ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਗੁਰੂ ਗੋਬਿੰਦ ਸਿੰਘ (ਉਚਾਰਨ: [gʊɾuː goːbɪn̪d̪ᵊ sɪ́ŋgᵊ]; 22 ਦਸੰਬਰ 1666 – 7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ, ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਓਹ ਸਿੱਖ ਕੌਮ ਦੇ ਅੰਤਿਮ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਦੌਰਾਨ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੁਆਰਾ ਸ਼ਹੀਦ ਕਰਵਾ ਦਿੱਤਾ ਗਿਆ।
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੁਨੀਆ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਦਰਦਨਾਕ ਘਟਨਾ ਤੇ ਦਿਲ ਨੂੰ ਕੰਬਾ ਦੇਣ ਵਾਲਾ ਘੋਰ ਪਾਪ ਦਾ ਸਾਕਾ ਹੈ। ਇੱਕ ਪਾਸੇ ਇਹ ਘਟਨਾ ਮਨੁੱਖੀ ਦਰਿੰਦਗੀ ਦਾ ਘਿਨਾਉਣਾ ਚਿੱਤਰ ਪੇਸ਼ ਕਰਦੀ ਹੈ, ਦੂਜੇ ਪਾਸੇ ਸਾਹਿਬਜ਼ਾਦਿਆਂ ਦੇ ਅੰਦਰ ਜੂਝ ਮਰਨ ਅਤੇ ਸਿੱਖੀ ਸਿਦਕ ਦੀ ਭਾਵਨਾ ਨਾਲ, ਜ਼ੁਲਮ ਤੇ ਤਸ਼ੱਦਦ ਵਿਰੁੱਧ, ਧਾਰਮਿਕ ਸੁਤੰਤਰਤਾ ਲਈ ਡਟ ਕੇ ਮੁਕਾਬਲਾ ਕਰਨ ਦੇ ਸਿਖਰ ਨੂੰ ਪ੍ਰਗਟ ਕਰਦੀ ਹੈ।
ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦਾ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਅਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਆਪਣੀ ਖੱਬੀ ਅੱਖ ਦੀ ਨਜ਼ਰ ਗੁਆ ਬੈਠਾ। ਉਸਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।
ਲੋਹੜੀ ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।
ਸਾਹਿਬਜ਼ਾਦਾ ਅਜੀਤ ਸਿੰਘ (11 ਫਰਵਰੀ 1687 – 23 ਦਸੰਬਰ 1704), ਜਿਨ੍ਹਾ ਨੂੰ ਅਜੀਤ ਸਿੰਘ ਅਤੇ ਬਾਬਾ ਅਜੀਤ ਸਿੰਘ ਵੀ ਕਿਹਾ ਜਾਂਦਾ ਹੈ, ਗੁਰੂ ਗੋਬਿੰਦ ਸਿੰਘ ਜੀ ਦੇ ਸਭ ਤੋਂ ਵੱਡੇ ਪੁੱਤਰ ਅਤੇ ਮਾਤਾ ਸੁੰਦਰੀ ਦੇ ਪੁੱਤਰ ਸਨ। ਉਨ੍ਹਾਂ ਦੇ ਛੋਟੇ ਭਰਾ ਜੁਝਾਰ ਸਿੰਘ, ਜ਼ੋਰਾਵਰ ਸਿੰਘ ਅਤੇ ਫ਼ਤਿਹ ਸਿੰਘ ਸਨ, ਪਰ ਉਨ੍ਹਾਂ ਦਾ ਜਨਮ ਮਾਤਾ ਜੀਤੋ ਦੀ ਕੁੱਖੋਂ ਹੋਇਆ ਸੀ। ਉਹ ਚਮਕੌਰ ਦੀ ਦੂਜੀ ਜੰਗ ਵਿੱਚ ਆਪਣੇ ਭਰਾ ਜੁਝਾਰ ਸਿੰਘ ਸਮੇਤ ਸ਼ਹਾਦਤ ਪ੍ਰਾਪਤ ਕੀਤੀ ਸੀ। ਉਨ੍ਹਾਂ ਦੇ ਹੋਰ ਦੋ ਭਰਾ ਜ਼ੋਰਾਵਰ ਸਿੰਘ ਅਤੇ ਫ਼ਤਹਿ ਸਿੰਘ, ਕ੍ਰਮਵਾਰ ਨੌਂ ਅਤੇ ਸੱਤ ਸਾਲ ਦੇ ਸਨ, ਨੂੰ ਸਰਹਿੰਦ - ਫ਼ਤਿਹਗੜ੍ਹ ਦੇ ਸੂਬੇਦਾਰ ਵਜ਼ੀਰ ਖ਼ਾਨ ਦੇ ਹੁਕਮ 'ਤੇ ਫ਼ਤਹਿਗੜ੍ਹ ਸਾਹਿਬ ਵਿਖੇ ਜਿੰਦਾ ਚਿਣਵਾ ਦਿੱਤਾ ਸੀ। ਇਹਨਾਂ ਦੀ ਸਿਖਲਾਈ-ਪੜ੍ਹਾਈ ਗੁਰੂ ਸਾਹਿਬ ਜੀ ਦੀ ਨਿਗਰਾਨੀ ਵਿੱਚ ਹੋਈ। ਘੋੜ ਸਵਾਰੀ, ਸ਼ਸਤਰ-ਵਿੱਦਿਆ, ਤੀਰ-ਅੰਦਾਜ਼ੀ ਵਿੱਚ ਸਾਹਿਬਜ਼ਾਦਿਆਂ ਨੂੰ ਨਿਪੁੰਨ ਕਰ ਦਿੱਤਾ ਗਿਆ ਸੀ।
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਜ਼ਫ਼ਰਨਾਮਾ (ਪਾਠ: zəfərnɑːmɑː; ਫ਼ਾਰਸੀ: ظفرنامہ; ਮਤਲਬ: ਜਿੱਤ ਦਾ ਖ਼ਤ) ਸਿੱਖਾਂ ਦੇ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਮੁਗ਼ਲ ਸਾਮਰਾਜ ਔਰੰਗਜ਼ੇਬ ਨੂੰ 1705 ਵਿੱਚ ਭੇਜਿਆ ਖ਼ਤ ਜਾਂ ਚਿੱਠੀ ਹੈ। ਇਹ ਫ਼ਾਰਸੀ ਸ਼ਾਇਰੀ ਵਿੱਚ ਲਿਖਿਆ ਹੋਇਆ ਹੈ। ਗੁਰੂ ਜੀ ਨੇ ਇਸਨੂੰ ਪਿੰਡ ਕਾਂਗੜ ਦੀ ਧਰਤੀ 'ਤੇ 1705 ਈਸਵੀ ਵਿੱਚ ਲਿਖਿਆ ਜਿਸ ਵਿਚ ਪਿੰਡ ਕਾਂਗੜ ਦਾ ਵਿਸੇਸ ਤੌਰ ਤੇ ਜਿਕਰ ਕੀਤਾ ਹੋਇਆ ਹੈ ਅਤੇ ਭਾਈ ਦਇਆ ਸਿੰਘ ਅਤੇ ਭਾਈ ਧਰਮ ਸਿੰਘ ਨੇ ਇਸਨੂੰ ਅਹਿਮਦਨਗਰ ਵਿਖੇ ਔਰੰਗਜ਼ੇਬ ਤੱਕ ਪਹੁੰਚਾਇਆ।
"ਲੋਕ-ਨਾਚ ਨਾਲ ਮਾਨਸਿਕਤਾ ਨਾਚ ਕਲਾ ਨੂੰ ਆਪਣੇ ਜੀਵਨ ਦਾ ਸੁਭਾਵਿਕ ਅਮਲ ਪ੍ਰਵਾਨ ਕਰਦੀ ਰਹੀ ਹੈ।" 'ਨੱਚਣ ਵਾਲੇ ਦੀ ਅੱਡੀ ਨਾ ਰਹਿੰਦੀ , ਗਾਉਣ ਵਾਲੇ ਦਾ ਮੂੰਹ' ਇਸ ਸੁਭਾਵਕ ਅਮਲ ਦੀ ਪੁਸ਼ਟੀ ਕਰਦੀ ਕਾਵਿ ਸਤਰ ਹੈ। ਨਾਚ ਕਲਾ ਕਿਸੇ ਵੀ ਸੂਰਤ ਵਿੱਚ ਮੂਕ ਪੇਸ਼ਕਾਰੀ ਨਹੀਂ ਹੈ। ਖ਼ਾਸਕਰ ਪੰਜਾਬੀ ਲੋਕ ਨਾਚ ਗਿੱਧਾ ਭੰਗੜਾ ਤਾਂ ਗੀਤਾਂ ਦੇ ਬੋਲ ਜਾਂ ਬੋਲੀਆਂ ਤੋਂ ਬਿਨਾਂ ਪੇਸ਼ ਕਿਤੇ ਜਾਣਾ ਸੰਭਵ ਹੀ ਨਹੀਂ। ਲੋਕ-ਸਮੂਹ ਦੀ ਸਿਰਜਨ-ਕਲਾ ਦੀ ਇੱਕ ਮਹੱਤਵਪੂਰਨ ਵੰਨਗੀ ਹੈ, ਜੋ ਲੋਕ-ਮਾਨਸ ਦੇ ਸਮੁਚੇ ਹਾਵਾਂ-ਭਾਵਾਂ ਨੂੰ ਸਰੀਰਕ ਮੁਦਰਾਵਾਂ ਦੇ ਪ੍ਰਗਟਾਉ-ਸੰਦਰਭ ਰਾਹੀਂ ਪੇਸ਼ ਕਰਦੀ ਹੈ। ਲੋਕ ਨਾਚ ਵੀ ਇਸੇ ਪ੍ਰਕਾਰ ਦੀ ਇੱਕ ਲੋਕ-ਕਲਾ ਹੈ। ਲੋਕ-ਨਾਚ ਮੰਨੋਰੰਜਨ ਦਾ ਸਾਧਨ ਹੀ ਨਹੀਂ, ਇਹ ਕਿਸੇ ਖਿੱਤੇ ਦੇ ਜਨ-ਸਮੂਹ ਦੀ ਸਮਾਜਿਕ, ਸੱਭਿਆਚਾਰਕ, ਨੈਤਿਕ, ਧਾਰਮਿਕ, ਰਾਜਸੀ ਅਤੇ ਇਤਹਾਸਿਕ ਜੀਵਨ-ਤੋਰ ਦੀਆਂ ਵਿਭਿੰਨ ਪਰਤਾਂ ਦਾ ਸਰੀਰਕ ਮੁਦਰਾਵਾਂ ਦੇ ਮਾਧਿਅਮ ਰਾਹੀਂ ਆਪ-ਮੁਹਾਰਾ, ਸਧਾਰਨ, ਖੁਸ਼ੀਆਂ-ਖੇੜਿਆਂ ਭਰਪੂਰ ਅੰਦਰੂਨੀ ਭਾਵਨਾਵਾਂ ਦਾ ਬਾਹਰੀ ਪ੍ਰਗਟਾਵਾ ਵੀ ਹੈ। ਪੰਜਾਬ ਦੇ ਲੋਕ-ਨਾਚ ਪੰਜਾਬ ਪੰਜਾਬ ਦੇ ਜਨ-ਜੀਵਨ ਦਾ ਮਹੱਤਪੂਰਨ ਅੰਗ ਹਨ।"ਪੰਜਾਬ ਦੇ ਲੋਕ-ਨਾਚਾਂ ਦਾ ਵਰਗੀਕਰਨ ਦੋ ਪੱਧਰਾਂ ਤੇ ਕੀਤਾ ਜਾ ਸਕਦਾ ਹੈ:
ਸੰਨ 1704 ਈ. ਪੋਹ ਦੀ ਕਕਰੀਲੀ ਰਾਤ ਨੂੰ ਮੁਗ਼ਲਾਂ ਵੱਲੋਂ ਲੰਮੇ ਸਮੇਂ ਦੇ ਪਾਏ ਘੇਰੇ ਅਤੇ ਬਾਅਦ ਵਿੱਚ ਮੁਗ਼ਲਾਂ ਅਤੇ ਹਿੰਦੂ ਪਹਾੜੀ ਰਾਜਿਆਂ ਦੀਆਂ ਕਸਮਾਂ ਨੂੰ ਵੇਖਦੇ ਹੋਏ ਗੁਰੂ ਗੋਬਿੰਦ ਸਿੰਘ ਜੀ ਨੇ ਅਨੰਦਪੁਰ ਨੂੰ ਛੱਡ ਦਿੱਤਾ। ਕਿਲ੍ਹੇ ਤੋਂ ਨਿਕਲਦੇ ਹੋਏ ਗੁਰੂ ਜੀ ਦਾ ਪਰਵਾਰ ਸਰਸਾ ਨਦੀ ਦੇ ਚੜ੍ਹੇ ਹੋਏ ਪਾਣੀ ਕਰਕੇ ਤਿੰਨ ਹਿੱਸਿਆਂ ਵਿੱਚ ਵੰਡਿਆ ਗਿਆ। ਬਹੁਤ ਸਾਰਾ ਜਾਨੀ-ਮਾਲੀ ਨੁਕਸਾਨ, ਬਹੁਤ ਸਾਰੇ ਅਮੋਲਕ ਹਸਤ-ਲਿਖਤ ਗ੍ਰੰਥ ਸਰਸਾ ਦੇ ਤੇਜ਼ ਪਾਣੀ ਦੇ ਵਹਾਅ ਦੀ ਭੇਟ ਚੜ੍ਹ ਗਏ। ਗੁਰੂ ਕਲਗੀਧਰ ਸਾਹਿਬ ਜੀ ਕੁਝ ਸਿੰਘਾਂ ਅਤੇ ਵੱਡੇ ਸਾਹਿਬਜ਼ਾਦਿਆਂ ਸਮੇਤ ਰੋਪੜ ਵਿੱਚੋਂ ਹੁੰਦੇ ਹੋਏ ਚਮਕੌਰ ਸਾਹਿਬ ਦੀ ਧਰਤੀ ਵੱਲ ਵਧ ਰਹੇ ਸਨ। ਮੁਗ਼ਲ ਫੌਜ ਪਿੱਛਾ ਕਰ ਰਹੀ ਹੈ। ਆਖ਼ਰ ਗੁਰੂ ਸਾਹਿਬ ਜੀ ਉਸ ਧਰਤੀ ’ਤੇ ਪਹੁੰਚ ਗਏ ਅਤੇ ਚਮਕੌਰ ਦੀ ਕੱਚੀ ਗੜ੍ਹੀ ਨੂੰ ਵੇਖ ਕੇ ਮੁਸਕਰਾਏ ਹਨ। ਇਕ ਪਾਸੇ ਮੁਗ਼ਲ ਸੈਨਾ ਲੱਖਾਂ ਦੀ ਗਿਣਤੀ ਵਿੱਚ ਸੀ ਅਤੇ ਦੂਜੇ ਪਾਸੇ ਗੁਰੂ ਜੀ ਦੇ ਨਾਲ 40 ਕੁ ਭੁੱਖੇ-ਭਾਣੇ ਸਿੰਘ। ਗੁਰੂ ਸਾਹਿਬ ਜੀ ਅਤੇ ਸਿੰਘਾਂ ਨੇ ਗੜ੍ਹੀ ਵਿੱਚ ਪ੍ਰਵੇਸ਼ ਕਰ ਕੇ ਕੁਝ ਆਰਾਮ ਹੀ ਕੀਤਾ ਸੀ ਕਿ ਮੁਗ਼ਲ ਫੌਜਾਂ ਨੇ ਗੜ੍ਹੀ ਨੂੰ ਘੇਰ ਲਿਆ। ਰਾਤ ਦਾ ਵੇਲਾ ਹੈ। ਗੜ੍ਹੀ ਦੀ ਕੱਚੀ ਕੰਧ ਦੇ ਆਸ-ਪਾਸ ਮੁਗ਼ਲ ਸੈਨਾ ਨੇ ਘੇਰਾ ਪਾਇਆ ਹੈ। ਪਰ ਸਿੰਘ ਕਿਸੇ ਭੈ ਵਿੱਚ ਨਹੀਂ, ਚੜ੍ਹਦੀ ਕਲਾ ਵਿੱਚ ਹਨ। ਜੇਕਰ ਅਸੀਂ ਯੁੱਧਾਂ ਦੀ ਗੱਲ ਕਰੀਏ ਤਾਂ ਪੈਸੇ ਲੈ ਕੇ ਲੜਨ ਵਾਲੇ ਸਿਪਾਹੀ ਦੁਸ਼ਮਣ ਨੂੰ ਮਾਰਨ ਲਈ ਨਹੀਂ ਬਲਕਿ ਆਪਣੀ ਜਾਨ ਬਚਾਉਣ ਲਈ ਲੜਦੇ ਹਨ। ਸਾਹਮਣੇ ਦੁਸ਼ਮਣ ਨੂੰ ਖ਼ਤਮ ਕਰਨ ਨਾਲੋਂ ਉਨ੍ਹਾਂ ਨੂੰ ਆਪਣੀ ਜਾਨ ਬਚਾਉਣ ਦੀ ਜ਼ਿਆਦਾ ਫ਼ਿਕਰ ਹੁੰਦੀ ਹੈ। ਪਰ ਸਤਿਗੁਰੂ ਜੀ ਦੇ ਨਾਲ ਜਿੰਨੇ ਵੀ ਸਿੰਘ ਹਨ, ਉਨ੍ਹਾਂ ਦੇ ਮਨ ਵਿੱਚ ਭਾਵਨਾ ਜਾਨ ਬਚਾਉਣ ਦੀ ਨਹੀਂ ਬਲਕਿ ਧਰਮ ਯੁੱਧ ਦੇ ਚਾਉ ਹੇਤ ਪੁਰਜਾ-ਪੁਰਜਾ ਕੱਟ ਮਰਨ ਦੀ ਹੈ। ਸਿੰਘ ਪੂਰੇ ਜੋਸ਼ ਚੜ੍ਹਦੀ ਕਲਾ ਵਿੱਚ ਸਨ ਦਿਨ ਚੜ੍ਹਿਆ, ਯੁੱਧ ਅਰੰਭ ਹੋ ਗਿਆ। ਸਤਿਗੁਰੂ ਜੀ ਨੇ ਸਿੰਘਾਂ ਨੂੰ ਹੁਕਮ ਕੀਤਾ ਕਿ ਮੁਗ਼ਲ ਸਰਦਾਰਾਂ ਨੂੰ ਆਪਣਾ ਨਿਸ਼ਾਨਾ ਬਣਾਉ। ਮੁਗ਼ਲ ਸਰਦਾਰ ਨਾਹਰ ਖਾਂ ਜੋ ਕਿ ਮਲੇਰਕੋਟਲੇ ਦਾ ਰਹਿਣ ਵਾਲਾ ਸੀ ਹਮਲਾਵਰ ਹੋ ਕੇ ਸਾਥੀਆਂ ਨਾਲ ਅੱਗੇ ਵਧਿਆ ਤਾਂ ਸਤਿਗੁਰੂ ਜੀ ਨੇ ਉਸ ਨੂੰ ਪਾਰ ਬੁਲਾ ਦਿੱਤਾ ਯੁੱਧ ਦਾ ਮੈਦਾਨ ਮੁਗ਼ਲ ਸਿਪਾਹੀਆਂ ਦੀਆਂ ਲੋਥਾਂ ਨਾਲ ਭਰ ਗਿਆ ਅਤੇ ਧਰਤੀ ਖੂਨ ਨਾਲ ਰੱਤੀ ਗਈ। ਗੜ੍ਹੀ ਵਿੱਚੋਂ ਨਿਕਲਣ ਵਾਲੇ ਤੀਰ, ਗੋਲੀਆਂ ਦੁਸ਼ਮਣਾਂ ਨੂੰ ਵਿੰਨ੍ਹੀ ਜਾ ਰਹੀਆਂ ਸਨ। ਇਸ ਤਰੀਕੇ ਨਾਲ ਸਿੰਘ ਬੀਰਤਾ ਤੇ ਦਲੇਰੀ ਨਾਲ ਲੜਦੇ ਰਹੇ। ਅਖੀਰ ਇਤਿਹਾਸ ਦੇ ਪੰਨਿਆਂ ਵਿੱਚ ਚਮਕੌਰ ਦੀ ਗੜ੍ਹੀ ’ਤੇ ਉਹ ਸਮਾਂ ਆ ਗਿਆ ਜਦ ਕਲਗੀਧਰ ਪਿਤਾ ਜੀ ਨੇ ਧਰਮ-ਯੁੱਧ ਵਿੱਚ ਆਪਣੇ ਹੱਥੀਂ ਪੁੱਤਰਾਂ ਨੂੰ ਰਣ-ਤੱਤੇ ਅੰਦਰ ਸ਼ਹਾਦਤ ਦਾ ਜਾਮ ਪੀਣ ਲਈ ਘੱਲਿਆ, ਜਵਾਨੀ ਦੀ ਦਹਿਲੀਜ਼ ’ਤੇ ਪੈਰ ਰੱਖ ਰਹੇ ਪੁੱਤਰਾਂ ਨੂੰ ਲਾੜੀ ਮੌਤ ਵਿਆਹੁਣ ਲਈ ਹੱਥੀਂ ਤਿਆਰ ਕੀਤਾ। ਸਿੱਖ ਧਰਮ ਵਿੱਚ ਕੁਰਬਾਨੀਆਂ ਦਾ ਇਤਿਹਾਸ ਬੜਾ ਲੰਮੇਰਾ ਹੈ। ਛੋਟੀ ਉਮਰੇ ਵੱਡੇ ਇਤਿਹਾਸ ਦੀ ਸਿਰਜਨਾ ਸਿੱਖਧਰਮ ਦੇ ਜਨਮ ਦਾਤਿਆਂ ਅਤੇ ਪੈਰੋਕਾਰਾਂ ਨੇ ਕੀਤੀ ਹੈ। ਕੁਰਬਾਨੀਆਂ ਦੇ ਇਤਿਹਾਸ ਦੀ ਗਾਥਾ ਵਿੱਚ ਗੁਰੂ ਸਾਹਿਬਾਨ ਦੀ ਸ਼ਹੀਦੀ, ਸਾਹਿਬਜ਼ਾਦਿਆਂ ਦੀ ਕੁਰਬਾਨੀ ਅਤੇ ਮਹਾਨ ਸੂਰਮਿਆਂ ਦੀਆਂ ਸ਼ਹਾਦਤਾਂ ਦੇ ਸੁਨਹਿਰੀ ਪੰਨੇ ਉਕਰੇ ਹੋਏ ਹਨ। ਸਿੱਖ ਧਰਮ ਦੇ ਬਾਨੀਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਨਿਰਮਲ ਪੰਥ ਦੀ ਸਥਾਪਨਾਕਰਦਿਆਂ ਹੱਕ, ਸੱਚ, ਨਿਆਂ ਤੇ ਨੇਕੀ ਦਾ ਰਸਤਾ ਬਣਾਇਆ। ਸਾਹਿਬਜ਼ਾਦਾ ਅਜੀਤ ਸਿੰਘ ਜ਼ੁਲਮ, ਜਬਰ, ਅਨਿਆਂ, ਝੂਠ ਤੇ ਬਦੀ ਦੀਆਂ ਤਾਕਤਾਂ ਵਿਰੁੱਧਅਵਾਜ਼ ਉਠਾਈ। ਰਾਜੇ ਸੀਂਹ ਮੁਕੱਦਮ ਕੁੱਤੇ ਕਹਿ ਕੇ ਸਮੇਂ ਦੇ ਜ਼ੁਲਮਦਾ ਸਾਹਮਣਾ ਕੀਤਾ। ਸਿੱਖ ਇਤਿਹਾਸ ਦੀਆਂ ਸ਼ਹਾਦਤਾਂ ਅਨੂਠੀਆਂ ਤੇ ਵਿਲੱਖਣ ਹਨ, ਪਰੰਤੂ ਗੁਰੂ ਗੋਬਿੰਦ ਸਿੰਘ ਮਹਾਰਾਜ ਦੇ ਸਾਹਿਬਜ਼ਾਦਿਆਂ ਦੀਆਂ ਸ਼ਹਾਦਤਾਂ ਸੰਸਾਰ ਦੇ ਇਤਿਹਾਸ ਵਿੱਚਦੁਰਲੱਭ ਹਨ। ਸ਼ਹਾਦਤ ਅਨਿਆਂ, ਜ਼ੁਲਮ ਤੇ ਝੂਠ ਵਿਰੁੱਧ ਗਵਾਹੀ ਹੁੰਦੀ ਹੈ।ਸ਼ਹਾਦਤ ਦਾ ਮੁਕਾਮ ਬਹੁਤ ਉਚਾ ਹੁੰਦਾ ਹੈ। ਇਸ ਨੂੰ ਪ੍ਰਾਪਤ ਕਰਨਾਤੇ ਨਿਭਾਹੁਣਾ ਸਰਲ ਨਹੀਂ ਹੈ। ਸ਼ਹਾਦਤ ਐਸੀ ਮਰਨੀ ਹੈ ਜੋ ਮਰਦਾ ਹੈ, ਉਹ ਜਨਮ ਮਰਨ ਤੋਂ ਮੁਕਤ ਹੋ ਜਾਂਦਾ ਹੈ। ਰਣ ਮਹਿ ਜੂਝਕੇ ਸ਼ਹਾਦਤਾਂ ਵੀ ਸਿੱਖ ਇਤਿਹਾਸ ਵਿੱਚ ਹੋਈਆਂ ਅਤੇ ਅਸਹਿ ਤੇ ਅਕਹਿ ਕਸ਼ਟ ਸਹਾਰਦਿਆਂ ਹੋਇਆਂ ਬਲੀਦਾਨ ਵੀਸਿੱਖਾਂ ਨੇ ਕੀਤੇ। 'ਰਣ ਤੱਤੇ ਜੂਝਕੇ' ਸ਼ਹਾਦਤ ਦੇ ਇਤਿਹਾਸ ਵਿੱਚ ਚਮਕੌਰ ਦੀ ਧਰਤੀ ਬੜੀ ਭਾਗਾਂ ਭਰੀ ਹੈ। ਜਿਸ ਨੂੰ ਮਹਾਨ ਤੀਰਥ ਮੰਨਿਆ ਜਾਂਦਾ ਹੈ। ਅੱਲਾ ਯਾਰ ਖਾਂ ਦੇ ਸ਼ਬਦਾਂ ਵਿੱਚ ਚਮਕੌਰ ਦੀ ਜੰਗ ਦੁਨੀਆ ਦੇ ਇਤਿਹਾਸ ਵਿੱਚ ਬੇਜੋੜਤੇ ਅਸਾਵੀਂ ਜੰਗ ਮੰਨੀ ਜਾਂਦੀ ਹੈ। ਇੱਕ ਪਾਸੇ ਚਾਲ੍ਹੀ ਦੇ ਕਰੀਬਭੁੱਖੇ ਭਾਣੇ ਦੂਜੇ ਪਾਸੇ ਲੱਖਾਂ ਦੀ ਕੁੰਮਦ। ਕੱਚੀ ਗੜ੍ਹੀ, ਭੁੱਖੇ ਢਿੱਡ 'ਨਾ ਗੋਲਾ ਬਾਰੂਦ' ਬਸ! ਕੋਲਤੇਗਾਂ, ਤਲਵਾਰਾਂ, ਬਰਛੇ ਸਨ। ਦੁਸ਼ਮਣ ਦਾ ਮੁਕਾਬਲਾਕਰਨਾ ਸੀ। ਪਰ ਨੀਲੇ ਦਾ ਸ਼ਾਹ ਅਸਵਾਰ ਬਾਜਾਂ ਵਾਲਾ ਨਾਲਸੀ ਫਿਰ ਡਰ ਕਿਸ ਦਾ?
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇੱਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿੱਚ ਵਿਚਾਰਾਂ ਨੂੰ ਇੱਕ ਕਾਵਿਕ ਲੜੀ ਵਿੱਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਜਗਜੀਤ ਸਿੰਘ ਡੱਲੇਵਾਲ (ਅੰਗ੍ਰੇਜ਼ੀ: Jagjit Singh Dallewal) ਪੰਜਾਬ, ਭਾਰਤ ਵਿੱਚ ਸਰਗਰਮ ਕਿਸਾਨ ਸੰਗਠਨ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦਾ ਮੌਜੂਦਾ ਸੂਬਾ ਪ੍ਰਧਾਨ ਹੈ। ਉਹ ਪੰਜਾਬ ਦੇ ਪਿੰਡ ਡੱਲੇਵਾਲ, ਜ਼ਿਲ੍ਹਾ ਫ਼ਰੀਦਕੋਟ ਦੇ ਕਿਸਾਨ ਪਰਿਵਾਰ ਨਾਲ ਸਬੰਧਤ ਹੈ। ਕੇਂਦਰ ਸਰਕਾਰ ਵਿਰੁੱਧ ਸ਼ੁਰੂ ਹੋਏ ਕਿਸਾਨ ਸੰਘਰਸ਼ ਦੀ ਅਗਵਾਹੀ ਕਰ ਰਹੀਆਂ ਪੰਜਾਬ ਦੀਆਂ 30 ਤੋਂ ਵੱਧ ਕਿਸਾਨ ਯੂਨੀਅਨਾਂ ਵਿਚੋਂ ਸਿੱਧੂਪੁਰ ਸਭ ਤੋਂ ਵੱਡੇ ਸੰਗਠਨਾਂ ਵਿੱਚੋਂ ਇੱਕ ਹੈ।
ਟੋਡਰ ਮੱਲ ਦੀ ਹਵੇਲੀ,ਜੋ ਜਹਾਜ ਹਵੇਲੀ ਦੇ ਨਾਮ ਨਾਲ ਮਸ਼ਹੂਰ ਹੈ ਸਰਹਿੰਦ ਦੇ ਇੱਕ ਵਪਾਰਕ-ਕਾਰੋਬਾਰੀ ਟੋਡਰ ਮੱਲ ਦੀ ਹਵੇਲੀ ਹੈ ਜੋ ਮੁਗਲ ਸਲਤਨਤ ਸਮੇਂ ਸੂਬਾ ਸਰਹਿੰਦ ਦੇ ਗਵਰਨਰ ਨਵਾਬ ਵਜੀਰ ਖਾਨ ਦੀ ਅਦਾਲਤ ਵਿੱਚ ਦੀਵਾਨ ਨਿਯੁਕਤ ਸਨ।ਟੋਡਰ ਮੱਲ ਸਿੱਖ ਗੁਰੂਆਂ ਦੇ ਅਨਿੰਨ ਸ਼ਰਧਾਲੂ ਸਨ ਅਤੇ ਉਹਨਾ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਹਿ ਸਿੰਘ ਜੀ ਤੇ ਉਹਨਾ ਦੀ ਮਾਤਾ ਮਾਤਾ ਗੁਜਰੀ ਜੀ ਦਾ ਸਸਕਾਰ ਕਰਨ ਲਈ ਖੜ੍ਹੀਆਂ ਮੋਹਰਾਂ ਕਰਕੇ ਉਹ ਥਾਂ ਖਰੀਦੀ ਸੀ। ਇਸ ਕੰਮ ਲਈ ਦੀਵਾਨ ਟੋਡਰ ਮਲ ਨੂੰ ਆਪਣੀ ਸਾਰੀ ਜਾਇਦਾਦ ਤੇ ਦੌਲਤ ਵੇਚਣੀ ਪਈ ਸੀ।
ਮਾਤਾ ਸਾਹਿਬ ਦੇਵਾਂ ਦਾ ਜਨਮ (18 ਕੱਤਕ ਸੰਮਤ 1738 ਅਰਥਾਤ (1681-1747)) ਈਸਵੀ ਪੰਡਿਤ ਰਾਮ ਦਾਸ ਜੀ ਦੇ ਘਰ ਮਾਤਾ ਜਸਦੇਵੀ ਜੀ ਦੀ ਕੁੱਖੋਂ ਰੋਹਤਾਸ ਜ਼ਿਲ੍ਹਾ ਜੇਹਲਮ (ਹੁਣ ਪਾਕਿਸਤਾਨ) ਵਿਖੇ ਹੋਇਆ ਸੀ। ਮਾਤਾ ਜੀ ਦਾ ਅਸਲ ਨਾਮ ਮਾਤਾ ਸਾਹਿਬ ਦੇਵਾਂ ਹੈ 'ਮਾਤਾ ਸਾਹਿਬ ਕੌਰ'ਨਹੀਂ | ਭਾਈ ਰਾਮੂ ਜੀ ਰੋਹਤਾਸ ਵਿਖੇ ਵਪਾਰ ਦਾ ਕੰਮ ਕਰਦੇ ਸਨ ਪਰ ਉਹਨਾਂ ਦੇ ਘਰ ਕੋਈ ਔਲਾਦ ਨਹੀਂ ਸੀ। ਸੰਮਤ 1736 ਵਿੱਚ ਪੋਠੋਹਾਰ ਦੀ ਸੰਗਤ ਨਾਲ ਆਪ ਵੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਸ਼ਨਾਂ ਲਈ ਆਨੰਦਪੁਰ ਸਾਹਿਬ ਗਏ ਤੇ ਗੁਰੂ ਜੀ ਅੱਗੇ ਸੰਤਾਨ ਪ੍ਰਾਪਤੀ ਲਈ ਅਰਦਾਸ ਕੀਤੀ। ਆਪ ਨੇ ਗੁਰੂ ਸਾਹਿਬ ਨੂੰ ਵਚਨ ਦਿੱਤਾ ਕਿ ਗੁਰੂ ਜੀ ਵੱਲੋਂ ਬਖਸ਼ਿਸ਼ ਸੰਤਾਨ ਉਹਨਾਂ ਨੂੰ ਭੇਟ ਕੀਤੀ ਜਾਵੇਗੀ। ਗੁਰੂ ਜੀ ਦੇ ਵਰ ਸਦਕਾ ਭਾਈ ਰਾਮੂ ਦੇ ਘਰ ਇੱਕ ਪੁੱਤਰੀ ਤੇ ਇੱਕ ਪੁੱਤਰ ਨੇ ਜਨਮ ਲਿਆ, ਜਿਹਨਾਂ ਦੇ ਨਾਂ ਕ੍ਰਮਵਾਰ ਸਾਹਿਬ ਦੇਵਾ ਤੇ ਸਾਹਿਬ ਚੰਦ ਰੱਖੇ ਗਏ।
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿੱਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਸੁਚੱਜੀ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।
ਚਾਰ ਸਾਹਿਬਜ਼ਾਦੇ ਇੱਕ 2014 ਦੀ ਭਾਰਤੀ ਪੰਜਾਬੀ - ਹਿੰਦੀ 3ਡੀ ਕੰਪਿਊਟਰ-ਐਨੀਮੇਟਿਡ ਇਤਿਹਾਸਕ ਡਰਾਮਾ ਫ਼ਿਲਮ ਹੈਰੀ ਬਵੇਜਾ ਦੁਆਰਾ ਲਿਖੀ ਅਤੇ ਨਿਰਦੇਸ਼ਿਤ ਕੀਤੀ ਗਈ ਹੈ। ਇਹ ਦਸਵੇਂ ਸਿੱਖ ਗੁਰੂ ਗੋਬਿੰਦ ਸਿੰਘ ਦੇ ਪੁੱਤਰਾਂ- ਸਾਹਿਬਜ਼ਾਦਾ ਅਜੀਤ ਸਿੰਘ, ਜੁਝਾਰ ਸਿੰਘ, ਜ਼ੋਰਾਵਰ ਸਿੰਘ ਅਤੇ ਫ਼ਤਿਹ ਸਿੰਘ ਦੀਆਂ ਕੁਰਬਾਨੀਆਂ 'ਤੇ ਆਧਾਰਿਤ ਹੈ। ਓਮ ਪੁਰੀ ਨੇ ਫਿਲਮ ਦਾ ਵਰਣਨ ਪ੍ਰਦਾਨ ਕੀਤਾ, ਅਤੇ ਵੱਖ-ਵੱਖ ਕਿਰਦਾਰਾਂ ਲਈ ਆਵਾਜ਼ ਕਲਾਕਾਰਾਂ ਨੂੰ ਗੁਮਨਾਮ ਰੱਖਿਆ ਗਿਆ ਸੀ।
ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: پنجابی, ਪੰਜਾਬੀ) ਪੰਜਾਬ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖਾਂ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਭਗਤ ਸਿੰਘ (27 ਸਤੰਬਰ 1907 – 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸਨ, ਜਿਨ੍ਹਾਂ ਨੇ ਪੰਜਾਬੀ ਸਾਹਿਤਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਇੰਨੇ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਸਨ ਕਿ ਉਹ ਭਾਈ ਵਜੋਂ ਮਾਨਤਾ ਪ੍ਰਾਪਤ ਹੋ ਗਏ, ਇੱਕ ਸਨਮਾਨ ਅਕਸਰ ਉਹਨਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ਮਨਮੋਹਨ ਸਿੰਘ (26 ਸਤੰਬਰ 1932 – 26 ਦਸੰਬਰ 2024) ਇੱਕ ਭਾਰਤੀ ਸਿਆਸਤਦਾਨ, ਅਰਥ ਸ਼ਾਸਤਰੀ, ਅਕਾਦਮਿਕ, ਅਤੇ ਨੌਕਰਸ਼ਾਹ ਸੀ, ਜਿਸਨੇ 2004 ਤੋਂ 2014 ਤੱਕ ਭਾਰਤ ਦੇ 13ਵੇਂ ਪ੍ਰਧਾਨ ਮੰਤਰੀ ਵਜੋਂ ਸੇਵਾ ਨਿਭਾਈ। ਉਹ ਜਵਾਹਰ ਲਾਲ ਨਹਿਰੂ, ਇੰਦਰਾ ਗਾਂਧੀ ਅਤੇ ਨਰਿੰਦਰ ਮੋਦੀ ਤੋਂ ਬਾਅਦ ਚੌਥੇ ਸਭ ਤੋਂ ਲੰਬੇ ਸਮੇਂ ਤੱਕ ਸੇਵਾ ਕਰਨ ਵਾਲੇ ਪ੍ਰਧਾਨ ਮੰਤਰੀ ਸਨ। ਭਾਰਤੀ ਰਾਸ਼ਟਰੀ ਕਾਂਗਰਸ ਦੇ ਮੈਂਬਰ, ਸਿੰਘ ਭਾਰਤ ਦੇ ਪਹਿਲੇ ਸਿੱਖ ਪ੍ਰਧਾਨ ਮੰਤਰੀ ਸਨ। ਉਹ ਜਵਾਹਰ ਲਾਲ ਨਹਿਰੂ ਤੋਂ ਬਾਅਦ ਪਹਿਲੇ ਪ੍ਰਧਾਨ ਮੰਤਰੀ ਵੀ ਸਨ ਜੋ ਪੂਰੇ ਪੰਜ ਸਾਲ ਦਾ ਕਾਰਜਕਾਲ ਪੂਰਾ ਕਰਨ ਤੋਂ ਬਾਅਦ ਦੁਬਾਰਾ ਚੁਣੇ ਗਏ ਸਨ। ਅੱਜ ਦੇ ਪਾਕਿਸਤਾਨ ਵਿੱਚ ਗਾਹ ਵਿੱਚ ਪੈਦਾ ਹੋਏ, ਸਿੰਘ ਦਾ ਪਰਿਵਾਰ 1947 ਵਿੱਚ ਇਸਦੀ ਵੰਡ ਦੌਰਾਨ ਭਾਰਤ ਆ ਗਿਆ। ਆਕਸਫੋਰਡ ਤੋਂ ਅਰਥ ਸ਼ਾਸਤਰ ਵਿੱਚ ਡਾਕਟਰੇਟ ਕਰਨ ਤੋਂ ਬਾਅਦ, ਸਿੰਘ ਨੇ 1966-1969 ਦੌਰਾਨ ਸੰਯੁਕਤ ਰਾਸ਼ਟਰ ਲਈ ਕੰਮ ਕੀਤਾ। ਉਸਨੇ ਬਾਅਦ ਵਿੱਚ ਆਪਣੇ ਨੌਕਰਸ਼ਾਹੀ ਕੈਰੀਅਰ ਦੀ ਸ਼ੁਰੂਆਤ ਕੀਤੀ ਜਦੋਂ ਲਲਿਤ ਨਾਰਾਇਣ ਮਿਸ਼ਰਾ ਨੇ ਉਸਨੂੰ ਵਣਜ ਅਤੇ ਉਦਯੋਗ ਮੰਤਰਾਲੇ ਵਿੱਚ ਇੱਕ ਸਲਾਹਕਾਰ ਵਜੋਂ ਨਿਯੁਕਤ ਕੀਤਾ। 1970 ਅਤੇ 1980 ਦੇ ਦਹਾਕੇ ਦੌਰਾਨ, ਸਿੰਘ ਨੇ ਭਾਰਤ ਸਰਕਾਰ ਵਿੱਚ ਕਈ ਮੁੱਖ ਅਹੁਦਿਆਂ 'ਤੇ ਕੰਮ ਕੀਤਾ, ਜਿਵੇਂ ਕਿ ਮੁੱਖ ਆਰਥਿਕ ਸਲਾਹਕਾਰ (1972-1976), ਰਿਜ਼ਰਵ ਬੈਂਕ ਦੇ ਗਵਰਨਰ (1982-1985) ਅਤੇ ਯੋਜਨਾ ਕਮਿਸ਼ਨ ਦੇ ਮੁਖੀ (1985-1987)। 1991 ਵਿੱਚ, ਜਿਵੇਂ ਕਿ ਭਾਰਤ ਇੱਕ ਗੰਭੀਰ ਆਰਥਿਕ ਸੰਕਟ ਦਾ ਸਾਹਮਣਾ ਕਰ ਰਿਹਾ ਸੀ, ਨਵੇਂ ਚੁਣੇ ਗਏ ਪ੍ਰਧਾਨ ਮੰਤਰੀ, ਪੀ.ਵੀ.
ਗੂਰੁ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦਸਾਂ ਵਿਚੋਂ ਦੂਜੇ ਗੁਰੂ ਸਨ। ਇਹਨਾਂ ਦਾ ਜਨਮ ਹਿੰਦੂ ਖ਼ਾਨਦਾਨ ਵਿੱਚ, ਜਮਾਂਦਰੂ ਨਾਮ ਲਹਿਣੇ ਨਾਲ਼, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਨੇੜੇ) ਪੰਜਾਬ ਵਿਖੇ ਹੋਇਆ। ਭਾਈ ਲਹਿਣਾ ਖੱਤਰੀ ਟੱਬਰ ਵਿੱਚ ਪਲ਼ਿਆ, ਜਿਸਦੇ ਪਿਓ ਨਿੱਕੇ ਸਕੇਲ ਦੇ ਸੁਦਾਗਰ ਸੀ, ਅਤੇ ਆਪ ਉਹ ਦੁਰਗਾ ਦੇ ਪੁਜਾਰੀ ਸਨ। ਇਹਨਾਂ ਦੀ ਮੁਲਾਕਾਤ ਗੁਰੂ ਨਾਨਕ, ਸਿੱਖੀ ਦੇ ਬਾਨੀ ਨਾਲ਼ ਹੋਣ ਤੋਂ ਬਾਅਦ ਇਹ ਸਿੱਖ ਬਣ ਗਏ। ਗੁਰੂ ਨਾਨਕ ਸਾਹਿਬ ਨੇ ਲਹਿਣਾ ਨਾਮ ਤਬਦੀਲ ਕਰ ਅੰਗਦ ("ਮੇਰਾ ਆਪਣਾ ਅੰਗ") ਰੱਖ ਦਿੱਤਾ, ਅਤੇ ਆਪਣੇ ਪੁੱਤਾਂ ਦੀ ਬਜਾਏ ਅੰਗਦ ਨੂੰ ਦੂਜਾ ਗੁਰੂ ਐਲਾਨ ਦਿੱਤਾ।
ਬਾਬਾ ਮੋਤੀ ਰਾਮ ਮਹਿਰਾ ਗੁਰੂ ਗੋਬਿੰਦ ਸਿੰਘ ਜੀ ਦੇ ਇੱਕ ਸਮਰਪਤ ਸੇਵਕ ਸਨ। ਜਿਨ੍ਹਾ ਨੇ ਆਪਣੀ ਜ਼ਿੰਦਗੀ ਨੂੰ ਖਤਰੇ ਵਿੱਚ ਪਾਕੇ, ਠੰਢੇ ਬੁਰਜ ਵਿੱਚ ਕੈਦ ਮਾਤਾ ਗੁਜਰ ਕੌਰ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਨੂੰ ਤਿੰਨ ਰਾਤਾਂ ਦੁੱਧ ਪਿਲਾਉਣ ਦੀ ਸੇਵਾ ਕੀਤੀ ਸੀ। ਉਹਨਾ ਦਾ ਨਿੱਕਾ ਤੇ ਗਰੀਬ ਜਿਹਾ ਪ੍ਰਵਾਰ ਸੀ ਜਿਨ੍ਹਾਂ ਨੂੰ ਨਵਾਬ ਵਜ਼ੀਦ ਖਾਨ ਸੂਬਾ ਸਰਹਿੰਦ ਨੇ ਕੈਦੀਆਂ ਨੂੰ ਭੋਜਨ ਛੁਕਾਉਣ ਦੀ ਜਿੰਮੇਵਾਰੀ ਸੌਂਪੀ ਹੋਈ ਸੀ।
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਉਹਨਾਂ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਤ ਕੀਤਾ ਜਾਂਦਾ ਹੈ।
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ। ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਚੀਨ (ਮੰਦਾਰਿਨੀ ਚੀਨੀ ਵਿੱਚ: 中国) ਜਾਂ ਚੀਨ ਦਾ ਲੋਕਤੰਤਰੀ ਗਣਤੰਤਰ (ਮੰਦਾਰਿਨੀ ਚੀਨੀ ਵਿੱਚ: 中华人民共和国) ਪੂਰਬੀ ਏਸ਼ੀਆ ਅਤੇ ਭਾਰਤ ਦੇ ਉੱਤਰ ਵਿੱਚ ਸਥਿਤ ਇੱਕ ਦੇਸ਼ ਹੈ। ਲਗਭਗ 1.3 ਅਰਬ ਦੀ ਆਬਾਦੀ ਵਾਲੇ ਇਸ ਮੁਲਕ ਦੀ ਰਾਜਧਾਨੀ ਬੀਜਿੰਗ ਹੈ ਅਤੇ ਮੰਦਾਰਿਨੀ ਇਸ ਦੀ ਦਫ਼ਤਰੀ ਭਾਸ਼ਾ ਹੈ। ਖੇਤਰਫਲ ਦੇ ਮੁਤਾਬਿਕ ਚੀਨ ਸੰਸਾਰ ਵਿੱਚ ਰੂਸ ਅਤੇ ਕੈਨੇਡਾ ਤੋਂ ਬਾਅਦ ਤੀਜੇ ਨੰਬਰ ’ਤੇ ਆਉਂਦਾ ਹੈ। ਚੀਨ ਦੀ ਲਗਪਗ 3,380 ਕਿਲੋਮੀਟਰ ਦੀ ਹੱਦ ਭਾਰਤ ਨਾਲ ਲੱਗਦੀ ਹੈ। ਇਹ ਦੇਸ਼ ਪਹਾੜਾਂ ਨਾਲ ਘਿਰਿਆ ਹੋਇਆ ਹੈ।
ਸੁਖਮਨੀ ਸਾਹਿਬ ਇੱਕ ਪ੍ਰਾਰਥਨਾ ਹੈ ਜੋ ਕਿ ਗੀਤ ਦੇ ਰੂਪ ਵਿੱਚ ਹੈ ਤੇ ਸ਼ਾਂਤੀ ਅਤੇ ਮਨ ਨੂੰ ਸੁੱਖ ਦੇਣ ਵਾਲ਼ੀ ਬਾਣੀ ਹੈ। ਸੁਖਮਨੀ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸਭ ਤੋਂ ਵੱਡੀ ਰਚਨਾ ਹੈ। ਗੁਰੂ ਸਾਹਿਬ ਜੀ ਨੇ ਜਦੋਂ ਇੱਕ ਦੁਖੀ ਵਿਅਕਤੀ ਦੀ ਪੁਕਾਰ ਸੁਣੀ ਤਾਂ ਉਸ ਦੀ ਸਰੀਰਕ ਤੇ ਮਾਨਸਿਕ ਦੁੱਖ ਨੂੰ ਦੂਰ ਕਰਨ ਲਈ ਇਸ ਬਾਣੀ ਦੀ ਰਚਨਾ ਕੀਤੀ। ਇਥੋ ਤੱਕ ਕਿ ਇਸ ਦੇ ਪਾਠ ਕਰਨ ਨਾਲ ਲਾਹੌਰ ਦੇ ਹਾਕਮ ਅਲਾਇਮ ਉਦ ਦੀਨ ਦੀ ਜਾਨਲੇਵਾ ਪੇਟ ਦਾ ਦਰਦ ਵੀ ਠੀਕ ਹੋ ਗਿਆ। ਇਸ ਤੋ ਬਾਅਦ ਉਹ ਇਸ ਦਾ ਰੋਜ ਪਾਠ ਕਰਨ ਲੱਗਾ। ਸੁਖਮਨੀ ਸਾਹਿਬ ਵਿੱਚ ਸੰਰਚਾਤਮਕ ਏਕਤਾ ਹੈ ਤੇ ਇਸ ਦੇ 24 ਸਲੋਕ ਹਨ ਤੇ ਇਸ ਵਿੱਚ 8 ਛੰਦ ਹਨ ਤੇ ਹਰੇਕ ਛੰਦ ਦੀਆਂ ਦਸ ਸਤਰਾਂ ਹਨ। ਤਾਂ ਆਓ ਅਸੀਂ ਆਪਣੀਆ ਧਰਮ ਦੀਆਂ ਖੋਖਲੀਆਂ ਦੀਵਾਰਾਂ ਨੂੰ ਤੋੜ ਕੇ ਇੱਕ ਮਹਾਨ ਤੇ ਸੱਚੀ ਬਾਣੀ ਦਾ ਪਾਠ ਕਰਨਾ ਸ਼ੁਰੂ ਕਰੀਏ ਜੋ ਹਰ ਧਰਮ ਦਾ ਵਿਆਕਤੀ ਉਪਰੋਕਤ ਉਦੇਸ਼ਾਂ ਦੀ ਪ੍ਰਾਪਤੀ ਲਈ ਕਰ ਸਕਦਾ ਹੈ ਅਰਥ:- (ਮੇਰੀ) ਉਸ ਸਭ ਤੋਂ ਵੱਡੇ (ਅਕਾਲ ਪੁਰਖ) ਨੂੰ ਨਮਸਕਾਰ ਹੈ ਜੋ (ਸਭ ਦਾ) ਮੁੱਢ ਹੈ, ਅਤੇ ਜੋ ਜੁਗਾਂ ਦੇ ਮੁੱਢ ਤੋਂ ਹੈ। ਸਤਿਗੁਰੂ ਨੂੰ (ਮੇਰੀ) ਨਮਸਕਾਰ ਹੈ ਸ੍ਰੀ ਗੁਰਦੇਵ ਜੀ ਨੂੰ (ਮੇਰੀ) ਨਮਸਕਾਰ ਹੈ।੧। ਅਸਟਪਦੀ ॥ ਅਰਥ:- ਪ੍ਰਭੂ ਦਾ ਅਮਰ ਕਰਨ ਵਾਲਾ ਤੇ ਸੁਖਦਾਈ ਨਾਮ (ਸਭ) ਸੁਖਾਂ ਦੀ ਮਣੀ ਹੈ, ਇਸ ਦਾ ਟਿਕਾਣਾ ਭਗਤਾਂ ਦੇ ਹਿਰਦੇ ਵਿੱਚ ਹੈ। ਅਰਥ:- ਪ੍ਰਭੂ ਦਾ ਸਿਮਰਨ ਕਰਨ ਨਾਲ (ਜੀਵ) ਜਨਮ ਵਿੱਚ ਨਹੀਂ ਆਉਂਦਾ, (ਜੀਵ ਦਾ) ਦੁਖ ਤੇ ਜਮ (ਦਾ ਡਰ) ਦੂਰ ਹੋ ਜਾਂਦਾ ਹੈ। ਮੌਤ (ਦਾ ਭਉ) ਪਰੇ ਹਟ ਜਾਂਦਾ ਹੈ, (ਵਿਕਾਰ ਰੂਪੀ) ਦੁਸ਼ਮਨ ਟਲ ਜਾਂਦਾ ਹੈ। ਪ੍ਰਭੂ ਨੂੰ ਸਿਮਰਿਆਂ (ਜ਼ਿੰਦਗੀ ਦੇ ਰਾਹ ਵਿਚ) ਕੋਈ ਰੁਕਾਵਟ ਨਹੀਂ ਪੈਂਦੀ, (ਕਿਉਂਕਿ) ਪ੍ਰਭੂ ਦਾ ਸਿਮਰਨ ਕਰਨ ਨਾਲ (ਮਨੁੱਖ) ਹਰ ਵੇਲੇ (ਵਿਕਾਰਾਂ ਵਲੋਂ) ਸੁਚੇਤ ਰਹਿੰਦਾ ਹੈ।ਪ੍ਰਭੂ ਦਾ ਸਿਮਰਨ ਕਰਨ ਨਾਲ (ਕੋਈ) ਡਰ (ਜੀਵ ਉਤੇ) ਦਬਾਉ ਨਹੀਂ ਪਾ ਸਕਦਾ ਤੇ (ਕੋਈ) ਦੁੱਖ ਵਿਆਕੁਲ ਨਹੀਂ ਕਰ ਸਕਦਾ। ਅਕਾਲ ਪੁਰਖ ਦਾ ਸਿਮਰਨ ਗੁਰਮਖਿ ਦੀ ਸੰਗਤਿ ਵਿੱਚ (ਮਿਲਦਾ ਹੈ); (ਅਤੇ ਜੋ ਮਨੁੱਖ ਸਿਮਰਨ ਕਰਦਾ ਹੈ,ਉਸ ਨੂੰ) ਹੇ ਨਾਨਕ!
ਬਾਬਾ ਦੀਪ ਸਿੰਘ ਜੀ (26 ਜਨਵਰੀ 1682 – 13 ਨਵੰਬਰ 1757) ਉਹਨਾਂ ਦਾ ਜਨਮ ਸਿੱਖ ਪਰਿਵਾਰ ਵਿਚ ਪਹੂਵਿੰਡ ਪਿੰਡ ਹੋਇਆ।ਜਿੰਨ੍ਹਾਂ ਨੂੰ ਅਕਸਰ ਸ਼ਹੀਦ ਅਤੇ ਬਾਬਾ ਨਾਲ ਸਤਿਕਾਰਿਆ ਜਾਂਦਾ ਹੈ 18ਵੀਂ ਸਦੀ ਦੇ ਇਕ ਸਿੱਖ ਵਿਦਵਾਨ, ਆਗੂ ਅਤੇ ਜੰਗੀ ਜਰਨੈਲ ਸਨ। ਉਹ ਗੁਰੂ ਗੋਬਿੰਦ ਸਿੰਘ ਜੀ ਵੇਲੇ ਦੇ ਇੱਕ ਪ੍ਰਮੁੱਖ ਸਿੱਖ ਸਨ। ਉਹਨਾਂ ਨੂੰ ਸਿੱਖੀ ਦੇ ਸਭ ਤੋ ਪਵਿੱਤਰ ਸ਼ਹੀਦ ਮੰਨਿਆ ਜਾਂਦਾ ਹੈ।
ਮੇਲੇ ਅਤੇ ਤਿਉਹਾਰ ਸਮਾਜ ਦੇ ਹਰ ਵਰਗ ਦੇ ਲੋਕਾਂ ਦੀਆਂ ਭਾਵਨਾਵਾਂ, ਉਨ੍ਹਾਂ ਦੀਆਂ ਖੁਸ਼ੀਆਂ, ਚਾਅ ਮਲਾਰ, ਸੱਧਰਾਂ, ਯਾਦਾਂ, ਕਾਮਨਾਵਾਂ, ਮਨੌਤਾਂ ਅਤੇ ਪ੍ਰਤਿਭਾ ਦਾ ਪ੍ਰਗਟਾਵਾ ਕਰਨ ਵਾਲਾ ਇੱਕ ਸੋਮਾ ਹਨ। ਤਿਉਹਾਰ ਅਤੇ ਮੇਲੇ ਮਨੁੱਖ ਦੀਆਂ ਧਾਰਮਿਕ ਰਹੁ-ਰੀਤਾਂ ਤੇ ਜਜਬਾਤੀ ਰਹੁ-ਰੀਤਾਂ ਨਾਲ ਜੁੜੇ ਹੁੰਦੇ ਹਨ। ਕੁਝ ਇੱਕ ਤਿਉਹਾਰ ਕੁੜੀਆਂ ਮੁਟਿਆਰਾਂ ਦੇ ਹੁੰਦੇ ਹਨ। ਪੰਜਾਬ, ਮਨਮੋਹਕ ਖੇਤਾਂ ਅਤੇ ਦਿਲ ਨੂੰ ਪਿਆਰ ਕਰਨ ਵਾਲੇ ਲੋਕਾਂ ਦੀ ਧਰਤੀ ਹੈ, ਇਹ ਸਭਿਆਚਾਰਕ ਅਮੀਰੀ ਲਈ ਸਭ ਤੋਂ ਵੱਧ ਪ੍ਰਸ਼ੰਸਾ ਵਾਲਾ ਰਾਜ ਹੈ| ਉਹ ਰਾਜ ਜੋ 5 ਗਾਰਲਿੰਗ ਨਦੀਆਂ ਦੀ ਸੁੰਦਰਤਾ ਪ੍ਰਾਪਤ ਕਰਦਾ ਹੈ ਸੈਲਾਨੀਆਂ ਨੂੰ ਇਸ ਦੇ ਸੁੰਦਰਤਾ ਦੇ ਹੇਠਾਂ ਲਿਆਉਣ ਦਾ ਰਾਹ ਪੱਧਰਾ ਕਰਦਾ ਹੈ। ਇਸ ਸੁੰਦਰ ਅਵਸਥਾ ਦਾ ਸਾਰ ਆਪਣੇ ਤਿਉਹਾਰਾਂ ਦੁਆਰਾ ਸੱਚਮੁੱਚ ਅਨੁਭਵ ਕੀਤਾ ਜਾਂਦਾ ਹੈ|
ਮਾਤਾ ਗੁਜਰੀ ਜੀ ਸੇਵਾ, ਸਿਮਰਨ, ਸਹਿਣਸ਼ੀਲਤਾ ਅਤੇ ਸਹਿਜ ਦੇ ਪੁੰਜ ਅਮਰ ਸ਼ਹੀਦ ਹਨ। ਮਾਤਾ ਗੁਜਰੀ ਜੀ ਦਾ ਜਨਮ ਨਗਰ ਕਰਤਾਰਪੁਰ ਵਿਖੇ ਗੁਰੂ-ਘਰ ਦੇ ਅਨਿੰਨ ਸੇਵਕ ਭਾਈ ਲਾਲ ਚੰਦ (ਸੁਭੀਖੀਏ ਖੱਤਰੀ) ਦੇ ਗ੍ਰਹਿ ਵਿਖੇ ਮਾਤਾ ਬਿਸ਼ਨ ਕੌਰ ਦੀ ਕੁੱਖੋਂ 1624 ਈ: ਵਿੱਚ ਹੋਇਆ। ਇੱਕ ਮਹਾਨ ਸੰਘਰਸ਼ੀ ਇਤਿਹਾਸਿਕ ਸ਼ਖ਼ਸੀਅਤ, ਧਰਮ ਰੱਖਿਅਕ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਮਹਿਲ (ਧਰਮ ਸੁਪਤਨੀ) ਅਤੇ ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਤਿਕਾਰਯੋਗ ਮਾਤਾ ਜੀ ਅਤੇ ਸ਼ਹੀਦ ਇਸਤਰੀ ਹੋਈ ਅਤੇ ਜਿਸ ਦਾ ਜੀਵਨ, ਤਿਆਗ, ਕੁਰਬਾਨੀ ਅਤੇ ਸ਼ਹੀਦੀ ਇਤਿਹਾਸ ਨੂੰ ਇੱਕ ਨਵਾਂ ਮੋੜ ਦੇਵੇਗੀ ਅਤੇ ਸਿੱਖ ਬੀਬੀ ਦੇ ਮਾਨ-ਸਨਮਾਨ ਨੂੰ ਉੱਚਾ ਅਤੇ ਸਤਿਕਾਰਤ ਸਥਾਨ ਪ੍ਰਾਪਤ ਕਰਵਾ ਦੇਵੇਗੀ। ਜਿਸ ਨਾਲ ਭਾਰ ਸਿੱਖ ਬੀਬੀਆਂ ਦਾ ਜੀਵਨ ਇੱਕ ਸਵੈਮਾਣ ਅਤੇ ਗੌਰਵਮਈ ਅੰਗੜਾਈ ਲੈ ਲਵੇਗਾ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਤਖ਼ਤ (ਸ਼ਾਹਮੁਖੀ: تخت; ਫ਼ਾਰਸੀ: تخت) ਸਿੱਖੀ ਦੇ ਸ਼੍ਰੋਮਣੀ ਅਦਾਰੇ ਹਨ। ਤਖ਼ਤ ਦਾ ਮਤਲਬ ਹੈ ਕੀ ਉਹ ਅਦਾਰਾ ਜੋ ਸਿੱਖੀ ਅਤੇ ਸਿੱਖਾਂ ਦੇ ਆਂਤਰਿਕ ਮਸਲਿਆਂ ਦੀ ਕੌਮਾਂਤਰੀ ਅਤੇ ਕੌਮੀ ਪਧਰ ਤੇ ਅਗਵਾਈ ਕਰਨ ਦੀ ਸਮਰਥਾ ਰੱਖਦਾ ਹੈ।ਪੰਜ ਤਖਤਾਂ 'ਚੋਂ ਤਿੰਨ ਤਖ਼ਤ ਸਾਹਿਬ, ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਪੰਜਾਬ ਵਿੱਚ ਸਥਾਪਿਤ ਹਨ। ਦੋ ਤਖ਼ਤ ਸਾਹਿਬ, ਤਖ਼ਤ ਸ੍ਰੀ ਹਜੂਰ ਸਾਹਿਬ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਪੰਜਾਬ ਤੋਂ ਬਾਹਰ ਸਥਾਪਿਤ ਹਨ। ਅਸਲ ਵਿੱਚ ਉਹਨਾਂ ਗੁਰਦਵਾਰਿਆਂ ਨੂੰ ਹੀ ਤਖ਼ਤ ਮੰਨਿਆ ਗਿਆ ਹੈ ਜਿਥੋਂ ਕਦੇ ਵੀ ਕਿਸੇ ਗੁਰੂ ਸਾਹਿਬ ਨੇ ਹੁਕਮਨਾਮਾ ਜਾਰੀ ਕੀਤਾ ਹੋਵੇ। ਸਭ ਤਖਤਾਂ ਦੀ ਆਪੋ ਆਪਣੀ ਪ੍ਰਚਲਤ ਮੋਹਰ ਹੈ, ਜਿਸਨਾਲ ਉਹ ਆਪਣੇ ਹੁਕਮਨਾਮੇ ਲਾਗੂ ਕਰਨ ਲਈ ਪ੍ਰਮਾਣਿਤ ਕਰਦੇ ਹਨ।
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿੱਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿੱਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿੱਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿੱਚ ਆਉਣ ਕਰਕੇ, ਇਸ ਵਿੱਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿੱਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ।2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ਰਾਜਾ ਟੋਡਰ ਮੱਲ (1 ਜਨਵਰੀ 1500 – 8 ਨਵੰਬਰ 1589) ਅਕਬਰ ਪਹਿਲੇ ਦੇ ਰਾਜ ਦੌਰਾਨ ਮੁਗਲ ਸਾਮਰਾਜ ਦਾ ਵਿੱਤ ਮੰਤਰੀ (ਦੀਵਾਨ-ਏ-ਅਸ਼ਰਫ਼) ਸੀ। ਉਹ ਵਕੀਲ-ਉਸ-ਸਲਤਨਤ (ਸਾਮਰਾਜ ਦਾ ਸਲਾਹਕਾਰ) ਅਤੇ ਸੰਯੁਕਤ ਵਜ਼ੀਰ ਵੀ ਸੀ। ਉਹ ਮੁਗਲ ਸਾਮਰਾਜ ਦੇ ਪ੍ਰਮੁੱਖ ਰਈਸਾਂ ਵਿੱਚੋਂ ਇੱਕ ਸੀ ਅਤੇ 4000 ਦਾ ਮਨਸਬਦਾਰ ਸੀ। ਉਹ ਅਕਬਰ ਦੇ ਦਰਬਾਰ ਵਿੱਚ ਨਵਰਤਨਾਂ ਵਿੱਚੋਂ ਇੱਕ ਸੀ। ਟੋਡਰ ਮੱਲ ਦੇ ਅਧੀਨ, ਅਕਬਰ ਦੇ 15 ਸੁਬਾਹ ਲਈ 15 ਹੋਰ ਦੀਵਾਨ ਨਾਮਜ਼ਦ ਕੀਤੇ ਗਏ ਸਨ।
ਫ਼ਰੀਦਉਦਦੀਨ ਮਸੂਦ ਗੰਜਸ਼ਕਰ (ਅੰ. 4 ਅਪਰੈਲ 1173 – 7 ਮਈ 1266), ਆਮ ਤੌਰ 'ਤੇ ਬਾਬਾ ਫ਼ਰੀਦ ਜਾਂ ਸ਼ੇਖ ਫ਼ਰੀਦ ਵਜੋਂ ਜਾਣਿਆ ਜਾਂਦਾ ਹੈ, 13ਵੀਂ ਸਦੀ ਦਾ ਇੱਕ ਪੰਜਾਬੀ ਮੁਸਲਿਮ ਪ੍ਰਚਾਰਕ, ਕਵੀ ਅਤੇ ਰਹੱਸਵਾਦੀ ਸੀ, ਜੋ ਮੱਧ ਯੁੱਗ ਅਤੇ ਇਸਲਾਮੀ ਸੁਨਹਿਰੀ ਯੁੱਗ ਦੇ ਸਭ ਤੋਂ ਸਤਿਕਾਰਤ ਅਤੇ ਸਤਿਕਾਰਤ ਮੁਸਲਮਾਨ ਰਹੱਸਵਾਦੀਆਂ ਵਿੱਚੋਂ ਇੱਕ ਰਿਹਾ ਹੈ। ਉਹ ਪੰਜਾਬੀ ਮੁਸਲਮਾਨਾਂ, ਹਿੰਦੂਆਂ ਅਤੇ ਸਿੱਖਾਂ ਦੁਆਰਾ ਸਤਿਕਾਰਿਆ ਜਾਂਦਾ ਹੈ।
ਨਾਂਵ (ਲਾਤੀਨੀ ਵਿੱਚ nōmen, ਸ਼ਾਬਦਿਕ 'ਨਾਮ') ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ ਨਾਂਵ ਇੱਕ ਵਿਸ਼ਾਲ ਅਤੇ ਖੁੱਲ੍ਹੀ ਸ਼ਬਦ ਸ਼੍ਰੇਣੀ ਦਾ ਮੈਂਬਰ ਹੈ ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ। ਨਾਂਵ ਦੀਆਂ ਪੰਜ ਕਿਸਮਾਂ ਹੁੰਦੀਆਂ ਹਨ:-
ਭਾਰਤ, ਅਧਿਕਾਰਤ ਤੌਰ 'ਤੇ ਭਾਰਤ ਗਣਰਾਜ (ਆਈਐੱਸਓ: Bhārat Gaṇarājya), ਦੱਖਣੀ ਏਸ਼ੀਆ ਵਿੱਚ ਇੱਕ ਦੇਸ਼ ਹੈ। ਇਹ ਖੇਤਰ ਦੇ ਹਿਸਾਬ ਨਾਲ ਸੱਤਵਾਂ ਸਭ ਤੋਂ ਵੱਡਾ ਦੇਸ਼; ਜੂਨ 2023 ਤੱਕ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼; ਅਤੇ 1947 ਵਿੱਚ ਆਪਣੀ ਆਜ਼ਾਦੀ ਦੇ ਸਮੇਂ ਤੋਂ, ਦੁਨੀਆ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਦੱਖਣ ਵੱਲ ਹਿੰਦ ਮਹਾਸਾਗਰ, ਦੱਖਣ-ਪੱਛਮ ਵੱਲ ਅਰਬ ਸਾਗਰ ਅਤੇ ਦੱਖਣ-ਪੂਰਬ ਵੱਲ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ, ਇਹ ਪੱਛਮ ਵੱਲ ਪਾਕਿਸਤਾਨ ਨਾਲ ਜ਼ਮੀਨੀ ਸਰਹੱਦਾਂ ਸਾਂਝੀਆਂ ਕਰਦਾ ਹੈ।; ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ; ਅਤੇ ਪੂਰਬ ਵੱਲ ਬੰਗਲਾਦੇਸ਼ ਅਤੇ ਮਿਆਂਮਾਰ। ਹਿੰਦ ਮਹਾਸਾਗਰ ਵਿੱਚ, ਭਾਰਤ ਸ਼੍ਰੀਲੰਕਾ ਅਤੇ ਮਾਲਦੀਵ ਦੇ ਨੇੜੇ ਹੈ; ਇਸ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਥਾਈਲੈਂਡ, ਮਿਆਂਮਾਰ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੇ ਕਰਦੇ ਹਨ। ਆਧੁਨਿਕ ਮਨੁੱਖ 55,000 ਸਾਲ ਪਹਿਲਾਂ ਅਫ਼ਰੀਕਾ ਤੋਂ ਭਾਰਤੀ ਉਪ-ਮਹਾਂਦੀਪ 'ਤੇ ਆਏ ਸਨ। ਉਹਨਾਂ ਦੇ ਲੰਬੇ ਕਿੱਤੇ, ਸ਼ੁਰੂ ਵਿੱਚ ਵੱਖੋ-ਵੱਖਰੇ ਰੂਪਾਂ ਵਿੱਚ ਸ਼ਿਕਾਰੀ-ਇਕੱਠੇ ਕਰਨ ਵਾਲਿਆਂ ਦੇ ਰੂਪ ਵਿੱਚ, ਨੇ ਖੇਤਰ ਨੂੰ ਬਹੁਤ ਹੀ ਵਿਭਿੰਨਤਾ ਬਣਾ ਦਿੱਤਾ ਹੈ, ਮਨੁੱਖੀ ਜੈਨੇਟਿਕ ਵਿਭਿੰਨਤਾ ਵਿੱਚ ਅਫਰੀਕਾ ਤੋਂ ਬਾਅਦ ਦੂਜੇ ਸਥਾਨ 'ਤੇ ਹੈ। 9,000 ਸਾਲ ਪਹਿਲਾਂ ਸਿੰਧ ਨਦੀ ਬੇਸਿਨ ਦੇ ਪੱਛਮੀ ਹਾਸ਼ੀਏ ਵਿੱਚ ਉਪ-ਮਹਾਂਦੀਪ ਵਿੱਚ ਸੈਟਲਡ ਜੀਵਨ ਉਭਰਿਆ ਸੀ, ਹੌਲੀ ਹੌਲੀ ਤੀਜੀ ਹਜ਼ਾਰ ਸਾਲ ਬੀਸੀਈ ਦੀ ਸਿੰਧੂ ਘਾਟੀ ਸਭਿਅਤਾ ਵਿੱਚ ਵਿਕਸਤ ਹੋਇਆ। 12000 ਈਸਾ ਪੂਰਵ ਤੱਕ, ਸੰਸਕ੍ਰਿਤ ਦਾ ਇੱਕ ਪੁਰਾਤਨ ਰੂਪ, ਇੱਕ ਇੰਡੋ-ਯੂਰਪੀਅਨ ਭਾਸ਼ਾ, ਉੱਤਰ ਪੱਛਮ ਤੋਂ ਭਾਰਤ ਵਿੱਚ ਫੈਲ ਗਈ ਸੀ। ਇਸ ਦਾ ਪ੍ਰਮਾਣ ਅੱਜ ਰਿਗਵੇਦ ਦੇ ਭਜਨਾਂ ਵਿੱਚ ਮਿਲਦਾ ਹੈ। ਇੱਕ ਮੌਖਿਕ ਪਰੰਪਰਾ ਦੁਆਰਾ ਸੁਰੱਖਿਅਤ ਰੱਖਿਆ ਗਿਆ ਸੀ ਜੋ ਪੂਰੀ ਤਰ੍ਹਾਂ ਚੌਕਸ ਸੀ, ਰਿਗਵੇਦ ਭਾਰਤ ਵਿੱਚ ਹਿੰਦੂ ਧਰਮ ਦੀ ਸ਼ੁਰੂਆਤ ਨੂੰ ਰਿਕਾਰਡ ਕਰਦਾ ਹੈ। ਭਾਰਤ ਦੀਆਂ ਦ੍ਰਾਵਿੜ ਭਾਸ਼ਾਵਾਂ ਨੂੰ ਉੱਤਰੀ ਅਤੇ ਪੱਛਮੀ ਖੇਤਰਾਂ ਵਿੱਚ ਬਦਲ ਦਿੱਤਾ ਗਿਆ ਸੀ। 400 ਈਸਾ ਪੂਰਵ ਤੱਕ, ਹਿੰਦੂ ਧਰਮ ਦੇ ਅੰਦਰ ਜਾਤ ਦੁਆਰਾ ਪੱਧਰੀਕਰਨ ਅਤੇ ਬੇਦਖਲੀ ਉਭਰ ਕੇ ਸਾਹਮਣੇ ਆਈ ਸੀ, ਅਤੇ ਬੌਧ ਅਤੇ ਜੈਨ ਧਰਮ ਪੈਦਾ ਹੋ ਗਏ ਸਨ, ਸਮਾਜਿਕ ਵਿਵਸਥਾਵਾਂ ਨੂੰ ਖ਼ਾਨਦਾਨੀ ਨਾਲ ਜੋੜਿਆ ਨਹੀਂ ਗਿਆ ਸੀ। ਸ਼ੁਰੂਆਤੀ ਸਿਆਸੀ ਮਜ਼ਬੂਤੀ ਨੇ ਗੰਗਾ ਬੇਸਿਨ ਵਿੱਚ ਸਥਿਤ ਮੌਰੀਆ ਅਤੇ ਗੁਪਤ ਸਾਮਰਾਜ ਨੂੰ ਜਨਮ ਦਿੱਤਾ। ਉਹਨਾਂ ਦਾ ਸਮੂਹਿਕ ਯੁੱਗ ਵਿਆਪਕ ਰਚਨਾਤਮਕਤਾ ਨਾਲ ਭਰਿਆ ਹੋਇਆ ਸੀ, ਪਰ ਔਰਤਾਂ ਦੀ ਡਿੱਗਦੀ ਸਥਿਤੀ, ਅਤੇ ਵਿਸ਼ਵਾਸ ਦੀ ਇੱਕ ਸੰਗਠਿਤ ਪ੍ਰਣਾਲੀ ਵਿੱਚ ਛੂਤ-ਛਾਤ ਨੂੰ ਸ਼ਾਮਲ ਕਰਨ ਦੁਆਰਾ ਵੀ ਚਿੰਨ੍ਹਿਤ ਕੀਤਾ ਗਿਆ ਸੀ। ਦੱਖਣੀ ਭਾਰਤ ਵਿੱਚ, ਮੱਧ ਰਾਜਾਂ ਨੇ ਦੱਖਣ-ਪੂਰਬੀ ਏਸ਼ੀਆ ਦੇ ਰਾਜਾਂ ਨੂੰ ਦ੍ਰਾਵਿੜ-ਭਾਸ਼ਾ ਦੀਆਂ ਲਿਪੀਆਂ ਅਤੇ ਧਾਰਮਿਕ ਸਭਿਆਚਾਰਾਂ ਨੂੰ ਨਿਰਯਾਤ ਕੀਤਾ। ਸ਼ੁਰੂਆਤੀ ਮੱਧਕਾਲੀ ਯੁੱਗ ਵਿੱਚ, ਈਸਾਈ ਧਰਮ, ਇਸਲਾਮ, ਯਹੂਦੀ ਧਰਮ, ਅਤੇ ਜੋਰਾਸਟ੍ਰੀਅਨ ਧਰਮ ਭਾਰਤ ਦੇ ਦੱਖਣੀ ਅਤੇ ਪੱਛਮੀ ਤੱਟਾਂ ਉੱਤੇ ਸਥਾਪਿਤ ਹੋ ਗਏ ਸਨ। ਮੱਧ ਏਸ਼ੀਆ ਦੀਆਂ ਮੁਸਲਿਮ ਫੌਜਾਂ ਨੇ ਰੁਕ-ਰੁਕ ਕੇ ਭਾਰਤ ਦੇ ਉੱਤਰੀ ਮੈਦਾਨਾਂ ਨੂੰ ਆਪਣੇ ਕਬਜ਼ੇ ਵਿੱਚ ਕਰ ਲਿਆ, ਅੰਤ ਵਿੱਚ ਦਿੱਲੀ ਸਲਤਨਤ ਦੀ ਸਥਾਪਨਾ ਕੀਤੀ, ਅਤੇ ਉੱਤਰੀ ਭਾਰਤ ਨੂੰ ਮੱਧਕਾਲੀ ਇਸਲਾਮ ਦੇ ਬ੍ਰਹਿਮੰਡੀ ਨੈਟਵਰਕ ਵਿੱਚ ਖਿੱਚ ਲਿਆ। 15ਵੀਂ ਸਦੀ ਵਿੱਚ, ਵਿਜੈਨਗਰ ਸਾਮਰਾਜ ਨੇ ਦੱਖਣ ਭਾਰਤ ਵਿੱਚ ਇੱਕ ਲੰਬੇ ਸਮੇਂ ਤੱਕ ਚੱਲਣ ਵਾਲੇ ਸੰਯੁਕਤ ਹਿੰਦੂ ਸੱਭਿਆਚਾਰ ਦੀ ਸਿਰਜਣਾ ਕੀਤੀ। ਪੰਜਾਬ ਵਿੱਚ, ਸਿੱਖ ਧਰਮ ਦਾ ਉਭਾਰ ਹੋਇਆ, ਸੰਸਥਾਗਤ ਧਰਮ ਨੂੰ ਰੱਦ ਕਰਦਾ ਹੋਇਆ। ਮੁਗਲ ਸਾਮਰਾਜ, 1526 ਵਿੱਚ, ਦੋ ਸਦੀਆਂ ਦੀ ਸਾਪੇਖਿਕ ਸ਼ਾਂਤੀ ਦੀ ਸ਼ੁਰੂਆਤ ਕੀਤੀ, ਚਮਕਦਾਰ ਆਰਕੀਟੈਕਚਰ ਦੀ ਵਿਰਾਸਤ ਛੱਡ ਕੇ। ਹੌਲੀ-ਹੌਲੀ ਬ੍ਰਿਟਿਸ਼ ਈਸਟ ਇੰਡੀਆ ਕੰਪਨੀ ਦੇ ਸ਼ਾਸਨ ਦਾ ਵਿਸਤਾਰ ਹੋਇਆ, ਜਿਸ ਨੇ ਭਾਰਤ ਨੂੰ ਇੱਕ ਬਸਤੀਵਾਦੀ ਆਰਥਿਕਤਾ ਵਿੱਚ ਬਦਲ ਦਿੱਤਾ, ਪਰ ਇਸਦੀ ਪ੍ਰਭੂਸੱਤਾ ਨੂੰ ਵੀ ਮਜ਼ਬੂਤ ਕੀਤਾ। ਬ੍ਰਿਟਿਸ਼ ਕ੍ਰਾਊਨ ਸ਼ਾਸਨ 1858 ਵਿੱਚ ਸ਼ੁਰੂ ਹੋਇਆ। ਭਾਰਤੀਆਂ ਨੂੰ ਦਿੱਤੇ ਗਏ ਅਧਿਕਾਰ ਹੌਲੀ-ਹੌਲੀ ਦਿੱਤੇ ਗਏ, ਪਰ ਤਕਨੀਕੀ ਤਬਦੀਲੀਆਂ ਪੇਸ਼ ਕੀਤੀਆਂ ਗਈਆਂ, ਅਤੇ ਸਿੱਖਿਆ ਅਤੇ ਜਨਤਕ ਜੀਵਨ ਦੇ ਆਧੁਨਿਕ ਵਿਚਾਰਾਂ ਨੇ ਜੜ੍ਹ ਫੜ ਲਈ। ਇੱਕ ਮੋਹਰੀ ਅਤੇ ਪ੍ਰਭਾਵਸ਼ਾਲੀ ਰਾਸ਼ਟਰਵਾਦੀ ਲਹਿਰ ਉਭਰੀ, ਜੋ ਅਹਿੰਸਕ ਵਿਰੋਧ ਲਈ ਮਸ਼ਹੂਰ ਸੀ ਅਤੇ ਬ੍ਰਿਟਿਸ਼ ਸ਼ਾਸਨ ਨੂੰ ਖਤਮ ਕਰਨ ਦਾ ਮੁੱਖ ਕਾਰਕ ਬਣ ਗਈ। 1947 ਵਿੱਚ ਬ੍ਰਿਟਿਸ਼ ਭਾਰਤੀ ਸਾਮਰਾਜ ਨੂੰ ਦੋ ਆਜ਼ਾਦ ਰਾਜਾਂ ਵਿੱਚ ਵੰਡਿਆ ਗਿਆ ਸੀ, ਹਿੰਦੂ-ਬਹੁਗਿਣਤੀ ਭਾਰਤ ਦਾ ਡੋਮੀਨੀਅਨ ਅਤੇ ਇੱਕ ਮੁਸਲਿਮ-ਬਹੁਗਿਣਤੀ ਪਾਕਿਸਤਾਨ ਦਾ ਡੋਮੀਨੀਅਨ, ਵੱਡੇ ਪੱਧਰ 'ਤੇ ਜਾਨੀ ਨੁਕਸਾਨ ਅਤੇ ਇੱਕ ਬੇਮਿਸਾਲ ਪਰਵਾਸ ਦੇ ਵਿਚਕਾਰ। ਭਾਰਤ 1950 ਤੋਂ ਇੱਕ ਸੰਘੀ ਗਣਰਾਜ ਰਿਹਾ ਹੈ, ਇੱਕ ਲੋਕਤੰਤਰੀ ਸੰਸਦੀ ਪ੍ਰਣਾਲੀ ਦੁਆਰਾ ਸ਼ਾਸਨ ਕੀਤਾ ਜਾਂਦਾ ਹੈ। ਇਹ ਬਹੁਲਵਾਦੀ, ਬਹੁ-ਭਾਸ਼ੀ ਅਤੇ ਬਹੁ-ਜਾਤੀ ਸਮਾਜ ਹੈ। ਭਾਰਤ ਦੀ ਆਬਾਦੀ 1951 ਵਿੱਚ 361 ਮਿਲੀਅਨ ਤੋਂ ਵਧ ਕੇ 2022 ਵਿੱਚ ਲਗਭਗ 1.4 ਬਿਲੀਅਨ ਹੋ ਗਈ। ਉਸੇ ਸਮੇਂ ਦੌਰਾਨ, ਇਸਦੀ ਨਾਮਾਤਰ ਪ੍ਰਤੀ ਵਿਅਕਤੀ ਆਮਦਨ US$64 ਸਾਲਾਨਾ ਤੋਂ US$2,601 ਤੱਕ ਵਧ ਗਈ, ਅਤੇ ਇਸਦੀ ਸਾਖਰਤਾ ਦਰ 16.6% ਤੋਂ 74% ਹੋ ਗਈ। 1951 ਵਿੱਚ ਮੁਕਾਬਲਤਨ ਬੇਸਹਾਰਾ ਦੇਸ਼ ਹੋਣ ਤੋਂ ਭਾਰਤ ਇੱਕ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਅਤੇ ਸੂਚਨਾ ਤਕਨਾਲੋਜੀ ਸੇਵਾਵਾਂ ਦਾ ਇੱਕ ਕੇਂਦਰ ਬਣ ਗਿਆ ਹੈ, ਇੱਕ ਵਿਸਤ੍ਰਿਤ ਮੱਧ ਵਰਗ ਦੇ ਨਾਲ। ਇਸਦਾ ਇੱਕ ਸਪੇਸ ਪ੍ਰੋਗਰਾਮ ਹੈ। ਭਾਰਤੀ ਫਿਲਮਾਂ, ਸੰਗੀਤ ਅਤੇ ਅਧਿਆਤਮਿਕ ਸਿੱਖਿਆਵਾਂ ਗਲੋਬਲ ਸੱਭਿਆਚਾਰ ਵਿੱਚ ਵਧਦੀ ਭੂਮਿਕਾ ਨਿਭਾਉਂਦੀਆਂ ਹਨ। ਭਾਰਤ ਨੇ ਆਪਣੀ ਗਰੀਬੀ ਦੀ ਦਰ ਨੂੰ ਕਾਫ਼ੀ ਹੱਦ ਤੱਕ ਘਟਾ ਦਿੱਤਾ ਹੈ, ਹਾਲਾਂਕਿ ਆਰਥਿਕ ਅਸਮਾਨਤਾ ਵਧਣ ਦੀ ਕੀਮਤ 'ਤੇ। ਭਾਰਤ ਇੱਕ ਪਰਮਾਣੂ-ਹਥਿਆਰ ਵਾਲਾ ਦੇਸ਼ ਹੈ, ਜੋ ਫੌਜੀ ਖਰਚਿਆਂ ਵਿੱਚ ਉੱਚ ਦਰਜੇ 'ਤੇ ਹੈ। ਇਸ ਦੇ ਆਪਣੇ ਗੁਆਂਢੀ ਦੇਸ਼ਾਂ ਪਾਕਿਸਤਾਨ ਅਤੇ ਚੀਨ ਨਾਲ ਕਸ਼ਮੀਰ ਨੂੰ ਲੈ ਕੇ ਵਿਵਾਦ ਹਨ, ਜੋ 20ਵੀਂ ਸਦੀ ਦੇ ਅੱਧ ਤੋਂ ਅਣਸੁਲਝੇ ਹੋਏ ਹਨ। ਭਾਰਤ ਨੂੰ ਜਿਨ੍ਹਾਂ ਸਮਾਜਿਕ-ਆਰਥਿਕ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ, ਉਨ੍ਹਾਂ ਵਿੱਚ ਲਿੰਗ ਅਸਮਾਨਤਾ, ਬਾਲ ਕੁਪੋਸ਼ਣ, ਅਤੇ ਹਵਾ ਪ੍ਰਦੂਸ਼ਣ ਦੇ ਵਧਦੇ ਪੱਧਰ। ਭਾਰਤ ਦੀ ਧਰਤੀ ਮੈਗਾਡਾਇਵਰਸ ਹੈ, ਚਾਰ ਜੈਵ ਵਿਭਿੰਨਤਾ ਦੇ ਹੌਟਸਪੌਟਸ ਦੇ ਨਾਲ। ਇਸਦੇ ਜੰਗਲਾਂ ਵਿੱਚ ਇਸਦੇ ਖੇਤਰ ਦਾ 21.7% ਸ਼ਾਮਲ ਹੈ। ਭਾਰਤ ਦੇ ਜੰਗਲੀ ਜੀਵ, ਜਿਨ੍ਹਾਂ ਨੂੰ ਭਾਰਤ ਦੀ ਸੰਸਕ੍ਰਿਤੀ ਵਿੱਚ ਪਰੰਪਰਾਗਤ ਤੌਰ 'ਤੇ ਸਹਿਣਸ਼ੀਲਤਾ ਨਾਲ ਦੇਖਿਆ ਜਾਂਦਾ ਹੈ, ਨੂੰ ਇਹਨਾਂ ਜੰਗਲਾਂ ਵਿੱਚ, ਅਤੇ ਕਿਤੇ ਹੋਰ, ਸੁਰੱਖਿਅਤ ਨਿਵਾਸ ਸਥਾਨਾਂ ਵਿੱਚ ਸਮਰਥਨ ਪ੍ਰਾਪਤ ਹੈ।.
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।
ਭਾਈ ਮਤੀ ਦਾਸ ਜੀ ਪਿੰਡ ਕਰਿਆਲਾ ਜਿਲ੍ਹਾ ਜਿਹਲਮ ਦੇ ਵਸਨੀਕ ਸਨ।ਆਪ ਜੀ ਦੇ ਪਿਤਾ ਦਾ ਨਾਂਅ ਭਾਈ ਨੰਦ ਲਾਲ ਜੀ ਸੀ। ਭਾਈ ਨੰਦ ਲਾਲ ਜੀ, ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਫੌਜ ਵਿੱਚ ਜਥੇਦਾਰ ਸਨ। ਜਦੋਂ ਭਾਈ ਮਤੀ ਦਾਸ ਜੀ, ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਕੋਲ ਬਾਬਾ ਬਕਾਲੇ ਵਿਖੇ ਦਰਸ਼ਨਾਂ ਲਈ ਆਏ ਤਾਂ ਆਪਣਾ ਸਾਰਾ ਜੀਵਨ ਸਤਿਗੁਰੂ ਜੀ ਨੂੰ ਅਰਪਣ ਕਰ ਦਿੱਤਾ। ਗੁਰੂ ਸਾਹਿਬ ਜੀ ਨੇ ਭਾਈ ਮਤੀ ਦਾਸ ਜੀ ਨੂੰ ਦੀਵਾਨ ਥਾਪਿਆ। ਭਾਈ ਮਤੀ ਦਾਸ ਜੀ ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਨਾਲ ਬਿਹਾਰ, ਬੰਗਾਲ ਤੇ ਆਸਾਮ ਦੇ ਪ੍ਰਚਾਰ ਦੌਰੇ ਤੇ ਨਾਲ ਗਏ ਸਨ। ਜਦੋਂ ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਹਿੰਦੂਆਂ ਤੇ ਹੋ ਰਹੇ ਜੁਲਮ ਨੂੰ ਰੋਕਣ ਲਈ ਦਿੱਲੀ ਗਏ ਤਾਂ ਆਪ ਨਾਲ ਸਨ। ਭਾਈ ਦਿਆਲਾ ਜੀ, ਭਾਈ ਗੁਰਦਿੱਤਾ ਜੀ, ਭਾਈ ਉਦੈ ਜੀ, ਭਾਈ ਜੈਤਾ ਜੀ ਤੇ ਭਾਈ ਸਤੀ ਦਾਸ ਦੀ ਆਦਿ ਗੁਰਸਿੱਖ ਵੀ ਨਾਲ ਸਨ। ਜਦੋਂ ਮੁਗਲ ਹਕੂਮਤ ਨਾਲ ਗੱਲਬਾਤ ਸਿਰੇ ਨਾ ਚੜ੍ਹੀ ਤਾਂ ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਨੂੰ ਸ਼ਹੀਦ ਕਰਨ ਦਾ ਹੁਕਮ ਦਿੱਤਾ ਗਿਆ। ਭਾਈ ਮਤੀ ਦਾਸ ਜੀ ਤੇ ਭਾਈ ਦਿਆਲਾ ਜੀ ਗੁਰੂ ਸਾਹਿਬ ਜੀ ਕੋਲ ਹੀ ਰਹੇ। ਉਨ੍ਹਾਂ ਫੈਸਲਾ ਕੀਤਾ ਕਿ ਉਹ ਗੁਰੂ ਜੀ ਨੂੰ ਇਕੱਲਿਆਂ ਸ਼ਹੀਦ ਨਹੀਂ ਹੋਣ ਦੇਣਗੇ। ਮੁਗਲ ਹਕੂਮਤ ਨੇ ਫੈਸਲਾ ਕੀਤਾ ਕਿ ਪਹਿਲਾਂ ਭਾਈ ਮਤੀ ਦਾਸ ਤੇ ਭਾਈ ਦਿਆਲਾ ਜੀ ਨੂੰ ਸ਼ਹੀਦ ਕੀਤਾ ਜਾਵੇ। ਪਹਿਲਾਂ ਭਾਈ ਮਤੀ ਦਾਸ ਜੀ ਨੂੰ ਕੋਤਵਾਲੀ ਵਿੱਚੋ ਬਾਹਰ ਲਿਆਂਦਾ ਗਿਆ, ਜਿਥੇ ਜਲਾਦ ਪਹਿਲਾਂ ਹੀ ਆਰਾ ਤੇ ਸ਼ਕੰਜਾ ਲੈ ਕੇ ਖੜ੍ਹੇ ਕੀਤੇ ਗਏ ਸਨ। ਭਾਈ ਮਤੀ ਦਾਸ ਜੀ ਨੂੰ ਕਾਜੀ ਨੇ ਆਖਿਆ 'ਸਿੱਖੀ ਛੱਡ ਕੇ ਮੁਸਲਮਾਨ ਹੋ ਜਾਉ, ਤੁਹਾਨੂੰ ਬਹੁਤ ਸੁਖ ਦਿੱਤੇ ਜਾਣਗੇ। ਪਰੰਤੂ ਭਾਈ ਜੀ ਨੇ ਸਾਰੇ ਦੁਨਿਆਵੀ ਸੁਖ ਤੇ ਲਾਲਚ ਠੁਕਰਾ ਦਿੱਤੇ। ਕਾਜ਼ੀ ਨੇ ਭਾਈ ਸਾਹਿਬ ਨੂੰ ਆਰੇ ਨਾਲ ਦੋਫਾੜ ਕਰਨ ਦਾ ਹੁਕਮ ਸੁਣਾ ਦਿੱਤਾ। ਦੁਨੀਆਂ ਦੇ ਇਤਿਹਾਸ ਵਿੱਚ ਭਾਈ ਸਾਹਿਬ ਦੀ ਸ਼ਹਾਦਤ ਬੇਮਿਸਾਲ ਹੈ।ਜਿਨ੍ਹਾਂ ਲੋਕਾਂ ਨੇ ਇਹ ਭਿਆਨਕ ਸਾਕਾ ਵੇਖਿਆ ਜਾਂ ਸੁਣਿਆ ਉਨ੍ਹਾਂ ਅੰਦਰ ਸਿੱਖ ਧਰਮ ਪ੍ਰਤੀ ਦ੍ਰਿੜਤਾ ਤੇ ਪਿਆਰ ਹੋਰ ਵਧਿਆ। ਲੋਕਾਂ ਨੇ ਮਹਿਸੂਸ ਕੀਤਾ ਕਿ ਸਿੱਖ ਧਰਮ ਹੀ ਇੱਕ ਮਹਾਨ ਧਰਮ ਹੈ, ਜੋ ਅਸਲੀ ਜੀਵਨ ਜਾਚ ਸਿਖਾਉਂਦਾ ਹੈ। ਸਿੱਖੀ ਨਾਲ ਮਨੁੱਖ ਦੀ ਆਤਮਾ ਇਤਨੀ ਬਲਵਾਨ ਹੋ ਜਾਂਦੀ ਹੈ ਕਿ ਮੌਤ ਉਸ ਨੂੰ ਡਰਾ ਨਹੀਂ ਸਕਦੀ। ੴ ਸਤਿਗੁਰ ਪ੍ਰਸਾਦਿ ॥ ਗੁਰਦੁਆਰਾ ਚਰਨ ਕਮਲ ਕਮਲ ਸਾਹਿਬ ਅੱਡਾ ਪੁਰਾਣਾ ਭੱਠਾ ਸ਼ੇਰ ਸ਼ਾਹ ਸੂਰੀ ਮਾਰਗ , ਸ੍ਰੀ ਗੋਇੰਦਵਾਲ ਸਾਹਿਬ ਰੋਡ , ਪਿੰਡ ਕੱਲਾ ( ਤਰਨ ਤਾਰਨ ) ਜੱਥੇਦਾਰ ਹਰਭੇਜ਼ ਸਿੰਘ ਮੋਬਾ : 99884-73298 ਭਾਈ ਦਿਆਲਾ ਜੀ ਦਾ ਇਤਿਹਾਸ ਮੈਂ ਬੜੀ ਮਿਹਨਤ ਤੇ ਖੋਜ਼ ਕਰਕੇ ਭਾਈ ਦਿਆਲਾ ਜੀ ਸ਼ਹੀਦ ਬਾਰੇ ਸਹੀ ਹਾਲਤ ਦਰਿਆਫਤ ਕਰਨ ਮਗਰੋਂ ਇਸ ਇਤਿਹਾਸ ਵਿੱਚ ਦਿਜ ਮਜ਼ਮੂਨ ਲਿਖਿਆ ਹੈ । ਭਾਈ ਦਿਆਲਾ ਜੀ ਸ਼ਹੀਦ ਅਤੇ ਉਨ੍ਹਾਂ ਦੀ ਅੰਸ਼ ਦਾ ਹਾਲ ਮੁਤੀ ' ਕਾਮਬੋਜਾਂ ਦੇ ਮਰਾਸ਼ੀ ' ਮੀਰਾਂ ਬਖਸ਼ ' ਅਤੇ ' ਮਤੀ ਕਾਮਬੋਜਾਂ ਦੇ ਦੋਹਤਰੇ ਸੰਤਨਰੈਣ ਸਿੰਘ ਜੀ ' ਬੰਦੀ ' ( ਜਿਹਨਾਂ ਨੇ ਉੱਪ ਦੀ ਸਾਰੀ ਉਮਰ ਪਿੰਡ ਹੁਨਾਮਪੁਰ ਵਢਾਲ ਜਿਲ੍ਹਾ ਕਪੂਰਥਲਾ ਵਿੱਚ ਹਕੀਮੀ ਦਾ ਕੰਮ ਕਰਦਿਆ ਜਨਤਾ ਦੀ ਸੇਵਾ ਅੰਦਰ ਬਤੀਤ ਕਰ ਦਿੱਤੀ ਸੀ । ਆਪ ਜੀ ਪਚਾਨਵੇਂ ਸਾਲ ਦੀ ਉਮਰ ਭੋਗ ਸਵਰਗਵਾਸ ਹੋਏ ਸਨ ) ਨੇ ਦਾਸ ਨੂੰ ਇਸ ਤਰ੍ਹਾਂ ਦੱਸਿਆਂ : ਸੂਥਾ ਚੜ੍ਹਦੀ ਤਵ ਪਿੰਡ ' ਕੰਗ ' - ਕੱਲੇ ਆਬਾਦ ਹਨ । ਖਾਸ ਕੱਲੇ ਵਿੱਚ ਭਾਈ ਲਾਲ ਚੰਦ ‘ ਮੁਤੀ ਕਾਮਝੌਜ਼ ਦੇ ਘਰ ਮਾਤਾ ਚੰਡਕਾ ਦੀ ਕੁਖੋਂ ਭਾਈ ਦਿਆਲਾ ਜੀ ਦਾ ਜਨਮ ਹੋਇਆ ਸੀ । ਕੁੱਲ ਵਿੱਚ ਲਾਲ ਚੰਦ ਦੀ ਮਾਲਕੀਤ ਕਾਫੀ ਧਰਤੀ ਸੀ ਜਿਸ ਵਿੱਚ ਇਹ ਵਾਹੀ ਦਾ ਕੰਮ ਕਰਦਾ ਸੀ । ਭਾਈ ਦਿਆਲਾ ਜੀ ਗੁਰੂ ਘਰ ਸੀ ਸੇਵਾ ਵਿੱਚ ਭਾਈ ਦਿਆਲਾ ਜੀ ਪਿਤਾ ਦੀ ਤਰ੍ਹਾਂ ਸ੍ਰੀ ਗੁਰੂ ਨਾਨਕ ਸੇਵ ਜੀ ਦੀ ਗੁਰਗੱਦੀ ਦੇ ਸੇਵਕ ਭਾਵ ਸਿੱਖ ਸਜ਼ ਗਏ । ਉਸ ਵਕਤ ਗੁਰਗੱਦੀ ਤੇ ਨੌਵੇ ਸ੍ਰੀ ਗੁਰੂ ਤੇਗ ਬਹਾਦਰ ਜੀ ਸੋਸ਼ਥਤ ਸਨ । ਆਪ ਜੀ ਬਹੁਤਾ ਗੁਰੂ ਜੀ ਦੇ ਹਜੂਰ ਹੀ ਰਿਹਾ ਕਰਦੇ ਜਿਸ ਕਰਕੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਆਪ ਜੀ ਨਾਲ ਅਪਾਰ ਪਰੇਮ ਸੀ । | ਭਾਈ ਦਿਆਲਾ ਜੀ ਗੁਰੂ ਜੀ ਨਾਲ ਦਿੱਲੀ ਵਿੱਚ ਜਿਸ ਵਕਤ ਔਰੰਗਜੇਬ ਦੇ ਜੁਲਮ ਦਾ ਪਿਆਲਾ ਭਰਪੂਰ ਹੋ ਗਿਆ ਤਾਂ ਇਸ ਅੱਤਿਆਚਾਰ ਨੂੰ ਭਾਰਤ ਵਿੱਚੋਂ ਖਤਮ ਕਰਨ ਖਾਤਰ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਆਪਣਾ ਸੀਸ ਬਲਿਦਾਨ ਕਰਨ ਵਾਸਤੇ ਸੰਨ ੧੬੭੫ ਈਸਵੀਂ ਵਿੱਚ ਦਿੱਲੀ ਜਾਣ ਲਈ ਤਿਆਰ ਕੀਤੇ ਤਾਂ ਉਹਨਾਂ ਪੰਜ ਸਿੱਖਾਂ ਵਿੱਚ ਜਿਹਨਾਂ ਨੂੰ ਗੁਰੂ ਜੀ ਨੇ ਆਪਣੇਨਾਲ ਦਿੱਲੀ ਲੈ ਜਾਣ ਵਾਸਤੇ ਨਿਯਤ ਕੀਤਾ ਸੀ ) ਸ਼ਾਮਲ ਹੋ ਕੇ ਦਿੱਲੀ ਗਏ ਔਰਜਜੇਬ ਚਹੁੰਦਾ ਸੀ ਜੋ ਸ੍ਰੀ ਗੁਰੂ ਤੇਗ ਬਹਾਦਰ ਦੀਨ ਇਸਲਾਮ ਕਬੂਲ ਕਰ ਲੈਣ ਤਾਂ ਸਾਰਾ ਹਿੰਦੋਸਤਾਨ ਹੀ ਮੁਸਲਮਾਨ ਹੋ ਸਕਦਾ ਹੈ ਉਸਨੇ ਇਸ ਕਰਕੇ ਗੁਰੂ ਜੀ ਨੂੰ ਦਿੱਲੀ ਬੁਲਾਇਆ ਸੀ । ਜਿਸ ਵਕਤ ਭਾਈ ਦਿਆਲ ਜੀ ਦੇ ਸਹਮਣੇ ਗੁਰੂ ਜੀ ਨੇ ਭਾਈ ਮਤੀ ਦਾਸ ਨੂੰ ਔਰੰਗਜੇਬ ਨੇ ਸਾਰੇ ਚਿਰਾ ਕੇ ਸ਼ਹੀਦ ਕਰ ਦਿੱਤਾ ਤਾਂ ਭਾਈ ਦਿਆਲਾ ਜੀ ਨੇ ਉਸਨੇ ਪੁਛਿਆ , ' ਤੇਰੇ ਉਤੇ ਵੀ ਸ਼ਰਾ ਦਾ ਫਤਵਾ ਲੱਗਣ ਨੂੰ ਤਿਆਰ ਹੈ , ਤੈਨੂੰ ਇਸਲਾਮ ਮੰਨਜੂਰ ਹੈ ਜਾਂ ਮੀਤ ॥ ਔਰੰਗਜੇਬ : ਔਰੰਗਜੇਬ ਦਿਆਲੇ ਨੂੰ ਆਖਦਾ ਤੇਰੇ ਨਫੇ ਦੀ ਬਾਤ ਸੁਣਾ ਦੇਵਾਂ । ਛੱਡ ਕੁਫਰ ਤੋ ਦੀਨ ਕਬੂਲ ਕਰ ਲੈਂ , ਤੂੰ ਨੇਕੀ ਦੀ ਗਲ ਸਮਝਾ ਦੇਵਾਂ । ਫਤਵਾ ਸ਼ਰੂ ਦਾ ਮੌਤ ਸਜ਼ਾ , ਪਰ ਜੋ , ਪੜੇ ਕਲਮਾ ਤਾਂ ਤੈਨੂੰ ਬਚਾ ਦੇਵਾਂ । ਸਿੱਖੀ ਵਿੱਚੋਂ ਕੀ ਖਟਣਾ ਸੌਚ ਤਾਂ ਸਹੀ , ਸਚੇ ਦੀਨ ਦੀ ਸਾਂਝੀ ਬਣਾ ਦੋਵਾਂ । ਭਾਈ ਦਿਆਲਾ ਜੀ : ਅੱਗੇ ਕਿਹਾਂ ਦਿਆਲ ਨੇ ਸੁਈਂ ਸ਼ਾਹਾ , ਜਿੰਦ ਸਿਖੀ ਤੋਂ ਘੋਲ ਘੁਮਾਵਾਂਗਾ ਮੈਂ । ਰੋਮ - ਰੋਮ ਅੰਦਰ ਗੁਰੂ ਨਾਨਕ ਰਚਿਆ , ਡਰ ਕੇ ਮੌਤ ਤੋਂ ਨਹੀਂ ਘਬਰਾਵਾਂਗਾ ਮੈਂ । ਮੈਨੂੰ ਦੀਨ ਇਸਲਾਮ ਮਨਜੂਰ ਨਹੀਂ , ਨਾਨਾਕ ਗੁਰੂ ਸਿੱਖ ਸਦਾਵਾਂਗਾ ਮੈਂ । ਤੇਰੇ ਫਤਵੇ ਦਾ ਖੋਵ ਨਾ ਮੂਲ ਮੈਨੂੰ , ਸੀਸ ਸਿਖੀ ਦੇ ਨਾਮ ਤੇ ਲਾਵਾਂਗਾ ਮੈਂ । ਭਾਈ ਜੀ ਦੇ ਮੁਖੀ ਇਸ ਕਦਰ ਕਰੜਾਂ ਜਵਾਬ ਸੁਣ ਕੇ ਔਰੰਗਜੇਬ ਅਤੇ ਕਾਜ਼ੀ , ਮੁਫਤੀ ਨਹੀਤ ਗੁੱਸੇ ਵਿੱਚ ਆ ਗਏ । ਔਰੰਗਜੇਬ ਨੇ ਫਿਰ ਭਾਈ ਜੀ ਨੂੰ ਧਮਕੀਆਂ ਦੇ ਕੇ ਆਖਿਆ ਤੇਰੇ ਸਾਹਮਣੇ ਤੋਂ ਸਾਥੀ ਮਤੀ ਦਾਸ ਨੂੰ ਅਤਿਅੰਤ ਕਸ਼ਟ ਦੇ ਕੇ ਆਰੇ ਨਾਲ ਚੀਰ ਕੇ ਦੁਫਾੜ ਕਰ ਦਿੱਤਾ ਗਿਆ ਹੈ । ਮੁਸਲਮਾਨਾਂ ਨੂੰ ਰਸੂਲ ਖੁਦਾ ਅੱਗੇ ਸ਼ਿਫਾਰਸ਼ ਕਰਕੇ ਬਹਿਸ਼ਤ ਵਿੱਚ ਦਾਖਲ ਕਰਾ ਦੇਵੇਗਾ । ਫਿਰ ਥਹਿਸ਼ਤ ਦੇ ਸੁਖ ਛੱਡ ਕੇ ਸੱਚੇ ਧਰਮ ਪਿੱਛੇ ਲੱਗ ਐਵੇਂ ਜਾਣ ਗੁਆ ਲੈਣੀ ਕਿਹਵੀ ਦਾਨਈ ਹੋ ? ਔਰੰਗਜੇਬ ਦੇ ਮੂੰਹੋਂ ਧਮਕੀਆਂ , ਮੌਤ ਦਾ ਡਰਾਵਾ , ਅਤੇ ਲਾਲਚਭਰੀਆਂ ਬਾਤਾਂ ਸੁਣ ਕੇ ਸਿਦਕੀ ਭਾਈ ਦਿਆਲਾ ਜੀ ਨੇ ਜੁਆਬ ਦਿੱਤਾ : ‘ ਸ਼ਾਹਾ ! ਜਿਹੜਾ ਤੂੰ ਮੈਨੂੰ ਮੌਤ ਦਾ ਡਰ ਦੱਸਦਾ ਹੈ , ਗੁਰੂ ਕੇ ਸਿੱਖ ਵਾਸਤੇ ਤਾਂ ਇਹ ਮਮੂਲੀ ਚੀਜ਼ ਹੈ । ਸਿਖ ਮੱਤ ਨੂੰ ਤਾਂ ਸਿਰਫ ਇਤਨਾ ਹੀ ਸਮਝਦਾ ਹੈ ਜੈਸਾ ਕਿ ਕੋਈ ਆਦਮੀ ਜਾਗਦਾ ਸੌਂ ਜਾਵੇ ਤੇ ਗੂਵੀ ਨੀਂਦ ਦਾ ਅਨੰਦ ਭੋਗ ਦੂਸਰਾ ਰਿਹਾ ਸਵਾਲ ਇਸਲਾਮ ਅਤੇ ਗੁਰੂ ਜੀ ਦੀ ਸਿਖੀ ਦਾ ਇਸ ਬਾਬਤ ਮੈਂ ਪਹਿਲਾ ਹੀ ਤਾਂ ਕਹਿ ਚੁੱਕਾ ਹਾਂ ਕਿ ਸਿਖੀ ਮੇਰੋ ਕੋਸਾਂ , ਸੁਵਾਸਾਂ ਨਾਲ ਨਿਭੇਗੀ ਕਿਉਂਕਿ ਗੁਰੂ ਜੀ ਦੀ ਸਿਖੀ ਤੋਂ ਵੱਡੀ ਅਨੰਦ ਦਾਇਕ ਵਸਤੂ ਮੈਨੂੰ ਸੰਸਾਰ ਭਰ ਅੰਦਰ ਦੂਸਰੀ ਕੋਈ ਨਜਰ ਨਹੀਂ ਆਉਂਦੀ । ਤੇਰੋ ਬਹਿਸ਼ਤ ਦੇ ਸੁਖਾਂ ਨੂੰ ਸਿਖੀ ਉਪਰੋਂ ਵਾਰਦਾ ਹਾਂ ਜਿਸ ਕਰਕੇ ਮੈਨੂੰ ਇਸਲਾਮ ਮਨਜੂਰ ਨਜੀ ਅਤੇ ਜਿਹੜਾ ਤੂੰ ਕਹਿੰਦਾ ਏ ਕੀ ਮੁਸਲਮਾਨਾਂ ਦੀ ਰਸੂਲ ਖੁਦਾ ਅੱਗੇ ਸ਼ਿਵਾਸ਼ ਕਰੇਗਾ ਇਹ ਬਿਲਕੁਲ ਝੂਠ ਤੇ ਤੇਰੇ ਖੁਦਾ ਰਸੂਲ ਦੇ ਹੁਕਮ ਦੇ ਉਲਟ ਹੈ । ਇਹ ਤਾਂ ਤੁਸਥ ਅਨਪੜ੍ਹ ਤੇ ਬੇ - ਸਮਝ ਲੋਕਾਂ ਨੂੰ ਵੋਹਣ ਇੱਕ ਪੌਂਸਲਾ ਬਣਾ ਰੱਖਿਆ ਹੈ । ਜਿਹਾ ਕਿ : - ਇਤਿਆਦਕ ਕੁਰਾਨ ਦੀਆਂ ਆਇਤਾਂ ਅਤੇ ਨਮਾਜ਼ ਅੰਦਰ ਆਏ ਜ਼ਿਕਰ ਤੋਂ ਸਾਬਤ ਹੁੰਦਾ ਹੈ ਕਿ ਖੁਦਾ ਦੀ ਦਰਗਾਹ ਅੰਦਰ ਕਿਸੇ ਵੀ ਆਦਮੀ ਨੂੰ ਕਿਸੇ ਬਾਬਤ ਸ਼ਵਾਰਸ਼ ਕਰਨ ਦਾ ਦਮ ਮਾਰਨ ਦੀ ਤਾਕਤ ਨਹੀਂ ਹੈ । ਉਥੇ ਤਾਂ ਸਿਰਫ ਅਮਲਾਂ ਤੇ ਨਬੇੜ ਹੋਣੇ ਹਨ ( ਹਜ਼ਰਤ ਮੁਹੰਮਦ ਸਾਹਿਬ ਦਾ ਆਪਣੀ ਸਾਰੀਆਂ ਤੋਂ ਛੋਟੀ ਬੇਟੀ ਫਾਤਮਾ ਪ੍ਰਤੀ ਪੁਰਮਾਨ : ਐ ਫਤਮਾ !
ਭੁੱਖ ਲੱਗਣਾ ਤੇ ਕੁਝ ਖਾ ਲੈਣਾ ਦੇਖਣ ਵਿੱਚ ਇੱਕ ਸਰਲ ਅਤੇ ਸੁਭਾਵਿਕ ਜਿਹੀ ਪ੍ਰਕਿਰਿਆ ਲੱਗਦੀ ਹੈ। ਕਦੇ ਕਿਸੇ ਨੇ ਇਹ ਖਿਆਲ ਨਹੀਂ ਕੀਤਾ ਕਿ ਭੋਜਨ ਜੀਵਾਂ ਦੇ ਲਈ ਕਿੰਨੀ ਅਹਿਮੀਅਤ ਰੱਖਦਾ ਹੈ।ਉਝ ਤਾਂ ਭੋਜਨ ਸਮੁੱਚੀ ਕਾਇਨਾਤ ਦੇ ਜੀਵ ਜੰਤੂਆ ਪਸ਼ੂ ਪੰਛੀਆਂ ਅਤੇ ਬਨਸਪਤੀ ਲਈ ਬੇਹੱਦ ਜਰੂਰੀ ਹੈ।ਪ੍ਰਤੂ ਮਨੁੱਖ ਅਤੇ ਬਾਕੀ ਜੀਵ ਜੰਤੂਆਂ ਦੇ ਭੋਜਨ ਪ੍ਰਾਪਤ ਕਰਨ ਅਤੇ ਪ੍ਰਾਪਤ ਹੋਏ ਭੋਜਨ ਨੂੰ ਗ੍ਰਹਿਣ ਕਰਨ ਦੇ ਢੰਗਾਂ ਅਤੇ ਸਾਧਨਾ ਵਿੱਚ ਢੇਰ ਸਾਰਾ ਅੰਤਰ ਹੈ।ਮਨੁੱਖ ਜਾਤੀ ਕੇਵਲ ਪੇਟ ਭਰਨ ਦੇ ਲਈ ਹੀ ਭੋਜਨ ਨਹੀਂ ਖਾਂਦੀ ਸਗੋ ਮਨੁੱਖੀ ਨਸਲ ਨੇ ਸਮੁੱਚੀ ਭੋਜਨ ਪ੍ਰਣਾਲੀ ਨੂੰ ਇੱਕ ਸੱਭਿਆਚਾਰਕ ਅਮਲ ਵਜੋਂ ਅਪਣਾਇਆ ਹੋਇਆ ਹੈ।ਕੁੱਲੀ, ਗੁੱਲੀ,ਜੁੱਲੀ,ਦੀ ਬੁਨਿਆਦੀ ਲੋੜ ਤੋਂ ਲੈ ਕੇ ਅੰਨ ਜਲ ਮੁੱਕ ਜਾਣ ਤਕ ਭੋਜਨ ਨਾਲ ਕਿੰਨੀ ਹੀ ਸੱਭਿਆਚਾਰਕ ਕਦਰਾਂ ਮਨੁੱਖੀ ਨਸਲ ਦੇ ਨਾਲ ਜੋੜ ਲਈਆ ਹਨ। ਜੇ ਮਨੁੱਖ ਕੇਵਲ ਪੇਟ ਭਰਨ ਦੇ ਲਈ ਭੋਜਨ ਕਰਦਾ ਤਾਂ ਉਸ ਨੂੰ ਛੱਤੀ ਪਕਵਾਨਾਂ ਦੀ ਲਾਲਸਾ ਨਾ ਹੁੰਦੀ ਜੇ ਉਹ ਦਾਲ ਰੋਟੀ ਨਾਲ ਗੁਜ਼ਾਰਾ ਕਰ ਸਕਦਾ ਸੀ ਤਾਂ ਵੰਨ ਸਵੰਨੇ ਖਾਣ ਦਾ ਸਵਾਦ ਨਾ ਰੱਖਦਾ ਭੋਜਨ ਦਾ ਪ੍ਰਯੋਗ ਤਾਂ ਹਰ ਇੱਕ ਮਨੁੱਖੀ ਸਮਾਜ ਚ ਹੁੰਦਾ ਹੈ ਪ੍ਰੰਤੂ ਕੋਈ ਸਮਾਜ ਭੋਜਨ ਪ੍ਰਤੀ ਕਿਸ ਕਿਸਮ ਦੀ ਪਹੁੰਚ ਅਪਣਾਉਦਾ ਹੈ।ਅਰਥਾਤ ਕਿਸੇ ਸਮਾਜ ਦੇ ਲੋਕ ਭੋਜਨ ਕਿਸ ਸਮੇਂ ਗ੍ਰਹਿਣ ਕਰਦੇ ਹਨ।ਉਹਨਾ ਦੇ ਭੋਜਨ ਦੀ ਕਿਸਮ ਕਿਹੋ ਜਿਹੀ ਹੈ?ਇਹ ਸਾਰੇ ਪੱਖ ਮਿਲ ਕੇ ਸਬੰਧਿਤ ਸਮਾਜ ਦੇ ਸੱਭਿਆਚਾਰ ਦੀ ਭੋਜਨ ਪ੍ਰਣਾਲੀ ਬਣ ਜਾਂਦੇ ਹਨ।ਮਨੁੱਖ ਦੇ ਜੀਵਨ ਲਈ ਰੋਟੀ ਕੱਪੜਾ ਅਤੇ ਮਕਾਨ ਮਨੁੱਖ ਦੀਆਂ ਮੁੱਢਲੀਆਂ ਲੋੜਾ ਹਨ। ਮਨੁੱਖੀ ਜੀਵਨ ਦੀਆਂ ਲੋੜਾ ਅਤੇ ਸਹੂਲਤਾ ਲਈ ਵਰਤੋ ਵਿੱਚ ਆਉਣ ਵਾਲੀਆਂ ਵਸਤੂਆ ਸੱਭਿਆਚਾਰ ਦਾ ਪਦਾਰਥਕ ਪੱਖ ਪੇਸ ਕਰਦੀਆ ਹਨ ਖਾਣ ਪੀਣ ਵੀ ਲੋਕਾਂ ਦੇ ਜੀਵਨ ਦੀ ਮੁੱਢਲੀ ਤਸਵੀਰ ਪੇਸ ਕਰਦਾ ਹੈ ਇਹ ਤਿੰਨ ਮੁੱਖ ਲੋੜਾਂ ਹੀ ਮਨੁੱਖ ਦੇ ਕਾਰ-ਵਿਹਾਰ ਸਿਹਤ ਆਦਿ ਨੂੰ ਪ੍ਰਭਾਵਿਤ ਕਰਦੀਆਂ ਹਨ।ਇੱਥੋਂ ਤੱਕ ਕਿ ਮਨੁੱਖ ਦੇ ਖਾਣ ਪੀਣ ਤੋਂ ਹੀ ਉਸ ਦੀ ਕੰਮ ਪ੍ਰਤੀ ਲਗਨ ਜਾਂ ਸਮਰੱਥਾ ਦਾ ਅੰਦਾਜ਼ਾ ਲਗਾਇਆ ਜਾਂਦਾ ਹੈ। ਜਿਵੇਂ:- 'ਜਿਹਾ ਤੇਰਾ ਅੰਨ ਪਾਣੀ ਤੇਹਾ ਸਾਡਾ ਕੰਮ ਜਾਣੀ ਪੰਜਾਬੀ ਸੱਭਿਆਚਾਰ ਦੀ ਭੋਜਨ ਪ੍ਰਣਾਲੀ ਦੀ ਗੱਲ ਕਰਦਿਆ ਇਹ ਕਿਹਾ ਜਾ ਸਕਦਾ ਹੈ ਕਿ ਪੰਜਾਬੀਆਂ ਦਾ ਵਧੇਰਾ ਭੋਜਨ ਕਣਕ ਹੈ ਜਿਵੇਂ ਮੁਹਾਵਰਾ ਹੈ...
ਮਾਤਾ ਸੁੰਦਰੀ (ਗੁਰਮੁਖੀ ਅੱਖਰਾਂ ਵਿੱਚ: ਮਾਤਾ ਸੁੰਦਰੀ, ਸ਼ਾਹਮੁਖੀ ਅੱਖਰਾਂ ਵਿੱਚ: ماتا سندری) ਲਾਹੌਰ ਦੇ ਰਾਮ ਸ਼ਰਨ ਦੀ ਕੁੜੀ ਅਤੇ ਗੁਰੂ ਗੋਵਿੰਦ ਸਿੰਘ ਜੀ ਦੀ ਦੂਜੀ ਧਰਮ ਪਤਨੀ ਸੀ। ਉਨ੍ਹਾਂ ਦਾ ਵਿਆਹ 4 ਅਪ੍ਰੈਲ 1684 ਨੂੰ ਅਨੰਦਪੁਰ ਸਾਹਿਬ ਵਿਖੇ ਹੋਇਆ। ਉਨ੍ਹਾਂ ਦੇ ਘਰ ਪਾਉਂਟਾ ਸਾਹਿਬ ਵਿਖੇ 26 ਜਨਵਰੀ 1687 ਨੂੰ ਸਾਹਿਬਜਾਦਾ ਅਜੀਤ ਸਿੰਘ ਦਾ ਜਨਮ ਹੋਇਆ। ਸਿੱਖ ਧਰਮ ਵਿੱਚ ਉਨ੍ਹਾਂ ਦੀ ਖ਼ਾਸ ਥਾਂ ਸੀ। ਮਾਤਾ ਸੁੰਦਰੀ ਜੀ ਦੇ ਪਿਤਾ ਜੀ ਦਾ ਨਾਮ ਭਾਈ ਰਾਮ ਸਰਨ ਸੀ ਜੋ ਕੇ ਹੁਸ਼ਿਆਰਪੁਰ ਜ਼ਿਲੇ ਦੇ ਬਿਜਵਾੜਾ ਨਾਲ ਸੰਬੰਧ ਰਖਦੇ ਸਨ। ਮਾਤਾ ਸੁੰਦਰੀ ਜੀ ਦਾ ਵਿਆਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਚਾਰ ਅਪ੍ਰੈਲ 1684 ਨੂੰ ਹੋਇਆ ਸੀ। 26 ਜਨਵਰੀ 1687 ਨੂੰ ਸ਼੍ਰੀ ਪਾਉਂਟਾ ਸਾਹਿਬ ਵਿਖੇ ਮਾਤਾ ਜੀ ਦੀ ਕੁਖੋ ਸਾਹਿਬਜਾਦਾ ਅਜੀਤ ਸਿੰਘ ਜੀ ਦਾ ਜਨਮ ਹੋਇਆ, ਜੋ ਕੇ ਸਾਰੇ ਸਾਹਿਬਜਾਦਿਆਂ ਵਿੱਚੋਂ ਵੱਡੇ ਸਨ। ਅਨੰਦਪੁਰ ਸਾਹਿਬ ਦੇ ਵਿਛੋੜੇ ਮਗਰੋਂ 6 ਦਿਸੰਬਰ 1705 ਭਾਈ ਮਨੀ ਸਿੰਘ ਜੀ ਮਾਤਾ ਸੁੰਦਰੀ ਜੀ ਦੀ ਹਿਫਾਜਿਤ ਕਰਦੇ ਹੋਏ ਦਿੱਲੀ ਲੈ ਗਏ। ਸੰਨ 1706 ਵਿੱਚ ਮਾਤਾ ਸੁੰਦਰੀ ਜੀ ਸ਼੍ਰੀ ਗੁਰੂ ਗੋਬਿੰਦ ਸਿੰਘ ਨਾਲ ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਮਿਲੇ, ਜਿਥੇ ਉਹਨਾਂ ਨੂੰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਬਾਰੇ ਪਤਾ ਲੱਗਾ। ਮਾਤਾ ਜੀ ਫੇਰ ਦਿੱਲੀ ਆ ਗਏ, ਜਦੋਂ ਗੁਰੂ ਗੋਬਿੰਦ ਸਿੰਘ ਜੀ ਦੱਖਣ ਵੱਲ ਰਵਾਨਾ ਹੋ ਗਏ। ਦਿੱਲੀ ਵਿਖੇ ਮਾਤਾ ਸੁੰਦਰੀ ਜੀ ਨੇ ਆਪਣੇ ਪੁੱਤਰ ਸਾਹਿਬਜਾਦਾ ਅਜੀਤ ਸਿੰਘ ਜੀ ਯਾਦ ਵਿੱਚ ਇੱਕ ਬੱਚੇ ਨੂੰ ਗੋਦ ਲਿਆ,ਜਿਸ ਦਾ ਨਾਮ ਓਹਨਾ ਨੇ ਅਜੀਤ ਸਿੰਘ ਰਖਿਆ। ਦੱਖਣ ਵਿੱਚ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੋਤੀ ਜੋਤ ਸਮਾਣ ਮਗਰੋ ਓਹਨਾ ਨੇ ਸਿੱਖਾਂ ਦੀ ਅਗਵਾਈ ਕੀਤੀ। ਓਹਨਾ ਨੇ ਭਾਈ ਮਨੀ ਸਿੰਘ ਜੀ ਨੂੰ ਅੰਮ੍ਰਿਤਸਰ ਦੇ ਪਵਿੱਤਰ ਅਸਥਾਨਾਂ ਦੀ ਦੇਖਭਾਲ ਕਰਨ ਨੂੰ ਕਿਹਾ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਹਥ ਲਿਖਤਾਂ ਕੱਠੀਆਂ ਕਰਨ ਨੂੰ ਕਿਹਾ। ਓਹਨਾ ਨੇ ਆਪਣੀ ਅਗਵਾਈ ਵਿੱਚ ਹੁਕਮਨਾਮੇ ਜਾਰੀ ਕੀਤੇ। ਮਾਤਾ ਜੀ ਵਲੋ ਗੋਦ ਲਏ ਪੁੱਤਰ ਅਜੀਤ ਸਿੰਘ ਨੂੰ ਬਹਾਦਰ ਸ਼ਾਹ ਜ਼ਫ਼ਰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਵਾਰਿਸ ਮੰਨਦਾ ਸੀ,ਪਰ ਮਾਤਾ ਸੁੰਦਰੀ ਜੀ ਓਸ ਤੋਂ ਖਫਾ ਸਨ। ਬਹਾਦੁਰ ਸ਼ਾਹ ਨੇ 1710 ਵਿੱਚ ਅਜੀਤ ਸਿੰਘ ਨੂੰ ਆਪਣੇ ਦਰਬਾਰ ਵਿੱਚ ਬੁਲਾ ਕੇ ਸਨਮਾਨਿਤ ਵੀ ਕੀਤਾ। ਸ਼ਾਹੀ ਠਾਠ ਬਾਠ ਨਾਲ ਅਜੀਤ ਸਿੰਘ ਦਾ ਸੁਭਾ ਕੁਝ ਹੋਰ ਹੀ ਹੋ ਗਿਆ ਤੇ ਓਹ ਦਰਬਾਰੀ ਬਣ ਕੇ ਰਹਿਣ ਲੱਗਾ। ਅਜੀਤ ਸਿੰਘ ਨੂੰ ਬਾਅਦ ਵਿੱਚ ਕਤਲ ਲਈ ਦੋਸ਼ੀ ਠਹਿਰਾਇਆ ਗਿਆ ਅਤੇ 18 ਜਨਵਰੀ 1725 ਨੂੰ ਮੌਤ ਦੀ ਸਜ਼ਾ ਦਿੱਤੀ ਗਈ ਸੀ। ਸੰਨ 1747 ਵਿੱਚ ਮਾਤਾ ਸੁੰਦਰੀ ਜੀ ਵੀ ਜੋਤੀ ਜੋਤ ਸਮਾ ਗਏ। ਓਹਨਾ ਦੀ ਯਾਦ ਵਿੱਚ ਗੁਰੂਦਵਾਰਾ ਬਾਲਾ ਸਾਹਿਬ ਦਿੱਲੀ ਵਿੱਚ ਬਣਾਇਆ ਗਿਆ ਹੈ।
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਫਿਲਿਸਤੀਨ (ਅਰਬੀ: فلسطين) ਦੁਨੀਆ ਦੇ ਪੁਰਾਣੇ ਦੇਸਾਂ ਵਿੱਚੋਂ ਇੱਕ ਹੈ। ਇਹ ਉਸ ਇਲਾਕੇ ਦਾ ਨਾਮ ਹੈ ਜਿਹੜਾ ਲਿਬਨਾਨ ਅਤੇ ਮਿਸਰ ਦੇ ਦਰਮਿਆਨ ਸੀ। ਉਸ ਦੇ ਵੱਡੇ ਹਿੱਸੇ ’ਤੇ ਇਸਰਾਈਲ ਦੀ ਰਿਆਸਤ ਕਾਇਮ ਕੀਤੀ ਗਈ ਹੈ। 1948 ਤੋਂ ਪਹਿਲੇ ਇਹ ਸਾਰਾ ਇਲਾਕਾ ਫ਼ਲਸਤੀਨ ਅਖਵਾਉਂਦਾ ਸੀ ਅਤੇ ਸਲਤਨਤ ਉਸਮਾਨੀਆ ’ਚ ਇੱਕ ਅਹਿਮ ਇਲਾਕੇ ਦੇ ਤੌਰ 'ਤੇ ਸ਼ਾਮਿਲ ਰਿਹਾ ਪਰ ਪਹਿਲੀ ਜੰਗ-ਏ-ਅਜ਼ੀਮ ਚ ਅਰਬਾਂ ਨੇ ਆਪਣੀ ਬੇਵਕੂਫ਼ੀ ਨਾਲ਼ ਅੰਗਰੇਜ਼ਾਂ ਦੀਆਂ ਚਾਲਾਂ ’ਚ ਫਸ ਕੇ, ਜਿਹੜੇ ਕਿ ਸਲਤਨਤ ਉਸਮਾਨੀਆ ਨੂੰ ਖ਼ਤਮ ਕਰਨ ਦੇ ਦਰ ਪਏ ਸਨ, ਅਰਬ ਕੌਮੀਅਤ ਦਾ ਨਾਅਰਾ ਲਾਇਆ ਤੇ ਅੰਗਰੇਜ਼ਾਂ ਦੇ ਸ਼ਾਨਾ ਬਾ ਸ਼ਾਨਾ ਤੁਰਕਾਂ ਦੇ ਖ਼ਿਲਾਫ਼ ਲੜੇ ਤਾਂ ਕਿ ਆਪਣੀ ਇੱਕ ਆਜ਼ਾਦ ਅਰਬ ਰਿਆਸਤ ਕਾਇਮ ਕਰ ਸਕਣ ਪਰ ਜੰਗ ਵਿੱਚ ਤੁਰਕਾਂ ਦੀ ਹਾਰ ਦੇ ਬਾਅਦ ਅੰਗਰੇਜ਼ ਅੰਗਰੇਜ਼ਾਂ ਨੇ ਫ਼ਲਸਤੀਨ ਅਤੇ ਫ਼ਰਾਂਸੀਸੀਆਂ ਨੇ ਸ਼ਾਮ ਅਤੇ ਲਿਬਨਾਨ ਉੱਤੇ ਕਬਜ਼ਾ ਕਰ ਲਿਆ ਅਤੇ ਬਾਕੀ ਅਰਬ ਇਲਾਕਿਆਂ ਨੂੰ ਨਿੱਕੀਆਂ ਵੱਡੀਆਂ ਜ਼ੇਰ ਦਸਤ ਬਾਦਸ਼ਾਹਤਾਂ ਚ ਵੰਡ ਦਿੱਤਾ। 1948 ਵਿੱਚ ਅੰਗਰੇਜ਼ਾਂ ਨੇ ਫ਼ਲਸਤੀਨ ਦੇ ਰਕਬੇ ਦੇ ਵੱਡੇ ਹਿੱਸੇ ਤੇ ਇਜ਼ਰਾਈਲ ਦੀ ਨਾਜ਼ਾਇਜ਼ ਰਿਆਸਤ ਦੇ ਕਿਆਮ ਦਾ ਐਲਾਨ ਕਰ ਦਿੱਤਾ ਅਤੇ ਖਿਲਾਫਤ ਉਸਮਾਨੀਆ ਦੇ ਖ਼ਿਲਾਫ਼ ਅੰਗਰੇਜ਼ਾਂ ਦੀ ਹਿਮਾਇਤ ਚ ਲੜਨ ਵਾਲੇ ਅਰਬ ਕੁਝ ਵੀ ਨਾ ਕਰ ਸਕੇ। ਇਸ ਤਰ੍ਹਾਂ ਇਜ਼ਰਾਈਲ ਦੀ ਨਾਜ਼ਾਇਜ਼ ਰਿਆਸਤ ਦਾ ਕਿਆਮ ਅਰਬਾਂ ਦੀ ਹਮਾਕਤ ਦੇ ਨਤੀਜੇ ਵਜੋਂ ਅਮਲ ਚ ਆਇਆ ਅਤੇ 1967 ਦੀ ਜੰਗ ਚ ਇਸਰਾਈਲ ਨੇ ਪੱਛਮੀ ਉਰਦਨ ਤੇ ਗ਼ਿਜ਼ਾ ਤੇ ਫ਼ਲਸਤੀਨੀ ਇਲਾਕੇ ਤੇ ਵੀ ਕਬਜ਼ਾ ਕਰ ਲਿਆ ਅਤੇ ਆਪਣੀਆਂ ਯਹੂਦੀਆਂ ਦੀਆਂ ਬਸਤੀਆਂ ਬਣਾਉਣੀ ਸ਼ੁਰੂ ਕਰ ਦਿੱਤੀਆਂ। ਅੱਜ ਕੱਲ੍ਹ ਫ਼ਲਸਤੀਨੀਆਂ ਨੇ ਥੋੜੀ ਜੀ ਖੁੱਲ ਦਿੱਤੀ ਹੋਈ ਏ। ਯਰੋਸ਼ਲਮ ਨੂੰ ਫ਼ਲਸਤੀਨੀ ਆਪਣੀ ਰਾਜਧਾਨੀ ਕਹਿੰਦੇ ਹਨ ਜਦ ਕਿ ਇਜ਼ਰਾਈਲ ਨੇ ਵੀ ਇਸਨੂੰ ਆਪਣੀ ਰਾਜਧਾਨੀ ਆਖਿਆ ਹੋਇਆ ਹੈ।
ਭਾਰਤ ਵਿੱਚ ਪਾਣੀ ਦਾ ਪ੍ਰਦੂਸ਼ਣ ਇੱਕ ਪ੍ਰਮੁੱਖ ਵਾਤਾਵਰਨ ਸਮੱਸਿਆ ਹੈ। ਭਾਰਤ ਵਿੱਚ ਜਲ ਪ੍ਰਦੂਸ਼ਣ ਦਾ ਸਭ ਤੋਂ ਵੱਡਾ ਸਰੋਤ ਅਣਸੋਧਿਆ ਸੀਵਰੇਜ ਹੈ। ਪ੍ਰਦੂਸ਼ਣ ਦੇ ਹੋਰ ਸਰੋਤਾਂ ਵਿੱਚ ਸ਼ਾਮਲ ਹਨ ਖੇਤੀਬਾੜੀ ਰਨ -ਆਫ ਅਤੇ ਅਨਿਯੰਤ੍ਰਿਤ ਛੋਟੇ-ਸਕੇਲ ਉਦਯੋਗ। ਭਾਰਤ ਵਿੱਚ ਜ਼ਿਆਦਾਤਰ ਨਦੀਆਂ, ਝੀਲਾਂ ਅਤੇ ਸਤਹ ਦਾ ਪਾਣੀ ਉਦਯੋਗਾਂ, ਅਣਸੋਧਿਆ ਸੀਵਰੇਜ ਅਤੇ ਠੋਸ ਰਹਿੰਦ-ਖੂੰਹਦ ਕਾਰਨ ਪ੍ਰਦੂਸ਼ਿਤ ਹੁੰਦਾ ਹੈ। ਹਾਲਾਂਕਿ ਭਾਰਤ ਵਿੱਚ ਔਸਤ ਸਾਲਾਨਾ ਵਰਖਾ ਲਗਭਗ 4000 ਬਿਲੀਅਨ ਕਿਊਬਿਕ ਮੀਟਰ ਹੈ, ਪਰ ਬੁਨਿਆਦੀ ਢਾਂਚੇ ਦੀ ਘਾਟ ਕਾਰਨ ਸਿਰਫ਼ 1122 ਬਿਲੀਅਨ ਘਣ ਮੀਟਰ ਜਲ ਸਰੋਤ ਵਰਤੋਂ ਲਈ ਉਪਲਬਧ ਹਨ। ਇਸ ਪਾਣੀ ਦਾ ਬਹੁਤਾ ਹਿੱਸਾ ਅਸੁਰੱਖਿਅਤ ਹੈ, ਕਿਉਂਕਿ ਪ੍ਰਦੂਸ਼ਣ ਪਾਣੀ ਦੀ ਗੁਣਵੱਤਾ ਨੂੰ ਘਟਾਉਂਦਾ ਹੈ। ਜਲ ਪ੍ਰਦੂਸ਼ਣ ਭਾਰਤੀ ਖਪਤਕਾਰਾਂ, ਇਸਦੇ ਉਦਯੋਗ ਅਤੇ ਇਸਦੀ ਖੇਤੀਬਾੜੀ ਲਈ ਉਪਲਬਧ ਪਾਣੀ ਦੀ ਮਾਤਰਾ ਨੂੰ ਬੁਰੀ ਤਰ੍ਹਾਂ ਸੀਮਤ ਕਰਦਾ ਹੈ।
ਹੋਲਾ ਮਹੱਲਾ ਖ਼ਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਅਤੇ ਕੌਮੀ ਜੋੜ ਮੇਲਾ ਹੈ। ਇਹ ਮੇਲਾ ਖ਼ਾਲਸਾ ਪੰਥ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਧਾਰਮਿਕ ਪ੍ਰੰਪਰਾਵਾਂ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਅਨੰਦਪੁਰ ਸਾਹਿਬ ਸਮੇਤ ਸਮੁੱਚਾ ਇਲਾਕਾ ਖ਼ਾਲਸਾਈ ਰੰਗ 'ਚ ਰੰਗਿਆ ਜਾਂਦਾ ਹੈ। ਖ਼ਾਲਸਾ ਪੰਥ ਹੋਲੀ ਨਹੀਂ, ਹੋਲਾ ਖੇਡਦਾ ਹੈ ਅਤੇ ਮਹੱਲਾ ਕੱਢਦਾ ਹੈ। ਹੋਲੀ ਤੋਂ ਅਗਲੇ ਦਿਨ, ਅਨੰਦਪੁਰ ਸਾਹਿਬ ਵਿੱਚ ਕੇਸਗੜ੍ਹ ਸਾਹਿਬ ਅਤੇ ਹੋਰ ਧਾਰਮਿਕ ਸਥਾਨਾਂ ਦੇ ਸਥਾਨ ਉਤੇ, ਇੱਕ ਮੇਲਾ ਭਰਦਾ ਹੈ, ਜਿਸ ਨੂੰ ‘ਹੋਲਾ ਮਹੱਲਾ` ਵੀ ਕਹਿੰਦੇ ਹਨ। ਇਸ ਮੇਲੇ ਦਾ ਮੁੱਢ ਗੁਰੂ ਗੋਬਿੰਦ ਸਿੰਘ ਨੇ ਸੰਮਤ 1701 ਚੇਤ ਦੀ ਇੱਕ ਤਰੀਕ ਨੂੰ ਰੱਖਿਆ। ਉਨ੍ਹਾਂ ਨੇ ਖਾਲਸੇ ਨੂੰ ਸਸ਼ਤਰ-ਵਿੱਦਿਆ ਤੇ ਯੁੱਧ-ਕਲਾ ਵਿੱਚ ਨਿਪੁੰਨ ਕਰਨ ਲਈ ਦੋ ਦਲ ਬਣਾ ਕੇ, ਉਨ੍ਹਾਂ ਵਿੱਚ ਮਸਨੂਈ ਲੜਾਈ ਕਰਵਾਈ ਤੇ ਬਹਾਦਰ ਯੋਧਿਆਂ ਨੂੰ ਸਿਰੋਪੇ ਬਖ਼ਸੇ। ਉਦੋਂ ਤੋਂ ਹਰ ਸਾਲ ਅਨੰਦਪੁਰ ਵਿੱਚ ਹੋਲੀ ਤੋਂ ਅਗਲੇ ਦਿਨ ਹੋਲਾ ਮਹੱਲਾ ਮਨਾਇਆ ਜਾਣ ਲੱਗਾ। ਇਸ ਦਿਨ ਸੰਗਤ ਦਾ ਇੱਕ ਵੱਡਾ ਇਕੱਠ ਹੂੰਦਾ ਹੈ ਜਿਸ ਨੂੰ ‘ਮਹੱਲਾ` ਕਹਿੰਦੇ ਹਨ, ਨਗਾਰਿਆਂ ਦੀ ਧੁਨੀ ਵਿਚ, ਸਜ-ਧਜ ਨਾਲ ਇੱਕ ਗੁਰਧਾਮ ਤੋਂ ਦੂਜੇ ਗੁਰਧਾਮ ਤੱਕ ਨਿਕਲਦਾ ਹੈ। ਇਸ ਮਹੱਲਾ ਵਿੱਚ ਨਿਹੰਗ ਸਿੰਘ, ਪੁਰਾਤਨ ਫ਼ੌਜੀ ਆਨ ਸ਼ਾਨ ਨਾਲ ਸ਼ਾਮਲ ਹੁੰਦੇ ਅਤੇ ਸ਼ਸਤਰਾਂ ਦੇ ਦਸਤਕਾਰ ਵਿਖਾਦੇ ਹਨ|
ਦਮਦਮਾ ਸਾਹਿਬ ਜਾਂ ਤਲਵੰਡੀ ਸਾਬੋ ਪਿੰਡ ਸਾਬੋ ਕੀ ਤਲਵੰਡੀ ਨੇੜੇ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਦਾ ਪ੍ਰਸਿੱਧ ਅਸਥਾਨ, ਜਿਸ ਨੂੰ ਗੁਰੂ ਕੀ ਕਾਸ਼ੀ ਵੀ ਕਿਹਾ ਜਾਂਦਾ ਹੈ। ਡੱਲੇ ਸਿੱਖ ਦਾ ਪ੍ਰੇਮ ਦੇਖਕੇ ਕਲਗੀਧਰ ਨੇ ਇਥੇ ਕ਼ਰੀਬ ਸਾਢੇ ਨੌ ਮਹੀਨੇ ਨਿਵਾਸ ਕੀਤਾ। ਮਾਤਾ ਸੁੰਦਰੀ ਜੀ ਅਤੇ ਮਾਤਾ ਸਾਹਿਬ ਕੌਰ ਜੀ, ਭਾਈ ਮਨੀ ਸਿੰਘ ਜੀ ਨੂੰ ਨਾਲ ਲੈ ਕੇ ਇਸ ਥਾਂ ਦਿੱਲੀ ਤੋਂ ਦਸਮ ਗੁਰੂ ਦੇ ਦਰਸ਼ਨ ਕਰਨ ਆਏ। ਗੁਰੂ ਗੋਬਿੰਦ ਸਿੰਘ ਜੀ ਨੇ ਇਸੇ ਥਾਂ ਆਤਮਿਕ ਸ਼ਕਤੀ ਨਾਲ ਆਪਂਣੇ ਅਨੁਭਵ ਤੋਂ ਗੁਰੂ ਗ੍ਰੰਥ ਸਾਹਿਬ ਦਾ ਸੰਪੂਰਨ ਪਾਠ ਲਿਖਵਾਇਆ। ਫੂਲਵੰਸ਼ ਦੇ ਰਤਨ ਤਿਲੋਕ ਸਿੰਘ ਤੇ ਰਾਮ ਸਿੰਘ ਜੀ ਨੇ ਇੱਥੇ ਹੀ ਦਸ਼ਮੇਸ਼ ਪਿਤਾ ਤੋਂ ਤੋਂ ਅੰਮ੍ਰਿਤ ਪਾਨ ਕੀਤਾ। ਮਾਲਵੇ ਦੇ ਜੰਗਲ ਨੂੰ ਸਰਸਬਜ਼ (ਹਰਿਆ ਭਰਿਆ) ਕਰਨ ਲਈ ਨਹਿਰਾਂ ਦਾ ਵਰ ਵੀ ਇਸੇ ਥਾਂ ਤੇ ਬਖਸ਼ਿਆ ਹੈ। ਇਸ ਦਰਬਾਰ ਦੀ ਸੇਵਾ ਪੰਥ ਨੇ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਸਪੁਰਦ ਕੀਤੀ ਸੀ, ਜੋ ਹੁਣ ਉਸ ਦੀ ਵੰਸ਼ ਦੇ ਰਈਸ ਸ਼ਾਹਗ਼ਾਦਪੁਰ ਦੇ ਹੱਥ ਹੈ। ਸਾਡੇ ਵੱਡੇ ਵਡੇਰੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਫੌਜ ਦੇ ਸਿਪਾਹੀ ਸਨ। ਪਰ ਹੁਣ ਕਿਸੇ ਕਾਰਨਾਂ ਕਰਕੇ ਸਿਰਫ ਏਨੀ ਹੀ ਜਾਣਕਾਰੀ ਮਿਲ ਸਕੀ ਹੈ (ਕਿਉਂਕਿ ਕਈ ਗਦਾਰ ਤੇ ਪੰਥ ਵਿਰੋਧੀ ਇਹ ਤਖ਼ਤ ਦੇਖਣਾ ਨਹੀਂ ਚਾਹੁੰਦੇ ਸੀ) ਬਾਕੀ ਜਾਣਕਾਰੀ ਇਸ ਪ੍ਰਕਾਰ ਹੈ ਕਿ ਉਹਨਾਂ ਨੇ ਜੰਗਲਾਂ ਤੇ ਪਹਾੜਾਂ ਵਿੱਚ ਘਰ ਬਣਾਏ ਹੋਏ ਸਨ, ਪਰ ਜਾਲਮਾਂ ਮੂਹਰੇ ਸਿਰ ਨਹੀਂ ਝੁਕਾਏ ਸਮੇਂ ਸਮੇਂ ਤੇ ਹੋਰ ਸਿੰਘਾਂ ਨੂੰ ਵੀ ਉਹਨਾਂ ਦੀ ਗੁਲਾਮੀ ਤੋਂ ਮੁਕਤ ਕਰਵਾਇਆ ਤੇ ਹੌਲੀ ਹੌਲੀ ਆਪਣੀ ਸਥਿੱਤੀ ਨੂੰ ਦੁਬਾਰਾ ਕਾਇਮ ਕਰਿਆ । ਜਦੋਂ ਉਹਨਾਂ ਨੂੰ ਸੁਣਨ ਚ ਆਇਆ ਕਿ ਛੋਟੇ ਸਾਹਿਬਜ਼ਾਦਿਆਂ ਨੂੰ ਨੀਹਾਂ ਵਿੱਚ ਚਿਣ ਕੇ ਸ਼ਹੀਦ ਕੀਤਾ ਹੈ, ਤਾ 12 ਮਿਸਲਾਂ ਬਾਣੀਆਂ ਤੇ ਓਹਨਾਂ ਨੇ ਜਾਕੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦੇ ਬਦਲੇ ਵਿੱਚ ਅਹਿਮ ਰੋਲ ਸੀ। ਉਸ ਤੋਂ ਬਾਅਦ ਸਾਰੀਆਂ ਮਿਸਲਾਂ ਤੇ ਓਹਨਾਂ ਦੇ ਆਗੂਆਂ ਨੇ ਆਪਣੇ ਆਪਣੇ ਹਿੱਸੇ ਬਣਦੀ ਜ਼ਮੀਨ ਤੇ ਹੋਰ ਲੋੜੀਦਾ ਸਾਮਾਨ ਕੋਲ ਰੱਖ ਕੇ ਓਥੇ ਸਾਸ਼ਨ ਸ਼ੁਰੂ ਕਰ ਦਿਤਾ। ਪਰ ਸ਼ਹੀਦ ਮਿਸਲ ਦੇ ਆਗੂ ਜਾਣੀ ਕਿ ਸਾਡੇ ਵਡੇਰਿਆਂ ਨੇ ਇਹ ਸਭ ਦੀ ਥਾਂ ਸੇਵਾ ਦੀ ਸੋਚੀ ਤੇ ਉਹ ਗੁਰੂ ਸਾਹਿਬ ਦਾ ਹੁਕਮ ਨਾਮਾ ਤੇ ਹੱਥ ਲਿਖਤ ਗੁਰੂ ਗਰੰਥ ਸਾਹਿਬ ਜੀ ਨਾਲ ਤਲਵੰਡੀ ਸਾਬੋ ਵੱਲ ਰਵਾਨਾ ਹੋ ਗਏ। ਇਥੇ ਆਕੇ ਉਹਨਾਂ ਨੇ ਗੁਰੂ ਘਰ ਦੀ ਸੇਵਾ ਕੀਤੀ ਤੇ ਨਾਲ ਨਾਲ ਬੱਚਿਆਂ ਤੇ ਹੋਰ ਸਿੱਖਣ ਦੇ ਚਾਹਵਾਨਾਂ ਲਈ ਬੂਗੇ (ਸਕੂਲ) ਖੋਲ੍ਹੇ ਤਾ ਕਿ ਉਹ ਸ਼ੁੱਧ ਬਾਣੀ ਪੜ੍ਹ ਅਤੇ ਸੁਣ ਸਕਣ। ਜਦੋਂ ਇਹ ਗੱਲ ਪੰਜਾਬ ਦੇ ਮੌਜੂਦਾ ਰਾਜੇ ਨੂੰ ਪਤਾ ਚੱਲੀ ਕੀ ਸ਼ਹੀਦ ਮਿਸਲ ਦੇ ਆਗੂ ਹਾਲੇ ਤੱਕ ਪੰਥ ਦੀ ਸੇਵਾ ਕਰ ਰਹੇ ਹਨ ਤਾਂ ਉਹਨਾਂ ਨੇ ਇਕ ਪਟਾਨਾਮਾ (ਇਕ ਪਟੇ ਉਤੇ ਆਦੇਸ਼ ਜਾਂ ਸੁਨੇਹਾ) ਲਿਖਿਆ ਜਿਸ ਅਨੁਸਾਰ ਉਹਨਾਂ ਨੂੰ ਤਲਵੰਡੀ ਸਾਬੋ ਦਾ ਜੱਥੇਦਾਰ ਨਿਯੁਕਤ ਕੀਤਾ ਗਿਆ ਤੇ ਨਾਲ ਕਿਹਾ ਗਿਆ ਕੀ ਜੇ ਏਦਾਂ ਹੀ ਤੂੰ ਕਰਦਾ ਰਿਹਾ ਫੇਰ ਓਣ ਵਾਲੇ ਸਮੇਂ ਚ ਤੇਰੀ ਔਲਾਦ ਕਿ ਕਰੂ ਇਸ ਕਰਕੇ ਮੈ ਇਕ ਇਲਾਕਾ ਤੇਰੇ ਨਾਮ ਕਰਦਾ ਹਾਂ ਤੇ ਤੂੰ ਉਸ ਸਾਰੀ ਜਮੀਨ (ਤਿਉਣਾ ਪੁਜਾਰੀਆਂ) ਦਾ ਮਾਲਕ ਹੋਏਗਾ। ਤਲਵੰਡੀ ਸਾਬੋ ਜਾਨੀ ਕੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਨੂੰ ਤਖ਼ਤ ਵੀ ਉਸੇ ਹੁਕਮਨਾਮੇ ਦਾ ਸਦਕਾ ਬਣਾਇਆ ਗਿਆ ਜੋ ਗੁਰੂ ਜੀ ਨੇ ਉਹਨਾਂ ਨੂੰ ਦਿੱਤਾ ਸੀ ਤੇ ਉਹਨਾਂ ਦੇ ਹੁਕਮਾਂ ਕਾਰਨ ਹੀ ਉਹ ਇਥੇ ਵਸੇ। ਇਥੇ ਵਿਸਾਖੀ ਨੂੰ ਭਾਰੀ ਮੇਲਾ ਹੁੰਦਾ ਹੈ। ਗੁਰਪੁਰ ਨਿਵਾਸੀ ਸੰਤ ਅਤਰ ਸਿੰਘ ਜੀ ਨੇ ਇਸ ਗੁਰਧਾਮ ਦੀ ਬਹੁਤ ਸੇਵਾ ਕਰਵਾਈ ਹੈ। ਦਮਦਮਾ ਸਾਹਿਬ ਸਿੱਖ ਲਿਖਾਰੀਆਂ ਤੇ ਗਿਆਨੀਆਂ ਦੀ ਟਕਸਾਲ ਹੈ। ਕਿਸੇ ਸਮੇ ਮਹਾਰਾਜਾ ਨਾਭਾ ਵਲੋਂ ਇਸ ਅਸਥਾਨ ਨੂੰ ਸੌ ਰੁਪਏ ਮਹੀਨਾ ਲੰਗਰ ਲਈ ਮਿਲਦਾ ਹੈ। ਇਹ ਗੁਰਦ੍ਵਾਰਾ ਰੇਲਵੇ ਸਟੇਸ਼ਨ ਮਾਈਸਰਖਾਨੇ ਤੋਂ ਸੱਤ ਮੀਲ ਦਖਣ ਪੱਛਮ ਵਲ ਹੈ, ਰਾਮਾ ਸਟੇਸ਼ਨ ਬੀ. ਬੀ. ਐਂਡ ਸੀ.
ਅਰਜਨਟੀਨਾ, ਅਧਿਕਾਰਕ ਤੌਰ 'ਤੇ ਅਰਜਨਟੀਨ ਗਣਰਾਜ, (Spanish: República Argentina) ਦੱਖਣੀ ਅਮਰੀਕਾ ਦਾ ਇੱਕ ਦੇਸ਼ ਹੈ ਜਿਸਦੀ ਸਰਹੱਦ ਪੱਛਮ ਅਤੇ ਦੱਖਣ ਵੱਲ ਚਿਲੇ ਨਾਲ, ਉੱਤਰ ਵੱਲ ਬੋਲੀਵੀਆ ਅਤੇ ਪੈਰਾਗੁਏ ਨਾਲ ਅਤੇ ਉੱਤਰ-ਪੂਰਬ ਵੱਲ ਬ੍ਰਾਜ਼ੀਲ ਅਤੇ ਉਰੂਗੁਏ ਨਾਲ ਲੱਗਦੀ ਹੈ। ਇਹ ਅੰਟਾਰਕਟਿਕਾ ਦੇ ਹਿੱਸੇ, ਫ਼ਾਕਲੈਂਡ ਟਾਪੂ ਅਤੇ ਦੱਖਣੀ ਜਾਰਜੀਆ ਅਤੇ ਦੱਖਣੀ ਸੈਂਡਵਿੱਚ ਟਾਪੂ ਉੱਤੇ ਆਪਣਾ ਹੱਕ ਜਮਾਉਂਦਾ ਹੈ।
ਵਾਹਿਗੁਰੂ ਸ਼ਬਦ ਪਰਮਾਤਮਾ ਦੀ ਉਸਤਤ ਨੂੰ ਵਯਤੀਤ ਕਰਦਾ ਹੈ। ਸਿੱਖ ਇੱਕ ਦੂਜੇ ਨੂੰ ਨਮਸਕਾਰ ਕਰਦਿਆਂ ਹੋਇਆਂ ਵੀ ਇਸ ਨੂੰ ਵਰਤਦੇ ਹਨ:ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ। "ਵਾਹਿਗੁਰੂ" ਸ਼ਬਦ ਦੋ ਸ਼ਬਦਾਂ ਦੇ ਸੁਮੇਲ ਤੋਂ ਬਣਿਆ ਹੈ:- "ਵਾਹਿ" ਭਾਵ ਕਿ ਉਹ ਪਰਮਾਤਮਾ ਉਸਤਤ ਦੇ ਯੋਗ ਹੈ, "ਗੁਰੂ" ਭਾਵ ਕਿ ਉਹ ਪਰਮਾਤਮਾ ਅਗਿਆਨਤਾ ਰੂਪੀ ਹਨੇਰੇ ਵਿੱਚ ਗਿਆਨ ਦਾ ਚਾਨਣ ਬਖਸ਼ਣ ਵਾਲਾ ਹੈ। ਵਾਹ ਜਾਂ ਵਾਹਿ ਸ਼ਬਦ ਫ਼ਾਰਸੀ ਭਾਸ਼ਾ ਦਾ ਸ਼ਬਦ ਮੰਨਿਆ ਜਾਂਦਾ ਹੈ। ਵਾਹ' ਫ਼ਾਰਸੀ ਸ਼ਬਦ ਹੈ ਜਿਹੜਾ ਮੱਧਕਾਲੀ ਫ਼ਾਰਸੀ(ਪਹਿਲਵੀ)ਦੀਆਂ ਲਿਖਤਾਂ ਵਿੱਚ ਵੇਖਣ ਨੂੰ ਮਿਲਦਾ ਹੈ। ਸਅਦੀ (ਸਾ'ਦੀ) ਸ਼ੀਰਾਜ਼ੀ ਦੀਆਂ ਗ਼ਜ਼ਲਾਂ 'ਚ ਵੀ 'ਵਹ' ਦੇ ਰੂਪ 'ਚ ਆਉਂਦਾ ਹੈ:"ਵਹ ਕਿਹ੍ ਗਰ ਮਨ ਬਾਜ਼ ਬੀਨਮ ਰੂਯਿ-ਯਾਰੇ-ਖ਼ੀਸ਼ ਰਾ"। ਸਮਕਾਲੀ ਫ਼ਾਰਸੀ 'ਚ 'ਬਹ ਬਹ' ਰੂਪ ਵੇਖਣ ਨੂੰ ਮਿਲ਼ਦਾ ਹੈ। ਕੁਝ ਲੇਖਾਂ ਵਿੱਚ ਇਸਨੂੰ 'ਵਾਹਿਦ' ਦਾ ਰੂਪ ਆਖਿਆ ਗਿਆ ਹੈ। ਇਸਦਾ ਸ਼ਾਬਦਿਕ ਅਰਥ 'ਵਾਹਿਦ' ਮੰਨਣਾ ਸਹੀ ਨਹੀਂ ਜਾਪਦਾ। ਇਹਦੇ ਨਾਲ਼ ਰਲ਼ਦੇ ਕੁਝ ਹੋਰ ਸ਼ਬਦ: ਜ਼ਹਾਜ਼ਿਹ;ਜ਼ਹੀ;ਖ਼ੁਸ਼ਾ ਆਦਿ। ਇਕ ਵਿਚਾਰ, ਦੋ ਸ਼ਬਦਾਂ ਦਾ ਅਕਸਰ ਜਾਪ ਕੀਤਾ ਜਾਂਦਾ ਹੈ ; ਸਤਿਨਾਮੁ ਅਤੇ ਵਾਹਿਗੁਰੂ | ਅਸਲ ਵਿੱਚ ਸਤਿਨਾਮੁ ਇੱਕ ਨਹੀਂ ਦੋ ਸ਼ਬਦ ਹਨ, ਸਤਿ ਅਤੇ ਨਾਮੁ ਵਾਹਿਗੁਰੂ ਵੀ ਦੋ ਸ਼ਬਦ ਹਨ, ਵਾਹਿ ਅਤੇ ਗੁਰੂ ਪਰ ਗੁਰੂ ਗਰੰਥ ਸਾਹਿਬ ਦੀਆਂ ਹੱਥ ਲਿਖਤ ਆਦਿ ਬੀੜਾਂ ਵਿੱਚ ਸਾਰੇ ਅਗਲੇ ਪਿਛਲੇ ਸ਼ਬਦਾਂ ਨੂੰ ਜੁੜਵੇਂ ਰੂਪ ' ਚ ਲਗਾਤਾਰਤਾ ਵਿੱਚ ਲਿਖਿਆ ਗਿਆ, ਇਸ ਲਈ ਇਹ ਸ਼ਬਦ ਜੋਟੇ ਵੀ ਜੁੜਵੇਂ ਹੀ ਲਿਖੇ ਗਏ। ਵਾਹਿ ਗੁਰੂ ਦਾ ਉਚਾਰਨ ਅਸੀਂ ਵਾਹੇਗੁਰੂ ਦੇ ਤੌਰ 'ਤੇ ਕਰਦੇ ਹਾਂ, ਜਦ ਕਿ ਇਸ ਦਾ ਸਹੀ ਉਚਾਰਨ ਵਾਹ ਗੁਰੁ ਹੋਣਾ ਚਾਹੀਦਾ ਹੈ। ਪਰ ਜੇ ਵਾਹਿ ਨੂੰ ਵਾਹੇ ਬੋਲਣਾ ਉਚਿਤ ਹੈ ਤਾਂ ਸਤਿ ਨੂੰ ਸਤੇ ਬੋਲਣਾ ਚਾਹੀਦਾ ਹੈ ਭਾਵ ਸਤਿ ਨਾਮੁ ਦਾ ਉਚਾਰਨ ਸਤਨਾਮ ਦੀ ਬਜਾਏ ਸਤੇਨਾਮ ਹੋਣਾ ਚਾਹੀਦਾ ਹੈ, ਜੋ ਕਦਾਚਿਤ ਠੀਕ ਨਹੀਂ। ਇਸ ਲਈ ਵਾਹਿ ਗੁਰੂ ਦਾ ਉਚਾਰਨ ਵਾਹੇਗੁਰੂ ਵੀ ਠੀਕ ਨਹੀਂ ਹੋਣਾ। ਅਸੀਂ ' ਸਿੱਖਾਂ ਨੇ ਆਪਣੇ ਤੌਰ 'ਤੇ ਰੱਬ ਦਾ ਨਾਂ ਵਾਹਿਗੁਰੂ ਰੱਖਿਆ ਹੋਇਆ ਹੈ। ਗੁਰੂ ਗਰੰਥ ਸਾਹਿਬ ਵਿੱਚ ਗੁਰੂ ਨਾਨਕ ਸਾਹਿਬ ਤੋਂ ਗੁਰੂ ਤੇਗ ਬਹਾਦਰ ਜੀ ਤੱਕ ਛੇ ਗੁਰੂ ਸਾਹਿਬਾਨ ਦੀ ਬਾਣੀ ਵਿੱਚ ਵਾਹਿਗੁਰੂ ਸ਼ਬਦ ਕਿਧਰੇ ਨਹੀਂ ਆਇਆ। ਕਬੀਰ ਜੀ, ਰਵਿਦਾਸ ਜੀ, ਨਾਮਦੇਵ ਜੀ, ਫਰੀਦ ਜੀ, ਤ੍ਰਿਲੋਚਨ ਜੀ, ਬੇਣੀ ਜੀ ਆਦਿ ਪੰਦਰਾਂ ਆਦਿ ਗੁਰੁ ਭਗਤ ਸਾਹਿਬਾਨ ਦੀ ਬਾਣੀ ਵਿੱਚ ਵੀ ਕਿਸੇ ਨੇ ਪਰਮਾਤਮਾ ਨੂੰ ਵਾਹਿਗੁਰੂ ਸ਼ਬਦ ਨਾਲ ਯਾਦ ਨਹੀਂ ਕੀਤਾ। ਗੁਰੂ ਗਰੰਥ ਸਾਹਿਬ ਦੇ ਆਖਰੀ ਪੰਨਿਆਂ 'ਤੇ ਭੱਟਾਂ ਦੇ ਸਵੱਈਏ ਦਰਜ ਹਨ। ਭੱਟ ਸਾਹਿਬਾਨ ਗੁਰੂ ਅਰਜਨ ਜੀ ਦੇ ਸਮਕਾਲੀ ਸਨ। ਇਹ ਸਵੱਈਏ ਪਹਿਲੀਆਂ। ਪੰਜਾਂ ਪਾਤਸ਼ਾਹੀਆਂ ਦੀ ਸੋਭਾ ਅਤੇ ਸ਼ਾਨ ਵਿੱਚ ਲਿਖੇ ਹੋਏ ਹਨ। ਗੁਰੂ ਸਾਹਿਬਾਨ ਨੂੰ ਪ੍ਰਮਾਤਮਾ ਦੇ ਸਮਾਨ, ਪ੍ਰਮਾਤਮਾ ਦੇ ਅਵਤਾਰ ਜਾਂ ਪਰਮਾਤਮਾ ਦੇ ਰੂਪ ਵਜੋਂ ਵਡਿਆਇਆ ਗਿਆ ਹੈ। ਭੱਟ ਗਯੰਦ ਜੀ ਨੇ ਸਵੱਈਏ ਮਹਲੇ ਚੌਥੇ (ਪੰਨਾ ੧੪੦੨ ਅਤੇ ੧੪੦੩) ਵਿੱਚ ਗੁਰੂ ਰਾਮਦਾਸ ਜੀ ਦੀ ਉਸਤਤਿ ਕਰਦਿਆਂ ਉਹਨਾਂ ਨੂੰ ਵਾਰ ਵਾਰ " ਵਾਹਿ ਗੁਰੂ " ਕਹਿ ਕੇ ਗੁਰੂ ਜੀ ਦੀ ਵਾਹ - ਵਾਹੀ ਕੀਤੀ ਹੈ। ਉਪਰੋਕਤ ਦੀ ਰੌਸ਼ਨੀ ਵਿੱਚ ਮੈਨੂੰ 'ਵਾਹਿ ਗੁਰੂ ਜੀ ਕਾ ਖਾਲਸਾ, ਵਾਹਿ ਗੁਰੂ ਜੀ ਕੀ ਫਤਹਿ' ਦਾ ਮਤਲਬ ਇਹ ਸਮਝ ਆਉਂਦਾ ਹੈ ਕਿ ਗੁਰੂ ਜੀ ਦਾ ਖਾਲਸਾ ਮਹਾਨ (ਧੰਨ) ਹੈ ਅਤੇ ਗੁਰੂ ਜੀ ਦੀ ਫਤਹਿ ਵੀ ਮਹਾਨ (ਵੱਡੀ) ਹੈ। ਪ੍ਰਚੱਲਤ ਅਰਥਾਂ ਵਿੱਚ ਵਾਹਿਗੁਰੂ ਜੀ ਕੀ ਫਤਹਿ ਨੂੰ ਪ੍ਰਮਾਤਮਾ ਦੀ ਜਿੱਤ ਸਮਝਣਾ ਅਜੀਬ ਲੱਗਦਾ ਹੈ। ਪਰਮਾਤਮਾ ਤਾਂ ਕੁਲ ਦ੍ਰਿਸ਼ਟੀ ਦਾ ਮਾਲਕ ਹੈ, ਉਸ ਤੋਂ ਬਾਹਰ ਤਾਂ ਦੂਜਾ ਕੋਈ ਹੈ ਹੀ ਨਹੀਂ। ਤਮਾਮ ਜਿੱਤਾਂ ਹਾਰਾਂ ਉਸ ਦੀ ਬੁੱਕਲ ਵਿੱਚ ਵਾਪਰ ਰਹੀਆਂ ਹਨ। ਉਸ ਨੇ ਕਿਸ 'ਤੇ ਜਿੱਤ ਪ੍ਰਾਪਤ ਕਰਨੀ ਹੋਈ, ਉਸ ਨੇ ਕਿਸ ਨੂੰ ਹਰਾਉਣਾ ਹੋਇਆ?
ਸ਼ਹੀਦੀ ਸਭਾ (ਪਹਿਲਾਂ ਸ਼ਹੀਦੀ ਜੋੜ ਮੇਲਾ) ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ, 10ਵੇਂ ਸਿੱਖ ਗੁਰੂ ਗੁਰੂ ਗੋਬਿੰਦ ਸਿੰਘ ਜੀ ਦੇ ਸਭ ਤੋਂ ਛੋਟੇ ਪੁੱਤਰ, ਦੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਹਰ ਸਾਲ ਦਸੰਬਰ ਵਿੱਚ ਪੰਜਾਬ, ਭਾਰਤ ਦੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਵਿਖੇ ਇੱਕ ਤਿੰਨ-ਰੋਜ਼ਾ ਸਾਲਾਨਾ ਧਾਰਮਿਕ ਇਕੱਠ (ਮਿਲਣ-ਮਿਲਣ) ਦਾ ਆਯੋਜਨ ਕੀਤਾ ਜਾਂਦਾ ਹੈ।
ਸਿੱਖੀ ਜਾਂ ਸਿੱਖ ਧਰਮ (ਸਿੱਖ ਦਾ ਮਤਲਬ, "ਸਿੱਖਣ ਵਾਲ਼ਾ") ਇੱਕ ਭਾਰਤੀ ਧਰਮ ਹੈ, ਜੋ 15ਵੀਂ ਸਦੀ ਵਿੱਚ ਭਾਰਤੀ ਉਪਮਹਾਂਦੀਪ ਦੇ ਪੰਜਾਬ ਖੇਤਰ ਵਿੱਚ ਸ਼ੁਰੂ ਹੋਇਆ। ਇਹ ਜਗਤ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ ਅਤੇ ਸਾਰੇ ਵਿਸ਼ਵਵਿਆਪੀ ਪ੍ਰਮੁੱਖਤਾ ਪ੍ਰਾਪਤ ਧਰਮਾਂ ਵਿੱਚੋਂ ਸਭ ਤੋਂ ਹਾਲੀਆ ਸਥਾਪਤ ਹੋਇਆ। ਸਿੱਖ ਪੰਥ ਨੂੰ ਮੰਨਣ ਵਾਲਿਆਂ ਦੀ ਗਿਣਤੀ ਲਗਭਗ 3 ਕਰੋੜ (ਜਾਂ 25–30 ਮਿਲੀਅਨ) ਹੈ, ਇਨ੍ਹਾਂ ਦਾ ਬਹੁਮਤ ਪੰਜਾਬ, ਭਾਰਤ ਵਿੱਚ ਰਹਿੰਦਾ ਹੈ। ਸਿੱਖ ਧਰਮ ਦਾ ਅਧਿਆਤਮਕ ਆਧਾਰ ਸਿੱਖਾਂ ਦੇ ਦਸ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਹੈ, ਜੋ ਕਿ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਗੂਰੂ ਨਾਨਕ ਦੇਵ ਨੇ ਸਿੱਖ ਧਰਮ ਦੀ ਨੀਂਹ ਰੱਖੀ ਸੀ ਅਤੇ ਗੂਰੂ ਗੋਬਿੰਦ ਸਿੰਘ ਨੇ ਗੂਰੂ ਗ੍ਰੰਥ ਸਾਹਿਬ ਨੂੰ ਇਸਦੇ ਅੰਤਮ ਗੁਰੂ ਵਜੋਂ ਨਿਯੁਕਤ ਕਰਕੇ ਦੇਹਧਾਰੀ ਗੁਰੂ ਦੀ ਪਰੰਪਰਾ ਨੂੰ ਸਮਾਪਤ ਕੀਤਾ। ਗੁਰੂ ਨਾਨਕ ਦੀਆਂ ਪ੍ਰਮੁੱਖ ਸਿੱਖਿਆਵਾਂ ਵਿੱਚ ਸ਼ਾਮਲ ਹਨ: ਰੱਬ ਉੱਪਰ ਯਕੀਨ ਰੱਖਕੇ ਉਸਦਾ ਨਾਮ ਜਪਣਾ, ਮਨੁੱਖਤਾ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁੱਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜਿਉਣਾ। ਗੁਰੂ ਹਰਿਗੋਬਿੰਦ (ਛੇਵਾਂ ਗੁਰੂ) ਨੇ ਮੀਰੀ-ਪੀਰੀ ਦੀ ਧਾਰਨਾ ਨੂੰ ਸਥਾਪਤ ਕੀਤਾ ਜਿਸਦੇ ਅਧੀਨ ਦੋਵਾਂ ਅਸਥਾਈ ਜਾਂ ਰਾਜਨੀਤਕ ਅਧਿਕਾਰ (ਮੀਰੀ) ਅਤੇ ਅਧਿਆਤਮਕ ਸ਼ਕਤੀ (ਪੀਰੀ) ਨੂੰ ਸਮਾਨ ਮਹੱਤਤਾ ਪ੍ਰਾਪਤ ਹੋਈ।
ਗੁਰਮੁਖੀ ਇੱਕ ਪੰਜਾਬੀ ਭਾਸ਼ਾ ਦੀ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਇੱਕਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਅਵੁਰ ਪਕੀਰ ਜੈਨੁਲਾਬਦੀਨ ਅਬਦੁਲ ਕਲਾਮ ਭਾਰਤ ਰਤਨ (15 ਅਕਤੂਬਰ 1931 – 27 ਜੁਲਾਈ 2015) ਇੱਕ ਭਾਰਤੀ ਵਿਗਿਆਨੀ ਸਨ, ਜਿਨ੍ਹਾ ਨੇ ਭਾਰਤ ਦੇ 11ਵੇਂ ਰਾਸ਼ਟਰਪਤੀ ਵਜੋ ਸੇਵਾ ਨਿਭਾਈ। ਅਬਦੁੱਲ ਕਲਾਮ ਭਾਰਤ ਦੇ ਪਹਿਲੇ ਗੈਰ-ਸਿਆਸੀ ਰਾਸ਼ਟਰਪਤੀ ਸਨ, ਜਿਨ੍ਹਾਂ ਨੂੰ ਤਕਨਾਲੋਜੀ ਅਤੇ ਵਿਗਿਆਨ ਵਿੱਚ ਉਨ੍ਹਾਂ ਦੇ ਵਿਸ਼ੇਸ਼ ਯੋਗਦਾਨ ਕਾਰਨ ਇਹ ਅਹੁਦਾ ਮਿਲਿਆ ਸੀ। ਉਹ ਇੱਕ ਇੰਜੀਨੀਅਰ ਅਤੇ ਵਿਗਿਆਨੀ ਸਨ। ਰਾਸ਼ਟਰਪਤੀ ਬਣਨ ਤੋਂ ਬਾਅਦ ਕਲਾਮ ਜੀ ਸਾਰੇ ਦੇਸ਼ ਵਾਸੀਆਂ ਦੀਆਂ ਨਜ਼ਰਾਂ ਵਿੱਚ ਬਹੁਤ ਹੀ ਸਤਿਕਾਰਤ ਅਤੇ ਨਿਪੁੰਨ ਵਿਅਕਤੀ ਰਹੇ ਹਨ। ਉਹਨਾਂ ਨੂੰ ਲੋਕ ਦਿ ਮਿਜ਼ਾਇਲ ਮੈਨ ਆਫ ਇੰਡੀਆ ਅਤੇ ਪੀਪਲਜ਼ ਪ੍ਰੇਜੀਡੇਂਟ ਵੀ ਕਹਿੰਦੇ ਹਨ ।ਕਲਾਮ ਜੀ ਨੇ ਲਗਭਗ ਚਾਰ ਦਹਾਕਿਆਂ ਤੱਕ ਇੱਕ ਵਿਗਿਆਨੀ ਵਜੋਂ ਕੰਮ ਕੀਤਾ ਹੈ, ਉਹ ਕਈ ਵੱਕਾਰੀ ਸੰਸਥਾਵਾਂ ਦੇ ਪ੍ਰਸ਼ਾਸਕ ਵੀ ਰਹੇ ਹਨ। ਭਾਰਤ ਨੂੰ ਪ੍ਰਮਾਣੂ ਸ਼ਕਤੀ ਦੇਸ਼ ਬਣਾਉਣ ਵਿੱਚ ਉਹਨਾਂ ਦਾ ਇੱਕ ਮਹੱਤਵਪੂਰਨ ਯੋਗਦਾਨ ਹੈ।
ਸਿੰਧੂ ਘਾਟੀ ਸੱਭਿਅਤਾ ਸੰਸਾਰ ਦੀਆਂ ਪ੍ਰਾਚੀਨ ਸੱਭਿਅਤਾਵਾਂ ਵਿੱਚੋਂ ਇੱਕ ਪ੍ਰਮੁੱਖ ਸੱਭਿਅਤਾ ਸੀ। ਇਹ ਹੜੱਪਾ ਸੱਭਿਅਤਾ ਦੇ ਨਾਮ ਨਾਲ ਵੀ ਜਾਣੀ ਜਾਂਦੀ ਹੈ ਕਿਉਂਕਿ ਇਸ ਦੇ ਵਜੂਦ ਦੇ ਪਹਿਲੇ ਖੰਡਰ ਹੜੱਪਾ ਨਾਂ ਦੇ ਨਗਰ ਵਿੱਚ ਮਿਲੇ ਸਨ। ਇਹ ਹਿੰਦ ਉਪ-ਮਹਾਂਦੀਪ ਦੇ ਉੱਤਰ ਪੱਛਮੀ ਭਾਗ ਵਿੱਚ ਸਥਿਤ ਸੀ। ਇਸਦਾ ਸਥਾਨ ਅੱਜ ਦਾ ਪਾਕਿਸਤਾਨ ਅਤੇ ਭਾਰਤ ਦਾ ਉੱਤਰ ਪੱਛਮੀ ਹਿੱਸਾ ਸੀ। ਇਹ ਸਿੰਧ ਦਰਿਆ ਤੋਂ ਲੈ ਕੇ ਅਤੇ ਘੱਗਰ-ਹਕਰਾ (ਪ੍ਰਾਚੀਨ ਸਰਸਵਤੀ) ਦੀ ਘਾਟੀ ਅਤੇ ਉਸ ਤੋਂ ਅੱਗੇ ਗੰਗਾ - ਜਮਨਾ ਦੋਆਬ ਦੀਆਂ ਉਪਰਲੀਆਂ ਹੱਦਾਂ ਤੱਕ ਫੈਲੀ ਹੋਈ ਸੀ। ਇਹਦਾ ਖੇਤਰਫਲ ਲਗਪਗ 12,60,000 ਵਰਗ ਕਿ.
ਮੋਨਾਕੋ, ਅਧਿਕਾਰਕ ਨਾਮ ਮੋਨਾਕੋ ਦੀ ਪ੍ਰਿੰਸੀਪੈਲਿਟੀ, ਇੱਕ ਖੁਦਮੁਖਤਿਆਰ ਸ਼ਹਿਰ ਰੂਪੀ ਰਾਸ਼ਟਰ ਹੈ ਜੋ ਕਿ ਪੱਛਮੀ ਯੂਰਪ ਵਿੱਚ 'ਫ਼੍ਰੈਂਚ ਰੀਵਿਏਰਾ' ਜਾਂ 'ਕੋਤ ਡ'ਐਜ਼ੂਰ' ਨਾਮਕ ਤਟਰੇਖਾ ਤੇ ਸਥਿਤ ਹੈ। ਤਿੰਨ ਪਾਸਿਓਂ ਫ਼੍ਰਾਸ ਨਾਲ ਘਿਰੇ ਹੋਏ ਅਤੇ ਚੌਥਾ ਪਾਸਿਓਂ ਭੂ-ਮੱਧ ਸਾਗਰ ਨਾਲ ਲੱਗਦੇ ਇਸ ਦੇਸ਼ ਦਾ ਕੇਂਦਰ ਇਟਲੀ ਤੋਂ ੧੬ ਕਿ.ਮੀ. ਅਤੇ ਫ਼੍ਰਾਂਸ ਦੇ ਨੀਸ ਸ਼ਹਿਰ ਤੋਂ ਸਿਰਫ਼ ੧੩ ਕਿ.ਮੀ. ਹੈ। ਇਸਦਾ ਕੁਲ ਖੇਤਰਫ਼ਲ ੧.੯ ੮ ਵਰਗ ਕਿ.ਮੀ.
ਤੁਰਕਮੇਨਸਤਾਨ ( ( ਸੁਣੋ) or ( ਸੁਣੋ); ਤੁਰਕਮੇਨ: [] Error: {{Lang}}: no text (help)Türkmenistan) (ਤੁਰਕਮੇਨਿਆ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ) ਮਧ ਏਸ਼ੀਆ ਵਿੱਚ ਸਥਿਤ ਇੱਕ ਤੁਰਕ ਦੇਸ਼ ਹੈ। 1991 ਤੱਕ ਤੁਰਕਮੇਨ ਸੋਵੀਅਤ ਸਮਾਜਵਾਦੀ ਲੋਕ-ਰਾਜ (ਤੁਰਕਮੇਨ ਐੱਸ ਐੱਸ ਆਰ) ਵਜੋਂ ਇਹ ਸੋਵੀਅਤ ਸੰਘ ਦਾ ਇੱਕ ਘਟਕ ਗਣਤੰਤਰ ਸੀ। ਇਸ ਦੀ ਸੀਮਾ ਦੱਖਣ ਪੂਰਵ ਵਿੱਚ ਅਫਗਾਨਿਸਤਾਨ, ਦੱਖਣ ਪੱਛਮ ਵਿੱਚ ਈਰਾਨ, ਉਤਰ ਪੂਰਵ ਵਿੱਚ ਉਜਬੇਕਿਸਤਾਨ,ਉਤਰ ਪੱਛਮ ਵਿੱਚ ਕਜਾਖਿਸਤਾਨ ਅਤੇ ਪੱਛਮ ਵਿੱਚ ਕੇਸਪਿਅਨ ਸਾਗਰ ਨਾਲ ਮਿਲਦੀ ਹੈ। ਤੁਰਕਮੇਨਸਤਾਨ ਨਾਮ ਫਾਰਸੀ ਤੋਂ ਆਇਆ ਹੈ, ਜਿਸਦਾ ਭਾਵ ਹੈ, ਤੁਰਕਾਂ ਦੀ ਭੂਮੀ। ਦੇਸ਼ ਦੀ ਰਾਜਧਾਨੀ ਅਸ਼ਗਾਬਾਤ ਹੈ। ਇਸ ਦਾ ਹਲਕੇ ਤੌਰ ਉੱਤੇ ਪਿਆਰ ਦਾ ਸ਼ਹਿਰ ਜਾਂ ਸ਼ਹਿਰ ਜਿਸ ਨੂੰ ਮੁਹੱਬਤ ਨੇ ਬਣਾਇਆ ਦੇ ਰੂਪ ਵਿੱਚ ਅਨੁਵਾਦ ਹੁੰਦਾ ਹੈ। ਇਹ ਅਰਬੀ ਦੇ ਸ਼ਬਦ ਇਸ਼ਕ ਅਤੇ ਫਾਰਸੀ ਪਿਛੇਤਰ ਆਬਾਦ ਨਾਲ ਮਿਲ ਕੇ ਬਣਿਆ ਹੈ।
ਭਾਰਤੀ ਕਿਸਾਨ ਅੰਦੋਲਨ 2020-2021, ਭਾਰਤੀ ਸੰਸਦ ਦੁਆਰਾ ਸਤੰਬਰ, 2020 ਵਿਚ ਪਾਸ ਕੀਤੇ ਤਿੰਨ ਖੇਤ ਕਾਨੂੰਨਾਂ ਵਿਰੁੱਧ ਭਾਰਤੀ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਹੈ, ਜਿਸ ਨੂੰ ਵੱਖ ਵੱਖ ਕਿਸਾਨ ਸਮੂਹਾਂ (ਜਥੇਬੰਦੀਆਂ) ਦੁਆਰਾ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਵਜੋਂ ਦਰਸਾਇਆ ਗਿਆ ਹੈ। ਕਿਸਾਨ ਯੂਨੀਅਨਾਂ ਅਤੇ ਉਨ੍ਹਾਂ ਦੇ ਨੁਮਾਇੰਦਿਆਂ ਨੇ ਮੰਗ ਕੀਤੀ ਸੀ ਕਿ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ ਅਤੇ ਇਸ ਤੋਂ ਘੱਟ ਕਿਸੇ ਵੀ ਗੱਲ ਨੂੰ ਸਵੀਕਾਰ ਨਹੀਂ ਕੀਤਾ ਜਾਵੇਗਾ। ਕਿਸਾਨ ਨੇਤਾਵਾਂ ਨੇ ਇਹਨਾਂ ਕਾਨੂੰਨਾਂ ਉੱਤੇ ਸੁਪਰੀਮ ਕੋਰਟ ਵੱਲੋਂ ਸਥਾਪਤ ਕਮੇਟੀ ਦੀ ਸ਼ਮੂਲੀਅਤ ਦੇ ਨਾਲ ਨਾਲ ਸੁਪਰੀਮ ਕੋਰਟ ਦੇ ਰੋਕ ਦੇ ਆਦੇਸ਼ ਨੂੰ ਰੱਦ ਕਰ ਦਿੱਤਾ। ਕੇਂਦਰ ਸਰਕਾਰ ਅਤੇ ਕਿਸਾਨੀ ਯੂਨੀਅਨਾਂ ਦੁਆਰਾ ਨੁਮਾਇੰਦਗੀ ਕਰਨ ਵਾਲੇ ਕਿਸਾਨਾਂ ਵਿਚ 14 ਅਕਤੂਬਰ 2020 ਅਤੇ 15 ਜਨਵਰੀ 2021 ਦੇ ਵਿਚਕਾਰ ਨੌਂ ਪੜਾਅ ਦੀ ਗੱਲਬਾਤ ਹੋਈ ਪਰ ਬੇਸਿੱਟਾ ਰਹੀ। ਇਸ ਲਈ ਦੇਸ਼ ਦੇ 500 ਤੋਂ ਵੱਧ ਕਿਸਾਨ ਸੰਗਠਨ ਵਿਰੋਧ ਪ੍ਰਦਰਸ਼ਨ ਕਰ ਰਹੇ ਸਨ। ਕਿਸਾਨ ਆਗੂਆਂ ਨੇ ਇਹਨਾਂ ਖੇਤੀ ਕਾਨੂੰਨਾਂ ਉੱਤੇ ਸੁਪਰੀਮ ਕੋਰਟ ਵੱਲੋਂ ਸਥਾਪਤ ਕਮੇਟੀ ਦੀ ਸ਼ਮੂਲੀਅਤ ਦੇ ਨਾਲ ਨਾਲ ਸੁਪਰੀਮ ਕੋਰਟ ਦੇ ਭਾਰਤ ਦੇ ਰੋਕ ਦੇ ਆਦੇਸ਼ ਨੂੰ ਵੀ ਰੱਦ ਕਰ ਦਿੱਤਾ। ਕਿਸਾਨ ਯੂਨੀਅਨਾਂ ਦੁਆਰਾ ਇਹਨਾਂ ਖੇਤੀ ਬਿੱਲਾਂ ਨੂੰ ਅਕਸਰ "ਕਿਸਾਨ ਵਿਰੋਧੀ ਬਿੱਲ" ਕਿਹਾ ਜਾਂਦਾ ਸੀ ਅਤੇ ਵਿਰੋਧੀ ਧਿਰ ਦੇ ਸਿਆਸਤਦਾਨ ਇਹ ਵੀ ਕਹਿੰਦੇ ਸਨ ਕਿ ਇਹ ਬਿੱਲ ਕਿਸਾਨਾਂ ਨੂੰ ਕਾਰਪੋਰੇਟ ਦੇ ਰਹਿਮ 'ਤੇ ਛੱਡ ਦੇਣਗੇ। ਕਿਸਾਨਾਂ ਨੇ ਐਮ.ਐਸ.ਪੀ. ਬਿੱਲ ਬਣਾਉਣ ਲਈ ਵੀ ਬੇਨਤੀ ਕੀਤੀ ਹੈ, ਤਾਂ ਜੋ ਇਹ ਸੁਨਿਸ਼ਚਿਤ ਕੀਤਾ ਜਾ ਸਕੇ ਕਿ ਕਾਰਪੋਰੇਟ ਕੀਮਤਾਂ ਨੂੰ ਕੰਟਰੋਲ ਨਹੀਂ ਕਰ ਸਕਦੇ। ਹਾਲਾਂਕਿ, ਸਰਕਾਰ ਇਹ ਕਹਿੰਦੀ ਹੈ ਕਿ ਉਹ ਕਿਸਾਨਾਂ ਨੂੰ ਆਪਣੀ ਫ਼ਸਲ ਸਿੱਧੇ ਵੱਡੇ ਖਰੀਦਦਾਰਾਂ ਨੂੰ ਵੇਚਣਾ ਆਸਾਨ ਬਣਾਉਣਗੇ ਅਤੇ ਉਸ ਦੁਆਰਾ ਕਿਹਾ ਗਿਆ ਕਿ ਵਿਰੋਧ ਪ੍ਰਦਰਸ਼ਨ ਗਲਤ ਜਾਣਕਾਰੀ 'ਤੇ ਅਧਾਰਤ ਸਨ। ਕਾਰਵਾਈਆਂ ਦੀ ਸ਼ੁਰੂਆਤ ਤੋਂ ਤੁਰੰਤ ਬਾਅਦ, ਯੂਨੀਅਨਾਂ ਨੇ ਸਥਾਨਕ ਵਿਰੋਧ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ, ਜ਼ਿਆਦਾਤਰ ਪੰਜਾਬ ਵਿਚ .
ਅਕਾਲ ਤਖ਼ਤ ਸਿੱਖਾਂ ਦੇ ਧਾਰਮਿਕ ਅਖਤਿਆਰਾਂ ਦੀ ਮੁੱਢਲੀ ਗੱਦੀ ਤੇ ਰਾਜਨੀਤਕ ਸਰਬੱਤ ਖ਼ਾਲਸਾ ਦੀਵਾਨਾਂ ਦੀ ਮੰਜੀ ਹੈ। ਇਸ ਦੇ ਸ਼ਾਬਦਿਕ ਅਰਥ ਹਨ ‘ਕਾਲ ਤੋਂ ਰਹਿਤ ਪਰਮਾਤਮਾ ਦਾ ਸਿੰਘਾਸਨ’। ਮੀਰੀ-ਪੀਰੀ ਅਰਥਾਤ ਸਿੱਖਾਂ ਦੇ ਰਾਜਨੀਤਿਕ ਅਤੇ ਰੂਹਾਨੀ ਵਿਚਾਰਧਾਰਾ ਦੇ ਪ੍ਰਤੀਕ ਵਜੋਂ ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਸਥਿਤ ਹੈ, ਜੋ ਸਿੱਖ ਰਾਜਨੀਤਕ ਪ੍ਰਭਸੱਤਾ ਨੂੰ ਪੇਸ਼ ਕਰ ਰਿਹਾ ਹੈ। 15 ਜੂਨ 1606 ਨੂੰ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੇ ਇੱਥੇ ਤਖ਼ਤ ਦਾ ਇੱਕ ਢਾਂਚਾ ਆਪਣੇ ਹੱਥੀਂ ਨੀਂਹ ਰੱਖ ਕੇ ਬਾਬਾ ਬੁੱਢਾ ਜੀ ਰਾਹੀਂ ਮੁਕੰਮਲ ਕਰਵਾਇਆ ਤੇ ਇਥੋਂ ਸੰਗਤਾਂ ਦੇ ਨਾਂ ਪਹਿਲਾ ਹੁਕਮਨਾਮਾ ਜਾਰੀ ਕੀਤਾ ਜਿਸ ਵਿੱਚ ਹੋਰ ਵਸਤਾਂ ਭੇਂਟ ਵਿੱਚ ਲਿਆਣ ਤੋਂ ਇਲਾਵਾ ਸ਼ਸਤਰ ਤੇ ਘੋੜੇ ਆਦਿ ਭੇਂਟ ਕਰਨ ਦੀ ਆਗਿਆ ਕੀਤੀ ਗਈ। ਇਸ ਤਖ਼ਤ ਉੱਪਰ ਜੋ ਬਿਲਡਿੰਗ ਦਾ ਨਿਰਮਾਣ ਕਰਵਾਇਆ ਗਿਆ ਉਸ ਦਾ ਨਾਂ ਅਕਾਲ ਬੁੰਗਾ ਰੱਖਿਆ ਗਿਆ।
ਮਹਾਰਾਣੀ ਜਿੰਦ ਕੌਰ (ਅੰ. 1817 – 1 ਅਗਸਤ 1863) 1843 ਤੋਂ 29 ਮਾਰਚ 1847 ਤੱਕ ਸਿੱਖ ਸਾਮਰਾਜ ਦੀ ਰੀਜੈਂਟ ਸੀ। 29 ਮਾਰਚ 1847 ਨੂੰ ਸਿੱਖ ਸਾਮਰਾਜ ਦੇ ਭੰਗ ਹੋਣ ਤੋਂ ਬਾਅਦ ਸਿੱਖਾਂ ਨੇ ਉਸ ਨੂੰ ਮਹਾਰਾਜਾ ਦਲੀਪ ਸਿੰਘ ਦੀ ਮਹਾਰਾਣੀ ਅਤੇ ਉੱਤਰਾਧਿਕਾਰੀ ਵਜੋਂ ਦਾਅਵਾ ਕੀਤਾ। ਹਾਲਾਂਕਿ, ਉਸੇ ਦਿਨ ਅੰਗਰੇਜ਼ਾਂ ਨੇ ਪੂਰਾ ਕਬਜ਼ਾ ਕਰ ਲਿਆ ਅਤੇ ਦਾਅਵਿਆਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ।
ਬੋਲੀਵੀਆ, ਅਧਿਕਾਰਕ ਤੌਰ 'ਤੇ ਬੋਲੀਵੀਆ ਦਾ ਬਹੁ-ਕੌਮੀ ਮੁਲਕ (Spanish: Estado Plurinacional de Bolivia, ਕੇਚੂਆ: Bulivya Mamallaqta}}, ਆਈਮਾਰਾ: Wuliwya Suyu}}), ਦੱਖਣੀ ਅਮਰੀਕਾ ਦਾ ਇੱਕ ਘਿਰਿਆ ਹੋਇਆ ਦੇਸ਼ ਹੈ। ਇਸਦੀਆਂ ਹੱਦਾਂ ਉੱਤਰ ਅਤੇ ਪੂਰਬ ਵੱਲ ਬ੍ਰਾਜ਼ੀਲ, ਦੱਖਣ ਵੱਲ ਅਰਜਨਟੀਨਾ ਅਤੇ ਪੈਰਾਗੁਏ, ਦੱਖਣ-ਪੱਛਮ ਵੱਲ ਚਿਲੀ ਅਤੇ ਪੱਛਮ ਵੱਲ ਪੇਰੂ ਨਾਲ ਲੱਗਦੀਆਂ ਹਨ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਂਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਭਾਈ ਮਨੀ ਸਿੰਘ (7 ਅਪਰੈਲ 1644 – 14 ਜੂਨ 1738) 18ਵੀਂ ਸਦੀ ਦੇ ਸਿੱਖ ਵਿਦਵਾਨ ਅਤੇ ਸ਼ਹੀਦ ਸਨ। ਉਹ ਗੁਰੂ ਗੋਬਿੰਦ ਸਿੰਘ ਜੀ ਦੇ ਬਚਪਨ ਦੇ ਸਾਥੀ ਸਨ ਅਤੇ ਜਦੋਂ ਗੁਰੂ ਜੀ ਨੇ ਮਾਰਚ 1699 ਵਿੱਚ ਖ਼ਾਲਸਾ ਸਿਰਜਿਆ ਸੀ ਤਾਂ ਉਹਨਾਂ ਨੇ ਸਿੱਖ ਧਰਮ ਅਪਣਾਇਆ ਸੀ। ਇਸ ਤੋਂ ਤੁਰੰਤ ਬਾਅਦ, ਗੁਰੂ ਜੀ ਨੇ ਉਹਨਾਂ ਨੂੰ ਹਰਿਮੰਦਰ ਸਾਹਿਬ ਦਾ ਚਾਰਜ ਸੰਭਾਲਣ ਲਈ ਅੰਮ੍ਰਿਤਸਰ ਭੇਜਿਆ, ਜੋ ਕਿ 1696 ਤੋਂ ਬਿਨਾਂ ਕਿਸੇ ਨਿਗਰਾਨ ਦੇ ਸੀ। ਉਹਨਾਂ ਨੇ ਸਿੱਖ ਇਤਿਹਾਸ ਦੇ ਇੱਕ ਨਾਜ਼ੁਕ ਪੜਾਅ 'ਤੇ ਸਿੱਖ ਧਰਮ ਨੂੰ ਸੰਭਾਲਿਆ ਅਤੇ ਅਗਵਾਈ ਕੀਤੀ।
ਜਲ੍ਹਿਆਂਵਾਲਾ ਬਾਗ ਹੱਤਿਆਕਾਂਡ, ਜਿਸ ਨੂੰ ਅੰਮ੍ਰਿਤਸਰ ਹੱਤਿਆਕਾਂਡ ਵੀ ਕਿਹਾ ਜਾਂਦਾ ਹੈ, 13 ਅਪ੍ਰੈਲ 1919 ਨੂੰ ਵਾਪਰਿਆ ਸੀ। ਰੌਲਟ ਐਕਟ ਦਾ ਵਿਰੋਧ ਕਰਨ ਲਈ, ਸਾਲਾਨਾ ਵਿਸਾਖੀ ਮੇਲੇ ਦੌਰਾਨ, ਅੰਮ੍ਰਿਤਸਰ, ਪੰਜਾਬ, ਬ੍ਰਿਟਿਸ਼ ਇੰਡੀਆ ਦੇ ਵਿਰੋਧ ਵਿਚ ਜਲ੍ਹਿਆਂਵਾਲਾ ਬਾਗ ਵਿਖੇ ਇੱਕ ਵੱਡੀ, ਸ਼ਾਂਤਮਈ ਭੀੜ ਇਕੱਠੀ ਹੋਈ ਸੀ। ਸੁਤੰਤਰਤਾ ਪੱਖੀ ਕਾਰਕੁਨਾਂ ਡਾ. ਸੈਫੂਦੀਨ ਕਿਚਲੂ ਅਤੇ ਡਾ. ਸੱਤਿਆ ਪਾਲ ਦੀ ਗ੍ਰਿਫਤਾਰੀ। ਜਨਤਕ ਇਕੱਠ ਦੇ ਜਵਾਬ ਵਿੱਚ, ਅਸਥਾਈ ਬ੍ਰਿਗੇਡੀਅਰ ਜਨਰਲ ਆਰ.ਈ.ਐਚ.
ਮਾਈ ਭਾਗੋ ਜੀ ਭਾਈ ਪਾਰੇ ਸ਼ਾਹ ਜੋ ਭਾਈ ਲੰਗਾਹ ਦਾ ਛੋਟਾ ਭਰਾ ਸੀ। ਦੇ ਖਾਨਦਾਨ ਵਿਚੋਂ ਸੀ। ਮਾਈ ਭਾਗੋ ਭਾਈ ਪਾਰੇ ਸ਼ਾਹ ਦੇ ਪੁੱਤਰ ਭਾਈ ਮੱਲੋ ਦੀ ਪੁੱਤਰੀ ਸੀ ਜਿਸ ਦਾ ਜਨਮ ਆਪਣੇ ਜੱਦੀ ਪਿੰਡ ਝਬਾਲ, ਜ਼ਿਲ੍ਹਾ ਅੰਮ੍ਰਿਤਸਰ ਵਿੱਚ ਹੋਇਆ। ਭਾਈ ਲੰਗਾਹ ਢਿੱਲੋਂ ਜੱਟ ਸੀ ਜੋ ਗੁਰੂ ਅਰਜਨ ਦੇਵ ਦੇ ਵੇਲੇ ਸਿੱਖ ਸੱਜ ਗਿਆ ਸੀ। ਮਾਈ ਭਾਗੋ ਦਾ ਬਚਪਨ ਦਾ ਨਾਮ ਭਾਗਭਰੀ ਸੀ। ਸਿੱਖ ਇਤਿਹਾਸ ਵਿੱਚ ਉਸ ਨੂੰ ਮਾਈ ਭਾਗੋ ਵਜੋਂ ਯਾਦ ਕੀਤਾ ਜਾਂਦਾ ਹੈ। ਉਸ ਦਾ ਵਿਆਹ ਪੱਟੀ ਦੇ ਨਿਧਾਨ ਸਿੰਘ ਵੜੈਚ ਨਾਲ ਹੋਇਆ ਸੀ। ਝਬਾਲ ਦੇ ਪੇਰੋ ਸ਼ਾਹ ਦੇ ਦੋ ਪੁੱਤਰ ਸਨ। ਮਾਲੇ ਸ਼ਾਹ ਅਤੇ ਹਰੂ। ਮਾਲੇ ਸ਼ਾਹ ਦੇ ਘਰ ਚਾਰ ਪੁੱਤਰ ਤੇ ਇੱਕ ਧੀ ਨੇ ਜਨਮ ਲਿਆ। ਉਸ ਦੇ ਮਾਤਾ ਜੀ ਦਾ ਸਤਿਗੁਰੂ ਦੇ ਦਰਬਾਰ ਆਉਣਾ ਜਾਣਾ ਸੀ। ਉਹ ਆਪਣੇ ਪਿਤਾ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਦਰਬਾਰ ਵਿੱਚ ਦਰਸ਼ਨ ਕਰਨ ਲਈ ਜਾਂਦੀ ਹੁੰਦੀ ਸੀ। ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਅਦੁੱਤੀ ਕੁਰਬਾਨੀ ਅਤੇ ਬੇਮਿਸਾਲ ਸ਼ਹੀਦੀ ਦੀ ਖ਼ਬਰ ਬਿਜਲੀ ਦੀ ਤਰ੍ਹਾਂ ਸਾਰੇ ਦੇਸ਼ ਅੰਦਰ ਫੈਲ ਗਈ। ਬੀਬੀ ਭਾਗੋ ਨੇ ਕਿਹਾ, 'ਪਿਤਾ ਜੀ!