ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਹਿਮਾਲਿਆ (ਜਾਂ ਹਿਮਾਲਾ) ਦੱਖਣੀ ਏਸ਼ੀਆ ਦੀ ਇੱਕ ਪਰਬਤ ਲੜੀ ਹੈ। ਕਸ਼ਮੀਰ ਤੋਂ ਲੈ ਕੇ ਅਸਾਮ ਤੱਕ ਫੈਲੀ ਇਹ ਲੜੀ ਭਾਰਤੀ ਉਪਮਹਾਂਦੀਪ ਨੂੰ ਮੱਧ ਏਸ਼ੀਆ ਅਤੇ ਤਿੱਬਤ ਦੀ ਪਠਾਰ ਨਾਲ਼ੋਂ ਵੱਖ ਕਰਦੀ ਹੈ। ੨੪੦੦ ਕਿਲੋਮੀਟਰ ਲੰਮੀ ਇਸ ਪਰਬਤ ਲੜੀ ਵਿੱਚ ਦੁਨੀਆ ਦੀਆਂ ਸਭ ਤੋਂ ਉੱਚੀਆਂ ਪਹਾੜੀ ਚੋਟੀਆਂ ਮੌਜੂਦ ਹਨ। ਇਸ ਦੇ ਪਰਬਤ ੭,੭੦੦ ਮੀਟਰ (੨੫,੦੦੦ ਫੁੱਟ) ਤੋਂ ਵੱਧ ਉੱਚੇ ਹਨ ਜਿੰਨ੍ਹਾਂ ਵਿੱਚ ਦੁਨੀਆ ਦੀ ਸਭ ਤੋਂ ਉੱਚੀ ਪਰਬਤ ਚੋਟੀ, ਮਾਊਂਟ ਐਵਰੈਸਟ, ਵੀ ਸ਼ਾਮਲ ਹੈ।
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸਨ, ਜਿਨ੍ਹਾਂ ਨੇ ਪੰਜਾਬੀ ਸਾਹਿਤਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਇੰਨੇ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਸਨ ਕਿ ਉਹ ਭਾਈ ਵਜੋਂ ਮਾਨਤਾ ਪ੍ਰਾਪਤ ਹੋ ਗਏ, ਇੱਕ ਸਨਮਾਨ ਅਕਸਰ ਉਹਨਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ਸੁਹਜਵਾਦ (ਜਾਂ ਸੁਹਜਾਤਮਕ ਅੰਦੋਲਨ) ਇੱਕ ਕਲਾ ਅੰਦੋਲਨ ਹੈ ਜੋ ਸਾਹਿਤ, ਕਲਾ, ਸੰਗੀਤ ਅਤੇ ਹੋਰ ਕਲਾਵਾਂ ਲਈ ਸਮਾਜਕ - ਰਾਜਨੀਤਕ ਵਿਸ਼ਿਆਂ ਦੇ ਮੁਕਾਬਲੇ ਸੁਹਜਾਤਮਕ ਮੁੱਲਾਂ ਨੂੰ ਪਹਿਲ ਦੇਣ ਦਾ ਸਮਰਥਕ ਹੈ। ਇਹ 19ਵੀਂ ਸਦੀ ਦੌਰਾਨ ਵਿਸ਼ੇਸ਼ ਤੌਰ ਤੇ ਯੂਰਪ ਵਿੱਚ ਪ੍ਰਮੁੱਖ ਸੀ, ਲੇਕਿਨ ਸਮਕਾਲੀ ਆਲੋਚਕ ਵੀ ਇਸ ਅੰਦੋਲਨ ਦੇ ਨਾਲ ਜੁੜੇ ਹੋਏ ਹਨ। ਮਿਸਾਲ ਲਈ, ਹੇਰੋਲਡ ਬਲੂਮ, ਜਿਸਨੇ ਹਾਲ ਹੀ ਵਿੱਚ ਸਾਹਿਤਕ ਰਚਨਾਵਾਂ ਉੱਤੇ ਵਿਚਾਰਧਾਰਾ ਥੋਪਣ ਦੇ ਖਿਲਾਫ ਗੱਲਾਂ ਕੀਤੀਆਂ ਹਨ। ਉਸ ਦਾ ਮੰਨਣਾ ਹੈ ਕਿ ਇਹ ਮਸਲਾ ਮਾਨਵਿਕੀ ਵਿਭਾਗਾਂ ਵਿੱਚ ਪਿਛਲੀ ਸਦੀ ਤੋਂ ਜਿਆਦਾ ਗੰਭੀਰ ਹੋ ਗਿਆ ਹੈ।
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ। ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਦੂਜੀ ਸੰਸਾਰ ਜੰਗ' (ਅੰਗਰੇਜੀ: World War II) 1939 ਤੋਂ 1945 ਤੱਕ ਚੱਲਣ ਵਾਲੀ ਸੰਸਾਰ-ਪੱਧਰ ਦੀ ਜੰਗ ਸੀ। ਲਗਪਗ 70 ਦੇਸ਼ਾਂ ਦੀਆਂ ਥਲ, ਜਲ ਅਤੇ ਹਵਾਈ ਸੈਨਾਵਾਂ ਇਸ ਯੁੱਧ ਵਿੱਚ ਸ਼ਾਮਿਲ ਸਨ।ਧੁਰੀ ਰਾਸਟਰਾਂ ਵਿੱਚ ਇੰਗਲੈਂਡ, ਫਰਾਂਸ, ਅਮਰੀਕਾ ਅਤੇ ਸੋਵੀਅਤ ਯੂਨੀਅਨ ਸ਼ਾਮਲ ਸੀ।ਇਹ 01/09/1939 ਤੋਂ 02/09/1945 ਤੱਕ ਚੱਲਿਆ ਸੀ। ਇਸ ਯੁੱਧ ਵਿੱਚ ਸੰਸਾਰ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ - ਮਿੱਤਰ ਰਾਸ਼ਟਰ ਅਤੇ ਧੁਰੀ ਰਾਸ਼ਟਰ। ਇਸ ਯੁੱਧ ਦੇ ਦੌਰਾਨ ਪੂਰਨ ਯੁੱਧ ਦਾ ਮਨੋਭਾਵ ਪ੍ਰਚਲਨ ਵਿੱਚ ਆਇਆ ਕਿਉਂਕਿ ਇਸ ਯੁੱਧ ਵਿੱਚ ਸ਼ਾਮਿਲ ਸਾਰੀਆਂ ਮਹਾਸ਼ਕਤੀਆਂ ਨੇ ਆਪਣੀ ਆਰਥਿਕ, ਉਦਯੋਗਿਕ ਅਤੇ ਵਿਗਿਆਨਕ ਸਮਰੱਥਾ ਇਸ ਯੁੱਧ ਵਿੱਚ ਝੋਂਕ ਦਿੱਤੀ ਸੀ। ਇਸ ਯੁੱਧ ਵਿੱਚ ਵੱਖ-ਵੱਖ ਰਾਸ਼ਟਰਾਂ ਦੇ ਲਗਪਗ 10 ਕਰੋੜ ਫੌਜੀਆਂ ਨੇ ਹਿੱਸਾ ਲਿਆ ਅਤੇ ਇਹ ਮਨੁੱਖੀ ਇਤਹਾਸ ਦਾ ਸਭ ਤੋਂ ਖੂਨੀ ਯੁੱਧ ਸਾਬਿਤ ਹੋਇਆ। ਇਸ ਮਹਾਂਯੁੱਧ ਵਿੱਚ 5 ਤੋਂ 7 ਕਰੋੜ ਮਨੁੱਖੀ ਜਾਨਾਂ ਗਈਆਂ ਕਿਉਂਕਿ ਇਸਦੇ ਮਹੱਤਵਪੂਰਨ ਘਟਨਾਕ੍ਰਮ ਵਿੱਚ ਗ਼ੈਰ-ਫ਼ੌਜੀ ਨਾਗਰਿਕਾਂ ਦਾ ਕਤਲ ਅਜ਼ਾਦੀ, ਜਿਸ ਵਿੱਚ ਹੋਲੋਕਾਸਟ ਵੀ ਸ਼ਾਮਿਲ ਹੈ, ਅਤੇ ਪਰਮਾਣੂ ਹਥਿਆਰਾਂ ਦਾ ਇੱਕਮਾਤਰ ਇਸਤੇਮਾਲ ਸ਼ਾਮਿਲ ਹੈ। ਇਸ ਕਾਰਨ ਇਹ ਮਨੁੱਖੀ ਇਤਿਹਾਸ ਦਾ ਸਭ ਤੋਂ ਭਿਆਨਕ ਯੁੱਧ ਸੀ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: پنجابی, ਪੰਜਾਬੀ) ਪੰਜਾਬ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖਾਂ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਟਿਮਥੀ ਥੀਓਡੋਰ ਡੰਕਨ (ਅੰਗ੍ਰੇਜ਼ੀ: Timothy Theodore Duncan; ਜਨਮ: ਅਪ੍ਰੈਲ 25, 1976), ਇਕ ਅਮਰੀਕੀ ਸੇਵਾਮੁਕਤ ਪੇਸ਼ੇਵਰ ਬਾਸਕਟਬਾਲ ਖਿਡਾਰੀ ਹੈ। ਉਹ ਆਪਣੇ ਪੂਰੇ 19-ਸਾਲ ਦੇ ਕੈਰੀਅਰ ਨੂੰ ਨੈਸ਼ਨਲ ਬਾਸਕਟਬਾਲ ਐਸੋਸੀਏਸ਼ਨ (ਐਨ.ਬੀ.ਏ.) ਵਿੱਚ ਸਾਨ ਅੰਟੋਨਿਓ ਸਪਰਜ਼ ਨਾਲ ਖੇਡਿਆ। ਸਭ ਤੋਂ ਵੱਧ ਸ਼ਕਤੀਸ਼ਾਲੀ ਮੰਨਿਆ ਜਾਂਦਾ, ਉਹ ਪੰਜ-ਵਾਰ ਐਨ.ਬੀ.ਏ. ਚੈਂਪੀਅਨ, ਦੋ ਵਾਰ ਐਨ.ਬੀ.ਏ. ਐਮ.ਵੀ.ਪੀ, ਤਿੰਨ ਵਾਰ ਦਾ ਐੱਨ.ਬੀ.ਏ.
ੴ (ਇੱਕ ਓਅੰਕਾਰ) ਸਿੱਖ ਧਰਮ ਦਾ ਨਿਸ਼ਾਨ ਹੈ ਅਤੇ ਸਿੱਖੀ ਦਰਸ਼ਨ ਦੀ ਨੀਂਹ ਹੈ। ਇਸ ਤੋਂ ਭਾਵ ਹੈ ਕਿ ਇੱਕ ਕਰਨਵਾਲਾ (ਕਰਤਾਰ) ਹੈ। ਇਹ ਗੁਰੂ ਨਾਨਕ ਸਾਹਿਬ ਜੀ ਦੀ ਗੁਰਬਾਣੀ ਜਪੁਜੀ ਸਾਹਿਬ ਦੇ ਸ਼ੁਰੂ ਵਿੱਚ ਹੈ। ਸਿੱਖੀ ਬਾਰੇ ਕਿਤਾਬਾਂ ਅਤੇ ਗੁਰਦਵਾਰਿਆਂ ਉੱਤੇ ਇਹ ਨਿਸ਼ਾਨ (ੴ) ਆਮ ਦੇਖਣ ਨੂੰ ਮਿਲਦਾ ਹੈ। ਗੁਰੂ ਨਾਨਕ ਜੀ ਨੇ ਇਸ ਅਦੁੱਤੀ ਨਿਸ਼ਾਨ ਦੀ ਰਚਨਾ ਕਰਕੇ ਸਿਖ ਪੰਥ ਦੀ ਨੀਂਹ ਰੱਖੀ। ਇਸ ਦਾ ਪਾਠ (ਉਚਾਰਨ ਜਾਂ ਬੋਲ) ਇੱਕ ਓਅੰਕਾਰ ਹੈ। ਗੁਰੂ ਨਾਨਕ ਸਾਹਿਬ ਜੀ ਨੇ ਇਸ ਨੂੰ 13 ਵਾਰ ਆਪਣੀ ਸਵੈ-ਰਚਿਤ ਬਾਣੀ ਵਿੱਚ ਲਿਖਿਆ ਹੈ, ਜਿਹੜੀ ਕਿ ਆਪ ਜੀ ਦੇ ਨਾਮ ਦੇ ਸਿਰਲੇਖ ਮਹਲਾ 1 ਹੇਠ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਹੈ। ਇੱਕ ਓਅੰਕਾਰ ਪੰਜਾਬੀ ਭਾਸ਼ਾ ਦਾ ਬੋਲ ਹੈ। ਇੱਕ ਓਅੰਕਾਰ ਮੂਲ ਮੰਤਰ ਅਤੇ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਅੰਕ ਤੇ ਬ੍ਰਹਮੰਡ ਦੇ ਬੇਅੰਤ ਪਸਾਰੇ ਤੇ ਇਸਦੇ ਇਕੋ ਇੱਕ ਕਰਤਾ (ਭਾਵ ਇੱਕ ਕਰਤਾਰ) ਦੇ ਨਿਸ਼ਾਨ ਦੇ ਸੂਚਕ ਵਜੋਂ ਦਰਜ ਹੈ।
ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਇੱਕ ਸਿੱਖ ਮਹਾਰਾਜਾ ਸੀ ਜਿੰਨਾ ਨੂੰ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ ਅਤੇ ਉਹਨਾਂ ਦਾ ਨਾਮ ਭਾਰਤ ਦੇ ਉਹਨਾਂ ਮਹਾਨ ਸ਼ਾਸਕਾਂ ਵਿੱਚ ਆਉਂਦਾ ਹੈ ਜਿਵੇ ਕਿ ਮਹਾਂਰਾਣਾ ਪ੍ਰਤਾਪ ਅਤੇ ਮਰਾਠਾ ਸਾਮਰਾਜ ਦੇ ਛੱਤਰਪਤੀ ਸ਼ਿਵਾਜੀ। ਉਹਨਾਂ ਨੂੰ ਸਾਲ 2020 ਵਿੱਚ ਬੀਬੀਸੀ ਨੇ ਦੁਨੀਆ ਦਾ ਸਭ ਤੋ ਮਹਾਨ ਆਗੂ ਦੱਸਿਆ ਸੀ ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਕੀਤੀ ਜਾਂਦੀ ਸੀ।
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿੱਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਸੁਚੱਜੀ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।
ਰੀਤੀ ਰਿਵਾਜ ਸ਼ਬਦ ਅੰਗਰੇਜੀ ਦੇ ਪਦ ritual ਦੇ ਪੰਜਾਬੀ ਅਨੁਵਾਦ ਵਜੋਂ ਵਰਤਿਆ ਗਿਆ ਹੈ। ਸਮਾਜ ਦੇ ਸਮਾਂ ਵਿਹਾ ਚੁੱਕੇ ਕਾਰਜ ਜਦੋਂ ਆਪਣੇ ਸਾਰਥਕ ਪ੍ਰਕਾਰਜ ਤੋਂ ਮੁਕਤ ਹੋ ਕੇ ਪ੍ਰਤੀਕ ਰੂਪ ਵਿੱਚ ਕੀਤੇ ਜਾਂਦੇ ਹਨ, ਤਾਂ ਉਹ ਰਸਮਾਂ ਅਖਵਾਉਂਦੇ ਹਨ। ਪੰਜਾਬ ਵਿੱਚ ਅਜਿਹੇ ਅਨੇਕਾ ਕਾਰਜ ਹਨ, ਜਿਨਾ ਦੀ ਪਹਿਲਾ ਕਦੀ ਮਹੱਤਤਾ ਸੀ, ਪਰ ਹੁਣ ਉਹ ਵੇਲਾ ਵਿਹਾ ਚੁਕੇ ਹਨ ਪਰ ਇਹ ਪ੍ਰਕਾਰਜ ਪ੍ਰਤੀਕ ਰੂਪ ਵਿੱਚ ਅੱਜ ਵੀ ਨਿਭਾਏ ਜਾਂਦੇ ਹਨ। ਜਿਸ ਤਰਾਂ ਉਹਨਾਂ ਦਾ ਵਾਸਤਵਿਕ ਅਮਲ ਹੋਇਆ ਕਰਦਾ ਸੀ। ਵਿਅਕਤੀ ਜੀਵਨ ਨਾਲ ਸਬੰਧਿਤ ਅਜਿਹਾ ਕੋਈ ਮੌਕਾ ਨਹੀਂ ਜਦੋਂ ਕੋਈ ਰਸਮ ਨਾ ਕੀਤੀ ਜਾਂਦੀ ਹੋਵੇ। ਵਿਅਕਤੀ ਜੀਵਨ ਦੀਆਂ ਤਿੰਨ ਅਵਸਥਾਵਾਂ ਪ੍ਰਮੁੱਖ ਮੰਨੀਆਂ ਜਾਂਦੀਆਂ ਹਨ। ਜਨਮ ਵਿਆਹ ਮੌਤ ਉਹਨਾਂ ਨਾਲ ਸਬੰਧਿਤ ਰਸਮਾਂ ਹੇਠ ਲਿਖੇ ਹਨ: -
"ਲੋਕ-ਨਾਚ ਨਾਲ ਮਾਨਸਿਕਤਾ ਨਾਚ ਕਲਾ ਨੂੰ ਆਪਣੇ ਜੀਵਨ ਦਾ ਸੁਭਾਵਿਕ ਅਮਲ ਪ੍ਰਵਾਨ ਕਰਦੀ ਰਹੀ ਹੈ।" 'ਨੱਚਣ ਵਾਲੇ ਦੀ ਅੱਡੀ ਨਾ ਰਹਿੰਦੀ , ਗਾਉਣ ਵਾਲੇ ਦਾ ਮੂੰਹ' ਇਸ ਸੁਭਾਵਕ ਅਮਲ ਦੀ ਪੁਸ਼ਟੀ ਕਰਦੀ ਕਾਵਿ ਸਤਰ ਹੈ। ਨਾਚ ਕਲਾ ਕਿਸੇ ਵੀ ਸੂਰਤ ਵਿੱਚ ਮੂਕ ਪੇਸ਼ਕਾਰੀ ਨਹੀਂ ਹੈ। ਖ਼ਾਸਕਰ ਪੰਜਾਬੀ ਲੋਕ ਨਾਚ ਗਿੱਧਾ ਭੰਗੜਾ ਤਾਂ ਗੀਤਾਂ ਦੇ ਬੋਲ ਜਾਂ ਬੋਲੀਆਂ ਤੋਂ ਬਿਨਾਂ ਪੇਸ਼ ਕਿਤੇ ਜਾਣਾ ਸੰਭਵ ਹੀ ਨਹੀਂ। ਲੋਕ-ਸਮੂਹ ਦੀ ਸਿਰਜਨ-ਕਲਾ ਦੀ ਇੱਕ ਮਹੱਤਵਪੂਰਨ ਵੰਨਗੀ ਹੈ, ਜੋ ਲੋਕ-ਮਾਨਸ ਦੇ ਸਮੁਚੇ ਹਾਵਾਂ-ਭਾਵਾਂ ਨੂੰ ਸਰੀਰਕ ਮੁਦਰਾਵਾਂ ਦੇ ਪ੍ਰਗਟਾਉ-ਸੰਦਰਭ ਰਾਹੀਂ ਪੇਸ਼ ਕਰਦੀ ਹੈ। ਲੋਕ ਨਾਚ ਵੀ ਇਸੇ ਪ੍ਰਕਾਰ ਦੀ ਇੱਕ ਲੋਕ-ਕਲਾ ਹੈ। ਲੋਕ-ਨਾਚ ਮੰਨੋਰੰਜਨ ਦਾ ਸਾਧਨ ਹੀ ਨਹੀਂ, ਇਹ ਕਿਸੇ ਖਿੱਤੇ ਦੇ ਜਨ-ਸਮੂਹ ਦੀ ਸਮਾਜਿਕ, ਸੱਭਿਆਚਾਰਕ, ਨੈਤਿਕ, ਧਾਰਮਿਕ, ਰਾਜਸੀ ਅਤੇ ਇਤਹਾਸਿਕ ਜੀਵਨ-ਤੋਰ ਦੀਆਂ ਵਿਭਿੰਨ ਪਰਤਾਂ ਦਾ ਸਰੀਰਕ ਮੁਦਰਾਵਾਂ ਦੇ ਮਾਧਿਅਮ ਰਾਹੀਂ ਆਪ-ਮੁਹਾਰਾ, ਸਧਾਰਨ, ਖੁਸ਼ੀਆਂ-ਖੇੜਿਆਂ ਭਰਪੂਰ ਅੰਦਰੂਨੀ ਭਾਵਨਾਵਾਂ ਦਾ ਬਾਹਰੀ ਪ੍ਰਗਟਾਵਾ ਵੀ ਹੈ। ਪੰਜਾਬ ਦੇ ਲੋਕ-ਨਾਚ ਪੰਜਾਬ ਪੰਜਾਬ ਦੇ ਜਨ-ਜੀਵਨ ਦਾ ਮਹੱਤਪੂਰਨ ਅੰਗ ਹਨ।"ਪੰਜਾਬ ਦੇ ਲੋਕ-ਨਾਚਾਂ ਦਾ ਵਰਗੀਕਰਨ ਦੋ ਪੱਧਰਾਂ ਤੇ ਕੀਤਾ ਜਾ ਸਕਦਾ ਹੈ:
ਗੁਰੂ ਗੋਬਿੰਦ ਸਿੰਘ (ਉਚਾਰਨ: [gʊɾuː goːbɪn̪d̪ᵊ sɪ́ŋgᵊ]; 22 ਦਸੰਬਰ 1666 – 7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ, ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਓਹ ਸਿੱਖ ਕੌਮ ਦੇ ਅੰਤਿਮ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਦੌਰਾਨ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੁਆਰਾ ਸ਼ਹੀਦ ਕਰਵਾ ਦਿੱਤਾ ਗਿਆ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਕਾਮਾਰੋਸ ਜਾਂ ਕੋਮੋਰੋਸ (Arabic: جزر القمر, ਘੁਜ਼ੁਰ ਅਲ-ਕੁਮੁਰ/ਕਮਰ), ਅਧਿਕਾਰਕ ਤੌਰ ਉੱਤੇ ਕਾਮਾਰੋਸ ਦਾ ਸੰਘ(ਕਾਮੋਰੀ: Udzima wa Komori, ਫ਼ਰਾਂਸੀਸੀ: Union des Comores, Arabic: الاتحاد القمري ਅਲ-ਇਤੀਹਾਦ ਅਲ-ਕੁਮੁਰੀ/ਕਮਰੀ) ਹਿੰਦ ਮਹਾਂਸਾਗਰ ਵਿੱਚ ਸਥਿਤ ਇੱਕ ਟਾਪੂ-ਸਮੂਹੀ ਦੇਸ਼ ਹੈ ਜੋ ਅਫ਼ਰੀਕਾ ਦੇ ਪੂਰਬੀ ਤਟ ਤੋਂ ਪਰ੍ਹਾਂ, ਉੱਤਰ-ਪੂਰਬੀ ਮੋਜ਼ੈਂਬੀਕ ਅਤੇ ਉੱਤਰ-ਪੱਛਮੀ ਮੈਡਾਗਾਸਕਰ ਵਿਚਕਾਰ ਮੋਜ਼ੈਂਬੀਕ ਖਾੜੀ ਦੇ ਉੱਤਰੀ ਸਿਰੇ ਉੱਤੇ ਪੈਂਦਾ ਹੈ। ਹੋਰ ਨਜ਼ਦੀਕੀ ਦੇਸ਼ ਉੱਤਰ-ਪੱਛਮ ਵੱਲ ਤਨਜ਼ਾਨੀਆ ਅਤੇ ਉੱਤਰ-ਪੂਰਬ ਵੱਲ ਸੇਸ਼ੈੱਲ ਹਨ, ਇਸ ਦੀ ਰਾਜਧਾਨੀ ਮੋਰੋਨੀ ਹੈ ਜੋ ਗ੍ਰਾਂਦੇ ਕੋਮੋਰੇ (ਵੱਡਾ ਕਾਮਾਰੋਸ) ਟਾਪੂ ਉੱਤੇ ਸਥਿਤ ਹੈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਪ੍ਰਗਟ ਤੇ ਸਦੀਵੀ ਕਾਲ ਲਈ ਗੁਰੂ ਹਨ । ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ 1705 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਮੇਲੇ ਅਤੇ ਤਿਉਹਾਰ ਸਮਾਜ ਦੇ ਹਰ ਵਰਗ ਦੇ ਲੋਕਾਂ ਦੀਆਂ ਭਾਵਨਾਵਾਂ, ਉਨ੍ਹਾਂ ਦੀਆਂ ਖੁਸ਼ੀਆਂ, ਚਾਅ ਮਲਾਰ, ਸੱਧਰਾਂ, ਯਾਦਾਂ, ਕਾਮਨਾਵਾਂ, ਮਨੌਤਾਂ ਅਤੇ ਪ੍ਰਤਿਭਾ ਦਾ ਪ੍ਰਗਟਾਵਾ ਕਰਨ ਵਾਲਾ ਇੱਕ ਸੋਮਾ ਹਨ। ਤਿਉਹਾਰ ਅਤੇ ਮੇਲੇ ਮਨੁੱਖ ਦੀਆਂ ਧਾਰਮਿਕ ਰਹੁ-ਰੀਤਾਂ ਤੇ ਜਜਬਾਤੀ ਰਹੁ-ਰੀਤਾਂ ਨਾਲ ਜੁੜੇ ਹੁੰਦੇ ਹਨ। ਕੁਝ ਇੱਕ ਤਿਉਹਾਰ ਕੁੜੀਆਂ ਮੁਟਿਆਰਾਂ ਦੇ ਹੁੰਦੇ ਹਨ। ਪੰਜਾਬ, ਮਨਮੋਹਕ ਖੇਤਾਂ ਅਤੇ ਦਿਲ ਨੂੰ ਪਿਆਰ ਕਰਨ ਵਾਲੇ ਲੋਕਾਂ ਦੀ ਧਰਤੀ ਹੈ, ਇਹ ਸਭਿਆਚਾਰਕ ਅਮੀਰੀ ਲਈ ਸਭ ਤੋਂ ਵੱਧ ਪ੍ਰਸ਼ੰਸਾ ਵਾਲਾ ਰਾਜ ਹੈ| ਉਹ ਰਾਜ ਜੋ 5 ਗਾਰਲਿੰਗ ਨਦੀਆਂ ਦੀ ਸੁੰਦਰਤਾ ਪ੍ਰਾਪਤ ਕਰਦਾ ਹੈ ਸੈਲਾਨੀਆਂ ਨੂੰ ਇਸ ਦੇ ਸੁੰਦਰਤਾ ਦੇ ਹੇਠਾਂ ਲਿਆਉਣ ਦਾ ਰਾਹ ਪੱਧਰਾ ਕਰਦਾ ਹੈ। ਇਸ ਸੁੰਦਰ ਅਵਸਥਾ ਦਾ ਸਾਰ ਆਪਣੇ ਤਿਉਹਾਰਾਂ ਦੁਆਰਾ ਸੱਚਮੁੱਚ ਅਨੁਭਵ ਕੀਤਾ ਜਾਂਦਾ ਹੈ|
ਨਾਂਵ (ਲਾਤੀਨੀ ਵਿੱਚ nōmen, ਸ਼ਾਬਦਿਕ 'ਨਾਮ') ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ ਨਾਂਵ ਇੱਕ ਵਿਸ਼ਾਲ ਅਤੇ ਖੁੱਲ੍ਹੀ ਸ਼ਬਦ ਸ਼੍ਰੇਣੀ ਦਾ ਮੈਂਬਰ ਹੈ ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ। ਨਾਂਵ ਦੀਆਂ ਪੰਜ ਕਿਸਮਾਂ ਹੁੰਦੀਆਂ ਹਨ:-
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।
ਫ਼ਰੀਦਉਦਦੀਨ ਮਸੂਦ ਗੰਜਸ਼ਕਰ (ਅੰ. 4 ਅਪਰੈਲ 1173 – 7 ਮਈ 1266), ਆਮ ਤੌਰ 'ਤੇ ਬਾਬਾ ਫ਼ਰੀਦ ਜਾਂ ਸ਼ੇਖ ਫ਼ਰੀਦ ਵਜੋਂ ਜਾਣਿਆ ਜਾਂਦਾ ਹੈ, 13ਵੀਂ ਸਦੀ ਦਾ ਇੱਕ ਪੰਜਾਬੀ ਮੁਸਲਿਮ ਪ੍ਰਚਾਰਕ, ਕਵੀ ਅਤੇ ਰਹੱਸਵਾਦੀ ਸੀ, ਜੋ ਮੱਧ ਯੁੱਗ ਅਤੇ ਇਸਲਾਮੀ ਸੁਨਹਿਰੀ ਯੁੱਗ ਦੇ ਸਭ ਤੋਂ ਸਤਿਕਾਰਤ ਅਤੇ ਸਤਿਕਾਰਤ ਮੁਸਲਮਾਨ ਰਹੱਸਵਾਦੀਆਂ ਵਿੱਚੋਂ ਇੱਕ ਰਿਹਾ ਹੈ। ਉਹ ਪੰਜਾਬੀ ਮੁਸਲਮਾਨਾਂ, ਹਿੰਦੂਆਂ ਅਤੇ ਸਿੱਖਾਂ ਦੁਆਰਾ ਸਤਿਕਾਰਿਆ ਜਾਂਦਾ ਹੈ।
ਉੱਤੇਜੀ ਗਰੋਵਰ' (ਜਨਮ 7 ਮਾਰਚ 1955) ਇੱਕ ਹਿੰਦੀ ਕਵੀ, ਚਿੱਤਰਕਾਰ, ਅਨੁਵਾਦਕ ਅਤੇ ਵਾਤਾਵਰਣ ਕਾਰਕੁਨ ਹੈ। ਉਸ ਨੇ ਕਵਿਤਾ ਦੇ ਪੰਜ ਸੰਗ੍ਰਹਿ, ਇੱਕ ਨਾਵਲ ਅਤੇ ਕਹਾਣੀ ਸੰਗ੍ਰਹਿ ਪ੍ਰਕਾਸ਼ਿਤ ਕੀਤੇ ਹਨ। ਉਸ ਨੇ ਭਾਰਤ ਭੂਸ਼ਣ ਅਗਰਵਾਲ ਅਵਾਰਡ (1989) ਅਤੇ ਕਵਿਤਾ ਦੇ ਲਈ ਰਜ਼ਾ ਅਵਾਰਡ (2003) ਪ੍ਰਾਪਤ ਕੀਤੇ ਹਨ। ਉਸ ਦੀਆਂ ਕਵਿਤਾਵਾਂ ਦਾ ਸਵੀਡਨੀ ਅਤੇ ਪੋਲਿਸ਼ ਸਮੇਤ ਅਨੇਕ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਕੀਤਾ ਗਿਆ ਹੈ। ਉਸ ਨੇ ਕਈ ਸਕੈਂਡੇਨੇਵੀਆਈ ਅਤੇ ਭਾਰਤੀ ਲੇਖਕਾਂ ਦਾ ਹਿੰਦੀ ਵਿੱਚ, ਅਤੇ ਕਈ ਹਿੰਦੀ ਲੇਖਕਾਂ ਦਾ ਅੰਗਰੇਜ਼ੀ ਵਿੱਚ ਅਨੁਵਾਦ ਕੀਤਾ ਗਿਆ ਹੈ।
ਭਾਈ ਮਨੀ ਸਿੰਘ (7 ਅਪਰੈਲ 1644 – 14 ਜੂਨ 1738) 18ਵੀਂ ਸਦੀ ਦੇ ਸਿੱਖ ਵਿਦਵਾਨ ਅਤੇ ਸ਼ਹੀਦ ਸਨ। ਉਹ ਗੁਰੂ ਗੋਬਿੰਦ ਸਿੰਘ ਜੀ ਦੇ ਬਚਪਨ ਦੇ ਸਾਥੀ ਸਨ ਅਤੇ ਜਦੋਂ ਗੁਰੂ ਜੀ ਨੇ ਮਾਰਚ 1699 ਵਿੱਚ ਖ਼ਾਲਸਾ ਸਿਰਜਿਆ ਸੀ ਤਾਂ ਉਹਨਾਂ ਨੇ ਸਿੱਖ ਧਰਮ ਅਪਣਾਇਆ ਸੀ। ਇਸ ਤੋਂ ਤੁਰੰਤ ਬਾਅਦ, ਗੁਰੂ ਜੀ ਨੇ ਉਹਨਾਂ ਨੂੰ ਹਰਿਮੰਦਰ ਸਾਹਿਬ ਦਾ ਚਾਰਜ ਸੰਭਾਲਣ ਲਈ ਅੰਮ੍ਰਿਤਸਰ ਭੇਜਿਆ, ਜੋ ਕਿ 1696 ਤੋਂ ਬਿਨਾਂ ਕਿਸੇ ਨਿਗਰਾਨ ਦੇ ਸੀ। ਉਹਨਾਂ ਨੇ ਸਿੱਖ ਇਤਿਹਾਸ ਦੇ ਇੱਕ ਨਾਜ਼ੁਕ ਪੜਾਅ 'ਤੇ ਸਿੱਖ ਧਰਮ ਨੂੰ ਸੰਭਾਲਿਆ ਅਤੇ ਅਗਵਾਈ ਕੀਤੀ।
ਬਰਲਿਨ (; ਜਰਮਨ ਉਚਾਰਨ: [bɛɐ̯ˈliːn] ( ਸੁਣੋ)) ਜਰਮਨੀ ਦੀ ਰਾਜਧਾਨੀ ਅਤੇ ਜਰਮਨੀ ਦੇ 16 ਰਾਜਾਂ ਵਿੱਚੋਂ ਇੱਕ ਹੈ। ਇਸ ਦੀ ਅਬਾਦੀ 35 ਲੱਖ ਹੈ ਜਿਸ ਕਰ ਕੇ ਇਹ ਦੇਸ਼ ਦਾ ਦੂਜਾ ਸਭ ਤੋਂ ਵੱਡਾ ਸ਼ਹਿਰ ਅਤੇ ਯੂਰਪੀ ਸੰਘ ਦਾ ਦੂਜਾ ਸਭ ਤੋਂ ਵੱਧ ਅਬਾਦੀ ਵਾਲਾ ਢੁਕਵਾਂ ਸ਼ਹਿਰ ਅਤੇ ਸੱਤਵਾਂ ਸਭ ਤੋਂ ਵੱਧ ਅਬਾਦੀ ਵਾਲਾ ਸ਼ਹਿਰੀ ਖੇਤਰ ਹੈ। ਇਹ ਉੱਤਰ-ਪੂਰਬੀ ਜਰਮਨੀ ਵਿੱਚ ਸਪਰੀ ਦਰਿਆ ਕੰਢੇ ਬਰਲਿਨ-ਬ੍ਰਾਂਡਨਬੁਰਗ ਮਹਾਂਨਗਰੀ ਇਲਾਕੇ ਦੇ ਕੇਂਦਰ ਵਿੱਚ ਸਥਿਤ ਹੈ ਜਿੱਥੇ 180 ਦੇਸ਼ਾਂ ਤੋਂ ਵੱਧ ਦੇ ਲਗਭਗ ਸਾਢੇ 40 ਲੱਖ ਲੋਕ ਰਹਿੰਦੇ ਹਨ। ਇਸ ਸ਼ਹਿਰ ਦਾ ਲਗਭਗ ਤੀਜਾ ਹਿੱਸਾ ਜੰਗਲਾਂ, ਪਾਰਕਾਂ, ਬਾਗ਼ਾਂ, ਨਦੀਆਂ ਅਤੇ ਝੀਲਾਂ ਦਾ ਬਣਿਆ ਹੋਇਆ ਹੈ।
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਰਾਕੇਸ਼ ਰੋਸ਼ਨ, (ਜਨਮ ਹੋਇਆ ਰਾਕੇਸ਼ ਰੋਸ਼ਨ ਲਾਲ ਨਾਗਰਾਥ, 6 ਸਿਤੰਬਰ 1949) ਹਿੰਦੀ ਫ਼ਿਲਮਾਂ ਵਿਚ ਇਕ ਭਾਰਤੀ ਨਿਰਮਾਤਾ, ਨਿਰਦੇਸ਼ਕ, ਲੇਖਕ, ਸੰਪਾਦਕ ਅਤੇ ਸਾਬਕਾ ਅਭਿਨੇਤਾ ਹਨ। ਉਹ 1970 ਵਿਆਂ ਅਤੇ 1980 ਤੋਂ 1989 ਦੇ ਦੌਰਾਨ 84 ਫਿਲਮਾਂ ਵਿੱਚ ਪ੍ਰਗਟ ਹੋਏ। ਇੱਕ ਅਭਿਨੇਤਾ ਦੇ ਰੂਪ ਵਿੱਚ, ਉਹ ਮੁੱਖ ਰੂਪ ਵਿੱਚ ਸੰਜੀਵ ਕੁਮਾਰ ਅਤੇ ਰਾਜੇਸ਼ ਖੰਨਾ ਦੇ ਪ੍ਰਮੁੱਖ ਭੂਮਿਕਾ ਵਿੱਚ ਵੱਡੇ ਬਜਟ ਦੀਆਂ ਫਿਲਮਾਂ ਵਿੱਚ ਸਹਾਇਕ ਭੂਮਿਕਾ ਲਈ ਜਾਣੇ ਜਾਂਦੇ ਸਨ। ਬਾਅਦ ਵਿਚ, ਉਸ ਨੇ 1987 ਤੋਂ "ਕੇ" ਦੇ ਆਰੰਭ ਵਿਚ ਫਿਲਮਾਂ ਦੇ ਨਿਰਦੇਸ਼ਨ ਲਈ ਪ੍ਰਸਿੱਧੀ ਪ੍ਰਾਪਤ ਕਰਨ ਲਈ ਪ੍ਰਸਿੱਧੀ ਹਾਸਲ ਕੀਤੀ। ਇਕ ਫਿਲਮ ਨਿਰਮਾਤਾ ਦੇ ਰੂਪ ਵਿਚ, ਉਸ ਦੇ ਸਭ ਤੋਂ ਮਹੱਤਵਪੂਰਨ ਕੰਮ ਵਿਚ ਖੁਦਗਰਜ਼ (1987), ਬਦਲਾਵ ਦੇ ਨਾਵਲ ਖੂਨ ਭਰੀ ਮਾਂਗ (1988), ਕਾਮੇਡੀ-ਡਰਾਮਾ ਸ਼ਾਮਲ ਹੈ। ਕਿਸ਼ਨ ਕਨ੍ਹਈਆ (1990), ਅਪਰਾਧ ਥ੍ਰਿਲਰ "ਕਰਨ ਅਰਜੁਨ" (1995), ਰੋਮਾਂਸ "ਕਹੋ ਨਾ ... ਪਿਆਰ ਹੈ" (2000), ਸਾਇੰਸ ਫ਼ਿਕਸਨ "ਕੋਈ ... ਮਿਲ ਗਿਆ" (2003) ਅਤੇ ਸੁਪਰਹਰੋ "ਕ੍ਰਿਸ਼" ਫਿਲਮ ਸੀਰੀਜ਼ (2006-2013) )। ਰੋਸ਼ਨ ਨੂੰ ਫਿਲਮ ਨਿਰਦੇਸਣ ਲਈ ਸਰਬੋਤਮ ਨਿਰਦੇਸ਼ਕ ਲਈ ਫਿਲਮਫੇਅਰ ਅਵਾਰਡ ਮਿਲਿਆ; ਕਹੋ ਨਾ ...
ਛਪਾਰ ਦਾ ਮੇਲਾ, ਪੰਜਾਬ ਦੇ ਸਮੂਹ ਮੇਲਿਆਂ ਵਿੱਚੋਂ ਇੱਕ ਵਿਲੱਖਣ ਅਤੇ ਸਰੂਪ ਵਿੱਚ ਸੁਚਿੱਤਰ ਮੇਲਾ ਹੈ। ਇਸ ਦਾ ਸਬੰਧ ਪੰਜਾਬੀਆਂ ਦੀ ਪੂਜਾ-ਬਿਰਤੀ ਨਾਲ ਜੁੜਿਆ ਹੋਇਆ ਹੈ। ਇਸ ਮੇਲੇ ਦਾ ਮੁੱਖ ਪ੍ਰਯੋਜਨ ਗੁੱਗੇ ਦੀ ਪੂਜਾ ਅਰਚਨਾ ਕਰਨ ਵਿੱਚ ਨਿਹਿਤ ਮੰਨਿਆ ਗਿਆ ਹੈ। ਗੁੱਗੇ ਦੀ ਪੂਜਾ ‘ਨਾਗ-ਪੂਜਾ’ ਵਰਗੀ ਹੀ ਕੀਤੀ ਜਾਂਦੀ ਹੈ ਜਾਂ ਇਉਂ ਵੀ ਕਹਿ ਸਕਦੇ ਹਾਂ ਕਿ ਨਾਗ ਪੂਜਾ ਦਾ ਕੁਝ ਸੋਧਿਆ ਹੋਇਆ ਰੂਪ ਹੀ ਗੁੱਗਾ ਪੂਜਾ ਹੈ। ਇਸੇ ਭਾਵਨਾ ਬਿਰਤੀ ਸਦਕਾ ਇਹ ਮੇਲਾ ਜ਼ਿਲ੍ਹਾ ਲੁਧਿਆਣਾ ਦੇ ਇੱਕ ਪਿੰਡ ਛਪਾਰ (ਲੁਧਿਆਣਾ ਪੱਛਮ) ਵਿਖੇ, ਹਰ ਸਾਲ ਭਾਦਰੋਂ ਮਹੀਨੇ ਦੀ ਚਾਣਨੀ-ਚੌਦਸ ਨੂੰ ਗੁੱਗੇ ਦੀ ਸਥਾਪਤ ਕੀਤੀ ਹੋਈ ਮਾੜੀ ਉੱਪਰ ਬੜੀ ਸੱਜ-ਧੱਜ ਨਾਲ ਲੱਗਦਾ ਹੈ ਅਤੇ ਲਗਪਗ ਸਤ ਦਿਨਾਂ ਤਕ ਖ਼ੂਬ ਭਰਦਾ ਹੈ। ਆਮ ਤੌਰ ਤੇ ਇਹ ਸਤੰਬਰ ਮਹੀਨਾ ਹੁੰਦਾ ਹੈ ਅਤੇ ਇਹ ਮੇਲਾ ਪੰਜਾਬ ਦੇ ਮਾਲਵਾ ਖੇਤਰ ਦੇ ਸਭ ਤੋਂ ਮਸ਼ਹੂਰ ਮੇਲਿਆਂ ਵਿੱਚੋਂ ਇੱਕ ਹੈ। ਇਸ ਮੇਲੇ ਤੇ ਅੱਡ ਅੱਡ ਤਰ੍ਹਾਂ ਦੇ ਝੁਲੇ ਲਗਦੇ ਹਨ ਜਿਵੇ ਕੇ ਚੰਡੋਲ,ਕਿਸ਼ਤੀ,ਮੌਤ ਦਾ ਖੂਹ ਆਦਿ। ਮੇਲੇ ਤੇ ਕਈ ਪ੍ਰਕਾਰ ਦੀਆਂ ਮਠਿਆਈਆਂ ਹੁੰਦੀਆਂ ਹਨ ਜੋ ਕੇ ਖਾਣ ਵਿੱਚ ਸਵਾਦ ਹੁੰਦੀਆਂ ਹਨ ਜਿਵੇ ਕੇ ਪਾਥੀਆਂ, ਗੁਲਾਬ ਜਾਮੁਨ, ਰਸਗੁੱਲੇ ਆਦਿ।
ਰਾਜਾ ਪੋਰਸ (ਅੰਗ੍ਰੇਜੀ :Porus, ਰਾਜਾ ਪੁਰੂ ਜਾਂ ਰਾਜਾ ਪਾਰਸ) ਪੌਰਵ ਰਾਸ਼ਟਰ ਦਾ ਰਾਜਾ ਸੀ। ਜਿਨ੍ਹਾਂ ਦਾ ਸਾਮਰਾਜ ਪੰਜਾਬ ਵਿੱਚ ਜਿਹਲਮ ਅਤੇ ਚਨਾਬ ਨਦੀਆਂ ਤੱਕ ਫੈਲਿਆ ਹੋਇਆ ਸੀ। ਉਸਦੀ ਰਾਜਧਾਨੀ ਅਜੋਕੇ ਵਰਤਮਾਨ ਸ਼ਹਿਰ ਲਾਹੌਰ ਦੇ ਕੋਲ ਸਥਿਤ ਰਹੀ ਹੋਵੇਗੀ। ਉਹ ਆਪਣੀ ਬਹਾਦੁਰੀ ਲਈ ਪ੍ਰਸਿੱਧ ਸੀ। ਸਿਕੰਦਰ ਯੂਨਾਨ ਦਾ ਰਹਿਣ ਵਾਲਾ ਸੀ ਜੋ ਪੂਰੀ ਦੁਨੀਆਂ ਨੂੰ ਫਤਹਿ ਕਰਨ ਦਾ ਸੁਪਨਾ ਲੈ ਕੇ ਆਪਣੇ ਦੇਸ਼ ਤੋਂ ਤੁਰਿਆ। ਪੇਸ਼ਾਵਰ ਤੇ ਟੈਕਸਲਾ ਦੀਆਂ ਰਿਆਸਤਾਂ ਨੂੰ ਫਤਹਿ ਕਰ ਕੇ ਅੱਗੇ ਉਸ ਦਾ ਪਿੜ ਪੰਜਾਬ ਦੇ ਲੱਜਪਾਲ ਪੁੱਤਰ ਨਾਲ ਪੈ ਗਿਆ। ਇਸ ਪੰਜਾਬੀ ਪੁੱਤਰ ਦਾ ਨਾਂ ਪੋਰਸ ਸੀ। ਇਹ ਵਾਕਿਆ ਈਸਾ ਪੂਰਬ ਦਾ ਹੈ। ਰਾਜਾ ਪੋਰਸ ਨੇ ਸਿਕੰਦਰ ਨੂੰ ਏਨਾ ਔਖਾ ਵਕਤ ਦਿਖਾਇਆ ਕਿ ਉਹ ਅੱਗੇ ਤੁਰਨ ਦੇ ਕਾਬਿਲ ਨਾ ਰਿਹਾ। ਜਿਸ ਵਕਤ ਸਿਕੰਦਰ ਨੇ ਟੈਕਸਲਾ ਦੀ ਰਿਆਸਤ ਨੂੰ ਜਿੱਤ ਲਿਆ ਤਾਂ ਉਸ ਨੇ ਪੰਜਾਬ ਦੀ ਰਿਆਸਤ ਪਾਰਾਵਤ ਦੇ ਰਾਜਾ ਪੋਰਸ ਨੂੰ ਸੁਨੇਹਾ ਭੇਜਿਅ- ‘ਮੇਰਾ ਇਸਤਕਬਾਲ ਤੂੰ ਟੈਕਸਲਾ ਆ ਕੇ ਕਰ, ਜਾਂ ਫਿਰ ਆਪਣੀ ਰਿਆਸਤ ਮੇਰੇ ਹਵਾਲੇ ਕਰ ਕੇ ਮੇਰੀ ਹੁਕਮਰਾਨੀ ਦਾ ਐਲਾਨ ਕਰ।’ ਪੰਜਾਬ ਦੇ ਗ਼ੈਰਤਮੰਦ ਪੁੱਤਰ ਨੇ ਜਵਾਬ ਦਿੱਤਾ ਜਿਹੜਾ ਤਾਰੀਖ ਦਾ ਹਿੱਸਾ ਬਣ ਗਿਆ- ‘ਸਿਕੰਦਰ ਮੈਂ ਤੇਰਾ ਇਸਤਕਬਾਲ ਜ਼ਰੂਰ ਕਰਾਂਗਾ, ਪਰ ਤਲਵਾਰ ਨਾਲ ਤੇ ਇਹ ਤਲਵਾਰ ਹੀ ਮੇਰੇ ਮੁਲਕ ਦੀ ਕਿਸਮਤ ਦਾ ਫੈਸਲਾ ਕਰੇਗੀ।’ ਰਾਜਾ ਪੋਰਸ ਦੀ ਰਿਆਸਤ ਦਾ ਨਾਂ ਪਾਰਾਵਤ ਸੀ ਜੋ ਦਰਿਆ ਜਿਹਲਮ ਤੇ ਚਨਾਬ ਦੇ ਦਰਮਿਆਨੀ ਇਲਾਕੇ ਵਿਚ ਸੀ। ਪੋਰਸ ਬੜੀ ਅਮੀਰ ਰਿਆਸਤ ਦਾ ਮਾਲਕ ਸੀ ਤੇ ਉਹ ਲੰਮੇ-ਚੌੜੇ ਇਲਾਕੇ ‘ਤੇ ਹੁਕਮਰਾਨੀ ਕਰ ਰਿਹਾ ਸੀ। ਲਹਿੰਦੇ ਪੰਜਾਬ ਦੇ ਮੌਜੂਦਾ ਜ਼ਿਲ੍ਹਾ ਗੁਜਰਾਤ, ਮੰਡੀ ਬਹਾਊਦੀਨ, ਸਰਗੋਧਾ ਤੇ ਕੁਝ ਇਲਾਕਾ ਝੰਗ ਦਾ ਇਸ ਦੀ ਰਿਆਸਤ ਵਿਚ ਸ਼ਾਮਿਲ ਸੀ। ਪੋਰਸ ਜਿਹਲਮ ਨੇੜੇ ਇਕ ਪਿੰਡ ਵਿਚ ਪੈਦਾ ਹੋਇਆ। ਇਸ ਜਨਮ ਮਿਤੀ ਬਾਰੇ ਕੋਈ ਢੁਕਵੀਂ ਜਾਣਕਾਰੀ ਨਹੀਂ ਮਿਲ ਸਕੀ। ਪੋਰਸ ਹਿੰਦੂ ਧਰਮ ਨੂੰ ਮੰਨਣ ਵਾਲਾ ਸੀ। ਪੋਰਸ ਦਾ ਕੱਦ 7 ਫੁੱਟ 4 ਇੰਚ ਸੀ। ਉਹ ਬੜਾ ਹੀ ਖੂਬਸੂਰਤ ਤੇ ਰੋਅਬ ਵਾਲਾ ਜਵਾਨ ਸੀ। ਇਸ ਮਜ਼ਬੂਤ ਜਿਸਮਾਨੀ ਅਜ਼ਾ ਦੇ ਮਾਲਕ ਪੰਜਾਬੀ ਪੁੱਤਰ ਦਾ ਹਕੂਮਤੀ ਦੌਰ 317 ਈਸਾ ਪੂਰਬ ਦਾ ਹੈ। ਰਾਜਾ ਪੋਰਸ ਨੂੰ ਪੋਰੋ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਜੰਗ-ਏ-ਜਿਹਲਮ (326 ਈਸਾ ਪੂਰਬ) ਜੁਲਾਈ ਮਹੀਨੇ ਲੜੀ ਗਈ। ਲਹਿੰਦੇ ਪੰਜਾਬ ਦੇ ਮੌਜੂਦਾ ਜ਼ਿਲ੍ਹੇ ਮੰਡੀ ਬਹਾਊਦੀਨ ਤੋਂ 10 ਕਿਲੋ ਮੀਟਰ ਦੂਰ ਨਿਕਾਸਾ ਨਾਂ ਦੇ ਪਿੰਡ ਜਿਸ ਦਾ ਮੌਜੂਦਾ ਨਾਂ ਮੌਂਗ ਹੈ, ਸਿਕੰਦਰ ਤੇ ਪੋਰਸ ਦੀਆਂ ਫ਼ੌਜਾਂ ਵਿਚਾਲੇ ਮੈਦਾਨ-ਏ-ਜੰਗ ਬਣਿਆ। ਪੋਰਸ ਦੀਆਂ ਫ਼ੌਜਾਂ ਜਿਹਲਮ ਦਰਿਆ ਦੇ ਪੂਰਬੀ ਕੰਢੇ ਅਤੇ ਸਿਕੰਦਰ ਦੀਆਂ ਪੱਛਮੀ ਕੰਢੇ ‘ਤੇ ਕਸਬਾ ਹਰਨਪੁਰ ਕੋਲ ਮੌਜੂਦ ਸਨ। ਇਥੇ ਮੈਂ ਸਿਕੰਦਰ ਤੇ ਪੋਰਸ ਦੀਆਂ ਫ਼ੌਜਾਂ ਦਾ ਵੇਰਵਾ ਸਾਂਝਾ ਕਰਨਾ ਜ਼ਰੂਰੀ ਹੈ- ਪੋਰਸ ਦੀਆਂ ਫ਼ੌਜਾਂ: 30000 ਪੈਦਲ ਸੈਨਿਕ, 4000 ਘੋੜ ਸਵਾਰ, 200 ਹਾਥੀ, 1000 ਰੱਥ; ਸਿਕੰਦਰ ਦੀਆਂ ਫ਼ੌਜਾਂ: 15000 ਪੈਦਲ ਸੈਨਿਕ, 3000 ਘੋੜ ਸਵਾਰ, 80 ਹਾਥੀ, ਰੱਥ ਕੋਈ ਨਹੀਂ ਸਿਕੰਦਰ ਨੇ ਹਰਨਪੁਰ ਨੇੜੇ ਜਲਾਲਪੁਰ ਦੇ ਮੁਕਾਮ ਤੋਂ ਜਿਹਲਮ ਨੂੰ ਪਾਰ ਕੀਤਾ ਤੇ ਮੌਜੂਦਾ ਪਿੰਡ ਮੌਂਗ ਪੁੱਜਾ। ਪੋਰਸ ਦੇ ਜਾਸੂਸ ਦਰਿਆ ‘ਤੇ ਪੂਰੀ ਨਿਗਰਾਨੀ ਰੱਖ ਰਹੇ ਸਨ। ਇਸ ਜਾਸੂਸ ਦਸਤੇ ਨੇ ਸਿਕੰਦਰ ਨੂੰ ਦਰਿਆ ਪਾਰ ਕਰਦੇ ਵੇਖ ਲਿਆ। ਇਸ ਦਸਤੇ ਦੀ ਕਮਾਨ ਪੋਰਸ ਦੇ 19 ਸਾਲਾ ਪੁੱਤਰ ਦੇ ਹੱਥ ਸੀ। ਸਿਕੰਦਰ ਦੇ ਦਰਿਆ ਪਾਰ ਕਰਦਿਆਂ ਹੀ ਦੋਹਾਂ ਧਿਰਾਂ ਵਿਚ ਤਕੜੀ ਝੜਪ ਹੋਈ। ਇਸ ਵਿਚ ਸਿਕੰਦਰ ਦਾ ਪਿਆਰਾ ਘੋੜਾ ਬੋਸੀ ਪੌਲਿਸ ਮਾਰਿਆ ਗਿਆ ਜਿਸ ਦੀ ਯਾਦ ਵਿਚ ਉਸ ਨੇ ਫਾਲੀਆ ਸ਼ਹਿਰ ਆਬਾਦ ਕੀਤਾ ਜੋ ਹੁਣ ਮੰਡੀ ਬਹਾਊਦੀਨ ਜ਼ਿਲ੍ਹੇ ਦਾ ਤਹਿਸੀਲ ਹੈੱਡਕੁਆਰਟਰ ਹੈ। ਇਸ ਜੰਗ ਵਿਚ ਸਿਕੰਦਰ ਆਪ ਵੀ ਬੁਰੀ ਤਰ੍ਹਾਂ ਜ਼ਖਮੀ ਹੋ ਕੇ ਮੂੰਹ ਪਰਨੇ ਡਿੱਗ ਪਿਆ ਤੇ ਉਸ ਨੂੰ ਉਸ ਦੇ ਸੈਨਿਕਾਂ ਨੇ ਚੁਕਿਆ। ਇਸ ਲੜਾਈ ਵਿਚ ਪੋਰਸ ਦਾ ਜਵਾਨ ਪੁੱਤਰ ਮਾਰਿਆ ਗਿਆ। ਇਸ ਤੋਂ ਬਾਅਦ ਬਕਾਇਦਾ ਜੰਗ ਸ਼ੁਰੂ ਹੋਈ। ਜੰਗ ਦੌਰਾਨ ਪੋਰਸ ਆਪਣੇ ਵੱਡੇ ਹਾਥੀ ‘ਤੇ ਸਵਾਰ ਸੀ। ਜਦੋਂ ਸਿਕੰਦਰ ਨੇ ਪੋਰਸ ਨੂੰ ਪਹਿਲੀ ਵਾਰ ਤੱਕਿਆ ਤਾਂ ਉਸ ਨੇ ਤਾਰੀਖੀ ਗੱਲ ਕੀਤੀ- ‘ਅੱਜ ਮੇਰੇ ਸਾਹਮਣੇ ਇਹੋ ਜਿਹਾ ਜਵਾਨ ਮੌਜੂਦ ਹੈ ਜਿਹੜਾ ਮੇਰੀ ਹਿੰਮਤ, ਹੌਸਲੇ ਤੇ ਸ਼ਾਨ ‘ਤੇ ਪੂਰਾ ਉਤਰਦਾ ਹੈ। ਮੈਨੂੰ ਅੱਜ ਪੋਰਸ ਦੇ ਬਹਾਦਰ ਸਿਪਾਹੀਆਂ ਤੇ ਵਹਿਸ਼ੀ ਹਾਥੀਆਂ ਦਾ ਮੁਕਾਬਲਾ ਕਰਨਾ ਪਵੇਗਾ।’ ਤਾਰੀਖ ਗਵਾਹ ਹੈ ਕਿ ਇਹ ਜੰਗ ਪਿਛਲੀਆਂ ਜੰਗਾਂ ਤੋਂ ਵੱਧ ਖੂਨੀ ਸੀ। ਇਸ ਦੀ ਵਜ੍ਹਾ ਇਹ ਸੀ ਕਿ ਇਸ ਵਿਚ ਖੂੰਖਾਰ ਹਾਥੀ ਸ਼ਾਮਿਲ ਸਨ। ਸਭ ਤੋਂ ਵੱਡੀ ਝੜਪ ਅੱਠ ਘੰਟੇ ਦੀ ਹੋਈ। ਸਿਕੰਦਰ ਦੀਆਂ ਫ਼ੌਜਾਂ ਦਾ ਵੱਡਾ ਹਿੱਸਾ ਤਬਾਹ ਹੋ ਗਿਆ। ਪੋਰਸ ਨੂੰ ਇਸ ਜੰਗ ਵਿਚ ਨੌਂ ਜ਼ਖ਼ਮ ਲੱਗੇ। ਸਭ ਤੋਂ ਵੱਡਾ ਜ਼ਖ਼ਮ ਉਸ ਦੇ ਸੱਜੇ ਮੋਢੇ ‘ਤੇ ਲੱਗਾ। ਦੋਹੀਂ ਪਾਸੇ ਬੜੀ ਤਬਾਹੀ ਹੋਈ, ਪਰ ਕੋਈ ਵੀ ਹਾਰ ਮੰਨਣ ਲਈ ਤਿਆਰ ਨਹੀਂ ਸੀ। ਹਬਸ਼ੀ ਅਹਿਦਨਾਮੇ ਵਿਚ ਯੂਨਾਨੀ ਫ਼ੌਜਾਂ ਦਾ ਹਸ਼ਰ ਇੰਜ ਲਿਖਿਆ ਹੈ- ‘ਸਿਕੰਦਰ ਦੇ ਫ਼ੌਜੀ ਕੁੱਤਿਆਂ ਵਾਂਗ ਉਚੀ ਉਚੀ ਰੋ ਰੋ ਕੀਰਨੇ ਪਾ ਰਹੇ ਸਨ। ਉਹ ਹਥਿਆਰ ਸੁੱਟ ਕੇ ਪੋਰਸ ਨਾਲ ਮਿਲਣ ਦੀ ਖਾਹਿਸ਼ ਰੱਖਦੇ ਸਨ। ਜਦੋਂ ਸਿਕੰਦਰ ਨੂੰ ਪਤਾ ਲੱਗਾ ਉਹ ਫੌਰਨ ਉਨ੍ਹਾਂ ਕੋਲ ਗਿਆ ਅਤੇ ਉਨ੍ਹਾਂ ਦਾ ਮਾਣ ਵਧਾਇਆ, ਪਰ ਸੱਚੀ ਗੱਲ ਇਹ ਹੈ ਕਿ ਸਿਕੰਦਰ ਆਪ ਵੀ ਥੱਕ ਗਿਆ ਸੀ। ਢਿੱਡੋਂ ਉਹ ਵੀ ਚਾਹੁੰਦਾ ਸੀ ਕਿ ਜੰਗ ਕਿਸੇ ਨਾ ਕਿਸੇ ਤਰ੍ਹਾਂ ਮੁੱਕ ਜਾਵੇ।’ ‘ਹਿਸਟਰੀ ਆਫ ਦਿ ਜਿਊਸ’ ਵਿਚ ਯਹੂਦੀ ਇਤਿਹਾਸਕਾਰ ਜੋਸਫ ਬਿਨ ਗੋਰੀਆਨ ਲਿਖਦਾ ਹੈ, ‘ਜੰਗ ਏਨੀ ਤੇਜ਼ ਤੇ ਖਤਰਨਾਕ ਸੀ ਕਿ ਇਸ ਵਿਚ ਸਿਕੰਦਰ ਦੀਆਂ ਫ਼ੌਜਾਂ ਦਾ ਚੋਖਾ ਹਿੱਸਾ ਤਬਾਹ ਹੋ ਗਿਆ। ਸਿਕੰਦਰ ਦੇ ਫ਼ੌਜੀਆਂ ਦੀ ਇਹ ਸੋਚ ਬਣ ਗਈ ਸੀ ਕਿ ਅਸੀਂ ਸਾਰੇ ਸਿਕੰਦਰ ਨਾਲ ਬਗ਼ਾਵਤ ਕਰ ਕੇ ਪੋਰਸ ਦੀਆਂ ਫ਼ੌਜਾਂ ਵਿਚ ਸ਼ਾਮਿਲ ਹੋ ਜਾਈਏ।’ ਹਬਸ਼ੀ ਅਹਿਦਨਾਮੇ ਦੇ ਮੁਤਾਬਿਕ ਜਦੋਂ ਜੰਗ ਬਹੁਤਾ ਜ਼ੋਰ ਫੜ ਗਈ ਫਿਰ ਸਿਕੰਦਰ ਸੰਘ ਪਾੜ ਕੇ ਬੋਲਿਆ, ‘ਓ ਹਿੰਦੋਸਤਾਨ ਦੇ ਰਾਜਿਆ! ਓ ਪੰਜਾਬ ਦੇ ਰਾਜਿਆ! ਮੈਂ ਤੇਰੀ ਤਾਕਤ ਦਾ ਅੰਦਾਜ਼ਾ ਲਾ ਲਿਆ ਹੈ। ਅਸੀਂ ਆਪਣੇ ਫ਼ੌਜੀ ਨਾ ਮਰਵਾਈਏ। ਅਸੀਂ ਜੰਗ ਬੰਦ ਕਰ ਕੇ ਦੋਵੇਂ ਆਪਸ ਵਿਚ ਲੜਦੇ ਹਾਂ।’ ਇਹ ਗੱਲ ਸਿਕੰਦਰ ਨੇ ਉਸ ਸਮੇਂ ਕੀਤੀ ਜਦੋਂ ਉਸ ਨੂੰ ਆਪਣੀਆਂ ਫ਼ੌਜਾਂ ਦੀ ਇਸ ਗੱਲ ਦਾ ਯਕੀਨ ਹੋ ਗਿਆ ਕਿ ਸਿਕੰਦਰ ਨੂੰ ਫੜ ਕੇ ਪੋਰਸ ਦੇ ਹਵਾਲੇ ਕਰ ਦਿੱਤਾ ਜਾਵੇ। ਜਦੋਂ ਸਿਕੰਦਰ ਨੂੰ ਆਪਣੀਆਂ ਫ਼ੌਜਾਂ ਦੇ ਖਿਆਲਾਂ ਦਾ ਪਤਾ ਲੱਗਾ, ਉਸ ਵਕਤ ਸਿਕੰਦਰ ਨੇ ਪੋਰਸ ਨੂੰ ਜੰਗਬੰਦੀ ਦੀ ਪੇਸ਼ਕਸ਼ ਕੀਤੀ, ਜਾਂ ਫਿਰ ਪੋਰਸ ਨੂੰ ਆਹਮੋ-ਸਾਹਮਣੇ ਲੜਨ ਲਈ ਆਖਿਆ। ਇਰਾਨੀ ਸ਼ਾਇਰ ਫਿਰਦੌਸੀ ਨੇ ਆਪਣੀ ਕਿਤਾਬ ‘ਸ਼ਾਹਨਾਮਾ ਇਸਲਾਮ’ ਵਿਚ ਸਿਕੰਦਰ ਅਤੇ ਪੋਰਸ ਦੀ ਲੜਾਈ ਦਾ ਜ਼ਿਕਰ ਇਨ੍ਹਾਂ ਅਲਫਾਜ਼ ਨਾਲ ਕੀਤਾ ਹੈ, ‘ਜਦੋਂ ਜੰਗ ਵਿਚ ਬੜੀ ਤਬਾਹੀ ਤੇ ਖ਼ੂਨ-ਖਰਾਬਾ ਹੋਇਆ ਤਾਂ ਸਿਕੰਦਰ ਨੇ ਉਚੀ ਆਵਾਜ਼ ਨਾਲ ਪੋਰਸ ਨੂੰ ਆਖਿਆ, ‘ਐ ਪੰਜਾਬ ਦੇ ਵੱਡੇ ਇਨਸਾਨ!
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਭੂਚਾਲ ਇੱਕ ਐਸੀ ਕੁਦਰਤ ਦੀ ਆਫਤ ਹੈ ਜਿਸ ਬਾਰੇ ਪਹਿਲਾਂ ਪਤਾ ਨਹੀਂ ਲੱਗਦਾ। ਖੋਜਾਂ ਤੋਂ ਬਾਅਦ ਭੂਚਾਲ ਆਉਣ ਦਾ ਕਾਰਨ ਇਹ ਮੰਨਿਆ ਗਿਆ ਕਿ ਜ਼ਮੀਨ ਦੀ ਤਹਿ ਜੋ ਹੇਠਾਂ ਹੈ, ਉਹ ਸਖਤ ਸਲੈਬਾਂ ਦੀ ਬਣੀ ਹੋਈ ਹੈ। ਇਨ੍ਹਾਂ ਹੇਠਲੀਆਂ ਸਲੈਬਾਂ ਨੂੰ ਟੈਕਟੋਨਿਕ ਪਲੇਟਾਂ ਵੀ ਕਹਿੰਦੇ ਹਨ, ਇਹ ਪਲੇਟਾਂ ਆਪਸ 'ਚ ਜੁੜੀਆਂ ਹੋਈਆਂ ਹਨ ਜੋ ਉਪਰ ਥੱਲੇ ਹਰਕਤ ਕਰਦੀਆਂ ਰਹਿੰਦੀਆਂ ਹਨ। ਉਨ੍ਹਾਂ ਅੰਦਰ ਆਪਸੀ ਦਬਾਅ ਇੱਕ ਜਗ੍ਹਾ ਤੋਂ ਹਿੱਲ ਜਾਣ ਨਾਲ ਜਾਂ ਟੁੱਟ ਜਾਣ ਕਾਰਨ ਵਧ ਜਾਂਦਾ ਹੈ ਅਤੇ ਉਹ ਪਲੇਟਾਂ ਆਪਣੀ ਜਗ੍ਹਾ ਤੋਂ ਖਿਸਕ ਜਾਂਦੀਆਂ ਹਨ। ਇਨ੍ਹਾਂ ਪਲੇਟਾਂ ਦੀ ਜਗ੍ਹਾ 'ਚ ਬਦਲਾਅ ਆਉਣ ਕਾਰਨ ਆਪਸੀ ਟਕਰਾਅ ਵੀ ਹੁੰਦਾ ਹੈ ਜਾਂ ਆਪਸ ਵਿੱਚ ਖਹਿੰਦੀਆਂ ਹਨ ਜਿਸ ਕਾਰਨ ਧਰਤੀ ਅੰਦਰ ਝਟਕੇ ਲੱਗਦੇ ਹਨ ਜਿਸ ਨੂੰ ਭੂਚਾਲ ਕਹਿੰਦੇ ਹਨ ਜਿਸ ਨਾਲ ਧਰਤੀ ਕੰਬਦੀ ਹੈ।
ਗੂਰੁ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦਸਾਂ ਵਿਚੋਂ ਦੂਜੇ ਗੁਰੂ ਸਨ। ਇਹਨਾਂ ਦਾ ਜਨਮ ਹਿੰਦੂ ਖ਼ਾਨਦਾਨ ਵਿੱਚ, ਜਮਾਂਦਰੂ ਨਾਮ ਲਹਿਣੇ ਨਾਲ਼, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਨੇੜੇ) ਪੰਜਾਬ ਵਿਖੇ ਹੋਇਆ। ਭਾਈ ਲਹਿਣਾ ਖੱਤਰੀ ਟੱਬਰ ਵਿੱਚ ਪਲ਼ਿਆ, ਜਿਸਦੇ ਪਿਓ ਨਿੱਕੇ ਸਕੇਲ ਦੇ ਸੁਦਾਗਰ ਸੀ, ਅਤੇ ਆਪ ਉਹ ਦੁਰਗਾ ਦੇ ਪੁਜਾਰੀ ਸਨ। ਇਹਨਾਂ ਦੀ ਮੁਲਾਕਾਤ ਗੁਰੂ ਨਾਨਕ, ਸਿੱਖੀ ਦੇ ਬਾਨੀ ਨਾਲ਼ ਹੋਣ ਤੋਂ ਬਾਅਦ ਇਹ ਸਿੱਖ ਬਣ ਗਏ। ਗੁਰੂ ਨਾਨਕ ਸਾਹਿਬ ਨੇ ਲਹਿਣਾ ਨਾਮ ਤਬਦੀਲ ਕਰ ਅੰਗਦ ("ਮੇਰਾ ਆਪਣਾ ਅੰਗ") ਰੱਖ ਦਿੱਤਾ, ਅਤੇ ਆਪਣੇ ਪੁੱਤਾਂ ਦੀ ਬਜਾਏ ਅੰਗਦ ਨੂੰ ਦੂਜਾ ਗੁਰੂ ਐਲਾਨ ਦਿੱਤਾ।
ਬੂਮਰੰਗ ਇੱਕ ਸੁੱਟਿਆ ਜਾਣ ਵਾਲਾ ਸੰਦ ਹੈ, ਜੋ ਆਮ ਤੌਰ 'ਤੇ ਇੱਕ ਫਲੈਟ ਏਅਰਫੋਐਲ ਦੇ ਰੂਪ ਵਿੱਚ ਬਣਾਇਆ ਜਾਂਦਾ ਹੈ, ਜੋ ਕਿ ਇਸਦੇ ਹਵਾਈ ਦੀ ਦਿਸ਼ਾ ਵੱਲ ਲੰਬੀਆਂ ਧੁਰੇ ਦੇ ਬਾਰੇ ਸਪਿਨ ਕਰਨ ਲਈ ਤਿਆਰ ਕੀਤਾ ਗਿਆ ਹੈ। ਇੱਕ ਵਾਪਸੀ ਬੂਮਰੈਂਗ ਨੂੰ ਸੁੱਟਣ ਵਾਲੇ ਨੂੰ ਵਾਪਸ ਆਉਣ ਲਈ ਤਿਆਰ ਕੀਤਾ ਗਿਆ ਹੈ। ਇਹ ਸ਼ਿਕਾਰ ਲਈ ਆਦਿਵਾਸੀ ਆਸਟ੍ਰੇਲੀਆਈਆ ਦੁਆਰਾ ਵਰਤੇ ਗਏ ਇੱਕ ਹਥਿਆਰ ਵਜੋਂ ਜਾਣਿਆ ਜਾਂਦਾ ਹੈ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇੱਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿੱਚ ਵਿਚਾਰਾਂ ਨੂੰ ਇੱਕ ਕਾਵਿਕ ਲੜੀ ਵਿੱਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿੱਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿੱਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿੱਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿੱਚ ਆਉਣ ਕਰਕੇ, ਇਸ ਵਿੱਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿੱਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ।2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।
ਹੇਮਕੁੰਟ ਸਾਹਿਬ ਚਮੋਲੀ ਜ਼ਿਲ੍ਹਾ, ਉੱਤਰਾਖੰਡ, ਭਾਰਤ ਵਿੱਚ ਸਥਿਤ ਸਿੱਖਾਂ ਦਾ ਇੱਕ ਪ੍ਰਸਿੱਧ ਤੀਰਥ ਅਸਥਾਨ ਹੈ। ਭਾਰਤ ਦੇ ਨਿਰੀਖਣ ਮੁਤਾਬਕ ਇਹ ਹਿਮਾਲਾ ਪਰਬਤਾਂ ਵਿੱਚ ੪੬੩੨ ਮੀਟਰ (੧੫,੨੦੦ ਫੁੱਟ) ਦੀ ਉਚਾਈ 'ਤੇ ਇੱਕ ਬਰਫ਼ਾਨੀ ਝੀਲ ਕੰਢੇ ਸੱਤ ਪਹਾੜਾਂ ਵਿਚਕਾਰ ਬਿਰਾਜਮਾਨ ਹੈ; ਇਹਨਾਂ ਸੱਤਾਂ ਪਹਾੜਾਂ ਉੱਤੇ ਨਿਸ਼ਾਨ ਸਾਹਿਬ ਝੂਲਦੇ ਹਨ। ਇਸ ਤੱਕ ਰਿਸ਼ੀਕੇਸ਼-ਬਦਰੀਨਾਥ ਸ਼ਾਹ-ਰਾਹ ਉੱਤੇ ਪੈਂਦੇ ਗੋਬਿੰਦਘਾਟ ਤੋਂ ਸਿਰਫ਼ ਪੈਦਲ ਚੜ੍ਹਾਈ ਰਾਹੀਂ ਹੀ ਪਹੁੰਚਿਆ ਜਾ ਸਕਦਾ ਹੈ।
ਹਾਲਾਂਕਿ "ਸ਼ਬਦ" ਦੀ ਵਿਆਖਿਆ ਲਈ ਵਿਦਵਾਨਾਂ ਦੇ ਅਲੱਗ-ਅਲੱਗ ਵਿਚਾਰ ਹਨ। ਪ੍ਰਸਿੱਧ ਅਮਰੀਕੀ ਭਾਸ਼ਾ ਵਿਗਿਆਨੀ ਲਿਉਨਾਰਦ ਬਲੂਮਫ਼ੀਲਡ ਨੇ ਕਿ 'ਸ਼ਬਦ' ਬਾਰੇ ਕਿਹਾ ਹੈ: “ A word is a minimal free form” ਅਰਥਾਤ “ਸ਼ਬਦ ਇੱਕ ਲਘੂਤਮ ਸੁਤੰਤਰ ਇਕਾਈ ਹੈ।“ ਬਲੂਮਫ਼ੀਲਡ ਦੀ ਇਹ ਪਰਿਭਾਸ਼ਾ ਹੁਣ ਤੱਕ ਮਿਲਦੀਆਂ ਸਾਰੀਆਂ ਪਰਿਭਾਸ਼ਾਵਾਂ ਨਾਲੋਂ ਮੁਕਾਬਲਨ ਵਧੇਰੇ ਮਕਬੂਲ ਹੈ। ਇਸ ਪਰਿਭਾਸ਼ਾ ਨੂੰ ਚੰਗੀ ਤਰ੍ਹਾਂ ਸਮਝਣ ਲਈ ਸਾਨੂੰ ਸੁਤੰਤਰ ਬੰਧੇਜੀ ਰੂਪਾਂ ਦੀ ਪ੍ਰਕ੍ਰਿਤੀ ਸਮਝ ਲੈਣੀ ਚਾਹੀਦੀ ਹੈ।
ਸੁਖਮਨੀ ਸਾਹਿਬ ਇੱਕ ਪ੍ਰਾਰਥਨਾ ਹੈ ਜੋ ਕਿ ਗੀਤ ਦੇ ਰੂਪ ਵਿੱਚ ਹੈ ਤੇ ਸ਼ਾਂਤੀ ਅਤੇ ਮਨ ਨੂੰ ਸੁੱਖ ਦੇਣ ਵਾਲ਼ੀ ਬਾਣੀ ਹੈ। ਸੁਖਮਨੀ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸਭ ਤੋਂ ਵੱਡੀ ਰਚਨਾ ਹੈ। ਗੁਰੂ ਸਾਹਿਬ ਜੀ ਨੇ ਜਦੋਂ ਇੱਕ ਦੁਖੀ ਵਿਅਕਤੀ ਦੀ ਪੁਕਾਰ ਸੁਣੀ ਤਾਂ ਉਸ ਦੀ ਸਰੀਰਕ ਤੇ ਮਾਨਸਿਕ ਦੁੱਖ ਨੂੰ ਦੂਰ ਕਰਨ ਲਈ ਇਸ ਬਾਣੀ ਦੀ ਰਚਨਾ ਕੀਤੀ। ਇਥੋ ਤੱਕ ਕਿ ਇਸ ਦੇ ਪਾਠ ਕਰਨ ਨਾਲ ਲਾਹੌਰ ਦੇ ਹਾਕਮ ਅਲਾਇਮ ਉਦ ਦੀਨ ਦੀ ਜਾਨਲੇਵਾ ਪੇਟ ਦਾ ਦਰਦ ਵੀ ਠੀਕ ਹੋ ਗਿਆ। ਇਸ ਤੋ ਬਾਅਦ ਉਹ ਇਸ ਦਾ ਰੋਜ ਪਾਠ ਕਰਨ ਲੱਗਾ। ਸੁਖਮਨੀ ਸਾਹਿਬ ਵਿੱਚ ਸੰਰਚਾਤਮਕ ਏਕਤਾ ਹੈ ਤੇ ਇਸ ਦੇ 24 ਸਲੋਕ ਹਨ ਤੇ ਇਸ ਵਿੱਚ 8 ਛੰਦ ਹਨ ਤੇ ਹਰੇਕ ਛੰਦ ਦੀਆਂ ਦਸ ਸਤਰਾਂ ਹਨ। ਤਾਂ ਆਓ ਅਸੀਂ ਆਪਣੀਆ ਧਰਮ ਦੀਆਂ ਖੋਖਲੀਆਂ ਦੀਵਾਰਾਂ ਨੂੰ ਤੋੜ ਕੇ ਇੱਕ ਮਹਾਨ ਤੇ ਸੱਚੀ ਬਾਣੀ ਦਾ ਪਾਠ ਕਰਨਾ ਸ਼ੁਰੂ ਕਰੀਏ ਜੋ ਹਰ ਧਰਮ ਦਾ ਵਿਆਕਤੀ ਉਪਰੋਕਤ ਉਦੇਸ਼ਾਂ ਦੀ ਪ੍ਰਾਪਤੀ ਲਈ ਕਰ ਸਕਦਾ ਹੈ ਅਰਥ:- (ਮੇਰੀ) ਉਸ ਸਭ ਤੋਂ ਵੱਡੇ (ਅਕਾਲ ਪੁਰਖ) ਨੂੰ ਨਮਸਕਾਰ ਹੈ ਜੋ (ਸਭ ਦਾ) ਮੁੱਢ ਹੈ, ਅਤੇ ਜੋ ਜੁਗਾਂ ਦੇ ਮੁੱਢ ਤੋਂ ਹੈ। ਸਤਿਗੁਰੂ ਨੂੰ (ਮੇਰੀ) ਨਮਸਕਾਰ ਹੈ ਸ੍ਰੀ ਗੁਰਦੇਵ ਜੀ ਨੂੰ (ਮੇਰੀ) ਨਮਸਕਾਰ ਹੈ।੧। ਅਸਟਪਦੀ ॥ ਅਰਥ:- ਪ੍ਰਭੂ ਦਾ ਅਮਰ ਕਰਨ ਵਾਲਾ ਤੇ ਸੁਖਦਾਈ ਨਾਮ (ਸਭ) ਸੁਖਾਂ ਦੀ ਮਣੀ ਹੈ, ਇਸ ਦਾ ਟਿਕਾਣਾ ਭਗਤਾਂ ਦੇ ਹਿਰਦੇ ਵਿੱਚ ਹੈ। ਅਰਥ:- ਪ੍ਰਭੂ ਦਾ ਸਿਮਰਨ ਕਰਨ ਨਾਲ (ਜੀਵ) ਜਨਮ ਵਿੱਚ ਨਹੀਂ ਆਉਂਦਾ, (ਜੀਵ ਦਾ) ਦੁਖ ਤੇ ਜਮ (ਦਾ ਡਰ) ਦੂਰ ਹੋ ਜਾਂਦਾ ਹੈ। ਮੌਤ (ਦਾ ਭਉ) ਪਰੇ ਹਟ ਜਾਂਦਾ ਹੈ, (ਵਿਕਾਰ ਰੂਪੀ) ਦੁਸ਼ਮਨ ਟਲ ਜਾਂਦਾ ਹੈ। ਪ੍ਰਭੂ ਨੂੰ ਸਿਮਰਿਆਂ (ਜ਼ਿੰਦਗੀ ਦੇ ਰਾਹ ਵਿਚ) ਕੋਈ ਰੁਕਾਵਟ ਨਹੀਂ ਪੈਂਦੀ, (ਕਿਉਂਕਿ) ਪ੍ਰਭੂ ਦਾ ਸਿਮਰਨ ਕਰਨ ਨਾਲ (ਮਨੁੱਖ) ਹਰ ਵੇਲੇ (ਵਿਕਾਰਾਂ ਵਲੋਂ) ਸੁਚੇਤ ਰਹਿੰਦਾ ਹੈ।ਪ੍ਰਭੂ ਦਾ ਸਿਮਰਨ ਕਰਨ ਨਾਲ (ਕੋਈ) ਡਰ (ਜੀਵ ਉਤੇ) ਦਬਾਉ ਨਹੀਂ ਪਾ ਸਕਦਾ ਤੇ (ਕੋਈ) ਦੁੱਖ ਵਿਆਕੁਲ ਨਹੀਂ ਕਰ ਸਕਦਾ। ਅਕਾਲ ਪੁਰਖ ਦਾ ਸਿਮਰਨ ਗੁਰਮਖਿ ਦੀ ਸੰਗਤਿ ਵਿੱਚ (ਮਿਲਦਾ ਹੈ); (ਅਤੇ ਜੋ ਮਨੁੱਖ ਸਿਮਰਨ ਕਰਦਾ ਹੈ,ਉਸ ਨੂੰ) ਹੇ ਨਾਨਕ!
ਸਿੱਖ ਜਾਂ ਸਿਖ ਉਸ ਇਨਸਾਨ ਨੂੰ ਆਖਦੇ ਹਨ ਜੋ ਸਿੱਖੀ, 15ਵੀਂ ਸਦੀ 'ਚ ਉੱਤਰ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਏ ਇੱਕ ਰੱਬ ਨੂੰ ਮੰਨਣ ਵਾਲੇ ਧਰਮ ਅਤੇ ਕੌਮੀ ਫ਼ਲਸਫੇ ਵਿੱਚ ਯਕੀਨ ਰੱਖਦੇ ਹਨ। ਸਿੱਖ ਸ਼ਬਦ ਸੰਸਕ੍ਰਿਤ ਦੇ ਸ਼ਬਦ शिष्य (ਸਿਸ਼ਯਾ: ਵਿਦਿਆਰਥੀ) ਜਾਂ शिक्ष (ਸਿਖਸ਼ਾ: ਸਿੱਖਿਆ) ਦਾ ਤਬਦੀਲ ਰੂਪ ਹੈ। ਸਿੱਖ ਰਹਿਤ ਮਰਯਾਦਾ ਦੇ ਹਿੱਸਾ 1 ਮੁਤਾਬਕ, ਸਿੱਖ ਉਹ ਵਿਅਕਤੀ ਹੈ ਜੋ ਇੱਕ ਅਕਾਲ ਪੁਰਖ (ਅਲੌਕਿਕ ਹਸਤੀ); ਦਸ ਗੁਰੂ, ਗੁਰੂ ਨਾਨਕ ਤੋਂ ਗੁਰੂ ਗੋਬਿੰਦ ਸਿੰਘ ਤੱਕ; ਗੁਰੂ ਗ੍ਰੰਥ ਸਾਹਿਬ; ਦਸ ਗੁਰੂਆਂ ਦੀਆਂ ਸਿੱਖਿਆਵਾਂ ਅਤੇ ਗੁਰੂ ਗੋਬਿੰਦ ਸਿੰਘ ਦੇ ਅੰਮ੍ਰਿਤ ਸੰਚਾਰ ਵਿੱਚ ਯਕੀਨ ਰੱਖਦਾ ਹੋਵੇ।" ਸਿੱਖ ਲਫ਼ਜ਼ ਅਸਲ ਵਿੱਚ ਧਾਰਮਕ ਅਤੇ ਕੌਮੀ ਤੌਰ ਤੇ ਸਿੱਖੀ ਦੇ ਪੈਰੋਕਾਰਾਂ ਲਈ ਵਰਤਿਆ ਜਾਂਦਾ ਹੈ, ਨਾਂ ਕਿ ਕਿਸੇ ਨਸਲੀ ਗਰੁਪ ਲਈ। ਪਰ ਕਿਉਂਕਿ ਸਿੱਖੀ ਨੂੰ ਮੰਨਣ ਵਾਲੇ ਜ਼ਿਆਦਾ ਇੱਕ ਨਸਲ ਦੇ ਹਨ, ਸਿੱਖਾਂ ਵਿੱਚ ਬਹੁਤ ਮਜ਼ਬੂਤ ਨਸਲੀ-ਧਾਰਮਕ ਸਬੰਧ ਮੌਜੂਦ ਹਨ। ਬਹੁਤ ਦੇਸ਼, ਜਿਵੇਂ ਕਿ ਯੂਨਾਈਟਡ ਕਿੰਗਡਮ, ਇਸ ਕਰਕੇ ਸਿੱਖਾਂ ਨੂੰ ਆਪਣੇ ਮਰਦਮਸ਼ੁਮਾਰੀ ਵਿੱਚ ਨਸਲ ਵਜੋਂ ਮਾਨਤਾ ਦਿੰਦੇ ਹਨ। ਅਮਰੀਕਾ ਦੀ ਗੈਰ-ਮੁਨਾਫ਼ੇ ਵਾਲੀ ਸੰਸਥਾ ਯੂਨਾਈਟਡ ਸਿੱਖਸ ਨੇ ਸਿੱਖਾਂ ਨੂੰ ਯੂ.ਐਸ.
ਲੋਕ ਮੇਲੇ ਤੋਂ ਭਾਵ ਪੰਜਾਬ ਮੇਲਿਆਂ ਅਤੇ ਤਿਉਹਾਰਾਂ ਦਾ ਦੇਸ ਹੈ। ਇਸ ਦੀ ਪਾਵਨ ਧਰਤੀ ਤੇ ਲੱਗਦੇ ਮੇਲੇ ਪੰਜਾਬੀ ਜਨ ਜੀਵਨ ਵਿੱਚ ਨਿੱਤ ਨਵਾਂ ਰੰਗ ਭਰਦੇ ਹਨ। ਡਾ.ਭੁਪਿੰਦਰ ਸਿੰਘ ਖਹਿਰਾ ਅਨੁਸਾਰ, “ ਮੇਲਾ ਕਿਸੇ ਤਿਉਹਾਰ, ਰੀਤ ਜਾਂ ਕਥਾ ਦਾ ਤੋੜਾ ਹੁੰਦਾ ਹੈ ਜਿਸ ਵਿੱਚ ਲੋਕ ਇਕੱਠੇ ਹੁੰਦੇ ਹਨ ਅਤੇ ਵਸਤੂਆਂ ਦਾ ਅਦਾਨ ਪ੍ਰਦਾਨ ਕਰਦੇ ਹਨ। ਸੁਖਦੇਵ ਮਾਦਪੁਰੀ ਅਨੁਸਾਰ, “ ਇਹ ਉਹ ਅਖਾੜੇ ਹਨ ਜਿੱਥੇ ਪੰਜਾਬੀ ਆਪਣੀ ਕਠੋਰ ਅਤੇ ਹੱਡ ਭੰਨਵੀਂ ਜ਼ਿੰਦਗੀ ਨੂੰ ਭੁੱਲਕੇ ਖਿੜਵੇਂ ਰੌਂ ਵਿੱਚ ਪ੍ਰਗਟ ਹੁੰਦੇ ਹਨ।ਇਹ ਲੋਕ ਮਾਨਸਿਕਤਾ ਦਾ ਆਪ ਮੁਹਾਰਾ ਪ੍ਰਵਾਹ ਹਨ ਜਿੱਥੇ ਪੰਜਾਬ ਦੀ ਨੱਚਦੀ ਗਾਉੰਦੀ ਸੰਸਕ੍ਰਿਤੀ ਸਾਫ਼ ਦਿਸ ਆਉਂਦੀ ਹੈ। ਬਣਜਾਰਾ ਬੇਦੀ ਅਨੁਸਾਰ ਮੇਲੇ ਕਿਸੇ ਜਾਤੀ ਦੇ ਲੋਕਾਂ ਦੀਆਂ ਨਿੱਜੀ ਤੇ ਸਮੂਹਿਕ ਸਧਰਾਂ,ਭਾਵਨਾਵਾਂ ਤੇ ਚੇਸ਼ਟਾਵਾਂ ਦੀ ਸਹਿਜ ਪ੍ਰਭਾਵਮਈ ਇਕਸੁਰਤਾ ਹਨ।ਮੇਲਿਆਂ ਵਿੱਚ ਜਾਤੀ ਖੁੱਲ ਕੇ ਸਾਹ ਲੈਂਦੀ,ਲੋਕ ਪ੍ਰਤਿਭਾ ਨਿਖਰਦੀ ਤੇ ਚਰਿਤਰ ਦਾ ਨਿਰਮਾਣ ਹੁੰਦਾ ਹੈ ਛਪਾਰ ਦਾ ਮੇਲਾ, ਪੰਜਾਬ ਦੇ ਸਮੂਹ ਮੇਲਿਆਂ ਵਿੱਚੋਂ ਇੱਕ ਵਿਲੱਖਣ ਅਤੇ ਸਰੂਪ ਵਿੱਚ ਸੁਚਿੱਤਰ ਮੇਲਾ ਹੈ। ਇਸ ਦਾ ਸਬੰਧ ਪੰਜਾਬੀਆਂ ਦੀ ਪੂਜਾ-ਬਿਰਤੀ ਨਾਲ ਜੁੜਿਆ ਹੋਇਆ ਹੈ। ਇਸ ਮੇਲੇ ਦਾ ਮੁੱਖ ਪ੍ਰਯੋਜਨ ਗੁੱਗੇ ਦੀ ਪੂਜਾ ਅਰਚਨਾ ਕਰਨ ਵਿੱਚ ਨਿਹਿਤ ਮੰਨਿਆ ਗਿਆ ਹੈ। ਗੁੱਗੇ ਦੀ ਪੂਜਾ ‘ਨਾਗ-ਪੂਜਾ’ ਵਰਗੀ ਹੀ ਕੀਤੀ ਜਾਂਦੀ ਹੈ ਜਾਂ ਇਉਂ ਵੀ ਕਹਿ ਸਕਦੇ ਹਾਂ ਕਿ ਨਾਗ ਪੂਜਾ ਦਾ ਕੁਝ ਸੋਧਿਆ ਹੋਇਆ ਰੂਪ ਹੀ ਗੁੱਗਾ ਪੂਜਾ ਹੈ। ਇਸੇ ਭਾਵਨਾ ਬਿਰਤੀ ਸਦਕਾ ਇਹ ਮੇਲਾ ਜ਼ਿਲ੍ਹਾ ਲੁਧਿਆਣਾ ਦੇ ਇੱਕ ਪਿੰਡ ਛਪਾਰ ਵਿਖੇ, ਹਰ ਸਾਲ ਭਾਦਰੋਂ ਮਹੀਨੇ ਦੀ ਚਾਣਨੀ-ਚੌਦਸ ਨੂੰ ਗੁੱਗੇ ਦੀ ਸਥਾਪਤ ਕੀਤੀ ਹੋਈ ਮਾੜੀ ਉੱਪਰ ਬੜੀ ਸੱਜ-ਧੱਜ ਨਾਲ ਲੱਗਦਾ ਹੈ ਅਤੇ ਲਗਪਗ ਤਿੰਨ ਦਿਨਾਂ ਤਕ ਖ਼ੂਬ ਭਰਦਾ ਹੈ। ਆਮ ਤੌਰ ਤੇ ਇਹ ਸਤੰਬਰ ਮਹੀਨਾ ਹੁੰਦਾ ਹੈ ਅਤੇ ਇਹ ਮੇਲਾ ਪੰਜਾਬ ਦੇ ਮਾਲਵਾ ਖੇਤਰ ਦੇ ਸਭ ਤੋਂ ਮਸ਼ਹੂਰ ਮੇਲਿਆਂ ਵਿੱਚੋਂ ਇੱਕ ਹੈ। ਪੰਜਾਬ ਦੇ ਜ਼ਿਲੇ ਫ਼ਤਹਿਗੜ੍ਹ ਸਾਹਿਬ ਵਿੱਚ, ਗੁਰੂਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਦਸਵੇਂ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਜ਼ੋਰਾਵਰ ਸਿੰਘ ਅਤੇ ਫ਼ਤਿਹ ਸਿੰਘ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ, ਸ਼ਹੀਦੀ ਜ਼ੋੜ ਮੇਲਾ ਦਸੰਬਰ ਦੇ ਮਹੀਨੇ ਵਿੱਚ ਕਰਵਾਇਆ ਜਾਂਦਾ ਹੈ| ਸਿਰਹਿੰਦ ਦੇ ਰਾਜਪਾਲ ਵਜ਼ੀਰ ਖਾਨ ਨੇ ਸਾਹਿਬਜ਼ਾਦੇ ਜ਼ੋਰਾਵਾਰ ਸਿੰਘ ਅਤੇ ਫਤਿਹ ਸਿੰਘ ਜੀ ਨੂੰ ਇਸਲਾਮ ਧਰਮ ਵਿੱਚ ਤਬਦੀਲ ਕਰਨ ਲਈ ਕੈਦ ਕਰ ਲਿਆ ਸੀ ਪਰ . ਉਹਨਾਂ ਨੇ ਉਨ੍ਹਾਂ ਨੂੰ ਖਜਾਨਾ ਅਤੇ ਆਸਾਨ ਜੀਵਨ ਪ੍ਰਦਾਨ ਕਰਨ ਦੀ ਪੇਸ਼ਕਸ਼ ਕੀਤੀ ਜੇ ਉਹ ਕੇਵਲ ਨੂੰ ਬਦਲ ਦੇਣਗੇ, ਪਰ ਸਾਹਿਬਜ਼ਾਦਿਆ ਦੇ ਇਨਕਾਰ ਕਰਨ ਤੇ ਓਹਨਾ ਨੂੰ ਜਿਉਂਦੇ ਇੱਟਾਂ ਦੀ ਦਿਵਾਰ ਵਿੱਚ ਚਿਣਵਾ ਦਿੱਤਾ ਗਿਆ ਅਤੇ ਉਹ ਕੰਧ ਢਹਿ ਗਈ | 26 ਦਸੰਬਰ 1705 ਨੂੰ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆ ਨੇ ਸ਼ਹਾਦਤ ਪ੍ਰਾਪਤ ਕੀਤੀ | ਸਿਰਹਿੰਦ ਦੇ ਉੱਤਰ ਵੱਲ 5 ਕਿਲੋਮੀਟਰ ਦੀ ਦੂਰੀ ਤੇ ਸਥਿਤ ਗੁਰੂਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਤਿੰਨ ਦਿਨਾਂ ਸ਼ਹੀਦੀ ਜ਼ੋਰ ਮੇਲਾ ਕਰਵਾਇਆ ਜਾਂਦਾ ਹੈ | ਮੇਲੇ ਦੇ ਦੌਰਾਨ, ਪੰਜ ਪਿਆਰਿਆਂ ਤੇ ਇੱਕ ਵੱਡਾ ਪਾਲਕ ਸਜ਼ਾ ਕੇ ਗੁਰੂਦੁਆਰੇ ਫਤਿਹਗੜ੍ਹ ਸਾਹਿਬ ਤੋਂ ਜੋਤੀ ਸਵਰੂਪ ਗੁਰਦੁਆਰੇ ਤੱਕ ਨਗਰ ਕੀਰਤਨ ਕੱਢਿਆ ਜਾਂਦਾ ਹੈ | ਜਗਰਾਵਾਂ ਦਾ ਰੋਸ਼ਨੀ ਮੇਲਾ ਪੰਜਾਬ ਦੇ ਸੂਬੇ ਦੇ ਮੂਹਰਲੀ ਕਤਾਰ ਵਿੱਚ ਮੇਲਿਆਂ ’ਚ ਸ਼ੁਮਾਰ ਹੈ। ਪੰਜਾਬ ਦੇ ਲੋਕ ਗੀਤ, ਲੋਕ ਬੋਲੀਆਂ ਵੀ ਇਸ ਗੱਲ ਦੀਆਂ ਗਵਾਹ ਹਨ। ਦੇਸੀ ਮਹੀਨਿਆਂ ਮੁਤਾਬਕ ਹਰ ਸਾਲ 13 ਤੋਂ 15 ਫੱਗਣ (25, 26 ਅਤੇ 27 ਫਰਵਰੀ) ਤੱਕ ਲੱਗਣ ਵਾਲੇ ਇਸ ਮੇਲੇ ਦੌਰਾਨ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਪ੍ਰਸਿੱਧ ਕੱਵਾਲ ਆਪਣੀ ਕਲਾ ਨਾਲ ਪੀਰ ਬਾਬਾ ਮੋਹਕਮਦੀਨ ਦੀ ਮਜ਼ਾਰ ’ਤੇ ਇਬਾਦਤ ਕਰਨ ਦਾ ਅਨੋਖਾ ਜ਼ਰੀਆ ਪ੍ਰਦਾਨ ਕਰਦੇ ਹਨ। ਧਾਰਮਿਕ ਉਤਸਵ ਨੂੰ ਸਮਾਜਿਕ ਮੇਲੇ ’ਚ ਬਦਲਿਆਂ ਤਾਂ ਲੰਬਾ ਸਮਾਂ ਹੋ ਗਿਆ ਹੈ। ਮੁਕਤਸਰ ਦੀ ਮਾਘੀ ਮੁਕਤਸਰ ਦੀ ਮਾਘੀ ਦੇ ਨਾਂ ਨਾਲ ਜਾਣਿਆ ਜਾਂਦਾ ਮਾਘੀ ਦਾ ਮੇਲਾ ਪੰਜਾਬੀਆਂ ਲਈ ਖਾਸ ਇਤਿਹਾਸਕ ਅਤੇ ਧਾਰਮਿਕ ਮਹੱਤਵ ਰੱਖਦਾ ਹੈ | ਜਿਸ ਨੂੰ ਪੰਜਾਬ ਵਿੱਚ ਬਿਨਾਂ ਕਿਸੇ ਜਾਤ ਪਾਤ ਅਤੇ ਵਿਤਕਰੇ ਬਗੈਰ ਸ਼ਰਧਾ ਭਾਵਨਾਂ ਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਇਹ ਮੇਲਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਮਾਘ ਦੇ ਮਹੀਨੇ ਦੀ ਪਹਿਲੀ ਤਾਰੀਖ਼ ਅਥਵਾ ਮਾਘ ਦੀ ਸੰਗਰਾਂਦ ਨੂੰ ਮਨਾਇਆ ਜਾਂਦਾ ਹੈ। ਇਸ ਮੇਲੇ ਨੂੰ ਚਾਲੀ ਮੁਕਤਿਆਂ ਦੀ ਸ਼ਹੀਦੀ ਨੂੰ ਯਾਦ ਕਰਨ ਦੇ ਪ੍ਰਯੋਜਨ ਵਜੋਂ ਵੀ ਮਨਾਇਆ ਜਾਂਦਾ ਹੈ| ਮੁਕਤਸਰ ਦੇ ਮੇਲੇ ਦਾ ਜ਼ਿਕਰ ਕਈ ਲੋਕ ਗੀਤਾਂ ਵਿੱਚ ਆਉਂਦਾ ਹੈ ਜਿਵੇਂ ਹੇਠਾਂ ਲਿਖੇ ਲੋਕ-ਗੀਤ ਅਤੇ ਬੋਲੀ ਵਿੱਚ ਦੇਖਇਆ ਜਾ ਸਕਦਾ ਹੈ। 1.ਲੈ ਚੱਲ ਵੇ ਨਣਦ ਦਿਆ ਵੀਰਾ ਮੇਲੇ ਮੁਕਸਰ ਦੇ.......
ਭਾਰਤ, ਅਧਿਕਾਰਤ ਤੌਰ 'ਤੇ ਭਾਰਤ ਗਣਰਾਜ (ਆਈਐੱਸਓ: Bhārat Gaṇarājya), ਦੱਖਣੀ ਏਸ਼ੀਆ ਵਿੱਚ ਇੱਕ ਦੇਸ਼ ਹੈ। ਇਹ ਖੇਤਰ ਦੇ ਹਿਸਾਬ ਨਾਲ ਸੱਤਵਾਂ ਸਭ ਤੋਂ ਵੱਡਾ ਦੇਸ਼; ਜੂਨ 2023 ਤੱਕ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼; ਅਤੇ 1947 ਵਿੱਚ ਆਪਣੀ ਆਜ਼ਾਦੀ ਦੇ ਸਮੇਂ ਤੋਂ, ਦੁਨੀਆ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਦੱਖਣ ਵੱਲ ਹਿੰਦ ਮਹਾਸਾਗਰ, ਦੱਖਣ-ਪੱਛਮ ਵੱਲ ਅਰਬ ਸਾਗਰ ਅਤੇ ਦੱਖਣ-ਪੂਰਬ ਵੱਲ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ, ਇਹ ਪੱਛਮ ਵੱਲ ਪਾਕਿਸਤਾਨ ਨਾਲ ਜ਼ਮੀਨੀ ਸਰਹੱਦਾਂ ਸਾਂਝੀਆਂ ਕਰਦਾ ਹੈ।; ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ; ਅਤੇ ਪੂਰਬ ਵੱਲ ਬੰਗਲਾਦੇਸ਼ ਅਤੇ ਮਿਆਂਮਾਰ। ਹਿੰਦ ਮਹਾਸਾਗਰ ਵਿੱਚ, ਭਾਰਤ ਸ਼੍ਰੀਲੰਕਾ ਅਤੇ ਮਾਲਦੀਵ ਦੇ ਨੇੜੇ ਹੈ; ਇਸ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਥਾਈਲੈਂਡ, ਮਿਆਂਮਾਰ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੇ ਕਰਦੇ ਹਨ। ਆਧੁਨਿਕ ਮਨੁੱਖ 55,000 ਸਾਲ ਪਹਿਲਾਂ ਅਫ਼ਰੀਕਾ ਤੋਂ ਭਾਰਤੀ ਉਪ-ਮਹਾਂਦੀਪ 'ਤੇ ਆਏ ਸਨ। ਉਹਨਾਂ ਦੇ ਲੰਬੇ ਕਿੱਤੇ, ਸ਼ੁਰੂ ਵਿੱਚ ਵੱਖੋ-ਵੱਖਰੇ ਰੂਪਾਂ ਵਿੱਚ ਸ਼ਿਕਾਰੀ-ਇਕੱਠੇ ਕਰਨ ਵਾਲਿਆਂ ਦੇ ਰੂਪ ਵਿੱਚ, ਨੇ ਖੇਤਰ ਨੂੰ ਬਹੁਤ ਹੀ ਵਿਭਿੰਨਤਾ ਬਣਾ ਦਿੱਤਾ ਹੈ, ਮਨੁੱਖੀ ਜੈਨੇਟਿਕ ਵਿਭਿੰਨਤਾ ਵਿੱਚ ਅਫਰੀਕਾ ਤੋਂ ਬਾਅਦ ਦੂਜੇ ਸਥਾਨ 'ਤੇ ਹੈ। 9,000 ਸਾਲ ਪਹਿਲਾਂ ਸਿੰਧ ਨਦੀ ਬੇਸਿਨ ਦੇ ਪੱਛਮੀ ਹਾਸ਼ੀਏ ਵਿੱਚ ਉਪ-ਮਹਾਂਦੀਪ ਵਿੱਚ ਸੈਟਲਡ ਜੀਵਨ ਉਭਰਿਆ ਸੀ, ਹੌਲੀ ਹੌਲੀ ਤੀਜੀ ਹਜ਼ਾਰ ਸਾਲ ਬੀਸੀਈ ਦੀ ਸਿੰਧੂ ਘਾਟੀ ਸਭਿਅਤਾ ਵਿੱਚ ਵਿਕਸਤ ਹੋਇਆ। 12000 ਈਸਾ ਪੂਰਵ ਤੱਕ, ਸੰਸਕ੍ਰਿਤ ਦਾ ਇੱਕ ਪੁਰਾਤਨ ਰੂਪ, ਇੱਕ ਇੰਡੋ-ਯੂਰਪੀਅਨ ਭਾਸ਼ਾ, ਉੱਤਰ ਪੱਛਮ ਤੋਂ ਭਾਰਤ ਵਿੱਚ ਫੈਲ ਗਈ ਸੀ। ਇਸ ਦਾ ਪ੍ਰਮਾਣ ਅੱਜ ਰਿਗਵੇਦ ਦੇ ਭਜਨਾਂ ਵਿੱਚ ਮਿਲਦਾ ਹੈ। ਇੱਕ ਮੌਖਿਕ ਪਰੰਪਰਾ ਦੁਆਰਾ ਸੁਰੱਖਿਅਤ ਰੱਖਿਆ ਗਿਆ ਸੀ ਜੋ ਪੂਰੀ ਤਰ੍ਹਾਂ ਚੌਕਸ ਸੀ, ਰਿਗਵੇਦ ਭਾਰਤ ਵਿੱਚ ਹਿੰਦੂ ਧਰਮ ਦੀ ਸ਼ੁਰੂਆਤ ਨੂੰ ਰਿਕਾਰਡ ਕਰਦਾ ਹੈ। ਭਾਰਤ ਦੀਆਂ ਦ੍ਰਾਵਿੜ ਭਾਸ਼ਾਵਾਂ ਨੂੰ ਉੱਤਰੀ ਅਤੇ ਪੱਛਮੀ ਖੇਤਰਾਂ ਵਿੱਚ ਬਦਲ ਦਿੱਤਾ ਗਿਆ ਸੀ। 400 ਈਸਾ ਪੂਰਵ ਤੱਕ, ਹਿੰਦੂ ਧਰਮ ਦੇ ਅੰਦਰ ਜਾਤ ਦੁਆਰਾ ਪੱਧਰੀਕਰਨ ਅਤੇ ਬੇਦਖਲੀ ਉਭਰ ਕੇ ਸਾਹਮਣੇ ਆਈ ਸੀ, ਅਤੇ ਬੌਧ ਅਤੇ ਜੈਨ ਧਰਮ ਪੈਦਾ ਹੋ ਗਏ ਸਨ, ਸਮਾਜਿਕ ਵਿਵਸਥਾਵਾਂ ਨੂੰ ਖ਼ਾਨਦਾਨੀ ਨਾਲ ਜੋੜਿਆ ਨਹੀਂ ਗਿਆ ਸੀ। ਸ਼ੁਰੂਆਤੀ ਸਿਆਸੀ ਮਜ਼ਬੂਤੀ ਨੇ ਗੰਗਾ ਬੇਸਿਨ ਵਿੱਚ ਸਥਿਤ ਮੌਰੀਆ ਅਤੇ ਗੁਪਤ ਸਾਮਰਾਜ ਨੂੰ ਜਨਮ ਦਿੱਤਾ। ਉਹਨਾਂ ਦਾ ਸਮੂਹਿਕ ਯੁੱਗ ਵਿਆਪਕ ਰਚਨਾਤਮਕਤਾ ਨਾਲ ਭਰਿਆ ਹੋਇਆ ਸੀ, ਪਰ ਔਰਤਾਂ ਦੀ ਡਿੱਗਦੀ ਸਥਿਤੀ, ਅਤੇ ਵਿਸ਼ਵਾਸ ਦੀ ਇੱਕ ਸੰਗਠਿਤ ਪ੍ਰਣਾਲੀ ਵਿੱਚ ਛੂਤ-ਛਾਤ ਨੂੰ ਸ਼ਾਮਲ ਕਰਨ ਦੁਆਰਾ ਵੀ ਚਿੰਨ੍ਹਿਤ ਕੀਤਾ ਗਿਆ ਸੀ। ਦੱਖਣੀ ਭਾਰਤ ਵਿੱਚ, ਮੱਧ ਰਾਜਾਂ ਨੇ ਦੱਖਣ-ਪੂਰਬੀ ਏਸ਼ੀਆ ਦੇ ਰਾਜਾਂ ਨੂੰ ਦ੍ਰਾਵਿੜ-ਭਾਸ਼ਾ ਦੀਆਂ ਲਿਪੀਆਂ ਅਤੇ ਧਾਰਮਿਕ ਸਭਿਆਚਾਰਾਂ ਨੂੰ ਨਿਰਯਾਤ ਕੀਤਾ। ਸ਼ੁਰੂਆਤੀ ਮੱਧਕਾਲੀ ਯੁੱਗ ਵਿੱਚ, ਈਸਾਈ ਧਰਮ, ਇਸਲਾਮ, ਯਹੂਦੀ ਧਰਮ, ਅਤੇ ਜੋਰਾਸਟ੍ਰੀਅਨ ਧਰਮ ਭਾਰਤ ਦੇ ਦੱਖਣੀ ਅਤੇ ਪੱਛਮੀ ਤੱਟਾਂ ਉੱਤੇ ਸਥਾਪਿਤ ਹੋ ਗਏ ਸਨ। ਮੱਧ ਏਸ਼ੀਆ ਦੀਆਂ ਮੁਸਲਿਮ ਫੌਜਾਂ ਨੇ ਰੁਕ-ਰੁਕ ਕੇ ਭਾਰਤ ਦੇ ਉੱਤਰੀ ਮੈਦਾਨਾਂ ਨੂੰ ਆਪਣੇ ਕਬਜ਼ੇ ਵਿੱਚ ਕਰ ਲਿਆ, ਅੰਤ ਵਿੱਚ ਦਿੱਲੀ ਸਲਤਨਤ ਦੀ ਸਥਾਪਨਾ ਕੀਤੀ, ਅਤੇ ਉੱਤਰੀ ਭਾਰਤ ਨੂੰ ਮੱਧਕਾਲੀ ਇਸਲਾਮ ਦੇ ਬ੍ਰਹਿਮੰਡੀ ਨੈਟਵਰਕ ਵਿੱਚ ਖਿੱਚ ਲਿਆ। 15ਵੀਂ ਸਦੀ ਵਿੱਚ, ਵਿਜੈਨਗਰ ਸਾਮਰਾਜ ਨੇ ਦੱਖਣ ਭਾਰਤ ਵਿੱਚ ਇੱਕ ਲੰਬੇ ਸਮੇਂ ਤੱਕ ਚੱਲਣ ਵਾਲੇ ਸੰਯੁਕਤ ਹਿੰਦੂ ਸੱਭਿਆਚਾਰ ਦੀ ਸਿਰਜਣਾ ਕੀਤੀ। ਪੰਜਾਬ ਵਿੱਚ, ਸਿੱਖ ਧਰਮ ਦਾ ਉਭਾਰ ਹੋਇਆ, ਸੰਸਥਾਗਤ ਧਰਮ ਨੂੰ ਰੱਦ ਕਰਦਾ ਹੋਇਆ। ਮੁਗਲ ਸਾਮਰਾਜ, 1526 ਵਿੱਚ, ਦੋ ਸਦੀਆਂ ਦੀ ਸਾਪੇਖਿਕ ਸ਼ਾਂਤੀ ਦੀ ਸ਼ੁਰੂਆਤ ਕੀਤੀ, ਚਮਕਦਾਰ ਆਰਕੀਟੈਕਚਰ ਦੀ ਵਿਰਾਸਤ ਛੱਡ ਕੇ। ਹੌਲੀ-ਹੌਲੀ ਬ੍ਰਿਟਿਸ਼ ਈਸਟ ਇੰਡੀਆ ਕੰਪਨੀ ਦੇ ਸ਼ਾਸਨ ਦਾ ਵਿਸਤਾਰ ਹੋਇਆ, ਜਿਸ ਨੇ ਭਾਰਤ ਨੂੰ ਇੱਕ ਬਸਤੀਵਾਦੀ ਆਰਥਿਕਤਾ ਵਿੱਚ ਬਦਲ ਦਿੱਤਾ, ਪਰ ਇਸਦੀ ਪ੍ਰਭੂਸੱਤਾ ਨੂੰ ਵੀ ਮਜ਼ਬੂਤ ਕੀਤਾ। ਬ੍ਰਿਟਿਸ਼ ਕ੍ਰਾਊਨ ਸ਼ਾਸਨ 1858 ਵਿੱਚ ਸ਼ੁਰੂ ਹੋਇਆ। ਭਾਰਤੀਆਂ ਨੂੰ ਦਿੱਤੇ ਗਏ ਅਧਿਕਾਰ ਹੌਲੀ-ਹੌਲੀ ਦਿੱਤੇ ਗਏ, ਪਰ ਤਕਨੀਕੀ ਤਬਦੀਲੀਆਂ ਪੇਸ਼ ਕੀਤੀਆਂ ਗਈਆਂ, ਅਤੇ ਸਿੱਖਿਆ ਅਤੇ ਜਨਤਕ ਜੀਵਨ ਦੇ ਆਧੁਨਿਕ ਵਿਚਾਰਾਂ ਨੇ ਜੜ੍ਹ ਫੜ ਲਈ। ਇੱਕ ਮੋਹਰੀ ਅਤੇ ਪ੍ਰਭਾਵਸ਼ਾਲੀ ਰਾਸ਼ਟਰਵਾਦੀ ਲਹਿਰ ਉਭਰੀ, ਜੋ ਅਹਿੰਸਕ ਵਿਰੋਧ ਲਈ ਮਸ਼ਹੂਰ ਸੀ ਅਤੇ ਬ੍ਰਿਟਿਸ਼ ਸ਼ਾਸਨ ਨੂੰ ਖਤਮ ਕਰਨ ਦਾ ਮੁੱਖ ਕਾਰਕ ਬਣ ਗਈ। 1947 ਵਿੱਚ ਬ੍ਰਿਟਿਸ਼ ਭਾਰਤੀ ਸਾਮਰਾਜ ਨੂੰ ਦੋ ਆਜ਼ਾਦ ਰਾਜਾਂ ਵਿੱਚ ਵੰਡਿਆ ਗਿਆ ਸੀ, ਹਿੰਦੂ-ਬਹੁਗਿਣਤੀ ਭਾਰਤ ਦਾ ਡੋਮੀਨੀਅਨ ਅਤੇ ਇੱਕ ਮੁਸਲਿਮ-ਬਹੁਗਿਣਤੀ ਪਾਕਿਸਤਾਨ ਦਾ ਡੋਮੀਨੀਅਨ, ਵੱਡੇ ਪੱਧਰ 'ਤੇ ਜਾਨੀ ਨੁਕਸਾਨ ਅਤੇ ਇੱਕ ਬੇਮਿਸਾਲ ਪਰਵਾਸ ਦੇ ਵਿਚਕਾਰ। ਭਾਰਤ 1950 ਤੋਂ ਇੱਕ ਸੰਘੀ ਗਣਰਾਜ ਰਿਹਾ ਹੈ, ਇੱਕ ਲੋਕਤੰਤਰੀ ਸੰਸਦੀ ਪ੍ਰਣਾਲੀ ਦੁਆਰਾ ਸ਼ਾਸਨ ਕੀਤਾ ਜਾਂਦਾ ਹੈ। ਇਹ ਬਹੁਲਵਾਦੀ, ਬਹੁ-ਭਾਸ਼ੀ ਅਤੇ ਬਹੁ-ਜਾਤੀ ਸਮਾਜ ਹੈ। ਭਾਰਤ ਦੀ ਆਬਾਦੀ 1951 ਵਿੱਚ 361 ਮਿਲੀਅਨ ਤੋਂ ਵਧ ਕੇ 2022 ਵਿੱਚ ਲਗਭਗ 1.4 ਬਿਲੀਅਨ ਹੋ ਗਈ। ਉਸੇ ਸਮੇਂ ਦੌਰਾਨ, ਇਸਦੀ ਨਾਮਾਤਰ ਪ੍ਰਤੀ ਵਿਅਕਤੀ ਆਮਦਨ US$64 ਸਾਲਾਨਾ ਤੋਂ US$2,601 ਤੱਕ ਵਧ ਗਈ, ਅਤੇ ਇਸਦੀ ਸਾਖਰਤਾ ਦਰ 16.6% ਤੋਂ 74% ਹੋ ਗਈ। 1951 ਵਿੱਚ ਮੁਕਾਬਲਤਨ ਬੇਸਹਾਰਾ ਦੇਸ਼ ਹੋਣ ਤੋਂ ਭਾਰਤ ਇੱਕ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਅਤੇ ਸੂਚਨਾ ਤਕਨਾਲੋਜੀ ਸੇਵਾਵਾਂ ਦਾ ਇੱਕ ਕੇਂਦਰ ਬਣ ਗਿਆ ਹੈ, ਇੱਕ ਵਿਸਤ੍ਰਿਤ ਮੱਧ ਵਰਗ ਦੇ ਨਾਲ। ਇਸਦਾ ਇੱਕ ਸਪੇਸ ਪ੍ਰੋਗਰਾਮ ਹੈ। ਭਾਰਤੀ ਫਿਲਮਾਂ, ਸੰਗੀਤ ਅਤੇ ਅਧਿਆਤਮਿਕ ਸਿੱਖਿਆਵਾਂ ਗਲੋਬਲ ਸੱਭਿਆਚਾਰ ਵਿੱਚ ਵਧਦੀ ਭੂਮਿਕਾ ਨਿਭਾਉਂਦੀਆਂ ਹਨ। ਭਾਰਤ ਨੇ ਆਪਣੀ ਗਰੀਬੀ ਦੀ ਦਰ ਨੂੰ ਕਾਫ਼ੀ ਹੱਦ ਤੱਕ ਘਟਾ ਦਿੱਤਾ ਹੈ, ਹਾਲਾਂਕਿ ਆਰਥਿਕ ਅਸਮਾਨਤਾ ਵਧਣ ਦੀ ਕੀਮਤ 'ਤੇ। ਭਾਰਤ ਇੱਕ ਪਰਮਾਣੂ-ਹਥਿਆਰ ਵਾਲਾ ਦੇਸ਼ ਹੈ, ਜੋ ਫੌਜੀ ਖਰਚਿਆਂ ਵਿੱਚ ਉੱਚ ਦਰਜੇ 'ਤੇ ਹੈ। ਇਸ ਦੇ ਆਪਣੇ ਗੁਆਂਢੀ ਦੇਸ਼ਾਂ ਪਾਕਿਸਤਾਨ ਅਤੇ ਚੀਨ ਨਾਲ ਕਸ਼ਮੀਰ ਨੂੰ ਲੈ ਕੇ ਵਿਵਾਦ ਹਨ, ਜੋ 20ਵੀਂ ਸਦੀ ਦੇ ਅੱਧ ਤੋਂ ਅਣਸੁਲਝੇ ਹੋਏ ਹਨ। ਭਾਰਤ ਨੂੰ ਜਿਨ੍ਹਾਂ ਸਮਾਜਿਕ-ਆਰਥਿਕ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ, ਉਨ੍ਹਾਂ ਵਿੱਚ ਲਿੰਗ ਅਸਮਾਨਤਾ, ਬਾਲ ਕੁਪੋਸ਼ਣ, ਅਤੇ ਹਵਾ ਪ੍ਰਦੂਸ਼ਣ ਦੇ ਵਧਦੇ ਪੱਧਰ। ਭਾਰਤ ਦੀ ਧਰਤੀ ਮੈਗਾਡਾਇਵਰਸ ਹੈ, ਚਾਰ ਜੈਵ ਵਿਭਿੰਨਤਾ ਦੇ ਹੌਟਸਪੌਟਸ ਦੇ ਨਾਲ। ਇਸਦੇ ਜੰਗਲਾਂ ਵਿੱਚ ਇਸਦੇ ਖੇਤਰ ਦਾ 21.7% ਸ਼ਾਮਲ ਹੈ। ਭਾਰਤ ਦੇ ਜੰਗਲੀ ਜੀਵ, ਜਿਨ੍ਹਾਂ ਨੂੰ ਭਾਰਤ ਦੀ ਸੰਸਕ੍ਰਿਤੀ ਵਿੱਚ ਪਰੰਪਰਾਗਤ ਤੌਰ 'ਤੇ ਸਹਿਣਸ਼ੀਲਤਾ ਨਾਲ ਦੇਖਿਆ ਜਾਂਦਾ ਹੈ, ਨੂੰ ਇਹਨਾਂ ਜੰਗਲਾਂ ਵਿੱਚ, ਅਤੇ ਕਿਤੇ ਹੋਰ, ਸੁਰੱਖਿਅਤ ਨਿਵਾਸ ਸਥਾਨਾਂ ਵਿੱਚ ਸਮਰਥਨ ਪ੍ਰਾਪਤ ਹੈ।.
ਹਡਸਨ ਨਦੀ ਇੱਕ 315-ਮੀਲ (507 ਕਿਲੋਮੀਟਰ) ਦਰਿਆ ਵਹਿੰਦਾ ਹੈ, ਜੋ ਕਿ ਉੱਤਰ ਤੋਂ ਦੱਖਣ ਵੱਲ, ਮੁੱਖ ਤੌਰ ਤੇ ਸੰਯੁਕਤ ਰਾਜ ਅਮਰੀਕਾ ਵਿੱਚ ਪੂਰਬੀ ਨਿਊਯਾਰਕ ਵਿੱਚੀਂ ਵੱਗਦਾ ਹੈ। ਇਹ ਨਦੀ ਅੱਪਸਟੇਟ ਨ੍ਯੂ ਯਾਰ੍ਕ Adirondack ਪਹਾੜ ਵਿਚੋਂ ਨਿਕਲਦੀ ਹੈ, ਹਡਸਨ ਵੈਲੀ ਵਿੱਚੀਂ ਵਹਿੰਦੀ ਹੈ ਅਤੇ ਆਖਿਰਕਾਰ ਨਿਊਯਾਰਕ ਸਿਟੀ ਅਤੇ ਜਰਸੀ ਸਿਟੀ ਦੇ ਵਿਚਕਾਰ ਅੰਧ ਮਹਾਸਾਗਰ ਵਿੱਚ ਜਾ ਗਿਰਦੀ ਹੈ। ਨਦੀ ਨਿਊ ਜਰਸੀ ਅਤੇ ਨਿਊਯਾਰਕ ਵਿਚਕਾਰ ਅਤੇ ਹੋਰ ਉੱਤਰ ਵੱਲ ਨਿਊ ਯਾਰਕ ਕਾਊਂਟੀਆਂ ਵਿਚਕਾਰ ਇੱਕ ਸਿਆਸੀ ਸੀਮਾ ਦਾ ਕੰਮ ਕਰਦੀ ਹੈ। ਨਦੀ ਦਾ ਹੇਠਲਾ ਅੱਧ ਇੱਕ ਦਹਾਨਾ ਹੈ ਜਿਸਨੇ ਹਡਸਨ Fjord ਨੂੰ ਮੱਲਿਆ ਹੋਇਆ ਹੈ, ਜਿਸ ਦਾ ਨਿਰਮਾਣ ਉੱਤਰੀ ਅਮਰੀਕੀ glaciation ਦੇ ਸਭ ਤੋਂ ਹਾਲ ਦੇ ਅਰਸੇ ਦੌਰਾਨ ਅੰਦਾਜ਼ਨ, 26,000 ਤੋਂ 13,300 ਸਾਲ ਪਹਿਲਾਂ ਹੋਇਆ ਸੀ। ਤਰੰਗੀ ਪਾਣੀ ਹਡਸਨ ਦੇ ਵਹਾਅ ਨੂੰ ਦੂਰ ਉੱਤਰ ਟਰੋਏ ਤੱਕ ਪ੍ਰਭਾਵਿਤ ਕਰਦੇ ਹਨ।
ਡਾਕਟਰ ਭੀਮਰਾਉ ਅੰਬੇਡਕਰ (14 ਅਪ੍ਰੈਲ 1891 - 6 ਦਸੰਬਰ 1956), ਡਾਕਟਰ ਬਾਬਾਸਾਹਿਬ ਅੰਬੇਡਕਰ ਨਾਮ ਨਾਲ ਪ੍ਰਸਿੱਧ ਇੱਕ ਭਾਰਤੀ ਕਾਨੂੰਨਸਾਜ਼, ਅਰਥਸ਼ਾਸਤਰੀ, ਰਾਜਨੀਤੀਵਾਨ ਅਤੇ ਸਮਾਜ ਸੁਧਾਰਕ ਸਨ ਜਿਨ੍ਹਾਂ ਨੇ ਦਲਿਤ ਬੋਧੀ ਲਹਿਰ ਨੂੰ ਪ੍ਰੇਰਿਤ ਕੀਤਾ ਅਤੇ (ਬਹੁਜਨ) ਨਾਲ ਹੁੰਦੇ ਸਮਾਜਿਕ ਭੇਦਭਾਵ ਦੇ ਖਿਲਾਫ ਪ੍ਰਚਾਰ ਕੀਤਾ, ਜਦਕਿ ਔਰਤਾਂ ਅਤੇ ਕਿਰਤ ਦੇ ਅਧਿਕਾਰਾਂ ਦਾ ਸਮਰਥਨ ਵੀ ਕੀਤਾ। ਉਹ ਆਜ਼ਾਦ ਭਾਰਤ ਦੇ ਪਹਿਲੇ ਕਾਨੂੰਨ ਅਤੇ ਨਿਆਂ ਮੰਤਰੀ, ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਗਣਤੰਤਰ ਦੇ ਮੋਢੀ ਸਨ। ਭਾਰਤ ਅਤੇ ਹੋਰ ਕਿਤੇ, ਉਹਨਾਂ ਨੂੰ ਅਕਸਰ ਬਾਬਾ ਸਾਹਿਬ, ਮਰਾਠੀ ਵਿਚ ਭਾਵ "ਆਦਰਯੋਗ ਪਿਤਾ" ਕਹਿੰਦੇ ਸਨ।
ਗੁਰਮੁਖੀ (Punjabi: گُرمُکھی (ਸ਼ਾਹਮੁਖੀ)) ਇੱਕ ਪੰਜਾਬੀ ਭਾਸ਼ਾ ਦੀ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਇੱਕਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਸਿੱਖੀ ਜਾਂ ਸਿੱਖ ਧਰਮ (ਸਿੱਖ ਦਾ ਮਤਲਬ, "ਸਿੱਖਣ ਵਾਲ਼ਾ") ਇੱਕ ਭਾਰਤੀ ਧਰਮ ਹੈ, ਜੋ 15ਵੀਂ ਸਦੀ ਵਿੱਚ ਭਾਰਤੀ ਉਪਮਹਾਂਦੀਪ ਦੇ ਪੰਜਾਬ ਖੇਤਰ ਵਿੱਚ ਸ਼ੁਰੂ ਹੋਇਆ। ਇਹ ਜਗਤ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ ਅਤੇ ਸਾਰੇ ਵਿਸ਼ਵਵਿਆਪੀ ਪ੍ਰਮੁੱਖਤਾ ਪ੍ਰਾਪਤ ਧਰਮਾਂ ਵਿੱਚੋਂ ਸਭ ਤੋਂ ਹਾਲੀਆ ਸਥਾਪਤ ਹੋਇਆ। ਸਿੱਖ ਪੰਥ ਨੂੰ ਮੰਨਣ ਵਾਲਿਆਂ ਦੀ ਗਿਣਤੀ ਲਗਭਗ 3 ਕਰੋੜ (ਜਾਂ 25–30 ਮਿਲੀਅਨ) ਹੈ, ਇਨ੍ਹਾਂ ਦਾ ਬਹੁਮਤ ਪੰਜਾਬ, ਭਾਰਤ ਵਿੱਚ ਰਹਿੰਦਾ ਹੈ। ਸਿੱਖ ਧਰਮ ਦਾ ਅਧਿਆਤਮਕ ਆਧਾਰ ਸਿੱਖਾਂ ਦੇ ਦਸ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਹੈ, ਜੋ ਕਿ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਗੂਰੂ ਨਾਨਕ ਦੇਵ ਨੇ ਸਿੱਖ ਧਰਮ ਦੀ ਨੀਂਹ ਰੱਖੀ ਸੀ ਅਤੇ ਗੂਰੂ ਗੋਬਿੰਦ ਸਿੰਘ ਨੇ ਗੂਰੂ ਗ੍ਰੰਥ ਸਾਹਿਬ ਨੂੰ ਇਸਦੇ ਅੰਤਮ ਗੁਰੂ ਵਜੋਂ ਨਿਯੁਕਤ ਕਰਕੇ ਦੇਹਧਾਰੀ ਗੁਰੂ ਦੀ ਪਰੰਪਰਾ ਨੂੰ ਸਮਾਪਤ ਕੀਤਾ। ਗੁਰੂ ਨਾਨਕ ਦੀਆਂ ਪ੍ਰਮੁੱਖ ਸਿੱਖਿਆਵਾਂ ਵਿੱਚ ਸ਼ਾਮਲ ਹਨ: ਰੱਬ ਉੱਪਰ ਯਕੀਨ ਰੱਖਕੇ ਉਸਦਾ ਨਾਮ ਜਪਣਾ, ਮਨੁੱਖਤਾ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁੱਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜਿਉਣਾ। ਗੁਰੂ ਹਰਿਗੋਬਿੰਦ (ਛੇਵਾਂ ਗੁਰੂ) ਨੇ ਮੀਰੀ-ਪੀਰੀ ਦੀ ਧਾਰਨਾ ਨੂੰ ਸਥਾਪਤ ਕੀਤਾ ਜਿਸਦੇ ਅਧੀਨ ਦੋਵਾਂ ਅਸਥਾਈ ਜਾਂ ਰਾਜਨੀਤਕ ਅਧਿਕਾਰ (ਮੀਰੀ) ਅਤੇ ਅਧਿਆਤਮਕ ਸ਼ਕਤੀ (ਪੀਰੀ) ਨੂੰ ਸਮਾਨ ਮਹੱਤਤਾ ਪ੍ਰਾਪਤ ਹੋਈ।
ਊਧਮ ਸਿੰਘ (ਜਨਮ ਸ਼ੇਰ ਸਿੰਘ; 26 ਦਸੰਬਰ 1899 — 31 ਜੁਲਾਈ 1940) ਗਦਰ ਪਾਰਟੀ ਅਤੇ HSRA ਨਾਲ ਸਬੰਧਤ ਇੱਕ ਭਾਰਤੀ ਕ੍ਰਾਂਤੀਕਾਰੀ ਸੀ, ਜੋ 13 ਮਾਰਚ 1940 ਨੂੰ ਭਾਰਤ ਵਿੱਚ ਪੰਜਾਬ ਦੇ ਸਾਬਕਾ ਲੈਫਟੀਨੈਂਟ ਗਵਰਨਰ ਮਾਈਕਲ ਓਡਵਾਇਰ ਦੀ ਹੱਤਿਆ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ। ਇਹ ਕਤਲ 1919 ਵਿੱਚ ਅੰਮ੍ਰਿਤਸਰ ਵਿੱਚ ਜਲ੍ਹਿਆਂਵਾਲਾ ਬਾਗ ਦੇ ਸਾਕੇ ਦਾ ਬਦਲਾ ਲੈਣ ਲਈ ਕੀਤਾ ਗਿਆ ਸੀ। , ਜਿਸ ਲਈ ਓਡਵਾਇਰ ਜਿੰਮੇਵਾਰ ਸੀ ਅਤੇ ਜਿਸ ਵਿਚੋਂ ਸਿੰਘ ਆਪ ਬਚਿਆ ਹੋਇਆ ਸੀ। ਸਿੰਘ ਨੂੰ ਬਾਅਦ ਵਿੱਚ ਕਤਲ ਦਾ ਮੁਕੱਦਮਾ ਅਤੇ ਦੋਸ਼ੀ ਠਹਿਰਾਇਆ ਗਿਆ ਅਤੇ ਜੁਲਾਈ 1940 ਵਿੱਚ ਫਾਂਸੀ ਦਿੱਤੀ ਗਈ। ਹਿਰਾਸਤ ਵਿੱਚ ਰਹਿਣ ਦੌਰਾਨ, ਉਸਨੇ 'ਰਾਮ ਮੁਹੰਮਦ ਸਿੰਘ ਆਜ਼ਾਦ' ਨਾਮ ਦੀ ਵਰਤੋਂ ਕੀਤੀ, ਜੋ ਭਾਰਤ ਵਿੱਚ ਤਿੰਨ ਪ੍ਰਮੁੱਖ ਧਰਮਾਂ ਅਤੇ ਉਸਦੀ ਬਸਤੀਵਾਦੀ ਵਿਰੋਧੀ ਭਾਵਨਾ ਨੂੰ ਦਰਸਾਉਂਦਾ ਹੈ।
ਤਮਿਲ਼ (ਫਰਮਾ:Ta), ਜਾਂ ਤਾਮਿਲ਼, ਦ੍ਰਾਵਿੜ ਭਾਸ਼ਾ ਪਰਵਾਰ ਦੀ ਸਭ ਤੋਂ ਪੁਰਾਣੀ ਭਾਸ਼ਾ ਹੈ ਜੋ ਦੱਖਣੀ ਭਾਰਤ ਅਤੇ ਉੱਤਰ-ਪੂਰਬੀ ਸ੍ਰੀ ਲੰਕਾ ਦੇ ਤਮਿਲ਼ ਲੋਕਾਂ ਦੁਆਰਾ ਬੋਲੀ ਜਾਂਦੀ ਹੈ। ਇਹ ਭਾਰਤੀ ਸੂਬੇ ਤਾਮਿਲ ਨਾਡੂ ਅਤੇ ਸਿੰਘਾਪੁਰ ਦੀ ਸਰਕਾਰੀ ਬੋਲੀ ਅਤੇ ਸ੍ਰੀ ਲੰਕਾ ਦੀ ਕੌਮੀਭਾਸ਼ਾ ਹੈ। ਇਸ ਤੋਂ ਬਿਨਾਂ ਇਹ ਮਲੇਸ਼ੀਆ, ਅਮਰੀਕਾ, ਮਾਰੀਸ਼ਸ ਅਤੇ ਵਿਅਤਨਾਮ ਵਿੱਚ ਵੀ ਘੱਟ ਗਿਣਤੀਆਂ ਦੁਆਰਾ ਬੋਲੀ ਜਾਂਦੀ। ਇਹ ਭਾਰਤ ਸਰਕਾਰ ਦੁਆਰਾ 2004 ਵਿੱਚ ਐਲਾਨੀ ਪਹਿਲੀ ਕਲਾਸਿਕ ਭਾਸ਼ਾ ਸੀ।
ਲੋਹੜੀ ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਵਿਕੀਪੀਡੀਆ (ਅੰਗਰੇਜ਼ੀ: Wikipedia) ਇੱਕ ਬਹੁਭਾਸ਼ਾਈ ਆਨਲਾਈਨ ਵਿਸ਼ਵਕੋਸ਼ ਹੈ, ਜੋ ਇੱਕ ਖੁੱਲੇ ਸਹਿਯੋਗ ਪ੍ਰੋਜੈਕਟ ਵਜੋਂ ਬਣਾਇਆ ਗਿਆ ਹੈ ਅਤੇ ਵਾਲੰਟੀਅਰ ਸੰਪਾਦਕਾਂ ਦੇ ਸਮੂਹ ਦੁਆਰਾ ਵਿਕੀ-ਅਧਾਰਿਤ ਸੋਧ ਪ੍ਰਣਾਲੀ ਰਾਹੀਂ ਸਾਂਭਿਆ ਜਾਂਦਾ ਹੈ। ਇਹ ਵਰਲਡ ਵਾਈਡ ਵੈੱਬ 'ਤੇ ਸਭ ਤੋਂ ਵੱਡਾ ਅਤੇ ਸਭ ਤੋਂ ਮਸ਼ਹੂਰ, ਆਮ ਹਵਾਲਿਆਂ ਵਾਲਾ ਕੰਮ ਹੈ ਅਤੇ ਮਾਰਚ 2020 ਤੱਕ ਐਲੈਕਸਾ ਦੁਆਰਾ ਦਰਜਾ ਪ੍ਰਾਪਤ 20 ਸਭ ਤੋਂ ਪ੍ਰਸਿੱਧ ਵੈਬਸਾਈਟਾਂ ਵਿੱਚੋਂ ਇੱਕ ਹੈ। ਇਸ ਵਿੱਚ ਵਿਸ਼ੇਸ਼ ਤੌਰ 'ਤੇ ਮੁਫਤ ਸਮੱਗਰੀ ਹੁੰਦੀ ਹੈ ਅਤੇ ਕੋਈ ਵਪਾਰਕ ਵਿਗਿਆਪਨ ਨਹੀਂ ਹੁੰਦੇ ਹਨ, ਅਤੇ ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਵਿਕੀਪੀਡੀਆ ਵਿੱਚ ਕੋਈ ਵੀ ਵਿਅਕਤੀ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਮਹਾਰਾਣੀ ਜਿੰਦ ਕੌਰ (ਅੰ. 1817 – 1 ਅਗਸਤ 1863) 1843 ਤੋਂ 29 ਮਾਰਚ 1847 ਤੱਕ ਸਿੱਖ ਸਾਮਰਾਜ ਦੀ ਰੀਜੈਂਟ ਸੀ। 29 ਮਾਰਚ 1847 ਨੂੰ ਸਿੱਖ ਸਾਮਰਾਜ ਦੇ ਭੰਗ ਹੋਣ ਤੋਂ ਬਾਅਦ ਸਿੱਖਾਂ ਨੇ ਉਸ ਨੂੰ ਮਹਾਰਾਜਾ ਦਲੀਪ ਸਿੰਘ ਦੀ ਮਹਾਰਾਣੀ ਅਤੇ ਉੱਤਰਾਧਿਕਾਰੀ ਵਜੋਂ ਦਾਅਵਾ ਕੀਤਾ। ਹਾਲਾਂਕਿ, ਉਸੇ ਦਿਨ ਅੰਗਰੇਜ਼ਾਂ ਨੇ ਪੂਰਾ ਕਬਜ਼ਾ ਕਰ ਲਿਆ ਅਤੇ ਦਾਅਵਿਆਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ।
ਮਾਈ ਸੁੱਖਣ, 18ਵੀਂ ਸਦੀ ਅਤੇ 19ਵੀਂ ਸਦੀ ਦੇ ਸ਼ੁਰੂਆਤੀ ਸਿੱਖ ਆਗੂ ਸਰਦਾਰ ਗੁਲਾਬ ਸਿੰਘ ਭੰਗੀ ਜਿਹਨਾਂ ਦੀ 1800 ਵਿੱਚ ਮੌਤ ਹੋ ਗਈ ਸੀ, ਦੀ ਵਿਧਵਾ ਸੀ। ਮਿਸਲ ਦੇ ਸ਼ਾਸਕ ਢਿੱਲੋਂ ਕਬੀਲੇ ਦੇ ਜੱਟ ਸਨ ਜਿਹਨਾਂ ਨੇ 1716 ਤੋਂ 1810 ਤੱਕ ਰਾਜ ਕੀਤਾ ਸੀ। ਮਾਈ ਸੁੱਖਣ ਨੂੰ ਆਪਣੀ ਫੌਜੀ ਲੀਡਰਸ਼ਿਪ ਲਈ ਪੰਜਾਬ ਵਿੱਚ ਮਾਨਤਾ ਪ੍ਰਾਪਤ ਹੋਈ। ਮਾਈ ਸੁੱਖਣ ਇਸ ਖੇਤਰ ਦੀ ਇੱਕ ਸ਼ਕਤੀਸ਼ਾਲੀ ਸਿੱਖ ਸ਼ਾਸਕ ਸੀ, ਜਿਸ ਨੇ ਪੂਰੇ ਪੰਜਾਬ ਵਿੱਚ ਆਪਣੀ ਮਾਨਤਾ ਪ੍ਰਾਪਤ ਕੀਤੀ. 1805 ਵਿੱਚ, ਜਦੋਂ ਲਾਹੌਰ ਦੇ ਸਿੱਖ ਰਾਜੇ ਰਣਜੀਤ ਸਿੰਘ ਦੀਆਂ ਤਾਕਤਾਂ ਪਵਿੱਤਰ ਸ਼ਹਿਰ ਅੰਮ੍ਰਿਤਸਰ ਉੱਤੇ ਜਿੱਤ ਪ੍ਰਾਪਤ ਕਰਦੀਆਂ ਸਨ ਤਾਂ ਮਾਈ ਸੁੱਖਨ ਢਿੱਲੋਂ ਦੀ ਕਮਾਂਡ ਹੇਠ ਡਿਫੈਂਡਰਾਂ ਦੇ ਬੈਂਡ ਨੇ ਇਹਨਾਂ ਨੂੰ ਕਾਫੀ ਸਮੇਂ ਲਈ ਬੰਦ ਕਰ ਦਿੱਤਾ। ਜਦੋਂ ਰਣਜੀਤ ਸਿੰਘ ਨੇ ਬੰਦੂਕ ਜ਼ਮਜ਼ਮਾ ਨੂੰ ਆਤਮ-ਸਮਰਪਣ ਕਰਨ ਦੀ ਬੇਨਤੀ ਕੀਤੀ, ਤਾਂ ਮਾਈ ਸੁੱਖਨ ਨੇ ਇਸਨੂੰ ਬਚਾਉਣ ਲਈ ਸ਼ਹਿਰ ਨੂੰ ਸੀਲ ਕਰ ਦਿੱਤਾ। ਬਾਅਦ ਵਿੱਚ, ਸਮਰਾਟ ਨੇ ਆਪਣੇ ਪੰਜ ਜਾਂ ਛੇ ਪਿੰਡ ਦੇ ਕੇ ਉਸਦੀ ਬਹਾਦਰੀ ਨੂੰ ਮਾਨਤਾ ਦਿੱਤੀ। ਇਸਦਾ ਇੱਕ ਪੁੱਤਰ, ਗੁਰਦਿੱਤ ਸਿੰਘ ਢਿੱਲੋਂ, ਸੀ ਜਦੋਂ ਉਹ 10 ਸਾਲ ਦਾ ਸੀ ਤਾਂ ਉਸਦੇ ਪਿਤਾ ਗੁਲਾਬ ਸਿੰਘ ਦੀ ਮੌਤ ਹੋ ਗਈ ਸੀ.
ਜਾਨ ਓਰਲੇ ਐਲਨ ਟੇਟ (19 ਨਵੰਬਰ 1899 – 9 ਫਰਵਰੀ 1979) ਇੱਕ ਅਮਰੀਕੀ ਕਵੀ, ਨਿਬੰਧਕਾਰ, ਸਮਾਜਿਕ ਟਿੱਪਣੀਕਾਰ, ਅਤੇ ਕਾਂਗਰਸ ਦੀ ਲਾਇਬ੍ਰੇਰੀ ਦਾ ਕਵਿਤਾ ਵਿੱਚ 1943 ਤੋਂ 1944 ਕਵੀ ਲੌਰੀਟ ਸਲਾਹਕਾਰ ਸੀ. ਐਲਨ ਟੇਟ ਦੇ ਵਿਚਾਰ ਉਸ ਸਮੇਂ ਨਵ ਆਲੋਚਨਾ ਦੇ ਸੰਚਾਲਕਾਂ ਨੂੰ ਪਤਾ ਸੀ ਕਿ ਕਾਵਿ ਦੀ ਸਮਝ ਵਿੱਚ ਅਰਥਾਂ ਦੇ ਅਨਰਥ ਹੋ ਰਹੇ ਹਨ। ਅਜਿਹੇ ਵਿਚਾਰ ਐਲਨ ਟੇਟ ਨੇ 1938ਈ.ਵਿੱਚ ਲਿਖੇ ਇੱਕ ਨਿਬੰਧTension in poetry ਵਿੱਚ ਸੁਚੱਜੇ ਢੰਗ ਨਾਲ ਪ੍ਰਗਟ ਕੀਤੇ। ਉਸ ਦੱਸਿਆ ਕਿ ਕਈ ਕਵੀ ਆਪਣੀ ਹੀ ਨਿਰਾਰਥਕ ਭਾਸ਼ਾ ਘੜੀ ਜਾ ਰਹੇ ਹਨ।ਇਹੋ ਕਾਰਨ ਹੈ ਕਿ ਆਮ ਬੋਲਚਾਲ ਦੀ ਭਾਸ਼ਾ ਵੀ ਦਾਗ਼ੀ ਹੋ ਰਹੀ ਹੈ। ਉਸ ਦੱਸਿਆ ਕਿ ਕਵਿਤਾ ਕੇਵਲ ਵਿਚਾਰਾਂ ਦਾ ਅਦਾਨ ਪ੍ਰਦਾਨ ਹੀ ਨਹੀਂ। ਇਹ ਤਾਂ ਅਰਥਾਂ ਦਾ ਗੁੰਝਲਦਾਰ ਪੈਟਰਨ ਹੈ। ਇਸ ਲਈ ਇਸ ਨੂੰ ਗੁੰਝਲਦਾਰ ਪੈਟਰਨ ਵਜੋਂ ਹੀ ਸਮਝ ਕੇ ਸਲਾਹਿਆ ਅਤੇ ਮੁਲਾਂਕਣ ਕੀਤਾ ਜਾਣਾ ਚਾਹੀਦਾ ਹੈ। 'ਐਲਨ ਟੇਟ ਦੀ ਮਹੱਤਵਪੂਰਨ ਕਾਵਿ ਆਲੋਚਨਾ ਵਿਧੀ ਟੇਟਨੇ ਇਹ ਨਵੀਂ ਟਰਮ Tension ਦੋ ਤਰਕਪੂਰਨ ਸ਼ਬਦਾਂ ਐਕਸਟੈਂਂਸ਼ਨ (Extension) ਅਤੇ ਇਨਟੈਂਸ਼ਨ (Intension) ਦੇ ਕ੍ਰਮਵਾਰ ਅਗੇਤਰਾਂ Ex ਅਤੇ In ਨੂੰ ਛਾਂਗ ਕੇ ਘੜੀ। ਇਨਟੈੰਸ਼ਨ ਸੂਖ਼ਮ ਅਰਥਾਂ ਨਾਲ ਸੰਬੰਧਤ ਹੁੰਦੀ ਹੈ ਅਤੇ ਐਕਸਟੈੰਸ਼ਨ ਸਥੂਲ ਅਰਥਾਂ ਨਾਲ। ਐਕਸਟੈਂਸ਼ਨ ਆਭਿਧਾ ਅਰਥਾਂ/ਸਤਹੀ ਅਰਥਾਂ ਨਾਲ ਸਬੰਧਤ ਹੁੰਦੀ ਹੈ। ਜਦੋਂ ਕਿ ਇਨਟੈਂਸ਼ਨ ਡੂੰਘੇ ਅਰਥਾਂ/ਛੁਪੇ ਅਰਥਾਂ ਨਾਲ ਸਬੰਧਤ ਹੁੰਦੀ ਹੈ।ਐਕਸਟੈੰਸ਼ਨ ਤਾਂ ਬਾਹਰਲੇ/ਉਪਰਲੇ ਅਰਥਾਂ ਨਾਲ ਸਰੋਕਾਰ ਰੱਖਦੀ ਹੈ ਜਦੋਂ ਕਿ ਇਨਟੈੰਸ਼ਨ ਅੰਤਰ ਨਿਹਿਤ ਅਰਥਾਂ ਨਾਲ ਲਬਰੇਜ਼ ਹੁੰਦੀ ਹੈ। ਇਸ ਤਰ੍ਹਾਂ ਇਨਟੈਂਸ਼ਨ ਅਤੇ ਐਕਸਟੈੰਸ਼ਨ ਦਾ ਸੁਮੇਲ ਹੀ ਟੈਂਸ਼ਨ ਹੈ। ਜਿਥੇ ਇਹੀਂ ਉਹ ਕਵਿਤਾ ਵਧੀਆ ਨਹੀਂ ਆਖੀਂ ਜਾ ਸਕਦੀ। ਸਪਸ਼ਟੀਕਰਨ ਲਈ ਕੁਝ ਸਤਰਾਂ ਦੇ ਦੋਵੇਂ ਅਰਥ ਦਿੱਤੇ ਜਾ ਰਹੇ ਹਨ: ਕਾਵਿ ਸਤਰਾਂ: ਤੀਆਂ ਵਾਲੇ ਬੋਹੜ ਦੀ ਦੱਸੀਂ ਮਾਏ ਮੇਰੀਏ ਨੀ ਪਿੰਡ ਕਿਉਂ ਨਹੀਂ ਕਰਦਾ ਸੰਭਾਲ। ਮੈਂ ਨਿੱਕੀ ਹੁੰਦੀ ਤੱਕਿਆ ਪੱਛੋਂ ਦਾ ਟਾਹਣਾ ਟੁੱਟਿਆ ਸੀ ਆਇਆ ਉਦੋਂ ਪਿੰਡ ਚ ਭੂਚਾਲ। ਨਿੱਕੇ ਵੱਡੇ ਟਾਹਣੇ ਫਿਰ ਤੋੜੀ ਗੲੇ ਨੇ ਲੋਕ ਇਹਦੇ ਭੋਰਾ ਵੀ ਨੀਂ ਛਾਂ ਦਾ ਖਿਆਲ। ਸਤਹੀ ਅਰਥ (ਐਕਸਟੈਂਸ਼ਨ ਮੀਨਿੰਗ ਤੀਆਂ ਵਾਲਾ ਬੋਹੜ ਹੇਠ ਪੰਜਾਬ ਦੀਆਂ ਕੁੜੀਆਂ ਇਕੱਠੀਆਂ ਹੁੰਦੀਆਂ ਹਨ।ਕਾਵਿ ਨਾਇਕਾ ਮਾਂ ਨੂੰ ਪੁੱਛਦੀ ਹੈ ਕਿ ਇਸ ਬੋਹੜ ਦੀ ਸੰਭਾਲ ਪਿੰਡ ਕਿਉਂ ਨਹੀਂ ਕਰ ਰਿਹਾ। ਕਾਵਿ ਨਾਇਕਾ ਨੇ ਇੱਕ ਵਾਰ ਛੋਟੀ ਉਮਰ ਵਿੱਚ ਪੱਛੋਂ ਵਾਲਾ ਟਾਹਣਾ ਟੁੱਟਦਾ ਵੇਖਿਆ ਸੀ। ਭੂਚਾਲ ਨਾਲ ਟਾਹਣਿਆਂ ਦਾ ਟੁਟਣਾ ਸੁਭਾਵਿਕ ਹੈ। ਕਾਵਿ ਨਾਇਕਾ ਕਹਿੰਦੀ ਹੈ ਕਿ ਲੱਕੜ ਦੀ ਲੋੜ ਲਈ ਨਿੱਕੇ ਵੱਡੇ ਟਾਹਣੇ ਲੋਕੀਂ ਤੋੜ ਦੇ ਹੀ ਰਹਿੰਦੇ ਹਨ। 'ਡੂੰਘੇ ਅਰਥ(ਇਨਟੈੰਨਸਿਵ ਮੀਨਿੰਗ ਤੀਆਂ ਵਾਲੇ ਬੋਹੜ ਦੇ ਡੂੰਘੇ ਅਰਥ ਜਾਂ ਪ੍ਰਤੀਕਾਤਮਕ ਅਰਥ 'ਪੰਜਾਬ'ਹਨ। 'ਪਿੰਡ'ਸਾਰਾ ਭਾਰਤ ਹੈ ਜੋ ਕਿ ਪੰਜਾਬ ਦੀ ਬਰਬਾਦੀ ਹੁੰਦੀ ਵੇਖਦਾ ਰਿਹਾ। ਨਾਇਕਾ 1947 ਵਿੱਚ ਛੋਟੀ ਉਮਰ ਵਿੱਚ ਸੀ। ਜਦੋਂ ਉਹਨੇ ਪੂਰੇ ਪੰਜਾਬ ਤੋਂ ਪੱਛਮੀ ਪੰਜਾਬ ਟੁੱਟਦਾ ਵੇਖਿਆ।'ਭੂਚਾਲ'ਦਾ ਮੈਟਾਫੋਰੀਕਲ ਅਰਥ ਹੈ 47 ਦੇ ਹੱਲੇ। ਪੰਜਾਬ ਨਾਲੋਂ (ਨਿੱਕੇ ਵੱਡੇ ਟਾਹਣੇ) ਦੇ ਛੁਪੇ ਅਰਥ ਹਨ ਹਰਿਆਣਾ ਅਤੇ ਹਿਮਾਚਲ। ਇੰਝ ਟੈਂਸ਼ਨ ਦੀ ਵਿਧੀ ਦੁਆਰਾ ਹੀ ਅਰਥਾਂ ਦੀ ਪੂਰੀ ਸਮਝ ਪੈਂਦੀ ਹੈ। ਐਲਨ ਟੇਟ ਦੀ Tension ਮਹੱਤਵਪੂਰਨ ਕਾਵਿ ਆਲੋਚਨਾ ਵਿਧੀ ਹੈ। ਐਲਨ ਟੇਟ ਦਾ ਦੱਖਣੀ ਅਮਰੀਕਾ ਨਾਲ ਮੋਹ ਬੇਸ਼ੱਕ ਟੇਟ 1928-32 ਤੱਕ ਪੈਰਿਸ ਵਿੱਚ ਰਹਿ। ਪਰ ਇਸਦਾ ਲਾਭ ਉਸ ਨੂੰ ਇਹ ਹੋਇਆ ਕਿ ਉਘੇ ਅਮਰੀਕਨ ਲੇਖਕਾਂ ਦੇ ਸੰਪਰਕ ਵਿੱਚ ਆ ਗਿਆ ਜਿਵੇਂ ਕਿ ਅਰਨੈਸਟ ਹੈਮਿੰਗਵੇ,ਗਰਟਰੁਡ ਸਟੇਨ ਆਦਿ। ਪਰ ਮਾਨਸਿਕ ਤੌਰ ਤੇ ਉਹ ਅਜੇ ਵੀ ਦੱਖਣੀ ਅਮਰੀਕਾ ਨਾਲ ਜੁੜਿਆ ਹੋਇਆ ਸੀ।ਇਹੋ ਕਾਰਨ ਹੈ ਕਿ ਉਸ ਦੀਆਂ ਕਵਿਤਾ ਵਿੱਚ ਦੱਖਣੀ ਸੱਭਿਆਚਾਰ ਲੋਕਾਂ ਦਾ ਮੋਹ, ਧਰਾਤਲ,ਪੌਣ ਪਾਣੀ, ਜਾਨਵਰ, ਪਸ਼ੂ ਪੰਛੀ ਆਦਿ ਦਾ ਜ਼ਿਕਰ ਉਸਦੀਆਂ ਕਵਿਤਾਵਾਂ ਵਿੱਚ ਅਕਸਰ ਹੀ ਵੇਖਿਆ ਜਾ ਸਕਦਾ ਹੈ। ਟੈਟ ਦਾ ਵਿਚਾਰ ਸੀ ਕਿ ਦੱਖਣੀ ਅਮਰੀਕਾ ਦਾ ਪੁਰਾਤਨ ਕਿਰਸਾਨੀ ਸੱਭਿਆਚਾਰ ਆਪਣੀ ਕਲਾਤਮਕ ਸੁਹਜ,ਸਮਝ ਅਤੇ ਹਾਜ਼ਰ ਜਵਾਬੀ ਵਿੱਚ ਨਿਪੁੰਨ ਸੀ। ਫਿਊਜੀਟਿਵ ਗਰੁੱਪ ਦਾ ਮੈਬਰ ਐਲਨ ਟੈਟ ਦੱਖਣੀ ਅਮਰੀਕਾ ਦੇ ਭਗੌੜਾ ਗਰੁੱਪ ਦਾ ਮੈਂਬਰ ਸੀ ।ਇਸ ਗਰੁੱਪ ਦੇ ਹੋਰ ਮੈਂਬਰਾ ਵਿੱਚ ਰੈਨਸਮ , ਡੇਵਿਡਸਨ ,ਮੈਰਿਲ ਮੂਰ ਅਤੇ ਰਾਬਰਟ ਪੈਨ ਵਰਨ ਸ਼ਾਮਲ ਹਨ। ਇਸ ਗਰੁੱਪ ਦੀਆ ਸਪਤਾਹਿਕ ਮੀਟਿੰਗਾਂ ਹੋਇਆ ਕਰਦੀਆ ਸਨ ਜਿਨ੍ਹਾਂ ਵਿੱਚ ਉਹਨਾਂ ਦੀਆਂ ਆਪਣੀਆਂ ਅਤੇ ਹੋਰਨਾਂ ਦੀਆਂ ਕਵਿਤਾਵਾਂ ਤੇ ਵਿਚਾਰ ਵਟਾਂਦਰਾ ਕੀਤਾ ਜਾਂਦਾ ਸੀ।ਟੈਟ ਦਾ ਵਿਚਾਰ ਸੀ ਕਿ ਦੱਖਣੀ ਅਮਰੀਕਾ ਦਾ ਪੁਰਾਤਨ ਕਿਰਸਾਣੀ ਸੱਭਿਆਚਾਰ ਆਪਣੀ ਕਲਾਤਮਕ ਸੁਹਜ ,ਸਮਝ ਅਤੇ ਹਾਜ਼ਰ-ਜੁਆਬੀ ਵਿਚ ਨਿਪੁੰਨ ਸੀ । ਫਿਓਜੀਟਿਵ ਗਰੁੱਪ ਇਹ ਵੀ ਮਹਿਸੂਸ ਕਰਦਾ ਸੀ ਕਿ ਉਦਯੋਗਾ ਦੇ ਵਿਕਾਸ ਨੇ ਬੰਦੇ ਦੀ ਸੋਚ ਨੂੰ ਭ੍ਰਿਸ਼ਟ ਕਰ ਦਿੱਤਾ ਹੈ। ਟੇਟ ਦੀ ਕਵਿਤਾ ਵਿੱਚ ਸੰਵੇਦਨੀ ਬੋਧ ਭਰਿਆ ਹੋਇਆ ਹੈ। ਉਸ ਦੀ ਧਾਰਨਾ ਸੀ ਕਿ ਮਨੁੱਖ ਦੇ ਦੁੱਖਾਂ ਦਾ ਕਾਰਨ ਬੇਵਿਸ਼ਵਾਸੀ ਹੈ।ਉਹ ਈਸਾਈਅਤ ਦੇ ਪਰਮਾਨੰਦ ਦੀ ਭਾਵਨਾ ਦਾ ਸਮਰਥਕ ਸੀ। ਸੰਖੇਪ ਵਿੱਚ ਕਿ ਐਲਨ ਟੇਟ ਅਮਰੀਕਾ ਦਾ ਉੱਲੇਖਨੀਯ ਬਹੁਪੱਖੀ ਸਾਹਿਤਕਾਰ ਹੈ। ਉਸ ਨੇ ਕਵਿਤਾਵਾਂ, ਨਿਬੰਧ, ਅਨੁਵਾਦ,ਨਾਵਲ ਆਦਿ ਰਚੇ। ਉਸ ਦੀ ਮਿਹਨਤ Dictionary of literary Biography ਵਿੱਚ ਝਲਕਦੀ ਹੈ। ਉਸ ਦਾ new criticism ਵਿੱਚ ਵਿਲੱਖਣ ਸਥਾਨ ਹੈ। ਕਵਿਤਾ ਵਿਚ ਤਣਾਅ ਕਈ ਕਵਿਤਾਵਾਂ ਜਿਨ੍ਹਾਂ ਨੂੰ ਅਸੀਂ ਆਮ ਤੌਰ ਤੇ ਚੰਗੀਆਂ ਕਵਿਤਾਵਾਂ ਸਮਝਦੇ ਹਾਂ, ਅਤੇ ਕੁਝ ਹੋਰ ਕਵਿਤਾਵਾਂ ਜਿਨ੍ਹਾਂ ਨੂੰ ਅਸੀਂ ਅਣਦੇਖਿਆ ਕਰਦੇ ਹਾਂ, ਇਨ੍ਹਾਂ ਦੋਵਾਂ ਤਰ੍ਹਾਂ ਦੀਆਂ ਕਵਿਤਾਵਾਂ ਵਿੱਚ ਕੁਝ ਸਾਂਝੀਆਂ ਵਿਸ਼ੇਸ਼ਤਾਵਾਂ ਹੁੰਦੀਆਂ ਹਨ। ਇਨ੍ਹਾਂ ਵਿਸ਼ੇਸ਼ਤਾਵਾਂ ਦੀ ਪਛਾਣ ਸਾਨੂੰ ਉਸ ਗੁਣ ਦੀ ਤੀਖਣ ਸਮਝ ਹਾਸਿਲ ਕਰਨ ਵਿੱਚ ਮਦਦ ਕਰ ਸਕਦੀ ਹੈ ਜੋ ਹਰ ਕਵਿਤਾ ਵਿੱਚ ਹੁੰਦਾ ਹੈ। ਐਲਨ ਟੈਟ ਇਸ ਗੁਣ ਨੂੰ ਤਣਾਅ ਦਾ ਨਾਂ ਦਿੰਦਾ ਹੈ। ਐਲਨ ਟੈਟ ਲੇਖ ਦੇ ਅੰਤ ਵਿੱਚ ਤਣਾਅ ਦੀਆਂ ਕੁਝ ਉਦਾਹਰਣਾਂ ਦਿੰਦਾ ਹੈ। ਉਸ ਦਾ ਕਹਿਣਾ ਹੈ ਕਿ ਮੈ ਇਹ ਨਹੀਂ ਕਹਾਂਗਾ ਕਿ ਇਹ ਕੇਵਲ ਤਣਾਅ ਦੀ ਹੀ ਨੁਮਾਇੰਦਗੀ ਕਰਨਗੀਆਂ ਜਾਂ ਇਹ ਕਿ ਕਵਿਤਾ ਦੇ ਹੋਰ ਗੁਣਾਂ ਨੂੰ ਨਜ਼ਰ ਅੰਦਾਜ ਕਰ ਦੇਣਾ ਚਾਹੀਦਾ ਹੈ। ਇੱਥੇ ਬਹੁਤ ਤਰ੍ਹਾਂ ਦੀ ਕਵਿਤਾ ਮਿਲਦੀ ਹੈ। ਇੱਥੇ ਜਿੰਨੇ ਚੰਗੇ ਕਵੀ ਮੋਜੂਦ ਹਨ, ਉਥੇ ਓਨੀਆਂ ਹੀ ਚੰਗੀਆਂ ਕਵਿਤਾਵਾਂ ਵੀ ਮੋਜੂਦ ਹਨ। ਕਵੀਆਂ ਤੋਂ ਇੱਕ ਤੋਂ ਵਧੇਰੇ ਤਰ੍ਹਾਂ ਦੀ ਕਵਿਤਾ ਲਿਖਣ ਦੀ ਉਮੀਦ ਕੀਤੀ ਜਾਂਦੀ ਹੈ ਅਤੇ ਕੋਈ ਵੀ ਇਕ ਆਲੋਚਨਾਤਮਕ ਪਹੁੰਚ ਵਿਧੀ ਸਿਰਫ਼ ਇਕ ਵੰਨਗੀ ਦੀ ਕਵਿਤਾ ਨੂੰ ਹੀ ਜਾਇਜ਼ ਨਹੀਂ ਠਹਿਰਾ ਸਕਦੀ। ਜਨਤਕ ਭਾਸ਼ਾ ਮਹਿਜ਼ ਸੰਚਾਰ ਦਾ ਸਾਧਨ ਹੁੰਦੀ ਹੈ। ਇਸਦੇ ਵਰਤੋਂਕਾਰ ਉਸ ਭਾਸ਼ਾ ਨੂੰ ਰੂਪਗਤ ਵਿਉਂਤ ਅਧੀਨ ਲਿਆਉਣ ਵਿਚ ਬਹੁਤੀ ਦਿਲਚਸਪੀ ਨਹੀਂ ਲੈਂਦੇ ਜਿੰਨੀ ਦਿਲਚਸਪੀ ਉਹ ਇਸ ਵਿਉਂਤ ਰਾਹੀਂ ਭਾਵਾਂ ਦੇ ਉਛਾਲ ਨੂੰ ਪੈਦਾ ਕਰਨ ਵਿਚ ਲੈਂਦੇ ਹਨ। ਸ੍ਰੀ ਵਿਲੀਅਮ ਐੰਪਸਨ ਜਿਸ ਨੂੰ ਦੇਸ਼ ਭਗਤੀ ਦੀ ਕਵਿਤਾ ਆਖਦਾ ਹੈ ਉਹ ਕੇਵਲ ਦੇਸ਼ਭਗਤੀ ਦੇ ਗੀਤ ਹੀ ਨਹੀਂ ਗਾਉਂਦੀ, ਤੁਸੀਂ ਨਾਰੀ - ਭਾਵ ਵਾਲੇ ਗੀਤਾਂ ਵਿਚ ਅਤੇ ਸਾਡੇ ਸਮੇਂ ਦੀ ਰਾਜਨੀਤਿਕ ਕਵਿਤਾ ਵਿੱਚ ਵੀ ਵੀ ਓਸੇ ਕਿਸਮ ਦੇ ਭਾਵ - ਪ੍ਰਗਟਾਵੇ ਨੂੰ ਦੇਖ ਸਕਦੇ ਹੋ। ਇਹ ਜਨਤਕ ਭਾਸ਼ਾ ਦੀ ਕਵਿਤਾ ਹੈ ਕਿ " ਜਨਤਾ ਦੀ ਉਸ ਭਾਸ਼ਾ " ਤੋਂ ਬਿਲਕੁਲ ਵੱਖਰੀ ਹੁੰਦੀ ਹੈ, ਜਿਸ ਵਿਚ w. B. Yeats ਦੀ ਦਿਲਚਸਪੀ ਸੀ। ਉਦਾਹਰਣ ਦੇ ਤੌਰ ਤੇ (ਐਡਨਾ ਸਰ ਵਿਨਸੈੰਟ ਮਿੱਲੇ ਦੀ ਕਵਿਤਾ ਦੇਖੀ ਜਾ ਸਕਦੀ ਹੈ) ਗ਼ੁਜ਼ਰ ਚੁੱਕੇ ਮਹਾਨ ਪੂਰਵਜਾਂ ਤੋਂ ਇਹ ਮਿਲਿਆ ਸਾਨੂੰ ਵਿਰਾਸਤ ਵਿਚ ਮਿੱਠੇ ਅਨਾਜ ਨੂੰ ਪੈਦਾ ਕਰਨ ਤੇ ਨਦੀਨਾਂ ਨੂੰ ਲਿਤਾੜਨ ਲਈ ਚਲਦਾ ਹਲ। ਪਰ ਹੁਣ ਦੇਖੋ ਇਸ ਧਰਤੀ 'ਤੇ ਹੈ ਘੋਗਿਆਂ ਤੇ ਉੱਲੀ ਦਾ ਬੋਲਬਾਲਾ, ਪਾਪ ਹਾਵੀ ਹੋ ਗਿਆ ਆਖਿਰ। ਮੈ ਵੇਖਿਆ ਨਿਰਵਿਸ਼ੀ ਤੇ ਮੱਕੀ ਦੇ ਬੂਟਿਆਂ ਨੂੰ ; ਉਸੇ ਹਲ ਨਾਲ ਵਾਹੇ ਜਾਂਦੇ ਵੇਖਿਆ। ਮਿਸ ਮਿਲੇ ਦੇ ਇਸ ਕਾਵਿ ਟੋਟੇ ਤੋਂ ਅਸੀ ਇਹ ਸਮਝਦੇ ਹਾਂ ਕਿ ਉਸਦੇ ਮਹਾਨ ਪੂਰਵਜਾਂ ਨੇ ਉਸ ਧਰਤੀ ਨੂੰ ਇੱਕ ਚੰਗੀ ਜਗ੍ਹਾ ਬਣਾ ਦਿੱਤਾ, ਜੋ ਹੁਣ ਕਿਸੇ ਕਾਰਣ ਤਬਾਹ ਹੋ ਚੁੱਕੀ ਹੈ। ਅਜਿਹਾ ਕਿਉਂ ਹੋਇਆ , ਇਸ ਸਵਾਲ ਦੇ ਉੱਤਰ ਦਾ ਸੰਕੇਤ ਕਵਿਤਾ ਦੇ ਸਿਰਲੇਖ ਤੋਂ ਮਿਲ ਜਾਂਦਾ ਹੈ ; ਕਵਿਤਾ ਦਾ ਸਿਰਲੇਖ ਹੈ ; "ਮੈਸਚਿਊਸੈੱਟਸ ਵਿੱਚ ਇਨਸਾਫ਼ ਤੋਂ ਇਨਕਾਰ" (justice Denied in Massachusetts) ਸਵਾਲ ਪੈਦਾ ਹੁੰਦਾ ਹੈ ਕਿ ਮੈਸਚਿਊਸੈੱਟਸ ਵਿਚ ਇਸ ਵਿਆਪਕ ਸੋਕੇ ਦਾ ਕੀ ਕਾਰਨ ਬਣਿਆ ?
ਐਟ ਚਿੰਨ੍ਹ (@), ਜਿਸਨੂੰ ਪੰਜਾਬੀ ਵਿੱਚ ਵੀ ਅੰਗਰੇਜ਼ੀ ਦੇ ਸਮਾਨ ਹੀ ਐਟ ਪੁਕਾਰਿਆ ਜਾਂਦਾ ਹੈ, ਰਸਮੀ ਰੂਪ ਤੋਂ ਲੇਖਾਂਕਨ ਅਤੇ ਵਾਣਿਜਿਕ ਚਲਾਣ ਵਿੱਚ ਪ੍ਰਿਉਕਤ ਹੋਣ ਵਾਲਾ ਇੱਕ ਸੰਕੇਤਕ ਸ਼ਬਦ ਹੈ ਜਿਸਦਾ ਮਤਲਬ 'ਦੀ ਦਰ ਉੱਤੇ' ਹੁੰਦਾ ਹੈ (ਉਦਾਹਰਨ: 5 ਗੇਦਾਂ @ INR 5=INR 25)। ਹਾਲ ਦੇ ਸਾਲਾਂ ਵਿੱਚ ਇਸਦਾ ਮਤਲਬ ਤੇ ਸਥਿਤ' ਵੀ ਘੋਸ਼ਿਤ ਹੋ ਗਿਆ ਹੈ, ਵਿਸ਼ੇਸ਼ ਰੂਪ ਨਾਲ ਈ-ਮੇਲ ਪਰਤਾਂ ਵਿੱਚ।
ਇੱਕ ਘੰਟੀ ਸਿੱਧੇ ਤੌਰ 'ਤੇ ਆਈਡਿਓਫੋਨ (ਸੰਗੀਤਕ ਸਾਜ਼ ਜੋ ਕਿਸੇ ਪ੍ਰਕਾਰ ਦੀ ਆਵਾਜ਼ ਪੈਦਾ ਕਰਦੀ ਹੈ) ਪਰਕਸ਼ਨ ਸਾਜ਼ ਹੈ। ਜ਼ਿਆਦਾਤਰ ਘੰਟੀਆਂ ਇੱਕ ਗੋਲਾਈਦਾਰ ਕੱਪ ਦੇ ਆਕਾਰ ਦੀਆਂ ਹੁੰਦੀਆਂ ਹਾਂ ਜਿਸ ਨਾਲ ਉਸ ਵਿੱਚ ਇੱਕ ਸ਼ਕਤੀਸ਼ਾਲੀ ਥਿੜਕਾਉਣੀ ਧੁਨ ਪੈਦਾ ਹੁੰਦੀ ਹੈ, ਜਿਸ ਵਿੱਚ ਘੰਟੀ ਦੇ ਪਾਸਿਆਂ ਨਾਲ ਇੱਕ ਪ੍ਰਭਾਵੀ ਆਵਾਜ਼ ਬਣਦੀ ਹੈ। ਸਟ੍ਰਾਇਕ ਇੱਕ ਅੰਦਰੂਨੀ "ਕਲੈਪਰ" ਜਾਂ "ਯੂਵੁਲਾ" ਨਾਲ ਬਣਿਆ ਹੁੰਦਾ ਹੈ, ਇੱਕ ਬਾਹਰੀ ਹਥੌੜਾ, ਜਾਂ-- ਛੋਟੀਆਂ ਘੰਟੀਆਂ ਵਿੱਚ - ਘੰਟੀ ਦੇ ਅੰਦਰਲੇ ਹਿੱਸੇ ਵਿੱਚ (ਜਿੰਗਲ ਘੰਟੀ) ਛੋਟੇ ਅਕਾਰ ਦੇ ਸਫ਼ੇਅਰ ਨਾਲ ਬਣਾਈ ਜਾਂਦੀ ਹੈ।
ਸਿੱਖ ਧਰਮ ਨੂੰ ਵਿਵਸਥਿਤ ਰੂਪ ਪ੍ਰਦਾਨ ਕਰਨ ਲਈ ਗੁਰੂ ਅਰਜਨ ਦੇਵ ਜੀ ਨੇ ਜੋ ਮਹਾਨ ਕੰਮ ਕੀਤੇ, ਉਹਨਾਂ ਵਿੱਚੋਂ ਗੁਰੂ ਗ੍ਰੰਥ ਸਾਹਿਬ ਦਾ ਸੰਪਾਦਨ ਇੱਕ ਇਤਿਹਾਸਕ ਘਟਨਾ ਹੈ। ਇਸ ਸੰਬੰਧੀ ਬਾਣੀ ਭਾਈ ਗੁਰਦਾਸ ਨੇ 1601 ਤੱਕ ਇੱਕਤਰ ਕੀਤੀ ਤੇ ਇਸ ਦੀ ਸਮਾਪਤੀ 1604 ਈ. ਵਿੱਚ ਮੰਨੀ ਗਈ। ਇਸ ਗ੍ਰੰਥ ਦੀ ਬਾਣੀ ਨੂੰ ਤਿੰਨ ਭਾਗਾਂ ਵਿੱਚ ਵੰਡਿਆ ਗਿਆ ਹੈ। ਇਸ ਦਾ ਦੂਜਾ ਭਾਗ ਰਾਗ ਬੱਧ ਬਾਣੀ ਦਾ ਹੈ ਜਿਸ ਵਿੱਚ ਤਾਂ ਰਾਗ ਸ਼ਾਮਿਲ ਹਨ। ਜਿਹਨਾਂ ਦਾ ਵੇਰਵਾ ਇਸ ਪ੍ਰਕਾਰ ਹੈ:- 1. ਸਿਰੀ ਰਾਗ:- ਇਸ ਰਾਗ ਨਾਲ ਸਬੰਧਿਤ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਕ 14 ਤੋਂ 93 ਤੱਕ ਦਰਜ਼ ਹੈ। ਗੁਰਬਾਣੀ ਵਿੱਚ ਇਸ ਰਾਗ ਨੂੰ ਸਰਵ ਪ੍ਰਮੁੱਖ ਸਥਾਨ ਪ੍ਰਾਪਤ ਹੈ। ਭਾਈ ਗੁਰਦਾਸ ਨੇ ਇਸ ਦੀ ਮਹੱਤਤਾ ਨੂੰ ਇਸ ਤਰ੍ਹਾਂ ਚਿਤ੍ਰਿਆ ਹੈ: 'ਰਾਗਨ ਮੇਂ ਸਿਰੀ ਰਾਗ ਪਾਰਮ ਬਖਾਨ ਹੈ' ਗਾਉਣ ਦਾ ਸਮਾਂ: ਪਿਛਲਾ ਪਹਿਰ ਜਾਂ ਲੌਢਾ ਵੇਲਾ ਇਸ ਰਾਗ ਅਧੀਨ: 100 ਚਉਪਦੇ, 29 ਅਸ਼ਟਪਦੀਆਂ, 3 ਛੰਤ, 1 ਵਣਜਾਰਾ, 1 ਮਹਲਾ 8 ਦਰਜ਼ ਹੈ। 2.
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ। ਪੰਜਾਬੀ ਵਿਕੀਪੀਡੀਆ ਗੁਰਮੁਖੀ ਅਤੇ ਸ਼ਾਹਮੁਖੀ ਦੋ ਲਿਪੀਆਂ ਵਿੱਚ ਉਪਲਬਧ ਹੈ। ਪੂਰਬੀ ਪੰਜਾਬ, ਭਾਰਤ ਦੀ ਨੁਮਾਇੰਦਗੀ ਕਰਨ ਵਾਲਾ ਵਿਕੀਪੀਡੀਆ ਗੁਰਮੁਖੀ ਲਿਪੀ ਵਿੱਚ ਉਪਲਬਧ ਹੈ, ਜਦ ਕਿ ਪੱਛਮੀ ਪੰਜਾਬ, ਪਾਕਿਸਤਾਨ ਦਾ ਆਪਣਾ ਇੱਕ ਵੱਖਰਾ ਵਿਕੀਪੀਡੀਆ ਹੈ ਜੋ 24 ਅਕਤੂਬਰ, 2008 ਨੂੰ ਹੋਂਦ ਵਿੱਚ ਆਇਆ ਅਤੇ ਇਹ ਸ਼ਾਹਮੁਖੀ ਲਿਪੀ ਵਿੱਚ ਹੈ।
ਖੇਤੀਬਾੜੀ (ਅੰਗ੍ਰੇਜ਼ੀ: Agriculture) ਵਿੱਚ ਖੇਤੀ ਦਾ ਵਿਗਿਆਨ ਜਾਂ ਅਭਿਆਸ, ਜਿਸ ਵਿੱਚ ਫਸਲਾਂ ਦੇ ਉਗਾਉਣ ਲਈ ਮਿੱਟੀ ਦੀ ਕਾਸ਼ਤ ਅਤੇ ਭੋਜਨ, ਉੱਨ ਅਤੇ ਹੋਰ ਉਤਪਾਦ ਪ੍ਰਦਾਨ ਕਰਨ ਲਈ ਪੌਦਿਆਂ ਅਤੇ ਜਾਨਵਰਾਂ ਦੀ ਪਰਵਰਿਸ਼ (ਪਾਲਣ-ਪੋਸ਼ਣ) ਸ਼ਾਮਲ ਹੈ। ਖੇਤੀਬਾੜੀ ਅਜਿਹੀ ਕਿਰਿਆ ਹੈ ਜੋ ਮਨੁੱਖੀ ਜੀਵਨ ਨੂੰ ਕਾਇਮ ਰੱਖਣ ਅਤੇ ਵਧਾਉਣ ਲਈ ਕੀਤੀ ਜਾਂਦੀ ਹੈ। ਖੇਤੀਬਾੜੀ ਵਿੱਚ ਫਸਲਾਂ ਅਤੇ ਪਸ਼ੂਆਂ ਦੇ ਉਤਪਾਦਨ, ਪਸ਼ੂ-ਪਾਲਣ, ਜਲ-ਖੇਤੀ, ਮੱਛੀ ਪਾਲਣ ਅਤੇ ਭੋਜਨ ਅਤੇ ਗੈਰ-ਭੋਜਨ ਉਤਪਾਦਾਂ ਲਈ ਜੰਗਲਾਤ ਸ਼ਾਮਲ ਹਨ। ਮਨੁੱਖੀ ਸਭਿਅਤਾ ਦੇ ਉਭਾਰ ਵਿੱਚ ਖੇਤੀਬਾੜੀ ਮੁੱਖ ਵਿਕਾਸ ਸੀ, ਜਿਸ ਨਾਲ ਪਾਲਤੂ ਨਸਲਾਂ ਦੀ ਖੇਤੀ ਨੇ ਵਾਧੂ ਭੋਜਨ ਪੈਦਾ ਕੀਤਾ, ਜਿਸ ਨਾਲ ਲੋਕਾਂ ਨੂੰ ਸ਼ਹਿਰਾਂ ਵਿੱਚ ਰਹਿਣ ਦੇ ਯੋਗ ਬਣਾਇਆ ਗਿਆ। ਖੇਤੀਬਾੜੀ ਦੇ ਅਧਿਐਨ ਨੂੰ ਖੇਤੀਬਾੜੀ ਵਿਗਿਆਨ ਵਜੋਂ ਜਾਣਿਆ ਜਾਂਦਾ ਹੈ। ਖੇਤੀਬਾੜੀ ਦਾ ਇਤਿਹਾਸ ਹਜ਼ਾਰਾਂ ਸਾਲ ਪੁਰਾਣਾ ਹੈ, ਅਤੇ ਇਸਦੇ ਵਿਕਾਸ ਨੂੰ ਬਹੁਤ ਸਾਰੇ ਵੱਖੋ-ਵੱਖਰੇ ਮਾਹੌਲ, ਸਭਿਆਚਾਰਾਂ ਅਤੇ ਤਕਨਾਲੋਜੀਆਂ ਦੁਆਰਾ ਚਲਾਇਆ ਅਤੇ ਪਰਿਭਾਸ਼ਤ ਕੀਤਾ ਗਿਆ ਹੈ। ਜਦੋਂ ਕਿ ਮਨੁੱਖਾਂ ਨੇ ਘੱਟੋ-ਘੱਟ 105,000 ਸਾਲ ਪਹਿਲਾਂ ਅਨਾਜ ਇਕੱਠਾ ਕਰਨਾ ਸ਼ੁਰੂ ਕੀਤਾ ਸੀ, ਨਵੇਂ ਕਿਸਾਨਾਂ ਨੇ ਉਨ੍ਹਾਂ ਨੂੰ ਲਗਭਗ 11,500 ਸਾਲ ਪਹਿਲਾਂ ਬੀਜਣਾ ਸ਼ੁਰੂ ਕੀਤਾ ਸੀ। ਭੇਡਾਂ, ਬੱਕਰੀਆਂ, ਸੂਰ ਅਤੇ ਪਸ਼ੂ 10,000 ਸਾਲ ਪਹਿਲਾਂ ਪਾਲਤੂ ਸਨ। ਦੁਨੀਆ ਦੇ ਘੱਟੋ-ਘੱਟ 11 ਖੇਤਰਾਂ ਵਿੱਚ ਪੌਦਿਆਂ ਦੀ ਸੁਤੰਤਰ ਤੌਰ 'ਤੇ ਕਾਸ਼ਤ ਕੀਤੀ ਗਈ ਸੀ। ਵੀਹਵੀਂ ਸਦੀ ਵਿੱਚ, ਵੱਡੇ ਪੈਮਾਨੇ ਦੇ ਮੋਨੋਕਲਚਰ 'ਤੇ ਆਧਾਰਿਤ ਉਦਯੋਗਿਕ ਖੇਤੀ ਖੇਤੀ ਉਤਪਾਦਨ 'ਤੇ ਹਾਵੀ ਹੋ ਗਈ। ਆਧੁਨਿਕ ਖੇਤੀਬਾੜੀ ਵਿਗਿਆਨ, ਪਲਾਂਟ ਬ੍ਰੀਡਿੰਗ, ਐਗਰੀਕੋਮਿਕਲ (ਕੀਟਨਾਸ਼ਕਾਂ ਅਤੇ ਖਾਦਾਂ), ਅਤੇ ਤਕਨੀਕੀ ਵਿਕਾਸ ਦੇ ਬਹੁਤ ਸਾਰੇ ਵਰਗਾਂ ਵਿੱਚ ਕਿਸਾਨ ਦੀ ਪੈਦਾਵਾਰ ਵਿੱਚ ਵਾਧਾ ਹੋਇਆ ਹੈ, ਪਰ ਉਸੇ ਸਮੇਂ ਵਿਆਪਕ ਵਾਤਾਵਰਣਕ ਨੁਕਸਾਨ ਅਤੇ ਨਕਾਰਾਤਮਕ ਮਨੁੱਖੀ ਸਿਹਤ ਪ੍ਰਭਾਵਾਂ ਦਾ ਕਾਰਨ ਵੀ ਸਾਹਮਨੇ ਆਇਆ ਹੈ। ਪਸ਼ੂ ਪਾਲਣ ਵਿੱਚ ਚੋਣਵੇਂ ਪ੍ਰਜਨਨ ਅਤੇ ਆਧੁਨਿਕ ਰਵਾਇਤਾਂ ਨੇ ਮੀਟ ਦੀ ਪੈਦਾਵਾਰ ਵਿੱਚ ਵੀ ਵਾਧਾ ਕੀਤਾ ਹੈ, ਪਰੰਤੂ ਜਾਨਵਰਾਂ ਦੀ ਭਲਾਈ ਅਤੇ ਐਂਟੀਬਾਇਓਟਿਕਸ, ਵਿਕਾਸ ਦੇ ਹਾਰਮੋਨਸ, ਅਤੇ ਉਦਯੋਗਿਕ ਮੀਟ ਦੇ ਉਤਪਾਦਨ ਵਿੱਚ ਆਮ ਤੌਰ ਤੇ ਵਰਤੇ ਜਾਂਦੇ ਹੋਰ ਰਸਾਇਣਾਂ ਦੇ ਸਿਹਤ ਪ੍ਰਭਾਵ ਬਾਰੇ ਚਿੰਤਾਵਾਂ ਨੂੰ ਉਠਾਇਆ ਹੈ। ਅਨੁਵੰਸ਼ਕ ਰੂਪ ਵਿੱਚ ਸੋਧੇ ਹੋਏ ਜੀਵ ਖੇਤੀਬਾੜੀ ਦੇ ਵਧ ਰਹੇ ਹਿੱਸੇ ਹਨ, ਭਾਵੇਂ ਕਿ ਇਹਨਾਂ ਨੂੰ ਕਈ ਦੇਸ਼ਾਂ ਵਿੱਚ ਪਾਬੰਦੀ ਲਗਾਈ ਗਈ ਹੈ ਖੇਤੀਬਾੜੀ ਫੂਡ ਉਤਪਾਦਨ ਅਤੇ ਪਾਣੀ ਪ੍ਰਬੰਧਨ ਵਿਸ਼ਵਵਿਆਪੀ ਮੁੱਦਿਆਂ ਨੂੰ ਵਧਾ ਰਹੇ ਹਨ ਜੋ ਕਈ ਮੋਰਚਿਆਂ 'ਤੇ ਬਹਿਸ ਨੂੰ ਵਧਾ ਰਹੇ ਹਨ। ਹਾਲ ਹੀ ਦਹਾਕਿਆਂ ਵਿੱਚ ਜੈਕਿਫਰਾਂ ਦੀ ਘਾਟ ਸਮੇਤ ਭੂਮੀ ਅਤੇ ਜਲ ਸਰੋਤ ਦੇ ਮਹੱਤਵਪੂਰਨ ਪਤਨ, ਅਤੇ ਗਲੋਬਲ ਵਾਰਮਿੰਗ ਬਾਰੇ ਖੇਤੀਬਾੜੀ ਅਤੇ ਖੇਤੀਬਾੜੀ ਵਿੱਚ ਗਲੋਬਲ ਵਾਰਮਿੰਗ ਦੇ ਪ੍ਰਭਾਵਾਂ ਨੂੰ ਹਾਲੇ ਵੀ ਪੂਰੀ ਤਰ੍ਹਾਂ ਸਮਝਿਆ ਨਹੀਂ ਗਿਆ। ਮੁੱਖ ਖੇਤੀਬਾੜੀ ਉਤਪਾਦਾਂ ਵਿੱਚ ਭੋਜਨ, ਫਾਈਬਰ, ਈਂਧਨ ਅਤੇ ਕੱਚੇ ਮਾਲ (ਜਿਵੇਂ ਕਿ ਰਬੜ) ਆਦਿ ਸ਼ਾਮਿਲ ਹਨ। ਖਾਸ ਭੋਜਨ ਵਿੱਚ ਅਨਾਜ (ਅਨਾਜ), ਸਬਜ਼ੀਆਂ, ਫਲ, ਤੇਲ, ਮੀਟ ਅਤੇ ਮਸਾਲੇ ਸ਼ਾਮਲ ਹਨ। ਫਾਈਬਰਸ ਵਿੱਚ ਕਪਾਹ, ਉੱਨ, ਭੰਗ, ਰੇਸ਼ਮ ਅਤੇ ਸਣ ਸ਼ਾਮਲ ਹੁੰਦੇ ਹਨ.
ਹੋਲਾ ਮਹੱਲਾ ਖ਼ਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਅਤੇ ਕੌਮੀ ਜੋੜ ਮੇਲਾ ਹੈ। ਇਹ ਮੇਲਾ ਖ਼ਾਲਸਾ ਪੰਥ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਧਾਰਮਿਕ ਪ੍ਰੰਪਰਾਵਾਂ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਅਨੰਦਪੁਰ ਸਾਹਿਬ ਸਮੇਤ ਸਮੁੱਚਾ ਇਲਾਕਾ ਖ਼ਾਲਸਾਈ ਰੰਗ 'ਚ ਰੰਗਿਆ ਜਾਂਦਾ ਹੈ। ਖ਼ਾਲਸਾ ਪੰਥ ਹੋਲੀ ਨਹੀਂ, ਹੋਲਾ ਖੇਡਦਾ ਹੈ ਅਤੇ ਮਹੱਲਾ ਕੱਢਦਾ ਹੈ। ਹੋਲੀ ਤੋਂ ਅਗਲੇ ਦਿਨ, ਅਨੰਦਪੁਰ ਸਾਹਿਬ ਵਿੱਚ ਕੇਸਗੜ੍ਹ ਸਾਹਿਬ ਅਤੇ ਹੋਰ ਧਾਰਮਿਕ ਸਥਾਨਾਂ ਦੇ ਸਥਾਨ ਉਤੇ, ਇੱਕ ਮੇਲਾ ਭਰਦਾ ਹੈ, ਜਿਸ ਨੂੰ ‘ਹੋਲਾ ਮਹੱਲਾ` ਵੀ ਕਹਿੰਦੇ ਹਨ। ਇਸ ਮੇਲੇ ਦਾ ਮੁੱਢ ਗੁਰੂ ਗੋਬਿੰਦ ਸਿੰਘ ਨੇ ਸੰਮਤ 1701 ਚੇਤ ਦੀ ਇੱਕ ਤਰੀਕ ਨੂੰ ਰੱਖਿਆ। ਉਨ੍ਹਾਂ ਨੇ ਖਾਲਸੇ ਨੂੰ ਸਸ਼ਤਰ-ਵਿੱਦਿਆ ਤੇ ਯੁੱਧ-ਕਲਾ ਵਿੱਚ ਨਿਪੁੰਨ ਕਰਨ ਲਈ ਦੋ ਦਲ ਬਣਾ ਕੇ, ਉਨ੍ਹਾਂ ਵਿੱਚ ਮਸਨੂਈ ਲੜਾਈ ਕਰਵਾਈ ਤੇ ਬਹਾਦਰ ਯੋਧਿਆਂ ਨੂੰ ਸਿਰੋਪੇ ਬਖ਼ਸੇ। ਉਦੋਂ ਤੋਂ ਹਰ ਸਾਲ ਅਨੰਦਪੁਰ ਵਿੱਚ ਹੋਲੀ ਤੋਂ ਅਗਲੇ ਦਿਨ ਹੋਲਾ ਮਹੱਲਾ ਮਨਾਇਆ ਜਾਣ ਲੱਗਾ। ਇਸ ਦਿਨ ਸੰਗਤ ਦਾ ਇੱਕ ਵੱਡਾ ਇਕੱਠ ਹੂੰਦਾ ਹੈ ਜਿਸ ਨੂੰ ‘ਮਹੱਲਾ` ਕਹਿੰਦੇ ਹਨ, ਨਗਾਰਿਆਂ ਦੀ ਧੁਨੀ ਵਿਚ, ਸਜ-ਧਜ ਨਾਲ ਇੱਕ ਗੁਰਧਾਮ ਤੋਂ ਦੂਜੇ ਗੁਰਧਾਮ ਤੱਕ ਨਿਕਲਦਾ ਹੈ। ਇਸ ਮਹੱਲਾ ਵਿੱਚ ਨਿਹੰਗ ਸਿੰਘ, ਪੁਰਾਤਨ ਫ਼ੌਜੀ ਆਨ ਸ਼ਾਨ ਨਾਲ ਸ਼ਾਮਲ ਹੁੰਦੇ ਅਤੇ ਸ਼ਸਤਰਾਂ ਦੇ ਦਸਤਕਾਰ ਵਿਖਾਦੇ ਹਨ|
ਕੋਰਰਾਵਾਈ (ਕੋਰਰਾਵਾਈ) ਜਾਂ ਕੋਰਰਾਵੀ, ਪ੍ਰਾਚੀਨ ਤਾਮਿਲ ਮੰਦਰ 'ਚ ਜੰਗ ਅਤੇ ਜਿੱਤ ਦੀ ਦੇਵੀ ਸੀ। ਉਸ ਨੂੰ ਮੁਰੁਗਨ, ਜੰਗ ਦਾ ਹਿੰਦੂ ਦੇਵਤਾ, ਦੀ ਮਾਂ ਮੰਨਿਆ ਜਾਂਦਾ ਸੀ, ਹੁਣ ਤਾਮਿਲਨਾਡੂ ਦੇ ਸਰਪ੍ਰਸਤ ਦੇਵਤਾ ਹੈ। ਸਭ ਤੋਂ ਪਹਿਲੇ ਹਵਾਲੇ ਕੋਰਰਾਵਾਈ ਦੇ ਪੁਰਾਣੇ ਤਾਮਿਲ ਵਿਆਕਰਨ ਟਾਲਕਾਪਿਅਮ ਵਿੱਚ ਮਿਲਦੇ ਹਨ, ਜੋ ਪ੍ਰਾਚੀਨ ਸੰਗਮ ਸਾਹਿਤ ਦਾ ਸਭ ਤੋਂ ਪੁਰਾਣਾ ਕੰਮ ਮੰਨਿਆ ਜਾਂਦਾ ਹੈ। ਕੋਰਰਾਵਈ ਦੀ ਦੇਵੀ ਦੁਰਗਾ ਨਾਲ ਪਛਾਣ ਕੀਤੀ ਗਈ ਹੈ। ਸ਼ੁਰੂ ਵਿੱਚ ਮੂਰਤੀ-ਵਿਗਿਆਨ ਵਿੱਚ, ਕੋਰਰਾਵਈ ਨੂੰ ਭਿਆਨਕ ਅਤੇ ਖ਼ੂਨ-ਖਰਾਬੇ ਵਜੋਂ ਪੇਸ਼ ਕੀਤਾ ਜਾਂਦਾ ਹੈ।
ਰੱਖੜੀ, ਰਕਸ਼ਾ ਬੰਧਨ੍ਹ ਜਾਂ ਰਾਖੀ ਦਾ ਭਾਵ ਹੈ ਵੀਰ ਭੈਣਾਂ ਦੀ ਰੱਖਿਆ ਕਰਨ ਜਾਂ ਕਹਿ ਲਓ ਰੱਖੜੀ ਬੰਨ੍ਹਾ ਕੇ ਵੀਰ ਭੈਣਾਂ ਦੀ ਕਿਸੇ ਔਕੜ ਸਮੇਂ ਰੱਖਿਆ ਕਰਨ ਜਾ ਕੰਮ ਆਉਣ ਲਈ ਬਚਨ ਵੱਧ ਹੋ ਜਾਂਦੇ ਹਨ। ਇਹ ਇੱਕ ਪ੍ਰਸਿੱਧ ਅਤੇ ਪਰੰਪਰਾਗਤ ਤੌਰ 'ਤੇ ਹਿੰਦੂ ਸਲਾਨਾ ਰੀਤੀ ਹੈ ਅਤੇ ਇਹ ਤਿਉਹਾਰ ਹਿੰਦੂ ਸੰਸਕ੍ਰਿਤੀ ਤੋਂ ਪ੍ਰਭਾਵਿਤ ਹੋ ਕੇ ਦੁਨੀਆਂ ਅਤੇ ਖ਼ਾਸਕਰ ਦੱਖਣੀ ਏਸ਼ੀਆ ਦੇ ਕਈ ਭਾਗਾਂ ਅਤੇ ਧਾਰਮਕ ਸਮੂਹਾਂ ਦੁਆਰਾ ਵੀ ਮਨਾਇਆ ਜਾਂਦਾ ਹੈ। ਰਕਸ਼ਾ ਬੰਧਨ੍ਹ ਸਾਵਣ ਮਹੀਨੇ ਦੇ ਅੰਤਮ ਦਿਨ ਤੇ ਮਨਾਇਆ ਜਾਂਦਾ ਹੈ, ਜੋ ਆਮ ਤੌਰ 'ਤੇ ਅਗਸਤ ਵਿੱਚ ਆਉਂਦਾ ਹੈ। ਇਸ ਦਿਨ, ਹਰ ਉਮਰ ਦੀਆਂ ਭੈਣਾਂ ਆਪਣੇ ਭਰਾਵਾਂ ਦੇ ਗੁੱਟ ਦੇ ਦੁਆਲੇ ਰੱਖੜੀ ਨਾਮਕ ਇੱਕ ਤਵੀਤ ਜਾਂ ਤਾਜ਼ੀ ਬੰਨ੍ਹਦੀਆਂ ਹਨ। ਇਹ ਵੀ ਧਾਰਨਾ ਹੈ ਕਿ ਭੈਣਾਂ ਇਸ ਮੌਕੇ ਭਰਾਵਾ ਦੀ ਸੁੱਖ ਮੰਗਦੀਆਂ ਉਨ੍ਹਾਂ ਦੀ ਲੰਮੀ ਉਮਰ ਦੀ ਕਾਮਨਾ ਕਰਦੀਆਂ ਹਨ ਤੇ ਭਰਾਵਾਂ ਦੀ ਉਮਰ ਦਰਾਜ ਹੋ ਜਾਂਦੀ ਹੈ। ਭੈਣ ਭਰਾਵਾਂ ਦਾ ਇੱਕ ਦੂਜੇ ਨੁੰ ਮਿਲਣ ਦਾ ਸਬੱਬ ਬਣ ਜਾਂਦਾ ਹੈ ਇਹ ਤਿਉਹਾਰ। ਕਿਉਂਕਿ ਇਸ ਤੇਂ ਰਗ਼ਤਾਰ ਮਸ਼ਨੀ ਯੁੱਗ ਵਿੱਚ ਇੱਕ ਦੂਜੇ ਨੁੰ ਮਿਲਣ ਲਈ ਸਮੇਂ ਦਾ ਜਿਵੇਂ ਕਾਲ ਪੈ ਗਿਆ ਹੈ।
ਸਤਿ ਸ੍ਰੀ ਅਕਾਲ (listen ) ਪੰਜਾਬੀ ਲੋਕਾਂ ਵੱਲੋਂ ਕਿਸੇ ਨੂੰ ਮਿਲਣ ਵੇਲ਼ੇ ਵਰਤਿਆ ਜਾਣ ਵਾਲ਼ਾ ਫ਼ਿਕਰਾ ਹੈ। ਆਮ ਤੌਰ ਤੇ ਸਾਰੇ ਪੰਜਾਬੀ ਲੋਕਾਂ ਵੱਲੋਂ ਇਸ ਦੀ ਵਰਤੋਂ ਕੀਤੀ ਜਾਂਦੀ ਹੈ ਪਰ ਸਿੱਖ ਧਰਮ ਨੂੰ ਮੰਨਣ ਵਾਲ਼ਿਆਂ ਵਿੱਚ ਇਸ ਦੀ ਖ਼ਾਸ ਅਹਿਮੀਅਤ ਹੈ। ਸਤਿ ਦਾ ਮਾਇਨਾ ਹੈ ਸੱਚ, ਸ੍ਰੀ ਅਦਬ ਵਜੋਂ ਲਾਇਆ ਜਾਂਦਾ ਹੈ ਅਤੇ ਅਕਾਲ ਦਾ ਮਾਇਨਾ ਹੈ ਵਕਤ ਤੋਂ ਪਰ੍ਹੇ ਦਾ ਭਾਵ ਪਰਮਾਤਮਾ। ਸੋ ਇਸ ਪ੍ਰਕਾਰ ਇਸ ਫ਼ਿਕਰੇ ਦੇ ਮਾਇਨੇ ਹਨ, ਕੇਵਲ ਪਰਮਾਤਮਾ ਹੀ ਆਖ਼ਰੀ ਸੱਚ ਹੈ।