ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਪੰਜਾਬ ਵਿੱਚ 2024 ਭਾਰਤ ਦੀਆਂ ਆਮ ਚੋਣਾਂ
ਪੰਜਾਬ ਵਿੱਚ 2024 ਦੀਆਂ ਭਾਰਤੀ ਆਮ ਚੋਣਾਂ 1 ਜੂਨ 2024 ਨੂੰ 18ਵੀਂ ਲੋਕ ਸਭਾ ਦੇ 13 ਮੈਂਬਰਾਂ ਦੀ ਚੋਣ ਕਰਨ ਲਈ ਕਰਵਾਈਆਂ ਜਾਣਗੀਆਂ।
ਦੇਸ਼ਾਂ ਦੀ ਸੂਚੀ ISO 3166-1 AD ਅੰਡੋਰਾ AE ਯਨਾਈਟਿਡ ਅਰਬ ਇਮੀਰਾਤ AF ਅਫ਼ਗ਼ਾਨਿਸਤਾਨ AG ਐਂਟੀਗੁਆ ਐਂਡ ਬਾਰਬੈਡੋਸ AI ਐਂਗੁਇਲਾ AL ਅਲਬਾਨੀਆ AM ਅਰਮੀਨੀਆ AN ਨੈਦਰਲੈਂਡਜ਼ ਐਂਟਿਲੇਸ AO ਅੰਗੋਲਾ AQ ਅੰਟਾਰਟਿਕਾ AR ਅਰਜਨਟੀਨਾ AS ਅਮੈਰੀਕਨ ਸਮੋਆ AT ਆਸਟਰੀਆ AU ਆਸਟਰੇਲੀਆ AW ਅਰੂਬਾ AZ ਅਜ਼ਰਬਾਈਜਾਨ BA ਬੋਸਨੀਆ ਐਂਡ ਹਰਜ਼ੇਗੋਵਿਨਾ BB ਬਾਰਬੈਡੋਸ BD ਬੰਗਲਾਦੇਸ਼ BE ਬੈਲਜੀਅਮ BF ਬੁਰਕੀਨਾ ਫਾਸੋ BG ਬੁਲਗਾਰੀਆ BH ਬਹਿਰੀਨ BI ਬੁਰੁੰਡੀ BJ ਬੇਨਿਨ BM ਬਰਮੂਡਾ BN ਬਰੂਨਈ BO ਬੋਲਿਵੀਆ BR ਬਰਾਜ਼ੀਲ BS ਬਹਾਮਾਸ BT ਭੂਟਾਨ BV ਬੌਵੇਟ ਆਈਲੈਂਡ BW ਬੋਟਸਵਾਨਾ BY ਬੇਲਾਰੂਸ BZ ਬੇਲੀਜ਼ CA ਕੈਨੇਡਾ CC ਕੋਕੋਸ (ਕੀਲਿੰਗ) ਆਈਲੈਂਡਸ CF ਸੈਂਟਰਲ ਅਫਰੀਕਨ ਰਿਪਬਲਿਕ CG ਕੋਂਗੋ CI ਆਇਵਰੀ ਕੋਸਟ CK ਕੁੱਕ ਆਈਲੈਂਡਸ CL ਚਿੱਲੀ CM ਕੈਮੇਰੂਨ CN ਚਾਈਨਾ CO ਕੋਲੰਬੀਆ CR ਕੋਸਟਾ ਰੀਕਾ CU ਕਿਓੂਬਾ CV ਕੇਪ ਵੇਰਦੇ CX ਕ੍ਰਿਸਮਸ ਆਈਲੈਂਡ CY ਸਾਈਪਰਸ CZ ਚੈਕੀਆ DE ਜਰਮਨੀ DJ ਜਿਬੌਟੀ DK ਡੈਨਮਾਰਕ DM ਡੋਮਨੀਕਿਆ DO ਡੋਮਨੀਕਿਅਨ ਰਿਪਬਲਿਕ DZ ਅਲਜੀਰਿਆ EC ਇਕੁਆਡੋਰ EE ਇਸਟੋਨੀਆ EG ਇਜਿਪਟ EH ਵੈਸਟਰਨ ਸਹਾਰਾ ER ਇਰੀਟਰਿਆ ES ਸਪੇਨ ET ਇਥੋਪੀਆ FI ਫਿਨਲੈਂਡ FJ ਫਿਜ਼ੀ FK ਫਾਲਕਲੈਂਡ ਆਈਲੈਂਡਜ਼ (ਮਾਲਵੀਨਸ) FM ਮਾਈਕਰਨੇਸ਼ੀਆ FO ਫਰੋਏ ਆਈਲੈਂਡਜ਼ FR ਫਰਾਂਸ GA ਗੈਬੋਨ GB ਗ੍ਰੇਟ ਬ੍ਰਿਟੇਨ GD ਗ੍ਰੇਨਾਡਾ GE ਜੋਰਜੀਆ GF ਫ੍ਰੈਂਚ ਗੁਆਇਨਾ GG ਗੁਇਰਨਸੇ GH ਘਾਨਾ GI ਜਿਬਰਾਲਟਰ GL ਗਰੀਨਲੈਂਡ GM ਗੈਂਬੀਆ GN ਗਿਨੀਆ GP ਗੁਆਡੇਲੋਪ GQ ਇਕੁਟੋਰੀਅਲ ਗਿਨੀ GR ਗਰੀਸ GS ਸਾਊਥ ਜੋਰਜੀਆ ਐਂਡ ਸਾਊਥ ਸੈਂਡਵਿਚ ਆਈਲੈਂਡਜ਼ GT ਗੁਆਟੇਮਾਲਾ GU ਗੁਆਮ GW ਗਿਨੀ-ਬਿਸਾਉ GY ਗਾਇਆਨਾ HK ਹਾਂਗਕਾਂਗ HM ਹਰਡ ਐਂਡ ਮੈਂਕਡੋਨਲਡ ਆਈਲੈਂਡਜ਼ HN ਹਾਂਡੂਰਸ HR ਕਰੋਏਸ਼ੀਆ HT ਹੇਟੀ HU ਹੰਗਰੀ CH ਸਵਿਟਜ਼ਰਲੈਂਡ ID ਇੰਡੋਨੇਸ਼ੀਆ IE ਆਇਰਲੈਂਡ IL ਇਜ਼ਰਾਈਲ IM ਆਇਲ ਆਫ ਮੈਨ IN ਇੰਡੀਆ IO ਬ੍ਰਿਟਿਸ਼ ਇੰਡੀਅਨ ਉਸ਼ਨ ਟੈਰੀਟੋਰੀ IQ ਇਰਾਕ IR ਇਰਾਨ IS ਆਈਸਲੈਂਡ IT ਇਟਲੀ JE ਜਰਸੀ JM ਜਮਾਇਕਾ JO ਜਾਰਡਨ JP ਜਪਾਨ KE ਕੀਨੀਆ KG ਕਿਰਗਜ਼ਸਤਾਨ KH ਕੰਬੋਡੀਆ KI ਕਿਰੀਬਤੀ KM ਕੋਮੋਰਸ KN ਸੈਂਟ ਕਿਟਸ ਐਂਡ ਨੇਵਿਸ KO ਕੋਸੋਵੋ KP ਨਾਰਥ ਕੋਰੀਆ KR ਸਾਊੇਥ ਕੋਰੀਆ KW ਕੁਵੈਤ KY ਕੇਮੈਨ ਆਈਲੈਂਡਜ਼ KZ ਕਜਾਖਿਸਤਾਨ LA ਲਾਉਸ LB ਲੈਬਾਨਨ LC ਸੈਂਟ ਲੂਸੀਆ LI ਲਿੰਕਨਸਟਆਈਨ LK ਸ੍ਰੀ ਲੰਕਾ LR ਲਿਬੇਰੀਆ LS ਲੇਸੋਥੋ LT ਲਿਥੂਆਨੀਆ LU ਲਕਸਮਬਰਗ LV ਲਾਤਵੀਆ LY ਲਿਬੀਆ MA ਮੋਰੱਕੋ MC ਮੋਨਾਕੋ MD ਮੋਲਦੋਵਾ ME ਮੋਂਟੇਨੇਗਰੋ MG ਮੈਡਾਗਾਸਕਰ MH ਮਾਰਸ਼ਲ ਆਈਲੈਂਡਜ਼ MK ਮੈਕੇਡੋਨੀਆ ML ਮਾਲੀ MM ਮਿਆਂਮਾਰ (ਬਰਮਾ) MN ਮੰਗੋਲੀਆ MO ਮਕਾਉ MP ਨਾਰਦਰਨ ਮਰੀਆਨਾ ਆਈਲੈਂਡਜ਼ MQ ਮਾਰਟੀਨੀਕ MR ਮਾਉਰੀਟੈਨੀਆ MS ਮੋਂਟਸੇਰਾਤ MT ਮਾਲਟਾ MU ਮਾਰਿਸ਼ਸ MV ਮਾਲਦੀਵਜ਼ MW ਮੈਲਵੀ MX ਮੈਕਸੀਕੋ MY ਮਲੇਸ਼ੀਆ MZ ਮੋਜ਼ਮਬੀਕ NA ਨਮੀਬੀਆ NC ਨਿਊ ਕੈਲੇਡੋਨੀਆ NE ਨਾਈਜ਼ਰ NF ਨੋਰਫੋਲਕ ਆਈਲੈਂਡ NG ਨਾਈਜੀਰੀਆ NI ਨਿਕਾਰਾਗੁਆ NL ਨੀਦਰਲੈਂਡਜ਼ NO ਨਾਰਵੇ NP ਨੇਪਾਲ NR ਨਾਉਰੂ NU ਨਿੇਉਈ NZ ਨਿਊਜ਼ੀਲੈਂਡ OM ਉਮਾਨ PA ਪਾਨਾਮਾ PE ਪੇਰੂ PF ਫ੍ਰੈਂਚ ਪੋਲੀਨੇਸ਼ੀਆ PG ਪਾਪੂਆ ਨਿਊ PH ਫਿਲਿਪੀਨਜ਼ PK ਪਾਕਿਸਤਾਨ PL ਪੋਲੈਂਡ PM ਸੈਂਟ ਪੀਅਰੇ ਐਂਡ ਮਿਕੇਲਨ PN ਪਿਟਕੇਰਨ ਆਈਲੈਂਡਜ਼ PR ਪੁਅਰਟੋਰੀਕੋ PT ਪੁਰਤਗਾਲ PW ਪਲਾਉ PY ਪੈਰਾਗੁਏ QA ਕਤਰ RE ਰੀਯੂਨੀਅਨ RO ਰੋਮਾਨੀਆ RS ਸਰਬੀਆ RU ਰੂਸ RW ਰਵਾਂਡਾ SA ਸਾਊਦੀ ਅਰੇਬੀਆ SB ਸੋਲੋਮਨ ਆਈਲੈਂਡਜ਼ SC ਸੇਸ਼ੇਲਜ਼ SD ਸੂਡਾਨ SE ਸਵੀਡਨ SG ਸਿੰਗਾਪੁਰ SH ਸੈਂਟ ਹੇਲਾਨਾ SI ਸਲੋਵੇਨੀਆ SJ ਸਵਾਲਬਰਡ (ਸਵਾਲਬਰਡ ਐਂਡ ਜੈਨ ਮੇਯਨ) SK ਸਲੋਵਾਕੀਆ SL ਸੀਆਰਾ ਲਿਉਨ SM ਸੈਨ ਮਰੀਨੋ SN ਸੇਨੇਗਲ SO ਸੋਮਾਲੀਆ SR ਸੁਰੀਨੇਮ ST ਸਾਉ ਟੋਮ ਐਂਡ ਪਰਿੰਸੀਪੇ SV ਸਲਵਾਡੋਰ SY ਸਿਰੀਆ SZ ਸਵਾਜ਼ੀਲੈਂਡ TB ਤਿਬੱਤ TC ਤੁਰਕਸ ਐਂਡ ਕੇਕੋਸ ਆਈਲੈਂਡਜ਼ TD ਚਾਡ TF ਫ੍ਰੈਂਚ ਸਾਊਦਰਨ ਟੈਰੀਟੋਰੀਜ਼ TG ਟੋਗੋ TH ਥਾਈਲੈਂਡ TJ ਤਜਾਕਿਸਤਾਨ TK ਟੋਕੇਲਾਉ TL ਈਸਟ ਤਿਮੋਰ TM ਤੁਰਕਮੇਨਿਸਤਾਨ TN ਟਿਊਨੀਸ਼ੀਆ TO ਟੋਂਗਾ TR ਤੁਰਕੀ TT ਟ੍ਰਿਨੀਡਾਡ ਐਂਡ ਟੋਬਾਗੋ TV ਟੁਵਾਲੁ TW ਤੇਈਵਾਨ TZ ਤਨਜ਼ਾਨੀਆ UA ਯੂਕਰੇਨ UG ਯੂਗਾਂਡਾ UM ਯੂ.ਐਸ.
"ਲੋਕ-ਨਾਚ ਨਾਲ ਮਾਨਸਿਕਤਾ ਨਾਚ ਕਲਾ ਨੂੰ ਆਪਣੇ ਜੀਵਨ ਦਾ ਸੁਭਾਵਿਕ ਅਮਲ ਪ੍ਰਵਾਨ ਕਰਦੀ ਰਹੀ ਹੈ।" 'ਨੱਚਣ ਵਾਲੇ ਦੀ ਅੱਡੀ ਨਾ ਰਹਿੰਦੀ , ਗਾਉਣ ਵਾਲੇ ਦਾ ਮੂੰਹ' ਇਸ ਸੁਭਾਵਕ ਅਮਲ ਦੀ ਪੁਸ਼ਟੀ ਕਰਦੀ ਕਾਵਿ ਸਤਰ ਹੈ। ਨਾਚ ਕਲਾ ਕਿਸੇ ਵੀ ਸੂਰਤ ਵਿੱਚ ਮੂਕ ਪੇਸ਼ਕਾਰੀ ਨਹੀਂ ਹੈ। ਖ਼ਾਸਕਰ ਪੰਜਾਬੀ ਲੋਕ ਨਾਚ ਗਿੱਧਾ ਭੰਗੜਾ ਤਾਂ ਗੀਤਾਂ ਦੇ ਬੋਲ ਜਾਂ ਬੋਲੀਆਂ ਤੋਂ ਬਿਨਾਂ ਪੇਸ਼ ਕਿਤੇ ਜਾਣਾ ਸੰਭਵ ਹੀ ਨਹੀਂ। ਲੋਕ-ਸਮੂਹ ਦੀ ਸਿਰਜਨ-ਕਲਾ ਦੀ ਇੱਕ ਮਹੱਤਵਪੂਰਨ ਵੰਨਗੀ ਹੈ, ਜੋ ਲੋਕ-ਮਾਨਸ ਦੇ ਸਮੁਚੇ ਹਾਵਾਂ-ਭਾਵਾਂ ਨੂੰ ਸਰੀਰਕ ਮੁਦਰਾਵਾਂ ਦੇ ਪ੍ਰਗਟਾਉ-ਸੰਦਰਭ ਰਾਹੀਂ ਪੇਸ਼ ਕਰਦੀ ਹੈ। ਲੋਕ ਨਾਚ ਵੀ ਇਸੇ ਪ੍ਰਕਾਰ ਦੀ ਇੱਕ ਲੋਕ-ਕਲਾ ਹੈ। ਲੋਕ-ਨਾਚ ਮੰਨੋਰੰਜਨ ਦਾ ਸਾਧਨ ਹੀ ਨਹੀਂ, ਇਹ ਕਿਸੇ ਖਿੱਤੇ ਦੇ ਜਨ-ਸਮੂਹ ਦੀ ਸਮਾਜਿਕ, ਸੱਭਿਆਚਾਰਕ, ਨੈਤਿਕ, ਧਾਰਮਿਕ, ਰਾਜਸੀ ਅਤੇ ਇਤਹਾਸਿਕ ਜੀਵਨ-ਤੋਰ ਦੀਆਂ ਵਿਭਿੰਨ ਪਰਤਾਂ ਦਾ ਸਰੀਰਕ ਮੁਦਰਾਵਾਂ ਦੇ ਮਾਧਿਅਮ ਰਾਹੀਂ ਆਪ-ਮੁਹਾਰਾ, ਸਧਾਰਨ, ਖੁਸ਼ੀਆਂ-ਖੇੜਿਆਂ ਭਰਪੂਰ ਅੰਦਰੂਨੀ ਭਾਵਨਾਵਾਂ ਦਾ ਬਾਹਰੀ ਪ੍ਰਗਟਾਵਾ ਵੀ ਹੈ। ਪੰਜਾਬ ਦੇ ਲੋਕ-ਨਾਚ ਪੰਜਾਬ ਪੰਜਾਬ ਦੇ ਜਨ-ਜੀਵਨ ਦਾ ਮਹੱਤਪੂਰਨ ਅੰਗ ਹਨ।"ਪੰਜਾਬ ਦੇ ਲੋਕ-ਨਾਚਾਂ ਦਾ ਵਰਗੀਕਰਨ ਦੋ ਪੱਧਰਾਂ ਤੇ ਕੀਤਾ ਜਾ ਸਕਦਾ ਹੈ:
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿੱਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਉਚਿਤ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸਨ, ਜਿਨ੍ਹਾਂ ਨੇ ਪੰਜਾਬੀ ਸਾਹਿਤਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਇੰਨੇ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਸਨ ਕਿ ਉਹ ਭਾਈ ਵਜੋਂ ਮਾਨਤਾ ਪ੍ਰਾਪਤ ਹੋ ਗਏ, ਇੱਕ ਸਨਮਾਨ ਅਕਸਰ ਉਹਨਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ਲੋਕ ਸਭਾ, ਸੰਵਿਧਾਨਕ ਤੌਰ 'ਤੇ ਲੋਕਾਂ ਦਾ ਸਦਨ, ਭਾਰਤ ਦੀ ਦੋ-ਸਦਨੀ ਸੰਸਦ ਦਾ ਹੇਠਲਾ ਸਦਨ ਹੈ, ਜਿਸ ਦਾ ਉਪਰਲਾ ਸਦਨ ਰਾਜ ਸਭਾ ਹੈ। ਲੋਕ ਸਭਾ ਦੇ ਮੈਂਬਰ ਬਾਲਗ ਯੂਨੀਵਰਸਲ ਮਤਾਧਿਕਾਰ ਦੁਆਰਾ ਚੁਣੇ ਜਾਂਦੇ ਹਨ ਅਤੇ ਉਹਨਾਂ ਦੇ ਸਬੰਧਤ ਹਲਕਿਆਂ ਦੀ ਨੁਮਾਇੰਦਗੀ ਕਰਨ ਲਈ ਪਹਿਲੀ-ਪਾਸਟ-ਦ-ਪੋਸਟ ਪ੍ਰਣਾਲੀ ਦੁਆਰਾ ਚੁਣੇ ਜਾਂਦੇ ਹਨ, ਅਤੇ ਉਹ ਪੰਜ ਸਾਲਾਂ ਲਈ ਜਾਂ ਮੰਤਰੀ ਮੰਡਲ ਦੀ ਸਲਾਹ 'ਤੇ ਰਾਸ਼ਟਰਪਤੀ ਦੁਆਰਾ ਸੰਸਥਾ ਨੂੰ ਭੰਗ ਕਰਨ ਤੱਕ ਆਪਣੀਆਂ ਸੀਟਾਂ 'ਤੇ ਕਾਇਮ ਰਹਿੰਦੇ ਹਨ। ਸਦਨ ਦੀ ਬੈਠਕ ਸੰਸਦ ਭਵਨ, ਨਵੀਂ ਦਿੱਲੀ ਦੇ ਲੋਕ ਸਭਾ ਚੈਂਬਰਾਂ ਵਿੱਚ ਹੁੰਦੀ ਹੈ।
ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: پنجابی, ਪੰਜਾਬੀ) ਪੰਜਾਬ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖਾਂ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਰੀਤੀ ਰਿਵਾਜ ਸ਼ਬਦ ਅੰਗਰੇਜੀ ਦੇ ਪਦ ritual ਦੇ ਪੰਜਾਬੀ ਅਨੁਵਾਦ ਵਜੋਂ ਵਰਤਿਆ ਗਿਆ ਹੈ। ਸਮਾਜ ਦੇ ਸਮਾਂ ਵਿਹਾ ਚੁੱਕੇ ਕਾਰਜ ਜਦੋਂ ਆਪਣੇ ਸਾਰਥਕ ਪ੍ਰਕਾਰਜ ਤੋਂ ਮੁਕਤ ਹੋ ਕੇ ਪ੍ਰਤੀਕ ਰੂਪ ਵਿੱਚ ਕੀਤੇ ਜਾਂਦੇ ਹਨ, ਤਾਂ ਉਹ ਰਸਮਾਂ ਅਖਵਾਉਂਦੇ ਹਨ। ਪੰਜਾਬ ਵਿੱਚ ਅਜਿਹੇ ਅਨੇਕਾ ਕਾਰਜ ਹਨ, ਜਿਨਾ ਦੀ ਪਹਿਲਾ ਕਦੀ ਮਹੱਤਤਾ ਸੀ, ਪਰ ਹੁਣ ਉਹ ਵੇਲਾ ਵਿਹਾ ਚੁਕੇ ਹਨ ਪਰ ਇਹ ਪ੍ਰਕਾਰਜ ਪ੍ਰਤੀਕ ਰੂਪ ਵਿੱਚ ਅੱਜ ਵੀ ਨਿਭਾਏ ਜਾਂਦੇ ਹਨ। ਜਿਸ ਤਰਾਂ ਉਹਨਾਂ ਦਾ ਵਾਸਤਵਿਕ ਅਮਲ ਹੋਇਆ ਕਰਦਾ ਸੀ। ਵਿਅਕਤੀ ਜੀਵਨ ਨਾਲ ਸਬੰਧਿਤ ਅਜਿਹਾ ਕੋਈ ਮੌਕਾ ਨਹੀਂ ਜਦੋਂ ਕੋਈ ਰਸਮ ਨਾ ਕੀਤੀ ਜਾਂਦੀ ਹੋਵੇ। ਵਿਅਕਤੀ ਜੀਵਨ ਦੀਆਂ ਤਿੰਨ ਅਵਸਥਾਵਾਂ ਪ੍ਰਮੁੱਖ ਮੰਨੀਆਂ ਜਾਂਦੀਆਂ ਹਨ। ਜਨਮ ਵਿਆਹ ਮੌਤ ਉਹਨਾਂ ਨਾਲ ਸਬੰਧਿਤ ਰਸਮਾਂ ਹੇਠ ਲਿਖੇ ਹਨ: -
ਜਰਨੈਲ ਸਿੰਘ ਭਿੰਡਰਾਂਵਾਲਾ (ਜਨਮ ਨਾਮ: ਜਰਨੈਲ ਸਿੰਘ ਬਰਾੜ; 2 ਜੂਨ, 1947 - 6 ਜੂਨ, 1984) ਸਿੱਖ ਧਾਰਮਿਕ ਸੰਗਠਨ ਦਮਦਮੀ ਟਕਸਾਲ ਦੇ ਇੱਕ ਆਗੂ ਸਨ। 1978 ਦੇ ਸਿੱਖ-ਨਿਰੰਕਾਰੀ ਸੰਘਰਸ਼ ਵਿੱਚ ਸ਼ਾਮਲ ਹੋਣ ਕਰਕੇ ਉਹਨਾਂ ਨੂੰ ਪ੍ਰਮੁੱਖਤਾ ਮਿਲੀ। ਉਹ ਪੰਜਾਬ ਵਿੱਚ ਮੁੜ-ਸੁਰਜੀਤੀਵਾਦੀ ਅਤੇ ਬਾਗ਼ੀ ਲਹਿਰ ਦਾ ਪ੍ਰਤੀਕ ਬਣੇ। ਉਹਨਾਂ ਨੂੰ ਅਤੇ ਉਹਨਾਂ ਦੇ ਹਥਿਆਰਬੰਦ ਸਾਥੀਆਂ ਨੂੰ ਗੋਲਡਨ ਟੈਂਪਲ ਕੰਪਲੈਕਸ ਤੋਂ ਹਟਾਉਣ ਲਈ ਆਪ੍ਰੇਸ਼ਨ ਬਲਿਊਸਟਾਰ ਸ਼ੁਰੂ ਕੀਤਾ ਗਿਆ ਸੀ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਭਾਰਤੀ ਜਨਤਾ ਪਾਰਟੀ (BJP - ਬੀ॰ਜੇ॰ਪੀ) ਭਾਰਤ ਦਾ ਇੱਕ ਰਾਸ਼ਟਰਵਾਦੀ ਰਾਜਨੀਤਕ ਦਲ ਹੈ। ਇਸ ਦਲ ਦੀ ਸਥਾਪਨਾ 6 ਅਪਰੈਲ 1980 ਵਿੱਚ ਹੋਈ ਸੀ। ਇਸ ਦਲ ਦੇ ਵਰਤਮਾਨ ਪ੍ਰਧਾਨ ਅਮਿਤ ਸ਼ਾਹ ਹੈ। ਭਾਰਤੀ ਜਨਤਾ ਯੁਵਾ ਮੋਰਚਾ ਇਸ ਦਲ ਦਾ ਯੁਵਾ ਸੰਗਠਨ ਹੈ। 2004 ਦੇ ਸੰਸਦੀ ਚੋਣ ਵਿੱਚ ਇਸ ਦਲ ਨੂੰ 85 866 593 ਮਤ (22 %, 138 ਸੀਟਾਂ) ਮਿਲੇ ਸਨ। ਭਾਜਪਾ ਦਾ ਮੁੱਖਪੱਤਰ ਕਮਲ ਸੰਦੇਸ਼ Archived 2009-02-20 at the Wayback Machine.
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।
ਸਾਕਾ ਨੀਲਾ ਤਾਰਾ 3 - 1 ਜੂਨ 1984 ਨੂੰ ਭਾਰਤੀ ਫੌਜ ਦੁਆਰਾ ਕੀਤੀ ਹੋਈ ਸਿਖਾਂ ਦੇ ਧਾਰਮਿਕ ਅਸਥਾਨ ਸ਼੍ਰੀ ਹਰਿਮੰਦਰ ਸਾਹਿਬ, ਸ਼੍ਰੀ ਅੰਮ੍ਰਿਤਸਰ ਸਾਹਿਬ ਤੇ ਫੌਜੀ ਕਾਰਵਾਈ ਹੈ। ਉਸ ਸਮੇਂ ਭਾਰਤ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਸੀ। ਸੰਤ ਜਰਨੈਲ ਸਿੰਘ ਭਿੰਡਰਾਂਵਾਲਾ, ਭਾਈ ਅਮਰੀਕ ਸਿੰਘ ਮੁਕਤਸਰ ਅਤੇ ਜਰਨਲ ਸ਼ੁਬੇਗ ਸਿੰਘ ਉਸ ਸਮੇਂ ਸ਼੍ਰੀ ਹਰਿਮੰਦਿਰ ਸਾਹਿਬ ਵਿੱਚ ਸ਼ਾਮਲ ਸਨ। ਇਹਨਾਂ ਦੇ ਨਾਲ ਹੋਰ ਵੀ ਬਹੁਤ ਸਾਰੇ ਸਿੰਘ ਗੁਰੂਦਵਾਰਾ ਸਾਹਿਬ ਵਿੱਚ ਸਨ। ਜਿਨਾਂ ਨੂੰ ਅੱਤਵਾਦੀ ਕਹਿ ਕੇ ਫੌਜ ਗੁਰੁਦਵਾਰੇ ਚੋਂ ਕਢਣਾ ਚਾਹੁੰਦੀ ਸੀ। ਇਸ ਫੌਜੀ ਕਾਰਵਾਈ ਵਿੱਚ ਬਹੁਤ ਲੋਕਾਂ ਦੀ ਜਾਨ ਗਈ।
ਮੇਲੇ ਅਤੇ ਤਿਉਹਾਰ ਸਮਾਜ ਦੇ ਹਰ ਵਰਗ ਦੇ ਲੋਕਾਂ ਦੀਆਂ ਭਾਵਨਾਵਾਂ, ਉਨ੍ਹਾਂ ਦੀਆਂ ਖੁਸ਼ੀਆਂ, ਚਾਅ ਮਲਾਰ, ਸੱਧਰਾਂ, ਯਾਦਾਂ, ਕਾਮਨਾਵਾਂ, ਮਨੌਤਾਂ ਅਤੇ ਪ੍ਰਤਿਭਾ ਦਾ ਪ੍ਰਗਟਾਵਾ ਕਰਨ ਵਾਲਾ ਇੱਕ ਸੋਮਾ ਹਨ। ਤਿਉਹਾਰ ਅਤੇ ਮੇਲੇ ਮਨੁੱਖ ਦੀਆਂ ਧਾਰਮਿਕ ਰਹੁ-ਰੀਤਾਂ ਤੇ ਜਜਬਾਤੀ ਰਹੁ-ਰੀਤਾਂ ਨਾਲ ਜੁੜੇ ਹੁੰਦੇ ਹਨ। ਕੁਝ ਇੱਕ ਤਿਉਹਾਰ ਕੁੜੀਆਂ ਮੁਟਿਆਰਾਂ ਦੇ ਹੁੰਦੇ ਹਨ। ਪੰਜਾਬ, ਮਨਮੋਹਕ ਖੇਤਾਂ ਅਤੇ ਦਿਲ ਨੂੰ ਪਿਆਰ ਕਰਨ ਵਾਲੇ ਲੋਕਾਂ ਦੀ ਧਰਤੀ ਹੈ, ਇਹ ਸਭਿਆਚਾਰਕ ਅਮੀਰੀ ਲਈ ਸਭ ਤੋਂ ਵੱਧ ਪ੍ਰਸ਼ੰਸਾ ਵਾਲਾ ਰਾਜ ਹੈ| ਉਹ ਰਾਜ ਜੋ 5 ਗਾਰਲਿੰਗ ਨਦੀਆਂ ਦੀ ਸੁੰਦਰਤਾ ਪ੍ਰਾਪਤ ਕਰਦਾ ਹੈ ਸੈਲਾਨੀਆਂ ਨੂੰ ਇਸ ਦੇ ਸੁੰਦਰਤਾ ਦੇ ਹੇਠਾਂ ਲਿਆਉਣ ਦਾ ਰਾਹ ਪੱਧਰਾ ਕਰਦਾ ਹੈ। ਇਸ ਸੁੰਦਰ ਅਵਸਥਾ ਦਾ ਸਾਰ ਆਪਣੇ ਤਿਉਹਾਰਾਂ ਦੁਆਰਾ ਸੱਚਮੁੱਚ ਅਨੁਭਵ ਕੀਤਾ ਜਾਂਦਾ ਹੈ|
ਛਪਾਰ ਦਾ ਮੇਲਾ, ਪੰਜਾਬ ਦੇ ਸਮੂਹ ਮੇਲਿਆਂ ਵਿੱਚੋਂ ਇੱਕ ਵਿਲੱਖਣ ਅਤੇ ਸਰੂਪ ਵਿੱਚ ਸੁਚਿੱਤਰ ਮੇਲਾ ਹੈ। ਇਸ ਦਾ ਸਬੰਧ ਪੰਜਾਬੀਆਂ ਦੀ ਪੂਜਾ-ਬਿਰਤੀ ਨਾਲ ਜੁੜਿਆ ਹੋਇਆ ਹੈ। ਇਸ ਮੇਲੇ ਦਾ ਮੁੱਖ ਪ੍ਰਯੋਜਨ ਗੁੱਗੇ ਦੀ ਪੂਜਾ ਅਰਚਨਾ ਕਰਨ ਵਿੱਚ ਨਿਹਿਤ ਮੰਨਿਆ ਗਿਆ ਹੈ। ਗੁੱਗੇ ਦੀ ਪੂਜਾ ‘ਨਾਗ-ਪੂਜਾ’ ਵਰਗੀ ਹੀ ਕੀਤੀ ਜਾਂਦੀ ਹੈ ਜਾਂ ਇਉਂ ਵੀ ਕਹਿ ਸਕਦੇ ਹਾਂ ਕਿ ਨਾਗ ਪੂਜਾ ਦਾ ਕੁਝ ਸੋਧਿਆ ਹੋਇਆ ਰੂਪ ਹੀ ਗੁੱਗਾ ਪੂਜਾ ਹੈ। ਇਸੇ ਭਾਵਨਾ ਬਿਰਤੀ ਸਦਕਾ ਇਹ ਮੇਲਾ ਜ਼ਿਲ੍ਹਾ ਲੁਧਿਆਣਾ ਦੇ ਇੱਕ ਪਿੰਡ ਛਪਾਰ (ਲੁਧਿਆਣਾ ਪੱਛਮ) ਵਿਖੇ, ਹਰ ਸਾਲ ਭਾਦਰੋਂ ਮਹੀਨੇ ਦੀ ਚਾਣਨੀ-ਚੌਦਸ ਨੂੰ ਗੁੱਗੇ ਦੀ ਸਥਾਪਤ ਕੀਤੀ ਹੋਈ ਮਾੜੀ ਉੱਪਰ ਬੜੀ ਸੱਜ-ਧੱਜ ਨਾਲ ਲੱਗਦਾ ਹੈ ਅਤੇ ਲਗਪਗ ਸਤ ਦਿਨਾਂ ਤਕ ਖ਼ੂਬ ਭਰਦਾ ਹੈ। ਆਮ ਤੌਰ ਤੇ ਇਹ ਸਤੰਬਰ ਮਹੀਨਾ ਹੁੰਦਾ ਹੈ ਅਤੇ ਇਹ ਮੇਲਾ ਪੰਜਾਬ ਦੇ ਮਾਲਵਾ ਖੇਤਰ ਦੇ ਸਭ ਤੋਂ ਮਸ਼ਹੂਰ ਮੇਲਿਆਂ ਵਿੱਚੋਂ ਇੱਕ ਹੈ। ਇਸ ਮੇਲੇ ਤੇ ਅੱਡ ਅੱਡ ਤਰ੍ਹਾਂ ਦੇ ਝੁਲੇ ਲਗਦੇ ਹਨ ਜਿਵੇ ਕੇ ਚੰਡੋਲ,ਕਿਸ਼ਤੀ,ਮੌਤ ਦਾ ਖੂਹ ਆਦਿ। ਮੇਲੇ ਤੇ ਕਈ ਪ੍ਰਕਾਰ ਦੀਆਂ ਮਠਿਆਈਆਂ ਹੁੰਦੀਆਂ ਹਨ ਜੋ ਕੇ ਖਾਣ ਵਿੱਚ ਸਵਾਦ ਹੁੰਦੀਆਂ ਹਨ ਜਿਵੇ ਕੇ ਪਾਥੀਆਂ, ਗੁਲਾਬ ਜਾਮੁਨ, ਰਸਗੁੱਲੇ ਆਦਿ।
ਪੰਜਾਬ ਰਾਜ ਚੋਣ ਕਮਿਸ਼ਨ ਭਾਰਤ ਦੇ ਪੰਜਾਬ ਰਾਜ ਵਿੱਚ ਗਠਿਤ ਇੱਕ ਖੁਦਮੁਖਤਿਆਰੀ ਅਤੇ ਵਿਧਾਨਕ ਸੰਸਥਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਚੋਣਾਂ ਆਜ਼ਾਦ, ਨਿਰਪੱਖ ਅਤੇ ਨਿਰਪੱਖ ਤਰੀਕੇ ਨਾਲ ਕਰਵਾਈਆਂ ਜਾਣ। ਧਾਰਾ 243K ਅਤੇ 243 ZA ਅਤੇ ਅਨੁਛੇਦ 324 ਦੇ ਅਨੁਸਾਰ ਉਪਬੰਧਾਂ ਵਾਲਾ ਭਾਰਤ ਦਾ ਸੰਵਿਧਾਨ ਰਾਜ ਚੋਣ ਕਮਿਸ਼ਨਾਂ ਦੀਆਂ ਸ਼ਕਤੀਆਂ ਦੀ ਸਿਰਜਣਾ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਂਦਾ ਹੈ। ਪੰਜਾਬ ਰਾਜ ਚੋਣ ਕਮਿਸ਼ਨ ਸ਼ਹਿਰੀ ਸਥਾਨਕ ਸੰਸਥਾਵਾਂ ਜਿਵੇਂ ਕਿ ਨਗਰ ਪਾਲਿਕਾਵਾਂ, ਨਗਰ ਨਿਗਮਾਂ, ਪੰਚਾਇਤਾਂ ਅਤੇ ਭਾਰਤ ਦੇ ਚੋਣ ਕਮਿਸ਼ਨ ਦੁਆਰਾ ਨਿਰਧਾਰਿਤ ਕਿਸੇ ਵੀ ਹੋਰ ਲਈ ਚੋਣਾਂ ਕਰਵਾਉਣ ਲਈ ਜ਼ਿੰਮੇਵਾਰ ਹੈ। ਪੰਜਾਬ ਰਾਜ ਚੋਣ ਕਮਿਸ਼ਨਰ ਦੀ ਨਿਯੁਕਤੀ ਪੰਜਾਬ ਦੇ ਰਾਜਪਾਲ ਦੁਆਰਾ ਕੀਤੀ ਜਾਂਦੀ ਹੈ।
1984 ਦੇ ਸਿੱਖ ਵਿਰੋਧੀ ਦੰਗੇ ਭਾਰਤੀ ਸਿੱਖਾਂ ਦੇ ਖਿਲਾਫ ਸਨ। ਇੰਨ੍ਹਾਂ ਦੰਗਿਆਂ ਦਾ ਕਾਰਨ ਸੀ ਇੰਦਰਾ ਗਾਂਧੀ ਦੀ ਉਹਨਾਂ ਦੇ ਸੁਰੱਖਿਆ ਕਰਮੀਆਂ ਦੁਆਰਾ ਹੱਤਿਆ ਜੋ ਕਿ ਸਿੱਖ ਸਨ। ਉਸੇ ਦੇ ਜੁਆਬ ਵਿੱਚ ਇਹ ਦੰਗੇ ਹੋਏ ਸਨ। ਇਹਨਾਂ ਦੰਗਿਆਂ ਵਿੱਚ 3000 ਤੋਂ ਵੱਧ ਮੌਤਾਂ ਹੋਈਆਂ ਸਨ। ਸੀਬੀਆਈ ਦੀ ਰਾਇ ਵਿੱਚ ਇਹ ਸਾਰੇ ਹਿੰਸਕ ਕਿਰਿਆਂਵਾਂ ਦਿੱਲੀ ਪੁਲਿਸ ਦੇ ਅਧਿਕਾਰਿਆਂ ਅਤੇ ਇੰਦਰਾ ਗਾਂਧੀ ਦੇ ਪੁੱਤ ਰਾਜੀਵ ਗਾਂਧੀ ਦੇ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਸਹਿਮਤੀ ਨਾਲ ਆਯੋਜਿਤ ਕੀਤੀਆਂ ਗਈਆਂ ਸਨ। ਰਾਜੀਵ ਗਾਂਧੀ ਜਿਹਨਾਂ ਨੇ ਆਪਣੀ ਮਾਂ ਦੀ ਮੌਤ ਤੋਂ ਬਾਅਦ ਪ੍ਰਧਾਨਮੰਤਰੀ ਦੇ ਰੂਪ ਵਿੱਚ ਸਹੁੰ ਲਈ ਸੀ ਅਤੇ ਜੋ ਕਾਂਗਰਸ ਦੇ ਇੱਕ ਨੇਤਾ ਵੀ ਸਨ, ਉਹਨਾਂ ਨੂੰ ਦੰਗਿਆਂ ਬਾਰੇ ਵਿੱਚ ਪੁੱਛੇ ਜਾਣ ਤੇ, ਉਹਨਾਂ ਨੇ ਕਿਹਾ ਸੀ, "ਜੱਦ ਇੱਕ ਵੱਡਾ ਦਰਖਤ ਡਿੱਗਦਾ ਹੈ, ਤਦ ਧਰਤੀ ਵੀ ਹਿਲਦੀ ਹੈ।"
ਭੰਗੜਾ ਪੰਜਾਬ ਦੇ ਦੋ ਮੁੱਖ ਅਤੇ ਉੱਘੇ ਲੋਕ ਨਾਚਾਂ ਵਿੱਚੋਂ ਇੱਕ ਹੈ; ਦੂਜਾ ਮੁੱਖ ਨਾਚ ਗਿੱਧਾ ਹੈ। ਭੰਗੜਾ ਗੱਭਰੂਆਂ ਦਾ ਨਾਚ ਹੈ ਜਦਕਿ ਗਿੱਧਾ ਮੁਟਿਆਰਾਂ ਦਾ। ਭੰਗੜਾ ਤਕਰੀਬਨ ਹਰ ਖ਼ੁਸ਼ੀ ਦੇ ਮੌਕੇ ’ਤੇ ਪਾਇਆ ਜਾਂ ਨੱਚਿਆ ਜਾਂਦਾ ਹੈ ਜਿੰਨ੍ਹਾਂ ਵਿੱਚ ਕਣਕ ਦੀ ਵਾਢੀ ਭਾਵ ਵਿਸਾਖੀ ਆਦਿ ਮੇਲੇ, ਵਿਆਹ, ਮੰਗਣੇ ਅਤੇ ਤਿਉਹਾਰ ਆਦਿ ਸ਼ਾਮਲ ਹਨ। ਇਹ ਲੋਕ-ਨਾਚ ਪੰਜਾਬ ਦੀ ਕਿਸਾਨੀ ਸੰਸਕ੍ਰਿਤੀ ਜਿੰਨਾ ਹੀ ਪ੍ਰਾਚੀਨ ਹੈ। ਲੋਕਧਾਰਾ ਵਿਗਿਆਨੀ ਸੋਹਿੰਦਰ ਸਿੰਘ ਵਣਜਾਰਾ ਬੇਦੀ ਦੇ ਸ਼ਬਦਾਂ ਵਿੱਚ "ਪਹਿਲਾਂ ਪਹਿਲਾਂ ਜਦੋਂ ਪੰਜਾਬੀਆਂ ਨੇ ਹਰੀਆਂ ਫਸਲਾਂ ਨੂੰ ਸੁਨਹਿਰੀ ਸਿੱਟੇ ਪੈਂਦੇ ਵੇਖੇ ਤਾਂ ਉਹਨਾਂ ਦਾ ਮਨ ਹੁਲਾਰੇ ਵਿੱਚ ਆ ਕੇ ਨੱਚ ਖਲੋਤਾ। ਲੰਮੀ ਘਾਲਣਾ ਤੇ ਕਰੜੀ ਮਿਹਨਤ ਨੂੰ ਸੁਨਹਿਰੀ ਫਲ ਲੱਗਿਆ ਵੇਖ, ਕਿਸ ਦਾ ਦਿਲ ਨਹੀਂ ਨੱਚ ਉਠਦਾ?
ਗੁਰੂ ਗੋਬਿੰਦ ਸਿੰਘ (ਉਚਾਰਨ: [gʊɾuː goːbɪn̪d̪ᵊ sɪ́ŋgᵊ]; 22 ਦਸੰਬਰ 1666 – 7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ, ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਿਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਓਹ ਸਿੱਖ ਕੌਮ ਦੇ ਅੰਤਿਮ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਦੌਰਾਨ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੁਆਰਾ ਸ਼ਹੀਦ ਕਰਵਾ ਦਿੱਤਾ ਗਿਆ।
ਵਹਿਮ ਭਰਮ ਦੀ ਆਧਾਰਸ਼ਿਲਾ ਡਰ ਹੈ। ਜਦੋਂ ਵਿਅਕਤੀ ਵੱਖ-ਵੱਖ ਕੁਦਰਤੀ ਸ਼ਕਤੀਆਂ ਤੋਂ ਡਰਨ ਲੱਗਾ ਤਾਂ ਉਸਨੇ ਆਪਣੀ ਮਾਨਸਿਕ ਕਮਜ਼ੋਰੀ ਨੂੰ ਸਹਾਰਾ ਦੇਣ ਲਈ ਅਨੇਕਾਂ ਪੂਜਾ ਵਿਧੀਆਂ ਨੂੰ ਅਪਣਾਉਣਾ ਸ਼ੁਰੂ ਕੀਤਾ ਜਿਸ ਨਾਲ ਵੱਖੋ-ਵੱਖਰੇ ਵਹਿਮ ਭਰਮ ਦੀ ਪ੍ਰਚਲਿਤ ਹੋ ਗਏ। ਮਨੁੱਖ ਪ੍ਰਕਿਰਤੀ ਦੇ ਪ੍ਰਭਾਵ ਨੂੰ ਸਮਝਣੋਂ ਅਸਮਰੱਥ ਹੋਣ ਕਰ ਕੇ ਡਰਿਆ ਤੇ ਸਹਿਮਿਆ ਰਹਿੰਦਾ ਸੀ, ਜਦੋਂ ਉਹ ਹਰ ਜੜ੍ਹ ਵਸਤੂ ਵਿੱਚ ਕਿਸੇ ਭਲੀ ਜਾਂ ਚੰਦਰੀ ਆਤਮਾ ਦੀ ਹੋਂਦ ਨੂੰ ਮੰਨ ਦੇ ਉਸ ਦੇ ਚੰਗੇ ਪ੍ਰਭਾਵ ਨੂੰ ਗ੍ਰਹਿਣ ਕਰਨ ਤੇ ਚੰਦਰੇ ਤੋਂ ਮੁਕਤੇ ਹੋਣ ਲਈ ਕਈ ਰੀਤਾਂ ਤੇ ਟੂਣੇ ਕਰਿਆ ਕਰਦਾ ਸੀ ਤੇ ਹਰ ਘਟਨਾ ਕਿਸੇ ਗੈਵੀ ਸ਼ਕਤੀ ਕਰ ਕੇ ਵਾਪਰਦੀ ਹੈ ਤਾਂ ਵਿਸ਼ਵਾਸ ਰੱਖਦਾ ਸੀ ਤਾਂ ਅਨੇਕਾਂ ਵਹਿਮ ਭਰਮਾਂ ਦਾ ਜਨਮ ਹੋਇਆ।" ਮਨੁੱਖ ਇੱਕ ਸਮਾਜਿਕ ਵਾਤਾਵਰਣ ਵਿੱਚ ਰਹਿੰਦਾ ਹੈ। ਵਿਸ਼ਵਾਸ ਇਸ ਵਾਤਾਵਰਣ ਦਾ ਮਹੱਤਵਪੂਰਨ ਭਾਗ ਹਨ ਜਿਹਨਾਂ ਵਿੱਚ ਸਭ ਕੁਝ ਸ਼ਾਮਿਲ ਹੈ ਜਿਸ ਨੂੰ ਅਸੀਂ ਵਹਿਮ, ਪਰੰਪਰਾ ਜਾ ਤੁਅੱਸਬ ਕਹਿੰਦੇ ਹਾਂ। ਡੰਡੀਜ਼ ਨੇ ਐਚ.ਜੇ.
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਭੁੱਖ ਲੱਗਣਾ ਤੇ ਕੁਝ ਖਾ ਲੈਣਾ ਦੇਖਣ ਵਿੱਚ ਇੱਕ ਸਰਲ ਅਤੇ ਸੁਭਾਵਿਕ ਜਿਹੀ ਪ੍ਰਕਿਰਿਆ ਲੱਗਦੀ ਹੈ। ਕਦੇ ਕਿਸੇ ਨੇ ਇਹ ਖਿਆਲ ਨਹੀਂ ਕੀਤਾ ਕਿ ਭੋਜਨ ਜੀਵਾਂ ਦੇ ਲਈ ਕਿੰਨੀ ਅਹਿਮੀਅਤ ਰੱਖਦਾ ਹੈ।ਉਝ ਤਾਂ ਭੋਜਨ ਸਮੁੱਚੀ ਕਾਇਨਾਤ ਦੇ ਜੀਵ ਜੰਤੂਆ ਪਸ਼ੂ ਪੰਛੀਆਂ ਅਤੇ ਬਨਸਪਤੀ ਲਈ ਬੇਹੱਦ ਜਰੂਰੀ ਹੈ।ਪ੍ਰਤੂ ਮਨੁੱਖ ਅਤੇ ਬਾਕੀ ਜੀਵ ਜੰਤੂਆਂ ਦੇ ਭੋਜਨ ਪ੍ਰਾਪਤ ਕਰਨ ਅਤੇ ਪ੍ਰਾਪਤ ਹੋਏ ਭੋਜਨ ਨੂੰ ਗ੍ਰਹਿਣ ਕਰਨ ਦੇ ਢੰਗਾਂ ਅਤੇ ਸਾਧਨਾ ਵਿੱਚ ਢੇਰ ਸਾਰਾ ਅੰਤਰ ਹੈ।ਮਨੁੱਖ ਜਾਤੀ ਕੇਵਲ ਪੇਟ ਭਰਨ ਦੇ ਲਈ ਹੀ ਭੋਜਨ ਨਹੀਂ ਖਾਂਦੀ ਸਗੋ ਮਨੁੱਖੀ ਨਸਲ ਨੇ ਸਮੁੱਚੀ ਭੋਜਨ ਪ੍ਰਣਾਲੀ ਨੂੰ ਇੱਕ ਸੱਭਿਆਚਾਰਕ ਅਮਲ ਵਜੋਂ ਅਪਣਾਇਆ ਹੋਇਆ ਹੈ।ਕੁੱਲੀ, ਗੁੱਲੀ,ਜੁੱਲੀ,ਦੀ ਬੁਨਿਆਦੀ ਲੋੜ ਤੋਂ ਲੈ ਕੇ ਅੰਨ ਜਲ ਮੁੱਕ ਜਾਣ ਤਕ ਭੋਜਨ ਨਾਲ ਕਿੰਨੀ ਹੀ ਸੱਭਿਆਚਾਰਕ ਕਦਰਾਂ ਮਨੁੱਖੀ ਨਸਲ ਦੇ ਨਾਲ ਜੋੜ ਲਈਆ ਹਨ। ਜੇ ਮਨੁੱਖ ਕੇਵਲ ਪੇਟ ਭਰਨ ਦੇ ਲਈ ਭੋਜਨ ਕਰਦਾ ਤਾਂ ਉਸ ਨੂੰ ਛੱਤੀ ਪਕਵਾਨਾਂ ਦੀ ਲਾਲਸਾ ਨਾ ਹੁੰਦੀ ਜੇ ਉਹ ਦਾਲ ਰੋਟੀ ਨਾਲ ਗੁਜ਼ਾਰਾ ਕਰ ਸਕਦਾ ਸੀ ਤਾਂ ਵੰਨ ਸਵੰਨੇ ਖਾਣ ਦਾ ਸਵਾਦ ਨਾ ਰੱਖਦਾ ਭੋਜਨ ਦਾ ਪ੍ਰਯੋਗ ਤਾਂ ਹਰ ਇੱਕ ਮਨੁੱਖੀ ਸਮਾਜ ਚ ਹੁੰਦਾ ਹੈ ਪ੍ਰੰਤੂ ਕੋਈ ਸਮਾਜ ਭੋਜਨ ਪ੍ਰਤੀ ਕਿਸ ਕਿਸਮ ਦੀ ਪਹੁੰਚ ਅਪਣਾਉਦਾ ਹੈ।ਅਰਥਾਤ ਕਿਸੇ ਸਮਾਜ ਦੇ ਲੋਕ ਭੋਜਨ ਕਿਸ ਸਮੇਂ ਗ੍ਰਹਿਣ ਕਰਦੇ ਹਨ।ਉਹਨਾ ਦੇ ਭੋਜਨ ਦੀ ਕਿਸਮ ਕਿਹੋ ਜਿਹੀ ਹੈ?ਇਹ ਸਾਰੇ ਪੱਖ ਮਿਲ ਕੇ ਸਬੰਧਿਤ ਸਮਾਜ ਦੇ ਸੱਭਿਆਚਾਰ ਦੀ ਭੋਜਨ ਪ੍ਰਣਾਲੀ ਬਣ ਜਾਂਦੇ ਹਨ।ਮਨੁੱਖ ਦੇ ਜੀਵਨ ਲਈ ਰੋਟੀ ਕੱਪੜਾ ਅਤੇ ਮਕਾਨ ਮਨੁੱਖ ਦੀਆਂ ਮੁੱਢਲੀਆਂ ਲੋੜਾ ਹਨ। ਮਨੁੱਖੀ ਜੀਵਨ ਦੀਆਂ ਲੋੜਾ ਅਤੇ ਸਹੂਲਤਾ ਲਈ ਵਰਤੋ ਵਿੱਚ ਆਉਣ ਵਾਲੀਆਂ ਵਸਤੂਆ ਸੱਭਿਆਚਾਰ ਦਾ ਪਦਾਰਥਕ ਪੱਖ ਪੇਸ ਕਰਦੀਆ ਹਨ ਖਾਣ ਪੀਣ ਵੀ ਲੋਕਾਂ ਦੇ ਜੀਵਨ ਦੀ ਮੁੱਢਲੀ ਤਸਵੀਰ ਪੇਸ ਕਰਦਾ ਹੈ ਇਹ ਤਿੰਨ ਮੁੱਖ ਲੋੜਾਂ ਹੀ ਮਨੁੱਖ ਦੇ ਕਾਰ-ਵਿਹਾਰ ਸਿਹਤ ਆਦਿ ਨੂੰ ਪ੍ਰਭਾਵਿਤ ਕਰਦੀਆਂ ਹਨ।ਇੱਥੋਂ ਤੱਕ ਕਿ ਮਨੁੱਖ ਦੇ ਖਾਣ ਪੀਣ ਤੋਂ ਹੀ ਉਸ ਦੀ ਕੰਮ ਪ੍ਰਤੀ ਲਗਨ ਜਾਂ ਸਮਰੱਥਾ ਦਾ ਅੰਦਾਜ਼ਾ ਲਗਾਇਆ ਜਾਂਦਾ ਹੈ। ਜਿਵੇਂ:- 'ਜਿਹਾ ਤੇਰਾ ਅੰਨ ਪਾਣੀ ਤੇਹਾ ਸਾਡਾ ਕੰਮ ਜਾਣੀ ਪੰਜਾਬੀ ਸੱਭਿਆਚਾਰ ਦੀ ਭੋਜਨ ਪ੍ਰਣਾਲੀ ਦੀ ਗੱਲ ਕਰਦਿਆ ਇਹ ਕਿਹਾ ਜਾ ਸਕਦਾ ਹੈ ਕਿ ਪੰਜਾਬੀਆਂ ਦਾ ਵਧੇਰਾ ਭੋਜਨ ਕਣਕ ਹੈ ਜਿਵੇਂ ਮੁਹਾਵਰਾ ਹੈ...
ਦੂਜੀ ਸੰਸਾਰ ਜੰਗ' (ਅੰਗਰੇਜੀ: World War II) 1939 ਤੋਂ 1945 ਤੱਕ ਚੱਲਣ ਵਾਲੀ ਸੰਸਾਰ-ਪੱਧਰ ਦੀ ਜੰਗ ਸੀ। ਲਗਪਗ 70 ਦੇਸ਼ਾਂ ਦੀਆਂ ਥਲ, ਜਲ ਅਤੇ ਹਵਾਈ ਸੈਨਾਵਾਂ ਇਸ ਯੁੱਧ ਵਿੱਚ ਸ਼ਾਮਿਲ ਸਨ।ਧੁਰੀ ਰਾਸਟਰਾਂ ਵਿੱਚ ਇੰਗਲੈਂਡ, ਫਰਾਂਸ, ਅਮਰੀਕਾ ਅਤੇ ਸੋਵੀਅਤ ਯੂਨੀਅਨ ਸ਼ਾਮਲ ਸੀ।ਇਹ 01/09/1939 ਤੋਂ 02/09/1945 ਤੱਕ ਚੱਲਿਆ ਸੀ। ਇਸ ਯੁੱਧ ਵਿੱਚ ਸੰਸਾਰ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ - ਮਿੱਤਰ ਰਾਸ਼ਟਰ ਅਤੇ ਧੁਰੀ ਰਾਸ਼ਟਰ। ਇਸ ਯੁੱਧ ਦੇ ਦੌਰਾਨ ਪੂਰਨ ਯੁੱਧ ਦਾ ਮਨੋਭਾਵ ਪ੍ਰਚਲਨ ਵਿੱਚ ਆਇਆ ਕਿਉਂਕਿ ਇਸ ਯੁੱਧ ਵਿੱਚ ਸ਼ਾਮਿਲ ਸਾਰੀਆਂ ਮਹਾਸ਼ਕਤੀਆਂ ਨੇ ਆਪਣੀ ਆਰਥਿਕ, ਉਦਯੋਗਿਕ ਅਤੇ ਵਿਗਿਆਨਕ ਸਮਰੱਥਾ ਇਸ ਯੁੱਧ ਵਿੱਚ ਝੋਂਕ ਦਿੱਤੀ ਸੀ। ਇਸ ਯੁੱਧ ਵਿੱਚ ਵੱਖ-ਵੱਖ ਰਾਸ਼ਟਰਾਂ ਦੇ ਲਗਪਗ 10 ਕਰੋੜ ਫੌਜੀਆਂ ਨੇ ਹਿੱਸਾ ਲਿਆ ਅਤੇ ਇਹ ਮਨੁੱਖੀ ਇਤਹਾਸ ਦਾ ਸਭ ਤੋਂ ਖੂਨੀ ਯੁੱਧ ਸਾਬਿਤ ਹੋਇਆ। ਇਸ ਮਹਾਂਯੁੱਧ ਵਿੱਚ 5 ਤੋਂ 7 ਕਰੋੜ ਮਨੁੱਖੀ ਜਾਨਾਂ ਗਈਆਂ ਕਿਉਂਕਿ ਇਸਦੇ ਮਹੱਤਵਪੂਰਨ ਘਟਨਾਕ੍ਰਮ ਵਿੱਚ ਗ਼ੈਰ-ਫ਼ੌਜੀ ਨਾਗਰਿਕਾਂ ਦਾ ਕਤਲ ਅਜ਼ਾਦੀ, ਜਿਸ ਵਿੱਚ ਹੋਲੋਕਾਸਟ ਵੀ ਸ਼ਾਮਿਲ ਹੈ, ਅਤੇ ਪਰਮਾਣੂ ਹਥਿਆਰਾਂ ਦਾ ਇੱਕਮਾਤਰ ਇਸਤੇਮਾਲ ਸ਼ਾਮਿਲ ਹੈ। ਇਸ ਕਾਰਨ ਇਹ ਮਨੁੱਖੀ ਇਤਿਹਾਸ ਦਾ ਸਭ ਤੋਂ ਭਿਆਨਕ ਯੁੱਧ ਸੀ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।
ਲਾਲਾ ਧਨੀ ਰਾਮ ਚਾਤ੍ਰਿਕ (4 ਅਕਤੂਬਰ 1876– 18 ਦਸੰਬਰ 1954) ਆਧੁਨਿਕ ਪੰਜਾਬੀ ਕਵਿਤਾ ਦੇ ਸੰਸਥਾਪਕ ਮੰਨੇ ਜਾਂਦੇ ਹਨ। ਉਹਨਾਂ ਦੀਆਂ ਰਚਨਾਵਾਂ ਪ੍ਰਾਚੀਨ ਅਤੇ ਨਵੀਂ ਪੰਜਾਬੀ ਕਵਿਤਾ ਵਿਚਕਾਰ ਕੜੀ ਹਨ। ਗੁਰਮੁਖੀ ਲਿਪੀ ਲਈ ਟਾਈਪ ਸੈੱਟ ਨੂੰ ਮਿਆਰੀ ਬਣਾਉਣ ਦਾ ਸਿਹਰਾ ਵੀ ਉਹਨਾਂ ਨੂੰ ਜਾਂਦਾ ਹੈ। ਉਹ ਹੀ ਸਭ ਤੋਂ ਪਹਿਲੇ ਵਿਦਵਾਨ ਹਨ, ਜਿਹਨਾਂ ਨੂੰ ਸਾਹਿਤ ਸੇਵਾ ਦੇ ਬਦਲੇ ਉਹਨਾਂ ਦੀ 75ਵੀਂ ਬਰਸੀ ਉੱਤੇ ਅਭਿਨੰਦਨ ਗਰੰਥ ਸਮਰਪਤ ਕਰਕੇ ਸਨਮਾਨਿਤ ਕੀਤਾ ਗਿਆ।
ਭਾਰਤੀ ਚੋਣ ਕਮਿਸ਼ਨ (ਅੰਗਰੇਜ਼ੀ: Election Commission of India, ਹਿੰਦੀ: भारत निर्वाचन आयोग) ਇੱਕ ਖੁਦਮੁਖਤਿਆਰ ਅਤੇ ਸੰਵਿਧਾਨਿਕ ਤੌਰ 'ਤੇ ਸਥਾਪਿਤ ਸੰਘੀ ਅਥਾਰਿਟੀ ਹੈ ਜਿਸਦਾ ਗਠਨ ਭਾਰਤ ਵਿੱਚ ਆਜ਼ਾਦ ਅਤੇ ਨਿਰਪੱਖ ਤੌਰ 'ਤੇ ਭਾਰਤ ਦੇ ਵੱਖ-ਵੱਖ ਪ੍ਰਤੀਨਿਧੀ ਅਦਾਰਿਆਂ ਵਿੱਚ ਪ੍ਰਤੀਨਿਧੀ ਚੁਣਨ ਲਈ ਕੀਤਾ ਗਿਆ ਸੀ। ਭਾਰਤੀ ਚੋਣ ਕਮਿਸ਼ਨ ਦੀ ਸਥਾਪਨਾ 25 ਜਨਵਰੀ 1950 ਨੂੰ ਕੀਤੀ ਗਈ ਸੀ। ਇਹ ਸੰਵਿਧਾਨ ਦੇ ਅਧੀਨ ਕੰਮ ਕਰਦਾ ਹੈ। ਭਾਰਤ ਦੇ ਸੁਪਰੀਮ ਕੋਰਟ ਅਨੁਸਾਰ ਜਦੋਂ ਕਿਸੇ ਸਥਿਤੀ ਵਿੱਚ ਭਾਰਤੀ ਕਾਨੂੰਨ ਸ਼ਾਂਤ ਹੁੰਦਾ ਹੈ ਤਾਂ ਸੰਵਿਧਾਨ ਅਧੀਨ ਚੋਣ ਕਮਿਸ਼ਨ ਆਪਣੇ ਵਾਜਬ ਫੈਸਲੇ ਲੈ ਸਕਦਾ ਹੈ।
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।
ਪੰਜਾਬ ਦੇ ਮੇਲਿਆਂ ਅਤੇ ਤਿਉਹਾਰਾਂ ਦੀ ਸੂਚੀ (ਭਾਰਤ)
ਪੰਜਾਬ ਵਿੱਚ ਪੂਰੇ ਸਾਲ ਵਿੱਚ ਬਹੁਤ ਮੇਲੇ ਅਤੇ ਤਿਉਹਾਰ ਮਨਾਏ ਜਾਂਦੇ ਹਨ। ਜਿੰਨ੍ਹਾ ਵਿੱਚੋ ਕੁਝ ਅੱਗੇ ਦਿੱਤੇ ਗਏ ਹਨ।[1]
ਲੋਹੜੀ ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।
ਗੁੱਲੀ ਡੰਡਾ ਪੰਜਾਬ ਅਤੇ ਹਿੰਦ-ਉਪਮਹਾਦੀਪ ਦੇ ਕਈ ਦੂਜੇ ਇਲਾਕਿਆਂ ਵਿੱਚ ਮੁੰਡਿਆਂ ਦੀ ਖੇਡ ਹੈ। ਇਹ ਇੱਕ ਡੰਡੇ ਅਤੇ ਇੱਕ ਗੁੱਲੀ ਦੀ ਮਦਦ ਨਾਲ ਇੱਕ ਖੁੱਲੇ ਮੈਦਾਨ ਵਿੱਚ ਖੇਡੀ ਜਾਂਦੀ ਹੈ। ਖਿਡਾਰੀਆਂ ਦੀ ਤਾਦਾਦ ਉੱਤੇ ਕੋਈ ਰੋਕ ਨਹੀਂ। ਡੰਡਾ ਕਿਸੇ ਵੀ ਮਾਪ ਦਾ ਹੋਸਕਦਾ ਹੈ। ਗੁੱਲੀ ਵੀ ਡੰਡੇ ਦਾ ਇੱਕ ਅਲਹਿਦਾ ਛੋਟਾ ਟੁਕੜਾ ਹੁੰਦਾ ਹੈ ਜਿਸ ਦੀ ਲੰਮਾਈ 9 ਇੰਚ ਦੇ ਲੱਗ ਭਗ ਹੁੰਦੀ ਹੈ। ਗੁੱਲੀ ਦੇ ਦੋਨਾਂ ਸਿਰੇ ਤਰਾਸ਼ੇ ਹੋਏ ਅਤੇ ਨੋਕਦਾਰ ਹੁੰਦੇ ਹਨ। ਇਸ ਖੇਲ ਵਿੱਚ ਪਹਿਲੀ ਪੀਤੀ ਦਾ ਨਿਰਣਾ ਕਰਨ ਲਈ ਬੱਚੀਆਂ ਪਾਈਆਂ ਜਾਂਦੀਆਂ ਹਨ। ਵਧ ਬੱਚੀਆਂ ਪਾਉਣ ਵਾਲਾ ਖਿਡਾਰੀ ਪਹਿਲੀ ਵਾਰੀ ਲੈਂਦਾ ਹੈ। ਉਹ ਖੁੱਤੀ ਉਪਰ ਗੁੱਲੀ ਰੱਖ ਕੇ ਡੰਡੇ ਨਾਲ ਗੁੱਲੀ ਨੂੰ ਦੂਰ ਸੁੱਟਦਾ ਹੈ। ਵਿਰੋਧੀ ਖਿਡਾਰੀ ਉਸ ਗੁੱਲੀ ਨੂੰ ਚੁੱਕ ਕੇ ਖੁੱਤੀ ਵੱਲ ਸੁੱਟਦਾ ਹੈ ਅਤੇ ਖੁੱਤੀ ਤੇ ਰੱਖੇ ਡੰਡੇ ਨੂੰ ਨਿਸ਼ਾਨਾ ਬਣਾਉਂਦਾ ਹੈ। ਡੰਡੇ ਵਿੱਚ ਨਿਸ਼ਾਨਾ ਲੱਗ ਜਾਵੇ ਜਾਂ ਕਈ ਥਾਈਂ ਖੁੱਤੀ ਕੋਲ ਮਿਥੇ ਖਾਨੇ ਵਿੱਚ ਪੈ ਜਾਵੇ ਤਾਂ ਵਾਰੀ ਬਦਲ ਜਾਂਦੀ ਹੈ। ਜੇ ਇਹ ਸਫਲਤਾ ਨਾ ਮਿਲੇ ਕਾਇਮ ਖਿਡਾਰੀ ਵਲੋਂ ਗੁੱਲੀ ਦੇ ਨੋਕਦਾਰ ਹਿੱਸੇ ਉੱਤੇ ਡੰਡਾ ਮਾਰਿਆ ਜਾਂਦਾ ਹੈ ਜਿਸ ਨਾਲ ਗੁੱਲੀ ਉੱਤੇ ਨੂੰ ਬੁੜਕਦੀ ਹੈ ਅਤੇ ਇਸ ਦੌਰਾਨ ਜਦੋਂ ਅਜੇ ਉਹ ਹਵਾ ਵਿੱਚ ਹੁੰਦੀ ਹੈ ਗੁੱਲੀ ਨੂੰ ਫਿਰ ਜ਼ੋਰ ਨਾਲ ਡੰਡਾ (ਬੱਘ) ਮਾਰਦਾ ਹੈ ਜਿਸ ਦੇ ਨਤੀਜੇ ਵਿੱਚ ਗੁੱਲੀ ਨੇੜੇ ਜਾਂ ਦੂਰ ਚੱਲੀ ਜਾਂਦੀ ਹੈ। ਜੇਕਰ ਕੋਈ ਮੁਖ਼ਾਲਿਫ਼ ਖਿਡਾਰੀ ਇਸ ਗੁੱਲੀ ਨੂੰ ਹਵਾ ਵਿੱਚ ਦਬੋਚ ਲਵੇ ਜਿਸ ਤਰ੍ਹਾਂ ਕ੍ਰਿਕਟ ਵਿੱਚ ਕੈਚ ਲਿਆ ਜਾਂਦਾ ਹੈ ਜਾਂ ਉਸਨੂੰ ਇੱਕ ਖੁੱਤੀ ਦੇ ਕੋਲ ਨਿਸ਼ਾਨਦੇਹੀ ਵਾਲੀ ਥੋੜੀ ਜਿਹੀ ਖਾਸ ਜਗ੍ਹਾ ਉੱਤੇ ਸੁੱਟ ਦੇਵੇ ਤਾਂ ਡੰਡੇ ਨਾਲ ਗੁੱਲੀ ਨੂੰ ਮਾਰਨ ਵਾਲੇ ਮੁੰਡੇ ਦੀ ਵਾਰੀ ਮੁੱਕ ਜਾਂਦੀ ਹੈ ਅਤੇ ਅਗਲੇ ਖਿਡਾਰੀ ਦੀ ਵਾਰੀ ਆ ਜਾਂਦੀ ਹੈ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਂਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਬਸੰਤ ਪੰਚਮੀ (ਦੇਵਨਾਗਰੀ: वसन्त पञ्चमी) ਬਸੰਤ ਵਿੱਚ ਮਨਾਏ ਜਾਣ ਵਾਲਾ ਬਸੰਤ ਰੁੱਤ ਦਾ ਸਵਾਗਤੀ ਤਿਉਹਾਰ ਹੈ। ਇਸਨੂੰ ਕਈ ਲੋਕ ਸਰਸਵਤੀ ਪੂਜਾ ਜਾਂ ਸ਼੍ਰੀਪੰਚਮੀ (ਦੇਵਨਾਗਰੀ:श्रीपञ्चमी) ਵੀ ਕਹਿੰਦੇ ਹਨ ਅਤੇ ਵੇਦਾਂ ਵਿੱਚ ਇਸਨੂੰ ਸੰਗੀਤ ਅਤੇ ਕਲਾ ਦੀ ਦੇਵੀ ਮੰਨੀ ਜਾਂਦੀ ਹੈ। ਬਹਾਰ ਰੁੱਤ ਨਾਲ਼ ਸੰਬੰਧਿਤ ਇਹ ਪ੍ਰਸਿੱਧ ਤਿਉਹਾਰ ਜੋ ਮਾਘ ਦੇ ਸੁਦੀ ਪੰਜ ਨੂੰ ਸਾਰੇ ਪੰਜਾਬ ਵਿੱਚ ਬੜੇ ਚਾਅ ਤੇ ਮਲਾਹ ਨਾਲ਼ ਮਨਾਇਆ ਜਾਂਦਾ ਹੈ। ਬਸੰਤ ਪੰਚਮੀ ਤੋਂ ਬਹਾਰ ਰੁੱਤ ਦਾ ਅਨੁਮਾਨ ਲਗਾਇਆ ਜਾਂਦਾ ਹੈ। ਇਹ ਤਿਉਹਾਰ ਮੁੱਢ ਕਦੀਮ ਤੋਂ ਚੱਲਿਆ ਆ ਰਿਹਾ ਹੈ। ਸਾਡੇ ਵਡਿੱਕਿਆਂ ਵਿੱਚ ਇਹ ਤਿਉਹਾਰ ‘ਸੁਵੰਨਤਾ’ ਦੇ ਨਾਂ ਨਾਲ਼ ਪ੍ਰਸਿੱਧ ਸੀ। ਉਹ ਇਸ ਮੌਕੇ ਉੱਤੇ ਕਾਮ ਦੇਵ ਦੀ ਉਪਾਸਨਾ ਕਰਦੇ ਅਤੇ ਗੁਲਾਬੀ ਰੰਗ ਦੇ ਕੱਪੜੇ ਪਹਿਨ ਕੇ ਟੋਲੀਆਂ ਵਿੱਚ ਤੇ ਗਾਉਂਦੇ ਸਨ। ਅੱਜ ਕੱਲ੍ਹ ਬਸੰਤ ਵਾਲ਼ੇ ਦਿਨ ਪੀਲੇ ਕੱਪੜੇ ਪਹਿਨਣ ਦਾ ਰਿਵਾਜ ਹੈ। ਬਸੰਤ ਦੇ ਆਗਮਨ ਦੇ ਨਾਲ਼ ਸਾਰੇ ਪੰਜਾਬ ਦੇ ਵਿੱਚ ਨਵੀਂ ਜ਼ਿੰਦਗੀ ਧੜਕ ਉੱਠਦੀ ਹੈ। ਥਾਂ ਥਾਂ ਤੇ ਪਿੰਡਾਂ ਵਿੱਚ ਨਿੱਕੇ ਵੱਡੇ ਮੇਲੇ ਲੱਗਦੇ ਹਨ ਤੇ ਲੋਕੀਂ ਸਰ੍ਹੋਂ ਦੇ ਫੁੱਲ ਵਾਂਗ ਖਿੜ ਕੇ ਇਨ੍ਹਾਂ ਮੇਲਿਆਂ ਦੀ ਰੌਣਕ ਵਧਾਉਂਦੇ ਹਨ। ਪਟਿਆਲ਼ੇ ਤੇ ਛਿਹਰਟੇ ਦੀ ਬਸੰਤ ਪੰਚਮੀ ਖ਼ਾਸ ਤੌਰ 'ਤੇ ਪ੍ਰਸਿੱਧ ਹੈ। ਦੇਸ਼ ਵੰਡ ਤੋਂ ਪਹਿਲਾਂ ਬਸੰਤ ਪੰਚਮੀ ਦਾ ਇੱਕ ਵੱਡਾ ਮੇਲਾ ਹਕੀਕਤ ਰਾਏ ਦੀ ਸਮਾਧ ਉੱਤੇ ਲਾਹੌਰ ਵਿੱਚ ਲੱਗਿਆ ਕਰਦਾ ਸੀ। ਧਰਮੀ ਹਕੀਕਤ ਰਾਏ ਬਸੰਤ ਪੰਚਮੀ ਵਾਲ਼ੇ ਦਿਨ ਲਾਹੌਰ ਵਿੱਚ ਮੁਗ਼ਲ ਹਾਕਮਾਂ ਦੇ ਤੁਅੱਸਬ ਦਾ ਸ਼ਿਕਾਰ ਹੋਇਆ ਸੀ ਅਤੇ ਉਸ ਨੇ ਇਸਲਾਮ ਮੱਤ ਗ੍ਰਹਿਣ ਕਰਨ ਦੀ ਥਾਂ ਸ਼ਹੀਦ ਹੋਣਾ ਵਧੇਰੇ ਪਸੰਦ ਕੀਤਾ। ਭਾਵੇਂ ਇਹ ਮੇਲਾ ਨਿਰੋਲ ਮੌਸਮੀ ਸੀ। ਪਰ ਹਕੀਕਤ ਰਾਏ ਦੀ ਸ਼ਹੀਦੀ ਨੇ ਇਸ ਨਾਲ਼ ਧਾਰਮਿਕ ਅਤੇ ਇਤਿਹਾਸਕ ਭਾਵਨਾ ਵੀ ਜੋੜ ਦਿੱਤੀ। ਬਸੰਤ ਪੰਚਮੀ ਨੂੰ ਲੋਕੀਂ ਆਪਣੀ ਦਿਲਾਂ ਦਾ ਹੁਲਾਸ ਪਤੰਗਾਂ ਉਡਾ ਕੇ ਕਰਦੇ ਹਨ। ਉਸ ਦਿਨ ਸਾਰਾ ਆਕਾਸ਼ ਰੰਗ ਬਰੰਗੀਆਂ ਹਵਾ ਵਿੱਤ ਤਰਦੀਆਂ ਤੇ ਨ੍ਰਿਤ ਕਰਦੀਆਂ ਗੁੱਡੀਆਂ ਨਾਲ਼ ਭਰ ਜਾਂਦਾ ਹੈ। ਇੱਕ ਦਿਨ ਆਕਾਸ਼ ਇੱਕ ਅਥਾਹ ਰੰਗਮੰਚ ਲੱਗਦਾ ਹੈ, ਜਿਸ ਤੇ ਵੰਨ ਸੁਵੰਨੀਆਂ ਗੁੱਡੀਆਂ ਦੇ ਰੂਪ ਵਿੱਚ ਪੰਜਾਬੀਆਂ ਦੇ ਮਨ ਤਰੰਗਿਤ ਹੋਇਆ ਅਠਖੇਲੀਆਂ ਭਰ ਰਿਹਾ ਹੁੰਦਾ ਹੈ। ਬਸੰਤ ਪੰਚਮੀ ਵਾਲ਼ੇ ਦਿਨ ਤੀਵੀਆਂ ਬਸੰਤੀ ਕੱਪੜੇ ਪਹਿਨ ਕੇ ਗਿੱਧਾ ਪਾਉਂਦੀਆਂ ਤੇ ਗੀਤ ਗਾਉਂਦੀਆਂ ਹਨ। ਬਸੰਤ ਪੰਚਮੀ ਦੇ ਗਿੱਧੇ ਨੂੰ ‘ਬਸੰਤੀ ਗਿੱਧਾ’ ਕਿਹਾ ਜਾਂਦਾ ਹੈ। ਬਸੰਤ ਪੰਚਮੀ ਰੁੱਤਾਂ ਦੀ ਤਬਦੀਲੀ ਨਾਲ਼ ਸੰਬੰਧਿਤ ਇੱਕ ਪਰਬ ਹੈ ਜੋ ਮਾਘ ਸੁਦੀ ਪੰਜਵੀਂ ਨੂੰ ਸਾਰੇ ਪੰਜਾਬ ਵਿੱਚ ਧੂਮ ਧਾਮ ਨਾਲ਼ ਮਨਾਇਆ ਜਾਂਦਾ ਹੈ। ‘ ਆਈ ਬਸੰਤ ਪਾਲ਼ਾ ਉਡੰਤ’ ਬਸੰਤ ਆਉਣ ਨਾਲ਼ ਪਾਲ਼ਾ ਖ਼ਤਮ ਹੋਣਾ ਆਰੰਭ ਹੋ ਜਾਂਦਾ ਹੈ ਅਤੇ ਬਹਾਰ ਆ ਜਾਂਦੀ ਹੈ। ਬਸੰਤ ਸਦਾ ਦੀਵਾਲੀ ਸਾਧ ਦੀ ਅੱਠੋਂ ਪਹਿਰ ਬਸੰਤ ਦੀ ਉਕਤੀ ਬਸੰਤ ਰੁੱਤ ਦੀ ਖ਼ੁਸ਼ੀਆਂ ਖੇੜਿਆਂ ਨਾਲ਼ ਜੁੜੇ ਰਹਿਣ ਦਾ ਸੰਕੇਤ ਦਿੰਦੀ ਹੈ। ਭਾਰਤ ਵਿੱਚ ਛੇ ਰੁੱਤਾਂ ਮੰਨੀਆਂ ਜਾਂਦੀਆਂ ਹਨ। ਉਹਨਾਂ ਵਿੱਚੋਂ ਬਸੰਤ ਰੁੱਤ ਨੂੰ ਰਿਤੂ ਰਾਜ ਕਿਹਾ ਜਾਂਦਾ ਹੈ ਕਿਉਂਕਿ ਬਸੰਤ ਰੁੱਤ ਸਭ ਰੁੱਤਾਂ ਤੋਂ ਉੱਤਮ ਗਿਣੀ ਜਾਂਦੀ ਹੈ। ਇਹ ਰੁੱਤ ਚੇਤ ਤੇ ਵਿਸਾਖ ਦੇ ਮਹੀਨੇ ਹੀ ਰਹਿੰਦੀ ਹੈ। ਮਜ਼ੇ ਦੀ ਗੱਲ ਇਹ ਹੈ ਕਿ ਬਸੰਤ ਪੰਚਮੀ ਮਹੀਨਾ ਪੈਂਤੀ ਕੁ ਦਿਨ ਪਹਿਲਾਂ ਹੀ ਆ ਜਾਂਦੀ ਹੈ। ਇਸ ਸੰਬੰਧ ਇਹ ਕਥਾ ਇਉਂ ਪ੍ਰਚੱਲਿਤ ਹੈ। ਇੱਕ ਵਾਰ ਰੁੱਤਾਂ ਨੇ ਰਿਤੂ ਰਾਜ ਬਸੰਤ ਦਾ ਅਭਿਨੰਦਨ ਕੀਤਾ ਅਤੇ ਆਪਣੇ ਵੱਲੋਂ ਹਰੇਕ ਨੇ ਆਪਣੀ ਉਮਰ ਦੇ ਅੱਠ ਦਿਨ ਬਣਦੇ ਹਨ ਤੇ ਇੱਕ ਮਾਘ ਸ਼ੁਕਲ ਪੰਜਵੀਂ ਅਤੇ ਚੇਤ ਵਦੀ ਪਹਿਲੀ ਵਿੱਚ ਇਤਨੇ ਹੀ ਦਿਨ ਆਉਂਦੇ ਹਨ। ਮਾਘ ਮਹੀਨੇ ਦੇ ਚਾਨਣੇ ਪੱਖ ਦੀ ਪੰਚਮੀ ਨੂੰ ਮਨਾਏ ਜਾਂਦੇ ਪ੍ਰਸਿੱਧ ਤਿਉਹਾਰ ਨੂੰ ਬਸੰਤ ਪੰਚਮੀ ਕਹਿੰਦੇ ਹਨ। ਬਹਾਰ ਦੇ ਮੌਸਮ ਨੂੰ ਬਸੰਤ ਰੁੱਤ ਕਹਿੰਦੇ ਹਨ। ਬਸੰਤ ਰੁੱਤ ਹੱਸਣ, ਖੇਡਣ, ਨੱਚਣ, ਗਾਉਣ ਤੇ ਖੁਸ਼ੀਆਂ ਮਨਾਉਣ ਦੀ ਰੁੱਤ ਮੰਨੀ ਜਾਂਦੀ ਹੈ। ਬਸੰਤ ਰੁੱਤ ਵਿਚ ਸਰ੍ਹੋਂ ਦੇ ਪੀਲੇ ਫੁੱਲਾਂ ਨਾਲ ਧਰਤੀ ਪੀਲੀ ਹੋਈ ਨਜ਼ਰ ਆਉਂਦੀ ਹੈ। ਏਸੇ ਕਰਕੇ ਬਸੰਤ ਰੁੱਤ ਨੂੰ ਸੁਗੰਧੀਆਂ ਦੀ ਰੁੱਤ ਕਹਿੰਦੇ ਹਨ। ਗੀਤਾਂ ਦੀ ਰੁੱਤ ਕਹਿੰਦੇ ਹਨ। ਰੁੱਤਾਂ ਦੀ ਰਾਣੀ ਕਹਿੰਦੇ ਹਨ। ਬਸੰਤ ਪੰਚਮੀ ਵਾਲੇ ਦਿਨ ਇਸ਼ਨਾਨ ਕਰਕੇ ਪੁੰਨ-ਦਾਨ ਕਰਨਾ ਸ਼ੁਭ ਮੰਨਿਆ ਜਾਂਦਾ ਹੈ। ਪੀਲੇ ਕਪੜੇ ਪਹਿਨੇ ਜਾਂਦੇ ਹਨ। ਜਨਾਨੀਆਂ ਪੀਲੇ ਸੂਟ ਪਾਉਂਦੀਆਂ ਹਨ।ਮਰਦ ਪੀਲੀਆਂ ਪੱਗਾਂ ਬਣਦੇ ਹਨ। ਬਸੰਤੀ ਰੰਗ ਦੇ ਮਿੱਠੇ ਚੌਲ ਬਣਾ ਕੇ ਖਾਧੇ ਜਾਂਦੇ ਹਨ। ਕਈ ਪਰਿਵਾਰ ਪੀਲਾ ਰੰਗ ਪਾ ਕੇ ਹੱਥ ਦੇ ਪੋਟਿਆਂ ਨਾਲ ਸੇਵੀਆਂ ਵੱਟ ਕੇ, ਬਣਾ ਕੇ ਖਾਂਦੇ ਹਨ। ਬਸੰਤ ਪੰਚਮੀ ਵਾਲੇ ਦਿਨ ਮਹਾਰਾਜਾ ਰਣਜੀਤ ਸਿੰਘ ਦਰਬਾਰ ਲਾਉਂਦਾ ਸੀ। ਫੌਜੀ ਪੀਲੇ ਕੱਪੜੇ ਪਾ ਕੇ ਪਰੇਡ ਕਰਦੇ ਸਨ। ਨਾਮਧਾਰੀ ਪੰਥ ਦੇ ਮੋਢੀ ਬਾਬਾ ਰਾਮ ਸਿੰਘ ਦਾ ਜਨਮ ਬਸੰਤ ਪੰਚਮੀ ਨੂੰ ਹੋਇਆ ਸੀ। ਅੰਗਰੇਜਾਂ ਨੇ ਉਨ੍ਹਾਂ ਨੂੰ ਸਾਲ 1873 ਵਿਚ ਬਸੰਤ ਪੰਚਮੀ ਵਾਲੇ ਦਿਨ ਹੀ ਬਰਮਾ ਵਿਚ ਦੇਸ- ਨਿਕਾਲਾ ਦਿੱਤਾ ਸੀ। ਸ਼ਹੀਦ ਭਗਤ ਸਿੰਘ “ਮੇਰਾ ਰੰਗ ਦੇ ਬਸੰਤੀ ਚੋਲਾ, ਮਾਏ !
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ. ਦੀ ਆਮਦ ਨਾਲ ਨਾਟ ਲਿਖਤ ਤੇ ਵਿਆਪਕ ਪ੍ਰਭਾਵ ਪਿਆ ਹੈ। ਇਸ ਨਾਲ ਨਾਟਕ ਆਪਣੇ ਪਰੰਪਰਿਕ ਰੂਪ ਬਦਲ ਕੇ ਨਵੇਂ ਰੂਪ ਅਖ਼ਤਿਆਰ ਕਰ ਰਿਹਾ ਹੈ। ਪਹਿਲਾਂ ਕੇਵਲ ਪੂਰੇ ਨਾਟਕ ਅਤੇ ਇਕਾਂਗੀ ਹੀ ਰਚੇ ਤੇ ਖੇਡੇ ਜਾਂਦੇ ਸਨ ਪਰੰਤੂ ਹੁਣ ਰੰਗ-ਮੰਚ ਵਿੱਚ ਰੋਸ਼ਨੀਆਂ ਦੀ ਵਰਤੋਂ ਅਤੇ ਪਿੱਠ- ਵਰਤੀ ਅਵਾਜ਼ਾਂ ਵਰਗੇ ਸਾਧਨਾਂ ਦੀ ਆਮਦ ਨਾਲ ਮੰਚ ਪੱਖ ਵੀ ਬਦਲ ਗਿਆ ਹੈ। ਨਤੀਜੇ ਵਜੋਂ ਕਾਵਿ- ਨਾਟਕ, ਲਘੂ-ਨਾਟਕ, ਨੁਕੜ-ਨਾਟਕ, ਬਾਲ- ਨਾਟਕ, ਸੰਗੀਤ- ਨਾਟਕ, ਨ੍ਰਿਤ-ਨਾਟਕ, ਕੋਰਿਓਗਰਾਫ਼ੀ, ਇੱਕ ਪਾਤਰੀ ਨਾਟਕ ਅਤੇ ਅਬੋਲ ਨਾਟਕ (Mime) ਆਦਿ ਨਾਟਕੀ ਸਰੂਪ ਉੱਘੜ ਕੇ ਸਾਮ੍ਹਣੇ ਆਏ ਹਨ। ਵਿਸ਼ਵ ਨਾਟ- ਸ਼ੈਲੀਆਂ ਨੇ ਇਹਨਾਂ ਤੇ ਵਿਆਪਕ ਪ੍ਰਭਾਵ ਵੀ ਪਾਇਆ ਹੈ। ਵਿਸ਼ਵੀਕਰਨ ਅਤੇ ਕੰਪਿਊਟਰੀਕਰਨ ਕਾਰਨ ਵੀ ਨਾਟਕ ਦੀ ਵਿਧਾ ਵਿੱਚ ਇਨਕਲਾਬੀ ਪਰਿਵਰਤਨ ਆਇਆ ਹੈ। ਇਸ ਸਾਰੀ ਰੱਦੋ-ਬਦਲ ਨੇ ਵਿਚਾਰ, ਪ੍ਰਕਾਰ ਅਤੇ ਸੰਚਾਰ ਦੀ ਦ੍ਰਿਸ਼ਟੀ ਤੋਂ ਨਾਟਕ ਦੇ ਨਵੇਂ ਪ੍ਰਤਿਮਾਨ ਸਿਰਜੇ ਹਨ। ਨਾਟਕ ਦੇ ਲੱਛਣ:- 1. ਨਾਟਕ ਨਿਰਾ ਦ੍ਰਿਸ਼ ਨਹੀਂ 2.
ਵੱਡਾ ਘੱਲੂਘਾਰਾ (Vaḍḍā Ghallūghārā [ʋəɖɖɑ kə̀lːuɡɑ̀ɾɑ] "the great massacre or holocaust") ਅਫ਼ਗਾਨੀ ਦੁਰਾਨੀ ਫੌਜ਼ਾਂ ਦੁਆਰਾ ਕੀਤੇ ਸਿੱਖਾਂ ਦੇ ਭਾਰੀ ਕਤਲਾਮ ਨੂੰ ਕਹਿੰਦੇ ਹਨ। ਇਹ 1746 ਦੇ ਛੋਟੇ ਘਲੂਘਾਰੇ ਤੋਂ ਵੱਖਰਾ ਹੈ, ਜੋ ਦਹਾਕਿਆਂ ਤੱਕ ਜਾਰੀ ਰਿਹਾ ਸਿੱਖਾਂ ਨੂੰ ਖਤਮ ਕਰਨ ਦਾ ਅਫ਼ਗਾਨ ਹਮਲਾਵਰਾਂ ਦਾ ਖੂਨੀ ਕਾਰਾ ਸੀ। ਗੁਰਦੁਆਰਾ ਵੱਡਾ ਘੱਲੂਘਾਰਾ ਸਾਹਿਬ ਪਿੰਡ ਕੁਤਬਾ-ਬਾਹਮਣੀਆਂ
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਪੁਰਾਤਨ ਸੱਭਿਆਚਾਰ ਦੀ ਸ਼ੁਰੂਆਤ ਸਿੰਧ ਘਾਟੀ ਸੱਭਿਅਤਾ ਦੇ ਆਉਣ ਨਾਲ ਮੰਨੀ ਜਾਂਦੀ ਹੈ। ਸਿੰਧ ਦਰਿਆ ਤੇ ਨੇੜੇ ਤੇੜੇ ਕੁੱਝ ਭਾਈਚਾਰਿਆਂ ਦਾ ਵਿਕਾਸ ਹੋਇਆ ਜਿਹਨਾਂ ਨੇ ਮਿਲ ਕੇ ਸਿੰਧ ਘਾਟੀ ਸੱਭਿਅਤਾ ਦਾ ਨਿਰਮਾਣ ਕੀਤਾ ਜੋ ਕਿ ਮਨੁੱਖ ਇਤਿਹਾਸ ਦੀ ਸਭ ਤੋਂ ਪਹਿਲੀ ਸੱਭਿਅਤਾ ਵਿੱਚੋਂ ਇੱਕ ਮੰਨੀ ਜਾਂਦੀ ਹੈ ਸਿੰਧੂ ਘਾਟੀ ਤੋਂ ਬਾਅਦ ਆਰੀਆ ਲੋਕ ਭਾਰਤ ਵਿੱਚ ਆਏ ਉਨ੍ਨਾਂ ਨੇ ਇਥੋਂ ਦੇ ਮੂਲ ਨਿਵਾਸੀਆਂ ਤੇ ਹਮਲਾ ਕਰਕੇ ਆਪਣੀ ਸੱਤਾ ਨੂੰ ਕਾਇਮ ਕੀਤਾ। ਆਰੀਅਨਾਂ ਦੀ ਗਿਣਤੀ ਦਰਾਵਿੜਾਂ ਨਾਲ਼ੋਂ ਜਿਆਦਾ ਸੀ। ਜਿਸ ਕਰਕੇ ਦ੍ਰਾਵਿੜਾਂ ਦਾ ਨਾਮ ਨਿਸ਼ਾਨ ਹੌਲੀ-ਹੌਲੀ ਮਿਟ ਗਿਆ ਅਤੇ ਜਿਹੜੇ ਕੁਝ ਦ੍ਰਵਿੜ ਲੋਕ ਬਚੇ ਉਹਨਾਂ ਨੇ ਆਰੀਅਨ ਦਾ ਪ੍ਰਭਾਵ ਕਬੂਲਿਆ ਜਦੋਂ ਆਰੀਆ ਭਾਰਤ ਵਿੱਚ ਆਏ ਤਾਂ ਉਹ ਆਪਣੀਆਂ ਰੋਹ-ਰੀਤਾਂ, ਰਸਮੋ ਰਿਵਾਜ, ਪਹਿਰਾਵਾ,ਵਰਣ ਵਿਵਸਥਾ ਅਤੇ ਹੋਰ ਅਨੇਕਾਂ ਰਸਮਾਂ ਨੂੰ ਆਪਣੇ ਨਾਲ ਲਿਆਏ। ਇਸ ਪ੍ਰਕਾਰ ਭਾਰਤ ਵਿੱਚ ਅਨੇਕਾਂ ਧਰਮ ਫ਼ਿਰਕੇ ਦੇ ਲੋਕ ਆ ਜੁੜੇ। ਆਰੀਆ ਤੋਂ ਬਾਅਦ ਭਾਰਤ ਵਿੱਚ ਹੋਰ ਅਨੇਕਾਂ ਲੋਕ ਆਏ ਜਿਹੜੇ ਕੇ ਆਪਣੇ ਨਾਲ ਆਪਣਾ ਸੱਭਿਆਚਾਰ ਵੀ ਪੰਜਾਬ ਲੈ ਕੇ ਆਏ। ਜਿਵੇਂ ਮੁਗ਼ਲ ਅਫਗਾਨੀ,ਤੁਰਕੀ,ਇਰਾਨੀ,ਇਨ੍ਹਾਂ ਦੇ ਆਉਣ ਨਾਲ ਭਾਰਤ ਦੇ ਲੋਕਾਂ ਦੇ ਰਹਿਣ ਸਹਿਣ ਵਿੱਚ ਬਹੁਤ ਬਦਲਾਅ ਆਇਆ। ਇਸ ਤਰ੍ਰਾਂ ਇੱਥੋਂ ਦੇ ਮੂਲ ਨਿਵਾਸੀਆਂ ਦੀ ਸ਼ੁਰੂ ਤੋਂ ਹੀ ਇਹ ਖਾਸੀਅਤ ਰਹੀ ਹੈ ਕਿ ਉਹ ਹਰ ਨਵੀਂ ਚੀਜ਼ ਨੂੰ ਬਹੁਤ ਜਲਦ ਹੀ ਅਪਣਾ ਲੈਂਦੇ ਹਨ। ਭਾਵੇਂ ਕਿ ਉਹ ਦੂਜੇ ਲੋਕਾਂ ਦੇ ਰਸਮੋ ਰਿਵਾਜ ਹੋਣ, ਰਹਿਣ ਸਹਿਣ, ਖਾਣ ਪੀਣ ਜਾਂ ਪਹਿਰਾਵਾ ਆਦਿ ਹੋਵੇ।ਜਿਸ ਤਰ੍ਹਾਂ ਆਦਿ ਕਾਲ ਵਿੱਚ ਲੋਕ ਨੰਗੇ ਰਹਿੰਦੇ ਸਨ ਅਤੇ ਖਾਣ ਦੇ ਲਈ ਜੰਗਲਾਂ ਉੱਪਰ ਨਿਰਭਰ ਕਰਦੇ ਸਨ। ਉੱਥੇ ਉਹ ਹੌਲੀ ਹੌਲੀ ਤਨ ਢੱਕਣ ਦੇ ਲਈ ਪੱਤਿਆਂ ਦਾ ਪ੍ਰਯੋਗ ਕਰਨ ਲੱਗੇ ਅਤੇ ਫਿਰ ਭੋਜਨ ਨੂੰ ਵੀ ਪਕਾ ਕੇ ਖਾਣ ਲੱਗੇ। ਇਸ ਪ੍ਰਕਾਰ ਹੌਲੀ ਹੌਲੀ ਉਹਨਾਂ ਦੇ ਜੀਵਨ ਜ਼ਾਂਚ ਬਦਲੀ ਗਈ ਉਹਨਾਂ ਦੇ ਸੱਭਿਆਚਾਰ ਵਿੱਚ ਤਬਦੀਲੀ ਆਉਂਦੀ ਗਈ।ਮਨੁੱਖੀ ਜੀਵਨ ਦੀਆਂ ਕਦਰਾਂ ਕੀਮਤਾਂ ਰਹਿਣ ਸਹਿਣ ਵਿੱਚ ਸ਼ੁਰੂ ਤੋਂ ਹੀ ਪਰਿਵਰਤਨ ਆਉਂਦਾ ਰਿਹਾ।
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿੱਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿੱਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿੱਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿੱਚ ਆਉਣ ਕਰਕੇ, ਇਸ ਵਿੱਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿੱਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ।2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
SUKHMEET Singh 𝙏𝙝𝙞𝙨 𝙞𝙨 𝙒𝙍𝙄𝙏𝙏𝙀𝙉 𝘽𝙔 𝕾𝖀𝕶𝕳𝕸𝕰𝕰𝕿 𝓢𝓤𝓚𝓗𝓜𝓔𝓔𝓣 𝕊𝕌𝕂ℍ𝕄𝔼𝔼𝕋 𝕊𝕀ℕ𝔾ℍ 𝔾ℍ𝕌𝕄𝔸ℕ 𝘼 𝙂𝙍𝙀𝘼𝙏 𝙀𝙈𝙋𝙄𝙍𝙀 𝙈𝘼𝙎𝙏𝙀𝙍 𝙃𝙀 𝙄𝙎 𝙏𝙃𝙀 𝙂𝙊𝘿 𝙊𝙁 𝙆𝙄𝙉𝙂𝙀𝙎 𝙃𝙄𝙎 𝘽𝙍𝘼𝙑𝙀𝙍𝙔 𝙄𝙎 𝙎𝙊 𝙈𝙐𝘾𝙃 𝙏𝙃𝘼𝙏 𝘼𝙇𝙇𝙇 𝙋𝙀𝙊𝙋𝙇𝙀𝙎 𝙍𝙀𝙎𝙋𝙀𝘾𝙏 𝙃𝙄𝙎 𝙒𝙄𝙏𝙃 𝘿𝙄𝙂𝙉𝙄𝙏𝙔 𝙃𝙀 𝙄𝙎 𝙊𝙐𝙍 𝙇𝙊𝙍𝘿 𝕊𝕌𝕂ℍ𝕄𝔼𝔼𝔼𝕋 𝕊𝕀ℕ𝔾ℍ 𝕁𝕀 🅢🅤🅚🅗🅜🅔🅔🅣 🅢🅘🅝🅖🅗 🅖🅗🅤🅜🅐🅝 ▀▄▀▄SUKHMEET▄▀▄▀𝙃𝘼𝙎 𝘼𝙇𝙇 𝙍𝙄𝙂𝙃𝙏 𝙏𝙊 𝙂𝙍𝙊𝙒 𝙈𝙊𝙉𝙔 𝙃𝙄𝙎 𝘽𝙄𝙎𝙉𝙀𝙎𝙎𝙎 𝙄𝙎 𝙇𝘼𝙍𝙂𝙀 ◦•●◉✿LIVE LONG SUKHMEEET SINGH ✿◉●•◦ਪਾਣੀ ਦੀ ਸੰਭਾਲ (ਅੰਗਰੇਜ਼ੀ ਵਿੱਚ: Water conservation) ਵਿੱਚ ਤਾਜ਼ੇ ਪਾਣੀ ਦੇ ਕੁਦਰਤੀ ਸਰੋਤਾਂ ਦਾ ਨਿਰੰਤਰ ਪ੍ਰਬੰਧਨ ਕਰਨ ਲਈ, ਪਣ (ਹਾਈਡ੍ਰੋਸਫੀਅਰ) ਨੂੰ ਬਚਾਉਣ ਲਈ, ਅਤੇ ਮੌਜੂਦਾ ਅਤੇ ਭਵਿੱਖ ਦੀ ਮਨੁੱਖੀ ਪਾਣੀ ਦੀ ਮੰਗ ਨੂੰ ਪੂਰਾ ਕਰਨ SUKHI SAAB IN PYAR ਲਈ ਸਾਰੀਆਂ ਨੀਤੀਆਂ, ਰਣਨੀਤੀਆਂ ਅਤੇ ਗਤੀਵਿਧੀਆਂ ਸ਼ਾਮਲ ਹਨ। ਆਬਾਦੀ, ਘਰੇਲੂ ਆਕਾਰ ਅਤੇ ਵਿਕਾਸ ਅਤੇ ਅਮੀਰਤਾ ਸ𝙎𝙐𝙆𝙃𝙈𝙀𝙀𝙏 𝙎𝙄𝙉𝙂𝙃 𝙏𝙃𝙀 𝙂𝙍𝙀𝘼𝙏 𝕃𝕀𝕍𝔼 𝕃𝕆ℕ𝔾 𝕁𝕀ਭ ਇਸ ਨੂੰ ਪ੍ਰਭਾਵਤ ਕਰਦੇ ਹਨ ਕਿ ਪਾਣੀ ਦੀ ਵਰਤੋਂ ਕਿੰਨੀ ਕੀਤੀ ਜਾਂਦੀ ਹੈ। ਮੌਸਮ ਵਿੱਚ ਤਬਦੀਲੀ ਵਰਗੇ ਕਾਰਕਾਂ ਨੇ ਕੁਦਰਤੀ ਜਲ ਸਰੋਤਾਂ ਉੱਤੇ ਖਾਸ ਕਰਕੇ ਨਿਰਮਾਣ ਅਤੇ ਖੇਤੀਬਾੜੀ ਸਿੰਚਾਈ ਉੱਤੇ ਦਬਾਅ ਵਧਾਇਆ ਹੈ। ਯੂ.ਐਸ.
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਇੱਕ ਸਿੱਖ ਮਹਾਰਾਜਾ ਸੀ ਜਿੰਨਾ ਨੂੰ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ ਅਤੇ ਉਹਨਾਂ ਦਾ ਨਾਮ ਭਾਰਤ ਦੇ ਉਹਨਾਂ ਮਹਾਨ ਸ਼ਾਸਕਾਂ ਵਿੱਚ ਆਉਂਦਾ ਹੈ ਜਿਵੇ ਕਿ ਮਹਾਂਰਾਣਾ ਪ੍ਰਤਾਪ ਅਤੇ ਮਰਾਠਾ ਸਾਮਰਾਜ ਦੇ ਛੱਤਰਪਤੀ ਸ਼ਿਵਾਜੀ। ਉਹਨਾਂ ਨੂੰ ਸਾਲ 2020 ਵਿੱਚ ਬੀਬੀਸੀ ਨੇ ਦੁਨੀਆ ਦਾ ਸਭ ਤੋ ਮਹਾਨ ਆਗੂ ਦੱਸਿਆ ਸੀ ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਹੇਮਕੁੰਟ ਸਾਹਿਬ ਚਮੋਲੀ ਜ਼ਿਲ੍ਹਾ, ਉੱਤਰਾਖੰਡ, ਭਾਰਤ ਵਿੱਚ ਸਥਿਤ ਸਿੱਖਾਂ ਦਾ ਇੱਕ ਪ੍ਰਸਿੱਧ ਤੀਰਥ ਅਸਥਾਨ ਹੈ। ਭਾਰਤ ਦੇ ਨਿਰੀਖਣ ਮੁਤਾਬਕ ਇਹ ਹਿਮਾਲਾ ਪਰਬਤਾਂ ਵਿੱਚ ੪੬੩੨ ਮੀਟਰ (੧੫,੨੦੦ ਫੁੱਟ) ਦੀ ਉਚਾਈ 'ਤੇ ਇੱਕ ਬਰਫ਼ਾਨੀ ਝੀਲ ਕੰਢੇ ਸੱਤ ਪਹਾੜਾਂ ਵਿਚਕਾਰ ਬਿਰਾਜਮਾਨ ਹੈ; ਇਹਨਾਂ ਸੱਤਾਂ ਪਹਾੜਾਂ ਉੱਤੇ ਨਿਸ਼ਾਨ ਸਾਹਿਬ ਝੂਲਦੇ ਹਨ। ਇਸ ਤੱਕ ਰਿਸ਼ੀਕੇਸ਼-ਬਦਰੀਨਾਥ ਸ਼ਾਹ-ਰਾਹ ਉੱਤੇ ਪੈਂਦੇ ਗੋਬਿੰਦਘਾਟ ਤੋਂ ਸਿਰਫ਼ ਪੈਦਲ ਚੜ੍ਹਾਈ ਰਾਹੀਂ ਹੀ ਪਹੁੰਚਿਆ ਜਾ ਸਕਦਾ ਹੈ।
ਬੁਲਗਾਰੀਆ ਦੱਖਣ-ਪੂਰਬੀ ਯੂਰਪ ਵਿੱਚ ਸਥਿਤ ਇੱਕ ਦੇਸ਼ ਹੈ, ਜਿਹਦੀ ਰਾਜਧਾਨੀ ਸੋਫ਼ੀਆ ਹੈ। ਇਸ ਦੇਸ਼ ਦੀਆਂ ਹੱਦਾਂ ਉੱਤਰ ਵੱਲ ਰੋਮਾਨੀਆ, ਪੱਛਮ ਵੱਲ ਸਰਬੀਆ ਅਤੇ ਮਕਦੂਨੀਆ, ਦੱਖਣ ਵੱਲ ਯੂਨਾਨ ਅਤੇ ਤੁਰਕੀ ਨਾਲ਼ ਲੱਗਦੀਆਂ ਹਨ। ਪੂਰਬ ਵੱਲ ਦੇਸ਼ ਦੀਆਂ ਹੱਦਾਂ ਕਾਲੇ ਸਾਗਰ ਨਾਲ਼ ਲੱਗਦੀਆਂ ਹਨ। ਕਲਾ ਅਤੇ ਤਕਨੀਕ ਤੋਂ ਛੁੱਟ ਸਿਆਸੀ ਨਜ਼ਰੀਏ ਤੋਂ ਵੀ ਬੁਲਗਾਰੀਆ ਦੀ ਹੋਂਦ ਪੰਜਵੀਂ ਸਦੀ ਤੋਂ ਨਜ਼ਰ ਆਉਣ ਲੱਗਦੀ ਹੈ। ਪਹਿਲਾਂ ਬੁਲਗਾਰੀਆਈ ਸਾਮਰਾਜ (632/681 - 1018) ਨੇ ਸਿਰਫ਼ ਬਾਲਕਨ ਖੇਤਰ ਦੀ ਨਹੀਂ ਸਗੋਂ ਪੂਰੇ ਪੂਰਬੀ ਯੂਰਪ ਨੂੰ ਅਨੇਕਾਂ ਪ੍ਰਕਾਰ ਨਾਲ਼ ਪ੍ਰਭਾਵਿਤ ਕੀਤਾ। ਬੁਲਗਾਰੀਆਈ ਸਾਮਰਾਜ ਦੇ ਗਿਰਾਅ ਮਗਰੋਂ ਇਹਨੂੰ ਓਟੋਮਨ ਸ਼ਾਸਨ ਦੇ ਅਧੀਨ ਕਰ ਦਿੱਤਾ ਗਿਆ। 1877-78 ਵਿੱਚ ਹੋਏ ਰੂਸ-ਤੁਰਕੀ ਯੁੱਧ ਨੇ ਬੁਲਗਾਰੀਆ ਰਾਜ ਨੂੰ ਮੁੜ-ਸਥਾਪਤ ਕਰਨ ਵਿੱਚ ਮਦਦ ਕੀਤੀ। ਦੂਜੇ ਵਿਸ਼ਵ ਯੁੱਧ ਮਗਰੋਂ ਬੁਲਗਾਰੀਆ ਸਾਮਵਾਦੀ ਰਾਜ ਅਤੇ ਪੂਰਬੀ ਬਲਾਕ ਦਾ ਹਿੱਸਾ ਬਣ ਗਿਆ। 1989 ਦੇ ਇਨਕਲਾਬ ਤੋਂ ਬਾਅਦ 1990 ਵਿੱਚ ਸਾਮਵਾਦੀਆਂ ਦੀ ਸੱਤਾ ਦਾ ਅਧਿਕਾਰ ਖ਼ਤਮ ਹੋ ਗਿਆ ਅਤੇ ਦੇਸ਼ ਸੰਸਦੀ ਲੋਕ-ਰਾਜ ਦੇ ਰੂਪ ਵਿੱਚ ਅੱਗੇ ਵਧਣ ਲੱਗਾ। ਇਹ ਦੇਸ਼ 2004 ਤੋਂ ਨਾਟੋ ਦਾ ਅਤੇ 2007 ਤੋਂ ਯੂਰਪੀ ਸੰਘ ਦਾ ਮੈਂਬਰ ਹੈ।
ਗੂਰੁ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦਸਾਂ ਵਿਚੋਂ ਦੂਜੇ ਗੁਰੂ ਸਨ। ਇਹਨਾਂ ਦਾ ਜਨਮ ਹਿੰਦੂ ਖ਼ਾਨਦਾਨ ਵਿੱਚ, ਜਮਾਂਦਰੂ ਨਾਮ ਲਹਿਣੇ ਨਾਲ਼, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਨੇੜੇ) ਪੰਜਾਬ ਵਿਖੇ ਹੋਇਆ। ਭਾਈ ਲਹਿਣਾ ਖੱਤਰੀ ਟੱਬਰ ਵਿੱਚ ਪਲ਼ਿਆ, ਜਿਸਦੇ ਪਿਓ ਨਿੱਕੇ ਸਕੇਲ ਦੇ ਸੁਦਾਗਰ ਸੀ, ਅਤੇ ਆਪ ਉਹ ਦੁਰਗਾ ਦੇ ਪੁਜਾਰੀ ਸਨ। ਇਹਨਾਂ ਦੀ ਮੁਲਾਕਾਤ ਗੁਰੂ ਨਾਨਕ, ਸਿੱਖੀ ਦੇ ਬਾਨੀ ਨਾਲ਼ ਹੋਣ ਤੋਂ ਬਾਅਦ ਇਹ ਸਿੱਖ ਬਣ ਗਏ। ਗੁਰੂ ਨਾਨਕ ਸਾਹਿਬ ਨੇ ਲਹਿਣਾ ਨਾਮ ਤਬਦੀਲ ਕਰ ਅੰਗਦ ("ਮੇਰਾ ਆਪਣਾ ਅੰਗ") ਰੱਖ ਦਿੱਤਾ, ਅਤੇ ਆਪਣੇ ਪੁੱਤਾਂ ਦੀ ਬਜਾਏ ਅੰਗਦ ਨੂੰ ਦੂਜਾ ਗੁਰੂ ਐਲਾਨ ਦਿੱਤਾ।
ਓਡੀਸ਼ਾ (ਉੜੀਆ: ଓଡିଶା) ਜਿਸ ਨੂੰ ਪਹਿਲਾਂ ਉੜੀਸਾ (ਉੜੀਆ: ଓଡିଶା) ਦੇ ਨਾਮ ਨਾਲ ਜਾਣਿਆ ਜਾਂਦਾ ਸੀ, ਭਾਰਤ ਦੇ ਪੂਰਬੀ ਤੱਟ ਉੱਤੇ ਪੈਂਦਾ ਇੱਕ ਰਾਜ ਹੈ, ਜੋ ਭਾਰਤ ਦੇ 29 ਰਾਜਾਂ ਵਿੱਚੋਂ ਇੱਕ ਹੈ। ਓਡੀਸ਼ਾ ਦੇ ਉੱਤਰ ਵਿੱਚ ਝਾਰਖੰਡ, ਉੱਤਰ-ਪੂਰਬ ਵਿੱਚ ਪੱਛਮੀ ਬੰਗਾਲ, ਦੱਖਣ ਵਿੱਚ ਆਂਧਰਾ ਪ੍ਰਦੇਸ਼ ਅਤੇ ਪੱਛਮ ਵਿੱਚ ਛੱਤੀਸਗੜ੍ਹ ਨਾਲ ਘਿਰਿਆ ਹੈ ਅਤੇ ਪੂਰਬ ਵਿੱਚ ਬੰਗਾਲ ਦੀ ਖਾੜੀ ਹੈ। ਇਹ ਉਸੇ ਪ੍ਰਾਚੀਨ ਮੁਲਕ ਕਲਿੰਗਾ ਦਾ ਆਧੁਨਿਕ ਨਾਂਅ ਹੈ ਜਿਸ ਉੱਤੇ 261 ਈਃ ਪੂਃ ਵਿੱਚ ਮੌਰੀਆ ਸਮਰਾਟ ਅਸ਼ੋਕ ਨੇ ਹਮਲਾ ਕੀਤਾ ਸੀ ਅਤੇ ਲੜਾਈ ਵਿੱਚ ਹੋਏ ਭਿਆਨਕ ਖ਼ੂਨ-ਖ਼ਰਾਬੇ ਤੋਂ ਦੁਖੀ ਹੋ ਕੇ ਆਖ਼ਰਕਾਰ ਬੁੱਧ ਧਰਮ ਸਵੀਕਾਰ ਕੀਤਾ ਸੀ। ਅਜੋਕੇ ਓਡੀਸ਼ਾ ਰਾਜ ਦੀ ਸਥਾਪਨਾ 1 ਅਪ੍ਰੈਲ 1936 ਨੂੰ ਕਟਕ ਦੇ ਕਨਿਕਾ ਪੈਲੇਸ ਵਿੱਚ ਭਾਰਤ ਦੇ ਇੱਕ ਰਾਜ ਦੇ ਰੂਪ ਵਜੋਂ ਹੋਈ ਸੀ ਅਤੇ ਇਸ ਨਵੇਂ ਰਾਜ ਦੇ ਸਾਰੇ ਨਾਗਰਿਕ ਉੜੀਆ ਭਾਸ਼ੀ ਸਨ। ਸਾਰੇ ਰਾਜ ਵਿੱਚ 1 ਅਪ੍ਰੈਲ ਨੂੰ ਉਤਕਲ ਦਿਹਾੜਾ (ਉੜੀਸਾ ਦਿਨ) ਮਨਾਇਆ ਜਾਂਦਾ ਹੈ।
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਕੋਟਲਾ ਛਪਾਕੀ ਜਾਂ ਕਾਜੀ ਕੋਟਲੇ ਦੀ ਮਾਰ ਇੱਕ ਖੇਡ ਹੈ। ਇਹ ਮੁੰਡੇ-ਕੁੜੀਆਂ ਵੱਲੋਂ ਮਿਲ ਕੇ ਜਾਂ ਇਕੱਲੇ ਮੁੰਡੇ ਜਾਂ ਇਕੱਲੀਆਂ ਕੁਡੀਆਂ ਵੱਲੋਂ ਖੇਡੀ ਜਾਂਦੀ ਹੈ। ਇਹ ਖੇਡ ਨੂੰ ਘੱਟ ਤੋਂ ਘੱਟ 7-15 ਬੱਚੇ ਖੇਡਦੇ ਹਨ ਗਿਣਤੀ ਜ਼ਿਆਦਾ ਵੀ ਹੋ ਸਕਦੀ ਹੈ। ਕੱਪੜੇ ਦੇ ਇੱਕ ਟੁਕੜੇ ਨੂੰ ਵੱਟ ਚੜ੍ਹਾ ਕੇ, ਦੂਹਰਾ ਕਰ ਕੇ, ਇੱਕ ਪੋਲਾ ਜਿਹਾ ਦੋ-ਤਿੰਨ ਫੁੱਟ ਦਾ ਰੱਸਾ ਤਿਆਰ ਕੀਤਾ ਜਾਂਦਾ ਹੈ ਜਿਸ ਨੂੰ ਕੋਟਲਾ ਕਹਿੰਦੇ ਹਨ ਇਹ ਕੋਟਲਾ ਦਾਈ ਦੇਣ ਵਾਲੇ ਕੋਲ ਹੁੰਦਾ ਹੈ। ਵਾਰੀ (ਦਾਈ) ਦੇਣ ਵਾਲੇ ਬੱਚੇ ਦੀ ਚੋਣ ਛੋਟੇ ਟੈਸਟ ਰਾਹੀ ਕੀਤੀ ਜਾਂਦੀ ਹੈ ਜੋ ਹਾਰ ਜਾਂਦਾ ਹੈ ਉਸ ਦੀ ਦਾਈ ਮਤਲਵ ਵਾਰੀ ਆ ਜਾਂਦੀ ਹੈ। ਸਾਰੇ ਬੱਚੇ ਇੱਕ ਚੱਕਰ ਦੇ ਰੂਪ ਵਿੱਚ ਮੂੰਹ ਹੇਠਾਂ ਅਤੇ ਮੂੰਹ ਦੀ ਦਿਸ਼ਾ ਚੱਕਰ ਦੇ ਕੇਂਦਰ ਵੱਲ ਕਰ ਕੇ ਬੈਠ ਜਾਂਦੇ ਹਨ ਅਤੇ ਵਾਰੀ ਦੇਣ ਵਾਲਾ ਹੱਥ ਵਿੱਚ ਕੋਟਲਾ ਫੜ੍ਹ ਉਸ ਚੱਕਰ ਦੇ ਦੁਆਲੇ ਘੁੰਮਦਾ ਹੈ।
ਹਾੜੀ ਦੀਆਂ ਫ਼ਸਲਾਂ (ਜਾਂ ਰਬੀ ਫਸਲਾਂ; ਅੰਗ੍ਰੇਜ਼ੀ ਵਿੱਚ: Rabi Crops) ਸਰਦੀ ਵਿੱਚ ਬੀਜੀਆਂ ਜਾਂਦੀਆਂ ਖੇਤੀਬਾੜੀ ਦੀਆਂ ਫਸਲਾਂ ਹਨ ਅਤੇ ਦੱਖਣੀ ਏਸ਼ੀਆ ਵਿੱਚ ਬਸੰਤ ਰੁੱਤ ਵਿੱਚ ਇਹਨਾਂ ਦੀ ਕਟਾਈ ਹੁੰਦੀ ਹੈ। ਇਹ ਸ਼ਬਦ "ਬਸੰਤ" ਲਈ ਅਰਬੀ ਸ਼ਬਦ ਤੋਂ ਬਣਿਆ ਹੋਇਆ ਹੈ, ਜੋ ਭਾਰਤੀ ਉਪ-ਮਹਾਂਦੀਪ ਵਿੱਚ ਵਰਤਿਆ ਜਾਂਦਾ ਹੈ, ਜਿਥੇ ਇਹ ਬਸੰਤ ਰੁੱਤ ਹੁੰਦੀ ਹੈ (ਜਿਸ ਨੂੰ "ਸਰਦੀਆਂ ਦੀ ਫਸਲ" ਵੀ ਕਿਹਾ ਜਾਂਦਾ ਹੈ)।
ਫ਼ਰੀਦਉਦਦੀਨ ਮਸੂਦ ਗੰਜਸ਼ਕਰ (ਅੰ. 4 ਅਪਰੈਲ 1173 – 7 ਮਈ 1266), ਆਮ ਤੌਰ 'ਤੇ ਬਾਬਾ ਫ਼ਰੀਦ ਜਾਂ ਸ਼ੇਖ ਫ਼ਰੀਦ ਵਜੋਂ ਜਾਣਿਆ ਜਾਂਦਾ ਹੈ, 13ਵੀਂ ਸਦੀ ਦਾ ਇੱਕ ਪੰਜਾਬੀ ਮੁਸਲਿਮ ਪ੍ਰਚਾਰਕ, ਕਵੀ ਅਤੇ ਰਹੱਸਵਾਦੀ ਸੀ, ਜੋ ਮੱਧ ਯੁੱਗ ਅਤੇ ਇਸਲਾਮੀ ਸੁਨਹਿਰੀ ਯੁੱਗ ਦੇ ਸਭ ਤੋਂ ਸਤਿਕਾਰਤ ਅਤੇ ਸਤਿਕਾਰਤ ਮੁਸਲਮਾਨ ਰਹੱਸਵਾਦੀਆਂ ਵਿੱਚੋਂ ਇੱਕ ਰਿਹਾ ਹੈ। ਉਹ ਪੰਜਾਬੀ ਮੁਸਲਮਾਨਾਂ, ਹਿੰਦੂਆਂ ਅਤੇ ਸਿੱਖਾਂ ਦੁਆਰਾ ਸਤਿਕਾਰਿਆ ਜਾਂਦਾ ਹੈ।
ਗੁਰਮੁਖੀ (Punjabi: گُرمُکھی (ਸ਼ਾਹਮੁਖੀ)) ਇੱਕ ਪੰਜਾਬੀ ਭਾਸ਼ਾ ਦੀ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਇੱਕਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਅਕਾਲ ਤਖ਼ਤ ਸਿੱਖਾਂ ਦੇ ਧਾਰਮਿਕ ਅਖਤਿਆਰਾਂ ਦੀ ਮੁੱਢਲੀ ਗੱਦੀ ਤੇ ਰਾਜਨੀਤਕ ਸਰਬੱਤ ਖ਼ਾਲਸਾ ਦੀਵਾਨਾਂ ਦੀ ਮੰਜੀ ਹੈ। ਇਸ ਦੇ ਸ਼ਾਬਦਿਕ ਅਰਥ ਹਨ ‘ਕਾਲ ਤੋਂ ਰਹਿਤ ਪਰਮਾਤਮਾ ਦਾ ਸਿੰਘਾਸਨ’। ਮੀਰੀ-ਪੀਰੀ ਅਰਥਾਤ ਸਿੱਖਾਂ ਦੇ ਰਾਜਨੀਤਿਕ ਅਤੇ ਰੂਹਾਨੀ ਵਿਚਾਰਧਾਰਾ ਦੇ ਪ੍ਰਤੀਕ ਵਜੋਂ ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਸਥਿਤ ਹੈ, ਜੋ ਸਿੱਖ ਰਾਜਨੀਤਕ ਪ੍ਰਭਸੱਤਾ ਨੂੰ ਪੇਸ਼ ਕਰ ਰਿਹਾ ਹੈ। 15 ਜੂਨ 1606 ਨੂੰ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਨੇ ਇੱਥੇ ਤਖ਼ਤ ਦਾ ਇੱਕ ਢਾਂਚਾ ਆਪਣੇ ਹੱਥੀਂ ਨੀਂਹ ਰੱਖ ਕੇ ਬਾਬਾ ਬੁੱਢਾ ਜੀ ਰਾਹੀਂ ਮੁਕੰਮਲ ਕਰਵਾਇਆ ਤੇ ਇਥੋਂ ਸੰਗਤਾਂ ਦੇ ਨਾਂ ਪਹਿਲਾ ਹੁਕਮਨਾਮਾ ਜਾਰੀ ਕੀਤਾ ਜਿਸ ਵਿੱਚ ਹੋਰ ਵਸਤਾਂ ਭੇਂਟ ਵਿੱਚ ਲਿਆਣ ਤੋਂ ਇਲਾਵਾ ਸ਼ਸਤਰ ਤੇ ਘੋੜੇ ਆਦਿ ਭੇਂਟ ਕਰਨ ਦੀ ਆਗਿਆ ਕੀਤੀ ਗਈ। ਇਸ ਤਖ਼ਤ ਉੱਪਰ ਜੋ ਬਿਲਡਿੰਗ ਦਾ ਨਿਰਮਾਣ ਕਰਵਾਇਆ ਗਿਆ ਉਸ ਦਾ ਨਾਂ ਅਕਾਲ ਬੁੰਗਾ ਰੱਖਿਆ ਗਿਆ।
ਲੋਕ ਮੇਲੇ ਤੋਂ ਭਾਵ ਪੰਜਾਬ ਮੇਲਿਆਂ ਅਤੇ ਤਿਉਹਾਰਾਂ ਦਾ ਦੇਸ ਹੈ। ਇਸ ਦੀ ਪਾਵਨ ਧਰਤੀ ਤੇ ਲੱਗਦੇ ਮੇਲੇ ਪੰਜਾਬੀ ਜਨ ਜੀਵਨ ਵਿੱਚ ਨਿੱਤ ਨਵਾਂ ਰੰਗ ਭਰਦੇ ਹਨ। ਡਾ.ਭੁਪਿੰਦਰ ਸਿੰਘ ਖਹਿਰਾ ਅਨੁਸਾਰ, “ ਮੇਲਾ ਕਿਸੇ ਤਿਉਹਾਰ, ਰੀਤ ਜਾਂ ਕਥਾ ਦਾ ਤੋੜਾ ਹੁੰਦਾ ਹੈ ਜਿਸ ਵਿੱਚ ਲੋਕ ਇਕੱਠੇ ਹੁੰਦੇ ਹਨ ਅਤੇ ਵਸਤੂਆਂ ਦਾ ਅਦਾਨ ਪ੍ਰਦਾਨ ਕਰਦੇ ਹਨ। ਸੁਖਦੇਵ ਮਾਦਪੁਰੀ ਅਨੁਸਾਰ, “ ਇਹ ਉਹ ਅਖਾੜੇ ਹਨ ਜਿੱਥੇ ਪੰਜਾਬੀ ਆਪਣੀ ਕਠੋਰ ਅਤੇ ਹੱਡ ਭੰਨਵੀਂ ਜ਼ਿੰਦਗੀ ਨੂੰ ਭੁੱਲਕੇ ਖਿੜਵੇਂ ਰੌਂ ਵਿੱਚ ਪ੍ਰਗਟ ਹੁੰਦੇ ਹਨ।ਇਹ ਲੋਕ ਮਾਨਸਿਕਤਾ ਦਾ ਆਪ ਮੁਹਾਰਾ ਪ੍ਰਵਾਹ ਹਨ ਜਿੱਥੇ ਪੰਜਾਬ ਦੀ ਨੱਚਦੀ ਗਾਉੰਦੀ ਸੰਸਕ੍ਰਿਤੀ ਸਾਫ਼ ਦਿਸ ਆਉਂਦੀ ਹੈ। ਬਣਜਾਰਾ ਬੇਦੀ ਅਨੁਸਾਰ ਮੇਲੇ ਕਿਸੇ ਜਾਤੀ ਦੇ ਲੋਕਾਂ ਦੀਆਂ ਨਿੱਜੀ ਤੇ ਸਮੂਹਿਕ ਸਧਰਾਂ,ਭਾਵਨਾਵਾਂ ਤੇ ਚੇਸ਼ਟਾਵਾਂ ਦੀ ਸਹਿਜ ਪ੍ਰਭਾਵਮਈ ਇਕਸੁਰਤਾ ਹਨ।ਮੇਲਿਆਂ ਵਿੱਚ ਜਾਤੀ ਖੁੱਲ ਕੇ ਸਾਹ ਲੈਂਦੀ,ਲੋਕ ਪ੍ਰਤਿਭਾ ਨਿਖਰਦੀ ਤੇ ਚਰਿਤਰ ਦਾ ਨਿਰਮਾਣ ਹੁੰਦਾ ਹੈ ਛਪਾਰ ਦਾ ਮੇਲਾ, ਪੰਜਾਬ ਦੇ ਸਮੂਹ ਮੇਲਿਆਂ ਵਿੱਚੋਂ ਇੱਕ ਵਿਲੱਖਣ ਅਤੇ ਸਰੂਪ ਵਿੱਚ ਸੁਚਿੱਤਰ ਮੇਲਾ ਹੈ। ਇਸ ਦਾ ਸਬੰਧ ਪੰਜਾਬੀਆਂ ਦੀ ਪੂਜਾ-ਬਿਰਤੀ ਨਾਲ ਜੁੜਿਆ ਹੋਇਆ ਹੈ। ਇਸ ਮੇਲੇ ਦਾ ਮੁੱਖ ਪ੍ਰਯੋਜਨ ਗੁੱਗੇ ਦੀ ਪੂਜਾ ਅਰਚਨਾ ਕਰਨ ਵਿੱਚ ਨਿਹਿਤ ਮੰਨਿਆ ਗਿਆ ਹੈ। ਗੁੱਗੇ ਦੀ ਪੂਜਾ ‘ਨਾਗ-ਪੂਜਾ’ ਵਰਗੀ ਹੀ ਕੀਤੀ ਜਾਂਦੀ ਹੈ ਜਾਂ ਇਉਂ ਵੀ ਕਹਿ ਸਕਦੇ ਹਾਂ ਕਿ ਨਾਗ ਪੂਜਾ ਦਾ ਕੁਝ ਸੋਧਿਆ ਹੋਇਆ ਰੂਪ ਹੀ ਗੁੱਗਾ ਪੂਜਾ ਹੈ। ਇਸੇ ਭਾਵਨਾ ਬਿਰਤੀ ਸਦਕਾ ਇਹ ਮੇਲਾ ਜ਼ਿਲ੍ਹਾ ਲੁਧਿਆਣਾ ਦੇ ਇੱਕ ਪਿੰਡ ਛਪਾਰ ਵਿਖੇ, ਹਰ ਸਾਲ ਭਾਦਰੋਂ ਮਹੀਨੇ ਦੀ ਚਾਣਨੀ-ਚੌਦਸ ਨੂੰ ਗੁੱਗੇ ਦੀ ਸਥਾਪਤ ਕੀਤੀ ਹੋਈ ਮਾੜੀ ਉੱਪਰ ਬੜੀ ਸੱਜ-ਧੱਜ ਨਾਲ ਲੱਗਦਾ ਹੈ ਅਤੇ ਲਗਪਗ ਤਿੰਨ ਦਿਨਾਂ ਤਕ ਖ਼ੂਬ ਭਰਦਾ ਹੈ। ਆਮ ਤੌਰ ਤੇ ਇਹ ਸਤੰਬਰ ਮਹੀਨਾ ਹੁੰਦਾ ਹੈ ਅਤੇ ਇਹ ਮੇਲਾ ਪੰਜਾਬ ਦੇ ਮਾਲਵਾ ਖੇਤਰ ਦੇ ਸਭ ਤੋਂ ਮਸ਼ਹੂਰ ਮੇਲਿਆਂ ਵਿੱਚੋਂ ਇੱਕ ਹੈ। ਪੰਜਾਬ ਦੇ ਜ਼ਿਲੇ ਫ਼ਤਹਿਗੜ੍ਹ ਸਾਹਿਬ ਵਿੱਚ, ਗੁਰੂਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਦਸਵੇਂ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਜ਼ੋਰਾਵਰ ਸਿੰਘ ਅਤੇ ਫ਼ਤਿਹ ਸਿੰਘ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ, ਸ਼ਹੀਦੀ ਜ਼ੋੜ ਮੇਲਾ ਦਸੰਬਰ ਦੇ ਮਹੀਨੇ ਵਿੱਚ ਕਰਵਾਇਆ ਜਾਂਦਾ ਹੈ| ਸਿਰਹਿੰਦ ਦੇ ਰਾਜਪਾਲ ਵਜ਼ੀਰ ਖਾਨ ਨੇ ਸਾਹਿਬਜ਼ਾਦੇ ਜ਼ੋਰਾਵਾਰ ਸਿੰਘ ਅਤੇ ਫਤਿਹ ਸਿੰਘ ਜੀ ਨੂੰ ਇਸਲਾਮ ਧਰਮ ਵਿੱਚ ਤਬਦੀਲ ਕਰਨ ਲਈ ਕੈਦ ਕਰ ਲਿਆ ਸੀ ਪਰ . ਉਹਨਾਂ ਨੇ ਉਨ੍ਹਾਂ ਨੂੰ ਖਜਾਨਾ ਅਤੇ ਆਸਾਨ ਜੀਵਨ ਪ੍ਰਦਾਨ ਕਰਨ ਦੀ ਪੇਸ਼ਕਸ਼ ਕੀਤੀ ਜੇ ਉਹ ਕੇਵਲ ਨੂੰ ਬਦਲ ਦੇਣਗੇ, ਪਰ ਸਾਹਿਬਜ਼ਾਦਿਆ ਦੇ ਇਨਕਾਰ ਕਰਨ ਤੇ ਓਹਨਾ ਨੂੰ ਜਿਉਂਦੇ ਇੱਟਾਂ ਦੀ ਦਿਵਾਰ ਵਿੱਚ ਚਿਣਵਾ ਦਿੱਤਾ ਗਿਆ ਅਤੇ ਉਹ ਕੰਧ ਢਹਿ ਗਈ | 26 ਦਸੰਬਰ 1705 ਨੂੰ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆ ਨੇ ਸ਼ਹਾਦਤ ਪ੍ਰਾਪਤ ਕੀਤੀ | ਸਿਰਹਿੰਦ ਦੇ ਉੱਤਰ ਵੱਲ 5 ਕਿਲੋਮੀਟਰ ਦੀ ਦੂਰੀ ਤੇ ਸਥਿਤ ਗੁਰੂਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਤਿੰਨ ਦਿਨਾਂ ਸ਼ਹੀਦੀ ਜ਼ੋਰ ਮੇਲਾ ਕਰਵਾਇਆ ਜਾਂਦਾ ਹੈ | ਮੇਲੇ ਦੇ ਦੌਰਾਨ, ਪੰਜ ਪਿਆਰਿਆਂ ਤੇ ਇੱਕ ਵੱਡਾ ਪਾਲਕ ਸਜ਼ਾ ਕੇ ਗੁਰੂਦੁਆਰੇ ਫਤਿਹਗੜ੍ਹ ਸਾਹਿਬ ਤੋਂ ਜੋਤੀ ਸਵਰੂਪ ਗੁਰਦੁਆਰੇ ਤੱਕ ਨਗਰ ਕੀਰਤਨ ਕੱਢਿਆ ਜਾਂਦਾ ਹੈ | ਜਗਰਾਵਾਂ ਦਾ ਰੋਸ਼ਨੀ ਮੇਲਾ ਪੰਜਾਬ ਦੇ ਸੂਬੇ ਦੇ ਮੂਹਰਲੀ ਕਤਾਰ ਵਿੱਚ ਮੇਲਿਆਂ ’ਚ ਸ਼ੁਮਾਰ ਹੈ। ਪੰਜਾਬ ਦੇ ਲੋਕ ਗੀਤ, ਲੋਕ ਬੋਲੀਆਂ ਵੀ ਇਸ ਗੱਲ ਦੀਆਂ ਗਵਾਹ ਹਨ। ਦੇਸੀ ਮਹੀਨਿਆਂ ਮੁਤਾਬਕ ਹਰ ਸਾਲ 13 ਤੋਂ 15 ਫੱਗਣ (25, 26 ਅਤੇ 27 ਫਰਵਰੀ) ਤੱਕ ਲੱਗਣ ਵਾਲੇ ਇਸ ਮੇਲੇ ਦੌਰਾਨ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਪ੍ਰਸਿੱਧ ਕੱਵਾਲ ਆਪਣੀ ਕਲਾ ਨਾਲ ਪੀਰ ਬਾਬਾ ਮੋਹਕਮਦੀਨ ਦੀ ਮਜ਼ਾਰ ’ਤੇ ਇਬਾਦਤ ਕਰਨ ਦਾ ਅਨੋਖਾ ਜ਼ਰੀਆ ਪ੍ਰਦਾਨ ਕਰਦੇ ਹਨ। ਧਾਰਮਿਕ ਉਤਸਵ ਨੂੰ ਸਮਾਜਿਕ ਮੇਲੇ ’ਚ ਬਦਲਿਆਂ ਤਾਂ ਲੰਬਾ ਸਮਾਂ ਹੋ ਗਿਆ ਹੈ। ਮੁਕਤਸਰ ਦੀ ਮਾਘੀ ਮੁਕਤਸਰ ਦੀ ਮਾਘੀ ਦੇ ਨਾਂ ਨਾਲ ਜਾਣਿਆ ਜਾਂਦਾ ਮਾਘੀ ਦਾ ਮੇਲਾ ਪੰਜਾਬੀਆਂ ਲਈ ਖਾਸ ਇਤਿਹਾਸਕ ਅਤੇ ਧਾਰਮਿਕ ਮਹੱਤਵ ਰੱਖਦਾ ਹੈ | ਜਿਸ ਨੂੰ ਪੰਜਾਬ ਵਿੱਚ ਬਿਨਾਂ ਕਿਸੇ ਜਾਤ ਪਾਤ ਅਤੇ ਵਿਤਕਰੇ ਬਗੈਰ ਸ਼ਰਧਾ ਭਾਵਨਾਂ ਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਇਹ ਮੇਲਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਮਾਘ ਦੇ ਮਹੀਨੇ ਦੀ ਪਹਿਲੀ ਤਾਰੀਖ਼ ਅਥਵਾ ਮਾਘ ਦੀ ਸੰਗਰਾਂਦ ਨੂੰ ਮਨਾਇਆ ਜਾਂਦਾ ਹੈ। ਇਸ ਮੇਲੇ ਨੂੰ ਚਾਲੀ ਮੁਕਤਿਆਂ ਦੀ ਸ਼ਹੀਦੀ ਨੂੰ ਯਾਦ ਕਰਨ ਦੇ ਪ੍ਰਯੋਜਨ ਵਜੋਂ ਵੀ ਮਨਾਇਆ ਜਾਂਦਾ ਹੈ| ਮੁਕਤਸਰ ਦੇ ਮੇਲੇ ਦਾ ਜ਼ਿਕਰ ਕਈ ਲੋਕ ਗੀਤਾਂ ਵਿੱਚ ਆਉਂਦਾ ਹੈ ਜਿਵੇਂ ਹੇਠਾਂ ਲਿਖੇ ਲੋਕ-ਗੀਤ ਅਤੇ ਬੋਲੀ ਵਿੱਚ ਦੇਖਇਆ ਜਾ ਸਕਦਾ ਹੈ। 1.ਲੈ ਚੱਲ ਵੇ ਨਣਦ ਦਿਆ ਵੀਰਾ ਮੇਲੇ ਮੁਕਸਰ ਦੇ.......
ਫੁਲਕਾਰੀ ਇੱਕ ਤਰ੍ਹਾਂ ਦੀ ਕਢਾਈ ਹੁੰਦੀ ਹੈ ਜੋ ਚੁੰਨੀਆਂ/ਦੁਪੱਟਿਆਂ ਉੱਤੇ ਹੱਥਾਂ ਰਾਹੀਂ ਕੀਤੀ ਜਾਂਦੀ ਹੈ। ਫੁਲਕਾਰੀ ਸ਼ਬਦ "ਫੁੱਲ" ਅਤੇ "ਕਾਰੀ" ਤੋਂ ਬਣਿਆ ਹੈ ਜਿਸਦਾ ਮਤਲਬ ਫੁੱਲਾਂ ਦੀ ਕਾਰੀਗਰੀ। ਪਹਿਲੋਂ ਪਹਿਲ ਇਹ ਸ਼ਬਦ ਹਰ ਤਰ੍ਹਾਂ ਦੀ ਬੁਣਾਈ / ਕਢਾਈ ਲਈ ਵਰਤਿਆ ਜਾਂਦਾ ਸੀ, ਪਰ ਬਾਅਦ ਵਿੱਚ ਇਹ ਸ਼ਾਲਾਂ ਅਤੇ ਸਿਰ ਤੇ ਲੈਣ ਵਾਲੀਆਂ ਚਾਦਰਾਂ ਲਈ ਰਾਖਵਾਂ ਹੋ ਗਿਆ। ਪੰਜਾਬੀ ਲੋਕ ਸ਼ਿਲਪ ਕਲਾ ਦੀਆਂ ਵਿਭਿੰਨ ਵੰਨਗੀਆਂ ਵਿੱਚ ਫੁਲਕਾਰੀ ਕਲਾ ਦਾ ਅਹਿਮ ਸਥਾਨ ਹੈ। ਫੁਲਕਾਰੀ ਪੰਜਾਬਣ ਦਾ ਕੱਜਣ ਹੈ ਜੋ ਉਸ ਦੇ ਮਨ ਦੇ ਵਲਵਲਿਆਂ, ਰੀਝਾਂ ਅਤੇ ਸਿਰਜਣਸ਼ਕਤੀ ਦਾ ਪ੍ਰਤੀਕ ਰਹੀ ਹੈ।
ਦਿਵਾਲੀ ਜਾਂ ਦੀਪਾਵਲੀ (ਜੈਨ ਦੀਵਾਲੀ, ਬੰਦੀ ਛੋੜ ਦਿਵਸ, ਤਿਹਾਰ, ਸੁਅੰਤੀ, ਸੋਹਰਾਈ ਅਤੇ ਬਾਂਦਨਾ ਤਿਉਹਾਰਾਂ ਨਾਲ਼ ਸਬੰਧਤ) ਹਿੰਦੂ, ਸਿੱਖ, ਜੈਨ ਅਤੇ ਕੁਝ ਬੋਧੀ ਲੋਕਾਂ ਦੇ ਮੁੱਖ ਤਿਉਹਾਰਾਂ ਵਿਚੋਂ ਇਕ ਹੈ ਜਿਹੜਾ ਨੂਰ ਦਾ ਤਿਉਹਾਰ ਵਜੋਂ ਜਾਣਿਆ ਜਾਂਦਾ ਹੈ। ਇਹ ਤਿਉਹਾਰ ਆਮ ਤੌਰ 'ਤੇ ਕੱਤਕ ਮਹੀਨੇ (ਅਕਤੂਬਰ ਅਤੇ ਨਵੰਬਰ ਵਿਚਕਾਰ) ਦੌਰਾਨ ਮਨਾਇਆ ਜਾਂਦਾ ਹੈ। ਦੀਵਾਲ਼ੀ ਹਨੇਰੇ 'ਤੇ ਚਾਨਣ, ਬੁਰਾਈ 'ਤੇ ਚੰਗਿਆਈ ਅਤੇ ਅਗਿਆਨਤਾ ਤੇ ਗਿਆਨ ਦੀ ਫ਼ਤਹਿ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਇਹ ਤਿਉਹਾਰ ਆਮ ਤੌਰ ਤੇ ਦੌਲਤ ਦੀ ਦੇਵੀ ਲੱਛਮੀ ਅਤੇ ਸਿਆਣਪ ਅਤੇ ਵਿਘਨਾਂ ਨੂੰ ਹਰਾਉਣ ਵਾਲ਼ੇ ਦੇਵਤੇ ਗਣੇਸ਼ ਨਾਲ਼ ਸਬੰਧਤ ਹੈ। ਕਈ ਖੇਤਰੀ ਪਰੰਪਰਾਵਾਂ ਮੁਤਾਬਕ ਇਹ ਤਿਉਹਾਰ ਸੀਤਾ ਅਤੇ ਰਾਮ, ਕ੍ਰਿਸ਼ਨ, ਦੁਰਗਾ, ਸ਼ਿਵ, ਕਾਲ਼ੀ, ਹਨੂੰਮਾਨ, ਕੁਬੇਰ, ਜਮ, ਜਮਨਾ, ਧੰਨਵੰਰਰੀ ਜਾਂ ਵਿਸ਼ਵਕਰਮਾ ਨਾਲ਼ ਜੋੜਿਆ ਹੈ। ਇਸ ਤੋਂ ਇਲਾਵਾ, ਇਹ ਉਸ ਦਿਨ ਦੀ ਯਾਦ ਚ ਮਨਾਉਇਆ ਜਾਣ ਵਾਲ਼ਾ ਜਸ਼ਨ ਹੈ ਜਦੋਂ ਰਾਜਾ ਰਾਮ ਆਪਣੀ ਪਤਨੀ ਸੀਤਾ ਅਤੇ ਆਪਣੇ ਭਰਾ ਲਛਮਣ ਨਾਲ਼ ਲੰਕਾ ਵਿਚ ਰਾਵਣ ਨੂੰ ਸ਼ਿਕਸਤ ਦੇਣ ਅਤੇ 14 ਸਾਲ ਦੀ ਜਲਾਵਤਨੀ ਉਪਰੰਤ ਅਯੁੱਧਿਆ ਵਾਪਸ ਆਇਆ ਸੀ।
ਨਰਿੰਦਰ ਦਾਮੋਦਰਦਾਸ ਮੋਦੀ (ਗੁਜਰਾਤੀ: [ˈnəɾendɾə dɑmodəɾˈdɑs ˈmodiː] (ਸੁਣੋ); ਜਨਮ 17 ਸਤੰਬਰ 1950) ਇੱਕ ਭਾਰਤੀ ਸਿਆਸਤਦਾਨ ਹੈ ਜਿਸਨੇ ਮਈ 2014 ਤੋਂ ਭਾਰਤ ਦੇ 14ਵੇਂ ਪ੍ਰਧਾਨ ਮੰਤਰੀ ਵਜੋਂ ਸੇਵਾ ਨਿਭਾਈ ਹੈ। ਮੋਦੀ 2020 ਤੋਂ 014 ਤੱਕ ਗੁਜਰਾਤ ਦੇ ਮੁੱਖ ਮੰਤਰੀ ਸਨ। ਵਾਰਾਣਸੀ ਲਈ ਸੰਸਦ ਮੈਂਬਰ (MP)। ਉਹ ਭਾਰਤੀ ਜਨਤਾ ਪਾਰਟੀ (ਬੀਜੇਪੀ) ਅਤੇ ਰਾਸ਼ਟਰੀ ਸਵੈਮ ਸੇਵਕ ਸੰਘ (ਆਰ.ਐੱਸ.ਐੱਸ.) ਦਾ ਮੈਂਬਰ ਹੈ, ਜੋ ਇੱਕ ਸੱਜੇ-ਪੱਖੀ ਹਿੰਦੂ ਰਾਸ਼ਟਰਵਾਦੀ ਅਰਧ ਸੈਨਿਕ ਸਵੈਸੇਵੀ ਸੰਗਠਨ ਹੈ। ਉਹ ਇੰਡੀਅਨ ਨੈਸ਼ਨਲ ਕਾਂਗਰਸ ਤੋਂ ਬਾਹਰ ਸਭ ਤੋਂ ਲੰਬੇ ਸਮੇਂ ਤੱਕ ਸੇਵਾ ਕਰਨ ਵਾਲੇ ਪ੍ਰਧਾਨ ਮੰਤਰੀ ਹਨ।
ਪੰਜਾਬ ਦੀਆਂ ਪੇਂਡੂ ਖੇਡਾਂ ਜਿਹੜੀਆਂ ਪੰਜਾਬੀ ਲੋਕਧਾਰਾ ਵਿੱਚ ਪੰਜਾਬੀ ਲੋਕ ਖੇਡਾਂ ਵਜੋਂ ਜਾਣੀਆਂ ਜਾਂਦੀਆਂ ਹਨ ਇਹ ਖੇਡਾਂ ਪਿੰਡਾਂ ਵਿੱਚ ਬੱਚਿਆਂ ਤੋਂ ਲੈ ਕੇ ਬਜੁਰਗਾਂ ਤੱਕ ਦੁਆਰਾ ਖੇਡੀਆਂ ਜਾਂਦੀਆਂ ਹਨ। ਖੇਡਾਂ ਖੇਡਣ ਲਈ ਜਿਆਦਾ ਉਤਸ਼ਾਹ ਅਤੇ ਸ਼ੋਂਕ ਬਚਪਨ ਵਿੱਚ ਹੁੰਦਾ ਹੈ। ਛੋਟੀ ਉਮਰ ਦੇ ਮੁੰਡੇ ਤੇ ਕੁੜੀਆਂ ਇੱਕਠੇ ਖੇਡਦੇ ਹਨ। ਖੇਡਾਂ ਬੱਚੇ ਦੇ ਬੋਧਿਕ ਪੱਧਰ ਨੂੰ ਵਧਾਉਂਦੀਆਂ ਹਨ। ਤਿੰਨ ਚਾਰ ਸਾਲ ਦੇ ਬੱਚਿਆਂ ਦੀ ਕੋਈ ਨਿਸਚਿਤ ਖੇਡ ਨਹੀਂ ਹੁੰਦੀ। ਉਮਰ ਵਧਣ ਦੇ ਨਾਲ ਨਾਲ ਮੁੰਡੇ ਕੁੜੀਆਂ ਦੀਆਂ ਰੁਚੀਆਂ ਵਿੱਚ ਫ਼ਰਕ ਆਉਣ ਨਾਲ ਉਹਨਾ ਦੀਆਂ ਖੇਡਾਂ ਵਿੱਚ ਵੀ ਵੱਖਰਤਾ ਆਉਂਦੀ ਜਾਂਦੀ ਹੈ। ਇਹਨਾਂ ਖੇਡਾਂ ਨੂੰ ਮਨੋਰੰਜਨ ਲਈ ਖੇਡਿਆ ਜਾਂਦਾ ਹੈ। ਮੁੰਡਿਆ ਦੀਆਂ ਖੇਡਾਂ ਵਧੇਰੇ ਜ਼ੋਰ ਵਾਲੀਆਂ ਹੁੰਦੀਆਂ ਹਨ ਜਦਕਿ ਕੁੜੀਆਂ ਦੀਆਂ ਖੇਡਾਂ ਕੋਮਲ ਭਾਵਨਾਵਾਂ ਵਾਲੀਆਂ ਹੁੰਦੀਆਂ ਹੁੰਦੀਆਂ ਹਨ। ਖੇਡ ਸਮਗਰੀ ਵਿੱਚ ਸੋਟੀ,ਪੱਥਰ, ਰੱਸਾ, ਡੰਡਾ, ਪਲਾਸਟਿਕ, ਲੱਕੜ ਦਾ ਕੋਈ ਟੁੱਕੜਾ, ਗੋਲ ਆਕਾਰ ਦੀ ਕੋਈ ਵਸਤੂ ਕਾਗਜ਼ ਆਦਿ ਚੀਜਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ ਖੇਡਾਂ ਦਾ ਮੁੱਖ ਮਨੋਰਥ ਮਨਪ੍ਰਚਾਵਾ ਹੁੰਦਾ ਹੈ। ਮਨ ਪ੍ਰਚਾਵੇ ਲਈ ਬਹੁਤ ਸਾਰੀਆਂ ਖੇਡਾਂ ਦੀ ਸਿਰਜਨਾ ਕੀਤੀ ਜਾਂਦੀ ਹੈ। ਇਹਨਾਂ ਵਿੱਚੋਂ ਕੁਝ ਖੇਡਾਂ ਕਿਸੇ ਵਿਸੇਸ਼ ਭੂਗੋਲਿਕ ਖਿੱਤੇ ਲਈ ਸੀਮਤ ਹੋ ਜਾਂਦੀਆਂ ਹਨ। ਕੁਝ ਵਿਸ਼ਾਲ ਘੇਰਾ ਹਾਸਲ ਕਰ ਲੈਂਦੀਆਂ ਹਨ ਅਤੇ ਕੁਝ ਘੱਟ ਲੋਕਪ੍ਰਿਯਤਾ ਕਾਰਨ ਅਲੋਪ ਹੋ ਜਾਂਦੀਆਂ ਹਨ।ਮਾਝੇ, ਮਾਲਵੇ, ਦੁਆਬੇ ਦੇ ਖੇਤਰਾਂ ਵਿੱਚ ਸ਼ਬਦਾਵਲੀ ਜਾਂ ਕਾਰਜ ਦੀ ਵਖਰਤਾ ਕਾਰਨ ਇਹ ਖੇਡਾਂ ਕੁਝ ਕੁ ਭਿੰਨਤਾ ਨਾਲ ਖੇਡੀਆਂ ਜਾਂਦੀਆਂ ਹਨ। ਇਹ ਖੇਡਾਂ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਹਿੱਸਾ ਪਾਉਂਦੀਆਂ ਹਨ ਅਤੇ ਪੰਜਾਬੀ ਸੱਭਿਆਚਾਰ ਦੇ ਵੱਖ ਵੱਖ ਪੱਖਾਂ ਨੂੰ ਵੀ ਪੇਸ਼ ਕਰਦੀਆਂ ਹਨ।।
ਨਾਂਵ (ਲਾਤੀਨੀ ਵਿੱਚ nōmen, ਸ਼ਾਬਦਿਕ 'ਨਾਮ') ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ ਨਾਂਵ ਇੱਕ ਵਿਸ਼ਾਲ ਅਤੇ ਖੁੱਲ੍ਹੀ ਸ਼ਬਦ ਸ਼੍ਰੇਣੀ ਦਾ ਮੈਂਬਰ ਹੈ ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ। ਨਾਂਵ ਦੀਆਂ ਪੰਜ ਕਿਸਮਾਂ ਹੁੰਦੀਆਂ ਹਨ:-
ਅੰਮ੍ਰਿਤਸਰ ਜਾਂ (ਅੰਬਰਸਰ) ਮਤਲਬ: "ਅੰਮ੍ਰਿਤ ਦਾ ਸਰੋਵਰ") ਚੜ੍ਹਦੇ ਪੰਜਾਬ ਦਾ ਇੱਕ ਸਰਹੱਦੀ ਸ਼ਹਿਰ ਹੈ ਜੋ ਪੰਜਾਬ ਦੇ ਉੱਤਰ-ਪੱਛਮੀ ਹਿੱਸੇ ਵਿੱਚ ਸਥਿੱਤ ਹੈ। ਇਹ ਲਾਹੌਰ ਤੋਂ 67 ਕਿਲੋਮੀਟਰ ਦੂਰ ਹੈ। ਇਹ ਸਿੱਖ ਧਰਮ ਦਾ ਧਾਰਮਿਕ ਅਤੇ ਸੱਭਿਆਚਾਰਕ ਕੇਂਦਰ ਹੈ। ਪੰਜਾਬੀ ਇੱਥੋਂ ਦੀ ਮੁੱਖ ਜਾਂ ਪਹਿਲੀ ਬੋਲੀ ਹੈ | ਇਸ ਦਾ ਸਰਕਾਰੀ ਮੁੱਖ ਦਫ਼ਤਰ ਅੰਮ੍ਰਿਤਸਰ ਜ਼ਿਲ੍ਹਾ ਹੈ। ਇਸ ਦੀ ਆਬਾਦੀ ਕਰੀਬ ੨੦੦੦੦੦੦ ਸ਼ਹਿਰੀ ਅਤੇ ੩,੦੦੦,੦੦੦ ਦੇ ਕਰੀਬ ਅੰਮ੍ਰਿਤਸਰ ਜ਼ਿਲੇ ਵਿੱਚ ੨੦੧੧ ਦੀ ਭਾਰਤੀ ਮਰਦਮਸ਼ੁਮਾਰੀ ਮੁਤਾਬਕ ਹੈ। ਯਾਤਰਾ ਲਈ ਸਭ ਤੋਂ ਵਧੀਆ ਸਮਾਂ ਅਕਤੂਬਰ ਅਤੇ ਮਾਰਚ ਵਿੱਚ ਹੈ।
ਜਲ੍ਹਿਆਂਵਾਲਾ ਬਾਗ ਹੱਤਿਆਕਾਂਡ, ਜਿਸ ਨੂੰ ਅੰਮ੍ਰਿਤਸਰ ਹੱਤਿਆਕਾਂਡ ਵੀ ਕਿਹਾ ਜਾਂਦਾ ਹੈ, 13 ਅਪ੍ਰੈਲ 1919 ਨੂੰ ਵਾਪਰਿਆ ਸੀ। ਰੌਲਟ ਐਕਟ ਦਾ ਵਿਰੋਧ ਕਰਨ ਲਈ, ਸਾਲਾਨਾ ਵਿਸਾਖੀ ਮੇਲੇ ਦੌਰਾਨ, ਅੰਮ੍ਰਿਤਸਰ, ਪੰਜਾਬ, ਬ੍ਰਿਟਿਸ਼ ਇੰਡੀਆ ਦੇ ਵਿਰੋਧ ਵਿਚ ਜਲ੍ਹਿਆਂਵਾਲਾ ਬਾਗ ਵਿਖੇ ਇੱਕ ਵੱਡੀ, ਸ਼ਾਂਤਮਈ ਭੀੜ ਇਕੱਠੀ ਹੋਈ ਸੀ। ਸੁਤੰਤਰਤਾ ਪੱਖੀ ਕਾਰਕੁਨਾਂ ਡਾ. ਸੈਫੂਦੀਨ ਕਿਚਲੂ ਅਤੇ ਡਾ. ਸੱਤਿਆ ਪਾਲ ਦੀ ਗ੍ਰਿਫਤਾਰੀ। ਜਨਤਕ ਇਕੱਠ ਦੇ ਜਵਾਬ ਵਿੱਚ, ਅਸਥਾਈ ਬ੍ਰਿਗੇਡੀਅਰ ਜਨਰਲ ਆਰ.ਈ.ਐਚ.
ਪੰਜਾਬੀ ਸਾਹਿਤ ਵਿੱਚ ਕਿੱਸਿਆਂ ਦਾ ਇੱਕ ਵਿਸ਼ੇਸ਼ ਸਥਾਨ ਹੈ।ਵੱਖ-ਵੱਖ ਕਵੀਆਂ ਵੱਲੋਂ ਲਗਭਗ ਹਰ ਕਾਲ ਵਿੱਚ ਲਿਖੀਆਂ ਅਨੇਕਾਂ ਪ੍ਰੇਮ ਕਥਾਵਾਂ ਸਾਨੂੰ ਕਿੱਸਾ ਰੂਪ ਵਿੱਚ ਮਿਲਦੀਆਂ ਹਨ। ਕਹਾਣੀਆਂ ਸੁਣਾਉਣ ਦਾ ਰਿਵਾਜ਼ ਬਹੁਤ ਪੁਰਾਣਾ ਹੈ। ਇਹਨਾਂ ਕਹਾਣੀਆਂ ਨੂੰ ਸਾਹਿਤ ਵਿੱਚ ਲਿਆਉਣ ਲਈ ਕਵਿਤਾ ਨੂੰ ਮਾਧਿਅਮ ਬਣਾਇਆ ਗਿਆ ਸੀ ਅਤੇ ਇਹਨਾਂ ਕਵਿਤਾਵਾਂ ਵਿੱਚ ਲਿਖੀਆਂ ਗਈਆਂ ਕਹਾਣੀਆਂ ਨੂੰ ਹੀ ਕਿੱਸਾ ਕਿਹਾ ਜਾਣ ਲੱਗਾ। ਪੰਜਾਬੀ ਵਿੱਚ ਹੀਰ ਰਾਂਝਾ, ਸੱਸੀ ਪੁਨੂੰ, ਸੋਹਣੀ-ਮਹਿਵਾਲ, ਮਿਰਜ਼ਾਂ ਸਾਹਿਬਾ ਆਦਿ ਕਿੱਸੇ ਮਿਲਦੇ ਹਨ। ਜਿਹੜੇ ਅੱਜ ਵੀ ਪੰਜਾਬ ਦੇ ਲੋਕਾਂ ਦੀਆਂ ਜ਼ੁਬਾਨਾ ਉੱਪਰ ਚੜੇ ਹੋਏ ਹਨ। ਇਹਨਾਂ ਕਿੱਸਿਆਂ ਦੀਆਂ ਜੜ੍ਹਾ ਪੂਰੇ ਪੰਜਾਬ ਵਿੱਚ ਬਹੁਤ ਡੂੰਘੀਆਂ ਹਨ।
ੴ (ਇੱਕ ਓਅੰਕਾਰ) ਸਿੱਖ ਧਰਮ ਦਾ ਨਿਸ਼ਾਨ ਹੈ ਅਤੇ ਸਿੱਖੀ ਦਰਸ਼ਨ ਦੀ ਨੀਂਹ ਹੈ। ਇਸ ਤੋਂ ਭਾਵ ਹੈ ਕਿ ਇੱਕ ਕਰਨਵਾਲਾ (ਕਰਤਾਰ) ਹੈ। ਇਹ ਗੁਰੂ ਨਾਨਕ ਸਾਹਿਬ ਜੀ ਦੀ ਗੁਰਬਾਣੀ ਜਪੁਜੀ ਸਾਹਿਬ ਦੇ ਸ਼ੁਰੂ ਵਿੱਚ ਹੈ। ਸਿੱਖੀ ਬਾਰੇ ਕਿਤਾਬਾਂ ਅਤੇ ਗੁਰਦਵਾਰਿਆਂ ਉੱਤੇ ਇਹ ਨਿਸ਼ਾਨ (ੴ) ਆਮ ਦੇਖਣ ਨੂੰ ਮਿਲਦਾ ਹੈ। ਗੁਰੂ ਨਾਨਕ ਜੀ ਨੇ ਇਸ ਅਦੁੱਤੀ ਨਿਸ਼ਾਨ ਦੀ ਰਚਨਾ ਕਰਕੇ ਸਿਖ ਪੰਥ ਦੀ ਨੀਂਹ ਰੱਖੀ। ਇਸ ਦਾ ਪਾਠ (ਉਚਾਰਨ ਜਾਂ ਬੋਲ) ਇੱਕ ਓਅੰਕਾਰ ਹੈ। ਗੁਰੂ ਨਾਨਕ ਸਾਹਿਬ ਜੀ ਨੇ ਇਸ ਨੂੰ 13 ਵਾਰ ਆਪਣੀ ਸਵੈ-ਰਚਿਤ ਬਾਣੀ ਵਿੱਚ ਲਿਖਿਆ ਹੈ, ਜਿਹੜੀ ਕਿ ਆਪ ਜੀ ਦੇ ਨਾਮ ਦੇ ਸਿਰਲੇਖ ਮਹਲਾ 1 ਹੇਠ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਹੈ। ਇੱਕ ਓਅੰਕਾਰ ਪੰਜਾਬੀ ਭਾਸ਼ਾ ਦਾ ਬੋਲ ਹੈ। ਇੱਕ ਓਅੰਕਾਰ ਮੂਲ ਮੰਤਰ ਅਤੇ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਅੰਕ ਤੇ ਬ੍ਰਹਮੰਡ ਦੇ ਬੇਅੰਤ ਪਸਾਰੇ ਤੇ ਇਸਦੇ ਇਕੋ ਇੱਕ ਕਰਤਾ (ਭਾਵ ਇੱਕ ਕਰਤਾਰ) ਦੇ ਨਿਸ਼ਾਨ ਦੇ ਸੂਚਕ ਵਜੋਂ ਦਰਜ ਹੈ।
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ। ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਕਬੱਡੀ ਇੱਕ ਖੇਡ ਹੈ ਜੋ ਮੁੱਖ ਤੌਰ ’ਤੇ ਭਾਰਤੀ ਉਪ-ਮਹਾਦੀਪ ਵਿੱਚ ਖੇਡੀ ਜਾਂਦੀ ਹੈ। ਪੰਜਾਬ ਵਿੱਚ ਇਸ ਖੇਡ ਨੂੰ ਵਧੇਰੇ ਅਹਿਮੀਅਤ ਹਾਸਲ ਹੈ। ਇੱਥੇ ਇਸਨੂੰ ਮਾਂ ਖੇਡ ਦਾ ਦਰਜਾ ਹਾਸਲ ਹੈ। ਇਸ ਤੋਂ ਬਿਨਾਂ ਇਹ ਭਾਰਤ, ਨੇਪਾਲ, ਬੰਗਲਾਦੇਸ਼, ਸ਼੍ਰੀ ਲੰਕਾ, ਪਾਕਿਸਤਾਨ, ਇਰਾਨ, ਕੈਨੇਡਾ, ਅਤੇ ਅਮਰੀਕਾ ਆਦਿ ਮੁਲਕਾਂ ਵਿੱਚ ਵੀ ਖੇਡੀ ਜਾਂਦੀ ਹੈ। ਚੜ੍ਹਦੇ ਪੰਜਾਬ ਵਿੱਚ ਹੋਏ ਕਬੱਡੀ ਵਰਲਡ ਕੱਪ ਵਿੱਚ ਕਾਫ਼ੀ ਦੇਸ਼ਾਂ ਦੀਆਂ ਟੀਮਾਂ ਨੇ ਹਿੱਸਾ ਲਿਆ। ਕਬੱਡੀ ਨਾਮ ਦੀ ਵਰਤੋਂ ਆਮ ਤੌਰ 'ਤੇ ਉੱਤਰ ਭਾਰਤ ਵਿੱਚ ਕੀਤੀ ਜਾਂਦੀ ਹੈ, ਇਸ ਖੇਡ ਨੂੰ ਦੱਖਣ ਵਿੱਚ ਚੇਡੁਗੁਡੁ ਅਤੇ ਪੂਰਬ ਵਿੱਚ ਵੀ ਤੂੰ ਤੂੰ ਦੇ ਨਾਮ ਨਾਲ ਵੀ ਜਾਣਦੇ ਹਨ।
ਸ਼੍ਰੋਮਣੀ ਅਕਾਲੀ ਦਲ ਇੱਕ ਸਿੱਖ ਧਰਮ ਕੇਂਦਰਿਤ ਭਾਰਤੀ ਸਿਆਸੀ ਦਲ ਹੈ। ਇਹ ਦੁਨੀਆ ਦਾ ਸਭ ਤੋਂ ਵੱਡਾ ਅਤੇ ਸਭ ਤੋਂ ਪ੍ਰਭਾਵਸ਼ਾਲੀ ਸਿੱਖ ਦਲ ਹੈ। ਅਕਾਲੀ ਦਲ ਦੇ ਮੂਲ ਮਕਸਦ ਸਿੱਖ ਮੁੱਦਿਆਂ ਨੂੰ ਸਿਆਸੀ ਅਵਾਜ਼ ਦੇਣਾ ਹੈ ਅਤੇ ਇਸਦਾ ਮੰਨਣਾ ਹੈ ਕਿ ਧਰਮ ਅਤੇ ਸਿਆਸਤ ਇਕੱਠੇ ਚਲਦੇ ਹਨ। 1972 ਦੀਆਂ ਪੰਜਾਬ ਅਸੈਂਬਲੀ ਦੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਜ਼ਬਰਦਸਤ ਹਾਰ ਹੋਈ। ਇਸ ਨਾਲ ਅਕਾਲੀ ਆਗੂਆਂ ਅਤੇ ਵਰਕਰਾਂ ਵਿੱਚ ਨਮੋਸ਼ੀ ਆਉਣੀ ਲਾਜ਼ਮੀ ਸੀ। ਅਕਾਲੀ ਦਲ ਵਲੋਂ ਪੰਜਾਬ ਦੀ ਖ਼ੁਸ਼ਹਾਲੀ ਵਿੱਚ ਜਮ੍ਹਾਂ-ਪੱਖੀ ਰੋਲ ਅਦਾ ਕੀਤੇ ਜਾਣ ਦੇ ਬਾਵਜੂਦ, ਅਕਾਲੀ ਦਲ ਦੀ ਹਾਰ ਦਾ ਕਾਰਨ ਵਰਕਰਾਂ ਦਾ ਪੁਰਾਣੀ ਲੀਡਰਸ਼ਿਪ ਤੋਂ ਯਕੀਨ ਉਠ ਚੁਕਿਆ ਸੀ। ਉਹ ਮਹਿਸੂਸ ਕਰਦੇ ਸਨ ਕਿ ਇਹ ਆਗੂ ਕੌਮ ਦਾ ਕੁੱਝ ਨਹੀਂ ਸੰਵਾਰ ਸਕਦੇ। ਆਮ ਅਕਾਲੀ ਵਰਕਰ ਚਾਹੁੰਦਾ ਸੀ ਕਿ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਨੌਜੁਆਨ ਆਗੂਆਂ ਕੋਲ ਹੋਣੀ ਚਾਹੀਦੀ ਹੈ। ਕੁੱਝ ਅਕਾਲੀ ਆਗੂਆਂ ਨੇ ਚੋਣਾਂ ਵਿੱਚ ਹੋਈ ਹਾਰ ਨੂੰ ਸੰਤ ਫ਼ਤਿਹ ਸਿੰਘ ਦੀ ਲੀਡਰਸ਼ਿਪ ਦੀ ਹਾਰ ਆਖ ਕੇ ਉਸ ਤੋਂ ਅਸਤੀਫ਼ੇ ਦੀ ਮੰਗ ਕੀਤੀ, 17 ਮਾਰਚ, 1972 ਦੇ ਦਿਨ, ਨੌਜੁਆਨ ਆਗੂ ਗੁਰਚਰਨ ਸਿੰਘ ਟੌਹੜਾ ਨੇ ਫ਼ਤਿਹ ਸਿੰਘ ਤੋਂ ਮੰਗ ਕੀਤੀ ਕਿ ਉਹ ਸਰਗਰਮ ਸਿਆਸਤ ਤੋਂ ਪਿੱਛੇ ਹਟ ਜਾਵੇ। ਮਜਬੂਰ ਹੋ ਕੇ, 19 ਮਾਰਚ, 1972 ਦੇ ਦਿਨ, ਫ਼ਤਿਹ ਸਿੰਘ ਨੇ ਸਿਆਸਤ ਛੱਡਣ ਦਾ ਐਲਾਨ ਕਰ ਦਿਤਾ। ਉਸ ਨੇ 25 ਮਾਰਚ ਨੂੰ ਮੋਹਨ ਸਿੰਘ ਤੁੜ ਨੂੰ ਅਕਾਲੀ ਦਲ ਦਾ ਕਾਰਜਕਾਰੀ ਪ੍ਰਧਾਨ ਬਣਾ ਦਿਤਾ। ਮਗਰੋਂ, 11 ਅਕਤੂਬਰ ਦੇ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਇਜਲਾਸ ਨੇ ਤੁੜ ਨੂੰ ਰਸਮੀ ਤੌਰ 'ਤੇ ਅਕਾਲੀ ਦਲ ਦਾ ਪ੍ਰਧਾਨ ਚੁਣ ਲਿਆ। ਫ਼ਤਿਹ ਸਿੰਘ ਨੂੰ ਆਸ ਸੀ ਕਿ ਜਨਰਲ ਇਜਲਾਸ 'ਚ ਉਸ ਨੂੰ ਸਰਪ੍ਰਸਤ, ਚੇਅਰਮੈਨ ਜਾਂ ਕੁੱਝ ਅਜਿਹਾ 'ਰਸਮੀ ਸਨਮਾਨ' ਜ਼ਰੂਰ ਦਿਤਾ ਜਾਏਗਾ ਪਰ ਜਦੋਂ ਅਜਿਹਾ ਕੁੱਝ ਨਾ ਹੋਇਆ ਤਾਂ ਫ਼ਤਿਹ ਸਿੰਘ ਨੂੰ ਬੜਾ ਸਦਮਾ ਲੱਗਾ। ਇਸ ਬੇਇਜ਼ਤੀ ਨੇ ਉਸ ਦਾ ਦਿਲ ਤੋੜ ਦਿਤਾ। ਇਸ ਵੇਲੇ ਉਹ ਇੱਕ ਨਿੰਮੋਝੂਣਾ, ਉਦਾਸ, ਹਾਰਿਆ ਹੋਇਆ, ਬੇਬਸ, ਮੁਰਝਾਇਆ, ਬੇਦਿਲ, ਬੇਜਾਨ ਤੇ ਬਦਨਾਮ ਸ਼ਖ਼ਸ ਸੀ। ਇਸ ਹਾਲਤ ਵਿੱਚ ਉਹ 20 ਦਿਨ ਵੀ ਨਾ ਕੱਢ ਸਕਿਆ। 30 ਅਕਤੂਬਰ ਦੇ ਦਿਨ ਉਸ ਦੀ ਮੌਤ ਹੋ ਗਈ। ਇਸ ਵੇਲੇ ਅਕਾਲੀ ਦਲ ਕੇਂਦਰ ਸਰਕਾਰ ਵਿੱਚ ਭਾਈਵਾਲ ਹੈ ਅਤੇ 1966 ਤੋਂ ਬਾਅਦ ਕਈ ਕੇਂਦਰੀ ਸਰਕਾਰਾਂ ਵਿੱਚ ਭਾਈਵਾਲ ਰਿਹਾ ਹੈ ਪਰ ਉਨ੍ਹਾਂ ਮੁੱਦਿਆਂ ਵਿਚੋਂ ਇੱਕ ਦਾ ਵੀ ਹੱਲ ਨਹੀਂ ਹੋਇਆ ਜਿਨ੍ਹਾਂ ਉੱਤੇ ਸ਼੍ਰੋਮਣੀ ਅਕਾਲੀ ਦਲ ਨੇ ਕਈ ਮੋਰਚੇ ਲਾਏ ਅਤੇ ਇਨ੍ਹਾਂ ਮੋਰਚਿਆਂ ਵਿੱਚ ਸੈਂਕੜੇ ਪੰਜਾਬੀਆਂ ਨੇ ਜਾਨਾਂ ਦਿੱਤੀਆਂ।