪੜਾ ਅਤੇ ਮਕਾਨ ਮਨੁੱਖ ਦੀਆਂ ਮੁੱਢਲੀਆਂ ਲੋੜਾ ਹਨ। ਮਨੁੱਖੀ ਜੀਵਨ ਦੀਆਂ ਲੋੜਾ ਅਤੇ ਸਹੂਲਤਾ ਲਈ ਵਰਤੋ ਵਿੱਚ ਆਉਣ ਵਾਲੀਆਂ ਵਸਤੂਆ ਸੱਭਿਆਚਾਰ ਦਾ ਪਦਾਰਥਕ ਪੱਖ ਪੇਸ ਕਰਦੀਆ ਹਨ ਖਾਣ ਪੀਣ ਵੀ ਲੋਕਾਂ ਦੇ ਜੀਵਨ ਦੀ ਮੁੱਢਲੀ ਤਸਵੀਰ ਪੇਸ ਕਰਦਾ ਹੈ ਇਹ ਤਿੰਨ ਮੁੱਖ ਲੋੜਾਂ ਹੀ ਮਨੁੱਖ ਦੇ ਕਾਰ-ਵਿਹਾਰ ਸਿਹਤ ਆਦਿ ਨੂੰ ਪ੍ਰਭਾਵਿਤ ਕਰਦੀਆਂ ਹਨ।ਇੱਥੋਂ ਤੱਕ ਕਿ ਮਨੁੱਖ ਦੇ ਖਾਣ ਪੀਣ ਤੋਂ ਹੀ ਉਸ ਦੀ ਕੰਮ ਪ੍ਰਤੀ ਲਗਨ ਜਾਂ ਸਮਰੱਥਾ ਦਾ ਅੰਦਾਜ਼ਾ ਲਗਾਇਆ ਜਾਂਦਾ ਹੈ। ਜਿਵੇਂ:- 'ਜਿਹਾ ਤੇਰਾ ਅੰਨ ਪਾਣੀ ਤੇਹਾ ਸਾਡਾ ਕੰਮ ਜਾਣੀ ਪੰਜਾਬੀ ਸੱਭਿਆਚਾਰ ਦੀ ਭੋਜਨ ਪ੍ਰਣਾਲੀ ਦੀ ਗੱਲ ਕਰਦਿਆ ਇਹ ਕਿਹਾ ਜਾ ਸਕਦਾ ਹੈ ਕਿ ਪੰਜਾਬੀਆਂ ਦਾ ਵਧੇਰਾ ਭੋਜਨ ਕਣਕ ਹੈ ਜਿਵੇਂ ਮੁਹਾਵਰਾ ਹੈ...
ਹੇਮਕੁੰਟ ਸਾਹਿਬ ਚਮੋਲੀ ਜ਼ਿਲ੍ਹਾ, ਉੱਤਰਾਖੰਡ, ਭਾਰਤ ਵਿੱਚ ਸਥਿਤ ਸਿੱਖਾਂ ਦਾ ਇੱਕ ਪ੍ਰਸਿੱਧ ਤੀਰਥ ਅਸਥਾਨ ਹੈ। ਭਾਰਤ ਦੇ ਨਿਰੀਖਣ ਮੁਤਾਬਕ ਇਹ ਹਿਮਾਲਾ ਪਰਬਤਾਂ ਵਿੱਚ ੪੬੩੨ ਮੀਟਰ (੧੫,੨੦੦ ਫੁੱਟ) ਦੀ ਉਚਾਈ 'ਤੇ ਇੱਕ ਬਰਫ਼ਾਨੀ ਝੀਲ ਕੰਢੇ ਸੱਤ ਪਹਾੜਾਂ ਵਿਚਕਾਰ ਬਿਰਾਜਮਾਨ ਹੈ; ਇਹਨਾਂ ਸੱਤਾਂ ਪਹਾੜਾਂ ਉੱਤੇ ਨਿਸ਼ਾਨ ਸਾਹਿਬ ਝੂਲਦੇ ਹਨ। ਇਸ ਤੱਕ ਰਿਸ਼ੀਕੇਸ਼-ਬਦਰੀਨਾਥ ਸ਼ਾਹ-ਰਾਹ ਉੱਤੇ ਪੈਂਦੇ ਗੋਬਿੰਦਘਾਟ ਤੋਂ ਸਿਰਫ਼ ਪੈਦਲ ਚੜ੍ਹਾਈ ਰਾਹੀਂ ਹੀ ਪਹੁੰਚਿਆ ਜਾ ਸਕਦਾ ਹੈ।
ਬਾਬਾ ਗੁਰਿੰਦਰ ਸਿੰਘ ਜੀ ਢਿੱਲੋਂ, ਜਿਨ੍ਹਾਂ ਨੂੰ ਉਨ੍ਹਾਂ ਦੇ ਪੈਰੋਕਾਰਾਂ ਦੁਆਰਾ ਬਾਬਾ ਜੀ ਵਜੋਂ ਵੀ ਜਾਣਿਆ ਜਾਂਦਾ ਹੈ, ਰਾਧਾ ਸੁਆਮੀ ਸਤਿਸੰਗ ਬਿਆਸ (RSSB) ਦਾ ਅਧਿਆਤਮਿਕ ਮੁਖੀ ਹਨ। ਆਪ 10 ਜੂਨ 1990 ਨੂੰ ਹਜ਼ੂਰ ਮਹਾਰਾਜ ਚਰਨ ਸਿੰਘ ਜੀ (ਮਹਾਰਾਜ ਸਾਵਣ ਸਿੰਘ ਜੀ ਦੇ ਪੋਤੇ ਅਤੇ ਸਰਦਾਰ ਬਹਾਦਰ ਮਹਾਰਾਜ ਜਗਤ ਸਿੰਘ ਜੀ ਦੇ ਉੱਤਰਾਧਿਕਾਰੀ), ਜੋ ਆਪ ਦੇ ਮਾਮਾ ਜੀ ਸਨ, ਦੇ ਜੋਤੀ ਜੋਤਿ ਸਮਾਉਣ ਤੋਂ ਬਾਅਦ ਡੇਰਾ ਬਿਆਸ ਦੇ ਅਗਲੇ ਅਧਿਆਤਮਿਕ ਮੁਖੀ ਬਣੇ। ਇਸ ਅਧਿਆਤਮਿਕ ਸੰਪਰਦਾ ਦਾ ਮੁੱਖ ਕੇਂਦਰ, ਡੇਰਾ ਬਾਬਾ ਜੈਮਲ ਸਿੰਘ, ਉੱਤਰੀ ਭਾਰਤ ਵਿੱਚ ਪੰਜਾਬ ਦੇ ਬਿਆਸ ਸ਼ਹਿਰ ਦੇ ਨੇੜੇ ਬਿਆਸ ਦਰਿਆ ਦੇ ਕੰਢੇ 'ਤੇ ਸਥਿਤ ਹੈ, ਅਤੇ 1891 ਤੋਂ ਸਤਿਸੰਗ ਦਾ ਕੇਂਦਰ ਰਿਹਾ ਹੈ। ਰਾਧਾ ਸੁਆਮੀ ਸਤਿਸੰਗ ਬਿਆਸ ਦੇ ਸਤਿਸੰਗ ਘਰ ਪੂਰੀ ਦੁਨੀਆ ਵਿੱਚ ਸਥਿਤ ਹਨ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਅੰਮ੍ਰਿਤਸਰ (ਜਾਂ ਅੰਮ੍ਰਿਤਸਰ; ਮਤਲਬ: "ਅੰਮ੍ਰਿਤ ਦਾ ਸਰੋਵਰ") ਚੜ੍ਹਦੇ ਪੰਜਾਬ ਦਾ ਇੱਕ ਸਰਹੱਦੀ ਸ਼ਹਿਰ ਹੈ ਜੋ ਪੰਜਾਬ ਦੇ ਉੱਤਰ-ਪੱਛਮੀ ਹਿੱਸੇ ਵਿੱਚ ਸਥਿੱਤ ਹੈ। ਇਹ ਲਾਹੌਰ ਤੋਂ 67 ਕਿਲੋਮੀਟਰ ਦੂਰ ਹੈ। ਇਹ ਸਿੱਖ ਧਰਮ ਦਾ ਧਾਰਮਿਕ ਅਤੇ ਸੱਭਿਆਚਾਰਕ ਕੇਂਦਰ ਹੈ। ਪੰਜਾਬੀ ਇੱਥੋਂ ਦੀ ਮੁੱਖ ਜਾਂ ਪਹਿਲੀ ਬੋਲੀ ਹੈ | ਇਸ ਦਾ ਸਰਕਾਰੀ ਮੁੱਖ ਦਫ਼ਤਰ ਅੰਮ੍ਰਿਤਸਰ ਜ਼ਿਲ੍ਹਾ ਹੈ। ਇਸ ਦੀ ਆਬਾਦੀ ਕਰੀਬ ੨੦੦੦੦੦੦ ਸ਼ਹਿਰੀ ਅਤੇ ੩,੦੦੦,੦੦੦ ਦੇ ਕਰੀਬ ਅੰਮ੍ਰਿਤਸਰ ਜ਼ਿਲੇ ਵਿੱਚ ੨੦੧੧ ਦੀ ਭਾਰਤੀ ਮਰਦਮਸ਼ੁਮਾਰੀ ਮੁਤਾਬਕ ਹੈ। ਯਾਤਰਾ ਲਈ ਸਭ ਤੋਂ ਵਧੀਆ ਸਮਾਂ ਅਕਤੂਬਰ ਅਤੇ ਮਾਰਚ ਵਿੱਚ ਹੈ।
ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂ ਲੇਖਕਾਂ ਦੀ ਸੂਚੀ
ਸਾਹਿਤ ਅਕਾਦਮੀ 1955 ਤੋਂ ਹਰ ਸਾਲ ਭਾਰਤੀ ਸਾਹਿਤ ਦੀ ਤਰੱਕੀ ਲਈ ਪੰਜਾਬੀ ਸਮੇਤ ਹੋਰਨਾਂ ਭਾਸ਼ਾਵਾਂ ਦੇ ਸਾਹਿਤਕਾਰਾਂ ਅਤੇ ਉਹਨਾਂ ਦੀਆਂ ਰਚਨਾਵਾਂ ਨੂੰ ਸਾਹਿਤ ਅਕਾਦਮੀ ਪੁਰਸਕਾਰ ਦਿੰਦੀ ਆ ਰਹੀ ਹੈ। ਗਿਆਨਪੀਠ ਪੁਰਸਕਾਰ ਤੋਂ ਬਾਅਦ ਇਹ ਭਾਰਤ ਦਾ ਦੂਜਾ ਸਭ ਤੋਂ ਅਹਿਮ ਪੁਰਸਕਾਰ ਹੈ।
ਸਾਈਬਰ ਸੁਰੱਖਿਆ ਜਾਗਰੂਕਤਾ ਇਸ ਗੱਲ ਦਾ ਸੰਕੇਤ ਦਿੰਦੀ ਹੈ ਕਿ ਉਪਭੋਗਤਾ ਆਪਣੇ ਨੈਟਵਰਕ ਦੇ ਸਾਈਬਰ ਸੁਰੱਖਿਆ ਖ਼ਤਰੇ ਅਤੇ ਉਨ੍ਹਾਂ ਦੇ ਜੋਖਮ ਬਾਰੇ ਕਿੰਨਾ ਕੁ ਜਾਣਦਾ ਹੈ। ਅੰਤ ਵਾਲੇ ਉਪਭੋਗਤਾਵਾਂ ਨੂੰ ਇੱਕ ਨੈਟਵਰਕ ਦੇ ਅੰਦਰ ਕਮਜ਼ੋਰ ਲਿੰਕ ਅਤੇ ਪ੍ਰਾਇਮਰੀ ਕਮਜ਼ੋਰੀ ਮੰਨਿਆ ਜਾਂਦਾ ਹੈ। ਸੰਸਥਾਵਾਂ ਆਪਣੇ ਨੈਟਵਰਕ ਨੂੰ ਬਾਹਰੀ ਖਤਰੇ ਤੋਂ ਬਚਾਉਣ ਅਤੇ ਕਮਜ਼ੋਰੀਆਂ ਨੂੰ ਘਟਾਉਣ ਲਈ ਫੰਡ ਅਲਾਟ ਕਰਦੀਆਂ ਹਨ। ਇਸ ਦੇ ਨਤੀਜੇ ਵਜੋਂ ਉਪਭੋਗਤਾ ਇਕ ਵੱਡੀ ਕਮਜ਼ੋਰੀ ਹਨ, ਸੁਰੱਖਿਆ ਨੂੰ ਬਿਹਤਰ ਬਣਾਉਣ ਦੇ ਤਕਨੀਕੀ ਢੰਗ ਕਾਫ਼ੀ ਨਹੀਂ ਹਨ: ਸੰਗਠਨਾਂ ਨੂੰ ਸਾਈਬਰ ਸੁਰੱਖਿਆ ਦੀ ਨਿੱਜੀ ਜਾਗਰੂਕਤਾ ਲਈ ਸਿਖਲਾਈ ਵੀ ਪ੍ਰਦਾਨ ਕਰਨੀ ਚਾਹੀਦੀ ਹੈ। ਉਨ੍ਹਾਂ ਨੂੰ ਉਪਭੋਗਤਾ ਨੂੰ ਹਰ ਖਤਰੇ ਦੀ ਪ੍ਰਮੁੱਖ ਜਾਣਕਾਰੀ ਦੇਣੀ ਚਾਹੀਦੀ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਹੜ੍ਹ ਆਮ ਤੌਰ 'ਤੇ ਸੁੱਕੀ ਰਹਿਣ ਵਾਲੀ ਭੋਂ ਦੇ ਪਾਣੀ ਦੀ ਵੱਡੀ ਮਾਤਰਾ ਹੇਠ ਡੁੱਬ ਜਾਣ ਨੂੰ ਕਹਿੰਦੇ ਹਨ। ਯੂਰਪੀ ਸੰਘ ਦੇ ਹੜ੍ਹ ਅਦੇਸ਼ਾਂ ਮੁਤਾਬਕ ਹੜ੍ਹ ਆਮ ਤੌਰ 'ਤੇ ਸੁੱਕੇ ਰਹਿਣ ਵਾਲੇ ਇਲਾਕਿਆਂ ਦਾ ਪਾਣੀ ਦੀ ਤਹਿ ਨਾਲ਼ ਢਕੇ ਜਾਣਾ ਹੁੰਦਾ ਹੈ। "ਵਗਦੇ ਪਾਣੀ" ਦੇ ਪ੍ਰਸੰਗ ਵਿੱਚ ਹੜ੍ਹ ਜਵਾਰਭਾਟਾ ਦੇ ਅੰਦਰ ਆਉਣ ਲਈ ਵੀ ਵਰਤਿਆ ਜਾਂਦਾ ਹੈ। ਇਹ ਕਿਸੇ ਜਲ-ਪਿੰਡ, ਜਿਵੇਂ ਕਿ ਦਰਿਆ ਜਾਂ ਝੀਲ, ਦੇ ਪਾਣੀ ਦਾ ਵਹਾਅ ਵਧਣ ਕਰਕੇ ਆਉਂਦੇ ਹਨ ਜਦੋਂ ਪਾਣੀ ਸਧਾਰਨ ਬੰਨ੍ਹਾਂ ਨੂੰ ਤੋੜ ਕੇ ਨੀਵੇਂ ਇਲਾਕਿਆਂ ਵਿੱਚ ਆ ਵੜਦਾ ਹੈ। ਕਈ ਵਾਰ ਹੜ੍ਹ ਕਿਸੇ ਇਲਾਕੇ ਵਿੱਚ ਪੂਰੀ ਤਰ੍ਹਾਂ ਨਾਲ਼ ਭਿੱਜੀ ਹੋਈ ਧਰਤੀ 'ਤੇ ਮੀਂਹ ਦਾ ਪਾਣੀ ਇਕੱਠਾ ਹੋਣ ਕਰਕੇ ਵੀ ਆ ਸਕਦੇ ਹਨ।
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਉਹਨਾਂ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਤ ਕੀਤਾ ਜਾਂਦਾ ਹੈ।
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਪੰਜਾਬ ਵਿੱਚ ਮੇਲਿਆਂ ਵਾਂਗ ਤਿਉਹਾਰਾਂ ਦੀ ਲੜੀ ਵੀ ਤੁਰੀ ਰਹਿੰਦੀ ਹੈ। ਮੇਲਿਆਂ ਵਾਂਗ ਤਿਉਹਾਰ ਵੀ ਇੱਥੋਂ ਦੇ ਸਭ ਵਰਗਾਂ ਦੇ ਲੋਕ ਸਮੂਹਿਕ ਤੌਰ ਤੇ ਮਨਾਉਂਦੇ ਹਨ। ਜੋ ਇੱਥੋਂ ਦੀ ਭਾਈਚਾਰਕ ਸਾਂਝ ਅਤੇ ਫਿਰਕੂ ਸੋਚ ਦੇ ਗਵਾਹ ਹਨ ।ਡਾ ਵਣਜਾਰਾ ਬੇਦੀ ਅਨੁਸਾਰ ਤਿਉਹਾਰਾਂ ਦਾ ਮੁੱਢ ਪੰਜਾਬ ਦੀ ਸਮੂਹਿਕ ਵਿਕਾਸ ਦੀ ਭਾਵਨਾ ਵਿੱਚ ਬੱਝਿਆ ਅਤੇ ਹੌਲੀ ਹੌਲੀ ਇਨ੍ਹਾਂ ਰਾਂਗਲੀਆਂ ਚੂਲਾਂ ਦੁਆਲੇ ਜਾਤੀ ਦਾ ਸਾਰਾ ਸਮਾਜਿਕ ,ਧਾਰਮਿਕ ਅਤੇ ਭਾਈਚਾਰਕ ਜੀਵਨ ਚੱਕੀ ਦੇ ਪੁੜ ਵਾਂਗ ਘੁੰਮਣ ਲੱਗਾ। ਤਿਉਹਾਰ ਨਾਲ ਅੰਦਰਲਾ ਖਿੜਦਾ ਤੇ ਮਹਿਕਦਾ ਹੈ ਅਤੇ ਲੋਕਾਂ ਵਿੱਚ ਨਵੀਂ ਸ਼ਕਤੀ ਉੱਭਰਦੀ ਅਤੇ ਨਵੇਂ ਸੰਕਲਪ ਜਾਗਦੇ ਹਨ।
ਉੜੀਸਾ (ਉੜੀਆ: ଓଡିଶା) ਜਿਸ ਨੂੰ ਪਹਿਲਾਂ ਉੜੀਸਾ (ਉੜੀਆ: ଓଡିଶା) ਦੇ ਨਾਮ ਨਾਲ ਜਾਣਿਆ ਜਾਂਦਾ ਸੀ, ਭਾਰਤ ਦੇ ਪੂਰਬੀ ਤੱਟ ਉੱਤੇ ਪੈਂਦਾ ਇੱਕ ਰਾਜ ਹੈ, ਜੋ ਭਾਰਤ ਦੇ 29 ਰਾਜਾਂ ਵਿੱਚੋਂ ਇੱਕ ਹੈ। ਉੜੀਸਾ ਉੱਤਰ ਵਿੱਚ ਝਾਰਖੰਡ, ਉੱਤਰ-ਪੂਰਬ ਵਿੱਚ ਪੱਛਮੀ ਬੰਗਾਲ, ਦੱਖਣ ਵਿੱਚ ਆਂਧਰਾ ਪ੍ਰਦੇਸ਼ ਅਤੇ ਪੱਛਮ ਵਿੱਚ ਛੱਤੀਸਗੜ੍ਹ ਨਾਲ ਘਿਰਿਆ ਹੈ ਅਤੇ ਪੂਰਬ ਵਿੱਚ ਬੰਗਾਲ ਦੀ ਖਾੜੀ ਹੈ। ਇਹ ਉਸੇ ਪ੍ਰਾਚੀਨ ਮੁਲਕ ਕਲਿੰਗਾ ਦਾ ਆਧੁਨਿਕ ਨਾਂਅ ਹੈ ਜਿਸ ਉੱਤੇ 261 ਈਃ ਪੂਃ ਵਿੱਚ ਮੌਰੀਆ ਸਮਰਾਟ ਅਸ਼ੋਕ ਨੇ ਹਮਲਾ ਕੀਤਾ ਸੀ, ਅਤੇ ਲੜਾਈ ਵਿੱਚ ਹੋਏ ਭਿਆਨਕ ਖ਼ੂਨ-ਖ਼ਰਾਬੇ ਤੋਂ ਦੁਖੀ ਹੋ ਕੇ ਆਖ਼ਰਕਾਰ ਬੁੱਧ ਧਰਮ ਸਵੀਕਾਰ ਕੀਤਾ ਸੀ। ਅਜੋਕੇ ਉੜੀਸਾ ਰਾਜ ਦੀ ਸਥਾਪਨਾ 1 ਅਪ੍ਰੈਲ 1936 ਨੂੰ ਕਟਕ ਦੇ ਕਨਿਕਾ ਪੈਲੇਸ ਵਿੱਚ ਭਾਰਤ ਦੇ ਇੱਕ ਰਾਜ ਦੇ ਰੂਪ ਵਜੋਂ ਹੋਈ ਸੀ ਅਤੇ ਇਸ ਨਵੇਂ ਰਾਜ ਦੇ ਸਾਰੇ ਨਾਗਰਿਕ ਉੜੀਆ ਭਾਸ਼ੀ ਸਨ। ਸਾਰੇ ਰਾਜ ਵਿੱਚ 1 ਅਪ੍ਰੈਲ ਨੂੰ ਉਤਕਲ ਦਿਹਾੜਾ (ਉੜੀਸਾ ਦਿਨ) ਮਨਾਇਆ ਜਾਂਦਾ ਹੈ।
ਭਾਰਤ ਦੱਖਣੀ ਏਸ਼ੀਆ ਦਾ ਇੱਕ ਦੇਸ਼ ਹੈ। ਇਹ ਖੇਤਰਫਲ ਦੇ ਹਿਸਾਬ ਨਾਲ ਦੁਨੀਆਂ ਦਾ ਸੱਤਵਾਂ ਅਤੇ ਆਬਾਦੀ ਦੇ ਹਿਸਾਬ ਨਾਲ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੁਨੀਆਂ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਇਹ ਦੱਖਣ ਵਿੱਚ ਹਿੰਦ ਮਹਾਂਸਾਗਰ, ਦੱਖਣ-ਪੱਛਮ ਵਿੱਚ ਅਰਬ ਸਾਗਰ ਅਤੇ ਦੱਖਣ-ਪੂਰਬ ਵਿੱਚ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ ਹੈ। ਭਾਰਤ ਪੱਛਮ ਵੱਲ ਪਾਕਿਸਤਾਨ ਅਤੇ ਅਫ਼ਗ਼ਾਨਿਸਤਾਨ, ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ, ਪੂਰਬ ਵੱਲ ਬਰਮਾ ਅਤੇ ਬੰਗਲਾਦੇਸ਼ ਆਦਿ ਦੇਸ਼ਾਂ ਨਾਲ ਜ਼ਮੀਨੀ ਸਰਹੱਦ ਸਾਂਝੀ ਕਰਦਾ ਹੈ ਅਤੇ ਦੱਖਣ ਵੱਲ ਮਾਲਦੀਵ ਅਤੇ ਸ੍ਰੀ ਲੰਕਾ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦਾ ਹੈ। ਭਾਰਤ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਬਰਮਾ, ਥਾਈਲੈਂਡ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦੇ ਹਨ।
ਖੇਤੀਬਾੜੀ (ਅੰਗ੍ਰੇਜ਼ੀ: Agriculture) ਵਿੱਚ ਖੇਤੀ ਦਾ ਵਿਗਿਆਨ ਜਾਂ ਅਭਿਆਸ, ਜਿਸ ਵਿੱਚ ਫਸਲਾਂ ਦੇ ਉਗਾਉਣ ਲਈ ਮਿੱਟੀ ਦੀ ਕਾਸ਼ਤ ਅਤੇ ਭੋਜਨ, ਉੱਨ ਅਤੇ ਹੋਰ ਉਤਪਾਦ ਪ੍ਰਦਾਨ ਕਰਨ ਲਈ ਪੌਦਿਆਂ ਅਤੇ ਜਾਨਵਰਾਂ ਦੀ ਪਰਵਰਿਸ਼ (ਪਾਲਣ-ਪੋਸ਼ਣ) ਸ਼ਾਮਲ ਹੈ। ਖੇਤੀਬਾੜੀ ਅਜਿਹੀ ਕਿਰਿਆ ਹੈ ਜੋ ਮਨੁੱਖੀ ਜੀਵਨ ਨੂੰ ਕਾਇਮ ਰੱਖਣ ਅਤੇ ਵਧਾਉਣ ਲਈ ਕੀਤੀ ਜਾਂਦੀ ਹੈ। ਖੇਤੀਬਾੜੀ ਵਿੱਚ ਫਸਲਾਂ ਅਤੇ ਪਸ਼ੂਆਂ ਦੇ ਉਤਪਾਦਨ, ਪਸ਼ੂ-ਪਾਲਣ, ਜਲ-ਖੇਤੀ, ਮੱਛੀ ਪਾਲਣ ਅਤੇ ਭੋਜਨ ਅਤੇ ਗੈਰ-ਭੋਜਨ ਉਤਪਾਦਾਂ ਲਈ ਜੰਗਲਾਤ ਸ਼ਾਮਲ ਹਨ। ਮਨੁੱਖੀ ਸਭਿਅਤਾ ਦੇ ਉਭਾਰ ਵਿੱਚ ਖੇਤੀਬਾੜੀ ਮੁੱਖ ਵਿਕਾਸ ਸੀ, ਜਿਸ ਨਾਲ ਪਾਲਤੂ ਨਸਲਾਂ ਦੀ ਖੇਤੀ ਨੇ ਵਾਧੂ ਭੋਜਨ ਪੈਦਾ ਕੀਤਾ, ਜਿਸ ਨਾਲ ਲੋਕਾਂ ਨੂੰ ਸ਼ਹਿਰਾਂ ਵਿੱਚ ਰਹਿਣ ਦੇ ਯੋਗ ਬਣਾਇਆ ਗਿਆ। ਖੇਤੀਬਾੜੀ ਦੇ ਅਧਿਐਨ ਨੂੰ ਖੇਤੀਬਾੜੀ ਵਿਗਿਆਨ ਵਜੋਂ ਜਾਣਿਆ ਜਾਂਦਾ ਹੈ। ਖੇਤੀਬਾੜੀ ਦਾ ਇਤਿਹਾਸ ਹਜ਼ਾਰਾਂ ਸਾਲ ਪੁਰਾਣਾ ਹੈ, ਅਤੇ ਇਸਦੇ ਵਿਕਾਸ ਨੂੰ ਬਹੁਤ ਸਾਰੇ ਵੱਖੋ-ਵੱਖਰੇ ਮਾਹੌਲ, ਸਭਿਆਚਾਰਾਂ ਅਤੇ ਤਕਨਾਲੋਜੀਆਂ ਦੁਆਰਾ ਚਲਾਇਆ ਅਤੇ ਪਰਿਭਾਸ਼ਤ ਕੀਤਾ ਗਿਆ ਹੈ। ਜਦੋਂ ਕਿ ਮਨੁੱਖਾਂ ਨੇ ਘੱਟੋ-ਘੱਟ 105,000 ਸਾਲ ਪਹਿਲਾਂ ਅਨਾਜ ਇਕੱਠਾ ਕਰਨਾ ਸ਼ੁਰੂ ਕੀਤਾ ਸੀ, ਨਵੇਂ ਕਿਸਾਨਾਂ ਨੇ ਉਨ੍ਹਾਂ ਨੂੰ ਲਗਭਗ 11,500 ਸਾਲ ਪਹਿਲਾਂ ਬੀਜਣਾ ਸ਼ੁਰੂ ਕੀਤਾ ਸੀ। ਭੇਡਾਂ, ਬੱਕਰੀਆਂ, ਸੂਰ ਅਤੇ ਪਸ਼ੂ 10,000 ਸਾਲ ਪਹਿਲਾਂ ਪਾਲਤੂ ਸਨ। ਦੁਨੀਆ ਦੇ ਘੱਟੋ-ਘੱਟ 11 ਖੇਤਰਾਂ ਵਿੱਚ ਪੌਦਿਆਂ ਦੀ ਸੁਤੰਤਰ ਤੌਰ 'ਤੇ ਕਾਸ਼ਤ ਕੀਤੀ ਗਈ ਸੀ। ਵੀਹਵੀਂ ਸਦੀ ਵਿੱਚ, ਵੱਡੇ ਪੈਮਾਨੇ ਦੇ ਮੋਨੋਕਲਚਰ 'ਤੇ ਆਧਾਰਿਤ ਉਦਯੋਗਿਕ ਖੇਤੀ ਖੇਤੀ ਉਤਪਾਦਨ 'ਤੇ ਹਾਵੀ ਹੋ ਗਈ। ਆਧੁਨਿਕ ਖੇਤੀਬਾੜੀ ਵਿਗਿਆਨ, ਪਲਾਂਟ ਬ੍ਰੀਡਿੰਗ, ਐਗਰੀਕੋਮਿਕਲ (ਕੀਟਨਾਸ਼ਕਾਂ ਅਤੇ ਖਾਦਾਂ), ਅਤੇ ਤਕਨੀਕੀ ਵਿਕਾਸ ਦੇ ਬਹੁਤ ਸਾਰੇ ਵਰਗਾਂ ਵਿੱਚ ਕਿਸਾਨ ਦੀ ਪੈਦਾਵਾਰ ਵਿੱਚ ਵਾਧਾ ਹੋਇਆ ਹੈ, ਪਰ ਉਸੇ ਸਮੇਂ ਵਿਆਪਕ ਵਾਤਾਵਰਣਕ ਨੁਕਸਾਨ ਅਤੇ ਨਕਾਰਾਤਮਕ ਮਨੁੱਖੀ ਸਿਹਤ ਪ੍ਰਭਾਵਾਂ ਦਾ ਕਾਰਨ ਵੀ ਸਾਹਮਨੇ ਆਇਆ ਹੈ। ਪਸ਼ੂ ਪਾਲਣ ਵਿੱਚ ਚੋਣਵੇਂ ਪ੍ਰਜਨਨ ਅਤੇ ਆਧੁਨਿਕ ਰਵਾਇਤਾਂ ਨੇ ਮੀਟ ਦੀ ਪੈਦਾਵਾਰ ਵਿੱਚ ਵੀ ਵਾਧਾ ਕੀਤਾ ਹੈ, ਪਰੰਤੂ ਜਾਨਵਰਾਂ ਦੀ ਭਲਾਈ ਅਤੇ ਐਂਟੀਬਾਇਓਟਿਕਸ, ਵਿਕਾਸ ਦੇ ਹਾਰਮੋਨਸ, ਅਤੇ ਉਦਯੋਗਿਕ ਮੀਟ ਦੇ ਉਤਪਾਦਨ ਵਿੱਚ ਆਮ ਤੌਰ ਤੇ ਵਰਤੇ ਜਾਂਦੇ ਹੋਰ ਰਸਾਇਣਾਂ ਦੇ ਸਿਹਤ ਪ੍ਰਭਾਵ ਬਾਰੇ ਚਿੰਤਾਵਾਂ ਨੂੰ ਉਠਾਇਆ ਹੈ। ਅਨੁਵੰਸ਼ਕ ਰੂਪ ਵਿੱਚ ਸੋਧੇ ਹੋਏ ਜੀਵ ਖੇਤੀਬਾੜੀ ਦੇ ਵਧ ਰਹੇ ਹਿੱਸੇ ਹਨ, ਭਾਵੇਂ ਕਿ ਇਹਨਾਂ ਨੂੰ ਕਈ ਦੇਸ਼ਾਂ ਵਿੱਚ ਪਾਬੰਦੀ ਲਗਾਈ ਗਈ ਹੈ ਖੇਤੀਬਾੜੀ ਫੂਡ ਉਤਪਾਦਨ ਅਤੇ ਪਾਣੀ ਪ੍ਰਬੰਧਨ ਵਿਸ਼ਵਵਿਆਪੀ ਮੁੱਦਿਆਂ ਨੂੰ ਵਧਾ ਰਹੇ ਹਨ ਜੋ ਕਈ ਮੋਰਚਿਆਂ 'ਤੇ ਬਹਿਸ ਨੂੰ ਵਧਾ ਰਹੇ ਹਨ। ਹਾਲ ਹੀ ਦਹਾਕਿਆਂ ਵਿੱਚ ਜੈਕਿਫਰਾਂ ਦੀ ਘਾਟ ਸਮੇਤ ਭੂਮੀ ਅਤੇ ਜਲ ਸਰੋਤ ਦੇ ਮਹੱਤਵਪੂਰਨ ਪਤਨ, ਅਤੇ ਗਲੋਬਲ ਵਾਰਮਿੰਗ ਬਾਰੇ ਖੇਤੀਬਾੜੀ ਅਤੇ ਖੇਤੀਬਾੜੀ ਵਿੱਚ ਗਲੋਬਲ ਵਾਰਮਿੰਗ ਦੇ ਪ੍ਰਭਾਵਾਂ ਨੂੰ ਹਾਲੇ ਵੀ ਪੂਰੀ ਤਰ੍ਹਾਂ ਸਮਝਿਆ ਨਹੀਂ ਗਿਆ। ਮੁੱਖ ਖੇਤੀਬਾੜੀ ਉਤਪਾਦਾਂ ਵਿੱਚ ਭੋਜਨ, ਫਾਈਬਰ, ਈਂਧਨ ਅਤੇ ਕੱਚੇ ਮਾਲ (ਜਿਵੇਂ ਕਿ ਰਬੜ) ਆਦਿ ਸ਼ਾਮਿਲ ਹਨ। ਖਾਸ ਭੋਜਨ ਵਿੱਚ ਅਨਾਜ (ਅਨਾਜ), ਸਬਜ਼ੀਆਂ, ਫਲ, ਤੇਲ, ਮੀਟ ਅਤੇ ਮਸਾਲੇ ਸ਼ਾਮਲ ਹਨ। ਫਾਈਬਰਸ ਵਿੱਚ ਕਪਾਹ, ਉੱਨ, ਭੰਗ, ਰੇਸ਼ਮ ਅਤੇ ਸਣ ਸ਼ਾਮਲ ਹੁੰਦੇ ਹਨ.
ਵਿਕੀਪੀਡੀਆ (ਅੰਗਰੇਜ਼ੀ: Wikipedia) ਇੱਕ ਬਹੁਭਾਸ਼ਾਈ ਆਨਲਾਈਨ ਵਿਸ਼ਵਕੋਸ਼ ਹੈ, ਜੋ ਇੱਕ ਖੁੱਲੇ ਸਹਿਯੋਗ ਪ੍ਰੋਜੈਕਟ ਵਜੋਂ ਬਣਾਇਆ ਗਿਆ ਹੈ ਅਤੇ ਵਾਲੰਟੀਅਰ ਸੰਪਾਦਕਾਂ ਦੇ ਸਮੂਹ ਦੁਆਰਾ ਵਿਕੀ-ਅਧਾਰਿਤ ਸੋਧ ਪ੍ਰਣਾਲੀ ਰਾਹੀਂ ਸਾਂਭਿਆ ਜਾਂਦਾ ਹੈ। ਇਹ ਵਰਲਡ ਵਾਈਡ ਵੈੱਬ 'ਤੇ ਸਭ ਤੋਂ ਵੱਡਾ ਅਤੇ ਸਭ ਤੋਂ ਮਸ਼ਹੂਰ, ਆਮ ਹਵਾਲਿਆਂ ਵਾਲਾ ਕੰਮ ਹੈ ਅਤੇ ਮਾਰਚ 2020 ਤੱਕ ਐਲੈਕਸਾ ਦੁਆਰਾ ਦਰਜਾ ਪ੍ਰਾਪਤ 20 ਸਭ ਤੋਂ ਪ੍ਰਸਿੱਧ ਵੈਬਸਾਈਟਾਂ ਵਿੱਚੋਂ ਇੱਕ ਹੈ। ਇਸ ਵਿੱਚ ਵਿਸ਼ੇਸ਼ ਤੌਰ 'ਤੇ ਮੁਫਤ ਸਮੱਗਰੀ ਹੁੰਦੀ ਹੈ ਅਤੇ ਕੋਈ ਵਪਾਰਕ ਵਿਗਿਆਪਨ ਨਹੀਂ ਹੁੰਦੇ ਹਨ, ਅਤੇ ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਵਿਕੀਪੀਡੀਆ ਵਿੱਚ ਕੋਈ ਵੀ ਵਿਅਕਤੀ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ. ਦੀ ਆਮਦ ਨਾਲ ਨਾਟ ਲਿਖਤ ਤੇ ਵਿਆਪਕ ਪ੍ਰਭਾਵ ਪਿਆ ਹੈ। ਇਸ ਨਾਲ ਨਾਟਕ ਆਪਣੇ ਪਰੰਪਰਿਕ ਰੂਪ ਬਦਲ ਕੇ ਨਵੇਂ ਰੂਪ ਅਖ਼ਤਿਆਰ ਕਰ ਰਿਹਾ ਹੈ। ਪਹਿਲਾਂ ਕੇਵਲ ਪੂਰੇ ਨਾਟਕ ਅਤੇ ਇਕਾਂਗੀ ਹੀ ਰਚੇ ਤੇ ਖੇਡੇ ਜਾਂਦੇ ਸਨ ਪਰੰਤੂ ਹੁਣ ਰੰਗ-ਮੰਚ ਵਿੱਚ ਰੋਸ਼ਨੀਆਂ ਦੀ ਵਰਤੋਂ ਅਤੇ ਪਿੱਠ- ਵਰਤੀ ਅਵਾਜ਼ਾਂ ਵਰਗੇ ਸਾਧਨਾਂ ਦੀ ਆਮਦ ਨਾਲ ਮੰਚ ਪੱਖ ਵੀ ਬਦਲ ਗਿਆ ਹੈ। ਨਤੀਜੇ ਵਜੋਂ ਕਾਵਿ- ਨਾਟਕ, ਲਘੂ-ਨਾਟਕ, ਨੁਕੜ-ਨਾਟਕ, ਬਾਲ- ਨਾਟਕ, ਸੰਗੀਤ- ਨਾਟਕ, ਨ੍ਰਿਤ-ਨਾਟਕ, ਕੋਰਿਓਗਰਾਫ਼ੀ, ਇੱਕ ਪਾਤਰੀ ਨਾਟਕ ਅਤੇ ਅਬੋਲ ਨਾਟਕ (Mime) ਆਦਿ ਨਾਟਕੀ ਸਰੂਪ ਉੱਘੜ ਕੇ ਸਾਮ੍ਹਣੇ ਆਏ ਹਨ। ਵਿਸ਼ਵ ਨਾਟ- ਸ਼ੈਲੀਆਂ ਨੇ ਇਹਨਾਂ ਤੇ ਵਿਆਪਕ ਪ੍ਰਭਾਵ ਵੀ ਪਾਇਆ ਹੈ। ਵਿਸ਼ਵੀਕਰਨ ਅਤੇ ਕੰਪਿਊਟਰੀਕਰਨ ਕਾਰਨ ਵੀ ਨਾਟਕ ਦੀ ਵਿਧਾ ਵਿੱਚ ਇਨਕਲਾਬੀ ਪਰਿਵਰਤਨ ਆਇਆ ਹੈ। ਇਸ ਸਾਰੀ ਰੱਦੋ-ਬਦਲ ਨੇ ਵਿਚਾਰ, ਪ੍ਰਕਾਰ ਅਤੇ ਸੰਚਾਰ ਦੀ ਦ੍ਰਿਸ਼ਟੀ ਤੋਂ ਨਾਟਕ ਦੇ ਨਵੇਂ ਪ੍ਰਤਿਮਾਨ ਸਿਰਜੇ ਹਨ। ਨਾਟਕ ਦੇ ਲੱਛਣ:- 1. ਨਾਟਕ ਨਿਰਾ ਦ੍ਰਿਸ਼ ਨਹੀਂ 2.
ਪੁਰਾਤਨ ਸੱਭਿਆਚਾਰ ਦੀ ਸ਼ੁਰੂਆਤ ਸਿੰਧ ਘਾਟੀ ਸੱਭਿਅਤਾ ਦੇ ਆਉਣ ਨਾਲ ਮੰਨੀ ਜਾਂਦੀ ਹੈ। ਸਿੰਧ ਦਰਿਆ ਤੇ ਨੇੜੇ ਤੇੜੇ ਕੁੱਝ ਭਾਈਚਾਰਿਆਂ ਦਾ ਵਿਕਾਸ ਹੋਇਆ ਜਿਹਨਾਂ ਨੇ ਮਿਲ ਕੇ ਸਿੰਧ ਘਾਟੀ ਸੱਭਿਅਤਾ ਦਾ ਨਿਰਮਾਣ ਕੀਤਾ ਜੋ ਕਿ ਮਨੁੱਖ ਇਤਿਹਾਸ ਦੀ ਸਭ ਤੋਂ ਪਹਿਲੀ ਸੱਭਿਅਤਾ ਵਿੱਚੋਂ ਇੱਕ ਮੰਨੀ ਜਾਂਦੀ ਹੈ ਸਿੰਧੂ ਘਾਟੀ ਤੋਂ ਬਾਅਦ ਆਰੀਆ ਲੋਕ ਭਾਰਤ ਵਿੱਚ ਆਏ ਉਨ੍ਨਾਂ ਨੇ ਇਥੋਂ ਦੇ ਮੂਲ ਨਿਵਾਸੀਆਂ ਤੇ ਹਮਲਾ ਕਰਕੇ ਆਪਣੀ ਸੱਤਾ ਨੂੰ ਕਾਇਮ ਕੀਤਾ। ਆਰੀਅਨਾਂ ਦੀ ਗਿਣਤੀ ਦਰਾਵਿੜਾਂ ਨਾਲ਼ੋਂ ਜਿਆਦਾ ਸੀ। ਜਿਸ ਕਰਕੇ ਦ੍ਰਾਵਿੜਾਂ ਦਾ ਨਾਮ ਨਿਸ਼ਾਨ ਹੌਲੀ-ਹੌਲੀ ਮਿਟ ਗਿਆ ਅਤੇ ਜਿਹੜੇ ਕੁਝ ਦ੍ਰਵਿੜ ਲੋਕ ਬਚੇ ਉਹਨਾਂ ਨੇ ਆਰੀਅਨ ਦਾ ਪ੍ਰਭਾਵ ਕਬੂਲਿਆ ਜਦੋਂ ਆਰੀਆ ਭਾਰਤ ਵਿੱਚ ਆਏ ਤਾਂ ਉਹ ਆਪਣੀਆਂ ਰੋਹ-ਰੀਤਾਂ, ਰਸਮੋ ਰਿਵਾਜ, ਪਹਿਰਾਵਾ,ਵਰਣ ਵਿਵਸਥਾ ਅਤੇ ਹੋਰ ਅਨੇਕਾਂ ਰਸਮਾਂ ਨੂੰ ਆਪਣੇ ਨਾਲ ਲਿਆਏ। ਇਸ ਪ੍ਰਕਾਰ ਭਾਰਤ ਵਿੱਚ ਅਨੇਕਾਂ ਧਰਮ ਫ਼ਿਰਕੇ ਦੇ ਲੋਕ ਆ ਜੁੜੇ। ਆਰੀਆ ਤੋਂ ਬਾਅਦ ਭਾਰਤ ਵਿੱਚ ਹੋਰ ਅਨੇਕਾਂ ਲੋਕ ਆਏ ਜਿਹੜੇ ਕੇ ਆਪਣੇ ਨਾਲ ਆਪਣਾ ਸੱਭਿਆਚਾਰ ਵੀ ਪੰਜਾਬ ਲੈ ਕੇ ਆਏ। ਜਿਵੇਂ ਮੁਗ਼ਲ ਅਫਗਾਨੀ,ਤੁਰਕੀ,ਇਰਾਨੀ,ਇਨ੍ਹਾਂ ਦੇ ਆਉਣ ਨਾਲ ਭਾਰਤ ਦੇ ਲੋਕਾਂ ਦੇ ਰਹਿਣ ਸਹਿਣ ਵਿੱਚ ਬਹੁਤ ਬਦਲਾਅ ਆਇਆ। ਇਸ ਤਰ੍ਰਾਂ ਇੱਥੋਂ ਦੇ ਮੂਲ ਨਿਵਾਸੀਆਂ ਦੀ ਸ਼ੁਰੂ ਤੋਂ ਹੀ ਇਹ ਖਾਸੀਅਤ ਰਹੀ ਹੈ ਕਿ ਉਹ ਹਰ ਨਵੀਂ ਚੀਜ਼ ਨੂੰ ਬਹੁਤ ਜਲਦ ਹੀ ਅਪਣਾ ਲੈਂਦੇ ਹਨ। ਭਾਵੇਂ ਕਿ ਉਹ ਦੂਜੇ ਲੋਕਾਂ ਦੇ ਰਸਮੋ ਰਿਵਾਜ ਹੋਣ, ਰਹਿਣ ਸਹਿਣ, ਖਾਣ ਪੀਣ ਜਾਂ ਪਹਿਰਾਵਾ ਆਦਿ ਹੋਵੇ।ਜਿਸ ਤਰ੍ਹਾਂ ਆਦਿ ਕਾਲ ਵਿੱਚ ਲੋਕ ਨੰਗੇ ਰਹਿੰਦੇ ਸਨ ਅਤੇ ਖਾਣ ਦੇ ਲਈ ਜੰਗਲਾਂ ਉੱਪਰ ਨਿਰਭਰ ਕਰਦੇ ਸਨ। ਉੱਥੇ ਉਹ ਹੌਲੀ ਹੌਲੀ ਤਨ ਢੱਕਣ ਦੇ ਲਈ ਪੱਤਿਆਂ ਦਾ ਪ੍ਰਯੋਗ ਕਰਨ ਲੱਗੇ ਅਤੇ ਫਿਰ ਭੋਜਨ ਨੂੰ ਵੀ ਪਕਾ ਕੇ ਖਾਣ ਲੱਗੇ। ਇਸ ਪ੍ਰਕਾਰ ਹੌਲੀ ਹੌਲੀ ਉਹਨਾਂ ਦੇ ਜੀਵਨ ਜ਼ਾਂਚ ਬਦਲੀ ਗਈ ਉਹਨਾਂ ਦੇ ਸੱਭਿਆਚਾਰ ਵਿੱਚ ਤਬਦੀਲੀ ਆਉਂਦੀ ਗਈ।ਮਨੁੱਖੀ ਜੀਵਨ ਦੀਆਂ ਕਦਰਾਂ ਕੀਮਤਾਂ ਰਹਿਣ ਸਹਿਣ ਵਿੱਚ ਸ਼ੁਰੂ ਤੋਂ ਹੀ ਪਰਿਵਰਤਨ ਆਉਂਦਾ ਰਿਹਾ।
ਸੁਰਜੀਤ ਪਾਤਰ (ਜਨਮ 14 ਜਨਵਰੀ 1945) ਇੱਕ ਪੰਜਾਬੀ ਸ਼ਾਇਰ ਹੈ। ਉਸਨੇ 1960ਵਿਆਂ ਵਿੱਚ ਆਪਣੀਆਂ ਕਵਿਤਾਵਾਂ ਪ੍ਰਕਾਸ਼ਿਤ ਕਰਨੀਆਂ ਸ਼ੁਰੂ ਕੀਤੀਆਂ ਸਨ ਅਤੇ ਅੱਜ ਤੱਕ ਨਿਰੰਤਰ ਕਾਵਿ-ਸਿਰਜਣਾ ਵਿੱਚ ਕਰਮਸ਼ੀਲ ਹੈ। ਉਹਦੀ ਸਖਸ਼ੀਅਤ 'ਕਵਿਤਾ ਦੀ ਵਿਆਪਕ ਸਮਾਜਿਕ ਅਪੀਲ ਤੇ ਗੰਭੀਰਤਾ' ਦਾ ਸੁੰਦਰ ਸੁਮੇਲ ਹੈ। ਆਲੋਚਕਾਂ ਨੇ ਉਸਨੂੰ ਖੂਬ ਸਰਾਹਿਆ ਹੈ। ਸਮਾਜ ਵਿੱਚ ਰਾਜਨੀਤਕ ਚੇਤਨਾ ਅਤੇ ਤਤਕਾਲੀ ਜ਼ਬਰ ਦੇ ਵਿਰੋਧ ਦੇ ਰੂਪ ਵਿੱਚ ਉਹਨਾਂ ਦੀ ਕਵਿਤਾ ਸਾਹਮਣੇ ਆਉਂਦੀ ਹੈ।
ਕੋਟਲਾ ਛਪਾਕੀ ਜਾਂ ਕਾਜੀ ਕੋਟਲੇ ਦੀ ਮਾਰ ਇੱਕ ਖੇਡ ਹੈ। ਇਹ ਮੁੰਡੇ-ਕੁੜੀਆਂ ਵੱਲੋਂ ਮਿਲ ਕੇ ਜਾਂ ਇਕੱਲੇ ਮੁੰਡੇ ਜਾਂ ਇਕੱਲੀਆਂ ਕੁਡੀਆਂ ਵੱਲੋਂ ਖੇਡੀ ਜਾਂਦੀ ਹੈ। ਇਹ ਖੇਡ ਨੂੰ ਘੱਟ ਤੋਂ ਘੱਟ 7-15 ਬੱਚੇ ਖੇਡਦੇ ਹਨ ਗਿਣਤੀ ਜ਼ਿਆਦਾ ਵੀ ਹੋ ਸਕਦੀ ਹੈ। ਕੱਪੜੇ ਦੇ ਇੱਕ ਟੁਕੜੇ ਨੂੰ ਵੱਟ ਚੜ੍ਹਾ ਕੇ, ਦੂਹਰਾ ਕਰ ਕੇ, ਇੱਕ ਪੋਲਾ ਜਿਹਾ ਦੋ-ਤਿੰਨ ਫੁੱਟ ਦਾ ਰੱਸਾ ਤਿਆਰ ਕੀਤਾ ਜਾਂਦਾ ਹੈ ਜਿਸ ਨੂੰ ਕੋਟਲਾ ਕਹਿੰਦੇ ਹਨ ਇਹ ਕੋਟਲਾ ਦਾਈ ਦੇਣ ਵਾਲੇ ਕੋਲ ਹੁੰਦਾ ਹੈ। ਵਾਰੀ (ਦਾਈ) ਦੇਣ ਵਾਲੇ ਬੱਚੇ ਦੀ ਚੋਣ ਛੋਟੇ ਟੈਸਟ ਰਾਹੀ ਕੀਤੀ ਜਾਂਦੀ ਹੈ ਜੋ ਹਾਰ ਜਾਂਦਾ ਹੈ ਉਸ ਦੀ ਦਾਈ ਮਤਲਵ ਵਾਰੀ ਆ ਜਾਂਦੀ ਹੈ। ਸਾਰੇ ਬੱਚੇ ਇੱਕ ਚੱਕਰ ਦੇ ਰੂਪ ਵਿੱਚ ਮੂੰਹ ਹੇਠਾਂ ਅਤੇ ਮੂੰਹ ਦੀ ਦਿਸ਼ਾ ਚੱਕਰ ਦੇ ਕੇਂਦਰ ਵੱਲ ਕਰ ਕੇ ਬੈਠ ਜਾਂਦੇ ਹਨ ਅਤੇ ਵਾਰੀ ਦੇਣ ਵਾਲਾ ਹੱਥ ਵਿੱਚ ਕੋਟਲਾ ਫੜ੍ਹ ਉਸ ਚੱਕਰ ਦੇ ਦੁਆਲੇ ਘੁੰਮਦਾ ਹੈ।
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਐਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇੱਕ ਦਿਨ ਵਿੱਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿੱਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿੱਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿੱਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿੱਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ 'ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ ਜਾਂ ਇਹ ਕਹਿ ਲਿਆ ਜਾਵੇ ਕਿ ਇਸਲਾਮਿਕ ਰਹੱਸਵਾਦ ਨੂੰ ਸੂਫ਼ੀਵਾਦ ਜਾਂ ਤਸਉਫ਼ ਕਿਹਾ ਜਾਂਦਾ ਹੈ। ਇਸ ਵਿੱਚ ਮਸਤ ਹੋਣ ਵਾਲੇ ਸੂਫ਼ੀ ਨੂੰ ਅਹਿਲੇ ਹੱਕ ਆਖਦੇ ਹਨ।ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿੱਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇੱਕ ਮਘਦੀ ਧੂਣੀ ਸੀ ਤੇ ਇੱਕ ਲਟਾ-ਲਟ ਬਲਦੀ ਲਾਟ।”
ਮਹਾਰਾਣੀ ਜਿੰਦ ਕੌਰ (ਅੰ. 1817 – 1 ਅਗਸਤ 1863) 1843 ਤੋਂ 29 ਮਾਰਚ 1847 ਤੱਕ ਸਿੱਖ ਸਾਮਰਾਜ ਦੀ ਰੀਜੈਂਟ ਸੀ। 29 ਮਾਰਚ 1847 ਨੂੰ ਸਿੱਖ ਸਾਮਰਾਜ ਦੇ ਭੰਗ ਹੋਣ ਤੋਂ ਬਾਅਦ ਸਿੱਖਾਂ ਨੇ ਉਸ ਨੂੰ ਮਹਾਰਾਜਾ ਦਲੀਪ ਸਿੰਘ ਦੀ ਮਹਾਰਾਣੀ ਅਤੇ ਉੱਤਰਾਧਿਕਾਰੀ ਵਜੋਂ ਦਾਅਵਾ ਕੀਤਾ। ਹਾਲਾਂਕਿ, ਉਸੇ ਦਿਨ ਅੰਗਰੇਜ਼ਾਂ ਨੇ ਪੂਰਾ ਕਬਜ਼ਾ ਕਰ ਲਿਆ ਅਤੇ ਦਾਅਵਿਆਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ।ਉਹ ਸਿੱਖ ਸਾਮਰਾਜ ਦੇ ਪਹਿਲੇ ਮਹਾਰਾਜਾ ਰਣਜੀਤ ਸਿੰਘ ਦੀ ਸਭ ਤੋਂ ਛੋਟੀ ਪਤਨੀ ਅਤੇ ਆਖਰੀ ਮਹਾਰਾਜਾ ਦਲੀਪ ਸਿੰਘ ਦੀ ਮਾਂ ਸੀ। ਉਹ ਆਪਣੀ ਸੁੰਦਰਤਾ, ਊਰਜਾ ਅਤੇ ਉਦੇਸ਼ ਦੀ ਤਾਕਤ ਲਈ ਮਸ਼ਹੂਰ ਸੀ ਅਤੇ ਰਾਣੀ ਜਿੰਦਾਂ ਦੇ ਨਾਂ ਨਾਲ ਮਸ਼ਹੂਰ ਸੀ, ਪਰ ਉਸਦੀ ਪ੍ਰਸਿੱਧੀ ਮੁੱਖ ਤੌਰ 'ਤੇ ਭਾਰਤ ਵਿੱਚ ਬ੍ਰਿਟਿਸ਼ ਦੇ ਡਰ ਤੋਂ ਪ੍ਰਾਪਤ ਹੋਈ ਹੈ, ਜਿਸਨੇ ਉਸਨੂੰ "ਪੰਜਾਬ ਦੀ ਮੇਸਾਲੀਨਾ" ਕਿਹਾ ਸੀ।ਰਣਜੀਤ ਸਿੰਘ ਦੇ ਪਹਿਲੇ ਤਿੰਨ ਵਾਰਿਸਾਂ ਦੇ ਕਤਲਾਂ ਤੋਂ ਬਾਅਦ, ਦਲੀਪ ਸਿੰਘ ਸਤੰਬਰ 1843 ਵਿੱਚ 5 ਸਾਲ ਦੀ ਉਮਰ ਵਿੱਚ ਸੱਤਾ ਵਿੱਚ ਆਇਆ ਅਤੇ ਜਿੰਦ ਕੌਰ ਆਪਣੇ ਪੁੱਤਰ ਦੀ ਤਰਫੋਂ ਰੀਜੈਂਟ ਬਣ ਗਈ। ਸਿੱਖਾਂ ਦੀ ਪਹਿਲੀ ਐਂਗਲੋ-ਸਿੱਖ ਜੰਗ ਹਾਰ ਜਾਣ ਤੋਂ ਬਾਅਦ, ਦਸੰਬਰ 1846 ਵਿੱਚ ਇੱਕ ਬ੍ਰਿਟਿਸ਼ ਰੈਜ਼ੀਡੈਂਟ ਦੇ ਨਿਯੰਤਰਣ ਅਧੀਨ ਇੱਕ ਕੌਂਸਲ ਆਫ਼ ਰੀਜੈਂਸੀ ਦੁਆਰਾ ਉਸਦੀ ਥਾਂ ਲੈ ਲਈ ਗਈ ਸੀ। ਹਾਲਾਂਕਿ, ਉਸਦੀ ਸ਼ਕਤੀ ਅਤੇ ਪ੍ਰਭਾਵ ਜਾਰੀ ਰਿਹਾ ਅਤੇ, ਇਸਦਾ ਮੁਕਾਬਲਾ ਕਰਨ ਲਈ, ਬ੍ਰਿਟਿਸ਼ ਨੇ ਉਸਨੂੰ ਕੈਦ ਅਤੇ ਦੇਸ਼ ਨਿਕਾਲਾ ਦਿੱਤਾ। ਤੇਰਾਂ ਸਾਲ ਤੋਂ ਵੱਧ ਸਮਾਂ ਬੀਤ ਗਿਆ ਜਦੋਂ ਉਸਨੂੰ ਦੁਬਾਰਾ ਆਪਣੇ ਬੇਟੇ ਨੂੰ ਦੇਖਣ ਦੀ ਇਜਾਜ਼ਤ ਦਿੱਤੀ ਗਈ, ਜਿਸ ਨੂੰ ਇੰਗਲੈਂਡ ਲਿਜਾਇਆ ਗਿਆ ਸੀ।ਜਨਵਰੀ 1861 ਵਿਚ ਦਲੀਪ ਸਿੰਘ ਨੂੰ ਕਲਕੱਤਾ ਵਿਚ ਆਪਣੀ ਮਾਂ ਨੂੰ ਮਿਲਣ ਦੀ ਇਜਾਜ਼ਤ ਦਿੱਤੀ ਗਈ ਅਤੇ ਉਸ ਨੂੰ ਆਪਣੇ ਨਾਲ ਇੰਗਲੈਂਡ ਵਾਪਸ ਲੈ ਗਿਆ, ਜਿੱਥੇ ਉਹ 46 ਸਾਲ ਦੀ ਉਮਰ ਵਿਚ 1 ਅਗਸਤ 1863 ਨੂੰ ਕੇਨਸਿੰਗਟਨ, ਲੰਡਨ ਵਿਚ ਆਪਣੀ ਮੌਤ ਤੱਕ ਰਹੀ। ਉਸ ਨੂੰ ਅਸਥਾਈ ਤੌਰ 'ਤੇ ਕੇਨਸਲ ਗ੍ਰੀਨ ਵਿਚ ਦਫ਼ਨਾਇਆ ਗਿਆ। ਅਗਲੇ ਸਾਲ ਬੰਬਈ ਦੇ ਨੇੜੇ ਨਾਸ਼ਿਕ ਵਿਖੇ ਕਬਰਸਤਾਨ ਅਤੇ ਸਸਕਾਰ ਕੀਤਾ ਗਿਆ। ਉਸ ਦੀਆਂ ਅਸਥੀਆਂ ਆਖਰਕਾਰ ਉਸਦੀ ਪੋਤੀ, ਰਾਜਕੁਮਾਰੀ ਬਾਂਬਾ ਸੋਫੀਆ ਜਿੰਦਾਂ ਦਲੀਪ ਸਿੰਘ ਦੁਆਰਾ ਉਸਦੇ ਪਤੀ, ਮਹਾਰਾਜਾ ਰਣਜੀਤ ਸਿੰਘ ਦੀ ਲਾਹੌਰ ਵਿੱਚ ਸਮਾਧ (ਸਮਾਰਕ) ਵਿੱਚ ਲਿਜਾਈਆਂ ਗਈਆਂ।