ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿੱਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਸੁਚੱਜੀ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
"ਲੋਕ-ਨਾਚ ਨਾਲ ਮਾਨਸਿਕਤਾ ਨਾਚ ਕਲਾ ਨੂੰ ਆਪਣੇ ਜੀਵਨ ਦਾ ਸੁਭਾਵਿਕ ਅਮਲ ਪ੍ਰਵਾਨ ਕਰਦੀ ਰਹੀ ਹੈ।" 'ਨੱਚਣ ਵਾਲੇ ਦੀ ਅੱਡੀ ਨਾ ਰਹਿੰਦੀ , ਗਾਉਣ ਵਾਲੇ ਦਾ ਮੂੰਹ' ਇਸ ਸੁਭਾਵਕ ਅਮਲ ਦੀ ਪੁਸ਼ਟੀ ਕਰਦੀ ਕਾਵਿ ਸਤਰ ਹੈ। ਨਾਚ ਕਲਾ ਕਿਸੇ ਵੀ ਸੂਰਤ ਵਿੱਚ ਮੂਕ ਪੇਸ਼ਕਾਰੀ ਨਹੀਂ ਹੈ। ਖ਼ਾਸਕਰ ਪੰਜਾਬੀ ਲੋਕ ਨਾਚ ਗਿੱਧਾ ਭੰਗੜਾ ਤਾਂ ਗੀਤਾਂ ਦੇ ਬੋਲ ਜਾਂ ਬੋਲੀਆਂ ਤੋਂ ਬਿਨਾਂ ਪੇਸ਼ ਕਿਤੇ ਜਾਣਾ ਸੰਭਵ ਹੀ ਨਹੀਂ। ਲੋਕ-ਸਮੂਹ ਦੀ ਸਿਰਜਨ-ਕਲਾ ਦੀ ਇੱਕ ਮਹੱਤਵਪੂਰਨ ਵੰਨਗੀ ਹੈ, ਜੋ ਲੋਕ-ਮਾਨਸ ਦੇ ਸਮੁਚੇ ਹਾਵਾਂ-ਭਾਵਾਂ ਨੂੰ ਸਰੀਰਕ ਮੁਦਰਾਵਾਂ ਦੇ ਪ੍ਰਗਟਾਉ-ਸੰਦਰਭ ਰਾਹੀਂ ਪੇਸ਼ ਕਰਦੀ ਹੈ। ਲੋਕ ਨਾਚ ਵੀ ਇਸੇ ਪ੍ਰਕਾਰ ਦੀ ਇੱਕ ਲੋਕ-ਕਲਾ ਹੈ। ਲੋਕ-ਨਾਚ ਮੰਨੋਰੰਜਨ ਦਾ ਸਾਧਨ ਹੀ ਨਹੀਂ, ਇਹ ਕਿਸੇ ਖਿੱਤੇ ਦੇ ਜਨ-ਸਮੂਹ ਦੀ ਸਮਾਜਿਕ, ਸੱਭਿਆਚਾਰਕ, ਨੈਤਿਕ, ਧਾਰਮਿਕ, ਰਾਜਸੀ ਅਤੇ ਇਤਹਾਸਿਕ ਜੀਵਨ-ਤੋਰ ਦੀਆਂ ਵਿਭਿੰਨ ਪਰਤਾਂ ਦਾ ਸਰੀਰਕ ਮੁਦਰਾਵਾਂ ਦੇ ਮਾਧਿਅਮ ਰਾਹੀਂ ਆਪ-ਮੁਹਾਰਾ, ਸਧਾਰਨ, ਖੁਸ਼ੀਆਂ-ਖੇੜਿਆਂ ਭਰਪੂਰ ਅੰਦਰੂਨੀ ਭਾਵਨਾਵਾਂ ਦਾ ਬਾਹਰੀ ਪ੍ਰਗਟਾਵਾ ਵੀ ਹੈ। ਪੰਜਾਬ ਦੇ ਲੋਕ-ਨਾਚ ਪੰਜਾਬ ਪੰਜਾਬ ਦੇ ਜਨ-ਜੀਵਨ ਦਾ ਮਹੱਤਪੂਰਨ ਅੰਗ ਹਨ।"ਪੰਜਾਬ ਦੇ ਲੋਕ-ਨਾਚਾਂ ਦਾ ਵਰਗੀਕਰਨ ਦੋ ਪੱਧਰਾਂ ਤੇ ਕੀਤਾ ਜਾ ਸਕਦਾ ਹੈ:
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸਨ, ਜਿਨ੍ਹਾਂ ਨੇ ਪੰਜਾਬੀ ਸਾਹਿਤਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਇੰਨੇ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਸਨ ਕਿ ਉਹ ਭਾਈ ਵਜੋਂ ਮਾਨਤਾ ਪ੍ਰਾਪਤ ਹੋ ਗਏ, ਇੱਕ ਸਨਮਾਨ ਅਕਸਰ ਉਹਨਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ਰੀਤੀ ਰਿਵਾਜ ਸ਼ਬਦ ਅੰਗਰੇਜੀ ਦੇ ਪਦ ritual ਦੇ ਪੰਜਾਬੀ ਅਨੁਵਾਦ ਵਜੋਂ ਵਰਤਿਆ ਗਿਆ ਹੈ। ਸਮਾਜ ਦੇ ਸਮਾਂ ਵਿਹਾ ਚੁੱਕੇ ਕਾਰਜ ਜਦੋਂ ਆਪਣੇ ਸਾਰਥਕ ਪ੍ਰਕਾਰਜ ਤੋਂ ਮੁਕਤ ਹੋ ਕੇ ਪ੍ਰਤੀਕ ਰੂਪ ਵਿੱਚ ਕੀਤੇ ਜਾਂਦੇ ਹਨ, ਤਾਂ ਉਹ ਰਸਮਾਂ ਅਖਵਾਉਂਦੇ ਹਨ। ਪੰਜਾਬ ਵਿੱਚ ਅਜਿਹੇ ਅਨੇਕਾ ਕਾਰਜ ਹਨ, ਜਿਨਾ ਦੀ ਪਹਿਲਾ ਕਦੀ ਮਹੱਤਤਾ ਸੀ, ਪਰ ਹੁਣ ਉਹ ਵੇਲਾ ਵਿਹਾ ਚੁਕੇ ਹਨ ਪਰ ਇਹ ਪ੍ਰਕਾਰਜ ਪ੍ਰਤੀਕ ਰੂਪ ਵਿੱਚ ਅੱਜ ਵੀ ਨਿਭਾਏ ਜਾਂਦੇ ਹਨ। ਜਿਸ ਤਰਾਂ ਉਹਨਾਂ ਦਾ ਵਾਸਤਵਿਕ ਅਮਲ ਹੋਇਆ ਕਰਦਾ ਸੀ। ਵਿਅਕਤੀ ਜੀਵਨ ਨਾਲ ਸਬੰਧਿਤ ਅਜਿਹਾ ਕੋਈ ਮੌਕਾ ਨਹੀਂ ਜਦੋਂ ਕੋਈ ਰਸਮ ਨਾ ਕੀਤੀ ਜਾਂਦੀ ਹੋਵੇ। ਵਿਅਕਤੀ ਜੀਵਨ ਦੀਆਂ ਤਿੰਨ ਅਵਸਥਾਵਾਂ ਪ੍ਰਮੁੱਖ ਮੰਨੀਆਂ ਜਾਂਦੀਆਂ ਹਨ। ਜਨਮ ਵਿਆਹ ਮੌਤ ਉਹਨਾਂ ਨਾਲ ਸਬੰਧਿਤ ਰਸਮਾਂ ਹੇਠ ਲਿਖੇ ਹਨ: -
ਭੁੱਖ ਲੱਗਣਾ ਤੇ ਕੁਝ ਖਾ ਲੈਣਾ ਦੇਖਣ ਵਿੱਚ ਇੱਕ ਸਰਲ ਅਤੇ ਸੁਭਾਵਿਕ ਜਿਹੀ ਪ੍ਰਕਿਰਿਆ ਲੱਗਦੀ ਹੈ। ਕਦੇ ਕਿਸੇ ਨੇ ਇਹ ਖਿਆਲ ਨਹੀਂ ਕੀਤਾ ਕਿ ਭੋਜਨ ਜੀਵਾਂ ਦੇ ਲਈ ਕਿੰਨੀ ਅਹਿਮੀਅਤ ਰੱਖਦਾ ਹੈ।ਉਝ ਤਾਂ ਭੋਜਨ ਸਮੁੱਚੀ ਕਾਇਨਾਤ ਦੇ ਜੀਵ ਜੰਤੂਆ ਪਸ਼ੂ ਪੰਛੀਆਂ ਅਤੇ ਬਨਸਪਤੀ ਲਈ ਬੇਹੱਦ ਜਰੂਰੀ ਹੈ।ਪ੍ਰਤੂ ਮਨੁੱਖ ਅਤੇ ਬਾਕੀ ਜੀਵ ਜੰਤੂਆਂ ਦੇ ਭੋਜਨ ਪ੍ਰਾਪਤ ਕਰਨ ਅਤੇ ਪ੍ਰਾਪਤ ਹੋਏ ਭੋਜਨ ਨੂੰ ਗ੍ਰਹਿਣ ਕਰਨ ਦੇ ਢੰਗਾਂ ਅਤੇ ਸਾਧਨਾ ਵਿੱਚ ਢੇਰ ਸਾਰਾ ਅੰਤਰ ਹੈ।ਮਨੁੱਖ ਜਾਤੀ ਕੇਵਲ ਪੇਟ ਭਰਨ ਦੇ ਲਈ ਹੀ ਭੋਜਨ ਨਹੀਂ ਖਾਂਦੀ ਸਗੋ ਮਨੁੱਖੀ ਨਸਲ ਨੇ ਸਮੁੱਚੀ ਭੋਜਨ ਪ੍ਰਣਾਲੀ ਨੂੰ ਇੱਕ ਸੱਭਿਆਚਾਰਕ ਅਮਲ ਵਜੋਂ ਅਪਣਾਇਆ ਹੋਇਆ ਹੈ।ਕੁੱਲੀ, ਗੁੱਲੀ,ਜੁੱਲੀ,ਦੀ ਬੁਨਿਆਦੀ ਲੋੜ ਤੋਂ ਲੈ ਕੇ ਅੰਨ ਜਲ ਮੁੱਕ ਜਾਣ ਤਕ ਭੋਜਨ ਨਾਲ ਕਿੰਨੀ ਹੀ ਸੱਭਿਆਚਾਰਕ ਕਦਰਾਂ ਮਨੁੱਖੀ ਨਸਲ ਦੇ ਨਾਲ ਜੋੜ ਲਈਆ ਹਨ। ਜੇ ਮਨੁੱਖ ਕੇਵਲ ਪੇਟ ਭਰਨ ਦੇ ਲਈ ਭੋਜਨ ਕਰਦਾ ਤਾਂ ਉਸ ਨੂੰ ਛੱਤੀ ਪਕਵਾਨਾਂ ਦੀ ਲਾਲਸਾ ਨਾ ਹੁੰਦੀ ਜੇ ਉਹ ਦਾਲ ਰੋਟੀ ਨਾਲ ਗੁਜ਼ਾਰਾ ਕਰ ਸਕਦਾ ਸੀ ਤਾਂ ਵੰਨ ਸਵੰਨੇ ਖਾਣ ਦਾ ਸਵਾਦ ਨਾ ਰੱਖਦਾ ਭੋਜਨ ਦਾ ਪ੍ਰਯੋਗ ਤਾਂ ਹਰ ਇੱਕ ਮਨੁੱਖੀ ਸਮਾਜ ਚ ਹੁੰਦਾ ਹੈ ਪ੍ਰੰਤੂ ਕੋਈ ਸਮਾਜ ਭੋਜਨ ਪ੍ਰਤੀ ਕਿਸ ਕਿਸਮ ਦੀ ਪਹੁੰਚ ਅਪਣਾਉਦਾ ਹੈ।ਅਰਥਾਤ ਕਿਸੇ ਸਮਾਜ ਦੇ ਲੋਕ ਭੋਜਨ ਕਿਸ ਸਮੇਂ ਗ੍ਰਹਿਣ ਕਰਦੇ ਹਨ।ਉਹਨਾ ਦੇ ਭੋਜਨ ਦੀ ਕਿਸਮ ਕਿਹੋ ਜਿਹੀ ਹੈ?ਇਹ ਸਾਰੇ ਪੱਖ ਮਿਲ ਕੇ ਸਬੰਧਿਤ ਸਮਾਜ ਦੇ ਸੱਭਿਆਚਾਰ ਦੀ ਭੋਜਨ ਪ੍ਰਣਾਲੀ ਬਣ ਜਾਂਦੇ ਹਨ।ਮਨੁੱਖ ਦੇ ਜੀਵਨ ਲਈ ਰੋਟੀ ਕੱਪੜਾ ਅਤੇ ਮਕਾਨ ਮਨੁੱਖ ਦੀਆਂ ਮੁੱਢਲੀਆਂ ਲੋੜਾ ਹਨ। ਮਨੁੱਖੀ ਜੀਵਨ ਦੀਆਂ ਲੋੜਾ ਅਤੇ ਸਹੂਲਤਾ ਲਈ ਵਰਤੋ ਵਿੱਚ ਆਉਣ ਵਾਲੀਆਂ ਵਸਤੂਆ ਸੱਭਿਆਚਾਰ ਦਾ ਪਦਾਰਥਕ ਪੱਖ ਪੇਸ ਕਰਦੀਆ ਹਨ ਖਾਣ ਪੀਣ ਵੀ ਲੋਕਾਂ ਦੇ ਜੀਵਨ ਦੀ ਮੁੱਢਲੀ ਤਸਵੀਰ ਪੇਸ ਕਰਦਾ ਹੈ ਇਹ ਤਿੰਨ ਮੁੱਖ ਲੋੜਾਂ ਹੀ ਮਨੁੱਖ ਦੇ ਕਾਰ-ਵਿਹਾਰ ਸਿਹਤ ਆਦਿ ਨੂੰ ਪ੍ਰਭਾਵਿਤ ਕਰਦੀਆਂ ਹਨ।ਇੱਥੋਂ ਤੱਕ ਕਿ ਮਨੁੱਖ ਦੇ ਖਾਣ ਪੀਣ ਤੋਂ ਹੀ ਉਸ ਦੀ ਕੰਮ ਪ੍ਰਤੀ ਲਗਨ ਜਾਂ ਸਮਰੱਥਾ ਦਾ ਅੰਦਾਜ਼ਾ ਲਗਾਇਆ ਜਾਂਦਾ ਹੈ। ਜਿਵੇਂ:- 'ਜਿਹਾ ਤੇਰਾ ਅੰਨ ਪਾਣੀ ਤੇਹਾ ਸਾਡਾ ਕੰਮ ਜਾਣੀ ਪੰਜਾਬੀ ਸੱਭਿਆਚਾਰ ਦੀ ਭੋਜਨ ਪ੍ਰਣਾਲੀ ਦੀ ਗੱਲ ਕਰਦਿਆ ਇਹ ਕਿਹਾ ਜਾ ਸਕਦਾ ਹੈ ਕਿ ਪੰਜਾਬੀਆਂ ਦਾ ਵਧੇਰਾ ਭੋਜਨ ਕਣਕ ਹੈ ਜਿਵੇਂ ਮੁਹਾਵਰਾ ਹੈ...
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।
ਗੁੱਲੀ ਡੰਡਾ ਪੰਜਾਬ ਅਤੇ ਹਿੰਦ-ਉਪਮਹਾਦੀਪ ਦੇ ਕਈ ਦੂਜੇ ਇਲਾਕਿਆਂ ਵਿੱਚ ਮੁੰਡਿਆਂ ਦੀ ਖੇਡ ਹੈ। ਇਹ ਇੱਕ ਡੰਡੇ ਅਤੇ ਇੱਕ ਗੁੱਲੀ ਦੀ ਮਦਦ ਨਾਲ ਇੱਕ ਖੁੱਲੇ ਮੈਦਾਨ ਵਿੱਚ ਖੇਡੀ ਜਾਂਦੀ ਹੈ। ਖਿਡਾਰੀਆਂ ਦੀ ਤਾਦਾਦ ਉੱਤੇ ਕੋਈ ਰੋਕ ਨਹੀਂ। ਡੰਡਾ ਕਿਸੇ ਵੀ ਮਾਪ ਦਾ ਹੋਸਕਦਾ ਹੈ। ਗੁੱਲੀ ਵੀ ਡੰਡੇ ਦਾ ਇੱਕ ਅਲਹਿਦਾ ਛੋਟਾ ਟੁਕੜਾ ਹੁੰਦਾ ਹੈ ਜਿਸ ਦੀ ਲੰਮਾਈ 9 ਇੰਚ ਦੇ ਲੱਗ ਭਗ ਹੁੰਦੀ ਹੈ। ਗੁੱਲੀ ਦੇ ਦੋਨਾਂ ਸਿਰੇ ਤਰਾਸ਼ੇ ਹੋਏ ਅਤੇ ਨੋਕਦਾਰ ਹੁੰਦੇ ਹਨ। ਇਸ ਖੇਲ ਵਿੱਚ ਪਹਿਲੀ ਪੀਤੀ ਦਾ ਨਿਰਣਾ ਕਰਨ ਲਈ ਬੱਚੀਆਂ ਪਾਈਆਂ ਜਾਂਦੀਆਂ ਹਨ। ਵਧ ਬੱਚੀਆਂ ਪਾਉਣ ਵਾਲਾ ਖਿਡਾਰੀ ਪਹਿਲੀ ਵਾਰੀ ਲੈਂਦਾ ਹੈ। ਉਹ ਖੁੱਤੀ ਉਪਰ ਗੁੱਲੀ ਰੱਖ ਕੇ ਡੰਡੇ ਨਾਲ ਗੁੱਲੀ ਨੂੰ ਦੂਰ ਸੁੱਟਦਾ ਹੈ। ਵਿਰੋਧੀ ਖਿਡਾਰੀ ਉਸ ਗੁੱਲੀ ਨੂੰ ਚੁੱਕ ਕੇ ਖੁੱਤੀ ਵੱਲ ਸੁੱਟਦਾ ਹੈ ਅਤੇ ਖੁੱਤੀ ਤੇ ਰੱਖੇ ਡੰਡੇ ਨੂੰ ਨਿਸ਼ਾਨਾ ਬਣਾਉਂਦਾ ਹੈ। ਡੰਡੇ ਵਿੱਚ ਨਿਸ਼ਾਨਾ ਲੱਗ ਜਾਵੇ ਜਾਂ ਕਈ ਥਾਈਂ ਖੁੱਤੀ ਕੋਲ ਮਿਥੇ ਖਾਨੇ ਵਿੱਚ ਪੈ ਜਾਵੇ ਤਾਂ ਵਾਰੀ ਬਦਲ ਜਾਂਦੀ ਹੈ। ਜੇ ਇਹ ਸਫਲਤਾ ਨਾ ਮਿਲੇ ਕਾਇਮ ਖਿਡਾਰੀ ਵਲੋਂ ਗੁੱਲੀ ਦੇ ਨੋਕਦਾਰ ਹਿੱਸੇ ਉੱਤੇ ਡੰਡਾ ਮਾਰਿਆ ਜਾਂਦਾ ਹੈ ਜਿਸ ਨਾਲ ਗੁੱਲੀ ਉੱਤੇ ਨੂੰ ਬੁੜਕਦੀ ਹੈ ਅਤੇ ਇਸ ਦੌਰਾਨ ਜਦੋਂ ਅਜੇ ਉਹ ਹਵਾ ਵਿੱਚ ਹੁੰਦੀ ਹੈ ਗੁੱਲੀ ਨੂੰ ਫਿਰ ਜ਼ੋਰ ਨਾਲ ਡੰਡਾ (ਬੱਘ) ਮਾਰਦਾ ਹੈ ਜਿਸ ਦੇ ਨਤੀਜੇ ਵਿੱਚ ਗੁੱਲੀ ਨੇੜੇ ਜਾਂ ਦੂਰ ਚੱਲੀ ਜਾਂਦੀ ਹੈ। ਜੇਕਰ ਕੋਈ ਮੁਖ਼ਾਲਿਫ਼ ਖਿਡਾਰੀ ਇਸ ਗੁੱਲੀ ਨੂੰ ਹਵਾ ਵਿੱਚ ਦਬੋਚ ਲਵੇ ਜਿਸ ਤਰ੍ਹਾਂ ਕ੍ਰਿਕਟ ਵਿੱਚ ਕੈਚ ਲਿਆ ਜਾਂਦਾ ਹੈ ਜਾਂ ਉਸਨੂੰ ਇੱਕ ਖੁੱਤੀ ਦੇ ਕੋਲ ਨਿਸ਼ਾਨਦੇਹੀ ਵਾਲੀ ਥੋੜੀ ਜਿਹੀ ਖਾਸ ਜਗ੍ਹਾ ਉੱਤੇ ਸੁੱਟ ਦੇਵੇ ਤਾਂ ਡੰਡੇ ਨਾਲ ਗੁੱਲੀ ਨੂੰ ਮਾਰਨ ਵਾਲੇ ਮੁੰਡੇ ਦੀ ਵਾਰੀ ਮੁੱਕ ਜਾਂਦੀ ਹੈ ਅਤੇ ਅਗਲੇ ਖਿਡਾਰੀ ਦੀ ਵਾਰੀ ਆ ਜਾਂਦੀ ਹੈ।
ਛਪਾਰ ਦਾ ਮੇਲਾ, ਪੰਜਾਬ ਦੇ ਸਮੂਹ ਮੇਲਿਆਂ ਵਿੱਚੋਂ ਇੱਕ ਵਿਲੱਖਣ ਅਤੇ ਸਰੂਪ ਵਿੱਚ ਸੁਚਿੱਤਰ ਮੇਲਾ ਹੈ। ਇਸ ਦਾ ਸਬੰਧ ਪੰਜਾਬੀਆਂ ਦੀ ‘ਨਾਗ-ਪੂਜਾ’ ਵਰਗੀ ਹੀ ਕੀਤੀ ਜਾਂਦੀ ਹੈ ਜਾਂ ਇਉਂ ਵੀ ਕਹਿ ਸਕਦੇ ਹਾਂ ਕਿ ਨਾਗ ਪੂਜਾ ਦਾ ਕੁਝ ਸੋਧਿਆ ਹੋਇਆ ਰੂਪ ਹੀ ਗੁੱਗਾ ਪੂਜਾ ਹੈ। ਇਸੇ ਭਾਵਨਾ ਬਿਰਤੀ ਸਦਕਾ ਇਹ ਮੇਲਾ ਜ਼ਿਲ੍ਹਾ ਲੁਧਿਆਣਾ ਦੇ ਇੱਕ ਪਿੰਡ ) ਵਿਖੇ, ਹਰ ਸਾਲ ਭਾਦਰੋਂ ਮਹੀਨੇ ਦੀ ਚਾਣਨੀ-ਚੌਦਸ ਨੂੰ ਗੁੱਗੇ ਦੀ ਸਥਾਪਤ ਕੀਤੀ ਹੋਈ ਮਾੜੀ ਉੱਪਰ ਬੜੀ ਸੱਜ-ਧੱਜ ਨਾਲ ਲੱਗਦਾ ਹੈ ਅਤੇ ਲਗਪਗ ਸਤ ਦਿਨਾਂ ਤਕ ਖ਼ੂਬ ਭਰਦਾ ਹੈ। ਆਮ ਤੌਰ ਤੇ ਇਹ ਸਤੰਬਰ ਮਹੀਨਾ ਹੁੰਦਾ ਹੈ ਅਤੇ ਇਹ ਮੇਲਾ ਪੰਜਾਬ ਦੇ ਮਾਲਵਾ ਖੇਤਰ ਦੇ ਸਭ ਤੋਂ ਮਸ਼ਹੂਰ ਮੇਲਿਆਂ ਵਿੱਚੋਂ ਇੱਕ ਹੈ। ਇਸ ਮੇਲੇ ਤੇ ਅੱਡ ਅੱਡ ਤਰ੍ਹਾਂ ਦੇ ਝੁਲੇ ਲਗਦੇ ਹਨ ਜਿਵੇ ਕੇ ਚੰਡੋਲ,ਕਿਸ਼ਤੀ,ਮੌਤ ਦਾ ਖੂਹ ਆਦਿ। ਮੇਲੇ ਤੇ ਕਈ ਪ੍ਰਕਾਰ ਦੀਆਂ ਮਠਿਆਈਆਂ ਹੁੰਦੀਆਂ ਹਨ ਜੋ ਕੇ ਖਾਣ ਵਿੱਚ ਸਵਾਦ ਹੁੰਦੀਆਂ ਹਨ ਜਿਵੇ ਕੇ ਪਾਥੀਆਂ, ਗੁਲਾਬ ਜਾਮੁਨ, ਰਸਗੁੱਲੇ ਆਦਿ।
ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: پنجابی, ਪੰਜਾਬੀ) ਪੰਜਾਬ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖਾਂ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਭੰਗੜਾ ਪੰਜਾਬ ਦੇ ਦੋ ਮੁੱਖ ਅਤੇ ਉੱਘੇ ਲੋਕ ਨਾਚਾਂ ਵਿੱਚੋਂ ਇੱਕ ਹੈ; ਦੂਜਾ ਮੁੱਖ ਨਾਚ ਗਿੱਧਾ ਹੈ। ਭੰਗੜਾ ਗੱਭਰੂਆਂ ਦਾ ਨਾਚ ਹੈ ਜਦਕਿ ਗਿੱਧਾ ਮੁਟਿਆਰਾਂ ਦਾ। ਭੰਗੜਾ ਤਕਰੀਬਨ ਹਰ ਖ਼ੁਸ਼ੀ ਦੇ ਮੌਕੇ ’ਤੇ ਪਾਇਆ ਜਾਂ ਨੱਚਿਆ ਜਾਂਦਾ ਹੈ ਜਿੰਨ੍ਹਾਂ ਵਿੱਚ ਕਣਕ ਦੀ ਵਾਢੀ ਭਾਵ ਵਿਸਾਖੀ ਆਦਿ ਮੇਲੇ, ਵਿਆਹ, ਮੰਗਣੇ ਅਤੇ ਤਿਉਹਾਰ ਆਦਿ ਸ਼ਾਮਲ ਹਨ। ਇਹ ਲੋਕ-ਨਾਚ ਪੰਜਾਬ ਦੀ ਕਿਸਾਨੀ ਸੰਸਕ੍ਰਿਤੀ ਜਿੰਨਾ ਹੀ ਪ੍ਰਾਚੀਨ ਹੈ। ਲੋਕਧਾਰਾ ਵਿਗਿਆਨੀ ਸੋਹਿੰਦਰ ਸਿੰਘ ਵਣਜਾਰਾ ਬੇਦੀ ਦੇ ਸ਼ਬਦਾਂ ਵਿੱਚ "ਪਹਿਲਾਂ ਪਹਿਲਾਂ ਜਦੋਂ ਪੰਜਾਬੀਆਂ ਨੇ ਹਰੀਆਂ ਫਸਲਾਂ ਨੂੰ ਸੁਨਹਿਰੀ ਸਿੱਟੇ ਪੈਂਦੇ ਵੇਖੇ ਤਾਂ ਉਹਨਾਂ ਦਾ ਮਨ ਹੁਲਾਰੇ ਵਿੱਚ ਆ ਕੇ ਨੱਚ ਖਲੋਤਾ। ਲੰਮੀ ਘਾਲਣਾ ਤੇ ਕਰੜੀ ਮਿਹਨਤ ਨੂੰ ਸੁਨਹਿਰੀ ਫਲ ਲੱਗਿਆ ਵੇਖ, ਕਿਸ ਦਾ ਦਿਲ ਨਹੀਂ ਨੱਚ ਉਠਦਾ?
ਗੁਰੂ ਗੋਬਿੰਦ ਸਿੰਘ (ਉਚਾਰਨ: [gʊɾuː goːbɪn̪d̪ᵊ sɪ́ŋgᵊ]; 22 ਦਸੰਬਰ 1666 – 7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ, ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਓਹ ਸਿੱਖ ਕੌਮ ਦੇ ਅੰਤਿਮ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਦੌਰਾਨ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੁਆਰਾ ਸ਼ਹੀਦ ਕਰਵਾ ਦਿੱਤਾ ਗਿਆ।
ਵਹਿਮ ਭਰਮ ਦੀ ਆਧਾਰਸ਼ਿਲਾ ਡਰ ਹੈ। ਜਦੋਂ ਵਿਅਕਤੀ ਵੱਖ-ਵੱਖ ਕੁਦਰਤੀ ਸ਼ਕਤੀਆਂ ਤੋਂ ਡਰਨ ਲੱਗਾ ਤਾਂ ਉਸਨੇ ਆਪਣੀ ਮਾਨਸਿਕ ਕਮਜ਼ੋਰੀ ਨੂੰ ਸਹਾਰਾ ਦੇਣ ਲਈ ਅਨੇਕਾਂ ਪੂਜਾ ਵਿਧੀਆਂ ਨੂੰ ਅਪਣਾਉਣਾ ਸ਼ੁਰੂ ਕੀਤਾ ਜਿਸ ਨਾਲ ਵੱਖੋ-ਵੱਖਰੇ ਵਹਿਮ ਭਰਮ ਦੀ ਪ੍ਰਚਲਿਤ ਹੋ ਗਏ। ਮਨੁੱਖ ਪ੍ਰਕਿਰਤੀ ਦੇ ਪ੍ਰਭਾਵ ਨੂੰ ਸਮਝਣੋਂ ਅਸਮਰੱਥ ਹੋਣ ਕਰ ਕੇ ਡਰਿਆ ਤੇ ਸਹਿਮਿਆ ਰਹਿੰਦਾ ਸੀ, ਜਦੋਂ ਉਹ ਹਰ ਜੜ੍ਹ ਵਸਤੂ ਵਿੱਚ ਕਿਸੇ ਭਲੀ ਜਾਂ ਚੰਦਰੀ ਆਤਮਾ ਦੀ ਹੋਂਦ ਨੂੰ ਮੰਨ ਦੇ ਉਸ ਦੇ ਚੰਗੇ ਪ੍ਰਭਾਵ ਨੂੰ ਗ੍ਰਹਿਣ ਕਰਨ ਤੇ ਚੰਦਰੇ ਤੋਂ ਮੁਕਤੇ ਹੋਣ ਲਈ ਕਈ ਰੀਤਾਂ ਤੇ ਟੂਣੇ ਕਰਿਆ ਕਰਦਾ ਸੀ ਤੇ ਹਰ ਘਟਨਾ ਕਿਸੇ ਗੈਵੀ ਸ਼ਕਤੀ ਕਰ ਕੇ ਵਾਪਰਦੀ ਹੈ ਤਾਂ ਵਿਸ਼ਵਾਸ ਰੱਖਦਾ ਸੀ ਤਾਂ ਅਨੇਕਾਂ ਵਹਿਮ ਭਰਮਾਂ ਦਾ ਜਨਮ ਹੋਇਆ।" ਮਨੁੱਖ ਇੱਕ ਸਮਾਜਿਕ ਵਾਤਾਵਰਣ ਵਿੱਚ ਰਹਿੰਦਾ ਹੈ। ਵਿਸ਼ਵਾਸ ਇਸ ਵਾਤਾਵਰਣ ਦਾ ਮਹੱਤਵਪੂਰਨ ਭਾਗ ਹਨ ਜਿਹਨਾਂ ਵਿੱਚ ਸਭ ਕੁਝ ਸ਼ਾਮਿਲ ਹੈ ਜਿਸ ਨੂੰ ਅਸੀਂ ਵਹਿਮ, ਪਰੰਪਰਾ ਜਾ ਤੁਅੱਸਬ ਕਹਿੰਦੇ ਹਾਂ। ਡੰਡੀਜ਼ ਨੇ ਐਚ.ਜੇ.
ਲੋਹੜੀ ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।
ਗੂਰੁ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦਸਾਂ ਵਿਚੋਂ ਦੂਜੇ ਗੁਰੂ ਸਨ। ਇਹਨਾਂ ਦਾ ਜਨਮ ਹਿੰਦੂ ਖ਼ਾਨਦਾਨ ਵਿੱਚ, ਜਮਾਂਦਰੂ ਨਾਮ ਲਹਿਣੇ ਨਾਲ਼, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਨੇੜੇ) ਪੰਜਾਬ ਵਿਖੇ ਹੋਇਆ। ਭਾਈ ਲਹਿਣਾ ਖੱਤਰੀ ਟੱਬਰ ਵਿੱਚ ਪਲ਼ਿਆ, ਜਿਸਦੇ ਪਿਓ ਨਿੱਕੇ ਸਕੇਲ ਦੇ ਸੁਦਾਗਰ ਸੀ, ਅਤੇ ਆਪ ਉਹ ਦੁਰਗਾ ਦੇ ਪੁਜਾਰੀ ਸਨ। ਇਹਨਾਂ ਦੀ ਮੁਲਾਕਾਤ ਗੁਰੂ ਨਾਨਕ, ਸਿੱਖੀ ਦੇ ਬਾਨੀ ਨਾਲ਼ ਹੋਣ ਤੋਂ ਬਾਅਦ ਇਹ ਸਿੱਖ ਬਣ ਗਏ। ਗੁਰੂ ਨਾਨਕ ਸਾਹਿਬ ਨੇ ਲਹਿਣਾ ਨਾਮ ਤਬਦੀਲ ਕਰ ਅੰਗਦ ("ਮੇਰਾ ਆਪਣਾ ਅੰਗ") ਰੱਖ ਦਿੱਤਾ, ਅਤੇ ਆਪਣੇ ਪੁੱਤਾਂ ਦੀ ਬਜਾਏ ਅੰਗਦ ਨੂੰ ਦੂਜਾ ਗੁਰੂ ਐਲਾਨ ਦਿੱਤਾ।
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਪੰਜਾਬ ਦੀਆਂ ਪੇਂਡੂ ਖੇਡਾਂ ਜਿਹੜੀਆਂ ਪੰਜਾਬੀ ਲੋਕਧਾਰਾ ਵਿੱਚ ਪੰਜਾਬੀ ਲੋਕ ਖੇਡਾਂ ਵਜੋਂ ਜਾਣੀਆਂ ਜਾਂਦੀਆਂ ਹਨ ਇਹ ਖੇਡਾਂ ਪਿੰਡਾਂ ਵਿੱਚ ਬੱਚਿਆਂ ਤੋਂ ਲੈ ਕੇ ਬਜੁਰਗਾਂ ਤੱਕ ਦੁਆਰਾ ਖੇਡੀਆਂ ਜਾਂਦੀਆਂ ਹਨ। ਖੇਡਾਂ ਖੇਡਣ ਲਈ ਜਿਆਦਾ ਉਤਸ਼ਾਹ ਅਤੇ ਸ਼ੋਂਕ ਬਚਪਨ ਵਿੱਚ ਹੁੰਦਾ ਹੈ। ਛੋਟੀ ਉਮਰ ਦੇ ਮੁੰਡੇ ਤੇ ਕੁੜੀਆਂ ਇੱਕਠੇ ਖੇਡਦੇ ਹਨ। ਖੇਡਾਂ ਬੱਚੇ ਦੇ ਬੋਧਿਕ ਪੱਧਰ ਨੂੰ ਵਧਾਉਂਦੀਆਂ ਹਨ। ਤਿੰਨ ਚਾਰ ਸਾਲ ਦੇ ਬੱਚਿਆਂ ਦੀ ਕੋਈ ਨਿਸਚਿਤ ਖੇਡ ਨਹੀਂ ਹੁੰਦੀ। ਉਮਰ ਵਧਣ ਦੇ ਨਾਲ ਨਾਲ ਮੁੰਡੇ ਕੁੜੀਆਂ ਦੀਆਂ ਰੁਚੀਆਂ ਵਿੱਚ ਫ਼ਰਕ ਆਉਣ ਨਾਲ ਉਹਨਾ ਦੀਆਂ ਖੇਡਾਂ ਵਿੱਚ ਵੀ ਵੱਖਰਤਾ ਆਉਂਦੀ ਜਾਂਦੀ ਹੈ। ਇਹਨਾਂ ਖੇਡਾਂ ਨੂੰ ਮਨੋਰੰਜਨ ਲਈ ਖੇਡਿਆ ਜਾਂਦਾ ਹੈ। ਮੁੰਡਿਆ ਦੀਆਂ ਖੇਡਾਂ ਵਧੇਰੇ ਜ਼ੋਰ ਵਾਲੀਆਂ ਹੁੰਦੀਆਂ ਹਨ ਜਦਕਿ ਕੁੜੀਆਂ ਦੀਆਂ ਖੇਡਾਂ ਕੋਮਲ ਭਾਵਨਾਵਾਂ ਵਾਲੀਆਂ ਹੁੰਦੀਆਂ ਹੁੰਦੀਆਂ ਹਨ। ਖੇਡ ਸਮਗਰੀ ਵਿੱਚ ਸੋਟੀ,ਪੱਥਰ, ਰੱਸਾ, ਡੰਡਾ, ਪਲਾਸਟਿਕ, ਲੱਕੜ ਦਾ ਕੋਈ ਟੁੱਕੜਾ, ਗੋਲ ਆਕਾਰ ਦੀ ਕੋਈ ਵਸਤੂ ਕਾਗਜ਼ ਆਦਿ ਚੀਜਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ ਖੇਡਾਂ ਦਾ ਮੁੱਖ ਮਨੋਰਥ ਮਨਪ੍ਰਚਾਵਾ ਹੁੰਦਾ ਹੈ। ਮਨ ਪ੍ਰਚਾਵੇ ਲਈ ਬਹੁਤ ਸਾਰੀਆਂ ਖੇਡਾਂ ਦੀ ਸਿਰਜਨਾ ਕੀਤੀ ਜਾਂਦੀ ਹੈ। ਇਹਨਾਂ ਵਿੱਚੋਂ ਕੁਝ ਖੇਡਾਂ ਕਿਸੇ ਵਿਸੇਸ਼ ਭੂਗੋਲਿਕ ਖਿੱਤੇ ਲਈ ਸੀਮਤ ਹੋ ਜਾਂਦੀਆਂ ਹਨ। ਕੁਝ ਵਿਸ਼ਾਲ ਘੇਰਾ ਹਾਸਲ ਕਰ ਲੈਂਦੀਆਂ ਹਨ ਅਤੇ ਕੁਝ ਘੱਟ ਲੋਕਪ੍ਰਿਯਤਾ ਕਾਰਨ ਅਲੋਪ ਹੋ ਜਾਂਦੀਆਂ ਹਨ।ਮਾਝੇ, ਮਾਲਵੇ, ਦੁਆਬੇ ਦੇ ਖੇਤਰਾਂ ਵਿੱਚ ਸ਼ਬਦਾਵਲੀ ਜਾਂ ਕਾਰਜ ਦੀ ਵਖਰਤਾ ਕਾਰਨ ਇਹ ਖੇਡਾਂ ਕੁਝ ਕੁ ਭਿੰਨਤਾ ਨਾਲ ਖੇਡੀਆਂ ਜਾਂਦੀਆਂ ਹਨ। ਇਹ ਖੇਡਾਂ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਹਿੱਸਾ ਪਾਉਂਦੀਆਂ ਹਨ ਅਤੇ ਪੰਜਾਬੀ ਸੱਭਿਆਚਾਰ ਦੇ ਵੱਖ ਵੱਖ ਪੱਖਾਂ ਨੂੰ ਵੀ ਪੇਸ਼ ਕਰਦੀਆਂ ਹਨ।।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਇੱਕ ਸਿੱਖ ਮਹਾਰਾਜਾ ਸੀ ਜਿੰਨਾ ਨੂੰ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ ਅਤੇ ਉਹਨਾਂ ਦਾ ਨਾਮ ਭਾਰਤ ਦੇ ਉਹਨਾਂ ਮਹਾਨ ਸ਼ਾਸਕਾਂ ਵਿੱਚ ਆਉਂਦਾ ਹੈ ਜਿਵੇ ਕਿ ਮਹਾਂਰਾਣਾ ਪ੍ਰਤਾਪ ਅਤੇ ਮਰਾਠਾ ਸਾਮਰਾਜ ਦੇ ਛੱਤਰਪਤੀ ਸ਼ਿਵਾਜੀ। ਉਹਨਾਂ ਨੂੰ ਸਾਲ 2020 ਵਿੱਚ ਬੀਬੀਸੀ ਨੇ ਦੁਨੀਆ ਦਾ ਸਭ ਤੋ ਮਹਾਨ ਆਗੂ ਦੱਸਿਆ ਸੀ ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਕੀਤੀ ਜਾਂਦੀ ਸੀ।
ਮੱਕੀ ਦੀ ਰੋਟੀ ਮੱਕੀ ਦੇ ਆਟੇ ਨਾਲ ਬਣੀ ਹੁੰਦੀ ਹੈ। ਜੋ ਕਿ ਪਾਕਿਸਤਾਨ ਅਤੇ ਭਾਰਤ ਦੇ ਪੰਜਾਬ ਵਿੱਚ ਆਮ ਤੌਰ ਤੇ ਸਰਦੀਆਂ ਵਿੱਚ ਖਾਦੀ ਜਾਂਦੀ ਹੈ। ਬਾਕੀ ਦੱਖਣੀ ਏਸ਼ੀਆਈ ਪਕਵਾਨ ਦੀ ਤਰਾਂ ਇਸ ਨੂੰ ਵੀ ਤਵੇ ਤੇ ਬਣਾਇਆ ਜਾਂਦਾ ਹੈ। ਇਸਨੂੰ ਜਿਆਦਾਤਰ ਸਰੋਂ ਦੇ ਸਾਗ ਨਾਲ ਖਾਇਆ ਜਾਦਾ ਹੈਂ। ਮੱਕੀ ਦੀ ਫਸਲ ਮੁਤਾਬਿਕ ਮੱਕੀ ਦੀ ਰੋਟੀ ਠੰਢ ਦੇ ਮੌਸਮ ਵਿਚ ਪਸੰਦ ਕੀਤੀ ਜਾਦੀ ਹੈਂ। ਜੇ ਇਸਦੇ ਵਿਚ ਮੂਲੀ ਤੇ ਮੇਥੀ ਮਿਲਾ ਕੇ ਬਣਾਇਆ ਜਾਵੇ ਤਾ ਇਸਦਾ ਸਵਾਦ ਹੋਰ ਵੀ ਵੱਧ ਜਾਦਾਂ ਹੈਂ।
ਦਿਵਾਲੀ ਜਾਂ ਦੀਪਾਵਲੀ (ਜੈਨ ਦੀਵਾਲੀ, ਬੰਦੀ ਛੋੜ ਦਿਵਸ, ਤਿਹਾਰ, ਸੁਅੰਤੀ, ਸੋਹਰਾਈ ਅਤੇ ਬਾਂਦਨਾ ਤਿਉਹਾਰਾਂ ਨਾਲ਼ ਸਬੰਧਤ) ਹਿੰਦੂ, ਸਿੱਖ, ਜੈਨ ਅਤੇ ਕੁਝ ਬੋਧੀ ਲੋਕਾਂ ਦੇ ਮੁੱਖ ਤਿਉਹਾਰਾਂ ਵਿਚੋਂ ਇਕ ਹੈ ਜਿਹੜਾ ਨੂਰ ਦਾ ਤਿਉਹਾਰ ਵਜੋਂ ਜਾਣਿਆ ਜਾਂਦਾ ਹੈ। ਇਹ ਤਿਉਹਾਰ ਆਮ ਤੌਰ 'ਤੇ ਕੱਤਕ ਮਹੀਨੇ (ਅਕਤੂਬਰ ਅਤੇ ਨਵੰਬਰ ਵਿਚਕਾਰ) ਦੌਰਾਨ ਮਨਾਇਆ ਜਾਂਦਾ ਹੈ। ਦੀਵਾਲ਼ੀ ਹਨੇਰੇ 'ਤੇ ਚਾਨਣ, ਬੁਰਾਈ 'ਤੇ ਚੰਗਿਆਈ ਅਤੇ ਅਗਿਆਨਤਾ ਤੇ ਗਿਆਨ ਦੀ ਫ਼ਤਹਿ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਇਹ ਤਿਉਹਾਰ ਆਮ ਤੌਰ ਤੇ ਦੌਲਤ ਦੀ ਦੇਵੀ ਲੱਛਮੀ ਅਤੇ ਸਿਆਣਪ ਅਤੇ ਵਿਘਨਾਂ ਨੂੰ ਹਰਾਉਣ ਵਾਲ਼ੇ ਦੇਵਤੇ ਗਣੇਸ਼ ਨਾਲ਼ ਸਬੰਧਤ ਹੈ। ਕਈ ਖੇਤਰੀ ਪਰੰਪਰਾਵਾਂ ਮੁਤਾਬਕ ਇਹ ਤਿਉਹਾਰ ਸੀਤਾ ਅਤੇ ਰਾਮ, ਕ੍ਰਿਸ਼ਨ, ਦੁਰਗਾ, ਸ਼ਿਵ, ਕਾਲ਼ੀ, ਹਨੂੰਮਾਨ, ਕੁਬੇਰ, ਜਮ, ਜਮਨਾ, ਧੰਨਵੰਰਰੀ ਜਾਂ ਵਿਸ਼ਵਕਰਮਾ ਨਾਲ਼ ਜੋੜਿਆ ਹੈ। ਇਸ ਤੋਂ ਇਲਾਵਾ, ਇਹ ਉਸ ਦਿਨ ਦੀ ਯਾਦ ਚ ਮਨਾਉਇਆ ਜਾਣ ਵਾਲ਼ਾ ਜਸ਼ਨ ਹੈ ਜਦੋਂ ਰਾਜਾ ਰਾਮ ਆਪਣੀ ਪਤਨੀ ਸੀਤਾ ਅਤੇ ਆਪਣੇ ਭਰਾ ਲਛਮਣ ਨਾਲ਼ ਲੰਕਾ ਵਿਚ ਰਾਵਣ ਨੂੰ ਸ਼ਿਕਸਤ ਦੇਣ ਅਤੇ 14 ਸਾਲ ਦੀ ਜਲਾਵਤਨੀ ਉਪਰੰਤ ਅਯੁੱਧਿਆ ਵਾਪਸ ਆਇਆ ਸੀ।
ਅੰਮ੍ਰਿਤਸਰ ਜਾਂ (ਅੰਬਰਸਰ) ਮਤਲਬ: "ਅੰਮ੍ਰਿਤ ਦਾ ਸਰੋਵਰ") ਚੜ੍ਹਦੇ ਪੰਜਾਬ ਦਾ ਇੱਕ ਸਰਹੱਦੀ ਸ਼ਹਿਰ ਹੈ ਜੋ ਪੰਜਾਬ ਦੇ ਉੱਤਰ-ਪੱਛਮੀ ਹਿੱਸੇ ਵਿੱਚ ਸਥਿੱਤ ਹੈ। ਇਹ ਲਾਹੌਰ ਤੋਂ 67 ਕਿਲੋਮੀਟਰ ਦੂਰ ਹੈ। ਇਹ ਸਿੱਖ ਧਰਮ ਦਾ ਧਾਰਮਿਕ ਅਤੇ ਸੱਭਿਆਚਾਰਕ ਕੇਂਦਰ ਹੈ। ਪੰਜਾਬੀ ਇੱਥੋਂ ਦੀ ਮੁੱਖ ਜਾਂ ਪਹਿਲੀ ਬੋਲੀ ਹੈ | ਇਸ ਦਾ ਸਰਕਾਰੀ ਮੁੱਖ ਦਫ਼ਤਰ ਅੰਮ੍ਰਿਤਸਰ ਜ਼ਿਲ੍ਹਾ ਹੈ। ਇਸ ਦੀ ਆਬਾਦੀ ਕਰੀਬ ੨੦੦੦੦੦੦ ਸ਼ਹਿਰੀ ਅਤੇ ੩,੦੦੦,੦੦੦ ਦੇ ਕਰੀਬ ਅੰਮ੍ਰਿਤਸਰ ਜ਼ਿਲੇ ਵਿੱਚ ੨੦੧੧ ਦੀ ਭਾਰਤੀ ਮਰਦਮਸ਼ੁਮਾਰੀ ਮੁਤਾਬਕ ਹੈ। ਯਾਤਰਾ ਲਈ ਸਭ ਤੋਂ ਵਧੀਆ ਸਮਾਂ ਅਕਤੂਬਰ ਅਤੇ ਮਾਰਚ ਵਿੱਚ ਹੈ।
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਫੁਲਕਾਰੀ ਇੱਕ ਤਰ੍ਹਾਂ ਦੀ ਕਢਾਈ ਹੁੰਦੀ ਹੈ ਜੋ ਚੁੰਨੀਆਂ/ਦੁਪੱਟਿਆਂ ਉੱਤੇ ਹੱਥਾਂ ਰਾਹੀਂ ਕੀਤੀ ਜਾਂਦੀ ਹੈ। ਫੁਲਕਾਰੀ ਸ਼ਬਦ "ਫੁੱਲ" ਅਤੇ "ਕਾਰੀ" ਤੋਂ ਬਣਿਆ ਹੈ ਜਿਸਦਾ ਮਤਲਬ ਫੁੱਲਾਂ ਦੀ ਕਾਰੀਗਰੀ। ਪਹਿਲੋਂ ਪਹਿਲ ਇਹ ਸ਼ਬਦ ਹਰ ਤਰ੍ਹਾਂ ਦੀ ਬੁਣਾਈ / ਕਢਾਈ ਲਈ ਵਰਤਿਆ ਜਾਂਦਾ ਸੀ, ਪਰ ਬਾਅਦ ਵਿੱਚ ਇਹ ਸ਼ਾਲਾਂ ਅਤੇ ਸਿਰ ਤੇ ਲੈਣ ਵਾਲੀਆਂ ਚਾਦਰਾਂ ਲਈ ਰਾਖਵਾਂ ਹੋ ਗਿਆ। ਪੰਜਾਬੀ ਲੋਕ ਸ਼ਿਲਪ ਕਲਾ ਦੀਆਂ ਵਿਭਿੰਨ ਵੰਨਗੀਆਂ ਵਿੱਚ ਫੁਲਕਾਰੀ ਕਲਾ ਦਾ ਅਹਿਮ ਸਥਾਨ ਹੈ। ਫੁਲਕਾਰੀ ਪੰਜਾਬਣ ਦਾ ਕੱਜਣ ਹੈ ਜੋ ਉਸ ਦੇ ਮਨ ਦੇ ਵਲਵਲਿਆਂ, ਰੀਝਾਂ ਅਤੇ ਸਿਰਜਣਸ਼ਕਤੀ ਦਾ ਪ੍ਰਤੀਕ ਰਹੀ ਹੈ।
ਕੋਟਲਾ ਛਪਾਕੀ ਜਾਂ ਕਾਜੀ ਕੋਟਲੇ ਦੀ ਮਾਰ ਇੱਕ ਖੇਡ ਹੈ। ਇਹ ਮੁੰਡੇ-ਕੁੜੀਆਂ ਵੱਲੋਂ ਮਿਲ ਕੇ ਜਾਂ ਇਕੱਲੇ ਮੁੰਡੇ ਜਾਂ ਇਕੱਲੀਆਂ ਕੁਡੀਆਂ ਵੱਲੋਂ ਖੇਡੀ ਜਾਂਦੀ ਹੈ। ਇਹ ਖੇਡ ਨੂੰ ਘੱਟ ਤੋਂ ਘੱਟ 7-15 ਬੱਚੇ ਖੇਡਦੇ ਹਨ ਗਿਣਤੀ ਜ਼ਿਆਦਾ ਵੀ ਹੋ ਸਕਦੀ ਹੈ। ਕੱਪੜੇ ਦੇ ਇੱਕ ਟੁਕੜੇ ਨੂੰ ਵੱਟ ਚੜ੍ਹਾ ਕੇ, ਦੂਹਰਾ ਕਰ ਕੇ, ਇੱਕ ਪੋਲਾ ਜਿਹਾ ਦੋ-ਤਿੰਨ ਫੁੱਟ ਦਾ ਰੱਸਾ ਤਿਆਰ ਕੀਤਾ ਜਾਂਦਾ ਹੈ ਜਿਸ ਨੂੰ ਕੋਟਲਾ ਕਹਿੰਦੇ ਹਨ ਇਹ ਕੋਟਲਾ ਦਾਈ ਦੇਣ ਵਾਲੇ ਕੋਲ ਹੁੰਦਾ ਹੈ। ਵਾਰੀ (ਦਾਈ) ਦੇਣ ਵਾਲੇ ਬੱਚੇ ਦੀ ਚੋਣ ਛੋਟੇ ਟੈਸਟ ਰਾਹੀ ਕੀਤੀ ਜਾਂਦੀ ਹੈ ਜੋ ਹਾਰ ਜਾਂਦਾ ਹੈ ਉਸ ਦੀ ਦਾਈ ਮਤਲਵ ਵਾਰੀ ਆ ਜਾਂਦੀ ਹੈ। ਸਾਰੇ ਬੱਚੇ ਇੱਕ ਚੱਕਰ ਦੇ ਰੂਪ ਵਿੱਚ ਮੂੰਹ ਹੇਠਾਂ ਅਤੇ ਮੂੰਹ ਦੀ ਦਿਸ਼ਾ ਚੱਕਰ ਦੇ ਕੇਂਦਰ ਵੱਲ ਕਰ ਕੇ ਬੈਠ ਜਾਂਦੇ ਹਨ ਅਤੇ ਵਾਰੀ ਦੇਣ ਵਾਲਾ ਹੱਥ ਵਿੱਚ ਕੋਟਲਾ ਫੜ੍ਹ ਉਸ ਚੱਕਰ ਦੇ ਦੁਆਲੇ ਘੁੰਮਦਾ ਹੈ।
ਕਬੱਡੀ ਇੱਕ ਖੇਡ ਹੈ ਜੋ ਮੁੱਖ ਤੌਰ ’ਤੇ ਭਾਰਤੀ ਉਪ-ਮਹਾਦੀਪ ਵਿੱਚ ਖੇਡੀ ਜਾਂਦੀ ਹੈ। ਪੰਜਾਬ ਵਿੱਚ ਇਸ ਖੇਡ ਨੂੰ ਵਧੇਰੇ ਅਹਿਮੀਅਤ ਹਾਸਲ ਹੈ। ਇੱਥੇ ਇਸਨੂੰ ਮਾਂ ਖੇਡ ਦਾ ਦਰਜਾ ਹਾਸਲ ਹੈ। ਇਸ ਤੋਂ ਬਿਨਾਂ ਇਹ ਭਾਰਤ, ਨੇਪਾਲ, ਬੰਗਲਾਦੇਸ਼, ਸ਼੍ਰੀ ਲੰਕਾ, ਪਾਕਿਸਤਾਨ, ਇਰਾਨ, ਕੈਨੇਡਾ, ਅਤੇ ਅਮਰੀਕਾ ਆਦਿ ਮੁਲਕਾਂ ਵਿੱਚ ਵੀ ਖੇਡੀ ਜਾਂਦੀ ਹੈ। ਚੜ੍ਹਦੇ ਪੰਜਾਬ ਵਿੱਚ ਹੋਏ ਕਬੱਡੀ ਵਰਲਡ ਕੱਪ ਵਿੱਚ ਕਾਫ਼ੀ ਦੇਸ਼ਾਂ ਦੀਆਂ ਟੀਮਾਂ ਨੇ ਹਿੱਸਾ ਲਿਆ। ਕਬੱਡੀ ਨਾਮ ਦੀ ਵਰਤੋਂ ਆਮ ਤੌਰ 'ਤੇ ਉੱਤਰ ਭਾਰਤ ਵਿੱਚ ਕੀਤੀ ਜਾਂਦੀ ਹੈ, ਇਸ ਖੇਡ ਨੂੰ ਦੱਖਣ ਵਿੱਚ ਚੇਡੁਗੁਡੁ ਅਤੇ ਪੂਰਬ ਵਿੱਚ ਵੀ ਤੂੰ ਤੂੰ ਦੇ ਨਾਮ ਨਾਲ ਵੀ ਜਾਣਦੇ ਹਨ।
ਓਡੀਸ਼ਾ (ਉੜੀਆ: ଓଡିଶା) ਜਿਸ ਨੂੰ ਪਹਿਲਾਂ ਉੜੀਸਾ (ਉੜੀਆ: ଓଡିଶା) ਦੇ ਨਾਮ ਨਾਲ ਜਾਣਿਆ ਜਾਂਦਾ ਸੀ, ਭਾਰਤ ਦੇ ਪੂਰਬੀ ਤੱਟ ਉੱਤੇ ਪੈਂਦਾ ਇੱਕ ਰਾਜ ਹੈ, ਜੋ ਭਾਰਤ ਦੇ 29 ਰਾਜਾਂ ਵਿੱਚੋਂ ਇੱਕ ਹੈ। ਓਡੀਸ਼ਾ ਦੇ ਉੱਤਰ ਵਿੱਚ ਝਾਰਖੰਡ, ਉੱਤਰ-ਪੂਰਬ ਵਿੱਚ ਪੱਛਮੀ ਬੰਗਾਲ, ਦੱਖਣ ਵਿੱਚ ਆਂਧਰਾ ਪ੍ਰਦੇਸ਼ ਅਤੇ ਪੱਛਮ ਵਿੱਚ ਛੱਤੀਸਗੜ੍ਹ ਨਾਲ ਘਿਰਿਆ ਹੈ ਅਤੇ ਪੂਰਬ ਵਿੱਚ ਬੰਗਾਲ ਦੀ ਖਾੜੀ ਹੈ। ਇਹ ਉਸੇ ਪ੍ਰਾਚੀਨ ਮੁਲਕ ਕਲਿੰਗਾ ਦਾ ਆਧੁਨਿਕ ਨਾਂਅ ਹੈ ਜਿਸ ਉੱਤੇ 261 ਈਃ ਪੂਃ ਵਿੱਚ ਮੌਰੀਆ ਸਮਰਾਟ ਅਸ਼ੋਕ ਨੇ ਹਮਲਾ ਕੀਤਾ ਸੀ ਅਤੇ ਲੜਾਈ ਵਿੱਚ ਹੋਏ ਭਿਆਨਕ ਖ਼ੂਨ-ਖ਼ਰਾਬੇ ਤੋਂ ਦੁਖੀ ਹੋ ਕੇ ਆਖ਼ਰਕਾਰ ਬੁੱਧ ਧਰਮ ਸਵੀਕਾਰ ਕੀਤਾ ਸੀ। ਅਜੋਕੇ ਓਡੀਸ਼ਾ ਰਾਜ ਦੀ ਸਥਾਪਨਾ 1 ਅਪ੍ਰੈਲ 1936 ਨੂੰ ਕਟਕ ਦੇ ਕਨਿਕਾ ਪੈਲੇਸ ਵਿੱਚ ਭਾਰਤ ਦੇ ਇੱਕ ਰਾਜ ਦੇ ਰੂਪ ਵਜੋਂ ਹੋਈ ਸੀ ਅਤੇ ਇਸ ਨਵੇਂ ਰਾਜ ਦੇ ਸਾਰੇ ਨਾਗਰਿਕ ਉੜੀਆ ਭਾਸ਼ੀ ਸਨ। ਸਾਰੇ ਰਾਜ ਵਿੱਚ 1 ਅਪ੍ਰੈਲ ਨੂੰ ਉਤਕਲ ਦਿਹਾੜਾ (ਉੜੀਸਾ ਦਿਨ) ਮਨਾਇਆ ਜਾਂਦਾ ਹੈ।
ਪੰਜਾਬ ਦੇ ਮੇਲਿਆਂ ਅਤੇ ਤਿਉਹਾਰਾਂ ਦੀ ਸੂਚੀ (ਭਾਰਤ)
ਪੰਜਾਬ ਵਿੱਚ ਪੂਰੇ ਸਾਲ ਵਿੱਚ ਬਹੁਤ ਮੇਲੇ ਅਤੇ ਤਿਉਹਾਰ ਮਨਾਏ ਜਾਂਦੇ ਹਨ। ਜਿੰਨ੍ਹਾ ਵਿੱਚੋ ਕੁਝ ਅੱਗੇ ਦਿੱਤੇ ਗਏ ਹਨ।[1]
ਤਾਜ ਮਹੱਲ (ਹਿੰਦੀ: ताज महल ; ਉਰਦੂ: تاج محل) ਭਾਰਤ ਦੇ ਆਗਰਾ ਸ਼ਹਿਰ ਵਿੱਚ ਸਥਿਤ ਇੱਕ ਸੰਸਾਰ ਵਿਰਾਸਤ ਮਕਬਰਾ ਹੈ। ਇਸ ਦੀ ਉਸਾਰੀ ਮੁਗ਼ਲ ਸਮਰਾਟ ਸ਼ਾਹ ਜਹਾਨ ਨੇ, ਆਪਣੀ ਪਤਨੀ ਮੁਮਤਾਜ਼ ਮਹਲ ਦੀ ਯਾਦ ਵਿੱਚ ਕਰਵਾਇਆ ਸੀ। ਤਾਜ ਮਹੱਲ ਮੁਗਲ ਵਾਸਤੁਕਲਾ ਦਾ ਉੱਤਮ ਨਮੂਨਾ ਹੈ। ਇਸ ਦੀ ਵਾਸਤੁ ਸ਼ੈਲੀ ਫਾਰਸੀ, ਤੁਰਕ, ਭਾਰਤੀ ਅਤੇ ਇਸਲਾਮੀ ਵਾਸਤੁਕਲਾ ਦੇ ਘਟਕਾਂ ਦਾ ਅਨੋਖਾ ਸੁਮੇਲ ਹੈ। ਸੰਨ 1983 ਵਿੱਚ, ਤਾਜ ਮਹਿਲ ਯੁਨੈਸਕੋ ਸੰਸਾਰ ਅਮਾਨਤ ਟਿਕਾਣਾ ਬਣਿਆ। ਇਸ ਦੇ ਨਾਲ ਹੀ ਇਸਨੂੰ ਸੰਸਾਰ ਅਮਾਨਤ ਦੇ ਸਭਨੀ ਥਾਂਈਂ ਪ੍ਰਸ਼ੰਸਾ ਪਾਉਣ ਵਾਲੀ, ਅਤਿ ਉੱਤਮ ਮਾਨਵੀ ਕ੍ਰਿਤੀਆਂ ਵਿੱਚੋਂ ਇੱਕ ਦੱਸਿਆ ਗਿਆ। ਤਾਜਮਹਿਲ ਨੂੰ ਭਾਰਤ ਦੀ ਇਸਲਾਮੀ ਕਲਾ ਦਾ ਰਤਨ ਵੀ ਘੋਸ਼ਿਤ ਕੀਤਾ ਗਿਆ ਹੈ। ਸਾਧਾਰਣ ਤੌਰ ਤੇ ਵੇਖੇ ਗਏ ਸੰਗ-ਮਰਮਰ ਦੀਆਂ ਸਿੱਲੀਆਂ ਦੀ ਵੱਡੀਆਂ ਵੱਡੀਆਂ ਪਰਤਾਂ ਨਾਲ ਢਕ ਕੇ ਬਣਾਏ ਗਏ ਭਵਨਾਂ ਦੀ ਤਰ੍ਹਾਂ ਨਾ ਬਣਾ ਕੇ ਇਸ ਦਾ ਚਿੱਟਾ ਗੁੰਬਦ ਅਤੇ ਟਾਇਲ ਸਰੂਪ ਸੰਗਮਰਮਰ ਨਾਲ ਢਕਿਆ ਹੈ। ਕੇਂਦਰ ਵਿੱਚ ਬਣਿਆ ਮਕਬਰਾ ਆਪਣੀ ਵਾਸਤੁ ਸਰੇਸ਼ਟਤਾ ਪੱਖੋਂ ਸੌਂਦਰਿਆ ਦੇ ਸੰਯੋਜਨ ਦਾ ਪਤਾ ਦਿੰਦਾ ਹੈ। ਤਾਜਮਹਿਲ ਭਵਨ ਸਮੂਹ ਦੀ ਸੰਰਚਨਾ ਦੀ ਖਾਸ ਗੱਲ ਹੈ, ਕਿ ਇਹ ਪੂਰਾ ਸਮਮਿਤੀ ਹੈ। ਇਸ ਦਾ ਨਿਰਮਾਣ ਸੰਨ 1648 ਦੇ ਲਗਭਗ ਮੁਕੰਮਲ ਹੋਇਆ ਸੀ। ਉਸਤਾਦ ਅਹਮਦ ਲਾਹੌਰੀ ਨੂੰ ਅਕਸਰ ਇਸ ਦਾ ਪ੍ਰਧਾਨ ਰੂਪਾਂਕਨਕਰਤਾ ਮੰਨਿਆ ਜਾਂਦਾ ਹੈ।
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਨਾਂਵ (ਲਾਤੀਨੀ ਵਿੱਚ nōmen, ਸ਼ਾਬਦਿਕ 'ਨਾਮ') ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ ਨਾਂਵ ਇੱਕ ਵਿਸ਼ਾਲ ਅਤੇ ਖੁੱਲ੍ਹੀ ਸ਼ਬਦ ਸ਼੍ਰੇਣੀ ਦਾ ਮੈਂਬਰ ਹੈ ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ। ਨਾਂਵ ਦੀਆਂ ਪੰਜ ਕਿਸਮਾਂ ਹੁੰਦੀਆਂ ਹਨ:-
ਪਾਣੀ ਦੀ ਸੰਭਾਲ (ਅੰਗਰੇਜ਼ੀ ਵਿੱਚ: Water conservation) ਵਿੱਚ ਤਾਜ਼ੇ ਪਾਣੀ ਦੇ ਕੁਦਰਤੀ ਸਰੋਤਾਂ ਦਾ ਨਿਰੰਤਰ ਪ੍ਰਬੰਧਨ ਕਰਨ ਲਈ, ਪਣ (ਹਾਈਡ੍ਰੋਸਫੀਅਰ) ਨੂੰ ਬਚਾਉਣ ਲਈ, ਅਤੇ ਮੌਜੂਦਾ ਅਤੇ ਭਵਿੱਖ ਦੀ ਮਨੁੱਖੀ ਪਾਣੀ ਦੀ ਮੰਗ ਨੂੰ ਪੂਰਾ ਕਰਨ ਲਈ ਸਾਰੀਆਂ ਨੀਤੀਆਂ, ਰਣਨੀਤੀਆਂ ਅਤੇ ਗਤੀਵਿਧੀਆਂ ਸ਼ਾਮਲ ਹਨ। ਆਬਾਦੀ, ਘਰੇਲੂ ਆਕਾਰ ਅਤੇ ਵਿਕਾਸ ਅਤੇ ਅਮੀਰਤਾ ਸਭ ਇਸ ਨੂੰ ਪ੍ਰਭਾਵਤ ਕਰਦੇ ਹਨ ਕਿ ਪਾਣੀ ਦੀ ਵਰਤੋਂ ਕਿੰਨੀ ਕੀਤੀ ਜਾਂਦੀ ਹੈ। ਮੌਸਮ ਵਿੱਚ ਤਬਦੀਲੀ ਵਰਗੇ ਕਾਰਕਾਂ ਨੇ ਕੁਦਰਤੀ ਜਲ ਸਰੋਤਾਂ ਉੱਤੇ ਖਾਸ ਕਰਕੇ ਨਿਰਮਾਣ ਅਤੇ ਖੇਤੀਬਾੜੀ ਸਿੰਚਾਈ ਉੱਤੇ ਦਬਾਅ ਵਧਾਇਆ ਹੈ। ਯੂ.ਐਸ.
ਮਧਾਣੀ ਇੱਕ ਯੰਤਰ ਹੈ ਜੋ ਦਹੀਂ ਨੂੰ ਮੱਖਣ ਵਿੱਚ ਬਦਲਣ ਲਈ ਵਰਤਿਆ ਜਾਂਦਾ ਹੈ। ਇਹ ਇੱਕ ਲੱਕੜ ਦਾ ਲਗਪਗ ਢਾਈ ਤਿੰਨ ਫੁੱਟ ਦਾ ਗੋਲ ਡੰਡਾ ਹੁੰਦਾ ਹੈ ਜਿਸ ਦੇ ਹੇਠਲੇ ਸਿਰੇ ਤੇ ਪੌਣੀ ਕੁ ਗਿੱਠ ਦੇ ਦੋ ਟੁੱਕੜੇ, ਚਰਖੜੀ (ਕਰਾਸ) ਵਰਗੇ ਫਿੱਟ ਕੀਤੇ ਹੁੰਦੇ ਹਨ। ਡੰਡੇ ਦੇ ਉੱਪਰਲੇ ਸਿਰੇ ਤੇ ਕੁਝ ਵੱਢੇ ਜਿਹੇ ਗੋਲਾਈ ਵਿੱਚ ਹੁੰਦੇ ਹਨ। ਇਹ ਡੋਰੀ ਭਾਵ ਨੇਤਰੇ ਦਾ ਆਲੇ ਦੁਆਲੇ ਵਲ਼ ਦੇ ਕੇ ਮਧਾਣੀ ਚਲਾਉਣ ਦੇ ਮੰਤਵ ਲਈ ਹੁੰਦੇ ਹਨ। ਇਸ ਦੇ ਬਾਅਦ ਵਾਰੀ ਆਉਂਦੀ ਹੈ ਚਾਟੀ ਦੀ, ਜੋ ਮਿੱਟੀ ਦਾ ਖੁਲ੍ਹਾ ਭਾਂਡਾ ਹੁੰਦਾ ਹੈ। ਇਸ ਵਿੱਚ ਜੰਮਿਆ ਹੋਇਆ ਦੁੱਧ ਉਲਟ ਕੇ ਦੁੱਧ ਰਿੜਕਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਂਦੀ ਹੈ। ਇਸ ਤੋਂ ਅੱਗੇ ਗੱਲ ਕਰੀਏ ਕੁੜ ਦੀ। ਇਹ ਇੱਕ ਲੱਕੜ ਦਾ ਯੂ ਸ਼ਕਲ ਦੀ ਬਣਾਵਟ ਦਾ ਹੋਲਡਰ ਹੁੰਦਾ ਹੈ ਜਿਸ ਦੇ ਦੋਹਾਂ ਸਿਰਿਆਂ ਤੇ ਇੱਕ ਪੱਕੀ ਡੋਰੀ ਬੰਨ੍ਹੀ ਹੁੰਦੀ ਹੈ,ਜਿਸ ਨੂੰ ਚਾਟੀ ਤੇ ਰੱਖ ਕੇ ਵਿੱਚੋਂ ਮਧਾਣੀ ਦਾ ਡੰਡਾ ਲੰਘਾ ਕੇ ਚਾਟੀ ਘੜਵੰਜੀ ਤੇ ਰੱਖ ਕੇ ਘੜਵੰਜੀ ਤੇ ਲੱਗੇ ਡੰਡੇ ਨਾਲ ਕੱਸ ਕੇ ਬੰਨ੍ਹ ਦਿੱਤਾ ਜਾਂਦਾ ਹੈ ਤਾਂਕਿ ਚਾਟੀ ਵਿੱਚ ਮਧਾਣੀ ਆਸਾਨੀ ਨਾਲ ਘੁੰਮ ਸਕੇ। ਮਧਾਣੀ ਘੁਮਾਉਣ ਲਈ ਨੇਤਰਾ ਭਾਵ ਇੱਕ ਡੋਰੀ ਮਧਾਣੀ ਦੇ ਉੱਪਰਲੇ ਸਿਰੇ ਕੋਲ ਵਲ਼ੀ ਹੁੰਦੀ ਹੈ,ਜਿਸ ਦੋਹਾਂ ਸਿਰਿਆਂ ਤੇ ਫੜਨ ਲਈ ਦੋ ਲੱਕੜ ਦੀਆਂ ਗੁੱਲੀਆਂ ਜਿਹੀਆਂ ਬੰਨ੍ਹੀਆਂ ਹੁੰਦੀਆਂ ਹਨ,ਜਿਹਨਾਂ ਵਿੱਚ ਉਂਗਲਾਂ ਫਸਾ ਕੇ ਮਧਾਣੀ ਚਲਾਉਣ ਦਾ ਕੰਮ ਸੌਖੀ ਤਰ੍ਹਾਂ ਹੁੰਦਾ ਹੈ। ਦੁੱਧ ਰਿੜਕਣ ਦਾ ਕੰਮ ਸਵੇਰੇ ਸਾਝਰੇ ਕੀਤਾ ਜਾਂਦਾ ਹੈ। ਚਿੜੀ ਚੂਕਦੀ ਨਾਲ ਜਾ ਤੁਰੇ ਪਾਂਧੀ,ਪਾਈਆਂ ਦੁੱਧ ਦੇ ਵਿੱਚ ਮਧਾਣੀਆਂ ਨੀਂ।
ਹੋਲਾ ਮਹੱਲਾ ਖ਼ਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਅਤੇ ਕੌਮੀ ਜੋੜ ਮੇਲਾ ਹੈ। ਇਹ ਮੇਲਾ ਖ਼ਾਲਸਾ ਪੰਥ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਧਾਰਮਿਕ ਪ੍ਰੰਪਰਾਵਾਂ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਅਨੰਦਪੁਰ ਸਾਹਿਬ ਸਮੇਤ ਸਮੁੱਚਾ ਇਲਾਕਾ ਖ਼ਾਲਸਾਈ ਰੰਗ 'ਚ ਰੰਗਿਆ ਜਾਂਦਾ ਹੈ। ਖ਼ਾਲਸਾ ਪੰਥ ਹੋਲੀ ਨਹੀਂ, ਹੋਲਾ ਖੇਡਦਾ ਹੈ ਅਤੇ ਮਹੱਲਾ ਕੱਢਦਾ ਹੈ। ਹੋਲੀ ਤੋਂ ਅਗਲੇ ਦਿਨ, ਅਨੰਦਪੁਰ ਸਾਹਿਬ ਵਿੱਚ ਕੇਸਗੜ੍ਹ ਸਾਹਿਬ ਅਤੇ ਹੋਰ ਧਾਰਮਿਕ ਸਥਾਨਾਂ ਦੇ ਸਥਾਨ ਉਤੇ, ਇੱਕ ਮੇਲਾ ਭਰਦਾ ਹੈ, ਜਿਸ ਨੂੰ ‘ਹੋਲਾ ਮਹੱਲਾ` ਵੀ ਕਹਿੰਦੇ ਹਨ। ਇਸ ਮੇਲੇ ਦਾ ਮੁੱਢ ਗੁਰੂ ਗੋਬਿੰਦ ਸਿੰਘ ਨੇ ਸੰਮਤ 1701 ਚੇਤ ਦੀ ਇੱਕ ਤਰੀਕ ਨੂੰ ਰੱਖਿਆ। ਉਨ੍ਹਾਂ ਨੇ ਖਾਲਸੇ ਨੂੰ ਸਸ਼ਤਰ-ਵਿੱਦਿਆ ਤੇ ਯੁੱਧ-ਕਲਾ ਵਿੱਚ ਨਿਪੁੰਨ ਕਰਨ ਲਈ ਦੋ ਦਲ ਬਣਾ ਕੇ, ਉਨ੍ਹਾਂ ਵਿੱਚ ਮਸਨੂਈ ਲੜਾਈ ਕਰਵਾਈ ਤੇ ਬਹਾਦਰ ਯੋਧਿਆਂ ਨੂੰ ਸਿਰੋਪੇ ਬਖ਼ਸੇ। ਉਦੋਂ ਤੋਂ ਹਰ ਸਾਲ ਅਨੰਦਪੁਰ ਵਿੱਚ ਹੋਲੀ ਤੋਂ ਅਗਲੇ ਦਿਨ ਹੋਲਾ ਮਹੱਲਾ ਮਨਾਇਆ ਜਾਣ ਲੱਗਾ। ਇਸ ਦਿਨ ਸੰਗਤ ਦਾ ਇੱਕ ਵੱਡਾ ਇਕੱਠ ਹੂੰਦਾ ਹੈ ਜਿਸ ਨੂੰ ‘ਮਹੱਲਾ` ਕਹਿੰਦੇ ਹਨ, ਨਗਾਰਿਆਂ ਦੀ ਧੁਨੀ ਵਿਚ, ਸਜ-ਧਜ ਨਾਲ ਇੱਕ ਗੁਰਧਾਮ ਤੋਂ ਦੂਜੇ ਗੁਰਧਾਮ ਤੱਕ ਨਿਕਲਦਾ ਹੈ। ਇਸ ਮਹੱਲਾ ਵਿੱਚ ਨਿਹੰਗ ਸਿੰਘ, ਪੁਰਾਤਨ ਫ਼ੌਜੀ ਆਨ ਸ਼ਾਨ ਨਾਲ ਸ਼ਾਮਲ ਹੁੰਦੇ ਅਤੇ ਸ਼ਸਤਰਾਂ ਦੇ ਦਸਤਕਾਰ ਵਿਖਾਦੇ ਹਨ|
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿੱਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿੱਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿੱਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿੱਚ ਆਉਣ ਕਰਕੇ, ਇਸ ਵਿੱਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿੱਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ।2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ਖੇਤੀਬਾੜੀ (ਅੰਗ੍ਰੇਜ਼ੀ: Agriculture) ਵਿੱਚ ਖੇਤੀ ਦਾ ਵਿਗਿਆਨ ਜਾਂ ਅਭਿਆਸ, ਜਿਸ ਵਿੱਚ ਫਸਲਾਂ ਦੇ ਉਗਾਉਣ ਲਈ ਮਿੱਟੀ ਦੀ ਕਾਸ਼ਤ ਅਤੇ ਭੋਜਨ, ਉੱਨ ਅਤੇ ਹੋਰ ਉਤਪਾਦ ਪ੍ਰਦਾਨ ਕਰਨ ਲਈ ਪੌਦਿਆਂ ਅਤੇ ਜਾਨਵਰਾਂ ਦੀ ਪਰਵਰਿਸ਼ (ਪਾਲਣ-ਪੋਸ਼ਣ) ਸ਼ਾਮਲ ਹੈ। ਖੇਤੀਬਾੜੀ ਅਜਿਹੀ ਕਿਰਿਆ ਹੈ ਜੋ ਮਨੁੱਖੀ ਜੀਵਨ ਨੂੰ ਕਾਇਮ ਰੱਖਣ ਅਤੇ ਵਧਾਉਣ ਲਈ ਕੀਤੀ ਜਾਂਦੀ ਹੈ। ਖੇਤੀਬਾੜੀ ਵਿੱਚ ਫਸਲਾਂ ਅਤੇ ਪਸ਼ੂਆਂ ਦੇ ਉਤਪਾਦਨ, ਪਸ਼ੂ-ਪਾਲਣ, ਜਲ-ਖੇਤੀ, ਮੱਛੀ ਪਾਲਣ ਅਤੇ ਭੋਜਨ ਅਤੇ ਗੈਰ-ਭੋਜਨ ਉਤਪਾਦਾਂ ਲਈ ਜੰਗਲਾਤ ਸ਼ਾਮਲ ਹਨ। ਮਨੁੱਖੀ ਸਭਿਅਤਾ ਦੇ ਉਭਾਰ ਵਿੱਚ ਖੇਤੀਬਾੜੀ ਮੁੱਖ ਵਿਕਾਸ ਸੀ, ਜਿਸ ਨਾਲ ਪਾਲਤੂ ਨਸਲਾਂ ਦੀ ਖੇਤੀ ਨੇ ਵਾਧੂ ਭੋਜਨ ਪੈਦਾ ਕੀਤਾ, ਜਿਸ ਨਾਲ ਲੋਕਾਂ ਨੂੰ ਸ਼ਹਿਰਾਂ ਵਿੱਚ ਰਹਿਣ ਦੇ ਯੋਗ ਬਣਾਇਆ ਗਿਆ। ਖੇਤੀਬਾੜੀ ਦੇ ਅਧਿਐਨ ਨੂੰ ਖੇਤੀਬਾੜੀ ਵਿਗਿਆਨ ਵਜੋਂ ਜਾਣਿਆ ਜਾਂਦਾ ਹੈ। ਖੇਤੀਬਾੜੀ ਦਾ ਇਤਿਹਾਸ ਹਜ਼ਾਰਾਂ ਸਾਲ ਪੁਰਾਣਾ ਹੈ, ਅਤੇ ਇਸਦੇ ਵਿਕਾਸ ਨੂੰ ਬਹੁਤ ਸਾਰੇ ਵੱਖੋ-ਵੱਖਰੇ ਮਾਹੌਲ, ਸਭਿਆਚਾਰਾਂ ਅਤੇ ਤਕਨਾਲੋਜੀਆਂ ਦੁਆਰਾ ਚਲਾਇਆ ਅਤੇ ਪਰਿਭਾਸ਼ਤ ਕੀਤਾ ਗਿਆ ਹੈ। ਜਦੋਂ ਕਿ ਮਨੁੱਖਾਂ ਨੇ ਘੱਟੋ-ਘੱਟ 105,000 ਸਾਲ ਪਹਿਲਾਂ ਅਨਾਜ ਇਕੱਠਾ ਕਰਨਾ ਸ਼ੁਰੂ ਕੀਤਾ ਸੀ, ਨਵੇਂ ਕਿਸਾਨਾਂ ਨੇ ਉਨ੍ਹਾਂ ਨੂੰ ਲਗਭਗ 11,500 ਸਾਲ ਪਹਿਲਾਂ ਬੀਜਣਾ ਸ਼ੁਰੂ ਕੀਤਾ ਸੀ। ਭੇਡਾਂ, ਬੱਕਰੀਆਂ, ਸੂਰ ਅਤੇ ਪਸ਼ੂ 10,000 ਸਾਲ ਪਹਿਲਾਂ ਪਾਲਤੂ ਸਨ। ਦੁਨੀਆ ਦੇ ਘੱਟੋ-ਘੱਟ 11 ਖੇਤਰਾਂ ਵਿੱਚ ਪੌਦਿਆਂ ਦੀ ਸੁਤੰਤਰ ਤੌਰ 'ਤੇ ਕਾਸ਼ਤ ਕੀਤੀ ਗਈ ਸੀ। ਵੀਹਵੀਂ ਸਦੀ ਵਿੱਚ, ਵੱਡੇ ਪੈਮਾਨੇ ਦੇ ਮੋਨੋਕਲਚਰ 'ਤੇ ਆਧਾਰਿਤ ਉਦਯੋਗਿਕ ਖੇਤੀ ਖੇਤੀ ਉਤਪਾਦਨ 'ਤੇ ਹਾਵੀ ਹੋ ਗਈ। ਆਧੁਨਿਕ ਖੇਤੀਬਾੜੀ ਵਿਗਿਆਨ, ਪਲਾਂਟ ਬ੍ਰੀਡਿੰਗ, ਐਗਰੀਕੋਮਿਕਲ (ਕੀਟਨਾਸ਼ਕਾਂ ਅਤੇ ਖਾਦਾਂ), ਅਤੇ ਤਕਨੀਕੀ ਵਿਕਾਸ ਦੇ ਬਹੁਤ ਸਾਰੇ ਵਰਗਾਂ ਵਿੱਚ ਕਿਸਾਨ ਦੀ ਪੈਦਾਵਾਰ ਵਿੱਚ ਵਾਧਾ ਹੋਇਆ ਹੈ, ਪਰ ਉਸੇ ਸਮੇਂ ਵਿਆਪਕ ਵਾਤਾਵਰਣਕ ਨੁਕਸਾਨ ਅਤੇ ਨਕਾਰਾਤਮਕ ਮਨੁੱਖੀ ਸਿਹਤ ਪ੍ਰਭਾਵਾਂ ਦਾ ਕਾਰਨ ਵੀ ਸਾਹਮਨੇ ਆਇਆ ਹੈ। ਪਸ਼ੂ ਪਾਲਣ ਵਿੱਚ ਚੋਣਵੇਂ ਪ੍ਰਜਨਨ ਅਤੇ ਆਧੁਨਿਕ ਰਵਾਇਤਾਂ ਨੇ ਮੀਟ ਦੀ ਪੈਦਾਵਾਰ ਵਿੱਚ ਵੀ ਵਾਧਾ ਕੀਤਾ ਹੈ, ਪਰੰਤੂ ਜਾਨਵਰਾਂ ਦੀ ਭਲਾਈ ਅਤੇ ਐਂਟੀਬਾਇਓਟਿਕਸ, ਵਿਕਾਸ ਦੇ ਹਾਰਮੋਨਸ, ਅਤੇ ਉਦਯੋਗਿਕ ਮੀਟ ਦੇ ਉਤਪਾਦਨ ਵਿੱਚ ਆਮ ਤੌਰ ਤੇ ਵਰਤੇ ਜਾਂਦੇ ਹੋਰ ਰਸਾਇਣਾਂ ਦੇ ਸਿਹਤ ਪ੍ਰਭਾਵ ਬਾਰੇ ਚਿੰਤਾਵਾਂ ਨੂੰ ਉਠਾਇਆ ਹੈ। ਅਨੁਵੰਸ਼ਕ ਰੂਪ ਵਿੱਚ ਸੋਧੇ ਹੋਏ ਜੀਵ ਖੇਤੀਬਾੜੀ ਦੇ ਵਧ ਰਹੇ ਹਿੱਸੇ ਹਨ, ਭਾਵੇਂ ਕਿ ਇਹਨਾਂ ਨੂੰ ਕਈ ਦੇਸ਼ਾਂ ਵਿੱਚ ਪਾਬੰਦੀ ਲਗਾਈ ਗਈ ਹੈ ਖੇਤੀਬਾੜੀ ਫੂਡ ਉਤਪਾਦਨ ਅਤੇ ਪਾਣੀ ਪ੍ਰਬੰਧਨ ਵਿਸ਼ਵਵਿਆਪੀ ਮੁੱਦਿਆਂ ਨੂੰ ਵਧਾ ਰਹੇ ਹਨ ਜੋ ਕਈ ਮੋਰਚਿਆਂ 'ਤੇ ਬਹਿਸ ਨੂੰ ਵਧਾ ਰਹੇ ਹਨ। ਹਾਲ ਹੀ ਦਹਾਕਿਆਂ ਵਿੱਚ ਜੈਕਿਫਰਾਂ ਦੀ ਘਾਟ ਸਮੇਤ ਭੂਮੀ ਅਤੇ ਜਲ ਸਰੋਤ ਦੇ ਮਹੱਤਵਪੂਰਨ ਪਤਨ, ਅਤੇ ਗਲੋਬਲ ਵਾਰਮਿੰਗ ਬਾਰੇ ਖੇਤੀਬਾੜੀ ਅਤੇ ਖੇਤੀਬਾੜੀ ਵਿੱਚ ਗਲੋਬਲ ਵਾਰਮਿੰਗ ਦੇ ਪ੍ਰਭਾਵਾਂ ਨੂੰ ਹਾਲੇ ਵੀ ਪੂਰੀ ਤਰ੍ਹਾਂ ਸਮਝਿਆ ਨਹੀਂ ਗਿਆ। ਮੁੱਖ ਖੇਤੀਬਾੜੀ ਉਤਪਾਦਾਂ ਵਿੱਚ ਭੋਜਨ, ਫਾਈਬਰ, ਈਂਧਨ ਅਤੇ ਕੱਚੇ ਮਾਲ (ਜਿਵੇਂ ਕਿ ਰਬੜ) ਆਦਿ ਸ਼ਾਮਿਲ ਹਨ। ਖਾਸ ਭੋਜਨ ਵਿੱਚ ਅਨਾਜ (ਅਨਾਜ), ਸਬਜ਼ੀਆਂ, ਫਲ, ਤੇਲ, ਮੀਟ ਅਤੇ ਮਸਾਲੇ ਸ਼ਾਮਲ ਹਨ। ਫਾਈਬਰਸ ਵਿੱਚ ਕਪਾਹ, ਉੱਨ, ਭੰਗ, ਰੇਸ਼ਮ ਅਤੇ ਸਣ ਸ਼ਾਮਲ ਹੁੰਦੇ ਹਨ.
ਜਲ੍ਹਿਆਂਵਾਲਾ ਬਾਗ ਹੱਤਿਆਕਾਂਡ, ਜਿਸ ਨੂੰ ਅੰਮ੍ਰਿਤਸਰ ਹੱਤਿਆਕਾਂਡ ਵੀ ਕਿਹਾ ਜਾਂਦਾ ਹੈ, 13 ਅਪ੍ਰੈਲ 1919 ਨੂੰ ਵਾਪਰਿਆ ਸੀ। ਰੌਲਟ ਐਕਟ ਦਾ ਵਿਰੋਧ ਕਰਨ ਲਈ, ਸਾਲਾਨਾ ਵਿਸਾਖੀ ਮੇਲੇ ਦੌਰਾਨ, ਅੰਮ੍ਰਿਤਸਰ, ਪੰਜਾਬ, ਬ੍ਰਿਟਿਸ਼ ਇੰਡੀਆ ਦੇ ਵਿਰੋਧ ਵਿਚ ਜਲ੍ਹਿਆਂਵਾਲਾ ਬਾਗ ਵਿਖੇ ਇੱਕ ਵੱਡੀ, ਸ਼ਾਂਤਮਈ ਭੀੜ ਇਕੱਠੀ ਹੋਈ ਸੀ। ਸੁਤੰਤਰਤਾ ਪੱਖੀ ਕਾਰਕੁਨਾਂ ਡਾ. ਸੈਫੂਦੀਨ ਕਿਚਲੂ ਅਤੇ ਡਾ. ਸੱਤਿਆ ਪਾਲ ਦੀ ਗ੍ਰਿਫਤਾਰੀ। ਜਨਤਕ ਇਕੱਠ ਦੇ ਜਵਾਬ ਵਿੱਚ, ਅਸਥਾਈ ਬ੍ਰਿਗੇਡੀਅਰ ਜਨਰਲ ਆਰ.ਈ.ਐਚ.
ਊਧਮ ਸਿੰਘ (ਜਨਮ ਸ਼ੇਰ ਸਿੰਘ; 26 ਦਸੰਬਰ 1899 — 31 ਜੁਲਾਈ 1940) ਗਦਰ ਪਾਰਟੀ ਅਤੇ HSRA ਨਾਲ ਸਬੰਧਤ ਇੱਕ ਭਾਰਤੀ ਕ੍ਰਾਂਤੀਕਾਰੀ ਸੀ, ਜੋ 13 ਮਾਰਚ 1940 ਨੂੰ ਭਾਰਤ ਵਿੱਚ ਪੰਜਾਬ ਦੇ ਸਾਬਕਾ ਲੈਫਟੀਨੈਂਟ ਗਵਰਨਰ ਮਾਈਕਲ ਓਡਵਾਇਰ ਦੀ ਹੱਤਿਆ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ। ਇਹ ਕਤਲ 1919 ਵਿੱਚ ਅੰਮ੍ਰਿਤਸਰ ਵਿੱਚ ਜਲ੍ਹਿਆਂਵਾਲਾ ਬਾਗ ਦੇ ਸਾਕੇ ਦਾ ਬਦਲਾ ਲੈਣ ਲਈ ਕੀਤਾ ਗਿਆ ਸੀ। , ਜਿਸ ਲਈ ਓਡਵਾਇਰ ਜਿੰਮੇਵਾਰ ਸੀ ਅਤੇ ਜਿਸ ਵਿਚੋਂ ਸਿੰਘ ਆਪ ਬਚਿਆ ਹੋਇਆ ਸੀ। ਸਿੰਘ ਨੂੰ ਬਾਅਦ ਵਿੱਚ ਕਤਲ ਦਾ ਮੁਕੱਦਮਾ ਅਤੇ ਦੋਸ਼ੀ ਠਹਿਰਾਇਆ ਗਿਆ ਅਤੇ ਜੁਲਾਈ 1940 ਵਿੱਚ ਫਾਂਸੀ ਦਿੱਤੀ ਗਈ। ਹਿਰਾਸਤ ਵਿੱਚ ਰਹਿਣ ਦੌਰਾਨ, ਉਸਨੇ 'ਰਾਮ ਮੁਹੰਮਦ ਸਿੰਘ ਆਜ਼ਾਦ' ਨਾਮ ਦੀ ਵਰਤੋਂ ਕੀਤੀ, ਜੋ ਭਾਰਤ ਵਿੱਚ ਤਿੰਨ ਪ੍ਰਮੁੱਖ ਧਰਮਾਂ ਅਤੇ ਉਸਦੀ ਬਸਤੀਵਾਦੀ ਵਿਰੋਧੀ ਭਾਵਨਾ ਨੂੰ ਦਰਸਾਉਂਦਾ ਹੈ।
ਹਾੜੀ ਦੀਆਂ ਫ਼ਸਲਾਂ (ਜਾਂ ਰਬੀ ਫਸਲਾਂ; ਅੰਗ੍ਰੇਜ਼ੀ ਵਿੱਚ: Rabi Crops) ਸਰਦੀ ਵਿੱਚ ਬੀਜੀਆਂ ਜਾਂਦੀਆਂ ਖੇਤੀਬਾੜੀ ਦੀਆਂ ਫਸਲਾਂ ਹਨ ਅਤੇ ਦੱਖਣੀ ਏਸ਼ੀਆ ਵਿੱਚ ਬਸੰਤ ਰੁੱਤ ਵਿੱਚ ਇਹਨਾਂ ਦੀ ਕਟਾਈ ਹੁੰਦੀ ਹੈ। ਇਹ ਸ਼ਬਦ "ਬਸੰਤ" ਲਈ ਅਰਬੀ ਸ਼ਬਦ ਤੋਂ ਬਣਿਆ ਹੋਇਆ ਹੈ, ਜੋ ਭਾਰਤੀ ਉਪ-ਮਹਾਂਦੀਪ ਵਿੱਚ ਵਰਤਿਆ ਜਾਂਦਾ ਹੈ, ਜਿਥੇ ਇਹ ਬਸੰਤ ਰੁੱਤ ਹੁੰਦੀ ਹੈ (ਜਿਸ ਨੂੰ "ਸਰਦੀਆਂ ਦੀ ਫਸਲ" ਵੀ ਕਿਹਾ ਜਾਂਦਾ ਹੈ)।
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ। ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਵਿਰਾਟ ਕੋਹਲੀ (ਹਿੰਦੀ ਉਚਾਰਨ: [ʋɪˈɾɑːʈ ˈkoːɦli] ( ਸੁਣੋ); ਜਨਮ 5 ਨਵੰਬਰ 1988) ਇੱਕ ਭਾਰਤੀ ਅੰਤਰਰਾਸ਼ਟਰੀ ਕ੍ਰਿਕਟਰ ਅਤੇ ਭਾਰਤੀ ਰਾਸ਼ਟਰੀ ਕ੍ਰਿਕਟ ਟੀਮ ਦਾ ਸਾਬਕਾ ਕਪਤਾਨ ਹੈ। ਉਹ ਵਰਤਮਾਨ ਵਿੱਚ ਆਈਪੀਐਲ ਵਿੱਚ ਰਾਇਲ ਚੈਲੇਂਜਰਜ਼ ਬੰਗਲੌਰ ਅਤੇ ਘਰੇਲੂ ਕ੍ਰਿਕਟ ਵਿੱਚ ਦਿੱਲੀ ਦੀ ਪ੍ਰਤੀਨਿਧਤਾ ਕਰਦਾ ਹੈ। ਕੋਹਲੀ ਨੂੰ ਖੇਡ ਇਤਿਹਾਸ ਦੇ ਮਹਾਨ ਬੱਲੇਬਾਜ਼ਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। 2020 ਵਿੱਚ, ਅੰਤਰਰਾਸ਼ਟਰੀ ਕ੍ਰਿਕਟ ਪਰਿਸ਼ਦ ਨੇ ਉਸਨੂੰ ਦਹਾਕੇ ਦਾ ਪੁਰਸ਼ ਕ੍ਰਿਕਟਰ ਚੁਣਿਆ। ਕੋਹਲੀ ਨੇ 2014 ਤੋਂ 2022 ਤੱਕ ਟੀਮ ਦੀ ਕਪਤਾਨੀ ਕਰਦੇ ਹੋਏ, ਅਤੇ 2011 ਵਿਸ਼ਵ ਕੱਪ ਅਤੇ 2013 ਦੀ ਚੈਂਪੀਅਨਜ਼ ਟਰਾਫੀ ਜਿੱਤ ਕੇ ਭਾਰਤ ਦੀਆਂ ਸਫਲਤਾਵਾਂ ਵਿੱਚ ਵੀ ਯੋਗਦਾਨ ਪਾਇਆ ਹੈ। ਉਹ ਭਾਰਤ ਲਈ 500 ਤੋਂ ਵੱਧ ਮੈਚ ਖੇਡਣ ਵਾਲੇ ਸਿਰਫ਼ ਚਾਰ ਭਾਰਤੀ ਕ੍ਰਿਕਟਰਾਂ ਵਿੱਚੋਂ ਹਨ। ਕੋਹਲੀ ਅੰਤਰਰਾਸ਼ਟਰੀ ਕ੍ਰਿਕੇਟ ਵਿੱਚ ਚੌਥਾ ਸਭ ਤੋਂ ਵੱਧ ਦੌੜਾਂ ਬਣਾਉਣ ਵਾਲਾ ਖਿਡਾਰੀ ਹੈ ਅਤੇ ਅੰਤਰਰਾਸ਼ਟਰੀ ਸੈਂਕੜਿਆਂ ਦੀ ਗਿਣਤੀ ਦੇ ਹਿਸਾਬ ਨਾਲ ਕ੍ਰਿਕਟਰਾਂ ਦੀ ਸੂਚੀ ਵਿੱਚ ਦੂਜੇ ਸਥਾਨ 'ਤੇ ਹੈ।
ਖੋ-ਖੋ ਇੱਕ ਭਾਰਤੀ ਮੈਦਾਨੀ ਖੇਲ ਹੈ। ਇਸ ਖੇਲ ਵਿੱਚ ਮੈਦਾਨ ਦੇ ਦੋਨੀਂ ਪਾਸੀਂ ਦੋ ਖੰਭਿਆਂ ਦੇ ਇਲਾਵਾ ਕਿਸੇ ਹੋਰ ਸਾਧਨ ਦੀ ਜ਼ਰੂਰਤ ਨਹੀਂ ਹੁੰਦੀ। ਇਹ ਇੱਕ ਅੱਡਰੀ ਸਵਦੇਸ਼ੀ ਖੇਲ ਹੈ, ਜੋ ਯੁਵਾ ਲੋਕਾਂ ਵਿੱਚ ਓਜ ਅਤੇ ਤੰਦੁਰੁਸਤ ਸੰਘਰਸ਼ਸ਼ੀਲ ਜੋਸ਼ ਭਰਨ ਵਾਲੀ ਹੈ। ਇਹ ਖੇਲ ਪਿੱਛਾ ਕਰਨ ਵਾਲੇ ਅਤੇ ਪ੍ਰਤਿਰਖਿਅਕ, ਦੋਨਾਂ ਵਿੱਚ ਬਹੁਤ ਜ਼ਿਆਦਾ ਤੰਦੁਰੁਸਤੀ, ਕੌਸ਼ਲ, ਰਫ਼ਤਾਰ, ਊਰਜਾ ਅਤੇ ਪ੍ਰਤਿਭਾ ਦੀ ਮੰਗ ਕਰਦੀ ਹੈ। ਖੋ-ਖੋ ਕਿਸੇ ਵੀ ਤਰ੍ਹਾਂ ਦੀ ਸਤ੍ਹਾ ਉੱਤੇ ਖੇਡਿਆ ਜਾ ਸਕਦਾ ਹੈ।
ਅਕਾਲ ਤਖ਼ਤ ਸਿੱਖਾਂ ਦੇ ਧਾਰਮਿਕ ਅਖਤਿਆਰਾਂ ਦੀ ਮੁੱਢਲੀ ਗੱਦੀ ਤੇ ਰਾਜਨੀਤਕ ਸਰਬੱਤ ਖ਼ਾਲਸਾ ਦੀਵਾਨਾਂ ਦੀ ਮੰਜੀ ਹੈ। ਇਸ ਦੇ ਸ਼ਾਬਦਿਕ ਅਰਥ ਹਨ ‘ਕਾਲ ਤੋਂ ਰਹਿਤ ਪਰਮਾਤਮਾ ਦਾ ਸਿੰਘਾਸਨ’। ਮੀਰੀ-ਪੀਰੀ ਅਰਥਾਤ ਸਿੱਖਾਂ ਦੇ ਰਾਜਨੀਤਿਕ ਅਤੇ ਰੂਹਾਨੀ ਵਿਚਾਰਧਾਰਾ ਦੇ ਪ੍ਰਤੀਕ ਵਜੋਂ ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਸਥਿਤ ਹੈ, ਜੋ ਸਿੱਖ ਰਾਜਨੀਤਕ ਪ੍ਰਭਸੱਤਾ ਨੂੰ ਪੇਸ਼ ਕਰ ਰਿਹਾ ਹੈ। 15 ਜੂਨ 1606 ਨੂੰ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਨੇ ਇੱਥੇ ਤਖ਼ਤ ਦਾ ਇੱਕ ਢਾਂਚਾ ਆਪਣੇ ਹੱਥੀਂ ਨੀਂਹ ਰੱਖ ਕੇ ਬਾਬਾ ਬੁੱਢਾ ਜੀ ਰਾਹੀਂ ਮੁਕੰਮਲ ਕਰਵਾਇਆ ਤੇ ਇਥੋਂ ਸੰਗਤਾਂ ਦੇ ਨਾਂ ਪਹਿਲਾ ਹੁਕਮਨਾਮਾ ਜਾਰੀ ਕੀਤਾ ਜਿਸ ਵਿੱਚ ਹੋਰ ਵਸਤਾਂ ਭੇਂਟ ਵਿੱਚ ਲਿਆਣ ਤੋਂ ਇਲਾਵਾ ਸ਼ਸਤਰ ਤੇ ਘੋੜੇ ਆਦਿ ਭੇਂਟ ਕਰਨ ਦੀ ਆਗਿਆ ਕੀਤੀ ਗਈ। ਇਸ ਤਖ਼ਤ ਉੱਪਰ ਜੋ ਬਿਲਡਿੰਗ ਦਾ ਨਿਰਮਾਣ ਕਰਵਾਇਆ ਗਿਆ ਉਸ ਦਾ ਨਾਂ ਅਕਾਲ ਬੁੰਗਾ ਰੱਖਿਆ ਗਿਆ।
ਗੁਰਮੁਖੀ (Punjabi: گُرمُکھی (ਸ਼ਾਹਮੁਖੀ)) ਇੱਕ ਪੰਜਾਬੀ ਭਾਸ਼ਾ ਦੀ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਇੱਕਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਲਾਲਾ ਧਨੀ ਰਾਮ ਚਾਤ੍ਰਿਕ (4 ਅਕਤੂਬਰ 1876– 18 ਦਸੰਬਰ 1954) ਆਧੁਨਿਕ ਪੰਜਾਬੀ ਕਵਿਤਾ ਦੇ ਸੰਸਥਾਪਕ ਮੰਨੇ ਜਾਂਦੇ ਹਨ। ਉਹਨਾਂ ਦੀਆਂ ਰਚਨਾਵਾਂ ਪ੍ਰਾਚੀਨ ਅਤੇ ਨਵੀਂ ਪੰਜਾਬੀ ਕਵਿਤਾ ਵਿਚਕਾਰ ਕੜੀ ਹਨ। ਗੁਰਮੁਖੀ ਲਿਪੀ ਲਈ ਟਾਈਪ ਸੈੱਟ ਨੂੰ ਮਿਆਰੀ ਬਣਾਉਣ ਦਾ ਸਿਹਰਾ ਵੀ ਉਹਨਾਂ ਨੂੰ ਜਾਂਦਾ ਹੈ। ਉਹ ਹੀ ਸਭ ਤੋਂ ਪਹਿਲੇ ਵਿਦਵਾਨ ਹਨ, ਜਿਹਨਾਂ ਨੂੰ ਸਾਹਿਤ ਸੇਵਾ ਦੇ ਬਦਲੇ ਉਹਨਾਂ ਦੀ 75ਵੀਂ ਬਰਸੀ ਉੱਤੇ ਅਭਿਨੰਦਨ ਗਰੰਥ ਸਮਰਪਤ ਕਰਕੇ ਸਨਮਾਨਿਤ ਕੀਤਾ ਗਿਆ।
ਭਾਰਤ ਵਿੱਚ ਪਾਣੀ ਦਾ ਪ੍ਰਦੂਸ਼ਣ ਇੱਕ ਪ੍ਰਮੁੱਖ ਵਾਤਾਵਰਨ ਸਮੱਸਿਆ ਹੈ। ਭਾਰਤ ਵਿੱਚ ਜਲ ਪ੍ਰਦੂਸ਼ਣ ਦਾ ਸਭ ਤੋਂ ਵੱਡਾ ਸਰੋਤ ਅਣਸੋਧਿਆ ਸੀਵਰੇਜ ਹੈ। ਪ੍ਰਦੂਸ਼ਣ ਦੇ ਹੋਰ ਸਰੋਤਾਂ ਵਿੱਚ ਸ਼ਾਮਲ ਹਨ ਖੇਤੀਬਾੜੀ ਰਨ -ਆਫ ਅਤੇ ਅਨਿਯੰਤ੍ਰਿਤ ਛੋਟੇ-ਸਕੇਲ ਉਦਯੋਗ। ਭਾਰਤ ਵਿੱਚ ਜ਼ਿਆਦਾਤਰ ਨਦੀਆਂ, ਝੀਲਾਂ ਅਤੇ ਸਤਹ ਦਾ ਪਾਣੀ ਉਦਯੋਗਾਂ, ਅਣਸੋਧਿਆ ਸੀਵਰੇਜ ਅਤੇ ਠੋਸ ਰਹਿੰਦ-ਖੂੰਹਦ ਕਾਰਨ ਪ੍ਰਦੂਸ਼ਿਤ ਹੁੰਦਾ ਹੈ। ਹਾਲਾਂਕਿ ਭਾਰਤ ਵਿੱਚ ਔਸਤ ਸਾਲਾਨਾ ਵਰਖਾ ਲਗਭਗ 4000 ਬਿਲੀਅਨ ਕਿਊਬਿਕ ਮੀਟਰ ਹੈ, ਪਰ ਬੁਨਿਆਦੀ ਢਾਂਚੇ ਦੀ ਘਾਟ ਕਾਰਨ ਸਿਰਫ਼ 1122 ਬਿਲੀਅਨ ਘਣ ਮੀਟਰ ਜਲ ਸਰੋਤ ਵਰਤੋਂ ਲਈ ਉਪਲਬਧ ਹਨ। ਇਸ ਪਾਣੀ ਦਾ ਬਹੁਤਾ ਹਿੱਸਾ ਅਸੁਰੱਖਿਅਤ ਹੈ, ਕਿਉਂਕਿ ਪ੍ਰਦੂਸ਼ਣ ਪਾਣੀ ਦੀ ਗੁਣਵੱਤਾ ਨੂੰ ਘਟਾਉਂਦਾ ਹੈ। ਜਲ ਪ੍ਰਦੂਸ਼ਣ ਭਾਰਤੀ ਖਪਤਕਾਰਾਂ, ਇਸਦੇ ਉਦਯੋਗ ਅਤੇ ਇਸਦੀ ਖੇਤੀਬਾੜੀ ਲਈ ਉਪਲਬਧ ਪਾਣੀ ਦੀ ਮਾਤਰਾ ਨੂੰ ਬੁਰੀ ਤਰ੍ਹਾਂ ਸੀਮਤ ਕਰਦਾ ਹੈ।
ਘੜਾ (ਹਿੰਦੀ: मटका, ਉਰਦੂ: مٹکا, ਅੰਗਰੇਜ਼ੀ: Earthern Pot) ਮਿੱਟੀ ਦਾ ਬਣਿਆ ਇੱਕ ਭਾਂਡਾ ਹੈ, ਜਿਸ ਨੂੰ ਸਦੀਆਂ ਤੋਂ ਭਾਰਤੀ ਉਪਮਹਾਂਦੀਪ ਵਿੱਚ ਪਾਣੀ ਅਤੇ ਹੋਰ ਪਦਾਰਥ ਭਰਕੇ ਰੱਖਣ ਲਈ ਵਰਤਿਆ ਜਾਂਦਾ ਹੈ। ਮਿੱਟੀ ਤੇ ਮਨੁੱਖ ਦਾ ਰਿਸ਼ਤਾ ਬੜਾ ਗੂੜ੍ਹਾ ਰਿਹਾ ਹੈ। ਸ਼ਾਸਤਰਾਂ ਦੇ ਸਿਧਾਂਤ ਅਨੁਸਾਰ ਮਨੁੱਖ ਮਿੱਟੀ ਵਿੱਚੋਂ ਪੈਦਾ ਹੁੰਦਾ ਹੈ, ਮਿੱਟੀ ਵਿੱਚ ਖੇਡਦਾ, ਵਿਗਸਦਾ ਹੈ ਅਤੇ ਅੰਤ ‘ਮਾਟੀ ਮਾਟੀ ਹੋਈ ਏਕ’ ਵਾਂਗ ਮਿੱਟੀ ਵਿੱਚ ਹੀ ਸਮਾ ਜਾਂਦਾ ਹੈ। ਘੜੇ ਤੋਂ ਬਿਨਾਂ ਮਟਕਾ, ਮੱਟੀ, ਝਾਰੀ, ਘੜੋਲੀ ਵੀ ਪਾਣੀ ਸਾਂਭਣ ਵਾਲ਼ੇ ਬਰਤਨ ਰਹੇ ਹਨ। ਮਿੱਟੀ ਦੇ ਭਾਂਡਿਆਂ ਤੋਂ ਬਿਨਾਂ ਪਿੱਤਲ ਦੀ ਟੋਕਣੀ ਤੇ ਗਾਗਰ ਵੀ ਇਸ ਕੰਮ ਲਈ ਵਰਤੇ ਜਾਂਦੇ ਰਹੇ ਹਨ। ਇਸ ਦੀ ਸੁਆਦਲੀ ਸੁਗੰਧੀ ਨਾਲ ਪਿਆਸ ਵੀ ਬੁਝਦੀ ਹੈ ਅਤੇ ਮਨ ਵੀ ਤ੍ਰਿਪਤ ਹੁੰਦਾ ਹੈ। ਘੜਿਆਂ ਦਾ ਕਰਤਾ ਘੁਮਿਆਰ, ਜੋ ਕਿ ਬੜੇ ਸਹਿਜ ਪਿਆਰ ਨਾਲ ਮਿੱਟੀ ਗੁੰਨ੍ਹ ਕੇ ਸਿਰਜਣ ਤ੍ਰਿਪਤੀ ਦਾ ਅਨੂਠਾ ਸੁਆਦ ਮਾਣਦਾ ਹੋਇਆ ਘੁੰਮਦੇ ਚੱਕ ਉੱਪਰ ਘੜੇ ਘੜਦਾ ਹੈ।
ਬਸੰਤ ਪੰਚਮੀ (ਦੇਵਨਾਗਰੀ: वसन्त पञ्चमी) ਬਸੰਤ ਵਿੱਚ ਮਨਾਏ ਜਾਣ ਵਾਲਾ ਬਸੰਤ ਰੁੱਤ ਦਾ ਸਵਾਗਤੀ ਤਿਉਹਾਰ ਹੈ। ਇਸਨੂੰ ਕਈ ਲੋਕ ਸਰਸਵਤੀ ਪੂਜਾ ਜਾਂ ਸ਼੍ਰੀਪੰਚਮੀ (ਦੇਵਨਾਗਰੀ:श्रीपञ्चमी) ਵੀ ਕਹਿੰਦੇ ਹਨ ਅਤੇ ਵੇਦਾਂ ਵਿੱਚ ਇਸਨੂੰ ਸੰਗੀਤ ਅਤੇ ਕਲਾ ਦੀ ਦੇਵੀ ਮੰਨੀ ਜਾਂਦੀ ਹੈ। ਬਹਾਰ ਰੁੱਤ ਨਾਲ਼ ਸੰਬੰਧਿਤ ਇਹ ਪ੍ਰਸਿੱਧ ਤਿਉਹਾਰ ਜੋ ਮਾਘ ਦੇ ਸੁਦੀ ਪੰਜ ਨੂੰ ਸਾਰੇ ਪੰਜਾਬ ਵਿੱਚ ਬੜੇ ਚਾਅ ਤੇ ਮਲਾਹ ਨਾਲ਼ ਮਨਾਇਆ ਜਾਂਦਾ ਹੈ। ਬਸੰਤ ਪੰਚਮੀ ਤੋਂ ਬਹਾਰ ਰੁੱਤ ਦਾ ਅਨੁਮਾਨ ਲਗਾਇਆ ਜਾਂਦਾ ਹੈ। ਇਹ ਤਿਉਹਾਰ ਮੁੱਢ ਕਦੀਮ ਤੋਂ ਚੱਲਿਆ ਆ ਰਿਹਾ ਹੈ। ਸਾਡੇ ਵਡਿੱਕਿਆਂ ਵਿੱਚ ਇਹ ਤਿਉਹਾਰ ‘ਸੁਵੰਨਤਾ’ ਦੇ ਨਾਂ ਨਾਲ਼ ਪ੍ਰਸਿੱਧ ਸੀ। ਉਹ ਇਸ ਮੌਕੇ ਉੱਤੇ ਕਾਮ ਦੇਵ ਦੀ ਉਪਾਸਨਾ ਕਰਦੇ ਅਤੇ ਗੁਲਾਬੀ ਰੰਗ ਦੇ ਕੱਪੜੇ ਪਹਿਨ ਕੇ ਟੋਲੀਆਂ ਵਿੱਚ ਤੇ ਗਾਉਂਦੇ ਸਨ। ਅੱਜ ਕੱਲ੍ਹ ਬਸੰਤ ਵਾਲ਼ੇ ਦਿਨ ਪੀਲੇ ਕੱਪੜੇ ਪਹਿਨਣ ਦਾ ਰਿਵਾਜ ਹੈ। ਬਸੰਤ ਦੇ ਆਗਮਨ ਦੇ ਨਾਲ਼ ਸਾਰੇ ਪੰਜਾਬ ਦੇ ਵਿੱਚ ਨਵੀਂ ਜ਼ਿੰਦਗੀ ਧੜਕ ਉੱਠਦੀ ਹੈ। ਥਾਂ ਥਾਂ ਤੇ ਪਿੰਡਾਂ ਵਿੱਚ ਨਿੱਕੇ ਵੱਡੇ ਮੇਲੇ ਲੱਗਦੇ ਹਨ ਤੇ ਲੋਕੀਂ ਸਰ੍ਹੋਂ ਦੇ ਫੁੱਲ ਵਾਂਗ ਖਿੜ ਕੇ ਇਨ੍ਹਾਂ ਮੇਲਿਆਂ ਦੀ ਰੌਣਕ ਵਧਾਉਂਦੇ ਹਨ। ਪਟਿਆਲ਼ੇ ਤੇ ਛਿਹਰਟੇ ਦੀ ਬਸੰਤ ਪੰਚਮੀ ਖ਼ਾਸ ਤੌਰ 'ਤੇ ਪ੍ਰਸਿੱਧ ਹੈ। ਦੇਸ਼ ਵੰਡ ਤੋਂ ਪਹਿਲਾਂ ਬਸੰਤ ਪੰਚਮੀ ਦਾ ਇੱਕ ਵੱਡਾ ਮੇਲਾ ਹਕੀਕਤ ਰਾਏ ਦੀ ਸਮਾਧ ਉੱਤੇ ਲਾਹੌਰ ਵਿੱਚ ਲੱਗਿਆ ਕਰਦਾ ਸੀ। ਧਰਮੀ ਹਕੀਕਤ ਰਾਏ ਬਸੰਤ ਪੰਚਮੀ ਵਾਲ਼ੇ ਦਿਨ ਲਾਹੌਰ ਵਿੱਚ ਮੁਗ਼ਲ ਹਾਕਮਾਂ ਦੇ ਤੁਅੱਸਬ ਦਾ ਸ਼ਿਕਾਰ ਹੋਇਆ ਸੀ ਅਤੇ ਉਸ ਨੇ ਇਸਲਾਮ ਮੱਤ ਗ੍ਰਹਿਣ ਕਰਨ ਦੀ ਥਾਂ ਸ਼ਹੀਦ ਹੋਣਾ ਵਧੇਰੇ ਪਸੰਦ ਕੀਤਾ। ਭਾਵੇਂ ਇਹ ਮੇਲਾ ਨਿਰੋਲ ਮੌਸਮੀ ਸੀ। ਪਰ ਹਕੀਕਤ ਰਾਏ ਦੀ ਸ਼ਹੀਦੀ ਨੇ ਇਸ ਨਾਲ਼ ਧਾਰਮਿਕ ਅਤੇ ਇਤਿਹਾਸਕ ਭਾਵਨਾ ਵੀ ਜੋੜ ਦਿੱਤੀ। ਬਸੰਤ ਪੰਚਮੀ ਨੂੰ ਲੋਕੀਂ ਆਪਣੀ ਦਿਲਾਂ ਦਾ ਹੁਲਾਸ ਪਤੰਗਾਂ ਉਡਾ ਕੇ ਕਰਦੇ ਹਨ। ਉਸ ਦਿਨ ਸਾਰਾ ਆਕਾਸ਼ ਰੰਗ ਬਰੰਗੀਆਂ ਹਵਾ ਵਿੱਤ ਤਰਦੀਆਂ ਤੇ ਨ੍ਰਿਤ ਕਰਦੀਆਂ ਗੁੱਡੀਆਂ ਨਾਲ਼ ਭਰ ਜਾਂਦਾ ਹੈ। ਇੱਕ ਦਿਨ ਆਕਾਸ਼ ਇੱਕ ਅਥਾਹ ਰੰਗਮੰਚ ਲੱਗਦਾ ਹੈ, ਜਿਸ ਤੇ ਵੰਨ ਸੁਵੰਨੀਆਂ ਗੁੱਡੀਆਂ ਦੇ ਰੂਪ ਵਿੱਚ ਪੰਜਾਬੀਆਂ ਦੇ ਮਨ ਤਰੰਗਿਤ ਹੋਇਆ ਅਠਖੇਲੀਆਂ ਭਰ ਰਿਹਾ ਹੁੰਦਾ ਹੈ। ਬਸੰਤ ਪੰਚਮੀ ਵਾਲ਼ੇ ਦਿਨ ਤੀਵੀਆਂ ਬਸੰਤੀ ਕੱਪੜੇ ਪਹਿਨ ਕੇ ਗਿੱਧਾ ਪਾਉਂਦੀਆਂ ਤੇ ਗੀਤ ਗਾਉਂਦੀਆਂ ਹਨ। ਬਸੰਤ ਪੰਚਮੀ ਦੇ ਗਿੱਧੇ ਨੂੰ ‘ਬਸੰਤੀ ਗਿੱਧਾ’ ਕਿਹਾ ਜਾਂਦਾ ਹੈ। ਬਸੰਤ ਪੰਚਮੀ ਰੁੱਤਾਂ ਦੀ ਤਬਦੀਲੀ ਨਾਲ਼ ਸੰਬੰਧਿਤ ਇੱਕ ਪਰਬ ਹੈ ਜੋ ਮਾਘ ਸੁਦੀ ਪੰਜਵੀਂ ਨੂੰ ਸਾਰੇ ਪੰਜਾਬ ਵਿੱਚ ਧੂਮ ਧਾਮ ਨਾਲ਼ ਮਨਾਇਆ ਜਾਂਦਾ ਹੈ। ‘ ਆਈ ਬਸੰਤ ਪਾਲ਼ਾ ਉਡੰਤ’ ਬਸੰਤ ਆਉਣ ਨਾਲ਼ ਪਾਲ਼ਾ ਖ਼ਤਮ ਹੋਣਾ ਆਰੰਭ ਹੋ ਜਾਂਦਾ ਹੈ ਅਤੇ ਬਹਾਰ ਆ ਜਾਂਦੀ ਹੈ। ਬਸੰਤ ਸਦਾ ਦੀਵਾਲੀ ਸਾਧ ਦੀ ਅੱਠੋਂ ਪਹਿਰ ਬਸੰਤ ਦੀ ਉਕਤੀ ਬਸੰਤ ਰੁੱਤ ਦੀ ਖ਼ੁਸ਼ੀਆਂ ਖੇੜਿਆਂ ਨਾਲ਼ ਜੁੜੇ ਰਹਿਣ ਦਾ ਸੰਕੇਤ ਦਿੰਦੀ ਹੈ। ਭਾਰਤ ਵਿੱਚ ਛੇ ਰੁੱਤਾਂ ਮੰਨੀਆਂ ਜਾਂਦੀਆਂ ਹਨ। ਉਹਨਾਂ ਵਿੱਚੋਂ ਬਸੰਤ ਰੁੱਤ ਨੂੰ ਰਿਤੂ ਰਾਜ ਕਿਹਾ ਜਾਂਦਾ ਹੈ ਕਿਉਂਕਿ ਬਸੰਤ ਰੁੱਤ ਸਭ ਰੁੱਤਾਂ ਤੋਂ ਉੱਤਮ ਗਿਣੀ ਜਾਂਦੀ ਹੈ। ਇਹ ਰੁੱਤ ਚੇਤ ਤੇ ਵਿਸਾਖ ਦੇ ਮਹੀਨੇ ਹੀ ਰਹਿੰਦੀ ਹੈ। ਮਜ਼ੇ ਦੀ ਗੱਲ ਇਹ ਹੈ ਕਿ ਬਸੰਤ ਪੰਚਮੀ ਮਹੀਨਾ ਪੈਂਤੀ ਕੁ ਦਿਨ ਪਹਿਲਾਂ ਹੀ ਆ ਜਾਂਦੀ ਹੈ। ਇਸ ਸੰਬੰਧ ਇਹ ਕਥਾ ਇਉਂ ਪ੍ਰਚੱਲਿਤ ਹੈ। ਇੱਕ ਵਾਰ ਰੁੱਤਾਂ ਨੇ ਰਿਤੂ ਰਾਜ ਬਸੰਤ ਦਾ ਅਭਿਨੰਦਨ ਕੀਤਾ ਅਤੇ ਆਪਣੇ ਵੱਲੋਂ ਹਰੇਕ ਨੇ ਆਪਣੀ ਉਮਰ ਦੇ ਅੱਠ ਦਿਨ ਬਣਦੇ ਹਨ ਤੇ ਇੱਕ ਮਾਘ ਸ਼ੁਕਲ ਪੰਜਵੀਂ ਅਤੇ ਚੇਤ ਵਦੀ ਪਹਿਲੀ ਵਿੱਚ ਇਤਨੇ ਹੀ ਦਿਨ ਆਉਂਦੇ ਹਨ। ਮਾਘ ਮਹੀਨੇ ਦੇ ਚਾਨਣੇ ਪੱਖ ਦੀ ਪੰਚਮੀ ਨੂੰ ਮਨਾਏ ਜਾਂਦੇ ਪ੍ਰਸਿੱਧ ਤਿਉਹਾਰ ਨੂੰ ਬਸੰਤ ਪੰਚਮੀ ਕਹਿੰਦੇ ਹਨ। ਬਹਾਰ ਦੇ ਮੌਸਮ ਨੂੰ ਬਸੰਤ ਰੁੱਤ ਕਹਿੰਦੇ ਹਨ। ਬਸੰਤ ਰੁੱਤ ਹੱਸਣ, ਖੇਡਣ, ਨੱਚਣ, ਗਾਉਣ ਤੇ ਖੁਸ਼ੀਆਂ ਮਨਾਉਣ ਦੀ ਰੁੱਤ ਮੰਨੀ ਜਾਂਦੀ ਹੈ। ਬਸੰਤ ਰੁੱਤ ਵਿਚ ਸਰ੍ਹੋਂ ਦੇ ਪੀਲੇ ਫੁੱਲਾਂ ਨਾਲ ਧਰਤੀ ਪੀਲੀ ਹੋਈ ਨਜ਼ਰ ਆਉਂਦੀ ਹੈ। ਏਸੇ ਕਰਕੇ ਬਸੰਤ ਰੁੱਤ ਨੂੰ ਸੁਗੰਧੀਆਂ ਦੀ ਰੁੱਤ ਕਹਿੰਦੇ ਹਨ। ਗੀਤਾਂ ਦੀ ਰੁੱਤ ਕਹਿੰਦੇ ਹਨ। ਰੁੱਤਾਂ ਦੀ ਰਾਣੀ ਕਹਿੰਦੇ ਹਨ। ਬਸੰਤ ਪੰਚਮੀ ਵਾਲੇ ਦਿਨ ਇਸ਼ਨਾਨ ਕਰਕੇ ਪੁੰਨ-ਦਾਨ ਕਰਨਾ ਸ਼ੁਭ ਮੰਨਿਆ ਜਾਂਦਾ ਹੈ। ਪੀਲੇ ਕਪੜੇ ਪਹਿਨੇ ਜਾਂਦੇ ਹਨ। ਜਨਾਨੀਆਂ ਪੀਲੇ ਸੂਟ ਪਾਉਂਦੀਆਂ ਹਨ।ਮਰਦ ਪੀਲੀਆਂ ਪੱਗਾਂ ਬਣਦੇ ਹਨ। ਬਸੰਤੀ ਰੰਗ ਦੇ ਮਿੱਠੇ ਚੌਲ ਬਣਾ ਕੇ ਖਾਧੇ ਜਾਂਦੇ ਹਨ। ਕਈ ਪਰਿਵਾਰ ਪੀਲਾ ਰੰਗ ਪਾ ਕੇ ਹੱਥ ਦੇ ਪੋਟਿਆਂ ਨਾਲ ਸੇਵੀਆਂ ਵੱਟ ਕੇ, ਬਣਾ ਕੇ ਖਾਂਦੇ ਹਨ। ਬਸੰਤ ਪੰਚਮੀ ਵਾਲੇ ਦਿਨ ਮਹਾਰਾਜਾ ਰਣਜੀਤ ਸਿੰਘ ਦਰਬਾਰ ਲਾਉਂਦਾ ਸੀ। ਫੌਜੀ ਪੀਲੇ ਕੱਪੜੇ ਪਾ ਕੇ ਪਰੇਡ ਕਰਦੇ ਸਨ। ਨਾਮਧਾਰੀ ਪੰਥ ਦੇ ਮੋਢੀ ਬਾਬਾ ਰਾਮ ਸਿੰਘ ਦਾ ਜਨਮ ਬਸੰਤ ਪੰਚਮੀ ਨੂੰ ਹੋਇਆ ਸੀ। ਅੰਗਰੇਜਾਂ ਨੇ ਉਨ੍ਹਾਂ ਨੂੰ ਸਾਲ 1873 ਵਿਚ ਬਸੰਤ ਪੰਚਮੀ ਵਾਲੇ ਦਿਨ ਹੀ ਬਰਮਾ ਵਿਚ ਦੇਸ- ਨਿਕਾਲਾ ਦਿੱਤਾ ਸੀ। ਸ਼ਹੀਦ ਭਗਤ ਸਿੰਘ “ਮੇਰਾ ਰੰਗ ਦੇ ਬਸੰਤੀ ਚੋਲਾ, ਮਾਏ !
ਪਿੱਠੂ ਛੋਟੇ ਬੱਚਿਆਂ ਦੀ ਇੱਕ ਖੇਡ ਹੈ। ਖਿਡਾਰੀ ਪਹਿਲਾ ਦੋ ਧੜੇ ਬਣਾ ਲੈਂਦੇ ਹਨ,ਇਕ ਗੋਲ ਦਾਇਰਾ ਬਣਾ ਕੇ ਉਸ ਵਿੱਚ ਕੁਝ ਠੀਕਰਾਂ ਇੱਕ ਦੂਜੇ ਦੇ ਉੱਪਰ ਟਿਕਾ ਦਿੱਤੀਆਂ ਜਾਂਦੀਆਂ ਹਨ। ਇੱਕ ਧਿਰ ਦਾ ਕੋਈ ਖਿਡਾਰੀ ਚੱਕਰ ਤੋਂ ਬਾਹਰ ਖੜਾ ਹੋ ਕੇ ਗੇਂਦ ਨਾਲ ਠੀਕਰੀਆਂ ਨੂੰ ਫੁੰਡਦਾ ਹੈ,ਜੇ ਨਿਸ਼ਾਨਾ ਫੂੰਡੇ ਜਾਣ ਮਗਰੋਂ ਦੂਜੀ ਧਿਰ ਦਾ ਕੋਈ ਖਿਡਾਰੀ ਗੇਂਦ ਨੂੰ ਬੋਚ ਲਏ ਤਾਂ ਪਹਿਲੀ ਧਿਰ ਹਾਰ ਜਾਂਦੀ ਹੈ, ਪਰ ਗੇਂਦ ਨਾਲ ਨਿਸ਼ਾਨਾ ਫੂੰਡਿਆ ਜਾਵੇ ਅਤੇ ਗੇਂਦ ਬੋਚ ਲਈ ਜਾਵੇ ਤਾਂ ਉਸ ਧਿਰ ਦੇ ਇਸ ਖਿਡਾਰੀ ਦੀ ਵਾਰੀ ਮੁੱਕ ਜਾਂਦੀ ਹੈ। ਜੋ ਗੇਂਦ ਠੀਕਰਾਂ ਦਾ ਨਿਸ਼ਾਨਾ ਫੁੰਡਣ ਮਗਰੋਂ ਬੋਚੀ ਨਾ ਜਾ ਸਕੇ ਤਾਂ ਦੂਜੀ ਢਾਣੀ ਵਾਲੇ ਗੇਂਦ ਨੂੰ ਫੜ ਕੇ ਪਹਿਲੀ ਧਿਰ ਦੇ ਖਿਡਾਰੀਆਂ ਨੂੰ ਗੇਂਦ ਮਾਰਦੇ ਹਨ। ਜੇ ਕਿਸੇ ਖਿਡਾਰੀ ਦੇ ਗੇਂਦ ਲਗ ਜਾਵੇ ਤਾਂ ਉਸ ਧਿਰ ਦੇ ਬਾਕੀ ਖਿਡਾਰੀਆਂ ਦੀ ਵਾਰੀ ਕੱਟੀ ਜਾਂਦੀ ਹੈ।
ਹੇਮਕੁੰਟ ਸਾਹਿਬ ਚਮੋਲੀ ਜ਼ਿਲ੍ਹਾ, ਉੱਤਰਾਖੰਡ, ਭਾਰਤ ਵਿੱਚ ਸਥਿਤ ਸਿੱਖਾਂ ਦਾ ਇੱਕ ਪ੍ਰਸਿੱਧ ਤੀਰਥ ਅਸਥਾਨ ਹੈ। ਭਾਰਤ ਦੇ ਨਿਰੀਖਣ ਮੁਤਾਬਕ ਇਹ ਹਿਮਾਲਾ ਪਰਬਤਾਂ ਵਿੱਚ ੪੬੩੨ ਮੀਟਰ (੧੫,੨੦੦ ਫੁੱਟ) ਦੀ ਉਚਾਈ 'ਤੇ ਇੱਕ ਬਰਫ਼ਾਨੀ ਝੀਲ ਕੰਢੇ ਸੱਤ ਪਹਾੜਾਂ ਵਿਚਕਾਰ ਬਿਰਾਜਮਾਨ ਹੈ; ਇਹਨਾਂ ਸੱਤਾਂ ਪਹਾੜਾਂ ਉੱਤੇ ਨਿਸ਼ਾਨ ਸਾਹਿਬ ਝੂਲਦੇ ਹਨ। ਇਸ ਤੱਕ ਰਿਸ਼ੀਕੇਸ਼-ਬਦਰੀਨਾਥ ਸ਼ਾਹ-ਰਾਹ ਉੱਤੇ ਪੈਂਦੇ ਗੋਬਿੰਦਘਾਟ ਤੋਂ ਸਿਰਫ਼ ਪੈਦਲ ਚੜ੍ਹਾਈ ਰਾਹੀਂ ਹੀ ਪਹੁੰਚਿਆ ਜਾ ਸਕਦਾ ਹੈ।
ਲੋਕਗੀਤ ਲੋਕਧਾਰਾ ਦਾ ਮਹੱਤਵਪੂਰਨ ਭਾਗ ਹੈ I ਲੋਕਗੀਤਾਂ ਦਾ ਸੰਚਾਰ ਇੱਕ ਪੀੜ੍ਹੀ ਤੋਂ ਦੂਜੀ ਪੀੜ੍ਹੀ ਤੱਕ ਮੌਖਿਕ ਰੂਪ ਵਿਚ ਹੁੰਦਾ ਹੈ I ਇਸ ਦੌਰਾਨ ਲੋਕ ਸਮੂਹ ਵਿਚਲਾ ਵਕਤਾ ਕੁਝ ਨਾ ਕੁਝ ਆਪਣੇ ਵੱਲੋਂ ਜੋੜਦਾ ਰਹਿੰਦਾ ਹੈl ਲੋਕਗੀਤ ਦੀ ਯਾਤ੍ਰਾ ਮਨੁੱਖ ਦੀਆਂ ਮੂਲ-ਪ੍ਰਵਿਰਤੀਆਂ ਦੀ ਹੀ ਵਿਕਾਸ ਗਾਥਾ ਹੈ। ਕਿਸੇ ਵੀ ਜਾਤੀ ਦੇ ਮੂਲ-ਵਿਚਾਰ ਉਹਦੀਆਂ ਪੁਰਾਤਨ ਪੱਧਰਾਂ ਉੱਤੇ ਅਨੇਕ ਸਹੰਸਰਾਬਦੀਆਂ ਤੇ ਸ਼ਤਾਬਦੀਆਂ ਲੰਘ ਜਾਣ ਮਗਰੋਂ ਵੀ ਕਿਸੇ-ਨਾ-ਕਿਸੇ ਰੂਪ ਵਿੱਚ ਸਥਿਰ ਰਹਿਣ ਦੀ ਘਾਲਣਾ ਕਰਦੇ ਜਾਪਦੇ ਹਨ। ਕੋਈ-ਨਾ-ਕੋਈ ਪਰਿਪਾਟੀ ਜਾਂ ਰਹੁ-ਰੀਤ ਇਹਨਾਂ ਵਿਚਾਰਾ ਲਈ ਓਟ ਬਣਦੀ ਆਈ ਹੈ,ਤੇ ਲੋਕ-ਵਾਰਤਾ (ਫੋਕਲੋਰ) ਦੀ ਮੁੰਹ-ਵਚਨੀ ਪਰੰਪਰਾ ਵਿਚ ਕਿਸੇ ਵੀ ਜਾਤੀ ਦੇ ਚੇਤਨ, ਅਚੇਤਨ ਤੇ ਅਵਚੇਤਨ ਸੰਸਕਾਰ ਪ੍ਰਗਟਾਉ ਪ੍ਰਾਪਤ ਕਰਦੇ ਰਹਿੰਦੇ ਹਨ। ਉੱਨ੍ਹੀਵੀਂ ਸ਼ਤਾਬਦੀ ਦੇ ਅੰਤਿਮ ਵਰ੍ਹਿਆਂ ਤੋਂ ਲੈ ਕੇ ਹੁਣ ਤਕ ਬਦੇਸ਼ੀ ਤੇ ਦੇਸ਼ੀ ਵਿਦਵਾਨਾਂ ਦੀ ਘਾਲਣਾ ਸਦਕਾ ਲੋਕ ਵਾਰਤਾ ਦੇ ਮੈਦਾਨ ਵਿਚ , ਵਿਸ਼ੇਸ਼ ਕਰਕੇ ਲੋਕਗੀਤਾਂ ਦੇ ਸੰਗ੍ਰਹਿ ਤੇ ਅਧਿਅੈਨ ਬਾਰੇ ਭਾਰਤ ਦੇ ਵੱਖ-ਵੱਖ ਪ੍ਰਦੇਸ਼ਾਂ ਵਿਚ ਢੇਰ ਕੰਮ ਹੋਇਆ ਹੈ। ਤੇ ਅਜੌਕੇ ਯੁੱਗ ਵਿਚ, ਜਦ ਭਾਰਤ ਇੱਕ ਸੁਤੰਤਰ ਰਾਸ਼ਟਰ ਹੈ, ਸਾਹਿਤ ਅਕਾਦਮੀ ਦ੍ਵਾਰਾ ਲੋਕਗੀਤਾਂ ਦੇ ਆਦਾਨ-ਪ੍ਰਦਾਨ ਦੀ ਇਹ ਸਹਿਜੇ ਹੀ ਸਾਡਾ ਧਿਆਨ ਲੋਕਗੀਤਾਂ ਦੇ ਤੁਲਨਾਤਮਕ ਅਧਿਅੈਨ ਵੱਲ ਲੈ ਜਾਂਦੀ ਹੈ। ਇੱਕ ਸਥਾਨ ਤੋਂ ਚਲ ਕੇ ਲੋਕਗੀਤ ਅਨੇਕ ਸਥਾਨਾਂ 'ਤੇ ਪਹੁੰਚ ਜਾਂਦਾ ਹੈ,ਇੱਕ ਜ਼ੁਬਾਨ ਤੋਂ ਹਜ਼ਾਰ ਜ਼ੁਬਾਨ ਬਣ ਜਾਂਦਾ ਹੈ ।ਲੋਕਗੀਤ ਯਾਤ੍ਰਾ ਦੀ ਇੱਕ ਸਿਮਰਤੀ ਇਸ ਪ੍ਰਕਾਰ ਹੈ :- ਏਧਰ ਗੰਗਾ , ਓਧਰ ਜਮਨਾ,ਦੋਹਾਂ ਪਾਸੇ ਭੂਰੀ ਧਰਤੀ : ਜਿਉਂ ਅੜੀਅਲ ਮੁੰਡੇ ਨੇ ਮਾਖਿਓਂ ਭਰੀ ਕਟੌਰੀ, ਖਾ ਖਾ ਰੱਜ ਰੱਜ ਮੂਧੀ ਸੂਟੀ। ਸਾਊ ਕਿਸਾਨ ਦੀ ਸਾਊ ਜੂਨ:ਖਾਨ ਚਬੀਨਾ ਲੂਣ: ਤੇ ਜਦ ਬੂਹੇ ਆਵੇ ਪਾਂਧੀ ਦੇਣ ਲੁਟਾ, ਲੱਪ ਕਣਕ ਦੀ ਸ਼ਗਨ-ਪ੍ਰੋਤੀ:ਲੋਕਗੀਤ ਦੇ ਮੋਤੀ । ਤੱਕ ਬੂਹੇ ਅੌੰਦਾ ਦਰਵੇਸ਼, ਗੋਰੀ ਲਾਹੇ ਗੀਤ ਦੀ ਕੰਠੀ: ਜਿਵੇ ਸਵਾਣੀ ਸਿਵ ਦੀ ਪੂਜਾ ਕਰਦੀ, ਗਹਿਣੇ ਲਾਹ ਸ਼ਗਨਾ ਦੇ ਪੈਰੀਂ ਧਰਦੀ। ਪੰਜਾਬੀ ਲੋਕਗੀਤਾਂ ਦੇ ਵਿਸ਼ੇ ਪੰਜਾਬੀ ਲੋਕ ਗੀਤਾਂ ਵਿੱਚ ਵੱਖ-ਵੱਖ ਰਸਮਾਂ,ਰਿਵਾਜਾਂ , ਇਤਿਹਾਸ, ਰੁੱਤਾਂ, ਤਿਉਹਾਰਾਂ , ਮੇਲਿਆਂ ਆਦਿ ਸੰਬੰਧੀ ਮਿਲਦੇ ਵੇਰਵਿਆਂ ਤੋਂ ਇਲਾਵਾ ਸਮੁੱਚੇ ਪੰਜਾਬੀ ਜੀਵਨ ਵਿਚ ਵਿਚਰਦੇ ਰਿਸ਼ਤੇ-ਨਾਤਿਆਂ ਦਾ ਵਰਣਨ ਬਹੁਤ ਤੀਬਰਤਾ ਰੂਪ ਵਿਚ ਹੋਇਆ ਹੈ ,ਇਹਨਾਂ ਰਿਸ਼ਤਿਆਂ ਵਿਚੌਂ ਮਾਂ-ਪਿਉ,ਭਰਾ-ਭਰਜਾਈ, ਜੀਜਾ-ਸਾਲੀ ,ਸੱਸ-ਸਹੁਰਾ,ਨਣਦ -ਨਣਦੋਇਆ ,ਜੇਠ -ਜਠਾਣੀ,ਦਿਉਰ- ਦਰਣਾਈ ਆਦਿ ਦੇ ਵੇਰਵੇ ਵਧੇਰੇ ਮਾਤਰਾ ਵਿਚ ਮਿਲਦੇ ਹਨ। ਇਹਨਾਂ ਰਿਸ਼ਤਿਆਂ ਦੀ ਸਾਂਝ ਅਤੇ ਕੌੜੇ ਮਿੱਠੇ ਸੰਬੰਧਾਂ ਨੂੰ ਕੁਝ ਲੋਕ ਗੀਤਾਂ ਵਿੱਚ ਕਿੰਝ ਚਿਤਰਿਆ ਗਿਆ ਹੈ ਉਸ ਸੰਬੰਧੀ ਕੁੱਝ ਚੋਣਵੇਂ ਲੋਕ ਗੀਤ ਵੱਖਰੇ ਦਿੱਤੇ ਜਾ ਰਹੇ ਹਨ:- ਸੁਣ ਨੀ ਮਾਏ ਮੇਰੀਏ, ਮੇਰੇ ਬਾਬਲ ਨੂੰ ਸਮਝਾ , ਮੇਰੇ ਹਾਣ ਦੀਆਂ ਸਭ ਵਿਆਹੀਆਂ ਗਈਆਂ, ਮੈਨੂੰ ਵਿਆਹ ਦਾ ਚਾਅ। ਨੀ ਪਟਿਆਲੇ ਮੁੰਡਾ ਪੜਦਾ ਮੈਨੂੰ ਉਹਦੇ ਨਾਲ ਵਿਆਹ ਨੀ ਪਟਿਆਲੇ ........! ਜੰਝ ਤਾਂ ਮੇਰੀ ਆ ਗਈ ਮਾਏ ਪੰਜ ਸੱਤ ਗੱਡੀਆਂ ਆਈਆਂ ਗੱਜ ਗੱਜ ਲੰਮੀ ਚਿੱਟੀ ਦਾੜੀ ਮੁੱਛਾਂ ਉਹਨੇ ਚੜਾਇਆ ਜੋੜੀਆਂ ਬਿਨ ਕਰਮੇਂ ਰੱਬ ਨੇ ਨਹੀਂ ਬਣਾਈਆਂ ਜੋੜੀਆਂ ਬਿਨ......!
ਪੁਰੀ ਦੀ ਰੱਥ ਯਾਤਰਾ, ਜਿਸ ਨੂੰ ਰਥ ਜਾਤਰਾ ( ਉੜੀਆ: ରଥଯାତ୍ରା ਇੱਕ ਹਿੰਦੂ ਤਿਉਹਾਰ ਹੈ ਜੋ ਦੇਵਤਾ ਜਗਨਨਾਥ ਨਾਲ ਜੁੜਿਆ ਹੋਇਆ ਹੈ ਜੋ ਭਾਰਤ ਦੇ ਓਡੀਸ਼ਾ ਰਾਜ ਵਿੱਚ ਸ਼੍ਰੀ ਖੇਤਰ ਪੁਰੀ ਧਾਮ ਵਿਖੇ ਆਯੋਜਿਤ ਕੀਤਾ ਜਾਂਦਾ ਹੈ। ਇਹ ਸਭ ਤੋਂ ਪੁਰਾਣੀ ਰੱਥ ਯਾਤਰਾ ਹੈ, ਜਿਸਦਾ ਵਰਣਨ ਬ੍ਰਹਮਾ ਪੁਰਾਣ, ਪਦਮ ਪੁਰਾਣ, ਸਕੰਦ ਪੁਰਾਣ ਅਤੇ ਕਪਿਲਾ ਸੰਹਿਤਾ ਵਿੱਚ ਪਾਇਆ ਜਾ ਸਕਦਾ ਹੈ। ਇਹ ਰਥ ਯਾਤਰਾ ਹਿੰਦੂ ਦੇਵਤਾ ਵਿਸ਼ਨੂੰ ਜਾਂ ਕ੍ਰਿਸ਼ਨ ਦਾ ਇੱਕ ਰੂਪ ਦੇਵਤਾ ਜਗਨਨਾਥ ਦੇ ਮੌਕੇ ਦਾ ਜਸ਼ਨ ਹੈ, ਜੋ ਉਸਦੀ ਮਾਸੀ ਦੇ ਘਰ ਵੱਲ ਯਾਤਰਾ ਕਰਦਾ ਹੈ। ਅਨੁਯਾਈ ਇਸ ਮੌਕੇ ਨੂੰ ਸ਼ਾਰਦਾ ਬਾਲੀ, ਪੁਰੀ ਦੇ ਨੇੜੇ ਮੌਸੀ ਮਾਂ ਮੰਦਿਰ (ਮਾਸੀ ਦੇ ਘਰ) ਰਾਹੀਂ ਗੁੰਡੀਚਾ ਮੰਦਿਰ ਲਈ ਜਗਨਨਾਥ ਦੀ ਸਾਲਾਨਾ ਯਾਤਰਾ ਵਜੋਂ ਚਿੰਨ੍ਹਿਤ ਕਰਦੇ ਹਨ।
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਉਹਨਾਂ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਤ ਕੀਤਾ ਜਾਂਦਾ ਹੈ।
ਦੁਰਗਾ ਪੂਜਾ (ਬੰਗਾਲੀ: দুর্গাপূজা, ਅਸਾਮੀ: দুৰ্গা পূজা, ਉੜੀਆ: ଦୁର୍ଗା ପୂଜା , ਸੁਣੋ: ਸੁਣੋ , "ਦੁਰਗਾ ਮਾਂ ਦੀ ਪੂਜਾ"), ਜਿਸ ਨੂੰ ਦੁਰਗਾਉਤਸ਼ੋਬ (ਬੰਗਾਲੀ: দুর্গোৎসব, ਉੜੀਆ: ଦୁର୍ଗୋତ୍ସବ ਸੁਣੋ ) ਦੇ ਨਾਂ ਨਾਲ ਜਾਣਿਆ ਜਾਂਦਾ ਹੈ। ਭਾਰਤੀ ਉਪਮਹਾਂਦੀਪ ਵਿੱਚ ਮਨਾਇਆ ਜਾਣ ਵਾਲਾ ਇੱਕ ਸਾਲਾਨਾ ਹਿੰਦੂ ਪੁਰਬ ਹੈ ਜਿਸ ਵਿੱਚ ਦੇਵੀ ਦੁਰਗਾ ਦੀ ਪੂਜਾ ਕੀਤੀ ਜਾਂਦੀ ਹੈ। ਦੁਰਗਾ ਪੂਜਾ ਦਾ ਪੁਰਬ ਹਿੰਦੂ ਦੇਵੀ ਦੁਰਗਾ ਦੀ, ਬੁਰਾਈ ਦੇ ਪ੍ਰਤੀਕ ਰਾਕਖਸ ਮਹਿਖਾਸੁਰ ਉੱਤੇ ਜਿੱਤ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ ਦੁਰਗਾ ਪੂਜਾ ਦਾ ਪੁਰਬ ਬੁਰਾਈ ਦੇ ਉੱਤੇ ਭਲਾਈ ਦੀ ਜਿੱਤ ਦੇ ਰੂਪ ਵਿੱਚ ਵੀ ਮਨਾਇਆ ਜਾਂਦਾ ਹੈ। ਦੁਰਗਾ ਪੂਜਾ ਭਾਰਤੀ ਰਾਜਾਂ ਅਸਮ, ਬਿਹਾਰ, ਝਾਰਖੰਡ, ਮਣੀਪੁਰ, ਉੜੀਸਾ, ਤ੍ਰਿਪੁਰਾ ਅਤੇ ਪੱਛਮੀ ਬੰਗਾਲ ਵਿੱਚ ਵਿਆਪਕ ਰੂਪ ਵੱਜੋਂ ਮਨਾਇਆ ਜਾਂਦਾ ਹੈ ਜਿੱਥੇ ਇਸ ਸਮੇਂ ਪੰਜ-ਦਿਨ ਦੀ ਸਾਲਾਨਾ ਛੁੱਟੀ ਰਹਿੰਦੀ ਹੈ।
ਪੂਰਨ ਗੁਰਸਿੱਖ ਬਾਬਾ ਬੁੱਢਾ ਜੀ' ਦਾ ਜਨਮ (7 ਕੱਤਕ 1563 ਬਿਕਰਮੀ) ਜਾਂ (22 ਅਕਤੂਬਰ, 1506-16 ਨਵੰਬਰ 1631) ਨੂੰ ਪਿੰਡ ਗੱਗੋਨੰਗਲ, ਜਿਸ ਨੂੰ ਹੁਣ ਕੱਥੂਨੰਗਲ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਦੇ ਸ਼ਾਹੀ ਕਿਲ੍ਹਾ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਭਾਈ ਸੁੱਘਾ ਜੀ ਰੰਧਾਵਾ ਦੇ ਗ੍ਰਹਿ ਵਿਖੇ ਹੋਇਆ। ਆਪ ਜੀ ਦੇ ਪਿਤਾ 22 ਪਿੰਡਾਂ ਦੇ ਮਾਲਕ ਸਨ। ਆਪ ਜੀ ਦੀ ਮਾਤਾ ਗੌਰਾਂ ਬਹੁਤ ਹੀ ਭਜਨ ਬੰਦਗੀ ਵਾਲੀ ਇਸਤਰੀ ਸੀ, ਜਿਸ ਕਰ ਕੇ ਉਹਨਾਂ ਦੀ ਭਜਨ ਬੰਦਗੀ ਦਾ ਪ੍ਰਭਾਵ ਬਾਬਾ ਬੁੱਢਾ ਜੀ ’ਤੇ ਵੀ ਪਿਆ।
ਲੁਕਣ ਮੀਚੀ (ਅੰਗਰੇਜ਼ੀ ਵਿੱਚ Hide and seek) ਦਾ ਅਰਥ ਹੈ ‘ਲੁਕਣਾ ਅਤੇ ਲੱਭਣਾ’। ਇਸ ਖੇਡ ਵਿੱਚ ਖਿਡਾਰੀਆਂ ਦੀ ਗਿਣਤੀ ਸੰਬੰਧੀ ਕੋਈ ਬੰਦਿਸ਼ ਨਹੀਂ ਪਰ ਚੰਗੇ ਮਨੋਰੰਜਨ ਲਈ ਪੰਜ ਖਿਡਾਰੀਆਂ ਤੋਂ ਲੈ ਕੇ 15 ਤਕ ਖਿਡਾਰੀ ਹੋ ਸਕਦੇ ਹਨ। ਇਹ ਖੇਡ ਲੜਕੇ-ਲੜਕੀਆਂ ਇਕੱਠੇ ਵੀ ਖੇਡ ਲੈਂਦੇ ਹਨ। ਇੱਕ ਥਾਂ ਇਕੱਠੇ ਹੋ ਕੇ ਦਾਈ (ਵਾਰੀ) ਦੇਣ ਵਾਲੇ ਦੀ ਚੋਣ ਕਰਦੇ ਹਨ। ਛੋਟੇ ਜਿਹੇ ਪ੍ਰਸ਼ਨ ਜਾਂ ਟੈਸਟ ਤੋਂ ਬਾਅਦ ਜੋ ਹਾਰ ਗਿਆ, ਉਸ ਨੂੰ ਦਾਈ ਦੇਣੀ ਪੈਂਦੀ ਹੈ। ਦਾਈ ਦੇਣ ਵਾਲੇ ਨੂੰ ਆਪਣੀਆਂ ਅੱਖਾਂ 90 ਸੈਕਿੰਡ ਤੱਕ ਬੰਦ ਕਰਨੀਆਂ ਪੈਂਦੀਆਂ ਹਨ ਅਤੇ ਬਾਕੀ ਖਿਡਾਰੀ ਆਪੋ-ਆਪਣੀਆਂ ਥਾਵਾਂ ‘ਤੇ ਲੁਕ ਜਾਂਦੇ ਹਨ। ਦਾਈ ਦੇਣ ਵਾਲਾ, ਓਨੀ ਦੇਰ ਤਕ ਆਪਣੀਆਂ ਅੱਖਾਂ ਨਹੀਂ ਖੋਲ੍ਹਦਾ, ਜਿੰਨੀ ਦੇਰ ਤਕ ਅੱਗੋਂ ਆਵਾਜ਼ ਨਹੀਂ ਆਉਂਦੀ “ਆ ਜਾਓ”। ਦਾਈ ਦੇਣ ਵਾਲਾ ਅੱਖਾਂ ਖੋਲ੍ਹ ਕੇ ਆਵਾਜ਼ ਦੇ ਅੰਦਾਜ਼ੇ ਨਾਲ ਦੂਜੇ ਖਿਡਾਰੀਆਂ ਦੀ ਭਾਲ ਕਰਦਾ ਹੈ। ਜੇਕਰ ਸਭ ਖਿਡਾਰੀ ਉਸ ਤੋਂ ਬਚ ਕੇ ਨਿਸ਼ਚਿਤ ਕੀਤੀ ਥਾਂ ‘ਤੇ ਬਿਨਾਂ ਪਕੜੇ ਆ ਜਾਂਦੇ ਹਨ ਤਾਂ ਉਸ ਨੂੰ ਦੁਬਾਰਾ ਦਾਈ ਦੇਣੀ ਪੈਂਦੀ ਹੈ। ਜੇਕਰ ਉਹ ਲੁਕੇ ਖਿਡਾਰੀਆਂ ਵਿੱਚੋਂ ਕਿਸੇ ਨੂੰ ਪਕੜ ਲੈਂਦਾ ਹੈ ਤਾਂ ਉਸ ਨਵੇਂ ਖਿਡਾਰੀ ਨੂੰ ਦਾਈ ਦੇਣੀ ਪੈਂਦੀ ਹੈ, ਭਾਵ ਉਹ ਅੱਖਾਂ ਬੰਦ ਕਰਦਾ ਹੈ। ਇਸ ਤਰ੍ਹਾਂ ਇਹ ਖੇਡ ਲਗਾਤਾਰ ਚਲਦੀ ਰਹਿੰਦੀ ਹੈ। ਇਹ ਖੇਡ ਆਮ ਤੌਰ ‘ਤੇ ਸ਼ਾਮ ਨੂੰ ਖੇਡੀ ਜਾਂਦੀ ਹੈ। ਜੇਕਰ ਲੁਕਣ ਦਾ ਵਧੀਆ ਪ੍ਰਬੰਧ ਹੋਵੇ ਤਾਂ ਇਸ ਨੂੰ ਦਿਨ ਵੇਲੇ ਵੀ ਖੇਡਿਆ ਜਾ ਸਕਦਾ ਹੈ। ਇਹ ਖੇਡ ਜਿੱਥੇ ਸਰੀਰਕ ਤੰਦਰੁਸਤੀ ਬਖਸ਼ਦੀ ਹੈ ਉੱਥੇ ਹੀ ਇਸ ਨਾਲ ਆਪਸੀ ਪਿਆਰ ਵਧਦਾ ਹੈ। ਖਿਡਾਰੀਆਂ ਨੂੰ ਲੱਭਣ ਦੇ ਅੰਦਾਜ਼ੇ ਨਾਲ ਮਾਨਸਿਕ ਵਿਕਾਸ ਵੀ ਤੇਜ਼ ਹੁੰਦਾ ਹੈ।
ਦਮਦਮਾ ਸਾਹਿਬ ਜਾਂ ਤਲਵੰਡੀ ਸਾਬੋ ਪਿੰਡ ਸਾਬੋ ਕੀ ਤਲਵੰਡੀ ਨੇੜੇ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਦਾ ਪ੍ਰਸਿੱਧ ਅਸਥਾਨ, ਜਿਸ ਨੂੰ ਗੁਰੂ ਕੀ ਕਾਸ਼ੀ ਵੀ ਕਿਹਾ ਜਾਂਦਾ ਹੈ। ਡੱਲੇ ਸਿੱਖ ਦਾ ਪ੍ਰੇਮ ਦੇਖਕੇ ਕਲਗੀਧਰ ਨੇ ਇਥੇ ਕ਼ਰੀਬ ਸਾਢੇ ਨੌ ਮਹੀਨੇ ਨਿਵਾਸ ਕੀਤਾ। ਮਾਤਾ ਸੁੰਦਰੀ ਜੀ ਅਤੇ ਮਾਤਾ ਸਾਹਿਬ ਕੌਰ ਜੀ, ਭਾਈ ਮਨੀ ਸਿੰਘ ਜੀ ਨੂੰ ਨਾਲ ਲੈ ਕੇ ਇਸ ਥਾਂ ਦਿੱਲੀ ਤੋਂ ਦਸਮ ਗੁਰੂ ਦੇ ਦਰਸ਼ਨ ਕਰਨ ਆਏ। ਗੁਰੂ ਗੋਬਿੰਦ ਸਿੰਘ ਜੀ ਨੇ ਇਸੇ ਥਾਂ ਆਤਮਿਕ ਸ਼ਕਤੀ ਨਾਲ ਆਪਂਣੇ ਅਨੁਭਵ ਤੋਂ ਗੁਰੂ ਗ੍ਰੰਥ ਸਾਹਿਬ ਦਾ ਸੰਪੂਰਨ ਪਾਠ ਲਿਖਵਾਇਆ। ਫੂਲਵੰਸ਼ ਦੇ ਰਤਨ ਤਿਲੋਕ ਸਿੰਘ ਤੇ ਰਾਮ ਸਿੰਘ ਜੀ ਨੇ ਇੱਥੇ ਹੀ ਦਸ਼ਮੇਸ਼ ਪਿਤਾ ਤੋਂ ਤੋਂ ਅੰਮ੍ਰਿਤ ਪਾਨ ਕੀਤਾ। ਮਾਲਵੇ ਦੇ ਜੰਗਲ ਨੂੰ ਸਰਸਬਜ਼ (ਹਰਿਆ ਭਰਿਆ) ਕਰਨ ਲਈ ਨਹਿਰਾਂ ਦਾ ਵਰ ਵੀ ਇਸੇ ਥਾਂ ਤੇ ਬਖਸ਼ਿਆ ਹੈ। ਇਸ ਦਰਬਾਰ ਦੀ ਸੇਵਾ ਪੰਥ ਨੇ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਸਪੁਰਦ ਕੀਤੀ ਸੀ, ਜੋ ਹੁਣ ਉਸ ਦੀ ਵੰਸ਼ ਦੇ ਰਈਸ ਸ਼ਾਹਗ਼ਾਦਪੁਰ ਦੇ ਹੱਥ ਹੈ। ਸਾਡੇ ਵੱਡੇ ਵਡੇਰੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਫੌਜ ਦੇ ਸਿਪਾਹੀ ਸਨ। ਪਰ ਹੁਣ ਕਿਸੇ ਕਾਰਨਾਂ ਕਰਕੇ ਸਿਰਫ ਏਨੀ ਹੀ ਜਾਣਕਾਰੀ ਮਿਲ ਸਕੀ ਹੈ (ਕਿਉਂਕਿ ਕਈ ਗਦਾਰ ਤੇ ਪੰਥ ਵਿਰੋਧੀ ਇਹ ਤਖ਼ਤ ਦੇਖਣਾ ਨਹੀਂ ਚਾਹੁੰਦੇ ਸੀ) ਬਾਕੀ ਜਾਣਕਾਰੀ ਇਸ ਪ੍ਰਕਾਰ ਹੈ ਕਿ ਉਹਨਾਂ ਨੇ ਜੰਗਲਾਂ ਤੇ ਪਹਾੜਾਂ ਵਿੱਚ ਘਰ ਬਣਾਏ ਹੋਏ ਸਨ, ਪਰ ਜਾਲਮਾਂ ਮੂਹਰੇ ਸਿਰ ਨਹੀਂ ਝੁਕਾਏ ਸਮੇਂ ਸਮੇਂ ਤੇ ਹੋਰ ਸਿੰਘਾਂ ਨੂੰ ਵੀ ਉਹਨਾਂ ਦੀ ਗੁਲਾਮੀ ਤੋਂ ਮੁਕਤ ਕਰਵਾਇਆ ਤੇ ਹੌਲੀ ਹੌਲੀ ਆਪਣੀ ਸਥਿੱਤੀ ਨੂੰ ਦੁਬਾਰਾ ਕਾਇਮ ਕਰਿਆ । ਜਦੋਂ ਉਹਨਾਂ ਨੂੰ ਸੁਣਨ ਚ ਆਇਆ ਕਿ ਛੋਟੇ ਸਾਹਿਬਜ਼ਾਦਿਆਂ ਨੂੰ ਨੀਹਾਂ ਵਿੱਚ ਚਿਣ ਕੇ ਸ਼ਹੀਦ ਕੀਤਾ ਹੈ, ਤਾ 12 ਮਿਸਲਾਂ ਬਾਣੀਆਂ ਤੇ ਓਹਨਾਂ ਨੇ ਜਾਕੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦੇ ਬਦਲੇ ਵਿੱਚ ਅਹਿਮ ਰੋਲ ਸੀ। ਉਸ ਤੋਂ ਬਾਅਦ ਸਾਰੀਆਂ ਮਿਸਲਾਂ ਤੇ ਓਹਨਾਂ ਦੇ ਆਗੂਆਂ ਨੇ ਆਪਣੇ ਆਪਣੇ ਹਿੱਸੇ ਬਣਦੀ ਜ਼ਮੀਨ ਤੇ ਹੋਰ ਲੋੜੀਦਾ ਸਾਮਾਨ ਕੋਲ ਰੱਖ ਕੇ ਓਥੇ ਸਾਸ਼ਨ ਸ਼ੁਰੂ ਕਰ ਦਿਤਾ। ਪਰ ਸ਼ਹੀਦ ਮਿਸਲ ਦੇ ਆਗੂ ਜਾਣੀ ਕਿ ਸਾਡੇ ਵਡੇਰਿਆਂ ਨੇ ਇਹ ਸਭ ਦੀ ਥਾਂ ਸੇਵਾ ਦੀ ਸੋਚੀ ਤੇ ਉਹ ਗੁਰੂ ਸਾਹਿਬ ਦਾ ਹੁਕਮ ਨਾਮਾ ਤੇ ਹੱਥ ਲਿਖਤ ਗੁਰੂ ਗਰੰਥ ਸਾਹਿਬ ਜੀ ਨਾਲ ਤਲਵੰਡੀ ਸਾਬੋ ਵੱਲ ਰਵਾਨਾ ਹੋ ਗਏ। ਇਥੇ ਆਕੇ ਉਹਨਾਂ ਨੇ ਗੁਰੂ ਘਰ ਦੀ ਸੇਵਾ ਕੀਤੀ ਤੇ ਨਾਲ ਨਾਲ ਬੱਚਿਆਂ ਤੇ ਹੋਰ ਸਿੱਖਣ ਦੇ ਚਾਹਵਾਨਾਂ ਲਈ ਬੂਗੇ (ਸਕੂਲ) ਖੋਲ੍ਹੇ ਤਾ ਕਿ ਉਹ ਸ਼ੁੱਧ ਬਾਣੀ ਪੜ੍ਹ ਅਤੇ ਸੁਣ ਸਕਣ। ਜਦੋਂ ਇਹ ਗੱਲ ਪੰਜਾਬ ਦੇ ਮੌਜੂਦਾ ਰਾਜੇ ਨੂੰ ਪਤਾ ਚੱਲੀ ਕੀ ਸ਼ਹੀਦ ਮਿਸਲ ਦੇ ਆਗੂ ਹਾਲੇ ਤੱਕ ਪੰਥ ਦੀ ਸੇਵਾ ਕਰ ਰਹੇ ਹਨ ਤਾਂ ਉਹਨਾਂ ਨੇ ਇਕ ਪਟਾਨਾਮਾ (ਇਕ ਪਟੇ ਉਤੇ ਆਦੇਸ਼ ਜਾਂ ਸੁਨੇਹਾ) ਲਿਖਿਆ ਜਿਸ ਅਨੁਸਾਰ ਉਹਨਾਂ ਨੂੰ ਤਲਵੰਡੀ ਸਾਬੋ ਦਾ ਜੱਥੇਦਾਰ ਨਿਯੁਕਤ ਕੀਤਾ ਗਿਆ ਤੇ ਨਾਲ ਕਿਹਾ ਗਿਆ ਕੀ ਜੇ ਏਦਾਂ ਹੀ ਤੂੰ ਕਰਦਾ ਰਿਹਾ ਫੇਰ ਓਣ ਵਾਲੇ ਸਮੇਂ ਚ ਤੇਰੀ ਔਲਾਦ ਕਿ ਕਰੂ ਇਸ ਕਰਕੇ ਮੈ ਇਕ ਇਲਾਕਾ ਤੇਰੇ ਨਾਮ ਕਰਦਾ ਹਾਂ ਤੇ ਤੂੰ ਉਸ ਸਾਰੀ ਜਮੀਨ (ਤਿਉਣਾ ਪੁਜਾਰੀਆਂ) ਦਾ ਮਾਲਕ ਹੋਏਗਾ। ਤਲਵੰਡੀ ਸਾਬੋ ਜਾਨੀ ਕੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਨੂੰ ਤਖ਼ਤ ਵੀ ਉਸੇ ਹੁਕਮਨਾਮੇ ਦਾ ਸਦਕਾ ਬਣਾਇਆ ਗਿਆ ਜੋ ਗੁਰੂ ਜੀ ਨੇ ਉਹਨਾਂ ਨੂੰ ਦਿੱਤਾ ਸੀ ਤੇ ਉਹਨਾਂ ਦੇ ਹੁਕਮਾਂ ਕਾਰਨ ਹੀ ਉਹ ਇਥੇ ਵਸੇ। ਇਥੇ ਵਿਸਾਖੀ ਨੂੰ ਭਾਰੀ ਮੇਲਾ ਹੁੰਦਾ ਹੈ। ਗੁਰਪੁਰ ਨਿਵਾਸੀ ਸੰਤ ਅਤਰ ਸਿੰਘ ਜੀ ਨੇ ਇਸ ਗੁਰਧਾਮ ਦੀ ਬਹੁਤ ਸੇਵਾ ਕਰਵਾਈ ਹੈ। ਦਮਦਮਾ ਸਾਹਿਬ ਸਿੱਖ ਲਿਖਾਰੀਆਂ ਤੇ ਗਿਆਨੀਆਂ ਦੀ ਟਕਸਾਲ ਹੈ। ਕਿਸੇ ਸਮੇ ਮਹਾਰਾਜਾ ਨਾਭਾ ਵਲੋਂ ਇਸ ਅਸਥਾਨ ਨੂੰ ਸੌ ਰੁਪਏ ਮਹੀਨਾ ਲੰਗਰ ਲਈ ਮਿਲਦਾ ਹੈ। ਇਹ ਗੁਰਦ੍ਵਾਰਾ ਰੇਲਵੇ ਸਟੇਸ਼ਨ ਮਾਈਸਰਖਾਨੇ ਤੋਂ ਸੱਤ ਮੀਲ ਦਖਣ ਪੱਛਮ ਵਲ ਹੈ, ਰਾਮਾ ਸਟੇਸ਼ਨ ਬੀ. ਬੀ. ਐਂਡ ਸੀ.
ਤਖ਼ਤ (ਸ਼ਾਹਮੁਖੀ: تخت; ਫ਼ਾਰਸੀ: تخت) ਸਿੱਖੀ ਦੇ ਸ਼੍ਰੋਮਣੀ ਅਦਾਰੇ ਹਨ। ਤਖ਼ਤ ਦਾ ਮਤਲਬ ਹੈ ਕੀ ਉਹ ਅਦਾਰਾ ਜੋ ਸਿੱਖੀ ਅਤੇ ਸਿੱਖਾਂ ਦੇ ਆਂਤਰਿਕ ਮਸਲਿਆਂ ਦੀ ਕੌਮਾਂਤਰੀ ਅਤੇ ਕੌਮੀ ਪਧਰ ਤੇ ਅਗਵਾਈ ਕਰਨ ਦੀ ਸਮਰਥਾ ਰੱਖਦਾ ਹੈ।ਪੰਜ ਤਖਤਾਂ 'ਚੋਂ ਤਿੰਨ ਤਖ਼ਤ ਸਾਹਿਬ, ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਪੰਜਾਬ ਵਿੱਚ ਸਥਾਪਿਤ ਹਨ। ਦੋ ਤਖ਼ਤ ਸਾਹਿਬ, ਤਖ਼ਤ ਸ੍ਰੀ ਹਜੂਰ ਸਾਹਿਬ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਪੰਜਾਬ ਤੋਂ ਬਾਹਰ ਸਥਾਪਿਤ ਹਨ। ਅਸਲ ਵਿੱਚ ਉਹਨਾਂ ਗੁਰਦਵਾਰਿਆਂ ਨੂੰ ਹੀ ਤਖ਼ਤ ਮੰਨਿਆ ਗਿਆ ਹੈ ਜਿਥੋਂ ਕਦੇ ਵੀ ਕਿਸੇ ਗੁਰੂ ਸਾਹਿਬ ਨੇ ਹੁਕਮਨਾਮਾ ਜਾਰੀ ਕੀਤਾ ਹੋਵੇ। ਸਭ ਤਖਤਾਂ ਦੀ ਆਪੋ ਆਪਣੀ ਪ੍ਰਚਲਤ ਮੋਹਰ ਹੈ, ਜਿਸਨਾਲ ਉਹ ਆਪਣੇ ਹੁਕਮਨਾਮੇ ਲਾਗੂ ਕਰਨ ਲਈ ਪ੍ਰਮਾਣਿਤ ਕਰਦੇ ਹਨ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਪ੍ਰਗਟ ਤੇ ਸਦੀਵੀ ਕਾਲ ਲਈ ਗੁਰੂ ਹਨ । ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ 1705 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਨੰਦ ਲਾਲ ਨੂਰਪੁਰੀ (1906-13 ਮਈ 1966) ਇੱਕ ਪੰਜਾਬੀ ਕਵੀ, ਲੇਖਕ ਅਤੇ ਗੀਤਕਾਰ ਸੀ। ਉਸ ਦਾ ਜਨਮ ਪਿਤਾ ਬਿਸ਼ਨ ਸਿੰਘ ਅਤੇ ਮਾਤਾ ਹੁਕਮ ਦੇਵੀ ਦੇ ਘਰ ਪਿੰਡ ਨੂਰਪੁਰ, ਜਿਲ੍ਹਾ ਲਾਇਲਪੁਰ ਅਤੇ ਬ੍ਰਿਟਿਸ਼ ਭਾਰਤ ਵਿੱਚ ਹੋਇਆ| ਉਨ੍ਹਾਂ ਆਪਣੀ ਪੜ੍ਹਾਈ ਖ਼ਾਲਸਾ ਸਕੂਲ ਅਤੇ ਖ਼ਾਲਸਾ ਕਾਲਜ ਲਾਇਲਪੁਰ ਤੋਂ ਕੀਤੀ। ਨੰਦ ਲਾਲ ਨੂਰਪੁਰੀ ਦਾ ਵਿਆਹ ਸੁਮਿਤ੍ਰਾ ਦੇਵੀ ਨਾਲ ਹੋਇਆ ਅਤੇ ਦੇਸ਼ ਦੀ ਵੰਡ ਤੋਂ ਬਾਅਦ ਉਹ ਜਲੰਧਰ ਆ ਵਸੇ।
ਕਬੱਡੀ ਭਾਰਤ ਦੀ ਸਭ ਤੋਂ ਜ਼ਿਆਦਾ ਲੋਕਪ੍ਰਿਅ ਖੇਡਾਂ ਵਿੱਚੋਂ ਇੱਕ ਹੈ ਅਤੇ ਇਹ ਖੇਡ ਪਿੰਡ ਦੇ ਲੋਕਾਂ ਵੱਲੋ ਜ਼ਿਆਦਾ ਖੇਡੀ ਜਾਂਦੀ ਹੈ। ਇਸ ਖੇਡ ਨੂੰ ਗੁੱਟ ਬਣਾ ਕੇ ਖੇਡਿਆ ਜਾਂਦਾ ਹੈ। ਇਸ ਵਿੱਚ ਦੋ ਗੁੱਟ ਭਾਗ ਲੇਂਦੇ ਹਨ ਅਤੇ ਆਪਣੇ-ਆਪਣੇ ਹਿੱਸਿਆਂ ਵਿੱਚ ਜਾ ਕੇ ਖੜ੍ਹੇ ਹਹੋ ਜਾਂਦੇ ਹਨ। ਇੱਕ-ਇੱਕ ਕਰਕੇ ਖਿਡਾਰੀ ਆਪਣੀ ਹਿੱਸਿਆਂ ਦੀ ਰੇਡ ਪਾਉਣ ਲਈ ਜਾਂਦੇ ਹਨ ਅਤੇ ਦੂਸਰੇ ਗੁੱਟ ਦੇ ਖਿਡਾਰੀ ਨੂਂ ਹੱਥ ਲਾ ਕ ਵਾਪਸ ਆਉਣ 'ਤੇ ਇੱਕ ਅੰਕ ਦਿੱਤਾ ਜਾਂਦਾ ਹੈ। ਦੂਸਰੇ ਗੁੱਟ ਦੇ ਜਾਫੀਆਂ ਦਾ ਕੰਮ ਹੁੰਦਾ ਹੈ ਧਾਵੀਆਂ (ਰੇਡਰ) ਨੂੰ ਰੋਕਣਾ ਅਤੇ ਅਜਿਹਾ ਕਰਨ 'ਤੇ ਵੀ ਉਹਨਾਂ ਨੂੰ ਅੰਕ ਮਿਲਦੇ ਹਨ। ਚੱਕਰਾਕਰ ਕਬੱਡੀ (ਸਰਕਲ ਸਟਾਈਲ) ਵਿੱਚ ਧਾਵੀ ਨੂੰ ਧਾਵਾ ਬੋਲਣ ਸਮੇਂ "ਕਬੱਡੀ" "ਕਬੱਡੀ" ਬੋਲਨਾ ਜ਼ਰੂਰੀ ਨਹੀਂ ਹੁੰਦਾ ਹੈ । ਭਾਰਤ ਨੇ 4 ਏਸ਼ਿਯਾਈ ਖੇਡਾ ਵਿੱਚ ਹਿੱਸਾ ਲਿਆ ਹੈ ਅਤੇ ਚਾਰਾ ਵਿੱਚ ਸਵਰਨ ਪਦਕ ਹਾਸਲ ਕਿੱਤਾ ਹੈ। ਭਾਰਤ ਵਿੱਚ ਚਾਰ ਪ੍ਰਕਾਰ ਦੀ ਕਬੱਡੀ ਖੇਡੀ ਜਾਂਦੀ ਹੈ ਅਤੇ ਏਨਾ ਦੇ ਨਾਮ ਹਨ ਅਮਰ, ਸੁਰਾਂਜੀਵੀ, ਹੁਤ੍ਤੁਤੂ ਅਤੇ ਜਮੀਨੀ। ਅਮਰ ਮੁੱਖ ਤੋਰ ਤੇ ਪੰਜਾਬ, ਹਰਿਆਣਾ, ਕਨਾਡਾ ਅਤੇ ਦੁਨਿਯਾ ਦੇ ਹੋਰ ਹਿਸੇਯਾ ਵਿੱਚ ਪੰਜਾਬੀ ਖਿਡਾਰੀ ਵੱਲੋ ਖੇਡੇਆ ਜਾਂਦਾ ਹੈ । ਸੁਰਾਂਜੀਵੀ ਭਾਰਤ ਅਤੇ ਦੁਨਿਆ ਵਿੱਚ ਸਭ ਤੋ ਜਾਂਦਾ ਖੇਡੇਆ ਜਾਨ ਵਾਲਾ ਕਬੱਡੀ ਦਾ ਪ੍ਰਕਾਰ ਹੈ । ਸੁਰਾਂਜੀਵੀ ਅੰਤਰਰਾਸ਼ਟ੍ਰੀਯ ਸ੍ਤਰ ਤੇ ਖੇਡੇਆ ਵਾਲਾ ਪ੍ਰਕਾਰ ਹੈ । ਹੁਤ੍ਤੁਤੂ ਪ੍ਰਕਾਰ ਪੁਰਾਣੇ ਸਮੇਯਾ ਵਿੱਚ ਮਹਾਰਾਸ਼ਟਰਾ ਦੇ ਮਾਰਦਾ ਵੱਲੋ ਖੇਡੇਯਾ ਜਾਂਦਾ ਸੀ । ਭਾਰਤ ਨੂੰ ਇਹ ਵੀ ਵਿਸ਼ਵ ਦੀ ਪਹਿਲੀ ਕਬੱਡੀ ਲੀਗ ਦਾ ਮੇਜ਼ਬਾਨ ਹੈ। ਲੀਗ ਫਾਰਮੂਲਾ 1 ਸੈਰ ਖੇਡ ਫਾਰਮੈਟ ਨੂੰ ਹੇਠ ਹੈ ਅਤੇ ਅਗਸਤ ਤੱਕ ਦਸੰਬਰ 2014 ਤੱਕ ਸ਼ੁਰੂ ਕਰਨ ਚਾਰ ਖਿੱਤੇ ਭਰ ਵਿੱਚ ਖੇਡਿਆ ਜਾਵੇਗਾ [ 2] ਇਹ ਰਾਜ ਦੇ, ਜਿੱਥੇ Sadugudu ਦੇ ਸਬੰਧਤ ਖੇਡ ਹੈ ਖੇਡੀ ਹੈ ਕਿ ਭਾਰਤ 'ਚ ਪੰਜਾਬ, ਪ੍ਰਦੇਸ਼ ਅਤੇ ਤਾਮਿਲਨਾਡੂ ਦੀ ਖੇਡ ਹੈ, ਅਤੇ ਭਾਰਤ ਵਿੱਚ ਮਹਾਰਾਸ਼ਟਰ . ਇਹ ਮਜ਼ੇਦਾਰ ਲਈ ਬ੍ਰਿਟਿਸ਼ ਫੌਜ ਕੇ ਖੇਡਿਆ ਹੈ, ਫਿੱਟ ਰੱਖਣ ਅਤੇ ਇੱਕ ਦਾ ਲਾਲਚ ਬ੍ਰਿਟਿਸ਼ ਏਸ਼ੀਅਨ ਭਾਈਚਾਰੇ ਸਿਪਾਹੀ ਭਰਤੀ ਕਰਨ ਦੇ ਤੌਰ 'ਤੇ ਕਰਨ ਲਈ. ਭਾਰਤ ਨੇ 2013 ਵਿਸ਼ਵ ਕਬੱਡੀ ਕੱਪ ਗੁਰੂ ਨਾਨਕ ਸਟੇਡੀਅਮ, ਲੁਧਿਆਣਾ (ਪੰਜਾਬ) ਭਾਰਤ ਵਿਖੇ ਹੋਈ ਜਿੱਤ ਲਈ। ਉੱਥੇ ਸ਼ਬਦ ਦਾ ਕਬੱਡੀ ਦੇ ਆਰੰਭ ਕਰਨ ਲਈ ਦੇ ਰੂਪ ਵਿੱਚ ਕੋਈ ਸਹਿਮਤੀ ਹੈ। ਸ਼ਬਦ ਦਾ ਕਬੱਡੀ ਦਾ ਤਾਮਿਲ ਸ਼ਬਦ ਦਾ ਤੱਕ ਲਿਆ ਗਿਆ ਹੈ ਹੋ ਸਕਦਾ ਹੈ "ਕੈ-pidi" (கைபிடி) ਦਾ ਮਤਲਬ ਹੈ "ਹੱਥ ਰੱਖਣ ਲਈ".
ਲੋਕ ਮੇਲੇ ਤੋਂ ਭਾਵ ਪੰਜਾਬ ਮੇਲਿਆਂ ਅਤੇ ਤਿਉਹਾਰਾਂ ਦਾ ਦੇਸ ਹੈ। ਇਸ ਦੀ ਪਾਵਨ ਧਰਤੀ ਤੇ ਲੱਗਦੇ ਮੇਲੇ ਪੰਜਾਬੀ ਜਨ ਜੀਵਨ ਵਿੱਚ ਨਿੱਤ ਨਵਾਂ ਰੰਗ ਭਰਦੇ ਹਨ। ਡਾ.ਭੁਪਿੰਦਰ ਸਿੰਘ ਖਹਿਰਾ ਅਨੁਸਾਰ, “ ਮੇਲਾ ਕਿਸੇ ਤਿਉਹਾਰ, ਰੀਤ ਜਾਂ ਕਥਾ ਦਾ ਤੋੜਾ ਹੁੰਦਾ ਹੈ ਜਿਸ ਵਿੱਚ ਲੋਕ ਇਕੱਠੇ ਹੁੰਦੇ ਹਨ ਅਤੇ ਵਸਤੂਆਂ ਦਾ ਅਦਾਨ ਪ੍ਰਦਾਨ ਕਰਦੇ ਹਨ। ਸੁਖਦੇਵ ਮਾਦਪੁਰੀ ਅਨੁਸਾਰ, “ ਇਹ ਉਹ ਅਖਾੜੇ ਹਨ ਜਿੱਥੇ ਪੰਜਾਬੀ ਆਪਣੀ ਕਠੋਰ ਅਤੇ ਹੱਡ ਭੰਨਵੀਂ ਜ਼ਿੰਦਗੀ ਨੂੰ ਭੁੱਲਕੇ ਖਿੜਵੇਂ ਰੌਂ ਵਿੱਚ ਪ੍ਰਗਟ ਹੁੰਦੇ ਹਨ।ਇਹ ਲੋਕ ਮਾਨਸਿਕਤਾ ਦਾ ਆਪ ਮੁਹਾਰਾ ਪ੍ਰਵਾਹ ਹਨ ਜਿੱਥੇ ਪੰਜਾਬ ਦੀ ਨੱਚਦੀ ਗਾਉੰਦੀ ਸੰਸਕ੍ਰਿਤੀ ਸਾਫ਼ ਦਿਸ ਆਉਂਦੀ ਹੈ। ਬਣਜਾਰਾ ਬੇਦੀ ਅਨੁਸਾਰ ਮੇਲੇ ਕਿਸੇ ਜਾਤੀ ਦੇ ਲੋਕਾਂ ਦੀਆਂ ਨਿੱਜੀ ਤੇ ਸਮੂਹਿਕ ਸਧਰਾਂ,ਭਾਵਨਾਵਾਂ ਤੇ ਚੇਸ਼ਟਾਵਾਂ ਦੀ ਸਹਿਜ ਪ੍ਰਭਾਵਮਈ ਇਕਸੁਰਤਾ ਹਨ।ਮੇਲਿਆਂ ਵਿੱਚ ਜਾਤੀ ਖੁੱਲ ਕੇ ਸਾਹ ਲੈਂਦੀ,ਲੋਕ ਪ੍ਰਤਿਭਾ ਨਿਖਰਦੀ ਤੇ ਚਰਿਤਰ ਦਾ ਨਿਰਮਾਣ ਹੁੰਦਾ ਹੈ ਛਪਾਰ ਦਾ ਮੇਲਾ, ਪੰਜਾਬ ਦੇ ਸਮੂਹ ਮੇਲਿਆਂ ਵਿੱਚੋਂ ਇੱਕ ਵਿਲੱਖਣ ਅਤੇ ਸਰੂਪ ਵਿੱਚ ਸੁਚਿੱਤਰ ਮੇਲਾ ਹੈ। ਇਸ ਦਾ ਸਬੰਧ ਪੰਜਾਬੀਆਂ ਦੀ ਪੂਜਾ-ਬਿਰਤੀ ਨਾਲ ਜੁੜਿਆ ਹੋਇਆ ਹੈ। ਇਸ ਮੇਲੇ ਦਾ ਮੁੱਖ ਪ੍ਰਯੋਜਨ ਗੁੱਗੇ ਦੀ ਪੂਜਾ ਅਰਚਨਾ ਕਰਨ ਵਿੱਚ ਨਿਹਿਤ ਮੰਨਿਆ ਗਿਆ ਹੈ। ਗੁੱਗੇ ਦੀ ਪੂਜਾ ‘ਨਾਗ-ਪੂਜਾ’ ਵਰਗੀ ਹੀ ਕੀਤੀ ਜਾਂਦੀ ਹੈ ਜਾਂ ਇਉਂ ਵੀ ਕਹਿ ਸਕਦੇ ਹਾਂ ਕਿ ਨਾਗ ਪੂਜਾ ਦਾ ਕੁਝ ਸੋਧਿਆ ਹੋਇਆ ਰੂਪ ਹੀ ਗੁੱਗਾ ਪੂਜਾ ਹੈ। ਇਸੇ ਭਾਵਨਾ ਬਿਰਤੀ ਸਦਕਾ ਇਹ ਮੇਲਾ ਜ਼ਿਲ੍ਹਾ ਲੁਧਿਆਣਾ ਦੇ ਇੱਕ ਪਿੰਡ ਛਪਾਰ ਵਿਖੇ, ਹਰ ਸਾਲ ਭਾਦਰੋਂ ਮਹੀਨੇ ਦੀ ਚਾਣਨੀ-ਚੌਦਸ ਨੂੰ ਗੁੱਗੇ ਦੀ ਸਥਾਪਤ ਕੀਤੀ ਹੋਈ ਮਾੜੀ ਉੱਪਰ ਬੜੀ ਸੱਜ-ਧੱਜ ਨਾਲ ਲੱਗਦਾ ਹੈ ਅਤੇ ਲਗਪਗ ਤਿੰਨ ਦਿਨਾਂ ਤਕ ਖ਼ੂਬ ਭਰਦਾ ਹੈ। ਆਮ ਤੌਰ ਤੇ ਇਹ ਸਤੰਬਰ ਮਹੀਨਾ ਹੁੰਦਾ ਹੈ ਅਤੇ ਇਹ ਮੇਲਾ ਪੰਜਾਬ ਦੇ ਮਾਲਵਾ ਖੇਤਰ ਦੇ ਸਭ ਤੋਂ ਮਸ਼ਹੂਰ ਮੇਲਿਆਂ ਵਿੱਚੋਂ ਇੱਕ ਹੈ। ਪੰਜਾਬ ਦੇ ਜ਼ਿਲੇ ਫ਼ਤਹਿਗੜ੍ਹ ਸਾਹਿਬ ਵਿੱਚ, ਗੁਰੂਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਦਸਵੇਂ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਜ਼ੋਰਾਵਰ ਸਿੰਘ ਅਤੇ ਫ਼ਤਿਹ ਸਿੰਘ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ, ਸ਼ਹੀਦੀ ਜ਼ੋੜ ਮੇਲਾ ਦਸੰਬਰ ਦੇ ਮਹੀਨੇ ਵਿੱਚ ਕਰਵਾਇਆ ਜਾਂਦਾ ਹੈ| ਸਿਰਹਿੰਦ ਦੇ ਰਾਜਪਾਲ ਵਜ਼ੀਰ ਖਾਨ ਨੇ ਸਾਹਿਬਜ਼ਾਦੇ ਜ਼ੋਰਾਵਾਰ ਸਿੰਘ ਅਤੇ ਫਤਿਹ ਸਿੰਘ ਜੀ ਨੂੰ ਇਸਲਾਮ ਧਰਮ ਵਿੱਚ ਤਬਦੀਲ ਕਰਨ ਲਈ ਕੈਦ ਕਰ ਲਿਆ ਸੀ ਪਰ . ਉਹਨਾਂ ਨੇ ਉਨ੍ਹਾਂ ਨੂੰ ਖਜਾਨਾ ਅਤੇ ਆਸਾਨ ਜੀਵਨ ਪ੍ਰਦਾਨ ਕਰਨ ਦੀ ਪੇਸ਼ਕਸ਼ ਕੀਤੀ ਜੇ ਉਹ ਕੇਵਲ ਨੂੰ ਬਦਲ ਦੇਣਗੇ, ਪਰ ਸਾਹਿਬਜ਼ਾਦਿਆ ਦੇ ਇਨਕਾਰ ਕਰਨ ਤੇ ਓਹਨਾ ਨੂੰ ਜਿਉਂਦੇ ਇੱਟਾਂ ਦੀ ਦਿਵਾਰ ਵਿੱਚ ਚਿਣਵਾ ਦਿੱਤਾ ਗਿਆ ਅਤੇ ਉਹ ਕੰਧ ਢਹਿ ਗਈ | 26 ਦਸੰਬਰ 1705 ਨੂੰ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆ ਨੇ ਸ਼ਹਾਦਤ ਪ੍ਰਾਪਤ ਕੀਤੀ | ਸਿਰਹਿੰਦ ਦੇ ਉੱਤਰ ਵੱਲ 5 ਕਿਲੋਮੀਟਰ ਦੀ ਦੂਰੀ ਤੇ ਸਥਿਤ ਗੁਰੂਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਤਿੰਨ ਦਿਨਾਂ ਸ਼ਹੀਦੀ ਜ਼ੋਰ ਮੇਲਾ ਕਰਵਾਇਆ ਜਾਂਦਾ ਹੈ | ਮੇਲੇ ਦੇ ਦੌਰਾਨ, ਪੰਜ ਪਿਆਰਿਆਂ ਤੇ ਇੱਕ ਵੱਡਾ ਪਾਲਕ ਸਜ਼ਾ ਕੇ ਗੁਰੂਦੁਆਰੇ ਫਤਿਹਗੜ੍ਹ ਸਾਹਿਬ ਤੋਂ ਜੋਤੀ ਸਵਰੂਪ ਗੁਰਦੁਆਰੇ ਤੱਕ ਨਗਰ ਕੀਰਤਨ ਕੱਢਿਆ ਜਾਂਦਾ ਹੈ | ਜਗਰਾਵਾਂ ਦਾ ਰੋਸ਼ਨੀ ਮੇਲਾ ਪੰਜਾਬ ਦੇ ਸੂਬੇ ਦੇ ਮੂਹਰਲੀ ਕਤਾਰ ਵਿੱਚ ਮੇਲਿਆਂ ’ਚ ਸ਼ੁਮਾਰ ਹੈ। ਪੰਜਾਬ ਦੇ ਲੋਕ ਗੀਤ, ਲੋਕ ਬੋਲੀਆਂ ਵੀ ਇਸ ਗੱਲ ਦੀਆਂ ਗਵਾਹ ਹਨ। ਦੇਸੀ ਮਹੀਨਿਆਂ ਮੁਤਾਬਕ ਹਰ ਸਾਲ 13 ਤੋਂ 15 ਫੱਗਣ (25, 26 ਅਤੇ 27 ਫਰਵਰੀ) ਤੱਕ ਲੱਗਣ ਵਾਲੇ ਇਸ ਮੇਲੇ ਦੌਰਾਨ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਪ੍ਰਸਿੱਧ ਕੱਵਾਲ ਆਪਣੀ ਕਲਾ ਨਾਲ ਪੀਰ ਬਾਬਾ ਮੋਹਕਮਦੀਨ ਦੀ ਮਜ਼ਾਰ ’ਤੇ ਇਬਾਦਤ ਕਰਨ ਦਾ ਅਨੋਖਾ ਜ਼ਰੀਆ ਪ੍ਰਦਾਨ ਕਰਦੇ ਹਨ। ਧਾਰਮਿਕ ਉਤਸਵ ਨੂੰ ਸਮਾਜਿਕ ਮੇਲੇ ’ਚ ਬਦਲਿਆਂ ਤਾਂ ਲੰਬਾ ਸਮਾਂ ਹੋ ਗਿਆ ਹੈ। ਮੁਕਤਸਰ ਦੀ ਮਾਘੀ ਮੁਕਤਸਰ ਦੀ ਮਾਘੀ ਦੇ ਨਾਂ ਨਾਲ ਜਾਣਿਆ ਜਾਂਦਾ ਮਾਘੀ ਦਾ ਮੇਲਾ ਪੰਜਾਬੀਆਂ ਲਈ ਖਾਸ ਇਤਿਹਾਸਕ ਅਤੇ ਧਾਰਮਿਕ ਮਹੱਤਵ ਰੱਖਦਾ ਹੈ | ਜਿਸ ਨੂੰ ਪੰਜਾਬ ਵਿੱਚ ਬਿਨਾਂ ਕਿਸੇ ਜਾਤ ਪਾਤ ਅਤੇ ਵਿਤਕਰੇ ਬਗੈਰ ਸ਼ਰਧਾ ਭਾਵਨਾਂ ਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਇਹ ਮੇਲਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਮਾਘ ਦੇ ਮਹੀਨੇ ਦੀ ਪਹਿਲੀ ਤਾਰੀਖ਼ ਅਥਵਾ ਮਾਘ ਦੀ ਸੰਗਰਾਂਦ ਨੂੰ ਮਨਾਇਆ ਜਾਂਦਾ ਹੈ। ਇਸ ਮੇਲੇ ਨੂੰ ਚਾਲੀ ਮੁਕਤਿਆਂ ਦੀ ਸ਼ਹੀਦੀ ਨੂੰ ਯਾਦ ਕਰਨ ਦੇ ਪ੍ਰਯੋਜਨ ਵਜੋਂ ਵੀ ਮਨਾਇਆ ਜਾਂਦਾ ਹੈ| ਮੁਕਤਸਰ ਦੇ ਮੇਲੇ ਦਾ ਜ਼ਿਕਰ ਕਈ ਲੋਕ ਗੀਤਾਂ ਵਿੱਚ ਆਉਂਦਾ ਹੈ ਜਿਵੇਂ ਹੇਠਾਂ ਲਿਖੇ ਲੋਕ-ਗੀਤ ਅਤੇ ਬੋਲੀ ਵਿੱਚ ਦੇਖਇਆ ਜਾ ਸਕਦਾ ਹੈ। 1.ਲੈ ਚੱਲ ਵੇ ਨਣਦ ਦਿਆ ਵੀਰਾ ਮੇਲੇ ਮੁਕਸਰ ਦੇ.......