ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਹੋਲਾ ਮਹੱਲਾ ਖ਼ਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਅਤੇ ਕੌਮੀ ਜੋੜ ਮੇਲਾ ਹੈ। ਇਹ ਮੇਲਾ ਖ਼ਾਲਸਾ ਪੰਥ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਧਾਰਮਿਕ ਪ੍ਰੰਪਰਾਵਾਂ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਅਨੰਦਪੁਰ ਸਾਹਿਬ ਸਮੇਤ ਸਮੁੱਚਾ ਇਲਾਕਾ ਖ਼ਾਲਸਾਈ ਰੰਗ 'ਚ ਰੰਗਿਆ ਜਾਂਦਾ ਹੈ। ਖ਼ਾਲਸਾ ਪੰਥ ਹੋਲੀ ਨਹੀਂ, ਹੋਲਾ ਖੇਡਦਾ ਹੈ ਅਤੇ ਮਹੱਲਾ ਕੱਢਦਾ ਹੈ। ਹੋਲੀ ਤੋਂ ਅਗਲੇ ਦਿਨ, ਅਨੰਦਪੁਰ ਸਾਹਿਬ ਵਿੱਚ ਕੇਸਗੜ੍ਹ ਸਾਹਿਬ ਅਤੇ ਹੋਰ ਧਾਰਮਿਕ ਸਥਾਨਾਂ ਦੇ ਸਥਾਨ ਉਤੇ, ਇੱਕ ਮੇਲਾ ਭਰਦਾ ਹੈ, ਜਿਸ ਨੂੰ ‘ਹੋਲਾ ਮਹੱਲਾ` ਵੀ ਕਹਿੰਦੇ ਹਨ। ਇਸ ਮੇਲੇ ਦਾ ਮੁੱਢ ਗੁਰੂ ਗੋਬਿੰਦ ਸਿੰਘ ਨੇ ਸੰਮਤ 1701 ਚੇਤ ਦੀ ਇੱਕ ਤਰੀਕ ਨੂੰ ਰੱਖਿਆ। ਉਨ੍ਹਾਂ ਨੇ ਖਾਲਸੇ ਨੂੰ ਸਸ਼ਤਰ-ਵਿੱਦਿਆ ਤੇ ਯੁੱਧ-ਕਲਾ ਵਿੱਚ ਨਿਪੁੰਨ ਕਰਨ ਲਈ ਦੋ ਦਲ ਬਣਾ ਕੇ, ਉਨ੍ਹਾਂ ਵਿੱਚ ਮਸਨੂਈ ਲੜਾਈ ਕਰਵਾਈ ਤੇ ਬਹਾਦਰ ਯੋਧਿਆਂ ਨੂੰ ਸਿਰੋਪੇ ਬਖ਼ਸੇ। ਉਦੋਂ ਤੋਂ ਹਰ ਸਾਲ ਅਨੰਦਪੁਰ ਵਿੱਚ ਹੋਲੀ ਤੋਂ ਅਗਲੇ ਦਿਨ ਹੋਲਾ ਮਹੱਲਾ ਮਨਾਇਆ ਜਾਣ ਲੱਗਾ। ਇਸ ਦਿਨ ਸੰਗਤ ਦਾ ਇੱਕ ਵੱਡਾ ਇਕੱਠ ਹੂੰਦਾ ਹੈ ਜਿਸ ਨੂੰ ‘ਮਹੱਲਾ` ਕਹਿੰਦੇ ਹਨ, ਨਗਾਰਿਆਂ ਦੀ ਧੁਨੀ ਵਿਚ, ਸਜ-ਧਜ ਨਾਲ ਇੱਕ ਗੁਰਧਾਮ ਤੋਂ ਦੂਜੇ ਗੁਰਧਾਮ ਤੱਕ ਨਿਕਲਦਾ ਹੈ। ਇਸ ਮਹੱਲਾ ਵਿੱਚ ਨਿਹੰਗ ਸਿੰਘ, ਪੁਰਾਤਨ ਫ਼ੌਜੀ ਆਨ ਸ਼ਾਨ ਨਾਲ ਸ਼ਾਮਲ ਹੁੰਦੇ ਅਤੇ ਸ਼ਸਤਰਾਂ ਦੇ ਦਸਤਕਾਰ ਵਿਖਾਦੇ ਹਨ|
ਪੰਜਾਬੀ ਭਾਸ਼ਾ (ਸ਼ਾਹਮੁਖੀ: پنجابی, ਪੰਜਾਬੀ) ਪੰਜਾਬ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖਾਂ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।1928 ਵਿੱਚ ਭਗਤ ਸਿੰਘ ਤੇ ਉਸਦੇ ਸਾਥੀ ਸ਼ਿਵਰਾਮ ਰਾਜਗੁਰੂ ਨੇ 21 ਸਾਲਾ ਬਰਤਾਨਵੀ ਪੁਲਿਸ ਅਫ਼ਸਰ ਜੌਨ ਸਾਂਡਰਸ ਦਾ ਲਾਹੌਰ ਵਿਖੇ ਗੋਲੀ ਮਾਰਕੇ ਕਤਲ ਕੀਤਾ ਜਦਕਿ ਉਹਨਾਂ ਦਾ ਮਕਸਦ ਜੇਮਜ਼ ਸਕੌਟ ਨਾਂ ਦੇ ਸੀਨੀਅਰ ਪੁਲਿਸ ਸੁਪਰਿਨਟੈਂਡੈਂਟ ਦਾ ਕਤਲ ਕਰਨਾ ਸੀ।
ਗੁਰੂ ਗੋਬਿੰਦ ਸਿੰਘ (ਉਚਾਰਨ: [gʊɾuː goːbɪn̪d̪ᵊ sɪ́ŋgᵊ]; 22 ਦਸੰਬਰ 1666 – 7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ, ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਿਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਓਹ ਸਿੱਖ ਕੌਮ ਦੇ ਅੰਤਿਮ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਦੌਰਾਨ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੁਆਰਾ ਸ਼ਹੀਦ ਕਰਵਾ ਦਿੱਤਾ ਗਿਆ।
ਸ਼ਾਹ ਹੁਸੈਨ (1538–1599) ਪੰਜਾਬੀ ਸੂਫ਼ੀ ਕਵੀ ਅਤੇ ਸੰਤ ਸਨ। ਇਹਨਾਂ ਨੇ ਮੁੱਖ ਤੌਰ ਤੇ ਕਾਫ਼ੀ ਕਾਵਿ-ਰੂਪ ਵਿੱਚ ਰਚਨਾ ਕੀਤੀ ਹੈ। ਉਨ੍ਹਾਂ ਦੇ ਪਿਤਾ ਜੀ ਸ਼ੇਖ ਉਸਮਾਨ ਢੱਡੇ ਜੁਲਾਹੇ ਦਾ ਕੰਮ ਕਰਦੇ ਸਨ। ਉਨ੍ਹਾਂ ਦਾ ਜਨਮ ਲਾਹੌਰ (ਪਾਕਿਸਤਾਨ) ਵਿੱਚ ਹੋਇਆ। ਉਹ ਅਕਬਰ ਅਤੇ ਜਹਾਂਗੀਰ ਦੇ ਸਮਕਾਲੀ ਸਨ । ਉਨ੍ਹਾਂ ਦੇ ਗੁਰੂ ਅਰਜਨ ਦੇਵ ਜੀ ਅਤੇ ਛੱਜੂ ਭਗਤ ਨਾਲ ਗੂੜ੍ਹੇ ਸੰਬੰਧ ਸਨ। ਉਨ੍ਹਾਂ ਨੂੰ ਪੰਜਾਬੀ ਵਿੱਚ ਕਾਫ਼ੀ ਦਾ ਮੋਢੀ ਵੀ ਮੰਨਿਆਂ ਜਾਂਦਾ ਹੈ। ਉਨ੍ਹਾਂ ਦੀਆਂ ਕਾਵਿ-ਜੁਗਤਾਂ (ਬਿੰਬ,ਪ੍ਰਤੀਕ ਅਤੇ ਅਲੰਕਾਰ ਆਦਿ) ਉਸ ਸਮੇਂ ਦੀ ਚਰਖੇ ਅਤੇ ਖੱਡੀ ਦੇ ਆਲੇ ਦੁਆਲੇ ਘੁੰਮਦੀ ਆਰਥਿਕਤਾ ਨਾਲ ਜੁੜੇ ਹੋਏ ਹਨ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ੴ (ਇੱਕ ਓਅੰਕਾਰ) ਸਿੱਖ ਧਰਮ ਦਾ ਨਿਸ਼ਾਨ ਹੈ ਅਤੇ ਸਿੱਖੀ ਦਰਸ਼ਨ ਦੀ ਨੀਂਹ ਹੈ। ਇਸ ਤੋਂ ਭਾਵ ਹੈ ਕਿ ਇੱਕ ਕਰਨਵਾਲਾ (ਕਰਤਾਰ) ਹੈ। ਇਹ ਗੁਰੂ ਨਾਨਕ ਸਾਹਿਬ ਜੀ ਦੀ ਗੁਰਬਾਣੀ ਜਪੁਜੀ ਸਾਹਿਬ ਦੇ ਸ਼ੁਰੂ ਵਿੱਚ ਹੈ। ਸਿੱਖੀ ਬਾਰੇ ਕਿਤਾਬਾਂ ਅਤੇ ਗੁਰਦਵਾਰਿਆਂ ਉੱਤੇ ਇਹ ਨਿਸ਼ਾਨ (ੴ) ਆਮ ਦੇਖਣ ਨੂੰ ਮਿਲਦਾ ਹੈ। ਗੁਰੂ ਨਾਨਕ ਜੀ ਨੇ ਇਸ ਅਦੁੱਤੀ ਨਿਸ਼ਾਨ ਦੀ ਰਚਨਾ ਕਰਕੇ ਸਿਖ ਪੰਥ ਦੀ ਨੀਂਹ ਰੱਖੀ। ਇਸ ਦਾ ਪਾਠ (ਉਚਾਰਨ ਜਾਂ ਬੋਲ) ਇੱਕ ਓਅੰਕਾਰ ਹੈ। ਗੁਰੂ ਨਾਨਕ ਸਾਹਿਬ ਜੀ ਨੇ ਇਸ ਨੂੰ 13 ਵਾਰ ਆਪਣੀ ਸਵੈ-ਰਚਿਤ ਬਾਣੀ ਵਿੱਚ ਲਿਖਿਆ ਹੈ, ਜਿਹੜੀ ਕਿ ਆਪ ਜੀ ਦੇ ਨਾਮ ਦੇ ਸਿਰਲੇਖ ਮਹਲਾ 1 ਹੇਠ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਹੈ। ਇੱਕ ਓਅੰਕਾਰ ਪੰਜਾਬੀ ਭਾਸ਼ਾ ਦਾ ਬੋਲ ਹੈ। ਇੱਕ ਓਅੰਕਾਰ ਮੂਲ ਮੰਤਰ ਅਤੇ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਅੰਕ ਤੇ ਬ੍ਰਹਮੰਡ ਦੇ ਬੇਅੰਤ ਪਸਾਰੇ ਤੇ ਇਸਦੇ ਇਕੋ ਇੱਕ ਕਰਤਾ (ਭਾਵ ਇੱਕ ਕਰਤਾਰ) ਦੇ ਨਿਸ਼ਾਨ ਦੇ ਸੂਚਕ ਵਜੋਂ ਦਰਜ ਹੈ।
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਚੋਣ ਜ਼ਾਬਤਾ (ਕੋਡ ਆਫ ਕੰਡਕਟ ਜਾਂ Code of Conduct) ਜਿਸ ਦਾ ਭਾਵ ਹੈ ਭਾਰਤੀ ਚੋਣ ਕਮਿਸ਼ਨ ਦੇ ਉਹ ਕਾਨੂੰਨ ਹਨ ਜਿਹਨਾਂ ਦੀ ਪਾਲਣਾ ਚੋਣਾਂ ਖ਼ਤਮ ਹੋਣ ਤੱਕ ਹਰ ਪਾਰਟੀ ਅਤੇ ਉਸ ਦੇ ਉਮੀਦਵਾਰ ਨੇ ਕਰਨੀ ਹੁੰਦੀ ਹੈ। ਅਗਰ ਕੋਈ ਉਮੀਦਵਾਰ ਇਨ੍ਹਾਂ ਨਿਯਮਾਂ ਦੀ ਪਾਲਣਾ ਨਹੀਂ ਕਰਦਾ ਤਾਂ ਚੋਣ ਕਮਿਸ਼ਨ ਉਸ ਵਿਰੁੱਧ ਕਾਰਵਾਈ ਕਰਦਾ ਹੈ। ਸਾਫ਼ ਅਤੇ ਨਿਰਪੱਖ ਚੋਣ ਕਰਵਾਉਣ ਲਈ ਅਜਿਹੇ ਚੋਣ ਜ਼ਾਬਤੇ ਦੀ ਜ਼ਰੂਰਤ ਹੈ। ਇਹ ਚੋਣ ਜ਼ਾਬਤਾ ਉਮੀਦਵਾਰ ਜਾਂ ਪਾਰਟੀ ਦੇ ਲੋਕਾਂ ਦੇ ਭਾਸ਼ਣ, ਚੋਣ ਮੈਨੀਫੈਸਟੋ, ਚੋਣ ਖਰਚਾ, ਫਿਰਕੂ ਤਣਾਵ ਵਾਲਾ ਭਾਸ਼ਣ, ਭ੍ਰਿਸ਼ਟਾਚਾਰ, ਜਾਤੀ ਜਾਂ ਫਿਰਕੇ ਦੇ ਵਿਰੁੱਧ ਕੋਈ ਟਿਪਣੀ ਆਦਿ ਹੁੰਦੇ ਹਨ।
ਸਮੋਸਾ ਇੱਕ ਤਲਿਆ ਹੋਇਆ ਨਮਕੀਨ ਤਿਖੂੰਜਾ ਭਰਵਾਂ ਖਾਣ ਵਾਲਾ ਪਦਾਰਥ ਹੈ। ਇਹ ਫ਼ਾਰਸੀ ਮੂਲ ਦਾ ਸ਼ਬਦ ਹੈ ਜਿਸਦਾ ਮੁਢਲਾ ਰੂਪ "ਸੰਬੋਸਾਹ" (سمبوسه)ਹੈ। ਇਸ ਵਿੱਚ ਅਕਸਰ ਮਸਾਲੇਦਾਰ ਭੁੰਨੇ ਜਾਂ ਪੱਕੇ ਹੋਏ ਸੁੱਕੇ ਆਲੂ, ਜਾਂ ਇਸਦੇ ਇਲਾਵਾ ਮਟਰ, ਪਿਆਜ, ਦਾਲ, ਕੀਮਾ ਵੀ ਭਰਿਆ ਹੋ ਸਕਦਾ ਹੈ। ਇਸਦਾ ਰੂਪ ਆਮ ਤੌਰ ਤੇ ਤਿਕੋਨਾ ਹੁੰਦਾ ਹੈ ਪਰ ਰੂਪ ਅਤੇ ਮੇਚ ਭਿੰਨ-ਭਿੰਨ ਸਥਾਨਾਂ ਤੇ ਬਦਲ ਸਕਦਾ ਹੈ। ਜਿਆਦਾਤਰ ਇਹ ਚਟਨੀ ਜਾਂ ਦਹੀਂ ਛੋਲਿਆਂ ਦੇ ਨਾਲ ਪਰੋਸੇ ਜਾਂਦੇ ਹਨ।
ਸਵਿਤਾ ਭਾਬੀ (ਅੰਗ੍ਰੇਜ਼ੀ ਵਿੱਚ: Savita Bhabhi) ਇੱਕ ਅਸ਼ਲੀਲ ਕਾਰਟੂਨ ਪਾਤਰ ਹੈ, ਇੱਕ ਘਰੇਲੂ ਔਰਤ, ਜੋ ਕਿਰਤੂ ਦੁਆਰਾ ਪ੍ਰਕਾਸ਼ਿਤ ਕੀਤੀ ਗਈ ਹੈ। ਉਸ ਦੇ ਪਤੀ ਅਸ਼ੋਕ ਨੇ ਉਸ ਦੇ ਵਿਵਹਾਰਕ ਵਿਵਹਾਰ ਨੂੰ ਜਾਇਜ਼ ਠਹਿਰਾਇਆ। ਭਾਬੀ ਦਾ ਸਿਰਲੇਖ ਉੱਤਰੀ ਭਾਰਤੀ ਘਰੇਲੂ ਔਰਤਾਂ ਲਈ ਇੱਕ ਸਤਿਕਾਰਯੋਗ ਸ਼ਬਦ ਹੈ। ਭਾਰਤ ਵਿੱਚ ਅਗਿਆਤ ਕਾਰਕੁੰਨਾਂ ਦੁਆਰਾ ਇੱਕ ਕਾਮਿਕ ਸਟ੍ਰਿਪ ਮਾਧਿਅਮ ਰਾਹੀਂ ਪਾਤਰ ਦਾ ਪ੍ਰਚਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਇਸਨੂੰ ਸਬਸਕ੍ਰਿਪਸ਼ਨ-ਆਧਾਰਿਤ ਸਟ੍ਰਿਪ ਵਿੱਚ ਬਦਲ ਦਿੱਤਾ ਗਿਆ ਹੈ।
ਗੁਰਮੁਖੀ (ਪੰਜਾਬੀ: گُرمُکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਇੱਕਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਪੂਰਨ ਗੁਰਸਿੱਖ ਬਾਬਾ ਬੁੱਢਾ ਜੀ' ਦਾ ਜਨਮ (7 ਕੱਤਕ 1563 ਬਿਕਰਮੀ) ਜਾਂ (22 ਅਕਤੂਬਰ, 1506-16 ਨਵੰਬਰ 1631) ਨੂੰ ਪਿੰਡ ਗੱਗੋਨੰਗਲ, ਜਿਸ ਨੂੰ ਹੁਣ ਕੱਥੂਨੰਗਲ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਦੇ ਸ਼ਾਹੀ ਕਿਲ੍ਹਾ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਭਾਈ ਸੁੱਘਾ ਜੀ ਰੰਧਾਵਾ ਦੇ ਗ੍ਰਹਿ ਵਿਖੇ ਹੋਇਆ। ਆਪ ਜੀ ਦੇ ਪਿਤਾ 22 ਪਿੰਡਾਂ ਦੇ ਮਾਲਕ ਸਨ। ਆਪ ਜੀ ਦੀ ਮਾਤਾ ਗੌਰਾਂ ਬਹੁਤ ਹੀ ਭਜਨ ਬੰਦਗੀ ਵਾਲੀ ਇਸਤਰੀ ਸੀ, ਜਿਸ ਕਰ ਕੇ ਉਹਨਾਂ ਦੀ ਭਜਨ ਬੰਦਗੀ ਦਾ ਪ੍ਰਭਾਵ ਬਾਬਾ ਬੁੱਢਾ ਜੀ ’ਤੇ ਵੀ ਪਿਆ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਇੱਕ ਸਿੱਖ ਮਹਾਰਾਜਾ ਸੀ ਜਿੰਨਾ ਨੂੰ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ ਅਤੇ ਉਹਨਾਂ ਦਾ ਨਾਮ ਭਾਰਤ ਦੇ ਉਹਨਾਂ ਮਹਾਨ ਸ਼ਾਸਕਾਂ ਵਿੱਚ ਆਉਂਦਾ ਹੈ ਜਿਵੇ ਕਿ ਮਹਾਂਰਾਣਾ ਪ੍ਰਤਾਪ ਅਤੇ ਮਰਾਠਾ ਸਾਮਰਾਜ ਦੇ ਛੱਤਰਪਤੀ ਸ਼ਿਵਾਜੀ। ਉਹਨਾਂ ਨੂੰ ਸਾਲ 2020 ਵਿੱਚ ਬੀਬੀਸੀ ਨੇ ਦੁਨੀਆ ਦਾ ਸਭ ਤੋ ਮਹਾਨ ਆਗੂ ਦੱਸਿਆ ਸੀ ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।ਅੰਮ੍ਰਿਤਾ ਪ੍ਰੀਤਮ ਦੀ ਸਭ ਤੋਂ ਮਸ਼ਹੂਰ ਕਵਿਤਾ ਅੱਜ ਆਖਾਂ ਵਾਰਿਸ ਸ਼ਾਹ ਨੂੰ ਹੈ ਜਿਸ ਵਿੱਚ ਉਹ ਹਿੰਦੁਸਤਾਨ ਦੀ ਵੰਡ ਤੋਂ ਬਾਅਦ ਹੋਏ ਕਤਲੇਆਮ ਪ੍ਰਤੀ ਆਪਣਾ ਰੋਸ ਦਿਖਾਉਂਦੇ ਹੋਏ ਵਾਰਿਸ ਸ਼ਾਹ ਨੂੰ ਵਾਪਸ ਆਉਣ ਦੀ ਦੁਹਾਈ ਪਾਉਂਦੀ ਹੈ। ਇੱਕ ਨਾਵਲਕਾਰ ਦੇ ਤੌਰ ਉੱਤੇ ਪਿੰਜਰ (1950) ਉਸਦਾ ਸਭ ਤੋਂ ਮਸ਼ਹੂਰ ਨਾਵਲ ਹੈ ਜਿਸ ਉੱਤੇ ਬਾਅਦ ਵਿੱਚ ਇੱਕ ਅਵਾਰਡ ਜੇਤੂ ਫ਼ਿਲਮ ਪਿੰਜਰ (2003) ਵੀ ਬਣੀ।1947 ਵਿੱਚ ਭਾਰਤ ਤੇ ਪਾਕਿਸਤਾਨ ਦੀ ਵੰਡ ਪਿੱਛੋਂ ਇਹ ਲਿਹੌਰ ਤੋਂ ਹਿੰਦੁਸਤਾਨ ਆ ਗਈ।
ਹਰਿਆਣਾ ਭਾਰਤ ਦਾ ਇੱਕ ਰਾਜ ਹੈ। ਚੰਡੀਗੜ੍ਹ, ਹਰਿਆਣਾ ਅਤੇ ਪੰਜਾਬ ਦੀ ਰਾਜਧਾਨੀ ਹੈ। 1 ਨਵੰਬਰ 1966 ਨੂੰ ਹਰਿਆਣਾ ਪੰਜਾਬ ਦੇ ਵਿੱਚੋਂ ਭਾਸ਼ਾ ਦੇ ਆਧਾਰ ਉੱਤੇ ਬਣਾਇਆ ਗਿਆ ਹੈ। ਭਾਵੇਂ ਪੰਜਾਬ ਦੀ ਸਿੱਖ ਵਸੋਂ ਪੰਜਾਬੀ ਸੂਬੇ ਦੀ ਮੰਗ ਕਰ ਰਹੀ ਸੀ ਪਰ ਹਿੰਦੀ ਬੋਲਦੇ ਲੋਕਾਂ ਦੀ ਪ੍ਰਤਨਿਧਤਾ ਕਰਦਿਆਂ ਕੇਂਦਰ ਸਰਕਾਰ ਨੇ ਹਰਿਆਣਾ ਅਤੇ ਹਿਮਾਚਲ ਸੂਬੇ ਬਣਾਏ ਗਏ। ਇਸ ਦੀਆਂ ਹੱਦਾਂ ਰਾਜਸਥਾਨ, ਪੰਜਾਬ, ਹਿਮਾਚਲ, ਦਿੱਲੀ, ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਨਾਲ ਮਿਲਦੀਆਂ ਹਨ ।ਦੇਸ਼ ਦੀ ਰਾਜਧਾਨੀ ਦਿੱਲੀ ਦੇ ਬਿਲਕੁੱਲ ਨਾਲ ਜੁੜਿਆ ਹੋਣ ਕਰ ਕੇ ਹਰਿਆਣਾ ਦੇ ਕਈ ਜਿਲ੍ਹਿਆਂ ਨੂੰ ਰਾਸ਼ਟਰੀ ਰਾਜਧਾਨੀ ਖੇਤਰ ਦੇ ਤੌਰ ਤੇ ਯੋਜਨਾਬੱਧ ਵਿਕਾਸ ਅਧੀਨ ਲਿਆਂਦਾ ਗਿਆ ਹੈ।
ਹੋਲੀ ਬਸੰਤ ਰੁੱਤ ਵਿੱਚ ਮਨਾਇਆ ਜਾਣ ਵਾਲਾ ਇੱਕ ਮਹੱਤਵਪੂਰਣ ਭਾਰਤੀ ਤਿਉਹਾਰ ਹੈ। ਇਹ ਪਰਵ ਹਿੰਦੂ ਪੰਚਾਂਗ ਦੇ ਅਨੁਸਾਰ ਫ਼ਾਲਗੁਨ ਮਹੀਨਾ ਦੀ ਪੂਰਨਮਾਸ਼ੀ ਨੂੰ ਮਨਾਇਆ ਜਾਂਦਾ ਹੈ। ਰੰਗਾਂ ਦਾ ਤਿਉਹਾਰ ਕਿਹਾ ਜਾਣ ਵਾਲਾ ਇਹ ਪਰਵ ਪਾਰੰਪਰਕ ਰੂਪ ਤੋਂ ਦੋ ਦਿਨ ਮਨਾਇਆ ਜਾਂਦਾ ਹੈ। ਪਹਿਲਾਂ ਦਿਨ ਨੂੰ "ਹੋਲਿਕਾ ਜਲਾਈ" ਜਾਂਦੀ ਹੈ, ਜਿਸਨੂੰ "ਹੋਲਿਕਾ ਦਹਿਨ" ਵੀ ਕਹਿੰਦੇ ਹੈ। ਦੂੱਜੇ ਦਿਨ, ਜਿਸਨੂੰ ਧੁਰੱਡੀ, ਧੁਲੇਂਡੀ, ਧੁਰਖੇਲ ਜਾਂ ਧੂਲਿਵੰਦਨ ਕਿਹਾ ਜਾਂਦਾ ਹੈ, ਲੋਕ ਇੱਕ ਦੂੱਜੇ ’ਤੇ ਰੰਗ, ਗੁਲਾਲ-ਗੁਲਾਲ ਇਤਆਦਿ ਸੁੱਟਦੇ ਹਨ, ਢੋਲ ਵਜਾ ਕੇ ਹੋਲੀ ਦੇ ਗੀਤ ਗਾਏ ਜਾਂਦੇ ਹੈ, ਅਤੇ ਘਰ-ਘਰ ਜਾ ਕੇ ਲੋਕਾਂ ਨੂੰ ਰੰਗ ਲਗਾਇਆ ਜਾਂਦਾ ਹੈ। ਅਜਿਹਾ ਮੰਨਿਆ ਜਾਂਦਾ ਹੈ ਕਿ ਹੋਲੀ ਦੇ ਦਿਨ ਲੋਕ ਪੁਰਾਣੀ ਕੜਵਾਹਟ ਨੂੰ ਭੁੱਲ ਕੇ ਗਲੇ ਮਿਲਦੇ ਹਨ ਅਤੇ ਫਿਰ ਤੋਂ ਦੋਸਤ ਬੰਨ ਜਾਂਦੇ ਹਨ। ਇੱਕ ਦੂੱਜੇ ਨੂੰ ਰੰਗਣੇ ਅਤੇ ਗਾਨੇ-ਵਜਾਉਣੇ ਦਾ ਦੌਰ ਦੁਪਹਿਰ ਤੱਕ ਚੱਲਦਾ ਹੈ। ਇਸਦੇ ਬਾਅਦ ਸਨਾਨ ਕਰਕੇ ਅਰਾਮ ਕਰਨ ਦੇ ਬਾਅਦ ਨਵੇਂ ਕੱਪੜੇ ਪੱਥਰ ਕੇ ਸ਼ਾਮ ਨੂੰ ਲੋਕ ਇੱਕ ਦੂੱਜੇ ਦੇ ਘਰ ਮਿਲਣ ਜਾਂਦੇ ਹਨ, ਗਲੇ ਮਿਲਦੇ ਹਨ ਅਤੇ ਮਿਠਾਈਆਂ ਖਿਡਾਉਂਦੇ ਹਨ।ਰਾਗ-ਰੰਗ ਦਾ ਇਹ ਲੋਕ ਪ੍ਰਿਅ ਪਰਵ ਬਸੰਤ ਦਾ ਸੁਨੇਹਾ ਵੀ ਹੈ। ਰਾਗ ਅਰਥਾਤ ਸੰਗੀਤ ਅਤੇ ਰੰਗ ਤਾਂ ਇਸਦੇ ਪ੍ਰਮੁੱਖ ਅੰਗ ਹਨ ਹੀ, ਪਰ ਇਨ੍ਹਾਂ ਨੂੰ ਉਤਕਰਸ਼ ਤੱਕ ਪਹੁੰਚਾਣ ਵਾਲੀ ਪਰਕਿਰਤੀ ਵੀ ਇਸ ਸਮੇਂ ਰੰਗ-ਬਿਰੰਗੇ ਜਵਾਨੀ ਨਾਲ ਆਪਣੀ ਚਰਮ ਦਸ਼ਾ ਉੱਤੇ ਹੁੰਦੀ ਹੈ। ਫਾਲਗੁਨ ਮਹੀਨਾ ਵਿੱਚ ਮਨਾਏ ਜਾਣ ਦੇ ਕਾਰਨ ਇਸਨੂੰ ਫਾਲਗੁਨੀ ਵੀ ਕਹਿੰਦੇ ਹਨ। ਹੋਲੀ ਦਾ ਤਿਉਹਾਰ ਬਸੰਤ ਪੰਚਮੀ ਨਾਲ ਹੀ ਸ਼ੁਰੂ ਹੋ ਜਾਂਦਾ ਹੈ। ਉਸੀ ਦਿਨ ਪਹਿਲੀ ਵਾਰ ਗੁਲਾਲ ਉੜਾਇਆ ਜਾਂਦਾ ਹੈ। ਇਸ ਦਿਨ ਨਾਲ ਫਾਗ ਅਤੇ ਧਮਾਰ ਦਾ ਗਾਨਾ ਅਰੰਭ ਹੋ ਜਾਂਦਾ ਹੈ। ਖੇਤਾਂ ਵਿੱਚ ਸਰਸੋਂ ਖਿੜ ਉੱਠਦੀ ਹੈ। ਬਾਗ-ਬਗੀਚੇ ਵਿੱਚ ਫੁੱਲਾਂ ਦੀ ਆਕਰਸ਼ਕ ਛੇਵਾਂ ਛਾ ਜਾਂਦੀ ਹੈ। ਦਰਖਤ-ਬੂਟੇ, ਪਸ਼ੁ-ਪੰਛੀ ਅਤੇ ਮਨੁੱਖ ਸਭ ਖੁਸ਼ੀ ਨਾਲ ਪਰਿਪੂਰਣ ਹੋ ਜਾਂਦੇ ਹਨ। ਖੇਤਾਂ ਵਿੱਚ ਕਣਕ ਦੀਆਂ ਬਾਲੀਆਂ ਇਠਲਾਨੇ ਲੱਗਦੀਆਂ ਹਨ। ਕਿਸਾਨਾਂ ਦਾ ਹਰਦਏ ਖੁਸ਼ੀ ਨਾਲ ਨਾਚ ਉੱਠਦਾ ਹੈ। ਬੱਚੇ-ਬੂੜੇ ਸਾਰੇ ਵਿਅਕਤੀ ਸਭ ਕੁਝ ਸੰਕੋਚ ਅਤੇ ਰੂੜੀਆਂ ਭੁੱਲ ਕੇ ਢੋਲਕ-ਝਾਂਝ-ਮੰਜੀਰਾ ਦੀ ਧੁਨ ਨਾਲ ਨਾਚ-ਸੰਗੀਤ ਅਤੇ ਰੰਗਾਂ ਵਿੱਚ ਡੁੱਬ ਜਾਂਦੇ ਹੈ। ਚਾਰਾਂ ਤਰਫ ਰੰਗਾਂ ਦੀ ਫੁਆਰ ਫੂਟ ਪੈਂਦੀ ਹੈ।
ਸ਼ੁੱਭਦੀਪ ਸਿੰਘ ਸਿੱਧੂ (11 ਜੂਨ 1993 – 29 ਮਈ 2022), ਜਾਂ ਸਿੱਧੂ ਮੂਸੇ ਵਾਲਾ, ਇੱਕ ਭਾਰਤੀ ਰੈਪਰ ਅਤੇ ਗਾਇਕ ਸੀ। ਉਸਨੇ ਮੁੱਖ ਤੌਰ 'ਤੇ ਪੰਜਾਬੀ-ਭਾਸ਼ਾ ਦੇ ਸੰਗੀਤ ਅਤੇ ਸਿਨੇਮਾ ਵਿੱਚ ਕੰਮ ਕੀਤਾ। ਮੂਸੇ ਵਾਲਾ ਨੂੰ ਆਮ ਤੌਰ 'ਤੇ ਆਪਣੀ ਪੀੜ੍ਹੀ ਦੇ ਸਭ ਤੋਂ ਮਹਾਨ ਪੰਜਾਬੀ ਕਲਾਕਾਰਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ ਅਤੇ ਕਈ ਉਸਨੂੰ ਸਭ ਤੋਂ ਮਹਾਨ ਅਤੇ ਸਭ ਤੋਂ ਵਿਵਾਦਪੂਰਨ ਪੰਜਾਬੀ ਕਲਾਕਾਰਾਂ ਵਿੱਚੋਂ ਇੱਕ ਮੰਨਦੇ ਹਨ। ਇਸ ਤੋਂ ਇਲਾਵਾ, ਉਸ ਨੂੰ ਪੰਜਾਬੀ ਕਲਾਕਾਰਾਂ ਲਈ ਮੁੱਖ ਧਾਰਾ ਦੇ ਸੰਗੀਤ ਦੇ ਦਰਵਾਜ਼ੇ ਖੋਲ੍ਹਣ ਵਿੱਚ ਇੱਕ ਪ੍ਰਮੁੱਖ ਸ਼ਖਸੀਅਤ ਮੰਨਿਆ ਜਾਂਦਾ ਸੀ।
ਜਰਮਨ (Deutsch ਡੋਇਚ) ਗਿਣਤੀ ਦੇ ਅਨੁਸਾਰ ਯੂਰਪ ਦੀ (ਰੂਸੀ ਨੂੰ ਛੱਡ ਕੇ) ਸਭ ਵਲੋਂ ਜਿਆਦਾ ਬੋਲੀ ਜਾਣ ਵਾਲੀ ਭਾਸ਼ਾ ਹੈ। ਇਹ ਜਰਮਨੀ, ਸਵਿਟਜਰਲੈਂਡ ਅਤੇ ਆਸਟਰੀਆ ਦੀ ਮੁੱਖ ਅਤੇ ਰਾਜਭਾਸ਼ਾ ਹੈ। ਇਹ ਰੋਮਨ ਲਿਪੀ ਵਿੱਚ (ਕੁਝ ਹੋਰ ਵਾਧੂ ਚਿੰਨਾਂ ਨਾਲ) ਲਿਖੀ ਜਾਂਦੀ ਹੈ। ਇਹ ਹਿੰਦ-ਯੂਰੋਪੀ ਬੋਲੀ- ਪਰਵਾਰ ਵਿੱਚ ਜਰਮਨਿਕ ਸ਼ਾਖਾ ਵਿੱਚ ਆਉਂਦੀ ਹੈ। ਅੰਗਰੇਜ਼ੀ ਨਾਲ ਇਸਦਾ ਕਰੀਬੀ ਰਿਸ਼ਤਾ ਹੈ। ਲੇਕਿਨ ਰੋਮਨ ਲਿਪੀ ਦੇ ਅੱਖਰਾਂ ਦਾ ਇਸ ਦੀਆਂ ਧੁਨੀਆਂ ਦੇ ਨਾਲ ਮੇਲ ਅੰਗਰੇਜ਼ੀ ਦੇ ਮੁਕ਼ਾਬਲੇ ਕਿਤੇ ਬਿਹਤਰ ਹੈ। ਆਧੁਨਿਕ ਮਾਨਕੀਕ੍ਰਿਤ ਜਰਮਨ ਨੂੰ ਉੱਚ ਜਰਮਨ ਕਹਿੰਦੇ ਹਨ। ਜਰਮਨ ਭਾਸ਼ਾ ਭਾਰੋਪੀ ਪਰਵਾਰ ਦੇ ਜਰਮੇਨਿਕ ਵਰਗ ਦੀ ਭਾਸ਼ਾ, ਆਮ ਤੌਰ 'ਤੇ ਉੱਚ ਜਰਮਨ ਦਾ ਉਹ ਰੂਪ ਹੈ ਜੋ ਜਰਮਨੀ ਵਿੱਚ ਸਰਕਾਰੀ, ਸਿੱਖਿਆ, ਪ੍ਰੈਸ ਆਦਿ ਦਾ ਮਾਧਿਅਮ ਹੈ। ਇਹ ਆਸਟਰੀਆ ਵਿੱਚ ਵੀ ਬੋਲੀ ਜਾਂਦੀ ਹੈ। ਇਸਦਾ ਉਚਾਰਣ 1898 ਈ. ਦੇ ਇੱਕ ਕਮਿਸ਼ਨ ਦੁਆਰਾ ਨਿਸ਼ਚਿਤ ਹੈ। ਲਿਪੀ ਫਰਾਂਸੀਸੀ ਅਤੇ ਅੰਗਰੇਜ਼ੀ ਨਾਲ ਮਿਲਦੀ ਜੁਲਦੀ ਹੈ। ਰਤਮਾਨ ਜਰਮਨ ਦੇ ਸ਼ਬਦ ਦੇ ਸ਼ੁਰੂ ਵਿੱਚ ਅਘਾਤ ਹੋਣ ਉੱਤੇ ਕਾਕਲਿਅ ਸਪਰਸ਼ ਹਨ। ਤਾਨ (ਟੋਨ) ਅੰਗਰੇਜ਼ੀ ਵਰਗੀ ਹੈ। ਉਚਾਰਣ ਜਿਆਦਾ ਬਲਸ਼ਾਲੀ ਅਤੇ ਸ਼ਬਦਕਰਮ ਜਿਆਦਾ ਨਿਸ਼ਚਿਤ ਹੈ। ਦਾਰਸ਼ਨਕ ਅਤੇ ਵਿਗਿਆਨਕ ਸ਼ਬਦਾਵਲੀ ਨਾਲ ਪਰਿਪੂਰਣ ਹੈ। ਸ਼ਬਦਰਾਸ਼ੀ ਅਨੇਕ ਸਰੋਤਾਂ ਤੋਂ ਲਈ ਗਈ ਹੈ। ਉੱਚ ਜਰਮਨ, ਕੇਂਦਰ, ਉੱਤਰ ਅਤੇ ਦੱਖਣ ਵਿੱਚ ਬੋਲੀ ਜਾਣ ਵਾਲੀ ਆਪਣੀ ਪੱਛਮੀ ਸ਼ਾਖਾ (ਲਓ ਜਰਮਨ - ਫਰਿਜਿਅਨ, ਅੰਗਰੇਜ਼ੀ) ਤੋਂ ਲਗਭਗ ਛੇਵੀਂ ਸ਼ਤਾਬਦੀ ਵਿੱਚ ਵੱਖ ਹੋਣ ਲੱਗੀ ਸੀ। ਭਾਸ਼ਾ ਦੀ ਦ੍ਰਿਸ਼ਟੀ ਤੋਂ ਪ੍ਰਾਚੀਨ ਹਾਈ ਜਰਮਨ (750-1050), ਕੇਂਦਰੀ ਹਾਈ ਜਰਮਨ (1350 ਈ . ਤੱਕ), ਆਧੁਨਿ ਹਾਈ ਜਰਮਨ (1200 ਈ .
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਐਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇੱਕ ਦਿਨ ਵਿੱਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿੱਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿੱਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿੱਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿੱਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ 'ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਸੰਤ ਅਤਰ ਸਿੰਘ (28 ਮਾਰਚ, 1866 - 31 ਜਨਵਰੀ, 1927) ਮਹਾਨ ਸੇਵਾ ਮਹਾਨ ਤਪੱਸਵੀ, ਕਰਮਯੋਗੀ, ਚਿੰਤਕ, ਵਿੱਦਿਆਦਾਨੀ ਤੇ ਨਾਮਬਾਣੀ ਦੇ ਰਸੀਏ ਮਹਾਂਪੁਰਸ਼ ਸਨ। ਆਪ ਜੀ ਨੇ ਸਿੱਖੀ ਦਾ ਪਰਚਾਰ, ਵਿਦਿਆ ਦਾ ਦਾਨੀ ਬਖਸ ਕੇ ਮਸਤੁਆਣਾ ਸਾਹਿਬ ਇੱਕ ਵੱਡਾ ਵਿਦਿਆ ਦਾ ਕੇਂਦਰ ਬਣਾ ਦਿਤਾ। ਉਹਨਾਂ ਦੇ ਸੇਵਕ ਸੰਤ ਤੇਜਾ ਸਿੰਘ ਨੇ ਗੁਰਦੁਆਰਾ ਬੜੂ ਸਾਹਿਬ ਹਿਮਾਚਲ ਪ੍ਰਦੇਸ਼ ਵਿਚੇ ਧਾਰਮਿਕ ਅਤੇ ਵਿਦਿਆ ਦਾ ਵੱਡਾ ਕੇਂਦਰ ਸਥਾਪਿਤ ਕੀਤਾ।
ਫ਼ਰੀਦਉਦਦੀਨ ਮਸੂਦ ਗੰਜਸ਼ਕਰ (ਅੰ. 4 ਅਪਰੈਲ 1173 – 7 ਮਈ 1266), ਆਮ ਤੌਰ 'ਤੇ ਬਾਬਾ ਫ਼ਰੀਦ ਜਾਂ ਸ਼ੇਖ ਫ਼ਰੀਦ ਵਜੋਂ ਜਾਣਿਆ ਜਾਂਦਾ ਹੈ, 13ਵੀਂ ਸਦੀ ਦਾ ਇੱਕ ਪੰਜਾਬੀ ਮੁਸਲਿਮ ਪ੍ਰਚਾਰਕ, ਕਵੀ ਅਤੇ ਰਹੱਸਵਾਦੀ ਸੀ, ਜੋ ਮੱਧ ਯੁੱਗ ਅਤੇ ਇਸਲਾਮੀ ਸੁਨਹਿਰੀ ਯੁੱਗ ਦੇ ਸਭ ਤੋਂ ਸਤਿਕਾਰਤ ਅਤੇ ਸਤਿਕਾਰਤ ਮੁਸਲਮਾਨ ਰਹੱਸਵਾਦੀਆਂ ਵਿੱਚੋਂ ਇੱਕ ਰਿਹਾ ਹੈ। ਉਹ ਪੰਜਾਬੀ ਮੁਸਲਮਾਨਾਂ, ਹਿੰਦੂਆਂ ਅਤੇ ਸਿੱਖਾਂ ਦੁਆਰਾ ਸਤਿਕਾਰਿਆ ਜਾਂਦਾ ਹੈ।
ਗੁਰੂ ਅਮਰਦਾਸ ਜੀ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿਨ੍ਹਾਂ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ। ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿੱਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿੱਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿੱਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿੱਚ ਆਉਣ ਕਰਕੇ, ਇਸ ਵਿੱਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿੱਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ।2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਜਾਂ ਸ਼੍ਰੀ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰੂਦੁਆਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰੂਦਵਾਰਾ ਚੌਥੇ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਪੰਜਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ 1606 ਵਿੱਚ ਸ਼੍ਰੀ ਅਕਾਲ ਤਖਤ ਸਾਹਿਬ ਜੀ ਦਾ ਨੀਂਹ ਪੱਥਰ ਛੇਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਸ਼੍ਰੀ ਹਰਿਮੰਦਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਸ਼ਹੀਦ ਦੀ ਸ਼ਹੀਦੀ ਵੀ ੧੬੫੭ ਦੇ ਜਹਾਨ ਖ਼ਾਨ ਵਾਲੇ ਹਮਲੇ ਦੌਰਾਨ ਹੀ ਸ਼੍ਰੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ। ਅੱਜ ਬਾਬਾ ਜੀ ਦੀ ਯਾਦ ਵਿੱਚ ਸ਼੍ਰੀ ਹਰਿਮੰਦਰ ਸਾਹਿਬ ਜੀ ਦੀ ਪਰਿਕਰਮਾ ਵਿੱਚ ਸ਼ਹੀਦੀ ਬੁੰਗਾ ਸਥਿਤ ਹੈ, ਜਿੱਥੇ ਲੜੀਵਾਰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਚਲਦੇ ਰਹਿੰਦੇ ਹਨ।
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਉਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਸੀ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ 'ਤੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।ਉਹ 1967 ਵਿੱਚ ਸਾਹਿਤ ਅਕਾਦਮੀ (ਭਾਰਤ ਦੀ ਨੈਸ਼ਨਲ ਅਕੈਡਮੀ ਆਫ਼ ਲੈਟਰਜ਼) ਦੁਆਰਾ ਦਿੱਤੇ ਗਏ ਸਾਹਿਤ ਅਕਾਦਮੀ ਪੁਰਸਕਾਰ ਦਾ ਸਭ ਤੋਂ ਘੱਟ ਉਮਰ ਦਾ ਪ੍ਰਾਪਤ ਕਰਤਾ ਬਣ ਗਿਆ, ਜੋ ਕਿ ਪੂਰਨ ਭਗਤ, 'ਲੂਣਾ(1965) ਦੀ ਪ੍ਰਾਚੀਨ ਕਥਾ 'ਤੇ ਆਧਾਰਿਤ ਉਸ ਦੇ ਮਹਾਂਕਾਵਿ ਨਾਟਕ ਲਈ ਮਿਲਿਆ ਸੀ । ਆਧੁਨਿਕ ਪੰਜਾਬੀ ਸਾਹਿਤ ਵਿੱਚ ਇੱਕ ਮਹਾਨ ਰਚਨਾ ਅਤੇ ਜਿਸਨੇ ਆਧੁਨਿਕ ਪੰਜਾਬੀ ਕਿੱਸੇ ਦੀ ਇੱਕ ਨਵੀਂ ਵਿਧਾ ਵੀ ਬਣਾਈ ਹੈ। ਅੱਜ, ਉਸ ਦੀ ਸ਼ਾਇਰੀ ਮੋਹਨ ਸਿੰਘ (ਕਵਿਤਾ) ਅਤੇ ਅੰਮ੍ਰਿਤਾ ਪ੍ਰੀਤਮ ਵਰਗੇ ਆਧੁਨਿਕ ਪੰਜਾਬੀ ਕਵਿਤਾ ਦੇ ਦਿੱਗਜਾਂ,ਦੇ ਨਾਲ ਬਰਾਬਰੀ 'ਤੇ ਖੜ੍ਹੀ ਹੈ, ਜੋ ਸਾਰੇ ਭਾਰਤ-ਪਾਕਿਸਤਾਨ ਸਰਹੱਦ ਦੇ ਦੋਵੇਂ ਪਾਸੇ ਪ੍ਰਸਿੱਧ ਹਨ।
ਲੋਕ ਸਭਾ, ਸੰਵਿਧਾਨਕ ਤੌਰ 'ਤੇ ਲੋਕਾਂ ਦਾ ਸਦਨ, ਭਾਰਤ ਦੀ ਦੋ-ਸਦਨੀ ਸੰਸਦ ਦਾ ਹੇਠਲਾ ਸਦਨ ਹੈ, ਜਿਸ ਦਾ ਉਪਰਲਾ ਸਦਨ ਰਾਜ ਸਭਾ ਹੈ। ਲੋਕ ਸਭਾ ਦੇ ਮੈਂਬਰ ਬਾਲਗ ਯੂਨੀਵਰਸਲ ਮਤਾਧਿਕਾਰ ਦੁਆਰਾ ਚੁਣੇ ਜਾਂਦੇ ਹਨ ਅਤੇ ਉਹਨਾਂ ਦੇ ਸਬੰਧਤ ਹਲਕਿਆਂ ਦੀ ਨੁਮਾਇੰਦਗੀ ਕਰਨ ਲਈ ਪਹਿਲੀ-ਪਾਸਟ-ਦ-ਪੋਸਟ ਪ੍ਰਣਾਲੀ ਦੁਆਰਾ ਚੁਣੇ ਜਾਂਦੇ ਹਨ, ਅਤੇ ਉਹ ਪੰਜ ਸਾਲਾਂ ਲਈ ਜਾਂ ਰਾਸ਼ਟਰਪਤੀ ਦੀ ਸਲਾਹ 'ਤੇ ਸੰਸਥਾ ਨੂੰ ਭੰਗ ਕਰਨ ਤੱਕ ਆਪਣੀਆਂ ਸੀਟਾਂ 'ਤੇ ਕਾਇਮ ਰਹਿੰਦੇ ਹਨ। ਮੰਤਰੀ ਮੰਡਲ.
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸਨ, ਜਿਨ੍ਹਾਂ ਨੇ ਪੰਜਾਬੀ ਸਾਹਿਤਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਇੰਨੇ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਸਨ ਕਿ ਉਹ ਭਾਈ ਵਜੋਂ ਮਾਨਤਾ ਪ੍ਰਾਪਤ ਹੋ ਗਏ, ਇੱਕ ਸਨਮਾਨ ਅਕਸਰ ਉਹਨਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ਗੂਰੁ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦਸਾਂ ਵਿਚੋਂ ਦੂਜੇ ਗੁਰੂ ਸਨ। ਇਹਨਾਂ ਦਾ ਜਨਮ ਹਿੰਦੂ ਖ਼ਾਨਦਾਨ ਵਿੱਚ, ਜਮਾਂਦਰੂ ਨਾਮ ਲਹਿਣੇ ਨਾਲ਼, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਨੇੜੇ) ਪੰਜਾਬ ਵਿਖੇ ਹੋਇਆ। ਭਾਈ ਲਹਿਣਾ ਖੱਤਰੀ ਟੱਬਰ ਵਿੱਚ ਪਲ਼ਿਆ, ਜਿਸਦੇ ਪਿਓ ਨਿੱਕੇ ਸਕੇਲ ਦੇ ਸੁਦਾਗਰ ਸੀ, ਅਤੇ ਆਪ ਉਹ ਦੁਰਗਾ ਦੇ ਪੁਜਾਰੀ ਸਨ। ਇਹਨਾਂ ਦੀ ਮੁਲਾਕਾਤ ਗੁਰੂ ਨਾਨਕ, ਸਿੱਖੀ ਦੇ ਬਾਨੀ ਨਾਲ਼ ਹੋਣ ਤੋਂ ਬਾਅਦ ਇਹ ਸਿੱਖ ਬਣ ਗਏ। ਗੁਰੂ ਨਾਨਕ ਸਾਹਿਬ ਨੇ ਲਹਿਣਾ ਨਾਮ ਤਬਦੀਲ ਕਰ ਅੰਗਦ ("ਮੇਰਾ ਆਪਣਾ ਅੰਗ") ਰੱਖ ਦਿੱਤਾ, ਅਤੇ ਆਪਣੇ ਪੁੱਤਾਂ ਦੀ ਬਜਾਏ ਅੰਗਦ ਨੂੰ ਦੂਜਾ ਗੁਰੂ ਐਲਾਨ ਦਿੱਤਾ।ਗੁਰੂ ਨਾਨਕ ਦੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਬਾਅਦ, 1539 ਵਿੱਚ ਗੁਰੂ ਅੰਗਦ ਸਿੱਖਾਂ ਦੇ ਰਹਿਬਰ ਬਣੇ। ਇਹ ਸਿੱਖੀ ਵਿੱਚ ਗੁਰਮੁਖੀ ਨੂੰ ਇਖਤਿਆਰ ਅਤੇ ਮਿਆਰਬੰਦ ਕਰਨ ਲਈ ਮਸ਼ਹੂਰ ਹਨ। ਇਹਨਾਂ ਨੇ ਨਾਨਕ ਦੇ ਵਾਕ ਇਕੱਤਰ ਕਰਨੇ ਸ਼ੁਰੂ ਕੀਤੇ, ਨਾਲ਼ 63 ਵਾਕ ਆਪ ਰਚੇ। ਆਪਣੇ ਪੁੱਤਾਂ ਦੀ ਬਜਾਏ, ਇਹਨਾਂ ਨੇ ਆਪਣੇ ਮੁਰੀਦ ਅਮਰਦਾਸ ਨੂੰ ਗੁਰੂ ਤਖ਼ਤ ਦਾ ਵਾਰਸ ਅਤੇ ਤੀਜਾ ਗੁਰੂ ਐਲਾਨਿਆ।
ਅੰਮ੍ਰਿਤਸਰ ਜਾਂ (ਅੰਬਰਸਰ) ਮਤਲਬ: "ਅੰਮ੍ਰਿਤ ਦਾ ਸਰੋਵਰ") ਚੜ੍ਹਦੇ ਪੰਜਾਬ ਦਾ ਇੱਕ ਸਰਹੱਦੀ ਸ਼ਹਿਰ ਹੈ ਜੋ ਪੰਜਾਬ ਦੇ ਉੱਤਰ-ਪੱਛਮੀ ਹਿੱਸੇ ਵਿੱਚ ਸਥਿੱਤ ਹੈ। ਇਹ ਲਾਹੌਰ ਤੋਂ 67 ਕਿਲੋਮੀਟਰ ਦੂਰ ਹੈ। ਇਹ ਸਿੱਖ ਧਰਮ ਦਾ ਧਾਰਮਿਕ ਅਤੇ ਸੱਭਿਆਚਾਰਕ ਕੇਂਦਰ ਹੈ। ਪੰਜਾਬੀ ਇੱਥੋਂ ਦੀ ਮੁੱਖ ਜਾਂ ਪਹਿਲੀ ਬੋਲੀ ਹੈ | ਇਸ ਦਾ ਸਰਕਾਰੀ ਮੁੱਖ ਦਫ਼ਤਰ ਅੰਮ੍ਰਿਤਸਰ ਜ਼ਿਲ੍ਹਾ ਹੈ। ਇਸ ਦੀ ਆਬਾਦੀ ਕਰੀਬ ੨੦੦੦੦੦੦ ਸ਼ਹਿਰੀ ਅਤੇ ੩,੦੦੦,੦੦੦ ਦੇ ਕਰੀਬ ਅੰਮ੍ਰਿਤਸਰ ਜ਼ਿਲੇ ਵਿੱਚ ੨੦੧੧ ਦੀ ਭਾਰਤੀ ਮਰਦਮਸ਼ੁਮਾਰੀ ਮੁਤਾਬਕ ਹੈ। ਯਾਤਰਾ ਲਈ ਸਭ ਤੋਂ ਵਧੀਆ ਸਮਾਂ ਅਕਤੂਬਰ ਅਤੇ ਮਾਰਚ ਵਿੱਚ ਹੈ।
ਬੁੱਲ੍ਹੇ ਸ਼ਾਹ (1680-1758) ਇੱਕ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਹਨਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਹਨਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ। ਪਾਕਿਸਤਾਨ ਦੇ ਸ਼ਹਿਰ ਕਸੂਰ ਵਿੱਚ ਬਾਬਾ ਬੁੱਲੇ ਬੁੱਲੇ ਸ਼ਾਹ ਦੀ ਮਜ਼ਾਰ ਵੀ ਬਣੀ ਹੋਈ ਹੈ ਜਿੱਥੇ ਹਰ ਸਾਲ ਮੇਲਾ ਲਗਦਾ ਹੈ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਂਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਬੰਗਲਾ ਦੇਸ਼ ਗਣਤੰਤਰ (ਬੰਗਾਲੀ: গণপ্রজাতন্ত্রী বাংলাদেশ) ਦੱਖਣੀ ਏਸ਼ੀਆ ਦਾ ਇੱਕ ਰਾਸ਼ਟਰ ਹੈ। ਦੇਸ਼ ਦੀਆਂ ਉੱਤਰ, ਪੂਰਬ ਅਤੇ ਪੱਛਮ ਸੀਮਾਵਾਂ ਭਾਰਤ ਅਤੇ ਦੱਖਣੀ ਪੂਰਵ ਸੀਮਾ ਮਿਆਂਮਾਰ ਦੇਸ਼ਾਂ ਨਾਲ ਮਿਲਦੀ ਹੈ; ਦੱਖਣ ਵਿੱਚ ਬੰਗਾਲ ਦੀ ਖਾੜੀ ਹੈ। ਬੰਗਲਾ ਦੇਸ਼ ਅਤੇ ਭਾਰਤੀ ਰਾਜ ਪੱਛਮ ਬੰਗਾਲ ਇੱਕ ਬਾਂਗਲਾਭਾਸ਼ੀ ਅੰਚਲ, ਬੰਗਾਲ ਹਨ, ਜਿਸਦਾ ਇਤਿਹਾਸਿਕ ਨਾਮ “বঙ্গ” ਬਾਙਗੋ ਜਾਂ “বাংলা” ਬਾਂਗਲਾ ਹੈ। ਇਸ ਦੀ ਸੀਮਾ ਰੇਖਾ ਉਸ ਸਮੇਂ ਨਿਰਧਾਰਤ ਹੋਈ ਜਦੋਂ 1947 ਵਿੱਚ ਭਾਰਤ ਦੇ ਵਿਭਾਜਨ ਦੇ ਸਮੇਂ ਇਸਨੂੰ ਪੂਰਬੀ ਪਾਕਿਸਤਾਨ ਦੇ ਨਾਮ ਨਾਲ ਪਾਕਿਸਤਾਨ ਦਾ ਪੂਰਬੀ ਭਾਗ ਘੋਸ਼ਿਤ ਕੀਤਾ ਗਿਆ। ਪੂਰਬ ਅਤੇ ਪੱਛਮ ਪਾਕਿਸਤਾਨ ਦੇ ਵਿਚਕਾਰ ਲਗਭਗ 1600 ਕਿ ਮੀ (1000 ਮੀਲ) ਦੀ ਭੂਗੋਲਿਕ ਦੂਰੀ ਸੀ। ਪਾਕਿਸਤਾਨ ਦੇ ਦੋਨ੍ਹੋਂ ਭਾਗਾਂ ਦੀ ਜਨਤਾ ਦਾ ਧਰਮ (ਇਸਲਾਮ) ਇੱਕ ਸੀ, ਉੱਤੇ ਉਹਨਾਂ ਦੇ ਵਿੱਚ ਜਾਤੀ ਅਤੇ ਭਾਸ਼ਾਗਤ ਕਾਫ਼ੀ ਦੂਰੀਆਂ ਸਨ। ਪੱਛਮ ਪਾਕਿਸਤਾਨ ਦੀ ਤਤਕਾਲੀਨ ਸਰਕਾਰ ਦੇ ਬੇਇਨਸਾਫ਼ੀ ਦੇ ਵਿਰੁੱਧ 1971 ਵਿੱਚ ਭਾਰਤ ਦੇ ਸਹਿਯੋਗ ਨਾਲ ਇੱਕ ਲੜਾਈ ਤੋਂ ਬਾਅਦ ਬੰਗਲਾਦੇਸ਼ ਇੱਕ ਵੱਖਰਾ ਦੇਸ਼ ਬਣ ਗਿਆ। ਵੱਖਰਾ ਦੇਸ਼ ਬਣਨ ਤੋਂ ਬਾਅਦ ਬੰਗਲਾਦੇਸ਼ ਦੀ ਰਾਜਨੀਤਕ ਸਥਿਤੀ ਕੁਝ ਸਮੇਂ ਡੋਲਦੀ ਰਹੀ, ਦੇਸ਼ ਵਿੱਚ 13 ਰਾਸ਼ਟਰਸ਼ਾਸਕ ਬਦਲੇ ਗਏ ਅਤੇ 4 ਫੌਜੀ ਬਗਾਵਤਾਂ ਹੋਈਆਂ। ਸੰਸਾਰ ਦੇ ਸਭ ਤੋਂ ਜਨਬਹੁਲ ਦੇਸ਼ਾਂ ਵਿੱਚ ਬਾਂਗਲਾਦੇਸ਼ ਦਾ ਸਥਾਨ ਅੱਠਵਾਂ ਹੈ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇੱਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿੱਚ ਵਿਚਾਰਾਂ ਨੂੰ ਇੱਕ ਕਾਵਿਕ ਲੜੀ ਵਿੱਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਪਿਚਾਈ ਸੁੰਦਰਰਾਜਨ (ਜਨਮ 10 ਜੂਨ, 1972), ਜਿਸਨੂੰ ਸੁੰਦਰ ਪਿਚਾਈ (/ˈsʊndɑːr pɪˈtʃaɪ/) ਵਜੋਂ ਜਾਣਿਆ ਜਾਂਦਾ ਹੈ, ਇੱਕ ਭਾਰਤੀ ਮੂਲ ਦਾ ਅਮਰੀਕੀ ਕਾਰੋਬਾਰੀ ਕਾਰਜਕਾਰੀ ਹੈ। ਉਹ ਐਲਫਾਬੈਟ ਇੰਕ'. ਅਤੇ ਇਸਦੀ ਸਹਾਇਕ ਕੰਪਨੀ ਗੂਗਲ ਦਾ ਮੁੱਖ ਕਾਰਜਕਾਰੀ ਅਧਿਕਾਰੀ (CEO) ਹੈ।ਪਿਚਾਈ ਨੇ ਆਪਣਾ ਕਰੀਅਰ ਇੱਕ ਮਟੀਰੀਅਲ ਇੰਜੀਨੀਅਰ ਵਜੋਂ ਸ਼ੁਰੂ ਕੀਤਾ। ਪ੍ਰਬੰਧਨ ਸਲਾਹਕਾਰ ਫਰਮ ਮੈਕਕਿਨਸੀ ਐਂਡ ਕੰਪਨੀ ਵਿੱਚ ਇੱਕ ਛੋਟਾ ਕਾਰਜਕਾਲ ਕਰਨ ਤੋਂ ਬਾਅਦ, ਉਹ 2004 ਵਿੱਚ ਗੂਗਲ ਵਿੱਚ ਸ਼ਾਮਲ ਹੋ ਗਿਆ, ਜਿੱਥੇ ਉਸਨੇ ਗੂਗਲ ਦੇ ਕਲਾਇੰਟ ਸੌਫਟਵੇਅਰ ਉਤਪਾਦਾਂ ਦੇ ਇੱਕ ਸੂਟ ਲਈ ਉਤਪਾਦ ਪ੍ਰਬੰਧਨ ਕੀਤਾ ਅਤੇ ਨਵੀਨਤਾ ਦੇ ਉੱਦਮਾਂ ਦੀ ਅਗਵਾਈ ਕੀਤੀ, ਜਿਸ ਵਿੱਚ ਗੂਗਲ ਕ੍ਰੋਮ, ਕਰੋਮ ਓਐਸ ਅਤੇ ਗੂਗਲ ਡਰਾਈਵ ਸ਼ਾਮਲ ਹਨ। ਇਸ ਤੋਂ ਇਲਾਵਾ, ਉਹ ਜੀ-ਮੇਲ ਅਤੇ ਗੂਗਲ ਮੈਪਸ ਵਰਗੀਆਂ ਹੋਰ ਐਪਲੀਕੇਸ਼ਨਾਂ ਦੇ ਵਿਕਾਸ ਦੀ ਨਿਗਰਾਨੀ ਵੀ ਕੀਤੀ। 2010 ਵਿੱਚ, ਪਿਚਾਈ ਨੇ ਗੂਗਲ ਦੁਆਰਾ ਨਵੇਂ ਵੀਡੀਓ ਕੋਡੇਕ VP8 ਦੀ ਓਪਨ-ਸੋਰਸਿੰਗ ਦੀ ਘੋਸ਼ਣਾ ਵੀ ਕੀਤੀ ਅਤੇ ਨਵਾਂ ਵੀਡੀਓ ਫਾਰਮੈਟ, WebM ਪੇਸ਼ ਕੀਤਾ। ਕ੍ਰੋਮਬੁੱਕ ਨੂੰ 2012 ਵਿੱਚ ਰਿਲੀਜ਼ ਕੀਤਾ ਗਿਆ ਸੀ। 2013 ਵਿੱਚ, ਸੁੰਦਰ ਨੇ ਐਂਡਰੌਇਡ ਨੂੰ ਗੂਗਲ ਉਤਪਾਦਾਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਜਿਸਦੀ ਉਹ ਨਿਗਰਾਨੀ ਕਰਦਾ ਸੀ। 10 ਅਗਸਤ, 2015 ਨੂੰ ਸੁੰਦਰ ਪਿਚਾਈ ਨੂੰ ਗੂਗਲ ਦਾ ਅਗਲਾ ਸੀਈਓ ਬਣਨ ਲਈ ਚੁਣਿਆ ਗਿਆ ਸੀ। ਇਸ ਤੋਂ ਪਹਿਲਾਂ ਸੀਈਓ ਲੈਰੀ ਪੇਜ ਦੁਆਰਾ ਉਸਨੂੰ ਉਤਪਾਦ ਮੁਖੀ ਨਿਯੁਕਤ ਕੀਤਾ ਗਿਆ ਸੀ। 24 ਅਕਤੂਬਰ 2015 ਨੂੰ, ਉਹ ਗੂਗਲ ਕੰਪਨੀ ਪਰਿਵਾਰ ਲਈ ਨਵੀਂ ਹੋਲਡਿੰਗ ਕੰਪਨੀ, ਅਲਫਾਬੇਟ ਇੰਕ.
ਇੱਕ ਆਮਦਨ ਕਰ (ਅੰਗਰੇਜ਼ੀ: income tax) ਇੱਕ ਵਿਅਕਤੀ ਜਾਂ ਸੰਸਥਾਵਾਂ (ਕਰ ਦਾਤਾ) ਉੱਤੇ ਲਗਾਇਆ ਜਾਂਦਾ ਟੈਕਸ ਹੈ ਜੋ ਸੰਬੰਧਤ ਆਮਦਨ ਜਾਂ ਮੁਨਾਫਿਆਂ (ਟੈਕਸਯੋਗ ਆਮਦਨ) ਨਾਲ ਬਦਲਦਾ ਹੈ। ਬਹੁਤੇ ਅਧਿਕਾਰ ਖੇਤਰ ਕਾਰੋਬਾਰ ਕੰਪਨੀਆਂ ਟੈਕਸ ਜਾਂ ਕਾਰਪੋਰੇਟ ਟੈਕਸ ਵਜੋਂ ਆਮਦਨ ਕਰ ਨੂੰ ਦਰਸਾਉਂਦੇ ਹਨ। ਸਾਂਝੇਦਾਰੀ ਆਮ ਕਰਕੇ ਟੈਕਸ ਨਹੀਂ ਲਗਦੀ; ਨਾ ਕਿ, ਸਹਿਭਾਗੀ ਸਾਂਝੇਦਾਰੀ ਦੀਆਂ ਆਈਟਮਾਂ ਦੇ ਉਨ੍ਹਾਂ ਦੇ ਹਿੱਸੇ ਤੇ ਲਗਾਏ ਜਾਂਦੇ ਹਨ। ਇੱਕ ਦੇਸ਼ ਅਤੇ ਸਬ-ਡਿਵੀਜ਼ਨਸ ਦੋਵਾਂ ਦੁਆਰਾ ਟੈਕਸ ਲਗਾਇਆ ਜਾ ਸਕਦਾ ਹੈ। ਬਹੁਤੇ ਅਧਿਕਾਰ ਖੇਤਰ ਟੈਕਸ ਤੋਂ ਸਥਾਨਿਕ ਤੌਰ ਤੇ ਸੰਗਠਤ ਚੈਰੀਟੇਬਲ ਸੰਸਥਾਵਾਂ ਨੂੰ ਮੁਆਫ ਕਰ ਦਿੰਦੇ ਹਨ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਪ੍ਰਗਟ ਤੇ ਸਦੀਵੀ ਕਾਲ ਲਈ ਗੁਰੂ ਹਨ । ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ 1705 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਸੁਖਮਨੀ ਸਾਹਿਬ ਇੱਕ ਪ੍ਰਾਰਥਨਾ ਹੈ ਜੋ ਕਿ ਗੀਤ ਦੇ ਰੂਪ ਵਿੱਚ ਹੈ ਤੇ ਸ਼ਾਂਤੀ ਅਤੇ ਮਨ ਨੂੰ ਸੁੱਖ ਦੇਣ ਵਾਲ਼ੀ ਬਾਣੀ ਹੈ। ਸੁਖਮਨੀ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸਭ ਤੋਂ ਵੱਡੀ ਰਚਨਾ ਹੈ। ਗੁਰੂ ਸਾਹਿਬ ਜੀ ਨੇ ਜਦੋਂ ਇੱਕ ਦੁਖੀ ਵਿਅਕਤੀ ਦੀ ਪੁਕਾਰ ਸੁਣੀ ਤਾਂ ਉਸ ਦੀ ਸਰੀਰਕ ਤੇ ਮਾਨਸਿਕ ਦੁੱਖ ਨੂੰ ਦੂਰ ਕਰਨ ਲਈ ਇਸ ਬਾਣੀ ਦੀ ਰਚਨਾ ਕੀਤੀ। ਇਥੋ ਤੱਕ ਕਿ ਇਸ ਦੇ ਪਾਠ ਕਰਨ ਨਾਲ ਲਾਹੌਰ ਦੇ ਹਾਕਮ ਅਲਾਇਮ ਉਦ ਦੀਨ ਦੀ ਜਾਨਲੇਵਾ ਪੇਟ ਦਾ ਦਰਦ ਵੀ ਠੀਕ ਹੋ ਗਿਆ। ਇਸ ਤੋ ਬਾਅਦ ਉਹ ਇਸ ਦਾ ਰੋਜ ਪਾਠ ਕਰਨ ਲੱਗਾ। ਸੁਖਮਨੀ ਸਾਹਿਬ ਵਿੱਚ ਸੰਰਚਾਤਮਕ ਏਕਤਾ ਹੈ ਤੇ ਇਸ ਦੇ 24 ਸਲੋਕ ਹਨ ਤੇ ਇਸ ਵਿੱਚ 8 ਛੰਦ ਹਨ ਤੇ ਹਰੇਕ ਛੰਦ ਦੀਆਂ ਦਸ ਸਤਰਾਂ ਹਨ। ਤਾਂ ਆਓ ਅਸੀਂ ਆਪਣੀਆ ਧਰਮ ਦੀਆਂ ਖੋਖਲੀਆਂ ਦੀਵਾਰਾਂ ਨੂੰ ਤੋੜ ਕੇ ਇੱਕ ਮਹਾਨ ਤੇ ਸੱਚੀ ਬਾਣੀ ਦਾ ਪਾਠ ਕਰਨਾ ਸ਼ੁਰੂ ਕਰੀਏ ਜੋ ਹਰ ਧਰਮ ਦਾ ਵਿਆਕਤੀ ਉਪਰੋਕਤ ਉਦੇਸ਼ਾਂ ਦੀ ਪ੍ਰਾਪਤੀ ਲਈ ਕਰ ਸਕਦਾ ਹੈ ਅਰਥ:- (ਮੇਰੀ) ਉਸ ਸਭ ਤੋਂ ਵੱਡੇ (ਅਕਾਲ ਪੁਰਖ) ਨੂੰ ਨਮਸਕਾਰ ਹੈ ਜੋ (ਸਭ ਦਾ) ਮੁੱਢ ਹੈ, ਅਤੇ ਜੋ ਜੁਗਾਂ ਦੇ ਮੁੱਢ ਤੋਂ ਹੈ। ਸਤਿਗੁਰੂ ਨੂੰ (ਮੇਰੀ) ਨਮਸਕਾਰ ਹੈ ਸ੍ਰੀ ਗੁਰਦੇਵ ਜੀ ਨੂੰ (ਮੇਰੀ) ਨਮਸਕਾਰ ਹੈ।੧। ਅਸਟਪਦੀ ॥ ਅਰਥ:- ਪ੍ਰਭੂ ਦਾ ਅਮਰ ਕਰਨ ਵਾਲਾ ਤੇ ਸੁਖਦਾਈ ਨਾਮ (ਸਭ) ਸੁਖਾਂ ਦੀ ਮਣੀ ਹੈ, ਇਸ ਦਾ ਟਿਕਾਣਾ ਭਗਤਾਂ ਦੇ ਹਿਰਦੇ ਵਿੱਚ ਹੈ। ਅਰਥ:- ਪ੍ਰਭੂ ਦਾ ਸਿਮਰਨ ਕਰਨ ਨਾਲ (ਜੀਵ) ਜਨਮ ਵਿੱਚ ਨਹੀਂ ਆਉਂਦਾ, (ਜੀਵ ਦਾ) ਦੁਖ ਤੇ ਜਮ (ਦਾ ਡਰ) ਦੂਰ ਹੋ ਜਾਂਦਾ ਹੈ। ਮੌਤ (ਦਾ ਭਉ) ਪਰੇ ਹਟ ਜਾਂਦਾ ਹੈ, (ਵਿਕਾਰ ਰੂਪੀ) ਦੁਸ਼ਮਨ ਟਲ ਜਾਂਦਾ ਹੈ। ਪ੍ਰਭੂ ਨੂੰ ਸਿਮਰਿਆਂ (ਜ਼ਿੰਦਗੀ ਦੇ ਰਾਹ ਵਿਚ) ਕੋਈ ਰੁਕਾਵਟ ਨਹੀਂ ਪੈਂਦੀ, (ਕਿਉਂਕਿ) ਪ੍ਰਭੂ ਦਾ ਸਿਮਰਨ ਕਰਨ ਨਾਲ (ਮਨੁੱਖ) ਹਰ ਵੇਲੇ (ਵਿਕਾਰਾਂ ਵਲੋਂ) ਸੁਚੇਤ ਰਹਿੰਦਾ ਹੈ।ਪ੍ਰਭੂ ਦਾ ਸਿਮਰਨ ਕਰਨ ਨਾਲ (ਕੋਈ) ਡਰ (ਜੀਵ ਉਤੇ) ਦਬਾਉ ਨਹੀਂ ਪਾ ਸਕਦਾ ਤੇ (ਕੋਈ) ਦੁੱਖ ਵਿਆਕੁਲ ਨਹੀਂ ਕਰ ਸਕਦਾ। ਅਕਾਲ ਪੁਰਖ ਦਾ ਸਿਮਰਨ ਗੁਰਮਖਿ ਦੀ ਸੰਗਤਿ ਵਿੱਚ (ਮਿਲਦਾ ਹੈ); (ਅਤੇ ਜੋ ਮਨੁੱਖ ਸਿਮਰਨ ਕਰਦਾ ਹੈ,ਉਸ ਨੂੰ) ਹੇ ਨਾਨਕ!
ਇਲੈਕਟੋਰਲ ਬਾਂਡ ਭਾਰਤ ਵਿੱਚ ਰਾਜਨੀਤਿਕ ਪਾਰਟੀਆਂ ਨੂੰ ਫੰਡ ਦੇਣ ਦਾ ਇੱਕ ਢੰਗ ਸੀ। ਬੇਨਾਮ ਇਲੈਕਟੋਰਲ ਬਾਂਡ ਦੀ ਸਕੀਮ ਕੇਂਦਰੀ ਬਜਟ 2017-18 ਦੌਰਾਨ ਵਿੱਤ ਬਿੱਲ, 2017 ਵਿੱਚ ਪੇਸ਼ ਕੀਤੀ ਗਈ ਸੀ। ਇਸ ਨੂੰ ਸੁਪਰੀਮ ਕੋਰਟ ਨੇ 15 ਫਰਵਰੀ 2024 ਨੂੰ ਗੈਰ-ਸੰਵਿਧਾਨਕ ਕਰਾਰ ਦੇ ਦਿੱਤਾ ਸੀ। ਚੋਣ ਫੰਡਿੰਗ ਪ੍ਰਣਾਲੀ, ਜੋ ਕਿ ਸੱਤ ਸਾਲਾਂ ਤੋਂ ਲਾਗੂ ਸੀ, ਨੂੰ ਚੀਫ਼ ਜਸਟਿਸ ਦੀ ਅਗਵਾਈ ਵਾਲੇ ਪੰਜ ਜੱਜਾਂ ਦੇ ਬੈਂਚ ਦੁਆਰਾ ਤੁਰੰਤ ਪ੍ਰਭਾਵ ਨਾਲ ਰੋਕ ਦਿੱਤਾ ਗਿਆ ਸੀ, ਜਿਸ ਨੇ ਭਾਰਤੀ ਸਟੇਟ ਬੈਂਕ ਨੂੰ ਇਹ ਬਾਂਡ ਜਾਰੀ ਕਰਨ ਤੋਂ ਰੋਕਣ ਦੇ ਨਿਰਦੇਸ਼ ਦਿੱਤੇ ਸਨ ਅਤੇ ਇਸ ਸਕੀਮ ਨੂੰ "ਆਰਟੀਆਈ ਦੀ ਉਲੰਘਣਾ" ਕਿਹਾ ਸੀ। ਕੇਰਲ ਦੀ ਸੱਤਾਧਾਰੀ ਖੱਬੇ ਪੱਖੀ ਪਾਰਟੀ ਸੁਪਰੀਮ ਕੋਰਟ ਨੂੰ ਇਲੈਕਟੋਰਲ ਬਾਂਡ ਨੂੰ ਗੈਰ-ਕਾਨੂੰਨੀ ਘੋਸ਼ਿਤ ਕਰਨ ਦੀ ਅਪੀਲ ਕਰਨ ਵਾਲੇ ਪਟੀਸ਼ਨਰਾਂ ਵਿੱਚ ਸ਼ਾਮਲ ਸੀ। ਇਸ ਤੋਂ ਇਲਾਵਾ, ਇਹਨਾਂ ਬਾਂਡਾਂ ਰਾਹੀਂ ਅਧਿਕਾਰਤ ਤੌਰ 'ਤੇ ਦਾਨ ਦੇਣ ਤੋਂ ਇਨਕਾਰ ਕਰਨ ਵਾਲੀ ਇਹ ਇਕੋ ਵੱਡੀ ਪਾਰਟੀ ਸੀ।ਵਿੱਤ ਮੰਤਰੀ ਸ੍ਰੀ ਜੇਤਲੀ ਨੇ ਸਿਆਸੀ ਫੰਡਿੰਗ ਦੇ ਉਦੇਸ਼ ਲਈ ਬੈਂਕਾਂ ਦੁਆਰਾ ਇਲੈਕਟੋਰਲ ਬਾਂਡ ਜਾਰੀ ਕਰਨ ਦੀ ਸਹੂਲਤ ਲਈ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਐਕਟ ਵਿੱਚ ਸੋਧ ਕਰਨ ਦਾ ਪ੍ਰਸਤਾਵ ਦਿੱਤਾ। ਬੇਨਾਮ ਇਲੈਕਟੋਰਲ ਬਾਂਡ ਵਿਸ਼ੇਸ਼ ਤੌਰ 'ਤੇ ਕੇਂਦਰੀ ਬਜਟ ਦੇ ਇੱਕ ਅਨਿੱਖੜਵੇਂ ਹਿੱਸੇ ਵਜੋਂ ਪੇਸ਼ ਕੀਤੇ ਗਏ ਸਨ ਅਤੇ ਇਸਲਈ ਭਾਰਤੀ ਸੰਵਿਧਾਨ ਦੇ ਆਰਟੀਕਲ 110 ਦੀ ਉਲੰਘਣਾ ਕਰਦੇ ਹੋਏ, ਕੁਝ ਪ੍ਰਕਿਰਿਆਤਮਕ ਫਾਇਦਿਆਂ ਦਾ ਅਨੰਦ ਲੈਣ ਅਤੇ ਕੁਝ ਸੰਸਦੀ ਜਾਂਚ ਪ੍ਰਕਿਰਿਆਵਾਂ ਨੂੰ ਬਾਈਪਾਸ ਕਰਨ ਲਈ ਇੱਕ ਮਨੀ ਬਿੱਲ ਵਜੋਂ ਸ਼੍ਰੇਣੀਬੱਧ ਕੀਤਾ ਗਿਆ ਸੀ। ਭਾਰਤੀ ਸੰਵਿਧਾਨ ਦੇ ਅਨੁਸਾਰ, ਮਨੀ ਬਿੱਲ ਉਹ ਕਾਨੂੰਨ ਹਨ ਜੋ ਰਾਜ ਸਭਾ ਵਿੱਚ "ਪਾਸ" ਹੋਣ ਦੀ ਜ਼ਰੂਰਤ ਤੋਂ ਮੁਕਤ ਹਨ, ਕਿਉਂਕਿ ਉੱਪਰਲੇ ਸਦਨ ਨੂੰ ਲੋਕ ਸਭਾ ਵਿੱਚ ਪੇਸ਼ ਕੀਤੇ ਗਏ ਅਜਿਹੇ ਬਿੱਲਾਂ 'ਤੇ ਸਿਰਫ਼ ਟਿੱਪਣੀ ਪੇਸ਼ ਕਰਨ ਦੀ ਇਜਾਜ਼ਤ ਹੈ।ਹਾਲਾਂਕਿ 2017 ਦੇ ਸ਼ੁਰੂ ਵਿੱਚ ਪੇਸ਼ ਕੀਤਾ ਗਿਆ ਸੀ, ਵਿੱਤ ਮੰਤਰਾਲੇ ਵਿੱਚ ਆਰਥਿਕ ਮਾਮਲਿਆਂ ਦੇ ਵਿਭਾਗ ਨੇ 2 ਜਨਵਰੀ 2018 ਨੂੰ ਇੱਕ ਗਜ਼ਟ ਵਿੱਚ ਇਲੈਕਟੋਰਲ ਬਾਂਡ ਸਕੀਮ 2018 ਨੂੰ ਸੂਚਿਤ ਕੀਤਾ ਸੀ। ਇੱਕ ਅੰਦਾਜ਼ੇ ਅਨੁਸਾਰ, ਮਾਰਚ 2018 ਤੋਂ ਅਪ੍ਰੈਲ 2022 ਤੱਕ ਦੀ ਮਿਆਦ ਦੇ ਦੌਰਾਨ ₹9,857 ਕਰੋੜ ਦੇ ਮੁਦਰਾ ਮੁੱਲ ਦੇ ਬਰਾਬਰ ਕੁੱਲ 18,299 ਇਲੈਕਟੋਰਲ ਬਾਂਡਾਂ ਦਾ ਸਫਲਤਾਪੂਰਵਕ ਲੈਣ-ਦੇਣ ਕੀਤਾ ਗਿਆ ਸੀ।7 ਨਵੰਬਰ 2022 ਨੂੰ, ਇਲੈਕਟੋਰਲ ਬਾਂਡ ਸਕੀਮ ਨੂੰ ਇੱਕ ਸਾਲ ਵਿੱਚ ਵਿਕਰੀ ਦੇ ਦਿਨਾਂ ਨੂੰ 70 ਤੋਂ ਵਧਾ ਕੇ 85 ਕਰਨ ਲਈ ਸੋਧਿਆ ਗਿਆ ਸੀ ਜਿੱਥੇ ਕੋਈ ਵਿਧਾਨ ਸਭਾ ਚੋਣ ਨਿਰਧਾਰਤ ਕੀਤੀ ਜਾ ਸਕਦੀ ਹੈ। ਇਲੈਕਟੋਰਲ ਬਾਂਡ (ਸੋਧ) ਸਕੀਮ, 2022 'ਤੇ ਫੈਸਲਾ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਤੋਂ ਕੁਝ ਸਮਾਂ ਪਹਿਲਾਂ ਲਿਆ ਗਿਆ ਸੀ, ਜਦੋਂ ਕਿ ਦੋਵਾਂ ਰਾਜਾਂ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਕੀਤਾ ਗਿਆ ਸੀ।2019 ਦੀਆਂ ਆਮ ਚੋਣਾਂ ਤੋਂ ਪਹਿਲਾਂ, ਕਾਂਗਰਸ ਨੇ ਇਲੈਕਟੋਰਲ ਬਾਂਡ ਨੂੰ ਖਤਮ ਕਰਨ ਦੇ ਆਪਣੇ ਇਰਾਦੇ ਦਾ ਐਲਾਨ ਕੀਤਾ ਹੈ, ਜੇਕਰ ਪਾਰਟੀ ਸੱਤਾ ਵਿੱਚ ਚੁਣੀ ਜਾਂਦੀ ਹੈ।
ਨਾਂਵ (ਲਾਤੀਨੀ ਵਿੱਚ nōmen, ਸ਼ਾਬਦਿਕ 'ਨਾਮ') ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ ਨਾਂਵ ਇੱਕ ਵਿਸ਼ਾਲ ਅਤੇ ਖੁੱਲ੍ਹੀ ਸ਼ਬਦ ਸ਼੍ਰੇਣੀ ਦਾ ਮੈਂਬਰ ਹੈ ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ। ਨਾਂਵ ਦੀਆਂ ਪੰਜ ਕਿਸਮਾਂ ਹੁੰਦੀਆਂ ਹਨ:-
"ਲੋਕ-ਨਾਚ ਨਾਲ ਮਾਨਸਿਕਤਾ ਨਾਚ ਕਲਾ ਨੂੰ ਆਪਣੇ ਜੀਵਨ ਦਾ ਸੁਭਾਵਿਕ ਅਮਲ ਪ੍ਰਵਾਨ ਕਰਦੀ ਰਹੀ ਹੈ।" 'ਨੱਚਣ ਵਾਲੇ ਦੀ ਅੱਡੀ ਨਾ ਰਹਿੰਦੀ , ਗਾਉਣ ਵਾਲੇ ਦਾ ਮੂੰਹ' ਇਸ ਸੁਭਾਵਕ ਅਮਲ ਦੀ ਪੁਸ਼ਟੀ ਕਰਦੀ ਕਾਵਿ ਸਤਰ ਹੈ। ਨਾਚ ਕਲਾ ਕਿਸੇ ਵੀ ਸੂਰਤ ਵਿੱਚ ਮੂਕ ਪੇਸ਼ਕਾਰੀ ਨਹੀਂ ਹੈ। ਖ਼ਾਸਕਰ ਪੰਜਾਬੀ ਲੋਕ ਨਾਚ ਗਿੱਧਾ ਭੰਗੜਾ ਤਾਂ ਗੀਤਾਂ ਦੇ ਬੋਲ ਜਾਂ ਬੋਲੀਆਂ ਤੋਂ ਬਿਨਾਂ ਪੇਸ਼ ਕਿਤੇ ਜਾਣਾ ਸੰਭਵ ਹੀ ਨਹੀਂ। ਲੋਕ-ਸਮੂਹ ਦੀ ਸਿਰਜਨ-ਕਲਾ ਦੀ ਇੱਕ ਮਹੱਤਵਪੂਰਨ ਵੰਨਗੀ ਹੈ, ਜੋ ਲੋਕ-ਮਾਨਸ ਦੇ ਸਮੁਚੇ ਹਾਵਾਂ-ਭਾਵਾਂ ਨੂੰ ਸਰੀਰਕ ਮੁਦਰਾਵਾਂ ਦੇ ਪ੍ਰਗਟਾਉ-ਸੰਦਰਭ ਰਾਹੀਂ ਪੇਸ਼ ਕਰਦੀ ਹੈ। ਲੋਕ ਨਾਚ ਵੀ ਇਸੇ ਪ੍ਰਕਾਰ ਦੀ ਇੱਕ ਲੋਕ-ਕਲਾ ਹੈ। ਲੋਕ-ਨਾਚ ਮੰਨੋਰੰਜਨ ਦਾ ਸਾਧਨ ਹੀ ਨਹੀਂ, ਇਹ ਕਿਸੇ ਖਿੱਤੇ ਦੇ ਜਨ-ਸਮੂਹ ਦੀ ਸਮਾਜਿਕ, ਸੱਭਿਆਚਾਰਕ, ਨੈਤਿਕ, ਧਾਰਮਿਕ, ਰਾਜਸੀ ਅਤੇ ਇਤਹਾਸਿਕ ਜੀਵਨ-ਤੋਰ ਦੀਆਂ ਵਿਭਿੰਨ ਪਰਤਾਂ ਦਾ ਸਰੀਰਕ ਮੁਦਰਾਵਾਂ ਦੇ ਮਾਧਿਅਮ ਰਾਹੀਂ ਆਪ-ਮੁਹਾਰਾ, ਸਧਾਰਨ, ਖੁਸ਼ੀਆਂ-ਖੇੜਿਆਂ ਭਰਪੂਰ ਅੰਦਰੂਨੀ ਭਾਵਨਾਵਾਂ ਦਾ ਬਾਹਰੀ ਪ੍ਰਗਟਾਵਾ ਵੀ ਹੈ। ਪੰਜਾਬ ਦੇ ਲੋਕ-ਨਾਚ ਪੰਜਾਬ ਪੰਜਾਬ ਦੇ ਜਨ-ਜੀਵਨ ਦਾ ਮਹੱਤਪੂਰਨ ਅੰਗ ਹਨ।"ਪੰਜਾਬ ਦੇ ਲੋਕ-ਨਾਚਾਂ ਦਾ ਵਰਗੀਕਰਨ ਦੋ ਪੱਧਰਾਂ ਤੇ ਕੀਤਾ ਜਾ ਸਕਦਾ ਹੈ:
ਹਾਲਾਂਕਿ "ਸ਼ਬਦ" ਦੀ ਵਿਆਖਿਆ ਲਈ ਵਿਦਵਾਨਾਂ ਦੇ ਅਲੱਗ-ਅਲੱਗ ਵਿਚਾਰ ਹਨ। ਪ੍ਰਸਿੱਧ ਅਮਰੀਕੀ ਭਾਸ਼ਾ ਵਿਗਿਆਨੀ ਲਿਉਨਾਰਦ ਬਲੂਮਫ਼ੀਲਡ ਨੇ ਕਿ 'ਸ਼ਬਦ' ਬਾਰੇ ਕਿਹਾ ਹੈ: “ A word is a minimal free form” ਅਰਥਾਤ “ਸ਼ਬਦ ਇੱਕ ਲਘੂਤਮ ਸੁਤੰਤਰ ਇਕਾਈ ਹੈ।“ ਬਲੂਮਫ਼ੀਲਡ ਦੀ ਇਹ ਪਰਿਭਾਸ਼ਾ ਹੁਣ ਤੱਕ ਮਿਲਦੀਆਂ ਸਾਰੀਆਂ ਪਰਿਭਾਸ਼ਾਵਾਂ ਨਾਲੋਂ ਮੁਕਾਬਲਨ ਵਧੇਰੇ ਮਕਬੂਲ ਹੈ। ਇਸ ਪਰਿਭਾਸ਼ਾ ਨੂੰ ਚੰਗੀ ਤਰ੍ਹਾਂ ਸਮਝਣ ਲਈ ਸਾਨੂੰ ਸੁਤੰਤਰ ਬੰਧੇਜੀ ਰੂਪਾਂ ਦੀ ਪ੍ਰਕ੍ਰਿਤੀ ਸਮਝ ਲੈਣੀ ਚਾਹੀਦੀ ਹੈ।
ਅਜੀਤ ਕੌਰ (ਜਨਮ 16 ਨਵੰਬਰ 1934) ਆਜ਼ਾਦੀ ਦੇ ਬਾਅਦ ਦੀ ਪੰਜਾਬੀ ਸਾਹਿਤਕਾਰ ਹੈ। ਉਹ ਪੰਜਾਬੀ ਗਲਪ ਖਾਸ ਕਰ ਕਹਾਣੀ ਦੀ ਇੱਕ ਵਿਲੱਖਣ ਦਸਤਖ਼ਤ ਹੈ ਜਿਸ ਨੇ "ਔਰਤ ਮਰਦ ਦੇ ਸੰਬੰਧਾਂ ਨੂੰ ਬੜੀ ਬੇ-ਵਾਕੀ ਤੇ ਡੂੰਘਾਈ ਵਿੱਚ ਪੇਸ਼ ਕੀਤਾ ਹੈ ਅਤੇ ਮਨੁੱਖੀ ਜੀਵਨ ਦੀਆਂ ਭਾਵਨਾਵਾਂ, ਤੀਵੀਂ-ਮਰਦ ਦੇ ਰਿਸ਼ਤੇ ਦੀ ਖੂਬਸੂਰਤੀ ਤੇ ਜਜ਼ਬਾਤੀ ਟੱਕਰਾਂ ਨੂੰ, ਇਕੱਲਤਾ ਦੀ ਉਦਾਸੀ ਨੂੰ, ਮਨੁੱਖੀ ਰਿਸ਼ਤਿਆਂ ਦੀਆਂ ਉਲਝਣਾਂ ਨੂੰ, ਪੰਜਾਬ ਦੇ ਸੰਤਾਪ ਨੂੰ ਬੜੀ ਦਲੇਰੀ ਨਾਲ ਬਿਆਨ ਕੀਤਾ ਹੈ।" ਸਾਥੀ ਲੁਧਿਆਣਵੀ ਅਨੁਸਾਰ "ਦਿੱਲੀ ਦੀ ਗੁਰਬਤ ਅਤੇ ਭ੍ਰਿਸ਼ਟਾਚਾਰ ਅਤੇ ਆਮ ਤੌਰ 'ਤੇ ਦੇਸ ਦੇ ਵਧ ਰਹੇ ਸੰਤਾਪ ਤੋਂ ਲੈ ਕੇ ਪੰਜਾਬ ਦੀ ਅੱਸੀਵਆਂ ਦੀ ਸਥਿਤੀ ਚੋਂ ਪੈਦਾ ਹੋਏ ਦੁਖ਼ਾਂਤ ਤੀਕ ਉਸ ਦੀ ਕਲਮ ਨੇ ਬੜੀ ਸ਼ਿੱਦਤ ਨਾਲ਼ ਲੇਖ਼ ਅਤੇ ਕਹਾਣੀਆਂ ਲਿਖ਼ੀਆਂ ਹਨ।" ਉਹਨਾਂ ਦੀਆਂ ਰਚਨਾਵਾਂ ਵਿੱਚ ਨਾ ਕੇਵਲ ਨਾਰੀ ਦਾ ਸੰਘਰਸ਼ ਰੇਖਾਂਕਿਤ ਹੁੰਦਾ ਹੈ ਸਗੋਂ ਸਮਾਜਕ ਅਤੇ ਸਿਆਸੀ ਵਿਗਾੜਾਂ ਅਤੇ ਸੱਤਾ ਦੇ ਗਲਿਆਰਿਆਂ ਵਿੱਚ ਵਿਆਪਤ ਬੇਸ਼ਰਮ ਭ੍ਰਿਸ਼ਟਾਚਾਰ ਦੇ ਵਿਰੁੱਧ ਇੱਕ ਜ਼ੋਰਦਾਰ ਮੁਹਿੰਮ ਵੀ ਨਜ਼ਰ ਆਉਂਦੀ ਹੈ। ਅਜੀਤ ਕੌਰ ਦਾ ਨਾਰੀਵਾਦ ਬਾਰੇ ਖਿਆਲ ਹੈ ਕਿ ਨਾਰੀਵਾਦ ਦਾ ਮਤਲਬ ਆਪਣੇ ਅੰਦਰ ਮਜ਼ਬੂਤੀ ਪੈਦਾ ਕਰਨੀ ਹੈ, ਸਿਰਫ਼ ਮਰਦਾਂ ਦੇ ਵਿਰੁੱਧ ਹੋਣਾ ਹੀ ਇਸ ਦਾ ਮਤਲਬ ਨਹੀਂ।
ਭਾਰਤ, ਅਧਿਕਾਰਤ ਤੌਰ 'ਤੇ ਭਾਰਤ ਦਾ ਗਣਰਾਜ (ਆਈਐੱਸਓ: Bhārat Gaṇarājya), ਦੱਖਣੀ ਏਸ਼ੀਆ ਵਿੱਚ ਇੱਕ ਦੇਸ਼ ਹੈ। ਇਹ ਖੇਤਰ ਦੇ ਹਿਸਾਬ ਨਾਲ ਸੱਤਵਾਂ ਸਭ ਤੋਂ ਵੱਡਾ ਦੇਸ਼; ਜੂਨ 2023 ਤੱਕ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼; ਅਤੇ 1947 ਵਿੱਚ ਆਪਣੀ ਆਜ਼ਾਦੀ ਦੇ ਸਮੇਂ ਤੋਂ, ਦੁਨੀਆ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਦੱਖਣ ਵੱਲ ਹਿੰਦ ਮਹਾਸਾਗਰ, ਦੱਖਣ-ਪੱਛਮ ਵੱਲ ਅਰਬ ਸਾਗਰ ਅਤੇ ਦੱਖਣ-ਪੂਰਬ ਵੱਲ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ, ਇਹ ਪੱਛਮ ਵੱਲ ਪਾਕਿਸਤਾਨ ਨਾਲ ਜ਼ਮੀਨੀ ਸਰਹੱਦਾਂ ਸਾਂਝੀਆਂ ਕਰਦਾ ਹੈ।; ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ; ਅਤੇ ਪੂਰਬ ਵੱਲ ਬੰਗਲਾਦੇਸ਼ ਅਤੇ ਮਿਆਂਮਾਰ। ਹਿੰਦ ਮਹਾਸਾਗਰ ਵਿੱਚ, ਭਾਰਤ ਸ਼੍ਰੀਲੰਕਾ ਅਤੇ ਮਾਲਦੀਵ ਦੇ ਨੇੜੇ ਹੈ; ਇਸ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਥਾਈਲੈਂਡ, ਮਿਆਂਮਾਰ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੇ ਕਰਦੇ ਹਨ। ਆਧੁਨਿਕ ਮਨੁੱਖ 55,000 ਸਾਲ ਪਹਿਲਾਂ ਅਫ਼ਰੀਕਾ ਤੋਂ ਭਾਰਤੀ ਉਪ-ਮਹਾਂਦੀਪ 'ਤੇ ਆਏ ਸਨ। ਉਹਨਾਂ ਦੇ ਲੰਬੇ ਕਿੱਤੇ, ਸ਼ੁਰੂ ਵਿੱਚ ਵੱਖੋ-ਵੱਖਰੇ ਰੂਪਾਂ ਵਿੱਚ ਸ਼ਿਕਾਰੀ-ਇਕੱਠੇ ਕਰਨ ਵਾਲਿਆਂ ਦੇ ਰੂਪ ਵਿੱਚ, ਨੇ ਖੇਤਰ ਨੂੰ ਬਹੁਤ ਹੀ ਵਿਭਿੰਨਤਾ ਬਣਾ ਦਿੱਤਾ ਹੈ, ਮਨੁੱਖੀ ਜੈਨੇਟਿਕ ਵਿਭਿੰਨਤਾ ਵਿੱਚ ਅਫਰੀਕਾ ਤੋਂ ਬਾਅਦ ਦੂਜੇ ਸਥਾਨ 'ਤੇ ਹੈ। 9,000 ਸਾਲ ਪਹਿਲਾਂ ਸਿੰਧ ਨਦੀ ਬੇਸਿਨ ਦੇ ਪੱਛਮੀ ਹਾਸ਼ੀਏ ਵਿੱਚ ਉਪ-ਮਹਾਂਦੀਪ ਵਿੱਚ ਸੈਟਲਡ ਜੀਵਨ ਉਭਰਿਆ ਸੀ, ਹੌਲੀ ਹੌਲੀ ਤੀਜੀ ਹਜ਼ਾਰ ਸਾਲ ਬੀਸੀਈ ਦੀ ਸਿੰਧੂ ਘਾਟੀ ਸਭਿਅਤਾ ਵਿੱਚ ਵਿਕਸਤ ਹੋਇਆ। 12000 ਈਸਾ ਪੂਰਵ ਤੱਕ, ਸੰਸਕ੍ਰਿਤ ਦਾ ਇੱਕ ਪੁਰਾਤਨ ਰੂਪ, ਇੱਕ ਇੰਡੋ-ਯੂਰਪੀਅਨ ਭਾਸ਼ਾ, ਉੱਤਰ ਪੱਛਮ ਤੋਂ ਭਾਰਤ ਵਿੱਚ ਫੈਲ ਗਈ ਸੀ। ਇਸ ਦਾ ਪ੍ਰਮਾਣ ਅੱਜ ਰਿਗਵੇਦ ਦੇ ਭਜਨਾਂ ਵਿੱਚ ਮਿਲਦਾ ਹੈ। ਇੱਕ ਮੌਖਿਕ ਪਰੰਪਰਾ ਦੁਆਰਾ ਸੁਰੱਖਿਅਤ ਰੱਖਿਆ ਗਿਆ ਸੀ ਜੋ ਪੂਰੀ ਤਰ੍ਹਾਂ ਚੌਕਸ ਸੀ, ਰਿਗਵੇਦ ਭਾਰਤ ਵਿੱਚ ਹਿੰਦੂ ਧਰਮ ਦੀ ਸ਼ੁਰੂਆਤ ਨੂੰ ਰਿਕਾਰਡ ਕਰਦਾ ਹੈ। ਭਾਰਤ ਦੀਆਂ ਦ੍ਰਾਵਿੜ ਭਾਸ਼ਾਵਾਂ ਨੂੰ ਉੱਤਰੀ ਅਤੇ ਪੱਛਮੀ ਖੇਤਰਾਂ ਵਿੱਚ ਬਦਲ ਦਿੱਤਾ ਗਿਆ ਸੀ। 400 ਈਸਾ ਪੂਰਵ ਤੱਕ, ਹਿੰਦੂ ਧਰਮ ਦੇ ਅੰਦਰ ਜਾਤ ਦੁਆਰਾ ਪੱਧਰੀਕਰਨ ਅਤੇ ਬੇਦਖਲੀ ਉਭਰ ਕੇ ਸਾਹਮਣੇ ਆਈ ਸੀ, ਅਤੇ ਬੌਧ ਅਤੇ ਜੈਨ ਧਰਮ ਪੈਦਾ ਹੋ ਗਏ ਸਨ, ਸਮਾਜਿਕ ਵਿਵਸਥਾਵਾਂ ਨੂੰ ਖ਼ਾਨਦਾਨੀ ਨਾਲ ਜੋੜਿਆ ਨਹੀਂ ਗਿਆ ਸੀ। ਸ਼ੁਰੂਆਤੀ ਸਿਆਸੀ ਮਜ਼ਬੂਤੀ ਨੇ ਗੰਗਾ ਬੇਸਿਨ ਵਿੱਚ ਸਥਿਤ ਮੌਰੀਆ ਅਤੇ ਗੁਪਤ ਸਾਮਰਾਜ ਨੂੰ ਜਨਮ ਦਿੱਤਾ। ਉਹਨਾਂ ਦਾ ਸਮੂਹਿਕ ਯੁੱਗ ਵਿਆਪਕ ਰਚਨਾਤਮਕਤਾ ਨਾਲ ਭਰਿਆ ਹੋਇਆ ਸੀ, ਪਰ ਔਰਤਾਂ ਦੀ ਡਿੱਗਦੀ ਸਥਿਤੀ, ਅਤੇ ਵਿਸ਼ਵਾਸ ਦੀ ਇੱਕ ਸੰਗਠਿਤ ਪ੍ਰਣਾਲੀ ਵਿੱਚ ਛੂਤ-ਛਾਤ ਨੂੰ ਸ਼ਾਮਲ ਕਰਨ ਦੁਆਰਾ ਵੀ ਚਿੰਨ੍ਹਿਤ ਕੀਤਾ ਗਿਆ ਸੀ। ਦੱਖਣੀ ਭਾਰਤ ਵਿੱਚ, ਮੱਧ ਰਾਜਾਂ ਨੇ ਦੱਖਣ-ਪੂਰਬੀ ਏਸ਼ੀਆ ਦੇ ਰਾਜਾਂ ਨੂੰ ਦ੍ਰਾਵਿੜ-ਭਾਸ਼ਾ ਦੀਆਂ ਲਿਪੀਆਂ ਅਤੇ ਧਾਰਮਿਕ ਸਭਿਆਚਾਰਾਂ ਨੂੰ ਨਿਰਯਾਤ ਕੀਤਾ।ਸ਼ੁਰੂਆਤੀ ਮੱਧਕਾਲੀ ਯੁੱਗ ਵਿੱਚ, ਈਸਾਈ ਧਰਮ, ਇਸਲਾਮ, ਯਹੂਦੀ ਧਰਮ, ਅਤੇ ਜੋਰਾਸਟ੍ਰੀਅਨ ਧਰਮ ਭਾਰਤ ਦੇ ਦੱਖਣੀ ਅਤੇ ਪੱਛਮੀ ਤੱਟਾਂ ਉੱਤੇ ਸਥਾਪਿਤ ਹੋ ਗਏ ਸਨ।ਮੱਧ ਏਸ਼ੀਆ ਦੀਆਂ ਮੁਸਲਿਮ ਫੌਜਾਂ ਨੇ ਰੁਕ-ਰੁਕ ਕੇ ਭਾਰਤ ਦੇ ਉੱਤਰੀ ਮੈਦਾਨਾਂ ਨੂੰ ਆਪਣੇ ਕਬਜ਼ੇ ਵਿੱਚ ਕਰ ਲਿਆ, ਅੰਤ ਵਿੱਚ ਦਿੱਲੀ ਸਲਤਨਤ ਦੀ ਸਥਾਪਨਾ ਕੀਤੀ, ਅਤੇ ਉੱਤਰੀ ਭਾਰਤ ਨੂੰ ਮੱਧਕਾਲੀ ਇਸਲਾਮ ਦੇ ਬ੍ਰਹਿਮੰਡੀ ਨੈਟਵਰਕ ਵਿੱਚ ਖਿੱਚ ਲਿਆ। 15ਵੀਂ ਸਦੀ ਵਿੱਚ, ਵਿਜੈਨਗਰ ਸਾਮਰਾਜ ਨੇ ਦੱਖਣ ਭਾਰਤ ਵਿੱਚ ਇੱਕ ਲੰਬੇ ਸਮੇਂ ਤੱਕ ਚੱਲਣ ਵਾਲੇ ਸੰਯੁਕਤ ਹਿੰਦੂ ਸੱਭਿਆਚਾਰ ਦੀ ਸਿਰਜਣਾ ਕੀਤੀ।ਪੰਜਾਬ ਵਿੱਚ, ਸਿੱਖ ਧਰਮ ਦਾ ਉਭਾਰ ਹੋਇਆ, ਸੰਸਥਾਗਤ ਧਰਮ ਨੂੰ ਰੱਦ ਕਰਦਾ ਹੋਇਆ।ਮੁਗਲ ਸਾਮਰਾਜ, 1526 ਵਿੱਚ, ਦੋ ਸਦੀਆਂ ਦੀ ਸਾਪੇਖਿਕ ਸ਼ਾਂਤੀ ਦੀ ਸ਼ੁਰੂਆਤ ਕੀਤੀ, ਚਮਕਦਾਰ ਆਰਕੀਟੈਕਚਰ ਦੀ ਵਿਰਾਸਤ ਛੱਡ ਕੇ। ਹੌਲੀ-ਹੌਲੀ ਬ੍ਰਿਟਿਸ਼ ਈਸਟ ਇੰਡੀਆ ਕੰਪਨੀ ਦੇ ਸ਼ਾਸਨ ਦਾ ਵਿਸਤਾਰ ਹੋਇਆ, ਜਿਸ ਨੇ ਭਾਰਤ ਨੂੰ ਇੱਕ ਬਸਤੀਵਾਦੀ ਆਰਥਿਕਤਾ ਵਿੱਚ ਬਦਲ ਦਿੱਤਾ, ਪਰ ਇਸਦੀ ਪ੍ਰਭੂਸੱਤਾ ਨੂੰ ਵੀ ਮਜ਼ਬੂਤ ਕੀਤਾ। ਬ੍ਰਿਟਿਸ਼ ਕ੍ਰਾਊਨ ਸ਼ਾਸਨ 1858 ਵਿੱਚ ਸ਼ੁਰੂ ਹੋਇਆ। ਭਾਰਤੀਆਂ ਨੂੰ ਦਿੱਤੇ ਗਏ ਅਧਿਕਾਰ ਹੌਲੀ-ਹੌਲੀ ਦਿੱਤੇ ਗਏ, ਪਰ ਤਕਨੀਕੀ ਤਬਦੀਲੀਆਂ ਪੇਸ਼ ਕੀਤੀਆਂ ਗਈਆਂ, ਅਤੇ ਸਿੱਖਿਆ ਅਤੇ ਜਨਤਕ ਜੀਵਨ ਦੇ ਆਧੁਨਿਕ ਵਿਚਾਰਾਂ ਨੇ ਜੜ੍ਹ ਫੜ ਲਈ। ਇੱਕ ਮੋਹਰੀ ਅਤੇ ਪ੍ਰਭਾਵਸ਼ਾਲੀ ਰਾਸ਼ਟਰਵਾਦੀ ਲਹਿਰ ਉਭਰੀ, ਜੋ ਅਹਿੰਸਕ ਵਿਰੋਧ ਲਈ ਮਸ਼ਹੂਰ ਸੀ ਅਤੇ ਬ੍ਰਿਟਿਸ਼ ਸ਼ਾਸਨ ਨੂੰ ਖਤਮ ਕਰਨ ਦਾ ਮੁੱਖ ਕਾਰਕ ਬਣ ਗਈ। 1947 ਵਿੱਚ ਬ੍ਰਿਟਿਸ਼ ਭਾਰਤੀ ਸਾਮਰਾਜ ਨੂੰ ਦੋ ਆਜ਼ਾਦ ਰਾਜਾਂ ਵਿੱਚ ਵੰਡਿਆ ਗਿਆ ਸੀ, ਹਿੰਦੂ-ਬਹੁਗਿਣਤੀ ਭਾਰਤ ਦਾ ਡੋਮੀਨੀਅਨ ਅਤੇ ਇੱਕ ਮੁਸਲਿਮ-ਬਹੁਗਿਣਤੀ ਪਾਕਿਸਤਾਨ ਦਾ ਡੋਮੀਨੀਅਨ, ਵੱਡੇ ਪੱਧਰ 'ਤੇ ਜਾਨੀ ਨੁਕਸਾਨ ਅਤੇ ਇੱਕ ਬੇਮਿਸਾਲ ਪਰਵਾਸ ਦੇ ਵਿਚਕਾਰ।ਭਾਰਤ 1950 ਤੋਂ ਇੱਕ ਸੰਘੀ ਗਣਰਾਜ ਰਿਹਾ ਹੈ, ਇੱਕ ਲੋਕਤੰਤਰੀ ਸੰਸਦੀ ਪ੍ਰਣਾਲੀ ਦੁਆਰਾ ਸ਼ਾਸਨ ਕੀਤਾ ਜਾਂਦਾ ਹੈ। ਇਹ ਬਹੁਲਵਾਦੀ, ਬਹੁ-ਭਾਸ਼ੀ ਅਤੇ ਬਹੁ-ਜਾਤੀ ਸਮਾਜ ਹੈ। ਭਾਰਤ ਦੀ ਆਬਾਦੀ 1951 ਵਿੱਚ 361 ਮਿਲੀਅਨ ਤੋਂ ਵਧ ਕੇ 2022 ਵਿੱਚ ਲਗਭਗ 1.4 ਬਿਲੀਅਨ ਹੋ ਗਈ। ਉਸੇ ਸਮੇਂ ਦੌਰਾਨ, ਇਸਦੀ ਨਾਮਾਤਰ ਪ੍ਰਤੀ ਵਿਅਕਤੀ ਆਮਦਨ US$64 ਸਾਲਾਨਾ ਤੋਂ US$2,601 ਤੱਕ ਵਧ ਗਈ, ਅਤੇ ਇਸਦੀ ਸਾਖਰਤਾ ਦਰ 16.6% ਤੋਂ 74% ਹੋ ਗਈ। 1951 ਵਿੱਚ ਮੁਕਾਬਲਤਨ ਬੇਸਹਾਰਾ ਦੇਸ਼ ਹੋਣ ਤੋਂ ਭਾਰਤ ਇੱਕ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਅਤੇ ਸੂਚਨਾ ਤਕਨਾਲੋਜੀ ਸੇਵਾਵਾਂ ਦਾ ਇੱਕ ਕੇਂਦਰ ਬਣ ਗਿਆ ਹੈ, ਇੱਕ ਵਿਸਤ੍ਰਿਤ ਮੱਧ ਵਰਗ ਦੇ ਨਾਲ। ਇਸਦਾ ਇੱਕ ਸਪੇਸ ਪ੍ਰੋਗਰਾਮ ਹੈ। ਭਾਰਤੀ ਫਿਲਮਾਂ, ਸੰਗੀਤ ਅਤੇ ਅਧਿਆਤਮਿਕ ਸਿੱਖਿਆਵਾਂ ਗਲੋਬਲ ਸੱਭਿਆਚਾਰ ਵਿੱਚ ਵਧਦੀ ਭੂਮਿਕਾ ਨਿਭਾਉਂਦੀਆਂ ਹਨ। ਭਾਰਤ ਨੇ ਆਪਣੀ ਗਰੀਬੀ ਦੀ ਦਰ ਨੂੰ ਕਾਫ਼ੀ ਹੱਦ ਤੱਕ ਘਟਾ ਦਿੱਤਾ ਹੈ, ਹਾਲਾਂਕਿ ਆਰਥਿਕ ਅਸਮਾਨਤਾ ਵਧਣ ਦੀ ਕੀਮਤ 'ਤੇ। ਭਾਰਤ ਇੱਕ ਪਰਮਾਣੂ-ਹਥਿਆਰ ਵਾਲਾ ਦੇਸ਼ ਹੈ, ਜੋ ਫੌਜੀ ਖਰਚਿਆਂ ਵਿੱਚ ਉੱਚ ਦਰਜੇ 'ਤੇ ਹੈ। ਇਸ ਦੇ ਆਪਣੇ ਗੁਆਂਢੀ ਦੇਸ਼ਾਂ ਪਾਕਿਸਤਾਨ ਅਤੇ ਚੀਨ ਨਾਲ ਕਸ਼ਮੀਰ ਨੂੰ ਲੈ ਕੇ ਵਿਵਾਦ ਹਨ, ਜੋ 20ਵੀਂ ਸਦੀ ਦੇ ਅੱਧ ਤੋਂ ਅਣਸੁਲਝੇ ਹੋਏ ਹਨ। ਭਾਰਤ ਨੂੰ ਜਿਨ੍ਹਾਂ ਸਮਾਜਿਕ-ਆਰਥਿਕ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ, ਉਨ੍ਹਾਂ ਵਿੱਚ ਲਿੰਗ ਅਸਮਾਨਤਾ, ਬਾਲ ਕੁਪੋਸ਼ਣ, ਅਤੇ ਹਵਾ ਪ੍ਰਦੂਸ਼ਣ ਦੇ ਵਧਦੇ ਪੱਧਰ। ਭਾਰਤ ਦੀ ਧਰਤੀ ਮੈਗਾਡਾਇਵਰਸ ਹੈ, ਚਾਰ ਜੈਵ ਵਿਭਿੰਨਤਾ ਦੇ ਹੌਟਸਪੌਟਸ ਦੇ ਨਾਲ। ਇਸਦੇ ਜੰਗਲਾਂ ਵਿੱਚ ਇਸਦੇ ਖੇਤਰ ਦਾ 21.7% ਸ਼ਾਮਲ ਹੈ। ਭਾਰਤ ਦੇ ਜੰਗਲੀ ਜੀਵ, ਜਿਨ੍ਹਾਂ ਨੂੰ ਭਾਰਤ ਦੀ ਸੰਸਕ੍ਰਿਤੀ ਵਿੱਚ ਪਰੰਪਰਾਗਤ ਤੌਰ 'ਤੇ ਸਹਿਣਸ਼ੀਲਤਾ ਨਾਲ ਦੇਖਿਆ ਜਾਂਦਾ ਹੈ, ਨੂੰ ਇਹਨਾਂ ਜੰਗਲਾਂ ਵਿੱਚ, ਅਤੇ ਕਿਤੇ ਹੋਰ, ਸੁਰੱਖਿਅਤ ਨਿਵਾਸ ਸਥਾਨਾਂ ਵਿੱਚ ਸਮਰਥਨ ਪ੍ਰਾਪਤ ਹੈ।.
ਲਿੰਕਿਨ ਪਾਰਕ , ਕੈਲੀਫੋਰਨੀਆ ਦੇ ਆਗੌਰਾ ਹਿੱਲਜ਼ ਦਾ ਇੱਕ ਅਮਰੀਕੀ ਰਾਕ ਬੈਂਡ ਹੈ। ਬੈਂਡ ਦੇ ਮੌਜੂਦਾ ਲਾਈਨਅਪ ਵਿੱਚ ਗਾਇਕੀ / ਤਾਲ ਗਿਤਾਰਿਸਟ ਮਾਈਕ ਸ਼ਿਨੋਦਾ, ਲੀਡ ਗਿਟਾਰਿਸਟ ਬ੍ਰੈਡ ਡਲਸਨ, ਬਾਸਿਸਟ ਡੇਵ ਫਰੈਲ, ਡੀਜੇ / ਕੀ-ਬੋਰਡਿਸਟ ਜੋਅ ਹੈਨ ਅਤੇ ਢੋਲਕੀ ਰੌਬ ਬੌਰਡਨ ਸ਼ਾਮਲ ਹਨ, ਇਹ ਸਾਰੇ ਬਾਨੀ ਦੇ ਮੈਂਬਰ ਹਨ। ਵੋਕਲਿਸਟ ਮਾਰਕ ਵੇਕਫੀਲਡ ਅਤੇ ਚੇਸਟਰ ਬੇਨਿੰਗਟਨ ਅਤੇ ਬਾਸਿਸਟ ਕੈਲ ਕ੍ਰਾਈਸਟਨਰ ਬੈਂਡ ਦੇ ਸਾਬਕਾ ਮੈਂਬਰ ਹਨ। 1996 ਵਿਚ ਬਣਾਈ ਗਈ, ਲਿੰਕਿਨ ਪਾਰਕ ਉਨ੍ਹਾਂ ਦੀ ਪਹਿਲੀ ਸਟੂਡੀਓ ਐਲਬਮ, ਹਾਈਬ੍ਰਿਡ ਥਿ ਊਰੀ (2000) ਨਾਲ ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਹੋਈ, ਜਿਸ ਨੂੰ ਆਰਆਈਏਏ ਦੁਆਰਾ 2005 ਵਿਚ ਪ੍ਰਮਾਣਿਤ ਹੀਰਾ ਅਤੇ ਕਈ ਹੋਰ ਦੇਸ਼ਾਂ ਵਿਚ ਮਲਟੀ-ਪਲੈਟੀਨਮ ਦਿੱਤਾ ਗਿਆ ਸੀ। ਉਨ੍ਹਾਂ ਦੀ ਦੂਜੀ ਐਲਬਮ, ਮੈਟੋਰਾ (2003) ਨੇ ਬੈਂਡ ਦੀ ਸਫਲਤਾ ਨੂੰ ਜਾਰੀ ਰੱਖਿਆ, 2003 ਵਿਚ <i id="mwIw">ਬਿਲਬੋਰਡ</i> 200 ਐਲਬਮ ਚਾਰਟ ਨੂੰ ਸਿਖਰ 'ਤੇ ਲਿਆ, ਅਤੇ ਇਸ ਤੋਂ ਬਾਅਦ ਵਿਆਪਕ ਟੂਰਿੰਗ ਅਤੇ ਚੈਰਿਟੀ ਕੰਮ ਕੀਤਾ ਗਿਆ। ਆਪਣੀ ਪਹਿਲੀ ਦੋ ਐਲਬਮਾਂ ਵਿਚ ਰੇਡੀਓ-ਦੋਸਤਾਨਾ ਪਰ ਸੰਘਣੀ ਪਰਤ ਵਾਲੀ ਸ਼ੈਲੀ ਵਿਚ ਨਿਊ ਮੈਟਲ ਅਤੇ ਰੈਪ ਮੈਟਲ ਨੂੰ ਅਨੁਕੂਲ ਬਣਾਉਂਦਿਆਂ, ਬੈਂਡ ਨੇ ਆਪਣੀ ਤੀਜੀ ਐਲਬਮ ਮਿੰਟ ਟੂ ਮਿਡਨਾਈਟ (2007) ਵਿਚ ਹੋਰ ਸ਼ੈਲੀਆਂ ਦੀ ਖੋਜ ਕੀਤੀ। ਐਲਬਮ <i id="mwNQ">ਬਿਲਬੋਰਡ</i> ਚਾਰਟਸ ਵਿੱਚ ਸਭ ਤੋਂ ਉੱਪਰ ਹੈ ਅਤੇ ਉਸ ਸਾਲ ਕਿਸੇ ਵੀ ਐਲਬਮ ਦਾ ਤੀਜਾ ਸਭ ਤੋਂ ਵਧੀਆ ਡੈਬਿਊਟ ਹਫਤਾ ਸੀ। ਲਿੰਕਿਨ ਪਾਰਕ ਨੇ ਆਪਣੀ ਚੌਥੀ ਐਲਬਮ, ਏ ਹਜ਼ਾਰ ਥ੍ਰੈਂਡਜ਼ (2010) ਵਿੱਚ ਆਪਣੇ ਸੰਗੀਤ ਨੂੰ ਵਧੇਰੇ ਇਲੈਕਟ੍ਰਾਨਿਕ ਆਵਾਜ਼ਾਂ ਨਾਲ ਜੋੜਦਿਆਂ ਸੰਗੀਤਕ ਕਿਸਮਾਂ ਦੇ ਇੱਕ ਵਿਸ਼ਾਲ ਪਰਿਵਰਤਨ ਦੀ ਖੋਜ ਕੀਤੀ। ਬੈਂਡ ਦੀ ਪੰਜਵੀਂ ਐਲਬਮ ਲਿਵਿੰਗ ਥਿੰਗਜ਼ (2012) ਨੇ ਆਪਣੇ ਸਾਰੇ ਪਿਛਲੇ ਰਿਕਾਰਡਾਂ ਦੇ ਸੰਗੀਤ ਦੇ ਤੱਤ ਜੋੜ ਦਿੱਤੇ। ਉਨ੍ਹਾਂ ਦੀ ਛੇਵੀਂ ਐਲਬਮ, ਹੰਟਿੰਗ ਪਾਰਟੀ (2014) ਭਾਰੀ ਚੱਟਾਨਾਂ ਦੀ ਆਵਾਜ਼ ਵਿੱਚ ਵਾਪਸ ਆਈ, ਅਤੇ ਉਨ੍ਹਾਂ ਦੀ ਸੱਤਵੀਂ ਐਲਬਮ, ਵਨ ਮੋਰ ਲਾਈਟ (2017), ਇੱਕ ਵਧੇਰੇ ਇਲੈਕਟ੍ਰਾਨਿਕ ਅਤੇ ਪੌਪ-ਅਧਾਰਿਤ ਰਿਕਾਰਡ ਹੈ। ਲਿੰਕਿਨ ਪਾਰਕ 21 ਵੀਂ ਸਦੀ ਦੇ ਸਭ ਤੋਂ ਵੱਧ ਵਿਕਣ ਵਾਲੇ ਬੈਂਡਾਂ ਅਤੇ ਵਿਸ਼ਵ ਭਰ ਵਿੱਚ ਦੁਨੀਆ ਦੇ ਸਭ ਤੋਂ ਵੱਧ ਵਿਕਣ ਵਾਲੇ ਸੰਗੀਤ ਦੇ ਕਲਾਕਾਰਾਂ ਵਿੱਚੋਂ ਇੱਕ ਹੈ, ਜਿਸ ਨੇ ਦੁਨੀਆ ਭਰ ਵਿੱਚ 70 ਮਿਲੀਅਨ ਤੋਂ ਵੱਧ ਐਲਬਮਾਂ ਵੇਚੀਆਂ ਹਨ। ਉਨ੍ਹਾਂ ਨੇ ਦੋ ਗ੍ਰੈਮੀ ਪੁਰਸਕਾਰ, ਛੇ ਅਮਰੀਕੀ ਸੰਗੀਤ ਅਵਾਰਡ, ਚਾਰ ਐਮਟੀਵੀ ਵੀਡੀਓ ਸੰਗੀਤ ਅਵਾਰਡ ਅਤੇ ਤਿੰਨ ਵਿਸ਼ਵ ਸੰਗੀਤ ਅਵਾਰਡ ਜਿੱਤੇ ਹਨ। 2003 ਵਿੱਚ, ਐਮਟੀਵੀ 2 ਨੇ ਲਿੰਕਿਨ ਪਾਰਕ ਨੂੰ ਸੰਗੀਤ ਦੇ ਵੀਡੀਓ ਯੁੱਗ ਦਾ ਛੇਵਾਂ ਸਭ ਤੋਂ ਵੱਡਾ ਬੈਂਡ ਅਤੇ ਨਵੇਂ ਹਜ਼ਾਰ ਸਾਲ ਦਾ ਤੀਜਾ-ਸਰਬੋਤਮ ਨਾਮ ਦਿੱਤਾ। ਬਿਲਬੋਰਡ ਨੇ ਲਿੰਕਿਨ ਪਾਰਕ ਨੰ. 19 ਦਹਾਕੇ ਦੇ ਚਾਰਟ ਦੇ ਸਰਬੋਤਮ ਕਲਾਕਾਰਾਂ ਤੇ.
ਰੀਤੀ ਰਿਵਾਜ ਸ਼ਬਦ ਅੰਗਰੇਜੀ ਦੇ ਪਦ ritual ਦੇ ਪੰਜਾਬੀ ਅਨੁਵਾਦ ਵਜੋਂ ਵਰਤਿਆ ਗਿਆ ਹੈ। ਸਮਾਜ ਦੇ ਸਮਾਂ ਵਿਹਾ ਚੁੱਕੇ ਕਾਰਜ ਜਦੋਂ ਆਪਣੇ ਸਾਰਥਕ ਪ੍ਰਕਾਰਜ ਤੋਂ ਮੁਕਤ ਹੋ ਕੇ ਪ੍ਰਤੀਕ ਰੂਪ ਵਿੱਚ ਕੀਤੇ ਜਾਂਦੇ ਹਨ, ਤਾਂ ਉਹ ਰਸਮਾਂ ਅਖਵਾਉਂਦੇ ਹਨ। ਪੰਜਾਬ ਵਿੱਚ ਅਜਿਹੇ ਅਨੇਕਾ ਕਾਰਜ ਹਨ, ਜਿਨਾ ਦੀ ਪਹਿਲਾ ਕਦੀ ਮਹੱਤਤਾ ਸੀ, ਪਰ ਹੁਣ ਉਹ ਵੇਲਾ ਵਿਹਾ ਚੁਕੇ ਹਨ ਪਰ ਇਹ ਪ੍ਰਕਾਰਜ ਪ੍ਰਤੀਕ ਰੂਪ ਵਿੱਚ ਅੱਜ ਵੀ ਨਿਭਾਏ ਜਾਂਦੇ ਹਨ। ਜਿਸ ਤਰਾਂ ਉਹਨਾਂ ਦਾ ਵਾਸਤਵਿਕ ਅਮਲ ਹੋਇਆ ਕਰਦਾ ਸੀ। ਵਿਅਕਤੀ ਜੀਵਨ ਨਾਲ ਸਬੰਧਿਤ ਅਜਿਹਾ ਕੋਈ ਮੌਕਾ ਨਹੀਂ ਜਦੋਂ ਕੋਈ ਰਸਮ ਨਾ ਕੀਤੀ ਜਾਂਦੀ ਹੋਵੇ। ਵਿਅਕਤੀ ਜੀਵਨ ਦੀਆਂ ਤਿੰਨ ਅਵਸਥਾਵਾਂ ਪ੍ਰਮੁੱਖ ਮੰਨੀਆਂ ਜਾਂਦੀਆਂ ਹਨ। ਜਨਮ ਵਿਆਹ ਮੌਤ ਉਹਨਾਂ ਨਾਲ ਸਬੰਧਿਤ ਰਸਮਾਂ ਹੇਠ ਲਿਖੇ ਹਨ: -
ਦਲਜੀਤ ਸਿੰਘ ਦੁਸਾਂਝ (ਜਨਮ: 6 ਜਨਵਰੀ 1984), ਇੱਕ ਭਾਰਤੀ ਅਦਾਕਾਰ, ਗਾਇਕ, ਟੈਲੀਵਿਜ਼ਨ ਪੇਸ਼ਕਰਤਾ ਅਤੇ ਇੰਟਰਨੈਟ ਸ਼ਖਸ਼ੀਅਤ ਹੈ। ਉਹ ਪੰਜਾਬੀ ਅਤੇ ਹਿੰਦੀ ਫਿਲਮਾਂ ਵਿੱਚ ਕੰਮ ਕਰਦਾ ਹੈ। ਉਹ ਪੰਜਾਬੀ ਸੰਗੀਤ ਉਦਯੋਗ ਦੇ ਪ੍ਰਮੁੱਖ ਕਲਾਕਾਰਾਂ ਵਿਚੋਂ ਇੱਕ ਵਜੋਂ ਜਾਣਿਆ ਜਾਂਦਾ ਹੈ। ਉਸਨੇ ਪੰਜਾਬੀ ਸਿਨਮੇ ਵਿੱਚ 'ਜੱਟ ਐਂਡ ਜੂਲੀਅਟ'(2012), ਜੱਟ ਐਂਡ ਜੂਲੀਅਟ 2 (2013), ਪੰਜਾਬ 1984 (2015), ਸਰਦਾਰ ਜੀ (2016), 'ਅੰਬਰਸਰੀਆ' (2016), ਸਰਦਾਰ ਜੀ 2 (2016) ਅਤੇ ਸੁਪਰ ਸਿੰਘ (2017) ਵਰਗੀਆਂ ਸੁਪਰਹਿੱਟ ਫ਼ਿਲਮਾਂ ਵਿੱਚ ਅਦਾਕਾਰੀ ਕੀਤੀ ਹੈ, ਜੋ ਕਿ ਇਤਿਹਾਸ ਦੀਆਂ ਸਭ ਤੋਂ ਸਫਲ ਪੰਜਾਬੀ ਫਿਲਮਾਂ ਵਿੱਚੋਂ ਹਨ। ਉਸਨੇ ਨੇ ਆਪਣੇ ਗਾਇਕੀ ਦੀ ਸ਼ੁਰੂਆਤ ਸਾਲ 2004 ਵਿੱਚ ਆਪਣੀ ਪਹਿਲੀ ਐਲਬਮ ਇਸ਼ਕ ਦਾ ਊੜਾ ਐੜਾ ਨਾਲ ਕੀਤੀ। ਉਸ ਨੇ 2016 ਵਿੱਚ ਉੜਤਾ ਪੰਜਾਬ ਫਿਲਮ ਨਾਲ ਆਪਣੀ ਬਾਲੀਵੁੱਡ ਵਿੱਚ ਸ਼ੁਰੂਆਤ ਕੀਤੀ ਜਿਸ ਲਈ ਉਸ ਨੇ ਸਭ ਤੋਂ ਵਧੀਆ ਪੁਰਸ਼ ਸ਼ੁਰੂਆਤ ਲਈ ਫਿਲਮਫੇਅਰ ਅਵਾਰਡ ਹਾਸਲ ਕੀਤਾ।
ਸਿੱਖੀ ਜਾਂ ਸਿੱਖ ਧਰਮ (ਸਿੱਖ ਦਾ ਮਤਲਬ, "ਸਿੱਖਣ ਵਾਲ਼ਾ") ਇੱਕ ਭਾਰਤੀ ਧਰਮ ਹੈ, ਜੋ 15ਵੀਂ ਸਦੀ ਵਿੱਚ ਭਾਰਤੀ ਉਪਮਹਾਂਦੀਪ ਦੇ ਪੰਜਾਬ ਖੇਤਰ ਵਿੱਚ ਸ਼ੁਰੂ ਹੋਇਆ। ਇਹ ਜਗਤ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ ਅਤੇ ਸਾਰੇ ਵਿਸ਼ਵਵਿਆਪੀ ਪ੍ਰਮੁੱਖਤਾ ਪ੍ਰਾਪਤ ਧਰਮਾਂ ਵਿੱਚੋਂ ਸਭ ਤੋਂ ਹਾਲੀਆ ਸਥਾਪਤ ਹੋਇਆ। ਸਿੱਖ ਪੰਥ ਨੂੰ ਮੰਨਣ ਵਾਲਿਆਂ ਦੀ ਗਿਣਤੀ ਲਗਭਗ 3 ਕਰੋੜ (ਜਾਂ 25–30 ਮਿਲੀਅਨ) ਹੈ, ਇਨ੍ਹਾਂ ਦਾ ਬਹੁਮਤ ਪੰਜਾਬ, ਭਾਰਤ ਵਿੱਚ ਰਹਿੰਦਾ ਹੈ। ਸਿੱਖ ਧਰਮ ਦਾ ਅਧਿਆਤਮਕ ਆਧਾਰ ਸਿੱਖਾਂ ਦੇ ਦਸ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਹੈ, ਜੋ ਕਿ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਗੂਰੂ ਨਾਨਕ ਦੇਵ ਨੇ ਸਿੱਖ ਧਰਮ ਦੀ ਨੀਂਹ ਰੱਖੀ ਸੀ ਅਤੇ ਗੂਰੂ ਗੋਬਿੰਦ ਸਿੰਘ ਨੇ ਗੂਰੂ ਗ੍ਰੰਥ ਸਾਹਿਬ ਨੂੰ ਇਸਦੇ ਅੰਤਮ ਗੁਰੂ ਵਜੋਂ ਨਿਯੁਕਤ ਕਰਕੇ ਦੇਹਧਾਰੀ ਗੁਰੂ ਦੀ ਪਰੰਪਰਾ ਨੂੰ ਸਮਾਪਤ ਕੀਤਾ। ਗੁਰੂ ਨਾਨਕ ਦੀਆਂ ਪ੍ਰਮੁੱਖ ਸਿੱਖਿਆਵਾਂ ਵਿੱਚ ਸ਼ਾਮਲ ਹਨ: ਰੱਬ ਉੱਪਰ ਯਕੀਨ ਰੱਖਕੇ ਉਸਦਾ ਨਾਮ ਜਪਣਾ, ਮਨੁੱਖਤਾ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁੱਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜਿਉਣਾ। ਗੁਰੂ ਹਰਿਗੋਬਿੰਦ (ਛੇਵਾਂ ਗੁਰੂ) ਨੇ ਮੀਰੀ-ਪੀਰੀ ਦੀ ਧਾਰਨਾ ਨੂੰ ਸਥਾਪਤ ਕੀਤਾ ਜਿਸਦੇ ਅਧੀਨ ਦੋਵਾਂ ਅਸਥਾਈ ਜਾਂ ਰਾਜਨੀਤਕ ਅਧਿਕਾਰ (ਮੀਰੀ) ਅਤੇ ਅਧਿਆਤਮਕ ਸ਼ਕਤੀ (ਪੀਰੀ) ਨੂੰ ਸਮਾਨ ਮਹੱਤਤਾ ਪ੍ਰਾਪਤ ਹੋਈ।
ਕਬੱਡੀ ਭਾਰਤ ਦੀ ਸਭ ਤੋਂ ਜ਼ਿਆਦਾ ਲੋਕਪ੍ਰਿਅ ਖੇਡਾਂ ਵਿੱਚੋਂ ਇੱਕ ਹੈ ਅਤੇ ਇਹ ਖੇਡ ਪਿੰਡ ਦੇ ਲੋਕਾਂ ਵੱਲੋ ਜ਼ਿਆਦਾ ਖੇਡੀ ਜਾਂਦੀ ਹੈ। ਇਸ ਖੇਡ ਨੂੰ ਗੁੱਟ ਬਣਾ ਕੇ ਖੇਡਿਆ ਜਾਂਦਾ ਹੈ। ਇਸ ਵਿੱਚ ਦੋ ਗੁੱਟ ਭਾਗ ਲੇਂਦੇ ਹਨ ਅਤੇ ਆਪਣੇ-ਆਪਣੇ ਹਿੱਸਿਆਂ ਵਿੱਚ ਜਾ ਕੇ ਖੜ੍ਹੇ ਹਹੋ ਜਾਂਦੇ ਹਨ। ਇੱਕ-ਇੱਕ ਕਰਕੇ ਖਿਡਾਰੀ ਆਪਣੀ ਹਿੱਸਿਆਂ ਦੀ ਰੇਡ ਪਾਉਣ ਲਈ ਜਾਂਦੇ ਹਨ ਅਤੇ ਦੂਸਰੇ ਗੁੱਟ ਦੇ ਖਿਡਾਰੀ ਨੂਂ ਹੱਥ ਲਾ ਕ ਵਾਪਸ ਆਉਣ 'ਤੇ ਇੱਕ ਅੰਕ ਦਿੱਤਾ ਜਾਂਦਾ ਹੈ। ਦੂਸਰੇ ਗੁੱਟ ਦੇ ਜਾਫੀਆਂ ਦਾ ਕੰਮ ਹੁੰਦਾ ਹੈ ਧਾਵੀਆਂ (ਰੇਡਰ) ਨੂੰ ਰੋਕਣਾ ਅਤੇ ਅਜਿਹਾ ਕਰਨ 'ਤੇ ਵੀ ਉਹਨਾਂ ਨੂੰ ਅੰਕ ਮਿਲਦੇ ਹਨ। ਚੱਕਰਾਕਰ ਕਬੱਡੀ (ਸਰਕਲ ਸਟਾਈਲ) ਵਿੱਚ ਧਾਵੀ ਨੂੰ ਧਾਵਾ ਬੋਲਣ ਸਮੇਂ "ਕਬੱਡੀ" "ਕਬੱਡੀ" ਬੋਲਨਾ ਜ਼ਰੂਰੀ ਨਹੀਂ ਹੁੰਦਾ ਹੈ । ਭਾਰਤ ਨੇ 4 ਏਸ਼ਿਯਾਈ ਖੇਡਾ ਵਿੱਚ ਹਿੱਸਾ ਲਿਆ ਹੈ ਅਤੇ ਚਾਰਾ ਵਿੱਚ ਸਵਰਨ ਪਦਕ ਹਾਸਲ ਕਿੱਤਾ ਹੈ। ਭਾਰਤ ਵਿੱਚ ਚਾਰ ਪ੍ਰਕਾਰ ਦੀ ਕਬੱਡੀ ਖੇਡੀ ਜਾਂਦੀ ਹੈ ਅਤੇ ਏਨਾ ਦੇ ਨਾਮ ਹਨ ਅਮਰ, ਸੁਰਾਂਜੀਵੀ, ਹੁਤ੍ਤੁਤੂ ਅਤੇ ਜਮੀਨੀ। ਅਮਰ ਮੁੱਖ ਤੋਰ ਤੇ ਪੰਜਾਬ, ਹਰਿਆਣਾ, ਕਨਾਡਾ ਅਤੇ ਦੁਨਿਯਾ ਦੇ ਹੋਰ ਹਿਸੇਯਾ ਵਿੱਚ ਪੰਜਾਬੀ ਖਿਡਾਰੀ ਵੱਲੋ ਖੇਡੇਆ ਜਾਂਦਾ ਹੈ । ਸੁਰਾਂਜੀਵੀ ਭਾਰਤ ਅਤੇ ਦੁਨਿਆ ਵਿੱਚ ਸਭ ਤੋ ਜਾਂਦਾ ਖੇਡੇਆ ਜਾਨ ਵਾਲਾ ਕਬੱਡੀ ਦਾ ਪ੍ਰਕਾਰ ਹੈ । ਸੁਰਾਂਜੀਵੀ ਅੰਤਰਰਾਸ਼ਟ੍ਰੀਯ ਸ੍ਤਰ ਤੇ ਖੇਡੇਆ ਵਾਲਾ ਪ੍ਰਕਾਰ ਹੈ । ਹੁਤ੍ਤੁਤੂ ਪ੍ਰਕਾਰ ਪੁਰਾਣੇ ਸਮੇਯਾ ਵਿੱਚ ਮਹਾਰਾਸ਼ਟਰਾ ਦੇ ਮਾਰਦਾ ਵੱਲੋ ਖੇਡੇਯਾ ਜਾਂਦਾ ਸੀ । ਭਾਰਤ ਨੂੰ ਇਹ ਵੀ ਵਿਸ਼ਵ ਦੀ ਪਹਿਲੀ ਕਬੱਡੀ ਲੀਗ ਦਾ ਮੇਜ਼ਬਾਨ ਹੈ। ਲੀਗ ਫਾਰਮੂਲਾ 1 ਸੈਰ ਖੇਡ ਫਾਰਮੈਟ ਨੂੰ ਹੇਠ ਹੈ ਅਤੇ ਅਗਸਤ ਤੱਕ ਦਸੰਬਰ 2014 ਤੱਕ ਸ਼ੁਰੂ ਕਰਨ ਚਾਰ ਖਿੱਤੇ ਭਰ ਵਿੱਚ ਖੇਡਿਆ ਜਾਵੇਗਾ [ 2] ਇਹ ਰਾਜ ਦੇ, ਜਿੱਥੇ Sadugudu ਦੇ ਸਬੰਧਤ ਖੇਡ ਹੈ ਖੇਡੀ ਹੈ ਕਿ ਭਾਰਤ 'ਚ ਪੰਜਾਬ, ਪ੍ਰਦੇਸ਼ ਅਤੇ ਤਾਮਿਲਨਾਡੂ ਦੀ ਖੇਡ ਹੈ, ਅਤੇ ਭਾਰਤ ਵਿੱਚ ਮਹਾਰਾਸ਼ਟਰ . ਇਹ ਮਜ਼ੇਦਾਰ ਲਈ ਬ੍ਰਿਟਿਸ਼ ਫੌਜ ਕੇ ਖੇਡਿਆ ਹੈ, ਫਿੱਟ ਰੱਖਣ ਅਤੇ ਇੱਕ ਦਾ ਲਾਲਚ ਬ੍ਰਿਟਿਸ਼ ਏਸ਼ੀਅਨ ਭਾਈਚਾਰੇ ਸਿਪਾਹੀ ਭਰਤੀ ਕਰਨ ਦੇ ਤੌਰ 'ਤੇ ਕਰਨ ਲਈ. ਭਾਰਤ ਨੇ 2013 ਵਿਸ਼ਵ ਕਬੱਡੀ ਕੱਪ ਗੁਰੂ ਨਾਨਕ ਸਟੇਡੀਅਮ, ਲੁਧਿਆਣਾ (ਪੰਜਾਬ) ਭਾਰਤ ਵਿਖੇ ਹੋਈ ਜਿੱਤ ਲਈ। ਉੱਥੇ ਸ਼ਬਦ ਦਾ ਕਬੱਡੀ ਦੇ ਆਰੰਭ ਕਰਨ ਲਈ ਦੇ ਰੂਪ ਵਿੱਚ ਕੋਈ ਸਹਿਮਤੀ ਹੈ। ਸ਼ਬਦ ਦਾ ਕਬੱਡੀ ਦਾ ਤਾਮਿਲ ਸ਼ਬਦ ਦਾ ਤੱਕ ਲਿਆ ਗਿਆ ਹੈ ਹੋ ਸਕਦਾ ਹੈ "ਕੈ-pidi" (கைபிடி) ਦਾ ਮਤਲਬ ਹੈ "ਹੱਥ ਰੱਖਣ ਲਈ".
ਲੋਕਧਾਰਾ (ਅੰਗਰੇਜ਼ੀ: 'folklore') ਕਿਸੇ ਲੋਕ ਭਾਈਚਾਰੇ ਵਿੱਚ ਪ੍ਰਵਾਹਮਾਨ ਲੋਕ ਗੀਤਾਂ, ਲੋਕ ਸੰਗੀਤ, ਲੋਕ ਨਾਚ, ਮਿਥਾਂ, ਲੋਕ ਕਹਾਣੀਆਂ, ਦੰਦ ਕਥਾਵਾਂ, ਜ਼ਬਾਨੀ ਇਤਿਹਾਸ, ਕਹਾਵਤਾਂ, ਵਿਅੰਗ, ਬੁਝਾਰਤਾਂ, ਲੋਕ ਧਰਮ, ਲੋਕ ਵਿਸ਼ਵਾਸ, ਜਾਦੂ-ਟੂਣੇ, ਵਹਿਮ-ਭਰਮ, ਲੋਕ ਸਾਜ਼, ਸੰਦ, ਬਰਤਨ ਭਾਂਡੇ ਅਤੇ ਲੋਕ ਹਥਿਆਰਾਂ ਆਦਿ ਦਾ ਇੱਕ ਜਟਿਲ ਤਾਣਾ ਬਾਣਾ ਹੁੰਦਾ ਹੈ। ਇਸ ਨੂੰ ਅਸੀਂ ਚਾਰ ਵੰਨਗੀਆਂ ਵਿੱਚ ਵੰਡਦੇ ਹਾਂ।
ਸੂਫ਼ੀਵਾਦ ਇਸਲਾਮੀ ਗਿਆਨ ਦੀ ਰੌਸ਼ਨੀ ਤੇ ਇਸਦੀ ਇਤਿਹਾਸਕ ਅਸਲ ਵਿਚੋਂ ਹੀ ਪੈਦਾ ਹੋਈ ਇੱਕ ਰਹੱਸਵਾਦੀ ਲਹਿਰ ਹੈ ਜਿਸ ਨੇ ਹਮੇਸ਼ਾ ਕੁਰਾਨੀ ਫ਼ਲਸਫ਼ੇ ਦੀ ਰੂਹਾਨੀਅਤ ਤੋਂ ਵੀ ਪ੍ਰੇਰਨਾ ਲੈ ਕੇ ਸਮਾਜ ਨੂੰ ਸਹੀ ਰਾਹ ਦਿਖਾਉਣ ਦਾ ਬੀੜਾ ਚੁੱਕਿਆ। ਸੂਫ਼ੀਵਾਦ ਦੇ ਇਤਿਹਾਸਕ ਵਿਕਾਸ ਵਿੱਚ ਸੂਫ਼ੀ ਸਿਲਸਿਲੇ ਜਾਂ ਸੰਪਰਦਾਵਾਂ ਦੀ ਆਮਦ ਕੇਵਲ ਸੂਫ਼ੀਵਾਦ ਦੇ ਦੁਨੀਆ ਭਰ ਵਿੱਚ ਫੈਲਣ ਦਾ ਹੀ ਕਾਰਨ ਨਹੀਂ ਬਣੀ, ਸਗੋਂ ਇਸਲਾਮ ਦੇ ਪਾਸਾਰ ਤੇ ਪ੍ਰਚਾਰ ਦੀ ਵੀ ਬੁਨਿਆਦ ਬਣੀ। ਇਸਲਾਮੀ ਇਤਿਹਾਸ ਗਵਾਹ ਹੈ ਕਿ ਮੁੱਢਲੇ ਮੁਸਲਮਾਨ ਫ਼ਕੀਰਾਂ ਅਤੇ ਸੂਫ਼ੀਆਂ ਵਿੱਚ ਕੋਈ ਭਿੰਨਤਾ ਨਹੀਂ ਸੀ। ਇਹ ਸਾਰੇ ਲੋਕ ਰਹੱਸਵਾਦੀ ਰੁੱਚੀਆਂ ਦੇ ਧਾਰਨੀ ਹੋਣ ਕਾਰਨ ਦੁਨਿਆਵੀ ਮਸਲਿਆਂ ਤੋਂ ਦੂਰ ਰਹਿੰਦੇ ਸਨ। ਆਪਣੀ ਆਤਮਿਕ ਪ੍ਰਗਤੀ ਲਈ ਸਾਧਨਾ ਵਿੱਚ ਰੁੱਝੇ ਹੋਏ ਇਹ ਸੂਫ਼਼ੀ ਆਮ ਲੋਕਾਂ ਲਈ ਵੀ ਪ੍ਰੇਰਨਾਂ-ਸਰੋਤ ਸਨ। ਇਹੀ ਕਾਰਨ ਸੀ ਕਿ ਸਮੇਂ-ਸਮੇਂ ਰਾਜਨੀਤਕ ਸ਼ਕਤੀਆਂ ਇਨ੍ਹਾਂ ਨੂੰ ਇਸਲਾਮ ਦੇ ਪ੍ਰਚਾਰਕ ਸਮਝ ਦੇ ਆਪਣਾ ਸਮਰੱਥਣ ਤੇ ਸਤਿਕਾਰ ਦਿੰਦੀਆਂ ਰਹੀਆਂ। ਇਹਨਾਂ ਮੁੱਢਲੇ ਸੂਫ਼ੀਆਂ ਨੇ ਅਕਸਰ ਧਾਰਮਿਕ ਯਾਤਰਾਵਾਂ ਦੌਰਾਨ ਹੀ ਪ੍ਰਚਾਰ ਕੀਤਾ। ਇਨ੍ਹਾਂ ਦੀ ਨਾ ਕੋਈ ਵੱਡੀ ਜੱਥੇਬੰਦੀ ਸੀ ਤੇ ਨਾ ਹੀ ਕੋਈ ਨਿਸ਼ਚਿਤ ਟਿਕਾਣਾ। ਮੁੱਢਲੇ ਸੂਫ਼ੀ ਇਸਲਾਮੀ ਤਸੱਵੁਫ਼ ਦੇ ਰੂਹਾਨੀ ਅਨੁਭਵ ਉਤੇ ਜ਼ੋਰ ਦਿੰਦੇ ਸਨ ਸਿਧਾਂਤਕ ਜਾਂ ਪ੍ਰ਼ਚਾਰਕ ਰੁਚੀ ਨਹੀਂ ਰੱਖਦੇ ਸਨ। ਉਹ ਮੁਰੀਦਾਂ ਨੂੰ ਕੇਵਲ ਆਤਮਕ ਰਸਤਾ ਦੱਸ ਸਕਦੇ ਸਨ। ਪਰ ਮਾਰਗ ਦਾ ਅਨੁਭਵ ਖੁਦ ਮੁਰੀਦ ਨੂੰ ਕਰਨਾ ਪੈਂਦਾ ਸੀ। ਬਗਦਾਦ ਨਿਵਾਸੀ ਇਮਾਮ-ਅਬ-ਹਮੀਦ ਮੁਹੰਮਦ-ਅਲ-ਗ਼ੱਜ਼ਾਲੀ (1059-1111 ਈ.) ਵਰਗੇ ਸੂਫ਼ੀ ਸਿਧਾਂਤਕਾਰਾਂ ਨੇ ਕੁਰਾਨੀ ਫਲਸਫੇ ਦੀ ਪੁਨਰ ਵਿਆਖਿਆ ਕਰਕੇ ਸਾਧਨਾ-ਮਾਰਗ ਵਿੱਚ ਮੁਰਸ਼ਿਦ ਦੀ ਸਿੱਖਿਆ ਤੇ ਕਿਰਪਾ ਦੀ ਲੋੜ ਤੇ ਮਹੱਤਵ ਸਮਝਾਇਆ। ਇਮਾਮ-ਅਬੂ-ਹਮੀ਼ਦ ਅਲ-ਗੱਜ਼ਾਲੀ ਦੇ ਜ਼ੋਰਦਾਰ ਪ੍ਰਚਾਰ ਤੇ ਸੂਫ਼ੀਆਂ ਵਿੱਚ ਖੁੱਲੇਆਮ ਪੀਰੀ-ਮੁਰੀਦੀ ਪਰੰਪਰਾ ਨੂੰ ਮਾਨਤਾ ਦਿੱਤੀ ਤੇ ਇਸ ਪਰੰਪਰਾ ਦੇ ਵਿਰੋਧ ਕਰ ਰਹੇ ਮੁੱਲਾਂ-ਮੁਲਾਣਿਆਂ ਤੇ ਸ਼ਾਸਕਾ ਨੂੰ ਚੁੱਪ ਹੋਣਾ ਪਿਆ। ਗਿਆਰ੍ਹਵੀਂ ਸਦੀ ਇਸਲਾਮ ਤੇ ਸੂਫ਼ੀਵਾਦ ਦੇ ਇਤਿਹਾਸ ਨੂੰ ਨਵਾਂ ਮੋੜ ਦੇਣ ਵਾਲੀ ਸਦੀ ਸਵੀਕਾਰ ਕੀਤੀ ਜਾਂਦੀ ਹੈ। ਇਸ ਤੋਂ ਬਾਅਦ 1173 ਈ.
ਤਖ਼ਤ (ਸ਼ਾਹਮੁਖੀ: تخت; ਫ਼ਾਰਸੀ: تخت) ਸਿੱਖੀ ਦੇ ਸ਼੍ਰੋਮਣੀ ਅਦਾਰੇ ਹਨ। ਤਖ਼ਤ ਦਾ ਮਤਲਬ ਹੈ ਕੀ ਉਹ ਅਦਾਰਾ ਜੋ ਸਿੱਖੀ ਅਤੇ ਸਿੱਖਾਂ ਦੇ ਆਂਤਰਿਕ ਮਸਲਿਆਂ ਦੀ ਕੌਮਾਂਤਰੀ ਅਤੇ ਕੌਮੀ ਪਧਰ ਤੇ ਅਗਵਾਈ ਕਰਨ ਦੀ ਸਮਰਥਾ ਰੱਖਦਾ ਹੈ।ਪੰਜ ਤਖਤਾਂ 'ਚੋਂ ਤਿੰਨ ਤਖ਼ਤ ਸਾਹਿਬ, ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਪੰਜਾਬ ਵਿੱਚ ਸਥਾਪਿਤ ਹਨ। ਦੋ ਤਖ਼ਤ ਸਾਹਿਬ, ਤਖ਼ਤ ਸ੍ਰੀ ਹਜੂਰ ਸਾਹਿਬ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਪੰਜਾਬ ਤੋਂ ਬਾਹਰ ਸਥਾਪਿਤ ਹਨ। ਅਸਲ ਵਿੱਚ ਉਹਨਾਂ ਗੁਰਦਵਾਰਿਆਂ ਨੂੰ ਹੀ ਤਖ਼ਤ ਮੰਨਿਆ ਗਿਆ ਹੈ ਜਿਥੋਂ ਕਦੇ ਵੀ ਕਿਸੇ ਗੁਰੂ ਸਾਹਿਬ ਨੇ ਹੁਕਮਨਾਮਾ ਜਾਰੀ ਕੀਤਾ ਹੋਵੇ। ਸਭ ਤਖਤਾਂ ਦੀ ਆਪੋ ਆਪਣੀ ਪ੍ਰਚਲਤ ਮੋਹਰ ਹੈ, ਜਿਸਨਾਲ ਉਹ ਆਪਣੇ ਹੁਕਮਨਾਮੇ ਲਾਗੂ ਕਰਨ ਲਈ ਪ੍ਰਮਾਣਿਤ ਕਰਦੇ ਹਨ।
ਕੌਮਾਂਤਰੀ ਨਾਰੀ ਦਿਹਾੜਾ ਜਾਂ ਅੰਤਰਰਾਸ਼ਟਰੀ ਮਹਿਲਾ ਦਿਵਸ (ਅੰਗਰੇਜ਼ੀ:International Women's Day (IWD), ਜਿਸ ਨੂੰ ਸ਼ੁਰੂ ਵਿੱਚ "International Working Women's Day" ਕਿਹਾ ਜਾਂਦਾ ਸੀ, ਹਰ ਸਾਲ 8 ਮਾਰਚ ਨੂੰ ਸੰਸਾਰ ਭਰ ਵਿੱਚ ਮਨਾਇਆ ਜਾਂਦਾ ਹੈ। ਵਿਸ਼ਵ ਦੇ ਵਿਭਿੰਨ ਖੇਤਰਾਂ ਵਿੱਚ ਔਰਤਾਂ ਪ੍ਰਤੀ ਸਨਮਾਨ, ਪ੍ਰਸੰਸਾ ਅਤੇ ਪਿਆਰ ਪ੍ਰਗਟਾਉਂਦੇ ਹੋਏ ਇਹ ਦਿਨ ਮਹਿਲਾਵਾਂ ਲਈ ਤਿਉਹਾਰ ਵਾਂਗ ਮਨਾਇਆ ਜਾਂਦਾ ਹੈ। ਇਹ ਔਰਤ ਅਧਿਕਾਰਾਂ ਦੀ ਲਹਿਰ ਦਾ ਕੇਂਦਰੀ ਬਿੰਦੂ ਹੈ।
ਬਾਬਾ ਦੀਪ ਸਿੰਘ ਜੀ (26 ਜਨਵਰੀ 1682 – 13 ਨਵੰਬਰ 1757) ਉਹਨਾਂ ਦਾ ਜਨਮ ਸਿੱਖ ਪਰਿਵਾਰ ਵਿਚ ਪਹੂਵਿੰਡ ਪਿੰਡ ਹੋਇਆ।ਜਿੰਨ੍ਹਾਂ ਨੂੰ ਅਕਸਰ ਸ਼ਹੀਦ ਅਤੇ ਬਾਬਾ ਨਾਲ ਸਤਿਕਾਰਿਆ ਜਾਂਦਾ ਹੈ 18ਵੀਂ ਸਦੀ ਦੇ ਇਕ ਸਿੱਖ ਵਿਦਵਾਨ, ਆਗੂ ਅਤੇ ਜੰਗੀ ਜਰਨੈਲ ਸਨ। ਉਹ ਗੁਰੂ ਗੋਬਿੰਦ ਸਿੰਘ ਜੀ ਵੇਲੇ ਦੇ ਇੱਕ ਪ੍ਰਮੁੱਖ ਸਿੱਖ ਸਨ। ਉਹਨਾਂ ਨੂੰ ਸਿੱਖੀ ਦੇ ਸਭ ਤੋ ਪਵਿੱਤਰ ਸ਼ਹੀਦ ਮੰਨਿਆ ਜਾਂਦਾ ਹੈ।
ਆਇਜ਼ੈਕ ਨਿਊਟਨ ਇੰਗਲੈਂਡ ਦੇ ਇੱਕ ਵਿਗਿਆਨੀ ਸਨ। ਉਹਨਾਂ ਨੇ ਗੁਰੁਤਾਕਰਸ਼ਣ ਦਾ ਨਿਯਮ ਅਤੇ ਗਤੀ ਦੇ ਨਿਯਮਾਂ ਦੀ ਖੋਜ ਕੀਤੀ। ਉਹ ਇੱਕ ਗਣਿਤ ਵਿਗਿਆਨੀ, ਭੌਤਿਕ ਵਿਗਿਆਨੀ, ਜੋਤਸ਼ੀ ਅਤੇ ਦਾਰਸ਼ਨਿਕ ਸਨ। ਇਨ੍ਹਾਂ ਦਾ ਸ਼ੋਧ ਪੱਤਰ Philosophiae Naturalis Principia Mathematica ਸੰਨ 1687 ਵਿੱਚ ਪ੍ਰਕਾਸ਼ਿਤ ਹੋਇਆ,ਜਿਸ ਵਿੱਚ ਗੁਰੂਤਾਕਰਸ਼ਣ ਅਤੇ ਗਤੀ ਦੇ ਨਿਯਮਾਂ ਦੀ ਵਿਆਖਿਆ ਕੀਤੀ ਗਈ ਸੀ,ਅਤੇ ਇਸ ਪ੍ਰਕਾਰ ਕਲਾਸੀਕਲ ਭੌਤਿਕ ਵਿਗਿਆਨ ਦੀ ਨੀਂਹ ਰੱਖੀ। ਉਹਨਾਂ ਦੀ ਫਿਲੋਸੋਫੀ ਨੇਚੁਰੇਲਿਸ ਪ੍ਰਿੰਸਿਪਿਆ ਮੇਥੇਮੇਟਿਕਾ, 1687 ਵਿੱਚ ਪ੍ਰਕਾਸ਼ਿਤ ਹੋਈ, ਇਹ ਵਿਗਿਆਨ ਦੇ ਇਤਿਹਾਸ ਵਿੱਚ ਆਪਜੀ ਦੀ ਸਭ ਤੋਂ ਪ੍ਰਭਾਵਸ਼ਾਲੀ ਕਿਤਾਬ ਹੈ,ਜੋ ਸਾਰਾ ਸਾਹਿਤਕ ਯੰਤਰ ਵਿਗਿਆਨ ਲਈ ਆਧਾਰਭੂਤ ਕਾਰਜ ਦੀ ਭੂਮਿਕਾ ਨਿਭਾਉਂਦੀ ਹੈ।ਇਸ ਕਾਰਜ ਵਿੱਚ, ਨਿਊਟਨ ਨੇ ਗੁਰੂਤਾ ਅਤੇ ਗਤੀ ਦੇ ਤਿੰਨ ਨਿਯਮਾਂ ਦਾ ਵਰਣਨ ਕੀਤਾ ਜਿਨ੍ਹੇ ਅਗਲੀਆਂ ਤਿੰਨ ਸ਼ਤਾਬਦੀਆਂ ਲਈ ਭੌਤਿਕ ਬ੍ਰਹਿਮੰਡ ਦੇ ਵਿਗਿਆਨੀ ਦ੍ਰਿਸ਼ਟੀਕੋਣ ਉੱਤੇ ਆਪਣਾ ਪ੍ਰਭਾਵ ਸਥਾਪਤ ਕਰ ਲਿਆ। ਨਿਊਟਨ ਨੇ ਵਿਖਾਇਆ ਕਿ ਧਰਤੀ ਉੱਤੇ ਵਸਤਾਂ ਦੀ ਗਤੀ ਅਤੇ ਆਕਾਸ਼ੀ ਪਿੰਡਾਂ ਦੀ ਗਤੀ ਦਾ ਨਿਅੰਤਰਣ ਪ੍ਰਕਿਰਤਕ ਨਿਯਮਾਂ ਦੁਆਰਾ ਹੁੰਦਾ ਹੈ, ਇਸਨੂੰ ਦਰਸਾਉਣ ਲਈ ਉਹਨਾਂ ਨੇ ਗ੍ਰਿਹਾਂ ਦੀ ਗਤੀ ਦੇ ਕੇਪਲਰ ਦੇ ਨਿਯਮਾਂ ਅਤੇ ਆਪਣੇ ਗੁਰੁਤਾਕਰਸ਼ਣ ਦੇ ਸਿੱਧਾਂਤ ਦੇ ਵਿੱਚ ਲਗਾਤਾਰਤਾ ਸਥਾਪਤ ਕੀਤੀ, ਇਸ ਪ੍ਰਕਾਰ ਤੋਂ ਸੂਰਜ ਕੇਂਦਰੀਪਣ ਅਤੇ ਵਿਗਿਆਨਕ ਕ੍ਰਾਂਤੀ ਦੇ ਆਧੁਨਿਕੀਕਰਣ ਦੇ ਬਾਰੇ ਵਿੱਚ ਪਿਛਲੇ ਸ਼ੱਕ ਨੂੰ ਦੂਰ ਕੀਤਾ।
ਲੂਣਾ ਪੰਜਾਬੀ ਸ਼ਾਇਰ ਸ਼ਿਵ ਕੁਮਾਰ ਬਟਾਲਵੀ ਦੀ ਸ਼ਾਹਕਾਰ ਰਚਨਾ ਹੈ। 1965 ਵਿੱਚ ਛਪੇ ਪੂਰਨ ਭਗਤ ਦੀ ਪ੍ਰਾਚੀਨ ਕਥਾ ਦੇ ਅਧਾਰ ਤੇ, ਇਸ ਮਹਾਂਕਾਵਿ ਨੂੰ ਸਾਹਿਤ ਅਕਾਦਮੀ ਹਾਸਲ ਕਰ ਕੇ ਬਟਾਲਵੀ ਸਭ ਤੋਂ ਘੱਟ ਉਮਰ ਵਿੱਚ ਇਹ ਅਵਾਰਡ ਹਾਸਲ ਕਰਨ ਵਾਲਾ ਆਧੁਨਿਕ ਪੰਜਾਬੀ ਕਵੀ ਬਣਿਆ। ਇਸ ਵਿੱਚ ਸਮੇਂ ਦੇ ਪ੍ਰਬਲ ਸਮਾਜਿਕ ਮੁੱਲਾਂ ਨੂੰ ਤਿੱਖੀਆਂ ਵਿਅੰਗ-ਟਕੋਰਾਂ ਦਾ ਨਿਸ਼ਾਨ ਬਣਾਇਆ ਗਿਆ ਹੈ ਅਤੇ ਔਰਤ ਦੇ ਮਾਸੂਮ ਅਤੇ ਮੂਕ ਵਲਵਲਿਆਂ ਨੂੰ ਜਬਾਨ ਦਿੱਤੀ ਗਈ ਹੈ। ਹਾਲਾਂਕਿ ਲੂਣਾ ਨੂੰ ਦੰਤਕਥਾ ਵਿੱਚ ਇੱਕ ਖਲਨਾਇਕ ਦੇ ਰੂਪ ਵਿੱਚ ਦਰਸਾਇਆ ਗਿਆ ਹੈ, ਪਰ ਸ਼ਿਵ ਨੇ ਆਪਣੀ ਪ੍ਰੇਸ਼ਾਨੀ ਦੇ ਦੁਆਲੇ ਮਹਾਂਕਾਵਿ ਬਣਾਇਆ, ਜਿਸ ਵਿੱਚ ਉਸਨੂੰ ਖਲਨਾਇਕ ਬਣਾਉਣ ਵਾਲੀਆਂ ਘਟਨਾਵਾਂ ਬਾਰੇ ਦਰਸਾਇਆ ਗਿਆ ਹੈ।
ਧਰਤੀ (ਚਿੰਨ੍ਹ: ; 1 AU) ਅੰਦਰੂਨੀ ਗ੍ਰਹਿਆਂ ਵਿੱਚੋਂ ਵੱਡਾ ਗ੍ਰਹਿ ਹੈ ਅਤੇ ਸਿਰਫ ਇਸ ਦੇ ਹੀ ਅੰਦਰ ਭੂ-ਵਿਗਿਆਨਕ ਸਰਗਰਮੀ ਚੱਲ ਰਹੀ ਹੈ। ਧਰਤੀ ਦਾ ਵਾਯੂ ਮੰਡਲ ਬਾਕੀ ਗ੍ਰਹਿਆਂ ਤੋਂ ਵੱਖਰਾ ਹੈ, ਕਿਉਂਕਿ ਇਥੇ 12% ਆਕਸੀਜਨ ਮਿਲਦੀ ਹੈ। ਇਸਦਾ ਦਾ ਇੱਕ ਉਪਗ੍ਰਹਿ ਹੈ, ਚੰਦਰਮਾ। ਧਰਤੀ ਨੂੰ ਪ੍ਰਿਥਵੀ, ਪ੍ਰਿਥਵੀ ਗ੍ਰਹਿ ਸੰਸਾਰ, ਅਤੇ ਟੈਰਾ ਨਾਮਾਂ ਨਾਲ ਵੀ ਸੱਦਿਆ ਜਾਂਦਾ ਹੈ। ਕੇਵਲ ਧਰਤੀ ਹੀ ਬ੍ਰਹਿਮੰਡ ਵਿੱਚ ਇੱਕੋ ਇੱਕ ਗਿਆਤ ਗ੍ਰਹਿ ਹੈ, ਜਿਥੇ ਜੀਵਨ ਮਿਲਦਾ ਹੈ। ਮਨੁੱਖ ਸਹਿਤ ਧਰਤੀ ਲੱਖਾਂ ਪ੍ਰਜਾਤੀਆਂ ਦਾ ਘਰ ਹੈ। ਵਿਗਿਆਨਕ ਪ੍ਰਮਾਣਾਂ ਤੋਂ ਸੰਕੇਤ ਮਿਲਦੇ ਹਨ ਕਿ ਇਸ ਗ੍ਰਹਿ ਦਾ ਗਠਨ 4.54 ਅਰਬ ਸਾਲ ਪਹਿਲਾਂ, ਅਤੇ ਉਸਦੀ ਸਤ੍ਹਾ ਉੱਤੇ ਜੀਵਨ ਲਗਭਗ ਇੱਕ ਅਰਬ ਸਾਲ ਪਹਿਲਾਂ, ਵਿਦਮਾਨ ਹੋਇਆ। ਤਦ ਤੋਂ, ਧਰਤੀ ਦੇ ਜੀਵਮੰਡਲ ਨੇ ਗ੍ਰਹਿ ਉੱਤੇ ਪਰਿਆਵਰਣ ਅਤੇ ਹੋਰ ਅਜੈਵਕੀ ਪਰਿਸਥਿਤੀਆਂ ਨੂੰ ਬਦਲ ਦਿੱਤਾ ਹੈ ਅਤੇ ਇਸ ਤਰ੍ਹਾਂ ਵਾਯੂਜੀਵੀ ਜੀਵਾਂ ਦੇ ਪ੍ਰਸਾਰਣ ਨੂੰ, ਨਾਲ ਹੀ ਨਾਲ ਓਜੋਨ ਤਹਿ ਦੇ ਨਿਰਮਾਣ ਅਤੇ ਧਰਤੀ ਦੇ ਚੁੰਬਕੀ ਖੇਤਰ ਨੇ ਨੁਕਸਾਨਦਾਇਕ ਵਿਕਿਰਨਾਂ ਨੂੰ ਰੋਕ ਕੇ ਜਲ ਮੰਡਲ ਤੱਕ ਸੀਮਤ ਜੀਵਨ ਦੇ ਥਲ ਤੱਕ ਪਸਾਰ ਨੂੰ ਸੰਭਵ ਬਣਾਇਆ।
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ ਜਾਂ ਇਹ ਕਹਿ ਲਿਆ ਜਾਵੇ ਕਿ ਇਸਲਾਮਿਕ ਰਹੱਸਵਾਦ ਨੂੰ ਸੂਫ਼ੀਵਾਦ ਜਾਂ ਤਸਉਫ਼ ਕਿਹਾ ਜਾਂਦਾ ਹੈ। ਇਸ ਵਿੱਚ ਮਸਤ ਹੋਣ ਵਾਲੇ ਸੂਫ਼ੀ ਨੂੰ ਅਹਿਲੇ ਹੱਕ ਆਖਦੇ ਹਨ।ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿੱਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇੱਕ ਮਘਦੀ ਧੂਣੀ ਸੀ ਤੇ ਇੱਕ ਲਟਾ-ਲਟ ਬਲਦੀ ਲਾਟ।”
ਜਰਨੈਲ ਸਿੰਘ ਭਿੰਡਰਾਂਵਾਲਾ (ਜਨਮ ਨਾਮ: ਜਰਨੈਲ ਸਿੰਘ ਬਰਾੜ; 2 ਜੂਨ, 1947 - 6 ਜੂਨ, 1984) ਸਿੱਖ ਧਾਰਮਿਕ ਸੰਗਠਨ ਦਮਦਮੀ ਟਕਸਾਲ ਦੇ ਇੱਕ ਆਗੂ ਸਨ। 1978 ਦੇ ਸਿੱਖ-ਨਿਰੰਕਾਰੀ ਸੰਘਰਸ਼ ਵਿੱਚ ਸ਼ਾਮਲ ਹੋਣ ਕਰਕੇ ਉਹਨਾਂ ਨੂੰ ਪ੍ਰਮੁੱਖਤਾ ਮਿਲੀ। ਉਹ ਪੰਜਾਬ ਵਿੱਚ ਮੁੜ-ਸੁਰਜੀਤੀਵਾਦੀ ਅਤੇ ਬਾਗ਼ੀ ਲਹਿਰ ਦਾ ਪ੍ਰਤੀਕ ਬਣੇ। ਉਹਨਾਂ ਨੂੰ ਅਤੇ ਉਹਨਾਂ ਦੇ ਹਥਿਆਰਬੰਦ ਸਾਥੀਆਂ ਨੂੰ ਗੋਲਡਨ ਟੈਂਪਲ ਕੰਪਲੈਕਸ ਤੋਂ ਹਟਾਉਣ ਲਈ ਆਪ੍ਰੇਸ਼ਨ ਬਲਿਊਸਟਾਰ ਸ਼ੁਰੂ ਕੀਤਾ ਗਿਆ ਸੀ।