ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਗ੍ਰਿਮ ਭਰਾ (die Brüder Grimm ਜਾਂ die Gebrüder Grimm), ਜੈਕਬ ਅਤੇ ਵਿਲਹੇਮ ਗ੍ਰਿਮ, ਜਰਮਨ ਵਿਦਵਾਨ, ਭਾਸ਼ਾ ਸ਼ਾਸਤਰੀ, ਸੱਭਿਆਚਾਰਕ ਖੋਜਕਾਰ, ਕੋਸ਼ ਵਿਗਿਆਨੀ ਅਤੇ ਲੇਖਕ ਸਨ, ਜਿਹਨਾਂ ਨੇ 19ਵੀਂ ਸਦੀ ਦੌਰਾਨ ਲੋਕਧਾਰਾ ਇਕੱਠੀ ਅਤੇ ਪ੍ਰਕਾਸ਼ਿਤ ਕੀਤੀ। ਇਹ ਕਈ ਲੋਕ ਕਥਾਵਾਂ ਨੂੰ ਪਹਿਲੀ ਵਾਰ ਇਕੱਠਾ ਕਰਨ ਵਾਲਿਆਂ ਵਿੱਚੋਂ ਸਨ ਅਤੇ ਇਹ ਕਈ ਰਵਾਇਤੀ ਬਾਤਾਂ ਨੂੰ ਪ੍ਰਚਲਿਤ ਕਰਨ ਲਈ ਮਸ਼ਹੂਰ ਹਨ ਜਿਵੇਂ ਕਿ "ਸਿੰਡਰੇਲਾ" ("Aschenputtel"), "ਡੱਡੂ ਰਾਜਕੁਮਾਰ" ("Der Froschkönig"), "ਹੰਸ-ਕੁੜੀ" ("ਮਰ Gänsemagd"), "ਹੈਂਸਲ ਅਤੇ ਗ੍ਰੇਟਲ" ("Hänsel und Gretel"), "ਰਪੁੰਜ਼ਲ", "ਰੰਪਲਸਟਿਲਸਕਿਨ" ("Rumpelstilzchen"), "ਸਲੀਪਿੰਗ ਬਿਊਟੀ" ("Dornröschen"), ਅਤੇ "ਸਨੋਅ ਵਾਈਟ" ("Schneewittchen")। ਉਹਨਾਂ ਦੀ ਕਲਾਸਿਕ ਕਲੈਕਸ਼ਨ ਦਾ ਨਾਂ ਬੱਚਿਆਂ ਦੇ ਅਤੇ ਪਰਿਵਾਰ ਦੇ ਕਿੱਸੇ (Kinder- und Hausmärchen), 1812 ਅਤੇ 1815 ਵਿੱਚ ਦੋ ਭਾਗਾਂ ਵਿੱਚ ਪ੍ਰਕਾਸ਼ਿਤ ਹੋਈ।
ਲੂਈ ਪਾਸਚਰ (27 ਦਸੰਬਰ 1822-27 ਸਤੰਬਰ 1895) ਦਾ ਜਨਮ ਫਰਾਂਸ ਦੇ ਇੱਕ ਪਿੰਡ ਡੋਲ ਜੂਰਾ ਵਿੱਚ ਹੋਇਆ। ਪਾਸਚਰ ਨੇ ਆਪਣੀ ਮੁਢਲੀ ਵਿਦਿਆ ਆਰਬਾਇਟੇ ਸਕੂਲ ਵਿੱਚ ਪ੍ਰਾਪਤ ਕੀਤੀ। ਉਸ ਨੇ ਬਸਨਾਕਾਨ ਦੇ ਰਾਇਲ ਕਾਲਜ ਤੋਂ ਸੰਨ 1840 ’ਚ ਬੀਏ ਪਾਸ ਕੀਤੀ। ਉਸੇ ਸੰਸਥਾ ਵਿੱਚ ਉਹ ਗਣਿਤ ਅਧਿਆਪਕ ਦਾ ਸਹਾਇਕ ਲੱਗ ਗਿਆ। ਇੱਥੇ ਰਹਿ ਕੇ ਦੋ ਸਾਲਾਂ ’ਚ ਉਹ ਸਾਇੰਸ ਦਾ ਗਰੈਜੂਏਟ ਬਣਿਆ। ਸਾਰਬਨ ਵਿਸ਼ਵ ਵਿਦਿਆਲੇ ਦੇ ਨਾਮਵਰ ਰਸਾਇਣ ਖੋਜੀ ਜੇ ਡੀ ਡੂਮਾਂ ਨੇ ਉਸ ਤੇ ਡੂੰਘਾ ਪ੍ਰਭਾਵ ਪਾਇਆ। ਰਸਾਇਣਾਂ ਦੀ ਖੋਜ ਪ੍ਰਤੀ ਉਹਨਾਂ ਨੇ ਬਹੁਤ ਮਿਹਨਤ ਕੀਤੀ ਅਤੇ ਵਰਣਨਯੋਗ ਖੋਜ ਨਿਬੰਧ ਲਿਖੇ। ਪਾਸਚਰ ਸੰਨ 1848 ’ਚ ਡਿਜ਼ੋਨ ਵਿੱਚ ਭੌਤਿਕ ਵਿਗਿਆਨ ਦਾ ਵਿਸ਼ਾ ਪੜ੍ਹਾਉਣ ਲੱਗਾ ਪਰ ਛੇਤੀ ਹੀ ਉੱਥੋਂ ਸਟਰਾਸਬਰਗ ਵਿਸ਼ਵ ਵਿਦਿਆਲੇ ਵਿੱਚ ਚਲਾ ਗਿਆ। ਆਪ ਨੇ ਪ੍ਰੋ.
ਬਰੋਂਕਾਈਟਸ ਫੇਫੜੇ ਦੇ ਅੰਦਰ ਸਥਿਤ ਸਾਹ-ਨਲੀਆਂ ਦੇ ਅੰਦਰਲੇ ਭਾਗ (ਬਾਂਕਿਓਲਸ) ਦੀ ਸੋਜ ਅਤੇ ਮਿਆਦੀ ਇਨਫੈਕਸ਼ਨ ਹੈ। ਇਸ ਵਿੱਚ ਸਾਹ ਨਾਲੀ ਦੀਆਂ ਦੀਵਾਰਾਂ ਇਨਫੈਕਸ਼ਨ ਅਤੇ ਸੋਜ ਦੀ ਵਜ੍ਹਾ ਨਾਲ ਬੇਲੋੜੇ ਤੌਰ ’ਤੇ ਕਮਜ਼ੋਰ ਹੋ ਜਾਂਦੀਆਂ ਹਨ ਜਿਸਦੀ ਵਜ੍ਹਾ ਨਾਲ ਇਨ੍ਹਾਂ ਦਾ ਸਰੂਪ ਨਲੀਨੁਮਾ ਨਾ ਰਹਿਕੇ ਗੁਬਾਰੇਨੁਮਾ ਜਾਂ ਫਿਰ ਸਿਲੇਂਡਰਨੁਮਾ ਹੋ ਜਾਂਦਾ ਹੈ। ਸੋਜ ਦੇ ਕਾਰਨ ਆਮ ਤੋਂ ਜ਼ਿਆਦਾ ਬਲਗਮ ਬਣਦੀ ਹੈ। ਨਾਲ ਹੀ ਇਹ ਦੀਵਾਰਾਂ ਜਮ੍ਹਾਂ ਹੋਈ ਬਲਗਮ ਨੂੰ ਬਾਹਰ ਕਢਣ ਵਿੱਚ ਅਸਮਰਥ ਹੋ ਜਾਂਦੀਆਂ ਹਨ।
ਹਬਲ ਆਕਾਸ਼ ਦੂਰਬੀਨ (The Hubble Space Telescope (HST)) ਵਾਸਤਵ ਵਿੱਚ ਇੱਕ ਖਗੋਲੀ ਦੂਰਬੀਨ ਹੈ ਜੋ ਅੰਤ੍ਰਿਕਸ਼ ਵਿੱਚ ਕ੍ਰਿਤਰਿਮ ਉਪਗਰਹ ਦੇ ਰੂਪ ਵਿੱਚ ਸਥਿਤ ਹੈ, ਇਸਨੂੰ 25 ਅਪ੍ਰੇਲ ਸੰਨ 1990 ਵਿੱਚ ਅਮਰੀਕੀ ਆਕਾਸ਼ ਯਾਨ ਡਿਸਕਵਰੀ ਦੀ ਮਦਦ ਵਲੋਂ ਇਸਦੀ ਜਮਾਤ ਵਿੱਚ ਸਥਾਪਤ ਕੀਤਾ ਗਿਆ ਸੀ| ਹਬਲ ਦੂਰਦਰਸ਼ੀ ਨੂੰ ਅਮਰੀਕੀ ਆਕਾਸ਼ ਏਜੰਸੀ ਨਾਸਾ ਨੇ ਯੂਰੋਪੀ ਆਕਾਸ਼ ਏਜੰਸੀ ਦੇ ਸਹਿਯੋਗ ਵਲੋਂ ਤਿਆਰ ਕੀਤਾ ਸੀ| ਅਮਰੀਕੀ ਖਗੋਲਵਿਗਿਆਨੀ ਏਡਵਿਨ ਪੋਂਵੇਲ ਹਬਲ ਦੇ ਨਾਮ ਉੱਤੇ ਇਸਨੂੰ ਹਬਲ ਨਾਮ ਦਿੱਤਾ ਗਿਆ| ਇਹ ਨਾਸਾ ਦੀ ਪ੍ਰਮੁੱਖ ਵੇਧਸ਼ਾਲਾ| ਵੇਧਸ਼ਾਲਾਵਾਂਵਿੱਚੋਂ ਇੱਕ ਹੈ| ਪਹਿਲਾਂ ਇਸਨੂੰ ਸਾਲ 1983 ਵਿੱਚ ਲਾਂਚ ਕਰਣ ਦੀ ਯੋਜਨਾ ਬਣਾਈ ਗਈ ਸੀ, ਲੇਕਿਨ ਕੁੱਝ ਤਕਨੀਕੀ ਖਾਮੀਆਂ ਅਤੇ ਬਜਟ ਸਮਸਿਆਵਾਂ ਦੇ ਚਲਦੇ ਇਸ ਪਰਯੋਜਨਾ ਵਿੱਚ ਸੱਤ ਸਾਲ ਦੀ ਦੇਰੀ ਹੋ ਗਈ| ਸਾਲ 1990 ਵਿੱਚ ਇਸਨੂੰ ਲਾਂਚ ਕਰਣ ਦੇ ਬਾਅਦ ਵਿਗਿਆਨੀਆਂ ਨੇ ਪਾਇਆ ਕਿ ਇਸਦੇ ਮੁੱਖ ਦਰਪਣ ਵਿੱਚ ਕੁੱਝ ਕਮੀ ਰਹਿ ਗਈ, ਜਿਸਦੇ ਨਾਲ ਇਹ ਪੂਰੀ ਸਮਰੱਥਾ ਦੇ ਨਾਲ ਕੰਮ ਨਹੀਂ ਕਰ ਪਾ ਰਿਹਾ ਹੈ| ਸਾਲ 1993 ਵਿੱਚ ਇਸਦੇ ਪਹਿਲਾਂ ਸਰਵਿਸਿੰਗ ਮਿਸ਼ਨ ਉੱਤੇ ਭੇਜੇ ਗਏ ਵਿਗਿਆਨੀਆਂ ਨੇ ਇਸ ਕਮੀ ਨੂੰ ਦੂਰ ਕੀਤਾ| ਇਹ ਇੱਕ ਸਿਰਫ ਦੂਰਦਰਸ਼ੀ ਹੈ, ਜਿਨੂੰ ਆਕਾਸ਼ ਵਿੱਚ ਹੀ ਸਰਵਿਸਿੰਗ ਦੇ ਹਿਸਾਬ ਵਲੋਂ ਡਿਜਾਇਨ ਕੀਤਾ ਗਿਆ ਹੈ| ਸਾਲ 2009 ਵਿੱਚ ਸੰਪੰਨ ਪਿਛਲੇ ਸਰਵਿਸਿੰਗ ਮਿਸ਼ਨ ਦੇ ਬਾਅਦ ਉਂਮੀਦ ਹੈ ਕਿ ਇਹ ਸਾਲ 2014 ਤੱਕ ਕੰਮ ਕਰਦਾ ਰਹੇਗਾ, ਜਿਸਦੇ ਬਾਦ ਜੇੰਸ ਵੇਬ ਖਗੋਲੀ ਦੂਰਬੀਨ ਨੂੰ ਲਾਂਚ ਕਰਣ ਕਿ ਯੋਜਨਾ ਹੈ |
ਗੂਗਲ ਸਰਚ, ਜਿਸ ਨੂੰ ਆਮ ਤੌਰ ਤੇ ਗੂਗਲ ਵੈਬ ਸਰਚ ਜਾਂ ਬਸ ਗੂਗਲ ਕਿਹਾ ਜਾਂਦਾ ਹੈ, ਗੂਗਲ ਦੁਆਰਾ ਤਿਆਰ ਕੀਤਾ ਗਿਆ ਇੱਕ ਵੈਬ ਖੋਜ ਇੰਜਨ ਹੈ। ਇਹ ਵਰਲਡ ਵਾਈਡ ਵੈੱਬ ਤੇ ਸਭ ਤੋਂ ਵੱਧ ਵਰਤਿਆ ਖੋਜ ਇੰਜਨ ਹੈ, ਹਰ ਰੋਜ਼ ਤਿੰਨ ਅਰਬ ਤੋਂ ਵੱਧ ਖੋਜਾਂ ਦਾ ਪ੍ਰਬੰਧ ਕਰਦਾ ਹੈ। ਫਰਵਰੀ 2016 ਤੱਕ, ਇਹ 64.0% ਮਾਰਕੀਟ ਸ਼ੇਅਰ ਨਾਲ ਅਮਰੀਕਾ ਵਿੱਚ ਸਭ ਤੋਂ ਵੱਧ ਵਰਤਿਆ ਗਿਆ ਖੋਜ ਇੰਜਣ ਹੈ।ਗੂਗਲ ਵਲੋਂ ਵਾਪਸ ਕੀਤੇ ਖੋਜ ਨਤੀਜਿਆਂ ਦੇ ਆਦੇਸ਼ ਹਿੱਸੇ ਵਿੱਚ, "ਪੇਜ ਰੈਂਕ" ਨਾਂ ਦੀ ਪ੍ਰਾਇਮਰੀ ਰੈਂਕ ਸਿਸਟਮ ਤੇ ਆਧਾਰਿਤ ਹੈ। ਗੂਗਲ ਸਰਚ ਕਸਟਮਾਈਜ਼ਡ ਖੋਜ ਲਈ ਬਹੁਤ ਸਾਰੇ ਵੱਖ-ਵੱਖ ਵਿਕਲਪ ਪ੍ਰਦਾਨ ਕਰਦਾ ਹੈ, ਜੋ ਸ਼ਾਮਲ ਕਰਨ, ਨਿਸ਼ਚਤ ਕਰਨ, ਨਿਸ਼ਚਿਤ ਕਰਨ ਲਈ ਜਾਂ ਖਾਸ ਖੋਜ ਵਿਵਹਾਰ ਦੀ ਜ਼ਰੂਰਤ ਦੇ ਚਿੰਨ੍ਹ ਦੀ ਵਰਤੋਂ ਕਰਦਾ ਹੈ ਅਤੇ ਸਪੇਸ਼ਲ ਇੰਟਰੈਕਟਿਵ ਅਨੁਭਵ, ਜਿਵੇਂ ਕਿ ਫਲਾਇੰਗ ਸਥਿਤੀ ਅਤੇ ਪੈਕੇਜ ਟਰੈਕਿੰਗ, ਮੌਸਮ ਦੇ ਅਨੁਮਾਨ, ਮੁਦਰਾ, ਇਕਾਈ ਅਤੇ ਸਮੇਂ ਦੇ ਪਰਿਵਰਤਨ, ਸ਼ਬਦ ਦੀ ਪਰਿਭਾਸ਼ਾ, ਅਤੇ ਹੋਰ ਪੇਸ਼ਕਸ਼ ਵੀ ਕਰਦਾ ਹੈ।
ਵਰਮਾਂਟ ( ( ਸੁਣੋ), [vɚːˈmɑːn(ʔ)] or [vɚˈmɑ̃(ʔ)]) ਉੱਤਰ-ਪੂਰਬੀ ਸੰਯੁਕਤ ਰਾਜ ਦੇ ਨਿਊ ਇੰਗਲੈਂਡ ਖੇਤਰ ਵਿੱਚ ਸਥਿਤ ਇੱਕ ਰਾਜ ਹੈ। ਇਹ ਪੰਜਾਹ ਸੰਯੁਕਤ ਰਾਜਾਂ ਵਿੱਚੋਂ ਖੇਤਰਫਲ ਪੱਖੋਂ 6ਵੇਂ ਅਤੇ ਅਬਾਦੀ ਪੱਖੋਂ ਦੂਜੇ ਦਰਜੇ ਉੱਤੇ ਹੈ। ਇਹ ਨਿਊ ਇੰਗਲੈਂਡ ਦਾ ਇੱਕੋ-ਇੱਕ ਰਾਜ ਹੈ ਜਿਸਦੀਆਂ ਹੱਦਾਂ ਅੰਧ ਮਹਾਂਸਾਗਰ ਨਾਲ਼ਾ ਨਹੀਂ ਲੱਗਦੀਆਂ। ਇਸ ਦੀ ਪੱਛਮੀ ਸਰਹੱਦ ਦਾ ਅੱਧਾ ਹਿੱਸਾ ਚੈਪਲੇਨ ਝੀਲ ਵਿੱਚ ਹੈ ਜਿਸਦੀ ਹੱਦ ਨਿਊ ਯਾਰਕ ਰਾਜ ਨਾਲ਼ ਲੱਗਦੀ ਹੈ। ਦੱਖਣ ਵੱਲ ਇਸ ਦੀਆਂ ਹੱਦਾਂ ਮੈਸਾਚੂਸਟਸ, ਪੂਰਬ ਵੱਲ ਨਿਊ ਹੈਂਪਸ਼ਾਇਰ, ਪੱਛਮ ਵੱਲ ਨਿਊ ਯਾਰਕ ਅਤੇ ਉੱਤਰ ਵੱਲ ਕੈਨੇਡੀਆਈ ਸੂਬੇ ਕੇਬੈਕ ਨਾਲ਼ ਲੱਗਦੀਆਂ ਹਨ।
ਗਿਲਗਿਤ ( ; ਸ਼ਿਨਾ : گلیت ; Urdu: گلگت IPA: [ˈɡɪlɡɪt] ) ਕਸ਼ਮੀਰ ਦੇ ਵਿਵਾਦਿਤ ਹਿਮਾਲੀਅਨ ਖੇਤਰ ਵਿੱਚ ਗਿਲਗਿਤ-ਬਾਲਤਿਸਤਾਨ ਦੇ ਪਾਕਿਸਤਾਨੀ-ਪ੍ਰਬੰਧਿਤ ਪ੍ਰਸ਼ਾਸਨਿਕ ਖੇਤਰ ਦੀ ਰਾਜਧਾਨੀ ਹੈ। ਇਹ ਸ਼ਹਿਰ ਗਿਲਗਿਤ ਨਦੀ ਅਤੇ ਹੰਜ਼ਾ ਨਦੀ ਦੇ ਸੰਗਮ ਦੇ ਨੇੜੇ ਅਤੇ ਗਿਲਗਿਤ ਨਦੀ ਅਤੇ ਸਿੰਧ ਨਦੀ ਦੇ ਸੰਗਮ ਤੋਂ ਲਗਭਗ 20 ਮੀਲ ਅਰਥਾਤ 32 ਕਿਲੋਮੀਟਰ ਉੱਪਰ ਵੱਲ ਇੱਕ ਵਿਸ਼ਾਲ ਘਾਟੀ ਵਿੱਚ ਸਥਿਤ ਹੈ। ਇਹ ਪਾਕਿਸਤਾਨ ਵਿੱਚ ਇੱਕ ਪ੍ਰਮੁੱਖ ਸੈਰ-ਸਪਾਟਾ ਸਥਾਨ ਹੈ, ਜੋ ਕਾਰਾਕੋਰਮ ਪਰਬਤ ਲੜੀ ਵਿੱਚ ਟ੍ਰੈਕਿੰਗ ਅਤੇ ਪਰਬਤਾਰੋਹੀ ਮੁਹਿੰਮਾਂ ਲਈ ਇੱਕ ਕੇਂਦਰ ਦੀ ਭੂਮਿਕਾ ਨਿਭਾਉਂਦਾ ਹੈ।
ਚੀਨ (ਮੰਦਾਰਿਨੀ ਚੀਨੀ ਵਿੱਚ: 中国) ਜਾਂ ਚੀਨ ਦਾ ਲੋਕਤੰਤਰੀ ਗਣਤੰਤਰ (ਮੰਦਾਰਿਨੀ ਚੀਨੀ ਵਿੱਚ: 中华人民共和国) ਪੂਰਬੀ ਏਸ਼ੀਆ ਅਤੇ ਭਾਰਤ ਦੇ ਉੱਤਰ ਵਿੱਚ ਸਥਿਤ ਇੱਕ ਦੇਸ਼ ਹੈ। ਲਗਭਗ 1.3 ਅਰਬ ਦੀ ਆਬਾਦੀ ਵਾਲੇ ਇਸ ਮੁਲਕ ਦੀ ਰਾਜਧਾਨੀ ਬੀਜਿੰਗ ਹੈ ਅਤੇ ਮੰਦਾਰਿਨੀ ਇਸ ਦੀ ਦਫ਼ਤਰੀ ਭਾਸ਼ਾ ਹੈ। ਖੇਤਰਫਲ ਦੇ ਮੁਤਾਬਿਕ ਚੀਨ ਸੰਸਾਰ ਵਿੱਚ ਰੂਸ ਅਤੇ ਕੈਨੇਡਾ ਤੋਂ ਬਾਅਦ ਤੀਜੇ ਨੰਬਰ ’ਤੇ ਆਉਂਦਾ ਹੈ। ਚੀਨ ਦੀ ਲਗਪਗ 3,380 ਕਿਲੋਮੀਟਰ ਦੀ ਹੱਦ ਭਾਰਤ ਨਾਲ ਲੱਗਦੀ ਹੈ। ਇਹ ਦੇਸ਼ ਪਹਾੜਾਂ ਨਾਲ ਘਿਰਿਆ ਹੋਇਆ ਹੈ।
ਇਲੀਆਡ (ਪ੍ਰਾਚੀਨ ਯੂਨਾਨੀ: Ἰλιάς Iliás) - ਪ੍ਰਾਚੀਨ ਯੂਨਾਨੀ ਸ਼ਾਸਤਰੀ ਮਹਾਂਕਾਵਿ, ਜੋ ਕਵੀ ਹੋਮਰ ਦੀ ਰਚਨਾ ਮੰਨੀ ਜਾਂਦੀ ਹੈ। ਇਲੀਆਡ ਯੂਰਪ ਦੇ ਪ੍ਰਾਚੀਨ ਕਵੀ ਹੋਮਰ ਦੁਆਰਾ ਰਚਿਤ ਮਹਾਂਕਾਵਿ ਹੈ। ਇਸ ਦਾ ਨਾਮਕਰਨ ਈਲੀਅਨ ਨਗਰ (ਟਰਾਏ) ਦੀ ਜੰਗ ਦੇ ਵਰਣਨ ਦੇ ਕਾਰਨ ਹੋਇਆ ਹੈ। ਕੁੱਲ ਰਚਨਾ 24 ਕਿਤਾਬਾਂ ਵਿੱਚ ਵੰਡੀ ਹੋਈ ਹੈ ਅਤੇ ਇਸ ਵਿੱਚ 15,693 ਸਤਰਾਂ ਹਨ। ਇਲੀਅਡ ਤੀਜੀ ਅਤੇ ਦੂਜੀ ਸ਼ਤਾਬਦੀ ਈ ਪੂ ਵਿੱਚ ਪ੍ਰਾਚੀਨ ਯੂਨਾਨੀ ਵੀਰਾਂ ਦੇ ਬਹੁਗਿਣਤੀ ਬਿਰਤਾਂਤਾਂ ਦੇ ਆਧਾਰ ਉੱਤੇ ਰਚੀ ਗਈ ਹੈ। ਇਲੀਅਡ ਵਿੱਚ ਟਰਾਏ ਰਾਜ ਦੇ ਨਾਲ ਯੂਨਾਨੀ ਲੋਕਾਂ ਦੀ ਜੰਗ ਦਾ ਵਰਣਨ ਹੈ। ਇਸ ਮਹਾਂਕਾਵਿ ਵਿੱਚ ਟਰਾਏ ਦੀ ਫਤਹਿ ਅਤੇ ਵਿਨਾਸ਼ ਦੀ ਕਹਾਣੀ ਅਤੇ ਯੂਨਾਨੀ ਵੀਰ ਏਕਲਿਸ ਦੀ ਬੀਰਤਾ ਦੀਆਂ ਗਾਥਾਵਾਂ ਹਨ।
ਫ਼ਰਾਂਸਿਸ ਬੇਕਨ (1561 - 1626) ਅੰਗਰੇਜ਼ ਰਾਜਨੇਤਾ, ਦਾਰਸ਼ਨਿਕ ਅਤੇ ਲੇਖਕ ਸਨ। ਰਾਣੀ ਅਲਿਜਬੇਥ ਦੇ ਰਾਜ ਵਿੱਚ ਉਸ ਦੇ ਪਰਵਾਰ ਦਾ ਬਹੁਤ ਪ੍ਰਭਾਵ ਸੀ। ਕੈਮਬ੍ਰਿਜ ਯੂਨੀਵਰਸਿਟੀ ਵਿੱਚ ਸਿੱਖਿਆ ਪ੍ਰਾਪਤ ਕੀਤੀ। 1577 ਵਿੱਚ ਉਹ ਫ਼ਰਾਂਸ ਸਥਿਤ ਅੰਗਰੇਜ਼ੀ ਦੂਤਾਵਾਸ ਵਿੱਚ ਨਿਯੁਕਤ ਹੋਇਆ, ਪਰ ਪਿਤਾ ਸਰ ਨਿਕੋਲਸ ਬੇਕਨ ਦੀ ਮੌਤ ਦੇ ਬਾਅਦ 1579 ਵਿੱਚ ਵਾਪਸ ਪਰਤ ਆਇਆ। ਉਸਨੇ ਵਕਾਲਤ ਦਾ ਪੇਸ਼ਾ ਅਪਨਾਉਣ ਲਈ ਕਨੂੰਨ ਦੀ ਪੜ੍ਹਾਈ ਕੀਤੀ। ਅਰੰਭ ਤੋਂ ਹੀ ਉਸ ਦੀ ਰੁਚੀ ਸਰਗਰਮ ਰਾਜਨੀਤਕ ਜੀਵਨ ਵਿੱਚ ਸੀ। 1584 ਵਿੱਚ ਉਹ ਬ੍ਰਿਟਿਸ਼ ਲੋਕਸਭਾ ਦਾ ਮੈਂਬਰ ਚੁਣਿਆ ਗਿਆ। ਸੰਸਦ ਦੀ, ਜਿਸ ਵਿੱਚ ਉਹ 1614 ਤੱਕ ਰਿਹਾ, ਕਾਰਜਪ੍ਰਣਾਲੀ ਵਿੱਚ ਉਸ ਦਾ ਯੋਗਦਾਨ ਅਤਿਅੰਤ ਮਹੱਤਵਪੂਰਨ ਰਿਹਾ। ਸਮੇਂ ਸਮੇਂ ਤੇ ਉਹ ਮਹੱਤਵਪੂਰਨ ਰਾਜਨੀਤਕ ਪ੍ਰਸ਼ਨਾਂ ਉੱਤੇ ਅਲਿਜਬੇਥ ਨੂੰ ਨਿਰਪੱਖ ਸੰਮਤੀਆਂ ਦਿੰਦਾ ਰਿਹਾ। ਕਹਿੰਦੇ ਹਨ, ਜੇਕਰ ਉਸ ਦੀ ਸੰਮਤੀਆਂ ਉਸ ਸਮੇਂ ਮੰਨ ਲਈਆਂ ਗਈਆਂ ਹੁੰਦੀਆਂ ਤਾਂ ਬਾਅਦ ਵਿੱਚ ਸ਼ਾਹੀ ਅਤੇ ਸੰਸਦੀ ਅਧਿਕਾਰਾਂ ਦੇ ਵਿੱਚ ਹੋਣ ਵਾਲੇ ਵਿਵਾਦ ਉੱਠੇ ਹੀ ਨਾ ਹੁੰਦੇ। ਸਭ ਕੁੱਝ ਹੁੰਦੇ ਹੋਏ ਵੀ ਉਸ ਦੀ ਯੋਗਤਾ ਦਾ ਠੀਕ ਠੀਕ ਲੇਖਾ ਜੋਖਾ ਨਹੀਂ ਹੋਇਆ। ਲਾਰਡ ਬਰਲੇ ਨੇ ਉਸਨੂੰ ਆਪਣੇ ਪੁੱਤਰ ਦੇ ਰਸਤੇ ਵਿੱਚ ਬਾਧਕ ਮੰਨ ਕੇ ਹਮੇਸ਼ਾ ਉਸ ਦਾ ਵਿਰੋਧ ਕੀਤਾ। ਰਾਣੀ ਅਲਿਜਾਬੇਥ ਨੇ ਵੀ ਉਸ ਦਾ ਸਮਰਥਨ ਨਹੀਂ ਕੀਤਾ ਕਿਉਂਕਿ ਉਸਨੇ ਸ਼ਾਹੀ ਲੋੜ ਲਈ ਸੰਸਦੀ ਧਨ ਅਨੁਦਾਨ ਦਾ ਵਿਰੋਧ ਕੀਤਾ ਸੀ। 1592 ਦੇ ਲਗਪਗ ਉਹ ਆਪਣੇ ਭਰਾ ਐਂਥੋਨੀ ਦੇ ਨਾਲ ਅਰਲ ਆਫ਼ ਏਸੇਕਸ ਦਾ ਰਾਜਨੀਤਕ ਸਲਾਹਕਾਰ ਨਿਯੁਕਤ ਹੋਇਆ। ਪਰ 1601 ਵਿੱਚ, ਜਦੋਂ ਏਸੇਕਸ ਨੇ ਲੰਦਨ ਦੀ ਜਨਤਾ ਨੂੰ ਬਗ਼ਾਵਤ ਲਈ ਭੜਕਾਇਆ ਤਾਂ ਬੇਕਨ ਨੇ ਰਾਣੀ ਦੇ ਵਕੀਲ ਦੀ ਹੈਸੀਅਤ ਨਾਲ ਏਸੇਕਸ ਨੂੰ ਰਾਜਧਰੋਹ ਦੇ ਦੋਸ਼ ਵਿੱਚ ਸਜਾ ਦਵਾਈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 15 ਨਵੰਬਰ 1920 ਨੂੰ ਹੋਂਦ ਵਿੱਚ ਆਈ ਸਿੱਖਾਂ ਦੀ ਪ੍ਰਮੁੱਖ ਧਾਰਮਿਕ ਸੰਸਥਾ ਹੈ, ਪਰ ਇਸ ਨੂੰ ਕਾਨੂੰਨੀ ਮਾਨਤਾ 1925 ਦੇ ਸਿੱਖ ਗੁਰਦੁਆਰਾ ਐਕਟ ਪਾਸ ਹੋਣ ਨਾਲ ਮਿਲੀ। ਪੰਜਾਬ ਵਿੱਚ 1920 ਤੋਂ ਲੈ ਕੇ 1925 ਈ.
ਗੁਰੂ ਨਾਨਕ ਦੇਵ ਜੀ (15 ਅਪ੍ਰੈਲ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ। ਗੁਰੂ ਨਾਨਕ ਦੇਵ ਜੀ ਦੇ ਜਨਮ ਅਤੇ ਜੋਤੀ-ਜੋਤ ਸਮਾੳਣ ਬਾਰੇ ਤਾਰੀਖ਼ਾਂ ਵਿਚ ਮਤਭੇਦ ਹੈ। ਸੁਖਬਾਸੀ ਰਾਮ ਬੇਦੀ, ਗਣੇਸ਼ਾ ਸਿੰਘ ਬੇਦੀ, ਡਾ.
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।1928 ਵਿੱਚ ਭਗਤ ਸਿੰਘ ਤੇ ਉਸਦੇ ਸਾਥੀ ਸ਼ਿਵਰਾਮ ਰਾਜਗੁਰੂ ਨੇ 21 ਸਾਲਾ ਬਰਤਾਨਵੀ ਪੁਲਿਸ ਅਫ਼ਸਰ ਜੌਨ ਸਾਂਡਰਸ ਦਾ ਲਾਹੌਰ ਵਿਖੇ ਗੋਲੀ ਮਾਰਕੇ ਕਤਲ ਕੀਤਾ ਜਦਕਿ ਉਹਨਾਂ ਦਾ ਮਕਸਦ ਜੇਮਜ਼ ਸਕੌਟ ਨਾਂ ਦੇ ਸੀਨੀਅਰ ਪੁਲਿਸ ਸੁਪਰਿਨਟੈਂਡੈਂਟ ਦਾ ਕਤਲ ਕਰਨਾ ਸੀ।
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿੱਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਜੀ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿੱਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿੱਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿੱਚ ਆਉਣ ਕਰਕੇ, ਇਸ ਵਿੱਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿੱਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ।2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ਲਾਲਾ ਧਨੀ ਰਾਮ ਚਾਤ੍ਰਿਕ (4 ਅਕਤੂਬਰ 1876– 18 ਦਸੰਬਰ 1954) ਆਧੁਨਿਕ ਪੰਜਾਬੀ ਕਵਿਤਾ ਦੇ ਸੰਸਥਾਪਕ ਮੰਨੇ ਜਾਂਦੇ ਹਨ। ਉਹਨਾਂ ਦੀਆਂ ਰਚਨਾਵਾਂ ਪ੍ਰਾਚੀਨ ਅਤੇ ਨਵੀਂ ਪੰਜਾਬੀ ਕਵਿਤਾ ਵਿਚਕਾਰ ਕੜੀ ਹਨ। ਗੁਰਮੁਖੀ ਲਿਪੀ ਲਈ ਟਾਈਪ ਸੈੱਟ ਨੂੰ ਮਿਆਰੀ ਬਣਾਉਣ ਦਾ ਸਿਹਰਾ ਵੀ ਉਹਨਾਂ ਨੂੰ ਜਾਂਦਾ ਹੈ। ਉਹ ਹੀ ਸਭ ਤੋਂ ਪਹਿਲੇ ਵਿਦਵਾਨ ਹਨ, ਜਿਹਨਾਂ ਨੂੰ ਸਾਹਿਤ ਸੇਵਾ ਦੇ ਬਦਲੇ ਉਹਨਾਂ ਦੀ 75ਵੀਂ ਬਰਸੀ ਉੱਤੇ ਅਭਿਨੰਦਨ ਗਰੰਥ ਸਮਰਪਤ ਕਰਕੇ ਸਨਮਾਨਿਤ ਕੀਤਾ ਗਿਆ।
ਗੁਰੂ ਗੋਬਿੰਦ ਸਿੰਘ (ਉਚਾਰਨ: [gʊɾuː goːbɪn̪d̪ᵊ sɪ́ŋgᵊ]; 22 ਦਸੰਬਰ 1666 – 7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ, ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਿਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਓਹ ਸਿੱਖ ਕੌਮ ਦੇ ਅੰਤਿਮ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਦੌਰਾਨ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੁਆਰਾ ਸ਼ਹੀਦ ਕਰਵਾ ਦਿੱਤਾ ਗਿਆ।
ਪੰਜਾਬੀ ਭਾਸ਼ਾ (ਸ਼ਾਹਮੁਖੀ: پنجابی, ਪੰਜਾਬੀ) ਪੰਜਾਬ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖਾਂ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
"ਲੋਕ-ਨਾਚ ਨਾਲ ਮਾਨਸਿਕਤਾ ਨਾਚ ਕਲਾ ਨੂੰ ਆਪਣੇ ਜੀਵਨ ਦਾ ਸੁਭਾਵਿਕ ਅਮਲ ਪ੍ਰਵਾਨ ਕਰਦੀ ਰਹੀ ਹੈ।" 'ਨੱਚਣ ਵਾਲੇ ਦੀ ਅੱਡੀ ਨਾ ਰਹਿੰਦੀ , ਗਾਉਣ ਵਾਲੇ ਦਾ ਮੂੰਹ' ਇਸ ਸੁਭਾਵਕ ਅਮਲ ਦੀ ਪੁਸ਼ਟੀ ਕਰਦੀ ਕਾਵਿ ਸਤਰ ਹੈ। ਨਾਚ ਕਲਾ ਕਿਸੇ ਵੀ ਸੂਰਤ ਵਿੱਚ ਮੂਕ ਪੇਸ਼ਕਾਰੀ ਨਹੀਂ ਹੈ। ਖ਼ਾਸਕਰ ਪੰਜਾਬੀ ਲੋਕ ਨਾਚ ਗਿੱਧਾ ਭੰਗੜਾ ਤਾਂ ਗੀਤਾਂ ਦੇ ਬੋਲ ਜਾਂ ਬੋਲੀਆਂ ਤੋਂ ਬਿਨਾਂ ਪੇਸ਼ ਕਿਤੇ ਜਾਣਾ ਸੰਭਵ ਹੀ ਨਹੀਂ। ਲੋਕ-ਸਮੂਹ ਦੀ ਸਿਰਜਨ-ਕਲਾ ਦੀ ਇੱਕ ਮਹੱਤਵਪੂਰਨ ਵੰਨਗੀ ਹੈ, ਜੋ ਲੋਕ-ਮਾਨਸ ਦੇ ਸਮੁਚੇ ਹਾਵਾਂ-ਭਾਵਾਂ ਨੂੰ ਸਰੀਰਕ ਮੁਦਰਾਵਾਂ ਦੇ ਪ੍ਰਗਟਾਉ-ਸੰਦਰਭ ਰਾਹੀਂ ਪੇਸ਼ ਕਰਦੀ ਹੈ। ਲੋਕ ਨਾਚ ਵੀ ਇਸੇ ਪ੍ਰਕਾਰ ਦੀ ਇੱਕ ਲੋਕ-ਕਲਾ ਹੈ। ਲੋਕ-ਨਾਚ ਮੰਨੋਰੰਜਨ ਦਾ ਸਾਧਨ ਹੀ ਨਹੀਂ, ਇਹ ਕਿਸੇ ਖਿੱਤੇ ਦੇ ਜਨ-ਸਮੂਹ ਦੀ ਸਮਾਜਿਕ, ਸੱਭਿਆਚਾਰਕ, ਨੈਤਿਕ, ਧਾਰਮਿਕ, ਰਾਜਸੀ ਅਤੇ ਇਤਹਾਸਿਕ ਜੀਵਨ-ਤੋਰ ਦੀਆਂ ਵਿਭਿੰਨ ਪਰਤਾਂ ਦਾ ਸਰੀਰਕ ਮੁਦਰਾਵਾਂ ਦੇ ਮਾਧਿਅਮ ਰਾਹੀਂ ਆਪ-ਮੁਹਾਰਾ, ਸਧਾਰਨ, ਖੁਸ਼ੀਆਂ-ਖੇੜਿਆਂ ਭਰਪੂਰ ਅੰਦਰੂਨੀ ਭਾਵਨਾਵਾਂ ਦਾ ਬਾਹਰੀ ਪ੍ਰਗਟਾਵਾ ਵੀ ਹੈ। ਪੰਜਾਬ ਦੇ ਲੋਕ-ਨਾਚ ਪੰਜਾਬ ਪੰਜਾਬ ਦੇ ਜਨ-ਜੀਵਨ ਦਾ ਮਹੱਤਪੂਰਨ ਅੰਗ ਹਨ।"ਪੰਜਾਬ ਦੇ ਲੋਕ-ਨਾਚਾਂ ਦਾ ਵਰਗੀਕਰਨ ਦੋ ਪੱਧਰਾਂ ਤੇ ਕੀਤਾ ਜਾ ਸਕਦਾ ਹੈ:
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸੀ, ਜਿਸ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਸ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਲਸਫਾ ਨਾਲ਼ ਜੋੜਿਆ ਜਿਸ ਕਰ ਕੇ ਉਸ ਨੂੰ ਭਾਈ ਜੀ ਆਖਿਆ ਜਾਣ ਲੱਗਾ। ਉਸ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਭਾਰਤ ਦਾ ਆਜ਼ਾਦੀ ਸੰਗਰਾਮ ਜਾਂ ਭਾਰਤ ਦਾ ਅਜ਼ਾਦੀ ਅੰਦੋਲਨ ਜਾਂ ਭਾਰਤ ਦੀ ਕੌਮੀ ਮੁਕਤੀ ਕ੍ਰਾਂਤੀ 19ਵੀਂ ਅਤੇ 20ਵੀਂ ਸਦੀ ਦੌਰਾਨ ਵਾਪਰੇ ਵਿਸ਼ਵ ਦੇ ਅਹਿਮ ਇਨਕਲਾਬਾਂ ਵਿੱਚੋਂ ਇੱਕ ਹੈ। ਇਸ ਦੇ ਨਤੀਜੇ ਵਜੋਂ 15 ਅਗਸਤ 1947 ਨੂੰ ਭਾਰਤ ਵਿੱਚੋਂ ਬਰਤਾਨਵੀ ਰਾਜ ਦਾ ਅੰਤ ਹੋ ਗਿਆ ਅਤੇ ਪੰਡਿਤ ਜਵਾਹਰ ਲਾਲ ਨਹਿਰੂ ਦੀ ਅਗਵਾਈ ਹੇਠ ਭਾਰਤ ਸਰਕਾਰ ਵਲੋਂ ਦੇਸ਼ ਦੀ ਵਾਗਡੋਰ ਸੰਭਾਲਣ ਨਾਲ ਭਾਰਤ ਦੇ ਰਾਸ਼ਟਰੀ ਰਾਜ ਦੀ ਸਥਾਪਨਾ ਹੋਈ।
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਗਿਆਨੀ ਦਿੱਤ ਸਿੰਘ (21 ਅਪ੍ਰੈਲ 1850 - 6 ਸਤੰਬਰ 1901) ਪੰਜਾਬੀ ਦੇ ਪਹਿਲੇ ਪ੍ਰੋਫੈਸਰ, ਸਿੱਖ ਧਰਮ ਅਤੇ ਇਤਿਹਾਸ ਦੇ ਮਹਾਨ ਵਿਦਵਾਨ, ਉੱਚ-ਕੋਟੀ ਦੇ ਕਵੀ, ਪ੍ਰਸਿੱਧ ਲੇਖਕ, ਉੱਤਮ ਵਿਆਖਿਆਕਾਰ, ਸ੍ਰੇਸ਼ਟ ਟੀਕਾਕਾਰ ਅਤੇ ਸਰਬੋਤਮ ਉਪਦੇਸ਼ਕ, ਪੰਜਾਬੀ ਪੱਤਰਕਾਰੀ ਦੇ ਪਿਤਾਮਾ, ਖਾਲਸਾ ਅਖ਼ਬਾਰ ਦੇ ਬਾਨੀ ਸੰਪਾਦਕ, ਸ੍ਰੀ ਗੁਰੂ ਸਿੰਘ ਸਭਾ, ਅੰਮ੍ਰਿਤਸਰ ਅਤੇ ਲਾਹੌਰ ਦੇ ਬਾਨੀ, ਖਾਲਸਾ ਦੀਵਾਨ ਲਾਹੌਰ ਅਤੇ ਖਾਲਸਾ ਕਾਲਜ (ਅੰਮ੍ਰਿਤਸਰ) ਦੇ ਮੋਢੀ ਸਨ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਪ੍ਰਗਟ ਤੇ ਸਦੀਵੀ ਕਾਲ ਲਿਯੀ ਗੁਰੂ ਹਨ । ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ ਅਕਤੂਬਰ 1708 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਕਾਰ ਜਾਂ ਗੱਡੀ (ਕਈ ਵਾਰ ਮੋਟਰਗੱਡੀ) ਇੱਕ ਚੱਕੇਦਾਰ ਅਤੇ ਆਪਣੀ ਤਾਕਤ ਨਾਲ਼ ਚੱਲਣ ਵਾਲ਼ੀ ਮੋਟਰ ਸਵਾਰੀ ਹੁੰਦੀ ਹੈ ਜੀਹਨੂੰ ਢੋਆ-ਢੁਆਈ ਵਾਸਤੇ ਵਰਤਿਆ ਜਾਂਦਾ ਹੈ। ਏਸ ਇਸਤਲਾਹ ਦੀਆਂ ਬਹੁਤੀਆਂ ਪਰਿਭਾਸ਼ਾਵਾਂ ਕਾਰ ਨੂੰ ਸਮਾਨ ਦੀ ਬਜਾਏ ਲੋਕਾਂ ਨੂੰ ਢੋਣ ਵਾਲ਼ੀ, ਸੜਕਾਂ ਉੱਤੇ ਭੱਜਣ ਵਾਲ਼ੀ, ਇੱਕ ਤੋਂ ਅੱਠ ਲੋਕਾਂ ਨੂੰ ਬਿਠਾਉਣ ਯੋਗ, ਚਾਰ-ਪਹੀਆ ਸਵਾਰੀ ਮੰਨਦੀਆਂ ਹਨ। ਅਜੋਕੀ ਕਾਰ ਦਾ ਜਨਮ 1886 ਵਿੱਚ ਹੋਇਆ ਗਿਣਿਆ ਜਾਂਦਾ ਹੈ। ਏਸ ਸਾਲ ਜਰਮਨ ਕਾਢਕਾਰ ਕਾਰਲ ਬੈਂਜ਼ ਨੇ ਬੈਂਜ਼ ਪੇਟੰਟ-ਮੋਟਰਵਾਗਨ ਬਣਾਈ ਸੀ। ਕਾਰਾਂ ਅਗੇਤਰੀ 20ਵੀਂ ਸਦੀ ਤੱਕ ਆਮ ਨਹੀਂ ਸਨ ਮਿਲਦੀਆਂ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।ਅੰਮ੍ਰਿਤਾ ਪ੍ਰੀਤਮ ਦੀ ਸਭ ਤੋਂ ਮਸ਼ਹੂਰ ਕਵਿਤਾ ਅੱਜ ਆਖਾਂ ਵਾਰਿਸ ਸ਼ਾਹ ਨੂੰ ਹੈ ਜਿਸ ਵਿੱਚ ਉਹ ਹਿੰਦੁਸਤਾਨ ਦੀ ਵੰਡ ਤੋਂ ਬਾਅਦ ਹੋਏ ਕਤਲੇਆਮ ਪ੍ਰਤੀ ਆਪਣਾ ਰੋਸ ਦਿਖਾਉਂਦੇ ਹੋਏ ਵਾਰਿਸ ਸ਼ਾਹ ਨੂੰ ਵਾਪਸ ਆਉਣ ਦੀ ਦੁਹਾਈ ਪਾਉਂਦੀ ਹੈ। ਇੱਕ ਨਾਵਲਕਾਰ ਦੇ ਤੌਰ ਉੱਤੇ ਪਿੰਜਰ (1950) ਉਸਦਾ ਸਭ ਤੋਂ ਮਸ਼ਹੂਰ ਨਾਵਲ ਹੈ ਜਿਸ ਉੱਤੇ ਬਾਅਦ ਵਿੱਚ ਇੱਕ ਅਵਾਰਡ ਜੇਤੂ ਫ਼ਿਲਮ ਪਿੰਜਰ (2003) ਵੀ ਬਣੀ।1947 ਵਿੱਚ ਭਾਰਤ ਤੇ ਪਾਕਿਸਤਾਨ ਦੀ ਵੰਡ ਪਿੱਛੋਂ ਇਹ ਲਿਹੌਰ ਤੋਂ ਹਿੰਦੁਸਤਾਨ ਆ ਗਈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਇੱਕ ਸਿੱਖ ਮਹਾਰਾਜਾ ਸੀ ਜਿੰਨਾ ਨੂੰ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ ਅਤੇ ਉਹਨਾਂ ਦਾ ਨਾਮ ਭਾਰਤ ਦੇ ਉਹਨਾਂ ਮਹਾਨ ਸ਼ਾਸਕਾਂ ਵਿੱਚ ਆਉਂਦਾ ਹੈ ਜਿਵੇ ਕਿ ਮਹਾਂਰਾਣਾ ਪ੍ਰਤਾਪ ਅਤੇ ਮਰਾਠਾ ਸਾਮਰਾਜ ਦੇ ਛੱਤਰਪਤੀ ਸ਼ਿਵਾਜੀ। ਉਹਨਾਂ ਨੂੰ ਸਾਲ 2020 ਵਿੱਚ ਬੀਬੀਸੀ ਨੇ ਦੁਨੀਆ ਦਾ ਸਭ ਤੋ ਮਹਾਨ ਆਗੂ ਦੱਸਿਆ ਸੀ ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ੴ (ਇੱਕ ਓਅੰਕਾਰ) ਸਿੱਖ ਧਰਮ ਦਾ ਨਿਸ਼ਾਨ ਹੈ ਅਤੇ ਸਿੱਖੀ ਦਰਸ਼ਨ ਦੀ ਨੀਂਹ ਹੈ। ਇਸ ਤੋਂ ਭਾਵ ਹੈ ਕਿ ਇੱਕ ਕਰਨਵਾਲਾ (ਕਰਤਾਰ) ਹੈ। ਇਹ ਗੁਰੂ ਨਾਨਕ ਸਾਹਿਬ ਜੀ ਦੀ ਗੁਰਬਾਣੀ ਜਪੁਜੀ ਸਾਹਿਬ ਦੇ ਸ਼ੁਰੂ ਵਿੱਚ ਹੈ। ਸਿੱਖੀ ਬਾਰੇ ਕਿਤਾਬਾਂ ਅਤੇ ਗੁਰਦਵਾਰਿਆਂ ਉੱਤੇ ਇਹ ਨਿਸ਼ਾਨ (ੴ) ਆਮ ਦੇਖਣ ਨੂੰ ਮਿਲਦਾ ਹੈ। ਗੁਰੂ ਨਾਨਕ ਜੀ ਨੇ ਇਸ ਅਦੁੱਤੀ ਨਿਸ਼ਾਨ ਦੀ ਰਚਨਾ ਕਰਕੇ ਸਿਖ ਪੰਥ ਦੀ ਨੀਂਹ ਰੱਖੀ। ਇਸ ਦਾ ਪਾਠ (ਉਚਾਰਨ ਜਾਂ ਬੋਲ) ਇੱਕ ਓਅੰਕਾਰ ਹੈ। ਗੁਰੂ ਨਾਨਕ ਸਾਹਿਬ ਜੀ ਨੇ ਇਸ ਨੂੰ 13 ਵਾਰ ਆਪਣੀ ਸਵੈ-ਰਚਿਤ ਬਾਣੀ ਵਿੱਚ ਲਿਖਿਆ ਹੈ, ਜਿਹੜੀ ਕਿ ਆਪ ਜੀ ਦੇ ਨਾਮ ਦੇ ਸਿਰਲੇਖ ਮਹਲਾ 1 ਹੇਠ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਹੈ। ਇੱਕ ਓਅੰਕਾਰ ਪੰਜਾਬੀ ਭਾਸ਼ਾ ਦਾ ਬੋਲ ਹੈ। ਇੱਕ ਓਅੰਕਾਰ ਮੂਲ ਮੰਤਰ ਅਤੇ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਅੰਕ ਤੇ ਬ੍ਰਹਮੰਡ ਦੇ ਬੇਅੰਤ ਪਸਾਰੇ ਤੇ ਇਸਦੇ ਇਕੋ ਇੱਕ ਕਰਤਾ (ਭਾਵ ਇੱਕ ਕਰਤਾਰ) ਦੇ ਨਿਸ਼ਾਨ ਦੇ ਸੂਚਕ ਵਜੋਂ ਦਰਜ ਹੈ।
ਮੱੱਸਾ ਰੰਘੜ, ਦਾ ਅਸਲੀ ਨਾਂ ਮੀਰ ਮਸਾਲ ਉਲਦੀਨ ਸੀ ਅੰੰਮ੍ਰਿਤਸਰ ਤੋਂ ੮ ਕਿ.ਮੀ ਦੱਖਣ ਵੱਲ ਮੰੰਡਿਆਲਾ ਪਿੰਡ ਦਾ ਨਿਵਾਸੀ ਸੀ। ਇਹ ਜਾਤ ਪੱਖੋਂ ਰਾਜਪੂਤ ਸੀ ਜਿਸ ਇਸਲਾਮ ਸਵੀਕਾਰ ਕਰ ਲਿਆ ਸੀ। ਇਸਦੇ ਚਿਹਰੇ ਉੱਤੇ ਇੱਕ ਮੱਸਾ ਸੀ ਅਤੇ ਇਸਦੀ ਜਾਤੀ ਰੰਘੜ ਸੀ, ਅਤੇ ਲੋਕ ਇਸਨੂੰ ਇਸਦੇ ਅਸਲੀ ਨਾਮ ਵਲੋਂ ਨਹੀਂ ਪੁਕਾਰ ਕੇ ਉਪ ਨਾਮ ਵਲੋਂ ਬੁਲਾਉਂਦੇ ਸਨ– ਚੌਧਰੀ ‘ਮੱਸਾ ਰੰਘੜ’। ੧੭੪੦ ਵਿੱਚ ਲਾਹੌਰ ਦੇ ਸੂਬੇਦਾਰ ਜ਼ਕਰੀਆ ਖ਼ਾਨ ਨੇੇ ਕਾਜ਼ੀ ਅਬਦੁਲ ਰਹਿਮਾਨ ਦੇ ਮਾਰੇੇ ਜਾਣ ਤੋਂ ਬਾਅਦ ਅੰਮ੍ਰਿਤਸਰ ਦਾ ਕੋਤਵਾਲ ਨਿਯੁਕਤ ਕੀਤਾ ਸੀ। ਇਸਨੇੇ ਸਿੱੱਖਾਂ ਦੇ ਧਾਰਮਿਕ ਅਸਥਾਨ ਸ਼੍ਰੀ ਹਰਿਮੰਦਰ ਸਾਹਿਬ ਉੱੱਤੇ ਕਬਜ਼ਾ ਕਰ ਲਿਆ ਅਤੇ ਉੱਥੇ ਵੇਸਵਾ ਦਾ ਨਾਚ ਦੇਖਦਾ, ਸ਼ਰਾਬ ਅਤੇ ਤੰਬਾਕੂ ਪੀਦਾਂ ਸੀ। ਜਿਸ ਕਾਰਨ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ ਅਤੇ ਸਿੱਖਾਂ ਵਿੱਚ ਗੁੱਸੇ ਦੀ ਲਹਿਰ ਦੌੜ ਗਈ।ਇਸੇ ਦੌਰਾਨ ਅੰਮ੍ਰਿਤਸਰ ਤੋਂ ਭਾਈ ਬਲਾਕਾ ਸਿੰਘ ਇਹ ਖਬਰ ਲੈ ਕੇ ਪੰਜਾਬ ਦੇ ਵੱਖ ਵੱਖ ਹਿੱਸਿਆਂ ਵਿੱਚ ਪ੍ਰਚਾਰਦਾ ਹੋਇਆ ਰਾਜਸਥਾਨ ਦੇ ਬੀਕਾਨੇਰ (ਹੁਣ ਬੁੱਢਾ ਜੌਹੜ) ਪਹੁੰਚਿਆ। ਜਿੱਥੇ ਉਸਨੇ ਸਿੱਖਾਂ ਨੂੰ ਇਹ ਖਬਰ ਦੁਖੀ ਹਿਰਦੇ ਨਾਲ ਰੋਂਦਿਆਂ ਹੋਇਆਂ ਸੁਣਾਈ। ਇਹ ਸੁਣ ਕੇ ਜਿੱਥੇ ਨੌਜਵਾਨਾਂ ਦਾ ਖੂਨ ਉਬਾਲੇ ਖਾਣ ਲੱਗ ਪਿਆ ਉੱਥੇ ਹੀ ਮੱਸੇ ਰੰਘੜ ਦਾ ਸਿਰ ਲਾਹੁਣ ਲਈ ਵਿਉਂਤਬੰਦੀ ਵੀ ਕੀਤੀ ਜਾਣ ਲੱਗੀ ਜਿਸ ਤਹਿਤ ਸਿੱਖਾਂ ਦੇ ਉੱਥੋਂ ਦੇ ਆਗੂ ਸ੍ਰ. ਸ਼ਾਮ ਸਿੰਘ ਨੇ ਸਿੱਖਾਂ ਨੂੰ ਇਕੱਠੇ ਕਰਕੇ ਕਿਹਾ 'ਹੈ ਕੋਈ ਜੋ ਮੱਸੇ ਰੰਘੜ ਨੂੰ ਪਾਰ ਬੁਲਾ ਸਕੇ ਤੇ ਹਰਿਮੰਦਰ ਸਾਹਿਬ ਨੂੰ ਬਚਾ ਸਕੇ?
ਗੁਰਮੁਖੀ (ਪੰਜਾਬੀ: گُرمُکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਇੱਕਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਜਾਂ ਸ਼੍ਰੀ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰੂਦੁਆਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰੂਦਵਾਰਾ ਚੌਥੇ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਪੰਜਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ 1606 ਵਿੱਚ ਸ਼੍ਰੀ ਅਕਾਲ ਤਖਤ ਸਾਹਿਬ ਜੀ ਦਾ ਨੀਂਹ ਪੱਥਰ ਛੇਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਸ਼੍ਰੀ ਹਰਿਮੰਦਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਸ਼ਹੀਦ ਦੀ ਸ਼ਹੀਦੀ ਵੀ ੧੬੫੭ ਦੇ ਜਹਾਨ ਖ਼ਾਨ ਵਾਲੇ ਹਮਲੇ ਦੌਰਾਨ ਹੀ ਸ਼੍ਰੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ। ਅੱਜ ਬਾਬਾ ਜੀ ਦੀ ਯਾਦ ਵਿੱਚ ਸ਼੍ਰੀ ਹਰਿਮੰਦਰ ਸਾਹਿਬ ਜੀ ਦੀ ਪਰਿਕਰਮਾ ਵਿੱਚ ਸ਼ਹੀਦੀ ਬੁੰਗਾ ਸਥਿਤ ਹੈ, ਜਿੱਥੇ ਲੜੀਵਾਰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਚਲਦੇ ਰਹਿੰਦੇ ਹਨ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ 'ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦੇ ਸੰਤ ਸਨ
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਰਾਸ਼ਟਰੀ ਨੌਜਵਾਨ ਦਿਵਸ (ਅੰਗਰੇਜ਼ੀ: National Youth Day) ਭਾਰਤ ਵਿੱਚ ਸਵਾਮੀ ਵਿਵੇਕਾਨੰਦ ਦੇ ਜਨਮ ਦਿਨ ਭਾਵ 12 ਜਨਵਰੀ ਨੂੰ ਹਰ ਸਾਲ ਮਨਾਇਆ ਜਾਂਦਾ ਹੈ। ਸੰਯੁਕਤ ਰਾਸ਼ਟਰ ਸੰਘ ਦੇ ਫ਼ੈਸਲੇ ਅਨੁਸਾਰ ਸੰਨ 1985 ਨੂੰ ਅੰਤਰਰਾਸ਼ਟਰੀ ਨੌਜਵਾਨ ਸਾਲ ਘੋਸ਼ਿਤ ਕੀਤਾ ਗਿਆ ਸੀ। ਇਸ ਦੇ ਮਹੱਤਵ 'ਤੇ ਵਿਚਾਰ ਕਰਦੇ ਹੋਏ ਭਾਰਤ ਸਰਕਾਰ ਨੇ ਸੰਨ 1995 ਤੋਂ 12 ਜਨਵਰੀ ਭਾਵ ਸਵਾਮੀ ਵਿਵੇਕਾਨੰਦ ਦੇ ਜਨਮ ਦਿਨ ਨੂੰ ਰਾਸ਼ਟਰੀ ਨੌਜਵਾਨ ਦਿਵਸ ਦੇ ਰੂਪ ਵਿੱਚ ਦੇਸ਼ ਭਰ ਵਿੱਚ ਸਭਨੀ ਥਾਂਈਂ ਮਨਾਉਣ ਦਾ ਫ਼ੈਸਲਾ ਕੀਤਾ ਸੀ।
ਸਕੂਲ ਜਿਸ ਦੇ ਵਿਦਿਆਲਿਆ, ਮਦਰੱਸਾ, ਧਰਮਸਾਲਾ, ਗੁਰੂਕੁਲ ਆਦਿ ਨਾਂ ਹਨ ਜਿਥੇ ਸਿੱਖਿਆਰਥੀਆਂ ਨੂੰ ਵਿਗਿਆਨਕ ਢੰਗ ਨਾਲ ਅਧਿਆਪਕਾਂ ਦੁਆਰਾ ਸਿੱਖਿਆ ਦਿਤੀ ਜਾਂਦੀ ਹੈ। ਉਹਨਾਂ ਨੂੰ ਲਿਖਣਾ, ਪੜ੍ਹਨਾ, ਵਿਚਾਰਨਾ, ਕਿਤਾ ਮੁੱਖੀ ਹੋਣਾ, ਬੋਲਣਾ, ਵਿਵਹਾਰ ਕਰਨਾ ਆਦਿ ਸਿਖਾਇਆ ਜਾਂਦਾ ਹੈ।ਸਕੂਲ ਇੱਕ ਸੰਸਥਾ ਹੈ ਜੋ ਵਿਦਿਆਰਥੀਆਂ (ਜਾਂ "ਬੱਚਿਆਂ") ਦੀ ਸਿੱਖਿਆ ਲਈ ਸਿਖਲਾਈ ਦੀ ਥਾਂ ਅਤੇ ਸਿੱਖਣ ਲਈ ਮਾਹੌਲ ਮੁਹੱਈਆ ਕਰਨ ਲਈ ਤਿਆਰ ਕੀਤਾ ਗਿਆ ਹੈ। ਜ਼ਿਆਦਾਤਰ ਦੇਸ਼ਾਂ ਕੋਲ ਰਸਮੀ ਸਿੱਖਿਆ ਦੀਆਂ ਪ੍ਰਣਾਲੀਆਂ ਹਨ, ਜੋ ਆਮ ਤੌਰ ਤੇ ਲਾਜ਼ਮੀ ਹਨ। ਇਹਨਾਂ ਪ੍ਰਣਾਲੀਆਂ ਵਿੱਚ, ਵਿਦਿਆਰਥੀ ਸਕੂਲਾਂ ਦੀ ਇੱਕ ਲੜੀ ਰਾਹੀਂ ਅੱਗੇ ਵਧਦੇ ਹਨ। ਇਹਨਾਂ ਸਕੂਲਾਂ ਦੇ ਨਾਂ ਹਰ ਦੇਸ਼ ਵਿੱਚ ਵੱਖਰੇ ਹੁੰਦੇ ਹਨ ਪਰ ਆਮ ਤੌਰ 'ਤੇ ਇਹ ਪ੍ਰਾਈਮਰੀ ਸਕੂਲ, ਸੈਕੈੰਡਰੀ ਸਕੂਲ ਹੁੰਦੇ ਹਨ। ਅਜਿਹੀ ਸੰਸਥਾ ਜਿੱਥੇ ਉਚੇਰੀ ਸਿੱਖਿਆ ਦਿੱਤੀ ਜਾਂਦੀ ਹੈ, ਨੂੰ ਆਮ ਤੌਰ ਤੇ ਯੂਨੀਵਰਸਿਟੀ ਕਾਲਜ ਜਾਂ ਯੂਨੀਵਰਸਿਟੀ ਕਿਹਾ ਜਾਂਦਾ ਹੈ (ਪਰ ਇਹ ਉੱਚ ਸਿੱਖਿਆ ਸੰਸਥਾਵਾਂ ਆਮ ਤੌਰ 'ਤੇ ਲਾਜ਼ਮੀ ਨਹੀਂ ਹੁੰਦੀਆਂ ਹਨ।ਇਹਨਾਂ ਸਕੂਲਾਂ ਤੋਂ ਇਲਾਵਾ, ਵਿਦਿਆਰਥੀ ਪ੍ਰਾਇਮਰੀ ਅਤੇ ਸੈਕੰਡਰੀ ਸਿੱਖਿਆ ਤੋਂ ਪਹਿਲਾਂ ਅਤੇ ਬਾਅਦ ਦੇ ਸਕੂਲਾਂ ਵਿੱਚ ਵੀ ਜਾ ਸਕਦੇ ਹਨ। ਕਿੰਡਰਗਾਰਟਨ ਜਾਂ ਪ੍ਰੀ-ਸਕੂਲ ਬਹੁਤ ਛੋਟੇ ਬੱਚਿਆਂ ਲਈ ਕੁਝ ਸਕੂਲੀ ਪੜ੍ਹਾਈ (ਆਮ ਤੌਰ ਤੇ 3-5 ਸਾਲ ਦੀ ਉਮਰ), ਸੈਕੰਡਰੀ ਸਕੂਲ ਤੋਂ ਬਾਅਦ ਯੂਨੀਵਰਸਿਟੀ, ਕਿੱਤਾਕਾਰੀ ਸਕੂਲ, ਕਾਲਜ ਜਾਂ ਹੋਰ ਵਿੱਦਿਅਕ ਅਦਾਰੇ ਹੋ ਸਕਦੇ ਹਨ। ਇੱਕ ਸਕੂਲ ਇੱਕ ਖਾਸ ਖੇਤਰ ਨੂੰ ਸਮਰਪਿਤ ਹੋ ਸਕਦਾ ਹੈ, ਜਿਵੇਂ ਕਿ ਅਰਥਸ਼ਾਸਤਰ ਦਾ ਸਕੂਲ ਜਾਂ ਨਾਚ ਦਾ ਇੱਕ ਸਕੂਲ। ਵਿਕਲਪਿਤ ਸਕੂਲਾਂ ਵਿੱਚ ਗੈਰ-ਪਰੰਪਰਾਗਤ ਪਾਠਕ੍ਰਮ ਅਤੇ ਵਿਧੀਆਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ।ਕੁਝ ਗੈਰ ਸਰਕਾਰੀ ਸਕੂਲ ਵੀ ਹੁੰਦੇ ਹਨ ਜਿਨ੍ਹਾਂ ਨੂੰ ਪ੍ਰਾਈਵੇਟ ਸਕੂਲ ਕਿਹਾ ਜਾਂਦਾ ਹੈ। ਜਦੋਂ ਸਰਕਾਰ ਮਿਆਰੀ ਸਿੱਖਿਆ ਮੁਹੱਈਆ ਨਹੀਂ ਕਰਦੀ ਤਾਂ ਇਹਨਾਂ ਦੀ ਲੋੜ ਵਧ ਜਾਂਦੀ ਹੈ। ਪ੍ਰਾਈਵੇਟ ਸਕੂਲ ਧਾਰਮਿਕ ਅਦਾਰਿਆਂ ਦੇ ਰੂਪ ਵਿੱਚ ਵੀ ਹੋ ਸਕਦੇ ਹਨ, ਜਿਵੇਂ ਕਿ ਈਸਾਈ ਸਕੂਲ, ਮਦਰੱਸਾ, ਹਵਾਸ (ਸ਼ੀਆ ਸਕੂਲ), ਯਿਸ਼ਵਸ (ਯਹੂਦੀ ਸਕੂਲ) ਅਤੇ ਹੋਰ; ਜਾਂ ਉਹ ਸਕੂਲ, ਜਿਹਨਾਂ ਕੋਲ ਉੱਚ ਸਿੱਖਿਆ ਦਾ ਪੱਧਰ ਹੈ ਜਾਂ ਉਹ ਹੋਰ ਨਿੱਜੀ ਪ੍ਰਾਪਤੀਆਂ ਨੂੰ ਉਤਸ਼ਾਹਿਤ ਕਰਨਾ ਚਾਹੁੰਦੇ ਹਨ। ਬਾਲਗਾਂ ਲਈ ਸਕੂਲ ਵਿੱਚ ਕਾਰਪੋਰੇਟ ਸਿਖਲਾਈ, ਮਿਲਟਰੀ ਸਿੱਖਿਆ ਅਤੇ ਸਿਖਲਾਈ ਅਤੇ ਕਾਰੋਬਾਰੀ ਸਕੂਲਾਂ ਦੀਆਂ ਸੰਸਥਾਵਾਂ ਸ਼ਾਮਲ ਹਨ।ਘਰੇਲੂ ਸਕੂਲਿੰਗ ਅਤੇ ਔਨਲਾਈਨ ਸਕੂਲਾਂ ਵਿੱਚ, ਇੱਕ ਪ੍ਰੰਪਰਾਗਤ ਸਕੂਲੀ ਬਿਲਡਿੰਗ ਤੋਂ ਬਾਹਰ ਪੜ੍ਹਾਉਣਾ ਅਤੇ ਸਿੱਖਣਾ ਹੁੰਦਾ ਹੈ। ਸਕੂਲ ਆਮ ਤੌਰ ਤੇ ਕਈ ਵੱਖ-ਵੱਖ ਸੰਸਥਾਈ ਮਾਡਲਾਂ ਦੇ ਰੂਪ ਵਿੱਚ ਹੁੰਦੇ ਹਨ, ਜਿਨ੍ਹਾਂ ਵਿੱਚ ਵਿਭਾਗੀ, ਸਿੱਖਣ ਵਾਲੇ ਛੋਟੇ ਸਮੁਦਾਏ, ਅਕੈਡਮੀਆਂ, ਏਕੀਕ੍ਰਿਤ, ਅਤੇ ਸਕੂਲਾਂ-ਅੰਦਰ-ਸਕੂਲ ਸ਼ਾਮਲ ਹੁੰਦੇ ਹਨ।
ਭਾਰਤ ਦੱਖਣੀ ਏਸ਼ੀਆ ਦਾ ਇੱਕ ਦੇਸ਼ ਹੈ। ਇਹ ਖੇਤਰਫਲ ਦੇ ਹਿਸਾਬ ਨਾਲ ਦੁਨੀਆਂ ਦਾ ਸੱਤਵਾਂ ਅਤੇ ਆਬਾਦੀ ਦੇ ਹਿਸਾਬ ਨਾਲ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੁਨੀਆਂ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਇਹ ਦੱਖਣ ਵਿੱਚ ਹਿੰਦ ਮਹਾਂਸਾਗਰ, ਦੱਖਣ-ਪੱਛਮ ਵਿੱਚ ਅਰਬ ਸਾਗਰ ਅਤੇ ਦੱਖਣ-ਪੂਰਬ ਵਿੱਚ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ ਹੈ। ਭਾਰਤ ਪੱਛਮ ਵੱਲ ਪਾਕਿਸਤਾਨ ਅਤੇ ਅਫ਼ਗ਼ਾਨਿਸਤਾਨ, ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ, ਪੂਰਬ ਵੱਲ ਬਰਮਾ ਅਤੇ ਬੰਗਲਾਦੇਸ਼ ਆਦਿ ਦੇਸ਼ਾਂ ਨਾਲ ਜ਼ਮੀਨੀ ਸਰਹੱਦ ਸਾਂਝੀ ਕਰਦਾ ਹੈ ਅਤੇ ਦੱਖਣ ਵੱਲ ਮਾਲਦੀਵ ਅਤੇ ਸ੍ਰੀ ਲੰਕਾ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦਾ ਹੈ। ਭਾਰਤ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਬਰਮਾ, ਥਾਈਲੈਂਡ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦੇ ਹਨ।
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਤਖ਼ਤ (ਸ਼ਾਹਮੁਖੀ: تخت; ਫ਼ਾਰਸੀ: تخت) ਸਿੱਖੀ ਦੇ ਸ਼੍ਰੋਮਣੀ ਅਦਾਰੇ ਹਨ। ਤਖ਼ਤ ਦਾ ਮਤਲਬ ਹੈ ਕੀ ਉਹ ਅਦਾਰਾ ਜੋ ਸਿੱਖੀ ਅਤੇ ਸਿੱਖਾਂ ਦੇ ਆਂਤਰਿਕ ਮਸਲਿਆਂ ਦੀ ਕੌਮਾਂਤਰੀ ਅਤੇ ਕੌਮੀ ਪਧਰ ਤੇ ਅਗਵਾਈ ਕਰਨ ਦੀ ਸਮਰਥਾ ਰੱਖਦਾ ਹੈ।ਪੰਜ ਤਖਤਾਂ 'ਚੋਂ ਤਿੰਨ ਤਖ਼ਤ ਸਾਹਿਬ, ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਪੰਜਾਬ ਵਿੱਚ ਸਥਾਪਿਤ ਹਨ। ਦੋ ਤਖ਼ਤ ਸਾਹਿਬ, ਤਖ਼ਤ ਸ੍ਰੀ ਹਜੂਰ ਸਾਹਿਬ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਪੰਜਾਬ ਤੋਂ ਬਾਹਰ ਸਥਾਪਿਤ ਹਨ। ਅਸਲ ਵਿੱਚ ਉਹਨਾਂ ਗੁਰਦਵਾਰਿਆਂ ਨੂੰ ਹੀ ਤਖ਼ਤ ਮੰਨਿਆ ਗਿਆ ਹੈ ਜਿਥੋਂ ਕਦੇ ਵੀ ਕਿਸੇ ਗੁਰੂ ਸਾਹਿਬ ਨੇ ਹੁਕਮਨਾਮਾ ਜਾਰੀ ਕੀਤਾ ਹੋਵੇ। ਸਭ ਤਖਤਾਂ ਦੀ ਆਪੋ ਆਪਣੀ ਪ੍ਰਚਲਤ ਮੋਹਰ ਹੈ, ਜਿਸਨਾਲ ਉਹ ਆਪਣੇ ਹੁਕਮਨਾਮੇ ਲਾਗੂ ਕਰਨ ਲਈ ਪ੍ਰਮਾਣਿਤ ਕਰਦੇ ਹਨ।
ਜੰਡਾਲੀ ਭਾਰਤੀ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਬਲਾਕ ਦੋਰਾਹਾ ਦਾ ਇੱਕ ਪਿੰਡ ਹੈ। ਇਹ ਪਾਇਲ ਤਹਿਸੀਲ ਦਾ ਸਰਹਿੰਦ ਨਹਿਰ ਦੇ ਕੰਢੇ, ਧਮੋਟ ਪਿੰਡ ਤੋਂ 3 ਕਿਲੋਮੀਟਰ ਦੱਖਣ ਵੱਲ, ਜਰਗੜੀ ਪਿੰਡ ਤੋਂ 2 ਕਿਲੋਮੀਟਰ ਉੱਤਰ ਵੱਲ ਸਥਿਤ ਹੈ। ਇਸ ਦੇ ਪੂਰਬ ਵੱਲ 4 ਕੁ ਕਿਲੋਮੀਟਰ ਤੇ ਨਸਰਾਲੀ ਪਿੰਡ ਅਤੇ ਪੱਛਮ ਵਿੱਚ 4 ਕੁ ਕਿਲੋਮੀਟਰ ਤੇ ਸਿਹੌੜਾ ਪਿੰਡ ਹੈ। ਇਹ ਇਤਿਹਾਸਕ ਪਿੰਡ ਹੈ | ਇਸ ਪਿੰਡ ਨੂੰ ਛੇਵੇਂ ਪਾਤਸ਼ਾਹ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਹੈ | ਗੁਰੂ ਸਾਹਿਬ ਦੀ ਯਾਦ ਵਿੱਚ ਪਿੰਡ ਦੇ ਬਾਹਰ ਗੁਰਦੁਆਰਾ ਸਾਹਿਬ ਸ਼ਸੋਭਿਤ ਹੈ | ਉੱਘਾ ਪੰਜਾਬੀ ਗਾਇਕ ਜੱਸੀ ਗਿੱਲ ਇਸੇ ਪਿੰਡ ਦਾ ਹੈ। ਇਥੋਂ ਦੇ ਕੁੱਲ 352 ਪਰਿਵਾਰ ਹਨ ਅਤੇ 2011 ਦੀ ਮਰਦਮਸ਼ੁਮਾਰੀ ਅਨੁਸਾਰ ਕੁੱਲ ਆਬਾਦੀ 1936 ਹੈ, ਜਿਸ ਵਿੱਚ 1029 ਨਰ 907 ਮਾਦਾ ਹਨ। ਉਮਰ ਦੇ ਨਾਲ ਪਿੰਡ ਦੀ ਆਬਾਦੀ ਵਿੱਚ 0-6 ਸਾਲ ਦੇ ਬਚਿਆਂ ਦੀ ਗਿਣਤੀ 181 ਹੈ, ਜੋ ਕਿ ਪਿੰਡ ਦੀ ਕੁੱਲ ਆਬਾਦੀ ਦਾ 9.35 % ਬਣਦੀ ਹੈ। ਜੰਡਾਲੀ ਪਿੰਡ ਦਾ ਔਸਤ ਲਿੰਗ ਅਨੁਪਾਤ 881 ਹੈ, ਪੰਜਾਬ ਰਾਜ ਦੀ ਔਸਤ 895 ਦੇ ਮੁਕਾਬਲੇ ਘੱਟ ਹੈ। ਬਾਲ ਲਿੰਗ ਅਨੁਪਾਤ 757 ਹੈ ਜੋ ਪੰਜਾਬ ਰਾਜ ਔਸਤ 846 ਦੇ ਮੁਕਾਬਲੇ ਘੱਟ ਹੈ। 2011 ਵਿੱਚ ਜੰਡਾਲੀ ਪਿੰਡ ਦੀ ਸਾਖਰਤਾ ਦਰ 77.95 % ਸੀ, ਜੋ ਪੰਜਾਬ ਦੀ 75,84% ਦੇ ਮੁਕਾਬਲੇ ਵੱਧ ਹੈ ਅਤੇ ਪਿੰਡ ਵਿੱਚ ਮਰਦ ਸਾਖਰਤਾ 84.45%, ਜਦਕਿ ਮਹਿਲਾ ਸਾਖਰਤਾ ਦਰ 70.69 %.
ਮਹਾਰਾਣੀ ਜਿੰਦ ਕੌਰ (ਅੰ. 1817 – 1 ਅਗਸਤ 1863) 1843 ਤੋਂ 29 ਮਾਰਚ 1847 ਤੱਕ ਸਿੱਖ ਸਾਮਰਾਜ ਦੀ ਰੀਜੈਂਟ ਸੀ। 29 ਮਾਰਚ 1847 ਨੂੰ ਸਿੱਖ ਸਾਮਰਾਜ ਦੇ ਭੰਗ ਹੋਣ ਤੋਂ ਬਾਅਦ ਸਿੱਖਾਂ ਨੇ ਉਸ ਨੂੰ ਮਹਾਰਾਜਾ ਦਲੀਪ ਸਿੰਘ ਦੀ ਮਹਾਰਾਣੀ ਅਤੇ ਉੱਤਰਾਧਿਕਾਰੀ ਵਜੋਂ ਦਾਅਵਾ ਕੀਤਾ। ਹਾਲਾਂਕਿ, ਉਸੇ ਦਿਨ ਅੰਗਰੇਜ਼ਾਂ ਨੇ ਪੂਰਾ ਕਬਜ਼ਾ ਕਰ ਲਿਆ ਅਤੇ ਦਾਅਵਿਆਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ।ਉਹ ਸਿੱਖ ਸਾਮਰਾਜ ਦੇ ਪਹਿਲੇ ਮਹਾਰਾਜਾ ਰਣਜੀਤ ਸਿੰਘ ਦੀ ਸਭ ਤੋਂ ਛੋਟੀ ਪਤਨੀ ਅਤੇ ਆਖਰੀ ਮਹਾਰਾਜਾ ਦਲੀਪ ਸਿੰਘ ਦੀ ਮਾਂ ਸੀ। ਉਹ ਆਪਣੀ ਸੁੰਦਰਤਾ, ਊਰਜਾ ਅਤੇ ਉਦੇਸ਼ ਦੀ ਤਾਕਤ ਲਈ ਮਸ਼ਹੂਰ ਸੀ ਅਤੇ ਰਾਣੀ ਜਿੰਦਾਂ ਦੇ ਨਾਂ ਨਾਲ ਮਸ਼ਹੂਰ ਸੀ, ਪਰ ਉਸਦੀ ਪ੍ਰਸਿੱਧੀ ਮੁੱਖ ਤੌਰ 'ਤੇ ਭਾਰਤ ਵਿੱਚ ਬ੍ਰਿਟਿਸ਼ ਦੇ ਡਰ ਤੋਂ ਪ੍ਰਾਪਤ ਹੋਈ ਹੈ, ਜਿਸਨੇ ਉਸਨੂੰ "ਪੰਜਾਬ ਦੀ ਮੇਸਾਲੀਨਾ" ਕਿਹਾ ਸੀ।ਰਣਜੀਤ ਸਿੰਘ ਦੇ ਪਹਿਲੇ ਤਿੰਨ ਵਾਰਿਸਾਂ ਦੇ ਕਤਲਾਂ ਤੋਂ ਬਾਅਦ, ਦਲੀਪ ਸਿੰਘ ਸਤੰਬਰ 1843 ਵਿੱਚ 5 ਸਾਲ ਦੀ ਉਮਰ ਵਿੱਚ ਸੱਤਾ ਵਿੱਚ ਆਇਆ ਅਤੇ ਜਿੰਦ ਕੌਰ ਆਪਣੇ ਪੁੱਤਰ ਦੀ ਤਰਫੋਂ ਰੀਜੈਂਟ ਬਣ ਗਈ। ਸਿੱਖਾਂ ਦੀ ਪਹਿਲੀ ਐਂਗਲੋ-ਸਿੱਖ ਜੰਗ ਹਾਰ ਜਾਣ ਤੋਂ ਬਾਅਦ, ਦਸੰਬਰ 1846 ਵਿੱਚ ਇੱਕ ਬ੍ਰਿਟਿਸ਼ ਰੈਜ਼ੀਡੈਂਟ ਦੇ ਨਿਯੰਤਰਣ ਅਧੀਨ ਇੱਕ ਕੌਂਸਲ ਆਫ਼ ਰੀਜੈਂਸੀ ਦੁਆਰਾ ਉਸਦੀ ਥਾਂ ਲੈ ਲਈ ਗਈ ਸੀ। ਹਾਲਾਂਕਿ, ਉਸਦੀ ਸ਼ਕਤੀ ਅਤੇ ਪ੍ਰਭਾਵ ਜਾਰੀ ਰਿਹਾ ਅਤੇ, ਇਸਦਾ ਮੁਕਾਬਲਾ ਕਰਨ ਲਈ, ਬ੍ਰਿਟਿਸ਼ ਨੇ ਉਸਨੂੰ ਕੈਦ ਅਤੇ ਦੇਸ਼ ਨਿਕਾਲਾ ਦਿੱਤਾ। ਤੇਰਾਂ ਸਾਲ ਤੋਂ ਵੱਧ ਸਮਾਂ ਬੀਤ ਗਿਆ ਜਦੋਂ ਉਸਨੂੰ ਦੁਬਾਰਾ ਆਪਣੇ ਬੇਟੇ ਨੂੰ ਦੇਖਣ ਦੀ ਇਜਾਜ਼ਤ ਦਿੱਤੀ ਗਈ, ਜਿਸ ਨੂੰ ਇੰਗਲੈਂਡ ਲਿਜਾਇਆ ਗਿਆ ਸੀ।ਜਨਵਰੀ 1861 ਵਿਚ ਦਲੀਪ ਸਿੰਘ ਨੂੰ ਕਲਕੱਤਾ ਵਿਚ ਆਪਣੀ ਮਾਂ ਨੂੰ ਮਿਲਣ ਦੀ ਇਜਾਜ਼ਤ ਦਿੱਤੀ ਗਈ ਅਤੇ ਉਸ ਨੂੰ ਆਪਣੇ ਨਾਲ ਇੰਗਲੈਂਡ ਵਾਪਸ ਲੈ ਗਿਆ, ਜਿੱਥੇ ਉਹ 46 ਸਾਲ ਦੀ ਉਮਰ ਵਿਚ 1 ਅਗਸਤ 1863 ਨੂੰ ਕੇਨਸਿੰਗਟਨ, ਲੰਡਨ ਵਿਚ ਆਪਣੀ ਮੌਤ ਤੱਕ ਰਹੀ। ਉਸ ਨੂੰ ਅਸਥਾਈ ਤੌਰ 'ਤੇ ਕੇਨਸਲ ਗ੍ਰੀਨ ਵਿਚ ਦਫ਼ਨਾਇਆ ਗਿਆ। ਅਗਲੇ ਸਾਲ ਬੰਬਈ ਦੇ ਨੇੜੇ ਨਾਸ਼ਿਕ ਵਿਖੇ ਕਬਰਸਤਾਨ ਅਤੇ ਸਸਕਾਰ ਕੀਤਾ ਗਿਆ। ਉਸ ਦੀਆਂ ਅਸਥੀਆਂ ਆਖਰਕਾਰ ਉਸਦੀ ਪੋਤੀ, ਰਾਜਕੁਮਾਰੀ ਬਾਂਬਾ ਸੋਫੀਆ ਜਿੰਦਾਂ ਦਲੀਪ ਸਿੰਘ ਦੁਆਰਾ ਉਸਦੇ ਪਤੀ, ਮਹਾਰਾਜਾ ਰਣਜੀਤ ਸਿੰਘ ਦੀ ਲਾਹੌਰ ਵਿੱਚ ਸਮਾਧ (ਸਮਾਰਕ) ਵਿੱਚ ਲਿਜਾਈਆਂ ਗਈਆਂ।
ਭਾਰਤ ਦੇ ਪੰਜਾਬ ਰਾਜ ਦਾ ਇੱਕ ਜ਼ਿਲ੍ਹਾ ਇੱਕ ਪ੍ਰਸ਼ਾਸਕੀ ਭੂਗੋਲਿਕ ਇਕਾਈ ਹੈ, ਜਿਸਦਾ ਮੁਖੀ ਜ਼ਿਲ੍ਹਾ ਮੈਜਿਸਟ੍ਰੇਟ ਜਾਂ ਡਿਪਟੀ ਕਮਿਸ਼ਨਰ, ਭਾਰਤੀ ਪ੍ਰਸ਼ਾਸਨਿਕ ਸੇਵਾ ਨਾਲ ਸਬੰਧਤ ਇੱਕ ਅਧਿਕਾਰੀ ਹੁੰਦਾ ਹੈ। ਜ਼ਿਲ੍ਹਾ ਮੈਜਿਸਟਰੇਟ ਜਾਂ ਡਿਪਟੀ ਕਮਿਸ਼ਨਰ ਦੀ ਸਹਾਇਤਾ ਪੰਜਾਬ ਸਿਵਲ ਸਰਵਿਸ ਅਤੇ ਹੋਰ ਰਾਜ ਸੇਵਾਵਾਂ ਨਾਲ ਸਬੰਧਤ ਬਹੁਤ ਸਾਰੇ ਅਧਿਕਾਰੀਆਂ ਦੁਆਰਾ ਕੀਤੀ ਜਾਂਦੀ ਹੈ। 14 ਮਈ 2021 ਨੂੰ ਸੰਗਰੂਰ ਜ਼ਿਲ੍ਹੇ ਤੋਂ ਮਾਲੇਰਕੋਟਲਾ ਜ਼ਿਲ੍ਹੇ ਨੂੰ 23ਵੇਂ ਜ਼ਿਲ੍ਹੇ ਵਜੋਂ ਵੰਡਣ ਤੋਂ ਬਾਅਦ ਪੰਜਾਬ ਵਿੱਚ 23 ਜ਼ਿਲ੍ਹੇ ਹਨ।
ਡਾਕਟਰ ਭੀਮਰਾਉ ਅੰਬੇਡਕਰ (14 ਅਪ੍ਰੈਲ 1891 - 6 ਦਸੰਬਰ 1956), ਡਾਕਟਰ ਬਾਬਾਸਾਹਿਬ ਅੰਬੇਡਕਰ ਨਾਮ ਨਾਲ ਪ੍ਰਸਿੱਧ ਇੱਕ ਭਾਰਤੀ ਕਾਨੂੰਨਸਾਜ਼, ਅਰਥਸ਼ਾਸਤਰੀ, ਰਾਜਨੀਤੀਵਾਨ ਅਤੇ ਸਮਾਜ ਸੁਧਾਰਕ ਸਨ ਜਿਨ੍ਹਾਂ ਨੇ ਦਲਿਤ ਬੋਧੀ ਲਹਿਰ ਨੂੰ ਪ੍ਰੇਰਿਤ ਕੀਤਾ ਅਤੇ (ਬਹੁਜਨ) ਨਾਲ ਹੁੰਦੇ ਸਮਾਜਿਕ ਭੇਦਭਾਵ ਦੇ ਖਿਲਾਫ ਪ੍ਰਚਾਰ ਕੀਤਾ, ਜਦਕਿ ਔਰਤਾਂ ਅਤੇ ਕਿਰਤ ਦੇ ਅਧਿਕਾਰਾਂ ਦਾ ਸਮਰਥਨ ਵੀ ਕੀਤਾ। ਉਹ ਆਜ਼ਾਦ ਭਾਰਤ ਦੇ ਪਹਿਲੇ ਕਾਨੂੰਨ ਅਤੇ ਨਿਆਂ ਮੰਤਰੀ, ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਗਣਤੰਤਰ ਦੇ ਮੋਢੀ ਸਨ। ਭਾਰਤ ਅਤੇ ਹੋਰ ਕਿਤੇ, ਉਹਨਾਂ ਨੂੰ ਅਕਸਰ ਬਾਬਾ ਸਾਹਿਬ, ਮਰਾਠੀ ਵਿਚ ਭਾਵ "ਆਦਰਯੋਗ ਪਿਤਾ" ਕਹਿੰਦੇ ਸਨ।
ਰੱਖੜੀ, ਰਕਸ਼ਾ ਬੰਧਨ੍ਹ ਜਾਂ ਰਾਖੀ ਦਾ ਭਾਵ ਹੈ ਵੀਰ ਭੈਣਾਂ ਦੀ ਰੱਖਿਆ ਕਰਨ ਜਾਂ ਕਹਿ ਲਓ ਰੱਖੜੀ ਬੰਨ੍ਹਾ ਕੇ ਵੀਰ ਭੈਣਾਂ ਦੀ ਕਿਸੇ ਔਕੜ ਸਮੇਂ ਰੱਖਿਆ ਕਰਨ ਜਾ ਕੰਮ ਆਉਣ ਲਈ ਬਚਨ ਵੱਧ ਹੋ ਜਾਂਦੇ ਹਨ। ਇਹ ਇੱਕ ਪ੍ਰਸਿੱਧ ਅਤੇ ਪਰੰਪਰਾਗਤ ਤੌਰ 'ਤੇ ਹਿੰਦੂ ਸਲਾਨਾ ਰੀਤੀ ਹੈ ਅਤੇ ਇਹ ਤਿਉਹਾਰ ਹਿੰਦੂ ਸੰਸਕ੍ਰਿਤੀ ਤੋਂ ਪ੍ਰਭਾਵਿਤ ਹੋ ਕੇ ਦੁਨੀਆਂ ਅਤੇ ਖ਼ਾਸਕਰ ਦੱਖਣੀ ਏਸ਼ੀਆ ਦੇ ਕਈ ਭਾਗਾਂ ਅਤੇ ਧਾਰਮਕ ਸਮੂਹਾਂ ਦੁਆਰਾ ਵੀ ਮਨਾਇਆ ਜਾਂਦਾ ਹੈ। ਰਕਸ਼ਾ ਬੰਧਨ੍ਹ ਸਾਵਣ ਮਹੀਨੇ ਦੇ ਅੰਤਮ ਦਿਨ ਤੇ ਮਨਾਇਆ ਜਾਂਦਾ ਹੈ, ਜੋ ਆਮ ਤੌਰ 'ਤੇ ਅਗਸਤ ਵਿੱਚ ਆਉਂਦਾ ਹੈ। ਇਸ ਦਿਨ, ਹਰ ਉਮਰ ਦੀਆਂ ਭੈਣਾਂ ਆਪਣੇ ਭਰਾਵਾਂ ਦੇ ਗੁੱਟ ਦੇ ਦੁਆਲੇ ਰੱਖੜੀ ਨਾਮਕ ਇੱਕ ਤਵੀਤ ਜਾਂ ਤਾਜ਼ੀ ਬੰਨ੍ਹਦੀਆਂ ਹਨ। ਇਹ ਵੀ ਧਾਰਨਾ ਹੈ ਕਿ ਭੈਣਾਂ ਇਸ ਮੌਕੇ ਭਰਾਵਾ ਦੀ ਸੁੱਖ ਮੰਗਦੀਆਂ ਉਨ੍ਹਾਂ ਦੀ ਲੰਮੀ ਉਮਰ ਦੀ ਕਾਮਨਾ ਕਰਦੀਆਂ ਹਨ ਤੇ ਭਰਾਵਾਂ ਦੀ ਉਮਰ ਦਰਾਜ ਹੋ ਜਾਂਦੀ ਹੈ। ਭੈਣ ਭਰਾਵਾਂ ਦਾ ਇੱਕ ਦੂਜੇ ਨੁੰ ਮਿਲਣ ਦਾ ਸਬੱਬ ਬਣ ਜਾਂਦਾ ਹੈ ਇਹ ਤਿਉਹਾਰ। ਕਿਉਂਕਿ ਇਸ ਤੇਂ ਰਗ਼ਤਾਰ ਮਸ਼ਨੀ ਯੁੱਗ ਵਿੱਚ ਇੱਕ ਦੂਜੇ ਨੁੰ ਮਿਲਣ ਲਈ ਸਮੇਂ ਦਾ ਜਿਵੇਂ ਕਾਲ ਪੈ ਗਿਆ ਹੈ।
ਪੰਜਾਬ ਵਿੱਚ ਮੇਲਿਆਂ ਵਾਂਗ ਤਿਉਹਾਰਾਂ ਦੀ ਲੜੀ ਵੀ ਤੁਰੀ ਰਹਿੰਦੀ ਹੈ। ਮੇਲਿਆਂ ਵਾਂਗ ਤਿਉਹਾਰ ਵੀ ਇੱਥੋਂ ਦੇ ਸਭ ਵਰਗਾਂ ਦੇ ਲੋਕ ਸਮੂਹਿਕ ਤੌਰ ਤੇ ਮਨਾਉਂਦੇ ਹਨ। ਜੋ ਇੱਥੋਂ ਦੀ ਭਾਈਚਾਰਕ ਸਾਂਝ ਅਤੇ ਫਿਰਕੂ ਸੋਚ ਦੇ ਗਵਾਹ ਹਨ ।ਡਾ ਵਣਜਾਰਾ ਬੇਦੀ ਅਨੁਸਾਰ ਤਿਉਹਾਰਾਂ ਦਾ ਮੁੱਢ ਪੰਜਾਬ ਦੀ ਸਮੂਹਿਕ ਵਿਕਾਸ ਦੀ ਭਾਵਨਾ ਵਿੱਚ ਬੱਝਿਆ ਅਤੇ ਹੌਲੀ ਹੌਲੀ ਇਨ੍ਹਾਂ ਰਾਂਗਲੀਆਂ ਚੂਲਾਂ ਦੁਆਲੇ ਜਾਤੀ ਦਾ ਸਾਰਾ ਸਮਾਜਿਕ ,ਧਾਰਮਿਕ ਅਤੇ ਭਾਈਚਾਰਕ ਜੀਵਨ ਚੱਕੀ ਦੇ ਪੁੜ ਵਾਂਗ ਘੁੰਮਣ ਲੱਗਾ। ਤਿਉਹਾਰ ਨਾਲ ਅੰਦਰਲਾ ਖਿੜਦਾ ਤੇ ਮਹਿਕਦਾ ਹੈ ਅਤੇ ਲੋਕਾਂ ਵਿੱਚ ਨਵੀਂ ਸ਼ਕਤੀ ਉੱਭਰਦੀ ਅਤੇ ਨਵੇਂ ਸੰਕਲਪ ਜਾਗਦੇ ਹਨ।
ਸ਼ਹੀਦ ਊਧਮ ਸਿੰਘ (26 ਦਸੰਬਰ 1899 – 31 ਜੁਲਾਈ 1940) ਦਾ ਨਾਂ ਪੰਜਾਬ ਦੇ ਚੋਟੀ ਦੇ ਸਿੱਖ ਸ਼ਹੀਦਾਂ ਵਿੱਚ ਸ਼ੁਮਾਰ ਹੁੰਦਾ ਹੈ। ਸ਼ਹੀਦ ਊਧਮ ਸਿੰਘ ਦਾ ਜਨਮ ਜ਼ਿਲ੍ਹਾ ਸੰਗਰੂਰ ਦੇ ਸ਼ਹਿਰ ਸੁਨਾਮ ਵਿਖੇ ਹੋਇਆ। ਊਧਮ ਸਿੰਘ ਕੰਬੋਜ ਕੌਮ ਨਾਲ ਸਬੰਧ ਰੱਖਦਾ ਸੀ। ਉਸਨੇ ਇਹੀ ਨਾਂ 'ਕਤਲ ਕੇਸ' ਸਮੇਂ ਕਚਿਹਰੀ ਵਿੱਚ ਦੱਸਿਆ ਸੀ। ਉਸ ਨੇ ਅੰਗਰੇਜ਼ੀ ਹਕੂਮਤ ਦੇ ਅਹਿਲਕਾਰ ਮਾਈਕਲ ਉਡਵਾਇਰ ਵੱਲੋਂ ਸੰਨ 1919 ਦੀ ਵਿਸਾਖੀ ਵਾਲੇ ਦਿਨ ਨਿਹੱਥੇ ਅਤੇ ਬੇਕਸੂਰ ਪੰਜਾਬੀਆਂ ਨੂੰ ਜਾਨੋਂ ਮਾਰ ਦੇਣ ਦੀ ਕਾਰਵਾਈ ਦਾ ਬਦਲਾ ਲੈਣ ਦੀ ਚਿੰਗਾਰੀ ਆਪਣੇ ਮਨ ਵਿੱਚੋਂ 20 ਸਾਲਾਂ ਤਕ ਬੁਝਣ ਨਹੀਂ ਦਿੱਤੀ। ਇੰਨਾ ਲੰਮਾ ਸਮਾਂ ਇਨਕਲਾਬੀ ਮਸ਼ਾਲ ਨੂੰ ਆਪਣੇ ਮਨ ਵਿੱਚ ਬਲਦਾ ਰੱਖਣਾ ਇੱਕ ਵਿਲੱਖਣ ਇਤਿਹਾਸਕ ਉਦਾਹਰਨ ਹੈ।
ਸਿੱਖੀ ਜਾਂ ਸਿੱਖ ਧਰਮ (ਸਿੱਖ ਦਾ ਮਤਲਬ, "ਸਿੱਖਣ ਵਾਲ਼ਾ") ਇੱਕ ਭਾਰਤੀ ਧਰਮ ਹੈ, ਜੋ 15ਵੀਂ ਸਦੀ ਵਿੱਚ ਭਾਰਤੀ ਉਪਮਹਾਂਦੀਪ ਦੇ ਪੰਜਾਬ ਖੇਤਰ ਵਿੱਚ ਸ਼ੁਰੂ ਹੋਇਆ। ਇਹ ਜਗਤ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ ਅਤੇ ਸਾਰੇ ਵਿਸ਼ਵਵਿਆਪੀ ਪ੍ਰਮੁੱਖਤਾ ਪ੍ਰਾਪਤ ਧਰਮਾਂ ਵਿੱਚੋਂ ਸਭ ਤੋਂ ਹਾਲੀਆ ਸਥਾਪਤ ਹੋਇਆ। ਸਿੱਖ ਪੰਥ ਨੂੰ ਮੰਨਣ ਵਾਲਿਆਂ ਦੀ ਗਿਣਤੀ ਲਗਭਗ 3 ਕਰੋੜ (ਜਾਂ 25–30 ਮਿਲੀਅਨ) ਹੈ, ਇਨ੍ਹਾਂ ਦਾ ਬਹੁਮਤ ਪੰਜਾਬ, ਭਾਰਤ ਵਿੱਚ ਰਹਿੰਦਾ ਹੈ। ਸਿੱਖ ਧਰਮ ਦਾ ਅਧਿਆਤਮਕ ਆਧਾਰ ਸਿੱਖਾਂ ਦੇ ਦਸ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਹੈ, ਜੋ ਕਿ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਗੂਰੂ ਨਾਨਕ ਦੇਵ ਨੇ ਸਿੱਖ ਧਰਮ ਦੀ ਨੀਂਹ ਰੱਖੀ ਸੀ ਅਤੇ ਗੂਰੂ ਗੋਬਿੰਦ ਸਿੰਘ ਨੇ ਗੂਰੂ ਗ੍ਰੰਥ ਸਾਹਿਬ ਨੂੰ ਇਸਦੇ ਅੰਤਮ ਗੁਰੂ ਵਜੋਂ ਨਿਯੁਕਤ ਕਰਕੇ ਦੇਹਧਾਰੀ ਗੁਰੂ ਦੀ ਪਰੰਪਰਾ ਨੂੰ ਸਮਾਪਤ ਕੀਤਾ। ਗੁਰੂ ਨਾਨਕ ਦੀਆਂ ਪ੍ਰਮੁੱਖ ਸਿੱਖਿਆਵਾਂ ਵਿੱਚ ਸ਼ਾਮਲ ਹਨ: ਰੱਬ ਉੱਪਰ ਯਕੀਨ ਰੱਖਕੇ ਉਸਦਾ ਨਾਮ ਜਪਣਾ, ਮਨੁੱਖਤਾ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁੱਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜਿਉਣਾ। ਗੁਰੂ ਹਰਿਗੋਬਿੰਦ (ਛੇਵਾਂ ਗੁਰੂ) ਨੇ ਮੀਰੀ-ਪੀਰੀ ਦੀ ਧਾਰਨਾ ਨੂੰ ਸਥਾਪਤ ਕੀਤਾ ਜਿਸਦੇ ਅਧੀਨ ਦੋਵਾਂ ਅਸਥਾਈ ਜਾਂ ਰਾਜਨੀਤਕ ਅਧਿਕਾਰ (ਮੀਰੀ) ਅਤੇ ਅਧਿਆਤਮਕ ਸ਼ਕਤੀ (ਪੀਰੀ) ਨੂੰ ਸਮਾਨ ਮਹੱਤਤਾ ਪ੍ਰਾਪਤ ਹੋਈ।
ਭਾਰਤ ਦਾ ਰਾਸ਼ਟਰਪਤੀ ਦੇਸ਼ ਦਾ ਪਹਿਲਾ ਨਾਗਰਿਕ ਹੁੰਦਾ ਹੈ। ਭਾਰਤ ਦੇ ਸੰਵਿਧਾਨ ਆਰਟੀਕਲ 52 ਅਧੀਨ ਰਾਸ਼ਟਰਪਤੀ ਦਾ ਅਹੁਦਾ ਵਿਵਸਥਿਤ ਹੈ। ਭਾਰਤ ਦਾ ਰਾਸ਼ਟਰਪਤੀ ਨਾ ਮਾਤਰ ਮੁਖੀ ਹੁੰਦਾ ਹੈ। 1967 ਤੋਂ ਲੈ ਕੇ ਹੁਣ ਤਕ, ਇਹ ਕੋਸ਼ਿਸ਼ਾਂ ਹੁੰਦੀਆਂ ਰਹੀਆਂ ਹਨ ਕਿ ਭਾਰਤ ਦੇ ਰਾਸ਼ਟਰਪਤੀ ਨੂੰ ਵਿਦੇਸ਼ੀ ਤਰੀਕੇ ਨਾਲ ਸਰਕਾਰ ਵਿੱਚ ਉਲੀਕੇ ਗਏ ਰਾਸ਼ਟਰਪਤੀ ਦੀ ਭੂਮਿਕਾ ਦੇ ਖ਼ਾਕੇ ਨਾਲੋਂ ਵੱਧ ਸਕ੍ਰਿਆ ਸਿਆਸਤੀ ਹਸਤੀ ਬਣਾਇਆ ਜਾਵੇ। 1967 ਵਿੱਚ ਸੁਪਰੀਮ ਕੋਰਟ ਦੇ ਇੱਕ ਸਿਟਿੰਗ ਚੀਫ਼ ਜਸਟਿਸ ਸੁੱਬਾ ਰਾਓ ਨੇ ਖ਼ੁਦ ਨੂੰ ਸਿਆਸਤਦਾਨਾਂ ਦੇ ਝੇੜਿਆਂ ’ਚ ਲਪੇਟ ਲਿਆ ਅਤੇ ਰਾਸ਼ਟਰਪਤੀ ਬਣਨ ਲਈ ਨਿਆਂ ਪਾਲਿਕਾ ਦੀ ਮਾਣ-ਮਰਿਆਦਾ ਭੁੱਲ ਬੈਠਿਆ। ਚੀਫ਼ ਜਸਟਿਸ ਸੁੱਬਾ ਰਾਓ ਸਵਤੰਤਰ ਪਾਰਟੀ ਤੇ ਜਨਸੰਘ ਅਤੇ ਕਾਂਗਰਸ ਦੇ ਉਮੀਦਵਾਰ ਡਾ.
1947 ਵਿੱਚ ਜਦੋਂ ਬ੍ਰਿਟਿਸ਼ ਭਾਰਤ ਨੂੰ ਆਜ਼ਾਦੀ ਮਿਲੀ ਤਾਂ ਨਾਲ ਹੀ ਭਾਰਤ ਦੀ ਵੰਡ ਕਰ ਕੇ 14 ਅਗਸਤ ਨੂੰ ਪਾਕਿਸਤਾਨੀ ਡੋਮੀਨੀਅਨ (ਬਾਅਦ ਵਿੱਚ ਇਸਲਾਮੀ ਜਮਹੂਰੀਆ ਏ ਪਾਕਿਸਤਾਨ) ਅਤੇ 15 ਅਗਸਤ ਨੂੰ ਭਾਰਤੀ ਯੂਨੀਅਨ (ਬਾਅਦ ਵਿੱਚ ਭਾਰਤ ਗਣਰਾਜ) ਦੀ ਸਥਾਪਨਾ ਕੀਤੀ ਗਈ। ਇਸ ਘਟਨਾਕਰਮ ਵਿੱਚ ਮੁੱਖ ਤੌਰ ਤੇ ਬ੍ਰਿਟਿਸ਼ ਭਾਰਤ ਦੇ ਬੰਗਾਲ ਪ੍ਰਾਂਤ ਨੂੰ ਪੂਰਬੀ ਪਾਕਿਸਤਾਨ ਅਤੇ ਭਾਰਤ ਦੇ ਪੱਛਮ ਬੰਗਾਲ ਰਾਜ ਵਿੱਚ ਵੰਡ ਦਿੱਤਾ ਗਿਆ ਅਤੇ ਇਸੇ ਤਰ੍ਹਾਂ ਬ੍ਰਿਟਿਸ਼ ਭਾਰਤ ਦੇ ਪੰਜਾਬ ਪ੍ਰਾਂਤ ਨੂੰ ਪੱਛਮੀ ਪਾਕਿਸਤਾਨ ਦੇ ਪੰਜਾਬ ਪ੍ਰਾਂਤ ਅਤੇ ਭਾਰਤ ਦੇ ਪੰਜਾਬ ਰਾਜ ਵਿੱਚ ਵੰਡ ਦਿੱਤਾ ਗਿਆ। ਇਸ ਦੌਰਾਨ ਬ੍ਰਿਟਿਸ਼ ਭਾਰਤ ਵਿੱਚੋਂ ਸੀਲੋਨ (ਹੁਣ ਸ੍ਰੀ ਲੰਕਾ) ਅਤੇ ਬਰਮਾ (ਹੁਣ ਮਿਆਂਮਾਰ) ਨੂੰ ਵੀ ਵੱਖ ਕੀਤਾ ਗਿਆ, ਲੇਕਿਨ ਇਸਨੂੰ ਭਾਰਤ ਦੀ ਵੰਡ ਵਿੱਚ ਨਹੀਂ ਸ਼ਾਮਿਲ ਕੀਤਾ ਜਾਂਦਾ ਹੈ। (ਨੇਪਾਲ ਅਤੇ ਭੂਟਾਨ ਇਸ ਦੌਰਾਨ ਵੀ ਆਜ਼ਾਦ ਰਾਜ ਸਨ ਅਤੇ ਇਸ ਬਟਵਾਰੇ ਤੋਂ ਪ੍ਰਭਾਵਿਤ ਨਹੀਂ ਹੋਏ।)
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਂਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਬੋਲੀ ਦਾ ਸੰਬਧ ਪੰਜਾਬੀ ਲੋਕ ਨਾਚ ਗਿੱਧੇ ਨਾਲ ਹੈ ਅਤੇ ਬੋਲੀਆਂ ਦਾ ਗਿੱਧੇ ਵਾਂਗ ਪੰਜਾਬੀ ਸੱਭਿਆਚਾਰ ਵਿੱਚ ਮੁੱਖ ਸਥਾਨ ਹੈ। ਬੋਲੀ, ਆਪਣੀ ਭਾਵਨਾਵਾਂ ਨੂੰ ਵਿਅਕਤ ਕਰਨ ਦਾ ਇੱਕ ਲੈਅ-ਬੱਧ ਤਰੀਕਾ ਹੈ ਜਿਸ ਨੂੰ ਖੁਸ਼ੀ ਦੇ ਮੌਕੇ ਉੱਪਰ ਗਾਇਆ ਜਾਂਦਾ ਹੈ। ਬੋਲੀ ਦੇ ਬੋਲਾਂ ਉੱਪਰ ਹੀ ਗਿੱਧੇ ਦੀ ਤਾਲੀ ਵਜੱਦੀ ਹੈ। ਪੰਜਾਬ ਵਿੱਚ ਭਾਂਤ-ਭਾਂਤ ਦੀਆਂ ਬੋਲੀਆਂ ਸੁਣਨ ਨੂੰ ਮਿਲ ਜਾਂਦੀਆਂ ਹਨ। ਵਿਆਹ ਸਮੇਂ ਵੀ ਨਾਨਕਾ ਮੇਲ ਅਤੇ ਦਾਦਕਾ ਮੇਲ ਵਿੱਚ ਬੋਲੀਆਂ ਦਾ ਮੁਕਾਬਲਾ ਹੁੰਦਾ ਹੈ ਅਤੇ ਦੋਹੇਂ ਧਿਰਾਂ ਬੋਲੀਆਂ ਰਾਹੀਂ ਇੱਕ ਦੂਜੇ ਨੂੰ ਟੀਚਰਾਂ ਅਤੇ ਮਖੌਲਾਂ ਕਰਦੇ ਹਨ। ਇਸੇ ਪ੍ਰਕਾਰ ਪੰਜਾਬ ਵਿੱਚ ਹਰੇਕ ਰਿਸ਼ਤੇ ਨਾਲ ਸਬੰਧਿਤ ਬੋਲੀਆਂ ਮਿਲ ਜਾਂਦੀਆਂ ਹਨ ਜਿਵੇਂ: ਦੇਵਰ ਤੇ ਭਾਬੀ, ਸੱਸ ਤੇ ਨੂੰਹ, ਸੋਹਰਾ ਤੇ ਨੂੰਹ, ਜੇਠ ਤੇ ਭਰਜਾਈ, ਨਣਾਨ - ਭਰਜਾਈ ਅਤੇ ਪਤੀ-ਪਤਨੀ ਵਰਗੀਆਂ ਬੋਲੀਆਂ ਹਨ। ਪੰਜਾਬੀਆਂ ਦਾ ਜੀਵਨ-ਅਨੁਰਾਗ ਅਤੇ ਬ੍ਰਹਿਮੰਡ ਨਾਲ਼ ਇਕਸੁਰਤਾ ਦੀ ਚੇਸ਼ਟਾ ਵੀ ਇਹਨਾਂ ਬੋਲੀਆਂ ਵਿੱਚ ਪ੍ਰਗਟ ਹੋਈ ਹੈ। ਮਰਦਾ ਅਤੇ ਇਸਤਰੀਆਂ ਦੀਆ ਬੋਲੀਆਂ ਵੱਖ-ਵੱਖ ਹੁੰਦੀਆਂ ਹਨ ਪਰ ਦੋਹਾਂ ਤਰ੍ਹਾਂ ਦੀਆਂ ਬੋਲੀਆਂ ਵਿੱਚ ਕਈਂ ਥਾਂਈ ਅਨੁਭਵ ਦੀ ਸਾਂਝ ਵੀ ਮਿਲਦੀ ਹੈ।
ਸੁਖਮਨੀ ਸਾਹਿਬ ਇੱਕ ਪ੍ਰਾਰਥਨਾ ਹੈ ਜੋ ਕਿ ਗੀਤ ਦੇ ਰੂਪ ਵਿੱਚ ਹੈ ਤੇ ਸ਼ਾਂਤੀ ਅਤੇ ਮਨ ਨੂੰ ਸੁੱਖ ਦੇਣ ਵਾਲ਼ੀ ਬਾਣੀ ਹੈ। ਸੁਖਮਨੀ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸਭ ਤੋਂ ਵੱਡੀ ਰਚਨਾ ਹੈ। ਗੁਰੂ ਸਾਹਿਬ ਜੀ ਨੇ ਜਦੋਂ ਇੱਕ ਦੁਖੀ ਵਿਅਕਤੀ ਦੀ ਪੁਕਾਰ ਸੁਣੀ ਤਾਂ ਉਸ ਦੀ ਸਰੀਰਕ ਤੇ ਮਾਨਸਿਕ ਦੁੱਖ ਨੂੰ ਦੂਰ ਕਰਨ ਲਈ ਇਸ ਬਾਣੀ ਦੀ ਰਚਨਾ ਕੀਤੀ। ਇਥੋ ਤੱਕ ਕਿ ਇਸ ਦੇ ਪਾਠ ਕਰਨ ਨਾਲ ਲਾਹੌਰ ਦੇ ਹਾਕਮ ਅਲਾਇਮ ਉਦ ਦੀਨ ਦੀ ਜਾਨਲੇਵਾ ਪੇਟ ਦਾ ਦਰਦ ਵੀ ਠੀਕ ਹੋ ਗਿਆ। ਇਸ ਤੋ ਬਾਅਦ ਉਹ ਇਸ ਦਾ ਰੋਜ ਪਾਠ ਕਰਨ ਲੱਗਾ। ਸੁਖਮਨੀ ਸਾਹਿਬ ਵਿੱਚ ਸੰਰਚਾਤਮਕ ਏਕਤਾ ਹੈ ਤੇ ਇਸ ਦੇ 24 ਸਲੋਕ ਹਨ ਤੇ ਇਸ ਵਿੱਚ 8 ਛੰਦ ਹਨ ਤੇ ਹਰੇਕ ਛੰਦ ਦੀਆਂ ਦਸ ਸਤਰਾਂ ਹਨ। ਤਾਂ ਆਓ ਅਸੀਂ ਆਪਣੀਆ ਧਰਮ ਦੀਆਂ ਖੋਖਲੀਆਂ ਦੀਵਾਰਾਂ ਨੂੰ ਤੋੜ ਕੇ ਇੱਕ ਮਹਾਨ ਤੇ ਸੱਚੀ ਬਾਣੀ ਦਾ ਪਾਠ ਕਰਨਾ ਸ਼ੁਰੂ ਕਰੀਏ ਜੋ ਹਰ ਧਰਮ ਦਾ ਵਿਆਕਤੀ ਉਪਰੋਕਤ ਉਦੇਸ਼ਾਂ ਦੀ ਪ੍ਰਾਪਤੀ ਲਈ ਕਰ ਸਕਦਾ ਹੈ ਅਰਥ:- (ਮੇਰੀ) ਉਸ ਸਭ ਤੋਂ ਵੱਡੇ (ਅਕਾਲ ਪੁਰਖ) ਨੂੰ ਨਮਸਕਾਰ ਹੈ ਜੋ (ਸਭ ਦਾ) ਮੁੱਢ ਹੈ, ਅਤੇ ਜੋ ਜੁਗਾਂ ਦੇ ਮੁੱਢ ਤੋਂ ਹੈ। ਸਤਿਗੁਰੂ ਨੂੰ (ਮੇਰੀ) ਨਮਸਕਾਰ ਹੈ ਸ੍ਰੀ ਗੁਰਦੇਵ ਜੀ ਨੂੰ (ਮੇਰੀ) ਨਮਸਕਾਰ ਹੈ।੧। ਅਸਟਪਦੀ ॥ ਅਰਥ:- ਪ੍ਰਭੂ ਦਾ ਅਮਰ ਕਰਨ ਵਾਲਾ ਤੇ ਸੁਖਦਾਈ ਨਾਮ (ਸਭ) ਸੁਖਾਂ ਦੀ ਮਣੀ ਹੈ, ਇਸ ਦਾ ਟਿਕਾਣਾ ਭਗਤਾਂ ਦੇ ਹਿਰਦੇ ਵਿੱਚ ਹੈ। ਅਰਥ:- ਪ੍ਰਭੂ ਦਾ ਸਿਮਰਨ ਕਰਨ ਨਾਲ (ਜੀਵ) ਜਨਮ ਵਿੱਚ ਨਹੀਂ ਆਉਂਦਾ, (ਜੀਵ ਦਾ) ਦੁਖ ਤੇ ਜਮ (ਦਾ ਡਰ) ਦੂਰ ਹੋ ਜਾਂਦਾ ਹੈ। ਮੌਤ (ਦਾ ਭਉ) ਪਰੇ ਹਟ ਜਾਂਦਾ ਹੈ, (ਵਿਕਾਰ ਰੂਪੀ) ਦੁਸ਼ਮਨ ਟਲ ਜਾਂਦਾ ਹੈ। ਪ੍ਰਭੂ ਨੂੰ ਸਿਮਰਿਆਂ (ਜ਼ਿੰਦਗੀ ਦੇ ਰਾਹ ਵਿਚ) ਕੋਈ ਰੁਕਾਵਟ ਨਹੀਂ ਪੈਂਦੀ, (ਕਿਉਂਕਿ) ਪ੍ਰਭੂ ਦਾ ਸਿਮਰਨ ਕਰਨ ਨਾਲ (ਮਨੁੱਖ) ਹਰ ਵੇਲੇ (ਵਿਕਾਰਾਂ ਵਲੋਂ) ਸੁਚੇਤ ਰਹਿੰਦਾ ਹੈ।ਪ੍ਰਭੂ ਦਾ ਸਿਮਰਨ ਕਰਨ ਨਾਲ (ਕੋਈ) ਡਰ (ਜੀਵ ਉਤੇ) ਦਬਾਉ ਨਹੀਂ ਪਾ ਸਕਦਾ ਤੇ (ਕੋਈ) ਦੁੱਖ ਵਿਆਕੁਲ ਨਹੀਂ ਕਰ ਸਕਦਾ। ਅਕਾਲ ਪੁਰਖ ਦਾ ਸਿਮਰਨ ਗੁਰਮਖਿ ਦੀ ਸੰਗਤਿ ਵਿੱਚ (ਮਿਲਦਾ ਹੈ); (ਅਤੇ ਜੋ ਮਨੁੱਖ ਸਿਮਰਨ ਕਰਦਾ ਹੈ,ਉਸ ਨੂੰ) ਹੇ ਨਾਨਕ!
ਬੁੱਲ੍ਹੇ ਸ਼ਾਹ (1680-1758) ਇੱਕ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਹਨਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਹਨਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ। ਪਾਕਿਸਤਾਨ ਦੇ ਸ਼ਹਿਰ ਕਸੂਰ ਵਿੱਚ ਬਾਬਾ ਬੁੱਲੇ ਬੁੱਲੇ ਸ਼ਾਹ ਦੀ ਮਜ਼ਾਰ ਵੀ ਬਣੀ ਹੋਈ ਹੈ ਜਿੱਥੇ ਹਰ ਸਾਲ ਮੇਲਾ ਲਗਦਾ ਹੈ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਉਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਸੀ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ 'ਤੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।ਉਹ 1967 ਵਿੱਚ ਸਾਹਿਤ ਅਕਾਦਮੀ (ਭਾਰਤ ਦੀ ਨੈਸ਼ਨਲ ਅਕੈਡਮੀ ਆਫ਼ ਲੈਟਰਜ਼) ਦੁਆਰਾ ਦਿੱਤੇ ਗਏ ਸਾਹਿਤ ਅਕਾਦਮੀ ਪੁਰਸਕਾਰ ਦਾ ਸਭ ਤੋਂ ਘੱਟ ਉਮਰ ਦਾ ਪ੍ਰਾਪਤ ਕਰਤਾ ਬਣ ਗਿਆ, ਜੋ ਕਿ ਪੂਰਨ ਭਗਤ, 'ਲੂਣਾ(1965) ਦੀ ਪ੍ਰਾਚੀਨ ਕਥਾ 'ਤੇ ਆਧਾਰਿਤ ਉਸ ਦੇ ਮਹਾਂਕਾਵਿ ਨਾਟਕ ਲਈ ਮਿਲਿਆ ਸੀ । ਆਧੁਨਿਕ ਪੰਜਾਬੀ ਸਾਹਿਤ ਵਿੱਚ ਇੱਕ ਮਹਾਨ ਰਚਨਾ ਅਤੇ ਜਿਸਨੇ ਆਧੁਨਿਕ ਪੰਜਾਬੀ ਕਿੱਸੇ ਦੀ ਇੱਕ ਨਵੀਂ ਵਿਧਾ ਵੀ ਬਣਾਈ ਹੈ। ਅੱਜ, ਉਸ ਦੀ ਸ਼ਾਇਰੀ ਮੋਹਨ ਸਿੰਘ (ਕਵਿਤਾ) ਅਤੇ ਅੰਮ੍ਰਿਤਾ ਪ੍ਰੀਤਮ ਵਰਗੇ ਆਧੁਨਿਕ ਪੰਜਾਬੀ ਕਵਿਤਾ ਦੇ ਦਿੱਗਜਾਂ,ਦੇ ਨਾਲ ਬਰਾਬਰੀ 'ਤੇ ਖੜ੍ਹੀ ਹੈ, ਜੋ ਸਾਰੇ ਭਾਰਤ-ਪਾਕਿਸਤਾਨ ਸਰਹੱਦ ਦੇ ਦੋਵੇਂ ਪਾਸੇ ਪ੍ਰਸਿੱਧ ਹਨ।
ਸਿੱਧੂ ਮੂਸੇ ਵਾਲਾ ਜਾਂ ਸ਼ੁਭਦੀਪ ਸਿੰਘ ਸਿੱਧੂ (11 ਜੂਨ 1993 – 29 ਮਈ 2022), ਇੱਕ ਪੰਜਾਬੀ ਗਾਇਕ ਅਤੇ ਗੀਤਕਾਰ ਸੀ। ਉਸ ਨੇ ਆਪਣੇ ਸੰਗੀਤਕ ਕਰੀਅਰ ਦੀ ਸ਼ੁਰੂਆਤ 2017 ਵਿੱਚ "ਲਾਇਸੰਸ" ਗੀਤ ਨਾਲ ਕੀਤੀ। ਸਿੱਧੂ ਦੁਆਰਾ ਲਿਖਿਆ ਇਹ ਗੀਤ ਪੰਜਾਬੀ ਗਾਇਕ ਨਿੰਜਾ ਨੇ ਗਾਇਆ। ਇਸ ਤੋਂ ਬਾਅਦ ਅਗਲਾ ਗੀਤ "ਸੋ ਹਾਈ" ਸਿੱਧੂ ਨੇ ਆਪ ਲਿਖਿਆ ਅਤੇ ਗਾਇਆ। ਇਸ ਗੀਤ ਨਾਲ ਸ਼ੁੱਭਦੀਪ ਨੂੰ ਇੱਕ ਨਵੀਨ ਪਹਿਚਾਣ ਮਿਲੀ ਅਤੇ ਆਉਣ ਵਾਲੇ ਕੁਝ ਹੀ ਸਮੇਂ ਵਿੱਚ ਉਸਨੇ ਪੰਜਾਬੀ ਸੰਗੀਤ ਜਗਤ ਵਿੱਚ ਇੱਕ ਵੱਖਰਾ ਨਾਮ ਖੱਟਿਆ।
ਅੰਮ੍ਰਿਤਸਰ (ਜਾਂ ਅੰਮ੍ਰਿਤਸਰ; ਮਤਲਬ: "ਅੰਮ੍ਰਿਤ ਦਾ ਸਰੋਵਰ") ਚੜ੍ਹਦੇ ਪੰਜਾਬ ਦਾ ਇੱਕ ਸਰਹੱਦੀ ਸ਼ਹਿਰ ਹੈ ਜੋ ਪੰਜਾਬ ਦੇ ਉੱਤਰ-ਪੱਛਮੀ ਹਿੱਸੇ ਵਿੱਚ ਸਥਿੱਤ ਹੈ। ਇਹ ਲਾਹੌਰ ਤੋਂ 67 ਕਿਲੋਮੀਟਰ ਦੂਰ ਹੈ। ਇਹ ਸਿੱਖ ਧਰਮ ਦਾ ਧਾਰਮਿਕ ਅਤੇ ਸੱਭਿਆਚਾਰਕ ਕੇਂਦਰ ਹੈ। ਪੰਜਾਬੀ ਇੱਥੋਂ ਦੀ ਮੁੱਖ ਜਾਂ ਪਹਿਲੀ ਬੋਲੀ ਹੈ | ਇਸ ਦਾ ਸਰਕਾਰੀ ਮੁੱਖ ਦਫ਼ਤਰ ਅੰਮ੍ਰਿਤਸਰ ਜ਼ਿਲ੍ਹਾ ਹੈ। ਇਸ ਦੀ ਆਬਾਦੀ ਕਰੀਬ ੨੦੦੦੦੦੦ ਸ਼ਹਿਰੀ ਅਤੇ ੩,੦੦੦,੦੦੦ ਦੇ ਕਰੀਬ ਅੰਮ੍ਰਿਤਸਰ ਜ਼ਿਲੇ ਵਿੱਚ ੨੦੧੧ ਦੀ ਭਾਰਤੀ ਮਰਦਮਸ਼ੁਮਾਰੀ ਮੁਤਾਬਕ ਹੈ। ਯਾਤਰਾ ਲਈ ਸਭ ਤੋਂ ਵਧੀਆ ਸਮਾਂ ਅਕਤੂਬਰ ਅਤੇ ਮਾਰਚ ਵਿੱਚ ਹੈ।
ਛਪਾਰ ਦਾ ਮੇਲਾ, ਪੰਜਾਬ ਦੇ ਸਮੂਹ ਮੇਲਿਆਂ ਵਿੱਚੋਂ ਇੱਕ ਵਿਲੱਖਣ ਅਤੇ ਸਰੂਪ ਵਿੱਚ ਸੁਚਿੱਤਰ ਮੇਲਾ ਹੈ। ਇਸ ਦਾ ਸਬੰਧ ਪੰਜਾਬੀਆਂ ਦੀ ਪੂਜਾ-ਬਿਰਤੀ ਨਾਲ ਜੁੜਿਆ ਹੋਇਆ ਹੈ। ਇਸ ਮੇਲੇ ਦਾ ਮੁੱਖ ਪ੍ਰਯੋਜਨ ਗੁੱਗੇ ਦੀ ਪੂਜਾ ਅਰਚਨਾ ਕਰਨ ਵਿੱਚ ਨਿਹਿਤ ਮੰਨਿਆ ਗਿਆ ਹੈ। ਗੁੱਗੇ ਦੀ ਪੂਜਾ ‘ਨਾਗ-ਪੂਜਾ’ ਵਰਗੀ ਹੀ ਕੀਤੀ ਜਾਂਦੀ ਹੈ ਜਾਂ ਇਉਂ ਵੀ ਕਹਿ ਸਕਦੇ ਹਾਂ ਕਿ ਨਾਗ ਪੂਜਾ ਦਾ ਕੁਝ ਸੋਧਿਆ ਹੋਇਆ ਰੂਪ ਹੀ ਗੁੱਗਾ ਪੂਜਾ ਹੈ। ਇਸੇ ਭਾਵਨਾ ਬਿਰਤੀ ਸਦਕਾ ਇਹ ਮੇਲਾ ਜ਼ਿਲ੍ਹਾ ਲੁਧਿਆਣਾ ਦੇ ਇੱਕ ਪਿੰਡ ਛਪਾਰ ਵਿਖੇ, ਹਰ ਸਾਲ ਭਾਦਰੋਂ ਮਹੀਨੇ ਦੀ ਚਾਣਨੀ-ਚੌਦਸ ਨੂੰ ਗੁੱਗੇ ਦੀ ਸਥਾਪਤ ਕੀਤੀ ਹੋਈ ਮਾੜੀ ਉੱਪਰ ਬੜੀ ਸੱਜ-ਧੱਜ ਨਾਲ ਲੱਗਦਾ ਹੈ ਅਤੇ ਲਗਪਗ ਸਤ ਦਿਨਾਂ ਤਕ ਖ਼ੂਬ ਭਰਦਾ ਹੈ। ਆਮ ਤੌਰ ਤੇ ਇਹ ਸਤੰਬਰ ਮਹੀਨਾ ਹੁੰਦਾ ਹੈ ਅਤੇ ਇਹ ਮੇਲਾ ਪੰਜਾਬ ਦੇ ਮਾਲਵਾ ਖੇਤਰ ਦੇ ਸਭ ਤੋਂ ਮਸ਼ਹੂਰ ਮੇਲਿਆਂ ਵਿੱਚੋਂ ਇੱਕ ਹੈ। ਇਸ ਮੇਲੇ ਤੇ ਅੱਡ ਅੱਡ ਤਰ੍ਹਾਂ ਦੇ ਝੁਲੇ ਲਗਦੇ ਹਨ ਜਿਵੇ ਕੇ ਚੰਡੋਲ,ਕਿਸ਼ਤੀ,ਮੌਤ ਦਾ ਖੂਹ ਆਦਿ। ਮੇਲੇ ਤੇ ਕਈ ਪ੍ਰਕਾਰ ਦੀਆਂ ਮਠਿਆਈਆਂ ਹੁੰਦੀਆਂ ਹਨ ਜੋ ਕੇ ਖਾਣ ਵਿੱਚ ਸਵਾਦ ਹੁੰਦੀਆਂ ਹਨ ਜਿਵੇ ਕੇ ਪਾਥੀਆਂ, ਗੁਲਾਬ ਜਾਮੁਨ, ਰਸਗੁੱਲੇ ਆਦਿ।
ਸੁਰਜੀਤ ਪਾਤਰ (ਜਨਮ 14 ਜਨਵਰੀ 1945) ਇੱਕ ਪੰਜਾਬੀ ਸ਼ਾਇਰ ਹੈ। ਉਸਨੇ 1960ਵਿਆਂ ਵਿੱਚ ਆਪਣੀਆਂ ਕਵਿਤਾਵਾਂ ਪ੍ਰਕਾਸ਼ਿਤ ਕਰਨੀਆਂ ਸ਼ੁਰੂ ਕੀਤੀਆਂ ਸਨ ਅਤੇ ਅੱਜ ਤੱਕ ਨਿਰੰਤਰ ਕਾਵਿ-ਸਿਰਜਣਾ ਵਿੱਚ ਕਰਮਸ਼ੀਲ ਹੈ। ਉਹਦੀ ਸਖਸ਼ੀਅਤ 'ਕਵਿਤਾ ਦੀ ਵਿਆਪਕ ਸਮਾਜਿਕ ਅਪੀਲ ਤੇ ਗੰਭੀਰਤਾ' ਦਾ ਸੁੰਦਰ ਸੁਮੇਲ ਹੈ। ਆਲੋਚਕਾਂ ਨੇ ਉਸਨੂੰ ਖੂਬ ਸਰਾਹਿਆ ਹੈ। ਸਮਾਜ ਵਿੱਚ ਰਾਜਨੀਤਕ ਚੇਤਨਾ ਅਤੇ ਤਤਕਾਲੀ ਜ਼ਬਰ ਦੇ ਵਿਰੋਧ ਦੇ ਰੂਪ ਵਿੱਚ ਉਹਨਾਂ ਦੀ ਕਵਿਤਾ ਸਾਹਮਣੇ ਆਉਂਦੀ ਹੈ।
ਚਿੱਟਾ ਲਹੂ ਨਾਨਕ ਸਿੰਘ ਦਾ ਲਿਖਿਆ ਇੱਕ ਪੰਜਾਬੀ ਨਾਵਲ ਹੈ। ਇਹ ਪਹਿਲੀ ਵਾਰ 1932 ਵਿੱਚ ਪ੍ਰਕਾਸ਼ਿਤ ਹੋਇਆ ਸੀ। ਰੂਸੀ ਅਨੁਵਾਦਕ ਨਤਾਲੀਆ ਤਾਲਸਤਾਏ (ਜਿਸਦਾ ਲੀਓ ਤਾਲਸਤਾਏ ਨਾਲ ਕੋਈ ਸੰਬੰਧ ਨਹੀਂ) ਨੇ ਇਸ ਨਾਵਲ "ਚਿੱਟਾ ਲਹੂ" ਦਾ ਰੂਸੀ ਵਿੱਚ ਅਨੁਵਾਦ ਕੀਤਾ। "ਚਿੱਟਾ ਲਹੂ" ਦੇ ਮੁਖਬੰਦ ਵਿੱਚ ਨਾਨਕ ਸਿੰਘ ਲਿਖਦੇ ਹਨ, "ਇੰਞ ਜਾਪਦਾ ਹੈ ਕਿ ਸਾਡੇ ਸਮਾਜ ਦੇ ਖੂਨ ਵਿੱਚ ਲਾਲ ਰਕਤਾਣੂ ਖਤਮ ਹੋ ਗਏ ਹਨ।"
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਉਹਨਾਂ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਤ ਕੀਤਾ ਜਾਂਦਾ ਹੈ।
ਭਾਰਤ ਛੱਡੋ ਅੰਦੋਲਨ, ਜਿਸ ਨੂੰ ਅਗਸਤ ਅੰਦੋਲਨ ਵੀ ਕਿਹਾ ਜਾਂਦਾ ਹੈ, ਮਹਾਤਮਾ ਗਾਂਧੀ ਦੁਆਰਾ ਦੂਜੇ ਵਿਸ਼ਵ ਯੁੱਧ ਦੌਰਾਨ 9 ਅਗਸਤ 1942 ਨੂੰ ਆਲ ਇੰਡੀਆ ਕਾਂਗਰਸ ਕਮੇਟੀ ਦੇ ਬੰਬਈ ਸੈਸ਼ਨ ਵਿੱਚ ਸ਼ੁਰੂ ਕੀਤਾ ਗਿਆ ਇੱਕ ਅੰਦੋਲਨ ਸੀ, ਜਿਸ ਵਿੱਚ ਭਾਰਤ ਵਿੱਚ ਬ੍ਰਿਟਿਸ਼ ਸ਼ਾਸਨ ਦੇ ਅੰਤ ਦੀ ਮੰਗ ਕੀਤੀ ਗਈ ਸੀ। ਬ੍ਰਿਟਿਸ਼ ਦੁਆਰਾ ਕ੍ਰਿਪਸ ਮਿਸ਼ਨ ਨਾਲ ਬ੍ਰਿਟਿਸ਼ ਯੁੱਧ ਦੇ ਯਤਨਾਂ ਲਈ ਭਾਰਤੀ ਸਮਰਥਨ ਪ੍ਰਾਪਤ ਕਰਨ ਵਿੱਚ ਅਸਫਲ ਹੋਣ ਤੋਂ ਬਾਅਦ, ਗਾਂਧੀ ਨੇ ਗੋਵਾਲੀਆ ਟੈਂਕ ਮੈਦਾਨ ਵਿੱਚ 9 ਅਗਸਤ 1942 ਨੂੰ ਬੰਬਈ ਵਿੱਚ ਦਿੱਤੇ ਆਪਣੇ ਭਾਰਤ ਛੱਡੋ ਅੰਦੋਲਨ ਵਿੱਚ ਕਰੋ ਜਾਂ ਮਰੋ ਦਾ ਸੱਦਾ ਦਿੱਤਾ। ਵਾਇਸਰਾਏ ਲਿਨਲਿਥਗੋ ਨੇ ਇਸ ਅੰਦੋਲਨ ਨੂੰ "1857 ਤੋਂ ਹੁਣ ਤੱਕ ਦੀ ਸਭ ਤੋਂ ਗੰਭੀਰ ਬਗਾਵਤ" ਵਜੋਂ ਟਿੱਪਣੀ ਕੀਤੀ।ਆਲ ਇੰਡੀਆ ਕਾਂਗਰਸ ਕਮੇਟੀ ਨੇ ਗਾਂਧੀ ਜੀ ਨੇ ਭਾਰਤ ਤੋਂ "ਐਨ ਆਰਡਰਲੀ ਬ੍ਰਿਟਿਸ਼ ਵਾਢੀ" ਦੀ ਮੰਗ ਕਰਨ ਲਈ ਇੱਕ ਵਿਸ਼ਾਲ ਵਿਰੋਧ ਸ਼ੁਰੂ ਕੀਤਾ। ਭਾਵੇਂ ਇਹ ਜੰਗ ਵਿੱਚ ਸੀ, ਅੰਗਰੇਜ਼ ਕਾਰਵਾਈ ਕਰਨ ਲਈ ਤਿਆਰ ਸਨ। ਗਾਂਧੀ ਦੇ ਭਾਸ਼ਣ ਦੇ ਕੁਝ ਘੰਟਿਆਂ ਦੇ ਅੰਦਰ ਹੀ ਭਾਰਤੀ ਰਾਸ਼ਟਰੀ ਕਾਂਗਰਸ ਦੀ ਲਗਭਗ ਸਮੁੱਚੀ ਲੀਡਰਸ਼ਿਪ ਨੂੰ ਬਿਨਾਂ ਮੁਕੱਦਮੇ ਦੇ ਕੈਦ ਕਰ ਦਿੱਤਾ ਗਿਆ ਸੀ। ਜ਼ਿਆਦਾਤਰ ਨੇ ਬਾਕੀ ਦੀ ਲੜਾਈ ਜੇਲ੍ਹ ਵਿੱਚ ਅਤੇ ਜਨਤਾ ਦੇ ਸੰਪਰਕ ਤੋਂ ਬਾਹਰ ਬਿਤਾਈ। ਅੰਗਰੇਜ਼ਾਂ ਨੂੰ ਵਾਇਸਰਾਏ ਕੌਂਸਲ, ਆਲ ਇੰਡੀਆ ਮੁਸਲਿਮ ਲੀਗ, ਹਿੰਦੂ ਮਹਾਸਭਾ, ਰਿਆਸਤਾਂ, ਇੰਡੀਅਨ ਇੰਪੀਰੀਅਲ ਪੁਲਿਸ, ਬ੍ਰਿਟਿਸ਼ ਇੰਡੀਅਨ ਆਰਮੀ, ਅਤੇ ਇੰਡੀਅਨ ਸਿਵਲ ਸਰਵਿਸ ਦਾ ਸਮਰਥਨ ਪ੍ਰਾਪਤ ਸੀ। ਬਹੁਤ ਸਾਰੇ ਭਾਰਤੀ ਕਾਰੋਬਾਰੀਆਂ ਨੇ ਭਾਰੀ ਯੁੱਧ ਸਮੇਂ ਦੇ ਖਰਚਿਆਂ ਤੋਂ ਲਾਭ ਉਠਾਇਆ, ਭਾਰਤ ਛੱਡੋ ਅੰਦੋਲਨ ਦਾ ਸਮਰਥਨ ਨਹੀਂ ਕੀਤਾ। ਮੁੱਖ ਬਾਹਰੀ ਸਮਰਥਨ ਅਮਰੀਕੀਆਂ ਤੋਂ ਆਇਆ, ਕਿਉਂਕਿ ਰਾਸ਼ਟਰਪਤੀ ਫਰੈਂਕਲਿਨ ਡੀ. ਰੂਜ਼ਵੈਲਟ ਨੇ ਪ੍ਰਧਾਨ ਮੰਤਰੀ ਵਿੰਸਟਨ ਚਰਚਿਲ 'ਤੇ ਕੁਝ ਭਾਰਤੀ ਮੰਗਾਂ ਨੂੰ ਮੰਨਣ ਲਈ ਦਬਾਅ ਪਾਇਆ।ਅੰਗਰੇਜ਼ ਹਕੂਮਤ ਵਿਰੁੱਧ ਦੇਸ਼ ਭਰ ਵਿੱਚ ਕਈ ਤਰ੍ਹਾਂ ਦੀਆਂ ਹਿੰਸਕ ਘਟਨਾਵਾਂ ਵਾਪਰੀਆਂ। ਅੰਗਰੇਜ਼ਾਂ ਨੇ ਹਜ਼ਾਰਾਂ ਨੇਤਾਵਾਂ ਨੂੰ ਗ੍ਰਿਫਤਾਰ ਕਰ ਲਿਆ, ਉਹਨਾਂ ਨੂੰ 1945 ਤੱਕ ਜੇਲ੍ਹ ਵਿੱਚ ਰੱਖਿਆ। ਅੰਤ ਵਿੱਚ, ਬ੍ਰਿਟਿਸ਼ ਸਰਕਾਰ ਨੇ ਮਹਿਸੂਸ ਕੀਤਾ ਕਿ ਭਾਰਤ ਲੰਬੇ ਸਮੇਂ ਵਿੱਚ ਅਰਾਜਕ ਹੈ, ਅਤੇ ਯੁੱਧ ਤੋਂ ਬਾਅਦ ਦੇ ਯੁੱਗ ਲਈ ਸਵਾਲ ਇਹ ਬਣ ਗਿਆ ਕਿ ਕਿਵੇਂ ਸ਼ਾਨਦਾਰ ਅਤੇ ਸ਼ਾਂਤੀ ਨਾਲ ਬਾਹਰ ਨਿਕਲਣਾ ਹੈ। 1945 ਵਿੱਚ ਜੇਲ੍ਹਾਂ ਵਿੱਚ ਬੰਦ ਆਜ਼ਾਦੀ ਘੁਲਾਟੀਆਂ ਦੀ ਰਿਹਾਈ ਨਾਲ ਅੰਦੋਲਨ ਦਾ ਅੰਤ ਹੋਇਆ। ਇਸ ਆਜ਼ਾਦੀ ਅੰਦੋਲਨ ਦੇ ਸ਼ਹੀਦਾਂ ਵਿੱਚ ਮੁਕੁੰਦ ਕਾਕਤੀ, ਮਾਤੰਗਿਨੀ ਹਾਜ਼ਰਾ, ਕਨਕਲਤਾ ਬਰੂਆ, ਕੁਸ਼ਲ ਕੋਂਵਰ, ਭੋਗੇਸ਼ਵਰੀ ਫੁਕਨਾਨੀ ਅਤੇ ਹੋਰ ਸ਼ਾਮਲ ਹਨ। 1992 ਵਿੱਚ, ਭਾਰਤੀ ਰਿਜ਼ਰਵ ਬੈਂਕ ਨੇ ਭਾਰਤ ਛੱਡੋ ਅੰਦੋਲਨ ਦੀ ਗੋਲਡਨ ਜੁਬਲੀ ਨੂੰ ਮਨਾਉਣ ਲਈ 1 ਰੁਪਏ ਦਾ ਯਾਦਗਾਰੀ ਸਿੱਕਾ ਜਾਰੀ ਕੀਤਾ। ਉਸ (ਮਹਾਤਮਾ ਗਾਂਧੀ) ਨੂੰ ਤਿਆਰ ਹੋਣ ਲਈ ਇਕ ਘੰਟਾ ਦਿੱਤਾ ਗਿਆ। ਉਸ ਨੇ ਸੰਸਕ੍ਰਿਤ ਦਾ ਸਲੋਕ ਸੁਣਿਆ ਅਤੇ ਨੌਜਵਾਨ ਮੁਸਲਿਮ ਕੁੜੀ ਤੋਂ ਕੁਰਾਨ। ਉਸ ਨੇ ਆਪਣੇ ਸਾਥੀਆਂ ਲਈ ਸੁਨੇਹਾ ਲਿਖਿਆ। ਉਸ ਕੋਲ ਭਗਵਦ ਗੀਤਾ (ਪਵਿੱਤਰ ਹਿੰਦੂ ਗ੍ਰੰਥ), ਕੁਰਾਨ ਅਤੇ ਉਰਦੂ ਦੇ ਕਾਇਦੇ ਸਨ, ਗਲ ਵਿਚ ਫੁੱਲਾਂ ਦਾ ਹਾਰ ਸੀ ਅਤੇ ਉਸ ਨੂੰ ਕਮਿਸ਼ਨਰ ਦੀ ਕਾਰ ਵਿਚ ਵਿਕਟੋਰੀਆ ਸਟੇਸ਼ਨ (ਥਾਣੇ) ਲੈ ਜਾਇਆ ਗਿਆ..
ਗੁਰੂ ਅਮਰਦਾਸ ਜੀ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿਨ੍ਹਾਂ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ। ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।