ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਨੌਨ-ਫੰਜਿਬਲ ਟੋਕਨ (NFT) ਇੱਕ ਨਾ-ਬਦਲਣਯੋਗ ਜਾਣਕਾਰੀ ਦੀ ਇਕਾਈ ਹੈ ਜਿਹੜੀ ਕਿ ਬਲੌਕਚੇਨ 'ਤੇ ਇੱਕ ਡਿਜੀਟਲ ਲੈੱਜਰ ਦੇ ਰੂਪ ਵਿੱਚ ਦਰਜ ਹੋਈ ਹੁੰਦੀ ਹੈ, ਅਤੇ ਇਸ ਨੂੰ ਵੇਚਿਆ ਅਤੇ ਖਰੀਦਿਆ ਜਾ ਸਕਦਾ ਹੈ। ਐੱਨਐੱਫਟੀ ਦੀ ਜਾਣਕਾਰੀ ਦੀਆਂ ਇਕਾਈਆਂ ਦੀਆਂ ਕਿਸਮਾਂ ਨੂੰ ਕਈ ਡਿਜੀਟਲ ਫਾਈਲਾਂ ਨਾਲ ਸੰਬੰਧਤ ਹੋ ਸਕਦੀਆਂ ਹਨ ਜਿਵੇਂ ਕਿ, ਤਸਵੀਰਾਂ, ਵੀਡੀਓਜ਼, ਅਤੇ ਔਡੀਓ। ਕਿਉਂਕਿ ਹਰ ਇੱਕ ਟੋਕਨ ਨੂੰ ਵੱਖਰਾ-ਵੱਖਰਾ ਪਛਾਣਿਆ ਜਾ ਸਕਦਾ ਹੈ, ਐੱਨਐੱਫਟੀ ਬਲੌਕਚੇਨ ਕ੍ਰਿਪਟੋਕਰੰਸੀਆਂ ਜਿਵੇਂ ਕਿ ਬਿਟਕੌਇਨ ਤੋਂ ਵੱਖ ਹੈ।
ਤੁਰਕੀ ਏਅਰਲਾਈਨਜ਼ ( ਤੁਰਕੀ : Türk Hava Yolları ) ਜਾਂ ਅਧਿਕਾਰਤ ਤੌਰ 'ਤੇ Türk Hava Yolları Anonim Ortaklığı ਤੁਰਕੀ ਦੀ ਰਾਸ਼ਟਰੀ ਝੰਡਾ ਕੈਰੀਅਰ ਏਅਰਲਾਈਨ ਹੈ। 2022 ਤੱਕ , ਇਹ ਯੂਰਪ, ਏਸ਼ੀਆ, ਅਫ਼ਰੀਕਾ ਅਤੇ ਅਮਰੀਕਾ ਵਿੱਚ 340 ਥਾਵਾਂ ਲਈ ਤੈਅਸ਼ੁਦਾ ਸੇਵਾਵਾਂ ਦਿੰਦਾ ਹੈ। ਤੁਰਕੀ ਏਅਰਲਾਈਨਜ਼ ਯਾਤਰੀ ਦੀਆਂ ਮੰਜ਼ਿਲਾਂ ਦੀ ਗਿਣਤੀ ਦੇ ਹਿਸਾਬ ਨਾਲ ਦੁਨੀਆ ਦਾ ਸਭ ਤੋਂ ਵੱਡਾ ਮੁੱਖ ਲਾਈਨ ਕੈਰੀਅਰ ਹੈ। ਤੁਰਕੀ ਏਅਰਲਾਈਨਜ਼ ਦੁਨੀਆ ਦੀ ਕਿਸੇ ਵੀ ਹੋਰ ਏਅਰਲਾਈਨ ਨਾਲੋਂ ਇੱਕ ਸਿੰਗਲ ਏਅਰਪੋਰਟ ਤੋਂ ਬਿਨਾਂ ਰੁਕੇ ਹੋਏ ਵੱਧ ਤੋਂ ਵੱਧ ਮੰਜ਼ਿਲਾਂ ਦੀ ਸੇਵਾ ਕਰਦੀ ਹੈ ਅਤੇ 126 ਦੇਸ਼ਾਂ ਲਈ ਉਡਾਣ ਭਰਦੀ ਹੈ। ਜੋ ਕਿ ਕਿਸੇ ਵੀ ਹੋਰ ਏਅਰਲਾਈਨ ਨਾਲੋਂ ਵੱਧ ਹੈ। 24 ਕਾਰਗੋ ਜਹਾਜ਼ਾਂ ਦੇ ਸੰਚਾਲਨ ਬੇੜੇ ਦੇ ਨਾਲ, ਏਅਰਲਾਈਨ ਦਾ ਕਾਰਗੋ ਡਿਵੀਜ਼ਨ ਤੁਰਕੀ ਕਾਰਗੋ 82 ਮੰਜ਼ਿਲਾਂ 'ਤੇ ਸੇਵਾ ਕਰਦਾ ਹੈ।
ਪੰਜਾਬੀ ਪੀਡੀਆ ਪੰਜਾਬ ਸਰਕਾਰ ਦੇ ਸੁਝਾਅ 'ਤੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੁਆਰਾ ਬਣਾਇਆ ਗਿਆ ਇੱਕ ਪੰਜਾਬੀ ਭਾਸ਼ਾ ਦਾ ਵਿਸ਼ਵਕੋਸ਼ ਹੈ। ਇਹ ਵਿਕੀਪੀਡੀਆ ਦੀ ਤਰਜ਼ 'ਤੇ ਵਿਕਸਤ ਕੀਤਾ ਗਿਆ ਹੈ ਜਿਸਦਾ ਮਕਸਦ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨਾ ਅਤੇ ਪੰਜਾਬੀ ਭਾਸ਼ਾ ਦੇ ਖੇਤਰ ਵਿੱਚ ਸਰਗਰਮ ਲੋਕਾਂ ਨੂੰ ਆਕਰਸ਼ਿਤ ਕਰਨਾ ਹੈ। ਇਸ ਦਾ ਐਲਾਨ 18 ਜਨਵਰੀ, 2014 ਨੂੰ ਪੰਜਾਬੀ ਵਿਕਾਸ ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ਯੂਨੀਵਰਸਿਟੀ ਆਫ਼ ਸਾਇੰਸ ਆਡੀਟੋਰੀਅਮ ਵਿਖੇ 'ਪੰਜਾਬੀ ਸਮਾਜ ਅਤੇ ਮੀਡੀਆ' ਵਿਸ਼ੇ 'ਤੇ 30ਵੀਂ ਤਿੰਨ ਰੋਜ਼ਾ ਅੰਤਰਰਾਸ਼ਟਰੀ ਪੰਜਾਬੀ ਕਾਨਫਰੰਸ ਦੌਰਾਨ ਕੀਤਾ ਗਿਆ।ਇਸ ਦੀ ਰਸਮੀ ਸ਼ੁਰੂਆਤ 26 ਫਰਵਰੀ 2014 ਨੂੰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਵਾਈਸ-ਚਾਂਸਲਰ ਜਸਪਾਲ ਸਿੰਘ ਨੇ ਕੀਤੀ ਸੀ। ਵਿਕੀਪੀਡੀਆ ਦੇ ਉਲਟ, ਸਾਰੀਆਂ ਐਂਟਰੀਆਂ ਦੀ ਸਮੀਖਿਆ, ਨਿਯੰਤਰਣ ਅਤੇ ਨਿਗਰਾਨੀ ਯੂਨੀਵਰਸਿਟੀ ਦੇ ਸਟਾਫ ਦੁਆਰਾ ਕੀਤੀ ਜਾਵੇਗੀ, ਨਾ ਕਿ ਵਿਕੀਪੀਡੀਆ ਦੇ ਮਾਮਲੇ ਵਿੱਚ ਜਨਤਾ ਦੁਆਰਾ। ਕਿਹਾ ਜਾਂਦਾ ਹੈ ਕਿ ਪੰਜਾਬੀ ਭਾਸ਼ਾ ਵਿਕੀਪੀਡੀਆ ਦੇ 8,200 ਸ਼ਬਦਾਂ ਦੇ ਮੁਕਾਬਲੇ ਪੰਜਾਬੀਪੀਡੀਆ ਵਿੱਚ 72,614 ਸ਼ਬਦ ਸ਼ਾਮਲ ਹਨ। ਇਸਨੂੰ "ਮਿਸ਼ਨ ਪੰਜਾਬੀ 2020" ਦੇ ਇੱਕ ਹਿੱਸੇ ਵਜੋਂ ਦਰਸਾਇਆ ਗਿਆ ਹੈ ਜਿਸਦਾ ਉਦੇਸ਼ ਪੰਜਾਬੀ ਭਾਸ਼ਾ ਨੂੰ ਉਤਸ਼ਾਹਿਤ ਕਰਨਾ ਅਤੇ ਇਸਨੂੰ ਵਿਸ਼ਵ ਦੀਆਂ ਪ੍ਰਮੁੱਖ ਭਾਸ਼ਾਵਾਂ ਵਿੱਚ ਸ਼ਾਮਲ ਕਰਨਾ ਹੈ।
ਐਲਿਸਜ਼ ਅਡਵੈਂਚਰਜ ਇਨ ਵੰਡਰਲੈਂਡ (ਆਮ ਤੌਰ ਉੱਤੇ ਏਲਿਸ ਇਨ ਵੰਡਰਲੈਂਡ ਦੇ ਰੂਪ ਵਿੱਚ ਸੰਖਿਪਤ) ਲੁਈਸ ਕੈਰੋਲ ਦੇ ਉਪਨਾਮ ਦੇ ਤਹਿਤ ਬ੍ਰਿਟਿਸ਼ ਲੇਖਕ ਚਾਰਲਸ ਲੁਟਵਿਗ ਡਾਡਸਨ ਦੁਆਰਾ 1865 ਵਿੱਚ ਲਿਖਿਆ ਨਾਵਲ ਹੈ। ਇਸ ਵਿੱਚ ਐਲਿਸ ਨਾਮ ਦੀ ਇੱਕ ਕੁੜੀ ਦੀ ਕਹਾਣੀ ਹੈ ਜੋ ਇੱਕ ਖਰਗੋਸ਼ ਦੇ ਘੁਰਨੇ ਵਿੱਚ ਡਿੱਗ ਕੇ, ਅਜੀਬ ਅਤੇ ਮਨੁੱਖ-ਨੁਮਾ ਜੀਵਾਂ ਦੀ ਆਬਾਦੀ ਵਾਲੇ ਇੱਕ ਕਲਪਨਾ ਲੋਕ ਵਿੱਚ ਪਹੁੰਚ ਜਾਂਦੀ ਹੈ। ਇਹ ਕਹਾਣੀ, ਡਾਡਸਨ ਦੇ ਦੋਸਤਾਂ ਦੇ ਸੰਕੇਤਾਂ ਨਾਲ ਭਰੀ ਹੈ। ਇਸ ਕਹਾਣੀ ਨੇ ਦਲੀਲ਼ ਨੂੰ ਜਿਸ ਤਰੀਕੇ ਨਾਲ ਪੇਸ਼ ਕੀਤਾ ਹੈ ਉਸਨੇ ਇਸ ਕਹਾਣੀ ਨੂੰ ਵੱਡਿਆਂ ਦੇ ਨਾਲ ਨਾਲ ਬੱਚਿਆਂ ਦੇ ਵਿੱਚ ਵੀ ਸਥਾਈ ਲੋਕਪ੍ਰਿਅਤਾ ਦਿੱਤੀ। ਇਸਨੂੰ ਸਾਹਿਤਕ ਬਕਵਾਸ ਸ਼ੈਲੀ ਦੇ ਇੱਕ ਸਭ ਤੋਂ ਚੰਗੇ ਉਦਾਹਰਣ ਦੇ ਰੂਪ ਵਿੱਚ ਮੰਨਿਆ ਜਾਂਦਾ ਹੈ, ਅਤੇ ਇਸਦਾ ਕਥਨਾਤਮਕ ਰਸਤਾ ਅਤੇ ਸੰਰਚਨਾ ਕਾਫ਼ੀ ਪ੍ਰਭਾਵਸ਼ਾਲੀ ਰਹੀ ਹੈ, ਖਾਸਕਰ ਫੰਤਾਸੀ ਸ਼ੈਲੀ ਵਿੱਚ। ਐਲਿਸ ਨੂੰ ਉਸ ਘਟਨਾ ਦੇ ਠੀਕ ਤਿੰਨ ਸਾਲ ਬਾਅਦ 1865 ਵਿੱਚ ਲਿਖਿਆ ਗਿਆ ਸੀ, ਜਦੋਂ ਰੇਵਰੇਂਡ ਚਾਰਲਸ ਲੁਟਵਿਗ ਡਾਡਸਨ ਅਤੇ ਰੇਵਰੇਂਡ ਰਾਬਿੰਸਨ ਡਕਵਰਥ ਨੇ, ਤਿੰਨ ਛੋਟੀ ਲੜਕੀਆਂ ਦੇ ਨਾਲ ਥੇਮਸ ਨਦੀ ਵਿੱਚ ਇੱਕ ਕਿਸ਼ਤੀ ਉੱਤੇ ਸੈਰ ਕੀਤੀ : ਲੋਰਿਨਾ ਸ਼ਾਰਲੇਟ ਲਿਡੇਲ (13 ਸਾਲ ਦੀ ਉਮਰ, 1849 ਜਨਮ) (ਕਿਤਾਬ ਦੀ ਸ਼ੁਰੂਆਤੀ ਸਤਰ ਵਿੱਚ ਪ੍ਰਾਇਮਾ ਹੈ) ਏਲਿਸ ਪਲੀਸਾਂਸ ਲਿਡੇਲ (10 ਸਾਲ ਦੀ ਉਮਰ, 1852 ਜਨਮ) (ਸ਼ੁਰੂਆਤੀ ਸਤਰ ਵਿੱਚ ਸੈਕੰਡਾ) ਏਡਿਥ ਮੇਰੀ ਲਿਡੇਲ (8 ਸਾਲ ਦੀ ਉਮਰ, 1853 ਜਨਮ) (ਸ਼ੁਰੂਆਤੀ ਸਤਰ ਵਿੱਚ ਤਰਸ਼ਿਆ)।ਉਹ ਤਿੰਨ ਲੜਕੀਆਂ ਆਕਸਫੋਰਡ ਯੂਨੀਵਰਸਿਟੀ ਦੇ ਕੁਲਪਤੀ ਅਤੇ ਕਰਾਇਸਟ ਚਰਚ ਦੇ ਡੀਨ ਦੇ ਨਾਲ - ਨਾਲ ਵੇਸਟਮਿੰਸਟਰ ਸਕੂਲ ਦੇ ਹੈਡਮਾਸਟਰ, ਹੈਨਰੀ ਜਾਰਜ ਲਿਡੇਲ ਦੀਆਂ ਬੇਟੀਆਂ ਸੀ। ਕਿਤਾਬ ਦਾ ਸਾਰਾ ਰੁਮਾਂਚ, ਆਕਸਫੋਰਡ ਅਤੇ ਕਰਾਇਸਟ ਚਰਚ ਦੇ ਲੋਕਾਂ, ਪਰਿਸਥਿਤੀਆਂ ਅਤੇ ਇਮਾਰਤਾਂ ਉੱਤੇ ਆਧਾਰਿਤ ਅਤੇ ਉਸ ਤੋਂ ਪ੍ਰਭਾਵਿਤ ਹੈ, ਜਿਵੇਂ ਰੈਬਿਟ ਹੋਲ (ਖਰਗੋਸ਼ ਦੀ ਖੁੱਡ) ਜੋ ਕਰਾਇਸਟ ਚਰਚ ਦੇ ਮੁੱਖ ਹਾਲ ਦੇ ਪਿੱਛੇ ਦੀਆਂ ਅਸਲੀ ਪੌੜੀਆਂ ਦੀ ਲਖਾਇਕ ਹੈ। ਇਹ ਮੰਨਿਆ ਜਾਂਦਾ ਹੈ ਕਿ ਰਿਪਨ ਕੈਥੇਡਰਲ ਵਿੱਚ, ਜਿੱਥੇ ਕੈਰੋਲ ਦੇ ਪਿਤਾ ਇੱਕ ਕੈਨਨ ਸਨ, ਗਰਿਫੌਨ ਅਤੇ ਖਰਗੋਸ਼ ਦੀ ਇੱਕ ਨੱਕਾਸ਼ੀ ਨੇ ਕਹਾਣੀ ਲਈ ਪ੍ਰੇਰਨਾ ਪ੍ਰਦਾਨ ਕੀਤੀ। ਇਹ ਯਾਤਰਾ, ਆਕਸਫੋਰਡ ਦੇ ਨਜ਼ਦੀਕ ਫੌਲੀ ਬ੍ਰਿਜ ਤੋਂ ਸ਼ੁਰੂ ਹੋਈ ਸੀ ਅਤੇ ਪੰਜ ਮੀਲ ਦੂਰ ਗਾਡਸਟੋ ਦੇ ਪਿੰਡ ਵਿੱਚ ਖ਼ਤਮ ਹੋਈ। ਸਮਾਂ ਗੁਜ਼ਾਰਨ ਲਈ ਰੇਵਰੇਂਡ ਡਾਡਸਨ ਨੇ ਲੜਕੀਆਂ ਨੂੰ ਇੱਕ ਕਹਾਣੀ ਸੁਣਾਈ, ਜਿਸ ਵਿੱਚ ਇੱਕ ਐਲਿਸ ਨਾਮ ਦੀ ਉਚਾਟ ਮਨ ਦੀ ਕੁੜੀ ਹੈ, ਜੋ ਰੁਮਾਂਚ ਦੀ ਤਲਾਸ਼ ਵਿੱਚ ਨਿਕਲਦੀ ਹੈ। ਲੜਕੀਆਂ ਨੂੰ ਇਹ ਪਸੰਦ ਆਈ, ਅਤੇ ਐਲਿਸ ਲਿਡੇਲ ਨੇ ਡਾਡਸਨ ਨੂੰ ਉਨ੍ਹਾਂ ਵਾਸਤੇ ਲਿਖ ਦੇਣ ਲਈ ਕਿਹਾ। ਉਸਨੇ ਅਗਲੇ ਦਿਨ ਕਹਾਣੀ ਦਾ ਖਰੜਾ ਲਿਖਣਾ ਸ਼ੁਰੂ ਕਰ ਦਿੱਤਾ, ਹਾਲਾਂਕਿ ਇਹ ਸਭ ਤੋਂ ਪੁਰਾਣਾ ਸੰਸਕਰਣ ਹੁਣ ਮਿਲਦਾ ਨਹੀਂ। ਲੜਕੀਆਂ ਅਤੇ ਡੌਡਸਨ ਨੇ ਇੱਕ ਮਹੀਨੇ ਬਾਅਦ ਕਿਸ਼ਤੀ ਦੀ ਇੱਕ ਹੋਰ ਯਾਤਰਾ ਕੀਤੀ ਜਦੋਂ ਉਸਨੇ ਐਲਿਸ ਦੀ ਕਹਾਣੀ ਦੇ ਪਲਾਟ ਨੂੰ ਹੋਰ ਵਿਸਥਾਰ ਦੇ ਦਿੱਤਾ ਅਤੇ ਨਵੰਬਰ ਵਿੱਚ ਉਸਨੇ ਬੜੀ ਦਿਲਚਸਪੀ ਨਾਲ ਖਰੜੇ ਉੱਤੇ ਕੰਮ ਕਰਨਾ ਸ਼ੁਰੂ ਕੀਤਾ।ਅੰਤਮ ਛੋਹਾਂ ਦੇਣ ਲਈ ਉਸਨੇ ਕਿਤਾਬ ਵਿੱਚ ਪੇਸ਼ ਕੀਤੇ ਜਾਨਵਰਾਂ ਲਈ ਕੁਦਰਤੀ ਇਤਿਹਾਸ ਦੀ ਖੋਜ ਕੀਤੀ, ਅਤੇ ਫਿਰ ਇਸ ਕਿਤਾਬ ਦੀ ਜਾਂਚ ਹੋਰ ਬੱਚਿਆਂ ਕੋਲੋਂ, ਖ਼ਾਸਕਰ ਜਾਰਜ ਮੈਕਡੋਨਲਡ ਦੇ ਬੱਚਿਆਂ ਕੋਲੋਂ ਕਰਵਾਈ। ਉਸਨੇ ਆਪਣੇ ਖੁਦ ਦੇ ਬਣਾਏ ਚਿੱਤਰ ਸ਼ਾਮਲ ਕੀਤੇ ਪਰ ਪ੍ਰਕਾਸ਼ਨ ਲਈ ਕਿਤਾਬ ਨੂੰ ਸਚਿੱਤਰ ਬਣਾਉਣ ਲਈ ਜੌਹਨ ਟੈਨੀਅਲ ਕੋਲ ਪਹੁੰਚ ਕੀਤੀ, ਅਤੇ ਉਸਨੂੰ ਦੱਸਿਆ ਕਿ ਬੱਚਿਆਂ ਨੂੰ ਕਹਾਣੀ ਨੂੰ ਬੜੀ ਚੰਗੀ ਲੱਗੀ ਸੀ।ਲੰਮੀ ਦੇਰੀ - ਦੋ ਸਾਲ ਤੋਂ ਜ਼ਿਆਦਾ - ਦੇ ਬਾਅਦ ਉਸ ਨੇ ਓੜਕ ਅਜਿਹਾ ਕੀਤਾ ਅਤੇ 26 ਨਵੰਬਰ, 1864 ਨੂੰ ਐਲਿਸ ਨੂੰ ਐਲਿਸਜ਼ ਅਡਵੈਂਚਰਜ ਇਨ ਵੰਡਰਲੈਂਡ ਦੀ ਹੱਥ ਲਿਖਿਤ ਪਾਂਡੂਲਿਪੀ ਦਿੱਤੀ, ਜਿਸ ਵਿੱਚ ਆਪ ਡਾਡਸਨ ਦੇ ਬਣਾਏ ਚਿੱਤਰ ਸਨ। dedicating it as "A Christmas Gift to a Dear Child in Memory of a Summer's Day".
ਟਾਵਰ (ਅੰਗਰੇਜ਼ੀ: tower) ਜਾਂ ਬੁਰਜ ਅਜਿਹੀ ਇਮਾਰਤ ਜਾਂ ਢਾਂਚੇ ਨੂੰ ਕਹਿੰਦੇ ਹਨ ਜਿਸਦੀ ਉੱਚਾਈ ਉਸ ਦੀ ਚੋੜਾਈ ਨਾਲੋਂ ਕਾਫ਼ੀ ਜਿਆਦਾ ਹੋਵੇ। ਜੇਕਰ ਢਾਂਚਾ ਜ਼ਿਆਦਾ ਉੱਚਾ ਹੋਵੇ ਤਾਂ ਉਸਨੂੰ ਮੀਨਾਰ ਕਿਹਾ ਜਾਂਦਾ ਹੈ। ਹਾਲਾਂਕਿ ਸਧਾਰਨ ਬੋਲ-ਚਾਲ ਵਿੱਚ ਕਦੇ-ਕਦੇ ਬੁਰਜ ਅਤੇ ਮੀਨਾਰ ਨੂੰ ਪਰਿਆਇਵਾਚੀ ਸ਼ਬਦਾਂ ਦੀ ਤਰ੍ਹਾਂ ਵਰਤਿਆ ਜਾਂਦਾ ਹੈ। ਟਾਵਰ 'ਇਮਾਰਤਾਂ' ਨਾਲੋਂ ਖਾਸ ਤੌਰ' ਤੇ ਇਸ ਪੱਖੋਂ ਭਿੰਨ ਹੁੰਦੇ ਹਨ ਕਿ ਇਨ੍ਹਾਂ ਦੀ ਵਰਤੋਂ ਰਹਿਣ ਲਈ ਨਹੀਂ ਕੀਤੀ ਜਾਂਦੀ ਸਗੋਂ ਹੋਰ ਫੰਕਸ਼ਨ ਨਿਭਾਉਣ ਲਈ ਬਣਾਏ ਜਾਂਦੇ ਹਨ। ਬੁਰਜਾਂ ਦਾ ਪ੍ਰਯੋਗ ਇਹਦੀ ਉੱਚਾਈ ਦੀ ਵਰਤੋਂ ਕਰ ਕੇ ਕਈ ਕੰਮਾਂ ਲਈ ਕੀਤਾ ਜਾਂਦਾ ਹੈ, ਜਿਹਨਾਂ ਵਿੱਚ ਅਕਸਰ ਬੁਰਜਾਂ ਦੇ ਦੂਰ ਤੋਂ ਵਿਖਾਈ ਦੇ ਸਕਣ ਦਾ ਫ਼ਾਇਦਾ ਉਠਾਇਆ ਜਾਂਦਾ ਹੈ। ਮਸਲਨ ਹੋਟਲਾਂ ਵਿੱਚ ਅਤੇ ਮਹਿਲਾਂ ਵਿੱਚ ਚੌਕੀਦਾਰ-ਬੁਰਜਾਂ ਵਜੋਂ। ਮਨੁੱਖ ਹਜ਼ਾਰਾਂ ਸਾਲਾਂ ਤੋਂ ਬੁਰਜਾਂ ਦਾ ਨਿਰਮਾਣ ਕਰਦੇ ਆ ਰਹੇ ਹਨ ਅਤੇ ਇਸ ਵਿੱਚ ਇੱਟ, ਮਿੱਟੀ, ਲੱਕੜੀ ਵਰਗੀਆਂ ਸਾਮਗਰੀਆਂ ਦਾ ਇਸਤੇਮਾਲ ਹੁੰਦਾ ਆਇਆ ਹੈ। ਮੱਧ ਪੂਰਬ ਦੇ ਜੇਰਿਕੋ ਸ਼ਹਿਰ ਵਿੱਚ 9,000 ਸਾਲ ਪੁਰਾਣੇ ਗੁੰਬਦ ਅੱਜ ਵੀ ਮੌਜੂਦ ਹਨ।
ਕਿਮ ਇਲ-ਸੁੰਗ ਕੋਰੀਆਈ ਉਚਾਰਨ: [ki.mil.s͈ɔŋ], ਜਾਂ ਕਿਮ ਇਲ ਸੋਂਗ (15 ਅਪਰੈਲ 1912 – 8 ਜੁਲਾਈ 1994) 1948 ਵਿੱਚ ਅਗਵਾਨੀ ਦੇ ਅਰੰਭ ਤੋਂ ਲੈ ਕੇ 1994 ਵਿੱਚ ਹੋਈ ਮੌਤ ਤੱਕ ਕੋਰੀਆਈ ਲੋਕਤੰਤਰੀ ਲੋਕ-ਗਣਰਾਜ, ਜਿਹਨੂੰ ਆਮ ਤੌਰ ਉੱਤੇ ਉੱਤਰੀ ਕੋਰੀਆ ਕਿਹਾ ਜਾਂਦਾ ਹੈ, ਦਾ ਆਗੂ ਸੀ। ਇਹ 1948 ਤੋਂ 1972 ਤੱਕ ਦੇਸ਼ ਦਾ ਪ੍ਰਧਾਨ ਮੰਤਰੀ ਅਤੇ 1972 ਤੋਂ ਲੈ ਕੇ ਮੌਤ ਤੱਕ ਰਾਸ਼ਟਰਪਤੀ ਸੀ। ਇਹ 1949 ਤੋਂ 1994 ਤੱਕ ਕੋਰੀਆਈ ਮਜਦੂਰ ਪਾਰਟੀ ਦਾ ਆਗੂ (1949 ਤੋਂ 1966 ਤੱਕ ਚੇਅਰਮੈਨ ਅਤੇ 1966 ਤੋਂ ਬਾਅਦ ਜਨਰਲ ਸਕੱਤਰ) ਵੀ ਸੀ। 1950 ਵਿੱਚ ਇਸਨੇ ਦੱਖਣੀ ਕੋਰੀਆ ਉੱਤੇ ਚੜ੍ਹਾਈ ਕੀਤੀ ਅਤੇ ਸੰਯੁਕਤ ਰਾਸ਼ਟਰ ਦੇ ਦਖਲ ਤੋਂ ਬਿਨਾਂ ਸ਼ਾਇਦ ਸਾਰੇ ਪ੍ਰਾਇਦੀਪ ਨੂੰ ਉਜਾੜਨ ਵਿੱਚ ਸਫਲ ਹੋ ਗਿਆ ਸੀ। ਕੋਰੀਆਈ ਯੁੱਧ, ਜਿਹਨੂੰ ਕਈ ਵਾਰ ਕੋਰੀਆਈ ਅਸੈਨਿਕ ਯੁੱਧ ਵੀ ਆਖਿਆ ਜਾਂਦਾ ਹੈ, 27 ਜੁਲਾਈ 1953 ਨੂੰ ਜੰਗਬੰਦੀ ਸਦਕਾ ਖਤਮ ਹੋਇਆ।
ਅਫ਼ਗ਼ਾਨ ਗਰਲ (ਪੰਜਾਬੀ: ਅਫ਼ਗ਼ਾਨ ਕੁੜੀ) 1984 ਦਾ ਇੱਕ ਫੋਟੋਗਰਾਫ ਪੋਰਟਰੇਟ ਹੈ ਜਿਸਨੂੰ ਪੱਤਰਕਾਰ ਸਟੀਵ ਮੈਕਕਰੀ ਦੁਆਰਾ ਖਿੱਚਿਆ ਗਿਆ ਸੀ। ਇਹ ਫੋਟੋ ਜੂਨ 1985 ਨੂੰ ਨੈਸ਼ਨਲ ਜੀਓਗਰਾਫ਼ਕ ਮੈਗਜ਼ੀਨ ਦੇ ਸਰਵਰਕ ਉੱਤੇ ਛਪੀ ਸੀ। ਲਾਲ ਚੁੰਨੀ, ਹਰੀਆਂ ਅੱਖਾਂ ਵਾਲੀ ਜਵਾਨ ਕੁੜੀ ਕੈਮਰੇ ਦੀ ਤਰਫ ਕਾਫੀ ਗੰਭੀਰਤਾ ਨਾਲ ਵੇਖ ਰਹੀ ਹੈ। ਇਸ ਤਸਵੀਰ ਦਾ ਸ਼ੁਮਾਰ ਦੁਨੀਆ ਵਿੱਚ ਸਭ ਤੋਂ ਜ਼ਿਆਦਾ ਪਛਾਣੀਆਂ ਜਾਣ ਵਾਲੀਆਂ ਤਸਵੀਰਾਂ ਵਿੱਚ ਹੁੰਦਾ ਹੈ। ਇਸਨੂੰ ਲਿਓਨਾਰਡੋ ਦਾ ਵਿੰਚੀ ਦੀ ਪੇਂਟਿੰਗ ਮੋਨਾ ਲੀਸਾ ਨਾਲ ਜੋੜ ਕੇ ਵੀ ਵੇਖਿਆ ਗਿਆ ਹੈ। ਇਸਨੂੰ ਫਸਟ ਵਰਲਡ ਦੀ ਥਰਡ ਵਰਲਡ ਮੋਨਾ ਲੀਸਾ ਵੀ ਕਿਹਾ ਗਿਆ।
ਨੋਬਲ ਇਨਾਮ ਹਰ ਸਾਲ ਰਾਇਲ ਸਵੀਡਿਸ਼ ਅਕੈਡਮੀ ਆਫ਼ ਸਾਇੰਸ ਵੱਲੋਂ ਵੱਖ-ਵੱਖ ਖੇਤਰਾਂ 'ਚ ਵਰਣਨਯੋਗ ਯੋਗਦਾਨ ਦੇਣ ਵਾਲੇ ਨੂੰ ਦਿੱਤਾ ਜਾਂਦਾ ਹੈ। 1895 'ਚ ਅਲਫ਼ਰੈਡ ਨੋਬਲ ਦੀ ਵਸੀਹਤ ਮੁਤਾਬਿਕ ਦਿੱਤਾ ਜਾਣ ਵਾਲਾ ਨੋਬਲ ਇਨਾਮ ਪੰਜ ਵਿਸ਼ਿਆਂ ਵਿੱਚ ਦਿੱਤਾ ਜਾਵੇਗਾ। ਨੋਬਲ ਫਾਊਂਡੇਸ਼ਨ ਵੱਲੋਂ ਇਹ ਇਨਾਮ ਦਿੱਤਾ ਜਾਂਦਾ ਹੈ। ਇਹ ਰਸਾਇਣ ਵਿਗਿਆਨ, ਭੌਤਿਕ ਵਿਗਿਆਨ, ਸਾਹਿਤ, ਸਰੀਰ ਜਾਂ ਚਿਕਿਤਸਾ ਵਿਗਿਆਨ ਅਤੇ ਨੋਬਲ ਸ਼ਾਂਤੀ ਇਨਾਮ ਦੇ ਖੇਤਰ ਵਿੱਚ ਦਿਤਾ ਜਾਂਦਾ ਹੈ, ਬਾਅਦ ਵਿੱਚ ਆਰਥਿਕ ਵਿਗਿਆਨ ਦੇ ਖੇਤਰ ਵਿੱਚ ਵੀ ਦਿੱਤਾ ਜਾਣ ਲੱਗਾ।
ਅਕੀਰਾ ਮੀਆਵਾਕੀ (ਮੀਆਵਾਕੀ ਅਕੀਰਾ , ਜਨਮ 29 ਜਨਵਰੀ 1928) ਇੱਕ ਜਪਾਨੀ ਬਨਸਪਤੀ ਵਿਗਿਆਨਕ ਹੈ।ਉਹ ਬਨਸਪਤੀ ਈਕੋਲੋਜੀ ਦਾ ਮਾਹਰ ਹੈ ਜਿਸ ਨੇ ਬੀਜਾਂ ਤੇ ਕੁਦਰਤੀ ਜੰਗਲਾ ਦੀ ਪੜ੍ਹਾਈ ਵਿੱਚ ਖਾਸ ਮੁਹਾਰਤ ਹਾਸਲ ਕੀਤੀ ਹੈ।ਪੂਰੀ ਦੁਨੀਆ ਵਿੱਚ ਉਹ ਵੀਰਾਨ ਹੋਈ ਧਰਤੀ ਤੇ ਕੁਦਰਤੀ ਬਨਸਪਤ ਉਗਾਉਣ ਲਈ ਸਰਗਰਮ ਹੈ।1993 ਤੋਂ ਉਹ ਯੋਕੋਹਾਮਾ ਨੈਸਨਲ ਯੂਨੀਵਰਸਿਟੀ ਵਿੱਚ ਐਮਰਟੀਅਸ ਪਰੋਫੈਸਰ ਦੇ ਪਦ ਤੇ,ਅਤੇ ਈਕੋਲੋਜੀ ਦੇ ਖੇਤਰ ਵਿੱਚ ਅੰਤਰਰਾਸਟਰੀ ਅਧਿਐਨ ਦੇ ਜਪਾਨੀ ਕੇਂਦਰ ਵਿੱਚ ਡਾਇਰੈਕਟਰ ਦੇ ਪਦ ਤੇ ਕੰਮ ਕਰ ਰਿਹਾ ਹੈ।ਉਸ ਨੂੰ 2006 ਵਿੱਚ ਬਲੂ ਪਲੈਨੇਟ ਇਨਾਮ ਨਾਲ ਸਨਮਾਨਤ ਕੀਤਾ ਗਿਆ।
ਯਸ਼ਪਾਲ ਸ਼ਰਮਾ ਇੱਕ ਭਾਰਤੀ ਬਾਲੀਵੁੱਡ ਅਦਾਕਾਰ ਅਤੇ ਥੀਏਟਰ ਕਲਾਕਾਰ ਹੈ। ਉਹ ਸੁਧੀਰ ਮਿਸ਼ਰਾ ਦੀ 2003 ਦੀ ਹਿੰਦੀ ਫ਼ਿਲਮ ਹਜਾਰੋਂ ਖਵਾਹਿਸ਼ੇਂ ਐਸੀ ਵਿੱਚ ਰਣਧੀਰ ਸਿੰਘ ਦੇ ਕਿਰਦਾਰ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਹੈ, ਇਸਤੋਂ ਬਿਨਾਂ ਲਗਾਨ (2001), ਗੰਗਾਜਲ (2003), ਅਬ ਤਕ ਛੱਪਨ (2004), ਅਪਹਾਰਨ (2005), ਸਿੰਘ ਇਜ ਕਿੰਗ ( 2008), ਅਾਰਕਸ਼ਨ (2011) ਅਤੇ ਰਾਉਡੀ ਰਾਠੌਰ (2012) ਉਸਦੀਆਂ ਬੇਹਤਰੀਨ ਫ਼ਿਲਮਾਂ ਹਨ। ਯਸ਼ਪਾਲ ਸਟੇਜ ਅਦਾਕਾਰ ਵੀ ਹੈ ਅਤੇ ਲਾਈਵ ਨਾਟਕਾਂ ਵਿੱਚ ਦਿਖਾਈ ਦਿੰਦਾ ਹੈ। ਉਸਨੇ ਪਹਿਲਾਂ ਜ਼ੀ (ਕੰਪਨੀ) ਦੀ ਨੀਲੀ ਛਤਰੀ ਵਾਲੇ ਵਿੱਚ ਅਭਿਨੈ ਕੀਤਾ ਸੀ। ਹਰਿਆਣਵੀ ਫ਼ਿਲਮ ਪਗੜੀ ਦਿ ਆਨਰ ਨੂੰ “62ਵੇਂ ਰਾਸ਼ਟਰੀ ਫ਼ਿਲਮ ਪੁਰਸਕਾਰ” ਨਾਲ ਸਨਮਾਨਤ ਕੀਤਾ ਗਿਆ ਸੀ।
ਮੌਤ ਦਾ ਸਰਟੀਫਿਕੇਟ ਜਾਂ ਤਾਂ ਇੱਕ ਮੈਡੀਕਲ ਪ੍ਰੈਕਟੀਸ਼ਨਰ ਦੁਆਰਾ ਜਾਰੀ ਕੀਤਾ ਗਿਆ ਇੱਕ ਕਾਨੂੰਨੀ ਦਸਤਾਵੇਜ਼ ਹੁੰਦਾ ਹੈ ਜੋ ਦੱਸਦਾ ਹੈ ਕਿ ਇੱਕ ਵਿਅਕਤੀ ਦੀ ਮੌਤ ਕਦੋਂ ਹੋਈ, ਜਾਂ ਇੱਕ ਸਰਕਾਰੀ ਸਿਵਲ ਰਜਿਸਟ੍ਰੇਸ਼ਨ ਦਫ਼ਤਰ ਦੁਆਰਾ ਜਾਰੀ ਕੀਤਾ ਗਿਆ ਇੱਕ ਦਸਤਾਵੇਜ਼, ਜੋ ਇੱਕ ਅਧਿਕਾਰਤ ਰਜਿਸਟਰ ਵਿੱਚ ਦਰਜ ਕੀਤੇ ਅਨੁਸਾਰ ਕਿਸੇ ਵਿਅਕਤੀ ਦੀ ਮੌਤ ਦੀ ਮਿਤੀ, ਸਥਾਨ ਅਤੇ ਕਾਰਨ ਦਾ ਐਲਾਨ ਕਰਦਾ ਹੈ। ਮੌਤਾਂ ਦਾ.
ਮੌਨਾ ਲੋਆ ( ਜਾਂ ; ਹਵਾਈ: [ˈmɔunə ˈlowə]) ਉਹਨਾਂ ਪੰਜ ਜਵਾਲਾਮੁਖੀਆਂ ਵਿੱਚੋਂ ਇੱਕ ਹੈ ਜੋ ਉੱਤਰੀ ਪ੍ਰਸ਼ਾਂਤ ਮਹਾਂਸਾਗਰ ਵਿੱਚ ਅਮਰੀਕੀ ਰਾਜ ਹਵਾਈ ਬਣਾਉਂਦੇ ਹਨ ਅਤੇ ਇਹ ਖੇਤਰਫਲ ਅਤੇ ਆਇਤਨ ਦੇ ਹਿਸਾਬ ਨਾਲ਼ ਦੁਨੀਆਂ ਵਿੱਚ ਸਭ ਤੋਂ ਵੱਡੀ ਜਵਾਲਾਮੁਖੀ ਹੈ ਅਤੇ ਇਤਿਹਾਸਿਕ ਤੌਰ ਤੇ ਧਰਤੀ ਉੱਤੇ ਸਭ ਤੋਂ ਵੱਡਾ ਜਵਾਲਾਮੁਖੀ ਮੰਨਿਆ ਗਿਆ ਹੈ। ਅਨੁਮਾਨ ਹੈ ਕਿ ਇਹ ਲਗਪਗ 18,000 ਘਣ ਮੀਲ (75,000 km3) ਆਇਤਨ ਵਾਲਾ ਇੱਕ ਸਰਗਰਮ ਸ਼ੀਲਡ ਜਵਾਲਾਮੁਖੀ ਹੈ। ਹਾਲਾਂ ਕਿ ਇਹਦੀ ਟੀਸੀ ਲਗਪਗ 120 ਫੁੱਟ (37 ਮੀਟਰ) ਹੈ ਅਤੇ ਆਪਣੇ ਗੁਆਂਢੀ, ਮੌਨਾ ਕੀਆ ਦੀ ਤੁਲਣਾ ਵਿੱਚ ਘੱਟ ਹੈ, .
ਗੋਵਿੰਦ ਨਾਮਦੇਵ ਇੱਕ ਭਾਰਤੀ ਅਦਾਕਾਰ ਹੈ ਜੋ ਹਿੰਦੀ ਫਿਲਮਾਂ ਵਿੱਚ ਦਿਖਾਈ ਦਿੰਦਾ ਹੈ। ਉਨ੍ਹਾਂ ਦਾ ਜਨਮ ਸਾਗਰ, ਮੱਧ ਪ੍ਰਦੇਸ਼ ਵਿੱਚ ਹੋਇਆ ਸੀ। ਨਾਮਦੇਵ ਨੇ ਡੇਵਿਡ ਧਵਨ ਦੀ ਫਿਲਮ ਸ਼ੋਲਾ ਔਰ ਸ਼ਬਨਮ (1992) ਵਿੱਚ ਇੱਕ ਭ੍ਰਿਸ਼ਟ ਪੁਲਿਸ ਵਾਲੇ ਵਜੋਂ ਆਪਣੀ ਸ਼ੁਰੂਆਤ ਕੀਤੀ ਸੀ। ਉਸਨੇ ਕਈ ਫਿਲਮਾਂ ਵਿੱਚ ਕੰਮ ਕੀਤਾ ਹੈ। ਅਕਸਰ ਇੱਕ ਖਲਨਾਇਕ ਦੇ ਰੂਪ ਵਿੱਚ ਭੂਮਿਕਾ ਨਿਭਾਉਂਦੇ ਹਨ। ਉਹ ਨੈਸ਼ਨਲ ਸਕੂਲ ਆਫ ਡਰਾਮਾ ੧੯੭੭ ਦਾ ਸਾਬਕਾ ਵਿਦਿਆਰਥੀ ਹੈ। ਇਸ ਤੋਂ ਬਾਅਦ ਉਹ ਐਨਐਸਡੀ ਰਿਪਰਟਰੀ ਕੰਪਨੀ ਵਿੱਚ ਸ਼ਾਮਲ ਹੋ ਗਿਆ ਅਤੇ ਇੱਕ ਅਭਿਨੇਤਾ ਦੇ ਤੌਰ ਤੇ 12-13 ਸਾਲ ਉੱਥੇ ਕੰਮ ਕੀਤਾ।
ਅੰਗਰੇਜ਼ੀ ਵਿਕੀਪੀਡੀਆ ਵਿਕੀਪੀਡੀਆ ਦਾ ਅੰਗਰੇਜ਼ੀ ਰੂਪ ਅਤੇ ਇੱਕ ਆਜ਼ਾਦ ਵਿਸ਼ਵਗਿਆਨਕੋਸ਼ ਹੈ। ਇਹ ਵਿਕੀਪੀਡੀਆ ਦਾ ਸਭ ਤੋਂ ਪਹਿਲਾ ਰੂਪ ਹੈ ਅਤੇ ਲੇਖਾਂ ਦੀ ਗਿਣਤੀ ਮੁਤਾਬਕ ਸਾਰੇ ਵਿਕੀਪੀਡੀਆਂ ਵਿਚੋਂ ਸਭ ਤੋਂ ਵੱਡਾ ਹੈ। 15 ਜਨਵਰੀ 2001 ਨੂੰ ਕਾਇਮ ਕੀਤੇ ਇਸ ਵਿਕੀਪੀਡੀਆ ਵਿੱਚ ਜੁਲਾਈ 2012 ਤੱਕ ਚਾਰ ਮਿਲੀਅਨ ਲੇਖ ਸਨ। ਸਾਰੇ ਵਿਕੀਪੀਡੀਆਂ ਦੇ ਤਕਰੀਬਨ 17.3% ਲੇਖ ਇਸ ਵਿਕੀ ’ਤੇ ਹਨ। ਦੂਜਾ ਸਭ ਤੋਂ ਵੱਡਾ ਵਿਕੀਪੀਡੀਆ ਜਰਮਨ ਵਿਕੀਪੀਡੀਆ ਹੈ।
ਟੈਨੇਸੀ ( ( ਸੁਣੋ)) (ਚਿਰੋਕੀ: ᏔᎾᏏ) ਸੰਯੁਕਤ ਰਾਜ ਦੇ ਦੱਖਣ-ਪੂਰਬੀ ਖੇਤਰ ਵਿੱਚ ਸਥਿਤ ਇੱਕ ਰਾਜ ਹੈ। ਇਹ ਪੰਜਾਹ ਸੰਯੁਕਤ ਰਾਜਾਂ ਵਿੱਚੋਂ 36ਵਾਂ ਸਭ ਤੋਂ ਵੱਡਾ ਅਤੇ 17ਵਾਂ ਸਭ ਤੋਂ ਵੱਧ ਅਬਾਦੀ ਵਾਲਾ ਰਾਜ ਹੈ। ਇਸ ਦੀਆਂ ਹੱਦਾਂ ਉੱਤਰ ਵੱਲ ਕੰਟੁਕੀ ਅਤੇ ਵਰਜਿਨੀਆ, ਪੂਰਬ ਵੱਲ ਉੱਤਰੀ ਕੈਰੋਲੀਨਾ, ਦੱਖਣ ਵੱਲ ਮਿੱਸੀਸਿੱਪੀ, ਅਲਾਬਾਮਾ ਅਤੇ ਜਾਰਜੀਆ ਨਾਲ਼ ਲੱਗਦੀਆਂ ਹਨ। ਇਸ ਦੇ ਜ਼ਿਆਦਾਤਰ ਪੂਰਬੀ ਹਿੱਸੇ ਵਿੱਚ ਐਪਲੇਸ਼ਨ ਪਹਾੜ ਹਨ ਅਤੇ ਪੱਛਮੀ ਸਰਹੱਦ ਉੱਤੇ ਮਿੱਸੀਸਿੱਪੀ ਦਰਿਆ ਵਗਦਾ ਹੈ। ਇਸ ਦੀ ਰਾਜਧਾਨੀ ਅਤੇ ਦੂਜਾ ਸਭ ਤੋਂ ਵੱਡਾ ਸ਼ਹਿਰ ਨੈਸ਼ਵਿਲ ਹੈ ਜਿਸਦੀ ਅਬਾਦੀ 609,644 ਹੈ। ਸਭ ਤੋਂ ਵੱਡਾ ਸ਼ਹਿਰ ਮੈਂਫਿਸ ਹੈ ਜਿਸਦੀ ਅਬਾਦੀ 652,050 ਹੈ।
ਇੱਕ ਮਹਾਪ੍ਰਬੰਧਕ ਜਾਂ ਜਨਰਲ ਮੈਨੇਜਰ ਇੱਕ ਕਾਰਜਕਾਰੀ ਹੁੰਦਾ ਹੈ ਜਿਸ ਕੋਲ ਕੰਪਨੀ ਦੀ ਤਨਖਾਹ ਪਰਚੀ ਦੇ ਮੁਨਾਫੇ ਅਤੇ ਘਾਟੇ ਦੀ ਜ਼ਿੰਮੇਵਾਰੀ ਹੁੰਦੀ ਹੈ। ਉਹਨੇ ਮਾਲਾਂ ਅਤੇ ਖਰਚਿਆਂ ਦੇ ਤੱਤਾਂ ਦਾ ਪ੍ਰਬੰਧਨ ਕਰਨਾ ਹੁੰਦਾ ਹੈ। ਇੱਕ ਮਹਾਪ੍ਰਬੰਧਕ ਆਮ ਤੌਰ 'ਤੇ ਫਰਮਾਂ ਦੀ ਮਾਰਕੀਟਿੰਗ ਅਤੇ ਵਿਕਰੀ ਕਾਰਜਾਂ ਦੇ ਨਾਲ-ਨਾਲ ਕਾਰੋਬਾਰ ਦੇ ਰੋਜ਼ਾਨਾਂ ਦੇ ਕੰਮਾਂ ਦੀ ਨਿਗਰਾਨੀ ਕਰਦਾ ਹੈ ਆਮ ਤੌਰ 'ਤੇ, ਇੱਕ ਪ੍ਰਬੰਧਕ ਪ੍ਰਭਾਵੀ ਯੋਜਨਾਬੰਦੀ, ਪ੍ਰਤੀਨਿਧੀਕਰਨ, ਤਾਲਮੇਲ, ਸਟਾਫਿੰਗ, ਪ੍ਰਬੰਧਨ ਅਤੇ ਫੈਸਲਾ ਕਰਨ ਲਈ ਜ਼ਿੰਮੇਵਾਰ ਹੁੰਦਾ ਹੈ।
ਲਿੰਗ ਜੀਵ ਵਿਗਿਆਨ ਵਿੱਚ ਜੱਦੀ ਲੱਛਣਾਂ ਦੇ ਸੰਯੋਜਨ ਅਤੇ ਮਿਸ਼ਰਣ ਦਾ ਇੱਕ ਅਮਲ ਹੈ ਜੋ ਕਿਸੇ ਜੀਵ ਦੇ ਨਰ ਜਾਂ ਮਾਦਾ (ਜੀਵ ਦਾ ਲਿੰਗ) ਹੋਣਾ ਨਿਰਧਾਰਤ ਕਰਦਾ ਹੈ। ਇਹ ਸਜੀਵਾਂ ਵਿਚਕਾਰ ਆਮ ਪ੍ਰਜਣਨ ਦੀ ਇੱਕ ਕਿਸਮ ਹੈ। ਸੰਭੋਗ ਦੌਰਾਨ ਵਿਸ਼ੇਸ਼ ਕੋਸ਼ਿਕਾਵਾਂ (ਗੈਮੀਟ) ਦੇ ਮਿਲਣ ਨਾਲ ਜਿਸ ਨਵੇਂ ਜੀਵ ਦਾ ਜਨਮ ਹੁੰਦਾ ਹੈ, ਉਸ ਵਿੱਚ ਮਾਤਾ ਪਿਤਾ ਦੋਨਾਂ ਦੇ ਲੱਛਣ ਹੁੰਦੇ ਹਨ। ਗੈਮੀਟ ਰੂਪ ਅਤੇ ਸਰੂਪ ਵਿੱਚ ਬਰਾਬਰ ਹੋ ਸਕਦੇ ਹਨ ਪਰ ਮਨੁੱਖਾਂ ਵਿੱਚ ਨਰ ਗੈਮੀਟ (ਸ਼ੁਕਰਾਣੂ) ਛੋਟਾ ਹੁੰਦਾ ਹੈ ਜਦੋਂ ਕਿ ਮਾਦਾ ਗੈਮੀਟ (ਅੰਡਾਣੁ) ਵੱਡਾ ਹੁੰਦਾ ਹੈ।
ਕੁਰਾਸਾਓ (ਡੱਚ: [Curaçao] Error: {{Lang}}: text has italic markup (help); ਪਾਪੀਆਮੈਂਤੂ: Kòrsou) ਵੈਨੇਜ਼ੁਏਲੀ ਤਟ ਤੋਂ ਪਰ੍ਹਾਂ ਦੱਖਣੀ ਕੈਰੀਬਿਆਈ ਸਾਗਰ ਵਿੱਚ ਇੱਕ ਟਾਪੂ ਹੈ। ਕੁਰਾਸਾਓ ਦੀ ਧਰਤੀ (ਡੱਚ: Land Curaçao, ਪਾਪੀਆਮੈਂਤੂ: Pais Kòrsou), ਜੋ ਪ੍ਰਮੁੱਖ ਟਾਪੂ ਤੋਂ ਛੁੱਟ ਛੋਟੇ ਗ਼ੈਰ-ਅਬਾਦ ਟਾਪੂ ਕਲੀਨ ਕੁਰਾਸਾਓ (Klein Curaçao ਭਾਵ "ਛੋਟਾ ਕੁਰਾਸਾਓ"), ਨੀਦਰਲੈਂਡ ਦੀ ਰਾਜਸ਼ਾਹੀ ਦਾ ਇੱਕ ਸੰਵਿਧਾਨਕ ਦੇਸ਼ ਹੈ। ਇਸ ਦੀ ਰਾਜਧਾਨੀ ਵਿਲਮਸਤਾਦ ਹੈ।
ਗੁਰੂ ਨਾਨਕ ਦੇਵ ਜੀ (15 ਅਪ੍ਰੈਲ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ। ਗੁਰੂ ਨਾਨਕ ਦੇਵ ਜੀ ਦੇ ਜਨਮ ਅਤੇ ਜੋਤੀ-ਜੋਤ ਸਮਾੳਣ ਬਾਰੇ ਤਾਰੀਖ਼ਾਂ ਵਿਚ ਮਤਭੇਦ ਹੈ। ਸੁਖਬਾਸੀ ਰਾਮ ਬੇਦੀ, ਗਣੇਸ਼ਾ ਸਿੰਘ ਬੇਦੀ, ਡਾ.
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸੀ, ਜਿਸ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਸ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਲਸਫਾ ਨਾਲ਼ ਜੋੜਿਆ ਜਿਸ ਕਰ ਕੇ ਉਸ ਨੂੰ ਭਾਈ ਜੀ ਆਖਿਆ ਜਾਣ ਲੱਗਾ। ਉਸ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 15 ਨਵੰਬਰ 1920 ਨੂੰ ਹੋਂਦ ਵਿੱਚ ਆਈ ਸਿੱਖਾਂ ਦੀ ਪ੍ਰਮੁੱਖ ਧਾਰਮਿਕ ਸੰਸਥਾ ਹੈ, ਪਰ ਇਸ ਨੂੰ ਕਾਨੂੰਨੀ ਮਾਨਤਾ 1925 ਦੇ ਸਿੱਖ ਗੁਰਦੁਆਰਾ ਐਕਟ ਪਾਸ ਹੋਣ ਨਾਲ ਮਿਲੀ। ਪੰਜਾਬ ਵਿੱਚ 1920 ਤੋਂ ਲੈ ਕੇ 1925 ਈ.
ਪੰਜਾਬੀ ਭਾਸ਼ਾ (ਸ਼ਾਹਮੁਖੀ: پنجابی, ਪੰਜਾਬੀ) ਪੰਜਾਬ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖਾਂ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਦ ਮੈਟਰਿਕਸ ਇੱਕ ਅਮਰੀਕੀ-ਆਸਟ੍ਰੇਲੀਆਈ ਸਾਇੰਸ ਫ਼ਿਕਸ਼ਨ ਐਕਸ਼ਨ ਫਿਲਮ ਹੈ ਜੋ 1999 ਵਿੱਚ ਰਿਲੀਜ਼ ਹੋਈ। ਇਸ ਫਿਲਮ ਦਾ ਨਿਰਦੇਸ਼ਨ ਵਾਕੋਵਸਕੀ ਭਰਾਵਾਂ ਦੁਆਰਾ ਕੀਤਾ ਗਿਆ। ਇਸ ਵਿੱਚ ਕੀਆਨੂ ਰੀਵਸ, ਲਾਰੈਂਸ ਫਿਸ਼ਬਰਨ, ਕੈਰੀ ਐਨ ਮੌਸ, ਜੋ ਪੈਨਤੋਲਿਆਨੋ ਅਤੇ ਹੂਗੋ ਵੀਵਿੰਗ ਨਾਂ ਦੇ ਐਕਟਰਾਂ ਨੇ ਅਦਾਕਾਰੀ ਕੀਤੀ। ਫ਼ਿਲਮ ਵਿੱਚ ਇੱਕ ਤਬਾਹਸ਼ੁਦਾ ਭਵਿੱਖ ਦਿਖਦਾ ਹੈ, ਜਿਸ ਵਿੱਚ ਉਹ ਹਕੀਕਤ ਜੋ ਜ਼ਿਆਦਾਤਰ ਇਨਸਾਨਾਂ ਨੂੰ ਵਿਖਾਈ ਦਿੰਦੀ ਹੈ, ਦਰਅਸਲ ਇੱਕ ਬਣਾਉਟੀ ਹਕੀਕਤ, ਜਾਂ ਸਾਇਬਰ ਸਪੇਸ ਹੈ, ਜਿਸ ਨੂੰ ਕਿਹਾ ਜਾਂਦਾ ਹੈ "ਦੀ ਮੈਟ੍ਰਿਕਸ", ਅਤੇ ਜੋ ਸਜੀਵ ਮਸ਼ੀਨਾਂ ਨੇ ਬਣਾਇਆ ਹੈ, ਤਾਂਕਿ ਉਹ ਇਨਸਾਨੀ ਆਬਾਦੀ ਨੂੰ ਬੇਅਸਰ ਕਰਕੇ ਦਬਾ ਸਕਣ, ਅਤੇ ਉਨ੍ਹਾਂ ਦੇ ਸ਼ਰੀਰ ਦੀ ਤਪਸ਼ ਅਤੇ ਬਿਜਲੀ ਨੂੰ ਊਰਜਾ ਦੇ ਸਾਧਨ ਦੇ ਤੌਰ ਉੱਤੇ ਇਸਤੇਮਾਲ ਕੀਤਾ ਜਾ ਸਕੇ। ਇੱਕ "ਨਿਓ" ਨਾਮੀ ਕੰਪਿਊਟਰ ਪ੍ਰੋਗਰਾਮਰ ਨੂੰ ਇਹ ਸੱਚਾਈ ਪਤਾ ਲਗਦੀ ਹੈ, ਅਤੇ ਉਹ ਮਸ਼ੀਨਾਂ ਦੇ ਖ਼ਿਲਾਫ਼ ਇੱਕ ਬਗ਼ਾਵਤ ਵਿੱਚ ਸ਼ਾਮਿਲ ਹੋ ਜਾਂਦਾ ਹੈ, ਜਿਸ ਵਿੱਚ ਹੋਰ ਲੋਕ ਵੀ ਸ਼ਾਮਿਲ ਹਨ ਜੋ ਕਿ ਉਸ "ਸੁਪਨਈ ਦੁਨੀਆ" ਤੋਂ ਆਜ਼ਾਦ ਹੋ ਕੇ ਹਕੀਕਤ ਵਿੱਚ ਦਾਖ਼ਲ ਹੋ ਗਏ ਹਨ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਮਿਲਾਨਿਆ ਟਰੰਪ (ਜਨਮ ਤੋਂ ਨਾਂ ਮਿਲਾਨਿਆ ਨਾਸ, 26 ਅਪ੍ਰੈਲ 1970) ਇੱਕ ਸਲੋਵੀਨ-ਅਮਰੀਕੀ ਗਹਿਣੇ ਅਤੇ ਘੜੀਆਂ ਦੀ ਡਿਜ਼ਾਇਨਰ ਹੈ। ਉਹ ਇੱਕ ਸਾਬਕਾ ਮਾਡਲ ਵੀ ਹੈ। ਉਹ ਅਮਰੀਕਾ ਦੇ ਰਾਸ਼ਟਰਪਤੀ ਦੀਆਂ ਚੋਣਾਂ ਲੜ ਰਹੇ, ਡੋਨਲਡ ਟਰੰਪ ਦੀ ਪਤਨੀ ਹੈ। ਉਸਦਾ ਜਨਮ ਯੂਗੋਸਲਾਵੀਆ ਵਿੱਚ ਹੋਇਆ ਸੀ ਅਤੇ ਬਾਅਦ ਵਿੱਚ ਉਹ ਅਮਰੀਕਾ ਆ ਗਈ ਅਤੇ 2006 ਵਿੱਚ ਇੱਥੋਂ ਦੀ ਪੱਕੇ ਤੌਰ 'ਤੇ ਵਸਨੀਕ ਬਣ ਗਈ।
ੴ (ਇੱਕ ਓਅੰਕਾਰ) ਸਿੱਖ ਧਰਮ ਦਾ ਨਿਸ਼ਾਨ ਹੈ ਅਤੇ ਸਿੱਖੀ ਦਰਸ਼ਨ ਦੀ ਨੀਂਹ ਹੈ। ਇਸ ਤੋਂ ਭਾਵ ਹੈ ਕਿ ਇੱਕ ਕਰਨਵਾਲਾ (ਕਰਤਾਰ) ਹੈ। ਇਹ ਗੁਰੂ ਨਾਨਕ ਸਾਹਿਬ ਜੀ ਦੀ ਗੁਰਬਾਣੀ ਜਪੁਜੀ ਸਾਹਿਬ ਦੇ ਸ਼ੁਰੂ ਵਿੱਚ ਹੈ। ਸਿੱਖੀ ਬਾਰੇ ਕਿਤਾਬਾਂ ਅਤੇ ਗੁਰਦਵਾਰਿਆਂ ਉੱਤੇ ਇਹ ਨਿਸ਼ਾਨ (ੴ) ਆਮ ਦੇਖਣ ਨੂੰ ਮਿਲਦਾ ਹੈ। ਗੁਰੂ ਨਾਨਕ ਜੀ ਨੇ ਇਸ ਅਦੁੱਤੀ ਨਿਸ਼ਾਨ ਦੀ ਰਚਨਾ ਕਰਕੇ ਸਿਖ ਪੰਥ ਦੀ ਨੀਂਹ ਰੱਖੀ। ਇਸ ਦਾ ਪਾਠ (ਉਚਾਰਨ ਜਾਂ ਬੋਲ) ਇੱਕ ਓਅੰਕਾਰ ਹੈ। ਗੁਰੂ ਨਾਨਕ ਸਾਹਿਬ ਜੀ ਨੇ ਇਸ ਨੂੰ 13 ਵਾਰ ਆਪਣੀ ਸਵੈ-ਰਚਿਤ ਬਾਣੀ ਵਿੱਚ ਲਿਖਿਆ ਹੈ, ਜਿਹੜੀ ਕਿ ਆਪ ਜੀ ਦੇ ਨਾਮ ਦੇ ਸਿਰਲੇਖ ਮਹਲਾ 1 ਹੇਠ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਹੈ। ਇੱਕ ਓਅੰਕਾਰ ਪੰਜਾਬੀ ਭਾਸ਼ਾ ਦਾ ਬੋਲ ਹੈ। ਇੱਕ ਓਅੰਕਾਰ ਮੂਲ ਮੰਤਰ ਅਤੇ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਅੰਕ ਤੇ ਬ੍ਰਹਮੰਡ ਦੇ ਬੇਅੰਤ ਪਸਾਰੇ ਤੇ ਇਸਦੇ ਇਕੋ ਇੱਕ ਕਰਤਾ (ਭਾਵ ਇੱਕ ਕਰਤਾਰ) ਦੇ ਨਿਸ਼ਾਨ ਦੇ ਸੂਚਕ ਵਜੋਂ ਦਰਜ ਹੈ।
ਡਾਕਟਰ ਬਿਨਾਇਕ ਸੇਨ (ਹਿੰਦੀ: बिनायक सेन, ਬੰਗਾਲੀ: বিনায়ক সেন) ਮਾਨਵੀ ਅਧਿਕਾਰਾਂ ਦੀ ਰਾਖੀ ਨੂੰ ਸਮਰਪਿਤ ਕੌਮਾਂਤਰੀ ਪ੍ਰਸਿੱਧੀ ਵਾਲੇ ਵਿਆਕਤੀ ਹਨ। ਪੀਪਲਜ਼ ਯੂਨੀਅਨ ਫਾਰ ਸਿਵਲ ਲਿਬਰਟੀਜ਼ (ਪੀ.ਯੂ.ਸੀ.ਐਲ.) ਦੇ ਛੱਤੀਸਗੜ੍ਹ ਦੇ ਸੂਬਾ ਪ੍ਰਧਾਨ ਤੇ ਕੌਮੀ ਮੀਤ ਪ੍ਰਧਾਨ ਚੋਣ ਦੇ ਨਾਤੇ ਡਾ. ਸੇਨ ਵੱਲੋਂ ਛਤੀਸਗੜ੍ਹ ਵਿਸ਼ੇਸ਼ ਜਨਤਕ ਸੁਰੱਖਿਆ ਕਾਨੂੰਨ ਤਹਿਤ ਮੰਗ ਕੀਤੀ ਜਾਂਦੀ ਜਮਹੂਰੀ ਹੱਕਾਂ ਦੀ ਉਲੰਘਣਾ ਅਤੇ ਕਾਰਪੋਰੇਟ ਸੈਕਟਰ ਪੱਖੀ ਲੋਕ-ਵਿਰੋਧੀ ਸਮਝੌਤਿਆਂ ਤੇ ਨੀਤੀਆਂ ਦਾ ਜਿੱਥੇ ਵਿਰੋਧ ਕੀਤਾ ਜਾ ਰਿਹਾ ਸੀ ਉਥੇ ਹੀ ਸਰਕਾਰੀ ਸਰਪ੍ਰਸਤੀ ਹਾਸਲ ਗੈਰ-ਕਾਨੂੰਨੀ ਹਥਿਆਰਬੰਦ ਜਥੇਬੰਦੀ ਸਲਵਾ ਜੁਡਮ ਅਤੇ ਅਪਰੇਸ਼ਨ ਗ੍ਰੀਨ ਹੰਟ ਰਾਹੀਂ ਨਿਰਦੋਸ਼ ਆਦਿਵਾਸੀਆਂ ਤੇ ਸਥਾਨਕ ਲੋਕਾਂ ਦੀਆਂ ਕੀਤੀਆਂ ਜਾਂਦੀਆਂ ਵਹਿਸ਼ੀ ਹੱਤਿਆਵਾਂ, ਝੂਠੇ ਪੁਲੀਸ ਮੁਕਾਬਲੇ, ਬਲਾਤਕਾਰ, ਗੈਰ ਕਾਨੂੰਨੀ ਹਿਰਾਸਤਾਂ ਅਤੇ ਪਿੰਡਾਂ ਦੀ ਸਾੜ ਫੂਕ ਆਦਿ ਵਰਗੀਆਂ ਗੈਰ ਪੱਖੀ ਘਟਨਾਵਾਂ ਦੇ ਖ਼ਿਲਾਫ਼ ਵੀ ਜ਼ੋਰਦਾਰ ਆਵਾਜ਼ ਉਠਾਈ ਜਾ ਰਹੀ ਸੀ।ਉਸ ਨੇ ਕ੍ਰਿਸਚੀਅਨ ਮੈਡੀਕਲ ਕਾਲਜ ਵੈਲੂਰ ਤੋਂ ਸਿੱਖਿਆ ਪ੍ਰਾਪਤ ਕੀਤੀ ਹੈ, ਜਿਥੇ ਉਸ ਨੂੰ ਸਰਬੋਤਮ ਵਿਦਿਆਰਥੀ ਲਈ ਸੰਨ 2004 ਵਿੱਚ ਪਾਲ ਹੈਰੀਸਨ ਐਵਾਰਡ ਦਿੱਤਾ ਗਿਆ ਸੀ। ਉਸ ਨੇ ਮੱਧ ਪ੍ਰਦੇਸ਼ ਦੇ ਹੋਸ਼ੰਗਾਬਾਦ ਜ਼ਿਲ੍ਹੇ ਦੇ ਪੇਂਡੂ ਕੇਂਦਰਾਂ ਵਿੱਚ ਪਿੰਡ ਵਾਸੀਆਂ ਨੂੰ ਸਿਖਲਾਈ ਦੇਣਾ ਪਸੰਦ ਕੀਤਾ, ਜੋ ਕਿ ਜ਼ਿਆਦਾਤਰ ਆਦਿਵਾਸੀ ਖੇਤਰ ਸਨ ਅਤੇ ਜਿਥੋਂ ਦੇ ਨਿਵਾਸੀ ਮਾੜੀ ਖੁਰਾਕ, ਮਲੇਰੀਆ ਅਤੇ ਟੀ. ਬੀ.
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਇੱਕ ਸਿੱਖ ਮਹਾਰਾਜਾ ਸੀ ਜਿੰਨਾ ਨੂੰ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ ਅਤੇ ਉਹਨਾਂ ਦਾ ਨਾਮ ਭਾਰਤ ਦੇ ਉਹਨਾਂ ਮਹਾਨ ਸ਼ਾਸਕਾਂ ਵਿੱਚ ਆਉਂਦਾ ਹੈ ਜਿਵੇ ਕਿ ਮਹਾਂਰਾਣਾ ਪ੍ਰਤਾਪ ਅਤੇ ਮਰਾਠਾ ਸਾਮਰਾਜ ਦੇ ਛੱਤਰਪਤੀ ਸ਼ਿਵਾਜੀ। ਉਹਨਾਂ ਨੂੰ ਸਾਲ 2020 ਵਿੱਚ ਬੀਬੀਸੀ ਨੇ ਦੁਨੀਆ ਦਾ ਸਭ ਤੋ ਮਹਾਨ ਆਗੂ ਦੱਸਿਆ ਸੀ ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਮਹਾਰਾਣੀ ਜਿੰਦ ਕੌਰ (ਅੰ. 1817 – 1 ਅਗਸਤ 1863) 1843 ਤੋਂ 29 ਮਾਰਚ 1847 ਤੱਕ ਸਿੱਖ ਸਾਮਰਾਜ ਦੀ ਰੀਜੈਂਟ ਸੀ। 29 ਮਾਰਚ 1847 ਨੂੰ ਸਿੱਖ ਸਾਮਰਾਜ ਦੇ ਭੰਗ ਹੋਣ ਤੋਂ ਬਾਅਦ ਸਿੱਖਾਂ ਨੇ ਉਸ ਨੂੰ ਮਹਾਰਾਜਾ ਦਲੀਪ ਸਿੰਘ ਦੀ ਮਹਾਰਾਣੀ ਅਤੇ ਉੱਤਰਾਧਿਕਾਰੀ ਵਜੋਂ ਦਾਅਵਾ ਕੀਤਾ। ਹਾਲਾਂਕਿ, ਉਸੇ ਦਿਨ ਅੰਗਰੇਜ਼ਾਂ ਨੇ ਪੂਰਾ ਕਬਜ਼ਾ ਕਰ ਲਿਆ ਅਤੇ ਦਾਅਵਿਆਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ।ਉਹ ਸਿੱਖ ਸਾਮਰਾਜ ਦੇ ਪਹਿਲੇ ਮਹਾਰਾਜਾ ਰਣਜੀਤ ਸਿੰਘ ਦੀ ਸਭ ਤੋਂ ਛੋਟੀ ਪਤਨੀ ਅਤੇ ਆਖਰੀ ਮਹਾਰਾਜਾ ਦਲੀਪ ਸਿੰਘ ਦੀ ਮਾਂ ਸੀ। ਉਹ ਆਪਣੀ ਸੁੰਦਰਤਾ, ਊਰਜਾ ਅਤੇ ਉਦੇਸ਼ ਦੀ ਤਾਕਤ ਲਈ ਮਸ਼ਹੂਰ ਸੀ ਅਤੇ ਰਾਣੀ ਜਿੰਦਾਂ ਦੇ ਨਾਂ ਨਾਲ ਮਸ਼ਹੂਰ ਸੀ, ਪਰ ਉਸਦੀ ਪ੍ਰਸਿੱਧੀ ਮੁੱਖ ਤੌਰ 'ਤੇ ਭਾਰਤ ਵਿੱਚ ਬ੍ਰਿਟਿਸ਼ ਦੇ ਡਰ ਤੋਂ ਪ੍ਰਾਪਤ ਹੋਈ ਹੈ, ਜਿਸਨੇ ਉਸਨੂੰ "ਪੰਜਾਬ ਦੀ ਮੇਸਾਲੀਨਾ" ਕਿਹਾ ਸੀ।ਰਣਜੀਤ ਸਿੰਘ ਦੇ ਪਹਿਲੇ ਤਿੰਨ ਵਾਰਿਸਾਂ ਦੇ ਕਤਲਾਂ ਤੋਂ ਬਾਅਦ, ਦਲੀਪ ਸਿੰਘ ਸਤੰਬਰ 1843 ਵਿੱਚ 5 ਸਾਲ ਦੀ ਉਮਰ ਵਿੱਚ ਸੱਤਾ ਵਿੱਚ ਆਇਆ ਅਤੇ ਜਿੰਦ ਕੌਰ ਆਪਣੇ ਪੁੱਤਰ ਦੀ ਤਰਫੋਂ ਰੀਜੈਂਟ ਬਣ ਗਈ। ਸਿੱਖਾਂ ਦੀ ਪਹਿਲੀ ਐਂਗਲੋ-ਸਿੱਖ ਜੰਗ ਹਾਰ ਜਾਣ ਤੋਂ ਬਾਅਦ, ਦਸੰਬਰ 1846 ਵਿੱਚ ਇੱਕ ਬ੍ਰਿਟਿਸ਼ ਰੈਜ਼ੀਡੈਂਟ ਦੇ ਨਿਯੰਤਰਣ ਅਧੀਨ ਇੱਕ ਕੌਂਸਲ ਆਫ਼ ਰੀਜੈਂਸੀ ਦੁਆਰਾ ਉਸਦੀ ਥਾਂ ਲੈ ਲਈ ਗਈ ਸੀ। ਹਾਲਾਂਕਿ, ਉਸਦੀ ਸ਼ਕਤੀ ਅਤੇ ਪ੍ਰਭਾਵ ਜਾਰੀ ਰਿਹਾ ਅਤੇ, ਇਸਦਾ ਮੁਕਾਬਲਾ ਕਰਨ ਲਈ, ਬ੍ਰਿਟਿਸ਼ ਨੇ ਉਸਨੂੰ ਕੈਦ ਅਤੇ ਦੇਸ਼ ਨਿਕਾਲਾ ਦਿੱਤਾ। ਤੇਰਾਂ ਸਾਲ ਤੋਂ ਵੱਧ ਸਮਾਂ ਬੀਤ ਗਿਆ ਜਦੋਂ ਉਸਨੂੰ ਦੁਬਾਰਾ ਆਪਣੇ ਬੇਟੇ ਨੂੰ ਦੇਖਣ ਦੀ ਇਜਾਜ਼ਤ ਦਿੱਤੀ ਗਈ, ਜਿਸ ਨੂੰ ਇੰਗਲੈਂਡ ਲਿਜਾਇਆ ਗਿਆ ਸੀ।ਜਨਵਰੀ 1861 ਵਿਚ ਦਲੀਪ ਸਿੰਘ ਨੂੰ ਕਲਕੱਤਾ ਵਿਚ ਆਪਣੀ ਮਾਂ ਨੂੰ ਮਿਲਣ ਦੀ ਇਜਾਜ਼ਤ ਦਿੱਤੀ ਗਈ ਅਤੇ ਉਸ ਨੂੰ ਆਪਣੇ ਨਾਲ ਇੰਗਲੈਂਡ ਵਾਪਸ ਲੈ ਗਿਆ, ਜਿੱਥੇ ਉਹ 46 ਸਾਲ ਦੀ ਉਮਰ ਵਿਚ 1 ਅਗਸਤ 1863 ਨੂੰ ਕੇਨਸਿੰਗਟਨ, ਲੰਡਨ ਵਿਚ ਆਪਣੀ ਮੌਤ ਤੱਕ ਰਹੀ। ਉਸ ਨੂੰ ਅਸਥਾਈ ਤੌਰ 'ਤੇ ਕੇਨਸਲ ਗ੍ਰੀਨ ਵਿਚ ਦਫ਼ਨਾਇਆ ਗਿਆ। ਅਗਲੇ ਸਾਲ ਬੰਬਈ ਦੇ ਨੇੜੇ ਨਾਸ਼ਿਕ ਵਿਖੇ ਕਬਰਸਤਾਨ ਅਤੇ ਸਸਕਾਰ ਕੀਤਾ ਗਿਆ। ਉਸ ਦੀਆਂ ਅਸਥੀਆਂ ਆਖਰਕਾਰ ਉਸਦੀ ਪੋਤੀ, ਰਾਜਕੁਮਾਰੀ ਬਾਂਬਾ ਸੋਫੀਆ ਜਿੰਦਾਂ ਦਲੀਪ ਸਿੰਘ ਦੁਆਰਾ ਉਸਦੇ ਪਤੀ, ਮਹਾਰਾਜਾ ਰਣਜੀਤ ਸਿੰਘ ਦੀ ਲਾਹੌਰ ਵਿੱਚ ਸਮਾਧ (ਸਮਾਰਕ) ਵਿੱਚ ਲਿਜਾਈਆਂ ਗਈਆਂ।
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿੱਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿੱਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿੱਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿੱਚ ਆਉਣ ਕਰਕੇ, ਇਸ ਵਿੱਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿੱਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ।2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ 'ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦੇ ਸੰਤ ਸਨ
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।1928 ਵਿੱਚ ਭਗਤ ਸਿੰਘ ਤੇ ਉਸਦੇ ਸਾਥੀ ਸ਼ਿਵਰਾਮ ਰਾਜਗੁਰੂ ਨੇ 21 ਸਾਲਾ ਬਰਤਾਨਵੀ ਪੁਲਿਸ ਅਫ਼ਸਰ ਜੌਨ ਸਾਂਡਰਸ ਦਾ ਲਾਹੌਰ ਵਿਖੇ ਗੋਲੀ ਮਾਰਕੇ ਕਤਲ ਕੀਤਾ ਜਦਕਿ ਉਹਨਾਂ ਦਾ ਮਕਸਦ ਜੇਮਜ਼ ਸਕੌਟ ਨਾਂ ਦੇ ਸੀਨੀਅਰ ਪੁਲਿਸ ਸੁਪਰਿਨਟੈਂਡੈਂਟ ਦਾ ਕਤਲ ਕਰਨਾ ਸੀ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਪ੍ਰਗਟ ਤੇ ਸਦੀਵੀ ਕਾਲ ਲਿਯੀ ਗੁਰੂ ਹਨ । ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ ਅਕਤੂਬਰ 1708 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
"ਲੋਕ-ਨਾਚ ਨਾਲ ਮਾਨਸਿਕਤਾ ਨਾਚ ਕਲਾ ਨੂੰ ਆਪਣੇ ਜੀਵਨ ਦਾ ਸੁਭਾਵਿਕ ਅਮਲ ਪ੍ਰਵਾਨ ਕਰਦੀ ਰਹੀ ਹੈ।" 'ਨੱਚਣ ਵਾਲੇ ਦੀ ਅੱਡੀ ਨਾ ਰਹਿੰਦੀ , ਗਾਉਣ ਵਾਲੇ ਦਾ ਮੂੰਹ' ਇਸ ਸੁਭਾਵਕ ਅਮਲ ਦੀ ਪੁਸ਼ਟੀ ਕਰਦੀ ਕਾਵਿ ਸਤਰ ਹੈ। ਨਾਚ ਕਲਾ ਕਿਸੇ ਵੀ ਸੂਰਤ ਵਿੱਚ ਮੂਕ ਪੇਸ਼ਕਾਰੀ ਨਹੀਂ ਹੈ। ਖ਼ਾਸਕਰ ਪੰਜਾਬੀ ਲੋਕ ਨਾਚ ਗਿੱਧਾ ਭੰਗੜਾ ਤਾਂ ਗੀਤਾਂ ਦੇ ਬੋਲ ਜਾਂ ਬੋਲੀਆਂ ਤੋਂ ਬਿਨਾਂ ਪੇਸ਼ ਕਿਤੇ ਜਾਣਾ ਸੰਭਵ ਹੀ ਨਹੀਂ। ਲੋਕ-ਸਮੂਹ ਦੀ ਸਿਰਜਨ-ਕਲਾ ਦੀ ਇੱਕ ਮਹੱਤਵਪੂਰਨ ਵੰਨਗੀ ਹੈ, ਜੋ ਲੋਕ-ਮਾਨਸ ਦੇ ਸਮੁਚੇ ਹਾਵਾਂ-ਭਾਵਾਂ ਨੂੰ ਸਰੀਰਕ ਮੁਦਰਾਵਾਂ ਦੇ ਪ੍ਰਗਟਾਉ-ਸੰਦਰਭ ਰਾਹੀਂ ਪੇਸ਼ ਕਰਦੀ ਹੈ। ਲੋਕ ਨਾਚ ਵੀ ਇਸੇ ਪ੍ਰਕਾਰ ਦੀ ਇੱਕ ਲੋਕ-ਕਲਾ ਹੈ। ਲੋਕ-ਨਾਚ ਮੰਨੋਰੰਜਨ ਦਾ ਸਾਧਨ ਹੀ ਨਹੀਂ, ਇਹ ਕਿਸੇ ਖਿੱਤੇ ਦੇ ਜਨ-ਸਮੂਹ ਦੀ ਸਮਾਜਿਕ, ਸੱਭਿਆਚਾਰਕ, ਨੈਤਿਕ, ਧਾਰਮਿਕ, ਰਾਜਸੀ ਅਤੇ ਇਤਹਾਸਿਕ ਜੀਵਨ-ਤੋਰ ਦੀਆਂ ਵਿਭਿੰਨ ਪਰਤਾਂ ਦਾ ਸਰੀਰਕ ਮੁਦਰਾਵਾਂ ਦੇ ਮਾਧਿਅਮ ਰਾਹੀਂ ਆਪ-ਮੁਹਾਰਾ, ਸਧਾਰਨ, ਖੁਸ਼ੀਆਂ-ਖੇੜਿਆਂ ਭਰਪੂਰ ਅੰਦਰੂਨੀ ਭਾਵਨਾਵਾਂ ਦਾ ਬਾਹਰੀ ਪ੍ਰਗਟਾਵਾ ਵੀ ਹੈ। ਪੰਜਾਬ ਦੇ ਲੋਕ-ਨਾਚ ਪੰਜਾਬ ਪੰਜਾਬ ਦੇ ਜਨ-ਜੀਵਨ ਦਾ ਮਹੱਤਪੂਰਨ ਅੰਗ ਹਨ।"ਪੰਜਾਬ ਦੇ ਲੋਕ-ਨਾਚਾਂ ਦਾ ਵਰਗੀਕਰਨ ਦੋ ਪੱਧਰਾਂ ਤੇ ਕੀਤਾ ਜਾ ਸਕਦਾ ਹੈ:
ਗੁਰੂ ਗੋਬਿੰਦ ਸਿੰਘ (ਉਚਾਰਨ: [gʊɾuː goːbɪn̪d̪ᵊ sɪ́ŋgᵊ]; 22 ਦਸੰਬਰ 1666 – 7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ, ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਿਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਓਹ ਸਿੱਖ ਕੌਮ ਦੇ ਅੰਤਿਮ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਦੌਰਾਨ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੁਆਰਾ ਸ਼ਹੀਦ ਕਰਵਾ ਦਿੱਤਾ ਗਿਆ।
ਬਾਬਾ ਦੀਪ ਸਿੰਘ ਜੀ (26 ਜਨਵਰੀ 1682 – 13 ਨਵੰਬਰ 1757) ਦਾ ਜਨਮ 26 ਜਨਵਰੀ 1682 ਨੂੰ ਪਿੰਡ ਪਹੂਵਿੰਡ, ਜ਼ਿਲ੍ਹਾ ਤਰਨ ਤਾਰਨ ਦੇ ਇੱਕ ਪਰਿਵਾਰ ਵਿੱਚ ਮਾਤਾ ਜੀਉਣੀ ਜੀ ਦੀ ਕੁੱਖੋਂ ਪਿਤਾ ਭਗਤਾ ਜੀ ਦੇ ਘਰ ਹੋਇਆ। ਮਾਤਾ-ਪਿਤਾ ਨੇ ਬਾਲਕ ਦਾ ਨਾਮ 'ਦੀਪਾ' ਰੱਖਿਆ। ਥੋੜ੍ਹੀ ਸੁਰਤ ਸੰਭਾਲਣ ਤੋਂ ਬਾਅਦ ਇਹ ਨੌਜਵਾਨ ਅਵਸਥਾ ਵਿੱਚ ਵਿਚਰਦਿਆਂ ਬਾਲਕ 'ਦੀਪਾ' ਸਤਿਗੁਰਾਂ ਦੇ ਪਾਵਨ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਚਰਨਾਂ ਵਿੱਚ ਜਾ ਹਾਜ਼ਰ ਹੋਇਆ। ਇਥੇ ਹੀ ਸਤਿਗੁਰਾਂ ਦੇ ਪਵਿੱਤਰ ਕਰ-ਕਮਲਾਂ ਰਾਹੀਂ ਨੌਜਵਾਨ 'ਦੀਪੇ' ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਤੋਂ ਬਾਅਦ ਆਪ ਜੀ ਦਾ ਨਾਮ 'ਦੀਪ ਸਿੰਘ' ਰੱਖਿਆ ਗਿਆ। ਆਪ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਅੰਦਰ ਰਹਿੰਦਿਆਂ ਭਾਈ ਮਨੀ ਸਿੰਘ ਜੀ ਦੀ ਦੇਖ-ਰੇਖ ਹੇਠ ਪਵਿੱਤਰ ਧਾਰਮਿਕ ਗ੍ਰੰਥਾਂ ਤੇ ਗੁਰਬਾਣੀ ਦਾ ਡੂੰਘਾ ਅਧਿਐਨ ਕੀਤਾ। ਆਪ ਹਮੇਸ਼ਾ ਪਾਵਨ ਬਾਣੀ ਦੇ ਪਾਠ, ਭਜਨ-ਬੰਦਗੀ ਵਿੱਚ ਮਸਤ ਰਹਿੰਦੇ ਸਨ। ਆਪ ਸਰੀਰ ਦੇ ਸੁਡੌਲ ਅਤੇ ਦ੍ਰਿੜ੍ਹ ਇਰਾਦੇ ਵਾਲੇ ਭਜਨੀਕ ਅਤੇ ਧਾਰਮਿਕ ਬਿਰਤੀ ਵਾਲੇ ਪੁਰਸ਼ ਸਨ।
ਭਾਰਤ, ਅਧਿਕਾਰਤ ਤੌਰ 'ਤੇ ਭਾਰਤ ਦਾ ਗਣਰਾਜ (ਆਈਐੱਸਓ: Bhārat Gaṇarājya), ਦੱਖਣੀ ਏਸ਼ੀਆ ਵਿੱਚ ਇੱਕ ਦੇਸ਼ ਹੈ। ਇਹ ਖੇਤਰ ਦੇ ਹਿਸਾਬ ਨਾਲ ਸੱਤਵਾਂ ਸਭ ਤੋਂ ਵੱਡਾ ਦੇਸ਼; ਜੂਨ 2023 ਤੱਕ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼; ਅਤੇ 1947 ਵਿੱਚ ਆਪਣੀ ਆਜ਼ਾਦੀ ਦੇ ਸਮੇਂ ਤੋਂ, ਦੁਨੀਆ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਦੱਖਣ ਵੱਲ ਹਿੰਦ ਮਹਾਸਾਗਰ, ਦੱਖਣ-ਪੱਛਮ ਵੱਲ ਅਰਬ ਸਾਗਰ ਅਤੇ ਦੱਖਣ-ਪੂਰਬ ਵੱਲ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ, ਇਹ ਪੱਛਮ ਵੱਲ ਪਾਕਿਸਤਾਨ ਨਾਲ ਜ਼ਮੀਨੀ ਸਰਹੱਦਾਂ ਸਾਂਝੀਆਂ ਕਰਦਾ ਹੈ।; ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ; ਅਤੇ ਪੂਰਬ ਵੱਲ ਬੰਗਲਾਦੇਸ਼ ਅਤੇ ਮਿਆਂਮਾਰ। ਹਿੰਦ ਮਹਾਸਾਗਰ ਵਿੱਚ, ਭਾਰਤ ਸ਼੍ਰੀਲੰਕਾ ਅਤੇ ਮਾਲਦੀਵ ਦੇ ਨੇੜੇ ਹੈ; ਇਸ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਥਾਈਲੈਂਡ, ਮਿਆਂਮਾਰ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੇ ਕਰਦੇ ਹਨ। ਆਧੁਨਿਕ ਮਨੁੱਖ 55,000 ਸਾਲ ਪਹਿਲਾਂ ਅਫ਼ਰੀਕਾ ਤੋਂ ਭਾਰਤੀ ਉਪ-ਮਹਾਂਦੀਪ 'ਤੇ ਆਏ ਸਨ। ਉਹਨਾਂ ਦੇ ਲੰਬੇ ਕਿੱਤੇ, ਸ਼ੁਰੂ ਵਿੱਚ ਵੱਖੋ-ਵੱਖਰੇ ਰੂਪਾਂ ਵਿੱਚ ਸ਼ਿਕਾਰੀ-ਇਕੱਠੇ ਕਰਨ ਵਾਲਿਆਂ ਦੇ ਰੂਪ ਵਿੱਚ, ਨੇ ਖੇਤਰ ਨੂੰ ਬਹੁਤ ਹੀ ਵਿਭਿੰਨਤਾ ਬਣਾ ਦਿੱਤਾ ਹੈ, ਮਨੁੱਖੀ ਜੈਨੇਟਿਕ ਵਿਭਿੰਨਤਾ ਵਿੱਚ ਅਫਰੀਕਾ ਤੋਂ ਬਾਅਦ ਦੂਜੇ ਸਥਾਨ 'ਤੇ ਹੈ। 9,000 ਸਾਲ ਪਹਿਲਾਂ ਸਿੰਧ ਨਦੀ ਬੇਸਿਨ ਦੇ ਪੱਛਮੀ ਹਾਸ਼ੀਏ ਵਿੱਚ ਉਪ-ਮਹਾਂਦੀਪ ਵਿੱਚ ਸੈਟਲਡ ਜੀਵਨ ਉਭਰਿਆ ਸੀ, ਹੌਲੀ ਹੌਲੀ ਤੀਜੀ ਹਜ਼ਾਰ ਸਾਲ ਬੀਸੀਈ ਦੀ ਸਿੰਧੂ ਘਾਟੀ ਸਭਿਅਤਾ ਵਿੱਚ ਵਿਕਸਤ ਹੋਇਆ। 12000 ਈਸਾ ਪੂਰਵ ਤੱਕ, ਸੰਸਕ੍ਰਿਤ ਦਾ ਇੱਕ ਪੁਰਾਤਨ ਰੂਪ, ਇੱਕ ਇੰਡੋ-ਯੂਰਪੀਅਨ ਭਾਸ਼ਾ, ਉੱਤਰ ਪੱਛਮ ਤੋਂ ਭਾਰਤ ਵਿੱਚ ਫੈਲ ਗਈ ਸੀ। ਇਸ ਦਾ ਪ੍ਰਮਾਣ ਅੱਜ ਰਿਗਵੇਦ ਦੇ ਭਜਨਾਂ ਵਿੱਚ ਮਿਲਦਾ ਹੈ। ਇੱਕ ਮੌਖਿਕ ਪਰੰਪਰਾ ਦੁਆਰਾ ਸੁਰੱਖਿਅਤ ਰੱਖਿਆ ਗਿਆ ਸੀ ਜੋ ਪੂਰੀ ਤਰ੍ਹਾਂ ਚੌਕਸ ਸੀ, ਰਿਗਵੇਦ ਭਾਰਤ ਵਿੱਚ ਹਿੰਦੂ ਧਰਮ ਦੀ ਸ਼ੁਰੂਆਤ ਨੂੰ ਰਿਕਾਰਡ ਕਰਦਾ ਹੈ। ਭਾਰਤ ਦੀਆਂ ਦ੍ਰਾਵਿੜ ਭਾਸ਼ਾਵਾਂ ਨੂੰ ਉੱਤਰੀ ਅਤੇ ਪੱਛਮੀ ਖੇਤਰਾਂ ਵਿੱਚ ਬਦਲ ਦਿੱਤਾ ਗਿਆ ਸੀ। 400 ਈਸਾ ਪੂਰਵ ਤੱਕ, ਹਿੰਦੂ ਧਰਮ ਦੇ ਅੰਦਰ ਜਾਤ ਦੁਆਰਾ ਪੱਧਰੀਕਰਨ ਅਤੇ ਬੇਦਖਲੀ ਉਭਰ ਕੇ ਸਾਹਮਣੇ ਆਈ ਸੀ, ਅਤੇ ਬੌਧ ਅਤੇ ਜੈਨ ਧਰਮ ਪੈਦਾ ਹੋ ਗਏ ਸਨ, ਸਮਾਜਿਕ ਵਿਵਸਥਾਵਾਂ ਨੂੰ ਖ਼ਾਨਦਾਨੀ ਨਾਲ ਜੋੜਿਆ ਨਹੀਂ ਗਿਆ ਸੀ। ਸ਼ੁਰੂਆਤੀ ਸਿਆਸੀ ਮਜ਼ਬੂਤੀ ਨੇ ਗੰਗਾ ਬੇਸਿਨ ਵਿੱਚ ਸਥਿਤ ਮੌਰੀਆ ਅਤੇ ਗੁਪਤ ਸਾਮਰਾਜ ਨੂੰ ਜਨਮ ਦਿੱਤਾ। ਉਹਨਾਂ ਦਾ ਸਮੂਹਿਕ ਯੁੱਗ ਵਿਆਪਕ ਰਚਨਾਤਮਕਤਾ ਨਾਲ ਭਰਿਆ ਹੋਇਆ ਸੀ, ਪਰ ਔਰਤਾਂ ਦੀ ਡਿੱਗਦੀ ਸਥਿਤੀ, ਅਤੇ ਵਿਸ਼ਵਾਸ ਦੀ ਇੱਕ ਸੰਗਠਿਤ ਪ੍ਰਣਾਲੀ ਵਿੱਚ ਛੂਤ-ਛਾਤ ਨੂੰ ਸ਼ਾਮਲ ਕਰਨ ਦੁਆਰਾ ਵੀ ਚਿੰਨ੍ਹਿਤ ਕੀਤਾ ਗਿਆ ਸੀ। ਦੱਖਣੀ ਭਾਰਤ ਵਿੱਚ, ਮੱਧ ਰਾਜਾਂ ਨੇ ਦੱਖਣ-ਪੂਰਬੀ ਏਸ਼ੀਆ ਦੇ ਰਾਜਾਂ ਨੂੰ ਦ੍ਰਾਵਿੜ-ਭਾਸ਼ਾ ਦੀਆਂ ਲਿਪੀਆਂ ਅਤੇ ਧਾਰਮਿਕ ਸਭਿਆਚਾਰਾਂ ਨੂੰ ਨਿਰਯਾਤ ਕੀਤਾ।ਸ਼ੁਰੂਆਤੀ ਮੱਧਕਾਲੀ ਯੁੱਗ ਵਿੱਚ, ਈਸਾਈ ਧਰਮ, ਇਸਲਾਮ, ਯਹੂਦੀ ਧਰਮ, ਅਤੇ ਜੋਰਾਸਟ੍ਰੀਅਨ ਧਰਮ ਭਾਰਤ ਦੇ ਦੱਖਣੀ ਅਤੇ ਪੱਛਮੀ ਤੱਟਾਂ ਉੱਤੇ ਸਥਾਪਿਤ ਹੋ ਗਏ ਸਨ।ਮੱਧ ਏਸ਼ੀਆ ਦੀਆਂ ਮੁਸਲਿਮ ਫੌਜਾਂ ਨੇ ਰੁਕ-ਰੁਕ ਕੇ ਭਾਰਤ ਦੇ ਉੱਤਰੀ ਮੈਦਾਨਾਂ ਨੂੰ ਆਪਣੇ ਕਬਜ਼ੇ ਵਿੱਚ ਕਰ ਲਿਆ, ਅੰਤ ਵਿੱਚ ਦਿੱਲੀ ਸਲਤਨਤ ਦੀ ਸਥਾਪਨਾ ਕੀਤੀ, ਅਤੇ ਉੱਤਰੀ ਭਾਰਤ ਨੂੰ ਮੱਧਕਾਲੀ ਇਸਲਾਮ ਦੇ ਬ੍ਰਹਿਮੰਡੀ ਨੈਟਵਰਕ ਵਿੱਚ ਖਿੱਚ ਲਿਆ। 15ਵੀਂ ਸਦੀ ਵਿੱਚ, ਵਿਜੈਨਗਰ ਸਾਮਰਾਜ ਨੇ ਦੱਖਣ ਭਾਰਤ ਵਿੱਚ ਇੱਕ ਲੰਬੇ ਸਮੇਂ ਤੱਕ ਚੱਲਣ ਵਾਲੇ ਸੰਯੁਕਤ ਹਿੰਦੂ ਸੱਭਿਆਚਾਰ ਦੀ ਸਿਰਜਣਾ ਕੀਤੀ।ਪੰਜਾਬ ਵਿੱਚ, ਸਿੱਖ ਧਰਮ ਦਾ ਉਭਾਰ ਹੋਇਆ, ਸੰਸਥਾਗਤ ਧਰਮ ਨੂੰ ਰੱਦ ਕਰਦਾ ਹੋਇਆ।ਮੁਗਲ ਸਾਮਰਾਜ, 1526 ਵਿੱਚ, ਦੋ ਸਦੀਆਂ ਦੀ ਸਾਪੇਖਿਕ ਸ਼ਾਂਤੀ ਦੀ ਸ਼ੁਰੂਆਤ ਕੀਤੀ, ਚਮਕਦਾਰ ਆਰਕੀਟੈਕਚਰ ਦੀ ਵਿਰਾਸਤ ਛੱਡ ਕੇ। ਹੌਲੀ-ਹੌਲੀ ਬ੍ਰਿਟਿਸ਼ ਈਸਟ ਇੰਡੀਆ ਕੰਪਨੀ ਦੇ ਸ਼ਾਸਨ ਦਾ ਵਿਸਤਾਰ ਹੋਇਆ, ਜਿਸ ਨੇ ਭਾਰਤ ਨੂੰ ਇੱਕ ਬਸਤੀਵਾਦੀ ਆਰਥਿਕਤਾ ਵਿੱਚ ਬਦਲ ਦਿੱਤਾ, ਪਰ ਇਸਦੀ ਪ੍ਰਭੂਸੱਤਾ ਨੂੰ ਵੀ ਮਜ਼ਬੂਤ ਕੀਤਾ। ਬ੍ਰਿਟਿਸ਼ ਕ੍ਰਾਊਨ ਸ਼ਾਸਨ 1858 ਵਿੱਚ ਸ਼ੁਰੂ ਹੋਇਆ। ਭਾਰਤੀਆਂ ਨੂੰ ਦਿੱਤੇ ਗਏ ਅਧਿਕਾਰ ਹੌਲੀ-ਹੌਲੀ ਦਿੱਤੇ ਗਏ, ਪਰ ਤਕਨੀਕੀ ਤਬਦੀਲੀਆਂ ਪੇਸ਼ ਕੀਤੀਆਂ ਗਈਆਂ, ਅਤੇ ਸਿੱਖਿਆ ਅਤੇ ਜਨਤਕ ਜੀਵਨ ਦੇ ਆਧੁਨਿਕ ਵਿਚਾਰਾਂ ਨੇ ਜੜ੍ਹ ਫੜ ਲਈ। ਇੱਕ ਮੋਹਰੀ ਅਤੇ ਪ੍ਰਭਾਵਸ਼ਾਲੀ ਰਾਸ਼ਟਰਵਾਦੀ ਲਹਿਰ ਉਭਰੀ, ਜੋ ਅਹਿੰਸਕ ਵਿਰੋਧ ਲਈ ਮਸ਼ਹੂਰ ਸੀ ਅਤੇ ਬ੍ਰਿਟਿਸ਼ ਸ਼ਾਸਨ ਨੂੰ ਖਤਮ ਕਰਨ ਦਾ ਮੁੱਖ ਕਾਰਕ ਬਣ ਗਈ। 1947 ਵਿੱਚ ਬ੍ਰਿਟਿਸ਼ ਭਾਰਤੀ ਸਾਮਰਾਜ ਨੂੰ ਦੋ ਆਜ਼ਾਦ ਰਾਜਾਂ ਵਿੱਚ ਵੰਡਿਆ ਗਿਆ ਸੀ, ਹਿੰਦੂ-ਬਹੁਗਿਣਤੀ ਭਾਰਤ ਦਾ ਡੋਮੀਨੀਅਨ ਅਤੇ ਇੱਕ ਮੁਸਲਿਮ-ਬਹੁਗਿਣਤੀ ਪਾਕਿਸਤਾਨ ਦਾ ਡੋਮੀਨੀਅਨ, ਵੱਡੇ ਪੱਧਰ 'ਤੇ ਜਾਨੀ ਨੁਕਸਾਨ ਅਤੇ ਇੱਕ ਬੇਮਿਸਾਲ ਪਰਵਾਸ ਦੇ ਵਿਚਕਾਰ।ਭਾਰਤ 1950 ਤੋਂ ਇੱਕ ਸੰਘੀ ਗਣਰਾਜ ਰਿਹਾ ਹੈ, ਇੱਕ ਲੋਕਤੰਤਰੀ ਸੰਸਦੀ ਪ੍ਰਣਾਲੀ ਦੁਆਰਾ ਸ਼ਾਸਨ ਕੀਤਾ ਜਾਂਦਾ ਹੈ। ਇਹ ਬਹੁਲਵਾਦੀ, ਬਹੁ-ਭਾਸ਼ੀ ਅਤੇ ਬਹੁ-ਜਾਤੀ ਸਮਾਜ ਹੈ। ਭਾਰਤ ਦੀ ਆਬਾਦੀ 1951 ਵਿੱਚ 361 ਮਿਲੀਅਨ ਤੋਂ ਵਧ ਕੇ 2022 ਵਿੱਚ ਲਗਭਗ 1.4 ਬਿਲੀਅਨ ਹੋ ਗਈ। ਉਸੇ ਸਮੇਂ ਦੌਰਾਨ, ਇਸਦੀ ਨਾਮਾਤਰ ਪ੍ਰਤੀ ਵਿਅਕਤੀ ਆਮਦਨ US$64 ਸਾਲਾਨਾ ਤੋਂ US$2,601 ਤੱਕ ਵਧ ਗਈ, ਅਤੇ ਇਸਦੀ ਸਾਖਰਤਾ ਦਰ 16.6% ਤੋਂ 74% ਹੋ ਗਈ। 1951 ਵਿੱਚ ਮੁਕਾਬਲਤਨ ਬੇਸਹਾਰਾ ਦੇਸ਼ ਹੋਣ ਤੋਂ ਭਾਰਤ ਇੱਕ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਅਤੇ ਸੂਚਨਾ ਤਕਨਾਲੋਜੀ ਸੇਵਾਵਾਂ ਦਾ ਇੱਕ ਕੇਂਦਰ ਬਣ ਗਿਆ ਹੈ, ਇੱਕ ਵਿਸਤ੍ਰਿਤ ਮੱਧ ਵਰਗ ਦੇ ਨਾਲ। ਇਸਦਾ ਇੱਕ ਸਪੇਸ ਪ੍ਰੋਗਰਾਮ ਹੈ। ਭਾਰਤੀ ਫਿਲਮਾਂ, ਸੰਗੀਤ ਅਤੇ ਅਧਿਆਤਮਿਕ ਸਿੱਖਿਆਵਾਂ ਗਲੋਬਲ ਸੱਭਿਆਚਾਰ ਵਿੱਚ ਵਧਦੀ ਭੂਮਿਕਾ ਨਿਭਾਉਂਦੀਆਂ ਹਨ। ਭਾਰਤ ਨੇ ਆਪਣੀ ਗਰੀਬੀ ਦੀ ਦਰ ਨੂੰ ਕਾਫ਼ੀ ਹੱਦ ਤੱਕ ਘਟਾ ਦਿੱਤਾ ਹੈ, ਹਾਲਾਂਕਿ ਆਰਥਿਕ ਅਸਮਾਨਤਾ ਵਧਣ ਦੀ ਕੀਮਤ 'ਤੇ। ਭਾਰਤ ਇੱਕ ਪਰਮਾਣੂ-ਹਥਿਆਰ ਵਾਲਾ ਦੇਸ਼ ਹੈ, ਜੋ ਫੌਜੀ ਖਰਚਿਆਂ ਵਿੱਚ ਉੱਚ ਦਰਜੇ 'ਤੇ ਹੈ। ਇਸ ਦੇ ਆਪਣੇ ਗੁਆਂਢੀ ਦੇਸ਼ਾਂ ਪਾਕਿਸਤਾਨ ਅਤੇ ਚੀਨ ਨਾਲ ਕਸ਼ਮੀਰ ਨੂੰ ਲੈ ਕੇ ਵਿਵਾਦ ਹਨ, ਜੋ 20ਵੀਂ ਸਦੀ ਦੇ ਅੱਧ ਤੋਂ ਅਣਸੁਲਝੇ ਹੋਏ ਹਨ। ਭਾਰਤ ਨੂੰ ਜਿਨ੍ਹਾਂ ਸਮਾਜਿਕ-ਆਰਥਿਕ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ, ਉਨ੍ਹਾਂ ਵਿੱਚ ਲਿੰਗ ਅਸਮਾਨਤਾ, ਬਾਲ ਕੁਪੋਸ਼ਣ, ਅਤੇ ਹਵਾ ਪ੍ਰਦੂਸ਼ਣ ਦੇ ਵਧਦੇ ਪੱਧਰ। ਭਾਰਤ ਦੀ ਧਰਤੀ ਮੈਗਾਡਾਇਵਰਸ ਹੈ, ਚਾਰ ਜੈਵ ਵਿਭਿੰਨਤਾ ਦੇ ਹੌਟਸਪੌਟਸ ਦੇ ਨਾਲ। ਇਸਦੇ ਜੰਗਲਾਂ ਵਿੱਚ ਇਸਦੇ ਖੇਤਰ ਦਾ 21.7% ਸ਼ਾਮਲ ਹੈ। ਭਾਰਤ ਦੇ ਜੰਗਲੀ ਜੀਵ, ਜਿਨ੍ਹਾਂ ਨੂੰ ਭਾਰਤ ਦੀ ਸੰਸਕ੍ਰਿਤੀ ਵਿੱਚ ਪਰੰਪਰਾਗਤ ਤੌਰ 'ਤੇ ਸਹਿਣਸ਼ੀਲਤਾ ਨਾਲ ਦੇਖਿਆ ਜਾਂਦਾ ਹੈ, ਨੂੰ ਇਹਨਾਂ ਜੰਗਲਾਂ ਵਿੱਚ, ਅਤੇ ਕਿਤੇ ਹੋਰ, ਸੁਰੱਖਿਅਤ ਨਿਵਾਸ ਸਥਾਨਾਂ ਵਿੱਚ ਸਮਰਥਨ ਪ੍ਰਾਪਤ ਹੈ।.
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਗੁਰਮੁਖੀ (ਪੰਜਾਬੀ: گُرمُکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਇੱਕਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ ਜਾਂ ਇਹ ਕਹਿ ਲਿਆ ਜਾਵੇ ਕਿ ਇਸਲਾਮਿਕ ਰਹੱਸਵਾਦ ਨੂੰ ਸੂਫ਼ੀਵਾਦ ਜਾਂ ਤਸਉਫ਼ ਕਿਹਾ ਜਾਂਦਾ ਹੈ। ਇਸ ਵਿੱਚ ਮਸਤ ਹੋਣ ਵਾਲੇ ਸੂਫ਼ੀ ਨੂੰ ਅਹਿਲੇ ਹੱਕ ਆਖਦੇ ਹਨ।ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿੱਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇੱਕ ਮਘਦੀ ਧੂਣੀ ਸੀ ਤੇ ਇੱਕ ਲਟਾ-ਲਟ ਬਲਦੀ ਲਾਟ।”
ਗੂਰੁ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦਸਾਂ ਵਿਚੋਂ ਦੂਜੇ ਗੁਰੂ ਸਨ। ਇਹਨਾਂ ਦਾ ਜਨਮ ਹਿੰਦੂ ਖ਼ਾਨਦਾਨ ਵਿੱਚ, ਜਮਾਂਦਰੂ ਨਾਮ ਲਹਿਣੇ ਨਾਲ਼, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਨੇੜੇ) ਪੰਜਾਬ ਵਿਖੇ ਹੋਇਆ। ਭਾਈ ਲਹਿਣਾ ਖੱਤਰੀ ਟੱਬਰ ਵਿੱਚ ਪਲ਼ਿਆ, ਜਿਸਦੇ ਪਿਓ ਨਿੱਕੇ ਸਕੇਲ ਦੇ ਸੁਦਾਗਰ ਸੀ, ਅਤੇ ਆਪ ਉਹ ਦੁਰਗਾ ਦੇ ਪੁਜਾਰੀ ਸਨ। ਇਹਨਾਂ ਦੀ ਮੁਲਾਕਾਤ ਗੁਰੂ ਨਾਨਕ, ਸਿੱਖੀ ਦੇ ਬਾਨੀ ਨਾਲ਼ ਹੋਣ ਤੋਂ ਬਾਅਦ ਇਹ ਸਿੱਖ ਬਣ ਗਏ। ਗੁਰੂ ਨਾਨਕ ਸਾਹਿਬ ਨੇ ਲਹਿਣਾ ਨਾਮ ਤਬਦੀਲ ਕਰ ਅੰਗਦ ("ਮੇਰਾ ਆਪਣਾ ਅੰਗ") ਰੱਖ ਦਿੱਤਾ, ਅਤੇ ਆਪਣੇ ਪੁੱਤਾਂ ਦੀ ਬਜਾਏ ਅੰਗਦ ਨੂੰ ਦੂਜਾ ਗੁਰੂ ਐਲਾਨ ਦਿੱਤਾ।ਗੁਰੂ ਨਾਨਕ ਦੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਬਾਅਦ, 1539 ਵਿੱਚ ਗੁਰੂ ਅੰਗਦ ਸਿੱਖਾਂ ਦੇ ਰਹਿਬਰ ਬਣੇ। ਇਹ ਸਿੱਖੀ ਵਿੱਚ ਗੁਰਮੁਖੀ ਨੂੰ ਇਖਤਿਆਰ ਅਤੇ ਮਿਆਰਬੰਦ ਕਰਨ ਲਈ ਮਸ਼ਹੂਰ ਹਨ। ਇਹਨਾਂ ਨੇ ਨਾਨਕ ਦੇ ਵਾਕ ਇਕੱਤਰ ਕਰਨੇ ਸ਼ੁਰੂ ਕੀਤੇ, ਨਾਲ਼ 63 ਵਾਕ ਆਪ ਰਚੇ। ਆਪਣੇ ਪੁੱਤਾਂ ਦੀ ਬਜਾਏ, ਇਹਨਾਂ ਨੇ ਆਪਣੇ ਮੁਰੀਦ ਅਮਰਦਾਸ ਨੂੰ ਗੁਰੂ ਤਖ਼ਤ ਦਾ ਵਾਰਸ ਅਤੇ ਤੀਜਾ ਗੁਰੂ ਐਲਾਨਿਆ।
ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਜਾਂ ਸ਼੍ਰੀ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰੂਦੁਆਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰੂਦਵਾਰਾ ਚੌਥੇ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਪੰਜਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ 1606 ਵਿੱਚ ਸ਼੍ਰੀ ਅਕਾਲ ਤਖਤ ਸਾਹਿਬ ਜੀ ਦਾ ਨੀਂਹ ਪੱਥਰ ਛੇਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਸ਼੍ਰੀ ਹਰਿਮੰਦਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਸ਼ਹੀਦ ਦੀ ਸ਼ਹੀਦੀ ਵੀ ੧੬੫੭ ਦੇ ਜਹਾਨ ਖ਼ਾਨ ਵਾਲੇ ਹਮਲੇ ਦੌਰਾਨ ਹੀ ਸ਼੍ਰੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ। ਅੱਜ ਬਾਬਾ ਜੀ ਦੀ ਯਾਦ ਵਿੱਚ ਸ਼੍ਰੀ ਹਰਿਮੰਦਰ ਸਾਹਿਬ ਜੀ ਦੀ ਪਰਿਕਰਮਾ ਵਿੱਚ ਸ਼ਹੀਦੀ ਬੁੰਗਾ ਸਥਿਤ ਹੈ, ਜਿੱਥੇ ਲੜੀਵਾਰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਚਲਦੇ ਰਹਿੰਦੇ ਹਨ।
ਸ੍ਰੀ ਦਸਮ ਗ੍ਰੰਥ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਦੁਆਰਾ ਲਿਖਿਆ ਗਿਆ ਸਿੱਖ ਪਵਿੱਤਰ ਗ੍ਰੰਥ ਹੈ । ਇਸ ਦੇ ਲਿਖਾਰੀ ਪ੍ਰਤੀ ਕਈ ਵਿਚਾਰ ਹਨ, ਕੁਝ ਇਸਨੂੰ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਲਿਖਿਆ ਮੰਨਦੇ ਹਨ ਅਤੇ ਕੁਝ ਨਹੀਂ। ਇਸ ਗ੍ਰੰਥ ਵਿੱਚ 15 ਲਿਖਤਾਂ ਹਨ। ਲੇਖਕ ਬਾਰੇ ਬਹੁਤ ਸਾਰੇ ਵਿਚਾਰ ਹਨ, ਪਰ ਆਮ ਤੌਰ 'ਤੇ ਵਿਦਵਾਨ, ਅਕਾਦਮਿਕ ਅਤੇ ਸਿੱਖ ਗੁਰੂ ਗੋਬਿੰਦ ਸਿੰਘ ਨੂੰ ਲੇਖਕ ਮੰਨਦੇ ਹਨ।
ਮੇਲ ਕਰਾਦੇ ਰੱਬਾ, ਇੱਕ ਭਾਰਤੀ ਪੰਜਾਬੀ-ਭਾਸ਼ਾ ਦੀ ਫ਼ਿਲਮ ਹੈ ਜੋ ਨਵਨੀਤ ਸਿੰਘ ਦੁਆਰਾ ਨਿਰਦੇਸ਼ਿਤ ਹੈ ਅਤੇ ਧੀਰਜ ਰਤਨ ਦੁਆਰਾ ਲਿਖੀ ਗਈ ਹੈ। ਇਸਦਾ ਨਿਰਮਾਣ ਰਾਜਨ ਬੱਤਰਾ ਅਤੇ ਵਿਵੇਕ ਓਹਰੀ ਨੇ ਕੀਤਾ ਸੀ। ਇਸ ਵਿੱਚ ਜਿੰਮੀ ਸ਼ੇਰਗਿੱਲ ਅਤੇ ਨੀਰੂ ਬਾਜਵਾ ਨੇ ਕੰਮ ਕੀਤਾ ਹੈ। ਗਾਇਕ ਗਿੱਪੀ ਗਰੇਵਾਲ ਨੇ ਇਸ ਫ਼ਿਲਮ ਨਾਲ਼ ਆਪਣੇ ਅਦਾਕਾਰੀ ਕੈਰੀਅਰ ਦਾ ਆਗਾਜ਼ ਕੀਤਾ। ਅਮਰ ਨੂਰੀ, ਸੁਨੀਤਾ ਧੀਰ ਅਤੇ ਸ਼ਵਿੰਦਰ ਮਾਹਲ ਨੇ ਵੀ ਇਸ ਫ਼ਿਲਮ ਵਿੱਚ ਅਦਾਕਾਰੀ ਕੀਤੀ। ਇਹ ਫ਼ਿਲਮ 16 ਜੁਲਾਈ 2010 ਨੂੰ ਰਿਲੀਜ਼ ਹੋਈ ਸੀ।
ਸਿੱਖਿਆ ਸਿੱਖਣ ਦੀ ਸਹੂਲਤ ਜਾਂ ਗਿਆਨ, ਹੁਨਰ, ਕਦਰਾਂ ਕੀਮਤਾਂ, ਨੈਤਿਕਤਾ, ਵਿਸ਼ਵਾਸਾਂ ਅਤੇ ਆਦਤਾਂ ਦੀ ਪ੍ਰਾਪਤੀ ਦੀ ਪ੍ਰਕਿਰਿਆ ਹੈ। ਵਿੱਦਿਅਕ ਢੰਗਾਂ ਵਿੱਚ ਸਿੱਖਿਆ, ਸਿਖਲਾਈ, ਕਹਾਣੀ ਸੁਣਾਉਣਾ, ਵਿਚਾਰ ਵਟਾਂਦਰੇ ਅਤੇ ਨਿਰਦੇਸ਼ਤ ਖੋਜ ਸ਼ਾਮਲ ਹਨ। ਸਿੱਖਿਆ ਅਕਸਰ ਸਿਖਿਅਕਾਂ ਦੀ ਰਹਿਨੁਮਾਈ ਅਧੀਨ ਹੁੰਦੀ ਹੈ, ਹਾਲਾਂਕਿ ਸਿਖਿਆਰਥੀ ਆਪਣੇ ਆਪ ਨੂੰ ਸਿੱਖਿਅਤ ਵੀ ਕਰ ਸਕਦੇ ਹਨ। ਸਿੱਖਿਆ ਨੂੰ ਰਸਮੀ ਜਾਂ ਗੈਰ-ਰਸਮੀ ਸ਼੍ਰੇਣੀਆਂ ਵਿੱਚ ਲਿਆ ਜਾ ਸਕਦਾ ਹੈ। ਕਿਸੇ ਵੀ ਅਨੁਭਵ ਨੂੰ, ਜਿਸਦਾ ਸੋਚਣ, ਮਹਿਸੂਸ ਕਰਨ ਜਾਂ ਕੰਮ ਕਰਨ ਦੇ ਢੰਗ ਤਰੀਕੇ ਵਿੱਚ ਬਦਲਾਅ ਆਵੇ,ਉਸ ਅਨੁਭਵ ਨੂੰ ਸਿੱਖਿਆ ਮੰਨਿਆ ਜਾ ਸਕਦਾ ਹੈ। ਸਿੱਖਿਆ ਦੀ ਕਾਰਜਪ੍ਰਣਾਲੀ ਨੂੰ ਸਿੱਖਿਆ ਸ਼ਾਸਤਰ (ਪੈਡਾਗੋਜੀ) ਕਿਹਾ ਜਾਂਦਾ ਹੈ।ਸਿੱਖਿਆ ਨੂੰ ਆਮ ਤੌਰ ਤੇ ਪ੍ਰੀ ਪ੍ਰਾਇਮਰੀ ਸਕੂਲ ਜਾਂ ਕਿੰਡਰਗਾਰਟਨ, ਪ੍ਰਾਇਮਰੀ ਸਕੂਲ, ਸੈਕੰਡਰੀ ਸਕੂਲ ਅਤੇ ਫਿਰ ਕਾਲਜ, ਯੂਨੀਵਰਸਿਟੀ, ਜਾਂ ਅਪ੍ਰੈਂਟਿਸਸ਼ਿਪ ਦੇ ਪੜਾਵਾਂ ਵਿੱਚ ਵੰਡਿਆ ਜਾਂਦਾ ਹੈ।
ਖੇਤੀਬਾੜੀ (ਅੰਗ੍ਰੇਜ਼ੀ: Agriculture) ਵਿੱਚ ਖੇਤੀ ਦਾ ਵਿਗਿਆਨ ਜਾਂ ਅਭਿਆਸ, ਜਿਸ ਵਿੱਚ ਫਸਲਾਂ ਦੇ ਉਗਾਉਣ ਲਈ ਮਿੱਟੀ ਦੀ ਕਾਸ਼ਤ ਅਤੇ ਭੋਜਨ, ਉੱਨ ਅਤੇ ਹੋਰ ਉਤਪਾਦ ਪ੍ਰਦਾਨ ਕਰਨ ਲਈ ਪੌਦਿਆਂ ਅਤੇ ਜਾਨਵਰਾਂ ਦੀ ਪਰਵਰਿਸ਼ (ਪਾਲਣ-ਪੋਸ਼ਣ) ਸ਼ਾਮਲ ਹੈ। ਖੇਤੀਬਾੜੀ ਅਜਿਹੀ ਕਿਰਿਆ ਹੈ ਜੋ ਮਨੁੱਖੀ ਜੀਵਨ ਨੂੰ ਕਾਇਮ ਰੱਖਣ ਅਤੇ ਵਧਾਉਣ ਲਈ ਕੀਤੀ ਜਾਂਦੀ ਹੈ। ਖੇਤੀਬਾੜੀ ਵਿੱਚ ਫਸਲਾਂ ਅਤੇ ਪਸ਼ੂਆਂ ਦੇ ਉਤਪਾਦਨ, ਪਸ਼ੂ-ਪਾਲਣ, ਜਲ-ਖੇਤੀ, ਮੱਛੀ ਪਾਲਣ ਅਤੇ ਭੋਜਨ ਅਤੇ ਗੈਰ-ਭੋਜਨ ਉਤਪਾਦਾਂ ਲਈ ਜੰਗਲਾਤ ਸ਼ਾਮਲ ਹਨ। ਮਨੁੱਖੀ ਸਭਿਅਤਾ ਦੇ ਉਭਾਰ ਵਿੱਚ ਖੇਤੀਬਾੜੀ ਮੁੱਖ ਵਿਕਾਸ ਸੀ, ਜਿਸ ਨਾਲ ਪਾਲਤੂ ਨਸਲਾਂ ਦੀ ਖੇਤੀ ਨੇ ਵਾਧੂ ਭੋਜਨ ਪੈਦਾ ਕੀਤਾ, ਜਿਸ ਨਾਲ ਲੋਕਾਂ ਨੂੰ ਸ਼ਹਿਰਾਂ ਵਿੱਚ ਰਹਿਣ ਦੇ ਯੋਗ ਬਣਾਇਆ ਗਿਆ। ਖੇਤੀਬਾੜੀ ਦੇ ਅਧਿਐਨ ਨੂੰ ਖੇਤੀਬਾੜੀ ਵਿਗਿਆਨ ਵਜੋਂ ਜਾਣਿਆ ਜਾਂਦਾ ਹੈ। ਖੇਤੀਬਾੜੀ ਦਾ ਇਤਿਹਾਸ ਹਜ਼ਾਰਾਂ ਸਾਲ ਪੁਰਾਣਾ ਹੈ, ਅਤੇ ਇਸਦੇ ਵਿਕਾਸ ਨੂੰ ਬਹੁਤ ਸਾਰੇ ਵੱਖੋ-ਵੱਖਰੇ ਮਾਹੌਲ, ਸਭਿਆਚਾਰਾਂ ਅਤੇ ਤਕਨਾਲੋਜੀਆਂ ਦੁਆਰਾ ਚਲਾਇਆ ਅਤੇ ਪਰਿਭਾਸ਼ਤ ਕੀਤਾ ਗਿਆ ਹੈ। ਜਦੋਂ ਕਿ ਮਨੁੱਖਾਂ ਨੇ ਘੱਟੋ-ਘੱਟ 105,000 ਸਾਲ ਪਹਿਲਾਂ ਅਨਾਜ ਇਕੱਠਾ ਕਰਨਾ ਸ਼ੁਰੂ ਕੀਤਾ ਸੀ, ਨਵੇਂ ਕਿਸਾਨਾਂ ਨੇ ਉਨ੍ਹਾਂ ਨੂੰ ਲਗਭਗ 11,500 ਸਾਲ ਪਹਿਲਾਂ ਬੀਜਣਾ ਸ਼ੁਰੂ ਕੀਤਾ ਸੀ। ਭੇਡਾਂ, ਬੱਕਰੀਆਂ, ਸੂਰ ਅਤੇ ਪਸ਼ੂ 10,000 ਸਾਲ ਪਹਿਲਾਂ ਪਾਲਤੂ ਸਨ। ਦੁਨੀਆ ਦੇ ਘੱਟੋ-ਘੱਟ 11 ਖੇਤਰਾਂ ਵਿੱਚ ਪੌਦਿਆਂ ਦੀ ਸੁਤੰਤਰ ਤੌਰ 'ਤੇ ਕਾਸ਼ਤ ਕੀਤੀ ਗਈ ਸੀ। ਵੀਹਵੀਂ ਸਦੀ ਵਿੱਚ, ਵੱਡੇ ਪੈਮਾਨੇ ਦੇ ਮੋਨੋਕਲਚਰ 'ਤੇ ਆਧਾਰਿਤ ਉਦਯੋਗਿਕ ਖੇਤੀ ਖੇਤੀ ਉਤਪਾਦਨ 'ਤੇ ਹਾਵੀ ਹੋ ਗਈ।ਆਧੁਨਿਕ ਖੇਤੀਬਾੜੀ ਵਿਗਿਆਨ, ਪਲਾਂਟ ਬ੍ਰੀਡਿੰਗ, ਐਗਰੀਕੋਮਿਕਲ (ਕੀਟਨਾਸ਼ਕਾਂ ਅਤੇ ਖਾਦਾਂ), ਅਤੇ ਤਕਨੀਕੀ ਵਿਕਾਸ ਦੇ ਬਹੁਤ ਸਾਰੇ ਵਰਗਾਂ ਵਿੱਚ ਕਿਸਾਨ ਦੀ ਪੈਦਾਵਾਰ ਵਿੱਚ ਵਾਧਾ ਹੋਇਆ ਹੈ, ਪਰ ਉਸੇ ਸਮੇਂ ਵਿਆਪਕ ਵਾਤਾਵਰਣਕ ਨੁਕਸਾਨ ਅਤੇ ਨਕਾਰਾਤਮਕ ਮਨੁੱਖੀ ਸਿਹਤ ਪ੍ਰਭਾਵਾਂ ਦਾ ਕਾਰਨ ਵੀ ਸਾਹਮਨੇ ਆਇਆ ਹੈ। ਪਸ਼ੂ ਪਾਲਣ ਵਿੱਚ ਚੋਣਵੇਂ ਪ੍ਰਜਨਨ ਅਤੇ ਆਧੁਨਿਕ ਰਵਾਇਤਾਂ ਨੇ ਮੀਟ ਦੀ ਪੈਦਾਵਾਰ ਵਿੱਚ ਵੀ ਵਾਧਾ ਕੀਤਾ ਹੈ, ਪਰੰਤੂ ਜਾਨਵਰਾਂ ਦੀ ਭਲਾਈ ਅਤੇ ਐਂਟੀਬਾਇਓਟਿਕਸ, ਵਿਕਾਸ ਦੇ ਹਾਰਮੋਨਸ, ਅਤੇ ਉਦਯੋਗਿਕ ਮੀਟ ਦੇ ਉਤਪਾਦਨ ਵਿੱਚ ਆਮ ਤੌਰ ਤੇ ਵਰਤੇ ਜਾਂਦੇ ਹੋਰ ਰਸਾਇਣਾਂ ਦੇ ਸਿਹਤ ਪ੍ਰਭਾਵ ਬਾਰੇ ਚਿੰਤਾਵਾਂ ਨੂੰ ਉਠਾਇਆ ਹੈ। ਅਨੁਵੰਸ਼ਕ ਰੂਪ ਵਿੱਚ ਸੋਧੇ ਹੋਏ ਜੀਵ ਖੇਤੀਬਾੜੀ ਦੇ ਵਧ ਰਹੇ ਹਿੱਸੇ ਹਨ, ਭਾਵੇਂ ਕਿ ਇਹਨਾਂ ਨੂੰ ਕਈ ਦੇਸ਼ਾਂ ਵਿੱਚ ਪਾਬੰਦੀ ਲਗਾਈ ਗਈ ਹੈ ਖੇਤੀਬਾੜੀ ਫੂਡ ਉਤਪਾਦਨ ਅਤੇ ਪਾਣੀ ਪ੍ਰਬੰਧਨ ਵਿਸ਼ਵਵਿਆਪੀ ਮੁੱਦਿਆਂ ਨੂੰ ਵਧਾ ਰਹੇ ਹਨ ਜੋ ਕਈ ਮੋਰਚਿਆਂ 'ਤੇ ਬਹਿਸ ਨੂੰ ਵਧਾ ਰਹੇ ਹਨ। ਹਾਲ ਹੀ ਦਹਾਕਿਆਂ ਵਿੱਚ ਜੈਕਿਫਰਾਂ ਦੀ ਘਾਟ ਸਮੇਤ ਭੂਮੀ ਅਤੇ ਜਲ ਸਰੋਤ ਦੇ ਮਹੱਤਵਪੂਰਨ ਪਤਨ, ਅਤੇ ਗਲੋਬਲ ਵਾਰਮਿੰਗ ਬਾਰੇ ਖੇਤੀਬਾੜੀ ਅਤੇ ਖੇਤੀਬਾੜੀ ਵਿੱਚ ਗਲੋਬਲ ਵਾਰਮਿੰਗ ਦੇ ਪ੍ਰਭਾਵਾਂ ਨੂੰ ਹਾਲੇ ਵੀ ਪੂਰੀ ਤਰ੍ਹਾਂ ਸਮਝਿਆ ਨਹੀਂ ਗਿਆ। ਮੁੱਖ ਖੇਤੀਬਾੜੀ ਉਤਪਾਦਾਂ ਵਿੱਚ ਭੋਜਨ, ਫਾਈਬਰ, ਈਂਧਨ ਅਤੇ ਕੱਚੇ ਮਾਲ (ਜਿਵੇਂ ਕਿ ਰਬੜ) ਆਦਿ ਸ਼ਾਮਿਲ ਹਨ। ਖਾਸ ਭੋਜਨ ਵਿੱਚ ਅਨਾਜ (ਅਨਾਜ), ਸਬਜ਼ੀਆਂ, ਫਲ, ਤੇਲ, ਮੀਟ ਅਤੇ ਮਸਾਲੇ ਸ਼ਾਮਲ ਹਨ। ਫਾਈਬਰਸ ਵਿੱਚ ਕਪਾਹ, ਉੱਨ, ਭੰਗ, ਰੇਸ਼ਮ ਅਤੇ ਸਣ ਸ਼ਾਮਲ ਹੁੰਦੇ ਹਨ.
ਕਿੱਸਾ ਅਰਬੀ ਭਾਸ਼ਾ ਦਾ ਸ਼ਬਦ ਹੈ ਤੇ ਇਸ ਦੇ ਅਰਥ ਹਨ, ਕਹਾਣੀ, ਕਥਾ ਜਾਂ ਬਿਰਤਾਂਤ। ਪੰਜਾਬੀ ਕਿੱਸਾ ਕਾਵਿ ਦੇ ਬਾਰੇ ਪੰਜਾਬੀ ਸਾਹਿਤ ਦੇ ਵਿਦਵਾਨਾਂ ਦਾ ਵਧੇਰੇ ਮਤ ਇਹੋ ਰਿਹਾਂ ਹੈ ਕਿ ਇਹ ਕੇਵਲ ਫ਼ਾਰਸੀ ਮਸਨਵੀ ਪਰੰਪਰਾ ਰਾਹੀਂ ਪੰਜਾਬੀ ਵਿੱਚ ਆਇਆ ਹੈ ਪਰ ਇਹ ਗੱਲ ਪੂਰਨ ਸੱਚ ਨਹੀਂ ਹੈ। ਜਿਵੇਂ ਮਸਨਵੀ ਵਿੱਚ ਅਸਲ ਕਹਾਣੀ ਦੇ ਸ਼ੁਰੂ ਹੋਣ ਤੋਂ ਪਹਿਲਾਂ ਇੱਕ ਖ਼ਾਸ ਮੰਗਲਾਚਰਨ ਹੁੰਦਾ ਹੈ ਜਿਸ ਵਿੱਚ ਪ੍ਰਭੂ ਦੀ ਉਸਤੁਤ, ਪੀਰਾਂ ਦੀ ਅਰਾਧਨਾ, ਵਕਤ ਦੇ ਬਾਦਸ਼ਾਹ ਦੀ ਸਿਫ਼ਤ, ਮਸਨਵੀ ਲਿਖਣ ਦਾ ਕਾਰਨ, ਆਦਿ ਗੱਲਾਂ ਦਿੱਤੀਆਂ ਹਨ ਪਰ ਪੰਜਾਬੀ ਦੇ ਪਹਿਲੇ ਦੋ ਕਿੱਸਾਕਾਰਾਂ ਦਮੋਦਰ ਅਤੇ ਪੀਲੂ ਨੇ ਆਪਣੇ ਕਿੱਸਿਆਂ ਵਿੱਚ ਮਸਨਵੀ ਵਾਲੀ ਉਕਤ ਰਵਾਇਤ ਨਹੀਂ ਅਪਣਾਈ ਅਤੇ ਕਹਾਣੀ ਦਾ ਬਿਆਨ ਸਿੱਧਾ ਸ਼ੁਰੂ ਕੀਤਾ ਹੈ।
ਲਾਲਾ ਧਨੀ ਰਾਮ ਚਾਤ੍ਰਿਕ (4 ਅਕਤੂਬਰ 1876– 18 ਦਸੰਬਰ 1954) ਆਧੁਨਿਕ ਪੰਜਾਬੀ ਕਵਿਤਾ ਦੇ ਸੰਸਥਾਪਕ ਮੰਨੇ ਜਾਂਦੇ ਹਨ। ਉਹਨਾਂ ਦੀਆਂ ਰਚਨਾਵਾਂ ਪ੍ਰਾਚੀਨ ਅਤੇ ਨਵੀਂ ਪੰਜਾਬੀ ਕਵਿਤਾ ਵਿਚਕਾਰ ਕੜੀ ਹਨ। ਗੁਰਮੁਖੀ ਲਿਪੀ ਲਈ ਟਾਈਪ ਸੈੱਟ ਨੂੰ ਮਿਆਰੀ ਬਣਾਉਣ ਦਾ ਸਿਹਰਾ ਵੀ ਉਹਨਾਂ ਨੂੰ ਜਾਂਦਾ ਹੈ। ਉਹ ਹੀ ਸਭ ਤੋਂ ਪਹਿਲੇ ਵਿਦਵਾਨ ਹਨ, ਜਿਹਨਾਂ ਨੂੰ ਸਾਹਿਤ ਸੇਵਾ ਦੇ ਬਦਲੇ ਉਹਨਾਂ ਦੀ 75ਵੀਂ ਬਰਸੀ ਉੱਤੇ ਅਭਿਨੰਦਨ ਗਰੰਥ ਸਮਰਪਤ ਕਰਕੇ ਸਨਮਾਨਿਤ ਕੀਤਾ ਗਿਆ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਛਪਾਰ ਦਾ ਮੇਲਾ, ਪੰਜਾਬ ਦੇ ਸਮੂਹ ਮੇਲਿਆਂ ਵਿੱਚੋਂ ਇੱਕ ਵਿਲੱਖਣ ਅਤੇ ਸਰੂਪ ਵਿੱਚ ਸੁਚਿੱਤਰ ਮੇਲਾ ਹੈ। ਇਸ ਦਾ ਸਬੰਧ ਪੰਜਾਬੀਆਂ ਦੀ ਪੂਜਾ-ਬਿਰਤੀ ਨਾਲ ਜੁੜਿਆ ਹੋਇਆ ਹੈ। ਇਸ ਮੇਲੇ ਦਾ ਮੁੱਖ ਪ੍ਰਯੋਜਨ ਗੁੱਗੇ ਦੀ ਪੂਜਾ ਅਰਚਨਾ ਕਰਨ ਵਿੱਚ ਨਿਹਿਤ ਮੰਨਿਆ ਗਿਆ ਹੈ। ਗੁੱਗੇ ਦੀ ਪੂਜਾ ‘ਨਾਗ-ਪੂਜਾ’ ਵਰਗੀ ਹੀ ਕੀਤੀ ਜਾਂਦੀ ਹੈ ਜਾਂ ਇਉਂ ਵੀ ਕਹਿ ਸਕਦੇ ਹਾਂ ਕਿ ਨਾਗ ਪੂਜਾ ਦਾ ਕੁਝ ਸੋਧਿਆ ਹੋਇਆ ਰੂਪ ਹੀ ਗੁੱਗਾ ਪੂਜਾ ਹੈ। ਇਸੇ ਭਾਵਨਾ ਬਿਰਤੀ ਸਦਕਾ ਇਹ ਮੇਲਾ ਜ਼ਿਲ੍ਹਾ ਲੁਧਿਆਣਾ ਦੇ ਇੱਕ ਪਿੰਡ ਛਪਾਰ ਵਿਖੇ, ਹਰ ਸਾਲ ਭਾਦਰੋਂ ਮਹੀਨੇ ਦੀ ਚਾਣਨੀ-ਚੌਦਸ ਨੂੰ ਗੁੱਗੇ ਦੀ ਸਥਾਪਤ ਕੀਤੀ ਹੋਈ ਮਾੜੀ ਉੱਪਰ ਬੜੀ ਸੱਜ-ਧੱਜ ਨਾਲ ਲੱਗਦਾ ਹੈ ਅਤੇ ਲਗਪਗ ਸਤ ਦਿਨਾਂ ਤਕ ਖ਼ੂਬ ਭਰਦਾ ਹੈ। ਆਮ ਤੌਰ ਤੇ ਇਹ ਸਤੰਬਰ ਮਹੀਨਾ ਹੁੰਦਾ ਹੈ ਅਤੇ ਇਹ ਮੇਲਾ ਪੰਜਾਬ ਦੇ ਮਾਲਵਾ ਖੇਤਰ ਦੇ ਸਭ ਤੋਂ ਮਸ਼ਹੂਰ ਮੇਲਿਆਂ ਵਿੱਚੋਂ ਇੱਕ ਹੈ। ਇਸ ਮੇਲੇ ਤੇ ਅੱਡ ਅੱਡ ਤਰ੍ਹਾਂ ਦੇ ਝੁਲੇ ਲਗਦੇ ਹਨ ਜਿਵੇ ਕੇ ਚੰਡੋਲ,ਕਿਸ਼ਤੀ,ਮੌਤ ਦਾ ਖੂਹ ਆਦਿ। ਮੇਲੇ ਤੇ ਕਈ ਪ੍ਰਕਾਰ ਦੀਆਂ ਮਠਿਆਈਆਂ ਹੁੰਦੀਆਂ ਹਨ ਜੋ ਕੇ ਖਾਣ ਵਿੱਚ ਸਵਾਦ ਹੁੰਦੀਆਂ ਹਨ ਜਿਵੇ ਕੇ ਪਾਥੀਆਂ, ਗੁਲਾਬ ਜਾਮੁਨ, ਰਸਗੁੱਲੇ ਆਦਿ।
ਸਿੱਧੂ ਮੂਸੇ ਵਾਲਾ ਜਾਂ ਸ਼ੁਭਦੀਪ ਸਿੰਘ ਸਿੱਧੂ (11 ਜੂਨ 1993 – 29 ਮਈ 2022), ਇੱਕ ਪੰਜਾਬੀ ਗਾਇਕ ਅਤੇ ਗੀਤਕਾਰ ਸੀ। ਉਸ ਨੇ ਆਪਣੇ ਸੰਗੀਤਕ ਕਰੀਅਰ ਦੀ ਸ਼ੁਰੂਆਤ 2017 ਵਿੱਚ "ਲਾਇਸੰਸ" ਗੀਤ ਨਾਲ ਕੀਤੀ। ਸਿੱਧੂ ਦੁਆਰਾ ਲਿਖਿਆ ਇਹ ਗੀਤ ਪੰਜਾਬੀ ਗਾਇਕ ਨਿੰਜਾ ਨੇ ਗਾਇਆ। ਇਸ ਤੋਂ ਬਾਅਦ ਅਗਲਾ ਗੀਤ "ਸੋ ਹਾਈ" ਸਿੱਧੂ ਨੇ ਆਪ ਲਿਖਿਆ ਅਤੇ ਗਾਇਆ। ਇਸ ਗੀਤ ਨਾਲ ਸ਼ੁੱਭਦੀਪ ਨੂੰ ਇੱਕ ਨਵੀਨ ਪਹਿਚਾਣ ਮਿਲੀ ਅਤੇ ਆਉਣ ਵਾਲੇ ਕੁਝ ਹੀ ਸਮੇਂ ਵਿੱਚ ਉਸਨੇ ਪੰਜਾਬੀ ਸੰਗੀਤ ਜਗਤ ਵਿੱਚ ਇੱਕ ਵੱਖਰਾ ਨਾਮ ਖੱਟਿਆ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਉਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਸੀ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ 'ਤੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।ਉਹ 1967 ਵਿੱਚ ਸਾਹਿਤ ਅਕਾਦਮੀ (ਭਾਰਤ ਦੀ ਨੈਸ਼ਨਲ ਅਕੈਡਮੀ ਆਫ਼ ਲੈਟਰਜ਼) ਦੁਆਰਾ ਦਿੱਤੇ ਗਏ ਸਾਹਿਤ ਅਕਾਦਮੀ ਪੁਰਸਕਾਰ ਦਾ ਸਭ ਤੋਂ ਘੱਟ ਉਮਰ ਦਾ ਪ੍ਰਾਪਤ ਕਰਤਾ ਬਣ ਗਿਆ, ਜੋ ਕਿ ਪੂਰਨ ਭਗਤ, 'ਲੂਣਾ(1965) ਦੀ ਪ੍ਰਾਚੀਨ ਕਥਾ 'ਤੇ ਆਧਾਰਿਤ ਉਸ ਦੇ ਮਹਾਂਕਾਵਿ ਨਾਟਕ ਲਈ ਮਿਲਿਆ ਸੀ । ਆਧੁਨਿਕ ਪੰਜਾਬੀ ਸਾਹਿਤ ਵਿੱਚ ਇੱਕ ਮਹਾਨ ਰਚਨਾ ਅਤੇ ਜਿਸਨੇ ਆਧੁਨਿਕ ਪੰਜਾਬੀ ਕਿੱਸੇ ਦੀ ਇੱਕ ਨਵੀਂ ਵਿਧਾ ਵੀ ਬਣਾਈ ਹੈ। ਅੱਜ, ਉਸ ਦੀ ਸ਼ਾਇਰੀ ਮੋਹਨ ਸਿੰਘ (ਕਵਿਤਾ) ਅਤੇ ਅੰਮ੍ਰਿਤਾ ਪ੍ਰੀਤਮ ਵਰਗੇ ਆਧੁਨਿਕ ਪੰਜਾਬੀ ਕਵਿਤਾ ਦੇ ਦਿੱਗਜਾਂ,ਦੇ ਨਾਲ ਬਰਾਬਰੀ 'ਤੇ ਖੜ੍ਹੀ ਹੈ, ਜੋ ਸਾਰੇ ਭਾਰਤ-ਪਾਕਿਸਤਾਨ ਸਰਹੱਦ ਦੇ ਦੋਵੇਂ ਪਾਸੇ ਪ੍ਰਸਿੱਧ ਹਨ।
ਗੁਰੂ ਅਮਰਦਾਸ ਜੀ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿਨ੍ਹਾਂ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ। ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।ਅੰਮ੍ਰਿਤਾ ਪ੍ਰੀਤਮ ਦੀ ਸਭ ਤੋਂ ਮਸ਼ਹੂਰ ਕਵਿਤਾ ਅੱਜ ਆਖਾਂ ਵਾਰਿਸ ਸ਼ਾਹ ਨੂੰ ਹੈ ਜਿਸ ਵਿੱਚ ਉਹ ਹਿੰਦੁਸਤਾਨ ਦੀ ਵੰਡ ਤੋਂ ਬਾਅਦ ਹੋਏ ਕਤਲੇਆਮ ਪ੍ਰਤੀ ਆਪਣਾ ਰੋਸ ਦਿਖਾਉਂਦੇ ਹੋਏ ਵਾਰਿਸ ਸ਼ਾਹ ਨੂੰ ਵਾਪਸ ਆਉਣ ਦੀ ਦੁਹਾਈ ਪਾਉਂਦੀ ਹੈ। ਇੱਕ ਨਾਵਲਕਾਰ ਦੇ ਤੌਰ ਉੱਤੇ ਪਿੰਜਰ (1950) ਉਸਦਾ ਸਭ ਤੋਂ ਮਸ਼ਹੂਰ ਨਾਵਲ ਹੈ ਜਿਸ ਉੱਤੇ ਬਾਅਦ ਵਿੱਚ ਇੱਕ ਅਵਾਰਡ ਜੇਤੂ ਫ਼ਿਲਮ ਪਿੰਜਰ (2003) ਵੀ ਬਣੀ।1947 ਵਿੱਚ ਭਾਰਤ ਤੇ ਪਾਕਿਸਤਾਨ ਦੀ ਵੰਡ ਪਿੱਛੋਂ ਇਹ ਲਿਹੌਰ ਤੋਂ ਹਿੰਦੁਸਤਾਨ ਆ ਗਈ।
ਭਾਰਤ ਦਾ ਰਾਸ਼ਟਰਪਤੀ ਦੇਸ਼ ਦਾ ਪਹਿਲਾ ਨਾਗਰਿਕ ਹੁੰਦਾ ਹੈ। ਭਾਰਤ ਦੇ ਸੰਵਿਧਾਨ ਆਰਟੀਕਲ 52 ਅਧੀਨ ਰਾਸ਼ਟਰਪਤੀ ਦਾ ਅਹੁਦਾ ਵਿਵਸਥਿਤ ਹੈ। ਭਾਰਤ ਦਾ ਰਾਸ਼ਟਰਪਤੀ ਨਾ ਮਾਤਰ ਮੁਖੀ ਹੁੰਦਾ ਹੈ। 1967 ਤੋਂ ਲੈ ਕੇ ਹੁਣ ਤਕ, ਇਹ ਕੋਸ਼ਿਸ਼ਾਂ ਹੁੰਦੀਆਂ ਰਹੀਆਂ ਹਨ ਕਿ ਭਾਰਤ ਦੇ ਰਾਸ਼ਟਰਪਤੀ ਨੂੰ ਵਿਦੇਸ਼ੀ ਤਰੀਕੇ ਨਾਲ ਸਰਕਾਰ ਵਿੱਚ ਉਲੀਕੇ ਗਏ ਰਾਸ਼ਟਰਪਤੀ ਦੀ ਭੂਮਿਕਾ ਦੇ ਖ਼ਾਕੇ ਨਾਲੋਂ ਵੱਧ ਸਕ੍ਰਿਆ ਸਿਆਸਤੀ ਹਸਤੀ ਬਣਾਇਆ ਜਾਵੇ। 1967 ਵਿੱਚ ਸੁਪਰੀਮ ਕੋਰਟ ਦੇ ਇੱਕ ਸਿਟਿੰਗ ਚੀਫ਼ ਜਸਟਿਸ ਸੁੱਬਾ ਰਾਓ ਨੇ ਖ਼ੁਦ ਨੂੰ ਸਿਆਸਤਦਾਨਾਂ ਦੇ ਝੇੜਿਆਂ ’ਚ ਲਪੇਟ ਲਿਆ ਅਤੇ ਰਾਸ਼ਟਰਪਤੀ ਬਣਨ ਲਈ ਨਿਆਂ ਪਾਲਿਕਾ ਦੀ ਮਾਣ-ਮਰਿਆਦਾ ਭੁੱਲ ਬੈਠਿਆ। ਚੀਫ਼ ਜਸਟਿਸ ਸੁੱਬਾ ਰਾਓ ਸਵਤੰਤਰ ਪਾਰਟੀ ਤੇ ਜਨਸੰਘ ਅਤੇ ਕਾਂਗਰਸ ਦੇ ਉਮੀਦਵਾਰ ਡਾ.
ਸਿਧਾਰਥ ਗੌਤਮ ਬੁੱਧ (ਸੰਸਕ੍ਰਿਤ: सिद्धार्थ गौतम बुद्ध) ਬੁੱਧ ਧਰਮ ਦੇ ਮੋਢੀ ਅਤੇ ਧਾਰਮਿਕ ਗੁਰੂ ਸਨ। ਉਹਨਾਂ ਦਾ ਜਨਮ 567 ਈਸਾ ਪੂਰਵ ਨੂੰ ਵਿਸਾਖ ਪੂਰਨਮਾਸ਼ੀ ਨੂੰ ਲੁੰਬਨੀ ਵਿੱਚ ਹੋਇਆ। ਉਨ੍ਹਾਂ ਦੀ ਮਾਤਾ ਦਾ ਨਾਮ ਮਹਾਮਾਇਆ ਅਤੇ ਪਿਤਾ ਦਾ ਨਾਮ ਸੁਧੋਦਨ ਸੀ। ਮਹਾਤਮਾ ਬੁੱਧ ਦਾ ਅਸਲੀ ਨਾਮ ਸਿਧਾਰਥ ਅਤੇ ਗੋਤ ਗੌਤਮ ਸੀ। ਬੁੱਧ ਮਤ ਵਿੱਚ ਉਨ੍ਹਾਂ ਨੂੰ ਸਾਕਯ ਮੁਨੀ, ਗੌਤਮ, ਸਾਕਯ ਸਿਹੇ ਆਦਿ ਨਾਵਾਂ ਨਾਲ ਵੀ ਜਾਣਿਆ ਜਾਂਦਾ ਹੈ।
ਡਾਕਟਰ ਭੀਮਰਾਉ ਅੰਬੇਡਕਰ (14 ਅਪ੍ਰੈਲ 1891 - 6 ਦਸੰਬਰ 1956), ਡਾਕਟਰ ਬਾਬਾਸਾਹਿਬ ਅੰਬੇਡਕਰ ਨਾਮ ਨਾਲ ਪ੍ਰਸਿੱਧ ਇੱਕ ਭਾਰਤੀ ਕਾਨੂੰਨਸਾਜ਼, ਅਰਥਸ਼ਾਸਤਰੀ, ਰਾਜਨੀਤੀਵਾਨ ਅਤੇ ਸਮਾਜ ਸੁਧਾਰਕ ਸਨ ਜਿਨ੍ਹਾਂ ਨੇ ਦਲਿਤ ਬੋਧੀ ਲਹਿਰ ਨੂੰ ਪ੍ਰੇਰਿਤ ਕੀਤਾ ਅਤੇ (ਬਹੁਜਨ) ਨਾਲ ਹੁੰਦੇ ਸਮਾਜਿਕ ਭੇਦਭਾਵ ਦੇ ਖਿਲਾਫ ਪ੍ਰਚਾਰ ਕੀਤਾ, ਜਦਕਿ ਔਰਤਾਂ ਅਤੇ ਕਿਰਤ ਦੇ ਅਧਿਕਾਰਾਂ ਦਾ ਸਮਰਥਨ ਵੀ ਕੀਤਾ। ਉਹ ਆਜ਼ਾਦ ਭਾਰਤ ਦੇ ਪਹਿਲੇ ਕਾਨੂੰਨ ਅਤੇ ਨਿਆਂ ਮੰਤਰੀ, ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਗਣਤੰਤਰ ਦੇ ਮੋਢੀ ਸਨ। ਭਾਰਤ ਅਤੇ ਹੋਰ ਕਿਤੇ, ਉਹਨਾਂ ਨੂੰ ਅਕਸਰ ਬਾਬਾ ਸਾਹਿਬ, ਮਰਾਠੀ ਵਿਚ ਭਾਵ "ਆਦਰਯੋਗ ਪਿਤਾ" ਕਹਿੰਦੇ ਸਨ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਂਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿੱਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਉਚਿਤ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।‘ਲੋਕ ਖੇਡ’ ‘ਲੋਕ’ ਅਤੇ ‘ਖੇਡ’ ਸ਼ਬਦਾਂ ਦੇ ਮੇਲ ਨਾਲ ਬਣਿਆ ਹੈ। ਇਸਦਾ ਅਰਥ ਹੈ। ‘ਲੋਕ ਦੀ ਖੇਡ’। ‘ਲੋਕ’ ਸ਼ਬਦ ਵਾਸਤਵ ਵਿੱਚ ਅੰਗਰੇਜ਼ੀ ਦੇ ਫੋਕ ਦਾ ਪਰਿਯਾਇ ਹੈ। ਜੋ ਨਗਰ ਅਤੇ ਪਿੰਡ ਦੀ ਸਾਰੀ ਜਨਤਾ ਦਾ ਭਾਵ ਹੈ। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ ਮਨ ਪਰਚਾਣਾ ਹੈ। ਲੋਕਖੇਡ ਦਾ ਮਨ ਪਰਚਾਵਾ ਹੋਣਾ ਬਹੁਤ ਜ਼ਰੂਰੀ ਹੈ। ਪਰ ਮਨ ਪਰਚਾਵੇ ਦੇ ਨਾਲ-ਨਾਲ ਇਹ ਮਨੁੱਖ ਨੂੰ ਸਰੀਰਿਕ ਤੇ ਮਾਨਸਿਕ ਸ਼ਕਤੀ ਵੀ ਦਿੰਦੀਆਂ ਹਨ। ਇਨ੍ਹਾਂ ਦਾ ਮਨੁੱਖ ਦੇ ਜੀਵਨ ਨਾਲ ਡੂੰਘਾ ਸੰਬੰਧ ਹੈ।ਲੋਕ-ਖੇਡਾਂ ਦੀ ਖ਼ਾਸੀਅਤ ਇਹ ਹੈ ਕਿ ਇਹ ਕਿਸੇ ਕਰੜੇ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ। ਕੋਈ ਸਮਾਂ-ਸਥਾਨ ਵੀ ਨਿਸ਼ਚਿਤ ਨਹੀਂ, ਗਰਮੀਆਂ ਨੂੰ ਦੁਪਿਹਰਾ ਸਮੇਂ, ਰਾਤ ਨੂੰ ਚਾਨਣੀਆਂ ਰਾਤਾਂ ਵਿਚ, ਖੁੱਲ੍ਹਿਆ ਵਿਹੜਿਆਂ, ਗਲੀਆਂ, ਜੂਹਾਂ, ਟਾਹਲੀਆਂ, ਬਰੋਟਿਆਂ ਦੀਆਂ ਛਾਂਵਾਂ ਅਤੇ ਕਿਸੇ ਵੀ ਮੋਕਲੀ ਥਾਂ 'ਤੇ ਇਹ ਖੇਡੀਆਂ ਜਾਂਦੀਆਂ ਹਨ। ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ, ਸਥਾਨਿਕ ਉਪਲਬਧ ਸਮਗਰੀ ਤੋਂ ਹੀ ਕੰਮ ਸਾਰ ਲਿਆ।
ਪੰਜਾਬੀ ਸਾਹਿਤ ਵਿੱਚ ਕਿੱਸਿਆਂ ਦਾ ਇੱਕ ਵਿਸ਼ੇਸ਼ ਸਥਾਨ ਹੈ।ਵੱਖ-ਵੱਖ ਕਵੀਆਂ ਵੱਲੋਂ ਲਗਭਗ ਹਰ ਕਾਲ ਵਿੱਚ ਲਿਖੀਆਂ ਅਨੇਕਾਂ ਪ੍ਰੇਮ ਕਥਾਵਾਂ ਸਾਨੂੰ ਕਿੱਸਾ ਰੂਪ ਵਿੱਚ ਮਿਲਦੀਆਂ ਹਨ। ਕਹਾਣੀਆਂ ਸੁਣਾਉਣ ਦਾ ਰਿਵਾਜ਼ ਬਹੁਤ ਪੁਰਾਣਾ ਹੈ। ਇਹਨਾਂ ਕਹਾਣੀਆਂ ਨੂੰ ਸਾਹਿਤ ਵਿੱਚ ਲਿਆਉਣ ਲਈ ਕਵਿਤਾ ਨੂੰ ਮਾਧਿਅਮ ਬਣਾਇਆ ਗਿਆ ਸੀ ਅਤੇ ਇਹਨਾਂ ਕਵਿਤਾਵਾਂ ਵਿੱਚ ਲਿਖੀਆਂ ਗਈਆਂ ਕਹਾਣੀਆਂ ਨੂੰ ਹੀ ਕਿੱਸਾ ਕਿਹਾ ਜਾਣ ਲੱਗਾ। ਪੰਜਾਬੀ ਵਿੱਚ ਹੀਰ ਰਾਂਝਾ, ਸੱਸੀ ਪੁਨੂੰ, ਸੋਹਣੀ-ਮਹਿਵਾਲ, ਮਿਰਜ਼ਾਂ ਸਾਹਿਬਾ ਆਦਿ ਕਿੱਸੇ ਮਿਲਦੇ ਹਨ। ਜਿਹੜੇ ਅੱਜ ਵੀ ਪੰਜਾਬ ਦੇ ਲੋਕਾਂ ਦੀਆਂ ਜ਼ੁਬਾਨਾ ਉੱਪਰ ਚੜੇ ਹੋਏ ਹਨ। ਇਹਨਾਂ ਕਿੱਸਿਆਂ ਦੀਆਂ ਜੜ੍ਹਾ ਪੂਰੇ ਪੰਜਾਬ ਵਿੱਚ ਬਹੁਤ ਡੂੰਘੀਆਂ ਹਨ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਐਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇੱਕ ਦਿਨ ਵਿੱਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿੱਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿੱਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿੱਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿੱਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ 'ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਚੰਡੀਗੜ੍ਹ ਭਾਰਤ ਦਾ ਇੱਕ ਕੇਂਦਰੀ ਸ਼ਾਸ਼ਤ ਪ੍ਰਦੇਸ ਹੈ। ਇਹ ਭਾਰਤ ਦੇ ਦੋ ਸੂਬਿਆਂ, ਪੰਜਾਬ ਅਤੇ ਹਰਿਆਣਾ, ਦੀ ਸਾਂਝੀ ਰਾਜਧਾਨੀ ਹੈ। ਸ਼ਹਿਰ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਪੰਜਾਬ ਦੇ ਮੋਹਾਲੀ, ਪਟਿਆਲਾ ਅਤੇ ਰੋਪੜ ਜ਼ਿਲ੍ਹੇ ਅਤੇ ਹਰਿਆਣਾ ਦੇ ਅੰਬਾਲਾ ਅਤੇ ਪੰਚਕੁਲਾ ਸ਼ਾਮਿਲ ਹਨ। ਇਸਦੇ ਉੱਤਰੀ ਹਿੱਸੇ ਤੋਂ ਹਿਮਾਚਲ ਪ੍ਰਦੇਸ਼ ਦੀ ਸੀਮਾ ਵੀ ਨੇੜੇ ਹੈ। ਚੰਡੀਗੜ੍ਹ ਪੂਰੇ ਵਿਸ਼ਵ ਵਿੱਚ ਆਪਣੇ ਆਰਕੀਟੈਕਚਰ ਡਿਜ਼ਾਇਨ ਅਤੇ ਚੰਗੀ ਆਬੋ-ਹਵਾ ਲਈ ਮਸ਼ਹੂਰ ਹੈ । ਸ਼ਹਿਰ ਦਾ ਮਾਸਟਰ ਪਲਾਨ ਫਰਾਂਸੀਸੀ ਆਰਕੀਟੈਕਟ ਲ ਕਾਰਬੂਜ਼ੀਏ ਨੇ ਬਣਾਇਆ ਸੀ। ਸਾਲ 2015 ਵਿੱਚ ਬੀ.ਬੀ.ਸੀ. ਦੇ ਇੱਕ ਲੇਖ ਵਿੱਚ ਚੰਡੀਗੜ੍ਹ ਨੂੰ ਦੁਨੀਆ ਦੇ ਸਾਰੇ ਸ਼ਹਿਰਾਂ ਵਿੱਚੋ ਇੱਕ ਇਹੋ ਜੇਹਾ ਸ਼ਹਿਰ ਕਿਹਾ ਗਿਆ ਜਿੱਥੇ ਆਰਕੀਟੈਕਚਰ, ਸੱਭਿਆਚਾਰ ਅਤੇ ਆਧੁਨਿਕੀਕਰਨ ਇੱਕ ਦਾ ਵਧੀਆ ਤਾਲਮੇਲ ਹੈ। ਸ਼ਹਿਰ ਦੀ ਆਬੋ-ਹਵਾ ਸਿੱਲ੍ਹੀ ਉਪ-ਤਪਤ-ਖੰਡੀ (humid subtropical) ਕਿਸਮ ਦੀ ਹੈ; ਜਿਸ ਵਿੱਚ ਗਰਮੀਆਂ ਵਿੱਚ ਬਹੁਤ ਗਰਮੀ, ਸਿਆਲ਼ ਵਿੱਚ ਨਿੱਘ, ਬੇਅਤਬਾਰੀ ਬਰਸਾਤ ਅਤੇ ਤਾਪਮਾਨ ਵਿੱਚ ਵੱਡੇ ਫ਼ਰਕ (-1° ਤੋਂ 41.2°) ਦਾ ਅੰਦਾਜ਼ਾ ਰਹਿੰਦਾ ਹੈ। ਸਿਆਲ਼ ਵਿੱਚ ਦਸੰਬਰ ਅਤੇ ਜਨਵਰੀ ਦੇ ਮਹੀਨੇ ਵਿੱਚ ਕਦੇ-ਕਦੇ ਕੋਹਰਾ ਹੋ ਸਕਦਾ ਹੈ। ਔਸਤ ਸਾਲਾਨਾ ਬਰਸਾਤ 1110.7 m.m.
ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂ ਲੇਖਕਾਂ ਦੀ ਸੂਚੀ
ਸਾਹਿਤ ਅਕਾਦਮੀ 1955 ਤੋਂ ਹਰ ਸਾਲ ਭਾਰਤੀ ਸਾਹਿਤ ਦੀ ਤਰੱਕੀ ਲਈ ਪੰਜਾਬੀ ਸਮੇਤ ਹੋਰਨਾਂ ਭਾਸ਼ਾਵਾਂ ਦੇ ਸਾਹਿਤਕਾਰਾਂ ਅਤੇ ਉਹਨਾਂ ਦੀਆਂ ਰਚਨਾਵਾਂ ਨੂੰ ਸਾਹਿਤ ਅਕਾਦਮੀ ਪੁਰਸਕਾਰ ਦਿੰਦੀ ਆ ਰਹੀ ਹੈ। ਗਿਆਨਪੀਠ ਪੁਰਸਕਾਰ ਤੋਂ ਬਾਅਦ ਇਹ ਭਾਰਤ ਦਾ ਦੂਜਾ ਸਭ ਤੋਂ ਅਹਿਮ ਪੁਰਸਕਾਰ ਹੈ।
ਸ਼ਾਹ ਹੁਸੈਨ (1538–1599) ਪੰਜਾਬੀ ਸੂਫ਼ੀ ਕਵੀ ਅਤੇ ਸੰਤ ਸਨ। ਇਹਨਾਂ ਨੇ ਮੁੱਖ ਤੌਰ ਤੇ ਕਾਫ਼ੀ ਕਾਵਿ-ਰੂਪ ਵਿੱਚ ਰਚਨਾ ਕੀਤੀ ਹੈ। ਉਨ੍ਹਾਂ ਦੇ ਪਿਤਾ ਜੀ ਸ਼ੇਖ ਉਸਮਾਨ ਢੱਡੇ ਜੁਲਾਹੇ ਦਾ ਕੰਮ ਕਰਦੇ ਸਨ। ਉਨ੍ਹਾਂ ਦਾ ਜਨਮ ਲਾਹੌਰ (ਪਾਕਿਸਤਾਨ) ਵਿੱਚ ਹੋਇਆ। ਉਹ ਅਕਬਰ ਅਤੇ ਜਹਾਂਗੀਰ ਦੇ ਸਮਕਾਲੀ ਸਨ । ਉਨ੍ਹਾਂ ਦੇ ਗੁਰੂ ਅਰਜਨ ਦੇਵ ਜੀ ਅਤੇ ਛੱਜੂ ਭਗਤ ਨਾਲ ਗੂੜ੍ਹੇ ਸੰਬੰਧ ਸਨ। ਉਨ੍ਹਾਂ ਨੂੰ ਪੰਜਾਬੀ ਵਿੱਚ ਕਾਫ਼ੀ ਦਾ ਮੋਢੀ ਵੀ ਮੰਨਿਆਂ ਜਾਂਦਾ ਹੈ। ਉਨ੍ਹਾਂ ਦੀਆਂ ਕਾਵਿ-ਜੁਗਤਾਂ (ਬਿੰਬ,ਪ੍ਰਤੀਕ ਅਤੇ ਅਲੰਕਾਰ ਆਦਿ) ਉਸ ਸਮੇਂ ਦੀ ਚਰਖੇ ਅਤੇ ਖੱਡੀ ਦੇ ਆਲੇ ਦੁਆਲੇ ਘੁੰਮਦੀ ਆਰਥਿਕਤਾ ਨਾਲ ਜੁੜੇ ਹੋਏ ਹਨ।
ਸਿੰਧੂ ਘਾਟੀ ਸੱਭਿਅਤਾ ਸੰਸਾਰ ਦੀਆਂ ਪ੍ਰਾਚੀਨ ਸੱਭਿਅਤਾਵਾਂ ਵਿੱਚੋਂ ਇੱਕ ਪ੍ਰਮੁੱਖ ਸੱਭਿਅਤਾ ਸੀ। ਇਹ ਹੜੱਪਾ ਸੱਭਿਅਤਾ ਦੇ ਨਾਮ ਨਾਲ ਵੀ ਜਾਣੀ ਜਾਂਦੀ ਹੈ ਕਿਉਂਕਿ ਇਸ ਦੇ ਵਜੂਦ ਦੇ ਪਹਿਲੇ ਖੰਡਰ ਹੜੱਪਾ ਨਾਂ ਦੇ ਨਗਰ ਵਿੱਚ ਮਿਲੇ ਸਨ। ਇਹ ਹਿੰਦ ਉਪ-ਮਹਾਂਦੀਪ ਦੇ ਉੱਤਰ ਪੱਛਮੀ ਭਾਗ ਵਿੱਚ ਸਥਿਤ ਸੀ। ਇਸਦਾ ਸਥਾਨ ਅੱਜ ਦਾ ਪਾਕਿਸਤਾਨ ਅਤੇ ਭਾਰਤ ਦਾ ਉੱਤਰ ਪੱਛਮੀ ਹਿੱਸਾ ਸੀ। ਇਹ ਸਿੰਧ ਦਰਿਆ ਤੋਂ ਲੈ ਕੇ ਅਤੇ ਘੱਗਰ-ਹਕਰਾ (ਪ੍ਰਾਚੀਨ ਸਰਸਵਤੀ) ਦੀ ਘਾਟੀ ਅਤੇ ਉਸ ਤੋਂ ਅੱਗੇ ਗੰਗਾ - ਜਮਨਾ ਦੋਆਬ ਦੀਆਂ ਉਪਰਲੀਆਂ ਹੱਦਾਂ ਤੱਕ ਫੈਲੀ ਹੋਈ ਸੀ। ਇਹਦਾ ਖੇਤਰਫਲ ਲਗਪਗ 12,60,000 ਵਰਗ ਕਿ.
ਰੱਖੜੀ, ਰਕਸ਼ਾ ਬੰਧਨ੍ਹ ਜਾਂ ਰਾਖੀ ਦਾ ਭਾਵ ਹੈ ਵੀਰ ਭੈਣਾਂ ਦੀ ਰੱਖਿਆ ਕਰਨ ਜਾਂ ਕਹਿ ਲਓ ਰੱਖੜੀ ਬੰਨ੍ਹਾ ਕੇ ਵੀਰ ਭੈਣਾਂ ਦੀ ਕਿਸੇ ਔਕੜ ਸਮੇਂ ਰੱਖਿਆ ਕਰਨ ਜਾ ਕੰਮ ਆਉਣ ਲਈ ਬਚਨ ਵੱਧ ਹੋ ਜਾਂਦੇ ਹਨ। ਇਹ ਇੱਕ ਪ੍ਰਸਿੱਧ ਅਤੇ ਪਰੰਪਰਾਗਤ ਤੌਰ 'ਤੇ ਹਿੰਦੂ ਸਲਾਨਾ ਰੀਤੀ ਹੈ ਅਤੇ ਇਹ ਤਿਉਹਾਰ ਹਿੰਦੂ ਸੰਸਕ੍ਰਿਤੀ ਤੋਂ ਪ੍ਰਭਾਵਿਤ ਹੋ ਕੇ ਦੁਨੀਆਂ ਅਤੇ ਖ਼ਾਸਕਰ ਦੱਖਣੀ ਏਸ਼ੀਆ ਦੇ ਕਈ ਭਾਗਾਂ ਅਤੇ ਧਾਰਮਕ ਸਮੂਹਾਂ ਦੁਆਰਾ ਵੀ ਮਨਾਇਆ ਜਾਂਦਾ ਹੈ। ਰਕਸ਼ਾ ਬੰਧਨ੍ਹ ਸਾਵਣ ਮਹੀਨੇ ਦੇ ਅੰਤਮ ਦਿਨ ਤੇ ਮਨਾਇਆ ਜਾਂਦਾ ਹੈ, ਜੋ ਆਮ ਤੌਰ 'ਤੇ ਅਗਸਤ ਵਿੱਚ ਆਉਂਦਾ ਹੈ। ਇਸ ਦਿਨ, ਹਰ ਉਮਰ ਦੀਆਂ ਭੈਣਾਂ ਆਪਣੇ ਭਰਾਵਾਂ ਦੇ ਗੁੱਟ ਦੇ ਦੁਆਲੇ ਰੱਖੜੀ ਨਾਮਕ ਇੱਕ ਤਵੀਤ ਜਾਂ ਤਾਜ਼ੀ ਬੰਨ੍ਹਦੀਆਂ ਹਨ। ਇਹ ਵੀ ਧਾਰਨਾ ਹੈ ਕਿ ਭੈਣਾਂ ਇਸ ਮੌਕੇ ਭਰਾਵਾ ਦੀ ਸੁੱਖ ਮੰਗਦੀਆਂ ਉਨ੍ਹਾਂ ਦੀ ਲੰਮੀ ਉਮਰ ਦੀ ਕਾਮਨਾ ਕਰਦੀਆਂ ਹਨ ਤੇ ਭਰਾਵਾਂ ਦੀ ਉਮਰ ਦਰਾਜ ਹੋ ਜਾਂਦੀ ਹੈ। ਭੈਣ ਭਰਾਵਾਂ ਦਾ ਇੱਕ ਦੂਜੇ ਨੁੰ ਮਿਲਣ ਦਾ ਸਬੱਬ ਬਣ ਜਾਂਦਾ ਹੈ ਇਹ ਤਿਉਹਾਰ। ਕਿਉਂਕਿ ਇਸ ਤੇਂ ਰਗ਼ਤਾਰ ਮਸ਼ਨੀ ਯੁੱਗ ਵਿੱਚ ਇੱਕ ਦੂਜੇ ਨੁੰ ਮਿਲਣ ਲਈ ਸਮੇਂ ਦਾ ਜਿਵੇਂ ਕਾਲ ਪੈ ਗਿਆ ਹੈ।
ਸਿੱਖੀ ਜਾਂ ਸਿੱਖ ਧਰਮ (ਸਿੱਖ ਦਾ ਮਤਲਬ, "ਸਿੱਖਣ ਵਾਲ਼ਾ") ਇੱਕ ਭਾਰਤੀ ਧਰਮ ਹੈ, ਜੋ 15ਵੀਂ ਸਦੀ ਵਿੱਚ ਭਾਰਤੀ ਉਪਮਹਾਂਦੀਪ ਦੇ ਪੰਜਾਬ ਖੇਤਰ ਵਿੱਚ ਸ਼ੁਰੂ ਹੋਇਆ। ਇਹ ਜਗਤ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ ਅਤੇ ਸਾਰੇ ਵਿਸ਼ਵਵਿਆਪੀ ਪ੍ਰਮੁੱਖਤਾ ਪ੍ਰਾਪਤ ਧਰਮਾਂ ਵਿੱਚੋਂ ਸਭ ਤੋਂ ਹਾਲੀਆ ਸਥਾਪਤ ਹੋਇਆ। ਸਿੱਖ ਪੰਥ ਨੂੰ ਮੰਨਣ ਵਾਲਿਆਂ ਦੀ ਗਿਣਤੀ ਲਗਭਗ 3 ਕਰੋੜ (ਜਾਂ 25–30 ਮਿਲੀਅਨ) ਹੈ, ਇਨ੍ਹਾਂ ਦਾ ਬਹੁਮਤ ਪੰਜਾਬ, ਭਾਰਤ ਵਿੱਚ ਰਹਿੰਦਾ ਹੈ। ਸਿੱਖ ਧਰਮ ਦਾ ਅਧਿਆਤਮਕ ਆਧਾਰ ਸਿੱਖਾਂ ਦੇ ਦਸ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਹੈ, ਜੋ ਕਿ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਗੂਰੂ ਨਾਨਕ ਦੇਵ ਨੇ ਸਿੱਖ ਧਰਮ ਦੀ ਨੀਂਹ ਰੱਖੀ ਸੀ ਅਤੇ ਗੂਰੂ ਗੋਬਿੰਦ ਸਿੰਘ ਨੇ ਗੂਰੂ ਗ੍ਰੰਥ ਸਾਹਿਬ ਨੂੰ ਇਸਦੇ ਅੰਤਮ ਗੁਰੂ ਵਜੋਂ ਨਿਯੁਕਤ ਕਰਕੇ ਦੇਹਧਾਰੀ ਗੁਰੂ ਦੀ ਪਰੰਪਰਾ ਨੂੰ ਸਮਾਪਤ ਕੀਤਾ। ਗੁਰੂ ਨਾਨਕ ਦੀਆਂ ਪ੍ਰਮੁੱਖ ਸਿੱਖਿਆਵਾਂ ਵਿੱਚ ਸ਼ਾਮਲ ਹਨ: ਰੱਬ ਉੱਪਰ ਯਕੀਨ ਰੱਖਕੇ ਉਸਦਾ ਨਾਮ ਜਪਣਾ, ਮਨੁੱਖਤਾ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁੱਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜਿਉਣਾ। ਗੁਰੂ ਹਰਿਗੋਬਿੰਦ (ਛੇਵਾਂ ਗੁਰੂ) ਨੇ ਮੀਰੀ-ਪੀਰੀ ਦੀ ਧਾਰਨਾ ਨੂੰ ਸਥਾਪਤ ਕੀਤਾ ਜਿਸਦੇ ਅਧੀਨ ਦੋਵਾਂ ਅਸਥਾਈ ਜਾਂ ਰਾਜਨੀਤਕ ਅਧਿਕਾਰ (ਮੀਰੀ) ਅਤੇ ਅਧਿਆਤਮਕ ਸ਼ਕਤੀ (ਪੀਰੀ) ਨੂੰ ਸਮਾਨ ਮਹੱਤਤਾ ਪ੍ਰਾਪਤ ਹੋਈ।