ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਬੰਦੀ ਛੋੜ ਦਿਵਸ (ਮੁਕਤੀ ਦਾ ਦਿਵਸ) ਅੱਸੂ ਮਹੀਨੇ ਵਿੱਚ ਮਨਾਇਆ ਜਾਣ ਵਾਲਾ ਇੱਕ ਮਹੱਤਵਪੂਰਨ ਸਿੱਖ ਤਿਉਹਾਰ ਹੈ।ਸਿੱਖ ਜਗਤ ਵਿੱਚ ਬੰਦੀ-ਛੋੜ ਦਿਵਸ ਸਿੱਖ ਮਾਨਸਿਕਤਾ ਨਾਲ ਜੁੜੇ ਹੋਏ ਹਨ। ਇਸ ਦਿਨ ਨਾਲ ਸਿੱਖ ਇਤਿਹਾਸ ਦੀਆਂ ਕਈ ਪ੍ਰਮੁੱਖ ਘਟਨਾਵਾਂ ਜੁੜੀਆਂ ਹੋਈਆਂ ਹਨ। ਮੁੱਖ ਰੂਪ ਵਿੱਚ ਸਿੱਖ ਇਤਿਹਾਸ ਨਾਲ ਇਸ ਤਿਉਹਾਰ ਦਾ ਸੰਬੰਧ ਉਸ ਸਮੇਂ ਤੋਂ ਜੁੜਿਆ, ਜਦੋਂ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਗਵਾਲੀਅਰ ਕਿਲ੍ਹਾ ਵਿਚੋਂ 52 ਰਾਜਿਆਂ ਸਮੇਤ ਰਿਹਾਅ ਹੋ ਕੇ ਸ੍ਰੀ ਅੰਮਿ੍ਤਸਰ ਸਾਹਿਬ ਪਹੁੰਚੇ।
ਦਿਵਾਲੀ ਜਾਂ ਦੀਪਾਵਲੀ (ਜੈਨ ਦੀਵਾਲੀ, ਬੰਦੀ ਛੋੜ ਦਿਵਸ, ਤਿਹਾਰ, ਸੁਅੰਤੀ, ਸੋਹਰਾਈ ਅਤੇ ਬਾਂਦਨਾ ਤਿਉਹਾਰਾਂ ਨਾਲ਼ ਸਬੰਧਤ) ਹਿੰਦੂ, ਸਿੱਖ, ਜੈਨ ਅਤੇ ਕੁਝ ਬੋਧੀ ਲੋਕਾਂ ਦੇ ਮੁੱਖ ਤਿਉਹਾਰਾਂ ਵਿਚੋਂ ਇਕ ਹੈ ਜਿਹੜਾ ਨੂਰ ਦਾ ਤਿਉਹਾਰ ਵਜੋਂ ਜਾਣਿਆ ਜਾਂਦਾ ਹੈ। ਇਹ ਤਿਉਹਾਰ ਆਮ ਤੌਰ 'ਤੇ ਕੱਤਕ ਮਹੀਨੇ (ਅਕਤੂਬਰ ਅਤੇ ਨਵੰਬਰ ਵਿਚਕਾਰ) ਦੌਰਾਨ ਮਨਾਇਆ ਜਾਂਦਾ ਹੈ। ਦੀਵਾਲ਼ੀ ਹਨੇਰੇ 'ਤੇ ਚਾਨਣ, ਬੁਰਾਈ 'ਤੇ ਚੰਗਿਆਈ ਅਤੇ ਅਗਿਆਨਤਾ ਤੇ ਗਿਆਨ ਦੀ ਫ਼ਤਹਿ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਇਹ ਤਿਉਹਾਰ ਆਮ ਤੌਰ ਤੇ ਦੌਲਤ ਦੀ ਦੇਵੀ ਲੱਛਮੀ ਅਤੇ ਸਿਆਣਪ ਅਤੇ ਵਿਘਨਾਂ ਨੂੰ ਹਰਾਉਣ ਵਾਲ਼ੇ ਦੇਵਤੇ ਗਣੇਸ਼ ਨਾਲ਼ ਸਬੰਧਤ ਹੈ। ਕਈ ਖੇਤਰੀ ਪਰੰਪਰਾਵਾਂ ਮੁਤਾਬਕ ਇਹ ਤਿਉਹਾਰ ਸੀਤਾ ਅਤੇ ਰਾਮ, ਕ੍ਰਿਸ਼ਨ, ਦੁਰਗਾ, ਸ਼ਿਵ, ਕਾਲ਼ੀ, ਹਨੂੰਮਾਨ, ਕੁਬੇਰ, ਜਮ, ਜਮਨਾ, ਧੰਨਵੰਰਰੀ ਜਾਂ ਵਿਸ਼ਵਕਰਮਾ ਨਾਲ਼ ਜੋੜਿਆ ਹੈ। ਇਸ ਤੋਂ ਇਲਾਵਾ, ਇਹ ਉਸ ਦਿਨ ਦੀ ਯਾਦ ਚ ਮਨਾਉਇਆ ਜਾਣ ਵਾਲ਼ਾ ਜਸ਼ਨ ਹੈ ਜਦੋਂ ਰਾਜਾ ਰਾਮ ਆਪਣੀ ਪਤਨੀ ਸੀਤਾ ਅਤੇ ਆਪਣੇ ਭਰਾ ਲਛਮਣ ਨਾਲ਼ ਲੰਕਾ ਵਿਚ ਰਾਵਣ ਨੂੰ ਸ਼ਿਕਸਤ ਦੇਣ ਅਤੇ 14 ਸਾਲ ਦੀ ਜਲਾਵਤਨੀ ਉਪਰੰਤ ਅਯੁੱਧਿਆ ਵਾਪਸ ਆਇਆ ਸੀ।
ਮਾਤਾ ਸਾਹਿਬ ਦੇਵਾਂ ਦਾ ਜਨਮ (18 ਕੱਤਕ ਸੰਮਤ 1738 ਅਰਥਾਤ (1681-1747)) ਈਸਵੀ ਪੰਡਿਤ ਰਾਮ ਦਾਸ ਜੀ ਦੇ ਘਰ ਮਾਤਾ ਜਸਦੇਵੀ ਜੀ ਦੀ ਕੁੱਖੋਂ ਰੋਹਤਾਸ ਜ਼ਿਲ੍ਹਾ ਜੇਹਲਮ (ਹੁਣ ਪਾਕਿਸਤਾਨ) ਵਿਖੇ ਹੋਇਆ ਸੀ। ਮਾਤਾ ਜੀ ਦਾ ਅਸਲ ਨਾਮ ਮਾਤਾ ਸਾਹਿਬ ਦੇਵਾਂ ਹੈ 'ਮਾਤਾ ਸਾਹਿਬ ਕੌਰ'ਨਹੀਂ | ਭਾਈ ਰਾਮੂ ਜੀ ਰੋਹਤਾਸ ਵਿਖੇ ਵਪਾਰ ਦਾ ਕੰਮ ਕਰਦੇ ਸਨ ਪਰ ਉਹਨਾਂ ਦੇ ਘਰ ਕੋਈ ਔਲਾਦ ਨਹੀਂ ਸੀ। ਸੰਮਤ 1736 ਵਿੱਚ ਪੋਠੋਹਾਰ ਦੀ ਸੰਗਤ ਨਾਲ ਆਪ ਵੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਸ਼ਨਾਂ ਲਈ ਆਨੰਦਪੁਰ ਸਾਹਿਬ ਗਏ ਤੇ ਗੁਰੂ ਜੀ ਅੱਗੇ ਸੰਤਾਨ ਪ੍ਰਾਪਤੀ ਲਈ ਅਰਦਾਸ ਕੀਤੀ। ਆਪ ਨੇ ਗੁਰੂ ਸਾਹਿਬ ਨੂੰ ਵਚਨ ਦਿੱਤਾ ਕਿ ਗੁਰੂ ਜੀ ਵੱਲੋਂ ਬਖਸ਼ਿਸ਼ ਸੰਤਾਨ ਉਹਨਾਂ ਨੂੰ ਭੇਟ ਕੀਤੀ ਜਾਵੇਗੀ। ਗੁਰੂ ਜੀ ਦੇ ਵਰ ਸਦਕਾ ਭਾਈ ਰਾਮੂ ਦੇ ਘਰ ਇੱਕ ਪੁੱਤਰੀ ਤੇ ਇੱਕ ਪੁੱਤਰ ਨੇ ਜਨਮ ਲਿਆ, ਜਿਹਨਾਂ ਦੇ ਨਾਂ ਕ੍ਰਮਵਾਰ ਸਾਹਿਬ ਦੇਵਾ ਤੇ ਸਾਹਿਬ ਚੰਦ ਰੱਖੇ ਗਏ।
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ। ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦਾ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਅਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਆਪਣੀ ਖੱਬੀ ਅੱਖ ਦੀ ਨਜ਼ਰ ਗੁਆ ਬੈਠਾ। ਉਸਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।
ਵਿਸ਼ਵਕਰਮਾ ਦਿਹਾੜਾ, ਜਿਸ ਨੂੰ ਵਿਸ਼ਵਕਰਮਾ ਜਯੰਤੀ ਜਾਂ ਵਿਸ਼ਵਕਰਮਾ ਪੂਜਾ ਦੇ ਤੌਰ ਤੇ ਵੀ ਜਾਣਿਆ ਜਾਂਦਾ ਹੈ। ਇੱਕ ਇੱਕ ਹਿੰਦੂ ਪਰਮੇਸ਼ੁਰ, ਬ੍ਰਹਮ ਆਰਕੀਟੈਕਟ ਵਿਸ਼ਵਕਰਮਾ ਦੇ ਜਸ਼ਨਾਂ ਵਜੋਂ ਮਨਾਇਆ ਜਾਂਦਾ ਹੈ। ਉਸ ਨੂੰ ਸੈਭੰ ਅਤੇ ਸੰਸਾਰ ਦਾ ਸਿਰਜਣਹਾਰ ਮੰਨਿਆ ਜਾਂਦਾ ਹੈ। ਉਸ ਨੇ ਪਵਿੱਤਰ ਸ਼ਹਿਰ ਦੁਆਰਕਾ, ਜਿੱਥੇ ਕ੍ਰਿਸ਼ਨ ਦਾ ਰਾਜ ਸੀ, ਦਾ ਅਤੇ ਪਾਂਡਵਾਂ ਦੇ ਮਾਯਾ ਸਭਾ ਮਹਲ ਦਾ ਨਿਰਮਾਣ ਕੀਤਾ ਸੀ ਅਤੇ ਦੇਵਤਿਆਂ ਲਈ ਬਹੁਤ ਸਾਰੇ ਸ਼ਾਨਦਾਰ ਹਥਿਆਰ ਬਣਾਏ ਸਨ। ਉਸ ਨੂੰ ਬ੍ਰਹਮ ਤਰਖਾਣ ਵੀ ਕਿਹਾ ਜਾਂਦਾ ਹੈ। ਉਸਦਾ ਜ਼ਿਕਰ ਰਿਗ ਵੇਦ ਵਿੱਚ ਆਉਂਦਾ ਹੈ ਅਤੇ ਮਕੈਨਿਕ ਅਤੇ ਆਰਕੀਟੈਕਚਰ ਦੇ ਵਿਗਿਆਨ ਸਥਾਪਤੀਆ ਵੇਦ ਦਾ ਰਚਣਹਾਰ ਹੋਣ ਦਾ ਸਿਹਰਾ ਪ੍ਰਾਪਤ ਹੈ।
ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: پنجابی, ਪੰਜਾਬੀ) ਪੰਜਾਬ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖਾਂ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
"ਲੋਕ-ਨਾਚ ਨਾਲ ਮਾਨਸਿਕਤਾ ਨਾਚ ਕਲਾ ਨੂੰ ਆਪਣੇ ਜੀਵਨ ਦਾ ਸੁਭਾਵਿਕ ਅਮਲ ਪ੍ਰਵਾਨ ਕਰਦੀ ਰਹੀ ਹੈ।" 'ਨੱਚਣ ਵਾਲੇ ਦੀ ਅੱਡੀ ਨਾ ਰਹਿੰਦੀ , ਗਾਉਣ ਵਾਲੇ ਦਾ ਮੂੰਹ' ਇਸ ਸੁਭਾਵਕ ਅਮਲ ਦੀ ਪੁਸ਼ਟੀ ਕਰਦੀ ਕਾਵਿ ਸਤਰ ਹੈ। ਨਾਚ ਕਲਾ ਕਿਸੇ ਵੀ ਸੂਰਤ ਵਿੱਚ ਮੂਕ ਪੇਸ਼ਕਾਰੀ ਨਹੀਂ ਹੈ। ਖ਼ਾਸਕਰ ਪੰਜਾਬੀ ਲੋਕ ਨਾਚ ਗਿੱਧਾ ਭੰਗੜਾ ਤਾਂ ਗੀਤਾਂ ਦੇ ਬੋਲ ਜਾਂ ਬੋਲੀਆਂ ਤੋਂ ਬਿਨਾਂ ਪੇਸ਼ ਕਿਤੇ ਜਾਣਾ ਸੰਭਵ ਹੀ ਨਹੀਂ। ਲੋਕ-ਸਮੂਹ ਦੀ ਸਿਰਜਨ-ਕਲਾ ਦੀ ਇੱਕ ਮਹੱਤਵਪੂਰਨ ਵੰਨਗੀ ਹੈ, ਜੋ ਲੋਕ-ਮਾਨਸ ਦੇ ਸਮੁਚੇ ਹਾਵਾਂ-ਭਾਵਾਂ ਨੂੰ ਸਰੀਰਕ ਮੁਦਰਾਵਾਂ ਦੇ ਪ੍ਰਗਟਾਉ-ਸੰਦਰਭ ਰਾਹੀਂ ਪੇਸ਼ ਕਰਦੀ ਹੈ। ਲੋਕ ਨਾਚ ਵੀ ਇਸੇ ਪ੍ਰਕਾਰ ਦੀ ਇੱਕ ਲੋਕ-ਕਲਾ ਹੈ। ਲੋਕ-ਨਾਚ ਮੰਨੋਰੰਜਨ ਦਾ ਸਾਧਨ ਹੀ ਨਹੀਂ, ਇਹ ਕਿਸੇ ਖਿੱਤੇ ਦੇ ਜਨ-ਸਮੂਹ ਦੀ ਸਮਾਜਿਕ, ਸੱਭਿਆਚਾਰਕ, ਨੈਤਿਕ, ਧਾਰਮਿਕ, ਰਾਜਸੀ ਅਤੇ ਇਤਹਾਸਿਕ ਜੀਵਨ-ਤੋਰ ਦੀਆਂ ਵਿਭਿੰਨ ਪਰਤਾਂ ਦਾ ਸਰੀਰਕ ਮੁਦਰਾਵਾਂ ਦੇ ਮਾਧਿਅਮ ਰਾਹੀਂ ਆਪ-ਮੁਹਾਰਾ, ਸਧਾਰਨ, ਖੁਸ਼ੀਆਂ-ਖੇੜਿਆਂ ਭਰਪੂਰ ਅੰਦਰੂਨੀ ਭਾਵਨਾਵਾਂ ਦਾ ਬਾਹਰੀ ਪ੍ਰਗਟਾਵਾ ਵੀ ਹੈ। ਪੰਜਾਬ ਦੇ ਲੋਕ-ਨਾਚ ਪੰਜਾਬ ਪੰਜਾਬ ਦੇ ਜਨ-ਜੀਵਨ ਦਾ ਮਹੱਤਪੂਰਨ ਅੰਗ ਹਨ।"ਪੰਜਾਬ ਦੇ ਲੋਕ-ਨਾਚਾਂ ਦਾ ਵਰਗੀਕਰਨ ਦੋ ਪੱਧਰਾਂ ਤੇ ਕੀਤਾ ਜਾ ਸਕਦਾ ਹੈ:
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਗੁਰੂ ਗੋਬਿੰਦ ਸਿੰਘ (ਉਚਾਰਨ: [gʊɾuː goːbɪn̪d̪ᵊ sɪ́ŋgᵊ]; 22 ਦਸੰਬਰ 1666 – 7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ, ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਓਹ ਸਿੱਖ ਕੌਮ ਦੇ ਅੰਤਿਮ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਦੌਰਾਨ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੁਆਰਾ ਸ਼ਹੀਦ ਕਰਵਾ ਦਿੱਤਾ ਗਿਆ।
ਦੂਜੀ ਸੰਸਾਰ ਜੰਗ' (ਅੰਗਰੇਜੀ: World War II) 1939 ਤੋਂ 1945 ਤੱਕ ਚੱਲਣ ਵਾਲੀ ਸੰਸਾਰ-ਪੱਧਰ ਦੀ ਜੰਗ ਸੀ। ਲਗਪਗ 70 ਦੇਸ਼ਾਂ ਦੀਆਂ ਥਲ, ਜਲ ਅਤੇ ਹਵਾਈ ਸੈਨਾਵਾਂ ਇਸ ਯੁੱਧ ਵਿੱਚ ਸ਼ਾਮਿਲ ਸਨ।ਧੁਰੀ ਰਾਸਟਰਾਂ ਵਿੱਚ ਇੰਗਲੈਂਡ, ਫਰਾਂਸ, ਅਮਰੀਕਾ ਅਤੇ ਸੋਵੀਅਤ ਯੂਨੀਅਨ ਸ਼ਾਮਲ ਸੀ।ਇਹ 01/09/1939 ਤੋਂ 02/09/1945 ਤੱਕ ਚੱਲਿਆ ਸੀ। ਇਸ ਯੁੱਧ ਵਿੱਚ ਸੰਸਾਰ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ - ਮਿੱਤਰ ਰਾਸ਼ਟਰ ਅਤੇ ਧੁਰੀ ਰਾਸ਼ਟਰ। ਇਸ ਯੁੱਧ ਦੇ ਦੌਰਾਨ ਪੂਰਨ ਯੁੱਧ ਦਾ ਮਨੋਭਾਵ ਪ੍ਰਚਲਨ ਵਿੱਚ ਆਇਆ ਕਿਉਂਕਿ ਇਸ ਯੁੱਧ ਵਿੱਚ ਸ਼ਾਮਿਲ ਸਾਰੀਆਂ ਮਹਾਸ਼ਕਤੀਆਂ ਨੇ ਆਪਣੀ ਆਰਥਿਕ, ਉਦਯੋਗਿਕ ਅਤੇ ਵਿਗਿਆਨਕ ਸਮਰੱਥਾ ਇਸ ਯੁੱਧ ਵਿੱਚ ਝੋਂਕ ਦਿੱਤੀ ਸੀ। ਇਸ ਯੁੱਧ ਵਿੱਚ ਵੱਖ-ਵੱਖ ਰਾਸ਼ਟਰਾਂ ਦੇ ਲਗਪਗ 10 ਕਰੋੜ ਫੌਜੀਆਂ ਨੇ ਹਿੱਸਾ ਲਿਆ ਅਤੇ ਇਹ ਮਨੁੱਖੀ ਇਤਹਾਸ ਦਾ ਸਭ ਤੋਂ ਖੂਨੀ ਯੁੱਧ ਸਾਬਿਤ ਹੋਇਆ। ਇਸ ਮਹਾਂਯੁੱਧ ਵਿੱਚ 5 ਤੋਂ 7 ਕਰੋੜ ਮਨੁੱਖੀ ਜਾਨਾਂ ਗਈਆਂ ਕਿਉਂਕਿ ਇਸਦੇ ਮਹੱਤਵਪੂਰਨ ਘਟਨਾਕ੍ਰਮ ਵਿੱਚ ਗ਼ੈਰ-ਫ਼ੌਜੀ ਨਾਗਰਿਕਾਂ ਦਾ ਕਤਲ ਅਜ਼ਾਦੀ, ਜਿਸ ਵਿੱਚ ਹੋਲੋਕਾਸਟ ਵੀ ਸ਼ਾਮਿਲ ਹੈ, ਅਤੇ ਪਰਮਾਣੂ ਹਥਿਆਰਾਂ ਦਾ ਇੱਕਮਾਤਰ ਇਸਤੇਮਾਲ ਸ਼ਾਮਿਲ ਹੈ। ਇਸ ਕਾਰਨ ਇਹ ਮਨੁੱਖੀ ਇਤਿਹਾਸ ਦਾ ਸਭ ਤੋਂ ਭਿਆਨਕ ਯੁੱਧ ਸੀ।
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇੱਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿੱਚ ਵਿਚਾਰਾਂ ਨੂੰ ਇੱਕ ਕਾਵਿਕ ਲੜੀ ਵਿੱਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਭਾਈ ਦੂਜ, ਭਾਉਬੀਜ, ਭਾਈ ਟਿੱਕਾ ਜਾਂ ਭਾਈ ਫੋਂਟਾ ਇੱਕ ਤਿਉਹਾਰ ਹੈ ਜੋ ਹਿੰਦੂਆਂ ਦੁਆਰਾ ਵਿਕਰਮ ਸੰਵਤ ਹਿੰਦੂ ਕੈਲੰਡਰ ਵਿੱਚ ਜਾਂ ਕਾਰਤਿਕਾ ਦੇ ਸ਼ਾਲੀਵਾਹਨ ਸ਼ਕ ਕੈਲੰਡਰ ਮਹੀਨੇ ਦੇ ਸ਼ੁਕਲ ਪੱਖ (ਚਮਕੀਲੇ ਪੰਦਰਵਾੜੇ) ਦੇ ਦੂਜੇ ਚੰਦਰ ਦਿਨ ਨੂੰ ਮਨਾਇਆ ਜਾਂਦਾ ਹੈ। ਇਹ ਦੀਵਾਲੀ ਜਾਂ ਤਿਹਾੜ ਤਿਉਹਾਰ ਅਤੇ ਹੋਲੀ ਦੇ ਤਿਉਹਾਰ ਦੌਰਾਨ ਮਨਾਇਆ ਜਾਂਦਾ ਹੈ। ਇਹ ਤਿਉਹਾਰ ਰੱਖੜੀ ਵਰਗਾ ਹੀ ਹੈ। ਇਸ ਦਿਨ ਭਰਾ ਆਪਣੀਆਂ ਭੈਣਾਂ ਨੂੰ ਤੋਹਫ਼ੇ ਦਿੰਦੇ ਹਨ। ਦੇਸ਼ ਦੇ ਦੱਖਣੀ ਹਿੱਸੇ ਵਿੱਚ, ਇਸ ਦਿਨ ਨੂੰ ਯਮ ਦਵਿਤੀਆ ਵਜੋਂ ਮਨਾਇਆ ਜਾਂਦਾ ਹੈ। ਕਾਇਆਸਥ ਭਾਈਚਾਰੇ ਵਿੱਚ ਦੋ ਭਾਈ ਦੂਜ ਮਨਾਏ ਜਾਂਦੇ ਹਨ। ਜ਼ਿਆਦਾਤਰ ਇਹ ਦੀਵਾਲੀ ਤੋਂ ਦੂਜੇ ਦਿਨ ਮਨਾਇਆ ਜਾਂਦਾ ਹੈ। ਪਰ ਕਈ ਵਾਰ ਦੀਵਾਲੀ ਇੱਕ ਜਾਂ ਦੋ ਦਿਨ ਬਾਅਦ ਵੀ ਮਨਾਇਆ ਜਾਂਦਾ ਹੈ। ਹਰਿਆਣੇ ਵਿੱਚ, ਇੱਕ ਰੀਤ ਵੀ ਚੱਲਦੀ ਹੈ, ਇੱਕ ਸੁੱਕਾ ਨਾਰੀਅਲ (ਖੇਤਰੀ ਭਾਸ਼ਾ ਵਿੱਚ ਜਿਸਦਾ ਨਾਮ "ਗੋਲਾ" ਹੈ) ਪੂਜਾ ਕਰਨ ਲਈ ਇਸਦੀ ਚੌੜਾਈ ਨਾਲ ਬੰਨ੍ਹਿਆ ਹੋਇਆ ਕਲੇਵਾ ਵੀ ਇੱਕ ਭਰਾ ਦੀ ਆਰਤੀ ਕਰਨ ਵੇਲੇ ਵਰਤਿਆ ਜਾਂਦਾ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸਨ, ਜਿਨ੍ਹਾਂ ਨੇ ਪੰਜਾਬੀ ਸਾਹਿਤਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਇੰਨੇ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਸਨ ਕਿ ਉਹ ਭਾਈ ਵਜੋਂ ਮਾਨਤਾ ਪ੍ਰਾਪਤ ਹੋ ਗਏ, ਇੱਕ ਸਨਮਾਨ ਅਕਸਰ ਉਹਨਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਛਪਾਰ ਦਾ ਮੇਲਾ, ਪੰਜਾਬ ਦੇ ਸਮੂਹ ਮੇਲਿਆਂ ਵਿੱਚੋਂ ਇੱਕ ਵਿਲੱਖਣ ਅਤੇ ਸਰੂਪ ਵਿੱਚ ਸੁਚਿੱਤਰ ਮੇਲਾ ਹੈ। ਇਸ ਦਾ ਸਬੰਧ ਪੰਜਾਬੀਆਂ ਦੀ ਪੂਜਾ-ਬਿਰਤੀ ਨਾਲ ਜੁੜਿਆ ਹੋਇਆ ਹੈ। ਇਸ ਮੇਲੇ ਦਾ ਮੁੱਖ ਪ੍ਰਯੋਜਨ ਗੁੱਗੇ ਦੀ ਪੂਜਾ ਅਰਚਨਾ ਕਰਨ ਵਿੱਚ ਨਿਹਿਤ ਮੰਨਿਆ ਗਿਆ ਹੈ। ਗੁੱਗੇ ਦੀ ਪੂਜਾ ‘ਨਾਗ-ਪੂਜਾ’ ਵਰਗੀ ਹੀ ਕੀਤੀ ਜਾਂਦੀ ਹੈ ਜਾਂ ਇਉਂ ਵੀ ਕਹਿ ਸਕਦੇ ਹਾਂ ਕਿ ਨਾਗ ਪੂਜਾ ਦਾ ਕੁਝ ਸੋਧਿਆ ਹੋਇਆ ਰੂਪ ਹੀ ਗੁੱਗਾ ਪੂਜਾ ਹੈ। ਇਸੇ ਭਾਵਨਾ ਬਿਰਤੀ ਸਦਕਾ ਇਹ ਮੇਲਾ ਜ਼ਿਲ੍ਹਾ ਲੁਧਿਆਣਾ ਦੇ ਇੱਕ ਪਿੰਡ ਛਪਾਰ (ਲੁਧਿਆਣਾ ਪੱਛਮ) ਵਿਖੇ, ਹਰ ਸਾਲ ਭਾਦਰੋਂ ਮਹੀਨੇ ਦੀ ਚਾਣਨੀ-ਚੌਦਸ ਨੂੰ ਗੁੱਗੇ ਦੀ ਸਥਾਪਤ ਕੀਤੀ ਹੋਈ ਮਾੜੀ ਉੱਪਰ ਬੜੀ ਸੱਜ-ਧੱਜ ਨਾਲ ਲੱਗਦਾ ਹੈ ਅਤੇ ਲਗਪਗ ਸਤ ਦਿਨਾਂ ਤਕ ਖ਼ੂਬ ਭਰਦਾ ਹੈ। ਆਮ ਤੌਰ ਤੇ ਇਹ ਸਤੰਬਰ ਮਹੀਨਾ ਹੁੰਦਾ ਹੈ ਅਤੇ ਇਹ ਮੇਲਾ ਪੰਜਾਬ ਦੇ ਮਾਲਵਾ ਖੇਤਰ ਦੇ ਸਭ ਤੋਂ ਮਸ਼ਹੂਰ ਮੇਲਿਆਂ ਵਿੱਚੋਂ ਇੱਕ ਹੈ। ਇਸ ਮੇਲੇ ਤੇ ਅੱਡ ਅੱਡ ਤਰ੍ਹਾਂ ਦੇ ਝੁਲੇ ਲਗਦੇ ਹਨ ਜਿਵੇ ਕੇ ਚੰਡੋਲ,ਕਿਸ਼ਤੀ,ਮੌਤ ਦਾ ਖੂਹ ਆਦਿ। ਮੇਲੇ ਤੇ ਕਈ ਪ੍ਰਕਾਰ ਦੀਆਂ ਮਠਿਆਈਆਂ ਹੁੰਦੀਆਂ ਹਨ ਜੋ ਕੇ ਖਾਣ ਵਿੱਚ ਸਵਾਦ ਹੁੰਦੀਆਂ ਹਨ ਜਿਵੇ ਕੇ ਪਾਥੀਆਂ, ਗੁਲਾਬ ਜਾਮੁਨ, ਰਸਗੁੱਲੇ ਆਦਿ।
ਜਸਵੰਤ ਸਿੰਘ ਖਾਲੜਾ ਨੂੰ ਜੇ ਅਸੀਂ ਪੰਜਾਬ ਵਿੱਚ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਸ਼ਹੀਦ ਹੋਣਾ ਕਹਿ ਲਈਏ ਤਾਂ ਅਤਿਕਥਨੀ ਨਹੀਂ ਹੋਵੇਗੀ। ਭਾਈ ਜਸਵੰਤ ਸਿੰਘ ਖਾਲੜਾ ਨੂੰ ਬਚਪਨ ਵਿੱਚ ਹੀ ਅਜਿਹਾ ਲੋਕ ਸੇਵਾ ਦਾ ਮਾਰਗ ਚੁਣਨ ਲਈ ਸੁਭਾਗ ਪ੍ਰਾਪਤ ਹੋਇਆ। ਆਪਣੀ ਚੜ੍ਹਦੀ ਜਵਾਨੀ ਦੀ ਉਮਰੇ ਉਹ ‘ਮਾਰਕਸਵਾਦ’ ਨਕਸਲਬਾੜੀ ਲਹਿਰ ਦਾ ਸਮਰਥਕ ਬਣਿਆ। ਪੰਜਾਬ ’ਚ ਖਾੜਕੂਵਾਦ ਵੇਲੇ ਲਵਾਰਿਸ ਦੱਸ ਕੇ ਲਾਸ਼ਾਂ ਸਾੜਨ ਦੇ ਮਾਮਲੇ ਦਾ ਭੇਤ ਜਗ ਜ਼ਾਹਰ ਕਰਨ ਵਾਲੇ ਮਨੁੱਖੀ ਅਧਿਕਾਰਾਂ ਦੇ ਕਾਰਕੁਨ ਜਸਵੰਤ ਸਿੰਘ ਖਾਲੜਾ ਹੀ ਹੈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਪ੍ਰਗਟ ਤੇ ਸਦੀਵੀ ਕਾਲ ਲਈ ਗੁਰੂ ਹਨ । ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ 1705 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਅਵੁਰ ਪਕੀਰ ਜੈਨੁਲਾਬਦੀਨ ਅਬਦੁਲ ਕਲਾਮ ਭਾਰਤ ਰਤਨ (15 ਅਕਤੂਬਰ 1931 – 27 ਜੁਲਾਈ 2015) ਇੱਕ ਭਾਰਤੀ ਵਿਗਿਆਨੀ ਸਨ, ਜਿਨ੍ਹਾ ਨੇ ਭਾਰਤ ਦੇ 11ਵੇਂ ਰਾਸ਼ਟਰਪਤੀ ਵਜੋ ਸੇਵਾ ਨਿਭਾਈ। ਅਬਦੁੱਲ ਕਲਾਮ ਭਾਰਤ ਦੇ ਪਹਿਲੇ ਗੈਰ-ਸਿਆਸੀ ਰਾਸ਼ਟਰਪਤੀ ਸਨ, ਜਿਨ੍ਹਾਂ ਨੂੰ ਤਕਨਾਲੋਜੀ ਅਤੇ ਵਿਗਿਆਨ ਵਿੱਚ ਉਨ੍ਹਾਂ ਦੇ ਵਿਸ਼ੇਸ਼ ਯੋਗਦਾਨ ਕਾਰਨ ਇਹ ਅਹੁਦਾ ਮਿਲਿਆ ਸੀ। ਉਹ ਇੱਕ ਇੰਜੀਨੀਅਰ ਅਤੇ ਵਿਗਿਆਨੀ ਸਨ। ਰਾਸ਼ਟਰਪਤੀ ਬਣਨ ਤੋਂ ਬਾਅਦ ਕਲਾਮ ਜੀ ਸਾਰੇ ਦੇਸ਼ ਵਾਸੀਆਂ ਦੀਆਂ ਨਜ਼ਰਾਂ ਵਿੱਚ ਬਹੁਤ ਹੀ ਸਤਿਕਾਰਤ ਅਤੇ ਨਿਪੁੰਨ ਵਿਅਕਤੀ ਰਹੇ ਹਨ। ਉਹਨਾਂ ਨੂੰ ਲੋਕ ਦਿ ਮਿਜ਼ਾਇਲ ਮੈਨ ਆਫ ਇੰਡੀਆ ਅਤੇ ਪੀਪਲਜ਼ ਪ੍ਰੇਜੀਡੇਂਟ ਵੀ ਕਹਿੰਦੇ ਹਨ ।ਕਲਾਮ ਜੀ ਨੇ ਲਗਭਗ ਚਾਰ ਦਹਾਕਿਆਂ ਤੱਕ ਇੱਕ ਵਿਗਿਆਨੀ ਵਜੋਂ ਕੰਮ ਕੀਤਾ ਹੈ, ਉਹ ਕਈ ਵੱਕਾਰੀ ਸੰਸਥਾਵਾਂ ਦੇ ਪ੍ਰਸ਼ਾਸਕ ਵੀ ਰਹੇ ਹਨ। ਭਾਰਤ ਨੂੰ ਪ੍ਰਮਾਣੂ ਸ਼ਕਤੀ ਦੇਸ਼ ਬਣਾਉਣ ਵਿੱਚ ਉਹਨਾਂ ਦਾ ਇੱਕ ਮਹੱਤਵਪੂਰਨ ਯੋਗਦਾਨ ਹੈ।
1984 ਦੇ ਸਿੱਖ ਵਿਰੋਧੀ ਦੰਗੇ ਭਾਰਤੀ ਸਿੱਖਾਂ ਦੇ ਖਿਲਾਫ ਸਨ। ਇੰਨ੍ਹਾਂ ਦੰਗਿਆਂ ਦਾ ਕਾਰਨ ਸੀ ਇੰਦਰਾ ਗਾਂਧੀ ਦੀ ਉਹਨਾਂ ਦੇ ਸੁਰੱਖਿਆ ਕਰਮੀਆਂ ਦੁਆਰਾ ਹੱਤਿਆ ਜੋ ਕਿ ਸਿੱਖ ਸਨ। ਉਸੇ ਦੇ ਜੁਆਬ ਵਿੱਚ ਇਹ ਦੰਗੇ ਹੋਏ ਸਨ। ਇਹਨਾਂ ਦੰਗਿਆਂ ਵਿੱਚ 3000 ਤੋਂ ਵੱਧ ਮੌਤਾਂ ਹੋਈਆਂ ਸਨ। ਸੀਬੀਆਈ ਦੀ ਰਾਇ ਵਿੱਚ ਇਹ ਸਾਰੇ ਹਿੰਸਕ ਕਿਰਿਆਂਵਾਂ ਦਿੱਲੀ ਪੁਲਿਸ ਦੇ ਅਧਿਕਾਰਿਆਂ ਅਤੇ ਇੰਦਰਾ ਗਾਂਧੀ ਦੇ ਪੁੱਤ ਰਾਜੀਵ ਗਾਂਧੀ ਦੇ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਸਹਿਮਤੀ ਨਾਲ ਆਯੋਜਿਤ ਕੀਤੀਆਂ ਗਈਆਂ ਸਨ। ਰਾਜੀਵ ਗਾਂਧੀ ਜਿਹਨਾਂ ਨੇ ਆਪਣੀ ਮਾਂ ਦੀ ਮੌਤ ਤੋਂ ਬਾਅਦ ਪ੍ਰਧਾਨਮੰਤਰੀ ਦੇ ਰੂਪ ਵਿੱਚ ਸਹੁੰ ਲਈ ਸੀ ਅਤੇ ਜੋ ਕਾਂਗਰਸ ਦੇ ਇੱਕ ਨੇਤਾ ਵੀ ਸਨ, ਉਹਨਾਂ ਨੂੰ ਦੰਗਿਆਂ ਬਾਰੇ ਵਿੱਚ ਪੁੱਛੇ ਜਾਣ ਤੇ, ਉਹਨਾਂ ਨੇ ਕਿਹਾ ਸੀ, "ਜੱਦ ਇੱਕ ਵੱਡਾ ਦਰਖਤ ਡਿੱਗਦਾ ਹੈ, ਤਦ ਧਰਤੀ ਵੀ ਹਿਲਦੀ ਹੈ।"
ਸੁਖਮਨੀ ਸਾਹਿਬ ਇੱਕ ਪ੍ਰਾਰਥਨਾ ਹੈ ਜੋ ਕਿ ਗੀਤ ਦੇ ਰੂਪ ਵਿੱਚ ਹੈ ਤੇ ਸ਼ਾਂਤੀ ਅਤੇ ਮਨ ਨੂੰ ਸੁੱਖ ਦੇਣ ਵਾਲ਼ੀ ਬਾਣੀ ਹੈ। ਸੁਖਮਨੀ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸਭ ਤੋਂ ਵੱਡੀ ਰਚਨਾ ਹੈ। ਗੁਰੂ ਸਾਹਿਬ ਜੀ ਨੇ ਜਦੋਂ ਇੱਕ ਦੁਖੀ ਵਿਅਕਤੀ ਦੀ ਪੁਕਾਰ ਸੁਣੀ ਤਾਂ ਉਸ ਦੀ ਸਰੀਰਕ ਤੇ ਮਾਨਸਿਕ ਦੁੱਖ ਨੂੰ ਦੂਰ ਕਰਨ ਲਈ ਇਸ ਬਾਣੀ ਦੀ ਰਚਨਾ ਕੀਤੀ। ਇਥੋ ਤੱਕ ਕਿ ਇਸ ਦੇ ਪਾਠ ਕਰਨ ਨਾਲ ਲਾਹੌਰ ਦੇ ਹਾਕਮ ਅਲਾਇਮ ਉਦ ਦੀਨ ਦੀ ਜਾਨਲੇਵਾ ਪੇਟ ਦਾ ਦਰਦ ਵੀ ਠੀਕ ਹੋ ਗਿਆ। ਇਸ ਤੋ ਬਾਅਦ ਉਹ ਇਸ ਦਾ ਰੋਜ ਪਾਠ ਕਰਨ ਲੱਗਾ। ਸੁਖਮਨੀ ਸਾਹਿਬ ਵਿੱਚ ਸੰਰਚਾਤਮਕ ਏਕਤਾ ਹੈ ਤੇ ਇਸ ਦੇ 24 ਸਲੋਕ ਹਨ ਤੇ ਇਸ ਵਿੱਚ 8 ਛੰਦ ਹਨ ਤੇ ਹਰੇਕ ਛੰਦ ਦੀਆਂ ਦਸ ਸਤਰਾਂ ਹਨ। ਤਾਂ ਆਓ ਅਸੀਂ ਆਪਣੀਆ ਧਰਮ ਦੀਆਂ ਖੋਖਲੀਆਂ ਦੀਵਾਰਾਂ ਨੂੰ ਤੋੜ ਕੇ ਇੱਕ ਮਹਾਨ ਤੇ ਸੱਚੀ ਬਾਣੀ ਦਾ ਪਾਠ ਕਰਨਾ ਸ਼ੁਰੂ ਕਰੀਏ ਜੋ ਹਰ ਧਰਮ ਦਾ ਵਿਆਕਤੀ ਉਪਰੋਕਤ ਉਦੇਸ਼ਾਂ ਦੀ ਪ੍ਰਾਪਤੀ ਲਈ ਕਰ ਸਕਦਾ ਹੈ ਅਰਥ:- (ਮੇਰੀ) ਉਸ ਸਭ ਤੋਂ ਵੱਡੇ (ਅਕਾਲ ਪੁਰਖ) ਨੂੰ ਨਮਸਕਾਰ ਹੈ ਜੋ (ਸਭ ਦਾ) ਮੁੱਢ ਹੈ, ਅਤੇ ਜੋ ਜੁਗਾਂ ਦੇ ਮੁੱਢ ਤੋਂ ਹੈ। ਸਤਿਗੁਰੂ ਨੂੰ (ਮੇਰੀ) ਨਮਸਕਾਰ ਹੈ ਸ੍ਰੀ ਗੁਰਦੇਵ ਜੀ ਨੂੰ (ਮੇਰੀ) ਨਮਸਕਾਰ ਹੈ।੧। ਅਸਟਪਦੀ ॥ ਅਰਥ:- ਪ੍ਰਭੂ ਦਾ ਅਮਰ ਕਰਨ ਵਾਲਾ ਤੇ ਸੁਖਦਾਈ ਨਾਮ (ਸਭ) ਸੁਖਾਂ ਦੀ ਮਣੀ ਹੈ, ਇਸ ਦਾ ਟਿਕਾਣਾ ਭਗਤਾਂ ਦੇ ਹਿਰਦੇ ਵਿੱਚ ਹੈ। ਅਰਥ:- ਪ੍ਰਭੂ ਦਾ ਸਿਮਰਨ ਕਰਨ ਨਾਲ (ਜੀਵ) ਜਨਮ ਵਿੱਚ ਨਹੀਂ ਆਉਂਦਾ, (ਜੀਵ ਦਾ) ਦੁਖ ਤੇ ਜਮ (ਦਾ ਡਰ) ਦੂਰ ਹੋ ਜਾਂਦਾ ਹੈ। ਮੌਤ (ਦਾ ਭਉ) ਪਰੇ ਹਟ ਜਾਂਦਾ ਹੈ, (ਵਿਕਾਰ ਰੂਪੀ) ਦੁਸ਼ਮਨ ਟਲ ਜਾਂਦਾ ਹੈ। ਪ੍ਰਭੂ ਨੂੰ ਸਿਮਰਿਆਂ (ਜ਼ਿੰਦਗੀ ਦੇ ਰਾਹ ਵਿਚ) ਕੋਈ ਰੁਕਾਵਟ ਨਹੀਂ ਪੈਂਦੀ, (ਕਿਉਂਕਿ) ਪ੍ਰਭੂ ਦਾ ਸਿਮਰਨ ਕਰਨ ਨਾਲ (ਮਨੁੱਖ) ਹਰ ਵੇਲੇ (ਵਿਕਾਰਾਂ ਵਲੋਂ) ਸੁਚੇਤ ਰਹਿੰਦਾ ਹੈ।ਪ੍ਰਭੂ ਦਾ ਸਿਮਰਨ ਕਰਨ ਨਾਲ (ਕੋਈ) ਡਰ (ਜੀਵ ਉਤੇ) ਦਬਾਉ ਨਹੀਂ ਪਾ ਸਕਦਾ ਤੇ (ਕੋਈ) ਦੁੱਖ ਵਿਆਕੁਲ ਨਹੀਂ ਕਰ ਸਕਦਾ। ਅਕਾਲ ਪੁਰਖ ਦਾ ਸਿਮਰਨ ਗੁਰਮਖਿ ਦੀ ਸੰਗਤਿ ਵਿੱਚ (ਮਿਲਦਾ ਹੈ); (ਅਤੇ ਜੋ ਮਨੁੱਖ ਸਿਮਰਨ ਕਰਦਾ ਹੈ,ਉਸ ਨੂੰ) ਹੇ ਨਾਨਕ!
ਗੁਰਮੁਖੀ (Punjabi: گُرمُکھی (ਸ਼ਾਹਮੁਖੀ)) ਇੱਕ ਪੰਜਾਬੀ ਭਾਸ਼ਾ ਦੀ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਇੱਕਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ
ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (PRTC), ਪੰਜਾਬ (ਭਾਰਤ) ਦੀ ਰਾਜ ਸਰਕਾਰ ਦੁਆਰਾ ਚਲਾਈ ਜਾਣ ਵਾਲੀ ਬੱਸ ਆਪਰੇਟਰ ਕਾਰਪੋਰੇਸ਼ਨ ਹੈ, ਜਿਸਦਾ ਮੁੱਖ ਦਫਤਰ ਪਟਿਆਲਾ ਵਿੱਚ ਹੈ। ਮੂਲ ਰੂਪ ਵਿੱਚ, ਇਹ ਪੈਪਸੂ ਸਟੇਟ ਦੌਰਾਨ 'ਰੋਡ ਟਰਾਂਸਪੋਰਟ ਕਾਰਪੋਰੇਸ਼ਨ' ਵਜੋਂ ਸਥਾਪਿਤ ਕੀਤੀ ਗਈ ਸੀ ਪਰ ਜਦੋਂ ਪੈਪਸੂ ਨੂੰ ਪੰਜਾਬ ਵਿੱਚ ਮਿਲਾ ਦਿੱਤਾ ਗਿਆ, ਤਾਂ ਇਹ ਕਾਰਪੋਰੇਸ਼ਨ ਪੂਰੇ ਪੰਜਾਬ ਦੀ 'ਰੋਡ ਟਰਾਂਸਪੋਰਟ ਕਾਰਪੋਰੇਸ਼ਨ' ਬਣ ਗਈ। ਬਾਅਦ ਵਿੱਚ 1966 ਵਿੱਚ, ਜਦੋਂ ਹਰਿਆਣਾ ਅਤੇ ਹਿਮਾਚਲ ਨੂੰ ਪੰਜਾਬ ਤੋਂ ਵੱਖ ਕਰ ਦਿੱਤਾ ਗਿਆ, ਤਾਂ ਉਨ੍ਹਾਂ ਨੇ ਆਪਣੀਆਂ ਵਖ ਵਖ ਰੋਡ ਟਰਾਂਸਪੋਰਟ ਕੰਪਨੀਆਂ ਬਣਾ ਲਈਆਂ। ਜਨਵਰੀ 2023 ਤੱਕ ਪੀਆਰਟੀਸੀ ਕੋਲ 1232 ਬੱਸਾਂ ਹਨ। ਪੀਆਰਟੀਸੀ (ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ), ਪਟਿਆਲਾ ਦੀ ਸਥਾਪਨਾ 16 ਅਕਤੂਬਰ 1956 ਨੂੰ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਐਕਟ, 1950 ਦੇ ਉਪਬੰਧ ਦੇ ਤਹਿਤ ਕੀਤੀ ਗਈ ਸੀ, ਜਿਸਦਾ ਉਦੇਸ਼ ਸੜਕੀ ਆਵਾਜਾਈ ਸੇਵਾਵਾਂ ਦੀ ਕੁਸ਼ਲ, ਢੁਕਵੀਂ, ਆਰਥਿਕ ਅਤੇ ਸਹੀ ਢੰਗ ਨਾਲ ਤਾਲਮੇਲ ਵਾਲੀ ਕਾਰਜ ਪ੍ਰਣਾਲੀ ਪ੍ਰਦਾਨ ਕਰਨਾ ਸੀ। ਰਾਜ ਵਿੱਚ ਇਸਨੇ ₹25.00 ਲੱਖ ਦੇ ਮਾਮੂਲੀ ਨਿਵੇਸ਼ ਅਤੇ 345 ਕਰਮਚਾਰੀਆਂ ਦੇ ਨਾਲ 15 ਰੂਟਾਂ 'ਤੇ 11,107 ਰੋਜ਼ਾਨਾ ਕਿਲੋਮੀਟਰਾਂ ਨੂੰ ਕਵਰ ਕਰਨ ਵਾਲੀਆਂ 60 ਬੱਸਾਂ ਦੇ ਫਲੀਟ ਨਾਲ ਯਾਤਰੀ ਆਵਾਜਾਈ ਸੰਚਾਲਨ ਸ਼ੁਰੂ ਕੀਤਾ। ਵਰਤਮਾਨ ਵਿੱਚ, ਪੀਆਰਟੀਸੀ ਕੋਲ 1142 ਸਧਾਰਣ ਬੱਸਾਂ, 600 ਰੂਟਾਂ (ਅੰਤਰ-ਰਾਜੀ ਰੂਟਾਂ ਸਮੇਤ) ਹਨ ਜੋ 349,928 ਕਿਲੋਮੀਟਰ ਦੀ ਰੋਜ਼ਾਨਾ ਤਹਿ ਕਰਦੀਆਂ ਹਨ। ਇਸ ਵਿੱਚ 3,993 ਕਰਮਚਾਰੀ ਹਨ ਜਿਨ੍ਹਾਂ ਵਿੱਚੋਂ 1022 ਪੱਕੇ ਹਨ। ਪੀ.ਆਰ.ਟੀ.ਸੀ. ਦੇ ਪੰਜਾਬ ਭਰ ਵਿੱਚ ਪਟਿਆਲਾ, ਬਠਿੰਡਾ, ਕਪੂਰਥਲਾ, ਬਰਨਾਲਾ, ਸੰਗਰੂਰ, ਬੁਢਲਾਡਾ, ਫਰੀਦਕੋਟ, ਲੁਧਿਆਣਾ, ਚੰਡੀਗੜ੍ਹ ਅਤੇ ਪਟਿਆਲਾ ਵਿਖੇ 9 ਡਿਪੂ ਅਤੇ 15 ਬੱਸ ਸਟੈਂਡ ਹਨ। ਪਟਿਆਲਾ ਵਿਚ ਹੀ ਕਿਲੋਮੀਟਰ ਸਕੀਮ ਦਾ ਵਿਸ਼ੇਸ਼ ਸੈੱਲ ਸਥਿਤ ਹੈ। ਸਰਦਾਰ ਮਨਮੋਹਨ ਸਿੰਘ ਸਠਿਆਲਾ ਨੇ 2000 ਤੋਂ 2002 ਤੱਕ ਪੀ.ਆਰ.ਟੀ.ਸੀ.
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਹਵਾ ਪ੍ਰਦੂਸ਼ਣ ਉਦੋਂ ਵਾਪਰਦਾ ਹੈ ਜਦੋਂ ਧਰਤੀ ਦੇ ਵਾਯੂਮੰਡਲ ਵਿੱਚ ਗੈਸਾਂ, ਧਾਤੂਆਂ ਅਤੇ ਜੈਵਕ ਅਣੂਆਂ ਸਮੇਤ ਪਦਾਰਥਾਂ ਦੇ ਨੁਕਸਾਨਦੇਹ ਜਾਂ ਜ਼ਿਆਦਾ ਮਾਤਰਾਵਾਂ ਹੁੰਦੀਆਂ ਹਨ। ਇਸ ਨਾਲ ਰੋਗ, ਅਲਰਜੀ ਅਤੇ ਮਨੁੱਖਾਂ ਦੀ ਮੌਤ ਵੀ ਹੋ ਸਕਦੀ ਹੈ; ਇਸ ਨਾਲ ਜਾਨਵਰਾਂ ਅਤੇ ਖਾਣੇ ਦੀ ਫਸਲ ਵਰਗੇ ਹੋਰ ਜੀਵਤ ਪ੍ਰਾਣੀਆਂ ਨੂੰ ਵੀ ਨੁਕਸਾਨ ਹੋ ਸਕਦਾ ਹੈ, ਅਤੇ ਕੁਦਰਤੀ ਜਾਂ ਨਿਰਮਾਣ ਮਾਹੌਲ ਨੂੰ ਨੁਕਸਾਨ ਪਹੁੰਚ ਸਕਦਾ ਹੈ। ਮਨੁੱਖੀ ਗਤੀਵਿਧੀ ਅਤੇ ਕੁਦਰਤੀ ਪ੍ਰਕਿਰਿਆ ਦੋਵੇਂ ਹਵਾ ਪ੍ਰਦੂਸ਼ਣ ਪੈਦਾ ਕਰ ਸਕਦੇ ਹਨ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਂਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਦਮਦਮਾ ਸਾਹਿਬ ਜਾਂ ਤਲਵੰਡੀ ਸਾਬੋ ਪਿੰਡ ਸਾਬੋ ਕੀ ਤਲਵੰਡੀ ਨੇੜੇ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਦਾ ਪ੍ਰਸਿੱਧ ਅਸਥਾਨ, ਜਿਸ ਨੂੰ ਗੁਰੂ ਕੀ ਕਾਸ਼ੀ ਵੀ ਕਿਹਾ ਜਾਂਦਾ ਹੈ। ਡੱਲੇ ਸਿੱਖ ਦਾ ਪ੍ਰੇਮ ਦੇਖਕੇ ਕਲਗੀਧਰ ਨੇ ਇਥੇ ਕ਼ਰੀਬ ਸਾਢੇ ਨੌ ਮਹੀਨੇ ਨਿਵਾਸ ਕੀਤਾ। ਮਾਤਾ ਸੁੰਦਰੀ ਜੀ ਅਤੇ ਮਾਤਾ ਸਾਹਿਬ ਕੌਰ ਜੀ, ਭਾਈ ਮਨੀ ਸਿੰਘ ਜੀ ਨੂੰ ਨਾਲ ਲੈ ਕੇ ਇਸ ਥਾਂ ਦਿੱਲੀ ਤੋਂ ਦਸਮ ਗੁਰੂ ਦੇ ਦਰਸ਼ਨ ਕਰਨ ਆਏ। ਗੁਰੂ ਗੋਬਿੰਦ ਸਿੰਘ ਜੀ ਨੇ ਇਸੇ ਥਾਂ ਆਤਮਿਕ ਸ਼ਕਤੀ ਨਾਲ ਆਪਂਣੇ ਅਨੁਭਵ ਤੋਂ ਗੁਰੂ ਗ੍ਰੰਥ ਸਾਹਿਬ ਦਾ ਸੰਪੂਰਨ ਪਾਠ ਲਿਖਵਾਇਆ। ਫੂਲਵੰਸ਼ ਦੇ ਰਤਨ ਤਿਲੋਕ ਸਿੰਘ ਤੇ ਰਾਮ ਸਿੰਘ ਜੀ ਨੇ ਇੱਥੇ ਹੀ ਦਸ਼ਮੇਸ਼ ਪਿਤਾ ਤੋਂ ਤੋਂ ਅੰਮ੍ਰਿਤ ਪਾਨ ਕੀਤਾ। ਮਾਲਵੇ ਦੇ ਜੰਗਲ ਨੂੰ ਸਰਸਬਜ਼ (ਹਰਿਆ ਭਰਿਆ) ਕਰਨ ਲਈ ਨਹਿਰਾਂ ਦਾ ਵਰ ਵੀ ਇਸੇ ਥਾਂ ਤੇ ਬਖਸ਼ਿਆ ਹੈ। ਇਸ ਦਰਬਾਰ ਦੀ ਸੇਵਾ ਪੰਥ ਨੇ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਸਪੁਰਦ ਕੀਤੀ ਸੀ, ਜੋ ਹੁਣ ਉਸ ਦੀ ਵੰਸ਼ ਦੇ ਰਈਸ ਸ਼ਾਹਗ਼ਾਦਪੁਰ ਦੇ ਹੱਥ ਹੈ। ਸਾਡੇ ਵੱਡੇ ਵਡੇਰੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਫੌਜ ਦੇ ਸਿਪਾਹੀ ਸਨ। ਪਰ ਹੁਣ ਕਿਸੇ ਕਾਰਨਾਂ ਕਰਕੇ ਸਿਰਫ ਏਨੀ ਹੀ ਜਾਣਕਾਰੀ ਮਿਲ ਸਕੀ ਹੈ (ਕਿਉਂਕਿ ਕਈ ਗਦਾਰ ਤੇ ਪੰਥ ਵਿਰੋਧੀ ਇਹ ਤਖ਼ਤ ਦੇਖਣਾ ਨਹੀਂ ਚਾਹੁੰਦੇ ਸੀ) ਬਾਕੀ ਜਾਣਕਾਰੀ ਇਸ ਪ੍ਰਕਾਰ ਹੈ ਕਿ ਉਹਨਾਂ ਨੇ ਜੰਗਲਾਂ ਤੇ ਪਹਾੜਾਂ ਵਿੱਚ ਘਰ ਬਣਾਏ ਹੋਏ ਸਨ, ਪਰ ਜਾਲਮਾਂ ਮੂਹਰੇ ਸਿਰ ਨਹੀਂ ਝੁਕਾਏ ਸਮੇਂ ਸਮੇਂ ਤੇ ਹੋਰ ਸਿੰਘਾਂ ਨੂੰ ਵੀ ਉਹਨਾਂ ਦੀ ਗੁਲਾਮੀ ਤੋਂ ਮੁਕਤ ਕਰਵਾਇਆ ਤੇ ਹੌਲੀ ਹੌਲੀ ਆਪਣੀ ਸਥਿੱਤੀ ਨੂੰ ਦੁਬਾਰਾ ਕਾਇਮ ਕਰਿਆ । ਜਦੋਂ ਉਹਨਾਂ ਨੂੰ ਸੁਣਨ ਚ ਆਇਆ ਕਿ ਛੋਟੇ ਸਾਹਿਬਜ਼ਾਦਿਆਂ ਨੂੰ ਨੀਹਾਂ ਵਿੱਚ ਚਿਣ ਕੇ ਸ਼ਹੀਦ ਕੀਤਾ ਹੈ, ਤਾ 12 ਮਿਸਲਾਂ ਬਾਣੀਆਂ ਤੇ ਓਹਨਾਂ ਨੇ ਜਾਕੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦੇ ਬਦਲੇ ਵਿੱਚ ਅਹਿਮ ਰੋਲ ਸੀ। ਉਸ ਤੋਂ ਬਾਅਦ ਸਾਰੀਆਂ ਮਿਸਲਾਂ ਤੇ ਓਹਨਾਂ ਦੇ ਆਗੂਆਂ ਨੇ ਆਪਣੇ ਆਪਣੇ ਹਿੱਸੇ ਬਣਦੀ ਜ਼ਮੀਨ ਤੇ ਹੋਰ ਲੋੜੀਦਾ ਸਾਮਾਨ ਕੋਲ ਰੱਖ ਕੇ ਓਥੇ ਸਾਸ਼ਨ ਸ਼ੁਰੂ ਕਰ ਦਿਤਾ। ਪਰ ਸ਼ਹੀਦ ਮਿਸਲ ਦੇ ਆਗੂ ਜਾਣੀ ਕਿ ਸਾਡੇ ਵਡੇਰਿਆਂ ਨੇ ਇਹ ਸਭ ਦੀ ਥਾਂ ਸੇਵਾ ਦੀ ਸੋਚੀ ਤੇ ਉਹ ਗੁਰੂ ਸਾਹਿਬ ਦਾ ਹੁਕਮ ਨਾਮਾ ਤੇ ਹੱਥ ਲਿਖਤ ਗੁਰੂ ਗਰੰਥ ਸਾਹਿਬ ਜੀ ਨਾਲ ਤਲਵੰਡੀ ਸਾਬੋ ਵੱਲ ਰਵਾਨਾ ਹੋ ਗਏ। ਇਥੇ ਆਕੇ ਉਹਨਾਂ ਨੇ ਗੁਰੂ ਘਰ ਦੀ ਸੇਵਾ ਕੀਤੀ ਤੇ ਨਾਲ ਨਾਲ ਬੱਚਿਆਂ ਤੇ ਹੋਰ ਸਿੱਖਣ ਦੇ ਚਾਹਵਾਨਾਂ ਲਈ ਬੂਗੇ (ਸਕੂਲ) ਖੋਲ੍ਹੇ ਤਾ ਕਿ ਉਹ ਸ਼ੁੱਧ ਬਾਣੀ ਪੜ੍ਹ ਅਤੇ ਸੁਣ ਸਕਣ। ਜਦੋਂ ਇਹ ਗੱਲ ਪੰਜਾਬ ਦੇ ਮੌਜੂਦਾ ਰਾਜੇ ਨੂੰ ਪਤਾ ਚੱਲੀ ਕੀ ਸ਼ਹੀਦ ਮਿਸਲ ਦੇ ਆਗੂ ਹਾਲੇ ਤੱਕ ਪੰਥ ਦੀ ਸੇਵਾ ਕਰ ਰਹੇ ਹਨ ਤਾਂ ਉਹਨਾਂ ਨੇ ਇਕ ਪਟਾਨਾਮਾ (ਇਕ ਪਟੇ ਉਤੇ ਆਦੇਸ਼ ਜਾਂ ਸੁਨੇਹਾ) ਲਿਖਿਆ ਜਿਸ ਅਨੁਸਾਰ ਉਹਨਾਂ ਨੂੰ ਤਲਵੰਡੀ ਸਾਬੋ ਦਾ ਜੱਥੇਦਾਰ ਨਿਯੁਕਤ ਕੀਤਾ ਗਿਆ ਤੇ ਨਾਲ ਕਿਹਾ ਗਿਆ ਕੀ ਜੇ ਏਦਾਂ ਹੀ ਤੂੰ ਕਰਦਾ ਰਿਹਾ ਫੇਰ ਓਣ ਵਾਲੇ ਸਮੇਂ ਚ ਤੇਰੀ ਔਲਾਦ ਕਿ ਕਰੂ ਇਸ ਕਰਕੇ ਮੈ ਇਕ ਇਲਾਕਾ ਤੇਰੇ ਨਾਮ ਕਰਦਾ ਹਾਂ ਤੇ ਤੂੰ ਉਸ ਸਾਰੀ ਜਮੀਨ (ਤਿਉਣਾ ਪੁਜਾਰੀਆਂ) ਦਾ ਮਾਲਕ ਹੋਏਗਾ। ਤਲਵੰਡੀ ਸਾਬੋ ਜਾਨੀ ਕੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਨੂੰ ਤਖ਼ਤ ਵੀ ਉਸੇ ਹੁਕਮਨਾਮੇ ਦਾ ਸਦਕਾ ਬਣਾਇਆ ਗਿਆ ਜੋ ਗੁਰੂ ਜੀ ਨੇ ਉਹਨਾਂ ਨੂੰ ਦਿੱਤਾ ਸੀ ਤੇ ਉਹਨਾਂ ਦੇ ਹੁਕਮਾਂ ਕਾਰਨ ਹੀ ਉਹ ਇਥੇ ਵਸੇ। ਇਥੇ ਵਿਸਾਖੀ ਨੂੰ ਭਾਰੀ ਮੇਲਾ ਹੁੰਦਾ ਹੈ। ਗੁਰਪੁਰ ਨਿਵਾਸੀ ਸੰਤ ਅਤਰ ਸਿੰਘ ਜੀ ਨੇ ਇਸ ਗੁਰਧਾਮ ਦੀ ਬਹੁਤ ਸੇਵਾ ਕਰਵਾਈ ਹੈ। ਦਮਦਮਾ ਸਾਹਿਬ ਸਿੱਖ ਲਿਖਾਰੀਆਂ ਤੇ ਗਿਆਨੀਆਂ ਦੀ ਟਕਸਾਲ ਹੈ। ਕਿਸੇ ਸਮੇ ਮਹਾਰਾਜਾ ਨਾਭਾ ਵਲੋਂ ਇਸ ਅਸਥਾਨ ਨੂੰ ਸੌ ਰੁਪਏ ਮਹੀਨਾ ਲੰਗਰ ਲਈ ਮਿਲਦਾ ਹੈ। ਇਹ ਗੁਰਦ੍ਵਾਰਾ ਰੇਲਵੇ ਸਟੇਸ਼ਨ ਮਾਈਸਰਖਾਨੇ ਤੋਂ ਸੱਤ ਮੀਲ ਦਖਣ ਪੱਛਮ ਵਲ ਹੈ, ਰਾਮਾ ਸਟੇਸ਼ਨ ਬੀ. ਬੀ. ਐਂਡ ਸੀ.
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਬਾਬਾ ਦੀਪ ਸਿੰਘ ਜੀ (26 ਜਨਵਰੀ 1682 – 13 ਨਵੰਬਰ 1757) ਉਹਨਾਂ ਦਾ ਜਨਮ ਸਿੱਖ ਪਰਿਵਾਰ ਵਿਚ ਪਹੂਵਿੰਡ ਪਿੰਡ ਹੋਇਆ।ਜਿੰਨ੍ਹਾਂ ਨੂੰ ਅਕਸਰ ਸ਼ਹੀਦ ਅਤੇ ਬਾਬਾ ਨਾਲ ਸਤਿਕਾਰਿਆ ਜਾਂਦਾ ਹੈ 18ਵੀਂ ਸਦੀ ਦੇ ਇਕ ਸਿੱਖ ਵਿਦਵਾਨ, ਆਗੂ ਅਤੇ ਜੰਗੀ ਜਰਨੈਲ ਸਨ। ਉਹ ਗੁਰੂ ਗੋਬਿੰਦ ਸਿੰਘ ਜੀ ਵੇਲੇ ਦੇ ਇੱਕ ਪ੍ਰਮੁੱਖ ਸਿੱਖ ਸਨ। ਉਹਨਾਂ ਨੂੰ ਸਿੱਖੀ ਦੇ ਸਭ ਤੋ ਪਵਿੱਤਰ ਸ਼ਹੀਦ ਮੰਨਿਆ ਜਾਂਦਾ ਹੈ।
ਭਾਰਤ ਵਿੱਚ ਭ੍ਰਿਸ਼ਟਾਚਾਰ ਇੱਕ ਅਜਿਹਾ ਮੁੱਦਾ ਹੈ ਜੋ ਕੇਂਦਰੀ, ਰਾਜ ਅਤੇ ਸਥਾਨਕ ਸਰਕਾਰੀ ਏਜੰਸੀਆਂ ਦੀ ਆਰਥਿਕਤਾ ਨੂੰ ਕਈ ਤਰੀਕਿਆਂ ਨਾਲ ਪ੍ਰਭਾਵਿਤ ਕਰਦਾ ਹੈ। ਭਾਰਤ ਦੀ ਅਰਥਵਿਵਸਥਾ ਨੂੰ ਠੱਪ ਕਰਨ ਲਈ ਭ੍ਰਿਸ਼ਟਾਚਾਰ ਨੂੰ ਜ਼ਿੰਮੇਵਾਰ ਠਹਿਰਾਇਆ ਜਾਂਦਾ ਹੈ। 2005 ਵਿੱਚ ਟਰਾਂਸਪੇਰੈਂਸੀ ਇੰਟਰਨੈਸ਼ਨਲ ਦੁਆਰਾ ਕਰਵਾਏ ਗਏ ਇੱਕ ਸਰਵੇਖਣ ਵਿੱਚ ਦਰਜ ਕੀਤਾ ਗਿਆ ਸੀ ਕਿ 62% ਤੋਂ ਵੱਧ ਭਾਰਤੀਆਂ ਨੇ ਕਿਸੇ ਨਾ ਕਿਸੇ ਸਮੇਂ ਕਿਸੇ ਸਰਕਾਰੀ ਅਧਿਕਾਰੀ ਨੂੰ ਕਿਸੇ ਕੰਮ ਬਦਲੇ ਰਿਸ਼ਵਤ ਦਿੱਤੀ ਹੈ। ਟਰਾਂਸਪੇਰੈਂਸੀ ਇੰਟਰਨੈਸ਼ਨਲ ਦੇ 2022 ਭ੍ਰਿਸ਼ਟਾਚਾਰ ਸੂਚਕ ਅੰਕ ਵਿੱਚ, ਜਿਸ ਵਿੱਚ 0 ("ਬਹੁਤ ਭ੍ਰਿਸ਼ਟ") ਤੋਂ 100 ("ਭ੍ਰਿਸ਼ਟਾਚਾਰ ਮੁਕਤ") ਦੇ ਪੈਮਾਨੇ 'ਤੇ 180 ਦੇਸ਼ਾਂ ਨੂੰ ਅੰਕਿਤ ਕੀਤਾ, ਵਿੱਚ ਭਾਰਤ ਨੇ 40 ਅੰਕ ਪ੍ਰਾਪਤ ਕੀਤੇ। ਅੰਕਾਂ ਦੇ ਆਧਾਰ ਤੇ ਕੀਤੀ ਗਈ ਦਰਜਾਬੰਦੀ ਵਿੱਚ ਭਾਰਤ ਸੂਚਕਾਂਕ ਵਿੱਚ 180 ਦੇਸ਼ਾਂ ਵਿੱਚੋਂ 85ਵੇਂ ਸਥਾਨ 'ਤੇ ਹੈ। ਸਭ ਤੋਂ ਵਧੀਆ ਸਕੋਰ 90 (ਰੈਂਕ 1), ਸਭ ਤੋਂ ਮਾੜਾ ਸਕੋਰ 12 (ਰੈਂਕ 180) ਸੀ, ਅਤੇ ਔਸਤ ਸਕੋਰ 43 ਸੀ ਵੱਖ-ਵੱਖ ਕਾਰਕ ਭ੍ਰਿਸ਼ਟਾਚਾਰ ਵਿੱਚ ਯੋਗਦਾਨ ਪਾਉਂਦੇ ਹਨ, ਜਿਸ ਵਿੱਚ ਅਧਿਕਾਰੀ ਸਰਕਾਰੀ ਸਮਾਜ ਭਲਾਈ ਸਕੀਮਾਂ ਵਿੱਚੋਂ ਪੈਸੇ ਕੱਢਦੇ ਹਨ। ਉਦਾਹਰਨਾਂ ਵਿੱਚ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਾਰੰਟੀ ਐਕਟ ਅਤੇ ਰਾਸ਼ਟਰੀ ਪੇਂਡੂ ਸਿਹਤ ਮਿਸ਼ਨ ਸ਼ਾਮਲ ਹਨ। ਭ੍ਰਿਸ਼ਟਾਚਾਰ ਦੇ ਹੋਰ ਖੇਤਰਾਂ ਵਿੱਚ ਭਾਰਤ ਦਾ ਟਰੱਕਿੰਗ ਉਦਯੋਗ ਸ਼ਾਮਲ ਹੈ ਜਿਸ ਨੂੰ ਅੰਤਰਰਾਜੀ ਹਾਈਵੇਅ 'ਤੇ ਕਈ ਰੈਗੂਲੇਟਰੀ ਅਤੇ ਪੁਲਿਸ ਸਟਾਪਾਂ ਨੂੰ ਸਾਲਾਨਾ ਅਰਬਾਂ ਰੁਪਏ ਰਿਸ਼ਵਤ ਦੇਣ ਲਈ ਮਜਬੂਰ ਕੀਤਾ ਜਾਂਦਾ ਹੈ।
ਰੀਤੀ ਰਿਵਾਜ ਸ਼ਬਦ ਅੰਗਰੇਜੀ ਦੇ ਪਦ ritual ਦੇ ਪੰਜਾਬੀ ਅਨੁਵਾਦ ਵਜੋਂ ਵਰਤਿਆ ਗਿਆ ਹੈ। ਸਮਾਜ ਦੇ ਸਮਾਂ ਵਿਹਾ ਚੁੱਕੇ ਕਾਰਜ ਜਦੋਂ ਆਪਣੇ ਸਾਰਥਕ ਪ੍ਰਕਾਰਜ ਤੋਂ ਮੁਕਤ ਹੋ ਕੇ ਪ੍ਰਤੀਕ ਰੂਪ ਵਿੱਚ ਕੀਤੇ ਜਾਂਦੇ ਹਨ, ਤਾਂ ਉਹ ਰਸਮਾਂ ਅਖਵਾਉਂਦੇ ਹਨ। ਪੰਜਾਬ ਵਿੱਚ ਅਜਿਹੇ ਅਨੇਕਾ ਕਾਰਜ ਹਨ, ਜਿਨਾ ਦੀ ਪਹਿਲਾ ਕਦੀ ਮਹੱਤਤਾ ਸੀ, ਪਰ ਹੁਣ ਉਹ ਵੇਲਾ ਵਿਹਾ ਚੁਕੇ ਹਨ ਪਰ ਇਹ ਪ੍ਰਕਾਰਜ ਪ੍ਰਤੀਕ ਰੂਪ ਵਿੱਚ ਅੱਜ ਵੀ ਨਿਭਾਏ ਜਾਂਦੇ ਹਨ। ਜਿਸ ਤਰਾਂ ਉਹਨਾਂ ਦਾ ਵਾਸਤਵਿਕ ਅਮਲ ਹੋਇਆ ਕਰਦਾ ਸੀ। ਵਿਅਕਤੀ ਜੀਵਨ ਨਾਲ ਸਬੰਧਿਤ ਅਜਿਹਾ ਕੋਈ ਮੌਕਾ ਨਹੀਂ ਜਦੋਂ ਕੋਈ ਰਸਮ ਨਾ ਕੀਤੀ ਜਾਂਦੀ ਹੋਵੇ। ਵਿਅਕਤੀ ਜੀਵਨ ਦੀਆਂ ਤਿੰਨ ਅਵਸਥਾਵਾਂ ਪ੍ਰਮੁੱਖ ਮੰਨੀਆਂ ਜਾਂਦੀਆਂ ਹਨ। ਜਨਮ ਵਿਆਹ ਮੌਤ ਉਹਨਾਂ ਨਾਲ ਸਬੰਧਿਤ ਰਸਮਾਂ ਹੇਠ ਲਿਖੇ ਹਨ: -
ਲੋਹੜੀ ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।
ਸਤਿ ਸ੍ਰੀ ਅਕਾਲ (listen ) ਪੰਜਾਬੀ ਲੋਕਾਂ ਵੱਲੋਂ ਕਿਸੇ ਨੂੰ ਮਿਲਣ ਵੇਲ਼ੇ ਵਰਤਿਆ ਜਾਣ ਵਾਲ਼ਾ ਫ਼ਿਕਰਾ ਹੈ। ਆਮ ਤੌਰ ਤੇ ਸਾਰੇ ਪੰਜਾਬੀ ਲੋਕਾਂ ਵੱਲੋਂ ਇਸ ਦੀ ਵਰਤੋਂ ਕੀਤੀ ਜਾਂਦੀ ਹੈ ਪਰ ਸਿੱਖ ਧਰਮ ਨੂੰ ਮੰਨਣ ਵਾਲ਼ਿਆਂ ਵਿੱਚ ਇਸ ਦੀ ਖ਼ਾਸ ਅਹਿਮੀਅਤ ਹੈ। ਸਤਿ ਦਾ ਮਾਇਨਾ ਹੈ ਸੱਚ, ਸ੍ਰੀ ਅਦਬ ਵਜੋਂ ਲਾਇਆ ਜਾਂਦਾ ਹੈ ਅਤੇ ਅਕਾਲ ਦਾ ਮਾਇਨਾ ਹੈ ਵਕਤ ਤੋਂ ਪਰ੍ਹੇ ਦਾ ਭਾਵ ਪਰਮਾਤਮਾ। ਸੋ ਇਸ ਪ੍ਰਕਾਰ ਇਸ ਫ਼ਿਕਰੇ ਦੇ ਮਾਇਨੇ ਹਨ, ਕੇਵਲ ਪਰਮਾਤਮਾ ਹੀ ਆਖ਼ਰੀ ਸੱਚ ਹੈ।
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਭਾਰਤ ਵਿੱਚ ਪਾਣੀ ਦਾ ਪ੍ਰਦੂਸ਼ਣ ਇੱਕ ਪ੍ਰਮੁੱਖ ਵਾਤਾਵਰਨ ਸਮੱਸਿਆ ਹੈ। ਭਾਰਤ ਵਿੱਚ ਜਲ ਪ੍ਰਦੂਸ਼ਣ ਦਾ ਸਭ ਤੋਂ ਵੱਡਾ ਸਰੋਤ ਅਣਸੋਧਿਆ ਸੀਵਰੇਜ ਹੈ। ਪ੍ਰਦੂਸ਼ਣ ਦੇ ਹੋਰ ਸਰੋਤਾਂ ਵਿੱਚ ਸ਼ਾਮਲ ਹਨ ਖੇਤੀਬਾੜੀ ਰਨ -ਆਫ ਅਤੇ ਅਨਿਯੰਤ੍ਰਿਤ ਛੋਟੇ-ਸਕੇਲ ਉਦਯੋਗ। ਭਾਰਤ ਵਿੱਚ ਜ਼ਿਆਦਾਤਰ ਨਦੀਆਂ, ਝੀਲਾਂ ਅਤੇ ਸਤਹ ਦਾ ਪਾਣੀ ਉਦਯੋਗਾਂ, ਅਣਸੋਧਿਆ ਸੀਵਰੇਜ ਅਤੇ ਠੋਸ ਰਹਿੰਦ-ਖੂੰਹਦ ਕਾਰਨ ਪ੍ਰਦੂਸ਼ਿਤ ਹੁੰਦਾ ਹੈ। ਹਾਲਾਂਕਿ ਭਾਰਤ ਵਿੱਚ ਔਸਤ ਸਾਲਾਨਾ ਵਰਖਾ ਲਗਭਗ 4000 ਬਿਲੀਅਨ ਕਿਊਬਿਕ ਮੀਟਰ ਹੈ, ਪਰ ਬੁਨਿਆਦੀ ਢਾਂਚੇ ਦੀ ਘਾਟ ਕਾਰਨ ਸਿਰਫ਼ 1122 ਬਿਲੀਅਨ ਘਣ ਮੀਟਰ ਜਲ ਸਰੋਤ ਵਰਤੋਂ ਲਈ ਉਪਲਬਧ ਹਨ। ਇਸ ਪਾਣੀ ਦਾ ਬਹੁਤਾ ਹਿੱਸਾ ਅਸੁਰੱਖਿਅਤ ਹੈ, ਕਿਉਂਕਿ ਪ੍ਰਦੂਸ਼ਣ ਪਾਣੀ ਦੀ ਗੁਣਵੱਤਾ ਨੂੰ ਘਟਾਉਂਦਾ ਹੈ। ਜਲ ਪ੍ਰਦੂਸ਼ਣ ਭਾਰਤੀ ਖਪਤਕਾਰਾਂ, ਇਸਦੇ ਉਦਯੋਗ ਅਤੇ ਇਸਦੀ ਖੇਤੀਬਾੜੀ ਲਈ ਉਪਲਬਧ ਪਾਣੀ ਦੀ ਮਾਤਰਾ ਨੂੰ ਬੁਰੀ ਤਰ੍ਹਾਂ ਸੀਮਤ ਕਰਦਾ ਹੈ।
ਗੂਰੁ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦਸਾਂ ਵਿਚੋਂ ਦੂਜੇ ਗੁਰੂ ਸਨ। ਇਹਨਾਂ ਦਾ ਜਨਮ ਹਿੰਦੂ ਖ਼ਾਨਦਾਨ ਵਿੱਚ, ਜਮਾਂਦਰੂ ਨਾਮ ਲਹਿਣੇ ਨਾਲ਼, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਨੇੜੇ) ਪੰਜਾਬ ਵਿਖੇ ਹੋਇਆ। ਭਾਈ ਲਹਿਣਾ ਖੱਤਰੀ ਟੱਬਰ ਵਿੱਚ ਪਲ਼ਿਆ, ਜਿਸਦੇ ਪਿਓ ਨਿੱਕੇ ਸਕੇਲ ਦੇ ਸੁਦਾਗਰ ਸੀ, ਅਤੇ ਆਪ ਉਹ ਦੁਰਗਾ ਦੇ ਪੁਜਾਰੀ ਸਨ। ਇਹਨਾਂ ਦੀ ਮੁਲਾਕਾਤ ਗੁਰੂ ਨਾਨਕ, ਸਿੱਖੀ ਦੇ ਬਾਨੀ ਨਾਲ਼ ਹੋਣ ਤੋਂ ਬਾਅਦ ਇਹ ਸਿੱਖ ਬਣ ਗਏ। ਗੁਰੂ ਨਾਨਕ ਸਾਹਿਬ ਨੇ ਲਹਿਣਾ ਨਾਮ ਤਬਦੀਲ ਕਰ ਅੰਗਦ ("ਮੇਰਾ ਆਪਣਾ ਅੰਗ") ਰੱਖ ਦਿੱਤਾ, ਅਤੇ ਆਪਣੇ ਪੁੱਤਾਂ ਦੀ ਬਜਾਏ ਅੰਗਦ ਨੂੰ ਦੂਜਾ ਗੁਰੂ ਐਲਾਨ ਦਿੱਤਾ।
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿੱਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿੱਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿੱਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿੱਚ ਆਉਣ ਕਰਕੇ, ਇਸ ਵਿੱਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿੱਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ।2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ਸ਼ਾਹ ਹੁਸੈਨ (1538–1599) ਪੰਜਾਬੀ ਸੂਫ਼ੀ ਕਵੀ ਅਤੇ ਸੰਤ ਸਨ। ਇਹਨਾਂ ਨੇ ਮੁੱਖ ਤੌਰ ਤੇ ਕਾਫ਼ੀ ਕਾਵਿ-ਰੂਪ ਵਿੱਚ ਰਚਨਾ ਕੀਤੀ ਹੈ। ਉਨ੍ਹਾਂ ਦੇ ਪਿਤਾ ਜੀ ਸ਼ੇਖ ਉਸਮਾਨ ਢੱਡੇ ਜੁਲਾਹੇ ਦਾ ਕੰਮ ਕਰਦੇ ਸਨ। ਉਨ੍ਹਾਂ ਦਾ ਜਨਮ ਲਾਹੌਰ (ਪਾਕਿਸਤਾਨ) ਵਿੱਚ ਹੋਇਆ। ਉਹ ਅਕਬਰ ਅਤੇ ਜਹਾਂਗੀਰ ਦੇ ਸਮਕਾਲੀ ਸਨ । ਉਨ੍ਹਾਂ ਦੇ ਗੁਰੂ ਅਰਜਨ ਦੇਵ ਜੀ ਅਤੇ ਛੱਜੂ ਭਗਤ ਨਾਲ ਗੂੜ੍ਹੇ ਸੰਬੰਧ ਸਨ। ਉਨ੍ਹਾਂ ਨੂੰ ਪੰਜਾਬੀ ਵਿੱਚ ਕਾਫ਼ੀ ਦਾ ਮੋਢੀ ਵੀ ਮੰਨਿਆਂ ਜਾਂਦਾ ਹੈ। ਉਨ੍ਹਾਂ ਦੀਆਂ ਕਾਵਿ-ਜੁਗਤਾਂ (ਬਿੰਬ,ਪ੍ਰਤੀਕ ਅਤੇ ਅਲੰਕਾਰ ਆਦਿ) ਉਸ ਸਮੇਂ ਦੀ ਚਰਖੇ ਅਤੇ ਖੱਡੀ ਦੇ ਆਲੇ ਦੁਆਲੇ ਘੁੰਮਦੀ ਆਰਥਿਕਤਾ ਨਾਲ ਜੁੜੇ ਹੋਏ ਹਨ।
ਜੱਸਾ ਸਿੰਘ ਰਾਮਗੜ੍ਹੀਆ (1723-1803) ਦਾ ਜਨਮ ਸ੍ਰੀ ਅੰਮ੍ਰਿਤਸਰ ਦੇ ਨੇੜੇ ਪਿੰਡ ਗੁੱਗਾ ਬੂਹਾ ਵਿਖੇ ਭਗਵਾਨ ਸਿੰਘ ਦੇ ਘਰ ਹੋਇਆ। ੳਹਨਾਂ ਦੇ ਦਾਦਾ ਹਰਦਾਸ ਸਿੰਘ ਜੋ ਲਾਹੌਰ ਜ਼ਿਲ੍ਹੇ ਦੇ ਪਿੰਡ ਸੁਰੁ ਸਿੰਘ ਤੋਂ ਸਨ। ਉਨ੍ਹਾਂ ਨੇ ਸ੍ਰੀ ਗੁਰੁ ਗੋਬਿੰਦ ਸਿੰਘ ਤੋਂ ਅੰਮ੍ਰਿਤ ਛਕ ਕੇ ਸਿੰਘ ਸਜੇ। ਉਹਨਾਂ ਨੇ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਪਿੰਡ ਪਿੰਡ ਪਹੁੰਚਾਇਆ। ਆਪ ਦੇ ਦਾਦਾ ਜੀ ਬਾਬਾ ਬੰਦਾ ਸਿੰਘ ਬਹਾਦਰ ਦੀ ਫੌਜ ਵਿੱਚ ਦਾਖਲ ਹੋਏ ਅਤੇ ਮੁਗਲ ਫੌਜਾਂ ਨਾਲ ਲੜਾਈ ਲੜੀ ਅਤੇ 1716 ਵਿੱਚ ਸ਼ਹੀਦੀ ਪ੍ਰਪਤ ਕੀਤੀ। ਹਰਦਾਸ ਸਿੰਘ ਦੀ ਮੌਤ ਤੋਂ ਬਾਅਦ ਭਗਵਾਨ ਸਿੰਘ ਘਰ ਦੇ ਮੋਢੀ ਬਣੇ। ਪਿਤਾ ਦੀ ਮੌਤ ਤੋਂ ਬਾਅਦ ਜੱਸਾ ਸਿੰਘ ਰਾਮਗੜ੍ਹੀਆ ਘਰ ਦੇ ਮੁਖੀ ਬਣੇ।
ਵਿਕੀਪੀਡੀਆ (ਅੰਗਰੇਜ਼ੀ: Wikipedia) ਇੱਕ ਬਹੁਭਾਸ਼ਾਈ ਆਨਲਾਈਨ ਵਿਸ਼ਵਕੋਸ਼ ਹੈ, ਜੋ ਇੱਕ ਖੁੱਲੇ ਸਹਿਯੋਗ ਪ੍ਰੋਜੈਕਟ ਵਜੋਂ ਬਣਾਇਆ ਗਿਆ ਹੈ ਅਤੇ ਵਾਲੰਟੀਅਰ ਸੰਪਾਦਕਾਂ ਦੇ ਸਮੂਹ ਦੁਆਰਾ ਵਿਕੀ-ਅਧਾਰਿਤ ਸੋਧ ਪ੍ਰਣਾਲੀ ਰਾਹੀਂ ਸਾਂਭਿਆ ਜਾਂਦਾ ਹੈ। ਇਹ ਵਰਲਡ ਵਾਈਡ ਵੈੱਬ 'ਤੇ ਸਭ ਤੋਂ ਵੱਡਾ ਅਤੇ ਸਭ ਤੋਂ ਮਸ਼ਹੂਰ, ਆਮ ਹਵਾਲਿਆਂ ਵਾਲਾ ਕੰਮ ਹੈ ਅਤੇ ਮਾਰਚ 2020 ਤੱਕ ਐਲੈਕਸਾ ਦੁਆਰਾ ਦਰਜਾ ਪ੍ਰਾਪਤ 20 ਸਭ ਤੋਂ ਪ੍ਰਸਿੱਧ ਵੈਬਸਾਈਟਾਂ ਵਿੱਚੋਂ ਇੱਕ ਹੈ। ਇਸ ਵਿੱਚ ਵਿਸ਼ੇਸ਼ ਤੌਰ 'ਤੇ ਮੁਫਤ ਸਮੱਗਰੀ ਹੁੰਦੀ ਹੈ ਅਤੇ ਕੋਈ ਵਪਾਰਕ ਵਿਗਿਆਪਨ ਨਹੀਂ ਹੁੰਦੇ ਹਨ, ਅਤੇ ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਵਿਕੀਪੀਡੀਆ ਵਿੱਚ ਕੋਈ ਵੀ ਵਿਅਕਤੀ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਆਧੁਨਿਕ ਪੰਜਾਬੀ ਸਾਹਿਤ ਦਾ ਅਰੰਭ 19ਵੀਂ ਸਦੀ ਦੇ ਦੂਜੇ ਅੱਧ ਤੋਂ ਮੰਨਿਆ ਜਾਂਦਾ ਹੈ। ਅੰਗਰੇਜ਼ੀ ਰਾਜ ਸਮੇਂ ਭਾਰਤੀ ਸਮਾਜ ਵਿੱਚ ਪੱਛਮੀ ਪ੍ਰਭਾਵ ਅਧੀਨ ਬਦਲਾਅ ਆਉਣਾ ਸ਼ੁਰੂ ਹੋਇਆ। ਇਸੇ ਤਰਾਂ ਦਾ ਪ੍ਰਭਾਵ ਸਾਹਿਤ 'ਤੇ ਵੀ ਪਿਆ। ਪੰਜਾਬੀ ਸਾਹਿਤ ਵਿੱਚ ਨਵੇਂ ਵਿਚਾਰ ਅਤੇ ਨਵੇਂ ਸਾਹਿਤ ਰੂਪਾਂ ਦਾ ਪਰਵੇਸ਼ ਹੋਣ ਲੱਗਾ। ਜਿੱਥੇ ਇਸ ਦਾ ਪ੍ਰਭਾਵ ਕਾਵਿ 'ਤੇ ਪਿਆ ਉੱਥੇ ਹੀ ਸਾਹਿਤ ਨੂੰ ਕਈ ਨਵੀਆਂ ਵਿਧਾਵਾਂ ਨਾਵਲ, ਨਾਟਕ, ਨਿਬੰਧ, ਆਦਿ ਮਿਲੀਆਂ।
ਸਾਕਾ ਨਨਕਾਣਾ ਸਾਹਿਬ ਸ਼ਹੀਦੀ ਸਾਕਾ 21 ਫਰਵਰੀ ਸੰਨ 1921 ਨੂੰ ਨਨਕਾਣਾ ਸਾਹਿਬ ਗੁਰਦੁਆਰਾ ਜਨਮ ਅਸਥਾਨ ਵਿੱਚ ਹੋਇਆ ਸੀ। ਨਨਕਾਣਾ ਸਾਹਿਬ ਦਾ ਇਹ ਗੁਰਦੁਆਰਾ ਉਹ ਇਤਿਹਾਸਕ ਸਥਾਨ ਹੈ, ਜਿੱਥੇ ਧਰਮ ਦੇ ਬਾਨੀ ਗੁਰੂ ਨਾਨਕ ਸਾਹਿਬ ਦਾ ਜਨਮ ਹੋਇਆ ਸੀ। ਏਸੇ ਕਰਕੇ ਇਸ ਗੁਰਦੁਆਰੇ ਨੂੰ `ਗੁਰਦੁਆਰਾ ਜਨਮ ਅਸਥਾਨ` ਕਰਕੇ ਜਾਣਿਆਂ ਜਾਂਦਾ ਹੈ।ਗੁਰਮਤਿ ਦੇ ਮਹਾਨ ਆਦਰਸ਼ ਨੂੰ ਦਿੜੵ ਕਰਵਾਉਣ ਲਈ ਗੁਰੂ ਸਾਹਿਬ ਨੂੰ ਆਪ ਵੀ ਬੇਮਿਸਾਲ ਕੁਰਬਾਨੀ ਆ ਦੇਣੀਆਂ ਪਈਆਂ ਹਨ। ਪੰਜਵੇਂ ਪਾਤਸ਼ਾਹ ਜੀ ਨੇ ਬੇਮਿਸਾਲ ਸਹੀਦੀ ਦਿੱਤੀ ਤੇ ਅਸਹਿ ਤਸੀਹੇ ਦੇ ਕੇ ਸਹੀਦ ਕੀਤਾ ਗਿਆ। ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਦਿੱਲੀ ਦੇ ਚਾਂਦਨੀ ਚੌਂਕ ਵਿਚ ਸਹੀਦ ਕੀਤਾ। ਦਸਵੇਂ ਪਿਤਾ ਦੇ ਵੱਡੇ ਸਾਹਿਬਜ਼ਾਦੇ ਸਿੱਖੀ ਤੇ ਕਾਇਮ ਰਹ ਕੇ ਚਮਕੌਰ ਦੇ ਘਮਸਾਣ ਦੇ ਯੁੱਧ ਵਿਚ ਸਹੀਦ ਹੋਏ ਤੇ ਛੋਟੇ ਸਾਹਿਬਜ਼ਾਦੇ ਬਾਬਾ ਫਤਿਹ ਸਿੰਘ ਜੀ ਬਾਬਾ ਜੋਰਾਵਰ ਸਿੰਘ ਜੀ ਨੇ ਮੁਗਲ ਹਿਰਾਸਤ ਵਿੱਚ ਡਰਾਉਣ ਧਮਕਾਉਣ ਤੇ ਤਸੀਹੇ ਦੇਣ ਦੇ ਬਾਵਜੂਦ ਵੀ ਸਿੱਖੀ ਵਿਸਵਾਸ ਨੂੰ ਆਂਚ ਨਹੀ ਲੱਗਣ ਦਿੱਤੀ ਅਤੇ ਸ਼ਹੀਦੀ ਦੇ ਦਿੱਤੀ ਗੁਰੂ ਸਾਹਿਬਾਨ ਜੀ ਤੋ ਬਾਅਦ ਬਾਬਾ ਬੰਦਾ ਸਿੰਘ ਬਹਾਦਰ, ਭਾਈ ਮਨੀ ਸਿੰਘ, ਭਾਈ ਤਾਰੂ ਸਿੰਘ ਜੀ ਬਾਬਾ ਦੀਪ ਸਿੰਘ ਤੇ ਹੋਰ ਅਣਗਿਣਤ ਸਿੰਘਾਂ ਸਿੰਘਣੀਆਂ ਨੇ ਸਿੱਖੀ ਮਾਰਗ ਤੇ ਦਿੜੵਤਾ ਨਾਲ ਚਲਦਿਆ ਸ਼ਹੀਦੀਆਂ ਪਾਈਆਂ ਜੰਗਲਾਂ ਵਿੱਚ ਭੁੱਖੇ ਤਿਹਾਏ ਰਹਿੰਦਿਆ ਵੀ ਉਨਾਂ ਸਿੱਖੀ ਸਿਦਕ ਨੂੰ ਕਾਇਮ ਰੱਖਿਆ। ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਗੁਰਦੁਆਰਾ ਨਨਕਾਣਾ ਸਾਹਿਬ ਦੀ ਪਵਿੱਤਰ ਧਰਤੀ ਨੂੰ ਆਜ਼ਾਦ ਕਰਾਉਣ ਵੇਲੇ ਵਾਪਰੇ ਦੁਖਾਂਤ ਦੇ ਉਸ ਕਹਿਰੀ ਸਮੇ ਨੂੰ ਸਾਕਾ ਨਨਕਾਣਾ ਸਾਹਿਬ ਦੇ ਨਾਂ ਨਾਲ ਹਰ ਸਾਲ ਯਾਦ ਕੀਤਾ ਜਾਂਦਾ ਹੈ ਗੁਰਦੁਆਰਾ ਸਾਹਿਬ ਨੂੰ ਆਜ਼ਾਦ ਕਰਵਾਉਣ ਦਾ ਮਕਸਦ ਸਿਰਫ ਸਬੰਧਿਤ ਜਗਾ ਨੂੰ ਆਪਣੇ ਕਬਜ਼ੇ ਵਿੱਚ ਲੈਣਾ ਹੀ ਨਹੀਂ ਸੀ ਬਲਕਿ ਉਸ ਪਵਿੱਤਰ ਧਰਤੀ ਉੱਪਰ ਗੁਰੂ ਮਰਿਆਦਾ ਬਹਾਲ ਕਰਵਾਉਣ ਸੀ।ਕਿਉਂਕਿ ਉਸ ਸਮੇਂ ਦੇ ਮਹੰਤ ਨਰੈਣ ਦਾਸ ਤੇ ਉਸ ਤੋ ਪਹਿਲਾਂ ਰਹਿ ਚੁੱਕੇ ਮਹੰਤ ਸਾਧੂ ਰਾਮ ਤੇ ਕਿਸਨ ਰਾਮ ਨੇ ਨਨਕਾਣਾ ਸਾਹਿਬ ਦੇ ਵਿਚ ਮੱਸੇ ਰੰਗੜ ਵਾਲੇ ਸਮੇ ਦੇ ਹਾਲਾਤ ਤੋ ਵੀ ਬਦਤਰ ਹਲਾਤ ਬਣਾ ਦਿੱਤੇ ਸਨ। ਕੇਵਲ ਉਥੇ ਨਾਚੀਆ ਦਾ ਨਾਚ ਸੀ ਬਲਕਿ ਉਸ ਪਵਿੱਤਰ ਅਸਥਾਨ ਤੇ ਦਰਸਨ ਕਰਨ ਜਾਣ ਵਾਲੀਆਂ ਬੀਬੀਆਂ ਔਰਤਾ ਦੀ ਇਜੱਤ ਵੀ ਮਹਿਫੂਜ ਨਹੀ ਸੀ ਰਹੀ । ਹੋਰ ਵੀ ਅਨੇਕਾਂ ਘਟਨਾਵਾਂ ਵਾਪਰ ਰਹੀਆਂ ਸਨ। ਇਹਨਾਂ ਸਾਰੀਆਂ ਘਟਨਾਵਾਂ ਤੋ ਬਾਅਦ 26ਜਨਵਰੀ 1921 ਨੂੰ ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਮੇਟੀ ਨੇ ਜਨਰਲ ਇਜਲਾਸ ਵਿਚ ਇਸ ਬਾਰੇ ਇਕ ਵਿਸੇਸ ਗੁਰਮਤਾ ਪਾਸ ਕਰਕੇ 4,5,6ਮਾਰਚ 1921 ਨੂੰ ਸ੍ਰੀ ਨਨਕਾਣਾ ਸਾਹਿਬ ਵਿਖੇ ਇੱਕ ਭਾਰੀ ਇਕੱਠ ਸੱਦਣ ਬਾਰੇ ਵਿਚਾਰ ਚਰਚਾ ਕੀਤੀ ਤਾ ਕਿ ਸਮੁੱਚੇ ਪੰਥਕ ਰੂਪ ਵਿੱਚ ਮਿਲ ਕੇ ਬੈਠ ਕੇ ਗੁਰਦੁਆਰਿਆਂ ਦੇ ਪ੍ਰਬੰਧਾ ਤੇ ਮਹੰਤ ਨਰੈਣ ਦਾਸ ਬਾਰੇ ਵਿਚਾਰ ਕੀਤਾ ਜਾ ਸਕੇ ਤੇ ਮਹੰਤ ਨਰੈਣ ਦਾਸ ਨੂੰ ਸੁਧਰਨ ਲਈ ਕਿਹਾ ਜਾਵੇ ਤਾਂ ਕਿ ਉਸ ਪਵਿੱਤਰ ਅਸਥਾਨ ਦੀ ਮਰਿਆਦਾ ਬਹਾਲ ਹੋ ਸਕੇ। ੳਸ ਪੰਥਕ ਇਕੱਠ ਦੀ ਸੁਹ ਮਹੰਤ ਨਰੈਣੂ ਨੂੰ ਲੱਗ ਗਈ ਤੇ ਉਸ ਨੇ ਵਿਉਂਤ ਘੜ ਲਈ ਕਿ ਉਹ ਸਿੱਖਾ ਦੇ ਉਸ ਭਾਰੀ ਇਕੱਠ ਤੇ ਹਮਲਾ ਕਰਕੇ ਸਭ ਗੁਰਮਤਿ ਸੁਧਾਰਕਾ ਨੂੰ ਖਤਮ ਕਰ ਦੇਵੇਗਾ । ਇਸ ਲਈ ਉਸ ਨੇ ਗੁਰੂ ਘਰ ਵਿੱਚ ਭਾਰੀ ਮਾਤਰਾ ਚ ਗੋਲੀ ਸਿੱਕਾ , ਟਕੂਏ ,ਪਿਸਤੌਲਾ ,ਬੰਦੂਕਾਂ ,ਮਿੱਟੀ ਦੇ ਤੇਲ ਦੇ ਪੀਪਿਆ ਤੇ ਲੱਕੜਾ ਦਾ ਜਖੀਰਾ ਇਕੱਠਾ ਕਰ ਲਿਆ । ਨਰੈਣੂ ਦੇ ਇਸ ਕਾਰੇ ਦੀ ਸੂਹ ਜਦੋ ਗੁਰਸਿੱਖਾ ਕੋਲ ਪਹੁੰਚੀ ਤਾਂ ਉਨਾਂ ਨੇ 17 ਫਰਵਰੀ 1921 ਨੂੰ ਇੱਕ ਵਿਸ਼ੇਸ਼ ਮੀਟਿੰਗ ਸੱਦ ਕੇ ਇਹ ਮਤਾ ਪਾਸ ਕੀਤਾ ਕਿ 19 ਫਰਵਰੀ ਨੂੰ ਭਾਈ ਲਛਮਣ ਸਿੰਘ ਧਾਰੋਵਾਲੀ ਤੇ ਭਾਈ ਕਰਤਾਰ ਸਿੰਘ ਝੱਬਰ ਸ੍ਰੀ ਨਨਕਾਣਾ ਸਾਹਿਬ ਦੀ ਪਵਿੱਤਰ ਧਰਤੀ ਦੀ ਅਜਾਦੀ ਲਈ ਚਾਲੇ ਪਾ ਦੇਣਗੇ ਮਿਥੇ ਸਮੇ ਤੇ ਅਰਦਾਸ ਸੋਧ ਕੇ ਲਾਡਲੇ ਸਿੰਘਾਂ ਨੇ ਗੁਰਧਾਮ ਆਜ਼ਾਦ ਕਰਵਾਉਣ ਲਈ ਸ੍ਰੀ ਨਨਕਾਣਾ ਸਾਹਿਬ ਨੂੰ ਚਾਲੇ ਪਾ ਦਿੱਤੇ। ਜਿਸ ਸਮੇਂ ਭਾਈ ਲਛਮਣ ਸਿੰਘ ਜੀ ਦਾ ਜਥਾ ਨਨਕਾਣਾ ਸਾਹਿਬ ਅੰਦਰ ਦਾਖਲ ਹੋਇਆਂ। ਮਹੰਤ ਨਰੈਣੂ ਨੇ ਬਾਹਰਲੇ ਸਾਰੇ ਗੇਟ ਬੰਦ ਕਰਵਾ ਦਿੱਤੇ ਅਤੇ ਸ਼ਾਤਮਈ ਸਿੰਘਾਂ ਤੇ ਮੀਂਹ ਦੀ ਤਰਾ ਗੋਲੀਆਂ ਦੀ ਬੁਛਾੜ ਕਰ ਦਿੱਤੀ । ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠੇ ਭਾਈ ਲਛਮਣ ਸਿੰਘ ਨੂੰ ਗੋਲੀਆਂ ਨਾਲ ਅਧਮੋਇਆ ਕਰਨ ਤੋ ਮਗਰੋ ਜੰਡ ਨਾਲ ਪੁੱਠਾ ਲਮਕਾ ਕੇ ਅੱਗ ਲਗਾ ਕੇ ਸਹੀਦ ਕਰ ਦਿੱਤਾ ਗਿਆ। ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਵਿੱਚ ਵੀ ਕਈ ਗੋਲੀਆਂ ਲੰਘੀਆਂ।ਇਸ ਤਰਾ ਜਦੋ ਭਾਈ ਦਲੀਪ ਸਿੰਘ ਗੁਰਦੁਆਰਾ ਸਾਹਿਬ ਅੰਦਰ ਦਾਖ਼ਲ ਹੋਏ ਤਾਂ ਉਨਾਂ ਨੂੰ ਵੀ ਬਲਦੀ ਭੱਠੀ ਵਿੱਚ ਸੁੱਟ ਕੇ ਸ਼ਹੀਦ ਕਰ ਦਿੱਤਾ ਗਿਆ। ਸ਼ਹੀਦ ਸਿੰਘਾਂ ਨੂੰ ਮਿੱਟੀ ਦਾ ਤੇਲ ਪਾ ਕੇ ਸਾੜਿਆ ਗਿਆ। ਉਸ ਸਮੇ ਉਥੇ ਇਕ ਦੋ ਸਾਲ ਦਾ ਸਿੱਖ ਬੱਚਾ , ਜੋ ਇੱਕ ਅਲਮਾਰੀ ਵਿੱਚ ਬੰਦ ਸੀ ,ਉਸ ਨੂੰ ਬਾਹਰ ਕੱਢ ਕੇ ਬਲਦੀ ਅੱਗ ਦੇ ਉਪਰ ਸੁੱਟ ਕੇ ਸ਼ਹੀਦ ਕਰ ਦਿੱਤਾ ਗਿਆ। ਇਸ ਘਟਨਾ ਨੇ ਸਾਰੇ ਪੰਥ ਨੂੰ ਹਿਲਾ ਕੇ ਰੱਖ ਦਿੱਤਾ। ਸੰਗਤ ਭਾਰੀ ਗਿਣਤੀ ਵਿੱਚ ਸ੍ਰੀ ਨਨਕਾਣਾ ਸਾਹਿਬ ਪੁੱਜਣੀ ਸੁਰੂ ਹੋ ਗਈ। ਉਸੇ ਦਿਨ ਸ਼ਾਮ ਨੂੰ ਅੰਗਰੇਜ਼ ਸਰਕਾਰ ਨੇ ਸਿੱਖਾਂ ਦੇ ਰੋਹ ਅੱਗੇ ਝੁਕਦਿਆਂ ਗੁਰਦੁਆਰੇ ਦੀਆਂ ਚਾਬੀਆਂ ਸਿੱਖਾਂ ਨੂੰ ਸੋਪੀਆਂ । ਇਸ ਤਰ੍ਹਾਂ ਗੁਰਧਾਮਾਂ ਨੂੰ ਆਜ਼ਾਦ ਕਰਵਾ ਕੇ ਮੁੜ ਉੱਥੇ ਗੁਰਮਰਿਯਾਦਾ ਬਹਾਲ ਕੀਤੀ ਗਈ। ਇਸ ਤਰ੍ਹਾਂ ਭਾਈ ਲਛਮਣ ਸਿੰਘ ਦੇ ਸਿਦਕ ਤੇ ਕੁਰਬਾਨੀ ਨੇ ਪੰਥ ਦੀ ਇਕ ਵੱਡੀ ਸਮੱਸਿਆ ਦਾ ਹੱਲ ਕਰ ਦਿੱਤਾ। ਸਿੱਖਾ ਦੀ ਰੋਜਾਨਾ ਅਰਦਾਸ ਵਿੱਚ ਨਨਕਾਣਾ ਸਾਹਿਬ ਦੇ ਸਹੀਦਾਂ ਨੂੰ ਯਾਦ ਕੀਤਾ ਜਾਂਦਾ ਹੈ।
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿੱਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਸੁਚੱਜੀ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।
ਸਿੱਖਿਆ ਸਿੱਖਣ ਦੀ ਸਹੂਲਤ ਜਾਂ ਗਿਆਨ, ਹੁਨਰ, ਕਦਰਾਂ ਕੀਮਤਾਂ, ਨੈਤਿਕਤਾ, ਵਿਸ਼ਵਾਸਾਂ ਅਤੇ ਆਦਤਾਂ ਦੀ ਪ੍ਰਾਪਤੀ ਦੀ ਪ੍ਰਕਿਰਿਆ ਹੈ। ਵਿੱਦਿਅਕ ਢੰਗਾਂ ਵਿੱਚ ਸਿੱਖਿਆ, ਸਿਖਲਾਈ, ਕਹਾਣੀ ਸੁਣਾਉਣਾ, ਵਿਚਾਰ ਵਟਾਂਦਰੇ ਅਤੇ ਨਿਰਦੇਸ਼ਤ ਖੋਜ ਸ਼ਾਮਲ ਹਨ। ਸਿੱਖਿਆ ਅਕਸਰ ਸਿਖਿਅਕਾਂ ਦੀ ਰਹਿਨੁਮਾਈ ਅਧੀਨ ਹੁੰਦੀ ਹੈ, ਹਾਲਾਂਕਿ ਸਿਖਿਆਰਥੀ ਆਪਣੇ ਆਪ ਨੂੰ ਸਿੱਖਿਅਤ ਵੀ ਕਰ ਸਕਦੇ ਹਨ। ਸਿੱਖਿਆ ਨੂੰ ਰਸਮੀ ਜਾਂ ਗੈਰ-ਰਸਮੀ ਸ਼੍ਰੇਣੀਆਂ ਵਿੱਚ ਲਿਆ ਜਾ ਸਕਦਾ ਹੈ। ਕਿਸੇ ਵੀ ਅਨੁਭਵ ਨੂੰ, ਜਿਸਦਾ ਸੋਚਣ, ਮਹਿਸੂਸ ਕਰਨ ਜਾਂ ਕੰਮ ਕਰਨ ਦੇ ਢੰਗ ਤਰੀਕੇ ਵਿੱਚ ਬਦਲਾਅ ਆਵੇ,ਉਸ ਅਨੁਭਵ ਨੂੰ ਸਿੱਖਿਆ ਮੰਨਿਆ ਜਾ ਸਕਦਾ ਹੈ। ਸਿੱਖਿਆ ਦੀ ਕਾਰਜਪ੍ਰਣਾਲੀ ਨੂੰ ਸਿੱਖਿਆ ਸ਼ਾਸਤਰ (ਪੈਡਾਗੋਜੀ) ਕਿਹਾ ਜਾਂਦਾ ਹੈ।
ਪੂਰਨ ਗੁਰਸਿੱਖ ਬਾਬਾ ਬੁੱਢਾ ਜੀ' ਦਾ ਜਨਮ (7 ਕੱਤਕ 1563 ਬਿਕਰਮੀ) ਜਾਂ (22 ਅਕਤੂਬਰ, 1506-16 ਨਵੰਬਰ 1631) ਨੂੰ ਪਿੰਡ ਗੱਗੋਨੰਗਲ, ਜਿਸ ਨੂੰ ਹੁਣ ਕੱਥੂਨੰਗਲ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਦੇ ਸ਼ਾਹੀ ਕਿਲ੍ਹਾ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਭਾਈ ਸੁੱਘਾ ਜੀ ਰੰਧਾਵਾ ਦੇ ਗ੍ਰਹਿ ਵਿਖੇ ਹੋਇਆ। ਆਪ ਜੀ ਦੇ ਪਿਤਾ 22 ਪਿੰਡਾਂ ਦੇ ਮਾਲਕ ਸਨ। ਆਪ ਜੀ ਦੀ ਮਾਤਾ ਗੌਰਾਂ ਬਹੁਤ ਹੀ ਭਜਨ ਬੰਦਗੀ ਵਾਲੀ ਇਸਤਰੀ ਸੀ, ਜਿਸ ਕਰ ਕੇ ਉਹਨਾਂ ਦੀ ਭਜਨ ਬੰਦਗੀ ਦਾ ਪ੍ਰਭਾਵ ਬਾਬਾ ਬੁੱਢਾ ਜੀ ’ਤੇ ਵੀ ਪਿਆ।
ਪੰਜਾਬੀ ਸਾਹਿਤ ਦੇ ਇਤਿਹਾਸ ਦੇ ਆਰੰਭਕ ਕਾਲ ਨੂੰ ਨਾਥ ਜੋਗੀਆਂ ਦਾ ਸਮਾਂ ਮੰਨਿਆਂ ਜਾਂਦਾ ਹੈ।ਪੰਜਾਬੀ ਸਾਹਿਤ ਦੇ ਪੂਰਵ ਨਾਨਕ ਕਾਲ ਵਿੱਚ ਨਾਥ-ਸਿੱਧ ਪਰੰਪਰਾ ਇੱਕ ਮਹੰਤਵਪੂਰਨ ਧਾਰਮਕ ਸੰਪ੍ਰਦਾ ਮੰਨੀ ਜਾ ਸਕਦੀ ਹੈ। ਨਾਥ ਜੋਗੀਆਂ ਦੇ ਸਾਹਿਤ ਨੂੰ ਸਭ ਤੋਂ ਪਹਿਲਾਂ ਡਾ. ਮੋਹਨ ਸਿੰਘ ਨੇ ਪੰਜਾਬੀ ਸਾਹਿਤ ਵਿੱਚ ਸਥਾਨ ਦਿੱਤਾ। ਸੰਪ੍ਰਦਾਇਕ ਗ੍ਰੰਥਾਂ ਵਿੱਚ ਨਾਥ ਸੰਪ੍ਰਦਾ ਦਾ ਕਈ ਨਾਵਾਂ ਨਾਲ ਉਲੇਖ ਮਿਲਦਾ ਹੈ। ਸਿੱਧ-ਮੱਤ, ਨਾਥ-ਮੱਤ, ਸਿੱਧ-ਮਾਰਗ, ਯੋਗ ਮਾਰਗ, ਯੋਗ ਸੰਪ੍ਰਦਾ, ਅਵਧੂਤ ਮੱਤ ਆਦਿ।1 ਪਰੰਤੂ ਇਸ ਸੰਪ੍ਰਦਾ ਦਾ ਪ੍ਰਚੱਲਿਤ ਨਾਂ ਨਾਥ ਸੰਪ੍ਰਦਾ ਰਿਹਾ ਹੈ ਅਤੇ ਇਸਦੇ ਅਨੁਯਾਈ ਲਈ ਪ੍ਰਚਲਿਤ ਨਾਂ ਨਾਥ ਅਤੇ ਸਿੱਧਹੀ ਰਹੇ ਹਨ। ਇਹ ਨਿਰਣਾ ਕਰਨਾ ਜ਼ਰੂਰੀ ਬਣ ਜਾਂਦਾ ਹੈ ਕਿ ਇਸ ਸੰਪ੍ਰਦਾ ਨੂੰ ਕਿਸ ਨਾਮ ਨਾਲ ਸੰਬੋਧਨ ਕੀਤਾ ਜਾਵੇ ਅਤੇ ਪੰਜਾਬੀ ਸਾਹਿਤ ਦੇ ਪੂਰਵ ਨਾਨਕ ਕਾਲ ਵਿੱਚ ਇਸਦੇ ਸਾਹਿਤ ਨੂੰ ਕਿਸ ਸਿਰਲੇਖ ਅਧੀਨ ਰੱਖਿਆ ਜਾਵੇ। ਪੰਜਾਬੀ ਸਾਹਿਤ ਦੇ ਇਤਿਹਾਸਕਾਰਾਂ ਨੇ ਆਮ ਕਰਕੇ, ਇਸ ਸੰਪ੍ਰਦਾ ਦੇ ਸਾਹਿਤ ਨੂੰ ਨਾਥ ਜੋਗੀਆਂ ਦੇ ਸਾਹਿਤ ਵਜੋਂ ਸ਼ਾਮਿਲ ਕੀਤਾ ਹੈ।2 ਡਾ.
ਗੁਰੂ ਨਾਨਕ ਦੇਵ ਜੀ ਗੁਰਪੁਰਬ , ਜਿਸ ਨੂੰ ਗੁਰੂ ਨਾਨਕ ਦੇ ਪ੍ਰਕਾਸ਼ ਉਤਸਵ ਵਜੋਂ ਵੀ ਜਾਣਿਆ ਜਾਂਦਾ ਹੈ। ਇਸ ਦਿਨ ਪਹਿਲੇ ਸਿੱਖ ਗੁਰੂ, ਗੁਰੂ ਨਾਨਕ ਦੇਵ ਜੀ ਦਾ ਜਨਮ ਦਿਨ ਮਨਾਇਆ ਜਾਂਦਾ ਹੈ। ਗੁਰੂ ਨਾਨਕ ਦੇਵ ਜੀ ਸਭ ਤੋਂ ਮਸ਼ਹੂਰ ਸਿੱਖ ਗੁਰੂਆਂ ਵਿੱਚੋਂ ਇੱਕ ਅਤੇ ਸਿੱਖ ਧਰਮ ਦੇ ਸੰਸਥਾਪਕ ਹੋਏ ਹਨ। ਗੁਰੂ ਨਾਨਕ ਦੇਵ ਜੀ ਨੂੰ ਸਿੱਖ ਕੌਮ ਦੁਆਰਾ ਬਹੁਤ ਸਤਿਕਾਰਿਆ ਜਾਂਦਾ ਹੈ। ਇਹ ਸਿੱਖ ਧਰਮ, ਜਾਂ ਸਿੱਖੀ ਵਿੱਚ ਸਭ ਤੋਂ ਪਵਿੱਤਰ ਤਿਉਹਾਰਾਂ ਵਿੱਚੋਂ ਇੱਕ ਹੈ। ਸਿੱਖ ਧਰਮ ਵਿੱਚ ਤਿਉਹਾਰ 10 ਸਿੱਖ ਗੁਰੂਆਂ ਦੀ ਬਰਸੀ ਦੇ ਦੁਆਲੇ ਘੁੰਮਦੇ ਹਨ। ਇਹ ਗੁਰੂ ਸਾਹਿਬਾਨ ਸਿੱਖਾਂ ਦੇ ਵਿਸ਼ਵਾਸਾਂ ਨੂੰ ਰੂਪ ਦੇਣ ਲਈ ਜ਼ਿੰਮੇਵਾਰ ਸਨ। ਉਹਨਾਂ ਦੇ ਜਨਮ ਦਿਨ, ਗੁਰਪੁਰਬ ਵਜੋਂ ਜਾਣੇ ਜਾਂਦੇ ਹਨ। ਇਹ ਸਿੱਖਾਂ ਵਿੱਚ ਜਸ਼ਨ ਅਤੇ ਪ੍ਰਾਰਥਨਾ ਦੇ ਮੌਕੇ ਹਨ।
ਨਾਲੰਦਾ ਯੂਨੀਵਰਸਿਟੀ ਪ੍ਰਾਚੀਨ ਭਾਰਤ ਵਿੱਚ ਉੱਚ ਸਿੱਖਿਆ ਦਾ ਸਭ ਤੋਂ ਵਧੇਰੇ ਮਹੱਤਵਪੂਰਨ ਅਤੇ ਪ੍ਰਸਿੱਧ ਕੇਂਦਰ ਸੀ। ਮਹਾਯਾਨ ਬੋਧੀ ਧਰਮ ਦੇ ਇਸ ਸਿੱਖਿਆ-ਕੇਂਦਰ ਵਿੱਚ ਹੀਨਯਾਨ ਬੋਧੀ-ਧਰਮ ਦੇ ਨਾਲ ਹੀ ਹੋਰ ਧਰਮਾਂ ਦੇ ਅਤੇ ਅਨੇਕ ਦੇਸ਼ਾਂ ਦੇ ਵਿਦਿਆਰਥੀ ਪੜ੍ਹਦੇ ਸਨ। ਵਰਤਮਾਨ ਬਿਹਾਰ ਰਾਜ ਵਿੱਚ ਪਟਨਾ ਤੋਂ 88.5 ਕਿਲੋਮੀਟਰ ਦੱਖਣ-ਪੂਰਵ ਅਤੇ ਰਾਜਗੀਰ ਤੋਂ 11.5 ਕਿਲੋਮੀਟਰ ਉੱਤਰ ਵਿੱਚ ਇੱਕ ਪਿੰਡ ਦੇ ਕੋਲ ਅਲੈਗਜ਼ੈਂਡਰ ਕਨਿੰਘਮ ਦੁਆਰਾ ਖੋਜੇ ਗਏ ਇਸ ਮਹਾਨ ਬੋਧੀ ਯੂਨੀਵਰਸਿਟੀ ਦੇ ਖੰਡਰ ਇਸ ਦੇ ਪ੍ਰਾਚੀਨ ਗੌਰਵ ਦਾ ਬਹੁਤ ਕੁੱਝ ਅਨੁਮਾਨ ਕਰਾ ਦਿੰਦੇ ਹਨ। ਅਨੇਕ ਪੁਰਾਭਿਲੇਖਾਂ ਅਤੇ ਸੱਤਵੀਂ ਸਦੀ ਵਿੱਚ ਭਾਰਤ ਭ੍ਰਮਣ ਲਈ ਆਏ ਚੀਨੀ ਪਾਂਧੀ ਹਿਊਨ ਸਾਂਗ ਅਤੇ ਇਤਸਿੰਗ ਦੇ ਯਾਤਰਾ ਵਿਵਰਨਾਂ ਤੋਂ ਇਸ ਯੂਨੀਵਰਸਿਟੀ ਦੇ ਬਾਰੇ ਵਿੱਚ ਵਿਸਤ੍ਰਿਤ ਜਾਣਕਾਰੀ ਪ੍ਰਾਪਤ ਹੁੰਦੀ ਹੈ। ਇੱਥੇ 10,000 ਵਿਦਿਆਰਥੀਆਂ ਨੂੰ ਪੜਾਉਣ ਲਈ 2,000 ਅਧਿਆਪਕ ਸਨ।
ਪਹਿਲੀ ਸੰਸਾਰ ਜੰਗ ਜਾਂ ਪਹਿਲਾ ਵਿਸ਼ਵ ਯੁੱਧ (ਅੰਗਰੇਜੀ: World War I) ੨੮ ਜੁਲਾਈ 1914 ਤੋਂ ੧੧ ਨਵੰਬਰ 1918 ਤੱਕ ਚੱਲਿਆ। ਇਸ ਜੰਗ ਵਿੱਚ ਦੁਨੀਆਂ ਦੇ ਤਕਰੀਬਨ ਸਾਰੇ ਵੱਡੇ ਦੇਸ਼ ਸ਼ਾਮਲ ਸਨ। ਇਸ ਦੇ ਵਿੱਚ ਦੋ ਮਿਲਟਰੀ ਗੁੱਟ ਸਨ: ਸੈਂਟਰਲ ਪਾਵਰਜ਼ (ਜਰਮਨੀ, ਅਸਟਰੀਆ-ਹੰਗਰੀ ਅਤੇ ਇਟਲੀ) ਅਤੇ ਟਰਿਪਲ ਏਨਟਟੇ (ਫਰਾਂਸ, ਰੂਸ ਅਤੇ ਬਰਤਾਨੀਆ) । ਇਸ ਵਿੱਚ ਲੱਭ-ਭੱਗ 7 ਕਰੋੜ ਮਿਲਟਰੀ ਦੇ ਸਿਪਾਹੀ ਲਾਮਬੰਦ ਕੀਤੇ ਗਏ ਸਨ ਅਤੇ ਇਹ ਦੁਨੀਆਂ ਦੇ ਸਭ ਤੋਂ ਵੱਡੇ ਯੁੱਧਾਂ ਵਿੱਚੋ ਇੱਕ ਹੈ । ਇਸ ਯੁੱਧ ਵਿੱਚ ਲਗਪਗ ਇੱਕ ਕਰੋੜ ਆਦਮੀ ਮਾਰੇ ਗਏ ਸਨ, ਅਤੇ ਇਹ ਮਨੁੱਖੀ ਇਤਿਹਾਸ ਵਿੱਚ ਸਭ ਤੋਂ ਜਿਆਦਾ ਜਾਨਾਂ ਲੈਣ ਵਾਲੀਆਂ ਘਟਨਾਵਾਂ ਵਿੱਚੋਂ ਇੱਕ ਸੀ ।
ਖੇਤੀਬਾੜੀ (ਅੰਗ੍ਰੇਜ਼ੀ: Agriculture) ਵਿੱਚ ਖੇਤੀ ਦਾ ਵਿਗਿਆਨ ਜਾਂ ਅਭਿਆਸ, ਜਿਸ ਵਿੱਚ ਫਸਲਾਂ ਦੇ ਉਗਾਉਣ ਲਈ ਮਿੱਟੀ ਦੀ ਕਾਸ਼ਤ ਅਤੇ ਭੋਜਨ, ਉੱਨ ਅਤੇ ਹੋਰ ਉਤਪਾਦ ਪ੍ਰਦਾਨ ਕਰਨ ਲਈ ਪੌਦਿਆਂ ਅਤੇ ਜਾਨਵਰਾਂ ਦੀ ਪਰਵਰਿਸ਼ (ਪਾਲਣ-ਪੋਸ਼ਣ) ਸ਼ਾਮਲ ਹੈ। ਖੇਤੀਬਾੜੀ ਅਜਿਹੀ ਕਿਰਿਆ ਹੈ ਜੋ ਮਨੁੱਖੀ ਜੀਵਨ ਨੂੰ ਕਾਇਮ ਰੱਖਣ ਅਤੇ ਵਧਾਉਣ ਲਈ ਕੀਤੀ ਜਾਂਦੀ ਹੈ। ਖੇਤੀਬਾੜੀ ਵਿੱਚ ਫਸਲਾਂ ਅਤੇ ਪਸ਼ੂਆਂ ਦੇ ਉਤਪਾਦਨ, ਪਸ਼ੂ-ਪਾਲਣ, ਜਲ-ਖੇਤੀ, ਮੱਛੀ ਪਾਲਣ ਅਤੇ ਭੋਜਨ ਅਤੇ ਗੈਰ-ਭੋਜਨ ਉਤਪਾਦਾਂ ਲਈ ਜੰਗਲਾਤ ਸ਼ਾਮਲ ਹਨ। ਮਨੁੱਖੀ ਸਭਿਅਤਾ ਦੇ ਉਭਾਰ ਵਿੱਚ ਖੇਤੀਬਾੜੀ ਮੁੱਖ ਵਿਕਾਸ ਸੀ, ਜਿਸ ਨਾਲ ਪਾਲਤੂ ਨਸਲਾਂ ਦੀ ਖੇਤੀ ਨੇ ਵਾਧੂ ਭੋਜਨ ਪੈਦਾ ਕੀਤਾ, ਜਿਸ ਨਾਲ ਲੋਕਾਂ ਨੂੰ ਸ਼ਹਿਰਾਂ ਵਿੱਚ ਰਹਿਣ ਦੇ ਯੋਗ ਬਣਾਇਆ ਗਿਆ। ਖੇਤੀਬਾੜੀ ਦੇ ਅਧਿਐਨ ਨੂੰ ਖੇਤੀਬਾੜੀ ਵਿਗਿਆਨ ਵਜੋਂ ਜਾਣਿਆ ਜਾਂਦਾ ਹੈ। ਖੇਤੀਬਾੜੀ ਦਾ ਇਤਿਹਾਸ ਹਜ਼ਾਰਾਂ ਸਾਲ ਪੁਰਾਣਾ ਹੈ, ਅਤੇ ਇਸਦੇ ਵਿਕਾਸ ਨੂੰ ਬਹੁਤ ਸਾਰੇ ਵੱਖੋ-ਵੱਖਰੇ ਮਾਹੌਲ, ਸਭਿਆਚਾਰਾਂ ਅਤੇ ਤਕਨਾਲੋਜੀਆਂ ਦੁਆਰਾ ਚਲਾਇਆ ਅਤੇ ਪਰਿਭਾਸ਼ਤ ਕੀਤਾ ਗਿਆ ਹੈ। ਜਦੋਂ ਕਿ ਮਨੁੱਖਾਂ ਨੇ ਘੱਟੋ-ਘੱਟ 105,000 ਸਾਲ ਪਹਿਲਾਂ ਅਨਾਜ ਇਕੱਠਾ ਕਰਨਾ ਸ਼ੁਰੂ ਕੀਤਾ ਸੀ, ਨਵੇਂ ਕਿਸਾਨਾਂ ਨੇ ਉਨ੍ਹਾਂ ਨੂੰ ਲਗਭਗ 11,500 ਸਾਲ ਪਹਿਲਾਂ ਬੀਜਣਾ ਸ਼ੁਰੂ ਕੀਤਾ ਸੀ। ਭੇਡਾਂ, ਬੱਕਰੀਆਂ, ਸੂਰ ਅਤੇ ਪਸ਼ੂ 10,000 ਸਾਲ ਪਹਿਲਾਂ ਪਾਲਤੂ ਸਨ। ਦੁਨੀਆ ਦੇ ਘੱਟੋ-ਘੱਟ 11 ਖੇਤਰਾਂ ਵਿੱਚ ਪੌਦਿਆਂ ਦੀ ਸੁਤੰਤਰ ਤੌਰ 'ਤੇ ਕਾਸ਼ਤ ਕੀਤੀ ਗਈ ਸੀ। ਵੀਹਵੀਂ ਸਦੀ ਵਿੱਚ, ਵੱਡੇ ਪੈਮਾਨੇ ਦੇ ਮੋਨੋਕਲਚਰ 'ਤੇ ਆਧਾਰਿਤ ਉਦਯੋਗਿਕ ਖੇਤੀ ਖੇਤੀ ਉਤਪਾਦਨ 'ਤੇ ਹਾਵੀ ਹੋ ਗਈ। ਆਧੁਨਿਕ ਖੇਤੀਬਾੜੀ ਵਿਗਿਆਨ, ਪਲਾਂਟ ਬ੍ਰੀਡਿੰਗ, ਐਗਰੀਕੋਮਿਕਲ (ਕੀਟਨਾਸ਼ਕਾਂ ਅਤੇ ਖਾਦਾਂ), ਅਤੇ ਤਕਨੀਕੀ ਵਿਕਾਸ ਦੇ ਬਹੁਤ ਸਾਰੇ ਵਰਗਾਂ ਵਿੱਚ ਕਿਸਾਨ ਦੀ ਪੈਦਾਵਾਰ ਵਿੱਚ ਵਾਧਾ ਹੋਇਆ ਹੈ, ਪਰ ਉਸੇ ਸਮੇਂ ਵਿਆਪਕ ਵਾਤਾਵਰਣਕ ਨੁਕਸਾਨ ਅਤੇ ਨਕਾਰਾਤਮਕ ਮਨੁੱਖੀ ਸਿਹਤ ਪ੍ਰਭਾਵਾਂ ਦਾ ਕਾਰਨ ਵੀ ਸਾਹਮਨੇ ਆਇਆ ਹੈ। ਪਸ਼ੂ ਪਾਲਣ ਵਿੱਚ ਚੋਣਵੇਂ ਪ੍ਰਜਨਨ ਅਤੇ ਆਧੁਨਿਕ ਰਵਾਇਤਾਂ ਨੇ ਮੀਟ ਦੀ ਪੈਦਾਵਾਰ ਵਿੱਚ ਵੀ ਵਾਧਾ ਕੀਤਾ ਹੈ, ਪਰੰਤੂ ਜਾਨਵਰਾਂ ਦੀ ਭਲਾਈ ਅਤੇ ਐਂਟੀਬਾਇਓਟਿਕਸ, ਵਿਕਾਸ ਦੇ ਹਾਰਮੋਨਸ, ਅਤੇ ਉਦਯੋਗਿਕ ਮੀਟ ਦੇ ਉਤਪਾਦਨ ਵਿੱਚ ਆਮ ਤੌਰ ਤੇ ਵਰਤੇ ਜਾਂਦੇ ਹੋਰ ਰਸਾਇਣਾਂ ਦੇ ਸਿਹਤ ਪ੍ਰਭਾਵ ਬਾਰੇ ਚਿੰਤਾਵਾਂ ਨੂੰ ਉਠਾਇਆ ਹੈ। ਅਨੁਵੰਸ਼ਕ ਰੂਪ ਵਿੱਚ ਸੋਧੇ ਹੋਏ ਜੀਵ ਖੇਤੀਬਾੜੀ ਦੇ ਵਧ ਰਹੇ ਹਿੱਸੇ ਹਨ, ਭਾਵੇਂ ਕਿ ਇਹਨਾਂ ਨੂੰ ਕਈ ਦੇਸ਼ਾਂ ਵਿੱਚ ਪਾਬੰਦੀ ਲਗਾਈ ਗਈ ਹੈ ਖੇਤੀਬਾੜੀ ਫੂਡ ਉਤਪਾਦਨ ਅਤੇ ਪਾਣੀ ਪ੍ਰਬੰਧਨ ਵਿਸ਼ਵਵਿਆਪੀ ਮੁੱਦਿਆਂ ਨੂੰ ਵਧਾ ਰਹੇ ਹਨ ਜੋ ਕਈ ਮੋਰਚਿਆਂ 'ਤੇ ਬਹਿਸ ਨੂੰ ਵਧਾ ਰਹੇ ਹਨ। ਹਾਲ ਹੀ ਦਹਾਕਿਆਂ ਵਿੱਚ ਜੈਕਿਫਰਾਂ ਦੀ ਘਾਟ ਸਮੇਤ ਭੂਮੀ ਅਤੇ ਜਲ ਸਰੋਤ ਦੇ ਮਹੱਤਵਪੂਰਨ ਪਤਨ, ਅਤੇ ਗਲੋਬਲ ਵਾਰਮਿੰਗ ਬਾਰੇ ਖੇਤੀਬਾੜੀ ਅਤੇ ਖੇਤੀਬਾੜੀ ਵਿੱਚ ਗਲੋਬਲ ਵਾਰਮਿੰਗ ਦੇ ਪ੍ਰਭਾਵਾਂ ਨੂੰ ਹਾਲੇ ਵੀ ਪੂਰੀ ਤਰ੍ਹਾਂ ਸਮਝਿਆ ਨਹੀਂ ਗਿਆ। ਮੁੱਖ ਖੇਤੀਬਾੜੀ ਉਤਪਾਦਾਂ ਵਿੱਚ ਭੋਜਨ, ਫਾਈਬਰ, ਈਂਧਨ ਅਤੇ ਕੱਚੇ ਮਾਲ (ਜਿਵੇਂ ਕਿ ਰਬੜ) ਆਦਿ ਸ਼ਾਮਿਲ ਹਨ। ਖਾਸ ਭੋਜਨ ਵਿੱਚ ਅਨਾਜ (ਅਨਾਜ), ਸਬਜ਼ੀਆਂ, ਫਲ, ਤੇਲ, ਮੀਟ ਅਤੇ ਮਸਾਲੇ ਸ਼ਾਮਲ ਹਨ। ਫਾਈਬਰਸ ਵਿੱਚ ਕਪਾਹ, ਉੱਨ, ਭੰਗ, ਰੇਸ਼ਮ ਅਤੇ ਸਣ ਸ਼ਾਮਲ ਹੁੰਦੇ ਹਨ.
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਉਹਨਾਂ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਤ ਕੀਤਾ ਜਾਂਦਾ ਹੈ।
ਬੁਨਿਆਦੀ ਅਧਿਕਾਰ ਭਾਰਤੀ ਸੰਵਿਧਾਨ ਦਾ ਇੱਕ ਮਹੱਤਵਪੂਰਨ ਹਿੱਸਾ ਹਨ। ਇਹ ਭਾਰਤੀ ਨਾਗਰਿਕਾਂ ਨੂੰ ਸ਼ਾਂਤੀ ਅਤੇ ਸਦਭਾਵਨਾ ਨਾਲ ਜੀਵਨ ਜਿਉਣ ਦਾ ਅਧਿਕਾਰ ਦਿੰਦੇ ਹਨ। ਇਹ ਅਧਿਕਾਰ ਵਿਸ਼ਵ ਦੇ ਲਗਭਗ ਸਾਰੇ ਲੋਕਤੰਤਰਾਂ ਵਿੱਚ ਮੌਜੂਦ ਹੁੰਦੇ ਹਨ ਜਿਵੇਂ ਕਿ ਕਾਨੂੰਨ ਦੇ ਸਾਹਮਣੇ ਸਮਾਨਤਾ, ਬੋਲਣ ਦੀ ਆਜ਼ਾਦੀ, ਇਕੱਠੇ ਹੋਣ ਦੀ ਆਜ਼ਾਦੀ ਅਤੇ ਆਪਣੇ ਧਰਮ ਨੂੰ ਪੂਜਣ ਦੀ ਆਜ਼ਾਦੀ ਆਦਿ। ਇਹਨਾਂ ਅਧਿਕਾਰਾਂ ਦੀ ਉਲੰਘਣਾ ਕਰਨ ਤੇ ਭਾਰਤੀ ਦੰਡ ਵਿਧਾਨ ਅਧੀਨ ਸਜ਼ਾ ਹੋ ਸਕਦੀ ਹੈ।
ਗੁਰੂ ਗ੍ਰੰਥ ਸਾਹਿਬ ਜੀ (ਅੰਗ੍ਰੇਜ਼ੀ: Guru Granth Sahib Ji), ਸਿੱਖ ਧਰਮ ਦਾ ਕੇਂਦਰੀ ਧਾਰਮਿਕ ਪਾਠ ਹੈ, ਜਿਸ ਨੂੰ ਸਿੱਖ ਧਰਮ ਦੇ ਅੰਤਮ ਸਰਬਸ਼ਕਤੀਮਾਨ ਗੁਰੂ ਮੰਨਦੇ ਹਨ। ਇਸ ਵਿਚ 1430 ਅੰਗ (ਪੰਨੇ) ਹਨ, ਜਿਨ੍ਹਾਂ ਵਿਚ 35 ਸੰਤਾਂ ਦੀ ਬਾਣੀ ਹੈ ਜਿਸ ਵਿਚ ਸਿੱਖ ਗੁਰੂ ਸਾਹਿਬ (6 ਗੁਰੂ), ਭਗਤ (15 ਭਗਤ), ਭੱਟ (11 ਭੱਟ) ਅਤੇ ਗੁਰਸਿੱਖ (3 ਗੁਰਸਿੱਖ) ਸ਼ਾਮਲ ਹਨ। ਇਹ ਦੁਨੀਆ ਦੀ ਇਕੋ ਇਕ ਧਾਰਮਿਕ ਲਿਪੀ ਹੈ ਜਿਸ ਵਿਚ ਦੂਜੇ ਧਰਮਾਂ, ਜਾਤੀਆਂ ਅਤੇ ਧਰਮਾਂ ਦੇ ਲੋਕਾਂ ਦੇ ਵਿਚਾਰ ਅਤੇ ਵਿਚਾਰਧਾਰਾ ਸ਼ਾਮਲ ਹੈ। ਇਸ ਵਿਚ ਆਪਣੇ ਆਪ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਵੀ ਸ਼ਾਮਲ ਹਨ ਅਤੇ ਇਸਦਾ ਪਹਿਲਾਂ ਸੰਸਕਰਣ ਭਾਈ ਗੁਰਦਾਸ ਜੀ ਅਤੇ ਦੂਸਰਾ ਸੰਸਕਰਣ ਭਾਈ ਮਨੀ ਸਿੰਘ ਜੀ ਦੁਆਰਾ ਲਿਖਿਆ ਗਿਆ ਸੀ।
ਸੋਵੀਅਤ ਸੰਘ (Сою́з Сове́тских Социалисти́ческих Респу́блик, ਸਯੂਜ਼ ਸਵਯੇਤਸਕੀਖ਼ ਸਸਤੀਆਲੀਸਤੀਚਯੇਸਕੀਖ਼ ਰਿਸਪੂਬਲਿਕ), ਜਿਸ ਨੂੰ USSR ਜਾਂ ਸੋਵੀਅਤ ਯੂਨੀਅਨ ਵੀ ਕਿਹਾ ਜਾਂਦਾ ਸੀ, ਇੱਕ ਸਮਾਜਵਾਦੀ (ਸੋਸ਼ਲਿਸਟ) ਦੇਸ਼ ਸੀ ਜੋ ਕਿ 1922 ਤੋਂ 1991 ਤੱਕ ਕਾਇਮ ਰਿਹਾ। ਉਸ ਨੂੰ ਆਮ ਬੋਲੀ ਵਿੱਚ ਰੂਸ ਯਾਨੀ ਰਸ਼ੀਆ ਵੀ ਆਖਿਆ ਜਾਂਦਾ ਸੀ, ਜਿਹੜਾ ਕਿ ਗਲਤ ਸੀ ਕਿਉਂਕਿ ਰੂਸ ਇਸ ਸੰਘ ਦਾ ਸਭ ਤੋਂ ਵੱਡਾ ਅਤੇ ਸਭ ਤੋਂ ਤਾਕਤਵਰ ਰਿਪਬਲਿਕ ਸੀ। ਇਹ ਇੰਨਾਂ ਵੱਡਾ ਸੀ ਕਿ ਸੋਵੀਅਤ ਸੰਘ ਵਿੱਚ ਮੌਜੂਦ ਰੂਸ ਤੋਂ ਇਲਾਵਾ 14 ਰਿਆਸਤਾਂ ਦਾ ਕੁੱਲ ਰਕਬਾ ਰੂਸ ਦੇ ਰਕਬੇ ਦੇ ਘੱਟ ਸੀ। 1945 ਤੋਂ ਉਸ ਦੀ 1991 ਦੀ ਤਹਲੀਲ ਤੱਕ ਸੋਵੀਅਤ ਯੂਨੀਅਨ ਅਮਰੀਕਾ ਦੇ ਨਾਲ-ਨਾਲ ਦੁਨੀਆ ਦਾ ਸਭ ਤੋਂ ਤਾਕਤਵਰ ਦੇਸ਼ ਸੀ। ਇਸ ਦੀ ਰਾਜਧਾਨੀ ਮਾਸਕੋ ਸੀ।
ਨਾਂਵ (ਲਾਤੀਨੀ ਵਿੱਚ nōmen, ਸ਼ਾਬਦਿਕ 'ਨਾਮ') ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ ਨਾਂਵ ਇੱਕ ਵਿਸ਼ਾਲ ਅਤੇ ਖੁੱਲ੍ਹੀ ਸ਼ਬਦ ਸ਼੍ਰੇਣੀ ਦਾ ਮੈਂਬਰ ਹੈ ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ। ਨਾਂਵ ਦੀਆਂ ਪੰਜ ਕਿਸਮਾਂ ਹੁੰਦੀਆਂ ਹਨ:-
ਭਾਰਤ, ਅਧਿਕਾਰਤ ਤੌਰ 'ਤੇ ਭਾਰਤ ਗਣਰਾਜ (ਆਈਐੱਸਓ: Bhārat Gaṇarājya), ਦੱਖਣੀ ਏਸ਼ੀਆ ਵਿੱਚ ਇੱਕ ਦੇਸ਼ ਹੈ। ਇਹ ਖੇਤਰ ਦੇ ਹਿਸਾਬ ਨਾਲ ਸੱਤਵਾਂ ਸਭ ਤੋਂ ਵੱਡਾ ਦੇਸ਼; ਜੂਨ 2023 ਤੱਕ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼; ਅਤੇ 1947 ਵਿੱਚ ਆਪਣੀ ਆਜ਼ਾਦੀ ਦੇ ਸਮੇਂ ਤੋਂ, ਦੁਨੀਆ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਦੱਖਣ ਵੱਲ ਹਿੰਦ ਮਹਾਸਾਗਰ, ਦੱਖਣ-ਪੱਛਮ ਵੱਲ ਅਰਬ ਸਾਗਰ ਅਤੇ ਦੱਖਣ-ਪੂਰਬ ਵੱਲ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ, ਇਹ ਪੱਛਮ ਵੱਲ ਪਾਕਿਸਤਾਨ ਨਾਲ ਜ਼ਮੀਨੀ ਸਰਹੱਦਾਂ ਸਾਂਝੀਆਂ ਕਰਦਾ ਹੈ।; ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ; ਅਤੇ ਪੂਰਬ ਵੱਲ ਬੰਗਲਾਦੇਸ਼ ਅਤੇ ਮਿਆਂਮਾਰ। ਹਿੰਦ ਮਹਾਸਾਗਰ ਵਿੱਚ, ਭਾਰਤ ਸ਼੍ਰੀਲੰਕਾ ਅਤੇ ਮਾਲਦੀਵ ਦੇ ਨੇੜੇ ਹੈ; ਇਸ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਥਾਈਲੈਂਡ, ਮਿਆਂਮਾਰ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੇ ਕਰਦੇ ਹਨ। ਆਧੁਨਿਕ ਮਨੁੱਖ 55,000 ਸਾਲ ਪਹਿਲਾਂ ਅਫ਼ਰੀਕਾ ਤੋਂ ਭਾਰਤੀ ਉਪ-ਮਹਾਂਦੀਪ 'ਤੇ ਆਏ ਸਨ। ਉਹਨਾਂ ਦੇ ਲੰਬੇ ਕਿੱਤੇ, ਸ਼ੁਰੂ ਵਿੱਚ ਵੱਖੋ-ਵੱਖਰੇ ਰੂਪਾਂ ਵਿੱਚ ਸ਼ਿਕਾਰੀ-ਇਕੱਠੇ ਕਰਨ ਵਾਲਿਆਂ ਦੇ ਰੂਪ ਵਿੱਚ, ਨੇ ਖੇਤਰ ਨੂੰ ਬਹੁਤ ਹੀ ਵਿਭਿੰਨਤਾ ਬਣਾ ਦਿੱਤਾ ਹੈ, ਮਨੁੱਖੀ ਜੈਨੇਟਿਕ ਵਿਭਿੰਨਤਾ ਵਿੱਚ ਅਫਰੀਕਾ ਤੋਂ ਬਾਅਦ ਦੂਜੇ ਸਥਾਨ 'ਤੇ ਹੈ। 9,000 ਸਾਲ ਪਹਿਲਾਂ ਸਿੰਧ ਨਦੀ ਬੇਸਿਨ ਦੇ ਪੱਛਮੀ ਹਾਸ਼ੀਏ ਵਿੱਚ ਉਪ-ਮਹਾਂਦੀਪ ਵਿੱਚ ਸੈਟਲਡ ਜੀਵਨ ਉਭਰਿਆ ਸੀ, ਹੌਲੀ ਹੌਲੀ ਤੀਜੀ ਹਜ਼ਾਰ ਸਾਲ ਬੀਸੀਈ ਦੀ ਸਿੰਧੂ ਘਾਟੀ ਸਭਿਅਤਾ ਵਿੱਚ ਵਿਕਸਤ ਹੋਇਆ। 12000 ਈਸਾ ਪੂਰਵ ਤੱਕ, ਸੰਸਕ੍ਰਿਤ ਦਾ ਇੱਕ ਪੁਰਾਤਨ ਰੂਪ, ਇੱਕ ਇੰਡੋ-ਯੂਰਪੀਅਨ ਭਾਸ਼ਾ, ਉੱਤਰ ਪੱਛਮ ਤੋਂ ਭਾਰਤ ਵਿੱਚ ਫੈਲ ਗਈ ਸੀ। ਇਸ ਦਾ ਪ੍ਰਮਾਣ ਅੱਜ ਰਿਗਵੇਦ ਦੇ ਭਜਨਾਂ ਵਿੱਚ ਮਿਲਦਾ ਹੈ। ਇੱਕ ਮੌਖਿਕ ਪਰੰਪਰਾ ਦੁਆਰਾ ਸੁਰੱਖਿਅਤ ਰੱਖਿਆ ਗਿਆ ਸੀ ਜੋ ਪੂਰੀ ਤਰ੍ਹਾਂ ਚੌਕਸ ਸੀ, ਰਿਗਵੇਦ ਭਾਰਤ ਵਿੱਚ ਹਿੰਦੂ ਧਰਮ ਦੀ ਸ਼ੁਰੂਆਤ ਨੂੰ ਰਿਕਾਰਡ ਕਰਦਾ ਹੈ। ਭਾਰਤ ਦੀਆਂ ਦ੍ਰਾਵਿੜ ਭਾਸ਼ਾਵਾਂ ਨੂੰ ਉੱਤਰੀ ਅਤੇ ਪੱਛਮੀ ਖੇਤਰਾਂ ਵਿੱਚ ਬਦਲ ਦਿੱਤਾ ਗਿਆ ਸੀ। 400 ਈਸਾ ਪੂਰਵ ਤੱਕ, ਹਿੰਦੂ ਧਰਮ ਦੇ ਅੰਦਰ ਜਾਤ ਦੁਆਰਾ ਪੱਧਰੀਕਰਨ ਅਤੇ ਬੇਦਖਲੀ ਉਭਰ ਕੇ ਸਾਹਮਣੇ ਆਈ ਸੀ, ਅਤੇ ਬੌਧ ਅਤੇ ਜੈਨ ਧਰਮ ਪੈਦਾ ਹੋ ਗਏ ਸਨ, ਸਮਾਜਿਕ ਵਿਵਸਥਾਵਾਂ ਨੂੰ ਖ਼ਾਨਦਾਨੀ ਨਾਲ ਜੋੜਿਆ ਨਹੀਂ ਗਿਆ ਸੀ। ਸ਼ੁਰੂਆਤੀ ਸਿਆਸੀ ਮਜ਼ਬੂਤੀ ਨੇ ਗੰਗਾ ਬੇਸਿਨ ਵਿੱਚ ਸਥਿਤ ਮੌਰੀਆ ਅਤੇ ਗੁਪਤ ਸਾਮਰਾਜ ਨੂੰ ਜਨਮ ਦਿੱਤਾ। ਉਹਨਾਂ ਦਾ ਸਮੂਹਿਕ ਯੁੱਗ ਵਿਆਪਕ ਰਚਨਾਤਮਕਤਾ ਨਾਲ ਭਰਿਆ ਹੋਇਆ ਸੀ, ਪਰ ਔਰਤਾਂ ਦੀ ਡਿੱਗਦੀ ਸਥਿਤੀ, ਅਤੇ ਵਿਸ਼ਵਾਸ ਦੀ ਇੱਕ ਸੰਗਠਿਤ ਪ੍ਰਣਾਲੀ ਵਿੱਚ ਛੂਤ-ਛਾਤ ਨੂੰ ਸ਼ਾਮਲ ਕਰਨ ਦੁਆਰਾ ਵੀ ਚਿੰਨ੍ਹਿਤ ਕੀਤਾ ਗਿਆ ਸੀ। ਦੱਖਣੀ ਭਾਰਤ ਵਿੱਚ, ਮੱਧ ਰਾਜਾਂ ਨੇ ਦੱਖਣ-ਪੂਰਬੀ ਏਸ਼ੀਆ ਦੇ ਰਾਜਾਂ ਨੂੰ ਦ੍ਰਾਵਿੜ-ਭਾਸ਼ਾ ਦੀਆਂ ਲਿਪੀਆਂ ਅਤੇ ਧਾਰਮਿਕ ਸਭਿਆਚਾਰਾਂ ਨੂੰ ਨਿਰਯਾਤ ਕੀਤਾ। ਸ਼ੁਰੂਆਤੀ ਮੱਧਕਾਲੀ ਯੁੱਗ ਵਿੱਚ, ਈਸਾਈ ਧਰਮ, ਇਸਲਾਮ, ਯਹੂਦੀ ਧਰਮ, ਅਤੇ ਜੋਰਾਸਟ੍ਰੀਅਨ ਧਰਮ ਭਾਰਤ ਦੇ ਦੱਖਣੀ ਅਤੇ ਪੱਛਮੀ ਤੱਟਾਂ ਉੱਤੇ ਸਥਾਪਿਤ ਹੋ ਗਏ ਸਨ। ਮੱਧ ਏਸ਼ੀਆ ਦੀਆਂ ਮੁਸਲਿਮ ਫੌਜਾਂ ਨੇ ਰੁਕ-ਰੁਕ ਕੇ ਭਾਰਤ ਦੇ ਉੱਤਰੀ ਮੈਦਾਨਾਂ ਨੂੰ ਆਪਣੇ ਕਬਜ਼ੇ ਵਿੱਚ ਕਰ ਲਿਆ, ਅੰਤ ਵਿੱਚ ਦਿੱਲੀ ਸਲਤਨਤ ਦੀ ਸਥਾਪਨਾ ਕੀਤੀ, ਅਤੇ ਉੱਤਰੀ ਭਾਰਤ ਨੂੰ ਮੱਧਕਾਲੀ ਇਸਲਾਮ ਦੇ ਬ੍ਰਹਿਮੰਡੀ ਨੈਟਵਰਕ ਵਿੱਚ ਖਿੱਚ ਲਿਆ। 15ਵੀਂ ਸਦੀ ਵਿੱਚ, ਵਿਜੈਨਗਰ ਸਾਮਰਾਜ ਨੇ ਦੱਖਣ ਭਾਰਤ ਵਿੱਚ ਇੱਕ ਲੰਬੇ ਸਮੇਂ ਤੱਕ ਚੱਲਣ ਵਾਲੇ ਸੰਯੁਕਤ ਹਿੰਦੂ ਸੱਭਿਆਚਾਰ ਦੀ ਸਿਰਜਣਾ ਕੀਤੀ। ਪੰਜਾਬ ਵਿੱਚ, ਸਿੱਖ ਧਰਮ ਦਾ ਉਭਾਰ ਹੋਇਆ, ਸੰਸਥਾਗਤ ਧਰਮ ਨੂੰ ਰੱਦ ਕਰਦਾ ਹੋਇਆ। ਮੁਗਲ ਸਾਮਰਾਜ, 1526 ਵਿੱਚ, ਦੋ ਸਦੀਆਂ ਦੀ ਸਾਪੇਖਿਕ ਸ਼ਾਂਤੀ ਦੀ ਸ਼ੁਰੂਆਤ ਕੀਤੀ, ਚਮਕਦਾਰ ਆਰਕੀਟੈਕਚਰ ਦੀ ਵਿਰਾਸਤ ਛੱਡ ਕੇ। ਹੌਲੀ-ਹੌਲੀ ਬ੍ਰਿਟਿਸ਼ ਈਸਟ ਇੰਡੀਆ ਕੰਪਨੀ ਦੇ ਸ਼ਾਸਨ ਦਾ ਵਿਸਤਾਰ ਹੋਇਆ, ਜਿਸ ਨੇ ਭਾਰਤ ਨੂੰ ਇੱਕ ਬਸਤੀਵਾਦੀ ਆਰਥਿਕਤਾ ਵਿੱਚ ਬਦਲ ਦਿੱਤਾ, ਪਰ ਇਸਦੀ ਪ੍ਰਭੂਸੱਤਾ ਨੂੰ ਵੀ ਮਜ਼ਬੂਤ ਕੀਤਾ। ਬ੍ਰਿਟਿਸ਼ ਕ੍ਰਾਊਨ ਸ਼ਾਸਨ 1858 ਵਿੱਚ ਸ਼ੁਰੂ ਹੋਇਆ। ਭਾਰਤੀਆਂ ਨੂੰ ਦਿੱਤੇ ਗਏ ਅਧਿਕਾਰ ਹੌਲੀ-ਹੌਲੀ ਦਿੱਤੇ ਗਏ, ਪਰ ਤਕਨੀਕੀ ਤਬਦੀਲੀਆਂ ਪੇਸ਼ ਕੀਤੀਆਂ ਗਈਆਂ, ਅਤੇ ਸਿੱਖਿਆ ਅਤੇ ਜਨਤਕ ਜੀਵਨ ਦੇ ਆਧੁਨਿਕ ਵਿਚਾਰਾਂ ਨੇ ਜੜ੍ਹ ਫੜ ਲਈ। ਇੱਕ ਮੋਹਰੀ ਅਤੇ ਪ੍ਰਭਾਵਸ਼ਾਲੀ ਰਾਸ਼ਟਰਵਾਦੀ ਲਹਿਰ ਉਭਰੀ, ਜੋ ਅਹਿੰਸਕ ਵਿਰੋਧ ਲਈ ਮਸ਼ਹੂਰ ਸੀ ਅਤੇ ਬ੍ਰਿਟਿਸ਼ ਸ਼ਾਸਨ ਨੂੰ ਖਤਮ ਕਰਨ ਦਾ ਮੁੱਖ ਕਾਰਕ ਬਣ ਗਈ। 1947 ਵਿੱਚ ਬ੍ਰਿਟਿਸ਼ ਭਾਰਤੀ ਸਾਮਰਾਜ ਨੂੰ ਦੋ ਆਜ਼ਾਦ ਰਾਜਾਂ ਵਿੱਚ ਵੰਡਿਆ ਗਿਆ ਸੀ, ਹਿੰਦੂ-ਬਹੁਗਿਣਤੀ ਭਾਰਤ ਦਾ ਡੋਮੀਨੀਅਨ ਅਤੇ ਇੱਕ ਮੁਸਲਿਮ-ਬਹੁਗਿਣਤੀ ਪਾਕਿਸਤਾਨ ਦਾ ਡੋਮੀਨੀਅਨ, ਵੱਡੇ ਪੱਧਰ 'ਤੇ ਜਾਨੀ ਨੁਕਸਾਨ ਅਤੇ ਇੱਕ ਬੇਮਿਸਾਲ ਪਰਵਾਸ ਦੇ ਵਿਚਕਾਰ। ਭਾਰਤ 1950 ਤੋਂ ਇੱਕ ਸੰਘੀ ਗਣਰਾਜ ਰਿਹਾ ਹੈ, ਇੱਕ ਲੋਕਤੰਤਰੀ ਸੰਸਦੀ ਪ੍ਰਣਾਲੀ ਦੁਆਰਾ ਸ਼ਾਸਨ ਕੀਤਾ ਜਾਂਦਾ ਹੈ। ਇਹ ਬਹੁਲਵਾਦੀ, ਬਹੁ-ਭਾਸ਼ੀ ਅਤੇ ਬਹੁ-ਜਾਤੀ ਸਮਾਜ ਹੈ। ਭਾਰਤ ਦੀ ਆਬਾਦੀ 1951 ਵਿੱਚ 361 ਮਿਲੀਅਨ ਤੋਂ ਵਧ ਕੇ 2022 ਵਿੱਚ ਲਗਭਗ 1.4 ਬਿਲੀਅਨ ਹੋ ਗਈ। ਉਸੇ ਸਮੇਂ ਦੌਰਾਨ, ਇਸਦੀ ਨਾਮਾਤਰ ਪ੍ਰਤੀ ਵਿਅਕਤੀ ਆਮਦਨ US$64 ਸਾਲਾਨਾ ਤੋਂ US$2,601 ਤੱਕ ਵਧ ਗਈ, ਅਤੇ ਇਸਦੀ ਸਾਖਰਤਾ ਦਰ 16.6% ਤੋਂ 74% ਹੋ ਗਈ। 1951 ਵਿੱਚ ਮੁਕਾਬਲਤਨ ਬੇਸਹਾਰਾ ਦੇਸ਼ ਹੋਣ ਤੋਂ ਭਾਰਤ ਇੱਕ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਅਤੇ ਸੂਚਨਾ ਤਕਨਾਲੋਜੀ ਸੇਵਾਵਾਂ ਦਾ ਇੱਕ ਕੇਂਦਰ ਬਣ ਗਿਆ ਹੈ, ਇੱਕ ਵਿਸਤ੍ਰਿਤ ਮੱਧ ਵਰਗ ਦੇ ਨਾਲ। ਇਸਦਾ ਇੱਕ ਸਪੇਸ ਪ੍ਰੋਗਰਾਮ ਹੈ। ਭਾਰਤੀ ਫਿਲਮਾਂ, ਸੰਗੀਤ ਅਤੇ ਅਧਿਆਤਮਿਕ ਸਿੱਖਿਆਵਾਂ ਗਲੋਬਲ ਸੱਭਿਆਚਾਰ ਵਿੱਚ ਵਧਦੀ ਭੂਮਿਕਾ ਨਿਭਾਉਂਦੀਆਂ ਹਨ। ਭਾਰਤ ਨੇ ਆਪਣੀ ਗਰੀਬੀ ਦੀ ਦਰ ਨੂੰ ਕਾਫ਼ੀ ਹੱਦ ਤੱਕ ਘਟਾ ਦਿੱਤਾ ਹੈ, ਹਾਲਾਂਕਿ ਆਰਥਿਕ ਅਸਮਾਨਤਾ ਵਧਣ ਦੀ ਕੀਮਤ 'ਤੇ। ਭਾਰਤ ਇੱਕ ਪਰਮਾਣੂ-ਹਥਿਆਰ ਵਾਲਾ ਦੇਸ਼ ਹੈ, ਜੋ ਫੌਜੀ ਖਰਚਿਆਂ ਵਿੱਚ ਉੱਚ ਦਰਜੇ 'ਤੇ ਹੈ। ਇਸ ਦੇ ਆਪਣੇ ਗੁਆਂਢੀ ਦੇਸ਼ਾਂ ਪਾਕਿਸਤਾਨ ਅਤੇ ਚੀਨ ਨਾਲ ਕਸ਼ਮੀਰ ਨੂੰ ਲੈ ਕੇ ਵਿਵਾਦ ਹਨ, ਜੋ 20ਵੀਂ ਸਦੀ ਦੇ ਅੱਧ ਤੋਂ ਅਣਸੁਲਝੇ ਹੋਏ ਹਨ। ਭਾਰਤ ਨੂੰ ਜਿਨ੍ਹਾਂ ਸਮਾਜਿਕ-ਆਰਥਿਕ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ, ਉਨ੍ਹਾਂ ਵਿੱਚ ਲਿੰਗ ਅਸਮਾਨਤਾ, ਬਾਲ ਕੁਪੋਸ਼ਣ, ਅਤੇ ਹਵਾ ਪ੍ਰਦੂਸ਼ਣ ਦੇ ਵਧਦੇ ਪੱਧਰ। ਭਾਰਤ ਦੀ ਧਰਤੀ ਮੈਗਾਡਾਇਵਰਸ ਹੈ, ਚਾਰ ਜੈਵ ਵਿਭਿੰਨਤਾ ਦੇ ਹੌਟਸਪੌਟਸ ਦੇ ਨਾਲ। ਇਸਦੇ ਜੰਗਲਾਂ ਵਿੱਚ ਇਸਦੇ ਖੇਤਰ ਦਾ 21.7% ਸ਼ਾਮਲ ਹੈ। ਭਾਰਤ ਦੇ ਜੰਗਲੀ ਜੀਵ, ਜਿਨ੍ਹਾਂ ਨੂੰ ਭਾਰਤ ਦੀ ਸੰਸਕ੍ਰਿਤੀ ਵਿੱਚ ਪਰੰਪਰਾਗਤ ਤੌਰ 'ਤੇ ਸਹਿਣਸ਼ੀਲਤਾ ਨਾਲ ਦੇਖਿਆ ਜਾਂਦਾ ਹੈ, ਨੂੰ ਇਹਨਾਂ ਜੰਗਲਾਂ ਵਿੱਚ, ਅਤੇ ਕਿਤੇ ਹੋਰ, ਸੁਰੱਖਿਅਤ ਨਿਵਾਸ ਸਥਾਨਾਂ ਵਿੱਚ ਸਮਰਥਨ ਪ੍ਰਾਪਤ ਹੈ।.
ਚੀਨ (ਮੰਦਾਰਿਨੀ ਚੀਨੀ ਵਿੱਚ: 中国) ਜਾਂ ਚੀਨ ਦਾ ਲੋਕਤੰਤਰੀ ਗਣਤੰਤਰ (ਮੰਦਾਰਿਨੀ ਚੀਨੀ ਵਿੱਚ: 中华人民共和国) ਪੂਰਬੀ ਏਸ਼ੀਆ ਅਤੇ ਭਾਰਤ ਦੇ ਉੱਤਰ ਵਿੱਚ ਸਥਿਤ ਇੱਕ ਦੇਸ਼ ਹੈ। ਲਗਭਗ 1.3 ਅਰਬ ਦੀ ਆਬਾਦੀ ਵਾਲੇ ਇਸ ਮੁਲਕ ਦੀ ਰਾਜਧਾਨੀ ਬੀਜਿੰਗ ਹੈ ਅਤੇ ਮੰਦਾਰਿਨੀ ਇਸ ਦੀ ਦਫ਼ਤਰੀ ਭਾਸ਼ਾ ਹੈ। ਖੇਤਰਫਲ ਦੇ ਮੁਤਾਬਿਕ ਚੀਨ ਸੰਸਾਰ ਵਿੱਚ ਰੂਸ ਅਤੇ ਕੈਨੇਡਾ ਤੋਂ ਬਾਅਦ ਤੀਜੇ ਨੰਬਰ ’ਤੇ ਆਉਂਦਾ ਹੈ। ਚੀਨ ਦੀ ਲਗਪਗ 3,380 ਕਿਲੋਮੀਟਰ ਦੀ ਹੱਦ ਭਾਰਤ ਨਾਲ ਲੱਗਦੀ ਹੈ। ਇਹ ਦੇਸ਼ ਪਹਾੜਾਂ ਨਾਲ ਘਿਰਿਆ ਹੋਇਆ ਹੈ।
ਭਾਰਤ ਦਾ ਪ੍ਰਧਾਨ ਮੰਤਰੀ ਭਾਰਤ ਗਣਰਾਜ ਦੀ ਸਰਕਾਰ ਦਾ ਮੁਖੀ ਹੈ। ਕਾਰਜਕਾਰੀ ਅਥਾਰਟੀ ਪ੍ਰਧਾਨ ਮੰਤਰੀ ਅਤੇ ਉਨ੍ਹਾਂ ਦੀ ਚੁਣੀ ਹੋਈ ਮੰਤਰੀ ਪ੍ਰੀਸ਼ਦ ਦੇ ਕੋਲ ਹੁੰਦੀ ਹੈ, ਹਾਲਾਂਕਿ ਭਾਰਤ ਦਾ ਰਾਸ਼ਟਰਪਤੀ ਸੰਵਿਧਾਨਕ, ਨਾਮਾਤਰ, ਅਤੇ ਰਸਮੀ ਰਾਜ ਦਾ ਮੁਖੀ ਹੁੰਦਾ ਹੈ। ਪ੍ਰਧਾਨ ਮੰਤਰੀ ਅਕਸਰ ਭਾਰਤੀ ਸੰਸਦ ਦੇ ਹੇਠਲੇ ਸਦਨ, ਲੋਕ ਸਭਾ, ਵਿੱਚ ਬਹੁਮਤ ਵਾਲੀ ਪਾਰਟੀ ਜਾਂ ਗੱਠਜੋੜ ਦਾ ਨੇਤਾ ਹੁੰਦਾ ਹੈ, ਜੋ ਭਾਰਤ ਗਣਰਾਜ ਵਿੱਚ ਮੁੱਖ ਵਿਧਾਨਕ ਸੰਸਥਾ ਹੈ। ਪ੍ਰਧਾਨ ਮੰਤਰੀ ਅਤੇ ਉਨ੍ਹਾਂ ਦੀ ਕੈਬਨਿਟ ਹਰ ਸਮੇਂ ਲੋਕ ਸਭਾ ਪ੍ਰਤੀ ਜ਼ਿੰਮੇਵਾਰ ਹੁੰਦੀ ਹੈ।
ਲੋਕਧਾਰਾ (ਅੰਗਰੇਜ਼ੀ: 'folklore') ਕਿਸੇ ਲੋਕ ਭਾਈਚਾਰੇ ਵਿੱਚ ਪ੍ਰਵਾਹਮਾਨ ਲੋਕ ਗੀਤਾਂ, ਲੋਕ ਸੰਗੀਤ, ਲੋਕ ਨਾਚ, ਮਿਥਾਂ, ਲੋਕ ਕਹਾਣੀਆਂ, ਦੰਦ ਕਥਾਵਾਂ, ਜ਼ਬਾਨੀ ਇਤਿਹਾਸ, ਕਹਾਵਤਾਂ, ਵਿਅੰਗ, ਬੁਝਾਰਤਾਂ, ਲੋਕ ਧਰਮ, ਲੋਕ ਵਿਸ਼ਵਾਸ, ਜਾਦੂ-ਟੂਣੇ, ਵਹਿਮ-ਭਰਮ, ਲੋਕ ਸਾਜ਼, ਸੰਦ, ਬਰਤਨ ਭਾਂਡੇ ਅਤੇ ਲੋਕ ਹਥਿਆਰਾਂ ਆਦਿ ਦਾ ਇੱਕ ਜਟਿਲ ਤਾਣਾ ਬਾਣਾ ਹੁੰਦਾ ਹੈ। ਇਸ ਨੂੰ ਅਸੀਂ ਚਾਰ ਵੰਨਗੀਆਂ ਵਿੱਚ ਵੰਡਦੇ ਹਾਂ।
ਮਨੁੱਖੀ ਪ੍ਰਸੰਗ ਵਿੱਚ ਟੱਬਰ, ਪਰਿਵਾਰ ਜਾਂ ਖ਼ਾਨਦਾਨ ਇੱਕ ਟੋਲੀ ਹੁੰਦੀ ਹੈ ਜਿਹਨੂੰ ਜਨਮ, ਵਿਆਹ ਜਾਂ ਇਕੱਠੀ ਰਿਹਾਇਸ਼ ਰਾਹੀਂ ਮਾਨਤਾ ਮਿਲਦੀ ਹੈ। ਕਿਸੇ ਨਜ਼ਦੀਕੀ ਟੱਬਰ ਵਿੱਚ ਜੀਵਨ-ਸਾਥੀ, ਮਾਪੇ, ਭਰਾ-ਭੈਣ ਅਤੇ ਧੀਆਂ-ਪੁੱਤ ਆਦ ਸ਼ਾਮਲ ਹੁੰਦੇ ਹਨ। ਵੱਡੇ ਟੱਬਰ ਵਿੱਚ ਦਾਦਾ-ਦਾਦੀ, ਨਾਨਾ-ਨਾਨੀ, ਤਾਏ-ਚਾਚੇ, ਉਹਨਾਂ ਦੀ ਔਲਾਦ, ਭਤੀਜੇ-ਭਤੀਜੀਆਂ ਵਗ਼ੈਰਾ ਵੀ ਮੌਜੂਦ ਹੁੰਦੇ ਹਨ। ਜ਼ਿਆਦਾਤਰ ਸਮਾਜਾਂ ਵਿੱਚ ਟੱਬਰ ਬੱਚਿਆਂ ਦੇ ਸਮਾਜੀਕਰਨ ਦਾ ਸਭ ਤੋਂ ਮੁੱਖ ਅਦਾਰਾ ਹੁੰਦਾ ਹੈ। ਪੰਜਾਬ ਵਿੱਚ ਜ਼ਿਆਦਾਤਰ ਸੰਯੁਕਤ ਪਰਿਵਾਰ ਦੀ ਪਰਥਾ ਹੀ ਪ੍ਚਲਿਤ ਰਹੀ ਹੈ।ਇਸ ਦੀ ਸ਼ੁਰੂਆਤ ਵੈਦਿਕ ਕਾਲ ਸਮੇਂ ਹੋਈ।ਪਰਿਵਾਰ ਪਿਤਾ ਪੁਰਖੀ ਧਾਰਨਾ ਤੇ ਚਲਦਾ ਹੈ।ਇਸ ਵਿੱਚ ਸਭ ਤੋਂ ਸਿਆਣਾ ਆਦਮੀ ਪਰਿਵਾਰ ਦਾ ਮੁਖੀ ਹੁੰਦਾ ਹੈ।ਪਰਿਵਾਰ ਮੁਖੀ ਦੀ ਛਤਰ ਛਾਇਆ ਹੇਠ ਉਸ ਦੇ ਛੋਟੇ ਭਾਈ ਭਤੀਜੇ, ਪੁੱਤਰ,ਭਰਜਾਈਆਂ ਅਤੇ ਨੂੰਹਾਂ ਆਦਿ ਤਿੰਨ ਪੀੜੀਆਂ ਤਕ ਵੀ ਇਕੱਠੇ ਰਹਿੰਦੇ ਹਨ।🙏🏻
ਮੇਲੇ ਅਤੇ ਤਿਉਹਾਰ ਸਮਾਜ ਦੇ ਹਰ ਵਰਗ ਦੇ ਲੋਕਾਂ ਦੀਆਂ ਭਾਵਨਾਵਾਂ, ਉਨ੍ਹਾਂ ਦੀਆਂ ਖੁਸ਼ੀਆਂ, ਚਾਅ ਮਲਾਰ, ਸੱਧਰਾਂ, ਯਾਦਾਂ, ਕਾਮਨਾਵਾਂ, ਮਨੌਤਾਂ ਅਤੇ ਪ੍ਰਤਿਭਾ ਦਾ ਪ੍ਰਗਟਾਵਾ ਕਰਨ ਵਾਲਾ ਇੱਕ ਸੋਮਾ ਹਨ। ਤਿਉਹਾਰ ਅਤੇ ਮੇਲੇ ਮਨੁੱਖ ਦੀਆਂ ਧਾਰਮਿਕ ਰਹੁ-ਰੀਤਾਂ ਤੇ ਜਜਬਾਤੀ ਰਹੁ-ਰੀਤਾਂ ਨਾਲ ਜੁੜੇ ਹੁੰਦੇ ਹਨ। ਕੁਝ ਇੱਕ ਤਿਉਹਾਰ ਕੁੜੀਆਂ ਮੁਟਿਆਰਾਂ ਦੇ ਹੁੰਦੇ ਹਨ। ਪੰਜਾਬ, ਮਨਮੋਹਕ ਖੇਤਾਂ ਅਤੇ ਦਿਲ ਨੂੰ ਪਿਆਰ ਕਰਨ ਵਾਲੇ ਲੋਕਾਂ ਦੀ ਧਰਤੀ ਹੈ, ਇਹ ਸਭਿਆਚਾਰਕ ਅਮੀਰੀ ਲਈ ਸਭ ਤੋਂ ਵੱਧ ਪ੍ਰਸ਼ੰਸਾ ਵਾਲਾ ਰਾਜ ਹੈ| ਉਹ ਰਾਜ ਜੋ 5 ਗਾਰਲਿੰਗ ਨਦੀਆਂ ਦੀ ਸੁੰਦਰਤਾ ਪ੍ਰਾਪਤ ਕਰਦਾ ਹੈ ਸੈਲਾਨੀਆਂ ਨੂੰ ਇਸ ਦੇ ਸੁੰਦਰਤਾ ਦੇ ਹੇਠਾਂ ਲਿਆਉਣ ਦਾ ਰਾਹ ਪੱਧਰਾ ਕਰਦਾ ਹੈ। ਇਸ ਸੁੰਦਰ ਅਵਸਥਾ ਦਾ ਸਾਰ ਆਪਣੇ ਤਿਉਹਾਰਾਂ ਦੁਆਰਾ ਸੱਚਮੁੱਚ ਅਨੁਭਵ ਕੀਤਾ ਜਾਂਦਾ ਹੈ|
ਹੋਲੀ ਬਸੰਤ ਰੁੱਤ ਵਿੱਚ ਮਨਾਇਆ ਜਾਣ ਵਾਲਾ ਇੱਕ ਮਹੱਤਵਪੂਰਣ ਭਾਰਤੀ ਤਿਉਹਾਰ ਹੈ। ਇਹ ਪਰਵ ਹਿੰਦੂ ਪੰਚਾਂਗ ਦੇ ਅਨੁਸਾਰ ਫ਼ਾਲਗੁਨ ਮਹੀਨਾ ਦੀ ਪੂਰਨਮਾਸ਼ੀ ਨੂੰ ਮਨਾਇਆ ਜਾਂਦਾ ਹੈ। ਰੰਗਾਂ ਦਾ ਤਿਉਹਾਰ ਕਿਹਾ ਜਾਣ ਵਾਲਾ ਇਹ ਪਰਵ ਪਾਰੰਪਰਕ ਰੂਪ ਤੋਂ ਦੋ ਦਿਨ ਮਨਾਇਆ ਜਾਂਦਾ ਹੈ। ਪਹਿਲਾਂ ਦਿਨ ਨੂੰ "ਹੋਲਿਕਾ ਜਲਾਈ" ਜਾਂਦੀ ਹੈ, ਜਿਸਨੂੰ "ਹੋਲਿਕਾ ਦਹਿਨ" ਵੀ ਕਹਿੰਦੇ ਹੈ। ਦੂੱਜੇ ਦਿਨ, ਜਿਸਨੂੰ ਧੁਰੱਡੀ, ਧੁਲੇਂਡੀ, ਧੁਰਖੇਲ ਜਾਂ ਧੂਲਿਵੰਦਨ ਕਿਹਾ ਜਾਂਦਾ ਹੈ, ਲੋਕ ਇੱਕ ਦੂੱਜੇ ’ਤੇ ਰੰਗ, ਗੁਲਾਲ-ਗੁਲਾਲ ਇਤਆਦਿ ਸੁੱਟਦੇ ਹਨ, ਢੋਲ ਵਜਾ ਕੇ ਹੋਲੀ ਦੇ ਗੀਤ ਗਾਏ ਜਾਂਦੇ ਹੈ, ਅਤੇ ਘਰ-ਘਰ ਜਾ ਕੇ ਲੋਕਾਂ ਨੂੰ ਰੰਗ ਲਗਾਇਆ ਜਾਂਦਾ ਹੈ। ਅਜਿਹਾ ਮੰਨਿਆ ਜਾਂਦਾ ਹੈ ਕਿ ਹੋਲੀ ਦੇ ਦਿਨ ਲੋਕ ਪੁਰਾਣੀ ਕੜਵਾਹਟ ਨੂੰ ਭੁੱਲ ਕੇ ਗਲੇ ਮਿਲਦੇ ਹਨ ਅਤੇ ਫਿਰ ਤੋਂ ਦੋਸਤ ਬੰਨ ਜਾਂਦੇ ਹਨ। ਇੱਕ ਦੂੱਜੇ ਨੂੰ ਰੰਗਣੇ ਅਤੇ ਗਾਨੇ-ਵਜਾਉਣੇ ਦਾ ਦੌਰ ਦੁਪਹਿਰ ਤੱਕ ਚੱਲਦਾ ਹੈ। ਇਸਦੇ ਬਾਅਦ ਸਨਾਨ ਕਰਕੇ ਅਰਾਮ ਕਰਨ ਦੇ ਬਾਅਦ ਨਵੇਂ ਕੱਪੜੇ ਪੱਥਰ ਕੇ ਸ਼ਾਮ ਨੂੰ ਲੋਕ ਇੱਕ ਦੂੱਜੇ ਦੇ ਘਰ ਮਿਲਣ ਜਾਂਦੇ ਹਨ, ਗਲੇ ਮਿਲਦੇ ਹਨ ਅਤੇ ਮਿਠਾਈਆਂ ਖਿਡਾਉਂਦੇ ਹਨ।
ੴ (ਇੱਕ ਓਅੰਕਾਰ) ਸਿੱਖ ਧਰਮ ਦਾ ਨਿਸ਼ਾਨ ਹੈ ਅਤੇ ਸਿੱਖੀ ਦਰਸ਼ਨ ਦੀ ਨੀਂਹ ਹੈ। ਇਸ ਤੋਂ ਭਾਵ ਹੈ ਕਿ ਇੱਕ ਕਰਨਵਾਲਾ (ਕਰਤਾਰ) ਹੈ। ਇਹ ਗੁਰੂ ਨਾਨਕ ਸਾਹਿਬ ਜੀ ਦੀ ਗੁਰਬਾਣੀ ਜਪੁਜੀ ਸਾਹਿਬ ਦੇ ਸ਼ੁਰੂ ਵਿੱਚ ਹੈ। ਸਿੱਖੀ ਬਾਰੇ ਕਿਤਾਬਾਂ ਅਤੇ ਗੁਰਦਵਾਰਿਆਂ ਉੱਤੇ ਇਹ ਨਿਸ਼ਾਨ (ੴ) ਆਮ ਦੇਖਣ ਨੂੰ ਮਿਲਦਾ ਹੈ। ਗੁਰੂ ਨਾਨਕ ਜੀ ਨੇ ਇਸ ਅਦੁੱਤੀ ਨਿਸ਼ਾਨ ਦੀ ਰਚਨਾ ਕਰਕੇ ਸਿਖ ਪੰਥ ਦੀ ਨੀਂਹ ਰੱਖੀ। ਇਸ ਦਾ ਪਾਠ (ਉਚਾਰਨ ਜਾਂ ਬੋਲ) ਇੱਕ ਓਅੰਕਾਰ ਹੈ। ਗੁਰੂ ਨਾਨਕ ਸਾਹਿਬ ਜੀ ਨੇ ਇਸ ਨੂੰ 13 ਵਾਰ ਆਪਣੀ ਸਵੈ-ਰਚਿਤ ਬਾਣੀ ਵਿੱਚ ਲਿਖਿਆ ਹੈ, ਜਿਹੜੀ ਕਿ ਆਪ ਜੀ ਦੇ ਨਾਮ ਦੇ ਸਿਰਲੇਖ ਮਹਲਾ 1 ਹੇਠ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਹੈ। ਇੱਕ ਓਅੰਕਾਰ ਪੰਜਾਬੀ ਭਾਸ਼ਾ ਦਾ ਬੋਲ ਹੈ। ਇੱਕ ਓਅੰਕਾਰ ਮੂਲ ਮੰਤਰ ਅਤੇ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਅੰਕ ਤੇ ਬ੍ਰਹਮੰਡ ਦੇ ਬੇਅੰਤ ਪਸਾਰੇ ਤੇ ਇਸਦੇ ਇਕੋ ਇੱਕ ਕਰਤਾ (ਭਾਵ ਇੱਕ ਕਰਤਾਰ) ਦੇ ਨਿਸ਼ਾਨ ਦੇ ਸੂਚਕ ਵਜੋਂ ਦਰਜ ਹੈ।
ਬੁੱਲ੍ਹੇ ਸ਼ਾਹ (1680-1758) ਇੱਕ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਹਨਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਹਨਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ। ਪਾਕਿਸਤਾਨ ਦੇ ਸ਼ਹਿਰ ਕਸੂਰ ਵਿੱਚ ਬਾਬਾ ਬੁੱਲੇ ਸ਼ਾਹ ਦੀ ਮਜ਼ਾਰ ਵੀ ਬਣੀ ਹੋਈ ਹੈ ਜਿੱਥੇ ਹਰ ਸਾਲ ਮੇਲਾ ਲਗਦਾ ਹੈ।