ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਚਿਪਕੋ ਅੰਦੋਲਨ ਦਰਖ਼ਤਾਂ ਨੂੰ ਕੱਟਣ ਤੋਂ ਬਚਾਉਣ ਲਈ ਉਹਨਾਂ ਨੂੰ ਜੱਫੀਆਂ ਪਾਉਣ ਵਾਲਾ ਗਾਂਧੀਵਾਦੀ ਧਾਰਨਾਵਾਂ ਸੱਤਿਆਗ੍ਰਹਿ ਅਤੇ ਅਹਿੰਸਾ ਉੱਤੇ ਅਧਾਰਤ ਇੱਕ ਅੰਦੋਲਨ ਸੀ। ਆਧੁਨਿਕ ਚਿਪਕੋ ਅੰਦੋਲਨ ਅਗੇਤਰੇ '70 ਦੇ ਦਹਾਕੇ ਵਿੱਚ ਉੱਤਰਾਖੰਡ (ਜੋ ਉਦੋਂ ਉੱਤਰ ਪ੍ਰਦੇਸ਼ ਵਿੱਚ ਸੀ) ਦੇ ਗੜ੍ਹਵਾਲ ਇਲਾਕੇ ਵਿੱਚ ਗਤੀਸ਼ੀਲ ਜੰਗਲ-ਵਾਢੇ ਖ਼ਿਲਾਫ਼ ਜਾਗਰੁਕਤਾ ਵਜੋਂ ਸ਼ੁਰੂ ਹੋਇਆ। ਇਸ ਸੰਘਰਸ਼ ਦੀ ਮਾਰਗ-ਦਰਸ਼ਕੀ ਵਾਰਦਾਤ 26 ਮਾਰਚ, 1974 ਨੂੰ ਹੋਈ ਜਦੋਂ ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ਦੇ ਹੇਮਵਾਲਘਾਟੀ ਦੇ ਰੇਣੀ ਪਿੰਡ ਦੀਆਂ ਔਰਤਾਂ ਨੇ ਦਰਖ਼ਤ ਵੱਢਣ ਖ਼ਿਲਾਫ਼ ਕਦਮ ਚੁੱਕੇ ਅਤੇ ਰਾਜ ਦੇ ਜੰਗਲਾਤ ਮਹਿਕਮੇ ਦੀ ਠੇਕੇਦਾਰੀ ਪ੍ਰਨਾਲੀ ਕਰ ਕੇ ਖ਼ਤਰੇ ਵਿੱਚ ਆਏ ਰਿਵਾਇਤੀ ਜੰਗਲਾਤੀ ਹੱਕਾਂ ਨੂੰ ਮੁੜ-ਪ੍ਰਾਪਤ ਕੀਤਾ। ਇਹਨਾਂ ਕਾਰਵਾਈਆਂ ਨੇ ਪੂਰੇ ਖੇਤਰ ਵਿੱਚ ਸੈਂਕੜਿਆਂ ਜਨ ਸਧਾਰਨ ਲੋਕਾਂ ਅਤੇ ਹੋਰਾਂ ਨੂੰ ਪ੍ਰੇਰਿਤ ਕੀਤਾ। '80 ਦੇ ਦਹਾਕੇ ਤੱਕ ਇਹ ਅੰਦੋਲਨ ਪੂਰੇ ਭਾਰਤ ਵਿੱਚ ਫੈਲ ਚੁੱਕਾ ਸੀ ਜਿਸ ਕਰ ਕੇ ਲੋਕ-ਮਿਜ਼ਾਜ਼ ਜੰਗਲਾਤੀ ਨੀਤੀਆਂ ਬਣਨ ਲੱਗੀਆਂ ਅਤੇ ਜਿਸਨੇ ਖੁੱਲ੍ਹੇਆਮ ਦਰਖ਼ਤਾਂ ਦੀ ਕਟਾਈ ਉੱਤੇ ਵਿੰਧਿਆ ਅਤੇ ਪੱਛਮੀ ਘਾਟਾਂ ਤੱਕ ਰੋਕ ਲਾ ਦਿੱਤੀ। ਅੱਜਕੱਲ੍ਹ ਇਸਨੂੰ ਗੜ੍ਹਵਾਲ ਦੇ ਚਿਪਕੋ ਅੰਦੋਲਨ ਦਾ ਪੂਰਵਗਾਮੀ ਅਤੇ ਪ੍ਰੇਰਨਾ-ਸਰੋਤ ਮੰਨਿਆ ਜਾਂਦਾ ਹੈ। "ਮਾਤੂ ਹਮਰੂ, ਪਾਨੀ ਹਮਰੂ, ਹਮਰਾ ਹੀ ਛਾਂ ਈ ਬੌਨ ਭੀ...
ਗੁਰੂ ਨਾਨਕ ਦੇਵ ਜੀ (15 ਅਪ੍ਰੈਲ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ। ਗੁਰੂ ਨਾਨਕ ਦੇਵ ਜੀ ਦੇ ਜਨਮ ਅਤੇ ਜੋਤੀ-ਜੋਤ ਸਮਾੳਣ ਬਾਰੇ ਤਾਰੀਖ਼ਾਂ ਵਿਚ ਮਤਭੇਦ ਹੈ। ਸੁਖਬਾਸੀ ਰਾਮ ਬੇਦੀ, ਗਣੇਸ਼ਾ ਸਿੰਘ ਬੇਦੀ, ਡਾ.
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਮਨੁੱਖੀ ਪ੍ਰਤੀਰੋਧਤਾ-ਘਾਟ ਵਾਇਰਸ ਲਾਗ/ਪ੍ਰਾਪਤ-ਕੀਤਾ ਪ੍ਰਤੀਰੋਧਤਾ-ਘਾਟ ਰੋਗ-ਲੱਛਣ(English: Human Immunodeficiency Virus Infection/Acquired Immunodeficiency Syndromeਜਾਂ ਐੱਚ.ਆਈ.ਵੀ./ਏਡਜ਼)ਮਨੁੱਖੀ ਰੋਗ-ਪ੍ਰਤੀਰੋਧੀ ਪ੍ਰਣਾਲੀ ਦਾ ਰੋਗ ਹੈ ਜੋ ਮਨੁੱਖੀ ਪ੍ਰਤੀਰੋਧਤਾ-ਘਾਟ ਵਾਇਰਸ (HIV) ਰਾਹੀਂ ਫੈਲਦਾ ਹੈ। ਮੁਢਲੀ ਲਾਗ ਸਮੇਂ ਇਨਸਾਨ ਨੂੰ ਨਜ਼ਲਾ ਵਰਗੀ ਬਿਮਾਰੀ ਮਹਿਸੂਸ ਹੋ ਸਕਦੀ ਹੈ। ਵਿਸ਼ੇਸ਼ ਤੌਰ ਉੱਤੇ ਇਸ ਤੋਂ ਬਾਅਦ ਬਿਨਾਂ ਕਿਸੇ ਲੱਛਣਾਂ ਵਾਲਾ ਲੰਮਾ ਸਮਾਂ ਆਉਂਦਾ ਹੈ। ਫੇਰ ਜਿਵੇਂ-ਜਿਵੇਂ ਬਿਮਾਰੀ ਅੱਗੇ ਵਧਦੀ ਹੈ, ਇਹ ਮੱਨੁਖ ਦੀ ਪ੍ਰਤੀਰੋਧੀ ਪ੍ਰਨਾਲੀ ਨਾਲ਼ ਹੋਰ ਛੇੜਛਾੜ ਕਰਨ ਲੱਗ ਪੈਂਦੀ ਹੈ ਜਿਸ ਕਰ ਕੇ ਮਨੁੱਖ ਨੂੰ ਹੋਰ ਕਈ ਲਾਗਾਂ ਲੱਗਣ ਦਾ ਖ਼ਤਰਾ ਵਧ ਜਾਂਦਾ ਹੈ ਜਿਵੇਂ ਕਿ ਮੌਕਾਪ੍ਰਸਤ ਛੂਤਾਂ ਅਤੇ ਗਿਲ੍ਹਟੀਆਂ, ਜੋ ਕਿਰਿਆਸ਼ੀਲ ਪ੍ਰਤੀਰੋਧੀ ਪ੍ਰਣਾਲੀ ਵਾਲੇ ਮਨੁੱਖਾਂ ਨੂੰ ਹਾਨੀ ਨਹੀਂ ਕਰਦੀਆਂ।
ਸ਼ਾਹਮੁਖੀ ਪੱਛਮੀ ਪੰਜਾਬੀ ਲਿਖਣ ਵਾਸਤੇ ਵਰਤੀ ਜਾਣ ਵਾਲ਼ੀ ਦੂਜੀ ਲਿਪੀ ਹੈ। ਇਹ ਆਮ ਕਰਕੇ ਪਾਕਿਸਤਾਨ ਵਿੱਚ ਵਰਤੀ ਜਾਂਦੀ ਹੈ ਅਤੇ ਇਹਦੀ ਨੀਂਹ ਅਰਬੀ ਫ਼ਾਰਸੀ ਲਿਪੀ ਨਸਤਾਲੀਕ ’ਤੇ ਧਰੀ ਗਈ ਏ। ਇਹ ਗੁਰਮੁਖੀ(ਪੰਜਾਬੀ ਲਿਖਣ ਵਾਸਤੇ ਆਮ ਲਿਪੀ) ਨਾਲ਼ੋਂ ਔਖੀ ਹੈ ਅਤੇ ਇਹਨੂੰ ਪੜ੍ਹਨਾ ਵੀ ਔਖਾ ਇਸ ਕਿਉਂ ਜੋ ਅਰਬੀ ਲਿਪੀਆਂ ਵਿੱਚ ਅੱਖਰਾਂ ਦੀਆਂ ਸ਼ਕਲਾਂ ਸ਼ਬਦਾਂ ਦੇ ਸ਼ੁਰੂ, ਵਿਚਕਾਰ ਅਤੇ ਅਖ਼ੀਰ ਵਿੱਚ ਬਦਲ ਜਾਂਦੀਆਂ ਹਨ। ਇਹਦੇ ਨਾਲ਼-ਨਾਲ਼ ਇੱਕ ਅਵਾਜ਼ ਲਈ ਕਈ ਅੱਖਰ ਦਿੱਤੇ ਹੋਏ ਨੇ ਜਿਵੇਂ:- ‘ਜ਼’ ਦੀ ਅਵਾਜ਼ ਵਾਸਤੇ ਚਾਰ, ਅਤੇ ‘ਸ’ ਦੀ ਅਵਾਜ਼ ਵਾਸਤੇ ਤਿੰਨ ਅੱਖਰ ਨੇ। ਸ਼ਾਹਮੁਖੀ ਦਰਅਸਲ ਨਸਤਾਲੀਕ ਵਿੱਚ ਪੰਜਾਬੀ ਨੂੰ ਲਿਖਣ ਦਾ ਨਾਂ ਏ ਅਤੇ ਇਹਦੇ ਅੱਖਰਾਂ ਅਤੇ ਉਰਦੂ ਅੱਖਰਾਂ ਵਿੱਚ ਕੋਈ ਫ਼ਰਕ ਨਹੀਂ।
ਸਿੰਗਾਪੁਰ (ਅੰਗਰੇਜੀ: Singapore ਸਿੰਗਪੋਰ, ਚੀਨੀ: 新加坡 ਸ਼ੀਂਜਿਆਪੋ, ਮਲਾ: Singapura ਸਿੰਗਾਪੁਰਾ, ਤਮਿਲ: சிங்கப்பூர் ਚਿੰਕਾੱਪੂਰ) ਸੰਸਾਰ ਦੇ ਪ੍ਰਮੁੱਖ ਬੰਦਰਗਾਹਾਂ ਅਤੇ ਵਪਾਰਕ ਕੇਂਦਰਾਂ ਵਿੱਚੋਂ ਇੱਕ ਹੈ। ਇਹ ਦੱਖਣ ਏਸ਼ਿਆ ਵਿੱਚ ਮਲੇਸ਼ਿਆ ਅਤੇ ਇੰਡੋਨੇਸ਼ਿਆ ਦੇ ਵਿੱਚ ਵਿੱਚ ਸਥਿਤ ਹੈ।ਇਹ ਦੁਨੀਆ ਦੇ ਵੱਡੇ ਵਪਾਰਕ ਕੇਂਦਰਾਂ ਵਿਚੋਂ ਇੱਕ ਹੈ ਜੋ ਪਿਛਲੇ ਕਈ ਸਾਲਾਂ ਤੋਂ ਸੈਰ ਸਪਾਟੇ ਅਤੇ ਵਪਾਰ ਦੇ ਇੱਕ ਮੁੱਖ ਕੇਂਦਰ ਵਜੋਂ ਉਭਰਿਆ ਹੋਇਆ ਹੈ।ਸਿੰਗਾਪੁਰ ਯਾਨੀ ਸਿੰਘਾਂ ਦਾ ਪੁਰ। ਯਾਨੀ ਇਸਨੂੰ ਸਿੰਘਾਂ ਦਾ ਸ਼ਹਿਰ ਕਿਹਾ ਜਾਂਦਾ ਹੈ। ਇੱਥੇ ਕਈ ਧਰਮਾਂ ਵਿੱਚ ਵਿਸ਼ਵਾਸ ਰੱਖਣ ਵਾਲੇ, ਵੱਖਰਾ ਦੇਸ਼ਾਂ ਦੀ ਸੰਸਕ੍ਰਿਤੀ, ਇਤਿਹਾਸ ਅਤੇ ਭਾਸ਼ਾ ਦੇ ਲੋਕ ਇੱਕਜੁਟ ਹੋ ਕੇ ਰਹਿੰਦੇ ਹਨ। ਮੁੱਖ ਤੌਰ ’ਤੇ ਇੱਥੇ ਚੀਨੀ ਅਤੇ ਅੰਗਰੇਜੀ ਦੋਨਾਂ ਭਾਸ਼ਾਵਾਂ ਪ੍ਰਚੱਲਤ ਹਨ। ਸਰੂਪ ਵਿੱਚ ਮੁੰਬਈ ਵਲੋਂ ਥੋੜ੍ਹੇ ਛੋਟੇ ਇਸ ਦੇਸ਼ ਵਿੱਚ ਬਸਨੇ ਵਾਲੀ ਲਗਭਗ 35 ਲੱਖ ਦੀ ਜਨਸੰਖਿਆ ਵਿੱਚ ਚੀਨੀ, ਮਲਾ ਅਤੇ 8 ਫੀਸਦੀ ਭਾਰਤੀ ਲੋਕ ਰਹਿੰਦੇ ਹਨ।
ਆਇਲ ਆਫ਼ ਮੈਨ ਜਾਂ ਮੈਨ ਟਾਪੂ (; ਮਾਂਕਸ: [Ellan Vannin] Error: {{Lang}}: text has italic markup (help), ਉੱਚਾਰਨ [ˈɛlʲən ˈvanɪn]), ਜਾਂ ਆਮ ਤੌਰ ਉੱਤੇ ਮਾਨ (ਮਾਂਕਸ: [Mannin] Error: {{Lang}}: text has italic markup (help), IPA: [ˈmanɪn]), ਇੱਕ ਸਵੈ-ਪ੍ਰਸ਼ਾਸਤ ਬਰਤਨਾਵੀ ਮੁਕਟ ਪਰਤੰਤਰ ਰਾਜ ਹੈ ਜੋ ਸੰਯੁਕਤ ਬਾਦਸ਼ਾਹੀ ਅਤੇ ਆਇਰਲੈਂਡ ਵਿਚਲੇ ਆਇਰਲੈਂਡੀ ਸਾਗਰ ਦੇ ਬਰਤਾਨਵੀ ਟਾਪੂਆਂ ਵਿੱਚ ਸਥਿੱਤ ਹੈ। ਇਸ ਦੀ ਸਰਕਾਰ ਦ ਮੁਖੀ ਮਹਾਰਾਣੀ ਐਲਿਜ਼ਾਬੈਥ ਦੂਜੀ ਹੈ ਜਿਸਦਾ ਅਹੁਦਾ ਮਾਨ ਦਾ ਲਾਟ ਹੈ। ਇਸ ਦਾ ਪ੍ਰਤੀਨਿਧੀ ਲੈਫਟੀਨੈਂਟ ਗਵਰਨਰ ਹੈ ਪਰ ਵਿਦੇਸ਼ੀ ਸਬੰਧ ਅਤੇ ਸੁਰੱਖਿਆ ਦਾ ਜ਼ਿੰਮਾ ਬਰਤਾਨਵੀ ਸਰਕਾਰ ਦਾ ਹੈ। ਭਾਵੇਂ ਸੰਯੁਕਤ ਬਾਦਸ਼ਾਹੀ ਇਸ ਟਾਪੂ ਦੇ ਘਰੇਲੂ ਮਾਮਲਿਆਂ ਵਿੱਚ ਦਖ਼ਲ ਨਹੀਂ ਦਿੰਦੀ ਪਰ ਆਖ਼ਰ ਨੂੰ "ਚੰਗੀ ਸਰਕਾਰ" ਦੀ ਜ਼ੁੰਮੇਵਾਰੀ ਮੁਕਟ (ਭਾਵ ਸੰਯੁਕਤ ਬਾਦਸ਼ਾਹੀ) ਦੀ ਹੈ।
ਥਿਓਡੋਰ "ਟੀ.ਆਰ." ਰੂਜ਼ਵੈਲਟ, ਜੂਨੀਅਰ ( ROH-zə-velt;) (27 ਅਕਤੂਬਰ 1858 – 6 ਜਨਵਰੀ 1919) ਅਮਰੀਕਾ ਦੇ 26ਵੇਂ ਰਾਸ਼ਟਰਪਤੀ (1901–1909) ਸਨ। ਉਹ ਆਪਣੀ ਰੋਹਬਦਾਰ ਸ਼ਖਸੀਅਤ, ਰੁਚੀਆਂ ਅਤੇ ਪ੍ਰਾਪਤੀਆਂ ਦੀ ਰੇਂਜ, ਅਤੇ ਪ੍ਰਗਤੀਸ਼ੀਲ ਲਹਿਰ ਦੀ ਅਗਵਾਈ, ਔਰ ਆਪਣੀ "ਕਾਓਬੁਆਏ" ਦਿੱਖ ਅਤੇ ਪ੍ਰਭਾਵਸ਼ਾਲੀ ਮਰਦਾਨਗੀ ਲਈ ਮਸ਼ਹੂਰ ਸਨ। ਉਹ ਅਮਰੀਕਾ ਦੀ ਰਿਪਬਲੀਕਨ ਪਾਰਟੀ ਦੇ ਆਗੂ ਅਤੇ ਥੋੜੇ ਸਮੇਂ ਲਈ ਬਣੀ ਪ੍ਰਗਤੀਸ਼ੀਲ ("ਬੁਲ ਮੂਸ") ਪਾਰਟੀ 1912 ਦੇ ਪਹਿਲੇ ਅਵਤਾਰ ਦੇ ਬਾਨੀ ਸਨ। ਰਾਸ਼ਟਰਪਤੀ ਬਣਨ ਤੋਂ ਪਹਿਲਾਂ, ਉਹਨਾਂ ਨੇ ਸ਼ਹਿਰ, ਪ੍ਰਾਂਤਕ, ਅਤੇ ਫੈਡਰਲ ਪਧਰ ਤੇ ਅਹੁਦੇ ਸੰਭਾਲੇ . ਪ੍ਰ੍ਕਿਰਤੀਵਾਦੀ, ਖੋਜੀ, ਸ਼ਿਕਾਰੀ, ਲੇਖਕ, ਅਤੇ ਸੈਨਿਕ ਵਜੋਂ ਰੂਜ਼ਵੈਲਟ ਦੀਆਂ ਪ੍ਰਾਪਤੀਆਂ ਵੀ ਉਹਨਾਂ ਦੀ ਮਸ਼ਹੂਰੀ ਦਾ ਓਨਾ ਹੀ ਵੱਡਾ ਕਾਰਨ ਹਨ ਜਿੰਨਾ ਕੋਈ ਹੋਰ ਉਹਨਾਂ ਵਲੋਂ ਸੰਭਾਲਿਆ ਰਾਜਨੀਤਕ ਅਹੁਦਾ। ਰੂਜ਼ਵੈਲਟ 42 ਸਾਲ ਦੇ ਸਨ ਜਦੋਂ 1901 ਵਿੱਚ ਉਹਨਾਂ ਨੇ ਅਮਰੀਕਾ ਦੇ ਰਾਸ਼ਟਰਪਤੀ ਵਜੋਂ ਸਹੁੰ ਚੁਕੀ ਅਤੇ ਉਹ ਉਦੋਂ ਤੱਕ ਦੇ ਸਭ ਤੋਂ ਘੱਟ ਉਮਰ ਦੇ ਨੌਜਵਾਨ ਰਾਸ਼ਟਰਪਤੀ ਬਣੇ; ਉਹ ਚੋਣ ਰਾਹੀਂ ਅਮਰੀਕਾ ਦੇ ਬਣੇ ਸਭ ਤੋਂ ਘੱਟ ਉਮਰ ਦੇ ਰਾਸ਼ਟਰਪਤੀ, ਜਾਹਨ ਐਫ਼. ਕੈਨੇਡੀ ਤੋਂ ਵੀ ਇੱਕ ਸਾਲ ਛੋਟੇ ਸਨ। ਰੂਜ਼ਵੈਲਟ ਰਾਸ਼ਟਰਪਤੀ ਦੇ ਅਹੁਦੇ ਤੇ ਬਿਰਾਜਮਾਨ ਰਹਿੰਦੇ ਹੋਏ ਨੋਬਲ ਸ਼ਾਂਤੀ ਇਨਾਮ ਜਿੱਤਣ ਵਾਲਿਆਂ ਤਿੰਨ ਰਾਸ਼ਟਰਪਤੀਆਂ ਵਿੱਚੋਂ ਪਹਿਲਾ ਸੀ। ਉਹਦਾ ਨਾਮ ਟੈਡੀ ਬੀਅਰਰੱਖ ਦਿੱਤਾ ਗਿਆ, ਇਸ ਤੱਥ ਦੇ ਬਾਵਜੂਦ ਕਿ ਉਹਨਾਂ ਨੂੰ ਟੈਡੀ ਕਹਾਉਣਾ ਚੰਗਾ ਨਹੀਂ ਸੀ ਲੱਗਦਾ.
ਵੰਸ਼ਾਵਲੀ ਅਤੇ ਇਤਿਹਾਸਕ ਲਿਖਤਾਂ ਵਿੱਚ ਤਾਰੀਖ਼ ਬਾਰੇ ਅਗਰ ਕਿਸੇ ਜ਼ਮਾਨੇ ਦਾ ਦਿਨ, ਮਹੀਨਾ ਅਤੇ ਸਾਲ ਬਿਲਕੁਲ ਦਰੁਸਤ ਪਤਾ ਨਾ ਲੱਗੇ ਜਾਂ ਕਿਸੇ ਇੱਕ ਤਾਰੀਖ਼ ਪਰ ਇਤਫ਼ਾਕ ਨਾ ਹੋਵੇ, ਉਸ ਦੀ ਤਸਦੀਕ ਦਾ ਕੋਈ ਦਸਤਾਵੇਜ਼ੀ ਸਬੂਤ ਨਾ ਹੋਵੇ ਤਾਂ ਐਸੀ ਸੂਰਤ ਵਿੱਚ ਉਸ ਤਾਰੀਖ਼ ਦੇ ਨਾਲ ਅੰਦਾਜ਼ਨ, ਤਕਰੀਬਨ ਜਾਂ ਕਰੀਬਨ ਕਾ ਲਫ਼ਜ਼ ਲਿਖਿਆ ਜਾਂਦਾ ਹੈ ਅਤੇ ਇਸ ਵੀਕੀਪੀਡਿਆ ਤੇ ਐਸੀ ਸੂਰਤੇਹਾਲ ਅੰਦਾਜ਼ਨ ਦੀ ਵਰਤੋਂ ਕੀਤੀ ਗਈ ਹੈ। ਅੰਗਰੇਜ਼ੀ ਵਿੱਚ ਇਸ ਲਈ ਲਾਤੀਨੀ ਸ਼ਬਦ Circa ਦਾ ਸੰਖੇਪ ਰੂਪ c.
ਜੰਤੂ ਜਾਂ ਜਾਨਵਰ ਜਾਂ ਐਨੀਮਲ (Animalia, ਐਨੀਮੇਲੀਆ) ਜਾਂ ਮੇਟਾਜੋਆ (Metazoa) ਜਗਤ ਦੇ ਬਹੁਕੋਸ਼ਿਕੀ ਅਤੇ ਸੁਕੇਂਦਰਿਕ ਜੀਵਾਂ ਦਾ ਇੱਕ ਮੁੱਖ ਸਮੂਹ ਹੈ। ਪੈਦਾ ਹੋਣ ਦੇ ਬਾਅਦ ਜਿਵੇਂ-ਜਿਵੇਂ ਕੋਈ ਪ੍ਰਾਣੀ ਵੱਡਾ ਹੁੰਦਾ ਹੈ ਉਸ ਦੀ ਸਰੀਰਕ ਯੋਜਨਾ ਨਿਰਧਾਰਤ ਤੌਰ ਤੇ ਵਿਕਸਿਤ ਹੁੰਦੀ ਜਾਂਦੀ ਹੈ, ਹਾਲਾਂਕਿ ਕੁੱਝ ਪ੍ਰਾਣੀ ਜੀਵਨ ਵਿੱਚ ਅੱਗੇ ਜਾ ਕੇ ਰੂਪਾਂਤਰਣ (metamorphosis) ਦੀ ਪ੍ਰਕਿਰਿਆ ਵਿੱਚੀਂ ਲੰਘਦੇ ਹਨ। ਬਹੁਤੇ ਜੰਤੂ ਗਤੀਸ਼ੀਲ ਹੁੰਦੇ ਹਨ, ਅਰਥਾਤ ਆਪਣੇ ਆਪ ਅਤੇ ਆਜ਼ਾਦ ਤੌਰ ਤੇ ਚੱਲ ਫਿਰ ਸਕਦੇ ਹਨ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸੀ, ਜਿਸ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਸ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਲਸਫਾ ਨਾਲ਼ ਜੋੜਿਆ ਜਿਸ ਕਰ ਕੇ ਉਸ ਨੂੰ ਭਾਈ ਜੀ ਆਖਿਆ ਜਾਣ ਲੱਗਾ। ਉਸ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਐਡਲੀਨ ਵਰਜੀਨਿਆ ਵੁਲਫ (ਅੰਗਰੇਜ਼ੀ: Adeline Virginia Woolf) (; ਜਨਮ ਸਮੇਂ ਸਟੀਫਨ; 25 ਜਨਵਰੀ 1882 – 28 ਮਾਰਚ 1941) 20ਵੀਂ ਸਦੀ ਦੀ ਇੱਕ ਪ੍ਰਤਿਭਾਵਾਨ ਮੋਹਰੀ ਆਧੁਨਿਕਤਾਵਾਦੀ ਲੇਖਕਾਂ ਵਿੱਚੋਂ ਇੱਕ ਅੰਗਰੇਜ਼ ਸਾਹਿਤਕਾਰ ਅਤੇ ਨਿਬੰਧਕਾਰ ਸੀ। ਏ ਰੂਮ ਆਫ ਵਨ'ਸ ਓਨ ਦੀ ਲੇਖਿਕਾ ਵਰਜੀਨਿਆ ਵੁਲਫ ਪ੍ਰਸਿੱਧ ਲੇਖਿਕਾ, ਆਲੋਚਕ ਅਤੇ ਪਰਬਤਾਰੋਹੀ ਪਿਤਾ ਸਰ ਸਟੀਫਨ ਅਤੇ ਮਾਂ ਜੂਲਿਆ ਸਟੀਫਨ ਦੀ ਧੀ ਸੀ। ਉਸ ਦਾ ਜਨਮ 1882 ਵਿੱਚ ਲੰਦਨ ਵਿੱਚ ਹੋਇਆ ਸੀ। ਬੁੱਧੀਜੀਵੀਆਂ ਦੀ ਆਵਾਜਾਈ ਉਨ੍ਹਾਂ ਦੇ ਘਰ ਵਿੱਚ ਆਮ ਰਹਿੰਦੀ ਸੀ। ਵਰਜੀਨਿਆ ਦਾ ਰੁਝੇਵਾਂ ਸ਼ੁਰੂ ਤੋਂ ਹੀ ਲਿਖਣ ਪੜ੍ਹਨ ਵੱਲ ਸੀ। ਵਰਜਿਨਿਆ ਦੀ ਜਿਆਦਾਤਰ ਯਾਦਾਂ ਕਾਰਨਵਾਲ ਦੀਆਂ ਹਨ, ਜਿੱਥੇ ਉਹ ਅਕਸਰ ਗਰਮੀਆਂ ਦੀਆਂ ਛੁੱਟੀਆਂ ਗੁਜ਼ਾਰਨ ਜਾਂਦੀ ਹੁੰਦੀ ਸੀ। ਇਨ੍ਹਾਂ ਯਾਦਾਂ ਦੀ ਹੀ ਦੇਣ ਸੀ ਉਸ ਦੀ ਪ੍ਰਮੁੱਖ ਰਚਨਾ - 'ਟੂ ਦ ਲਾਈਟਹਾਉਸ'। ਜਦੋਂ ਉਹ ਕੇਵਲ 13 ਸਾਲ ਦੀ ਸੀ, ਤੱਦ ਉਸ ਦੀ ਮਾਂ ਦੀ ਅਚਾਨਕ ਮੌਤ ਹੋ ਗਈ। ਇਸ ਦੇ ਦੋ ਸਾਲ ਬਾਅਦ ਆਪਣੀ ਭੈਣ ਅਤੇ 1904 ਵਿੱਚ ਪਿਤਾ ਨੂੰ ਵੀ ਉਸ ਨੇ ਖੋਹ ਦਿੱਤਾ। ਇਹ ਉਸ ਦਾ ਨਿਰਾਸ਼ਾ ਭਰਿਆ ਦੌਰ ਸੀ। ਇਸ ਦੇ ਬਾਅਦ ਆਜੀਵਨ ਡਿਪ੍ਰੈਸ਼ਨ ਦੇ ਦੌਰੇ ਉਸ ਨੂੰ ਘੇਰਦੇ ਰਹੇ। ਇਸ ਦੇ ਬਾਵਜੂਦ ਵੀ ਉਸਨੇ ਕਈ ਮਹੱਤਵਪੂਰਣ ਕ੍ਰਿਤੀਆਂ ਦੀ ਰਚਨਾ ਕੀਤੀ। ਸਰੀਰਕ ਪੱਖੋਂ ਬਹੁਤ ਕਮਜੋਰ ਹੋਣ ਦੇ ਕਾਰਨ ਉਸ ਦੀ ਪੜ੍ਹਾਈ-ਲਿਖਾਈ ਘਰ ਹੀ ਹੋਈ। ਬਾਅਦ ਵਿੱਚ ਉਸ ਨੇ ਪੜ੍ਹਾਉਣ ਦਾ ਕਾਰਜ ਸ਼ੁਰੂ ਕੀਤਾ। 30 ਸਾਲ ਦੀ ਉਮਰ ਵਿੱਚ ਉਸ ਨੇ ਲੋਯੋਨਾਰਡ ਵੁਲਫ ਨਾਲ ਵਿਆਹ ਕੀਤਾ। ਉਸ ਨੇ ਡਾਇਰੀ, ਜੀਵਨੀਆਂ, ਨਾਵਲ, ਆਲੋਚਨਾ ਸਾਰੇ ਲਿਖੇ। ਲੇਕਿਨ ਉਸ ਦਾ ਮਨਪਸੰਦ ਵਿਸ਼ਾ ਇਸਤਰੀ ਵਿਮਰਸ਼ ਹੀ ਸੀ। ਇਸੇ ਦਾ ਨਤੀਜਾ ਸੀ, ਉਸ ਦੀ ਮਹੱਤਵਪੂਰਣ ਕਿਤਾਬ ਏ ਰੂਮ ਆਫ ਵਨਸ ਓਨ(ਆਪਣਾ ੲਿੱਕ ਕਮਰਾ), ਜਿਸ ਵਿੱਚ 1928 ਵਿੱਚ ਉਸ ਵੱਲੋਂ ਕੈਂਬਰਿਜ ਯੂਨੀਵਰਸਿਟੀ ਦੀਆਂ ਕੁੜੀਆਂ ਨੂੰ ਦਿੱਤੇ ਛੇ ਭਾਸ਼ਣ ਸਨ।
ਗ੍ਰੀਨ ਹਾਓਸ ਪ੍ਰਭਾਵ ਹਵਾ ਵਿੱਚ ਕਾਰਬਨ ਡਾਈਆਕਸਾਈਡ ਦੀ ਮਾਤਰਾ ਵਧਣ ਨਾਲ ਸੰਸਾਰਕ ਗਰਮੀ ਪੈਦਾ ਹੁੰਦੀ ਹੈ ਜਿਸ ਦਾ ਭਾਵ ਧਰਤੀ ਦੁਆਲੇ ਤਾਪਮਾਨ ਦਾ ਵਧਣਾ ਹੈ। ਜਿਵੇਂ ਜਿਵੇਂ ਕਾਰਬਨ ਡਾਈਆਕਸਾਈਡ ਦੀ ਮਿਕਦਾਰ ਵਧਦੀ ਹੈ ਧਰਤੀ ਦਾ ਵਾਯੂਮੰਡਲ ਹੋਰ ਜ਼ਿਆਦਾ ਗਰਮੀ ਵਿੱਚ ਘਿਰਦਾ ਜਾਂਦਾ ਹੈ। ਤਾਪਮਾਨ ਦਾ ਜਰਾ ਜਿਨਾ ਵਾਧਾ ਵੀ ਪਾਣੀ ਨੂੰ ਫੈਲਾਉਂਦਾ ਹੈ ਤੇ ਸਮੁੰਦਰ ਦਾ ਪੱਧਰ ਉੱਚਾ ਹੋ ਜਾਂਦਾ ਹੈ ਤੇ ਗਰਮ ਹਵਾਵਾਂ ਨਾਲ ਧਰਤੀ ਦੇ ਧਰੁਵਾਂ ਤੇ ਜੰਮੀ ਬਰਫ ਦਾ ਕੁਝ ਹਿੱਸਾ ਪਿਘਲ ਜਾਂਦਾ ਹੈ। ਵਿਗਿਆਨੀਆਂ ਦਾ ਵਿਚਾਰ ਹੈ ਕਿ ਜੇ ਤਾਪਮਾਨ ਦਾ ਵਾਧਾ ਅੱਜ ਵਾਲੀ ਦਰ ਨਾਲ ਚੱਲਦਾ ਰਿਹਾ ਤਾਂ ਅਗਲੇ ਪੰਜਾਹ ਸਾਲਾਂ ਵਿੱਚ ਔਸਤ ਧਰਤੀ ਦਾ ਤਾਪਮਾਨ 1.5 ਤੋਂ 4 ਤੱਕ ਵਧ ਜਾਵੇਗਾ। ਇਸ ਪ੍ਰਭਾਵ ਦਾ 1824 'ਚ ਪਹਿਲੀ ਵਾਰ ਪਤਾ ਜੋਸਫ ਫੌਰੀਅਰ ਨੇ ਲਗਾਇਆ। ਧਰਤੀ ਦੇ ਨਾਲ ਨਾਲ ਦੂਜੇ ਗ੍ਰਹਿ ਮੰਗਲ, ਵੀਨਸ ਅਤੇ ਉਪ ਗ੍ਰਹਿ ਟਾਈਟਨ ਤੇ ਵੀ ਗ੍ਰੀਨ ਹਾਓਸ ਦਾ ਪ੍ਰਭਾਵ ਹੁੰਦਾ ਹੈ। ਗ੍ਰੀਨ ਹਾਓਸ ਪ੍ਰਭਾਵ 'ਚ ਹੇਠ ਲਿਖਿਆ ਦਾ ਹਿਸਾ ਹੈ।
ਰਾਜਨੀਤੀ ਵਿਗਿਆਨ ਇੱਕ ਸਮਾਜਿਕ ਵਿਗਿਆਨ ਹੈ ਜੋ ਸ਼ਾਸਨ ਪ੍ਰਣਾਲੀ ਦੇ ਪ੍ਰਬੰਧਾਂ ਅਤੇ ਸਿਆਸੀ ਸਰਗਰਮੀਆਂ, ਸਿਆਸੀ ਵਿਚਾਰਾਂ ਅਤੇ ਸਿਆਸੀ ਵਿਵਹਾਰ ਦਾ ਵਿਸ਼ਲੇਸ਼ਣ ਕਰਦਾ ਹੈ। ਇਹ ਸਿਆਸਤ ਦੇ ਸਿਧਾਂਤ ਅਤੇ ਅਭਿਆਸ ਨੂੰ ਵਿਆਪਕ ਤੌਰ 'ਤੇ ਪੇਸ਼ ਕਰਦਾ ਹੈ ਜਿਸ ਨੂੰ ਆਮ ਤੌਰ 'ਤੇ ਸ਼ਕਤੀ ਅਤੇ ਸਰੋਤਾਂ ਦੀ ਵੰਡ ਦਾ ਨਿਰਧਾਰਨ ਕਰਨ ਦੇ ਤੌਰ ਤੇ ਵਿਚਾਰਿਆ ਜਾਂਦਾ ਹੈ। ਰਾਜਨੀਤੀ ਵਿਗਿਆਨੀ "ਸਿਆਸੀ ਘਟਨਾਵਾਂ ਅਤੇ ਹਾਲਤਾਂ ਦੇ ਅਧੀਨ ਸਬੰਧਾਂ ਨੂੰ ਪ੍ਰਗਟ ਕਰਨ ਲਈ ਆਪਣੇ ਆਪ ਨੂੰ ਰਚਦੇ ਹੋਏ ਦੇਖਦੇ ਹਨ, ਅਤੇ ਇਸ ਖੁਲਾਸੇ ਤੋਂ ਉਹ ਰਾਜਨੀਤੀ ਦੀ ਦੁਨੀਆਂ ਦੇ ਕੰਮ ਬਾਰੇ ਆਮ ਸਿਧਾਂਤਾਂ ਨੂੰ ਬਣਾਉਣ ਦੀ ਕੋਸ਼ਿਸ਼ ਕਰਦੇ ਹਨ।ਰਾਜਨੀਤਿਕ ਵਿਗਿਆਨ ਵਿੱਚ ਤੁਲਨਾਤਮਕ ਰਾਜਨੀਤੀ, ਰਾਜਨੀਤਿਕ ਅਰਥ-ਵਿਵਸਥਾ, ਅੰਤਰਰਾਸ਼ਟਰੀ ਸਬੰਧਾਂ, ਸਿਆਸੀ ਸਿਧਾਂਤ , ਜਨਤਕ ਪ੍ਰਬੰਧਨ, ਜਨਤਕ ਨੀਤੀ ਅਤੇ ਰਾਜਨੀਤਕ ਪ੍ਰਣਾਲੀ ਸਮੇਤ ਬਹੁਤ ਸਾਰੇ ਉਪ ਖੇਤਰ ਹਨ। ਇਸ ਤੋਂ ਇਲਾਵਾ, ਰਾਜਨੀਤੀ ਵਿਗਿਆਨ ,ਅਰਥ ਸ਼ਾਸਤਰ, ਕਾਨੂੰਨ, ਸਮਾਜ ਸ਼ਾਸਤਰ, ਇਤਿਹਾਸ, ਫ਼ਲਸਫ਼ੇ, ਭੂਗੋਲ, ਮਨੋਵਿਗਿਆਨ ਅਤੇ ਮਾਨਵ ਸ਼ਾਸਤਰ ਦੇ ਖੇਤਰਾਂ ਨਾਲ ਜੁੜੇ ਹੋਏ ਹਨ ਅਤੇ ਇਹਨਾਂ ਉੱਤੇ ਆਧਾਰਿਤ ਹੈ।
ਮਾਰਕਸਵਾਦ ਇੱਕ ਦਾਰਸ਼ਨਿਕ, ਆਰਥਿਕ ਅਤੇ ਰਾਜਨੀਤਿਕ ਸਿਧਾਂਤ ਹੈ ਜਿਸ ਦੀਆਂ ਬੁਨਿਆਦਾਂ ਕਾਰਲ ਮਾਰਕਸ ਅਤੇ ਫ੍ਰੈਂਡਰਿਕ ਏਂਗਲਜ਼ ਨੇ ਰੱਖੀਆਂ ਸਨ। ਸਮਾਜਿਕ ਸੋਚ ਅਤੇ ਰਾਜਨੀਤਿਕ ਅਭਿਆਸ ਵਿੱਚ ਵੱਖ ਵੱਖ ਰਾਜਨੀਤਿਕ ਪਾਰਟੀਆਂ ਅਤੇ ਅੰਦੋਲਨਾਂ ਨਾਲ ਜੁੜੀਆਂ ਮਾਰਕਸ ਦੀਆਂ ਸਿੱਖਿਆਵਾਂ ਦੀਆਂ ਵੱਖੋ ਵੱਖਰੀਆਂ ਵਿਆਖਿਆਵਾਂ ਮਿਲਦੀਆਂ ਹਨ। ਰਾਜਨੀਤਿਕ ਮਾਰਕਸਵਾਦ ਖੱਬੇਪੱਖੀ ਅਰਾਜਕਤਾਵਾਦ (ਵੇਖੋ ਸਮਾਜਿਕ ਅਰਾਜਕਤਾਵਾਦ), ਈਸਾਈ ਸਮਾਜਵਾਦ ਅਤੇ ਲੋਕਤੰਤਰੀ ਸਮਾਜਵਾਦ ਅਤੇ ਸਮਾਜਿਕ ਲੋਕਤੰਤਰ ਵਰਗੇ ਸਮਾਜਵਾਦ ਦੇ ਰੂਪਾਂ ਵਿਚੋਂ ਇੱਕ ਹੈ। ਦੂਸਰੇ ਰੂਪ ਮਾਰਕਸਵਾਦ ਨੂੰ ਪ੍ਰਵਾਨ ਨਹੀਂ ਕਰਦੇ। ਮਾਰਕਸਵਾਦ ਸਮਾਜਿਕ-ਆਰਥਿਕ ਵਿਸ਼ਲੇਸ਼ਣ ਦੀ ਇੱਕ ਵਿਧੀ ਹੈ ਜੋ ਇਤਿਹਾਸਕ ਵਿਕਾਸ ਦੀ ਭੌਤਿਕਵਾਦੀ ਵਿਆਖਿਆ ਦੀ ਵਰਤੋਂ ਕਰਦਿਆਂ ਜਮਾਤੀ ਸੰਬੰਧਾਂ ਅਤੇ ਸਮਾਜਿਕ ਟਕਰਾਅ ਨੂੰ ਵੇਖਦਾ ਹੈ ਅਤੇ ਸਮਾਜਿਕ ਤਬਦੀਲੀ ਦਾ ਦਵੰਦਵਾਦੀ ਨਜ਼ਰੀਆ ਅਪਣਾਉਂਦੀ ਹੈ। ਮਾਰਕਸਵਾਦ ਸਮਾਜ ਨੂੰ ਸਮਝਣ ਤੇ ਬਦਲਣ ਲਈ ਉਸ ਵਿਧੀ ਦੀ ਵਰਤੋਂ ਕਰਦਾ ਹੈ, ਜਿਸ ਨੂੰ ਹੁਣ ਇਤਿਹਾਸਕ ਪਦਾਰਥਵਾਦ ਕਿਹਾ ਜਾਂਦਾ ਹੈ। ਇਹ ਜਮਾਤੀ ਸਮਾਜ ਅਤੇ ਖਾਸ ਕਰਕੇ ਸਰਮਾਏਦਾਰੀ ਦੇ ਵਿਕਾਸ ਦਾ ਵਿਸ਼ਲੇਸ਼ਣ ਅਤੇ ਆਲੋਚਨਾ ਕਰਦਾ ਹੈ ਅਤੇ ਆਰਥਿਕ, ਸਮਾਜਿਕ ਅਤੇ ਰਾਜਨੀਤਿਕ ਤਬਦੀਲੀ ਵਿੱਚ ਜਮਾਤੀ ਸੰਘਰਸ਼ ਦੀ ਭੂਮਿਕਾ ਤੇ ਜ਼ੋਰ ਦਿੰਦਾ ਹੈ। ਮਾਰਕਸਵਾਦੀ ਸਿਧਾਂਤ ਦੇ ਅਨੁਸਾਰ, ਪੂੰਜੀਵਾਦੀ ਸਮਾਜਾਂ ਵਿੱਚ, ਦੋ ਮੁੱਖ ਜਮਾਤਾਂ ਹੁੰਦੀਆਂ ਹਨ: ਇੱਕ ਦੱਬੀ-ਕੁਚਲੀ ਅਤੇ ਸ਼ੋਸ਼ਿਤ ਪ੍ਰੋਲੇਤਾਰੀ - ਮਾਲ ਅਤੇ ਸੇਵਾਵਾਂ ਦੇ ਨਿਰਮਾਣ ਵਿੱਚ ਲੱਗੀ ਮਜ਼ਦੂਰਾਂ ਦੀ ਸ਼੍ਰੇਣੀ ਅਤੇ ਦੂਜੀ ਬੁਰਜੂਆਜੀ, ਹਾਕਮ ਜਮਾਤ ਜੋ ਉਤਪਾਦਨ ਦੇ ਸਾਧਨ ਦੀ ਮਾਲਕ ਹੁੰਦੀ ਹੈ ਅਤੇ ਲਾਭ ਦੇ ਰੂਪ ਵਿੱਚ ਪ੍ਰੋਲੇਤਾਰੀ ਦੁਆਰਾ ਤਿਆਰ ਕੀਤੇ ਵਾਧੂ ਮੁੱਲ ਨੂੰ ਹੜੱਪ ਲੈਣ ਰਾਹੀਂ ਆਪਣੀ ਦੌਲਤ ਵਧਾਉਂਦੀ ਹੈ। ਇਨ੍ਹਾਂ ਦੋਨਾਂ ਸ਼੍ਰੇਣੀਆਂ ਦੇ ਪਦਾਰਥਕ ਹਿੱਤਾਂ ਦਰਮਿਆਨ ਟਕਰਾਅ ਦੇ ਕਾਰਨ ਜਮਾਤੀ ਟਕਰਾਅ ਪੈਦਾ ਹੁੰਦਾ ਹੈ। ਇਸ ਜਮਾਤੀ ਸੰਘਰਸ਼ ਜਿਸ ਨੂੰ ਆਮ ਤੌਰ 'ਤੇ ਸਮਾਜ ਦੀਆਂ ਉਤਪਾਦਕ ਤਾਕਤਾਂ ਵਲੋਂ ਉਤਪਾਦਨ ਦੇ ਸੰਬੰਧਾਂ ਦੇ ਵਿਰੁਧ ਵਿਦਰੋਹ ਦੇ ਤੌਰ ਤੇ ਦਰਸਾਇਆ ਜਾਂਦਾ ਹੈ, ਦੇ ਨਤੀਜੇ ਵਜੋਂ ਥੋੜ੍ਹੇ ਸਮੇਂ ਦੇ ਸੰਕਟ ਦਾ ਇੱਕ ਦੌਰ ਆਉਂਦਾ ਹੈ, ਜਦੋਂ ਪ੍ਰੋਲੇਤਾਰੀ ਦੀ ਚੇਤਨਾ (ਭਾਵੇਂ ਕਿ ਸ਼੍ਰੇਣੀ ਚੇਤਨਾ ਦੀਆਂ ਵੱਖੋ ਵੱਖ ਡਿਗਰੀਆਂ ਹੁੰਦੀਆਂ ਹਨ) ਵਿੱਚ ਤੀਬਰ ਹੋ ਰਹੀ ਕਿਰਤ ਦੀ ਅਲਹਿਦਗੀ ਨੂੰ ਪ੍ਰਬੰਧਿਤ ਕਰਨ ਲਈ ਬੁਰਜੂਆਜ਼ੀ ਨੂੰ ਸੰਘਰਸ਼ ਕਰਨਾ ਪੈਂਦਾ ਹੈ। ਡੂੰਘੇ ਸੰਕਟ ਦੇ ਦੌਰ ਵਿੱਚ, ਦੱਬੇ-ਕੁਚਲੇ ਲੋਕਾਂ ਦਾ ਵਿਰੋਧ ਦਾ ਨਤੀਜਾ ਇੱਕ ਪ੍ਰੋਲੇਤਾਰੀ ਇਨਕਲਾਬ ਹੋ ਸਕਦਾ ਹੈ। ਜੇ ਉਹ ਜਿੱਤ ਜਾਂਦਾ ਹੈ, ਤਾਂ ਇਹ ਉਤਪਾਦਨ ਦੇ ਸਾਧਨਾਂ ਦੀ ਸਮਾਜਿਕ ਮਾਲਕੀ ਤੇ ਅਧਾਰਤ ਇੱਕ ਸਮਾਜਿਕ-ਆਰਥਿਕ ਪ੍ਰਣਾਲੀ, ਸਮਾਜਵਾਦ ਦੀ ਸਥਾਪਨਾ ਵੱਲ ਅੱਗੇ ਵਧਦਾ ਹੈ, ਜਿਸ ਵਿੱਚ ਹਰੇਕ ਨੂੰ ਉਸਦੇ ਯੋਗਦਾਨ ਦੇ ਅਨੁਸਾਰ ਅਤੇ ਵਰਤੋਂ ਲਈ ਉਤਪਾਦਨ ਅਤੇ ਸਿੱਧਾ ਵਰਤੋਂ ਲਈ ਉਤਪਾਦਨ ਕੀਤਾ ਜਾਂਦਾ ਹੈ। ਕਿਉਂ ਜੋ ਉਤਪਾਦਨ-ਸ਼ਕਤੀਆਂ ਅੱਗੇ ਵਧਦੀਆਂ ਰਹਿੰਦੀਆਂ ਹਨ, ਮਾਰਕਸ ਨੇ ਅਨੁਮਾਨ ਲਗਾਇਆ ਕਿ ਸਮਾਜਵਾਦ ਆਖਰਕਾਰ ਇੱਕ ਕਮਿਊਨਿਸਟ ਸਮਾਜ ਵਿੱਚ ਤਬਦੀਲ ਹੋ ਜਾਵੇਗਾ, ਜੋ ਇੱਕ ਜਮਾਤ-ਰਹਿਤ, ਰਾਜ-ਰਹਿਤ, ਸਾਂਝ ਮਾਲਕੀ ਦੇ ਅਧਾਰ ਤੇ ਮਨੁੱਖੀ ਸਮਾਜ ਹੋਵੇਗਾ: "ਹਰੇਕ ਤੋਂ ਉਸਦੀ ਯੋਗਤਾ ਦੇ ਅਨੁਸਾਰ, ਹਰੇਕ ਨੂੰ ਉਸਦੀਆਂ ਜ਼ਰੂਰਤਾਂ ਅਨੁਸਾਰ। ਕਾਰਲ ਮਾਰਕਸ ਜਰਮਨ ਦੇ ਫਿਲਾਸ਼ਫਰ, ਅਰਥ-ਸ਼ਾਸ਼ਤਰੀ, ਸਮਾਜ ਵਿਗਿਆਨੀ ਇਤਿਹਾਸ ਦਾ ਪੱਤਰਕਾਰ ਅਤੇ ਸਮਾਜਿਕ ਇਨਕਲਾਬੀ ਸਨ। ਉਨ੍ਹਾਂ ਦਾ ਜਨਮ 5 ਮਈ 1818 ਈ. ਨੂੰ ਇੱਕ ਯਹੂਦੀ ਪਰਿਵਾਰ ਵਿੱਚ ਹੋਇਆ। ਉਹ ਬੋਨ ਯੂਨੀਵਰਸਿਟੀ ਅਤੇ ਜੇਨਾ ਯੂਨੀਵਰਸਿਟੀ ਵਿਚੋਂ ਪੜਦਿਆਂ ਹੀਗਲ ਦੇ ਦਰਸ਼ਨ ਤੋਂ ਬਹੁਤ ਪ੍ਰਭਾਵਿਤ ਹੋਇਆ। 1839-41 ਵਿੱਚ ਉਨ੍ਹਾਂ ਨੇ ਪ੍ਰਾਕ੍ਰਿਤਕ ਦਰਸ਼ਨ ਉੱਪਰ ਆਪਣਾ ਪੀਐੱਚ.ਡੀ. ਦਾ ਸ਼ੋਧ ਪ੍ਰਬੰਧ ਤਿਆਰ ਕੀਤਾ। ਮਾਰਕਸ ਉੱਪਰ ਇਸ ਗੱਲ ਦਾ ਅਸਰ ਸੀ ਕਿ ਉਸਦੇ ਪਿਤਾ ਨੇ ਇਸ ਕਰਕੇ ਯਹੂਦੀ ਧਰਮ ਨੂੰ ਛੱਡ ਕੇ ਇਸਾਈ ਮੱਤ ਨੂੰ ਅਪਨਾ ਲਿਆ ਸੀ ਤਾਂ ਕਿ ਉਹ ਉੱਚ ਵਰਗ ਵਿੱਚ ਸਵਿਕਾਰਿਆ ਜਾ ਸਕੇ। 1835 ਤੋਂ ਬਾਅਦ ਸਮੇਂ ਵਿੱਚ ਯੂਨੀਵਰਸਿਟੀ ਵਿੱਚ ਪੜਦਿਆਂ ਹੋਇਆ ਹੀ ਉਹ ਆਪਣੇ ਸਟੇਟ ਵਿਰੋਧੀ ਵਿਚਾਰਾਂ ਦਾ ਇਜ਼ਹਾਰ ਕਰਦਾ ਰਿਹਾ। ਯੂਨੀਵਰਸਿਟੀ ਵਿੱਚ ਸੱਜੇ ਪੱਖੀ ਅਤੇ ਖੱਬੇ ਪੱਖੀ ਦੋ ਧੜੇ ਬਣੇ ਹੋਏ ਸਨ। ਮਾਰਕਸ ਖੱਬੇ ਪੱਖੀਆਂ ਦਾ ਲੀਡਰ ਸੀ। ਹੁਣ ਉਸਨੂੰ ਸਮਝ ਆ ਗਈ ਸੀ ਕਿ ਗਰੀਬੀ ਬੁਰਜ਼ੁਆ ਜਮਾਤ ਵੱਲੋਂ ਪੈਦਾ ਕੀਤੀ ਹੋਈ ਸਥਿਤੀ ਹੀ ਹੈ। ਮਾਰਕਸਵਾਦ ਸਮਾਜ ਨੂੰ ਸਮਝਣ ਤੇ ਬਦਲਣ ਲਈ ਉਸ ਵਿਧੀ ਦੀ ਵਰਤੋਂ ਕਰਦਾ ਹੈ, ਜਿਸ ਨੂੰ ਹੁਣ ਇਤਿਹਾਸਕ ਪਦਾਰਥਵਾਦ ਕਿਹਾ ਜਾਂਦਾ ਹੈ। ਇਹ ਜਮਾਤੀ ਸਮਾਜ ਅਤੇ ਖਾਸ ਕਰਕੇ ਸਰਮਾਏਦਾਰੀ ਦੇ ਵਿਕਾਸ ਦਾ ਵਿਸ਼ਲੇਸ਼ਣ ਅਤੇ ਆਲੋਚਨਾ ਕਰਦਾ ਹੈ ਅਤੇ ਆਰਥਿਕ, ਸਮਾਜਿਕ ਅਤੇ ਰਾਜਨੀਤਿਕ ਤਬਦੀਲੀ ਵਿੱਚ ਜਮਾਤੀ ਸੰਘਰਸ਼ ਦੀ ਭੂਮਿਕਾ ਤੇ ਜ਼ੋਰ ਦਿੰਦਾ ਹੈ। ਮਾਰਕਸਵਾਦੀ ਸਿਧਾਂਤ ਦੇ ਅਨੁਸਾਰ, ਪੂੰਜੀਵਾਦੀ ਸਮਾਜਾਂ ਵਿੱਚ, ਦੋ ਮੁੱਖ ਜਮਾਤਾਂ ਹੁੰਦੀਆਂ ਹਨ: ਇੱਕ ਦੱਬੀ-ਕੁਚਲੀ ਅਤੇ ਸ਼ੋਸ਼ਿਤ ਪ੍ਰੋਲੇਤਾਰੀ - ਮਾਲ ਅਤੇ ਸੇਵਾਵਾਂ ਦੇ ਨਿਰਮਾਣ ਵਿੱਚ ਲੱਗੀ ਮਜ਼ਦੂਰਾਂ ਦੀ ਸ਼੍ਰੇਣੀ ਅਤੇ ਦੂਜੀ ਬੁਰਜੂਆਜੀ, ਹਾਕਮ ਜਮਾਤ ਜੋ ਉਤਪਾਦਨ ਦੇ ਸਾਧਨ ਦੀ ਮਾਲਕ ਹੁੰਦੀ ਹੈ ਅਤੇ ਲਾਭ ਦੇ ਰੂਪ ਵਿੱਚ ਪ੍ਰੋਲੇਤਾਰੀ ਦੁਆਰਾ ਤਿਆਰ ਕੀਤੇ ਵਾਧੂ ਮੁੱਲ ਨੂੰ ਹੜੱਪ ਲੈਣ ਰਾਹੀਂ ਆਪਣੀ ਦੌਲਤ ਵਧਾਉਂਦੀ ਹੈ। ਇਨ੍ਹਾਂ ਦੋਨਾਂ ਸ਼੍ਰੇਣੀਆਂ ਦੇ ਪਦਾਰਥਕ ਹਿੱਤਾਂ ਦਰਮਿਆਨ ਟਕਰਾਅ ਦੇ ਕਾਰਨ ਜਮਾਤੀ ਟਕਰਾਅ ਪੈਦਾ ਹੁੰਦਾ ਹੈ। ਮਾਰਕਸਵਾਦ ਬਹੁਤ ਸਾਰੀਆਂ ਵੱਖ ਵੱਖ ਸ਼ਾਖਾਵਾਂ ਅਤੇ ਵਿਚਾਰਧਾਰਾਵਾਂ ਵਿੱਚ ਵਿਕਸਤ ਹੋਇਆ ਹੈ, ਨਤੀਜੇ ਵਜੋਂ ਹੁਣ ਮਾਰਕਸਵਾਦੀ ਸਿਧਾਂਤ ਦਾ ਕੋਈ ਇੱਕ ਨਿਸਚਿਤ ਸਿਧਾਂਤ ਨਹੀਂ ਹੈ।1842 ਦੇ ਆਸਪਾਸ ‘ਰਲਿਸ ਸਮਾਚਾਰ’ ਨਾਂ ਦੀ ਪੱਤ੍ਰਿਕਾ ਵਿੱਚੋਂ ਸਤਾ ਨੂੰ ਵੰਗਾਰਦੇ ਹੋਏ ਲੇਖ ਲਿਖਦਾ ਹੋਇਆ ਇਸਦਾ ਸੰਪਾਦਕ ਬਣਿਆ। ਇਸ ਪੱਤ੍ਰਿਕਾ ਰਾਹੀਂ ਹੀ ਫਰੈਂਡਿਕ ਏਂਗਲਜ਼ ਉਸਦੀਆਂ ਲਿਖਤਾਂ ਤੋਂ ਪ੍ਰਭਾਵਿਤ ਹੋਇਆ। ਕਾਰਲ ਮਾਰਕਸ ਵਿਆਹ ਤੋਂ ਬਾਅਦ ਪੈਰਿਸ ਪਹੁੰਚ ਗਿਆ। ਜਿੱਥੇ ਉਸਨੂੰ ਬੁਰਜ਼ੁਆ ਜਮਾਤ ਦੇ ਕਰੂਪ ਚਿਹਰੇ ਦੇ ਦਰਸ਼ਨ ਹੋਏ। ਇੱਥੇ ਹੀ ਉਸਦੀ ਏਂਗਲਜ਼ ਨਾਲ ਮੁਲਾਕਾਤ ਹੁੰਦੀ ਹੈ ਅਤੇ ਇਕੱਠੇ ਹੀ ਕੰਮ ਕਰਨ ਲਈ ਸਹਿਮਤ ਹੋ ਜਾਂਦੇ ਹਨ। “ਉਨ੍ਹਾਂ ਦੋਹਾਂ ਦਾ ਨਿਸ਼ਾਨਾ ਸਮਾਜਵਾਦੀ ਵਿਚਾਰਧਾਰਾ ਨੂੰ ਵਿਗਿਆਨਿਕ ਪੱਧਰ ਉੱਪਰ ਖੜ੍ਹਾ ਕਰਨਾ ਅਤੇ ਮਜ਼ਦੂਰ ਵਰਗ ਨੂੰ ਵਿਚਾਰਧਾਰਕ ਸੰਦਾਂ ਨਾਲ ਲੈਸ ਕਰਕੇ ਉਨ੍ਹਾਂ ਨੂੰ ਆਪਣੀ ਮੁਕਤੀ ਦੇ ਘੋਲ ਲਈ ਤਿਆਰ ਕਰਨਾ ਸੀ।”1 ਮਾਰਕਸ ਇਸ ਨਤੀਜੇ ਉੱਤੇ ਪਹੁੰਚਿਆ ਕਿ ਆਰਥਿਕ ਸੰਰਚਨਾ ਦੀ ਸਮਾਜਕ ਵਰਤਾਰੇ ਅਤੇ ਮਨੁੱਖੀ ਰਿਸ਼ਤਿਆਂ ਨੂੰ ਨਿਰਧਾਰਿਤ ਕਰਦੀ ਹੈ। ਜਿੱਥੇ ਮਾਰਕਸ ਅਤੇ ਏਂਗਲਜ਼ ਨਾਲ ਰਲ ਕੇ “ਕਮਿਊਨਿਸਟ ਮੈਨੀਫੈਸਟੋ” ਤਿਆਰ ਕੀਤਾ। ਮਾਰਕਸਵਾਦੀ ਦਰਸ਼ਨ ਕਾਰਲ ਮਾਰਕਸ ਅਤੇ ਫਰੈਡਿਕ ਏਂਗਲਜ ਯਤਨਾਂ ਸਦਕਾ ਹੀ ਹੋਂਦ ਵਿੱਚ ਆਇਆ ਸੀ। ਇਹ ਦੋਵੇਂ ਵਿਦਵਾਨ ਪ੍ਰੋਲੋਤਾਰੀ ਜਮਾਤ ਜਾਂ ਕਹਿ ਲਉ ਮਜ਼ਦੂਰ ਅਤੇ ਕਾਮਿਆਂ ਵਿੱਚ ਖੜ੍ਹ ਕੇ ਬੁਰਜ਼ੁਆ ਜਮਾਤ ਦੇ ਲੁੱਟ-ਖਸੁੱਟ ਵਾਲੇ ਨਿਜ਼ਾਮ ਦਾ ਵਿਰੋਧ ਕਰਦੇ ਸਨ। ਇਹਨਾਂ ਦੋਹਾਂ ਵਿਦਵਾਨਾਂ ਦੀਆਂ ਕੋਸ਼ਿਸ਼ਾਂ ਸਦਕਾ ਹੀ ਇਹ ਦਰਸ਼ਨ ਆਪਣੇ ਸੰਘਰਸ਼ਾਂ ਅਤੇ ਸਿਰਜਨਾਤਮਕ ਕਾਰਨਾਮੇ ਕਰਕੇ ਸੰਸਾਰ ਪੱਧਰ 'ਤੇ ਜਾਣਿਆ ਜਾਣ ਲੱਗਾ ਅਤੇ ਇੱਕ ਤਰ੍ਹਾਂ ਨਾਲ ਸਰਵ-ਵਿਆਪਕਤਾ ਦੀ ਪਹੁੰਚ ਕਰਕੇ ਇੱਕ ਇਨਕਲਾਬੀ ਸਿਧਾਂਤ ਵਜੋਂ ਸਰਬ-ਪ੍ਰਵਾਨਤਾ ਦਾ ਦਰਜਾ ਹਾਸਿਲ ਕਰ ਗਿਆ। ਇਸ ਵਾਦ ਦਾ ਸੰਬੰਧ ਸਮਾਜਿਕ ਵਿਕਾਸ ਵਿੱਚੋਂ ਇਤਿਹਾਸਿਕ ਪਦਾਰਥਵਾਦ ਦੀ ਭੂਮਿਕਾ ਦੀ ਨਿਸ਼ਾਨਦੇਹੀ ਕਰਨ ਨਾਲ ਹੈ। ਇਹ ਸਿਧਾਂਤ ਇਹ ਵਿਚਾਰ ਦਿੰਦਾ ਹੈ ਕਿ ਸਮਾਜ ਵਿੱਚ ਵਾਧੂ ਉਤਪਾਦਨ ਦੇਣ ਦੇ ਸਿੱਟੇ ਵਜੋਂ ਸਮਾਜ ਵਿੱਚ ਸਰਮਾਏ ਦੀ ਕਾਣੀਵੰਡ ਹੋ ਗਈ ਅਤੇ ਸਮਾਜ ਜਮਾਤਾਂ ਵਿੱਚ ਵੰਡਿਆ ਗਿਆ। ਕੁਝ ਲੋਕਾਂ ਵੱਲੋਂ ਉਪਜ ਦੇ ਸੋਮਿਆਂ ਨੂੰ ਆਪਣੇ ਨਿੱਜੀ ਕਬਜ਼ੇ ਵਿੱਚ ਲੈ ਲੈਣ ਕਰਕੇ ਜਮਾਤਾਂ ਵਿੱਚ ਟਕਰਾਅ ਵਾਲੀ ਸਥਿਤੀ ਪੈਦਾ ਹੋ ਗਈ। ਜਮਾਤਾਂ ਵਿੱਚੋਂ ਆਪਣਾ-ਆਪਸੀ ਵਿਰੋਧ ਪੈਦਾ ਹੋ ਗਿਆ ਜਿਹੜਾ ਕਿ ਇੱਕ ਤਿੱਖੇ ਟਕਰਾਅ ਦਾ ਰੂਪ ਧਾਰਨ ਕਰ ਗਿਆ। ਕਾਬਜ਼ ਧਿਰ ਵੱਲੋਂ ਆਦਰਸ਼ਵਾਦ ਅਤੇ ਹੋਰ ਧਾਰਮਿਕ ਮਾਨਤਾਵਾਂ ਦੀ ਦੁਹਾਈ ਪਾਈ ਜਾਂਦੀ ਹੈ। ਪ੍ਰੰਤੂ ਅਤੇ ਫਿਰ ਵੀ ਇਸਦੇ ਵਿਰੋਧ ਵਿੱਚ ਪ੍ਰਗਤੀਵਾਦੀ ਅਤੇ ਯਥਾਰਥਵਾਦੀ ਵਿਚਾਰਧਾਰਾ ਨੇ ਲੁੱਟੀ ਜਾ ਰਹੀ ਸ਼੍ਰੇਣੀ ਦੇ ਨਾਲ ਖੜ੍ਹੇ ਹੋ ਕਿ ਸਮਾਜਿਕ ਇਨਸਾਫ਼ ਦਾ ਨਾਹਰਾ ਮਾਰਿਆ ਤਾਂ ਇਸ ਸਿਧਾਂਤ ਨੇ ਇੱਕ ਵਿਸ਼ਵ-ਵਿਆਪੀ ਲੋੜ ਅਤੇ ਇਨਕਲਾਬ ਦਾ ਰਾਹ ਖੋਲ੍ਹ ਦਿੱਤਾ। ਮਾਰਕਸਵਾਦ ਸਮਾਜ ਦੇ ਅਧਿਐਨ ਦੀ ਉਹ ਜੁਗਤ ਹੈ ਜਿਹੜੀ ਜਮਾਤੀ ਸੰਬੰਧਾਂ ਅਤੇ ਆਪਸੀ ਵਿਰੋਧਾਂ, ਇਤਿਹਾਸਕ ਵਿਕਾਸ ਵਿੱਚ ਪਦਾਰਥਕ ਵਿਆਖਿਆ ਨੂੰ ਆਧਾਰ ਬਣਾ ਕੇ ਸਮਾਜਿਕ ਬਦਲਾਅ ਨੂੰ ਵਿਰੋਧ ਵਿਕਾਸ ਦੇ ਨੁਕਤੇ ਤੋਂ ਵਿਸ਼ਲੇਸ਼ਣ ਕਰਦੀ ਹੈ। ਮਾਰਕਸੀ ਵਿਧੀ ਪੂੰਜੀਵਾਦ ਦੇ ਵਿਕਾਸ ਬਾਰੇ ਆਰਥਿਕ ਅਤੇ ਸਮਾਜਿਕ ਰਾਜਨੀਤਿਕ ਸੰਬੰਧਾਂ ਨੂੰ ਦਰਸਾਉਂਦੀ ਹੈ। ਇਹ ਜੁਗਤ ਕਿਸੇ ਵੀ ਸਮਾਜ ਵਿੱਚੋਂ ਆਰਥਿਕ ਪ੍ਰਬੰਧ ਦੀ ਤਬਦੀਲੀ ਵਿਚੋਂ ਜਮਾਤੀ ਸੰਘਰਸ਼ ਦੀ ਭੂਮਿਕਾ ਨੂੰ ਸਮਝਾਉਂਦੀ ਹੈ। ਅੰਗਰੇਜ਼ੀ ਸਾਹਿਤ ਆਲੋਚਨਾ ਅਤੇ ਸੱਭਿਆਚਾਰਕ ਸਿਧਾਂਤਕਾਰ ਟੈਰੀ ਈਗਲਟਨ ਮਾਰਕਸਵਾਦੀ ਆਲੋਚਨਾ ਨੂੰ ਇਸ ਤਰ੍ਹਾਂ ਪ੍ਰਭਾਸ਼ਿਤ ਕਰਦੇ ਹਨ: “ਮਾਰਕਸਵਾਦੀ ਆਲੋਚਨਾ ਕੇਵਲ ਸਾਹਿਤ ਦੀ ਸਮਾਜਿਕਤਾ ਹੀ ਨਹੀਂ ਇਹ ਉਨ੍ਹਾਂ ਸਰੋਕਾਰਾਂ ਨਾਲ ਵੀ ਸੰਬੰਧ ਰੱਖਦੀ ਹੈ ਕਿ ਨਾਵਲਾਂ ਨੂੰ ਕਿਵੇਂ ਪ੍ਰਕਾਸ਼ਿਤ ਕਰਵਾਇਆ ਜਾਂਦਾ ਹੈ ਅਤੇ ਉਹ ਮਜ਼ਦੂਰ ਜਮਾਤ ਦੀ ਪੇਸ਼ਕਾਰੀ ਕਿਵੇਂ ਕਰਦੇ ਹਨ। ਇਸਦਾ ਨਿਸ਼ਾਨਾ ਸਾਹਿਤ ਕਾਰਜ ਨੂੰ ਭਰਪੂਰਤਾ ਨਾਲ ਵਿਖਿਆਉਣਾ ਹੈ। ਇਸ ਦਾ ਅਰਥ ਉਸਦੀ ਸ਼ੈਲੀ ਅਰਥਾਂ ਅਤੇ ਰੂਪਾਂ ਦੀ ਸੰਵੇਦਨਸ਼ੀਲਤਾ ਵੱਲ ਧਿਆਨ ਦੇਣਾ ਹੈ। 19ਵੀਂ ਸਦੀ ਵਿੱਚ ਮਾਰਕਸਵਾਦੀਆਂ ਅਤੇ ਅਰਾਜਕਤਾਵਾਦੀਆਂ ਵਿੱਚ ਸਮਾਜਵਾਦੀ ਰਾਜ ਨੂੰ ਲੈ ਕੇ ਗੰਭੀਰ ਬਹਿਸ਼ਾਂ ਹੁੰਦੀਆਂ ਰਹੀਆਂ ਹਨ। ਮਾਰਕਸਵਾਦੀ ਰਾਜ ਨੂੰ ਖ਼ਤਮ ਕਰਨ ਦੇ ਸਮਰਥਕ ਹੁੰਦੇ ਹੋਏ ਵੀ ਪਹਿਲਾਂ ਮਜ਼ਦੂਰਾਂ ਦੇ ਰਾਜ ਨੂੰ ਸਥਾਪਿਤ ਕਰਨਾ ਪੈਂਦਾ ਸੀ। ਬਕੂਨਿਨ ਨੇ ਸਮਾਜਵਾਦੀ ਰਾਜ ਨੂੰ ਇੱਕ ਫੌਜੀ ਬੈਰਕ ਦਾ ਨਾਂ ਦਿੱਤਾ। ਜਿਸ ਵਿੱਚ ਲੋਕ ਨਗਾਰੇ ਦੀ ਚੋਟ ਨਾਲ ਸੌਣ ਗਏ, ਜਾਗਣਗੇ ਅਤੇ ਕੰਮ ਕਰਨਗੇ। ਇਹ ਇਕੋ ਅਜਿਹਾ ਰਾਜ ਹੋਵੇਗਾ, ਜਿਸ ਵਿੱਚ ਚਲਾਕ ਅਤੇ ਸ਼ਾਤਰ ਲੋਕ ਸਰਕਾਰੀ ਸਹੂਲਤਾਂ ਮਾਨਣਗੇ। ਜਦੋਂ ਸੰਸਾਰ ਪੱਧਰ ਉੱਪਰ ਜਾਗੀਰਦਾਰੀ ਪ੍ਰਬੰਧ ਤੇ ਖਾਤਮੇ ਤੋਂ ਬਾਅਦ ਪੂੰਜੀਵਾਦੀ ਪ੍ਰਬੰਧ ਸਥਾਪਿਤ ਹੋ ਗਿਆ ਤਾਂ ਯੂਰਪੀ ਮੁਲਕਾਂ ਵਿੱਚ ਇਹ ਸੰਘਰਸ਼ ਵਧੇਰੇ ਸਪਸ਼ਟ ਅਤੇ ਸਮਝਣਯੋਗ ਹੋ ਗਿਆ ਕਿਉਂਕਿ ਬੁਰਜ਼ੁਆ ਜਾਂ ਪੂੰਜੀਪਤੀ ਅਤੇ ਪ੍ਰੋਲੋਤਾਰੀ ਜਾਂ ਮਜ਼ਦੂਰ ਜਮਾਤ ਦੀ ਵੰਡ ਭਲੀਭਾਂਤ ਸਮਝ ਆਉਣ ਲੱਗੀ ਅਤੇ ਜਮਾਤ ਰਹਿਤ ਸਮਾਜ ਦੀ ਲੋੜ ਦੀ ਮਹੱਤਤਾ ਵੀ ਲੋਕਾਂ ਦੀ ਸਮਝ ਵਿੱਚ ਆਉਣੀ ਸ਼ੁਰੂ ਹੋ ਗਈ। ਜਿਹੜੀ ਸਮਝ ਕੇ ਮਾਰਕਸ ਨੇ ਲੋਕਾਂ ਅੱਗੇ ਪੇਸ਼ ਕੀਤੀ ਸੀ ਕਿ ਸਮਾਜਕ ਵਰਤਾਰਾ ਕਾਰਜਸ਼ੀਲ ਕਿਵੇਂ ਹੈ ਅਤੇ ਇਸਨੂੰ ਜਮਾਤ ਰਹਿਤ ਸਮਾਜ ਵਿੱਚ ਬਦਲਿਆ ਕਿਵੇਂ ਜਾ ਸਕਦਾ ਹੈ। ਮਾਰਕਸ ਦੇ ਵਿਚਾਰ ਵਿੱਚ ਪੂੰਜੀਵਾਦ ਨਾ ਸਹਿ ਸਕਣਯੋਗ ਆਰਥਿਕ ਵਰਤਾਰਾ ਹੈ। ਇਸ ਲਈ ਇਸ ਤੋਂ ਛੁਟਕਾਰਾ ਪਾਉਣਾ ਲਾਜ਼ਮੀ ਹੈ। ਇਸ ਤੋਂ ਕਮਿਊਨਿਸਟ ਸਮਾਜ ਦੇ ਹਥਿਆਰਬੰਦ ਇਨਕਲਾਬ ਰਾਹੀਂ ਹੀ ਮੁਕਤੀ ਮਿਲ ਸਕਦੀ ਹੈ। ਮਾਰਕਸ ਅਤੇ ਏਂਗਲਜ਼ ਆਈ ਲੈਨਿਨ ਦਾ ਹੈ। ਉਸਦੀਆਂ ਗਤੀਵਿਧੀਆਂ ਅਤੇ ਖੋਜਾਂ ਨੇ ਨਾ ਕੇਵਲ ਮਾਰਕਸਵਾਦ ਨੂੰ ਵਿਵਹਾਰਿਕਕ ਅਤੇ ਸਿਧਾਂਤਿਕ ਪੱਧਰ ਉੱਪਰ ਅਮੀਰ ਹੀ ਕੀਤਾ। ਸਗੋਂ ਉਸਨੂੰ ਰਾਜਨੀਤਿਕ ਪੱਧਰ ਉੱਪਰ ਪਰਖ ਕੇ ਵੀ ਵੇਖਿਆ ਅਤੇ ਰੂਸੀ ਇਨਕਲਾਬ ਦੀ ਮਿਸਾਲ ਸਾਡੇ ਸਾਹਮਣੇ ਹੈ। ਦੂਜੀ ਸੰਸਾਰ ਜੰਗ ਤੋਂ ਬਾਅਦ ਮਾਰਕਸਵਾਦ ਵਿੱਚ ਵੀ ਤਬਦੀਲੀਆਂ ਆਈਆਂ ਹਨ। ਇਹ ਤਬਦੀਲੀਆਂ ਆਧੁਨਿਕ ਦਰਸ਼ਨ ਸ਼ਾਸਤਰੀਆਂ ਜਿਵੇਂ ਐਡਮੰਡ ਹਰਸਲ, ਮਾਰਵਿਨ ਹੈਡਗਰ ਅਤੇ ਸਿਗਮਨ ਫਰਾਇਡ ਅਤੇ ਹੋਰ ਵਿਦਵਾਨਾਂ ਦੀਆਂ ਖੋਜਾਂ ਅਤੇ ਵਿਚਾਰਾਂ ਦੇ ਪ੍ਰਭਾਵ ਨਾਲ ਆਈਆਂ। ਮਾਰਕਸਵਾਦ ਦੀਆਂ ਜੜ੍ਹਾਂ ਉਸ ਤੋਂ ਪਹਿਲਾਂ ਹੋਏ ਫਿਲਾਸਫ਼ਰਾਂ ਅਤੇ ਅਰਥ-ਸ਼ਾਸਤਰੀਆਂ ਦੀ ਵਿਚਾਰਧਾਰਾ ਅਤੇ ਫਲਸਫੇ ਵਿੱਚ ਹਨ। ਇਨ੍ਹਾਂ ਡੇਵਿਡ ਹੀਗਲ, ਜੋਹਨ ਫਿੱਚ, ਈਮਾਨੂਏਲ ਕਾਂਤ, ਐਡਮ ਸਮਿਥ, ਡੇਵਿਡ ਰਿਕਾਰਡੋ ਅਤੇ ਜੋਹਨ ਸਟੂਆਰਟ ਮਿਲ ਸ਼ਾਮਿਲ ਹਨ। ਮਾਰਕਸ ਨੇ ਇਹਨਾਂ ਦੇ ਵਿਚਾਰਾਂ ਨੂੰ ਸਮਝਿਆ ਹੀ ਨਹੀਂ, ਸਗੋਂ ਇਹਨਾਂ ਨੂੰ ਇਤਿਹਾਸਕ, ਸਮਾਜਿਕ, ਰਾਜਨੀਤਿਕ ਅਤੇ ਅਰਥ-ਸ਼ਾਸਤਰੀਆਂ ਨੂੰ ਯਥਾਰਥ ਨਾਲ ਜੋੜਿਆ। ਇਸਨੂੰ ਉਹ ਇਤਿਹਾਸਕ ਪਦਾਰਥਵਾਦ ਦਾ ਨਾਮ ਦੇਂਦਾ ਹੈ। ਬਿਆਨ ਉੱਪਰ ਅਸੀਂ ਬਿਆਨ ਕਰ ਆਏ ਕਿ ਮਾਰਕਸ ਦਾ ਸਮਾਂ 19ਵੀਂ ਸਦੀ ਦਾ ਹੈ। ਜਿਸ ਸਮੇਂ ਉਦਯੋਗਿਕ ਕ੍ਰਾਂਤੀ ਫੈਲ ਰਹੀ ਸੀ। ਵੱਖ-ਵੱਖ ਤਰੀਕਿਆਂ ਨਾਲ ਮਜ਼ਦੂਰਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਸੀ ਅਤੇ ਸਮਾਜ ਵਿੱਚ ਆਰਥਿਕ ਅਸਮਾਨਤਾ ਫੈਲੀ ਹੋਈ ਸੀ ਕਾਰਲ ਮਾਰਕਸ ਵਰਤਮਾਨ ਸਮੇਂ ਦੀ ਸਮਾਜਿਕ ਹਾਲਤ ਨੂੰ ਸਮਝਣਾ ਚਾਹੁੰਦੇ ਸਨ ਕਿਉਂਕਿ ਉਹ ਸਮਾਜ ਨੂੰ ਬਦਲਣਾ ਚਾਹੁੰਦੇ ਸਨ। ਉਹਨਾਂ ਦਾ ਵਿਚਾਰ ਸੀ ਕਿ ਕਿਸੇ ਵੀ ਤਰੀਕੇ ਪੂੰਜੀਵਾਦ ਨੂੰ ਖ਼ਤਮ ਕੀਤਾ ਜਾਣਾ ਚਾਹੀਦਾ ਹੈ। ਭਾਵ ਉਹ ਵਰਤਮਾਨ ਸਮੇਂ ਨੂੰ ਬਿਲਕੁਲ ਬਦਲ ਦੇਣਾ ਚਾਹੁੰਦੇ ਸਨ। ਇਸ ਲਈ ਉਨ੍ਹਾਂ ਨੂੰ ਸਮਕਾਲੀ ਸਮਾਜ ਵੀ ਬਣਤਰ ਸੰਬੰਧੀ ਸੰਪੂਰਨ ਗਿਆਨ ਹੋਣਾ ਲਾਜ਼ਮੀ ਸੀ। ਉਨ੍ਹਾਂ ਨੇ ਸੋਚਿਆ ਕਿ ਵਰਤਮਾਨ ਅਤੇ ਭੂਤਕਾਲ ਨੂੰ ਸਮਝਕੇ ਹੀ ਅਸੀਂ ਭਵਿੱਖ ਦੀਆਂ ਸੰਭਾਵਨਾਵਾਂ ਸੰਬੰਧੀ ਕੁਝ ਆਖ ਸਕਦੇ ਹਾਂ। ਮਾਰਕਸਵਾਦੀ ਦਰਸ਼ਨ ਨੂੰ ਸਮਝਣ ਲਈ ਡਾ.
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਪ੍ਰਗਟ ਤੇ ਸਦੀਵੀ ਕਾਲ ਲਈ ਗੁਰੂ ਹਨ । ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ ਅਕਤੂਬਰ 1708 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿੱਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿੱਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿੱਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿੱਚ ਆਉਣ ਕਰਕੇ, ਇਸ ਵਿੱਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿੱਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ।2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ਖੇਤੀਬਾੜੀ (ਅੰਗ੍ਰੇਜ਼ੀ: Agriculture) ਵਿੱਚ ਖੇਤੀ ਦਾ ਵਿਗਿਆਨ ਜਾਂ ਅਭਿਆਸ, ਜਿਸ ਵਿੱਚ ਫਸਲਾਂ ਦੇ ਉਗਾਉਣ ਲਈ ਮਿੱਟੀ ਦੀ ਕਾਸ਼ਤ ਅਤੇ ਭੋਜਨ, ਉੱਨ ਅਤੇ ਹੋਰ ਉਤਪਾਦ ਪ੍ਰਦਾਨ ਕਰਨ ਲਈ ਪੌਦਿਆਂ ਅਤੇ ਜਾਨਵਰਾਂ ਦੀ ਪਰਵਰਿਸ਼ (ਪਾਲਣ-ਪੋਸ਼ਣ) ਸ਼ਾਮਲ ਹੈ। ਖੇਤੀਬਾੜੀ ਅਜਿਹੀ ਕਿਰਿਆ ਹੈ ਜੋ ਮਨੁੱਖੀ ਜੀਵਨ ਨੂੰ ਕਾਇਮ ਰੱਖਣ ਅਤੇ ਵਧਾਉਣ ਲਈ ਕੀਤੀ ਜਾਂਦੀ ਹੈ। ਖੇਤੀਬਾੜੀ ਵਿੱਚ ਫਸਲਾਂ ਅਤੇ ਪਸ਼ੂਆਂ ਦੇ ਉਤਪਾਦਨ, ਪਸ਼ੂ-ਪਾਲਣ, ਜਲ-ਖੇਤੀ, ਮੱਛੀ ਪਾਲਣ ਅਤੇ ਭੋਜਨ ਅਤੇ ਗੈਰ-ਭੋਜਨ ਉਤਪਾਦਾਂ ਲਈ ਜੰਗਲਾਤ ਸ਼ਾਮਲ ਹਨ। ਮਨੁੱਖੀ ਸਭਿਅਤਾ ਦੇ ਉਭਾਰ ਵਿੱਚ ਖੇਤੀਬਾੜੀ ਮੁੱਖ ਵਿਕਾਸ ਸੀ, ਜਿਸ ਨਾਲ ਪਾਲਤੂ ਨਸਲਾਂ ਦੀ ਖੇਤੀ ਨੇ ਵਾਧੂ ਭੋਜਨ ਪੈਦਾ ਕੀਤਾ, ਜਿਸ ਨਾਲ ਲੋਕਾਂ ਨੂੰ ਸ਼ਹਿਰਾਂ ਵਿੱਚ ਰਹਿਣ ਦੇ ਯੋਗ ਬਣਾਇਆ ਗਿਆ। ਖੇਤੀਬਾੜੀ ਦੇ ਅਧਿਐਨ ਨੂੰ ਖੇਤੀਬਾੜੀ ਵਿਗਿਆਨ ਵਜੋਂ ਜਾਣਿਆ ਜਾਂਦਾ ਹੈ। ਖੇਤੀਬਾੜੀ ਦਾ ਇਤਿਹਾਸ ਹਜ਼ਾਰਾਂ ਸਾਲ ਪੁਰਾਣਾ ਹੈ, ਅਤੇ ਇਸਦੇ ਵਿਕਾਸ ਨੂੰ ਬਹੁਤ ਸਾਰੇ ਵੱਖੋ-ਵੱਖਰੇ ਮਾਹੌਲ, ਸਭਿਆਚਾਰਾਂ ਅਤੇ ਤਕਨਾਲੋਜੀਆਂ ਦੁਆਰਾ ਚਲਾਇਆ ਅਤੇ ਪਰਿਭਾਸ਼ਤ ਕੀਤਾ ਗਿਆ ਹੈ। ਜਦੋਂ ਕਿ ਮਨੁੱਖਾਂ ਨੇ ਘੱਟੋ-ਘੱਟ 105,000 ਸਾਲ ਪਹਿਲਾਂ ਅਨਾਜ ਇਕੱਠਾ ਕਰਨਾ ਸ਼ੁਰੂ ਕੀਤਾ ਸੀ, ਨਵੇਂ ਕਿਸਾਨਾਂ ਨੇ ਉਨ੍ਹਾਂ ਨੂੰ ਲਗਭਗ 11,500 ਸਾਲ ਪਹਿਲਾਂ ਬੀਜਣਾ ਸ਼ੁਰੂ ਕੀਤਾ ਸੀ। ਭੇਡਾਂ, ਬੱਕਰੀਆਂ, ਸੂਰ ਅਤੇ ਪਸ਼ੂ 10,000 ਸਾਲ ਪਹਿਲਾਂ ਪਾਲਤੂ ਸਨ। ਦੁਨੀਆ ਦੇ ਘੱਟੋ-ਘੱਟ 11 ਖੇਤਰਾਂ ਵਿੱਚ ਪੌਦਿਆਂ ਦੀ ਸੁਤੰਤਰ ਤੌਰ 'ਤੇ ਕਾਸ਼ਤ ਕੀਤੀ ਗਈ ਸੀ। ਵੀਹਵੀਂ ਸਦੀ ਵਿੱਚ, ਵੱਡੇ ਪੈਮਾਨੇ ਦੇ ਮੋਨੋਕਲਚਰ 'ਤੇ ਆਧਾਰਿਤ ਉਦਯੋਗਿਕ ਖੇਤੀ ਖੇਤੀ ਉਤਪਾਦਨ 'ਤੇ ਹਾਵੀ ਹੋ ਗਈ।ਆਧੁਨਿਕ ਖੇਤੀਬਾੜੀ ਵਿਗਿਆਨ, ਪਲਾਂਟ ਬ੍ਰੀਡਿੰਗ, ਐਗਰੀਕੋਮਿਕਲ (ਕੀਟਨਾਸ਼ਕਾਂ ਅਤੇ ਖਾਦਾਂ), ਅਤੇ ਤਕਨੀਕੀ ਵਿਕਾਸ ਦੇ ਬਹੁਤ ਸਾਰੇ ਵਰਗਾਂ ਵਿੱਚ ਕਿਸਾਨ ਦੀ ਪੈਦਾਵਾਰ ਵਿੱਚ ਵਾਧਾ ਹੋਇਆ ਹੈ, ਪਰ ਉਸੇ ਸਮੇਂ ਵਿਆਪਕ ਵਾਤਾਵਰਣਕ ਨੁਕਸਾਨ ਅਤੇ ਨਕਾਰਾਤਮਕ ਮਨੁੱਖੀ ਸਿਹਤ ਪ੍ਰਭਾਵਾਂ ਦਾ ਕਾਰਨ ਵੀ ਸਾਹਮਨੇ ਆਇਆ ਹੈ। ਪਸ਼ੂ ਪਾਲਣ ਵਿੱਚ ਚੋਣਵੇਂ ਪ੍ਰਜਨਨ ਅਤੇ ਆਧੁਨਿਕ ਰਵਾਇਤਾਂ ਨੇ ਮੀਟ ਦੀ ਪੈਦਾਵਾਰ ਵਿੱਚ ਵੀ ਵਾਧਾ ਕੀਤਾ ਹੈ, ਪਰੰਤੂ ਜਾਨਵਰਾਂ ਦੀ ਭਲਾਈ ਅਤੇ ਐਂਟੀਬਾਇਓਟਿਕਸ, ਵਿਕਾਸ ਦੇ ਹਾਰਮੋਨਸ, ਅਤੇ ਉਦਯੋਗਿਕ ਮੀਟ ਦੇ ਉਤਪਾਦਨ ਵਿੱਚ ਆਮ ਤੌਰ ਤੇ ਵਰਤੇ ਜਾਂਦੇ ਹੋਰ ਰਸਾਇਣਾਂ ਦੇ ਸਿਹਤ ਪ੍ਰਭਾਵ ਬਾਰੇ ਚਿੰਤਾਵਾਂ ਨੂੰ ਉਠਾਇਆ ਹੈ। ਅਨੁਵੰਸ਼ਕ ਰੂਪ ਵਿੱਚ ਸੋਧੇ ਹੋਏ ਜੀਵ ਖੇਤੀਬਾੜੀ ਦੇ ਵਧ ਰਹੇ ਹਿੱਸੇ ਹਨ, ਭਾਵੇਂ ਕਿ ਇਹਨਾਂ ਨੂੰ ਕਈ ਦੇਸ਼ਾਂ ਵਿੱਚ ਪਾਬੰਦੀ ਲਗਾਈ ਗਈ ਹੈ ਖੇਤੀਬਾੜੀ ਫੂਡ ਉਤਪਾਦਨ ਅਤੇ ਪਾਣੀ ਪ੍ਰਬੰਧਨ ਵਿਸ਼ਵਵਿਆਪੀ ਮੁੱਦਿਆਂ ਨੂੰ ਵਧਾ ਰਹੇ ਹਨ ਜੋ ਕਈ ਮੋਰਚਿਆਂ 'ਤੇ ਬਹਿਸ ਨੂੰ ਵਧਾ ਰਹੇ ਹਨ। ਹਾਲ ਹੀ ਦਹਾਕਿਆਂ ਵਿੱਚ ਜੈਕਿਫਰਾਂ ਦੀ ਘਾਟ ਸਮੇਤ ਭੂਮੀ ਅਤੇ ਜਲ ਸਰੋਤ ਦੇ ਮਹੱਤਵਪੂਰਨ ਪਤਨ, ਅਤੇ ਗਲੋਬਲ ਵਾਰਮਿੰਗ ਬਾਰੇ ਖੇਤੀਬਾੜੀ ਅਤੇ ਖੇਤੀਬਾੜੀ ਵਿੱਚ ਗਲੋਬਲ ਵਾਰਮਿੰਗ ਦੇ ਪ੍ਰਭਾਵਾਂ ਨੂੰ ਹਾਲੇ ਵੀ ਪੂਰੀ ਤਰ੍ਹਾਂ ਸਮਝਿਆ ਨਹੀਂ ਗਿਆ। ਮੁੱਖ ਖੇਤੀਬਾੜੀ ਉਤਪਾਦਾਂ ਵਿੱਚ ਭੋਜਨ, ਫਾਈਬਰ, ਈਂਧਨ ਅਤੇ ਕੱਚੇ ਮਾਲ (ਜਿਵੇਂ ਕਿ ਰਬੜ) ਆਦਿ ਸ਼ਾਮਿਲ ਹਨ। ਖਾਸ ਭੋਜਨ ਵਿੱਚ ਅਨਾਜ (ਅਨਾਜ), ਸਬਜ਼ੀਆਂ, ਫਲ, ਤੇਲ, ਮੀਟ ਅਤੇ ਮਸਾਲੇ ਸ਼ਾਮਲ ਹਨ। ਫਾਈਬਰਸ ਵਿੱਚ ਕਪਾਹ, ਉੱਨ, ਭੰਗ, ਰੇਸ਼ਮ ਅਤੇ ਸਣ ਸ਼ਾਮਲ ਹੁੰਦੇ ਹਨ.
ਉਦਾਰਵਾਦ (ਅੰਗਰੇਜ਼ੀ:Liberalism) ਵਿਅਕਤੀਗਤ ਸੁਤੰਤਰਤਾ ਦੇ ਸਮਰਥਨ ਦਾ ਰਾਜਨੀਤਕ ਦਰਸ਼ਨ ਹੈ। ਵਰਤਮਾਨ ਵਿਸ਼ਵ ਵਿੱਚ ਇਹ ਅਤਿਅੰਤ ਪ੍ਰਤਿਸ਼ਠਿਤ ਧਾਰਨਾ ਹੈ। ਪੂਰੇ ਇਤਹਾਸ ਵਿੱਚ ਅਨੇਕਾਂ ਦਾਰਸ਼ਨਿਕਾਂ ਨੇ ਇਸਨੂੰ ਬਹੁਤ ਮਹੱਤਵ ਅਤੇ ਮਾਣ ਦਿੱਤਾ। ਉਦਾਰਵਾਦ ਦਾ ਮੁੱਖ ਕੇਂਦਰ ਇੱਕ ਸੁਤੰਤਰ ਵਿਅਕਤੀ ਹੈ। ਉਦਾਰਵਾਦ ਇੱਕ ਆਰਥਿਕ ਅਤੇ ਰਾਜਨੀਤਿਕ ਵਿਚਾਰਧਾਰਾ ਹੈ। ਇਸ ਵਿਚਾਰਧਾਰਾ ਦਾ ਆਰੰਭ 16ਵੀਂ ਸਦੀ ਵਿੱਚ ਹੋ ਗਿਆ ਸੀ ਅਤੇ 17ਵੀਂ, 18ਵੀਂ ਅਤੇ 19ਵੀਂ ਸਦੀ ਵਿੱਚ ਇਸਦਾ ਕਾਫੀ ਵਿਕਾਸ ਹੋਇਆ ਸੀ। ਉਦਾਰਵਾਦੀ ਵਿਚਾਰਧਾਰਾ ਵਿੱਚ ਸਮੇਂ ਦੇ ਨਾਲ ਪਰਿਵਰਤਨ ਆਉਂਦੇ ਰਹਿੰਦੇ ਹਨ। ਇਨ੍ਹਾਂ ਪਰਿਵਰਤਨਾਂ ਦੇ ਆਧਾਰ ਤੇ ਉਦਾਰਵਾਦ ਦੇ ਦੋ ਰੂਪ ਮੰਨੇ ਜਾਂਦੇ ਹਨ-
ਪੰਚਾਇਤੀ ਰਾਜ, ਇੱਕ ਦੱਖਣੀ ਏਸ਼ੀਆਈ ਸਿਆਸੀ ਸਿਸਟਮ ਹੈ, ਜੋ ਮੁੱਖ ਤੌਰ 'ਤੇ ਵਿੱਚ ਭਾਰਤ, ਪਾਕਿਸਤਾਨ, ਬੰਗਲਾਦੇਸ਼, ਸ੍ਰੀ ਲੰਕਾ, ਤ੍ਰਿਨੀਦਾਦ ਅਤੇ ਟੋਬੈਗੋ, ਅਤੇ ਨੇਪਾਲ ਵਿੱਚ ਮਿਲਦਾ ਹੈ।ਇਹ ਦੱਖਣੀ ਏਸ਼ੀਆ ਵਿੱਚ ਸਥਾਨਕ ਸਰਕਾਰਾਂ ਦੀ ਸਭ ਤੋਂ ਪੁਰਾਣੀ ਪ੍ਰਣਾਲੀ ਹੈ, ਅਤੇ ਇਤਿਹਾਸਕ ਜ਼ਿਕਰ ਅੰ. 250 ਏ.ਡੀ. ਦੇ ਸਮੇਂ ਮਿਲਦਾ ਹੈ। ਸ਼ਬਦ ਰਾਜ ਦਾ ਅਰਥ "ਹਕੂਮਤ" ਹੈ ਅਤੇ ਪੰਚਾਇਤ ਦਾ ਭਾਵ ਪੰਜ (ਪੰਚ) ਦੀ "ਸਭਾ" (ਅਯਾਤ) ਹੈ। ਰਵਾਇਤੀ ਪੰਚਾਇਤਾਂ ਵਿੱਚ ਸਥਾਨਕ ਭਾਈਚਾਰੇ ਦੁਆਰਾ ਚੁਣੇ ਗਏ ਅਤੇ ਸਵੀਕਾਰ ਕੀਤੇ ਜਾਣ ਵਾਲੇ ਬੁੱਧੀਮਾਨ ਅਤੇ ਆਦਰਯੋਗ ਬਜ਼ੁਰਗ ਸ਼ਾਮਲ ਹੁੰਦੇ ਸਨ। ਪਰ ਅਜਿਹੀਆਂ ਸਭਾਵਾਂ ਦੇ ਵੱਖੋ-ਵੱਖਰੇ ਰੂਪ ਸਨ। ਰਵਾਇਤੀ ਤੌਰ 'ਤੇ, ਇਹ ਸਭਾਵਾਂ ਵਿਅਕਤੀਆਂ ਅਤੇ ਪਿੰਡਾਂ ਵਿਚਕਾਰ ਝਗੜਿਆਂ ਦਾ ਨਿਪਟਾਰਾ ਕਰਦੀਆਂ ਸਨ। ਪੰਚਾਇਤ ਦੇ ਨੇਤਾ ਨੂੰ ਅਕਸਰ ਮੁਖੀਆ ਜਾਂ ਸਰਪੰਚ ਕਿਹਾ ਜਾਂਦਾ ਸੀ, ਜੋ ਚੁਣੀ ਹੋਈ ਜਾਂ ਆਮ ਤੌਰ 'ਤੇ ਸਵੀਕਾਰ ਕੀਤੀ ਗਈ ਸਥਿਤੀ ਸੀ.
ਮਾਸਪੇਸ਼ੀਆਂ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਵਿਗਿਆਨਕ ਸਮਾਜਵਾਦ ਵਿਚਾਰਾਂ ਦੀ ਇੱਕ ਸਿਸਟਮ ਅਤੇ ਮਾਰਕਸਵਾਦ ਦਾ ਸੰਸਲੇਸ਼ਣ ਹੈ, ਜਿਸਨੂੰ ਫ਼ਲਸਫ਼ੇ ਅਤੇ ਸਮਾਜਿਕ-ਆਰਥਿਕ ਸਬੰਧਾਂ ਵਿੱਚ ਕੀਤੀਆਂ ਖੋਜਾਂ ਤੇ ਅਧਾਰਿਤ ਸਮਾਜਿਕ-ਆਰਥਿਕ ਅਨੁਮਾਨ ਦੀ ਥਿਊਰੀ ਦੁਆਰਾ ਦਰਸਾਇਆ ਜਾਂਦਾ ਹੈ। ਵਿਗਿਆਨਕ ਸਮਾਜਵਾਦ ਦੀ ਮੁੱਖ ਖੋਜ ਵਿਧੀ ਇਤਿਹਾਸ ਦਾ ਦਵੰਦਵਾਦੀ ਪਦਾਰਥਵਾਦੀ ਨਜ਼ਰੀਆ ਹੈ। ਪਹਿਲੀ ਵਾਰ ਇਹ ਟਰਮ ਫਰੈਡਰਿਕ ਏਂਗਲਜ਼ ਨੇ ਯੂਟੋਪਿਆਈ ਸਮਾਜਵਾਦ ਤੋਂ ਨਿਖੇੜਾ ਕਰਨ ਲਈ ਵਰਤੀ ਸੀ। ਰਾਬਰਟ ਓਵਨ, ਚਾਰਲਸ ਫੁਰੀਏ ਅਤੇ ਸੇਂਟ ਸਾਈਮਨ ਤਿੰਨੇ ਹੀ ਕਾਲਪਨਿਕ ਸਮਾਜਵਾਦੀ ਸਨ, ਅਤੇ ਉਹ ਸਾਰੀਆਂ ਸਮਾਜਿਕ ਵੰਡੀਆਂ ਦਾ ਕਾਰਨ ਲੋਕਾਂ ਦੀ ਸੋਚ ਵਿੱਚ ਸਮਝਦੇ ਸਨ। ਉਹ ਜਮਾਤੀ ਘੋਲ ਅਤੇ ਪੈਦਾਵਾਰੀ ਤਾਕਤਾਂ ਤੇ ਪੈਦਾਵਾਰੀ ਸਬੰਧਾਂ ਦਰਮਿਆਨ ਆਪਸੀ ਵਿਰੋਧ ਨੂੰ ਸਮਾਜ ਦੀ ਚਾਲਕ ਸ਼ਕਤੀ ਸਮਝਣ ਤੋਂ ਅਸਮਰਥ ਰਹੇ। ਮਾਰਕਸ ਅਤੇ ਏਂਗਲਜ਼ ਨੇ ਸਮਾਜ ਦੇ ਬਾਹਰਮੁਖੀ ਅਧਿਐਨ ਤੇ ਅਧਾਰਿਤ ਸਮਾਜਵਾਦ ਨੂੰ ਸੂਤਰਬਧ ਕੀਤਾ।
ਰੇਨਮਿਨਬੀ (RMB, ਨਿਸ਼ਾਨ: ¥; ਕੋਡ: CNY; ਜਾਂ CN¥, 元 ਅਤੇ CN元) ਚੀਨ (ਚੀਨ ਦਾ ਲੋਕ-ਗਣਰਾਜ) ਦੀ ਅਧਿਕਾਰਕ ਮੁਦਰਾ ਹੈ। ਇਹ ਮੁੱਖਦੀਪੀ ਚੀਨ ਦਾ ਕਾਨੂੰਨੀ ਟੈਂਡਰ ਹੈ ਪਰ ਹਾਂਗਕਾਂਗ, ਤਾਈਵਾਨ ਜਾਂ ਮਕਾਉ ਵਿੱਚ ਨਹੀਂ। ਇਹਨੂੰ ਕਈ ਵਾਰ ਹਾਂਗਕਾਂਗ ਅਤੇ ਮਕਾਉ ਵਿੱਚ ਸਵੀਕਾਰ ਲਿਆ ਜਾਂਦਾ ਹੈ ਅਤੇ ਦੋ ਰਾਜਖੇਤਰਾਂ ਵਿੱਚ ਵੀ ਸੌਖਿਆਈ ਨਾਲ਼ ਵਟਾ ਲਈ ਜਾਂਦੀ ਹੈ। ਹਾਂਗਕਾਂਗ ਦੇ ਬੈਂਕ ਲੋਕਾਂ ਨੂੰ ਇਸ ਮੁਦਰਾ ਵਿੱਚ ਖਾਤੇ ਬਣਾਉਣ ਦੀ ਆਗਿਆ ਦਿੰਦੀ ਹੈ। ਇਹਨੂੰ ਚੀਨ ਦਾ ਲੋਕ ਬੈਂਕ ਜਾਰੀ ਕਰਦਾ ਹੈ ਜੋ ਚੀਨ ਦੀ ਮਾਲੀ ਪ੍ਰਭੁਤਾ ਹੈ। ਇਹਦੇ ਨਾਂ (ਸਰਲ ਚੀਨੀ: 人民币; ਰਿਵਾਇਤੀ ਚੀਨੀ: 人民幣; ਪਿਨਯਿਨ: rénmínbì) ਦਾ ਅੱਖਰੀ ਅਰਥ "ਲੋਕਾਂ ਦੀ ਮੁਦਰਾ" ਹੈ।
ਗੁਰਮੁਖੀ (ਪੰਜਾਬੀ: گُرمُکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਇੱਕਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਇੱਕ ਸੰਸਦੀ ਪ੍ਰਣਾਲੀ, ਜਾਂ ਸੰਸਦੀ ਲੋਕਤੰਤਰ, ਇੱਕ ਰਾਜ (ਜਾਂ ਅਧੀਨ ਹਸਤੀ) ਦੇ ਲੋਕਤੰਤਰੀ ਸ਼ਾਸਨ ਦੀ ਇੱਕ ਪ੍ਰਣਾਲੀ ਹੈ ਜਿੱਥੇ ਕਾਰਜਪਾਲਿਕਾ ਵਿਧਾਨ ਸਭਾ ਦੇ ਸਮਰਥਨ ("ਵਿਸ਼ਵਾਸ") ਨੂੰ ਹੁਕਮ ਦੇਣ ਦੀ ਯੋਗਤਾ ਤੋਂ ਆਪਣੀ ਜਮਹੂਰੀ ਜਾਇਜ਼ਤਾ ਪ੍ਰਾਪਤ ਕਰਦੀ ਹੈ, ਖਾਸ ਤੌਰ 'ਤੇ ਇੱਕ ਸੰਸਦ, ਜੋ ਕਿ ਜਵਾਬਦੇਹ ਹੈ। ਇੱਕ ਸੰਸਦੀ ਪ੍ਰਣਾਲੀ ਵਿੱਚ, ਰਾਜ ਦਾ ਮੁਖੀ ਆਮ ਤੌਰ 'ਤੇ ਸਰਕਾਰ ਦੇ ਮੁਖੀ ਤੋਂ ਵੱਖਰਾ ਵਿਅਕਤੀ ਹੁੰਦਾ ਹੈ। ਇਹ ਇੱਕ ਰਾਸ਼ਟਰਪਤੀ ਪ੍ਰਣਾਲੀ ਦੇ ਉਲਟ ਹੈ, ਜਿੱਥੇ ਰਾਜ ਦਾ ਮੁਖੀ ਅਕਸਰ ਸਰਕਾਰ ਦਾ ਮੁਖੀ ਵੀ ਹੁੰਦਾ ਹੈ ਅਤੇ, ਸਭ ਤੋਂ ਮਹੱਤਵਪੂਰਨ, ਜਿੱਥੇ ਕਾਰਜਪਾਲਿਕਾ ਵਿਧਾਨ ਸਭਾ ਤੋਂ ਆਪਣੀ ਲੋਕਤੰਤਰੀ ਜਾਇਜ਼ਤਾ ਪ੍ਰਾਪਤ ਨਹੀਂ ਕਰਦੀ ਹੈ। ਸੰਸਦੀ ਪ੍ਰਣਾਲੀਆਂ ਵਾਲੇ ਦੇਸ਼ ਸੰਵਿਧਾਨਕ ਰਾਜਸ਼ਾਹੀ ਹੋ ਸਕਦੇ ਹਨ, ਜਿੱਥੇ ਇੱਕ ਰਾਜਾ ਰਾਜ ਦਾ ਮੁਖੀ ਹੁੰਦਾ ਹੈ ਜਦੋਂ ਕਿ ਸਰਕਾਰ ਦਾ ਮੁਖੀ ਲਗਭਗ ਹਮੇਸ਼ਾ ਸੰਸਦ ਦਾ ਮੈਂਬਰ ਹੁੰਦਾ ਹੈ, ਜਾਂ ਸੰਸਦੀ ਗਣਰਾਜਾਂ, ਜਿੱਥੇ ਜ਼ਿਆਦਾਤਰ ਰਸਮੀ ਰਾਸ਼ਟਰਪਤੀ ਰਾਜ ਦਾ ਮੁਖੀ ਹੁੰਦਾ ਹੈ ਜਦੋਂ ਕਿ ਸਰਕਾਰ ਦਾ ਮੁਖੀ ਹੁੰਦਾ ਹੈ। ਵਿਧਾਨ ਸਭਾ ਤੋਂ ਨਿਯਮਤ ਤੌਰ 'ਤੇ.
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।ਪ੍ਰਦੂਸ਼ਣ ਦੀਆਂ ਮੁੱਖ ਕਿਸਮਾਂ ਵਿੱਚ ਸ਼ਾਮਲ ਹਨ:
ਗੁਰੂ ਗ੍ਰੰਥ ਸਾਹਿਬ ਜੀ (ਅੰਗ੍ਰੇਜ਼ੀ: Guru Granth Sahib Ji), ਸਿੱਖ ਧਰਮ ਦਾ ਕੇਂਦਰੀ ਧਾਰਮਿਕ ਪਾਠ ਹੈ, ਜਿਸ ਨੂੰ ਸਿੱਖ ਧਰਮ ਦੇ ਅੰਤਮ ਸਰਬਸ਼ਕਤੀਮਾਨ ਗੁਰੂ ਮੰਨਦੇ ਹਨ। ਇਸ ਵਿਚ 1430 ਅੰਗ (ਪੰਨੇ) ਹਨ, ਜਿਨ੍ਹਾਂ ਵਿਚ 36 ਸੰਤਾਂ ਦੀ ਬਾਣੀ ਹੈ ਜਿਸ ਵਿਚ ਸਿੱਖ ਗੁਰੂ ਸਾਹਿਬ (6 ਗੁਰੂ), ਭਗਤ (15 ਭਗਤ), ਭੱਟ (11 ਭੱਟ) ਅਤੇ ਗੁਰਸਿੱਖ (4 ਗੁਰਸਿੱਖ) ਸ਼ਾਮਲ ਹਨ। ਇਹ ਦੁਨੀਆ ਦੀ ਇਕੋ ਇਕ ਧਾਰਮਿਕ ਲਿਪੀ ਹੈ ਜਿਸ ਵਿਚ ਦੂਜੇ ਧਰਮਾਂ, ਜਾਤੀਆਂ ਅਤੇ ਧਰਮਾਂ ਦੇ ਲੋਕਾਂ ਦੇ ਵਿਚਾਰ ਅਤੇ ਵਿਚਾਰਧਾਰਾ ਸ਼ਾਮਲ ਹੈ। ਇਸ ਵਿਚ ਆਪਣੇ ਆਪ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਵੀ ਸ਼ਾਮਲ ਹਨ ਅਤੇ ਇਸਦਾ ਪਹਿਲਾਂ ਸੰਸਕਰਣ ਭਾਈ ਗੁਰਦਾਸ ਜੀ ਅਤੇ ਦੂਸਰਾ ਸੰਸਕਰਣ ਭਾਈ ਮਨੀ ਸਿੰਘ ਜੀ ਦੁਆਰਾ ਲਿਖਿਆ ਗਿਆ ਸੀ।
ਪੰਜਾਬੀ ਭਾਸ਼ਾ (ਸ਼ਾਹਮੁਖੀ: پنجابی, ਪੰਜਾਬੀ) ਪੰਜਾਬ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖਾਂ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਸੱਭਿਆਚਾਰ (ਲਾਤੀਨੀ: [cultura] Error: {{Lang}}: text has italic markup (help)), ਸ਼ਬਦਾਰਥ: " ਤਰਬੀਅਤ (cultivation)") ਮਨੁੱਖ ਦੁਆਰਾ ਸਿਰਜੀ ਜੀਵਨ ਜਾਚ ਨੂੰ ਕਹਿੰਦੇ ਹਨ। ਇਹ ਕਿਸੇ ਸਮਾਜ ਵਿੱਚ ਗਹਿਰਾਈ ਤੱਕ ਵਿਆਪਤ ਗੁਣਾਂ ਦੇ ਸਮੁੱਚ ਦਾ ਨਾਮ ਹੈ, ਜੋ ਉਸ ਸਮਾਜ ਦੇ ਸੋਚਣ, ਵਿਚਾਰਨ, ਕਾਰਜ ਕਰਨ, ਖਾਣ-ਪੀਣ, ਬੋਲਣ, ਨਾਚ, ਗਾਉਣ, ਸਾਹਿਤ, ਕਲਾ, ਆਰਕੀਟੈਕਟ ਆਦਿ ਵਿੱਚ ਰੂਪਮਾਨ ਹੁੰਦਾ ਹੈ। ਏ ਡਬਲਿਊ ਗਰੀਨ ਅਨੁਸਾਰ ਸੰਸਕ੍ਰਿਤੀ ਗਿਆਨ, ਵਿਵਹਾਰ, ਵਿਸ਼ਵਾਸ ਦੀਆਂ ਉਨ੍ਹਾਂ ਆਦਰਸ਼ ਪਧਤੀਆਂ ਦੀ ਅਤੇ ਗਿਆਨ ਅਤੇ ਵਿਵਹਾਰ ਦੁਆਰਾ ਪੈਦਾ ਕੀਤੇ ਵਸੀਲਿਆਂ ਦੀ ਵਿਵਸਥਾ ਨੂੰ ਕਹਿੰਦੇ ਹਨ ਜੋ ਸਮਾਜਕ ਤੌਰ 'ਤੇ ਇੱਕ ਪੀੜ੍ਹੀ ਤੋਂ ਦੂਜੀ ਪੀੜ੍ਹੀ ਨੂੰ ਸੌਂਪੀ ਜਾਂਦੀ ਹੈ।
ਗੁਰੂ ਗੋਬਿੰਦ ਸਿੰਘ (ਉਚਾਰਨ: [gʊɾuː goːbɪn̪d̪ᵊ sɪ́ŋgᵊ]; 22 ਦਸੰਬਰ 1666 – 7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ, ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਿਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਓਹ ਸਿੱਖ ਕੌਮ ਦੇ ਅੰਤਿਮ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਦੌਰਾਨ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੁਆਰਾ ਸ਼ਹੀਦ ਕਰਵਾ ਦਿੱਤਾ ਗਿਆ।
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।1928 ਵਿੱਚ ਭਗਤ ਸਿੰਘ ਤੇ ਉਸਦੇ ਸਾਥੀ ਸ਼ਿਵਰਾਮ ਰਾਜਗੁਰੂ ਨੇ 21 ਸਾਲਾ ਬਰਤਾਨਵੀ ਪੁਲਿਸ ਅਫ਼ਸਰ ਜੌਨ ਸਾਂਡਰਸ ਦਾ ਲਾਹੌਰ ਵਿਖੇ ਗੋਲੀ ਮਾਰਕੇ ਕਤਲ ਕੀਤਾ ਜਦਕਿ ਉਹਨਾਂ ਦਾ ਮਕਸਦ ਜੇਮਜ਼ ਸਕੌਟ ਨਾਂ ਦੇ ਸੀਨੀਅਰ ਪੁਲਿਸ ਸੁਪਰਿਨਟੈਂਡੈਂਟ ਦਾ ਕਤਲ ਕਰਨਾ ਸੀ।
ਭਾਰਤ, ਅਧਿਕਾਰਤ ਤੌਰ 'ਤੇ ਭਾਰਤ ਦਾ ਗਣਰਾਜ (ਆਈਐੱਸਓ: Bhārat Gaṇarājya), ਦੱਖਣੀ ਏਸ਼ੀਆ ਵਿੱਚ ਇੱਕ ਦੇਸ਼ ਹੈ। ਇਹ ਖੇਤਰ ਦੇ ਹਿਸਾਬ ਨਾਲ ਸੱਤਵਾਂ ਸਭ ਤੋਂ ਵੱਡਾ ਦੇਸ਼; ਜੂਨ 2023 ਤੱਕ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼; ਅਤੇ 1947 ਵਿੱਚ ਆਪਣੀ ਆਜ਼ਾਦੀ ਦੇ ਸਮੇਂ ਤੋਂ, ਦੁਨੀਆ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਦੱਖਣ ਵੱਲ ਹਿੰਦ ਮਹਾਸਾਗਰ, ਦੱਖਣ-ਪੱਛਮ ਵੱਲ ਅਰਬ ਸਾਗਰ ਅਤੇ ਦੱਖਣ-ਪੂਰਬ ਵੱਲ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ, ਇਹ ਪੱਛਮ ਵੱਲ ਪਾਕਿਸਤਾਨ ਨਾਲ ਜ਼ਮੀਨੀ ਸਰਹੱਦਾਂ ਸਾਂਝੀਆਂ ਕਰਦਾ ਹੈ।; ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ; ਅਤੇ ਪੂਰਬ ਵੱਲ ਬੰਗਲਾਦੇਸ਼ ਅਤੇ ਮਿਆਂਮਾਰ। ਹਿੰਦ ਮਹਾਸਾਗਰ ਵਿੱਚ, ਭਾਰਤ ਸ਼੍ਰੀਲੰਕਾ ਅਤੇ ਮਾਲਦੀਵ ਦੇ ਨੇੜੇ ਹੈ; ਇਸ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਥਾਈਲੈਂਡ, ਮਿਆਂਮਾਰ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੇ ਕਰਦੇ ਹਨ। ਆਧੁਨਿਕ ਮਨੁੱਖ 55,000 ਸਾਲ ਪਹਿਲਾਂ ਅਫ਼ਰੀਕਾ ਤੋਂ ਭਾਰਤੀ ਉਪ-ਮਹਾਂਦੀਪ 'ਤੇ ਆਏ ਸਨ। ਉਹਨਾਂ ਦੇ ਲੰਬੇ ਕਿੱਤੇ, ਸ਼ੁਰੂ ਵਿੱਚ ਵੱਖੋ-ਵੱਖਰੇ ਰੂਪਾਂ ਵਿੱਚ ਸ਼ਿਕਾਰੀ-ਇਕੱਠੇ ਕਰਨ ਵਾਲਿਆਂ ਦੇ ਰੂਪ ਵਿੱਚ, ਨੇ ਖੇਤਰ ਨੂੰ ਬਹੁਤ ਹੀ ਵਿਭਿੰਨਤਾ ਬਣਾ ਦਿੱਤਾ ਹੈ, ਮਨੁੱਖੀ ਜੈਨੇਟਿਕ ਵਿਭਿੰਨਤਾ ਵਿੱਚ ਅਫਰੀਕਾ ਤੋਂ ਬਾਅਦ ਦੂਜੇ ਸਥਾਨ 'ਤੇ ਹੈ। 9,000 ਸਾਲ ਪਹਿਲਾਂ ਸਿੰਧ ਨਦੀ ਬੇਸਿਨ ਦੇ ਪੱਛਮੀ ਹਾਸ਼ੀਏ ਵਿੱਚ ਉਪ-ਮਹਾਂਦੀਪ ਵਿੱਚ ਸੈਟਲਡ ਜੀਵਨ ਉਭਰਿਆ ਸੀ, ਹੌਲੀ ਹੌਲੀ ਤੀਜੀ ਹਜ਼ਾਰ ਸਾਲ ਬੀਸੀਈ ਦੀ ਸਿੰਧੂ ਘਾਟੀ ਸਭਿਅਤਾ ਵਿੱਚ ਵਿਕਸਤ ਹੋਇਆ। 12000 ਈਸਾ ਪੂਰਵ ਤੱਕ, ਸੰਸਕ੍ਰਿਤ ਦਾ ਇੱਕ ਪੁਰਾਤਨ ਰੂਪ, ਇੱਕ ਇੰਡੋ-ਯੂਰਪੀਅਨ ਭਾਸ਼ਾ, ਉੱਤਰ ਪੱਛਮ ਤੋਂ ਭਾਰਤ ਵਿੱਚ ਫੈਲ ਗਈ ਸੀ। ਇਸ ਦਾ ਪ੍ਰਮਾਣ ਅੱਜ ਰਿਗਵੇਦ ਦੇ ਭਜਨਾਂ ਵਿੱਚ ਮਿਲਦਾ ਹੈ। ਇੱਕ ਮੌਖਿਕ ਪਰੰਪਰਾ ਦੁਆਰਾ ਸੁਰੱਖਿਅਤ ਰੱਖਿਆ ਗਿਆ ਸੀ ਜੋ ਪੂਰੀ ਤਰ੍ਹਾਂ ਚੌਕਸ ਸੀ, ਰਿਗਵੇਦ ਭਾਰਤ ਵਿੱਚ ਹਿੰਦੂ ਧਰਮ ਦੀ ਸ਼ੁਰੂਆਤ ਨੂੰ ਰਿਕਾਰਡ ਕਰਦਾ ਹੈ। ਭਾਰਤ ਦੀਆਂ ਦ੍ਰਾਵਿੜ ਭਾਸ਼ਾਵਾਂ ਨੂੰ ਉੱਤਰੀ ਅਤੇ ਪੱਛਮੀ ਖੇਤਰਾਂ ਵਿੱਚ ਬਦਲ ਦਿੱਤਾ ਗਿਆ ਸੀ। 400 ਈਸਾ ਪੂਰਵ ਤੱਕ, ਹਿੰਦੂ ਧਰਮ ਦੇ ਅੰਦਰ ਜਾਤ ਦੁਆਰਾ ਪੱਧਰੀਕਰਨ ਅਤੇ ਬੇਦਖਲੀ ਉਭਰ ਕੇ ਸਾਹਮਣੇ ਆਈ ਸੀ, ਅਤੇ ਬੌਧ ਅਤੇ ਜੈਨ ਧਰਮ ਪੈਦਾ ਹੋ ਗਏ ਸਨ, ਸਮਾਜਿਕ ਵਿਵਸਥਾਵਾਂ ਨੂੰ ਖ਼ਾਨਦਾਨੀ ਨਾਲ ਜੋੜਿਆ ਨਹੀਂ ਗਿਆ ਸੀ। ਸ਼ੁਰੂਆਤੀ ਸਿਆਸੀ ਮਜ਼ਬੂਤੀ ਨੇ ਗੰਗਾ ਬੇਸਿਨ ਵਿੱਚ ਸਥਿਤ ਮੌਰੀਆ ਅਤੇ ਗੁਪਤ ਸਾਮਰਾਜ ਨੂੰ ਜਨਮ ਦਿੱਤਾ। ਉਹਨਾਂ ਦਾ ਸਮੂਹਿਕ ਯੁੱਗ ਵਿਆਪਕ ਰਚਨਾਤਮਕਤਾ ਨਾਲ ਭਰਿਆ ਹੋਇਆ ਸੀ, ਪਰ ਔਰਤਾਂ ਦੀ ਡਿੱਗਦੀ ਸਥਿਤੀ, ਅਤੇ ਵਿਸ਼ਵਾਸ ਦੀ ਇੱਕ ਸੰਗਠਿਤ ਪ੍ਰਣਾਲੀ ਵਿੱਚ ਛੂਤ-ਛਾਤ ਨੂੰ ਸ਼ਾਮਲ ਕਰਨ ਦੁਆਰਾ ਵੀ ਚਿੰਨ੍ਹਿਤ ਕੀਤਾ ਗਿਆ ਸੀ। ਦੱਖਣੀ ਭਾਰਤ ਵਿੱਚ, ਮੱਧ ਰਾਜਾਂ ਨੇ ਦੱਖਣ-ਪੂਰਬੀ ਏਸ਼ੀਆ ਦੇ ਰਾਜਾਂ ਨੂੰ ਦ੍ਰਾਵਿੜ-ਭਾਸ਼ਾ ਦੀਆਂ ਲਿਪੀਆਂ ਅਤੇ ਧਾਰਮਿਕ ਸਭਿਆਚਾਰਾਂ ਨੂੰ ਨਿਰਯਾਤ ਕੀਤਾ।ਸ਼ੁਰੂਆਤੀ ਮੱਧਕਾਲੀ ਯੁੱਗ ਵਿੱਚ, ਈਸਾਈ ਧਰਮ, ਇਸਲਾਮ, ਯਹੂਦੀ ਧਰਮ, ਅਤੇ ਜੋਰਾਸਟ੍ਰੀਅਨ ਧਰਮ ਭਾਰਤ ਦੇ ਦੱਖਣੀ ਅਤੇ ਪੱਛਮੀ ਤੱਟਾਂ ਉੱਤੇ ਸਥਾਪਿਤ ਹੋ ਗਏ ਸਨ।ਮੱਧ ਏਸ਼ੀਆ ਦੀਆਂ ਮੁਸਲਿਮ ਫੌਜਾਂ ਨੇ ਰੁਕ-ਰੁਕ ਕੇ ਭਾਰਤ ਦੇ ਉੱਤਰੀ ਮੈਦਾਨਾਂ ਨੂੰ ਆਪਣੇ ਕਬਜ਼ੇ ਵਿੱਚ ਕਰ ਲਿਆ, ਅੰਤ ਵਿੱਚ ਦਿੱਲੀ ਸਲਤਨਤ ਦੀ ਸਥਾਪਨਾ ਕੀਤੀ, ਅਤੇ ਉੱਤਰੀ ਭਾਰਤ ਨੂੰ ਮੱਧਕਾਲੀ ਇਸਲਾਮ ਦੇ ਬ੍ਰਹਿਮੰਡੀ ਨੈਟਵਰਕ ਵਿੱਚ ਖਿੱਚ ਲਿਆ। 15ਵੀਂ ਸਦੀ ਵਿੱਚ, ਵਿਜੈਨਗਰ ਸਾਮਰਾਜ ਨੇ ਦੱਖਣ ਭਾਰਤ ਵਿੱਚ ਇੱਕ ਲੰਬੇ ਸਮੇਂ ਤੱਕ ਚੱਲਣ ਵਾਲੇ ਸੰਯੁਕਤ ਹਿੰਦੂ ਸੱਭਿਆਚਾਰ ਦੀ ਸਿਰਜਣਾ ਕੀਤੀ।ਪੰਜਾਬ ਵਿੱਚ, ਸਿੱਖ ਧਰਮ ਦਾ ਉਭਾਰ ਹੋਇਆ, ਸੰਸਥਾਗਤ ਧਰਮ ਨੂੰ ਰੱਦ ਕਰਦਾ ਹੋਇਆ।ਮੁਗਲ ਸਾਮਰਾਜ, 1526 ਵਿੱਚ, ਦੋ ਸਦੀਆਂ ਦੀ ਸਾਪੇਖਿਕ ਸ਼ਾਂਤੀ ਦੀ ਸ਼ੁਰੂਆਤ ਕੀਤੀ, ਚਮਕਦਾਰ ਆਰਕੀਟੈਕਚਰ ਦੀ ਵਿਰਾਸਤ ਛੱਡ ਕੇ। ਹੌਲੀ-ਹੌਲੀ ਬ੍ਰਿਟਿਸ਼ ਈਸਟ ਇੰਡੀਆ ਕੰਪਨੀ ਦੇ ਸ਼ਾਸਨ ਦਾ ਵਿਸਤਾਰ ਹੋਇਆ, ਜਿਸ ਨੇ ਭਾਰਤ ਨੂੰ ਇੱਕ ਬਸਤੀਵਾਦੀ ਆਰਥਿਕਤਾ ਵਿੱਚ ਬਦਲ ਦਿੱਤਾ, ਪਰ ਇਸਦੀ ਪ੍ਰਭੂਸੱਤਾ ਨੂੰ ਵੀ ਮਜ਼ਬੂਤ ਕੀਤਾ। ਬ੍ਰਿਟਿਸ਼ ਕ੍ਰਾਊਨ ਸ਼ਾਸਨ 1858 ਵਿੱਚ ਸ਼ੁਰੂ ਹੋਇਆ। ਭਾਰਤੀਆਂ ਨੂੰ ਦਿੱਤੇ ਗਏ ਅਧਿਕਾਰ ਹੌਲੀ-ਹੌਲੀ ਦਿੱਤੇ ਗਏ, ਪਰ ਤਕਨੀਕੀ ਤਬਦੀਲੀਆਂ ਪੇਸ਼ ਕੀਤੀਆਂ ਗਈਆਂ, ਅਤੇ ਸਿੱਖਿਆ ਅਤੇ ਜਨਤਕ ਜੀਵਨ ਦੇ ਆਧੁਨਿਕ ਵਿਚਾਰਾਂ ਨੇ ਜੜ੍ਹ ਫੜ ਲਈ। ਇੱਕ ਮੋਹਰੀ ਅਤੇ ਪ੍ਰਭਾਵਸ਼ਾਲੀ ਰਾਸ਼ਟਰਵਾਦੀ ਲਹਿਰ ਉਭਰੀ, ਜੋ ਅਹਿੰਸਕ ਵਿਰੋਧ ਲਈ ਮਸ਼ਹੂਰ ਸੀ ਅਤੇ ਬ੍ਰਿਟਿਸ਼ ਸ਼ਾਸਨ ਨੂੰ ਖਤਮ ਕਰਨ ਦਾ ਮੁੱਖ ਕਾਰਕ ਬਣ ਗਈ। 1947 ਵਿੱਚ ਬ੍ਰਿਟਿਸ਼ ਭਾਰਤੀ ਸਾਮਰਾਜ ਨੂੰ ਦੋ ਆਜ਼ਾਦ ਰਾਜਾਂ ਵਿੱਚ ਵੰਡਿਆ ਗਿਆ ਸੀ, ਹਿੰਦੂ-ਬਹੁਗਿਣਤੀ ਭਾਰਤ ਦਾ ਡੋਮੀਨੀਅਨ ਅਤੇ ਇੱਕ ਮੁਸਲਿਮ-ਬਹੁਗਿਣਤੀ ਪਾਕਿਸਤਾਨ ਦਾ ਡੋਮੀਨੀਅਨ, ਵੱਡੇ ਪੱਧਰ 'ਤੇ ਜਾਨੀ ਨੁਕਸਾਨ ਅਤੇ ਇੱਕ ਬੇਮਿਸਾਲ ਪਰਵਾਸ ਦੇ ਵਿਚਕਾਰ।ਭਾਰਤ 1950 ਤੋਂ ਇੱਕ ਸੰਘੀ ਗਣਰਾਜ ਰਿਹਾ ਹੈ, ਇੱਕ ਲੋਕਤੰਤਰੀ ਸੰਸਦੀ ਪ੍ਰਣਾਲੀ ਦੁਆਰਾ ਸ਼ਾਸਨ ਕੀਤਾ ਜਾਂਦਾ ਹੈ। ਇਹ ਬਹੁਲਵਾਦੀ, ਬਹੁ-ਭਾਸ਼ੀ ਅਤੇ ਬਹੁ-ਜਾਤੀ ਸਮਾਜ ਹੈ। ਭਾਰਤ ਦੀ ਆਬਾਦੀ 1951 ਵਿੱਚ 361 ਮਿਲੀਅਨ ਤੋਂ ਵਧ ਕੇ 2022 ਵਿੱਚ ਲਗਭਗ 1.4 ਬਿਲੀਅਨ ਹੋ ਗਈ। ਉਸੇ ਸਮੇਂ ਦੌਰਾਨ, ਇਸਦੀ ਨਾਮਾਤਰ ਪ੍ਰਤੀ ਵਿਅਕਤੀ ਆਮਦਨ US$64 ਸਾਲਾਨਾ ਤੋਂ US$2,601 ਤੱਕ ਵਧ ਗਈ, ਅਤੇ ਇਸਦੀ ਸਾਖਰਤਾ ਦਰ 16.6% ਤੋਂ 74% ਹੋ ਗਈ। 1951 ਵਿੱਚ ਮੁਕਾਬਲਤਨ ਬੇਸਹਾਰਾ ਦੇਸ਼ ਹੋਣ ਤੋਂ ਭਾਰਤ ਇੱਕ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਅਤੇ ਸੂਚਨਾ ਤਕਨਾਲੋਜੀ ਸੇਵਾਵਾਂ ਦਾ ਇੱਕ ਕੇਂਦਰ ਬਣ ਗਿਆ ਹੈ, ਇੱਕ ਵਿਸਤ੍ਰਿਤ ਮੱਧ ਵਰਗ ਦੇ ਨਾਲ। ਇਸਦਾ ਇੱਕ ਸਪੇਸ ਪ੍ਰੋਗਰਾਮ ਹੈ। ਭਾਰਤੀ ਫਿਲਮਾਂ, ਸੰਗੀਤ ਅਤੇ ਅਧਿਆਤਮਿਕ ਸਿੱਖਿਆਵਾਂ ਗਲੋਬਲ ਸੱਭਿਆਚਾਰ ਵਿੱਚ ਵਧਦੀ ਭੂਮਿਕਾ ਨਿਭਾਉਂਦੀਆਂ ਹਨ। ਭਾਰਤ ਨੇ ਆਪਣੀ ਗਰੀਬੀ ਦੀ ਦਰ ਨੂੰ ਕਾਫ਼ੀ ਹੱਦ ਤੱਕ ਘਟਾ ਦਿੱਤਾ ਹੈ, ਹਾਲਾਂਕਿ ਆਰਥਿਕ ਅਸਮਾਨਤਾ ਵਧਣ ਦੀ ਕੀਮਤ 'ਤੇ। ਭਾਰਤ ਇੱਕ ਪਰਮਾਣੂ-ਹਥਿਆਰ ਵਾਲਾ ਦੇਸ਼ ਹੈ, ਜੋ ਫੌਜੀ ਖਰਚਿਆਂ ਵਿੱਚ ਉੱਚ ਦਰਜੇ 'ਤੇ ਹੈ। ਇਸ ਦੇ ਆਪਣੇ ਗੁਆਂਢੀ ਦੇਸ਼ਾਂ ਪਾਕਿਸਤਾਨ ਅਤੇ ਚੀਨ ਨਾਲ ਕਸ਼ਮੀਰ ਨੂੰ ਲੈ ਕੇ ਵਿਵਾਦ ਹਨ, ਜੋ 20ਵੀਂ ਸਦੀ ਦੇ ਅੱਧ ਤੋਂ ਅਣਸੁਲਝੇ ਹੋਏ ਹਨ। ਭਾਰਤ ਨੂੰ ਜਿਨ੍ਹਾਂ ਸਮਾਜਿਕ-ਆਰਥਿਕ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ, ਉਨ੍ਹਾਂ ਵਿੱਚ ਲਿੰਗ ਅਸਮਾਨਤਾ, ਬਾਲ ਕੁਪੋਸ਼ਣ, ਅਤੇ ਹਵਾ ਪ੍ਰਦੂਸ਼ਣ ਦੇ ਵਧਦੇ ਪੱਧਰ। ਭਾਰਤ ਦੀ ਧਰਤੀ ਮੈਗਾਡਾਇਵਰਸ ਹੈ, ਚਾਰ ਜੈਵ ਵਿਭਿੰਨਤਾ ਦੇ ਹੌਟਸਪੌਟਸ ਦੇ ਨਾਲ। ਇਸਦੇ ਜੰਗਲਾਂ ਵਿੱਚ ਇਸਦੇ ਖੇਤਰ ਦਾ 21.7% ਸ਼ਾਮਲ ਹੈ। ਭਾਰਤ ਦੇ ਜੰਗਲੀ ਜੀਵ, ਜਿਨ੍ਹਾਂ ਨੂੰ ਭਾਰਤ ਦੀ ਸੰਸਕ੍ਰਿਤੀ ਵਿੱਚ ਪਰੰਪਰਾਗਤ ਤੌਰ 'ਤੇ ਸਹਿਣਸ਼ੀਲਤਾ ਨਾਲ ਦੇਖਿਆ ਜਾਂਦਾ ਹੈ, ਨੂੰ ਇਹਨਾਂ ਜੰਗਲਾਂ ਵਿੱਚ, ਅਤੇ ਕਿਤੇ ਹੋਰ, ਸੁਰੱਖਿਅਤ ਨਿਵਾਸ ਸਥਾਨਾਂ ਵਿੱਚ ਸਮਰਥਨ ਪ੍ਰਾਪਤ ਹੈ।.
ਦਲੀਪ ਕੌਰ ਟਿਵਾਣਾ (4 ਮਈ 1935 - 31 ਜਨਵਰੀ 2020) ਇੱਕ ਪੰਜਾਬੀ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਸੀ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਹਨਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ 'ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ।ਟਿਵਾਣਾ ਨੂੰ 1971 ਵਿੱਚ ਆਪਣੇ ਨਾਵਲ ਏਹੁ ਹਮਾਰਾ ਜੀਵਣਾ ਲਈ ਸਾਹਿਤ ਅਕਾਦਮੀ ਇਨਾਮ ਮਿਲਿਆ।
ਲੋਕ ਸਭਾ, ਸੰਵਿਧਾਨਕ ਤੌਰ 'ਤੇ ਲੋਕਾਂ ਦਾ ਸਦਨ, ਭਾਰਤ ਦੀ ਦੋ-ਸਦਨੀ ਸੰਸਦ ਦਾ ਹੇਠਲਾ ਸਦਨ ਹੈ, ਜਿਸ ਦਾ ਉਪਰਲਾ ਸਦਨ ਰਾਜ ਸਭਾ ਹੈ। ਲੋਕ ਸਭਾ ਦੇ ਮੈਂਬਰ ਬਾਲਗ ਯੂਨੀਵਰਸਲ ਮਤਾਧਿਕਾਰ ਦੁਆਰਾ ਚੁਣੇ ਜਾਂਦੇ ਹਨ ਅਤੇ ਉਹਨਾਂ ਦੇ ਸਬੰਧਤ ਹਲਕਿਆਂ ਦੀ ਨੁਮਾਇੰਦਗੀ ਕਰਨ ਲਈ ਪਹਿਲੀ-ਪਾਸਟ-ਦ-ਪੋਸਟ ਪ੍ਰਣਾਲੀ ਦੁਆਰਾ ਚੁਣੇ ਜਾਂਦੇ ਹਨ, ਅਤੇ ਉਹ ਪੰਜ ਸਾਲਾਂ ਲਈ ਜਾਂ ਰਾਸ਼ਟਰਪਤੀ ਦੀ ਸਲਾਹ 'ਤੇ ਸੰਸਥਾ ਨੂੰ ਭੰਗ ਕਰਨ ਤੱਕ ਆਪਣੀਆਂ ਸੀਟਾਂ 'ਤੇ ਕਾਇਮ ਰਹਿੰਦੇ ਹਨ। ਮੰਤਰੀ ਮੰਡਲ.
ੴ (ਇੱਕ ਓਅੰਕਾਰ) ਸਿੱਖ ਧਰਮ ਦਾ ਨਿਸ਼ਾਨ ਹੈ ਅਤੇ ਸਿੱਖੀ ਦਰਸ਼ਨ ਦੀ ਨੀਂਹ ਹੈ। ਇਸ ਤੋਂ ਭਾਵ ਹੈ ਕਿ ਇੱਕ ਕਰਨਵਾਲਾ (ਕਰਤਾਰ) ਹੈ। ਇਹ ਗੁਰੂ ਨਾਨਕ ਸਾਹਿਬ ਜੀ ਦੀ ਗੁਰਬਾਣੀ ਜਪੁਜੀ ਸਾਹਿਬ ਦੇ ਸ਼ੁਰੂ ਵਿੱਚ ਹੈ। ਸਿੱਖੀ ਬਾਰੇ ਕਿਤਾਬਾਂ ਅਤੇ ਗੁਰਦਵਾਰਿਆਂ ਉੱਤੇ ਇਹ ਨਿਸ਼ਾਨ (ੴ) ਆਮ ਦੇਖਣ ਨੂੰ ਮਿਲਦਾ ਹੈ। ਗੁਰੂ ਨਾਨਕ ਜੀ ਨੇ ਇਸ ਅਦੁੱਤੀ ਨਿਸ਼ਾਨ ਦੀ ਰਚਨਾ ਕਰਕੇ ਸਿਖ ਪੰਥ ਦੀ ਨੀਂਹ ਰੱਖੀ। ਇਸ ਦਾ ਪਾਠ (ਉਚਾਰਨ ਜਾਂ ਬੋਲ) ਇੱਕ ਓਅੰਕਾਰ ਹੈ। ਗੁਰੂ ਨਾਨਕ ਸਾਹਿਬ ਜੀ ਨੇ ਇਸ ਨੂੰ 13 ਵਾਰ ਆਪਣੀ ਸਵੈ-ਰਚਿਤ ਬਾਣੀ ਵਿੱਚ ਲਿਖਿਆ ਹੈ, ਜਿਹੜੀ ਕਿ ਆਪ ਜੀ ਦੇ ਨਾਮ ਦੇ ਸਿਰਲੇਖ ਮਹਲਾ 1 ਹੇਠ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਹੈ। ਇੱਕ ਓਅੰਕਾਰ ਪੰਜਾਬੀ ਭਾਸ਼ਾ ਦਾ ਬੋਲ ਹੈ। ਇੱਕ ਓਅੰਕਾਰ ਮੂਲ ਮੰਤਰ ਅਤੇ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਅੰਕ ਤੇ ਬ੍ਰਹਮੰਡ ਦੇ ਬੇਅੰਤ ਪਸਾਰੇ ਤੇ ਇਸਦੇ ਇਕੋ ਇੱਕ ਕਰਤਾ (ਭਾਵ ਇੱਕ ਕਰਤਾਰ) ਦੇ ਨਿਸ਼ਾਨ ਦੇ ਸੂਚਕ ਵਜੋਂ ਦਰਜ ਹੈ।
ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਜਾਂ ਸ਼੍ਰੀ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰੂਦੁਆਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰੂਦਵਾਰਾ ਚੌਥੇ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਪੰਜਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ 1606 ਵਿੱਚ ਸ਼੍ਰੀ ਅਕਾਲ ਤਖਤ ਸਾਹਿਬ ਜੀ ਦਾ ਨੀਂਹ ਪੱਥਰ ਛੇਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਸ਼੍ਰੀ ਹਰਿਮੰਦਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਸ਼ਹੀਦ ਦੀ ਸ਼ਹੀਦੀ ਵੀ ੧੬੫੭ ਦੇ ਜਹਾਨ ਖ਼ਾਨ ਵਾਲੇ ਹਮਲੇ ਦੌਰਾਨ ਹੀ ਸ਼੍ਰੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ। ਅੱਜ ਬਾਬਾ ਜੀ ਦੀ ਯਾਦ ਵਿੱਚ ਸ਼੍ਰੀ ਹਰਿਮੰਦਰ ਸਾਹਿਬ ਜੀ ਦੀ ਪਰਿਕਰਮਾ ਵਿੱਚ ਸ਼ਹੀਦੀ ਬੁੰਗਾ ਸਥਿਤ ਹੈ, ਜਿੱਥੇ ਲੜੀਵਾਰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਚਲਦੇ ਰਹਿੰਦੇ ਹਨ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਇੱਕ ਸਿੱਖ ਮਹਾਰਾਜਾ ਸੀ ਜਿੰਨਾ ਨੂੰ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ ਅਤੇ ਉਹਨਾਂ ਦਾ ਨਾਮ ਭਾਰਤ ਦੇ ਉਹਨਾਂ ਮਹਾਨ ਸ਼ਾਸਕਾਂ ਵਿੱਚ ਆਉਂਦਾ ਹੈ ਜਿਵੇ ਕਿ ਮਹਾਂਰਾਣਾ ਪ੍ਰਤਾਪ ਅਤੇ ਮਰਾਠਾ ਸਾਮਰਾਜ ਦੇ ਛੱਤਰਪਤੀ ਸ਼ਿਵਾਜੀ। ਉਹਨਾਂ ਨੂੰ ਸਾਲ 2020 ਵਿੱਚ ਬੀਬੀਸੀ ਨੇ ਦੁਨੀਆ ਦਾ ਸਭ ਤੋ ਮਹਾਨ ਆਗੂ ਦੱਸਿਆ ਸੀ ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਸਿੱਖੀ ਜਾਂ ਸਿੱਖ ਧਰਮ (ਸਿੱਖ ਦਾ ਮਤਲਬ, "ਸਿੱਖਣ ਵਾਲ਼ਾ") ਇੱਕ ਭਾਰਤੀ ਧਰਮ ਹੈ, ਜੋ 15ਵੀਂ ਸਦੀ ਵਿੱਚ ਭਾਰਤੀ ਉਪਮਹਾਂਦੀਪ ਦੇ ਪੰਜਾਬ ਖੇਤਰ ਵਿੱਚ ਸ਼ੁਰੂ ਹੋਇਆ। ਇਹ ਜਗਤ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ ਅਤੇ ਸਾਰੇ ਵਿਸ਼ਵਵਿਆਪੀ ਪ੍ਰਮੁੱਖਤਾ ਪ੍ਰਾਪਤ ਧਰਮਾਂ ਵਿੱਚੋਂ ਸਭ ਤੋਂ ਹਾਲੀਆ ਸਥਾਪਤ ਹੋਇਆ। ਸਿੱਖ ਪੰਥ ਨੂੰ ਮੰਨਣ ਵਾਲਿਆਂ ਦੀ ਗਿਣਤੀ ਲਗਭਗ 3 ਕਰੋੜ (ਜਾਂ 25–30 ਮਿਲੀਅਨ) ਹੈ, ਇਨ੍ਹਾਂ ਦਾ ਬਹੁਮਤ ਪੰਜਾਬ, ਭਾਰਤ ਵਿੱਚ ਰਹਿੰਦਾ ਹੈ। ਸਿੱਖ ਧਰਮ ਦਾ ਅਧਿਆਤਮਕ ਆਧਾਰ ਸਿੱਖਾਂ ਦੇ ਦਸ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਹੈ, ਜੋ ਕਿ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਗੂਰੂ ਨਾਨਕ ਦੇਵ ਨੇ ਸਿੱਖ ਧਰਮ ਦੀ ਨੀਂਹ ਰੱਖੀ ਸੀ ਅਤੇ ਗੂਰੂ ਗੋਬਿੰਦ ਸਿੰਘ ਨੇ ਗੂਰੂ ਗ੍ਰੰਥ ਸਾਹਿਬ ਨੂੰ ਇਸਦੇ ਅੰਤਮ ਗੁਰੂ ਵਜੋਂ ਨਿਯੁਕਤ ਕਰਕੇ ਦੇਹਧਾਰੀ ਗੁਰੂ ਦੀ ਪਰੰਪਰਾ ਨੂੰ ਸਮਾਪਤ ਕੀਤਾ। ਗੁਰੂ ਨਾਨਕ ਦੀਆਂ ਪ੍ਰਮੁੱਖ ਸਿੱਖਿਆਵਾਂ ਵਿੱਚ ਸ਼ਾਮਲ ਹਨ: ਰੱਬ ਉੱਪਰ ਯਕੀਨ ਰੱਖਕੇ ਉਸਦਾ ਨਾਮ ਜਪਣਾ, ਮਨੁੱਖਤਾ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁੱਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜਿਉਣਾ। ਗੁਰੂ ਹਰਿਗੋਬਿੰਦ (ਛੇਵਾਂ ਗੁਰੂ) ਨੇ ਮੀਰੀ-ਪੀਰੀ ਦੀ ਧਾਰਨਾ ਨੂੰ ਸਥਾਪਤ ਕੀਤਾ ਜਿਸਦੇ ਅਧੀਨ ਦੋਵਾਂ ਅਸਥਾਈ ਜਾਂ ਰਾਜਨੀਤਕ ਅਧਿਕਾਰ (ਮੀਰੀ) ਅਤੇ ਅਧਿਆਤਮਕ ਸ਼ਕਤੀ (ਪੀਰੀ) ਨੂੰ ਸਮਾਨ ਮਹੱਤਤਾ ਪ੍ਰਾਪਤ ਹੋਈ।
ਓਜ਼ੋਨ ਪਰਤ (O3) ਵਾਯੂਮੰਡਲ ਦੀ ਉੱਪਰਲੀ ਪਰਤ ਵਿੱਚ ਆਕਸੀਜਨ ਦੇ ਪ੍ਰਮਾਣੂ ਤਿੰਨ ਦੀ ਗਿਣਤੀ 'ਚ ਜੁੜ ਕੇ ਬੰਧਨ ਬਣਾਉਂਦੇ ਹਨ ਤੇ ਓਜ਼ੋਨ ਦਾ ਅਣੂ ਬਣਾਉਂਦੇ ਹਨ। ਇਹ ਵਾਯੂਮੰਡਲ ਦੀ ਸਭ ਤੋਂ ਉੱਪਰਲੀ ਪਰਤ ਵਿੱਚ ਹੁੰਦੀ ਹੈ ਜੋੋ ਸੂਰਜ ਦੀਆਂ ਹਾਨੀਕਾਰਕ ਪਰਾਬੈਂਗਣੀ ਕਿਰਨਾਂ ਤੋਂ ਧਰਤੀ ਨੂੰ ਬਚਾਉਂਦੀ ਹੈ। ਇਸ ਨਾਲ ਹੀ ਧਰਤੀ ਤੇ ਜੀਵਨ ਹੈ। ਇਹ ਪਰਤ ਧਰਤੀ ਤੋਂ 20 to 30 kilometres (12 to 19 mi) ਦੀ ਉੱਚਾਈ ਤੇ ਹੈ। ਇਸ ਦੀ ਮੋਟਾਈ ਬਦਲਦੀ ਰਹਿੰਦੀ ਹੈ। ਪਹਿਲੀ ਵਾਰ ਸੰਨ 1913 ਵਿੱਚ ਫ਼੍ਰਾਂਸ ਦੇ ਵਿਗਿਆਨੀ ਚਾਰਲਸ ਫੈਬਰੀ ਅਤੇ ਹੈਨਰੀ ਬਿਉਸ਼ਨ ਨੇ ਇਸ ਦੀ ਖੋਜ ਕੀਤੀ। ਇਹ ਗੈਸ 97–99% ਸੂਰਜ ਦੀਆਂ ਪਰਾਬੈਂਗਨੀ ਕਿਰਨਾ ਨੂੰ ਸੋਖ ਲੈਂਦੀ ਹੈ। ਯੂ.ਐਨ.ਓ ਵੱਲੋ 16 ਸਤੰਬਰ ਨੂੰ ਵਿਸ਼ਵ ਓਜ਼ੋਨ ਦਿਵਸ ਮਨਾਇਆ ਜਾਂਦਾ ਹੈ। ਧਰਤੀ ਤੋਂ 16 ਕਿਲੋਮੀਟਰ ਦੀ ਉਚਾਈ ’ਤੇ ਸੂਰਜ ਤੋਂ ਆਉਣ ਵਾਲੀਆਂ ਪਰਾਬੈਂਗਣੀ ਕਿਰਨਾਂ ਦੀ ਕਿਰਿਆ ਕਾਰਨ ਆਕਸੀਜਨ (02) ਓਜ਼ੋਨ (03) ਵਿੱਚ ਤਬਦੀਲ ਹੋ ਜਾਂਦੀ ਹੈ ਜਿਸ ਕਾਰਨ ਧਰਤੀ ਦੁਆਲੇ ਓਜ਼ੋਨ ਪਰਤ ਬਣ ਜਾਂਦੀ ਹੈ ਜੋ ਸਾਡੀ ਧਰਤੀ ਦੀ ਸੁਰੱਖਿਆ ਛੱਤਰੀ ਵਜੋਂ ਕੰਮ ਕਰਦੀ ਹੈ। ਸੂਰਜ ਦੀਆਂ ਪਰਾਬੈਂਗਣੀ ਕਿਰਨਾਂ ਹਾਨੀਕਾਰਕ ਹਨ। ਓਜ਼ੋਨ ਪਰਤ ਇਨ੍ਹਾਂ ਖਤਰਨਾਕ ਕਿਰਨਾਂ ਨੂੰ ਕਾ਼ਫ਼ੀ ਹੱਦ ਤਕ ਜਜ਼ਬ ਕਰਕੇ ਸਾਡੀ ਧਰਤੀ ਦੀ ਰੱਖਿਆ ਕਰਦੀ ਹੈ।
ਵਾਧੂ ਮੁੱਲ ਇੱਕ ਸੰਕਲਪ ਹੈ ਜਿਸ ਬਾਰੇ ਕਾਰਲ ਮਾਰਕਸ ਨੇ ਡੂੰਘਾਈ ਵਿੱਚ ਲਿਖਿਆ ਹੈ। ਭਾਵੇਂ ਇਹ ਪਦ ਮਾਰਕਸ ਦੀ ਆਪਣੀ ਘਾੜਤ ਨਹੀਂ, ਉਸਨੇ ਇਸਨੂੰ ਵਿਕਸਿਤ ਕੀਤਾ। ਮਾਰਕਸ ਦੱਸਦਾ ਹੈ ਕਿ ਪੂੰਜੀਪਤੀ ਵਾਧੂ ਮੁੱਲ ਲਈ ਮਿਹਨਤ ਸ਼ਕਤੀ ਨੂੰ ਖਰੀਰਦਾ ਹੈ। ਇਹ ਵਾਧੂ ਮੁੱਲ ਉਤਪਾਦਨ ਦੇ ਖੇਤਰ ਵਿੱਚ ਪੈਦਾ ਹੁੰਦਾ ਹੈ। ਉਤਪਾਦਿਤ ਹੋਣ ਵਾਲੀ ਚੀਜ਼ ਵੀ ਮਿਹਨਤ ਦੇ ਖਰੀਦਦਾਰ ਦੀ ਹੀ ਜਾਇਦਾਦ ਹੋ ਜਾਂਦੀ ਹੈ। ਵਾਧੂ ਮੁੱਲ ਦੇ ਉਤਪਾਦਨ ਅਤੇ ਹੜੱਪਣ ਲਈ ਪੂੰਜੀਪਤੀ ਕੰਮ ਦੇ ਘੰਟੇ ਜਾਂ ਉਤਪਾਦਕਤਾ ਵਧਾਉਂਦਾ ਹੈ ਜਿਸਦੇ ਨਾਲ ਨਿਰਪੇਖ ਵਾਧੂ ਮੁੱਲ ਦਾ ਸਿਰਜਣ ਹੁੰਦਾ ਹੈ। "ਵਾਧੂ ਮੁੱਲ ਅਤੇ ਵਾਧੂ ਮੁੱਲ ਦੀ ਦਰ..
ਸ਼ਹਿਰੀਕਰਣ ਤੋਂ ਭਾਵ ਸ਼ਹਿਰੀ ਪ੍ਰਵਿਰਤੀਆ ਦੇ ਪ੍ਰਬਲ ਰੂਪ ਵਿੱਚ ਵਿਕਾਸ ਦੀ ਪ੍ਰਕਿਰਿਆ ਹੈ, ਪਿੰਡ ਦੀ ਜੀਵਨ ਜਾਂਚ, ਸਹੂਲਤਾ, ਵਿਅਕਤੀਗਤ ਸੰਬੰਧ ਜਦੋਂ ਸ਼ਹਿਰਾਂ ਵਾਂਗ ਜਾ ਉਨ੍ਹਾਂ ਵਿੱਚ ਬਦਲਾਅ ਆਉਂਦਾ ਹੈ। ‘ਪਿੰਡਾਂ’ ਦਾ ਪਿੰਡ ਹੀ ਰਹਿਣਾ ਭਾਵ ਕਿ ਇੱਕ ਪਿਡ ਆਪਣੀ ਹੀ ਥਾਂ ਤੇ ਰਹਿੰਦਾ ਹੈ ਪਰ ਉਸ ਵਿੱਚ ਸ਼ਹਿਰੀ ਸਹੂਲਤਾਂ ਆ ਜਾਂਦੀਆਂ ਹਨ। ਵਰਤਮਾਨ ਯੁੱਗ ਦੇ ਹਰ ਵਿਕਸਿਤ, ਅਵਿਕਸਿਤ ਦੇਸ਼ਾਂ ਵਿੱਚ ਇਸ ਪ੍ਰਕਿਰਿਆ ਦੀ ਲਹਿਰ ਤੇਜੀ ਨਾਲ ਵੱਧ ਰਹੀ ਹੈ। ਸ਼ਹਿਰੀ ਕਰਣ ਵਿੱਚ ਉਦਯੋਗਿਕ, ਵਿਕਾਸ, ਆਵਾਜਾਈ ਦੇ ਸਾਧਨਾਂ ਤੇ ਸੰਚਾਰ ਸਾਧਨਾਂ ਦਾ ਵਿਕਾਸ ਹੁੰਦਾ ਹੈ। ਮਨੁੱਖ ਅਕਸਰ ਤਜਾਰਤੀ ਰੁਚੀਆਂ ਰੱਖਣ ਵਾਲੇ ਬਣ ਜਾਂਦੇ ਹਨ। ਵਿਲਾਸਤਾ ਦੀ ਭਾਵਨਾ ਵੱਧ ਜਾਂਦੀ ਹੈ।ਸ਼ਹਿਰੀਕਰਣ, ਉਦਯੋਗੀਕਰਣ, ਪੱਛਮੀਕਰਨ, ਯੂਰਪੀਕਰਨ ਜਾਂ ਮਸ਼ੀਨੀਕਰਣ ਵਰਗੇ ਸ਼ਬਦ ਅ0ਰ9ਜ85ਸਲ ਵਿੱਚ ਸਭਿਆਚਾਰੀਕਰਨ ਦੇ ਹੀ ਵੱਖ-ਵੱਖ ਪੱਖਾਂ ਦਾ ਪ੍ਰਗਟਾਵਾਂ ਕਰਦੇ ਹਨ। ਨਵੀਨ ਯੁੱਗ ਨੂੰ ਉਦਯੋਗਿਕ ਯੁੱਗ, ਪਦਾਰਥਵਾਦੀ ਯੂੱਗ, ਮਸ਼ੀਨੀ ਯੁੱਗ ਆਦਿ ਨਾਵਾਂ ਨਾਲ ਸੱਦੇ ਜਾਣਾ ਇਸ ਗੱਲ ਵੱਲ ਸੰਕੇਤ ਕਰਦਾ ਹੈ ਕਿ ਅਜੋਕੇੇ ਯੁੱਗ ਨੂੰ ਮਸ਼ੀਨਰੀ ਨੇ ਬਹੁਤ ਪ੍ਰਭਾਵਿਤ ਕੀਤਾ ਹੈ। ਛੋਟੀ ਵੱਡੀ ਮਸ਼ੀਨਰੀ ਨੇ ਸਮੁੱਚੇ ਸਮਾਜਿਕ ਢਾਂਚੇ ਨੂੰ ਬਦਲ ਦਿੱਤਾ ਹੈ। ਸ਼ਹਿਰੀ ਖੇਤਰ ਵਿੱਚ ਵੱਡੇ, ਛੋਟੇ ਕਾਰਖਾਨੇ ਲੱਗਣ ਨਾਲ ਪੇਂਡੂ ਲੋਕ ਸ਼ਹਿਰਾਂ ਵੱਲ ਰਜ਼ੁਹ ਕਰਨ ਲੱਗ ਪਏ ਹਨ। ਸ਼ਹਿਰੀ ਵੱਸੋਂ ਵਿੱਚ ਪਰਿਵਤਨ ਹੋਣ ਲੱਗ ਪਿਆ ਹੈ ਵਿਕਾਸਸ਼ੀਲਤਾ ਦੀ ਲਹਿਰ ਨੇ ਸ਼ਹਿਰਾਂ ਵਾਲੀਆਂ ਸਹੂਲਤਾਂ ਪਿੰਡਾਂ ਤੱਕ ਪਹੰੁਚਾ ਦਿੱਤੀਆ ਹਨ। ਪਿੰਡਾਂ ਦੇ ਲੋਕ ‘ਨਕਦ ਆਮਦਨ’ ਅਤੇ ਬਹੁਤੇ ਲਾਭ ਵਾਲੇ ਧੰਦੇ ਅਪਣਾਉਣ ਲੱਗੇ ਹਨ। ਲੋੜਾਂ ਅਤੇ ਵਿਲਾਸਤਾ ਵਾਲੀਆਂ ਵਸਤਾਂ ਦੀ ਗਿਣਤੀ ਅਤੇ ਪੱਧਰ ਵਿੱਚ ਫ਼ਰਕ ਆਉਣ ਲੱਗ ਪਿਆ ਹੈ। ਇੰਜ ਸਮੁੱਚਾ ਸਮਾਜਿਕ ਢਾਂਚਾ ਜਿਹੜੀਆਂ ਸਦੀਆਂ ਤੋ ਖੜੋਤ ਦੀ ਹਾਲਤ ਵਿੱਚ ਜਾਪਦਾ ਰਿਹਾ ਸੀ, ਬਹੁਤ ਹੀ ਤੇਜੀ ਨਾਲ ਬਦਲਦਾ ਨਜਰ ਆਉਣ ਲੱਗ ਪਿਆ ਹੈ। ਪੜ੍ਹੇ, ਅਧਪੜ੍ਹੇ, ਪੇਂਡੂ ਸ਼ਹਿਰਾਂ ਵੱਲ ਜਾ ਰਹੇ ਹਨ, ਖਾਸ ਤੌਰ ਤੇ ਨੌਕਰੀਆਂ ਵੱਲ ਵੱਡੇ ਪੈਮਾਨੇ ਤੇ ਰੁਚਿਤ ਪੇਂਡੂ ਤਬਕਾ ਸ਼ਹਿਰਾਂ ਵੱਲ ਭੱਜ ਰਿਹਾ ਹੈ। ਪੰਜਾਬ ਦੀ ਕੁੱਲ ਆਬਾਦੀ ਦਾ ਸ਼ਹਿਰੀ ਹਿੱਸਾ 1911 ਵਿੱਚ 10%, 1921 ਵਿੱਚ 10.7%, 1931 ਵਿੱਚ 13%, 1941 ਵਿੱਚ 15.2%, 2001 ਵਿੱਚ 27.8%, 2011 ਵਿੱਚ 31.16% ਹੈ। 2001 ਵਿੱਚ 72.19% ਸੀ, ਜੋ 2011 ਵਿੱਚ ਘੱਟ ਕੇ 68.84% ਹੋ ਗਈ ਹੈ। ਸ਼ਹਿਰੀ ਸਭਿਅਤਾ ਅਤੇ ਉਦਯੋਗਾਂ ਦੇ ਵੱਧਣ ਫੁੱਲਣ ਨਾਲ ਪੈਦਾ ਹੋਈ ਨਵੀਂ ਪੀੜ੍ਹੀ ਲਿਖੀ ਮੱਧ ਸ਼ੇ੍ਰਣੀ ਸਭ ਤੋਂ ਪਹਿਲਾਂ ਇਸ ਵਿਰੋਧ ਦਾ ਅਖਾੜਾ ਬਣੀ। ਇਹ ਵਿਰੋਧ ਲੋਕ ਅਖਾਣਾਂ ਤੋਂ ਵੀ ਪ੍ਰਗਟ ਹੁੰਦਾ ਹੈ। 1। ਸ਼ਹਿਰ ਦੀ ਚਿੜੀ, ਪਿੰਡ ਦੀ ਕੁੜੀ। 2। ਸ਼ਹਿਰੀ ਵਸਣ ਦੇਵਤੇ, ਪਿੰਡੀ ਵਸਣ ਜਿੰਨ। 3। ਸ਼ਹਿਰੀ ਵਸਣ ਦੇਵਤੇ ਤੇ ਬਾਹਰ ਭੂਤ ਪ੍ਰੇਤ। ਦਸਤਕਾਰੀ ਦੇ ਨਵੇਂ ਸੰਦਾਂ ਅਤੇ ਢੰਗਾਂ ਨਾਲ ਉਦਯੋਗਿਕ ਧੰਦੇ ਵਿਕਾਸ ਕਰਨ ਲੱਗੇ ਹਨ। ਨਿੱਤ ਵਰਤੋਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਨਕਦ ਵੇਤਨ ਦੀ ਲੋੜ ਮਹਿਸੂਸ ਹੋਣ ਲੱਗ ਪਈ ਹੈ। ਜਿਸਦੇ ਫਲਸਰੂਪ ਪੇਂਡੂ ਲੋਕਾਂ ਦੇ ਦੁੱਧ ਵੇਚਣ, ਮੁਰਗੀ ਪਾਲ, ਸੂਰ ਪਾਲਣ, ਮੱਧੂ ਮੱਖੀਆਂ ਪਾਲਣ ਵਰਗੇ ਧੰਦੇ ਅਪਨਾ ਲਏ ਸਨ। ਇਹ ਧੰਦੇ ਸ਼ਹਿਰ ਨਾਲ ਸੰਪਰਕ ਜੋੜਨ ਬਿਨਾਂ ਚੱਲਣੇ ਅਸੰਵ ਸਨ। ਇਸ ਲਈ ਹਰ ਰੋਜ ਦੇ ਸੰਪਰਕ ਨਾਲ ਪਰਸਪਰ ਆਦਾਨ ਪ੍ਰਦਾਨ ਨੇ ਅਨੇਕਾਂ ਕਦਰਾਂ ਕੀਮਤਾਂ ਦਾ ਵਟਾਦਰਾ ਕੀਤਾ ਹੈ। ਨਵੇਂ ਧੰਦੇ ਅਪਣਾਉਣ ਨਾਲ ਇੱਕ ਸ਼੍ਰੇਣੀ ਹੋਂਦ ਵਿੱਚ ਆ ਗਈ ਹੈ। ਇਨ੍ਹਾਂ ਵਿੱਚ ਤਾਂਗੇ ਵਾਲੇ, ਰਿਕਸ਼ੇ ਵਾਲੇ, ਟੈਂਪੂ ਵਾਲੇ, ਪੱਲੇਦਾਰ, ਕੁੱਲੀ ਆਦਿ ਬਿਲਕੁੱਲ ਨਵੀਂ ਸ਼ੇ੍ਰਣੀ ਲਗਾਤਾਰ ਉੱਭਰਣ ਲੱਗੀ ਹੈ। ਇਹ ਲੋਕ ਵੀ ਪਿੰਡਾਂ ਅਤੇ ਸ਼ਹਿਰਾਂ ਵਿੱਚ ਤਾਲਮੇਲ ਪੈਦਾ ਕਰਨ ਵਿੱਚ ਸਹਾਇਕ ਬਣੇ ਹਨ। ਇਸ ਸ਼ੇ੍ਰਣੀ ਦੇ ਹੋਂਦ ਵਿੱਚ ਆਉਣ ਨਾਲ ਜਾਤਪਾਤ ਦੇ ਬੰਦਨ ਖ਼ਤਮ ਹੋ ਗਏ ਹਨ।ਬਰਾਦਰੀ ਸਿਸਟਮ ਟੁੱਟ ਗਿਆ ਹੈ। ਇਸ ਸ਼੍ਰੇਣੀ ਦੇ ਘਰੇਲੂ ਦੁਖ-ਸੁੱਖ, ਖੁਸ਼ੀ ਗ਼ਮੀ ਦੇ ਸ਼ਰੀਕ ਉਸ ਦੇ ਹਮ-ਪੇਸ਼ਾ ਲੋਕ ਬਣਨ ਲੱਗੇ ਹਨ। ਪੁਰਾਣੀ ਨਾਤੇਦਾਰੀ ਦਾ ਸਿਲਸਿਲਾ ਬਦਲ ਗਿਆ ਹੈ।। ਖ਼ੂਨ ਦੇ ਰਿਸ਼ਤੇ ਦੀ ਸਾਂਝ ਖ਼ਤਮ ਹੋਣ ਲੱਗ ਪਈ ਹੈ। ਪਿੰਡ ਵਿੱਚ ਵਿਅਕਤੀ ਦੀ ਪਛਾਣ ਉਸ ਦੀ ਗੋਤ ਤੇ ਪਰਿਵਾਰ ਤੋਂ ਹੁੰਦੀ ਹੈ, ਪਰੰਤੂ ਜਦੋਂ ਉਹ ਸ਼ਹਿਰ ਵਿੱਚ ਆਉਂਦਾ ਹੈ ਤਾਂ ਉਸ ਲਈ ਸਭ ਕੁੱਝ ਬਦਲ ਜਾਂਦਾ ਹੈ। ਉਸ ਦੀ ਜੀਵਨ ਦਾ ਦ੍ਰਿਸ਼ਟੀਕੋਣ ਬਦਲਦਾ ਹੈ। ਉਹ ਪੇਂਡੂ ਜੀਵਨ ਤੋਂ ਬਦਲ ਕੇ ਰਾਸ਼ਟਰਵਾਦ ਨਾਲ ਜੁੜਦਾ ਹੈ। ਇਹ ਸ਼ਹਿਰੀਕਰਣ ਦਾ ਪ੍ਰਮੁੱਖ ਲੱਛਣ ਹੈ। ਪੇਂਡੂ ਸਮਾਜ ਵਿੱਚ ਵਿਅਕਤੀ ਦੀ ਜਾਣ ਪਛਾਣ ਹਰ ਇੱਕ ਨਾਲ ਨਿੱਜੀ ਹੁੰਦੀ ਹੈ। ਉਹ ਮਿਲਜੁਲ ਕੇ ਰਹਿੰਦੇ ਹਨ ਪਰ ਅਖੀਰ ਵਿੱਚ ਉਹ ਉਥੋ ਦੇ ਸਮਾਜ ਤੋਂ ਅਗਿਆਤ ਹੁੰਦਾ ਹੈ ਤੇ ਜੀਵਨ ਬਤੀਤ ਕਰਨ ਲਈ ਰਸਮੀ ਤੌਰ ਤੇ ਵਿਵਹਾਰ ਕਰਨਾ ਸਿੱਖਦਾ ਹੈ, ਜਿਸ ਨਾਲ ਵਿਅਕਤੀਗਤ ਰੂਪ ਵਿੱਚ ਆਪਣੇ ਆਪ ਨੂੰ ਪੇਸ਼ ਕਰਦਾ ਹੈ। ਸਿਨੇਮਾ, ਟੈਲੀਵਿਜ਼ਨ ਅਤੇ ਵਿਗਿਆਨਿਕ ਤਰੱਕੀ ਦੇ ਕਾਰਨ ਲੋਕਾਂ ਵਿੱਚ ਆਪਣੇ ਫੈਸਲੇ ਖੁੱਦ ਲੈਣ ਦਾ ਰੁਝਾਨ ਵਧਿਆ ਹੈ। ਪੁਰਾਤਨ ਰੂੜ੍ਹੀਆਂ ਖ਼ਤਮ ਹੋ ਰਹੀਆਂ ਹਨ। ਅੱਜ ਕੱਲ੍ਹ ਕਦਰਾਂ-ਕੀਮਤਾਂ, ਆਦਰ ਸਤਿਕਾਰ, ਮਾਣ ਮਰਿਆਦਾ ਆਦਿਕ ਵਿੱਚ ਕਮੀ ਆਈ ਹੈ। ਵੱਧ ਰਹੇ ਸਿੱਖਿਆ ਦੇ ਪ੍ਰਸਾਰ ਦੇ ਕਾਰਨ ਸਮਾਜ ਵਿੱਚ ਬਰਾਬਰਤਾ ਆ ਰਹੀ ਹੈ। ਨਵੇਂ ਸਮਾਜ ਵਿੱਚ ਪੁਰਾਤਨ ਪੇਂਡੂ ਭਾਈਚਾਰੇ ਦੀ ਲਹੂ ਦੇ ਰਿਸ਼ਤੇ ਦੀ ਸਾਂਝ ਖ਼ਤਮ ਹੋ ਜਾਣ ਕਾਰਨ ਔਰਤ ਮਰਦ ਇੱਕਠੇ ਖੁੱਲ੍ਹ ਲੈਣ ਲੱਗ ਪਏ ਹਨ। ਅਜੋਕੇ ਸਮੇਂ ਵਿੱਚ ਵਿਆਹ ਸੰਬੰਧ, ਪੇ੍ਰਮ ਸੰਬੰਧ ਇੱਕਲੇ ਮਰਦਾਂ ਦੀ ਮਰਜ਼ੀ ਉੱਤੇ ਨਿਰਭਰ ਨਾ ਹੋ ਕੇ ਔਰਤਾਂ ਦੀ ਮਰਜ਼ੀ ਉੱਪਰ ਵੀ ਨਿਰਭਰ ਹੋਣ ਲੱਗ ਪਏ ਹਨ। ਸ਼ਹਿਰੀਕਰਣ ਅਤੇ ਉਦਯੋਗੀਕਰਣ ਨਾਲ ਪਿੰਡਾਂ ਵਿੱਚ ਖਾਣ-ਪੀਣ, ਰਹਿਣ-ਸਹਿਣ, ਰਿਸ਼ਤਾਨਾਤਾ ਪ੍ਰਬੰਧ ਅਤੇ ਵਾਤਾਵਰਣ ਵਿੱਚ ਪਰਿਵਰਤਣ ਦੇਖਣ ਨੂੰ ਮਿਲਿਆ ਹੈ। ਸ਼ਹਿਰੀਕਰਣ ਨਾਲ ਪਿੰਡਾਂ ਵਿੱਚ ਕੁਦਰਤੀ ਹਵਾ, ਪਾਣੀ ਵਿੱਚ ਫ਼ਰਕ ਆਇਆ ਹੈ। ਪੇਂਡੂ ਸਮਾਜ ਵਿੱਲ ਲੋਕਾਂ ਦੇ ਪਹਿਰਾਵੇ ਵਿੱਚ ਬਦਲਾਅ ਆਇਆ ਹੈ। ਸ਼ਹਿਰੀਕਰਣ ਨਾਲ ਪਿੰਡਾਂ ਵਿੱਚ ਸਿਹਤਮੰਦ ਖੁਰਾਕ ਵਿੱਚ ਕਮੀ ਆਈ ਹੈ, ਲੋਕ ਸਾਦਾ ਅਤੇ ਨਰੋਏ ਭੋਜਨ ਦੀ ਥਾਂ ਚਟਪਟੀਆਂ ਅਤੇ ਮਜ਼ੇਦਾਰ ਚੀਜ਼ਾਂ ਦੀ ਵਰਤੋਂ ਕਰਦੇ ਹਨ। ਘਰਾਂ ਵਿੱਚ ਰਸੋਈਆਂ ਵਿੱਚ ਖਾਣਾ ਬਣਾਉਣ ਦੀ ਥਾਂ ਹੋਟਲਾਂ ਤੋਂ ਖਾਣਾ ਲਿਆਂਦਾ ਜਾਂਦਾ ਹੈ। ਲੋਕ ਪਹਿਲਾਂ ਇੱਕ ਪਰਿਵਾਰ ਵਿੱਚ ਮਿਲ ਜੁਲ ਕੇ ਰਹਿੰਦੇ ਸਨ, ਪਰ ਅੱਜ ਕੱਲ੍ਹ ਕਿਰਾਏ ਤੇ ਮਕਾਨ ਲੈ ਕੇ ਰਹਿੰਦੇ ਹਨ ਪਰਿਵਾਰ ਅਤੇ ਰਿਸ਼ਤੇ ਨਾਤੇ ਵਿੱਚ ਸਾਂਝੀਵਾਲਤਾ ਵਿੱਚ ਕਮੀ ਆਈ ਹੈ। ਸ਼ਹਿਰੀਕਰਣ ਨਾਲ ਰਿਸ਼ਤੇ ਨਾਤੇ ਪ੍ਰਬੰਧ ਵਿੱਚ ਵੀ ਬਦਲਾਅ ਆਇਆ ਹੈ, ਮਾਮਾ, ਚਾਚਾ, ਤਾਇਆ ਫੁੱਫੜ ਦੀ ਥਾਂ ਅੰਕਲ ਅਤੇ ਮਾਮੀ, ਚਾਚੀ, ਤਾਈ ਅਤੇ ਭੂਆ ਦੀ ਥਾਂ ਐਂਟੀ ਨੇ ਲੈ ਲਈ ਹੈ। ਦਾਦੀ-ਦਾਦਾ ਨੂੰ ਬਾਬਾ-ਬੇਬੇ ਕਹਿਣ ਦੀ ਥਾਂ ਵੱਡੇ ਪਾਪਾ/ਡੈਡੀ ਅਤੇ ਵੱਡੇ ਮੰਮੀ ਕਹਿਣ ਦਾ ਰਿਵਾਜ ਬਣਦਾ ਜਾ ਰਿਹਾ ਹੈ। ਬੋਲ ਚਾਲ ਦੀ ਭਾਸ਼ਾ ਵਿੱਚ ਪਰਿਵਰਤਨ ਆਇਆ ਹੈ ਅੰਗਰੇਜ਼ੀ ਅਤੇ ਕੋਈ ਹੋਰ ਉਪ ਭਾਸ਼ਾਵਾਂ ਦੇ ਸ਼ਬਦਾਂ ਦਾ ਇਸਤੇਮਾਲ ਲੱਗਭਗ ਹਰੇਕ ਵਰਗ ਕਰਨ ਲੱਗਾ ਹੈ। ਉਪਰੋਕਤ ਲਿਖੇ ਆਧਾਰ ਕਹਿ ਸਕਦੇ ਹਾਂ ਕਿ ਵਿਗਿਆਨਿਕ ਅਤੇ ਪਦਾਰਥਵਾਦੀ ਭਾਵਨਾ ਵਿੱਚ ਅਜੋਕਾ ਮਨੁੱਖ ਆਲੇ ਦੁਆਲੇ ਨਾਲੋਂ ਟੁੱਟ ਗਿਆ ਹੈ। ਦਿਨੋਂ ਦਿਨ ਉਹ ਆਪਣੇ ਆਪ ਨਾਲੋਂ ਵੀ ਟੁੱਟਦਾ ਜਾ ਰਿਹਾ ਹੈ। ਬਾਹਰੀ ਤੌਰ ਤੇ ਰੇਡੀਓ, ਟੈਲੀਵਿਜ਼ਨ, ਅਖ਼ਬਾਰ, ਸਿਨੇਮਾ ਅਤੇ ਹੋਰ ਅਨੇਕਾਂ ਸਾਧਨਾ ਰਾਹੀਂ ਸਭਿਆਚਾਰ ਮੇਲ-ਜੋਲ ਵਧਾਉਣ ਦੇ ਉਪਰਾਲੇ ਕੀਤੇ ਜਾ ਰਹੇ ਹਨ। ਪਰੰਤੁ ਹੈਰਾਨੀ ਦੀ ਗੱਲ ਹੈ ਕਿ ਏਨਾ ਕੁੱਝ ਹੋਣ ਦੇ ਬਾਵਜੂਦ ਵੀ ਮਾਨਵ ਦਾ ਅਸਤਿਤਵ ਆਪਣੇ ਆਪ ਵਿੱਚ ਸੁੰਗੜਦਾ ਜਾ ਰਿਹਾ ਹੈ। ਹਵਾਲਾ ਪੁਸਤਕਾਂ 1। ‘ਸਭਿਆਚਾਰ ਅਤੇ ਲੋਕਧਾਰਾ ਦੇ ਮੂਲ ਸਰੋਕਾਰਾਂ’, ਪ੍ਰਕਾਸ਼ਕ-ਲਾਹੌਰ ਬੁੱਕ ਸ਼ਾਪ, ਲੁਧਿਆਣਾ। 2। ਜੀਤ ਸਿੰਘ ਜੋਸ਼ੀ (ਡਾ.), ‘ਸਭਿਆਚਾਰ: ਸਿਧਾਂਤ ਤੇ ਵਿਹਾਰ’, ਪ੍ਰਕਾਸ਼-ਵਾਰਿਸ਼ ਸ਼ਾਹ ਫਾਊਂਡੇਸ਼ਨ, ਅੰਮ੍ਰਿਤਸਰ। 3। ‘ਪੰਜਾਬੀ ਸਭਿਆਚਾਰ: ਸੰਦਰਭਮੂਲਕ ਅਧਿਐਨ’, ਬ੍ਰਹਮਜਗਦੀਸ਼ ਸਿੰਘ, ਪ੍ਰਕਾਸ਼ਕ,-ਵਾਰਿਸ਼ ਸ਼ਾਹ ਫਾਉੂਂਡੇਸ਼ਨ, ਅੰਮ੍ਰਿਤਸਰ। 4। ਜ਼ਸਵਿੰਦਰ ਸਿੰਘ (ਡਾ.), ‘ਪੰਜਾਬੀ ਸਭਿਆਚਾਰ ਪਛਾਣ ਚਿੰਨ੍ਹ’, ਪ੍ਰਕਾਸ਼ਕ-ਗਰੈਸੀਅਸ ਬੁੱਕਸ, ਅਰਬਨ ਅਸਟੇਟ, ਪਟਿਆਲਾ। 5। ਪ੍ਰੋ.
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਪੂਰਨ ਗੁਰਸਿੱਖ ਬਾਬਾ ਬੁੱਢਾ ਜੀ' ਦਾ ਜਨਮ (7 ਕੱਤਕ 1563 ਬਿਕਰਮੀ) ਜਾਂ (22 ਅਕਤੂਬਰ, 1506-16 ਨਵੰਬਰ 1631) ਨੂੰ ਪਿੰਡ ਗੱਗੋਨੰਗਲ, ਜਿਸ ਨੂੰ ਹੁਣ ਕੱਥੂਨੰਗਲ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਦੇ ਸ਼ਾਹੀ ਕਿਲ੍ਹਾ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਭਾਈ ਸੁੱਘਾ ਜੀ ਰੰਧਾਵਾ ਦੇ ਗ੍ਰਹਿ ਵਿਖੇ ਹੋਇਆ। ਆਪ ਜੀ ਦੇ ਪਿਤਾ 22 ਪਿੰਡਾਂ ਦੇ ਮਾਲਕ ਸਨ। ਆਪ ਜੀ ਦੀ ਮਾਤਾ ਗੌਰਾਂ ਬਹੁਤ ਹੀ ਭਜਨ ਬੰਦਗੀ ਵਾਲੀ ਇਸਤਰੀ ਸੀ, ਜਿਸ ਕਰ ਕੇ ਉਹਨਾਂ ਦੀ ਭਜਨ ਬੰਦਗੀ ਦਾ ਪ੍ਰਭਾਵ ਬਾਬਾ ਬੁੱਢਾ ਜੀ ’ਤੇ ਵੀ ਪਿਆ।
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਉਹਨਾਂ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਤ ਕੀਤਾ ਜਾਂਦਾ ਹੈ।
ਛਪਾਰ ਦਾ ਮੇਲਾ, ਪੰਜਾਬ ਦੇ ਸਮੂਹ ਮੇਲਿਆਂ ਵਿੱਚੋਂ ਇੱਕ ਵਿਲੱਖਣ ਅਤੇ ਸਰੂਪ ਵਿੱਚ ਸੁਚਿੱਤਰ ਮੇਲਾ ਹੈ। ਇਸ ਦਾ ਸਬੰਧ ਪੰਜਾਬੀਆਂ ਦੀ ਪੂਜਾ-ਬਿਰਤੀ ਨਾਲ ਜੁੜਿਆ ਹੋਇਆ ਹੈ। ਇਸ ਮੇਲੇ ਦਾ ਮੁੱਖ ਪ੍ਰਯੋਜਨ ਗੁੱਗੇ ਦੀ ਪੂਜਾ ਅਰਚਨਾ ਕਰਨ ਵਿੱਚ ਨਿਹਿਤ ਮੰਨਿਆ ਗਿਆ ਹੈ। ਗੁੱਗੇ ਦੀ ਪੂਜਾ ‘ਨਾਗ-ਪੂਜਾ’ ਵਰਗੀ ਹੀ ਕੀਤੀ ਜਾਂਦੀ ਹੈ ਜਾਂ ਇਉਂ ਵੀ ਕਹਿ ਸਕਦੇ ਹਾਂ ਕਿ ਨਾਗ ਪੂਜਾ ਦਾ ਕੁਝ ਸੋਧਿਆ ਹੋਇਆ ਰੂਪ ਹੀ ਗੁੱਗਾ ਪੂਜਾ ਹੈ। ਇਸੇ ਭਾਵਨਾ ਬਿਰਤੀ ਸਦਕਾ ਇਹ ਮੇਲਾ ਜ਼ਿਲ੍ਹਾ ਲੁਧਿਆਣਾ ਦੇ ਇੱਕ ਪਿੰਡ ਛਪਾਰ ਵਿਖੇ, ਹਰ ਸਾਲ ਭਾਦਰੋਂ ਮਹੀਨੇ ਦੀ ਚਾਣਨੀ-ਚੌਦਸ ਨੂੰ ਗੁੱਗੇ ਦੀ ਸਥਾਪਤ ਕੀਤੀ ਹੋਈ ਮਾੜੀ ਉੱਪਰ ਬੜੀ ਸੱਜ-ਧੱਜ ਨਾਲ ਲੱਗਦਾ ਹੈ ਅਤੇ ਲਗਪਗ ਸਤ ਦਿਨਾਂ ਤਕ ਖ਼ੂਬ ਭਰਦਾ ਹੈ। ਆਮ ਤੌਰ ਤੇ ਇਹ ਸਤੰਬਰ ਮਹੀਨਾ ਹੁੰਦਾ ਹੈ ਅਤੇ ਇਹ ਮੇਲਾ ਪੰਜਾਬ ਦੇ ਮਾਲਵਾ ਖੇਤਰ ਦੇ ਸਭ ਤੋਂ ਮਸ਼ਹੂਰ ਮੇਲਿਆਂ ਵਿੱਚੋਂ ਇੱਕ ਹੈ। ਇਸ ਮੇਲੇ ਤੇ ਅੱਡ ਅੱਡ ਤਰ੍ਹਾਂ ਦੇ ਝੁਲੇ ਲਗਦੇ ਹਨ ਜਿਵੇ ਕੇ ਚੰਡੋਲ,ਕਿਸ਼ਤੀ,ਮੌਤ ਦਾ ਖੂਹ ਆਦਿ। ਮੇਲੇ ਤੇ ਕਈ ਪ੍ਰਕਾਰ ਦੀਆਂ ਮਠਿਆਈਆਂ ਹੁੰਦੀਆਂ ਹਨ ਜੋ ਕੇ ਖਾਣ ਵਿੱਚ ਸਵਾਦ ਹੁੰਦੀਆਂ ਹਨ ਜਿਵੇ ਕੇ ਪਾਥੀਆਂ, ਗੁਲਾਬ ਜਾਮੁਨ, ਰਸਗੁੱਲੇ ਆਦਿ।
ਸਿੱਖਿਆ ਸਿੱਖਣ ਦੀ ਸਹੂਲਤ ਜਾਂ ਗਿਆਨ, ਹੁਨਰ, ਕਦਰਾਂ ਕੀਮਤਾਂ, ਨੈਤਿਕਤਾ, ਵਿਸ਼ਵਾਸਾਂ ਅਤੇ ਆਦਤਾਂ ਦੀ ਪ੍ਰਾਪਤੀ ਦੀ ਪ੍ਰਕਿਰਿਆ ਹੈ। ਵਿੱਦਿਅਕ ਢੰਗਾਂ ਵਿੱਚ ਸਿੱਖਿਆ, ਸਿਖਲਾਈ, ਕਹਾਣੀ ਸੁਣਾਉਣਾ, ਵਿਚਾਰ ਵਟਾਂਦਰੇ ਅਤੇ ਨਿਰਦੇਸ਼ਤ ਖੋਜ ਸ਼ਾਮਲ ਹਨ। ਸਿੱਖਿਆ ਅਕਸਰ ਸਿਖਿਅਕਾਂ ਦੀ ਰਹਿਨੁਮਾਈ ਅਧੀਨ ਹੁੰਦੀ ਹੈ, ਹਾਲਾਂਕਿ ਸਿਖਿਆਰਥੀ ਆਪਣੇ ਆਪ ਨੂੰ ਸਿੱਖਿਅਤ ਵੀ ਕਰ ਸਕਦੇ ਹਨ। ਸਿੱਖਿਆ ਨੂੰ ਰਸਮੀ ਜਾਂ ਗੈਰ-ਰਸਮੀ ਸ਼੍ਰੇਣੀਆਂ ਵਿੱਚ ਲਿਆ ਜਾ ਸਕਦਾ ਹੈ। ਕਿਸੇ ਵੀ ਅਨੁਭਵ ਨੂੰ, ਜਿਸਦਾ ਸੋਚਣ, ਮਹਿਸੂਸ ਕਰਨ ਜਾਂ ਕੰਮ ਕਰਨ ਦੇ ਢੰਗ ਤਰੀਕੇ ਵਿੱਚ ਬਦਲਾਅ ਆਵੇ,ਉਸ ਅਨੁਭਵ ਨੂੰ ਸਿੱਖਿਆ ਮੰਨਿਆ ਜਾ ਸਕਦਾ ਹੈ। ਸਿੱਖਿਆ ਦੀ ਕਾਰਜਪ੍ਰਣਾਲੀ ਨੂੰ ਸਿੱਖਿਆ ਸ਼ਾਸਤਰ (ਪੈਡਾਗੋਜੀ) ਕਿਹਾ ਜਾਂਦਾ ਹੈ।ਸਿੱਖਿਆ ਨੂੰ ਆਮ ਤੌਰ ਤੇ ਪ੍ਰੀ ਪ੍ਰਾਇਮਰੀ ਸਕੂਲ ਜਾਂ ਕਿੰਡਰਗਾਰਟਨ, ਪ੍ਰਾਇਮਰੀ ਸਕੂਲ, ਸੈਕੰਡਰੀ ਸਕੂਲ ਅਤੇ ਫਿਰ ਕਾਲਜ, ਯੂਨੀਵਰਸਿਟੀ, ਜਾਂ ਅਪ੍ਰੈਂਟਿਸਸ਼ਿਪ ਦੇ ਪੜਾਵਾਂ ਵਿੱਚ ਵੰਡਿਆ ਜਾਂਦਾ ਹੈ।
ਗੁਰੂ ਅਮਰਦਾਸ ਜੀ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿਨ੍ਹਾਂ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ। ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।
ਡਾਕਟਰ ਭੀਮਰਾਉ ਅੰਬੇਡਕਰ (14 ਅਪ੍ਰੈਲ 1891 - 6 ਦਸੰਬਰ 1956), ਡਾਕਟਰ ਬਾਬਾਸਾਹਿਬ ਅੰਬੇਡਕਰ ਨਾਮ ਨਾਲ ਪ੍ਰਸਿੱਧ ਇੱਕ ਭਾਰਤੀ ਕਾਨੂੰਨਸਾਜ਼, ਅਰਥਸ਼ਾਸਤਰੀ, ਰਾਜਨੀਤੀਵਾਨ ਅਤੇ ਸਮਾਜ ਸੁਧਾਰਕ ਸਨ ਜਿਨ੍ਹਾਂ ਨੇ ਦਲਿਤ ਬੋਧੀ ਲਹਿਰ ਨੂੰ ਪ੍ਰੇਰਿਤ ਕੀਤਾ ਅਤੇ (ਬਹੁਜਨ) ਨਾਲ ਹੁੰਦੇ ਸਮਾਜਿਕ ਭੇਦਭਾਵ ਦੇ ਖਿਲਾਫ ਪ੍ਰਚਾਰ ਕੀਤਾ, ਜਦਕਿ ਔਰਤਾਂ ਅਤੇ ਕਿਰਤ ਦੇ ਅਧਿਕਾਰਾਂ ਦਾ ਸਮਰਥਨ ਵੀ ਕੀਤਾ। ਉਹ ਆਜ਼ਾਦ ਭਾਰਤ ਦੇ ਪਹਿਲੇ ਕਾਨੂੰਨ ਅਤੇ ਨਿਆਂ ਮੰਤਰੀ, ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਗਣਤੰਤਰ ਦੇ ਮੋਢੀ ਸਨ। ਭਾਰਤ ਅਤੇ ਹੋਰ ਕਿਤੇ, ਉਹਨਾਂ ਨੂੰ ਅਕਸਰ ਬਾਬਾ ਸਾਹਿਬ, ਮਰਾਠੀ ਵਿਚ ਭਾਵ "ਆਦਰਯੋਗ ਪਿਤਾ" ਕਹਿੰਦੇ ਸਨ।
ਸਿੰਧੂ ਘਾਟੀ ਸੱਭਿਅਤਾ ਸੰਸਾਰ ਦੀਆਂ ਪ੍ਰਾਚੀਨ ਸੱਭਿਅਤਾਵਾਂ ਵਿੱਚੋਂ ਇੱਕ ਪ੍ਰਮੁੱਖ ਸੱਭਿਅਤਾ ਸੀ। ਇਹ ਹੜੱਪਾ ਸੱਭਿਅਤਾ ਦੇ ਨਾਮ ਨਾਲ ਵੀ ਜਾਣੀ ਜਾਂਦੀ ਹੈ ਕਿਉਂਕਿ ਇਸ ਦੇ ਵਜੂਦ ਦੇ ਪਹਿਲੇ ਖੰਡਰ ਹੜੱਪਾ ਨਾਂ ਦੇ ਨਗਰ ਵਿੱਚ ਮਿਲੇ ਸਨ। ਇਹ ਹਿੰਦ ਉਪ-ਮਹਾਂਦੀਪ ਦੇ ਉੱਤਰ ਪੱਛਮੀ ਭਾਗ ਵਿੱਚ ਸਥਿਤ ਸੀ। ਇਸਦਾ ਸਥਾਨ ਅੱਜ ਦਾ ਪਾਕਿਸਤਾਨ ਅਤੇ ਭਾਰਤ ਦਾ ਉੱਤਰ ਪੱਛਮੀ ਹਿੱਸਾ ਸੀ। ਇਹ ਸਿੰਧ ਦਰਿਆ ਤੋਂ ਲੈ ਕੇ ਅਤੇ ਘੱਗਰ-ਹਕਰਾ (ਪ੍ਰਾਚੀਨ ਸਰਸਵਤੀ) ਦੀ ਘਾਟੀ ਅਤੇ ਉਸ ਤੋਂ ਅੱਗੇ ਗੰਗਾ - ਜਮਨਾ ਦੋਆਬ ਦੀਆਂ ਉਪਰਲੀਆਂ ਹੱਦਾਂ ਤੱਕ ਫੈਲੀ ਹੋਈ ਸੀ। ਇਹਦਾ ਖੇਤਰਫਲ ਲਗਪਗ 12,60,000 ਵਰਗ ਕਿ.
ਧਰਤੀ (ਚਿੰਨ੍ਹ: ; 1 AU) ਅੰਦਰੂਨੀ ਗ੍ਰਹਿਆਂ ਵਿੱਚੋਂ ਵੱਡਾ ਗ੍ਰਹਿ ਹੈ ਅਤੇ ਸਿਰਫ ਇਸ ਦੇ ਹੀ ਅੰਦਰ ਭੂ-ਵਿਗਿਆਨਕ ਸਰਗਰਮੀ ਚੱਲ ਰਹੀ ਹੈ। ਧਰਤੀ ਦਾ ਵਾਯੂ ਮੰਡਲ ਬਾਕੀ ਗ੍ਰਹਿਆਂ ਤੋਂ ਵੱਖਰਾ ਹੈ, ਕਿਉਂਕਿ ਇਥੇ 12% ਆਕਸੀਜਨ ਮਿਲਦੀ ਹੈ। ਇਸਦਾ ਦਾ ਇੱਕ ਉਪਗ੍ਰਹਿ ਹੈ, ਚੰਦਰਮਾ। ਧਰਤੀ ਨੂੰ ਪ੍ਰਿਥਵੀ, ਪ੍ਰਿਥਵੀ ਗ੍ਰਹਿ ਸੰਸਾਰ, ਅਤੇ ਟੈਰਾ ਨਾਮਾਂ ਨਾਲ ਵੀ ਸੱਦਿਆ ਜਾਂਦਾ ਹੈ। ਕੇਵਲ ਧਰਤੀ ਹੀ ਬ੍ਰਹਿਮੰਡ ਵਿੱਚ ਇੱਕੋ ਇੱਕ ਗਿਆਤ ਗ੍ਰਹਿ ਹੈ, ਜਿਥੇ ਜੀਵਨ ਮਿਲਦਾ ਹੈ। ਮਨੁੱਖ ਸਹਿਤ ਧਰਤੀ ਲੱਖਾਂ ਪ੍ਰਜਾਤੀਆਂ ਦਾ ਘਰ ਹੈ। ਵਿਗਿਆਨਕ ਪ੍ਰਮਾਣਾਂ ਤੋਂ ਸੰਕੇਤ ਮਿਲਦੇ ਹਨ ਕਿ ਇਸ ਗ੍ਰਹਿ ਦਾ ਗਠਨ 4.54 ਅਰਬ ਸਾਲ ਪਹਿਲਾਂ, ਅਤੇ ਉਸਦੀ ਸਤ੍ਹਾ ਉੱਤੇ ਜੀਵਨ ਲਗਭਗ ਇੱਕ ਅਰਬ ਸਾਲ ਪਹਿਲਾਂ, ਵਿਦਮਾਨ ਹੋਇਆ। ਤਦ ਤੋਂ, ਧਰਤੀ ਦੇ ਜੀਵਮੰਡਲ ਨੇ ਗ੍ਰਹਿ ਉੱਤੇ ਪਰਿਆਵਰਣ ਅਤੇ ਹੋਰ ਅਜੈਵਕੀ ਪਰਿਸਥਿਤੀਆਂ ਨੂੰ ਬਦਲ ਦਿੱਤਾ ਹੈ ਅਤੇ ਇਸ ਤਰ੍ਹਾਂ ਵਾਯੂਜੀਵੀ ਜੀਵਾਂ ਦੇ ਪ੍ਰਸਾਰਣ ਨੂੰ, ਨਾਲ ਹੀ ਨਾਲ ਓਜੋਨ ਤਹਿ ਦੇ ਨਿਰਮਾਣ ਅਤੇ ਧਰਤੀ ਦੇ ਚੁੰਬਕੀ ਖੇਤਰ ਨੇ ਨੁਕਸਾਨਦਾਇਕ ਵਿਕਿਰਨਾਂ ਨੂੰ ਰੋਕ ਕੇ ਜਲ ਮੰਡਲ ਤੱਕ ਸੀਮਤ ਜੀਵਨ ਦੇ ਥਲ ਤੱਕ ਪਸਾਰ ਨੂੰ ਸੰਭਵ ਬਣਾਇਆ।
'ਮੋਟਾ ਅਹਾਰ'ਜਾਂ ਫਾਈਬਰ (ਰੇਸ਼ੇ ਯੁਕਤ) ਖਾਦ ਪਦਾਰਥਾਂ'ਚ ਹਰੀਆਂ ਸਬਜ਼ੀਆਂ, ਫਲਾਂ, ਅਨਾਜਾਂ ਅਤੇ ਮੇਵਿਆਂ ਦਾ ਸਿਹਤ ਦੇ ਸੰਬੰਧ 'ਚ ਜਿੰਨਾ ਜ਼ਿਆਦਾ ਲਾਭ ਹੈ, ਉਸ ਤੋਂ ਜ਼ਿਆਦਾ ਇਨ੍ਹਾਂ 'ਚ ਪਾਏ ਜਾਣ ਵਾਲੇ ਰੇਸ਼ੇ ਅਰਥਾਤ ਮੋਟਾ ਅਹਾਰ ਜਾਂ ਫਾਈਬਰ ਦਾ ਹੈ। ਪਾਣੀ ਵਿੱਚ ਘੁਲਣਸ਼ੀਲ ਅਤੇ ਨਾ-ਘੁਲਣਸ਼ੀਲ ਦੋ ਕਿਸਮਾ ਦੇ ਮੋਟਾ ਅਹਾਰ ਹੁੰਦੇ ਹਨ। ਮੋਟਾ ਅਹਾਰ ਸਾਡੀ ਪਾਚਣ ਪ੍ਰਣਾਲੀ 'ਚ ਬਹੁਤ ਹੀ ਸਹਾਇਕ ਹੁੰਦਾ ਹੈ। ਮੋਟਾ ਅਹਾਰ ਪਾਚਣ ਤੰਤਰ ਨੂੰ ਸਹੀ ਰਖਦਾ ਹੈ, ਆਪਣੇ ਨਾਲ ਖਾਏ ਹੋਏ ਪਦਾਰਥਾਂ ਨੂੰ ਹਜ਼ਮ ਕਰਨ ਵਿੱਚ ਅਤੇ ਅਣਪਚੇ ਭੋਜਨ ਨੂੰ ਸਰੀਰ ਵਿਚੋਂ ਮਲ ਦੇ ਰੂਪ ਵਿੱਚ ਬਾਹਰ ਕਰਨ ਵਿੱਚ ਮਦਦਗਾਰ ਹੁੰਦਾ ਹੈ।
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਗ੍ਰਾਮ ਪੰਚਾਇਤ ਪਿੰਡ ਦੀ ਪਾਰਲੀਮੈਂਟ ਭਾਵ ਗ੍ਰਾਮ ਸਭਾ ਹੈ। ਸੰਵਿਧਾਨ ਦੀ 73ਵੀਂ ਸ਼ੋਧ ਤੋਂ ਬਾਅਦ ਬਣੇ ਪੰਚਾਇਤੀ ਰਾਜ ਢਾਂਚੇ ਵਿੱਚ ਗ੍ਰਾਮ ਸਭਾ ਨੂੰ ਸੰਵਿਧਾਨਕ ਰੂਪ ਮਿਲ ਗਿਆ। ਗ੍ਰਾਮ ਸਭਾ ਉਹ ਸੰਸਥਾ ਹੈ ਕਿ ਜਿਸ ਵਿੱਚ ਪਿੰਡ ਦੇ ਸਾਰੇ ਵੋਟਰ ਸਥਾਈ ਮੈਂਬਰ ਹੁੰਦੇ ਹਨ। ਪੰਚਾਇਤ ਕੇਂਦਰੀ ਜਾਂ ਸੂਬੇ ਦੇ ਮੰਤਰੀ ਮੰਡਲ ਦੀ ਤਰ੍ਹਾਂ ਇੱਕ ਕਾਰਜਕਾਰੀ ਸੰਸਥਾ ਹੈ। ਇਸਦਾ ਮੁਖੀ ਸਰਪੰਚ ਹੁੰਦਾ ਹੈ।ਰਾਸ਼ਟਰੀ ਪੱਧਰ ਤੇ ਸਥਾਨਕ ਮਾਮਲਿਆਂ ਨਾਲ ਨਜਿੱਠਣ ਦੀਆਂ ਅਸਫਲ ਕੋਸ਼ਿਸ਼ਾਂ ਕਾਰਨ, 1992 ਵਿੱਚ ਪਹਿਲਾਂ ਵਰਤੇ ਗਏ ਉਦੇਸ਼ਾਂ ਲਈ, ਸਥਾਨਕ ਸਵੈ-ਸ਼ਾਸਨ ਦੇ ਇੱਕ ਸੰਗਠਨ ਵਜੋਂ ਪੰਚਾਇਤਾਂ ਦੀ ਮੁੜ ਸ਼ੁਰੂਆਤ ਕੀਤੀ ਗਈ।
ਸਵੈ-ਜੀਵਨੀ ਕਿਸੇ ਮਨੁੱਖ ਦੁਆਰਾ ਆਪਣੇ ਸਮੂਚੇ ਜੀਵਨ ਜਾਂ ਉਸਦੇ ਇੱਕ ਖ਼ਾਸ ਹਿੱਸੇ ਬਾਰੇ ਲਿਖੀ ਇੱਕ ਬਿਰਤਾਂਤਕ ਰਚਨਾ ਹੁੰਦੀ ਹੈ। ਇਹ ਅੰਗ੍ਰੇਜ਼ੀ ਪਦ “autobiography " ਦਾ ਪਰਿਆਇਵਾਚੀ ਹੈ ਜਿਸ ਦਾ ਸ਼ਾਬਦਿਕ ਅਰਥ ਹੈ ਸ੍ਵੈ-ਜੀਵਨੀ ਚਿਤਰ। ਐਨਸਾਈਕਲੋਪੀਡੀਆ ਬ੍ਰਿਟੇਨਿਕਾ ਅਨੁਸਾਰ- ਸਵੈ-ਜੀਵਨੀ ਵਿਅਕਤੀਗਤ ਮਾਨਵੀ ਅਨੁਭਵ ਦਾ ਬਿਉਰਾ ਹੈ ਜੋ ਕਰਤਾ ਦੁਆਰਾ ਲਿਖਿਆ ਜਾਂਦਾ ਹੈ। ਲੈਕਸੀਕਨ ਆਫ ਲਿਟਰੇਰੀ ਸਮਾਜ ਟਰਮਜ਼- ਸ੍ਵੈ-ਜੀਵਨੀ ਕਿਸੇ ਵਿਅਕਤੀ ਦਾ ਆਪਣੇ ਦੁਆਰਾ ਲਿਖਿਆ ਆਪਣੇ ਹੀ ਜੀਵਨ ਦਾ ਬਿਉਰਾ ਹੈ। ਸੰਸਮਰਣਾਂ, ਰੋਜ਼ਨਾਮਚਿਆਂ ਅਤੇ ਪੱਤਰਾਂ ਦੀ ਅਸੰਯੁਕਤ ਵੰਨਗੀ ਦੇ ਟਾਕਰੇ ਵਿਚ ਇਹ ਲੇਖਕ ਦੇ ਜੀਵਨ ਦਾ ਕ੍ਰਮਬੱਧ ਚਲਦਾ ਬਿਰਤਾਂਤ ਹੈ। ਵਿਸ਼ਵਕੋਸ਼ਾ ਤੇ ਡਿਕਸ਼ਨਰੀਆਂ ਵਿਚ ਵਰਵਿਤ ਪਰਿਭਾਸ਼ਾਵਾ ਦੇ ਅਧਿਐਨ ਤੋਂ ਇਹ ਤੱਥ ਸਪਸ਼ਟ ਹੋ ਜਾਂਦਾ ਹੈ ਕਿ ਇਹਨਾਂ ਵਿਚ ਸ੍ਵੈ-ਜੀਵਨੀ ਸੰਬੰਧੀ ਕੁਝ ਕੁ ਵਿਚਾਰਾਂ ਨੂੰ ਹੀ ਬਾਰ-ਬਾਰ ਦੁਹਰਾਇਆ ਗਿਆ ਹੈ ਅਰਥਾਤ ਸਵੈ-ਜੀਵਨੀ ਵਿਚ ਲੇਖਕ ਖੁਦ ਆਪਣੇ ਬਾਰੇ ਲਿਖਦਾ ਹੈ, ਅੰਦਰ ਝਾਤੀ ਪਾਉਂਦਾ ਹੈ, ਜੀਵਨ ਦਾ ਕ੍ਰਮਬੱਧ ਵਿਕਾਸ ਪੇਸ਼ ਕਰਦਾ ਹੈ ਅਤੇ ਆਪਣੇ ਹੀ ਜੀਵਨ ਨੂੰ ਵਿਸ਼ਾਲ ਪਿਛੋਕੜ ਵਿੱਚ ਰੱਖ ਕੇ ਪੇਸ਼ ਕਰਦਾ ਹੈ। ਸਵੈ-ਜੀਵਨੀ ਆਪਣੇ ਬੀਤੇ ਇਤਿਹਾਸ ਨੂੰ ਆਪਣੀ ਯਾਦ-ਸ਼ਕਤੀ ਰਾਹੀਂ ਸਾਕਾਰ ਕਰਕੇ ਉਸ ਨੂੰ ਕਲਾਤਮਕ ਢੰਗ ਨਾਲ ਪ੍ਰਸਤੁਤ ਕਰਨ ਦਾ ਹੁਨਰ ਹੈ। ਇਸ ਦਾ ਕੇਂਦਰ ਬਿੰਦੂ ਸ੍ਵੈ-ਜੀਵਨੀਕਾਰ ਆਪ ਹੁੰਦਾ ਹੈ। ਸਵੈ-ਜੀਵਨੀ ਨਾਇਕ ਦੇ ਆਪਣੇ ਮੂੰਹੋਂ ਬਿਆਨ ਕੀਤਾ ਆਪਣਾ ਜੀਵਨ ਇਤਿਹਾਸ ਹੈ। ਇਹ ਹੋ ਚੁੱਕੇ, ਲੰਘ ਚੁੱਕੇ ਜੀਵਨ ਦੀ ਪੁਨਰ ਸਿਰਜਣਾ ਦਾ ਉਪਰਾਲਾ ਹੈ। ਸ੍ਵੈ-ਜੀਵਨੀ ਦਾ ਕੇਂਦਰੀ ਧੁਰਾ ਲੇਖਕ ਖੁਦ ਹੁੰਦਾ ਹੈ ਪਰ ਇਸ ਦਾ ਇਹ ਅਰਥ ਕਦਾਚਿਤ ਨਹੀਂ ਕਿ ਇਸ ਵਿਚ ਇਤਿਹਾਸ ਦੀ ਕੋਈ ਦਖਲ ਅੰਦਾਜ਼ੀ ਨਹੀਂ, ਇਤਿਹਾਸ ਤਾਂ ਸਵੈ-ਜੀਵਨੀ ਦੀ ਸੰਰਚਨਾ ਦਾ ਇਕ ਲਾਜਮੀ ਜੁਜ਼ ਹੈ। ਜੀਵਨ ਇਤਿਹਾਸ ਵਿਚ ਲੇਖਕ ਦਾ ਸਮਕਾਲੀ ਇਤਿਹਾਸ ਵੀ ਜ਼ਜਬ ਹੋ ਜਾਂਦੀ ਹੈ। ਚੰਗੀ ਸਵੈ-ਜੀਵਨੀ ਜਿੱਥੇ ਲੇਖਕ ਦੇ ਵਿਅਕਤੀ ਬਿੰਬ ਦੀ ਪੁਨਰ-ਸਿਰਜਣਾ ਕਰਦੀ ਹੈ ਉੱਥੇ ਇਹ ਸਮਕਾਲੀ ਇਤਿਹਾਸ ਨੂੰ ਵੀ ਆਪਣੇ ਕਲਾਵੇ ਵਿਚ ਸਮੇਟਣ ਦੀ ਅਥਾਹ ਤੇ ਅਧਾਰ ਸਮਰੱਥਾ ਰੱਖਦੀ ਹੈ। ਸ੍ਵੈ-ਜੀਵਨੀ ਵਿਚ ਪ੍ਰਸਤੁਤ ਇਤਿਹਾਸ ਵੀ ਸ਼ੁੱਧ ਇਤਿਹਾਸ ਲੇਖਕ ਦੇ ਨਾਲ ਇਸ ਤਰ੍ਹਾਂ ਦੁੰਦਾਤਮਕ ਰਿਸ਼ਤੇ ਵਿਚ ਬੱਝਾ ਹੁੰਦਾ ਹੈ ਕਿ ਉਸਦੀ ਸ਼ੁੱਧ ਤੇ ਨਿਰਪੇਖ ਹੋਂਦ ਲਗਭਗ ਗਾਇਬ ਹੋਂਦ ਦੇ ਲੱਗਪਗ ਹੋ ਜਾਂਦੀ ਹੈ। ਇਸ ਵਿਚ ‘ਸਵੈ- ਤੇ ਇਤਿਹਾਸ ਇਕ ਦੂਜੇ ਨਾਲ ਦੰਦਾਤਮਕ ਰਿਸ਼ਤੇ ਵਿਚ ਬੱਝ ਕੇ ਇਕ ਦੂਜੇ ਨੂੰ ਅਸਲੋਂ ਨਵੀਂ ਸਾਰਥਕਤਾ ਪ੍ਰਦਾਨ ਕਰਦੇ ਹਨ। ਸਵੈ-ਜੀਵਨੀ ਵਿਚ ਪ੍ਰਸਤੁਤ ਨਾਇਕ ਕਿਸ ਭਾਂਤ ਦਾ ਹੁੰਦਾ ਹੈ ਜਾਂ ਕਿਸ ਭਾਤ ਦਾ ਹੋਣਾ ਚਾਹੀਦਾ ਹੈ? ਆਮ ਤੌਰ ਉਪਰ ਸਵੈ-ਜੀਵਨੀ ਦਾ ਨਾਇਕ ਐਸਾ ਵਿਅਕਤੀ ਹੁੰਦਾ ਹੈ। ਜਿਸ ਨੇ ਕਿਸੇ ਨੇ ਖੇਤਰ ਵਿੱਚ ਮਹੱਤਵਪੂਰਣ ਤੇ ਗਿਣਨਯੋਗ ਪ੍ਰਾਪਤੀਆਂ ਕੀਤੀਆਂ ਹੋਣ। ਉਹ ਖੇਤਰ ਚਾਹੇ ਰਾਜਨੀਤੀ ਦਾ ਹੋਵੇ ਧਰਮ ਦਾ, ਕਲਾ ਜਾਂ ਸਾਹਿਤ ਦਾ ਆਪਣੀਆਂ ਇਹਨਾਂ ਪ੍ਰਾਪਤੀਆਂ ਸਦਕਾ ਹੀ ਉਹ ਪ੍ਰਸਿੱਧ ਤੇ ਲੋਕਪ੍ਰਿਯਤ ਹੁੰਦਾ ਹੈ। ਸਵੈ-ਜੀਵਨੀ ਦਾ ਮਨੋਰਥ ਹੁੰਦਾ ਹੈ ਆਪਣੇ ਜੀਵਨ ਬਿੰਬ ਨੂੰ ਵੇਰਵਿਆਂ ਦੀ ਬਾਰੀਕੀ ਸਾਹਿਤ ਉਜਾਗਰ ਕਰਨਾ। ਇਸੇ ਰਾਹੀਂ ਹੀ ਸਵੈ-ਜੀਵਨੀਕਾਰ ਦੇ ਜੀਵਨ ਦਾ ਮਹਾਂਦ੍ਰਿਸ਼ ਉੱਘੜ ਕੇ ਸਾਹਮਣੇ ਆਉਂਦਾ ਹੈ। ਇਹ ਦ੍ਰਿਸ਼ ਸੰਪੂਰਣ ਤਾਂ ਹੀ ਹੁੰਦਾ ਹੈ ਜੇਕਰ ਉਹ ਆਪਣੇ ਬਚਪਨ, ਜਵਾਨੀ ਤੇ ਵਰਤਮਾਨ ਸਥਿਤੀ, ਸੁਭਾਅ, ਰੁਚੀਆ, ਆਦਤਾ, ਪ੍ਰਾਪਤੀਆਂ, ਅਪ੍ਰਾਪਤੀਆਂ ਨੂੰ ਉਭਾਰੇ। ਕਿਸੇ ਵਿਅਕਤੀ ਦੇ ਜੀਵਨ ਬਿੰਬ ਨੂੰ ਚਿਤਰਦੀ ਹੋਈ ਸਵੈ-ਜੀਵਨੀ ਦੀ ਵਿਧਾ ਉਸ ਤੋਂ ਪਾਰ ਫੈਲ ਕੇ ਮਾਨਣ ਦੀਆਂ ਭਾਵਨਾਵਾਂ, ਰੌਂਅ, ਪ੍ਰਾਪਤੀਆਂ ਵਿਸ਼ਾਦ ਸੰਕਟ ਦੇ ਪੀੜਾ ਆਦਿ ਨੂੰ ਪਕੜਣ ਦੀ ਕੋਸ਼ਿਸ਼ ਕਰਦੀ ਹੈ। ਸਵੈ-ਜੀਵਨੀ ਦੀ ਵਿਧਾ ਦੀ ਰੂਪਗਤ ਵਿਸ਼ੇਸ਼ਤਾ ਸੰਬੰਧੀ ਚਰਚਾ ਕਰਦੇ ਸਮੇਂ ਆਮ ਤੌਰ ਤੇ ਵਾਰਤਕ ਦੇ ਸਾਧਾਰਨ ਗੁਣਾਂ ਨੂੰ ਦੁਹਰਾਇਆ ਜਾਂਦਾ ਹੈ। ਅਰਥਾਤ ਸ੍ਵੈ-ਜੀਵਨੀ ਵਿਚ ਸਰਲਤਾ, ਸੰਖੇਪਤਾ, ਸੰਜਮ, ਸਪੱਸ਼ਟਤਾ ਤੇ ਰੌਚਕਤਾ ਆਦਿ ਗੁਣਾਂ ਦਾ ਹੋਣਾ ਜ਼ਰੂਰੀ ਹੈ। ਉਸ ਦੀ ਸਿਰਜਣਾ ਵਿਚ ਉਸ ਦਾ ਅਤੀਤ ਤੇ ਵਰਤਮਾਨ ਇਕ ਦੂਜੇ ਵਿਚ ਸਮੋਏ ਜਾਂਦੇ ਹਨ। ਉਹ ਕਈ ਤਰ੍ਹਾਂ ਦੀਆਂ ਸਾਹਿਤਕ ਜੁਗਤਾਂ ਜਿਵੇਂ ਪਿਰਤ ਝਾਤ, ਅਲੰਕਾਰ, ਬਿੰਬ, ਪ੍ਰਤੀਕ ਦੀ ਵਰਤੋਂ ਕਰਦਾ ਹੈ। 'ਸਵੈਜੀਵਨੀ ਸ਼ਾਸਤਰ' ਵਿਚ ੲਿਸ ਵਿਧਾ ਸੰਬੰਧੀ ਡਾ. ਧਰਮ ਚੰਦ ਵਾਤਿਸ਼ ਦੇ ਵਿਚਾਰ ਗੌਲਣਯੋਗ ਹਨ ਜਿਨ੍ਹਾਂ ਵਿਚੋਂ ਕੁਝ ਚੁਣਿੰਦਾ ਵਿਚਾਰ ਨਿਮਨ ਅਨੁਸਾਰ ਹਨ: "ਸਵੈਜੀਵਨੀ ਦਾ ਸ਼ਖਸੀਅਤੀ ਤੱਤ" ਸਵੈਜੀਵਨੀ ਕਲਾ ਦਾ ਵਿਕਾਸ ਅਜਿਹੀ ਚੀਜ ਹੈ ਜੋ ਰਚਣੲੀ ਵਿਅਕਤੀਅਾਂ ਦੇ ਪ੍ਰਗਟਾਅ ਨਾਲ ਮਿਲਾਪ ਤੋਂ ਬਿਨਾ ਚਿਤਵੀ ਨਹੀਂ ਜਾ ਸਕਦੀ। ਜੀਵਨ ਦਾ ਨੇੜਵਾਂ ਅਧਿਅੈਨ ਅਤੇ ਕਲਾਤਮਕ ਅਸਫਲਤਾਵਾਂ, ਦੁਖਦਾੲੀ ਸ਼ੱਕਾਂ ਤੇ ਖੁਸ਼ੀਅਾਂ ਭਰੀਅਾਂ ਜਿੱਤਾਂ ਦੇ ਨਾਲ ਨਾਲ ਰਚਨਾ ਕਰਨ ਅਤੇ ਅਗੇ ਵਧਣ ਦੇ ਨਵੇਂ ਕਾਰਾਗਰ ਢੰਗਾਂ ਦੀ ਅਣਥਕ ਖੋਜ- ੲਿਹ ਸਾਰਾ ਕੁਝ ਸਵੈਜੀਵਨੀ ਲੇਖਕ ਦੀ ਪ੍ਰੇਰਣਾ ਭਰਪੂਰ ਕਿਰਤ ਵਿਚ ਸ਼ਾਮਲ ਹੁੰਦਾ ਹੈ। ਸਵੈਜੀਵਨੀ ਲੇਖਕ ਅਾਪਣੀਅਾਂ ਨਜ਼ਰਾਂ ਸਾਹਮਣੇ ਵਾਪਰ ਚੁੱਕੇ ਅਤੀਤ ਨੂੰ ਕੇਵਲ ਨਿਸ਼ਚਿਤ ਹੀ ਨਹੀਂ ਕਰਦਾ ਸਗੋਂ ੳੁਸ ਅਤੀਤ ਵਿਚੋਂ ਵਿਸ਼ਲੇਸ਼ਣ ਕਰਨ ਚੋਣ ਕਰਨ ਅਤੇ ਜੋੜਨ ਦਾ ਯਤਨ ਵੀ ਕਰਦਾ ਹੈ। "ਸਵੈਜੀਵਨੀ ਦਾ ੲਿਤਹਾਸਕ ਤੱਤ" ੲਿਤਹਾਸ ਅਤੇ ਸਵੈਜੀਵਨੀ ਦਾ ਵਿਸ਼ੇਸ ਸੰਬੰਧ ਹੈ। ਦੋਵੇਂ ਹੀ ਅਾਪਣੀ ਸਮੱਗਰੀ ਬੀਤੇ ਸਮੇਂ ਚੋਂ ਲੈਂਦੇ ਹਨ। ਜਦੋਂ ਕੋੲੀ ਲੇਖਕ ਅਾਪਣੀ ਸਵੈਜੀਵਨੀ ਲਿਖ ਰਿਹਾ ਹੁੰਦਾ ਹੈ ਤਾਂ ਸਹਿਜ ਸੁਭਾਅ ੳੁਸ ਦੇ ਸਮੇਂ ਦੀਅਾਂ ਘਟਨਾਵਾਂ ੳੁਸ ਦੀ ਰਚਨਾ ਵਿਚ ਪ੍ਰਵੇਸ਼ ਕਰ ਜਾਂਦੀਅਾਂ ਹਨ। ਸਵੈਜੀਵਨੀ ਵਿਚ ੲਿਤਹਾਸਕ ਤੱਥ ਕਿਥੋਂ ਤਕ ਪ੍ਰਵੇਸ਼ ਕਰਦੇ ਹਨ, ੲਿਸ ਸੰਬੰਧ ਵਿਚ ਕਰਤਾਰ ਸਿੰਘ ਦੁਗਲ ਦਾ ਕਥਨ ੲਿਸ ਧਾਰਨਾ ਨੂੰ ਸਪਸ਼ਟ ਕਰਦਾ ਹੈ: ੲਿਹ ਸਵੈਜੀਵਨੀ ਮੇਰੀ ਕਹਾਣੀ ਹੈ। ਨਾਲੇ ਮੇਰੇ ਜਮਾਨੇ ਦੀ ਕਹਾਣੀ ਹੈ। ੳੁਸ ਹੱਦ ਤਕ ਜਿਥੋਂ ਤੀਕ ਸਮੇਂ ਦੇ ਹਾਲਾਤ ਮੇਰੇ ਜੀਵਨ ਵਿਚ ਦਾਖਲ ਰਖਦੇ ਸਨ। ਅੰਗਰੇ ਦੀ ਗੁਲਾਮੀ, ਜਿਥੋਂ ਤਕ ੳੁਸ ਨੇ ਮੈਨੂੰ ਪ੍ਰੇਸ਼ਾਨ ਕੀਤਾ, ਅਜਾਦੀ ਲੲੀ ਜੱਦੋ ਜਹਿਦ, ਜਿਥੋਂ ਤਕ ਸਾਡੇ ਟੱਬਰ ਨੇ ੳੁਸ ਵਿਚ ਹਿੱਸਾ ਪਾੲਿਅਾ। ਦੇਸ਼ ਦੀ ਵੰਡ ਜਿਥੋਂ ਤਕ ਅਸੀਂ ਲੁਟੇ ਪੁਟੇ ਗੲੇ।ਅਜਾਦੀ ਦਾ ਹਿਲੋਰਾ ਜਿਥੋਂ ਤਕ ਮੈਂ ੳੁਸ ਨੂੰ ਮਾਣਿਅਾ। ਸਰਮਾੲੇਦਾਰੀ ਦੀ ਬਦਜੋਕੀ, ਸਮਾਜ ਦੀ ਕਾਣੀਵੰਡ, ਫੀਤਾਸ਼ਾਹੀ, ਸਿਅਾਸੀ ਪੈਂਤੜਾਬਾਜ਼ੀ, ਸਰਕਾਰੀ ਢਾਂਚੇ ਦੀ ਨਿਰਮਮਤਾ, ਜਿਥੋਂ ਤੀਕ ਮੇਰੀ ਸ਼ਖਸੀਅਤ ਨੂੰ ਘੜਿਅਾ, ਭੰਨਿਅਾ, ਸੰਵਾਰਿਅਾ, ਮੈਨੂੰ ੳੁਹ ਕੁਝ ਬਣਨ ਵਿਚ ਹਿੱਸਾ ਪਾੲਿਅਾ ਜੋ ਕੁਝ ਮੈਂ ਹਾਂ। "ਸਵੈਜੀਵਨੀ ਦਾ ਸਾਹਿਤਕ ਤੱਤ" ਅਤੀਤ ਦੇ ਤ੍ੱਥਾਂ ਦਾ ਨਿਰੋਲ ਸੰਗ੍ਰਹਿ ੳੁਵੇਂ ਹੀ ਸਵੈਜੀਵਨੀ ਨਹੀਂ ਹੁੰਦੀ ਜਿਵੇਂ ਅੰਡਿਅਾਂ ਦੀ ਟੋਕਰੀ ਅਾਮਲੇਟ ਨਹੀਂ ਹੁੰਦੀ। ੲਿਸ ਵਿਚ ਬੀਤੇ ਦੀ ਪੇਸ਼ਕਾਰੀ ਸੁਹਜਮੲੀ ਤਰੀਕੇ ਨਾਲ ਹੋਣੀ ਚਾਹੀਦੀ ਹੈ। ੳੁਸ ਨੂੰ ਸਾਹਿਤਕ ਕਲਾਬਾਜੀਅਾਂ, ਕਲਪਨਾ ਅਤੇ ਸ਼ਬਦ ਅਾਡੰਬਰ ਦੀ ਵਰਤੋਂ ਬੜੀ ਸੋਚ ਸਮਝ ਨਾਲ ਕਰਨੀ ਚਾਹੀਦੀ ਹੈ। ਸਾਹਿਤ ਅਤੇ ਸਵੈਜੀਵਨੀ ਦੀ ੲਿਕ ਵਿਲੱਖਣ ਸਾਂਝ ਹੈ। ਜਦੋਂ ਅਸੀਂ ੲਿਹ ਮੰਨ ਕੇ ਚਲਦੇ ਹਾਂ ਕਿ ਹਰ ਸਾਹਿਤਕ ਸਿਰਜਣਾ ਵਿਚ ਸਵੈਜੀਵਨਤਮਕ ਤੱਤ ਹੁੰਦਾ ਹੈ ਤਾਂ ਫਿਰ ਸਵੈ ਜੀਵਨੀ ਸਾਹਿਤਕ ਤੱਤ ਦੀ ਮੇਜ਼ਬਾਨੀ ਤੋਂ ਕਿਵੇੰ ਬਚ ਸਕਦੀ ਹੈ?
ਕਾਰਲ ਹਾਈਨਰਿਖ਼ ਮਾਰਕਸ (ਜਰਮਨ: Karl Heinrich Marx ) (5 ਮਈ, 1818 – 14 ਮਾਰਚ, 1883) ਇੱਕ ਜਰਮਨ ਦਾਰਸ਼ਨਿਕ, ਸਮਾਜ ਵਿਗਿਆਨੀ, ਇਤਿਹਾਸਕਾਰ, ਅਰਥਸ਼ਾਸਤਰੀ ਅਤੇ ਇਨਕਲਾਬੀ ਕਮਿਊਨਿਸਟ ਸੀ। ਉਸ ਨੇ ਪਹਿਲੀ ਵਾਰ ਮਨੁੱਖੀ ਸਮਾਜ ਦੀ ਬਣਤਰ ਦੇ ਅਧਾਰ ਅਤੇ ਇਸਦੇ ਵਿਕਾਸ ਦੇ ਨਿਯਮਾਂ ਦਾ ਪਤਾ ਲਾਇਆ। ਮਾਰਕਸ ਦੇ ਖ਼ਿਆਲਾਂ ਨੇ ਮੋਟੇ ਤੌਰ ਤੇ ਸਮਾਜਿਕ ਵਿਗਿਆਨ ਅਤੇ ਖ਼ਾਸ ਤੌਰ ਤੇ ਉਸ ਤੋਂ ਬਾਅਦ ਆਉਣ ਵਾਲੇ ਖੱਬੇ ਪੱਖੀ ਇਨਕਲਾਬੀਆਂ ਦੀ ਮਾਨਸਿਕਤਾ ਤੇ ਡੂੰਘਾ ਅਸਰ ਪਾਇਆ ਹੈ ਅਰਥ ਸ਼ਾਸਤਰ ਵਿੱਚ ਮਾਰਕਸ ਦੇ ਕੰਮ ਨੇ ਮਿਹਨਤ ਅਤੇ ਪੂੰਜੀ ਦੇ ਸੰਬੰਧ ਦੇ ਬਾਰੇ ਵਿੱਚ ਸਾਡੀ ਸਮਝ ਲਈ ਆਧਾਰ ਤਿਆਰ ਕੀਤਾ, ਅਤੇ ਬਾਅਦ ਦੇ ਆਰਥਕ ਵਿਚਾਰਾਂ ਨੂੰ ਬਹੁਤ ਪ੍ਰਭਾਵਿਤ ਕੀਤਾ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਭਾਰਤ ਵਿੱਚ ਪਾਣੀ ਦਾ ਪ੍ਰਦੂਸ਼ਣ ਇੱਕ ਪ੍ਰਮੁੱਖ ਵਾਤਾਵਰਨ ਸਮੱਸਿਆ ਹੈ। ਭਾਰਤ ਵਿੱਚ ਜਲ ਪ੍ਰਦੂਸ਼ਣ ਦਾ ਸਭ ਤੋਂ ਵੱਡਾ ਸਰੋਤ ਅਣਸੋਧਿਆ ਸੀਵਰੇਜ ਹੈ। ਪ੍ਰਦੂਸ਼ਣ ਦੇ ਹੋਰ ਸਰੋਤਾਂ ਵਿੱਚ ਸ਼ਾਮਲ ਹਨ ਖੇਤੀਬਾੜੀ ਰਨ -ਆਫ ਅਤੇ ਅਨਿਯੰਤ੍ਰਿਤ ਛੋਟੇ-ਸਕੇਲ ਉਦਯੋਗ। ਭਾਰਤ ਵਿੱਚ ਜ਼ਿਆਦਾਤਰ ਨਦੀਆਂ, ਝੀਲਾਂ ਅਤੇ ਸਤਹ ਦਾ ਪਾਣੀ ਉਦਯੋਗਾਂ, ਅਣਸੋਧਿਆ ਸੀਵਰੇਜ ਅਤੇ ਠੋਸ ਰਹਿੰਦ-ਖੂੰਹਦ ਕਾਰਨ ਪ੍ਰਦੂਸ਼ਿਤ ਹੁੰਦਾ ਹੈ। ਹਾਲਾਂਕਿ ਭਾਰਤ ਵਿੱਚ ਔਸਤ ਸਾਲਾਨਾ ਵਰਖਾ ਲਗਭਗ 4000 ਬਿਲੀਅਨ ਕਿਊਬਿਕ ਮੀਟਰ ਹੈ, ਪਰ ਬੁਨਿਆਦੀ ਢਾਂਚੇ ਦੀ ਘਾਟ ਕਾਰਨ ਸਿਰਫ਼ 1122 ਬਿਲੀਅਨ ਘਣ ਮੀਟਰ ਜਲ ਸਰੋਤ ਵਰਤੋਂ ਲਈ ਉਪਲਬਧ ਹਨ। ਇਸ ਪਾਣੀ ਦਾ ਬਹੁਤਾ ਹਿੱਸਾ ਅਸੁਰੱਖਿਅਤ ਹੈ, ਕਿਉਂਕਿ ਪ੍ਰਦੂਸ਼ਣ ਪਾਣੀ ਦੀ ਗੁਣਵੱਤਾ ਨੂੰ ਘਟਾਉਂਦਾ ਹੈ। ਜਲ ਪ੍ਰਦੂਸ਼ਣ ਭਾਰਤੀ ਖਪਤਕਾਰਾਂ, ਇਸਦੇ ਉਦਯੋਗ ਅਤੇ ਇਸਦੀ ਖੇਤੀਬਾੜੀ ਲਈ ਉਪਲਬਧ ਪਾਣੀ ਦੀ ਮਾਤਰਾ ਨੂੰ ਬੁਰੀ ਤਰ੍ਹਾਂ ਸੀਮਤ ਕਰਦਾ ਹੈ।
ਭਾਰਤ ਦੇ ਰਾਜ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼
ਪ੍ਰਸ਼ਾਸਕੀ ਮਕਸਦ ਲਈ, ਭਾਰਤ ਨੂੰ ਛੋਟੇ ਹਿੱਸਿਆਂ ਵਿੱਚ ਵੰਡਿਆ ਗਿਆ ਹੈ। ਜ਼ਿਆਦਾਤਰ ਹਿੱਸਿਆਂ ਨੂੰ ਰਾਜ ਜਾਂ ਪ੍ਰਾਂਤ ਕਿਹਾ ਜਾਂਦਾ ਹੈ ਅਤੇ ਕੁਛ ਹਿੱਸਿਆਂ ਨੂੰ ਕੇਂਦਰੀ ਸ਼ਾਸਤ ਪ੍ਰਦੇਸ ਕਿਹਾ ਜਾਂਦਾ ਹੈ। ਭਾਰਤ ਵਿੱਚ 28 ਸੂਬੇ ਅਤੇ 8 ਕੇਂਦਰੀ ਸ਼ਾਸਤ ਪ੍ਰਦੇਸ਼ ਹਨ। ਇਹ ਅੱਗੇ ਜ਼ਿਲ੍ਹਿਆਂ ਅਤੇ ਡਿਵੀਜ਼ਨਾਂ ਵਿੱਚ ਵੰਡੇ ਹੋਏ ਹਨ।
ਹਵਾ ਪ੍ਰਦੂਸ਼ਣ ਉਦੋਂ ਵਾਪਰਦਾ ਹੈ ਜਦੋਂ ਧਰਤੀ ਦੇ ਵਾਯੂਮੰਡਲ ਵਿੱਚ ਗੈਸਾਂ, ਧਾਤੂਆਂ ਅਤੇ ਜੈਵਕ ਅਣੂਆਂ ਸਮੇਤ ਪਦਾਰਥਾਂ ਦੇ ਨੁਕਸਾਨਦੇਹ ਜਾਂ ਜ਼ਿਆਦਾ ਮਾਤਰਾਵਾਂ ਹੁੰਦੀਆਂ ਹਨ। ਇਸ ਨਾਲ ਰੋਗ, ਅਲਰਜੀ ਅਤੇ ਮਨੁੱਖਾਂ ਦੀ ਮੌਤ ਵੀ ਹੋ ਸਕਦੀ ਹੈ; ਇਸ ਨਾਲ ਜਾਨਵਰਾਂ ਅਤੇ ਖਾਣੇ ਦੀ ਫਸਲ ਵਰਗੇ ਹੋਰ ਜੀਵਤ ਪ੍ਰਾਣੀਆਂ ਨੂੰ ਵੀ ਨੁਕਸਾਨ ਹੋ ਸਕਦਾ ਹੈ, ਅਤੇ ਕੁਦਰਤੀ ਜਾਂ ਨਿਰਮਾਣ ਮਾਹੌਲ ਨੂੰ ਨੁਕਸਾਨ ਪਹੁੰਚ ਸਕਦਾ ਹੈ। ਮਨੁੱਖੀ ਗਤੀਵਿਧੀ ਅਤੇ ਕੁਦਰਤੀ ਪ੍ਰਕਿਰਿਆ ਦੋਵੇਂ ਹਵਾ ਪ੍ਰਦੂਸ਼ਣ ਪੈਦਾ ਕਰ ਸਕਦੇ ਹਨ।
ਸਿੱਧੂ ਮੂਸੇ ਵਾਲਾ ਜਾਂ ਸ਼ੁੱਭਦੀਪ ਸਿੰਘ ਸਿੱਧੂ (11 ਜੂਨ 1993 – 29 ਮਈ 2022), ਇੱਕ ਪੰਜਾਬੀ ਗਾਇਕ ਅਤੇ ਗੀਤਕਾਰ ਸੀ। ਉਸ ਨੇ ਆਪਣੇ ਸੰਗੀਤਕ ਕਰੀਅਰ ਦੀ ਸ਼ੁਰੂਆਤ 2017 ਵਿੱਚ "ਲਾਇਸੰਸ" ਗੀਤ ਨਾਲ ਕੀਤੀ। ਸਿੱਧੂ ਦੁਆਰਾ ਲਿਖਿਆ ਇਹ ਗੀਤ ਪੰਜਾਬੀ ਗਾਇਕ ਨਿੰਜਾ ਨੇ ਗਾਇਆ। ਇਸ ਤੋਂ ਬਾਅਦ ਅਗਲਾ ਗੀਤ "ਸੋ ਹਾਈ" ਸਿੱਧੂ ਨੇ ਆਪ ਲਿਖਿਆ ਅਤੇ ਗਾਇਆ। ਇਸ ਗੀਤ ਨਾਲ ਸ਼ੁੱਭਦੀਪ ਨੂੰ ਇੱਕ ਨਵੀਨ ਪਹਿਚਾਣ ਮਿਲੀ ਅਤੇ ਆਉਣ ਵਾਲੇ ਕੁਝ ਹੀ ਸਮੇਂ ਵਿੱਚ ਉਸਨੇ ਪੰਜਾਬੀ ਸੰਗੀਤ ਜਗਤ ਵਿੱਚ ਇੱਕ ਵੱਖਰਾ ਨਾਮ ਖੱਟਿਆ।
"ਲੋਕ-ਨਾਚ ਨਾਲ ਮਾਨਸਿਕਤਾ ਨਾਚ ਕਲਾ ਨੂੰ ਆਪਣੇ ਜੀਵਨ ਦਾ ਸੁਭਾਵਿਕ ਅਮਲ ਪ੍ਰਵਾਨ ਕਰਦੀ ਰਹੀ ਹੈ।" 'ਨੱਚਣ ਵਾਲੇ ਦੀ ਅੱਡੀ ਨਾ ਰਹਿੰਦੀ , ਗਾਉਣ ਵਾਲੇ ਦਾ ਮੂੰਹ' ਇਸ ਸੁਭਾਵਕ ਅਮਲ ਦੀ ਪੁਸ਼ਟੀ ਕਰਦੀ ਕਾਵਿ ਸਤਰ ਹੈ। ਨਾਚ ਕਲਾ ਕਿਸੇ ਵੀ ਸੂਰਤ ਵਿੱਚ ਮੂਕ ਪੇਸ਼ਕਾਰੀ ਨਹੀਂ ਹੈ। ਖ਼ਾਸਕਰ ਪੰਜਾਬੀ ਲੋਕ ਨਾਚ ਗਿੱਧਾ ਭੰਗੜਾ ਤਾਂ ਗੀਤਾਂ ਦੇ ਬੋਲ ਜਾਂ ਬੋਲੀਆਂ ਤੋਂ ਬਿਨਾਂ ਪੇਸ਼ ਕਿਤੇ ਜਾਣਾ ਸੰਭਵ ਹੀ ਨਹੀਂ। ਲੋਕ-ਸਮੂਹ ਦੀ ਸਿਰਜਨ-ਕਲਾ ਦੀ ਇੱਕ ਮਹੱਤਵਪੂਰਨ ਵੰਨਗੀ ਹੈ, ਜੋ ਲੋਕ-ਮਾਨਸ ਦੇ ਸਮੁਚੇ ਹਾਵਾਂ-ਭਾਵਾਂ ਨੂੰ ਸਰੀਰਕ ਮੁਦਰਾਵਾਂ ਦੇ ਪ੍ਰਗਟਾਉ-ਸੰਦਰਭ ਰਾਹੀਂ ਪੇਸ਼ ਕਰਦੀ ਹੈ। ਲੋਕ ਨਾਚ ਵੀ ਇਸੇ ਪ੍ਰਕਾਰ ਦੀ ਇੱਕ ਲੋਕ-ਕਲਾ ਹੈ। ਲੋਕ-ਨਾਚ ਮੰਨੋਰੰਜਨ ਦਾ ਸਾਧਨ ਹੀ ਨਹੀਂ, ਇਹ ਕਿਸੇ ਖਿੱਤੇ ਦੇ ਜਨ-ਸਮੂਹ ਦੀ ਸਮਾਜਿਕ, ਸੱਭਿਆਚਾਰਕ, ਨੈਤਿਕ, ਧਾਰਮਿਕ, ਰਾਜਸੀ ਅਤੇ ਇਤਹਾਸਿਕ ਜੀਵਨ-ਤੋਰ ਦੀਆਂ ਵਿਭਿੰਨ ਪਰਤਾਂ ਦਾ ਸਰੀਰਕ ਮੁਦਰਾਵਾਂ ਦੇ ਮਾਧਿਅਮ ਰਾਹੀਂ ਆਪ-ਮੁਹਾਰਾ, ਸਧਾਰਨ, ਖੁਸ਼ੀਆਂ-ਖੇੜਿਆਂ ਭਰਪੂਰ ਅੰਦਰੂਨੀ ਭਾਵਨਾਵਾਂ ਦਾ ਬਾਹਰੀ ਪ੍ਰਗਟਾਵਾ ਵੀ ਹੈ। ਪੰਜਾਬ ਦੇ ਲੋਕ-ਨਾਚ ਪੰਜਾਬ ਪੰਜਾਬ ਦੇ ਜਨ-ਜੀਵਨ ਦਾ ਮਹੱਤਪੂਰਨ ਅੰਗ ਹਨ।"ਪੰਜਾਬ ਦੇ ਲੋਕ-ਨਾਚਾਂ ਦਾ ਵਰਗੀਕਰਨ ਦੋ ਪੱਧਰਾਂ ਤੇ ਕੀਤਾ ਜਾ ਸਕਦਾ ਹੈ:
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਉਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਸੀ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ 'ਤੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।ਉਹ 1967 ਵਿੱਚ ਸਾਹਿਤ ਅਕਾਦਮੀ (ਭਾਰਤ ਦੀ ਨੈਸ਼ਨਲ ਅਕੈਡਮੀ ਆਫ਼ ਲੈਟਰਜ਼) ਦੁਆਰਾ ਦਿੱਤੇ ਗਏ ਸਾਹਿਤ ਅਕਾਦਮੀ ਪੁਰਸਕਾਰ ਦਾ ਸਭ ਤੋਂ ਘੱਟ ਉਮਰ ਦਾ ਪ੍ਰਾਪਤ ਕਰਤਾ ਬਣ ਗਿਆ, ਜੋ ਕਿ ਪੂਰਨ ਭਗਤ, 'ਲੂਣਾ(1965) ਦੀ ਪ੍ਰਾਚੀਨ ਕਥਾ 'ਤੇ ਆਧਾਰਿਤ ਉਸ ਦੇ ਮਹਾਂਕਾਵਿ ਨਾਟਕ ਲਈ ਮਿਲਿਆ ਸੀ । ਆਧੁਨਿਕ ਪੰਜਾਬੀ ਸਾਹਿਤ ਵਿੱਚ ਇੱਕ ਮਹਾਨ ਰਚਨਾ ਅਤੇ ਜਿਸਨੇ ਆਧੁਨਿਕ ਪੰਜਾਬੀ ਕਿੱਸੇ ਦੀ ਇੱਕ ਨਵੀਂ ਵਿਧਾ ਵੀ ਬਣਾਈ ਹੈ। ਅੱਜ, ਉਸ ਦੀ ਸ਼ਾਇਰੀ ਮੋਹਨ ਸਿੰਘ (ਕਵਿਤਾ) ਅਤੇ ਅੰਮ੍ਰਿਤਾ ਪ੍ਰੀਤਮ ਵਰਗੇ ਆਧੁਨਿਕ ਪੰਜਾਬੀ ਕਵਿਤਾ ਦੇ ਦਿੱਗਜਾਂ,ਦੇ ਨਾਲ ਬਰਾਬਰੀ 'ਤੇ ਖੜ੍ਹੀ ਹੈ, ਜੋ ਸਾਰੇ ਭਾਰਤ-ਪਾਕਿਸਤਾਨ ਸਰਹੱਦ ਦੇ ਦੋਵੇਂ ਪਾਸੇ ਪ੍ਰਸਿੱਧ ਹਨ।
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਗ੍ਰੀਨਹਾਉਸ ਗੈਸ ਵਾਯੂ-ਮੰਡਲ ਵਿੱਚ ਉਹ ਗੈਸ ਹੁੰਦੀ ਹੈ ਜੋ ਕੀ ਧਰਤੀ ਦੀ ਰੇਡੀਏਸ਼ਨ ਨੂੰ ਪ੍ਰਤਿਬਿੰਬਤ ਕਰਦੀ ਹੈ ਤੇ ਉਸਨੂੰ ਇਸਨੂੰ ਸਪੇਸ ਵਿੱਚ ਖੋ ਜਾਣ ਤੋਂ ਰੋਕਦੀ ਹੈ। ਇਹ ਗ੍ਰੀਨਹਾਉਸ ਦੇ ਪ੍ਰਭਾਵ ਦਾ ਮੂਲ ਸਿਧਾਂਤ ਹੈ। ਇਸ ਕਾਰਨ ਧਰਤੀ ਦਾ ਤਾਪਮਾਨ ਵੱਧ ਜਾਂਦਾ ਹੈ। ਬਿਨਾ ਗ੍ਰੀਨਹਾਉਸ ਗੈਸਾਂ ਦੇ ਧਰਤੀ ਔਸੱਤ 14 ਡੀਗਰੀ ਸੈਲਸੀਅਸ ਦੇ ਨਾਲੋਂ 15 ਡੀਗਰੀ ਸੈਲਸੀਅਸ ਵੱਧ ਠੰਡਾ ਹੋਵੇਗੀ।
ਗੂਰੁ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦਸਾਂ ਵਿਚੋਂ ਦੂਜੇ ਗੁਰੂ ਸਨ। ਇਹਨਾਂ ਦਾ ਜਨਮ ਹਿੰਦੂ ਖ਼ਾਨਦਾਨ ਵਿੱਚ, ਜਮਾਂਦਰੂ ਨਾਮ ਲਹਿਣੇ ਨਾਲ਼, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਨੇੜੇ) ਪੰਜਾਬ ਵਿਖੇ ਹੋਇਆ। ਭਾਈ ਲਹਿਣਾ ਖੱਤਰੀ ਟੱਬਰ ਵਿੱਚ ਪਲ਼ਿਆ, ਜਿਸਦੇ ਪਿਓ ਨਿੱਕੇ ਸਕੇਲ ਦੇ ਸੁਦਾਗਰ ਸੀ, ਅਤੇ ਆਪ ਉਹ ਦੁਰਗਾ ਦੇ ਪੁਜਾਰੀ ਸਨ। ਇਹਨਾਂ ਦੀ ਮੁਲਾਕਾਤ ਗੁਰੂ ਨਾਨਕ, ਸਿੱਖੀ ਦੇ ਬਾਨੀ ਨਾਲ਼ ਹੋਣ ਤੋਂ ਬਾਅਦ ਇਹ ਸਿੱਖ ਬਣ ਗਏ। ਗੁਰੂ ਨਾਨਕ ਸਾਹਿਬ ਨੇ ਲਹਿਣਾ ਨਾਮ ਤਬਦੀਲ ਕਰ ਅੰਗਦ ("ਮੇਰਾ ਆਪਣਾ ਅੰਗ") ਰੱਖ ਦਿੱਤਾ, ਅਤੇ ਆਪਣੇ ਪੁੱਤਾਂ ਦੀ ਬਜਾਏ ਅੰਗਦ ਨੂੰ ਦੂਜਾ ਗੁਰੂ ਐਲਾਨ ਦਿੱਤਾ।ਗੁਰੂ ਨਾਨਕ ਦੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਬਾਅਦ, 1539 ਵਿੱਚ ਗੁਰੂ ਅੰਗਦ ਸਿੱਖਾਂ ਦੇ ਰਹਿਬਰ ਬਣੇ। ਇਹ ਸਿੱਖੀ ਵਿੱਚ ਗੁਰਮੁਖੀ ਨੂੰ ਇਖਤਿਆਰ ਅਤੇ ਮਿਆਰਬੰਦ ਕਰਨ ਲਈ ਮਸ਼ਹੂਰ ਹਨ। ਇਹਨਾਂ ਨੇ ਨਾਨਕ ਦੇ ਵਾਕ ਇਕੱਤਰ ਕਰਨੇ ਸ਼ੁਰੂ ਕੀਤੇ, ਨਾਲ਼ 63 ਵਾਕ ਆਪ ਰਚੇ। ਆਪਣੇ ਪੁੱਤਾਂ ਦੀ ਬਜਾਏ, ਇਹਨਾਂ ਨੇ ਆਪਣੇ ਮੁਰੀਦ ਅਮਰਦਾਸ ਨੂੰ ਗੁਰੂ ਤਖ਼ਤ ਦਾ ਵਾਰਸ ਅਤੇ ਤੀਜਾ ਗੁਰੂ ਐਲਾਨਿਆ।
ਸਾਰਾਗੜ੍ਹੀ ਦੀ ਲੜਾਈ ਉੱਤਰ-ਪੱਛਮੀ ਫਰੰਟੀਅਰ ਸੂਬੇ ‘ਤੇ ਅਫ਼ਗ਼ਾਨਿਸਤਾਨ ਦੀਆਂ ਸਰਹੱਦਾਂ ਲਾਗੇ ਸਾਰਾਗੜ੍ਹੀ ਦੇ ਸਥਾਨ ‘ਤੇ 12 ਸਤੰਬਰ, 1897 ਨੂੰ ਲੜੀ ਗਈ ਸੀ। ਇਹ ਲੜਾਈ ਬ੍ਰਿਟਿਸ਼-ਭਾਰਤੀ ਫੌਜ (36 ਸਿੱਖ ਰੈਜੀਮੈਂਟ) ਜੋ ਹੁਣ 4 ਸਿੱਖ ਰੈਜੀਮੈਂਟ ਅਖਵਾਉਂਦੀ ਹੈ, ਦੇ 21 ਜਾਂਬਾਜ ਜਵਾਨਾਂ ਤੇ ਅਫ਼ਗ਼ਾਨੀ ਪਠਾਣਾਂ 'ਤੇ ਅਫ਼ਰੀਦੀ ਕਬਾਇਲੀਆਂ ਵਿਚਕਾਰ ਗਹਿਗੱਚ ਮੁਕਾਬਲੇ ਨਾਲ ਲੜੀ ਗਈ।
ਬੇਰੁਜ਼ਗਾਰੀ (ਜਾਂ ਬੇਕਾਰੀ) ਉਦੋਂ ਵਾਪਰਦੀ ਮੰਨੀ ਜਾਂਦੀ ਹੈ ਜਦੋਂ ਲੋਕਾਂ ਨੂੰ ਪੂਰੇ ਉੱਦਮ ਅਤੇ ਫੁਰਤੀ ਨਾਲ਼ ਨੌਕਰੀ ਦੀ ਭਾਲ਼ ਕਰਦੇ ਹੋਣ ਦੇ ਬਾਵਜੂਦ ਵੀ ਕੰਮ ਨਾ ਮਿਲੇ। ਬੇਰੁਜ਼ਗਾਰੀ ਦਰ ਬੇਰੁਜ਼ਗਾਰੀ ਦੇ ਬੋਲ਼ਬਾਲੇ ਦਾ ਇੱਕ ਮਾਪ ਹੈ ਅਤੇ ਇਹਦਾ ਹਿਸਾਬ ਬੇਰੁਜ਼ਗਾਰ ਲੋਕਾਂ ਦੀ ਗਿਣਤੀ ਨੂੰ ਮਜ਼ਦੂਰ ਵਰਗ ਦੇ ਸਾਰੇ ਲੋਕਾਂ ਦੀ ਗਿਣਤੀ ਨਾਲ਼ ਭਾਗ ਕਰ ਕੇ ਪ੍ਰਤੀਸ਼ਤ ਵਜੋਂ ਲਗਾਇਆ ਜਾਂਦਾ ਹੈ। ਮੰਦੀ ਦੇ ਕਾਲ਼ ਮੌਕੇ ਕਿਸੇ ਅਰਥਚਾਰਾ ਵਿੱਚ ਬੇਰੁਜ਼ਗਾਰੀ ਦੀ ਦਰ ਆਮ ਤੌਰ ਉੱਤੇ ਬਹੁਤ ਵਧ ਜਾਂਦੀ ਹੈ। ਕੌਮਾਂਤਰੀ ਮਜ਼ਦੂਰ ਜੱਥੇਬੰਦੀ ਦੀ ਇੱਕ ਰਿਪੋਰਟ ਮੁਤਾਬਕ 2012 ਤੱਕ ਦੁਨੀਆ ਭਰ ਵਿੱਚ 19.7 ਕਰੋੜ ਲੋਕ ਭਾਵ ਮਜ਼ਦੂਰ ਵਰਗ ਦਾ ਲਗਭਗ 6% ਹਿੱਸਾ ਨੌਕਰੀ ਤੋਂ ਵਾਂਝਾ ਹੈ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇੱਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿੱਚ ਵਿਚਾਰਾਂ ਨੂੰ ਇੱਕ ਕਾਵਿਕ ਲੜੀ ਵਿੱਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਕੁਦਰਤੀ ਵਾਤਾਵਰਨ ਵਿੱਚ ਧਰਤੀ ਜਾਂ ਉਹਦੇ ਕਿਸੇ ਖਿੱਤੇ ਉੱਤੇ ਕੁਦਰਤੀ ਤਰੀਕੇ ਨਾਲ ਮਿਲਦੀਆਂ ਸਾਰੀਆਂ ਜਿਊਂਦੀਆਂ ਅਤੇ ਨਿਰਜਿੰਦ ਸ਼ੈਆਂ ਨੂੰ ਗਿਣਿਆ ਜਾਂਦਾ ਹੈ। ਇਹ ਉਹ ਵਾਤਾਵਰਨ ਹੁੰਦਾ ਹੈ ਜਿਸ ਵਿੱਚ ਸਾਰੀਆਂ ਜਿਊਂਦੀਆਂ ਜਾਤੀਆਂ ਦਾ ਆਪਸੀ ਮੇਲ-ਮਿਲਾਪ ਅਤੇ ਮਨੁੱਖੀ ਹੋਂਦ ਅਤੇ ਅਰਥੀ ਕਾਰਵਾਈ ਉੱਤੇ ਅਸਰ ਪਾਉਣ ਵਾਲੇ ਪੌਣਪਾਣੀ, ਮੌਸਮ ਅਤੇ ਕੁਦਰਤੀ ਵਸੀਲਿਆਂ ਨੂੰ ਵੀ ਗਿਣਿਆ ਜਾਂਦਾ ਹੈ।
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਐਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇੱਕ ਦਿਨ ਵਿੱਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿੱਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿੱਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿੱਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿੱਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ 'ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਗੁਰੂ ਗ੍ਰੰਥ ਸਾਹਿਬ ਦਾ ਸਾਹਿਤਕ ਪੱਖ
ਆਦਿ ਗ੍ਰੰਥ ਦੀ ਸੰਪਾਦਨਾ ਗੁਰੂ ਅਰਜਨ ਦੇਵ ਜੀ ਨੇ 1601 ਈ. ਵਿੱਚ ਸ਼ੁਰੂ ਕੀਤੀ ਤੇ ਤਿੰਨ ਵਰ੍ਹਿਆ ਵਿੱਚ 1604 ਈ. ਨੂੰ ਸੰਪੂਰਨ ਹੋਈ। ਇਸਦੇ ਲਿਖਾਰੀਭਾਈ ਗੁਰਦਾਸ ਜੀ ਸਨ। ਅੱਜ ਕੱਲ੍ਹ ‘ਆਦਿ ਗ੍ਰੰਥ` ਨੂੰ ਕਰਤਾਰਪੁਰ ਵਿਖੇ ਸਥਾਪਿਤ ਕੀਤਾ ਹੋਇਆ ਹੈ। 1706 ਈ.
ਭਾਰਤੀ ਸੰਸਦ (ਪਾਰਲੀਮੈਂਟ) ਭਾਰਤ ਦੀ ਸਰਬ-ਉਚ ਵਿਧਾਨਕ ਸਭਾ ਹੈ। ਭਾਰਤੀ ਸੰਸਦ ਵਿੱਚ ਰਾਸ਼ਟਰਪਤੀ ਅਤੇ ਦੋ ਸਦਨ - ਲੋਕ ਸਭਾ (ਲੋਕਾਂ ਦਾ ਸਦਨ) ਅਤੇ ਰਾਜ ਸਭਾ (ਰਾਜਾਂ ਦੀ ਪਰਿਸ਼ਦ) ਹੁੰਦੇ ਹਨ। ਰਾਸ਼ਟਰਪਤੀ ਦੇ ਕੋਲ ਸੰਸਦ ਦੇ ਦੋਨਾਂ ਵਿੱਚੋਂ ਕਿਸੇ ਵੀ ਸਦਨ ਨੂੰ ਬੁਲਾਣ ਜਾਂ ਸਥਗਿਤ ਕਰਨ ਅਤੇ ਲੋਕ ਸਭਾ ਨੂੰ ਭੰਗ ਕਰਨ ਦੀ ਸ਼ਕਤੀ ਹੈ। ਪਰ ਰਾਸ਼ਟਰਪਤੀ ਇਹਨਾਂ ਸ਼ਕਤੀਆਂ ਦੀ ਵਰਤੋਂ ਪ੍ਰਧਾਨਮੰਤਰੀ ਜਾਂ ਮੰਤਰੀ ਪਰਿਸ਼ਦ ਦੀ ਸਲਾਹ ਤੇ ਹੀ ਕਰਦਾ ਹੈ। ਭਾਰਤੀ ਸੰਸਦ ਦਾ ਸੰਚਾਲਨ ਸੰਸਦ ਭਵਨ ਵਿੱਚ ਹੁੰਦਾ ਹੈ, ਜੋ ਕਿ ਭਾਰਤ ਦੀ ਰਾਜਧਾਨੀ, ਨਵੀਂ ਦਿੱਲੀ ਵਿੱਚ ਸਥਿਤ ਹੈ।
ਭਾਰਤ ਦੇ ਪੰਜਾਬ ਰਾਜ ਦਾ ਇੱਕ ਜ਼ਿਲ੍ਹਾ ਇੱਕ ਪ੍ਰਸ਼ਾਸਕੀ ਭੂਗੋਲਿਕ ਇਕਾਈ ਹੈ, ਜਿਸਦਾ ਮੁਖੀ ਜ਼ਿਲ੍ਹਾ ਮੈਜਿਸਟ੍ਰੇਟ ਜਾਂ ਡਿਪਟੀ ਕਮਿਸ਼ਨਰ, ਭਾਰਤੀ ਪ੍ਰਸ਼ਾਸਨਿਕ ਸੇਵਾ ਨਾਲ ਸਬੰਧਤ ਇੱਕ ਅਧਿਕਾਰੀ ਹੁੰਦਾ ਹੈ। ਜ਼ਿਲ੍ਹਾ ਮੈਜਿਸਟਰੇਟ ਜਾਂ ਡਿਪਟੀ ਕਮਿਸ਼ਨਰ ਦੀ ਸਹਾਇਤਾ ਪੰਜਾਬ ਸਿਵਲ ਸਰਵਿਸ ਅਤੇ ਹੋਰ ਰਾਜ ਸੇਵਾਵਾਂ ਨਾਲ ਸਬੰਧਤ ਬਹੁਤ ਸਾਰੇ ਅਧਿਕਾਰੀਆਂ ਦੁਆਰਾ ਕੀਤੀ ਜਾਂਦੀ ਹੈ। 14 ਮਈ 2021 ਨੂੰ ਸੰਗਰੂਰ ਜ਼ਿਲ੍ਹੇ ਤੋਂ ਮਾਲੇਰਕੋਟਲਾ ਜ਼ਿਲ੍ਹੇ ਨੂੰ 23ਵੇਂ ਜ਼ਿਲ੍ਹੇ ਵਜੋਂ ਵੰਡਣ ਤੋਂ ਬਾਅਦ ਪੰਜਾਬ ਵਿੱਚ 23 ਜ਼ਿਲ੍ਹੇ ਹਨ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ 'ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦੇ ਸੰਤ ਸਨ
ਸਭਿਆਚਾਰ ਦੀ ਪਰਿਭਾਸ਼ਾ ਅਤੇ ਲੱਛਣ ਨੂੰ ਮੁੱਖ ਰੱਖ ਕੇ ਬਹੁਤ ਸਾਰੇ ਵਿਦਵਾਨਾਂ ਨੇ ਇਸ ਨੂੰ ਬਿਆਨਿਆ ਹੈ। 'ਸਭਿਆਚਾਰ' ਸ਼ਬਦ ਮੂਲ ਰੂਪ ਵਿੱਚ ਦੋ ਸ਼ਬਦਾਂ "ਸਭਿਯ+ਆਚਾਰ" ਦਾ ਸਮਾਸ ਹੈ, ਪੰਜਾਬੀ ਭਾਸ਼ਾ ਵਿੱਚ ਇਹ ਹਿੰਦੀ ਭਾਸ਼ਾ ਦੇ ਸ਼ਬਦ ਸੰਸਕ੍ਰਿਤੀ ਦੇ ਪਰਿਆਇ ਵਜੋਂ ਪ੍ਰਚਲਿਤ ਹੈ। ਅੰਗਰੇਜ਼ੀ ਭਾਸ਼ਾ ਵਿੱਚ ਇਸਦਾ ਸਮਾਨਾਰਥਕ ਸ਼ਬਦ 'Culture' ਮੰਨਿਆ ਜਾਂਦਾ ਹੈ। "Culture" ਵੀ ਮੂਲ ਰੂਪ ਵਿੱਚ ਲਾਤੀਨੀ ਭਾਸ਼ਾ ਦੇ ਸ਼ਬਦ "Cultura"' ਤੋਂ ਫਰਾਂਸੀਸੀ ਭਾਸ਼ਾ ਰਾਹੀਂ ਅੰਗਰੇਜ਼ੀ ਵਿੱਚ ਆਇਆ। ਜਿਥੇ ਇਸਦੇ ਸ਼ਾਬਦਿਕ ਅਰਥ ਵਿਸ਼ੇਸ਼ ਪ੍ਰਕਾਰ ਦੇ ਵਿਕਾਸ ਜਾਂ ਉਪਜਾਊ ਕਾਰਜ ਦੇ ਹਨ। ਸਭਿਆਚਾਰ ਤਿੰਨ ਸਬਦਾਂ "ਸ +ਭੈ+ਆਚਾਰ" ਦਾ ਮੇਲ ਹੈ। 'ਸ' ਦਾ ਅਰਥ ਪੂਰਵ, 'ਭੈ' ਦਾ ਅਰਥ ਨਿਯਮ, 'ਆਚਾਰ' ਦਾ ਅਰਥ ਵਿਵਹਾਰ ਤੇ ਵਿਹਾਰ ਹੈ। ਇਸ ਤਰ੍ਹਾਂ ਪੂਰਵ ਨਿਸ਼ਚਿਤ ਨੇਮਾਂ ਦੁਆਰਾ ਕੀਤਾ ਗਿਆ ਵਿਵਹਾਰ ਤੇ ਵਿਹਾਰ ਸਭਿਆਚਾਰ ਹੈ।
ਪਾਣੀ ਜਾਂ ਜਲ ਇੱਕ ਆਮ ਰਾਸਾਇਣਕ ਪਦਾਰਥ ਹੈ ਹਾਈਡ੍ਰੋਜਨ ਅਤੇ ਆਕਸੀਜਨ ਦੇ ਮੇਲ ਤੋਂ ਬਣਦਾ ਹੈ। ਤਕਰੀਬਨ ਹਰ ਤਰ੍ਹਾਂ ਦੀ ਜ਼ਿੰਦਗੀ ਲਈ ਇਹ ਜ਼ਰੂਰੀ ਹੈ। ਆਮ ਤੌਰ ’ਤੇ ਪਾਣੀ ਦਾ ਤਰਲ ਰੂਪ ਵਰਤੋਂ ਵਿੱਚ ਲਿਆਇਆ ਜਾਂਦਾ ਹੈ ਪਰ ਇਹ ਠੋਸ (ਬਰਫ਼) ਅਤੇ ਗੈਸ (ਵਾਸ਼ਪ ਜਾਂ ਭਾਫ਼) ਰੂਪਾਂ ਵਿੱਚ ਵੀ ਮਿਲਦਾ ਹੈ। ਧਰਤੀ ਦਾ ਤਕਰੀਬਨ 71 % ਹਿੱਸਾ ਪਾਣੀ ਨਾਲ਼ ਢਕਿਆ ਹੈ ਜੋ ਜ਼ਿਆਦਾਤਰ (96.5%)ਮਹਾਸਾਗਰਾਂ ਅਤੇ 1.7% ਪਾਣੀ ਜ਼ਮੀਨਦੋਜ ਪਾਣੀ ਦਾ ਹਿੱਸਾ ਹੈ। ਇਸਤੋਂ ਬਿਨਾਂ ਅਤੇ 0.001% ਜਲ-ਵਾਸ਼ਪ ਅਤੇ ਬੱਦਲ ਦੇ ਰੂਪ ਵਿੱਚ ਪਾਇਆ ਜਾਂਦਾ ਹੈ।.
ਅੰਮ੍ਰਿਤਸਰ ਜਾਂ (ਅੰਬਰਸਰ) ਮਤਲਬ: "ਅੰਮ੍ਰਿਤ ਦਾ ਸਰੋਵਰ") ਚੜ੍ਹਦੇ ਪੰਜਾਬ ਦਾ ਇੱਕ ਸਰਹੱਦੀ ਸ਼ਹਿਰ ਹੈ ਜੋ ਪੰਜਾਬ ਦੇ ਉੱਤਰ-ਪੱਛਮੀ ਹਿੱਸੇ ਵਿੱਚ ਸਥਿੱਤ ਹੈ। ਇਹ ਲਾਹੌਰ ਤੋਂ 67 ਕਿਲੋਮੀਟਰ ਦੂਰ ਹੈ। ਇਹ ਸਿੱਖ ਧਰਮ ਦਾ ਧਾਰਮਿਕ ਅਤੇ ਸੱਭਿਆਚਾਰਕ ਕੇਂਦਰ ਹੈ। ਪੰਜਾਬੀ ਇੱਥੋਂ ਦੀ ਮੁੱਖ ਜਾਂ ਪਹਿਲੀ ਬੋਲੀ ਹੈ | ਇਸ ਦਾ ਸਰਕਾਰੀ ਮੁੱਖ ਦਫ਼ਤਰ ਅੰਮ੍ਰਿਤਸਰ ਜ਼ਿਲ੍ਹਾ ਹੈ। ਇਸ ਦੀ ਆਬਾਦੀ ਕਰੀਬ ੨੦੦੦੦੦੦ ਸ਼ਹਿਰੀ ਅਤੇ ੩,੦੦੦,੦੦੦ ਦੇ ਕਰੀਬ ਅੰਮ੍ਰਿਤਸਰ ਜ਼ਿਲੇ ਵਿੱਚ ੨੦੧੧ ਦੀ ਭਾਰਤੀ ਮਰਦਮਸ਼ੁਮਾਰੀ ਮੁਤਾਬਕ ਹੈ। ਯਾਤਰਾ ਲਈ ਸਭ ਤੋਂ ਵਧੀਆ ਸਮਾਂ ਅਕਤੂਬਰ ਅਤੇ ਮਾਰਚ ਵਿੱਚ ਹੈ।
ਭਾਰਤੀ ਕਿਸਾਨ ਅੰਦੋਲਨ 2020-2021, ਭਾਰਤੀ ਸੰਸਦ ਦੁਆਰਾ ਸਤੰਬਰ, 2020 ਵਿਚ ਪਾਸ ਕੀਤੇ ਤਿੰਨ ਖੇਤ ਕਾਨੂੰਨਾਂ ਵਿਰੁੱਧ ਭਾਰਤੀ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਹੈ, ਜਿਸ ਨੂੰ ਵੱਖ ਵੱਖ ਕਿਸਾਨ ਸਮੂਹਾਂ (ਜਥੇਬੰਦੀਆਂ) ਦੁਆਰਾ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਵਜੋਂ ਦਰਸਾਇਆ ਗਿਆ ਹੈ। ਕਿਸਾਨ ਯੂਨੀਅਨਾਂ ਅਤੇ ਉਨ੍ਹਾਂ ਦੇ ਨੁਮਾਇੰਦਿਆਂ ਨੇ ਮੰਗ ਕੀਤੀ ਸੀ ਕਿ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ ਅਤੇ ਇਸ ਤੋਂ ਘੱਟ ਕਿਸੇ ਵੀ ਗੱਲ ਨੂੰ ਸਵੀਕਾਰ ਨਹੀਂ ਕੀਤਾ ਜਾਵੇਗਾ। ਕਿਸਾਨ ਨੇਤਾਵਾਂ ਨੇ ਇਹਨਾਂ ਕਾਨੂੰਨਾਂ ਉੱਤੇ ਸੁਪਰੀਮ ਕੋਰਟ ਵੱਲੋਂ ਸਥਾਪਤ ਕਮੇਟੀ ਦੀ ਸ਼ਮੂਲੀਅਤ ਦੇ ਨਾਲ ਨਾਲ ਸੁਪਰੀਮ ਕੋਰਟ ਦੇ ਰੋਕ ਦੇ ਆਦੇਸ਼ ਨੂੰ ਰੱਦ ਕਰ ਦਿੱਤਾ। ਕੇਂਦਰ ਸਰਕਾਰ ਅਤੇ ਕਿਸਾਨੀ ਯੂਨੀਅਨਾਂ ਦੁਆਰਾ ਨੁਮਾਇੰਦਗੀ ਕਰਨ ਵਾਲੇ ਕਿਸਾਨਾਂ ਵਿਚ 14 ਅਕਤੂਬਰ 2020 ਅਤੇ 15 ਜਨਵਰੀ 2021 ਦੇ ਵਿਚਕਾਰ ਨੌਂ ਪੜਾਅ ਦੀ ਗੱਲਬਾਤ ਹੋਈ ਪਰ ਬੇਸਿੱਟਾ ਰਹੀ। ਇਸ ਲਈ ਦੇਸ਼ ਦੇ 500 ਤੋਂ ਵੱਧ ਕਿਸਾਨ ਸੰਗਠਨ ਵਿਰੋਧ ਪ੍ਰਦਰਸ਼ਨ ਕਰ ਰਹੇ ਸਨ। ਕਿਸਾਨ ਆਗੂਆਂ ਨੇ ਇਹਨਾਂ ਖੇਤੀ ਕਾਨੂੰਨਾਂ ਉੱਤੇ ਸੁਪਰੀਮ ਕੋਰਟ ਵੱਲੋਂ ਸਥਾਪਤ ਕਮੇਟੀ ਦੀ ਸ਼ਮੂਲੀਅਤ ਦੇ ਨਾਲ ਨਾਲ ਸੁਪਰੀਮ ਕੋਰਟ ਦੇ ਭਾਰਤ ਦੇ ਰੋਕ ਦੇ ਆਦੇਸ਼ ਨੂੰ ਵੀ ਰੱਦ ਕਰ ਦਿੱਤਾ। ਕਿਸਾਨ ਯੂਨੀਅਨਾਂ ਦੁਆਰਾ ਇਹਨਾਂ ਖੇਤੀ ਬਿੱਲਾਂ ਨੂੰ ਅਕਸਰ "ਕਿਸਾਨ ਵਿਰੋਧੀ ਬਿੱਲ" ਕਿਹਾ ਜਾਂਦਾ ਸੀ ਅਤੇ ਵਿਰੋਧੀ ਧਿਰ ਦੇ ਸਿਆਸਤਦਾਨ ਇਹ ਵੀ ਕਹਿੰਦੇ ਸਨ ਕਿ ਇਹ ਬਿੱਲ ਕਿਸਾਨਾਂ ਨੂੰ ਕਾਰਪੋਰੇਟ ਦੇ ਰਹਿਮ 'ਤੇ ਛੱਡ ਦੇਣਗੇ। ਕਿਸਾਨਾਂ ਨੇ ਐਮ.ਐਸ.ਪੀ. ਬਿੱਲ ਬਣਾਉਣ ਲਈ ਵੀ ਬੇਨਤੀ ਕੀਤੀ ਹੈ, ਤਾਂ ਜੋ ਇਹ ਸੁਨਿਸ਼ਚਿਤ ਕੀਤਾ ਜਾ ਸਕੇ ਕਿ ਕਾਰਪੋਰੇਟ ਕੀਮਤਾਂ ਨੂੰ ਕੰਟਰੋਲ ਨਹੀਂ ਕਰ ਸਕਦੇ। ਹਾਲਾਂਕਿ, ਸਰਕਾਰ ਇਹ ਕਹਿੰਦੀ ਹੈ ਕਿ ਉਹ ਕਿਸਾਨਾਂ ਨੂੰ ਆਪਣੀ ਫ਼ਸਲ ਸਿੱਧੇ ਵੱਡੇ ਖਰੀਦਦਾਰਾਂ ਨੂੰ ਵੇਚਣਾ ਆਸਾਨ ਬਣਾਉਣਗੇ ਅਤੇ ਉਸ ਦੁਆਰਾ ਕਿਹਾ ਗਿਆ ਕਿ ਵਿਰੋਧ ਪ੍ਰਦਰਸ਼ਨ ਗਲਤ ਜਾਣਕਾਰੀ 'ਤੇ ਅਧਾਰਤ ਸਨ।ਕਾਰਵਾਈਆਂ ਦੀ ਸ਼ੁਰੂਆਤ ਤੋਂ ਤੁਰੰਤ ਬਾਅਦ, ਯੂਨੀਅਨਾਂ ਨੇ ਸਥਾਨਕ ਵਿਰੋਧ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ, ਜ਼ਿਆਦਾਤਰ ਪੰਜਾਬ ਵਿਚ .
ਭਾਰਤ ਦਾ ਇਤਿਹਾਸ ਲਗਭਗ 5000 ਸਾਲ ਪੁਰਾਣਾ ਮੰਨਿਆ ਜਾਂਦਾ ਹੈ। ਸਿੰਧੁ ਘਾਟੀ ਸਭਿਅਤਾ, ਜਿਸਦਾ ਸ਼ੁਰੂ ਕਾਲ ਲਗਭਗ 3300 ਈਸਾ ਪੂਰਵ ਤੋਂ ਮੰਨਿਆ ਜਾਂਦਾ ਹੈ। ਇਸ ਸਭਿਅਤਾ ਦੀ ਲਿਪੀ ਹੁਣ ਤੱਕ ਸਫਲਤਾ ਨਾਲ ਪੜ੍ਹੀ ਨਹੀਂ ਜਾ ਸਕੀ। ਸਿੰਧੂ ਘਾਟੀ ਸਭਿਅਤਾ ਪਾਕਿਸਤਾਨ ਅਤੇ ਉਸ ਤੋਂ ਨਾਲ ਦੇ ਭਾਰਤੀ ਸੂਬੇ ਵਿੱਚ ਫੈਲੀ ਸੀ। ਪੁਰਾਤੱਤਵ ਪ੍ਰਮਾਣਾਂ ਦੇ ਆਧਾਰ ਉੱਤੇ 1900 ਈਸਾਪੂਰਵ ਦੇ ਆਸਪਾਸ ਇਸ ਸਭਿਅਤਾ ਦਾ ਅਕਸਮਾਤ ਪਤਨ ਹੋ ਗਿਆ। 19ਵੀਂ ਸ਼ਤਾਬਦੀ ਦੇ ਪਾਸ਼ਚਾਤ ਵਿਦਵਾਨਾਂ ਦੇ ਪ੍ਰਚੱਲਤ ਦ੍ਰਸ਼ਟਿਕੋਨਾਂ ਦੇ ਅਨੁਸਾਰ ਆਰੀਆਂ ਦਾ ਇੱਕ ਵਰਗ ਭਾਰਤੀ ਉਪ ਮਹਾਂਦੀਪ ਦੀਆਂ ਸੀਮਾਵਾਂ ਉੱਤੇ 2000 ਈਸਾ ਪੂਰਵ ਦੇ ਆਸਪਾਸ ਅੱਪੜਿਆ ਅਤੇ ਪਹਿਲਾਂ ਪੰਜਾਬ ਵਿੱਚ ਵਸ ਗਿਆ, ਅਤੇ ਇਹੀ ਰਿਗਵੇਦ ਦੀਆਂ ਚਾਵਾਂ ਰਚਨਾ ਕੀਤੀ ਗਈ। ਆਰੀਆਂ ਦੁਆਰਾ ਉੱਤਰ ਅਤੇ ਵਿਚਕਾਰ ਭਾਰਤ ਵਿੱਚ ਇੱਕ ਵਿਕਸਿਤ ਸਭਿਅਤਾ ਦਾ ਉਸਾਰੀ ਕੀਤੀ ਗਈ, ਜਿਸਨੂੰ ਵੈਦਿਕ ਸਭਿਅਤਾ ਵੀ ਕਹਿੰਦੇ ਹਨ। ਪ੍ਰਾਚੀਨ ਭਾਰਤ ਦੇ ਇਤਿਹਾਸ ਵਿੱਚ ਵੈਦਿਕ ਸਭਿਅਤਾ ਸਭ ਤੋਂ ਅਰੰਭ ਦੀ ਸਭਿਅਤਾ ਹੈ ਜਿਸਦਾ ਸੰਬੰਧ ਆਰੀਆਂ ਦੇ ਆਗਮਨ ਤੋਂ ਹੈ। ਇਸਦਾ ਨਾਮਕਰਣ ਆਰੀਆਂ ਦੇ ਪ੍ਰਾਰੰਭਿਕ ਸਾਹਿਤ ਵੇਦਾਂ ਦੇ ਨਾਮ ਉੱਤੇ ਕੀਤਾ ਗਿਆ ਹੈ। ਆਰੀਆਂ ਦੀ ਭਾਸ਼ਾ ਵੈਦਿਕ ਸੰਸਕ੍ਰਿਤ ਭਾਸ਼ਾ ਸੀ ਅਤੇ ਧਰਮ ਵੈਦਿਕ ਧਰਮ ਜਾਂ "ਸਨਾਤਨ ਧਰਮ" ਦੇ ਨਾਮ ਤੋਂ ਪ੍ਰਸਿੱਧ ਸੀ, ਬਾਅਦ ਵਿੱਚ ਵਿਦੇਸ਼ੀਆਂ ਆਰਾਂਤਾਵਾਂ ਦੁਆਰਾ ਇਸ ਧਰਮ ਦਾ ਨਾਮ ਹਿੰਦੂ ਪਿਆ।