ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਵਿਸਾਖੀ ਨਾਮ ਵੈਸਾਖ ਤੋਂ ਬਣਿਆ ਹੈ, ਜੋ ਕਿ ਦੇਸੀ ਮਹੀਨੇ ਦਾ ਨਾਮ ਹੈ।ਵਿਸਾਖ ਗਿਣਤੀ ਪੱਖੋਂ ਦੂਜਾ ਮਹੀਨਾ ਹੈ।ਪੰਜਾਬ ਅਤੇ ਹਰਿਆਣੇ ਦੇ ਕਿਸਾਨ ਹਾੜੀ ਦੀ ਫਸਲ ਕੱਟਣ ਦਾ ਸਮਾਂ ਆਉਣ ਤੇ ਖੁਸ਼ੀਆਂ ਮਨਾਉਂਦੇ ਹਨ। ਇਸ ਲਈ ਵਿਸਾਖੀ ਪੰਜਾਬ ਅਤੇ ਆਸ-ਪਾਸ ਦੇ ਪ੍ਰਦੇਸਾਂ ਦਾ ਸਭ ਤੋਂ ਵੱਡਾ ਤਿਉਹਾਰ ਹੈ। ਇਹ ਹਾੜੀ ਦੀ ਫਸਲ ਦੇ ਪੱਕਣ ਦੀ ਖੁਸ਼ੀ ਦਾ ਪ੍ਰਤੀਕ ਹੈ। ਇਸ ਦਿਨ 1699 ਈਸਵੀ ਨੂੰ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ। ਸਿੱਖ ਇਸ ਤਿਉਹਾਰ ਨੂੰ ਸਾਮੂਹਿਕ ਜਨਮ ਦਿਵਸ ਦੇ ਰੂਪ ਵਿੱਚ ਮਨਾਉਂਦੇ ਹਨ।
ਪੰਜਾਬੀ ਭਾਸ਼ਾ (ਸ਼ਾਹਮੁਖੀ: پنجابی, ਪੰਜਾਬੀ) ਪੰਜਾਬ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖਾਂ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ੴ (ਇੱਕ ਓਅੰਕਾਰ) ਸਿੱਖ ਧਰਮ ਦਾ ਨਿਸ਼ਾਨ ਹੈ ਅਤੇ ਸਿੱਖੀ ਦਰਸ਼ਨ ਦੀ ਨੀਂਹ ਹੈ। ਇਸ ਤੋਂ ਭਾਵ ਹੈ ਕਿ ਇੱਕ ਕਰਨਵਾਲਾ (ਕਰਤਾਰ) ਹੈ। ਇਹ ਗੁਰੂ ਨਾਨਕ ਸਾਹਿਬ ਜੀ ਦੀ ਗੁਰਬਾਣੀ ਜਪੁਜੀ ਸਾਹਿਬ ਦੇ ਸ਼ੁਰੂ ਵਿੱਚ ਹੈ। ਸਿੱਖੀ ਬਾਰੇ ਕਿਤਾਬਾਂ ਅਤੇ ਗੁਰਦਵਾਰਿਆਂ ਉੱਤੇ ਇਹ ਨਿਸ਼ਾਨ (ੴ) ਆਮ ਦੇਖਣ ਨੂੰ ਮਿਲਦਾ ਹੈ। ਗੁਰੂ ਨਾਨਕ ਜੀ ਨੇ ਇਸ ਅਦੁੱਤੀ ਨਿਸ਼ਾਨ ਦੀ ਰਚਨਾ ਕਰਕੇ ਸਿਖ ਪੰਥ ਦੀ ਨੀਂਹ ਰੱਖੀ। ਇਸ ਦਾ ਪਾਠ (ਉਚਾਰਨ ਜਾਂ ਬੋਲ) ਇੱਕ ਓਅੰਕਾਰ ਹੈ। ਗੁਰੂ ਨਾਨਕ ਸਾਹਿਬ ਜੀ ਨੇ ਇਸ ਨੂੰ 13 ਵਾਰ ਆਪਣੀ ਸਵੈ-ਰਚਿਤ ਬਾਣੀ ਵਿੱਚ ਲਿਖਿਆ ਹੈ, ਜਿਹੜੀ ਕਿ ਆਪ ਜੀ ਦੇ ਨਾਮ ਦੇ ਸਿਰਲੇਖ ਮਹਲਾ 1 ਹੇਠ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਹੈ। ਇੱਕ ਓਅੰਕਾਰ ਪੰਜਾਬੀ ਭਾਸ਼ਾ ਦਾ ਬੋਲ ਹੈ। ਇੱਕ ਓਅੰਕਾਰ ਮੂਲ ਮੰਤਰ ਅਤੇ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਅੰਕ ਤੇ ਬ੍ਰਹਮੰਡ ਦੇ ਬੇਅੰਤ ਪਸਾਰੇ ਤੇ ਇਸਦੇ ਇਕੋ ਇੱਕ ਕਰਤਾ (ਭਾਵ ਇੱਕ ਕਰਤਾਰ) ਦੇ ਨਿਸ਼ਾਨ ਦੇ ਸੂਚਕ ਵਜੋਂ ਦਰਜ ਹੈ।
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸਨ, ਜਿਨ੍ਹਾਂ ਨੇ ਪੰਜਾਬੀ ਸਾਹਿਤਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਇੰਨੇ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਸਨ ਕਿ ਉਹ ਭਾਈ ਵਜੋਂ ਮਾਨਤਾ ਪ੍ਰਾਪਤ ਹੋ ਗਏ, ਇੱਕ ਸਨਮਾਨ ਅਕਸਰ ਉਹਨਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਚੀਨ (ਮੰਦਾਰਿਨੀ ਚੀਨੀ ਵਿੱਚ: 中国) ਜਾਂ ਚੀਨ ਦਾ ਲੋਕਤੰਤਰੀ ਗਣਤੰਤਰ (ਮੰਦਾਰਿਨੀ ਚੀਨੀ ਵਿੱਚ: 中华人民共和国) ਪੂਰਬੀ ਏਸ਼ੀਆ ਅਤੇ ਭਾਰਤ ਦੇ ਉੱਤਰ ਵਿੱਚ ਸਥਿਤ ਇੱਕ ਦੇਸ਼ ਹੈ। ਲਗਭਗ 1.3 ਅਰਬ ਦੀ ਆਬਾਦੀ ਵਾਲੇ ਇਸ ਮੁਲਕ ਦੀ ਰਾਜਧਾਨੀ ਬੀਜਿੰਗ ਹੈ ਅਤੇ ਮੰਦਾਰਿਨੀ ਇਸ ਦੀ ਦਫ਼ਤਰੀ ਭਾਸ਼ਾ ਹੈ। ਖੇਤਰਫਲ ਦੇ ਮੁਤਾਬਿਕ ਚੀਨ ਸੰਸਾਰ ਵਿੱਚ ਰੂਸ ਅਤੇ ਕੈਨੇਡਾ ਤੋਂ ਬਾਅਦ ਤੀਜੇ ਨੰਬਰ ’ਤੇ ਆਉਂਦਾ ਹੈ। ਚੀਨ ਦੀ ਲਗਪਗ 3,380 ਕਿਲੋਮੀਟਰ ਦੀ ਹੱਦ ਭਾਰਤ ਨਾਲ ਲੱਗਦੀ ਹੈ। ਇਹ ਦੇਸ਼ ਪਹਾੜਾਂ ਨਾਲ ਘਿਰਿਆ ਹੋਇਆ ਹੈ।
ਫ਼ਰੀਦਉਦਦੀਨ ਮਸੂਦ ਗੰਜਸ਼ਕਰ (ਅੰ. 4 ਅਪਰੈਲ 1173 – 7 ਮਈ 1266), ਆਮ ਤੌਰ 'ਤੇ ਬਾਬਾ ਫ਼ਰੀਦ ਜਾਂ ਸ਼ੇਖ ਫ਼ਰੀਦ ਵਜੋਂ ਜਾਣਿਆ ਜਾਂਦਾ ਹੈ, 13ਵੀਂ ਸਦੀ ਦਾ ਇੱਕ ਪੰਜਾਬੀ ਮੁਸਲਿਮ ਪ੍ਰਚਾਰਕ, ਕਵੀ ਅਤੇ ਰਹੱਸਵਾਦੀ ਸੀ, ਜੋ ਮੱਧ ਯੁੱਗ ਅਤੇ ਇਸਲਾਮੀ ਸੁਨਹਿਰੀ ਯੁੱਗ ਦੇ ਸਭ ਤੋਂ ਸਤਿਕਾਰਤ ਅਤੇ ਸਤਿਕਾਰਤ ਮੁਸਲਮਾਨ ਰਹੱਸਵਾਦੀਆਂ ਵਿੱਚੋਂ ਇੱਕ ਰਿਹਾ ਹੈ। ਉਹ ਪੰਜਾਬੀ ਮੁਸਲਮਾਨਾਂ, ਹਿੰਦੂਆਂ ਅਤੇ ਸਿੱਖਾਂ ਦੁਆਰਾ ਸਤਿਕਾਰਿਆ ਜਾਂਦਾ ਹੈ।
ਡਾਕਟਰ ਭੀਮਰਾਉ ਅੰਬੇਡਕਰ (14 ਅਪ੍ਰੈਲ 1891 - 6 ਦਸੰਬਰ 1956), ਡਾਕਟਰ ਬਾਬਾਸਾਹਿਬ ਅੰਬੇਡਕਰ ਨਾਮ ਨਾਲ ਪ੍ਰਸਿੱਧ ਇੱਕ ਭਾਰਤੀ ਕਾਨੂੰਨਸਾਜ਼, ਅਰਥਸ਼ਾਸਤਰੀ, ਰਾਜਨੀਤੀਵਾਨ ਅਤੇ ਸਮਾਜ ਸੁਧਾਰਕ ਸਨ ਜਿਨ੍ਹਾਂ ਨੇ ਦਲਿਤ ਬੋਧੀ ਲਹਿਰ ਨੂੰ ਪ੍ਰੇਰਿਤ ਕੀਤਾ ਅਤੇ (ਬਹੁਜਨ) ਨਾਲ ਹੁੰਦੇ ਸਮਾਜਿਕ ਭੇਦਭਾਵ ਦੇ ਖਿਲਾਫ ਪ੍ਰਚਾਰ ਕੀਤਾ, ਜਦਕਿ ਔਰਤਾਂ ਅਤੇ ਕਿਰਤ ਦੇ ਅਧਿਕਾਰਾਂ ਦਾ ਸਮਰਥਨ ਵੀ ਕੀਤਾ। ਉਹ ਆਜ਼ਾਦ ਭਾਰਤ ਦੇ ਪਹਿਲੇ ਕਾਨੂੰਨ ਅਤੇ ਨਿਆਂ ਮੰਤਰੀ, ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਗਣਤੰਤਰ ਦੇ ਮੋਢੀ ਸਨ। ਭਾਰਤ ਅਤੇ ਹੋਰ ਕਿਤੇ, ਉਹਨਾਂ ਨੂੰ ਅਕਸਰ ਬਾਬਾ ਸਾਹਿਬ, ਮਰਾਠੀ ਵਿਚ ਭਾਵ "ਆਦਰਯੋਗ ਪਿਤਾ" ਕਹਿੰਦੇ ਸਨ।
ਗੁਰਮੁਖੀ (ਪੰਜਾਬੀ: گُرمُکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਇੱਕਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।1928 ਵਿੱਚ ਭਗਤ ਸਿੰਘ ਤੇ ਉਸਦੇ ਸਾਥੀ ਸ਼ਿਵਰਾਮ ਰਾਜਗੁਰੂ ਨੇ 21 ਸਾਲਾ ਬਰਤਾਨਵੀ ਪੁਲਿਸ ਅਫ਼ਸਰ ਜੌਨ ਸਾਂਡਰਸ ਦਾ ਲਾਹੌਰ ਵਿਖੇ ਗੋਲੀ ਮਾਰਕੇ ਕਤਲ ਕੀਤਾ ਜਦਕਿ ਉਹਨਾਂ ਦਾ ਮਕਸਦ ਜੇਮਜ਼ ਸਕੌਟ ਨਾਂ ਦੇ ਸੀਨੀਅਰ ਪੁਲਿਸ ਸੁਪਰਿਨਟੈਂਡੈਂਟ ਦਾ ਕਤਲ ਕਰਨਾ ਸੀ।
ਡਾਈਨੋਸੌਰ (ਯੂਨਾਨੀ: δεινόσαυρος, deinosauros) ਜਿਸਦਾ ਮਤਲਬ ਯੂਨਾਨੀ ਭਾਸ਼ਾ ਵਿੱਚ 'ਵੱਡੀ ਛਿਪਕਲੀ' ਹੁੰਦਾ ਹੈ ਲਗਭਗ 16 ਕਰੋੜ ਸਾਲ ਤੱਕ ਪ੍ਰਿਥਵੀ ਦੇ ਸਭ ਤੋਂ ਪ੍ਰਮੁੱਖ ਸਥਲੀਜੀਵ ਸਨ। ਹੁਣ ਤੱਕ 500 ਵੱਖਰੇ ਵੰਸ਼ਾਂ ਅਤੇ 1000 ਤੋਂ ਜਿਆਦਾ ਪ੍ਰਜਾਤੀਆਂ ਦੀ ਪਹਿਚਾਣ ਕੀਤੀ ਜਾ ਚੁੱਕੀ ਹੈਅਤੇ ਇਨ੍ਹਾਂ ਦੇ ਜੀਵਾਸ਼ਮ ਧਰਤੀ ਦੇ ਹਰ ਮਹਾਂਦੀਪ ਉੱਤੇ ਪਾਏ ਜਾਂਦੇ ਹਨ। ਕਰੋੜਾਂ ਸਾਲ ਪਹਿਲਾਂ ਦੀ ਗੱਲ ਹੈ ਜਦੋਂ ਧਰਤੀ ’ਤੇ ਬਹੁਤ ਸਾਰੇ ਡਾਇਨਾਸੋਰ ਰਹਿੰਦੇ ਸਨ। ਉਸ ਸਮੇਂ ਧਰਤੀ ਉੱਪਰ ਜੰਗਲ ਵੱਧ ਸਨ। ਸ਼ਾਕਾਹਾਰੀ ਡਾਇਨਾਸੋਰ ਪੱਤੇ ਤੇ ਫੁੱਲ ਖਾ ਕੇ ਆਪਣਾ ਪੇਟ ਭਰਦੇ ਸਨ। ਮਾਸਾਹਾਰੀ ਡਾਇਨਾਸੋਰ ਆਪਣੇ ਤੋਂ ਘੱਟ ਤਾਕਤਵਰ ਤੇ ਛੋਟੇ ਡਾਇਨਾਸੋਰਾਂ ਨੂੰ ਮਾਰ ਕੇ ਖਾਂਦੇ ਸਨ। ਜੰਗਲ ਦੇ ਹੋਰ ਜਾਨਵਰ ਮਾਸਾਹਾਰੀ ਡਾਇਨਾਸੋਰਾਂ ਨੂੰ ਦੇਖ ਕੇ ਲੁਕ ਜਾਂਦੇ। ਸ਼ਾਹਾਕਾਰੀ ਡਾਇਨਾਸੋਰ ਦੂਜੇ ਜਾਨਵਰਾਂ ਵਾਂਗ ਹੀ ਰਹਿੰਦੇ ਸਨ।
ਦੂਜੀ ਸੰਸਾਰ ਜੰਗ' (ਅੰਗਰੇਜੀ: World War II) 1939 ਤੋਂ 1945 ਤੱਕ ਚੱਲਣ ਵਾਲੀ ਸੰਸਾਰ-ਪੱਧਰ ਦੀ ਜੰਗ ਸੀ। ਲਗਪਗ 70 ਦੇਸ਼ਾਂ ਦੀਆਂ ਥਲ, ਜਲ ਅਤੇ ਹਵਾਈ ਸੈਨਾਵਾਂ ਇਸ ਯੁੱਧ ਵਿੱਚ ਸ਼ਾਮਿਲ ਸਨ।ਧੁਰੀ ਰਾਸਟਰਾਂ ਵਿੱਚ ਇੰਗਲੈਂਡ, ਫਰਾਂਸ, ਅਮਰੀਕਾ ਅਤੇ ਸੋਵੀਅਤ ਯੂਨੀਅਨ ਸ਼ਾਮਲ ਸੀ।ਇਹ 01/09/1939 ਤੋਂ 02/09/1945 ਤੱਕ ਚੱਲਿਆ ਸੀ। ਇਸ ਯੁੱਧ ਵਿੱਚ ਸੰਸਾਰ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ - ਮਿੱਤਰ ਰਾਸ਼ਟਰ ਅਤੇ ਧੁਰੀ ਰਾਸ਼ਟਰ। ਇਸ ਯੁੱਧ ਦੇ ਦੌਰਾਨ ਪੂਰਨ ਯੁੱਧ ਦਾ ਮਨੋਭਾਵ ਪ੍ਰਚਲਨ ਵਿੱਚ ਆਇਆ ਕਿਉਂਕਿ ਇਸ ਯੁੱਧ ਵਿੱਚ ਸ਼ਾਮਿਲ ਸਾਰੀਆਂ ਮਹਾਸ਼ਕਤੀਆਂ ਨੇ ਆਪਣੀ ਆਰਥਿਕ, ਉਦਯੋਗਿਕ ਅਤੇ ਵਿਗਿਆਨਕ ਸਮਰੱਥਾ ਇਸ ਯੁੱਧ ਵਿੱਚ ਝੋਂਕ ਦਿੱਤੀ ਸੀ। ਇਸ ਯੁੱਧ ਵਿੱਚ ਵੱਖ-ਵੱਖ ਰਾਸ਼ਟਰਾਂ ਦੇ ਲਗਪਗ 10 ਕਰੋੜ ਫੌਜੀਆਂ ਨੇ ਹਿੱਸਾ ਲਿਆ ਅਤੇ ਇਹ ਮਨੁੱਖੀ ਇਤਹਾਸ ਦਾ ਸਭ ਤੋਂ ਖੂਨੀ ਯੁੱਧ ਸਾਬਿਤ ਹੋਇਆ। ਇਸ ਮਹਾਂਯੁੱਧ ਵਿੱਚ 5 ਤੋਂ 7 ਕਰੋੜ ਮਨੁੱਖੀ ਜਾਨਾਂ ਗਈਆਂ ਕਿਉਂਕਿ ਇਸਦੇ ਮਹੱਤਵਪੂਰਨ ਘਟਨਾਕ੍ਰਮ ਵਿੱਚ ਗ਼ੈਰ-ਫ਼ੌਜੀ ਨਾਗਰਿਕਾਂ ਦਾ ਕਤਲ ਅਜ਼ਾਦੀ, ਜਿਸ ਵਿੱਚ ਹੋਲੋਕਾਸਟ ਵੀ ਸ਼ਾਮਿਲ ਹੈ, ਅਤੇ ਪਰਮਾਣੂ ਹਥਿਆਰਾਂ ਦਾ ਇੱਕਮਾਤਰ ਇਸਤੇਮਾਲ ਸ਼ਾਮਿਲ ਹੈ। ਇਸ ਕਾਰਨ ਇਹ ਮਨੁੱਖੀ ਇਤਿਹਾਸ ਦਾ ਸਭ ਤੋਂ ਭਿਆਨਕ ਯੁੱਧ ਸੀ।ਹਾਲਾਂਕਿ ਜਾਪਾਨ ਚੀਨ ਨਾਲ 1937 ਤੋਂ ਯੁੱਧ ਦੀ ਸਥਿਤੀ ਵਿੱਚ ਸੀ ਪਰ ਦੂਜੀ ਸੰਸਾਰ ਜੰਗ ਦੀ ਸ਼ੁਰੂਆਤ 01 ਸਤੰਬਰ 1939 ਵਿੱਚ ਜਾਣੀ ਜਾਂਦੀ ਹੈ ਜਦੋਂ ਜਰਮਨੀ ਨੇ ਪੋਲੈਂਡ ਉੱਤੇ ਹਮਲਾ ਕੀਤਾ ਅਤੇ ਉਸਦੇ ਬਾਅਦ ਫ਼ਰਾਂਸ ਨੇ ਜਰਮਨੀ ਵਿਰੁੱਧ ਯੁੱਧ ਦੀ ਘੋਸ਼ਣਾ ਕਰ ਦਿੱਤੀ ਅਤੇ ਇੰਗਲੈਂਡ ਤੇ ਹੋਰ ਰਾਸ਼ਟਰਮੰਡਲ ਦੇਸ਼ਾਂ ਨੇ ਵੀ ਇਸਦਾ ਸਾਥ ਦਿੱਤਾ। ਜਰਮਨੀ ਨੇ 1939 ਵਿੱਚ ਯੂਰਪ ਵਿੱਚ ਇੱਕ ਵੱਡਾ ਸਾਮਰਾਜ ਬਣਾਉਣ ਦੇ ਉਦੇਸ਼ ਨਾਲ ਪੋਲੈਂਡ ਉੱਤੇ ਹਮਲਾ ਕੀਤਾ। 1939 ਦੇ ਅੰਤ ਤੋਂ 1941 ਦੀ ਸ਼ੁਰੂਆਤ ਤੱਕ, ਅਭਿਆਨ ਅਤੇ ਸੰਧੀ ਦੀ ਇੱਕ ਲੜੀ ਵਿੱਚ ਜਰਮਨੀ ਨੇ ਮਹਾਦੀਪੀ ਯੂਰਪ ਦਾ ਵੱਡਾ ਭਾਗ ਜਾਂ ਤਾਂ ਆਪਣੇ ਅਧੀਨ ਕਰ ਲਿਆ ਸੀ ਜਾਂ ਉਸਨੂੰ ਜਿੱਤ ਲਿਆ ਸੀ। ਨਾਜ਼ੀ-ਸੋਵੀਅਤ ਸਮਝੌਤੇ ਦੇ ਤਹਿਤ ਸੋਵੀਅਤ ਰੂਸ ਆਪਣੇ ਛੇ ਗੁਆਂਢੀ ਮੁਲਕਾਂ, ਜਿਸ ਵਿੱਚ ਪੋਲੈਂਡ ਵੀ ਸ਼ਾਮਿਲ ਸੀ, ਉੱਤੇ ਕਾਬਜ ਹੋ ਗਿਆ। ਫ਼ਰਾਂਸ ਦੀ ਹਾਰ ਦੇ ਬਾਅਦ ਯੂ.ਕੇ ਅਤੇ ਹੋਰ ਰਾਸ਼ਟਰਮੰਡਲ ਦੇਸ਼ ਹੀ ਧੁਰੀ ਰਾਸ਼ਟਰਾਂ ਨਾਲ ਸੰਘਰਸ਼ ਕਰ ਰਹੇ ਸਨ, ਜਿਸ ਵਿੱਚ ਉੱਤਰੀ ਅਫਰੀਕਾ ਦੀਆਂ ਲੜਾਈਆਂ ਅਤੇ ਲੰਬੀ ਚੱਲੀ ਅਟਲਾਂਟਿਕ ਦੀ ਜੰਗ ਸ਼ਾਮਿਲ ਸੀ। ਜੂਨ 1941 ਵਿੱਚ ਯੂਰਪੀ ਧੁਰੀ ਰਾਸ਼ਟਰਾਂ ਨੇ ਸੋਵੀਅਤ ਸੰਘ ਉੱਤੇ ਹਮਲਾ ਬੋਲ ਦਿੱਤਾ ਅਤੇ ਇਸਨੇ ਮਨੁੱਖੀ ਇਤਿਹਾਸ ਵਿੱਚ ਜ਼ਮੀਨੀ ਯੁੱਧ ਦੇ ਸਭ ਤੋਂ ਵੱਡੇ ਯੁੱਧਖੇਤਰ ਨੂੰ ਜਨਮ ਦਿੱਤਾ। ਦਸੰਬਰ 1941 ਨੂੰ ਜਾਪਾਨੀ ਸਾਮਰਾਜ ਵੀ ਧੁਰੀ ਰਾਸ਼ਟਰਾਂ ਨਾਲ ਇਸ ਯੁੱਧ ਵਿੱਚ ਕੁੱਦ ਗਿਆ। ਦਰਅਸਲ ਜਾਪਾਨ ਦਾ ਉਦੇਸ਼ ਪੂਰਬੀ ਏਸ਼ੀਆ ਅਤੇ ਇੰਡੋ-ਚਾਇਨਾ ਵਿੱਚ ਆਪਣਾ ਪ੍ਰਭਾਵ ਸਥਾਪਤ ਕਰਨ ਦਾ ਸੀ। ਉਸਨੇ ਪ੍ਰਸ਼ਾਂਤ ਮਹਾਸਾਗਰ ਵਿੱਚ ਯੂਰਪੀ ਦੇਸ਼ਾਂ ਦੇ ਗਲਬੇ ਵਾਲੇ ਖੇਤਰਾਂ ਅਤੇ ਸੰਯੁਕਤ ਰਾਜ ਅਮਰੀਕਾ ਦੇ ਪਰਲ ਹਾਰਬਰ ਉੱਤੇ ਹਮਲਾ ਕਰ ਦਿੱਤਾ ਅਤੇ ਛੇਤੀ ਹੀ ਪੱਛਮੀ ਪ੍ਰਸ਼ਾਂਤ ਉੱਤੇ ਕਬਜ਼ਾ ਕਰ ਲਿਆ। 1942 ਵਿੱਚ ਅੱਗੇ ਵੱਧਦੀ ਧੁਰੀ ਫੌਜ ਉੱਤੇ ਲਗਾਮ ਉਦੋਂ ਲੱਗੀ ਜਦੋਂ ਪਹਿਲਾਂ ਤਾਂ ਜਾਪਾਨ ਸਿਲਸਿਲੇਵਾਰ ਕਈ ਨੌਸੈਨਿਕ ਝੜਪਾਂ ਹਾਰਿਆ ਯੂਰਪੀ ਧੁਰੀ ਤਾਕਤਾਂ ਉੱਤਰੀ ਅਫਰੀਕਾ ਵਿੱਚ ਹਾਰੀਆਂ ਅਤੇ ਨਿਰਣਾਇਕ ਮੋੜ ਤਦ ਆਇਆ ਜਦੋਂ ਉਨ੍ਹਾਂ ਨੂੰ ਸਟਾਲਿਨਗਰਾਡ ਵਿੱਚ ਹਾਰ ਦਾ ਮੂੰਹ ਵੇਖਣਾ ਪਿਆ।
ਗੁਰੂ ਰਵਿਦਾਸ ਜਾਂ ਰਾਇਦਾਸ 15ਵੀਂ ਤੋਂ 16ਵੀਂ ਸਦੀ ਈਸਵੀ ਦੌਰਾਨ ਭਗਤੀ ਲਹਿਰ ਦੇ ਇੱਕ ਭਾਰਤੀ ਰਹੱਸਵਾਦੀ ਕਵੀ-ਸੰਤ ਸਨ। ਉੱਤਰ ਪ੍ਰਦੇਸ਼, ਬਿਹਾਰ, ਰਾਜਸਥਾਨ, ਗੁਜਰਾਤ, ਮਹਾਰਾਸ਼ਟਰ, ਮੱਧ ਪ੍ਰਦੇਸ਼, ਪੰਜਾਬ ਅਤੇ ਹਰਿਆਣਾ ਦੇ ਆਧੁਨਿਕ ਖੇਤਰਾਂ ਵਿੱਚ ਇੱਕ ਗੁਰੂ (ਅਧਿਆਤਮਿਕ ਅਧਿਆਪਕ) ਵਜੋਂ ਸਤਿਕਾਰਿਆ ਗਿਆ, ਉਹ ਇੱਕ ਕਵੀ, ਸਮਾਜ ਸੁਧਾਰਕ ਅਤੇ ਅਧਿਆਤਮਿਕ ਹਸਤੀ ਸੀ। ਗੁਰੂ ਰਵਿਦਾਸ ਜੀ ਨੇ ਗੁਰੂ ਨਾਨਕ ਦੇਵ ਜੀ ਦੇ ਨਾਲ ਮਿਲਕੇ ਗੁਰਦੁਆਰਾ ਸਾਹਿਬ ਦੀ ਸਥਪਨਾ ਕੀਤਾ ਸੀ ।
ਨਿਰਵੈਰ ਪੰਨੂ ਇੱਕ ਪੰਜਾਬੀ ਗਾਇਕ ਅਤੇ ਗੀਤਕਾਰ ਹੈ ਜੋ ਪੰਜਾਬੀ ਸੰਗੀਤ ਉਦਯੋਗ ਨਾਲ ਜੁੜਿਆ ਹੋਇਆ ਹੈ। ਉਹ ਬੰਦੂਕ, ਕੁੜਤਾ ਪਜਾਮਾ, ਸਿਟੀ ਆਫ ਗੋਲਡ, ਮਿੱਠਾ ਬੋਲਕੇ, ਸਲੂਟ, ਅਤੇ ਹੋਰ ਬਹੁਤ ਕੁਝ ਵਰਗੇ ਆਪਣੇ ਗੀਤਾਂ ਲਈ ਮਸ਼ਹੂਰ ਹੈ। ਪੰਨੂ ਦਾ ਜਨਮ 1994 ਵਿੱਚ ਹੋਇਆ ਸੀ ਅਤੇ ਉਸਦਾ ਜਨਮ ਸਥਾਨ ਲੁਧਿਆਣਾ, ਪੰਜਾਬ, ਭਾਰਤ ਹੈ। ਉਸਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਆਪਣੀ ਗ੍ਰੈਜੂਏਸ਼ਨ ਪੂਰੀ ਕੀਤੀ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਜਾਂ ਸ਼੍ਰੀ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰੂਦੁਆਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰੂਦਵਾਰਾ ਚੌਥੇ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਪੰਜਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ 1606 ਵਿੱਚ ਸ਼੍ਰੀ ਅਕਾਲ ਤਖਤ ਸਾਹਿਬ ਜੀ ਦਾ ਨੀਂਹ ਪੱਥਰ ਛੇਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਸ਼੍ਰੀ ਹਰਿਮੰਦਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਸ਼ਹੀਦ ਦੀ ਸ਼ਹੀਦੀ ਵੀ ੧੬੫੭ ਦੇ ਜਹਾਨ ਖ਼ਾਨ ਵਾਲੇ ਹਮਲੇ ਦੌਰਾਨ ਹੀ ਸ਼੍ਰੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ। ਅੱਜ ਬਾਬਾ ਜੀ ਦੀ ਯਾਦ ਵਿੱਚ ਸ਼੍ਰੀ ਹਰਿਮੰਦਰ ਸਾਹਿਬ ਜੀ ਦੀ ਪਰਿਕਰਮਾ ਵਿੱਚ ਸ਼ਹੀਦੀ ਬੁੰਗਾ ਸਥਿਤ ਹੈ, ਜਿੱਥੇ ਲੜੀਵਾਰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਚਲਦੇ ਰਹਿੰਦੇ ਹਨ।
ਅਰਮੀਨੀਆ ( ਹਯਾਸਤਾਨ ) ਯੂਰਪ ਦੇ ਕਾਕੇਸ਼ਸ ਖੇਤਰ ਵਿੱਚ ਸਥਿਤ ਇੱਕ ਦੇਸ਼ ਹੈ। ਇਸ ਦੀ ਰਾਜਧਾਨੀ ਯੇਰੇਵਨ ਹੈ। 1990 ਤੋ ਪਹਿਲਾਂ ਇਹ ਸੋਵੀਅਤ ਸੰਘ ਦਾ ਇੱਕ ਅੰਗ ਸੀ ਜੋ ਇੱਕ ਰਾਜ ਦੇ ਰੂਪ ਵਿੱਚ ਸੀ। ਸੋਵੀਅਤ ਸੰਘ ਵਿੱਚ ਇੱਕ ਜਨਤਕ ਕਰਾਂਤੀ ਅਤੇ ਰਾਜਾਂ ਦੇ ਆਜ਼ਾਦੀ ਦੇ ਸੰਘਰਸ਼ ਦੇ ਬਾਅਦ ਅਰਮੀਨੀਆ ਨੂੰ 23 ਅਗਸਤ 1990 ਨੂੰ ਅਜ਼ਾਦੀ ਪ੍ਰਦਾਨ ਕਰ ਦਿੱਤੀ ਗਈ, ਪਰ ਇਸ ਦੇ ਸਥਾਪਨਾ ਦੀ ਘੋਸ਼ਣਾ 21 ਸਤੰਬਰ, 1991 ਨੂੰ ਹੋਈ ਅਤੇ ਇਸਨੂੰ ਅੰਤਰਰਾਸ਼ਟਰੀ ਮਾਨਤਾ 25 ਦਸੰਬਰ ਨੂੰ ਮਿਲੀ। ਇਸ ਦੀਆਂ ਸੀਮਾਵਾਂ ਤੁਰਕੀ, ਜਾਰਜੀਆ, ਅਜਰਬਾਈਜਾਨ ਅਤੇ ਈਰਾਨ ਨਾਲ ਲੱਗਦੀਆਂ ਹਨ। ਇੱਥੇ 97.9% ਫ਼ੀਸਦੀ ਤੋਂ ਜਿਆਦਾ ਅਰਮੀਨੀਆਈ ਜਾਤੀ ਸਮੁਦਾਇ ਅਤੇ 1.3% ਯਹੂਦੀ, 0.5% ਰੂਸੀ ਅਤੇ ਹੋਰ ਅਲਪ ਸੰਖਿਅਕ ਨਿਵਾਸ ਕਰਦੇ ਹਨ। ਅਰਮੀਨੀਆ ਪ੍ਰਾਚੀਨ ਇਤਿਹਾਸਿਕ ਸਾਂਸਕ੍ਰਿਤਕ ਅਮਾਨਤ ਵਾਲਾ ਦੇਸ਼ ਹੈ। ਅਰਮੀਨੀਆ ਦੇ ਰਾਜੇ ਨੇ ਚੌਥੀ ਸ਼ਤਾਬਦੀ ਵਿੱਚ ਹੀ ਈਸਾਈ ਧਰਮ ਕਬੂਲ ਕਰ ਲਿਆ ਸੀ। ਇਸ ਪ੍ਰਕਾਰ ਅਰਮੀਨੀਆ ਰਾਜ ਈਸਾਈ ਧਰਮ ਕਬੂਲ ਕਰਨ ਵਾਲਾ ਪਹਿਲਾ ਰਾਜ ਹੈ। ਦੇਸ਼ ਵਿੱਚ ਅਰਮੀਨੀਆਈ ਏਪੋਸਟਲਿਕ ਗਿਰਜਾ ਘਰ ਸਭ ਤੋਂ ਵੱਡਾ ਧਰਮ ਹੈ। ਇਸ ਦੇ ਇਲਾਵਾ ਇੱਥੇ ਇਸਾਈਆਂ, ਮੁਸਲਮਾਨਾਂ ਅਤੇ ਹੋਰ ਸੰਪ੍ਰਦਾਵਾਂ ਦਾ ਛੋਟਾ ਸਮੁਦਾਏ ਹੈ। ਕੁੱਝ ਇਸਾਈਆਂ ਦੀ ਮਾਨਤਾ ਹੈ ਕਿ ਨੂਹ ਦੀ ਬੇੜੀ ਅਤੇ ਉਸ ਦਾ ਪਰਵਾਰ ਇੱਥੇ ਆਕੇ ਬਸ ਗਿਆ ਸੀ। ਅਰਮੀਨੀਆ (ਹਯਾਸਤਾਨ) ਦਾ ਅਰਮੀਨੀਆਈ ਭਾਸ਼ਾ ਵਿੱਚ ਮਤਲਬ ਹੈਕ ਦੀ ਜ਼ਮੀਨ ਹੈ। ਹੈਕ ਨੂਹ ਦੇ ਲੱਕੜ ਪੋਤਰੇ ਦਾ ਨਾਮ ਸੀ। ਆਰਮੀਨੀਆ ਦਾ ਕੁਲ ਖੇਤਰਫਲ 29, 800 ਕਿ . ਮੀ² (11, 506 ਵਰਗ ਮੀਲ) ਹੈ ਜਿਸਦਾ 4.71% ਜੰਗਲੀ ਖੇਤਰ ਹੈ। ਅਨੁਮਾਨ ਵਜੋਂ (ਜੁਲਾਈ 2008) ਇੱਥੋ ਦੀ ਜਨਸੰਖਿਆ 3, 231, 900 ਹੈ ਅਤੇ ਪ੍ਰਤੀ ਵਰਗ ਕਿ ਮੀ ਘਣਤਾ 101 ਵਿਅਕਤੀ ਹੈ। ਇੱਥੋ ਦੀ ਜਨਸੰਖਿਆ ਦਾ 10.6% ਭਾਗ ਅੰਤਰਰਾਸ਼ਟਰੀ ਗਰੀਬੀ ਰੇਖਾ (ਅਮਰੀਕੀ ਡਾਲਰ 1 . 25 ਨਿੱਤ) ਤੋਂ ਹੇਠਾਂ ਰਹਿੰਦਾ ਹੈ। ਅਰਮੀਨੀਆ 40 ਤੋਂ ਜਿਆਦਾ ਅੰਤਰਰਾਸ਼ਟਰੀ ਸੰਗਠਨਾਂ ਦਾ ਮੈਂਬਰ ਹੈ। ਇਸ ਵਿੱਚ ਸੰਯੁਕਤ ਰਾਸ਼ਟਰ, ਯੂਰਪ ਪਰਿਸ਼ਦ, ਏਸ਼ੀਆਈ ਵਿਕਾਸ ਬੈਂਕ, ਆਜਾਦ ਦੇਸ਼ਾਂ ਦਾ ਰਾਸ਼ਟਰਕੁਲ, ਸੰਸਾਰ ਵਪਾਰ ਸੰਗਠਨ ਅਤੇ ਗੁਟ ਨਿਰਪੇਖ ਸੰਗਠਨ ਆਦਿ ਪ੍ਰਮੁੱਖ ਹਨ। ਇਤਹਾਸ ਦੇ ਪੰਨਿਆਂ ਤੇ ਅਰਮੀਨੀਆ ਦਾ ਸਰੂਪ ਕਈ ਵਾਰ ਬਦਲਿਆ ਹੈ। ਅਜੋਕਾ ਆਰਮੀਨੀਆ ਆਪਣੇ ਪੁਰਾਣੇ ਸਰੂਪ ਦਾ ਬਹੁਤ ਹੀ ਛੋਟਾ ਸਰੂਪ ਹੈ। 80 ਈ .
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਭਾਸ਼ਾ ਦਾ ਇੱਕ ਭਾਰਤੀ ਕਵੀ, ਲੇਖਕ ਅਤੇ ਨਾਟਕਕਾਰ ਸੀ। ਉਹ ਆਪਣੀ ਰੋਮਾਂਟਿਕ ਕਵਿਤਾ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ, ਇਸਦੇ ਉੱਚੇ ਜਨੂੰਨ, ਦੁਖਦਾਈ, ਵਿਛੋੜੇ ਅਤੇ ਪ੍ਰੇਮੀ ਦੀ ਪੀੜਾ ਲਈ ਜਾਣਿਆ ਜਾਂਦਾ ਸੀ, ਇਸ ਕਾਰਨ ਉਸਨੂੰ ਬਿਰਹਾ ਦਾ ਸੁਲਤਾਨ ਵੀ ਕਿਹਾ ਜਾਂਦਾ ਸੀ।ਉਹ 1967 ਵਿੱਚ ਸਾਹਿਤ ਅਕਾਦਮੀ ਅਵਾਰਡ ਦਾ ਸਭ ਤੋਂ ਘੱਟ ਉਮਰ ਦਾ ਪ੍ਰਾਪਤਕਰਤਾ ਬਣ ਗਿਆ, ਜੋ ਕਿ ਸਾਹਿਤ ਅਕਾਦਮੀ (ਭਾਰਤ ਦੀ ਨੈਸ਼ਨਲ ਅਕੈਡਮੀ ਆਫ਼ ਲੈਟਰਜ਼) ਦੁਆਰਾ ਦਿੱਤਾ ਗਿਆ ਸੀ, ਜੋ ਕਿ ਪੂਰਨ ਭਗਤ ਦੀ ਪ੍ਰਾਚੀਨ ਕਥਾ, ਲੂਣਾ (1965) 'ਤੇ ਆਧਾਰਿਤ ਉਸ ਦੇ ਮਹਾਂਕਾਵਿ ਨਾਟਕ ਲਈ, ਜੋ ਹੁਣ ਇੱਕ ਮਾਸਟਰਪੀਸ ਮੰਨਿਆ ਜਾਂਦਾ ਹੈ। ਆਧੁਨਿਕ ਪੰਜਾਬੀ ਸਾਹਿਤ, ਅਤੇ ਜਿਸ ਨੇ ਆਧੁਨਿਕ ਪੰਜਾਬੀ ਕਿੱਸੇ ਦੀ ਇੱਕ ਨਵੀਂ ਵਿਧਾ ਵੀ ਬਣਾਈ ਹੈ। ਅੱਜ, ਉਸ ਦੀ ਸ਼ਾਇਰੀ, ਮੋਹਨ ਸਿੰਘ (ਕਵੀ) ਅਤੇ ਅੰਮ੍ਰਿਤਾ ਪ੍ਰੀਤਮ ਵਰਗੇ ਆਧੁਨਿਕ ਪੰਜਾਬੀ ਕਵਿਤਾ ਦੇ ਦਿੱਗਜਾਂ, ਜੋ ਕਿ ਸਾਰੇ ਭਾਰਤ-ਪਾਕਿਸਤਾਨ ਸਰਹੱਦ ਦੇ ਦੋਵੇਂ ਪਾਸੇ ਪ੍ਰਸਿੱਧ ਹਨ, ਦੇ ਵਿਚਕਾਰ ਬਰਾਬਰੀ 'ਤੇ ਖੜ੍ਹੀ ਹੈ।
ਗੂਰੁ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦਸਾਂ ਵਿਚੋਂ ਦੂਜੇ ਗੁਰੂ ਸਨ। ਇਹਨਾਂ ਦਾ ਜਨਮ ਹਿੰਦੂ ਖ਼ਾਨਦਾਨ ਵਿੱਚ, ਜਮਾਂਦਰੂ ਨਾਮ ਲਹਿਣੇ ਨਾਲ਼, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਨੇੜੇ) ਪੰਜਾਬ ਵਿਖੇ ਹੋਇਆ। ਭਾਈ ਲਹਿਣਾ ਖੱਤਰੀ ਟੱਬਰ ਵਿੱਚ ਪਲ਼ਿਆ, ਜਿਸਦੇ ਪਿਓ ਨਿੱਕੇ ਸਕੇਲ ਦੇ ਸੁਦਾਗਰ ਸੀ, ਅਤੇ ਆਪ ਉਹ ਦੁਰਗਾ ਦੇ ਪੁਜਾਰੀ ਸਨ। ਇਹਨਾਂ ਦੀ ਮੁਲਾਕਾਤ ਗੁਰੂ ਨਾਨਕ, ਸਿੱਖੀ ਦੇ ਬਾਨੀ ਨਾਲ਼ ਹੋਣ ਤੋਂ ਬਾਅਦ ਇਹ ਸਿੱਖ ਬਣ ਗਏ। ਗੁਰੂ ਨਾਨਕ ਸਾਹਿਬ ਨੇ ਲਹਿਣਾ ਨਾਮ ਤਬਦੀਲ ਕਰ ਅੰਗਦ ("ਮੇਰਾ ਆਪਣਾ ਅੰਗ") ਰੱਖ ਦਿੱਤਾ, ਅਤੇ ਆਪਣੇ ਪੁੱਤਾਂ ਦੀ ਬਜਾਏ ਅੰਗਦ ਨੂੰ ਦੂਜਾ ਗੁਰੂ ਐਲਾਨ ਦਿੱਤਾ।ਗੁਰੂ ਨਾਨਕ ਦੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਬਾਅਦ, 1539 ਵਿੱਚ ਗੁਰੂ ਅੰਗਦ ਸਿੱਖਾਂ ਦੇ ਰਹਿਬਰ ਬਣੇ। ਇਹ ਸਿੱਖੀ ਵਿੱਚ ਗੁਰਮੁਖੀ ਨੂੰ ਇਖਤਿਆਰ ਅਤੇ ਮਿਆਰਬੰਦ ਕਰਨ ਲਈ ਮਸ਼ਹੂਰ ਹਨ। ਇਹਨਾਂ ਨੇ ਨਾਨਕ ਦੇ ਵਾਕ ਇਕੱਤਰ ਕਰਨੇ ਸ਼ੁਰੂ ਕੀਤੇ, ਨਾਲ਼ 63 ਵਾਕ ਆਪ ਰਚੇ। ਆਪਣੇ ਪੁੱਤਾਂ ਦੀ ਬਜਾਏ, ਇਹਨਾਂ ਨੇ ਆਪਣੇ ਮੁਰੀਦ ਅਮਰਦਾਸ ਨੂੰ ਗੁਰੂ ਤਖ਼ਤ ਦਾ ਵਾਰਸ ਅਤੇ ਤੀਜਾ ਗੁਰੂ ਐਲਾਨਿਆ।
ਸਿੱਖ ਜਾਂ ਸਿਖ ਉਸ ਇਨਸਾਨ ਨੂੰ ਆਖਦੇ ਹਨ ਜੋ ਸਿੱਖੀ, 15ਵੀਂ ਸਦੀ 'ਚ ਉੱਤਰ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਏ ਇੱਕ ਰੱਬ ਨੂੰ ਮੰਨਣ ਵਾਲੇ ਧਰਮ ਅਤੇ ਕੌਮੀ ਫ਼ਲਸਫੇ ਵਿੱਚ ਯਕੀਨ ਰੱਖਦੇ ਹਨ। ਸਿੱਖ ਸ਼ਬਦ ਸੰਸਕ੍ਰਿਤ ਦੇ ਸ਼ਬਦ शिष्य (ਸਿਸ਼ਯਾ: ਵਿਦਿਆਰਥੀ) ਜਾਂ शिक्ष (ਸਿਖਸ਼ਾ: ਸਿੱਖਿਆ) ਦਾ ਤਬਦੀਲ ਰੂਪ ਹੈ। ਸਿੱਖ ਰਹਿਤ ਮਰਯਾਦਾ ਦੇ ਹਿੱਸਾ 1 ਮੁਤਾਬਕ, ਸਿੱਖ ਉਹ ਵਿਅਕਤੀ ਹੈ ਜੋ ਇੱਕ ਅਕਾਲ ਪੁਰਖ (ਅਲੌਕਿਕ ਹਸਤੀ); ਦਸ ਗੁਰੂ, ਗੁਰੂ ਨਾਨਕ ਤੋਂ ਗੁਰੂ ਗੋਬਿੰਦ ਸਿੰਘ ਤੱਕ; ਗੁਰੂ ਗ੍ਰੰਥ ਸਾਹਿਬ; ਦਸ ਗੁਰੂਆਂ ਦੀਆਂ ਸਿੱਖਿਆਵਾਂ ਅਤੇ ਗੁਰੂ ਗੋਬਿੰਦ ਸਿੰਘ ਦੇ ਅੰਮ੍ਰਿਤ ਸੰਚਾਰ ਵਿੱਚ ਯਕੀਨ ਰੱਖਦਾ ਹੋਵੇ।"ਸਿੱਖ ਲਫ਼ਜ਼ ਅਸਲ ਵਿੱਚ ਧਾਰਮਕ ਅਤੇ ਕੌਮੀ ਤੌਰ ਤੇ ਸਿੱਖੀ ਦੇ ਪੈਰੋਕਾਰਾਂ ਲਈ ਵਰਤਿਆ ਜਾਂਦਾ ਹੈ, ਨਾਂ ਕਿ ਕਿਸੇ ਨਸਲੀ ਗਰੁਪ ਲਈ। ਪਰ ਕਿਉਂਕਿ ਸਿੱਖੀ ਨੂੰ ਮੰਨਣ ਵਾਲੇ ਜ਼ਿਆਦਾ ਇੱਕ ਨਸਲ ਦੇ ਹਨ, ਸਿੱਖਾਂ ਵਿੱਚ ਬਹੁਤ ਮਜ਼ਬੂਤ ਨਸਲੀ-ਧਾਰਮਕ ਸਬੰਧ ਮੌਜੂਦ ਹਨ। ਬਹੁਤ ਦੇਸ਼, ਜਿਵੇਂ ਕਿ ਯੂਨਾਈਟਡ ਕਿੰਗਡਮ, ਇਸ ਕਰਕੇ ਸਿੱਖਾਂ ਨੂੰ ਆਪਣੇ ਮਰਦਮਸ਼ੁਮਾਰੀ ਵਿੱਚ ਨਸਲ ਵਜੋਂ ਮਾਨਤਾ ਦਿੰਦੇ ਹਨ। ਅਮਰੀਕਾ ਦੀ ਗੈਰ-ਮੁਨਾਫ਼ੇ ਵਾਲੀ ਸੰਸਥਾ ਯੂਨਾਈਟਡ ਸਿੱਖਸ ਨੇ ਸਿੱਖਾਂ ਨੂੰ ਯੂ.ਐਸ.
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਪ੍ਰਗਟ ਤੇ ਸਦੀਵੀ ਕਾਲ ਲਈ ਗੁਰੂ ਹਨ । ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ 1705 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਗੁਰੂ ਗੋਬਿੰਦ ਸਿੰਘ (ਉਚਾਰਨ: [gʊɾuː goːbɪn̪d̪ᵊ sɪ́ŋgᵊ]; 22 ਦਸੰਬਰ 1666 – 7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ, ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਿਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਓਹ ਸਿੱਖ ਕੌਮ ਦੇ ਅੰਤਿਮ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਦੌਰਾਨ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੁਆਰਾ ਸ਼ਹੀਦ ਕਰਵਾ ਦਿੱਤਾ ਗਿਆ।
ਹਾਲਾਂਕਿ "ਸ਼ਬਦ" ਦੀ ਵਿਆਖਿਆ ਲਈ ਵਿਦਵਾਨਾਂ ਦੇ ਅਲੱਗ-ਅਲੱਗ ਵਿਚਾਰ ਹਨ। ਪ੍ਰਸਿੱਧ ਅਮਰੀਕੀ ਭਾਸ਼ਾ ਵਿਗਿਆਨੀ ਲਿਉਨਾਰਦ ਬਲੂਮਫ਼ੀਲਡ ਨੇ ਕਿ 'ਸ਼ਬਦ' ਬਾਰੇ ਕਿਹਾ ਹੈ: “ A word is a minimal free form” ਅਰਥਾਤ “ਸ਼ਬਦ ਇੱਕ ਲਘੂਤਮ ਸੁਤੰਤਰ ਇਕਾਈ ਹੈ।“ ਬਲੂਮਫ਼ੀਲਡ ਦੀ ਇਹ ਪਰਿਭਾਸ਼ਾ ਹੁਣ ਤੱਕ ਮਿਲਦੀਆਂ ਸਾਰੀਆਂ ਪਰਿਭਾਸ਼ਾਵਾਂ ਨਾਲੋਂ ਮੁਕਾਬਲਨ ਵਧੇਰੇ ਮਕਬੂਲ ਹੈ। ਇਸ ਪਰਿਭਾਸ਼ਾ ਨੂੰ ਚੰਗੀ ਤਰ੍ਹਾਂ ਸਮਝਣ ਲਈ ਸਾਨੂੰ ਸੁਤੰਤਰ ਬੰਧੇਜੀ ਰੂਪਾਂ ਦੀ ਪ੍ਰਕ੍ਰਿਤੀ ਸਮਝ ਲੈਣੀ ਚਾਹੀਦੀ ਹੈ।
ਸ਼ੁੱਭਦੀਪ ਸਿੰਘ ਸਿੱਧੂ (11 ਜੂਨ 1993 – 29 ਮਈ 2022), ਜਾਂ ਸਿੱਧੂ ਮੂਸੇ ਵਾਲਾ, ਇੱਕ ਭਾਰਤੀ ਰੈਪਰ ਅਤੇ ਗਾਇਕ ਸੀ। ਉਸਨੇ ਮੁੱਖ ਤੌਰ 'ਤੇ ਪੰਜਾਬੀ-ਭਾਸ਼ਾ ਦੇ ਸੰਗੀਤ ਅਤੇ ਸਿਨੇਮਾ ਵਿੱਚ ਕੰਮ ਕੀਤਾ। ਮੂਸੇ ਵਾਲਾ ਨੂੰ ਆਮ ਤੌਰ 'ਤੇ ਆਪਣੀ ਪੀੜ੍ਹੀ ਦੇ ਸਭ ਤੋਂ ਮਹਾਨ ਪੰਜਾਬੀ ਕਲਾਕਾਰਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ ਅਤੇ ਕਈ ਉਸਨੂੰ ਸਭ ਤੋਂ ਮਹਾਨ ਅਤੇ ਸਭ ਤੋਂ ਵਿਵਾਦਪੂਰਨ ਪੰਜਾਬੀ ਕਲਾਕਾਰਾਂ ਵਿੱਚੋਂ ਇੱਕ ਮੰਨਦੇ ਹਨ। ਇਸ ਤੋਂ ਇਲਾਵਾ, ਉਸ ਨੂੰ ਪੰਜਾਬੀ ਕਲਾਕਾਰਾਂ ਲਈ ਮੁੱਖ ਧਾਰਾ ਦੇ ਸੰਗੀਤ ਦੇ ਦਰਵਾਜ਼ੇ ਖੋਲ੍ਹਣ ਵਿੱਚ ਇੱਕ ਪ੍ਰਮੁੱਖ ਸ਼ਖਸੀਅਤ ਮੰਨਿਆ ਜਾਂਦਾ ਸੀ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਇੱਕ ਸਿੱਖ ਮਹਾਰਾਜਾ ਸੀ ਜਿੰਨਾ ਨੂੰ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ ਅਤੇ ਉਹਨਾਂ ਦਾ ਨਾਮ ਭਾਰਤ ਦੇ ਉਹਨਾਂ ਮਹਾਨ ਸ਼ਾਸਕਾਂ ਵਿੱਚ ਆਉਂਦਾ ਹੈ ਜਿਵੇ ਕਿ ਮਹਾਂਰਾਣਾ ਪ੍ਰਤਾਪ ਅਤੇ ਮਰਾਠਾ ਸਾਮਰਾਜ ਦੇ ਛੱਤਰਪਤੀ ਸ਼ਿਵਾਜੀ। ਉਹਨਾਂ ਨੂੰ ਸਾਲ 2020 ਵਿੱਚ ਬੀਬੀਸੀ ਨੇ ਦੁਨੀਆ ਦਾ ਸਭ ਤੋ ਮਹਾਨ ਆਗੂ ਦੱਸਿਆ ਸੀ ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।ਅੰਮ੍ਰਿਤਾ ਪ੍ਰੀਤਮ ਦੀ ਸਭ ਤੋਂ ਮਸ਼ਹੂਰ ਕਵਿਤਾ ਅੱਜ ਆਖਾਂ ਵਾਰਿਸ ਸ਼ਾਹ ਨੂੰ ਹੈ ਜਿਸ ਵਿੱਚ ਉਹ ਹਿੰਦੁਸਤਾਨ ਦੀ ਵੰਡ ਤੋਂ ਬਾਅਦ ਹੋਏ ਕਤਲੇਆਮ ਪ੍ਰਤੀ ਆਪਣਾ ਰੋਸ ਦਿਖਾਉਂਦੇ ਹੋਏ ਵਾਰਿਸ ਸ਼ਾਹ ਨੂੰ ਵਾਪਸ ਆਉਣ ਦੀ ਦੁਹਾਈ ਪਾਉਂਦੀ ਹੈ। ਇੱਕ ਨਾਵਲਕਾਰ ਦੇ ਤੌਰ ਉੱਤੇ ਪਿੰਜਰ (1950) ਉਸਦਾ ਸਭ ਤੋਂ ਮਸ਼ਹੂਰ ਨਾਵਲ ਹੈ ਜਿਸ ਉੱਤੇ ਬਾਅਦ ਵਿੱਚ ਇੱਕ ਅਵਾਰਡ ਜੇਤੂ ਫ਼ਿਲਮ ਪਿੰਜਰ (2003) ਵੀ ਬਣੀ।1947 ਵਿੱਚ ਭਾਰਤ ਤੇ ਪਾਕਿਸਤਾਨ ਦੀ ਵੰਡ ਪਿੱਛੋਂ ਇਹ ਲਿਹੌਰ ਤੋਂ ਹਿੰਦੁਸਤਾਨ ਆ ਗਈ।
ਗੁਰੂ ਅਮਰਦਾਸ ਜੀ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿਨ੍ਹਾਂ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ। ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।
ਗੁਰੂ ਗ੍ਰੰਥ ਸਾਹਿਬ ਜੀ (ਅੰਗ੍ਰੇਜ਼ੀ: Guru Granth Sahib Ji), ਸਿੱਖ ਧਰਮ ਦਾ ਕੇਂਦਰੀ ਧਾਰਮਿਕ ਪਾਠ ਹੈ, ਜਿਸ ਨੂੰ ਸਿੱਖ ਧਰਮ ਦੇ ਅੰਤਮ ਸਰਬਸ਼ਕਤੀਮਾਨ ਗੁਰੂ ਮੰਨਦੇ ਹਨ। ਇਸ ਵਿਚ 1430 ਅੰਗ (ਪੰਨੇ) ਹਨ, ਜਿਨ੍ਹਾਂ ਵਿਚ 36 ਸੰਤਾਂ ਦੀ ਬਾਣੀ ਹੈ ਜਿਸ ਵਿਚ ਸਿੱਖ ਗੁਰੂ ਸਾਹਿਬ (6 ਗੁਰੂ), ਭਗਤ (15 ਭਗਤ), ਭੱਟ (11 ਭੱਟ) ਅਤੇ ਗੁਰਸਿੱਖ (4 ਗੁਰਸਿੱਖ) ਸ਼ਾਮਲ ਹਨ। ਇਹ ਦੁਨੀਆ ਦੀ ਇਕੋ ਇਕ ਧਾਰਮਿਕ ਲਿਪੀ ਹੈ ਜਿਸ ਵਿਚ ਦੂਜੇ ਧਰਮਾਂ, ਜਾਤੀਆਂ ਅਤੇ ਧਰਮਾਂ ਦੇ ਲੋਕਾਂ ਦੇ ਵਿਚਾਰ ਅਤੇ ਵਿਚਾਰਧਾਰਾ ਸ਼ਾਮਲ ਹੈ। ਇਸ ਵਿਚ ਆਪਣੇ ਆਪ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਵੀ ਸ਼ਾਮਲ ਹਨ ਅਤੇ ਇਸਦਾ ਪਹਿਲਾਂ ਸੰਸਕਰਣ ਭਾਈ ਗੁਰਦਾਸ ਜੀ ਅਤੇ ਦੂਸਰਾ ਸੰਸਕਰਣ ਭਾਈ ਮਨੀ ਸਿੰਘ ਜੀ ਦੁਆਰਾ ਲਿਖਿਆ ਗਿਆ ਸੀ।
ਆਸਾਮ ਭਾਰਤ ਦਾ ਇੱਕ ਰਾਜ ਹੈ। ਇਹਦੀ ਰਾਜਧਾਨੀ ਦਿਸਪੁਰ ਹੈ ਜੋ ਕਿ ਗੁਹਾਟੀ ਸ਼ਹਿਰ ਦੇ ਨਗਰਪਾਲਿਕਾ ਖੇਤਰ ਵਿੱਚ ਆਉਂਦਾ ਹੈ। ਇਹ ਆਲੇ ਦੁਆਲਿਓਂ ਸੱਤ ਭੈਣ ਰਾਜਾਂ ਵਿੱਚੋਂ ਛੇ ਨਾਲ ਘਿਰਿਆ ਹੋਇਆ ਹੈ। ਅਸਾਮ, ਭਾਰਤ ਦਾ ਇੱਕੋ ਇੱਕ ਰਾਜ ਹੈ ਜਿਸ ਵਿੱਚ ਨਾਗਰਿਕਾਂ ਦੀ ਸ਼ਨਾਖ਼ਤ ਲਈ ਕੌਮੀ ਰਜਿਸਟਰ (ਐੱਨਆਰਸੀ) ਲਾਗੂ ਹੈ। ਇਸ ਦੇ ਤਹਿਤ ਪਹਿਲੀ ਰਜਿਸਟਰੇਸ਼ਨ 1951 ਦੀ ਕੌਮੀ ਮਰਦਮਸ਼ੁਮਾਰੀ ਸਮੇਂ ਹੋਈ ਸੀ। ਅਸਾਮ ਇਕੱਲਾ ਰਾਜ ਹੈ ਜਿਸ ਕੋਲ ਐਨਸੀਆਰ ਹੈ ਤੇ ਇਸ ਨੂੰ ਪਹਿਲੀ ਵਾਰ 1951 ਵਿੱਚ ਤਿਆਰ ਕੀਤਾ ਗਿਆ ਸੀ। ਅਸਾਮੀ ਅਤੇ ਬੰਗਾਲੀ ਅਸਾਮ ਵਿੱਚ ਬੋਲੀਆਂ ਜਾਣ ਵਾਲੀਆਂ ਭਾਸ਼ਾਵਾਂ ਹਨ।
ਹੋਲਾ ਮਹੱਲਾ ਖ਼ਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਅਤੇ ਕੌਮੀ ਜੋੜ ਮੇਲਾ ਹੈ। ਇਹ ਮੇਲਾ ਖ਼ਾਲਸਾ ਪੰਥ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਧਾਰਮਿਕ ਪ੍ਰੰਪਰਾਵਾਂ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਅਨੰਦਪੁਰ ਸਾਹਿਬ ਸਮੇਤ ਸਮੁੱਚਾ ਇਲਾਕਾ ਖ਼ਾਲਸਾਈ ਰੰਗ 'ਚ ਰੰਗਿਆ ਜਾਂਦਾ ਹੈ। ਖ਼ਾਲਸਾ ਪੰਥ ਹੋਲੀ ਨਹੀਂ, ਹੋਲਾ ਖੇਡਦਾ ਹੈ ਅਤੇ ਮਹੱਲਾ ਕੱਢਦਾ ਹੈ। ਹੋਲੀ ਤੋਂ ਅਗਲੇ ਦਿਨ, ਅਨੰਦਪੁਰ ਸਾਹਿਬ ਵਿੱਚ ਕੇਸਗੜ੍ਹ ਸਾਹਿਬ ਅਤੇ ਹੋਰ ਧਾਰਮਿਕ ਸਥਾਨਾਂ ਦੇ ਸਥਾਨ ਉਤੇ, ਇੱਕ ਮੇਲਾ ਭਰਦਾ ਹੈ, ਜਿਸ ਨੂੰ ‘ਹੋਲਾ ਮਹੱਲਾ` ਵੀ ਕਹਿੰਦੇ ਹਨ। ਇਸ ਮੇਲੇ ਦਾ ਮੁੱਢ ਗੁਰੂ ਗੋਬਿੰਦ ਸਿੰਘ ਨੇ ਸੰਮਤ 1701 ਚੇਤ ਦੀ ਇੱਕ ਤਰੀਕ ਨੂੰ ਰੱਖਿਆ। ਉਨ੍ਹਾਂ ਨੇ ਖਾਲਸੇ ਨੂੰ ਸਸ਼ਤਰ-ਵਿੱਦਿਆ ਤੇ ਯੁੱਧ-ਕਲਾ ਵਿੱਚ ਨਿਪੁੰਨ ਕਰਨ ਲਈ ਦੋ ਦਲ ਬਣਾ ਕੇ, ਉਨ੍ਹਾਂ ਵਿੱਚ ਮਸਨੂਈ ਲੜਾਈ ਕਰਵਾਈ ਤੇ ਬਹਾਦਰ ਯੋਧਿਆਂ ਨੂੰ ਸਿਰੋਪੇ ਬਖ਼ਸੇ। ਉਦੋਂ ਤੋਂ ਹਰ ਸਾਲ ਅਨੰਦਪੁਰ ਵਿੱਚ ਹੋਲੀ ਤੋਂ ਅਗਲੇ ਦਿਨ ਹੋਲਾ ਮਹੱਲਾ ਮਨਾਇਆ ਜਾਣ ਲੱਗਾ। ਇਸ ਦਿਨ ਸੰਗਤ ਦਾ ਇੱਕ ਵੱਡਾ ਇਕੱਠ ਹੂੰਦਾ ਹੈ ਜਿਸ ਨੂੰ ‘ਮਹੱਲਾ` ਕਹਿੰਦੇ ਹਨ, ਨਗਾਰਿਆਂ ਦੀ ਧੁਨੀ ਵਿਚ, ਸਜ-ਧਜ ਨਾਲ ਇੱਕ ਗੁਰਧਾਮ ਤੋਂ ਦੂਜੇ ਗੁਰਧਾਮ ਤੱਕ ਨਿਕਲਦਾ ਹੈ। ਇਸ ਮਹੱਲਾ ਵਿੱਚ ਨਿਹੰਗ ਸਿੰਘ, ਪੁਰਾਤਨ ਫ਼ੌਜੀ ਆਨ ਸ਼ਾਨ ਨਾਲ ਸ਼ਾਮਲ ਹੁੰਦੇ ਅਤੇ ਸ਼ਸਤਰਾਂ ਦੇ ਦਸਤਕਾਰ ਵਿਖਾਦੇ ਹਨ|
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਂਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਇੱਕ ਪੱਗ ( ਫਾਰਸੀ دولبند ਤੋਂ, ਦੁਲਬੰਦ ; ਮੱਧ ਫ੍ਰੈਂਚ ਪੱਗੜੀ ਰਾਹੀਂ) ਇੱਕ ਕਿਸਮ ਦਾ ਹੈਡਵੀਅਰ ਹੈ ਜੋ ਕੱਪੜੇ ਦੀ ਹਵਾ 'ਤੇ ਅਧਾਰਤ ਹੈ। ਬਹੁਤ ਸਾਰੀਆਂ ਭਿੰਨਤਾਵਾਂ ਦੀ ਵਿਸ਼ੇਸ਼ਤਾ, ਇਸ ਨੂੰ ਵੱਖ-ਵੱਖ ਸਭਿਆਚਾਰਾਂ ਦੇ ਲੋਕਾਂ ਦੁਆਰਾ ਰਵਾਇਤੀ ਹੈੱਡਵੀਅਰ ਵਜੋਂ ਪਹਿਨਿਆ ਜਾਂਦਾ ਹੈ। ਪ੍ਰਮੁੱਖ ਦਸਤਾਰ ਪਹਿਨਣ ਵਾਲੀਆਂ ਪਰੰਪਰਾਵਾਂ ਵਾਲੇ ਭਾਈਚਾਰਿਆਂ ਨੂੰ ਭਾਰਤੀ ਉਪ ਮਹਾਂਦੀਪ, ਦੱਖਣ-ਪੂਰਬੀ ਏਸ਼ੀਆ, ਅਰਬ ਪ੍ਰਾਇਦੀਪ, ਮੱਧ ਪੂਰਬ, ਬਾਲਕਨ, ਕਾਕੇਸ਼ਸ, ਮੱਧ ਏਸ਼ੀਆ, ਉੱਤਰੀ ਅਫਰੀਕਾ, ਪੱਛਮੀ ਅਫਰੀਕਾ, ਪੂਰਬੀ ਅਫਰੀਕਾ, ਅਤੇ ਕੁਝ ਤੁਰਕੀ ਲੋਕਾਂ ਵਿੱਚ ਪਾਇਆ ਜਾ ਸਕਦਾ ਹੈ। ਰੂਸ ਦੇ ਨਾਲ ਨਾਲ ਅਸ਼ਕੇਨਾਜ਼ੀ ਯਹੂਦੀ ।
ਹਾੜੀ ਦੀਆਂ ਫ਼ਸਲਾਂ (ਜਾਂ ਰਬੀ ਫਸਲਾਂ; ਅੰਗ੍ਰੇਜ਼ੀ ਵਿੱਚ: Rabi Crops) ਸਰਦੀ ਵਿੱਚ ਬੀਜੀਆਂ ਜਾਂਦੀਆਂ ਖੇਤੀਬਾੜੀ ਦੀਆਂ ਫਸਲਾਂ ਹਨ ਅਤੇ ਦੱਖਣੀ ਏਸ਼ੀਆ ਵਿੱਚ ਬਸੰਤ ਰੁੱਤ ਵਿੱਚ ਇਹਨਾਂ ਦੀ ਕਟਾਈ ਹੁੰਦੀ ਹੈ। ਇਹ ਸ਼ਬਦ "ਬਸੰਤ" ਲਈ ਅਰਬੀ ਸ਼ਬਦ ਤੋਂ ਬਣਿਆ ਹੋਇਆ ਹੈ, ਜੋ ਭਾਰਤੀ ਉਪ-ਮਹਾਂਦੀਪ ਵਿੱਚ ਵਰਤਿਆ ਜਾਂਦਾ ਹੈ, ਜਿਥੇ ਇਹ ਬਸੰਤ ਰੁੱਤ ਹੁੰਦੀ ਹੈ (ਜਿਸ ਨੂੰ "ਸਰਦੀਆਂ ਦੀ ਫਸਲ" ਵੀ ਕਿਹਾ ਜਾਂਦਾ ਹੈ)।
ਭਾਰਤ, ਅਧਿਕਾਰਤ ਤੌਰ 'ਤੇ ਭਾਰਤ ਗਣਰਾਜ (ਆਈਐੱਸਓ: Bhārat Gaṇarājya), ਦੱਖਣੀ ਏਸ਼ੀਆ ਵਿੱਚ ਇੱਕ ਦੇਸ਼ ਹੈ। ਇਹ ਖੇਤਰ ਦੇ ਹਿਸਾਬ ਨਾਲ ਸੱਤਵਾਂ ਸਭ ਤੋਂ ਵੱਡਾ ਦੇਸ਼; ਜੂਨ 2023 ਤੱਕ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼; ਅਤੇ 1947 ਵਿੱਚ ਆਪਣੀ ਆਜ਼ਾਦੀ ਦੇ ਸਮੇਂ ਤੋਂ, ਦੁਨੀਆ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਦੱਖਣ ਵੱਲ ਹਿੰਦ ਮਹਾਸਾਗਰ, ਦੱਖਣ-ਪੱਛਮ ਵੱਲ ਅਰਬ ਸਾਗਰ ਅਤੇ ਦੱਖਣ-ਪੂਰਬ ਵੱਲ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ, ਇਹ ਪੱਛਮ ਵੱਲ ਪਾਕਿਸਤਾਨ ਨਾਲ ਜ਼ਮੀਨੀ ਸਰਹੱਦਾਂ ਸਾਂਝੀਆਂ ਕਰਦਾ ਹੈ।; ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ; ਅਤੇ ਪੂਰਬ ਵੱਲ ਬੰਗਲਾਦੇਸ਼ ਅਤੇ ਮਿਆਂਮਾਰ। ਹਿੰਦ ਮਹਾਸਾਗਰ ਵਿੱਚ, ਭਾਰਤ ਸ਼੍ਰੀਲੰਕਾ ਅਤੇ ਮਾਲਦੀਵ ਦੇ ਨੇੜੇ ਹੈ; ਇਸ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਥਾਈਲੈਂਡ, ਮਿਆਂਮਾਰ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੇ ਕਰਦੇ ਹਨ। ਆਧੁਨਿਕ ਮਨੁੱਖ 55,000 ਸਾਲ ਪਹਿਲਾਂ ਅਫ਼ਰੀਕਾ ਤੋਂ ਭਾਰਤੀ ਉਪ-ਮਹਾਂਦੀਪ 'ਤੇ ਆਏ ਸਨ। ਉਹਨਾਂ ਦੇ ਲੰਬੇ ਕਿੱਤੇ, ਸ਼ੁਰੂ ਵਿੱਚ ਵੱਖੋ-ਵੱਖਰੇ ਰੂਪਾਂ ਵਿੱਚ ਸ਼ਿਕਾਰੀ-ਇਕੱਠੇ ਕਰਨ ਵਾਲਿਆਂ ਦੇ ਰੂਪ ਵਿੱਚ, ਨੇ ਖੇਤਰ ਨੂੰ ਬਹੁਤ ਹੀ ਵਿਭਿੰਨਤਾ ਬਣਾ ਦਿੱਤਾ ਹੈ, ਮਨੁੱਖੀ ਜੈਨੇਟਿਕ ਵਿਭਿੰਨਤਾ ਵਿੱਚ ਅਫਰੀਕਾ ਤੋਂ ਬਾਅਦ ਦੂਜੇ ਸਥਾਨ 'ਤੇ ਹੈ। 9,000 ਸਾਲ ਪਹਿਲਾਂ ਸਿੰਧ ਨਦੀ ਬੇਸਿਨ ਦੇ ਪੱਛਮੀ ਹਾਸ਼ੀਏ ਵਿੱਚ ਉਪ-ਮਹਾਂਦੀਪ ਵਿੱਚ ਸੈਟਲਡ ਜੀਵਨ ਉਭਰਿਆ ਸੀ, ਹੌਲੀ ਹੌਲੀ ਤੀਜੀ ਹਜ਼ਾਰ ਸਾਲ ਬੀਸੀਈ ਦੀ ਸਿੰਧੂ ਘਾਟੀ ਸਭਿਅਤਾ ਵਿੱਚ ਵਿਕਸਤ ਹੋਇਆ। 12000 ਈਸਾ ਪੂਰਵ ਤੱਕ, ਸੰਸਕ੍ਰਿਤ ਦਾ ਇੱਕ ਪੁਰਾਤਨ ਰੂਪ, ਇੱਕ ਇੰਡੋ-ਯੂਰਪੀਅਨ ਭਾਸ਼ਾ, ਉੱਤਰ ਪੱਛਮ ਤੋਂ ਭਾਰਤ ਵਿੱਚ ਫੈਲ ਗਈ ਸੀ। ਇਸ ਦਾ ਪ੍ਰਮਾਣ ਅੱਜ ਰਿਗਵੇਦ ਦੇ ਭਜਨਾਂ ਵਿੱਚ ਮਿਲਦਾ ਹੈ। ਇੱਕ ਮੌਖਿਕ ਪਰੰਪਰਾ ਦੁਆਰਾ ਸੁਰੱਖਿਅਤ ਰੱਖਿਆ ਗਿਆ ਸੀ ਜੋ ਪੂਰੀ ਤਰ੍ਹਾਂ ਚੌਕਸ ਸੀ, ਰਿਗਵੇਦ ਭਾਰਤ ਵਿੱਚ ਹਿੰਦੂ ਧਰਮ ਦੀ ਸ਼ੁਰੂਆਤ ਨੂੰ ਰਿਕਾਰਡ ਕਰਦਾ ਹੈ। ਭਾਰਤ ਦੀਆਂ ਦ੍ਰਾਵਿੜ ਭਾਸ਼ਾਵਾਂ ਨੂੰ ਉੱਤਰੀ ਅਤੇ ਪੱਛਮੀ ਖੇਤਰਾਂ ਵਿੱਚ ਬਦਲ ਦਿੱਤਾ ਗਿਆ ਸੀ। 400 ਈਸਾ ਪੂਰਵ ਤੱਕ, ਹਿੰਦੂ ਧਰਮ ਦੇ ਅੰਦਰ ਜਾਤ ਦੁਆਰਾ ਪੱਧਰੀਕਰਨ ਅਤੇ ਬੇਦਖਲੀ ਉਭਰ ਕੇ ਸਾਹਮਣੇ ਆਈ ਸੀ, ਅਤੇ ਬੌਧ ਅਤੇ ਜੈਨ ਧਰਮ ਪੈਦਾ ਹੋ ਗਏ ਸਨ, ਸਮਾਜਿਕ ਵਿਵਸਥਾਵਾਂ ਨੂੰ ਖ਼ਾਨਦਾਨੀ ਨਾਲ ਜੋੜਿਆ ਨਹੀਂ ਗਿਆ ਸੀ। ਸ਼ੁਰੂਆਤੀ ਸਿਆਸੀ ਮਜ਼ਬੂਤੀ ਨੇ ਗੰਗਾ ਬੇਸਿਨ ਵਿੱਚ ਸਥਿਤ ਮੌਰੀਆ ਅਤੇ ਗੁਪਤ ਸਾਮਰਾਜ ਨੂੰ ਜਨਮ ਦਿੱਤਾ। ਉਹਨਾਂ ਦਾ ਸਮੂਹਿਕ ਯੁੱਗ ਵਿਆਪਕ ਰਚਨਾਤਮਕਤਾ ਨਾਲ ਭਰਿਆ ਹੋਇਆ ਸੀ, ਪਰ ਔਰਤਾਂ ਦੀ ਡਿੱਗਦੀ ਸਥਿਤੀ, ਅਤੇ ਵਿਸ਼ਵਾਸ ਦੀ ਇੱਕ ਸੰਗਠਿਤ ਪ੍ਰਣਾਲੀ ਵਿੱਚ ਛੂਤ-ਛਾਤ ਨੂੰ ਸ਼ਾਮਲ ਕਰਨ ਦੁਆਰਾ ਵੀ ਚਿੰਨ੍ਹਿਤ ਕੀਤਾ ਗਿਆ ਸੀ। ਦੱਖਣੀ ਭਾਰਤ ਵਿੱਚ, ਮੱਧ ਰਾਜਾਂ ਨੇ ਦੱਖਣ-ਪੂਰਬੀ ਏਸ਼ੀਆ ਦੇ ਰਾਜਾਂ ਨੂੰ ਦ੍ਰਾਵਿੜ-ਭਾਸ਼ਾ ਦੀਆਂ ਲਿਪੀਆਂ ਅਤੇ ਧਾਰਮਿਕ ਸਭਿਆਚਾਰਾਂ ਨੂੰ ਨਿਰਯਾਤ ਕੀਤਾ।ਸ਼ੁਰੂਆਤੀ ਮੱਧਕਾਲੀ ਯੁੱਗ ਵਿੱਚ, ਈਸਾਈ ਧਰਮ, ਇਸਲਾਮ, ਯਹੂਦੀ ਧਰਮ, ਅਤੇ ਜੋਰਾਸਟ੍ਰੀਅਨ ਧਰਮ ਭਾਰਤ ਦੇ ਦੱਖਣੀ ਅਤੇ ਪੱਛਮੀ ਤੱਟਾਂ ਉੱਤੇ ਸਥਾਪਿਤ ਹੋ ਗਏ ਸਨ।ਮੱਧ ਏਸ਼ੀਆ ਦੀਆਂ ਮੁਸਲਿਮ ਫੌਜਾਂ ਨੇ ਰੁਕ-ਰੁਕ ਕੇ ਭਾਰਤ ਦੇ ਉੱਤਰੀ ਮੈਦਾਨਾਂ ਨੂੰ ਆਪਣੇ ਕਬਜ਼ੇ ਵਿੱਚ ਕਰ ਲਿਆ, ਅੰਤ ਵਿੱਚ ਦਿੱਲੀ ਸਲਤਨਤ ਦੀ ਸਥਾਪਨਾ ਕੀਤੀ, ਅਤੇ ਉੱਤਰੀ ਭਾਰਤ ਨੂੰ ਮੱਧਕਾਲੀ ਇਸਲਾਮ ਦੇ ਬ੍ਰਹਿਮੰਡੀ ਨੈਟਵਰਕ ਵਿੱਚ ਖਿੱਚ ਲਿਆ। 15ਵੀਂ ਸਦੀ ਵਿੱਚ, ਵਿਜੈਨਗਰ ਸਾਮਰਾਜ ਨੇ ਦੱਖਣ ਭਾਰਤ ਵਿੱਚ ਇੱਕ ਲੰਬੇ ਸਮੇਂ ਤੱਕ ਚੱਲਣ ਵਾਲੇ ਸੰਯੁਕਤ ਹਿੰਦੂ ਸੱਭਿਆਚਾਰ ਦੀ ਸਿਰਜਣਾ ਕੀਤੀ।ਪੰਜਾਬ ਵਿੱਚ, ਸਿੱਖ ਧਰਮ ਦਾ ਉਭਾਰ ਹੋਇਆ, ਸੰਸਥਾਗਤ ਧਰਮ ਨੂੰ ਰੱਦ ਕਰਦਾ ਹੋਇਆ।ਮੁਗਲ ਸਾਮਰਾਜ, 1526 ਵਿੱਚ, ਦੋ ਸਦੀਆਂ ਦੀ ਸਾਪੇਖਿਕ ਸ਼ਾਂਤੀ ਦੀ ਸ਼ੁਰੂਆਤ ਕੀਤੀ, ਚਮਕਦਾਰ ਆਰਕੀਟੈਕਚਰ ਦੀ ਵਿਰਾਸਤ ਛੱਡ ਕੇ। ਹੌਲੀ-ਹੌਲੀ ਬ੍ਰਿਟਿਸ਼ ਈਸਟ ਇੰਡੀਆ ਕੰਪਨੀ ਦੇ ਸ਼ਾਸਨ ਦਾ ਵਿਸਤਾਰ ਹੋਇਆ, ਜਿਸ ਨੇ ਭਾਰਤ ਨੂੰ ਇੱਕ ਬਸਤੀਵਾਦੀ ਆਰਥਿਕਤਾ ਵਿੱਚ ਬਦਲ ਦਿੱਤਾ, ਪਰ ਇਸਦੀ ਪ੍ਰਭੂਸੱਤਾ ਨੂੰ ਵੀ ਮਜ਼ਬੂਤ ਕੀਤਾ। ਬ੍ਰਿਟਿਸ਼ ਕ੍ਰਾਊਨ ਸ਼ਾਸਨ 1858 ਵਿੱਚ ਸ਼ੁਰੂ ਹੋਇਆ। ਭਾਰਤੀਆਂ ਨੂੰ ਦਿੱਤੇ ਗਏ ਅਧਿਕਾਰ ਹੌਲੀ-ਹੌਲੀ ਦਿੱਤੇ ਗਏ, ਪਰ ਤਕਨੀਕੀ ਤਬਦੀਲੀਆਂ ਪੇਸ਼ ਕੀਤੀਆਂ ਗਈਆਂ, ਅਤੇ ਸਿੱਖਿਆ ਅਤੇ ਜਨਤਕ ਜੀਵਨ ਦੇ ਆਧੁਨਿਕ ਵਿਚਾਰਾਂ ਨੇ ਜੜ੍ਹ ਫੜ ਲਈ। ਇੱਕ ਮੋਹਰੀ ਅਤੇ ਪ੍ਰਭਾਵਸ਼ਾਲੀ ਰਾਸ਼ਟਰਵਾਦੀ ਲਹਿਰ ਉਭਰੀ, ਜੋ ਅਹਿੰਸਕ ਵਿਰੋਧ ਲਈ ਮਸ਼ਹੂਰ ਸੀ ਅਤੇ ਬ੍ਰਿਟਿਸ਼ ਸ਼ਾਸਨ ਨੂੰ ਖਤਮ ਕਰਨ ਦਾ ਮੁੱਖ ਕਾਰਕ ਬਣ ਗਈ। 1947 ਵਿੱਚ ਬ੍ਰਿਟਿਸ਼ ਭਾਰਤੀ ਸਾਮਰਾਜ ਨੂੰ ਦੋ ਆਜ਼ਾਦ ਰਾਜਾਂ ਵਿੱਚ ਵੰਡਿਆ ਗਿਆ ਸੀ, ਹਿੰਦੂ-ਬਹੁਗਿਣਤੀ ਭਾਰਤ ਦਾ ਡੋਮੀਨੀਅਨ ਅਤੇ ਇੱਕ ਮੁਸਲਿਮ-ਬਹੁਗਿਣਤੀ ਪਾਕਿਸਤਾਨ ਦਾ ਡੋਮੀਨੀਅਨ, ਵੱਡੇ ਪੱਧਰ 'ਤੇ ਜਾਨੀ ਨੁਕਸਾਨ ਅਤੇ ਇੱਕ ਬੇਮਿਸਾਲ ਪਰਵਾਸ ਦੇ ਵਿਚਕਾਰ।ਭਾਰਤ 1950 ਤੋਂ ਇੱਕ ਸੰਘੀ ਗਣਰਾਜ ਰਿਹਾ ਹੈ, ਇੱਕ ਲੋਕਤੰਤਰੀ ਸੰਸਦੀ ਪ੍ਰਣਾਲੀ ਦੁਆਰਾ ਸ਼ਾਸਨ ਕੀਤਾ ਜਾਂਦਾ ਹੈ। ਇਹ ਬਹੁਲਵਾਦੀ, ਬਹੁ-ਭਾਸ਼ੀ ਅਤੇ ਬਹੁ-ਜਾਤੀ ਸਮਾਜ ਹੈ। ਭਾਰਤ ਦੀ ਆਬਾਦੀ 1951 ਵਿੱਚ 361 ਮਿਲੀਅਨ ਤੋਂ ਵਧ ਕੇ 2022 ਵਿੱਚ ਲਗਭਗ 1.4 ਬਿਲੀਅਨ ਹੋ ਗਈ। ਉਸੇ ਸਮੇਂ ਦੌਰਾਨ, ਇਸਦੀ ਨਾਮਾਤਰ ਪ੍ਰਤੀ ਵਿਅਕਤੀ ਆਮਦਨ US$64 ਸਾਲਾਨਾ ਤੋਂ US$2,601 ਤੱਕ ਵਧ ਗਈ, ਅਤੇ ਇਸਦੀ ਸਾਖਰਤਾ ਦਰ 16.6% ਤੋਂ 74% ਹੋ ਗਈ। 1951 ਵਿੱਚ ਮੁਕਾਬਲਤਨ ਬੇਸਹਾਰਾ ਦੇਸ਼ ਹੋਣ ਤੋਂ ਭਾਰਤ ਇੱਕ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਅਤੇ ਸੂਚਨਾ ਤਕਨਾਲੋਜੀ ਸੇਵਾਵਾਂ ਦਾ ਇੱਕ ਕੇਂਦਰ ਬਣ ਗਿਆ ਹੈ, ਇੱਕ ਵਿਸਤ੍ਰਿਤ ਮੱਧ ਵਰਗ ਦੇ ਨਾਲ। ਇਸਦਾ ਇੱਕ ਸਪੇਸ ਪ੍ਰੋਗਰਾਮ ਹੈ। ਭਾਰਤੀ ਫਿਲਮਾਂ, ਸੰਗੀਤ ਅਤੇ ਅਧਿਆਤਮਿਕ ਸਿੱਖਿਆਵਾਂ ਗਲੋਬਲ ਸੱਭਿਆਚਾਰ ਵਿੱਚ ਵਧਦੀ ਭੂਮਿਕਾ ਨਿਭਾਉਂਦੀਆਂ ਹਨ। ਭਾਰਤ ਨੇ ਆਪਣੀ ਗਰੀਬੀ ਦੀ ਦਰ ਨੂੰ ਕਾਫ਼ੀ ਹੱਦ ਤੱਕ ਘਟਾ ਦਿੱਤਾ ਹੈ, ਹਾਲਾਂਕਿ ਆਰਥਿਕ ਅਸਮਾਨਤਾ ਵਧਣ ਦੀ ਕੀਮਤ 'ਤੇ। ਭਾਰਤ ਇੱਕ ਪਰਮਾਣੂ-ਹਥਿਆਰ ਵਾਲਾ ਦੇਸ਼ ਹੈ, ਜੋ ਫੌਜੀ ਖਰਚਿਆਂ ਵਿੱਚ ਉੱਚ ਦਰਜੇ 'ਤੇ ਹੈ। ਇਸ ਦੇ ਆਪਣੇ ਗੁਆਂਢੀ ਦੇਸ਼ਾਂ ਪਾਕਿਸਤਾਨ ਅਤੇ ਚੀਨ ਨਾਲ ਕਸ਼ਮੀਰ ਨੂੰ ਲੈ ਕੇ ਵਿਵਾਦ ਹਨ, ਜੋ 20ਵੀਂ ਸਦੀ ਦੇ ਅੱਧ ਤੋਂ ਅਣਸੁਲਝੇ ਹੋਏ ਹਨ। ਭਾਰਤ ਨੂੰ ਜਿਨ੍ਹਾਂ ਸਮਾਜਿਕ-ਆਰਥਿਕ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ, ਉਨ੍ਹਾਂ ਵਿੱਚ ਲਿੰਗ ਅਸਮਾਨਤਾ, ਬਾਲ ਕੁਪੋਸ਼ਣ, ਅਤੇ ਹਵਾ ਪ੍ਰਦੂਸ਼ਣ ਦੇ ਵਧਦੇ ਪੱਧਰ। ਭਾਰਤ ਦੀ ਧਰਤੀ ਮੈਗਾਡਾਇਵਰਸ ਹੈ, ਚਾਰ ਜੈਵ ਵਿਭਿੰਨਤਾ ਦੇ ਹੌਟਸਪੌਟਸ ਦੇ ਨਾਲ। ਇਸਦੇ ਜੰਗਲਾਂ ਵਿੱਚ ਇਸਦੇ ਖੇਤਰ ਦਾ 21.7% ਸ਼ਾਮਲ ਹੈ। ਭਾਰਤ ਦੇ ਜੰਗਲੀ ਜੀਵ, ਜਿਨ੍ਹਾਂ ਨੂੰ ਭਾਰਤ ਦੀ ਸੰਸਕ੍ਰਿਤੀ ਵਿੱਚ ਪਰੰਪਰਾਗਤ ਤੌਰ 'ਤੇ ਸਹਿਣਸ਼ੀਲਤਾ ਨਾਲ ਦੇਖਿਆ ਜਾਂਦਾ ਹੈ, ਨੂੰ ਇਹਨਾਂ ਜੰਗਲਾਂ ਵਿੱਚ, ਅਤੇ ਕਿਤੇ ਹੋਰ, ਸੁਰੱਖਿਅਤ ਨਿਵਾਸ ਸਥਾਨਾਂ ਵਿੱਚ ਸਮਰਥਨ ਪ੍ਰਾਪਤ ਹੈ।.
ਭਾਸ਼ਾ ਜਾਂ ਬੋਲੀ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਐਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇੱਕ ਦਿਨ ਵਿੱਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿੱਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿੱਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿੱਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿੱਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ 'ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਕੰਪਿਊਟਰ ਇੱਕ ਯੰਤਰ ਜਾਂ ਮਸ਼ੀਨ ਹੈ, ਜੋ ਕਿ ਜਾਣਕਾਰੀ ਉੱਤੇ ਇੱਕ ਪ੍ਰੋਗਰਾਮ — ਹਦਾਇਤਾਂ ਦੀ ਇੱਕ ਤਿਆਰ ਸੂਚੀ ਦੇ ਤਹਿਤ ਕਾਰਵਾਈ ਕਰਦਾ ਹੈ। ਕਾਰਵਾਈ ਅਧੀਨ ਆਉਣ ਵਾਲੀ ਜਾਣਕਾਰੀ ਅੰਕ, ਪਾਠ, ਤਸਵੀਰਾਂ, ਧੁਨੀ ਸਮੇਤ ਕਈ ਹੋਰ ਕਿਸਮਾਂ ਦੀ ਹੋ ਸਕਦੀ ਹੈ।ਕੰਪਿਊਟਰ ਬਹੁਤ ਹੀ ਜਿਆਦਾ ਬਹੁਮੁਖੀ ਹੈ। ਅਸਲ ਵਿੱਚ ਇਹ ਵਿਆਪਕ ਜਾਣਕਾਰੀ ਉੱਤੇ ਕਾਰਵਾਈ ਕਰਨ ਵਾਲੀਆਂ ਮਸ਼ੀਨਾਂ ਹਨ। ਚਰਚ-ਟਰਨਿੰਗ ਸਿਧਾਂਤ Church-Turing thesis ਦੇ ਅਨੁਸਾਰ, ਇੱਕ ਕੰਪਿਊਟਰ ਕੁਝ ਮੁੱਢਲੀਆਂ ਸਮੱਰਥਾ ਨਾਲ (ਤਕਨੀਕੀ ਸਬਦਾਂ ਵਿੱਚ, ਇੱਕ ਵਿਆਪਕ ਟਰਨਿੰਗ ਮਸ਼ੀਨ ਦੇ ਬਰਾਬਰ ਕੰਮ ਕਰਨ ਵਾਲੀ ਮਸ਼ੀਨ ਦੀ ਸਮੱਰਥਾ) ਇੱਕ ਸਿਧਾਂਤ ਹੈ, ਜੋ ਕਿ ਕੋਈ ਹੋਰ ਕੰਪਿਊਟਰ ਵੀ ਕਰ ਸਕਦਾ ਹੈ, ਜੋ ਕਿ ਇੱਕ ਨਿੱਜੀ ਡਿਜ਼ੀਟਲ ਸਹਾਇਕ ਤੋਂ ਲੈ ਕੇ ਸੁਪਰ ਕੰਪਿਊਟਰ ਹੋ ਸਕਦਾ ਹੈ। ਇਸ ਕਰਕੇ, ਇੱਕੋ ਕੰਪਿਊਟਰ ਡਿਜ਼ਾਇਨ ਹੀ ਆਮ ਕੰਪਨੀ ਦੀ ਤਨਖਾਹ ਬਿੱਲ ਤਿਆਰ ਕਰਨ ਤੋਂ ਲੈ ਕੇ ਉਦਯੋਗਾਂ ਨੂੰ ਕਾਬੂ ਕਰਨ ਦੇ ਯੋਗ ਹੈ। ਆਧੁਨਿਕ ਬਿਜਲਈ ਕੰਪਿਊਟਰਾਂ ਨੇ ਪੁਰਾਣੇ ਡਿਜ਼ਾਇਨ੍ਹਾਂ ਦੇ ਮੁਕਾਬਲੇ ਗਤੀ ਅਤੇ ਜਾਣਕਾਰੀ ਉੱਤੇ ਕੰਮ ਕਰਨ ਦੀ ਸਮੱਰਥਾ ਵਿੱਚ ਵੱਡਾ ਇਨਕਲਾਬ ਲੈ ਆਂਦਾ ਹੈ। ਇਸ ਸਮੇਂ ਮੂਰੇ ਦਾ ਨਿਯਮ ਪ੍ਰਭਾਵੀ ਰਿਹਾ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇੱਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿੱਚ ਵਿਚਾਰਾਂ ਨੂੰ ਇੱਕ ਕਾਵਿਕ ਲੜੀ ਵਿੱਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਵਾਹਿਗੁਰੂ ਸ਼ਬਦ ਪਰਮਾਤਮਾ ਦੀ ਉਸਤਤ ਨੂੰ ਵਯਤੀਤ ਕਰਦਾ ਹੈ। ਸਿੱਖ ਇੱਕ ਦੂਜੇ ਨੂੰ ਨਮਸਕਾਰ ਕਰਦਿਆਂ ਹੋਇਆਂ ਵੀ ਇਸ ਨੂੰ ਵਰਤਦੇ ਹਨ:ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ। "ਵਾਹਿਗੁਰੂ" ਸ਼ਬਦ ਦੋ ਸ਼ਬਦਾਂ ਦੇ ਸੁਮੇਲ ਤੋਂ ਬਣਿਆ ਹੈ:- "ਵਾਹਿ" ਭਾਵ ਕਿ ਉਹ ਪਰਮਾਤਮਾ ਉਸਤਤ ਦੇ ਯੋਗ ਹੈ, "ਗੁਰੂ" ਭਾਵ ਕਿ ਉਹ ਪਰਮਾਤਮਾ ਅਗਿਆਨਤਾ ਰੂਪੀ ਹਨੇਰੇ ਵਿੱਚ ਗਿਆਨ ਦਾ ਚਾਨਣ ਬਖਸ਼ਣ ਵਾਲਾ ਹੈ। ਵਾਹ ਜਾਂ ਵਾਹਿ ਸ਼ਬਦ ਫ਼ਾਰਸੀ ਭਾਸ਼ਾ ਦਾ ਸ਼ਬਦ ਮੰਨਿਆ ਜਾਂਦਾ ਹੈ। ਵਾਹ' ਫ਼ਾਰਸੀ ਸ਼ਬਦ ਹੈ ਜਿਹੜਾ ਮੱਧਕਾਲੀ ਫ਼ਾਰਸੀ(ਪਹਿਲਵੀ)ਦੀਆਂ ਲਿਖਤਾਂ ਵਿੱਚ ਵੇਖਣ ਨੂੰ ਮਿਲਦਾ ਹੈ। ਸਅਦੀ (ਸਾ'ਦੀ) ਸ਼ੀਰਾਜ਼ੀ ਦੀਆਂ ਗ਼ਜ਼ਲਾਂ 'ਚ ਵੀ 'ਵਹ' ਦੇ ਰੂਪ 'ਚ ਆਉਂਦਾ ਹੈ:"ਵਹ ਕਿਹ੍ ਗਰ ਮਨ ਬਾਜ਼ ਬੀਨਮ ਰੂਯਿ-ਯਾਰੇ-ਖ਼ੀਸ਼ ਰਾ"। ਸਮਕਾਲੀ ਫ਼ਾਰਸੀ 'ਚ 'ਬਹ ਬਹ' ਰੂਪ ਵੇਖਣ ਨੂੰ ਮਿਲ਼ਦਾ ਹੈ। ਕੁਝ ਲੇਖਾਂ ਵਿੱਚ ਇਸਨੂੰ 'ਵਾਹਿਦ' ਦਾ ਰੂਪ ਆਖਿਆ ਗਿਆ ਹੈ। ਇਸਦਾ ਸ਼ਾਬਦਿਕ ਅਰਥ 'ਵਾਹਿਦ' ਮੰਨਣਾ ਸਹੀ ਨਹੀਂ ਜਾਪਦਾ। ਇਹਦੇ ਨਾਲ਼ ਰਲ਼ਦੇ ਕੁਝ ਹੋਰ ਸ਼ਬਦ: ਜ਼ਹਾਜ਼ਿਹ;ਜ਼ਹੀ;ਖ਼ੁਸ਼ਾ ਆਦਿ। ਇਕ ਵਿਚਾਰ, ਦੋ ਸ਼ਬਦਾਂ ਦਾ ਅਕਸਰ ਜਾਪ ਕੀਤਾ ਜਾਂਦਾ ਹੈ ; ਸਤਿਨਾਮੁ ਅਤੇ ਵਾਹਿਗੁਰੂ | ਅਸਲ ਵਿੱਚ ਸਤਿਨਾਮੁ ਇੱਕ ਨਹੀਂ ਦੋ ਸ਼ਬਦ ਹਨ, ਸਤਿ ਅਤੇ ਨਾਮੁ ਵਾਹਿਗੁਰੂ ਵੀ ਦੋ ਸ਼ਬਦ ਹਨ, ਵਾਹਿ ਅਤੇ ਗੁਰੂ ਪਰ ਗੁਰੂ ਗਰੰਥ ਸਾਹਿਬ ਦੀਆਂ ਹੱਥ ਲਿਖਤ ਆਦਿ ਬੀੜਾਂ ਵਿੱਚ ਸਾਰੇ ਅਗਲੇ ਪਿਛਲੇ ਸ਼ਬਦਾਂ ਨੂੰ ਜੁੜਵੇਂ ਰੂਪ ' ਚ ਲਗਾਤਾਰਤਾ ਵਿੱਚ ਲਿਖਿਆ ਗਿਆ, ਇਸ ਲਈ ਇਹ ਸ਼ਬਦ ਜੋਟੇ ਵੀ ਜੁੜਵੇਂ ਹੀ ਲਿਖੇ ਗਏ। ਵਾਹਿ ਗੁਰੂ ਦਾ ਉਚਾਰਨ ਅਸੀਂ ਵਾਹੇਗੁਰੂ ਦੇ ਤੌਰ 'ਤੇ ਕਰਦੇ ਹਾਂ, ਜਦ ਕਿ ਇਸ ਦਾ ਸਹੀ ਉਚਾਰਨ ਵਾਹ ਗੁਰੁ ਹੋਣਾ ਚਾਹੀਦਾ ਹੈ। ਪਰ ਜੇ ਵਾਹਿ ਨੂੰ ਵਾਹੇ ਬੋਲਣਾ ਉਚਿਤ ਹੈ ਤਾਂ ਸਤਿ ਨੂੰ ਸਤੇ ਬੋਲਣਾ ਚਾਹੀਦਾ ਹੈ ਭਾਵ ਸਤਿ ਨਾਮੁ ਦਾ ਉਚਾਰਨ ਸਤਨਾਮ ਦੀ ਬਜਾਏ ਸਤੇਨਾਮ ਹੋਣਾ ਚਾਹੀਦਾ ਹੈ, ਜੋ ਕਦਾਚਿਤ ਠੀਕ ਨਹੀਂ। ਇਸ ਲਈ ਵਾਹਿ ਗੁਰੂ ਦਾ ਉਚਾਰਨ ਵਾਹੇਗੁਰੂ ਵੀ ਠੀਕ ਨਹੀਂ ਹੋਣਾ। ਅਸੀਂ ' ਸਿੱਖਾਂ ਨੇ ਆਪਣੇ ਤੌਰ 'ਤੇ ਰੱਬ ਦਾ ਨਾਂ ਵਾਹਿਗੁਰੂ ਰੱਖਿਆ ਹੋਇਆ ਹੈ। ਗੁਰੂ ਗਰੰਥ ਸਾਹਿਬ ਵਿੱਚ ਗੁਰੂ ਨਾਨਕ ਸਾਹਿਬ ਤੋਂ ਗੁਰੂ ਤੇਗ ਬਹਾਦਰ ਜੀ ਤੱਕ ਛੇ ਗੁਰੂ ਸਾਹਿਬਾਨ ਦੀ ਬਾਣੀ ਵਿੱਚ ਵਾਹਿਗੁਰੂ ਸ਼ਬਦ ਕਿਧਰੇ ਨਹੀਂ ਆਇਆ। ਕਬੀਰ ਜੀ, ਰਵਿਦਾਸ ਜੀ, ਨਾਮਦੇਵ ਜੀ, ਫਰੀਦ ਜੀ, ਤ੍ਰਿਲੋਚਨ ਜੀ, ਬੇਣੀ ਜੀ ਆਦਿ ਪੰਦਰਾਂ ਆਦਿ ਗੁਰੁ ਭਗਤ ਸਾਹਿਬਾਨ ਦੀ ਬਾਣੀ ਵਿੱਚ ਵੀ ਕਿਸੇ ਨੇ ਪਰਮਾਤਮਾ ਨੂੰ ਵਾਹਿਗੁਰੂ ਸ਼ਬਦ ਨਾਲ ਯਾਦ ਨਹੀਂ ਕੀਤਾ। ਗੁਰੂ ਗਰੰਥ ਸਾਹਿਬ ਦੇ ਆਖਰੀ ਪੰਨਿਆਂ 'ਤੇ ਭੱਟਾਂ ਦੇ ਸਵੱਈਏ ਦਰਜ ਹਨ। ਭੱਟ ਸਾਹਿਬਾਨ ਗੁਰੂ ਅਰਜਨ ਜੀ ਦੇ ਸਮਕਾਲੀ ਸਨ। ਇਹ ਸਵੱਈਏ ਪਹਿਲੀਆਂ। ਪੰਜਾਂ ਪਾਤਸ਼ਾਹੀਆਂ ਦੀ ਸੋਭਾ ਅਤੇ ਸ਼ਾਨ ਵਿੱਚ ਲਿਖੇ ਹੋਏ ਹਨ। ਗੁਰੂ ਸਾਹਿਬਾਨ ਨੂੰ ਪ੍ਰਮਾਤਮਾ ਦੇ ਸਮਾਨ, ਪ੍ਰਮਾਤਮਾ ਦੇ ਅਵਤਾਰ ਜਾਂ ਪਰਮਾਤਮਾ ਦੇ ਰੂਪ ਵਜੋਂ ਵਡਿਆਇਆ ਗਿਆ ਹੈ। ਭੱਟ ਗਯੰਦ ਜੀ ਨੇ ਸਵੱਈਏ ਮਹਲੇ ਚੌਥੇ (ਪੰਨਾ ੧੪੦੨ ਅਤੇ ੧੪੦੩) ਵਿੱਚ ਗੁਰੂ ਰਾਮਦਾਸ ਜੀ ਦੀ ਉਸਤਤਿ ਕਰਦਿਆਂ ਉਹਨਾਂ ਨੂੰ ਵਾਰ ਵਾਰ " ਵਾਹਿ ਗੁਰੂ " ਕਹਿ ਕੇ ਗੁਰੂ ਜੀ ਦੀ ਵਾਹ - ਵਾਹੀ ਕੀਤੀ ਹੈ। ਉਪਰੋਕਤ ਦੀ ਰੌਸ਼ਨੀ ਵਿੱਚ ਮੈਨੂੰ 'ਵਾਹਿ ਗੁਰੂ ਜੀ ਕਾ ਖਾਲਸਾ, ਵਾਹਿ ਗੁਰੂ ਜੀ ਕੀ ਫਤਹਿ' ਦਾ ਮਤਲਬ ਇਹ ਸਮਝ ਆਉਂਦਾ ਹੈ ਕਿ ਗੁਰੂ ਜੀ ਦਾ ਖਾਲਸਾ ਮਹਾਨ (ਧੰਨ) ਹੈ ਅਤੇ ਗੁਰੂ ਜੀ ਦੀ ਫਤਹਿ ਵੀ ਮਹਾਨ (ਵੱਡੀ) ਹੈ। ਪ੍ਰਚੱਲਤ ਅਰਥਾਂ ਵਿੱਚ ਵਾਹਿਗੁਰੂ ਜੀ ਕੀ ਫਤਹਿ ਨੂੰ ਪ੍ਰਮਾਤਮਾ ਦੀ ਜਿੱਤ ਸਮਝਣਾ ਅਜੀਬ ਲੱਗਦਾ ਹੈ। ਪਰਮਾਤਮਾ ਤਾਂ ਕੁਲ ਦ੍ਰਿਸ਼ਟੀ ਦਾ ਮਾਲਕ ਹੈ, ਉਸ ਤੋਂ ਬਾਹਰ ਤਾਂ ਦੂਜਾ ਕੋਈ ਹੈ ਹੀ ਨਹੀਂ। ਤਮਾਮ ਜਿੱਤਾਂ ਹਾਰਾਂ ਉਸ ਦੀ ਬੁੱਕਲ ਵਿੱਚ ਵਾਪਰ ਰਹੀਆਂ ਹਨ। ਉਸ ਨੇ ਕਿਸ 'ਤੇ ਜਿੱਤ ਪ੍ਰਾਪਤ ਕਰਨੀ ਹੋਈ, ਉਸ ਨੇ ਕਿਸ ਨੂੰ ਹਰਾਉਣਾ ਹੋਇਆ?
ਅੰਮ੍ਰਿਤਸਰ ਜਾਂ (ਅੰਬਰਸਰ) ਮਤਲਬ: "ਅੰਮ੍ਰਿਤ ਦਾ ਸਰੋਵਰ") ਚੜ੍ਹਦੇ ਪੰਜਾਬ ਦਾ ਇੱਕ ਸਰਹੱਦੀ ਸ਼ਹਿਰ ਹੈ ਜੋ ਪੰਜਾਬ ਦੇ ਉੱਤਰ-ਪੱਛਮੀ ਹਿੱਸੇ ਵਿੱਚ ਸਥਿੱਤ ਹੈ। ਇਹ ਲਾਹੌਰ ਤੋਂ 67 ਕਿਲੋਮੀਟਰ ਦੂਰ ਹੈ। ਇਹ ਸਿੱਖ ਧਰਮ ਦਾ ਧਾਰਮਿਕ ਅਤੇ ਸੱਭਿਆਚਾਰਕ ਕੇਂਦਰ ਹੈ। ਪੰਜਾਬੀ ਇੱਥੋਂ ਦੀ ਮੁੱਖ ਜਾਂ ਪਹਿਲੀ ਬੋਲੀ ਹੈ | ਇਸ ਦਾ ਸਰਕਾਰੀ ਮੁੱਖ ਦਫ਼ਤਰ ਅੰਮ੍ਰਿਤਸਰ ਜ਼ਿਲ੍ਹਾ ਹੈ। ਇਸ ਦੀ ਆਬਾਦੀ ਕਰੀਬ ੨੦੦੦੦੦੦ ਸ਼ਹਿਰੀ ਅਤੇ ੩,੦੦੦,੦੦੦ ਦੇ ਕਰੀਬ ਅੰਮ੍ਰਿਤਸਰ ਜ਼ਿਲੇ ਵਿੱਚ ੨੦੧੧ ਦੀ ਭਾਰਤੀ ਮਰਦਮਸ਼ੁਮਾਰੀ ਮੁਤਾਬਕ ਹੈ। ਯਾਤਰਾ ਲਈ ਸਭ ਤੋਂ ਵਧੀਆ ਸਮਾਂ ਅਕਤੂਬਰ ਅਤੇ ਮਾਰਚ ਵਿੱਚ ਹੈ।
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਰੀਤੀ ਰਿਵਾਜ ਸ਼ਬਦ ਅੰਗਰੇਜੀ ਦੇ ਪਦ ritual ਦੇ ਪੰਜਾਬੀ ਅਨੁਵਾਦ ਵਜੋਂ ਵਰਤਿਆ ਗਿਆ ਹੈ। ਸਮਾਜ ਦੇ ਸਮਾਂ ਵਿਹਾ ਚੁੱਕੇ ਕਾਰਜ ਜਦੋਂ ਆਪਣੇ ਸਾਰਥਕ ਪ੍ਰਕਾਰਜ ਤੋਂ ਮੁਕਤ ਹੋ ਕੇ ਪ੍ਰਤੀਕ ਰੂਪ ਵਿੱਚ ਕੀਤੇ ਜਾਂਦੇ ਹਨ, ਤਾਂ ਉਹ ਰਸਮਾਂ ਅਖਵਾਉਂਦੇ ਹਨ। ਪੰਜਾਬ ਵਿੱਚ ਅਜਿਹੇ ਅਨੇਕਾ ਕਾਰਜ ਹਨ, ਜਿਨਾ ਦੀ ਪਹਿਲਾ ਕਦੀ ਮਹੱਤਤਾ ਸੀ, ਪਰ ਹੁਣ ਉਹ ਵੇਲਾ ਵਿਹਾ ਚੁਕੇ ਹਨ ਪਰ ਇਹ ਪ੍ਰਕਾਰਜ ਪ੍ਰਤੀਕ ਰੂਪ ਵਿੱਚ ਅੱਜ ਵੀ ਨਿਭਾਏ ਜਾਂਦੇ ਹਨ। ਜਿਸ ਤਰਾਂ ਉਹਨਾਂ ਦਾ ਵਾਸਤਵਿਕ ਅਮਲ ਹੋਇਆ ਕਰਦਾ ਸੀ। ਵਿਅਕਤੀ ਜੀਵਨ ਨਾਲ ਸਬੰਧਿਤ ਅਜਿਹਾ ਕੋਈ ਮੌਕਾ ਨਹੀਂ ਜਦੋਂ ਕੋਈ ਰਸਮ ਨਾ ਕੀਤੀ ਜਾਂਦੀ ਹੋਵੇ। ਵਿਅਕਤੀ ਜੀਵਨ ਦੀਆਂ ਤਿੰਨ ਅਵਸਥਾਵਾਂ ਪ੍ਰਮੁੱਖ ਮੰਨੀਆਂ ਜਾਂਦੀਆਂ ਹਨ। ਜਨਮ ਵਿਆਹ ਮੌਤ ਉਹਨਾਂ ਨਾਲ ਸਬੰਧਿਤ ਰਸਮਾਂ ਹੇਠ ਲਿਖੇ ਹਨ: -
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਸੁਰਜੀਤ ਪਾਤਰ (ਜਨਮ 14 ਜਨਵਰੀ 1945) ਇੱਕ ਪੰਜਾਬੀ ਸ਼ਾਇਰ ਹੈ। ਉਸਨੇ 1960ਵਿਆਂ ਵਿੱਚ ਆਪਣੀਆਂ ਕਵਿਤਾਵਾਂ ਪ੍ਰਕਾਸ਼ਿਤ ਕਰਨੀਆਂ ਸ਼ੁਰੂ ਕੀਤੀਆਂ ਸਨ ਅਤੇ ਅੱਜ ਤੱਕ ਨਿਰੰਤਰ ਕਾਵਿ-ਸਿਰਜਣਾ ਵਿੱਚ ਕਰਮਸ਼ੀਲ ਹੈ। ਉਹਦੀ ਸਖਸ਼ੀਅਤ 'ਕਵਿਤਾ ਦੀ ਵਿਆਪਕ ਸਮਾਜਿਕ ਅਪੀਲ ਤੇ ਗੰਭੀਰਤਾ' ਦਾ ਸੁੰਦਰ ਸੁਮੇਲ ਹੈ। ਆਲੋਚਕਾਂ ਨੇ ਉਸਨੂੰ ਖੂਬ ਸਰਾਹਿਆ ਹੈ। ਸਮਾਜ ਵਿੱਚ ਰਾਜਨੀਤਕ ਚੇਤਨਾ ਅਤੇ ਤਤਕਾਲੀ ਜ਼ਬਰ ਦੇ ਵਿਰੋਧ ਦੇ ਰੂਪ ਵਿੱਚ ਉਹਨਾਂ ਦੀ ਕਵਿਤਾ ਸਾਹਮਣੇ ਆਉਂਦੀ ਹੈ।
ਪੀਨਾਂਗ ਟਾਪੂ ਮਲੇਸ਼ੀਆ (ਉਦੋਂ ਮਲਾਇਆ) ਦੀ ਰਾਜਧਾਨੀ ਸੀ। ਹੁਣ ਇਹ ਸੂਬਾਈ ਰਾਜਧਾਨੀ ਹੈ। ਸਮੁੰਦਰ ਦੇ ਵਿਚਕਾਰ ਸਥਿਤ ਇਸ ਸ਼ਹਿਰ ਦਾ ਖੇਤਰਫਲ 293 ਵਰਗ ਕਿਲੋਮੀਟਰ ਹੈ। ਪੁਰਾਤਨ ਸਮੇਂ ਵਿੱਚ ਸਮੁੰਦਰੀ ਜਹਾਜ਼ਾਂ ਰਾਹੀਂ ਆਵਾਜਾਈ ਹੁੰਦੀ ਸੀ। ਇਹ ਮਲੇਸ਼ੀਆ ਦਾ ਸਭ ਤੋਂ ਵਧੀਆ ਸੈਰਗਾਹ ਹੈ। ਇਹ ਮਲੇਸ਼ੀਆ ਦੇ ਉੱਤਰ ਪੱਛਮ ਵਿੱਚ ਸਥਿਤ ਹੈ। ਇਸ ਟਾਪੂ ’ਤੇ ਵੱਖ-ਵੱਖ ਧਰਮਾਂ ਦੇ ਲੋਕ ਵੱਸਦੇ ਹਨ ਅਤੇ ਰਿਹਾਇਸ਼ ਪੱਖੋਂ ਇਸ ਨੂੰ ਲੋਕਾਂ ਦੀ ਪਹਿਲੀ ਪਸੰਦ ਮੰਨਿਆ ਜਾਂਦਾ ਹੈ। ਇੱਥੇ 59 ਫ਼ੀਸਦੀ ਚੀਨੀ, 32 ਫ਼ੀਸਦੀ ਮਾਲੇਈ ਅਤੇ 7 ਫ਼ੀਸਦੀ ਭਾਰਤੀ ਮੂਲ ਦੇ ਲੋਕ ਵੱਸਦੇ ਹਨ। ਪੀਨਾਂਗ ਸਥਾਨਕ ਪਕਵਾਨਾਂ ਦੇ ਮਾਮਲੇ ਬਿਹਤਰੀਨ ਸਥਾਨ ਵਜੋਂ ਵੀ ਜਾਣਿਆ ਜਾਂਦਾ ਹੈ। ਇਸ ਨੂੰ ਮਲੇਸ਼ੀਆ ਦੇ ਭੋਜਨ ਦੀ ਰਾਜਧਾਨੀ ਕਿਹਾ ਜਾਂਦਾ ਹੈ। ਇਸ ਟਾਪੂ ’ਤੇ ਵੱਡੀ ਗਿਣਤੀ ਵਿੱਚ ਹੋਟਲ ਅਤੇ ਰਿਜ਼ੋਰਟਸ ਹਨ। ਇੱਥੇ ਆਵਾਜਾਈ ਦੇ ਸਾਧਨ ਵੱਡੀ ਮਾਤਰਾ ਵਿੱਚ ਉਪਲੱਬਧ ਹਨ। ਇੱਥੇ ਦਸੰਬਰ ਵਿੱਚ ਛੁੱਟੀਆਂ ਹੁੰਦੀਆਂ ਹਨ ਜਿਸ ਕਾਰਨ ਮਲੇਸ਼ੀਆ ਦੇ ਵੱਖ ਵੱਖ ਰਾਜਾਂ ਅਤੇ ਵਿਦੇਸ਼ਾਂ ਤੋਂ ਲੋਕ ਸਮੁੰਦਰੀ ਤੱਟ ’ਤੇ ਕੁਦਰਤੀ ਨਜ਼ਾਰੇ ਤੱਕਣ ਆਉਂਦੇ ਹਨ।
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਨਾਂਵ (ਲਾਤੀਨੀ ਵਿੱਚ nōmen, ਸ਼ਾਬਦਿਕ 'ਨਾਮ') ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ ਨਾਂਵ ਇੱਕ ਵਿਸ਼ਾਲ ਅਤੇ ਖੁੱਲ੍ਹੀ ਸ਼ਬਦ ਸ਼੍ਰੇਣੀ ਦਾ ਮੈਂਬਰ ਹੈ ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ। ਨਾਂਵ ਦੀਆਂ ਪੰਜ ਕਿਸਮਾਂ ਹੁੰਦੀਆਂ ਹਨ:-
ਪੂਰਨ ਗੁਰਸਿੱਖ ਬਾਬਾ ਬੁੱਢਾ ਜੀ' ਦਾ ਜਨਮ (7 ਕੱਤਕ 1563 ਬਿਕਰਮੀ) ਜਾਂ (22 ਅਕਤੂਬਰ, 1506-16 ਨਵੰਬਰ 1631) ਨੂੰ ਪਿੰਡ ਗੱਗੋਨੰਗਲ, ਜਿਸ ਨੂੰ ਹੁਣ ਕੱਥੂਨੰਗਲ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਦੇ ਸ਼ਾਹੀ ਕਿਲ੍ਹਾ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਭਾਈ ਸੁੱਘਾ ਜੀ ਰੰਧਾਵਾ ਦੇ ਗ੍ਰਹਿ ਵਿਖੇ ਹੋਇਆ। ਆਪ ਜੀ ਦੇ ਪਿਤਾ 22 ਪਿੰਡਾਂ ਦੇ ਮਾਲਕ ਸਨ। ਆਪ ਜੀ ਦੀ ਮਾਤਾ ਗੌਰਾਂ ਬਹੁਤ ਹੀ ਭਜਨ ਬੰਦਗੀ ਵਾਲੀ ਇਸਤਰੀ ਸੀ, ਜਿਸ ਕਰ ਕੇ ਉਹਨਾਂ ਦੀ ਭਜਨ ਬੰਦਗੀ ਦਾ ਪ੍ਰਭਾਵ ਬਾਬਾ ਬੁੱਢਾ ਜੀ ’ਤੇ ਵੀ ਪਿਆ।
ਬਾਬਾ ਦੀਪ ਸਿੰਘ ਜੀ (26 ਜਨਵਰੀ 1682 – 13 ਨਵੰਬਰ 1757) ਉਹਨਾਂ ਦਾ ਜਨਮ ਸਿੱਖ ਪਰਿਵਾਰ ਵਿਚ ਪਹੂਵਿੰਡ ਪਿੰਡ ਹੋਇਆ।ਜਿੰਨ੍ਹਾਂ ਨੂੰ ਅਕਸਰ ਸ਼ਹੀਦ ਅਤੇ ਬਾਬਾ ਨਾਲ ਸਤਿਕਾਰਿਆ ਜਾਂਦਾ ਹੈ 18ਵੀਂ ਸਦੀ ਦੇ ਇਕ ਸਿੱਖ ਵਿਦਵਾਨ, ਆਗੂ ਅਤੇ ਜੰਗੀ ਜਰਨੈਲ ਸਨ। ਉਹ ਗੁਰੂ ਗੋਬਿੰਦ ਸਿੰਘ ਜੀ ਵੇਲੇ ਦੇ ਇੱਕ ਪ੍ਰਮੁੱਖ ਸਿੱਖ ਸਨ। ਉਹਨਾਂ ਨੂੰ ਸਿੱਖੀ ਦੇ ਸਭ ਤੋ ਪਵਿੱਤਰ ਸ਼ਹੀਦ ਮੰਨਿਆ ਜਾਂਦਾ ਹੈ।
ਸਤਿ ਸ੍ਰੀ ਅਕਾਲ (listen ) ਪੰਜਾਬੀ ਲੋਕਾਂ ਵੱਲੋਂ ਕਿਸੇ ਨੂੰ ਮਿਲਣ ਵੇਲ਼ੇ ਵਰਤਿਆ ਜਾਣ ਵਾਲ਼ਾ ਫ਼ਿਕਰਾ ਹੈ। ਆਮ ਤੌਰ ਤੇ ਸਾਰੇ ਪੰਜਾਬੀ ਲੋਕਾਂ ਵੱਲੋਂ ਇਸ ਦੀ ਵਰਤੋਂ ਕੀਤੀ ਜਾਂਦੀ ਹੈ ਪਰ ਸਿੱਖ ਧਰਮ ਨੂੰ ਮੰਨਣ ਵਾਲ਼ਿਆਂ ਵਿੱਚ ਇਸ ਦੀ ਖ਼ਾਸ ਅਹਿਮੀਅਤ ਹੈ। ਸਤਿ ਦਾ ਮਾਇਨਾ ਹੈ ਸੱਚ, ਸ੍ਰੀ ਅਦਬ ਵਜੋਂ ਲਾਇਆ ਜਾਂਦਾ ਹੈ ਅਤੇ ਅਕਾਲ ਦਾ ਮਾਇਨਾ ਹੈ ਵਕਤ ਤੋਂ ਪਰ੍ਹੇ ਦਾ ਭਾਵ ਪਰਮਾਤਮਾ। ਸੋ ਇਸ ਪ੍ਰਕਾਰ ਇਸ ਫ਼ਿਕਰੇ ਦੇ ਮਾਇਨੇ ਹਨ, ਕੇਵਲ ਪਰਮਾਤਮਾ ਹੀ ਆਖ਼ਰੀ ਸੱਚ ਹੈ।
ਆਧੁਨਿਕ ਪੰਜਾਬੀ ਕਹਾਣੀ ਪੰਜਾਬੀ ਸਾਹਿਤ ਦੀ ਇੱਕ ਰੂਪਗਤ ਵਿਧਾ ਹੈ। ਇਹ ਪੰਜਾਬੀ ਗਲਪ ਵਿੱਚ ਨਾਵਲ ਤੋਂ ਬਾਅਦ ਦੂਜੇ ਸਥਾਨ ਤੇ ਹੈ। ਆਧੁਨਿਕ ਕਹਾਣੀ ਵਿੱਚ ਆਮ ਮਨੁੱਖ ਦੇ ਮਾਨਵੀ ਸੰਦਰਭ ਨੂੰ ਚਿਤਰਿਆ ਗਿਆ ਹੈ। ਆਧੁਨਿਕ ਕਹਾਣੀ ਦੀ ਪੇਸ਼ਕਾਰੀ ਵਿੱਚ ਸੰਕੇਤਕ ਅਤੇ ਪ੍ਰਤੀਕਾਤਮਕ ਵਿਧੀ ਆਪਣਾਉਂਦੀ ਹੈ। ਸੰਕੇਤਾਂ ਅਤੇ ਪ੍ਰਤੀਕਾਂ ਦੀ ਵਰਤੋਂ ਆਧੁਨਿਕ ਪੰਜਾਬੀ ਕਹਾਣੀ ਸੁਚੇਤ ਪਾਠਕ ਦੀ ਮੰਗ ਕਰਦੀ ਹੈ।
ਦਲੀਪ ਕੌਰ ਟਿਵਾਣਾ (4 ਮਈ 1935 - 31 ਜਨਵਰੀ 2020) ਇੱਕ ਪੰਜਾਬੀ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਸੀ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਹਨਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ 'ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ।ਟਿਵਾਣਾ ਨੂੰ 1971 ਵਿੱਚ ਆਪਣੇ ਨਾਵਲ ਏਹੁ ਹਮਾਰਾ ਜੀਵਣਾ ਲਈ ਸਾਹਿਤ ਅਕਾਦਮੀ ਇਨਾਮ ਮਿਲਿਆ।
ਬੁੱਲ੍ਹੇ ਸ਼ਾਹ (1680-1758) ਇੱਕ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਹਨਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਹਨਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ। ਪਾਕਿਸਤਾਨ ਦੇ ਸ਼ਹਿਰ ਕਸੂਰ ਵਿੱਚ ਬਾਬਾ ਬੁੱਲੇ ਬੁੱਲੇ ਸ਼ਾਹ ਦੀ ਮਜ਼ਾਰ ਵੀ ਬਣੀ ਹੋਈ ਹੈ ਜਿੱਥੇ ਹਰ ਸਾਲ ਮੇਲਾ ਲਗਦਾ ਹੈ।
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਉਹਨਾਂ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਤ ਕੀਤਾ ਜਾਂਦਾ ਹੈ।
ਸਿੱਖੀ ਜਾਂ ਸਿੱਖ ਧਰਮ (ਸਿੱਖ ਦਾ ਮਤਲਬ, "ਸਿੱਖਣ ਵਾਲ਼ਾ") ਇੱਕ ਭਾਰਤੀ ਧਰਮ ਹੈ, ਜੋ 15ਵੀਂ ਸਦੀ ਵਿੱਚ ਭਾਰਤੀ ਉਪਮਹਾਂਦੀਪ ਦੇ ਪੰਜਾਬ ਖੇਤਰ ਵਿੱਚ ਸ਼ੁਰੂ ਹੋਇਆ। ਇਹ ਜਗਤ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ ਅਤੇ ਸਾਰੇ ਵਿਸ਼ਵਵਿਆਪੀ ਪ੍ਰਮੁੱਖਤਾ ਪ੍ਰਾਪਤ ਧਰਮਾਂ ਵਿੱਚੋਂ ਸਭ ਤੋਂ ਹਾਲੀਆ ਸਥਾਪਤ ਹੋਇਆ। ਸਿੱਖ ਪੰਥ ਨੂੰ ਮੰਨਣ ਵਾਲਿਆਂ ਦੀ ਗਿਣਤੀ ਲਗਭਗ 3 ਕਰੋੜ (ਜਾਂ 25–30 ਮਿਲੀਅਨ) ਹੈ, ਇਨ੍ਹਾਂ ਦਾ ਬਹੁਮਤ ਪੰਜਾਬ, ਭਾਰਤ ਵਿੱਚ ਰਹਿੰਦਾ ਹੈ। ਸਿੱਖ ਧਰਮ ਦਾ ਅਧਿਆਤਮਕ ਆਧਾਰ ਸਿੱਖਾਂ ਦੇ ਦਸ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਹੈ, ਜੋ ਕਿ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਗੂਰੂ ਨਾਨਕ ਦੇਵ ਨੇ ਸਿੱਖ ਧਰਮ ਦੀ ਨੀਂਹ ਰੱਖੀ ਸੀ ਅਤੇ ਗੂਰੂ ਗੋਬਿੰਦ ਸਿੰਘ ਨੇ ਗੂਰੂ ਗ੍ਰੰਥ ਸਾਹਿਬ ਨੂੰ ਇਸਦੇ ਅੰਤਮ ਗੁਰੂ ਵਜੋਂ ਨਿਯੁਕਤ ਕਰਕੇ ਦੇਹਧਾਰੀ ਗੁਰੂ ਦੀ ਪਰੰਪਰਾ ਨੂੰ ਸਮਾਪਤ ਕੀਤਾ। ਗੁਰੂ ਨਾਨਕ ਦੀਆਂ ਪ੍ਰਮੁੱਖ ਸਿੱਖਿਆਵਾਂ ਵਿੱਚ ਸ਼ਾਮਲ ਹਨ: ਰੱਬ ਉੱਪਰ ਯਕੀਨ ਰੱਖਕੇ ਉਸਦਾ ਨਾਮ ਜਪਣਾ, ਮਨੁੱਖਤਾ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁੱਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜਿਉਣਾ। ਗੁਰੂ ਹਰਿਗੋਬਿੰਦ (ਛੇਵਾਂ ਗੁਰੂ) ਨੇ ਮੀਰੀ-ਪੀਰੀ ਦੀ ਧਾਰਨਾ ਨੂੰ ਸਥਾਪਤ ਕੀਤਾ ਜਿਸਦੇ ਅਧੀਨ ਦੋਵਾਂ ਅਸਥਾਈ ਜਾਂ ਰਾਜਨੀਤਕ ਅਧਿਕਾਰ (ਮੀਰੀ) ਅਤੇ ਅਧਿਆਤਮਕ ਸ਼ਕਤੀ (ਪੀਰੀ) ਨੂੰ ਸਮਾਨ ਮਹੱਤਤਾ ਪ੍ਰਾਪਤ ਹੋਈ।
ਭਾਰਤ ਦੀ ਸੰਵਿਧਾਨ ਸਭਾ ਨੂੰ ਭਾਰਤ ਦਾ ਸੰਵਿਧਾਨ ਬਣਾਉਣ ਲਈ ਚੁਣਿਆ ਗਿਆ ਸੀ। ਇਸ ਦੀ ਚੋਣ 'ਸੂਬਾਈ ਅਸੈਂਬਲੀ' ਦੁਆਰਾ ਕੀਤੀ ਗਈ ਸੀ। 1947 ਵਿੱਚ ਬ੍ਰਿਟਿਸ਼ ਸ਼ਾਸਨ ਤੋਂ ਭਾਰਤ ਦੀ ਆਜ਼ਾਦੀ ਤੋਂ ਬਾਅਦ, ਇਸਦੇ ਮੈਂਬਰਾਂ ਨੇ 'ਭਾਰਤ ਦੀ ਅਸਥਾਈ ਸੰਸਦ' ਵਜੋਂ ਦੇਸ਼ ਦੀ ਪਹਿਲੀ ਸੰਸਦ ਵਜੋਂ ਸੇਵਾ ਕੀਤੀ। ਸੰਵਿਧਾਨ ਸਭਾ ਦਾ ਵਿਚਾਰ ਦਸੰਬਰ 1934 ਵਿੱਚ ਭਾਰਤ ਵਿੱਚ ਕਮਿਊਨਿਸਟ ਲਹਿਰ ਦੇ ਮੋਢੀ ਐਮ.ਐਨ. ਰਾਏ ਦੁਆਰਾ ਪ੍ਰਸਤਾਵਿਤ ਕੀਤਾ ਗਿਆ ਸੀ ਜੋ ਕਿ1935 ਵਿੱਚ ਭਾਰਤੀ ਰਾਸ਼ਟਰੀ ਕਾਂਗਰਸ ਦੀ ਇੱਕ ਅਧਿਕਾਰਤ ਮੰਗ ਬਣ ਗਈ। ਭਾਰਤੀ ਰਾਸ਼ਟਰੀ ਕਾਂਗਰਸ ਨੇ ਅਪ੍ਰੈਲ 1936 ਵਿੱਚ ਲਖਨਊ ਵਿਖੇ ਜਵਾਹਰ ਲਾਲ ਨਹਿਰੂ ਦੀ ਪ੍ਰਧਾਨਗੀ ਵਿੱਚ ਆਪਣਾ ਸੈਸ਼ਨ ਆਯੋਜਿਤ ਕੀਤਾ। ਜਿੱਥੇ ਸੰਵਿਧਾਨ ਸਭਾ ਦੀ ਅਧਿਕਾਰਤ ਮੰਗ ਉਠਾਈ ਗਈ ਸੀ ਅਤੇ ਭਾਰਤ ਸਰਕਾਰ ਐਕਟ, 1935 ਨੂੰ ਰੱਦ ਕਰ ਦਿੱਤਾ ਗਿਆ ਸੀ। ਸੀ.
ਭੂਚਾਲ ਇੱਕ ਐਸੀ ਕੁਦਰਤ ਦੀ ਆਫਤ ਹੈ ਜਿਸ ਬਾਰੇ ਪਹਿਲਾਂ ਪਤਾ ਨਹੀਂ ਲੱਗਦਾ। ਖੋਜਾਂ ਤੋਂ ਬਾਅਦ ਭੂਚਾਲ ਆਉਣ ਦਾ ਕਾਰਨ ਇਹ ਮੰਨਿਆ ਗਿਆ ਕਿ ਜ਼ਮੀਨ ਦੀ ਤਹਿ ਜੋ ਹੇਠਾਂ ਹੈ, ਉਹ ਸਖਤ ਸਲੈਬਾਂ ਦੀ ਬਣੀ ਹੋਈ ਹੈ। ਇਨ੍ਹਾਂ ਹੇਠਲੀਆਂ ਸਲੈਬਾਂ ਨੂੰ ਟੈਕਟੋਨਿਕ ਪਲੇਟਾਂ ਵੀ ਕਹਿੰਦੇ ਹਨ, ਇਹ ਪਲੇਟਾਂ ਆਪਸ 'ਚ ਜੁੜੀਆਂ ਹੋਈਆਂ ਹਨ ਜੋ ਉਪਰ ਥੱਲੇ ਹਰਕਤ ਕਰਦੀਆਂ ਰਹਿੰਦੀਆਂ ਹਨ। ਉਨ੍ਹਾਂ ਅੰਦਰ ਆਪਸੀ ਦਬਾਅ ਇੱਕ ਜਗ੍ਹਾ ਤੋਂ ਹਿੱਲ ਜਾਣ ਨਾਲ ਜਾਂ ਟੁੱਟ ਜਾਣ ਕਾਰਨ ਵਧ ਜਾਂਦਾ ਹੈ ਅਤੇ ਉਹ ਪਲੇਟਾਂ ਆਪਣੀ ਜਗ੍ਹਾ ਤੋਂ ਖਿਸਕ ਜਾਂਦੀਆਂ ਹਨ। ਇਨ੍ਹਾਂ ਪਲੇਟਾਂ ਦੀ ਜਗ੍ਹਾ 'ਚ ਬਦਲਾਅ ਆਉਣ ਕਾਰਨ ਆਪਸੀ ਟਕਰਾਅ ਵੀ ਹੁੰਦਾ ਹੈ ਜਾਂ ਆਪਸ ਵਿੱਚ ਖਹਿੰਦੀਆਂ ਹਨ ਜਿਸ ਕਾਰਨ ਧਰਤੀ ਅੰਦਰ ਝਟਕੇ ਲੱਗਦੇ ਹਨ ਜਿਸ ਨੂੰ ਭੂਚਾਲ ਕਹਿੰਦੇ ਹਨ ਜਿਸ ਨਾਲ ਧਰਤੀ ਕੰਬਦੀ ਹੈ।