ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਇਟਲੀ ਯੂਰਪ ਦਾ ਇੱਕ ਦੇਸ਼ ਹੈ। ਇਹਦੀ ਰਾਜਧਾਨੀ ਰੋਮ ਹੈ। ਇਟਲੀ ਦੇ ਉੱਤਰ ਵਿੱਚ ਐਲਪ ਪਰਬਤ-ਲੜੀ ਹੈ ਜਿਸ ਵਿੱਚ ਫ਼ਰਾਂਸ, ਸਵਿਟਜ਼ਰਲੈਂਡ, ਆਸਟਰੀਆ ਅਤੇ ਸਲੋਵੇਨੀਆ ਦੇਸ਼ ਸ਼ਾਮਲ ਹਨ। ਸਿਸਲੀ ਅਤੇ ਸਾਰਡੀਨੀਆ, ਜੋ ਭੂ-ਮੱਧ ਸਾਗਰ ਦੇ ਦੋ ਸਭ ਤੋਂ ਵੱਡੇ ਟਾਪੂ ਹਨ, ਇਟਲੀ ਦੇ ਹੀ ਅੰਗ ਹਨ। ਵੈਟੀਕਨ ਸਿਟੀ ਅਤੇ ਸੈਨ ਮਰੀਨੋ ਇਟਲੀ ਨਾਲ਼ ਘਿਰੇ ਹੋਏ ਦੋ ਅਜ਼ਾਦ ਦੇਸ਼ ਹਨ। ਇਟਲੀ, ਯੂਨਾਨ ਦੇ ਬਾਅਦ ਯੂਰਪ ਦਾ ਦੂਜਾ ਸਭ ਤੋਂ ਪੁਰਾਣਾ ਰਾਸ਼ਟਰ ਹੈ। ਰੋਮ ਦੀ ਸਭਿਅਤਾ ਅਤੇ ਇਟਲੀ ਦਾ ਇਤਹਾਸ ਦੇਸ਼ ਦੇ ਪ੍ਰਾਚੀਨ ਦੌਲਤ ਅਤੇ ਵਿਕਾਸ ਦਾ ਪ੍ਰਤੀਕ ਹੈ। ਆਧੁਨਿਕ ਇਟਲੀ 1861 ਈ.
ਹੋਲਾ ਮਹੱਲਾ ਖ਼ਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਅਤੇ ਕੌਮੀ ਜੋੜ ਮੇਲਾ ਹੈ। ਇਹ ਮੇਲਾ ਖ਼ਾਲਸਾ ਪੰਥ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਧਾਰਮਿਕ ਪ੍ਰੰਪਰਾਵਾਂ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਅਨੰਦਪੁਰ ਸਾਹਿਬ ਸਮੇਤ ਸਮੁੱਚਾ ਇਲਾਕਾ ਖ਼ਾਲਸਾਈ ਰੰਗ 'ਚ ਰੰਗਿਆ ਜਾਂਦਾ ਹੈ। ਖ਼ਾਲਸਾ ਪੰਥ ਹੋਲੀ ਨਹੀਂ, ਹੋਲਾ ਖੇਡਦਾ ਹੈ ਅਤੇ ਮਹੱਲਾ ਕੱਢਦਾ ਹੈ। ਹੋਲੀ ਤੋਂ ਅਗਲੇ ਦਿਨ, ਅਨੰਦਪੁਰ ਸਾਹਿਬ ਵਿੱਚ ਕੇਸਗੜ੍ਹ ਸਾਹਿਬ ਅਤੇ ਹੋਰ ਧਾਰਮਿਕ ਸਥਾਨਾਂ ਦੇ ਸਥਾਨ ਉਤੇ, ਇੱਕ ਮੇਲਾ ਭਰਦਾ ਹੈ, ਜਿਸ ਨੂੰ ‘ਹੋਲਾ ਮਹੱਲਾ` ਵੀ ਕਹਿੰਦੇ ਹਨ। ਇਸ ਮੇਲੇ ਦਾ ਮੁੱਢ ਗੁਰੂ ਗੋਬਿੰਦ ਸਿੰਘ ਨੇ ਸੰਮਤ 1701 ਚੇਤ ਦੀ ਇੱਕ ਤਰੀਕ ਨੂੰ ਰੱਖਿਆ। ਉਨ੍ਹਾਂ ਨੇ ਖਾਲਸੇ ਨੂੰ ਸਸ਼ਤਰ-ਵਿੱਦਿਆ ਤੇ ਯੁੱਧ-ਕਲਾ ਵਿੱਚ ਨਿਪੁੰਨ ਕਰਨ ਲਈ ਦੋ ਦਲ ਬਣਾ ਕੇ, ਉਨ੍ਹਾਂ ਵਿੱਚ ਮਸਨੂਈ ਲੜਾਈ ਕਰਵਾਈ ਤੇ ਬਹਾਦਰ ਯੋਧਿਆਂ ਨੂੰ ਸਿਰੋਪੇ ਬਖ਼ਸੇ। ਉਦੋਂ ਤੋਂ ਹਰ ਸਾਲ ਅਨੰਦਪੁਰ ਵਿੱਚ ਹੋਲੀ ਤੋਂ ਅਗਲੇ ਦਿਨ ਹੋਲਾ ਮਹੱਲਾ ਮਨਾਇਆ ਜਾਣ ਲੱਗਾ। ਇਸ ਦਿਨ ਸੰਗਤ ਦਾ ਇੱਕ ਵੱਡਾ ਇਕੱਠ ਹੂੰਦਾ ਹੈ ਜਿਸ ਨੂੰ ‘ਮਹੱਲਾ` ਕਹਿੰਦੇ ਹਨ, ਨਗਾਰਿਆਂ ਦੀ ਧੁਨੀ ਵਿਚ, ਸਜ-ਧਜ ਨਾਲ ਇੱਕ ਗੁਰਧਾਮ ਤੋਂ ਦੂਜੇ ਗੁਰਧਾਮ ਤੱਕ ਨਿਕਲਦਾ ਹੈ। ਇਸ ਮਹੱਲਾ ਵਿੱਚ ਨਿਹੰਗ ਸਿੰਘ, ਪੁਰਾਤਨ ਫ਼ੌਜੀ ਆਨ ਸ਼ਾਨ ਨਾਲ ਸ਼ਾਮਲ ਹੁੰਦੇ ਅਤੇ ਸ਼ਸਤਰਾਂ ਦੇ ਦਸਤਕਾਰ ਵਿਖਾਦੇ ਹਨ|
ਵਿਕੀਪੀਡੀਆ (ਅੰਗਰੇਜ਼ੀ: Wikipedia) ਇੱਕ ਬਹੁਭਾਸ਼ਾਈ ਆਨਲਾਈਨ ਵਿਸ਼ਵਕੋਸ਼ ਹੈ, ਜੋ ਇੱਕ ਖੁੱਲੇ ਸਹਿਯੋਗ ਪ੍ਰੋਜੈਕਟ ਵਜੋਂ ਬਣਾਇਆ ਗਿਆ ਹੈ ਅਤੇ ਵਾਲੰਟੀਅਰ ਸੰਪਾਦਕਾਂ ਦੇ ਸਮੂਹ ਦੁਆਰਾ ਵਿਕੀ-ਅਧਾਰਿਤ ਸੋਧ ਪ੍ਰਣਾਲੀ ਰਾਹੀਂ ਸਾਂਭਿਆ ਜਾਂਦਾ ਹੈ। ਇਹ ਵਰਲਡ ਵਾਈਡ ਵੈੱਬ 'ਤੇ ਸਭ ਤੋਂ ਵੱਡਾ ਅਤੇ ਸਭ ਤੋਂ ਮਸ਼ਹੂਰ, ਆਮ ਹਵਾਲਿਆਂ ਵਾਲਾ ਕੰਮ ਹੈ ਅਤੇ ਮਾਰਚ 2020 ਤੱਕ ਐਲੈਕਸਾ ਦੁਆਰਾ ਦਰਜਾ ਪ੍ਰਾਪਤ 20 ਸਭ ਤੋਂ ਪ੍ਰਸਿੱਧ ਵੈਬਸਾਈਟਾਂ ਵਿੱਚੋਂ ਇੱਕ ਹੈ। ਇਸ ਵਿੱਚ ਵਿਸ਼ੇਸ਼ ਤੌਰ 'ਤੇ ਮੁਫਤ ਸਮੱਗਰੀ ਹੁੰਦੀ ਹੈ ਅਤੇ ਕੋਈ ਵਪਾਰਕ ਵਿਗਿਆਪਨ ਨਹੀਂ ਹੁੰਦੇ ਹਨ, ਅਤੇ ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਵਿਕੀਪੀਡੀਆ ਵਿੱਚ ਕੋਈ ਵੀ ਵਿਅਕਤੀ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਗੁਰੂ ਗੋਬਿੰਦ ਸਿੰਘ (ਉਚਾਰਨ: [gʊɾuː goːbɪn̪d̪ᵊ sɪ́ŋgᵊ]; 22 ਦਸੰਬਰ 1666 – 7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ, ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਿਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਓਹ ਸਿੱਖ ਕੌਮ ਦੇ ਅੰਤਿਮ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਦੌਰਾਨ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੁਆਰਾ ਸ਼ਹੀਦ ਕਰਵਾ ਦਿੱਤਾ ਗਿਆ।
ਪੰਜਾਬੀ ਭਾਸ਼ਾ (ਸ਼ਾਹਮੁਖੀ: پنجابی, ਪੰਜਾਬੀ) ਪੰਜਾਬ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖਾਂ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਇੱਕ ਕ੍ਰੀਏਸ਼ਨ ਮਿਥਿਹਾਸ (ਜਾਂ ਕੌਸਮੋਗਿਨਿਕ ਮਾਇਥ) ਇੱਕ ਚਿੰਨਾਤਮਿਕ ਲੰਬੀ ਕਥਾ ਹੈ ਕਿ ਸੰਸਾਰ ਕਿਵੇਂ ਸ਼ੁਰੂ ਹੋਇਆ ਅਤੇ ਕਿਵੇਂ ਲੋਕ ਪਹਿਲੀ ਵਾਰ ਇਸਦੇ ਆਦੀ ਬਣਦੇ ਗਏ। ਜਦੋਂਕਿ ਪ੍ਰਸਿੱਧ ਵਰਤੋ ਵਿੱਚ ਆਉੰਦਾ ਸ਼ਬਦ ਮਿਥ ਅਕਸਰ ਝੂਠੀਆਂ ਜਾਂ ਕਾਲਪਨਿਕ ਕਹਾਣੀਆਂ ਵੱਲ ਇਸ਼ਾਰਾ ਕਰਦਾ ਹੈ, ਫੇਰ ਵੀ ਰਸਮੀ ਤੌਰ ਤੇ, ਇਸਦਾ ਅਰਥ ਝੂਠਪੁਣਾ ਨਹੀਂ ਹੈ। ਸੱਭਿਆਚਾਰ ਆਮਤੌਰ ਤੇ ਆਪਣੇ ਰਚਨਾ ਮਿਥਿਹਾਸਾਂ ਨੂੰ ਸੱਚ ਮੰਨਦੇ ਹਨ।"ਸਾਂਝੀ ਵਰਤੋਂ ਵਿੱਚ ਸ਼ਬਦ 'ਮਿਥਿਹਾਸ' ਉਹਨਾਂ ਕਥਾਵਾਂ ਜਾਂ ਵਿਸ਼ਵਾਸਾਂ ਵੱਲ ਇਸ਼ਾਰਾ ਕਰਦਾ ਹੈ ਜੋ ਗੈਰ-ਸੱਚ ਜਾਂ ਸਿਰਫ ਕਾਲਪਨਿਕ ਹੁੰਦੇ ਹਨ; ਕਹਾਣੀਆਂ ਜੋ ਰਾਸ਼ਟਰੀ ਜਾਂ ਸੰਸਕ੍ਰਿਤਿਕ ਮਿਥਿਹਾਸ ਬਣਾਉਂਦੀਆਂ ਹਨ ਅਜਿਹੇ ਲੱਛਣ ਅਤੇ ਘਟਨਾਵਾਂ ਦਰਸਾਉਂਦੀਆਂ ਹਨ, ਜਿਹਨਾਂ ਬਾਰੇ ਹੋਣਾ ਸਾਨੂੰ ਸਾਂਝੀ ਬੁੱਧੀ ਅਤੇ ਅਨੁਭਵ ਅਸੰਭਵ ਦੱਸਦੀ ਹੈ। ਹੋਰ ਤਾਂ ਹੋਰ, ਸਾਰੀਆਂ ਸੰਸਕ੍ਰਿਤੀਆਂ ਅਜਿਹੇ ਮਿਥਿਹਾਸਾਂ ਨੂੰ ਮਨਾਉਂਦੀਆਂ ਹਨ ਅਤੇ ਉਹਨਾਂ ਨੂੰ ਸ਼ਬਦਾਂ ਜਾਂ ਚਿੰਨਾਤਮਿਕ ਸੱਚਾਂ ਦੀਆਂ ਵਿਭਿੰਨ ਡਿਗਰੀਆਂ ਪ੍ਰਦਾਨ ਕਰਦੀਆਂ ਹਨ। (Leeming 2010, p.
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।1928 ਵਿੱਚ ਭਗਤ ਸਿੰਘ ਤੇ ਉਸਦੇ ਸਾਥੀ ਸ਼ਿਵਰਾਮ ਰਾਜਗੁਰੂ ਨੇ 21 ਸਾਲਾ ਬਰਤਾਨਵੀ ਪੁਲਿਸ ਅਫ਼ਸਰ ਜੌਨ ਸਾਂਡਰਸ ਦਾ ਲਾਹੌਰ ਵਿਖੇ ਗੋਲੀ ਮਾਰਕੇ ਕਤਲ ਕੀਤਾ ਜਦਕਿ ਉਹਨਾਂ ਦਾ ਮਕਸਦ ਜੇਮਜ਼ ਸਕੌਟ ਨਾਂ ਦੇ ਸੀਨੀਅਰ ਪੁਲਿਸ ਸੁਪਰਿਨਟੈਂਡੈਂਟ ਦਾ ਕਤਲ ਕਰਨਾ ਸੀ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਰੀਤੀ ਰਿਵਾਜ ਸ਼ਬਦ ਅੰਗਰੇਜੀ ਦੇ ਪਦ ritual ਦੇ ਪੰਜਾਬੀ ਅਨੁਵਾਦ ਵਜੋਂ ਵਰਤਿਆ ਗਿਆ ਹੈ। ਸਮਾਜ ਦੇ ਸਮਾਂ ਵਿਹਾ ਚੁੱਕੇ ਕਾਰਜ ਜਦੋਂ ਆਪਣੇ ਸਾਰਥਕ ਪ੍ਰਕਾਰਜ ਤੋਂ ਮੁਕਤ ਹੋ ਕੇ ਪ੍ਰਤੀਕ ਰੂਪ ਵਿੱਚ ਕੀਤੇ ਜਾਂਦੇ ਹਨ, ਤਾਂ ਉਹ ਰਸਮਾਂ ਅਖਵਾਉਂਦੇ ਹਨ। ਪੰਜਾਬ ਵਿੱਚ ਅਜਿਹੇ ਅਨੇਕਾ ਕਾਰਜ ਹਨ, ਜਿਨਾ ਦੀ ਪਹਿਲਾ ਕਦੀ ਮਹੱਤਤਾ ਸੀ, ਪਰ ਹੁਣ ਉਹ ਵੇਲਾ ਵਿਹਾ ਚੁਕੇ ਹਨ ਪਰ ਇਹ ਪ੍ਰਕਾਰਜ ਪ੍ਰਤੀਕ ਰੂਪ ਵਿੱਚ ਅੱਜ ਵੀ ਨਿਭਾਏ ਜਾਂਦੇ ਹਨ। ਜਿਸ ਤਰਾਂ ਉਹਨਾਂ ਦਾ ਵਾਸਤਵਿਕ ਅਮਲ ਹੋਇਆ ਕਰਦਾ ਸੀ। ਵਿਅਕਤੀ ਜੀਵਨ ਨਾਲ ਸਬੰਧਿਤ ਅਜਿਹਾ ਕੋਈ ਮੌਕਾ ਨਹੀਂ ਜਦੋਂ ਕੋਈ ਰਸਮ ਨਾ ਕੀਤੀ ਜਾਂਦੀ ਹੋਵੇ। ਵਿਅਕਤੀ ਜੀਵਨ ਦੀਆਂ ਤਿੰਨ ਅਵਸਥਾਵਾਂ ਪ੍ਰਮੁੱਖ ਮੰਨੀਆਂ ਜਾਂਦੀਆਂ ਹਨ। ਜਨਮ ਵਿਆਹ ਮੌਤ ਉਹਨਾਂ ਨਾਲ ਸਬੰਧਿਤ ਰਸਮਾਂ ਹੇਠ ਲਿਖੇ ਹਨ: -
ਵਿਸਾਖੀ ਨਾਮ ਵੈਸਾਖ ਤੋਂ ਬਣਿਆ ਹੈ, ਜੋ ਕਿ ਦੇਸੀ ਮਹੀਨੇ ਦਾ ਨਾਮ ਹੈ।ਵਿਸਾਖ ਗਿਣਤੀ ਪੱਖੋਂ ਦੂਜਾ ਮਹੀਨਾ ਹੈ।ਪੰਜਾਬ ਅਤੇ ਹਰਿਆਣੇ ਦੇ ਕਿਸਾਨ ਹਾੜੀ ਦੀ ਫਸਲ ਕੱਟਣ ਦਾ ਸਮਾਂ ਆਉਣ ਤੇ ਖੁਸ਼ੀਆਂ ਮਨਾਉਂਦੇ ਹਨ। ਇਸ ਲਈ ਵਿਸਾਖੀ ਪੰਜਾਬ ਅਤੇ ਆਸ-ਪਾਸ ਦੇ ਪ੍ਰਦੇਸਾਂ ਦਾ ਸਭ ਤੋਂ ਵੱਡਾ ਤਿਉਹਾਰ ਹੈ। ਇਹ ਹਾੜੀ ਦੀ ਫਸਲ ਦੇ ਪੱਕਣ ਦੀ ਖੁਸ਼ੀ ਦਾ ਪ੍ਰਤੀਕ ਹੈ। ਇਸ ਦਿਨ 1699 ਈਸਵੀ ਨੂੰ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ। ਸਿੱਖ ਇਸ ਤਿਉਹਾਰ ਨੂੰ ਸਾਮੂਹਿਕ ਜਨਮ ਦਿਵਸ ਦੇ ਰੂਪ ਵਿੱਚ ਮਨਾਉਂਦੇ ਹਨ।
ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਜਾਂ ਸ਼੍ਰੀ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰੂਦੁਆਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰੂਦਵਾਰਾ ਚੌਥੇ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਪੰਜਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ 1606 ਵਿੱਚ ਸ਼੍ਰੀ ਅਕਾਲ ਤਖਤ ਸਾਹਿਬ ਜੀ ਦਾ ਨੀਂਹ ਪੱਥਰ ਛੇਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਸ਼੍ਰੀ ਹਰਿਮੰਦਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਸ਼ਹੀਦ ਦੀ ਸ਼ਹੀਦੀ ਵੀ ੧੬੫੭ ਦੇ ਜਹਾਨ ਖ਼ਾਨ ਵਾਲੇ ਹਮਲੇ ਦੌਰਾਨ ਹੀ ਸ਼੍ਰੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ। ਅੱਜ ਬਾਬਾ ਜੀ ਦੀ ਯਾਦ ਵਿੱਚ ਸ਼੍ਰੀ ਹਰਿਮੰਦਰ ਸਾਹਿਬ ਜੀ ਦੀ ਪਰਿਕਰਮਾ ਵਿੱਚ ਸ਼ਹੀਦੀ ਬੁੰਗਾ ਸਥਿਤ ਹੈ, ਜਿੱਥੇ ਲੜੀਵਾਰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਚਲਦੇ ਰਹਿੰਦੇ ਹਨ।
ਗੁਡ ਫਰਾਈਡੇ ਨੂੰ ਹੋਲੀ ਫਰਾਈਡੇ, ਗਰੇਟ ਫਰਾਈਡੇ, ਬਲੈਕ ਫਰਾਈਡੇ, ਜਾਂ ਈਸਟਰ ਫਰਾਈਡੇ ਵੀ ਕਹਿੰਦੇ ਹਨ। ਇਹ ਤਿਉਹਾਰ ਈਸਾਈ ਧਰਮ ਦੇ ਲੋਕਾਂ ਵਲੋਂ ਕੈਲਵਰੀ ਵਿੱਚ ਈਸਾ ਮਸੀਹ ਨੂੰ ਸਲੀਬ ਉੱਤੇ ਚੜ੍ਹਾਉਣ ਦੇ ਕਾਰਨ ਹੋਈ ਮੌਤ ਦੀ ਘਟਨਾ ਲਈ ਮਨਾਇਆ ਜਾਂਦਾ ਹੈ। ਇਹ ਤਿਉਹਾਰ ਪਵਿਤਰ ਹਫ਼ਤੇ ਦੇ ਦੌਰਾਨ ਮਨਾਇਆ ਜਾਂਦਾ ਹੈ, ਜੋ ਈਸਟਰ ਸੰਡੇ ਤੋਂ ਪਹਿਲਾਂ ਪੈਣ ਵਾਲੇ ਸ਼ੁੱਕਰਵਾਰ ਨੂੰ ਆਉਂਦਾ ਹੈ ਅਤੇ ਇਸ ਦਾ ਪਾਲਣ ਪਾਸ਼ਕਲ ਟਰੀਡਮ ਦੇ ਅੰਸ਼ ਦੇ ਤੌਰ ਉੱਤੇ ਕੀਤਾ ਜਾਂਦਾ ਹੈ ਅਤੇ ਇਹ ਅਕਸਰ ਯਹੂਦੀਆਂ ਦੇ ਪਾਸੋਵਰ ਦੇ ਨਾਲ ਪੈਂਦਾ ਹੈ। ਗ੍ਰੇਗੋਰੀਅਨ ਅਤੇ ਜੂਲੀਅਨ ਦੋਵਾਂ ਕੈਲੰਡਰਾਂ ਵਿੱਚ ਗੁੱਡ ਫਰਾਈਡੇ ਦੀ ਮਿਤੀ ਇੱਕ ਸਾਲ ਤੋਂ ਅਗਲੇ ਸਾਲ ਤੱਕ ਬਦਲਦੀ ਹੈ। ਪੂਰਬੀ ਅਤੇ ਪੱਛਮੀ ਈਸਾਈ ਧਰਮ ਈਸਟਰ ਦੀ ਤਾਰੀਖ ਅਤੇ ਇਸ ਲਈ ਗੁੱਡ ਫਰਾਈਡੇ ਦੀ ਗਣਨਾ ਨੂੰ ਲੈ ਕੇ ਅਸਹਿਮਤ ਹਨ। ਗੁੱਡ ਫਰਾਈਡੇ ਦੁਨੀਆ ਭਰ ਵਿੱਚ ਇੱਕ ਵਿਆਪਕ ਤੌਰ 'ਤੇ ਸਥਾਪਿਤ ਕਾਨੂੰਨੀ ਛੁੱਟੀ ਹੈ, ਜਿਸ ਵਿੱਚ ਜ਼ਿਆਦਾਤਰ ਪੱਛਮੀ ਦੇਸ਼ਾਂ ਅਤੇ 12 ਯੂ.ਐੱਸ.
Chairman of the Board, President and CEOਉਤਪਾਦCleaning agentsPersonal care products Beauty Care Products Personal Healthcare Products Diagnostics (through SPD Joint Venture)ਕਮਾਈ US$65.29 billion US$13.44 billion US$10.50 billionਕੁੱਲ ਸੰਪਤੀ US$127.1 billionਕੁੱਲ ਇਕੁਇਟੀ US$57.34 billion95,000ਵੈੱਬਸਾਈਟus.pg.com
ਆਦਮ ਅਤੇ ਹੱਵਾ, ਅਬਰਾਹਾਮੀ ਧਰਮਾਂ ਦੀ ਰਚਨਾ ਮਿੱਥ ਅਨੁਸਾਰ, ਪਹਿਲੇ ਆਦਮੀ ਅਤੇ ਔਰਤ ਅਤੇ ਸਭ ਇਨਸਾਨਾਂ ਦੇ ਪੂਰਵਜ ਸਨ। ਆਦਮ ਅਤੇ ਹੱਵਾ ਦੀ ਕਹਾਣੀ, ਇਸ ਵਿਸ਼ਵਾਸ ਦਾ ਧੁਰਾ ਹੈ ਕਿ ਪਰਮੇਸ਼ੁਰ ਨੇ ਮਨੁੱਖੀ ਜੀਵ ਨੂੰ ਧਰਤੀ ਉੱਤੇ ਫਿਰਦੌਸ ਵਿੱਚ ਰਹਿਣ ਲਈ ਬਣਾਇਆ, ਭਾਵੇਂ ਉਹ ਉਥੋਂ ਦੂਰ ਹੋ ਗਏ ਅਤੇ ਦੁੱਖ ਅਤੇ ਬੇਇਨਸਾਫ਼ੀ ਨਾਲ ਭਰਪੂਰ ਮੌਜੂਦਾ ਸੰਸਾਰ ਬਣ ਗਏ। ਇਹ ਇਸ ਵਿਸ਼ਵਾਸ ਨੂੰ ਆਧਾਰ ਪ੍ਰਦਾਨ ਕਰਦਾ ਹੈ ਕਿ ਮਨੁੱਖਤਾ ਮੂਲ ਤੌਰ 'ਤੇ ਇੱਕ ਹੀ ਪਰਿਵਾਰ ਹੈ, ਹਰ ਕਿਸੇ ਦੇ ਮੁਢਲੇ ਪੂਰਵਜ ਇੱਕ ਹੀ ਜੋੜਾ ਸਨ। ਇਹ ਈਸਾਈ ਧਰਮ ਦੇ ਮਹੱਤਵਪੂਰਨ ਵਿਸ਼ਵਾਸਾਂ - ਆਦਮੀ ਦੀ ਗਿਰਾਵਟ ਅਤੇ ਮੂਲ ਪਾਪ ਦੀਆਂ ਧਾਰਨਾਵਾਂ ਲਈ ਧਾਰਮਿਕ ਆਧਾਰ ਪ੍ਰਦਾਨ ਕਰਦਾ ਹੈ, ਭਾਵੇਂ ਆਮ ਤੌਰ 'ਤੇ ਯਹੂਦੀ ਧਰਮ ਜਾਂ ਇਸਲਾਮ ਇਨ੍ਹਾਂ ਧਾਰਨਾਵਾਂ ਨਾਲ ਸਹਿਮਤ ਨਹੀਂ ਹਨ।
ਸ਼ੁੱਭਦੀਪ ਸਿੰਘ ਸਿੱਧੂ (11 ਜੂਨ 1993 – 29 ਮਈ 2022), ਜਾਂ ਸਿੱਧੂ ਮੂਸੇ ਵਾਲਾ, ਇੱਕ ਭਾਰਤੀ ਰੈਪਰ ਅਤੇ ਗਾਇਕ ਸੀ। ਉਸਨੇ ਮੁੱਖ ਤੌਰ 'ਤੇ ਪੰਜਾਬੀ-ਭਾਸ਼ਾ ਦੇ ਸੰਗੀਤ ਅਤੇ ਸਿਨੇਮਾ ਵਿੱਚ ਕੰਮ ਕੀਤਾ। ਮੂਸੇ ਵਾਲਾ ਨੂੰ ਆਮ ਤੌਰ 'ਤੇ ਆਪਣੀ ਪੀੜ੍ਹੀ ਦੇ ਸਭ ਤੋਂ ਮਹਾਨ ਪੰਜਾਬੀ ਕਲਾਕਾਰਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ ਅਤੇ ਕਈ ਉਸਨੂੰ ਸਭ ਤੋਂ ਮਹਾਨ ਅਤੇ ਸਭ ਤੋਂ ਵਿਵਾਦਪੂਰਨ ਪੰਜਾਬੀ ਕਲਾਕਾਰਾਂ ਵਿੱਚੋਂ ਇੱਕ ਮੰਨਦੇ ਹਨ। ਇਸ ਤੋਂ ਇਲਾਵਾ, ਉਸ ਨੂੰ ਪੰਜਾਬੀ ਕਲਾਕਾਰਾਂ ਲਈ ਮੁੱਖ ਧਾਰਾ ਦੇ ਸੰਗੀਤ ਦੇ ਦਰਵਾਜ਼ੇ ਖੋਲ੍ਹਣ ਵਿੱਚ ਇੱਕ ਪ੍ਰਮੁੱਖ ਸ਼ਖਸੀਅਤ ਮੰਨਿਆ ਜਾਂਦਾ ਸੀ।
ਗੁਰਮੁਖੀ (ਪੰਜਾਬੀ: گُرمُکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਇੱਕਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
"ਲੋਕ-ਨਾਚ ਨਾਲ ਮਾਨਸਿਕਤਾ ਨਾਚ ਕਲਾ ਨੂੰ ਆਪਣੇ ਜੀਵਨ ਦਾ ਸੁਭਾਵਿਕ ਅਮਲ ਪ੍ਰਵਾਨ ਕਰਦੀ ਰਹੀ ਹੈ।" 'ਨੱਚਣ ਵਾਲੇ ਦੀ ਅੱਡੀ ਨਾ ਰਹਿੰਦੀ , ਗਾਉਣ ਵਾਲੇ ਦਾ ਮੂੰਹ' ਇਸ ਸੁਭਾਵਕ ਅਮਲ ਦੀ ਪੁਸ਼ਟੀ ਕਰਦੀ ਕਾਵਿ ਸਤਰ ਹੈ। ਨਾਚ ਕਲਾ ਕਿਸੇ ਵੀ ਸੂਰਤ ਵਿੱਚ ਮੂਕ ਪੇਸ਼ਕਾਰੀ ਨਹੀਂ ਹੈ। ਖ਼ਾਸਕਰ ਪੰਜਾਬੀ ਲੋਕ ਨਾਚ ਗਿੱਧਾ ਭੰਗੜਾ ਤਾਂ ਗੀਤਾਂ ਦੇ ਬੋਲ ਜਾਂ ਬੋਲੀਆਂ ਤੋਂ ਬਿਨਾਂ ਪੇਸ਼ ਕਿਤੇ ਜਾਣਾ ਸੰਭਵ ਹੀ ਨਹੀਂ। ਲੋਕ-ਸਮੂਹ ਦੀ ਸਿਰਜਨ-ਕਲਾ ਦੀ ਇੱਕ ਮਹੱਤਵਪੂਰਨ ਵੰਨਗੀ ਹੈ, ਜੋ ਲੋਕ-ਮਾਨਸ ਦੇ ਸਮੁਚੇ ਹਾਵਾਂ-ਭਾਵਾਂ ਨੂੰ ਸਰੀਰਕ ਮੁਦਰਾਵਾਂ ਦੇ ਪ੍ਰਗਟਾਉ-ਸੰਦਰਭ ਰਾਹੀਂ ਪੇਸ਼ ਕਰਦੀ ਹੈ। ਲੋਕ ਨਾਚ ਵੀ ਇਸੇ ਪ੍ਰਕਾਰ ਦੀ ਇੱਕ ਲੋਕ-ਕਲਾ ਹੈ। ਲੋਕ-ਨਾਚ ਮੰਨੋਰੰਜਨ ਦਾ ਸਾਧਨ ਹੀ ਨਹੀਂ, ਇਹ ਕਿਸੇ ਖਿੱਤੇ ਦੇ ਜਨ-ਸਮੂਹ ਦੀ ਸਮਾਜਿਕ, ਸੱਭਿਆਚਾਰਕ, ਨੈਤਿਕ, ਧਾਰਮਿਕ, ਰਾਜਸੀ ਅਤੇ ਇਤਹਾਸਿਕ ਜੀਵਨ-ਤੋਰ ਦੀਆਂ ਵਿਭਿੰਨ ਪਰਤਾਂ ਦਾ ਸਰੀਰਕ ਮੁਦਰਾਵਾਂ ਦੇ ਮਾਧਿਅਮ ਰਾਹੀਂ ਆਪ-ਮੁਹਾਰਾ, ਸਧਾਰਨ, ਖੁਸ਼ੀਆਂ-ਖੇੜਿਆਂ ਭਰਪੂਰ ਅੰਦਰੂਨੀ ਭਾਵਨਾਵਾਂ ਦਾ ਬਾਹਰੀ ਪ੍ਰਗਟਾਵਾ ਵੀ ਹੈ। ਪੰਜਾਬ ਦੇ ਲੋਕ-ਨਾਚ ਪੰਜਾਬ ਪੰਜਾਬ ਦੇ ਜਨ-ਜੀਵਨ ਦਾ ਮਹੱਤਪੂਰਨ ਅੰਗ ਹਨ।"ਪੰਜਾਬ ਦੇ ਲੋਕ-ਨਾਚਾਂ ਦਾ ਵਰਗੀਕਰਨ ਦੋ ਪੱਧਰਾਂ ਤੇ ਕੀਤਾ ਜਾ ਸਕਦਾ ਹੈ:
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿੱਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਉਚਿਤ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।‘ਲੋਕ ਖੇਡ’ ‘ਲੋਕ’ ਅਤੇ ‘ਖੇਡ’ ਸ਼ਬਦਾਂ ਦੇ ਮੇਲ ਨਾਲ ਬਣਿਆ ਹੈ। ਇਸਦਾ ਅਰਥ ਹੈ। ‘ਲੋਕ ਦੀ ਖੇਡ’। ‘ਲੋਕ’ ਸ਼ਬਦ ਵਾਸਤਵ ਵਿੱਚ ਅੰਗਰੇਜ਼ੀ ਦੇ ਫੋਕ ਦਾ ਪਰਿਯਾਇ ਹੈ। ਜੋ ਨਗਰ ਅਤੇ ਪਿੰਡ ਦੀ ਸਾਰੀ ਜਨਤਾ ਦਾ ਭਾਵ ਹੈ। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ ਮਨ ਪਰਚਾਣਾ ਹੈ। ਲੋਕਖੇਡ ਦਾ ਮਨ ਪਰਚਾਵਾ ਹੋਣਾ ਬਹੁਤ ਜ਼ਰੂਰੀ ਹੈ। ਪਰ ਮਨ ਪਰਚਾਵੇ ਦੇ ਨਾਲ-ਨਾਲ ਇਹ ਮਨੁੱਖ ਨੂੰ ਸਰੀਰਿਕ ਤੇ ਮਾਨਸਿਕ ਸ਼ਕਤੀ ਵੀ ਦਿੰਦੀਆਂ ਹਨ। ਇਨ੍ਹਾਂ ਦਾ ਮਨੁੱਖ ਦੇ ਜੀਵਨ ਨਾਲ ਡੂੰਘਾ ਸੰਬੰਧ ਹੈ।ਲੋਕ-ਖੇਡਾਂ ਦੀ ਖ਼ਾਸੀਅਤ ਇਹ ਹੈ ਕਿ ਇਹ ਕਿਸੇ ਕਰੜੇ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ। ਕੋਈ ਸਮਾਂ-ਸਥਾਨ ਵੀ ਨਿਸ਼ਚਿਤ ਨਹੀਂ, ਗਰਮੀਆਂ ਨੂੰ ਦੁਪਿਹਰਾ ਸਮੇਂ, ਰਾਤ ਨੂੰ ਚਾਨਣੀਆਂ ਰਾਤਾਂ ਵਿਚ, ਖੁੱਲ੍ਹਿਆ ਵਿਹੜਿਆਂ, ਗਲੀਆਂ, ਜੂਹਾਂ, ਟਾਹਲੀਆਂ, ਬਰੋਟਿਆਂ ਦੀਆਂ ਛਾਂਵਾਂ ਅਤੇ ਕਿਸੇ ਵੀ ਮੋਕਲੀ ਥਾਂ 'ਤੇ ਇਹ ਖੇਡੀਆਂ ਜਾਂਦੀਆਂ ਹਨ। ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ, ਸਥਾਨਿਕ ਉਪਲਬਧ ਸਮਗਰੀ ਤੋਂ ਹੀ ਕੰਮ ਸਾਰ ਲਿਆ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਇੱਕ ਸਿੱਖ ਮਹਾਰਾਜਾ ਸੀ ਜਿੰਨਾ ਨੂੰ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ ਅਤੇ ਉਹਨਾਂ ਦਾ ਨਾਮ ਭਾਰਤ ਦੇ ਉਹਨਾਂ ਮਹਾਨ ਸ਼ਾਸਕਾਂ ਵਿੱਚ ਆਉਂਦਾ ਹੈ ਜਿਵੇ ਕਿ ਮਹਾਂਰਾਣਾ ਪ੍ਰਤਾਪ ਅਤੇ ਮਰਾਠਾ ਸਾਮਰਾਜ ਦੇ ਛੱਤਰਪਤੀ ਸ਼ਿਵਾਜੀ। ਉਹਨਾਂ ਨੂੰ ਸਾਲ 2020 ਵਿੱਚ ਬੀਬੀਸੀ ਨੇ ਦੁਨੀਆ ਦਾ ਸਭ ਤੋ ਮਹਾਨ ਆਗੂ ਦੱਸਿਆ ਸੀ ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਸਤਿ ਸ੍ਰੀ ਅਕਾਲ (listen ) ਪੰਜਾਬੀ ਲੋਕਾਂ ਵੱਲੋਂ ਕਿਸੇ ਨੂੰ ਮਿਲਣ ਵੇਲ਼ੇ ਵਰਤਿਆ ਜਾਣ ਵਾਲ਼ਾ ਫ਼ਿਕਰਾ ਹੈ। ਆਮ ਤੌਰ ਤੇ ਸਾਰੇ ਪੰਜਾਬੀ ਲੋਕਾਂ ਵੱਲੋਂ ਇਸ ਦੀ ਵਰਤੋਂ ਕੀਤੀ ਜਾਂਦੀ ਹੈ ਪਰ ਸਿੱਖ ਧਰਮ ਨੂੰ ਮੰਨਣ ਵਾਲ਼ਿਆਂ ਵਿੱਚ ਇਸ ਦੀ ਖ਼ਾਸ ਅਹਿਮੀਅਤ ਹੈ। ਸਤਿ ਦਾ ਮਾਇਨਾ ਹੈ ਸੱਚ, ਸ੍ਰੀ ਅਦਬ ਵਜੋਂ ਲਾਇਆ ਜਾਂਦਾ ਹੈ ਅਤੇ ਅਕਾਲ ਦਾ ਮਾਇਨਾ ਹੈ ਵਕਤ ਤੋਂ ਪਰ੍ਹੇ ਦਾ ਭਾਵ ਪਰਮਾਤਮਾ। ਸੋ ਇਸ ਪ੍ਰਕਾਰ ਇਸ ਫ਼ਿਕਰੇ ਦੇ ਮਾਇਨੇ ਹਨ, ਕੇਵਲ ਪਰਮਾਤਮਾ ਹੀ ਆਖ਼ਰੀ ਸੱਚ ਹੈ।
ਭਗਵੰਤ ਸਿੰਘ ਮਾਨ (ਜਨਮ 17 ਅਕਤੂਬਰ 1973) ਇੱਕ ਭਾਰਤੀ ਸਿਆਸਤਦਾਨ, ਸਮਾਜ ਸੇਵਕ, ਸਾਬਕਾ ਕਾਮੇਡੀਅਨ, ਗਾਇਕ ਅਤੇ ਅਦਾਕਾਰ ਹੈ ਜੋ ਵਰਤਮਾਨ ਵਿੱਚ 2022 ਤੋਂ ਪੰਜਾਬ ਦੇ 17ਵੇਂ ਮੁੱਖ ਮੰਤਰੀ ਵਜੋਂ ਸੇਵਾ ਨਿਭਾ ਰਿਹਾ ਹੈ। ਉਹ 2022 ਤੋਂ ਪੰਜਾਬ ਵਿਧਾਨ ਸਭਾ ਵਿੱਚ ਧੂਰੀ ਵਿਧਾਨ ਸਭਾ ਹਲਕੇ ਦੀ ਨੁਮਾਇੰਦਗੀ ਕਰਦਾ ਹੈ। ਅਤੇ 2019 ਤੋਂ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਕਨਵੀਨਰ ਵਜੋਂ ਵੀ ਸੇਵਾ ਕਰ ਰਿਹਾ ਹੈ। ਇਸ ਤੋਂ ਪਹਿਲਾਂ ਉਹ 2014 ਤੋਂ 2022 ਤੱਕ ਸੰਗਰੂਰ ਲੋਕ ਸਭਾ ਹਲਕੇ ਤੋਂ ਲੋਕ ਸਭਾ ਮੈਂਬਰ ਰਹੇ।
ਗੁਰੂ ਰਵਿਦਾਸ ਜਾਂ ਰਾਇਦਾਸ 15ਵੀਂ ਤੋਂ 16ਵੀਂ ਸਦੀ ਈਸਵੀ ਦੌਰਾਨ ਭਗਤੀ ਲਹਿਰ ਦੇ ਇੱਕ ਭਾਰਤੀ ਰਹੱਸਵਾਦੀ ਕਵੀ-ਸੰਤ ਸਨ। ਉੱਤਰ ਪ੍ਰਦੇਸ਼, ਬਿਹਾਰ, ਰਾਜਸਥਾਨ, ਗੁਜਰਾਤ, ਮਹਾਰਾਸ਼ਟਰ, ਮੱਧ ਪ੍ਰਦੇਸ਼, ਪੰਜਾਬ ਅਤੇ ਹਰਿਆਣਾ ਦੇ ਆਧੁਨਿਕ ਖੇਤਰਾਂ ਵਿੱਚ ਇੱਕ ਗੁਰੂ (ਅਧਿਆਤਮਿਕ ਅਧਿਆਪਕ) ਵਜੋਂ ਸਤਿਕਾਰਿਆ ਗਿਆ, ਉਹ ਇੱਕ ਕਵੀ, ਸਮਾਜ ਸੁਧਾਰਕ ਅਤੇ ਅਧਿਆਤਮਿਕ ਹਸਤੀ ਸੀ। ਗੁਰੂ ਰਵਿਦਾਸ ਜੀ ਨੇ ਗੁਰੂ ਨਾਨਕ ਦੇਵ ਜੀ ਦੇ ਨਾਲ ਮਿਲਕੇ ਗੁਰਦੁਆਰਾ ਸਾਹਿਬ ਦੀ ਸਥਪਨਾ ਕੀਤਾ ਸੀ ।
ੴ (ਇੱਕ ਓਅੰਕਾਰ) ਸਿੱਖ ਧਰਮ ਦਾ ਨਿਸ਼ਾਨ ਹੈ ਅਤੇ ਸਿੱਖੀ ਦਰਸ਼ਨ ਦੀ ਨੀਂਹ ਹੈ। ਇਸ ਤੋਂ ਭਾਵ ਹੈ ਕਿ ਇੱਕ ਕਰਨਵਾਲਾ (ਕਰਤਾਰ) ਹੈ। ਇਹ ਗੁਰੂ ਨਾਨਕ ਸਾਹਿਬ ਜੀ ਦੀ ਗੁਰਬਾਣੀ ਜਪੁਜੀ ਸਾਹਿਬ ਦੇ ਸ਼ੁਰੂ ਵਿੱਚ ਹੈ। ਸਿੱਖੀ ਬਾਰੇ ਕਿਤਾਬਾਂ ਅਤੇ ਗੁਰਦਵਾਰਿਆਂ ਉੱਤੇ ਇਹ ਨਿਸ਼ਾਨ (ੴ) ਆਮ ਦੇਖਣ ਨੂੰ ਮਿਲਦਾ ਹੈ। ਗੁਰੂ ਨਾਨਕ ਜੀ ਨੇ ਇਸ ਅਦੁੱਤੀ ਨਿਸ਼ਾਨ ਦੀ ਰਚਨਾ ਕਰਕੇ ਸਿਖ ਪੰਥ ਦੀ ਨੀਂਹ ਰੱਖੀ। ਇਸ ਦਾ ਪਾਠ (ਉਚਾਰਨ ਜਾਂ ਬੋਲ) ਇੱਕ ਓਅੰਕਾਰ ਹੈ। ਗੁਰੂ ਨਾਨਕ ਸਾਹਿਬ ਜੀ ਨੇ ਇਸ ਨੂੰ 13 ਵਾਰ ਆਪਣੀ ਸਵੈ-ਰਚਿਤ ਬਾਣੀ ਵਿੱਚ ਲਿਖਿਆ ਹੈ, ਜਿਹੜੀ ਕਿ ਆਪ ਜੀ ਦੇ ਨਾਮ ਦੇ ਸਿਰਲੇਖ ਮਹਲਾ 1 ਹੇਠ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਹੈ। ਇੱਕ ਓਅੰਕਾਰ ਪੰਜਾਬੀ ਭਾਸ਼ਾ ਦਾ ਬੋਲ ਹੈ। ਇੱਕ ਓਅੰਕਾਰ ਮੂਲ ਮੰਤਰ ਅਤੇ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਅੰਕ ਤੇ ਬ੍ਰਹਮੰਡ ਦੇ ਬੇਅੰਤ ਪਸਾਰੇ ਤੇ ਇਸਦੇ ਇਕੋ ਇੱਕ ਕਰਤਾ (ਭਾਵ ਇੱਕ ਕਰਤਾਰ) ਦੇ ਨਿਸ਼ਾਨ ਦੇ ਸੂਚਕ ਵਜੋਂ ਦਰਜ ਹੈ।
ਮਾਰਲਨ ਬ੍ਰੈਂਡੋ ਜੂਨੀਅਰ (3 ਅਪ੍ਰੈਲ, 1924 - 1 ਜੁਲਾਈ 2004) ਇੱਕ ਅਮਰੀਕੀ ਅਭਿਨੇਤਾ ਅਤੇ ਫਿਲਮ ਨਿਰਦੇਸ਼ਕ ਸੀ। 60 ਸਾਲਾਂ ਦੇ ਕਰੀਅਰ ਨਾਲ, ਜਿਸ ਦੌਰਾਨ ਉਸਨੇ ਦੋ ਵਾਰ ਸਰਬੋਤਮ ਅਭਿਨੇਤਾ ਦਾ ਆਸਕਰ ਜਿੱਤਿਆ. ਉਹ 20 ਵੀਂ ਸਦੀ ਦੀ ਫਿਲਮ 'ਤੇ ਆਪਣੇ ਸਭਿਆਚਾਰਕ ਪ੍ਰਭਾਵ ਲਈ ਚੰਗੀ ਤਰ੍ਹਾਂ ਜਾਣਿਆ ਜਾਂਦਾ ਹੈ। ਉਹ ਬਹੁਤ ਸਾਰੇ ਭਲੇ-ਕਾਰਜਾਂ ਲਈ ਇੱਕ ਕਾਰਕੁਨ ਸੀ, ਖਾਸਕਰ ਨਾਗਰਿਕ ਅਧਿਕਾਰਾਂ ਦੀ ਲਹਿਰ ਅਤੇ ਵੱਖ ਵੱਖ ਮੂਲ ਅਮਰੀਕੀ ਅੰਦੋਲਨਾਂ ਵਿੱਚ ਕੰਮ ਕਰਦਾ ਸੀ। 1940 ਵਿਆਂ ਵਿੱਚ ਉਸ ਨੇ ਸਟੈਲਾ ਆਡਲਰ, ਨੂੰ ਪੜ੍ਹਿਆ ਸੀ। ਉਹ ਪਹਿਲੇ ਅਦਾਕਾਰਾਂ ਵਿੱਚੋਂ ਇੱਕ ਸੀ ਜਿਨ੍ਹਾਂ ਨੂੰ ਅਦਾਕਾਰੀ ਦਾ ਸਤਾਨਿਸਲਾਵਸਕੀ ਸਿਸਟਮ ਅਤੇ ਢੰਗ ਐਕਟਿੰਗ, ਸਤਾਨਿਸਲਾਵਸਕੀ ਸਿਸਟਮ ਤੋਂ ਲੈ ਕੇ ਮੁੱਖ ਧਾਰਾ ਦਰਸ਼ਕਾਂ ਤੱਕ ਲਿਆਉਣ ਦਾ ਸਿਹਰਾ ਜਾਂਦਾ ਹੈ। 1951 ਵਿੱਚ ਟੇਨਿਸੀ ਵਿਲੀਅਮਜ਼ ਦੇ ਨਾਟਕ ਏ ਸਟ੍ਰੀਟਕਾਰ ਨੇਮਿਡ ਡਿਜ਼ਾਇਰ, ਦੇ ਫਿਲਮੀ ਰੂਪਾਂਤਰਣ ਵਿੱਚ ਸਟੈਨਲੇ ਕੋਵਾਲਸਕੀ ਦੀ ਭੂਮਿਕਾ ਨੂੰ ਦੁਬਾਰਾ ਨਿਭਾਉਣ ਲਈ ਉਸਨੇ ਸ਼ੁਰੂਆਤ ਵਿੱਚ ਇੱਕ ਅਕਾਦਮੀ ਅਵਾਰਡ ਨਾਮਜ਼ਦਗੀ ਪ੍ਰਾਪਤ ਕੀਤੀ।ਇਹ ਭੂਮਿਕਾ ਪਹਿਲਾਂ ਉਸਨੇ ਕਾਮਯਾਬੀ ਨਾਲ ਬ੍ਰੌਡਵੇ ਥੀਏਟਰ ਲਈ ਨਿਭਾਈ ਸੀ। ਆਨ ਦ ਵਾਟਰਫ੍ਰੰਟ ਵਿੱਚ ਟੈਰੀ ਮੈਲੋਏ ਦੇ ਤੌਰ ਤੇ ਉਸ ਦੀ ਅਦਾਕਾਰੀ ਲਈ ਉਸਨੂੰ ਫੇਰ ਅਕਾਦਮੀ ਅਵਾਰਡ ਮਿਲਿਆ ਅਤੇ ਉਸਦੀ ਇਕ ਜੰਗਲੀ ਮੋਟਰਸਾਈਕਲ ਗੈਂਗ ਦੇ ਨੇਤਾ ਜੌਨੀ ਸਟੇਬਲਰ ਦਾ ਪਾਤਰ ਕਰਨ ਲਈ ਲੋਕ-ਪ੍ਰਸਿੱਧ ਸਭਿਆਚਾਰ ਵਿੱਚ ਇੱਕ ਸਥਾਈ ਬਿੰਬ ਦਾ ਸਥਾਨ ਮੱਲ ਲਿਆ। ਬ੍ਰਾਂਡੋ ਨੂੰ ਵਿਵਾ ਜ਼ਪਾਟਾ ਵਿੱਚ ਐਮੀਲੀਨੋ ਜ਼ਾਪਾਤਾ ! (1952); ਜੋਸਫ਼ ਐਲ.
ਇੱਕ ਆਮਦਨ ਕਰ (ਅੰਗਰੇਜ਼ੀ: income tax) ਇੱਕ ਵਿਅਕਤੀ ਜਾਂ ਸੰਸਥਾਵਾਂ (ਕਰ ਦਾਤਾ) ਉੱਤੇ ਲਗਾਇਆ ਜਾਂਦਾ ਟੈਕਸ ਹੈ ਜੋ ਸੰਬੰਧਤ ਆਮਦਨ ਜਾਂ ਮੁਨਾਫਿਆਂ (ਟੈਕਸਯੋਗ ਆਮਦਨ) ਨਾਲ ਬਦਲਦਾ ਹੈ। ਬਹੁਤੇ ਅਧਿਕਾਰ ਖੇਤਰ ਕਾਰੋਬਾਰ ਕੰਪਨੀਆਂ ਟੈਕਸ ਜਾਂ ਕਾਰਪੋਰੇਟ ਟੈਕਸ ਵਜੋਂ ਆਮਦਨ ਕਰ ਨੂੰ ਦਰਸਾਉਂਦੇ ਹਨ। ਸਾਂਝੇਦਾਰੀ ਆਮ ਕਰਕੇ ਟੈਕਸ ਨਹੀਂ ਲਗਦੀ; ਨਾ ਕਿ, ਸਹਿਭਾਗੀ ਸਾਂਝੇਦਾਰੀ ਦੀਆਂ ਆਈਟਮਾਂ ਦੇ ਉਨ੍ਹਾਂ ਦੇ ਹਿੱਸੇ ਤੇ ਲਗਾਏ ਜਾਂਦੇ ਹਨ। ਇੱਕ ਦੇਸ਼ ਅਤੇ ਸਬ-ਡਿਵੀਜ਼ਨਸ ਦੋਵਾਂ ਦੁਆਰਾ ਟੈਕਸ ਲਗਾਇਆ ਜਾ ਸਕਦਾ ਹੈ। ਬਹੁਤੇ ਅਧਿਕਾਰ ਖੇਤਰ ਟੈਕਸ ਤੋਂ ਸਥਾਨਿਕ ਤੌਰ ਤੇ ਸੰਗਠਤ ਚੈਰੀਟੇਬਲ ਸੰਸਥਾਵਾਂ ਨੂੰ ਮੁਆਫ ਕਰ ਦਿੰਦੇ ਹਨ।
ਗੁਰੂ ਅਮਰਦਾਸ ਜੀ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿਨ੍ਹਾਂ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ। ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।
ਗੂਰੁ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦਸਾਂ ਵਿਚੋਂ ਦੂਜੇ ਗੁਰੂ ਸਨ। ਇਹਨਾਂ ਦਾ ਜਨਮ ਹਿੰਦੂ ਖ਼ਾਨਦਾਨ ਵਿੱਚ, ਜਮਾਂਦਰੂ ਨਾਮ ਲਹਿਣੇ ਨਾਲ਼, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਨੇੜੇ) ਪੰਜਾਬ ਵਿਖੇ ਹੋਇਆ। ਭਾਈ ਲਹਿਣਾ ਖੱਤਰੀ ਟੱਬਰ ਵਿੱਚ ਪਲ਼ਿਆ, ਜਿਸਦੇ ਪਿਓ ਨਿੱਕੇ ਸਕੇਲ ਦੇ ਸੁਦਾਗਰ ਸੀ, ਅਤੇ ਆਪ ਉਹ ਦੁਰਗਾ ਦੇ ਪੁਜਾਰੀ ਸਨ। ਇਹਨਾਂ ਦੀ ਮੁਲਾਕਾਤ ਗੁਰੂ ਨਾਨਕ, ਸਿੱਖੀ ਦੇ ਬਾਨੀ ਨਾਲ਼ ਹੋਣ ਤੋਂ ਬਾਅਦ ਇਹ ਸਿੱਖ ਬਣ ਗਏ। ਗੁਰੂ ਨਾਨਕ ਸਾਹਿਬ ਨੇ ਲਹਿਣਾ ਨਾਮ ਤਬਦੀਲ ਕਰ ਅੰਗਦ ("ਮੇਰਾ ਆਪਣਾ ਅੰਗ") ਰੱਖ ਦਿੱਤਾ, ਅਤੇ ਆਪਣੇ ਪੁੱਤਾਂ ਦੀ ਬਜਾਏ ਅੰਗਦ ਨੂੰ ਦੂਜਾ ਗੁਰੂ ਐਲਾਨ ਦਿੱਤਾ।ਗੁਰੂ ਨਾਨਕ ਦੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਬਾਅਦ, 1539 ਵਿੱਚ ਗੁਰੂ ਅੰਗਦ ਸਿੱਖਾਂ ਦੇ ਰਹਿਬਰ ਬਣੇ। ਇਹ ਸਿੱਖੀ ਵਿੱਚ ਗੁਰਮੁਖੀ ਨੂੰ ਇਖਤਿਆਰ ਅਤੇ ਮਿਆਰਬੰਦ ਕਰਨ ਲਈ ਮਸ਼ਹੂਰ ਹਨ। ਇਹਨਾਂ ਨੇ ਨਾਨਕ ਦੇ ਵਾਕ ਇਕੱਤਰ ਕਰਨੇ ਸ਼ੁਰੂ ਕੀਤੇ, ਨਾਲ਼ 63 ਵਾਕ ਆਪ ਰਚੇ। ਆਪਣੇ ਪੁੱਤਾਂ ਦੀ ਬਜਾਏ, ਇਹਨਾਂ ਨੇ ਆਪਣੇ ਮੁਰੀਦ ਅਮਰਦਾਸ ਨੂੰ ਗੁਰੂ ਤਖ਼ਤ ਦਾ ਵਾਰਸ ਅਤੇ ਤੀਜਾ ਗੁਰੂ ਐਲਾਨਿਆ।
ਡਾਕਟਰ ਭੀਮਰਾਉ ਅੰਬੇਡਕਰ (14 ਅਪ੍ਰੈਲ 1891 - 6 ਦਸੰਬਰ 1956), ਡਾਕਟਰ ਬਾਬਾਸਾਹਿਬ ਅੰਬੇਡਕਰ ਨਾਮ ਨਾਲ ਪ੍ਰਸਿੱਧ ਇੱਕ ਭਾਰਤੀ ਕਾਨੂੰਨਸਾਜ਼, ਅਰਥਸ਼ਾਸਤਰੀ, ਰਾਜਨੀਤੀਵਾਨ ਅਤੇ ਸਮਾਜ ਸੁਧਾਰਕ ਸਨ ਜਿਨ੍ਹਾਂ ਨੇ ਦਲਿਤ ਬੋਧੀ ਲਹਿਰ ਨੂੰ ਪ੍ਰੇਰਿਤ ਕੀਤਾ ਅਤੇ (ਬਹੁਜਨ) ਨਾਲ ਹੁੰਦੇ ਸਮਾਜਿਕ ਭੇਦਭਾਵ ਦੇ ਖਿਲਾਫ ਪ੍ਰਚਾਰ ਕੀਤਾ, ਜਦਕਿ ਔਰਤਾਂ ਅਤੇ ਕਿਰਤ ਦੇ ਅਧਿਕਾਰਾਂ ਦਾ ਸਮਰਥਨ ਵੀ ਕੀਤਾ। ਉਹ ਆਜ਼ਾਦ ਭਾਰਤ ਦੇ ਪਹਿਲੇ ਕਾਨੂੰਨ ਅਤੇ ਨਿਆਂ ਮੰਤਰੀ, ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਗਣਤੰਤਰ ਦੇ ਮੋਢੀ ਸਨ। ਭਾਰਤ ਅਤੇ ਹੋਰ ਕਿਤੇ, ਉਹਨਾਂ ਨੂੰ ਅਕਸਰ ਬਾਬਾ ਸਾਹਿਬ, ਮਰਾਠੀ ਵਿਚ ਭਾਵ "ਆਦਰਯੋਗ ਪਿਤਾ" ਕਹਿੰਦੇ ਸਨ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਂਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਰਾਬਰਟ ਵਾਨ ਰੇਂਕੇ ਗਰਾਵੇਸ (24 ਜੁਲਾਈ 1895 - 7 ਦਸੰਬਰ 1985), ਜਿਨ੍ਹਾਂ ਨੂੰ ਰਾਬਰਟ ਰੈਂਕੇ ਗਰੇਵਜ਼ ਅਤੇ ਆਮ ਤੌਰ ਤੇ ਰੌਬਰਟ ਗਰੇਵਜ਼ ਦੇ ਨਾਮ ਨਾਲ ਜਾਣਿਆ ਜਾਂਦਾ ਹੈ, ਇੱਕ ਅੰਗਰੇਜ਼ੀ ਕਵੀ, ਇਤਿਹਾਸਕ ਨਾਵਲਕਾਰ, ਆਲੋਚਕ ਅਤੇ ਕਲਾਸੀਕਲ ਸਨ। ਉਨ੍ਹਾਂ ਦੇ ਪਿਤਾ ਅਲਫ੍ਰੇਡ ਪਰਸੇਵੈਲ ਗਰੇਵਜ਼ ਸਨ, ਜੋ ਇਕ ਮਸ਼ਹੂਰ ਆਇਰਿਸ਼ ਕਵੀ ਸੀ ਅਤੇ ਗਾਈਲਿਕ ਰਿਵਾਇਰ ਵਿੱਚ ਚਿੱਤਰ ਸੀ; ਉਹ ਦੋਵੇਂ ਸੇਲਟਿਕਸ ਅਤੇ ਆਇਰਿਸ਼ ਮਿਥਾਇਲ ਦੇ ਵਿਦਿਆਰਥੀਆਂ ਸਨ। ਗਰਾਵੇਜ਼ ਨੇ 140 ਤੋਂ ਵੱਧ ਕੰਮ ਕੀਤੇ ਗਰੇਵਜ਼ ਦੀਆਂ ਕਵਿਤਾਵਾਂ-ਉਸ ਦੇ ਅਨੁਵਾਦ ਅਤੇ ਨਵੀਨਤਾਕਾਰੀ ਵਿਸ਼ਲੇਸ਼ਣ ਅਤੇ ਯੂਨਾਨੀ ਮਿਥਿਹਾਸ ਦੀਆਂ ਵਿਆਖਿਆਵਾਂ; ਉਸ ਦੀ ਸ਼ੁਰੂਆਤੀ ਜ਼ਿੰਦਗੀ ਬਾਰੇ ਉਸ ਦੀ ਯਾਦ ਪੱਤਰ, ਜਿਸ ਵਿਚ ਉਸ ਦੀ ਪਹਿਲੀ ਭੂਮਿਕਾ ਵਿਚ ਭੂਮਿਕਾ ਵੀ ਸ਼ਾਮਲ ਹੈ; ਅਤੇ ਕਾਵਿਕ ਪ੍ਰੇਰਨਾ, ਦ ਵ੍ਹਾਈਟ ਗਾਡੈਸ ਦਾ ਉਸ ਦਾ ਅਕਾਦਵਿਕ ਅਧਿਐਨ - ਕਦੇ ਵੀ ਛਪਾਈ ਤੋਂ ਬਾਹਰ ਨਹੀਂ ਹੋਇਆ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇੱਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿੱਚ ਵਿਚਾਰਾਂ ਨੂੰ ਇੱਕ ਕਾਵਿਕ ਲੜੀ ਵਿੱਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਭਾਰਤ, ਅਧਿਕਾਰਤ ਤੌਰ 'ਤੇ ਭਾਰਤ ਦਾ ਗਣਰਾਜ (ਆਈਐੱਸਓ: Bhārat Gaṇarājya), ਦੱਖਣੀ ਏਸ਼ੀਆ ਵਿੱਚ ਇੱਕ ਦੇਸ਼ ਹੈ। ਇਹ ਖੇਤਰ ਦੇ ਹਿਸਾਬ ਨਾਲ ਸੱਤਵਾਂ ਸਭ ਤੋਂ ਵੱਡਾ ਦੇਸ਼; ਜੂਨ 2023 ਤੱਕ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼; ਅਤੇ 1947 ਵਿੱਚ ਆਪਣੀ ਆਜ਼ਾਦੀ ਦੇ ਸਮੇਂ ਤੋਂ, ਦੁਨੀਆ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਦੱਖਣ ਵੱਲ ਹਿੰਦ ਮਹਾਸਾਗਰ, ਦੱਖਣ-ਪੱਛਮ ਵੱਲ ਅਰਬ ਸਾਗਰ ਅਤੇ ਦੱਖਣ-ਪੂਰਬ ਵੱਲ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ, ਇਹ ਪੱਛਮ ਵੱਲ ਪਾਕਿਸਤਾਨ ਨਾਲ ਜ਼ਮੀਨੀ ਸਰਹੱਦਾਂ ਸਾਂਝੀਆਂ ਕਰਦਾ ਹੈ।; ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ; ਅਤੇ ਪੂਰਬ ਵੱਲ ਬੰਗਲਾਦੇਸ਼ ਅਤੇ ਮਿਆਂਮਾਰ। ਹਿੰਦ ਮਹਾਸਾਗਰ ਵਿੱਚ, ਭਾਰਤ ਸ਼੍ਰੀਲੰਕਾ ਅਤੇ ਮਾਲਦੀਵ ਦੇ ਨੇੜੇ ਹੈ; ਇਸ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਥਾਈਲੈਂਡ, ਮਿਆਂਮਾਰ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੇ ਕਰਦੇ ਹਨ। ਆਧੁਨਿਕ ਮਨੁੱਖ 55,000 ਸਾਲ ਪਹਿਲਾਂ ਅਫ਼ਰੀਕਾ ਤੋਂ ਭਾਰਤੀ ਉਪ-ਮਹਾਂਦੀਪ 'ਤੇ ਆਏ ਸਨ। ਉਹਨਾਂ ਦੇ ਲੰਬੇ ਕਿੱਤੇ, ਸ਼ੁਰੂ ਵਿੱਚ ਵੱਖੋ-ਵੱਖਰੇ ਰੂਪਾਂ ਵਿੱਚ ਸ਼ਿਕਾਰੀ-ਇਕੱਠੇ ਕਰਨ ਵਾਲਿਆਂ ਦੇ ਰੂਪ ਵਿੱਚ, ਨੇ ਖੇਤਰ ਨੂੰ ਬਹੁਤ ਹੀ ਵਿਭਿੰਨਤਾ ਬਣਾ ਦਿੱਤਾ ਹੈ, ਮਨੁੱਖੀ ਜੈਨੇਟਿਕ ਵਿਭਿੰਨਤਾ ਵਿੱਚ ਅਫਰੀਕਾ ਤੋਂ ਬਾਅਦ ਦੂਜੇ ਸਥਾਨ 'ਤੇ ਹੈ। 9,000 ਸਾਲ ਪਹਿਲਾਂ ਸਿੰਧ ਨਦੀ ਬੇਸਿਨ ਦੇ ਪੱਛਮੀ ਹਾਸ਼ੀਏ ਵਿੱਚ ਉਪ-ਮਹਾਂਦੀਪ ਵਿੱਚ ਸੈਟਲਡ ਜੀਵਨ ਉਭਰਿਆ ਸੀ, ਹੌਲੀ ਹੌਲੀ ਤੀਜੀ ਹਜ਼ਾਰ ਸਾਲ ਬੀਸੀਈ ਦੀ ਸਿੰਧੂ ਘਾਟੀ ਸਭਿਅਤਾ ਵਿੱਚ ਵਿਕਸਤ ਹੋਇਆ। 12000 ਈਸਾ ਪੂਰਵ ਤੱਕ, ਸੰਸਕ੍ਰਿਤ ਦਾ ਇੱਕ ਪੁਰਾਤਨ ਰੂਪ, ਇੱਕ ਇੰਡੋ-ਯੂਰਪੀਅਨ ਭਾਸ਼ਾ, ਉੱਤਰ ਪੱਛਮ ਤੋਂ ਭਾਰਤ ਵਿੱਚ ਫੈਲ ਗਈ ਸੀ। ਇਸ ਦਾ ਪ੍ਰਮਾਣ ਅੱਜ ਰਿਗਵੇਦ ਦੇ ਭਜਨਾਂ ਵਿੱਚ ਮਿਲਦਾ ਹੈ। ਇੱਕ ਮੌਖਿਕ ਪਰੰਪਰਾ ਦੁਆਰਾ ਸੁਰੱਖਿਅਤ ਰੱਖਿਆ ਗਿਆ ਸੀ ਜੋ ਪੂਰੀ ਤਰ੍ਹਾਂ ਚੌਕਸ ਸੀ, ਰਿਗਵੇਦ ਭਾਰਤ ਵਿੱਚ ਹਿੰਦੂ ਧਰਮ ਦੀ ਸ਼ੁਰੂਆਤ ਨੂੰ ਰਿਕਾਰਡ ਕਰਦਾ ਹੈ। ਭਾਰਤ ਦੀਆਂ ਦ੍ਰਾਵਿੜ ਭਾਸ਼ਾਵਾਂ ਨੂੰ ਉੱਤਰੀ ਅਤੇ ਪੱਛਮੀ ਖੇਤਰਾਂ ਵਿੱਚ ਬਦਲ ਦਿੱਤਾ ਗਿਆ ਸੀ। 400 ਈਸਾ ਪੂਰਵ ਤੱਕ, ਹਿੰਦੂ ਧਰਮ ਦੇ ਅੰਦਰ ਜਾਤ ਦੁਆਰਾ ਪੱਧਰੀਕਰਨ ਅਤੇ ਬੇਦਖਲੀ ਉਭਰ ਕੇ ਸਾਹਮਣੇ ਆਈ ਸੀ, ਅਤੇ ਬੌਧ ਅਤੇ ਜੈਨ ਧਰਮ ਪੈਦਾ ਹੋ ਗਏ ਸਨ, ਸਮਾਜਿਕ ਵਿਵਸਥਾਵਾਂ ਨੂੰ ਖ਼ਾਨਦਾਨੀ ਨਾਲ ਜੋੜਿਆ ਨਹੀਂ ਗਿਆ ਸੀ। ਸ਼ੁਰੂਆਤੀ ਸਿਆਸੀ ਮਜ਼ਬੂਤੀ ਨੇ ਗੰਗਾ ਬੇਸਿਨ ਵਿੱਚ ਸਥਿਤ ਮੌਰੀਆ ਅਤੇ ਗੁਪਤ ਸਾਮਰਾਜ ਨੂੰ ਜਨਮ ਦਿੱਤਾ। ਉਹਨਾਂ ਦਾ ਸਮੂਹਿਕ ਯੁੱਗ ਵਿਆਪਕ ਰਚਨਾਤਮਕਤਾ ਨਾਲ ਭਰਿਆ ਹੋਇਆ ਸੀ, ਪਰ ਔਰਤਾਂ ਦੀ ਡਿੱਗਦੀ ਸਥਿਤੀ, ਅਤੇ ਵਿਸ਼ਵਾਸ ਦੀ ਇੱਕ ਸੰਗਠਿਤ ਪ੍ਰਣਾਲੀ ਵਿੱਚ ਛੂਤ-ਛਾਤ ਨੂੰ ਸ਼ਾਮਲ ਕਰਨ ਦੁਆਰਾ ਵੀ ਚਿੰਨ੍ਹਿਤ ਕੀਤਾ ਗਿਆ ਸੀ। ਦੱਖਣੀ ਭਾਰਤ ਵਿੱਚ, ਮੱਧ ਰਾਜਾਂ ਨੇ ਦੱਖਣ-ਪੂਰਬੀ ਏਸ਼ੀਆ ਦੇ ਰਾਜਾਂ ਨੂੰ ਦ੍ਰਾਵਿੜ-ਭਾਸ਼ਾ ਦੀਆਂ ਲਿਪੀਆਂ ਅਤੇ ਧਾਰਮਿਕ ਸਭਿਆਚਾਰਾਂ ਨੂੰ ਨਿਰਯਾਤ ਕੀਤਾ।ਸ਼ੁਰੂਆਤੀ ਮੱਧਕਾਲੀ ਯੁੱਗ ਵਿੱਚ, ਈਸਾਈ ਧਰਮ, ਇਸਲਾਮ, ਯਹੂਦੀ ਧਰਮ, ਅਤੇ ਜੋਰਾਸਟ੍ਰੀਅਨ ਧਰਮ ਭਾਰਤ ਦੇ ਦੱਖਣੀ ਅਤੇ ਪੱਛਮੀ ਤੱਟਾਂ ਉੱਤੇ ਸਥਾਪਿਤ ਹੋ ਗਏ ਸਨ।ਮੱਧ ਏਸ਼ੀਆ ਦੀਆਂ ਮੁਸਲਿਮ ਫੌਜਾਂ ਨੇ ਰੁਕ-ਰੁਕ ਕੇ ਭਾਰਤ ਦੇ ਉੱਤਰੀ ਮੈਦਾਨਾਂ ਨੂੰ ਆਪਣੇ ਕਬਜ਼ੇ ਵਿੱਚ ਕਰ ਲਿਆ, ਅੰਤ ਵਿੱਚ ਦਿੱਲੀ ਸਲਤਨਤ ਦੀ ਸਥਾਪਨਾ ਕੀਤੀ, ਅਤੇ ਉੱਤਰੀ ਭਾਰਤ ਨੂੰ ਮੱਧਕਾਲੀ ਇਸਲਾਮ ਦੇ ਬ੍ਰਹਿਮੰਡੀ ਨੈਟਵਰਕ ਵਿੱਚ ਖਿੱਚ ਲਿਆ। 15ਵੀਂ ਸਦੀ ਵਿੱਚ, ਵਿਜੈਨਗਰ ਸਾਮਰਾਜ ਨੇ ਦੱਖਣ ਭਾਰਤ ਵਿੱਚ ਇੱਕ ਲੰਬੇ ਸਮੇਂ ਤੱਕ ਚੱਲਣ ਵਾਲੇ ਸੰਯੁਕਤ ਹਿੰਦੂ ਸੱਭਿਆਚਾਰ ਦੀ ਸਿਰਜਣਾ ਕੀਤੀ।ਪੰਜਾਬ ਵਿੱਚ, ਸਿੱਖ ਧਰਮ ਦਾ ਉਭਾਰ ਹੋਇਆ, ਸੰਸਥਾਗਤ ਧਰਮ ਨੂੰ ਰੱਦ ਕਰਦਾ ਹੋਇਆ।ਮੁਗਲ ਸਾਮਰਾਜ, 1526 ਵਿੱਚ, ਦੋ ਸਦੀਆਂ ਦੀ ਸਾਪੇਖਿਕ ਸ਼ਾਂਤੀ ਦੀ ਸ਼ੁਰੂਆਤ ਕੀਤੀ, ਚਮਕਦਾਰ ਆਰਕੀਟੈਕਚਰ ਦੀ ਵਿਰਾਸਤ ਛੱਡ ਕੇ। ਹੌਲੀ-ਹੌਲੀ ਬ੍ਰਿਟਿਸ਼ ਈਸਟ ਇੰਡੀਆ ਕੰਪਨੀ ਦੇ ਸ਼ਾਸਨ ਦਾ ਵਿਸਤਾਰ ਹੋਇਆ, ਜਿਸ ਨੇ ਭਾਰਤ ਨੂੰ ਇੱਕ ਬਸਤੀਵਾਦੀ ਆਰਥਿਕਤਾ ਵਿੱਚ ਬਦਲ ਦਿੱਤਾ, ਪਰ ਇਸਦੀ ਪ੍ਰਭੂਸੱਤਾ ਨੂੰ ਵੀ ਮਜ਼ਬੂਤ ਕੀਤਾ। ਬ੍ਰਿਟਿਸ਼ ਕ੍ਰਾਊਨ ਸ਼ਾਸਨ 1858 ਵਿੱਚ ਸ਼ੁਰੂ ਹੋਇਆ। ਭਾਰਤੀਆਂ ਨੂੰ ਦਿੱਤੇ ਗਏ ਅਧਿਕਾਰ ਹੌਲੀ-ਹੌਲੀ ਦਿੱਤੇ ਗਏ, ਪਰ ਤਕਨੀਕੀ ਤਬਦੀਲੀਆਂ ਪੇਸ਼ ਕੀਤੀਆਂ ਗਈਆਂ, ਅਤੇ ਸਿੱਖਿਆ ਅਤੇ ਜਨਤਕ ਜੀਵਨ ਦੇ ਆਧੁਨਿਕ ਵਿਚਾਰਾਂ ਨੇ ਜੜ੍ਹ ਫੜ ਲਈ। ਇੱਕ ਮੋਹਰੀ ਅਤੇ ਪ੍ਰਭਾਵਸ਼ਾਲੀ ਰਾਸ਼ਟਰਵਾਦੀ ਲਹਿਰ ਉਭਰੀ, ਜੋ ਅਹਿੰਸਕ ਵਿਰੋਧ ਲਈ ਮਸ਼ਹੂਰ ਸੀ ਅਤੇ ਬ੍ਰਿਟਿਸ਼ ਸ਼ਾਸਨ ਨੂੰ ਖਤਮ ਕਰਨ ਦਾ ਮੁੱਖ ਕਾਰਕ ਬਣ ਗਈ। 1947 ਵਿੱਚ ਬ੍ਰਿਟਿਸ਼ ਭਾਰਤੀ ਸਾਮਰਾਜ ਨੂੰ ਦੋ ਆਜ਼ਾਦ ਰਾਜਾਂ ਵਿੱਚ ਵੰਡਿਆ ਗਿਆ ਸੀ, ਹਿੰਦੂ-ਬਹੁਗਿਣਤੀ ਭਾਰਤ ਦਾ ਡੋਮੀਨੀਅਨ ਅਤੇ ਇੱਕ ਮੁਸਲਿਮ-ਬਹੁਗਿਣਤੀ ਪਾਕਿਸਤਾਨ ਦਾ ਡੋਮੀਨੀਅਨ, ਵੱਡੇ ਪੱਧਰ 'ਤੇ ਜਾਨੀ ਨੁਕਸਾਨ ਅਤੇ ਇੱਕ ਬੇਮਿਸਾਲ ਪਰਵਾਸ ਦੇ ਵਿਚਕਾਰ।ਭਾਰਤ 1950 ਤੋਂ ਇੱਕ ਸੰਘੀ ਗਣਰਾਜ ਰਿਹਾ ਹੈ, ਇੱਕ ਲੋਕਤੰਤਰੀ ਸੰਸਦੀ ਪ੍ਰਣਾਲੀ ਦੁਆਰਾ ਸ਼ਾਸਨ ਕੀਤਾ ਜਾਂਦਾ ਹੈ। ਇਹ ਬਹੁਲਵਾਦੀ, ਬਹੁ-ਭਾਸ਼ੀ ਅਤੇ ਬਹੁ-ਜਾਤੀ ਸਮਾਜ ਹੈ। ਭਾਰਤ ਦੀ ਆਬਾਦੀ 1951 ਵਿੱਚ 361 ਮਿਲੀਅਨ ਤੋਂ ਵਧ ਕੇ 2022 ਵਿੱਚ ਲਗਭਗ 1.4 ਬਿਲੀਅਨ ਹੋ ਗਈ। ਉਸੇ ਸਮੇਂ ਦੌਰਾਨ, ਇਸਦੀ ਨਾਮਾਤਰ ਪ੍ਰਤੀ ਵਿਅਕਤੀ ਆਮਦਨ US$64 ਸਾਲਾਨਾ ਤੋਂ US$2,601 ਤੱਕ ਵਧ ਗਈ, ਅਤੇ ਇਸਦੀ ਸਾਖਰਤਾ ਦਰ 16.6% ਤੋਂ 74% ਹੋ ਗਈ। 1951 ਵਿੱਚ ਮੁਕਾਬਲਤਨ ਬੇਸਹਾਰਾ ਦੇਸ਼ ਹੋਣ ਤੋਂ ਭਾਰਤ ਇੱਕ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਅਤੇ ਸੂਚਨਾ ਤਕਨਾਲੋਜੀ ਸੇਵਾਵਾਂ ਦਾ ਇੱਕ ਕੇਂਦਰ ਬਣ ਗਿਆ ਹੈ, ਇੱਕ ਵਿਸਤ੍ਰਿਤ ਮੱਧ ਵਰਗ ਦੇ ਨਾਲ। ਇਸਦਾ ਇੱਕ ਸਪੇਸ ਪ੍ਰੋਗਰਾਮ ਹੈ। ਭਾਰਤੀ ਫਿਲਮਾਂ, ਸੰਗੀਤ ਅਤੇ ਅਧਿਆਤਮਿਕ ਸਿੱਖਿਆਵਾਂ ਗਲੋਬਲ ਸੱਭਿਆਚਾਰ ਵਿੱਚ ਵਧਦੀ ਭੂਮਿਕਾ ਨਿਭਾਉਂਦੀਆਂ ਹਨ। ਭਾਰਤ ਨੇ ਆਪਣੀ ਗਰੀਬੀ ਦੀ ਦਰ ਨੂੰ ਕਾਫ਼ੀ ਹੱਦ ਤੱਕ ਘਟਾ ਦਿੱਤਾ ਹੈ, ਹਾਲਾਂਕਿ ਆਰਥਿਕ ਅਸਮਾਨਤਾ ਵਧਣ ਦੀ ਕੀਮਤ 'ਤੇ। ਭਾਰਤ ਇੱਕ ਪਰਮਾਣੂ-ਹਥਿਆਰ ਵਾਲਾ ਦੇਸ਼ ਹੈ, ਜੋ ਫੌਜੀ ਖਰਚਿਆਂ ਵਿੱਚ ਉੱਚ ਦਰਜੇ 'ਤੇ ਹੈ। ਇਸ ਦੇ ਆਪਣੇ ਗੁਆਂਢੀ ਦੇਸ਼ਾਂ ਪਾਕਿਸਤਾਨ ਅਤੇ ਚੀਨ ਨਾਲ ਕਸ਼ਮੀਰ ਨੂੰ ਲੈ ਕੇ ਵਿਵਾਦ ਹਨ, ਜੋ 20ਵੀਂ ਸਦੀ ਦੇ ਅੱਧ ਤੋਂ ਅਣਸੁਲਝੇ ਹੋਏ ਹਨ। ਭਾਰਤ ਨੂੰ ਜਿਨ੍ਹਾਂ ਸਮਾਜਿਕ-ਆਰਥਿਕ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ, ਉਨ੍ਹਾਂ ਵਿੱਚ ਲਿੰਗ ਅਸਮਾਨਤਾ, ਬਾਲ ਕੁਪੋਸ਼ਣ, ਅਤੇ ਹਵਾ ਪ੍ਰਦੂਸ਼ਣ ਦੇ ਵਧਦੇ ਪੱਧਰ। ਭਾਰਤ ਦੀ ਧਰਤੀ ਮੈਗਾਡਾਇਵਰਸ ਹੈ, ਚਾਰ ਜੈਵ ਵਿਭਿੰਨਤਾ ਦੇ ਹੌਟਸਪੌਟਸ ਦੇ ਨਾਲ। ਇਸਦੇ ਜੰਗਲਾਂ ਵਿੱਚ ਇਸਦੇ ਖੇਤਰ ਦਾ 21.7% ਸ਼ਾਮਲ ਹੈ। ਭਾਰਤ ਦੇ ਜੰਗਲੀ ਜੀਵ, ਜਿਨ੍ਹਾਂ ਨੂੰ ਭਾਰਤ ਦੀ ਸੰਸਕ੍ਰਿਤੀ ਵਿੱਚ ਪਰੰਪਰਾਗਤ ਤੌਰ 'ਤੇ ਸਹਿਣਸ਼ੀਲਤਾ ਨਾਲ ਦੇਖਿਆ ਜਾਂਦਾ ਹੈ, ਨੂੰ ਇਹਨਾਂ ਜੰਗਲਾਂ ਵਿੱਚ, ਅਤੇ ਕਿਤੇ ਹੋਰ, ਸੁਰੱਖਿਅਤ ਨਿਵਾਸ ਸਥਾਨਾਂ ਵਿੱਚ ਸਮਰਥਨ ਪ੍ਰਾਪਤ ਹੈ।.
ਪੈਟ੍ਰਿਕਾ ਲੀ ਸਮਿਥ (ਜਨਮ 30 ਦਸੰਬਰ, 1946) ਇੱਕ ਅਮਰੀਕੀ ਗਾਇਕ-ਗੀਤਕਾਰ, ਕਵੀ, ਅਤੇ ਵਿਜ਼ੁਅਲ ਕਲਾਕਾਰ ਹੈ ਜੋ 1975 ਵਿੱਚ ਪਹਿਲੇ ਐਲਬਮ "ਹੋਰਸਿਸ" ਨਾਲ ਨਿਊ ਯਾਰਕ ਸਿਟੀ ਵਿੱਚ ਪੰਕ ਰੌਕ ਅੰਦੋਲਨ ਦਾ ਪ੍ਰਭਾਵਸ਼ਾਲੀ ਹਿੱਸਾ ਬਣੀ।"ਪੰਕ ਕਵੀ ਵਿਜੇਤਾ" ਵਜੋਂ ਬੁਲਾਇਆ ਜਾਂਦਾ ਸੀ, "ਸਮਿਥ ਨੇ ਆਪਣੇ ਕੰਮ ਵਿੱਚ ਰੌਕ ਅਤੇ ਕਾਵਿ ਨਾਲ ਜੁੜੀ। ਉਸਦਾ ਸਭ ਤੋਂ ਵੱਧ ਪ੍ਰਸਿੱਧ ਗਾਣਾ "ਬਿਕੌਜ਼ ਦ ਨਾਈਟ" ਹੈ, ਜਿਸਨੇ ਬਰੂਸ ਸਪ੍ਰਿੰਗਸਟਨ ਨਾਲ ਸਹਿ-ਲਿਖਿਆ ਸੀ।ਇਹ 1978 ਵਿੱਚ ਬਿਲਬੋਰਡ ਹੋਸਟ 100 ਦੇ ਸੰਦਰਭ ਤੇ ਨੰਬਰ 13 ਤੱਕ ਅਤੇ ਯੂ.ਕੇ ਵਿੱਚ ਨੰਬਰ ਪੰਜ ਉੱਪਰ ਪਹੁੰਚੀ ਸੀ। 2005 ਵਿੱਚ, ਫਰਾਂਸ ਦੇ ਸੱਭਿਆਚਾਰਕ ਮੰਤਰਾਲੇ ਨੇ ਸਮਿਥ ਨੂੰ ਆਰਡਰ ਡੇਅ ਆਰਟਸ ਐਟ ਡੇਸ ਲੈਟਰੇਸ ਦੇ ਕਮਾਂਡਰ ਦਾ ਨਾਮ ਦਿੱਤਾ ਸੀ। 2007 ਵਿੱਚ, ਉਸ ਨੂੰ ਰੈਕ ਐਂਡ ਰੋਲ ਹਾਲ ਆਫ ਫੇਮ ਵਿੱਚ ਸ਼ਾਮਲ ਕੀਤਾ ਗਿਆ ਸੀ।17 ਨੰਵਬਰ, 2010 ਨੂੰ, ਉਸਨੂੰ ਉਸਦੇ ਸੰਸਮਰਨ "ਜਸਟ ਕਿਡਸ" ਲਈ "ਨੈਸ਼ਨਲ ਬੁੱਕ ਅਵਾਰਡ" ਮਿਲਿਆ। ਕਿਤਾਬ ਨੇ ਇੱਕ ਵਾਅਦਾ ਪੂਰਾ ਕੀਤਾ ਜੋ ਉਸਨੇ ਆਪਣੇ ਪੁਰਾਣੇ ਲੰਮੇ ਸਮੇਂ ਦੇ ਰੂਮਮੇਟ ਅਤੇ ਸਾਥੀ ਰੌਬਰਟ ਮੈਪਲੇਥੋਰਪੇ ਨਾਲ ਕੀਤਾ ਸੀ।ਉਸਨੂੰ ਦਸੰਬਰ 2010 ਨੂੰ, "ਰੋਲਿੰਗ ਸਟੋਨ" ਮੈਗਜ਼ੀਨ'ਸ ਦੀ "100 ਮਹਾਨ ਕਲਾਕਾਰਾਂ ਦੀ ਸੂਚੀ" ਵਿੱਚ 47ਵੇਂ ਨੰਬਰ ਉੱਪਰ ਰੱਖਿਆ ਗਿਆ ਅਤੇ 2011 ਵਿੱਚ ਉਸਨੇ ਪੋਲਰ ਸੰਗੀਤ ਪੁਰਸਕਾਰ ਵੀ ਪ੍ਰਾਪਤ ਕੀਤਾ ਸੀ।
ਇੱਕ ਪੱਗ ( ਫਾਰਸੀ دولبند ਤੋਂ, ਦੁਲਬੰਦ ; ਮੱਧ ਫ੍ਰੈਂਚ ਪੱਗੜੀ ਰਾਹੀਂ) ਇੱਕ ਕਿਸਮ ਦਾ ਹੈਡਵੀਅਰ ਹੈ ਜੋ ਕੱਪੜੇ ਦੀ ਹਵਾ 'ਤੇ ਅਧਾਰਤ ਹੈ। ਬਹੁਤ ਸਾਰੀਆਂ ਭਿੰਨਤਾਵਾਂ ਦੀ ਵਿਸ਼ੇਸ਼ਤਾ, ਇਸ ਨੂੰ ਵੱਖ-ਵੱਖ ਸਭਿਆਚਾਰਾਂ ਦੇ ਲੋਕਾਂ ਦੁਆਰਾ ਰਵਾਇਤੀ ਹੈੱਡਵੀਅਰ ਵਜੋਂ ਪਹਿਨਿਆ ਜਾਂਦਾ ਹੈ। ਪ੍ਰਮੁੱਖ ਦਸਤਾਰ ਪਹਿਨਣ ਵਾਲੀਆਂ ਪਰੰਪਰਾਵਾਂ ਵਾਲੇ ਭਾਈਚਾਰਿਆਂ ਨੂੰ ਭਾਰਤੀ ਉਪ ਮਹਾਂਦੀਪ, ਦੱਖਣ-ਪੂਰਬੀ ਏਸ਼ੀਆ, ਅਰਬ ਪ੍ਰਾਇਦੀਪ, ਮੱਧ ਪੂਰਬ, ਬਾਲਕਨ, ਕਾਕੇਸ਼ਸ, ਮੱਧ ਏਸ਼ੀਆ, ਉੱਤਰੀ ਅਫਰੀਕਾ, ਪੱਛਮੀ ਅਫਰੀਕਾ, ਪੂਰਬੀ ਅਫਰੀਕਾ, ਅਤੇ ਕੁਝ ਤੁਰਕੀ ਲੋਕਾਂ ਵਿੱਚ ਪਾਇਆ ਜਾ ਸਕਦਾ ਹੈ। ਰੂਸ ਦੇ ਨਾਲ ਨਾਲ ਅਸ਼ਕੇਨਾਜ਼ੀ ਯਹੂਦੀ ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਅਰਜਨਟੀਨਾ, ਅਧਿਕਾਰਕ ਤੌਰ 'ਤੇ ਅਰਜਨਟੀਨ ਗਣਰਾਜ, (Spanish: República Argentina) ਦੱਖਣੀ ਅਮਰੀਕਾ ਦਾ ਇੱਕ ਦੇਸ਼ ਹੈ ਜਿਸਦੀ ਸਰਹੱਦ ਪੱਛਮ ਅਤੇ ਦੱਖਣ ਵੱਲ ਚਿਲੇ ਨਾਲ, ਉੱਤਰ ਵੱਲ ਬੋਲੀਵੀਆ ਅਤੇ ਪੈਰਾਗੁਏ ਨਾਲ ਅਤੇ ਉੱਤਰ-ਪੂਰਬ ਵੱਲ ਬ੍ਰਾਜ਼ੀਲ ਅਤੇ ਉਰੂਗੁਏ ਨਾਲ ਲੱਗਦੀ ਹੈ। ਇਹ ਅੰਟਾਰਕਟਿਕਾ ਦੇ ਹਿੱਸੇ, ਫ਼ਾਕਲੈਂਡ ਟਾਪੂ ਅਤੇ ਦੱਖਣੀ ਜਾਰਜੀਆ ਅਤੇ ਦੱਖਣੀ ਸੈਂਡਵਿੱਚ ਟਾਪੂ ਉੱਤੇ ਆਪਣਾ ਹੱਕ ਜਮਾਉਂਦਾ ਹੈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਪ੍ਰਗਟ ਤੇ ਸਦੀਵੀ ਕਾਲ ਲਈ ਗੁਰੂ ਹਨ । ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ 1705 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਬੁੱਲ੍ਹੇ ਸ਼ਾਹ (1680-1758) ਇੱਕ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਹਨਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਹਨਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ। ਪਾਕਿਸਤਾਨ ਦੇ ਸ਼ਹਿਰ ਕਸੂਰ ਵਿੱਚ ਬਾਬਾ ਬੁੱਲੇ ਬੁੱਲੇ ਸ਼ਾਹ ਦੀ ਮਜ਼ਾਰ ਵੀ ਬਣੀ ਹੋਈ ਹੈ ਜਿੱਥੇ ਹਰ ਸਾਲ ਮੇਲਾ ਲਗਦਾ ਹੈ।
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸਨ, ਜਿਨ੍ਹਾਂ ਨੇ ਪੰਜਾਬੀ ਸਾਹਿਤਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਇੰਨੇ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਸਨ ਕਿ ਉਹ ਭਾਈ ਵਜੋਂ ਮਾਨਤਾ ਪ੍ਰਾਪਤ ਹੋ ਗਏ, ਇੱਕ ਸਨਮਾਨ ਅਕਸਰ ਉਹਨਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ਬਾਜ਼ਾਰ (Persian: بازار) ਜਾਂ ਸੂਕ (Arabic: سوق, romanized: sūq) ਇੱਕ ਮਾਰਕੀਟਪਲੇਸ ਹੈ ਜਿਸ ਵਿੱਚ ਕਈ ਛੋਟੇ ਸਟਾਲਾਂ ਜਾਂ ਦੁਕਾਨਾਂ ਹਨ, ਖਾਸ ਕਰਕੇ ਮੱਧ ਪੂਰਬ, ਬਾਲਕਨ, ਉੱਤਰੀ ਅਫਰੀਕਾ ਅਤੇ ਭਾਰਤ ਵਿੱਚ। ਹਾਲਾਂਕਿ, ਕਿਤੇ ਹੋਰ ਅਸਥਾਈ ਖੁੱਲੇ ਬਾਜ਼ਾਰ, ਜਿਵੇਂ ਕਿ ਪੱਛਮ ਵਿੱਚ, ਆਪਣੇ ਆਪ ਨੂੰ ਬਜ਼ਾਰਾਂ ਵਜੋਂ ਨਾਮਜ਼ਦ ਕਰ ਸਕਦੇ ਹਨ। ਮੱਧ ਪੂਰਬ ਦੇ ਲੋਕ ਰਵਾਇਤੀ ਤੌਰ 'ਤੇ ਵਾਲਟ ਜਾਂ ਢੱਕੀਆਂ ਗਲੀਆਂ ਵਿੱਚ ਸਥਿਤ ਸਨ ਜਿਨ੍ਹਾਂ ਦੇ ਹਰ ਸਿਰੇ 'ਤੇ ਦਰਵਾਜ਼ੇ ਸਨ ਅਤੇ ਸ਼ਹਿਰ ਦੇ ਕੇਂਦਰੀ ਬਾਜ਼ਾਰ ਵਜੋਂ ਕੰਮ ਕਰਦੇ ਸਨ। ਸਟ੍ਰੀਟ ਬਾਜ਼ਾਰ ਯੂਰਪੀ ਅਤੇ ਉੱਤਰੀ ਅਮਰੀਕਾ ਦੇ ਬਰਾਬਰ ਹਨ। ਬਜ਼ਾਰ ਸ਼ਬਦ ਫ਼ਾਰਸੀ ਤੋਂ ਉਤਪੰਨ ਹੋਇਆ ਹੈ, ਜਿੱਥੇ ਇਹ ਇੱਕ ਕਸਬੇ ਦੇ ਜਨਤਕ ਬਾਜ਼ਾਰ ਜ਼ਿਲ੍ਹੇ ਦਾ ਹਵਾਲਾ ਦਿੰਦਾ ਹੈ। ਬਜ਼ਾਰ ਸ਼ਬਦ ਨੂੰ ਕਈ ਵਾਰ "ਵਪਾਰੀ, ਸ਼ਾਹੂਕਾਰ ਅਤੇ ਕਾਰੀਗਰਾਂ ਦੇ ਨੈਟਵਰਕ" ਲਈ ਵੀ ਵਰਤਿਆ ਜਾਂਦਾ ਹੈ ਜੋ ਉਸ ਖੇਤਰ ਵਿੱਚ ਕੰਮ ਕਰਦੇ ਹਨ। ਸੂਕ ਸ਼ਬਦ ਅਰਬੀ ਤੋਂ ਆਇਆ ਹੈ ਅਤੇ ਮੱਧ ਪੂਰਬ ਅਤੇ ਉੱਤਰੀ ਅਫਰੀਕਾ ਦੇ ਬਾਜ਼ਾਰਾਂ ਨੂੰ ਦਰਸਾਉਂਦਾ ਹੈ।ਬਜ਼ਾਰਾਂ ਜਾਂ ਸੂਕਾਂ ਦੀ ਹੋਂਦ ਦਾ ਸਬੂਤ ਲਗਭਗ 3000 ਈ.ਪੂ.
ਹਾਲਾਂਕਿ "ਸ਼ਬਦ" ਦੀ ਵਿਆਖਿਆ ਲਈ ਵਿਦਵਾਨਾਂ ਦੇ ਅਲੱਗ-ਅਲੱਗ ਵਿਚਾਰ ਹਨ। ਪ੍ਰਸਿੱਧ ਅਮਰੀਕੀ ਭਾਸ਼ਾ ਵਿਗਿਆਨੀ ਲਿਉਨਾਰਦ ਬਲੂਮਫ਼ੀਲਡ ਨੇ ਕਿ 'ਸ਼ਬਦ' ਬਾਰੇ ਕਿਹਾ ਹੈ: “ A word is a minimal free form” ਅਰਥਾਤ “ਸ਼ਬਦ ਇੱਕ ਲਘੂਤਮ ਸੁਤੰਤਰ ਇਕਾਈ ਹੈ।“ ਬਲੂਮਫ਼ੀਲਡ ਦੀ ਇਹ ਪਰਿਭਾਸ਼ਾ ਹੁਣ ਤੱਕ ਮਿਲਦੀਆਂ ਸਾਰੀਆਂ ਪਰਿਭਾਸ਼ਾਵਾਂ ਨਾਲੋਂ ਮੁਕਾਬਲਨ ਵਧੇਰੇ ਮਕਬੂਲ ਹੈ। ਇਸ ਪਰਿਭਾਸ਼ਾ ਨੂੰ ਚੰਗੀ ਤਰ੍ਹਾਂ ਸਮਝਣ ਲਈ ਸਾਨੂੰ ਸੁਤੰਤਰ ਬੰਧੇਜੀ ਰੂਪਾਂ ਦੀ ਪ੍ਰਕ੍ਰਿਤੀ ਸਮਝ ਲੈਣੀ ਚਾਹੀਦੀ ਹੈ।
ਸਾਕਾ ਨਨਕਾਣਾ ਸਾਹਿਬ ਸ਼ਹੀਦੀ ਸਾਕਾ 21 ਫਰਵਰੀ ਸੰਨ 1921 ਨੂੰ ਨਨਕਾਣਾ ਸਾਹਿਬ ਗੁਰਦੁਆਰਾ ਜਨਮ ਅਸਥਾਨ ਵਿੱਚ ਹੋਇਆ ਸੀ। ਨਨਕਾਣਾ ਸਾਹਿਬ ਦਾ ਇਹ ਗੁਰਦੁਆਰਾ ਉਹ ਇਤਿਹਾਸਕ ਸਥਾਨ ਹੈ, ਜਿੱਥੇ ਧਰਮ ਦੇ ਬਾਨੀ ਗੁਰੂ ਨਾਨਕ ਸਾਹਿਬ ਦਾ ਜਨਮ ਹੋਇਆ ਸੀ। ਏਸੇ ਕਰਕੇ ਇਸ ਗੁਰਦੁਆਰੇ ਨੂੰ `ਗੁਰਦੁਆਰਾ ਜਨਮ ਅਸਥਾਨ` ਕਰਕੇ ਜਾਣਿਆਂ ਜਾਂਦਾ ਹੈ।ਗੁਰਮਤਿ ਦੇ ਮਹਾਨ ਆਦਰਸ਼ ਨੂੰ ਦਿੜੵ ਕਰਵਾਉਣ ਲਈ ਗੁਰੂ ਸਾਹਿਬ ਨੂੰ ਆਪ ਵੀ ਬੇਮਿਸਾਲ ਕੁਰਬਾਨੀ ਆ ਦੇਣੀਆਂ ਪਈਆਂ ਹਨ। ਪੰਜਵੇਂ ਪਾਤਸ਼ਾਹ ਜੀ ਨੇ ਬੇਮਿਸਾਲ ਸਹੀਦੀ ਦਿੱਤੀ ਤੇ ਅਸਹਿ ਤਸੀਹੇ ਦੇ ਕੇ ਸਹੀਦ ਕੀਤਾ ਗਿਆ। ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਦਿੱਲੀ ਦੇ ਚਾਂਦਨੀ ਚੌਂਕ ਵਿਚ ਸਹੀਦ ਕੀਤਾ। ਦਸਵੇਂ ਪਿਤਾ ਦੇ ਵੱਡੇ ਸਾਹਿਬਜ਼ਾਦੇ ਸਿੱਖੀ ਤੇ ਕਾਇਮ ਰਹ ਕੇ ਚਮਕੌਰ ਦੇ ਘਮਸਾਣ ਦੇ ਯੁੱਧ ਵਿਚ ਸਹੀਦ ਹੋਏ ਤੇ ਛੋਟੇ ਸਾਹਿਬਜ਼ਾਦੇ ਬਾਬਾ ਫਤਿਹ ਸਿੰਘ ਜੀ ਬਾਬਾ ਜੋਰਾਵਰ ਸਿੰਘ ਜੀ ਨੇ ਮੁਗਲ ਹਿਰਾਸਤ ਵਿੱਚ ਡਰਾਉਣ ਧਮਕਾਉਣ ਤੇ ਤਸੀਹੇ ਦੇਣ ਦੇ ਬਾਵਜੂਦ ਵੀ ਸਿੱਖੀ ਵਿਸਵਾਸ ਨੂੰ ਆਂਚ ਨਹੀ ਲੱਗਣ ਦਿੱਤੀ ਅਤੇ ਸ਼ਹੀਦੀ ਦੇ ਦਿੱਤੀ ਗੁਰੂ ਸਾਹਿਬਾਨ ਜੀ ਤੋ ਬਾਅਦ ਬਾਬਾ ਬੰਦਾ ਸਿੰਘ ਬਹਾਦਰ, ਭਾਈ ਮਨੀ ਸਿੰਘ, ਭਾਈ ਤਾਰੂ ਸਿੰਘ ਜੀ ਬਾਬਾ ਦੀਪ ਸਿੰਘ ਤੇ ਹੋਰ ਅਣਗਿਣਤ ਸਿੰਘਾਂ ਸਿੰਘਣੀਆਂ ਨੇ ਸਿੱਖੀ ਮਾਰਗ ਤੇ ਦਿੜੵਤਾ ਨਾਲ ਚਲਦਿਆ ਸ਼ਹੀਦੀਆਂ ਪਾਈਆਂ ਜੰਗਲਾਂ ਵਿੱਚ ਭੁੱਖੇ ਤਿਹਾਏ ਰਹਿੰਦਿਆ ਵੀ ਉਨਾਂ ਸਿੱਖੀ ਸਿਦਕ ਨੂੰ ਕਾਇਮ ਰੱਖਿਆ। ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਗੁਰਦੁਆਰਾ ਨਨਕਾਣਾ ਸਾਹਿਬ ਦੀ ਪਵਿੱਤਰ ਧਰਤੀ ਨੂੰ ਆਜ਼ਾਦ ਕਰਾਉਣ ਵੇਲੇ ਵਾਪਰੇ ਦੁਖਾਂਤ ਦੇ ਉਸ ਕਹਿਰੀ ਸਮੇ ਨੂੰ ਸਾਕਾ ਨਨਕਾਣਾ ਸਾਹਿਬ ਦੇ ਨਾਂ ਨਾਲ ਹਰ ਸਾਲ ਯਾਦ ਕੀਤਾ ਜਾਂਦਾ ਹੈ ਗੁਰਦੁਆਰਾ ਸਾਹਿਬ ਨੂੰ ਆਜ਼ਾਦ ਕਰਵਾਉਣ ਦਾ ਮਕਸਦ ਸਿਰਫ ਸਬੰਧਿਤ ਜਗਾ ਨੂੰ ਆਪਣੇ ਕਬਜ਼ੇ ਵਿੱਚ ਲੈਣਾ ਹੀ ਨਹੀਂ ਸੀ ਬਲਕਿ ਉਸ ਪਵਿੱਤਰ ਧਰਤੀ ਉੱਪਰ ਗੁਰੂ ਮਰਿਆਦਾ ਬਹਾਲ ਕਰਵਾਉਣ ਸੀ।ਕਿਉਂਕਿ ਉਸ ਸਮੇਂ ਦੇ ਮਹੰਤ ਨਰੈਣ ਦਾਸ ਤੇ ਉਸ ਤੋ ਪਹਿਲਾਂ ਰਹਿ ਚੁੱਕੇ ਮਹੰਤ ਸਾਧੂ ਰਾਮ ਤੇ ਕਿਸਨ ਰਾਮ ਨੇ ਨਨਕਾਣਾ ਸਾਹਿਬ ਦੇ ਵਿਚ ਮੱਸੇ ਰੰਗੜ ਵਾਲੇ ਸਮੇ ਦੇ ਹਾਲਾਤ ਤੋ ਵੀ ਬਦਤਰ ਹਲਾਤ ਬਣਾ ਦਿੱਤੇ ਸਨ। ਕੇਵਲ ਉਥੇ ਨਾਚੀਆ ਦਾ ਨਾਚ ਸੀ ਬਲਕਿ ਉਸ ਪਵਿੱਤਰ ਅਸਥਾਨ ਤੇ ਦਰਸਨ ਕਰਨ ਜਾਣ ਵਾਲੀਆਂ ਬੀਬੀਆਂ ਔਰਤਾ ਦੀ ਇਜੱਤ ਵੀ ਮਹਿਫੂਜ ਨਹੀ ਸੀ ਰਹੀ । ਹੋਰ ਵੀ ਅਨੇਕਾਂ ਘਟਨਾਵਾਂ ਵਾਪਰ ਰਹੀਆਂ ਸਨ। ਇਹਨਾਂ ਸਾਰੀਆਂ ਘਟਨਾਵਾਂ ਤੋ ਬਾਅਦ 26ਜਨਵਰੀ 1921 ਨੂੰ ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਮੇਟੀ ਨੇ ਜਨਰਲ ਇਜਲਾਸ ਵਿਚ ਇਸ ਬਾਰੇ ਇਕ ਵਿਸੇਸ ਗੁਰਮਤਾ ਪਾਸ ਕਰਕੇ 4,5,6ਮਾਰਚ 1921 ਨੂੰ ਸ੍ਰੀ ਨਨਕਾਣਾ ਸਾਹਿਬ ਵਿਖੇ ਇੱਕ ਭਾਰੀ ਇਕੱਠ ਸੱਦਣ ਬਾਰੇ ਵਿਚਾਰ ਚਰਚਾ ਕੀਤੀ ਤਾ ਕਿ ਸਮੁੱਚੇ ਪੰਥਕ ਰੂਪ ਵਿੱਚ ਮਿਲ ਕੇ ਬੈਠ ਕੇ ਗੁਰਦੁਆਰਿਆਂ ਦੇ ਪ੍ਰਬੰਧਾ ਤੇ ਮਹੰਤ ਨਰੈਣ ਦਾਸ ਬਾਰੇ ਵਿਚਾਰ ਕੀਤਾ ਜਾ ਸਕੇ ਤੇ ਮਹੰਤ ਨਰੈਣ ਦਾਸ ਨੂੰ ਸੁਧਰਨ ਲਈ ਕਿਹਾ ਜਾਵੇ ਤਾਂ ਕਿ ਉਸ ਪਵਿੱਤਰ ਅਸਥਾਨ ਦੀ ਮਰਿਆਦਾ ਬਹਾਲ ਹੋ ਸਕੇ। ੳਸ ਪੰਥਕ ਇਕੱਠ ਦੀ ਸੁਹ ਮਹੰਤ ਨਰੈਣੂ ਨੂੰ ਲੱਗ ਗਈ ਤੇ ਉਸ ਨੇ ਵਿਉਂਤ ਘੜ ਲਈ ਕਿ ਉਹ ਸਿੱਖਾ ਦੇ ਉਸ ਭਾਰੀ ਇਕੱਠ ਤੇ ਹਮਲਾ ਕਰਕੇ ਸਭ ਗੁਰਮਤਿ ਸੁਧਾਰਕਾ ਨੂੰ ਖਤਮ ਕਰ ਦੇਵੇਗਾ । ਇਸ ਲਈ ਉਸ ਨੇ ਗੁਰੂ ਘਰ ਵਿੱਚ ਭਾਰੀ ਮਾਤਰਾ ਚ ਗੋਲੀ ਸਿੱਕਾ , ਟਕੂਏ ,ਪਿਸਤੌਲਾ ,ਬੰਦੂਕਾਂ ,ਮਿੱਟੀ ਦੇ ਤੇਲ ਦੇ ਪੀਪਿਆ ਤੇ ਲੱਕੜਾ ਦਾ ਜਖੀਰਾ ਇਕੱਠਾ ਕਰ ਲਿਆ । ਨਰੈਣੂ ਦੇ ਇਸ ਕਾਰੇ ਦੀ ਸੂਹ ਜਦੋ ਗੁਰਸਿੱਖਾ ਕੋਲ ਪਹੁੰਚੀ ਤਾਂ ਉਨਾਂ ਨੇ 17 ਫਰਵਰੀ 1921 ਨੂੰ ਇੱਕ ਵਿਸ਼ੇਸ਼ ਮੀਟਿੰਗ ਸੱਦ ਕੇ ਇਹ ਮਤਾ ਪਾਸ ਕੀਤਾ ਕਿ 19 ਫਰਵਰੀ ਨੂੰ ਭਾਈ ਲਛਮਣ ਸਿੰਘ ਧਾਰੋਵਾਲੀ ਤੇ ਭਾਈ ਕਰਤਾਰ ਸਿੰਘ ਝੱਬਰ ਸ੍ਰੀ ਨਨਕਾਣਾ ਸਾਹਿਬ ਦੀ ਪਵਿੱਤਰ ਧਰਤੀ ਦੀ ਅਜਾਦੀ ਲਈ ਚਾਲੇ ਪਾ ਦੇਣਗੇ ਮਿਥੇ ਸਮੇ ਤੇ ਅਰਦਾਸ ਸੋਧ ਕੇ ਲਾਡਲੇ ਸਿੰਘਾਂ ਨੇ ਗੁਰਧਾਮ ਆਜ਼ਾਦ ਕਰਵਾਉਣ ਲਈ ਸ੍ਰੀ ਨਨਕਾਣਾ ਸਾਹਿਬ ਨੂੰ ਚਾਲੇ ਪਾ ਦਿੱਤੇ। ਜਿਸ ਸਮੇਂ ਭਾਈ ਲਛਮਣ ਸਿੰਘ ਜੀ ਦਾ ਜਥਾ ਨਨਕਾਣਾ ਸਾਹਿਬ ਅੰਦਰ ਦਾਖਲ ਹੋਇਆਂ। ਮਹੰਤ ਨਰੈਣੂ ਨੇ ਬਾਹਰਲੇ ਸਾਰੇ ਗੇਟ ਬੰਦ ਕਰਵਾ ਦਿੱਤੇ ਅਤੇ ਸ਼ਾਤਮਈ ਸਿੰਘਾਂ ਤੇ ਮੀਂਹ ਦੀ ਤਰਾ ਗੋਲੀਆਂ ਦੀ ਬੁਛਾੜ ਕਰ ਦਿੱਤੀ । ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠੇ ਭਾਈ ਲਛਮਣ ਸਿੰਘ ਨੂੰ ਗੋਲੀਆਂ ਨਾਲ ਅਧਮੋਇਆ ਕਰਨ ਤੋ ਮਗਰੋ ਜੰਡ ਨਾਲ ਪੁੱਠਾ ਲਮਕਾ ਕੇ ਅੱਗ ਲਗਾ ਕੇ ਸਹੀਦ ਕਰ ਦਿੱਤਾ ਗਿਆ। ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਵਿੱਚ ਵੀ ਕਈ ਗੋਲੀਆਂ ਲੰਘੀਆਂ।ਇਸ ਤਰਾ ਜਦੋ ਭਾਈ ਦਲੀਪ ਸਿੰਘ ਗੁਰਦੁਆਰਾ ਸਾਹਿਬ ਅੰਦਰ ਦਾਖ਼ਲ ਹੋਏ ਤਾਂ ਉਨਾਂ ਨੂੰ ਵੀ ਬਲਦੀ ਭੱਠੀ ਵਿੱਚ ਸੁੱਟ ਕੇ ਸ਼ਹੀਦ ਕਰ ਦਿੱਤਾ ਗਿਆ। ਸ਼ਹੀਦ ਸਿੰਘਾਂ ਨੂੰ ਮਿੱਟੀ ਦਾ ਤੇਲ ਪਾ ਕੇ ਸਾੜਿਆ ਗਿਆ। ਉਸ ਸਮੇ ਉਥੇ ਇਕ ਦੋ ਸਾਲ ਦਾ ਸਿੱਖ ਬੱਚਾ , ਜੋ ਇੱਕ ਅਲਮਾਰੀ ਵਿੱਚ ਬੰਦ ਸੀ ,ਉਸ ਨੂੰ ਬਾਹਰ ਕੱਢ ਕੇ ਬਲਦੀ ਅੱਗ ਦੇ ਉਪਰ ਸੁੱਟ ਕੇ ਸ਼ਹੀਦ ਕਰ ਦਿੱਤਾ ਗਿਆ। ਇਸ ਘਟਨਾ ਨੇ ਸਾਰੇ ਪੰਥ ਨੂੰ ਹਿਲਾ ਕੇ ਰੱਖ ਦਿੱਤਾ। ਸੰਗਤ ਭਾਰੀ ਗਿਣਤੀ ਵਿੱਚ ਸ੍ਰੀ ਨਨਕਾਣਾ ਸਾਹਿਬ ਪੁੱਜਣੀ ਸੁਰੂ ਹੋ ਗਈ। ਉਸੇ ਦਿਨ ਸ਼ਾਮ ਨੂੰ ਅੰਗਰੇਜ਼ ਸਰਕਾਰ ਨੇ ਸਿੱਖਾਂ ਦੇ ਰੋਹ ਅੱਗੇ ਝੁਕਦਿਆਂ ਗੁਰਦੁਆਰੇ ਦੀਆਂ ਚਾਬੀਆਂ ਸਿੱਖਾਂ ਨੂੰ ਸੋਪੀਆਂ । ਇਸ ਤਰ੍ਹਾਂ ਗੁਰਧਾਮਾਂ ਨੂੰ ਆਜ਼ਾਦ ਕਰਵਾ ਕੇ ਮੁੜ ਉੱਥੇ ਗੁਰਮਰਿਯਾਦਾ ਬਹਾਲ ਕੀਤੀ ਗਈ। ਇਸ ਤਰ੍ਹਾਂ ਭਾਈ ਲਛਮਣ ਸਿੰਘ ਦੇ ਸਿਦਕ ਤੇ ਕੁਰਬਾਨੀ ਨੇ ਪੰਥ ਦੀ ਇਕ ਵੱਡੀ ਸਮੱਸਿਆ ਦਾ ਹੱਲ ਕਰ ਦਿੱਤਾ। ਸਿੱਖਾ ਦੀ ਰੋਜਾਨਾ ਅਰਦਾਸ ਵਿੱਚ ਨਨਕਾਣਾ ਸਾਹਿਬ ਦੇ ਸਹੀਦਾਂ ਨੂੰ ਯਾਦ ਕੀਤਾ ਜਾਂਦਾ ਹੈ।
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਮੈਨਹੈਟਨ ਨਿਊਯਾਰਕ ਸ਼ਹਿਰ ਦੇ ਨਗਰਾਂ ਵਿੱਚੋਂ ਇੱਕ ਹੈ। ਹਡਸਨ ਨਦੀ ਦੇ ਮੁਹਾਨੇ ਉੱਤੇ ਮੁੱਖ ਤੌਰ ਤੇ ਮੈਨਹੈਟਨ ਟਾਪੂ ਤੇ ਸਥਿਤ, ਇਸ ਨਗਰ ਦੀਆਂ ਸੀਮਾਵਾਂ ਨਿਊਯਾਰਕ ਰਾਜ ਦੀ ਨਿਊਯਾਰਕ ਕਾਊਂਟੀ ਨਾਮਕ ਇੱਕ ਮੂਲ ਕਾਊਂਟੀ ਦੀਆਂ ਸੀਮਾਵਾਂ ਦੇ ਸਮਾਨ ਹਨ। ਇਸ ਵਿੱਚ ਮੈਨਹੈਟਨ ਟਾਪੂ ਅਤੇ ਕਈ ਛੋਟੇ-ਛੋਟੇ ਸਮੀਪਵਰਤੀ ਟਾਪੂ: ਰੂਜਵੇਲਟ ਟਾਪੂ, ਰੰਡਾਲਸ ਟਾਪੂ, ਵਾਰਡਸ ਟਾਪੂ, ਗਵਰਨਰਸ ਟਾਪੂ, ਲਿਬਰਟੀ ਟਾਪੂ, ਏਲਿਸ ਟਾਪੂ ਦਾ ਹਿੱਸਾ, ਅਤੇ ਯੂ ਥਾਂਟ ਟਾਪੂ ਦੇ ਨਾਲ-ਨਾਲ ਮਾਰਬਲ ਹਿੱਲ ਨਾਮਕ ਬਰੋਂਕਸ ਦੇ ਕੋਲ ਮੁੱਖ ਭੂਮੀ ਦਾ ਇੱਕ ਛੋਟਾ ਜਿਹਾ ਭਾਗ ਸ਼ਾਮਿਲ ਹਨ। ਨਿਊਯਾਰਕ ਦੇ ਮੂਲ ਸ਼ਹਿਰ ਦਾ ਸ਼ੁਰੂ ਮੈਨਹੈਟਨ ਦੀ ਦੱਖਣੀ ਨੋਕ ਤੇ ਸੀ ਅਤੇ ਸਾਲ 1898 ਵਿੱਚ ਆਸਪਾਸ ਦੇ ਪ੍ਰਾਂਤਾਂ ਦੇ ਸ਼ਾਮਿਲ ਹੋਣ ਨਾਲ ਇਸ ਦਾ ਵਿਸਥਾਰ ਹੋਇਆ। ਇਹ ਪੰਜਾਂ ਨਗਰਾਂ ਵਿੱਚੋਂ ਸਭ ਤੋਂ ਛੋਟਾ ਪਰ ਫਿਰ ਵੀ ਸਭ ਤੋਂ ਜਿਆਦਾ ਸ਼ਹਿਰੀ ਨਗਰ ਹੈ।
ਚੀਨ (ਮੰਦਾਰਿਨੀ ਚੀਨੀ ਵਿੱਚ: 中国) ਜਾਂ ਚੀਨ ਦਾ ਲੋਕਤੰਤਰੀ ਗਣਤੰਤਰ (ਮੰਦਾਰਿਨੀ ਚੀਨੀ ਵਿੱਚ: 中华人民共和国) ਪੂਰਬੀ ਏਸ਼ੀਆ ਅਤੇ ਭਾਰਤ ਦੇ ਉੱਤਰ ਵਿੱਚ ਸਥਿਤ ਇੱਕ ਦੇਸ਼ ਹੈ। ਲਗਭਗ 1.3 ਅਰਬ ਦੀ ਆਬਾਦੀ ਵਾਲੇ ਇਸ ਮੁਲਕ ਦੀ ਰਾਜਧਾਨੀ ਬੀਜਿੰਗ ਹੈ ਅਤੇ ਮੰਦਾਰਿਨੀ ਇਸ ਦੀ ਦਫ਼ਤਰੀ ਭਾਸ਼ਾ ਹੈ। ਖੇਤਰਫਲ ਦੇ ਮੁਤਾਬਿਕ ਚੀਨ ਸੰਸਾਰ ਵਿੱਚ ਰੂਸ ਅਤੇ ਕੈਨੇਡਾ ਤੋਂ ਬਾਅਦ ਤੀਜੇ ਨੰਬਰ ’ਤੇ ਆਉਂਦਾ ਹੈ। ਚੀਨ ਦੀ ਲਗਪਗ 3,380 ਕਿਲੋਮੀਟਰ ਦੀ ਹੱਦ ਭਾਰਤ ਨਾਲ ਲੱਗਦੀ ਹੈ। ਇਹ ਦੇਸ਼ ਪਹਾੜਾਂ ਨਾਲ ਘਿਰਿਆ ਹੋਇਆ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।ਅੰਮ੍ਰਿਤਾ ਪ੍ਰੀਤਮ ਦੀ ਸਭ ਤੋਂ ਮਸ਼ਹੂਰ ਕਵਿਤਾ ਅੱਜ ਆਖਾਂ ਵਾਰਿਸ ਸ਼ਾਹ ਨੂੰ ਹੈ ਜਿਸ ਵਿੱਚ ਉਹ ਹਿੰਦੁਸਤਾਨ ਦੀ ਵੰਡ ਤੋਂ ਬਾਅਦ ਹੋਏ ਕਤਲੇਆਮ ਪ੍ਰਤੀ ਆਪਣਾ ਰੋਸ ਦਿਖਾਉਂਦੇ ਹੋਏ ਵਾਰਿਸ ਸ਼ਾਹ ਨੂੰ ਵਾਪਸ ਆਉਣ ਦੀ ਦੁਹਾਈ ਪਾਉਂਦੀ ਹੈ। ਇੱਕ ਨਾਵਲਕਾਰ ਦੇ ਤੌਰ ਉੱਤੇ ਪਿੰਜਰ (1950) ਉਸਦਾ ਸਭ ਤੋਂ ਮਸ਼ਹੂਰ ਨਾਵਲ ਹੈ ਜਿਸ ਉੱਤੇ ਬਾਅਦ ਵਿੱਚ ਇੱਕ ਅਵਾਰਡ ਜੇਤੂ ਫ਼ਿਲਮ ਪਿੰਜਰ (2003) ਵੀ ਬਣੀ।1947 ਵਿੱਚ ਭਾਰਤ ਤੇ ਪਾਕਿਸਤਾਨ ਦੀ ਵੰਡ ਪਿੱਛੋਂ ਇਹ ਲਿਹੌਰ ਤੋਂ ਹਿੰਦੁਸਤਾਨ ਆ ਗਈ।
ਖਾਦ (ਅਮਰੀਕਨ ਅੰਗ੍ਰੇਜ਼ੀ: Fertilizer; ਬ੍ਰਿਟਿਸ਼ ਅੰਗ੍ਰੇਜ਼ੀ: Fertiliser), ਇੱਕ ਕੁਦਰਤੀ ਜਾਂ ਸਿੰਥੈਟਿਕ ਮੂਲ (ਚੂਨਾ ਸਮੱਗਰੀ ਤੋਂ ਇਲਾਵਾ) ਦੀ ਕੋਈ ਵੀ ਸਾਮੱਗਰੀ ਹੈ ਜੋ ਇੱਕ ਜਾਂ ਇੱਕ ਤੋਂ ਵੱਧ ਪੌਦਿਆਂ ਦੇ ਪੋਸ਼ਟਿਕ ਤੱਤਾਂ ਨੂੰ ਸਪਲਾਈ ਕਰਨ ਲਈ ਮਿੱਟੀ ਜਾਂ ਪੌਦੇ ਦੇ ਟਿਸ਼ੂਆਂ (ਆਮ ਤੌਰ ਤੇ ਪੱਤੀਆਂ) ਨੂੰ ਲਗਾਇਆ/ਦਿੱਤਾ ਜਾਂਦਾ ਹੈ। ਇਹ ਪੌਦਿਆਂ ਦੇ ਵਿਕਾਸ ਲਈ ਜ਼ਰੂਰੀ ਹੈ।
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਭਾਸ਼ਾ ਦਾ ਇੱਕ ਭਾਰਤੀ ਕਵੀ, ਲੇਖਕ ਅਤੇ ਨਾਟਕਕਾਰ ਸੀ। ਉਹ ਆਪਣੀ ਰੋਮਾਂਟਿਕ ਕਵਿਤਾ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ, ਇਸਦੇ ਉੱਚੇ ਜਨੂੰਨ, ਦੁਖਦਾਈ, ਵਿਛੋੜੇ ਅਤੇ ਪ੍ਰੇਮੀ ਦੀ ਪੀੜਾ ਲਈ ਜਾਣਿਆ ਜਾਂਦਾ ਸੀ, ਇਸ ਕਾਰਨ ਉਸਨੂੰ ਬਿਰਹਾ ਦਾ ਸੁਲਤਾਨ ਵੀ ਕਿਹਾ ਜਾਂਦਾ ਸੀ।ਉਹ 1967 ਵਿੱਚ ਸਾਹਿਤ ਅਕਾਦਮੀ ਅਵਾਰਡ ਦਾ ਸਭ ਤੋਂ ਘੱਟ ਉਮਰ ਦਾ ਪ੍ਰਾਪਤਕਰਤਾ ਬਣ ਗਿਆ, ਜੋ ਕਿ ਸਾਹਿਤ ਅਕਾਦਮੀ (ਭਾਰਤ ਦੀ ਨੈਸ਼ਨਲ ਅਕੈਡਮੀ ਆਫ਼ ਲੈਟਰਜ਼) ਦੁਆਰਾ ਦਿੱਤਾ ਗਿਆ ਸੀ, ਜੋ ਕਿ ਪੂਰਨ ਭਗਤ ਦੀ ਪ੍ਰਾਚੀਨ ਕਥਾ, ਲੂਣਾ (1965) 'ਤੇ ਆਧਾਰਿਤ ਉਸ ਦੇ ਮਹਾਂਕਾਵਿ ਨਾਟਕ ਲਈ, ਜੋ ਹੁਣ ਇੱਕ ਮਾਸਟਰਪੀਸ ਮੰਨਿਆ ਜਾਂਦਾ ਹੈ। ਆਧੁਨਿਕ ਪੰਜਾਬੀ ਸਾਹਿਤ, ਅਤੇ ਜਿਸ ਨੇ ਆਧੁਨਿਕ ਪੰਜਾਬੀ ਕਿੱਸੇ ਦੀ ਇੱਕ ਨਵੀਂ ਵਿਧਾ ਵੀ ਬਣਾਈ ਹੈ। ਅੱਜ, ਉਸ ਦੀ ਸ਼ਾਇਰੀ, ਮੋਹਨ ਸਿੰਘ (ਕਵੀ) ਅਤੇ ਅੰਮ੍ਰਿਤਾ ਪ੍ਰੀਤਮ ਵਰਗੇ ਆਧੁਨਿਕ ਪੰਜਾਬੀ ਕਵਿਤਾ ਦੇ ਦਿੱਗਜਾਂ, ਜੋ ਕਿ ਸਾਰੇ ਭਾਰਤ-ਪਾਕਿਸਤਾਨ ਸਰਹੱਦ ਦੇ ਦੋਵੇਂ ਪਾਸੇ ਪ੍ਰਸਿੱਧ ਹਨ, ਦੇ ਵਿਚਕਾਰ ਬਰਾਬਰੀ 'ਤੇ ਖੜ੍ਹੀ ਹੈ।
ਏਲੀਆ ਦਾ ਜ਼ੇਨੋ (; ਯੂਨਾਨੀ: Ζήνων ὁ Ἐλεάτης; ਲਗਭਗ 490 – ਲਗਭਗ 430 ਈ.ਪੂ.) ਮੈਗਨਾ ਗਰੇਸ਼ੀਆ ਦਾ ਇੱਕ ਪੂਰਵ-ਸੁਕਰਾਤ ਯੂਨਾਨੀ ਫ਼ਿਲਾਸਫ਼ਰ ਸੀ। ਉਹ ਪਾਰਮੇਨੀਡੇਸ ਦੁਆਰਾ ਸਥਾਪਿਤ ਕੀਤੇ ਗਏ ਏਲੀਏਟਕ ਸਕੂਲ ਦਾ ਮੈਂਬਰ ਸੀ। ਅਰਸਤੂ ਉਸਨੂੰ ਵਿਰੋਧਵਿਕਾਸ ਦਾ ਖੋਜੀ ਕਹਿੰਦਾ ਸੀ। ਉਹ ਮੁੱਖ ਤੌਰ 'ਤੇ ਆਪਣੇ ਵਿਰੋਧਾਭਾਸਾਂ ਲਈ ਜਾਣਿਆ ਜਾਂਦਾ ਹੈ, ਜਿਸਨੂੰ ਬਰਟਰੈੇਂਡ ਰਸਲ ਦੁਆਰਾ ਬੇਮਿਸਾਲ ਸੂਖ਼ਮ ਅਤੇ ਗਹਿਰਾ ਦੱਸਿਆ ਗਿਆ ਹੈ। ਜ਼ੇਨੋ ਨੂੰ ਦੁਨੀਆ ਦਾ ਪਹਿਲਾ ਦਾਰਸ਼ਨਿਕ ਕਿਹਾ ਜਾਂਦਾ ਹੈ ਜਿਸਨੇ ਗਣਿਤਿਕ ਅਨੰਤ ਦੀਆਂ ਸਭ ਤੋਂ ਪਹਿਲੀ ਪ੍ਰਮਾਣਿਤ ਗਣਨਾ ਕੀਤੀ ਸੀ।
ਮੇਜਰ ਲੀਗ ਸੌਕਰ (ਅੰਗਰੇਜ਼ੀ: Major League Soccer; ਐਮ.ਐਲ.ਐਸ.) ਇੱਕ ਪੁਰਸ਼ ਪੇਸ਼ੇਵਰ ਫੁੱਟਬਾਲ ਲੀਗ ਹੈ, ਜੋ ਸੰਯੁਕਤ ਰਾਜ ਦੀ ਫੁਟਬਾਲ ਫੈਡਰੇਸ਼ਨ ਦੁਆਰਾ ਮਨਜੂਰ ਕੀਤੀ ਗਈ ਹੈ, ਜੋ ਸੰਯੁਕਤ ਰਾਜ ਵਿੱਚ ਖੇਡ ਦੇ ਸਭ ਤੋਂ ਉੱਚ ਪੱਧਰ ਦੀ ਨੁਮਾਇੰਦਗੀ ਕਰਦੀ ਹੈ। ਲੀਗ ਵਿੱਚ 24 ਟੀਮਾਂ ਸ਼ਾਮਲ ਹਨ — 21 ਸੰਯੁਕਤ ਰਾਜ ਵਿੱਚ ਅਤੇ 3 ਕਨੇਡਾ ਵਿੱਚ ਅਤੇ ਦੋਵਾਂ ਦੇਸ਼ਾਂ ਵਿੱਚ ਇੱਕ ਪ੍ਰਮੁੱਖ ਪੇਸ਼ੇਵਰ ਖੇਡ ਲੀਗ ਬਣੀਆਂ ਹਨ। ਲੀਗ ਨੇ 2020 ਵਿੱਚ ਇੰਟਰ ਮੀਮੀ ਸੀ.ਐੱਫ ਅਤੇ ਨੈਸ਼ਵਿਲ ਐਸ.ਸੀ. ਦੇ ਜੋੜ ਨਾਲ 29 ਟੀਮਾਂ ਵਿੱਚ ਵਾਧਾ ਕਰਨ ਦੀ ਯੋਜਨਾ ਬਣਾਈ ਹੈ, 2021 ਵਿੱਚ ਅਸਟਿਨ ਐਫ.ਸੀ., ਅਤੇ 2022 ਵਿੱਚ ਸੈਕਰਾਮੈਂਟੋ ਰੀਪਬਲਿਕ ਐਫਸੀ ਅਤੇ ਸੇਂਟ ਲੂਯਿਸ ਫਰੈਂਚਾਇਜ਼ੀ, ਬਾਅਦ ਦੀਆਂ ਤਰੀਕਾਂ 'ਤੇ 30 ਟੀਮਾਂ ਦਾ ਵਿਸਥਾਰ ਕਰਨ ਦੀ ਅਗਲੀ ਯੋਜਨਾਵਾਂ ਨਾਲ।ਨਿਯਮਤ ਸੀਜ਼ਨ ਮਾਰਚ ਤੋਂ ਅਕਤੂਬਰ ਤੱਕ ਚੱਲਦਾ ਹੈ, ਹਰੇਕ ਟੀਮ 34 ਗੇਮਾਂ ਖੇਡਦੀ ਹੈ; ਸਰਬੋਤਮ ਰਿਕਾਰਡ ਵਾਲੀ ਟੀਮ ਨੂੰ ਸਮਰਥਕਾਂ ਦੀ ਸ਼ੀਲਡ ਨਾਲ ਸਨਮਾਨਤ ਕੀਤਾ ਜਾਂਦਾ ਹੈ। ਚੌਦਾਂ ਟੀਮਾਂ ਪੋਸਟ ਸੀਜ਼ਨ ਐਮਐਲਐਸ ਕੱਪ ਪਲੇਆਫ ਵਿੱਚ ਅਕਤੂਬਰ ਅਤੇ ਨਵੰਬਰ ਦੇ ਵਿੱਚ ਮੁਕਾਬਲਾ ਕਰਦੀਆਂ ਹਨ ਅਤੇ ਚੈਂਪੀਅਨਸ਼ਿਪ ਦੀ ਖੇਡ, ਐਮਐਲਐਸ ਕੱਪ ਵਿੱਚ ਪਹੁੰਚੀਆਂ। ਐਮਐਲਐਸ ਟੀਮਾਂ ਸੰਯੁਕਤ ਰਾਜ ਦੇ ਓਪਨ ਕੱਪ ਅਤੇ ਕੈਨੇਡੀਅਨ ਚੈਂਪੀਅਨਸ਼ਿਪ ਵਿੱਚ ਹੋਰ ਡਵੀਜ਼ਨ ਦੀਆਂ ਟੀਮਾਂ ਦੇ ਵਿਰੁੱਧ ਘਰੇਲੂ ਮੁਕਾਬਲੇ ਵੀ ਖੇਡਦੀਆਂ ਹਨ। ਐਮਐਲਐਸ ਟੀਮਾਂ ਕੌਨਕਾਕ ਚੈਂਪੀਅਨਜ਼ ਲੀਗ ਵਿੱਚ ਮਹਾਂਦੀਪੀ ਰਵਾਇਤਾਂ ਦਾ ਮੁਕਾਬਲਾ ਵੀ ਕਰਦੀਆਂ ਹਨ।ਪ੍ਰਤੀ ਖੇਡ ਔਸਤਨ 20,000 ਤੋਂ ਵੱਧ ਦੀ ਹਾਜ਼ਰੀ ਦੇ ਨਾਲ, ਐਮਐਲਐਸ ਦੀ ਨੈਸ਼ਨਲ ਫੁਟਬਾਲ ਲੀਗ (ਐਨਐਫਐਲ) ਅਤੇ ਮੇਜਰ ਲੀਗ ਬੇਸਬਾਲ (ਐਮਐਲਬੀ) ਤੋਂ ਬਾਅਦ ਸੰਯੁਕਤ ਰਾਜ ਵਿੱਚ ਕਿਸੇ ਵੀ ਸਪੋਰਟਸ ਲੀਗ ਵਿੱਚ ਤੀਜੀ ਸਭ ਤੋਂ ਔਸਤਨ ਹਾਜ਼ਰੀ ਹੈ, ਅਤੇ ਵਿਸ਼ਵਵਿਆਪੀ ਫੁਟਬਾਲ ਲੀਗ ਵਿੱਚ ਵਿਸ਼ਵਵਿਆਪੀ ਸੱਤਵਾਂ ਸਭ ਤੋਂ ਵੱਧ ਹਿੱਸਾ ਲਿਆ। ਮੇਜਰ ਲੀਗ ਸਾਕਰ ਦੀ ਸਥਾਪਨਾ 1993 ਵਿੱਚ ਫੀਫਾ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਸੰਯੁਕਤ ਰਾਜ ਦੀ ਸਫਲ ਬੋਲੀ ਦੇ ਹਿੱਸੇ ਵਜੋਂ ਕੀਤੀ ਗਈ ਸੀ। ਪਹਿਲਾ ਸੀਜ਼ਨ 1996 ਵਿੱਚ ਦਸ ਟੀਮਾਂ ਨਾਲ ਹੋਇਆ ਸੀ। ਐਮ ਐਲ ਐਸ ਨੇ ਆਪਣੇ ਪਹਿਲੇ ਕੁਝ ਸਾਲਾਂ ਵਿੱਚ ਵਿੱਤੀ ਅਤੇ ਕਾਰਜਸ਼ੀਲ ਸੰਘਰਸ਼ਾਂ ਦਾ ਅਨੁਭਵ ਕੀਤਾ: ਲੀਗ ਨੇ ਲੱਖਾਂ ਡਾਲਰ ਗਵਾਏ, ਟੀਮਾਂ ਜਿਆਦਾਤਰ ਖਾਲੀ ਅਮਰੀਕੀ ਫੁੱਟਬਾਲ ਸਟੇਡੀਅਮਾਂ ਵਿੱਚ ਖੇਡੀ, ਅਤੇ ਦੋ ਟੀਮਾਂ 2002 ਵਿੱਚ ਫੋਲਡ ਕੀਤੀਆਂ। ਉਸ ਸਮੇਂ ਤੋਂ, ਐਮਐਲਐਸ 24 ਟੀਮਾਂ ਵਿੱਚ ਫੈਲ ਗਿਆ ਹੈ, ਫੁਟਬਾਲ-ਵਿਸ਼ੇਸ਼ ਸਟੇਡੀਅਮ ਲੀਗ ਦੇ ਦੁਆਲੇ ਫੈਲ ਗਏ ਹਨ, ਔਸਤਨ ਹਾਜ਼ਰੀ ਨੈਸ਼ਨਲ ਹਾਕੀ ਲੀਗ (ਐੱਨ.ਐੱਚ.ਐੱਲ) ਅਤੇ ਨੈਸ਼ਨਲ ਬਾਸਕਿਟਬਾਲ ਐਸੋਸੀਏਸ਼ਨ (ਐਨਬੀਏ) ਦੀ ਤੁਲਨਾ ਵਿੱਚ ਵੱਧ ਗਈ ਹੈ, ਮਨੋਨੀਤ ਪਲੇਅਰ ਨਿਯਮ ਟੀਮਾਂ ਨੂੰ ਸਟਾਰ ਖਿਡਾਰੀਆਂ 'ਤੇ ਦਸਤਖਤ ਕਰਨ ਦੀ ਆਗਿਆ ਦਿੰਦਾ ਹੈ ਜਿਵੇਂ ਕਿ ਡੇਵਿਡ ਬੈਕਹੈਮ, ਐਮਐਲਐਸ ਨੇ ਰਾਸ਼ਟਰੀ ਟੀਵੀ ਕੰਟਰੈਕਟ ਸੁਰੱਖਿਅਤ ਕੀਤੇ ਹਨ, ਅਤੇ ਲੀਗ ਹੁਣ ਲਾਭਕਾਰੀ ਹੈ।ਸੁਤੰਤਰ ਮਲਕੀਅਤ ਟੀਮਾਂ ਦੇ ਸੰਗਠਨ ਦੇ ਤੌਰ ਤੇ ਕੰਮ ਕਰਨ ਦੀ ਬਜਾਏ, ਐਮਐਲਐਸ ਇਕੋ ਇਕਾਈ ਹੈ, ਜਿਸ ਵਿੱਚ ਹਰੇਕ ਟੀਮ ਲੀਗ ਦੀ ਮਲਕੀਅਤ ਹੁੰਦੀ ਹੈ ਅਤੇ ਲੀਗ ਦੇ ਨਿਵੇਸ਼ਕ ਦੁਆਰਾ ਵੱਖਰੇ ਤੌਰ ਤੇ ਸੰਚਾਲਿਤ ਕੀਤੀ ਜਾਂਦੀ ਹੈ। ਨਿਵੇਸ਼ਕ-ਸੰਚਾਲਕ ਆਪਣੀਆਂ ਟੀਮਾਂ ਨੂੰ ਦੂਸਰੇ ਲੀਗਾਂ ਵਿੱਚ ਮਾਲਕਾਂ ਦੇ ਤੌਰ ਤੇ ਨਿਯੰਤਰਿਤ ਕਰਦੇ ਹਨ, ਅਤੇ ਆਮ ਤੌਰ ਤੇ (ਪਰ ਗਲਤ ਤੌਰ ਤੇ) ਟੀਮ ਦੇ ਮਾਲਕ ਵਜੋਂ ਜਾਣੇ ਜਾਂਦੇ ਹਨ। ਲੀਗ ਦੀ ਸੰਯੁਕਤ ਰਾਜ ਅਤੇ ਕਨੇਡਾ ਦੇ ਬਹੁਤੇ ਸਪੋਰਟਸ ਲੀਗਾਂ ਵਾਂਗ ਪੱਕਾ ਸਦੱਸਤਾ ਹੈ, ਜੋ ਇਸ ਨੂੰ ਵਿਸ਼ਵ ਦੇ ਕੁਝ ਫੁਟਬਾਲ ਲੀਗਾਂ ਵਿਚੋਂ ਇੱਕ ਬਣਾਉਂਦੀ ਹੈ ਜੋ ਤਰੱਕੀ ਅਤੇ ਲੀਗ ਦੀ ਵਰਤੋਂ ਨਹੀਂ ਕਰਦੀ, ਇਹ ਅਜਿਹਾ ਅਭਿਆਸ ਹੈ ਜੋ ਦੋਵਾਂ ਦੇਸ਼ਾਂ ਵਿੱਚ ਅਸਧਾਰਨ ਹੈ। ਐਮ.ਐਲ.ਐਸ.
ਡੱਡੂ ਇੱਕ ਛੋਟਾ ਜੀਵ ਹੈ ਜੋ ਜਲ ਅਤੇ ਥਲ ਦੋਨਾਂ ਤੇ ਰਹਿ ਸਕਦਾ ਹੈ। ਡੱਡੂਆਂ ਦੀਆਂ 2600 ਤੋਂ ਵੀ ਵੱਧ ਕਿਸਮਾਂ ਹਨ, ਜੋ ਝੀਲਾਂ, ਦਲਦਲ, ਚਟਾਨਾਂ, ਮਾਰੂਥਲਾਂ ਅਤੇ ਦਰੱਖਤਾਂ ਆਦਿ ਉੱਪਰ ਰਹਿੰਦੇ ਹਨ। ਇਹ ਸਾਰੇ ਸੰਸਾਰ ਵਿੱਚ ਫੈਲੇ ਹੋਏ ਹਨ। ਆਮ ਤੌਰ 'ਤੇ ਇਨ੍ਹਾਂ ਦੇ ਸਰੀਰ ਦੀ ਲੰਬਾਈ 9 ਤੋਂ 11 ਸੈਂ: ਮੀ: ਹੁੰਦੀ ਹੈ ਪਰ ਜੋ ਡੱਡੂ ਪੱਛਮੀ ਅਫਰੀਕਾ ਵਿੱਚ ਰਹਿੰਦੇ ਹਨ, ਉਹ 40 ਸੈਂ: ਮੀ: ਤੱਕ ਲੰਬੇ ਹੋ ਸਕਦੇ ਹਨ। ਟਰ-ਟਰ ਦੀ ਆਵਾਜ਼ ਸਿਰਫ ਨਰ ਡੱਡੂ ਹੀ ਕੱਢਦੇ ਹਨ। ਸੁਰੱਖਿਅਤ ਥਾਵਾਂ 'ਤੇ ਇਨ੍ਹਾਂ ਦੀ ਉਮਰ 6 ਸਾਲ ਤੱਕ ਹੁੰਦੀ ਹੈ। ਸ਼ਾਂਤ ਸੁਭਾਅ ਦੇ ਮਾਲਕ ਡੱਡੂ ਆਪਣੇ ਸਰੀਰ ਦੇ ਆਕਾਰ ਤੋਂ 30 ਗੁਣਾ ਜ਼ਿਆਦਾ ਛਾਲ ਮਾਰ ਸਕਦੇ ਹਨ | ਇਨ੍ਹਾਂ ਦੀਆਂ ਕੁਝ ਕਿਸਮਾਂ ਦੌੜ ਵੀ ਸਕਦੀਆਂ ਹਨ।
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਕਿਊਬਾ, ਅਧਿਕਾਰਕ ਤੌਰ ਉੱਤੇ ਕਿਊਬਾ ਦਾ ਗਣਰਾਜ, (Spanish: República de Cuba, ਰੇਪੂਵਲਿਕਾ ਦੇ ਕੂਬਾ) ਕੈਰੀਬਿਅਨ ਸਾਗਰ ਵਿੱਚ ਇੱਕ ਟਾਪੂਨੁਮਾ ਦੇਸ਼ ਹੈ। ਇਸ ਵਿੱਚ ਕਿਊਬਾ ਦਾ ਮੁੱਖ ਟਾਪੂ, ਹੂਵੇਨਤੂਦ ਦਾ ਟਾਪੂ ਅਤੇ ਹੋਰ ਬਹੁਤ ਸਾਰੇ ਟਾਪੂ-ਸਮੂਹ ਸ਼ਾਮਲ ਹਨ। ਹਵਾਨਾ ਸਭ ਤੋਂ ਵੱਡਾ ਸ਼ਹਿਰ ਅਤੇ ਰਾਜਧਾਨੀ ਹੈ। ਸਾਂਤਿਆਗੋ ਦੇ ਕਿਊਬਾ ਦੂਜਾ ਸਭ ਤੋਂ ਵੱਡਾ ਸ਼ਹਿਰ ਹੈ। ਇਸ ਦੇ ਉੱਤਰ ਵੱਲ ਸੰਯੁਕਤ ਰਾਜ ਅਮਰੀਕਾ (140 ਕਿ.ਮੀ.
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਬਾਬਾ ਦੀਪ ਸਿੰਘ ਜੀ (26 ਜਨਵਰੀ 1682 – 13 ਨਵੰਬਰ 1757) ਉਹਨਾਂ ਦਾ ਜਨਮ ਸਿੱਖ ਪਰਿਵਾਰ ਵਿਚ ਪਹੂਵਿੰਡ ਪਿੰਡ ਹੋਇਆ।ਜਿੰਨ੍ਹਾਂ ਨੂੰ ਅਕਸਰ ਸ਼ਹੀਦ ਅਤੇ ਬਾਬਾ ਨਾਲ ਸਤਿਕਾਰਿਆ ਜਾਂਦਾ ਹੈ 18ਵੀਂ ਸਦੀ ਦੇ ਇਕ ਸਿੱਖ ਵਿਦਵਾਨ, ਆਗੂ ਅਤੇ ਜੰਗੀ ਜਰਨੈਲ ਸਨ। ਉਹ ਗੁਰੂ ਗੋਬਿੰਦ ਸਿੰਘ ਜੀ ਵੇਲੇ ਦੇ ਇੱਕ ਪ੍ਰਮੁੱਖ ਸਿੱਖ ਸਨ। ਉਹਨਾਂ ਨੂੰ ਸਿੱਖੀ ਦੇ ਸਭ ਤੋ ਪਵਿੱਤਰ ਸ਼ਹੀਦ ਮੰਨਿਆ ਜਾਂਦਾ ਹੈ।
ਮਰਾਠੀ (English: ( ਸੁਣੋ); मराठी Marāṭhī [məˈɾaʈʰi]) ਭਾਰਤ ਦੇ ਮਹਾਂਰਾਸ਼ਟਰ ਅਤੇ ਗੋਆ ਸੂਬਿਆਂ ਦੀ ਸਰਕਾਰੀ ਭਾਸ਼ਾ ਹੈ। ਭਾਸ਼ਾਈ ਪਰਿਵਾਰ ਦੇ ਪੱਖੋਂ ਇਹ ਇੱਕ ਆਰੀਆਈ ਭਾਸ਼ਾ ਹੈ ਜਿਸਦਾ ਵਿਕਾਸ ਸੰਸਕ੍ਰਿਤ ਤੋਂ ਅਪਭ੍ਰੰਸ਼ ਤੱਕ ਦਾ ਸਫਰ ਪੂਰਾ ਹੋਣ ਦੇ ਬਾਅਦ ਸ਼ੁਰੂ ਹੋਇਆ। ਇਹ ਭਾਰਤ ਦੀਆਂ ਮੁੱਖ ਭਾਸ਼ਵਾਂ ਵਿੱਚੋਂ ਇੱਕ ਹੈ ਅਤੇ ਮਹਾਂਰਾਸ਼ਟਰ ਅਤੇ ਗੋਆ ਵਿੱਚ ਰਾਜਭਾਸ਼ਾ ਹੈ। ਮਾਤ੍ਰਭਾਸ਼ੀਆਂ ਦੀ ਗਿਣਤੀ ਦੇ ਆਧਾਰ ਉੱਤੇ ਮਰਾਠੀ ਸੰਸਾਰ ਵਿੱਚ 15ਵੇਂ ਅਤੇ ਭਾਰਤ ਵਿੱਚ 4ਥੇ ਸਥਾਨ ਉੱਤੇ ਹੈ। ਇਸਨੂੰ ਬੋਲਣ ਵਾਲਿਆਂ ਦੀ ਕੁਲ ਗਿਣਤੀ ਲਗਭਗ 9 ਕਰੋੜ ਹੈ। ਇਹ ਭਾਸ਼ਾ 1300 ਸਾਲਾਂ ਤੋਂ ਪ੍ਰਚਲਿਤ ਹੈ, ਅਤੇ ਇਹ ਵੀ ਹਿੰਦੀ, ਉਰਦੂ ਅਤੇ ਪੰਜਾਬੀ ਵਾਂਗ ਆਧੁਨਿਕ ਭਾਰਤੀ ਭਾਸ਼ਾ ਹੈ।
ਨਸਲਕੁਸ਼ੀ ਜਾਂ ਕੁਲ ਨਾਸ ਕਿਸੇ ਸਮੁੱਚੇ ਨਸਲੀ, ਜਾਤੀ, ਧਾਰਮਿਕ ਜਾਂ ਕੌਮੀ ਵਰਗ ਜਾਂ ਉਸ ਦੇ ਕਿਸੇ ਇੱਕ ਹਿੱਸੇ ਦੀ ਸਿਲਸਲੇਵਾਰ ਅਤੇ ਕ੍ਰਮਬੱਧ ਉਜਾੜੇ ਨੂੰ ਆਖਿਆ ਜਾਂਦਾ ਹੈ। ਨਸਲਕੁਸ਼ੀ ਕਹੇ ਜਾਣ ਵਾਸਤੇ ਕਿੰਨਾ ਕੁ ਹਿੱਸਾ ਚੋਖਾ ਹੁੰਦਾ ਹੈ, ਬਾਰੇ ਬਹਿਸ ਅਜੇ ਵੀ ਕਨੂੰਨੀ ਵਿਦਵਾਨਾਂ ਵਿਚਕਾਰ ਜਾਰੀ ਹੈ। ਭਾਵੇਂ ਨਸਲਕੁਸ਼ੀ ਦੀ ਪੂਰੀ-ਪੂਰੀ ਪਰਿਭਾਸ਼ਾ ਨਸਲਕੁਸ਼ੀ ਸ਼ਗਿਰਦਾਂ ਮੁਤਾਬਕ ਬਦਲਦੀ ਰਹਿੰਦੀ ਹੈ ਪਰ 1948 ਦੇ ਸੰਯੁਕਤ ਰਾਸ਼ਟਰ ਦੇ ਨਸਲਕੁਸ਼ੀ ਦੇ ਜੁਰਮ ਦੀ ਰੋਕ ਅਤੇ ਸਜ਼ਾ ਉੱਤੇ ਇਕਰਾਰਨਾਮਾ (ਸੀ.ਪੀ.ਪੀ.ਸੀ.ਜੀ.) ਵਿੱਚ ਇੱਕ ਕਨੂੰਨੀ ਪਰਿਭਾਸ਼ਾ ਮਿਲਦੀ ਹੈ। ਇਸ ਇਕਰਾਰਨਾਮਾ ਦੀ ਧਾਰਾ 2 ਵਿੱਚ ਨਸਲਕੁਸ਼ੀ ਦੀ ਪਰਿਭਾਸ਼ਾ "ਕਿਸੇ ਕੌਮੀ, ਜਾਤੀ, ਨਸਲੀ ਜਾਂ ਧਾਰਮਿਕ ਵਰਗ ਦੇ ਸਾਰੇ ਲੋਕਾਂ ਜਾਂ ਉਹਨਾਂ ਦੇ ਕਿਸੇ ਹਿੱਸੇ ਨੂੰ ਤਬਾਹ ਕਰਨ ਦੀ ਨੀਅਤ ਨਾਲ਼ ਕੀਤਾ ਇਹਨਾਂ ਵਿੱਚੋਂ ਕੋਈ ਵੀ ਕਾਰਜ ਹੈ"(1948 ਦੀ ਕਨਵੈਨਸ਼ਨ ਵਿੱਚ ਨਸਲਕੁਸ਼ੀ ਦੀ ਪਰਿਭਾਸ਼ਾ ਵਿੱਚ ਇਹ ਹਵਾਲਾ ਸ਼ਾਮਲ ਕੀਤਾ ਗਿਆ: ‘ਇਕ ਨਾਗਰਿਕ, ਨਸਲ, ਨਸਲੀ ਜਾਂ ਧਾਰਮਿਕ ਗਰੁੱਪ ਨੂੰ ਪੂਰੀ ਤਰ੍ਹਾਂ ਜਾਂ ਅੰਸ਼ਕ ਰੂਪ ਵਿੱਚ ਤਬਾਹ ਕਰਨ ਦੀ ਇੱਛਾ ਨਾਲ ਕੀਤਾ ਗਿਆ ਕਾਰਜ’) ਜਿਵੇਂ ਕਿ: ਉਸ ਸਮੂਹ ਦੇ ਜੀਆਂ ਨੂੰ ਮਾਰਨਾ; ਉਸ ਸਮੂਹ ਦੇ ਜੀਆਂ ਨੂੰ ਸਰੀਰਕ ਜਾਂ ਮਾਨਸਿਕ ਦੁੱਖ ਦੇਣਾ; ਉਸ ਸਮੂਹ ਦੀ ਸਮੁੱਚੀ ਜਾਂ ਅੰਸ਼ਕ ਤਬਾਹੀ ਦੇ ਇਰਾਦੇ ਨਾਲ਼ ਜਾਣ-ਬੁੱਝ ਕੇ ਉਸ ਸਮੂਹ ਉੱਤੇ ਜਿਊਣ ਦੀਆਂ ਸ਼ਰਤਾਂ ਥੋਪਣੀਆਂ; ਉਸ ਸਮੂਹ ਵਿੱਚ ਨਵੇਂ ਜਨਮ ਹੋਣ ਤੋਂ ਰੋਕਣ ਲਈ ਉਪਾਅ ਮੜ੍ਹਨੇ; [ਅਤੇ] ਧੱਕੇ ਨਾਲ਼ ਇਸ ਸਮੂਹ ਦੇ ਬੱਚਿਆਂ ਨੂੰ ਕਿਸੇ ਹੋਰ ਸਮੂਹ ਨੂੰ ਦੇਣਾ।"
ਫ਼ਰੀਦਉਦਦੀਨ ਮਸੂਦ ਗੰਜਸ਼ਕਰ (ਅੰ. 4 ਅਪਰੈਲ 1173 – 7 ਮਈ 1266), ਆਮ ਤੌਰ 'ਤੇ ਬਾਬਾ ਫ਼ਰੀਦ ਜਾਂ ਸ਼ੇਖ ਫ਼ਰੀਦ ਵਜੋਂ ਜਾਣਿਆ ਜਾਂਦਾ ਹੈ, 13ਵੀਂ ਸਦੀ ਦਾ ਇੱਕ ਪੰਜਾਬੀ ਮੁਸਲਿਮ ਪ੍ਰਚਾਰਕ, ਕਵੀ ਅਤੇ ਰਹੱਸਵਾਦੀ ਸੀ, ਜੋ ਮੱਧ ਯੁੱਗ ਅਤੇ ਇਸਲਾਮੀ ਸੁਨਹਿਰੀ ਯੁੱਗ ਦੇ ਸਭ ਤੋਂ ਸਤਿਕਾਰਤ ਅਤੇ ਸਤਿਕਾਰਤ ਮੁਸਲਮਾਨ ਰਹੱਸਵਾਦੀਆਂ ਵਿੱਚੋਂ ਇੱਕ ਰਿਹਾ ਹੈ। ਉਹ ਪੰਜਾਬੀ ਮੁਸਲਮਾਨਾਂ, ਹਿੰਦੂਆਂ ਅਤੇ ਸਿੱਖਾਂ ਦੁਆਰਾ ਸਤਿਕਾਰਿਆ ਜਾਂਦਾ ਹੈ।
ਓਸ਼ੇਨੀਆ ਤਪਤ-ਖੰਡੀ ਪ੍ਰਸ਼ਾਂਤ ਮਹਾਂਸਾਗਰ ਦੇ ਟਾਪੂਆਂ ਦੁਆਲੇ ਕੇਂਦਰਤ ਇੱਕ ਖੇਤਰ ਹੈ। ਕਿ ਓਸ਼ੇਨੀਆ ਕਿਸ-ਕਿਸ ਦਾ ਬਣਿਆ ਹੋਇਆ ਹੈ ਬਾਰੇ ਵਿਚਾਰ ਦੱਖਣੀ ਪ੍ਰਸ਼ਾਂਤ (ਨਸਲ-ਵਿਗਿਆਨ ਅਨੁਸਾਰ ਮੈਲਾਨੇਸ਼ੀਆ, ਮਾਈਕ੍ਰੋਨੇਸ਼ੀਆ ਅਤੇ ਪਾਲੀਨੇਸ਼ੀਆ ਵਿੱਚ ਵੰਡਿਆ ਹੋਇਆ) ਦੇ ਜਵਾਲਾਮੁਖੀ ਟਾਪੂ ਅਤੇ ਮੂੰਗੀਆ-ਪ੍ਰਵਾਲਟਾਪੂ ਤੋਂ ਲੈ ਕੇ ਏਸ਼ੀਆ ਅਤੇ ਅਮਰੀਕਾ ਗਭਲੇ ਕੁੱਲ ਟਾਪੂਵਾਦੀ ਖੇਤਰ (ਜਿਸ ਵਿੱਚ ਆਸਟ੍ਰੇਲੇਸ਼ੀਆ ਅਤੇ ਮਾਲੇ ਟਾਪੂ-ਸਮੂਹ ਵੀ ਸ਼ਾਮਲ ਹੈ) ਤੱਕ ਬਦਲਦੇ ਹਨ। ਇਸ ਸ਼ਬਦ ਨੂੰ ਕਈ ਵਾਰ ਉਚੇਚੇ ਤੌਰ ਉੱਤੇ ਆਸਟ੍ਰੇਲੀਆ ਅਤੇ ਨੇੜਲੇ ਟਾਪੂਆਂ ਤੋਂ ਬਣਦੇ ਮਹਾਂਦੀਪ ਲਈ ਜਾਂ ਜੀਵ-ਭੂਗੋਲਕ ਤੌਰ ਉੱਤੇ ਆਸਟ੍ਰੇਲੇਸ਼ੀਆਈ ਈਕੋ-ਜੋਨ (ਵਾਲੇਸੀਆ ਅਤੇ ਆਸਟ੍ਰੇਲੇਸ਼ੀਆ) ਜਾਂ ਪ੍ਰਸ਼ਾਂਤ ਈਕੋ-ਜੋਨ (ਜਾਂ ਨਿਊਜ਼ੀਲੈਂਡ ਜਾਂ ਮੂਲ-ਧਰਤ ਨਿਊ ਗਿਨੀ ਤੋਂ ਛੁੱਟ ਮੈਲਾਨੇਸ਼ੀਆ, ਪਾਲੀਨੇਸ਼ੀਆ ਅਤੇ ਮਾਈਕ੍ਰੋਨੇਸ਼ੀਆ) ਦੇ ਲਈ ਵਰਤਿਆ ਜਾਂਦਾ ਹੈ।
ਨਾਵਲ (ਅੰਗਰੇਜ਼ੀ: Novel) ਸਾਹਿਤ ਦਾ ਇੱਕ ਰੂਪ ਹੈ। ਇਹ ਕਾਲਪਨਿਕ ਪਾਤਰਾਂ ਅਤੇ ਆਮ ਤੌਰ 'ਤੇ ਇੱਕ ਤਰਤੀਬ ਵਿੱਚ ਘਟਨਾਵਾਂ ਦਾ ਵਰਣਨ ਕਰਦਾ ਇੱਕ ਲੰਬੀ ਗਦ-ਵਾਰਤਾ ਹੁੰਦਾ ਹੈ। ਇਸ ਗਲਪੀ ਵਿਧਾ ਦੀਆਂ ਇਤਿਹਾਸਕ ਜੜਾਂ ਪੁਰਾਤਨਤਾ ਅਤੇ ਮਧਕਾਲੀ ਤੇ ਆਰੰਭਿਕ ਆਧੁਨਿਕ ਕਾਲ ਦੇ ਰੋਮਾਂਸ ਦੇ ਖੇਤਰਾਂ ਵਿੱਚ ਅਤੇ ਨੋਵਲਾ ਦੀ ਪਰੰਪਰਾ ਵਿੱਚ ਹਨ। ਇਹ ਨੋਵਲਾ ਛੋਟੀਆਂ ਕਹਾਣੀਆਂ ਲਈ ਇਸਤੇਮਾਲ ਇੱਕ ਇਤਾਲਵੀ ਸ਼ਬਦ ਹੈ, ਜਿਸ ਤੋਂ 18 ਵੀਂ ਸਦੀ ਵਿੱਚ ਮੌਜੂਦ ਆਮ ਅੰਗਰੇਜ਼ੀ ਪਦ ਦੀ ਸਿਰਜਣਾ ਹੋਈ ਹੈ। ਸਾਹਿਤ ਵਿੱਚ ਨਾਵਲ ਅਠਾਰ੍ਹਵੀ ਸਦੀ ਤੋਂ ਹੀ ਵਧੇਰੇ ਪ੍ਰਚਲਿਤ ਹੋਇਆ।
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿੱਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿੱਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿੱਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿੱਚ ਆਉਣ ਕਰਕੇ, ਇਸ ਵਿੱਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿੱਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ।2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ਜਪਾਨ (ਜਪਾਨੀ: 日本 ਜਾਂ 日本国, ਨੀਪੋਨ ਜਾ ਨੀਹੋਨ) ਪੂਰਬੀ ਏਸ਼ੀਆ ਵਿੱਚ ਸਥਿਤ ਇੱਕ ਟਾਪੂ ਦੇਸ਼ ਹੈ ਜੋ ਕਿ ਪ੍ਰਸ਼ਾਤ ਮਾਹਾਂਸਾਗਰ ਵਿੱਚ ਸਥਿਤ ਹੈ। ਇਹ ਚੀਨ, ਕੋਰੀਆ ਅਤੇ ਰੂਸ ਦੇ ਪੂਰਬੀ ਪਾਸੇ ਹੈ। ਜਪਾਨ ਦੇ ਜਪਾਨੀ ਨਾਮ ਨੀਹੋਨ ਦਾ ਮਤਲਬ ਹੈ ਸੂਰਜ ਦਾ ਸਰੋਤ, ਇਸ ਲਈ ਇਸਨੂੰ ਚੜ੍ਹਦੇ ਸੂਰਜ ਦਾ ਦੇਸ਼ ਵੀ ਕਿਹਾ ਜਾਂਦਾ ਹੈ। ਜਪਾਨ 6852 ਟਾਪੂਆਂ ਦਾ ਇੱਕ ਸਮੂਹ ਹੈ। ਹੋਨਸ਼ੂ, ਹੋਕਾਇਡੋ, ਕਿਉਸ਼ੂ ਅਤੇ ਸ਼ੀਕੋਕੂ ਇਸ ਦੇ ਸਭ ਤੋ ਵੱਡੇ 4 ਟਾਪੂ ਹਨ ਜੋ ਇਸ ਦੇ ਥਲ ਭਾਗ ਦਾ 97% ਹਿੱਸਾ ਹਨ। ਇਸ ਦੀ ਆਬਾਦੀ 12 ਕਰੋੜ 80 ਲੱਖ ਹੈ। ਟੋਕੀਓ ਜਪਾਨ ਦੀ ਰਾਜਧਾਨੀ ਹੈ। ਜਪਾਨ ਜੰਨਸੰਖਿਆ ਦੇ ਹਿਸਾਬ ਨਾਲ਼ ਦੁਨੀਆ ਦਾ ਦਸਵਾਂ ਅਤੇ ਜੀ.ਡੀ.ਪੀ ਦੇ ਲਿਹਾਜ਼ ਨਾਲ ਦੁਨੀਆ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ।
ਜਰਨੈਲ ਸਿੰਘ ਭਿੰਡਰਾਂਵਾਲਾ (ਜਨਮ ਨਾਮ: ਜਰਨੈਲ ਸਿੰਘ ਬਰਾੜ; 2 ਜੂਨ, 1947 - 6 ਜੂਨ, 1984) ਸਿੱਖ ਧਾਰਮਿਕ ਸੰਗਠਨ ਦਮਦਮੀ ਟਕਸਾਲ ਦੇ ਇੱਕ ਆਗੂ ਸਨ। 1978 ਦੇ ਸਿੱਖ-ਨਿਰੰਕਾਰੀ ਸੰਘਰਸ਼ ਵਿੱਚ ਸ਼ਾਮਲ ਹੋਣ ਕਰਕੇ ਉਹਨਾਂ ਨੂੰ ਪ੍ਰਮੁੱਖਤਾ ਮਿਲੀ। ਉਹ ਪੰਜਾਬ ਵਿੱਚ ਮੁੜ-ਸੁਰਜੀਤੀਵਾਦੀ ਅਤੇ ਬਾਗ਼ੀ ਲਹਿਰ ਦਾ ਪ੍ਰਤੀਕ ਬਣੇ। ਉਹਨਾਂ ਨੂੰ ਅਤੇ ਉਹਨਾਂ ਦੇ ਹਥਿਆਰਬੰਦ ਸਾਥੀਆਂ ਨੂੰ ਗੋਲਡਨ ਟੈਂਪਲ ਕੰਪਲੈਕਸ ਤੋਂ ਹਟਾਉਣ ਲਈ ਆਪ੍ਰੇਸ਼ਨ ਬਲਿਊਸਟਾਰ ਸ਼ੁਰੂ ਕੀਤਾ ਗਿਆ ਸੀ।
ਇੱਕ ਐਡਿਟ-ਆ-ਥਾਨ (ਕਈ ਵਾਰ ਲਿਖਿਆ ਹੁੰਦਾ- ਐਡਿਟਾਥਾਨ ਜਾਂ ਐਡਿਟ-ਏ-ਥੌਨ ) ਇੱਕ ਇਵੈਂਟ ਹੁੰਦਾ ਹੈ, ਜਿੱਥੇ ਆਨਲਾਈਨ ਭਾਈਚਾਰੇ ਦੇ ਸੰਪਾਦਕ ਵਿਕੀਪੀਡੀਆ, ਓਪਨ ਸਟਰੀਟ ਮੈਪ (ਮੈਪਾਥਾਨ) ਅਤੇ ਲੋਕਲ ਵਿਕੀ ਤੇ ਸੋਧਾਂ ਅਤੇ ਇੱਕ ਖਾਸ ਵਿਸ਼ੇ ਜਾਂ ਸਮੱਗਰੀ ਦੀ ਕਿਸਮ ਵਿੱਚ ਸੁਧਾਰ ਕਰਦੇ ਹਨ।ਇਹਨਾਂ ਪ੍ਰੋਗਰਾਮਾਂ ਵਿੱਚ ਵਿਸ਼ੇਸ਼ ਤੌਰ ਤੇ ਨਵੇਂ ਸੰਪਾਦਕਾਂ ਲਈ ਮੁੱਢਲੀ ਸੰਪਾਦਨ ਦੀ ਸਿਖਲਾਈ ਸ਼ਾਮਲ ਹੁੰਦੀ ਹੈ ਅਤੇ ਇਹ ਇੱਕ ਹੋਰ ਆਮ ਸੋਸ਼ਲ ਮੀਟਅਪ ਦੇ ਨਾਲ ਜੋੜਿਆ ਜਾ ਸਕਦਾ ਹੈ। ਇਹ ਸ਼ਬਦ "ਐਡਿਟ" ਅਤੇ " ਮੈਰਾਥਨ " ਤੋਂ ਬਣਿਆ ਹੈ। ਇੱਕ ਐਡਿਟਾਥਾਨ ਜਾਂ ਤਾਂ "ਵਿਅਕਤੀਗਤ" ਜਾਂ ਆਨਲਾਈਨ ਜਾਂ ਦੋਵਾਂ ਦਾ ਮਿਸ਼ਰਿਤ ਰੂਪ ਹੋ ਸਕਦਾ ਹੈ। ਜੇ ਇਹ ਵਿਅਕਤੀਗਤ ਰੂਪ ਵਿੱਚ ਨਹੀਂ ਹੈ, ਤਾਂ ਇਸਨੂੰ ਆਮ ਤੌਰ 'ਤੇ "ਵਰਚੁਅਲ ਐਡਿਟ-ਆ-ਥਾਨ" ਜਾਂ "ਆਨਲਾਈਨ ਐਡਿਟ-ਆ-ਥਾਨ" ਕਿਹਾ ਜਾਂਦਾ ਹੈ।
ਦੂਜੀ ਸੰਸਾਰ ਜੰਗ' (ਅੰਗਰੇਜੀ: World War II) 1939 ਤੋਂ 1945 ਤੱਕ ਚੱਲਣ ਵਾਲੀ ਸੰਸਾਰ-ਪੱਧਰ ਦੀ ਜੰਗ ਸੀ। ਲਗਪਗ 70 ਦੇਸ਼ਾਂ ਦੀਆਂ ਥਲ, ਜਲ ਅਤੇ ਹਵਾਈ ਸੈਨਾਵਾਂ ਇਸ ਯੁੱਧ ਵਿੱਚ ਸ਼ਾਮਿਲ ਸਨ।ਧੁਰੀ ਰਾਸਟਰਾਂ ਵਿੱਚ ਇੰਗਲੈਂਡ, ਫਰਾਂਸ, ਅਮਰੀਕਾ ਅਤੇ ਸੋਵੀਅਤ ਯੂਨੀਅਨ ਸ਼ਾਮਲ ਸੀ।ਇਹ 01/09/1939 ਤੋਂ 02/09/1945 ਤੱਕ ਚੱਲਿਆ ਸੀ। ਇਸ ਯੁੱਧ ਵਿੱਚ ਸੰਸਾਰ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ - ਮਿੱਤਰ ਰਾਸ਼ਟਰ ਅਤੇ ਧੁਰੀ ਰਾਸ਼ਟਰ। ਇਸ ਯੁੱਧ ਦੇ ਦੌਰਾਨ ਪੂਰਨ ਯੁੱਧ ਦਾ ਮਨੋਭਾਵ ਪ੍ਰਚਲਨ ਵਿੱਚ ਆਇਆ ਕਿਉਂਕਿ ਇਸ ਯੁੱਧ ਵਿੱਚ ਸ਼ਾਮਿਲ ਸਾਰੀਆਂ ਮਹਾਸ਼ਕਤੀਆਂ ਨੇ ਆਪਣੀ ਆਰਥਿਕ, ਉਦਯੋਗਿਕ ਅਤੇ ਵਿਗਿਆਨਕ ਸਮਰੱਥਾ ਇਸ ਯੁੱਧ ਵਿੱਚ ਝੋਂਕ ਦਿੱਤੀ ਸੀ। ਇਸ ਯੁੱਧ ਵਿੱਚ ਵੱਖ-ਵੱਖ ਰਾਸ਼ਟਰਾਂ ਦੇ ਲਗਪਗ 10 ਕਰੋੜ ਫੌਜੀਆਂ ਨੇ ਹਿੱਸਾ ਲਿਆ ਅਤੇ ਇਹ ਮਨੁੱਖੀ ਇਤਹਾਸ ਦਾ ਸਭ ਤੋਂ ਖੂਨੀ ਯੁੱਧ ਸਾਬਿਤ ਹੋਇਆ। ਇਸ ਮਹਾਂਯੁੱਧ ਵਿੱਚ 5 ਤੋਂ 7 ਕਰੋੜ ਮਨੁੱਖੀ ਜਾਨਾਂ ਗਈਆਂ ਕਿਉਂਕਿ ਇਸਦੇ ਮਹੱਤਵਪੂਰਨ ਘਟਨਾਕ੍ਰਮ ਵਿੱਚ ਗ਼ੈਰ-ਫ਼ੌਜੀ ਨਾਗਰਿਕਾਂ ਦਾ ਕਤਲ ਅਜ਼ਾਦੀ, ਜਿਸ ਵਿੱਚ ਹੋਲੋਕਾਸਟ ਵੀ ਸ਼ਾਮਿਲ ਹੈ, ਅਤੇ ਪਰਮਾਣੂ ਹਥਿਆਰਾਂ ਦਾ ਇੱਕਮਾਤਰ ਇਸਤੇਮਾਲ ਸ਼ਾਮਿਲ ਹੈ। ਇਸ ਕਾਰਨ ਇਹ ਮਨੁੱਖੀ ਇਤਿਹਾਸ ਦਾ ਸਭ ਤੋਂ ਭਿਆਨਕ ਯੁੱਧ ਸੀ।ਹਾਲਾਂਕਿ ਜਾਪਾਨ ਚੀਨ ਨਾਲ 1937 ਤੋਂ ਯੁੱਧ ਦੀ ਸਥਿਤੀ ਵਿੱਚ ਸੀ ਪਰ ਦੂਜੀ ਸੰਸਾਰ ਜੰਗ ਦੀ ਸ਼ੁਰੂਆਤ 01 ਸਤੰਬਰ 1939 ਵਿੱਚ ਜਾਣੀ ਜਾਂਦੀ ਹੈ ਜਦੋਂ ਜਰਮਨੀ ਨੇ ਪੋਲੈਂਡ ਉੱਤੇ ਹਮਲਾ ਕੀਤਾ ਅਤੇ ਉਸਦੇ ਬਾਅਦ ਫ਼ਰਾਂਸ ਨੇ ਜਰਮਨੀ ਵਿਰੁੱਧ ਯੁੱਧ ਦੀ ਘੋਸ਼ਣਾ ਕਰ ਦਿੱਤੀ ਅਤੇ ਇੰਗਲੈਂਡ ਤੇ ਹੋਰ ਰਾਸ਼ਟਰਮੰਡਲ ਦੇਸ਼ਾਂ ਨੇ ਵੀ ਇਸਦਾ ਸਾਥ ਦਿੱਤਾ। ਜਰਮਨੀ ਨੇ 1939 ਵਿੱਚ ਯੂਰਪ ਵਿੱਚ ਇੱਕ ਵੱਡਾ ਸਾਮਰਾਜ ਬਣਾਉਣ ਦੇ ਉਦੇਸ਼ ਨਾਲ ਪੋਲੈਂਡ ਉੱਤੇ ਹਮਲਾ ਕੀਤਾ। 1939 ਦੇ ਅੰਤ ਤੋਂ 1941 ਦੀ ਸ਼ੁਰੂਆਤ ਤੱਕ, ਅਭਿਆਨ ਅਤੇ ਸੰਧੀ ਦੀ ਇੱਕ ਲੜੀ ਵਿੱਚ ਜਰਮਨੀ ਨੇ ਮਹਾਦੀਪੀ ਯੂਰਪ ਦਾ ਵੱਡਾ ਭਾਗ ਜਾਂ ਤਾਂ ਆਪਣੇ ਅਧੀਨ ਕਰ ਲਿਆ ਸੀ ਜਾਂ ਉਸਨੂੰ ਜਿੱਤ ਲਿਆ ਸੀ। ਨਾਜ਼ੀ-ਸੋਵੀਅਤ ਸਮਝੌਤੇ ਦੇ ਤਹਿਤ ਸੋਵੀਅਤ ਰੂਸ ਆਪਣੇ ਛੇ ਗੁਆਂਢੀ ਮੁਲਕਾਂ, ਜਿਸ ਵਿੱਚ ਪੋਲੈਂਡ ਵੀ ਸ਼ਾਮਿਲ ਸੀ, ਉੱਤੇ ਕਾਬਜ ਹੋ ਗਿਆ। ਫ਼ਰਾਂਸ ਦੀ ਹਾਰ ਦੇ ਬਾਅਦ ਯੂ.ਕੇ ਅਤੇ ਹੋਰ ਰਾਸ਼ਟਰਮੰਡਲ ਦੇਸ਼ ਹੀ ਧੁਰੀ ਰਾਸ਼ਟਰਾਂ ਨਾਲ ਸੰਘਰਸ਼ ਕਰ ਰਹੇ ਸਨ, ਜਿਸ ਵਿੱਚ ਉੱਤਰੀ ਅਫਰੀਕਾ ਦੀਆਂ ਲੜਾਈਆਂ ਅਤੇ ਲੰਬੀ ਚੱਲੀ ਅਟਲਾਂਟਿਕ ਦੀ ਜੰਗ ਸ਼ਾਮਿਲ ਸੀ। ਜੂਨ 1941 ਵਿੱਚ ਯੂਰਪੀ ਧੁਰੀ ਰਾਸ਼ਟਰਾਂ ਨੇ ਸੋਵੀਅਤ ਸੰਘ ਉੱਤੇ ਹਮਲਾ ਬੋਲ ਦਿੱਤਾ ਅਤੇ ਇਸਨੇ ਮਨੁੱਖੀ ਇਤਿਹਾਸ ਵਿੱਚ ਜ਼ਮੀਨੀ ਯੁੱਧ ਦੇ ਸਭ ਤੋਂ ਵੱਡੇ ਯੁੱਧਖੇਤਰ ਨੂੰ ਜਨਮ ਦਿੱਤਾ। ਦਸੰਬਰ 1941 ਨੂੰ ਜਾਪਾਨੀ ਸਾਮਰਾਜ ਵੀ ਧੁਰੀ ਰਾਸ਼ਟਰਾਂ ਨਾਲ ਇਸ ਯੁੱਧ ਵਿੱਚ ਕੁੱਦ ਗਿਆ। ਦਰਅਸਲ ਜਾਪਾਨ ਦਾ ਉਦੇਸ਼ ਪੂਰਬੀ ਏਸ਼ੀਆ ਅਤੇ ਇੰਡੋ-ਚਾਇਨਾ ਵਿੱਚ ਆਪਣਾ ਪ੍ਰਭਾਵ ਸਥਾਪਤ ਕਰਨ ਦਾ ਸੀ। ਉਸਨੇ ਪ੍ਰਸ਼ਾਂਤ ਮਹਾਸਾਗਰ ਵਿੱਚ ਯੂਰਪੀ ਦੇਸ਼ਾਂ ਦੇ ਗਲਬੇ ਵਾਲੇ ਖੇਤਰਾਂ ਅਤੇ ਸੰਯੁਕਤ ਰਾਜ ਅਮਰੀਕਾ ਦੇ ਪਰਲ ਹਾਰਬਰ ਉੱਤੇ ਹਮਲਾ ਕਰ ਦਿੱਤਾ ਅਤੇ ਛੇਤੀ ਹੀ ਪੱਛਮੀ ਪ੍ਰਸ਼ਾਂਤ ਉੱਤੇ ਕਬਜ਼ਾ ਕਰ ਲਿਆ। 1942 ਵਿੱਚ ਅੱਗੇ ਵੱਧਦੀ ਧੁਰੀ ਫੌਜ ਉੱਤੇ ਲਗਾਮ ਉਦੋਂ ਲੱਗੀ ਜਦੋਂ ਪਹਿਲਾਂ ਤਾਂ ਜਾਪਾਨ ਸਿਲਸਿਲੇਵਾਰ ਕਈ ਨੌਸੈਨਿਕ ਝੜਪਾਂ ਹਾਰਿਆ ਯੂਰਪੀ ਧੁਰੀ ਤਾਕਤਾਂ ਉੱਤਰੀ ਅਫਰੀਕਾ ਵਿੱਚ ਹਾਰੀਆਂ ਅਤੇ ਨਿਰਣਾਇਕ ਮੋੜ ਤਦ ਆਇਆ ਜਦੋਂ ਉਨ੍ਹਾਂ ਨੂੰ ਸਟਾਲਿਨਗਰਾਡ ਵਿੱਚ ਹਾਰ ਦਾ ਮੂੰਹ ਵੇਖਣਾ ਪਿਆ।
ਸਿੰਧੂ ਘਾਟੀ ਸੱਭਿਅਤਾ ਸੰਸਾਰ ਦੀਆਂ ਪ੍ਰਾਚੀਨ ਸੱਭਿਅਤਾਵਾਂ ਵਿੱਚੋਂ ਇੱਕ ਪ੍ਰਮੁੱਖ ਸੱਭਿਅਤਾ ਸੀ। ਇਹ ਹੜੱਪਾ ਸੱਭਿਅਤਾ ਦੇ ਨਾਮ ਨਾਲ ਵੀ ਜਾਣੀ ਜਾਂਦੀ ਹੈ ਕਿਉਂਕਿ ਇਸ ਦੇ ਵਜੂਦ ਦੇ ਪਹਿਲੇ ਖੰਡਰ ਹੜੱਪਾ ਨਾਂ ਦੇ ਨਗਰ ਵਿੱਚ ਮਿਲੇ ਸਨ। ਇਹ ਹਿੰਦ ਉਪ-ਮਹਾਂਦੀਪ ਦੇ ਉੱਤਰ ਪੱਛਮੀ ਭਾਗ ਵਿੱਚ ਸਥਿਤ ਸੀ। ਇਸਦਾ ਸਥਾਨ ਅੱਜ ਦਾ ਪਾਕਿਸਤਾਨ ਅਤੇ ਭਾਰਤ ਦਾ ਉੱਤਰ ਪੱਛਮੀ ਹਿੱਸਾ ਸੀ। ਇਹ ਸਿੰਧ ਦਰਿਆ ਤੋਂ ਲੈ ਕੇ ਅਤੇ ਘੱਗਰ-ਹਕਰਾ (ਪ੍ਰਾਚੀਨ ਸਰਸਵਤੀ) ਦੀ ਘਾਟੀ ਅਤੇ ਉਸ ਤੋਂ ਅੱਗੇ ਗੰਗਾ - ਜਮਨਾ ਦੋਆਬ ਦੀਆਂ ਉਪਰਲੀਆਂ ਹੱਦਾਂ ਤੱਕ ਫੈਲੀ ਹੋਈ ਸੀ। ਇਹਦਾ ਖੇਤਰਫਲ ਲਗਪਗ 12,60,000 ਵਰਗ ਕਿ.