ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸਨ, ਜਿਨ੍ਹਾਂ ਨੇ ਪੰਜਾਬੀ ਸਾਹਿਤਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਇੰਨੇ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਸਨ ਕਿ ਉਹ ਭਾਈ ਵਜੋਂ ਮਾਨਤਾ ਪ੍ਰਾਪਤ ਹੋ ਗਏ, ਇੱਕ ਸਨਮਾਨ ਅਕਸਰ ਉਹਨਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
"ਲੋਕ-ਨਾਚ ਨਾਲ ਮਾਨਸਿਕਤਾ ਨਾਚ ਕਲਾ ਨੂੰ ਆਪਣੇ ਜੀਵਨ ਦਾ ਸੁਭਾਵਿਕ ਅਮਲ ਪ੍ਰਵਾਨ ਕਰਦੀ ਰਹੀ ਹੈ।" 'ਨੱਚਣ ਵਾਲੇ ਦੀ ਅੱਡੀ ਨਾ ਰਹਿੰਦੀ , ਗਾਉਣ ਵਾਲੇ ਦਾ ਮੂੰਹ' ਇਸ ਸੁਭਾਵਕ ਅਮਲ ਦੀ ਪੁਸ਼ਟੀ ਕਰਦੀ ਕਾਵਿ ਸਤਰ ਹੈ। ਨਾਚ ਕਲਾ ਕਿਸੇ ਵੀ ਸੂਰਤ ਵਿੱਚ ਮੂਕ ਪੇਸ਼ਕਾਰੀ ਨਹੀਂ ਹੈ। ਖ਼ਾਸਕਰ ਪੰਜਾਬੀ ਲੋਕ ਨਾਚ ਗਿੱਧਾ ਭੰਗੜਾ ਤਾਂ ਗੀਤਾਂ ਦੇ ਬੋਲ ਜਾਂ ਬੋਲੀਆਂ ਤੋਂ ਬਿਨਾਂ ਪੇਸ਼ ਕਿਤੇ ਜਾਣਾ ਸੰਭਵ ਹੀ ਨਹੀਂ। ਲੋਕ-ਸਮੂਹ ਦੀ ਸਿਰਜਨ-ਕਲਾ ਦੀ ਇੱਕ ਮਹੱਤਵਪੂਰਨ ਵੰਨਗੀ ਹੈ, ਜੋ ਲੋਕ-ਮਾਨਸ ਦੇ ਸਮੁਚੇ ਹਾਵਾਂ-ਭਾਵਾਂ ਨੂੰ ਸਰੀਰਕ ਮੁਦਰਾਵਾਂ ਦੇ ਪ੍ਰਗਟਾਉ-ਸੰਦਰਭ ਰਾਹੀਂ ਪੇਸ਼ ਕਰਦੀ ਹੈ। ਲੋਕ ਨਾਚ ਵੀ ਇਸੇ ਪ੍ਰਕਾਰ ਦੀ ਇੱਕ ਲੋਕ-ਕਲਾ ਹੈ। ਲੋਕ-ਨਾਚ ਮੰਨੋਰੰਜਨ ਦਾ ਸਾਧਨ ਹੀ ਨਹੀਂ, ਇਹ ਕਿਸੇ ਖਿੱਤੇ ਦੇ ਜਨ-ਸਮੂਹ ਦੀ ਸਮਾਜਿਕ, ਸੱਭਿਆਚਾਰਕ, ਨੈਤਿਕ, ਧਾਰਮਿਕ, ਰਾਜਸੀ ਅਤੇ ਇਤਹਾਸਿਕ ਜੀਵਨ-ਤੋਰ ਦੀਆਂ ਵਿਭਿੰਨ ਪਰਤਾਂ ਦਾ ਸਰੀਰਕ ਮੁਦਰਾਵਾਂ ਦੇ ਮਾਧਿਅਮ ਰਾਹੀਂ ਆਪ-ਮੁਹਾਰਾ, ਸਧਾਰਨ, ਖੁਸ਼ੀਆਂ-ਖੇੜਿਆਂ ਭਰਪੂਰ ਅੰਦਰੂਨੀ ਭਾਵਨਾਵਾਂ ਦਾ ਬਾਹਰੀ ਪ੍ਰਗਟਾਵਾ ਵੀ ਹੈ। ਪੰਜਾਬ ਦੇ ਲੋਕ-ਨਾਚ ਪੰਜਾਬ ਪੰਜਾਬ ਦੇ ਜਨ-ਜੀਵਨ ਦਾ ਮਹੱਤਪੂਰਨ ਅੰਗ ਹਨ।"ਪੰਜਾਬ ਦੇ ਲੋਕ-ਨਾਚਾਂ ਦਾ ਵਰਗੀਕਰਨ ਦੋ ਪੱਧਰਾਂ ਤੇ ਕੀਤਾ ਜਾ ਸਕਦਾ ਹੈ:
ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: پنجابی, ਪੰਜਾਬੀ) ਪੰਜਾਬ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖਾਂ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਦੂਜੀ ਸੰਸਾਰ ਜੰਗ' (ਅੰਗਰੇਜੀ: World War II) 1939 ਤੋਂ 1945 ਤੱਕ ਚੱਲਣ ਵਾਲੀ ਸੰਸਾਰ-ਪੱਧਰ ਦੀ ਜੰਗ ਸੀ। ਲਗਪਗ 70 ਦੇਸ਼ਾਂ ਦੀਆਂ ਥਲ, ਜਲ ਅਤੇ ਹਵਾਈ ਸੈਨਾਵਾਂ ਇਸ ਯੁੱਧ ਵਿੱਚ ਸ਼ਾਮਿਲ ਸਨ।ਧੁਰੀ ਰਾਸਟਰਾਂ ਵਿੱਚ ਇੰਗਲੈਂਡ, ਫਰਾਂਸ, ਅਮਰੀਕਾ ਅਤੇ ਸੋਵੀਅਤ ਯੂਨੀਅਨ ਸ਼ਾਮਲ ਸੀ।ਇਹ 01/09/1939 ਤੋਂ 02/09/1945 ਤੱਕ ਚੱਲਿਆ ਸੀ। ਇਸ ਯੁੱਧ ਵਿੱਚ ਸੰਸਾਰ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ - ਮਿੱਤਰ ਰਾਸ਼ਟਰ ਅਤੇ ਧੁਰੀ ਰਾਸ਼ਟਰ। ਇਸ ਯੁੱਧ ਦੇ ਦੌਰਾਨ ਪੂਰਨ ਯੁੱਧ ਦਾ ਮਨੋਭਾਵ ਪ੍ਰਚਲਨ ਵਿੱਚ ਆਇਆ ਕਿਉਂਕਿ ਇਸ ਯੁੱਧ ਵਿੱਚ ਸ਼ਾਮਿਲ ਸਾਰੀਆਂ ਮਹਾਸ਼ਕਤੀਆਂ ਨੇ ਆਪਣੀ ਆਰਥਿਕ, ਉਦਯੋਗਿਕ ਅਤੇ ਵਿਗਿਆਨਕ ਸਮਰੱਥਾ ਇਸ ਯੁੱਧ ਵਿੱਚ ਝੋਂਕ ਦਿੱਤੀ ਸੀ। ਇਸ ਯੁੱਧ ਵਿੱਚ ਵੱਖ-ਵੱਖ ਰਾਸ਼ਟਰਾਂ ਦੇ ਲਗਪਗ 10 ਕਰੋੜ ਫੌਜੀਆਂ ਨੇ ਹਿੱਸਾ ਲਿਆ ਅਤੇ ਇਹ ਮਨੁੱਖੀ ਇਤਹਾਸ ਦਾ ਸਭ ਤੋਂ ਖੂਨੀ ਯੁੱਧ ਸਾਬਿਤ ਹੋਇਆ। ਇਸ ਮਹਾਂਯੁੱਧ ਵਿੱਚ 5 ਤੋਂ 7 ਕਰੋੜ ਮਨੁੱਖੀ ਜਾਨਾਂ ਗਈਆਂ ਕਿਉਂਕਿ ਇਸਦੇ ਮਹੱਤਵਪੂਰਨ ਘਟਨਾਕ੍ਰਮ ਵਿੱਚ ਗ਼ੈਰ-ਫ਼ੌਜੀ ਨਾਗਰਿਕਾਂ ਦਾ ਕਤਲ ਅਜ਼ਾਦੀ, ਜਿਸ ਵਿੱਚ ਹੋਲੋਕਾਸਟ ਵੀ ਸ਼ਾਮਿਲ ਹੈ, ਅਤੇ ਪਰਮਾਣੂ ਹਥਿਆਰਾਂ ਦਾ ਇੱਕਮਾਤਰ ਇਸਤੇਮਾਲ ਸ਼ਾਮਿਲ ਹੈ। ਇਸ ਕਾਰਨ ਇਹ ਮਨੁੱਖੀ ਇਤਿਹਾਸ ਦਾ ਸਭ ਤੋਂ ਭਿਆਨਕ ਯੁੱਧ ਸੀ।
ੴ (ਇੱਕ ਓਅੰਕਾਰ) ਸਿੱਖ ਧਰਮ ਦਾ ਨਿਸ਼ਾਨ ਹੈ ਅਤੇ ਸਿੱਖੀ ਦਰਸ਼ਨ ਦੀ ਨੀਂਹ ਹੈ। ਇਸ ਤੋਂ ਭਾਵ ਹੈ ਕਿ ਇੱਕ ਕਰਨਵਾਲਾ (ਕਰਤਾਰ) ਹੈ। ਇਹ ਗੁਰੂ ਨਾਨਕ ਸਾਹਿਬ ਜੀ ਦੀ ਗੁਰਬਾਣੀ ਜਪੁਜੀ ਸਾਹਿਬ ਦੇ ਸ਼ੁਰੂ ਵਿੱਚ ਹੈ। ਸਿੱਖੀ ਬਾਰੇ ਕਿਤਾਬਾਂ ਅਤੇ ਗੁਰਦਵਾਰਿਆਂ ਉੱਤੇ ਇਹ ਨਿਸ਼ਾਨ (ੴ) ਆਮ ਦੇਖਣ ਨੂੰ ਮਿਲਦਾ ਹੈ। ਗੁਰੂ ਨਾਨਕ ਜੀ ਨੇ ਇਸ ਅਦੁੱਤੀ ਨਿਸ਼ਾਨ ਦੀ ਰਚਨਾ ਕਰਕੇ ਸਿਖ ਪੰਥ ਦੀ ਨੀਂਹ ਰੱਖੀ। ਇਸ ਦਾ ਪਾਠ (ਉਚਾਰਨ ਜਾਂ ਬੋਲ) ਇੱਕ ਓਅੰਕਾਰ ਹੈ। ਗੁਰੂ ਨਾਨਕ ਸਾਹਿਬ ਜੀ ਨੇ ਇਸ ਨੂੰ 13 ਵਾਰ ਆਪਣੀ ਸਵੈ-ਰਚਿਤ ਬਾਣੀ ਵਿੱਚ ਲਿਖਿਆ ਹੈ, ਜਿਹੜੀ ਕਿ ਆਪ ਜੀ ਦੇ ਨਾਮ ਦੇ ਸਿਰਲੇਖ ਮਹਲਾ 1 ਹੇਠ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਹੈ। ਇੱਕ ਓਅੰਕਾਰ ਪੰਜਾਬੀ ਭਾਸ਼ਾ ਦਾ ਬੋਲ ਹੈ। ਇੱਕ ਓਅੰਕਾਰ ਮੂਲ ਮੰਤਰ ਅਤੇ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਅੰਕ ਤੇ ਬ੍ਰਹਮੰਡ ਦੇ ਬੇਅੰਤ ਪਸਾਰੇ ਤੇ ਇਸਦੇ ਇਕੋ ਇੱਕ ਕਰਤਾ (ਭਾਵ ਇੱਕ ਕਰਤਾਰ) ਦੇ ਨਿਸ਼ਾਨ ਦੇ ਸੂਚਕ ਵਜੋਂ ਦਰਜ ਹੈ।
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ। ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਗੁਰੂ ਗੋਬਿੰਦ ਸਿੰਘ (ਉਚਾਰਨ: [gʊɾuː goːbɪn̪d̪ᵊ sɪ́ŋgᵊ]; 22 ਦਸੰਬਰ 1666 – 7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ, ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਓਹ ਸਿੱਖ ਕੌਮ ਦੇ ਅੰਤਿਮ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਦੌਰਾਨ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੁਆਰਾ ਸ਼ਹੀਦ ਕਰਵਾ ਦਿੱਤਾ ਗਿਆ।
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।
ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਇੱਕ ਸਿੱਖ ਮਹਾਰਾਜਾ ਸੀ ਜਿੰਨਾ ਨੂੰ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ ਅਤੇ ਉਹਨਾਂ ਦਾ ਨਾਮ ਭਾਰਤ ਦੇ ਉਹਨਾਂ ਮਹਾਨ ਸ਼ਾਸਕਾਂ ਵਿੱਚ ਆਉਂਦਾ ਹੈ ਜਿਵੇ ਕਿ ਮਹਾਂਰਾਣਾ ਪ੍ਰਤਾਪ ਅਤੇ ਮਰਾਠਾ ਸਾਮਰਾਜ ਦੇ ਛੱਤਰਪਤੀ ਸ਼ਿਵਾਜੀ। ਉਹਨਾਂ ਨੂੰ ਸਾਲ 2020 ਵਿੱਚ ਬੀਬੀਸੀ ਨੇ ਦੁਨੀਆ ਦਾ ਸਭ ਤੋ ਮਹਾਨ ਆਗੂ ਦੱਸਿਆ ਸੀ ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਕੀਤੀ ਜਾਂਦੀ ਸੀ।
ਹਿੰਦਕੋ (ہندکو), ਪਹਾੜੀ ਅਤੇ ਪੰਜਿਸਤਾਨੀ, ਪੱਛਮੀ ਪੰਜਾਬੀ (ਲਹਿੰਦੀ) ਦੀ ਇੱਕ ਉਪਬੋਲੀ ਹੈ ਜੋ ਉੱਤਰੀ ਪਾਕਿਸਤਾਨ ਵਿੱਚ ਬੋਲੀ ਜਾਂਦੀ ਹੈ। ਪਾਕਿਸਤਾਨ ਦੇ ਖੈਬਰ-ਪਖਤੂਨਖਵਾ ਪ੍ਰਾਂਤ ਦੇ ਹਿੰਦਕੋਵੀ ਲੋਕਾਂ ਅਤੇ ਅਫਗਾਨਿਸਤਾਨ ਦੇ ਕੁੱਝ ਭਾਗਾਂ ਵਿੱਚ ਹਿੰਦਕੀ ਲੋਕਾਂ ਦੁਆਰਾ ਬੋਲੀ ਜਾਣ ਵਾਲੀ ਇੱਕ ਹਿੰਦ-ਆਰੀਆ ਭਾਸ਼ਾ ਹੈ। ਕੁੱਝ ਭਾਸ਼ਾ-ਵਿਗਿਆਨੀਆਂ ਦੇ ਅਨੁਸਾਰ ਇਹ ਪੰਜਾਬੀ ਦੀ ਇੱਕ ਪੱਛਮੀ ਉਪਭਾਸ਼ਾ ਹੈ ਹਾਲਾਂਕਿ ਇਸ ਬਾਰੇ ਕੁੱਝ ਵਿਵਾਦ ਵੀ ਰਿਹਾ ਹੈ। ਕੁੱਝ ਪਸ਼ਤੂਨ ਲੋਕ ਵੀ ਹਿੰਦਕੋ ਬੋਲਦੇ ਹਨ। ਪੰਜਾਬੀ ਮਾਤਭਾਸ਼ੀ ਬਹੁਤ ਹੱਦ ਤੱਕ ਹਿੰਦਕੋ ਸਮਝ-ਬੋਲ ਸਕਦੇ ਹਨ। ਕੁਝ ਵਿਦਵਾਨ ਇਹ ਵੀ ਸਵਿਕਾਰਦੇ ਹਨ ਕਿ ਸੰਸਾਰ ਵਿੱਚ ਲਗਭਗ 20-40 ਲੱਖ ਲੋਕ ਹਿੰਦਕੋ ਬੋਲਦੇ ਹਨ।
ਭਾਰਤ ਦਾ ਰਾਸ਼ਟਰਪਤੀ (ਹਿੰਦੀ भारत के राष्ट्रपति) ਭਾਰਤ ਦੇ ਗਣਰਾਜ ਦੇ ਰਾਜ ਦਾ ਮੁੱਖੀ ਹੁੰਦਾ ਹੈ, ਕਿਉਕਿ ਭਾਰਤ ਸੰਸਦੀ ਪ੍ਰਣਾਲੀ ਨਾਲ ਚਲਦਾ ਹੈ ਇਸਲਈ ਭਾਰਤ ਦੇ ਰਾਸ਼ਟਰਪਤੀ ਰਸਮੀ ਤੌਰ ਤੇ ਮੁਖੀ ਹੁੰਦੇ ਹਨ। ਭਾਰਤ ਦਾ ਰਾਸ਼ਟਰਪਤੀ ਭਾਰਤ ਦੀ ਫੌਜ ਦਾ ਸੁਪਰੀਮ ਕੰਮਾਡਰ-ਇਨ-ਚੀਫ ਹੁੰਦਾ ਹੈ। 1967 ਤੋਂ ਲੈ ਕੇ ਹੁਣ ਤਕ, ਇਹ ਕੋਸ਼ਿਸ਼ਾਂ ਹੁੰਦੀਆਂ ਰਹੀਆਂ ਹਨ ਕਿ ਭਾਰਤ ਦੇ ਰਾਸ਼ਟਰਪਤੀ ਨੂੰ ਵਿਦੇਸ਼ੀ ਤਰੀਕੇ ਨਾਲ ਸਰਕਾਰ ਵਿੱਚ ਉਲੀਕੇ ਗਏ ਰਾਸ਼ਟਰਪਤੀ ਦੀ ਭੂਮਿਕਾ ਦੇ ਖ਼ਾਕੇ ਨਾਲੋਂ ਵੱਧ ਸਕ੍ਰਿਆ ਸਿਆਸਤੀ ਹਸਤੀ ਬਣਾਇਆ ਜਾਵੇ। 1967 ਵਿੱਚ ਸੁਪਰੀਮ ਕੋਰਟ ਦੇ ਇੱਕ ਸਿਟਿੰਗ ਚੀਫ਼ ਜਸਟਿਸ ਸੁੱਬਾ ਰਾਓ ਨੇ ਖ਼ੁਦ ਨੂੰ ਸਿਆਸਤਦਾਨਾਂ ਦੇ ਝੇੜਿਆਂ ’ਚ ਲਪੇਟ ਲਿਆ ਅਤੇ ਰਾਸ਼ਟਰਪਤੀ ਬਣਨ ਲਈ ਨਿਆਂ ਪਾਲਿਕਾ ਦੀ ਮਾਣ-ਮਰਿਆਦਾ ਭੁੱਲ ਬੈਠਿਆ। ਚੀਫ਼ ਜਸਟਿਸ ਸੁੱਬਾ ਰਾਓ ਸਵਤੰਤਰ ਪਾਰਟੀ ਤੇ ਜਨਸੰਘ ਅਤੇ ਕਾਂਗਰਸ ਦੇ ਉਮੀਦਵਾਰ ਡਾ.
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿੱਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਸੁਚੱਜੀ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਨਮਸਤੇ ਹੇਨਰੀ (ਅੰਗਰੇਜ਼ੀ:Namaste Henry) ਇਹ ਇੱਕ ਦਿੱਲੀ, ਭਾਰਤ ਵਿਚ ਸਥਿਤ ਅਨੇਕ ਖੇਡਾਂ, ਅਦਾਕਾਰਾਂ ਅਤੇ ਹੋਰ ਪ੍ਰਮੁੱਖ ਹਸਤੀਆਂ ਉੱਤੇ ਆਧਾਰਿਤ ਇੱਕ ਵੈਬਸਾਈਟ ਮਾਰਕੀਟਿੰਗ ਏਜੰਸੀ ਹੈ। ਇਹ ੨੦੨੦ ਵਿਚ ਸੰਤੋਸ਼ ਕੁਮਾਰ ਦੇ ਨੇਤ੍ਰਿਤਵ ਹੇਠ ਸਥਾਪਿਤ ਹੋਈ ਸੀ। ਕੰਪਨੀ ਨੇ ਆਪਣੀ ਅਨੁਕੂਲਤਾ, ਨਵੀਨਤਾ ਅਤੇ ਡਿਜੀਟਲ ਸ਼੍ਰੇਸ਼ਠਤਾ ਪ੍ਰਤੀ ਆਪਣੀ ਵਚਨਬੱਧਤਾ ਲਈ ਤੇਜ਼ੀ ਨਾਲ ਪਛਾਣ ਪ੍ਰਾਪਤ ਕੀਤੀ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਬਰਲਿਨ (; ਜਰਮਨ ਉਚਾਰਨ: [bɛɐ̯ˈliːn] ( ਸੁਣੋ)) ਜਰਮਨੀ ਦੀ ਰਾਜਧਾਨੀ ਅਤੇ ਜਰਮਨੀ ਦੇ 16 ਰਾਜਾਂ ਵਿੱਚੋਂ ਇੱਕ ਹੈ। ਇਸ ਦੀ ਅਬਾਦੀ 35 ਲੱਖ ਹੈ ਜਿਸ ਕਰ ਕੇ ਇਹ ਦੇਸ਼ ਦਾ ਦੂਜਾ ਸਭ ਤੋਂ ਵੱਡਾ ਸ਼ਹਿਰ ਅਤੇ ਯੂਰਪੀ ਸੰਘ ਦਾ ਦੂਜਾ ਸਭ ਤੋਂ ਵੱਧ ਅਬਾਦੀ ਵਾਲਾ ਢੁਕਵਾਂ ਸ਼ਹਿਰ ਅਤੇ ਸੱਤਵਾਂ ਸਭ ਤੋਂ ਵੱਧ ਅਬਾਦੀ ਵਾਲਾ ਸ਼ਹਿਰੀ ਖੇਤਰ ਹੈ। ਇਹ ਉੱਤਰ-ਪੂਰਬੀ ਜਰਮਨੀ ਵਿੱਚ ਸਪਰੀ ਦਰਿਆ ਕੰਢੇ ਬਰਲਿਨ-ਬ੍ਰਾਂਡਨਬੁਰਗ ਮਹਾਂਨਗਰੀ ਇਲਾਕੇ ਦੇ ਕੇਂਦਰ ਵਿੱਚ ਸਥਿਤ ਹੈ ਜਿੱਥੇ 180 ਦੇਸ਼ਾਂ ਤੋਂ ਵੱਧ ਦੇ ਲਗਭਗ ਸਾਢੇ 40 ਲੱਖ ਲੋਕ ਰਹਿੰਦੇ ਹਨ। ਇਸ ਸ਼ਹਿਰ ਦਾ ਲਗਭਗ ਤੀਜਾ ਹਿੱਸਾ ਜੰਗਲਾਂ, ਪਾਰਕਾਂ, ਬਾਗ਼ਾਂ, ਨਦੀਆਂ ਅਤੇ ਝੀਲਾਂ ਦਾ ਬਣਿਆ ਹੋਇਆ ਹੈ।
ਮੇਲੇ ਅਤੇ ਤਿਉਹਾਰ ਸਮਾਜ ਦੇ ਹਰ ਵਰਗ ਦੇ ਲੋਕਾਂ ਦੀਆਂ ਭਾਵਨਾਵਾਂ, ਉਨ੍ਹਾਂ ਦੀਆਂ ਖੁਸ਼ੀਆਂ, ਚਾਅ ਮਲਾਰ, ਸੱਧਰਾਂ, ਯਾਦਾਂ, ਕਾਮਨਾਵਾਂ, ਮਨੌਤਾਂ ਅਤੇ ਪ੍ਰਤਿਭਾ ਦਾ ਪ੍ਰਗਟਾਵਾ ਕਰਨ ਵਾਲਾ ਇੱਕ ਸੋਮਾ ਹਨ। ਤਿਉਹਾਰ ਅਤੇ ਮੇਲੇ ਮਨੁੱਖ ਦੀਆਂ ਧਾਰਮਿਕ ਰਹੁ-ਰੀਤਾਂ ਤੇ ਜਜਬਾਤੀ ਰਹੁ-ਰੀਤਾਂ ਨਾਲ ਜੁੜੇ ਹੁੰਦੇ ਹਨ। ਕੁਝ ਇੱਕ ਤਿਉਹਾਰ ਕੁੜੀਆਂ ਮੁਟਿਆਰਾਂ ਦੇ ਹੁੰਦੇ ਹਨ। ਪੰਜਾਬ, ਮਨਮੋਹਕ ਖੇਤਾਂ ਅਤੇ ਦਿਲ ਨੂੰ ਪਿਆਰ ਕਰਨ ਵਾਲੇ ਲੋਕਾਂ ਦੀ ਧਰਤੀ ਹੈ, ਇਹ ਸਭਿਆਚਾਰਕ ਅਮੀਰੀ ਲਈ ਸਭ ਤੋਂ ਵੱਧ ਪ੍ਰਸ਼ੰਸਾ ਵਾਲਾ ਰਾਜ ਹੈ| ਉਹ ਰਾਜ ਜੋ 5 ਗਾਰਲਿੰਗ ਨਦੀਆਂ ਦੀ ਸੁੰਦਰਤਾ ਪ੍ਰਾਪਤ ਕਰਦਾ ਹੈ ਸੈਲਾਨੀਆਂ ਨੂੰ ਇਸ ਦੇ ਸੁੰਦਰਤਾ ਦੇ ਹੇਠਾਂ ਲਿਆਉਣ ਦਾ ਰਾਹ ਪੱਧਰਾ ਕਰਦਾ ਹੈ। ਇਸ ਸੁੰਦਰ ਅਵਸਥਾ ਦਾ ਸਾਰ ਆਪਣੇ ਤਿਉਹਾਰਾਂ ਦੁਆਰਾ ਸੱਚਮੁੱਚ ਅਨੁਭਵ ਕੀਤਾ ਜਾਂਦਾ ਹੈ|
ਆਧੁਨਿਕ ਪੰਜਾਬੀ ਸਾਹਿਤ ਦਾ ਅਰੰਭ 19ਵੀਂ ਸਦੀ ਦੇ ਦੂਜੇ ਅੱਧ ਤੋਂ ਮੰਨਿਆ ਜਾਂਦਾ ਹੈ। ਅੰਗਰੇਜ਼ੀ ਰਾਜ ਸਮੇਂ ਭਾਰਤੀ ਸਮਾਜ ਵਿੱਚ ਪੱਛਮੀ ਪ੍ਰਭਾਵ ਅਧੀਨ ਬਦਲਾਅ ਆਉਣਾ ਸ਼ੁਰੂ ਹੋਇਆ। ਇਸੇ ਤਰਾਂ ਦਾ ਪ੍ਰਭਾਵ ਸਾਹਿਤ 'ਤੇ ਵੀ ਪਿਆ। ਪੰਜਾਬੀ ਸਾਹਿਤ ਵਿੱਚ ਨਵੇਂ ਵਿਚਾਰ ਅਤੇ ਨਵੇਂ ਸਾਹਿਤ ਰੂਪਾਂ ਦਾ ਪਰਵੇਸ਼ ਹੋਣ ਲੱਗਾ। ਜਿੱਥੇ ਇਸ ਦਾ ਪ੍ਰਭਾਵ ਕਾਵਿ 'ਤੇ ਪਿਆ ਉੱਥੇ ਹੀ ਸਾਹਿਤ ਨੂੰ ਕਈ ਨਵੀਆਂ ਵਿਧਾਵਾਂ ਨਾਵਲ, ਨਾਟਕ, ਨਿਬੰਧ, ਆਦਿ ਮਿਲੀਆਂ।
ਗੁਰਮੁਖੀ (Punjabi: گُرمُکھی (ਸ਼ਾਹਮੁਖੀ)) ਇੱਕ ਪੰਜਾਬੀ ਭਾਸ਼ਾ ਦੀ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਇੱਕਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਗੂਰੁ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦਸਾਂ ਵਿਚੋਂ ਦੂਜੇ ਗੁਰੂ ਸਨ। ਇਹਨਾਂ ਦਾ ਜਨਮ ਹਿੰਦੂ ਖ਼ਾਨਦਾਨ ਵਿੱਚ, ਜਮਾਂਦਰੂ ਨਾਮ ਲਹਿਣੇ ਨਾਲ਼, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਨੇੜੇ) ਪੰਜਾਬ ਵਿਖੇ ਹੋਇਆ। ਭਾਈ ਲਹਿਣਾ ਖੱਤਰੀ ਟੱਬਰ ਵਿੱਚ ਪਲ਼ਿਆ, ਜਿਸਦੇ ਪਿਓ ਨਿੱਕੇ ਸਕੇਲ ਦੇ ਸੁਦਾਗਰ ਸੀ, ਅਤੇ ਆਪ ਉਹ ਦੁਰਗਾ ਦੇ ਪੁਜਾਰੀ ਸਨ। ਇਹਨਾਂ ਦੀ ਮੁਲਾਕਾਤ ਗੁਰੂ ਨਾਨਕ, ਸਿੱਖੀ ਦੇ ਬਾਨੀ ਨਾਲ਼ ਹੋਣ ਤੋਂ ਬਾਅਦ ਇਹ ਸਿੱਖ ਬਣ ਗਏ। ਗੁਰੂ ਨਾਨਕ ਸਾਹਿਬ ਨੇ ਲਹਿਣਾ ਨਾਮ ਤਬਦੀਲ ਕਰ ਅੰਗਦ ("ਮੇਰਾ ਆਪਣਾ ਅੰਗ") ਰੱਖ ਦਿੱਤਾ, ਅਤੇ ਆਪਣੇ ਪੁੱਤਾਂ ਦੀ ਬਜਾਏ ਅੰਗਦ ਨੂੰ ਦੂਜਾ ਗੁਰੂ ਐਲਾਨ ਦਿੱਤਾ।
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਰੀਤੀ ਰਿਵਾਜ ਸ਼ਬਦ ਅੰਗਰੇਜੀ ਦੇ ਪਦ ritual ਦੇ ਪੰਜਾਬੀ ਅਨੁਵਾਦ ਵਜੋਂ ਵਰਤਿਆ ਗਿਆ ਹੈ। ਸਮਾਜ ਦੇ ਸਮਾਂ ਵਿਹਾ ਚੁੱਕੇ ਕਾਰਜ ਜਦੋਂ ਆਪਣੇ ਸਾਰਥਕ ਪ੍ਰਕਾਰਜ ਤੋਂ ਮੁਕਤ ਹੋ ਕੇ ਪ੍ਰਤੀਕ ਰੂਪ ਵਿੱਚ ਕੀਤੇ ਜਾਂਦੇ ਹਨ, ਤਾਂ ਉਹ ਰਸਮਾਂ ਅਖਵਾਉਂਦੇ ਹਨ। ਪੰਜਾਬ ਵਿੱਚ ਅਜਿਹੇ ਅਨੇਕਾ ਕਾਰਜ ਹਨ, ਜਿਨਾ ਦੀ ਪਹਿਲਾ ਕਦੀ ਮਹੱਤਤਾ ਸੀ, ਪਰ ਹੁਣ ਉਹ ਵੇਲਾ ਵਿਹਾ ਚੁਕੇ ਹਨ ਪਰ ਇਹ ਪ੍ਰਕਾਰਜ ਪ੍ਰਤੀਕ ਰੂਪ ਵਿੱਚ ਅੱਜ ਵੀ ਨਿਭਾਏ ਜਾਂਦੇ ਹਨ। ਜਿਸ ਤਰਾਂ ਉਹਨਾਂ ਦਾ ਵਾਸਤਵਿਕ ਅਮਲ ਹੋਇਆ ਕਰਦਾ ਸੀ। ਵਿਅਕਤੀ ਜੀਵਨ ਨਾਲ ਸਬੰਧਿਤ ਅਜਿਹਾ ਕੋਈ ਮੌਕਾ ਨਹੀਂ ਜਦੋਂ ਕੋਈ ਰਸਮ ਨਾ ਕੀਤੀ ਜਾਂਦੀ ਹੋਵੇ। ਵਿਅਕਤੀ ਜੀਵਨ ਦੀਆਂ ਤਿੰਨ ਅਵਸਥਾਵਾਂ ਪ੍ਰਮੁੱਖ ਮੰਨੀਆਂ ਜਾਂਦੀਆਂ ਹਨ। ਜਨਮ ਵਿਆਹ ਮੌਤ ਉਹਨਾਂ ਨਾਲ ਸਬੰਧਿਤ ਰਸਮਾਂ ਹੇਠ ਲਿਖੇ ਹਨ: -
ਛਪਾਰ ਦਾ ਮੇਲਾ, ਪੰਜਾਬ ਦੇ ਸਮੂਹ ਮੇਲਿਆਂ ਵਿੱਚੋਂ ਇੱਕ ਵਿਲੱਖਣ ਅਤੇ ਸਰੂਪ ਵਿੱਚ ਸੁਚਿੱਤਰ ਮੇਲਾ ਹੈ। ਇਸ ਦਾ ਸਬੰਧ ਪੰਜਾਬੀਆਂ ਦੀ ਪੂਜਾ-ਬਿਰਤੀ ਨਾਲ ਜੁੜਿਆ ਹੋਇਆ ਹੈ। ਇਸ ਮੇਲੇ ਦਾ ਮੁੱਖ ਪ੍ਰਯੋਜਨ ਗੁੱਗੇ ਦੀ ਪੂਜਾ ਅਰਚਨਾ ਕਰਨ ਵਿੱਚ ਨਿਹਿਤ ਮੰਨਿਆ ਗਿਆ ਹੈ। ਗੁੱਗੇ ਦੀ ਪੂਜਾ ‘ਨਾਗ-ਪੂਜਾ’ ਵਰਗੀ ਹੀ ਕੀਤੀ ਜਾਂਦੀ ਹੈ ਜਾਂ ਇਉਂ ਵੀ ਕਹਿ ਸਕਦੇ ਹਾਂ ਕਿ ਨਾਗ ਪੂਜਾ ਦਾ ਕੁਝ ਸੋਧਿਆ ਹੋਇਆ ਰੂਪ ਹੀ ਗੁੱਗਾ ਪੂਜਾ ਹੈ। ਇਸੇ ਭਾਵਨਾ ਬਿਰਤੀ ਸਦਕਾ ਇਹ ਮੇਲਾ ਜ਼ਿਲ੍ਹਾ ਲੁਧਿਆਣਾ ਦੇ ਇੱਕ ਪਿੰਡ ਛਪਾਰ (ਲੁਧਿਆਣਾ ਪੱਛਮ) ਵਿਖੇ, ਹਰ ਸਾਲ ਭਾਦਰੋਂ ਮਹੀਨੇ ਦੀ ਚਾਣਨੀ-ਚੌਦਸ ਨੂੰ ਗੁੱਗੇ ਦੀ ਸਥਾਪਤ ਕੀਤੀ ਹੋਈ ਮਾੜੀ ਉੱਪਰ ਬੜੀ ਸੱਜ-ਧੱਜ ਨਾਲ ਲੱਗਦਾ ਹੈ ਅਤੇ ਲਗਪਗ ਸਤ ਦਿਨਾਂ ਤਕ ਖ਼ੂਬ ਭਰਦਾ ਹੈ। ਆਮ ਤੌਰ ਤੇ ਇਹ ਸਤੰਬਰ ਮਹੀਨਾ ਹੁੰਦਾ ਹੈ ਅਤੇ ਇਹ ਮੇਲਾ ਪੰਜਾਬ ਦੇ ਮਾਲਵਾ ਖੇਤਰ ਦੇ ਸਭ ਤੋਂ ਮਸ਼ਹੂਰ ਮੇਲਿਆਂ ਵਿੱਚੋਂ ਇੱਕ ਹੈ। ਇਸ ਮੇਲੇ ਤੇ ਅੱਡ ਅੱਡ ਤਰ੍ਹਾਂ ਦੇ ਝੁਲੇ ਲਗਦੇ ਹਨ ਜਿਵੇ ਕੇ ਚੰਡੋਲ,ਕਿਸ਼ਤੀ,ਮੌਤ ਦਾ ਖੂਹ ਆਦਿ। ਮੇਲੇ ਤੇ ਕਈ ਪ੍ਰਕਾਰ ਦੀਆਂ ਮਠਿਆਈਆਂ ਹੁੰਦੀਆਂ ਹਨ ਜੋ ਕੇ ਖਾਣ ਵਿੱਚ ਸਵਾਦ ਹੁੰਦੀਆਂ ਹਨ ਜਿਵੇ ਕੇ ਪਾਥੀਆਂ, ਗੁਲਾਬ ਜਾਮੁਨ, ਰਸਗੁੱਲੇ ਆਦਿ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।
ਡਾਕਟਰ ਭੀਮਰਾਉ ਅੰਬੇਡਕਰ (14 ਅਪ੍ਰੈਲ 1891 - 6 ਦਸੰਬਰ 1956), ਡਾਕਟਰ ਬਾਬਾਸਾਹਿਬ ਅੰਬੇਡਕਰ ਨਾਮ ਨਾਲ ਪ੍ਰਸਿੱਧ ਇੱਕ ਭਾਰਤੀ ਕਾਨੂੰਨਸਾਜ਼, ਅਰਥਸ਼ਾਸਤਰੀ, ਰਾਜਨੀਤੀਵਾਨ ਅਤੇ ਸਮਾਜ ਸੁਧਾਰਕ ਸਨ ਜਿਨ੍ਹਾਂ ਨੇ ਦਲਿਤ ਬੋਧੀ ਲਹਿਰ ਨੂੰ ਪ੍ਰੇਰਿਤ ਕੀਤਾ ਅਤੇ (ਬਹੁਜਨ) ਨਾਲ ਹੁੰਦੇ ਸਮਾਜਿਕ ਭੇਦਭਾਵ ਦੇ ਖਿਲਾਫ ਪ੍ਰਚਾਰ ਕੀਤਾ, ਜਦਕਿ ਔਰਤਾਂ ਅਤੇ ਕਿਰਤ ਦੇ ਅਧਿਕਾਰਾਂ ਦਾ ਸਮਰਥਨ ਵੀ ਕੀਤਾ। ਉਹ ਆਜ਼ਾਦ ਭਾਰਤ ਦੇ ਪਹਿਲੇ ਕਾਨੂੰਨ ਅਤੇ ਨਿਆਂ ਮੰਤਰੀ, ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਗਣਤੰਤਰ ਦੇ ਮੋਢੀ ਸਨ। ਭਾਰਤ ਅਤੇ ਹੋਰ ਕਿਤੇ, ਉਹਨਾਂ ਨੂੰ ਅਕਸਰ ਬਾਬਾ ਸਾਹਿਬ, ਮਰਾਠੀ ਵਿਚ ਭਾਵ "ਆਦਰਯੋਗ ਪਿਤਾ" ਕਹਿੰਦੇ ਸਨ।
ਊਧਮ ਸਿੰਘ (ਜਨਮ ਸ਼ੇਰ ਸਿੰਘ; 26 ਦਸੰਬਰ 1899 — 31 ਜੁਲਾਈ 1940) ਗਦਰ ਪਾਰਟੀ ਅਤੇ HSRA ਨਾਲ ਸਬੰਧਤ ਇੱਕ ਭਾਰਤੀ ਕ੍ਰਾਂਤੀਕਾਰੀ ਸੀ, ਜੋ 13 ਮਾਰਚ 1940 ਨੂੰ ਭਾਰਤ ਵਿੱਚ ਪੰਜਾਬ ਦੇ ਸਾਬਕਾ ਲੈਫਟੀਨੈਂਟ ਗਵਰਨਰ ਮਾਈਕਲ ਓਡਵਾਇਰ ਦੀ ਹੱਤਿਆ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ। ਇਹ ਕਤਲ 1919 ਵਿੱਚ ਅੰਮ੍ਰਿਤਸਰ ਵਿੱਚ ਜਲ੍ਹਿਆਂਵਾਲਾ ਬਾਗ ਦੇ ਸਾਕੇ ਦਾ ਬਦਲਾ ਲੈਣ ਲਈ ਕੀਤਾ ਗਿਆ ਸੀ। , ਜਿਸ ਲਈ ਓਡਵਾਇਰ ਜਿੰਮੇਵਾਰ ਸੀ ਅਤੇ ਜਿਸ ਵਿਚੋਂ ਸਿੰਘ ਆਪ ਬਚਿਆ ਹੋਇਆ ਸੀ। ਸਿੰਘ ਨੂੰ ਬਾਅਦ ਵਿੱਚ ਕਤਲ ਦਾ ਮੁਕੱਦਮਾ ਅਤੇ ਦੋਸ਼ੀ ਠਹਿਰਾਇਆ ਗਿਆ ਅਤੇ ਜੁਲਾਈ 1940 ਵਿੱਚ ਫਾਂਸੀ ਦਿੱਤੀ ਗਈ। ਹਿਰਾਸਤ ਵਿੱਚ ਰਹਿਣ ਦੌਰਾਨ, ਉਸਨੇ 'ਰਾਮ ਮੁਹੰਮਦ ਸਿੰਘ ਆਜ਼ਾਦ' ਨਾਮ ਦੀ ਵਰਤੋਂ ਕੀਤੀ, ਜੋ ਭਾਰਤ ਵਿੱਚ ਤਿੰਨ ਪ੍ਰਮੁੱਖ ਧਰਮਾਂ ਅਤੇ ਉਸਦੀ ਬਸਤੀਵਾਦੀ ਵਿਰੋਧੀ ਭਾਵਨਾ ਨੂੰ ਦਰਸਾਉਂਦਾ ਹੈ।
ਅੰਮ੍ਰਿਤਸਰ ਜਾਂ (ਅੰਬਰਸਰ) ਮਤਲਬ: "ਅੰਮ੍ਰਿਤ ਦਾ ਸਰੋਵਰ") ਚੜ੍ਹਦੇ ਪੰਜਾਬ ਦਾ ਇੱਕ ਸਰਹੱਦੀ ਸ਼ਹਿਰ ਹੈ ਜੋ ਪੰਜਾਬ ਦੇ ਉੱਤਰ-ਪੱਛਮੀ ਹਿੱਸੇ ਵਿੱਚ ਸਥਿੱਤ ਹੈ। ਇਹ ਲਾਹੌਰ ਤੋਂ 67 ਕਿਲੋਮੀਟਰ ਦੂਰ ਹੈ। ਇਹ ਸਿੱਖ ਧਰਮ ਦਾ ਧਾਰਮਿਕ ਅਤੇ ਸੱਭਿਆਚਾਰਕ ਕੇਂਦਰ ਹੈ। ਪੰਜਾਬੀ ਇੱਥੋਂ ਦੀ ਮੁੱਖ ਜਾਂ ਪਹਿਲੀ ਬੋਲੀ ਹੈ | ਇਸ ਦਾ ਸਰਕਾਰੀ ਮੁੱਖ ਦਫ਼ਤਰ ਅੰਮ੍ਰਿਤਸਰ ਜ਼ਿਲ੍ਹਾ ਹੈ। ਇਸ ਦੀ ਆਬਾਦੀ ਕਰੀਬ ੨੦੦੦੦੦੦ ਸ਼ਹਿਰੀ ਅਤੇ ੩,੦੦੦,੦੦੦ ਦੇ ਕਰੀਬ ਅੰਮ੍ਰਿਤਸਰ ਜ਼ਿਲੇ ਵਿੱਚ ੨੦੧੧ ਦੀ ਭਾਰਤੀ ਮਰਦਮਸ਼ੁਮਾਰੀ ਮੁਤਾਬਕ ਹੈ। ਯਾਤਰਾ ਲਈ ਸਭ ਤੋਂ ਵਧੀਆ ਸਮਾਂ ਅਕਤੂਬਰ ਅਤੇ ਮਾਰਚ ਵਿੱਚ ਹੈ।
ਹੇਮਕੁੰਟ ਸਾਹਿਬ ਚਮੋਲੀ ਜ਼ਿਲ੍ਹਾ, ਉੱਤਰਾਖੰਡ, ਭਾਰਤ ਵਿੱਚ ਸਥਿਤ ਸਿੱਖਾਂ ਦਾ ਇੱਕ ਪ੍ਰਸਿੱਧ ਤੀਰਥ ਅਸਥਾਨ ਹੈ। ਭਾਰਤ ਦੇ ਨਿਰੀਖਣ ਮੁਤਾਬਕ ਇਹ ਹਿਮਾਲਾ ਪਰਬਤਾਂ ਵਿੱਚ ੪੬੩੨ ਮੀਟਰ (੧੫,੨੦੦ ਫੁੱਟ) ਦੀ ਉਚਾਈ 'ਤੇ ਇੱਕ ਬਰਫ਼ਾਨੀ ਝੀਲ ਕੰਢੇ ਸੱਤ ਪਹਾੜਾਂ ਵਿਚਕਾਰ ਬਿਰਾਜਮਾਨ ਹੈ; ਇਹਨਾਂ ਸੱਤਾਂ ਪਹਾੜਾਂ ਉੱਤੇ ਨਿਸ਼ਾਨ ਸਾਹਿਬ ਝੂਲਦੇ ਹਨ। ਇਸ ਤੱਕ ਰਿਸ਼ੀਕੇਸ਼-ਬਦਰੀਨਾਥ ਸ਼ਾਹ-ਰਾਹ ਉੱਤੇ ਪੈਂਦੇ ਗੋਬਿੰਦਘਾਟ ਤੋਂ ਸਿਰਫ਼ ਪੈਦਲ ਚੜ੍ਹਾਈ ਰਾਹੀਂ ਹੀ ਪਹੁੰਚਿਆ ਜਾ ਸਕਦਾ ਹੈ।
ਇਕਾਂਗੀ ਇੱਕ ਅੰਕ ਵਾਲੇ ਨਾਟਕ ਨੂੰ ਕਹਿੰਦੇ ਹਨ, ਫਿਰ ਵੀ ਇਕਾਂਗੀ ਤੇ ਨਾਟਕ 'ਚ ਕਾਫ਼ੀ ਅੰਤਰ ਹੁੰਦਾ ਹੈ। ਪੰਜਾਬੀ ਇਕਾਂਗੀ ਦਾ ਇਤਿਹਾਸ ਬੋਲਦਾ ਹੈ ਕਿ ਨਾਟਕ ਨਾ ਇਕਾਂਗੀ ਦਾ ਵਿਸਥਾਰ ਹੁੰਦਾ ਹੈ ਤੇ ਨਾ ਹੀ ਇਕਾਂਗੀ ਨਾਟਕ ਦਾ ਸਾਰ ਹੁੰਦੀ ਹੈ।ਅੰਗਰੇਜ਼ੀ ਦੇ 'ਵਨ ਐਕਟ ਪਲੇ'(One Act Play) ਸ਼ਬਦ ਲਈ ਹਿੰਦੀ ਵਿੱਚ 'ਇਕਾਂਕੀ' ਅਤੇ ਪੰਜਾਬੀ ਵਿੱਚ ਇਕਾਂਗੀ ਸ਼ਬਦਾਂ ਦਾ ਉਪਯੋਗ ਹੁੰਦਾ ਹੈ। ਪੱਛਮ ਵਿੱਚ ਇਕਾਂਗੀ 20ਵੀਂ ਸ਼ਤਾਬਦੀ ਵਿੱਚ, ਵਿਸ਼ੇਸ਼ ਤੌਰ 'ਤੇ ਪਹਿਲੇ ਮਹਾਂ ਯੁੱਧ ਦੇ ਬਾਅਦ, ਅਤਿਅੰਤ ਹਰਮਨ ਪਿਆਰਾ ਹੋਈ। ਡਾ.
ਰਾਜਾ ਪੋਰਸ (ਅੰਗ੍ਰੇਜੀ :Porus, ਰਾਜਾ ਪੁਰੂ ਜਾਂ ਰਾਜਾ ਪਾਰਸ) ਪੌਰਵ ਰਾਸ਼ਟਰ ਦਾ ਰਾਜਾ ਸੀ। ਜਿਨ੍ਹਾਂ ਦਾ ਸਾਮਰਾਜ ਪੰਜਾਬ ਵਿੱਚ ਜਿਹਲਮ ਅਤੇ ਚਨਾਬ ਨਦੀਆਂ ਤੱਕ ਫੈਲਿਆ ਹੋਇਆ ਸੀ। ਉਸਦੀ ਰਾਜਧਾਨੀ ਅਜੋਕੇ ਵਰਤਮਾਨ ਸ਼ਹਿਰ ਲਾਹੌਰ ਦੇ ਕੋਲ ਸਥਿਤ ਰਹੀ ਹੋਵੇਗੀ। ਉਹ ਆਪਣੀ ਬਹਾਦੁਰੀ ਲਈ ਪ੍ਰਸਿੱਧ ਸੀ। ਸਿਕੰਦਰ ਯੂਨਾਨ ਦਾ ਰਹਿਣ ਵਾਲਾ ਸੀ ਜੋ ਪੂਰੀ ਦੁਨੀਆਂ ਨੂੰ ਫਤਹਿ ਕਰਨ ਦਾ ਸੁਪਨਾ ਲੈ ਕੇ ਆਪਣੇ ਦੇਸ਼ ਤੋਂ ਤੁਰਿਆ। ਪੇਸ਼ਾਵਰ ਤੇ ਟੈਕਸਲਾ ਦੀਆਂ ਰਿਆਸਤਾਂ ਨੂੰ ਫਤਹਿ ਕਰ ਕੇ ਅੱਗੇ ਉਸ ਦਾ ਪਿੜ ਪੰਜਾਬ ਦੇ ਲੱਜਪਾਲ ਪੁੱਤਰ ਨਾਲ ਪੈ ਗਿਆ। ਇਸ ਪੰਜਾਬੀ ਪੁੱਤਰ ਦਾ ਨਾਂ ਪੋਰਸ ਸੀ। ਇਹ ਵਾਕਿਆ ਈਸਾ ਪੂਰਬ ਦਾ ਹੈ। ਰਾਜਾ ਪੋਰਸ ਨੇ ਸਿਕੰਦਰ ਨੂੰ ਏਨਾ ਔਖਾ ਵਕਤ ਦਿਖਾਇਆ ਕਿ ਉਹ ਅੱਗੇ ਤੁਰਨ ਦੇ ਕਾਬਿਲ ਨਾ ਰਿਹਾ। ਜਿਸ ਵਕਤ ਸਿਕੰਦਰ ਨੇ ਟੈਕਸਲਾ ਦੀ ਰਿਆਸਤ ਨੂੰ ਜਿੱਤ ਲਿਆ ਤਾਂ ਉਸ ਨੇ ਪੰਜਾਬ ਦੀ ਰਿਆਸਤ ਪਾਰਾਵਤ ਦੇ ਰਾਜਾ ਪੋਰਸ ਨੂੰ ਸੁਨੇਹਾ ਭੇਜਿਅ- ‘ਮੇਰਾ ਇਸਤਕਬਾਲ ਤੂੰ ਟੈਕਸਲਾ ਆ ਕੇ ਕਰ, ਜਾਂ ਫਿਰ ਆਪਣੀ ਰਿਆਸਤ ਮੇਰੇ ਹਵਾਲੇ ਕਰ ਕੇ ਮੇਰੀ ਹੁਕਮਰਾਨੀ ਦਾ ਐਲਾਨ ਕਰ।’ ਪੰਜਾਬ ਦੇ ਗ਼ੈਰਤਮੰਦ ਪੁੱਤਰ ਨੇ ਜਵਾਬ ਦਿੱਤਾ ਜਿਹੜਾ ਤਾਰੀਖ ਦਾ ਹਿੱਸਾ ਬਣ ਗਿਆ- ‘ਸਿਕੰਦਰ ਮੈਂ ਤੇਰਾ ਇਸਤਕਬਾਲ ਜ਼ਰੂਰ ਕਰਾਂਗਾ, ਪਰ ਤਲਵਾਰ ਨਾਲ ਤੇ ਇਹ ਤਲਵਾਰ ਹੀ ਮੇਰੇ ਮੁਲਕ ਦੀ ਕਿਸਮਤ ਦਾ ਫੈਸਲਾ ਕਰੇਗੀ।’ ਰਾਜਾ ਪੋਰਸ ਦੀ ਰਿਆਸਤ ਦਾ ਨਾਂ ਪਾਰਾਵਤ ਸੀ ਜੋ ਦਰਿਆ ਜਿਹਲਮ ਤੇ ਚਨਾਬ ਦੇ ਦਰਮਿਆਨੀ ਇਲਾਕੇ ਵਿਚ ਸੀ। ਪੋਰਸ ਬੜੀ ਅਮੀਰ ਰਿਆਸਤ ਦਾ ਮਾਲਕ ਸੀ ਤੇ ਉਹ ਲੰਮੇ-ਚੌੜੇ ਇਲਾਕੇ ‘ਤੇ ਹੁਕਮਰਾਨੀ ਕਰ ਰਿਹਾ ਸੀ। ਲਹਿੰਦੇ ਪੰਜਾਬ ਦੇ ਮੌਜੂਦਾ ਜ਼ਿਲ੍ਹਾ ਗੁਜਰਾਤ, ਮੰਡੀ ਬਹਾਊਦੀਨ, ਸਰਗੋਧਾ ਤੇ ਕੁਝ ਇਲਾਕਾ ਝੰਗ ਦਾ ਇਸ ਦੀ ਰਿਆਸਤ ਵਿਚ ਸ਼ਾਮਿਲ ਸੀ। ਪੋਰਸ ਜਿਹਲਮ ਨੇੜੇ ਇਕ ਪਿੰਡ ਵਿਚ ਪੈਦਾ ਹੋਇਆ। ਇਸ ਜਨਮ ਮਿਤੀ ਬਾਰੇ ਕੋਈ ਢੁਕਵੀਂ ਜਾਣਕਾਰੀ ਨਹੀਂ ਮਿਲ ਸਕੀ। ਪੋਰਸ ਹਿੰਦੂ ਧਰਮ ਨੂੰ ਮੰਨਣ ਵਾਲਾ ਸੀ। ਪੋਰਸ ਦਾ ਕੱਦ 7 ਫੁੱਟ 4 ਇੰਚ ਸੀ। ਉਹ ਬੜਾ ਹੀ ਖੂਬਸੂਰਤ ਤੇ ਰੋਅਬ ਵਾਲਾ ਜਵਾਨ ਸੀ। ਇਸ ਮਜ਼ਬੂਤ ਜਿਸਮਾਨੀ ਅਜ਼ਾ ਦੇ ਮਾਲਕ ਪੰਜਾਬੀ ਪੁੱਤਰ ਦਾ ਹਕੂਮਤੀ ਦੌਰ 317 ਈਸਾ ਪੂਰਬ ਦਾ ਹੈ। ਰਾਜਾ ਪੋਰਸ ਨੂੰ ਪੋਰੋ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਜੰਗ-ਏ-ਜਿਹਲਮ (326 ਈਸਾ ਪੂਰਬ) ਜੁਲਾਈ ਮਹੀਨੇ ਲੜੀ ਗਈ। ਲਹਿੰਦੇ ਪੰਜਾਬ ਦੇ ਮੌਜੂਦਾ ਜ਼ਿਲ੍ਹੇ ਮੰਡੀ ਬਹਾਊਦੀਨ ਤੋਂ 10 ਕਿਲੋ ਮੀਟਰ ਦੂਰ ਨਿਕਾਸਾ ਨਾਂ ਦੇ ਪਿੰਡ ਜਿਸ ਦਾ ਮੌਜੂਦਾ ਨਾਂ ਮੌਂਗ ਹੈ, ਸਿਕੰਦਰ ਤੇ ਪੋਰਸ ਦੀਆਂ ਫ਼ੌਜਾਂ ਵਿਚਾਲੇ ਮੈਦਾਨ-ਏ-ਜੰਗ ਬਣਿਆ। ਪੋਰਸ ਦੀਆਂ ਫ਼ੌਜਾਂ ਜਿਹਲਮ ਦਰਿਆ ਦੇ ਪੂਰਬੀ ਕੰਢੇ ਅਤੇ ਸਿਕੰਦਰ ਦੀਆਂ ਪੱਛਮੀ ਕੰਢੇ ‘ਤੇ ਕਸਬਾ ਹਰਨਪੁਰ ਕੋਲ ਮੌਜੂਦ ਸਨ। ਇਥੇ ਮੈਂ ਸਿਕੰਦਰ ਤੇ ਪੋਰਸ ਦੀਆਂ ਫ਼ੌਜਾਂ ਦਾ ਵੇਰਵਾ ਸਾਂਝਾ ਕਰਨਾ ਜ਼ਰੂਰੀ ਹੈ- ਪੋਰਸ ਦੀਆਂ ਫ਼ੌਜਾਂ: 30000 ਪੈਦਲ ਸੈਨਿਕ, 4000 ਘੋੜ ਸਵਾਰ, 200 ਹਾਥੀ, 1000 ਰੱਥ; ਸਿਕੰਦਰ ਦੀਆਂ ਫ਼ੌਜਾਂ: 15000 ਪੈਦਲ ਸੈਨਿਕ, 3000 ਘੋੜ ਸਵਾਰ, 80 ਹਾਥੀ, ਰੱਥ ਕੋਈ ਨਹੀਂ ਸਿਕੰਦਰ ਨੇ ਹਰਨਪੁਰ ਨੇੜੇ ਜਲਾਲਪੁਰ ਦੇ ਮੁਕਾਮ ਤੋਂ ਜਿਹਲਮ ਨੂੰ ਪਾਰ ਕੀਤਾ ਤੇ ਮੌਜੂਦਾ ਪਿੰਡ ਮੌਂਗ ਪੁੱਜਾ। ਪੋਰਸ ਦੇ ਜਾਸੂਸ ਦਰਿਆ ‘ਤੇ ਪੂਰੀ ਨਿਗਰਾਨੀ ਰੱਖ ਰਹੇ ਸਨ। ਇਸ ਜਾਸੂਸ ਦਸਤੇ ਨੇ ਸਿਕੰਦਰ ਨੂੰ ਦਰਿਆ ਪਾਰ ਕਰਦੇ ਵੇਖ ਲਿਆ। ਇਸ ਦਸਤੇ ਦੀ ਕਮਾਨ ਪੋਰਸ ਦੇ 19 ਸਾਲਾ ਪੁੱਤਰ ਦੇ ਹੱਥ ਸੀ। ਸਿਕੰਦਰ ਦੇ ਦਰਿਆ ਪਾਰ ਕਰਦਿਆਂ ਹੀ ਦੋਹਾਂ ਧਿਰਾਂ ਵਿਚ ਤਕੜੀ ਝੜਪ ਹੋਈ। ਇਸ ਵਿਚ ਸਿਕੰਦਰ ਦਾ ਪਿਆਰਾ ਘੋੜਾ ਬੋਸੀ ਪੌਲਿਸ ਮਾਰਿਆ ਗਿਆ ਜਿਸ ਦੀ ਯਾਦ ਵਿਚ ਉਸ ਨੇ ਫਾਲੀਆ ਸ਼ਹਿਰ ਆਬਾਦ ਕੀਤਾ ਜੋ ਹੁਣ ਮੰਡੀ ਬਹਾਊਦੀਨ ਜ਼ਿਲ੍ਹੇ ਦਾ ਤਹਿਸੀਲ ਹੈੱਡਕੁਆਰਟਰ ਹੈ। ਇਸ ਜੰਗ ਵਿਚ ਸਿਕੰਦਰ ਆਪ ਵੀ ਬੁਰੀ ਤਰ੍ਹਾਂ ਜ਼ਖਮੀ ਹੋ ਕੇ ਮੂੰਹ ਪਰਨੇ ਡਿੱਗ ਪਿਆ ਤੇ ਉਸ ਨੂੰ ਉਸ ਦੇ ਸੈਨਿਕਾਂ ਨੇ ਚੁਕਿਆ। ਇਸ ਲੜਾਈ ਵਿਚ ਪੋਰਸ ਦਾ ਜਵਾਨ ਪੁੱਤਰ ਮਾਰਿਆ ਗਿਆ। ਇਸ ਤੋਂ ਬਾਅਦ ਬਕਾਇਦਾ ਜੰਗ ਸ਼ੁਰੂ ਹੋਈ। ਜੰਗ ਦੌਰਾਨ ਪੋਰਸ ਆਪਣੇ ਵੱਡੇ ਹਾਥੀ ‘ਤੇ ਸਵਾਰ ਸੀ। ਜਦੋਂ ਸਿਕੰਦਰ ਨੇ ਪੋਰਸ ਨੂੰ ਪਹਿਲੀ ਵਾਰ ਤੱਕਿਆ ਤਾਂ ਉਸ ਨੇ ਤਾਰੀਖੀ ਗੱਲ ਕੀਤੀ- ‘ਅੱਜ ਮੇਰੇ ਸਾਹਮਣੇ ਇਹੋ ਜਿਹਾ ਜਵਾਨ ਮੌਜੂਦ ਹੈ ਜਿਹੜਾ ਮੇਰੀ ਹਿੰਮਤ, ਹੌਸਲੇ ਤੇ ਸ਼ਾਨ ‘ਤੇ ਪੂਰਾ ਉਤਰਦਾ ਹੈ। ਮੈਨੂੰ ਅੱਜ ਪੋਰਸ ਦੇ ਬਹਾਦਰ ਸਿਪਾਹੀਆਂ ਤੇ ਵਹਿਸ਼ੀ ਹਾਥੀਆਂ ਦਾ ਮੁਕਾਬਲਾ ਕਰਨਾ ਪਵੇਗਾ।’ ਤਾਰੀਖ ਗਵਾਹ ਹੈ ਕਿ ਇਹ ਜੰਗ ਪਿਛਲੀਆਂ ਜੰਗਾਂ ਤੋਂ ਵੱਧ ਖੂਨੀ ਸੀ। ਇਸ ਦੀ ਵਜ੍ਹਾ ਇਹ ਸੀ ਕਿ ਇਸ ਵਿਚ ਖੂੰਖਾਰ ਹਾਥੀ ਸ਼ਾਮਿਲ ਸਨ। ਸਭ ਤੋਂ ਵੱਡੀ ਝੜਪ ਅੱਠ ਘੰਟੇ ਦੀ ਹੋਈ। ਸਿਕੰਦਰ ਦੀਆਂ ਫ਼ੌਜਾਂ ਦਾ ਵੱਡਾ ਹਿੱਸਾ ਤਬਾਹ ਹੋ ਗਿਆ। ਪੋਰਸ ਨੂੰ ਇਸ ਜੰਗ ਵਿਚ ਨੌਂ ਜ਼ਖ਼ਮ ਲੱਗੇ। ਸਭ ਤੋਂ ਵੱਡਾ ਜ਼ਖ਼ਮ ਉਸ ਦੇ ਸੱਜੇ ਮੋਢੇ ‘ਤੇ ਲੱਗਾ। ਦੋਹੀਂ ਪਾਸੇ ਬੜੀ ਤਬਾਹੀ ਹੋਈ, ਪਰ ਕੋਈ ਵੀ ਹਾਰ ਮੰਨਣ ਲਈ ਤਿਆਰ ਨਹੀਂ ਸੀ। ਹਬਸ਼ੀ ਅਹਿਦਨਾਮੇ ਵਿਚ ਯੂਨਾਨੀ ਫ਼ੌਜਾਂ ਦਾ ਹਸ਼ਰ ਇੰਜ ਲਿਖਿਆ ਹੈ- ‘ਸਿਕੰਦਰ ਦੇ ਫ਼ੌਜੀ ਕੁੱਤਿਆਂ ਵਾਂਗ ਉਚੀ ਉਚੀ ਰੋ ਰੋ ਕੀਰਨੇ ਪਾ ਰਹੇ ਸਨ। ਉਹ ਹਥਿਆਰ ਸੁੱਟ ਕੇ ਪੋਰਸ ਨਾਲ ਮਿਲਣ ਦੀ ਖਾਹਿਸ਼ ਰੱਖਦੇ ਸਨ। ਜਦੋਂ ਸਿਕੰਦਰ ਨੂੰ ਪਤਾ ਲੱਗਾ ਉਹ ਫੌਰਨ ਉਨ੍ਹਾਂ ਕੋਲ ਗਿਆ ਅਤੇ ਉਨ੍ਹਾਂ ਦਾ ਮਾਣ ਵਧਾਇਆ, ਪਰ ਸੱਚੀ ਗੱਲ ਇਹ ਹੈ ਕਿ ਸਿਕੰਦਰ ਆਪ ਵੀ ਥੱਕ ਗਿਆ ਸੀ। ਢਿੱਡੋਂ ਉਹ ਵੀ ਚਾਹੁੰਦਾ ਸੀ ਕਿ ਜੰਗ ਕਿਸੇ ਨਾ ਕਿਸੇ ਤਰ੍ਹਾਂ ਮੁੱਕ ਜਾਵੇ।’ ‘ਹਿਸਟਰੀ ਆਫ ਦਿ ਜਿਊਸ’ ਵਿਚ ਯਹੂਦੀ ਇਤਿਹਾਸਕਾਰ ਜੋਸਫ ਬਿਨ ਗੋਰੀਆਨ ਲਿਖਦਾ ਹੈ, ‘ਜੰਗ ਏਨੀ ਤੇਜ਼ ਤੇ ਖਤਰਨਾਕ ਸੀ ਕਿ ਇਸ ਵਿਚ ਸਿਕੰਦਰ ਦੀਆਂ ਫ਼ੌਜਾਂ ਦਾ ਚੋਖਾ ਹਿੱਸਾ ਤਬਾਹ ਹੋ ਗਿਆ। ਸਿਕੰਦਰ ਦੇ ਫ਼ੌਜੀਆਂ ਦੀ ਇਹ ਸੋਚ ਬਣ ਗਈ ਸੀ ਕਿ ਅਸੀਂ ਸਾਰੇ ਸਿਕੰਦਰ ਨਾਲ ਬਗ਼ਾਵਤ ਕਰ ਕੇ ਪੋਰਸ ਦੀਆਂ ਫ਼ੌਜਾਂ ਵਿਚ ਸ਼ਾਮਿਲ ਹੋ ਜਾਈਏ।’ ਹਬਸ਼ੀ ਅਹਿਦਨਾਮੇ ਦੇ ਮੁਤਾਬਿਕ ਜਦੋਂ ਜੰਗ ਬਹੁਤਾ ਜ਼ੋਰ ਫੜ ਗਈ ਫਿਰ ਸਿਕੰਦਰ ਸੰਘ ਪਾੜ ਕੇ ਬੋਲਿਆ, ‘ਓ ਹਿੰਦੋਸਤਾਨ ਦੇ ਰਾਜਿਆ! ਓ ਪੰਜਾਬ ਦੇ ਰਾਜਿਆ! ਮੈਂ ਤੇਰੀ ਤਾਕਤ ਦਾ ਅੰਦਾਜ਼ਾ ਲਾ ਲਿਆ ਹੈ। ਅਸੀਂ ਆਪਣੇ ਫ਼ੌਜੀ ਨਾ ਮਰਵਾਈਏ। ਅਸੀਂ ਜੰਗ ਬੰਦ ਕਰ ਕੇ ਦੋਵੇਂ ਆਪਸ ਵਿਚ ਲੜਦੇ ਹਾਂ।’ ਇਹ ਗੱਲ ਸਿਕੰਦਰ ਨੇ ਉਸ ਸਮੇਂ ਕੀਤੀ ਜਦੋਂ ਉਸ ਨੂੰ ਆਪਣੀਆਂ ਫ਼ੌਜਾਂ ਦੀ ਇਸ ਗੱਲ ਦਾ ਯਕੀਨ ਹੋ ਗਿਆ ਕਿ ਸਿਕੰਦਰ ਨੂੰ ਫੜ ਕੇ ਪੋਰਸ ਦੇ ਹਵਾਲੇ ਕਰ ਦਿੱਤਾ ਜਾਵੇ। ਜਦੋਂ ਸਿਕੰਦਰ ਨੂੰ ਆਪਣੀਆਂ ਫ਼ੌਜਾਂ ਦੇ ਖਿਆਲਾਂ ਦਾ ਪਤਾ ਲੱਗਾ, ਉਸ ਵਕਤ ਸਿਕੰਦਰ ਨੇ ਪੋਰਸ ਨੂੰ ਜੰਗਬੰਦੀ ਦੀ ਪੇਸ਼ਕਸ਼ ਕੀਤੀ, ਜਾਂ ਫਿਰ ਪੋਰਸ ਨੂੰ ਆਹਮੋ-ਸਾਹਮਣੇ ਲੜਨ ਲਈ ਆਖਿਆ। ਇਰਾਨੀ ਸ਼ਾਇਰ ਫਿਰਦੌਸੀ ਨੇ ਆਪਣੀ ਕਿਤਾਬ ‘ਸ਼ਾਹਨਾਮਾ ਇਸਲਾਮ’ ਵਿਚ ਸਿਕੰਦਰ ਅਤੇ ਪੋਰਸ ਦੀ ਲੜਾਈ ਦਾ ਜ਼ਿਕਰ ਇਨ੍ਹਾਂ ਅਲਫਾਜ਼ ਨਾਲ ਕੀਤਾ ਹੈ, ‘ਜਦੋਂ ਜੰਗ ਵਿਚ ਬੜੀ ਤਬਾਹੀ ਤੇ ਖ਼ੂਨ-ਖਰਾਬਾ ਹੋਇਆ ਤਾਂ ਸਿਕੰਦਰ ਨੇ ਉਚੀ ਆਵਾਜ਼ ਨਾਲ ਪੋਰਸ ਨੂੰ ਆਖਿਆ, ‘ਐ ਪੰਜਾਬ ਦੇ ਵੱਡੇ ਇਨਸਾਨ!
ਆਧੁਨਿਕ ਪੰਜਾਬੀ ਕਹਾਣੀ ਪੰਜਾਬੀ ਸਾਹਿਤ ਦੀ ਇੱਕ ਰੂਪਗਤ ਵਿਧਾ ਹੈ। ਇਹ ਪੰਜਾਬੀ ਗਲਪ ਵਿੱਚ ਨਾਵਲ ਤੋਂ ਬਾਅਦ ਦੂਜੇ ਸਥਾਨ ਤੇ ਹੈ। ਆਧੁਨਿਕ ਕਹਾਣੀ ਵਿੱਚ ਆਮ ਮਨੁੱਖ ਦੇ ਮਾਨਵੀ ਸੰਦਰਭ ਨੂੰ ਚਿਤਰਿਆ ਗਿਆ ਹੈ। ਆਧੁਨਿਕ ਕਹਾਣੀ ਦੀ ਪੇਸ਼ਕਾਰੀ ਵਿੱਚ ਸੰਕੇਤਕ ਅਤੇ ਪ੍ਰਤੀਕਾਤਮਕ ਵਿਧੀ ਆਪਣਾਉਂਦੀ ਹੈ। ਸੰਕੇਤਾਂ ਅਤੇ ਪ੍ਰਤੀਕਾਂ ਦੀ ਵਰਤੋਂ ਆਧੁਨਿਕ ਪੰਜਾਬੀ ਕਹਾਣੀ ਸੁਚੇਤ ਪਾਠਕ ਦੀ ਮੰਗ ਕਰਦੀ ਹੈ।
ਐਟ ਚਿੰਨ੍ਹ (@), ਜਿਸਨੂੰ ਪੰਜਾਬੀ ਵਿੱਚ ਵੀ ਅੰਗਰੇਜ਼ੀ ਦੇ ਸਮਾਨ ਹੀ ਐਟ ਪੁਕਾਰਿਆ ਜਾਂਦਾ ਹੈ, ਰਸਮੀ ਰੂਪ ਤੋਂ ਲੇਖਾਂਕਨ ਅਤੇ ਵਾਣਿਜਿਕ ਚਲਾਣ ਵਿੱਚ ਪ੍ਰਿਉਕਤ ਹੋਣ ਵਾਲਾ ਇੱਕ ਸੰਕੇਤਕ ਸ਼ਬਦ ਹੈ ਜਿਸਦਾ ਮਤਲਬ 'ਦੀ ਦਰ ਉੱਤੇ' ਹੁੰਦਾ ਹੈ (ਉਦਾਹਰਨ: 5 ਗੇਦਾਂ @ INR 5=INR 25)। ਹਾਲ ਦੇ ਸਾਲਾਂ ਵਿੱਚ ਇਸਦਾ ਮਤਲਬ ਤੇ ਸਥਿਤ' ਵੀ ਘੋਸ਼ਿਤ ਹੋ ਗਿਆ ਹੈ, ਵਿਸ਼ੇਸ਼ ਰੂਪ ਨਾਲ ਈ-ਮੇਲ ਪਰਤਾਂ ਵਿੱਚ।
ਨਾਂਵ (ਲਾਤੀਨੀ ਵਿੱਚ nōmen, ਸ਼ਾਬਦਿਕ 'ਨਾਮ') ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ ਨਾਂਵ ਇੱਕ ਵਿਸ਼ਾਲ ਅਤੇ ਖੁੱਲ੍ਹੀ ਸ਼ਬਦ ਸ਼੍ਰੇਣੀ ਦਾ ਮੈਂਬਰ ਹੈ ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ। ਨਾਂਵ ਦੀਆਂ ਪੰਜ ਕਿਸਮਾਂ ਹੁੰਦੀਆਂ ਹਨ:-
ਫੈਜ਼ਾਬਾਦ ਜੰਕਸ਼ਨ ਰੇਲਵੇ ਸਟੇਸ਼ਨ, ਅਧਿਕਾਰਤ ਤੌਰ 'ਤੇ ਅਯੁੱਧਿਆ ਕੈਂਟ ਰੇਲਵੇ ਸਟੇਸ਼ਨ ਵਜੋਂ ਜਾਣਿਆ ਜਾਂਦਾ ਹੈ,ਭਾਰਤ ਦੇ ਰਾਜ ਉੱਤਰ ਪ੍ਰਦੇਸ਼,ਦੇ ਜ਼ਿਲ੍ਹੇ ਅਯੁੱਧਿਆ ਦੇ ਸ਼ਹਿਰ ਅਯੁੱਧਿਆ ਵਿੱਚ ਇੱਕ ਰੇਲਵੇ ਸਟੇਸ਼ਨ ਹੈ। ਇਸਦਾ ਸਟੇਸ਼ਨ ਕੋਡ: AYC ਹੈ। ਇਸਦੇ 5 ਪਲੇਟਫਾਰਮ ਹਨ ਇਥੇ 64 ਰੇਲ ਗੱਡੀਆਂ ਰੁਕਦੀਆਂ ਹਨ।ਇਹ ਲਖਨਊ-ਵਾਰਾਨਸੀ ਸੈਕਸ਼ਨ 'ਤੇ ਸਥਿਤ ਹੈ ਅਤੇ ਉੱਤਰੀ ਰੇਲਵੇ ਜ਼ੋਨ ਦਾ ਇੱਕ ਹਿੱਸਾ ਹੈ। ਫੈਜ਼ਾਬਾਦ ਜੰਕਸ਼ਨ ਅਤੇ ਅਯੁੱਧਿਆ ਜੰਕਸ਼ਨ ਅਯੁੱਧਿਆ ਜ਼ਿਲ੍ਹੇ ਦੇ ਦੋ ਰੇਲਵੇ ਜੰਕਸ਼ਨ ਸਟੇਸ਼ਨ ਹਨ।
ਆਧੁਨਿਕ ਪੰਜਾਬੀ ਆਲੋਚਨਾ ਦੇ ਖੇਤਰ ਵਿੱਚ ਪੱਛਮੀ ਸਿਧਾਂਤਾਂ ਦੇ ਪ੍ਰਭਾਵ ਸਦਕਾ ਵੱਖ-ਵੱਖ ਨਵੀਨ ਆਲੋਚਨਾ ਪ੍ਰਣਾਲੀਆਂ ਦਾ ਆਗ਼ਾਜ਼ ਹੁੰਦਾ ਹੈ। ਇਹਨਾਂ ਆਲੋਚਨਾ ਪ੍ਰਣਾਲੀਆਂ ਵਿੱਚ ਮਨੋਵਿਸ਼ਲੇਸ਼ਣਾਤਮਕ ਆਲੋਚਨਾ, ਚਿਹਨ ਵਿਗਿਆਨ ਆਲੋਚਨਾ, ਸੰਰਚਨਾਵਾਦੀ ਆਲੋਚਨਾ, ਸ਼ੈਲੀ ਵਿਗਿਆਨ ਆਲੋਚਨਾ, ਥੀਮ ਵਿਗਿਆਨ ਆਲੋਚਨਾ ਆਦਿ ਆਲੋਚਨਾ ਪ੍ਰਣਾਲੀਆਂ ਸ਼ਾਮਿਲ ਹਨ। ਥੀਮ ਵਿਗਿਆਨਕ ਆਲੋਚਨਾ ਪ੍ਰਣਾਲੀ ਇੱਕ ਅਜਿਹੀ ਵਿਲੱਖਣ ਤੇ ਨਿਵੇਕਲੀ ਕਿਸਮ ਦੀ ਆਲੋਚਨਾ ਪ੍ਰਣਾਲੀ ਹੈ ਜੋ ਰਚਨਾ ਦੇ ਥੀਮਕ ਅਧਿਐਨ ਦੁਆਰਾ ਰਚਨਾ ਦੇ ਆਂਤਰਿਕ ਸੰਗਠਨ ਵਿੱਚ ਕਾਰਜਸ਼ੀਲ ਅਰਥਾਂ ਨੂੰ ਵਿਗਿਆਨਕ ਢੰਗ ਨਾਲ ਉਜਾਗਰ ਕਰਦੀ ਹੈ। ‘ਥੀਮ ਵਿਗਿਆਨ’ ਤੋਂ ਭਾਵ ਥੀਮਕ ਅਧਿਐਨ ਮੰਨਿਆ ਜਾਂਦਾ ਹੈ। ਇਹ ਥੀਮਾਂ ਦੇ ਅਧਿਐਨ ਦੁਆਰਾ ਸਾਹਿਤ ਚਿੰਤਨ ਤੱਕ ਪਹੁੰਚਣ ਦੀ ਵਿਧੀ ਹੈ। ਥੀਮ ਰਚਨਾ ਦਾ ਉਹ ਕੇਂਦਰੀ ਤੱਤ ਹੈ ਜੋ ਉਸ ਨੂੰ ਰੂਪ ਪ੍ਰਦਾਨ ਕਰਦਾ ਹੈ। ਪੱਛਮੀ ਚਿੰਤਕਾਂ ਵਿੱਚ ਦੋ ਤਰ੍ਹਾਂ ਦੇ ਵਿਚਾਰ ਪ੍ਰਚਲਿਤ ਰਹੇ ਹਨ। ਪਹਿਲੇ ਵਿਚਾਰ ਅਧੀਨ ਥੀਮ ਕਿਸੇ ਵੀ ਸਾਹਿਤਕ ਕਿਰਤ ਦੇ ਅਪ੍ਰਸੰਗਿਕ ਸਾਹਿਤ ਬਾਹਰੇ ਵੇਰਵਿਆਂ ਵੱਲ ਉਲਾਰ ਹੋ ਜਾਂਦਾ ਹੈ। ਸਾਹਿਤਕ ਕਿਰਤ ਦੇ ਥੀਮ ਨੂੰ ਪਕੜਨ ਲਈ ਚਿੰਤਕ ਸਾਹਿਤ ਬਾਹਰੇ ਅਨੁਸ਼ਾਸਨਾ ਦੀ ਮਦਦ ਲੈਂਦੇ ਹਨ। ਦੂਜੇ ਵਿਚਾਰ ਅਧੀਨ ਸਾਹਿਤ ਨੂੰ ਇੱਕ ਜੁਜ਼ ਵਜੋਂ ਗ੍ਰਹਿਣ ਕੀਤਾ ਜਾਂਦਾ ਹੈ। ਇਸ ਵਿਚਾਰ ਤੋਂ ਪ੍ਰਭਾਵਿਤ ਚਿੰਤਕ ਸਾਹਿਤ ਬਾਹਰੇ ਵੇਰਵਿਆਂ ਨੂੰ ਵੀ ਸਾਹਿਤ ਦੀ ਸੰਰਚਨਾ ਵਿੱਚ ਕਾਰਜਸ਼ੀਲ ਹੋਰ ਤੱਤਾਂ ਦੇ ਨਾਲ ਹੀ ਵਿਚਾਰਦੇ ਹਨ। ਇਸ ਵਿਚਾਰ ਤੋਂ ਪ੍ਰਭਾਵਿਤ ਰੂਸੀ ਰੂਪਵਾਦੀ ਤੋਮਾਸ਼ੇਵਸਕੀ ਥੀਮ ਨੂੰ ਰਚਨਾ ਦੇ ਆਰ-ਪਾਰ ਫੈਲਣ ਵਾਲਾ ਅਤੇ ਰਚਨਾ ਨੂੰ ਏਕਤਾ ਪ੍ਰਦਾਨ ਕਰਨ ਵਾਲਾ ਤੱਤ ਮੰਨਦਾ ਹੈ।1 ਡਾ.ਹਰਿਭਜਨ ਸਿੰਘ ਦੇ ਵਿਚਾਰ ਅਨੁਸਾਰ: ਥੀਮ ਨਾ ਵਾਸਤਵਿਕ ਤੱਤ ਹੈ ਨਾ ਭਾਸ਼ਕ ਬਣਤਰ,ਥੀਮ ਸਾਹਿਤਕ ਹੋਂਦ ਹੈ।2 ਇਸ ਤਰ੍ਹਾਂ ਕਿਹਾ ਜਾ ਸਕਦਾ ਕਿ ਥੀਮ ਵਿਗਿਆਨ ਅਧਿਐਨ ਅਧੀਨ ਅਜਿਹੇ ਥੀਮ ਨੂੰ ਵਿਚਾਰਿਆ ਜਾਂਦਾ ਹੈ ਜੋ ਰਚਨਾ ਦੀ ਸੰਰਚਨਾਤਮਕ ਬਣਤਰ ਵਿੱਚ ਕਾਰਜਸ਼ੀਲ ਹੈ ਅਤੇ ਰਚਨਾ ਨੂੰ ਏਕਤਾ ਪ੍ਰਦਾਨ ਕਰਦਾ ਹੈ।ਇਹ ਰਚਨਾ ਦੇ ਆਦਿ ਤੋਂ ਅੰਤ ਤੱਕ ਆਰ-ਪਾਰ ਫੈਲਿਆ ਹੁੰਦਾ ਹੈ। ਥੀਮ ਨੂੰ ਸੰਗਠਨ ਕਰਨ ਲਈ ਭਿੰਨ-ਭਿੰਨ ਜੁਗਤਾਂ ਤੇ ਵਿਧੀਆਂ ਵਰਤੀਆਂ ਜਾਂਦੀਆਂ ਹਨ। ਥੀਮਕ ਸੰਗਠਨ ਦਾ ਜਿਸ ਵਿਧੀ ਰਾਹੀਂ ਵਿਗਿਆਨਕ ਅਧਿਐਨ ਕੀਤਾ ਜਾਂਦਾ ਹੈ ਉਸ ਵਿਧੀ ਨੂੰ ਹੀ ਥੀਮ-ਵਿਗਿਆਨ ਦਾ ਨਾਂ ਦਿੱਤਾ ਗਿਆ ਹੈ। ਥੀਮ-ਵਿਗਿਆਨ ਦੇ ਇਤਿਹਾਸਕ ਪਰਪੇਖ ਵਲ ਨਜ਼ਰ ਮਾਰਿਆਂ ਤਿੰਨ ਚਿੰਤਨ ਪੱਧਤੀਆਂ ਸਾਹਮਣੇ ਆਈਆਂ ਹਨ: 1. ਰੂਸੀ ਥੀਮਵਾਦੀ ਆਲੋਚਨਾ ਪ੍ਰਣਾਲੀ 2. ਅਮਰੀਕੀ ਥੀਮਵਾਦੀ ਆਲੋਚਨਾ ਪ੍ਰਣਾਲੀ 3.
ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂਆਂ ਦੀ ਸੂਚੀ
ਸਾਹਿਤ ਅਕਾਦਮੀ ਇਨਾਮ ਹਰ ਸਾਲ, 1955 ਤੋਂ, ਸਾਹਿਤ ਅਕਾਦਮੀ, ਭਾਰਤ ਦੀ ਨੈਸ਼ਨਲ ਅਕੈਡਮੀ ਆਫ਼ ਲੈਟਰਜ਼ ਦੁਆਰਾ, ਲੇਖਕਾਂ ਅਤੇ ਉਹਨਾਂ ਦੀਆਂ ਰਚਨਾਵਾਂ ਨੂੰ, ਭਾਰਤੀ ਸਾਹਿਤ ਦੇ ਵਿਕਾਸ ਵਿੱਚ ਉਹਨਾਂ ਦੇ ਸ਼ਾਨਦਾਰ ਯੋਗਦਾਨ ਲਈ ਦਿੱਤਾ ਜਾਂਦਾ ਹੈ। ਅਤੇ ਪੰਜਾਬੀ ਸਾਹਿਤ ਵਿਸ਼ੇਸ਼ ਤੌਰ 'ਤੇ। ਇਸ ਦੇ ਨਾਲ ਨਾਲ ਅਨੁਵਾਦਾਂ ਲਈ। ਗਿਆਨਪੀਠ ਇਨਾਮ ਤੋਂ ਬਾਅਦ ਇਹ ਭਾਰਤ ਦਾ ਦੂਜਾ ਸਭ ਤੋਂ ਵੱਡਾ ਸਾਹਿਤਕ ਪੁਰਸਕਾਰ ਹੈ। ਸਾਲ 1957, 1958, 1960, 1966 ਵਿੱਚ ਕੋਈ ਇਨਾਮ ਨਹੀਂ ਦਿੱਤਾ ਗਿਆ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਪ੍ਰਗਟ ਤੇ ਸਦੀਵੀ ਕਾਲ ਲਈ ਗੁਰੂ ਹਨ । ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ 1705 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਪੰਜਾਬ ਦੇ ਮੇਲਿਆਂ ਅਤੇ ਤਿਉਹਾਰਾਂ ਦੀ ਸੂਚੀ (ਭਾਰਤ)
ਪੰਜਾਬ ਵਿੱਚ ਪੂਰੇ ਸਾਲ ਵਿੱਚ ਬਹੁਤ ਮੇਲੇ ਅਤੇ ਤਿਉਹਾਰ ਮਨਾਏ ਜਾਂਦੇ ਹਨ। ਜਿੰਨ੍ਹਾ ਵਿੱਚੋ ਕੁਝ ਅੱਗੇ ਦਿੱਤੇ ਗਏ ਹਨ।[1]
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਭਾਰਤ ਦਾ ਪ੍ਰਧਾਨ ਮੰਤਰੀ ਭਾਰਤ ਗਣਰਾਜ ਦੀ ਸਰਕਾਰ ਦਾ ਮੁਖੀ ਹੈ। ਕਾਰਜਕਾਰੀ ਅਥਾਰਟੀ ਪ੍ਰਧਾਨ ਮੰਤਰੀ ਅਤੇ ਉਨ੍ਹਾਂ ਦੀ ਚੁਣੀ ਹੋਈ ਮੰਤਰੀ ਪ੍ਰੀਸ਼ਦ ਦੇ ਕੋਲ ਹੁੰਦੀ ਹੈ, ਹਾਲਾਂਕਿ ਭਾਰਤ ਦਾ ਰਾਸ਼ਟਰਪਤੀ ਸੰਵਿਧਾਨਕ, ਨਾਮਾਤਰ, ਅਤੇ ਰਸਮੀ ਰਾਜ ਦਾ ਮੁਖੀ ਹੁੰਦਾ ਹੈ। ਪ੍ਰਧਾਨ ਮੰਤਰੀ ਅਕਸਰ ਭਾਰਤੀ ਸੰਸਦ ਦੇ ਹੇਠਲੇ ਸਦਨ, ਲੋਕ ਸਭਾ, ਵਿੱਚ ਬਹੁਮਤ ਵਾਲੀ ਪਾਰਟੀ ਜਾਂ ਗੱਠਜੋੜ ਦਾ ਨੇਤਾ ਹੁੰਦਾ ਹੈ, ਜੋ ਭਾਰਤ ਗਣਰਾਜ ਵਿੱਚ ਮੁੱਖ ਵਿਧਾਨਕ ਸੰਸਥਾ ਹੈ। ਪ੍ਰਧਾਨ ਮੰਤਰੀ ਅਤੇ ਉਨ੍ਹਾਂ ਦੀ ਕੈਬਨਿਟ ਹਰ ਸਮੇਂ ਲੋਕ ਸਭਾ ਪ੍ਰਤੀ ਜ਼ਿੰਮੇਵਾਰ ਹੁੰਦੀ ਹੈ।
ਜਾਨ ਓਰਲੇ ਐਲਨ ਟੇਟ (19 ਨਵੰਬਰ 1899 – 9 ਫਰਵਰੀ 1979) ਇੱਕ ਅਮਰੀਕੀ ਕਵੀ, ਨਿਬੰਧਕਾਰ, ਸਮਾਜਿਕ ਟਿੱਪਣੀਕਾਰ, ਅਤੇ ਕਾਂਗਰਸ ਦੀ ਲਾਇਬ੍ਰੇਰੀ ਦਾ ਕਵਿਤਾ ਵਿੱਚ 1943 ਤੋਂ 1944 ਕਵੀ ਲੌਰੀਟ ਸਲਾਹਕਾਰ ਸੀ. ਐਲਨ ਟੇਟ ਦੇ ਵਿਚਾਰ ਉਸ ਸਮੇਂ ਨਵ ਆਲੋਚਨਾ ਦੇ ਸੰਚਾਲਕਾਂ ਨੂੰ ਪਤਾ ਸੀ ਕਿ ਕਾਵਿ ਦੀ ਸਮਝ ਵਿੱਚ ਅਰਥਾਂ ਦੇ ਅਨਰਥ ਹੋ ਰਹੇ ਹਨ। ਅਜਿਹੇ ਵਿਚਾਰ ਐਲਨ ਟੇਟ ਨੇ 1938ਈ.ਵਿੱਚ ਲਿਖੇ ਇੱਕ ਨਿਬੰਧTension in poetry ਵਿੱਚ ਸੁਚੱਜੇ ਢੰਗ ਨਾਲ ਪ੍ਰਗਟ ਕੀਤੇ। ਉਸ ਦੱਸਿਆ ਕਿ ਕਈ ਕਵੀ ਆਪਣੀ ਹੀ ਨਿਰਾਰਥਕ ਭਾਸ਼ਾ ਘੜੀ ਜਾ ਰਹੇ ਹਨ।ਇਹੋ ਕਾਰਨ ਹੈ ਕਿ ਆਮ ਬੋਲਚਾਲ ਦੀ ਭਾਸ਼ਾ ਵੀ ਦਾਗ਼ੀ ਹੋ ਰਹੀ ਹੈ। ਉਸ ਦੱਸਿਆ ਕਿ ਕਵਿਤਾ ਕੇਵਲ ਵਿਚਾਰਾਂ ਦਾ ਅਦਾਨ ਪ੍ਰਦਾਨ ਹੀ ਨਹੀਂ। ਇਹ ਤਾਂ ਅਰਥਾਂ ਦਾ ਗੁੰਝਲਦਾਰ ਪੈਟਰਨ ਹੈ। ਇਸ ਲਈ ਇਸ ਨੂੰ ਗੁੰਝਲਦਾਰ ਪੈਟਰਨ ਵਜੋਂ ਹੀ ਸਮਝ ਕੇ ਸਲਾਹਿਆ ਅਤੇ ਮੁਲਾਂਕਣ ਕੀਤਾ ਜਾਣਾ ਚਾਹੀਦਾ ਹੈ। 'ਐਲਨ ਟੇਟ ਦੀ ਮਹੱਤਵਪੂਰਨ ਕਾਵਿ ਆਲੋਚਨਾ ਵਿਧੀ ਟੇਟਨੇ ਇਹ ਨਵੀਂ ਟਰਮ Tension ਦੋ ਤਰਕਪੂਰਨ ਸ਼ਬਦਾਂ ਐਕਸਟੈਂਂਸ਼ਨ (Extension) ਅਤੇ ਇਨਟੈਂਸ਼ਨ (Intension) ਦੇ ਕ੍ਰਮਵਾਰ ਅਗੇਤਰਾਂ Ex ਅਤੇ In ਨੂੰ ਛਾਂਗ ਕੇ ਘੜੀ। ਇਨਟੈੰਸ਼ਨ ਸੂਖ਼ਮ ਅਰਥਾਂ ਨਾਲ ਸੰਬੰਧਤ ਹੁੰਦੀ ਹੈ ਅਤੇ ਐਕਸਟੈੰਸ਼ਨ ਸਥੂਲ ਅਰਥਾਂ ਨਾਲ। ਐਕਸਟੈਂਸ਼ਨ ਆਭਿਧਾ ਅਰਥਾਂ/ਸਤਹੀ ਅਰਥਾਂ ਨਾਲ ਸਬੰਧਤ ਹੁੰਦੀ ਹੈ। ਜਦੋਂ ਕਿ ਇਨਟੈਂਸ਼ਨ ਡੂੰਘੇ ਅਰਥਾਂ/ਛੁਪੇ ਅਰਥਾਂ ਨਾਲ ਸਬੰਧਤ ਹੁੰਦੀ ਹੈ।ਐਕਸਟੈੰਸ਼ਨ ਤਾਂ ਬਾਹਰਲੇ/ਉਪਰਲੇ ਅਰਥਾਂ ਨਾਲ ਸਰੋਕਾਰ ਰੱਖਦੀ ਹੈ ਜਦੋਂ ਕਿ ਇਨਟੈੰਸ਼ਨ ਅੰਤਰ ਨਿਹਿਤ ਅਰਥਾਂ ਨਾਲ ਲਬਰੇਜ਼ ਹੁੰਦੀ ਹੈ। ਇਸ ਤਰ੍ਹਾਂ ਇਨਟੈਂਸ਼ਨ ਅਤੇ ਐਕਸਟੈੰਸ਼ਨ ਦਾ ਸੁਮੇਲ ਹੀ ਟੈਂਸ਼ਨ ਹੈ। ਜਿਥੇ ਇਹੀਂ ਉਹ ਕਵਿਤਾ ਵਧੀਆ ਨਹੀਂ ਆਖੀਂ ਜਾ ਸਕਦੀ। ਸਪਸ਼ਟੀਕਰਨ ਲਈ ਕੁਝ ਸਤਰਾਂ ਦੇ ਦੋਵੇਂ ਅਰਥ ਦਿੱਤੇ ਜਾ ਰਹੇ ਹਨ: ਕਾਵਿ ਸਤਰਾਂ: ਤੀਆਂ ਵਾਲੇ ਬੋਹੜ ਦੀ ਦੱਸੀਂ ਮਾਏ ਮੇਰੀਏ ਨੀ ਪਿੰਡ ਕਿਉਂ ਨਹੀਂ ਕਰਦਾ ਸੰਭਾਲ। ਮੈਂ ਨਿੱਕੀ ਹੁੰਦੀ ਤੱਕਿਆ ਪੱਛੋਂ ਦਾ ਟਾਹਣਾ ਟੁੱਟਿਆ ਸੀ ਆਇਆ ਉਦੋਂ ਪਿੰਡ ਚ ਭੂਚਾਲ। ਨਿੱਕੇ ਵੱਡੇ ਟਾਹਣੇ ਫਿਰ ਤੋੜੀ ਗੲੇ ਨੇ ਲੋਕ ਇਹਦੇ ਭੋਰਾ ਵੀ ਨੀਂ ਛਾਂ ਦਾ ਖਿਆਲ। ਸਤਹੀ ਅਰਥ (ਐਕਸਟੈਂਸ਼ਨ ਮੀਨਿੰਗ ਤੀਆਂ ਵਾਲਾ ਬੋਹੜ ਹੇਠ ਪੰਜਾਬ ਦੀਆਂ ਕੁੜੀਆਂ ਇਕੱਠੀਆਂ ਹੁੰਦੀਆਂ ਹਨ।ਕਾਵਿ ਨਾਇਕਾ ਮਾਂ ਨੂੰ ਪੁੱਛਦੀ ਹੈ ਕਿ ਇਸ ਬੋਹੜ ਦੀ ਸੰਭਾਲ ਪਿੰਡ ਕਿਉਂ ਨਹੀਂ ਕਰ ਰਿਹਾ। ਕਾਵਿ ਨਾਇਕਾ ਨੇ ਇੱਕ ਵਾਰ ਛੋਟੀ ਉਮਰ ਵਿੱਚ ਪੱਛੋਂ ਵਾਲਾ ਟਾਹਣਾ ਟੁੱਟਦਾ ਵੇਖਿਆ ਸੀ। ਭੂਚਾਲ ਨਾਲ ਟਾਹਣਿਆਂ ਦਾ ਟੁਟਣਾ ਸੁਭਾਵਿਕ ਹੈ। ਕਾਵਿ ਨਾਇਕਾ ਕਹਿੰਦੀ ਹੈ ਕਿ ਲੱਕੜ ਦੀ ਲੋੜ ਲਈ ਨਿੱਕੇ ਵੱਡੇ ਟਾਹਣੇ ਲੋਕੀਂ ਤੋੜ ਦੇ ਹੀ ਰਹਿੰਦੇ ਹਨ। 'ਡੂੰਘੇ ਅਰਥ(ਇਨਟੈੰਨਸਿਵ ਮੀਨਿੰਗ ਤੀਆਂ ਵਾਲੇ ਬੋਹੜ ਦੇ ਡੂੰਘੇ ਅਰਥ ਜਾਂ ਪ੍ਰਤੀਕਾਤਮਕ ਅਰਥ 'ਪੰਜਾਬ'ਹਨ। 'ਪਿੰਡ'ਸਾਰਾ ਭਾਰਤ ਹੈ ਜੋ ਕਿ ਪੰਜਾਬ ਦੀ ਬਰਬਾਦੀ ਹੁੰਦੀ ਵੇਖਦਾ ਰਿਹਾ। ਨਾਇਕਾ 1947 ਵਿੱਚ ਛੋਟੀ ਉਮਰ ਵਿੱਚ ਸੀ। ਜਦੋਂ ਉਹਨੇ ਪੂਰੇ ਪੰਜਾਬ ਤੋਂ ਪੱਛਮੀ ਪੰਜਾਬ ਟੁੱਟਦਾ ਵੇਖਿਆ।'ਭੂਚਾਲ'ਦਾ ਮੈਟਾਫੋਰੀਕਲ ਅਰਥ ਹੈ 47 ਦੇ ਹੱਲੇ। ਪੰਜਾਬ ਨਾਲੋਂ (ਨਿੱਕੇ ਵੱਡੇ ਟਾਹਣੇ) ਦੇ ਛੁਪੇ ਅਰਥ ਹਨ ਹਰਿਆਣਾ ਅਤੇ ਹਿਮਾਚਲ। ਇੰਝ ਟੈਂਸ਼ਨ ਦੀ ਵਿਧੀ ਦੁਆਰਾ ਹੀ ਅਰਥਾਂ ਦੀ ਪੂਰੀ ਸਮਝ ਪੈਂਦੀ ਹੈ। ਐਲਨ ਟੇਟ ਦੀ Tension ਮਹੱਤਵਪੂਰਨ ਕਾਵਿ ਆਲੋਚਨਾ ਵਿਧੀ ਹੈ। ਐਲਨ ਟੇਟ ਦਾ ਦੱਖਣੀ ਅਮਰੀਕਾ ਨਾਲ ਮੋਹ ਬੇਸ਼ੱਕ ਟੇਟ 1928-32 ਤੱਕ ਪੈਰਿਸ ਵਿੱਚ ਰਹਿ। ਪਰ ਇਸਦਾ ਲਾਭ ਉਸ ਨੂੰ ਇਹ ਹੋਇਆ ਕਿ ਉਘੇ ਅਮਰੀਕਨ ਲੇਖਕਾਂ ਦੇ ਸੰਪਰਕ ਵਿੱਚ ਆ ਗਿਆ ਜਿਵੇਂ ਕਿ ਅਰਨੈਸਟ ਹੈਮਿੰਗਵੇ,ਗਰਟਰੁਡ ਸਟੇਨ ਆਦਿ। ਪਰ ਮਾਨਸਿਕ ਤੌਰ ਤੇ ਉਹ ਅਜੇ ਵੀ ਦੱਖਣੀ ਅਮਰੀਕਾ ਨਾਲ ਜੁੜਿਆ ਹੋਇਆ ਸੀ।ਇਹੋ ਕਾਰਨ ਹੈ ਕਿ ਉਸ ਦੀਆਂ ਕਵਿਤਾ ਵਿੱਚ ਦੱਖਣੀ ਸੱਭਿਆਚਾਰ ਲੋਕਾਂ ਦਾ ਮੋਹ, ਧਰਾਤਲ,ਪੌਣ ਪਾਣੀ, ਜਾਨਵਰ, ਪਸ਼ੂ ਪੰਛੀ ਆਦਿ ਦਾ ਜ਼ਿਕਰ ਉਸਦੀਆਂ ਕਵਿਤਾਵਾਂ ਵਿੱਚ ਅਕਸਰ ਹੀ ਵੇਖਿਆ ਜਾ ਸਕਦਾ ਹੈ। ਟੈਟ ਦਾ ਵਿਚਾਰ ਸੀ ਕਿ ਦੱਖਣੀ ਅਮਰੀਕਾ ਦਾ ਪੁਰਾਤਨ ਕਿਰਸਾਨੀ ਸੱਭਿਆਚਾਰ ਆਪਣੀ ਕਲਾਤਮਕ ਸੁਹਜ,ਸਮਝ ਅਤੇ ਹਾਜ਼ਰ ਜਵਾਬੀ ਵਿੱਚ ਨਿਪੁੰਨ ਸੀ। ਫਿਊਜੀਟਿਵ ਗਰੁੱਪ ਦਾ ਮੈਬਰ ਐਲਨ ਟੈਟ ਦੱਖਣੀ ਅਮਰੀਕਾ ਦੇ ਭਗੌੜਾ ਗਰੁੱਪ ਦਾ ਮੈਂਬਰ ਸੀ ।ਇਸ ਗਰੁੱਪ ਦੇ ਹੋਰ ਮੈਂਬਰਾ ਵਿੱਚ ਰੈਨਸਮ , ਡੇਵਿਡਸਨ ,ਮੈਰਿਲ ਮੂਰ ਅਤੇ ਰਾਬਰਟ ਪੈਨ ਵਰਨ ਸ਼ਾਮਲ ਹਨ। ਇਸ ਗਰੁੱਪ ਦੀਆ ਸਪਤਾਹਿਕ ਮੀਟਿੰਗਾਂ ਹੋਇਆ ਕਰਦੀਆ ਸਨ ਜਿਨ੍ਹਾਂ ਵਿੱਚ ਉਹਨਾਂ ਦੀਆਂ ਆਪਣੀਆਂ ਅਤੇ ਹੋਰਨਾਂ ਦੀਆਂ ਕਵਿਤਾਵਾਂ ਤੇ ਵਿਚਾਰ ਵਟਾਂਦਰਾ ਕੀਤਾ ਜਾਂਦਾ ਸੀ।ਟੈਟ ਦਾ ਵਿਚਾਰ ਸੀ ਕਿ ਦੱਖਣੀ ਅਮਰੀਕਾ ਦਾ ਪੁਰਾਤਨ ਕਿਰਸਾਣੀ ਸੱਭਿਆਚਾਰ ਆਪਣੀ ਕਲਾਤਮਕ ਸੁਹਜ ,ਸਮਝ ਅਤੇ ਹਾਜ਼ਰ-ਜੁਆਬੀ ਵਿਚ ਨਿਪੁੰਨ ਸੀ । ਫਿਓਜੀਟਿਵ ਗਰੁੱਪ ਇਹ ਵੀ ਮਹਿਸੂਸ ਕਰਦਾ ਸੀ ਕਿ ਉਦਯੋਗਾ ਦੇ ਵਿਕਾਸ ਨੇ ਬੰਦੇ ਦੀ ਸੋਚ ਨੂੰ ਭ੍ਰਿਸ਼ਟ ਕਰ ਦਿੱਤਾ ਹੈ। ਟੇਟ ਦੀ ਕਵਿਤਾ ਵਿੱਚ ਸੰਵੇਦਨੀ ਬੋਧ ਭਰਿਆ ਹੋਇਆ ਹੈ। ਉਸ ਦੀ ਧਾਰਨਾ ਸੀ ਕਿ ਮਨੁੱਖ ਦੇ ਦੁੱਖਾਂ ਦਾ ਕਾਰਨ ਬੇਵਿਸ਼ਵਾਸੀ ਹੈ।ਉਹ ਈਸਾਈਅਤ ਦੇ ਪਰਮਾਨੰਦ ਦੀ ਭਾਵਨਾ ਦਾ ਸਮਰਥਕ ਸੀ। ਸੰਖੇਪ ਵਿੱਚ ਕਿ ਐਲਨ ਟੇਟ ਅਮਰੀਕਾ ਦਾ ਉੱਲੇਖਨੀਯ ਬਹੁਪੱਖੀ ਸਾਹਿਤਕਾਰ ਹੈ। ਉਸ ਨੇ ਕਵਿਤਾਵਾਂ, ਨਿਬੰਧ, ਅਨੁਵਾਦ,ਨਾਵਲ ਆਦਿ ਰਚੇ। ਉਸ ਦੀ ਮਿਹਨਤ Dictionary of literary Biography ਵਿੱਚ ਝਲਕਦੀ ਹੈ। ਉਸ ਦਾ new criticism ਵਿੱਚ ਵਿਲੱਖਣ ਸਥਾਨ ਹੈ। ਕਵਿਤਾ ਵਿਚ ਤਣਾਅ ਕਈ ਕਵਿਤਾਵਾਂ ਜਿਨ੍ਹਾਂ ਨੂੰ ਅਸੀਂ ਆਮ ਤੌਰ ਤੇ ਚੰਗੀਆਂ ਕਵਿਤਾਵਾਂ ਸਮਝਦੇ ਹਾਂ, ਅਤੇ ਕੁਝ ਹੋਰ ਕਵਿਤਾਵਾਂ ਜਿਨ੍ਹਾਂ ਨੂੰ ਅਸੀਂ ਅਣਦੇਖਿਆ ਕਰਦੇ ਹਾਂ, ਇਨ੍ਹਾਂ ਦੋਵਾਂ ਤਰ੍ਹਾਂ ਦੀਆਂ ਕਵਿਤਾਵਾਂ ਵਿੱਚ ਕੁਝ ਸਾਂਝੀਆਂ ਵਿਸ਼ੇਸ਼ਤਾਵਾਂ ਹੁੰਦੀਆਂ ਹਨ। ਇਨ੍ਹਾਂ ਵਿਸ਼ੇਸ਼ਤਾਵਾਂ ਦੀ ਪਛਾਣ ਸਾਨੂੰ ਉਸ ਗੁਣ ਦੀ ਤੀਖਣ ਸਮਝ ਹਾਸਿਲ ਕਰਨ ਵਿੱਚ ਮਦਦ ਕਰ ਸਕਦੀ ਹੈ ਜੋ ਹਰ ਕਵਿਤਾ ਵਿੱਚ ਹੁੰਦਾ ਹੈ। ਐਲਨ ਟੈਟ ਇਸ ਗੁਣ ਨੂੰ ਤਣਾਅ ਦਾ ਨਾਂ ਦਿੰਦਾ ਹੈ। ਐਲਨ ਟੈਟ ਲੇਖ ਦੇ ਅੰਤ ਵਿੱਚ ਤਣਾਅ ਦੀਆਂ ਕੁਝ ਉਦਾਹਰਣਾਂ ਦਿੰਦਾ ਹੈ। ਉਸ ਦਾ ਕਹਿਣਾ ਹੈ ਕਿ ਮੈ ਇਹ ਨਹੀਂ ਕਹਾਂਗਾ ਕਿ ਇਹ ਕੇਵਲ ਤਣਾਅ ਦੀ ਹੀ ਨੁਮਾਇੰਦਗੀ ਕਰਨਗੀਆਂ ਜਾਂ ਇਹ ਕਿ ਕਵਿਤਾ ਦੇ ਹੋਰ ਗੁਣਾਂ ਨੂੰ ਨਜ਼ਰ ਅੰਦਾਜ ਕਰ ਦੇਣਾ ਚਾਹੀਦਾ ਹੈ। ਇੱਥੇ ਬਹੁਤ ਤਰ੍ਹਾਂ ਦੀ ਕਵਿਤਾ ਮਿਲਦੀ ਹੈ। ਇੱਥੇ ਜਿੰਨੇ ਚੰਗੇ ਕਵੀ ਮੋਜੂਦ ਹਨ, ਉਥੇ ਓਨੀਆਂ ਹੀ ਚੰਗੀਆਂ ਕਵਿਤਾਵਾਂ ਵੀ ਮੋਜੂਦ ਹਨ। ਕਵੀਆਂ ਤੋਂ ਇੱਕ ਤੋਂ ਵਧੇਰੇ ਤਰ੍ਹਾਂ ਦੀ ਕਵਿਤਾ ਲਿਖਣ ਦੀ ਉਮੀਦ ਕੀਤੀ ਜਾਂਦੀ ਹੈ ਅਤੇ ਕੋਈ ਵੀ ਇਕ ਆਲੋਚਨਾਤਮਕ ਪਹੁੰਚ ਵਿਧੀ ਸਿਰਫ਼ ਇਕ ਵੰਨਗੀ ਦੀ ਕਵਿਤਾ ਨੂੰ ਹੀ ਜਾਇਜ਼ ਨਹੀਂ ਠਹਿਰਾ ਸਕਦੀ। ਜਨਤਕ ਭਾਸ਼ਾ ਮਹਿਜ਼ ਸੰਚਾਰ ਦਾ ਸਾਧਨ ਹੁੰਦੀ ਹੈ। ਇਸਦੇ ਵਰਤੋਂਕਾਰ ਉਸ ਭਾਸ਼ਾ ਨੂੰ ਰੂਪਗਤ ਵਿਉਂਤ ਅਧੀਨ ਲਿਆਉਣ ਵਿਚ ਬਹੁਤੀ ਦਿਲਚਸਪੀ ਨਹੀਂ ਲੈਂਦੇ ਜਿੰਨੀ ਦਿਲਚਸਪੀ ਉਹ ਇਸ ਵਿਉਂਤ ਰਾਹੀਂ ਭਾਵਾਂ ਦੇ ਉਛਾਲ ਨੂੰ ਪੈਦਾ ਕਰਨ ਵਿਚ ਲੈਂਦੇ ਹਨ। ਸ੍ਰੀ ਵਿਲੀਅਮ ਐੰਪਸਨ ਜਿਸ ਨੂੰ ਦੇਸ਼ ਭਗਤੀ ਦੀ ਕਵਿਤਾ ਆਖਦਾ ਹੈ ਉਹ ਕੇਵਲ ਦੇਸ਼ਭਗਤੀ ਦੇ ਗੀਤ ਹੀ ਨਹੀਂ ਗਾਉਂਦੀ, ਤੁਸੀਂ ਨਾਰੀ - ਭਾਵ ਵਾਲੇ ਗੀਤਾਂ ਵਿਚ ਅਤੇ ਸਾਡੇ ਸਮੇਂ ਦੀ ਰਾਜਨੀਤਿਕ ਕਵਿਤਾ ਵਿੱਚ ਵੀ ਵੀ ਓਸੇ ਕਿਸਮ ਦੇ ਭਾਵ - ਪ੍ਰਗਟਾਵੇ ਨੂੰ ਦੇਖ ਸਕਦੇ ਹੋ। ਇਹ ਜਨਤਕ ਭਾਸ਼ਾ ਦੀ ਕਵਿਤਾ ਹੈ ਕਿ " ਜਨਤਾ ਦੀ ਉਸ ਭਾਸ਼ਾ " ਤੋਂ ਬਿਲਕੁਲ ਵੱਖਰੀ ਹੁੰਦੀ ਹੈ, ਜਿਸ ਵਿਚ w. B. Yeats ਦੀ ਦਿਲਚਸਪੀ ਸੀ। ਉਦਾਹਰਣ ਦੇ ਤੌਰ ਤੇ (ਐਡਨਾ ਸਰ ਵਿਨਸੈੰਟ ਮਿੱਲੇ ਦੀ ਕਵਿਤਾ ਦੇਖੀ ਜਾ ਸਕਦੀ ਹੈ) ਗ਼ੁਜ਼ਰ ਚੁੱਕੇ ਮਹਾਨ ਪੂਰਵਜਾਂ ਤੋਂ ਇਹ ਮਿਲਿਆ ਸਾਨੂੰ ਵਿਰਾਸਤ ਵਿਚ ਮਿੱਠੇ ਅਨਾਜ ਨੂੰ ਪੈਦਾ ਕਰਨ ਤੇ ਨਦੀਨਾਂ ਨੂੰ ਲਿਤਾੜਨ ਲਈ ਚਲਦਾ ਹਲ। ਪਰ ਹੁਣ ਦੇਖੋ ਇਸ ਧਰਤੀ 'ਤੇ ਹੈ ਘੋਗਿਆਂ ਤੇ ਉੱਲੀ ਦਾ ਬੋਲਬਾਲਾ, ਪਾਪ ਹਾਵੀ ਹੋ ਗਿਆ ਆਖਿਰ। ਮੈ ਵੇਖਿਆ ਨਿਰਵਿਸ਼ੀ ਤੇ ਮੱਕੀ ਦੇ ਬੂਟਿਆਂ ਨੂੰ ; ਉਸੇ ਹਲ ਨਾਲ ਵਾਹੇ ਜਾਂਦੇ ਵੇਖਿਆ। ਮਿਸ ਮਿਲੇ ਦੇ ਇਸ ਕਾਵਿ ਟੋਟੇ ਤੋਂ ਅਸੀ ਇਹ ਸਮਝਦੇ ਹਾਂ ਕਿ ਉਸਦੇ ਮਹਾਨ ਪੂਰਵਜਾਂ ਨੇ ਉਸ ਧਰਤੀ ਨੂੰ ਇੱਕ ਚੰਗੀ ਜਗ੍ਹਾ ਬਣਾ ਦਿੱਤਾ, ਜੋ ਹੁਣ ਕਿਸੇ ਕਾਰਣ ਤਬਾਹ ਹੋ ਚੁੱਕੀ ਹੈ। ਅਜਿਹਾ ਕਿਉਂ ਹੋਇਆ , ਇਸ ਸਵਾਲ ਦੇ ਉੱਤਰ ਦਾ ਸੰਕੇਤ ਕਵਿਤਾ ਦੇ ਸਿਰਲੇਖ ਤੋਂ ਮਿਲ ਜਾਂਦਾ ਹੈ ; ਕਵਿਤਾ ਦਾ ਸਿਰਲੇਖ ਹੈ ; "ਮੈਸਚਿਊਸੈੱਟਸ ਵਿੱਚ ਇਨਸਾਫ਼ ਤੋਂ ਇਨਕਾਰ" (justice Denied in Massachusetts) ਸਵਾਲ ਪੈਦਾ ਹੁੰਦਾ ਹੈ ਕਿ ਮੈਸਚਿਊਸੈੱਟਸ ਵਿਚ ਇਸ ਵਿਆਪਕ ਸੋਕੇ ਦਾ ਕੀ ਕਾਰਨ ਬਣਿਆ ?
ਹਾਲਾਂਕਿ "ਸ਼ਬਦ" ਦੀ ਵਿਆਖਿਆ ਲਈ ਵਿਦਵਾਨਾਂ ਦੇ ਅਲੱਗ-ਅਲੱਗ ਵਿਚਾਰ ਹਨ। ਪ੍ਰਸਿੱਧ ਅਮਰੀਕੀ ਭਾਸ਼ਾ ਵਿਗਿਆਨੀ ਲਿਉਨਾਰਦ ਬਲੂਮਫ਼ੀਲਡ ਨੇ ਕਿ 'ਸ਼ਬਦ' ਬਾਰੇ ਕਿਹਾ ਹੈ: “ A word is a minimal free form” ਅਰਥਾਤ “ਸ਼ਬਦ ਇੱਕ ਲਘੂਤਮ ਸੁਤੰਤਰ ਇਕਾਈ ਹੈ।“ ਬਲੂਮਫ਼ੀਲਡ ਦੀ ਇਹ ਪਰਿਭਾਸ਼ਾ ਹੁਣ ਤੱਕ ਮਿਲਦੀਆਂ ਸਾਰੀਆਂ ਪਰਿਭਾਸ਼ਾਵਾਂ ਨਾਲੋਂ ਮੁਕਾਬਲਨ ਵਧੇਰੇ ਮਕਬੂਲ ਹੈ। ਇਸ ਪਰਿਭਾਸ਼ਾ ਨੂੰ ਚੰਗੀ ਤਰ੍ਹਾਂ ਸਮਝਣ ਲਈ ਸਾਨੂੰ ਸੁਤੰਤਰ ਬੰਧੇਜੀ ਰੂਪਾਂ ਦੀ ਪ੍ਰਕ੍ਰਿਤੀ ਸਮਝ ਲੈਣੀ ਚਾਹੀਦੀ ਹੈ।
ਬਾਬਾ ਦੀਪ ਸਿੰਘ ਜੀ (26 ਜਨਵਰੀ 1682 – 13 ਨਵੰਬਰ 1757) ਉਹਨਾਂ ਦਾ ਜਨਮ ਸਿੱਖ ਪਰਿਵਾਰ ਵਿਚ ਪਹੂਵਿੰਡ ਪਿੰਡ ਹੋਇਆ।ਜਿੰਨ੍ਹਾਂ ਨੂੰ ਅਕਸਰ ਸ਼ਹੀਦ ਅਤੇ ਬਾਬਾ ਨਾਲ ਸਤਿਕਾਰਿਆ ਜਾਂਦਾ ਹੈ 18ਵੀਂ ਸਦੀ ਦੇ ਇਕ ਸਿੱਖ ਵਿਦਵਾਨ, ਆਗੂ ਅਤੇ ਜੰਗੀ ਜਰਨੈਲ ਸਨ। ਉਹ ਗੁਰੂ ਗੋਬਿੰਦ ਸਿੰਘ ਜੀ ਵੇਲੇ ਦੇ ਇੱਕ ਪ੍ਰਮੁੱਖ ਸਿੱਖ ਸਨ। ਉਹਨਾਂ ਨੂੰ ਸਿੱਖੀ ਦੇ ਸਭ ਤੋ ਪਵਿੱਤਰ ਸ਼ਹੀਦ ਮੰਨਿਆ ਜਾਂਦਾ ਹੈ।
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿੱਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿੱਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿੱਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿੱਚ ਆਉਣ ਕਰਕੇ, ਇਸ ਵਿੱਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿੱਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ।2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ਸ੍ਰੀ ਦਸਮ ਗ੍ਰੰਥ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਦੁਆਰਾ ਲਿਖਿਆ ਗਿਆ ਸਿੱਖ ਪਵਿੱਤਰ ਗ੍ਰੰਥ ਹੈ । ਇਸ ਦੇ ਲਿਖਾਰੀ ਪ੍ਰਤੀ ਕਈ ਵਿਚਾਰ ਹਨ, ਕੁਝ ਇਸਨੂੰ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਲਿਖਿਆ ਮੰਨਦੇ ਹਨ ਅਤੇ ਕੁਝ ਨਹੀਂ। ਇਸ ਗ੍ਰੰਥ ਵਿੱਚ 15 ਲਿਖਤਾਂ ਹਨ। ਲੇਖਕ ਬਾਰੇ ਬਹੁਤ ਸਾਰੇ ਵਿਚਾਰ ਹਨ, ਪਰ ਆਮ ਤੌਰ 'ਤੇ ਵਿਦਵਾਨ, ਅਕਾਦਮਿਕ ਅਤੇ ਸਿੱਖ ਗੁਰੂ ਗੋਬਿੰਦ ਸਿੰਘ ਨੂੰ ਲੇਖਕ ਮੰਨਦੇ ਹਨ।
ਜੋਹਨ ਜੋਸਫ਼ "ਜੈਕ" ਨਿਕੋਲਸਨ (ਜਨਮ 22 ਅਪ੍ਰੈਲ, 1937) ਇੱਕ ਅਮਰੀਕੀ ਅਦਾਕਾਰ ਅਤੇ ਫ਼ਿਲਮ ਨਿਰਮਾਤਾ ਹੈ ਜਿਸਨੇ 60 ਸਾਲ ਤੋਂ ਵੱਧ ਸਮੇਂ ਲਈ ਕੀਤਾ ਹੈ। ਨਿਕੋਲਸਨ ਵਿਅੰਗਿਕ ਕਾਮੇਡੀ, ਰੋਮਾਂਸ ਅਤੇ ਵਿਰੋਧੀਧਾਰੀ ਅਤੇ ਮਨੋਵਿਗਿਆਨਕ ਕਿਰਦਾਰਾਂ ਦੇ ਹਨੇਰੇ ਪੋਰਟੇਲਜ਼ ਸਮੇਤ ਚਿੰਨ੍ਹਿਤ ਜਾਂ ਸਹਿਯੋਗੀ ਭੂਮਿਕਾਵਾਂ ਦੀ ਇੱਕ ਵਿਸ਼ਾਲ ਸ਼੍ਰੇਣੀ ਖੇਡਣ ਲਈ ਜਾਣਿਆ ਜਾਂਦਾ ਹੈ। ਆਪਣੀਆਂ ਬਹੁਤ ਸਾਰੀਆਂ ਫ਼ਿਲਮਾਂ ਵਿੱਚ, ਉਸਨੇ "ਅਨਾਥ ਬਾਹਰੀ, ਸਰਪ੍ਰਸਤ ਡ੍ਰਾਇਫਟਰ" ਖੇਡਿਆ ਹੈ; ਜੋ ਸੋਸ਼ਲ ਢਾਂਚੇ ਦੇ ਵਿਰੁੱਧ ਬਗਾਵਤ ਕਰਨ ਵਾਲਾ ਕੋਈ ਵਿਅਕਤੀ ਹੈ।
ਸਤਿ ਸ੍ਰੀ ਅਕਾਲ (listen ) ਪੰਜਾਬੀ ਲੋਕਾਂ ਵੱਲੋਂ ਕਿਸੇ ਨੂੰ ਮਿਲਣ ਵੇਲ਼ੇ ਵਰਤਿਆ ਜਾਣ ਵਾਲ਼ਾ ਫ਼ਿਕਰਾ ਹੈ। ਆਮ ਤੌਰ ਤੇ ਸਾਰੇ ਪੰਜਾਬੀ ਲੋਕਾਂ ਵੱਲੋਂ ਇਸ ਦੀ ਵਰਤੋਂ ਕੀਤੀ ਜਾਂਦੀ ਹੈ ਪਰ ਸਿੱਖ ਧਰਮ ਨੂੰ ਮੰਨਣ ਵਾਲ਼ਿਆਂ ਵਿੱਚ ਇਸ ਦੀ ਖ਼ਾਸ ਅਹਿਮੀਅਤ ਹੈ। ਸਤਿ ਦਾ ਮਾਇਨਾ ਹੈ ਸੱਚ, ਸ੍ਰੀ ਅਦਬ ਵਜੋਂ ਲਾਇਆ ਜਾਂਦਾ ਹੈ ਅਤੇ ਅਕਾਲ ਦਾ ਮਾਇਨਾ ਹੈ ਵਕਤ ਤੋਂ ਪਰ੍ਹੇ ਦਾ ਭਾਵ ਪਰਮਾਤਮਾ। ਸੋ ਇਸ ਪ੍ਰਕਾਰ ਇਸ ਫ਼ਿਕਰੇ ਦੇ ਮਾਇਨੇ ਹਨ, ਕੇਵਲ ਪਰਮਾਤਮਾ ਹੀ ਆਖ਼ਰੀ ਸੱਚ ਹੈ।
ਮਾਧਵ ਸਦਾਸ਼ਿਵਰਾਓ ਗੋਲ਼ਵਲਕਰ (ਮਰਾਠੀ: माधव सदाशिवराव गोळवलकर, 19 ਫ਼ਰਵਰੀ 1906 – 5 ਜੂਨ 1973), ਗੁਰੂ ਜੀ ਦੇ ਨਾਂ ਨਾਲ਼ ਪ੍ਰਸਿੱਧ, ਰਾਸ਼ਟ੍ਰੀ ਸ੍ਵੈਮ-ਸੇਵਕ ਸੰਘ (ਆਰ.ਐੱਸ.ਐੱਸ.) ਦੇ ਦੂਜੇ ਸਰਸੰਘਚਾਲ਼ਕ (ਮੁੱਖ) ਸਨ। ਗੋਲ਼ਵਲਕਰ ਨੂੰ ਉਸਦੇ ਪੈਰੋਕਾਰਾਂ ਦੁਆਰਾ ਰਾਸ਼ਟ੍ਰੀ ਸ੍ਵੈਮ-ਸੇਵਕ ਸੰਘ ਵਿੱਚ ਸਭ ਤੋਂ ਪ੍ਰਭਾਵਸ਼ਾਲੀ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ।
ਵਿਕੀਪੀਡੀਆ (ਅੰਗਰੇਜ਼ੀ: Wikipedia) ਇੱਕ ਬਹੁਭਾਸ਼ਾਈ ਆਨਲਾਈਨ ਵਿਸ਼ਵਕੋਸ਼ ਹੈ, ਜੋ ਇੱਕ ਖੁੱਲੇ ਸਹਿਯੋਗ ਪ੍ਰੋਜੈਕਟ ਵਜੋਂ ਬਣਾਇਆ ਗਿਆ ਹੈ ਅਤੇ ਵਾਲੰਟੀਅਰ ਸੰਪਾਦਕਾਂ ਦੇ ਸਮੂਹ ਦੁਆਰਾ ਵਿਕੀ-ਅਧਾਰਿਤ ਸੋਧ ਪ੍ਰਣਾਲੀ ਰਾਹੀਂ ਸਾਂਭਿਆ ਜਾਂਦਾ ਹੈ। ਇਹ ਵਰਲਡ ਵਾਈਡ ਵੈੱਬ 'ਤੇ ਸਭ ਤੋਂ ਵੱਡਾ ਅਤੇ ਸਭ ਤੋਂ ਮਸ਼ਹੂਰ, ਆਮ ਹਵਾਲਿਆਂ ਵਾਲਾ ਕੰਮ ਹੈ ਅਤੇ ਮਾਰਚ 2020 ਤੱਕ ਐਲੈਕਸਾ ਦੁਆਰਾ ਦਰਜਾ ਪ੍ਰਾਪਤ 20 ਸਭ ਤੋਂ ਪ੍ਰਸਿੱਧ ਵੈਬਸਾਈਟਾਂ ਵਿੱਚੋਂ ਇੱਕ ਹੈ। ਇਸ ਵਿੱਚ ਵਿਸ਼ੇਸ਼ ਤੌਰ 'ਤੇ ਮੁਫਤ ਸਮੱਗਰੀ ਹੁੰਦੀ ਹੈ ਅਤੇ ਕੋਈ ਵਪਾਰਕ ਵਿਗਿਆਪਨ ਨਹੀਂ ਹੁੰਦੇ ਹਨ, ਅਤੇ ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਵਿਕੀਪੀਡੀਆ ਵਿੱਚ ਕੋਈ ਵੀ ਵਿਅਕਤੀ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਪੰਜਾਬੀ ਕੈਲੰਡਰ ਜਾਂ ਪੰਜਾਬੀ ਜੰਤਰੀ (پنجابی جنتری) ਪੰਜਾਬ ਅਤੇ ਦੁਨੀਆ ਭਰ ਦੇ ਪੰਜਾਬੀ ਲੋਕਾਂ ਦੁਆਰਾ ਵਰਤਿਆ ਜਾਣ ਵਾਲਾ ਚੰਦਰਮਾ-ਸੂਰਜੀ ਕੈਲੰਡਰ ਹੈ, ਪਰ ਧਰਮਾਂ ਅਨੁਸਾਰ ਵੱਖਰਾ ਹੁੰਦਾ ਹੈ। ਇਤਿਹਾਸਕ ਤੌਰ 'ਤੇ, ਪੰਜਾਬੀ ਸਿੱਖਾਂ ਅਤੇ ਪੰਜਾਬੀ ਹਿੰਦੂਆਂ ਨੇ ਕ੍ਰਮਵਾਰ ਨਾਨਕਸ਼ਾਹੀ ਕੈਲੰਡਰ ਅਤੇ ਪ੍ਰਾਚੀਨ ਬਿਕਰਮੀ (ਵਿਕਰਮੀ) ਕੈਲੰਡਰ ਦੀ ਵਰਤੋਂ ਕੀਤੀ ਹੈ। ਪੰਜਾਬੀ ਮੁਸਲਮਾਨ ਪੰਜਾਬੀ ਕੈਲੰਡਰ ਦੇ ਨਾਲ ਅਰਬੀ ਹਿਜਰੀ ਕੈਲੰਡਰ ਦੀ ਵਰਤੋਂ ਕਰਦੇ ਹਨ। ਪੰਜਾਬ, ਪਾਕਿਸਤਾਨ ਵਿੱਚ ਕੁਝ ਤਿਉਹਾਰ ਪੰਜਾਬੀ ਕੈਲੰਡਰ ਦੁਆਰਾ ਨਿਰਧਾਰਤ ਕੀਤੇ ਜਾਂਦੇ ਹਨ, ਜਿਵੇਂ ਕਿ ਮੁਹੱਰਮ ਜੋ ਦੋ ਵਾਰ ਮਨਾਇਆ ਜਾਂਦਾ ਹੈ, ਇੱਕ ਵਾਰ ਮੁਸਲਿਮ ਸਾਲ ਅਨੁਸਾਰ ਅਤੇ ਫਿਰ 10 ਹਾੜ/18 ਜੇਠ ਨੂੰ। ਪੰਜਾਬੀ ਕੈਲੰਡਰ ਉਹ ਹੈ ਜੋ ਪੰਜਾਬ, ਪਾਕਿਸਤਾਨ ਵਿੱਚ ਪੇਂਡੂ (ਖੇਤੀਬਾੜੀ) ਆਬਾਦੀ ਦਾ ਪਾਲਣ ਕਰਦਾ ਹੈ।
ਸੁਖਮਨੀ ਸਾਹਿਬ ਇੱਕ ਪ੍ਰਾਰਥਨਾ ਹੈ ਜੋ ਕਿ ਗੀਤ ਦੇ ਰੂਪ ਵਿੱਚ ਹੈ ਤੇ ਸ਼ਾਂਤੀ ਅਤੇ ਮਨ ਨੂੰ ਸੁੱਖ ਦੇਣ ਵਾਲ਼ੀ ਬਾਣੀ ਹੈ। ਸੁਖਮਨੀ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸਭ ਤੋਂ ਵੱਡੀ ਰਚਨਾ ਹੈ। ਗੁਰੂ ਸਾਹਿਬ ਜੀ ਨੇ ਜਦੋਂ ਇੱਕ ਦੁਖੀ ਵਿਅਕਤੀ ਦੀ ਪੁਕਾਰ ਸੁਣੀ ਤਾਂ ਉਸ ਦੀ ਸਰੀਰਕ ਤੇ ਮਾਨਸਿਕ ਦੁੱਖ ਨੂੰ ਦੂਰ ਕਰਨ ਲਈ ਇਸ ਬਾਣੀ ਦੀ ਰਚਨਾ ਕੀਤੀ। ਇਥੋ ਤੱਕ ਕਿ ਇਸ ਦੇ ਪਾਠ ਕਰਨ ਨਾਲ ਲਾਹੌਰ ਦੇ ਹਾਕਮ ਅਲਾਇਮ ਉਦ ਦੀਨ ਦੀ ਜਾਨਲੇਵਾ ਪੇਟ ਦਾ ਦਰਦ ਵੀ ਠੀਕ ਹੋ ਗਿਆ। ਇਸ ਤੋ ਬਾਅਦ ਉਹ ਇਸ ਦਾ ਰੋਜ ਪਾਠ ਕਰਨ ਲੱਗਾ। ਸੁਖਮਨੀ ਸਾਹਿਬ ਵਿੱਚ ਸੰਰਚਾਤਮਕ ਏਕਤਾ ਹੈ ਤੇ ਇਸ ਦੇ 24 ਸਲੋਕ ਹਨ ਤੇ ਇਸ ਵਿੱਚ 8 ਛੰਦ ਹਨ ਤੇ ਹਰੇਕ ਛੰਦ ਦੀਆਂ ਦਸ ਸਤਰਾਂ ਹਨ। ਤਾਂ ਆਓ ਅਸੀਂ ਆਪਣੀਆ ਧਰਮ ਦੀਆਂ ਖੋਖਲੀਆਂ ਦੀਵਾਰਾਂ ਨੂੰ ਤੋੜ ਕੇ ਇੱਕ ਮਹਾਨ ਤੇ ਸੱਚੀ ਬਾਣੀ ਦਾ ਪਾਠ ਕਰਨਾ ਸ਼ੁਰੂ ਕਰੀਏ ਜੋ ਹਰ ਧਰਮ ਦਾ ਵਿਆਕਤੀ ਉਪਰੋਕਤ ਉਦੇਸ਼ਾਂ ਦੀ ਪ੍ਰਾਪਤੀ ਲਈ ਕਰ ਸਕਦਾ ਹੈ ਅਰਥ:- (ਮੇਰੀ) ਉਸ ਸਭ ਤੋਂ ਵੱਡੇ (ਅਕਾਲ ਪੁਰਖ) ਨੂੰ ਨਮਸਕਾਰ ਹੈ ਜੋ (ਸਭ ਦਾ) ਮੁੱਢ ਹੈ, ਅਤੇ ਜੋ ਜੁਗਾਂ ਦੇ ਮੁੱਢ ਤੋਂ ਹੈ। ਸਤਿਗੁਰੂ ਨੂੰ (ਮੇਰੀ) ਨਮਸਕਾਰ ਹੈ ਸ੍ਰੀ ਗੁਰਦੇਵ ਜੀ ਨੂੰ (ਮੇਰੀ) ਨਮਸਕਾਰ ਹੈ।੧। ਅਸਟਪਦੀ ॥ ਅਰਥ:- ਪ੍ਰਭੂ ਦਾ ਅਮਰ ਕਰਨ ਵਾਲਾ ਤੇ ਸੁਖਦਾਈ ਨਾਮ (ਸਭ) ਸੁਖਾਂ ਦੀ ਮਣੀ ਹੈ, ਇਸ ਦਾ ਟਿਕਾਣਾ ਭਗਤਾਂ ਦੇ ਹਿਰਦੇ ਵਿੱਚ ਹੈ। ਅਰਥ:- ਪ੍ਰਭੂ ਦਾ ਸਿਮਰਨ ਕਰਨ ਨਾਲ (ਜੀਵ) ਜਨਮ ਵਿੱਚ ਨਹੀਂ ਆਉਂਦਾ, (ਜੀਵ ਦਾ) ਦੁਖ ਤੇ ਜਮ (ਦਾ ਡਰ) ਦੂਰ ਹੋ ਜਾਂਦਾ ਹੈ। ਮੌਤ (ਦਾ ਭਉ) ਪਰੇ ਹਟ ਜਾਂਦਾ ਹੈ, (ਵਿਕਾਰ ਰੂਪੀ) ਦੁਸ਼ਮਨ ਟਲ ਜਾਂਦਾ ਹੈ। ਪ੍ਰਭੂ ਨੂੰ ਸਿਮਰਿਆਂ (ਜ਼ਿੰਦਗੀ ਦੇ ਰਾਹ ਵਿਚ) ਕੋਈ ਰੁਕਾਵਟ ਨਹੀਂ ਪੈਂਦੀ, (ਕਿਉਂਕਿ) ਪ੍ਰਭੂ ਦਾ ਸਿਮਰਨ ਕਰਨ ਨਾਲ (ਮਨੁੱਖ) ਹਰ ਵੇਲੇ (ਵਿਕਾਰਾਂ ਵਲੋਂ) ਸੁਚੇਤ ਰਹਿੰਦਾ ਹੈ।ਪ੍ਰਭੂ ਦਾ ਸਿਮਰਨ ਕਰਨ ਨਾਲ (ਕੋਈ) ਡਰ (ਜੀਵ ਉਤੇ) ਦਬਾਉ ਨਹੀਂ ਪਾ ਸਕਦਾ ਤੇ (ਕੋਈ) ਦੁੱਖ ਵਿਆਕੁਲ ਨਹੀਂ ਕਰ ਸਕਦਾ। ਅਕਾਲ ਪੁਰਖ ਦਾ ਸਿਮਰਨ ਗੁਰਮਖਿ ਦੀ ਸੰਗਤਿ ਵਿੱਚ (ਮਿਲਦਾ ਹੈ); (ਅਤੇ ਜੋ ਮਨੁੱਖ ਸਿਮਰਨ ਕਰਦਾ ਹੈ,ਉਸ ਨੂੰ) ਹੇ ਨਾਨਕ!
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ। ਪੰਜਾਬੀ ਵਿਕੀਪੀਡੀਆ ਗੁਰਮੁਖੀ ਅਤੇ ਸ਼ਾਹਮੁਖੀ ਦੋ ਲਿਪੀਆਂ ਵਿੱਚ ਉਪਲਬਧ ਹੈ। ਪੂਰਬੀ ਪੰਜਾਬ, ਭਾਰਤ ਦੀ ਨੁਮਾਇੰਦਗੀ ਕਰਨ ਵਾਲਾ ਵਿਕੀਪੀਡੀਆ ਗੁਰਮੁਖੀ ਲਿਪੀ ਵਿੱਚ ਉਪਲਬਧ ਹੈ, ਜਦ ਕਿ ਪੱਛਮੀ ਪੰਜਾਬ, ਪਾਕਿਸਤਾਨ ਦਾ ਆਪਣਾ ਇੱਕ ਵੱਖਰਾ ਵਿਕੀਪੀਡੀਆ ਹੈ ਜੋ 24 ਅਕਤੂਬਰ, 2008 ਨੂੰ ਹੋਂਦ ਵਿੱਚ ਆਇਆ ਅਤੇ ਇਹ ਸ਼ਾਹਮੁਖੀ ਲਿਪੀ ਵਿੱਚ ਹੈ।
ਭਾਸ਼ਾ ਜਾਂ ਬੋਲੀ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਐਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇੱਕ ਦਿਨ ਵਿੱਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿੱਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿੱਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿੱਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿੱਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।
ਵਰਿਆਮ ਸਿੰਘ ਸੰਧੂ (ਜਨਮ: 10 ਸਤੰਬਰ 1945) ਇੱਕ ਪੰਜਾਬੀ ਕਹਾਣੀਕਾਰ ਹੈ। 2000 ਵਿੱਚ, ਇਨ੍ਹਾਂ ਆਪਣੇ ਕਹਾਣੀ ਸੰਗ੍ਰਹਿ ਚੌਥੀ ਕੂਟ ਲਈ ਸਾਹਿਤ ਅਕਾਦਮੀ ਇਨਾਮ ਮਿਲਿਆ। ਇਹ ਮੂਲ ਰੂਪ 'ਚ ਪੰਜਾਬੀ ਲੇਖਕ ਹੈ, ਇਨ੍ਹਾਂ ਦੀਆਂ ਰਚਨਾਵਾਂ ਹਿੰਦੀ, ਬੰਗਾਲੀ, ਉਰਦੂ ਅਤੇ ਅੰਗਰੇਜ਼ੀ ਵਿੱਚ ਅਨੁਵਾਦ ਹੋ ਚੁੱਕੀਆਂ ਹਨ। ਇਹਨਾਂ ਦੀਆਂ ਦੀ ਦੋ ਕਹਾਣੀਆਂ- 'ਚੌਥੀ ਕੂਟ' ਅਤੇ ‘ਮੈਂ ਹੁਣ ਠੀਕ ਠਾਕ ਹਾਂ’, ਦੇ ਆਧਾਰ 'ਤੇ ਚੌਥੀ ਕੂਟ (ਫ਼ਿਲਮ) ਵੀ ਬਣੀ ਹੈ ਜਿਸਨੂੰ ਨਿਰਦੇਸ਼ਕ ਗੁਰਵਿੰਦਰ ਸਿੰਘ ਨੇ ਨਿਰਦੇਸ਼ਤ ਕੀਤਾ ਹੈ। ਇਹ ਫ਼ਿਲਮ ਮਈ 2015 ਨੂੰ ਫ਼ਰਾਂਸ ਵਿੱਚ ਕਾਨ ਵਿਖੇ ਹੋਣ ਵਾਲੇ ਕੌਮਾਂਤਰੀ ਫਿਲਮ ਉਤਸਵ ਲਈ ਚੁਣੀ ਗਈ ਇਹ ਪਹਿਲੀ ਪੰਜਾਬੀ ਫਿਲਮ ਹੈ।
ਭਾਰਤ ਵਿੱਚ, ਮੁੱਖ ਮੰਤਰੀ 28 ਰਾਜਾਂ ਵਿੱਚ ਹਰੇਕ ਰਾਜ ਦੀ ਸਰਕਾਰ ਦਾ ਮੁਖੀ ਹੁੰਦਾ ਹੈ ਅਤੇ ਕਈ ਵਾਰ ਕੇਂਦਰੀ ਸ਼ਾਸਿਤ ਪ੍ਰਦੇਸ (UT; ਵਰਤਮਾਨ ਵਿੱਚ, ਸਿਰਫ਼ ਦਿੱਲੀ ਅਤੇ ਪੁਡੂਚੇਰੀ ਦੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਮੁੱਖ ਮੰਤਰੀ ਹਨ)। ਭਾਰਤ ਦੇ ਸੰਵਿਧਾਨ ਦੇ ਅਨੁਸਾਰ, ਰਾਜਪਾਲ ਇੱਕ ਰਾਜ ਦਾ ਮੁਖੀ ਹੁੰਦਾ ਹੈ, ਪਰ ਅਸਲ ਵਿੱਚ ਕਾਰਜਕਾਰੀ ਅਥਾਰਟੀ ਮੁੱਖ ਮੰਤਰੀ ਕੋਲ ਹੁੰਦੀ ਹੈ।
ਕੁਲਵੰਤ ਸਿੰਘ ਵਿਰਕ (20 ਮਈ 1921 – 24 ਦਸੰਬਰ 1987) ਇੱਕ ਪੰਜਾਬੀ ਕਹਾਣੀਕਾਰ ਸੀ। ਉਸ ਨੇ ਮੁੱਖ ਤੌਰ 'ਤੇ ਪੰਜਾਬੀ ਵਿੱਚ ਅਤੇ ਅੰਗਰੇਜ਼ੀ ਵਿੱਚ ਵੀ ਵੱਡੇ ਪੈਮਾਨੇ ਉੱਤੇ ਲਿਖਿਆ। ਵਿਰਕ ਨੂੰ 1968 ਵਿੱਚ ਕਹਾਣੀ ਸੰਗ੍ਰਹਿ ਨਵੇਂ ਲੋਕ ਲਈ ਸਾਹਿਤ ਅਕਾਦਮੀ ਇਨਾਮ ਨਾਲ ਸਨਮਾਨਿਤ ਕੀਤਾ ਗਿਆ। ਉਸ ਦੀਆਂ ਕਹਾਣੀਆਂ ਦਾ ਰੂਸੀ ਅਤੇ ਜਾਪਾਨੀ ਸਹਿਤ ਕਈ ਹੋਰ ਭਾਸ਼ਾਵਾਂ ਵਿੱਚ ਅਨੁਵਾਦ ਕੀਤਾ ਗਿਆ। ਲਿਉ ਟਾਲਸਟਾਏ ਦੀ ਪੋਤੀ ਨਤਾਸ਼ਾ ਟਾਲਸਟਾਏ ਨੇ ਰੂਸੀ ਵਿੱਚ ਅਤੇ ਓਸਾਕਾ ਯੂਨੀਵਰਸਿਟੀ ਵਿੱਚ ਭਾਰਤੀ ਭਾਸ਼ਾਵਾਂ ਦੇ ਪ੍ਰੋਫੈਸਰ ਡਾ.
ਮੌਸਮ ਹਵਾ-ਮੰਡਲ ਦੀ ਹਾਲਤ ਹੁੰਦੀ ਹੈ ਭਾਵ ਉਹ ਠੰਢਾ ਹੈ ਕਿ ਗਰਮ, ਗਿੱਲਾ ਹੈ ਕਿ ਸੁੱਕਾ, ਸ਼ਾਂਤ ਹੈ ਕਿ ਤੂਫ਼ਾਨੀ, ਸਾਫ਼ ਹੈ ਜਾਂ ਬੱਦਲਵਾਈ ਵਾਲ਼ਾ। ਜੇਕਰ ਮੌਸਮ ਨੂੰ ਮਨੁੱਖੀ ਅੱਖੋਂ ਵੇਖਿਆ ਜਾਵੇ ਤਾਂ ਇਹ ਅਜਿਹੀ ਸ਼ੈਅ ਹੈ ਦੁਨੀਆਂ ਦੇ ਸਾਰੇ ਮਨੁੱਖ ਆਪਣੀਆਂ ਇੰਦਰੀਆਂ ਨਾਲ਼ ਮਹਿਸੂਸ ਕਰਦੇ ਹਨ, ਘੱਟੋ-ਘੱਟ ਜਦੋਂ ਉਹ ਘਰੋਂ ਬਾਹਰ ਹੁੰਦੇ ਹਨ। ਮੌਸਮ ਕੀ ਹੈ, ਇਹ ਕਿਵੇਂ ਬਦਲਦਾ ਹੈ, ਵੱਖ-ਵੱਖ ਹਲਾਤਾਂ ਵਿੱਚ ਇਹਦਾ ਮਨੁੱਖਾਂ ਉੱਤੇ ਕੀ ਅਸਰ ਪੈਂਦਾ ਹੈ, ਬਾਬਤ ਸਮਾਜਕ ਅਤੇ ਵਿਗਿਆਨਕ ਤੌਰ ਉੱਤੇ ਸਿਰਜੇ ਗਏ ਕਈ ਪਰਿਭਾਸ਼ਾਵਾਂ ਅਤੇ ਮਾਇਨੇ ਹਨ। ਵਿਗਿਆਨਕ ਪੱਖੋਂ ਮੌਸਮ ਮੁੱਖ ਤੌਰ ਉੱਤੇ ਤਾਪ-ਮੰਡਲ ਵਿੱਚ ਵਾਪਰਦਾ ਹੈ ਜੋ ਹਵਾਮੰਡਲ ਦੀ ਤਹਿਮੰਡਲ ਤੋਂ ਹੇਠਲੀ ਪਰਤ ਹੁੰਦੀ ਹੈ। ਮੌਸਮ ਆਮ ਤੌਰ ਉੱਤੇ ਦਿਨ-ਬ-ਦਿਨ ਵਾਪਰਣ ਵਾਲ਼ੇ ਤਾਪਮਾਨ ਅਤੇ ਬਰਸਾਤ ਨੂੰ ਆਖਿਆ ਜਾਂਦਾ ਹੈ ਜਦਕਿ ਪੌਣਪਾਣੀ ਲੰਮੇਰੇ ਸਮੇਂ ਵਾਸਤੇ ਹਵਾਮੰਡਲੀ ਹਲਾਤਾਂ ਲਈ ਵਰਤਿਆ ਜਾਂਦਾ ਸ਼ਬਦ ਹੈ।
ਫ਼ਰੀਦਉਦਦੀਨ ਮਸੂਦ ਗੰਜਸ਼ਕਰ (ਅੰ. 4 ਅਪਰੈਲ 1173 – 7 ਮਈ 1266), ਆਮ ਤੌਰ 'ਤੇ ਬਾਬਾ ਫ਼ਰੀਦ ਜਾਂ ਸ਼ੇਖ ਫ਼ਰੀਦ ਵਜੋਂ ਜਾਣਿਆ ਜਾਂਦਾ ਹੈ, 13ਵੀਂ ਸਦੀ ਦਾ ਇੱਕ ਪੰਜਾਬੀ ਮੁਸਲਿਮ ਪ੍ਰਚਾਰਕ, ਕਵੀ ਅਤੇ ਰਹੱਸਵਾਦੀ ਸੀ, ਜੋ ਮੱਧ ਯੁੱਗ ਅਤੇ ਇਸਲਾਮੀ ਸੁਨਹਿਰੀ ਯੁੱਗ ਦੇ ਸਭ ਤੋਂ ਸਤਿਕਾਰਤ ਅਤੇ ਸਤਿਕਾਰਤ ਮੁਸਲਮਾਨ ਰਹੱਸਵਾਦੀਆਂ ਵਿੱਚੋਂ ਇੱਕ ਰਿਹਾ ਹੈ। ਉਹ ਪੰਜਾਬੀ ਮੁਸਲਮਾਨਾਂ, ਹਿੰਦੂਆਂ ਅਤੇ ਸਿੱਖਾਂ ਦੁਆਰਾ ਸਤਿਕਾਰਿਆ ਜਾਂਦਾ ਹੈ।
ਸਿੱਖੀ ਜਾਂ ਸਿੱਖ ਧਰਮ (ਸਿੱਖ ਦਾ ਮਤਲਬ, "ਸਿੱਖਣ ਵਾਲ਼ਾ") ਇੱਕ ਭਾਰਤੀ ਧਰਮ ਹੈ, ਜੋ 15ਵੀਂ ਸਦੀ ਵਿੱਚ ਭਾਰਤੀ ਉਪਮਹਾਂਦੀਪ ਦੇ ਪੰਜਾਬ ਖੇਤਰ ਵਿੱਚ ਸ਼ੁਰੂ ਹੋਇਆ। ਇਹ ਜਗਤ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ ਅਤੇ ਸਾਰੇ ਵਿਸ਼ਵਵਿਆਪੀ ਪ੍ਰਮੁੱਖਤਾ ਪ੍ਰਾਪਤ ਧਰਮਾਂ ਵਿੱਚੋਂ ਸਭ ਤੋਂ ਹਾਲੀਆ ਸਥਾਪਤ ਹੋਇਆ। ਸਿੱਖ ਪੰਥ ਨੂੰ ਮੰਨਣ ਵਾਲਿਆਂ ਦੀ ਗਿਣਤੀ ਲਗਭਗ 3 ਕਰੋੜ (ਜਾਂ 25–30 ਮਿਲੀਅਨ) ਹੈ, ਇਨ੍ਹਾਂ ਦਾ ਬਹੁਮਤ ਪੰਜਾਬ, ਭਾਰਤ ਵਿੱਚ ਰਹਿੰਦਾ ਹੈ। ਸਿੱਖ ਧਰਮ ਦਾ ਅਧਿਆਤਮਕ ਆਧਾਰ ਸਿੱਖਾਂ ਦੇ ਦਸ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਹੈ, ਜੋ ਕਿ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਗੂਰੂ ਨਾਨਕ ਦੇਵ ਨੇ ਸਿੱਖ ਧਰਮ ਦੀ ਨੀਂਹ ਰੱਖੀ ਸੀ ਅਤੇ ਗੂਰੂ ਗੋਬਿੰਦ ਸਿੰਘ ਨੇ ਗੂਰੂ ਗ੍ਰੰਥ ਸਾਹਿਬ ਨੂੰ ਇਸਦੇ ਅੰਤਮ ਗੁਰੂ ਵਜੋਂ ਨਿਯੁਕਤ ਕਰਕੇ ਦੇਹਧਾਰੀ ਗੁਰੂ ਦੀ ਪਰੰਪਰਾ ਨੂੰ ਸਮਾਪਤ ਕੀਤਾ। ਗੁਰੂ ਨਾਨਕ ਦੀਆਂ ਪ੍ਰਮੁੱਖ ਸਿੱਖਿਆਵਾਂ ਵਿੱਚ ਸ਼ਾਮਲ ਹਨ: ਰੱਬ ਉੱਪਰ ਯਕੀਨ ਰੱਖਕੇ ਉਸਦਾ ਨਾਮ ਜਪਣਾ, ਮਨੁੱਖਤਾ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁੱਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜਿਉਣਾ। ਗੁਰੂ ਹਰਿਗੋਬਿੰਦ (ਛੇਵਾਂ ਗੁਰੂ) ਨੇ ਮੀਰੀ-ਪੀਰੀ ਦੀ ਧਾਰਨਾ ਨੂੰ ਸਥਾਪਤ ਕੀਤਾ ਜਿਸਦੇ ਅਧੀਨ ਦੋਵਾਂ ਅਸਥਾਈ ਜਾਂ ਰਾਜਨੀਤਕ ਅਧਿਕਾਰ (ਮੀਰੀ) ਅਤੇ ਅਧਿਆਤਮਕ ਸ਼ਕਤੀ (ਪੀਰੀ) ਨੂੰ ਸਮਾਨ ਮਹੱਤਤਾ ਪ੍ਰਾਪਤ ਹੋਈ।
ਭੂਚਾਲ ਇੱਕ ਐਸੀ ਕੁਦਰਤ ਦੀ ਆਫਤ ਹੈ ਜਿਸ ਬਾਰੇ ਪਹਿਲਾਂ ਪਤਾ ਨਹੀਂ ਲੱਗਦਾ। ਖੋਜਾਂ ਤੋਂ ਬਾਅਦ ਭੂਚਾਲ ਆਉਣ ਦਾ ਕਾਰਨ ਇਹ ਮੰਨਿਆ ਗਿਆ ਕਿ ਜ਼ਮੀਨ ਦੀ ਤਹਿ ਜੋ ਹੇਠਾਂ ਹੈ, ਉਹ ਸਖਤ ਸਲੈਬਾਂ ਦੀ ਬਣੀ ਹੋਈ ਹੈ। ਇਨ੍ਹਾਂ ਹੇਠਲੀਆਂ ਸਲੈਬਾਂ ਨੂੰ ਟੈਕਟੋਨਿਕ ਪਲੇਟਾਂ ਵੀ ਕਹਿੰਦੇ ਹਨ, ਇਹ ਪਲੇਟਾਂ ਆਪਸ 'ਚ ਜੁੜੀਆਂ ਹੋਈਆਂ ਹਨ ਜੋ ਉਪਰ ਥੱਲੇ ਹਰਕਤ ਕਰਦੀਆਂ ਰਹਿੰਦੀਆਂ ਹਨ। ਉਨ੍ਹਾਂ ਅੰਦਰ ਆਪਸੀ ਦਬਾਅ ਇੱਕ ਜਗ੍ਹਾ ਤੋਂ ਹਿੱਲ ਜਾਣ ਨਾਲ ਜਾਂ ਟੁੱਟ ਜਾਣ ਕਾਰਨ ਵਧ ਜਾਂਦਾ ਹੈ ਅਤੇ ਉਹ ਪਲੇਟਾਂ ਆਪਣੀ ਜਗ੍ਹਾ ਤੋਂ ਖਿਸਕ ਜਾਂਦੀਆਂ ਹਨ। ਇਨ੍ਹਾਂ ਪਲੇਟਾਂ ਦੀ ਜਗ੍ਹਾ 'ਚ ਬਦਲਾਅ ਆਉਣ ਕਾਰਨ ਆਪਸੀ ਟਕਰਾਅ ਵੀ ਹੁੰਦਾ ਹੈ ਜਾਂ ਆਪਸ ਵਿੱਚ ਖਹਿੰਦੀਆਂ ਹਨ ਜਿਸ ਕਾਰਨ ਧਰਤੀ ਅੰਦਰ ਝਟਕੇ ਲੱਗਦੇ ਹਨ ਜਿਸ ਨੂੰ ਭੂਚਾਲ ਕਹਿੰਦੇ ਹਨ ਜਿਸ ਨਾਲ ਧਰਤੀ ਕੰਬਦੀ ਹੈ।