ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਜਥੇਦਾਰ ਬਾਬਾ ਹਨੂੰਮਾਨ ਸਿੰਘ (1755 – 1846), ਅਕਾਲੀ ਹਨੂੰਮਾਨ ਸਿੰਘ ਜਾਂ ਅਮਰ ਸ਼ਹੀਦ ਬਾਬਾ ਹਨੂੰਮਾਨ ਸਿੰਘ ਵਜੋਂ ਵੀ ਜਾਣੇ ਜਾਂਦੇ ਹਨ, ਇੱਕ ਨਿਹੰਗ ਸਿੱਖ ਸਨ ਅਤੇ ਬੁੱਢਾ ਦਲ ਦੇ 7ਵੇਂ ਜਥੇਦਾਰ ਅਤੇ ਅਕਾਲ ਤਖਤ ਦੇ ਜਥੇਦਾਰ ਸਨ। ਉਹ ਅਕਾਲੀ ਫੂਲਾ ਸਿੰਘ ਦੇ ਵਾਰਿਸ ਸਨ। ਉਹ ਪਹਿਲੇ ਵਿਅਕਤੀ ਸਨ ਜਿਹਨਾਂ ਨੇ ਅੰਗਰੇਜ਼ਾਂ ਵਿਰੁੱਧ ਲੜਾਈ ਲੜੀ ਸੀ। ਉਹਨਾਂ ਨੇ 1846 ਵਿੱਚ ਅੰਗਰੇਜ਼ਾਂ ਅਤੇ ਪਟਿਆਲਾ ਰਿਆਸਤ ਨਾਲ ਲੜਾਈ ਦੌਰਾਨ ਸ਼ਹੀਦੀ ਪ੍ਰਾਪਤ ਕੀਤੀ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਗੁਰੂ ਗੋਬਿੰਦ ਸਿੰਘ (ਉਚਾਰਨ: [gʊɾuː goːbɪn̪d̪ᵊ sɪ́ŋgᵊ]; 22 ਦਸੰਬਰ 1666 – 7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ, ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਓਹ ਸਿੱਖ ਕੌਮ ਦੇ ਅੰਤਿਮ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਦੌਰਾਨ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੁਆਰਾ ਸ਼ਹੀਦ ਕਰਵਾ ਦਿੱਤਾ ਗਿਆ।
ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦਾ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਅਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਆਪਣੀ ਖੱਬੀ ਅੱਖ ਦੀ ਨਜ਼ਰ ਗੁਆ ਬੈਠਾ। ਉਸਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸਨ, ਜਿਨ੍ਹਾਂ ਨੇ ਪੰਜਾਬੀ ਸਾਹਿਤਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਇੰਨੇ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਸਨ ਕਿ ਉਹ ਭਾਈ ਵਜੋਂ ਮਾਨਤਾ ਪ੍ਰਾਪਤ ਹੋ ਗਏ, ਇੱਕ ਸਨਮਾਨ ਅਕਸਰ ਉਹਨਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ਗੁਰਮੁਖੀ ਇੱਕ ਪੰਜਾਬੀ ਭਾਸ਼ਾ ਦੀ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਇੱਕਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ। ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: پنجابی, ਪੰਜਾਬੀ) ਪੰਜਾਬ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖਾਂ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਦੂਜੀ ਸੰਸਾਰ ਜੰਗ' (ਅੰਗਰੇਜੀ: World War II) 1939 ਤੋਂ 1945 ਤੱਕ ਚੱਲਣ ਵਾਲੀ ਸੰਸਾਰ-ਪੱਧਰ ਦੀ ਜੰਗ ਸੀ। ਲਗਪਗ 70 ਦੇਸ਼ਾਂ ਦੀਆਂ ਥਲ, ਜਲ ਅਤੇ ਹਵਾਈ ਸੈਨਾਵਾਂ ਇਸ ਯੁੱਧ ਵਿੱਚ ਸ਼ਾਮਿਲ ਸਨ।ਧੁਰੀ ਰਾਸਟਰਾਂ ਵਿੱਚ ਇੰਗਲੈਂਡ, ਫਰਾਂਸ, ਅਮਰੀਕਾ ਅਤੇ ਸੋਵੀਅਤ ਯੂਨੀਅਨ ਸ਼ਾਮਲ ਸੀ।ਇਹ 01/09/1939 ਤੋਂ 02/09/1945 ਤੱਕ ਚੱਲਿਆ ਸੀ। ਇਸ ਯੁੱਧ ਵਿੱਚ ਸੰਸਾਰ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ - ਮਿੱਤਰ ਰਾਸ਼ਟਰ ਅਤੇ ਧੁਰੀ ਰਾਸ਼ਟਰ। ਇਸ ਯੁੱਧ ਦੇ ਦੌਰਾਨ ਪੂਰਨ ਯੁੱਧ ਦਾ ਮਨੋਭਾਵ ਪ੍ਰਚਲਨ ਵਿੱਚ ਆਇਆ ਕਿਉਂਕਿ ਇਸ ਯੁੱਧ ਵਿੱਚ ਸ਼ਾਮਿਲ ਸਾਰੀਆਂ ਮਹਾਸ਼ਕਤੀਆਂ ਨੇ ਆਪਣੀ ਆਰਥਿਕ, ਉਦਯੋਗਿਕ ਅਤੇ ਵਿਗਿਆਨਕ ਸਮਰੱਥਾ ਇਸ ਯੁੱਧ ਵਿੱਚ ਝੋਂਕ ਦਿੱਤੀ ਸੀ। ਇਸ ਯੁੱਧ ਵਿੱਚ ਵੱਖ-ਵੱਖ ਰਾਸ਼ਟਰਾਂ ਦੇ ਲਗਪਗ 10 ਕਰੋੜ ਫੌਜੀਆਂ ਨੇ ਹਿੱਸਾ ਲਿਆ ਅਤੇ ਇਹ ਮਨੁੱਖੀ ਇਤਹਾਸ ਦਾ ਸਭ ਤੋਂ ਖੂਨੀ ਯੁੱਧ ਸਾਬਿਤ ਹੋਇਆ। ਇਸ ਮਹਾਂਯੁੱਧ ਵਿੱਚ 5 ਤੋਂ 7 ਕਰੋੜ ਮਨੁੱਖੀ ਜਾਨਾਂ ਗਈਆਂ ਕਿਉਂਕਿ ਇਸਦੇ ਮਹੱਤਵਪੂਰਨ ਘਟਨਾਕ੍ਰਮ ਵਿੱਚ ਗ਼ੈਰ-ਫ਼ੌਜੀ ਨਾਗਰਿਕਾਂ ਦਾ ਕਤਲ ਅਜ਼ਾਦੀ, ਜਿਸ ਵਿੱਚ ਹੋਲੋਕਾਸਟ ਵੀ ਸ਼ਾਮਿਲ ਹੈ, ਅਤੇ ਪਰਮਾਣੂ ਹਥਿਆਰਾਂ ਦਾ ਇੱਕਮਾਤਰ ਇਸਤੇਮਾਲ ਸ਼ਾਮਿਲ ਹੈ। ਇਸ ਕਾਰਨ ਇਹ ਮਨੁੱਖੀ ਇਤਿਹਾਸ ਦਾ ਸਭ ਤੋਂ ਭਿਆਨਕ ਯੁੱਧ ਸੀ।
ਮਨੁੱਖੀ ਪ੍ਰਤੀਰੋਧਤਾ-ਘਾਟ ਵਾਇਰਸ ਲਾਗ/ਪ੍ਰਾਪਤ-ਕੀਤਾ ਪ੍ਰਤੀਰੋਧਤਾ-ਘਾਟ ਰੋਗ-ਲੱਛਣ(English: Human Immunodeficiency Virus Infection/Acquired Immunodeficiency Syndromeਜਾਂ ਐੱਚ.ਆਈ.ਵੀ./ਏਡਜ਼)ਮਨੁੱਖੀ ਰੋਗ-ਪ੍ਰਤੀਰੋਧੀ ਪ੍ਰਣਾਲੀ ਦਾ ਰੋਗ ਹੈ ਜੋ ਮਨੁੱਖੀ ਪ੍ਰਤੀਰੋਧਤਾ-ਘਾਟ ਵਾਇਰਸ (HIV) ਰਾਹੀਂ ਫੈਲਦਾ ਹੈ। ਮੁਢਲੀ ਲਾਗ ਸਮੇਂ ਇਨਸਾਨ ਨੂੰ ਨਜ਼ਲਾ ਵਰਗੀ ਬਿਮਾਰੀ ਮਹਿਸੂਸ ਹੋ ਸਕਦੀ ਹੈ। ਵਿਸ਼ੇਸ਼ ਤੌਰ ਉੱਤੇ ਇਸ ਤੋਂ ਬਾਅਦ ਬਿਨਾਂ ਕਿਸੇ ਲੱਛਣਾਂ ਵਾਲਾ ਲੰਮਾ ਸਮਾਂ ਆਉਂਦਾ ਹੈ। ਫੇਰ ਜਿਵੇਂ-ਜਿਵੇਂ ਬਿਮਾਰੀ ਅੱਗੇ ਵਧਦੀ ਹੈ, ਇਹ ਮੱਨੁਖ ਦੀ ਪ੍ਰਤੀਰੋਧੀ ਪ੍ਰਨਾਲੀ ਨਾਲ਼ ਹੋਰ ਛੇੜਛਾੜ ਕਰਨ ਲੱਗ ਪੈਂਦੀ ਹੈ ਜਿਸ ਕਰ ਕੇ ਮਨੁੱਖ ਨੂੰ ਹੋਰ ਕਈ ਲਾਗਾਂ ਲੱਗਣ ਦਾ ਖ਼ਤਰਾ ਵਧ ਜਾਂਦਾ ਹੈ ਜਿਵੇਂ ਕਿ ਮੌਕਾਪ੍ਰਸਤ ਛੂਤਾਂ ਅਤੇ ਗਿਲ੍ਹਟੀਆਂ, ਜੋ ਕਿਰਿਆਸ਼ੀਲ ਪ੍ਰਤੀਰੋਧੀ ਪ੍ਰਣਾਲੀ ਵਾਲੇ ਮਨੁੱਖਾਂ ਨੂੰ ਹਾਨੀ ਨਹੀਂ ਕਰਦੀਆਂ।
ਅਕਾਲ ਤਖ਼ਤ ਸਿੱਖਾਂ ਦੇ ਧਾਰਮਿਕ ਅਖਤਿਆਰਾਂ ਦੀ ਮੁੱਢਲੀ ਗੱਦੀ ਤੇ ਰਾਜਨੀਤਕ ਸਰਬੱਤ ਖ਼ਾਲਸਾ ਦੀਵਾਨਾਂ ਦੀ ਮੰਜੀ ਹੈ। ਇਸ ਦੇ ਸ਼ਾਬਦਿਕ ਅਰਥ ਹਨ ‘ਕਾਲ ਤੋਂ ਰਹਿਤ ਪਰਮਾਤਮਾ ਦਾ ਸਿੰਘਾਸਨ’। ਮੀਰੀ-ਪੀਰੀ ਅਰਥਾਤ ਸਿੱਖਾਂ ਦੇ ਰਾਜਨੀਤਿਕ ਅਤੇ ਰੂਹਾਨੀ ਵਿਚਾਰਧਾਰਾ ਦੇ ਪ੍ਰਤੀਕ ਵਜੋਂ ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਸਥਿਤ ਹੈ, ਜੋ ਸਿੱਖ ਰਾਜਨੀਤਕ ਪ੍ਰਭਸੱਤਾ ਨੂੰ ਪੇਸ਼ ਕਰ ਰਿਹਾ ਹੈ। 15 ਜੂਨ 1606 ਨੂੰ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੇ ਇੱਥੇ ਤਖ਼ਤ ਦਾ ਇੱਕ ਢਾਂਚਾ ਆਪਣੇ ਹੱਥੀਂ ਨੀਂਹ ਰੱਖ ਕੇ ਬਾਬਾ ਬੁੱਢਾ ਜੀ ਰਾਹੀਂ ਮੁਕੰਮਲ ਕਰਵਾਇਆ ਤੇ ਇਥੋਂ ਸੰਗਤਾਂ ਦੇ ਨਾਂ ਪਹਿਲਾ ਹੁਕਮਨਾਮਾ ਜਾਰੀ ਕੀਤਾ ਜਿਸ ਵਿੱਚ ਹੋਰ ਵਸਤਾਂ ਭੇਂਟ ਵਿੱਚ ਲਿਆਣ ਤੋਂ ਇਲਾਵਾ ਸ਼ਸਤਰ ਤੇ ਘੋੜੇ ਆਦਿ ਭੇਂਟ ਕਰਨ ਦੀ ਆਗਿਆ ਕੀਤੀ ਗਈ। ਇਸ ਤਖ਼ਤ ਉੱਪਰ ਜੋ ਬਿਲਡਿੰਗ ਦਾ ਨਿਰਮਾਣ ਕਰਵਾਇਆ ਗਿਆ ਉਸ ਦਾ ਨਾਂ ਅਕਾਲ ਬੁੰਗਾ ਰੱਖਿਆ ਗਿਆ।
ਸਿੰਧੂ ਘਾਟੀ ਸੱਭਿਅਤਾ ਸੰਸਾਰ ਦੀਆਂ ਪ੍ਰਾਚੀਨ ਸੱਭਿਅਤਾਵਾਂ ਵਿੱਚੋਂ ਇੱਕ ਪ੍ਰਮੁੱਖ ਸੱਭਿਅਤਾ ਸੀ। ਇਹ ਹੜੱਪਾ ਸੱਭਿਅਤਾ ਦੇ ਨਾਮ ਨਾਲ ਵੀ ਜਾਣੀ ਜਾਂਦੀ ਹੈ ਕਿਉਂਕਿ ਇਸ ਦੇ ਵਜੂਦ ਦੇ ਪਹਿਲੇ ਖੰਡਰ ਹੜੱਪਾ ਨਾਂ ਦੇ ਨਗਰ ਵਿੱਚ ਮਿਲੇ ਸਨ। ਇਹ ਹਿੰਦ ਉਪ-ਮਹਾਂਦੀਪ ਦੇ ਉੱਤਰ ਪੱਛਮੀ ਭਾਗ ਵਿੱਚ ਸਥਿਤ ਸੀ। ਇਸਦਾ ਸਥਾਨ ਅੱਜ ਦਾ ਪਾਕਿਸਤਾਨ ਅਤੇ ਭਾਰਤ ਦਾ ਉੱਤਰ ਪੱਛਮੀ ਹਿੱਸਾ ਸੀ। ਇਹ ਸਿੰਧ ਦਰਿਆ ਤੋਂ ਲੈ ਕੇ ਅਤੇ ਘੱਗਰ-ਹਕਰਾ (ਪ੍ਰਾਚੀਨ ਸਰਸਵਤੀ) ਦੀ ਘਾਟੀ ਅਤੇ ਉਸ ਤੋਂ ਅੱਗੇ ਗੰਗਾ - ਜਮਨਾ ਦੋਆਬ ਦੀਆਂ ਉਪਰਲੀਆਂ ਹੱਦਾਂ ਤੱਕ ਫੈਲੀ ਹੋਈ ਸੀ। ਇਹਦਾ ਖੇਤਰਫਲ ਲਗਪਗ 12,60,000 ਵਰਗ ਕਿ.
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਂਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੁਨੀਆ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਦਰਦਨਾਕ ਘਟਨਾ ਤੇ ਦਿਲ ਨੂੰ ਕੰਬਾ ਦੇਣ ਵਾਲਾ ਘੋਰ ਪਾਪ ਦਾ ਸਾਕਾ ਹੈ। ਇੱਕ ਪਾਸੇ ਇਹ ਘਟਨਾ ਮਨੁੱਖੀ ਦਰਿੰਦਗੀ ਦਾ ਘਿਨਾਉਣਾ ਚਿੱਤਰ ਪੇਸ਼ ਕਰਦੀ ਹੈ, ਦੂਜੇ ਪਾਸੇ ਸਾਹਿਬਜ਼ਾਦਿਆਂ ਦੇ ਅੰਦਰ ਜੂਝ ਮਰਨ ਅਤੇ ਸਿੱਖੀ ਸਿਦਕ ਦੀ ਭਾਵਨਾ ਨਾਲ, ਜ਼ੁਲਮ ਤੇ ਤਸ਼ੱਦਦ ਵਿਰੁੱਧ, ਧਾਰਮਿਕ ਸੁਤੰਤਰਤਾ ਲਈ ਡਟ ਕੇ ਮੁਕਾਬਲਾ ਕਰਨ ਦੇ ਸਿਖਰ ਨੂੰ ਪ੍ਰਗਟ ਕਰਦੀ ਹੈ।
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿੱਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿੱਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿੱਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿੱਚ ਆਉਣ ਕਰਕੇ, ਇਸ ਵਿੱਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿੱਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ।2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ਪੂਛਲ ਤਾਰਾ ਬਰਫ਼ ਤੇ ਧੂੜ ਕਣਾਂ ਦਾ ਬਣਿਆ ਇੱਕ ਬਰਫੀਲਾ ਛੋਟਾ ਪੁਲਾੜੀ ਪਿੰਡ ਹੁੰਦਾ ਹੈ। ਇਹ ਸੌਰ ਮੰਡਲ ਦਾ ਹੀ ਹਿੱਸਾ ਹੁੰਦਾ ਹੈ ਅਤੇ ਆਪਣੇ ਤੈਅ ਪਥ ਤੇ ਸੂਰਜ ਦਾ ਚੱਕਰ ਕੱਟਦਾ ਰਹਿੰਦਾ ਹੈ। ਜਦ ਕਦੇ ਇਹ ਸੂਰਜ ਦੇ ਨੇੜੇ ਆ ਜਾਵੇ ਤਾਂ ਸੇਕ ਨਾਲ ਇਨ੍ਹਾਂ ਦੀ ਬਰਫ਼ ਪਿਘਲਦੀ ਹੈ। ਨਤੀਜੇ ਵਜੋਂ ਇਹ ਆਪਣੇ ਪਿੱਛੇ ਗੈਸਾਂ ਦੀ ਪੂਛ ਛੱਡਦੇ ਜਾਂਦੇ ਹਨ। ਇਸੇ ਲਈ ਇਨ੍ਹਾਂ ਨੂੰ ਪੂਛਲ ਤਾਰੇ ਕਹਿੰਦੇ ਹਨ। ਇਸ ਦੇ ਦੋ ਹਿੱਸੇ ਹੁੰਦੇ ਹਨ - ਕੋਮਾ ਅਤੇ ਪੂਛ। ਇਸ ਦੀ ਨਿਊਕਲੀ ਦੀ ਰੇਂਜ ਕੁਝ ਸੌ ਮੀਟਰ ਤੋਂ ਦਰਜਨਾਂ ਕਿਲੋਮੀਟਰ ਤੱਕ ਹੁੰਦੀ ਹੈ, ਜੋ ਪੱਥਰਾਂ, ਧੂੜ ਅਤੇ ਗੈਸਾਂ ਨਾਲ ਬਣੀ ਹੁੰਦੀ ਹੈ। ਕੋਮਾ ਅਤੇ ਪੂਛ, ਬਹੁਤ ਵੱਡੇ ਹੁੰਦੇ ਹਨ ਅਤੇ ਜੇ ਕਾਫੀ ਚਮਕਦਾਰ ਹੋਵੇ, ਤਾਂ ਇਨ੍ਹਾਂ ਨੂੰ ਦੂਰਬੀਨ ਦੀ ਮਦਦ ਬਗੈਰ ਧਰਤੀ ਤੋਂ ਵੇਖਿਆ ਜਾ ਸਕਦਾ ਹੈ। ਪੂਛਲ ਤਾਰੇ ਬਹੁਤ ਸਾਰੇ ਸੱਭਿਆਚਾਰਾਂ ਅੰਦਰ ਪੁਰਾਣੇ ਜ਼ਮਾਨੇ ਤੋਂ ਵੇਖੇ ਗਏ ਹਨ ਅਤੇ ਰਿਕਾਰਡ ਕੀਤੇ ਮਿਲਦੇ ਹਨ।
"ਲੋਕ-ਨਾਚ ਨਾਲ ਮਾਨਸਿਕਤਾ ਨਾਚ ਕਲਾ ਨੂੰ ਆਪਣੇ ਜੀਵਨ ਦਾ ਸੁਭਾਵਿਕ ਅਮਲ ਪ੍ਰਵਾਨ ਕਰਦੀ ਰਹੀ ਹੈ।" 'ਨੱਚਣ ਵਾਲੇ ਦੀ ਅੱਡੀ ਨਾ ਰਹਿੰਦੀ , ਗਾਉਣ ਵਾਲੇ ਦਾ ਮੂੰਹ' ਇਸ ਸੁਭਾਵਕ ਅਮਲ ਦੀ ਪੁਸ਼ਟੀ ਕਰਦੀ ਕਾਵਿ ਸਤਰ ਹੈ। ਨਾਚ ਕਲਾ ਕਿਸੇ ਵੀ ਸੂਰਤ ਵਿੱਚ ਮੂਕ ਪੇਸ਼ਕਾਰੀ ਨਹੀਂ ਹੈ। ਖ਼ਾਸਕਰ ਪੰਜਾਬੀ ਲੋਕ ਨਾਚ ਗਿੱਧਾ ਭੰਗੜਾ ਤਾਂ ਗੀਤਾਂ ਦੇ ਬੋਲ ਜਾਂ ਬੋਲੀਆਂ ਤੋਂ ਬਿਨਾਂ ਪੇਸ਼ ਕਿਤੇ ਜਾਣਾ ਸੰਭਵ ਹੀ ਨਹੀਂ। ਲੋਕ-ਸਮੂਹ ਦੀ ਸਿਰਜਨ-ਕਲਾ ਦੀ ਇੱਕ ਮਹੱਤਵਪੂਰਨ ਵੰਨਗੀ ਹੈ, ਜੋ ਲੋਕ-ਮਾਨਸ ਦੇ ਸਮੁਚੇ ਹਾਵਾਂ-ਭਾਵਾਂ ਨੂੰ ਸਰੀਰਕ ਮੁਦਰਾਵਾਂ ਦੇ ਪ੍ਰਗਟਾਉ-ਸੰਦਰਭ ਰਾਹੀਂ ਪੇਸ਼ ਕਰਦੀ ਹੈ। ਲੋਕ ਨਾਚ ਵੀ ਇਸੇ ਪ੍ਰਕਾਰ ਦੀ ਇੱਕ ਲੋਕ-ਕਲਾ ਹੈ। ਲੋਕ-ਨਾਚ ਮੰਨੋਰੰਜਨ ਦਾ ਸਾਧਨ ਹੀ ਨਹੀਂ, ਇਹ ਕਿਸੇ ਖਿੱਤੇ ਦੇ ਜਨ-ਸਮੂਹ ਦੀ ਸਮਾਜਿਕ, ਸੱਭਿਆਚਾਰਕ, ਨੈਤਿਕ, ਧਾਰਮਿਕ, ਰਾਜਸੀ ਅਤੇ ਇਤਹਾਸਿਕ ਜੀਵਨ-ਤੋਰ ਦੀਆਂ ਵਿਭਿੰਨ ਪਰਤਾਂ ਦਾ ਸਰੀਰਕ ਮੁਦਰਾਵਾਂ ਦੇ ਮਾਧਿਅਮ ਰਾਹੀਂ ਆਪ-ਮੁਹਾਰਾ, ਸਧਾਰਨ, ਖੁਸ਼ੀਆਂ-ਖੇੜਿਆਂ ਭਰਪੂਰ ਅੰਦਰੂਨੀ ਭਾਵਨਾਵਾਂ ਦਾ ਬਾਹਰੀ ਪ੍ਰਗਟਾਵਾ ਵੀ ਹੈ। ਪੰਜਾਬ ਦੇ ਲੋਕ-ਨਾਚ ਪੰਜਾਬ ਪੰਜਾਬ ਦੇ ਜਨ-ਜੀਵਨ ਦਾ ਮਹੱਤਪੂਰਨ ਅੰਗ ਹਨ।"ਪੰਜਾਬ ਦੇ ਲੋਕ-ਨਾਚਾਂ ਦਾ ਵਰਗੀਕਰਨ ਦੋ ਪੱਧਰਾਂ ਤੇ ਕੀਤਾ ਜਾ ਸਕਦਾ ਹੈ:
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿੱਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਸੁਚੱਜੀ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਬੁੱਧ ਧਰਮ ਜਾਂ ਧਰਮਵਿਨਯ (ਅਨੁਵਾਦ. "ਸਿਧਾਂਤ ਅਤੇ ਅਨੁਸ਼ਾਸਨ") ਵਜੋਂ ਵੀ ਜਾਣਿਆ ਜਾਂਦਾ ਹੈ, ਇੱਕ ਭਾਰਤੀ ਧਰਮ ਜਾਂ ਦਾਰਸ਼ਨਿਕ ਪਰੰਪਰਾ ਹੈ ਜੋ ਬੁੱਧ ਦੀਆਂ ਸਿੱਖਿਆਵਾਂ 'ਤੇ ਅਧਾਰਤ ਹੈ। ਇਹ ਪੂਰਬੀ ਗੰਗਾ ਦੇ ਮੈਦਾਨ ਵਿੱਚ 5ਵੀਂ ਸਦੀ ਈਸਾ ਪੂਰਵ ਵਿੱਚ ਇੱਕ ਸ਼ਰਾਮਣ-ਅੰਦੋਲਨ ਦੇ ਰੂਪ ਵਿੱਚ ਉਤਪੰਨ ਹੋਇਆ ਸੀ, ਅਤੇ ਹੌਲੀ ਹੌਲੀ ਸਿਲਕ ਰੋਡ ਰਾਹੀਂ ਪੂਰੇ ਏਸ਼ੀਆ ਵਿੱਚ ਫੈਲ ਗਿਆ ਸੀ। ਇਹ ਦੁਨੀਆ ਦਾ ਚੌਥਾ ਸਭ ਤੋਂ ਵੱਡਾ ਧਰਮ ਹੈ, ਜਿਸ ਦੇ 52 ਕਰੋੜ ਤੋਂ ਵੱਧ ਅਨੁਯਾਈ (ਬੋਧ) ਹਨ ਜੋ ਵਿਸ਼ਵ ਦੀ ਆਬਾਦੀ ਦਾ ਸੱਤ ਪ੍ਰਤੀਸ਼ਤ ਬਣਦੇ ਹਨ।
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਪ੍ਰਗਟ ਤੇ ਸਦੀਵੀ ਕਾਲ ਲਈ ਗੁਰੂ ਹਨ । ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ 1705 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਨਾਂਵ (ਲਾਤੀਨੀ ਵਿੱਚ nōmen, ਸ਼ਾਬਦਿਕ 'ਨਾਮ') ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ ਨਾਂਵ ਇੱਕ ਵਿਸ਼ਾਲ ਅਤੇ ਖੁੱਲ੍ਹੀ ਸ਼ਬਦ ਸ਼੍ਰੇਣੀ ਦਾ ਮੈਂਬਰ ਹੈ ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ। ਨਾਂਵ ਦੀਆਂ ਪੰਜ ਕਿਸਮਾਂ ਹੁੰਦੀਆਂ ਹਨ:-
ਗੂਰੁ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦਸਾਂ ਵਿਚੋਂ ਦੂਜੇ ਗੁਰੂ ਸਨ। ਇਹਨਾਂ ਦਾ ਜਨਮ ਹਿੰਦੂ ਖ਼ਾਨਦਾਨ ਵਿੱਚ, ਜਮਾਂਦਰੂ ਨਾਮ ਲਹਿਣੇ ਨਾਲ਼, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਨੇੜੇ) ਪੰਜਾਬ ਵਿਖੇ ਹੋਇਆ। ਭਾਈ ਲਹਿਣਾ ਖੱਤਰੀ ਟੱਬਰ ਵਿੱਚ ਪਲ਼ਿਆ, ਜਿਸਦੇ ਪਿਓ ਨਿੱਕੇ ਸਕੇਲ ਦੇ ਸੁਦਾਗਰ ਸੀ, ਅਤੇ ਆਪ ਉਹ ਦੁਰਗਾ ਦੇ ਪੁਜਾਰੀ ਸਨ। ਇਹਨਾਂ ਦੀ ਮੁਲਾਕਾਤ ਗੁਰੂ ਨਾਨਕ, ਸਿੱਖੀ ਦੇ ਬਾਨੀ ਨਾਲ਼ ਹੋਣ ਤੋਂ ਬਾਅਦ ਇਹ ਸਿੱਖ ਬਣ ਗਏ। ਗੁਰੂ ਨਾਨਕ ਸਾਹਿਬ ਨੇ ਲਹਿਣਾ ਨਾਮ ਤਬਦੀਲ ਕਰ ਅੰਗਦ ("ਮੇਰਾ ਆਪਣਾ ਅੰਗ") ਰੱਖ ਦਿੱਤਾ, ਅਤੇ ਆਪਣੇ ਪੁੱਤਾਂ ਦੀ ਬਜਾਏ ਅੰਗਦ ਨੂੰ ਦੂਜਾ ਗੁਰੂ ਐਲਾਨ ਦਿੱਤਾ।
ਕਿਸੇ ਵੀ ਭਾਸ਼ਾ ਦੇ ਅੰਗ ਪ੍ਰਤਿਅੰਗ ਦਾ ਵਿਸ਼ਲੇਸ਼ਣ ਅਤੇ ਵਿਵੇਚਨ ਵਿਆਕਰਨ (ਗਰਾਮਰ) ਕਹਾਂਦਾ ਹੈ। ਵਿਆਕਰਨ ਉਹ ਵਿਦਿਆ ਹੈ ਜਿਸਦੇ ਦੁਆਰਾ ਕਿਸੇ ਭਾਸ਼ਾ ਦਾ ਸ਼ੁੱਧ ਬੋਲਣਾ, ਸ਼ੁੱਧ ਪੜ੍ਹਨਾ ਅਤੇ ਸ਼ੁੱਧ ਲਿਖਣਾ ਆਉਂਦਾ ਹੈ। ਕਿਸੇ ਵੀ ਭਾਸ਼ਾ ਦੇ ਲਿਖਣ, ਪੜ੍ਹਨ ਅਤੇ ਬੋਲਣ ਦੇ ਨਿਸ਼ਚਿਤ ਨਿਯਮ ਹੁੰਦੇ ਹਨ ਭਾਸ਼ਾ ਦੀ ਸ਼ੁੱਧਤਾ ਅਤੇ ਸੁੰਦਰਤਾ ਨੂੰ ਬਣਾਏ ਰੱਖਣ ਲਈ ਇਨ੍ਹਾਂ ਨਿਯਮਾਂ ਦਾ ਪਾਲਣ ਕਰਨਾ ਜ਼ਰੂਰੀ ਹੁੰਦਾ ਹੈ। ਇਹ ਨਿਯਮ ਵੀ ਵਿਆਕਰਨ ਦੇ ਅਨੁਸਾਰ ਆਉਂਦੇ ਹਨ। ਵਿਆਕਰਨ ਭਾਸ਼ਾ ਦੇ ਅਧਿਐਨ ਦਾ ਮਹੱਤਵਪੂਰਣ ਹਿੱਸਾ ਹੈ।
ਪੰਜਾਬੀ ਸਵੈ-ਜੀਵਨੀ ਆਧੁਨਿਕ ਵਾਰਤਕ ਦੀ ਨਵੀਨ ਵੀਧਾ ਹੈ ਜਿਸਦਾ ਸੰਬੰਧ ਆਤਮ ਵਰਣਨ ਨਾਲ ਹੈ। 1947 ਤੋਂ 1980 ਤੱਕ ਪੰਜਾਬੀ ਸਵੈ- ਜੀਵਨੀ ਦਾ ਇਤਿਹਾਸ ਹੈ। ਪ੍ਰੀਭਾਸ਼ਾ: ਸਵੈ- ਜੀਵਨੀ, ਜੀਵਨੀ - ਸਾਹਿਤ ਦਾ ਇਕ ਅਜਿਹਾ ਰੂਪ ਹੈ, ਜਿਸ ਵਿਚ ਜੀਵਨੀਕਾਰ, ਕਿਸੇ ਦੂਜੇ ਵਿਅਕਤੀ ਦਾ ਜੀਵਨ - ਬਿਰਤਾਂਤ ਲਿਖਣ ਦੀ ਬਜਾਏ ਆਪਣਾ ਜੀਵਨ - ਬਿਰਤਾਂਤ ਲਿਖਦਾ ਹੈ। ਸਵੈ - ਜੀਵਨੀ ਦੀਆਂ ਕੁਝ ਪ੍ਰਮੁੱਖ ਪਰਿਭਾਸ਼ਾਵਾਂ ਇਸ ਪ੍ਰਕਾਰ ਹਨ: ੳ) " ਕਿਸੇ ਵਿਅਕਤੀ ਦੁਆਰਾ ਆਪਣੇ ਜੀਵਨ ਬਾਰੇ ਲਿਖੀ ਕਥਾ ਸਵੈ- ਜੀਵਨੀ ਹੁੰਦੀ ਹੈ।"( ਐਨਸਾਈਕਲਪੀਡੀਆ ਅਮੈਰੀਕਾੱਨ, ii, ਪੰਨਾ 639) ਅ) "ਸਵੈ- ਜੀਵਨੀ ਉਸ ਨੂੰ ਕਹਿੰਦੇ ਹਨ, ਜਿਸ ਵਿਚ ਲੇਖਕ ਆਪਣੇ ਸੰਪੂਰਨ ਜੀਵਨ ਦਾ ਵੇਰਵਾ ਪੇਸ਼ ਕਰਦਾ ਹੈ।"( ਡਾ. ਨਗੇਂਦ੍ਰ, ਭਾਰਤੀਯ ਸਾਹਿਤਯ ਕੋਸ਼) ਸਵੈ- ਜੀਵਨੀ ਵਾਰਤਕ ਸਾਹਿਤ ਦਾ ਇੱਕ ਵਿਸ਼ੇਸ਼ ਰੂਪ ਹੈ, ਜਿਸ ਵਿਚ ਲੇਖਕ ਆਪਣੇ ਨਿੱਜੀ ਜੀਵਨ ਦਾ ਬਿਉਰਾ ਪੇਸ਼ ਕਰਦਾ ਹੈ। ਲੇਖਕ ਆਪਣੀ ਜ਼ਿੰਦਗੀ ਬਾਰੇ ਜਦੋਂ ਆਪ ਲਿਖਦਾ ਹੈ ਤਾਂ ਉਸ ਨੂੰ ਆਪਣੇ ਆਪ ਉੱਤੇ ਪੂਰਨ ਵਿਸ਼ਵਾਸ ਹੁੰਦਾ ਹੈ ਕਿਉਂਕਿ ਉਹ ਆਪਣੇ ਬਾਰੇ ਹੋਰ ਲੋਕਾਂ ਤੋਂ ਵੱਧ ਜਾਣਕਾਰੀ ਰੱਖਦਾ ਹੈ। ਇਸ ਕਰਕੇ ਸਵੈ- ਜੀਵਨੀ ਬਾਰੇ ਇਹ ਕਿਹਾ ਜਾਂਦਾ ਹੈ ਕਿ ਇਸ ਵਿਚ ਆਪ ਹੰਢਾਏ ਅਤੇ ਭੋਗੇ ਪਲਾਂ ਦੀ ਦੀ ਪੁਨਰ ਉਸਾਰੀ ਹੁੰਦੀ ਹੈ। ਸੰਖੇਪ ਵਿਚ ਸਵੈ- ਜੀਵਨੀ , ਸਵੈ ਪ੍ਰਕਾਸ਼ ਹੈ। ਵਿਸ਼ਵ ਦੇ ਬਹੁਤ ਸਾਰੇ ਪ੍ਰਸਿੱਧ ਲੇਖਕਾਂ ਅਤੇ ਚਿੰਤਕਾਂ ਨੇ ਆਪਣੀਆਂ ਸਵੈ ਜੀਵਨੀਆਂ ਲਿਖੀਆਂ ਹਨ, ਜਿਹਨਾਂ ਦੀਆਂ ' ਅਦਿਕਾਵਾਂ ' ਵਿਚ ਸਵੈ ਜੀਵਨੀ ਦੀ ਪ੍ਰਕਿਰਤੀ , ਸਵੈ ਜੀਵਨੀ ਲਿਖਣ ਦੇ ਕਾਰਨ ਅਤੇ ਸਵੈ ਜੀਵਨੀ ਦੇ ਮਹੱਤਵ ਆਦਿ ਵਿਸ਼ਿਆਂ ਬਾਰੇ ਵਿਚਾਰ ਕੀਤੀ ਗਈ ਹੈ। * ਵਸਤੂ - ਸਮੱਗਰੀ: ਭਾਵੇਂ ਹਰ ਸਵੈ ਜੀਵਨੀ ਵਿਚ ਲੇਖਕ ਆਪਣੀ ਨਿੱਜੀ ਜ਼ਿੰਦਗੀ ਦੇ ਵੇਰਵਿਆਂ ਨੂੰ ਹੀ ਆਪਣੀ ਰਚਨਾ ਦੀ ਵਸਤੂ ਸਮੱਗਰੀ ਬਣਾਉਂਦਾ ਹੈ ਪਰ ਤਾਂ ਵੀ ਕਿਸੇ ਖੇਤਰ ਦੇ ਵਿਅਕਤੀ ਦੀ ਸਵੈ ਜੀਵਨੀ ਕਿਸੇ ਦੂਜੇ ਖੇਤਰ ਦੇ ਵਿਅਕਤੀ ਦੀ ਸਵੈ ਜੀਵਨੀ ਨਾਲੋਂ ਭਿੰਨ ਹੁੰਦੀ ਹੈ। ਜਿਵੇਂ ਕਿ ਕਿਸੇ ਰਾਜਸੀ ਨੇਤਾ ਦੀ ਸਵੈ ਜੀਵਨੀ ਵਿਚ ਉਸ ਦੇ ਰਾਜਸੀ ਸੰਘਰਸ਼ ਨਾਲ ਜੁੜੇ ਵੇਰਵੇ ਵਧੇਰੇ ਹੋਣਗੇ, ਇਕ ਖਿਡਾਰੀ ਦੀ ਸਵੈ ਜੀਵਨੀ ਵਿਚ ਖੇਡਾਂ ਨਾਲ ਜੁੜੇ ਪੱਖ ਉੱਭਰ ਕੇ ਸਾਹਮਣੇ ਆਉਣਗੇ, ਕਲਾਕਾਰਾਂ ਦੀਆਂ ਸਵੈ ਜੀਵਨੀਆਂ ਵਿਚ ਕਲਾ ਨਾਲ ਸੰਬੰਧਿਤ ਸੂਖਮ ਵੇਰਵਿਆਂ ਦੀ ਪੇਸ਼ਕਾਰੀ ਹੋਵੇਗੀ ਅਤੇ ਸਾਹਿਤਕਾਰਾਂ ਦੀਆਂ ਸਵੈ ਜੀਵਨੀਆਂ ਉਹਨਾਂ ਦੇ ਸਾਹਿਤ ਸਿਰਜਣਾ ਨਾਲ ਜੁੜੇ ਸਰੋਕਾਰ ਦੀ ਤਫ਼ਸੀਲ ਪੇਸ਼ ਕਰਨਗੀਆਂ।ਇੱਕ ਸਾਹਿਤਕਾਰ ਦੀ ਸਵੈ ਜੀਵਨੀ ਕਈ ਪੱਖਾਂ ਤੋਂ ਵਿਸ਼ੇਸ਼ ਹੁੰਦੀ ਹੈ। ਕਿਸੇ ਸਾਹਿਤਕਾਰ ਦੀ ਸ਼ਖਸ਼ੀਅਤ ਦਾ ਪ੍ਰਮੁੱਖ ਲੱਛਣ ਉਸ ਦੀ ਸੰਵੇਦਸ਼ੀਲਤਾ ਹੁੰਦੀ ਹੈ। * ਸਵੈ - ਜੀਵਨੀ ਦਾ ਪ੍ਰਯੋਜਨ: ਪੰਜਾਬੀ ਦੇ ਹਰ ਪ੍ਰਮੁੱਖ ਅਤੇ ਪ੍ਰਸਿੱਧ ਸਾਹਿਤਕਾਰ ਨੇ ਆਪਣੀ - ਆਪਣੀ ਸਵੈ - ਜੀਵਨੀ ਲਿਖੀ ਹੈ। ਇਹਨਾ ਦੀਆਂ ਸਵੈ ਜੀਵਨੀਆਂ ਦੀ ਭੂਮਿਕਾ ਵਿਚ ਉਹਨਾਂ ਨੇ ਆਪਣਾ - ਆਪਣਾ ਪ੍ਰਯੋਜਨ ਵੀ ਸਪੱਸ਼ਟ ਕੀਤਾ ਹੈ। ਪ੍ਰੋ.
ਚੰਦ੍ਰਯਾਨ-3 (ਸੰਸਕ੍ਰਿਤ: चन्द्रयान, Candrayāna, ਅਨੁ. Moon-craft, pronunciation ) ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਦੇ ਚੰਦ੍ਰਯਾਨ ਪ੍ਰੋਗਰਾਮ ਤਹਿਤ ਇਹ ਤੀਜਾ ਭਾਰਤੀ ਚੰਦ੍ਰਮਾ ਖੋਜ ਮਿਸ਼ਨ ਹੈ। ਇਸ ਵਿੱਚ ਵਿਕ੍ਰਮ ਨਾਮ ਦਾ ਇੱਕ ਲੈਂਡਰ ਅਤੇ ਪ੍ਰਗਿਆਨ ਨਾਮ ਦਾ ਇੱਕ ਰੋਵਰ ਉਪਸਥਿਤ ਹੈ, ਜੋ ਚੰਦ੍ਰਯਾਨ-2 ਮਿਸ਼ਨ ਦੇ ਸਮਾਨ ਹੈ। ਪ੍ਰੋਪਲਸ਼ਨ ਮੋਡੀਊਲ ਲੈਂਡਰ ਦੁਆਰਾ ਸੰਚਾਲਿਤ ਉਤਰਨ ਦੀ ਤਿਆਰੀ ਵਿੱਚ ਲੈਂਡਰ ਅਤੇ ਰੋਵਰ ਸੰਰਚਨਾ ਨੂੰ ਚੰਦਰਮਾ ਦੇ ਪੰਧ ਵਿੱਚ ਲੈ ਗਿਆ। ਚੰਦ੍ਰਯਾਨ-3 ਨੂੰ 14 ਜੁਲਾਈ 2023 ਨੂੰ ਲਾਂਚ ਕੀਤਾ ਗਿਆ ਸੀ। ਲੈਂਡਰ ਅਤੇ ਰੋਵਰ 23 ਅਗਸਤ 2023 ਨੂੰ 18:02 ਭਾਰਤੀ ਸਮੇਂ 'ਤੇ ਚੰਦਰ ਦੇ ਦੱਖਣੀ ਧਰੁਵ ਖੇੱਤਰ 'ਤੇ ਉਤਰੇ, ਜਿਸ ਨਾਲ਼ ਭਾਰਤ ਚੰਦਰਮਾ ਦੇ ਦੱਖਣੀ ਧਰੁਵ ਦੇ ਨੇੜੇ ਪੁਲਾੜ ਯਾਨ ਨੂੰ ਸਫਲਤਾਪੂਰਵਕ ਉਤਾਰਨ ਵਾਲ਼ਾ ਪਹਿਲਾ ਦੇਸ਼ ਅਤੇ ਚੌਥਾ ਦੇਸ਼ ਬਣ ਗਿਆ। ਚੰਦ੍ਰਮਾ 'ਤੇ ਨਰਮ ਜ਼ਮੀਨ ਲਈ.
ਸਿਧਾਰਥ ਗੌਤਮ ਬੁੱਧ (ਸੰਸਕ੍ਰਿਤ: सिद्धार्थ गौतम बुद्ध) ਬੁੱਧ ਧਰਮ ਦੇ ਮੋਢੀ ਅਤੇ ਧਾਰਮਿਕ ਗੁਰੂ ਸਨ। ਉਹਨਾਂ ਦਾ ਜਨਮ 567 ਈਸਾ ਪੂਰਵ ਨੂੰ ਵਿਸਾਖ ਪੂਰਨਮਾਸ਼ੀ ਨੂੰ ਲੁੰਬਨੀ ਵਿੱਚ ਹੋਇਆ। ਉਨ੍ਹਾਂ ਦੀ ਮਾਤਾ ਦਾ ਨਾਮ ਮਹਾਮਾਇਆ ਅਤੇ ਪਿਤਾ ਦਾ ਨਾਮ ਸੁਧੋਦਨ ਸੀ। ਮਹਾਤਮਾ ਬੁੱਧ ਦਾ ਅਸਲੀ ਨਾਮ ਸਿਧਾਰਥ ਅਤੇ ਗੋਤ ਗੌਤਮ ਸੀ। ਬੁੱਧ ਮਤ ਵਿੱਚ ਉਨ੍ਹਾਂ ਨੂੰ ਸਾਕਯ ਮੁਨੀ, ਗੌਤਮ, ਸਾਕਯ ਸਿਹੇ ਆਦਿ ਨਾਵਾਂ ਨਾਲ ਵੀ ਜਾਣਿਆ ਜਾਂਦਾ ਹੈ।
ਸਭਿਆਚਾਰ ਦੀ ਪਰਿਭਾਸ਼ਾ ਅਤੇ ਲੱਛਣ ਨੂੰ ਮੁੱਖ ਰੱਖ ਕੇ ਬਹੁਤ ਸਾਰੇ ਵਿਦਵਾਨਾਂ ਨੇ ਇਸ ਨੂੰ ਬਿਆਨਿਆ ਹੈ। 'ਸਭਿਆਚਾਰ' ਸ਼ਬਦ ਮੂਲ ਰੂਪ ਵਿੱਚ ਦੋ ਸ਼ਬਦਾਂ "ਸਭਿਯ+ਆਚਾਰ" ਦਾ ਸਮਾਸ ਹੈ, ਪੰਜਾਬੀ ਭਾਸ਼ਾ ਵਿੱਚ ਇਹ ਹਿੰਦੀ ਭਾਸ਼ਾ ਦੇ ਸ਼ਬਦ ਸੰਸਕ੍ਰਿਤੀ ਦੇ ਪਰਿਆਇ ਵਜੋਂ ਪ੍ਰਚਲਿਤ ਹੈ। ਅੰਗਰੇਜ਼ੀ ਭਾਸ਼ਾ ਵਿੱਚ ਇਸਦਾ ਸਮਾਨਾਰਥਕ ਸ਼ਬਦ 'Culture' ਮੰਨਿਆ ਜਾਂਦਾ ਹੈ। "Culture" ਵੀ ਮੂਲ ਰੂਪ ਵਿੱਚ ਲਾਤੀਨੀ ਭਾਸ਼ਾ ਦੇ ਸ਼ਬਦ "Cultura"' ਤੋਂ ਫਰਾਂਸੀਸੀ ਭਾਸ਼ਾ ਰਾਹੀਂ ਅੰਗਰੇਜ਼ੀ ਵਿੱਚ ਆਇਆ। ਜਿਥੇ ਇਸਦੇ ਸ਼ਾਬਦਿਕ ਅਰਥ ਵਿਸ਼ੇਸ਼ ਪ੍ਰਕਾਰ ਦੇ ਵਿਕਾਸ ਜਾਂ ਉਪਜਾਊ ਕਾਰਜ ਦੇ ਹਨ। ਸਭਿਆਚਾਰ ਤਿੰਨ ਸਬਦਾਂ "ਸ +ਭੈ+ਆਚਾਰ" ਦਾ ਮੇਲ ਹੈ। 'ਸ' ਦਾ ਅਰਥ ਪੂਰਵ, 'ਭੈ' ਦਾ ਅਰਥ ਨਿਯਮ, 'ਆਚਾਰ' ਦਾ ਅਰਥ ਵਿਵਹਾਰ ਤੇ ਵਿਹਾਰ ਹੈ। ਇਸ ਤਰ੍ਹਾਂ ਪੂਰਵ ਨਿਸ਼ਚਿਤ ਨੇਮਾਂ ਦੁਆਰਾ ਕੀਤਾ ਗਿਆ ਵਿਵਹਾਰ ਤੇ ਵਿਹਾਰ ਸਭਿਆਚਾਰ ਹੈ।
ਪੰਜਾਬੀ ਸਾਹਿਤ ਵਿੱਚ ਕਿੱਸਿਆਂ ਦਾ ਇੱਕ ਵਿਸ਼ੇਸ਼ ਸਥਾਨ ਹੈ।ਵੱਖ-ਵੱਖ ਕਵੀਆਂ ਵੱਲੋਂ ਲਗਭਗ ਹਰ ਕਾਲ ਵਿੱਚ ਲਿਖੀਆਂ ਅਨੇਕਾਂ ਪ੍ਰੇਮ ਕਥਾਵਾਂ ਸਾਨੂੰ ਕਿੱਸਾ ਰੂਪ ਵਿੱਚ ਮਿਲਦੀਆਂ ਹਨ। ਕਹਾਣੀਆਂ ਸੁਣਾਉਣ ਦਾ ਰਿਵਾਜ਼ ਬਹੁਤ ਪੁਰਾਣਾ ਹੈ। ਇਹਨਾਂ ਕਹਾਣੀਆਂ ਨੂੰ ਸਾਹਿਤ ਵਿੱਚ ਲਿਆਉਣ ਲਈ ਕਵਿਤਾ ਨੂੰ ਮਾਧਿਅਮ ਬਣਾਇਆ ਗਿਆ ਸੀ ਅਤੇ ਇਹਨਾਂ ਕਵਿਤਾਵਾਂ ਵਿੱਚ ਲਿਖੀਆਂ ਗਈਆਂ ਕਹਾਣੀਆਂ ਨੂੰ ਹੀ ਕਿੱਸਾ ਕਿਹਾ ਜਾਣ ਲੱਗਾ। ਪੰਜਾਬੀ ਵਿੱਚ ਹੀਰ ਰਾਂਝਾ, ਸੱਸੀ ਪੁਨੂੰ, ਸੋਹਣੀ-ਮਹਿਵਾਲ, ਮਿਰਜ਼ਾਂ ਸਾਹਿਬਾ ਆਦਿ ਕਿੱਸੇ ਮਿਲਦੇ ਹਨ। ਜਿਹੜੇ ਅੱਜ ਵੀ ਪੰਜਾਬ ਦੇ ਲੋਕਾਂ ਦੀਆਂ ਜ਼ੁਬਾਨਾ ਉੱਪਰ ਚੜੇ ਹੋਏ ਹਨ। ਇਹਨਾਂ ਕਿੱਸਿਆਂ ਦੀਆਂ ਜੜ੍ਹਾ ਪੂਰੇ ਪੰਜਾਬ ਵਿੱਚ ਬਹੁਤ ਡੂੰਘੀਆਂ ਹਨ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਉਹਨਾਂ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਤ ਕੀਤਾ ਜਾਂਦਾ ਹੈ।
ਫ਼ਰੀਦਉਦਦੀਨ ਮਸੂਦ ਗੰਜਸ਼ਕਰ (ਅੰ. 4 ਅਪਰੈਲ 1173 – 7 ਮਈ 1266), ਆਮ ਤੌਰ 'ਤੇ ਬਾਬਾ ਫ਼ਰੀਦ ਜਾਂ ਸ਼ੇਖ ਫ਼ਰੀਦ ਵਜੋਂ ਜਾਣਿਆ ਜਾਂਦਾ ਹੈ, 13ਵੀਂ ਸਦੀ ਦਾ ਇੱਕ ਪੰਜਾਬੀ ਮੁਸਲਿਮ ਪ੍ਰਚਾਰਕ, ਕਵੀ ਅਤੇ ਰਹੱਸਵਾਦੀ ਸੀ, ਜੋ ਮੱਧ ਯੁੱਗ ਅਤੇ ਇਸਲਾਮੀ ਸੁਨਹਿਰੀ ਯੁੱਗ ਦੇ ਸਭ ਤੋਂ ਸਤਿਕਾਰਤ ਅਤੇ ਸਤਿਕਾਰਤ ਮੁਸਲਮਾਨ ਰਹੱਸਵਾਦੀਆਂ ਵਿੱਚੋਂ ਇੱਕ ਰਿਹਾ ਹੈ। ਉਹ ਪੰਜਾਬੀ ਮੁਸਲਮਾਨਾਂ, ਹਿੰਦੂਆਂ ਅਤੇ ਸਿੱਖਾਂ ਦੁਆਰਾ ਸਤਿਕਾਰਿਆ ਜਾਂਦਾ ਹੈ।
ਹਾਲਾਂਕਿ "ਸ਼ਬਦ" ਦੀ ਵਿਆਖਿਆ ਲਈ ਵਿਦਵਾਨਾਂ ਦੇ ਅਲੱਗ-ਅਲੱਗ ਵਿਚਾਰ ਹਨ। ਪ੍ਰਸਿੱਧ ਅਮਰੀਕੀ ਭਾਸ਼ਾ ਵਿਗਿਆਨੀ ਲਿਉਨਾਰਦ ਬਲੂਮਫ਼ੀਲਡ ਨੇ ਕਿ 'ਸ਼ਬਦ' ਬਾਰੇ ਕਿਹਾ ਹੈ: “ A word is a minimal free form” ਅਰਥਾਤ “ਸ਼ਬਦ ਇੱਕ ਲਘੂਤਮ ਸੁਤੰਤਰ ਇਕਾਈ ਹੈ।“ ਬਲੂਮਫ਼ੀਲਡ ਦੀ ਇਹ ਪਰਿਭਾਸ਼ਾ ਹੁਣ ਤੱਕ ਮਿਲਦੀਆਂ ਸਾਰੀਆਂ ਪਰਿਭਾਸ਼ਾਵਾਂ ਨਾਲੋਂ ਮੁਕਾਬਲਨ ਵਧੇਰੇ ਮਕਬੂਲ ਹੈ। ਇਸ ਪਰਿਭਾਸ਼ਾ ਨੂੰ ਚੰਗੀ ਤਰ੍ਹਾਂ ਸਮਝਣ ਲਈ ਸਾਨੂੰ ਸੁਤੰਤਰ ਬੰਧੇਜੀ ਰੂਪਾਂ ਦੀ ਪ੍ਰਕ੍ਰਿਤੀ ਸਮਝ ਲੈਣੀ ਚਾਹੀਦੀ ਹੈ।
ਮਹਾਰਾਣੀ ਜਿੰਦ ਕੌਰ (ਅੰ. 1817 – 1 ਅਗਸਤ 1863) 1843 ਤੋਂ 29 ਮਾਰਚ 1847 ਤੱਕ ਸਿੱਖ ਸਾਮਰਾਜ ਦੀ ਰੀਜੈਂਟ ਸੀ। 29 ਮਾਰਚ 1847 ਨੂੰ ਸਿੱਖ ਸਾਮਰਾਜ ਦੇ ਭੰਗ ਹੋਣ ਤੋਂ ਬਾਅਦ ਸਿੱਖਾਂ ਨੇ ਉਸ ਨੂੰ ਮਹਾਰਾਜਾ ਦਲੀਪ ਸਿੰਘ ਦੀ ਮਹਾਰਾਣੀ ਅਤੇ ਉੱਤਰਾਧਿਕਾਰੀ ਵਜੋਂ ਦਾਅਵਾ ਕੀਤਾ। ਹਾਲਾਂਕਿ, ਉਸੇ ਦਿਨ ਅੰਗਰੇਜ਼ਾਂ ਨੇ ਪੂਰਾ ਕਬਜ਼ਾ ਕਰ ਲਿਆ ਅਤੇ ਦਾਅਵਿਆਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ।
ਗੁਰਮੁਖੀ ਲਿਪੀ ਵਿੱਚ ਪੰਜਾਬੀ ਭਾਸ਼ਾ ਨੂੰ ਲਿਖਣ ਲਈ ਵਰਤੀ ਜਾਣ ਵਾਲੀ ਲਿਪੀ ਹੈ। ਬੋਲਾਂ ਨੂੰ ਲਿਖਤ ਵਿੱਚ ਢਾਲਣ ਲਈ ਵਰਤੇ ਜਾਂਦੇ ਚਿੰਨ੍ਹਾਂ ਦੇ ਸਮੂਹ ਨੂੰ ਲਿਪੀ ਕਿਹਾ ਜਾਂਦਾ ਹੈ। ਲਿਪੀ ਬੋਲੀ ਦਾ ਵਾਹਣ ਹੈ। ਭਾਸ਼ਾ ਤੇ ਲਿਪੀ ਦਾ ਆਪਸ ਵਿੱਚ ਗੂੜ੍ਹਾ ਸੰਬੰਧ ਹੈ। ਜਿਵੇਂ ਮਨੁੱਖੀਭਾਵਾਂ ਦੀ ਪੁਸ਼ਾਕ ਬੋਲੀ ਹੈ, ਉਵੇਂ ਲਿਪੀ ਭਾਸ਼ਾ/ਬੋਲੀ ਦਾ ਪਹਿਰਾਵਾ ਹੈ। ਲਿਪੀ ਦੇ ਪਹਿਰਾਵੇ ਨੇ ਭਾਸ਼ਾ ਨੂੰ ਸਦੀਵਤਾ ਬਖ਼ਸ਼ੀ ਹੈ। ਲਿਪੀ ਮਨੁੱਖੀ ਭਾਵਾਂ ਨੂੰ ਅਮਰ ਕਰ ਦਿੰਦੀ ਹੈ। ਅੱਜ ਗਿਆਨ, ਵਿਗਿਆਨ ਅਤੇਕੰਪਿਊਟਰੀ ਯੁੱਗ ਵਿੱਚ ਭਾਵੇਂ ਨਵੀਆਂ ਤਕਨੀਕਾਂ ਨੇ ਬੋਲੀ ਭਾਸ਼ਾ (ਅਵਾਜ਼) ਨੂੰ ਸਥਾਈ ਰੂਪ ਦੇਣ ਦੇ ਹੋਰ ਵੀ ਕਈ ਨਵੀਨ ਸਾਧਨ ਬਣਾ ਲਏ ਹਨ, ਪਰ ਲਿਪੀ ਦੀ ਤਾਕਤ ਅਤੇ ਵਿਆਪਕਤਾ ਦੇ ਮੁਕਾਬਲੇ ਇਹ ਅਜੇ ਵੀ ਤੁੱਛ ਹਨ। ਹਰੇਕ ਭਾਸ਼ਾ ਦੇ ਲਿਖਤੀ ਸਰੂਪ ਲਈ ਕਿਸੇ ਨਾ ਕਿਸੇ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਹਰ ਭਾਸ਼ਾ ਦੀ ਲਿਪੀ ਦਾ ਕੋਈ ਨਾ ਕੋਈ ਨਾਂ ਵੀ ਜ਼ਰੂਰ ਹੁੰਦਾ ਹੈ, ਜਿਵੇਂ ਹਿੰਦੀ ਲਈ ਦੇਵਨਾਗਰੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਅੰਗਰੇਜ਼ੀ ਭਾਸ਼ਾ ਲਈ ਰੋਮਨ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਇਸੇ ਤਰ੍ਹਾਂ ਪੰਜਾਬੀ ਭਾਸ਼ਾ ਲਈ ਗੁਰਮੁਖੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ।
'ਮੱਧਕਾਲੀ ਪੰਜਾਬੀ ਵਾਰਤਕ' ਦਾ ਪੰਜਾਬੀ ਸਾਹਿਤ ਦੇ ਇਤਿਹਾਸ 'ਚ ਬਹੁਤਮਹੱਤਵ ਹੈ। ਜੇ ਵਾਰਤਕ ਨੂੰ ਦੇਖਿਅਾ ਜਾਏ ਤਾਂ ਕਵਿਤਾ ਤੇ ਵਾਰਤਕ ਸਾਹਿਤ ਦੇ ਦੋ ਮੁੱਖ ਰੂਪ ਹਨ ਜਿੱਥੇ ਕਵਿਤਾ ਲਈ ਛੰਦ ਤੇ ਤੁਕਾਂਤ ਆਵੱਸ਼ਕ ਹਨ; ਉੱਥੇ ਵਾਰਤਕ ਲਈ ਲੈਅ, ਤਾਲ ਤੇ ਵਾਕ-ਰਚਨਾ ਜਰੂਰੀ ਅੰਸ਼ ਹਨ। ਜਦੋਂ ਸਾਹਿਤਕਾਰ ਆਪਣੇ ਵਿਚਾਰ ਭਰੇ ਅਨੁਭਵ ਨੂੰ ਕਲਾਤਮਕ ਰੂਪ ਦੇ ਕੇ ਇੱਕ ਐਸੀ ਸ਼ਾਬਦਿਕ ਰਚਨਾ ਸਿਰਜਦਾ ਹੈ ਜੋ ਵਾਕ ਬਣਤਰ ਵਿੱਚ ਨਿਤਾਪ੍ਰਤੀ ਦੀ ਬੋਲਚਾਲ ਵਰਗੀ ਪਰੰਤੂ ਭਾਸ਼ਾ ਦੇ ਪੱਖੋਂ ਵਧੇਰੇ ਨਿੱਖਰੀ, ਮੰਤਵੀ ਹੋਈ ਤੇ ਵਿਆਕਰਨ ਦੇ ਨਿਯਮਾਂ ਅਨੁਕੂਲ ਹੁੰਦੀ ਹੈ, ਉਹ ਵਾਰਤਕ ਦਾ ਰੂਪ ਧਾਰ ਲੈਂਦੀ ਹੈ। ਇਸ ਵਿੱਚ ਵਾਰਤਕ-ਕਾਰ ਕਿਸੇ ਸਿੱਧਾਂਤ ਜਾਂ ਵਿਸ਼ੇ ਨੂੰ ਸੋਚ-ਵਿਚਾਰ ਕੇ, ਬੁੱਧੀ ਦੀ ਕਸੌਟੀ ਤੇ ਪਰਖ ਕੇ, ਤਰਕ ਤੇ ਦਲੀਲ ਦੀ ਵਰਤੋਂ ਕਰ ਕੇ ਐਸਾ ਰੂਪ ਸਿਰਜਦਾ ਹੈ, ਜੋ ਵਾਕਾਂ ਤੇ ਪੈਰਿਆਂ ਵਿੱਚ ਵੰਡਿਆ ਹੁੰਦਾ ਹੈ।
ਲੋਕਧਾਰਾ (ਅੰਗਰੇਜ਼ੀ: 'folklore') ਕਿਸੇ ਲੋਕ ਭਾਈਚਾਰੇ ਵਿੱਚ ਪ੍ਰਵਾਹਮਾਨ ਲੋਕ ਗੀਤਾਂ, ਲੋਕ ਸੰਗੀਤ, ਲੋਕ ਨਾਚ, ਮਿਥਾਂ, ਲੋਕ ਕਹਾਣੀਆਂ, ਦੰਦ ਕਥਾਵਾਂ, ਜ਼ਬਾਨੀ ਇਤਿਹਾਸ, ਕਹਾਵਤਾਂ, ਵਿਅੰਗ, ਬੁਝਾਰਤਾਂ, ਲੋਕ ਧਰਮ, ਲੋਕ ਵਿਸ਼ਵਾਸ, ਜਾਦੂ-ਟੂਣੇ, ਵਹਿਮ-ਭਰਮ, ਲੋਕ ਸਾਜ਼, ਸੰਦ, ਬਰਤਨ ਭਾਂਡੇ ਅਤੇ ਲੋਕ ਹਥਿਆਰਾਂ ਆਦਿ ਦਾ ਇੱਕ ਜਟਿਲ ਤਾਣਾ ਬਾਣਾ ਹੁੰਦਾ ਹੈ। ਇਸ ਨੂੰ ਅਸੀਂ ਚਾਰ ਵੰਨਗੀਆਂ ਵਿੱਚ ਵੰਡਦੇ ਹਾਂ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇੱਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿੱਚ ਵਿਚਾਰਾਂ ਨੂੰ ਇੱਕ ਕਾਵਿਕ ਲੜੀ ਵਿੱਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਦਮਦਮਾ ਸਾਹਿਬ ਜਾਂ ਤਲਵੰਡੀ ਸਾਬੋ ਪਿੰਡ ਸਾਬੋ ਕੀ ਤਲਵੰਡੀ ਨੇੜੇ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਦਾ ਪ੍ਰਸਿੱਧ ਅਸਥਾਨ, ਜਿਸ ਨੂੰ ਗੁਰੂ ਕੀ ਕਾਸ਼ੀ ਵੀ ਕਿਹਾ ਜਾਂਦਾ ਹੈ। ਡੱਲੇ ਸਿੱਖ ਦਾ ਪ੍ਰੇਮ ਦੇਖਕੇ ਕਲਗੀਧਰ ਨੇ ਇਥੇ ਕ਼ਰੀਬ ਸਾਢੇ ਨੌ ਮਹੀਨੇ ਨਿਵਾਸ ਕੀਤਾ। ਮਾਤਾ ਸੁੰਦਰੀ ਜੀ ਅਤੇ ਮਾਤਾ ਸਾਹਿਬ ਕੌਰ ਜੀ, ਭਾਈ ਮਨੀ ਸਿੰਘ ਜੀ ਨੂੰ ਨਾਲ ਲੈ ਕੇ ਇਸ ਥਾਂ ਦਿੱਲੀ ਤੋਂ ਦਸਮ ਗੁਰੂ ਦੇ ਦਰਸ਼ਨ ਕਰਨ ਆਏ। ਗੁਰੂ ਗੋਬਿੰਦ ਸਿੰਘ ਜੀ ਨੇ ਇਸੇ ਥਾਂ ਆਤਮਿਕ ਸ਼ਕਤੀ ਨਾਲ ਆਪਂਣੇ ਅਨੁਭਵ ਤੋਂ ਗੁਰੂ ਗ੍ਰੰਥ ਸਾਹਿਬ ਦਾ ਸੰਪੂਰਨ ਪਾਠ ਲਿਖਵਾਇਆ। ਫੂਲਵੰਸ਼ ਦੇ ਰਤਨ ਤਿਲੋਕ ਸਿੰਘ ਤੇ ਰਾਮ ਸਿੰਘ ਜੀ ਨੇ ਇੱਥੇ ਹੀ ਦਸ਼ਮੇਸ਼ ਪਿਤਾ ਤੋਂ ਤੋਂ ਅੰਮ੍ਰਿਤ ਪਾਨ ਕੀਤਾ। ਮਾਲਵੇ ਦੇ ਜੰਗਲ ਨੂੰ ਸਰਸਬਜ਼ (ਹਰਿਆ ਭਰਿਆ) ਕਰਨ ਲਈ ਨਹਿਰਾਂ ਦਾ ਵਰ ਵੀ ਇਸੇ ਥਾਂ ਤੇ ਬਖਸ਼ਿਆ ਹੈ। ਇਸ ਦਰਬਾਰ ਦੀ ਸੇਵਾ ਪੰਥ ਨੇ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਸਪੁਰਦ ਕੀਤੀ ਸੀ, ਜੋ ਹੁਣ ਉਸ ਦੀ ਵੰਸ਼ ਦੇ ਰਈਸ ਸ਼ਾਹਗ਼ਾਦਪੁਰ ਦੇ ਹੱਥ ਹੈ। ਸਾਡੇ ਵੱਡੇ ਵਡੇਰੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਫੌਜ ਦੇ ਸਿਪਾਹੀ ਸਨ। ਪਰ ਹੁਣ ਕਿਸੇ ਕਾਰਨਾਂ ਕਰਕੇ ਸਿਰਫ ਏਨੀ ਹੀ ਜਾਣਕਾਰੀ ਮਿਲ ਸਕੀ ਹੈ (ਕਿਉਂਕਿ ਕਈ ਗਦਾਰ ਤੇ ਪੰਥ ਵਿਰੋਧੀ ਇਹ ਤਖ਼ਤ ਦੇਖਣਾ ਨਹੀਂ ਚਾਹੁੰਦੇ ਸੀ) ਬਾਕੀ ਜਾਣਕਾਰੀ ਇਸ ਪ੍ਰਕਾਰ ਹੈ ਕਿ ਉਹਨਾਂ ਨੇ ਜੰਗਲਾਂ ਤੇ ਪਹਾੜਾਂ ਵਿੱਚ ਘਰ ਬਣਾਏ ਹੋਏ ਸਨ, ਪਰ ਜਾਲਮਾਂ ਮੂਹਰੇ ਸਿਰ ਨਹੀਂ ਝੁਕਾਏ ਸਮੇਂ ਸਮੇਂ ਤੇ ਹੋਰ ਸਿੰਘਾਂ ਨੂੰ ਵੀ ਉਹਨਾਂ ਦੀ ਗੁਲਾਮੀ ਤੋਂ ਮੁਕਤ ਕਰਵਾਇਆ ਤੇ ਹੌਲੀ ਹੌਲੀ ਆਪਣੀ ਸਥਿੱਤੀ ਨੂੰ ਦੁਬਾਰਾ ਕਾਇਮ ਕਰਿਆ । ਜਦੋਂ ਉਹਨਾਂ ਨੂੰ ਸੁਣਨ ਚ ਆਇਆ ਕਿ ਛੋਟੇ ਸਾਹਿਬਜ਼ਾਦਿਆਂ ਨੂੰ ਨੀਹਾਂ ਵਿੱਚ ਚਿਣ ਕੇ ਸ਼ਹੀਦ ਕੀਤਾ ਹੈ, ਤਾ 12 ਮਿਸਲਾਂ ਬਾਣੀਆਂ ਤੇ ਓਹਨਾਂ ਨੇ ਜਾਕੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦੇ ਬਦਲੇ ਵਿੱਚ ਅਹਿਮ ਰੋਲ ਸੀ। ਉਸ ਤੋਂ ਬਾਅਦ ਸਾਰੀਆਂ ਮਿਸਲਾਂ ਤੇ ਓਹਨਾਂ ਦੇ ਆਗੂਆਂ ਨੇ ਆਪਣੇ ਆਪਣੇ ਹਿੱਸੇ ਬਣਦੀ ਜ਼ਮੀਨ ਤੇ ਹੋਰ ਲੋੜੀਦਾ ਸਾਮਾਨ ਕੋਲ ਰੱਖ ਕੇ ਓਥੇ ਸਾਸ਼ਨ ਸ਼ੁਰੂ ਕਰ ਦਿਤਾ। ਪਰ ਸ਼ਹੀਦ ਮਿਸਲ ਦੇ ਆਗੂ ਜਾਣੀ ਕਿ ਸਾਡੇ ਵਡੇਰਿਆਂ ਨੇ ਇਹ ਸਭ ਦੀ ਥਾਂ ਸੇਵਾ ਦੀ ਸੋਚੀ ਤੇ ਉਹ ਗੁਰੂ ਸਾਹਿਬ ਦਾ ਹੁਕਮ ਨਾਮਾ ਤੇ ਹੱਥ ਲਿਖਤ ਗੁਰੂ ਗਰੰਥ ਸਾਹਿਬ ਜੀ ਨਾਲ ਤਲਵੰਡੀ ਸਾਬੋ ਵੱਲ ਰਵਾਨਾ ਹੋ ਗਏ। ਇਥੇ ਆਕੇ ਉਹਨਾਂ ਨੇ ਗੁਰੂ ਘਰ ਦੀ ਸੇਵਾ ਕੀਤੀ ਤੇ ਨਾਲ ਨਾਲ ਬੱਚਿਆਂ ਤੇ ਹੋਰ ਸਿੱਖਣ ਦੇ ਚਾਹਵਾਨਾਂ ਲਈ ਬੂਗੇ (ਸਕੂਲ) ਖੋਲ੍ਹੇ ਤਾ ਕਿ ਉਹ ਸ਼ੁੱਧ ਬਾਣੀ ਪੜ੍ਹ ਅਤੇ ਸੁਣ ਸਕਣ। ਜਦੋਂ ਇਹ ਗੱਲ ਪੰਜਾਬ ਦੇ ਮੌਜੂਦਾ ਰਾਜੇ ਨੂੰ ਪਤਾ ਚੱਲੀ ਕੀ ਸ਼ਹੀਦ ਮਿਸਲ ਦੇ ਆਗੂ ਹਾਲੇ ਤੱਕ ਪੰਥ ਦੀ ਸੇਵਾ ਕਰ ਰਹੇ ਹਨ ਤਾਂ ਉਹਨਾਂ ਨੇ ਇਕ ਪਟਾਨਾਮਾ (ਇਕ ਪਟੇ ਉਤੇ ਆਦੇਸ਼ ਜਾਂ ਸੁਨੇਹਾ) ਲਿਖਿਆ ਜਿਸ ਅਨੁਸਾਰ ਉਹਨਾਂ ਨੂੰ ਤਲਵੰਡੀ ਸਾਬੋ ਦਾ ਜੱਥੇਦਾਰ ਨਿਯੁਕਤ ਕੀਤਾ ਗਿਆ ਤੇ ਨਾਲ ਕਿਹਾ ਗਿਆ ਕੀ ਜੇ ਏਦਾਂ ਹੀ ਤੂੰ ਕਰਦਾ ਰਿਹਾ ਫੇਰ ਓਣ ਵਾਲੇ ਸਮੇਂ ਚ ਤੇਰੀ ਔਲਾਦ ਕਿ ਕਰੂ ਇਸ ਕਰਕੇ ਮੈ ਇਕ ਇਲਾਕਾ ਤੇਰੇ ਨਾਮ ਕਰਦਾ ਹਾਂ ਤੇ ਤੂੰ ਉਸ ਸਾਰੀ ਜਮੀਨ (ਤਿਉਣਾ ਪੁਜਾਰੀਆਂ) ਦਾ ਮਾਲਕ ਹੋਏਗਾ। ਤਲਵੰਡੀ ਸਾਬੋ ਜਾਨੀ ਕੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਨੂੰ ਤਖ਼ਤ ਵੀ ਉਸੇ ਹੁਕਮਨਾਮੇ ਦਾ ਸਦਕਾ ਬਣਾਇਆ ਗਿਆ ਜੋ ਗੁਰੂ ਜੀ ਨੇ ਉਹਨਾਂ ਨੂੰ ਦਿੱਤਾ ਸੀ ਤੇ ਉਹਨਾਂ ਦੇ ਹੁਕਮਾਂ ਕਾਰਨ ਹੀ ਉਹ ਇਥੇ ਵਸੇ। ਇਥੇ ਵਿਸਾਖੀ ਨੂੰ ਭਾਰੀ ਮੇਲਾ ਹੁੰਦਾ ਹੈ। ਗੁਰਪੁਰ ਨਿਵਾਸੀ ਸੰਤ ਅਤਰ ਸਿੰਘ ਜੀ ਨੇ ਇਸ ਗੁਰਧਾਮ ਦੀ ਬਹੁਤ ਸੇਵਾ ਕਰਵਾਈ ਹੈ। ਦਮਦਮਾ ਸਾਹਿਬ ਸਿੱਖ ਲਿਖਾਰੀਆਂ ਤੇ ਗਿਆਨੀਆਂ ਦੀ ਟਕਸਾਲ ਹੈ। ਕਿਸੇ ਸਮੇ ਮਹਾਰਾਜਾ ਨਾਭਾ ਵਲੋਂ ਇਸ ਅਸਥਾਨ ਨੂੰ ਸੌ ਰੁਪਏ ਮਹੀਨਾ ਲੰਗਰ ਲਈ ਮਿਲਦਾ ਹੈ। ਇਹ ਗੁਰਦ੍ਵਾਰਾ ਰੇਲਵੇ ਸਟੇਸ਼ਨ ਮਾਈਸਰਖਾਨੇ ਤੋਂ ਸੱਤ ਮੀਲ ਦਖਣ ਪੱਛਮ ਵਲ ਹੈ, ਰਾਮਾ ਸਟੇਸ਼ਨ ਬੀ. ਬੀ. ਐਂਡ ਸੀ.
ਭਾਈ ਮਤੀ ਦਾਸ ਜੀ ਪਿੰਡ ਕਰਿਆਲਾ ਜਿਲ੍ਹਾ ਜਿਹਲਮ ਦੇ ਵਸਨੀਕ ਸਨ।ਆਪ ਜੀ ਦੇ ਪਿਤਾ ਦਾ ਨਾਂਅ ਭਾਈ ਨੰਦ ਲਾਲ ਜੀ ਸੀ। ਭਾਈ ਨੰਦ ਲਾਲ ਜੀ, ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਫੌਜ ਵਿੱਚ ਜਥੇਦਾਰ ਸਨ। ਜਦੋਂ ਭਾਈ ਮਤੀ ਦਾਸ ਜੀ, ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਕੋਲ ਬਾਬਾ ਬਕਾਲੇ ਵਿਖੇ ਦਰਸ਼ਨਾਂ ਲਈ ਆਏ ਤਾਂ ਆਪਣਾ ਸਾਰਾ ਜੀਵਨ ਸਤਿਗੁਰੂ ਜੀ ਨੂੰ ਅਰਪਣ ਕਰ ਦਿੱਤਾ। ਗੁਰੂ ਸਾਹਿਬ ਜੀ ਨੇ ਭਾਈ ਮਤੀ ਦਾਸ ਜੀ ਨੂੰ ਦੀਵਾਨ ਥਾਪਿਆ। ਭਾਈ ਮਤੀ ਦਾਸ ਜੀ ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਨਾਲ ਬਿਹਾਰ, ਬੰਗਾਲ ਤੇ ਆਸਾਮ ਦੇ ਪ੍ਰਚਾਰ ਦੌਰੇ ਤੇ ਨਾਲ ਗਏ ਸਨ। ਜਦੋਂ ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਹਿੰਦੂਆਂ ਤੇ ਹੋ ਰਹੇ ਜੁਲਮ ਨੂੰ ਰੋਕਣ ਲਈ ਦਿੱਲੀ ਗਏ ਤਾਂ ਆਪ ਨਾਲ ਸਨ। ਭਾਈ ਦਿਆਲਾ ਜੀ, ਭਾਈ ਗੁਰਦਿੱਤਾ ਜੀ, ਭਾਈ ਉਦੈ ਜੀ, ਭਾਈ ਜੈਤਾ ਜੀ ਤੇ ਭਾਈ ਸਤੀ ਦਾਸ ਦੀ ਆਦਿ ਗੁਰਸਿੱਖ ਵੀ ਨਾਲ ਸਨ। ਜਦੋਂ ਮੁਗਲ ਹਕੂਮਤ ਨਾਲ ਗੱਲਬਾਤ ਸਿਰੇ ਨਾ ਚੜ੍ਹੀ ਤਾਂ ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਨੂੰ ਸ਼ਹੀਦ ਕਰਨ ਦਾ ਹੁਕਮ ਦਿੱਤਾ ਗਿਆ। ਭਾਈ ਮਤੀ ਦਾਸ ਜੀ ਤੇ ਭਾਈ ਦਿਆਲਾ ਜੀ ਗੁਰੂ ਸਾਹਿਬ ਜੀ ਕੋਲ ਹੀ ਰਹੇ। ਉਨ੍ਹਾਂ ਫੈਸਲਾ ਕੀਤਾ ਕਿ ਉਹ ਗੁਰੂ ਜੀ ਨੂੰ ਇਕੱਲਿਆਂ ਸ਼ਹੀਦ ਨਹੀਂ ਹੋਣ ਦੇਣਗੇ। ਮੁਗਲ ਹਕੂਮਤ ਨੇ ਫੈਸਲਾ ਕੀਤਾ ਕਿ ਪਹਿਲਾਂ ਭਾਈ ਮਤੀ ਦਾਸ ਤੇ ਭਾਈ ਦਿਆਲਾ ਜੀ ਨੂੰ ਸ਼ਹੀਦ ਕੀਤਾ ਜਾਵੇ। ਪਹਿਲਾਂ ਭਾਈ ਮਤੀ ਦਾਸ ਜੀ ਨੂੰ ਕੋਤਵਾਲੀ ਵਿੱਚੋ ਬਾਹਰ ਲਿਆਂਦਾ ਗਿਆ, ਜਿਥੇ ਜਲਾਦ ਪਹਿਲਾਂ ਹੀ ਆਰਾ ਤੇ ਸ਼ਕੰਜਾ ਲੈ ਕੇ ਖੜ੍ਹੇ ਕੀਤੇ ਗਏ ਸਨ। ਭਾਈ ਮਤੀ ਦਾਸ ਜੀ ਨੂੰ ਕਾਜੀ ਨੇ ਆਖਿਆ 'ਸਿੱਖੀ ਛੱਡ ਕੇ ਮੁਸਲਮਾਨ ਹੋ ਜਾਉ, ਤੁਹਾਨੂੰ ਬਹੁਤ ਸੁਖ ਦਿੱਤੇ ਜਾਣਗੇ। ਪਰੰਤੂ ਭਾਈ ਜੀ ਨੇ ਸਾਰੇ ਦੁਨਿਆਵੀ ਸੁਖ ਤੇ ਲਾਲਚ ਠੁਕਰਾ ਦਿੱਤੇ। ਕਾਜ਼ੀ ਨੇ ਭਾਈ ਸਾਹਿਬ ਨੂੰ ਆਰੇ ਨਾਲ ਦੋਫਾੜ ਕਰਨ ਦਾ ਹੁਕਮ ਸੁਣਾ ਦਿੱਤਾ। ਦੁਨੀਆਂ ਦੇ ਇਤਿਹਾਸ ਵਿੱਚ ਭਾਈ ਸਾਹਿਬ ਦੀ ਸ਼ਹਾਦਤ ਬੇਮਿਸਾਲ ਹੈ।ਜਿਨ੍ਹਾਂ ਲੋਕਾਂ ਨੇ ਇਹ ਭਿਆਨਕ ਸਾਕਾ ਵੇਖਿਆ ਜਾਂ ਸੁਣਿਆ ਉਨ੍ਹਾਂ ਅੰਦਰ ਸਿੱਖ ਧਰਮ ਪ੍ਰਤੀ ਦ੍ਰਿੜਤਾ ਤੇ ਪਿਆਰ ਹੋਰ ਵਧਿਆ। ਲੋਕਾਂ ਨੇ ਮਹਿਸੂਸ ਕੀਤਾ ਕਿ ਸਿੱਖ ਧਰਮ ਹੀ ਇੱਕ ਮਹਾਨ ਧਰਮ ਹੈ, ਜੋ ਅਸਲੀ ਜੀਵਨ ਜਾਚ ਸਿਖਾਉਂਦਾ ਹੈ। ਸਿੱਖੀ ਨਾਲ ਮਨੁੱਖ ਦੀ ਆਤਮਾ ਇਤਨੀ ਬਲਵਾਨ ਹੋ ਜਾਂਦੀ ਹੈ ਕਿ ਮੌਤ ਉਸ ਨੂੰ ਡਰਾ ਨਹੀਂ ਸਕਦੀ। ੴ ਸਤਿਗੁਰ ਪ੍ਰਸਾਦਿ ॥ ਗੁਰਦੁਆਰਾ ਚਰਨ ਕਮਲ ਕਮਲ ਸਾਹਿਬ ਅੱਡਾ ਪੁਰਾਣਾ ਭੱਠਾ ਸ਼ੇਰ ਸ਼ਾਹ ਸੂਰੀ ਮਾਰਗ , ਸ੍ਰੀ ਗੋਇੰਦਵਾਲ ਸਾਹਿਬ ਰੋਡ , ਪਿੰਡ ਕੱਲਾ ( ਤਰਨ ਤਾਰਨ ) ਜੱਥੇਦਾਰ ਹਰਭੇਜ਼ ਸਿੰਘ ਮੋਬਾ : 99884-73298 ਭਾਈ ਦਿਆਲਾ ਜੀ ਦਾ ਇਤਿਹਾਸ ਮੈਂ ਬੜੀ ਮਿਹਨਤ ਤੇ ਖੋਜ਼ ਕਰਕੇ ਭਾਈ ਦਿਆਲਾ ਜੀ ਸ਼ਹੀਦ ਬਾਰੇ ਸਹੀ ਹਾਲਤ ਦਰਿਆਫਤ ਕਰਨ ਮਗਰੋਂ ਇਸ ਇਤਿਹਾਸ ਵਿੱਚ ਦਿਜ ਮਜ਼ਮੂਨ ਲਿਖਿਆ ਹੈ । ਭਾਈ ਦਿਆਲਾ ਜੀ ਸ਼ਹੀਦ ਅਤੇ ਉਨ੍ਹਾਂ ਦੀ ਅੰਸ਼ ਦਾ ਹਾਲ ਮੁਤੀ ' ਕਾਮਬੋਜਾਂ ਦੇ ਮਰਾਸ਼ੀ ' ਮੀਰਾਂ ਬਖਸ਼ ' ਅਤੇ ' ਮਤੀ ਕਾਮਬੋਜਾਂ ਦੇ ਦੋਹਤਰੇ ਸੰਤਨਰੈਣ ਸਿੰਘ ਜੀ ' ਬੰਦੀ ' ( ਜਿਹਨਾਂ ਨੇ ਉੱਪ ਦੀ ਸਾਰੀ ਉਮਰ ਪਿੰਡ ਹੁਨਾਮਪੁਰ ਵਢਾਲ ਜਿਲ੍ਹਾ ਕਪੂਰਥਲਾ ਵਿੱਚ ਹਕੀਮੀ ਦਾ ਕੰਮ ਕਰਦਿਆ ਜਨਤਾ ਦੀ ਸੇਵਾ ਅੰਦਰ ਬਤੀਤ ਕਰ ਦਿੱਤੀ ਸੀ । ਆਪ ਜੀ ਪਚਾਨਵੇਂ ਸਾਲ ਦੀ ਉਮਰ ਭੋਗ ਸਵਰਗਵਾਸ ਹੋਏ ਸਨ ) ਨੇ ਦਾਸ ਨੂੰ ਇਸ ਤਰ੍ਹਾਂ ਦੱਸਿਆਂ : ਸੂਥਾ ਚੜ੍ਹਦੀ ਤਵ ਪਿੰਡ ' ਕੰਗ ' - ਕੱਲੇ ਆਬਾਦ ਹਨ । ਖਾਸ ਕੱਲੇ ਵਿੱਚ ਭਾਈ ਲਾਲ ਚੰਦ ‘ ਮੁਤੀ ਕਾਮਝੌਜ਼ ਦੇ ਘਰ ਮਾਤਾ ਚੰਡਕਾ ਦੀ ਕੁਖੋਂ ਭਾਈ ਦਿਆਲਾ ਜੀ ਦਾ ਜਨਮ ਹੋਇਆ ਸੀ । ਕੁੱਲ ਵਿੱਚ ਲਾਲ ਚੰਦ ਦੀ ਮਾਲਕੀਤ ਕਾਫੀ ਧਰਤੀ ਸੀ ਜਿਸ ਵਿੱਚ ਇਹ ਵਾਹੀ ਦਾ ਕੰਮ ਕਰਦਾ ਸੀ । ਭਾਈ ਦਿਆਲਾ ਜੀ ਗੁਰੂ ਘਰ ਸੀ ਸੇਵਾ ਵਿੱਚ ਭਾਈ ਦਿਆਲਾ ਜੀ ਪਿਤਾ ਦੀ ਤਰ੍ਹਾਂ ਸ੍ਰੀ ਗੁਰੂ ਨਾਨਕ ਸੇਵ ਜੀ ਦੀ ਗੁਰਗੱਦੀ ਦੇ ਸੇਵਕ ਭਾਵ ਸਿੱਖ ਸਜ਼ ਗਏ । ਉਸ ਵਕਤ ਗੁਰਗੱਦੀ ਤੇ ਨੌਵੇ ਸ੍ਰੀ ਗੁਰੂ ਤੇਗ ਬਹਾਦਰ ਜੀ ਸੋਸ਼ਥਤ ਸਨ । ਆਪ ਜੀ ਬਹੁਤਾ ਗੁਰੂ ਜੀ ਦੇ ਹਜੂਰ ਹੀ ਰਿਹਾ ਕਰਦੇ ਜਿਸ ਕਰਕੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਆਪ ਜੀ ਨਾਲ ਅਪਾਰ ਪਰੇਮ ਸੀ । | ਭਾਈ ਦਿਆਲਾ ਜੀ ਗੁਰੂ ਜੀ ਨਾਲ ਦਿੱਲੀ ਵਿੱਚ ਜਿਸ ਵਕਤ ਔਰੰਗਜੇਬ ਦੇ ਜੁਲਮ ਦਾ ਪਿਆਲਾ ਭਰਪੂਰ ਹੋ ਗਿਆ ਤਾਂ ਇਸ ਅੱਤਿਆਚਾਰ ਨੂੰ ਭਾਰਤ ਵਿੱਚੋਂ ਖਤਮ ਕਰਨ ਖਾਤਰ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਆਪਣਾ ਸੀਸ ਬਲਿਦਾਨ ਕਰਨ ਵਾਸਤੇ ਸੰਨ ੧੬੭੫ ਈਸਵੀਂ ਵਿੱਚ ਦਿੱਲੀ ਜਾਣ ਲਈ ਤਿਆਰ ਕੀਤੇ ਤਾਂ ਉਹਨਾਂ ਪੰਜ ਸਿੱਖਾਂ ਵਿੱਚ ਜਿਹਨਾਂ ਨੂੰ ਗੁਰੂ ਜੀ ਨੇ ਆਪਣੇਨਾਲ ਦਿੱਲੀ ਲੈ ਜਾਣ ਵਾਸਤੇ ਨਿਯਤ ਕੀਤਾ ਸੀ ) ਸ਼ਾਮਲ ਹੋ ਕੇ ਦਿੱਲੀ ਗਏ ਔਰਜਜੇਬ ਚਹੁੰਦਾ ਸੀ ਜੋ ਸ੍ਰੀ ਗੁਰੂ ਤੇਗ ਬਹਾਦਰ ਦੀਨ ਇਸਲਾਮ ਕਬੂਲ ਕਰ ਲੈਣ ਤਾਂ ਸਾਰਾ ਹਿੰਦੋਸਤਾਨ ਹੀ ਮੁਸਲਮਾਨ ਹੋ ਸਕਦਾ ਹੈ ਉਸਨੇ ਇਸ ਕਰਕੇ ਗੁਰੂ ਜੀ ਨੂੰ ਦਿੱਲੀ ਬੁਲਾਇਆ ਸੀ । ਜਿਸ ਵਕਤ ਭਾਈ ਦਿਆਲ ਜੀ ਦੇ ਸਹਮਣੇ ਗੁਰੂ ਜੀ ਨੇ ਭਾਈ ਮਤੀ ਦਾਸ ਨੂੰ ਔਰੰਗਜੇਬ ਨੇ ਸਾਰੇ ਚਿਰਾ ਕੇ ਸ਼ਹੀਦ ਕਰ ਦਿੱਤਾ ਤਾਂ ਭਾਈ ਦਿਆਲਾ ਜੀ ਨੇ ਉਸਨੇ ਪੁਛਿਆ , ' ਤੇਰੇ ਉਤੇ ਵੀ ਸ਼ਰਾ ਦਾ ਫਤਵਾ ਲੱਗਣ ਨੂੰ ਤਿਆਰ ਹੈ , ਤੈਨੂੰ ਇਸਲਾਮ ਮੰਨਜੂਰ ਹੈ ਜਾਂ ਮੀਤ ॥ ਔਰੰਗਜੇਬ : ਔਰੰਗਜੇਬ ਦਿਆਲੇ ਨੂੰ ਆਖਦਾ ਤੇਰੇ ਨਫੇ ਦੀ ਬਾਤ ਸੁਣਾ ਦੇਵਾਂ । ਛੱਡ ਕੁਫਰ ਤੋ ਦੀਨ ਕਬੂਲ ਕਰ ਲੈਂ , ਤੂੰ ਨੇਕੀ ਦੀ ਗਲ ਸਮਝਾ ਦੇਵਾਂ । ਫਤਵਾ ਸ਼ਰੂ ਦਾ ਮੌਤ ਸਜ਼ਾ , ਪਰ ਜੋ , ਪੜੇ ਕਲਮਾ ਤਾਂ ਤੈਨੂੰ ਬਚਾ ਦੇਵਾਂ । ਸਿੱਖੀ ਵਿੱਚੋਂ ਕੀ ਖਟਣਾ ਸੌਚ ਤਾਂ ਸਹੀ , ਸਚੇ ਦੀਨ ਦੀ ਸਾਂਝੀ ਬਣਾ ਦੋਵਾਂ । ਭਾਈ ਦਿਆਲਾ ਜੀ : ਅੱਗੇ ਕਿਹਾਂ ਦਿਆਲ ਨੇ ਸੁਈਂ ਸ਼ਾਹਾ , ਜਿੰਦ ਸਿਖੀ ਤੋਂ ਘੋਲ ਘੁਮਾਵਾਂਗਾ ਮੈਂ । ਰੋਮ - ਰੋਮ ਅੰਦਰ ਗੁਰੂ ਨਾਨਕ ਰਚਿਆ , ਡਰ ਕੇ ਮੌਤ ਤੋਂ ਨਹੀਂ ਘਬਰਾਵਾਂਗਾ ਮੈਂ । ਮੈਨੂੰ ਦੀਨ ਇਸਲਾਮ ਮਨਜੂਰ ਨਹੀਂ , ਨਾਨਾਕ ਗੁਰੂ ਸਿੱਖ ਸਦਾਵਾਂਗਾ ਮੈਂ । ਤੇਰੇ ਫਤਵੇ ਦਾ ਖੋਵ ਨਾ ਮੂਲ ਮੈਨੂੰ , ਸੀਸ ਸਿਖੀ ਦੇ ਨਾਮ ਤੇ ਲਾਵਾਂਗਾ ਮੈਂ । ਭਾਈ ਜੀ ਦੇ ਮੁਖੀ ਇਸ ਕਦਰ ਕਰੜਾਂ ਜਵਾਬ ਸੁਣ ਕੇ ਔਰੰਗਜੇਬ ਅਤੇ ਕਾਜ਼ੀ , ਮੁਫਤੀ ਨਹੀਤ ਗੁੱਸੇ ਵਿੱਚ ਆ ਗਏ । ਔਰੰਗਜੇਬ ਨੇ ਫਿਰ ਭਾਈ ਜੀ ਨੂੰ ਧਮਕੀਆਂ ਦੇ ਕੇ ਆਖਿਆ ਤੇਰੇ ਸਾਹਮਣੇ ਤੋਂ ਸਾਥੀ ਮਤੀ ਦਾਸ ਨੂੰ ਅਤਿਅੰਤ ਕਸ਼ਟ ਦੇ ਕੇ ਆਰੇ ਨਾਲ ਚੀਰ ਕੇ ਦੁਫਾੜ ਕਰ ਦਿੱਤਾ ਗਿਆ ਹੈ । ਮੁਸਲਮਾਨਾਂ ਨੂੰ ਰਸੂਲ ਖੁਦਾ ਅੱਗੇ ਸ਼ਿਫਾਰਸ਼ ਕਰਕੇ ਬਹਿਸ਼ਤ ਵਿੱਚ ਦਾਖਲ ਕਰਾ ਦੇਵੇਗਾ । ਫਿਰ ਥਹਿਸ਼ਤ ਦੇ ਸੁਖ ਛੱਡ ਕੇ ਸੱਚੇ ਧਰਮ ਪਿੱਛੇ ਲੱਗ ਐਵੇਂ ਜਾਣ ਗੁਆ ਲੈਣੀ ਕਿਹਵੀ ਦਾਨਈ ਹੋ ? ਔਰੰਗਜੇਬ ਦੇ ਮੂੰਹੋਂ ਧਮਕੀਆਂ , ਮੌਤ ਦਾ ਡਰਾਵਾ , ਅਤੇ ਲਾਲਚਭਰੀਆਂ ਬਾਤਾਂ ਸੁਣ ਕੇ ਸਿਦਕੀ ਭਾਈ ਦਿਆਲਾ ਜੀ ਨੇ ਜੁਆਬ ਦਿੱਤਾ : ‘ ਸ਼ਾਹਾ ! ਜਿਹੜਾ ਤੂੰ ਮੈਨੂੰ ਮੌਤ ਦਾ ਡਰ ਦੱਸਦਾ ਹੈ , ਗੁਰੂ ਕੇ ਸਿੱਖ ਵਾਸਤੇ ਤਾਂ ਇਹ ਮਮੂਲੀ ਚੀਜ਼ ਹੈ । ਸਿਖ ਮੱਤ ਨੂੰ ਤਾਂ ਸਿਰਫ ਇਤਨਾ ਹੀ ਸਮਝਦਾ ਹੈ ਜੈਸਾ ਕਿ ਕੋਈ ਆਦਮੀ ਜਾਗਦਾ ਸੌਂ ਜਾਵੇ ਤੇ ਗੂਵੀ ਨੀਂਦ ਦਾ ਅਨੰਦ ਭੋਗ ਦੂਸਰਾ ਰਿਹਾ ਸਵਾਲ ਇਸਲਾਮ ਅਤੇ ਗੁਰੂ ਜੀ ਦੀ ਸਿਖੀ ਦਾ ਇਸ ਬਾਬਤ ਮੈਂ ਪਹਿਲਾ ਹੀ ਤਾਂ ਕਹਿ ਚੁੱਕਾ ਹਾਂ ਕਿ ਸਿਖੀ ਮੇਰੋ ਕੋਸਾਂ , ਸੁਵਾਸਾਂ ਨਾਲ ਨਿਭੇਗੀ ਕਿਉਂਕਿ ਗੁਰੂ ਜੀ ਦੀ ਸਿਖੀ ਤੋਂ ਵੱਡੀ ਅਨੰਦ ਦਾਇਕ ਵਸਤੂ ਮੈਨੂੰ ਸੰਸਾਰ ਭਰ ਅੰਦਰ ਦੂਸਰੀ ਕੋਈ ਨਜਰ ਨਹੀਂ ਆਉਂਦੀ । ਤੇਰੋ ਬਹਿਸ਼ਤ ਦੇ ਸੁਖਾਂ ਨੂੰ ਸਿਖੀ ਉਪਰੋਂ ਵਾਰਦਾ ਹਾਂ ਜਿਸ ਕਰਕੇ ਮੈਨੂੰ ਇਸਲਾਮ ਮਨਜੂਰ ਨਜੀ ਅਤੇ ਜਿਹੜਾ ਤੂੰ ਕਹਿੰਦਾ ਏ ਕੀ ਮੁਸਲਮਾਨਾਂ ਦੀ ਰਸੂਲ ਖੁਦਾ ਅੱਗੇ ਸ਼ਿਵਾਸ਼ ਕਰੇਗਾ ਇਹ ਬਿਲਕੁਲ ਝੂਠ ਤੇ ਤੇਰੇ ਖੁਦਾ ਰਸੂਲ ਦੇ ਹੁਕਮ ਦੇ ਉਲਟ ਹੈ । ਇਹ ਤਾਂ ਤੁਸਥ ਅਨਪੜ੍ਹ ਤੇ ਬੇ - ਸਮਝ ਲੋਕਾਂ ਨੂੰ ਵੋਹਣ ਇੱਕ ਪੌਂਸਲਾ ਬਣਾ ਰੱਖਿਆ ਹੈ । ਜਿਹਾ ਕਿ : - ਇਤਿਆਦਕ ਕੁਰਾਨ ਦੀਆਂ ਆਇਤਾਂ ਅਤੇ ਨਮਾਜ਼ ਅੰਦਰ ਆਏ ਜ਼ਿਕਰ ਤੋਂ ਸਾਬਤ ਹੁੰਦਾ ਹੈ ਕਿ ਖੁਦਾ ਦੀ ਦਰਗਾਹ ਅੰਦਰ ਕਿਸੇ ਵੀ ਆਦਮੀ ਨੂੰ ਕਿਸੇ ਬਾਬਤ ਸ਼ਵਾਰਸ਼ ਕਰਨ ਦਾ ਦਮ ਮਾਰਨ ਦੀ ਤਾਕਤ ਨਹੀਂ ਹੈ । ਉਥੇ ਤਾਂ ਸਿਰਫ ਅਮਲਾਂ ਤੇ ਨਬੇੜ ਹੋਣੇ ਹਨ ( ਹਜ਼ਰਤ ਮੁਹੰਮਦ ਸਾਹਿਬ ਦਾ ਆਪਣੀ ਸਾਰੀਆਂ ਤੋਂ ਛੋਟੀ ਬੇਟੀ ਫਾਤਮਾ ਪ੍ਰਤੀ ਪੁਰਮਾਨ : ਐ ਫਤਮਾ !
ਬਿਧੀ ਚੰਦ ਛੀਨਾ ( ਗੁਰਮੁਖੀ : ਬਿਧੀ ਚੰਦ; 26 ਅਪ੍ਰੈਲ 1579 – 30 ਅਗਸਤ 1638 ਜਾਂ 1640 ) ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਇੱਕ ਸਿੱਖ, ਧਾਰਮਿਕ ਪ੍ਰਚਾਰਕ ਅਤੇ ਫੌਜੀ ਕਮਾਂਡਰ ਸੀ, ਜੋ ਅੰਮ੍ਰਿਤਸਰ ਤੋਂ 37 ਕਿਲੋਮੀਟਰ ਦੂਰੀ `ਤੇ ਦੱਖਣ ਵਿੱਚ ਸਥਿਤ ਛੀਨਾ ਬਿਧੀ ਚੰਦ ਪਿੰਡ ਦਾ ਵਾਸੀ ਸੀ। ਛੀਨਾ ਬਿਧੀ ਚੰਦ ਲਾਹੌਰ ਦਾ ਨਹੀਂ ਅੰਮ੍ਰਿਤਸਰ ਜ਼ਿਲ੍ਹੇ ਦਾ ਹਿੱਸਾ ਸੀ। ਉਨ੍ਹਾਂ ਦਾ ਜਨਮ ਅਸਥਾਨ ਦੀ ਯਾਦਗਾਰ ਉਨ੍ਹਾਂ ਦੇ ਹੀ ਪਿੰਡ ਛੀਨਾ ਬਿਧੀ ਚੰਦ ਵਿੱਚ ਸਥਿਤ ਹੈ, ਜਿਸ ਨੂੰ ਪਿੰਡ ਵਾਸੀਆਂ ਨੇ ਬਾਬਾ ਦਇਆ ਸਿੰਘ ਦੇ ਸਹਿਯੋਗ ਨਾਲ ਬਣਵਾਇਆ ਸੀ। ਬਾਬਾ ਦਇਆ ਸਿੰਘ ਨੇ ਆਪਣੇ ਹੱਥੀਂ ਇਸ ਦੀ ਨੀਂਹ ਰੱਖੀ। ਹਰ ਸਾਲ ਉਨ੍ਹਾਂ ਦੇ (ਬਾਬਾ ਬਿਧੀ ਚੰਦ) ਦੇ ਜਨਮ ਦਿਹਾੜੇ 'ਤੇ ਬਾਬਾ ਦਇਆ ਸਿੰਘ ਅਤੇ ਹੁਣ ਬਾਬਾ ਅਵਤਾਰ ਸਿੰਘ ਪਿੰਡ ਛੀਨਾ ਬਿਧੀ ਚੰਦ ਜਾਂਦੇ ਸਨ ਅਤੇ ਅੱਜ ਤੱਕ ਇੱਥੇ ਮਨਾਉਂਦੇ ਸਨ। ਉਹ ਗੁਰੂ ਅਰਜਨ ਦੇਵ ਜੀ ਦੇ ਚੇਲੇ ਸਨ ਅਤੇ ਉਨ੍ਹਾਂ ਨੇ ਆਪਣੀ ਜ਼ਿਆਦਾਤਰ ਜ਼ਿੰਦਗੀ ਗੁਰੂ ਹਰਗੋਬਿੰਦ ਦੀ ਸੇਵਾ ਵਿੱਚ ਬਿਤਾਈ।
ਹਵਾ ਪ੍ਰਦੂਸ਼ਣ ਉਦੋਂ ਵਾਪਰਦਾ ਹੈ ਜਦੋਂ ਧਰਤੀ ਦੇ ਵਾਯੂਮੰਡਲ ਵਿੱਚ ਗੈਸਾਂ, ਧਾਤੂਆਂ ਅਤੇ ਜੈਵਕ ਅਣੂਆਂ ਸਮੇਤ ਪਦਾਰਥਾਂ ਦੇ ਨੁਕਸਾਨਦੇਹ ਜਾਂ ਜ਼ਿਆਦਾ ਮਾਤਰਾਵਾਂ ਹੁੰਦੀਆਂ ਹਨ। ਇਸ ਨਾਲ ਰੋਗ, ਅਲਰਜੀ ਅਤੇ ਮਨੁੱਖਾਂ ਦੀ ਮੌਤ ਵੀ ਹੋ ਸਕਦੀ ਹੈ; ਇਸ ਨਾਲ ਜਾਨਵਰਾਂ ਅਤੇ ਖਾਣੇ ਦੀ ਫਸਲ ਵਰਗੇ ਹੋਰ ਜੀਵਤ ਪ੍ਰਾਣੀਆਂ ਨੂੰ ਵੀ ਨੁਕਸਾਨ ਹੋ ਸਕਦਾ ਹੈ, ਅਤੇ ਕੁਦਰਤੀ ਜਾਂ ਨਿਰਮਾਣ ਮਾਹੌਲ ਨੂੰ ਨੁਕਸਾਨ ਪਹੁੰਚ ਸਕਦਾ ਹੈ। ਮਨੁੱਖੀ ਗਤੀਵਿਧੀ ਅਤੇ ਕੁਦਰਤੀ ਪ੍ਰਕਿਰਿਆ ਦੋਵੇਂ ਹਵਾ ਪ੍ਰਦੂਸ਼ਣ ਪੈਦਾ ਕਰ ਸਕਦੇ ਹਨ।
ਬਾਬਾ ਦੀਪ ਸਿੰਘ ਜੀ (26 ਜਨਵਰੀ 1682 – 13 ਨਵੰਬਰ 1757) ਉਹਨਾਂ ਦਾ ਜਨਮ ਸਿੱਖ ਪਰਿਵਾਰ ਵਿਚ ਪਹੂਵਿੰਡ ਪਿੰਡ ਹੋਇਆ।ਜਿੰਨ੍ਹਾਂ ਨੂੰ ਅਕਸਰ ਸ਼ਹੀਦ ਅਤੇ ਬਾਬਾ ਨਾਲ ਸਤਿਕਾਰਿਆ ਜਾਂਦਾ ਹੈ 18ਵੀਂ ਸਦੀ ਦੇ ਇਕ ਸਿੱਖ ਵਿਦਵਾਨ, ਆਗੂ ਅਤੇ ਜੰਗੀ ਜਰਨੈਲ ਸਨ। ਉਹ ਗੁਰੂ ਗੋਬਿੰਦ ਸਿੰਘ ਜੀ ਵੇਲੇ ਦੇ ਇੱਕ ਪ੍ਰਮੁੱਖ ਸਿੱਖ ਸਨ। ਉਹਨਾਂ ਨੂੰ ਸਿੱਖੀ ਦੇ ਸਭ ਤੋ ਪਵਿੱਤਰ ਸ਼ਹੀਦ ਮੰਨਿਆ ਜਾਂਦਾ ਹੈ।
ਬੁੱਲ੍ਹੇ ਸ਼ਾਹ (1680-1758) ਇੱਕ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਹਨਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਹਨਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ। ਪਾਕਿਸਤਾਨ ਦੇ ਸ਼ਹਿਰ ਕਸੂਰ ਵਿੱਚ ਬਾਬਾ ਬੁੱਲੇ ਸ਼ਾਹ ਦੀ ਮਜ਼ਾਰ ਵੀ ਬਣੀ ਹੋਈ ਹੈ ਜਿੱਥੇ ਹਰ ਸਾਲ ਮੇਲਾ ਲਗਦਾ ਹੈ।
ਅਕਾਲ ਤਖ਼ਤ ਦੇ ਜਥੇਦਾਰ ਅਕਾਲ ਤਖ਼ਤ ਦੇ ਮੁਖੀ ਅਤੇ ਵਿਸ਼ਵ ਭਰ ਦੇ ਸਿੱਖਾਂ ਦੇ ਮੁਖੀ ਹਨ। ਜਥੇਦਾਰ ਕੋਲ ਖਾਲਸੇ ਦੇ ਸਰਵਉੱਚ ਬੁਲਾਰੇ ਵਜੋਂ ਅਕਾਲ ਤਖ਼ਤ ਤੋਂ ਸਿੱਖ ਵਜੋਂ ਪਛਾਣ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਤਲਬ ਕਰਨ, ਮੁਕੱਦਮਾ ਚਲਾਉਣ ਅਤੇ ਸਜ਼ਾ ਦੇਣ ਦੀ ਅਸਲ ਸ਼ਕਤੀ ਹੈ। ਮੌਜੂਦਾ ਜਥੇਦਾਰ ਜਗਤਾਰ ਸਿੰਘ ਹਵਾਰਾ ਹਨ, ਜਿਨ੍ਹਾਂ ਨੂੰ 10 ਨਵੰਬਰ 2015 ਨੂੰ ਹੋਏ ਸਰਬੱਤ ਖਾਲਸਾ ਵੱਲੋਂ ਐਲਾਨ ਕੀਤਾ ਗਿਆ ਸੀ। ਅਤੇ ਰਘਬੀਰ ਸਿੰਘ, 16 ਜੂਨ 2023 ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦੁਆਰਾ ਨਿਯੁਕਤ ਕੀਤਾ ਗਿਆ ਸੀ। ਹਵਾਰਾ ਦੇ ਜੇਲ੍ਹ ਜਾਣ ਕਾਰਨ ਸਰਬੱਤ ਖ਼ਾਲਸਾ ਵੱਲੋਂ ਥਾਪੇ ਗਏ ਧਿਆਨ ਸਿੰਘ ਮੰਡ ਕਾਰਜਕਾਰੀ ਜਥੇਦਾਰ ਵਜੋਂ ਸੇਵਾ ਨਿਭਾਅ ਰਹੇ ਹਨ। ਪੰਜ ਤਖ਼ਤਾਂ ਦੇ ਜਥੇਦਾਰ ਆਮ ਤੌਰ 'ਤੇ ਸਿੱਖਾਂ ਦੀ ਸਮੂਹਿਕ ਇੱਛਾ ਨੂੰ ਧਿਆਨ ਵਿਚ ਰੱਖਦੇ ਹੋਏ ਸਿੱਖ ਰਹਿਤ ਮਰਯਾਦਾ ਦੇ ਢਾਂਚੇ ਵਿਚ ਸਲਾਹ-ਮਸ਼ਵਰਾ ਕਰਕੇ ਮਹੱਤਵਪੂਰਨ ਫੈਸਲੇ ਲੈਂਦੇ ਹਨ। ਜਥੇਦਾਰ ਦਾ ਅਹੁਦਾ ਕਿਸੇ ਸੰਵਿਧਾਨਕ ਦਸਤਾਵੇਜ਼ ਦੁਆਰਾ ਸਥਾਪਿਤ ਨਹੀਂ ਕੀਤਾ ਜਾਂਦਾ ਹੈ, ਪਰ ਸਿਰਫ ਲੰਬੇ ਸਮੇਂ ਤੋਂ ਸਥਾਪਿਤ ਸੰਮੇਲਨ ਦੁਆਰਾ ਹੀ ਮੌਜੂਦ ਹੈ, ਜਿਸ ਦੁਆਰਾ ਸਰਬੱਤ ਖਾਲਸਾ ਜਾਂ ਇਸ ਦੁਆਰਾ ਅਧਿਕਾਰਤ ਸੰਸਥਾ ਸਿੱਖਾਂ ਦੇ ਭਰੋਸੇ ਲਈ ਸਭ ਤੋਂ ਵੱਧ ਸੰਭਾਵਤ ਤੌਰ 'ਤੇ ਕਮਾਂਡ ਕਰਨ ਵਾਲੇ ਵਿਅਕਤੀ ਨੂੰ ਨਿਯੁਕਤ ਕਰਦੀ ਹੈ। ਜਥੇਦਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਮਰਥਨ ਪ੍ਰਾਪਤ ਹੈ ਅਤੇ ਤਖ਼ਤਾਂ ਦੇ ਬਾਕੀ ਚਾਰ ਜਥੇਦਾਰਾਂ ਦੇ ਮੁਖੀ ਹਨ। ਜਥੇਦਾਰ ਅਕਾਲੀਆਂ ਨੂੰ ਵੀ ਹੁਕਮ ਦਿੰਦਾ ਹੈ, ਛੇਵੇਂ ਸਿੱਖ ਗੁਰੂ, ਗੁਰੂ ਹਰਗੋਬਿੰਦ ਸਾਹਿਬ ਦੁਆਰਾ ਅਕਾਲ ਤਖ਼ਤ ਤੋਂ ਸ਼ੁਰੂ ਹੋਇਆ ਇੱਕ ਹਥਿਆਰਬੰਦ ਸਿੱਖ ਯੋਧਾ ਹੁਕਮ। ਅਕਾਲ ਤਖ਼ਤ ਗੁਰੂ ਹਰਗੋਬਿੰਦ ਜੀ ਦੁਆਰਾ ਸਥਾਪਿਤ ਦਰਬਾਰ ਸਾਹਿਬ ਦੇ ਬਿਲਕੁਲ ਸਾਹਮਣੇ ਵਾਲੀ ਇਮਾਰਤ ਹੈ, ਜੋ ਰਾਜਨੀਤਿਕ ਪ੍ਰਭੂਸੱਤਾ ਦੇ ਪ੍ਰਤੀਕ ਵਜੋਂ ਹੈ ਅਤੇ ਜਿੱਥੇ ਸਿੱਖ ਲੋਕਾਂ ਦੀਆਂ ਅਧਿਆਤਮਿਕ ਅਤੇ ਅਸਥਾਈ ਚਿੰਤਾਵਾਂ ਦਾ ਹੱਲ ਕੀਤਾ ਜਾ ਸਕਦਾ ਹੈ। ਬਾਬਾ ਬੁੱਢਾ ਅਤੇ ਭਾਈ ਗੁਰਦਾਸ ਦੇ ਨਾਲ, ਛੇਵੇਂ ਗੁਰੂ ਨੇ ਇੱਕ ਕੰਕਰੀਟ ਸਲੈਬ ਬਣਵਾਈ.
ਅਵੁਰ ਪਕੀਰ ਜੈਨੁਲਾਬਦੀਨ ਅਬਦੁਲ ਕਲਾਮ ਭਾਰਤ ਰਤਨ (15 ਅਕਤੂਬਰ 1931 – 27 ਜੁਲਾਈ 2015) ਇੱਕ ਭਾਰਤੀ ਵਿਗਿਆਨੀ ਸਨ, ਜਿਨ੍ਹਾ ਨੇ ਭਾਰਤ ਦੇ 11ਵੇਂ ਰਾਸ਼ਟਰਪਤੀ ਵਜੋ ਸੇਵਾ ਨਿਭਾਈ। ਅਬਦੁੱਲ ਕਲਾਮ ਭਾਰਤ ਦੇ ਪਹਿਲੇ ਗੈਰ-ਸਿਆਸੀ ਰਾਸ਼ਟਰਪਤੀ ਸਨ, ਜਿਨ੍ਹਾਂ ਨੂੰ ਤਕਨਾਲੋਜੀ ਅਤੇ ਵਿਗਿਆਨ ਵਿੱਚ ਉਨ੍ਹਾਂ ਦੇ ਵਿਸ਼ੇਸ਼ ਯੋਗਦਾਨ ਕਾਰਨ ਇਹ ਅਹੁਦਾ ਮਿਲਿਆ ਸੀ। ਉਹ ਇੱਕ ਇੰਜੀਨੀਅਰ ਅਤੇ ਵਿਗਿਆਨੀ ਸਨ। ਰਾਸ਼ਟਰਪਤੀ ਬਣਨ ਤੋਂ ਬਾਅਦ ਕਲਾਮ ਜੀ ਸਾਰੇ ਦੇਸ਼ ਵਾਸੀਆਂ ਦੀਆਂ ਨਜ਼ਰਾਂ ਵਿੱਚ ਬਹੁਤ ਹੀ ਸਤਿਕਾਰਤ ਅਤੇ ਨਿਪੁੰਨ ਵਿਅਕਤੀ ਰਹੇ ਹਨ। ਉਹਨਾਂ ਨੂੰ ਲੋਕ ਦਿ ਮਿਜ਼ਾਇਲ ਮੈਨ ਆਫ ਇੰਡੀਆ ਅਤੇ ਪੀਪਲਜ਼ ਪ੍ਰੇਜੀਡੇਂਟ ਵੀ ਕਹਿੰਦੇ ਹਨ ।ਕਲਾਮ ਜੀ ਨੇ ਲਗਭਗ ਚਾਰ ਦਹਾਕਿਆਂ ਤੱਕ ਇੱਕ ਵਿਗਿਆਨੀ ਵਜੋਂ ਕੰਮ ਕੀਤਾ ਹੈ, ਉਹ ਕਈ ਵੱਕਾਰੀ ਸੰਸਥਾਵਾਂ ਦੇ ਪ੍ਰਸ਼ਾਸਕ ਵੀ ਰਹੇ ਹਨ। ਭਾਰਤ ਨੂੰ ਪ੍ਰਮਾਣੂ ਸ਼ਕਤੀ ਦੇਸ਼ ਬਣਾਉਣ ਵਿੱਚ ਉਹਨਾਂ ਦਾ ਇੱਕ ਮਹੱਤਵਪੂਰਨ ਯੋਗਦਾਨ ਹੈ।
ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦੀਆਂ ਸਮੱਸਿਆਵਾਂ
ਪੰਜਾਬੀ ਸਾਹਿਤ ਦੀ ਇਤਿਹਾਸਕਾਰੀ: “ਸਾਹਿਤ ਅਤੇ ਇਤਿਹਾਸ ਮਨੁੱਖ ਰਾਹੀਂ ਸਿਰਜਿਤ ਅਜਿਹੇ ਦੋ ਸੁਤੰਤਰ ਸਾਂਸਕ੍ਰਿਤਕ ਵਰਤਾਰੇ ਹਨ ਜਿੰਨ੍ਹਾਂ ਦੀ ਆਪਣੀ ਮੌਲਿਕ ਹੋਂਦ ਵਿਧੀ, ਵਿਕਾਸ-ਪ੍ਰਕ੍ਰਿਆ ਅਤੇ ਰੂਪਾਂਤਰਣ-ਵਿਗਿਆਨ ਹੋਣ ਦੇ ਬਾਵਜੂਦ ਇਹ ਬੜੇ ਜਟਿਲ ਅਤੇ ਸੂਖਮ ਦਵੰਦਾਤਮਕ ਰਿਸ਼ਤਿਆਂ ਵਿੱਚ ਬੱਝੇ ਹੋਏ ਅੰਤਰ ਸੰਬੰਧਿਤ ਅਤੇ ਅੰਤਰ ਆਧਾਰਿਤ ਹਨ। ਗਿਆਨ ਦੀਆਂ ਦੋ ਵੱਖਰੀਆਂ ਅਤੇ ਸੁਤੰਤਰ ਸ਼ਾਖਾਵਾਂ ਵਜੋਂ ਇੰਨ੍ਹਾਂ ਦੇ ਅਧਿਐਨ ਦੀਆਂ ਵਿਧੀਆਂ, ਪ੍ਰਕ੍ਰਿਆਵਾਂ ਅਤੇ ਸੋਮਿਆਂ ਦਾ ਵੀ ਆਪਣਾ-ਆਪਣਾ ਮੌਲਿਕ ਸੁਭਾਅ ਹੈ। ਜਿਸ ਕਾਰਨ ਇੱਕ ਦੇ ਅਧਿਐਨ ਲਈ ਦੂਸਰੇ ਦੀਆਂ ਅਧਿਐਨ-ਜੁਗਤਾਂ ਦੀ ਵਰਤੋਂ ਨਹੀਂ ਕੀਤੀ ਜਾ ਸਕਦੀ ਹੈ।`` “ਸਾਹਿਤ ਦੀ ਇਤਿਹਾਸਕਾਰੀ ਸਾਹਿਤ ਅਤੇ ਇਤਿਹਾਸ ਦਾ ਅਜਿਹਾ ਸੁਤੰਤਰ ਸੰਗਮ ਹੈ। ਸਾਹਿਤ ਦੀ ਇਤਿਹਾਸਕਾਰੀ ਵਿੱਚ ਸਾਹਿਤ ਅਤੇ ਇਤਿਹਾਸ ਦੀਆਂ ਅਧਿਐਨ ਜੁਗਤਾਂ ਦੀ ਵਰਤੋਂ ਆਵੱਸ਼ਕ ਹੋ ਜਾਂਦੀ ਹੈ।`` “ਸਾਹਿਤ ਦੀ ਇਤਿਹਾਸਕਾਰੀ ਨਾ ਤਾਂ ਸਾਹਿਤ ਦਾ ਨਿਰੋਲ ਇਤਿਹਾਸਕ ਅਧਿਐਨ ਹੈ ਅਤੇ ਨਾ ਹੀ ਇਤਿਹਾਸ ਦਾ ਕੇਵਲ ਸਾਹਿਤਕ ਅਧਿਐਨ ਮਾਤਰ।`` “ਇਤਿਹਾਸ ਅਤੇ ਸਾਹਿਤ ਤੋਂ ਛੁੱਟ ਸਾਹਿਤਕ ਇਤਿਹਾਸਕਾਰੀ ਭਾਸ਼ਾ, ਸੰਸਕ੍ਰਿਤੀ, ਸੁਹਜ ਸ਼ਾਸਤਰ, ਖੋਜ, ਜੀਵਨੀ, ਵਿਚਾਰਧਾਰਾ ਦੇ ਖੇਤਰਾਂ ਨੂੰ ਵੀ ਆਪਣੇ ਕਲੇਵਰ ਵਿੱਚ ਸਮੇਟਦੀ ਹੈ।`` “ਅਸਲ ਵਿੱਚ ਸਾਹਿਤ ਦੀ ਇਤਿਹਾਸਕਾਰੀ ਆਪਣਾ ਵਿਚਾਰਧਾਰਕ ਆਧਾਰ ਸਮੀਖਿਆ-ਵਿਧੀ ਵਿਚੋਂ ਹੀ ਗ੍ਰਹਿਣ ਕਰਦੀ ਹੈ। ਸਾਹਿਤ ਦੀ ਇਤਿਹਾਸਕਾਰੀ ਦੇ ਬੁਨਿਆਦੀ ਉਦੇਸ਼ ਇੰਨੇ ਸਪਸ਼ਟ ਹਨ ਜਿੰਨੇ ਬਾਰੇ ਮਤਭੇਦ ਹੋ ਹੀ ਨਹੀਂ ਸਕਦੇ। ਪਰੰਤੂ ਸਾਹਿਤ ਦੀ ਇਤਿਹਾਸਕਾਰੀ ਆਪਣਾ ਇਹ ਬੁਨਿਆਦੀ ਉਦੇਸ਼ ਇਤਿਹਾਸ ਲੇਖਕ ਦੀ ਇਤਿਹਾਸ ਦ੍ਰਿਸ਼ਟੀ ਤੋਂ ਹੀ ਗ੍ਰਹਿਣ ਕਰਦੀ ਹੈ।`` “ਨਤੀਜੇ ਵਜੋਂ ਸਾਹਿਤਕ ਇਤਿਹਾਸਕਾਰੀ ਦੇ ਅਧਿਐਨ-ਮੁਲਾਂਕਣ ਦਾ ਬੁਨਿਆਦੀ ਫੈਸਲਾਕੁਨ ਨੁਕਤਾ ਲੇਖਕ ਦੀ ਇਤਿਹਾਸ-ਦ੍ਰਿਸ਼ਟੀ ਹੀ ਬਣ ਜਾਂਦੀ ਹੈ ਜਿਸ ਸੰਬੰਧੀ ਭਾਵੇਂ ਸੁਚੇਤ ਤੌਰ ਤੇ ਪ੍ਰਤੀਬੱਧ ਨਾ ਵੀ ਹੋਵੇ।`` “ਪੰਜਾਬੀ ਸਾਹਿਤਕ ਇਤਿਹਾਸਕਾਰੀ ਦਾ ਆਰੰਭ ਆਮ ਤੌਰ ਤੇ ਬਾਵਾ ਬੁੱਧ ਸਿੰਘ ਦੀਆਂ ਰਚਨਾਵਾਂ ਤੋਂ ਸਵੀਕਾਰ ਕੀਤਾ ਜਾਂਦਾ ਹੈ। ਬਾਵਾ ਬੁੱਧ ਸਿੰਘ ਅਤੇ ਉਨ੍ਹਾਂ ਦੀ ਪਰਵਰਤੀ ਇਤਿਹਾਸਕਾਰੀ ਦਾ ਕਾਲਕ੍ਰਮਕ ਵਿਕਾਸ ਅਤੇ ਮੁਲਾਂਕਣ ਇਕੱਲੇ-ਇਕੱਲੇ ਇਤਿਹਾਸਕਾਰ ਦੇ ਮਾਧਿਅਮ ਰਾਹੀਂ ਕਰਨ ਦੀ ਥਾਂ ਇਸ ਪਰੰਪਰਾ ਦੇ ਮੁੱਖ ਝੁਕਾਵਾਂ ਦੀ ਪਛਾਣ ਕਰਨੀ ਅਧਿਕ ਤਰਕ ਸੰਗ ਹੈ।`` ‘ਪੰਜਾਬੀ ਸਾਹਿਤ ਦਾ ਇਤਿਹਾਸ’ ਡਾ. ਗੋਪਾਲ ਸਿੰਘ ਨੇ ਪੰਜਾਬੀ ਭਾਸ਼ਾ ਵਿੱਚ ਪਹਿਲੀ ਵਾਰ ਲਿਖਿਆ। ਇਸ ਦਾ ਪਹਿਲਾ ਐਡੀਸ਼ਨ 1946 ਵਿੱਚ ਉਰਦੂ ਅੱਖਰਾਂ ਵਿੱਚ ਅਤੇ 1949, 1952ਈ.
ਜ਼ਫ਼ਰਨਾਮਾ (ਪਾਠ: zəfərnɑːmɑː; ਫ਼ਾਰਸੀ: ظفرنامہ; ਮਤਲਬ: ਜਿੱਤ ਦਾ ਖ਼ਤ) ਸਿੱਖਾਂ ਦੇ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਮੁਗ਼ਲ ਸਾਮਰਾਜ ਔਰੰਗਜ਼ੇਬ ਨੂੰ 1705 ਵਿੱਚ ਭੇਜਿਆ ਖ਼ਤ ਜਾਂ ਚਿੱਠੀ ਹੈ। ਇਹ ਫ਼ਾਰਸੀ ਸ਼ਾਇਰੀ ਵਿੱਚ ਲਿਖਿਆ ਹੋਇਆ ਹੈ। ਗੁਰੂ ਜੀ ਨੇ ਇਸਨੂੰ ਪਿੰਡ ਕਾਂਗੜ ਦੀ ਧਰਤੀ 'ਤੇ 1705 ਈਸਵੀ ਵਿੱਚ ਲਿਖਿਆ ਜਿਸ ਵਿਚ ਪਿੰਡ ਕਾਂਗੜ ਦਾ ਵਿਸੇਸ ਤੌਰ ਤੇ ਜਿਕਰ ਕੀਤਾ ਹੋਇਆ ਹੈ ਅਤੇ ਭਾਈ ਦਇਆ ਸਿੰਘ ਅਤੇ ਭਾਈ ਧਰਮ ਸਿੰਘ ਨੇ ਇਸਨੂੰ ਅਹਿਮਦਨਗਰ ਵਿਖੇ ਔਰੰਗਜ਼ੇਬ ਤੱਕ ਪਹੁੰਚਾਇਆ।
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।
ਚੰਡੀ ਦੀ ਵਾਰ ਜਿਸ ਨੂੰ ਵਾਰ ਦੁਰਗਾ ਕੀ ਜਾਂ ਵਾਰ ਸ੍ਰੀ ਭਗਉਤੀ ਜੀ ਕੀ ਵੀ ਕਹਿੰਦੇ ਹਨ ਦਸਮ ਗ੍ਰੰਥ ਵਿੱਚ ਸ਼ਾਮਿਲ ਗੁਰੂ ਗੋਬਿੰਦ ਸਿੰਘ ਦੀ ਰਚਨਾ ਹੈ। ਇਹ ਸੰਸਕ੍ਰਿਤ ਦੀ ਇੱਕ ਰਚਨਾ ਮਾਰਕੰਡੇ ਪੁਰਾਣ, ਵਿੱਚ ਦਰਜ ਦੇਵਤਿਆਂ ਅਤੇ ਦੈਂਤਾਂ ਦੇ ਯੁੱਧ ਨਾਲ ਜੁੜੀਆਂ ਕੁਝ ਘਟਨਾਵਾਂ ਨੂੰ ਅਧਾਰ ਬਣਾ ਕੇ ਲਿਖੀ ਬੀਰ ਰਸੀ ਸ਼ਾਹਕਾਰ ਹੈ। ਇਸ ਵਿੱਚ ਚੰਡੀ ਦੇਵੀ ਨੂੰ ਭਗੌਤੀ ਦੇ ਰੂਪ ਵਿੱਚ, ਦੈਂਤਾਂ ਦਾ ਨਾਸ ਕਰਨ ਵਾਲੀ ਦੈਵੀ ਸ਼ਕਤੀ ਵਜੋਂ ਰੂਪਾਤ੍ਰਿਤ ਕੀਤਾ ਗਿਆ ਹੈ।ਇਸ ਰਚਨਾ ਦਾ ਮੁੱਖ ਉਦੇਸ਼ ਮੁਸਲਿਮ ਫ਼ੋਜਾਂ ਦੀ ਵੱਡੀ ਗਿਣਤੀ ਦੇਖ ਕੇ ਸਿਹਮੀ ਹੋਈ ਸਿੱਖ ਫ਼ੋਜਾਂ ਦਾ ਹੌਸਲਾਂ ਵਧਾਉਣਾ ਸੀ।ਇਸ ਰਚਨਾ ਦਾ ਨਤੀਜਾ ਇਹ ਨਿਕਲਿਆ ਕਿ ਸਿੱਖ ਫ਼ੋਜਾਂ ਨੇ ਮੁਸਲਿਮ ਫ਼ੋਜਾਂ ਨਾਲ ਬਿਨਾਂ ਡਰੇ ਡਟ ਕੇ ਯੁੱਧ ਕੀਤਾ। ਡਾ. ਬਿਕਰਮ ਸਿੰਘ ਘੁੰਮਣ, ਡਾ.
ਕਬੀਰ (ਹਿੰਦੀ: कबीर) (1398-1518) ਭਾਰਤ ਦੇ ਇੱਕ ਤਤਬਦ੍ਰਸ਼ੀ ਸੰਤ ਅਤੇ ਕਵਿ ਸਨ। ਆਪਦੀਆਂ ਲਿਖਤਾਂ ਨੇ ਭਗਤੀ ਲਹਿਰ ਉੱਤੇ ਬਹੁਤ ਪ੍ਰਭਾਵ ਪਾਇਆ। ਕਬੀਰ ਅਰਬੀ ਸ਼ਬਦ ਹੈ ਜਿਸ ਦਾ ਅਰਥ ਮਹਾਨ ਅਤੇ ਵੱਡਾ ਹੈ। ਕਬੀਰ ਸਾਹਿਬ ਜੀ ਦਾ ਸਿੱਖ ਧਰਮ ਤੇ ਡੂੰਘਾ ਪ੍ਰਭਾਵ ਹੈ। ਕਬੀਰ ਸਾਹਿਬ ਜੀ ਦੇ ਵਿਰਸੇ ਨੂੰ ਅੱਜ ਕਬੀਰ ਪੰਥ ਅੱਗੇ ਲਿਜਾ ਰਿਹਾ ਹਨ। ਇਹ ਪੰਥ ਇੱਕ ਧਾਰਮਿਕ ਪੰਥ ਹੈ ਜਿਸ ਦੇ (1901 ਦੀ ਜਨਗਣਨਾ ਮੁਤਾਬਕ) 843,171 ਅਨੁਆਯੀ ਕਬੀਰ ਜੀ ਨੂੰ ਆਪਣਾ ਬਾਨੀ ਮੰਨਦੇ ਹਨ। ਇਹ ਸੰਤ ਮਤ ਪੰਥ ਪਰਮੇਸ਼ਵਰ ਕਬੀਰ ਜੀ ਦੇ ਸਮੇਂ ਤੋਂ ਸ਼ੁਰੂ ਹੋਇਆ ਅਤੇ ਵਰਤਮਾਨ ਵਿਚ ਸੰਤ ਰਾਮਪਾਲ ਜੀ ਮਹਾਰਾਜ ਜੀ ਇਸ ਸਤ ਕਬੀਰ ਪੰਥ ਦੇ ਸੰਚਾਲਕ ਹਨ ਕਬੀਰ ਪਰਮੇਸ਼ਵਰ ਜੀ ਦੇ ਅਨੁਆਈ ਉੱਤਰੀ ਅਤੇ ਕੇਂਦਰੀ ਭਾਰਤ ਵਿੱਚ ਫੈਲੇ ਹੋਏ ਹਨ। ਬੀਜਕ, ਕਬੀਰ ਗ੍ਰੰਥਾਵਲੀ, ਸਾਖੀ ਕਬੀਰ ,ਕਬੀਰ ਸਾਗਰ ਅਤੇ ਅਨੁਰਾਗ ਸਾਗਰ ਆਪ ਜੀ ਦੀਆਂ ਮੁੱਖ ਰਚਨਾਵਾਂ ਹਨ।ਕਬੀਰ ਸਾਹਿਬ ਦੇ ਮੂਲ ਗ੍ਰੰਥ ਬੀਜਕ ਦਾ ਪੰਜਾਬੀ ਅਨੁਵਾਦ ਪਹਿਲੀ ਵਾਰ ਸ੍ਰੀ ਜਗਦੀਸ਼ ਲਾਲ ਵਲੋਂ 'ਕਬੀਰ:ਜੀਵਨ ਤੇ ਬਾਣੀ'ਦੇ ਪਹਿਲੇ ਭਾਗ ਵਿੱਚ ਕੀਤਾ ਗਿਆ ਹੈ ।ਇਸ ਪੁਸਤਕ ਵਿੱਚ ਕਬੀਰ ਸਾਹਿਬ ਦਾ ਜੀਵਨ ਇਤਿਹਾਸ ਵੀ ਵਿਗਿਆਨਕ ਅਧਾਰ ਤੇ ਲਿਖਿਆ ਗਿਆ ਹੈ ।
ਮਾਤਾ ਸਾਹਿਬ ਦੇਵਾਂ ਦਾ ਜਨਮ (18 ਕੱਤਕ ਸੰਮਤ 1738 ਅਰਥਾਤ (1681-1747)) ਈਸਵੀ ਪੰਡਿਤ ਰਾਮ ਦਾਸ ਜੀ ਦੇ ਘਰ ਮਾਤਾ ਜਸਦੇਵੀ ਜੀ ਦੀ ਕੁੱਖੋਂ ਰੋਹਤਾਸ ਜ਼ਿਲ੍ਹਾ ਜੇਹਲਮ (ਹੁਣ ਪਾਕਿਸਤਾਨ) ਵਿਖੇ ਹੋਇਆ ਸੀ। ਮਾਤਾ ਜੀ ਦਾ ਅਸਲ ਨਾਮ ਮਾਤਾ ਸਾਹਿਬ ਦੇਵਾਂ ਹੈ 'ਮਾਤਾ ਸਾਹਿਬ ਕੌਰ'ਨਹੀਂ | ਭਾਈ ਰਾਮੂ ਜੀ ਰੋਹਤਾਸ ਵਿਖੇ ਵਪਾਰ ਦਾ ਕੰਮ ਕਰਦੇ ਸਨ ਪਰ ਉਹਨਾਂ ਦੇ ਘਰ ਕੋਈ ਔਲਾਦ ਨਹੀਂ ਸੀ। ਸੰਮਤ 1736 ਵਿੱਚ ਪੋਠੋਹਾਰ ਦੀ ਸੰਗਤ ਨਾਲ ਆਪ ਵੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਸ਼ਨਾਂ ਲਈ ਆਨੰਦਪੁਰ ਸਾਹਿਬ ਗਏ ਤੇ ਗੁਰੂ ਜੀ ਅੱਗੇ ਸੰਤਾਨ ਪ੍ਰਾਪਤੀ ਲਈ ਅਰਦਾਸ ਕੀਤੀ। ਆਪ ਨੇ ਗੁਰੂ ਸਾਹਿਬ ਨੂੰ ਵਚਨ ਦਿੱਤਾ ਕਿ ਗੁਰੂ ਜੀ ਵੱਲੋਂ ਬਖਸ਼ਿਸ਼ ਸੰਤਾਨ ਉਹਨਾਂ ਨੂੰ ਭੇਟ ਕੀਤੀ ਜਾਵੇਗੀ। ਗੁਰੂ ਜੀ ਦੇ ਵਰ ਸਦਕਾ ਭਾਈ ਰਾਮੂ ਦੇ ਘਰ ਇੱਕ ਪੁੱਤਰੀ ਤੇ ਇੱਕ ਪੁੱਤਰ ਨੇ ਜਨਮ ਲਿਆ, ਜਿਹਨਾਂ ਦੇ ਨਾਂ ਕ੍ਰਮਵਾਰ ਸਾਹਿਬ ਦੇਵਾ ਤੇ ਸਾਹਿਬ ਚੰਦ ਰੱਖੇ ਗਏ।
ਭਾਰਤ ਦਾ ਰਾਸ਼ਟਰੀ ਝੰਡਾ, ਜਿਸਨੂੰ ਬੋਲਚਾਲ ਵਿੱਚ ਤਿਰੰਗਾ ਕਿਹਾ ਜਾਂਦਾ ਹੈ, ਭਾਰਤ ਦੇ ਭਗਵੇਂ, ਚਿੱਟੇ ਅਤੇ ਭਾਰਤ ਦੇ ਹਰੇ ਰੰਗ ਦਾ ਇੱਕ ਖਿਤਿਜੀ ਆਇਤਾਕਾਰ ਤਿਰੰਗਾ ਝੰਡਾ ਹੈ; ਅਸ਼ੋਕ ਚੱਕਰ ਦੇ ਨਾਲ, ਇੱਕ 24-ਸਪੋਕ ਵ੍ਹੀਲ, ਇਸਦੇ ਕੇਂਦਰ ਵਿੱਚ ਨੇਵੀ ਨੀਲੇ ਵਿੱਚ। ਇਸ ਨੂੰ 22 ਜੁਲਾਈ 1947 ਨੂੰ ਹੋਈ ਸੰਵਿਧਾਨ ਸਭਾ ਦੀ ਮੀਟਿੰਗ ਦੌਰਾਨ ਇਸ ਦੇ ਮੌਜੂਦਾ ਰੂਪ ਵਿੱਚ ਅਪਣਾਇਆ ਗਿਆ ਸੀ, ਅਤੇ ਇਹ 15 ਅਗਸਤ 1947 ਨੂੰ ਭਾਰਤ ਦੇ ਡੋਮੀਨੀਅਨ ਦਾ ਅਧਿਕਾਰਤ ਝੰਡਾ ਬਣ ਗਿਆ ਸੀ। ਬਾਅਦ ਵਿੱਚ ਇਸ ਝੰਡੇ ਨੂੰ ਭਾਰਤੀ ਗਣਰਾਜ ਦੇ ਰੂਪ ਵਿੱਚ ਬਰਕਰਾਰ ਰੱਖਿਆ ਗਿਆ ਸੀ। ਭਾਰਤ ਵਿੱਚ, "ਤਿਰੰਗਾ" ਸ਼ਬਦ ਲਗਭਗ ਹਮੇਸ਼ਾ ਭਾਰਤੀ ਰਾਸ਼ਟਰੀ ਝੰਡੇ ਨੂੰ ਦਰਸਾਉਂਦਾ ਹੈ। ਝੰਡਾ ਸਵਰਾਜ ਝੰਡੇ 'ਤੇ ਆਧਾਰਿਤ ਹੈ, ਜੋ ਕਿ ਭਾਰਤੀ ਰਾਸ਼ਟਰੀ ਕਾਂਗਰਸ ਦਾ ਝੰਡਾ ਹੈ ਜੋ ਪਿੰਗਲੀ ਵੈਂਕੈਇਆ ਦੁਆਰਾ ਤਿਆਰ ਕੀਤਾ ਗਿਆ ਹੈ।
ਇੰਸਟਾਗਰਾਮ ਇੱਕ ਆਨਲਾਈਨ ਮੰਚ ਹੈ ਜੋ ਕਿ ਤਸਵੀਰਾਂ ਅਤੇ ਵੀਡੀਓ ਸਾਂਝਾ ਕਰਨ ਦੀ ਅਤੇ ਸਮਾਜਕ ਮੇਲ-ਜੋਲ ਵਾਲੀ ਸੇਵਾ ਹੈ। ਇਸ ਰਾਹੀਂ ਵਰਤੋਂਕਾਰ ਤਸਵੀਰਾਂ ਜਾਂ ਚਲ-ਚਿੱਤਰਾਂ ਨੂੰ ਡਿਜੀਟਲ ਛਾਨਣੀਆਂ ਲਗਾ ਕੇਇਸ ਮੰਚ 'ਤੇ ਆਪਣੇ ਚਹੇਤਿਆਂ ਨਾਲ ਸਾਂਝਾ ਕਰ ਸਕਦੇ ਹਨ। ਇਸ ਤੋਂ ਇਲਾਵਾ ਉਹ ਉਹਨਾਂ ਨੂੰ ਫ਼ੇਸਬੁੱਕ, ਟਵਿਟਰ, ਟੰਬਲਰ ਅਤੇ ਫ਼ਲਿਕਰ ਵਰਗੀਆਂ ਕਈ ਸਮਾਜਕ ਮੇਲ-ਜੋਲ ਵਾਲੇ ਸਾਈਟਾਂ ਉੱਤੇ ਵੀ ਸਾਂਝੀਆਂ ਕਰ ਸਕਦੇ ਹਨ।
ਤਖ਼ਤ (ਸ਼ਾਹਮੁਖੀ: تخت; ਫ਼ਾਰਸੀ: تخت) ਸਿੱਖੀ ਦੇ ਸ਼੍ਰੋਮਣੀ ਅਦਾਰੇ ਹਨ। ਤਖ਼ਤ ਦਾ ਮਤਲਬ ਹੈ ਕੀ ਉਹ ਅਦਾਰਾ ਜੋ ਸਿੱਖੀ ਅਤੇ ਸਿੱਖਾਂ ਦੇ ਆਂਤਰਿਕ ਮਸਲਿਆਂ ਦੀ ਕੌਮਾਂਤਰੀ ਅਤੇ ਕੌਮੀ ਪਧਰ ਤੇ ਅਗਵਾਈ ਕਰਨ ਦੀ ਸਮਰਥਾ ਰੱਖਦਾ ਹੈ।ਪੰਜ ਤਖਤਾਂ 'ਚੋਂ ਤਿੰਨ ਤਖ਼ਤ ਸਾਹਿਬ, ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਪੰਜਾਬ ਵਿੱਚ ਸਥਾਪਿਤ ਹਨ। ਦੋ ਤਖ਼ਤ ਸਾਹਿਬ, ਤਖ਼ਤ ਸ੍ਰੀ ਹਜੂਰ ਸਾਹਿਬ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਪੰਜਾਬ ਤੋਂ ਬਾਹਰ ਸਥਾਪਿਤ ਹਨ। ਅਸਲ ਵਿੱਚ ਉਹਨਾਂ ਗੁਰਦਵਾਰਿਆਂ ਨੂੰ ਹੀ ਤਖ਼ਤ ਮੰਨਿਆ ਗਿਆ ਹੈ ਜਿਥੋਂ ਕਦੇ ਵੀ ਕਿਸੇ ਗੁਰੂ ਸਾਹਿਬ ਨੇ ਹੁਕਮਨਾਮਾ ਜਾਰੀ ਕੀਤਾ ਹੋਵੇ। ਸਭ ਤਖਤਾਂ ਦੀ ਆਪੋ ਆਪਣੀ ਪ੍ਰਚਲਤ ਮੋਹਰ ਹੈ, ਜਿਸਨਾਲ ਉਹ ਆਪਣੇ ਹੁਕਮਨਾਮੇ ਲਾਗੂ ਕਰਨ ਲਈ ਪ੍ਰਮਾਣਿਤ ਕਰਦੇ ਹਨ।
ਖੇਤੀਬਾੜੀ (ਅੰਗ੍ਰੇਜ਼ੀ: Agriculture) ਵਿੱਚ ਖੇਤੀ ਦਾ ਵਿਗਿਆਨ ਜਾਂ ਅਭਿਆਸ, ਜਿਸ ਵਿੱਚ ਫਸਲਾਂ ਦੇ ਉਗਾਉਣ ਲਈ ਮਿੱਟੀ ਦੀ ਕਾਸ਼ਤ ਅਤੇ ਭੋਜਨ, ਉੱਨ ਅਤੇ ਹੋਰ ਉਤਪਾਦ ਪ੍ਰਦਾਨ ਕਰਨ ਲਈ ਪੌਦਿਆਂ ਅਤੇ ਜਾਨਵਰਾਂ ਦੀ ਪਰਵਰਿਸ਼ (ਪਾਲਣ-ਪੋਸ਼ਣ) ਸ਼ਾਮਲ ਹੈ। ਖੇਤੀਬਾੜੀ ਅਜਿਹੀ ਕਿਰਿਆ ਹੈ ਜੋ ਮਨੁੱਖੀ ਜੀਵਨ ਨੂੰ ਕਾਇਮ ਰੱਖਣ ਅਤੇ ਵਧਾਉਣ ਲਈ ਕੀਤੀ ਜਾਂਦੀ ਹੈ। ਖੇਤੀਬਾੜੀ ਵਿੱਚ ਫਸਲਾਂ ਅਤੇ ਪਸ਼ੂਆਂ ਦੇ ਉਤਪਾਦਨ, ਪਸ਼ੂ-ਪਾਲਣ, ਜਲ-ਖੇਤੀ, ਮੱਛੀ ਪਾਲਣ ਅਤੇ ਭੋਜਨ ਅਤੇ ਗੈਰ-ਭੋਜਨ ਉਤਪਾਦਾਂ ਲਈ ਜੰਗਲਾਤ ਸ਼ਾਮਲ ਹਨ। ਮਨੁੱਖੀ ਸਭਿਅਤਾ ਦੇ ਉਭਾਰ ਵਿੱਚ ਖੇਤੀਬਾੜੀ ਮੁੱਖ ਵਿਕਾਸ ਸੀ, ਜਿਸ ਨਾਲ ਪਾਲਤੂ ਨਸਲਾਂ ਦੀ ਖੇਤੀ ਨੇ ਵਾਧੂ ਭੋਜਨ ਪੈਦਾ ਕੀਤਾ, ਜਿਸ ਨਾਲ ਲੋਕਾਂ ਨੂੰ ਸ਼ਹਿਰਾਂ ਵਿੱਚ ਰਹਿਣ ਦੇ ਯੋਗ ਬਣਾਇਆ ਗਿਆ। ਖੇਤੀਬਾੜੀ ਦੇ ਅਧਿਐਨ ਨੂੰ ਖੇਤੀਬਾੜੀ ਵਿਗਿਆਨ ਵਜੋਂ ਜਾਣਿਆ ਜਾਂਦਾ ਹੈ। ਖੇਤੀਬਾੜੀ ਦਾ ਇਤਿਹਾਸ ਹਜ਼ਾਰਾਂ ਸਾਲ ਪੁਰਾਣਾ ਹੈ, ਅਤੇ ਇਸਦੇ ਵਿਕਾਸ ਨੂੰ ਬਹੁਤ ਸਾਰੇ ਵੱਖੋ-ਵੱਖਰੇ ਮਾਹੌਲ, ਸਭਿਆਚਾਰਾਂ ਅਤੇ ਤਕਨਾਲੋਜੀਆਂ ਦੁਆਰਾ ਚਲਾਇਆ ਅਤੇ ਪਰਿਭਾਸ਼ਤ ਕੀਤਾ ਗਿਆ ਹੈ। ਜਦੋਂ ਕਿ ਮਨੁੱਖਾਂ ਨੇ ਘੱਟੋ-ਘੱਟ 105,000 ਸਾਲ ਪਹਿਲਾਂ ਅਨਾਜ ਇਕੱਠਾ ਕਰਨਾ ਸ਼ੁਰੂ ਕੀਤਾ ਸੀ, ਨਵੇਂ ਕਿਸਾਨਾਂ ਨੇ ਉਨ੍ਹਾਂ ਨੂੰ ਲਗਭਗ 11,500 ਸਾਲ ਪਹਿਲਾਂ ਬੀਜਣਾ ਸ਼ੁਰੂ ਕੀਤਾ ਸੀ। ਭੇਡਾਂ, ਬੱਕਰੀਆਂ, ਸੂਰ ਅਤੇ ਪਸ਼ੂ 10,000 ਸਾਲ ਪਹਿਲਾਂ ਪਾਲਤੂ ਸਨ। ਦੁਨੀਆ ਦੇ ਘੱਟੋ-ਘੱਟ 11 ਖੇਤਰਾਂ ਵਿੱਚ ਪੌਦਿਆਂ ਦੀ ਸੁਤੰਤਰ ਤੌਰ 'ਤੇ ਕਾਸ਼ਤ ਕੀਤੀ ਗਈ ਸੀ। ਵੀਹਵੀਂ ਸਦੀ ਵਿੱਚ, ਵੱਡੇ ਪੈਮਾਨੇ ਦੇ ਮੋਨੋਕਲਚਰ 'ਤੇ ਆਧਾਰਿਤ ਉਦਯੋਗਿਕ ਖੇਤੀ ਖੇਤੀ ਉਤਪਾਦਨ 'ਤੇ ਹਾਵੀ ਹੋ ਗਈ। ਆਧੁਨਿਕ ਖੇਤੀਬਾੜੀ ਵਿਗਿਆਨ, ਪਲਾਂਟ ਬ੍ਰੀਡਿੰਗ, ਐਗਰੀਕੋਮਿਕਲ (ਕੀਟਨਾਸ਼ਕਾਂ ਅਤੇ ਖਾਦਾਂ), ਅਤੇ ਤਕਨੀਕੀ ਵਿਕਾਸ ਦੇ ਬਹੁਤ ਸਾਰੇ ਵਰਗਾਂ ਵਿੱਚ ਕਿਸਾਨ ਦੀ ਪੈਦਾਵਾਰ ਵਿੱਚ ਵਾਧਾ ਹੋਇਆ ਹੈ, ਪਰ ਉਸੇ ਸਮੇਂ ਵਿਆਪਕ ਵਾਤਾਵਰਣਕ ਨੁਕਸਾਨ ਅਤੇ ਨਕਾਰਾਤਮਕ ਮਨੁੱਖੀ ਸਿਹਤ ਪ੍ਰਭਾਵਾਂ ਦਾ ਕਾਰਨ ਵੀ ਸਾਹਮਨੇ ਆਇਆ ਹੈ। ਪਸ਼ੂ ਪਾਲਣ ਵਿੱਚ ਚੋਣਵੇਂ ਪ੍ਰਜਨਨ ਅਤੇ ਆਧੁਨਿਕ ਰਵਾਇਤਾਂ ਨੇ ਮੀਟ ਦੀ ਪੈਦਾਵਾਰ ਵਿੱਚ ਵੀ ਵਾਧਾ ਕੀਤਾ ਹੈ, ਪਰੰਤੂ ਜਾਨਵਰਾਂ ਦੀ ਭਲਾਈ ਅਤੇ ਐਂਟੀਬਾਇਓਟਿਕਸ, ਵਿਕਾਸ ਦੇ ਹਾਰਮੋਨਸ, ਅਤੇ ਉਦਯੋਗਿਕ ਮੀਟ ਦੇ ਉਤਪਾਦਨ ਵਿੱਚ ਆਮ ਤੌਰ ਤੇ ਵਰਤੇ ਜਾਂਦੇ ਹੋਰ ਰਸਾਇਣਾਂ ਦੇ ਸਿਹਤ ਪ੍ਰਭਾਵ ਬਾਰੇ ਚਿੰਤਾਵਾਂ ਨੂੰ ਉਠਾਇਆ ਹੈ। ਅਨੁਵੰਸ਼ਕ ਰੂਪ ਵਿੱਚ ਸੋਧੇ ਹੋਏ ਜੀਵ ਖੇਤੀਬਾੜੀ ਦੇ ਵਧ ਰਹੇ ਹਿੱਸੇ ਹਨ, ਭਾਵੇਂ ਕਿ ਇਹਨਾਂ ਨੂੰ ਕਈ ਦੇਸ਼ਾਂ ਵਿੱਚ ਪਾਬੰਦੀ ਲਗਾਈ ਗਈ ਹੈ ਖੇਤੀਬਾੜੀ ਫੂਡ ਉਤਪਾਦਨ ਅਤੇ ਪਾਣੀ ਪ੍ਰਬੰਧਨ ਵਿਸ਼ਵਵਿਆਪੀ ਮੁੱਦਿਆਂ ਨੂੰ ਵਧਾ ਰਹੇ ਹਨ ਜੋ ਕਈ ਮੋਰਚਿਆਂ 'ਤੇ ਬਹਿਸ ਨੂੰ ਵਧਾ ਰਹੇ ਹਨ। ਹਾਲ ਹੀ ਦਹਾਕਿਆਂ ਵਿੱਚ ਜੈਕਿਫਰਾਂ ਦੀ ਘਾਟ ਸਮੇਤ ਭੂਮੀ ਅਤੇ ਜਲ ਸਰੋਤ ਦੇ ਮਹੱਤਵਪੂਰਨ ਪਤਨ, ਅਤੇ ਗਲੋਬਲ ਵਾਰਮਿੰਗ ਬਾਰੇ ਖੇਤੀਬਾੜੀ ਅਤੇ ਖੇਤੀਬਾੜੀ ਵਿੱਚ ਗਲੋਬਲ ਵਾਰਮਿੰਗ ਦੇ ਪ੍ਰਭਾਵਾਂ ਨੂੰ ਹਾਲੇ ਵੀ ਪੂਰੀ ਤਰ੍ਹਾਂ ਸਮਝਿਆ ਨਹੀਂ ਗਿਆ। ਮੁੱਖ ਖੇਤੀਬਾੜੀ ਉਤਪਾਦਾਂ ਵਿੱਚ ਭੋਜਨ, ਫਾਈਬਰ, ਈਂਧਨ ਅਤੇ ਕੱਚੇ ਮਾਲ (ਜਿਵੇਂ ਕਿ ਰਬੜ) ਆਦਿ ਸ਼ਾਮਿਲ ਹਨ। ਖਾਸ ਭੋਜਨ ਵਿੱਚ ਅਨਾਜ (ਅਨਾਜ), ਸਬਜ਼ੀਆਂ, ਫਲ, ਤੇਲ, ਮੀਟ ਅਤੇ ਮਸਾਲੇ ਸ਼ਾਮਲ ਹਨ। ਫਾਈਬਰਸ ਵਿੱਚ ਕਪਾਹ, ਉੱਨ, ਭੰਗ, ਰੇਸ਼ਮ ਅਤੇ ਸਣ ਸ਼ਾਮਲ ਹੁੰਦੇ ਹਨ.
ਭਾਰਤ ਦਾ ਇਤਿਹਾਸ ਲਗਭਗ 5000 ਸਾਲ ਪੁਰਾਣਾ ਮੰਨਿਆ ਜਾਂਦਾ ਹੈ। ਸਿੰਧੁ ਘਾਟੀ ਸਭਿਅਤਾ, ਜਿਸਦਾ ਸ਼ੁਰੂ ਕਾਲ ਲਗਭਗ 3300 ਈਸਵੀ ਪੂਰਵ ਤੋਂ ਮੰਨਿਆ ਜਾਂਦਾ ਹੈ। ਇਸ ਸਭਿਅਤਾ ਦੀ ਲਿਪੀ ਹੁਣ ਤੱਕ ਸਫਲਤਾ ਨਾਲ ਪੜ੍ਹੀ ਨਹੀਂ ਜਾ ਸਕੀ। ਸਿੰਧੂ ਘਾਟੀ ਸਭਿਅਤਾ ਪਾਕਿਸਤਾਨ ਅਤੇ ਉਸ ਤੋਂ ਨਾਲ ਦੇ ਭਾਰਤੀ ਸੂਬੇ ਵਿੱਚ ਫੈਲੀ ਸੀ। ਪੁਰਾਤੱਤਵ ਪ੍ਰਮਾਣਾਂ ਦੇ ਆਧਾਰ ਉੱਤੇ 1900 ਈਸਵੀ ਪੂਰਵ ਦੇ ਆਸਪਾਸ ਇਸ ਸਭਿਅਤਾ ਦਾ ਅਕਸਮਾਤ ਪਤਨ ਹੋ ਗਿਆ। 19ਵੀਂ ਸ਼ਤਾਬਦੀ ਦੇ ਪਾਸ਼ਚਾਤ ਵਿਦਵਾਨਾਂ ਦੇ ਪ੍ਰਚੱਲਤ ਦ੍ਰਸ਼ਟਿਕੋਨਾਂ ਦੇ ਅਨੁਸਾਰ ਆਰੀਆਂ ਦਾ ਇੱਕ ਵਰਗ ਭਾਰਤੀ ਉਪ ਮਹਾਂਦੀਪ ਦੀਆਂ ਸੀਮਾਵਾਂ ਉੱਤੇ 2000ਈਸਵੀ ਪੂਰਵ ਦੇ ਆਸਪਾਸ ਅੱਪੜਿਆ ਅਤੇ ਪਹਿਲਾਂ ਪੰਜਾਬ ਵਿੱਚ ਵਸ ਗਿਆ, ਅਤੇ ਇਹੀ ਰਿਗਵੇਦ ਦੀਆਂ ਚਾਵਾਂ ਰਚਨਾ ਕੀਤੀ ਗਈ। ਆਰੀਆਂ ਦੁਆਰਾ ਉੱਤਰ ਅਤੇ ਵਿਚਕਾਰ ਭਾਰਤ ਵਿੱਚ ਇੱਕ ਵਿਕਸਿਤ ਸਭਿਅਤਾ ਦਾ ਉਸਾਰੀ ਕੀਤੀ ਗਈ, ਜਿਸਨੂੰ ਵੈਦਿਕ ਸਭਿਅਤਾ ਵੀ ਕਹਿੰਦੇ ਹਨ। ਪ੍ਰਾਚੀਨ ਭਾਰਤ ਦੇ ਇਤਿਹਾਸ ਵਿੱਚ ਵੈਦਿਕ ਸਭਿਅਤਾ ਸਭ ਤੋਂ ਅਰੰਭ ਦੀ ਸਭਿਅਤਾ ਹੈ ਜਿਸਦਾ ਸੰਬੰਧ ਆਰੀਆਂ ਦੇ ਆਗਮਨ ਤੋਂ ਹੈ। ਇਸਦਾ ਨਾਮਕਰਣ ਆਰੀਆਂ ਦੇ ਪ੍ਰਾਰੰਭਿਕ ਸਾਹਿਤ ਵੇਦਾਂ ਦੇ ਨਾਮ ਉੱਤੇ ਕੀਤਾ ਗਿਆ ਹੈ। ਆਰੀਆਂ ਦੀ ਭਾਸ਼ਾ ਵੈਦਿਕ ਸੰਸਕ੍ਰਿਤ ਭਾਸ਼ਾ ਸੀ ਅਤੇ ਧਰਮ ਵੈਦਿਕ ਧਰਮ ਜਾਂ "ਸਨਾਤਨ ਧਰਮ" ਦੇ ਨਾਮ ਤੋਂ ਪ੍ਰਸਿੱਧ ਸੀ, ਬਾਅਦ ਵਿੱਚ ਵਿਦੇਸ਼ੀਆਂ ਆਰਾਂਤਾਵਾਂ ਦੁਆਰਾ ਇਸ ਧਰਮ ਦਾ ਨਾਮ ਹਿੰਦੂ ਪਿਆ।
ਗੁਰੂ ਗੋਬਿੰਦ ਸਿੰਘ ਜੀ: ਰਚਨਾ,ਕਲਾ ਤੇ ਵਿਚਾਰਧਾਰਾ
ਵਿਸ਼ਵ ਦੇ ਇਤਿਹਾਸ ਵਿੱਚ ਸਰੀਰਕ ਰੂਪ ਵਿੱਚ ਸਿੱਖਾਂ ਦੇ ਦਸਵੇ ਤੇ ਅੰਤਿਮ ਗੁਰੂ ਗੋਬਿੰਦ ਸਿੰਘ ਇੱਕ ਲਾਸਾਨੀ ਨਾਇਕ ਹੋਏ ਹਨ। ਗੁਰੂ ਗੋਬਿੰਦ ਸਿੰਘ ਦਾ ਜਨਮ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਘਰ ਮਾਤਾ ਗੁਜਰੀ ਦੀ ਕੁਖੋਂ 22 ਦਸੰਬਰ 1666 ਈ.
ਛਪਾਰ ਦਾ ਮੇਲਾ, ਪੰਜਾਬ ਦੇ ਸਮੂਹ ਮੇਲਿਆਂ ਵਿੱਚੋਂ ਇੱਕ ਵਿਲੱਖਣ ਅਤੇ ਸਰੂਪ ਵਿੱਚ ਸੁਚਿੱਤਰ ਮੇਲਾ ਹੈ। ਇਸ ਦਾ ਸਬੰਧ ਪੰਜਾਬੀਆਂ ਦੀ ਪੂਜਾ-ਬਿਰਤੀ ਨਾਲ ਜੁੜਿਆ ਹੋਇਆ ਹੈ। ਇਸ ਮੇਲੇ ਦਾ ਮੁੱਖ ਪ੍ਰਯੋਜਨ ਗੁੱਗੇ ਦੀ ਪੂਜਾ ਅਰਚਨਾ ਕਰਨ ਵਿੱਚ ਨਿਹਿਤ ਮੰਨਿਆ ਗਿਆ ਹੈ। ਗੁੱਗੇ ਦੀ ਪੂਜਾ ‘ਨਾਗ-ਪੂਜਾ’ ਵਰਗੀ ਹੀ ਕੀਤੀ ਜਾਂਦੀ ਹੈ ਜਾਂ ਇਉਂ ਵੀ ਕਹਿ ਸਕਦੇ ਹਾਂ ਕਿ ਨਾਗ ਪੂਜਾ ਦਾ ਕੁਝ ਸੋਧਿਆ ਹੋਇਆ ਰੂਪ ਹੀ ਗੁੱਗਾ ਪੂਜਾ ਹੈ। ਇਸੇ ਭਾਵਨਾ ਬਿਰਤੀ ਸਦਕਾ ਇਹ ਮੇਲਾ ਜ਼ਿਲ੍ਹਾ ਲੁਧਿਆਣਾ ਦੇ ਇੱਕ ਪਿੰਡ ਛਪਾਰ (ਲੁਧਿਆਣਾ ਪੱਛਮ) ਵਿਖੇ, ਹਰ ਸਾਲ ਭਾਦਰੋਂ ਮਹੀਨੇ ਦੀ ਚਾਣਨੀ-ਚੌਦਸ ਨੂੰ ਗੁੱਗੇ ਦੀ ਸਥਾਪਤ ਕੀਤੀ ਹੋਈ ਮਾੜੀ ਉੱਪਰ ਬੜੀ ਸੱਜ-ਧੱਜ ਨਾਲ ਲੱਗਦਾ ਹੈ ਅਤੇ ਲਗਪਗ ਸਤ ਦਿਨਾਂ ਤਕ ਖ਼ੂਬ ਭਰਦਾ ਹੈ। ਆਮ ਤੌਰ ਤੇ ਇਹ ਸਤੰਬਰ ਮਹੀਨਾ ਹੁੰਦਾ ਹੈ ਅਤੇ ਇਹ ਮੇਲਾ ਪੰਜਾਬ ਦੇ ਮਾਲਵਾ ਖੇਤਰ ਦੇ ਸਭ ਤੋਂ ਮਸ਼ਹੂਰ ਮੇਲਿਆਂ ਵਿੱਚੋਂ ਇੱਕ ਹੈ। ਇਸ ਮੇਲੇ ਤੇ ਅੱਡ ਅੱਡ ਤਰ੍ਹਾਂ ਦੇ ਝੁਲੇ ਲਗਦੇ ਹਨ ਜਿਵੇ ਕੇ ਚੰਡੋਲ,ਕਿਸ਼ਤੀ,ਮੌਤ ਦਾ ਖੂਹ ਆਦਿ। ਮੇਲੇ ਤੇ ਕਈ ਪ੍ਰਕਾਰ ਦੀਆਂ ਮਠਿਆਈਆਂ ਹੁੰਦੀਆਂ ਹਨ ਜੋ ਕੇ ਖਾਣ ਵਿੱਚ ਸਵਾਦ ਹੁੰਦੀਆਂ ਹਨ ਜਿਵੇ ਕੇ ਪਾਥੀਆਂ, ਗੁਲਾਬ ਜਾਮੁਨ, ਰਸਗੁੱਲੇ ਆਦਿ।
ਭਾਸ਼ਾ ਜਾਂ ਬੋਲੀ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਐਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇੱਕ ਦਿਨ ਵਿੱਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿੱਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿੱਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿੱਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿੱਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।