ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਗੁਰੂ ਨਾਨਕ ਦੇਵ ਜੀ (15 ਅਪ੍ਰੈਲ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ। ਗੁਰੂ ਨਾਨਕ ਦੇਵ ਜੀ ਦੇ ਜਨਮ ਅਤੇ ਜੋਤੀ-ਜੋਤ ਸਮਾੳਣ ਬਾਰੇ ਤਾਰੀਖ਼ਾਂ ਵਿਚ ਮਤਭੇਦ ਹੈ। ਸੁਖਬਾਸੀ ਰਾਮ ਬੇਦੀ, ਗਣੇਸ਼ਾ ਸਿੰਘ ਬੇਦੀ, ਡਾ.
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਮੈਨਹੈਟਨ ਪ੍ਰੋਜੈਕਟ ਨੂੰ ਇੱਕ ਖੋਜ ਅਤੇ ਵਿਕਾਸ ਪ੍ਰਾਜੈਕਟ ਸੀ, ਜਿਸਦੇ ਤਹਿਤ ਦੂਜੇ ਵਿਸ਼ਵ ਯੁੱਧ ਦੇ ਦੌਰਾਨ ਪਹਿਲੇ ਪ੍ਰਮਾਣੂ ਹਥਿਆਰ ਪੈਦਾ ਹੋਏ ਸੀ। ਇਹ ਯੂਨਾਈਟਡ ਕਿੰਗਡਮ ਅਤੇ ਕੈਨੇਡਾ ਦੇ ਸਹਿਯੋਗ ਨਾਲ ਸੰਯੁਕਤ ਰਾਜ ਅਮਰੀਕਾ ਦੀ ਅਗਵਾਈ ਕੀਤਾ ਗਿਆ ਸੀ। 1942 ਤੋਂ 1946 ਤੱਕ, ਇਸ ਪ੍ਰਾਜੈਕਟ ਦਾ ਨਿਰਦੇਸ਼ਨ ਇੰਜੀਨੀਅਰਾਂ ਦੀ ਅਮਰੀਕੀ ਆਰਮੀ ਕੋਰ ਦੇ ਮੇਜਰ ਜਨਰਲ ਲੈਸਲੀ ਗਰੋਵਜ ਕੋਲ ਸੀ; ਭੋਤਿਕ ਵਿਗਿਆਨੀ ਜੇ ਰਾਬਰਟ Oppenheimer, ਜਿਸਨੇ ਅਸਲ ਬੰਬ ਡਿਜ਼ਾਇਨ ਕੀਤੇ, ਲਾਸ ਅਲਾਮੋਸ ਨੈਸ਼ਨਲ ਲੈਬਾਰਟਰੀ ਦਾ ਡਾਇਰੈਕਟਰ ਸੀ। ਪ੍ਰਾਜੈਕਟ ਦੇ ਫੌਜੀ ਭਾਗ ਨੂੰ ਮੈਨਹੈਟਨ ਜ਼ਿਲ੍ਹਾ ਮਨੋਨੀਤ ਕੀਤਾ ਗਿਆ ਸੀ;ਹੌਲੀ ਹੌਲੀ ਸਮੁੱਚੇ ਪ੍ਰੋਜੈਕਟ ਲਈ ਦਫਤਰੀ ਕੋਡ ਨਾਮ, ਬਦਲਵੇਂ ਪਦਾਰਥਾਂ ਦਾ ਵਿਕਾਸ ਨੂੰ ਪਿੱਛੇ ਛੱਡ ਗਿਆ। ਚਲਦੇ ਚਲਦੇ ਇਸ ਪ੍ਰਾਜੈਕਟ ਨੇ ਇਸ ਦੇ ਪਹਿਲੇ ਬ੍ਰਿਟਿਸ਼ ਹਮਰੁਤਬਾ, ਟਿਊਬ ਇਲੌਏ ਨੂੰ ਸਮੋ ਲਿਆ। ਮੈਨਹੈਟਨ ਪ੍ਰਾਜੈਕਟ 1939 ਵਿਚ ਨਿਮਾਣੇ ਜਿਹੇ ਤੌਰ ਤੇ ਸ਼ੁਰੂ ਕੀਤਾ ਗਿਆ ਸੀ, ਪਰ ਜਲਦ ਇਹ ਵੱਡਾ ਹੋ ਗਿਆ ਅਤੇ 130,000 ਲੋਕਾਂ ਨੂੰ ਨੌਕਰੀ ਦਿੱਤੀ ਅਤੇ ਇਸਦੀ ਲਾਗਤ ਕਰੀਬ 2 ਅਰਬ ਅਮਰੀਕੀ ਡਾਲਰ (2016 ਵਿੱਚ ਲੱਗਪੱਗ $26 ਬਿਲੀਅਨ[1] ਡਾਲਰ) ਹੋ ਗਈ। 90% ਤੋਂ ਵੱਧ ਲਾਗਤ ਕਾਰਖਾਨੇ ਉਸਾਰਨ ਅਤੇ fissile ਸਮੱਗਰੀ ਪੈਦਾ ਕਰਨ ਲਈ ਸੀ। 10% ਤੋਂ ਘੱਟ ਹਥਿਆਰਾਂ ਦੇ ਵਿਕਾਸ ਅਤੇ ਉਤਪਾਦਨ ਲਈ ਸੀ। ਖੋਜ ਅਤੇ ਉਤਪਾਦਨ ਸੰਯੁਕਤ ਰਾਜ ਅਮਰੀਕਾ, ਸੰਯੁਕਤ ਬਾਦਸ਼ਾਹੀ ਅਤੇ ਕੈਨੇਡਾ ਵਿੱਚ 30 ਤੋਂ ਵਧ ਸਾਈਟਾਂ ਤੇ ਹੋ ਰਹੀ ਸੀ।
ਲਾਓਜ਼ੀ (ਲਾਓ-ਤਜ਼ੀ ਜਾਂ ਲਾਓ-ਤਜ਼ੇ) ਪੁਰਾਤਨ ਚੀਨ ਦਾ ਇੱਕ ਫ਼ਿਲਾਸਫ਼ਰ ਅਤੇ ਕਵੀ ਸੀ। ਇਹਨੂੰ ਤਾਓ ਤੇ ਚਿੰਗ ਦੇ ਨਾਮੀ ਲਿਖਾਰੀ ਅਤੇ ਫ਼ਿਲਾਸਫ਼ੀ ਤਾਓਵਾਦ ਦੇ ਬਾਨੀ ਵਜੋਂ ਜਾਣਿਆ ਜਾਂਦਾ ਹੈ ਅਤੇ ਧਰਮੀ ਤਾਓਵਾਦ ਅਤੇ ਰਵਾਇਤੀ ਚੀਨੀ ਮੱਤਾਂ ਵਿੱਚ ਇੱਕ ਦੇਵਤੇ ਵਜੋਂ ਵੀ ਪੂਜਿਆ ਜਾਂਦਾ ਹੈ। ਇੱਕ ਮਿਥਹਾਸਕ ਹਸਤੀ ਹੋਣ ਦੇ ਬਾਵਜੂਦ ਇਹਦੀ ਜ਼ਿੰਦਗੀ ਦਾ ਸਮਾਂ ਈਸਾ ਤੋਂ ਛੇ ਸਦੀਆਂ ਪਹਿਲਾਂ ਦੱਸਿਆ ਜਾਂਦਾ ਹੈ ਮਤਲਬ ਕਨਫ਼ੂਸ਼ੀਅਸ ਦਾ ਸਮਕਾਲੀ ਪਰ ਕੁਝ ਇਤਿਹਾਸਕਾਰ ਹਿਸਾਬ ਲਗਾਉਂਦੇ ਹਨ ਕਿ ਇਹ ਸੱਚਮੁੱਚ ਹੀ ਈਸਾ ਤੋਂ 5ਵੀ ਅਤੇ 6ਵੀਂ ਸਦੀਆਂ ਪਹਿਲਾਂ ਵਿੱਚ ਰਹਿੰਦਾ ਸੀ।
ਮਹਾਂ ਧਮਾਕਾ, ਆਮ ਤੌਰ ਉੱਤੇ ਬਿਗ ਬੈਂਗ (English: Big Bang), ਅਜੋਕਾ ਪ੍ਰਚੱਲਤ ਬ੍ਰਹਿਮੰਡ-ਵਿਗਿਆਨਕ ਮਾਡਲ ਹੈ ਜੋ ਬ੍ਰਹਿਮੰਡ ਦੇ ਅਗੇਤਰੇ ਵਿਕਾਸ ਉੱਤੇ ਚਾਨਣਾ ਪਾਉਂਦਾ ਹੈ। ਇਸ ਸਿਧਾਂਤ ਮੁਤਾਬਕ ਮਹਾਂ ਧਮਾਕਾ, ਜਿਹਨੂੰ ਬਿਗ ਬੈਂਗ ਵੀ ਕਿਹਾ ਜਾਂਦਾ ਹੈ, ਲਗਭਗ 13.798 ± 0.037 ਬਿਲੀਅਨ (ਅਰਬ) ਸਾਲ ਪਹਿਲਾਂ ਹੋਇਆ ਸੀ ਜਿਸ ਕਰ ਕੇ ਇਹ ਬ੍ਰਹਿਮੰਡ ਦੀ ਉਮਰ ਮੰਨੀ ਜਾਂਦੀ ਹੈ। ਇਸ ਸਮੇਂ ਮਗਰੋਂ ਬ੍ਰਹਿਮੰਡ ਬਹੁਤ ਹੀ ਗਰਮ ਅਤੇ ਸੰਘਣੀ ਹਾਲਤ ਵਿੱਚ ਸੀ ਅਤੇ ਵਾਹੋਦਾਹੀ ਫੈਲਣਾ ਸ਼ੁਰੂ ਹੋ ਗਿਆ। ਮੁਢਲੇ ਫੈਲਾਅ ਮਗਰੋਂ ਇਹ ਖਾਸਾ ਠੰਡਾ ਹੋ ਗਿਆ ਤਾਂ ਜੋ ਊਰਜਾ ਅਨੇਕਾਂ ਉਪ-ਪ੍ਰਮਾਣੂ ਕਣਾਂ, ਜਿਵੇਂ ਕਿ ਬਿਜਲਾਣੂ, ਨਿਊਟਰਾਨ ਅਤੇ ਪ੍ਰੋਟੋਨ, ਵਿੱਚ ਬਦਲ ਸਕੇ। ਭਾਵੇਂ ਸਰਲ ਅਤੇ ਹੌਲੇ ਪ੍ਰਮਾਣੂ ਕੇਂਦਰ ਬਣ ਗਏ ਹੋਣਗੇ ਪਰ ਸਭ ਤੋਂ ਪਹਿਲੇ ਬਿਨਾਂ ਚਾਰਜ ਵਾਲੇ ਪ੍ਰਮਾਣੂ ਬਣਨ ਲਈ ਹਜ਼ਾਰਾਂ ਸਾਲ ਚਾਹੀਦੇ ਸਨ। ਸਭ ਤੋਂ ਪਹਿਲਾਂ ਬਣਨ ਵਾਲਾ ਤੱਤ ਹਾਈਡਰੋਜਨ ਸੀ ਜਿਸ ਸਮੇਤ ਕੁਝ ਮਾਤਰਾ ਵਿੱਚ ਹੀਲੀਅਮ ਅਤੇ ਲੀਥੀਅਮ ਵੀ ਬਣੇ। ਇਹਨਾਂ ਮੂਲ ਪੁਰਾਤਨ ਤੱਤਾਂ ਦੇ ਵਿਸ਼ਾਲ ਬੱਦਲ ਗੁਰੂਤਾ ਖਿੱਚ ਦੇ ਅਸਰ ਹੇਠ ਇਕੱਠੇ ਹੋ ਕੇ ਤਾਰੇ ਅਤੇ ਅਕਾਸ਼-ਗੰਗਾਵਾਂ ਬਣ ਗਏ ਅਤੇ ਭਾਰੀ ਤੱਤ ਇਹਨਾਂ ਤਾਰਿਆਂ ਵਿੱਚ ਜਾਂ ਨਛੱਤਰ-ਧਮਾਕਿਆਂ (ਸੁਪਰਨੋਵਾ) ਮੌਕੇ ਬਣੇ ਸਨ। ਬੈਲਜੀਆਈ ਕੈਥੋਲਿਕ ਪੁਜਾਰੀ ਅਤੇ ਵਿਗਿਆਨੀ ਜੌਰਜ ਲਮੇਤਰ ਨੇ 1927 ਵਿੱਚ ਮਹਾਂ ਧਮਾਕਾ ਥਿਊਰੀ ਦੀ ਪੇਸ਼ਕਸ਼ ਦਿੱਤੀ। ਮਹਾਂ ਧਮਾਕਾ ਮਾਡਲ ਦਾ ਢਾਂਚਾ ਐਲਬਰਟ ਆਈਨਸਟਾਈਨ ਦੀ ਆਮ ਰੈਲੇਟੀਵਿਟੀ ਦੀ ਥਿਊਰੀ ਤੇ ਅਧਾਰਤ ਹੈ ਅਤੇ ਅਜਿਹੇ ਸੱਭਿਅਕ ਅਤੇ ਸਪੇਸ ਦੇ isotropy ਤੌਰ ਆਸਾਨ ਧਾਰਨਾ ਤੇ ਨਿਰਭਰ ਕਰਦਾ ਹੈ।1929 ਵਿੱਚ ਐਡਵਿਨ ਹਬਲ ਨੇ ਆਪਣੀ ਦੂਰਬੀਨ ਨਾਲ ਬ੍ਰਹਿਮੰਡ ਦੇਖਿਆ ਤਾਂ ਉਹਨਾਂ ਨੇ ਬਿਗ ਬੈਂਗ ਥਿਊਰੀ ਦੀ ਪੁਸ਼ਟੀ ਕੀਤੀ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸੀ, ਜਿਸ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਸ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਲਸਫਾ ਨਾਲ਼ ਜੋੜਿਆ ਜਿਸ ਕਰ ਕੇ ਉਸ ਨੂੰ ਭਾਈ ਜੀ ਆਖਿਆ ਜਾਣ ਲੱਗਾ। ਉਸ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਪ੍ਰਿਜ਼ਨ ਬਰੇਕ ਪਾਲ ਸ਼ਿਊਰਿੰਗ ਵੱਲੋਂ ਸਿਰਜਿਆ ਗਿਆ ਇੱਕ ਅਮਰੀਕੀ ਟੀਵੀ ਲੜੀਵਾਰ ਨਾਟਕ ਹੈ ਜੋ 2005 ਤੋਂ 2009 ਤੱਕ ਚਾਰ ਮੌਸਮਾਂ ਵਿੱਚ ਫ਼ੌਕਸ ਉੱਤੇ ਵਿਖਾਇਆ ਗਿਆ ਸੀ। ਇਹਦੀ ਕਹਾਣੀ ਦੋ ਭਰਾਵਾਂ ਦੁਆਲ਼ੇ ਘੁੰਮਦੀ ਹੈ; ਇੱਕ ਨੂੰ ਅਜਿਹੇ ਜੁਰਮ ਕਰ ਕੇ ਸਜ਼ਾ-ਏ-ਮੌਤ ਮਿਲੀ ਹੋਈ ਹੈ ਜੋ ਉਹਨੇ ਨਹੀਂ ਕੀਤਾ; ਅਤੇ ਦੂਜਾ ਆਪਣੇ ਭਰਾ ਨੂੰ ਜੇਲ੍ਹ 'ਚੋਂ ਛੁਡਾਉਣ ਅਤੇ ਉਹਦਾ ਨਾਂ ਬੇਦਾਗ਼ ਕਰਨ ਵਾਸਤੇ ਇੱਕ ਲੰਮੀ-ਚੌੜੀ ਵਿਉਂਤ ਘੜਦਾ ਹੈ
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।ਅੰਮ੍ਰਿਤਾ ਪ੍ਰੀਤਮ ਦੀ ਸਭ ਤੋਂ ਮਸ਼ਹੂਰ ਕਵਿਤਾ ਅੱਜ ਆਖਾਂ ਵਾਰਿਸ ਸ਼ਾਹ ਨੂੰ ਹੈ ਜਿਸ ਵਿੱਚ ਉਹ ਹਿੰਦੁਸਤਾਨ ਦੀ ਵੰਡ ਤੋਂ ਬਾਅਦ ਹੋਏ ਕਤਲੇਆਮ ਪ੍ਰਤੀ ਆਪਣਾ ਰੋਸ ਦਿਖਾਉਂਦੇ ਹੋਏ ਵਾਰਿਸ ਸ਼ਾਹ ਨੂੰ ਵਾਪਸ ਆਉਣ ਦੀ ਦੁਹਾਈ ਪਾਉਂਦੀ ਹੈ। ਇੱਕ ਨਾਵਲਕਾਰ ਦੇ ਤੌਰ ਉੱਤੇ ਪਿੰਜਰ (1950) ਉਸਦਾ ਸਭ ਤੋਂ ਮਸ਼ਹੂਰ ਨਾਵਲ ਹੈ ਜਿਸ ਉੱਤੇ ਬਾਅਦ ਵਿੱਚ ਇੱਕ ਅਵਾਰਡ ਜੇਤੂ ਫ਼ਿਲਮ ਪਿੰਜਰ (2003) ਵੀ ਬਣੀ।1947 ਵਿੱਚ ਭਾਰਤ ਤੇ ਪਾਕਿਸਤਾਨ ਦੀ ਵੰਡ ਪਿੱਛੋਂ ਇਹ ਲਿਹੌਰ ਤੋਂ ਹਿੰਦੁਸਤਾਨ ਆ ਗਈ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਇੱਕ ਸਿੱਖ ਮਹਾਰਾਜਾ ਸੀ ਜਿੰਨਾ ਨੂੰ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ ਅਤੇ ਉਹਨਾਂ ਦਾ ਨਾਮ ਭਾਰਤ ਦੇ ਉਹਨਾਂ ਮਹਾਨ ਸ਼ਾਸਕਾਂ ਵਿੱਚ ਆਉਂਦਾ ਹੈ ਜਿਵੇ ਕਿ ਮਹਾਂਰਾਣਾ ਪ੍ਰਤਾਪ ਅਤੇ ਮਰਾਠਾ ਸਾਮਰਾਜ ਦੇ ਛੱਤਰਪਤੀ ਸ਼ਿਵਾਜੀ। ਉਹਨਾਂ ਨੂੰ ਸਾਲ 2020 ਵਿੱਚ ਬੀਬੀਸੀ ਨੇ ਦੁਨੀਆ ਦਾ ਸਭ ਤੋ ਮਹਾਨ ਆਗੂ ਦੱਸਿਆ ਸੀ ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਪੰਜਾਬੀ ਭਾਸ਼ਾ (ਸ਼ਾਹਮੁਖੀ: پنجابی, ਪੰਜਾਬੀ) ਪੰਜਾਬ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖਾਂ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਪ੍ਰਗਟ ਤੇ ਸਦੀਵੀ ਕਾਲ ਲਿਯੀ ਗੁਰੂ ਹਨ । ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ ਅਕਤੂਬਰ 1708 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 15 ਨਵੰਬਰ 1920 ਨੂੰ ਹੋਂਦ ਵਿੱਚ ਆਈ ਸਿੱਖਾਂ ਦੀ ਪ੍ਰਮੁੱਖ ਧਾਰਮਿਕ ਸੰਸਥਾ ਹੈ, ਪਰ ਇਸ ਨੂੰ ਕਾਨੂੰਨੀ ਮਾਨਤਾ 1925 ਦੇ ਸਿੱਖ ਗੁਰਦੁਆਰਾ ਐਕਟ ਪਾਸ ਹੋਣ ਨਾਲ ਮਿਲੀ। ਪੰਜਾਬ ਵਿੱਚ 1920 ਤੋਂ ਲੈ ਕੇ 1925 ਈ.
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਉਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਸੀ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ 'ਤੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।ਉਹ 1967 ਵਿੱਚ ਸਾਹਿਤ ਅਕਾਦਮੀ (ਭਾਰਤ ਦੀ ਨੈਸ਼ਨਲ ਅਕੈਡਮੀ ਆਫ਼ ਲੈਟਰਜ਼) ਦੁਆਰਾ ਦਿੱਤੇ ਗਏ ਸਾਹਿਤ ਅਕਾਦਮੀ ਪੁਰਸਕਾਰ ਦਾ ਸਭ ਤੋਂ ਘੱਟ ਉਮਰ ਦਾ ਪ੍ਰਾਪਤ ਕਰਤਾ ਬਣ ਗਿਆ, ਜੋ ਕਿ ਪੂਰਨ ਭਗਤ, 'ਲੂਣਾ(1965) ਦੀ ਪ੍ਰਾਚੀਨ ਕਥਾ 'ਤੇ ਆਧਾਰਿਤ ਉਸ ਦੇ ਮਹਾਂਕਾਵਿ ਨਾਟਕ ਲਈ ਮਿਲਿਆ ਸੀ । ਆਧੁਨਿਕ ਪੰਜਾਬੀ ਸਾਹਿਤ ਵਿੱਚ ਇੱਕ ਮਹਾਨ ਰਚਨਾ ਅਤੇ ਜਿਸਨੇ ਆਧੁਨਿਕ ਪੰਜਾਬੀ ਕਿੱਸੇ ਦੀ ਇੱਕ ਨਵੀਂ ਵਿਧਾ ਵੀ ਬਣਾਈ ਹੈ। ਅੱਜ, ਉਸ ਦੀ ਸ਼ਾਇਰੀ ਮੋਹਨ ਸਿੰਘ (ਕਵਿਤਾ) ਅਤੇ ਅੰਮ੍ਰਿਤਾ ਪ੍ਰੀਤਮ ਵਰਗੇ ਆਧੁਨਿਕ ਪੰਜਾਬੀ ਕਵਿਤਾ ਦੇ ਦਿੱਗਜਾਂ,ਦੇ ਨਾਲ ਬਰਾਬਰੀ 'ਤੇ ਖੜ੍ਹੀ ਹੈ, ਜੋ ਸਾਰੇ ਭਾਰਤ-ਪਾਕਿਸਤਾਨ ਸਰਹੱਦ ਦੇ ਦੋਵੇਂ ਪਾਸੇ ਪ੍ਰਸਿੱਧ ਹਨ।
ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਜਾਂ ਸ਼੍ਰੀ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰੂਦੁਆਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰੂਦਵਾਰਾ ਚੌਥੇ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਪੰਜਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ 1606 ਵਿੱਚ ਸ਼੍ਰੀ ਅਕਾਲ ਤਖਤ ਸਾਹਿਬ ਜੀ ਦਾ ਨੀਂਹ ਪੱਥਰ ਛੇਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਸ਼੍ਰੀ ਹਰਿਮੰਦਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਸ਼ਹੀਦ ਦੀ ਸ਼ਹੀਦੀ ਵੀ ੧੬੫੭ ਦੇ ਜਹਾਨ ਖ਼ਾਨ ਵਾਲੇ ਹਮਲੇ ਦੌਰਾਨ ਹੀ ਸ਼੍ਰੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ। ਅੱਜ ਬਾਬਾ ਜੀ ਦੀ ਯਾਦ ਵਿੱਚ ਸ਼੍ਰੀ ਹਰਿਮੰਦਰ ਸਾਹਿਬ ਜੀ ਦੀ ਪਰਿਕਰਮਾ ਵਿੱਚ ਸ਼ਹੀਦੀ ਬੁੰਗਾ ਸਥਿਤ ਹੈ, ਜਿੱਥੇ ਲੜੀਵਾਰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਚਲਦੇ ਰਹਿੰਦੇ ਹਨ।
ੴ (ਇੱਕ ਓਅੰਕਾਰ) ਸਿੱਖ ਧਰਮ ਦਾ ਨਿਸ਼ਾਨ ਹੈ ਅਤੇ ਸਿੱਖੀ ਦਰਸ਼ਨ ਦੀ ਨੀਂਹ ਹੈ। ਇਸ ਤੋਂ ਭਾਵ ਹੈ ਕਿ ਇੱਕ ਕਰਨਵਾਲਾ (ਕਰਤਾਰ) ਹੈ। ਇਹ ਗੁਰੂ ਨਾਨਕ ਸਾਹਿਬ ਜੀ ਦੀ ਗੁਰਬਾਣੀ ਜਪੁਜੀ ਸਾਹਿਬ ਦੇ ਸ਼ੁਰੂ ਵਿੱਚ ਹੈ। ਸਿੱਖੀ ਬਾਰੇ ਕਿਤਾਬਾਂ ਅਤੇ ਗੁਰਦਵਾਰਿਆਂ ਉੱਤੇ ਇਹ ਨਿਸ਼ਾਨ (ੴ) ਆਮ ਦੇਖਣ ਨੂੰ ਮਿਲਦਾ ਹੈ। ਗੁਰੂ ਨਾਨਕ ਜੀ ਨੇ ਇਸ ਅਦੁੱਤੀ ਨਿਸ਼ਾਨ ਦੀ ਰਚਨਾ ਕਰਕੇ ਸਿਖ ਪੰਥ ਦੀ ਨੀਂਹ ਰੱਖੀ। ਇਸ ਦਾ ਪਾਠ (ਉਚਾਰਨ ਜਾਂ ਬੋਲ) ਇੱਕ ਓਅੰਕਾਰ ਹੈ। ਗੁਰੂ ਨਾਨਕ ਸਾਹਿਬ ਜੀ ਨੇ ਇਸ ਨੂੰ 13 ਵਾਰ ਆਪਣੀ ਸਵੈ-ਰਚਿਤ ਬਾਣੀ ਵਿੱਚ ਲਿਖਿਆ ਹੈ, ਜਿਹੜੀ ਕਿ ਆਪ ਜੀ ਦੇ ਨਾਮ ਦੇ ਸਿਰਲੇਖ ਮਹਲਾ 1 ਹੇਠ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਹੈ। ਇੱਕ ਓਅੰਕਾਰ ਪੰਜਾਬੀ ਭਾਸ਼ਾ ਦਾ ਬੋਲ ਹੈ। ਇੱਕ ਓਅੰਕਾਰ ਮੂਲ ਮੰਤਰ ਅਤੇ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਅੰਕ ਤੇ ਬ੍ਰਹਮੰਡ ਦੇ ਬੇਅੰਤ ਪਸਾਰੇ ਤੇ ਇਸਦੇ ਇਕੋ ਇੱਕ ਕਰਤਾ (ਭਾਵ ਇੱਕ ਕਰਤਾਰ) ਦੇ ਨਿਸ਼ਾਨ ਦੇ ਸੂਚਕ ਵਜੋਂ ਦਰਜ ਹੈ।
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।1928 ਵਿੱਚ ਭਗਤ ਸਿੰਘ ਤੇ ਉਸਦੇ ਸਾਥੀ ਸ਼ਿਵਰਾਮ ਰਾਜਗੁਰੂ ਨੇ 21 ਸਾਲਾ ਬਰਤਾਨਵੀ ਪੁਲਿਸ ਅਫ਼ਸਰ ਜੌਨ ਸਾਂਡਰਸ ਦਾ ਲਾਹੌਰ ਵਿਖੇ ਗੋਲੀ ਮਾਰਕੇ ਕਤਲ ਕੀਤਾ ਜਦਕਿ ਉਹਨਾਂ ਦਾ ਮਕਸਦ ਜੇਮਜ਼ ਸਕੌਟ ਨਾਂ ਦੇ ਸੀਨੀਅਰ ਪੁਲਿਸ ਸੁਪਰਿਨਟੈਂਡੈਂਟ ਦਾ ਕਤਲ ਕਰਨਾ ਸੀ।
"ਲੋਕ-ਨਾਚ ਨਾਲ ਮਾਨਸਿਕਤਾ ਨਾਚ ਕਲਾ ਨੂੰ ਆਪਣੇ ਜੀਵਨ ਦਾ ਸੁਭਾਵਿਕ ਅਮਲ ਪ੍ਰਵਾਨ ਕਰਦੀ ਰਹੀ ਹੈ।" 'ਨੱਚਣ ਵਾਲੇ ਦੀ ਅੱਡੀ ਨਾ ਰਹਿੰਦੀ , ਗਾਉਣ ਵਾਲੇ ਦਾ ਮੂੰਹ' ਇਸ ਸੁਭਾਵਕ ਅਮਲ ਦੀ ਪੁਸ਼ਟੀ ਕਰਦੀ ਕਾਵਿ ਸਤਰ ਹੈ। ਨਾਚ ਕਲਾ ਕਿਸੇ ਵੀ ਸੂਰਤ ਵਿੱਚ ਮੂਕ ਪੇਸ਼ਕਾਰੀ ਨਹੀਂ ਹੈ। ਖ਼ਾਸਕਰ ਪੰਜਾਬੀ ਲੋਕ ਨਾਚ ਗਿੱਧਾ ਭੰਗੜਾ ਤਾਂ ਗੀਤਾਂ ਦੇ ਬੋਲ ਜਾਂ ਬੋਲੀਆਂ ਤੋਂ ਬਿਨਾਂ ਪੇਸ਼ ਕਿਤੇ ਜਾਣਾ ਸੰਭਵ ਹੀ ਨਹੀਂ। ਲੋਕ-ਸਮੂਹ ਦੀ ਸਿਰਜਨ-ਕਲਾ ਦੀ ਇੱਕ ਮਹੱਤਵਪੂਰਨ ਵੰਨਗੀ ਹੈ, ਜੋ ਲੋਕ-ਮਾਨਸ ਦੇ ਸਮੁਚੇ ਹਾਵਾਂ-ਭਾਵਾਂ ਨੂੰ ਸਰੀਰਕ ਮੁਦਰਾਵਾਂ ਦੇ ਪ੍ਰਗਟਾਉ-ਸੰਦਰਭ ਰਾਹੀਂ ਪੇਸ਼ ਕਰਦੀ ਹੈ। ਲੋਕ ਨਾਚ ਵੀ ਇਸੇ ਪ੍ਰਕਾਰ ਦੀ ਇੱਕ ਲੋਕ-ਕਲਾ ਹੈ। ਲੋਕ-ਨਾਚ ਮੰਨੋਰੰਜਨ ਦਾ ਸਾਧਨ ਹੀ ਨਹੀਂ, ਇਹ ਕਿਸੇ ਖਿੱਤੇ ਦੇ ਜਨ-ਸਮੂਹ ਦੀ ਸਮਾਜਿਕ, ਸੱਭਿਆਚਾਰਕ, ਨੈਤਿਕ, ਧਾਰਮਿਕ, ਰਾਜਸੀ ਅਤੇ ਇਤਹਾਸਿਕ ਜੀਵਨ-ਤੋਰ ਦੀਆਂ ਵਿਭਿੰਨ ਪਰਤਾਂ ਦਾ ਸਰੀਰਕ ਮੁਦਰਾਵਾਂ ਦੇ ਮਾਧਿਅਮ ਰਾਹੀਂ ਆਪ-ਮੁਹਾਰਾ, ਸਧਾਰਨ, ਖੁਸ਼ੀਆਂ-ਖੇੜਿਆਂ ਭਰਪੂਰ ਅੰਦਰੂਨੀ ਭਾਵਨਾਵਾਂ ਦਾ ਬਾਹਰੀ ਪ੍ਰਗਟਾਵਾ ਵੀ ਹੈ। ਪੰਜਾਬ ਦੇ ਲੋਕ-ਨਾਚ ਪੰਜਾਬ ਪੰਜਾਬ ਦੇ ਜਨ-ਜੀਵਨ ਦਾ ਮਹੱਤਪੂਰਨ ਅੰਗ ਹਨ।"ਪੰਜਾਬ ਦੇ ਲੋਕ-ਨਾਚਾਂ ਦਾ ਵਰਗੀਕਰਨ ਦੋ ਪੱਧਰਾਂ ਤੇ ਕੀਤਾ ਜਾ ਸਕਦਾ ਹੈ:
ਗੁਰੂ ਗੋਬਿੰਦ ਸਿੰਘ (ਉਚਾਰਨ: [gʊɾuː goːbɪn̪d̪ᵊ sɪ́ŋgᵊ]; 22 ਦਸੰਬਰ 1666 – 7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ, ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਿਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਓਹ ਸਿੱਖ ਕੌਮ ਦੇ ਅੰਤਿਮ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਦੌਰਾਨ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੁਆਰਾ ਸ਼ਹੀਦ ਕਰਵਾ ਦਿੱਤਾ ਗਿਆ।
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿੱਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਜੀ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿੱਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿੱਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿੱਚ ਆਉਣ ਕਰਕੇ, ਇਸ ਵਿੱਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿੱਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ।2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ਗੁਰੂ ਅਮਰਦਾਸ ਜੀ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿਨ੍ਹਾਂ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ। ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਸਿੱਖਿਆ ਸਿੱਖਣ ਦੀ ਸਹੂਲਤ ਜਾਂ ਗਿਆਨ, ਹੁਨਰ, ਕਦਰਾਂ ਕੀਮਤਾਂ, ਨੈਤਿਕਤਾ, ਵਿਸ਼ਵਾਸਾਂ ਅਤੇ ਆਦਤਾਂ ਦੀ ਪ੍ਰਾਪਤੀ ਦੀ ਪ੍ਰਕਿਰਿਆ ਹੈ। ਵਿੱਦਿਅਕ ਢੰਗਾਂ ਵਿੱਚ ਸਿੱਖਿਆ, ਸਿਖਲਾਈ, ਕਹਾਣੀ ਸੁਣਾਉਣਾ, ਵਿਚਾਰ ਵਟਾਂਦਰੇ ਅਤੇ ਨਿਰਦੇਸ਼ਤ ਖੋਜ ਸ਼ਾਮਲ ਹਨ। ਸਿੱਖਿਆ ਅਕਸਰ ਸਿਖਿਅਕਾਂ ਦੀ ਰਹਿਨੁਮਾਈ ਅਧੀਨ ਹੁੰਦੀ ਹੈ, ਹਾਲਾਂਕਿ ਸਿਖਿਆਰਥੀ ਆਪਣੇ ਆਪ ਨੂੰ ਸਿੱਖਿਅਤ ਵੀ ਕਰ ਸਕਦੇ ਹਨ। ਸਿੱਖਿਆ ਨੂੰ ਰਸਮੀ ਜਾਂ ਗੈਰ-ਰਸਮੀ ਸ਼੍ਰੇਣੀਆਂ ਵਿੱਚ ਲਿਆ ਜਾ ਸਕਦਾ ਹੈ। ਕਿਸੇ ਵੀ ਅਨੁਭਵ ਨੂੰ, ਜਿਸਦਾ ਸੋਚਣ, ਮਹਿਸੂਸ ਕਰਨ ਜਾਂ ਕੰਮ ਕਰਨ ਦੇ ਢੰਗ ਤਰੀਕੇ ਵਿੱਚ ਬਦਲਾਅ ਆਵੇ,ਉਸ ਅਨੁਭਵ ਨੂੰ ਸਿੱਖਿਆ ਮੰਨਿਆ ਜਾ ਸਕਦਾ ਹੈ। ਸਿੱਖਿਆ ਦੀ ਕਾਰਜਪ੍ਰਣਾਲੀ ਨੂੰ ਸਿੱਖਿਆ ਸ਼ਾਸਤਰ (ਪੈਡਾਗੋਜੀ) ਕਿਹਾ ਜਾਂਦਾ ਹੈ।ਸਿੱਖਿਆ ਨੂੰ ਆਮ ਤੌਰ ਤੇ ਪ੍ਰੀ ਪ੍ਰਾਇਮਰੀ ਸਕੂਲ ਜਾਂ ਕਿੰਡਰਗਾਰਟਨ, ਪ੍ਰਾਇਮਰੀ ਸਕੂਲ, ਸੈਕੰਡਰੀ ਸਕੂਲ ਅਤੇ ਫਿਰ ਕਾਲਜ, ਯੂਨੀਵਰਸਿਟੀ, ਜਾਂ ਅਪ੍ਰੈਂਟਿਸਸ਼ਿਪ ਦੇ ਪੜਾਵਾਂ ਵਿੱਚ ਵੰਡਿਆ ਜਾਂਦਾ ਹੈ।
ਭਾਰਤ ਦੱਖਣੀ ਏਸ਼ੀਆ ਦਾ ਇੱਕ ਦੇਸ਼ ਹੈ। ਇਹ ਖੇਤਰਫਲ ਦੇ ਹਿਸਾਬ ਨਾਲ ਦੁਨੀਆਂ ਦਾ ਸੱਤਵਾਂ ਅਤੇ ਆਬਾਦੀ ਦੇ ਹਿਸਾਬ ਨਾਲ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੁਨੀਆਂ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਇਹ ਦੱਖਣ ਵਿੱਚ ਹਿੰਦ ਮਹਾਂਸਾਗਰ, ਦੱਖਣ-ਪੱਛਮ ਵਿੱਚ ਅਰਬ ਸਾਗਰ ਅਤੇ ਦੱਖਣ-ਪੂਰਬ ਵਿੱਚ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ ਹੈ। ਭਾਰਤ ਪੱਛਮ ਵੱਲ ਪਾਕਿਸਤਾਨ ਅਤੇ ਅਫ਼ਗ਼ਾਨਿਸਤਾਨ, ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ, ਪੂਰਬ ਵੱਲ ਬਰਮਾ ਅਤੇ ਬੰਗਲਾਦੇਸ਼ ਆਦਿ ਦੇਸ਼ਾਂ ਨਾਲ ਜ਼ਮੀਨੀ ਸਰਹੱਦ ਸਾਂਝੀ ਕਰਦਾ ਹੈ ਅਤੇ ਦੱਖਣ ਵੱਲ ਮਾਲਦੀਵ ਅਤੇ ਸ੍ਰੀ ਲੰਕਾ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦਾ ਹੈ। ਭਾਰਤ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਬਰਮਾ, ਥਾਈਲੈਂਡ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦੇ ਹਨ।
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਆਇਜ਼ੈਕ ਨਿਊਟਨ ਇੰਗਲੈਂਡ ਦੇ ਇੱਕ ਵਿਗਿਆਨੀ ਸਨ। ਉਹਨਾਂ ਨੇ ਗੁਰੁਤਾਕਰਸ਼ਣ ਦਾ ਨਿਯਮ ਅਤੇ ਗਤੀ ਦੇ ਨਿਯਮਾਂ ਦੀ ਖੋਜ ਕੀਤੀ। ਉਹ ਇੱਕ ਗਣਿਤ ਵਿਗਿਆਨੀ, ਭੌਤਿਕ ਵਿਗਿਆਨੀ, ਜੋਤਸ਼ੀ ਅਤੇ ਦਾਰਸ਼ਨਿਕ ਸਨ। ਇਨ੍ਹਾਂ ਦਾ ਸ਼ੋਧ ਪੱਤਰ Philosophiae Naturalis Principia Mathematica ਸੰਨ 1687 ਵਿੱਚ ਪ੍ਰਕਾਸ਼ਿਤ ਹੋਇਆ,ਜਿਸ ਵਿੱਚ ਗੁਰੂਤਾਕਰਸ਼ਣ ਅਤੇ ਗਤੀ ਦੇ ਨਿਯਮਾਂ ਦੀ ਵਿਆਖਿਆ ਕੀਤੀ ਗਈ ਸੀ,ਅਤੇ ਇਸ ਪ੍ਰਕਾਰ ਕਲਾਸੀਕਲ ਭੌਤਿਕ ਵਿਗਿਆਨ ਦੀ ਨੀਂਹ ਰੱਖੀ। ਉਹਨਾਂ ਦੀ ਫਿਲੋਸੋਫੀ ਨੇਚੁਰੇਲਿਸ ਪ੍ਰਿੰਸਿਪਿਆ ਮੇਥੇਮੇਟਿਕਾ, 1687 ਵਿੱਚ ਪ੍ਰਕਾਸ਼ਿਤ ਹੋਈ, ਇਹ ਵਿਗਿਆਨ ਦੇ ਇਤਿਹਾਸ ਵਿੱਚ ਆਪਜੀ ਦੀ ਸਭ ਤੋਂ ਪ੍ਰਭਾਵਸ਼ਾਲੀ ਕਿਤਾਬ ਹੈ,ਜੋ ਸਾਰਾ ਸਾਹਿਤਕ ਯੰਤਰ ਵਿਗਿਆਨ ਲਈ ਆਧਾਰਭੂਤ ਕਾਰਜ ਦੀ ਭੂਮਿਕਾ ਨਿਭਾਉਂਦੀ ਹੈ।ਇਸ ਕਾਰਜ ਵਿੱਚ, ਨਿਊਟਨ ਨੇ ਗੁਰੂਤਾ ਅਤੇ ਗਤੀ ਦੇ ਤਿੰਨ ਨਿਯਮਾਂ ਦਾ ਵਰਣਨ ਕੀਤਾ ਜਿਨ੍ਹੇ ਅਗਲੀਆਂ ਤਿੰਨ ਸ਼ਤਾਬਦੀਆਂ ਲਈ ਭੌਤਿਕ ਬ੍ਰਹਿਮੰਡ ਦੇ ਵਿਗਿਆਨੀ ਦ੍ਰਿਸ਼ਟੀਕੋਣ ਉੱਤੇ ਆਪਣਾ ਪ੍ਰਭਾਵ ਸਥਾਪਤ ਕਰ ਲਿਆ। ਨਿਊਟਨ ਨੇ ਵਿਖਾਇਆ ਕਿ ਧਰਤੀ ਉੱਤੇ ਵਸਤਾਂ ਦੀ ਗਤੀ ਅਤੇ ਆਕਾਸ਼ੀ ਪਿੰਡਾਂ ਦੀ ਗਤੀ ਦਾ ਨਿਅੰਤਰਣ ਪ੍ਰਕਿਰਤਕ ਨਿਯਮਾਂ ਦੁਆਰਾ ਹੁੰਦਾ ਹੈ, ਇਸਨੂੰ ਦਰਸਾਉਣ ਲਈ ਉਹਨਾਂ ਨੇ ਗ੍ਰਿਹਾਂ ਦੀ ਗਤੀ ਦੇ ਕੇਪਲਰ ਦੇ ਨਿਯਮਾਂ ਅਤੇ ਆਪਣੇ ਗੁਰੁਤਾਕਰਸ਼ਣ ਦੇ ਸਿੱਧਾਂਤ ਦੇ ਵਿੱਚ ਲਗਾਤਾਰਤਾ ਸਥਾਪਤ ਕੀਤੀ, ਇਸ ਪ੍ਰਕਾਰ ਤੋਂ ਸੂਰਜ ਕੇਂਦਰੀਪਣ ਅਤੇ ਵਿਗਿਆਨਕ ਕ੍ਰਾਂਤੀ ਦੇ ਆਧੁਨਿਕੀਕਰਣ ਦੇ ਬਾਰੇ ਵਿੱਚ ਪਿਛਲੇ ਸ਼ੱਕ ਨੂੰ ਦੂਰ ਕੀਤਾ।
ਰੀਤੀ ਰਿਵਾਜ ਸ਼ਬਦ ਅੰਗਰੇਜੀ ਦੇ ਪਦ ritual ਦੇ ਪੰਜਾਬੀ ਅਨੁਵਾਦ ਵਜੋਂ ਵਰਤਿਆ ਗਿਆ ਹੈ। ਸਮਾਜ ਦੇ ਸਮਾਂ ਵਿਹਾ ਚੁੱਕੇ ਕਾਰਜ ਜਦੋਂ ਆਪਣੇ ਸਾਰਥਕ ਪ੍ਰਕਾਰਜ ਤੋਂ ਮੁਕਤ ਹੋ ਕੇ ਪ੍ਰਤੀਕ ਰੂਪ ਵਿੱਚ ਕੀਤੇ ਜਾਂਦੇ ਹਨ, ਤਾਂ ਉਹ ਰਸਮਾਂ ਅਖਵਾਉਂਦੇ ਹਨ। ਪੰਜਾਬ ਵਿੱਚ ਅਜਿਹੇ ਅਨੇਕਾ ਕਾਰਜ ਹਨ, ਜਿਨਾ ਦੀ ਪਹਿਲਾ ਕਦੀ ਮਹੱਤਤਾ ਸੀ, ਪਰ ਹੁਣ ਉਹ ਵੇਲਾ ਵਿਹਾ ਚੁਕੇ ਹਨ ਪਰ ਇਹ ਪ੍ਰਕਾਰਜ ਪ੍ਰਤੀਕ ਰੂਪ ਵਿੱਚ ਅੱਜ ਵੀ ਨਿਭਾਏ ਜਾਂਦੇ ਹਨ। ਜਿਸ ਤਰਾਂ ਉਹਨਾਂ ਦਾ ਵਾਸਤਵਿਕ ਅਮਲ ਹੋਇਆ ਕਰਦਾ ਸੀ। ਵਿਅਕਤੀ ਜੀਵਨ ਨਾਲ ਸਬੰਧਿਤ ਅਜਿਹਾ ਕੋਈ ਮੌਕਾ ਨਹੀਂ ਜਦੋਂ ਕੋਈ ਰਸਮ ਨਾ ਕੀਤੀ ਜਾਂਦੀ ਹੋਵੇ। ਵਿਅਕਤੀ ਜੀਵਨ ਦੀਆਂ ਤਿੰਨ ਅਵਸਥਾਵਾਂ ਪ੍ਰਮੁੱਖ ਮੰਨੀਆਂ ਜਾਂਦੀਆਂ ਹਨ। ਜਨਮ ਵਿਆਹ ਮੌਤ ਉਹਨਾਂ ਨਾਲ ਸਬੰਧਿਤ ਰਸਮਾਂ ਹੇਠ ਲਿਖੇ ਹਨ: -
ਦਲੀਪ ਕੌਰ ਟਿਵਾਣਾ (4 ਮਈ 1935 - 31 ਜਨਵਰੀ 2020) ਇੱਕ ਪੰਜਾਬੀ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਸੀ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਹਨਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ 'ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ।ਟਿਵਾਣਾ ਨੂੰ 1971 ਵਿੱਚ ਆਪਣੇ ਨਾਵਲ ਏਹੁ ਹਮਾਰਾ ਜੀਵਣਾ ਲਈ ਸਾਹਿਤ ਅਕਾਦਮੀ ਇਨਾਮ ਮਿਲਿਆ।
ਸ਼ਹੀਦ ਊਧਮ ਸਿੰਘ (26 ਦਸੰਬਰ 1899 – 31 ਜੁਲਾਈ 1940) ਦਾ ਨਾਂ ਪੰਜਾਬ ਦੇ ਚੋਟੀ ਦੇ ਸਿੱਖ ਸ਼ਹੀਦਾਂ ਵਿੱਚ ਸ਼ੁਮਾਰ ਹੁੰਦਾ ਹੈ। ਸ਼ਹੀਦ ਊਧਮ ਸਿੰਘ ਦਾ ਜਨਮ ਜ਼ਿਲ੍ਹਾ ਸੰਗਰੂਰ ਦੇ ਸ਼ਹਿਰ ਸੁਨਾਮ ਵਿਖੇ ਹੋਇਆ। ਊਧਮ ਸਿੰਘ ਕੰਬੋਜ ਕੌਮ ਨਾਲ ਸਬੰਧ ਰੱਖਦਾ ਸੀ। ਉਸਨੇ ਇਹੀ ਨਾਂ 'ਕਤਲ ਕੇਸ' ਸਮੇਂ ਕਚਿਹਰੀ ਵਿੱਚ ਦੱਸਿਆ ਸੀ। ਉਸ ਨੇ ਅੰਗਰੇਜ਼ੀ ਹਕੂਮਤ ਦੇ ਅਹਿਲਕਾਰ ਮਾਈਕਲ ਉਡਵਾਇਰ ਵੱਲੋਂ ਸੰਨ 1919 ਦੀ ਵਿਸਾਖੀ ਵਾਲੇ ਦਿਨ ਨਿਹੱਥੇ ਅਤੇ ਬੇਕਸੂਰ ਪੰਜਾਬੀਆਂ ਨੂੰ ਜਾਨੋਂ ਮਾਰ ਦੇਣ ਦੀ ਕਾਰਵਾਈ ਦਾ ਬਦਲਾ ਲੈਣ ਦੀ ਚਿੰਗਾਰੀ ਆਪਣੇ ਮਨ ਵਿੱਚੋਂ 20 ਸਾਲਾਂ ਤਕ ਬੁਝਣ ਨਹੀਂ ਦਿੱਤੀ। ਇੰਨਾ ਲੰਮਾ ਸਮਾਂ ਇਨਕਲਾਬੀ ਮਸ਼ਾਲ ਨੂੰ ਆਪਣੇ ਮਨ ਵਿੱਚ ਬਲਦਾ ਰੱਖਣਾ ਇੱਕ ਵਿਲੱਖਣ ਇਤਿਹਾਸਕ ਉਦਾਹਰਨ ਹੈ।
ਗੁਰਮੁਖੀ (ਪੰਜਾਬੀ: گُرمُکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਇੱਕਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਲਾਲਾ ਧਨੀ ਰਾਮ ਚਾਤ੍ਰਿਕ (4 ਅਕਤੂਬਰ 1876– 18 ਦਸੰਬਰ 1954) ਆਧੁਨਿਕ ਪੰਜਾਬੀ ਕਵਿਤਾ ਦੇ ਸੰਸਥਾਪਕ ਮੰਨੇ ਜਾਂਦੇ ਹਨ। ਉਹਨਾਂ ਦੀਆਂ ਰਚਨਾਵਾਂ ਪ੍ਰਾਚੀਨ ਅਤੇ ਨਵੀਂ ਪੰਜਾਬੀ ਕਵਿਤਾ ਵਿਚਕਾਰ ਕੜੀ ਹਨ। ਗੁਰਮੁਖੀ ਲਿਪੀ ਲਈ ਟਾਈਪ ਸੈੱਟ ਨੂੰ ਮਿਆਰੀ ਬਣਾਉਣ ਦਾ ਸਿਹਰਾ ਵੀ ਉਹਨਾਂ ਨੂੰ ਜਾਂਦਾ ਹੈ। ਉਹ ਹੀ ਸਭ ਤੋਂ ਪਹਿਲੇ ਵਿਦਵਾਨ ਹਨ, ਜਿਹਨਾਂ ਨੂੰ ਸਾਹਿਤ ਸੇਵਾ ਦੇ ਬਦਲੇ ਉਹਨਾਂ ਦੀ 75ਵੀਂ ਬਰਸੀ ਉੱਤੇ ਅਭਿਨੰਦਨ ਗਰੰਥ ਸਮਰਪਤ ਕਰਕੇ ਸਨਮਾਨਿਤ ਕੀਤਾ ਗਿਆ।
ਬੁੱਲ੍ਹੇ ਸ਼ਾਹ (1680-1758) ਇੱਕ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਹਨਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਹਨਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ। ਪਾਕਿਸਤਾਨ ਦੇ ਸ਼ਹਿਰ ਕਸੂਰ ਵਿੱਚ ਬਾਬਾ ਬੁੱਲੇ ਬੁੱਲੇ ਸ਼ਾਹ ਦੀ ਮਜ਼ਾਰ ਵੀ ਬਣੀ ਹੋਈ ਹੈ ਜਿੱਥੇ ਹਰ ਸਾਲ ਮੇਲਾ ਲਗਦਾ ਹੈ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ 'ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦੇ ਸੰਤ ਸਨ
ਵਹਿਮ ਭਰਮ ਦੀ ਆਧਾਰਸ਼ਿਲਾ ਡਰ ਹੈ। ਜਦੋਂ ਵਿਅਕਤੀ ਵੱਖ-ਵੱਖ ਕੁਦਰਤੀ ਸ਼ਕਤੀਆਂ ਤੋਂ ਡਰਨ ਲੱਗਾ ਤਾਂ ਉਸਨੇ ਆਪਣੀ ਮਾਨਸਿਕ ਕਮਜ਼ੋਰੀ ਨੂੰ ਸਹਾਰਾ ਦੇਣ ਲਈ ਅਨੇਕਾਂ ਪੂਜਾ ਵਿਧੀਆਂ ਨੂੰ ਅਪਣਾਉਣਾ ਸ਼ੁਰੂ ਕੀਤਾ ਜਿਸ ਨਾਲ ਵੱਖੋ-ਵੱਖਰੇ ਵਹਿਮ ਭਰਮ ਦੀ ਪ੍ਰਚਲਿਤ ਹੋ ਗਏ। ਮਨੁੱਖ ਪ੍ਰਕਿਰਤੀ ਦੇ ਪ੍ਰਭਾਵ ਨੂੰ ਸਮਝਣੋਂ ਅਸਮਰੱਥ ਹੋਣ ਕਰ ਕੇ ਡਰਿਆ ਤੇ ਸਹਿਮਿਆ ਰਹਿੰਦਾ ਸੀ, ਜਦੋਂ ਉਹ ਹਰ ਜੜ੍ਹ ਵਸਤੂ ਵਿੱਚ ਕਿਸੇ ਭਲੀ ਜਾਂ ਚੰਦਰੀ ਆਤਮਾ ਦੀ ਹੋਂਦ ਨੂੰ ਮੰਨ ਦੇ ਉਸ ਦੇ ਚੰਗੇ ਪ੍ਰਭਾਵ ਨੂੰ ਗ੍ਰਹਿਣ ਕਰਨ ਤੇ ਚੰਦਰੇ ਤੋਂ ਮੁਕਤੇ ਹੋਣ ਲਈ ਕਈ ਰੀਤਾਂ ਤੇ ਟੂਣੇ ਕਰਿਆ ਕਰਦਾ ਸੀ ਤੇ ਹਰ ਘਟਨਾ ਕਿਸੇ ਗੈਵੀ ਸ਼ਕਤੀ ਕਰ ਕੇ ਵਾਪਰਦੀ ਹੈ ਤਾਂ ਵਿਸ਼ਵਾਸ ਰੱਖਦਾ ਸੀ ਤਾਂ ਅਨੇਕਾਂ ਵਹਿਮ ਭਰਮਾਂ ਦਾ ਜਨਮ ਹੋਇਆ।" ਮਨੁੱਖ ਇੱਕ ਸਮਾਜਿਕ ਵਾਤਾਵਰਣ ਵਿੱਚ ਰਹਿੰਦਾ ਹੈ। ਵਿਸ਼ਵਾਸ ਇਸ ਵਾਤਾਵਰਣ ਦਾ ਮਹੱਤਵਪੂਰਨ ਭਾਗ ਹਨ ਜਿਹਨਾਂ ਵਿੱਚ ਸਭ ਕੁਝ ਸ਼ਾਮਿਲ ਹੈ ਜਿਸ ਨੂੰ ਅਸੀਂ ਵਹਿਮ, ਪਰੰਪਰਾ ਜਾ ਤੁਅੱਸਬ ਕਹਿੰਦੇ ਹਾਂ। ਡੰਡੀਜ਼ ਨੇ ਐਚ.ਜੇ.
ਭਾਰਤ ਦੇ ਪੰਜਾਬ ਰਾਜ ਦਾ ਇੱਕ ਜ਼ਿਲ੍ਹਾ ਇੱਕ ਪ੍ਰਸ਼ਾਸਕੀ ਭੂਗੋਲਿਕ ਇਕਾਈ ਹੈ, ਜਿਸਦਾ ਮੁਖੀ ਜ਼ਿਲ੍ਹਾ ਮੈਜਿਸਟ੍ਰੇਟ ਜਾਂ ਡਿਪਟੀ ਕਮਿਸ਼ਨਰ, ਭਾਰਤੀ ਪ੍ਰਸ਼ਾਸਨਿਕ ਸੇਵਾ ਨਾਲ ਸਬੰਧਤ ਇੱਕ ਅਧਿਕਾਰੀ ਹੁੰਦਾ ਹੈ। ਜ਼ਿਲ੍ਹਾ ਮੈਜਿਸਟਰੇਟ ਜਾਂ ਡਿਪਟੀ ਕਮਿਸ਼ਨਰ ਦੀ ਸਹਾਇਤਾ ਪੰਜਾਬ ਸਿਵਲ ਸਰਵਿਸ ਅਤੇ ਹੋਰ ਰਾਜ ਸੇਵਾਵਾਂ ਨਾਲ ਸਬੰਧਤ ਬਹੁਤ ਸਾਰੇ ਅਧਿਕਾਰੀਆਂ ਦੁਆਰਾ ਕੀਤੀ ਜਾਂਦੀ ਹੈ। 14 ਮਈ 2021 ਨੂੰ ਸੰਗਰੂਰ ਜ਼ਿਲ੍ਹੇ ਤੋਂ ਮਾਲੇਰਕੋਟਲਾ ਜ਼ਿਲ੍ਹੇ ਨੂੰ 23ਵੇਂ ਜ਼ਿਲ੍ਹੇ ਵਜੋਂ ਵੰਡਣ ਤੋਂ ਬਾਅਦ ਪੰਜਾਬ ਵਿੱਚ 23 ਜ਼ਿਲ੍ਹੇ ਹਨ।
ਗੂਰੁ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦਸਾਂ ਵਿਚੋਂ ਦੂਜੇ ਗੁਰੂ ਸਨ। ਇਹਨਾਂ ਦਾ ਜਨਮ ਹਿੰਦੂ ਖ਼ਾਨਦਾਨ ਵਿੱਚ, ਜਮਾਂਦਰੂ ਨਾਮ ਲਹਿਣੇ ਨਾਲ਼, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਨੇੜੇ) ਪੰਜਾਬ ਵਿਖੇ ਹੋਇਆ। ਭਾਈ ਲਹਿਣਾ ਖੱਤਰੀ ਟੱਬਰ ਵਿੱਚ ਪਲ਼ਿਆ, ਜਿਸਦੇ ਪਿਓ ਨਿੱਕੇ ਸਕੇਲ ਦੇ ਸੁਦਾਗਰ ਸੀ, ਅਤੇ ਆਪ ਉਹ ਦੁਰਗਾ ਦੇ ਪੁਜਾਰੀ ਸਨ। ਇਹਨਾਂ ਦੀ ਮੁਲਾਕਾਤ ਗੁਰੂ ਨਾਨਕ, ਸਿੱਖੀ ਦੇ ਬਾਨੀ ਨਾਲ਼ ਹੋਣ ਤੋਂ ਬਾਅਦ ਇਹ ਸਿੱਖ ਬਣ ਗਏ। ਗੁਰੂ ਨਾਨਕ ਸਾਹਿਬ ਨੇ ਲਹਿਣਾ ਨਾਮ ਤਬਦੀਲ ਕਰ ਅੰਗਦ ("ਮੇਰਾ ਆਪਣਾ ਅੰਗ") ਰੱਖ ਦਿੱਤਾ, ਅਤੇ ਆਪਣੇ ਪੁੱਤਾਂ ਦੀ ਬਜਾਏ ਅੰਗਦ ਨੂੰ ਦੂਜਾ ਗੁਰੂ ਐਲਾਨ ਦਿੱਤਾ।ਗੁਰੂ ਨਾਨਕ ਦੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਬਾਅਦ, 1539 ਵਿੱਚ ਗੁਰੂ ਅੰਗਦ ਸਿੱਖਾਂ ਦੇ ਰਹਿਬਰ ਬਣੇ। ਇਹ ਸਿੱਖੀ ਵਿੱਚ ਗੁਰਮੁਖੀ ਨੂੰ ਇਖਤਿਆਰ ਅਤੇ ਮਿਆਰਬੰਦ ਕਰਨ ਲਈ ਮਸ਼ਹੂਰ ਹਨ। ਇਹਨਾਂ ਨੇ ਨਾਨਕ ਦੇ ਵਾਕ ਇਕੱਤਰ ਕਰਨੇ ਸ਼ੁਰੂ ਕੀਤੇ, ਨਾਲ਼ 63 ਵਾਕ ਆਪ ਰਚੇ। ਆਪਣੇ ਪੁੱਤਾਂ ਦੀ ਬਜਾਏ, ਇਹਨਾਂ ਨੇ ਆਪਣੇ ਮੁਰੀਦ ਅਮਰਦਾਸ ਨੂੰ ਗੁਰੂ ਤਖ਼ਤ ਦਾ ਵਾਰਸ ਅਤੇ ਤੀਜਾ ਗੁਰੂ ਐਲਾਨਿਆ।
ਸਿੱਧੂ ਮੂਸੇ ਵਾਲਾ ਜਾਂ ਸ਼ੁਭਦੀਪ ਸਿੰਘ ਸਿੱਧੂ (11 ਜੂਨ 1993 – 29 ਮਈ 2022), ਇੱਕ ਪੰਜਾਬੀ ਗਾਇਕ ਅਤੇ ਗੀਤਕਾਰ ਸੀ। ਉਸ ਨੇ ਆਪਣੇ ਸੰਗੀਤਕ ਕਰੀਅਰ ਦੀ ਸ਼ੁਰੂਆਤ 2017 ਵਿੱਚ "ਲਾਇਸੰਸ" ਗੀਤ ਨਾਲ ਕੀਤੀ। ਸਿੱਧੂ ਦੁਆਰਾ ਲਿਖਿਆ ਇਹ ਗੀਤ ਪੰਜਾਬੀ ਗਾਇਕ ਨਿੰਜਾ ਨੇ ਗਾਇਆ। ਇਸ ਤੋਂ ਬਾਅਦ ਅਗਲਾ ਗੀਤ "ਸੋ ਹਾਈ" ਸਿੱਧੂ ਨੇ ਆਪ ਲਿਖਿਆ ਅਤੇ ਗਾਇਆ। ਇਸ ਗੀਤ ਨਾਲ ਸ਼ੁੱਭਦੀਪ ਨੂੰ ਇੱਕ ਨਵੀਨ ਪਹਿਚਾਣ ਮਿਲੀ ਅਤੇ ਆਉਣ ਵਾਲੇ ਕੁਝ ਹੀ ਸਮੇਂ ਵਿੱਚ ਉਸਨੇ ਪੰਜਾਬੀ ਸੰਗੀਤ ਜਗਤ ਵਿੱਚ ਇੱਕ ਵੱਖਰਾ ਨਾਮ ਖੱਟਿਆ।
ਸਿੱਖੀ ਜਾਂ ਸਿੱਖ ਧਰਮ (ਸਿੱਖ ਦਾ ਮਤਲਬ, "ਸਿੱਖਣ ਵਾਲ਼ਾ") ਇੱਕ ਭਾਰਤੀ ਧਰਮ ਹੈ, ਜੋ 15ਵੀਂ ਸਦੀ ਵਿੱਚ ਭਾਰਤੀ ਉਪਮਹਾਂਦੀਪ ਦੇ ਪੰਜਾਬ ਖੇਤਰ ਵਿੱਚ ਸ਼ੁਰੂ ਹੋਇਆ। ਇਹ ਜਗਤ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ ਅਤੇ ਸਾਰੇ ਵਿਸ਼ਵਵਿਆਪੀ ਪ੍ਰਮੁੱਖਤਾ ਪ੍ਰਾਪਤ ਧਰਮਾਂ ਵਿੱਚੋਂ ਸਭ ਤੋਂ ਹਾਲੀਆ ਸਥਾਪਤ ਹੋਇਆ। ਸਿੱਖ ਪੰਥ ਨੂੰ ਮੰਨਣ ਵਾਲਿਆਂ ਦੀ ਗਿਣਤੀ ਲਗਭਗ 3 ਕਰੋੜ (ਜਾਂ 25–30 ਮਿਲੀਅਨ) ਹੈ, ਇਨ੍ਹਾਂ ਦਾ ਬਹੁਮਤ ਪੰਜਾਬ, ਭਾਰਤ ਵਿੱਚ ਰਹਿੰਦਾ ਹੈ। ਸਿੱਖ ਧਰਮ ਦਾ ਅਧਿਆਤਮਕ ਆਧਾਰ ਸਿੱਖਾਂ ਦੇ ਦਸ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਹੈ, ਜੋ ਕਿ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਗੂਰੂ ਨਾਨਕ ਦੇਵ ਨੇ ਸਿੱਖ ਧਰਮ ਦੀ ਨੀਂਹ ਰੱਖੀ ਸੀ ਅਤੇ ਗੂਰੂ ਗੋਬਿੰਦ ਸਿੰਘ ਨੇ ਗੂਰੂ ਗ੍ਰੰਥ ਸਾਹਿਬ ਨੂੰ ਇਸਦੇ ਅੰਤਮ ਗੁਰੂ ਵਜੋਂ ਨਿਯੁਕਤ ਕਰਕੇ ਦੇਹਧਾਰੀ ਗੁਰੂ ਦੀ ਪਰੰਪਰਾ ਨੂੰ ਸਮਾਪਤ ਕੀਤਾ। ਗੁਰੂ ਨਾਨਕ ਦੀਆਂ ਪ੍ਰਮੁੱਖ ਸਿੱਖਿਆਵਾਂ ਵਿੱਚ ਸ਼ਾਮਲ ਹਨ: ਰੱਬ ਉੱਪਰ ਯਕੀਨ ਰੱਖਕੇ ਉਸਦਾ ਨਾਮ ਜਪਣਾ, ਮਨੁੱਖਤਾ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁੱਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜਿਉਣਾ। ਗੁਰੂ ਹਰਿਗੋਬਿੰਦ (ਛੇਵਾਂ ਗੁਰੂ) ਨੇ ਮੀਰੀ-ਪੀਰੀ ਦੀ ਧਾਰਨਾ ਨੂੰ ਸਥਾਪਤ ਕੀਤਾ ਜਿਸਦੇ ਅਧੀਨ ਦੋਵਾਂ ਅਸਥਾਈ ਜਾਂ ਰਾਜਨੀਤਕ ਅਧਿਕਾਰ (ਮੀਰੀ) ਅਤੇ ਅਧਿਆਤਮਕ ਸ਼ਕਤੀ (ਪੀਰੀ) ਨੂੰ ਸਮਾਨ ਮਹੱਤਤਾ ਪ੍ਰਾਪਤ ਹੋਈ।
ਅੰਮ੍ਰਿਤਸਰ (ਜਾਂ ਅੰਮ੍ਰਿਤਸਰ; ਮਤਲਬ: "ਅੰਮ੍ਰਿਤ ਦਾ ਸਰੋਵਰ") ਚੜ੍ਹਦੇ ਪੰਜਾਬ ਦਾ ਇੱਕ ਸਰਹੱਦੀ ਸ਼ਹਿਰ ਹੈ ਜੋ ਪੰਜਾਬ ਦੇ ਉੱਤਰ-ਪੱਛਮੀ ਹਿੱਸੇ ਵਿੱਚ ਸਥਿੱਤ ਹੈ। ਇਹ ਲਾਹੌਰ ਤੋਂ 67 ਕਿਲੋਮੀਟਰ ਦੂਰ ਹੈ। ਇਹ ਸਿੱਖ ਧਰਮ ਦਾ ਧਾਰਮਿਕ ਅਤੇ ਸੱਭਿਆਚਾਰਕ ਕੇਂਦਰ ਹੈ। ਪੰਜਾਬੀ ਇੱਥੋਂ ਦੀ ਮੁੱਖ ਜਾਂ ਪਹਿਲੀ ਬੋਲੀ ਹੈ | ਇਸ ਦਾ ਸਰਕਾਰੀ ਮੁੱਖ ਦਫ਼ਤਰ ਅੰਮ੍ਰਿਤਸਰ ਜ਼ਿਲ੍ਹਾ ਹੈ। ਇਸ ਦੀ ਆਬਾਦੀ ਕਰੀਬ ੨੦੦੦੦੦੦ ਸ਼ਹਿਰੀ ਅਤੇ ੩,੦੦੦,੦੦੦ ਦੇ ਕਰੀਬ ਅੰਮ੍ਰਿਤਸਰ ਜ਼ਿਲੇ ਵਿੱਚ ੨੦੧੧ ਦੀ ਭਾਰਤੀ ਮਰਦਮਸ਼ੁਮਾਰੀ ਮੁਤਾਬਕ ਹੈ। ਯਾਤਰਾ ਲਈ ਸਭ ਤੋਂ ਵਧੀਆ ਸਮਾਂ ਅਕਤੂਬਰ ਅਤੇ ਮਾਰਚ ਵਿੱਚ ਹੈ।
ਰਾਜਨੀਤੀ ਵਿਗਿਆਨ ਇੱਕ ਸਮਾਜਿਕ ਵਿਗਿਆਨ ਹੈ ਜੋ ਸ਼ਾਸਨ ਪ੍ਰਣਾਲੀ ਦੇ ਪ੍ਰਬੰਧਾਂ ਅਤੇ ਸਿਆਸੀ ਸਰਗਰਮੀਆਂ, ਸਿਆਸੀ ਵਿਚਾਰਾਂ ਅਤੇ ਸਿਆਸੀ ਵਿਵਹਾਰ ਦਾ ਵਿਸ਼ਲੇਸ਼ਣ ਕਰਦਾ ਹੈ। ਇਹ ਸਿਆਸਤ ਦੇ ਸਿਧਾਂਤ ਅਤੇ ਅਭਿਆਸ ਨੂੰ ਵਿਆਪਕ ਤੌਰ 'ਤੇ ਪੇਸ਼ ਕਰਦਾ ਹੈ ਜਿਸ ਨੂੰ ਆਮ ਤੌਰ 'ਤੇ ਸ਼ਕਤੀ ਅਤੇ ਸਰੋਤਾਂ ਦੀ ਵੰਡ ਦਾ ਨਿਰਧਾਰਨ ਕਰਨ ਦੇ ਤੌਰ ਤੇ ਵਿਚਾਰਿਆ ਜਾਂਦਾ ਹੈ। ਰਾਜਨੀਤੀ ਵਿਗਿਆਨੀ "ਸਿਆਸੀ ਘਟਨਾਵਾਂ ਅਤੇ ਹਾਲਤਾਂ ਦੇ ਅਧੀਨ ਸਬੰਧਾਂ ਨੂੰ ਪ੍ਰਗਟ ਕਰਨ ਲਈ ਆਪਣੇ ਆਪ ਨੂੰ ਰਚਦੇ ਹੋਏ ਦੇਖਦੇ ਹਨ, ਅਤੇ ਇਸ ਖੁਲਾਸੇ ਤੋਂ ਉਹ ਰਾਜਨੀਤੀ ਦੀ ਦੁਨੀਆਂ ਦੇ ਕੰਮ ਬਾਰੇ ਆਮ ਸਿਧਾਂਤਾਂ ਨੂੰ ਬਣਾਉਣ ਦੀ ਕੋਸ਼ਿਸ਼ ਕਰਦੇ ਹਨ।ਰਾਜਨੀਤਿਕ ਵਿਗਿਆਨ ਵਿੱਚ ਤੁਲਨਾਤਮਕ ਰਾਜਨੀਤੀ, ਰਾਜਨੀਤਿਕ ਅਰਥ-ਵਿਵਸਥਾ, ਅੰਤਰਰਾਸ਼ਟਰੀ ਸਬੰਧਾਂ, ਸਿਆਸੀ ਸਿਧਾਂਤ , ਜਨਤਕ ਪ੍ਰਬੰਧਨ, ਜਨਤਕ ਨੀਤੀ ਅਤੇ ਰਾਜਨੀਤਕ ਪ੍ਰਣਾਲੀ ਸਮੇਤ ਬਹੁਤ ਸਾਰੇ ਉਪ ਖੇਤਰ ਹਨ। ਇਸ ਤੋਂ ਇਲਾਵਾ, ਰਾਜਨੀਤੀ ਵਿਗਿਆਨ ,ਅਰਥ ਸ਼ਾਸਤਰ, ਕਾਨੂੰਨ, ਸਮਾਜ ਸ਼ਾਸਤਰ, ਇਤਿਹਾਸ, ਫ਼ਲਸਫ਼ੇ, ਭੂਗੋਲ, ਮਨੋਵਿਗਿਆਨ ਅਤੇ ਮਾਨਵ ਸ਼ਾਸਤਰ ਦੇ ਖੇਤਰਾਂ ਨਾਲ ਜੁੜੇ ਹੋਏ ਹਨ ਅਤੇ ਇਹਨਾਂ ਉੱਤੇ ਆਧਾਰਿਤ ਹੈ।
ਮਹਾਰਾਣੀ ਜਿੰਦ ਕੌਰ (ਅੰ. 1817 – 1 ਅਗਸਤ 1863) 1843 ਤੋਂ 29 ਮਾਰਚ 1847 ਤੱਕ ਸਿੱਖ ਸਾਮਰਾਜ ਦੀ ਰੀਜੈਂਟ ਸੀ। 29 ਮਾਰਚ 1847 ਨੂੰ ਸਿੱਖ ਸਾਮਰਾਜ ਦੇ ਭੰਗ ਹੋਣ ਤੋਂ ਬਾਅਦ ਸਿੱਖਾਂ ਨੇ ਉਸ ਨੂੰ ਮਹਾਰਾਜਾ ਦਲੀਪ ਸਿੰਘ ਦੀ ਮਹਾਰਾਣੀ ਅਤੇ ਉੱਤਰਾਧਿਕਾਰੀ ਵਜੋਂ ਦਾਅਵਾ ਕੀਤਾ। ਹਾਲਾਂਕਿ, ਉਸੇ ਦਿਨ ਅੰਗਰੇਜ਼ਾਂ ਨੇ ਪੂਰਾ ਕਬਜ਼ਾ ਕਰ ਲਿਆ ਅਤੇ ਦਾਅਵਿਆਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ।ਉਹ ਸਿੱਖ ਸਾਮਰਾਜ ਦੇ ਪਹਿਲੇ ਮਹਾਰਾਜਾ ਰਣਜੀਤ ਸਿੰਘ ਦੀ ਸਭ ਤੋਂ ਛੋਟੀ ਪਤਨੀ ਅਤੇ ਆਖਰੀ ਮਹਾਰਾਜਾ ਦਲੀਪ ਸਿੰਘ ਦੀ ਮਾਂ ਸੀ। ਉਹ ਆਪਣੀ ਸੁੰਦਰਤਾ, ਊਰਜਾ ਅਤੇ ਉਦੇਸ਼ ਦੀ ਤਾਕਤ ਲਈ ਮਸ਼ਹੂਰ ਸੀ ਅਤੇ ਰਾਣੀ ਜਿੰਦਾਂ ਦੇ ਨਾਂ ਨਾਲ ਮਸ਼ਹੂਰ ਸੀ, ਪਰ ਉਸਦੀ ਪ੍ਰਸਿੱਧੀ ਮੁੱਖ ਤੌਰ 'ਤੇ ਭਾਰਤ ਵਿੱਚ ਬ੍ਰਿਟਿਸ਼ ਦੇ ਡਰ ਤੋਂ ਪ੍ਰਾਪਤ ਹੋਈ ਹੈ, ਜਿਸਨੇ ਉਸਨੂੰ "ਪੰਜਾਬ ਦੀ ਮੇਸਾਲੀਨਾ" ਕਿਹਾ ਸੀ।ਰਣਜੀਤ ਸਿੰਘ ਦੇ ਪਹਿਲੇ ਤਿੰਨ ਵਾਰਿਸਾਂ ਦੇ ਕਤਲਾਂ ਤੋਂ ਬਾਅਦ, ਦਲੀਪ ਸਿੰਘ ਸਤੰਬਰ 1843 ਵਿੱਚ 5 ਸਾਲ ਦੀ ਉਮਰ ਵਿੱਚ ਸੱਤਾ ਵਿੱਚ ਆਇਆ ਅਤੇ ਜਿੰਦ ਕੌਰ ਆਪਣੇ ਪੁੱਤਰ ਦੀ ਤਰਫੋਂ ਰੀਜੈਂਟ ਬਣ ਗਈ। ਸਿੱਖਾਂ ਦੀ ਪਹਿਲੀ ਐਂਗਲੋ-ਸਿੱਖ ਜੰਗ ਹਾਰ ਜਾਣ ਤੋਂ ਬਾਅਦ, ਦਸੰਬਰ 1846 ਵਿੱਚ ਇੱਕ ਬ੍ਰਿਟਿਸ਼ ਰੈਜ਼ੀਡੈਂਟ ਦੇ ਨਿਯੰਤਰਣ ਅਧੀਨ ਇੱਕ ਕੌਂਸਲ ਆਫ਼ ਰੀਜੈਂਸੀ ਦੁਆਰਾ ਉਸਦੀ ਥਾਂ ਲੈ ਲਈ ਗਈ ਸੀ। ਹਾਲਾਂਕਿ, ਉਸਦੀ ਸ਼ਕਤੀ ਅਤੇ ਪ੍ਰਭਾਵ ਜਾਰੀ ਰਿਹਾ ਅਤੇ, ਇਸਦਾ ਮੁਕਾਬਲਾ ਕਰਨ ਲਈ, ਬ੍ਰਿਟਿਸ਼ ਨੇ ਉਸਨੂੰ ਕੈਦ ਅਤੇ ਦੇਸ਼ ਨਿਕਾਲਾ ਦਿੱਤਾ। ਤੇਰਾਂ ਸਾਲ ਤੋਂ ਵੱਧ ਸਮਾਂ ਬੀਤ ਗਿਆ ਜਦੋਂ ਉਸਨੂੰ ਦੁਬਾਰਾ ਆਪਣੇ ਬੇਟੇ ਨੂੰ ਦੇਖਣ ਦੀ ਇਜਾਜ਼ਤ ਦਿੱਤੀ ਗਈ, ਜਿਸ ਨੂੰ ਇੰਗਲੈਂਡ ਲਿਜਾਇਆ ਗਿਆ ਸੀ।ਜਨਵਰੀ 1861 ਵਿਚ ਦਲੀਪ ਸਿੰਘ ਨੂੰ ਕਲਕੱਤਾ ਵਿਚ ਆਪਣੀ ਮਾਂ ਨੂੰ ਮਿਲਣ ਦੀ ਇਜਾਜ਼ਤ ਦਿੱਤੀ ਗਈ ਅਤੇ ਉਸ ਨੂੰ ਆਪਣੇ ਨਾਲ ਇੰਗਲੈਂਡ ਵਾਪਸ ਲੈ ਗਿਆ, ਜਿੱਥੇ ਉਹ 46 ਸਾਲ ਦੀ ਉਮਰ ਵਿਚ 1 ਅਗਸਤ 1863 ਨੂੰ ਕੇਨਸਿੰਗਟਨ, ਲੰਡਨ ਵਿਚ ਆਪਣੀ ਮੌਤ ਤੱਕ ਰਹੀ। ਉਸ ਨੂੰ ਅਸਥਾਈ ਤੌਰ 'ਤੇ ਕੇਨਸਲ ਗ੍ਰੀਨ ਵਿਚ ਦਫ਼ਨਾਇਆ ਗਿਆ। ਅਗਲੇ ਸਾਲ ਬੰਬਈ ਦੇ ਨੇੜੇ ਨਾਸ਼ਿਕ ਵਿਖੇ ਕਬਰਸਤਾਨ ਅਤੇ ਸਸਕਾਰ ਕੀਤਾ ਗਿਆ। ਉਸ ਦੀਆਂ ਅਸਥੀਆਂ ਆਖਰਕਾਰ ਉਸਦੀ ਪੋਤੀ, ਰਾਜਕੁਮਾਰੀ ਬਾਂਬਾ ਸੋਫੀਆ ਜਿੰਦਾਂ ਦਲੀਪ ਸਿੰਘ ਦੁਆਰਾ ਉਸਦੇ ਪਤੀ, ਮਹਾਰਾਜਾ ਰਣਜੀਤ ਸਿੰਘ ਦੀ ਲਾਹੌਰ ਵਿੱਚ ਸਮਾਧ (ਸਮਾਰਕ) ਵਿੱਚ ਲਿਜਾਈਆਂ ਗਈਆਂ।
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਐਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇੱਕ ਦਿਨ ਵਿੱਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿੱਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿੱਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿੱਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿੱਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ 'ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਛਪਾਰ ਦਾ ਮੇਲਾ, ਪੰਜਾਬ ਦੇ ਸਮੂਹ ਮੇਲਿਆਂ ਵਿੱਚੋਂ ਇੱਕ ਵਿਲੱਖਣ ਅਤੇ ਸਰੂਪ ਵਿੱਚ ਸੁਚਿੱਤਰ ਮੇਲਾ ਹੈ। ਇਸ ਦਾ ਸਬੰਧ ਪੰਜਾਬੀਆਂ ਦੀ ਪੂਜਾ-ਬਿਰਤੀ ਨਾਲ ਜੁੜਿਆ ਹੋਇਆ ਹੈ। ਇਸ ਮੇਲੇ ਦਾ ਮੁੱਖ ਪ੍ਰਯੋਜਨ ਗੁੱਗੇ ਦੀ ਪੂਜਾ ਅਰਚਨਾ ਕਰਨ ਵਿੱਚ ਨਿਹਿਤ ਮੰਨਿਆ ਗਿਆ ਹੈ। ਗੁੱਗੇ ਦੀ ਪੂਜਾ ‘ਨਾਗ-ਪੂਜਾ’ ਵਰਗੀ ਹੀ ਕੀਤੀ ਜਾਂਦੀ ਹੈ ਜਾਂ ਇਉਂ ਵੀ ਕਹਿ ਸਕਦੇ ਹਾਂ ਕਿ ਨਾਗ ਪੂਜਾ ਦਾ ਕੁਝ ਸੋਧਿਆ ਹੋਇਆ ਰੂਪ ਹੀ ਗੁੱਗਾ ਪੂਜਾ ਹੈ। ਇਸੇ ਭਾਵਨਾ ਬਿਰਤੀ ਸਦਕਾ ਇਹ ਮੇਲਾ ਜ਼ਿਲ੍ਹਾ ਲੁਧਿਆਣਾ ਦੇ ਇੱਕ ਪਿੰਡ ਛਪਾਰ ਵਿਖੇ, ਹਰ ਸਾਲ ਭਾਦਰੋਂ ਮਹੀਨੇ ਦੀ ਚਾਣਨੀ-ਚੌਦਸ ਨੂੰ ਗੁੱਗੇ ਦੀ ਸਥਾਪਤ ਕੀਤੀ ਹੋਈ ਮਾੜੀ ਉੱਪਰ ਬੜੀ ਸੱਜ-ਧੱਜ ਨਾਲ ਲੱਗਦਾ ਹੈ ਅਤੇ ਲਗਪਗ ਸਤ ਦਿਨਾਂ ਤਕ ਖ਼ੂਬ ਭਰਦਾ ਹੈ। ਆਮ ਤੌਰ ਤੇ ਇਹ ਸਤੰਬਰ ਮਹੀਨਾ ਹੁੰਦਾ ਹੈ ਅਤੇ ਇਹ ਮੇਲਾ ਪੰਜਾਬ ਦੇ ਮਾਲਵਾ ਖੇਤਰ ਦੇ ਸਭ ਤੋਂ ਮਸ਼ਹੂਰ ਮੇਲਿਆਂ ਵਿੱਚੋਂ ਇੱਕ ਹੈ। ਇਸ ਮੇਲੇ ਤੇ ਅੱਡ ਅੱਡ ਤਰ੍ਹਾਂ ਦੇ ਝੁਲੇ ਲਗਦੇ ਹਨ ਜਿਵੇ ਕੇ ਚੰਡੋਲ,ਕਿਸ਼ਤੀ,ਮੌਤ ਦਾ ਖੂਹ ਆਦਿ। ਮੇਲੇ ਤੇ ਕਈ ਪ੍ਰਕਾਰ ਦੀਆਂ ਮਠਿਆਈਆਂ ਹੁੰਦੀਆਂ ਹਨ ਜੋ ਕੇ ਖਾਣ ਵਿੱਚ ਸਵਾਦ ਹੁੰਦੀਆਂ ਹਨ ਜਿਵੇ ਕੇ ਪਾਥੀਆਂ, ਗੁਲਾਬ ਜਾਮੁਨ, ਰਸਗੁੱਲੇ ਆਦਿ।
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਚੰਡੀਗੜ੍ਹ ਭਾਰਤ ਦਾ ਇੱਕ ਕੇਂਦਰੀ ਸ਼ਾਸ਼ਤ ਪ੍ਰਦੇਸ ਹੈ। ਇਹ ਭਾਰਤ ਦੇ ਦੋ ਸੂਬਿਆਂ, ਪੰਜਾਬ ਅਤੇ ਹਰਿਆਣਾ, ਦੀ ਸਾਂਝੀ ਰਾਜਧਾਨੀ ਹੈ। ਸ਼ਹਿਰ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਪੰਜਾਬ ਦੇ ਮੋਹਾਲੀ, ਪਟਿਆਲਾ ਅਤੇ ਰੋਪੜ ਜ਼ਿਲ੍ਹੇ ਅਤੇ ਹਰਿਆਣਾ ਦੇ ਅੰਬਾਲਾ ਅਤੇ ਪੰਚਕੁਲਾ ਸ਼ਾਮਿਲ ਹਨ। ਇਸਦੇ ਉੱਤਰੀ ਹਿੱਸੇ ਤੋਂ ਹਿਮਾਚਲ ਪ੍ਰਦੇਸ਼ ਦੀ ਸੀਮਾ ਵੀ ਨੇੜੇ ਹੈ। ਚੰਡੀਗੜ੍ਹ ਪੂਰੇ ਵਿਸ਼ਵ ਵਿੱਚ ਆਪਣੇ ਆਰਕੀਟੈਕਚਰ ਡਿਜ਼ਾਇਨ ਅਤੇ ਚੰਗੀ ਆਬੋ-ਹਵਾ ਲਈ ਮਸ਼ਹੂਰ ਹੈ । ਸ਼ਹਿਰ ਦਾ ਮਾਸਟਰ ਪਲਾਨ ਫਰਾਂਸੀਸੀ ਆਰਕੀਟੈਕਟ ਲ ਕਾਰਬੂਜ਼ੀਏ ਨੇ ਬਣਾਇਆ ਸੀ। ਸਾਲ 2015 ਵਿੱਚ ਬੀ.ਬੀ.ਸੀ. ਦੇ ਇੱਕ ਲੇਖ ਵਿੱਚ ਚੰਡੀਗੜ੍ਹ ਨੂੰ ਦੁਨੀਆ ਦੇ ਸਾਰੇ ਸ਼ਹਿਰਾਂ ਵਿੱਚੋ ਇੱਕ ਇਹੋ ਜੇਹਾ ਸ਼ਹਿਰ ਕਿਹਾ ਗਿਆ ਜਿੱਥੇ ਆਰਕੀਟੈਕਚਰ, ਸੱਭਿਆਚਾਰ ਅਤੇ ਆਧੁਨਿਕੀਕਰਨ ਇੱਕ ਦਾ ਵਧੀਆ ਤਾਲਮੇਲ ਹੈ। ਸ਼ਹਿਰ ਦੀ ਆਬੋ-ਹਵਾ ਸਿੱਲ੍ਹੀ ਉਪ-ਤਪਤ-ਖੰਡੀ (humid subtropical) ਕਿਸਮ ਦੀ ਹੈ; ਜਿਸ ਵਿੱਚ ਗਰਮੀਆਂ ਵਿੱਚ ਬਹੁਤ ਗਰਮੀ, ਸਿਆਲ਼ ਵਿੱਚ ਨਿੱਘ, ਬੇਅਤਬਾਰੀ ਬਰਸਾਤ ਅਤੇ ਤਾਪਮਾਨ ਵਿੱਚ ਵੱਡੇ ਫ਼ਰਕ (-1° ਤੋਂ 41.2°) ਦਾ ਅੰਦਾਜ਼ਾ ਰਹਿੰਦਾ ਹੈ। ਸਿਆਲ਼ ਵਿੱਚ ਦਸੰਬਰ ਅਤੇ ਜਨਵਰੀ ਦੇ ਮਹੀਨੇ ਵਿੱਚ ਕਦੇ-ਕਦੇ ਕੋਹਰਾ ਹੋ ਸਕਦਾ ਹੈ। ਔਸਤ ਸਾਲਾਨਾ ਬਰਸਾਤ 1110.7 m.m.
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੁਨੀਆ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਦਰਦਨਾਕ ਘਟਨਾ ਤੇ ਦਿਲ ਨੂੰ ਕੰਬਾ ਦੇਣ ਵਾਲਾ ਘੋਰ ਪਾਪ ਦਾ ਸਾਕਾ ਹੈ। ਇੱਕ ਪਾਸੇ ਇਹ ਘਟਨਾ ਮਨੁੱਖੀ ਦਰਿੰਦਗੀ ਦਾ ਘਿਨਾਉਣਾ ਚਿੱਤਰ ਪੇਸ਼ ਕਰਦੀ ਹੈ, ਦੂਜੇ ਪਾਸੇ ਸਾਹਿਬਜ਼ਾਦਿਆਂ ਦੇ ਅੰਦਰ ਜੂਝ ਮਰਨ ਅਤੇ ਸਿੱਖੀ ਸਿਦਕ ਦੀ ਭਾਵਨਾ ਨਾਲ, ਜ਼ੁਲਮ ਤੇ ਤਸ਼ੱਦਦ ਵਿਰੁੱਧ, ਧਾਰਮਿਕ ਸੁਤੰਤਰਤਾ ਲਈ ਡਟ ਕੇ ਮੁਕਾਬਲਾ ਕਰਨ ਦੇ ਸਿਖਰ ਨੂੰ ਪ੍ਰਗਟ ਕਰਦੀ ਹੈ।
ਟਵਿਟਰ, ਵਰਤਮਾਨ ਵਿੱਚ X ((𝕏)) ਜਾਂ ਐਕਸ ਨਾਲ ਬ੍ਰਾਂਡ ਕੀਤਾ ਜਾ ਰਿਹਾ ਹੈ, ਇੱਕ ਔਨਲਾਈਨ ਸੋਸ਼ਲ ਮੀਡੀਆ ਅਤੇ ਸੋਸ਼ਲ ਨੈਟਵਰਕਿੰਗ ਸੇਵਾ ਹੈ ਜੋ ਅਮਰੀਕੀ ਕੰਪਨੀ ਐਕਸ ਕਾਰਪੋਰੇਸ਼ਨ (ਟਵਿੱਟਰ, ਇੰਕ. ਦਾ ਉੱਤਰਾਧਿਕਾਰੀ) ਦੀ ਮਲਕੀਅਤ ਅਤੇ ਸੰਚਾਲਿਤ ਹੈ। ਸੰਯੁਕਤ ਰਾਜ ਤੋਂ ਬਾਹਰ ਟਵਿੱਟਰ ਉਪਭੋਗਤਾਵਾਂ ਨੂੰ ਕਾਨੂੰਨੀ ਤੌਰ 'ਤੇ ਆਇਰਲੈਂਡ-ਅਧਾਰਤ ਟਵਿੱਟਰ ਇੰਟਰਨੈਸ਼ਨਲ ਅਸੀਮਤ ਕੰਪਨੀ ਦੁਆਰਾ ਸੇਵਾ ਦਿੱਤੀ ਜਾਂਦੀ ਹੈ, ਜੋ ਇਹਨਾਂ ਉਪਭੋਗਤਾਵਾਂ ਨੂੰ ਆਇਰਿਸ਼ ਅਤੇ ਯੂਰਪੀਅਨ ਯੂਨੀਅਨ ਡੇਟਾ ਸੁਰੱਖਿਆ ਕਾਨੂੰਨਾਂ ਦੇ ਅਧੀਨ ਬਣਾਉਂਦੀ ਹੈ।ਟਵਿੱਟਰ 'ਤੇ, ਉਪਭੋਗਤਾ ਟੈਕਸਟ, ਚਿੱਤਰ ਅਤੇ ਵੀਡੀਓ ਪੋਸਟ ਕਰ ਸਕਦੇ ਹਨ ਜੋ "ਟਵੀਟਸ" ਵਜੋਂ ਜਾਣੇ ਜਾਂਦੇ ਹਨ। ਰਜਿਸਟਰਡ ਉਪਭੋਗਤਾ ਟਵੀਟ ਕਰ ਸਕਦੇ ਹਨ, ਜਿਵੇਂ ਕਿ, "ਰੀਟਵੀਟ" ਟਵੀਟ, ਅਤੇ ਡਾਇਰੈਕਟ ਮੈਸੇਜ (DM) ਹੋਰ ਰਜਿਸਟਰਡ ਉਪਭੋਗਤਾ। ਉਪਭੋਗਤਾ ਟਵਿੱਟਰ ਨਾਲ ਬ੍ਰਾਊਜ਼ਰ ਜਾਂ ਮੋਬਾਈਲ ਫਰੰਟਐਂਡ ਸੌਫਟਵੇਅਰ ਦੁਆਰਾ, ਜਾਂ ਇਸਦੇ ਐਪਲੀਕੇਸ਼ਨ ਪ੍ਰੋਗਰਾਮਿੰਗ ਇੰਟਰਫੇਸ (APIs) ਦੁਆਰਾ ਪ੍ਰੋਗਰਾਮੇਟਿਕ ਤੌਰ 'ਤੇ ਗੱਲਬਾਤ ਕਰਦੇ ਹਨ। ਟਵਿੱਟਰ ਨੂੰ ਜੈਕ ਡੋਰਸੀ, ਨੂਹ ਗਲਾਸ, ਬਿਜ਼ ਸਟੋਨ, ਅਤੇ ਇਵਾਨ ਵਿਲੀਅਮਜ਼ ਦੁਆਰਾ ਮਾਰਚ 2006 ਵਿੱਚ ਬਣਾਇਆ ਗਿਆ ਸੀ ਅਤੇ ਉਸੇ ਸਾਲ ਜੁਲਾਈ ਵਿੱਚ ਲਾਂਚ ਕੀਤਾ ਗਿਆ ਸੀ। ਇਸਦੀ ਸਾਬਕਾ ਮੂਲ ਕੰਪਨੀ, ਟਵਿੱਟਰ, ਇੰਕ., ਸੈਨ ਫਰਾਂਸਿਸਕੋ, ਕੈਲੀਫੋਰਨੀਆ ਵਿੱਚ ਅਧਾਰਤ ਸੀ ਅਤੇ ਦੁਨੀਆ ਭਰ ਵਿੱਚ ਇਸਦੇ 25 ਤੋਂ ਵੱਧ ਦਫਤਰ ਸਨ। 2012 ਤੱਕ, 100 ਮਿਲੀਅਨ ਤੋਂ ਵੱਧ ਉਪਭੋਗਤਾਵਾਂ ਨੇ ਇੱਕ ਦਿਨ ਵਿੱਚ 340 ਮਿਲੀਅਨ ਟਵੀਟ ਕੀਤੇ, ਅਤੇ ਸੇਵਾ ਪ੍ਰਤੀ ਦਿਨ ਔਸਤਨ 1.6 ਬਿਲੀਅਨ ਖੋਜ ਸਵਾਲਾਂ ਨੂੰ ਸੰਭਾਲਦੀ ਹੈ। 2013 ਵਿੱਚ, ਇਹ ਸਭ ਤੋਂ ਵੱਧ ਵੇਖੀਆਂ ਜਾਣ ਵਾਲੀਆਂ ਦਸ ਵੈੱਬਸਾਈਟਾਂ ਵਿੱਚੋਂ ਇੱਕ ਸੀ ਅਤੇ ਇਸਨੂੰ "ਇੰਟਰਨੈੱਟ ਦਾ SMS" ਦੱਸਿਆ ਗਿਆ ਹੈ। 2019 ਦੀ ਸ਼ੁਰੂਆਤ ਤੱਕ, ਟਵਿੱਟਰ ਦੇ 330 ਮਿਲੀਅਨ ਤੋਂ ਵੱਧ ਮਾਸਿਕ ਸਰਗਰਮ ਉਪਭੋਗਤਾ ਸਨ। ਅਭਿਆਸ ਵਿੱਚ, ਬਹੁਤ ਸਾਰੇ ਟਵੀਟ ਉਪਭੋਗਤਾਵਾਂ ਦੀ ਇੱਕ ਘੱਟ ਗਿਣਤੀ ਦੁਆਰਾ ਟਵੀਟ ਕੀਤੇ ਜਾਂਦੇ ਹਨ। 2020 ਵਿੱਚ, ਇਹ ਅੰਦਾਜ਼ਾ ਲਗਾਇਆ ਗਿਆ ਸੀ ਕਿ ਲਗਭਗ 48 ਮਿਲੀਅਨ ਖਾਤੇ (ਸਾਰੇ ਖਾਤਿਆਂ ਦਾ 15%) ਜਾਅਲੀ ਸਨ।27 ਅਕਤੂਬਰ, 2022 ਨੂੰ, ਵਪਾਰਕ ਦਿੱਗਜ ਐਲੋਨ ਮਸਕ ਨੇ ਪਲੇਟਫਾਰਮ 'ਤੇ ਨਿਯੰਤਰਣ ਪ੍ਰਾਪਤ ਕਰਦੇ ਹੋਏ, 44 ਬਿਲੀਅਨ US ਡਾਲਰ ਵਿੱਚ ਟਵਿੱਟਰ ਨੂੰ ਪ੍ਰਾਪਤ ਕੀਤਾ। ਪ੍ਰਾਪਤੀ ਤੋਂ ਬਾਅਦ, ਨਫ਼ਰਤ ਭਰੇ ਭਾਸ਼ਣ ਵਾਲੀ ਸਮੱਗਰੀ ਵਿੱਚ ਵਾਧਾ ਕਰਨ ਲਈ ਪਲੇਟਫਾਰਮ ਦੀ ਆਲੋਚਨਾ ਕੀਤੀ ਗਈ ਹੈ। ਮਸਕ ਨੇ ਘੋਸ਼ਣਾ ਕੀਤੀ ਕਿ ਉਹ 20 ਦਸੰਬਰ, 2022 ਨੂੰ ਪਲੇਟਫਾਰਮ ਦੇ CEO ਦੇ ਅਹੁਦੇ ਤੋਂ ਅਸਤੀਫਾ ਦੇ ਦੇਵੇਗਾ, ਇੱਕ ਵਾਰ ਬਦਲੀ ਦਾ ਪਤਾ ਲੱਗਣ 'ਤੇ, ਅਜਿਹੀ ਬਦਲੀ ਦੇ ਨਾਲ, NBCuniversal ਲਈ ਵਿਗਿਆਪਨ ਵਿਕਰੀ ਦੀ ਸਾਬਕਾ ਮੁਖੀ ਲਿੰਡਾ ਯਾਕਾਰਿਨੋ, ਜੋ 5 ਜੂਨ, 2023 ਨੂੰ ਮਸਕ ਦੇ ਬਾਅਦ ਸੀ.ਈ.ਓ.
ਭੰਗੜਾ ਪੰਜਾਬ ਦੇ ਦੋ ਮੁੱਖ ਅਤੇ ਉੱਘੇ ਲੋਕ ਨਾਚਾਂ ਵਿੱਚੋਂ ਇੱਕ ਹੈ; ਦੂਜਾ ਮੁੱਖ ਨਾਚ ਗਿੱਧਾ ਹੈ। ਭੰਗੜਾ ਗੱਭਰੂਆਂ ਦਾ ਨਾਚ ਹੈ ਜਦਕਿ ਗਿੱਧਾ ਮੁਟਿਆਰਾਂ ਦਾ। ਭੰਗੜਾ ਤਕਰੀਬਨ ਹਰ ਖ਼ੁਸ਼ੀ ਦੇ ਮੌਕੇ ’ਤੇ ਪਾਇਆ ਜਾਂ ਨੱਚਿਆ ਜਾਂਦਾ ਹੈ ਜਿੰਨ੍ਹਾਂ ਵਿੱਚ ਕਣਕ ਦੀ ਵਾਢੀ ਭਾਵ ਵਿਸਾਖੀ ਆਦਿ ਮੇਲੇ, ਵਿਆਹ, ਮੰਗਣੇ ਅਤੇ ਤਿਉਹਾਰ ਆਦਿ ਸ਼ਾਮਲ ਹਨ। ਇਹ ਲੋਕ-ਨਾਚ ਪੰਜਾਬ ਦੀ ਕਿਸਾਨੀ ਸੰਸਕ੍ਰਿਤੀ ਜਿੰਨਾ ਹੀ ਪ੍ਰਾਚੀਨ ਹੈ। ਲੋਕਧਾਰਾ ਵਿਗਿਆਨੀ ਸੋਹਿੰਦਰ ਸਿੰਘ ਵਣਜਾਰਾ ਬੇਦੀ ਦੇ ਸ਼ਬਦਾਂ ਵਿੱਚ "ਪਹਿਲਾਂ ਪਹਿਲਾਂ ਜਦੋਂ ਪੰਜਾਬੀਆਂ ਨੇ ਹਰੀਆਂ ਫਸਲਾਂ ਨੂੰ ਸੁਨਹਿਰੀ ਸਿੱਟੇ ਪੈਂਦੇ ਵੇਖੇ ਤਾਂ ਉਹਨਾਂ ਦਾ ਮਨ ਹੁਲਾਰੇ ਵਿੱਚ ਆ ਕੇ ਨੱਚ ਖਲੋਤਾ। ਲੰਮੀ ਘਾਲਣਾ ਤੇ ਕਰੜੀ ਮਿਹਨਤ ਨੂੰ ਸੁਨਹਿਰੀ ਫਲ ਲੱਗਿਆ ਵੇਖ, ਕਿਸ ਦਾ ਦਿਲ ਨਹੀਂ ਨੱਚ ਉਠਦਾ?
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿੱਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਉਚਿਤ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।‘ਲੋਕ ਖੇਡ’ ‘ਲੋਕ’ ਅਤੇ ‘ਖੇਡ’ ਸ਼ਬਦਾਂ ਦੇ ਮੇਲ ਨਾਲ ਬਣਿਆ ਹੈ। ਇਸਦਾ ਅਰਥ ਹੈ। ‘ਲੋਕ ਦੀ ਖੇਡ’। ‘ਲੋਕ’ ਸ਼ਬਦ ਵਾਸਤਵ ਵਿੱਚ ਅੰਗਰੇਜ਼ੀ ਦੇ ਫੋਕ ਦਾ ਪਰਿਯਾਇ ਹੈ। ਜੋ ਨਗਰ ਅਤੇ ਪਿੰਡ ਦੀ ਸਾਰੀ ਜਨਤਾ ਦਾ ਭਾਵ ਹੈ। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ ਮਨ ਪਰਚਾਣਾ ਹੈ। ਲੋਕਖੇਡ ਦਾ ਮਨ ਪਰਚਾਵਾ ਹੋਣਾ ਬਹੁਤ ਜ਼ਰੂਰੀ ਹੈ। ਪਰ ਮਨ ਪਰਚਾਵੇ ਦੇ ਨਾਲ-ਨਾਲ ਇਹ ਮਨੁੱਖ ਨੂੰ ਸਰੀਰਿਕ ਤੇ ਮਾਨਸਿਕ ਸ਼ਕਤੀ ਵੀ ਦਿੰਦੀਆਂ ਹਨ। ਇਨ੍ਹਾਂ ਦਾ ਮਨੁੱਖ ਦੇ ਜੀਵਨ ਨਾਲ ਡੂੰਘਾ ਸੰਬੰਧ ਹੈ।ਲੋਕ-ਖੇਡਾਂ ਦੀ ਖ਼ਾਸੀਅਤ ਇਹ ਹੈ ਕਿ ਇਹ ਕਿਸੇ ਕਰੜੇ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ। ਕੋਈ ਸਮਾਂ-ਸਥਾਨ ਵੀ ਨਿਸ਼ਚਿਤ ਨਹੀਂ, ਗਰਮੀਆਂ ਨੂੰ ਦੁਪਿਹਰਾ ਸਮੇਂ, ਰਾਤ ਨੂੰ ਚਾਨਣੀਆਂ ਰਾਤਾਂ ਵਿਚ, ਖੁੱਲ੍ਹਿਆ ਵਿਹੜਿਆਂ, ਗਲੀਆਂ, ਜੂਹਾਂ, ਟਾਹਲੀਆਂ, ਬਰੋਟਿਆਂ ਦੀਆਂ ਛਾਂਵਾਂ ਅਤੇ ਕਿਸੇ ਵੀ ਮੋਕਲੀ ਥਾਂ 'ਤੇ ਇਹ ਖੇਡੀਆਂ ਜਾਂਦੀਆਂ ਹਨ। ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ, ਸਥਾਨਿਕ ਉਪਲਬਧ ਸਮਗਰੀ ਤੋਂ ਹੀ ਕੰਮ ਸਾਰ ਲਿਆ।
ਸਲੀਮਾ ਹਾਸ਼ਮੀ (ਉਰਦੂ: سلیمہ ہاشمی) (ਜਨਮ 1942) ਇੱਕ ਮਸ਼ਹੂਰ ਪਾਕਿਸਤਾਨੀ ਕਲਾਕਾਰ, ਸਭਿਆਚਾਰਕ ਲੇਖਕ, ਪੇਂਟਰ ਅਤੇ ਪ੍ਰਮਾਣੂ-ਵਿਰੋਧੀ ਕਾਰਕੁਨ ਹੈ। ਉਸ ਨੈਸ਼ਨਲ ਕਾਲਜ ਆਫ਼ ਆਰਟਸ ਵਿੱਚ ਪ੍ਰੋਫੈਸਰ ਅਤੇ ਮੁਖੀ ਦੇ ਤੌਰ ਤੇ ਚਾਰ ਸਾਲ ਦੇ ਲਈ ਸੇਵਾ ਕੀਤੀ ਹੈ। ਉਹ ਪਾਕਿਸਤਾਨ ਦੇ ਸਭ ਤੋਂ ਨਾਮਵਰ ਉਰਦੂ ਸ਼ਾਇਰ ਫੈਜ਼ ਅਹਿਮਦ ਫੈਜ਼ ਅਤੇ ਬ੍ਰਿਟਿਸ਼ ਜਨਮੀ ਐਲਿਸ ਫੈਜ਼ ਦੀ ਵੱਡੀ ਧੀ ਹੈ।
ਪਾਣੀ ਦੀ ਸੰਭਾਲ (ਅੰਗਰੇਜ਼ੀ ਵਿੱਚ: Water conservation) ਵਿੱਚ ਤਾਜ਼ੇ ਪਾਣੀ ਦੇ ਕੁਦਰਤੀ ਸਰੋਤਾਂ ਦਾ ਨਿਰੰਤਰ ਪ੍ਰਬੰਧਨ ਕਰਨ ਲਈ, ਪਣ (ਹਾਈਡ੍ਰੋਸਫੀਅਰ) ਨੂੰ ਬਚਾਉਣ ਲਈ, ਅਤੇ ਮੌਜੂਦਾ ਅਤੇ ਭਵਿੱਖ ਦੀ ਮਨੁੱਖੀ ਪਾਣੀ ਦੀ ਮੰਗ ਨੂੰ ਪੂਰਾ ਕਰਨ ਲਈ ਸਾਰੀਆਂ ਨੀਤੀਆਂ, ਰਣਨੀਤੀਆਂ ਅਤੇ ਗਤੀਵਿਧੀਆਂ ਸ਼ਾਮਲ ਹਨ। ਆਬਾਦੀ, ਘਰੇਲੂ ਆਕਾਰ ਅਤੇ ਵਿਕਾਸ ਅਤੇ ਅਮੀਰਤਾ ਸਭ ਇਸ ਨੂੰ ਪ੍ਰਭਾਵਤ ਕਰਦੇ ਹਨ ਕਿ ਪਾਣੀ ਦੀ ਵਰਤੋਂ ਕਿੰਨੀ ਕੀਤੀ ਜਾਂਦੀ ਹੈ। ਮੌਸਮ ਵਿੱਚ ਤਬਦੀਲੀ ਵਰਗੇ ਕਾਰਕਾਂ ਨੇ ਕੁਦਰਤੀ ਜਲ ਸਰੋਤਾਂ ਉੱਤੇ ਖਾਸ ਕਰਕੇ ਨਿਰਮਾਣ ਅਤੇ ਖੇਤੀਬਾੜੀ ਸਿੰਚਾਈ ਉੱਤੇ ਦਬਾਅ ਵਧਾਇਆ ਹੈ। ਯੂ.ਐਸ.
ਉੜੀਸਾ (ਉੜੀਆ: ଓଡିଶା) ਜਿਸ ਨੂੰ ਪਹਿਲਾਂ ਉੜੀਸਾ (ਉੜੀਆ: ଓଡିଶା) ਦੇ ਨਾਮ ਨਾਲ ਜਾਣਿਆ ਜਾਂਦਾ ਸੀ, ਭਾਰਤ ਦੇ ਪੂਰਬੀ ਤੱਟ ਉੱਤੇ ਪੈਂਦਾ ਇੱਕ ਰਾਜ ਹੈ, ਜੋ ਭਾਰਤ ਦੇ 29 ਰਾਜਾਂ ਵਿੱਚੋਂ ਇੱਕ ਹੈ। ਉੜੀਸਾ ਉੱਤਰ ਵਿੱਚ ਝਾਰਖੰਡ, ਉੱਤਰ-ਪੂਰਬ ਵਿੱਚ ਪੱਛਮੀ ਬੰਗਾਲ, ਦੱਖਣ ਵਿੱਚ ਆਂਧਰਾ ਪ੍ਰਦੇਸ਼ ਅਤੇ ਪੱਛਮ ਵਿੱਚ ਛੱਤੀਸਗੜ੍ਹ ਨਾਲ ਘਿਰਿਆ ਹੈ ਅਤੇ ਪੂਰਬ ਵਿੱਚ ਬੰਗਾਲ ਦੀ ਖਾੜੀ ਹੈ। ਇਹ ਉਸੇ ਪ੍ਰਾਚੀਨ ਮੁਲਕ ਕਲਿੰਗਾ ਦਾ ਆਧੁਨਿਕ ਨਾਂਅ ਹੈ ਜਿਸ ਉੱਤੇ 261 ਈਃ ਪੂਃ ਵਿੱਚ ਮੌਰੀਆ ਸਮਰਾਟ ਅਸ਼ੋਕ ਨੇ ਹਮਲਾ ਕੀਤਾ ਸੀ, ਅਤੇ ਲੜਾਈ ਵਿੱਚ ਹੋਏ ਭਿਆਨਕ ਖ਼ੂਨ-ਖ਼ਰਾਬੇ ਤੋਂ ਦੁਖੀ ਹੋ ਕੇ ਆਖ਼ਰਕਾਰ ਬੁੱਧ ਧਰਮ ਸਵੀਕਾਰ ਕੀਤਾ ਸੀ। ਅਜੋਕੇ ਉੜੀਸਾ ਰਾਜ ਦੀ ਸਥਾਪਨਾ 1 ਅਪ੍ਰੈਲ 1936 ਨੂੰ ਕਟਕ ਦੇ ਕਨਿਕਾ ਪੈਲੇਸ ਵਿੱਚ ਭਾਰਤ ਦੇ ਇੱਕ ਰਾਜ ਦੇ ਰੂਪ ਵਜੋਂ ਹੋਈ ਸੀ ਅਤੇ ਇਸ ਨਵੇਂ ਰਾਜ ਦੇ ਸਾਰੇ ਨਾਗਰਿਕ ਉੜੀਆ ਭਾਸ਼ੀ ਸਨ। ਸਾਰੇ ਰਾਜ ਵਿੱਚ 1 ਅਪ੍ਰੈਲ ਨੂੰ ਉਤਕਲ ਦਿਹਾੜਾ (ਉੜੀਸਾ ਦਿਨ) ਮਨਾਇਆ ਜਾਂਦਾ ਹੈ।
ਪੀਟੀਸੀ ਪੰਜਾਬੀ ਭਾਰਤ ਦਾ ਇੱਕ ਪੰਜਾਬੀ ਟੈਲੀਵਿਜ਼ਨ ਨੈੱਟਵਰਕ ਹੈ। ਭਾਰਤੀ ਸਿਆਸਤਦਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪੀਟੀਸੀ ਵਿੱਚ ਬਹੁਮਤ ਹਿੱਸੇਦਾਰੀ ਹੈ। ਇਸ ਵਿੱਚ ਖ਼ਬਰਾਂ, ਡਰਾਮੇ, ਕਾਮੇਡੀ, ਸੰਗੀਤ ਅਤੇ ਟਾਕ ਸ਼ੋਅ ਸਮੇਤ ਆਮ ਦਿਲਚਸਪੀ ਵਾਲੇ ਪ੍ਰੋਗਰਾਮਿੰਗ ਸ਼ਾਮਲ ਹਨ। ਪੀਟੀਸੀ ਪੰਜਾਬੀ ਨੇ 6 ਅਗਸਤ 2008 ਨੂੰ ਕੰਮ ਸ਼ੁਰੂ ਕੀਤਾ ਅਤੇ ਇੱਕ ਸਾਲ ਵਿੱਚ, ਪੰਜਾਬ ਵਿੱਚ ਸਭ ਤੋਂ ਪ੍ਰਸਿੱਧ ਟੈਲੀਵਿਜ਼ਨ ਨੈੱਟਵਰਕ ਬਣ ਗਿਆ।2009 ਵਿੱਚ, ਪੀਟੀਸੀ ਪੰਜਾਬੀ ਨੇ ਅੰਤਰਰਾਸ਼ਟਰੀ ਪੱਧਰ 'ਤੇ ਆਪਣੀ ਪਹੁੰਚ ਦਾ ਵਿਸਥਾਰ ਕੀਤਾ। ਇਹ ਸੰਯੁਕਤ ਰਾਜ ਵਿੱਚ 23 ਅਗਸਤ 2009 ਨੂੰ ਡਾਇਰੈਕਟ ਟੀਵੀ ਉੱਤੇ ਲਾਂਚ ਹੋਇਆ ਸੀ। ਸਤੰਬਰ 2009 ਵਿੱਚ, ਇੱਕ ਕੈਨੇਡੀਅਨ ਸੰਸਕਰਣ ਲਾਂਚ ਕੀਤਾ ਗਿਆ ਸੀ। 2010 ਦੇ ਸ਼ੁਰੂ ਵਿੱਚ, PTC Punjabi ਨੂੰ ਅਣਜਾਣ ਕਾਰਨਾਂ ਕਰਕੇ DirecTV ਤੋਂ ਹਟਾ ਦਿੱਤਾ ਗਿਆ ਸੀ। 25 ਅਗਸਤ 2010 ਨੂੰ, ਪੀਟੀਸੀ ਪੰਜਾਬੀ ਨੇ ਡਿਸ਼ ਨੈੱਟਵਰਕ 'ਤੇ ਲਾਂਚ ਕੀਤਾ, ਜਿਸ ਨਾਲ ਚੈਨਲ ਨੂੰ ਇੱਕ ਵਾਰ ਫਿਰ ਅਮਰੀਕਾ ਵਿੱਚ ਉਪਲਬਧ ਕਰਵਾਇਆ ਗਿਆ। ਪੀਟੀਸੀ ਸਾਲਾਨਾ ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡਸ ਅਤੇ ਪੀਟੀਸੀ ਪੰਜਾਬੀ ਫਿਲਮ ਅਵਾਰਡਸ ਦੀ ਮੇਜ਼ਬਾਨੀ ਕਰਦਾ ਹੈ।
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਉਹਨਾਂ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਤ ਕੀਤਾ ਜਾਂਦਾ ਹੈ।
ਕਾਮਾਗਾਟਾਮਾਰੂ ਕਾਂਡ ਵਿੱਚ ਜਾਪਾਨੀ ਭਾਫ ਸਟੀਮਰ ਕਾਮਾਗਾਟਾਮਾਰੂ ਸ਼ਾਮਲ ਸੀ, ਜਿਸ 'ਤੇ ਬ੍ਰਿਟਿਸ਼ ਭਾਰਤ ਦੇ ਲੋਕਾਂ ਦੇ ਇੱਕ ਸਮੂਹ ਨੇ ਅਪ੍ਰੈਲ 1914 ਵਿੱਚ ਕੈਨੇਡਾ ਆਵਾਸ ਕਰਨ ਦੀ ਕੋਸ਼ਿਸ਼ ਕੀਤੀ, ਪਰ ਜ਼ਿਆਦਾਤਰ ਲੋਕਾਂ ਨੂੰ ਦਾਖਲੇ ਤੋਂ ਇਨਕਾਰ ਕਰ ਦਿੱਤਾ ਗਿਆ ਅਤੇ ਬਜ ਬਜ, ਕਲਕੱਤਾ ਵਾਪਸ ਜਾਣ ਲਈ ਮਜਬੂਰ ਕੀਤਾ ਗਿਆ। ਉੱਥੇ, ਭਾਰਤੀ ਇੰਪੀਰੀਅਲ ਪੁਲਿਸ ਨੇ ਸਮੂਹ ਆਗੂਆਂ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ। ਸਿੱਟੇ ਵਜੋਂ ਦੰਗਾ ਹੋਇਆ ਅਤੇ ਪੁਲਿਸ ਦੁਆਰਾ ਉਹਨਾਂ 'ਤੇ ਗੋਲੀਬਾਰੀ ਕੀਤੀ ਗਈ, ਨਤੀਜੇ ਵਜੋਂ 22 ਲੋਕਾਂ ਦੀ ਮੌਤ ਹੋ ਗਈ।ਕਾਮਾਗਾਟਾਮਾਰੂ ਬ੍ਰਿਟਿਸ਼ ਭਾਰਤ ਦੇ ਪੰਜਾਬ ਸੂਬੇ ਤੋਂ 376 ਯਾਤਰੀਆਂ ਨੂੰ ਲੈ ਕੇ 4 ਅਪ੍ਰੈਲ 1914 ਨੂੰ ਬ੍ਰਿਟਿਸ਼ ਹਾਂਗਕਾਂਗ ਤੋਂ ਸ਼ੰਘਾਈ, ਚੀਨ ਅਤੇ ਯੋਕੋਹਾਮਾ, ਜਾਪਾਨ ਤੋਂ ਵੈਨਕੂਵਰ, ਬ੍ਰਿਟਿਸ਼ ਕੋਲੰਬੀਆ, ਕੈਨੇਡਾ ਲਈ ਰਵਾਨਾ ਹੋਇਆ। ਯਾਤਰੀਆਂ ਵਿੱਚ 337 ਸਿੱਖ, 27 ਮੁਸਲਮਾਨ ਅਤੇ 12 ਹਿੰਦੂ ਸ਼ਾਮਲ ਸਨ। ਇਨ੍ਹਾਂ 376 ਯਾਤਰੀਆਂ ਵਿੱਚੋਂ 24 ਨੂੰ ਕੈਨੇਡਾ ਵਿੱਚ ਦਾਖਲ ਹੋਣ ਦਿੱਤਾ ਗਿਆ ਸੀ, ਪਰ ਬਾਕੀ 352 ਨੂੰ ਕੈਨੇਡਾ ਵਿੱਚ ਉਤਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ ਸੀ ਅਤੇ ਜਹਾਜ਼ ਨੂੰ ਕੈਨੇਡੀਅਨ ਧਰਤੀ ਛੱਡਣ ਲਈ ਮਜਬੂਰ ਕੀਤਾ ਗਿਆ ਸੀ। ਜਹਾਜ਼ ਨੂੰ ਐਚਐਮਸੀਐਸ ਰੇਨਬੋ, ਕੈਨੇਡਾ ਦੇ ਪਹਿਲੇ ਦੋ ਸਮੁੰਦਰੀ ਜਹਾਜ਼ਾਂ ਵਿੱਚੋਂ ਇੱਕ ਦੁਆਰਾ ਸੁਰੱਖਿਅਤ ਕੀਤਾ ਗਿਆ ਸੀ। ਇਹ 20ਵੀਂ ਸਦੀ ਦੇ ਅਰੰਭ ਵਿੱਚ ਕਈ ਘਟਨਾਵਾਂ ਵਿੱਚੋਂ ਇੱਕ ਸੀ ਜਿਸ ਵਿੱਚ ਕੈਨੇਡਾ ਅਤੇ ਸੰਯੁਕਤ ਰਾਜ ਵਿੱਚ ਬੇਦਖਲੀ ਕਾਨੂੰਨਾਂ ਦੀ ਵਰਤੋਂ ਏਸ਼ੀਆਈ ਮੂਲ ਦੇ ਪ੍ਰਵਾਸੀਆਂ ਨੂੰ ਬਾਹਰ ਕੱਢਣ ਲਈ ਕੀਤੀ ਗਈ ਸੀ।
ਪੰਜਾਬ ਵਿੱਚ ਮੇਲਿਆਂ ਵਾਂਗ ਤਿਉਹਾਰਾਂ ਦੀ ਲੜੀ ਵੀ ਤੁਰੀ ਰਹਿੰਦੀ ਹੈ। ਮੇਲਿਆਂ ਵਾਂਗ ਤਿਉਹਾਰ ਵੀ ਇੱਥੋਂ ਦੇ ਸਭ ਵਰਗਾਂ ਦੇ ਲੋਕ ਸਮੂਹਿਕ ਤੌਰ ਤੇ ਮਨਾਉਂਦੇ ਹਨ। ਜੋ ਇੱਥੋਂ ਦੀ ਭਾਈਚਾਰਕ ਸਾਂਝ ਅਤੇ ਫਿਰਕੂ ਸੋਚ ਦੇ ਗਵਾਹ ਹਨ ।ਡਾ ਵਣਜਾਰਾ ਬੇਦੀ ਅਨੁਸਾਰ ਤਿਉਹਾਰਾਂ ਦਾ ਮੁੱਢ ਪੰਜਾਬ ਦੀ ਸਮੂਹਿਕ ਵਿਕਾਸ ਦੀ ਭਾਵਨਾ ਵਿੱਚ ਬੱਝਿਆ ਅਤੇ ਹੌਲੀ ਹੌਲੀ ਇਨ੍ਹਾਂ ਰਾਂਗਲੀਆਂ ਚੂਲਾਂ ਦੁਆਲੇ ਜਾਤੀ ਦਾ ਸਾਰਾ ਸਮਾਜਿਕ ,ਧਾਰਮਿਕ ਅਤੇ ਭਾਈਚਾਰਕ ਜੀਵਨ ਚੱਕੀ ਦੇ ਪੁੜ ਵਾਂਗ ਘੁੰਮਣ ਲੱਗਾ। ਤਿਉਹਾਰ ਨਾਲ ਅੰਦਰਲਾ ਖਿੜਦਾ ਤੇ ਮਹਿਕਦਾ ਹੈ ਅਤੇ ਲੋਕਾਂ ਵਿੱਚ ਨਵੀਂ ਸ਼ਕਤੀ ਉੱਭਰਦੀ ਅਤੇ ਨਵੇਂ ਸੰਕਲਪ ਜਾਗਦੇ ਹਨ।
ਮਾਸਪੇਸ਼ੀਆਂ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਸਿਧਾਰਥ ਗੌਤਮ ਬੁੱਧ (ਸੰਸਕ੍ਰਿਤ: सिद्धार्थ गौतम बुद्ध) ਬੁੱਧ ਧਰਮ ਦੇ ਮੋਢੀ ਅਤੇ ਧਾਰਮਿਕ ਗੁਰੂ ਸਨ। ਉਹਨਾਂ ਦਾ ਜਨਮ 567 ਈਸਾ ਪੂਰਵ ਨੂੰ ਵਿਸਾਖ ਪੂਰਨਮਾਸ਼ੀ ਨੂੰ ਲੁੰਬਨੀ ਵਿੱਚ ਹੋਇਆ। ਉਨ੍ਹਾਂ ਦੀ ਮਾਤਾ ਦਾ ਨਾਮ ਮਹਾਮਾਇਆ ਅਤੇ ਪਿਤਾ ਦਾ ਨਾਮ ਸੁਧੋਦਨ ਸੀ। ਮਹਾਤਮਾ ਬੁੱਧ ਦਾ ਅਸਲੀ ਨਾਮ ਸਿਧਾਰਥ ਅਤੇ ਗੋਤ ਗੌਤਮ ਸੀ। ਬੁੱਧ ਮਤ ਵਿੱਚ ਉਨ੍ਹਾਂ ਨੂੰ ਸਾਕਯ ਮੁਨੀ, ਗੌਤਮ, ਸਾਕਯ ਸਿਹੇ ਆਦਿ ਨਾਵਾਂ ਨਾਲ ਵੀ ਜਾਣਿਆ ਜਾਂਦਾ ਹੈ।
ਕਲਪਨਾ ਚਾਵਲਾ (1 ਜੁਲਾਈ 1961 - 1 ਫਰਵਰੀ 2003) ਇੱਕ ਭਾਰਤੀ ਅਮਰੀਕੀ ਅਤੇ ਪੁਲਾੜਯਾਤਰੀ ਸ਼ਟਲ ਮਿਸ਼ਨ ਮਾਹਰ ਸੀ ਅਤੇ ਉਹ ਪੁਲਾੜ ਵਿੱਚ ਜਾਣ ਵਾਲੀ ਭਾਰਤੀ ਮੂਲ ਦੀ ਪਹਿਲੀ ਔਰਤ ਸੀ। ਉਸਨੇ ਪਹਿਲੀ ਵਾਰ ਸਪੇਸ ਸ਼ਟਲ ਕੋਲੰਬੀਆ 'ਤੇ ਇੱਕ ਮਿਸ਼ਨ ਸਪੈਸ਼ਲਿਸਟ ਅਤੇ ਪ੍ਰਾਇਮਰੀ ਰੋਬੋਟ ਆਰਮ ਆਪਰੇਟਰ ਵਜੋਂ ਉਡਾਣ ਭਰੀ। 2003 ਵਿੱਚ, ਕਲਪਨਾ ਉਹਨਾਂ ਸੱਤ ਚਾਲਕ-ਦਲ ਦੇ ਮੈਂਬਰਾਂ ਵਿੱਚੋਂ ਇੱਕ ਸੀ ਜੋ ਕੋਲੰਬੀਆ ਪੁਲਾੜਯਾਨ ਦੁਰਘਟਨਾ ਵਿੱਚ ਮਾਰੇ ਗਏ ਸਨ, ਜਦੋਂ ਵਾਯੂਮੰਡਲ ਵਿੱਚ ਮੁੜ ਦਾਖਲ ਹੋਣ ਸਮੇਂ ਸਪੇਸ ਸ਼ਟਲ ਵਿੱਚ ਖ਼ਰਾਬੀ ਪੈਦਾ ਹੋ ਗਈ ਸੀ। ਕਲਪਨਾ ਚਾਵਲਾ ਨੂੰ ਮਰਨ ਉਪਰੰਤ, ਕਾਂਗਰੈਸ਼ਨਲ ਸਪੇਸ ਮੈਡਲ ਔਫ਼ ਆਨਰ ਦਾ ਅਵਾਰਡ ਦਿੱਤਾ ਗਿਆ ਅਤੇ ਇਸ ਤੋਂ ਇਲਾਵਾ ਕਈ ਸੜਕਾਂ, ਯੂਨੀਵਰਸਿਟੀਆਂ ਅਤੇ ਸੰਸਥਾਵਾਂ ਦਾ ਨਾਮ ਉਸਦੇ ਨਾਮ ਉੱਪਰ ਰੱਖੇ ਗਏ।
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ. ਦੀ ਆਮਦ ਨਾਲ ਨਾਟ ਲਿਖਤ ਤੇ ਵਿਆਪਕ ਪ੍ਰਭਾਵ ਪਿਆ ਹੈ। ਇਸ ਨਾਲ ਨਾਟਕ ਆਪਣੇ ਪਰੰਪਰਿਕ ਰੂਪ ਬਦਲ ਕੇ ਨਵੇਂ ਰੂਪ ਅਖ਼ਤਿਆਰ ਕਰ ਰਿਹਾ ਹੈ। ਪਹਿਲਾਂ ਕੇਵਲ ਪੂਰੇ ਨਾਟਕ ਅਤੇ ਇਕਾਂਗੀ ਹੀ ਰਚੇ ਤੇ ਖੇਡੇ ਜਾਂਦੇ ਸਨ ਪਰੰਤੂ ਹੁਣ ਰੰਗ-ਮੰਚ ਵਿੱਚ ਰੋਸ਼ਨੀਆਂ ਦੀ ਵਰਤੋਂ ਅਤੇ ਪਿੱਠ- ਵਰਤੀ ਅਵਾਜ਼ਾਂ ਵਰਗੇ ਸਾਧਨਾਂ ਦੀ ਆਮਦ ਨਾਲ ਮੰਚ ਪੱਖ ਵੀ ਬਦਲ ਗਿਆ ਹੈ। ਨਤੀਜੇ ਵਜੋਂ ਕਾਵਿ- ਨਾਟਕ, ਲਘੂ-ਨਾਟਕ, ਨੁਕੜ-ਨਾਟਕ, ਬਾਲ- ਨਾਟਕ, ਸੰਗੀਤ- ਨਾਟਕ, ਨ੍ਰਿਤ-ਨਾਟਕ, ਕੋਰਿਓਗਰਾਫ਼ੀ, ਇੱਕ ਪਾਤਰੀ ਨਾਟਕ ਅਤੇ ਅਬੋਲ ਨਾਟਕ (Mime) ਆਦਿ ਨਾਟਕੀ ਸਰੂਪ ਉੱਘੜ ਕੇ ਸਾਮ੍ਹਣੇ ਆਏ ਹਨ। ਵਿਸ਼ਵ ਨਾਟ- ਸ਼ੈਲੀਆਂ ਨੇ ਇਹਨਾਂ ਤੇ ਵਿਆਪਕ ਪ੍ਰਭਾਵ ਵੀ ਪਾਇਆ ਹੈ। ਵਿਸ਼ਵੀਕਰਨ ਅਤੇ ਕੰਪਿਊਟਰੀਕਰਨ ਕਾਰਨ ਵੀ ਨਾਟਕ ਦੀ ਵਿਧਾ ਵਿੱਚ ਇਨਕਲਾਬੀ ਪਰਿਵਰਤਨ ਆਇਆ ਹੈ। ਇਸ ਸਾਰੀ ਰੱਦੋ-ਬਦਲ ਨੇ ਵਿਚਾਰ, ਪ੍ਰਕਾਰ ਅਤੇ ਸੰਚਾਰ ਦੀ ਦ੍ਰਿਸ਼ਟੀ ਤੋਂ ਨਾਟਕ ਦੇ ਨਵੇਂ ਪ੍ਰਤਿਮਾਨ ਸਿਰਜੇ ਹਨ। ਨਾਟਕ ਦੇ ਲੱਛਣ:- 1. ਨਾਟਕ ਨਿਰਾ ਦ੍ਰਿਸ਼ ਨਹੀਂ 2.
ਮਨੁੱਖੀ ਦਿਮਾਗ ਮਨੁੱਖ ਦੇ ਮੱਧ ਦਿਮਾਗੀ ਪ੍ਰਣਾਲੀ ਦਾ ਮਹਤਵਪੂਰਣ ਹਿੱਸਾ ਹੈ। ਮਨੁੱਖੀ ਦਿਮਾਗ ਮਨੁਖ ਦੇ ਸਰੀਰ ਦਾ ਇੱਕ ਬਹੁਤ ਹੀ ਨਾਜ਼ੁਕ ਹਿੱਸਾ ਹੁੰਦਾ ਹੈ। ਇਹ ਨਰਵਸ ਟਿਸ਼ੂਆਂ ਦਾ ਬਣਿਆ ਹੁੰਦਾ ਹੈ। ਸਾਰੇ ਟਿਸ਼ੂ ਬਹੁਤ ਹੀ ਜਿਆਦਾ ਕਸੇ ਹੁੰਦੇ ਹਨ ਤਾਂ ਕਿ ਇਹ ਥੋੜੀ ਜਗਹ ਵਿੱਚ ਬਹੁਤ ਸਾਰਾ ਥਾਂ ਰੋਕ ਸਕਣ. ਮਨੁੱਖੀ ਦਿਮਾਗ ਤਿੰਨ ਪਰਤਾਂ ਦੀਆਂ ਮੈਮਬ੍ਰੇਨਾਂ ਨਾਲ ਢਕਿਆ ਹੁੰਦਾ ਹੈ। ਇਹਨਾਂ ਪਰਤਾਂ ਦੇ ਵਿੱਚ ਸੇਰੀਬਰੋਸਪਾਇਨਲ ਫਲੂਡ ਭਰਿਆ ਹੁੰਦਾ ਹੈ। ਇਹ ਦਿਮਾਗ ਨੂੰ ਅਚਾਨਕ ਕਿਸੇ ਵੀ ਤਰਾਂ ਦੇ ਸ਼ਾਕ ਜਿਵੇਂ ਕਿ ਅਚਾਨਕ ਡਰਨਾ, ਆਦਿ ਤੋਂ ਬਚਾਉਂਦਾ ਹੈ। ਦਿਮਾਗ ਨੂੰ ਇੱਕ ਹੱਡੀ ਦੇ ਕਵਰ ਵਿੱਚ ਪਾਇਆ ਹੁੰਦਾ ਹੈ, ਇਸਨੂੰ ਸਕੱਲ ਕਿਹੰਦੇ ਹਨ। ਸਕੱਲ ਦਾ ਤਕਨੀਕੀ ਸ਼ਬਦ ਕਰੇਨੀਅਮ ਹੈ। ਦਿਮਾਗ ਨੂੰ ਤਿੰਨ ਹਿੱਸਿਆਂ ਵਿੱਚ ਵੰਡਿਆ ਗਿਆ ਹੈ – ਫ਼ੋਰਦਿਮਾਗ, ਮੱਧਦਿਮਾਗ, ਹਿੰਡਦਿਮਾਗ.
ਦ੍ਰੋਪਦੀ ਮੁਰਮੂ (ਜਨਮ 20 ਜੂਨ 1958) ਇੱਕ ਭਾਰਤੀ ਰਾਜਨੇਤਾ ਹੈ ਜੋ 25 ਜੁਲਾਈ 2022 ਤੋਂ ਭਾਰਤ ਦੀ 15ਵੀਂ ਅਤੇ ਮੌਜੂਦਾ ਰਾਸ਼ਟਰਪਤੀ ਵਜੋਂ ਸੇਵਾ ਕਰ ਰਹੀ ਹੈ। ਉਹ ਭਾਰਤੀ ਜਨਤਾ ਪਾਰਟੀ (ਬੀਜੇਪੀ) ਦੀ ਮੈਂਬਰ ਹੈ। ਭਾਰਤ ਦੀ ਰਾਸ਼ਟਰਪਤੀ ਵਜੋਂ ਚੁਣੀ ਜਾਣ ਵਾਲ਼ੀ ਉਹ ਪਹਿਲੀ ਸਵਦੇਸ਼ੀ, ਅਨੁਸੂਚਿਤ ਜਨਜਾਤੀ ਭਾਈਚਾਰੇ ਨਾਲ ਸਬੰਧਤ ਵਿਅਕਤੀ ਹੈ। ਰਾਸ਼ਟਰਪਤੀ ਬਣਨ ਤੋਂ ਪਹਿਲਾਂ ਉਸਨੇ 2015 ਅਤੇ 2021 ਦੇ ਵਿਚਕਾਰ ਝਾਰਖੰਡ ਦੀ ਨੌਵੀਂ ਰਾਜਪਾਲ ਵਜੋਂ ਸੇਵਾ ਨਿਭਾਈ, ਅਤੇ 2000 ਤੋਂ 2004 ਦੇ ਵਿਚਕਾਰ ਓਡੀਸ਼ਾ ਸਰਕਾਰ ਦੇ ਮੰਤਰੀ ਮੰਡਲ ਵਿੱਚ ਵੱਖ-ਵੱਖ ਵਿਭਾਗਾਂ ਨੂੰ ਸੰਭਾਲਿਆ।ਰਾਜਨੀਤੀ ਵਿੱਚ ਆਉਣ ਤੋਂ ਪਹਿਲਾਂ, ਉਸਨੇ 1979 ਤੋਂ 1983 ਤੱਕ ਰਾਜ ਸਿੰਚਾਈ ਅਤੇ ਬਿਜਲੀ ਵਿਭਾਗ ਵਿੱਚ ਕਲਰਕ ਵਜੋਂ ਕੰਮ ਕੀਤਾ, ਅਤੇ ਫਿਰ 1997 ਤੱਕ ਰਾਏਰੰਗਪੁਰ ਵਿੱਚ ਇੱਕ ਅਧਿਆਪਕ ਵਜੋਂ ਕੰਮ ਕੀਤਾ।
ਡਾਕਟਰ ਭੀਮਰਾਉ ਅੰਬੇਡਕਰ (14 ਅਪ੍ਰੈਲ 1891 - 6 ਦਸੰਬਰ 1956), ਡਾਕਟਰ ਬਾਬਾਸਾਹਿਬ ਅੰਬੇਡਕਰ ਨਾਮ ਨਾਲ ਪ੍ਰਸਿੱਧ ਇੱਕ ਭਾਰਤੀ ਕਾਨੂੰਨਸਾਜ਼, ਅਰਥਸ਼ਾਸਤਰੀ, ਰਾਜਨੀਤੀਵਾਨ ਅਤੇ ਸਮਾਜ ਸੁਧਾਰਕ ਸਨ ਜਿਨ੍ਹਾਂ ਨੇ ਦਲਿਤ ਬੋਧੀ ਲਹਿਰ ਨੂੰ ਪ੍ਰੇਰਿਤ ਕੀਤਾ ਅਤੇ (ਬਹੁਜਨ) ਨਾਲ ਹੁੰਦੇ ਸਮਾਜਿਕ ਭੇਦਭਾਵ ਦੇ ਖਿਲਾਫ ਪ੍ਰਚਾਰ ਕੀਤਾ, ਜਦਕਿ ਔਰਤਾਂ ਅਤੇ ਕਿਰਤ ਦੇ ਅਧਿਕਾਰਾਂ ਦਾ ਸਮਰਥਨ ਵੀ ਕੀਤਾ। ਉਹ ਆਜ਼ਾਦ ਭਾਰਤ ਦੇ ਪਹਿਲੇ ਕਾਨੂੰਨ ਅਤੇ ਨਿਆਂ ਮੰਤਰੀ, ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਗਣਤੰਤਰ ਦੇ ਮੋਢੀ ਸਨ। ਭਾਰਤ ਅਤੇ ਹੋਰ ਕਿਤੇ, ਉਹਨਾਂ ਨੂੰ ਅਕਸਰ ਬਾਬਾ ਸਾਹਿਬ, ਮਰਾਠੀ ਵਿਚ ਭਾਵ "ਆਦਰਯੋਗ ਪਿਤਾ" ਕਹਿੰਦੇ ਸਨ।