ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਐਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇੱਕ ਦਿਨ ਵਿੱਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿੱਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿੱਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿੱਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿੱਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ 'ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਕ੍ਰਿਕਟ ਇੱਕ ਬੱਲੇ ਅਤੇ ਗੇਂਦ ਨਾਲ ਖੇਡੀ ਜਾਣ ਵਾਲੀ ਖੇਡ ਹੈ। ਇਸ ਵਿੱਚ 11-11 ਖਿਡਾਰੀਆਂ ਦੀਆਂ ਦੋ ਟੀਮਾਂ ਇੱਕ ਮੈਦਾਨ ਵਿੱਚ 22 ਗਜ਼ ਲੰਮੀ ਪਿੱਚ ਉੱਤੇ ਖੇਡਦੀਆਂ ਹਨ। ਖੇਡ ਦੇ ਹਰ ਪੜਾਅ ਨੂੰ ਪਾਰੀ ਕਿਹਾ ਜਾਂਦਾ ਹੈ, ਜਿਸ ਦੌਰਾਨ ਇੱਕ ਟੀਮ ਬੱਲੇਬਾਜ਼ੀ ਕਰਦੀ ਹੈ, ਜਿੰਨੀਆਂ ਸੰਭਵ ਹੋ ਸਕਣ, ਬਹੁਤ ਸਾਰੀਆਂ ਦੌੜਾਂ ਬਣਾਉਣ ਦਾ ਯਤਨ ਕੀਤਾ ਜਾਂਦਾ ਹੈ, ਜਦੋਂ ਕਿ ਉਹਨਾਂ ਦੇ ਵਿਰੋਧੀ ਗੇਂਦਬਾਜ਼ੀ ਅਤੇ ਫੀਲਡਿੰਗ ਕਰਦੇ ਹਨ। ਉਹ ਦੌੜਾਂ ਬਣਾਉਣ ਵਾਲੀ ਟੀਮ ਦੀਆਂ ਦੌੜਾਂ ਦੀ ਗਿਣਤੀ ਨੂੰ ਘਟਾਉਣ ਦਾ ਯਤਨ ਕਰਦੇ ਹਨ। ਜਦੋਂ ਹਰੇਕ ਪਾਰੀ ਖ਼ਤਮ ਹੁੰਦੀ ਹੈ, ਤਾਂ ਟੀਮ ਆਮ ਤੌਰ 'ਤੇ ਅਗਲੀ ਪਾਰੀ ਲਈ ਭੂਮਿਕਾ ਨੂੰ ਸਵੈਪ ਕਰਦੀ ਹੈ (ਜਿਵੇਂ ਜੋ ਟੀਮ ਜੋ ਪਹਿਲਾਂ ਬੱਲੇਬਾਜ਼ੀ ਕਰ ਰਹੀ ਸੀ/ਹੁਣ ਉਹ ਫੀਲਡਿੰਗ, ਅਤੇ ਉਲਟ) ਮੈਚ ਦੀ ਕਿਸਮ 'ਤੇ ਨਿਰਭਰ ਕਰਦੇ ਹੋਏ, ਟੀਮਾਂ ਇੱਕ ਜਾਂ ਦੋ ਪਾਰੀਆਂ ਲਈ ਬੱਲੇਬਾਜ਼ੀ ਕਰਦੀਆਂ ਹਨ। ਜਿੱਤਣ ਵਾਲੀ ਟੀਮ ਉਹ ਹੈ ਜੋ ਸਭ ਤੋਂ ਵੱਧ ਦੌੜਾਂ ਬਣਾਉਂਦੀ ਹੈ, ਜਿਸ ਵਿੱਚ ਕਿਸੇ ਵੀ ਵਾਧੂ ਦੌੜਾਂ ਵੀ ਸ਼ਾਮਿਲ ਹੁੰਦੀਆਂ ਹਨ। (ਸਿਵਾਏ ਕਿ ਜਦੋਂ ਨਤੀਜਾ ਜਿੱਤ/ਹਾਰ ਦਾ ਨਤੀਜਾ ਨਹੀਂ ਹੁੰਦਾ)
ਇੰਟਰਨੈੱਟ ਜਾਂ ਅੰਤਰਜਾਲ ਆਪਸ ਵਿੱਚ ਜੁੜੇ ਕੰਪੀਊਟਰੀ ਜਾਲਾਂ ਦਾ ਇੱਕ ਸਰਬ-ਵਿਆਪੀ ਪ੍ਰਬੰਧ ਹੈ ਜੋ ਦੁਨੀਆ ਭਰ ਦੇ ਕਰੋੜਾਂ ਜੰਤਰਾਂ ਨੂੰ ਜੋੜਨ ਵਾਸਤੇ ਮਿਆਰੀ ਇੰਟਰਨੈੱਟ ਮਸੌਦੇ ਦੇ ਸਿਲਸਿਲੇ ਦੀ ਵਰਤੋਂ ਕਰਦਾ ਹੈ। ਇਹ ਇੱਕ ਕੌਮਾਂਤਰੀ ਜਾਲ਼ਾਂ ਦਾ ਜਾਲ਼ ਹੈ ਜਿਸ ਵਿੱਚ ਲੱਖਾਂ ਨਿੱਜੀ, ਜਨਤਕ, ਸਿੱਖਿਅਕ, ਕਾਰੋਬਾਰੀ ਅਤੇ ਸਰਕਾਰੀ ਜਾਲ਼ ਬਿਜਲਾਣੂ, ਤਾਰਹੀਣ ਅਤੇ ਪ੍ਰਕਾਸ਼ੀ ਜਾਲ਼ ਟੈਕਨਾਲੋਜੀਆਂ ਦੀ ਮੁਕੰਮਲ ਤਰਤੀਬ ਰਾਹੀਂ ਜੁੜੇ ਹੋਏ ਹਨ। ਇੰਟਰਨੈੱਟ ਉੱਤੇ ਜਾਣਕਾਰੀ ਸੋਮਿਆਂ ਅਤੇ ਸੇਵਾਵਾਂ ਦੀ ਖੁੱਲ੍ਹੀ-ਚੌੜੀ ਮੌਜੂਦਗੀ ਹੈ ਜਿਵੇਂ ਕਿ ਵਰਲਡ ਵਾਈਡ ਵੈੱਬ ਦੇ ਆਪਸ 'ਚ ਜੁੜੇ ਹੋਏ ਹਾਈਪਰਟੈਕਸਟ ਦਸਤਾਵੇਜ਼ ਅਤੇ ਐਪਲੀਕੇਸ਼ਨਾਂ, ਈਮੇਲ (ਬਿਜਲਾਣੂ ਡਾਕ) ਦੀ ਸਹਾਇਤਾ ਵਾਸਤੇ ਬੁਨਿਆਦੀ ਢਾਂਚਾ ਅਤੇ ਫ਼ਾਈਲਾਂ ਸਾਂਝੀਆਂ ਕਰਨ ਅਤੇ ਫ਼ੋਨ ਕਰਨ ਵਾਸਤੇ ਆਦਮੀ-ਤੋਂ-ਆਦਮੀ ਜਾਲ਼ ਇੰਟਰਨੈੱਟ ਦਾ ਜਾਲ
ਆਂਡੇ ਕਈ ਕਿਸਮਾਂ ਦੀਆਂ ਪ੍ਰਜਾਤੀਆਂ, ਜਿਵੇਂ ਕਿ ਪੰਛੀ, ਭੁਜੰਗਮ, ਜਲਥਲੀ ਅਤੇ ਮੱਛੀਆਂ ਆਦਿ, ਦੀਆਂ ਮਾਦਾਵਾਂ ਵੱਲੋਂ ਦਿੱਤੇ ਜਾਂਦੇ ਹਨ ਅਤੇ ਜਿਹਨਾਂ ਨੂੰ ਮਨੁੱਖ ਹਜ਼ਾਰਾਂ ਸਾਲਾਂ ਤੋਂ ਖਾਂਦਾ ਆ ਰਿਹਾ ਹੈ। ਪੰਛੀਆਂ ਅਤੇ ਭੁਜੰਗਮਾਂ ਦੇ ਆਂਡਿਆਂ ਵਿੱਚ ਇੱਕ ਸੁਰੱਖਿਅਕ ਖੋਲ, ਸਫ਼ੈਦੀ ਅਤੇ ਪਤਲੀਆਂ ਪਰਤਾਂ ਵਿੱਚ ਬੰਦ ਜ਼ਰਦੀ ਸ਼ਾਮਲ ਹੁੰਦੀ ਹੈ। ਆਮ ਤੌਰ ਉੱਤੇ ਖਾਧੇ ਜਾਂਦੇ ਆਂਡਿਆਂ ਵਿੱਚ ਕੁੱਕੜੀ, ਬਤਕ, ਬਟੇਰੀ, ਰੋ (ਹਰਨੀ) ਅਤੇ ਕਾਵੀਆਰ ਮੱਛੀਆਂ ਦੇ ਆਂਡੇ ਸ਼ਾਮਲ ਹਨ।
ਪੁਸਤਕ ਸੂਚੀ ਦਾ ਅਰਥ ਅੰਗਰੇਜ਼ੀ ਸ਼ਬਦ 'ਬਿਬਲੀਓਗਰਾਫ਼ੀ' ਤੋਂ ਹੈ ਜੋ ਕੀ ਇੱਕ ਵਆਪਕ ਹੈ, ਅਤੇ ਕਿਸੇ ਇੱਕ ਪਰਿਭਾਸ਼ਾ ਦੇ ਸਬੰਦ ਵਿੱਚ ਵਿਦਵਾਨਾਂ ਨੂੰ ਮਤਭੇਦ ਸੀ। 1961 ਵਿੱਚ ਪੈਰਿਸ ਵਿੱਚ ਯੂਨੈਸਕੋ ਦਾ ਸਹਿਯੋਗ ਦੇ ਨਾਲ 'ਇਫਲਾਂ ' (ਇੰਟਰਨੈਸ਼ਨਲ ਫੈਡਰੇਸ਼ਨ ਆਫ਼ ਲਾਇਬ੍ਰੇਰੀ ਐਸੋਸੀਏਸ਼ਨ) ਨਾਲ ਕਾਨਫਰੰਸ ਹੋਈ ਸੀ। ਉਸਨੇ ਇਸ ਸ਼ਬਦ ਦੀ ਪਰਿਭਾਸ਼ਾ ਤੇ ਵੀ ਪ੍ਰਸ਼ਨ ਤੇ ਵੀ ਵਿਚਾਰ ਕੀਤਾ ਸੀ।
ਜਮਨਾਲਾਲ ਬਜਾਜ ਅਵਾਰਡ ਇੱਕ ਭਾਰਤੀ ਪੁਰਸਕਾਰ ਹੈ, ਜੋ ਗਾਂਧੀਵਾਦੀ ਕਦਰਾਂ ਕੀਮਤਾਂ, ਸਮਾਜ ਸੇਵਾ ਅਤੇ ਸਮਾਜਿਕ ਵਿਕਾਸ ਨੂੰ ਉਤਸ਼ਾਹਤ ਕਰਨ ਲਈ ਥਾਪਿਆ ਗਿਆ ਹੈ। ਬਜਾਜ ਸਮੂਹ ਦੀ ਜਮਨਾਲਾਲ ਬਜਾਜ ਫਾਊਂਡੇਸ਼ਨ ਦੁਆਰਾ 1978 ਵਿੱਚ ਸਥਾਪਿਤ, ਇਹ ਪੁਰਸਕਾਰ ਹਰ ਸਾਲ ਚਾਰ ਸ਼੍ਰੇਣੀਆਂ ਵਿੱਚ ਦਿੱਤਾ ਜਾਂਦਾ ਹੈ, ਅਤੇ ਆਮ ਤੌਰ ਤੇ ਰਾਸ਼ਟਰਪਤੀ, ਉਪ ਰਾਸ਼ਟਰਪਤੀ, ਭਾਰਤ ਦੇ ਪ੍ਰਧਾਨ ਮੰਤਰੀ ਜਾਂ ਕਿਸੇ ਪ੍ਰਮੁੱਖ ਹਸਤੀ ਦੁਆਰਾ ਭੇਂਟ ਕੀਤਾ ਜਾਂਦਾ ਹੈ। ਵਰਤਮਾਨ ਸਮੇਂ ਰਾਹੁਲ ਬਜਾਜ ਦੀ ਅਗਵਾਈ ਵਾਲੀ ਇਸ ਫਾਊਂਡੇਸ਼ਨ ਦੀ ਸਿਰਜਣਾ 1977 ਵਿੱਚ ਬਜਾਜ ਸਮੂਹ ਦੇ ਬਾਨੀ, ਪਰਉਪਕਾਰੀ ਅਤੇ ਮਹਾਤਮਾ ਗਾਂਧੀ ਦੇ ਨਜ਼ਦੀਕੀ ਸਹਿਯੋਗੀ, ਜਮਨਾਲਾਲ ਬਜਾਜ ਦੀ ਯਾਦ ਵਿੱਚ ਬਣਾਈ ਗਈ ਸੀ। ਪੁਰਸਕਾਰ ਸਮਾਰੋਹ 4 ਨਵੰਬਰ ਨੂੰ ਉਸਦੀ ਜਨਮ ਵਰ੍ਹੇਗੰਢ 'ਤੇ ਹੁੰਦਾ ਹੈ।
ਨੀਦਰਲੈਂਡ (ਡੱਚ: Nederland) ਉਤਲੇ ਲੈਂਦੇ ਯੂਰਪ ਚ ਇੱਕ ਦਸ਼ ਹੈ। ਏਦੇ ਉੱਤਰ ਤੇ ਲੈਂਦੇ ਵੱਲ ਉਤਲਾ ਸਮੁੰਦਰ, ਦੱਖਣ ਚ ਬੀਲਜੀਮ ਤੇ ਚੜ੍ਹਦੇ ਪਾਸੇ ਜਰਮਨੀ ਹੈ। ਇਹ ਪਾਰਲੀਮਾਨੀ ਲੋਕ ਰਾਜ ਹੈ। ਈਦਾ ਰਾਜਗੜ੍ਹ ਐਮਸਟਰਡੈਮ ਹੈ। ਸਰਕਾਰ ਦੀ ਕੁਰਸੀ ਹੈਗ਼ ਚ ਹੈ। ਨੀਦਰਲੈਂਡ ਦਾ 25/ ਥਾਂ ਤੇ 21 / ਲੋਕ ਸਮੁੰਦਰ ਦੀ ਪੱਧਰ ਤੋਂ ਥੱਲੇ ਵਸਦੇ ਨੇ ਤੇ ਈਦਾ 50/ ਥਾਂ ਸਮੁੰਦਰ ਦੀ ਪੱਧਰ ਤੋਂ ਇੱਕ ਮੀਟਰ ਉੱਚਾ ਹੈ। ਇਸੇ ਲਈ ਈਦਾ ਨਾਂ ਨੀਦਰਲੈਂਡ ਯਾਨੀ ਨੀਵਾਂ ਦੇਸ਼ ਹੈ। ਇਹ ਇੱਕ ਪੱਧਰਾ ਦੇਸ਼ ਹੈ ਤੇ ਥੱਲੇ ਕਜ ਅਜੇ ਥਾਂ ਨੇਂ। ਏਦੇ ਚੋਂ ਰਹਾਇਨ ਮੀਵਜ਼ ਤੇ ਸ਼ੀਲਡਟ ਦਰਿਆ ਵਿਕਦੇ ਨੇਂ।
ਥਿਆਨਚਿਨ (ਚੀਨੀ: 天津; ਪਿਨਯਿਨ: Tiānjīn; ਮੰਦਾਰਿਨ: [tʰjɛn˥ tɕin˥] ( ਸੁਣੋ); ਥਿਆਨਚਿਨੀ: /tʰiɛn˨˩tɕin˨˩/~[tʰjɛ̃̀ɦɪ̀ŋ]; ਡਾਕ ਨਕਸ਼ਾ ਹਿੱਜੇ: Tientsin) ਉੱਤਰੀ ਚੀਨ ਵਿਚਲਾ ਇੱਕ ਮਹਾਂਨਗਰ ਹੈ ਅਤੇ ਚੀਨੀ ਲੋਕ ਗਣਰਾਜ ਦੇ ਪੰਜ ਰਾਸ਼ਟਰੀ ਕੇਂਦਰੀ ਸ਼ਹਿਰਾਂ ਵਿੱਚੋਂ ਇੱਕ ਹੈ। ਬੋਹਾਈ ਆਰਥਿਕ ਰਿਮ ਦਾ ਹਿੱਸਾ ਹੋਣ ਦੇ ਨਾਲ਼-ਨਾਲ਼ ਇਹ ਉੱਤਰੀ ਚੀਨ ਦਾ ਸਭ ਤੋਂ ਵੱਡਾ ਤੱਟਵਰਤੀ ਸ਼ਹਿਰ ਹੈ। ਸ਼ਹਿਰੀ ਆਬਾਦੀ ਦੇ ਮਾਮਲੇ ਵਿੱਚ ਥਿਆਨਚਿਨ, ਸ਼ੰਘਾਈ, ਬੀਜਿੰਗ, ਅਤੇ ਵੂਵਾਨ ਤੋਂ ਬਾਅਦ, ਚੀਨ ਵਿੱਚ ਚੌਥਾ ਵੱਡਾ ਸ਼ਹਿਰ ਹੈ। ਪ੍ਰਸ਼ਾਸਨਿਕ ਖੇਤਰ ਆਬਾਦੀ ਦੇ ਮਾਮਲੇ ਵਿੱਚ, ਥਿਆਨਚਿਨ ਦਾ ਦਰਜਾ ਮੇਨਲੈਂਡ ਚੀਨ ਵਿੱਚ ਪੰਜਵਾਂ ਹੈ।
ਸਰਸਵਤੀ ਗੋਰਾ (28 ਸਤੰਬਰ, 1912 – 19 ਅਗਸਤ, 2006) ਨੇ ਇੱਕ ਭਾਰਤੀ ਸਮਾਜਿਕ ਕਾਰਕੁੰਨ ਦੇ ਤੌਰ ਤੇ ਕੰਮ ਕੀਤਾ ਜਿਸਨੇ ਨਾਸਤਿਕ ਸੈਂਟਰ ਦੇ ਨੇਤਾ ਵਜੋਂ ਬਹੁਤ ਸਾਲ ਸੇਵਾ ਕੀਤੀ, ਉਸਨੇ ਛੂਤ-ਛਾਤ ਅਤੇ ਜਾਤੀ ਸਿਸਟਮ ਦੇ ਖਿਲਾਫ਼ ਮੁਹਿੰਮ ਚਲਾਈ। ਗੋਰਾ ਨੇ ਮਨੁੱਖੀਵਾਦ ਅਤੇ ਨਾਸਤਿਕਤਾ ਵਿੱਚ ਆਪਣਾ ਅਹਿਮ ਯੋਗਦਾਨ ਪਾਇਆ ਅਤੇ ਲੋਕਾਂ ਨੂੰ ਇਸ ਪ੍ਰਤੀ ਜਾਗਰੂਕ ਕਰਨ ਦੀ ਕੋਸ਼ਿਸ਼ ਕੀਤੀ। ਉਸਨੇ ਲਿੰਗ ਬਰਾਬਰਤਾ, ਮਹਿਲਾ ਸਸ਼ਕਤੀਕਰਨ, ਮਨੁੱਖੀ ਅਧਿਕਾਰਾਂ, ਅੰਧਵਿਸ਼ਵਾਸਾਂ ਨੂੰ ਦੂਰ ਕਰਨ ਅਤੇ ਅਛੂਤਤਾ ਅਤੇ ਜਾਤ ਪ੍ਰਣਾਲੀ ਦੇ ਵਿਰੁੱਧ ਮੁਹਿਮਾਂ ਚਲਾਈਆਂ।
ਸੀਆ ਆਈਸਾਬੈਲ ਫੁਰਲੇਰ ਇੱਕ ਆਸਟਰੇਲੀਆਈ ਗਾਇਕ-ਗੀਤਕਾਰ ਅਤੇ ਸੰਗੀਤ ਫ਼ਿਲਮ ਨਿਰਦੇਸ਼ਕ ਹੈ। 1997 ਵਿੱਚ ਇਸਨੇ ਆਪਣੀ ਪਹਿਲੀ ਐਲਬਮ "ਓਨਲੀਸੀ"(OnlySee) ਰਿਲੀਜ਼ ਕੀਤੀ। ਉਹ ਲੰਡਨ, ਇੰਗਲੈਂਡ ਗਈ, ਅਤੇ ਬ੍ਰਿਟਿਸ਼ ਡੂਓ ਜ਼ੀਰੋ 7 ਲਈ ਆਵਾਜ਼ ਦਿੱਤੀ, 2000 ਵਿੱਚ, ਸੀਆ ਨੇ ਆਪਣੀ ਦੂਜੀ ਸਟੂਡੀਓ ਐਲਬਮ, ਹੀਲਿੰਗ ਇਜ਼ ਡਿਫ਼ੀਕਲਟ, ਅਤੇ ਉਸ ਦੀ ਤੀਜੀ ਸਟੂਡੀਓ ਐਲਬਮ, ਕਲਰ ਦਿ ਸਮਾਲ ਵਨ, 2004 ਵਿੱਚ ਜਾਰੀ ਕੀਤੀ, ਪਰ ਇਹ ਸਾਰੇ ਸੰਘਰਸ਼ ਮੁੱਖਧਾਰਾ ਦੇ ਸਰੋਤਿਆਂ ਨਾਲ ਜੁੜਨ ਲਈ ਕਰਦੀ ਰਹੀ। ਸੀਆ 2005 ਵਿੱਚ ਨਿਊ-ਯਾਰਕ ਸਿਟੀ ਚਲੀ ਗਈ ਅਤੇ ਸੰਯੁਕਤ ਰਾਜ ਅਮਰੀਕਾ ਗਈ। ਉਸ ਦੀ ਚੌਥੀ ਅਤੇ ਪੰਜਵੀਂ ਸਟੂਡੀਓ ਐਲਬਮ, "ਸਮ ਪੀਪਲ ਹੈਵ ਰੀਅਲ ਪ੍ਰਾਬਲਮ" ਅਤੇ "ਵੀਆਰ ਬੋਰਨ", ਕ੍ਰਮਵਾਰ 2008 ਅਤੇ 2010 ਵਿੱਚ ਜਾਰੀ ਕੀਤੀਆਂ ਗਈਆਂ ਸਨ। ਆਸਟਰੇਲੀਆਈ ਰਿਕਾਰਡਿੰਗ ਇੰਡਸਟਰੀ ਐਸੋਸੀਏਸ਼ਨ ਦੁਆਰਾ ਹਰੇਕ ਨੂੰ ਗੋਲਡ ਪ੍ਰਮਾਣਿਤ ਕੀਤਾ ਗਿਆ ਸੀ ਅਤੇ ਉਸ ਦੀਆਂ ਪੁਰਾਣੀਆਂ ਐਲਬਮਾਂ ਨਾਲੋਂ ਵਧੇਰੇ ਨੋਟਿਸ ਖਿੱਚਿਆ ਗਿਆ ਸੀ। ਆਪਣੀ ਵਧ ਰਹੀ ਪ੍ਰਸਿੱਧੀ ਤੋਂ ਅਸੰਤੁਸ਼ਟ, ਸੀਆ ਨੇ ਪ੍ਰਦਰਸ਼ਨ ਤੋਂ ਵੱਖ ਕਰ ਲਿਆ, ਜਿਸ ਦੌਰਾਨ ਉਸ ਨੇ ਹੋਰ ਕਲਾਕਾਰਾਂ ਲਈ ਗੀਤ ਲਿਖਣ ਉੱਤੇ ਧਿਆਨ ਕੇਂਦ੍ਰਤ ਕੀਤਾ, ਸਫਲਤਾਪੂਰਵਕ "ਟਾਇਟਨਿਅਮ" (ਡੇਵਿਡ ਗੁਇਟਾ ਦੇ ਨਾਲ), "ਹੀਰੇ" (ਰਿਹਾਨਾ ਨਾਲ) ਅਤੇ "ਵਾਇਲਡ ਵਨਜ਼" (ਫਲੋ ਰੀਡਾ ਦੇ ਨਾਲ) ਦਾ ਨਿਰਮਾਣ ਕੀਤਾ। 2014 ਵਿੱਚ, ਸੀਆ ਨੇ ਇਕੋ ਰਿਕਾਰਡਿੰਗ ਕਲਾਕਾਰ ਵਜੋਂ ਬੰਨ੍ਹਿਆ ਜਦੋਂ ਉਸ ਦੀ ਛੇਵੀਂ ਸਟੂਡੀਓ ਐਲਬਮ, 1000 ਫੌਰਮਜ਼ ਆਫ਼ ਫੇਅਰ, ਯੂ.ਐਸ. ਬਿਲਬੋਰਡ 200 ਵਿੱਚ ਪਹਿਲੇ ਨੰਬਰ 'ਤੇ ਡੈਬਿਊ ਕੀਤੀ ਅਤੇ ਚੋਟੀ ਦੇ-ਦਸ ਸਿੰਗਲ "ਚੈਂਡੇਲੀਅਰ" ਅਤੇ ਬਾਲ ਡਾਂਸਰ ਸਟਾਰ ਮੈਡੀ ਜ਼ੀਗਲਰ ਨਾਲ ਸੰਗੀਤ ਵੀਡੀਓ ਦੀ ਇੱਕ ਤਿਕੜੀ ਤਿਆਰ ਕੀਤੀ। ਉਸ ਸਮੇਂ ਤੋਂ, ਸੀਆ ਨੇ ਆਮ ਤੌਰ 'ਤੇ ਇੱਕ ਵਿੱਗ ਪਾਉਂਦੀ ਹੈ ਜੋ ਉਸ ਦੀ ਗੋਪਨੀਯਤਾ ਨੂੰ ਸੁਰਖਿਅਤ ਰੱਖਣ ਵਿੱਚ ਮਦਦ ਕਰਦੀ ਹੈ। ਉਸ ਦੀ ਸੱਤਵੀਂ ਸਟੂਡੀਓ ਐਲਬਮ ਇਜ਼ ਐਕਟਿੰਗ (2016) ਨੇ ਆਪਣੀ ਪਹਿਲੀ ਬਿਲਬੋਰਡ ਹਾਟ 100 ਨੰਬਰ ਇੱਕ ਸਿੰਗਲ, "ਚੀਪ ਥ੍ਰੀਲਜ਼" ਤਿਆਰ ਕੀਤੀ। ਸੀਆ ਦੁਆਰਾ ਪ੍ਰਾਪਤ ਹੋਏ ਪ੍ਰਸੰਸਾ ਵਿੱਚ ਇੱਕ ਦਰਜਨ ਏ.ਆਰ.ਆਈ. ਐਵਾਰਡ, 9 ਗ੍ਰੈਮੀ ਅਵਾਰਡ ਨਾਮਜ਼ਦਗੀ ਅਤੇ ਇੱਕ ਐਮ.ਟੀ.ਵੀ.
ਚਿਹਨ (ਅੰਗਰੇਜੀ: Sign) ਇੱਕ ਅਜਿਹੀ ਭਾਸ਼ਾਈ ਚੀਜ਼ ਜਾਂ ਘਟਨਾ ਹੈ ਜੋ ਕਿਸੇ ਵਸਤੂ ਜਾਂ ਵਰਤਾਰੇ ਦੀ ਤਰਫ ਸੰਕੇਤ ਕਰਦੀ ਹੈ ਅਰਥਾਤ ਚਿਹਨ ਖੁਦ ਆਪਣੇ ਅਤੇ ਵਸਤੂ ਦੇ ਵਿੱਚ ਸੰਬੰਧ ਹੁੰਦਾ ਹੈ। ਕਿਸੇ ਚਿਹਨ ਤੋਂ ਸਾਡੇ ਮਨ ਵਿੱਚ ਕੁੱਝ ਸੰਕਲਪ ਆਉਂਦੇ ਹਨ, ਜਿਹਨਾਂ ਨੂੰ ਪ੍ਰਤੀਕ ਕਿਹਾ ਜਾਂਦਾ ਹੈ। ਉਦਾਹਰਣ ਵਜੋਂ ਗਾਂ ਸ਼ਬਦ ਇੱਕ ਚਿਹਨ ਹੈ ਕਿਉਂਕਿ ਗਾਂ ਸ਼ਬਦ ਨੂੰ ਪੜ੍ਹਕੇ ਜਾਂ ਸੁਣਕੇ ਸਾਡੇ ਮਨ ਵਿੱਚ ਕੁੱਝ ਸੰਕਲਪ ਆਉਂਦੇ ਹਨ। ਯਾਨੀ ਇਹ ਕਿ ਇਹ ਇੱਕ ਜਾਨਵਰ ਹੈ ਜਿਸਦੇ ਚਾਰ ਪੈਰ, ਦੋ ਕੰਨ, ਦੋ ਅੱਖਾਂ ਅਤੇ ਇੱਕ ਪੂਛ ਹੁੰਦੇ ਹਨ, ਆਦਿ। ਰਵਾਇਤੀ ਚਿਹਨ ਇਕਰਾਰ ਤੇ ਟਿਕਿਆ ਹੁੰਦਾ ਹੈ, ਜਿਵੇਂ ਵਿਸਰਾਮ ਚਿੰਨ੍ਹ ਵਾਕ ਦੀ ਸਮਾਪਤੀ ਦਾ ਚਿਹਨ ਹੈ। (ਇਹਦੇ ਟਾਕਰੇ ਤੇ ਪ੍ਰਤੀਕ ਕਿਸੇ ਐਸੇ ਸੰਕਲਪ ਦਾ ਚਿਹਨ ਹੁੰਦਾ ਹੈ ਜੋ ਉਸ ਸੰਕਲਪ ਦੇ ਰਾਹੀਂ ਕਿਸੇ ਹੋਰ ਸੰਕਲਪ ਵੱਲ ਸੰਕੇਤ ਕਰਦਾ ਹੋਵੇ, ਜਿਵੇਂ ਝੰਡਾ ਕਿਸੇ ਰਾਸ਼ਟਰ ਦਾ ਪ੍ਰਤੀਕ ਹੋ ਸਕਦਾ ਹੈ)।
ਲਿਓਨਿਦ ਇਲੀਚ ਬ੍ਰੈਜ਼ਨੇਵ (; ਰੂਸੀ: Леони́д Ильи́ч Бре́жнев; IPA: [lʲɪɐˈnʲid ɪˈlʲjitɕ ˈbrʲɛʐnʲɪf] ( ਸੁਣੋ)ਰੂਸੀ: Леони́д Ильи́ч Бре́жнев; IPA: [lʲɪɐˈnʲid ɪˈlʲjitɕ ˈbrʲɛʐnʲɪf] ( ਸੁਣੋ); ਯੂਕਰੇਨੀ: Леоні́д Іллі́ч Бре́жнєв, 19 ਦਸੰਬਰ 1906 (O. S. 6 ਦਸੰਬਰ) – 10 ਨਵੰਬਰ 1982) ਇੱਕ ਸੋਵੀਅਤ ਸਿਆਸਤਦਾਨ ਸੀ, ਜਿਸਨੇ ਸੋਵੀਅਤ ਯੂਨੀਅਨ ਦੀ 1964 ਤੋਂ 1982 ਤਕ ਸੋਵੀਅਤ ਯੂਨੀਅਨ ਦੀ ਕਮਿਊਨਿਸਟ ਪਾਰਟੀ (ਸੀ.ਪੀ.ਪੀ.ਯੂ.) ਦੀ ਕੇਂਦਰੀ ਕਮੇਟੀ (ਸੀਸੀ) ਦੇ ਜਨਰਲ ਸਕੱਤਰ ਦੇ ਰੂਪ ਵਿਚ ਅਗਵਾਈ ਕੀਤੀ, ਜੋ 1982 ਵਿਚ ਆਪਣੀ ਮੌਤ ਹੋਣ ਤਕ ਦੇਸ਼ ਦਾ ਮੁਖੀ ਰਿਹਾ। ਜਨਰਲ ਸਕੱਤਰ ਦੇ ਤੌਰ ਤੇ ਉਸ ਦੀ 18 ਸਾਲ ਦੀ ਅਵਧੀ ਜੋਸਫ ਸਟਾਲਿਨ ਨਾਲੋਂ ਦੂਜੇ ਸਥਾਨ ਤੇ ਸੀ। ਬ੍ਰੈਜ਼ਨੇਵ ਦੇ ਸ਼ਾਸਨ ਦੇ ਦੌਰਾਨ, ਖ਼ਾਸ ਕਰ ਸੋਵੀਅਤ ਯੂਨੀਅਨ ਦੀ ਸੈਨਾ ਦੇ ਵਿਸਥਾਰ ਦੇ ਕਾਰਨ, ਸੋਵੀਅਤ ਯੂਨੀਅਨ ਦਾ ਵਿਸ਼ਵ ਪ੍ਰਭਾਵ ਹੌਲੀ ਹੌਲੀ ਵਧ ਗਿਆ। ਉਸ ਦਾ ਕਾਰਜਕਾਲ ਸੋਵੀਅਤ ਯੂਨੀਅਨ ਵਿਚ ਆਰਥਿਕ ਅਤੇ ਸਮਾਜਿਕ ਖੜੋਤ ਦੇ ਦੌਰ ਦੀ ਸ਼ੁਰੂਆਤ ਦਾ ਵੀ ਲਖਾਇਕ ਸੀ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਏਕਹਾਰਟ ਟੋਲ ( EK-ਕਲਾ TOL-ਲਈ; ਜਰਮਨ ਉਚਾਰਨ: [ˈɛkhaʁt ˈtɔlə], ਜਨਮ ਉਲਰਿਸ਼ ਲਿਯੋਨਾਰਡ ਟੋਲ, 16 ਫਰਵਰੀ, 1948) ਇੱਕ ਜਰਮਨ ਵਿੱਚ ਜਨਮਿਆ ਕੈਨੇਡਾ ਨਿਵਾਸੀ ਹੈ ਜੋ ਸਭ ਤੋਂ ਵਧੇਰੇ 'ਹੁਣ ਦੀ ਸ਼ਕਤੀ' (ਦ ਪਾਵਰ ਆਫ ਨਾਉ/The Power of Now) ਅਤੇ ਅਤੇ ਇੱਕ ਨਵੀਂ ਧਰਤੀ: ਜੀਵਨ ਦੇ ਉਦੇਸ਼ ਦੇ ਪ੍ਰਤੀ ਜਾਗ੍ਰਤੀ (ਅ ਨਿਊ ਅਰਥ: ਅਵੇਕਨਿੰਗ ਟੂ ਯੋਰ ਲਾਇਫ'ਜ ਪਰਪਜ/A New Earth : Awakening to your Life's Purpose) ਦੇ ਲੇਖਕ ਦੇ ਤੌਰ 'ਤੇ ਜਾਣਿਆ ਜਾਂਦਾ ਹੈ। 2008 ਵਿੱਚ, ਇੱਕ ਨਿਊਯਾਰਕ ਟਾਈਮਜ਼ ਦੇ ਇੱਕ ਲੇਖਕ ਨੇ ਟੋਲ ਨੂੰ ਸੰਯੁਕਤ ਰਾਜ ਅਮਰੀਕਾ ਵਿੱਚ ਸਭ ਤੋਂ ਵਧ ਹਰਮਨਪਿਆਰਾ ਰੂਹਾਨੀ ਲੇਖਕ ਦੱਸਿਆ। 2011 ਵਿੱਚ, ਵੋਟਕਿੰਸ ਰਿਵਿਊ ਦੁਆਰਾ ਉਸ ਨੂੰ ਦੁਨੀਆ ਵਿੱਚ ਸਭ ਤੋਂ ਜਿਆਦਾ ਆਤਮਕ ਤੌਰ 'ਤੇ ਪ੍ਰਭਾਵਸ਼ਾਲੀ ਵਿਅਕਤੀ ਦੇ ਰੂਪ ਵਿੱਚ ਸੂਚੀਬੱਧ ਕੀਤਾ ਗਿਆ ਸੀ। ਟੋਲ ਦੀ ਪਛਾਣ ਕਿਸੇ ਖਾਸ ਧਰਮ-ਵਿਸ਼ੇਸ਼ ਦੇ ਨਾਲ ਨਹੀਂ ਜੁੜੀ ਹੈ, ਲੇਕਿਨ ਉਹਨਾਂ ਉੱਤੇ ਰੂਹਾਨੀ ਕਾਰਜਾਂ ਦੇ ਵਿਆਪਕ ਜਗਤ ਦਾ ਪ੍ਰਭਾਵ ਪਿਆ ਹੈ।
ਸੋਵੀਅਤ ਯੂਨੀਅਨ ਦੀ ਕਮਿਊਨਿਸਟ ਪਾਰਟੀ
ਸੋਵੀਅਤ ਯੂਨੀਅਨ ਦੀ ਕਮਿਊਨਿਸਟ ਪਾਰਟੀ (ਰੂਸੀ: Коммунистическая партия Советского Союза, Kommunisticheskaya partiya Sovetskogo Soyuza; short: КПСС, KPSS) ਸੋਵੀਅਤ ਯੂਨੀਅਨ ਦੀ ਇੱਕੋ ਇੱਕ ਕਾਨੂੰਨੀ, ਹੁਕਮਰਾਨ ਪਾਰਟੀ ਸੀ। ਇਹ ਦੁਨੀਆ ਦੀ ਸਭ ਤੋਂ ਵੱਡੀ ਕਮਿਊਨਿਸਟ ਪਾਰਟੀ ਹੁੰਦੀ ਸੀ। ਇਹ ਪਾਰਟੀ 1912 ਵਿੱਚ ਬੋਲਸ਼ੇਵਿਕਾਂ (ਰੂਸੀ ਸੋਸ਼ਲ ਡੈਮੋਕ੍ਰੇਟਿਕ ਲੇਬਰ ਪਾਰਟੀ ਦੇ ਬਹੁਮਤ ਧੜੇ) ਨੇ ਬਣਾਈ ਸੀ। ਬੋਲਸ਼ੇਵਿਕ ਇੱਕ ਇਨਕਲਾਬੀ ਗਰੁੱਪ ਸੀ ਜਿਸਦਾ ਆਗੂ ਵਲਾਦੀਮੀਰ ਲੈਨਿਨ ਸੀ। ਇਸ ਪਾਰਟੀ ਨੇ 1917 ਵਿੱਚ ਅਕਤੂਬਰ ਇਨਕਲਾਬ ਦੇ ਬਾਅਦ ਸੱਤਾ ਹਥਿਆ ਲਈ ਸੀ। ਪਾਰਟੀ ਦੇ 29 ਅਗਸਤ 1991 ਨੂੰ ਭੰਗ ਕਰ ਦਿੱਤਾ ਗਿਆ ਸੀ।
ਹੇਲ ਗੀਬਰਸਲਸੇਲੀ (ਅਮਹਾਰੀਕ: ኃይሌ ገብረ ሥላሴ,ਜਨਮ 18 ਅਪਰੈਲ 1973) ਇੱਕ ਰਿਟਾਇਰਡ ਇਥੋਪੀਆਈ ਲੰਬੀ ਦੂਰੀ ਵਾਲੇ ਟਰੈਕ ਅਤੇ ਸੜਕ ਉੱਤੇ ਦੌੜਨ ਵਾਲਾ ਅਥਲੀਟ ਹੈ। ਉਸਨੇ ਓਲੰਪਿਕ ਟੂਰਨਾਮੈਂਟ ਵਿੱਚ 10,000 ਮੀਟਰ ਵਿੱਚ ਦੋ ਸੋਨੇ ਦੇ ਮੈਡਲ ਅਤੇ ਚਾਰ ਵਿਸ਼ਵ ਚੈਂਪੀਅਨਸ਼ਿਪ ਖਿਤਾਬ ਜਿੱਤੇ। ਉਸ ਨੇ ਲਗਾਤਾਰ ਚਾਰ ਵਾਰ ਬਰਲਿਨ ਮੈਰਾਥਨ ਜਿੱਤਿਆ ਅਤੇ ਦੁਬਈ ਮੈਰਾਥਨ ਵਿੱਚ ਲਗਾਤਾਰ ਤਿੰਨ ਜਿੱਤਾਂ ਪ੍ਰਾਪਤ ਕੀਤੀਆਂ। ਇਸ ਤੋਂ ਇਲਾਵਾ, ਉਸਨੇ ਚਾਰ ਵਿਸ਼ਵ ਖਿਤਾਬ ਜਿੱਤੇ ਸਨ ਅਤੇ 2001 ਦੇ ਵਿਸ਼ਵ ਹਾਫ ਮੈਰਾਥਨ ਵਿੱਚ ਉਹ ਚੈਂਪੀਅਨ ਸੀ।
ਸ਼ਹੀਦ ਊਧਮ ਸਿੰਘ (26 ਦਸੰਬਰ 1899 – 31 ਜੁਲਾਈ 1940) ਦਾ ਨਾਂ ਪੰਜਾਬ ਦੇ ਚੋਟੀ ਦੇ ਸਿੱਖ ਸ਼ਹੀਦਾਂ ਵਿੱਚ ਸ਼ੁਮਾਰ ਹੁੰਦਾ ਹੈ। ਸ਼ਹੀਦ ਊਧਮ ਸਿੰਘ ਦਾ ਜਨਮ ਜ਼ਿਲ੍ਹਾ ਸੰਗਰੂਰ ਦੇ ਸ਼ਹਿਰ ਸੁਨਾਮ ਵਿਖੇ ਹੋਇਆ। ਊਧਮ ਸਿੰਘ ਕੰਬੋਜ ਕੌਮ ਨਾਲ ਸਬੰਧ ਰੱਖਦਾ ਸੀ। ਉਸਨੇ ਇਹੀ ਨਾਂ 'ਕਤਲ ਕੇਸ' ਸਮੇਂ ਕਚਿਹਰੀ ਵਿੱਚ ਦੱਸਿਆ ਸੀ। ਉਸ ਨੇ ਅੰਗਰੇਜ਼ੀ ਹਕੂਮਤ ਦੇ ਅਹਿਲਕਾਰ ਮਾਈਕਲ ਉਡਵਾਇਰ ਵੱਲੋਂ ਸੰਨ 1919 ਦੀ ਵਿਸਾਖੀ ਵਾਲੇ ਦਿਨ ਨਿਹੱਥੇ ਅਤੇ ਬੇਕਸੂਰ ਪੰਜਾਬੀਆਂ ਨੂੰ ਜਾਨੋਂ ਮਾਰ ਦੇਣ ਦੀ ਕਾਰਵਾਈ ਦਾ ਬਦਲਾ ਲੈਣ ਦੀ ਚਿੰਗਾਰੀ ਆਪਣੇ ਮਨ ਵਿੱਚੋਂ 20 ਸਾਲਾਂ ਤਕ ਬੁਝਣ ਨਹੀਂ ਦਿੱਤੀ। ਇੰਨਾ ਲੰਮਾ ਸਮਾਂ ਇਨਕਲਾਬੀ ਮਸ਼ਾਲ ਨੂੰ ਆਪਣੇ ਮਨ ਵਿੱਚ ਬਲਦਾ ਰੱਖਣਾ ਇੱਕ ਵਿਲੱਖਣ ਇਤਿਹਾਸਕ ਉਦਾਹਰਨ ਹੈ।
ਗੁਰੂ ਨਾਨਕ ਦੇਵ ਜੀ (15 ਅਪ੍ਰੈਲ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ। ਗੁਰੂ ਨਾਨਕ ਦੇਵ ਜੀ ਦੇ ਜਨਮ ਅਤੇ ਜੋਤੀ-ਜੋਤ ਸਮਾੳਣ ਬਾਰੇ ਤਾਰੀਖ਼ਾਂ ਵਿਚ ਮਤਭੇਦ ਹੈ। ਸੁਖਬਾਸੀ ਰਾਮ ਬੇਦੀ, ਗਣੇਸ਼ਾ ਸਿੰਘ ਬੇਦੀ, ਡਾ.
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 15 ਨਵੰਬਰ 1920 ਨੂੰ ਹੋਂਦ ਵਿੱਚ ਆਈ ਸਿੱਖਾਂ ਦੀ ਪ੍ਰਮੁੱਖ ਧਾਰਮਿਕ ਸੰਸਥਾ ਹੈ, ਪਰ ਇਸ ਨੂੰ ਕਾਨੂੰਨੀ ਮਾਨਤਾ 1925 ਦੇ ਸਿੱਖ ਗੁਰਦੁਆਰਾ ਐਕਟ ਪਾਸ ਹੋਣ ਨਾਲ ਮਿਲੀ। ਪੰਜਾਬ ਵਿੱਚ 1920 ਤੋਂ ਲੈ ਕੇ 1925 ਈ.
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।1928 ਵਿੱਚ ਭਗਤ ਸਿੰਘ ਤੇ ਉਸਦੇ ਸਾਥੀ ਸ਼ਿਵਰਾਮ ਰਾਜਗੁਰੂ ਨੇ 21 ਸਾਲਾ ਬਰਤਾਨਵੀ ਪੁਲਿਸ ਅਫ਼ਸਰ ਜੌਨ ਸਾਂਡਰਸ ਦਾ ਲਾਹੌਰ ਵਿਖੇ ਗੋਲੀ ਮਾਰਕੇ ਕਤਲ ਕੀਤਾ ਜਦਕਿ ਉਹਨਾਂ ਦਾ ਮਕਸਦ ਜੇਮਜ਼ ਸਕੌਟ ਨਾਂ ਦੇ ਸੀਨੀਅਰ ਪੁਲਿਸ ਸੁਪਰਿਨਟੈਂਡੈਂਟ ਦਾ ਕਤਲ ਕਰਨਾ ਸੀ।
ੴ (ਇੱਕ ਓਅੰਕਾਰ) ਸਿੱਖ ਧਰਮ ਦਾ ਨਿਸ਼ਾਨ ਹੈ ਅਤੇ ਸਿੱਖੀ ਦਰਸ਼ਨ ਦੀ ਨੀਂਹ ਹੈ। ਇਸ ਤੋਂ ਭਾਵ ਹੈ ਕਿ ਇੱਕ ਕਰਨਵਾਲਾ (ਕਰਤਾਰ) ਹੈ। ਇਹ ਗੁਰੂ ਨਾਨਕ ਸਾਹਿਬ ਜੀ ਦੀ ਗੁਰਬਾਣੀ ਜਪੁਜੀ ਸਾਹਿਬ ਦੇ ਸ਼ੁਰੂ ਵਿੱਚ ਹੈ। ਸਿੱਖੀ ਬਾਰੇ ਕਿਤਾਬਾਂ ਅਤੇ ਗੁਰਦਵਾਰਿਆਂ ਉੱਤੇ ਇਹ ਨਿਸ਼ਾਨ (ੴ) ਆਮ ਦੇਖਣ ਨੂੰ ਮਿਲਦਾ ਹੈ। ਗੁਰੂ ਨਾਨਕ ਜੀ ਨੇ ਇਸ ਅਦੁੱਤੀ ਨਿਸ਼ਾਨ ਦੀ ਰਚਨਾ ਕਰਕੇ ਸਿਖ ਪੰਥ ਦੀ ਨੀਂਹ ਰੱਖੀ। ਇਸ ਦਾ ਪਾਠ (ਉਚਾਰਨ ਜਾਂ ਬੋਲ) ਇੱਕ ਓਅੰਕਾਰ ਹੈ। ਗੁਰੂ ਨਾਨਕ ਸਾਹਿਬ ਜੀ ਨੇ ਇਸ ਨੂੰ 13 ਵਾਰ ਆਪਣੀ ਸਵੈ-ਰਚਿਤ ਬਾਣੀ ਵਿੱਚ ਲਿਖਿਆ ਹੈ, ਜਿਹੜੀ ਕਿ ਆਪ ਜੀ ਦੇ ਨਾਮ ਦੇ ਸਿਰਲੇਖ ਮਹਲਾ 1 ਹੇਠ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਹੈ। ਇੱਕ ਓਅੰਕਾਰ ਪੰਜਾਬੀ ਭਾਸ਼ਾ ਦਾ ਬੋਲ ਹੈ। ਇੱਕ ਓਅੰਕਾਰ ਮੂਲ ਮੰਤਰ ਅਤੇ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਅੰਕ ਤੇ ਬ੍ਰਹਮੰਡ ਦੇ ਬੇਅੰਤ ਪਸਾਰੇ ਤੇ ਇਸਦੇ ਇਕੋ ਇੱਕ ਕਰਤਾ (ਭਾਵ ਇੱਕ ਕਰਤਾਰ) ਦੇ ਨਿਸ਼ਾਨ ਦੇ ਸੂਚਕ ਵਜੋਂ ਦਰਜ ਹੈ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸੀ, ਜਿਸ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਸ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਲਸਫਾ ਨਾਲ਼ ਜੋੜਿਆ ਜਿਸ ਕਰ ਕੇ ਉਸ ਨੂੰ ਭਾਈ ਜੀ ਆਖਿਆ ਜਾਣ ਲੱਗਾ। ਉਸ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਪ੍ਰਗਟ ਤੇ ਸਦੀਵੀ ਕਾਲ ਲਿਯੀ ਗੁਰੂ ਹਨ । ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ ਅਕਤੂਬਰ 1708 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਪੰਜਾਬੀ ਭਾਸ਼ਾ (ਸ਼ਾਹਮੁਖੀ: پنجابی, ਪੰਜਾਬੀ) ਪੰਜਾਬ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖਾਂ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਗੈਰਿੰਚਾ (ਮੈਨੁਅਲ ਫ੍ਰਾਂਸਿਸਕੋ ਡੋਸ ਸੈਂਟੋਸ) (28 ਅਕਤੂਬਰ 1933 - 20 ਜਨਵਰੀ 1983) (ਪੁਰਤਗਾਲੀ ਉਚਾਰਨ: [ɡaʁĩʃɐ], "ਛੋਟਾ ਪੰਛੀ") ਇੱਕ ਬ੍ਰਾਜ਼ੀਲੀ ਫੁਟਬਾਲਰ ਸੀ ਜਿਸ ਨੇ ਰਾਈਟ ਵਿੰਗਰ ਅਤੇ ਫਾਰਵਰਡ ਦੀ ਪੁਜੀਸ਼ਨ ਤੇ ਖੇਡਿਆ। ਉਸ ਨੂੰ ਖੇਡ ਵਿੱਚ ਬਹੁਤ ਸਾਰੇ ਲੋਕਾਂ ਦੁਆਰਾ ਫੁੱਟਬਾਲ ਦੇ ਇਤਿਹਾਸ ਵਿੱਚ ਸਭ ਤੋਂ ਵਧੀਆ ਡ੍ਰਬ ਬਲਰ ਅਤੇ ਫੁੱਟਬਾਲ ਖਿਡਾਰੀਆਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ।ਗੈਰਿੰਚਾ ਸ਼ਬਦ ਦਾ ਮਤਲਬ ਹੈ ਕਿ ਵਰੇਨ। ਉਸਨੂੰ ਉਸਦੇ ਦੋਸਤਾਂ ਦੁਆਰਾ ਮਨੇ (ਮੈਨੂਅਲ ਲਈ ਛੋਟੀ) ਵਜੋਂ ਵੀ ਜਾਣਿਆ ਜਾਂਦਾ ਸੀ। ਬ੍ਰਾਜ਼ੀਲ ਵਿੱਚ ਉਸ ਦੀ ਬੇਹੱਦ ਲੋਕਪ੍ਰਿਯਤਾ ਕਰਕੇ, ਉਸ ਨੂੰ ਅਲੇਗਰੀਆ ਡ ਪੋਵੋ (ਪੀਪਲਜ਼ ਜੋਯੂ) ਅਤੇ ਐਂਜੋ ਡੇ ਪਰਨਾਸ ਟੋਰੇਟਸ (ਬੈਂਟ ਲੀਗੀਡ ਏਂਜਲ) ਵੀ ਕਿਹਾ ਜਾਂਦਾ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ 'ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦੇ ਸੰਤ ਸਨ
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਜਾਂ ਸ਼੍ਰੀ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰੂਦੁਆਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰੂਦਵਾਰਾ ਚੌਥੇ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਪੰਜਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ 1606 ਵਿੱਚ ਸ਼੍ਰੀ ਅਕਾਲ ਤਖਤ ਸਾਹਿਬ ਜੀ ਦਾ ਨੀਂਹ ਪੱਥਰ ਛੇਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਸ਼੍ਰੀ ਹਰਿਮੰਦਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਸ਼ਹੀਦ ਦੀ ਸ਼ਹੀਦੀ ਵੀ ੧੬੫੭ ਦੇ ਜਹਾਨ ਖ਼ਾਨ ਵਾਲੇ ਹਮਲੇ ਦੌਰਾਨ ਹੀ ਸ਼੍ਰੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ। ਅੱਜ ਬਾਬਾ ਜੀ ਦੀ ਯਾਦ ਵਿੱਚ ਸ਼੍ਰੀ ਹਰਿਮੰਦਰ ਸਾਹਿਬ ਜੀ ਦੀ ਪਰਿਕਰਮਾ ਵਿੱਚ ਸ਼ਹੀਦੀ ਬੁੰਗਾ ਸਥਿਤ ਹੈ, ਜਿੱਥੇ ਲੜੀਵਾਰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਚਲਦੇ ਰਹਿੰਦੇ ਹਨ।
ਪੰਜਾਬ ਵਿੱਚ ਮੇਲਿਆਂ ਵਾਂਗ ਤਿਉਹਾਰਾਂ ਦੀ ਲੜੀ ਵੀ ਤੁਰੀ ਰਹਿੰਦੀ ਹੈ। ਮੇਲਿਆਂ ਵਾਂਗ ਤਿਉਹਾਰ ਵੀ ਇੱਥੋਂ ਦੇ ਸਭ ਵਰਗਾਂ ਦੇ ਲੋਕ ਸਮੂਹਿਕ ਤੌਰ ਤੇ ਮਨਾਉਂਦੇ ਹਨ। ਜੋ ਇੱਥੋਂ ਦੀ ਭਾਈਚਾਰਕ ਸਾਂਝ ਅਤੇ ਫਿਰਕੂ ਸੋਚ ਦੇ ਗਵਾਹ ਹਨ ।ਡਾ ਵਣਜਾਰਾ ਬੇਦੀ ਅਨੁਸਾਰ ਤਿਉਹਾਰਾਂ ਦਾ ਮੁੱਢ ਪੰਜਾਬ ਦੀ ਸਮੂਹਿਕ ਵਿਕਾਸ ਦੀ ਭਾਵਨਾ ਵਿੱਚ ਬੱਝਿਆ ਅਤੇ ਹੌਲੀ ਹੌਲੀ ਇਨ੍ਹਾਂ ਰਾਂਗਲੀਆਂ ਚੂਲਾਂ ਦੁਆਲੇ ਜਾਤੀ ਦਾ ਸਾਰਾ ਸਮਾਜਿਕ ,ਧਾਰਮਿਕ ਅਤੇ ਭਾਈਚਾਰਕ ਜੀਵਨ ਚੱਕੀ ਦੇ ਪੁੜ ਵਾਂਗ ਘੁੰਮਣ ਲੱਗਾ। ਤਿਉਹਾਰ ਨਾਲ ਅੰਦਰਲਾ ਖਿੜਦਾ ਤੇ ਮਹਿਕਦਾ ਹੈ ਅਤੇ ਲੋਕਾਂ ਵਿੱਚ ਨਵੀਂ ਸ਼ਕਤੀ ਉੱਭਰਦੀ ਅਤੇ ਨਵੇਂ ਸੰਕਲਪ ਜਾਗਦੇ ਹਨ।
ਗੁਰੂ ਗੋਬਿੰਦ ਸਿੰਘ (ਉਚਾਰਨ: [gʊɾuː goːbɪn̪d̪ᵊ sɪ́ŋgᵊ]; 22 ਦਸੰਬਰ 1666 – 7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ, ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਿਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਓਹ ਸਿੱਖ ਕੌਮ ਦੇ ਅੰਤਿਮ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਦੌਰਾਨ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੁਆਰਾ ਸ਼ਹੀਦ ਕਰਵਾ ਦਿੱਤਾ ਗਿਆ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਉਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਸੀ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ 'ਤੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।ਉਹ 1967 ਵਿੱਚ ਸਾਹਿਤ ਅਕਾਦਮੀ (ਭਾਰਤ ਦੀ ਨੈਸ਼ਨਲ ਅਕੈਡਮੀ ਆਫ਼ ਲੈਟਰਜ਼) ਦੁਆਰਾ ਦਿੱਤੇ ਗਏ ਸਾਹਿਤ ਅਕਾਦਮੀ ਪੁਰਸਕਾਰ ਦਾ ਸਭ ਤੋਂ ਘੱਟ ਉਮਰ ਦਾ ਪ੍ਰਾਪਤ ਕਰਤਾ ਬਣ ਗਿਆ, ਜੋ ਕਿ ਪੂਰਨ ਭਗਤ, 'ਲੂਣਾ(1965) ਦੀ ਪ੍ਰਾਚੀਨ ਕਥਾ 'ਤੇ ਆਧਾਰਿਤ ਉਸ ਦੇ ਮਹਾਂਕਾਵਿ ਨਾਟਕ ਲਈ ਮਿਲਿਆ ਸੀ । ਆਧੁਨਿਕ ਪੰਜਾਬੀ ਸਾਹਿਤ ਵਿੱਚ ਇੱਕ ਮਹਾਨ ਰਚਨਾ ਅਤੇ ਜਿਸਨੇ ਆਧੁਨਿਕ ਪੰਜਾਬੀ ਕਿੱਸੇ ਦੀ ਇੱਕ ਨਵੀਂ ਵਿਧਾ ਵੀ ਬਣਾਈ ਹੈ। ਅੱਜ, ਉਸ ਦੀ ਸ਼ਾਇਰੀ ਮੋਹਨ ਸਿੰਘ (ਕਵਿਤਾ) ਅਤੇ ਅੰਮ੍ਰਿਤਾ ਪ੍ਰੀਤਮ ਵਰਗੇ ਆਧੁਨਿਕ ਪੰਜਾਬੀ ਕਵਿਤਾ ਦੇ ਦਿੱਗਜਾਂ,ਦੇ ਨਾਲ ਬਰਾਬਰੀ 'ਤੇ ਖੜ੍ਹੀ ਹੈ, ਜੋ ਸਾਰੇ ਭਾਰਤ-ਪਾਕਿਸਤਾਨ ਸਰਹੱਦ ਦੇ ਦੋਵੇਂ ਪਾਸੇ ਪ੍ਰਸਿੱਧ ਹਨ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਸੁਰਿੰਦਰ ਪਾਲ ਧਾਮੀ, ਜਿਸਨੂੰ ਸੁਰਿੰਦਰ ਛਿੰਦਾ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਪੰਜਾਬੀ ਸੰਗੀਤ ਦਾ ਇੱਕ ਭਾਰਤੀ ਗਾਇਕ ਸੀ। ਉਸਦੇ ਬਹੁਤ ਸਾਰੇ ਹਿੱਟ ਗੀਤ ਸਨ ਜਿਨ੍ਹਾਂ ਵਿੱਚ "ਜੱਟ ਜਿਉਣਾ ਮੋੜ", "ਪੁੱਤ ਜੱਟਾਂ ਦੇ", "ਟਰੱਕ ਬਿੱਲਿਆ", "ਬਲਬੀਰੋ ਭਾਬੀ" ਅਤੇ "ਕੇਹਰ ਸਿੰਘ ਦੀ ਮੌਤ" ਸ਼ਾਮਲ ਹਨ। ਉਹ ਪੰਜਾਬੀ ਫਿਲਮਾਂ ਜਿਵੇਂ ਪੁੱਤ ਜੱਟਾਂ ਦੇ ਅਤੇ ਉੱਚਾ ਦਰ ਬਾਬੇ ਨਾਨਕ ਦਾ ਵਿੱਚ ਵੀ ਨਜ਼ਰ ਆ ਚੁੱਕਾ ਹੈ।
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਇੱਕ ਸਿੱਖ ਮਹਾਰਾਜਾ ਸੀ ਜਿੰਨਾ ਨੂੰ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ ਅਤੇ ਉਹਨਾਂ ਦਾ ਨਾਮ ਭਾਰਤ ਦੇ ਉਹਨਾਂ ਮਹਾਨ ਸ਼ਾਸਕਾਂ ਵਿੱਚ ਆਉਂਦਾ ਹੈ ਜਿਵੇ ਕਿ ਮਹਾਂਰਾਣਾ ਪ੍ਰਤਾਪ ਅਤੇ ਮਰਾਠਾ ਸਾਮਰਾਜ ਦੇ ਛੱਤਰਪਤੀ ਸ਼ਿਵਾਜੀ। ਉਹਨਾਂ ਨੂੰ ਸਾਲ 2020 ਵਿੱਚ ਬੀਬੀਸੀ ਨੇ ਦੁਨੀਆ ਦਾ ਸਭ ਤੋ ਮਹਾਨ ਆਗੂ ਦੱਸਿਆ ਸੀ ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਗੁਰਮੁਖੀ (ਪੰਜਾਬੀ: گُرمُکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਇੱਕਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।ਅੰਮ੍ਰਿਤਾ ਪ੍ਰੀਤਮ ਦੀ ਸਭ ਤੋਂ ਮਸ਼ਹੂਰ ਕਵਿਤਾ ਅੱਜ ਆਖਾਂ ਵਾਰਿਸ ਸ਼ਾਹ ਨੂੰ ਹੈ ਜਿਸ ਵਿੱਚ ਉਹ ਹਿੰਦੁਸਤਾਨ ਦੀ ਵੰਡ ਤੋਂ ਬਾਅਦ ਹੋਏ ਕਤਲੇਆਮ ਪ੍ਰਤੀ ਆਪਣਾ ਰੋਸ ਦਿਖਾਉਂਦੇ ਹੋਏ ਵਾਰਿਸ ਸ਼ਾਹ ਨੂੰ ਵਾਪਸ ਆਉਣ ਦੀ ਦੁਹਾਈ ਪਾਉਂਦੀ ਹੈ। ਇੱਕ ਨਾਵਲਕਾਰ ਦੇ ਤੌਰ ਉੱਤੇ ਪਿੰਜਰ (1950) ਉਸਦਾ ਸਭ ਤੋਂ ਮਸ਼ਹੂਰ ਨਾਵਲ ਹੈ ਜਿਸ ਉੱਤੇ ਬਾਅਦ ਵਿੱਚ ਇੱਕ ਅਵਾਰਡ ਜੇਤੂ ਫ਼ਿਲਮ ਪਿੰਜਰ (2003) ਵੀ ਬਣੀ।1947 ਵਿੱਚ ਭਾਰਤ ਤੇ ਪਾਕਿਸਤਾਨ ਦੀ ਵੰਡ ਪਿੱਛੋਂ ਇਹ ਲਿਹੌਰ ਤੋਂ ਹਿੰਦੁਸਤਾਨ ਆ ਗਈ।
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਗੁਰਦੁਆਰਾ ਸ਼ਹੀਦ ਬਾਬਾ ਬੋਤਾ ਸਿੰਘ ਤੇ ਬਾਬਾ ਗਰਜਾ ਸਿੰਘ
ਗੁਰਦੁਆਰਾ ਸ਼ਹੀਦ ਬਾਬਾ ਬੋਤਾ ਸਿੰਘ ਤੇ ਬਾਬਾ ਗਰਜਾ ਸਿੰਘ ਤਰਨ ਤਾਰਨ ਵਿਖੇ ਇੱਕ ਗੁਰਦੁਆਰਾ ਹੈ। ਇਸ ਅਸਥਾਨ ਤੋਂ ਬਾਬਾ ਗਰਜਾ ਸਿੰਘ ਅਤੇ ਬਾਬਾ ਬੋਤਾ ਸਿੰਘ ਜੀ ਨੇ ਮੁਗਲ਼ ਰਾਜ ਨੂੰ ਸਿੱਖ ਰਾਜ ਦੀ ਹੋਂਦ ਦਾ ਅਹਿਸਾਸ ਇਸ ਰਸਤੇ ਤੋਂ ਲੰਗਦੇ ਹਰ ਗੱਡੇ, ਰਿਹੜੇ ਆਦਿ ਉੱਪਰ ਚੂੰਗੀ ਲਗਾ ਕੇ ਦਿਵਾਇਆ ਸੀ। ਇਸ ਅਸਥਾਨ ਉੱਪਰ ਬਾਬਾ ਬੋਤਾ ਸਿੰਘ ਜੀ ਅਤੇ ਬਾਬਾ ਗਰਜਾ ਸਿੰਘ ਜੀ ਮੁਗਲਾਂ ਨਾਲ ਲ਼ੜਦੇ ਹੋਏ ਸ਼ਹੀਦ ਹੋ ਗਏ ਸਨ। ਇਸ ਗੁਰਦੁਆਰਾ ਸਾਹਿਬ ਦੀ ਸੁੰਦਰ ਇਮਾਰਤ, ਪਰਕਰਮਾਂ, ਚਾਰਦੀਵਾਰੀ ਅਤੇ ਲੰਗਰ ਹਾਲ ਦੀ ਕਾਰ ਸੇਵਾ ਬਾਬਾ ਜਗਤਾਰ ਸਿੰਘ ਜੀ ਨੇ 1983 ਤੋਂ 1988 ਤੱਕ ਸੰਗਤਾਂ ਦੇ ਸਹਿਯੋਗ ਨਾਲ ਸੰਪੂਰਨ ਕਰਵਾਈ। ਗੁਰੂ ਦੇ ਮਹਾਂਨ ਯੋਧੇ ਬਾਬਾ ਬੋਤਾ ਸਿੰਘ ਤੇ ਬਾਬਾ ਗਰਜਾ ਸਿੰਘ ਦਾ ਹੈ। ਪਹਿਲਾ ਮੈ ਇੱਕ ਹੋਰ ਜਿਕਰ ਕਰ ਦੇਵਾਂ ਸਿੱਖ ਦਾ ਜਾਤ ਪਾਤ ਨਾਲ ਕੋਈ ਸੰਬਧ ਨਹੀਂ ਇਸ ਗੱਲ ਦੀ ਵੀ ਇਹ ਦੋਵੇ ਮਿਸਾਲ ਹਨ|ਔਖਤੀ ਬ੍ਰਾਹਮਣ ਅਨੁਸਾਰ ਜੋ ਜਾਤ ਪਾਤ ਮਨੁਖਤਾ ਨੂੰ ਖਤਮ ਕਰਨ ਲਈ ਬਣਾਈ ਗਈ ਹੈ|ਉਸ ਅਨੁਸਾਰ ਬਾਬਾ ਬੋਤਾ ਸਿੰਘ ਸੰਧੂ ਜੱਟ ਬਾਬਾ ਗਰਜਾ ਸਿੰਘ ਰੰਗਰੇਟਾ ਗੁਰੂ ਕਾ ਬੇਟਾ{ਭਾਵ ਮਜਬੀ ਸਿੰਘ}ਹੈ|
ਭਾਰਤ ਦੱਖਣੀ ਏਸ਼ੀਆ ਦਾ ਇੱਕ ਦੇਸ਼ ਹੈ। ਇਹ ਖੇਤਰਫਲ ਦੇ ਹਿਸਾਬ ਨਾਲ ਦੁਨੀਆਂ ਦਾ ਸੱਤਵਾਂ ਅਤੇ ਆਬਾਦੀ ਦੇ ਹਿਸਾਬ ਨਾਲ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੁਨੀਆਂ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਇਹ ਦੱਖਣ ਵਿੱਚ ਹਿੰਦ ਮਹਾਂਸਾਗਰ, ਦੱਖਣ-ਪੱਛਮ ਵਿੱਚ ਅਰਬ ਸਾਗਰ ਅਤੇ ਦੱਖਣ-ਪੂਰਬ ਵਿੱਚ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ ਹੈ। ਭਾਰਤ ਪੱਛਮ ਵੱਲ ਪਾਕਿਸਤਾਨ ਅਤੇ ਅਫ਼ਗ਼ਾਨਿਸਤਾਨ, ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ, ਪੂਰਬ ਵੱਲ ਬਰਮਾ ਅਤੇ ਬੰਗਲਾਦੇਸ਼ ਆਦਿ ਦੇਸ਼ਾਂ ਨਾਲ ਜ਼ਮੀਨੀ ਸਰਹੱਦ ਸਾਂਝੀ ਕਰਦਾ ਹੈ ਅਤੇ ਦੱਖਣ ਵੱਲ ਮਾਲਦੀਵ ਅਤੇ ਸ੍ਰੀ ਲੰਕਾ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦਾ ਹੈ। ਭਾਰਤ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਬਰਮਾ, ਥਾਈਲੈਂਡ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦੇ ਹਨ।
ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂ ਲੇਖਕਾਂ ਦੀ ਸੂਚੀ
ਸਾਹਿਤ ਅਕਾਦਮੀ 1955 ਤੋਂ ਹਰ ਸਾਲ ਭਾਰਤੀ ਸਾਹਿਤ ਦੀ ਤਰੱਕੀ ਲਈ ਪੰਜਾਬੀ ਸਮੇਤ ਹੋਰਨਾਂ ਭਾਸ਼ਾਵਾਂ ਦੇ ਸਾਹਿਤਕਾਰਾਂ ਅਤੇ ਉਹਨਾਂ ਦੀਆਂ ਰਚਨਾਵਾਂ ਨੂੰ ਸਾਹਿਤ ਅਕਾਦਮੀ ਪੁਰਸਕਾਰ ਦਿੰਦੀ ਆ ਰਹੀ ਹੈ। ਗਿਆਨਪੀਠ ਪੁਰਸਕਾਰ ਤੋਂ ਬਾਅਦ ਇਹ ਭਾਰਤ ਦਾ ਦੂਜਾ ਸਭ ਤੋਂ ਅਹਿਮ ਪੁਰਸਕਾਰ ਹੈ।
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿੱਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਜੀ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿੱਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿੱਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿੱਚ ਆਉਣ ਕਰਕੇ, ਇਸ ਵਿੱਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿੱਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ।2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ਗੁਰੂ ਅਮਰਦਾਸ ਜੀ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿਨ੍ਹਾਂ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ। ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।
"ਲੋਕ-ਨਾਚ ਨਾਲ ਮਾਨਸਿਕਤਾ ਨਾਚ ਕਲਾ ਨੂੰ ਆਪਣੇ ਜੀਵਨ ਦਾ ਸੁਭਾਵਿਕ ਅਮਲ ਪ੍ਰਵਾਨ ਕਰਦੀ ਰਹੀ ਹੈ।" 'ਨੱਚਣ ਵਾਲੇ ਦੀ ਅੱਡੀ ਨਾ ਰਹਿੰਦੀ , ਗਾਉਣ ਵਾਲੇ ਦਾ ਮੂੰਹ' ਇਸ ਸੁਭਾਵਕ ਅਮਲ ਦੀ ਪੁਸ਼ਟੀ ਕਰਦੀ ਕਾਵਿ ਸਤਰ ਹੈ। ਨਾਚ ਕਲਾ ਕਿਸੇ ਵੀ ਸੂਰਤ ਵਿੱਚ ਮੂਕ ਪੇਸ਼ਕਾਰੀ ਨਹੀਂ ਹੈ। ਖ਼ਾਸਕਰ ਪੰਜਾਬੀ ਲੋਕ ਨਾਚ ਗਿੱਧਾ ਭੰਗੜਾ ਤਾਂ ਗੀਤਾਂ ਦੇ ਬੋਲ ਜਾਂ ਬੋਲੀਆਂ ਤੋਂ ਬਿਨਾਂ ਪੇਸ਼ ਕਿਤੇ ਜਾਣਾ ਸੰਭਵ ਹੀ ਨਹੀਂ। ਲੋਕ-ਸਮੂਹ ਦੀ ਸਿਰਜਨ-ਕਲਾ ਦੀ ਇੱਕ ਮਹੱਤਵਪੂਰਨ ਵੰਨਗੀ ਹੈ, ਜੋ ਲੋਕ-ਮਾਨਸ ਦੇ ਸਮੁਚੇ ਹਾਵਾਂ-ਭਾਵਾਂ ਨੂੰ ਸਰੀਰਕ ਮੁਦਰਾਵਾਂ ਦੇ ਪ੍ਰਗਟਾਉ-ਸੰਦਰਭ ਰਾਹੀਂ ਪੇਸ਼ ਕਰਦੀ ਹੈ। ਲੋਕ ਨਾਚ ਵੀ ਇਸੇ ਪ੍ਰਕਾਰ ਦੀ ਇੱਕ ਲੋਕ-ਕਲਾ ਹੈ। ਲੋਕ-ਨਾਚ ਮੰਨੋਰੰਜਨ ਦਾ ਸਾਧਨ ਹੀ ਨਹੀਂ, ਇਹ ਕਿਸੇ ਖਿੱਤੇ ਦੇ ਜਨ-ਸਮੂਹ ਦੀ ਸਮਾਜਿਕ, ਸੱਭਿਆਚਾਰਕ, ਨੈਤਿਕ, ਧਾਰਮਿਕ, ਰਾਜਸੀ ਅਤੇ ਇਤਹਾਸਿਕ ਜੀਵਨ-ਤੋਰ ਦੀਆਂ ਵਿਭਿੰਨ ਪਰਤਾਂ ਦਾ ਸਰੀਰਕ ਮੁਦਰਾਵਾਂ ਦੇ ਮਾਧਿਅਮ ਰਾਹੀਂ ਆਪ-ਮੁਹਾਰਾ, ਸਧਾਰਨ, ਖੁਸ਼ੀਆਂ-ਖੇੜਿਆਂ ਭਰਪੂਰ ਅੰਦਰੂਨੀ ਭਾਵਨਾਵਾਂ ਦਾ ਬਾਹਰੀ ਪ੍ਰਗਟਾਵਾ ਵੀ ਹੈ। ਪੰਜਾਬ ਦੇ ਲੋਕ-ਨਾਚ ਪੰਜਾਬ ਪੰਜਾਬ ਦੇ ਜਨ-ਜੀਵਨ ਦਾ ਮਹੱਤਪੂਰਨ ਅੰਗ ਹਨ।"ਪੰਜਾਬ ਦੇ ਲੋਕ-ਨਾਚਾਂ ਦਾ ਵਰਗੀਕਰਨ ਦੋ ਪੱਧਰਾਂ ਤੇ ਕੀਤਾ ਜਾ ਸਕਦਾ ਹੈ:
ਡਾਕਟਰ ਭੀਮਰਾਉ ਅੰਬੇਡਕਰ (14 ਅਪ੍ਰੈਲ 1891 - 6 ਦਸੰਬਰ 1956), ਡਾਕਟਰ ਬਾਬਾਸਾਹਿਬ ਅੰਬੇਡਕਰ ਨਾਮ ਨਾਲ ਪ੍ਰਸਿੱਧ ਇੱਕ ਭਾਰਤੀ ਕਾਨੂੰਨਸਾਜ਼, ਅਰਥਸ਼ਾਸਤਰੀ, ਰਾਜਨੀਤੀਵਾਨ ਅਤੇ ਸਮਾਜ ਸੁਧਾਰਕ ਸਨ ਜਿਨ੍ਹਾਂ ਨੇ ਦਲਿਤ ਬੋਧੀ ਲਹਿਰ ਨੂੰ ਪ੍ਰੇਰਿਤ ਕੀਤਾ ਅਤੇ (ਬਹੁਜਨ) ਨਾਲ ਹੁੰਦੇ ਸਮਾਜਿਕ ਭੇਦਭਾਵ ਦੇ ਖਿਲਾਫ ਪ੍ਰਚਾਰ ਕੀਤਾ, ਜਦਕਿ ਔਰਤਾਂ ਅਤੇ ਕਿਰਤ ਦੇ ਅਧਿਕਾਰਾਂ ਦਾ ਸਮਰਥਨ ਵੀ ਕੀਤਾ। ਉਹ ਆਜ਼ਾਦ ਭਾਰਤ ਦੇ ਪਹਿਲੇ ਕਾਨੂੰਨ ਅਤੇ ਨਿਆਂ ਮੰਤਰੀ, ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਗਣਤੰਤਰ ਦੇ ਮੋਢੀ ਸਨ। ਭਾਰਤ ਅਤੇ ਹੋਰ ਕਿਤੇ, ਉਹਨਾਂ ਨੂੰ ਅਕਸਰ ਬਾਬਾ ਸਾਹਿਬ, ਮਰਾਠੀ ਵਿਚ ਭਾਵ "ਆਦਰਯੋਗ ਪਿਤਾ" ਕਹਿੰਦੇ ਸਨ।
ਅੰਮ੍ਰਿਤਸਰ (ਜਾਂ ਅੰਮ੍ਰਿਤਸਰ; ਮਤਲਬ: "ਅੰਮ੍ਰਿਤ ਦਾ ਸਰੋਵਰ") ਚੜ੍ਹਦੇ ਪੰਜਾਬ ਦਾ ਇੱਕ ਸਰਹੱਦੀ ਸ਼ਹਿਰ ਹੈ ਜੋ ਪੰਜਾਬ ਦੇ ਉੱਤਰ-ਪੱਛਮੀ ਹਿੱਸੇ ਵਿੱਚ ਸਥਿੱਤ ਹੈ। ਇਹ ਲਾਹੌਰ ਤੋਂ 67 ਕਿਲੋਮੀਟਰ ਦੂਰ ਹੈ। ਇਹ ਸਿੱਖ ਧਰਮ ਦਾ ਧਾਰਮਿਕ ਅਤੇ ਸੱਭਿਆਚਾਰਕ ਕੇਂਦਰ ਹੈ। ਪੰਜਾਬੀ ਇੱਥੋਂ ਦੀ ਮੁੱਖ ਜਾਂ ਪਹਿਲੀ ਬੋਲੀ ਹੈ | ਇਸ ਦਾ ਸਰਕਾਰੀ ਮੁੱਖ ਦਫ਼ਤਰ ਅੰਮ੍ਰਿਤਸਰ ਜ਼ਿਲ੍ਹਾ ਹੈ। ਇਸ ਦੀ ਆਬਾਦੀ ਕਰੀਬ ੨੦੦੦੦੦੦ ਸ਼ਹਿਰੀ ਅਤੇ ੩,੦੦੦,੦੦੦ ਦੇ ਕਰੀਬ ਅੰਮ੍ਰਿਤਸਰ ਜ਼ਿਲੇ ਵਿੱਚ ੨੦੧੧ ਦੀ ਭਾਰਤੀ ਮਰਦਮਸ਼ੁਮਾਰੀ ਮੁਤਾਬਕ ਹੈ। ਯਾਤਰਾ ਲਈ ਸਭ ਤੋਂ ਵਧੀਆ ਸਮਾਂ ਅਕਤੂਬਰ ਅਤੇ ਮਾਰਚ ਵਿੱਚ ਹੈ।
ਲਾਲਾ ਧਨੀ ਰਾਮ ਚਾਤ੍ਰਿਕ (4 ਅਕਤੂਬਰ 1876– 18 ਦਸੰਬਰ 1954) ਆਧੁਨਿਕ ਪੰਜਾਬੀ ਕਵਿਤਾ ਦੇ ਸੰਸਥਾਪਕ ਮੰਨੇ ਜਾਂਦੇ ਹਨ। ਉਹਨਾਂ ਦੀਆਂ ਰਚਨਾਵਾਂ ਪ੍ਰਾਚੀਨ ਅਤੇ ਨਵੀਂ ਪੰਜਾਬੀ ਕਵਿਤਾ ਵਿਚਕਾਰ ਕੜੀ ਹਨ। ਗੁਰਮੁਖੀ ਲਿਪੀ ਲਈ ਟਾਈਪ ਸੈੱਟ ਨੂੰ ਮਿਆਰੀ ਬਣਾਉਣ ਦਾ ਸਿਹਰਾ ਵੀ ਉਹਨਾਂ ਨੂੰ ਜਾਂਦਾ ਹੈ। ਉਹ ਹੀ ਸਭ ਤੋਂ ਪਹਿਲੇ ਵਿਦਵਾਨ ਹਨ, ਜਿਹਨਾਂ ਨੂੰ ਸਾਹਿਤ ਸੇਵਾ ਦੇ ਬਦਲੇ ਉਹਨਾਂ ਦੀ 75ਵੀਂ ਬਰਸੀ ਉੱਤੇ ਅਭਿਨੰਦਨ ਗਰੰਥ ਸਮਰਪਤ ਕਰਕੇ ਸਨਮਾਨਿਤ ਕੀਤਾ ਗਿਆ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਂਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਜੀਵਨੀ ਰਚਨਾ ਦਾ ਮੂਲ ਅਧਾਰ ਜਨਮਸਾਖੀ ਮੰਨਿਆ ਗਿਆ ਹੈ। ਪੁਰਾਤਨ ਪੰਜਾਬੀਵਾਰਤਕ ਦਾ ਮੁੱਢ ਵੀ ਗੁਰੂ ਨਾਨਕ ਕਾਲ ਵਿੱਚ ਜਨਮਸਾਖੀ ਤੋਂ ਬੱਝਦਾ ਹੈ। ਜਨਮਸਾਖੀ ਤੇ ਬਚਨ ਪੰਜਾਬੀ ਵਾਰਤਕ ਦੇ ਪੁਰਾਤਨ ਰੂਪ ਹਨ,ਭਾਈ ਵੀਰ ਸਿੰਘ ਨੇ ਜਿਹਨਾਂ ਨੂੰ ਜੀਵਨੀ ਰੂਪ ਵਜੋਂ ਵਿਕਸਿਤ ਕੀਤਾ। ਆਧੁਨਿਕ ਪੰਜਾਬੀ ਵਾਰਤਕ ਅੱਜ ਬਹੁਤ ਵਿਕਸਤ ਹੋ ਚੁਕੀ ਹੈ,ਸਮਕਾਲ ਵਿੱਚ 600 ਦੇ ਲਗਭਗ ਜੀਵਨੀ ਰਚਨਾਵਾਂ ਇਸ ਵਰਗ ਅੰਦਰ ਮਿਲਦੀਆਂ ਹਨ।ਪਹਿਲਾਂ ਜੀਵਨੀ ਖੇਤਰ ਵਿੱਚ ਨਾਇਕ ਜਾਂ ਮਹਾਨ ਵਿਅਕਤੀ ਦੀ ਹੀ ਗੱਲ ਕੀਤੀ ਜਾਂਦੀ ਸੀ,ਸੁਤੰਤਰਤਾ ਤੋਂ ਮਗਰੋਂ ਸਧਾਰਨ ਵਿਅਕਤੀ ਨੂੰ ਵੀ ਮਹੱਤਵ ਮਿਲਣ ਲੱਗਿਆ।ਫਿਰ ਵੀ ਜੀਵਨੀ ਕਿਸੇ ਵਿਸ਼ੇਸ਼ ਵਿਅਕਤੀ ਨਾਲ ਸੰਬੰਧ ਰੱਖਦੀ ਹੈ,ਜਿਥੇ ਕੁਝ ਆਦਰਸ਼ ਮਹੱਤਵ ਰੱਖਦੇ ਹਨ।ਜੀਵਨੀ ਲਈ ਬਹੁਤ ਸਮਾਨਾਰਥੀ ਸ਼ਬਦ ਵਰਤੇ ਜਾਂਦੇ ਹਨ ਜਿਵੇਂ ਕਿ:-ਜੀਵਨ ਬਿਰਤਾਂਤ,ਜੀਵਨ ਕਥਾ,ਜੀਵਨ-ਚਰਿਤ੍ਰਆਦਿ ਅੰਗਰੇਜ਼ੀ ਵਿੱਚ ਇਸਨੂੰ Biography ਕਿਹਾ ਜਾਂਦਾ ਹੈ। ਜੀਵਨੀ ਸ਼ਬਦ ਦੀ ਵਰਤੋਂ ਸਭ ਤੋਂ ਪਹਿਲਾਂ ਡਰਾਇਡਨ ਨੇ ਵਰਤਿਆ,ਉਸ ਅਨੁਸਾਰ ਜੀਵਨੀ ਵਿਸ਼ੇਸ਼ ਮਨੁੱਖਾਂ ਦਾ ਜੀਵਨ ਇਤਿਹਾਸ ਹੈ।
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ. ਦੀ ਆਮਦ ਨਾਲ ਨਾਟ ਲਿਖਤ ਤੇ ਵਿਆਪਕ ਪ੍ਰਭਾਵ ਪਿਆ ਹੈ। ਇਸ ਨਾਲ ਨਾਟਕ ਆਪਣੇ ਪਰੰਪਰਿਕ ਰੂਪ ਬਦਲ ਕੇ ਨਵੇਂ ਰੂਪ ਅਖ਼ਤਿਆਰ ਕਰ ਰਿਹਾ ਹੈ। ਪਹਿਲਾਂ ਕੇਵਲ ਪੂਰੇ ਨਾਟਕ ਅਤੇ ਇਕਾਂਗੀ ਹੀ ਰਚੇ ਤੇ ਖੇਡੇ ਜਾਂਦੇ ਸਨ ਪਰੰਤੂ ਹੁਣ ਰੰਗ-ਮੰਚ ਵਿੱਚ ਰੋਸ਼ਨੀਆਂ ਦੀ ਵਰਤੋਂ ਅਤੇ ਪਿੱਠ- ਵਰਤੀ ਅਵਾਜ਼ਾਂ ਵਰਗੇ ਸਾਧਨਾਂ ਦੀ ਆਮਦ ਨਾਲ ਮੰਚ ਪੱਖ ਵੀ ਬਦਲ ਗਿਆ ਹੈ। ਨਤੀਜੇ ਵਜੋਂ ਕਾਵਿ- ਨਾਟਕ, ਲਘੂ-ਨਾਟਕ, ਨੁਕੜ-ਨਾਟਕ, ਬਾਲ- ਨਾਟਕ, ਸੰਗੀਤ- ਨਾਟਕ, ਨ੍ਰਿਤ-ਨਾਟਕ, ਕੋਰਿਓਗਰਾਫ਼ੀ, ਇੱਕ ਪਾਤਰੀ ਨਾਟਕ ਅਤੇ ਅਬੋਲ ਨਾਟਕ (Mime) ਆਦਿ ਨਾਟਕੀ ਸਰੂਪ ਉੱਘੜ ਕੇ ਸਾਮ੍ਹਣੇ ਆਏ ਹਨ। ਵਿਸ਼ਵ ਨਾਟ- ਸ਼ੈਲੀਆਂ ਨੇ ਇਹਨਾਂ ਤੇ ਵਿਆਪਕ ਪ੍ਰਭਾਵ ਵੀ ਪਾਇਆ ਹੈ। ਵਿਸ਼ਵੀਕਰਨ ਅਤੇ ਕੰਪਿਊਟਰੀਕਰਨ ਕਾਰਨ ਵੀ ਨਾਟਕ ਦੀ ਵਿਧਾ ਵਿੱਚ ਇਨਕਲਾਬੀ ਪਰਿਵਰਤਨ ਆਇਆ ਹੈ। ਇਸ ਸਾਰੀ ਰੱਦੋ-ਬਦਲ ਨੇ ਵਿਚਾਰ, ਪ੍ਰਕਾਰ ਅਤੇ ਸੰਚਾਰ ਦੀ ਦ੍ਰਿਸ਼ਟੀ ਤੋਂ ਨਾਟਕ ਦੇ ਨਵੇਂ ਪ੍ਰਤਿਮਾਨ ਸਿਰਜੇ ਹਨ। ਨਾਟਕ ਦੇ ਲੱਛਣ:- 1. ਨਾਟਕ ਨਿਰਾ ਦ੍ਰਿਸ਼ ਨਹੀਂ 2.
ਸਿੱਧੂ ਮੂਸੇ ਵਾਲਾ ਜਾਂ ਸ਼ੁਭਦੀਪ ਸਿੰਘ ਸਿੱਧੂ (11 ਜੂਨ 1993 – 29 ਮਈ 2022), ਇੱਕ ਪੰਜਾਬੀ ਗਾਇਕ ਅਤੇ ਗੀਤਕਾਰ ਸੀ। ਉਸ ਨੇ ਆਪਣੇ ਸੰਗੀਤਕ ਕਰੀਅਰ ਦੀ ਸ਼ੁਰੂਆਤ 2017 ਵਿੱਚ "ਲਾਇਸੰਸ" ਗੀਤ ਨਾਲ ਕੀਤੀ। ਸਿੱਧੂ ਦੁਆਰਾ ਲਿਖਿਆ ਇਹ ਗੀਤ ਪੰਜਾਬੀ ਗਾਇਕ ਨਿੰਜਾ ਨੇ ਗਾਇਆ। ਇਸ ਤੋਂ ਬਾਅਦ ਅਗਲਾ ਗੀਤ "ਸੋ ਹਾਈ" ਸਿੱਧੂ ਨੇ ਆਪ ਲਿਖਿਆ ਅਤੇ ਗਾਇਆ। ਇਸ ਗੀਤ ਨਾਲ ਸ਼ੁੱਭਦੀਪ ਨੂੰ ਇੱਕ ਨਵੀਨ ਪਹਿਚਾਣ ਮਿਲੀ ਅਤੇ ਆਉਣ ਵਾਲੇ ਕੁਝ ਹੀ ਸਮੇਂ ਵਿੱਚ ਉਸਨੇ ਪੰਜਾਬੀ ਸੰਗੀਤ ਜਗਤ ਵਿੱਚ ਇੱਕ ਵੱਖਰਾ ਨਾਮ ਖੱਟਿਆ।
ਜਨੇਊ ਰੋਗ ਚਮੜੀ ਦੀ ਇਸ ਬਿਮਾਰੀ ਦਾ ਅੰਗਰੇਜ਼ੀ ਨਾਮ ਹੈ- ‘ਹਰਪੀਜ਼ ਜੋਸਟਰ’ [ਬ੍ਰਹਮ ਸੂਤਰੀ](Herpes zoster) ਜਿਸ ਨੂੰ ‘ਸ਼ਿੰਗਲਸ’ (shingles) ਵੀ ਕਿਹਾ ਜਾਂਦਾ ਹੈ। ਵਾਇਰਸ ਦੀ ਇਹ ਇਨਫੈਕਸ਼ਨ ਸੁਖਮਣਾ ਨਾੜੀ ‘ਚੋਂ ਨਿਕਲਣ ਵਾਲੀਆਂ ਨਾੜੀਆਂ ਦੀਆਂ ਜੜ੍ਹਾਂ (ਨਰਵ ਰੂਟ) ਤੋਂ ਸ਼ੁਰੂ ਹੋ ਕੇ ਆਮ ਕਰ ਕੇ ਪਸਲੀਆਂ ਦੇ ਨਾਲ-ਨਾਲ ਚੱਲਦੀ ਹੈ। ਪਹਿਲਾਂ ਜਨੇਊ ਵਾਂਗ ਇੱਕ ਲਾਈਨ ਜਾਂ ਪੱਟੀ ਦੇ ਆਕਾਰ ਵਿੱਚ ਦਾਣੇ ਨਿਕਲਦੇ ਹਨ ਜੋ ਬਾਅਦ ‘ਚ ਛਾਲੇ ਬਣ ਜਾਂਦੇ ਹਨ। ਇਹ ਇੱਕ ਇਨਫੈਕਸ਼ਨ ਵਾਲਾ ਰੋਗ ਹੈ।
ਵਹਿਮ ਭਰਮ ਦੀ ਆਧਾਰਸ਼ਿਲਾ ਡਰ ਹੈ। ਜਦੋਂ ਵਿਅਕਤੀ ਵੱਖ-ਵੱਖ ਕੁਦਰਤੀ ਸ਼ਕਤੀਆਂ ਤੋਂ ਡਰਨ ਲੱਗਾ ਤਾਂ ਉਸਨੇ ਆਪਣੀ ਮਾਨਸਿਕ ਕਮਜ਼ੋਰੀ ਨੂੰ ਸਹਾਰਾ ਦੇਣ ਲਈ ਅਨੇਕਾਂ ਪੂਜਾ ਵਿਧੀਆਂ ਨੂੰ ਅਪਣਾਉਣਾ ਸ਼ੁਰੂ ਕੀਤਾ ਜਿਸ ਨਾਲ ਵੱਖੋ-ਵੱਖਰੇ ਵਹਿਮ ਭਰਮ ਦੀ ਪ੍ਰਚਲਿਤ ਹੋ ਗਏ। ਮਨੁੱਖ ਪ੍ਰਕਿਰਤੀ ਦੇ ਪ੍ਰਭਾਵ ਨੂੰ ਸਮਝਣੋਂ ਅਸਮਰੱਥ ਹੋਣ ਕਰ ਕੇ ਡਰਿਆ ਤੇ ਸਹਿਮਿਆ ਰਹਿੰਦਾ ਸੀ, ਜਦੋਂ ਉਹ ਹਰ ਜੜ੍ਹ ਵਸਤੂ ਵਿੱਚ ਕਿਸੇ ਭਲੀ ਜਾਂ ਚੰਦਰੀ ਆਤਮਾ ਦੀ ਹੋਂਦ ਨੂੰ ਮੰਨ ਦੇ ਉਸ ਦੇ ਚੰਗੇ ਪ੍ਰਭਾਵ ਨੂੰ ਗ੍ਰਹਿਣ ਕਰਨ ਤੇ ਚੰਦਰੇ ਤੋਂ ਮੁਕਤੇ ਹੋਣ ਲਈ ਕਈ ਰੀਤਾਂ ਤੇ ਟੂਣੇ ਕਰਿਆ ਕਰਦਾ ਸੀ ਤੇ ਹਰ ਘਟਨਾ ਕਿਸੇ ਗੈਵੀ ਸ਼ਕਤੀ ਕਰ ਕੇ ਵਾਪਰਦੀ ਹੈ ਤਾਂ ਵਿਸ਼ਵਾਸ ਰੱਖਦਾ ਸੀ ਤਾਂ ਅਨੇਕਾਂ ਵਹਿਮ ਭਰਮਾਂ ਦਾ ਜਨਮ ਹੋਇਆ।" ਮਨੁੱਖ ਇੱਕ ਸਮਾਜਿਕ ਵਾਤਾਵਰਣ ਵਿੱਚ ਰਹਿੰਦਾ ਹੈ। ਵਿਸ਼ਵਾਸ ਇਸ ਵਾਤਾਵਰਣ ਦਾ ਮਹੱਤਵਪੂਰਨ ਭਾਗ ਹਨ ਜਿਹਨਾਂ ਵਿੱਚ ਸਭ ਕੁਝ ਸ਼ਾਮਿਲ ਹੈ ਜਿਸ ਨੂੰ ਅਸੀਂ ਵਹਿਮ, ਪਰੰਪਰਾ ਜਾ ਤੁਅੱਸਬ ਕਹਿੰਦੇ ਹਾਂ। ਡੰਡੀਜ਼ ਨੇ ਐਚ.ਜੇ.
ਰੀਤੀ ਰਿਵਾਜ ਸ਼ਬਦ ਅੰਗਰੇਜੀ ਦੇ ਪਦ ritual ਦੇ ਪੰਜਾਬੀ ਅਨੁਵਾਦ ਵਜੋਂ ਵਰਤਿਆ ਗਿਆ ਹੈ। ਸਮਾਜ ਦੇ ਸਮਾਂ ਵਿਹਾ ਚੁੱਕੇ ਕਾਰਜ ਜਦੋਂ ਆਪਣੇ ਸਾਰਥਕ ਪ੍ਰਕਾਰਜ ਤੋਂ ਮੁਕਤ ਹੋ ਕੇ ਪ੍ਰਤੀਕ ਰੂਪ ਵਿੱਚ ਕੀਤੇ ਜਾਂਦੇ ਹਨ, ਤਾਂ ਉਹ ਰਸਮਾਂ ਅਖਵਾਉਂਦੇ ਹਨ। ਪੰਜਾਬ ਵਿੱਚ ਅਜਿਹੇ ਅਨੇਕਾ ਕਾਰਜ ਹਨ, ਜਿਨਾ ਦੀ ਪਹਿਲਾ ਕਦੀ ਮਹੱਤਤਾ ਸੀ, ਪਰ ਹੁਣ ਉਹ ਵੇਲਾ ਵਿਹਾ ਚੁਕੇ ਹਨ ਪਰ ਇਹ ਪ੍ਰਕਾਰਜ ਪ੍ਰਤੀਕ ਰੂਪ ਵਿੱਚ ਅੱਜ ਵੀ ਨਿਭਾਏ ਜਾਂਦੇ ਹਨ। ਜਿਸ ਤਰਾਂ ਉਹਨਾਂ ਦਾ ਵਾਸਤਵਿਕ ਅਮਲ ਹੋਇਆ ਕਰਦਾ ਸੀ। ਵਿਅਕਤੀ ਜੀਵਨ ਨਾਲ ਸਬੰਧਿਤ ਅਜਿਹਾ ਕੋਈ ਮੌਕਾ ਨਹੀਂ ਜਦੋਂ ਕੋਈ ਰਸਮ ਨਾ ਕੀਤੀ ਜਾਂਦੀ ਹੋਵੇ। ਵਿਅਕਤੀ ਜੀਵਨ ਦੀਆਂ ਤਿੰਨ ਅਵਸਥਾਵਾਂ ਪ੍ਰਮੁੱਖ ਮੰਨੀਆਂ ਜਾਂਦੀਆਂ ਹਨ। ਜਨਮ ਵਿਆਹ ਮੌਤ ਉਹਨਾਂ ਨਾਲ ਸਬੰਧਿਤ ਰਸਮਾਂ ਹੇਠ ਲਿਖੇ ਹਨ: -
ਚੰਡੀਗੜ੍ਹ ਭਾਰਤ ਦਾ ਇੱਕ ਕੇਂਦਰੀ ਸ਼ਾਸ਼ਤ ਪ੍ਰਦੇਸ ਹੈ। ਇਹ ਭਾਰਤ ਦੇ ਦੋ ਸੂਬਿਆਂ, ਪੰਜਾਬ ਅਤੇ ਹਰਿਆਣਾ, ਦੀ ਸਾਂਝੀ ਰਾਜਧਾਨੀ ਹੈ। ਸ਼ਹਿਰ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਪੰਜਾਬ ਦੇ ਮੋਹਾਲੀ, ਪਟਿਆਲਾ ਅਤੇ ਰੋਪੜ ਜ਼ਿਲ੍ਹੇ ਅਤੇ ਹਰਿਆਣਾ ਦੇ ਅੰਬਾਲਾ ਅਤੇ ਪੰਚਕੁਲਾ ਸ਼ਾਮਿਲ ਹਨ। ਇਸਦੇ ਉੱਤਰੀ ਹਿੱਸੇ ਤੋਂ ਹਿਮਾਚਲ ਪ੍ਰਦੇਸ਼ ਦੀ ਸੀਮਾ ਵੀ ਨੇੜੇ ਹੈ। ਚੰਡੀਗੜ੍ਹ ਪੂਰੇ ਵਿਸ਼ਵ ਵਿੱਚ ਆਪਣੇ ਆਰਕੀਟੈਕਚਰ ਡਿਜ਼ਾਇਨ ਅਤੇ ਚੰਗੀ ਆਬੋ-ਹਵਾ ਲਈ ਮਸ਼ਹੂਰ ਹੈ । ਸ਼ਹਿਰ ਦਾ ਮਾਸਟਰ ਪਲਾਨ ਫਰਾਂਸੀਸੀ ਆਰਕੀਟੈਕਟ ਲ ਕਾਰਬੂਜ਼ੀਏ ਨੇ ਬਣਾਇਆ ਸੀ। ਸਾਲ 2015 ਵਿੱਚ ਬੀ.ਬੀ.ਸੀ. ਦੇ ਇੱਕ ਲੇਖ ਵਿੱਚ ਚੰਡੀਗੜ੍ਹ ਨੂੰ ਦੁਨੀਆ ਦੇ ਸਾਰੇ ਸ਼ਹਿਰਾਂ ਵਿੱਚੋ ਇੱਕ ਇਹੋ ਜੇਹਾ ਸ਼ਹਿਰ ਕਿਹਾ ਗਿਆ ਜਿੱਥੇ ਆਰਕੀਟੈਕਚਰ, ਸੱਭਿਆਚਾਰ ਅਤੇ ਆਧੁਨਿਕੀਕਰਨ ਇੱਕ ਦਾ ਵਧੀਆ ਤਾਲਮੇਲ ਹੈ। ਸ਼ਹਿਰ ਦੀ ਆਬੋ-ਹਵਾ ਸਿੱਲ੍ਹੀ ਉਪ-ਤਪਤ-ਖੰਡੀ (humid subtropical) ਕਿਸਮ ਦੀ ਹੈ; ਜਿਸ ਵਿੱਚ ਗਰਮੀਆਂ ਵਿੱਚ ਬਹੁਤ ਗਰਮੀ, ਸਿਆਲ਼ ਵਿੱਚ ਨਿੱਘ, ਬੇਅਤਬਾਰੀ ਬਰਸਾਤ ਅਤੇ ਤਾਪਮਾਨ ਵਿੱਚ ਵੱਡੇ ਫ਼ਰਕ (-1° ਤੋਂ 41.2°) ਦਾ ਅੰਦਾਜ਼ਾ ਰਹਿੰਦਾ ਹੈ। ਸਿਆਲ਼ ਵਿੱਚ ਦਸੰਬਰ ਅਤੇ ਜਨਵਰੀ ਦੇ ਮਹੀਨੇ ਵਿੱਚ ਕਦੇ-ਕਦੇ ਕੋਹਰਾ ਹੋ ਸਕਦਾ ਹੈ। ਔਸਤ ਸਾਲਾਨਾ ਬਰਸਾਤ 1110.7 m.m.
ਭਾਰਤ ਦਾ ਰਾਸ਼ਟਰਪਤੀ ਦੇਸ਼ ਦਾ ਪਹਿਲਾ ਨਾਗਰਿਕ ਹੁੰਦਾ ਹੈ। ਭਾਰਤ ਦੇ ਸੰਵਿਧਾਨ ਆਰਟੀਕਲ 52 ਅਧੀਨ ਰਾਸ਼ਟਰਪਤੀ ਦਾ ਅਹੁਦਾ ਵਿਵਸਥਿਤ ਹੈ। ਭਾਰਤ ਦਾ ਰਾਸ਼ਟਰਪਤੀ ਨਾ ਮਾਤਰ ਮੁਖੀ ਹੁੰਦਾ ਹੈ। 1967 ਤੋਂ ਲੈ ਕੇ ਹੁਣ ਤਕ, ਇਹ ਕੋਸ਼ਿਸ਼ਾਂ ਹੁੰਦੀਆਂ ਰਹੀਆਂ ਹਨ ਕਿ ਭਾਰਤ ਦੇ ਰਾਸ਼ਟਰਪਤੀ ਨੂੰ ਵਿਦੇਸ਼ੀ ਤਰੀਕੇ ਨਾਲ ਸਰਕਾਰ ਵਿੱਚ ਉਲੀਕੇ ਗਏ ਰਾਸ਼ਟਰਪਤੀ ਦੀ ਭੂਮਿਕਾ ਦੇ ਖ਼ਾਕੇ ਨਾਲੋਂ ਵੱਧ ਸਕ੍ਰਿਆ ਸਿਆਸਤੀ ਹਸਤੀ ਬਣਾਇਆ ਜਾਵੇ। 1967 ਵਿੱਚ ਸੁਪਰੀਮ ਕੋਰਟ ਦੇ ਇੱਕ ਸਿਟਿੰਗ ਚੀਫ਼ ਜਸਟਿਸ ਸੁੱਬਾ ਰਾਓ ਨੇ ਖ਼ੁਦ ਨੂੰ ਸਿਆਸਤਦਾਨਾਂ ਦੇ ਝੇੜਿਆਂ ’ਚ ਲਪੇਟ ਲਿਆ ਅਤੇ ਰਾਸ਼ਟਰਪਤੀ ਬਣਨ ਲਈ ਨਿਆਂ ਪਾਲਿਕਾ ਦੀ ਮਾਣ-ਮਰਿਆਦਾ ਭੁੱਲ ਬੈਠਿਆ। ਚੀਫ਼ ਜਸਟਿਸ ਸੁੱਬਾ ਰਾਓ ਸਵਤੰਤਰ ਪਾਰਟੀ ਤੇ ਜਨਸੰਘ ਅਤੇ ਕਾਂਗਰਸ ਦੇ ਉਮੀਦਵਾਰ ਡਾ.
ਤੀਜ (ਨੇਪਾਲੀ ਭਾਸ਼ਾ -तीज) ਕਈ ਭਾਰਤੀ ਤਿਓਹਾਰਾਂ ਦਾ ਨਾਮ ਹੈ ਜੋ ਨੇਪਾਲ, ਉੱਤਰੀ ਅਤੇ ਪੱਛਮੀ ਭਾਰਤ ਵਿੱਚ ਮਨਾਇਆ ਜਾਂਦੇ ਹਨ। ਹਰਿਆਲੀ ਤੀਜ, ਕਜਾਰੀ ਤੀਜ ਅਤੇ ਹਰਤਾਲਿਕਾ ਤੀਜ ਮੌਨਸੂਨ ਰੁੱਤ ਦੀ ਆਮਦ ਦਾ ਸਵਾਗਤ ਕਰਦੇ ਹਨ ਅਤੇ ਗੀਤ, ਨਾਚ ਅਤੇ ਪ੍ਰਾਰਥਨਾ ਸੰਸਕਾਰਾਂ ਨਾਲ ਮੁੱਖ ਤੌਰ 'ਤੇ ਲੜਕੀਆਂ ਅਤੇ ਔਰਤਾਂ ਵਲੋਂ ਮਨਾਇਆ ਜਾਂਦਾ ਹੈ। ਤੀਜ ਦੇ ਮੌਨਸੂਨ ਤਿਉਹਾਰ ਮੁੱਖ ਤੌਰ ਦੇਵੀ ਪਾਰਵਤੀ ਨੂੰ ਅਤੇ ਸ਼ਿਵਜੀ ਦੇ ਨਾਲ ਉਸ ਸੰਗਮ ਨੂੰ ਸਮਰਪਿਤ ਹਨ
ਜਰਨੈਲ ਸਿੰਘ ਭਿੰਡਰਾਂਵਾਲਾ (ਜਨਮ ਨਾਮ: ਜਰਨੈਲ ਸਿੰਘ ਬਰਾੜ; 2 ਜੂਨ, 1947 - 6 ਜੂਨ, 1984) ਸਿੱਖ ਧਾਰਮਿਕ ਸੰਗਠਨ ਦਮਦਮੀ ਟਕਸਾਲ ਦੇ ਇੱਕ ਆਗੂ ਸਨ। 1978 ਦੇ ਸਿੱਖ-ਨਿਰੰਕਾਰੀ ਸੰਘਰਸ਼ ਵਿੱਚ ਸ਼ਾਮਲ ਹੋਣ ਕਰਕੇ ਉਹਨਾਂ ਨੂੰ ਪ੍ਰਮੁੱਖਤਾ ਮਿਲੀ। ਉਹ ਪੰਜਾਬ ਵਿੱਚ ਮੁੜ-ਸੁਰਜੀਤੀਵਾਦੀ ਅਤੇ ਬਾਗ਼ੀ ਲਹਿਰ ਦਾ ਪ੍ਰਤੀਕ ਬਣੇ। ਉਹਨਾਂ ਨੂੰ ਅਤੇ ਉਹਨਾਂ ਦੇ ਹਥਿਆਰਬੰਦ ਸਾਥੀਆਂ ਨੂੰ ਗੋਲਡਨ ਟੈਂਪਲ ਕੰਪਲੈਕਸ ਤੋਂ ਹਟਾਉਣ ਲਈ ਆਪ੍ਰੇਸ਼ਨ ਬਲਿਊਸਟਾਰ ਸ਼ੁਰੂ ਕੀਤਾ ਗਿਆ ਸੀ।
ਭਾਰਤ ਦੇ ਪੰਜਾਬ ਰਾਜ ਦਾ ਇੱਕ ਜ਼ਿਲ੍ਹਾ ਇੱਕ ਪ੍ਰਸ਼ਾਸਕੀ ਭੂਗੋਲਿਕ ਇਕਾਈ ਹੈ, ਜਿਸਦਾ ਮੁਖੀ ਜ਼ਿਲ੍ਹਾ ਮੈਜਿਸਟ੍ਰੇਟ ਜਾਂ ਡਿਪਟੀ ਕਮਿਸ਼ਨਰ, ਭਾਰਤੀ ਪ੍ਰਸ਼ਾਸਨਿਕ ਸੇਵਾ ਨਾਲ ਸਬੰਧਤ ਇੱਕ ਅਧਿਕਾਰੀ ਹੁੰਦਾ ਹੈ। ਜ਼ਿਲ੍ਹਾ ਮੈਜਿਸਟਰੇਟ ਜਾਂ ਡਿਪਟੀ ਕਮਿਸ਼ਨਰ ਦੀ ਸਹਾਇਤਾ ਪੰਜਾਬ ਸਿਵਲ ਸਰਵਿਸ ਅਤੇ ਹੋਰ ਰਾਜ ਸੇਵਾਵਾਂ ਨਾਲ ਸਬੰਧਤ ਬਹੁਤ ਸਾਰੇ ਅਧਿਕਾਰੀਆਂ ਦੁਆਰਾ ਕੀਤੀ ਜਾਂਦੀ ਹੈ। 14 ਮਈ 2021 ਨੂੰ ਸੰਗਰੂਰ ਜ਼ਿਲ੍ਹੇ ਤੋਂ ਮਾਲੇਰਕੋਟਲਾ ਜ਼ਿਲ੍ਹੇ ਨੂੰ 23ਵੇਂ ਜ਼ਿਲ੍ਹੇ ਵਜੋਂ ਵੰਡਣ ਤੋਂ ਬਾਅਦ ਪੰਜਾਬ ਵਿੱਚ 23 ਜ਼ਿਲ੍ਹੇ ਹਨ।
ਭੰਗੜਾ ਪੰਜਾਬ ਦੇ ਦੋ ਮੁੱਖ ਅਤੇ ਉੱਘੇ ਲੋਕ ਨਾਚਾਂ ਵਿੱਚੋਂ ਇੱਕ ਹੈ; ਦੂਜਾ ਮੁੱਖ ਨਾਚ ਗਿੱਧਾ ਹੈ। ਭੰਗੜਾ ਗੱਭਰੂਆਂ ਦਾ ਨਾਚ ਹੈ ਜਦਕਿ ਗਿੱਧਾ ਮੁਟਿਆਰਾਂ ਦਾ। ਭੰਗੜਾ ਤਕਰੀਬਨ ਹਰ ਖ਼ੁਸ਼ੀ ਦੇ ਮੌਕੇ ’ਤੇ ਪਾਇਆ ਜਾਂ ਨੱਚਿਆ ਜਾਂਦਾ ਹੈ ਜਿੰਨ੍ਹਾਂ ਵਿੱਚ ਕਣਕ ਦੀ ਵਾਢੀ ਭਾਵ ਵਿਸਾਖੀ ਆਦਿ ਮੇਲੇ, ਵਿਆਹ, ਮੰਗਣੇ ਅਤੇ ਤਿਉਹਾਰ ਆਦਿ ਸ਼ਾਮਲ ਹਨ। ਇਹ ਲੋਕ-ਨਾਚ ਪੰਜਾਬ ਦੀ ਕਿਸਾਨੀ ਸੰਸਕ੍ਰਿਤੀ ਜਿੰਨਾ ਹੀ ਪ੍ਰਾਚੀਨ ਹੈ। ਲੋਕਧਾਰਾ ਵਿਗਿਆਨੀ ਸੋਹਿੰਦਰ ਸਿੰਘ ਵਣਜਾਰਾ ਬੇਦੀ ਦੇ ਸ਼ਬਦਾਂ ਵਿੱਚ "ਪਹਿਲਾਂ ਪਹਿਲਾਂ ਜਦੋਂ ਪੰਜਾਬੀਆਂ ਨੇ ਹਰੀਆਂ ਫਸਲਾਂ ਨੂੰ ਸੁਨਹਿਰੀ ਸਿੱਟੇ ਪੈਂਦੇ ਵੇਖੇ ਤਾਂ ਉਹਨਾਂ ਦਾ ਮਨ ਹੁਲਾਰੇ ਵਿੱਚ ਆ ਕੇ ਨੱਚ ਖਲੋਤਾ। ਲੰਮੀ ਘਾਲਣਾ ਤੇ ਕਰੜੀ ਮਿਹਨਤ ਨੂੰ ਸੁਨਹਿਰੀ ਫਲ ਲੱਗਿਆ ਵੇਖ, ਕਿਸ ਦਾ ਦਿਲ ਨਹੀਂ ਨੱਚ ਉਠਦਾ?