ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਗੁਰੂ ਗੋਬਿੰਦ ਸਿੰਘ (ਉਚਾਰਨ: [gʊɾuː goːbɪn̪d̪ᵊ sɪ́ŋgᵊ]; 22 ਦਸੰਬਰ 1666 – 7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ, ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਿਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਓਹ ਸਿੱਖ ਕੌਮ ਦੇ ਅੰਤਿਮ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਦੌਰਾਨ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੁਆਰਾ ਸ਼ਹੀਦ ਕਰਵਾ ਦਿੱਤਾ ਗਿਆ।
ਗੁਰੂ ਨਾਨਕ ਦੇਵ ਜੀ (ਜੂਲੀਅਨ ਕਲੰਡਰ ਮੁਤਾਬਿਕ 15 ਅਪ੍ਰੈਲ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ। ਗੁਰੂ ਨਾਨਕ ਦੇਵ ਜੀ ਦੇ ਜਨਮ ਅਤੇ ਜੋਤੀ-ਜੋਤ ਸਮਾੳਣ ਬਾਰੇ ਤਾਰੀਖ਼ਾਂ ਵਿਚ ਮਤਭੇਦ ਹੈ। ਸੁਖਬਾਸੀ ਰਾਮ ਬੇਦੀ, ਗਣੇਸ਼ਾ ਸਿੰਘ ਬੇਦੀ, ਡਾ.
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੁਨੀਆ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਦਰਦਨਾਕ ਘਟਨਾ ਤੇ ਦਿਲ ਨੂੰ ਕੰਬਾ ਦੇਣ ਵਾਲਾ ਘੋਰ ਪਾਪ ਦਾ ਸਾਕਾ ਹੈ। ਇੱਕ ਪਾਸੇ ਇਹ ਘਟਨਾ ਮਨੁੱਖੀ ਦਰਿੰਦਗੀ ਦਾ ਘਿਨਾਉਣਾ ਚਿੱਤਰ ਪੇਸ਼ ਕਰਦੀ ਹੈ, ਦੂਜੇ ਪਾਸੇ ਸਾਹਿਬਜ਼ਾਦਿਆਂ ਦੇ ਅੰਦਰ ਜੂਝ ਮਰਨ ਅਤੇ ਸਿੱਖੀ ਸਿਦਕ ਦੀ ਭਾਵਨਾ ਨਾਲ, ਜ਼ੁਲਮ ਤੇ ਤਸ਼ੱਦਦ ਵਿਰੁੱਧ, ਧਾਰਮਿਕ ਸੁਤੰਤਰਤਾ ਲਈ ਡਟ ਕੇ ਮੁਕਾਬਲਾ ਕਰਨ ਦੇ ਸਿਖਰ ਨੂੰ ਪ੍ਰਗਟ ਕਰਦੀ ਹੈ।
ਲੋਹੜੀ ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
"ਲੋਕ-ਨਾਚ ਨਾਲ ਮਾਨਸਿਕਤਾ ਨਾਚ ਕਲਾ ਨੂੰ ਆਪਣੇ ਜੀਵਨ ਦਾ ਸੁਭਾਵਿਕ ਅਮਲ ਪ੍ਰਵਾਨ ਕਰਦੀ ਰਹੀ ਹੈ।" 'ਨੱਚਣ ਵਾਲੇ ਦੀ ਅੱਡੀ ਨਾ ਰਹਿੰਦੀ , ਗਾਉਣ ਵਾਲੇ ਦਾ ਮੂੰਹ' ਇਸ ਸੁਭਾਵਕ ਅਮਲ ਦੀ ਪੁਸ਼ਟੀ ਕਰਦੀ ਕਾਵਿ ਸਤਰ ਹੈ। ਨਾਚ ਕਲਾ ਕਿਸੇ ਵੀ ਸੂਰਤ ਵਿੱਚ ਮੂਕ ਪੇਸ਼ਕਾਰੀ ਨਹੀਂ ਹੈ। ਖ਼ਾਸਕਰ ਪੰਜਾਬੀ ਲੋਕ ਨਾਚ ਗਿੱਧਾ ਭੰਗੜਾ ਤਾਂ ਗੀਤਾਂ ਦੇ ਬੋਲ ਜਾਂ ਬੋਲੀਆਂ ਤੋਂ ਬਿਨਾਂ ਪੇਸ਼ ਕਿਤੇ ਜਾਣਾ ਸੰਭਵ ਹੀ ਨਹੀਂ। ਲੋਕ-ਸਮੂਹ ਦੀ ਸਿਰਜਨ-ਕਲਾ ਦੀ ਇੱਕ ਮਹੱਤਵਪੂਰਨ ਵੰਨਗੀ ਹੈ, ਜੋ ਲੋਕ-ਮਾਨਸ ਦੇ ਸਮੁਚੇ ਹਾਵਾਂ-ਭਾਵਾਂ ਨੂੰ ਸਰੀਰਕ ਮੁਦਰਾਵਾਂ ਦੇ ਪ੍ਰਗਟਾਉ-ਸੰਦਰਭ ਰਾਹੀਂ ਪੇਸ਼ ਕਰਦੀ ਹੈ। ਲੋਕ ਨਾਚ ਵੀ ਇਸੇ ਪ੍ਰਕਾਰ ਦੀ ਇੱਕ ਲੋਕ-ਕਲਾ ਹੈ। ਲੋਕ-ਨਾਚ ਮੰਨੋਰੰਜਨ ਦਾ ਸਾਧਨ ਹੀ ਨਹੀਂ, ਇਹ ਕਿਸੇ ਖਿੱਤੇ ਦੇ ਜਨ-ਸਮੂਹ ਦੀ ਸਮਾਜਿਕ, ਸੱਭਿਆਚਾਰਕ, ਨੈਤਿਕ, ਧਾਰਮਿਕ, ਰਾਜਸੀ ਅਤੇ ਇਤਹਾਸਿਕ ਜੀਵਨ-ਤੋਰ ਦੀਆਂ ਵਿਭਿੰਨ ਪਰਤਾਂ ਦਾ ਸਰੀਰਕ ਮੁਦਰਾਵਾਂ ਦੇ ਮਾਧਿਅਮ ਰਾਹੀਂ ਆਪ-ਮੁਹਾਰਾ, ਸਧਾਰਨ, ਖੁਸ਼ੀਆਂ-ਖੇੜਿਆਂ ਭਰਪੂਰ ਅੰਦਰੂਨੀ ਭਾਵਨਾਵਾਂ ਦਾ ਬਾਹਰੀ ਪ੍ਰਗਟਾਵਾ ਵੀ ਹੈ। ਪੰਜਾਬ ਦੇ ਲੋਕ-ਨਾਚ ਪੰਜਾਬ ਪੰਜਾਬ ਦੇ ਜਨ-ਜੀਵਨ ਦਾ ਮਹੱਤਪੂਰਨ ਅੰਗ ਹਨ।"ਪੰਜਾਬ ਦੇ ਲੋਕ-ਨਾਚਾਂ ਦਾ ਵਰਗੀਕਰਨ ਦੋ ਪੱਧਰਾਂ ਤੇ ਕੀਤਾ ਜਾ ਸਕਦਾ ਹੈ:
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਪੌਣਪਾਣੀ ਤਬਦੀਲੀ ਜਾਂ ਆਬੋ-ਹਵਾ ਦੀ ਬਦਲੀ ਜਾਂ ਜਲਵਾਯੂ ਪਰਿਵਰਤਨ ਮੌਸਮੀ ਨਮੂਨਿਆਂ ਦੇ ਅੰਕੜਿਆਂ ਦੀ ਵੰਡ ਵਿੱਚ ਆਈ ਉਸ ਤਬਦੀਲੀ ਨੂੰ ਆਖਿਆ ਜਾਂਦਾ ਹੈ ਜਦੋਂ ਇਹ ਤਬਦੀਲੀ ਲੰਮੇ ਸਮੇਂ ਵਾਸਤੇ ਜਾਰੀ ਰਹੇ (ਭਾਵ ਦਹਾਕਿਆਂ ਤੋਂ ਲੈ ਕੇ ਲੱਖਾਂ ਸਾਲਾਂ ਤੱਕ)। ਇਹਦਾ ਮਤਲਬ ਔਸਤ ਮੌਸਮੀ ਹਲਾਤਾਂ ਵਿੱਚ ਆਏ ਫੇਰ-ਬਦਲ ਤੋਂ ਵੀ ਹੋ ਸਕਦਾ ਹੈ ਜਾਂ ਫੇਰ ਵਧੇਰੇ ਸਮੇਂ ਦੇ ਔਸਤ ਹਲਾਤਾਂ ਦੇ ਸਮੇਂ ਵਿੱਚ ਆਇਆ ਫ਼ਰਕ (ਭਾਵ ਘੱਟ ਜਾਂ ਵੱਧ ਸਿਰੇ ਦੇ ਮੌਸਮੀ ਵਾਕਿਆ)। ਇਹ ਤਬਦੀਲੀ ਕਈ ਕਾਰਨਾਂ ਕਰ ਕੇ ਆ ਸਕਦੀ ਹੈ ਜਿਵੇਂ ਕਿ ਜੀਵ-ਅਮਲ, ਧਰਤੀ ਉੱਤੇ ਪੁੱਜਣ ਵਾਲ਼ੀ ਸੂਰਜ ਦੀ ਰੌਸ਼ਨੀ ਵਿੱਚ ਫੇਰ-ਬਦਲ, ਪੱਤਰੀ ਨਿਰਮਾਣਕੀ ਅਤੇ ਜਵਾਲਾਮੁਖੀ ਦੇ ਸਫੋਟ। ਕਈ ਮਨੁੱਖੀ ਕਾਰਵਾਈਆਂ ਨੂੰ ਵੀ ਹਾਲੀਆ ਪੌਣਪਾਣੀ ਤਬਦੀਲੀ ਦਾ ਮੁੱਖ ਕਾਰਨ ਮੰਨਿਆ ਗਿਆ ਹੈ ਜਿਹਨੂੰ ਆਮ ਤੌਰ ਉੱਤੇ ਸੰਸਾਰਕ ਤਾਪ ਆਖਿਆ ਜਾਂਦਾ ਹੈ।
ਅੰਗਕੋਰ ਵਾਤ ਜਾਂ ਅੰਗਕੋਰ ਮੰਦਰ ਜੋ ਕਿ ਕੰਬੋਡੀਆ ਵਿੱਚ ਸਥਿਤ ਹੈ ਸ਼ਿਵ ਮੰਦਰ ਨੂੰ ਵਿਸ਼ਵ ਵਿਰਾਸਤ ਦਾ ਦਰਜਾ ਪ੍ਰਾਪਤ ਹੈ। ਇਸ ਮੰਦਰ ਨੂੰ ਯੂਨੈਸਕੋ ਵੱਲੋਂ ਸਾਲ 1992 ਵਿੱਚ ਵਿਸ਼ਵ ਵਿਰਾਸਤ ਦਾ ਦਰਜਾ ਦਿੱਤਾ ਗਿਆ। ਫਰਾਂਸ ਦੇ ਖੋਜੀ ਮਿਸ਼ਨਰੀ ਹੈਨਰੀ ਮਹੁਤ ਨੇ ਸੰਨ 1860 ਵਿੱਚ ਇਸ ਦੀ ਖੋਜ ਕੀਤੀ। ਇਸ ਤੋਂ ਬਾਅਦ ਇਹ ਲੋਕਾਂ ਲਈ ਖਿੱਚ ਦਾ ਕੇਂਦਰ ਬਣ ਗਿਆ। ਭਾਰਤ ਵਿੱਚ ਬਹੁਤ ਆਹਲਾ ਦਰਜੇ ਦੇ ਮੰਦਰ ਅਤੇ ਇਮਾਰਤਾਂ ਵੇਖਣ ਨੂੰ ਮਿਲਦੀਆਂ ਹਨ।
ਫ਼ਿਲਮ, ਚਲਚਿੱਤਰ ਅਤੇ ਸਿਨੇਮਾ ਵਿੱਚ ਚਿਤਰਾਂ ਨੂੰ ਇਸ ਤਰ੍ਹਾਂ ਇੱਕ ਦੇ ਬਾਅਦ ਇੱਕ ਦਿਖਾਇਆ ਜਾਂਦਾ ਹੈ ਜਿਸਦੇ ਨਾਲ ਰਫ਼ਤਾਰ ਦਾ ਆਭਾਸ ਹੁੰਦਾ ਹੈ। ਫਿਲਮਾਂ ਅਕਸਰ ਵੀਡਿਓ ਕੈਮਰੇ ਨਾਲ ਰਿਕਾਰਡ ਕਰਕੇ ਬਣਾਈਆਂ ਜਾਂਦੀਆਂ ਹਨ, ਜਾਂ ਫਿਰ ਐਨੀਮੇਸ਼ਨ ਵਿਧੀਆਂ ਜਾਂ ਸਪੈਸ਼ਲ ਇਫੈਕਟਸ ਦਾ ਪ੍ਰਯੋਗ ਕਰਕੇ। ਅੱਜ ਇਹ ਮਨੋਰੰਜਨ ਦਾ ਮਹੱਤਵਪੂਰਣ ਸਾਧਨ ਹਨ ਲੇਕਿਨ ਇਨ੍ਹਾਂ ਦਾ ਪ੍ਰਯੋਗ ਕਲਾ - ਪਰਕਾਸ਼ਨ ਅਤੇ ਸਿੱਖਿਆ ਲਈ ਵੀ ਹੁੰਦਾ ਹੈ। ਭਾਰਤ ਸੰਸਾਰ ਵਿੱਚ ਸਭ ਤੋਂ ਜਿਆਦਾ ਫਿਲਮਾਂ ਬਣਾਉਂਦਾ ਹੈ। ਫਿਲਮ ਉਦਯੋਗ ਦਾ ਮੁੱਖ ਕੇਂਦਰ ਮੁੰਬਈ ਹੈ, ਜਿਸਨੂੰ ਅਮਰੀਕਾ ਦੇ ਫਿਲਮੋਤਪਾਦਨ ਕੇਂਦਰ ਹਾਲੀਵੁਡ ਦੇ ਨਾਮ ਉੱਤੇ ਬਾਲੀਵੁਡ ਕਿਹਾ ਜਾਂਦਾ ਹੈ। ਭਾਰਤੀ ਫਿਲਮਾਂ ਵਿਦੇਸ਼ਾਂ ਵਿੱਚ ਵੀ ਵੇਖੀਆਂ ਜਾਂਦੀਆਂ ਹਨ ਸਿਨੇਮਾ ਵੀਹਵੀਂ ਸ਼ਤਾਬਦੀ ਦੀ ਸਭ ਤੋਂ ਜਿਆਦਾ ਹਰਮਨ ਪਿਆਰੀ ਕਲਾ ਹੈ ਜਿਸਨੂੰ ਪ੍ਰਕਾਸ਼ ਵਿਗਿਆਨ, [ [ ਰਸਾਇਣ ਵਿਗਿਆਨ ], ਬਿਜਲਈ ਵਿਗਿਆਨ, ਫੋਟੋ ਤਕਨੀਕ ਅਤੇ ਦ੍ਰਿਸ਼ਟੀਕਿਰਿਆ ਵਿਗਿਆਨ (ਖੋਜ ਦੇ ਅਨੁਸਾਰ ਅੱਖ ਦੀ ਰੇਟੀਨਾ ਕਿਸੇ ਵੀ ਦ੍ਰਿਸ਼ ਦੀ ਛਵੀ ਨੂੰ ਸੇਕੇਂਡ ਦੇ ਦਸਵਾਂ ਹਿੱਸੇ ਤੱਕ ਅੰਕਿਤ ਕਰ ਸਕਦੀ ਹੈ) ਦੇ ਖੇਤਰਾਂ ਵਿੱਚ ਹੋਈ ਤਰੱਕੀ ਨੇ ਸੰਭਵ ਬਣਾਇਆ ਹੈ। ਵੀਹਵੀਂ ਸ਼ਤਾਬਦੀ ਦੇ ਸੰਪੂਰਣ ਦੌਰ ਵਿੱਚ ਮਨੋਰੰਜਨ ਦੇ ਸਭ ਤੋਂ ਜਰੂਰੀ ਸਾਧਨ ਦੇ ਰੂਪ ਵਿੱਚ ਸਥਾਪਤ ਕਰਨ ਵਿੱਚ ਬਿਜਲੀ ਦਾ ਬੱਲਬ, ਆਰਕਲੈਂਪ, ਫੋਟੋ ਸੇਂਸਿਟਿਵ ਕੈਮੀਕਲ, ਬਾਕਸ - ਕੈਮਰਾ, ਗਲਾਸ ਪਲੇਟ ਪਿਕਚਰ ਨੈਗੇਟਿਵਾਂ ਦੇ ਸਥਾਨ ਉੱਤੇ ਜਿਲੇਟਿਨ ਫਿਲਮਾਂ ਦਾ ਪ੍ਰਯੋਗ, ਪ੍ਰੋਜੇਕਟਰ, ਲੇਂਸ ਆਪਟਿਕਸ ਵਰਗੀਆਂ ਤਮਾਮ ਕਾਢਾਂ ਨੇ ਸਹਾਇਤਾ ਕੀਤੀ ਹੈ। ਸਿਨੇਮੇ ਦੇ ਕਈ ਰਕੀਬ ਆਏ ਜਿਨ੍ਹਾਂ ਦੀ ਚਮਕ ਧੁੰਦਲੀ ਹੋ ਗਈ। ਲੇਕਿਨ ਇਹ ਅਜੇ ਵੀ ਲੁਭਾਉਂਦਾ ਹੈ। ਫਿਲਮੀ ਸਿਤਾਰਿਆਂ ਲਈ ਲੋਕਾਂ ਦੀ ਚੁੰਬਕੀ ਖਿੱਚ ਬਰਕਰਾਰ ਹੈ। ਇੱਕ ਪੀੜ੍ਹੀ ਦੇ ਸਿਤਾਰੇ ਦੂਜੀ ਪੀੜ੍ਹੀ ਦੇ ਸਿਤਾਰਿਆਂ ਨੂੰ ਅੱਗੇ ਵਧਣ ਦਾ ਰਸਤੇ ਦੇ ਰਹੇ ਹਨ। ਸਿਨੇਮਾ ਨੇ ਟੀ . ਵੀ ., ਵੀਡੀਆਂ, ਡੀਵੀਡੀ ਅਤੇ ਸੇਟੇਲਾਇਟ, ਕੇਬਲ ਜਿਵੇਂ ਮਨੋਰੰਜਨ ਦੇ ਤਮਾਮ ਸਾਧਨ ਵੀ ਪੈਦਾ ਕੀਤੇ ਹਨ। ਅਮਰੀਕਾ ਵਿੱਚ ਰੋਨਾਲਡ ਰੀਗਨ, ਭਾਰਤ ਵਿੱਚ ਏਮ . ਜੀ .
ਅਗਾ ਖ਼ਾਨ ਯੂਨੀਵਰਸਿਟੀ ਕਰਾਚੀ, ਪਾਕਿਸਤਾਨ ਵਿੱਚ ਆਪਣੀ ਮੁਢਲੀ ਪਰਿਸਰ ਨਾਲ ਇੱਕ ਆਜ਼ਾਦ ਖੋਜ ਯੂਨੀਵਰਸਿਟੀ ਹੈ, ਕੇਨਯਾ, ਤਾਨਜਾਨਿਆ, ਯੂਗਾਂਡਾ ਵਿੱਚ ਵਾਧੂ ਪਰਿਸਰਸ ਅਤੇ ਸਿਖਲਾਈ ਦੇ ਪ੍ਰੋਗਰਾਮ ਨਾਲ, ਯੂਨਾਈਟਿਡ ਕਿੰਗਡਮ ਅਤੇ ਅਫਗਾਨਿਸਤਾਨ .1 9 83 ਵਿੱਚ ਪ੍ਰਿੰਸ ਅਗਾਮਾ ਚਾਰਟ ਦੁਆਰਾ ਅਗਾਮਾ ਵਿਕਾਸ ਵਿਕਾਸ ਨੈਟਵਰਕ ਕੇ ਦੁਆਰਾ ਸਥਾਪਿਤ ਕੀਤਾ ਗਿਆ ਯੂਨੀਵਰਸਿਟੀ ਨੇ ਕਰਾਚੀ ਵਿੱਚ 65 ਏਕੜ ਜ਼ਮੀਨ ਇੱਕ ਮੈਡੀਕਲ ਕਾਲਜ ਅਤੇ ਇੱਕ ਸਿੱਖਿਆ ਹਸਪਤਾਲ ਲਾਂਚ ਕੀਤੀ ਸੀ. ਸਾਲ ਤੋਂ ਯੂਨੀਵਰਸਿਟੀ ਨੇ ਵਿਸਥਾਰ ਕੀਤਾ, 1993 ਵਿੱਚ ਇਸ ਨੇ ਐਜੂਕੇਸ਼ਨਲ ਡਿਵੈਲਪਮੈਂਟ ਇੰਸਟੀਚਿਊਟ, ਪਾਕਿਸਤਾਨ ਦੀ ਸਥਾਪਨਾ 2004 ਵਿੱਚ ਕੀਤੀ ਸੀ, ਇਸਨੇ ਨੈਰੋਬੀ ਵਿੱਚ ਇੱਕ ਟੀਚਿੰਗ ਹਸਪਤਾਲ ਦੀ ਸਥਾਪਨਾ ਕੀਤੀ ਅਤੇ 2016 ਵਿੱਚ ਡੇਰ ਐਸ ਸਲਮ ਵਿੱਚ ਇੱਕ ਹੋਰ. 2002 ਵਿੱਚ, ਯੂਨੀਵਰਸਿਟੀ ਨੇ ਲੰਡਨ ਵਿੱਚ ਇੱਕ ਪੂਰਵ ਕੰਪਾਸ ਦੇ ਅਧਿਐਨ ਲਈ ਇੱਕ ਪਰਿਸਰ ਦੀ ਸਥਾਪਨਾ ਕੀਤੀ ਅਤੇ 2003 ਵਿੱਚ ਇੱਕ ਪ੍ਰੀਖਿਆ ਬੋਰਡ ਸ਼ੁਰੂ ਕੀਤਾ ਗਿਆ ਸੀ .2015 ਵਿੱਚ, ਯੂਨੀਵਰਸਿਟੀ ਨੇ CIDA ਦੁਆਰਾ ਵਿਕਸਤ ਮਨੁੱਖੀ ਵਿਕਾਸ ਸੰਸਥਾ ਦੀ ਸਥਾਪਨਾ ਕੀਤੀ, ਅਤੇ 2016 ਵਿੱਚ, ਯੂਨੀਵਰਸਿਟੀ ਨੇ ਗਰੈਜੂਏਟ ਸਕੂਲ ਦੇ ਮਾਧਿਅਮ ਅਤੇ ਕਮਯੂਨਿਕੇਸ਼ਨ ਲਾਂਚ ਕੀਤਾ 2016 ਵਿੱਚ, ਯੂਨੀਵਰਸਿਟੀ ਨੇ ਪੂਰਬੀ ਅਫਰੀਕਾ ਦੀ ਸੰਸਥਾ ਸ਼ੁਰੂ ਕੀਤੀ.
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਜਾਣਕਾਰੀ ਜਾਂ ਦੱਸ ਜਾਂ ਸੂਚਨਾ ਉਹ ਚੀਜ਼ ਹੁੰਦੀ ਹੈ ਜੋ ਕੁਝ ਦੱਸੇ ਭਾਵ ਜਿਸ ਤੋਂ ਕੋਈ ਸਮੱਗਰੀ ਜਾਂ ਅੰਕੜੇ ਪ੍ਰਾਪਤ ਹੋ ਸਕਣ। ਜਾਣਕਾਰੀ ਜਾਂ ਤਾਂ ਕਿਸੇ ਸੁਨੇਹੇ ਰਾਹੀਂ ਦਿੱਤੀ ਜਾ ਸਕਦੀ ਹੈ ਜਾਂ ਕਿਸੇ ਵਸਤ ਨੂੰ ਸਿੱਧੇ ਜਾਂ ਅਸਿੱਧੇ ਤੌਰ ਉੱਤੇ ਵੇਖ-ਪਰਖ ਕੇ ਲਈ ਜਾ ਸਕਦੀ ਹੈ। ਜੋ ਵੇਖ-ਪਰਖ ਕੇ ਮਹਿਸੂਸ ਕੀਤਾ ਜਾਂਦਾ ਹੈ, ਉਹਨੂੰ ਵੀ ਸੁਨੇਹਾ ਹੀ ਆਖਿਆ ਜਾ ਸਕਦਾ ਹੈ ਅਤੇ ਇਸੇ ਕਰ ਕੇ ਜਾਣਕਾਰੀ ਹਮੇਸ਼ਾ ਕਿਸੇ ਸੁਨੇਹੇ ਰਾਹੀਂ ਦਿੱਤੀ ਅਤੇ ਲਈ ਜਾਂਦੀ ਹੈ। ਜਾਣਕਾਰੀ ਨੂੰ ਘੱਲਣ ਜਾਂ ਸਮਝਣ ਵਾਸਤੇ ਇਹਨੂੰ ਕਈ ਖ਼ਾਕਿਆਂ ਵਿੱਚ ਸੰਕੇਤਬੱਧ ਕੀਤਾ ਜਾ ਸਕਦਾ ਹੈ।
ਮਾਇਲੀ ਰੇ ਸਾਇਰਸ ਇੱਕ ਅਮਰੀਕੀ ਗਾਇਕ, ਗੀਤਕਾਰ, ਅਭਿਨੇਤਰੀ ਅਤੇ ਪਰਉਪਕਾਰੀ ਹੈ। ਮਾਇਲੀ ਦਾ ਜਨਮ ਅਤੇ ਪਾਲਣ-ਪੋਸ਼ਣ ਫਰੈਂਕਲਿਨ, ਟੇਨੇਸੀ ਵਿੱਚ ਹੀ ਹੋਇਆ ਅਤੇ ਇਸਨੇ ਆਪਣੇ ਬਚਪਨ ਵਿੱਚ ਹੀ ਡਾੱਕ ਨਾਂ ਦੇ ਟੇਲੀਵਿਜਨ ਸੀਰੀਜ਼ ਤੇ ਬਿਗ ਫ਼ਿਸ਼ ਫ਼ਿਲਮ ਵਿੱਚ ਕੰਮ ਕੀਤਾ। ਇਸ ਤੋਂ ਬਾਅਦ ਮਾਇਲੀ ਨੇ ਡਿਜ਼ਨੀ ਚੈਨਲ ਉੱਤੇ 2006 ਵਿੱਚ ਆਪਣੇ ਟੇਲੀਵਿਜਨ ਸੀਰੀਜ਼ ਹੈਨਾ ਮੋਂਟੈਨਾ ਲਈ ਕੰਮ ਕੀਤਾ ਜਿਸ ਵਿੱਚ ਇਸਨੂੰ ਆਪਣੇ ਮੁੱਖ ਕਿਰਦਾਰ, ਹੈਨਾ ਸਟੇਵੈਰਟ, ਦੇ ਨਾਂ ਹੇਠ ਬਹੁਤ ਪ੍ਰਸਿਧੀ ਪ੍ਰਾਪਤ ਹੋਈ। ਇਸ ਸੀਰੀਜ਼, ਹੈਨਾ ਮੋਂਟੇਨਾ, ਵਿੱਚ ਮਾਇਲੀ ਦੇ ਪਿਤਾ ਨੇ ਵੀ ਭੂਮਿਕਾ ਅਦਾ ਕੀਤੀ ਹੈ। ਉਸ ਦੇ ਸੰਗੀਤ 'ਚ ਬਹੁਤ ਸਾਰੀਆਂ ਸ਼ੈਲੀਆਂ ਮਿਲਦੀਆਂ ਹਨ, ਜਿਸ ਵਿੱਚ ਪੌਪ, ਕੰਟਰੀ ਪੱਪ ਅਤੇ ਹਿੱਪ ਹੌਪ ਸ਼ਾਮਲ ਹਨ। ਸਾਇਰਸ ਦੀ ਨਿੱਜੀ ਜ਼ਿੰਦਗੀ, ਜਨਤਕ ਚਰਿਤਰ ਅਤੇ ਪ੍ਰਦਰਸ਼ਨਿਆਂ ਨੇ ਅਕਸਰ ਵਿਵਾਦ ਪੈਦਾ ਕੀਤਾ ਅਤੇ ਵਿਆਪਕ ਮੀਡੀਆ ਕਵਰੇਜ ਪ੍ਰਾਪਤ ਕੀਤੀ। ਬਾਲਗ ਅਵਸਥਾ ਵਿੱਚ ਉਸ ਨੂੰ ਸਭ ਤੋਂ ਸਫਲ ਮਨੋਰੰਜਕ ਕਲਾਕਾਰ ਮੰਨਿਆ ਜਾਂਦਾ ਹੈ ਜੋ ਇੱਕ ਬਾਲ ਸਿਤਾਰੇ ਵਜੋਂ ਉੱਭਰੀ। ਕਈ ਪੁਰਸਕਾਰਾਂ ਅਤੇ ਨਾਮਜ਼ਦਗੀਆਂ ਵਿੱਚ, ਸਾਇਰਸ ਨੂੰ ਸਾਲ 2008 ਅਤੇ 2014 ਦੋਵਾਂ ਵਿੱਚ ਟਾਈਮ 100 ਦੀ ਸੂਚੀ 'ਚ ਸ਼ਾਮਲ ਕੀਤਾ ਗਿਆ ਸੀ, ਜਿਸ ਨੂੰ ਐਮ.ਟੀ.ਵੀ. ਦਾ ਆਰਟਿਸਟ ਆਫ਼ ਦਿ ਈਅਰ ਘੋਸ਼ਿਤ ਕੀਤਾ ਗਿਆ ਸੀ, ਅਤੇ ਉਹ ਬਿਲਬੋਰਡ ਦੀ ਚੋਟੀ ਦੀਆਂ 125 ਕਲਾਕਾਰਾਂ ਦੇ ਆਲ ਟਾਈਮ ਦੀ ਸੂਚੀ ਵਿੱਚ 62ਵੇਂ ਸਥਾਨ 'ਤੇ ਸੀ। ਸਾਇਰਸ ਦਾ ਜਨਮ ਟੇਨੇਸੀ ਦੇ ਫਰੈਂਕਲਿਨ ਦੇ ਸੰਗੀਤ ਗਾਇਕ ਬਿਲੀ ਰੇਅ ਸਾਇਰਸ ਦੀ ਇੱਕ ਧੀ ਹੈ। ਉਹ ਡਿਜ਼ਨੀ ਚੈਨਲ ਦੀ ਟੈਲੀਵਿਜ਼ਨ ਲੜੀ "ਹੈਨਾ ਮੋਂਟਾਨਾ" (2006–2011) ਦੇ ਸਿਰਲੇਖ ਦੇ ਰੂਪ ਵਿੱਚ ਇੱਕ ਕਿਸ਼ੋਰ ਕੁੜੀ ਦੀ ਭੂਮਿਕਾ ਨਿਭਾਈ, ਜਿਸ ਦੁਆਰਾ ਮੀਡੀਆ ਫ੍ਰੈਂਚਾਈਜ਼ੀ ਰਾਹੀਂ ਉਸ ਨੇ ਯੂ.ਐਸ ਬਿਲਬੋਰਡ 200 ਉੱਤੇ ਦੋ ਨੰਬਰ-ਇੱਕ ਅਤੇ ਤਿੰਨ ਚੋਟੀ ਦੇ ਦਸ ਸਾਊਂਡਟ੍ਰੈਕਸ, ਅਤੇ ਚੋਟੀ ਦੇ 10 ਯੂ.ਐਸ ਬਿਲਬੋਰਡ ਹਾਟ 100 'ਤੇ ਸਿੰਗਲ "ਹੀ ਕੁੱਡ ਬੀ ਦ ਇਕ" ਪ੍ਰਾਪਤ ਕੀਤੇ। ਸਾਇਰਸ ਦੀ ਡਿਸਕੋਗ੍ਰਾਫੀ ਵਿੱਚ ਯੂ.ਐਸ ਦੀ ਨੰਬਰ ਇੱਕ ਐਲਬਮ "ਮੀਟ ਮਾਈਲੀ ਸਾਇਰਸ" (2007), "ਬ੍ਰੇਕਆਊਟ" (2008), ਅਤੇ ਬੈਨਗਰਜ਼ (2013) ਸ਼ਾਮਲ ਹਨ; ਟਾਪ-ਪੰਜ ਰੀਲੀਜ਼ਾਂ "ਕੈਂਟ ਬੀ ਟੈਮਡ" (2010), ਯੰਗਰ ਨਾਓ, ਅਤੇ "ਸ਼ੀ ਇਜ਼ ਕੰਮਿੰਗ" (2019); ਅਤੇ "ਮਾਈਲੀ ਸਾਇਰਸ ਐਂਡ ਹਰ ਡੈੱਡ ਪੈਟਜ਼" (2015), ਜੋ ਸਾਉਂਡ ਕਲਾਉਡ 'ਤੇ ਮੁਫਤ ਆਨਲਾਈਨ ਸਟ੍ਰੀਮਿੰਗ ਲਈ ਜਾਰੀ ਕੀਤੀ ਗਈ ਸੀ। ਉਸ ਦੇ ਸਿੰਗਲਜ਼ ਵਿੱਚ ਯੂ.ਐਸ ਦੇ ਚੋਟੀ ਦੇ ਦਸ-ਚਾਰਟਿੰਗ "ਸੀ ਯੂ ਅਗੇਨ", "7 ਥਿੰਗਜ਼", "ਦਿ ਕਲਾਇੰਬ", "ਪਾਰਟੀ ਇਨ ਦ ਯੂ.ਐਸ.ਏ", "ਕੈਂਟ ਬੀ ਟੈਮਡ", "ਵੀ ਕੈਂਟ ਸਟੋਪ", "ਮਾਲੀਬੂ", ਅਤੇ ਚਾਰਟ-ਟੌਪਿੰਗ "ਰੈਕਿੰਗ ਬੌਲ" ਸ਼ਾਮਿਲ ਹਨ। ਉਸ ਦੀ ਆਉਣ ਵਾਲੀ ਸੱਤਵੀਂ ਸਟੂਡੀਓ ਐਲਬਮ, "ਸ਼ੀ ਇਜ਼ ਮਾਇਲੀ ਸਾਇਰਸ", ਨੂੰ 2020 ਵਿੱਚ ਜਾਰੀ ਕੀਤੇ ਜਾਣ ਦੀ ਉਮੀਦ ਹੈ। ਕੁਲ ਮਿਲਾ ਕੇ, ਸਾਇਰਸ ਨੇ ਦੁਨੀਆ ਭਰ ਵਿੱਚ 20 ਮਿਲੀਅਨ ਤੋਂ ਵੀ ਜ਼ਿਆਦਾ ਐਲਬਮਾਂ ਅਤੇ 55 ਮਿਲੀਅਨ ਸਿੰਗਲ ਵੇਚੇ ਹਨ। ਸਾਇਰਸ ਦੀ ਫ਼ਿਲਮੋਗ੍ਰਾਫੀ ਵਿੱਚ ਐਨੀਮੇਟਿਡ ਫਿਲਮ "ਬੋਲਟ" (2008), ਅਤੇ ਫੀਚਰ ਫਿਲਮਾਂ "ਹੈਨਾ ਮੋਂਟਾਨਾ: ਦਿ ਮੂਵੀ" (2009) ਅਤੇ "ਦਿ ਲਾਸਟ ਸੋਂਗ (2010) ਸ਼ਾਮਲ ਹਨ। ਟੈਲੀਵਿਜ਼ਨ 'ਤੇ, ਉਹ 2015 ਐਮ.ਟੀਵੀ ਵੀਡੀਓ ਸੰਗੀਤ ਅਵਾਰਡਜ਼ ਦੀ ਮੇਜ਼ਬਾਨ ਸੀ ਅਤੇ 2011 ਤੋਂ ਤਿੰਨ ਵਾਰ ਸ਼ਨੀਵਾਰ ਨਾਈਟ ਲਾਈਵ ਦੀ ਮੇਜ਼ਬਾਨੀ ਕਰ ਚੁੱਕੀ ਹੈ। ਸਾਇਰਸ ਨੂੰ ਗਾਇਨ ਮੁਕਾਬਲੇ ਦੀ ਟੈਲੀਵਿਜ਼ਨ ਦੀ ਲੜੀ 'ਦਿ ਵਾਇਸ' ਦੇ ਕੋਚ ਵਜੋਂ ਦਰਸਾਇਆ ਗਿਆ ਹੈ; ਉਹ 2016 ਵਿੱਚ ਆਪਣੀ ਸ਼ੁਰੂਆਤ ਤੋਂ ਬਾਅਦ ਸ਼ੋਅ ਦੇ ਦੋ ਸੀਜ਼ਨਾਂ ਵਿੱਚ ਪੇਸ਼ ਹੋਈ। 2019 ਵਿੱਚ, ਉਹ ਤਿੰਨ ਵੱਖ-ਵੱਖ ਨਾਮਾਂ ਨਾਲ ਬਿਲਬੋਰਡ ਚਾਰਟਸ ਵਿੱਚ ਦਾਖਲ ਹੋਣ ਵਾਲੀ ਪਹਿਲੀ ਔਰਤ ਬਣ ਗਈ ਸੀ ਜਿਸ ਦਾ ਪ੍ਰਵੇਸ਼ ਉਸ ਦੇ ਕਿਰਦਾਰ ਐਸ਼ਲੇ ਓ ਦੇ ਤੌਰ ‘ਤੇ ਕੀਤਾ ਗਿਆ ਸੀ, ਉਸ ਨੇ ਇਹ ਕਾਲਪਨਿਕ ਭੂਮਿਕਾ ਟੈਲੀਵਿਜ਼ਨ ਦੀ ਲੜੀ "ਬਲੈਕ ਮਿਰਰ" ਵਿੱਚ ਨਿਭਾਈ ਸੀ।ਸਾਇਰਸ ਇੱਕ ਪਸ਼ੂ-ਅਧਿਕਾਰਾਂ ਦੀ ਵਕਾਲਤ ਕਰਨ ਵਾਲੀ ਸਖਸ਼ੀਅਤ ਹੈ, ਅਤੇ 2014 ਵਿੱਚ ਇੱਕ ਸ਼ਾਕਾਹਾਰੀ ਜੀਵਨ ਸ਼ੈਲੀ ਅਪਣਾਈ। ਉਸ ਸਾਲ, ਉਸ ਨੇ ਇੱਕ ਗੈਰ-ਮੁਨਾਫਾ "ਹੈਪੀ ਹਿੱਪੀ ਫਾਉਂਡੇਸ਼ਨ" ਦੀ ਸਥਾਪਨਾ ਕੀਤੀ, ਜੋ ਕਿ ਨੌਜਵਾਨਾਂ ਦੇ ਬੇਘਰ ਅਤੇ ਐਲ.ਜੀ.ਬੀ.ਟੀ.
ਕ੍ਰਿਸਟੋਫਰ ਕੌਮਸਟੌਕ (ਜਨਮ 19 ਮਈ 1992), ਪੇਸ਼ੇਵਰ ਤੌਰ 'ਤੇ ਮਾਰਸ਼ਮੇਲੋ ਵਜੋਂ ਜਾਣਿਆ ਜਾਂਦਾ, ਇੱਕ ਅਮਰੀਕੀ ਇਲੈਕਟ੍ਰਾਨਿਕ ਸੰਗੀਤ ਨਿਰਮਾਤਾ ਅਤੇ ਡੀਜੇ ਹੈ। ਉਸਨੇ ਸਭ ਤੋਂ ਪਹਿਲਾਂ ਅਮਰੀਕੀ ਡੀਜੇ ਜੋੜੀ ਜੈਕ ਰਸ਼ੀਅਨ ਅਤੇ ਰੂਸੀ-ਜਰਮਨ ਡੀਜੇ ਜੇਡ ਦੁਆਰਾ ਗਾਏ ਗਏ ਗੀਤਾਂ ਦੇ ਰੀਮਿਕਸ ਜਾਰੀ ਕਰਕੇ ਅੰਤਰਰਾਸ਼ਟਰੀ ਪੱਧਰ 'ਤੇ ਮਾਨਤਾ ਪ੍ਰਾਪਤ ਕੀਤੀ। ਉਹ "ਸਾਈਲੈਂਸ", "ਵੂਲਵ", "ਫਰੈਂਡਜ਼", ਅਤੇ "ਹੈਪੀਅਰ " ਗਾਣਿਆਂ ਲਈ ਸਭ ਤੋਂ ਜਾਣਿਆ ਜਾਂਦਾ ਹੈ, ਇਹ ਸਾਰੇ ਕਈ ਦੇਸ਼ਾਂ ਵਿੱਚ ਮਲਟੀ-ਪਲੈਟੀਨਮ ਪ੍ਰਮਾਣਿਤ ਹਨ (ਭਾਵ ਇਹਨਾਂ ਗਾਣਿਆਂ ਦੀਆਂ ਦੱਸ-ਲੱਖ ਤੋਂ ਵੱਧ ਕਾਪੀਆਂ ਵਿਕੀਆਂ ਜਾਂ ਆਨਲਾਈਨ ਸਟਰੀਮ ਹੋਈਆਂ ਹਨ) ਅਤੇ ਬਿਲਬੋਰਡ ਹਾਟ 100 ਦੇ ਸਿਖਰਲੇ 30 ਵਿੱਚ ਪ੍ਰਦਰਸ਼ਿਤ ਹੋਏ ਹਨ।
ਧਰਤ-ਗੋਲ਼ਾ ਜਾਂ ਗਲੋਬ ਧਰਤੀ ਜਾਂ ਗ੍ਰਹਿ ਜਾਂ ਚੰਨ ਵਰਗੇ ਕਿਸੇ ਹੋਰ ਅਕਾਸ਼ੀ ਪਿੰਡ ਦਾ ਇੱਕ ਤਿੰਨ-ਪਸਾਰੀ ਬਾ-ਪੈਮਾਨਾ ਨਮੂਨਾ ਹੁੰਦਾ ਹੈ। ਭਾਵੇਂ ਨਮੂਨੇ ਮਨ-ਮੰਨੀਆਂ ਜਾਂ ਬੇਡੌਲ ਸ਼ਕਲਾਂ ਵਾਲ਼ੀਆਂ ਚੀਜ਼ਾਂ ਦੇ ਬਣੇ ਹੋ ਸਕਦੇ ਹਨ ਪਰ ਧਰਤ-ਗੋਲ਼ਾ ਸਿਰਫ਼ ਉਹਨਾਂ ਨਮੂਨਿਆਂ ਲਈ ਵਰਤਿਆ ਜਾਂਦਾ ਹੈ ਜੋ ਗੋਲ਼ਾਕਾਰ ਵਸਤਾਂ ਦੇ ਬਣੇ ਹੋਣ। “ਗਲੋਬ” ਸ਼ਬਦ ਲਾਤੀਨੀ ਸ਼ਬਦ globus, ਮਤਲਬ ਗੋਲ਼ ਗੁੱਛਾ ਜਾਂ ਗੋਲ਼ਾ, ਤੋਂ ਆਇਆ ਹੈ। ਕਈ ਧਰਤ-ਗੋਲ਼ਿਆਂ ਵਿੱਚ ਪਹਾੜ ਅਤੇ ਧਰਤੀ ਉਤਲੇ ਹੋਰ ਡੀਲ-ਡੌਲ ਵਿਖਾਉਣ ਵਾਸਤੇ ਧਰਾਤਲ ਵੀ ਮੌਜੂਦ ਹੋ ਸਕਦੀ ਹੈ।
ਦੁਨੀਆ ਦੇ ਵੱਡੇ ਹਿੱਸੇ ਅਜਿਹੇ ਹਨ ਜਿਥੇ ਲੋਕਾਂ ਨੂੰ ਪੀਣ ਯੋਗ ਪਾਣੀ ਪ੍ਰਾਪਤ ਨਹੀਂ ਹੁੰਦਾ ਅਤੇ ਉਹ ਰੋਗ-ਕਾਰਕਾਂ, ਰੋਗਾਣੂਆਂ ਜਾਂ ਵਿਸ਼ੈਲੇ ਤੱਤਾਂ ਦੇ ਖਤਰਨਾਕ ਪੱਧਰ ਵਾਲੇ ਜਾਂ ਹਾਨੀਕਾਰਕ ਠੋਸ ਪਦਾਰਥਾਂ ਨਾਲ ਪ੍ਰਦੂਸ਼ਿਤ ਸਰੋਤਾਂ ਦਾ ਪਾਣੀ ਇਸਤੇਮਾਲ ਕਰਦੇ ਹਨ। ਇਸ ਤਰ੍ਹਾਂ ਦਾ ਪਾਣੀ ਪੀਣ ਲਾਇਕ ਨਹੀਂ ਹੁੰਦਾ ਹੈ ਅਤੇ ਪੀਣ ਜਾਂ ਭੋਜਨ ਤਿਆਰ ਕਰਨ ਵਿੱਚ ਇਸ ਤਰ੍ਹਾਂ ਦੇ ਪਾਣੀ ਦੀ ਵਰਤੋਂ ਵੱਡੇ ਪੈਮਾਨੇ ਤੇ ਜਾਨਲੇਵਾ ਅਤੇ ਅਸਾਧ ਬੀਮਾਰੀਆਂ ਦਾ ਕਾਰਨ ਬਣਦਾ ਹੈ।
ਪੂੰਜੀਵਾਦ (Capitalism), ਸਰਮਾਏਦਾਰੀ ਜਾਂ ਪੂੰਜੀਦਾਰੀ ਉਸ ਆਰਥਿਕ ਢਾਂਚੇ ਨੂੰ ਕਹਿੰਦੇ ਹਨ ਜਿਸ ਵਿੱਚ ਪੈਦਾਵਾਰ ਦੇ ਸਾਧਨਾਂ ਉੱਤੇ ਨਿੱਜੀ ਮਾਲਕੀ ਹੁੰਦੀ ਹੈ। ਪੈਦਾ ਮਾਲ ਨੂੰ ਮੰਡੀ ਵਿੱਚ ਵੇਚਕੇ ਮਾਲਕ ਲੋਕ ਮਜ਼ਦੂਰ ਦੀ ਹਥਿਆਈ ਕਿਰਤ ਦੇ ਜ਼ਰੀਏ ਮੁਨਾਫ਼ਾ ਖੱਟਦੇ ਹਨ। ਹਥਿਆ ਲਈ ਗਈ ਵਾਧੂ ਕਿਰਤ ਉਸ ਫਰਕ ਨੂੰ ਕਹਿੰਦੇ ਹਨ ਜਿਹੜਾ ਕਿਰਤ ਦੇ ਕਾਰਕ ਨਾਲ ਹੋਏ ਮੁੱਲ ਵਾਧੇ ਅਤੇ ਮਜ਼ਦੂਰੀ ਵਜੋਂ ਦਿੱਤੀ ਉਜਰਤ ਵਿੱਚ ਹੁੰਦਾ ਹੈ। ਇਸ ਵਿੱਚ ਮੰਡੀ ਆਜ਼ਾਦ ਹੁੰਦੀ ਹੈ ਇਸ ਲਈ ਇਸ ਨੂੰ ਆਜ਼ਾਦ ਮੰਡੀ ਦਾ ਨਿਜ਼ਾਮ ਵੀ ਕਿਹਾ ਜਾਂਦਾ ਹੈ। ਹਾਲਾਂਕਿ ਅੱਜ ਕੱਲ੍ਹ ਕਿਤੇ ਵੀ ਮੰਡੀ ਮੁਕੰਮਲ ਤੌਰ 'ਤੇ ਆਜ਼ਾਦ ਨਹੀਂ ਹੁੰਦੀ ਪਰ ਸਿਧਾਂਤਕ ਤੌਰ 'ਤੇ ਪੂੰਜੀਵਾਦੀ ਨਿਜ਼ਾਮ ਵਿੱਚ ਮੰਡੀ ਮੁਕੰਮਲ ਤੌਰ 'ਤੇ ਆਜ਼ਾਦ ਹੁੰਦੀ ਹੈ।
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿੱਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਉਚਿਤ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।‘ਲੋਕ ਖੇਡ’ ‘ਲੋਕ’ ਅਤੇ ‘ਖੇਡ’ ਸ਼ਬਦਾਂ ਦੇ ਮੇਲ ਨਾਲ ਬਣਿਆ ਹੈ। ਇਸਦਾ ਅਰਥ ਹੈ। ‘ਲੋਕ ਦੀ ਖੇਡ’। ‘ਲੋਕ’ ਸ਼ਬਦ ਵਾਸਤਵ ਵਿੱਚ ਅੰਗਰੇਜ਼ੀ ਦੇ ਫੋਕ ਦਾ ਪਰਿਯਾਇ ਹੈ। ਜੋ ਨਗਰ ਅਤੇ ਪਿੰਡ ਦੀ ਸਾਰੀ ਜਨਤਾ ਦਾ ਭਾਵ ਹੈ। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ ਮਨ ਪਰਚਾਣਾ ਹੈ। ਲੋਕਖੇਡ ਦਾ ਮਨ ਪਰਚਾਵਾ ਹੋਣਾ ਬਹੁਤ ਜ਼ਰੂਰੀ ਹੈ। ਪਰ ਮਨ ਪਰਚਾਵੇ ਦੇ ਨਾਲ-ਨਾਲ ਇਹ ਮਨੁੱਖ ਨੂੰ ਸਰੀਰਿਕ ਤੇ ਮਾਨਸਿਕ ਸ਼ਕਤੀ ਵੀ ਦਿੰਦੀਆਂ ਹਨ। ਇਨ੍ਹਾਂ ਦਾ ਮਨੁੱਖ ਦੇ ਜੀਵਨ ਨਾਲ ਡੂੰਘਾ ਸੰਬੰਧ ਹੈ।ਲੋਕ-ਖੇਡਾਂ ਦੀ ਖ਼ਾਸੀਅਤ ਇਹ ਹੈ ਕਿ ਇਹ ਕਿਸੇ ਕਰੜੇ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ। ਕੋਈ ਸਮਾਂ-ਸਥਾਨ ਵੀ ਨਿਸ਼ਚਿਤ ਨਹੀਂ, ਗਰਮੀਆਂ ਨੂੰ ਦੁਪਿਹਰਾ ਸਮੇਂ, ਰਾਤ ਨੂੰ ਚਾਨਣੀਆਂ ਰਾਤਾਂ ਵਿਚ, ਖੁੱਲ੍ਹਿਆ ਵਿਹੜਿਆਂ, ਗਲੀਆਂ, ਜੂਹਾਂ, ਟਾਹਲੀਆਂ, ਬਰੋਟਿਆਂ ਦੀਆਂ ਛਾਂਵਾਂ ਅਤੇ ਕਿਸੇ ਵੀ ਮੋਕਲੀ ਥਾਂ 'ਤੇ ਇਹ ਖੇਡੀਆਂ ਜਾਂਦੀਆਂ ਹਨ। ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ, ਸਥਾਨਿਕ ਉਪਲਬਧ ਸਮਗਰੀ ਤੋਂ ਹੀ ਕੰਮ ਸਾਰ ਲਿਆ।
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸਨ, ਜਿਨ੍ਹਾਂ ਨੇ ਪੰਜਾਬੀ ਸਾਹਿਤਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਇੰਨੇ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਸਨ ਕਿ ਉਹ ਭਾਈ ਵਜੋਂ ਮਾਨਤਾ ਪ੍ਰਾਪਤ ਹੋ ਗਏ, ਇੱਕ ਸਨਮਾਨ ਅਕਸਰ ਉਹਨਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ਨੀਦਰਲੈਂਡ (ਡੱਚ: Nederland) ਉਤਲੇ ਲੈਂਦੇ ਯੂਰਪ ਚ ਇੱਕ ਦਸ਼ ਹੈ। ਏਦੇ ਉੱਤਰ ਤੇ ਲੈਂਦੇ ਵੱਲ ਉਤਲਾ ਸਮੁੰਦਰ, ਦੱਖਣ ਚ ਬੀਲਜੀਮ ਤੇ ਚੜ੍ਹਦੇ ਪਾਸੇ ਜਰਮਨੀ ਹੈ। ਇਹ ਪਾਰਲੀਮਾਨੀ ਲੋਕ ਰਾਜ ਹੈ। ਈਦਾ ਰਾਜਗੜ੍ਹ ਐਮਸਟਰਡੈਮ ਹੈ। ਸਰਕਾਰ ਦੀ ਕੁਰਸੀ ਹੈਗ਼ ਚ ਹੈ। ਨੀਦਰਲੈਂਡ ਦਾ 25/ ਥਾਂ ਤੇ 21 / ਲੋਕ ਸਮੁੰਦਰ ਦੀ ਪੱਧਰ ਤੋਂ ਥੱਲੇ ਵਸਦੇ ਨੇ ਤੇ ਈਦਾ 50/ ਥਾਂ ਸਮੁੰਦਰ ਦੀ ਪੱਧਰ ਤੋਂ ਇੱਕ ਮੀਟਰ ਉੱਚਾ ਹੈ। ਇਸੇ ਲਈ ਈਦਾ ਨਾਂ ਨੀਦਰਲੈਂਡ ਯਾਨੀ ਨੀਵਾਂ ਦੇਸ਼ ਹੈ। ਇਹ ਇੱਕ ਪੱਧਰਾ ਦੇਸ਼ ਹੈ ਤੇ ਥੱਲੇ ਕਜ ਅਜੇ ਥਾਂ ਨੇਂ। ਏਦੇ ਚੋਂ ਰਹਾਇਨ ਮੀਵਜ਼ ਤੇ ਸ਼ੀਲਡਟ ਦਰਿਆ ਵਿਕਦੇ ਨੇਂ।
ਨਾਰਥ ਫਰੰਟ ਸਿਮੇਟਰੀ (ਅੰਗਰੇਜ਼ੀ: North Front Cemetery) ਬ੍ਰਿਟਿਸ਼ ਪਰਵਾਸੀ ਖੇਤਰ ਜਿਬਰਾਲਟਰ ਵਿੱਚ ਸਥਿਤ ਇੱਕ ਕਬਰਿਸਤਾਨ ਹੈ। ਇਸਨੂੰ ਜਿਬਰਾਲਟਰ ਸਿਮੇਟਰੀ (ਅੰਗਰੇਜ਼ੀ: Gibraltar Cemetery) ਅਤੇ ਗੈਰੀਸਨ ਸਿਮੇਟਰੀ (ਅੰਗਰੇਜ਼ੀ: Garrison Cemetery) ਦੇ ਰੂਪ ਵਿੱਚ ਵੀ ਜਾਣਿਆ ਜਾਂਦਾ ਹੈ। ਇਹ ਜਿਬਰਾਲਟਰ ਵਿੱਚ ਵਰਤੋਂ ਵਿੱਚ ਲਿਆਇਆ ਜਾਣ ਵਾਲਾ ਇੱਕਮਾਤਰ ਕਬਰਿਸਤਾਨ ਹੈ। ਇਹ ਕਾਮਨਵੇਲਥ ਵਾਰ ਗਰੇਵਸ ਕਮੀਸ਼ਨ (ਰਾਸ਼ਟਰਮੰਡਲ ਲੜਾਈ ਕਬਰ ਕਮਿਸ਼ਨ) ਦਾ ਵੀ ਜਿਬਰਾਲਟਰ ਵਿੱਚ ਇੱਕਮਾਤਰ ਕਬਰਿਸਤਾਨ ਹੈ। ਦੋ ਰਾਸ਼ਟਰਮੰਡਲ ਲੜਾਈ ਕਬਰ ਕਮਿਸ਼ਨ ਸਮਾਰਕ, ਜਿਬਰਾਲਟਰ ਮੇਮੋਰਿਅਲ ਅਤੇ ਜਿਬਰਾਲਟਰ ਕਰਾਸ ਆਫ ਸੈਕਰਿਫਾਇਸ, ਕਬਰਿਸਤਾਨ ਦੇ ਕੋਲ ਹੀ ਵਿੰਸਟਨ ਚਰਚਿਲ ਐਵੈਨੀਊ ਅਤੇ ਡੇਵਿਲਸ ਟਾਵਰ ਰੋਡ ਦੇ ਜੰਕਸ਼ਨ ਉੱਤੇ ਮੌਜੂਦ ਹਨ।
ਸਿਕੰਦਰੀਆ (ਮਿਸਰੀ ਅਰਬੀ ਵਿੱਚ اسكندريه, ਉਚਾਰਨ [eskendeˈrejjæ]) ਮਿਸਰ ਦਾ ਦੂਜਾ ਸਭ ਤੋਂ ਵੱਡਾ ਸ਼ਹਿਰ ਹੈ ਜਿਹਦੀ ਅਬਾਦੀ ੪੧ ਹੈ ਅਤੇ ਜੋ ਦੇਸ਼ ਦੇ ਮੱਧ-ਉੱਤਰੀ ਹਿੱਸੇ ਵਿੱਚ ਭੂ-ਮੱਧ ਸਾਗਰ ਦੇ ਤਟ 'ਤੇ ੩੨ ਕਿਲੋਮੀਟਰ ਦੇ ਫੈਲਾਅ ਨਾਲ਼ ਵਸਿਆ ਹੋਇਆ ਹੈ। ਇਹ ਭੂ-ਮੱਧ ਸਾਗਰ ਦੇ ਤਟ ਉੱਤੇ ਸਿੱਧੀ ਤਰ੍ਹਾਂ ਵਸੇ ਹੋਏ ਸ਼ਹਿਰਾਂ ਵਿੱਚੋਂ ਸਭ ਤੋਂ ਵੱਡਾ ਹੈ। ਸਿਕੰਦਰੀਆ ਮਿਸਰ ਦੀ ਸਭ ਤੋਂ ਵੱਡੀ ਬੰਦਰਗਾਹ ਹੈ ਜੋ ਦੇਸ਼ ਦਾ ਲਗਭਗ ੮੦% ਆਯਾਤ-ਨਿਰਯਾਤ ਸਾਂਭਦੀ ਹੈ। ਇਹ ਸਵੇਜ਼ ਤੋਂ ਆਉਂਦੀ ਗੈਸ ਅਤੇ ਤੇਲ ਦੀ ਪਾਈਪਲਾਈਨ ਕਰਕੇ ਇੱਕ ਪ੍ਰਮੁੱਖ ਉਦਯੋਗੀ ਕੇਂਦਰ ਵੀ ਹੈ।
ਜੌਨ ਰਸਕਿਨ (8 ਫਰਵਰੀ 1819 – 20 ਜਨਵਰੀ 1900) ਵਿਕਟੋਰੀਆ ਕਾਲ ਦਾ ਪ੍ਰਮੁੱਖ ਕਲਾ ਆਲੋਚਕ ਸੀ, ਕਲਾ ਸਰਪ੍ਰਸਤ, ਡਰਾਫਟਸਮੈਨ, ਉਘਾ ਸਮਾਜਕ ਚਿੰਤਕ ਅਤੇ ਮਾਨਵਪ੍ਰੇਮੀ ਸੀ। ਉਸ ਦੀ ਕਿਤਾਬ ਅਨ ਟੂ ਦਿਸ ਲਾਸਟ ਪੜ੍ਹਨ ਦੇ ਬਾਅਦ ਮਹਾਤਮਾ ਗਾਂਧੀ ਨੇ ਕਿਹਾ ਸੀ: "ਹੁਣ ਮੈਂ ਉਹ ਨਹੀਂ ਰਹਿ ਗਿਆ ਹਾਂ, ਜੋ ਮੈਂ ਇਸ ਕਿਤਾਬ ਨੂੰ ਪੜ੍ਹਨ ਦੇ ਪਹਿਲਾਂ ਸੀ।" ਰਸਕਿਨ ਦੇ ਵਿਚਾਰਾਂ ਦਾ ਗਾਂਧੀ ਦੇ ਸਰਵੋਦਿਆ ਦੇ ਸੰਕਲਪ ਨੂੰ ਨਿਰੂਪਤ ਕਰਨ ਵਿੱਚ ਵੱਡਾ ਹਥ ਸੀ। ਉਸ ਨੇ ਭੂ-ਵਿਗਿਆਨ ਤੋਂ ਆਰਕੀਟੈਕਚਰ ਤੱਕ, ਮਿੱਥ ਤੋਂ ਪੰਛੀ ਵਿਗਿਆਨ ਤੱਕ, ਸਿੱਖਿਆ ਅਤੇ ਸਾਹਿਤ ਬਾਰੇ, ਅਤੇ ਸਿਆਸੀ ਆਰਥਿਕਤਾ, ਬਾਟਨੀ ਤੱਕ ਦੇ ਵਿਸ਼ਿਆਂ ਬਾਰੇ ਲਿਖਿਆ ਸੀ। ਉਹ ਲਿਖਣ ਸ਼ੈਲੀ ਅਤੇ ਸਾਹਿਤਕ ਰੂਪ ਪੱਖੋਂ ਵੀ ਵੱਡੀ ਵਭਿੰਨਤਾ ਦਾ ਧਾਰਨੀ ਸੀ।
ਹਾਲਾਂਕਿ "ਸ਼ਬਦ" ਦੀ ਵਿਆਖਿਆ ਲਈ ਵਿਦਵਾਨਾਂ ਦੇ ਅਲੱਗ-ਅਲੱਗ ਵਿਚਾਰ ਹਨ। ਪ੍ਰਸਿੱਧ ਅਮਰੀਕੀ ਭਾਸ਼ਾ ਵਿਗਿਆਨੀ ਲਿਉਨਾਰਦ ਬਲੂਮਫ਼ੀਲਡ ਨੇ ਕਿ 'ਸ਼ਬਦ' ਬਾਰੇ ਕਿਹਾ ਹੈ: “ A word is a minimal free form” ਅਰਥਾਤ “ਸ਼ਬਦ ਇੱਕ ਲਘੂਤਮ ਸੁਤੰਤਰ ਇਕਾਈ ਹੈ।“ ਬਲੂਮਫ਼ੀਲਡ ਦੀ ਇਹ ਪਰਿਭਾਸ਼ਾ ਹੁਣ ਤੱਕ ਮਿਲਦੀਆਂ ਸਾਰੀਆਂ ਪਰਿਭਾਸ਼ਾਵਾਂ ਨਾਲੋਂ ਮੁਕਾਬਲਨ ਵਧੇਰੇ ਮਕਬੂਲ ਹੈ। ਇਸ ਪਰਿਭਾਸ਼ਾ ਨੂੰ ਚੰਗੀ ਤਰ੍ਹਾਂ ਸਮਝਣ ਲਈ ਸਾਨੂੰ ਸੁਤੰਤਰ ਬੰਧੇਜੀ ਰੂਪਾਂ ਦੀ ਪ੍ਰਕ੍ਰਿਤੀ ਸਮਝ ਲੈਣੀ ਚਾਹੀਦੀ ਹੈ।
ਲਿਓਨੇਲ ਆਂਦ੍ਰੇਸ ਮੈੱਸੀ (ਜਨਮ 24 ਜੂਨ 1987) ਅਰਜਨਟੀਨਾ ਦਾ ਇੱਕ ਪੇਸ਼ੇਵਰ ਫੁੱਟਬਾਲ ਖਿਡਾਰੀ ਹੈ ਜਿਹੜਾ ਕਿ ਸਪੇਨੀ ਕਲੱਬ ਬਾਰਸੀਲੋਨਾ ਅਤੇ ਅਰਜਨਟੀਨਾ ਦੀ ਰਾਸ਼ਟਰੀ ਟੀਮ ਲਈ ਫੌਰਵਰਡ ਤੇ ਖੇਡਦਾ ਹੈ ਅਤੇ ਨਾਲ-ਨਾਲ ਦੋਹੀਂ ਟੀਮਾਂ ਦਾ ਕਪਤਾਨ ਵੀ ਹੈ। ਮੈਸੀ ਨੂੰ ਕਈ ਲੋਕ ਦੁਨੀਆ ਦਾ ਸਭ ਤੋਂ ਵਧੀਆ ਫੁੱਟਬਾਲ ਖਿਡਾਰੀ ਮੰਨਦੇ ਹਨ, ਮੈਸੀ ਨੇ ਰਿਕਾਰਡ ਛੇ ਬੌਲੋਨ ਦੀ'ਓਰ ਅਵਾਰਡ, ਰਿਕਾਰਡ ਛੇ ਯੂਰਪੀਅਨ ਗੋਲਡਨ ਸ਼ੂਜ਼ ਜਿੱਤੇ ਹਨ। ਮੈੱਸੀ ਨੇ ਆਪਣਾ ਸਾਰਾ ਕਰੀਅਰ ਬਾਰਸੀਲੋਨਾ ਨਾਲ ਕੱਢਿਆ ਹੈ, ਜਿੱਥੇ ਉਸ ਨੇ ਕੁੱਲ 35 ਟਰਾਫ਼ੀਆਂ ਜਿੱਤੀਆਂ ਹਨ, ਜਿਸ ਵਿੱਚੋਂ 10 ਲਾ ਲੀਗਾ, 7 ਕੋਪਾ ਦੈਲ ਰੇ ਅਤੇ 4 ਯੂਐਫਾ ਚੈਂਪੀਅਨਜ਼ ਲੀਗ ਦੀਆਂ ਹਨ। ਮੈੱਸੀ ਦੇ ਨਾਂ ਹੋਰ ਵੀ ਕਈ ਰਿਕਾਰਡ ਹਨ ਜਿਵੇਂ ਕਿ ਲਾ ਲੀਗਾ ਵਿੱਚ ਸਭ ਤੋਂ ਵੱਧ ਗੋਲ ਕਰਨ ਦਾ ਰਿਕਾਰਡ (469), ਲਾ ਲੀਗਾ (36) ਅਤੇ ਯੂਐਫਾ ਚੈਂਪੀਅਨਜ਼ ਲੀਗ (8) ਵਿੱਚ ਸਭ ਤੋਂ ਵੱਧ ਹੈਟ-ਟ੍ਰਿਕਸ ਲਗਾਉਣ ਦਾ, ਲਾ ਲੀਗਾ ਵਿੱਚ ਕਿਸੇ ਹੋਰ ਖਿਡਾਰੀ ਦੀ ਗੋਲ ਕਰਨ ਵਿੱਚ ਮਦਦ ਕਰਨ ਦਾ (192)। ਮੈੱਸੀ ਨੇ ਆਪਣੇ ਕਲੱਬ ਅਤੇ ਮੁਲਕ ਲਈ ਆਪਣੇ ਸੀਨੀਅਰ ਕਰੀਅਰ ਵਿੱਚ 750 ਗੋਲ ਦਾਗੇ ਹਨ ਅਤੇ ਕਿਸੇ ਇੱਕ ਕਲੱਬ ਲਈ ਸਭ ਤੋਂ ਵੱਧ ਗੋਲ ਵੀ ਮੈੱਸੀ ਨੇ ਹੀ ਕੀਤੇ ਹਨ।
ਦਿਨ ਸਮੇਂ ਦੇ ਮਾਪ ਦੀ ਇੱਕ ਇਕਾਈ ਹੈ। ਪੰਜਾਬੀ ਵਿੱਚ ਇਸ ਲਈ ਫ਼ਾਰਸੀ ਮੂਲ ਦਾ ਸ਼ਬਦ ਰੋਜ਼ ਵੀ ਖਾਸਾ ਪ੍ਰਚਲਿਤ ਹੈ, ਜਿਸ ਤੋਂ ਅੱਗੇ ਰੋਜ਼ਾਨਾ ਬਣਿਆ ਹੈ। ਇਸ ਵਿੱਚ ਚੌਵੀ ਘੰਟੇ ਹੁੰਦੇ ਹਨ। ਇਹ ਉਹ ਸਮਾਂ ਹੈ ਜਿਸ ਦੌਰਾਨ ਧਰਤੀ ਆਪਣੀ ਧੁਰੀ ਦੁਆਲੇ ਇੱਕ ਗੇੜਾ ਪੂਰਾ ਕਰ ਲੈਂਦੀ ਹੈ। ਇਹ ਸੂਰਜੀ ਦਿਨ ਹੁੰਦਾ ਹੈ, ਯਾਨੀ ਮੁਕਾਮੀ ਦੁਪਹਿਰ ਤੋਂ ਅਗਲੀ ਮੁਕਾਮੀ ਦੁਪਹਿਰ ਤੱਕ ਦਾ ਸਮਾਂ। ਅਤੇ ਅੱਗੋਂ ਰਾਤ ਅਤੇ ਦਿਨ ਦਾ ਦੋ ਹਿੱਸਿਆਂ ਵਿੱਚ ਇਸ ਦਾ ਜ਼ਿਕਰ ਹੁੰਦਾ ਹੈ। ਮਗਰਲੇ ਅਰਥਾਂ ਵਿੱਚ ਦਿਨ ਦਾ ਮਤਲਬ ਕਿਸੇ ਨਿਸਚਿਤ ਜਗ੍ਹਾ ਤੇ ਸੂਰਜ ਦੀ ਰੋਸ਼ਨੀ ਦੇ ਹੋਣ ਵਾਲੇ ਪੱਖ ਤੋਂ ਹੈ।
ਪੰਜਾਬੀ ਭਾਸ਼ਾ (ਸ਼ਾਹਮੁਖੀ: پنجابی, ਪੰਜਾਬੀ) ਪੰਜਾਬ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖਾਂ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਇੱਕ ਸਿੱਖ ਮਹਾਰਾਜਾ ਸੀ ਜਿੰਨਾ ਨੂੰ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ ਅਤੇ ਉਹਨਾਂ ਦਾ ਨਾਮ ਭਾਰਤ ਦੇ ਉਹਨਾਂ ਮਹਾਨ ਸ਼ਾਸਕਾਂ ਵਿੱਚ ਆਉਂਦਾ ਹੈ ਜਿਵੇ ਕਿ ਮਹਾਂਰਾਣਾ ਪ੍ਰਤਾਪ ਅਤੇ ਮਰਾਠਾ ਸਾਮਰਾਜ ਦੇ ਛੱਤਰਪਤੀ ਸ਼ਿਵਾਜੀ। ਉਹਨਾਂ ਨੂੰ ਸਾਲ 2020 ਵਿੱਚ ਬੀਬੀਸੀ ਨੇ ਦੁਨੀਆ ਦਾ ਸਭ ਤੋ ਮਹਾਨ ਆਗੂ ਦੱਸਿਆ ਸੀ ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।1928 ਵਿੱਚ ਭਗਤ ਸਿੰਘ ਤੇ ਉਸਦੇ ਸਾਥੀ ਸ਼ਿਵਰਾਮ ਰਾਜਗੁਰੂ ਨੇ 21 ਸਾਲਾ ਬਰਤਾਨਵੀ ਪੁਲਿਸ ਅਫ਼ਸਰ ਜੌਨ ਸਾਂਡਰਸ ਦਾ ਲਾਹੌਰ ਵਿਖੇ ਗੋਲੀ ਮਾਰਕੇ ਕਤਲ ਕੀਤਾ ਜਦਕਿ ਉਹਨਾਂ ਦਾ ਮਕਸਦ ਜੇਮਜ਼ ਸਕੌਟ ਨਾਂ ਦੇ ਸੀਨੀਅਰ ਪੁਲਿਸ ਸੁਪਰਿਨਟੈਂਡੈਂਟ ਦਾ ਕਤਲ ਕਰਨਾ ਸੀ।
ਪੰਜਾਬ ਵਿੱਚ ਮੇਲਿਆਂ ਵਾਂਗ ਤਿਉਹਾਰਾਂ ਦੀ ਲੜੀ ਵੀ ਤੁਰੀ ਰਹਿੰਦੀ ਹੈ। ਮੇਲਿਆਂ ਵਾਂਗ ਤਿਉਹਾਰ ਵੀ ਇੱਥੋਂ ਦੇ ਸਭ ਵਰਗਾਂ ਦੇ ਲੋਕ ਸਮੂਹਿਕ ਤੌਰ ਤੇ ਮਨਾਉਂਦੇ ਹਨ। ਜੋ ਇੱਥੋਂ ਦੀ ਭਾਈਚਾਰਕ ਸਾਂਝ ਅਤੇ ਫਿਰਕੂ ਸੋਚ ਦੇ ਗਵਾਹ ਹਨ ।ਡਾ ਵਣਜਾਰਾ ਬੇਦੀ ਅਨੁਸਾਰ ਤਿਉਹਾਰਾਂ ਦਾ ਮੁੱਢ ਪੰਜਾਬ ਦੀ ਸਮੂਹਿਕ ਵਿਕਾਸ ਦੀ ਭਾਵਨਾ ਵਿੱਚ ਬੱਝਿਆ ਅਤੇ ਹੌਲੀ ਹੌਲੀ ਇਨ੍ਹਾਂ ਰਾਂਗਲੀਆਂ ਚੂਲਾਂ ਦੁਆਲੇ ਜਾਤੀ ਦਾ ਸਾਰਾ ਸਮਾਜਿਕ ,ਧਾਰਮਿਕ ਅਤੇ ਭਾਈਚਾਰਕ ਜੀਵਨ ਚੱਕੀ ਦੇ ਪੁੜ ਵਾਂਗ ਘੁੰਮਣ ਲੱਗਾ। ਤਿਉਹਾਰ ਨਾਲ ਅੰਦਰਲਾ ਖਿੜਦਾ ਤੇ ਮਹਿਕਦਾ ਹੈ ਅਤੇ ਲੋਕਾਂ ਵਿੱਚ ਨਵੀਂ ਸ਼ਕਤੀ ਉੱਭਰਦੀ ਅਤੇ ਨਵੇਂ ਸੰਕਲਪ ਜਾਗਦੇ ਹਨ।
ਬੁੱਲ੍ਹੇ ਸ਼ਾਹ (1680-1758) ਇੱਕ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਹਨਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਹਨਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ। ਪਾਕਿਸਤਾਨ ਦੇ ਸ਼ਹਿਰ ਕਸੂਰ ਵਿੱਚ ਬਾਬਾ ਬੁੱਲੇ ਬੁੱਲੇ ਸ਼ਾਹ ਦੀ ਮਜ਼ਾਰ ਵੀ ਬਣੀ ਹੋਈ ਹੈ ਜਿੱਥੇ ਹਰ ਸਾਲ ਮੇਲਾ ਲਗਦਾ ਹੈ।
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿੱਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿੱਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿੱਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿੱਚ ਆਉਣ ਕਰਕੇ, ਇਸ ਵਿੱਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿੱਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ।2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ਸ਼ਹੀਦੀ ਸਭਾ (ਪਹਿਲਾਂ ਸ਼ਹੀਦੀ ਜੋੜ ਮੇਲਾ) ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ, 10ਵੇਂ ਸਿੱਖ ਗੁਰੂ ਗੁਰੂ ਗੋਬਿੰਦ ਸਿੰਘ ਜੀ ਦੇ ਸਭ ਤੋਂ ਛੋਟੇ ਪੁੱਤਰ, ਦੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਹਰ ਸਾਲ ਦਸੰਬਰ ਵਿੱਚ ਪੰਜਾਬ, ਭਾਰਤ ਦੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਵਿਖੇ ਇੱਕ ਤਿੰਨ-ਰੋਜ਼ਾ ਸਾਲਾਨਾ ਧਾਰਮਿਕ ਇਕੱਠ (ਮਿਲਣ-ਮਿਲਣ) ਦਾ ਆਯੋਜਨ ਕੀਤਾ ਜਾਂਦਾ ਹੈ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇੱਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿੱਚ ਵਿਚਾਰਾਂ ਨੂੰ ਇੱਕ ਕਾਵਿਕ ਲੜੀ ਵਿੱਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਸ਼ਾਹ ਹੁਸੈਨ (1538–1599) ਪੰਜਾਬੀ ਸੂਫ਼ੀ ਕਵੀ ਅਤੇ ਸੰਤ ਸਨ। ਇਹਨਾਂ ਨੇ ਮੁੱਖ ਤੌਰ ਤੇ ਕਾਫ਼ੀ ਕਾਵਿ-ਰੂਪ ਵਿੱਚ ਰਚਨਾ ਕੀਤੀ ਹੈ। ਉਨ੍ਹਾਂ ਦੇ ਪਿਤਾ ਜੀ ਸ਼ੇਖ ਉਸਮਾਨ ਢੱਡੇ ਜੁਲਾਹੇ ਦਾ ਕੰਮ ਕਰਦੇ ਸਨ। ਉਨ੍ਹਾਂ ਦਾ ਜਨਮ ਲਾਹੌਰ (ਪਾਕਿਸਤਾਨ) ਵਿੱਚ ਹੋਇਆ। ਉਹ ਅਕਬਰ ਅਤੇ ਜਹਾਂਗੀਰ ਦੇ ਸਮਕਾਲੀ ਸਨ । ਉਨ੍ਹਾਂ ਦੇ ਗੁਰੂ ਅਰਜਨ ਦੇਵ ਜੀ ਅਤੇ ਛੱਜੂ ਭਗਤ ਨਾਲ ਗੂੜ੍ਹੇ ਸੰਬੰਧ ਸਨ। ਉਨ੍ਹਾਂ ਨੂੰ ਪੰਜਾਬੀ ਵਿੱਚ ਕਾਫ਼ੀ ਦਾ ਮੋਢੀ ਵੀ ਮੰਨਿਆਂ ਜਾਂਦਾ ਹੈ। ਉਨ੍ਹਾਂ ਦੀਆਂ ਕਾਵਿ-ਜੁਗਤਾਂ (ਬਿੰਬ,ਪ੍ਰਤੀਕ ਅਤੇ ਅਲੰਕਾਰ ਆਦਿ) ਉਸ ਸਮੇਂ ਦੀ ਚਰਖੇ ਅਤੇ ਖੱਡੀ ਦੇ ਆਲੇ ਦੁਆਲੇ ਘੁੰਮਦੀ ਆਰਥਿਕਤਾ ਨਾਲ ਜੁੜੇ ਹੋਏ ਹਨ।
ਫੁਲਕਾਰੀ ਇੱਕ ਤਰ੍ਹਾਂ ਦੀ ਕਢਾਈ ਹੁੰਦੀ ਹੈ ਜੋ ਚੁੰਨੀਆਂ/ਦੁਪੱਟਿਆਂ ਉੱਤੇ ਹੱਥਾਂ ਰਾਹੀਂ ਕੀਤੀ ਜਾਂਦੀ ਹੈ। ਫੁਲਕਾਰੀ ਸ਼ਬਦ "ਫੁੱਲ" ਅਤੇ "ਕਾਰੀ" ਤੋਂ ਬਣਿਆ ਹੈ ਜਿਸਦਾ ਮਤਲਬ ਫੁੱਲਾਂ ਦੀ ਕਾਰੀਗਰੀ। ਪਹਿਲੋਂ ਪਹਿਲ ਇਹ ਸ਼ਬਦ ਹਰ ਤਰ੍ਹਾਂ ਦੀ ਬੁਣਾਈ / ਕਢਾਈ ਲਈ ਵਰਤਿਆ ਜਾਂਦਾ ਸੀ, ਪਰ ਬਾਅਦ ਵਿੱਚ ਇਹ ਸ਼ਾਲਾਂ ਅਤੇ ਸਿਰ ਤੇ ਲੈਣ ਵਾਲੀਆਂ ਚਾਦਰਾਂ ਲਈ ਰਾਖਵਾਂ ਹੋ ਗਿਆ। ਪੰਜਾਬੀ ਲੋਕ ਸ਼ਿਲਪ ਕਲਾ ਦੀਆਂ ਵਿਭਿੰਨ ਵੰਨਗੀਆਂ ਵਿੱਚ ਫੁਲਕਾਰੀ ਕਲਾ ਦਾ ਅਹਿਮ ਸਥਾਨ ਹੈ। ਫੁਲਕਾਰੀ ਪੰਜਾਬਣ ਦਾ ਕੱਜਣ ਹੈ ਜੋ ਉਸ ਦੇ ਮਨ ਦੇ ਵਲਵਲਿਆਂ, ਰੀਝਾਂ ਅਤੇ ਸਿਰਜਣਸ਼ਕਤੀ ਦਾ ਪ੍ਰਤੀਕ ਰਹੀ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।ਅੰਮ੍ਰਿਤਾ ਪ੍ਰੀਤਮ ਦੀ ਸਭ ਤੋਂ ਮਸ਼ਹੂਰ ਕਵਿਤਾ ਅੱਜ ਆਖਾਂ ਵਾਰਿਸ ਸ਼ਾਹ ਨੂੰ ਹੈ ਜਿਸ ਵਿੱਚ ਉਹ ਹਿੰਦੁਸਤਾਨ ਦੀ ਵੰਡ ਤੋਂ ਬਾਅਦ ਹੋਏ ਕਤਲੇਆਮ ਪ੍ਰਤੀ ਆਪਣਾ ਰੋਸ ਦਿਖਾਉਂਦੇ ਹੋਏ ਵਾਰਿਸ ਸ਼ਾਹ ਨੂੰ ਵਾਪਸ ਆਉਣ ਦੀ ਦੁਹਾਈ ਪਾਉਂਦੀ ਹੈ। ਇੱਕ ਨਾਵਲਕਾਰ ਦੇ ਤੌਰ ਉੱਤੇ ਪਿੰਜਰ (1950) ਉਸਦਾ ਸਭ ਤੋਂ ਮਸ਼ਹੂਰ ਨਾਵਲ ਹੈ ਜਿਸ ਉੱਤੇ ਬਾਅਦ ਵਿੱਚ ਇੱਕ ਅਵਾਰਡ ਜੇਤੂ ਫ਼ਿਲਮ ਪਿੰਜਰ (2003) ਵੀ ਬਣੀ।1947 ਵਿੱਚ ਭਾਰਤ ਤੇ ਪਾਕਿਸਤਾਨ ਦੀ ਵੰਡ ਪਿੱਛੋਂ ਇਹ ਲਿਹੌਰ ਤੋਂ ਹਿੰਦੁਸਤਾਨ ਆ ਗਈ।
ਭੁੱਖ ਲੱਗਣਾ ਤੇ ਕੁਝ ਖਾ ਲੈਣਾ ਦੇਖਣ ਵਿੱਚ ਇੱਕ ਸਰਲ ਅਤੇ ਸੁਭਾਵਿਕ ਜਿਹੀ ਪ੍ਰਕਿਰਿਆ ਲੱਗਦੀ ਹੈ। ਕਦੇ ਕਿਸੇ ਨੇ ਇਹ ਖਿਆਲ ਨਹੀਂ ਕੀਤਾ ਕਿ ਭੋਜਨ ਜੀਵਾਂ ਦੇ ਲਈ ਕਿੰਨੀ ਅਹਿਮੀਅਤ ਰੱਖਦਾ ਹੈ।ਉਝ ਤਾਂ ਭੋਜਨ ਸਮੁੱਚੀ ਕਾਇਨਾਤ ਦੇ ਜੀਵ ਜੰਤੂਆ ਪਸ਼ੂ ਪੰਛੀਆਂ ਅਤੇ ਬਨਸਪਤੀ ਲਈ ਬੇਹੱਦ ਜਰੂਰੀ ਹੈ।ਪ੍ਰਤੂ ਮਨੁੱਖ ਅਤੇ ਬਾਕੀ ਜੀਵ ਜੰਤੂਆਂ ਦੇ ਭੋਜਨ ਪ੍ਰਾਪਤ ਕਰਨ ਅਤੇ ਪ੍ਰਾਪਤ ਹੋਏ ਭੋਜਨ ਨੂੰ ਗ੍ਰਹਿਣ ਕਰਨ ਦੇ ਢੰਗਾਂ ਅਤੇ ਸਾਧਨਾ ਵਿੱਚ ਢੇਰ ਸਾਰਾ ਅੰਤਰ ਹੈ।ਮਨੁੱਖ ਜਾਤੀ ਕੇਵਲ ਪੇਟ ਭਰਨ ਦੇ ਲਈ ਹੀ ਭੋਜਨ ਨਹੀਂ ਖਾਂਦੀ ਸਗੋ ਮਨੁੱਖੀ ਨਸਲ ਨੇ ਸਮੁੱਚੀ ਭੋਜਨ ਪ੍ਰਣਾਲੀ ਨੂੰ ਇੱਕ ਸੱਭਿਆਚਾਰਕ ਅਮਲ ਵਜੋਂ ਅਪਣਾਇਆ ਹੋਇਆ ਹੈ।ਕੁੱਲੀ, ਗੁੱਲੀ,ਜੁੱਲੀ,ਦੀ ਬੁਨਿਆਦੀ ਲੋੜ ਤੋਂ ਲੈ ਕੇ ਅੰਨ ਜਲ ਮੁੱਕ ਜਾਣ ਤਕ ਭੋਜਨ ਨਾਲ ਕਿੰਨੀ ਹੀ ਸੱਭਿਆਚਾਰਕ ਕਦਰਾਂ ਮਨੁੱਖੀ ਨਸਲ ਦੇ ਨਾਲ ਜੋੜ ਲਈਆ ਹਨ। ਜੇ ਮਨੁੱਖ ਕੇਵਲ ਪੇਟ ਭਰਨ ਦੇ ਲਈ ਭੋਜਨ ਕਰਦਾ ਤਾਂ ਉਸ ਨੂੰ ਛੱਤੀ ਪਕਵਾਨਾਂ ਦੀ ਲਾਲਸਾ ਨਾ ਹੁੰਦੀ ਜੇ ਉਹ ਦਾਲ ਰੋਟੀ ਨਾਲ ਗੁਜ਼ਾਰਾ ਕਰ ਸਕਦਾ ਸੀ ਤਾਂ ਵੰਨ ਸਵੰਨੇ ਖਾਣ ਦਾ ਸਵਾਦ ਨਾ ਰੱਖਦਾ ਭੋਜਨ ਦਾ ਪ੍ਰਯੋਗ ਤਾਂ ਹਰ ਇੱਕ ਮਨੁੱਖੀ ਸਮਾਜ ਚ ਹੁੰਦਾ ਹੈ ਪ੍ਰੰਤੂ ਕੋਈ ਸਮਾਜ ਭੋਜਨ ਪ੍ਰਤੀ ਕਿਸ ਕਿਸਮ ਦੀ ਪਹੁੰਚ ਅਪਣਾਉਦਾ ਹੈ।ਅਰਥਾਤ ਕਿਸੇ ਸਮਾਜ ਦੇ ਲੋਕ ਭੋਜਨ ਕਿਸ ਸਮੇਂ ਗ੍ਰਹਿਣ ਕਰਦੇ ਹਨ।ਉਹਨਾ ਦੇ ਭੋਜਨ ਦੀ ਕਿਸਮ ਕਿਹੋ ਜਿਹੀ ਹੈ?ਇਹ ਸਾਰੇ ਪੱਖ ਮਿਲ ਕੇ ਸਬੰਧਿਤ ਸਮਾਜ ਦੇ ਸੱਭਿਆਚਾਰ ਦੀ ਭੋਜਨ ਪ੍ਰਣਾਲੀ ਬਣ ਜਾਂਦੇ ਹਨ।ਮਨੁੱਖ ਦੇ ਜੀਵਨ ਲਈ ਰੋਟੀ ਕੱਪੜਾ ਅਤੇ ਮਕਾਨ ਮਨੁੱਖ ਦੀਆਂ ਮੁੱਢਲੀਆਂ ਲੋੜਾ ਹਨ। ਮਨੁੱਖੀ ਜੀਵਨ ਦੀਆਂ ਲੋੜਾ ਅਤੇ ਸਹੂਲਤਾ ਲਈ ਵਰਤੋ ਵਿੱਚ ਆਉਣ ਵਾਲੀਆਂ ਵਸਤੂਆ ਸੱਭਿਆਚਾਰ ਦਾ ਪਦਾਰਥਕ ਪੱਖ ਪੇਸ ਕਰਦੀਆ ਹਨ ਖਾਣ ਪੀਣ ਵੀ ਲੋਕਾਂ ਦੇ ਜੀਵਨ ਦੀ ਮੁੱਢਲੀ ਤਸਵੀਰ ਪੇਸ ਕਰਦਾ ਹੈ ਇਹ ਤਿੰਨ ਮੁੱਖ ਲੋੜਾਂ ਹੀ ਮਨੁੱਖ ਦੇ ਕਾਰ-ਵਿਹਾਰ ਸਿਹਤ ਆਦਿ ਨੂੰ ਪ੍ਰਭਾਵਿਤ ਕਰਦੀਆਂ ਹਨ।ਇੱਥੋਂ ਤੱਕ ਕਿ ਮਨੁੱਖ ਦੇ ਖਾਣ ਪੀਣ ਤੋਂ ਹੀ ਉਸ ਦੀ ਕੰਮ ਪ੍ਰਤੀ ਲਗਨ ਜਾਂ ਸਮਰੱਥਾ ਦਾ ਅੰਦਾਜ਼ਾ ਲਗਾਇਆ ਜਾਂਦਾ ਹੈ। ਜਿਵੇਂ:- 'ਜਿਹਾ ਤੇਰਾ ਅੰਨ ਪਾਣੀ ਤੇਹਾ ਸਾਡਾ ਕੰਮ ਜਾਣੀ ਪੰਜਾਬੀ ਸੱਭਿਆਚਾਰ ਦੀ ਭੋਜਨ ਪ੍ਰਣਾਲੀ ਦੀ ਗੱਲ ਕਰਦਿਆ ਇਹ ਕਿਹਾ ਜਾ ਸਕਦਾ ਹੈ ਕਿ ਪੰਜਾਬੀਆਂ ਦਾ ਵਧੇਰਾ ਭੋਜਨ ਕਣਕ ਹੈ ਜਿਵੇਂ ਮੁਹਾਵਰਾ ਹੈ...
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਗੂਰੁ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦਸਾਂ ਵਿਚੋਂ ਦੂਜੇ ਗੁਰੂ ਸਨ। ਇਹਨਾਂ ਦਾ ਜਨਮ ਹਿੰਦੂ ਖ਼ਾਨਦਾਨ ਵਿੱਚ, ਜਮਾਂਦਰੂ ਨਾਮ ਲਹਿਣੇ ਨਾਲ਼, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਨੇੜੇ) ਪੰਜਾਬ ਵਿਖੇ ਹੋਇਆ। ਭਾਈ ਲਹਿਣਾ ਖੱਤਰੀ ਟੱਬਰ ਵਿੱਚ ਪਲ਼ਿਆ, ਜਿਸਦੇ ਪਿਓ ਨਿੱਕੇ ਸਕੇਲ ਦੇ ਸੁਦਾਗਰ ਸੀ, ਅਤੇ ਆਪ ਉਹ ਦੁਰਗਾ ਦੇ ਪੁਜਾਰੀ ਸਨ। ਇਹਨਾਂ ਦੀ ਮੁਲਾਕਾਤ ਗੁਰੂ ਨਾਨਕ, ਸਿੱਖੀ ਦੇ ਬਾਨੀ ਨਾਲ਼ ਹੋਣ ਤੋਂ ਬਾਅਦ ਇਹ ਸਿੱਖ ਬਣ ਗਏ। ਗੁਰੂ ਨਾਨਕ ਸਾਹਿਬ ਨੇ ਲਹਿਣਾ ਨਾਮ ਤਬਦੀਲ ਕਰ ਅੰਗਦ ("ਮੇਰਾ ਆਪਣਾ ਅੰਗ") ਰੱਖ ਦਿੱਤਾ, ਅਤੇ ਆਪਣੇ ਪੁੱਤਾਂ ਦੀ ਬਜਾਏ ਅੰਗਦ ਨੂੰ ਦੂਜਾ ਗੁਰੂ ਐਲਾਨ ਦਿੱਤਾ।ਗੁਰੂ ਨਾਨਕ ਦੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਬਾਅਦ, 1539 ਵਿੱਚ ਗੁਰੂ ਅੰਗਦ ਸਿੱਖਾਂ ਦੇ ਰਹਿਬਰ ਬਣੇ। ਇਹ ਸਿੱਖੀ ਵਿੱਚ ਗੁਰਮੁਖੀ ਨੂੰ ਇਖਤਿਆਰ ਅਤੇ ਮਿਆਰਬੰਦ ਕਰਨ ਲਈ ਮਸ਼ਹੂਰ ਹਨ। ਇਹਨਾਂ ਨੇ ਨਾਨਕ ਦੇ ਵਾਕ ਇਕੱਤਰ ਕਰਨੇ ਸ਼ੁਰੂ ਕੀਤੇ, ਨਾਲ਼ 63 ਵਾਕ ਆਪ ਰਚੇ। ਆਪਣੇ ਪੁੱਤਾਂ ਦੀ ਬਜਾਏ, ਇਹਨਾਂ ਨੇ ਆਪਣੇ ਮੁਰੀਦ ਅਮਰਦਾਸ ਨੂੰ ਗੁਰੂ ਤਖ਼ਤ ਦਾ ਵਾਰਸ ਅਤੇ ਤੀਜਾ ਗੁਰੂ ਐਲਾਨਿਆ।
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ ਜਾਂ ਇਹ ਕਹਿ ਲਿਆ ਜਾਵੇ ਕਿ ਇਸਲਾਮਿਕ ਰਹੱਸਵਾਦ ਨੂੰ ਸੂਫ਼ੀਵਾਦ ਜਾਂ ਤਸਉਫ਼ ਕਿਹਾ ਜਾਂਦਾ ਹੈ। ਇਸ ਵਿੱਚ ਮਸਤ ਹੋਣ ਵਾਲੇ ਸੂਫ਼ੀ ਨੂੰ ਅਹਿਲੇ ਹੱਕ ਆਖਦੇ ਹਨ।ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿੱਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇੱਕ ਮਘਦੀ ਧੂਣੀ ਸੀ ਤੇ ਇੱਕ ਲਟਾ-ਲਟ ਬਲਦੀ ਲਾਟ।”
ੴ (ਇੱਕ ਓਅੰਕਾਰ) ਸਿੱਖ ਧਰਮ ਦਾ ਨਿਸ਼ਾਨ ਹੈ ਅਤੇ ਸਿੱਖੀ ਦਰਸ਼ਨ ਦੀ ਨੀਂਹ ਹੈ। ਇਸ ਤੋਂ ਭਾਵ ਹੈ ਕਿ ਇੱਕ ਕਰਨਵਾਲਾ (ਕਰਤਾਰ) ਹੈ। ਇਹ ਗੁਰੂ ਨਾਨਕ ਸਾਹਿਬ ਜੀ ਦੀ ਗੁਰਬਾਣੀ ਜਪੁਜੀ ਸਾਹਿਬ ਦੇ ਸ਼ੁਰੂ ਵਿੱਚ ਹੈ। ਸਿੱਖੀ ਬਾਰੇ ਕਿਤਾਬਾਂ ਅਤੇ ਗੁਰਦਵਾਰਿਆਂ ਉੱਤੇ ਇਹ ਨਿਸ਼ਾਨ (ੴ) ਆਮ ਦੇਖਣ ਨੂੰ ਮਿਲਦਾ ਹੈ। ਗੁਰੂ ਨਾਨਕ ਜੀ ਨੇ ਇਸ ਅਦੁੱਤੀ ਨਿਸ਼ਾਨ ਦੀ ਰਚਨਾ ਕਰਕੇ ਸਿਖ ਪੰਥ ਦੀ ਨੀਂਹ ਰੱਖੀ। ਇਸ ਦਾ ਪਾਠ (ਉਚਾਰਨ ਜਾਂ ਬੋਲ) ਇੱਕ ਓਅੰਕਾਰ ਹੈ। ਗੁਰੂ ਨਾਨਕ ਸਾਹਿਬ ਜੀ ਨੇ ਇਸ ਨੂੰ 13 ਵਾਰ ਆਪਣੀ ਸਵੈ-ਰਚਿਤ ਬਾਣੀ ਵਿੱਚ ਲਿਖਿਆ ਹੈ, ਜਿਹੜੀ ਕਿ ਆਪ ਜੀ ਦੇ ਨਾਮ ਦੇ ਸਿਰਲੇਖ ਮਹਲਾ 1 ਹੇਠ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਹੈ। ਇੱਕ ਓਅੰਕਾਰ ਪੰਜਾਬੀ ਭਾਸ਼ਾ ਦਾ ਬੋਲ ਹੈ। ਇੱਕ ਓਅੰਕਾਰ ਮੂਲ ਮੰਤਰ ਅਤੇ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਅੰਕ ਤੇ ਬ੍ਰਹਮੰਡ ਦੇ ਬੇਅੰਤ ਪਸਾਰੇ ਤੇ ਇਸਦੇ ਇਕੋ ਇੱਕ ਕਰਤਾ (ਭਾਵ ਇੱਕ ਕਰਤਾਰ) ਦੇ ਨਿਸ਼ਾਨ ਦੇ ਸੂਚਕ ਵਜੋਂ ਦਰਜ ਹੈ।
ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਜਾਂ ਸ਼੍ਰੀ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰੂਦੁਆਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰੂਦਵਾਰਾ ਚੌਥੇ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਪੰਜਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ 1606 ਵਿੱਚ ਸ਼੍ਰੀ ਅਕਾਲ ਤਖਤ ਸਾਹਿਬ ਜੀ ਦਾ ਨੀਂਹ ਪੱਥਰ ਛੇਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਸ਼੍ਰੀ ਹਰਿਮੰਦਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਸ਼ਹੀਦ ਦੀ ਸ਼ਹੀਦੀ ਵੀ ੧੬੫੭ ਦੇ ਜਹਾਨ ਖ਼ਾਨ ਵਾਲੇ ਹਮਲੇ ਦੌਰਾਨ ਹੀ ਸ਼੍ਰੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ। ਅੱਜ ਬਾਬਾ ਜੀ ਦੀ ਯਾਦ ਵਿੱਚ ਸ਼੍ਰੀ ਹਰਿਮੰਦਰ ਸਾਹਿਬ ਜੀ ਦੀ ਪਰਿਕਰਮਾ ਵਿੱਚ ਸ਼ਹੀਦੀ ਬੁੰਗਾ ਸਥਿਤ ਹੈ, ਜਿੱਥੇ ਲੜੀਵਾਰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਚਲਦੇ ਰਹਿੰਦੇ ਹਨ।
ਗੁਰਮੁਖੀ (ਪੰਜਾਬੀ: گُرمُکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਇੱਕਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਗੁਰੂ ਅਮਰਦਾਸ ਜੀ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿਨ੍ਹਾਂ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ। ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।
ਚਾਰ ਸਾਹਿਬਜ਼ਾਦੇ ਇੱਕ 2014 ਦੀ ਭਾਰਤੀ ਪੰਜਾਬੀ - ਹਿੰਦੀ 3ਡੀ ਕੰਪਿਊਟਰ-ਐਨੀਮੇਟਿਡ ਇਤਿਹਾਸਕ ਡਰਾਮਾ ਫ਼ਿਲਮ ਹੈਰੀ ਬਵੇਜਾ ਦੁਆਰਾ ਲਿਖੀ ਅਤੇ ਨਿਰਦੇਸ਼ਿਤ ਕੀਤੀ ਗਈ ਹੈ। ਇਹ ਦਸਵੇਂ ਸਿੱਖ ਗੁਰੂ ਗੋਬਿੰਦ ਸਿੰਘ ਦੇ ਪੁੱਤਰਾਂ- ਸਾਹਿਬਜ਼ਾਦਾ ਅਜੀਤ ਸਿੰਘ, ਜੁਝਾਰ ਸਿੰਘ, ਜ਼ੋਰਾਵਰ ਸਿੰਘ ਅਤੇ ਫ਼ਤਿਹ ਸਿੰਘ ਦੀਆਂ ਕੁਰਬਾਨੀਆਂ 'ਤੇ ਆਧਾਰਿਤ ਹੈ। ਓਮ ਪੁਰੀ ਨੇ ਫਿਲਮ ਦਾ ਵਰਣਨ ਪ੍ਰਦਾਨ ਕੀਤਾ, ਅਤੇ ਵੱਖ-ਵੱਖ ਕਿਰਦਾਰਾਂ ਲਈ ਆਵਾਜ਼ ਕਲਾਕਾਰਾਂ ਨੂੰ ਗੁਮਨਾਮ ਰੱਖਿਆ ਗਿਆ ਸੀ।
ਮੱੱਸਾ ਰੰਘੜ, ਦਾ ਅਸਲੀ ਨਾਂ ਮੀਰ ਮਸਾਲ ਉਲਦੀਨ ਸੀ ਅੰੰਮ੍ਰਿਤਸਰ ਤੋਂ ੮ ਕਿ.ਮੀ ਦੱਖਣ ਵੱਲ ਮੰੰਡਿਆਲਾ ਪਿੰਡ ਦਾ ਨਿਵਾਸੀ ਸੀ। ਇਹ ਜਾਤ ਪੱਖੋਂ ਰਾਜਪੂਤ ਸੀ ਜਿਸ ਇਸਲਾਮ ਸਵੀਕਾਰ ਕਰ ਲਿਆ ਸੀ। ਇਸਦੇ ਚਿਹਰੇ ਉੱਤੇ ਇੱਕ ਮੱਸਾ ਸੀ ਅਤੇ ਇਸਦੀ ਜਾਤੀ ਰੰਘੜ ਸੀ, ਅਤੇ ਲੋਕ ਇਸਨੂੰ ਇਸਦੇ ਅਸਲੀ ਨਾਮ ਵਲੋਂ ਨਹੀਂ ਪੁਕਾਰ ਕੇ ਉਪ ਨਾਮ ਵਲੋਂ ਬੁਲਾਉਂਦੇ ਸਨ– ਚੌਧਰੀ ‘ਮੱਸਾ ਰੰਘੜ’। ੧੭੪੦ ਵਿੱਚ ਲਾਹੌਰ ਦੇ ਸੂਬੇਦਾਰ ਜ਼ਕਰੀਆ ਖ਼ਾਨ ਨੇੇ ਕਾਜ਼ੀ ਅਬਦੁਲ ਰਹਿਮਾਨ ਦੇ ਮਾਰੇੇ ਜਾਣ ਤੋਂ ਬਾਅਦ ਅੰਮ੍ਰਿਤਸਰ ਦਾ ਕੋਤਵਾਲ ਨਿਯੁਕਤ ਕੀਤਾ ਸੀ। ਇਸਨੇੇ ਸਿੱੱਖਾਂ ਦੇ ਧਾਰਮਿਕ ਅਸਥਾਨ ਸ਼੍ਰੀ ਹਰਿਮੰਦਰ ਸਾਹਿਬ ਉੱੱਤੇ ਕਬਜ਼ਾ ਕਰ ਲਿਆ ਅਤੇ ਉੱਥੇ ਵੇਸਵਾ ਦਾ ਨਾਚ ਦੇਖਦਾ, ਸ਼ਰਾਬ ਅਤੇ ਤੰਬਾਕੂ ਪੀਦਾਂ ਸੀ। ਜਿਸ ਕਾਰਨ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ ਅਤੇ ਸਿੱਖਾਂ ਵਿੱਚ ਗੁੱਸੇ ਦੀ ਲਹਿਰ ਦੌੜ ਗਈ।ਇਸੇ ਦੌਰਾਨ ਅੰਮ੍ਰਿਤਸਰ ਤੋਂ ਭਾਈ ਬਲਾਕਾ ਸਿੰਘ ਇਹ ਖਬਰ ਲੈ ਕੇ ਪੰਜਾਬ ਦੇ ਵੱਖ ਵੱਖ ਹਿੱਸਿਆਂ ਵਿੱਚ ਪ੍ਰਚਾਰਦਾ ਹੋਇਆ ਰਾਜਸਥਾਨ ਦੇ ਬੀਕਾਨੇਰ (ਹੁਣ ਬੁੱਢਾ ਜੌਹੜ) ਪਹੁੰਚਿਆ। ਜਿੱਥੇ ਉਸਨੇ ਸਿੱਖਾਂ ਨੂੰ ਇਹ ਖਬਰ ਦੁਖੀ ਹਿਰਦੇ ਨਾਲ ਰੋਂਦਿਆਂ ਹੋਇਆਂ ਸੁਣਾਈ। ਇਹ ਸੁਣ ਕੇ ਜਿੱਥੇ ਨੌਜਵਾਨਾਂ ਦਾ ਖੂਨ ਉਬਾਲੇ ਖਾਣ ਲੱਗ ਪਿਆ ਉੱਥੇ ਹੀ ਮੱਸੇ ਰੰਘੜ ਦਾ ਸਿਰ ਲਾਹੁਣ ਲਈ ਵਿਉਂਤਬੰਦੀ ਵੀ ਕੀਤੀ ਜਾਣ ਲੱਗੀ ਜਿਸ ਤਹਿਤ ਸਿੱਖਾਂ ਦੇ ਉੱਥੋਂ ਦੇ ਆਗੂ ਸ੍ਰ. ਸ਼ਾਮ ਸਿੰਘ ਨੇ ਸਿੱਖਾਂ ਨੂੰ ਇਕੱਠੇ ਕਰਕੇ ਕਿਹਾ 'ਹੈ ਕੋਈ ਜੋ ਮੱਸੇ ਰੰਘੜ ਨੂੰ ਪਾਰ ਬੁਲਾ ਸਕੇ ਤੇ ਹਰਿਮੰਦਰ ਸਾਹਿਬ ਨੂੰ ਬਚਾ ਸਕੇ?
ਰੀਤੀ ਰਿਵਾਜ ਸ਼ਬਦ ਅੰਗਰੇਜੀ ਦੇ ਪਦ ritual ਦੇ ਪੰਜਾਬੀ ਅਨੁਵਾਦ ਵਜੋਂ ਵਰਤਿਆ ਗਿਆ ਹੈ। ਸਮਾਜ ਦੇ ਸਮਾਂ ਵਿਹਾ ਚੁੱਕੇ ਕਾਰਜ ਜਦੋਂ ਆਪਣੇ ਸਾਰਥਕ ਪ੍ਰਕਾਰਜ ਤੋਂ ਮੁਕਤ ਹੋ ਕੇ ਪ੍ਰਤੀਕ ਰੂਪ ਵਿੱਚ ਕੀਤੇ ਜਾਂਦੇ ਹਨ, ਤਾਂ ਉਹ ਰਸਮਾਂ ਅਖਵਾਉਂਦੇ ਹਨ। ਪੰਜਾਬ ਵਿੱਚ ਅਜਿਹੇ ਅਨੇਕਾ ਕਾਰਜ ਹਨ, ਜਿਨਾ ਦੀ ਪਹਿਲਾ ਕਦੀ ਮਹੱਤਤਾ ਸੀ, ਪਰ ਹੁਣ ਉਹ ਵੇਲਾ ਵਿਹਾ ਚੁਕੇ ਹਨ ਪਰ ਇਹ ਪ੍ਰਕਾਰਜ ਪ੍ਰਤੀਕ ਰੂਪ ਵਿੱਚ ਅੱਜ ਵੀ ਨਿਭਾਏ ਜਾਂਦੇ ਹਨ। ਜਿਸ ਤਰਾਂ ਉਹਨਾਂ ਦਾ ਵਾਸਤਵਿਕ ਅਮਲ ਹੋਇਆ ਕਰਦਾ ਸੀ। ਵਿਅਕਤੀ ਜੀਵਨ ਨਾਲ ਸਬੰਧਿਤ ਅਜਿਹਾ ਕੋਈ ਮੌਕਾ ਨਹੀਂ ਜਦੋਂ ਕੋਈ ਰਸਮ ਨਾ ਕੀਤੀ ਜਾਂਦੀ ਹੋਵੇ। ਵਿਅਕਤੀ ਜੀਵਨ ਦੀਆਂ ਤਿੰਨ ਅਵਸਥਾਵਾਂ ਪ੍ਰਮੁੱਖ ਮੰਨੀਆਂ ਜਾਂਦੀਆਂ ਹਨ। ਜਨਮ ਵਿਆਹ ਮੌਤ ਉਹਨਾਂ ਨਾਲ ਸਬੰਧਿਤ ਰਸਮਾਂ ਹੇਠ ਲਿਖੇ ਹਨ: -
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਭੰਗੜਾ ਪੰਜਾਬ ਦੇ ਦੋ ਮੁੱਖ ਅਤੇ ਉੱਘੇ ਲੋਕ ਨਾਚਾਂ ਵਿੱਚੋਂ ਇੱਕ ਹੈ; ਦੂਜਾ ਮੁੱਖ ਨਾਚ ਗਿੱਧਾ ਹੈ। ਭੰਗੜਾ ਗੱਭਰੂਆਂ ਦਾ ਨਾਚ ਹੈ ਜਦਕਿ ਗਿੱਧਾ ਮੁਟਿਆਰਾਂ ਦਾ। ਭੰਗੜਾ ਤਕਰੀਬਨ ਹਰ ਖ਼ੁਸ਼ੀ ਦੇ ਮੌਕੇ ’ਤੇ ਪਾਇਆ ਜਾਂ ਨੱਚਿਆ ਜਾਂਦਾ ਹੈ ਜਿੰਨ੍ਹਾਂ ਵਿੱਚ ਕਣਕ ਦੀ ਵਾਢੀ ਭਾਵ ਵਿਸਾਖੀ ਆਦਿ ਮੇਲੇ, ਵਿਆਹ, ਮੰਗਣੇ ਅਤੇ ਤਿਉਹਾਰ ਆਦਿ ਸ਼ਾਮਲ ਹਨ। ਇਹ ਲੋਕ-ਨਾਚ ਪੰਜਾਬ ਦੀ ਕਿਸਾਨੀ ਸੰਸਕ੍ਰਿਤੀ ਜਿੰਨਾ ਹੀ ਪ੍ਰਾਚੀਨ ਹੈ। ਲੋਕਧਾਰਾ ਵਿਗਿਆਨੀ ਸੋਹਿੰਦਰ ਸਿੰਘ ਵਣਜਾਰਾ ਬੇਦੀ ਦੇ ਸ਼ਬਦਾਂ ਵਿੱਚ "ਪਹਿਲਾਂ ਪਹਿਲਾਂ ਜਦੋਂ ਪੰਜਾਬੀਆਂ ਨੇ ਹਰੀਆਂ ਫਸਲਾਂ ਨੂੰ ਸੁਨਹਿਰੀ ਸਿੱਟੇ ਪੈਂਦੇ ਵੇਖੇ ਤਾਂ ਉਹਨਾਂ ਦਾ ਮਨ ਹੁਲਾਰੇ ਵਿੱਚ ਆ ਕੇ ਨੱਚ ਖਲੋਤਾ। ਲੰਮੀ ਘਾਲਣਾ ਤੇ ਕਰੜੀ ਮਿਹਨਤ ਨੂੰ ਸੁਨਹਿਰੀ ਫਲ ਲੱਗਿਆ ਵੇਖ, ਕਿਸ ਦਾ ਦਿਲ ਨਹੀਂ ਨੱਚ ਉਠਦਾ?
ਰਸ (ਸੰਸਕ੍ਰਿਤ: रस, ਸ਼ਬਦੀ ਅਰਥ 'ਰਸਾ' ਜਾਂ 'ਨਿਚੋੜ') ਕਿਸੇ ਕਲਾ-ਕ੍ਰਿਤ ਦੇ ਦੇਖਣ, ਸੁਣਨ ਅਤੇ ਅਧਿਅਨ ਦੇ ਪ੍ਰਭਾਵ ਵਜੋਂ ਜੋ ਸਰੂਰ ਵਾਲੀ ਮਾਨਸਿਕ ਸਥਿਤੀ ਪ੍ਰਾਪਤ ਹੁੰਦੀ ਹੈ, ਉਸੇ ਨੂੰ ਰਸ ਕਿਹਾ ਜਾਂਦਾ ਹੈ। ਰਸ ਨਾਲ ਜਿਸ ਭਾਵ (mood) ਦਾ ਅਨੁਭਵ ਹੁੰਦਾ ਹੈ ਉਹ ਰਸ ਦਾ ਸਥਾਈ ਭਾਵ ਹੁੰਦਾ ਹੈ। ਰਸ, ਛੰਦ ਅਤੇ ਅਲੰਕਾਰ ਕਾਵਿ-ਰਚਨਾ ਦੇ ਜ਼ਰੂਰੀ ਅੰਸ਼ ਹੁੰਦੇ ਹਨ। ਕਿਸੇ ਪ੍ਰਬੰਧਕਾਵਿ ਜਾਂ ਲੰਮੀ ਕਵਿਤਾ ਦੇ ਮਾਰਮਿਕ ਅਤੇ ਕਰੁਣਾਮਈ ਪ੍ਰਸੰਗਾਂ ਨੂੰ ਪੜ੍ਹ-ਸੁਣ ਕੇ ਜਾਂ ਕਿਸੇ ਛੋਟੀ-ਬੜੀ ਕਵਿਤਾ, ਸ਼ੇਅਰ ਆਦਿ ਦੀਆਂ ਭਾਵਪੂਰਨ ਅਤੇ ਸੋਹਣੀਆਂ ਪੰਗਤੀਆਂ ਨੂੰ ਗੁਣ-ਗੁਣਾਉਣ ਉੱਤੇ ਮਨ ਨੂੰ ਜੋ ਪ੍ਰਸੰਨਤਾ, ਸਕੂਨ ਜਾਂ ਸੁਖ ਮਿਲਦਾ ਹੈ, ਉਸ ਲਈ ਭਾਰਤੀ ਕਾਵਿਸ਼ਾਸਤਰ ਵਿਚ 'ਰਸ' ਸ਼ਬਦ ਦਾ ਪ੍ਰਯੋਗ ਹੁੰਦਾ ਆਇਆ ਹੈ ਅਤੇ ਅਜੇਹੇ ਰਸ-ਪ੍ਰਧਾਨ ਕਾਵਿ ਨੂੰ ਉੱਤਮ ਕਾਵਿ ਦਾ ਦਰਜਾ ਦਿੱਤਾ ਗਿਆ ਹੈ। ਰਸ ਦਾ ਅਰਥ ਹੁੰਦਾ ਹੈ - ਸਤ। ਕਲਾ ਤੋਂ ਜੋ ਖੁਸ਼ੀ ਮਿਲਦੀ ਹੈ ਉਹ ਹੀ ਕਲਾ ਦਾ ਰਸ ਹੁੰਦਾ ਹੈ। ਇਹ ਖੁਸ਼ੀ ਅਰਥਾਤ ਰਸ ਲੌਕਿਕ ਨਾ ਹੋਕੇ ਨਿਰਾਲੀ ਹੁੰਦੀ ਹੈ। ਰਸ ਕਵਿਤਾ ਦੀ ਆਤਮਾ ਹੈ। ਸੰਸਕ੍ਰਿਤ ਵਿੱਚ ਕਿਹਾ ਗਿਆ ਹੈ ‘ਰਸਾਤਮਕੰ ਵਾਕਿਅੰ ਕਾਵਿਅੰ’ ਅਰਥਾਤ ਰਸਯੁਕਤ ਵਾਕ ਹੀ ਕਾਵਿ ਹੈ। ਰਸ ਉਹ ਰੂਹਾਨੀ ਸ਼ਕਤੀ ਹੈ, ਜਿਸਦੇ ਕਾਰਨ ਇੰਦਰੀਆਂ ਆਪਣਾ ਕਾਰਜ ਕਰਦੀਆਂ ਹਨ, ਮਨ ਕਲਪਨਾ ਕਰਦਾ ਹੈ, ਸਪਨੇ ਦੀ ਸਿਮਰਤੀ ਰਹਿੰਦੀ ਹੈ। ਰਸ ਆਨੰਦ ਸਰੂਪ ਹੈ ਅਤੇ ਇਹੀ ਆਨੰਦ ਵਿਸ਼ਾਲ ਦਾ, ਵਿਰਾਟ ਦਾ ਅਨੁਭਵ ਵੀ ਹੈ। ਇਹੀ ਆਨੰਦ ਹੋਰ ਸਾਰੇ ਅਨੁਭਵਾਂ ਦਾ ਉਲੰਘਣ ਵੀ ਹੈ। ਆਦਮੀ ਇੰਦਰੀਆਂ ਉੱਪਰ ਸੰਜਮ ਕਰਦਾ ਹੈ, ਤਾਂ ਵਿਸ਼ਿਆਂ ਤੋਂ ਆਪਣੇ ਆਪ ਹਟ ਜਾਂਦਾ ਹੈ। ਪਰ ਉਨ੍ਹਾਂ ਵਿਸ਼ਿਆਂ ਦੇ ਪ੍ਰਤੀ ਲਗਾਉ ਨਹੀਂ ਛੁੱਟਦਾ। ਰਸ ਦਾ ਪ੍ਰਯੋਗ ਸਾਰ ਤੱਤ ਦੇ ਅਰਥ ਵਿੱਚ ਚਰਕ, ਸੁਸ਼ਰੁਤ ਵਿੱਚ ਮਿਲਦਾ ਹੈ। ਦੂਜੇ ਅਰਥਾਂ ਵਿੱਚ, ਅਨਿੱਖੜ ਤੱਤਾਂ ਦੇ ਰੂਪ ਵਿੱਚ ਮਿਲਦਾ ਹੈ। ਸਭ ਕੁੱਝ ਨਸ਼ਟ ਹੋ ਜਾਵੇ, ਵਿਅਰਥ ਹੋ ਜਾਵੇ ਪ੍ਰੰਤੂ ਜੋ ਭਾਵ ਰੂਪ ਅਤੇ ਵਸਤੂ ਰੂਪ ਵਿੱਚ ਕਾਇਮ ਰਹੇ, ਉਹੀ ਰਸ ਹੈ। ਰਸ ਦੇ ਰੂਪ ਵਿੱਚ ਜਿਸਦੀ ਪ੍ਰਾਪਤੀ ਹੁੰਦੀ ਹੈ, ਉਹ ਭਾਵ ਹੀ ਹੈ। ਭਾਵ ਜਦੋਂ ਰਸ ਬਣ ਜਾਂਦਾ ਹੈ, ਤਾਂ ਭਾਵ ਨਹੀਂ ਰਹਿੰਦਾ। ਕੇਵਲ ਰਸ ਰਹਿ ਜਾਂਦਾ ਹੈ। ਉਸ ਦੀ ਆਤਮਾ ਆਪਣਾ ਰੂਪਾਂਤਰ ਕਰ ਲੈਂਦੀ ਹੈ। ਅਨੂਪਮ ਰਸ ਦੀ ਉਤਪੱਤੀ ਹੈ। ਨਾਟ ਦੀ ਪ੍ਰਸਤੁਤੀ ਵਿੱਚ ਸਭ ਕੁੱਝ ਪਹਿਲਾਂ ਤੋਂ ਹੀ ਮਿਲਿਆ ਹੁੰਦਾ ਹੈ, ਗਿਆਤ ਹੁੰਦਾ ਹੈ, ਸੁਣਿਆ ਹੋਇਆ ਜਾਂ ਵੇਖਿਆ ਹੋਇਆ ਹੁੰਦਾ ਹੈ। ਇਸ ਦੇ ਬਾਵਜੂਦ ਕੁੱਝ ਅਨੂਪਮ ਮਹਿਸੂਸ ਹੁੰਦਾ ਹੈ। ਉਹ ਅਨੁਭਵ ਦੂਜੇ ਅਨੁਭਵਾਂ ਨੂੰ ਪਿੱਛੇ ਛੱਡ ਦਿੰਦਾ ਹੈ। ਇਕੱਲਿਆਂ ਹੀ ਅਰਸੀ ਮੰਡਲਾਂ ਵਿੱਚ ਪਹੁੰਚਾ ਦਿੰਦਾ ਹੈ। ਰਸ ਦਾ ਇਹ ਖੁਮਾਰ ਅਪਾਰ ਅਤੇ ਅਕਹਿ ਹੁੰਦਾ ਹੈ।
ਸੰਗਰੂਰ ਪੰਜਾਬ ਦਾ ਇੱਕ ਇਤਿਹਾਸਕ ਸ਼ਹਿਰ ਹੈ ਅਤੇ ਇਹ ਮਾਲਵਾ ਖੇਤਰ ਵਿੱਚ ਪੈਂਦਾ ਹੈ। ਸੰਗਰੂਰ ਪੁਰਾਣੇ ਸਮੇਂ ਭਾਵ ਅੰਗਰੇਜ਼ਾਂ ਦੇ ਸਮੇਂ ਦੌਰਾਨ ਜੀਂਦ ਰਿਆਸਤ ਦੀ ਰਾਜਧਾਨੀ ਹੋਇਆ ਕਰਦਾ ਸੀ। ਇਹ ਸ਼ਹਿਰ ਪੁਰਾਤਨ ਵਿਰਾਸਤ ਜੋਕਿ ਅਜੋਕੇ ਸਮਾਜ ਲਈ ਧਰਮ ਨਿਰਪੱਖਤਾ ਦਾ ਸਬੂਤ ਹੈ ਕਿਉਂਕਿ ਜੇਕਰ ਅਸੀਂ ਇਸ ਸ਼ਹਿਰ ਦੀ ਪੁਰਾਤਨ ਵਿਰਾਸਤ ਤੇ ਪੰਛੀ ਝਾਤ ਮਾਰੀਏ ਤਾਂ ਹਿੰਦੁਸਤਾਨ ਦੇ ਅੱਡ ਅੱਡ ਧਰਮਾਂ ਦੇ ਸੁਮੇਲ ਦਾ ਇੱਕ ਵਿਲੱਖਣ ਸਬੂਤ ਦਰਸਾਉਂਦੀ ਹੈ। ਇਹ ਸ਼ਹਿਰ ਬਹੁਤ ਵਿਕਾਸ ਕਰ ਰਿਹਾ ਹੈ।
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਦੇਸ਼ਾਂ ਦੀ ਸੂਚੀ ISO 3166-1 AD ਅੰਡੋਰਾ AE ਯਨਾਈਟਿਡ ਅਰਬ ਇਮੀਰਾਤ AF ਅਫ਼ਗ਼ਾਨਿਸਤਾਨ AG ਐਂਟੀਗੁਆ ਐਂਡ ਬਾਰਬੈਡੋਸ AI ਐਂਗੁਇਲਾ AL ਅਲਬਾਨੀਆ AM ਅਰਮੀਨੀਆ AN ਨੈਦਰਲੈਂਡਜ਼ ਐਂਟਿਲੇਸ AO ਅੰਗੋਲਾ AQ ਅੰਟਾਰਟਿਕਾ AR ਅਰਜਨਟੀਨਾ AS ਅਮੈਰੀਕਨ ਸਮੋਆ AT ਆਸਟਰੀਆ AU ਆਸਟਰੇਲੀਆ AW ਅਰੂਬਾ AZ ਅਜ਼ਰਬਾਈਜਾਨ BA ਬੋਸਨੀਆ ਐਂਡ ਹਰਜ਼ੇਗੋਵਿਨਾ BB ਬਾਰਬੈਡੋਸ BD ਬੰਗਲਾਦੇਸ਼ BE ਬੈਲਜੀਅਮ BF ਬੁਰਕੀਨਾ ਫਾਸੋ BG ਬੁਲਗਾਰੀਆ BH ਬਹਿਰੀਨ BI ਬੁਰੁੰਡੀ BJ ਬੇਨਿਨ BM ਬਰਮੂਡਾ BN ਬਰੂਨਈ BO ਬੋਲਿਵੀਆ BR ਬਰਾਜ਼ੀਲ BS ਬਹਾਮਾਸ BT ਭੂਟਾਨ BV ਬੌਵੇਟ ਆਈਲੈਂਡ BW ਬੋਟਸਵਾਨਾ BY ਬੇਲਾਰੂਸ BZ ਬੇਲੀਜ਼ CA ਕੈਨੇਡਾ CC ਕੋਕੋਸ (ਕੀਲਿੰਗ) ਆਈਲੈਂਡਸ CF ਸੈਂਟਰਲ ਅਫਰੀਕਨ ਰਿਪਬਲਿਕ CG ਕੋਂਗੋ CI ਆਇਵਰੀ ਕੋਸਟ CK ਕੁੱਕ ਆਈਲੈਂਡਸ CL ਚਿੱਲੀ CM ਕੈਮੇਰੂਨ CN ਚਾਈਨਾ CO ਕੋਲੰਬੀਆ CR ਕੋਸਟਾ ਰੀਕਾ CU ਕਿਓੂਬਾ CV ਕੇਪ ਵੇਰਦੇ CX ਕ੍ਰਿਸਮਸ ਆਈਲੈਂਡ CY ਸਾਈਪਰਸ CZ ਚੈਕੀਆ DE ਜਰਮਨੀ DJ ਜਿਬੌਟੀ DK ਡੈਨਮਾਰਕ DM ਡੋਮਨੀਕਿਆ DO ਡੋਮਨੀਕਿਅਨ ਰਿਪਬਲਿਕ DZ ਅਲਜੀਰਿਆ EC ਇਕੁਆਡੋਰ EE ਇਸਟੋਨੀਆ EG ਇਜਿਪਟ EH ਵੈਸਟਰਨ ਸਹਾਰਾ ER ਇਰੀਟਰਿਆ ES ਸਪੇਨ ET ਇਥੋਪੀਆ FI ਫਿਨਲੈਂਡ FJ ਫਿਜ਼ੀ FK ਫਾਲਕਲੈਂਡ ਆਈਲੈਂਡਜ਼ (ਮਾਲਵੀਨਸ) FM ਮਾਈਕਰਨੇਸ਼ੀਆ FO ਫਰੋਏ ਆਈਲੈਂਡਜ਼ FR ਫਰਾਂਸ GA ਗੈਬੋਨ GB ਗ੍ਰੇਟ ਬ੍ਰਿਟੇਨ GD ਗ੍ਰੇਨਾਡਾ GE ਜੋਰਜੀਆ GF ਫ੍ਰੈਂਚ ਗੁਆਇਨਾ GG ਗੁਇਰਨਸੇ GH ਘਾਨਾ GI ਜਿਬਰਾਲਟਰ GL ਗਰੀਨਲੈਂਡ GM ਗੈਂਬੀਆ GN ਗਿਨੀਆ GP ਗੁਆਡੇਲੋਪ GQ ਇਕੁਟੋਰੀਅਲ ਗਿਨੀ GR ਗਰੀਸ GS ਸਾਊਥ ਜੋਰਜੀਆ ਐਂਡ ਸਾਊਥ ਸੈਂਡਵਿਚ ਆਈਲੈਂਡਜ਼ GT ਗੁਆਟੇਮਾਲਾ GU ਗੁਆਮ GW ਗਿਨੀ-ਬਿਸਾਉ GY ਗਾਇਆਨਾ HK ਹਾਂਗਕਾਂਗ HM ਹਰਡ ਐਂਡ ਮੈਂਕਡੋਨਲਡ ਆਈਲੈਂਡਜ਼ HN ਹਾਂਡੂਰਸ HR ਕਰੋਏਸ਼ੀਆ HT ਹੇਟੀ HU ਹੰਗਰੀ CH ਸਵਿਟਜ਼ਰਲੈਂਡ ID ਇੰਡੋਨੇਸ਼ੀਆ IE ਆਇਰਲੈਂਡ IL ਇਜ਼ਰਾਈਲ IM ਆਇਲ ਆਫ ਮੈਨ IN ਇੰਡੀਆ IO ਬ੍ਰਿਟਿਸ਼ ਇੰਡੀਅਨ ਉਸ਼ਨ ਟੈਰੀਟੋਰੀ IQ ਇਰਾਕ IR ਇਰਾਨ IS ਆਈਸਲੈਂਡ IT ਇਟਲੀ JE ਜਰਸੀ JM ਜਮਾਇਕਾ JO ਜਾਰਡਨ JP ਜਪਾਨ KE ਕੀਨੀਆ KG ਕਿਰਗਜ਼ਸਤਾਨ KH ਕੰਬੋਡੀਆ KI ਕਿਰੀਬਤੀ KM ਕੋਮੋਰਸ KN ਸੈਂਟ ਕਿਟਸ ਐਂਡ ਨੇਵਿਸ KO ਕੋਸੋਵੋ KP ਨਾਰਥ ਕੋਰੀਆ KR ਸਾਊੇਥ ਕੋਰੀਆ KW ਕੁਵੈਤ KY ਕੇਮੈਨ ਆਈਲੈਂਡਜ਼ KZ ਕਜਾਖਿਸਤਾਨ LA ਲਾਉਸ LB ਲੈਬਾਨਨ LC ਸੈਂਟ ਲੂਸੀਆ LI ਲਿੰਕਨਸਟਆਈਨ LK ਸ੍ਰੀ ਲੰਕਾ LR ਲਿਬੇਰੀਆ LS ਲੇਸੋਥੋ LT ਲਿਥੂਆਨੀਆ LU ਲਕਸਮਬਰਗ LV ਲਾਤਵੀਆ LY ਲਿਬੀਆ MA ਮੋਰੱਕੋ MC ਮੋਨਾਕੋ MD ਮੋਲਦੋਵਾ ME ਮੋਂਟੇਨੇਗਰੋ MG ਮੈਡਾਗਾਸਕਰ MH ਮਾਰਸ਼ਲ ਆਈਲੈਂਡਜ਼ MK ਮੈਕੇਡੋਨੀਆ ML ਮਾਲੀ MM ਮਿਆਂਮਾਰ (ਬਰਮਾ) MN ਮੰਗੋਲੀਆ MO ਮਕਾਉ MP ਨਾਰਦਰਨ ਮਰੀਆਨਾ ਆਈਲੈਂਡਜ਼ MQ ਮਾਰਟੀਨੀਕ MR ਮਾਉਰੀਟੈਨੀਆ MS ਮੋਂਟਸੇਰਾਤ MT ਮਾਲਟਾ MU ਮਾਰਿਸ਼ਸ MV ਮਾਲਦੀਵਜ਼ MW ਮੈਲਵੀ MX ਮੈਕਸੀਕੋ MY ਮਲੇਸ਼ੀਆ MZ ਮੋਜ਼ਮਬੀਕ NA ਨਮੀਬੀਆ NC ਨਿਊ ਕੈਲੇਡੋਨੀਆ NE ਨਾਈਜ਼ਰ NF ਨੋਰਫੋਲਕ ਆਈਲੈਂਡ NG ਨਾਈਜੀਰੀਆ NI ਨਿਕਾਰਾਗੁਆ NL ਨੀਦਰਲੈਂਡਜ਼ NO ਨਾਰਵੇ NP ਨੇਪਾਲ NR ਨਾਉਰੂ NU ਨਿੇਉਈ NZ ਨਿਊਜ਼ੀਲੈਂਡ OM ਉਮਾਨ PA ਪਾਨਾਮਾ PE ਪੇਰੂ PF ਫ੍ਰੈਂਚ ਪੋਲੀਨੇਸ਼ੀਆ PG ਪਾਪੂਆ ਨਿਊ PH ਫਿਲਿਪੀਨਜ਼ PK ਪਾਕਿਸਤਾਨ PL ਪੋਲੈਂਡ PM ਸੈਂਟ ਪੀਅਰੇ ਐਂਡ ਮਿਕੇਲਨ PN ਪਿਟਕੇਰਨ ਆਈਲੈਂਡਜ਼ PR ਪੁਅਰਟੋਰੀਕੋ PT ਪੁਰਤਗਾਲ PW ਪਲਾਉ PY ਪੈਰਾਗੁਏ QA ਕਤਰ RE ਰੀਯੂਨੀਅਨ RO ਰੋਮਾਨੀਆ RS ਸਰਬੀਆ RU ਰੂਸ RW ਰਵਾਂਡਾ SA ਸਾਊਦੀ ਅਰੇਬੀਆ SB ਸੋਲੋਮਨ ਆਈਲੈਂਡਜ਼ SC ਸੇਸ਼ੇਲਜ਼ SD ਸੂਡਾਨ SE ਸਵੀਡਨ SG ਸਿੰਗਾਪੁਰ SH ਸੈਂਟ ਹੇਲਾਨਾ SI ਸਲੋਵੇਨੀਆ SJ ਸਵਾਲਬਰਡ (ਸਵਾਲਬਰਡ ਐਂਡ ਜੈਨ ਮੇਯਨ) SK ਸਲੋਵਾਕੀਆ SL ਸੀਆਰਾ ਲਿਉਨ SM ਸੈਨ ਮਰੀਨੋ SN ਸੇਨੇਗਲ SO ਸੋਮਾਲੀਆ SR ਸੁਰੀਨੇਮ ST ਸਾਉ ਟੋਮ ਐਂਡ ਪਰਿੰਸੀਪੇ SV ਸਲਵਾਡੋਰ SY ਸਿਰੀਆ SZ ਸਵਾਜ਼ੀਲੈਂਡ TB ਤਿਬੱਤ TC ਤੁਰਕਸ ਐਂਡ ਕੇਕੋਸ ਆਈਲੈਂਡਜ਼ TD ਚਾਡ TF ਫ੍ਰੈਂਚ ਸਾਊਦਰਨ ਟੈਰੀਟੋਰੀਜ਼ TG ਟੋਗੋ TH ਥਾਈਲੈਂਡ TJ ਤਜਾਕਿਸਤਾਨ TK ਟੋਕੇਲਾਉ TL ਈਸਟ ਤਿਮੋਰ TM ਤੁਰਕਮੇਨਿਸਤਾਨ TN ਟਿਊਨੀਸ਼ੀਆ TO ਟੋਂਗਾ TR ਤੁਰਕੀ TT ਟ੍ਰਿਨੀਡਾਡ ਐਂਡ ਟੋਬਾਗੋ TV ਟੁਵਾਲੁ TW ਤੇਈਵਾਨ TZ ਤਨਜ਼ਾਨੀਆ UA ਯੂਕਰੇਨ UG ਯੂਗਾਂਡਾ UM ਯੂ.ਐਸ.
ਸ਼ਾਹ ਮੁਹੰਮਦ (1780-1862) ਮਹਾਰਾਜਾ ਰਣਜੀਤ ਸਿੰਘ ਦੇ ਵੇਲੇ ਪੰਜਾਬੀ ਦਾ ਸ਼ਾਇਰ ਸੀ। ਜੰਗਨਾਮਾ ਵਿੱਚ ਉਸਨੇ ਮਹਾਰਾਜਾ ਰਣਜੀਤ ਸਿੰਘ ਦੀ ਮੌਤ ਤੋਂ ਬਾਅਦ ਪਹਿਲੀ ਅੰਗਰੇਜ਼-ਸਿੱਖ ਲੜਾਈ ਦੀ ਕਹਾਣੀ ਬਿਆਨ ਕੀਤੀ ਹੈ। ਜਿਸ ਨੂੰ ਜੰਗਨਾਮਾ ਸਿੰਘਾਂ ਅਤੇ ਫਿਰਨਗੀਆਂ ਦਾ , ਦੇ ਨਾਮ ਨਾਲ ਜਾਣਿਆ ਜਾਂਦਾ ਹੈ। ਸ਼ਾਹ ਮੁਹੰਮਦ ਦੂਰ-ਦ੍ਰਿਸ਼ਟੀ ਵਾਲਾ ਕਵੀ ਸੀ ਜੋ ਆਉਣ ਵਾਲੀਆਂ ਘਟਨਾਵਾਂ ਦੇ ਅਕਸ ਨੂੰ ਵੇਖ ਸਕਦਾ ਸੀ। ਉਸ ਦੇ ਅੰਦਾਜੇ ਤਜਰਬਿਆਂ ਅਤੇ ਤੱਥਾਂ ’ਤੇ ਆਧਾਰਤ ਸਨ।ਸ਼ਾਹ ਮੁਹੰਮਦ ਦਾ ਜਨਮ 1780 ਨੂੰ ਜ਼ਿਲ੍ਹਾ ਅੰਮ੍ਰਿਤਸਰ ਦੇ ਇੱਕ ਪਿੰਡ ਵਡਾਲਾ ਵੀਰਮ ਵਿੱਚ ਹੋਇਆ। ਉਹ ਮਹਾਰਾਜਾ ਰਣਜੀਤ ਸਿੰਘ ਨੂੰ ਪਸੰਦ ਕਰਦਾ ਸੀ ਕਿਉਂ ਜੇ ਉਸਨੇ ਪੰਜਾਬ ਨੂੰ ਦੁੱਖਾਂ ਦੀ ਥਾਂ ਤੋਂ ਜੰਨਤ ਵਿੱਚ ਪਲਟ ਦਿੱਤਾ ਸੀ। ਓਹਨਾਂ ਦਾ ਸਬੰਧ ਕਿੱਸਾ ਕਾਵਿ ਨਾਲ ਹੈ।
ਸਾਹਿਬਜ਼ਾਦਾ ਅਜੀਤ ਸਿੰਘ (11 ਫਰਵਰੀ 1687 – 23 ਦਸੰਬਰ 1704), ਜਿਨ੍ਹਾ ਨੂੰ ਅਜੀਤ ਸਿੰਘ ਅਤੇ ਬਾਬਾ ਅਜੀਤ ਸਿੰਘ ਵੀ ਕਿਹਾ ਜਾਂਦਾ ਹੈ, ਗੁਰੂ ਗੋਬਿੰਦ ਸਿੰਘ ਜੀ ਦੇ ਸਭ ਤੋਂ ਵੱਡੇ ਪੁੱਤਰ ਅਤੇ ਮਾਤਾ ਸੁੰਦਰੀ ਦੇ ਪੁੱਤਰ ਸਨ। ਉਨ੍ਹਾਂ ਦੇ ਛੋਟੇ ਭਰਾ ਜੁਝਾਰ ਸਿੰਘ, ਜ਼ੋਰਾਵਰ ਸਿੰਘ ਅਤੇ ਫ਼ਤਿਹ ਸਿੰਘ ਸਨ, ਪਰ ਉਨ੍ਹਾਂ ਦਾ ਜਨਮ ਮਾਤਾ ਜੀਤੋ ਦੀ ਕੁੱਖੋਂ ਹੋਇਆ ਸੀ। ਉਹ ਚਮਕੌਰ ਦੀ ਦੂਜੀ ਜੰਗ ਵਿੱਚ ਆਪਣੇ ਭਰਾ ਜੁਝਾਰ ਸਿੰਘ ਸਮੇਤ ਸ਼ਹਾਦਤ ਪ੍ਰਾਪਤ ਕੀਤੀ ਸੀ। ਉਨ੍ਹਾਂ ਦੇ ਹੋਰ ਦੋ ਭਰਾ ਜ਼ੋਰਾਵਰ ਸਿੰਘ ਅਤੇ ਫ਼ਤਹਿ ਸਿੰਘ, ਕ੍ਰਮਵਾਰ ਨੌਂ ਅਤੇ ਸੱਤ ਸਾਲ ਦੇ ਸਨ, ਨੂੰ ਸਰਹਿੰਦ - ਫ਼ਤਿਹਗੜ੍ਹ ਦੇ ਸੂਬੇਦਾਰ ਵਜ਼ੀਰ ਖ਼ਾਨ ਦੇ ਹੁਕਮ 'ਤੇ ਫ਼ਤਹਿਗੜ੍ਹ ਸਾਹਿਬ ਵਿਖੇ ਜਿੰਦਾ ਚਿਣਵਾ ਦਿੱਤਾ ਸੀ। ਇਹਨਾਂ ਦੀ ਸਿਖਲਾਈ-ਪੜ੍ਹਾਈ ਗੁਰੂ ਸਾਹਿਬ ਜੀ ਦੀ ਨਿਗਰਾਨੀ ਵਿੱਚ ਹੋਈ। ਘੋੜ ਸਵਾਰੀ, ਸ਼ਸਤਰ-ਵਿੱਦਿਆ, ਤੀਰ-ਅੰਦਾਜ਼ੀ ਵਿੱਚ ਸਾਹਿਬਜ਼ਾਦਿਆਂ ਨੂੰ ਨਿਪੁੰਨ ਕਰ ਦਿੱਤਾ ਗਿਆ ਸੀ।
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।ਪ੍ਰਦੂਸ਼ਣ ਦੀਆਂ ਮੁੱਖ ਕਿਸਮਾਂ ਵਿੱਚ ਸ਼ਾਮਲ ਹਨ:
ਭਾਈ ਗੁਰਦਾਸ (1551 – 25 ਅਗਸਤ 1636) ਦਾ ਜਨਮ ਪੰਜਾਬ ਦੇ ਪਿੰਡ ਗੋਇੰਦਵਾਲ ਸਾਹਿਬ ਵਿਖੇ ਪਿਤਾ ਸ੍ਰੀ ਭਾਈ ਦਾਤਾਰ ਚੰਦ ਭੱਲਾ ਅਤੇ ਮਾਤਾ ਜੀਵਾਨੀ ਦੇ ਗ੍ਰਹਿ ਵਿਖੇ ਹੋਇਆ। ਆਪ ਜਦੋਂ ਸਿਰਫ 3 ਸਾਲ ਦੇ ਸਨ ਤਾਂ ਆਪ ਦੇ ਮਾਤਾ ਜੀ ਦਾ ਦਿਹਾਂਤ ਹੋ ਗਿਆ। ਆਪ ਇੱਕ ਪੰਜਾਬੀ ਸਿੱਖ ਲੇਖਕ, ਇਤਿਹਾਸਕਾਰ ਅਤੇ ਪ੍ਰਚਾਰਕ ਸਨ। ਆਪ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਸਲੀ ਲਿਖਾਰੀ ਸਨ ਅਤੇ ਆਪ ਨੇ ਚਾਰ ਸਿੱਖ ਗੁਰੂਆਂ ਦਾ ਸਾਥ ਨਿਭਾਇਆ।
ਤਖ਼ਤ (ਸ਼ਾਹਮੁਖੀ: تخت; ਫ਼ਾਰਸੀ: تخت) ਸਿੱਖੀ ਦੇ ਸ਼੍ਰੋਮਣੀ ਅਦਾਰੇ ਹਨ। ਤਖ਼ਤ ਦਾ ਮਤਲਬ ਹੈ ਕੀ ਉਹ ਅਦਾਰਾ ਜੋ ਸਿੱਖੀ ਅਤੇ ਸਿੱਖਾਂ ਦੇ ਆਂਤਰਿਕ ਮਸਲਿਆਂ ਦੀ ਕੌਮਾਂਤਰੀ ਅਤੇ ਕੌਮੀ ਪਧਰ ਤੇ ਅਗਵਾਈ ਕਰਨ ਦੀ ਸਮਰਥਾ ਰੱਖਦਾ ਹੈ।ਪੰਜ ਤਖਤਾਂ 'ਚੋਂ ਤਿੰਨ ਤਖ਼ਤ ਸਾਹਿਬ, ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਪੰਜਾਬ ਵਿੱਚ ਸਥਾਪਿਤ ਹਨ। ਦੋ ਤਖ਼ਤ ਸਾਹਿਬ, ਤਖ਼ਤ ਸ੍ਰੀ ਹਜੂਰ ਸਾਹਿਬ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਪੰਜਾਬ ਤੋਂ ਬਾਹਰ ਸਥਾਪਿਤ ਹਨ। ਅਸਲ ਵਿੱਚ ਉਹਨਾਂ ਗੁਰਦਵਾਰਿਆਂ ਨੂੰ ਹੀ ਤਖ਼ਤ ਮੰਨਿਆ ਗਿਆ ਹੈ ਜਿਥੋਂ ਕਦੇ ਵੀ ਕਿਸੇ ਗੁਰੂ ਸਾਹਿਬ ਨੇ ਹੁਕਮਨਾਮਾ ਜਾਰੀ ਕੀਤਾ ਹੋਵੇ। ਸਭ ਤਖਤਾਂ ਦੀ ਆਪੋ ਆਪਣੀ ਪ੍ਰਚਲਤ ਮੋਹਰ ਹੈ, ਜਿਸਨਾਲ ਉਹ ਆਪਣੇ ਹੁਕਮਨਾਮੇ ਲਾਗੂ ਕਰਨ ਲਈ ਪ੍ਰਮਾਣਿਤ ਕਰਦੇ ਹਨ।
ਫ਼ਰੀਦਉਦਦੀਨ ਮਸੂਦ ਗੰਜਸ਼ਕਰ (ਅੰ. 4 ਅਪਰੈਲ 1173 – 7 ਮਈ 1266), ਆਮ ਤੌਰ 'ਤੇ ਬਾਬਾ ਫ਼ਰੀਦ ਜਾਂ ਸ਼ੇਖ ਫ਼ਰੀਦ ਵਜੋਂ ਜਾਣਿਆ ਜਾਂਦਾ ਹੈ, 13ਵੀਂ ਸਦੀ ਦਾ ਇੱਕ ਪੰਜਾਬੀ ਮੁਸਲਿਮ ਪ੍ਰਚਾਰਕ, ਕਵੀ ਅਤੇ ਰਹੱਸਵਾਦੀ ਸੀ, ਜੋ ਮੱਧ ਯੁੱਗ ਅਤੇ ਇਸਲਾਮੀ ਸੁਨਹਿਰੀ ਯੁੱਗ ਦੇ ਸਭ ਤੋਂ ਸਤਿਕਾਰਤ ਅਤੇ ਸਤਿਕਾਰਤ ਮੁਸਲਮਾਨ ਰਹੱਸਵਾਦੀਆਂ ਵਿੱਚੋਂ ਇੱਕ ਰਿਹਾ ਹੈ। ਉਹ ਪੰਜਾਬੀ ਮੁਸਲਮਾਨਾਂ, ਹਿੰਦੂਆਂ ਅਤੇ ਸਿੱਖਾਂ ਦੁਆਰਾ ਸਤਿਕਾਰਿਆ ਜਾਂਦਾ ਹੈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਪ੍ਰਗਟ ਤੇ ਸਦੀਵੀ ਕਾਲ ਲਈ ਗੁਰੂ ਹਨ । ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ ਅਕਤੂਬਰ 1708 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਸੂਫ਼ੀਵਾਦ ਇਸਲਾਮੀ ਗਿਆਨ ਦੀ ਰੌਸ਼ਨੀ ਤੇ ਇਸਦੀ ਇਤਿਹਾਸਕ ਅਸਲ ਵਿਚੋਂ ਹੀ ਪੈਦਾ ਹੋਈ ਇੱਕ ਰਹੱਸਵਾਦੀ ਲਹਿਰ ਹੈ ਜਿਸ ਨੇ ਹਮੇਸ਼ਾ ਕੁਰਾਨੀ ਫ਼ਲਸਫ਼ੇ ਦੀ ਰੂਹਾਨੀਅਤ ਤੋਂ ਵੀ ਪ੍ਰੇਰਨਾ ਲੈ ਕੇ ਸਮਾਜ ਨੂੰ ਸਹੀ ਰਾਹ ਦਿਖਾਉਣ ਦਾ ਬੀੜਾ ਚੁੱਕਿਆ। ਸੂਫ਼ੀਵਾਦ ਦੇ ਇਤਿਹਾਸਕ ਵਿਕਾਸ ਵਿੱਚ ਸੂਫ਼ੀ ਸਿਲਸਿਲੇ ਜਾਂ ਸੰਪਰਦਾਵਾਂ ਦੀ ਆਮਦ ਕੇਵਲ ਸੂਫ਼ੀਵਾਦ ਦੇ ਦੁਨੀਆ ਭਰ ਵਿੱਚ ਫੈਲਣ ਦਾ ਹੀ ਕਾਰਨ ਨਹੀਂ ਬਣੀ, ਸਗੋਂ ਇਸਲਾਮ ਦੇ ਪਾਸਾਰ ਤੇ ਪ੍ਰਚਾਰ ਦੀ ਵੀ ਬੁਨਿਆਦ ਬਣੀ। ਇਸਲਾਮੀ ਇਤਿਹਾਸ ਗਵਾਹ ਹੈ ਕਿ ਮੁੱਢਲੇ ਮੁਸਲਮਾਨ ਫ਼ਕੀਰਾਂ ਅਤੇ ਸੂਫ਼ੀਆਂ ਵਿੱਚ ਕੋਈ ਭਿੰਨਤਾ ਨਹੀਂ ਸੀ। ਇਹ ਸਾਰੇ ਲੋਕ ਰਹੱਸਵਾਦੀ ਰੁੱਚੀਆਂ ਦੇ ਧਾਰਨੀ ਹੋਣ ਕਾਰਨ ਦੁਨਿਆਵੀ ਮਸਲਿਆਂ ਤੋਂ ਦੂਰ ਰਹਿੰਦੇ ਸਨ। ਆਪਣੀ ਆਤਮਿਕ ਪ੍ਰਗਤੀ ਲਈ ਸਾਧਨਾ ਵਿੱਚ ਰੁੱਝੇ ਹੋਏ ਇਹ ਸੂਫ਼਼ੀ ਆਮ ਲੋਕਾਂ ਲਈ ਵੀ ਪ੍ਰੇਰਨਾਂ-ਸਰੋਤ ਸਨ। ਇਹੀ ਕਾਰਨ ਸੀ ਕਿ ਸਮੇਂ-ਸਮੇਂ ਰਾਜਨੀਤਕ ਸ਼ਕਤੀਆਂ ਇਨ੍ਹਾਂ ਨੂੰ ਇਸਲਾਮ ਦੇ ਪ੍ਰਚਾਰਕ ਸਮਝ ਦੇ ਆਪਣਾ ਸਮਰੱਥਣ ਤੇ ਸਤਿਕਾਰ ਦਿੰਦੀਆਂ ਰਹੀਆਂ। ਇਹਨਾਂ ਮੁੱਢਲੇ ਸੂਫ਼ੀਆਂ ਨੇ ਅਕਸਰ ਧਾਰਮਿਕ ਯਾਤਰਾਵਾਂ ਦੌਰਾਨ ਹੀ ਪ੍ਰਚਾਰ ਕੀਤਾ। ਇਨ੍ਹਾਂ ਦੀ ਨਾ ਕੋਈ ਵੱਡੀ ਜੱਥੇਬੰਦੀ ਸੀ ਤੇ ਨਾ ਹੀ ਕੋਈ ਨਿਸ਼ਚਿਤ ਟਿਕਾਣਾ। ਮੁੱਢਲੇ ਸੂਫ਼ੀ ਇਸਲਾਮੀ ਤਸੱਵੁਫ਼ ਦੇ ਰੂਹਾਨੀ ਅਨੁਭਵ ਉਤੇ ਜ਼ੋਰ ਦਿੰਦੇ ਸਨ ਸਿਧਾਂਤਕ ਜਾਂ ਪ੍ਰ਼ਚਾਰਕ ਰੁਚੀ ਨਹੀਂ ਰੱਖਦੇ ਸਨ। ਉਹ ਮੁਰੀਦਾਂ ਨੂੰ ਕੇਵਲ ਆਤਮਕ ਰਸਤਾ ਦੱਸ ਸਕਦੇ ਸਨ। ਪਰ ਮਾਰਗ ਦਾ ਅਨੁਭਵ ਖੁਦ ਮੁਰੀਦ ਨੂੰ ਕਰਨਾ ਪੈਂਦਾ ਸੀ। ਬਗਦਾਦ ਨਿਵਾਸੀ ਇਮਾਮ-ਅਬ-ਹਮੀਦ ਮੁਹੰਮਦ-ਅਲ-ਗ਼ੱਜ਼ਾਲੀ (1059-1111 ਈ.) ਵਰਗੇ ਸੂਫ਼ੀ ਸਿਧਾਂਤਕਾਰਾਂ ਨੇ ਕੁਰਾਨੀ ਫਲਸਫੇ ਦੀ ਪੁਨਰ ਵਿਆਖਿਆ ਕਰਕੇ ਸਾਧਨਾ-ਮਾਰਗ ਵਿੱਚ ਮੁਰਸ਼ਿਦ ਦੀ ਸਿੱਖਿਆ ਤੇ ਕਿਰਪਾ ਦੀ ਲੋੜ ਤੇ ਮਹੱਤਵ ਸਮਝਾਇਆ। ਇਮਾਮ-ਅਬੂ-ਹਮੀ਼ਦ ਅਲ-ਗੱਜ਼ਾਲੀ ਦੇ ਜ਼ੋਰਦਾਰ ਪ੍ਰਚਾਰ ਤੇ ਸੂਫ਼ੀਆਂ ਵਿੱਚ ਖੁੱਲੇਆਮ ਪੀਰੀ-ਮੁਰੀਦੀ ਪਰੰਪਰਾ ਨੂੰ ਮਾਨਤਾ ਦਿੱਤੀ ਤੇ ਇਸ ਪਰੰਪਰਾ ਦੇ ਵਿਰੋਧ ਕਰ ਰਹੇ ਮੁੱਲਾਂ-ਮੁਲਾਣਿਆਂ ਤੇ ਸ਼ਾਸਕਾ ਨੂੰ ਚੁੱਪ ਹੋਣਾ ਪਿਆ। ਗਿਆਰ੍ਹਵੀਂ ਸਦੀ ਇਸਲਾਮ ਤੇ ਸੂਫ਼ੀਵਾਦ ਦੇ ਇਤਿਹਾਸ ਨੂੰ ਨਵਾਂ ਮੋੜ ਦੇਣ ਵਾਲੀ ਸਦੀ ਸਵੀਕਾਰ ਕੀਤੀ ਜਾਂਦੀ ਹੈ। ਇਸ ਤੋਂ ਬਾਅਦ 1173 ਈ.
ਅਵੁਰ ਪਕੀਰ ਜੈਨੁਲਾਬਦੀਨ ਅਬਦੁਲ ਕਲਾਮ ਭਾਰਤ ਰਤਨ (15 ਅਕਤੂਬਰ 1931 – 27 ਜੁਲਾਈ 2015) ਇੱਕ ਭਾਰਤੀ ਵਿਗਿਆਨੀ ਸਨ, ਜਿਨ੍ਹਾ ਨੇ ਭਾਰਤ ਦੇ 11ਵੇਂ ਰਾਸ਼ਟਰਪਤੀ ਵਜੋ ਸੇਵਾ ਨਿਭਾਈ। ਅਬਦੁੱਲ ਕਲਾਮ ਭਾਰਤ ਦੇ ਪਹਿਲੇ ਗੈਰ-ਸਿਆਸੀ ਰਾਸ਼ਟਰਪਤੀ ਸਨ, ਜਿਨ੍ਹਾਂ ਨੂੰ ਤਕਨਾਲੋਜੀ ਅਤੇ ਵਿਗਿਆਨ ਵਿੱਚ ਉਨ੍ਹਾਂ ਦੇ ਵਿਸ਼ੇਸ਼ ਯੋਗਦਾਨ ਕਾਰਨ ਇਹ ਅਹੁਦਾ ਮਿਲਿਆ ਸੀ। ਉਹ ਇੱਕ ਇੰਜੀਨੀਅਰ ਅਤੇ ਵਿਗਿਆਨੀ ਸਨ। ਰਾਸ਼ਟਰਪਤੀ ਬਣਨ ਤੋਂ ਬਾਅਦ ਕਲਾਮ ਜੀ ਸਾਰੇ ਦੇਸ਼ ਵਾਸੀਆਂ ਦੀਆਂ ਨਜ਼ਰਾਂ ਵਿੱਚ ਬਹੁਤ ਹੀ ਸਤਿਕਾਰਤ ਅਤੇ ਨਿਪੁੰਨ ਵਿਅਕਤੀ ਰਹੇ ਹਨ। ਉਹਨਾਂ ਨੂੰ ਲੋਕ ਦਿ ਮਿਜ਼ਾਇਲ ਮੈਨ ਆਫ ਇੰਡੀਆ ਅਤੇ ਪੀਪਲਜ਼ ਪ੍ਰੇਜੀਡੇਂਟ ਵੀ ਕਹਿੰਦੇ ਹਨ ।ਕਲਾਮ ਜੀ ਨੇ ਲਗਭਗ ਚਾਰ ਦਹਾਕਿਆਂ ਤੱਕ ਇੱਕ ਵਿਗਿਆਨੀ ਵਜੋਂ ਕੰਮ ਕੀਤਾ ਹੈ, ਉਹ ਕਈ ਵੱਕਾਰੀ ਸੰਸਥਾਵਾਂ ਦੇ ਪ੍ਰਸ਼ਾਸਕ ਵੀ ਰਹੇ ਹਨ। ਭਾਰਤ ਨੂੰ ਪ੍ਰਮਾਣੂ ਸ਼ਕਤੀ ਦੇਸ਼ ਬਣਾਉਣ ਵਿੱਚ ਉਹਨਾਂ ਦਾ ਇੱਕ ਮਹੱਤਵਪੂਰਨ ਯੋਗਦਾਨ ਹੈ।
ਪੰਜਾਬ ਦੀਆਂ ਪੇਂਡੂ ਖੇਡਾਂ ਜਿਹੜੀਆਂ ਪੰਜਾਬੀ ਲੋਕਧਾਰਾ ਵਿੱਚ ਪੰਜਾਬੀ ਲੋਕ ਖੇਡਾਂ ਵਜੋਂ ਜਾਣੀਆਂ ਜਾਂਦੀਆਂ ਹਨ ਇਹ ਖੇਡਾਂ ਪਿੰਡਾਂ ਵਿੱਚ ਬੱਚਿਆਂ ਤੋਂ ਲੈ ਕੇ ਬਜੁਰਗਾਂ ਤੱਕ ਦੁਆਰਾ ਖੇਡੀਆਂ ਜਾਂਦੀਆਂ ਹਨ। ਖੇਡਾਂ ਖੇਡਣ ਲਈ ਜਿਆਦਾ ਉਤਸ਼ਾਹ ਅਤੇ ਸ਼ੋਂਕ ਬਚਪਨ ਵਿੱਚ ਹੁੰਦਾ ਹੈ। ਛੋਟੀ ਉਮਰ ਦੇ ਮੁੰਡੇ ਤੇ ਕੁੜੀਆਂ ਇੱਕਠੇ ਖੇਡਦੇ ਹਨ। ਖੇਡਾਂ ਬੱਚੇ ਦੇ ਬੋਧਿਕ ਪੱਧਰ ਨੂੰ ਵਧਾਉਂਦੀਆਂ ਹਨ। ਤਿੰਨ ਚਾਰ ਸਾਲ ਦੇ ਬੱਚਿਆਂ ਦੀ ਕੋਈ ਨਿਸਚਿਤ ਖੇਡ ਨਹੀਂ ਹੁੰਦੀ। ਉਮਰ ਵਧਣ ਦੇ ਨਾਲ ਨਾਲ ਮੁੰਡੇ ਕੁੜੀਆਂ ਦੀਆਂ ਰੁਚੀਆਂ ਵਿੱਚ ਫ਼ਰਕ ਆਉਣ ਨਾਲ ਉਹਨਾ ਦੀਆਂ ਖੇਡਾਂ ਵਿੱਚ ਵੀ ਵੱਖਰਤਾ ਆਉਂਦੀ ਜਾਂਦੀ ਹੈ। ਇਹਨਾਂ ਖੇਡਾਂ ਨੂੰ ਮਨੋਰੰਜਨ ਲਈ ਖੇਡਿਆ ਜਾਂਦਾ ਹੈ। ਮੁੰਡਿਆ ਦੀਆਂ ਖੇਡਾਂ ਵਧੇਰੇ ਜ਼ੋਰ ਵਾਲੀਆਂ ਹੁੰਦੀਆਂ ਹਨ ਜਦਕਿ ਕੁੜੀਆਂ ਦੀਆਂ ਖੇਡਾਂ ਕੋਮਲ ਭਾਵਨਾਵਾਂ ਵਾਲੀਆਂ ਹੁੰਦੀਆਂ ਹੁੰਦੀਆਂ ਹਨ। ਖੇਡ ਸਮਗਰੀ ਵਿੱਚ ਸੋਟੀ,ਪੱਥਰ, ਰੱਸਾ, ਡੰਡਾ, ਪਲਾਸਟਿਕ, ਲੱਕੜ ਦਾ ਕੋਈ ਟੁੱਕੜਾ, ਗੋਲ ਆਕਾਰ ਦੀ ਕੋਈ ਵਸਤੂ ਕਾਗਜ਼ ਆਦਿ ਚੀਜਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ ਖੇਡਾਂ ਦਾ ਮੁੱਖ ਮਨੋਰਥ ਮਨਪ੍ਰਚਾਵਾ ਹੁੰਦਾ ਹੈ। ਮਨ ਪ੍ਰਚਾਵੇ ਲਈ ਬਹੁਤ ਸਾਰੀਆਂ ਖੇਡਾਂ ਦੀ ਸਿਰਜਨਾ ਕੀਤੀ ਜਾਂਦੀ ਹੈ। ਇਹਨਾਂ ਵਿੱਚੋਂ ਕੁਝ ਖੇਡਾਂ ਕਿਸੇ ਵਿਸੇਸ਼ ਭੂਗੋਲਿਕ ਖਿੱਤੇ ਲਈ ਸੀਮਤ ਹੋ ਜਾਂਦੀਆਂ ਹਨ। ਕੁਝ ਵਿਸ਼ਾਲ ਘੇਰਾ ਹਾਸਲ ਕਰ ਲੈਂਦੀਆਂ ਹਨ ਅਤੇ ਕੁਝ ਘੱਟ ਲੋਕਪ੍ਰਿਯਤਾ ਕਾਰਨ ਅਲੋਪ ਹੋ ਜਾਂਦੀਆਂ ਹਨ।ਮਾਝੇ, ਮਾਲਵੇ, ਦੁਆਬੇ ਦੇ ਖੇਤਰਾਂ ਵਿੱਚ ਸ਼ਬਦਾਵਲੀ ਜਾਂ ਕਾਰਜ ਦੀ ਵਖਰਤਾ ਕਾਰਨ ਇਹ ਖੇਡਾਂ ਕੁਝ ਕੁ ਭਿੰਨਤਾ ਨਾਲ ਖੇਡੀਆਂ ਜਾਂਦੀਆਂ ਹਨ। ਇਹ ਖੇਡਾਂ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਹਿੱਸਾ ਪਾਉਂਦੀਆਂ ਹਨ ਅਤੇ ਪੰਜਾਬੀ ਸੱਭਿਆਚਾਰ ਦੇ ਵੱਖ ਵੱਖ ਪੱਖਾਂ ਨੂੰ ਵੀ ਪੇਸ਼ ਕਰਦੀਆਂ ਹਨ।।
ਪੰਜਾਬ ਦੇ ਲੋਕ ਜੀਵਨ ਵਿੱਚ ਕਾਰ-ਵਿਹਾਰ, ਪਿਤਾ-ਪੁਰਖੀ ਅਥਵਾ ਇੱਕ ਪੀੜ੍ਹੀ ਤੋਂ ਦੂਜੀ ਪੀੜ੍ਹੀ ਤੋਂ ਦੂਜੀ ਪੀੜ੍ਹੀ ਤੱਕ ਤੇ ਸਦੀਆਂ ਤੋਂ ਅੱਗੇ ਚਲਦੇ ਆਏ ਹਨ। ਲੋਕਯਾਨ ਜਾਂ ਲੋਕਧਾਰਾ ਦੇ ਖੇਤਰ ਵਿੱਚ ਅਜਿਹੇ ਕਾਰਜਾਂ ਨੂੰ ਲੋਕ ਧੰਦੇ ਜਾਂ ਲੋਕ ਕਿੱਤੇ ਕਿਹਾ ਜਾਂਦਾ ਹੈ। ਭਾਰਤ ਦੇ ਬਾਕੀ ਰਾਜਾਂ ਵਾਂਗ ਪੰਜਾਬ ਵੀ ਪਿੰਡਾਂ ਦਾ ਦੇਸ਼ ਹੈ, ਇਸ ਲਈ ਲੋਕ ਧੰਦਿਆਂ ਦਾ ਸੰਬੰਧ ਵੀ ਵਧੇਰੇ ਕਰਕੇ ਪਿੰਡਾਂ ਦੇ ਨਾਲ ਹੀ ਹੈ। ਪਿੰਡਾਂ ਵਿੱਚ ਰਹਿੰਦੇ ਲੋਕ ਸਿੱਧੇ ਜਾਂ ਅਸਿੱਧੇ ਤੌਰ ਤੇ ਖੇਤੀਬਾੜੀ ਅਥਵਾ ਕਿਸਾਨੀ ਤੇ ਨਿਰਭਰ ਕਰਦੇ ਹਨ। ਅਵਲ ਤਾਂ ਉਹ ਖੁਦ ਹੀ ਭੂਮੀ ਦੇ ਮਾਲਕ ਹਨ ਅਤੇ ਆਪਣੀ ਜ਼ਮੀਨ ਨੂੰ ਕਾਸ਼ਤ ਕਰਦੇ ਹਨ। ਕੁਝ ਲੋਕ ਅਜਿਹੇ ਜਿਮੀਂਦਾਰਾਂ ਜਾਂ ਜਾਗੀਰਦਾਰਾਂ ਪਾਸੋਂ ਠੇਕੇ ਜਾਂ ਹਿੱਸੇ ਉੱਪਰ ਜ਼ਮੀਨ ਲੈ ਕੇ ਖੇਤੀਬਾੜੀ ਦਾ ਧੰਦਾ ਕਰਦੇ ਹਨ। ਇਹ ਸਿਲਸਿਲਾ ਸਦੀਆਂ ਤੋਂ ਚਲਦਾ ਆ ਰਿਹਾ ਹੈ ਅਤੇ ਅੱਜ ਵੀ ਜਾਰੀ ਹੈ। ਅਜਿਹੇ ਭੂਮੀ-ਹੀਨ ਕਿਸਾਨਾਂ ਨੂੰ ਮੁਜ਼ਾਰੇ ਕਿਹਾ ਜਾਂਦਾ ਹੈ।
ਮੱਕੀ ਦੀ ਰੋਟੀ ਮੱਕੀ ਦੇ ਆਟੇ ਨਾਲ ਬਣੀ ਹੁੰਦੀ ਹੈ। ਜੋ ਕਿ ਪਾਕਿਸਤਾਨ ਅਤੇ ਭਾਰਤ ਦੇ ਪੰਜਾਬ ਵਿੱਚ ਆਮ ਤੌਰ ਤੇ ਸਰਦੀਆਂ ਵਿੱਚ ਖਾਦੀ ਜਾਂਦੀ ਹੈ। ਬਾਕੀ ਦੱਖਣੀ ਏਸ਼ੀਆਈ ਪਕਵਾਨ ਦੀ ਤਰਾਂ ਇਸ ਨੂੰ ਵੀ ਤਵੇ ਤੇ ਬਣਾਇਆ ਜਾਂਦਾ ਹੈ। ਇਸਨੂੰ ਜਿਆਦਾਤਰ ਸਰੋਂ ਦੇ ਸਾਗ ਨਾਲ ਖਾਇਆ ਜਾਦਾ ਹੈਂ। ਮੱਕੀ ਦੀ ਫਸਲ ਮੁਤਾਬਿਕ ਮੱਕੀ ਦੀ ਰੋਟੀ ਠੰਢ ਦੇ ਮੌਸਮ ਵਿਚ ਪਸੰਦ ਕੀਤੀ ਜਾਦੀ ਹੈਂ। ਜੇ ਇਸਦੇ ਵਿਚ ਮੂਲੀ ਤੇ ਮੇਥੀ ਮਿਲਾ ਕੇ ਬਣਾਇਆ ਜਾਵੇ ਤਾ ਇਸਦਾ ਸਵਾਦ ਹੋਰ ਵੀ ਵੱਧ ਜਾਦਾਂ ਹੈਂ।