ਨਸੀਰ-ਉਦ-ਦੀਨ ਮੁਹੰਮਦ (Persian: ناصرالدین محمد) (ਫ਼ਾਰਸੀ ਉਚਾਰਨ: [na'siːrʊdiːn mʊha'mad]; 6 ਮਾਰਚ 1508 – 27 ਜਨਵਰੀ 1556), ਜੋ ਉਸਦੇ ਸ਼ਾਸ਼ਕੀ ਨਾਮ ਹੁਮਾਯੂੰ ਨਾਲ ਜਾਣਿਆ ਜਾਂਦਾ ਹੈ; (ਫ਼ਾਰਸੀ ਉਚਾਰਨ: [hʊma'juːn]), ਮੁਗਲ ਸਾਮਰਾਜ ਦਾ ਦੂਜਾ ਬਾਦਸ਼ਾਹ ਸੀ, ਜਿਸਨੇ 1530 ਤੋਂ 1540 ਤੱਕ ਅਤੇ ਫਿਰ 1555 ਤੋਂ 1556 ਤੱਕ ਪੂਰਬੀ ਅਫਗਾਨਿਸਤਾਨ, ਪਾਕਿਸਤਾਨ, ਉੱਤਰੀ ਭਾਰਤ ਅਤੇ ਬੰਗਲਾਦੇਸ਼ ਦੇ ਖੇਤਰ ਉੱਤੇ ਰਾਜ ਕੀਤਾ। ਆਪਣੇ ਪਿਤਾ, ਬਾਬਰ ਦੀ ਤਰ੍ਹਾਂ, ਉਸਨੇ ਆਪਣਾ ਸਾਮਰਾਜ ਛੇਤੀ ਗੁਆ ਦਿੱਤਾ ਪਰ ਵਾਧੂ ਖੇਤਰ ਦੇ ਨਾਲ, ਪਰਸ਼ੀਆ ਦੇ ਸਫਾਵਿਦ ਰਾਜਵੰਸ਼ ਦੀ ਸਹਾਇਤਾ ਨਾਲ ਇਸਨੂੰ ਦੁਬਾਰਾ ਹਾਸਲ ਕਰ ਲਿਆ। 1556 ਵਿੱਚ ਉਸਦੀ ਮੌਤ ਦੇ ਸਮੇਂ, ਮੁਗਲ ਸਾਮਰਾਜ ਲਗਭਗ 10 ਲੱਖ ਵਰਗ ਕਿਲੋਮੀਟਰ ਵਿੱਚ ਫੈਲਿਆ ਹੋਇਆ ਸੀ।
ਪੰਜਾਬੀ ਭਾਸ਼ਾ (ਸ਼ਾਹਮੁਖੀ: پنجابی, ਪੰਜਾਬੀ) ਪੰਜਾਬ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖਾਂ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਜੱਸਾ ਸਿੰਘ ਰਾਮਗੜ੍ਹੀਆ (1723-1803) ਦਾ ਜਨਮ ਸ੍ਰੀ ਅੰਮ੍ਰਿਤਸਰ ਦੇ ਨੇੜੇ ਪਿੰਡ ਗੁੱਗਾ ਬੂਹਾ ਵਿਖੇ ਭਗਵਾਨ ਸਿੰਘ ਦੇ ਘਰ ਹੋਇਆ। ੳਹਨਾਂ ਦੇ ਦਾਦਾ ਹਰਦਾਸ ਸਿੰਘ ਜੋ ਲਾਹੌਰ ਜ਼ਿਲ੍ਹੇ ਦੇ ਪਿੰਡ ਸੁਰੁ ਸਿੰਘ ਤੋਂ ਸਨ। ਉਨ੍ਹਾਂ ਨੇ ਸ੍ਰੀ ਗੁਰੁ ਗੋਬਿੰਦ ਸਿੰਘ ਤੋਂ ਅੰਮ੍ਰਿਤ ਛਕ ਕੇ ਸਿੰਘ ਸਜੇ। ਉਹਨਾਂ ਨੇ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਪਿੰਡ ਪਿੰਡ ਪਹੁੰਚਾਇਆ। ਆਪ ਦੇ ਦਾਦਾ ਜੀ ਬਾਬਾ ਬੰਦਾ ਸਿੰਘ ਬਹਾਦਰ ਦੀ ਫੌਜ ਵਿੱਚ ਦਾਖਲ ਹੋਏ ਅਤੇ ਮੁਗਲ ਫੌਜਾਂ ਨਾਲ ਲੜਾਈ ਲੜੀ ਅਤੇ 1716 ਵਿੱਚ ਸ਼ਹੀਦੀ ਪ੍ਰਪਤ ਕੀਤੀ। ਹਰਦਾਸ ਸਿੰਘ ਦੀ ਮੌਤ ਤੋਂ ਬਾਅਦ ਭਗਵਾਨ ਸਿੰਘ ਘਰ ਦੇ ਮੋਢੀ ਬਣੇ। ਪਿਤਾ ਦੀ ਮੌਤ ਤੋਂ ਬਾਅਦ ਜੱਸਾ ਸਿੰਘ ਰਾਮਗੜ੍ਹੀਆ ਘਰ ਦੇ ਮੁਖੀ ਬਣੇ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਗੁਰਮੁਖੀ (Punjabi: گُرمُکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਇੱਕਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਗੁਰੂ ਗੋਬਿੰਦ ਸਿੰਘ (ਉਚਾਰਨ: [gʊɾuː goːbɪn̪d̪ᵊ sɪ́ŋgᵊ]; 22 ਦਸੰਬਰ 1666 – 7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ, ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਿਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਓਹ ਸਿੱਖ ਕੌਮ ਦੇ ਅੰਤਿਮ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਦੌਰਾਨ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੁਆਰਾ ਸ਼ਹੀਦ ਕਰਵਾ ਦਿੱਤਾ ਗਿਆ।
ਅਬੂਲ-ਫਤਿਹ ਜਲਾਲ-ਉਦ-ਦੀਨ ਮੁਹੰਮਦ ਅਕਬਰ (25 ਅਕਤੂਬਰ 1542 – 27 ਅਕਤੂਬਰ 1605), ਅਕਬਰ ਮਹਾਨ ਦੇ ਨਾਂ ਨਾਲ ਮਸ਼ਹੂਰ (Persian: اکبر اعظم ਫ਼ਾਰਸੀ ਉਚਾਰਨ: [akbarɪ azam]), ਅਤੇ ਅਕਬਰ ਪਹਿਲੇ ਦੇ ਰੂਪ ਵਿੱਚ ਵੀ ਜਾਣਿਆ ਜਾਂਦਾ ਹੈ (ਫ਼ਾਰਸੀ ਉਚਾਰਨ: [akbar]), ਤੀਜਾ ਮੁਗਲ ਬਾਦਸ਼ਾਹ ਸੀ, ਜਿਸਨੇ 1556 ਤੋਂ 1605 ਤੱਕ ਰਾਜ ਕੀਤਾ। ਅਕਬਰ ਨੇ ਆਪਣੇ ਪਿਤਾ, ਹੁਮਾਯੂੰ, ਇੱਕ ਰਾਜਕੁਮਾਰ, ਬੈਰਮ ਖਾਨ ਦੇ ਅਧੀਨ, ਉੱਤਰਾਧਿਕਾਰੀ ਬਣਾਇਆ, ਜਿਸ ਨੇ ਨੌਜਵਾਨ ਸਮਰਾਟ ਦੀ ਭਾਰਤ ਵਿੱਚ ਮੁਗਲ ਡੋਮੇਨ ਨੂੰ ਵਧਾਉਣ ਅਤੇ ਮਜ਼ਬੂਤ ਕਰਨ ਵਿੱਚ ਮਦਦ ਕੀਤੀ।
ਗੂਰੁ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦਸਾਂ ਵਿਚੋਂ ਦੂਜੇ ਗੁਰੂ ਸਨ। ਇਹਨਾਂ ਦਾ ਜਨਮ ਹਿੰਦੂ ਖ਼ਾਨਦਾਨ ਵਿੱਚ, ਜਮਾਂਦਰੂ ਨਾਮ ਲਹਿਣੇ ਨਾਲ਼, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਨੇੜੇ) ਪੰਜਾਬ ਵਿਖੇ ਹੋਇਆ। ਭਾਈ ਲਹਿਣਾ ਖੱਤਰੀ ਟੱਬਰ ਵਿੱਚ ਪਲ਼ਿਆ, ਜਿਸਦੇ ਪਿਓ ਨਿੱਕੇ ਸਕੇਲ ਦੇ ਸੁਦਾਗਰ ਸੀ, ਅਤੇ ਆਪ ਉਹ ਦੁਰਗਾ ਦੇ ਪੁਜਾਰੀ ਸਨ। ਇਹਨਾਂ ਦੀ ਮੁਲਾਕਾਤ ਗੁਰੂ ਨਾਨਕ, ਸਿੱਖੀ ਦੇ ਬਾਨੀ ਨਾਲ਼ ਹੋਣ ਤੋਂ ਬਾਅਦ ਇਹ ਸਿੱਖ ਬਣ ਗਏ। ਗੁਰੂ ਨਾਨਕ ਸਾਹਿਬ ਨੇ ਲਹਿਣਾ ਨਾਮ ਤਬਦੀਲ ਕਰ ਅੰਗਦ ("ਮੇਰਾ ਆਪਣਾ ਅੰਗ") ਰੱਖ ਦਿੱਤਾ, ਅਤੇ ਆਪਣੇ ਪੁੱਤਾਂ ਦੀ ਬਜਾਏ ਅੰਗਦ ਨੂੰ ਦੂਜਾ ਗੁਰੂ ਐਲਾਨ ਦਿੱਤਾ।
ਲੋਕ ਸਭਾ, ਸੰਵਿਧਾਨਕ ਤੌਰ 'ਤੇ ਲੋਕਾਂ ਦਾ ਸਦਨ, ਭਾਰਤ ਦੀ ਦੋ-ਸਦਨੀ ਸੰਸਦ ਦਾ ਹੇਠਲਾ ਸਦਨ ਹੈ, ਜਿਸ ਦਾ ਉਪਰਲਾ ਸਦਨ ਰਾਜ ਸਭਾ ਹੈ। ਲੋਕ ਸਭਾ ਦੇ ਮੈਂਬਰ ਬਾਲਗ ਯੂਨੀਵਰਸਲ ਮਤਾਧਿਕਾਰ ਦੁਆਰਾ ਚੁਣੇ ਜਾਂਦੇ ਹਨ ਅਤੇ ਉਹਨਾਂ ਦੇ ਸਬੰਧਤ ਹਲਕਿਆਂ ਦੀ ਨੁਮਾਇੰਦਗੀ ਕਰਨ ਲਈ ਪਹਿਲੀ-ਪਾਸਟ-ਦ-ਪੋਸਟ ਪ੍ਰਣਾਲੀ ਦੁਆਰਾ ਚੁਣੇ ਜਾਂਦੇ ਹਨ, ਅਤੇ ਉਹ ਪੰਜ ਸਾਲਾਂ ਲਈ ਜਾਂ ਰਾਸ਼ਟਰਪਤੀ ਦੀ ਸਲਾਹ 'ਤੇ ਸੰਸਥਾ ਨੂੰ ਭੰਗ ਕਰਨ ਤੱਕ ਆਪਣੀਆਂ ਸੀਟਾਂ 'ਤੇ ਕਾਇਮ ਰਹਿੰਦੇ ਹਨ। ਮੰਤਰੀ ਮੰਡਲ.
ਦੂਜੀ ਸੰਸਾਰ ਜੰਗ' (ਅੰਗਰੇਜੀ: World War II) 1939 ਤੋਂ 1945 ਤੱਕ ਚੱਲਣ ਵਾਲੀ ਸੰਸਾਰ-ਪੱਧਰ ਦੀ ਜੰਗ ਸੀ। ਲਗਪਗ 70 ਦੇਸ਼ਾਂ ਦੀਆਂ ਥਲ, ਜਲ ਅਤੇ ਹਵਾਈ ਸੈਨਾਵਾਂ ਇਸ ਯੁੱਧ ਵਿੱਚ ਸ਼ਾਮਿਲ ਸਨ।ਧੁਰੀ ਰਾਸਟਰਾਂ ਵਿੱਚ ਇੰਗਲੈਂਡ, ਫਰਾਂਸ, ਅਮਰੀਕਾ ਅਤੇ ਸੋਵੀਅਤ ਯੂਨੀਅਨ ਸ਼ਾਮਲ ਸੀ।ਇਹ 01/09/1939 ਤੋਂ 02/09/1945 ਤੱਕ ਚੱਲਿਆ ਸੀ। ਇਸ ਯੁੱਧ ਵਿੱਚ ਸੰਸਾਰ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ - ਮਿੱਤਰ ਰਾਸ਼ਟਰ ਅਤੇ ਧੁਰੀ ਰਾਸ਼ਟਰ। ਇਸ ਯੁੱਧ ਦੇ ਦੌਰਾਨ ਪੂਰਨ ਯੁੱਧ ਦਾ ਮਨੋਭਾਵ ਪ੍ਰਚਲਨ ਵਿੱਚ ਆਇਆ ਕਿਉਂਕਿ ਇਸ ਯੁੱਧ ਵਿੱਚ ਸ਼ਾਮਿਲ ਸਾਰੀਆਂ ਮਹਾਸ਼ਕਤੀਆਂ ਨੇ ਆਪਣੀ ਆਰਥਿਕ, ਉਦਯੋਗਿਕ ਅਤੇ ਵਿਗਿਆਨਕ ਸਮਰੱਥਾ ਇਸ ਯੁੱਧ ਵਿੱਚ ਝੋਂਕ ਦਿੱਤੀ ਸੀ। ਇਸ ਯੁੱਧ ਵਿੱਚ ਵੱਖ-ਵੱਖ ਰਾਸ਼ਟਰਾਂ ਦੇ ਲਗਪਗ 10 ਕਰੋੜ ਫੌਜੀਆਂ ਨੇ ਹਿੱਸਾ ਲਿਆ ਅਤੇ ਇਹ ਮਨੁੱਖੀ ਇਤਹਾਸ ਦਾ ਸਭ ਤੋਂ ਖੂਨੀ ਯੁੱਧ ਸਾਬਿਤ ਹੋਇਆ। ਇਸ ਮਹਾਂਯੁੱਧ ਵਿੱਚ 5 ਤੋਂ 7 ਕਰੋੜ ਮਨੁੱਖੀ ਜਾਨਾਂ ਗਈਆਂ ਕਿਉਂਕਿ ਇਸਦੇ ਮਹੱਤਵਪੂਰਨ ਘਟਨਾਕ੍ਰਮ ਵਿੱਚ ਗ਼ੈਰ-ਫ਼ੌਜੀ ਨਾਗਰਿਕਾਂ ਦਾ ਕਤਲ ਅਜ਼ਾਦੀ, ਜਿਸ ਵਿੱਚ ਹੋਲੋਕਾਸਟ ਵੀ ਸ਼ਾਮਿਲ ਹੈ, ਅਤੇ ਪਰਮਾਣੂ ਹਥਿਆਰਾਂ ਦਾ ਇੱਕਮਾਤਰ ਇਸਤੇਮਾਲ ਸ਼ਾਮਿਲ ਹੈ। ਇਸ ਕਾਰਨ ਇਹ ਮਨੁੱਖੀ ਇਤਿਹਾਸ ਦਾ ਸਭ ਤੋਂ ਭਿਆਨਕ ਯੁੱਧ ਸੀ।
ਨਾਂਵ (ਲਾਤੀਨੀ ਵਿੱਚ nōmen, ਸ਼ਾਬਦਿਕ 'ਨਾਮ') ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ ਨਾਂਵ ਇੱਕ ਵਿਸ਼ਾਲ ਅਤੇ ਖੁੱਲ੍ਹੀ ਸ਼ਬਦ ਸ਼੍ਰੇਣੀ ਦਾ ਮੈਂਬਰ ਹੈ ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ। ਨਾਂਵ ਦੀਆਂ ਪੰਜ ਕਿਸਮਾਂ ਹੁੰਦੀਆਂ ਹਨ:-
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਇੱਕ ਸਿੱਖ ਮਹਾਰਾਜਾ ਸੀ ਜਿੰਨਾ ਨੂੰ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ ਅਤੇ ਉਹਨਾਂ ਦਾ ਨਾਮ ਭਾਰਤ ਦੇ ਉਹਨਾਂ ਮਹਾਨ ਸ਼ਾਸਕਾਂ ਵਿੱਚ ਆਉਂਦਾ ਹੈ ਜਿਵੇ ਕਿ ਮਹਾਂਰਾਣਾ ਪ੍ਰਤਾਪ ਅਤੇ ਮਰਾਠਾ ਸਾਮਰਾਜ ਦੇ ਛੱਤਰਪਤੀ ਸ਼ਿਵਾਜੀ। ਉਹਨਾਂ ਨੂੰ ਸਾਲ 2020 ਵਿੱਚ ਬੀਬੀਸੀ ਨੇ ਦੁਨੀਆ ਦਾ ਸਭ ਤੋ ਮਹਾਨ ਆਗੂ ਦੱਸਿਆ ਸੀ ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਹਾਲਾਂਕਿ "ਸ਼ਬਦ" ਦੀ ਵਿਆਖਿਆ ਲਈ ਵਿਦਵਾਨਾਂ ਦੇ ਅਲੱਗ-ਅਲੱਗ ਵਿਚਾਰ ਹਨ। ਪ੍ਰਸਿੱਧ ਅਮਰੀਕੀ ਭਾਸ਼ਾ ਵਿਗਿਆਨੀ ਲਿਉਨਾਰਦ ਬਲੂਮਫ਼ੀਲਡ ਨੇ ਕਿ 'ਸ਼ਬਦ' ਬਾਰੇ ਕਿਹਾ ਹੈ: “ A word is a minimal free form” ਅਰਥਾਤ “ਸ਼ਬਦ ਇੱਕ ਲਘੂਤਮ ਸੁਤੰਤਰ ਇਕਾਈ ਹੈ।“ ਬਲੂਮਫ਼ੀਲਡ ਦੀ ਇਹ ਪਰਿਭਾਸ਼ਾ ਹੁਣ ਤੱਕ ਮਿਲਦੀਆਂ ਸਾਰੀਆਂ ਪਰਿਭਾਸ਼ਾਵਾਂ ਨਾਲੋਂ ਮੁਕਾਬਲਨ ਵਧੇਰੇ ਮਕਬੂਲ ਹੈ। ਇਸ ਪਰਿਭਾਸ਼ਾ ਨੂੰ ਚੰਗੀ ਤਰ੍ਹਾਂ ਸਮਝਣ ਲਈ ਸਾਨੂੰ ਸੁਤੰਤਰ ਬੰਧੇਜੀ ਰੂਪਾਂ ਦੀ ਪ੍ਰਕ੍ਰਿਤੀ ਸਮਝ ਲੈਣੀ ਚਾਹੀਦੀ ਹੈ।
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ। ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ੴ (ਇੱਕ ਓਅੰਕਾਰ) ਸਿੱਖ ਧਰਮ ਦਾ ਨਿਸ਼ਾਨ ਹੈ ਅਤੇ ਸਿੱਖੀ ਦਰਸ਼ਨ ਦੀ ਨੀਂਹ ਹੈ। ਇਸ ਤੋਂ ਭਾਵ ਹੈ ਕਿ ਇੱਕ ਕਰਨਵਾਲਾ (ਕਰਤਾਰ) ਹੈ। ਇਹ ਗੁਰੂ ਨਾਨਕ ਸਾਹਿਬ ਜੀ ਦੀ ਗੁਰਬਾਣੀ ਜਪੁਜੀ ਸਾਹਿਬ ਦੇ ਸ਼ੁਰੂ ਵਿੱਚ ਹੈ। ਸਿੱਖੀ ਬਾਰੇ ਕਿਤਾਬਾਂ ਅਤੇ ਗੁਰਦਵਾਰਿਆਂ ਉੱਤੇ ਇਹ ਨਿਸ਼ਾਨ (ੴ) ਆਮ ਦੇਖਣ ਨੂੰ ਮਿਲਦਾ ਹੈ। ਗੁਰੂ ਨਾਨਕ ਜੀ ਨੇ ਇਸ ਅਦੁੱਤੀ ਨਿਸ਼ਾਨ ਦੀ ਰਚਨਾ ਕਰਕੇ ਸਿਖ ਪੰਥ ਦੀ ਨੀਂਹ ਰੱਖੀ। ਇਸ ਦਾ ਪਾਠ (ਉਚਾਰਨ ਜਾਂ ਬੋਲ) ਇੱਕ ਓਅੰਕਾਰ ਹੈ। ਗੁਰੂ ਨਾਨਕ ਸਾਹਿਬ ਜੀ ਨੇ ਇਸ ਨੂੰ 13 ਵਾਰ ਆਪਣੀ ਸਵੈ-ਰਚਿਤ ਬਾਣੀ ਵਿੱਚ ਲਿਖਿਆ ਹੈ, ਜਿਹੜੀ ਕਿ ਆਪ ਜੀ ਦੇ ਨਾਮ ਦੇ ਸਿਰਲੇਖ ਮਹਲਾ 1 ਹੇਠ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਹੈ। ਇੱਕ ਓਅੰਕਾਰ ਪੰਜਾਬੀ ਭਾਸ਼ਾ ਦਾ ਬੋਲ ਹੈ। ਇੱਕ ਓਅੰਕਾਰ ਮੂਲ ਮੰਤਰ ਅਤੇ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਅੰਕ ਤੇ ਬ੍ਰਹਮੰਡ ਦੇ ਬੇਅੰਤ ਪਸਾਰੇ ਤੇ ਇਸਦੇ ਇਕੋ ਇੱਕ ਕਰਤਾ (ਭਾਵ ਇੱਕ ਕਰਤਾਰ) ਦੇ ਨਿਸ਼ਾਨ ਦੇ ਸੂਚਕ ਵਜੋਂ ਦਰਜ ਹੈ।
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸਨ, ਜਿਨ੍ਹਾਂ ਨੇ ਪੰਜਾਬੀ ਸਾਹਿਤਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਇੰਨੇ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਸਨ ਕਿ ਉਹ ਭਾਈ ਵਜੋਂ ਮਾਨਤਾ ਪ੍ਰਾਪਤ ਹੋ ਗਏ, ਇੱਕ ਸਨਮਾਨ ਅਕਸਰ ਉਹਨਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ਸਤਿ ਸ੍ਰੀ ਅਕਾਲ (listen ) ਪੰਜਾਬੀ ਲੋਕਾਂ ਵੱਲੋਂ ਕਿਸੇ ਨੂੰ ਮਿਲਣ ਵੇਲ਼ੇ ਵਰਤਿਆ ਜਾਣ ਵਾਲ਼ਾ ਫ਼ਿਕਰਾ ਹੈ। ਆਮ ਤੌਰ ਤੇ ਸਾਰੇ ਪੰਜਾਬੀ ਲੋਕਾਂ ਵੱਲੋਂ ਇਸ ਦੀ ਵਰਤੋਂ ਕੀਤੀ ਜਾਂਦੀ ਹੈ ਪਰ ਸਿੱਖ ਧਰਮ ਨੂੰ ਮੰਨਣ ਵਾਲ਼ਿਆਂ ਵਿੱਚ ਇਸ ਦੀ ਖ਼ਾਸ ਅਹਿਮੀਅਤ ਹੈ। ਸਤਿ ਦਾ ਮਾਇਨਾ ਹੈ ਸੱਚ, ਸ੍ਰੀ ਅਦਬ ਵਜੋਂ ਲਾਇਆ ਜਾਂਦਾ ਹੈ ਅਤੇ ਅਕਾਲ ਦਾ ਮਾਇਨਾ ਹੈ ਵਕਤ ਤੋਂ ਪਰ੍ਹੇ ਦਾ ਭਾਵ ਪਰਮਾਤਮਾ। ਸੋ ਇਸ ਪ੍ਰਕਾਰ ਇਸ ਫ਼ਿਕਰੇ ਦੇ ਮਾਇਨੇ ਹਨ, ਕੇਵਲ ਪਰਮਾਤਮਾ ਹੀ ਆਖ਼ਰੀ ਸੱਚ ਹੈ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਂਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿੱਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿੱਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿੱਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿੱਚ ਆਉਣ ਕਰਕੇ, ਇਸ ਵਿੱਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿੱਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ।2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ਸ਼ੁੱਭਦੀਪ ਸਿੰਘ ਸਿੱਧੂ (11 ਜੂਨ 1993 – 29 ਮਈ 2022), ਜਾਂ ਸਿੱਧੂ ਮੂਸੇ ਵਾਲਾ, ਇੱਕ ਭਾਰਤੀ ਰੈਪਰ ਅਤੇ ਗਾਇਕ ਸੀ। ਉਸਨੇ ਮੁੱਖ ਤੌਰ 'ਤੇ ਪੰਜਾਬੀ-ਭਾਸ਼ਾ ਦੇ ਸੰਗੀਤ ਅਤੇ ਸਿਨੇਮਾ ਵਿੱਚ ਕੰਮ ਕੀਤਾ। ਮੂਸੇ ਵਾਲਾ ਨੂੰ ਆਮ ਤੌਰ 'ਤੇ ਆਪਣੀ ਪੀੜ੍ਹੀ ਦੇ ਸਭ ਤੋਂ ਮਹਾਨ ਪੰਜਾਬੀ ਕਲਾਕਾਰਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ ਅਤੇ ਕਈ ਉਸਨੂੰ ਸਭ ਤੋਂ ਮਹਾਨ ਅਤੇ ਸਭ ਤੋਂ ਵਿਵਾਦਪੂਰਨ ਪੰਜਾਬੀ ਕਲਾਕਾਰਾਂ ਵਿੱਚੋਂ ਇੱਕ ਮੰਨਦੇ ਹਨ। ਇਸ ਤੋਂ ਇਲਾਵਾ, ਉਸ ਨੂੰ ਪੰਜਾਬੀ ਕਲਾਕਾਰਾਂ ਲਈ ਮੁੱਖ ਧਾਰਾ ਦੇ ਸੰਗੀਤ ਦੇ ਦਰਵਾਜ਼ੇ ਖੋਲ੍ਹਣ ਵਿੱਚ ਇੱਕ ਪ੍ਰਮੁੱਖ ਸ਼ਖਸੀਅਤ ਮੰਨਿਆ ਜਾਂਦਾ ਸੀ।
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ। ਪੰਜਾਬੀ ਵਿਕੀਪੀਡੀਆ ਗੁਰਮੁਖੀ ਅਤੇ ਸ਼ਾਹਮੁਖੀ ਦੋ ਲਿਪੀਆਂ ਵਿੱਚ ਉਪਲਬਧ ਹੈ। ਪੂਰਬੀ ਪੰਜਾਬ, ਭਾਰਤ ਦੀ ਨੁਮਾਇੰਦਗੀ ਕਰਨ ਵਾਲਾ ਵਿਕੀਪੀਡੀਆ ਗੁਰਮੁਖੀ ਲਿਪੀ ਵਿੱਚ ਉਪਲਬਧ ਹੈ, ਜਦ ਕਿ ਪੱਛਮੀ ਪੰਜਾਬ, ਪਾਕਿਸਤਾਨ ਦਾ ਆਪਣਾ ਇੱਕ ਵੱਖਰਾ ਵਿਕੀਪੀਡੀਆ ਹੈ ਜੋ 24 ਅਕਤੂਬਰ, 2008 ਨੂੰ ਹੋਂਦ ਵਿੱਚ ਆਇਆ ਅਤੇ ਇਹ ਸ਼ਾਹਮੁਖੀ ਲਿਪੀ ਵਿੱਚ ਹੈ।
ਭਾਰਤ ਦਾ ਰਾਸ਼ਟਰਪਤੀ (ਹਿੰਦੀ भारत के राष्ट्रपति) ਭਾਰਤ ਦੇ ਗਣਰਾਜ ਦੇ ਰਾਜ ਦਾ ਮੁੱਖੀ ਹੁੰਦਾ ਹੈ, ਕਿਉਕਿ ਭਾਰਤ ਸੰਸਦੀ ਪ੍ਰਣਾਲੀ ਨਾਲ ਚਲਦਾ ਹੈ ਇਸਲਈ ਭਾਰਤ ਦੇ ਰਾਸ਼ਟਰਪਤੀ ਰਸਮੀ ਤੌਰ ਤੇ ਮੁਖੀ ਹੁੰਦੇ ਹਨ। ਭਾਰਤ ਦਾ ਰਾਸ਼ਟਰਪਤੀ ਭਾਰਤ ਦੀ ਫੌਜ ਦਾ ਸੁਪਰੀਮ ਕੰਮਾਡਰ-ਇਨ-ਚੀਫ ਹੁੰਦਾ ਹੈ। 1967 ਤੋਂ ਲੈ ਕੇ ਹੁਣ ਤਕ, ਇਹ ਕੋਸ਼ਿਸ਼ਾਂ ਹੁੰਦੀਆਂ ਰਹੀਆਂ ਹਨ ਕਿ ਭਾਰਤ ਦੇ ਰਾਸ਼ਟਰਪਤੀ ਨੂੰ ਵਿਦੇਸ਼ੀ ਤਰੀਕੇ ਨਾਲ ਸਰਕਾਰ ਵਿੱਚ ਉਲੀਕੇ ਗਏ ਰਾਸ਼ਟਰਪਤੀ ਦੀ ਭੂਮਿਕਾ ਦੇ ਖ਼ਾਕੇ ਨਾਲੋਂ ਵੱਧ ਸਕ੍ਰਿਆ ਸਿਆਸਤੀ ਹਸਤੀ ਬਣਾਇਆ ਜਾਵੇ। 1967 ਵਿੱਚ ਸੁਪਰੀਮ ਕੋਰਟ ਦੇ ਇੱਕ ਸਿਟਿੰਗ ਚੀਫ਼ ਜਸਟਿਸ ਸੁੱਬਾ ਰਾਓ ਨੇ ਖ਼ੁਦ ਨੂੰ ਸਿਆਸਤਦਾਨਾਂ ਦੇ ਝੇੜਿਆਂ ’ਚ ਲਪੇਟ ਲਿਆ ਅਤੇ ਰਾਸ਼ਟਰਪਤੀ ਬਣਨ ਲਈ ਨਿਆਂ ਪਾਲਿਕਾ ਦੀ ਮਾਣ-ਮਰਿਆਦਾ ਭੁੱਲ ਬੈਠਿਆ। ਚੀਫ਼ ਜਸਟਿਸ ਸੁੱਬਾ ਰਾਓ ਸਵਤੰਤਰ ਪਾਰਟੀ ਤੇ ਜਨਸੰਘ ਅਤੇ ਕਾਂਗਰਸ ਦੇ ਉਮੀਦਵਾਰ ਡਾ.
ਇਸ ਮਿਸਲ ਨੇ ਆਪਣਾ ਨਾਂ 'ਰਾਮ ਰੌਣੀ' ਤੋਂ ਲਿਆ। 'ਰਾਮ ਰੌਣੀ'(ਇਹ ਕੱਚਾ ਕਿਲ੍ਹਾ ਜਿਥੇ ਅੱਜ ਗੁਰੂ ਰਾਮਦਾਸ ਸਕੂਲ ਅਤੇ ਗੁਰਦੁਆਰਾ ਸ੍ਰੀ ਰਾਮਸਰ ਮੌਜੂਦ ਹੈ, ਦੇ ਨਾਲ ਲਗਦੀ ਜਗ੍ਹਾ ’ਤੇ ਇੱਕ ਹਵੇਲੀ ਦੀ ਸ਼ਕਲ ਵਿੱਚ ਸੰਨ 1748 ਦੇ ਸ਼ੁਰੂ ਵਿੱਚ ਬਣਾਇਆ ਗਿਆ ਸੀ) ਇੱਕ ਗੜ੍ਹੀ ਸੀ ਜਿਸ ਦੀ ਤਾਮੀਰ ਸ: ਜੱਸਾ ਸਿੰਘ ਨੇ ਅੰਮ੍ਰਿਤਸਰ ਦੇ ਬਾਹਰਵਾਰ ਕੱਚੀਆਂ ਇੱਟਾਂ ਨਾਲ ਕਰਵਾਈ। ਬਾਅਦ ਵਿੱਚ ਇਸੇ ਗੜ੍ਹੀ ਨੂੰ ਕਿਲ੍ਹੇ ਦੀ ਸ਼ਕਲ ਵਿੱਚ ਤਬਦੀਲ ਕਰ ਦਿੱਤਾ ਗਿਆ ਤੇ ਇਸ ਦਾ ਨਾਂ ਕਿਲ੍ਹਾ ਰਾਮਗੜ੍ਹ ਪੈ ਗਿਆ। ਇਸ ਦੇ ਨਾਂ 'ਤੇ ਸ੍ਰ: ਜੱਸਾ ਸਿੰਘ ਦਾ ਨਾਂ ਵੀ ਜੱਸਾ ਸਿੰਘ ਰਾਮਗੜ੍ਹੀਆ ਪੈ ਗਿਆ। ਸ੍ਰ: ਜੱਸਾ ਸਿੰਘ ਰਾਮਗੜ੍ਹੀਆ ਸਿੱਖ ਇਤਿਹਾਸ ਵਿੱਚ ਬਹੁਤ ਵੱਡੇ ਸਿੱਖ ਯੋਧੇ ਵਜੋਂ ਜਾਣਿਆਂ ਜਾਣ ਲੱਗ ਪਿਆ। ਜੱਸਾ ਸਿੰਘ ਲਾਹੌਰ ਦੇ ਕੋਲ ਇਚੋਗਿਲ ਪਿੰਡ ਦੇ ਰਹਿਣ ਵਾਲੇ ਗਿਆਨੀ ਭਗਵਾਨ ਸਿੰਘ ਦੇ ਘਰ 1723 ਵਿੱਚ ਪੈਦਾ ਹੋਇਆ।ਜੱਸਾ ਸਿੰਘ ਰਾਮਗੜ੍ਹੀਆ ਦਾ ਦਾਦਾ ਭਾਈ ਹਰਦਾਸ ਸਿੰਘ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਦੀ ਫੌਜ ਦੇ ਮੈਂਬਰ ਸਨ ਅਤੇ ਉਹ ਗੁਰੂ ਜੀ ਦੀ ਫੋਜ ਲਈ ਹੱਥਿਆਰ ਆਦਿ ਬਣਾਉਣ ਦਾ ਕੰਮ ਵੀ ਕਰਦਾ ਸੀ। ਕਿਹਾ ਜਾਂਦਾ ਹੈ ਕਿ ਭਾਈ ਬਚਿੱਤਰ ਸਿੰਘ ਨੇ ਜਿਸ ਨੇਜੇ ਨਾਲ ਸ਼ਰਾਬੀ ਹਾਥੀ ਨੂੰ ਜ਼ਖਮੀ ਕੀਤਾ ਸੀ ਉਹ ਭਾਈ ਹਰਦਾਸ ਸਿੰਘ ਨੇ ਬਣਾਇਆ ਸੀ। ਹਰਦਾਸ ਸਿੰਘ ਦੇ ਦੋ ਪੁੱਤਰ ਸਨ ਭਗਵਾਨ ਸਿੰਘ ਅਤੇ ਸ. ਦਾਨ ਸਿੰਘ। ਜੱਸਾ ਸਿੰਘ, ਸ.
ਵਿਕੀਪੀਡੀਆ (ਅੰਗਰੇਜ਼ੀ: Wikipedia) ਇੱਕ ਬਹੁਭਾਸ਼ਾਈ ਆਨਲਾਈਨ ਵਿਸ਼ਵਕੋਸ਼ ਹੈ, ਜੋ ਇੱਕ ਖੁੱਲੇ ਸਹਿਯੋਗ ਪ੍ਰੋਜੈਕਟ ਵਜੋਂ ਬਣਾਇਆ ਗਿਆ ਹੈ ਅਤੇ ਵਾਲੰਟੀਅਰ ਸੰਪਾਦਕਾਂ ਦੇ ਸਮੂਹ ਦੁਆਰਾ ਵਿਕੀ-ਅਧਾਰਿਤ ਸੋਧ ਪ੍ਰਣਾਲੀ ਰਾਹੀਂ ਸਾਂਭਿਆ ਜਾਂਦਾ ਹੈ। ਇਹ ਵਰਲਡ ਵਾਈਡ ਵੈੱਬ 'ਤੇ ਸਭ ਤੋਂ ਵੱਡਾ ਅਤੇ ਸਭ ਤੋਂ ਮਸ਼ਹੂਰ, ਆਮ ਹਵਾਲਿਆਂ ਵਾਲਾ ਕੰਮ ਹੈ ਅਤੇ ਮਾਰਚ 2020 ਤੱਕ ਐਲੈਕਸਾ ਦੁਆਰਾ ਦਰਜਾ ਪ੍ਰਾਪਤ 20 ਸਭ ਤੋਂ ਪ੍ਰਸਿੱਧ ਵੈਬਸਾਈਟਾਂ ਵਿੱਚੋਂ ਇੱਕ ਹੈ। ਇਸ ਵਿੱਚ ਵਿਸ਼ੇਸ਼ ਤੌਰ 'ਤੇ ਮੁਫਤ ਸਮੱਗਰੀ ਹੁੰਦੀ ਹੈ ਅਤੇ ਕੋਈ ਵਪਾਰਕ ਵਿਗਿਆਪਨ ਨਹੀਂ ਹੁੰਦੇ ਹਨ, ਅਤੇ ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਵਿਕੀਪੀਡੀਆ ਵਿੱਚ ਕੋਈ ਵੀ ਵਿਅਕਤੀ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇੱਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿੱਚ ਵਿਚਾਰਾਂ ਨੂੰ ਇੱਕ ਕਾਵਿਕ ਲੜੀ ਵਿੱਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਮਲਵਈ ਉਪ-ਬੋਲੀ ਸਤਲੁਜ ਦੇ ਪਾਰਲੇ ਇਲਾਕੇ ਜਿਵੇਂ ਫ਼ਿਰੋਜ਼ਪੁਰ, ਲੁਧਿਆਣਾ, ਪਟਿਆਲਾ, ਫ਼ਰੀਦਕੋਟ, ਬਠਿੰਡਾ, ਮਾਨਸਾ, ਮੋਗਾ, ਸੰਗਰੂਰ, ਮੁਕਤਸਰ, ਫ਼ਾਜ਼ਿਲਕਾ ਜ਼ਿਲ੍ਹਿਆਂ ਵਿੱਚ ਬੋਲੀ ਜਾਂਦੀ ਹੈ। ਇੱਥੇ ਵ ਦੀ ਥਾਂ ਤੇ ਮ ਵਰਤਿਆ ਜਾਂਦਾ ਹੈ। ਜਿਵੇਂ ਤੀਵੀਂ ਨੂੰ ਤੀਮੀ ਅਤੇ ਜਾਵਾਂਗਾ ਨੂੰ ਜਾਮਾਗਾ ਆਦਿ। ਦਰਿਆਵਾਂ, ਪਹਾੜਾਂ ਅਤੇ ਬਿਖੜੇ ਰਾਹਾਂ ਦੇ ਪਾਰ ਲੋਕਾਂ ਦੀ ਬੋਲੀ ਵਿੱਚ ਉੱਚਾਰਨ ਤੇ ਸਬਦਾਵਲੀ ਪੱਖੋਂ ਛੋਟਾ-ਮੋਟਾ ਅੰਤਰ ਆ ਜਾਂਦਾ ਹੈ। ਇਸ ਤਰ੍ਹਾਂ ਦੇ ਅੰਤਰਾਂ ਕਾਰਨ ਇਕੋ ਭਾਸ਼ਾ ਦੇ ਜੋ ਵੱਖ-ਵੱਖ ਰੂਪ ਪਰਤੀਤ ਹੁੰਦੇ ਹਨ, ਉਹਨਾਂ ਨੂੰ ਉਪ-ਭਾਸ਼ਾ ਜਾਂ ਉਪ-ਭਾਸ਼ਾਈ ਰੂਪ ਕਿਹਾ ਜਾਂਦਾ ਹੈ।
ਰੁਕਾਇਆ ਸੁਲਤਾਨ ਬੇਗਮ (1542-19 ਜਨਵਰੀ 1626) ਮੁਗਲ ਸਾਮਰਾਜ ਦੀ ਮਹਾਰਾਣੀ ਸੀ। ਉਹ ਮੁਗਲ ਬਾਦਸ਼ਾਹ ਅਕਬਰ ਦੀ ਪਹਿਲੀ ਪਤਨੀ ਸੀ। ਉਹ ਮੁਗਲ ਸਾਮਰਾਜ ਦੀ ਸਭ ਤੋਂ ਜ਼ਿਆਦਾ ਲੰਮੇ ਸਮੇਂ (50 ਸਾਲ ) ਤੱਕ ਸੇਵਾ ਕਰਨ ਵਾਲੀ ਮਹਾਰਾਣੀ ਸੀ। ਉਹ ਆਪਣੇ ਪਤੀ ਮੁਗਲ ਬਾਦਸ਼ਾਹ ਅਕਬਰ ਦੀ ਚਚੇਰੀ ਭੈਣ ਤੇ ਅਕਬਰ ਦੇ ਪਿਤਾ ਹੁਮਾਯੂੰ ਦੇ ਛੋਟੇ ਭਰਾ ਹਿੰਦਾਲ ਮਿਰਜ਼ਾ ਦੀ ਧੀ ਸੀ। ਅਕਬਰ ਨਾਲ ਉਸ ਦੀ ਮੰਗਣੀ 9 ਸਾਲ ਦੀ ਉਮਰ ਵਿੱਚ ਹੋ ਗਈ ਸੀ ਤੇ ਬਚਪਨ ਵਿੱਚ ਹੀ 14 ਸਾਲ ਦੀ ਉਮਰ ਵਿੱਚ ਉਹ ਅਕਬਰ ਨਾਲ ਵਿਆਹੀ ਗਈ। ਆਪਣੀ ਬਾਅਦ ਵਾਲੀ ਜ਼ਿੰਦਗੀ ਵਿੱਚ ਉਸ ਨੇ ਅਕਬਰ ਦੇ ਪਸੰਦੀਦਾ ਪੋਤੇ ਖ਼ੁਰਮ ਨੂੰ ਸਿੱਖਿਆ ਦਿੱਤੀ ਜਾਂ ਗੋਦ ਲੈ ਲਿਆ ਜੋ ਬਾਅਦ ਵਿੱਚ ਬਾਦਸ਼ਾਹ ਸ਼ਾਹ ਜਹਾਨ ਬਣਿਆ। ਅਕਬਰ ਦੀ ਮੁੱਖ ਜੀਵਨ ਸਾਥਣ ਹੋਣ ਦੇ ਨਾਤੇ ਉਸ ਦਾ ਅਕਬਰ ਉੱਤੇ ਬਹੁਤ ਪ੍ਰਭਾਵ ਸੀ। ਜਦੋਂ 1600 ਈ.
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਪ੍ਰਗਟ ਤੇ ਸਦੀਵੀ ਕਾਲ ਲਈ ਗੁਰੂ ਹਨ । ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ 1705 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਆਧੁਨਿਕ ਪੰਜਾਬੀ ਕਹਾਣੀ ਪੰਜਾਬੀ ਸਾਹਿਤ ਦੀ ਇੱਕ ਰੂਪਗਤ ਵਿਧਾ ਹੈ। ਇਹ ਪੰਜਾਬੀ ਗਲਪ ਵਿੱਚ ਨਾਵਲ ਤੋਂ ਬਾਅਦ ਦੂਜੇ ਸਥਾਨ ਤੇ ਹੈ। ਆਧੁਨਿਕ ਕਹਾਣੀ ਵਿੱਚ ਆਮ ਮਨੁੱਖ ਦੇ ਮਾਨਵੀ ਸੰਦਰਭ ਨੂੰ ਚਿਤਰਿਆ ਗਿਆ ਹੈ। ਆਧੁਨਿਕ ਕਹਾਣੀ ਦੀ ਪੇਸ਼ਕਾਰੀ ਵਿੱਚ ਸੰਕੇਤਕ ਅਤੇ ਪ੍ਰਤੀਕਾਤਮਕ ਵਿਧੀ ਆਪਣਾਉਂਦੀ ਹੈ। ਸੰਕੇਤਾਂ ਅਤੇ ਪ੍ਰਤੀਕਾਂ ਦੀ ਵਰਤੋਂ ਆਧੁਨਿਕ ਪੰਜਾਬੀ ਕਹਾਣੀ ਸੁਚੇਤ ਪਾਠਕ ਦੀ ਮੰਗ ਕਰਦੀ ਹੈ।
ਡਾਕਟਰ ਭੀਮਰਾਉ ਅੰਬੇਡਕਰ (14 ਅਪ੍ਰੈਲ 1891 - 6 ਦਸੰਬਰ 1956), ਡਾਕਟਰ ਬਾਬਾਸਾਹਿਬ ਅੰਬੇਡਕਰ ਨਾਮ ਨਾਲ ਪ੍ਰਸਿੱਧ ਇੱਕ ਭਾਰਤੀ ਕਾਨੂੰਨਸਾਜ਼, ਅਰਥਸ਼ਾਸਤਰੀ, ਰਾਜਨੀਤੀਵਾਨ ਅਤੇ ਸਮਾਜ ਸੁਧਾਰਕ ਸਨ ਜਿਨ੍ਹਾਂ ਨੇ ਦਲਿਤ ਬੋਧੀ ਲਹਿਰ ਨੂੰ ਪ੍ਰੇਰਿਤ ਕੀਤਾ ਅਤੇ (ਬਹੁਜਨ) ਨਾਲ ਹੁੰਦੇ ਸਮਾਜਿਕ ਭੇਦਭਾਵ ਦੇ ਖਿਲਾਫ ਪ੍ਰਚਾਰ ਕੀਤਾ, ਜਦਕਿ ਔਰਤਾਂ ਅਤੇ ਕਿਰਤ ਦੇ ਅਧਿਕਾਰਾਂ ਦਾ ਸਮਰਥਨ ਵੀ ਕੀਤਾ। ਉਹ ਆਜ਼ਾਦ ਭਾਰਤ ਦੇ ਪਹਿਲੇ ਕਾਨੂੰਨ ਅਤੇ ਨਿਆਂ ਮੰਤਰੀ, ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਗਣਤੰਤਰ ਦੇ ਮੋਢੀ ਸਨ। ਭਾਰਤ ਅਤੇ ਹੋਰ ਕਿਤੇ, ਉਹਨਾਂ ਨੂੰ ਅਕਸਰ ਬਾਬਾ ਸਾਹਿਬ, ਮਰਾਠੀ ਵਿਚ ਭਾਵ "ਆਦਰਯੋਗ ਪਿਤਾ" ਕਹਿੰਦੇ ਸਨ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।
ਅੰਮ੍ਰਿਤਸਰ ਜਾਂ (ਅੰਬਰਸਰ) ਮਤਲਬ: "ਅੰਮ੍ਰਿਤ ਦਾ ਸਰੋਵਰ") ਚੜ੍ਹਦੇ ਪੰਜਾਬ ਦਾ ਇੱਕ ਸਰਹੱਦੀ ਸ਼ਹਿਰ ਹੈ ਜੋ ਪੰਜਾਬ ਦੇ ਉੱਤਰ-ਪੱਛਮੀ ਹਿੱਸੇ ਵਿੱਚ ਸਥਿੱਤ ਹੈ। ਇਹ ਲਾਹੌਰ ਤੋਂ 67 ਕਿਲੋਮੀਟਰ ਦੂਰ ਹੈ। ਇਹ ਸਿੱਖ ਧਰਮ ਦਾ ਧਾਰਮਿਕ ਅਤੇ ਸੱਭਿਆਚਾਰਕ ਕੇਂਦਰ ਹੈ। ਪੰਜਾਬੀ ਇੱਥੋਂ ਦੀ ਮੁੱਖ ਜਾਂ ਪਹਿਲੀ ਬੋਲੀ ਹੈ | ਇਸ ਦਾ ਸਰਕਾਰੀ ਮੁੱਖ ਦਫ਼ਤਰ ਅੰਮ੍ਰਿਤਸਰ ਜ਼ਿਲ੍ਹਾ ਹੈ। ਇਸ ਦੀ ਆਬਾਦੀ ਕਰੀਬ ੨੦੦੦੦੦੦ ਸ਼ਹਿਰੀ ਅਤੇ ੩,੦੦੦,੦੦੦ ਦੇ ਕਰੀਬ ਅੰਮ੍ਰਿਤਸਰ ਜ਼ਿਲੇ ਵਿੱਚ ੨੦੧੧ ਦੀ ਭਾਰਤੀ ਮਰਦਮਸ਼ੁਮਾਰੀ ਮੁਤਾਬਕ ਹੈ। ਯਾਤਰਾ ਲਈ ਸਭ ਤੋਂ ਵਧੀਆ ਸਮਾਂ ਅਕਤੂਬਰ ਅਤੇ ਮਾਰਚ ਵਿੱਚ ਹੈ।
ਲੋਕਧਾਰਾ (ਅੰਗਰੇਜ਼ੀ: 'folklore') ਕਿਸੇ ਲੋਕ ਭਾਈਚਾਰੇ ਵਿੱਚ ਪ੍ਰਵਾਹਮਾਨ ਲੋਕ ਗੀਤਾਂ, ਲੋਕ ਸੰਗੀਤ, ਲੋਕ ਨਾਚ, ਮਿਥਾਂ, ਲੋਕ ਕਹਾਣੀਆਂ, ਦੰਦ ਕਥਾਵਾਂ, ਜ਼ਬਾਨੀ ਇਤਿਹਾਸ, ਕਹਾਵਤਾਂ, ਵਿਅੰਗ, ਬੁਝਾਰਤਾਂ, ਲੋਕ ਧਰਮ, ਲੋਕ ਵਿਸ਼ਵਾਸ, ਜਾਦੂ-ਟੂਣੇ, ਵਹਿਮ-ਭਰਮ, ਲੋਕ ਸਾਜ਼, ਸੰਦ, ਬਰਤਨ ਭਾਂਡੇ ਅਤੇ ਲੋਕ ਹਥਿਆਰਾਂ ਆਦਿ ਦਾ ਇੱਕ ਜਟਿਲ ਤਾਣਾ ਬਾਣਾ ਹੁੰਦਾ ਹੈ। ਇਸ ਨੂੰ ਅਸੀਂ ਚਾਰ ਵੰਨਗੀਆਂ ਵਿੱਚ ਵੰਡਦੇ ਹਾਂ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਭਾਰਤ, ਅਧਿਕਾਰਤ ਤੌਰ 'ਤੇ ਭਾਰਤ ਗਣਰਾਜ (ਆਈਐੱਸਓ: Bhārat Gaṇarājya), ਦੱਖਣੀ ਏਸ਼ੀਆ ਵਿੱਚ ਇੱਕ ਦੇਸ਼ ਹੈ। ਇਹ ਖੇਤਰ ਦੇ ਹਿਸਾਬ ਨਾਲ ਸੱਤਵਾਂ ਸਭ ਤੋਂ ਵੱਡਾ ਦੇਸ਼; ਜੂਨ 2023 ਤੱਕ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼; ਅਤੇ 1947 ਵਿੱਚ ਆਪਣੀ ਆਜ਼ਾਦੀ ਦੇ ਸਮੇਂ ਤੋਂ, ਦੁਨੀਆ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਦੱਖਣ ਵੱਲ ਹਿੰਦ ਮਹਾਸਾਗਰ, ਦੱਖਣ-ਪੱਛਮ ਵੱਲ ਅਰਬ ਸਾਗਰ ਅਤੇ ਦੱਖਣ-ਪੂਰਬ ਵੱਲ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ, ਇਹ ਪੱਛਮ ਵੱਲ ਪਾਕਿਸਤਾਨ ਨਾਲ ਜ਼ਮੀਨੀ ਸਰਹੱਦਾਂ ਸਾਂਝੀਆਂ ਕਰਦਾ ਹੈ।; ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ; ਅਤੇ ਪੂਰਬ ਵੱਲ ਬੰਗਲਾਦੇਸ਼ ਅਤੇ ਮਿਆਂਮਾਰ। ਹਿੰਦ ਮਹਾਸਾਗਰ ਵਿੱਚ, ਭਾਰਤ ਸ਼੍ਰੀਲੰਕਾ ਅਤੇ ਮਾਲਦੀਵ ਦੇ ਨੇੜੇ ਹੈ; ਇਸ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਥਾਈਲੈਂਡ, ਮਿਆਂਮਾਰ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੇ ਕਰਦੇ ਹਨ। ਆਧੁਨਿਕ ਮਨੁੱਖ 55,000 ਸਾਲ ਪਹਿਲਾਂ ਅਫ਼ਰੀਕਾ ਤੋਂ ਭਾਰਤੀ ਉਪ-ਮਹਾਂਦੀਪ 'ਤੇ ਆਏ ਸਨ। ਉਹਨਾਂ ਦੇ ਲੰਬੇ ਕਿੱਤੇ, ਸ਼ੁਰੂ ਵਿੱਚ ਵੱਖੋ-ਵੱਖਰੇ ਰੂਪਾਂ ਵਿੱਚ ਸ਼ਿਕਾਰੀ-ਇਕੱਠੇ ਕਰਨ ਵਾਲਿਆਂ ਦੇ ਰੂਪ ਵਿੱਚ, ਨੇ ਖੇਤਰ ਨੂੰ ਬਹੁਤ ਹੀ ਵਿਭਿੰਨਤਾ ਬਣਾ ਦਿੱਤਾ ਹੈ, ਮਨੁੱਖੀ ਜੈਨੇਟਿਕ ਵਿਭਿੰਨਤਾ ਵਿੱਚ ਅਫਰੀਕਾ ਤੋਂ ਬਾਅਦ ਦੂਜੇ ਸਥਾਨ 'ਤੇ ਹੈ। 9,000 ਸਾਲ ਪਹਿਲਾਂ ਸਿੰਧ ਨਦੀ ਬੇਸਿਨ ਦੇ ਪੱਛਮੀ ਹਾਸ਼ੀਏ ਵਿੱਚ ਉਪ-ਮਹਾਂਦੀਪ ਵਿੱਚ ਸੈਟਲਡ ਜੀਵਨ ਉਭਰਿਆ ਸੀ, ਹੌਲੀ ਹੌਲੀ ਤੀਜੀ ਹਜ਼ਾਰ ਸਾਲ ਬੀਸੀਈ ਦੀ ਸਿੰਧੂ ਘਾਟੀ ਸਭਿਅਤਾ ਵਿੱਚ ਵਿਕਸਤ ਹੋਇਆ। 12000 ਈਸਾ ਪੂਰਵ ਤੱਕ, ਸੰਸਕ੍ਰਿਤ ਦਾ ਇੱਕ ਪੁਰਾਤਨ ਰੂਪ, ਇੱਕ ਇੰਡੋ-ਯੂਰਪੀਅਨ ਭਾਸ਼ਾ, ਉੱਤਰ ਪੱਛਮ ਤੋਂ ਭਾਰਤ ਵਿੱਚ ਫੈਲ ਗਈ ਸੀ। ਇਸ ਦਾ ਪ੍ਰਮਾਣ ਅੱਜ ਰਿਗਵੇਦ ਦੇ ਭਜਨਾਂ ਵਿੱਚ ਮਿਲਦਾ ਹੈ। ਇੱਕ ਮੌਖਿਕ ਪਰੰਪਰਾ ਦੁਆਰਾ ਸੁਰੱਖਿਅਤ ਰੱਖਿਆ ਗਿਆ ਸੀ ਜੋ ਪੂਰੀ ਤਰ੍ਹਾਂ ਚੌਕਸ ਸੀ, ਰਿਗਵੇਦ ਭਾਰਤ ਵਿੱਚ ਹਿੰਦੂ ਧਰਮ ਦੀ ਸ਼ੁਰੂਆਤ ਨੂੰ ਰਿਕਾਰਡ ਕਰਦਾ ਹੈ। ਭਾਰਤ ਦੀਆਂ ਦ੍ਰਾਵਿੜ ਭਾਸ਼ਾਵਾਂ ਨੂੰ ਉੱਤਰੀ ਅਤੇ ਪੱਛਮੀ ਖੇਤਰਾਂ ਵਿੱਚ ਬਦਲ ਦਿੱਤਾ ਗਿਆ ਸੀ। 400 ਈਸਾ ਪੂਰਵ ਤੱਕ, ਹਿੰਦੂ ਧਰਮ ਦੇ ਅੰਦਰ ਜਾਤ ਦੁਆਰਾ ਪੱਧਰੀਕਰਨ ਅਤੇ ਬੇਦਖਲੀ ਉਭਰ ਕੇ ਸਾਹਮਣੇ ਆਈ ਸੀ, ਅਤੇ ਬੌਧ ਅਤੇ ਜੈਨ ਧਰਮ ਪੈਦਾ ਹੋ ਗਏ ਸਨ, ਸਮਾਜਿਕ ਵਿਵਸਥਾਵਾਂ ਨੂੰ ਖ਼ਾਨਦਾਨੀ ਨਾਲ ਜੋੜਿਆ ਨਹੀਂ ਗਿਆ ਸੀ। ਸ਼ੁਰੂਆਤੀ ਸਿਆਸੀ ਮਜ਼ਬੂਤੀ ਨੇ ਗੰਗਾ ਬੇਸਿਨ ਵਿੱਚ ਸਥਿਤ ਮੌਰੀਆ ਅਤੇ ਗੁਪਤ ਸਾਮਰਾਜ ਨੂੰ ਜਨਮ ਦਿੱਤਾ। ਉਹਨਾਂ ਦਾ ਸਮੂਹਿਕ ਯੁੱਗ ਵਿਆਪਕ ਰਚਨਾਤਮਕਤਾ ਨਾਲ ਭਰਿਆ ਹੋਇਆ ਸੀ, ਪਰ ਔਰਤਾਂ ਦੀ ਡਿੱਗਦੀ ਸਥਿਤੀ, ਅਤੇ ਵਿਸ਼ਵਾਸ ਦੀ ਇੱਕ ਸੰਗਠਿਤ ਪ੍ਰਣਾਲੀ ਵਿੱਚ ਛੂਤ-ਛਾਤ ਨੂੰ ਸ਼ਾਮਲ ਕਰਨ ਦੁਆਰਾ ਵੀ ਚਿੰਨ੍ਹਿਤ ਕੀਤਾ ਗਿਆ ਸੀ। ਦੱਖਣੀ ਭਾਰਤ ਵਿੱਚ, ਮੱਧ ਰਾਜਾਂ ਨੇ ਦੱਖਣ-ਪੂਰਬੀ ਏਸ਼ੀਆ ਦੇ ਰਾਜਾਂ ਨੂੰ ਦ੍ਰਾਵਿੜ-ਭਾਸ਼ਾ ਦੀਆਂ ਲਿਪੀਆਂ ਅਤੇ ਧਾਰਮਿਕ ਸਭਿਆਚਾਰਾਂ ਨੂੰ ਨਿਰਯਾਤ ਕੀਤਾ। ਸ਼ੁਰੂਆਤੀ ਮੱਧਕਾਲੀ ਯੁੱਗ ਵਿੱਚ, ਈਸਾਈ ਧਰਮ, ਇਸਲਾਮ, ਯਹੂਦੀ ਧਰਮ, ਅਤੇ ਜੋਰਾਸਟ੍ਰੀਅਨ ਧਰਮ ਭਾਰਤ ਦੇ ਦੱਖਣੀ ਅਤੇ ਪੱਛਮੀ ਤੱਟਾਂ ਉੱਤੇ ਸਥਾਪਿਤ ਹੋ ਗਏ ਸਨ। ਮੱਧ ਏਸ਼ੀਆ ਦੀਆਂ ਮੁਸਲਿਮ ਫੌਜਾਂ ਨੇ ਰੁਕ-ਰੁਕ ਕੇ ਭਾਰਤ ਦੇ ਉੱਤਰੀ ਮੈਦਾਨਾਂ ਨੂੰ ਆਪਣੇ ਕਬਜ਼ੇ ਵਿੱਚ ਕਰ ਲਿਆ, ਅੰਤ ਵਿੱਚ ਦਿੱਲੀ ਸਲਤਨਤ ਦੀ ਸਥਾਪਨਾ ਕੀਤੀ, ਅਤੇ ਉੱਤਰੀ ਭਾਰਤ ਨੂੰ ਮੱਧਕਾਲੀ ਇਸਲਾਮ ਦੇ ਬ੍ਰਹਿਮੰਡੀ ਨੈਟਵਰਕ ਵਿੱਚ ਖਿੱਚ ਲਿਆ। 15ਵੀਂ ਸਦੀ ਵਿੱਚ, ਵਿਜੈਨਗਰ ਸਾਮਰਾਜ ਨੇ ਦੱਖਣ ਭਾਰਤ ਵਿੱਚ ਇੱਕ ਲੰਬੇ ਸਮੇਂ ਤੱਕ ਚੱਲਣ ਵਾਲੇ ਸੰਯੁਕਤ ਹਿੰਦੂ ਸੱਭਿਆਚਾਰ ਦੀ ਸਿਰਜਣਾ ਕੀਤੀ। ਪੰਜਾਬ ਵਿੱਚ, ਸਿੱਖ ਧਰਮ ਦਾ ਉਭਾਰ ਹੋਇਆ, ਸੰਸਥਾਗਤ ਧਰਮ ਨੂੰ ਰੱਦ ਕਰਦਾ ਹੋਇਆ। ਮੁਗਲ ਸਾਮਰਾਜ, 1526 ਵਿੱਚ, ਦੋ ਸਦੀਆਂ ਦੀ ਸਾਪੇਖਿਕ ਸ਼ਾਂਤੀ ਦੀ ਸ਼ੁਰੂਆਤ ਕੀਤੀ, ਚਮਕਦਾਰ ਆਰਕੀਟੈਕਚਰ ਦੀ ਵਿਰਾਸਤ ਛੱਡ ਕੇ। ਹੌਲੀ-ਹੌਲੀ ਬ੍ਰਿਟਿਸ਼ ਈਸਟ ਇੰਡੀਆ ਕੰਪਨੀ ਦੇ ਸ਼ਾਸਨ ਦਾ ਵਿਸਤਾਰ ਹੋਇਆ, ਜਿਸ ਨੇ ਭਾਰਤ ਨੂੰ ਇੱਕ ਬਸਤੀਵਾਦੀ ਆਰਥਿਕਤਾ ਵਿੱਚ ਬਦਲ ਦਿੱਤਾ, ਪਰ ਇਸਦੀ ਪ੍ਰਭੂਸੱਤਾ ਨੂੰ ਵੀ ਮਜ਼ਬੂਤ ਕੀਤਾ। ਬ੍ਰਿਟਿਸ਼ ਕ੍ਰਾਊਨ ਸ਼ਾਸਨ 1858 ਵਿੱਚ ਸ਼ੁਰੂ ਹੋਇਆ। ਭਾਰਤੀਆਂ ਨੂੰ ਦਿੱਤੇ ਗਏ ਅਧਿਕਾਰ ਹੌਲੀ-ਹੌਲੀ ਦਿੱਤੇ ਗਏ, ਪਰ ਤਕਨੀਕੀ ਤਬਦੀਲੀਆਂ ਪੇਸ਼ ਕੀਤੀਆਂ ਗਈਆਂ, ਅਤੇ ਸਿੱਖਿਆ ਅਤੇ ਜਨਤਕ ਜੀਵਨ ਦੇ ਆਧੁਨਿਕ ਵਿਚਾਰਾਂ ਨੇ ਜੜ੍ਹ ਫੜ ਲਈ। ਇੱਕ ਮੋਹਰੀ ਅਤੇ ਪ੍ਰਭਾਵਸ਼ਾਲੀ ਰਾਸ਼ਟਰਵਾਦੀ ਲਹਿਰ ਉਭਰੀ, ਜੋ ਅਹਿੰਸਕ ਵਿਰੋਧ ਲਈ ਮਸ਼ਹੂਰ ਸੀ ਅਤੇ ਬ੍ਰਿਟਿਸ਼ ਸ਼ਾਸਨ ਨੂੰ ਖਤਮ ਕਰਨ ਦਾ ਮੁੱਖ ਕਾਰਕ ਬਣ ਗਈ। 1947 ਵਿੱਚ ਬ੍ਰਿਟਿਸ਼ ਭਾਰਤੀ ਸਾਮਰਾਜ ਨੂੰ ਦੋ ਆਜ਼ਾਦ ਰਾਜਾਂ ਵਿੱਚ ਵੰਡਿਆ ਗਿਆ ਸੀ, ਹਿੰਦੂ-ਬਹੁਗਿਣਤੀ ਭਾਰਤ ਦਾ ਡੋਮੀਨੀਅਨ ਅਤੇ ਇੱਕ ਮੁਸਲਿਮ-ਬਹੁਗਿਣਤੀ ਪਾਕਿਸਤਾਨ ਦਾ ਡੋਮੀਨੀਅਨ, ਵੱਡੇ ਪੱਧਰ 'ਤੇ ਜਾਨੀ ਨੁਕਸਾਨ ਅਤੇ ਇੱਕ ਬੇਮਿਸਾਲ ਪਰਵਾਸ ਦੇ ਵਿਚਕਾਰ। ਭਾਰਤ 1950 ਤੋਂ ਇੱਕ ਸੰਘੀ ਗਣਰਾਜ ਰਿਹਾ ਹੈ, ਇੱਕ ਲੋਕਤੰਤਰੀ ਸੰਸਦੀ ਪ੍ਰਣਾਲੀ ਦੁਆਰਾ ਸ਼ਾਸਨ ਕੀਤਾ ਜਾਂਦਾ ਹੈ। ਇਹ ਬਹੁਲਵਾਦੀ, ਬਹੁ-ਭਾਸ਼ੀ ਅਤੇ ਬਹੁ-ਜਾਤੀ ਸਮਾਜ ਹੈ। ਭਾਰਤ ਦੀ ਆਬਾਦੀ 1951 ਵਿੱਚ 361 ਮਿਲੀਅਨ ਤੋਂ ਵਧ ਕੇ 2022 ਵਿੱਚ ਲਗਭਗ 1.4 ਬਿਲੀਅਨ ਹੋ ਗਈ। ਉਸੇ ਸਮੇਂ ਦੌਰਾਨ, ਇਸਦੀ ਨਾਮਾਤਰ ਪ੍ਰਤੀ ਵਿਅਕਤੀ ਆਮਦਨ US$64 ਸਾਲਾਨਾ ਤੋਂ US$2,601 ਤੱਕ ਵਧ ਗਈ, ਅਤੇ ਇਸਦੀ ਸਾਖਰਤਾ ਦਰ 16.6% ਤੋਂ 74% ਹੋ ਗਈ। 1951 ਵਿੱਚ ਮੁਕਾਬਲਤਨ ਬੇਸਹਾਰਾ ਦੇਸ਼ ਹੋਣ ਤੋਂ ਭਾਰਤ ਇੱਕ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਅਤੇ ਸੂਚਨਾ ਤਕਨਾਲੋਜੀ ਸੇਵਾਵਾਂ ਦਾ ਇੱਕ ਕੇਂਦਰ ਬਣ ਗਿਆ ਹੈ, ਇੱਕ ਵਿਸਤ੍ਰਿਤ ਮੱਧ ਵਰਗ ਦੇ ਨਾਲ। ਇਸਦਾ ਇੱਕ ਸਪੇਸ ਪ੍ਰੋਗਰਾਮ ਹੈ। ਭਾਰਤੀ ਫਿਲਮਾਂ, ਸੰਗੀਤ ਅਤੇ ਅਧਿਆਤਮਿਕ ਸਿੱਖਿਆਵਾਂ ਗਲੋਬਲ ਸੱਭਿਆਚਾਰ ਵਿੱਚ ਵਧਦੀ ਭੂਮਿਕਾ ਨਿਭਾਉਂਦੀਆਂ ਹਨ। ਭਾਰਤ ਨੇ ਆਪਣੀ ਗਰੀਬੀ ਦੀ ਦਰ ਨੂੰ ਕਾਫ਼ੀ ਹੱਦ ਤੱਕ ਘਟਾ ਦਿੱਤਾ ਹੈ, ਹਾਲਾਂਕਿ ਆਰਥਿਕ ਅਸਮਾਨਤਾ ਵਧਣ ਦੀ ਕੀਮਤ 'ਤੇ। ਭਾਰਤ ਇੱਕ ਪਰਮਾਣੂ-ਹਥਿਆਰ ਵਾਲਾ ਦੇਸ਼ ਹੈ, ਜੋ ਫੌਜੀ ਖਰਚਿਆਂ ਵਿੱਚ ਉੱਚ ਦਰਜੇ 'ਤੇ ਹੈ। ਇਸ ਦੇ ਆਪਣੇ ਗੁਆਂਢੀ ਦੇਸ਼ਾਂ ਪਾਕਿਸਤਾਨ ਅਤੇ ਚੀਨ ਨਾਲ ਕਸ਼ਮੀਰ ਨੂੰ ਲੈ ਕੇ ਵਿਵਾਦ ਹਨ, ਜੋ 20ਵੀਂ ਸਦੀ ਦੇ ਅੱਧ ਤੋਂ ਅਣਸੁਲਝੇ ਹੋਏ ਹਨ। ਭਾਰਤ ਨੂੰ ਜਿਨ੍ਹਾਂ ਸਮਾਜਿਕ-ਆਰਥਿਕ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ, ਉਨ੍ਹਾਂ ਵਿੱਚ ਲਿੰਗ ਅਸਮਾਨਤਾ, ਬਾਲ ਕੁਪੋਸ਼ਣ, ਅਤੇ ਹਵਾ ਪ੍ਰਦੂਸ਼ਣ ਦੇ ਵਧਦੇ ਪੱਧਰ। ਭਾਰਤ ਦੀ ਧਰਤੀ ਮੈਗਾਡਾਇਵਰਸ ਹੈ, ਚਾਰ ਜੈਵ ਵਿਭਿੰਨਤਾ ਦੇ ਹੌਟਸਪੌਟਸ ਦੇ ਨਾਲ। ਇਸਦੇ ਜੰਗਲਾਂ ਵਿੱਚ ਇਸਦੇ ਖੇਤਰ ਦਾ 21.7% ਸ਼ਾਮਲ ਹੈ। ਭਾਰਤ ਦੇ ਜੰਗਲੀ ਜੀਵ, ਜਿਨ੍ਹਾਂ ਨੂੰ ਭਾਰਤ ਦੀ ਸੰਸਕ੍ਰਿਤੀ ਵਿੱਚ ਪਰੰਪਰਾਗਤ ਤੌਰ 'ਤੇ ਸਹਿਣਸ਼ੀਲਤਾ ਨਾਲ ਦੇਖਿਆ ਜਾਂਦਾ ਹੈ, ਨੂੰ ਇਹਨਾਂ ਜੰਗਲਾਂ ਵਿੱਚ, ਅਤੇ ਕਿਤੇ ਹੋਰ, ਸੁਰੱਖਿਅਤ ਨਿਵਾਸ ਸਥਾਨਾਂ ਵਿੱਚ ਸਮਰਥਨ ਪ੍ਰਾਪਤ ਹੈ।.
ਮੁਗ਼ਲ ਸਲਤਨਤ(ਮੁਗ਼ਲ ਸਲਤਨਤ-ਏ-ਹਿੰਦ) ਇੱਕ ਇਸਲਾਮੀ ਤੁਰਕੀ ਸਾਮਰਾਜ ਸੀ ਜੋ 1526 ਵਿੱਚ ਸ਼ੁਰੂ ਹੋਇਆ , ਜਿਸ ਨੇ 17 ਵੀਂ ਸਦੀ ਦੇ ਅਖੀਰ ਵਿੱਚ ਅਤੇ 18 ਵੀਂ ਸਦੀ ਦੀ ਸ਼ੁਰੁਆਤ ਤੱਕ ਭਾਰਤੀ ਉਪਮਹਾਦੀਪ ਵਿੱਚ ਰਾਜ ਕੀਤਾ ਅਤੇ 19 ਵੀਂ ਸਦੀ ਦੇ ਵਿਚਕਾਰ ਵਿੱਚ ਖ਼ਤਮ ਹੋਇਆ। ਮੁਗ਼ਲ ਸਮਰਾਟ ਤੁਰਕ - ਮੰਗੋਲ ਪੀੜ੍ਹੀ ਦੇ ਤੈਮੂਰਵੰਸ਼ੀ ਸਨ , ਅਤੇ ਇਨ੍ਹਾਂ ਨੇ ਅਤਿ ਉੱਨਤ ਮਿਸ਼ਰਤ ਹਿੰਦ - ਫਾਰਸੀ ਸੰਸਕ੍ਰਿਤੀ ਨੂੰ ਵਿਕਸਿਤ ਕੀਤਾ । 1700 ਦੇ ਕੋਲ , ਆਪਣੀ ਤਾਕਤ ਦੀ ਚੜਤ ਵੇਲੇ,ਇਸਨੇ ਭਾਰਤੀ ਉਪਮਹਾਂਦੀਪ ਦੇ ਲਗਭਗ ਸਾਰੇ ਹਿੱਸੇ ਨੂੰ ਕਬਜਾ ਲਿਆ - ਇਸਦਾ ਵਿਸਥਾਰ ਪੂਰਵ ਵਿੱਚ ਵਰਤਮਾਨ ਬੰਗਲਾਦੇਸ਼ ਵਲੋਂ ਪੱਛਮ ਵਿੱਚ ਬਲੂਚਿਸਤਾਨ ਤੱਕ ਅਤੇ ਉੱਤਰ ਵਿੱਚ ਕਸ਼ਮੀਰ ਤੋਂ ਦੱਖਣ ਵਿੱਚ ਕਾਵੇਰੀ ਘਾਟੀ ਤੱਕ ਸੀ। ਉਸ ਸਮੇਂ 40 ਲੱਖ ਵਰਗ ਕਿਲੋਮੀਟਰ ( 15 ਲੱਖ ਵਰਗ ਮੀਲ ) ਦੇ ਖੇਤਰ ਉੱਤੇ ਫੈਲੇ ਇਸ ਸਾਮਰਾਜ ਦੀ ਆਬਾਦੀ ਦਾ ਅੰਦਾਜਾ 11 ਅਤੇ 13 ਕਰੋੜ ਦੇ ਵਿਚਕਾਰ ਲਾਇਆ ਜਾਂਦਾ ਹੈ। 1725 ਈਸਵੀ ਤੋਂ ਬਾਅਦ ਇਸ ਦੀ ਤਾਕਤ ਵਿੱਚ ਤੇਜੀ ਵਲੋਂ ਗਿਰਾਵਟ ਆਈ ।ਵਾਰਿਸਾਂ ਦੇ ਕਲੇਸ਼ ਤੇ ਖੇਤੀਬਾੜੀ ਸੰਕਟ ਦੀ ਵਜ੍ਹਾ ਨਾਲ ਮਕਾਮੀ ਬਗ਼ਾਵਤ ,ਧਾਰਮਿਕ ਗੁਸੈਲਾਪਨ ਦਾ ਚੜ੍ਹਾਅ , ਅਤੇ ਅੰਗਰੇਜ਼ੀ ਉਪਨਿਵੇਸ਼ਵਾਦ ਵਲੋਂ ਕਮਜੋਰ ਹੋਏ ਸਾਮਰਾਜ ਦਾ ਅੰਤਮ ਸਮਰਾਟ ਬਹਾਦੁਰ ਜਫਰ ਸ਼ਾਹ ਸੀ , ਜਿਸਦਾ ਰਾਜ ਦਿੱਲੀ ਸ਼ਹਿਰ ਤੱਕ ਸੀਮਿਤ ਰਹਿ ਗਿਆ ਸੀ । ਅੰਗਰੇਜਾਂ ਨੇ ਉਸਨੂੰ ਕੈਦ ਵਿੱਚ ਰੱਖਿਆ ਅਤੇ 1857 ਦੇ ਭਾਰਤੀ ਬਗ਼ਾਵਤ ਦੇ ਬਾਅਦ ਅੰਗਰੇਜ਼ਾਂ ਵੱਲੋਂ ਮਿਆਨਮਾਰ ਵਤਨੋਂ ਬਾਹਰ ਕਰ ਦਿੱਤਾ ਗਿਆ।
ਸੁਖਮਨੀ ਸਾਹਿਬ ਇੱਕ ਪ੍ਰਾਰਥਨਾ ਹੈ ਜੋ ਕਿ ਗੀਤ ਦੇ ਰੂਪ ਵਿੱਚ ਹੈ ਤੇ ਸ਼ਾਂਤੀ ਅਤੇ ਮਨ ਨੂੰ ਸੁੱਖ ਦੇਣ ਵਾਲ਼ੀ ਬਾਣੀ ਹੈ। ਸੁਖਮਨੀ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸਭ ਤੋਂ ਵੱਡੀ ਰਚਨਾ ਹੈ। ਗੁਰੂ ਸਾਹਿਬ ਜੀ ਨੇ ਜਦੋਂ ਇੱਕ ਦੁਖੀ ਵਿਅਕਤੀ ਦੀ ਪੁਕਾਰ ਸੁਣੀ ਤਾਂ ਉਸ ਦੀ ਸਰੀਰਕ ਤੇ ਮਾਨਸਿਕ ਦੁੱਖ ਨੂੰ ਦੂਰ ਕਰਨ ਲਈ ਇਸ ਬਾਣੀ ਦੀ ਰਚਨਾ ਕੀਤੀ। ਇਥੋ ਤੱਕ ਕਿ ਇਸ ਦੇ ਪਾਠ ਕਰਨ ਨਾਲ ਲਾਹੌਰ ਦੇ ਹਾਕਮ ਅਲਾਇਮ ਉਦ ਦੀਨ ਦੀ ਜਾਨਲੇਵਾ ਪੇਟ ਦਾ ਦਰਦ ਵੀ ਠੀਕ ਹੋ ਗਿਆ। ਇਸ ਤੋ ਬਾਅਦ ਉਹ ਇਸ ਦਾ ਰੋਜ ਪਾਠ ਕਰਨ ਲੱਗਾ। ਸੁਖਮਨੀ ਸਾਹਿਬ ਵਿੱਚ ਸੰਰਚਾਤਮਕ ਏਕਤਾ ਹੈ ਤੇ ਇਸ ਦੇ 24 ਸਲੋਕ ਹਨ ਤੇ ਇਸ ਵਿੱਚ 8 ਛੰਦ ਹਨ ਤੇ ਹਰੇਕ ਛੰਦ ਦੀਆਂ ਦਸ ਸਤਰਾਂ ਹਨ। ਤਾਂ ਆਓ ਅਸੀਂ ਆਪਣੀਆ ਧਰਮ ਦੀਆਂ ਖੋਖਲੀਆਂ ਦੀਵਾਰਾਂ ਨੂੰ ਤੋੜ ਕੇ ਇੱਕ ਮਹਾਨ ਤੇ ਸੱਚੀ ਬਾਣੀ ਦਾ ਪਾਠ ਕਰਨਾ ਸ਼ੁਰੂ ਕਰੀਏ ਜੋ ਹਰ ਧਰਮ ਦਾ ਵਿਆਕਤੀ ਉਪਰੋਕਤ ਉਦੇਸ਼ਾਂ ਦੀ ਪ੍ਰਾਪਤੀ ਲਈ ਕਰ ਸਕਦਾ ਹੈ ਅਰਥ:- (ਮੇਰੀ) ਉਸ ਸਭ ਤੋਂ ਵੱਡੇ (ਅਕਾਲ ਪੁਰਖ) ਨੂੰ ਨਮਸਕਾਰ ਹੈ ਜੋ (ਸਭ ਦਾ) ਮੁੱਢ ਹੈ, ਅਤੇ ਜੋ ਜੁਗਾਂ ਦੇ ਮੁੱਢ ਤੋਂ ਹੈ। ਸਤਿਗੁਰੂ ਨੂੰ (ਮੇਰੀ) ਨਮਸਕਾਰ ਹੈ ਸ੍ਰੀ ਗੁਰਦੇਵ ਜੀ ਨੂੰ (ਮੇਰੀ) ਨਮਸਕਾਰ ਹੈ।੧। ਅਸਟਪਦੀ ॥ ਅਰਥ:- ਪ੍ਰਭੂ ਦਾ ਅਮਰ ਕਰਨ ਵਾਲਾ ਤੇ ਸੁਖਦਾਈ ਨਾਮ (ਸਭ) ਸੁਖਾਂ ਦੀ ਮਣੀ ਹੈ, ਇਸ ਦਾ ਟਿਕਾਣਾ ਭਗਤਾਂ ਦੇ ਹਿਰਦੇ ਵਿੱਚ ਹੈ। ਅਰਥ:- ਪ੍ਰਭੂ ਦਾ ਸਿਮਰਨ ਕਰਨ ਨਾਲ (ਜੀਵ) ਜਨਮ ਵਿੱਚ ਨਹੀਂ ਆਉਂਦਾ, (ਜੀਵ ਦਾ) ਦੁਖ ਤੇ ਜਮ (ਦਾ ਡਰ) ਦੂਰ ਹੋ ਜਾਂਦਾ ਹੈ। ਮੌਤ (ਦਾ ਭਉ) ਪਰੇ ਹਟ ਜਾਂਦਾ ਹੈ, (ਵਿਕਾਰ ਰੂਪੀ) ਦੁਸ਼ਮਨ ਟਲ ਜਾਂਦਾ ਹੈ। ਪ੍ਰਭੂ ਨੂੰ ਸਿਮਰਿਆਂ (ਜ਼ਿੰਦਗੀ ਦੇ ਰਾਹ ਵਿਚ) ਕੋਈ ਰੁਕਾਵਟ ਨਹੀਂ ਪੈਂਦੀ, (ਕਿਉਂਕਿ) ਪ੍ਰਭੂ ਦਾ ਸਿਮਰਨ ਕਰਨ ਨਾਲ (ਮਨੁੱਖ) ਹਰ ਵੇਲੇ (ਵਿਕਾਰਾਂ ਵਲੋਂ) ਸੁਚੇਤ ਰਹਿੰਦਾ ਹੈ।ਪ੍ਰਭੂ ਦਾ ਸਿਮਰਨ ਕਰਨ ਨਾਲ (ਕੋਈ) ਡਰ (ਜੀਵ ਉਤੇ) ਦਬਾਉ ਨਹੀਂ ਪਾ ਸਕਦਾ ਤੇ (ਕੋਈ) ਦੁੱਖ ਵਿਆਕੁਲ ਨਹੀਂ ਕਰ ਸਕਦਾ। ਅਕਾਲ ਪੁਰਖ ਦਾ ਸਿਮਰਨ ਗੁਰਮਖਿ ਦੀ ਸੰਗਤਿ ਵਿੱਚ (ਮਿਲਦਾ ਹੈ); (ਅਤੇ ਜੋ ਮਨੁੱਖ ਸਿਮਰਨ ਕਰਦਾ ਹੈ,ਉਸ ਨੂੰ) ਹੇ ਨਾਨਕ!
ਮਾਝੀ ਇਹ ਪੰਜਾਬੀ ਭਾਸ਼ਾ ਦੀ ਇਕ ਉਪਬੋਲੀ ਹੈ। ਇਹ ਲਾਹੌਰ, ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਲਾਇਲਪੁਰ, ਸਿਆਲਕੋਟ, ਰਾਵਲਪਿੰਡੀ, ਕਰਨਾਲ ਆਦਿ ਕਈ ਜਿਲ੍ਹਿਆਂ ਵਿੱਚ ਬੋਲੀ ਜਾਂਦੀ ਹੈ। ਇਹ ਬੋਲੀ ਪੰਜਾਬੀ ਭਾਸ਼ਾ ਦੇ ਕੁਲ ਬੁਲਾਰਿਆਂ ਵਲੋਂ ਬੋਲੀ ਜਾਣ ਵਾਲੀ ਸਭ ਤੋਂ ਵੱਡੀ ਬੋਲੀ ਵੀ ਹੈ। ਇਸ ਬੋਲੀ ਨੂੰ ਬੋਲਣ ਵਾਲੀ ਕਿੰਨੀ ਹੀ ਆਬਾਦੀ ੪੭ ਤੋਂ ਬਾਅਦ ਵੱਖ ਵੱਖ ਥਾਂਵਾਂ ਤੇ ਜਾ ਕੇ ਵੱਸ ਚੁੱਕੀ ਹੈ ਇਸ ਲਈ ਇਸ ਦੀ ਕੋਈ ਇਕ ਸਰਹੱਦ ਜਾਂ ਸੀਮਾ ਨਿਰਧਾਰਿਤ ਨਹੀਂ ਕੀਤੀ ਜਾ ਸਕਦੀ। ਦਰਿਆਵਾਂ, ਪਹਾੜਾਂ ਅਤੇ ਬਿਖੜੇ ਰਾਹਾਂ ਦੇ ਪਾਰ ਲੋਕਾਂ ਦੀ ਬੋਲੀ ਵਿੱਚ ਉੱਚਾਰਨ ਤੇ ਸਬਦਾਵਲੀ ਪੱਖੋਂ ਛੋਟਾ-ਮੋਟਾ ਅੰਤਰ ਆ ਜਾਂਦਾ ਹੈ। ਇਸ ਤਰ੍ਹਾਂ ਦੇ ਅੰਤਰਾਂ ਕਾਰਨ ਇਕੋ ਭਾਸ਼ਾ ਦੇ ਜੋ ਵੱਖ-ਵੱਖ ਰੂਪ ਪਰਤੀਤ ਹੁੰਦੇ ਹਨ, ਉਹਨਾਂ ਨੂੰ ਉਪ-ਭਾਸ਼ਾ ਜਾਂ ਉਪ-ਭਾਸ਼ਾਈ ਰੂਪ ਕਿਹਾ ਜਾਂਦਾ ਹੈ।
ਟਕਸਾਲੀ ਬੋਲੀ ਕਿਸੇ ਵੀ ਖੇਤਰ ਦੀ ਉਹ ਭਾਸ਼ਾ ਹੁੰਦੀ ਹੈ ਜੋ ਉਸ ਖਿਤੇ ਵਿੱਚ ਲਿਖਤੀ ਅਤੇ ਮੌਖਿਕ ਰੂਪ ਵਿੱਚ ਸਿੱਕੇਬੰਦ ਰੂਪ ਵਿੱਚ ਪ੍ਰਵਾਨਤ ਹੁੰਦੀ ਹੈ। ਇਹ ਉਸ ਖਿੱਤੇ ਦੀਆਂ ਵੱਖ-ਵੱਖ ਪ੍ਰਚਲਤ ਭਾਸ਼ਾਈ ਰੂਪਾਂ ਦਾ ਸਾਂਝਾ ਅਤੇ ਸਰਬ ਪ੍ਰਵਾਨਤ ਰੂਪ ਹੁੰਦਾ ਹੈ। ਇਸ ਵਿੱਚ "ਟਕਸਾਲੀ", ਸ਼ਬਦ ਸਿੱਕਿਆਂ ਦੀ ਟਕਸਾਲ ਤੋਂ ਲਿਆ ਗਿਆ ਜਾਪਦਾ ਹੈ ਜੋ ਕਿਸੇ ਦੇਸ ਜਾਂ ਖਿੱਤੇ ਵਿੱਚ ਪ੍ਰਵਾਨਤ ਹੁੰਦੇ ਹਨ, ਉਵੇਂ ਹੀ ਟਕਸਾਲੀ ਭਾਸ਼ਾ ਵੀ ਕਿਸੇ ਖਿਤੇ ਦੀ ਸਰਬ ਪ੍ਰਵਾਨਤ ਭਾਸ਼ਾ ਹੁੰਦੀ ਹੈ। ਟਕਸਾਲੀ ਭਾਸ਼ਾ ਆਮ ਤੌਰ 'ਤੇ ਉਸ ਖਿਤੇ ਦੇ ਸਮਾਜਕ-ਆਰਥਕ ਤੌਰ 'ਤੇ ਵਿਕਸਤ ਹਿੱਸੇ ਦੀ ਹੀ ਬਣਦੀ ਹੈ ਅਤੇ ਇਹ ਰੁਤਬਾ ਸਮੇਂ ਨਾਲ਼ ਬਦਲਦਾ ਰਹਿੰਦਾ ਹੈ।
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿੱਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਉਚਿਤ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।
ਗੁਰੂ ਰਵਿਦਾਸ ਜਾਂ ਰਾਇਦਾਸ 15ਵੀਂ ਤੋਂ 16ਵੀਂ ਸਦੀ ਈਸਵੀ ਦੌਰਾਨ ਭਗਤੀ ਲਹਿਰ ਦੇ ਇੱਕ ਭਾਰਤੀ ਰਹੱਸਵਾਦੀ ਕਵੀ-ਸੰਤ ਸਨ। ਉੱਤਰ ਪ੍ਰਦੇਸ਼, ਬਿਹਾਰ, ਰਾਜਸਥਾਨ, ਗੁਜਰਾਤ, ਮਹਾਰਾਸ਼ਟਰ, ਮੱਧ ਪ੍ਰਦੇਸ਼, ਪੰਜਾਬ ਅਤੇ ਹਰਿਆਣਾ ਦੇ ਆਧੁਨਿਕ ਖੇਤਰਾਂ ਵਿੱਚ ਇੱਕ ਗੁਰੂ (ਅਧਿਆਤਮਿਕ ਅਧਿਆਪਕ) ਵਜੋਂ ਸਤਿਕਾਰਿਆ ਗਿਆ, ਉਹ ਇੱਕ ਕਵੀ, ਸਮਾਜ ਸੁਧਾਰਕ ਅਤੇ ਅਧਿਆਤਮਿਕ ਹਸਤੀ ਸੀ। ਗੁਰੂ ਰਵਿਦਾਸ ਜੀ ਨੇ ਗੁਰੂ ਨਾਨਕ ਦੇਵ ਜੀ ਦੇ ਨਾਲ ਮਿਲਕੇ ਗੁਰਦੁਆਰਾ ਸਾਹਿਬ ਦੀ ਸਥਪਨਾ ਕੀਤਾ ਸੀ ।
ਆਧੁਨਿਕ ਪੰਜਾਬੀ ਆਲੋਚਨਾ ਦੇ ਖੇਤਰ ਵਿੱਚ ਪੱਛਮੀ ਸਿਧਾਂਤਾਂ ਦੇ ਪ੍ਰਭਾਵ ਸਦਕਾ ਵੱਖ-ਵੱਖ ਨਵੀਨ ਆਲੋਚਨਾ ਪ੍ਰਣਾਲੀਆਂ ਦਾ ਆਗ਼ਾਜ਼ ਹੁੰਦਾ ਹੈ। ਇਹਨਾਂ ਆਲੋਚਨਾ ਪ੍ਰਣਾਲੀਆਂ ਵਿੱਚ ਮਨੋਵਿਸ਼ਲੇਸ਼ਣਾਤਮਕ ਆਲੋਚਨਾ, ਚਿਹਨ ਵਿਗਿਆਨ ਆਲੋਚਨਾ, ਸੰਰਚਨਾਵਾਦੀ ਆਲੋਚਨਾ, ਸ਼ੈਲੀ ਵਿਗਿਆਨ ਆਲੋਚਨਾ, ਥੀਮ ਵਿਗਿਆਨ ਆਲੋਚਨਾ ਆਦਿ ਆਲੋਚਨਾ ਪ੍ਰਣਾਲੀਆਂ ਸ਼ਾਮਿਲ ਹਨ। ਥੀਮ ਵਿਗਿਆਨਕ ਆਲੋਚਨਾ ਪ੍ਰਣਾਲੀ ਇੱਕ ਅਜਿਹੀ ਵਿਲੱਖਣ ਤੇ ਨਿਵੇਕਲੀ ਕਿਸਮ ਦੀ ਆਲੋਚਨਾ ਪ੍ਰਣਾਲੀ ਹੈ ਜੋ ਰਚਨਾ ਦੇ ਥੀਮਕ ਅਧਿਐਨ ਦੁਆਰਾ ਰਚਨਾ ਦੇ ਆਂਤਰਿਕ ਸੰਗਠਨ ਵਿੱਚ ਕਾਰਜਸ਼ੀਲ ਅਰਥਾਂ ਨੂੰ ਵਿਗਿਆਨਕ ਢੰਗ ਨਾਲ ਉਜਾਗਰ ਕਰਦੀ ਹੈ। ‘ਥੀਮ ਵਿਗਿਆਨ’ ਤੋਂ ਭਾਵ ਥੀਮਕ ਅਧਿਐਨ ਮੰਨਿਆ ਜਾਂਦਾ ਹੈ। ਇਹ ਥੀਮਾਂ ਦੇ ਅਧਿਐਨ ਦੁਆਰਾ ਸਾਹਿਤ ਚਿੰਤਨ ਤੱਕ ਪਹੁੰਚਣ ਦੀ ਵਿਧੀ ਹੈ। ਥੀਮ ਰਚਨਾ ਦਾ ਉਹ ਕੇਂਦਰੀ ਤੱਤ ਹੈ ਜੋ ਉਸ ਨੂੰ ਰੂਪ ਪ੍ਰਦਾਨ ਕਰਦਾ ਹੈ। ਪੱਛਮੀ ਚਿੰਤਕਾਂ ਵਿੱਚ ਦੋ ਤਰ੍ਹਾਂ ਦੇ ਵਿਚਾਰ ਪ੍ਰਚਲਿਤ ਰਹੇ ਹਨ। ਪਹਿਲੇ ਵਿਚਾਰ ਅਧੀਨ ਥੀਮ ਕਿਸੇ ਵੀ ਸਾਹਿਤਕ ਕਿਰਤ ਦੇ ਅਪ੍ਰਸੰਗਿਕ ਸਾਹਿਤ ਬਾਹਰੇ ਵੇਰਵਿਆਂ ਵੱਲ ਉਲਾਰ ਹੋ ਜਾਂਦਾ ਹੈ। ਸਾਹਿਤਕ ਕਿਰਤ ਦੇ ਥੀਮ ਨੂੰ ਪਕੜਨ ਲਈ ਚਿੰਤਕ ਸਾਹਿਤ ਬਾਹਰੇ ਅਨੁਸ਼ਾਸਨਾ ਦੀ ਮਦਦ ਲੈਂਦੇ ਹਨ। ਦੂਜੇ ਵਿਚਾਰ ਅਧੀਨ ਸਾਹਿਤ ਨੂੰ ਇੱਕ ਜੁਜ਼ ਵਜੋਂ ਗ੍ਰਹਿਣ ਕੀਤਾ ਜਾਂਦਾ ਹੈ। ਇਸ ਵਿਚਾਰ ਤੋਂ ਪ੍ਰਭਾਵਿਤ ਚਿੰਤਕ ਸਾਹਿਤ ਬਾਹਰੇ ਵੇਰਵਿਆਂ ਨੂੰ ਵੀ ਸਾਹਿਤ ਦੀ ਸੰਰਚਨਾ ਵਿੱਚ ਕਾਰਜਸ਼ੀਲ ਹੋਰ ਤੱਤਾਂ ਦੇ ਨਾਲ ਹੀ ਵਿਚਾਰਦੇ ਹਨ। ਇਸ ਵਿਚਾਰ ਤੋਂ ਪ੍ਰਭਾਵਿਤ ਰੂਸੀ ਰੂਪਵਾਦੀ ਤੋਮਾਸ਼ੇਵਸਕੀ ਥੀਮ ਨੂੰ ਰਚਨਾ ਦੇ ਆਰ-ਪਾਰ ਫੈਲਣ ਵਾਲਾ ਅਤੇ ਰਚਨਾ ਨੂੰ ਏਕਤਾ ਪ੍ਰਦਾਨ ਕਰਨ ਵਾਲਾ ਤੱਤ ਮੰਨਦਾ ਹੈ।1 ਡਾ.ਹਰਿਭਜਨ ਸਿੰਘ ਦੇ ਵਿਚਾਰ ਅਨੁਸਾਰ: ਥੀਮ ਨਾ ਵਾਸਤਵਿਕ ਤੱਤ ਹੈ ਨਾ ਭਾਸ਼ਕ ਬਣਤਰ,ਥੀਮ ਸਾਹਿਤਕ ਹੋਂਦ ਹੈ।2 ਇਸ ਤਰ੍ਹਾਂ ਕਿਹਾ ਜਾ ਸਕਦਾ ਕਿ ਥੀਮ ਵਿਗਿਆਨ ਅਧਿਐਨ ਅਧੀਨ ਅਜਿਹੇ ਥੀਮ ਨੂੰ ਵਿਚਾਰਿਆ ਜਾਂਦਾ ਹੈ ਜੋ ਰਚਨਾ ਦੀ ਸੰਰਚਨਾਤਮਕ ਬਣਤਰ ਵਿੱਚ ਕਾਰਜਸ਼ੀਲ ਹੈ ਅਤੇ ਰਚਨਾ ਨੂੰ ਏਕਤਾ ਪ੍ਰਦਾਨ ਕਰਦਾ ਹੈ।ਇਹ ਰਚਨਾ ਦੇ ਆਦਿ ਤੋਂ ਅੰਤ ਤੱਕ ਆਰ-ਪਾਰ ਫੈਲਿਆ ਹੁੰਦਾ ਹੈ। ਥੀਮ ਨੂੰ ਸੰਗਠਨ ਕਰਨ ਲਈ ਭਿੰਨ-ਭਿੰਨ ਜੁਗਤਾਂ ਤੇ ਵਿਧੀਆਂ ਵਰਤੀਆਂ ਜਾਂਦੀਆਂ ਹਨ। ਥੀਮਕ ਸੰਗਠਨ ਦਾ ਜਿਸ ਵਿਧੀ ਰਾਹੀਂ ਵਿਗਿਆਨਕ ਅਧਿਐਨ ਕੀਤਾ ਜਾਂਦਾ ਹੈ ਉਸ ਵਿਧੀ ਨੂੰ ਹੀ ਥੀਮ-ਵਿਗਿਆਨ ਦਾ ਨਾਂ ਦਿੱਤਾ ਗਿਆ ਹੈ। ਥੀਮ-ਵਿਗਿਆਨ ਦੇ ਇਤਿਹਾਸਕ ਪਰਪੇਖ ਵਲ ਨਜ਼ਰ ਮਾਰਿਆਂ ਤਿੰਨ ਚਿੰਤਨ ਪੱਧਤੀਆਂ ਸਾਹਮਣੇ ਆਈਆਂ ਹਨ: 1. ਰੂਸੀ ਥੀਮਵਾਦੀ ਆਲੋਚਨਾ ਪ੍ਰਣਾਲੀ 2. ਅਮਰੀਕੀ ਥੀਮਵਾਦੀ ਆਲੋਚਨਾ ਪ੍ਰਣਾਲੀ 3.
ਰਹੱਸਵਾਦ ਇੱਕ ਬਹੁਤ ਹੀ ਪ੍ਰਾਚੀਨ ਸਿਧਾਂਤ ਹੈ ਜਿਸ ਦੇ ਅਨੁਸਾਰ, ਦਿਸਦੇ ਸੰਸਾਰ ਦੇ ਪਿਛੇ ਸੱਚੀ ਤੇ ਅਟੱਲ ਵਾਸਤਵਿਕਤਾ ਛੁਪੀ ਹੋਈ ਹੈ। ਇਹ ਸੰਸਾਰ ਜਿਸ ਵਿੱਚ ਮਨੁੱਖ ਵਿਚਰਦਾ ਹੈ, ਇੱਕ ਮਾਇਆ ਹੈ, ਸੁਪਨਾ ਹੈ। ਪ੍ਰਸਿੱਧ ਯੂਨਾਨੀ ਦਾਰਸ਼ਨਿਕ ਪਲੈਟੋ ਨੇ ਬਹੁਤ ਸਦੀਆਂ ਪਹਿਲਾਂ ਇਹ ਗੱਲ ਕਹੀ ਸੀ ਕਿ ਦਿਸਦਾ ਸੰਸਾਰ ਤੇ ਇਸ ਦੇ ਅੰਦਰ ਜਿੰਨੇ ਵੀ ਪਦਾਰਥ ਹਨ, ਸਭ ਮਾਇਆ ਦਾ ਰੂਪ ਹਨ। ਇਹ ਰਹੱਸਵਾਦ ਸੰਸਾਰ ਦੇ ਰਹੱਸ ਦਾ ਬੌਧਿਕ ਅਨੁਭਵ ਹੈ।ਹਰਜਿੰਦਰ ਸਿੰਘ ਢਿੱਲੋਂ ਦਾ ਕਥਨ ਹੈ, “ਭਾਵੇਂ ਰਹੱਸਾਤਮਕ-ਅਨੁਭਵ ਅਕਥਨੀ ਹੈ, ਫਿਰ ਵੀ ਭਟਕਦੀਆਂ ਰੂਹਾਂ ਨੂੰ ਸੰਸਾਰਕ ਹਨੇਰੇ ਤੋਂ ਪ੍ਰਕਾਸ਼ ਦੀ ਸਥਿਤੀ ਵਿੱਚ ਲੈ ਜਾਣਾ ਇਸ ਦਾ ਕਰੱਤਵ ਹੈ। ਰਹੱਸਵਾਦ ਨੂੰ ਵਧੇਰੇ ਸਰਲ, ਸਪਸ਼ਟ ਅਤੇ ਸਿੱਧੇ ਰੂਪ ਵਿੱਚ ਪ੍ਰਗਟਾਉਣਾ ਹੋਵੇ ਤਾਂ ਇਸਨੂੰ ‘ਰੱਬੀ ਇਸ਼ਕ` ਵੀ ਕਿਹਾ ਜਾ ਸਕਦਾ ਹੈ।``1ਪ੍ਰੰਤੂ 20ਵੀਂ ਸਦੀ ਦੇ ਚੌਥੇ ਦਹਾਕੇ ਵਿੱਚ ਰਹੱਸਵਾਦ ਦੇ ਉੱਪਰੋਕਤ ਅਰਥ ਬਦਲ ਗਏ ਅਤੇ ਵਿਦਵਾਨਾਂ ਨੇ ਇਸ ਨੂੰ ਨਵੇਂ ਰਹੱਸਵਾਦ ਦਾ ਨਾਮ ਦਿੱਤਾ। ਮੱਧਕਾਲ ਵਿੱਚ ਰਚਿਆ ਬਹੁਤ ਸਾਹਿਤ ਰਹੱਸਵਾਦ ਦੇ ਘੇਰੇ ਅੰਦਰ ਸ਼ਾਮਲ ਹੈ। ਆਧੁਨਿਕ ਕਾਲ ਵਿੱਚ ਵੀ ਇਸੇ ਪ੍ਰਵ੍ਰਿਤੀ ਅਧੀਨ ਸਾਹਿਤ ਦੀ ਰਚਨਾ ਹੋਈ ਹੈ। ਸਾਡੇ ਅਧਿਐਨ ਦਾ ਵਿਸ਼ੇ-ਖੇਤਰ ਆਧੁਨਿਕ-ਕਾਵਿ ਹੈ। ਇਸ ਪ੍ਰਵ੍ਰਿਤੀ ਦਾ ਮੁੱਢ ਭਾਈ ਵੀਰ ਸਿੰਘ ਦੀ ਕਾਵਿ-ਰਚਨਾ ਨਾਲ ਬੱਝਦਾ ਹੈ।ਡਾ. ਦੀਵਾਨ ਸਿੰਘ ਇਸ ਸੰਦਰਭ ਵਿੱਚ ਲਿਖਦਾ ਹੈ, “ਅਗਾਂਹਵਧੂ ਰੁਚੀ ਨੇ ਜਿਥੇ ਸਾਹਿਤ ਨੂੰ ਨਵੇਂ ਵਿਸ਼ੇ ਅਤੇ ਨਵੇਂ ਲਿਖਣ ਢੰਗ ਦਿੱਤੇ ਹਨ, ਉਥੇ ਪੁਰਾਣੇ ਵਿਸ਼ਿਆਂ ਜਿਵੇਂ ਰਹੱਸਵਾਦ, ਅਧਿਆਤਮਵਾਦ, ਕਿੱਸਾ-ਕਾਵਿ ਆਦਿ ਨੂੰ ਵੀ ਨਵੀਂ ਰੰਗਣ ਬਖ਼ਸੀ ਹੈ। ਪ੍ਰੀਤਮ ਸਿੰਘ ਸਫ਼ੀਰ, ਬਾਵਾ ਬਲਵੰਤ ਅਤੇ ਅੰਮ੍ਰਿਤਾ ਪ੍ਰੀਤਮ ਨੇ ਵੀ ਰਹੱਸਵਾਦੀ ਵਿਸ਼ਿਆਂ ਨੂੰ ਨਵੇਂ ਰੰਗਾਂ ਵਿੱਚ ਸਮੋ ਕੇ ਪੇਸ਼ ਕੀਤਾ ਹੈ।``2 ਜਿਥੇ ਪਹਿਲਾਂ ਸਮੁੱਚੇ ਰਹੱਸਵਾਦ ਵਿੱਚ ਸਹਿਜ-ਵਿਸ਼ਵਾਸ ਦੀ ਭਾਵਨਾ ਮਿਲਦੀ ਹੈ। ਉਥੇ ਨਵ-ਰਹੱਸਵਾਦ ਵਿੱਚ ਸ਼ਰਧਾ ਜਾਂ ਸਹਿਜ ਵਿਸ਼ਵਾਸ ਨੂੰ ਕੋਈ ਸਥਾਨ ਹਾਸਲ ਨਹੀਂ ਹੈ ਸਗੋਂ ਹਰ ਚੀਜ਼ ਤਰਕ ਦੀ ਕਸਵੱਟੀ ਉੱਪਰ ਪਰਖੀ ਜਾਂਦੀ ਹੈ। ਆਧੁਨਿਕ ਕਵੀ ਦੀ ਦ੍ਰਿਸ਼ਟੀ ਵਿੱਚ ਉਹ ਵਿਅਕਤੀ ਬਿਲਕੁਲ ਹੀ ਬੇਕਾਰ ਹੈ। ਜਿਹੜਾ ਬਿਨ੍ਹਾਂ ਸੋਚੇ ਸਮਝੇ ਰੱਬ ਦੀ ਹੋਂਦ ਸਵੀਕਾਰ ਕਰ ਲੈਂਦਾ ਹੈ। ਉਸ ਦੀ ਨਜ਼ਰ ਵਿੱਚ ਉਹ ਕਾਫ਼ਰ ਹਾਜਰ ਦਰਜੇ ਚੰਗਾ ਹੈ ਜੋ ਰੱਬ ਨੂੰ ਅੰਧ-ਵਿਸ਼ਵਾਸ ਨਾਲ ਮੰਨਦਾ ਨਹੀਂ ਸਗੋਂ ਖੋਜਦਾ ਹੈ। ਨਵ-ਰਹੱਸਵਾਦੀ ਕਵੀਆਂ ਨੇ ਕਾਵਿ ਵਿੱਚ ਆ ਚੁੱਕੇ ਗਤੀਰੋਧ ਨੂੰ ਤੋੜਿਆ ਅਤੇ ਥੋਥੀ ਤੇ ਨਿਰਜਿੰਦ ਫਿਲਾਸਫੀ ਵਿੱਚ ਨਵੀਂ ਰੂਹ ਭਰੀ। ਲੇਖਕ ਨੇ ਅਧਿਆਤਮਕ ਧਾਰਾ ਦਾ ਆਧੁਨਿਕ ਕਵੀ ਹੋਣ ਕਰ ਕੇ ਤੇ ਪੇਸ਼ਾਕਾਰੀ ਦੀ ਨਵੀਨਤਾ ਕਰ ਕੇ ਭਾਈ ਵੀਰ ਸਿੰਘ ਨੂੰ ਨਵ-ਅਧਿਆਤਮਵਾਦੀ ਦਾ ਨਾਂ ਦਿੱਤਾ ਹੈ। ਜਦੋਂ ਕਿ ਵਿਸ਼ੇ ਦੀ ਵਿਆਖਿਆ ਰਹੱਸਵਾਦੀ ਸਾਹਿਤ ਵਾਲੀ ਹੈ। ਭਾਈ ਵੀਰ ਸਿੰਘ ਦਾ ਰਹੱਸਵਾਦ ਸੂਫ਼ੀ ਰਹੱਸਵਾਦ ਤੋਂ ਭਿੰਨ ਹੈ, ਉਸ ਦਾ ਰਹੱਸਵਾਦ ਇੱਕ ਵੱਖਰਾ ਅਤੇ ਸੰਪੂਰਨ ਰਹੱਸਵਾਦ ਹੈ। ਭਾਈ ਵੀਰ ਸਿੰਘ ਦੀ ਅੰਤਿਮ ਕਾਵਿ-ਪੁਸਤਕ ‘ਮੇਰੇ ਸਾਈਆਂ ਜੀਓ` ਨੂੰ ਅਧਿਆਤਮਕ ਅਨੁਭਵਤਾ ਦੀ ਸਿਖਰ ਆਖਦਾ ਹੈ। *ਮੇਰੇ ਗੀਤ ਮੇਰੇ ਸਾਈਆਂ ਜੀ ਦੇ ਗੀਤ-ਸੋਹਲੇ। ਹਾਂ ਪਰਤ ਆਉ, ਪਰਤ ਆਉ ਸੁਹਵਿਉ। ਕਵੀ ਨਾਸ਼ਵਾਨ ਵਸਤਾਂ ਨੂੰ ਮਾਇਆ ਅਤੇ ਮਨੁੱਖੀ ਮਨ ਵਿੱਚ ਇਹਨਾਂ ਦੀ ਖਿੱਚ ਨੂੰ ਤ੍ਰਿਸ਼ਨਾ ਆਖਦਾ ਹੈ। ਉਹ ਮਨੁੱਖਾ ਮਨ ਨੂੰ ਕੁਦਰਤ ਦੇ ਅਸੀਮ ਰਸ ਨੂੰ ਪੀਣ ਦੀ ਪ੍ਰੇਰਨਾ ਦਿੰਦਾ ਹੈ ਤੇ ਨਾਸ਼ਵਾਨ ਵਸਤਾਂ ਦੀ ਤ੍ਰਿਸ਼ਨਾ ਤੋਂ ਰੋਕਦਾ ਹੈ: *ਅੱਖੀਂ ਨਾਲ ਪਿਆ ਰਸ ਪੀਵੀਂ, ਤ੍ਰਿਸ਼ਨਾ ਹੋਰ ਵਿਸਾਰੀ ਚਾ। ਆਧੁਨਿਕ ਕਵਿਤਾ ਵਿੱਚ ਇਸੇ ਧਾਰਾ ਨੂੰ ਜਿਸਦਾ ਮੁੱਢ ਭਾਈ ਵੀਰ ਸਿੰਘ ਨੇ ਬੰਨ੍ਹਿਆ, ਪ੍ਰੋਰ: ਪੂਰਨ ਸਿੰਘ ਨੇ ਅੱਗੇ ਤੋਰਿਆ ਪੂਰਨ ਸਿੰਘ ਦੀ ਕਵਿਤਾ ਉਸ ਦੀ ਰਹੱਸਵਾਦੀ ਸਵੈਜੀਵਨੀ ਹੈ। ਪ੍ਰੋਰ: ਪੂਰਨ ਸਿੰਘ ਵਰਗੇ ਕਵੀ ਨੂੰ ਵੀ ਉਸ ਦੇ ਜੀਵਨ ਰੂਪੀ ਪਤੰਗ ਦੀ ਡੋਰ ਕੋਈ ਖਿੱਚਦਾ ਪ੍ਰਤੀਤ ਹੁੰਦਾ ਹੈ ਜਿਵੇਂ: *ਮੈਂ ਪਤੰਗ ਕਿਸੇ ਦੀ ਡੋਰਾਂ ਵਾਲਾ ਖਿੱਚਦਾ ਪਤੰਗ ਪਈ ਚੜ੍ਹਦੀ ਉਚੀ ਹਵਾ ਵਿਚ। ਪੂਰਨ ਸਿੰਘ ਦੇ ਰਹੱਸਵਾਦ ਦੀ ਵਿਸ਼ੇਸ਼ਤਾ ਇਸ ਵਿਚਲਾ ਬੌਧਿਕ ਅੰਸ਼ ਹੈ। ਪ੍ਰਮਾਤਮਾ ਦੀ ਹੋਂਦ ਨੂੰ ਕੇਵਲ ਨਿੱਜੀ ਅਨੁਭਵ ਰਾਹੀਂ ਮਾਣਿਆ ਜਾ ਸਕਦਾ ਹੈ। ਇਸੇ ਕਰ ਕੇ ਕਦੇ-ਕਦੇ ਕਵੀ ਇੰਝ ਵੀ ਆਖ ਦਿੰਦਾ ਹੈ: *ਲੋਕੀ ਕਹਿਣ ਰੱਬ ਸਭ ਵਿੱਚ ਹੈ, ਸਭ ਦੂਰ ਉਹੋ ਹਰ ਥਾਂ, ਹਰ ਸ਼ੈ ਹੈ, ਜਿਧਰ ਦੇਖੋ, ਰੱਬ ਹੀ ਰੱਬ ਪਰ ਮੇਰੀਆਂ ਅੱਖੀਆਂ ਹਾਲੇ, ਕੁਝ ਠੀਕ ਸੁਜਾਖੀਆਂ ਨਹੀਂ ਜਾਪਦੀਆਂ। ਮੈਨੂੰ ਰੱਬ ਇਉਂ ਹਰ ਥਾਂ ਨਹੀਂ ਦਿਸਦਾ। ਪ੍ਰੋਰ. ਪੂਰਨ ਸਿੰਘ ਕਾਵਿ ਵਿਚਲੇ ਰਹੱਸਵਾਦੀ ਅੰਸ਼ਾਂ ਦਾ ਵਿਸ਼ਲੇਸ਼ਣ ਕਰਨ ਉੱਪਰੰਤ ਡਾ.
ਸ਼ਹਿਰੀਕਰਣ ਤੋਂ ਭਾਵ ਸ਼ਹਿਰੀ ਪ੍ਰਵਿਰਤੀਆ ਦੇ ਪ੍ਰਬਲ ਰੂਪ ਵਿੱਚ ਵਿਕਾਸ ਦੀ ਪ੍ਰਕਿਰਿਆ ਹੈ, ਪਿੰਡ ਦੀ ਜੀਵਨ ਜਾਂਚ, ਸਹੂਲਤਾ, ਵਿਅਕਤੀਗਤ ਸੰਬੰਧ ਜਦੋਂ ਸ਼ਹਿਰਾਂ ਵਾਂਗ ਜਾ ਉਨ੍ਹਾਂ ਵਿੱਚ ਬਦਲਾਅ ਆਉਂਦਾ ਹੈ। ‘ਪਿੰਡਾਂ’ ਦਾ ਪਿੰਡ ਹੀ ਰਹਿਣਾ ਭਾਵ ਕਿ ਇੱਕ ਪਿਡ ਆਪਣੀ ਹੀ ਥਾਂ ਤੇ ਰਹਿੰਦਾ ਹੈ ਪਰ ਉਸ ਵਿੱਚ ਸ਼ਹਿਰੀ ਸਹੂਲਤਾਂ ਆ ਜਾਂਦੀਆਂ ਹਨ। ਵਰਤਮਾਨ ਯੁੱਗ ਦੇ ਹਰ ਵਿਕਸਿਤ, ਅਵਿਕਸਿਤ ਦੇਸ਼ਾਂ ਵਿੱਚ ਇਸ ਪ੍ਰਕਿਰਿਆ ਦੀ ਲਹਿਰ ਤੇਜੀ ਨਾਲ ਵੱਧ ਰਹੀ ਹੈ। ਸ਼ਹਿਰੀ ਕਰਣ ਵਿੱਚ ਉਦਯੋਗਿਕ, ਵਿਕਾਸ, ਆਵਾਜਾਈ ਦੇ ਸਾਧਨਾਂ ਤੇ ਸੰਚਾਰ ਸਾਧਨਾਂ ਦਾ ਵਿਕਾਸ ਹੁੰਦਾ ਹੈ। ਮਨੁੱਖ ਅਕਸਰ ਤਜਾਰਤੀ ਰੁਚੀਆਂ ਰੱਖਣ ਵਾਲੇ ਬਣ ਜਾਂਦੇ ਹਨ। ਵਿਲਾਸਤਾ ਦੀ ਭਾਵਨਾ ਵੱਧ ਜਾਂਦੀ ਹੈ।ਸ਼ਹਿਰੀਕਰਣ, ਉਦਯੋਗੀਕਰਣ, ਪੱਛਮੀਕਰਨ, ਯੂਰਪੀਕਰਨ ਜਾਂ ਮਸ਼ੀਨੀਕਰਣ ਵਰਗੇ ਸ਼ਬਦ ਅ0ਰ9ਜ85ਸਲ ਵਿੱਚ ਸਭਿਆਚਾਰੀਕਰਨ ਦੇ ਹੀ ਵੱਖ-ਵੱਖ ਪੱਖਾਂ ਦਾ ਪ੍ਰਗਟਾਵਾਂ ਕਰਦੇ ਹਨ। ਨਵੀਨ ਯੁੱਗ ਨੂੰ ਉਦਯੋਗਿਕ ਯੁੱਗ, ਪਦਾਰਥਵਾਦੀ ਯੂੱਗ, ਮਸ਼ੀਨੀ ਯੁੱਗ ਆਦਿ ਨਾਵਾਂ ਨਾਲ ਸੱਦੇ ਜਾਣਾ ਇਸ ਗੱਲ ਵੱਲ ਸੰਕੇਤ ਕਰਦਾ ਹੈ ਕਿ ਅਜੋਕੇੇ ਯੁੱਗ ਨੂੰ ਮਸ਼ੀਨਰੀ ਨੇ ਬਹੁਤ ਪ੍ਰਭਾਵਿਤ ਕੀਤਾ ਹੈ। ਛੋਟੀ ਵੱਡੀ ਮਸ਼ੀਨਰੀ ਨੇ ਸਮੁੱਚੇ ਸਮਾਜਿਕ ਢਾਂਚੇ ਨੂੰ ਬਦਲ ਦਿੱਤਾ ਹੈ। ਸ਼ਹਿਰੀ ਖੇਤਰ ਵਿੱਚ ਵੱਡੇ, ਛੋਟੇ ਕਾਰਖਾਨੇ ਲੱਗਣ ਨਾਲ ਪੇਂਡੂ ਲੋਕ ਸ਼ਹਿਰਾਂ ਵੱਲ ਰਜ਼ੁਹ ਕਰਨ ਲੱਗ ਪਏ ਹਨ। ਸ਼ਹਿਰੀ ਵੱਸੋਂ ਵਿੱਚ ਪਰਿਵਤਨ ਹੋਣ ਲੱਗ ਪਿਆ ਹੈ ਵਿਕਾਸਸ਼ੀਲਤਾ ਦੀ ਲਹਿਰ ਨੇ ਸ਼ਹਿਰਾਂ ਵਾਲੀਆਂ ਸਹੂਲਤਾਂ ਪਿੰਡਾਂ ਤੱਕ ਪਹੰੁਚਾ ਦਿੱਤੀਆ ਹਨ। ਪਿੰਡਾਂ ਦੇ ਲੋਕ ‘ਨਕਦ ਆਮਦਨ’ ਅਤੇ ਬਹੁਤੇ ਲਾਭ ਵਾਲੇ ਧੰਦੇ ਅਪਣਾਉਣ ਲੱਗੇ ਹਨ। ਲੋੜਾਂ ਅਤੇ ਵਿਲਾਸਤਾ ਵਾਲੀਆਂ ਵਸਤਾਂ ਦੀ ਗਿਣਤੀ ਅਤੇ ਪੱਧਰ ਵਿੱਚ ਫ਼ਰਕ ਆਉਣ ਲੱਗ ਪਿਆ ਹੈ। ਇੰਜ ਸਮੁੱਚਾ ਸਮਾਜਿਕ ਢਾਂਚਾ ਜਿਹੜੀਆਂ ਸਦੀਆਂ ਤੋ ਖੜੋਤ ਦੀ ਹਾਲਤ ਵਿੱਚ ਜਾਪਦਾ ਰਿਹਾ ਸੀ, ਬਹੁਤ ਹੀ ਤੇਜੀ ਨਾਲ ਬਦਲਦਾ ਨਜਰ ਆਉਣ ਲੱਗ ਪਿਆ ਹੈ। ਪੜ੍ਹੇ, ਅਧਪੜ੍ਹੇ, ਪੇਂਡੂ ਸ਼ਹਿਰਾਂ ਵੱਲ ਜਾ ਰਹੇ ਹਨ, ਖਾਸ ਤੌਰ ਤੇ ਨੌਕਰੀਆਂ ਵੱਲ ਵੱਡੇ ਪੈਮਾਨੇ ਤੇ ਰੁਚਿਤ ਪੇਂਡੂ ਤਬਕਾ ਸ਼ਹਿਰਾਂ ਵੱਲ ਭੱਜ ਰਿਹਾ ਹੈ। ਪੰਜਾਬ ਦੀ ਕੁੱਲ ਆਬਾਦੀ ਦਾ ਸ਼ਹਿਰੀ ਹਿੱਸਾ 1911 ਵਿੱਚ 10%, 1921 ਵਿੱਚ 10.7%, 1931 ਵਿੱਚ 13%, 1941 ਵਿੱਚ 15.2%, 2001 ਵਿੱਚ 27.8%, 2011 ਵਿੱਚ 31.16% ਹੈ। 2001 ਵਿੱਚ 72.19% ਸੀ, ਜੋ 2011 ਵਿੱਚ ਘੱਟ ਕੇ 68.84% ਹੋ ਗਈ ਹੈ। ਸ਼ਹਿਰੀ ਸਭਿਅਤਾ ਅਤੇ ਉਦਯੋਗਾਂ ਦੇ ਵੱਧਣ ਫੁੱਲਣ ਨਾਲ ਪੈਦਾ ਹੋਈ ਨਵੀਂ ਪੀੜ੍ਹੀ ਲਿਖੀ ਮੱਧ ਸ਼ੇ੍ਰਣੀ ਸਭ ਤੋਂ ਪਹਿਲਾਂ ਇਸ ਵਿਰੋਧ ਦਾ ਅਖਾੜਾ ਬਣੀ। ਇਹ ਵਿਰੋਧ ਲੋਕ ਅਖਾਣਾਂ ਤੋਂ ਵੀ ਪ੍ਰਗਟ ਹੁੰਦਾ ਹੈ। 1। ਸ਼ਹਿਰ ਦੀ ਚਿੜੀ, ਪਿੰਡ ਦੀ ਕੁੜੀ। 2। ਸ਼ਹਿਰੀ ਵਸਣ ਦੇਵਤੇ, ਪਿੰਡੀ ਵਸਣ ਜਿੰਨ। 3। ਸ਼ਹਿਰੀ ਵਸਣ ਦੇਵਤੇ ਤੇ ਬਾਹਰ ਭੂਤ ਪ੍ਰੇਤ। ਦਸਤਕਾਰੀ ਦੇ ਨਵੇਂ ਸੰਦਾਂ ਅਤੇ ਢੰਗਾਂ ਨਾਲ ਉਦਯੋਗਿਕ ਧੰਦੇ ਵਿਕਾਸ ਕਰਨ ਲੱਗੇ ਹਨ। ਨਿੱਤ ਵਰਤੋਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਨਕਦ ਵੇਤਨ ਦੀ ਲੋੜ ਮਹਿਸੂਸ ਹੋਣ ਲੱਗ ਪਈ ਹੈ। ਜਿਸਦੇ ਫਲਸਰੂਪ ਪੇਂਡੂ ਲੋਕਾਂ ਦੇ ਦੁੱਧ ਵੇਚਣ, ਮੁਰਗੀ ਪਾਲ, ਸੂਰ ਪਾਲਣ, ਮੱਧੂ ਮੱਖੀਆਂ ਪਾਲਣ ਵਰਗੇ ਧੰਦੇ ਅਪਨਾ ਲਏ ਸਨ। ਇਹ ਧੰਦੇ ਸ਼ਹਿਰ ਨਾਲ ਸੰਪਰਕ ਜੋੜਨ ਬਿਨਾਂ ਚੱਲਣੇ ਅਸੰਵ ਸਨ। ਇਸ ਲਈ ਹਰ ਰੋਜ ਦੇ ਸੰਪਰਕ ਨਾਲ ਪਰਸਪਰ ਆਦਾਨ ਪ੍ਰਦਾਨ ਨੇ ਅਨੇਕਾਂ ਕਦਰਾਂ ਕੀਮਤਾਂ ਦਾ ਵਟਾਦਰਾ ਕੀਤਾ ਹੈ। ਨਵੇਂ ਧੰਦੇ ਅਪਣਾਉਣ ਨਾਲ ਇੱਕ ਸ਼੍ਰੇਣੀ ਹੋਂਦ ਵਿੱਚ ਆ ਗਈ ਹੈ। ਇਨ੍ਹਾਂ ਵਿੱਚ ਤਾਂਗੇ ਵਾਲੇ, ਰਿਕਸ਼ੇ ਵਾਲੇ, ਟੈਂਪੂ ਵਾਲੇ, ਪੱਲੇਦਾਰ, ਕੁੱਲੀ ਆਦਿ ਬਿਲਕੁੱਲ ਨਵੀਂ ਸ਼ੇ੍ਰਣੀ ਲਗਾਤਾਰ ਉੱਭਰਣ ਲੱਗੀ ਹੈ। ਇਹ ਲੋਕ ਵੀ ਪਿੰਡਾਂ ਅਤੇ ਸ਼ਹਿਰਾਂ ਵਿੱਚ ਤਾਲਮੇਲ ਪੈਦਾ ਕਰਨ ਵਿੱਚ ਸਹਾਇਕ ਬਣੇ ਹਨ। ਇਸ ਸ਼ੇ੍ਰਣੀ ਦੇ ਹੋਂਦ ਵਿੱਚ ਆਉਣ ਨਾਲ ਜਾਤਪਾਤ ਦੇ ਬੰਦਨ ਖ਼ਤਮ ਹੋ ਗਏ ਹਨ।ਬਰਾਦਰੀ ਸਿਸਟਮ ਟੁੱਟ ਗਿਆ ਹੈ। ਇਸ ਸ਼੍ਰੇਣੀ ਦੇ ਘਰੇਲੂ ਦੁਖ-ਸੁੱਖ, ਖੁਸ਼ੀ ਗ਼ਮੀ ਦੇ ਸ਼ਰੀਕ ਉਸ ਦੇ ਹਮ-ਪੇਸ਼ਾ ਲੋਕ ਬਣਨ ਲੱਗੇ ਹਨ। ਪੁਰਾਣੀ ਨਾਤੇਦਾਰੀ ਦਾ ਸਿਲਸਿਲਾ ਬਦਲ ਗਿਆ ਹੈ।। ਖ਼ੂਨ ਦੇ ਰਿਸ਼ਤੇ ਦੀ ਸਾਂਝ ਖ਼ਤਮ ਹੋਣ ਲੱਗ ਪਈ ਹੈ। ਪਿੰਡ ਵਿੱਚ ਵਿਅਕਤੀ ਦੀ ਪਛਾਣ ਉਸ ਦੀ ਗੋਤ ਤੇ ਪਰਿਵਾਰ ਤੋਂ ਹੁੰਦੀ ਹੈ, ਪਰੰਤੂ ਜਦੋਂ ਉਹ ਸ਼ਹਿਰ ਵਿੱਚ ਆਉਂਦਾ ਹੈ ਤਾਂ ਉਸ ਲਈ ਸਭ ਕੁੱਝ ਬਦਲ ਜਾਂਦਾ ਹੈ। ਉਸ ਦੀ ਜੀਵਨ ਦਾ ਦ੍ਰਿਸ਼ਟੀਕੋਣ ਬਦਲਦਾ ਹੈ। ਉਹ ਪੇਂਡੂ ਜੀਵਨ ਤੋਂ ਬਦਲ ਕੇ ਰਾਸ਼ਟਰਵਾਦ ਨਾਲ ਜੁੜਦਾ ਹੈ। ਇਹ ਸ਼ਹਿਰੀਕਰਣ ਦਾ ਪ੍ਰਮੁੱਖ ਲੱਛਣ ਹੈ। ਪੇਂਡੂ ਸਮਾਜ ਵਿੱਚ ਵਿਅਕਤੀ ਦੀ ਜਾਣ ਪਛਾਣ ਹਰ ਇੱਕ ਨਾਲ ਨਿੱਜੀ ਹੁੰਦੀ ਹੈ। ਉਹ ਮਿਲਜੁਲ ਕੇ ਰਹਿੰਦੇ ਹਨ ਪਰ ਅਖੀਰ ਵਿੱਚ ਉਹ ਉਥੋ ਦੇ ਸਮਾਜ ਤੋਂ ਅਗਿਆਤ ਹੁੰਦਾ ਹੈ ਤੇ ਜੀਵਨ ਬਤੀਤ ਕਰਨ ਲਈ ਰਸਮੀ ਤੌਰ ਤੇ ਵਿਵਹਾਰ ਕਰਨਾ ਸਿੱਖਦਾ ਹੈ, ਜਿਸ ਨਾਲ ਵਿਅਕਤੀਗਤ ਰੂਪ ਵਿੱਚ ਆਪਣੇ ਆਪ ਨੂੰ ਪੇਸ਼ ਕਰਦਾ ਹੈ। ਸਿਨੇਮਾ, ਟੈਲੀਵਿਜ਼ਨ ਅਤੇ ਵਿਗਿਆਨਿਕ ਤਰੱਕੀ ਦੇ ਕਾਰਨ ਲੋਕਾਂ ਵਿੱਚ ਆਪਣੇ ਫੈਸਲੇ ਖੁੱਦ ਲੈਣ ਦਾ ਰੁਝਾਨ ਵਧਿਆ ਹੈ। ਪੁਰਾਤਨ ਰੂੜ੍ਹੀਆਂ ਖ਼ਤਮ ਹੋ ਰਹੀਆਂ ਹਨ। ਅੱਜ ਕੱਲ੍ਹ ਕਦਰਾਂ-ਕੀਮਤਾਂ, ਆਦਰ ਸਤਿਕਾਰ, ਮਾਣ ਮਰਿਆਦਾ ਆਦਿਕ ਵਿੱਚ ਕਮੀ ਆਈ ਹੈ। ਵੱਧ ਰਹੇ ਸਿੱਖਿਆ ਦੇ ਪ੍ਰਸਾਰ ਦੇ ਕਾਰਨ ਸਮਾਜ ਵਿੱਚ ਬਰਾਬਰਤਾ ਆ ਰਹੀ ਹੈ। ਨਵੇਂ ਸਮਾਜ ਵਿੱਚ ਪੁਰਾਤਨ ਪੇਂਡੂ ਭਾਈਚਾਰੇ ਦੀ ਲਹੂ ਦੇ ਰਿਸ਼ਤੇ ਦੀ ਸਾਂਝ ਖ਼ਤਮ ਹੋ ਜਾਣ ਕਾਰਨ ਔਰਤ ਮਰਦ ਇੱਕਠੇ ਖੁੱਲ੍ਹ ਲੈਣ ਲੱਗ ਪਏ ਹਨ। ਅਜੋਕੇ ਸਮੇਂ ਵਿੱਚ ਵਿਆਹ ਸੰਬੰਧ, ਪੇ੍ਰਮ ਸੰਬੰਧ ਇੱਕਲੇ ਮਰਦਾਂ ਦੀ ਮਰਜ਼ੀ ਉੱਤੇ ਨਿਰਭਰ ਨਾ ਹੋ ਕੇ ਔਰਤਾਂ ਦੀ ਮਰਜ਼ੀ ਉੱਪਰ ਵੀ ਨਿਰਭਰ ਹੋਣ ਲੱਗ ਪਏ ਹਨ। ਸ਼ਹਿਰੀਕਰਣ ਅਤੇ ਉਦਯੋਗੀਕਰਣ ਨਾਲ ਪਿੰਡਾਂ ਵਿੱਚ ਖਾਣ-ਪੀਣ, ਰਹਿਣ-ਸਹਿਣ, ਰਿਸ਼ਤਾਨਾਤਾ ਪ੍ਰਬੰਧ ਅਤੇ ਵਾਤਾਵਰਣ ਵਿੱਚ ਪਰਿਵਰਤਣ ਦੇਖਣ ਨੂੰ ਮਿਲਿਆ ਹੈ। ਸ਼ਹਿਰੀਕਰਣ ਨਾਲ ਪਿੰਡਾਂ ਵਿੱਚ ਕੁਦਰਤੀ ਹਵਾ, ਪਾਣੀ ਵਿੱਚ ਫ਼ਰਕ ਆਇਆ ਹੈ। ਪੇਂਡੂ ਸਮਾਜ ਵਿੱਲ ਲੋਕਾਂ ਦੇ ਪਹਿਰਾਵੇ ਵਿੱਚ ਬਦਲਾਅ ਆਇਆ ਹੈ। ਸ਼ਹਿਰੀਕਰਣ ਨਾਲ ਪਿੰਡਾਂ ਵਿੱਚ ਸਿਹਤਮੰਦ ਖੁਰਾਕ ਵਿੱਚ ਕਮੀ ਆਈ ਹੈ, ਲੋਕ ਸਾਦਾ ਅਤੇ ਨਰੋਏ ਭੋਜਨ ਦੀ ਥਾਂ ਚਟਪਟੀਆਂ ਅਤੇ ਮਜ਼ੇਦਾਰ ਚੀਜ਼ਾਂ ਦੀ ਵਰਤੋਂ ਕਰਦੇ ਹਨ। ਘਰਾਂ ਵਿੱਚ ਰਸੋਈਆਂ ਵਿੱਚ ਖਾਣਾ ਬਣਾਉਣ ਦੀ ਥਾਂ ਹੋਟਲਾਂ ਤੋਂ ਖਾਣਾ ਲਿਆਂਦਾ ਜਾਂਦਾ ਹੈ। ਲੋਕ ਪਹਿਲਾਂ ਇੱਕ ਪਰਿਵਾਰ ਵਿੱਚ ਮਿਲ ਜੁਲ ਕੇ ਰਹਿੰਦੇ ਸਨ, ਪਰ ਅੱਜ ਕੱਲ੍ਹ ਕਿਰਾਏ ਤੇ ਮਕਾਨ ਲੈ ਕੇ ਰਹਿੰਦੇ ਹਨ ਪਰਿਵਾਰ ਅਤੇ ਰਿਸ਼ਤੇ ਨਾਤੇ ਵਿੱਚ ਸਾਂਝੀਵਾਲਤਾ ਵਿੱਚ ਕਮੀ ਆਈ ਹੈ। ਸ਼ਹਿਰੀਕਰਣ ਨਾਲ ਰਿਸ਼ਤੇ ਨਾਤੇ ਪ੍ਰਬੰਧ ਵਿੱਚ ਵੀ ਬਦਲਾਅ ਆਇਆ ਹੈ, ਮਾਮਾ, ਚਾਚਾ, ਤਾਇਆ ਫੁੱਫੜ ਦੀ ਥਾਂ ਅੰਕਲ ਅਤੇ ਮਾਮੀ, ਚਾਚੀ, ਤਾਈ ਅਤੇ ਭੂਆ ਦੀ ਥਾਂ ਐਂਟੀ ਨੇ ਲੈ ਲਈ ਹੈ। ਦਾਦੀ-ਦਾਦਾ ਨੂੰ ਬਾਬਾ-ਬੇਬੇ ਕਹਿਣ ਦੀ ਥਾਂ ਵੱਡੇ ਪਾਪਾ/ਡੈਡੀ ਅਤੇ ਵੱਡੇ ਮੰਮੀ ਕਹਿਣ ਦਾ ਰਿਵਾਜ ਬਣਦਾ ਜਾ ਰਿਹਾ ਹੈ। ਬੋਲ ਚਾਲ ਦੀ ਭਾਸ਼ਾ ਵਿੱਚ ਪਰਿਵਰਤਨ ਆਇਆ ਹੈ ਅੰਗਰੇਜ਼ੀ ਅਤੇ ਕੋਈ ਹੋਰ ਉਪ ਭਾਸ਼ਾਵਾਂ ਦੇ ਸ਼ਬਦਾਂ ਦਾ ਇਸਤੇਮਾਲ ਲੱਗਭਗ ਹਰੇਕ ਵਰਗ ਕਰਨ ਲੱਗਾ ਹੈ। ਉਪਰੋਕਤ ਲਿਖੇ ਆਧਾਰ ਕਹਿ ਸਕਦੇ ਹਾਂ ਕਿ ਵਿਗਿਆਨਿਕ ਅਤੇ ਪਦਾਰਥਵਾਦੀ ਭਾਵਨਾ ਵਿੱਚ ਅਜੋਕਾ ਮਨੁੱਖ ਆਲੇ ਦੁਆਲੇ ਨਾਲੋਂ ਟੁੱਟ ਗਿਆ ਹੈ। ਦਿਨੋਂ ਦਿਨ ਉਹ ਆਪਣੇ ਆਪ ਨਾਲੋਂ ਵੀ ਟੁੱਟਦਾ ਜਾ ਰਿਹਾ ਹੈ। ਬਾਹਰੀ ਤੌਰ ਤੇ ਰੇਡੀਓ, ਟੈਲੀਵਿਜ਼ਨ, ਅਖ਼ਬਾਰ, ਸਿਨੇਮਾ ਅਤੇ ਹੋਰ ਅਨੇਕਾਂ ਸਾਧਨਾ ਰਾਹੀਂ ਸਭਿਆਚਾਰ ਮੇਲ-ਜੋਲ ਵਧਾਉਣ ਦੇ ਉਪਰਾਲੇ ਕੀਤੇ ਜਾ ਰਹੇ ਹਨ। ਪਰੰਤੁ ਹੈਰਾਨੀ ਦੀ ਗੱਲ ਹੈ ਕਿ ਏਨਾ ਕੁੱਝ ਹੋਣ ਦੇ ਬਾਵਜੂਦ ਵੀ ਮਾਨਵ ਦਾ ਅਸਤਿਤਵ ਆਪਣੇ ਆਪ ਵਿੱਚ ਸੁੰਗੜਦਾ ਜਾ ਰਿਹਾ ਹੈ। ਹਵਾਲਾ ਪੁਸਤਕਾਂ 1। ‘ਸਭਿਆਚਾਰ ਅਤੇ ਲੋਕਧਾਰਾ ਦੇ ਮੂਲ ਸਰੋਕਾਰਾਂ’, ਪ੍ਰਕਾਸ਼ਕ-ਲਾਹੌਰ ਬੁੱਕ ਸ਼ਾਪ, ਲੁਧਿਆਣਾ। 2। ਜੀਤ ਸਿੰਘ ਜੋਸ਼ੀ (ਡਾ.), ‘ਸਭਿਆਚਾਰ: ਸਿਧਾਂਤ ਤੇ ਵਿਹਾਰ’, ਪ੍ਰਕਾਸ਼-ਵਾਰਿਸ਼ ਸ਼ਾਹ ਫਾਊਂਡੇਸ਼ਨ, ਅੰਮ੍ਰਿਤਸਰ। 3। ‘ਪੰਜਾਬੀ ਸਭਿਆਚਾਰ: ਸੰਦਰਭਮੂਲਕ ਅਧਿਐਨ’, ਬ੍ਰਹਮਜਗਦੀਸ਼ ਸਿੰਘ, ਪ੍ਰਕਾਸ਼ਕ,-ਵਾਰਿਸ਼ ਸ਼ਾਹ ਫਾਉੂਂਡੇਸ਼ਨ, ਅੰਮ੍ਰਿਤਸਰ। 4। ਜ਼ਸਵਿੰਦਰ ਸਿੰਘ (ਡਾ.), ‘ਪੰਜਾਬੀ ਸਭਿਆਚਾਰ ਪਛਾਣ ਚਿੰਨ੍ਹ’, ਪ੍ਰਕਾਸ਼ਕ-ਗਰੈਸੀਅਸ ਬੁੱਕਸ, ਅਰਬਨ ਅਸਟੇਟ, ਪਟਿਆਲਾ। 5। ਪ੍ਰੋ.
ਪੂਰਨ ਗੁਰਸਿੱਖ ਬਾਬਾ ਬੁੱਢਾ ਜੀ' ਦਾ ਜਨਮ (7 ਕੱਤਕ 1563 ਬਿਕਰਮੀ) ਜਾਂ (22 ਅਕਤੂਬਰ, 1506-16 ਨਵੰਬਰ 1631) ਨੂੰ ਪਿੰਡ ਗੱਗੋਨੰਗਲ, ਜਿਸ ਨੂੰ ਹੁਣ ਕੱਥੂਨੰਗਲ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਦੇ ਸ਼ਾਹੀ ਕਿਲ੍ਹਾ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਭਾਈ ਸੁੱਘਾ ਜੀ ਰੰਧਾਵਾ ਦੇ ਗ੍ਰਹਿ ਵਿਖੇ ਹੋਇਆ। ਆਪ ਜੀ ਦੇ ਪਿਤਾ 22 ਪਿੰਡਾਂ ਦੇ ਮਾਲਕ ਸਨ। ਆਪ ਜੀ ਦੀ ਮਾਤਾ ਗੌਰਾਂ ਬਹੁਤ ਹੀ ਭਜਨ ਬੰਦਗੀ ਵਾਲੀ ਇਸਤਰੀ ਸੀ, ਜਿਸ ਕਰ ਕੇ ਉਹਨਾਂ ਦੀ ਭਜਨ ਬੰਦਗੀ ਦਾ ਪ੍ਰਭਾਵ ਬਾਬਾ ਬੁੱਢਾ ਜੀ ’ਤੇ ਵੀ ਪਿਆ।
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।
ਆਧੁਨਿਕ ਪੰਜਾਬੀ ਸਾਹਿਤ ਦਾ ਅਰੰਭ 19ਵੀਂ ਸਦੀ ਦੇ ਦੂਜੇ ਅੱਧ ਤੋਂ ਮੰਨਿਆ ਜਾਂਦਾ ਹੈ। ਅੰਗਰੇਜ਼ੀ ਰਾਜ ਸਮੇਂ ਭਾਰਤੀ ਸਮਾਜ ਵਿੱਚ ਪੱਛਮੀ ਪ੍ਰਭਾਵ ਅਧੀਨ ਬਦਲਾਅ ਆਉਣਾ ਸ਼ੁਰੂ ਹੋਇਆ। ਇਸੇ ਤਰਾਂ ਦਾ ਪ੍ਰਭਾਵ ਸਾਹਿਤ 'ਤੇ ਵੀ ਪਿਆ। ਪੰਜਾਬੀ ਸਾਹਿਤ ਵਿੱਚ ਨਵੇਂ ਵਿਚਾਰ ਅਤੇ ਨਵੇਂ ਸਾਹਿਤ ਰੂਪਾਂ ਦਾ ਪਰਵੇਸ਼ ਹੋਣ ਲੱਗਾ। ਜਿੱਥੇ ਇਸ ਦਾ ਪ੍ਰਭਾਵ ਕਾਵਿ 'ਤੇ ਪਿਆ ਉੱਥੇ ਹੀ ਸਾਹਿਤ ਨੂੰ ਕਈ ਨਵੀਆਂ ਵਿਧਾਵਾਂ ਨਾਵਲ, ਨਾਟਕ, ਨਿਬੰਧ, ਆਦਿ ਮਿਲੀਆਂ।
ਹੇਮਕੁੰਟ ਸਾਹਿਬ ਚਮੋਲੀ ਜ਼ਿਲ੍ਹਾ, ਉੱਤਰਾਖੰਡ, ਭਾਰਤ ਵਿੱਚ ਸਥਿਤ ਸਿੱਖਾਂ ਦਾ ਇੱਕ ਪ੍ਰਸਿੱਧ ਤੀਰਥ ਅਸਥਾਨ ਹੈ। ਭਾਰਤ ਦੇ ਨਿਰੀਖਣ ਮੁਤਾਬਕ ਇਹ ਹਿਮਾਲਾ ਪਰਬਤਾਂ ਵਿੱਚ ੪੬੩੨ ਮੀਟਰ (੧੫,੨੦੦ ਫੁੱਟ) ਦੀ ਉਚਾਈ 'ਤੇ ਇੱਕ ਬਰਫ਼ਾਨੀ ਝੀਲ ਕੰਢੇ ਸੱਤ ਪਹਾੜਾਂ ਵਿਚਕਾਰ ਬਿਰਾਜਮਾਨ ਹੈ; ਇਹਨਾਂ ਸੱਤਾਂ ਪਹਾੜਾਂ ਉੱਤੇ ਨਿਸ਼ਾਨ ਸਾਹਿਬ ਝੂਲਦੇ ਹਨ। ਇਸ ਤੱਕ ਰਿਸ਼ੀਕੇਸ਼-ਬਦਰੀਨਾਥ ਸ਼ਾਹ-ਰਾਹ ਉੱਤੇ ਪੈਂਦੇ ਗੋਬਿੰਦਘਾਟ ਤੋਂ ਸਿਰਫ਼ ਪੈਦਲ ਚੜ੍ਹਾਈ ਰਾਹੀਂ ਹੀ ਪਹੁੰਚਿਆ ਜਾ ਸਕਦਾ ਹੈ।
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਪਟਿਆਲਾ ਭਾਰਤੀ ਪੰਜਾਬ ਸੂਬੇ ਦੇ ਦੱਖਣ-ਪੂਰਬ ਵਿੱਚ ਸਥਿੱਤ ਇੱਕ ਸ਼ਹਿਰ, ਜ਼ਿਲ੍ਹਾ ਅਤੇ ਸਾਬਕਾ ਰਿਆਸਤ ਹੈ। ਇਹ ਸ਼ਹਿਰ ਪਟਿਆਲਾ ਜ਼ਿਲ੍ਹੇ ਦਾ ਪ੍ਰਸ਼ਾਸ਼ਨਿਕ ਕੇਂਦਰ ਹੈ। ਇਹ ਸ਼ਹਿਰ ਬਾਬਾ ਆਲਾ ਸਿੰਘ ਨੇ 1763 ਵਿੱਚ ਵਸਾਇਆ ਸੀ, ਜਿੱਥੋਂ ਇਸਦਾ ਨਾਂਅ ਆਲਾ ਸਿੰਘ ਦੀ ਪੱਟੀ ਅਤੇ ਮਗਰੋਂ ਪੱਟੀਆਲਾ ਅਤੇ ਫੇਰ ਪਟਿਆਲਾ ਪੈ ਗਿਆ। ਪਟਿਆਲਾ ਜ਼ਿਲ੍ਹੇ ਦੀਆਂ ਸੀਮਾਵਾਂ ਉੱਤਰ ਵਿੱਚ ਫਤਹਿਗੜ੍ਹ, ਰੂਪਨਗਰ ਅਤੇ ਚੰਡੀਗੜ੍ਹ ਨਾਲ, ਪੱਛਮ ਵਿੱਚ ਸੰਗਰੂਰ ਜ਼ਿਲ੍ਹੇ ਨਾਲ, ਪੂਰਬ ਵਿੱਚ ਅੰਬਾਲਾ ਅਤੇ ਕੁਰੂਕਸ਼ੇਤਰ ਨਾਲ ਅਤੇ ਦੱਖਣ ਵਿੱਚ ਕੈਥਲ ਨਾਲ ਲੱਗਦੀਆਂ ਹਨ। ਇਹ ਸਥਾਨ ਸਿੱਖਿਆ ਦੇ ਖੇਤਰ ਵਿੱਚ ਵੀ ਆਗੂ ਰਿਹਾ ਹੈ। ਦੇਸ਼ ਦਾ ਪਹਿਲਾ ਡਿਗਰੀ ਕਾਲਜ ਮਹਿੰਦਰਾ ਕਾਲਜ ਦੀ ਸਥਾਪਨਾ 1870 ਵਿੱਚ ਪਟਿਆਲਾ ਵਿੱਚ ਹੀ ਹੋਈ ਸੀ। ਇਹ ਸ਼ਹਿਰ ਰਵਾਇਤੀ ਪੱਗ, ਪਰਾਂਦੇ, ਨਾਲੇ, ਪਟਿਆਲਾ ਸ਼ਾਹੀ ਸਲਵਾਰ, ਪੰਜਾਬੀ ਜੁੱਤੀ ਅਤੇ ਪਟਿਆਲਾ ਪੈੱਗ ਲਈ ਪ੍ਰਸਿੱਧ ਹੈ। ਪਟਿਆਲਾ ਜ਼ਿਲ੍ਹਾ ਦੇ ਸਦਰ ਮੁਕਾਮ ਵਜੋਂ ਜਾਣੇ ਜਾਂਦੇ ਪਟਿਆਲਾ ਨਗਰ ਦਾ ਆਪਣਾ ਹੀ ਇਤਿਹਾਸ ਅਤੇ ਸੱਭਿਆਚਾਰ ਹੈ। ਸੰਨ 1948 ਈ. ਤੱਕ ਇਹ ਪਟਿਆਲਾ ਰਿਆਸਤ ਦੀ ਰਾਜਧਾਨੀ ਰਿਹਾ ਹੈ ਅਤੇ ਉਸ ਤੋਂ ਬਾਅਦ ਸੰਨ 1956 ਈ. ਤੱਕ ਇਹ ਪੈਪਸੂ ਸਰਕਾਰ ਦੀ ਰਾਜਧਾਨੀ ਬਣਿਆ ਰਿਹਾ ਹੈ। ਹੁਣ ਭਾਵੇਂ ਇਹ ਕੇਵਲ ਪਟਿਆਲੇ ਜ਼ਿਲ੍ਹੇ ਦਾ ਸਦਰ ਮੁਕਾਮ ਹੈ, ਪਰ ਇਸ ਦਾ ਆਪਣਾ ਹੀ ਸੱਭਿਆਚਾਰਕ ਪਿਛੋਕੜ ਹੈ ਅਤੇ ਅਨੇਕ ਖੇਤਰਾਂ ਵਿੱਚ ਇਸ ਦੀ ਝੰਡੀ ਕਾਇਮ ਹੈ। ਇਸ ਦੀ ਸਥਾਪਨਾ ਫੂਲਕੀਆਂ ਖ਼ਾਨਦਾਨ ਦੇ ਬਾਬਾ ਆਲਾ ਸਿੰਘ ਨੇ ਸੰਨ 1753 ਈ.
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ ਜਾਂ ਇਹ ਕਹਿ ਲਿਆ ਜਾਵੇ ਕਿ ਇਸਲਾਮਿਕ ਰਹੱਸਵਾਦ ਨੂੰ ਸੂਫ਼ੀਵਾਦ ਜਾਂ ਤਸਉਫ਼ ਕਿਹਾ ਜਾਂਦਾ ਹੈ। ਇਸ ਵਿੱਚ ਮਸਤ ਹੋਣ ਵਾਲੇ ਸੂਫ਼ੀ ਨੂੰ ਅਹਿਲੇ ਹੱਕ ਆਖਦੇ ਹਨ।ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿੱਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇੱਕ ਮਘਦੀ ਧੂਣੀ ਸੀ ਤੇ ਇੱਕ ਲਟਾ-ਲਟ ਬਲਦੀ ਲਾਟ।”
ਬਾਬਾ ਦੀਪ ਸਿੰਘ ਜੀ (26 ਜਨਵਰੀ 1682 – 13 ਨਵੰਬਰ 1757) ਉਹਨਾਂ ਦਾ ਜਨਮ ਸਿੱਖ ਪਰਿਵਾਰ ਵਿਚ ਪਹੂਵਿੰਡ ਪਿੰਡ ਹੋਇਆ।ਜਿੰਨ੍ਹਾਂ ਨੂੰ ਅਕਸਰ ਸ਼ਹੀਦ ਅਤੇ ਬਾਬਾ ਨਾਲ ਸਤਿਕਾਰਿਆ ਜਾਂਦਾ ਹੈ 18ਵੀਂ ਸਦੀ ਦੇ ਇਕ ਸਿੱਖ ਵਿਦਵਾਨ, ਆਗੂ ਅਤੇ ਜੰਗੀ ਜਰਨੈਲ ਸਨ। ਉਹ ਗੁਰੂ ਗੋਬਿੰਦ ਸਿੰਘ ਜੀ ਵੇਲੇ ਦੇ ਇੱਕ ਪ੍ਰਮੁੱਖ ਸਿੱਖ ਸਨ। ਉਹਨਾਂ ਨੂੰ ਸਿੱਖੀ ਦੇ ਸਭ ਤੋ ਪਵਿੱਤਰ ਸ਼ਹੀਦ ਮੰਨਿਆ ਜਾਂਦਾ ਹੈ।
ਮੁਹੀ ਅਲ-ਦੀਨ ਮੁਹੰਮਦ (ਅੰ. 1618 – 3 ਮਾਰਚ 1707), ਆਮ ਤੌਰ 'ਤੇ ਔਰੰਗਜ਼ੇਬ ਅਤੇ ਉਸਦੇ ਰਾਜਕੀ ਸਿਰਲੇਖ ਆਲਮਗੀਰ ਦੁਆਰਾ ਜਾਣਿਆ ਜਾਂਦਾ ਹੈ, ਮੁਗਲ ਸਾਮਰਾਜ ਦਾ ਛੇਵਾਂ ਬਾਦਸ਼ਾਹ ਸੀ, ਜੋ ਜੁਲਾਈ 1658 ਤੋਂ ਲੈ ਕੇ 1707 ਵਿੱਚ ਆਪਣੀ ਮੌਤ ਤੱਕ ਰਾਜ ਕਰਦਾ ਰਿਹਾ। ਉਸ ਦੇ ਬਾਦਸ਼ਾਹਤ ਅਧੀਨ, ਮੁਗਲ ਭਾਰਤੀ ਉਪ-ਮਹਾਂਦੀਪ ਦੇ ਲਗਭਗ ਪੂਰੇ ਖੇਤਰ ਵਿੱਚ ਫੈਲੇ ਹੋਏ ਆਪਣੇ ਖੇਤਰ ਦੇ ਨਾਲ ਆਪਣੀ ਸਭ ਤੋਂ ਵੱਡੀ ਹੱਦ ਤੱਕ ਪਹੁੰਚ ਗਏ। ਵਿਆਪਕ ਤੌਰ 'ਤੇ ਆਖਰੀ ਪ੍ਰਭਾਵਸ਼ਾਲੀ ਮੁਗਲ ਸ਼ਾਸਕ ਮੰਨਿਆ ਜਾਂਦਾ ਹੈ, ਔਰੰਗਜ਼ੇਬ ਨੇ ਫਤਵਾ 'ਆਲਮਗਿਰੀ' ਦਾ ਸੰਕਲਨ ਕੀਤਾ ਅਤੇ ਪੂਰੇ ਭਾਰਤੀ ਉਪ ਮਹਾਂਦੀਪ ਵਿੱਚ ਸ਼ਰੀਆ ਅਤੇ ਇਸਲਾਮੀ ਅਰਥਸ਼ਾਸਤਰ ਨੂੰ ਪੂਰੀ ਤਰ੍ਹਾਂ ਸਥਾਪਤ ਕਰਨ ਵਾਲੇ ਕੁਝ ਰਾਜਿਆਂ ਵਿੱਚੋਂ ਇੱਕ ਸੀ। ਕੁਲੀਨ ਤਿਮੂਰਦ ਰਾਜਵੰਸ਼ ਨਾਲ ਸਬੰਧਤ, ਔਰੰਗਜ਼ੇਬ ਦਾ ਮੁਢਲਾ ਜੀਵਨ ਧਾਰਮਿਕ ਕੰਮਾਂ ਵਿੱਚ ਲੱਗਾ ਹੋਇਆ ਸੀ। ਉਸਨੇ ਆਪਣੇ ਪਿਤਾ ਸ਼ਾਹ ਜਹਾਨ (ਸ਼.
ਛਪਾਰ ਦਾ ਮੇਲਾ, ਪੰਜਾਬ ਦੇ ਸਮੂਹ ਮੇਲਿਆਂ ਵਿੱਚੋਂ ਇੱਕ ਵਿਲੱਖਣ ਅਤੇ ਸਰੂਪ ਵਿੱਚ ਸੁਚਿੱਤਰ ਮੇਲਾ ਹੈ। ਇਸ ਦਾ ਸਬੰਧ ਪੰਜਾਬੀਆਂ ਦੀ ਪੂਜਾ-ਬਿਰਤੀ ਨਾਲ ਜੁੜਿਆ ਹੋਇਆ ਹੈ। ਇਸ ਮੇਲੇ ਦਾ ਮੁੱਖ ਪ੍ਰਯੋਜਨ ਗੁੱਗੇ ਦੀ ਪੂਜਾ ਅਰਚਨਾ ਕਰਨ ਵਿੱਚ ਨਿਹਿਤ ਮੰਨਿਆ ਗਿਆ ਹੈ। ਗੁੱਗੇ ਦੀ ਪੂਜਾ ‘ਨਾਗ-ਪੂਜਾ’ ਵਰਗੀ ਹੀ ਕੀਤੀ ਜਾਂਦੀ ਹੈ ਜਾਂ ਇਉਂ ਵੀ ਕਹਿ ਸਕਦੇ ਹਾਂ ਕਿ ਨਾਗ ਪੂਜਾ ਦਾ ਕੁਝ ਸੋਧਿਆ ਹੋਇਆ ਰੂਪ ਹੀ ਗੁੱਗਾ ਪੂਜਾ ਹੈ। ਇਸੇ ਭਾਵਨਾ ਬਿਰਤੀ ਸਦਕਾ ਇਹ ਮੇਲਾ ਜ਼ਿਲ੍ਹਾ ਲੁਧਿਆਣਾ ਦੇ ਇੱਕ ਪਿੰਡ ਛਪਾਰ (ਲੁਧਿਆਣਾ ਪੱਛਮ) ਵਿਖੇ, ਹਰ ਸਾਲ ਭਾਦਰੋਂ ਮਹੀਨੇ ਦੀ ਚਾਣਨੀ-ਚੌਦਸ ਨੂੰ ਗੁੱਗੇ ਦੀ ਸਥਾਪਤ ਕੀਤੀ ਹੋਈ ਮਾੜੀ ਉੱਪਰ ਬੜੀ ਸੱਜ-ਧੱਜ ਨਾਲ ਲੱਗਦਾ ਹੈ ਅਤੇ ਲਗਪਗ ਸਤ ਦਿਨਾਂ ਤਕ ਖ਼ੂਬ ਭਰਦਾ ਹੈ। ਆਮ ਤੌਰ ਤੇ ਇਹ ਸਤੰਬਰ ਮਹੀਨਾ ਹੁੰਦਾ ਹੈ ਅਤੇ ਇਹ ਮੇਲਾ ਪੰਜਾਬ ਦੇ ਮਾਲਵਾ ਖੇਤਰ ਦੇ ਸਭ ਤੋਂ ਮਸ਼ਹੂਰ ਮੇਲਿਆਂ ਵਿੱਚੋਂ ਇੱਕ ਹੈ। ਇਸ ਮੇਲੇ ਤੇ ਅੱਡ ਅੱਡ ਤਰ੍ਹਾਂ ਦੇ ਝੁਲੇ ਲਗਦੇ ਹਨ ਜਿਵੇ ਕੇ ਚੰਡੋਲ,ਕਿਸ਼ਤੀ,ਮੌਤ ਦਾ ਖੂਹ ਆਦਿ। ਮੇਲੇ ਤੇ ਕਈ ਪ੍ਰਕਾਰ ਦੀਆਂ ਮਠਿਆਈਆਂ ਹੁੰਦੀਆਂ ਹਨ ਜੋ ਕੇ ਖਾਣ ਵਿੱਚ ਸਵਾਦ ਹੁੰਦੀਆਂ ਹਨ ਜਿਵੇ ਕੇ ਪਾਥੀਆਂ, ਗੁਲਾਬ ਜਾਮੁਨ, ਰਸਗੁੱਲੇ ਆਦਿ।