ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਗੁਰੂ ਨਾਨਕ ਦੇਵ ਜੀ (ਜੂਲੀਅਨ ਕਲੰਡਰ ਮੁਤਾਬਿਕ 15 ਅਪ੍ਰੈਲ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ। ਗੁਰੂ ਨਾਨਕ ਦੇਵ ਜੀ ਦੇ ਜਨਮ ਅਤੇ ਜੋਤੀ-ਜੋਤ ਸਮਾੳਣ ਬਾਰੇ ਤਾਰੀਖ਼ਾਂ ਵਿਚ ਮਤਭੇਦ ਹੈ। ਸੁਖਬਾਸੀ ਰਾਮ ਬੇਦੀ, ਗਣੇਸ਼ਾ ਸਿੰਘ ਬੇਦੀ, ਡਾ.
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ੴ (ਇੱਕ ਓਅੰਕਾਰ) ਸਿੱਖ ਧਰਮ ਦਾ ਨਿਸ਼ਾਨ ਹੈ ਅਤੇ ਸਿੱਖੀ ਦਰਸ਼ਨ ਦੀ ਨੀਂਹ ਹੈ। ਇਸ ਤੋਂ ਭਾਵ ਹੈ ਕਿ ਇੱਕ ਕਰਨਵਾਲਾ (ਕਰਤਾਰ) ਹੈ। ਇਹ ਗੁਰੂ ਨਾਨਕ ਸਾਹਿਬ ਜੀ ਦੀ ਗੁਰਬਾਣੀ ਜਪੁਜੀ ਸਾਹਿਬ ਦੇ ਸ਼ੁਰੂ ਵਿੱਚ ਹੈ। ਸਿੱਖੀ ਬਾਰੇ ਕਿਤਾਬਾਂ ਅਤੇ ਗੁਰਦਵਾਰਿਆਂ ਉੱਤੇ ਇਹ ਨਿਸ਼ਾਨ (ੴ) ਆਮ ਦੇਖਣ ਨੂੰ ਮਿਲਦਾ ਹੈ। ਗੁਰੂ ਨਾਨਕ ਜੀ ਨੇ ਇਸ ਅਦੁੱਤੀ ਨਿਸ਼ਾਨ ਦੀ ਰਚਨਾ ਕਰਕੇ ਸਿਖ ਪੰਥ ਦੀ ਨੀਂਹ ਰੱਖੀ। ਇਸ ਦਾ ਪਾਠ (ਉਚਾਰਨ ਜਾਂ ਬੋਲ) ਇੱਕ ਓਅੰਕਾਰ ਹੈ। ਗੁਰੂ ਨਾਨਕ ਸਾਹਿਬ ਜੀ ਨੇ ਇਸ ਨੂੰ 13 ਵਾਰ ਆਪਣੀ ਸਵੈ-ਰਚਿਤ ਬਾਣੀ ਵਿੱਚ ਲਿਖਿਆ ਹੈ, ਜਿਹੜੀ ਕਿ ਆਪ ਜੀ ਦੇ ਨਾਮ ਦੇ ਸਿਰਲੇਖ ਮਹਲਾ 1 ਹੇਠ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਹੈ। ਇੱਕ ਓਅੰਕਾਰ ਪੰਜਾਬੀ ਭਾਸ਼ਾ ਦਾ ਬੋਲ ਹੈ। ਇੱਕ ਓਅੰਕਾਰ ਮੂਲ ਮੰਤਰ ਅਤੇ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਅੰਕ ਤੇ ਬ੍ਰਹਮੰਡ ਦੇ ਬੇਅੰਤ ਪਸਾਰੇ ਤੇ ਇਸਦੇ ਇਕੋ ਇੱਕ ਕਰਤਾ (ਭਾਵ ਇੱਕ ਕਰਤਾਰ) ਦੇ ਨਿਸ਼ਾਨ ਦੇ ਸੂਚਕ ਵਜੋਂ ਦਰਜ ਹੈ।
ਗੁਰੂ ਗੋਬਿੰਦ ਸਿੰਘ (ਉਚਾਰਨ: [gʊɾuː goːbɪn̪d̪ᵊ sɪ́ŋgᵊ]; 22 ਦਸੰਬਰ 1666 – 7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ, ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਿਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਓਹ ਸਿੱਖ ਕੌਮ ਦੇ ਅੰਤਿਮ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਦੌਰਾਨ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੁਆਰਾ ਸ਼ਹੀਦ ਕਰਵਾ ਦਿੱਤਾ ਗਿਆ।
ਰੀਤੀ ਰਿਵਾਜ ਸ਼ਬਦ ਅੰਗਰੇਜੀ ਦੇ ਪਦ ritual ਦੇ ਪੰਜਾਬੀ ਅਨੁਵਾਦ ਵਜੋਂ ਵਰਤਿਆ ਗਿਆ ਹੈ। ਸਮਾਜ ਦੇ ਸਮਾਂ ਵਿਹਾ ਚੁੱਕੇ ਕਾਰਜ ਜਦੋਂ ਆਪਣੇ ਸਾਰਥਕ ਪ੍ਰਕਾਰਜ ਤੋਂ ਮੁਕਤ ਹੋ ਕੇ ਪ੍ਰਤੀਕ ਰੂਪ ਵਿੱਚ ਕੀਤੇ ਜਾਂਦੇ ਹਨ, ਤਾਂ ਉਹ ਰਸਮਾਂ ਅਖਵਾਉਂਦੇ ਹਨ। ਪੰਜਾਬ ਵਿੱਚ ਅਜਿਹੇ ਅਨੇਕਾ ਕਾਰਜ ਹਨ, ਜਿਨਾ ਦੀ ਪਹਿਲਾ ਕਦੀ ਮਹੱਤਤਾ ਸੀ, ਪਰ ਹੁਣ ਉਹ ਵੇਲਾ ਵਿਹਾ ਚੁਕੇ ਹਨ ਪਰ ਇਹ ਪ੍ਰਕਾਰਜ ਪ੍ਰਤੀਕ ਰੂਪ ਵਿੱਚ ਅੱਜ ਵੀ ਨਿਭਾਏ ਜਾਂਦੇ ਹਨ। ਜਿਸ ਤਰਾਂ ਉਹਨਾਂ ਦਾ ਵਾਸਤਵਿਕ ਅਮਲ ਹੋਇਆ ਕਰਦਾ ਸੀ। ਵਿਅਕਤੀ ਜੀਵਨ ਨਾਲ ਸਬੰਧਿਤ ਅਜਿਹਾ ਕੋਈ ਮੌਕਾ ਨਹੀਂ ਜਦੋਂ ਕੋਈ ਰਸਮ ਨਾ ਕੀਤੀ ਜਾਂਦੀ ਹੋਵੇ। ਵਿਅਕਤੀ ਜੀਵਨ ਦੀਆਂ ਤਿੰਨ ਅਵਸਥਾਵਾਂ ਪ੍ਰਮੁੱਖ ਮੰਨੀਆਂ ਜਾਂਦੀਆਂ ਹਨ। ਜਨਮ ਵਿਆਹ ਮੌਤ ਉਹਨਾਂ ਨਾਲ ਸਬੰਧਿਤ ਰਸਮਾਂ ਹੇਠ ਲਿਖੇ ਹਨ: -
ਪੰਜਾਬੀ ਭਾਸ਼ਾ (ਸ਼ਾਹਮੁਖੀ: پنجابی, ਪੰਜਾਬੀ) ਪੰਜਾਬ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖਾਂ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਸਵਿਤਾ ਭਾਬੀ (ਅੰਗ੍ਰੇਜ਼ੀ ਵਿੱਚ: Savita Bhabhi) ਇੱਕ ਅਸ਼ਲੀਲ ਕਾਰਟੂਨ ਪਾਤਰ ਹੈ, ਇੱਕ ਘਰੇਲੂ ਔਰਤ, ਜੋ ਕਿਰਤੂ ਦੁਆਰਾ ਪ੍ਰਕਾਸ਼ਿਤ ਕੀਤੀ ਗਈ ਹੈ। ਉਸ ਦੇ ਪਤੀ ਅਸ਼ੋਕ ਨੇ ਉਸ ਦੇ ਵਿਵਹਾਰਕ ਵਿਵਹਾਰ ਨੂੰ ਜਾਇਜ਼ ਠਹਿਰਾਇਆ। ਭਾਬੀ ਦਾ ਸਿਰਲੇਖ ਉੱਤਰੀ ਭਾਰਤੀ ਘਰੇਲੂ ਔਰਤਾਂ ਲਈ ਇੱਕ ਸਤਿਕਾਰਯੋਗ ਸ਼ਬਦ ਹੈ। ਭਾਰਤ ਵਿੱਚ ਅਗਿਆਤ ਕਾਰਕੁੰਨਾਂ ਦੁਆਰਾ ਇੱਕ ਕਾਮਿਕ ਸਟ੍ਰਿਪ ਮਾਧਿਅਮ ਰਾਹੀਂ ਪਾਤਰ ਦਾ ਪ੍ਰਚਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਇਸਨੂੰ ਸਬਸਕ੍ਰਿਪਸ਼ਨ-ਆਧਾਰਿਤ ਸਟ੍ਰਿਪ ਵਿੱਚ ਬਦਲ ਦਿੱਤਾ ਗਿਆ ਹੈ।
ਭਾਰਤ ਵਿੱਚ ਬਰਤਾਨਵੀ ਰਾਜ ਸਮੇਂ ਨਾਭਾ ਰਿਆਸਤ ਦੇ ਰਾਜੇ ਰਿਪੁਦਮਨ ਸਿੰਘ ਨੂੰ ਅੰਗਰੇਜ਼ਾਂ ਵੱਲੋਂ ਰਿਆਸਤ ਤੋਂ ਲਾਂਭੇ ਕਰਨ ਦੇ ਵਿਰੋਧ ਵਿੱਚ ਲੱਗਿਆ ਮੋਰਚਾ ‘ਜੈਤੋ ਦੇ ਮੋਰਚੇ’ ਦੇ ਨਾਂ ਨਾਲ ਜਾਣਿਆਂ ਜਾਂਦਾ ਹੈ। ਇਸ ਮੋਰਚੇ ਨੇ ਭਾਰਤ ਦੀ ਆਜ਼ਾਦੀ ਦੀ ਲਹਿਰ ਦਾ ਮੁੱਢ ਬੰਨ੍ਹ ਦਿੱਤਾ ਸੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਸੇ ਮੋਰਚੇ ਦੀ ਹੀ ਦੇਣ ਹੈ। ਇਸ ਮੋਰਚੇ ਤੋਂ ਪ੍ਰਭਾਵਿਤ ਹੋ ਕੇ ਪੰਡਿਤ ਜਵਾਹਰ ਲਾਲ ਨਹਿਰੂ ਇੱਥੇ ਆਏ ਅਤੇ ਉਹਨਾਂ ਨੂੰ ਜੈਤੋ ਥਾਣੇ ਦੀ ਹਵਾਲਾਤ ਵਿੱਚ ਵੀ ਰੱਖਿਆ ਗਿਆ ਸੀ। ਸ਼ਹੀਦਾਂ ਦੀ ਯਾਦ ਵਿੱਚ ਬਣਿਆ ਗੁਰਦੁਆਰਾ ਟਿੱਬੀ ਸਾਹਿਬ ਹੈ। ਜੈਤੋ ਦਾ ਮੋਰਚਾ ਸਿੱਖ ਇਤਿਹਾਸ ਦਾ ਸ਼ਾਂਤਮਈ ਮੋਰਚਾ ਸਾਰੇ ਸਿੱਖ ਮੋਰਚਿਆਂ ਤੋਂ ਲੰਮਾ ਸਮਾਂ ਜਾਰੀ ਰਿਹਾ ਇਹ ਲਗਭਗ ਦਸ ਮਹੀਨੇ ਲੰਮਾ ਰਿਹਾ ਅਤੇ ਇਸ ਦਾ ਨਤੀਜਾ ਇਹ ਰਿਹਾ ਕਿ ਉਸ ਵੇਲੇ ਦੀ ਅੰਗਰੇਜ਼ੀ ਹਕੂਮਤ ਨੂੰ ‘ਗੁਰਦੁਆਰਾ ਐਕਟ’ ਬਣਾਉਣ ਲਈ ਮਜਬੂਰ ਹੋਣਾ ਪਿਆ ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮੌਜੂਦਾ ਸਰੂਪ ਹੈ। ਇਸ ਨੂੰ ਭਾਰਤੀ ਆਜ਼ਾਦੀ ਦੀ ਪਹਿਲੀ ਲੜਾਈ ਵਜੋਂ ਵੀ ਯਾਦ ਕੀਤਾ ਜਾਂਦਾ ਹੈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਇੱਕ ਸਿੱਖ ਮਹਾਰਾਜਾ ਸੀ ਜਿੰਨਾ ਨੂੰ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ ਅਤੇ ਉਹਨਾਂ ਦਾ ਨਾਮ ਭਾਰਤ ਦੇ ਉਹਨਾਂ ਮਹਾਨ ਸ਼ਾਸਕਾਂ ਵਿੱਚ ਆਉਂਦਾ ਹੈ ਜਿਵੇ ਕਿ ਮਹਾਂਰਾਣਾ ਪ੍ਰਤਾਪ ਅਤੇ ਮਰਾਠਾ ਸਾਮਰਾਜ ਦੇ ਛੱਤਰਪਤੀ ਸ਼ਿਵਾਜੀ। ਉਹਨਾਂ ਨੂੰ ਸਾਲ 2020 ਵਿੱਚ ਬੀਬੀਸੀ ਨੇ ਦੁਨੀਆ ਦਾ ਸਭ ਤੋ ਮਹਾਨ ਆਗੂ ਦੱਸਿਆ ਸੀ ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਸਾਕਾ ਨਨਕਾਣਾ ਸਾਹਿਬ ਸ਼ਹੀਦੀ ਸਾਕਾ 21 ਫਰਵਰੀ ਸੰਨ 1921 ਨੂੰ ਨਨਕਾਣਾ ਸਾਹਿਬ ਗੁਰਦੁਆਰਾ ਜਨਮ ਅਸਥਾਨ ਵਿੱਚ ਹੋਇਆ ਸੀ। ਨਨਕਾਣਾ ਸਾਹਿਬ ਦਾ ਇਹ ਗੁਰਦੁਆਰਾ ਉਹ ਇਤਿਹਾਸਕ ਸਥਾਨ ਹੈ, ਜਿੱਥੇ ਧਰਮ ਦੇ ਬਾਨੀ ਗੁਰੂ ਨਾਨਕ ਸਾਹਿਬ ਦਾ ਜਨਮ ਹੋਇਆ ਸੀ। ਏਸੇ ਕਰਕੇ ਇਸ ਗੁਰਦੁਆਰੇ ਨੂੰ `ਗੁਰਦੁਆਰਾ ਜਨਮ ਅਸਥਾਨ` ਕਰਕੇ ਜਾਣਿਆਂ ਜਾਂਦਾ ਹੈ।ਗੁਰਮਤਿ ਦੇ ਮਹਾਨ ਆਦਰਸ਼ ਨੂੰ ਦਿੜੵ ਕਰਵਾਉਣ ਲਈ ਗੁਰੂ ਸਾਹਿਬ ਨੂੰ ਆਪ ਵੀ ਬੇਮਿਸਾਲ ਕੁਰਬਾਨੀ ਆ ਦੇਣੀਆਂ ਪਈਆਂ ਹਨ। ਪੰਜਵੇਂ ਪਾਤਸ਼ਾਹ ਜੀ ਨੇ ਬੇਮਿਸਾਲ ਸਹੀਦੀ ਦਿੱਤੀ ਤੇ ਅਸਹਿ ਤਸੀਹੇ ਦੇ ਕੇ ਸਹੀਦ ਕੀਤਾ ਗਿਆ। ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਦਿੱਲੀ ਦੇ ਚਾਂਦਨੀ ਚੌਂਕ ਵਿਚ ਸਹੀਦ ਕੀਤਾ। ਦਸਵੇਂ ਪਿਤਾ ਦੇ ਵੱਡੇ ਸਾਹਿਬਜ਼ਾਦੇ ਸਿੱਖੀ ਤੇ ਕਾਇਮ ਰਹ ਕੇ ਚਮਕੌਰ ਦੇ ਘਮਸਾਣ ਦੇ ਯੁੱਧ ਵਿਚ ਸਹੀਦ ਹੋਏ ਤੇ ਛੋਟੇ ਸਾਹਿਬਜ਼ਾਦੇ ਬਾਬਾ ਫਤਿਹ ਸਿੰਘ ਜੀ ਬਾਬਾ ਜੋਰਾਵਰ ਸਿੰਘ ਜੀ ਨੇ ਮੁਗਲ ਹਿਰਾਸਤ ਵਿੱਚ ਡਰਾਉਣ ਧਮਕਾਉਣ ਤੇ ਤਸੀਹੇ ਦੇਣ ਦੇ ਬਾਵਜੂਦ ਵੀ ਸਿੱਖੀ ਵਿਸਵਾਸ ਨੂੰ ਆਂਚ ਨਹੀ ਲੱਗਣ ਦਿੱਤੀ ਅਤੇ ਸ਼ਹੀਦੀ ਦੇ ਦਿੱਤੀ ਗੁਰੂ ਸਾਹਿਬਾਨ ਜੀ ਤੋ ਬਾਅਦ ਬਾਬਾ ਬੰਦਾ ਸਿੰਘ ਬਹਾਦਰ, ਭਾਈ ਮਨੀ ਸਿੰਘ, ਭਾਈ ਤਾਰੂ ਸਿੰਘ ਜੀ ਬਾਬਾ ਦੀਪ ਸਿੰਘ ਤੇ ਹੋਰ ਅਣਗਿਣਤ ਸਿੰਘਾਂ ਸਿੰਘਣੀਆਂ ਨੇ ਸਿੱਖੀ ਮਾਰਗ ਤੇ ਦਿੜੵਤਾ ਨਾਲ ਚਲਦਿਆ ਸ਼ਹੀਦੀਆਂ ਪਾਈਆਂ ਜੰਗਲਾਂ ਵਿੱਚ ਭੁੱਖੇ ਤਿਹਾਏ ਰਹਿੰਦਿਆ ਵੀ ਉਨਾਂ ਸਿੱਖੀ ਸਿਦਕ ਨੂੰ ਕਾਇਮ ਰੱਖਿਆ। ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਗੁਰਦੁਆਰਾ ਨਨਕਾਣਾ ਸਾਹਿਬ ਦੀ ਪਵਿੱਤਰ ਧਰਤੀ ਨੂੰ ਆਜ਼ਾਦ ਕਰਾਉਣ ਵੇਲੇ ਵਾਪਰੇ ਦੁਖਾਂਤ ਦੇ ਉਸ ਕਹਿਰੀ ਸਮੇ ਨੂੰ ਸਾਕਾ ਨਨਕਾਣਾ ਸਾਹਿਬ ਦੇ ਨਾਂ ਨਾਲ ਹਰ ਸਾਲ ਯਾਦ ਕੀਤਾ ਜਾਂਦਾ ਹੈ ਗੁਰਦੁਆਰਾ ਸਾਹਿਬ ਨੂੰ ਆਜ਼ਾਦ ਕਰਵਾਉਣ ਦਾ ਮਕਸਦ ਸਿਰਫ ਸਬੰਧਿਤ ਜਗਾ ਨੂੰ ਆਪਣੇ ਕਬਜ਼ੇ ਵਿੱਚ ਲੈਣਾ ਹੀ ਨਹੀਂ ਸੀ ਬਲਕਿ ਉਸ ਪਵਿੱਤਰ ਧਰਤੀ ਉੱਪਰ ਗੁਰੂ ਮਰਿਆਦਾ ਬਹਾਲ ਕਰਵਾਉਣ ਸੀ।ਕਿਉਂਕਿ ਉਸ ਸਮੇਂ ਦੇ ਮਹੰਤ ਨਰੈਣ ਦਾਸ ਤੇ ਉਸ ਤੋ ਪਹਿਲਾਂ ਰਹਿ ਚੁੱਕੇ ਮਹੰਤ ਸਾਧੂ ਰਾਮ ਤੇ ਕਿਸਨ ਰਾਮ ਨੇ ਨਨਕਾਣਾ ਸਾਹਿਬ ਦੇ ਵਿਚ ਮੱਸੇ ਰੰਗੜ ਵਾਲੇ ਸਮੇ ਦੇ ਹਾਲਾਤ ਤੋ ਵੀ ਬਦਤਰ ਹਲਾਤ ਬਣਾ ਦਿੱਤੇ ਸਨ। ਕੇਵਲ ਉਥੇ ਨਾਚੀਆ ਦਾ ਨਾਚ ਸੀ ਬਲਕਿ ਉਸ ਪਵਿੱਤਰ ਅਸਥਾਨ ਤੇ ਦਰਸਨ ਕਰਨ ਜਾਣ ਵਾਲੀਆਂ ਬੀਬੀਆਂ ਔਰਤਾ ਦੀ ਇਜੱਤ ਵੀ ਮਹਿਫੂਜ ਨਹੀ ਸੀ ਰਹੀ । ਹੋਰ ਵੀ ਅਨੇਕਾਂ ਘਟਨਾਵਾਂ ਵਾਪਰ ਰਹੀਆਂ ਸਨ। ਇਹਨਾਂ ਸਾਰੀਆਂ ਘਟਨਾਵਾਂ ਤੋ ਬਾਅਦ 26ਜਨਵਰੀ 1921 ਨੂੰ ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਮੇਟੀ ਨੇ ਜਨਰਲ ਇਜਲਾਸ ਵਿਚ ਇਸ ਬਾਰੇ ਇਕ ਵਿਸੇਸ ਗੁਰਮਤਾ ਪਾਸ ਕਰਕੇ 4,5,6ਮਾਰਚ 1921 ਨੂੰ ਸ੍ਰੀ ਨਨਕਾਣਾ ਸਾਹਿਬ ਵਿਖੇ ਇੱਕ ਭਾਰੀ ਇਕੱਠ ਸੱਦਣ ਬਾਰੇ ਵਿਚਾਰ ਚਰਚਾ ਕੀਤੀ ਤਾ ਕਿ ਸਮੁੱਚੇ ਪੰਥਕ ਰੂਪ ਵਿੱਚ ਮਿਲ ਕੇ ਬੈਠ ਕੇ ਗੁਰਦੁਆਰਿਆਂ ਦੇ ਪ੍ਰਬੰਧਾ ਤੇ ਮਹੰਤ ਨਰੈਣ ਦਾਸ ਬਾਰੇ ਵਿਚਾਰ ਕੀਤਾ ਜਾ ਸਕੇ ਤੇ ਮਹੰਤ ਨਰੈਣ ਦਾਸ ਨੂੰ ਸੁਧਰਨ ਲਈ ਕਿਹਾ ਜਾਵੇ ਤਾਂ ਕਿ ਉਸ ਪਵਿੱਤਰ ਅਸਥਾਨ ਦੀ ਮਰਿਆਦਾ ਬਹਾਲ ਹੋ ਸਕੇ। ੳਸ ਪੰਥਕ ਇਕੱਠ ਦੀ ਸੁਹ ਮਹੰਤ ਨਰੈਣੂ ਨੂੰ ਲੱਗ ਗਈ ਤੇ ਉਸ ਨੇ ਵਿਉਂਤ ਘੜ ਲਈ ਕਿ ਉਹ ਸਿੱਖਾ ਦੇ ਉਸ ਭਾਰੀ ਇਕੱਠ ਤੇ ਹਮਲਾ ਕਰਕੇ ਸਭ ਗੁਰਮਤਿ ਸੁਧਾਰਕਾ ਨੂੰ ਖਤਮ ਕਰ ਦੇਵੇਗਾ । ਇਸ ਲਈ ਉਸ ਨੇ ਗੁਰੂ ਘਰ ਵਿੱਚ ਭਾਰੀ ਮਾਤਰਾ ਚ ਗੋਲੀ ਸਿੱਕਾ , ਟਕੂਏ ,ਪਿਸਤੌਲਾ ,ਬੰਦੂਕਾਂ ,ਮਿੱਟੀ ਦੇ ਤੇਲ ਦੇ ਪੀਪਿਆ ਤੇ ਲੱਕੜਾ ਦਾ ਜਖੀਰਾ ਇਕੱਠਾ ਕਰ ਲਿਆ । ਨਰੈਣੂ ਦੇ ਇਸ ਕਾਰੇ ਦੀ ਸੂਹ ਜਦੋ ਗੁਰਸਿੱਖਾ ਕੋਲ ਪਹੁੰਚੀ ਤਾਂ ਉਨਾਂ ਨੇ 17 ਫਰਵਰੀ 1921 ਨੂੰ ਇੱਕ ਵਿਸ਼ੇਸ਼ ਮੀਟਿੰਗ ਸੱਦ ਕੇ ਇਹ ਮਤਾ ਪਾਸ ਕੀਤਾ ਕਿ 19 ਫਰਵਰੀ ਨੂੰ ਭਾਈ ਲਛਮਣ ਸਿੰਘ ਧਾਰੋਵਾਲੀ ਤੇ ਭਾਈ ਕਰਤਾਰ ਸਿੰਘ ਝੱਬਰ ਸ੍ਰੀ ਨਨਕਾਣਾ ਸਾਹਿਬ ਦੀ ਪਵਿੱਤਰ ਧਰਤੀ ਦੀ ਅਜਾਦੀ ਲਈ ਚਾਲੇ ਪਾ ਦੇਣਗੇ ਮਿਥੇ ਸਮੇ ਤੇ ਅਰਦਾਸ ਸੋਧ ਕੇ ਲਾਡਲੇ ਸਿੰਘਾਂ ਨੇ ਗੁਰਧਾਮ ਆਜ਼ਾਦ ਕਰਵਾਉਣ ਲਈ ਸ੍ਰੀ ਨਨਕਾਣਾ ਸਾਹਿਬ ਨੂੰ ਚਾਲੇ ਪਾ ਦਿੱਤੇ। ਜਿਸ ਸਮੇਂ ਭਾਈ ਲਛਮਣ ਸਿੰਘ ਜੀ ਦਾ ਜਥਾ ਨਨਕਾਣਾ ਸਾਹਿਬ ਅੰਦਰ ਦਾਖਲ ਹੋਇਆਂ। ਮਹੰਤ ਨਰੈਣੂ ਨੇ ਬਾਹਰਲੇ ਸਾਰੇ ਗੇਟ ਬੰਦ ਕਰਵਾ ਦਿੱਤੇ ਅਤੇ ਸ਼ਾਤਮਈ ਸਿੰਘਾਂ ਤੇ ਮੀਂਹ ਦੀ ਤਰਾ ਗੋਲੀਆਂ ਦੀ ਬੁਛਾੜ ਕਰ ਦਿੱਤੀ । ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠੇ ਭਾਈ ਲਛਮਣ ਸਿੰਘ ਨੂੰ ਗੋਲੀਆਂ ਨਾਲ ਅਧਮੋਇਆ ਕਰਨ ਤੋ ਮਗਰੋ ਜੰਡ ਨਾਲ ਪੁੱਠਾ ਲਮਕਾ ਕੇ ਅੱਗ ਲਗਾ ਕੇ ਸਹੀਦ ਕਰ ਦਿੱਤਾ ਗਿਆ। ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਵਿੱਚ ਵੀ ਕਈ ਗੋਲੀਆਂ ਲੰਘੀਆਂ।ਇਸ ਤਰਾ ਜਦੋ ਭਾਈ ਦਲੀਪ ਸਿੰਘ ਗੁਰਦੁਆਰਾ ਸਾਹਿਬ ਅੰਦਰ ਦਾਖ਼ਲ ਹੋਏ ਤਾਂ ਉਨਾਂ ਨੂੰ ਵੀ ਬਲਦੀ ਭੱਠੀ ਵਿੱਚ ਸੁੱਟ ਕੇ ਸ਼ਹੀਦ ਕਰ ਦਿੱਤਾ ਗਿਆ। ਸ਼ਹੀਦ ਸਿੰਘਾਂ ਨੂੰ ਮਿੱਟੀ ਦਾ ਤੇਲ ਪਾ ਕੇ ਸਾੜਿਆ ਗਿਆ। ਉਸ ਸਮੇ ਉਥੇ ਇਕ ਦੋ ਸਾਲ ਦਾ ਸਿੱਖ ਬੱਚਾ , ਜੋ ਇੱਕ ਅਲਮਾਰੀ ਵਿੱਚ ਬੰਦ ਸੀ ,ਉਸ ਨੂੰ ਬਾਹਰ ਕੱਢ ਕੇ ਬਲਦੀ ਅੱਗ ਦੇ ਉਪਰ ਸੁੱਟ ਕੇ ਸ਼ਹੀਦ ਕਰ ਦਿੱਤਾ ਗਿਆ। ਇਸ ਘਟਨਾ ਨੇ ਸਾਰੇ ਪੰਥ ਨੂੰ ਹਿਲਾ ਕੇ ਰੱਖ ਦਿੱਤਾ। ਸੰਗਤ ਭਾਰੀ ਗਿਣਤੀ ਵਿੱਚ ਸ੍ਰੀ ਨਨਕਾਣਾ ਸਾਹਿਬ ਪੁੱਜਣੀ ਸੁਰੂ ਹੋ ਗਈ। ਉਸੇ ਦਿਨ ਸ਼ਾਮ ਨੂੰ ਅੰਗਰੇਜ਼ ਸਰਕਾਰ ਨੇ ਸਿੱਖਾਂ ਦੇ ਰੋਹ ਅੱਗੇ ਝੁਕਦਿਆਂ ਗੁਰਦੁਆਰੇ ਦੀਆਂ ਚਾਬੀਆਂ ਸਿੱਖਾਂ ਨੂੰ ਸੋਪੀਆਂ । ਇਸ ਤਰ੍ਹਾਂ ਗੁਰਧਾਮਾਂ ਨੂੰ ਆਜ਼ਾਦ ਕਰਵਾ ਕੇ ਮੁੜ ਉੱਥੇ ਗੁਰਮਰਿਯਾਦਾ ਬਹਾਲ ਕੀਤੀ ਗਈ। ਇਸ ਤਰ੍ਹਾਂ ਭਾਈ ਲਛਮਣ ਸਿੰਘ ਦੇ ਸਿਦਕ ਤੇ ਕੁਰਬਾਨੀ ਨੇ ਪੰਥ ਦੀ ਇਕ ਵੱਡੀ ਸਮੱਸਿਆ ਦਾ ਹੱਲ ਕਰ ਦਿੱਤਾ। ਸਿੱਖਾ ਦੀ ਰੋਜਾਨਾ ਅਰਦਾਸ ਵਿੱਚ ਨਨਕਾਣਾ ਸਾਹਿਬ ਦੇ ਸਹੀਦਾਂ ਨੂੰ ਯਾਦ ਕੀਤਾ ਜਾਂਦਾ ਹੈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਪ੍ਰਗਟ ਤੇ ਸਦੀਵੀ ਕਾਲ ਲਈ ਗੁਰੂ ਹਨ । ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ ਅਕਤੂਬਰ 1708 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਭਾਰਤੀ ਕਿਸਾਨ ਅੰਦੋਲਨ 2020-2021, ਭਾਰਤੀ ਸੰਸਦ ਦੁਆਰਾ ਸਤੰਬਰ, 2020 ਵਿਚ ਪਾਸ ਕੀਤੇ ਤਿੰਨ ਖੇਤ ਕਾਨੂੰਨਾਂ ਵਿਰੁੱਧ ਭਾਰਤੀ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਹੈ, ਜਿਸ ਨੂੰ ਵੱਖ ਵੱਖ ਕਿਸਾਨ ਸਮੂਹਾਂ (ਜਥੇਬੰਦੀਆਂ) ਦੁਆਰਾ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਵਜੋਂ ਦਰਸਾਇਆ ਗਿਆ ਹੈ। ਕਿਸਾਨ ਯੂਨੀਅਨਾਂ ਅਤੇ ਉਨ੍ਹਾਂ ਦੇ ਨੁਮਾਇੰਦਿਆਂ ਨੇ ਮੰਗ ਕੀਤੀ ਸੀ ਕਿ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ ਅਤੇ ਇਸ ਤੋਂ ਘੱਟ ਕਿਸੇ ਵੀ ਗੱਲ ਨੂੰ ਸਵੀਕਾਰ ਨਹੀਂ ਕੀਤਾ ਜਾਵੇਗਾ। ਕਿਸਾਨ ਨੇਤਾਵਾਂ ਨੇ ਇਹਨਾਂ ਕਾਨੂੰਨਾਂ ਉੱਤੇ ਸੁਪਰੀਮ ਕੋਰਟ ਵੱਲੋਂ ਸਥਾਪਤ ਕਮੇਟੀ ਦੀ ਸ਼ਮੂਲੀਅਤ ਦੇ ਨਾਲ ਨਾਲ ਸੁਪਰੀਮ ਕੋਰਟ ਦੇ ਰੋਕ ਦੇ ਆਦੇਸ਼ ਨੂੰ ਰੱਦ ਕਰ ਦਿੱਤਾ। ਕੇਂਦਰ ਸਰਕਾਰ ਅਤੇ ਕਿਸਾਨੀ ਯੂਨੀਅਨਾਂ ਦੁਆਰਾ ਨੁਮਾਇੰਦਗੀ ਕਰਨ ਵਾਲੇ ਕਿਸਾਨਾਂ ਵਿਚ 14 ਅਕਤੂਬਰ 2020 ਅਤੇ 15 ਜਨਵਰੀ 2021 ਦੇ ਵਿਚਕਾਰ ਨੌਂ ਪੜਾਅ ਦੀ ਗੱਲਬਾਤ ਹੋਈ ਪਰ ਬੇਸਿੱਟਾ ਰਹੀ। ਇਸ ਲਈ ਦੇਸ਼ ਦੇ 500 ਤੋਂ ਵੱਧ ਕਿਸਾਨ ਸੰਗਠਨ ਵਿਰੋਧ ਪ੍ਰਦਰਸ਼ਨ ਕਰ ਰਹੇ ਸਨ। ਕਿਸਾਨ ਆਗੂਆਂ ਨੇ ਇਹਨਾਂ ਖੇਤੀ ਕਾਨੂੰਨਾਂ ਉੱਤੇ ਸੁਪਰੀਮ ਕੋਰਟ ਵੱਲੋਂ ਸਥਾਪਤ ਕਮੇਟੀ ਦੀ ਸ਼ਮੂਲੀਅਤ ਦੇ ਨਾਲ ਨਾਲ ਸੁਪਰੀਮ ਕੋਰਟ ਦੇ ਭਾਰਤ ਦੇ ਰੋਕ ਦੇ ਆਦੇਸ਼ ਨੂੰ ਵੀ ਰੱਦ ਕਰ ਦਿੱਤਾ। ਕਿਸਾਨ ਯੂਨੀਅਨਾਂ ਦੁਆਰਾ ਇਹਨਾਂ ਖੇਤੀ ਬਿੱਲਾਂ ਨੂੰ ਅਕਸਰ "ਕਿਸਾਨ ਵਿਰੋਧੀ ਬਿੱਲ" ਕਿਹਾ ਜਾਂਦਾ ਸੀ ਅਤੇ ਵਿਰੋਧੀ ਧਿਰ ਦੇ ਸਿਆਸਤਦਾਨ ਇਹ ਵੀ ਕਹਿੰਦੇ ਸਨ ਕਿ ਇਹ ਬਿੱਲ ਕਿਸਾਨਾਂ ਨੂੰ ਕਾਰਪੋਰੇਟ ਦੇ ਰਹਿਮ 'ਤੇ ਛੱਡ ਦੇਣਗੇ। ਕਿਸਾਨਾਂ ਨੇ ਐਮ.ਐਸ.ਪੀ. ਬਿੱਲ ਬਣਾਉਣ ਲਈ ਵੀ ਬੇਨਤੀ ਕੀਤੀ ਹੈ, ਤਾਂ ਜੋ ਇਹ ਸੁਨਿਸ਼ਚਿਤ ਕੀਤਾ ਜਾ ਸਕੇ ਕਿ ਕਾਰਪੋਰੇਟ ਕੀਮਤਾਂ ਨੂੰ ਕੰਟਰੋਲ ਨਹੀਂ ਕਰ ਸਕਦੇ। ਹਾਲਾਂਕਿ, ਸਰਕਾਰ ਇਹ ਕਹਿੰਦੀ ਹੈ ਕਿ ਉਹ ਕਿਸਾਨਾਂ ਨੂੰ ਆਪਣੀ ਫ਼ਸਲ ਸਿੱਧੇ ਵੱਡੇ ਖਰੀਦਦਾਰਾਂ ਨੂੰ ਵੇਚਣਾ ਆਸਾਨ ਬਣਾਉਣਗੇ ਅਤੇ ਉਸ ਦੁਆਰਾ ਕਿਹਾ ਗਿਆ ਕਿ ਵਿਰੋਧ ਪ੍ਰਦਰਸ਼ਨ ਗਲਤ ਜਾਣਕਾਰੀ 'ਤੇ ਅਧਾਰਤ ਸਨ।ਕਾਰਵਾਈਆਂ ਦੀ ਸ਼ੁਰੂਆਤ ਤੋਂ ਤੁਰੰਤ ਬਾਅਦ, ਯੂਨੀਅਨਾਂ ਨੇ ਸਥਾਨਕ ਵਿਰੋਧ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ, ਜ਼ਿਆਦਾਤਰ ਪੰਜਾਬ ਵਿਚ .
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਸਿੱਧੂ ਮੂਸੇ ਵਾਲਾ ਜਾਂ ਸ਼ੁੱਭਦੀਪ ਸਿੰਘ ਸਿੱਧੂ (11 ਜੂਨ 1993 – 29 ਮਈ 2022), ਇੱਕ ਪੰਜਾਬੀ ਗਾਇਕ ਅਤੇ ਗੀਤਕਾਰ ਸੀ। ਉਸ ਨੇ ਆਪਣੇ ਸੰਗੀਤਕ ਕਰੀਅਰ ਦੀ ਸ਼ੁਰੂਆਤ 2017 ਵਿੱਚ "ਲਾਇਸੰਸ" ਗੀਤ ਨਾਲ ਕੀਤੀ। ਸਿੱਧੂ ਦੁਆਰਾ ਲਿਖਿਆ ਇਹ ਗੀਤ ਪੰਜਾਬੀ ਗਾਇਕ ਨਿੰਜਾ ਨੇ ਗਾਇਆ। ਇਸ ਤੋਂ ਬਾਅਦ ਅਗਲਾ ਗੀਤ "ਸੋ ਹਾਈ" ਸਿੱਧੂ ਨੇ ਆਪ ਲਿਖਿਆ ਅਤੇ ਗਾਇਆ। ਇਸ ਗੀਤ ਨਾਲ ਸ਼ੁੱਭਦੀਪ ਨੂੰ ਇੱਕ ਨਵੀਨ ਪਹਿਚਾਣ ਮਿਲੀ ਅਤੇ ਆਉਣ ਵਾਲੇ ਕੁਝ ਹੀ ਸਮੇਂ ਵਿੱਚ ਉਸਨੇ ਪੰਜਾਬੀ ਸੰਗੀਤ ਜਗਤ ਵਿੱਚ ਇੱਕ ਵੱਖਰਾ ਨਾਮ ਖੱਟਿਆ।
ਗੁਰਮੁਖੀ (ਪੰਜਾਬੀ: گُرمُکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਇੱਕਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।1928 ਵਿੱਚ ਭਗਤ ਸਿੰਘ ਤੇ ਉਸਦੇ ਸਾਥੀ ਸ਼ਿਵਰਾਮ ਰਾਜਗੁਰੂ ਨੇ 21 ਸਾਲਾ ਬਰਤਾਨਵੀ ਪੁਲਿਸ ਅਫ਼ਸਰ ਜੌਨ ਸਾਂਡਰਸ ਦਾ ਲਾਹੌਰ ਵਿਖੇ ਗੋਲੀ ਮਾਰਕੇ ਕਤਲ ਕੀਤਾ ਜਦਕਿ ਉਹਨਾਂ ਦਾ ਮਕਸਦ ਜੇਮਜ਼ ਸਕੌਟ ਨਾਂ ਦੇ ਸੀਨੀਅਰ ਪੁਲਿਸ ਸੁਪਰਿਨਟੈਂਡੈਂਟ ਦਾ ਕਤਲ ਕਰਨਾ ਸੀ।
ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਜਾਂ ਸ਼੍ਰੀ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰੂਦੁਆਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰੂਦਵਾਰਾ ਚੌਥੇ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਪੰਜਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ 1606 ਵਿੱਚ ਸ਼੍ਰੀ ਅਕਾਲ ਤਖਤ ਸਾਹਿਬ ਜੀ ਦਾ ਨੀਂਹ ਪੱਥਰ ਛੇਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਸ਼੍ਰੀ ਹਰਿਮੰਦਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਸ਼ਹੀਦ ਦੀ ਸ਼ਹੀਦੀ ਵੀ ੧੬੫੭ ਦੇ ਜਹਾਨ ਖ਼ਾਨ ਵਾਲੇ ਹਮਲੇ ਦੌਰਾਨ ਹੀ ਸ਼੍ਰੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ। ਅੱਜ ਬਾਬਾ ਜੀ ਦੀ ਯਾਦ ਵਿੱਚ ਸ਼੍ਰੀ ਹਰਿਮੰਦਰ ਸਾਹਿਬ ਜੀ ਦੀ ਪਰਿਕਰਮਾ ਵਿੱਚ ਸ਼ਹੀਦੀ ਬੁੰਗਾ ਸਥਿਤ ਹੈ, ਜਿੱਥੇ ਲੜੀਵਾਰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਚਲਦੇ ਰਹਿੰਦੇ ਹਨ।
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸਨ, ਜਿਨ੍ਹਾਂ ਨੇ ਪੰਜਾਬੀ ਸਾਹਿਤਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਇੰਨੇ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਸਨ ਕਿ ਉਹ ਭਾਈ ਵਜੋਂ ਮਾਨਤਾ ਪ੍ਰਾਪਤ ਹੋ ਗਏ, ਇੱਕ ਸਨਮਾਨ ਅਕਸਰ ਉਹਨਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ਹਾਲਾਂਕਿ "ਸ਼ਬਦ" ਦੀ ਵਿਆਖਿਆ ਲਈ ਵਿਦਵਾਨਾਂ ਦੇ ਅਲੱਗ-ਅਲੱਗ ਵਿਚਾਰ ਹਨ। ਪ੍ਰਸਿੱਧ ਅਮਰੀਕੀ ਭਾਸ਼ਾ ਵਿਗਿਆਨੀ ਲਿਉਨਾਰਦ ਬਲੂਮਫ਼ੀਲਡ ਨੇ ਕਿ 'ਸ਼ਬਦ' ਬਾਰੇ ਕਿਹਾ ਹੈ: “ A word is a minimal free form” ਅਰਥਾਤ “ਸ਼ਬਦ ਇੱਕ ਲਘੂਤਮ ਸੁਤੰਤਰ ਇਕਾਈ ਹੈ।“ ਬਲੂਮਫ਼ੀਲਡ ਦੀ ਇਹ ਪਰਿਭਾਸ਼ਾ ਹੁਣ ਤੱਕ ਮਿਲਦੀਆਂ ਸਾਰੀਆਂ ਪਰਿਭਾਸ਼ਾਵਾਂ ਨਾਲੋਂ ਮੁਕਾਬਲਨ ਵਧੇਰੇ ਮਕਬੂਲ ਹੈ। ਇਸ ਪਰਿਭਾਸ਼ਾ ਨੂੰ ਚੰਗੀ ਤਰ੍ਹਾਂ ਸਮਝਣ ਲਈ ਸਾਨੂੰ ਸੁਤੰਤਰ ਬੰਧੇਜੀ ਰੂਪਾਂ ਦੀ ਪ੍ਰਕ੍ਰਿਤੀ ਸਮਝ ਲੈਣੀ ਚਾਹੀਦੀ ਹੈ।
ਪੂਰਨ ਗੁਰਸਿੱਖ ਬਾਬਾ ਬੁੱਢਾ ਜੀ' ਦਾ ਜਨਮ (7 ਕੱਤਕ 1563 ਬਿਕਰਮੀ) ਜਾਂ (22 ਅਕਤੂਬਰ, 1506-16 ਨਵੰਬਰ 1631) ਨੂੰ ਪਿੰਡ ਗੱਗੋਨੰਗਲ, ਜਿਸ ਨੂੰ ਹੁਣ ਕੱਥੂਨੰਗਲ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਦੇ ਸ਼ਾਹੀ ਕਿਲ੍ਹਾ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਭਾਈ ਸੁੱਘਾ ਜੀ ਰੰਧਾਵਾ ਦੇ ਗ੍ਰਹਿ ਵਿਖੇ ਹੋਇਆ। ਆਪ ਜੀ ਦੇ ਪਿਤਾ 22 ਪਿੰਡਾਂ ਦੇ ਮਾਲਕ ਸਨ। ਆਪ ਜੀ ਦੀ ਮਾਤਾ ਗੌਰਾਂ ਬਹੁਤ ਹੀ ਭਜਨ ਬੰਦਗੀ ਵਾਲੀ ਇਸਤਰੀ ਸੀ, ਜਿਸ ਕਰ ਕੇ ਉਹਨਾਂ ਦੀ ਭਜਨ ਬੰਦਗੀ ਦਾ ਪ੍ਰਭਾਵ ਬਾਬਾ ਬੁੱਢਾ ਜੀ ’ਤੇ ਵੀ ਪਿਆ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਅੰਤਰਰਾਸ਼ਟਰੀ ਮਾਂ ਬੋਲੀ ਦਿਹਾੜਾ ਭਾਸ਼ਾਈ ਅਤੇ ਸੱਭਿਆਚਾਰਕ ਵਿਭਿੰਨਤਾ ਪ੍ਰਤੀ ਜਾਗਰੂਕਤਾ ਅਤੇ ਬਹੁ-ਭਾਸ਼ਾਈਵਾਦ ਨੂੰ ਉਤਸ਼ਾਹਿਤ ਕਰਨ ਲਈ 21 ਫਰਵਰੀ ਨੂੰ ਆਯੋਜਿਤ ਇੱਕ ਵਿਸ਼ਵਵਿਆਪੀ ਸਾਲਾਨਾ ਸਮਾਰੋਹ ਹੈ। ਪਹਿਲੀ ਵਾਰ ਯੂਨੈਸਕੋ ਦੁਆਰਾ 17 ਨਵੰਬਰ 1999 ਨੂੰ ਘੋਸ਼ਿਤ ਕੀਤਾ ਗਿਆ ਸੀ, ਇਸਨੂੰ ਸੰਯੁਕਤ ਰਾਸ਼ਟਰ ਮਹਾਂਸਭਾ ਦੁਆਰਾ 2002 ਵਿੱਚ ਸੰਯੁਕਤ ਰਾਸ਼ਟਰ ਦੇ ਮਤੇ 56/262 ਨੂੰ ਅਪਣਾਉਣ ਦੇ ਨਾਲ ਰਸਮੀ ਤੌਰ 'ਤੇ ਮਾਨਤਾ ਦਿੱਤੀ ਗਈ ਸੀ। ਮਾਤ ਭਾਸ਼ਾ ਦਿਵਸ "ਦੁਨੀਆਂ ਦੇ ਲੋਕਾਂ ਦੁਆਰਾ ਵਰਤੀਆਂ ਜਾਂਦੀਆਂ ਸਾਰੀਆਂ ਭਾਸ਼ਾਵਾਂ ਦੀ ਸੰਭਾਲ ਅਤੇ ਸੁਰੱਖਿਆ ਨੂੰ ਉਤਸ਼ਾਹਿਤ ਕਰਨ ਲਈ" ਇੱਕ ਵਿਆਪਕ ਪਹਿਲਕਦਮੀ ਦਾ ਹਿੱਸਾ ਹੈ, ਜਿਵੇਂ ਕਿ ਸੰਯੁਕਤ ਰਾਸ਼ਟਰ ਮਹਾਸਭਾ ਦੁਆਰਾ 16 ਮਈ 2007 ਨੂੰ ਸੰਯੁਕਤ ਰਾਸ਼ਟਰ ਦੇ ਮਤੇ 61/266 ਵਿੱਚ ਅਪਣਾਇਆ ਗਿਆ ਸੀ, ਜਿਸ ਨੇ 2008 ਨੂੰ ਭਾਸ਼ਾਵਾਂ ਦੇ ਅੰਤਰਰਾਸ਼ਟਰੀ ਸਾਲ ਵਜੋਂ ਵੀ ਸਥਾਪਿਤ ਕੀਤਾ।
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।ਅੰਮ੍ਰਿਤਾ ਪ੍ਰੀਤਮ ਦੀ ਸਭ ਤੋਂ ਮਸ਼ਹੂਰ ਕਵਿਤਾ ਅੱਜ ਆਖਾਂ ਵਾਰਿਸ ਸ਼ਾਹ ਨੂੰ ਹੈ ਜਿਸ ਵਿੱਚ ਉਹ ਹਿੰਦੁਸਤਾਨ ਦੀ ਵੰਡ ਤੋਂ ਬਾਅਦ ਹੋਏ ਕਤਲੇਆਮ ਪ੍ਰਤੀ ਆਪਣਾ ਰੋਸ ਦਿਖਾਉਂਦੇ ਹੋਏ ਵਾਰਿਸ ਸ਼ਾਹ ਨੂੰ ਵਾਪਸ ਆਉਣ ਦੀ ਦੁਹਾਈ ਪਾਉਂਦੀ ਹੈ। ਇੱਕ ਨਾਵਲਕਾਰ ਦੇ ਤੌਰ ਉੱਤੇ ਪਿੰਜਰ (1950) ਉਸਦਾ ਸਭ ਤੋਂ ਮਸ਼ਹੂਰ ਨਾਵਲ ਹੈ ਜਿਸ ਉੱਤੇ ਬਾਅਦ ਵਿੱਚ ਇੱਕ ਅਵਾਰਡ ਜੇਤੂ ਫ਼ਿਲਮ ਪਿੰਜਰ (2003) ਵੀ ਬਣੀ।1947 ਵਿੱਚ ਭਾਰਤ ਤੇ ਪਾਕਿਸਤਾਨ ਦੀ ਵੰਡ ਪਿੱਛੋਂ ਇਹ ਲਿਹੌਰ ਤੋਂ ਹਿੰਦੁਸਤਾਨ ਆ ਗਈ।
ਸੁਖਮਨੀ ਸਾਹਿਬ ਇੱਕ ਪ੍ਰਾਰਥਨਾ ਹੈ ਜੋ ਕਿ ਗੀਤ ਦੇ ਰੂਪ ਵਿੱਚ ਹੈ ਤੇ ਸ਼ਾਂਤੀ ਅਤੇ ਮਨ ਨੂੰ ਸੁੱਖ ਦੇਣ ਵਾਲ਼ੀ ਬਾਣੀ ਹੈ। ਸੁਖਮਨੀ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸਭ ਤੋਂ ਵੱਡੀ ਰਚਨਾ ਹੈ। ਗੁਰੂ ਸਾਹਿਬ ਜੀ ਨੇ ਜਦੋਂ ਇੱਕ ਦੁਖੀ ਵਿਅਕਤੀ ਦੀ ਪੁਕਾਰ ਸੁਣੀ ਤਾਂ ਉਸ ਦੀ ਸਰੀਰਕ ਤੇ ਮਾਨਸਿਕ ਦੁੱਖ ਨੂੰ ਦੂਰ ਕਰਨ ਲਈ ਇਸ ਬਾਣੀ ਦੀ ਰਚਨਾ ਕੀਤੀ। ਇਥੋ ਤੱਕ ਕਿ ਇਸ ਦੇ ਪਾਠ ਕਰਨ ਨਾਲ ਲਾਹੌਰ ਦੇ ਹਾਕਮ ਅਲਾਇਮ ਉਦ ਦੀਨ ਦੀ ਜਾਨਲੇਵਾ ਪੇਟ ਦਾ ਦਰਦ ਵੀ ਠੀਕ ਹੋ ਗਿਆ। ਇਸ ਤੋ ਬਾਅਦ ਉਹ ਇਸ ਦਾ ਰੋਜ ਪਾਠ ਕਰਨ ਲੱਗਾ। ਸੁਖਮਨੀ ਸਾਹਿਬ ਵਿੱਚ ਸੰਰਚਾਤਮਕ ਏਕਤਾ ਹੈ ਤੇ ਇਸ ਦੇ 24 ਸਲੋਕ ਹਨ ਤੇ ਇਸ ਵਿੱਚ 8 ਛੰਦ ਹਨ ਤੇ ਹਰੇਕ ਛੰਦ ਦੀਆਂ ਦਸ ਸਤਰਾਂ ਹਨ। ਤਾਂ ਆਓ ਅਸੀਂ ਆਪਣੀਆ ਧਰਮ ਦੀਆਂ ਖੋਖਲੀਆਂ ਦੀਵਾਰਾਂ ਨੂੰ ਤੋੜ ਕੇ ਇੱਕ ਮਹਾਨ ਤੇ ਸੱਚੀ ਬਾਣੀ ਦਾ ਪਾਠ ਕਰਨਾ ਸ਼ੁਰੂ ਕਰੀਏ ਜੋ ਹਰ ਧਰਮ ਦਾ ਵਿਆਕਤੀ ਉਪਰੋਕਤ ਉਦੇਸ਼ਾਂ ਦੀ ਪ੍ਰਾਪਤੀ ਲਈ ਕਰ ਸਕਦਾ ਹੈ ਅਰਥ:- (ਮੇਰੀ) ਉਸ ਸਭ ਤੋਂ ਵੱਡੇ (ਅਕਾਲ ਪੁਰਖ) ਨੂੰ ਨਮਸਕਾਰ ਹੈ ਜੋ (ਸਭ ਦਾ) ਮੁੱਢ ਹੈ, ਅਤੇ ਜੋ ਜੁਗਾਂ ਦੇ ਮੁੱਢ ਤੋਂ ਹੈ। ਸਤਿਗੁਰੂ ਨੂੰ (ਮੇਰੀ) ਨਮਸਕਾਰ ਹੈ ਸ੍ਰੀ ਗੁਰਦੇਵ ਜੀ ਨੂੰ (ਮੇਰੀ) ਨਮਸਕਾਰ ਹੈ।੧। ਅਸਟਪਦੀ ॥ ਅਰਥ:- ਪ੍ਰਭੂ ਦਾ ਅਮਰ ਕਰਨ ਵਾਲਾ ਤੇ ਸੁਖਦਾਈ ਨਾਮ (ਸਭ) ਸੁਖਾਂ ਦੀ ਮਣੀ ਹੈ, ਇਸ ਦਾ ਟਿਕਾਣਾ ਭਗਤਾਂ ਦੇ ਹਿਰਦੇ ਵਿੱਚ ਹੈ। ਅਰਥ:- ਪ੍ਰਭੂ ਦਾ ਸਿਮਰਨ ਕਰਨ ਨਾਲ (ਜੀਵ) ਜਨਮ ਵਿੱਚ ਨਹੀਂ ਆਉਂਦਾ, (ਜੀਵ ਦਾ) ਦੁਖ ਤੇ ਜਮ (ਦਾ ਡਰ) ਦੂਰ ਹੋ ਜਾਂਦਾ ਹੈ। ਮੌਤ (ਦਾ ਭਉ) ਪਰੇ ਹਟ ਜਾਂਦਾ ਹੈ, (ਵਿਕਾਰ ਰੂਪੀ) ਦੁਸ਼ਮਨ ਟਲ ਜਾਂਦਾ ਹੈ। ਪ੍ਰਭੂ ਨੂੰ ਸਿਮਰਿਆਂ (ਜ਼ਿੰਦਗੀ ਦੇ ਰਾਹ ਵਿਚ) ਕੋਈ ਰੁਕਾਵਟ ਨਹੀਂ ਪੈਂਦੀ, (ਕਿਉਂਕਿ) ਪ੍ਰਭੂ ਦਾ ਸਿਮਰਨ ਕਰਨ ਨਾਲ (ਮਨੁੱਖ) ਹਰ ਵੇਲੇ (ਵਿਕਾਰਾਂ ਵਲੋਂ) ਸੁਚੇਤ ਰਹਿੰਦਾ ਹੈ।ਪ੍ਰਭੂ ਦਾ ਸਿਮਰਨ ਕਰਨ ਨਾਲ (ਕੋਈ) ਡਰ (ਜੀਵ ਉਤੇ) ਦਬਾਉ ਨਹੀਂ ਪਾ ਸਕਦਾ ਤੇ (ਕੋਈ) ਦੁੱਖ ਵਿਆਕੁਲ ਨਹੀਂ ਕਰ ਸਕਦਾ। ਅਕਾਲ ਪੁਰਖ ਦਾ ਸਿਮਰਨ ਗੁਰਮਖਿ ਦੀ ਸੰਗਤਿ ਵਿੱਚ (ਮਿਲਦਾ ਹੈ); (ਅਤੇ ਜੋ ਮਨੁੱਖ ਸਿਮਰਨ ਕਰਦਾ ਹੈ,ਉਸ ਨੂੰ) ਹੇ ਨਾਨਕ!
ਦਲੀਪ ਕੌਰ ਟਿਵਾਣਾ (4 ਮਈ 1935 - 31 ਜਨਵਰੀ 2020) ਇੱਕ ਪੰਜਾਬੀ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਸੀ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਹਨਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ 'ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ।ਟਿਵਾਣਾ ਨੂੰ 1971 ਵਿੱਚ ਆਪਣੇ ਨਾਵਲ ਏਹੁ ਹਮਾਰਾ ਜੀਵਣਾ ਲਈ ਸਾਹਿਤ ਅਕਾਦਮੀ ਇਨਾਮ ਮਿਲਿਆ।
ਕੰਪਿਊਟਰ ਇੱਕ ਯੰਤਰ ਜਾਂ ਮਸ਼ੀਨ ਹੈ, ਜੋ ਕਿ ਜਾਣਕਾਰੀ ਉੱਤੇ ਇੱਕ ਪ੍ਰੋਗਰਾਮ — ਹਦਾਇਤਾਂ ਦੀ ਇੱਕ ਤਿਆਰ ਸੂਚੀ ਦੇ ਤਹਿਤ ਕਾਰਵਾਈ ਕਰਦਾ ਹੈ। ਕਾਰਵਾਈ ਅਧੀਨ ਆਉਣ ਵਾਲੀ ਜਾਣਕਾਰੀ ਅੰਕ, ਪਾਠ, ਤਸਵੀਰਾਂ, ਧੁਨੀ ਸਮੇਤ ਕਈ ਹੋਰ ਕਿਸਮਾਂ ਦੀ ਹੋ ਸਕਦੀ ਹੈ।ਕੰਪਿਊਟਰ ਬਹੁਤ ਹੀ ਜਿਆਦਾ ਬਹੁਮੁਖੀ ਹੈ। ਅਸਲ ਵਿੱਚ ਇਹ ਵਿਆਪਕ ਜਾਣਕਾਰੀ ਉੱਤੇ ਕਾਰਵਾਈ ਕਰਨ ਵਾਲੀਆਂ ਮਸ਼ੀਨਾਂ ਹਨ। ਚਰਚ-ਟਰਨਿੰਗ ਸਿਧਾਂਤ Church-Turing thesis ਦੇ ਅਨੁਸਾਰ, ਇੱਕ ਕੰਪਿਊਟਰ ਕੁਝ ਮੁੱਢਲੀਆਂ ਸਮੱਰਥਾ ਨਾਲ (ਤਕਨੀਕੀ ਸਬਦਾਂ ਵਿੱਚ, ਇੱਕ ਵਿਆਪਕ ਟਰਨਿੰਗ ਮਸ਼ੀਨ ਦੇ ਬਰਾਬਰ ਕੰਮ ਕਰਨ ਵਾਲੀ ਮਸ਼ੀਨ ਦੀ ਸਮੱਰਥਾ) ਇੱਕ ਸਿਧਾਂਤ ਹੈ, ਜੋ ਕਿ ਕੋਈ ਹੋਰ ਕੰਪਿਊਟਰ ਵੀ ਕਰ ਸਕਦਾ ਹੈ, ਜੋ ਕਿ ਇੱਕ ਨਿੱਜੀ ਡਿਜ਼ੀਟਲ ਸਹਾਇਕ ਤੋਂ ਲੈ ਕੇ ਸੁਪਰ ਕੰਪਿਊਟਰ ਹੋ ਸਕਦਾ ਹੈ। ਇਸ ਕਰਕੇ, ਇੱਕੋ ਕੰਪਿਊਟਰ ਡਿਜ਼ਾਇਨ ਹੀ ਆਮ ਕੰਪਨੀ ਦੀ ਤਨਖਾਹ ਬਿੱਲ ਤਿਆਰ ਕਰਨ ਤੋਂ ਲੈ ਕੇ ਉਦਯੋਗਾਂ ਨੂੰ ਕਾਬੂ ਕਰਨ ਦੇ ਯੋਗ ਹੈ। ਆਧੁਨਿਕ ਬਿਜਲਈ ਕੰਪਿਊਟਰਾਂ ਨੇ ਪੁਰਾਣੇ ਡਿਜ਼ਾਇਨ੍ਹਾਂ ਦੇ ਮੁਕਾਬਲੇ ਗਤੀ ਅਤੇ ਜਾਣਕਾਰੀ ਉੱਤੇ ਕੰਮ ਕਰਨ ਦੀ ਸਮੱਰਥਾ ਵਿੱਚ ਵੱਡਾ ਇਨਕਲਾਬ ਲੈ ਆਂਦਾ ਹੈ। ਇਸ ਸਮੇਂ ਮੂਰੇ ਦਾ ਨਿਯਮ ਪ੍ਰਭਾਵੀ ਰਿਹਾ ਹੈ।
ਗੂਰੁ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦਸਾਂ ਵਿਚੋਂ ਦੂਜੇ ਗੁਰੂ ਸਨ। ਇਹਨਾਂ ਦਾ ਜਨਮ ਹਿੰਦੂ ਖ਼ਾਨਦਾਨ ਵਿੱਚ, ਜਮਾਂਦਰੂ ਨਾਮ ਲਹਿਣੇ ਨਾਲ਼, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਨੇੜੇ) ਪੰਜਾਬ ਵਿਖੇ ਹੋਇਆ। ਭਾਈ ਲਹਿਣਾ ਖੱਤਰੀ ਟੱਬਰ ਵਿੱਚ ਪਲ਼ਿਆ, ਜਿਸਦੇ ਪਿਓ ਨਿੱਕੇ ਸਕੇਲ ਦੇ ਸੁਦਾਗਰ ਸੀ, ਅਤੇ ਆਪ ਉਹ ਦੁਰਗਾ ਦੇ ਪੁਜਾਰੀ ਸਨ। ਇਹਨਾਂ ਦੀ ਮੁਲਾਕਾਤ ਗੁਰੂ ਨਾਨਕ, ਸਿੱਖੀ ਦੇ ਬਾਨੀ ਨਾਲ਼ ਹੋਣ ਤੋਂ ਬਾਅਦ ਇਹ ਸਿੱਖ ਬਣ ਗਏ। ਗੁਰੂ ਨਾਨਕ ਸਾਹਿਬ ਨੇ ਲਹਿਣਾ ਨਾਮ ਤਬਦੀਲ ਕਰ ਅੰਗਦ ("ਮੇਰਾ ਆਪਣਾ ਅੰਗ") ਰੱਖ ਦਿੱਤਾ, ਅਤੇ ਆਪਣੇ ਪੁੱਤਾਂ ਦੀ ਬਜਾਏ ਅੰਗਦ ਨੂੰ ਦੂਜਾ ਗੁਰੂ ਐਲਾਨ ਦਿੱਤਾ।ਗੁਰੂ ਨਾਨਕ ਦੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਬਾਅਦ, 1539 ਵਿੱਚ ਗੁਰੂ ਅੰਗਦ ਸਿੱਖਾਂ ਦੇ ਰਹਿਬਰ ਬਣੇ। ਇਹ ਸਿੱਖੀ ਵਿੱਚ ਗੁਰਮੁਖੀ ਨੂੰ ਇਖਤਿਆਰ ਅਤੇ ਮਿਆਰਬੰਦ ਕਰਨ ਲਈ ਮਸ਼ਹੂਰ ਹਨ। ਇਹਨਾਂ ਨੇ ਨਾਨਕ ਦੇ ਵਾਕ ਇਕੱਤਰ ਕਰਨੇ ਸ਼ੁਰੂ ਕੀਤੇ, ਨਾਲ਼ 63 ਵਾਕ ਆਪ ਰਚੇ। ਆਪਣੇ ਪੁੱਤਾਂ ਦੀ ਬਜਾਏ, ਇਹਨਾਂ ਨੇ ਆਪਣੇ ਮੁਰੀਦ ਅਮਰਦਾਸ ਨੂੰ ਗੁਰੂ ਤਖ਼ਤ ਦਾ ਵਾਰਸ ਅਤੇ ਤੀਜਾ ਗੁਰੂ ਐਲਾਨਿਆ।
ਸਾਹਿਬਜ਼ਾਦਾ ਅਜੀਤ ਸਿੰਘ (11 ਫਰਵਰੀ 1687 – 23 ਦਸੰਬਰ 1704), ਜਿਨ੍ਹਾ ਨੂੰ ਅਜੀਤ ਸਿੰਘ ਅਤੇ ਬਾਬਾ ਅਜੀਤ ਸਿੰਘ ਵੀ ਕਿਹਾ ਜਾਂਦਾ ਹੈ, ਗੁਰੂ ਗੋਬਿੰਦ ਸਿੰਘ ਜੀ ਦੇ ਸਭ ਤੋਂ ਵੱਡੇ ਪੁੱਤਰ ਅਤੇ ਮਾਤਾ ਸੁੰਦਰੀ ਦੇ ਪੁੱਤਰ ਸਨ। ਉਨ੍ਹਾਂ ਦੇ ਛੋਟੇ ਭਰਾ ਜੁਝਾਰ ਸਿੰਘ, ਜ਼ੋਰਾਵਰ ਸਿੰਘ ਅਤੇ ਫ਼ਤਿਹ ਸਿੰਘ ਸਨ, ਪਰ ਉਨ੍ਹਾਂ ਦਾ ਜਨਮ ਮਾਤਾ ਜੀਤੋ ਦੀ ਕੁੱਖੋਂ ਹੋਇਆ ਸੀ। ਉਹ ਚਮਕੌਰ ਦੀ ਦੂਜੀ ਜੰਗ ਵਿੱਚ ਆਪਣੇ ਭਰਾ ਜੁਝਾਰ ਸਿੰਘ ਸਮੇਤ ਸ਼ਹਾਦਤ ਪ੍ਰਾਪਤ ਕੀਤੀ ਸੀ। ਉਨ੍ਹਾਂ ਦੇ ਹੋਰ ਦੋ ਭਰਾ ਜ਼ੋਰਾਵਰ ਸਿੰਘ ਅਤੇ ਫ਼ਤਹਿ ਸਿੰਘ, ਕ੍ਰਮਵਾਰ ਨੌਂ ਅਤੇ ਸੱਤ ਸਾਲ ਦੇ ਸਨ, ਨੂੰ ਸਰਹਿੰਦ - ਫ਼ਤਿਹਗੜ੍ਹ ਦੇ ਸੂਬੇਦਾਰ ਵਜ਼ੀਰ ਖ਼ਾਨ ਦੇ ਹੁਕਮ 'ਤੇ ਫ਼ਤਹਿਗੜ੍ਹ ਸਾਹਿਬ ਵਿਖੇ ਜਿੰਦਾ ਚਿਣਵਾ ਦਿੱਤਾ ਸੀ। ਇਹਨਾਂ ਦੀ ਸਿਖਲਾਈ-ਪੜ੍ਹਾਈ ਗੁਰੂ ਸਾਹਿਬ ਜੀ ਦੀ ਨਿਗਰਾਨੀ ਵਿੱਚ ਹੋਈ। ਘੋੜ ਸਵਾਰੀ, ਸ਼ਸਤਰ-ਵਿੱਦਿਆ, ਤੀਰ-ਅੰਦਾਜ਼ੀ ਵਿੱਚ ਸਾਹਿਬਜ਼ਾਦਿਆਂ ਨੂੰ ਨਿਪੁੰਨ ਕਰ ਦਿੱਤਾ ਗਿਆ ਸੀ।
ਅਵੁਰ ਪਕੀਰ ਜੈਨੁਲਾਬਦੀਨ ਅਬਦੁਲ ਕਲਾਮ ਭਾਰਤ ਰਤਨ (15 ਅਕਤੂਬਰ 1931 – 27 ਜੁਲਾਈ 2015) ਇੱਕ ਭਾਰਤੀ ਵਿਗਿਆਨੀ ਸਨ, ਜਿਨ੍ਹਾ ਨੇ ਭਾਰਤ ਦੇ 11ਵੇਂ ਰਾਸ਼ਟਰਪਤੀ ਵਜੋ ਸੇਵਾ ਨਿਭਾਈ। ਅਬਦੁੱਲ ਕਲਾਮ ਭਾਰਤ ਦੇ ਪਹਿਲੇ ਗੈਰ-ਸਿਆਸੀ ਰਾਸ਼ਟਰਪਤੀ ਸਨ, ਜਿਨ੍ਹਾਂ ਨੂੰ ਤਕਨਾਲੋਜੀ ਅਤੇ ਵਿਗਿਆਨ ਵਿੱਚ ਉਨ੍ਹਾਂ ਦੇ ਵਿਸ਼ੇਸ਼ ਯੋਗਦਾਨ ਕਾਰਨ ਇਹ ਅਹੁਦਾ ਮਿਲਿਆ ਸੀ। ਉਹ ਇੱਕ ਇੰਜੀਨੀਅਰ ਅਤੇ ਵਿਗਿਆਨੀ ਸਨ। ਰਾਸ਼ਟਰਪਤੀ ਬਣਨ ਤੋਂ ਬਾਅਦ ਕਲਾਮ ਜੀ ਸਾਰੇ ਦੇਸ਼ ਵਾਸੀਆਂ ਦੀਆਂ ਨਜ਼ਰਾਂ ਵਿੱਚ ਬਹੁਤ ਹੀ ਸਤਿਕਾਰਤ ਅਤੇ ਨਿਪੁੰਨ ਵਿਅਕਤੀ ਰਹੇ ਹਨ। ਉਹਨਾਂ ਨੂੰ ਲੋਕ ਦਿ ਮਿਜ਼ਾਇਲ ਮੈਨ ਆਫ ਇੰਡੀਆ ਅਤੇ ਪੀਪਲਜ਼ ਪ੍ਰੇਜੀਡੇਂਟ ਵੀ ਕਹਿੰਦੇ ਹਨ ।ਕਲਾਮ ਜੀ ਨੇ ਲਗਭਗ ਚਾਰ ਦਹਾਕਿਆਂ ਤੱਕ ਇੱਕ ਵਿਗਿਆਨੀ ਵਜੋਂ ਕੰਮ ਕੀਤਾ ਹੈ, ਉਹ ਕਈ ਵੱਕਾਰੀ ਸੰਸਥਾਵਾਂ ਦੇ ਪ੍ਰਸ਼ਾਸਕ ਵੀ ਰਹੇ ਹਨ। ਭਾਰਤ ਨੂੰ ਪ੍ਰਮਾਣੂ ਸ਼ਕਤੀ ਦੇਸ਼ ਬਣਾਉਣ ਵਿੱਚ ਉਹਨਾਂ ਦਾ ਇੱਕ ਮਹੱਤਵਪੂਰਨ ਯੋਗਦਾਨ ਹੈ।
ਅੰਮ੍ਰਿਤਸਰ ਜਾਂ (ਅੰਬਰਸਰ) ਮਤਲਬ: "ਅੰਮ੍ਰਿਤ ਦਾ ਸਰੋਵਰ") ਚੜ੍ਹਦੇ ਪੰਜਾਬ ਦਾ ਇੱਕ ਸਰਹੱਦੀ ਸ਼ਹਿਰ ਹੈ ਜੋ ਪੰਜਾਬ ਦੇ ਉੱਤਰ-ਪੱਛਮੀ ਹਿੱਸੇ ਵਿੱਚ ਸਥਿੱਤ ਹੈ। ਇਹ ਲਾਹੌਰ ਤੋਂ 67 ਕਿਲੋਮੀਟਰ ਦੂਰ ਹੈ। ਇਹ ਸਿੱਖ ਧਰਮ ਦਾ ਧਾਰਮਿਕ ਅਤੇ ਸੱਭਿਆਚਾਰਕ ਕੇਂਦਰ ਹੈ। ਪੰਜਾਬੀ ਇੱਥੋਂ ਦੀ ਮੁੱਖ ਜਾਂ ਪਹਿਲੀ ਬੋਲੀ ਹੈ | ਇਸ ਦਾ ਸਰਕਾਰੀ ਮੁੱਖ ਦਫ਼ਤਰ ਅੰਮ੍ਰਿਤਸਰ ਜ਼ਿਲ੍ਹਾ ਹੈ। ਇਸ ਦੀ ਆਬਾਦੀ ਕਰੀਬ ੨੦੦੦੦੦੦ ਸ਼ਹਿਰੀ ਅਤੇ ੩,੦੦੦,੦੦੦ ਦੇ ਕਰੀਬ ਅੰਮ੍ਰਿਤਸਰ ਜ਼ਿਲੇ ਵਿੱਚ ੨੦੧੧ ਦੀ ਭਾਰਤੀ ਮਰਦਮਸ਼ੁਮਾਰੀ ਮੁਤਾਬਕ ਹੈ। ਯਾਤਰਾ ਲਈ ਸਭ ਤੋਂ ਵਧੀਆ ਸਮਾਂ ਅਕਤੂਬਰ ਅਤੇ ਮਾਰਚ ਵਿੱਚ ਹੈ।
ਭਾਰਤ, ਅਧਿਕਾਰਤ ਤੌਰ 'ਤੇ ਭਾਰਤ ਦਾ ਗਣਰਾਜ (ਆਈਐੱਸਓ: Bhārat Gaṇarājya), ਦੱਖਣੀ ਏਸ਼ੀਆ ਵਿੱਚ ਇੱਕ ਦੇਸ਼ ਹੈ। ਇਹ ਖੇਤਰ ਦੇ ਹਿਸਾਬ ਨਾਲ ਸੱਤਵਾਂ ਸਭ ਤੋਂ ਵੱਡਾ ਦੇਸ਼; ਜੂਨ 2023 ਤੱਕ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼; ਅਤੇ 1947 ਵਿੱਚ ਆਪਣੀ ਆਜ਼ਾਦੀ ਦੇ ਸਮੇਂ ਤੋਂ, ਦੁਨੀਆ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਦੱਖਣ ਵੱਲ ਹਿੰਦ ਮਹਾਸਾਗਰ, ਦੱਖਣ-ਪੱਛਮ ਵੱਲ ਅਰਬ ਸਾਗਰ ਅਤੇ ਦੱਖਣ-ਪੂਰਬ ਵੱਲ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ, ਇਹ ਪੱਛਮ ਵੱਲ ਪਾਕਿਸਤਾਨ ਨਾਲ ਜ਼ਮੀਨੀ ਸਰਹੱਦਾਂ ਸਾਂਝੀਆਂ ਕਰਦਾ ਹੈ।; ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ; ਅਤੇ ਪੂਰਬ ਵੱਲ ਬੰਗਲਾਦੇਸ਼ ਅਤੇ ਮਿਆਂਮਾਰ। ਹਿੰਦ ਮਹਾਸਾਗਰ ਵਿੱਚ, ਭਾਰਤ ਸ਼੍ਰੀਲੰਕਾ ਅਤੇ ਮਾਲਦੀਵ ਦੇ ਨੇੜੇ ਹੈ; ਇਸ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਥਾਈਲੈਂਡ, ਮਿਆਂਮਾਰ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੇ ਕਰਦੇ ਹਨ। ਆਧੁਨਿਕ ਮਨੁੱਖ 55,000 ਸਾਲ ਪਹਿਲਾਂ ਅਫ਼ਰੀਕਾ ਤੋਂ ਭਾਰਤੀ ਉਪ-ਮਹਾਂਦੀਪ 'ਤੇ ਆਏ ਸਨ। ਉਹਨਾਂ ਦੇ ਲੰਬੇ ਕਿੱਤੇ, ਸ਼ੁਰੂ ਵਿੱਚ ਵੱਖੋ-ਵੱਖਰੇ ਰੂਪਾਂ ਵਿੱਚ ਸ਼ਿਕਾਰੀ-ਇਕੱਠੇ ਕਰਨ ਵਾਲਿਆਂ ਦੇ ਰੂਪ ਵਿੱਚ, ਨੇ ਖੇਤਰ ਨੂੰ ਬਹੁਤ ਹੀ ਵਿਭਿੰਨਤਾ ਬਣਾ ਦਿੱਤਾ ਹੈ, ਮਨੁੱਖੀ ਜੈਨੇਟਿਕ ਵਿਭਿੰਨਤਾ ਵਿੱਚ ਅਫਰੀਕਾ ਤੋਂ ਬਾਅਦ ਦੂਜੇ ਸਥਾਨ 'ਤੇ ਹੈ। 9,000 ਸਾਲ ਪਹਿਲਾਂ ਸਿੰਧ ਨਦੀ ਬੇਸਿਨ ਦੇ ਪੱਛਮੀ ਹਾਸ਼ੀਏ ਵਿੱਚ ਉਪ-ਮਹਾਂਦੀਪ ਵਿੱਚ ਸੈਟਲਡ ਜੀਵਨ ਉਭਰਿਆ ਸੀ, ਹੌਲੀ ਹੌਲੀ ਤੀਜੀ ਹਜ਼ਾਰ ਸਾਲ ਬੀਸੀਈ ਦੀ ਸਿੰਧੂ ਘਾਟੀ ਸਭਿਅਤਾ ਵਿੱਚ ਵਿਕਸਤ ਹੋਇਆ। 12000 ਈਸਾ ਪੂਰਵ ਤੱਕ, ਸੰਸਕ੍ਰਿਤ ਦਾ ਇੱਕ ਪੁਰਾਤਨ ਰੂਪ, ਇੱਕ ਇੰਡੋ-ਯੂਰਪੀਅਨ ਭਾਸ਼ਾ, ਉੱਤਰ ਪੱਛਮ ਤੋਂ ਭਾਰਤ ਵਿੱਚ ਫੈਲ ਗਈ ਸੀ। ਇਸ ਦਾ ਪ੍ਰਮਾਣ ਅੱਜ ਰਿਗਵੇਦ ਦੇ ਭਜਨਾਂ ਵਿੱਚ ਮਿਲਦਾ ਹੈ। ਇੱਕ ਮੌਖਿਕ ਪਰੰਪਰਾ ਦੁਆਰਾ ਸੁਰੱਖਿਅਤ ਰੱਖਿਆ ਗਿਆ ਸੀ ਜੋ ਪੂਰੀ ਤਰ੍ਹਾਂ ਚੌਕਸ ਸੀ, ਰਿਗਵੇਦ ਭਾਰਤ ਵਿੱਚ ਹਿੰਦੂ ਧਰਮ ਦੀ ਸ਼ੁਰੂਆਤ ਨੂੰ ਰਿਕਾਰਡ ਕਰਦਾ ਹੈ। ਭਾਰਤ ਦੀਆਂ ਦ੍ਰਾਵਿੜ ਭਾਸ਼ਾਵਾਂ ਨੂੰ ਉੱਤਰੀ ਅਤੇ ਪੱਛਮੀ ਖੇਤਰਾਂ ਵਿੱਚ ਬਦਲ ਦਿੱਤਾ ਗਿਆ ਸੀ। 400 ਈਸਾ ਪੂਰਵ ਤੱਕ, ਹਿੰਦੂ ਧਰਮ ਦੇ ਅੰਦਰ ਜਾਤ ਦੁਆਰਾ ਪੱਧਰੀਕਰਨ ਅਤੇ ਬੇਦਖਲੀ ਉਭਰ ਕੇ ਸਾਹਮਣੇ ਆਈ ਸੀ, ਅਤੇ ਬੌਧ ਅਤੇ ਜੈਨ ਧਰਮ ਪੈਦਾ ਹੋ ਗਏ ਸਨ, ਸਮਾਜਿਕ ਵਿਵਸਥਾਵਾਂ ਨੂੰ ਖ਼ਾਨਦਾਨੀ ਨਾਲ ਜੋੜਿਆ ਨਹੀਂ ਗਿਆ ਸੀ। ਸ਼ੁਰੂਆਤੀ ਸਿਆਸੀ ਮਜ਼ਬੂਤੀ ਨੇ ਗੰਗਾ ਬੇਸਿਨ ਵਿੱਚ ਸਥਿਤ ਮੌਰੀਆ ਅਤੇ ਗੁਪਤ ਸਾਮਰਾਜ ਨੂੰ ਜਨਮ ਦਿੱਤਾ। ਉਹਨਾਂ ਦਾ ਸਮੂਹਿਕ ਯੁੱਗ ਵਿਆਪਕ ਰਚਨਾਤਮਕਤਾ ਨਾਲ ਭਰਿਆ ਹੋਇਆ ਸੀ, ਪਰ ਔਰਤਾਂ ਦੀ ਡਿੱਗਦੀ ਸਥਿਤੀ, ਅਤੇ ਵਿਸ਼ਵਾਸ ਦੀ ਇੱਕ ਸੰਗਠਿਤ ਪ੍ਰਣਾਲੀ ਵਿੱਚ ਛੂਤ-ਛਾਤ ਨੂੰ ਸ਼ਾਮਲ ਕਰਨ ਦੁਆਰਾ ਵੀ ਚਿੰਨ੍ਹਿਤ ਕੀਤਾ ਗਿਆ ਸੀ। ਦੱਖਣੀ ਭਾਰਤ ਵਿੱਚ, ਮੱਧ ਰਾਜਾਂ ਨੇ ਦੱਖਣ-ਪੂਰਬੀ ਏਸ਼ੀਆ ਦੇ ਰਾਜਾਂ ਨੂੰ ਦ੍ਰਾਵਿੜ-ਭਾਸ਼ਾ ਦੀਆਂ ਲਿਪੀਆਂ ਅਤੇ ਧਾਰਮਿਕ ਸਭਿਆਚਾਰਾਂ ਨੂੰ ਨਿਰਯਾਤ ਕੀਤਾ।ਸ਼ੁਰੂਆਤੀ ਮੱਧਕਾਲੀ ਯੁੱਗ ਵਿੱਚ, ਈਸਾਈ ਧਰਮ, ਇਸਲਾਮ, ਯਹੂਦੀ ਧਰਮ, ਅਤੇ ਜੋਰਾਸਟ੍ਰੀਅਨ ਧਰਮ ਭਾਰਤ ਦੇ ਦੱਖਣੀ ਅਤੇ ਪੱਛਮੀ ਤੱਟਾਂ ਉੱਤੇ ਸਥਾਪਿਤ ਹੋ ਗਏ ਸਨ।ਮੱਧ ਏਸ਼ੀਆ ਦੀਆਂ ਮੁਸਲਿਮ ਫੌਜਾਂ ਨੇ ਰੁਕ-ਰੁਕ ਕੇ ਭਾਰਤ ਦੇ ਉੱਤਰੀ ਮੈਦਾਨਾਂ ਨੂੰ ਆਪਣੇ ਕਬਜ਼ੇ ਵਿੱਚ ਕਰ ਲਿਆ, ਅੰਤ ਵਿੱਚ ਦਿੱਲੀ ਸਲਤਨਤ ਦੀ ਸਥਾਪਨਾ ਕੀਤੀ, ਅਤੇ ਉੱਤਰੀ ਭਾਰਤ ਨੂੰ ਮੱਧਕਾਲੀ ਇਸਲਾਮ ਦੇ ਬ੍ਰਹਿਮੰਡੀ ਨੈਟਵਰਕ ਵਿੱਚ ਖਿੱਚ ਲਿਆ। 15ਵੀਂ ਸਦੀ ਵਿੱਚ, ਵਿਜੈਨਗਰ ਸਾਮਰਾਜ ਨੇ ਦੱਖਣ ਭਾਰਤ ਵਿੱਚ ਇੱਕ ਲੰਬੇ ਸਮੇਂ ਤੱਕ ਚੱਲਣ ਵਾਲੇ ਸੰਯੁਕਤ ਹਿੰਦੂ ਸੱਭਿਆਚਾਰ ਦੀ ਸਿਰਜਣਾ ਕੀਤੀ।ਪੰਜਾਬ ਵਿੱਚ, ਸਿੱਖ ਧਰਮ ਦਾ ਉਭਾਰ ਹੋਇਆ, ਸੰਸਥਾਗਤ ਧਰਮ ਨੂੰ ਰੱਦ ਕਰਦਾ ਹੋਇਆ।ਮੁਗਲ ਸਾਮਰਾਜ, 1526 ਵਿੱਚ, ਦੋ ਸਦੀਆਂ ਦੀ ਸਾਪੇਖਿਕ ਸ਼ਾਂਤੀ ਦੀ ਸ਼ੁਰੂਆਤ ਕੀਤੀ, ਚਮਕਦਾਰ ਆਰਕੀਟੈਕਚਰ ਦੀ ਵਿਰਾਸਤ ਛੱਡ ਕੇ। ਹੌਲੀ-ਹੌਲੀ ਬ੍ਰਿਟਿਸ਼ ਈਸਟ ਇੰਡੀਆ ਕੰਪਨੀ ਦੇ ਸ਼ਾਸਨ ਦਾ ਵਿਸਤਾਰ ਹੋਇਆ, ਜਿਸ ਨੇ ਭਾਰਤ ਨੂੰ ਇੱਕ ਬਸਤੀਵਾਦੀ ਆਰਥਿਕਤਾ ਵਿੱਚ ਬਦਲ ਦਿੱਤਾ, ਪਰ ਇਸਦੀ ਪ੍ਰਭੂਸੱਤਾ ਨੂੰ ਵੀ ਮਜ਼ਬੂਤ ਕੀਤਾ। ਬ੍ਰਿਟਿਸ਼ ਕ੍ਰਾਊਨ ਸ਼ਾਸਨ 1858 ਵਿੱਚ ਸ਼ੁਰੂ ਹੋਇਆ। ਭਾਰਤੀਆਂ ਨੂੰ ਦਿੱਤੇ ਗਏ ਅਧਿਕਾਰ ਹੌਲੀ-ਹੌਲੀ ਦਿੱਤੇ ਗਏ, ਪਰ ਤਕਨੀਕੀ ਤਬਦੀਲੀਆਂ ਪੇਸ਼ ਕੀਤੀਆਂ ਗਈਆਂ, ਅਤੇ ਸਿੱਖਿਆ ਅਤੇ ਜਨਤਕ ਜੀਵਨ ਦੇ ਆਧੁਨਿਕ ਵਿਚਾਰਾਂ ਨੇ ਜੜ੍ਹ ਫੜ ਲਈ। ਇੱਕ ਮੋਹਰੀ ਅਤੇ ਪ੍ਰਭਾਵਸ਼ਾਲੀ ਰਾਸ਼ਟਰਵਾਦੀ ਲਹਿਰ ਉਭਰੀ, ਜੋ ਅਹਿੰਸਕ ਵਿਰੋਧ ਲਈ ਮਸ਼ਹੂਰ ਸੀ ਅਤੇ ਬ੍ਰਿਟਿਸ਼ ਸ਼ਾਸਨ ਨੂੰ ਖਤਮ ਕਰਨ ਦਾ ਮੁੱਖ ਕਾਰਕ ਬਣ ਗਈ। 1947 ਵਿੱਚ ਬ੍ਰਿਟਿਸ਼ ਭਾਰਤੀ ਸਾਮਰਾਜ ਨੂੰ ਦੋ ਆਜ਼ਾਦ ਰਾਜਾਂ ਵਿੱਚ ਵੰਡਿਆ ਗਿਆ ਸੀ, ਹਿੰਦੂ-ਬਹੁਗਿਣਤੀ ਭਾਰਤ ਦਾ ਡੋਮੀਨੀਅਨ ਅਤੇ ਇੱਕ ਮੁਸਲਿਮ-ਬਹੁਗਿਣਤੀ ਪਾਕਿਸਤਾਨ ਦਾ ਡੋਮੀਨੀਅਨ, ਵੱਡੇ ਪੱਧਰ 'ਤੇ ਜਾਨੀ ਨੁਕਸਾਨ ਅਤੇ ਇੱਕ ਬੇਮਿਸਾਲ ਪਰਵਾਸ ਦੇ ਵਿਚਕਾਰ।ਭਾਰਤ 1950 ਤੋਂ ਇੱਕ ਸੰਘੀ ਗਣਰਾਜ ਰਿਹਾ ਹੈ, ਇੱਕ ਲੋਕਤੰਤਰੀ ਸੰਸਦੀ ਪ੍ਰਣਾਲੀ ਦੁਆਰਾ ਸ਼ਾਸਨ ਕੀਤਾ ਜਾਂਦਾ ਹੈ। ਇਹ ਬਹੁਲਵਾਦੀ, ਬਹੁ-ਭਾਸ਼ੀ ਅਤੇ ਬਹੁ-ਜਾਤੀ ਸਮਾਜ ਹੈ। ਭਾਰਤ ਦੀ ਆਬਾਦੀ 1951 ਵਿੱਚ 361 ਮਿਲੀਅਨ ਤੋਂ ਵਧ ਕੇ 2022 ਵਿੱਚ ਲਗਭਗ 1.4 ਬਿਲੀਅਨ ਹੋ ਗਈ। ਉਸੇ ਸਮੇਂ ਦੌਰਾਨ, ਇਸਦੀ ਨਾਮਾਤਰ ਪ੍ਰਤੀ ਵਿਅਕਤੀ ਆਮਦਨ US$64 ਸਾਲਾਨਾ ਤੋਂ US$2,601 ਤੱਕ ਵਧ ਗਈ, ਅਤੇ ਇਸਦੀ ਸਾਖਰਤਾ ਦਰ 16.6% ਤੋਂ 74% ਹੋ ਗਈ। 1951 ਵਿੱਚ ਮੁਕਾਬਲਤਨ ਬੇਸਹਾਰਾ ਦੇਸ਼ ਹੋਣ ਤੋਂ ਭਾਰਤ ਇੱਕ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਅਤੇ ਸੂਚਨਾ ਤਕਨਾਲੋਜੀ ਸੇਵਾਵਾਂ ਦਾ ਇੱਕ ਕੇਂਦਰ ਬਣ ਗਿਆ ਹੈ, ਇੱਕ ਵਿਸਤ੍ਰਿਤ ਮੱਧ ਵਰਗ ਦੇ ਨਾਲ। ਇਸਦਾ ਇੱਕ ਸਪੇਸ ਪ੍ਰੋਗਰਾਮ ਹੈ। ਭਾਰਤੀ ਫਿਲਮਾਂ, ਸੰਗੀਤ ਅਤੇ ਅਧਿਆਤਮਿਕ ਸਿੱਖਿਆਵਾਂ ਗਲੋਬਲ ਸੱਭਿਆਚਾਰ ਵਿੱਚ ਵਧਦੀ ਭੂਮਿਕਾ ਨਿਭਾਉਂਦੀਆਂ ਹਨ। ਭਾਰਤ ਨੇ ਆਪਣੀ ਗਰੀਬੀ ਦੀ ਦਰ ਨੂੰ ਕਾਫ਼ੀ ਹੱਦ ਤੱਕ ਘਟਾ ਦਿੱਤਾ ਹੈ, ਹਾਲਾਂਕਿ ਆਰਥਿਕ ਅਸਮਾਨਤਾ ਵਧਣ ਦੀ ਕੀਮਤ 'ਤੇ। ਭਾਰਤ ਇੱਕ ਪਰਮਾਣੂ-ਹਥਿਆਰ ਵਾਲਾ ਦੇਸ਼ ਹੈ, ਜੋ ਫੌਜੀ ਖਰਚਿਆਂ ਵਿੱਚ ਉੱਚ ਦਰਜੇ 'ਤੇ ਹੈ। ਇਸ ਦੇ ਆਪਣੇ ਗੁਆਂਢੀ ਦੇਸ਼ਾਂ ਪਾਕਿਸਤਾਨ ਅਤੇ ਚੀਨ ਨਾਲ ਕਸ਼ਮੀਰ ਨੂੰ ਲੈ ਕੇ ਵਿਵਾਦ ਹਨ, ਜੋ 20ਵੀਂ ਸਦੀ ਦੇ ਅੱਧ ਤੋਂ ਅਣਸੁਲਝੇ ਹੋਏ ਹਨ। ਭਾਰਤ ਨੂੰ ਜਿਨ੍ਹਾਂ ਸਮਾਜਿਕ-ਆਰਥਿਕ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ, ਉਨ੍ਹਾਂ ਵਿੱਚ ਲਿੰਗ ਅਸਮਾਨਤਾ, ਬਾਲ ਕੁਪੋਸ਼ਣ, ਅਤੇ ਹਵਾ ਪ੍ਰਦੂਸ਼ਣ ਦੇ ਵਧਦੇ ਪੱਧਰ। ਭਾਰਤ ਦੀ ਧਰਤੀ ਮੈਗਾਡਾਇਵਰਸ ਹੈ, ਚਾਰ ਜੈਵ ਵਿਭਿੰਨਤਾ ਦੇ ਹੌਟਸਪੌਟਸ ਦੇ ਨਾਲ। ਇਸਦੇ ਜੰਗਲਾਂ ਵਿੱਚ ਇਸਦੇ ਖੇਤਰ ਦਾ 21.7% ਸ਼ਾਮਲ ਹੈ। ਭਾਰਤ ਦੇ ਜੰਗਲੀ ਜੀਵ, ਜਿਨ੍ਹਾਂ ਨੂੰ ਭਾਰਤ ਦੀ ਸੰਸਕ੍ਰਿਤੀ ਵਿੱਚ ਪਰੰਪਰਾਗਤ ਤੌਰ 'ਤੇ ਸਹਿਣਸ਼ੀਲਤਾ ਨਾਲ ਦੇਖਿਆ ਜਾਂਦਾ ਹੈ, ਨੂੰ ਇਹਨਾਂ ਜੰਗਲਾਂ ਵਿੱਚ, ਅਤੇ ਕਿਤੇ ਹੋਰ, ਸੁਰੱਖਿਅਤ ਨਿਵਾਸ ਸਥਾਨਾਂ ਵਿੱਚ ਸਮਰਥਨ ਪ੍ਰਾਪਤ ਹੈ।.
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਜਗਜੀਤ ਸਿੰਘ ਡੱਲੇਵਾਲ (ਅੰਗ੍ਰੇਜ਼ੀ: Jagjit Singh Dallewal) ਪੰਜਾਬ, ਭਾਰਤ ਵਿੱਚ ਸਰਗਰਮ ਕਿਸਾਨ ਸੰਗਠਨ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦਾ ਮੌਜੂਦਾ ਸੂਬਾ ਪ੍ਰਧਾਨ ਹੈ। ਉਹ ਪੰਜਾਬ ਦੇ ਪਿੰਡ ਡੱਲੇਵਾਲ, ਜ਼ਿਲ੍ਹਾ ਫ਼ਰੀਦਕੋਟ ਦੇ ਕਿਸਾਨ ਪਰਿਵਾਰ ਨਾਲ ਸਬੰਧਤ ਹੈ। ਕੇਂਦਰ ਸਰਕਾਰ ਵਿਰੁੱਧ ਸ਼ੁਰੂ ਹੋਏ ਕਿਸਾਨ ਸੰਘਰਸ਼ ਦੀ ਅਗਵਾਹੀ ਕਰ ਰਹੀਆਂ ਪੰਜਾਬ ਦੀਆਂ 30 ਤੋਂ ਵੱਧ ਕਿਸਾਨ ਯੂਨੀਅਨਾਂ ਵਿਚੋਂ ਸਿੱਧੂਪੁਰ ਸਭ ਤੋਂ ਵੱਡੇ ਸੰਗਠਨਾਂ ਵਿੱਚੋਂ ਇੱਕ ਹੈ।
ਯਸ਼ਸਵੀ ਭੂਪੇਂਦਰ ਜੈਸਵਾਲ (ਜਨਮ 28 ਦਸੰਬਰ 2001) ਇੱਕ ਭਾਰਤੀ ਅੰਤਰਰਾਸ਼ਟਰੀ ਕ੍ਰਿਕਟਰ ਹੈ ਜੋ ਭਾਰਤੀ ਕ੍ਰਿਕਟ ਟੀਮ ਲਈ ਖੇਡਦਾ ਹੈ। ਉਸਨੇ ਜੁਲਾਈ 2023 ਵਿੱਚ ਵੈਸਟਇੰਡੀਜ਼ ਦੇ ਖਿਲਾਫ ਪਹਿਲੇ ਟੈਸਟ ਵਿੱਚ ਆਪਣਾ ਅੰਤਰਰਾਸ਼ਟਰੀ ਡੈਬਿਊ ਕੀਤਾ, ਟੈਸਟ ਕ੍ਰਿਕਟ ਵਿੱਚ ਆਪਣੀ ਪਹਿਲੀ ਪਾਰੀ ਵਿੱਚ ਸੈਂਕੜਾ ਲਗਾਇਆ। ਘਰੇਲੂ ਤੌਰ 'ਤੇ ਉਹ ਮੁੰਬਈ ਅਤੇ ਇੰਡੀਅਨ ਪ੍ਰੀਮੀਅਰ ਲੀਗ (IPL) ਫਰੈਂਚਾਇਜ਼ੀ ਰਾਜਸਥਾਨ ਰਾਇਲਜ਼ ਲਈ ਖੇਡਦਾ ਹੈ। 2019 ਵਿੱਚ, ਉਹ ਲਿਸਟ ਏ ਕ੍ਰਿਕਟ ਵਿੱਚ ਦੋਹਰਾ ਸੈਂਕੜਾ ਬਣਾਉਣ ਵਾਲਾ ਸਭ ਤੋਂ ਘੱਟ ਉਮਰ ਦਾ ਕ੍ਰਿਕਟਰ ਬਣਿਆ, ਅਤੇ 2020 ਅੰਡਰ-19 ਕ੍ਰਿਕਟ ਵਿਸ਼ਵ ਕੱਪ ਵਿੱਚ, ਉਹ ਭਾਰਤ ਦੇ ਅੰਡਰ-19 ਲਈ ਸਭ ਤੋਂ ਵੱਧ ਦੌੜਾਂ ਬਣਾਉਣ ਵਾਲਾ ਖਿਡਾਰੀ ਸੀ।
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਉਹਨਾਂ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਤ ਕੀਤਾ ਜਾਂਦਾ ਹੈ।
ਸੰਸਮਰਣ ਆਧੁਨਿਕ ਵਾਰਤਕ ਦੀ ਲੋਕਪ੍ਰਿਯ ਵੰਨਗੀ ਹੈ। ਜਿਸ ਵਿੱਚ ਲੇਖਕ ਬੀਤੇ ਸਮੇਂ ਦੇ ਅਨੁਭਵਾਂ ਅਤੇ ਘਟਨਾਵਾਂ ਨੂੰ ਅਧਾਰ ਬਣਾ ਕੇ ਵਾਰਤਕ ਰਚਦਾ ਹੈ,ਮਿੱਠੀਆਂ ਕੋੜ੍ਹੀਆਂ,ਅਭੁੱਲ,ਰੌਚਕ ਯਾਦਾਂ ਵਿਚੋਂ ਕੋਈ ਵੰਨਗੀ ਪੇਸ਼ ਕੀਤੀ ਜਾਂਦੀ ਹੈ। ਲੇਖਕ ਦੇ ਜੀਵਨ ਨਾਲ ਸੰਬੰਧਿਤ ਕੁਝ ਅਜਿਹੇ ਪਲਾਂ ਜਾਂ ਘਟਨਾਵਾਂ ਦਾ ਚਿਤਰਣ ਹੁੰਦਾ ਹੈ ਜੋ ਭੁਲਾਏ ਨਾਂ ਜਾ ਸਕਦੇ ਹੋਣ,ਜਿਨਾਂ ਵਿੱਚ ਕੁਝ ਵਰਣਨ ਕਰਨ ਯੋਗ ਗੱਲ ਹੋਵੇ। ਉਨ੍ਹਾ ਦਾ ਰੌਚਕ ਬਿਆਨ ਹੀ ਸੰਸਮਰਣ ਹੁੰਦਾ ਹੈ। ਸੰਸਮਰਣ ਲੇਖਕ ਦੀਆਂ ਮਾਨਸਿਕ ਪ੍ਰਤੀਕਿਰਿਆਵਾਂ ਦਾ ਰੌਚਕ ਸੰਗ੍ਰਹਿ ਹੈ।,
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿੱਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿੱਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿੱਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿੱਚ ਆਉਣ ਕਰਕੇ, ਇਸ ਵਿੱਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿੱਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ।2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਉਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਸੀ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ 'ਤੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।ਉਹ 1967 ਵਿੱਚ ਸਾਹਿਤ ਅਕਾਦਮੀ (ਭਾਰਤ ਦੀ ਨੈਸ਼ਨਲ ਅਕੈਡਮੀ ਆਫ਼ ਲੈਟਰਜ਼) ਦੁਆਰਾ ਦਿੱਤੇ ਗਏ ਸਾਹਿਤ ਅਕਾਦਮੀ ਪੁਰਸਕਾਰ ਦਾ ਸਭ ਤੋਂ ਘੱਟ ਉਮਰ ਦਾ ਪ੍ਰਾਪਤ ਕਰਤਾ ਬਣ ਗਿਆ, ਜੋ ਕਿ ਪੂਰਨ ਭਗਤ, 'ਲੂਣਾ(1965) ਦੀ ਪ੍ਰਾਚੀਨ ਕਥਾ 'ਤੇ ਆਧਾਰਿਤ ਉਸ ਦੇ ਮਹਾਂਕਾਵਿ ਨਾਟਕ ਲਈ ਮਿਲਿਆ ਸੀ । ਆਧੁਨਿਕ ਪੰਜਾਬੀ ਸਾਹਿਤ ਵਿੱਚ ਇੱਕ ਮਹਾਨ ਰਚਨਾ ਅਤੇ ਜਿਸਨੇ ਆਧੁਨਿਕ ਪੰਜਾਬੀ ਕਿੱਸੇ ਦੀ ਇੱਕ ਨਵੀਂ ਵਿਧਾ ਵੀ ਬਣਾਈ ਹੈ। ਅੱਜ, ਉਸ ਦੀ ਸ਼ਾਇਰੀ ਮੋਹਨ ਸਿੰਘ (ਕਵਿਤਾ) ਅਤੇ ਅੰਮ੍ਰਿਤਾ ਪ੍ਰੀਤਮ ਵਰਗੇ ਆਧੁਨਿਕ ਪੰਜਾਬੀ ਕਵਿਤਾ ਦੇ ਦਿੱਗਜਾਂ,ਦੇ ਨਾਲ ਬਰਾਬਰੀ 'ਤੇ ਖੜ੍ਹੀ ਹੈ, ਜੋ ਸਾਰੇ ਭਾਰਤ-ਪਾਕਿਸਤਾਨ ਸਰਹੱਦ ਦੇ ਦੋਵੇਂ ਪਾਸੇ ਪ੍ਰਸਿੱਧ ਹਨ।
ਜਰਨੈਲ ਸਿੰਘ ਭਿੰਡਰਾਂਵਾਲਾ (ਜਨਮ ਨਾਮ: ਜਰਨੈਲ ਸਿੰਘ ਬਰਾੜ; 2 ਜੂਨ, 1947 - 6 ਜੂਨ, 1984) ਸਿੱਖ ਧਾਰਮਿਕ ਸੰਗਠਨ ਦਮਦਮੀ ਟਕਸਾਲ ਦੇ ਇੱਕ ਆਗੂ ਸਨ। 1978 ਦੇ ਸਿੱਖ-ਨਿਰੰਕਾਰੀ ਸੰਘਰਸ਼ ਵਿੱਚ ਸ਼ਾਮਲ ਹੋਣ ਕਰਕੇ ਉਹਨਾਂ ਨੂੰ ਪ੍ਰਮੁੱਖਤਾ ਮਿਲੀ। ਉਹ ਪੰਜਾਬ ਵਿੱਚ ਮੁੜ-ਸੁਰਜੀਤੀਵਾਦੀ ਅਤੇ ਬਾਗ਼ੀ ਲਹਿਰ ਦਾ ਪ੍ਰਤੀਕ ਬਣੇ। ਉਹਨਾਂ ਨੂੰ ਅਤੇ ਉਹਨਾਂ ਦੇ ਹਥਿਆਰਬੰਦ ਸਾਥੀਆਂ ਨੂੰ ਗੋਲਡਨ ਟੈਂਪਲ ਕੰਪਲੈਕਸ ਤੋਂ ਹਟਾਉਣ ਲਈ ਆਪ੍ਰੇਸ਼ਨ ਬਲਿਊਸਟਾਰ ਸ਼ੁਰੂ ਕੀਤਾ ਗਿਆ ਸੀ।
ਚੰਦਰਯਾਨ-3 (ਅਨੁ. Moon-craft, pronunciation ) ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਦੇ ਚੰਦਰਯਾਨ ਪ੍ਰੋਗਰਾਮ ਤਹਿਤ ਇਹ ਤੀਜਾ ਭਾਰਤੀ ਚੰਦਰਮਾ ਖੋਜ ਮਿਸ਼ਨ ਹੈ। ਇਸ ਵਿੱਚ ਵਿਕਰਮ ਨਾਮ ਦਾ ਇੱਕ ਲੈਂਡਰ ਅਤੇ ਪ੍ਰਗਿਆਨ ਨਾਮ ਦਾ ਇੱਕ ਰੋਵਰ ਸ਼ਾਮਲ ਹੈ, ਜੋ ਚੰਦਰਯਾਨ-2 ਮਿਸ਼ਨ ਦੇ ਸਮਾਨ ਹੈ। ਪ੍ਰੋਪਲਸ਼ਨ ਮੋਡੀਊਲ ਲੈਂਡਰ ਦੁਆਰਾ ਸੰਚਾਲਿਤ ਉਤਰਨ ਦੀ ਤਿਆਰੀ ਵਿੱਚ ਲੈਂਡਰ ਅਤੇ ਰੋਵਰ ਸੰਰਚਨਾ ਨੂੰ ਚੰਦਰਮਾ ਦੇ ਪੰਧ ਵਿੱਚ ਲੈ ਗਿਆ।ਚੰਦਰਯਾਨ-3 ਨੂੰ 14 ਜੁਲਾਈ 2023 ਨੂੰ ਲਾਂਚ ਕੀਤਾ ਗਿਆ ਸੀ। ਲੈਂਡਰ ਅਤੇ ਰੋਵਰ 23 ਅਗਸਤ 2023 ਨੂੰ 18:02 ਭਾਰਤੀ ਸਮੇਂ 'ਤੇ ਚੰਦਰ ਦੇ ਦੱਖਣੀ ਧਰੁਵ ਖੇਤਰ 'ਤੇ ਉਤਰੇ, ਜਿਸ ਨਾਲ ਭਾਰਤ ਚੰਦਰਮਾ ਦੇ ਦੱਖਣੀ ਧਰੁਵ ਦੇ ਨੇੜੇ ਪੁਲਾੜ ਯਾਨ ਨੂੰ ਸਫਲਤਾਪੂਰਵਕ ਉਤਾਰਨ ਵਾਲਾ ਪਹਿਲਾ ਦੇਸ਼ ਅਤੇ ਚੌਥਾ ਦੇਸ਼ ਬਣ ਗਿਆ। ਚੰਦਰਮਾ 'ਤੇ ਨਰਮ ਜ਼ਮੀਨ ਲਈ.
ਤਖ਼ਤ (ਸ਼ਾਹਮੁਖੀ: تخت; ਫ਼ਾਰਸੀ: تخت) ਸਿੱਖੀ ਦੇ ਸ਼੍ਰੋਮਣੀ ਅਦਾਰੇ ਹਨ। ਤਖ਼ਤ ਦਾ ਮਤਲਬ ਹੈ ਕੀ ਉਹ ਅਦਾਰਾ ਜੋ ਸਿੱਖੀ ਅਤੇ ਸਿੱਖਾਂ ਦੇ ਆਂਤਰਿਕ ਮਸਲਿਆਂ ਦੀ ਕੌਮਾਂਤਰੀ ਅਤੇ ਕੌਮੀ ਪਧਰ ਤੇ ਅਗਵਾਈ ਕਰਨ ਦੀ ਸਮਰਥਾ ਰੱਖਦਾ ਹੈ।ਪੰਜ ਤਖਤਾਂ 'ਚੋਂ ਤਿੰਨ ਤਖ਼ਤ ਸਾਹਿਬ, ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਪੰਜਾਬ ਵਿੱਚ ਸਥਾਪਿਤ ਹਨ। ਦੋ ਤਖ਼ਤ ਸਾਹਿਬ, ਤਖ਼ਤ ਸ੍ਰੀ ਹਜੂਰ ਸਾਹਿਬ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਪੰਜਾਬ ਤੋਂ ਬਾਹਰ ਸਥਾਪਿਤ ਹਨ। ਅਸਲ ਵਿੱਚ ਉਹਨਾਂ ਗੁਰਦਵਾਰਿਆਂ ਨੂੰ ਹੀ ਤਖ਼ਤ ਮੰਨਿਆ ਗਿਆ ਹੈ ਜਿਥੋਂ ਕਦੇ ਵੀ ਕਿਸੇ ਗੁਰੂ ਸਾਹਿਬ ਨੇ ਹੁਕਮਨਾਮਾ ਜਾਰੀ ਕੀਤਾ ਹੋਵੇ। ਸਭ ਤਖਤਾਂ ਦੀ ਆਪੋ ਆਪਣੀ ਪ੍ਰਚਲਤ ਮੋਹਰ ਹੈ, ਜਿਸਨਾਲ ਉਹ ਆਪਣੇ ਹੁਕਮਨਾਮੇ ਲਾਗੂ ਕਰਨ ਲਈ ਪ੍ਰਮਾਣਿਤ ਕਰਦੇ ਹਨ।
ਫੁਲਕਾਰੀ ਇੱਕ ਤਰ੍ਹਾਂ ਦੀ ਕਢਾਈ ਹੁੰਦੀ ਹੈ ਜੋ ਚੁੰਨੀਆਂ/ਦੁਪੱਟਿਆਂ ਉੱਤੇ ਹੱਥਾਂ ਰਾਹੀਂ ਕੀਤੀ ਜਾਂਦੀ ਹੈ। ਫੁਲਕਾਰੀ ਸ਼ਬਦ "ਫੁੱਲ" ਅਤੇ "ਕਾਰੀ" ਤੋਂ ਬਣਿਆ ਹੈ ਜਿਸਦਾ ਮਤਲਬ ਫੁੱਲਾਂ ਦੀ ਕਾਰੀਗਰੀ। ਪਹਿਲੋਂ ਪਹਿਲ ਇਹ ਸ਼ਬਦ ਹਰ ਤਰ੍ਹਾਂ ਦੀ ਬੁਣਾਈ / ਕਢਾਈ ਲਈ ਵਰਤਿਆ ਜਾਂਦਾ ਸੀ, ਪਰ ਬਾਅਦ ਵਿੱਚ ਇਹ ਸ਼ਾਲਾਂ ਅਤੇ ਸਿਰ ਤੇ ਲੈਣ ਵਾਲੀਆਂ ਚਾਦਰਾਂ ਲਈ ਰਾਖਵਾਂ ਹੋ ਗਿਆ। ਪੰਜਾਬੀ ਲੋਕ ਸ਼ਿਲਪ ਕਲਾ ਦੀਆਂ ਵਿਭਿੰਨ ਵੰਨਗੀਆਂ ਵਿੱਚ ਫੁਲਕਾਰੀ ਕਲਾ ਦਾ ਅਹਿਮ ਸਥਾਨ ਹੈ। ਫੁਲਕਾਰੀ ਪੰਜਾਬਣ ਦਾ ਕੱਜਣ ਹੈ ਜੋ ਉਸ ਦੇ ਮਨ ਦੇ ਵਲਵਲਿਆਂ, ਰੀਝਾਂ ਅਤੇ ਸਿਰਜਣਸ਼ਕਤੀ ਦਾ ਪ੍ਰਤੀਕ ਰਹੀ ਹੈ।
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।ਪ੍ਰਦੂਸ਼ਣ ਦੀਆਂ ਮੁੱਖ ਕਿਸਮਾਂ ਵਿੱਚ ਸ਼ਾਮਲ ਹਨ:
ਗੁਰੂ ਅਮਰਦਾਸ ਜੀ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿਨ੍ਹਾਂ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ। ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।
ਚੰਡੀ ਦੀ ਵਾਰ ਜਿਸ ਨੂੰ ਵਾਰ ਦੁਰਗਾ ਕੀ ਜਾਂ ਵਾਰ ਸ੍ਰੀ ਭਗਉਤੀ ਜੀ ਕੀ ਵੀ ਕਹਿੰਦੇ ਹਨ ਦਸਮ ਗ੍ਰੰਥ ਵਿੱਚ ਸ਼ਾਮਿਲ ਗੁਰੂ ਗੋਬਿੰਦ ਸਿੰਘ ਦੀ ਰਚਨਾ ਹੈ। ਇਹ ਸੰਸਕ੍ਰਿਤ ਦੀ ਇੱਕ ਰਚਨਾ ਮਾਰਕੰਡੇ ਪੁਰਾਣ, ਵਿੱਚ ਦਰਜ ਦੇਵਤਿਆਂ ਅਤੇ ਦੈਂਤਾਂ ਦੇ ਯੁੱਧ ਨਾਲ ਜੁੜੀਆਂ ਕੁਝ ਘਟਨਾਵਾਂ ਨੂੰ ਅਧਾਰ ਬਣਾ ਕੇ ਲਿਖੀ ਬੀਰ ਰਸੀ ਸ਼ਾਹਕਾਰ ਹੈ। ਇਸ ਵਿੱਚ ਚੰਡੀ ਦੇਵੀ ਨੂੰ ਭਗੌਤੀ ਦੇ ਰੂਪ ਵਿੱਚ, ਦੈਂਤਾਂ ਦਾ ਨਾਸ ਕਰਨ ਵਾਲੀ ਦੈਵੀ ਸ਼ਕਤੀ ਵਜੋਂ ਰੂਪਾਤ੍ਰਿਤ ਕੀਤਾ ਗਿਆ ਹੈ।ਇਸ ਰਚਨਾ ਦਾ ਮੁੱਖ ਉਦੇਸ਼ ਮੁਸਲਿਮ ਫ਼ੋਜਾਂ ਦੀ ਵੱਡੀ ਗਿਣਤੀ ਦੇਖ ਕੇ ਸਿਹਮੀ ਹੋਈ ਸਿੱਖ ਫ਼ੋਜਾਂ ਦਾ ਹੌਸਲਾਂ ਵਧਾਉਣਾ ਸੀ।ਇਸ ਰਚਨਾ ਦਾ ਨਤੀਜਾ ਇਹ ਨਿਕਲਿਆ ਕਿ ਸਿੱਖ ਫ਼ੋਜਾਂ ਨੇ ਮੁਸਲਿਮ ਫ਼ੋਜਾਂ ਨਾਲ ਬਿਨਾਂ ਡਰੇ ਡਟ ਕੇ ਯੁੱਧ ਕੀਤਾ। ਡਾ. ਬਿਕਰਮ ਸਿੰਘ ਘੁੰਮਣ, ਡਾ.
ਛਪਾਰ ਦਾ ਮੇਲਾ, ਪੰਜਾਬ ਦੇ ਸਮੂਹ ਮੇਲਿਆਂ ਵਿੱਚੋਂ ਇੱਕ ਵਿਲੱਖਣ ਅਤੇ ਸਰੂਪ ਵਿੱਚ ਸੁਚਿੱਤਰ ਮੇਲਾ ਹੈ। ਇਸ ਦਾ ਸਬੰਧ ਪੰਜਾਬੀਆਂ ਦੀ ਪੂਜਾ-ਬਿਰਤੀ ਨਾਲ ਜੁੜਿਆ ਹੋਇਆ ਹੈ। ਇਸ ਮੇਲੇ ਦਾ ਮੁੱਖ ਪ੍ਰਯੋਜਨ ਗੁੱਗੇ ਦੀ ਪੂਜਾ ਅਰਚਨਾ ਕਰਨ ਵਿੱਚ ਨਿਹਿਤ ਮੰਨਿਆ ਗਿਆ ਹੈ। ਗੁੱਗੇ ਦੀ ਪੂਜਾ ‘ਨਾਗ-ਪੂਜਾ’ ਵਰਗੀ ਹੀ ਕੀਤੀ ਜਾਂਦੀ ਹੈ ਜਾਂ ਇਉਂ ਵੀ ਕਹਿ ਸਕਦੇ ਹਾਂ ਕਿ ਨਾਗ ਪੂਜਾ ਦਾ ਕੁਝ ਸੋਧਿਆ ਹੋਇਆ ਰੂਪ ਹੀ ਗੁੱਗਾ ਪੂਜਾ ਹੈ। ਇਸੇ ਭਾਵਨਾ ਬਿਰਤੀ ਸਦਕਾ ਇਹ ਮੇਲਾ ਜ਼ਿਲ੍ਹਾ ਲੁਧਿਆਣਾ ਦੇ ਇੱਕ ਪਿੰਡ ਛਪਾਰ (ਲੁਧਿਆਣਾ ਪੱਛਮ) ਵਿਖੇ, ਹਰ ਸਾਲ ਭਾਦਰੋਂ ਮਹੀਨੇ ਦੀ ਚਾਣਨੀ-ਚੌਦਸ ਨੂੰ ਗੁੱਗੇ ਦੀ ਸਥਾਪਤ ਕੀਤੀ ਹੋਈ ਮਾੜੀ ਉੱਪਰ ਬੜੀ ਸੱਜ-ਧੱਜ ਨਾਲ ਲੱਗਦਾ ਹੈ ਅਤੇ ਲਗਪਗ ਸਤ ਦਿਨਾਂ ਤਕ ਖ਼ੂਬ ਭਰਦਾ ਹੈ। ਆਮ ਤੌਰ ਤੇ ਇਹ ਸਤੰਬਰ ਮਹੀਨਾ ਹੁੰਦਾ ਹੈ ਅਤੇ ਇਹ ਮੇਲਾ ਪੰਜਾਬ ਦੇ ਮਾਲਵਾ ਖੇਤਰ ਦੇ ਸਭ ਤੋਂ ਮਸ਼ਹੂਰ ਮੇਲਿਆਂ ਵਿੱਚੋਂ ਇੱਕ ਹੈ। ਇਸ ਮੇਲੇ ਤੇ ਅੱਡ ਅੱਡ ਤਰ੍ਹਾਂ ਦੇ ਝੁਲੇ ਲਗਦੇ ਹਨ ਜਿਵੇ ਕੇ ਚੰਡੋਲ,ਕਿਸ਼ਤੀ,ਮੌਤ ਦਾ ਖੂਹ ਆਦਿ। ਮੇਲੇ ਤੇ ਕਈ ਪ੍ਰਕਾਰ ਦੀਆਂ ਮਠਿਆਈਆਂ ਹੁੰਦੀਆਂ ਹਨ ਜੋ ਕੇ ਖਾਣ ਵਿੱਚ ਸਵਾਦ ਹੁੰਦੀਆਂ ਹਨ ਜਿਵੇ ਕੇ ਪਾਥੀਆਂ, ਗੁਲਾਬ ਜਾਮੁਨ, ਰਸਗੁੱਲੇ ਆਦਿ।
ਸਿੱਖ ਧਰਮ ਵਿੱਚ ਚੜ੍ਹਦੀ ਕਲਾ, ਸਦੀਵੀ ਅਡੋਲਤਾ, ਆਸ਼ਾਵਾਦ ਅਤੇ ਅਨੰਦ ਦੀ ਮਾਨਸਿਕ ਸਥਿਤੀ ਨੂੰ ਕਾਇਮ ਰੱਖਣ ਦੀ ਇੱਛਾ ਰੱਖਣ ਲਈ ਪੰਜਾਬੀ ਵਾਕੰਸ਼ ਹੈ। ਦਰਅਸਲ ਇਹ ਵਾਕੰਸ਼ ਸਿੱਖ ਅਰਦਾਸ ਵਿੱਚ ਸ਼ਾਮਲ ਕੀਤਾ ਹੋਇਆ ਹੈ: ਨਾਨਕ ਨਾਮ ਚੜ੍ਹਦੀ ਕਲਾ। ਤੇਰੇ ਭਾਣੇ ਸਰਬੱਤ ਕਾ ਭਲਾ। ਇਹ ਇੱਕ ਤਰ੍ਹਾਂ ਸਵੀਕਾਰਨਾ ਹੈ ਕਿ ਜੀਵਨ ਦੇ ਵਹਿਣ ਵਿੱਚ ਮੁਸੀਬਤਾਂ ਆਉਂਦੀਆਂ ਰਹਿੰਦੀਆਂ ਹਨ ਅਤੇ ਉਨ੍ਹਾਂ ਮੁਸੀਬਤਾਂ ਵਿੱਚੋਂ ਉਭਰਨ ਵਾਲ਼ੀ ਮਨੋਸਥਿੱਤੀ ਨੂੰ ਨਵੀਂ ਨਰੋਈ ਰੱਖਣਾ ਹੈ। ਸਿੱਖਾਂ ਤੋਂ ਇਹ ਉਮੀਦ ਕੀਤੀ ਜਾਂਦੀ ਹੈ ਕਿ ਉਹ ਰੱਬ ਦੀ ਰਜ਼ਾ ਵਿੱਚ ਰਹਿਣ ਦੇ ਪ੍ਰਤੀਕ ਵਜੋਂ ਭਾਣਾ ਮੰਨ ਕੇ ਝੂਰਨਾ ਛੱਡ ਦੇਣ ਅਤੇ ਉੱਚੇ ਸੁੱਚੇ ਮੁੱਲਾਂ ਨਾਲ਼ ਆਪਣੀ ਵੱਚਨਬਧਤਾ ਦਾ ਸਾਬਤਕਦਮੀ ਨਾਲ਼ ਪਾਲਣ ਕਰਨ। ਅੰਗਰੇਜ਼ੀ ਵਿੱਚ ਇਸਦਾ ਅਨੁਵਾਦ "positive attitude" ਕੀਤਾ ਜਾ ਸਕਦਾ ਹੈ। ਇਸ ਨੂੰ ਜੀਵਨ ਅਤੇ ਭਵਿੱਖ ਪ੍ਰਤੀ ਹਮੇਸ਼ਾ ਉਤਸ਼ਾਹੀ ਅਤੇ ਆਸ਼ਾਵਾਦੀ ਰਵੱਈਏ ਵਿੱਚ ਹੋਣ ਵਜੋਂ ਵੀ ਦਰਸਾਇਆ ਜਾਂਦਾ ਹੈ। ਚੜ੍ਹਦੀ ਕਲਾ ਮਨ ਦੀ ਉਹ ਅਵਸਥਾ ਹੈ ਜਿਸ ਵਿੱਚ ਕਿਸੇ ਵਿਅਕਤੀ ਵਿੱਚ ਡਰ, ਈਰਖਾ ਜਾਂ ਦੁਸ਼ਮਣੀ ਵਰਗੀਆਂ ਕੋਈ ਨਕਾਰਾਤਮਕ ਭਾਵਨਾਵਾਂ ਹਾਵੀ ਨਹੀਂ ਹੁੰਦੀਆਂ। ਇਸ ਦੀ ਬਜਾਏ ਮਨ ਵਿੱਚ ਖੁਸ਼ੀ, ਸੰਤੁਸ਼ਟੀ ਅਤੇ ਸਵੈ-ਮਾਣ ਸਮੇਤ ਬਹੁਤ ਸਾਰੀਆਂ ਨਰੋਈਆਂ ਭਾਵਨਾਵਾਂ ਹਨ। ਸਿੱਖ ਰੱਬ ਦੀ ਰਜ਼ਾ (ਭਾਣਾ) ਵਿੱਚ ਵਿਸ਼ਵਾਸ ਕਰਦੇ ਹਨ। ਉਹ ਇਹ ਵੀ ਮੰਨਦੇ ਹਨ ਕਿ ਪ੍ਰਮਾਤਮਾ ਨਿਰਵੈਰ ਹੈ, ਅਤੇ ਹਮੇਸ਼ਾਂ ਦਇਆਵਾਨ ਹੈ। ਇਸ ਲਈ, ਇਨਸਾਨਾਂ ਨੂੰ ਹਰ ਹਾਲ ਵਿੱਚ ਉਸ ਦਾ ਭਾਣਾ ਮੰਨਣਾ ਚਾਹੀਦਾ ਹੈ ਅਤੇ ਦੂਜਿਆਂ ਦੀ ਬਿਹਤਰੀ ਲਈ ਕੰਮ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਇਸ ਤਰ੍ਹਾਂ, ਚੜ੍ਹਦੀ ਕਲਾ ਸਿੱਖ ਦੀ ਅਕਾਲ ਪੁਰਖ (ਰੱਬ) ਵਿੱਚ ਪੂਰਨ ਵਿਸ਼ਵਾਸ ਦਾ ਸੂਚਕ ਹੈ।
ਖ਼ਾਲਸਾ ਰਾਜ ਜਾਂ ਸਰਕਾਰ-ਏ-ਖ਼ਾਲਸਾ (ਅੰਗਰੇਜ਼ੀ: Sikh Empire) ਇੱਕ ਤਾਕਤਵਰ ਅਤੇ ਨਿਰਪੱਖ ਮੀਰੀ ਸੀ ਜਿਸ ਦਾ ਆਗਾਜ਼ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਦੁਆਲੇ ਮਹਾਰਾਜਾ ਰਣਜੀਤ ਸਿੰਘ ਅਧੀਨ ਹੋਇਆ। ਇਹ ਸਲਤਨਤ 1801 ਵਿੱਚ ਰਣਜੀਤ ਸਿੰਘ ਦੇ ਲਾਹੌਰ ਉੱਤੇ ਕਬਜ਼ੇ ਤੋਂ 1849 ਤੱਕ ਰਿਹਾ, ਜਿਸਦੀ ਜੜ੍ਹ ਸਮੂਹ ਸੁਤੰਤਰ ਸਿੱਖ ਮਿਸਲਾਂ ਦੇ ਖਾਲਸਾਈ ਸਿਧਾਂਤਾਂ 'ਤੇ ਅਧਾਰਿਤ ਸੀ। 19ਵੀਂ ਸਦੀ ਵਿੱਚ ਬੁਲੰਦੀਆਂ ਵੇਲੇ, ਇਹ ਰਾਜ ਲਹਿੰਦੇ ਵੱਲ ਦੱਰਾ-ਏ-ਖ਼ੈਬਰ ਤੋਂ ਚੜ੍ਹਦੇ ਪਾਸੇ ਲਹਿੰਦੇ-ਤਿਬਤ, ਅਤੇ ਦੱਖਣ ਵੱਲ ਮਿਠਾਨਕੋਟ ਤੋਂ ਉੱਤਰ ਕੰਨੀ ਜੰਮੂ ਅਤੇ ਕਸ਼ਮੀਰ|ਕਸ਼ਮੀਰ ਤੱਕ ਫੈਲਿਆ। ਇਹ ਅੰਗਰੇਜ਼ਾ ਦੇ ਬ੍ਰਿਟਿਸ਼ ਰਾਜ ਹਿੱਸੇ ਆਉਣ ਵਾਲਾ ਦੱਖਣੀ ਏਸ਼ੀਆ ਦਾ ਸਭ ਤੋਂ ਆਖਰੀ ਨਰੋਆ ਖੇਤਰ ਸੀ।
ਨਿਬੰਧ ਆਧੁਨਿਕ ਯੁੱਗ ਦੀ ਵਾਰਤਕ ਵਿੱਚ ਨਿਬੰਧ ਦਾ ਵਿਸ਼ੇਸ ਸਥਾਨ ਹੈ।ਇਸਦਾ ਜਨਮ ਅਤੇ ਵਿਕਾਸ ਵੀ ਇਸੇ ਯੁੱਗ ਵਿੱਚ ਹੋਇਆ ਹੈ।ਇਸਨੂੰ ਵਾਰਤਕ ਸਾਹਿਤ ਦੀ ਪ੍ਰੋੜਤਾ ਦੀ ਕਸਵੱਟੀ ਵੀ ਮੰਨਿਆਂ ਜਾਂਦਾ ਹੈ। ਨਿਬੰਧ ਕਿਸੇ ਵਸਤੂ,ਵਿਅਕਤੀ,ਘਟਨਾ ਜਾਂ ਸਿਧਾਂਤ ਦੇ ਸਬੰਧ ਵਿੱਚ ਆਪਣੇ ਵਿਚਾਰਾਂ ਨੂੰ ਲਿਪੀਬੱਧ ਕਰਨ ਦਾ ਨਾਂ ਹੈ।ਇਸ ਰਚਨਾ ਵਿੱਚ ਵਿਚਾਰਾਂ ਤੇ ਬੁੱਧੀ ਤੱਤਾਂ ਦੀ ਪ੍ਰਧਾਨਤਾ ਹੁੰਦੀ ਹੈ।ਮਨ ਦਿਮਾਗ ਦੇ ਅਧੀਨ ਕੰਮ ਕਰਦਾ ਹੈ। ਲੇਖਕ ਇਸ ਵਿੱਚ ਆਪਣੇ ਭਾਵਾਂ ਦੀ ਚਾਸ਼ਨੀ ਰੋਚਕ ਰੁਚੀ ਦੀ ਤ੍ਰਿਪਤੀ ਲਈ ਮਿਲਾਉਦਾ ਹੈ।,
ਬਸੰਤ ਪੰਚਮੀ (ਦੇਵਨਾਗਰੀ: वसन्त पञ्चमी) ਬਸੰਤ ਵਿੱਚ ਮਨਾਏ ਜਾਣ ਵਾਲਾ ਬਸੰਤ ਰੁੱਤ ਦਾ ਸਵਾਗਤੀ ਤਿਉਹਾਰ ਹੈ। ਇਸਨੂੰ ਕਈ ਲੋਕ ਸਰਸਵਤੀ ਪੂਜਾ ਜਾਂ ਸ਼੍ਰੀਪੰਚਮੀ (ਦੇਵਨਾਗਰੀ:श्रीपञ्चमी) ਵੀ ਕਹਿੰਦੇ ਹਨ ਅਤੇ ਵੇਦਾਂ ਵਿੱਚ ਇਸਨੂੰ ਸੰਗੀਤ ਅਤੇ ਕਲਾ ਦੀ ਦੇਵੀ ਮੰਨੀ ਜਾਂਦੀ ਹੈ। ਬਹਾਰ ਰੁੱਤ ਨਾਲ਼ ਸੰਬੰਧਿਤ ਇਹ ਪ੍ਰਸਿੱਧ ਤਿਉਹਾਰ ਜੋ ਮਾਘ ਦੇ ਸੁਦੀ ਪੰਜ ਨੂੰ ਸਾਰੇ ਪੰਜਾਬ ਵਿੱਚ ਬੜੇ ਚਾਅ ਤੇ ਮਲਾਹ ਨਾਲ਼ ਮਨਾਇਆ ਜਾਂਦਾ ਹੈ। ਬਸੰਤ ਪੰਚਮੀ ਤੋਂ ਬਹਾਰ ਰੁੱਤ ਦਾ ਅਨੁਮਾਨ ਲਗਾਇਆ ਜਾਂਦਾ ਹੈ। ਇਹ ਤਿਉਹਾਰ ਮੁੱਢ ਕਦੀਮ ਤੋਂ ਚੱਲਿਆ ਆ ਰਿਹਾ ਹੈ। ਸਾਡੇ ਵਡਿੱਕਿਆਂ ਵਿੱਚ ਇਹ ਤਿਉਹਾਰ ‘ਸੁਵੰਨਤਾ’ ਦੇ ਨਾਂ ਨਾਲ਼ ਪ੍ਰਸਿੱਧ ਸੀ। ਉਹ ਇਸ ਮੌਕੇ ਉੱਤੇ ਕਾਮ ਦੇਵ ਦੀ ਉਪਾਸਨਾ ਕਰਦੇ ਅਤੇ ਗੁਲਾਬੀ ਰੰਗ ਦੇ ਕੱਪੜੇ ਪਹਿਨ ਕੇ ਟੋਲੀਆਂ ਵਿੱਚ ਤੇ ਗਾਉਂਦੇ ਸਨ। ਅੱਜ ਕੱਲ੍ਹ ਬਸੰਤ ਵਾਲ਼ੇ ਦਿਨ ਪੀਲੇ ਕੱਪੜੇ ਪਹਿਨਣ ਦਾ ਰਿਵਾਜ ਹੈ। ਬਸੰਤ ਦੇ ਆਗਮਨ ਦੇ ਨਾਲ਼ ਸਾਰੇ ਪੰਜਾਬ ਦੇ ਵਿੱਚ ਨਵੀਂ ਜ਼ਿੰਦਗੀ ਧੜਕ ਉੱਠਦੀ ਹੈ। ਥਾਂ ਥਾਂ ਤੇ ਪਿੰਡਾਂ ਵਿੱਚ ਨਿੱਕੇ ਵੱਡੇ ਮੇਲੇ ਲੱਗਦੇ ਹਨ ਤੇ ਲੋਕੀਂ ਸਰ੍ਹੋਂ ਦੇ ਫੁੱਲ ਵਾਂਗ ਖਿੜ ਕੇ ਇਨ੍ਹਾਂ ਮੇਲਿਆਂ ਦੀ ਰੌਣਕ ਵਧਾਉਂਦੇ ਹਨ। ਪਟਿਆਲ਼ੇ ਤੇ ਛਿਹਰਟੇ ਦੀ ਬਸੰਤ ਪੰਚਮੀ ਖ਼ਾਸ ਤੌਰ 'ਤੇ ਪ੍ਰਸਿੱਧ ਹੈ।
ਸਿੱਖੀ ਜਾਂ ਸਿੱਖ ਧਰਮ (ਸਿੱਖ ਦਾ ਮਤਲਬ, "ਸਿੱਖਣ ਵਾਲ਼ਾ") ਇੱਕ ਭਾਰਤੀ ਧਰਮ ਹੈ, ਜੋ 15ਵੀਂ ਸਦੀ ਵਿੱਚ ਭਾਰਤੀ ਉਪਮਹਾਂਦੀਪ ਦੇ ਪੰਜਾਬ ਖੇਤਰ ਵਿੱਚ ਸ਼ੁਰੂ ਹੋਇਆ। ਇਹ ਜਗਤ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ ਅਤੇ ਸਾਰੇ ਵਿਸ਼ਵਵਿਆਪੀ ਪ੍ਰਮੁੱਖਤਾ ਪ੍ਰਾਪਤ ਧਰਮਾਂ ਵਿੱਚੋਂ ਸਭ ਤੋਂ ਹਾਲੀਆ ਸਥਾਪਤ ਹੋਇਆ। ਸਿੱਖ ਪੰਥ ਨੂੰ ਮੰਨਣ ਵਾਲਿਆਂ ਦੀ ਗਿਣਤੀ ਲਗਭਗ 3 ਕਰੋੜ (ਜਾਂ 25–30 ਮਿਲੀਅਨ) ਹੈ, ਇਨ੍ਹਾਂ ਦਾ ਬਹੁਮਤ ਪੰਜਾਬ, ਭਾਰਤ ਵਿੱਚ ਰਹਿੰਦਾ ਹੈ। ਸਿੱਖ ਧਰਮ ਦਾ ਅਧਿਆਤਮਕ ਆਧਾਰ ਸਿੱਖਾਂ ਦੇ ਦਸ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਹੈ, ਜੋ ਕਿ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਗੂਰੂ ਨਾਨਕ ਦੇਵ ਨੇ ਸਿੱਖ ਧਰਮ ਦੀ ਨੀਂਹ ਰੱਖੀ ਸੀ ਅਤੇ ਗੂਰੂ ਗੋਬਿੰਦ ਸਿੰਘ ਨੇ ਗੂਰੂ ਗ੍ਰੰਥ ਸਾਹਿਬ ਨੂੰ ਇਸਦੇ ਅੰਤਮ ਗੁਰੂ ਵਜੋਂ ਨਿਯੁਕਤ ਕਰਕੇ ਦੇਹਧਾਰੀ ਗੁਰੂ ਦੀ ਪਰੰਪਰਾ ਨੂੰ ਸਮਾਪਤ ਕੀਤਾ। ਗੁਰੂ ਨਾਨਕ ਦੀਆਂ ਪ੍ਰਮੁੱਖ ਸਿੱਖਿਆਵਾਂ ਵਿੱਚ ਸ਼ਾਮਲ ਹਨ: ਰੱਬ ਉੱਪਰ ਯਕੀਨ ਰੱਖਕੇ ਉਸਦਾ ਨਾਮ ਜਪਣਾ, ਮਨੁੱਖਤਾ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁੱਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜਿਉਣਾ। ਗੁਰੂ ਹਰਿਗੋਬਿੰਦ (ਛੇਵਾਂ ਗੁਰੂ) ਨੇ ਮੀਰੀ-ਪੀਰੀ ਦੀ ਧਾਰਨਾ ਨੂੰ ਸਥਾਪਤ ਕੀਤਾ ਜਿਸਦੇ ਅਧੀਨ ਦੋਵਾਂ ਅਸਥਾਈ ਜਾਂ ਰਾਜਨੀਤਕ ਅਧਿਕਾਰ (ਮੀਰੀ) ਅਤੇ ਅਧਿਆਤਮਕ ਸ਼ਕਤੀ (ਪੀਰੀ) ਨੂੰ ਸਮਾਨ ਮਹੱਤਤਾ ਪ੍ਰਾਪਤ ਹੋਈ।
ਯੌਂ ਪਿਆਜੇ (ਯੂਕੇ: , ਯੂਐਸ: , (ਫ਼ਰਾਂਸੀਸੀ: [ʒɑ̃ pjaʒɛ]; 9 ਅਗਸਤ 1896 – 16 ਸਤੰਬਰ 1980) ਸਵਿੱਸ ਵਿਕਾਸ ਮਨੋਵਿਗਿਆਨੀ ਅਤੇ ਫ਼ਿਲਾਸਫ਼ਰ ਸੀ। ਉਹ ਬੱਚਿਆਂ ਬਾਰੇ ਆਪਣੇ ਬੋਧਵਿਗਿਆਨਿਕ ਅਧਿਐਨ ਲਈ ਜਾਣਿਆ ਜਾਂਦਾ ਹੈ। ਪਿਆਜੇ ਬੱਚਿਆਂ ਦੇ ਸਿੱਖਿਆ ਵਿੱਚ ਵਿਸੇਸ਼ ਸਥਾਨ ਰੱਖਦਾ ਹੈ। ਪਿਆਜੇ ਦਾ ਬੋਧਿਕ ਵਿਕਾਸ ਦਾ ਸਿਧਾਂਤ ਅਤੇ ਐਪਿਸਟੋਮੌਲੋਜੀਕਲ ਦ੍ਰਿਸ਼ ਮਿਲ ਕੇ "ਜੈਨੇਟਿਕ ਐਪਿਸਟੋਮੌਲੋਜੀ" ਕਹਾਉਂਦੇ ਹਨ। ਪਿਆਜੇ ਨੇ ਬੱਚਿਆਂ ਦੀ ਸਿੱਖਿਆ ਨੂੰ ਬਹੁਤ ਮਹੱਤਵ ਦਿੱਤਾ। ਅੰਤਰਰਾਸ਼ਟਰੀ ਬਿਊਰੋ ਆਫ਼ ਐਜੂਕੇਸ਼ਨ ਦੇ ਡਾਇਰੈਕਟਰ ਹੋਣ ਦੇ ਨਾਤੇ, ਉਸਨੇ 1934 ਵਿੱਚ ਐਲਾਨ ਕੀਤਾ ਸੀ ਕਿ “ਸਿਰਫ ਸਿੱਖਿਆ ਹੀ ਸਾਡੇ ਸਮਾਜਾਂ ਨੂੰ ਹਿੰਸਕ ਤੌਰ ਤੇ ਜਾਂ ਸਹਿਜੇ-ਸਹਿਜੇ ਹੋਣ ਵਾਲੀ ਸੰਭਾਵਿਤ ਬਰਬਾਦੀ ਤੋਂ ਬਚਾਉਣ ਦੇ ਸਮਰੱਥ ਹੈ।" ਉਸ ਦੇ ਬਾਲ ਵਿਕਾਸ ਦੇ ਸਿਧਾਂਤ ਦਾ ਅਧਿਐਨ ਪੂਰਵ-ਸਰਵਿਸ ਐਜੂਕੇਸ਼ਨ ਪ੍ਰੋਗਰਾਮਾਂ ਵਿੱਚ ਕੀਤਾ ਜਾਂਦਾ ਹੈ। ਸਿੱਖਿਅਕ ਰਚਨਾਵਾਦ-ਅਧਾਰਤ ਰਣਨੀਤੀਆਂ ਨੂੰ ਸ਼ਾਮਲ ਕਰਦੇ ਹਨ। ਪਿਆਜ਼ੇ ਨੇ 1955 ਵਿੱਚ ਜਨੇਵਾ ਵਿੱਚ ਇੰਟਰਨੈਸ਼ਨਲ ਸੈਂਟਰ ਫਾਰ ਜੈਨੇਟਿਕ ਐਪਿਸਟੀਮੋਲੋਜੀ ਦੀ ਸਥਾਪਨਾ ਕੀਤੀ ਅਤੇ 1980 ਵਿੱਚ ਆਪਣੀ ਮੌਤ ਤਕ ਕੇਂਦਰ ਦਾ ਨਿਰਦੇਸ਼ਨਕੀਤਾ। ਇਸ ਦੀ ਸਥਾਪਨਾ ਨਾਲ ਸੰਭਵ ਹੋਈਆਂ ਭਿਆਲੀਆਂ ਦੀ ਗਿਣਤੀ ਅਤੇ ਉਨ੍ਹਾਂ ਦੇ ਪ੍ਰਭਾਵ ਦੇ ਫਲਸਰੂਪ ਕੇਂਦਰ ਨੂੰ ਵਿਦਵਤਾਪੂਰਨ ਸਾਹਿਤ ਵਿੱਚ "ਪਿਆਜ਼ੇ ਦੀ ਫੈਕਟਰੀ" ਵਜੋਂ ਜਾਣਿਆ ਜਾਂਦਾ ਹੈ।ਅਰਨਸਟ ਵਾਨ ਗਲੇਜ਼ਰਸਫ਼ੇਲਡ ਦੇ ਅਨੁਸਾਰ, ਜੀਨ ਪਿਆਜ਼ੇ "ਬੋਧ ਦਾ ਰਚਨਾਵਾਦੀ ਸਿਧਾਂਤ ਦਾ ਮਹਾਨ ਮੋਢੀ ਸੀ।" ਐਪਰ, ਉਸਦੇ ਵਿਚਾਰ 1960 ਦੇ ਦਹਾਕੇ ਤਕ ਵਿਆਪਕ ਤੌਰ ਤੇ ਪ੍ਰਸਿੱਧ ਨਹੀਂ ਹੋਏ ਸਨ। ਇਸ ਨੇ ਫਿਰ ਮਨੋਵਿਗਿਆਨ ਵਿੱਚ ਵਿਕਾਸ ਦੇ ਅਧਿਐਨ ਨੂੰ ਇੱਕ ਪ੍ਰਮੁੱਖ ਉੱਪ-ਅਨੁਸ਼ਾਸ਼ਨ ਦੇ ਰੂਪ ਵਿੱਚ ਉੱਭਰਨ ਵੱਲ ਅੱਗੇ ਤੋਰਿਆ। 20 ਵੀਂ ਸਦੀ ਦੇ ਅੰਤ ਤੱਕ, ਪਿਆਜ਼ੇ ਉਸ ਦੌਰ ਦੇ ਸਭ ਤੋਂ ਵੱਧ ਹਵਾਲਾ ਦਿੱਤੇ ਜਾਂਦੇ ਮਨੋਵਿਗਿਆਨੀ ਵਜੋਂ ਬੀ. ਐਫ.
ਕਾਰਜਪਾਲਿਕਾ ਜਾਂ ਇੰਤਜ਼ਾਮੀਆ ਸਰਕਾਰ ਦਾ ਦੂਜਾ ਮਹੱਤਵਪੂਰਨ ਅੰਗ ਹੈ। ਇਹ ਵਿਧਾਨਪਾਲਿਕਾ ਜਾਂ ਵਿਧਾਨ ਸਭਾ ਦੁਆਰਾ ਬਣਾਏ ਕਾਨੂੰਨਾਂ ਨੂੰ ਲਾਗੂ ਕਰਦੀ ਹੈ ਅਤੇ ਦੇਸ਼ ਦਾ ਸ਼ਾਸਨ ਪ੍ਰਬੰਧ ਚਲਾਉਂਦੀ ਹੈ। ਸਧਾਰਨ ਤੌਰ 'ਤੇ ਲੋਕ ਕਾਰਜਪਾਲਿਕਾ ਨੂੰ ਹੀ ਸਰਕਾਰ ਸਮਝਦੇ ਹਨ। ਕਾਰਜਪਾਲਿਕਾ ਸ਼ਬਦ ਬੜੇ ਵਿਆਪਕ ਅਰਥਾਂ ਵਿੱਚ ਵਰਤਿਆ ਜਾਂਦਾ ਹੈ। ਰਾਜ ਦੇ ਸਰਵ-ਉੱਚ ਅਧਿਕਾਰੀ ਤੋਂ ਲੈ ਕੇ ਛੋਟੇ ਤੋਂ ਛੋਟਾ ਕਰਮਚਾਰੀ ਵੀ ਇਸ ਦਾ ਅੰਗ ਹੁੰਦੇ ਹਨ।
ਫ਼ਰੀਦਉਦਦੀਨ ਮਸੂਦ ਗੰਜਸ਼ਕਰ (ਅੰ. 4 ਅਪਰੈਲ 1173 – 7 ਮਈ 1266), ਆਮ ਤੌਰ 'ਤੇ ਬਾਬਾ ਫ਼ਰੀਦ ਜਾਂ ਸ਼ੇਖ ਫ਼ਰੀਦ ਵਜੋਂ ਜਾਣਿਆ ਜਾਂਦਾ ਹੈ, 13ਵੀਂ ਸਦੀ ਦਾ ਇੱਕ ਪੰਜਾਬੀ ਮੁਸਲਿਮ ਪ੍ਰਚਾਰਕ, ਕਵੀ ਅਤੇ ਰਹੱਸਵਾਦੀ ਸੀ, ਜੋ ਮੱਧ ਯੁੱਗ ਅਤੇ ਇਸਲਾਮੀ ਸੁਨਹਿਰੀ ਯੁੱਗ ਦੇ ਸਭ ਤੋਂ ਸਤਿਕਾਰਤ ਅਤੇ ਸਤਿਕਾਰਤ ਮੁਸਲਮਾਨ ਰਹੱਸਵਾਦੀਆਂ ਵਿੱਚੋਂ ਇੱਕ ਰਿਹਾ ਹੈ। ਉਹ ਪੰਜਾਬੀ ਮੁਸਲਮਾਨਾਂ, ਹਿੰਦੂਆਂ ਅਤੇ ਸਿੱਖਾਂ ਦੁਆਰਾ ਸਤਿਕਾਰਿਆ ਜਾਂਦਾ ਹੈ।
ਸਿੰਧੂ ਘਾਟੀ ਸੱਭਿਅਤਾ ਸੰਸਾਰ ਦੀਆਂ ਪ੍ਰਾਚੀਨ ਸੱਭਿਅਤਾਵਾਂ ਵਿੱਚੋਂ ਇੱਕ ਪ੍ਰਮੁੱਖ ਸੱਭਿਅਤਾ ਸੀ। ਇਹ ਹੜੱਪਾ ਸੱਭਿਅਤਾ ਦੇ ਨਾਮ ਨਾਲ ਵੀ ਜਾਣੀ ਜਾਂਦੀ ਹੈ ਕਿਉਂਕਿ ਇਸ ਦੇ ਵਜੂਦ ਦੇ ਪਹਿਲੇ ਖੰਡਰ ਹੜੱਪਾ ਨਾਂ ਦੇ ਨਗਰ ਵਿੱਚ ਮਿਲੇ ਸਨ। ਇਹ ਹਿੰਦ ਉਪ-ਮਹਾਂਦੀਪ ਦੇ ਉੱਤਰ ਪੱਛਮੀ ਭਾਗ ਵਿੱਚ ਸਥਿਤ ਸੀ। ਇਸਦਾ ਸਥਾਨ ਅੱਜ ਦਾ ਪਾਕਿਸਤਾਨ ਅਤੇ ਭਾਰਤ ਦਾ ਉੱਤਰ ਪੱਛਮੀ ਹਿੱਸਾ ਸੀ। ਇਹ ਸਿੰਧ ਦਰਿਆ ਤੋਂ ਲੈ ਕੇ ਅਤੇ ਘੱਗਰ-ਹਕਰਾ (ਪ੍ਰਾਚੀਨ ਸਰਸਵਤੀ) ਦੀ ਘਾਟੀ ਅਤੇ ਉਸ ਤੋਂ ਅੱਗੇ ਗੰਗਾ - ਜਮਨਾ ਦੋਆਬ ਦੀਆਂ ਉਪਰਲੀਆਂ ਹੱਦਾਂ ਤੱਕ ਫੈਲੀ ਹੋਈ ਸੀ। ਇਹਦਾ ਖੇਤਰਫਲ ਲਗਪਗ 12,60,000 ਵਰਗ ਕਿ.
ਉਦਾਰਵਾਦ (ਅੰਗਰੇਜ਼ੀ:Liberalism) ਵਿਅਕਤੀਗਤ ਸੁਤੰਤਰਤਾ ਦੇ ਸਮਰਥਨ ਦਾ ਰਾਜਨੀਤਕ ਦਰਸ਼ਨ ਹੈ। ਵਰਤਮਾਨ ਵਿਸ਼ਵ ਵਿੱਚ ਇਹ ਅਤਿਅੰਤ ਪ੍ਰਤਿਸ਼ਠਿਤ ਧਾਰਨਾ ਹੈ। ਪੂਰੇ ਇਤਹਾਸ ਵਿੱਚ ਅਨੇਕਾਂ ਦਾਰਸ਼ਨਿਕਾਂ ਨੇ ਇਸਨੂੰ ਬਹੁਤ ਮਹੱਤਵ ਅਤੇ ਮਾਣ ਦਿੱਤਾ। ਉਦਾਰਵਾਦ ਦਾ ਮੁੱਖ ਕੇਂਦਰ ਇੱਕ ਸੁਤੰਤਰ ਵਿਅਕਤੀ ਹੈ। ਉਦਾਰਵਾਦ ਇੱਕ ਆਰਥਿਕ ਅਤੇ ਰਾਜਨੀਤਿਕ ਵਿਚਾਰਧਾਰਾ ਹੈ। ਇਸ ਵਿਚਾਰਧਾਰਾ ਦਾ ਆਰੰਭ 16ਵੀਂ ਸਦੀ ਵਿੱਚ ਹੋ ਗਿਆ ਸੀ ਅਤੇ 17ਵੀਂ, 18ਵੀਂ ਅਤੇ 19ਵੀਂ ਸਦੀ ਵਿੱਚ ਇਸਦਾ ਕਾਫੀ ਵਿਕਾਸ ਹੋਇਆ ਸੀ। ਉਦਾਰਵਾਦੀ ਵਿਚਾਰਧਾਰਾ ਵਿੱਚ ਸਮੇਂ ਦੇ ਨਾਲ ਪਰਿਵਰਤਨ ਆਉਂਦੇ ਰਹਿੰਦੇ ਹਨ। ਇਨ੍ਹਾਂ ਪਰਿਵਰਤਨਾਂ ਦੇ ਆਧਾਰ ਤੇ ਉਦਾਰਵਾਦ ਦੇ ਦੋ ਰੂਪ ਮੰਨੇ ਜਾਂਦੇ ਹਨ-
ਐਸੋਸੀਏਸ਼ਨ ਫੁੱਟਬਾਲ, ਜਿਸਨੂੰ ਆਮ ਤੌਰ 'ਤੇ ਫੁੱਟਬਾਲ ਜਾਂ ਫੁਟਬਾਲ ਕਿਹਾ ਜਾਂਦਾ ਹੈ, 11 ਖਿਡਾਰੀਆਂ ਦੀਆਂ ਦੋ ਟੀਮਾਂ ਵਿਚਕਾਰ ਖੇਡੀ ਜਾਣ ਵਾਲੀ ਇੱਕ ਟੀਮ ਖੇਡ ਹੈ ਜੋ ਮੁੱਖ ਤੌਰ 'ਤੇ ਆਪਣੇ ਪੈਰਾਂ ਦੀ ਵਰਤੋਂ ਇੱਕ ਆਇਤਾਕਾਰ ਮੈਦਾਨ ਦੇ ਦੁਆਲੇ ਗੇਂਦ ਨੂੰ ਅੱਗੇ ਵਧਾਉਣ ਲਈ ਕਰਦੇ ਹਨ ਜਿਸਨੂੰ ਪਿੱਚ ਕਿਹਾ ਜਾਂਦਾ ਹੈ। ਖੇਡ ਦਾ ਉਦੇਸ਼ ਵਿਰੋਧੀ ਪੱਖ ਦੁਆਰਾ ਰੱਖਿਆ ਗਿਆ ਆਇਤਾਕਾਰ-ਫ੍ਰੇਮ ਵਾਲੇ ਗੋਲ ਵਿੱਚ ਗੇਂਦ ਨੂੰ ਗੋਲ-ਲਾਈਨ ਤੋਂ ਪਰੇ ਲੈ ਕੇ ਵਿਰੋਧੀ ਤੋਂ ਵੱਧ ਗੋਲ ਕਰਨਾ ਹੈ। ਰਵਾਇਤੀ ਤੌਰ 'ਤੇ, ਖੇਡ ਨੂੰ 90 ਮਿੰਟਾਂ ਦੇ ਕੁੱਲ ਮੈਚ ਸਮੇਂ ਲਈ, ਦੋ 45 ਮਿੰਟ ਦੇ ਅੱਧ ਵਿੱਚ ਖੇਡਿਆ ਜਾਂਦਾ ਹੈ। 200 ਤੋਂ ਵੱਧ ਦੇਸ਼ਾਂ ਅਤੇ ਪ੍ਰਦੇਸ਼ਾਂ ਵਿੱਚ ਸਰਗਰਮ 250 ਮਿਲੀਅਨ ਖਿਡਾਰੀਆਂ ਦੇ ਨਾਲ, ਇਸ ਨੂੰ ਦੁਨੀਆ ਦੀ ਸਭ ਤੋਂ ਪ੍ਰਸਿੱਧ ਖੇਡ ਮੰਨਿਆ ਜਾਂਦਾ ਹੈ। ਐਸੋਸੀਏਸ਼ਨ ਫੁੱਟਬਾਲ ਦੀ ਖੇਡ ਖੇਡ ਦੇ ਕਾਨੂੰਨਾਂ ਦੇ ਅਨੁਸਾਰ ਖੇਡੀ ਜਾਂਦੀ ਹੈ, ਨਿਯਮਾਂ ਦਾ ਇੱਕ ਸਮੂਹ ਜੋ 1863 ਤੋਂ ਪ੍ਰਭਾਵੀ ਹੈ, ਅੰਤਰਰਾਸ਼ਟਰੀ ਫੁੱਟਬਾਲ ਐਸੋਸੀਏਸ਼ਨ ਬੋਰਡ (IFAB) ਨੇ 1886 ਤੋਂ ਇਹਨਾਂ ਨੂੰ ਕਾਇਮ ਰੱਖਿਆ ਹੈ। ਇਹ ਖੇਡ ਇੱਕ ਫੁੱਟਬਾਲ ਨਾਲ ਖੇਡੀ ਜਾਂਦੀ ਹੈ ਜੋ 68–70 cm (27–28 in) ਹੈ ਘੇਰੇ ਵਿੱਚ.
ਬਾਬਾ ਦੀਪ ਸਿੰਘ ਜੀ (26 ਜਨਵਰੀ 1682 – 13 ਨਵੰਬਰ 1757) ਉਹਨਾਂ ਦਾ ਜਨਮ ਸਿੱਖ ਪਰਿਵਾਰ ਵਿਚ ਪਹੂਵਿੰਡ ਪਿੰਡ ਹੋਇਆ।ਜਿੰਨ੍ਹਾਂ ਨੂੰ ਅਕਸਰ ਸ਼ਹੀਦ ਅਤੇ ਬਾਬਾ ਨਾਲ ਸਤਿਕਾਰਿਆ ਜਾਂਦਾ ਹੈ 18ਵੀਂ ਸਦੀ ਦੇ ਇਕ ਸਿੱਖ ਵਿਦਵਾਨ, ਆਗੂ ਅਤੇ ਜੰਗੀ ਜਰਨੈਲ ਸਨ। ਉਹ ਗੁਰੂ ਗੋਬਿੰਦ ਸਿੰਘ ਜੀ ਵੇਲੇ ਦੇ ਇੱਕ ਪ੍ਰਮੁੱਖ ਸਿੱਖ ਸਨ। ਉਹਨਾਂ ਨੂੰ ਸਿੱਖੀ ਦੇ ਸਭ ਤੋ ਪਵਿੱਤਰ ਸ਼ਹੀਦ ਮੰਨਿਆ ਜਾਂਦਾ ਹੈ।
ਇੱਕ ਵਿਚਾਰ ਦੇ ਰੂਪ ਵੱਜੋਂ ਸਮਾਜਕ ਨਿਆਂ ਦੀ ਨੀਂਹ ਸਾਰੇ ਮਨੁੱਖਾਂ ਨੂੰ ਸਮਾਨ ਮੰਨਣ ਦੇ ਆਗ੍ਰਹਿ ਤੇ ਅਧਾਰਤ ਹੈ। ਇਹ ਮੁਤਾਬਕ ਕਿਸੇ ਵੀ ਮਨੁੱਖ ਦੇ ਨਾਲ ਸਮਾਜਕ, ਧਾਰਮਕ ਅਤੇ ਸਭਿਆਚਾਰਕ ਪੱਖਪਾਤ ਦੇ ਅਧਾਰ ਤੇ ਭੇਦਭਾਵ ਨਹੀਂ ਹੋਣਾ ਚਾਹੀਦਾ। ਸਾਰੇ ਮਨੁੱਖਾਂ ਦੇ ਕੋਲ ਇੰਨੇ ਸੰਸਾਧਨ ਹੋਣਾ ਚਾਹੀਦੇ ਕਿ ਓਨ੍ਹਾਂ ਆਪਣੇ ਸੰਕਲਪਨਕ "ਉਮਦਾ ਜੀਵਨ" ਹਾਸਲ ਕਰ ਸਕਦੇ ਹਨ। ਸਮਾਜਕ ਸਥਾਨਾਂਤਰਸ਼ੀਲਤਾ ਲਈ ਅਵਰੋਧਾਂ ਤੋਰਣ, ਰੱਖਿਆ ਜਾਲਾਂ ਬਣਾਉਣ ਅਤੇ ਆਰਥਕ ਨਿਆਂ ਦੀ ਸੰਸਥਾਪਨਾ ਕਰਣ ਆਧੁਨਿਕ ਸਮਾਜਕ ਨਿਆਂ ਲਹਿਰਾਂ ਦੇ ਮੁੱਖ ਉੱਦੇਸ਼ਾਂ ਹੁੰਦੇ ਹਨ।ਸਮਾਜਿਕ ਨਿਆਂ ਮੁੱਖ ਤੌਰ ’ਤੇ ਤਿੰਨ ਸਿਧਾਂਤਾਂ ਨੂੰ ਲੈ ਕੇ ਅੱਗੇ ਵਧਦਾ ਹੈ ਪ੍ਰਤੀਨਿੱਧਤਾ ਕਰਨਾ, ਵੰਡ ਅਤੇ ਇਕਸਾਰਤਾ। ਇਹ ਏਕਾਧਿਕਾਰ, ਖਾਸ ਲਾਭ ਵਰਗੇ ਤੱਤਾਂ ਨੂੰ ਦਰ-ਕਿਨਾਰ ਕਰਦਾ ਹੈ। ਜੇਕਰ ਸਮਾਜਿਕ ਨਿਆਂ ਦੇ ਤਿੰਨਾਂ ਸਿਧਾਂਤਾਂ ਵਿਚੋਂ ਇੱਕ ਨੂੰ ਵੀ ਪਾਸੇ ਕਰ ਦਿੱਤਾ ਜਾਵੇ ਜਾਂ ਖ਼ਤਮ ਕਰ ਦਿੱਤਾ ਜਾਵੇ ਤਾਂ ਸਮੁੱਚਾ ਆਰਥਿਕ ਅਤੇ ਸਮਾਜਿਕ ਨਿਆਂ ਵਿਚਕਾਰਲਾ ਸਬੰਧਾਂ ਵਾਲਾ ਢਾਂਚਾ ਨਸ਼ਟ ਹੋ ਜਾਂਦਾ ਹੈ। ਸਮਾਜਿਕ ਨਿਆਂ ਅਤੇ ਵਿਕਾਸ ਲਈ ਜ਼ਰੂਰੀ ਹੈ ਕਿ ਸਭ ਤੋਂ ਪਹਿਲਾਂ ਗਰੀਬਾਂ ਨੂੰ ਸਮਾਨਤਾ ਦਿੱਤੀ ਜਾਵੇ। ਸਮਾਜਿਕ ਬਰਾਬਰੀ ਅਤੇ ਹੱਕ ਵੀ ਪੈਸੇ ਨਾਲ ਹੀ ਮਾਣੇ ਜਾ ਸਕਦੇ ਹਨ। ਸ਼ੋਸ਼ਣ ਦਾ ਬੰਦ ਹੋਣਾ ਅਤੇ ਸਮਾਜਿਕ ਹਾਲਾਤ ਦਾ ਸੁਧਰਨਾ ਵਿਕਾਸ ਅਤੇ ਨਿਆਂ ਲਈ ਅਹਿਮ ਹੈ। ਸਾਰਿਆਂ ਦੀ ਸੁਵਿਧਾ ਹੀ ਵਿਕਾਸ ਹੈ ਅਤੇ ਇਨ੍ਹਾਂ ‘ਸਾਰਿਆਂ’ ਦਾ ਵਿਕਾਸ ‘ਸਮਾਜਿਕ ਨਿਆਂ’ ਆਪਣੇ-ਆਪ ਪੈਦਾ ਕਰ ਦੇਵੇਗਾ।
ਦਿਵਾਲੀ ਜਾਂ ਦੀਪਾਵਲੀ (ਜੈਨ ਦੀਵਾਲੀ, ਬੰਦੀ ਛੋੜ ਦਿਵਸ, ਤਿਹਾਰ, ਸੁਅੰਤੀ, ਸੋਹਰਾਈ ਅਤੇ ਬਾਂਦਨਾ ਤਿਉਹਾਰਾਂ ਨਾਲ਼ ਸਬੰਧਤ) ਹਿੰਦੂ, ਸਿੱਖ, ਜੈਨ ਅਤੇ ਕੁਝ ਬੋਧੀ ਲੋਕਾਂ ਦੇ ਮੁੱਖ ਤਿਉਹਾਰਾਂ ਵਿਚੋਂ ਇਕ ਹੈ ਜਿਹੜਾ ਨੂਰ ਦਾ ਤਿਉਹਾਰ ਵਜੋਂ ਜਾਣਿਆ ਜਾਂਦਾ ਹੈ। ਇਹ ਤਿਉਹਾਰ ਆਮ ਤੌਰ 'ਤੇ ਕੱਤਕ ਮਹੀਨੇ (ਅਕਤੂਬਰ ਅਤੇ ਨਵੰਬਰ ਵਿਚਕਾਰ) ਦੌਰਾਨ ਮਨਾਇਆ ਜਾਂਦਾ ਹੈ। ਦੀਵਾਲ਼ੀ ਹਨੇਰੇ 'ਤੇ ਚਾਨਣ, ਬੁਰਾਈ 'ਤੇ ਚੰਗਿਆਈ ਅਤੇ ਅਗਿਆਨਤਾ ਤੇ ਗਿਆਨ ਦੀ ਫ਼ਤਹਿ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਇਹ ਤਿਉਹਾਰ ਆਮ ਤੌਰ ਤੇ ਦੌਲਤ ਦੀ ਦੇਵੀ ਲੱਛਮੀ ਅਤੇ ਸਿਆਣਪ ਅਤੇ ਵਿਘਨਾਂ ਨੂੰ ਹਰਾਉਣ ਵਾਲ਼ੇ ਦੇਵਤੇ ਗਣੇਸ਼ ਨਾਲ਼ ਸਬੰਧਤ ਹੈ। ਕਈ ਖੇਤਰੀ ਪਰੰਪਰਾਵਾਂ ਮੁਤਾਬਕ ਇਹ ਤਿਉਹਾਰ ਸੀਤਾ ਅਤੇ ਰਾਮ, ਕ੍ਰਿਸ਼ਨ, ਦੁਰਗਾ, ਸ਼ਿਵ, ਕਾਲ਼ੀ, ਹਨੂੰਮਾਨ, ਕੁਬੇਰ, ਜਮ, ਜਮਨਾ, ਧੰਨਵੰਰਰੀ ਜਾਂ ਵਿਸ਼ਵਕਰਮਾ ਨਾਲ਼ ਜੋੜਿਆ ਹੈ। ਇਸ ਤੋਂ ਇਲਾਵਾ, ਇਹ ਉਸ ਦਿਨ ਦੀ ਯਾਦ ਚ ਮਨਾਉਇਆ ਜਾਣ ਵਾਲ਼ਾ ਜਸ਼ਨ ਹੈ ਜਦੋਂ ਰਾਜਾ ਰਾਮ ਆਪਣੀ ਪਤਨੀ ਸੀਤਾ ਅਤੇ ਆਪਣੇ ਭਰਾ ਲਛਮਣ ਨਾਲ਼ ਲੰਕਾ ਵਿਚ ਰਾਵਣ ਨੂੰ ਸ਼ਿਕਸਤ ਦੇਣ ਅਤੇ 14 ਸਾਲ ਦੀ ਜਲਾਵਤਨੀ ਉਪਰੰਤ ਅਯੁੱਧਿਆ ਵਾਪਸ ਆਇਆ ਸੀ।
ਮਨੁੱਖ ਦੁੱਧ ਚੁੰਘਾਉਣ ਵਾਲੇ ਜਾਨਵਰਾਂ ਦੀ ਇੱਕ ਉਪਜਾਤੀ ਹੈ। ਇਹਨਾਂ ਦਾ ਆਰੰਭ ਅਫ਼ਰੀਕਾ ਵਿੱਚ ਹੋਇਆ। ਲਗਪਗ ਦੋ ਲੱਖ ਸਾਲ ਪਹਿਲਾਂ ਇਸ ਪ੍ਰਾਣੀ ਨੇ ਅਨਾਟਮੀ ਪੱਖੋਂ ਆਧੁਨਿਕਤਾ ਧਾਰਨ ਕਰ ਲਈ ਸੀ ਅਤੇ ਲਗਪਗ ਪੰਜਾਹ ਹਜ਼ਾਰ ਸਾਲ ਪਹਿਲਾਂ ਵਰਤੋਂ ਵਿਹਾਰ ਦੀ ਪੂਰੀ ਅੱਡਰਤਾ ਪ੍ਰਤੱਖ ਹੋ ਗਈ ਸੀ। ਇੱਕ ਬਾਂਦਰਹਾਰ ਬਣਮਾਣਸ ਏਪ ਇਸ ਦਾ ਸਭ ਤੋਂ ਨੇੜਲਾ ਸੰਬੰਧੀ ਹੈ। ਬਾਂਦਰ ਤੋਂ ਮਨੁੱਖ ਤੱਕ ਤਬਦੀਲੀ ਵਿੱਚ ਕਿਰਤ ਵਲੋਂ ਪਾਇਆ ਹਿੱਸਾ-ਫ਼.ਏਂਗਲਜ਼ "ਧਰਤੀ-ਵਿਗਿਆਨੀਆਂ ਦੁਆਰਾ ਤ੍ਰੇਤਾ ਕਹੇ ਜਾਣ ਵਾਲੇ ਯੁਗ....
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਐਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇੱਕ ਦਿਨ ਵਿੱਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿੱਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿੱਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿੱਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿੱਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ 'ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ