ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿੱਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਸੁਚੱਜੀ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸਨ, ਜਿਨ੍ਹਾਂ ਨੇ ਪੰਜਾਬੀ ਸਾਹਿਤਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਇੰਨੇ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਸਨ ਕਿ ਉਹ ਭਾਈ ਵਜੋਂ ਮਾਨਤਾ ਪ੍ਰਾਪਤ ਹੋ ਗਏ, ਇੱਕ ਸਨਮਾਨ ਅਕਸਰ ਉਹਨਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ। ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: پنجابی, ਪੰਜਾਬੀ) ਪੰਜਾਬ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖਾਂ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਇੱਕ ਸਿੱਖ ਮਹਾਰਾਜਾ ਸੀ ਜਿੰਨਾ ਨੂੰ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ ਅਤੇ ਉਹਨਾਂ ਦਾ ਨਾਮ ਭਾਰਤ ਦੇ ਉਹਨਾਂ ਮਹਾਨ ਸ਼ਾਸਕਾਂ ਵਿੱਚ ਆਉਂਦਾ ਹੈ ਜਿਵੇ ਕਿ ਮਹਾਂਰਾਣਾ ਪ੍ਰਤਾਪ ਅਤੇ ਮਰਾਠਾ ਸਾਮਰਾਜ ਦੇ ਛੱਤਰਪਤੀ ਸ਼ਿਵਾਜੀ। ਉਹਨਾਂ ਨੂੰ ਸਾਲ 2020 ਵਿੱਚ ਬੀਬੀਸੀ ਨੇ ਦੁਨੀਆ ਦਾ ਸਭ ਤੋ ਮਹਾਨ ਆਗੂ ਦੱਸਿਆ ਸੀ ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਕੀਤੀ ਜਾਂਦੀ ਸੀ।
ਪੰਜਾਬੀ ਲੋਕ ਸੰਗੀਤ (پنجابی لوک موسیقی (ਸ਼ਾਹਮੁਖੀ)) ਲੋਕ ਸੰਗੀਤ ਅਤੇ </nowiki>ਭੰਗੜਾ, ਗਿੱਧਾ ਆਦਿ ਵਰਗੇ ਨਾਚਾਂ ਵਿੱਚ ਵਰਤੇ ਜਾਂਦੇ ਰਵਾਇਤੀ ਸੰਗੀਤ ਯੰਤਰਾਂ ਦੀ ਇੱਕ ਵਿਸ਼ਾਲ ਸ਼੍ਰੇਣੀ ਹੈ। ਕੁਝ ਯੰਤਰ ਦੁਰਲੱਭ ਵਰਤੋਂ ਵਿੱਚ ਹਨ ਅਤੇ ਲੱਭਣ ਲਈ ਵੀ ਹਨ। ਇੱਥੇ ਪੰਜਾਬ ਖੇਤਰ ਦੇ ਕੁਝ ਸਭ ਤੋਂ ਮਸ਼ਹੂਰ ਰਵਾਇਤੀ ਸਾਜ਼ ਹਨ ਜੋ ਵੱਖ-ਵੱਖ ਸੱਭਿਆਚਾਰਕ ਗਤੀਵਿਧੀਆਂ ਵਿੱਚ ਵਰਤੇ ਜਾਂਦੇ ਹਨ।
ਗੁਰੂ ਗੋਬਿੰਦ ਸਿੰਘ (ਉਚਾਰਨ: [gʊɾuː goːbɪn̪d̪ᵊ sɪ́ŋgᵊ]; 22 ਦਸੰਬਰ 1666 – 7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ, ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਓਹ ਸਿੱਖ ਕੌਮ ਦੇ ਅੰਤਿਮ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਦੌਰਾਨ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੁਆਰਾ ਸ਼ਹੀਦ ਕਰਵਾ ਦਿੱਤਾ ਗਿਆ।
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਜਾਂ ਸ਼੍ਰੀ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰੂਦੁਆਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ। ਇਹ ਗੁਰੂਦਵਾਰਾ ਚੌਥੇ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਪੰਜਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ। ਦੋ ਸਾਲਾਂ ਬਾਅਦ ਸੰਨ 1606 ਵਿੱਚ ਸ਼੍ਰੀ ਅਕਾਲ ਤਖਤ ਸਾਹਿਬ ਜੀ ਦਾ ਨੀਂਹ ਪੱਥਰ ਛੇਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਸ਼੍ਰੀ ਹਰਿਮੰਦਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਸ਼ਹੀਦ ਦੀ ਸ਼ਹੀਦੀ ਵੀ ੧੬੫੭ ਦੇ ਜਹਾਨ ਖ਼ਾਨ ਵਾਲੇ ਹਮਲੇ ਦੌਰਾਨ ਹੀ ਸ਼੍ਰੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ। ਅੱਜ ਬਾਬਾ ਜੀ ਦੀ ਯਾਦ ਵਿੱਚ ਸ਼੍ਰੀ ਹਰਿਮੰਦਰ ਸਾਹਿਬ ਜੀ ਦੀ ਪਰਿਕਰਮਾ ਵਿੱਚ ਸ਼ਹੀਦੀ ਬੁੰਗਾ ਸਥਿਤ ਹੈ, ਜਿੱਥੇ ਲੜੀਵਾਰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਚਲਦੇ ਰਹਿੰਦੇ ਹਨ। ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਦਾ ਮੌਜੂਦਾ ਰੂਪ 1764 ਵਿੱਚ ਸੁਲਤਾਨ-ਉਲ-ਕੌਮ ਮਹਾਰਾਜ ਜੱਸਾ ਸਿੰਘ ਆਹਲੂਵਾਲੀਆ ਦੁਆਰਾ ਨੀਂਹ ਪੱਥਰ ਰੱਖਣ ਤੋਂ ਬਾਅਦ ਹੋਂਦ ਵਿੱਚ ਆਇਆ ਹੈ। "ਸਵਰਨ ਮੰਦਰ" ਜਿਵੇਂ ਕਿ ਇਸਨੂੰ ਹਿੰਦੀ ਵਿੱਚ ਜਾਣਿਆ ਜਾਂਦਾ ਹੈ ਸੋਨੇ ਦੀ ਉਸ ਪਰਤ ਕਾਰਨ ਹੈ ਜੋ ਕਿ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਨੇ ਸ਼੍ਰੀ ਹਰਿਮੰਦਰ ਸਾਹਿਬ ਤੇ 1830 ਦੇ ਦਹਾਕੇ ਦੌਰਾਨ ਚੜ੍ਹਾਈ ਸੀ। ਜੇ ਅਸੀਂ ਵਾਸਤੂਸ਼ਿਲਪ ਦੀ ਗੱਲ ਕਰੀਏ ਤਾਂ ਇਸ ਉੱਤੇ ਅਰਬ, ਭਾਰਤੀ ਅਤੇ ਯੂਰਪੀ ਪ੍ਰਭਾਵ ਸਾਫ ਝਲਕਦੇ ਹਨ। ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੇ ਚਾਰਾਂ ਦਿਸ਼ਾਵਾਂ ਨੂੰ ਮੂੰਹ ਕਰਦੇ ਚਾਰ ਦੁਆਰ ਇਸ ਗੱਲ ਦਾ ਪ੍ਰਤੀਕ ਹਨ ਕਿ ਇਹ ਹਰ ਧਰਮ, ਨਸਲ, ਫਿਰਕੇ ਦੇ ਵਿਅਕਤੀ ਲਈ ਹੈ। ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਲੰਗਰ ਵਿੱਚ ਹਰ ਮੁਲਕ, ਧਰਮ, ਜਾਤਿ, ਲਿੰਗ ਆਦਿ ਦੇ ਲੱਗਭਗ ਇੱਕ ਲੱਖ ਤੋਂ ਵੱਧ ਲੋਕ ਹਰ ਰੋਜ਼ ਗੁਰੂ ਕਾ ਲੰਗਰ ਛੱਕਦੇ ਹਨ। ਅੰਮ੍ਰਿਤਸਰ ਸ਼ਹਿਰ ਦੀ ਨੀਂਹ 1577 ਵਿੱਚ ਗੁਰੂ ਰਾਮਦਾਸ ਜੀ ਨੇ ਪਵਿੱਤਰ ਸਰੋਵਰ ਨੂੰ ਟੱਕ ਲਾ ਕੇ ਰਖੀ।ਕੁਝ ਹਵਾਲਿਆਂ ਮੁਤਾਬਕ ਇਹ ਜ਼ਮੀਨ ਨੇੜੇ ਦੇ ਤੁਂਗ ਪਿੰਡ ਦੇ ਵਾਸੀਆਂ ਪਾਸੋਂ ਖਰੀਦੀ ਗਈ ਸੀ ਜਦਕਿ ਕੁਝ ਹੋਰਨਾਂ ਮੁਤਾਬਕ ਗੁਰੂ ਅਮਰਦਾਸ ਦੇ ਸਮੇਂ ਮੁਗਲ ਸਮਰਾਟ ਅਕਬਰ ਬਾਦਸ਼ਾਹ ਨੇ ਇਹ ਜ਼ਮੀਨ ਬੀਬੀ ਭਾਨੀ ਨੂੰ ਉਨ੍ਹਾਂ ਦੀ ਗੁਰੂ ਰਾਮਦਾਸ ਨਾਲ ਸ਼ਾਦੀ ਸਮੇਂ ਤੁਹਫੇ ਵਜੋਂ ਦਿਤੀ ਸੀ।ਜੋ ਇਸ ਸਰੋਵਰ ਆਲੇ ਦੁਆਲੇ ਨਗਰ ਵਸਿਆ ਉਸ ਦਾ ਸ਼ੁਰੂ ਵਿੱਚ ਨਾਂ ਰਾਮਦਾਸਪੁਰ,ਚੱਕ ਰਾਮਦਾਸ ਯਾ ਚੱਕ ਗੁਰੂ ਪਿਆ।ਗੁਰੂ ਅਰਜਨ, ਜਿਨ੍ਹਾਂ ਨੇ ਸਰੋਵਰ ਮੁਕੰਮਲ ਕਰਵਾਇਆ, ਸੰਤੋਖਸਰ ਤੇ ਰਾਮਸਰ ਦੇ ਤਾਲ ਖੁਦਵਾਏ ਅਤੇ ਸਰੋਵਰ ਦੇ ਵਿੱਚਕਾਰ ਹਰਿਮੰਦਰ ਸਾਹਿਬ ਬਣਵਾਇਆ, ਦੇ ਸਮੇਂ ਇਹ ਸ਼ਹਿਰ ਤਰੱਕੀ ਕਰਦਾ ਗਿਆ।ਗੁਰੂ ਹਰਗੋਬਿੰਦ ਸਾਹਿਬ ਨੇ ਹਰਿਮੰਦਰ ਦੇ ਸਾਹਮਣੇ ਅਕਾਲ ਤਖ਼ਤ ਬਣਵਾਇਆ ਅਤੇ ਕੌਲਸਰ ਤੇ ਬਿਬੇਕਸਰ ਦੇ ਤਾਲ ਖੁਦਵਾਏ ਅਤੇ ਸ਼ਹਿਰ ਦੀ ਪੱਛਮੀ ਹਦੂਦ ਵਿੱਚ ਲੋਹ ਗੜ੍ਹ ਦਾ ਕਿਲਾ ਉੱਸਰਵਾਇਆ। 1635 ਵਿੱਚ ਜਦੌਂ ਗੁਰੂ ਹਰਗੋਬਿੰਦ ਸਾਹਿਬ ਕੀਰਤਪੁਰ ਸਾਹਿਬ ਪ੍ਰਸਥਾਨ ਕਰ ਗਏ ਤਾਂ ਤਕਰੀਬਨ 65 ਸਾਲ ਸ਼ਹਿਰ ਦਾ ਪ੍ਰਬੰਧ ਪ੍ਰਿਥੀ ਚੰਦ ਦੇ ਵਾਰਸਾਂ ਹੇਠ ਰਿਹਾ। 1699 ਵਿੱਚ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਸਾਜਨ ਉਪਰੰਤ ਭਾਈ ਮਨੀ ਸਿੰਘ ਜੀ ਨੂੰ ਅੰਮ੍ਰਿਤਸਰ ਸ਼ਹਿਰ ਦੇ ਪ੍ਰਬੰਧ ਲਈ ਭੇਜਿਆ। 18ਵੀਂ ਸਦੀ ਵਿੱਚ ਕਈ ਉਤਾਰ ਚੜਾਉ ਸ਼ਹਿਰ ਵਿੱਚ ਹੋਏ। 1765 ਵਿੱਚ ਮਿਸਲਾਂ ਦੀ ਸਰਦਾਰੀ ਕਾਇਮ ਹੋਣ ਉਪਰੰਤ ਕਈ ਮਿਸਲ ਸਰਦਾਰਾਂ ਨੇ ਅੰਮ੍ਰਿਤਸਰ ਦਾ ਪ੍ਰਬੰਧ ਸੰਭਾਲਿਆ। ਵਖ ਵਖ ਸਰਦਾਰਾਂ ਨੇ ਪਵਿੱਤਰ ਸਰੋਵਰ ਦੇ ਆਲੇ ਦੁਆਲੇ ਆਪਣੇ ਬੁੰਗੇ ਕਾਇਮ ਕੀਤੇ ਅਤੇ ਬਾਹਰਵਾਰ ਕਟੜੇ ਯਾ ਹਲਕੇ ਕਾਇਮ ਕੀਤੇ ਜੋਕਿ ਵਪਾਰੀਆਂ ਤੇ ਦਸਤਕਾਰਾਂ ਦੀ ਤਰੱਕੀ ਤੇ ਵਾਧੇ ਲਈ ਸਨ। ਅਹਿਮ ਫ਼ੈਸਲੇ ਲੈਣ ਲਈ ਅੰਮ੍ਰਿਤਸਰ ਵਿੱਚ ਸਰਬੱਤ ਖਾਲਸਾ ਦੀਵਾਨ ਕੀਤੇ ਜਾਂਦੇ ਸਨ।ਇਸ ਤਰਾਂ ਇਹ ਸ਼ਹਿਰ ਖਾਲਸੇ ਦੀ ਰਾਜਧਾਨੀ ਦੇ ਰੂਪ ਵਿੱਚ ਸਾਹਮਣੇ ਆਇਆ। ੧੮ਵੀਂ ਸਦੀ ਦੇ ਅੰਤ ਤਕ ਅੰਮ੍ਰਿਤਸਰ ਪੰਜਾਬ ਦਾ ਇੱਕ ਉੱਘਾ ਵਪਾਰਕ ਕੇਂਦਰ ਬਣ ਚੁੱਕਾ ਸੀ। ਰਣਜੀਤ ਸਿੰਘ, ਜੋ ਕਿ 1801 ਤੱਕ ਮਹਾਰਾਜੇ ਦੀ ਪਦਵੀ ਪ੍ਰਾਪਤ ਕਰ ਚੁੱਕਿਆ ਸੀ ਨੇ 1805 ਵਿੱਚ ਇਥੇ ਆਪਣਾ ਅਧਿਕਾਰ ਜਮਾਇਆ ਜਦੌਂ ਉਸ ਨੇ ਜ਼ਮਜ਼ਮਾ ਤੋਪ ਤੇ ਭੰਗੀ ਸਰਦਾਰਾਂ ਦੇ ਕਿਲੇ ਅਤੇ ਤੋਸ਼ੇਖਾਨੇ ਤੇ ਆਪਣਾ ਦਬਦਬਾ ਬਣਾ ਲਿਆ। 1815 ਵਿੱਚ ਰਾਮਗੜੀਆ ਕਿਲਾ ਹਥਿਆ ਲੈਣ ਉਪਰੰਤ 1820 ਵਿੱਚ ਆਹਲੂਵਾਲੀਆ ਤੇ ਕਨ੍ਹਈਆ ਮਿਸਲ ਨੂੰ ਅਧੀਨ ਕਰ ਲੈਣ ਬਾਦ ਪੂਰਾ ਅੰਮ੍ਰਿਤਸਰ ਰਣਜੀਤ ਸਿੰਘ ਦੇ ਪ੍ਰਬੰਧ ਹੇਠ ਆ ਗਿਆ। ਰਣਜੀਤ ਸਿੰਘ ਦੇ ਸਮੇਂ ਕਿਲਾ ਗੋਬਿੰਦ ਗੜ੍ਹ ਬਣਵਾਇਆ ਗਿਆ, ਰਾਮ ਬਾਗ ਲਵਾਇਆ ਗਿਆ ਅਤੇ ਦਰਬਾਰ ਸਾਹਿਬ ਦੀ ਇਮਾਰਤ ਉੱਤੇ ਸੋਨਾ ਜੜਵਾਉਣ ਦਾ ਕੰਮ ਹੋਇਆ। ਇਸ ਸਭ ਨਾਲ ਸ਼ਹਿਰ ਦੀ ਤਰੱਕੀ ਵਿੱਚ ਬੇਅੰਤ ਵਾਧਾ ਹੋਇਆ ਅਤੇ ਇਹ ਸਨਅਤੀ ਤੇ ਵਪਾਰਕ ਤਰੱਕੀ ਵਿੱਚ ਹੋਰ ਅੱਗੇ ਵਧਿਆ। ਗੁਰੂ ਜੀ ਨੇ ਇਸ ਦਾ ਨੀਂਹ ਪੱਥਰ ਇੱਕ ਮੁਸਲਮਾਨ ਫ਼ਕੀਰ ਸਾਂਈ ਮੀਂਆ ਮੀਰ (1550-1635) ਪਾਸੌਂ 28 ਦਸੰਬਰ 1588 ਨੂੰ ਰਖਵਾਇਆ ਸੀ। ਇਸ ਤੌਂ ਪਹਿਲਾਂ ਅੰਮ੍ਰਿਤਸਰ ਦੇ ਪਵਿੱਤਰ ਸਰੋਵਰ ਦਾ ਕੰਮ ਸ੍ਰੀ ਗੁਰੂ ਰਾਮਦਾਸ ਜੀ (1534-1581) ਸ਼ੁਰੂ ਕਰਵਾ ਚੁੱਕੇ ਸਨ। ਕੁਝ ਹਵਾਲਿਆ ਉਹ ਜ਼ਮੀਨ ਤੁੰਗ ਪਿੰਡ ਦੇ ਵਸਨੀਕਾਂ ਪਾਸੌਂ ਖਰੀਦੀ ਗਈ ਸੀ ਪਰ ਦੁਸਰੇ ਪਾਸੇ ਹੋਰਾਂ ਦਾ ਕਹਿਣਾ ਹੈ ਕਿ ਉਹ ਜ਼ਮੀਨ ਸਮਰਾਟ ਅਕਬਰ ਵਲੋਂ ਸ਼੍ਰੀ ਬੀਬੀ ਭਾਨੀ ਜੀ ਨੂੰ ਉਸ ਵਕਤ ਤੋਹਫੇ ਵਜੋਂ ਭੇਟ ਕੀਤੀ ਗਈ ਸੀ ਜੱਦ ਉਨ੍ਹਾਂ ਦਾ ਵਿਆਹ ਸ਼੍ਰੀ ਗੁਰੂ ਰਾਮਦਾਸ ਜੀ ਨਾਲ ਹੋਇਆ ਸੀ। ਸਰੋਵਰ ਨੂੰ ਪੱਕਾ ਕਰਵਾਉਣ ਦਾ ਕੰਮ ਸ਼੍ਰੀ ਗੁਰੂ ਅਰਜਨ ਸਾਹਿਬ ਜੀ ਨੇ ਕਰਵਾਇਆ ਸੀ ਤੇ ਇਸ ਸਰੋਵਰ ਦੇ ਠੀਕ ਵਿੱਚਕਾਰ ਹੀ ਸ਼੍ਰੀ ਹਰਿਮੰਦਰ ਸਾਹਿਬ ਦੀ ਇਮਾਰਤ ਉੱਸਾਰੀ ਗਈ ਜਿਸ ਦੀ ਕਾਰ ਸੇਵਾ ਸਿੱਖਾਂ ਨੇ ਕੀਤੀ ਸੀ। ਸ਼੍ਰੀ ਹਰਿਮੰਦਰ ਸਾਹਿਬ ਦੇ ਅੰਦਰ,16 ਅਗਸਤ 1604 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਥਾਪਨਾ ਹੋਈ ਸੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਗੁਰੂ ਅਰਜਨ ਸਾਹਿਬ ਨੇ ਆਪ ਕੀਤੀ ਸੀ। ਭਾਈ ਬੁੱਢਾ ਜੀ ਨੂੰ ਹਰਿਮੰਦਰ ਸਾਹਿਬ ਦੇ ਪਹਿਲਾ ਗ੍ਰੰਥੀ ਥਾਪਿਆ ਗਿਆ। ਗੁਰੂ ਅਰਜਨ ਸਾਹਿਬ ਨੇ ਰੋਜ਼ਾਨਾ ਸਾਰਾ ਦਿਨ ਅਤੇ ਦੇਰ ਰਾਤ ਤੱਕ ਗੁਰਬਾਣੀ ਦਾ ਪਾਠ ਅਤੇ ਕੀਰਤਨ ਕਰਨ ਦੀ ਜੋ ਮਰਯਾਦਾ ਬੰਨ੍ਹੀ ਸੀ ਉਹ ਕਿ ਅੱਜ ਵੀ ਉਸੇ ਤਰ੍ਹਾਂ ਹੀ ਕਾਇਮ ਹੈ। ਜੱਦ 1635 ਵਿੱਚ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਗੁਰੂ ਕਾ ਚੱਕ (ਸ੍ਰੀ ਅੰਮ੍ਰਿਤਸਰ) ਛੱਡ ਕੇ ਕੀਰਤਪੁਰ ਸਾਹਿਬ ਚਲੇ ਗਏ ਤਾਂ ਉਨ੍ਹਾਂ ਦਿਨਾਂ ਦੌਰਾਨ ਹਰਿਮੰਦਰ ਸਾਹਿਬ ਦਾ ਪ੍ਰਬੰਧ ਪ੍ਰਿਥੀ ਚੰਦ ਦੇ ਵਾਰਸਾਂ ਕੋਲ ਚਲਾ ਗਿਆ। ਨੌਵੇਂ ਗੁਰੂ ਸ਼੍ਰੀ ਗੁਰੂ ਤੇਗ ਬਹਾਦਰ ਜੀ ਜੱਦ 1664 ਵਿੱਚ ਦਰਬਾਰ ਸਾਹਿਬ ਦੇ ਦਰਸ਼ਨਾਂ ਨੂੰ ਆਏ ਤਾਂ ਨਵੇਂ ਵਾਰਸਾਂ ਨੇ ਉਨ੍ਹਾਂ ਨੂੰ ਅੰਦਰ ਨਹੀਂ ਜਾਣ ਦਿਤਾ ਅਤੇ ਦਰਵਾਜ਼ੇ ਬੰਦ ਕਰ ਲਏ। ਅੰਮ੍ਰਿਤਸਰ ਦੇ ਲੋਕਾਂ ਦੀ ਬੇਨਤੀ 'ਤੇ 1699 ਵੀ. ਦੀ ਵਿਸਾਖੀ ਨੂੰ ਖਾਲਸਾ ਸਾਜਨਾ ਕਰਨ ਤੋਂ ਬਾਅਦ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਭਾਈ ਮਨੀ ਸਿੰਘ ਜੀ ਨੂੰ ਭਾਈ ਭੁਪਾਲ ਸਿੰਘ, ਭਾਈ ਗੁਲਜ਼ਾਰ ਸਿੰਘ, ਕੇਹਰ ਸਿੰਘ, ਦਾਨ ਸਿੰਘ, ਕੀਰਤ ਸਿੰਘ ਦੇ ਨਾਲ ਅਕਾਲ ਤਖ਼ਤ ਅਤੇ ਹਰਿਮੰਦਰ ਸਾਹਿਬ ਦੇ ਪ੍ਰਬੰਧ ਲਈ ਸ਼੍ਰੀ ਅੰਮ੍ਰਿਤਸਰ ਭੇਜਿਆ। 1709 ਤੋਂ 1765 ਵਿੱਚਲੇ ਵਰ੍ਹੇ ਸ਼੍ਰੀ ਅੰਮ੍ਰਿਤਸਰ ਅਤੇ ਸ਼੍ਰੀ ਹਰਿਮੰਦਰ ਸਾਹਿਬ ਲਈ ਬਹੁਤ ਉਥਲ ਪੁਥਲ ਵਾਲਾ ਸਨ। 1733 ਵਿੱਚ ਜੱਦ ਜ਼ਕਰਿਆਂ ਖਾਨ ਨੇ ਸਿੱਖਾਂ ਦੇ ਪ੍ਰਤਿਨਿੱਧ ਕਪੂਰ ਸਿੰਘ ਨੂੰ ਨਵਾਬੀ ਦੀ ਭੇਂਟ ਕੀਤੀ ਤਾਂ ਹਰਿਮੰਦਰ ਸਾਹਿਬ ਵਿਖੇ ਕੁਝ ਸਮਾਂ ਗੁਰੂ ਹਰਗੋਬੀੰਦ ਸਾਹਿਬ ਦੇ ਸਮੇਂ ਵਾਲੀ ਰੌਣਕ ਵਾਲਾ ਬਣ ਗਿਆ। ਪਰ 1735 ਵਿੱਚ ਅਹਿਦਨਾਮਾ ਟੁੱਟ ਜਾਣ ਕਰਕੇ ਸਿਖਾਂ ਨੂੰ ਫਿਰ ਜੰਗਲਾਂ ਵੱਲ ਜਾਣਾ ਪਿਆ। ਭਾਈ ਮਨੀ ਸਿੰਘ ਜੀ ਨੂੰ ਬੰਦੀ ਬਣਾ ਲਿਆ ਗਿਆ ਤੇ 1737 ਵਿੱਚ ਉਨ੍ਹਾਂ ਨੂੰ ਕਤਲ ਕਰ ਦਿਤਾ ਗਿਆ। ਇੱਕ ਰਾਜਪੂਤ ਜ਼ਿਮੀਂਦਾਰ ਮੱਸੇ ਰੰਘੜ ਨੂੰ ਅੰਮ੍ਰਿਤਸਰ ਦਾ ਕੋਤਵਾਲ ਥਾਪ ਕੇ ਸ਼ਹਿਰ ਕਬਜ਼ੇ ਵਿੱਚ ਕਰ ਲਿਆ ਗਿਆ। ਮੱਸੇ ਰੰਘੜ ਨੇ ਹਰਿਮੰਦਰ ਸਾਹਿਬ ਦੀ ਪਵਿੱਤਰਤਾ ਨੂੰ ਭੰਗ ਕਰਨ ਲਈ ਸਰੋਵਰ ਨੂੰ ਭਰ ਦਿੱਤਾ ਅਤੇ ਇਸ ਪਵਿਤੱਰ ਥਾਂ ਨੂੰ ਹਰਮ ਦੀ ਤਰ੍ਹਾਂ ਇਸਤੇਮਾਲ ਕਰਨ ਲੱਗਾ। ਇਸ ਅਪਵਿੱਤਰਤਾ ਤੇ ਅਪਮਾਨ ਦਾ ਬਦਲਾ ਲੈਣ ਲਈ ਮੀਰਾਂ ਕੋਟ ਦੇ ਭਾਈ ਮਤਾਬ ਸਿੰਘ ਤੇ ਮਾੜੀ ਕੰਬੋਕੇ ਦੇ ਭਾਈ ਸੁਖਾ ਸਿੰਘ ਨੇ ਭੇਸ ਵਟਾ ਕੇ ਹਰਿਮੰਦਰ ਸਾਹਿਬ ਆ ਦਾਖ਼ਲ ਹੋਏ ਮੱਸੇ ਰੰਘੜ ਦਾ ਸਿਰ ਜਾ ਵੱਢਿਆ ਤੇ ਸੁਰੱਖਿਅਤ ਵਾਪਸ ਆਪਣੇ ਡੇਰੇ ਪਰਤ ਆਏ। ਇਹ ਵਾਕਿਆ 11 ਅਗਸਤ 1740 ਦਾ ਹੈ। 1753 ਵਿੱਚ ਮੀਰ ਮੰਨੂ ਦੀ ਮੌਤ ਤੌਂ ਬਾਦ ਸਿੱਖਾਂ ਦਾ ਹਰਿਮੰਦਰ ਸਾਹਿਬ ਲਗਭਗ ਸੁਤੰਤਰ ਆਣਾ ਜਾਣਾ ਹੋ ਗਿਆ ਸੀ। ਦਿੱਲੀ ਸਰਕਾਰ ਦਾ ਪੰਜਾਬ ਤੇ ਕੰਟ੍ਰੋਲ ਨਾਮ ਮਾਤਰ ਦਾ ਹੀ ਰਿਹਾ ਸੀ ਅਤੇ ਸਿੱਖ ਵੱਖ-ਵੱਖ ਮਿਸਲਾਂ ਦੇ ਪ੍ਰਬੰਧ ਹੇਠ ਪੰਜਾਬ ਦਾ ਪ੍ਰਬੰਧ ਚਲਾ ਰਹੇ ਸੀ। ਅੰਮ੍ਰਿਤਸਰ ਦਾ ਇਲਾਕਾ ਭੰਗੀ ਮਿਸਲ ਦੇ ਸਰਦਾਰ ਹਰੀ ਸਿੰਘ ਦੇ ਪ੍ਰਬੰਧ ਹੇਠ ਸੀ। 1762 ਵਿੱਚ ਛੇਵੇਂ ਅਫਗਾਨ ਹੱਲੇ ਵੇਲੇ ਅਹਿਮਦ ਸ਼ਾਹ ਦੁਰਾਨੀ ਨੇ ਹਰਿਮੰਦਰ ਸਾਹਿਬ ਨੂੰ ਬਰੂਦ ਨਾਲ ਉਡਾ ਦਿੱਤਾ। ਉਸੇ ਸਾਲ ਦਿਵਾਲੀ ਵੇਲੇ ਸਿੱਖ ਫਿਰ ਹਰਿਮੰਦਰ ਸਾਹਿਬ ਵਿਖੇ ਇਕੱਠੇ ਹੋਏ। 1764 ਵਿੱਚ ਸਰਹਿੰਦ ਫ਼ਤਿਹ ਕਰਨ ਪਿਛੌਂ ਸਰਦਾਰ ਜੱਸਾ ਸਿੰਘ ਆਹਲੂਵਾਲੀਆ ਨੇ ਸਾਰੀਆਂ ਮਿਸਲਾਂ ਨੂੰ ਇੱਕ ਮੁੱਠ ਕੀਤਾ ਤੇ ਹਰਿਮੰਦਰ ਸਾਹਿਬ ਦੀ ਮੁੜ ਉਸਾਰੀ ਲਈ ਫੰਡ ਇਕੱਠਾ ਕਰਨ ਦਾ ਹੁਕਮ ਜ਼ਾਰੀ ਕੀਤਾ। ਮਿਸਲਾਂ ਦੇ ਸਰਦਾਰ ਆਪਣੇ ਜਿੱਤੇ ਹੋਏ ਮਾਲ ਦਾ ਇੱਕ ਹਿੱਸਾ ਇਸ ਫ਼ੰਡ ਲਈ ਰਾਖਵਾਂ ਰਖਦੇ ਸਨ। ਇਸ ਤਰਾਂ ਇਕੱਠੀ ਕੀਤੀ ਗਈ ਰਕਮ ਨੂੰ ਅੰਮ੍ਰਿਤਸਰ ਦੇ ਸ਼ਾਹੂਕਾਰਾਂ ਕੋਲ ਜਮਾਂ ਕੀਤਾ ਜਾਂਦਾ ਸੀ। ਸੁਰ ਸਿੰਘ ਪਿੰਡ ਦੇ ਭਾਈ ਦੇਸ ਰਾਜ ਨੂੰ ਸਾਰੇ ਕੰਮ ਦੀ ਨਿਗਰਾਨੀ ਦਾ ਕੰਮ ਸੌਂਪਿਆ ਗਿਆ ਅਤੇ ਇੱਕ ਖਾਸ ਸੀਲ ‘ਗੁਰੂ ਕੀ ਮੋਹਰ’ ਦੇ ਦੀ ਦਿਤੀ ਗਈ ਜਿਸ ਦੁਆਰਾ ਉਹ ਹੋਰ ਵੀ ਫ਼ੰਡ ਇਕੱਠਾ ਕਰ ਸਕਦਾ ਸੀ। ਸਤਵੇਂ ਹਮਲੇ ਵੇਲੇ 1 ਦਸੰਬਰ 1764 ਨੂੰ ਅਬਦਾਲੀ ਮਾਰ ਮਾਰ ਕਰਦਾ ਹੋਇਆ ਜਦੋਂ ਸ੍ਰੀ ਦਰਬਾਰ ਸਾਹਿਬ ਪੁੱਜਾ ਤਾਂ ਸ਼ਹੀਦ ਮਿਸਲ ਦੇ ਸ੍ਰ: ਗੁਰਬਖਸ਼ ਹਿੰਘ ਨੇ 30 ਸਿੰਘਾਂ ਦੀ ਅਗਵਾਈ ਕਰਦੇ ਹੋਏ ਉਸ ਦਾ ਡੱਟ ਕੇ ਮੁਕਾਬਲਾ ਕੀਤਾ ਤੇ ਸ਼ਹੀਦੀ ਪ੍ਰਾਪਤ ਕੀਤੀ। ਰਣਜੀਤ ਸਿੰਘ ਦੇ ਤਾਕਤ ਵਿੱਚ ਆਉਣ ਤੱਕ ਗੁਰੂਦੁਆਰੇ ਦੀ ਪਵਿਤੱਰ ਇਮਾਰਤ ਕਾਫੀ ਹੱਦ ਤੱਕ ਪੂਰੀ ਹੋ ਚੁੱਕੀ ਸੀ। ਹਰਿਮੰਦਰ ਸਾਹਿਬ ਆਪਣੀ ਅੱਜ ਦੀ ਹੋਂਦ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਦੌਰਾਨ ਉਸ ਵਕਤ ਆਇਆ ਜੱਦ ਕੰਧਾਂ ਤੇ ਛੱਤ ਤੇ ਸ਼ਿੰਗਾਰਦਾਰ ਜੜ੍ਹਤ ਤੇ ਨਕਾਸ਼ਕਾਰੀ ਇਨ੍ਹਾਂ ਦਿਨਾਂ ਵਿੱਚ ਕੀਤੀ ਗਈ। ਸ਼੍ਰੀ ਹਰਿਮੰਦਰ ਸਾਹਿਬ ਲਈ ਜ਼ਮੀਨ ਗੁਰੂ ਸਾਹਬਾਨ ਵਲੌਂ ਜ਼ਿਮੀਦਾਰਾਂ ਤੋਂ ਖ਼ਰੀਦੀ ਗਈ ਸੀ। ਸ਼ਹਿਰ ਦਾ ਨਕਸ਼ਾ ਵੀ ਉਸ ਵਕਤ ਹੀ ਬਣਾਇਆ ਗਿਆ ਸੀ। ਸ਼ਹਿਰ ਅਤੇ ਸਰੋਵਰ ਦਾ ਨਿਰਮਾਣ ਇੱਕਠੇ ਹੀ 1570 ਈ੦ ਵਿੱਚ ਸ਼ੁਰੂ ਹੋ ਗਿਆ। ਦੋਵੇਂ 1577 ਈ੦ ਵਿੱਚ ਬਣ ਕੇ ਤਿਆਰ ਸਨ। ਸ਼੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਮਾਰਤ ਦੀ ਨੀਂਹ ਇੱਕ ਮੁਸਲਿਮ ਸੰਤ ਹਜ਼ਰਤ ਮਿਆਂ ਮੀਰ ਜੀ ਦੁਆਰਾ ਦਿੰਸਬਰ, 1588 ਵਿੱਚ ਵਿੱਚ ਰੱਖਵਾਈ ਗਈ ਸੀ। ਨਿਰਮਾਣ ਦੀ ਨਿਗਰਾਨੀ ਖ਼ੁਦ ਗੁਰੂ ਅਰਜਨ ਦੇਵ ਜੀ ਕਰਦੇ ਸਨ ਅਤੇ ਉਨ੍ਹਾਂ ਦਾ ਸਾਥ ਬਾਬਾ ਬੁੱਢਾ ਜੀ, ਭਾਈ ਗੁਰਦਾਸ ਜੀ, ਭਾਈ ਸਾਹਲੋ ਜੀ ਅਤੇ ਕਈ ਹੋਰ ਸੱਚੇ ਸਿੱਖਾ ਨੇ ਦਿੱਤਾ। ਸ਼੍ਰੀ ਹਰਿਮੰਦਰ ਸਾਹਿਬ ਨੂੰ ਕਿਸੇ ਉੱਚੀ ਜਗ੍ਹਾ ਤੇ ਬਣਾਉਣ ਦੀ ਥਾਂ ਉਨ੍ਹਾਂ ਨੇ ਨੀਵੀਂ ਥਾਂ ਤੇ ਬਣਾਉਣ ਦਾ ਨਿਸ਼ਚਾ ਕੀਤਾ। ਇਸ ਤੋਂ ਇਲਾਵਾ ਹਿੰਦੂ ਮੰਦਰਾ ਵਿੱਚ ਅੰਦਰ ਆਉਣ ਲਈ ਅਤੇ ਬਾਹਰ ਜਾਉਣ ਲਈ ਸਿਰਫ ਇੱਕ ਰਸਤਾ ਹੁੰਦਾ ਹੈ ਪਰ ਗੁਰੂ ਸਾਹਿਬ ਨੇ ਸ਼੍ਰੀ ਹਰਿਮੰਦਰ ਸਾਹਿਬ ਨੂੰ ਚਾਰਾਂ ਦਿਸ਼ਾਵਾ ਵਲ ਖੁੱਲਾ ਰੱਖਣ ਦਾ ਨਿਸ਼ਚਾ ਕੀਤਾ। ਇਸ ਨਾਲ ਉਨ੍ਹਾਂ ਨੇ ਹਰ ਜਾਤ, ਧਰਮ, ਮੁਲਕ ਅਤੇ ਲਿੰਗ ਦੇ ਵਿਅਕਤੀ ਨੂੰ ਨਵੇਂ ਧਰਮ ਸਿੱਖੀ ਵਿੱਚ ਆਉਣ ਦਾ ਸੱਦਾ ਦਿੱਤਾ। ਇਮਾਰਤ ਦਾ ਨਿਰਮਾਣ ਅਗਸਤ-ਸਿੰਤਬਰ 1604 ਈ੦ ਪੂਰਾ ਹੋ ਗਿਆ ਅਤੇ ਸ਼੍ਰੀ ਗੁਰੂ ਅਰਜਨ ਸਾਹਿਬ ਜੀ ਨੇ ਨਵੇਂ ਬਣੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਹਰਿਮੰਦਰ ਸਾਹਿਬ ਵਿੱਚ ਸਥਾਪਿਤ ਕੀਤਾ। ਬਾਬਾ ਬੁੱਢਾ ਜੀ ਪਹਿਲੇ ਗ੍ਰੰਥੀ ਨਿਯੂਕਤ ਹੋਏ। ਇਸ ਤੋਂ ਬਾਅਦ ਸਿੱਖਾਂ ਨੂੰ ਇੱਕ ਆਪਣਾ ਤੀਰਥ ਮਿਲ ਗਿਆ। ਸ੍ਰੀ ਹਰਿਮੰਦਰ ਸਾਹਿਬ 67 ਫੁੱਟ ਦੇ ਵਰਗ 'ਤੇ ਖੜ੍ਹਾ ਹੈ, ਜੋ ਕਿ ਸਰੋਵਰ ਦੇ ਮੱਧ ਵਿੱਚ ਹੈ। ਹਰਿਮੰਦਰ ਸਾਹਿਬ ਦੀ ਇਮਾਰਤ ਵੀ 40.5 ਫੁੱਟ ਦਾ ਵਰਗ ਹੈ। ਇਮਾਰਤ ਦਾ ਹਰ ਦਿਸ਼ਾ (ਪੂਰਬ, ਪੱਛਮ, ਉੱਤਰ ਅਤੇ ਦੱਖਣ) ਵਿੱਚ ਇੱਕ ਦਰਵਾਜ਼ਾ ਹੈ। ਦਰਸ਼ਨੀ ਮਹਿਰਾਬ ਪੁੱਲ ਦੇ ਇੱਕ ਅੰਤ ਤੇ ਸਥਿਤ ਹੈ। ਹਰ ਮਹਿਰਾਬ 10 ਫੁੱਟ ਉੱਚੀ ਅਤੇ 8 ਫੁੱਟ 6 ਇੰਚ ਚੋੜ੍ਹੀ ਹੈ। ਦਰਵਾਜ਼ਿਆ ਤੇ ਸੋਹਣੀ ਕਲਾਕਾਰੀ ਹੈ। ਇਹ ਪੁੱਲ ਦੇ ਵਲ ਨੂੰ ਨਿਕਲਦੇ ਹਨ ਜੋ ਕਿ ਹਰਿਮੰਦਰ ਸਾਹਿਬ ਦੀ ਮੁੱਖ ਇਮਾਰਤ ਵੱਲ ਜਾਂਦਾ ਹੈ। ਪੁੱਲ 202 ਫੁੱਟ ਲੰਬਾ ਅਤੇ 21 ਫੁੱਟ ਚੋੜ੍ਹਾ ਹੈ। ਪੁੱਲ 13 ਫੁੱਟ ਚੋੜ੍ਹੀ ਪਰਦਕਸ਼ਣਾ ਨਾਲ ਜੁੜਿਆ ਹੋਇਆ ਹੈ। ਇਹ ਮੁੱਖ ਇਮਾਰਤ ਦੇ ਦੁਆਲੇ ਘੁੰਮਦੀ ਹੈ ਅਤੇ ਹਰ ਦੀ ਪੋੜੀ ਤਕ ਜਾਂਦੀ ਹੈ। ਹਰ ਦੀ ਪੋੜੀ ਦੇ ਪਹਿਲੀ ਪੋੜੀ ਤੇ ਗੁਰੂ ਗ੍ਰੰਥ ਸਾਹਿਬ ਲਿਖਿਆ ਹੋਇਆ ਹੈ। ਸ੍ਰੀ ਹਰਿਮੰਦਰ ਸਾਹਿਬ ਦੀ ਮੁੱਖ ਇਮਾਰਤ ਤਿੰਨ ਮੰਜਲਾ ਹੈ। ਪਹਿਲੀ ਮੰਜਲ ਪੁੱਲ ਵਲ ਨੂੰ ਮੂੰਹ ਕਰਦੀ ਹੈ, ਅਤੇ ਮਹਿਰਾਬਾ ਨਾਲ ਸਜਾਈ ਗਈ ਹੈ। ਪਹਿਲੀ ਮੰਜਲ ਦੀ ਛੱਤ 26 ਫੁੱਟ 9 ਇੰਚ ਉੱਚੀ ਹੈ। ਦੂਸਰੀ ਮੰਜਲ ਤੇ ਸਿਖਰ ਤੇ 4 ਫੁੱਟ ਉੱਚਾ ਬੰਨ੍ਹਾ ਹੈ ਅਤੇ ਚਾਰਾਂ ਕੋਨਿਆ ਤੇ ਮੰਮਟੀਆ ਲੱਗੀਆ ਹੋਈਆ ਹਨ। ਤੀਸਰੀ ਮੰਜਲ ਦੇ ਤਿੰਨ ਦਰਵਾਜੇ ਹਨ ਅਤੇ ਉੱਥੇ ਹਰ ਵਕਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਠ ਚਲਦਾ ਰਹਿੰਦਾ ਹੈ। ਇਸ ਮੰਜਲ ਦੇ ਉੱਪਰ ਇੱਕ ਗੁੰਬਦ ਹੈ ਜਿਸ ਦੇ ਪੰਕਜ ਦੀ ਪੰਖੜੀਆਂ ਦੀ ਚਿੱਤਰਕਾਰੀ ਹੈ। ਇੱਕ ਹੋਰ ਉਲਟੇ ਪੰਕਜ ਦੇ ਉੱਪਰ 'ਕਲਸ਼' ਇੱਕ ਬਹੁਤ ਸੋਹਣੀ ਛੱਤਰੀ ਨਾਲ ਲੱਗਿਆ ਹੋਇਆ ਹੈ। ਸ੍ਰੀ ਹਰਿਮੰਦਰ ਸਾਹਿਬ ਦੀ ਇਮਾਰਤ ਮੁਸਲਿਮ ਅਤੇ ਹਿੰਦੂ ਇਮਾਰਤ ਬਣਾਉਣ ਦੇ ਤਰੀਕਿਆ ਵਿੱਚ ਆਪਣੇ ਹੀ ਤਰ੍ਹਾ ਦਾ ਸੁਮੇਲ ਹੈ ਅਤੇ ਇਮਾਰਤ ਨੂੰ ਪੂਰੀ ਦੁਨਿਆ ਵਿੱਚ ਸਭ ਤੋਂ ਵਧੀਆ ਇਮਾਰਤਾ ਵਿੱਚ ਵੰਡਿਆ ਜਾਂਦਾ ਹੈ। ਬਾਬਾ ਬੁੱਢਾ ਸਾਹਿਬ ਜੀ ਤੋ ਲੈ ਕੇ ਹੁਣ ਤੱਕ ਜੋ ਸ੍ਰੀ ਦਰਬਾਰ ਸਾਹਿਬ ਦੀ ਦੇ ਗ੍ਰੰਥੀ ਰਹੇ ਹਨ ਉਹਨਾਂ ਦੇ ਨਾਮ ਇਸ ਤਰ੍ਹਾਂ ਹਨ ਜੀ!
ਦੂਜੀ ਸੰਸਾਰ ਜੰਗ' (ਅੰਗਰੇਜੀ: World War II) 1939 ਤੋਂ 1945 ਤੱਕ ਚੱਲਣ ਵਾਲੀ ਸੰਸਾਰ-ਪੱਧਰ ਦੀ ਜੰਗ ਸੀ। ਲਗਪਗ 70 ਦੇਸ਼ਾਂ ਦੀਆਂ ਥਲ, ਜਲ ਅਤੇ ਹਵਾਈ ਸੈਨਾਵਾਂ ਇਸ ਯੁੱਧ ਵਿੱਚ ਸ਼ਾਮਿਲ ਸਨ।ਧੁਰੀ ਰਾਸਟਰਾਂ ਵਿੱਚ ਇੰਗਲੈਂਡ, ਫਰਾਂਸ, ਅਮਰੀਕਾ ਅਤੇ ਸੋਵੀਅਤ ਯੂਨੀਅਨ ਸ਼ਾਮਲ ਸੀ।ਇਹ 01/09/1939 ਤੋਂ 02/09/1945 ਤੱਕ ਚੱਲਿਆ ਸੀ। ਇਸ ਯੁੱਧ ਵਿੱਚ ਸੰਸਾਰ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ - ਮਿੱਤਰ ਰਾਸ਼ਟਰ ਅਤੇ ਧੁਰੀ ਰਾਸ਼ਟਰ। ਇਸ ਯੁੱਧ ਦੇ ਦੌਰਾਨ ਪੂਰਨ ਯੁੱਧ ਦਾ ਮਨੋਭਾਵ ਪ੍ਰਚਲਨ ਵਿੱਚ ਆਇਆ ਕਿਉਂਕਿ ਇਸ ਯੁੱਧ ਵਿੱਚ ਸ਼ਾਮਿਲ ਸਾਰੀਆਂ ਮਹਾਸ਼ਕਤੀਆਂ ਨੇ ਆਪਣੀ ਆਰਥਿਕ, ਉਦਯੋਗਿਕ ਅਤੇ ਵਿਗਿਆਨਕ ਸਮਰੱਥਾ ਇਸ ਯੁੱਧ ਵਿੱਚ ਝੋਂਕ ਦਿੱਤੀ ਸੀ। ਇਸ ਯੁੱਧ ਵਿੱਚ ਵੱਖ-ਵੱਖ ਰਾਸ਼ਟਰਾਂ ਦੇ ਲਗਪਗ 10 ਕਰੋੜ ਫੌਜੀਆਂ ਨੇ ਹਿੱਸਾ ਲਿਆ ਅਤੇ ਇਹ ਮਨੁੱਖੀ ਇਤਹਾਸ ਦਾ ਸਭ ਤੋਂ ਖੂਨੀ ਯੁੱਧ ਸਾਬਿਤ ਹੋਇਆ। ਇਸ ਮਹਾਂਯੁੱਧ ਵਿੱਚ 5 ਤੋਂ 7 ਕਰੋੜ ਮਨੁੱਖੀ ਜਾਨਾਂ ਗਈਆਂ ਕਿਉਂਕਿ ਇਸਦੇ ਮਹੱਤਵਪੂਰਨ ਘਟਨਾਕ੍ਰਮ ਵਿੱਚ ਗ਼ੈਰ-ਫ਼ੌਜੀ ਨਾਗਰਿਕਾਂ ਦਾ ਕਤਲ ਅਜ਼ਾਦੀ, ਜਿਸ ਵਿੱਚ ਹੋਲੋਕਾਸਟ ਵੀ ਸ਼ਾਮਿਲ ਹੈ, ਅਤੇ ਪਰਮਾਣੂ ਹਥਿਆਰਾਂ ਦਾ ਇੱਕਮਾਤਰ ਇਸਤੇਮਾਲ ਸ਼ਾਮਿਲ ਹੈ। ਇਸ ਕਾਰਨ ਇਹ ਮਨੁੱਖੀ ਇਤਿਹਾਸ ਦਾ ਸਭ ਤੋਂ ਭਿਆਨਕ ਯੁੱਧ ਸੀ।
ਊਧਮ ਸਿੰਘ (ਜਨਮ ਸ਼ੇਰ ਸਿੰਘ; 26 ਦਸੰਬਰ 1899 — 31 ਜੁਲਾਈ 1940) ਗਦਰ ਪਾਰਟੀ ਅਤੇ HSRA ਨਾਲ ਸਬੰਧਤ ਇੱਕ ਭਾਰਤੀ ਕ੍ਰਾਂਤੀਕਾਰੀ ਸੀ, ਜੋ 13 ਮਾਰਚ 1940 ਨੂੰ ਭਾਰਤ ਵਿੱਚ ਪੰਜਾਬ ਦੇ ਸਾਬਕਾ ਲੈਫਟੀਨੈਂਟ ਗਵਰਨਰ ਮਾਈਕਲ ਓਡਵਾਇਰ ਦੀ ਹੱਤਿਆ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ। ਇਹ ਕਤਲ 1919 ਵਿੱਚ ਅੰਮ੍ਰਿਤਸਰ ਵਿੱਚ ਜਲ੍ਹਿਆਂਵਾਲਾ ਬਾਗ ਦੇ ਸਾਕੇ ਦਾ ਬਦਲਾ ਲੈਣ ਲਈ ਕੀਤਾ ਗਿਆ ਸੀ। , ਜਿਸ ਲਈ ਓਡਵਾਇਰ ਜਿੰਮੇਵਾਰ ਸੀ ਅਤੇ ਜਿਸ ਵਿਚੋਂ ਸਿੰਘ ਆਪ ਬਚਿਆ ਹੋਇਆ ਸੀ। ਸਿੰਘ ਨੂੰ ਬਾਅਦ ਵਿੱਚ ਕਤਲ ਦਾ ਮੁਕੱਦਮਾ ਅਤੇ ਦੋਸ਼ੀ ਠਹਿਰਾਇਆ ਗਿਆ ਅਤੇ ਜੁਲਾਈ 1940 ਵਿੱਚ ਫਾਂਸੀ ਦਿੱਤੀ ਗਈ। ਹਿਰਾਸਤ ਵਿੱਚ ਰਹਿਣ ਦੌਰਾਨ, ਉਸਨੇ 'ਰਾਮ ਮੁਹੰਮਦ ਸਿੰਘ ਆਜ਼ਾਦ' ਨਾਮ ਦੀ ਵਰਤੋਂ ਕੀਤੀ, ਜੋ ਭਾਰਤ ਵਿੱਚ ਤਿੰਨ ਪ੍ਰਮੁੱਖ ਧਰਮਾਂ ਅਤੇ ਉਸਦੀ ਬਸਤੀਵਾਦੀ ਵਿਰੋਧੀ ਭਾਵਨਾ ਨੂੰ ਦਰਸਾਉਂਦਾ ਹੈ।
"ਲੋਕ-ਨਾਚ ਨਾਲ ਮਾਨਸਿਕਤਾ ਨਾਚ ਕਲਾ ਨੂੰ ਆਪਣੇ ਜੀਵਨ ਦਾ ਸੁਭਾਵਿਕ ਅਮਲ ਪ੍ਰਵਾਨ ਕਰਦੀ ਰਹੀ ਹੈ।" 'ਨੱਚਣ ਵਾਲੇ ਦੀ ਅੱਡੀ ਨਾ ਰਹਿੰਦੀ , ਗਾਉਣ ਵਾਲੇ ਦਾ ਮੂੰਹ' ਇਸ ਸੁਭਾਵਕ ਅਮਲ ਦੀ ਪੁਸ਼ਟੀ ਕਰਦੀ ਕਾਵਿ ਸਤਰ ਹੈ। ਨਾਚ ਕਲਾ ਕਿਸੇ ਵੀ ਸੂਰਤ ਵਿੱਚ ਮੂਕ ਪੇਸ਼ਕਾਰੀ ਨਹੀਂ ਹੈ। ਖ਼ਾਸਕਰ ਪੰਜਾਬੀ ਲੋਕ ਨਾਚ ਗਿੱਧਾ ਭੰਗੜਾ ਤਾਂ ਗੀਤਾਂ ਦੇ ਬੋਲ ਜਾਂ ਬੋਲੀਆਂ ਤੋਂ ਬਿਨਾਂ ਪੇਸ਼ ਕਿਤੇ ਜਾਣਾ ਸੰਭਵ ਹੀ ਨਹੀਂ। ਲੋਕ-ਸਮੂਹ ਦੀ ਸਿਰਜਨ-ਕਲਾ ਦੀ ਇੱਕ ਮਹੱਤਵਪੂਰਨ ਵੰਨਗੀ ਹੈ, ਜੋ ਲੋਕ-ਮਾਨਸ ਦੇ ਸਮੁਚੇ ਹਾਵਾਂ-ਭਾਵਾਂ ਨੂੰ ਸਰੀਰਕ ਮੁਦਰਾਵਾਂ ਦੇ ਪ੍ਰਗਟਾਉ-ਸੰਦਰਭ ਰਾਹੀਂ ਪੇਸ਼ ਕਰਦੀ ਹੈ। ਲੋਕ ਨਾਚ ਵੀ ਇਸੇ ਪ੍ਰਕਾਰ ਦੀ ਇੱਕ ਲੋਕ-ਕਲਾ ਹੈ। ਲੋਕ-ਨਾਚ ਮੰਨੋਰੰਜਨ ਦਾ ਸਾਧਨ ਹੀ ਨਹੀਂ, ਇਹ ਕਿਸੇ ਖਿੱਤੇ ਦੇ ਜਨ-ਸਮੂਹ ਦੀ ਸਮਾਜਿਕ, ਸੱਭਿਆਚਾਰਕ, ਨੈਤਿਕ, ਧਾਰਮਿਕ, ਰਾਜਸੀ ਅਤੇ ਇਤਹਾਸਿਕ ਜੀਵਨ-ਤੋਰ ਦੀਆਂ ਵਿਭਿੰਨ ਪਰਤਾਂ ਦਾ ਸਰੀਰਕ ਮੁਦਰਾਵਾਂ ਦੇ ਮਾਧਿਅਮ ਰਾਹੀਂ ਆਪ-ਮੁਹਾਰਾ, ਸਧਾਰਨ, ਖੁਸ਼ੀਆਂ-ਖੇੜਿਆਂ ਭਰਪੂਰ ਅੰਦਰੂਨੀ ਭਾਵਨਾਵਾਂ ਦਾ ਬਾਹਰੀ ਪ੍ਰਗਟਾਵਾ ਵੀ ਹੈ। ਪੰਜਾਬ ਦੇ ਲੋਕ-ਨਾਚ ਪੰਜਾਬ ਪੰਜਾਬ ਦੇ ਜਨ-ਜੀਵਨ ਦਾ ਮਹੱਤਪੂਰਨ ਅੰਗ ਹਨ।"ਪੰਜਾਬ ਦੇ ਲੋਕ-ਨਾਚਾਂ ਦਾ ਵਰਗੀਕਰਨ ਦੋ ਪੱਧਰਾਂ ਤੇ ਕੀਤਾ ਜਾ ਸਕਦਾ ਹੈ:
ਗੂਰੁ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦਸਾਂ ਵਿਚੋਂ ਦੂਜੇ ਗੁਰੂ ਸਨ। ਇਹਨਾਂ ਦਾ ਜਨਮ ਹਿੰਦੂ ਖ਼ਾਨਦਾਨ ਵਿੱਚ, ਜਮਾਂਦਰੂ ਨਾਮ ਲਹਿਣੇ ਨਾਲ਼, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਨੇੜੇ) ਪੰਜਾਬ ਵਿਖੇ ਹੋਇਆ। ਭਾਈ ਲਹਿਣਾ ਖੱਤਰੀ ਟੱਬਰ ਵਿੱਚ ਪਲ਼ਿਆ, ਜਿਸਦੇ ਪਿਓ ਨਿੱਕੇ ਸਕੇਲ ਦੇ ਸੁਦਾਗਰ ਸੀ, ਅਤੇ ਆਪ ਉਹ ਦੁਰਗਾ ਦੇ ਪੁਜਾਰੀ ਸਨ। ਇਹਨਾਂ ਦੀ ਮੁਲਾਕਾਤ ਗੁਰੂ ਨਾਨਕ, ਸਿੱਖੀ ਦੇ ਬਾਨੀ ਨਾਲ਼ ਹੋਣ ਤੋਂ ਬਾਅਦ ਇਹ ਸਿੱਖ ਬਣ ਗਏ। ਗੁਰੂ ਨਾਨਕ ਸਾਹਿਬ ਨੇ ਲਹਿਣਾ ਨਾਮ ਤਬਦੀਲ ਕਰ ਅੰਗਦ ("ਮੇਰਾ ਆਪਣਾ ਅੰਗ") ਰੱਖ ਦਿੱਤਾ, ਅਤੇ ਆਪਣੇ ਪੁੱਤਾਂ ਦੀ ਬਜਾਏ ਅੰਗਦ ਨੂੰ ਦੂਜਾ ਗੁਰੂ ਐਲਾਨ ਦਿੱਤਾ।
ਸ਼ਬਦ ਅਸਲ ਵਿਚ ਦੋ ਸ਼ਬਦਾਂ ਸੱਭਿਆਚਾਰ ਦਾ ਸੁਮੇਲ ਹੈ 'ਸੱਭਯ' ਦਾ ਸ਼ਾਬਦਿਕ ਅਰਥ ਨਿਯਮਬੱਧਤਾ ਹੈ ਜਦਕਿ 'ਅਚਾਰ' ਦਾ ਅਰਥ ਆਚਰਨ ਹੈ ਭਾਵੇਂ ਉਹ ਚਰਿਤਰ ਜੋ ਜੀਵਨ ਵਿੱਚ ਕਿਸੇ ਨਿਯਮਬੱਧਤਾ ਦਾ ਧਾਰਨੀ ਹੈ ਉਸ ਨੂੰ ਸੱਭਿਆਚਾਰ ਕਿਹਾ ਜਾਂਦਾ ਹੈ। ਸਭਿਆਚਾਰ ਤੇ ਪੰਜਾਬੀ ਸਭਿਆਚਾਰ ਵਿੱਚੋਂ ਸਭਿਆਚਾਰ ਨੂੂੰ ਦੇਖੀਏ ਤਾਂ ਸਭਿਆਚਾਰ ਇੱਕ ਸਰਵ ਵਿਆਪਕ ਵਰਤਾਰਾ ਹੈ ਪਰ ਹਰ ਸਮਾਜ 'ਚ ਕੋਈ ਵੀ ਕੌਮ ਜਾਂ ਕੋਈ ਵੀ ਜਨ ਸਮੂਹ ਜਿਹੜਾ ਸਮਾਜ ਦੇ ਨਾਂ ਨਾਲ ਜਾਣਿਆ ਜਾਂਦਾ ਹੈੇ, ਉਹ ਸਭਿਆਚਾਰ ਤੋਂ ਸੱਖਣਾ ਨਹੀਂ ਹੁੰਦਾ, ਭਾਵੇਂ ਵਿਕਾਸ ਦੇ ਕਿਸੇ ਪੜਾਅ 'ਤੇ ਕਿਉਂ ਨਾ ਹੋਵੇ। ਉਸ ਵਿੱਚ ਕਿੱਤੇ, ਰੁਤਬੇ, ਜਮਾਤ, ਧਰਮ ਤੇ ਅੱਗੋਂ ਉਪ-ਸਮੂਹ ਬਣੇ ਹੁੰਦੇ ਹਨ। ਇਹ ਉਪ ਸਮੂਹ ਆਪਣੇ ਵੱਡੇ ਜਨ-ਸਮੂਹ ਨਾਲ ਵਧੇਰੇ ਸਾਂਝ ਰੱਖਦੇ ਹੋਏ ਵੀ ਕੁਝ ਵਿਲੱਖਣ ਤੱਤ ਰੱਖਦੇ ਹਨ। ਸਾਰੇ ਉਪ-ਸਭਿਆਚਾਰਾਂ ਦੇ ਸਾਂਝੇ ਤੱਤ ਮਿਲ ਕਰ ਮੂਲ ਸਭਿਆਚਾਰ ਦਾ ਕੇਂਦਰਤਿਤਵ ਬਣਦੇ ਹਨ।
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿੱਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿੱਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿੱਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿੱਚ ਆਉਣ ਕਰਕੇ, ਇਸ ਵਿੱਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿੱਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ।2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ਵਰਿਆਮ ਸਿੰਘ ਸੰਧੂ (ਜਨਮ: 10 ਸਤੰਬਰ 1945) ਇੱਕ ਪੰਜਾਬੀ ਕਹਾਣੀਕਾਰ ਹੈ। 2000 ਵਿੱਚ, ਇਨ੍ਹਾਂ ਆਪਣੇ ਕਹਾਣੀ ਸੰਗ੍ਰਹਿ ਚੌਥੀ ਕੂਟ ਲਈ ਸਾਹਿਤ ਅਕਾਦਮੀ ਇਨਾਮ ਮਿਲਿਆ। ਇਹ ਮੂਲ ਰੂਪ 'ਚ ਪੰਜਾਬੀ ਲੇਖਕ ਹੈ, ਇਨ੍ਹਾਂ ਦੀਆਂ ਰਚਨਾਵਾਂ ਹਿੰਦੀ, ਬੰਗਾਲੀ, ਉਰਦੂ ਅਤੇ ਅੰਗਰੇਜ਼ੀ ਵਿੱਚ ਅਨੁਵਾਦ ਹੋ ਚੁੱਕੀਆਂ ਹਨ। ਇਹਨਾਂ ਦੀਆਂ ਦੀ ਦੋ ਕਹਾਣੀਆਂ- 'ਚੌਥੀ ਕੂਟ' ਅਤੇ ‘ਮੈਂ ਹੁਣ ਠੀਕ ਠਾਕ ਹਾਂ’, ਦੇ ਆਧਾਰ 'ਤੇ ਚੌਥੀ ਕੂਟ (ਫ਼ਿਲਮ) ਵੀ ਬਣੀ ਹੈ ਜਿਸਨੂੰ ਨਿਰਦੇਸ਼ਕ ਗੁਰਵਿੰਦਰ ਸਿੰਘ ਨੇ ਨਿਰਦੇਸ਼ਤ ਕੀਤਾ ਹੈ। ਇਹ ਫ਼ਿਲਮ ਮਈ 2015 ਨੂੰ ਫ਼ਰਾਂਸ ਵਿੱਚ ਕਾਨ ਵਿਖੇ ਹੋਣ ਵਾਲੇ ਕੌਮਾਂਤਰੀ ਫਿਲਮ ਉਤਸਵ ਲਈ ਚੁਣੀ ਗਈ ਇਹ ਪਹਿਲੀ ਪੰਜਾਬੀ ਫਿਲਮ ਹੈ।
ਹਾਲਾਂਕਿ "ਸ਼ਬਦ" ਦੀ ਵਿਆਖਿਆ ਲਈ ਵਿਦਵਾਨਾਂ ਦੇ ਅਲੱਗ-ਅਲੱਗ ਵਿਚਾਰ ਹਨ। ਪ੍ਰਸਿੱਧ ਅਮਰੀਕੀ ਭਾਸ਼ਾ ਵਿਗਿਆਨੀ ਲਿਉਨਾਰਦ ਬਲੂਮਫ਼ੀਲਡ ਨੇ ਕਿ 'ਸ਼ਬਦ' ਬਾਰੇ ਕਿਹਾ ਹੈ: “ A word is a minimal free form” ਅਰਥਾਤ “ਸ਼ਬਦ ਇੱਕ ਲਘੂਤਮ ਸੁਤੰਤਰ ਇਕਾਈ ਹੈ।“ ਬਲੂਮਫ਼ੀਲਡ ਦੀ ਇਹ ਪਰਿਭਾਸ਼ਾ ਹੁਣ ਤੱਕ ਮਿਲਦੀਆਂ ਸਾਰੀਆਂ ਪਰਿਭਾਸ਼ਾਵਾਂ ਨਾਲੋਂ ਮੁਕਾਬਲਨ ਵਧੇਰੇ ਮਕਬੂਲ ਹੈ। ਇਸ ਪਰਿਭਾਸ਼ਾ ਨੂੰ ਚੰਗੀ ਤਰ੍ਹਾਂ ਸਮਝਣ ਲਈ ਸਾਨੂੰ ਸੁਤੰਤਰ ਬੰਧੇਜੀ ਰੂਪਾਂ ਦੀ ਪ੍ਰਕ੍ਰਿਤੀ ਸਮਝ ਲੈਣੀ ਚਾਹੀਦੀ ਹੈ।
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।
ਕੁਲਵੰਤ ਸਿੰਘ ਵਿਰਕ (20 ਮਈ 1921 – 24 ਦਸੰਬਰ 1987) ਇੱਕ ਪੰਜਾਬੀ ਕਹਾਣੀਕਾਰ ਸੀ। ਉਸ ਨੇ ਮੁੱਖ ਤੌਰ 'ਤੇ ਪੰਜਾਬੀ ਵਿੱਚ ਅਤੇ ਅੰਗਰੇਜ਼ੀ ਵਿੱਚ ਵੀ ਵੱਡੇ ਪੈਮਾਨੇ ਉੱਤੇ ਲਿਖਿਆ। ਵਿਰਕ ਨੂੰ 1968 ਵਿੱਚ ਕਹਾਣੀ ਸੰਗ੍ਰਹਿ ਨਵੇਂ ਲੋਕ ਲਈ ਸਾਹਿਤ ਅਕਾਦਮੀ ਇਨਾਮ ਨਾਲ ਸਨਮਾਨਿਤ ਕੀਤਾ ਗਿਆ। ਉਸ ਦੀਆਂ ਕਹਾਣੀਆਂ ਦਾ ਰੂਸੀ ਅਤੇ ਜਾਪਾਨੀ ਸਹਿਤ ਕਈ ਹੋਰ ਭਾਸ਼ਾਵਾਂ ਵਿੱਚ ਅਨੁਵਾਦ ਕੀਤਾ ਗਿਆ। ਲਿਉ ਟਾਲਸਟਾਏ ਦੀ ਪੋਤੀ ਨਤਾਸ਼ਾ ਟਾਲਸਟਾਏ ਨੇ ਰੂਸੀ ਵਿੱਚ ਅਤੇ ਓਸਾਕਾ ਯੂਨੀਵਰਸਿਟੀ ਵਿੱਚ ਭਾਰਤੀ ਭਾਸ਼ਾਵਾਂ ਦੇ ਪ੍ਰੋਫੈਸਰ ਡਾ.
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।
ਸਿੱਖਿਆ ਸਿੱਖਣ ਦੀ ਸਹੂਲਤ ਜਾਂ ਗਿਆਨ, ਹੁਨਰ, ਕਦਰਾਂ ਕੀਮਤਾਂ, ਨੈਤਿਕਤਾ, ਵਿਸ਼ਵਾਸਾਂ ਅਤੇ ਆਦਤਾਂ ਦੀ ਪ੍ਰਾਪਤੀ ਦੀ ਪ੍ਰਕਿਰਿਆ ਹੈ। ਵਿੱਦਿਅਕ ਢੰਗਾਂ ਵਿੱਚ ਸਿੱਖਿਆ, ਸਿਖਲਾਈ, ਕਹਾਣੀ ਸੁਣਾਉਣਾ, ਵਿਚਾਰ ਵਟਾਂਦਰੇ ਅਤੇ ਨਿਰਦੇਸ਼ਤ ਖੋਜ ਸ਼ਾਮਲ ਹਨ। ਸਿੱਖਿਆ ਅਕਸਰ ਸਿਖਿਅਕਾਂ ਦੀ ਰਹਿਨੁਮਾਈ ਅਧੀਨ ਹੁੰਦੀ ਹੈ, ਹਾਲਾਂਕਿ ਸਿਖਿਆਰਥੀ ਆਪਣੇ ਆਪ ਨੂੰ ਸਿੱਖਿਅਤ ਵੀ ਕਰ ਸਕਦੇ ਹਨ। ਸਿੱਖਿਆ ਨੂੰ ਰਸਮੀ ਜਾਂ ਗੈਰ-ਰਸਮੀ ਸ਼੍ਰੇਣੀਆਂ ਵਿੱਚ ਲਿਆ ਜਾ ਸਕਦਾ ਹੈ। ਕਿਸੇ ਵੀ ਅਨੁਭਵ ਨੂੰ, ਜਿਸਦਾ ਸੋਚਣ, ਮਹਿਸੂਸ ਕਰਨ ਜਾਂ ਕੰਮ ਕਰਨ ਦੇ ਢੰਗ ਤਰੀਕੇ ਵਿੱਚ ਬਦਲਾਅ ਆਵੇ,ਉਸ ਅਨੁਭਵ ਨੂੰ ਸਿੱਖਿਆ ਮੰਨਿਆ ਜਾ ਸਕਦਾ ਹੈ। ਸਿੱਖਿਆ ਦੀ ਕਾਰਜਪ੍ਰਣਾਲੀ ਨੂੰ ਸਿੱਖਿਆ ਸ਼ਾਸਤਰ (ਪੈਡਾਗੋਜੀ) ਕਿਹਾ ਜਾਂਦਾ ਹੈ।
ਭਾਰਤ, ਅਧਿਕਾਰਤ ਤੌਰ 'ਤੇ ਭਾਰਤ ਗਣਰਾਜ (ਆਈਐੱਸਓ: Bhārat Gaṇarājya), ਦੱਖਣੀ ਏਸ਼ੀਆ ਵਿੱਚ ਇੱਕ ਦੇਸ਼ ਹੈ। ਇਹ ਖੇਤਰ ਦੇ ਹਿਸਾਬ ਨਾਲ ਸੱਤਵਾਂ ਸਭ ਤੋਂ ਵੱਡਾ ਦੇਸ਼; ਜੂਨ 2023 ਤੱਕ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼; ਅਤੇ 1947 ਵਿੱਚ ਆਪਣੀ ਆਜ਼ਾਦੀ ਦੇ ਸਮੇਂ ਤੋਂ, ਦੁਨੀਆ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਦੱਖਣ ਵੱਲ ਹਿੰਦ ਮਹਾਸਾਗਰ, ਦੱਖਣ-ਪੱਛਮ ਵੱਲ ਅਰਬ ਸਾਗਰ ਅਤੇ ਦੱਖਣ-ਪੂਰਬ ਵੱਲ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ, ਇਹ ਪੱਛਮ ਵੱਲ ਪਾਕਿਸਤਾਨ ਨਾਲ ਜ਼ਮੀਨੀ ਸਰਹੱਦਾਂ ਸਾਂਝੀਆਂ ਕਰਦਾ ਹੈ।; ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ; ਅਤੇ ਪੂਰਬ ਵੱਲ ਬੰਗਲਾਦੇਸ਼ ਅਤੇ ਮਿਆਂਮਾਰ। ਹਿੰਦ ਮਹਾਸਾਗਰ ਵਿੱਚ, ਭਾਰਤ ਸ਼੍ਰੀਲੰਕਾ ਅਤੇ ਮਾਲਦੀਵ ਦੇ ਨੇੜੇ ਹੈ; ਇਸ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਥਾਈਲੈਂਡ, ਮਿਆਂਮਾਰ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੇ ਕਰਦੇ ਹਨ। ਆਧੁਨਿਕ ਮਨੁੱਖ 55,000 ਸਾਲ ਪਹਿਲਾਂ ਅਫ਼ਰੀਕਾ ਤੋਂ ਭਾਰਤੀ ਉਪ-ਮਹਾਂਦੀਪ 'ਤੇ ਆਏ ਸਨ। ਉਹਨਾਂ ਦੇ ਲੰਬੇ ਕਿੱਤੇ, ਸ਼ੁਰੂ ਵਿੱਚ ਵੱਖੋ-ਵੱਖਰੇ ਰੂਪਾਂ ਵਿੱਚ ਸ਼ਿਕਾਰੀ-ਇਕੱਠੇ ਕਰਨ ਵਾਲਿਆਂ ਦੇ ਰੂਪ ਵਿੱਚ, ਨੇ ਖੇਤਰ ਨੂੰ ਬਹੁਤ ਹੀ ਵਿਭਿੰਨਤਾ ਬਣਾ ਦਿੱਤਾ ਹੈ, ਮਨੁੱਖੀ ਜੈਨੇਟਿਕ ਵਿਭਿੰਨਤਾ ਵਿੱਚ ਅਫਰੀਕਾ ਤੋਂ ਬਾਅਦ ਦੂਜੇ ਸਥਾਨ 'ਤੇ ਹੈ। 9,000 ਸਾਲ ਪਹਿਲਾਂ ਸਿੰਧ ਨਦੀ ਬੇਸਿਨ ਦੇ ਪੱਛਮੀ ਹਾਸ਼ੀਏ ਵਿੱਚ ਉਪ-ਮਹਾਂਦੀਪ ਵਿੱਚ ਸੈਟਲਡ ਜੀਵਨ ਉਭਰਿਆ ਸੀ, ਹੌਲੀ ਹੌਲੀ ਤੀਜੀ ਹਜ਼ਾਰ ਸਾਲ ਬੀਸੀਈ ਦੀ ਸਿੰਧੂ ਘਾਟੀ ਸਭਿਅਤਾ ਵਿੱਚ ਵਿਕਸਤ ਹੋਇਆ। 12000 ਈਸਾ ਪੂਰਵ ਤੱਕ, ਸੰਸਕ੍ਰਿਤ ਦਾ ਇੱਕ ਪੁਰਾਤਨ ਰੂਪ, ਇੱਕ ਇੰਡੋ-ਯੂਰਪੀਅਨ ਭਾਸ਼ਾ, ਉੱਤਰ ਪੱਛਮ ਤੋਂ ਭਾਰਤ ਵਿੱਚ ਫੈਲ ਗਈ ਸੀ। ਇਸ ਦਾ ਪ੍ਰਮਾਣ ਅੱਜ ਰਿਗਵੇਦ ਦੇ ਭਜਨਾਂ ਵਿੱਚ ਮਿਲਦਾ ਹੈ। ਇੱਕ ਮੌਖਿਕ ਪਰੰਪਰਾ ਦੁਆਰਾ ਸੁਰੱਖਿਅਤ ਰੱਖਿਆ ਗਿਆ ਸੀ ਜੋ ਪੂਰੀ ਤਰ੍ਹਾਂ ਚੌਕਸ ਸੀ, ਰਿਗਵੇਦ ਭਾਰਤ ਵਿੱਚ ਹਿੰਦੂ ਧਰਮ ਦੀ ਸ਼ੁਰੂਆਤ ਨੂੰ ਰਿਕਾਰਡ ਕਰਦਾ ਹੈ। ਭਾਰਤ ਦੀਆਂ ਦ੍ਰਾਵਿੜ ਭਾਸ਼ਾਵਾਂ ਨੂੰ ਉੱਤਰੀ ਅਤੇ ਪੱਛਮੀ ਖੇਤਰਾਂ ਵਿੱਚ ਬਦਲ ਦਿੱਤਾ ਗਿਆ ਸੀ। 400 ਈਸਾ ਪੂਰਵ ਤੱਕ, ਹਿੰਦੂ ਧਰਮ ਦੇ ਅੰਦਰ ਜਾਤ ਦੁਆਰਾ ਪੱਧਰੀਕਰਨ ਅਤੇ ਬੇਦਖਲੀ ਉਭਰ ਕੇ ਸਾਹਮਣੇ ਆਈ ਸੀ, ਅਤੇ ਬੌਧ ਅਤੇ ਜੈਨ ਧਰਮ ਪੈਦਾ ਹੋ ਗਏ ਸਨ, ਸਮਾਜਿਕ ਵਿਵਸਥਾਵਾਂ ਨੂੰ ਖ਼ਾਨਦਾਨੀ ਨਾਲ ਜੋੜਿਆ ਨਹੀਂ ਗਿਆ ਸੀ। ਸ਼ੁਰੂਆਤੀ ਸਿਆਸੀ ਮਜ਼ਬੂਤੀ ਨੇ ਗੰਗਾ ਬੇਸਿਨ ਵਿੱਚ ਸਥਿਤ ਮੌਰੀਆ ਅਤੇ ਗੁਪਤ ਸਾਮਰਾਜ ਨੂੰ ਜਨਮ ਦਿੱਤਾ। ਉਹਨਾਂ ਦਾ ਸਮੂਹਿਕ ਯੁੱਗ ਵਿਆਪਕ ਰਚਨਾਤਮਕਤਾ ਨਾਲ ਭਰਿਆ ਹੋਇਆ ਸੀ, ਪਰ ਔਰਤਾਂ ਦੀ ਡਿੱਗਦੀ ਸਥਿਤੀ, ਅਤੇ ਵਿਸ਼ਵਾਸ ਦੀ ਇੱਕ ਸੰਗਠਿਤ ਪ੍ਰਣਾਲੀ ਵਿੱਚ ਛੂਤ-ਛਾਤ ਨੂੰ ਸ਼ਾਮਲ ਕਰਨ ਦੁਆਰਾ ਵੀ ਚਿੰਨ੍ਹਿਤ ਕੀਤਾ ਗਿਆ ਸੀ। ਦੱਖਣੀ ਭਾਰਤ ਵਿੱਚ, ਮੱਧ ਰਾਜਾਂ ਨੇ ਦੱਖਣ-ਪੂਰਬੀ ਏਸ਼ੀਆ ਦੇ ਰਾਜਾਂ ਨੂੰ ਦ੍ਰਾਵਿੜ-ਭਾਸ਼ਾ ਦੀਆਂ ਲਿਪੀਆਂ ਅਤੇ ਧਾਰਮਿਕ ਸਭਿਆਚਾਰਾਂ ਨੂੰ ਨਿਰਯਾਤ ਕੀਤਾ। ਸ਼ੁਰੂਆਤੀ ਮੱਧਕਾਲੀ ਯੁੱਗ ਵਿੱਚ, ਈਸਾਈ ਧਰਮ, ਇਸਲਾਮ, ਯਹੂਦੀ ਧਰਮ, ਅਤੇ ਜੋਰਾਸਟ੍ਰੀਅਨ ਧਰਮ ਭਾਰਤ ਦੇ ਦੱਖਣੀ ਅਤੇ ਪੱਛਮੀ ਤੱਟਾਂ ਉੱਤੇ ਸਥਾਪਿਤ ਹੋ ਗਏ ਸਨ। ਮੱਧ ਏਸ਼ੀਆ ਦੀਆਂ ਮੁਸਲਿਮ ਫੌਜਾਂ ਨੇ ਰੁਕ-ਰੁਕ ਕੇ ਭਾਰਤ ਦੇ ਉੱਤਰੀ ਮੈਦਾਨਾਂ ਨੂੰ ਆਪਣੇ ਕਬਜ਼ੇ ਵਿੱਚ ਕਰ ਲਿਆ, ਅੰਤ ਵਿੱਚ ਦਿੱਲੀ ਸਲਤਨਤ ਦੀ ਸਥਾਪਨਾ ਕੀਤੀ, ਅਤੇ ਉੱਤਰੀ ਭਾਰਤ ਨੂੰ ਮੱਧਕਾਲੀ ਇਸਲਾਮ ਦੇ ਬ੍ਰਹਿਮੰਡੀ ਨੈਟਵਰਕ ਵਿੱਚ ਖਿੱਚ ਲਿਆ। 15ਵੀਂ ਸਦੀ ਵਿੱਚ, ਵਿਜੈਨਗਰ ਸਾਮਰਾਜ ਨੇ ਦੱਖਣ ਭਾਰਤ ਵਿੱਚ ਇੱਕ ਲੰਬੇ ਸਮੇਂ ਤੱਕ ਚੱਲਣ ਵਾਲੇ ਸੰਯੁਕਤ ਹਿੰਦੂ ਸੱਭਿਆਚਾਰ ਦੀ ਸਿਰਜਣਾ ਕੀਤੀ। ਪੰਜਾਬ ਵਿੱਚ, ਸਿੱਖ ਧਰਮ ਦਾ ਉਭਾਰ ਹੋਇਆ, ਸੰਸਥਾਗਤ ਧਰਮ ਨੂੰ ਰੱਦ ਕਰਦਾ ਹੋਇਆ। ਮੁਗਲ ਸਾਮਰਾਜ, 1526 ਵਿੱਚ, ਦੋ ਸਦੀਆਂ ਦੀ ਸਾਪੇਖਿਕ ਸ਼ਾਂਤੀ ਦੀ ਸ਼ੁਰੂਆਤ ਕੀਤੀ, ਚਮਕਦਾਰ ਆਰਕੀਟੈਕਚਰ ਦੀ ਵਿਰਾਸਤ ਛੱਡ ਕੇ। ਹੌਲੀ-ਹੌਲੀ ਬ੍ਰਿਟਿਸ਼ ਈਸਟ ਇੰਡੀਆ ਕੰਪਨੀ ਦੇ ਸ਼ਾਸਨ ਦਾ ਵਿਸਤਾਰ ਹੋਇਆ, ਜਿਸ ਨੇ ਭਾਰਤ ਨੂੰ ਇੱਕ ਬਸਤੀਵਾਦੀ ਆਰਥਿਕਤਾ ਵਿੱਚ ਬਦਲ ਦਿੱਤਾ, ਪਰ ਇਸਦੀ ਪ੍ਰਭੂਸੱਤਾ ਨੂੰ ਵੀ ਮਜ਼ਬੂਤ ਕੀਤਾ। ਬ੍ਰਿਟਿਸ਼ ਕ੍ਰਾਊਨ ਸ਼ਾਸਨ 1858 ਵਿੱਚ ਸ਼ੁਰੂ ਹੋਇਆ। ਭਾਰਤੀਆਂ ਨੂੰ ਦਿੱਤੇ ਗਏ ਅਧਿਕਾਰ ਹੌਲੀ-ਹੌਲੀ ਦਿੱਤੇ ਗਏ, ਪਰ ਤਕਨੀਕੀ ਤਬਦੀਲੀਆਂ ਪੇਸ਼ ਕੀਤੀਆਂ ਗਈਆਂ, ਅਤੇ ਸਿੱਖਿਆ ਅਤੇ ਜਨਤਕ ਜੀਵਨ ਦੇ ਆਧੁਨਿਕ ਵਿਚਾਰਾਂ ਨੇ ਜੜ੍ਹ ਫੜ ਲਈ। ਇੱਕ ਮੋਹਰੀ ਅਤੇ ਪ੍ਰਭਾਵਸ਼ਾਲੀ ਰਾਸ਼ਟਰਵਾਦੀ ਲਹਿਰ ਉਭਰੀ, ਜੋ ਅਹਿੰਸਕ ਵਿਰੋਧ ਲਈ ਮਸ਼ਹੂਰ ਸੀ ਅਤੇ ਬ੍ਰਿਟਿਸ਼ ਸ਼ਾਸਨ ਨੂੰ ਖਤਮ ਕਰਨ ਦਾ ਮੁੱਖ ਕਾਰਕ ਬਣ ਗਈ। 1947 ਵਿੱਚ ਬ੍ਰਿਟਿਸ਼ ਭਾਰਤੀ ਸਾਮਰਾਜ ਨੂੰ ਦੋ ਆਜ਼ਾਦ ਰਾਜਾਂ ਵਿੱਚ ਵੰਡਿਆ ਗਿਆ ਸੀ, ਹਿੰਦੂ-ਬਹੁਗਿਣਤੀ ਭਾਰਤ ਦਾ ਡੋਮੀਨੀਅਨ ਅਤੇ ਇੱਕ ਮੁਸਲਿਮ-ਬਹੁਗਿਣਤੀ ਪਾਕਿਸਤਾਨ ਦਾ ਡੋਮੀਨੀਅਨ, ਵੱਡੇ ਪੱਧਰ 'ਤੇ ਜਾਨੀ ਨੁਕਸਾਨ ਅਤੇ ਇੱਕ ਬੇਮਿਸਾਲ ਪਰਵਾਸ ਦੇ ਵਿਚਕਾਰ। ਭਾਰਤ 1950 ਤੋਂ ਇੱਕ ਸੰਘੀ ਗਣਰਾਜ ਰਿਹਾ ਹੈ, ਇੱਕ ਲੋਕਤੰਤਰੀ ਸੰਸਦੀ ਪ੍ਰਣਾਲੀ ਦੁਆਰਾ ਸ਼ਾਸਨ ਕੀਤਾ ਜਾਂਦਾ ਹੈ। ਇਹ ਬਹੁਲਵਾਦੀ, ਬਹੁ-ਭਾਸ਼ੀ ਅਤੇ ਬਹੁ-ਜਾਤੀ ਸਮਾਜ ਹੈ। ਭਾਰਤ ਦੀ ਆਬਾਦੀ 1951 ਵਿੱਚ 361 ਮਿਲੀਅਨ ਤੋਂ ਵਧ ਕੇ 2022 ਵਿੱਚ ਲਗਭਗ 1.4 ਬਿਲੀਅਨ ਹੋ ਗਈ। ਉਸੇ ਸਮੇਂ ਦੌਰਾਨ, ਇਸਦੀ ਨਾਮਾਤਰ ਪ੍ਰਤੀ ਵਿਅਕਤੀ ਆਮਦਨ US$64 ਸਾਲਾਨਾ ਤੋਂ US$2,601 ਤੱਕ ਵਧ ਗਈ, ਅਤੇ ਇਸਦੀ ਸਾਖਰਤਾ ਦਰ 16.6% ਤੋਂ 74% ਹੋ ਗਈ। 1951 ਵਿੱਚ ਮੁਕਾਬਲਤਨ ਬੇਸਹਾਰਾ ਦੇਸ਼ ਹੋਣ ਤੋਂ ਭਾਰਤ ਇੱਕ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਅਤੇ ਸੂਚਨਾ ਤਕਨਾਲੋਜੀ ਸੇਵਾਵਾਂ ਦਾ ਇੱਕ ਕੇਂਦਰ ਬਣ ਗਿਆ ਹੈ, ਇੱਕ ਵਿਸਤ੍ਰਿਤ ਮੱਧ ਵਰਗ ਦੇ ਨਾਲ। ਇਸਦਾ ਇੱਕ ਸਪੇਸ ਪ੍ਰੋਗਰਾਮ ਹੈ। ਭਾਰਤੀ ਫਿਲਮਾਂ, ਸੰਗੀਤ ਅਤੇ ਅਧਿਆਤਮਿਕ ਸਿੱਖਿਆਵਾਂ ਗਲੋਬਲ ਸੱਭਿਆਚਾਰ ਵਿੱਚ ਵਧਦੀ ਭੂਮਿਕਾ ਨਿਭਾਉਂਦੀਆਂ ਹਨ। ਭਾਰਤ ਨੇ ਆਪਣੀ ਗਰੀਬੀ ਦੀ ਦਰ ਨੂੰ ਕਾਫ਼ੀ ਹੱਦ ਤੱਕ ਘਟਾ ਦਿੱਤਾ ਹੈ, ਹਾਲਾਂਕਿ ਆਰਥਿਕ ਅਸਮਾਨਤਾ ਵਧਣ ਦੀ ਕੀਮਤ 'ਤੇ। ਭਾਰਤ ਇੱਕ ਪਰਮਾਣੂ-ਹਥਿਆਰ ਵਾਲਾ ਦੇਸ਼ ਹੈ, ਜੋ ਫੌਜੀ ਖਰਚਿਆਂ ਵਿੱਚ ਉੱਚ ਦਰਜੇ 'ਤੇ ਹੈ। ਇਸ ਦੇ ਆਪਣੇ ਗੁਆਂਢੀ ਦੇਸ਼ਾਂ ਪਾਕਿਸਤਾਨ ਅਤੇ ਚੀਨ ਨਾਲ ਕਸ਼ਮੀਰ ਨੂੰ ਲੈ ਕੇ ਵਿਵਾਦ ਹਨ, ਜੋ 20ਵੀਂ ਸਦੀ ਦੇ ਅੱਧ ਤੋਂ ਅਣਸੁਲਝੇ ਹੋਏ ਹਨ। ਭਾਰਤ ਨੂੰ ਜਿਨ੍ਹਾਂ ਸਮਾਜਿਕ-ਆਰਥਿਕ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ, ਉਨ੍ਹਾਂ ਵਿੱਚ ਲਿੰਗ ਅਸਮਾਨਤਾ, ਬਾਲ ਕੁਪੋਸ਼ਣ, ਅਤੇ ਹਵਾ ਪ੍ਰਦੂਸ਼ਣ ਦੇ ਵਧਦੇ ਪੱਧਰ। ਭਾਰਤ ਦੀ ਧਰਤੀ ਮੈਗਾਡਾਇਵਰਸ ਹੈ, ਚਾਰ ਜੈਵ ਵਿਭਿੰਨਤਾ ਦੇ ਹੌਟਸਪੌਟਸ ਦੇ ਨਾਲ। ਇਸਦੇ ਜੰਗਲਾਂ ਵਿੱਚ ਇਸਦੇ ਖੇਤਰ ਦਾ 21.7% ਸ਼ਾਮਲ ਹੈ। ਭਾਰਤ ਦੇ ਜੰਗਲੀ ਜੀਵ, ਜਿਨ੍ਹਾਂ ਨੂੰ ਭਾਰਤ ਦੀ ਸੰਸਕ੍ਰਿਤੀ ਵਿੱਚ ਪਰੰਪਰਾਗਤ ਤੌਰ 'ਤੇ ਸਹਿਣਸ਼ੀਲਤਾ ਨਾਲ ਦੇਖਿਆ ਜਾਂਦਾ ਹੈ, ਨੂੰ ਇਹਨਾਂ ਜੰਗਲਾਂ ਵਿੱਚ, ਅਤੇ ਕਿਤੇ ਹੋਰ, ਸੁਰੱਖਿਅਤ ਨਿਵਾਸ ਸਥਾਨਾਂ ਵਿੱਚ ਸਮਰਥਨ ਪ੍ਰਾਪਤ ਹੈ।.
ਫ਼ਰੀਦਉਦਦੀਨ ਮਸੂਦ ਗੰਜਸ਼ਕਰ (ਅੰ. 4 ਅਪਰੈਲ 1173 – 7 ਮਈ 1266), ਆਮ ਤੌਰ 'ਤੇ ਬਾਬਾ ਫ਼ਰੀਦ ਜਾਂ ਸ਼ੇਖ ਫ਼ਰੀਦ ਵਜੋਂ ਜਾਣਿਆ ਜਾਂਦਾ ਹੈ, 13ਵੀਂ ਸਦੀ ਦਾ ਇੱਕ ਪੰਜਾਬੀ ਮੁਸਲਿਮ ਪ੍ਰਚਾਰਕ, ਕਵੀ ਅਤੇ ਰਹੱਸਵਾਦੀ ਸੀ, ਜੋ ਮੱਧ ਯੁੱਗ ਅਤੇ ਇਸਲਾਮੀ ਸੁਨਹਿਰੀ ਯੁੱਗ ਦੇ ਸਭ ਤੋਂ ਸਤਿਕਾਰਤ ਅਤੇ ਸਤਿਕਾਰਤ ਮੁਸਲਮਾਨ ਰਹੱਸਵਾਦੀਆਂ ਵਿੱਚੋਂ ਇੱਕ ਰਿਹਾ ਹੈ। ਉਹ ਪੰਜਾਬੀ ਮੁਸਲਮਾਨਾਂ, ਹਿੰਦੂਆਂ ਅਤੇ ਸਿੱਖਾਂ ਦੁਆਰਾ ਸਤਿਕਾਰਿਆ ਜਾਂਦਾ ਹੈ। ਹੋਰ ਜਾਣਕਾਰੀ ਪ੍ਰਾਪਤ ਕਰਨ ਲਈ ਅਮਨ ਰਾਏ ਨਾਲ ਸੰਪਰਕ ਕਰੋ : ਮੋਬ,+917589108395
ਬਾਬਾ ਦੀਪ ਸਿੰਘ ਜੀ (26 ਜਨਵਰੀ 1682 – 13 ਨਵੰਬਰ 1757) ਉਹਨਾਂ ਦਾ ਜਨਮ ਸਿੱਖ ਪਰਿਵਾਰ ਵਿਚ ਪਹੂਵਿੰਡ ਪਿੰਡ ਹੋਇਆ।ਜਿੰਨ੍ਹਾਂ ਨੂੰ ਅਕਸਰ ਸ਼ਹੀਦ ਅਤੇ ਬਾਬਾ ਨਾਲ ਸਤਿਕਾਰਿਆ ਜਾਂਦਾ ਹੈ 18ਵੀਂ ਸਦੀ ਦੇ ਇਕ ਸਿੱਖ ਵਿਦਵਾਨ, ਆਗੂ ਅਤੇ ਜੰਗੀ ਜਰਨੈਲ ਸਨ। ਉਹ ਗੁਰੂ ਗੋਬਿੰਦ ਸਿੰਘ ਜੀ ਵੇਲੇ ਦੇ ਇੱਕ ਪ੍ਰਮੁੱਖ ਸਿੱਖ ਸਨ। ਉਹਨਾਂ ਨੂੰ ਸਿੱਖੀ ਦੇ ਸਭ ਤੋ ਪਵਿੱਤਰ ਸ਼ਹੀਦ ਮੰਨਿਆ ਜਾਂਦਾ ਹੈ।
ੴ (ਇੱਕ ਓਅੰਕਾਰ) ਸਿੱਖ ਧਰਮ ਦਾ ਨਿਸ਼ਾਨ ਹੈ ਅਤੇ ਸਿੱਖੀ ਦਰਸ਼ਨ ਦੀ ਨੀਂਹ ਹੈ। ਇਸ ਤੋਂ ਭਾਵ ਹੈ ਕਿ ਇੱਕ ਕਰਨਵਾਲਾ (ਕਰਤਾਰ) ਹੈ। ਇਹ ਗੁਰੂ ਨਾਨਕ ਸਾਹਿਬ ਜੀ ਦੀ ਗੁਰਬਾਣੀ ਜਪੁਜੀ ਸਾਹਿਬ ਦੇ ਸ਼ੁਰੂ ਵਿੱਚ ਹੈ। ਸਿੱਖੀ ਬਾਰੇ ਕਿਤਾਬਾਂ ਅਤੇ ਗੁਰਦਵਾਰਿਆਂ ਉੱਤੇ ਇਹ ਨਿਸ਼ਾਨ (ੴ) ਆਮ ਦੇਖਣ ਨੂੰ ਮਿਲਦਾ ਹੈ। ਗੁਰੂ ਨਾਨਕ ਜੀ ਨੇ ਇਸ ਅਦੁੱਤੀ ਨਿਸ਼ਾਨ ਦੀ ਰਚਨਾ ਕਰਕੇ ਸਿਖ ਪੰਥ ਦੀ ਨੀਂਹ ਰੱਖੀ। ਇਸ ਦਾ ਪਾਠ (ਉਚਾਰਨ ਜਾਂ ਬੋਲ) ਇੱਕ ਓਅੰਕਾਰ ਹੈ। ਗੁਰੂ ਨਾਨਕ ਸਾਹਿਬ ਜੀ ਨੇ ਇਸ ਨੂੰ 13 ਵਾਰ ਆਪਣੀ ਸਵੈ-ਰਚਿਤ ਬਾਣੀ ਵਿੱਚ ਲਿਖਿਆ ਹੈ, ਜਿਹੜੀ ਕਿ ਆਪ ਜੀ ਦੇ ਨਾਮ ਦੇ ਸਿਰਲੇਖ ਮਹਲਾ 1 ਹੇਠ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਹੈ। ਇੱਕ ਓਅੰਕਾਰ ਪੰਜਾਬੀ ਭਾਸ਼ਾ ਦਾ ਬੋਲ ਹੈ। ਇੱਕ ਓਅੰਕਾਰ ਮੂਲ ਮੰਤਰ ਅਤੇ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਅੰਕ ਤੇ ਬ੍ਰਹਮੰਡ ਦੇ ਬੇਅੰਤ ਪਸਾਰੇ ਤੇ ਇਸਦੇ ਇਕੋ ਇੱਕ ਕਰਤਾ (ਭਾਵ ਇੱਕ ਕਰਤਾਰ) ਦੇ ਨਿਸ਼ਾਨ ਦੇ ਸੂਚਕ ਵਜੋਂ ਦਰਜ ਹੈ।
ਸਿੱਖੀ ਜਾਂ ਸਿੱਖ ਧਰਮ (ਸਿੱਖ ਦਾ ਮਤਲਬ, "ਸਿੱਖਣ ਵਾਲ਼ਾ") ਇੱਕ ਭਾਰਤੀ ਧਰਮ ਹੈ, ਜੋ 15ਵੀਂ ਸਦੀ ਵਿੱਚ ਭਾਰਤੀ ਉਪਮਹਾਂਦੀਪ ਦੇ ਪੰਜਾਬ ਖੇਤਰ ਵਿੱਚ ਸ਼ੁਰੂ ਹੋਇਆ। ਇਹ ਜਗਤ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ ਅਤੇ ਸਾਰੇ ਵਿਸ਼ਵਵਿਆਪੀ ਪ੍ਰਮੁੱਖਤਾ ਪ੍ਰਾਪਤ ਧਰਮਾਂ ਵਿੱਚੋਂ ਸਭ ਤੋਂ ਹਾਲੀਆ ਸਥਾਪਤ ਹੋਇਆ। ਸਿੱਖ ਪੰਥ ਨੂੰ ਮੰਨਣ ਵਾਲਿਆਂ ਦੀ ਗਿਣਤੀ ਲਗਭਗ 3 ਕਰੋੜ (ਜਾਂ 25–30 ਮਿਲੀਅਨ) ਹੈ, ਇਨ੍ਹਾਂ ਦਾ ਬਹੁਮਤ ਪੰਜਾਬ, ਭਾਰਤ ਵਿੱਚ ਰਹਿੰਦਾ ਹੈ। ਸਿੱਖ ਧਰਮ ਦਾ ਅਧਿਆਤਮਕ ਆਧਾਰ ਸਿੱਖਾਂ ਦੇ ਦਸ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਹੈ, ਜੋ ਕਿ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਗੂਰੂ ਨਾਨਕ ਦੇਵ ਨੇ ਸਿੱਖ ਧਰਮ ਦੀ ਨੀਂਹ ਰੱਖੀ ਸੀ ਅਤੇ ਗੂਰੂ ਗੋਬਿੰਦ ਸਿੰਘ ਨੇ ਗੂਰੂ ਗ੍ਰੰਥ ਸਾਹਿਬ ਨੂੰ ਇਸਦੇ ਅੰਤਮ ਗੁਰੂ ਵਜੋਂ ਨਿਯੁਕਤ ਕਰਕੇ ਦੇਹਧਾਰੀ ਗੁਰੂ ਦੀ ਪਰੰਪਰਾ ਨੂੰ ਸਮਾਪਤ ਕੀਤਾ। ਗੁਰੂ ਨਾਨਕ ਦੀਆਂ ਪ੍ਰਮੁੱਖ ਸਿੱਖਿਆਵਾਂ ਵਿੱਚ ਸ਼ਾਮਲ ਹਨ: ਰੱਬ ਉੱਪਰ ਯਕੀਨ ਰੱਖਕੇ ਉਸਦਾ ਨਾਮ ਜਪਣਾ, ਮਨੁੱਖਤਾ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁੱਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜਿਉਣਾ। ਗੁਰੂ ਹਰਿਗੋਬਿੰਦ (ਛੇਵਾਂ ਗੁਰੂ) ਨੇ ਮੀਰੀ-ਪੀਰੀ ਦੀ ਧਾਰਨਾ ਨੂੰ ਸਥਾਪਤ ਕੀਤਾ ਜਿਸਦੇ ਅਧੀਨ ਦੋਵਾਂ ਅਸਥਾਈ ਜਾਂ ਰਾਜਨੀਤਕ ਅਧਿਕਾਰ (ਮੀਰੀ) ਅਤੇ ਅਧਿਆਤਮਕ ਸ਼ਕਤੀ (ਪੀਰੀ) ਨੂੰ ਸਮਾਨ ਮਹੱਤਤਾ ਪ੍ਰਾਪਤ ਹੋਈ।
ਛਪਾਰ ਦਾ ਮੇਲਾ, ਪੰਜਾਬ ਦੇ ਸਮੂਹ ਮੇਲਿਆਂ ਵਿੱਚੋਂ ਇੱਕ ਵਿਲੱਖਣ ਅਤੇ ਸਰੂਪ ਵਿੱਚ ਸੁਚਿੱਤਰ ਮੇਲਾ ਹੈ। ਇਸ ਦਾ ਸਬੰਧ ਪੰਜਾਬੀਆਂ ਦੀ ਪੂਜਾ-ਬਿਰਤੀ ਨਾਲ ਜੁੜਿਆ ਹੋਇਆ ਹੈ। ਇਸ ਮੇਲੇ ਦਾ ਮੁੱਖ ਪ੍ਰਯੋਜਨ ਗੁੱਗੇ ਦੀ ਪੂਜਾ ਅਰਚਨਾ ਕਰਨ ਵਿੱਚ ਨਿਹਿਤ ਮੰਨਿਆ ਗਿਆ ਹੈ। ਗੁੱਗੇ ਦੀ ਪੂਜਾ ‘ਨਾਗ-ਪੂਜਾ’ ਵਰਗੀ ਹੀ ਕੀਤੀ ਜਾਂਦੀ ਹੈ ਜਾਂ ਇਉਂ ਵੀ ਕਹਿ ਸਕਦੇ ਹਾਂ ਕਿ ਨਾਗ ਪੂਜਾ ਦਾ ਕੁਝ ਸੋਧਿਆ ਹੋਇਆ ਰੂਪ ਹੀ ਗੁੱਗਾ ਪੂਜਾ ਹੈ। ਇਸੇ ਭਾਵਨਾ ਬਿਰਤੀ ਸਦਕਾ ਇਹ ਮੇਲਾ ਜ਼ਿਲ੍ਹਾ ਲੁਧਿਆਣਾ ਦੇ ਇੱਕ ਪਿੰਡ ਛਪਾਰ (ਲੁਧਿਆਣਾ ਪੱਛਮ) ਵਿਖੇ, ਹਰ ਸਾਲ ਭਾਦਰੋਂ ਮਹੀਨੇ ਦੀ ਚਾਣਨੀ-ਚੌਦਸ ਨੂੰ ਗੁੱਗੇ ਦੀ ਸਥਾਪਤ ਕੀਤੀ ਹੋਈ ਮਾੜੀ ਉੱਪਰ ਬੜੀ ਸੱਜ-ਧੱਜ ਨਾਲ ਲੱਗਦਾ ਹੈ ਅਤੇ ਲਗਪਗ ਸਤ ਦਿਨਾਂ ਤਕ ਖ਼ੂਬ ਭਰਦਾ ਹੈ। ਆਮ ਤੌਰ ਤੇ ਇਹ ਸਤੰਬਰ ਮਹੀਨਾ ਹੁੰਦਾ ਹੈ ਅਤੇ ਇਹ ਮੇਲਾ ਪੰਜਾਬ ਦੇ ਮਾਲਵਾ ਖੇਤਰ ਦੇ ਸਭ ਤੋਂ ਮਸ਼ਹੂਰ ਮੇਲਿਆਂ ਵਿੱਚੋਂ ਇੱਕ ਹੈ। ਇਸ ਮੇਲੇ ਤੇ ਅੱਡ ਅੱਡ ਤਰ੍ਹਾਂ ਦੇ ਝੁਲੇ ਲਗਦੇ ਹਨ ਜਿਵੇ ਕੇ ਚੰਡੋਲ,ਕਿਸ਼ਤੀ,ਮੌਤ ਦਾ ਖੂਹ ਆਦਿ। ਮੇਲੇ ਤੇ ਕਈ ਪ੍ਰਕਾਰ ਦੀਆਂ ਮਠਿਆਈਆਂ ਹੁੰਦੀਆਂ ਹਨ ਜੋ ਕੇ ਖਾਣ ਵਿੱਚ ਸਵਾਦ ਹੁੰਦੀਆਂ ਹਨ ਜਿਵੇ ਕੇ ਪਾਥੀਆਂ, ਗੁਲਾਬ ਜਾਮੁਨ, ਰਸਗੁੱਲੇ ਆਦਿ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇੱਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿੱਚ ਵਿਚਾਰਾਂ ਨੂੰ ਇੱਕ ਕਾਵਿਕ ਲੜੀ ਵਿੱਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਨਾਂਵ (ਲਾਤੀਨੀ ਵਿੱਚ nōmen, ਸ਼ਾਬਦਿਕ 'ਨਾਮ') ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ ਨਾਂਵ ਇੱਕ ਵਿਸ਼ਾਲ ਅਤੇ ਖੁੱਲ੍ਹੀ ਸ਼ਬਦ ਸ਼੍ਰੇਣੀ ਦਾ ਮੈਂਬਰ ਹੈ ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ। ਨਾਂਵ ਦੀਆਂ ਪੰਜ ਕਿਸਮਾਂ ਹੁੰਦੀਆਂ ਹਨ:-
ਭਾਈ ਗੁਰਦਾਸ (1551 – 25 ਅਗਸਤ 1636) ਦਾ ਜਨਮ ਪੰਜਾਬ ਦੇ ਪਿੰਡ ਗੋਇੰਦਵਾਲ ਸਾਹਿਬ ਵਿਖੇ ਪਿਤਾ ਸ੍ਰੀ ਭਾਈ ਦਾਤਾਰ ਚੰਦ ਭੱਲਾ ਅਤੇ ਮਾਤਾ ਜੀਵਾਨੀ ਦੇ ਗ੍ਰਹਿ ਵਿਖੇ ਹੋਇਆ। ਆਪ ਜਦੋਂ ਸਿਰਫ 3 ਸਾਲ ਦੇ ਸਨ ਤਾਂ ਆਪ ਦੇ ਮਾਤਾ ਜੀ ਦਾ ਦਿਹਾਂਤ ਹੋ ਗਿਆ। ਆਪ ਇੱਕ ਪੰਜਾਬੀ ਸਿੱਖ ਲੇਖਕ, ਇਤਿਹਾਸਕਾਰ ਅਤੇ ਪ੍ਰਚਾਰਕ ਸਨ। ਆਪ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਸਲੀ ਲਿਖਾਰੀ ਸਨ ਅਤੇ ਆਪ ਨੇ ਚਾਰ ਸਿੱਖ ਗੁਰੂਆਂ ਦਾ ਸਾਥ ਨਿਭਾਇਆ।
ਕੁਦਰਤ ਨੇ ਸਰਵੋਤਮ ਸਾਜ਼ ਮਨੁੱਖ ਦੇ ਅੰਦਰ ਹੀ ਬਣਾਇਆ ਹੋਇਆ ਹੈ।ਦੁਨੀਆ ਦੇ ਜਿੰਨੇ ਵੀ ਸਾਜ਼ ਹਨ,ਇਸ ਕੁਦਰਤੀ ਸਾਜ਼ ਦੀ ਨਕਲ ਹਨ।ਇਹ ਸਾਜ਼ ਭਾਸ਼ਾ ਦੀ ਉਤਪਤੀ ਲਈ ਵਰਤਿਆ ਜਾਂਦਾ ਹੈ।ਇਹ ਸਾਜ਼ ਹੈ,ਸਾਹ ਪ੍ਰਣਾਲੀ,ਨਾਦ ਪੱਤੀਆਂ ਸਮੇਤ ਮੂੰਹ ਅਤੇ ਨੱਕ ਖੋਲ੍ਹ।ਫੇਫੜਿਆਂ ਵਿਚੋਂ ਸਾਹ ਦੀ ਵਾਪਸੀ ਰੌਂ ਨਾਲ ਨਾਦ ਪੱਤੀਆਂ ਕੰਬਦੀਆਂ ਹਨ।ਇਸ ਕਾਂਬੇ ਨਾਲ ਭਾਸ਼ਾ ਦੇ ਸਵਰ ਉਚਾਰੇ ਜਾਂਦੇ ਹਨ।ਮੂੰਹ ਅਤੇ ਨੱਕ ਦਾ ਖੋਲ੍ਹ ਰੈਜ਼ੋਨੇਟਰ ਹਨ।ਇੱਥੇ ਹੀ ਸਾਹ ਦੀ ਵਾਪਸੀ ਰੌਂ ਨੂੰ ਕੱਟ ਕੇ ਤਾਲ ਤੇ ਅਧਾਰਤ ਵਿਅੰਜਨ ਉਚਾਰੇ ਜਾਂਦੇ ਹਨ।ਇਸ ਤਰ੍ਹਾਂ ਮਨੁੱਖੀ ਸਾਜ਼ ਤਿੰਨ ਤਰ੍ਹਾਂ ਕੰਮ ਕੳਦਾ ਹੈ।ਹਵਾ ਨਾਲ ਚੱਲਣ ਵਾਲਾ,ਜਿਸ ਤਰ੍ਹਾਂ ਬੰਸਰੀ ਵੱਜਦੀ ਹੈ,ਮਨੁੱਖ ਸੀਟੀ ਮਾਰਦਾ ਹੈ।ਤੂੰਬੇ ਦੀ ਤਾਰ ਦੀ ਤਰ੍ਹਾਂ ਥਰਥਰਾਉਣ ਵਾਲਾ,ਨਾਦ ਪੱਤੀਆਂ ਥਰਥਰਾਉਦੀਆਂ ਹਨ।ਢੋਲਕ ਦੀ ਤਰ੍ਹਾਂ ਵੱਜਣ ਵਾਲਾ, ਵਿਅੰਜਨ ਇਸੇ ਤਰ੍ਹਾਂ ਉਚਾਰੇ ਜਾਂਦੇ ਹਨ। ਇਸੇ ਤਰ੍ਹਾਂ ਅਸੀਂ ਲੋਕ ਸਾਜ਼ਾਂ ਨੂੰ ਚਾਰ ਵੰਨਗੀਆਂ ਵਿੱਚ ਵੰਡ ਸਕਦੇ ਹਾਂ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਪ੍ਰਗਟ ਤੇ ਸਦੀਵੀ ਕਾਲ ਲਈ ਗੁਰੂ ਹਨ । ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ 1705 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਡਾਕਟਰ ਭੀਮਰਾਉ ਅੰਬੇਡਕਰ (14 ਅਪ੍ਰੈਲ 1891 - 6 ਦਸੰਬਰ 1956), ਡਾਕਟਰ ਬਾਬਾਸਾਹਿਬ ਅੰਬੇਡਕਰ ਨਾਮ ਨਾਲ ਪ੍ਰਸਿੱਧ ਇੱਕ ਭਾਰਤੀ ਕਾਨੂੰਨਸਾਜ਼, ਅਰਥਸ਼ਾਸਤਰੀ, ਰਾਜਨੀਤੀਵਾਨ ਅਤੇ ਸਮਾਜ ਸੁਧਾਰਕ ਸਨ ਜਿਨ੍ਹਾਂ ਨੇ ਦਲਿਤ ਬੋਧੀ ਲਹਿਰ ਨੂੰ ਪ੍ਰੇਰਿਤ ਕੀਤਾ ਅਤੇ (ਬਹੁਜਨ) ਨਾਲ ਹੁੰਦੇ ਸਮਾਜਿਕ ਭੇਦਭਾਵ ਦੇ ਖਿਲਾਫ ਪ੍ਰਚਾਰ ਕੀਤਾ, ਜਦਕਿ ਔਰਤਾਂ ਅਤੇ ਕਿਰਤ ਦੇ ਅਧਿਕਾਰਾਂ ਦਾ ਸਮਰਥਨ ਵੀ ਕੀਤਾ। ਉਹ ਆਜ਼ਾਦ ਭਾਰਤ ਦੇ ਪਹਿਲੇ ਕਾਨੂੰਨ ਅਤੇ ਨਿਆਂ ਮੰਤਰੀ, ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਗਣਤੰਤਰ ਦੇ ਮੋਢੀ ਸਨ। ਭਾਰਤ ਅਤੇ ਹੋਰ ਕਿਤੇ, ਉਹਨਾਂ ਨੂੰ ਅਕਸਰ ਬਾਬਾ ਸਾਹਿਬ, ਮਰਾਠੀ ਵਿਚ ਭਾਵ "ਆਦਰਯੋਗ ਪਿਤਾ" ਕਹਿੰਦੇ ਸਨ।
ਪੰਜਾਬ, ਭਾਰਤ ਦੇ ਮੁੱਖ ਮੰਤਰੀਆਂ ਦੀ ਸੂਚੀ
ਪੰਜਾਬ ਦਾ ਮੁੱਖ ਮੰਤਰੀ ਪੰਜਾਬ ਸਰਕਾਰ ਦਾ ਮੁਖੀ ਹੁੰਦਾ ਹੈ। ਭਾਰਤ ਦੇ ਸੰਵਿਧਾਨ ਅਨੁਸਾਰ, ਪੰਜਾਬ ਦਾ ਰਾਜਪਾਲ ਰਾਜ ਦਾ ਮੁਖੀ ਹੈ, ਪਰ ਅਸਲ ਵਿੱਚ ਕਾਰਜਕਾਰੀ ਅਥਾਰਟੀ ਮੁੱਖ ਮੰਤਰੀ ਕੋਲ ਹੈ। ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਤੋਂ ਬਾਅਦ, ਰਾਜਪਾਲ ਆਮ ਤੌਰ 'ਤੇ ਸਰਕਾਰ ਬਣਾਉਣ ਲਈ ਬਹੁਮਤ ਸੀਟਾਂ ਵਾਲੀ ਪਾਰਟੀ (ਜਾਂ ਗੱਠਜੋੜ) ਨੂੰ ਸੱਦਾ ਦਿੰਦਾ ਹੈ। ਰਾਜਪਾਲ ਮੁੱਖ ਮੰਤਰੀ ਦੀ ਨਿਯੁਕਤੀ ਕਰਦਾ ਹੈ, ਜਿਸ ਦੀ ਮੰਤਰੀ ਮੰਡਲ ਸਮੂਹਿਕ ਤੌਰ 'ਤੇ ਅਸੈਂਬਲੀ ਲਈ ਜ਼ਿੰਮੇਵਾਰ ਹੁੰਦੀ ਹੈ। ਇਹ ਦੇਖਦੇ ਹੋਏ ਕਿ ਉਨ੍ਹਾਂ ਨੂੰ ਵਿਧਾਨ ਸਭਾ ਦਾ ਭਰੋਸਾ ਹੈ, ਮੁੱਖ ਮੰਤਰੀ ਦਾ ਕਾਰਜਕਾਲ ਪੰਜ ਸਾਲਾਂ ਲਈ ਹੈ ਅਤੇ ਇਸਦੀ ਮਿਆਦ ਦੀ ਕੋਈ ਸੀਮਾ ਨਹੀਂ ਹੈ।
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਸਤਿ ਸ੍ਰੀ ਅਕਾਲ (listen ) ਪੰਜਾਬੀ ਲੋਕਾਂ ਵੱਲੋਂ ਕਿਸੇ ਨੂੰ ਮਿਲਣ ਵੇਲ਼ੇ ਵਰਤਿਆ ਜਾਣ ਵਾਲ਼ਾ ਫ਼ਿਕਰਾ ਹੈ। ਆਮ ਤੌਰ ਤੇ ਸਾਰੇ ਪੰਜਾਬੀ ਲੋਕਾਂ ਵੱਲੋਂ ਇਸ ਦੀ ਵਰਤੋਂ ਕੀਤੀ ਜਾਂਦੀ ਹੈ ਪਰ ਸਿੱਖ ਧਰਮ ਨੂੰ ਮੰਨਣ ਵਾਲ਼ਿਆਂ ਵਿੱਚ ਇਸ ਦੀ ਖ਼ਾਸ ਅਹਿਮੀਅਤ ਹੈ। ਸਤਿ ਦਾ ਮਾਇਨਾ ਹੈ ਸੱਚ, ਸ੍ਰੀ ਅਦਬ ਵਜੋਂ ਲਾਇਆ ਜਾਂਦਾ ਹੈ ਅਤੇ ਅਕਾਲ ਦਾ ਮਾਇਨਾ ਹੈ ਵਕਤ ਤੋਂ ਪਰ੍ਹੇ ਦਾ ਭਾਵ ਪਰਮਾਤਮਾ। ਸੋ ਇਸ ਪ੍ਰਕਾਰ ਇਸ ਫ਼ਿਕਰੇ ਦੇ ਮਾਇਨੇ ਹਨ, ਕੇਵਲ ਪਰਮਾਤਮਾ ਹੀ ਆਖ਼ਰੀ ਸੱਚ ਹੈ।
ਪੰਜਾਬ ਦੀਆਂ ਪੇਂਡੂ ਖੇਡਾਂ ਜਿਹੜੀਆਂ ਪੰਜਾਬੀ ਲੋਕਧਾਰਾ ਵਿੱਚ ਪੰਜਾਬੀ ਲੋਕ ਖੇਡਾਂ ਵਜੋਂ ਜਾਣੀਆਂ ਜਾਂਦੀਆਂ ਹਨ ਇਹ ਖੇਡਾਂ ਪਿੰਡਾਂ ਵਿੱਚ ਬੱਚਿਆਂ ਤੋਂ ਲੈ ਕੇ ਬਜੁਰਗਾਂ ਤੱਕ ਦੁਆਰਾ ਖੇਡੀਆਂ ਜਾਂਦੀਆਂ ਹਨ। ਖੇਡਾਂ ਖੇਡਣ ਲਈ ਜਿਆਦਾ ਉਤਸ਼ਾਹ ਅਤੇ ਸ਼ੋਂਕ ਬਚਪਨ ਵਿੱਚ ਹੁੰਦਾ ਹੈ। ਛੋਟੀ ਉਮਰ ਦੇ ਮੁੰਡੇ ਤੇ ਕੁੜੀਆਂ ਇੱਕਠੇ ਖੇਡਦੇ ਹਨ। ਖੇਡਾਂ ਬੱਚੇ ਦੇ ਬੋਧਿਕ ਪੱਧਰ ਨੂੰ ਵਧਾਉਂਦੀਆਂ ਹਨ। ਤਿੰਨ ਚਾਰ ਸਾਲ ਦੇ ਬੱਚਿਆਂ ਦੀ ਕੋਈ ਨਿਸਚਿਤ ਖੇਡ ਨਹੀਂ ਹੁੰਦੀ। ਉਮਰ ਵਧਣ ਦੇ ਨਾਲ ਨਾਲ ਮੁੰਡੇ ਕੁੜੀਆਂ ਦੀਆਂ ਰੁਚੀਆਂ ਵਿੱਚ ਫ਼ਰਕ ਆਉਣ ਨਾਲ ਉਹਨਾ ਦੀਆਂ ਖੇਡਾਂ ਵਿੱਚ ਵੀ ਵੱਖਰਤਾ ਆਉਂਦੀ ਜਾਂਦੀ ਹੈ। ਇਹਨਾਂ ਖੇਡਾਂ ਨੂੰ ਮਨੋਰੰਜਨ ਲਈ ਖੇਡਿਆ ਜਾਂਦਾ ਹੈ। ਮੁੰਡਿਆ ਦੀਆਂ ਖੇਡਾਂ ਵਧੇਰੇ ਜ਼ੋਰ ਵਾਲੀਆਂ ਹੁੰਦੀਆਂ ਹਨ ਜਦਕਿ ਕੁੜੀਆਂ ਦੀਆਂ ਖੇਡਾਂ ਕੋਮਲ ਭਾਵਨਾਵਾਂ ਵਾਲੀਆਂ ਹੁੰਦੀਆਂ ਹੁੰਦੀਆਂ ਹਨ। ਖੇਡ ਸਮਗਰੀ ਵਿੱਚ ਸੋਟੀ,ਪੱਥਰ, ਰੱਸਾ, ਡੰਡਾ, ਪਲਾਸਟਿਕ, ਲੱਕੜ ਦਾ ਕੋਈ ਟੁੱਕੜਾ, ਗੋਲ ਆਕਾਰ ਦੀ ਕੋਈ ਵਸਤੂ ਕਾਗਜ਼ ਆਦਿ ਚੀਜਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ ਖੇਡਾਂ ਦਾ ਮੁੱਖ ਮਨੋਰਥ ਮਨਪ੍ਰਚਾਵਾ ਹੁੰਦਾ ਹੈ। ਮਨ ਪ੍ਰਚਾਵੇ ਲਈ ਬਹੁਤ ਸਾਰੀਆਂ ਖੇਡਾਂ ਦੀ ਸਿਰਜਨਾ ਕੀਤੀ ਜਾਂਦੀ ਹੈ। ਇਹਨਾਂ ਵਿੱਚੋਂ ਕੁਝ ਖੇਡਾਂ ਕਿਸੇ ਵਿਸੇਸ਼ ਭੂਗੋਲਿਕ ਖਿੱਤੇ ਲਈ ਸੀਮਤ ਹੋ ਜਾਂਦੀਆਂ ਹਨ। ਕੁਝ ਵਿਸ਼ਾਲ ਘੇਰਾ ਹਾਸਲ ਕਰ ਲੈਂਦੀਆਂ ਹਨ ਅਤੇ ਕੁਝ ਘੱਟ ਲੋਕਪ੍ਰਿਯਤਾ ਕਾਰਨ ਅਲੋਪ ਹੋ ਜਾਂਦੀਆਂ ਹਨ।ਮਾਝੇ, ਮਾਲਵੇ, ਦੁਆਬੇ ਦੇ ਖੇਤਰਾਂ ਵਿੱਚ ਸ਼ਬਦਾਵਲੀ ਜਾਂ ਕਾਰਜ ਦੀ ਵਖਰਤਾ ਕਾਰਨ ਇਹ ਖੇਡਾਂ ਕੁਝ ਕੁ ਭਿੰਨਤਾ ਨਾਲ ਖੇਡੀਆਂ ਜਾਂਦੀਆਂ ਹਨ। ਇਹ ਖੇਡਾਂ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਹਿੱਸਾ ਪਾਉਂਦੀਆਂ ਹਨ ਅਤੇ ਪੰਜਾਬੀ ਸੱਭਿਆਚਾਰ ਦੇ ਵੱਖ ਵੱਖ ਪੱਖਾਂ ਨੂੰ ਵੀ ਪੇਸ਼ ਕਰਦੀਆਂ ਹਨ।।
ਰੱਖੜੀ, ਰਕਸ਼ਾ ਬੰਧਨ੍ਹ ਜਾਂ ਰਾਖੀ ਦਾ ਭਾਵ ਹੈ ਵੀਰ ਭੈਣਾਂ ਦੀ ਰੱਖਿਆ ਕਰਨ ਜਾਂ ਕਹਿ ਲਓ ਰੱਖੜੀ ਬੰਨ੍ਹਾ ਕੇ ਵੀਰ ਭੈਣਾਂ ਦੀ ਕਿਸੇ ਔਕੜ ਸਮੇਂ ਰੱਖਿਆ ਕਰਨ ਜਾ ਕੰਮ ਆਉਣ ਲਈ ਬਚਨ ਵੱਧ ਹੋ ਜਾਂਦੇ ਹਨ। ਇਹ ਇੱਕ ਪ੍ਰਸਿੱਧ ਅਤੇ ਪਰੰਪਰਾਗਤ ਤੌਰ 'ਤੇ ਹਿੰਦੂ ਸਲਾਨਾ ਰੀਤੀ ਹੈ ਅਤੇ ਇਹ ਤਿਉਹਾਰ ਹਿੰਦੂ ਸੰਸਕ੍ਰਿਤੀ ਤੋਂ ਪ੍ਰਭਾਵਿਤ ਹੋ ਕੇ ਦੁਨੀਆਂ ਅਤੇ ਖ਼ਾਸਕਰ ਦੱਖਣੀ ਏਸ਼ੀਆ ਦੇ ਕਈ ਭਾਗਾਂ ਅਤੇ ਧਾਰਮਕ ਸਮੂਹਾਂ ਦੁਆਰਾ ਵੀ ਮਨਾਇਆ ਜਾਂਦਾ ਹੈ। ਰਕਸ਼ਾ ਬੰਧਨ੍ਹ ਸਾਵਣ ਮਹੀਨੇ ਦੇ ਅੰਤਮ ਦਿਨ ਤੇ ਮਨਾਇਆ ਜਾਂਦਾ ਹੈ, ਜੋ ਆਮ ਤੌਰ 'ਤੇ ਅਗਸਤ ਵਿੱਚ ਆਉਂਦਾ ਹੈ। ਇਸ ਦਿਨ, ਹਰ ਉਮਰ ਦੀਆਂ ਭੈਣਾਂ ਆਪਣੇ ਭਰਾਵਾਂ ਦੇ ਗੁੱਟ ਦੇ ਦੁਆਲੇ ਰੱਖੜੀ ਨਾਮਕ ਇੱਕ ਤਵੀਤ ਜਾਂ ਤਾਜ਼ੀ ਬੰਨ੍ਹਦੀਆਂ ਹਨ। ਇਹ ਵੀ ਧਾਰਨਾ ਹੈ ਕਿ ਭੈਣਾਂ ਇਸ ਮੌਕੇ ਭਰਾਵਾ ਦੀ ਸੁੱਖ ਮੰਗਦੀਆਂ ਉਨ੍ਹਾਂ ਦੀ ਲੰਮੀ ਉਮਰ ਦੀ ਕਾਮਨਾ ਕਰਦੀਆਂ ਹਨ ਤੇ ਭਰਾਵਾਂ ਦੀ ਉਮਰ ਦਰਾਜ ਹੋ ਜਾਂਦੀ ਹੈ। ਭੈਣ ਭਰਾਵਾਂ ਦਾ ਇੱਕ ਦੂਜੇ ਨੁੰ ਮਿਲਣ ਦਾ ਸਬੱਬ ਬਣ ਜਾਂਦਾ ਹੈ ਇਹ ਤਿਉਹਾਰ। ਕਿਉਂਕਿ ਇਸ ਤੇਂ ਰਗ਼ਤਾਰ ਮਸ਼ਨੀ ਯੁੱਗ ਵਿੱਚ ਇੱਕ ਦੂਜੇ ਨੁੰ ਮਿਲਣ ਲਈ ਸਮੇਂ ਦਾ ਜਿਵੇਂ ਕਾਲ ਪੈ ਗਿਆ ਹੈ।
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਉਹਨਾਂ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਤ ਕੀਤਾ ਜਾਂਦਾ ਹੈ।
ਮਹਾਰਾਣੀ ਜਿੰਦ ਕੌਰ (ਅੰ. 1817 – 1 ਅਗਸਤ 1863) 1843 ਤੋਂ 29 ਮਾਰਚ 1847 ਤੱਕ ਸਿੱਖ ਸਾਮਰਾਜ ਦੀ ਰੀਜੈਂਟ ਸੀ। 29 ਮਾਰਚ 1847 ਨੂੰ ਸਿੱਖ ਸਾਮਰਾਜ ਦੇ ਭੰਗ ਹੋਣ ਤੋਂ ਬਾਅਦ ਸਿੱਖਾਂ ਨੇ ਉਸ ਨੂੰ ਮਹਾਰਾਜਾ ਦਲੀਪ ਸਿੰਘ ਦੀ ਮਹਾਰਾਣੀ ਅਤੇ ਉੱਤਰਾਧਿਕਾਰੀ ਵਜੋਂ ਦਾਅਵਾ ਕੀਤਾ। ਹਾਲਾਂਕਿ, ਉਸੇ ਦਿਨ ਅੰਗਰੇਜ਼ਾਂ ਨੇ ਪੂਰਾ ਕਬਜ਼ਾ ਕਰ ਲਿਆ ਅਤੇ ਦਾਅਵਿਆਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਰੀਤੀ ਰਿਵਾਜ ਸ਼ਬਦ ਅੰਗਰੇਜੀ ਦੇ ਪਦ ritual ਦੇ ਪੰਜਾਬੀ ਅਨੁਵਾਦ ਵਜੋਂ ਵਰਤਿਆ ਗਿਆ ਹੈ। ਸਮਾਜ ਦੇ ਸਮਾਂ ਵਿਹਾ ਚੁੱਕੇ ਕਾਰਜ ਜਦੋਂ ਆਪਣੇ ਸਾਰਥਕ ਪ੍ਰਕਾਰਜ ਤੋਂ ਮੁਕਤ ਹੋ ਕੇ ਪ੍ਰਤੀਕ ਰੂਪ ਵਿੱਚ ਕੀਤੇ ਜਾਂਦੇ ਹਨ, ਤਾਂ ਉਹ ਰਸਮਾਂ ਅਖਵਾਉਂਦੇ ਹਨ। ਪੰਜਾਬ ਵਿੱਚ ਅਜਿਹੇ ਅਨੇਕਾ ਕਾਰਜ ਹਨ, ਜਿਨਾ ਦੀ ਪਹਿਲਾ ਕਦੀ ਮਹੱਤਤਾ ਸੀ, ਪਰ ਹੁਣ ਉਹ ਵੇਲਾ ਵਿਹਾ ਚੁਕੇ ਹਨ ਪਰ ਇਹ ਪ੍ਰਕਾਰਜ ਪ੍ਰਤੀਕ ਰੂਪ ਵਿੱਚ ਅੱਜ ਵੀ ਨਿਭਾਏ ਜਾਂਦੇ ਹਨ। ਜਿਸ ਤਰਾਂ ਉਹਨਾਂ ਦਾ ਵਾਸਤਵਿਕ ਅਮਲ ਹੋਇਆ ਕਰਦਾ ਸੀ। ਵਿਅਕਤੀ ਜੀਵਨ ਨਾਲ ਸਬੰਧਿਤ ਅਜਿਹਾ ਕੋਈ ਮੌਕਾ ਨਹੀਂ ਜਦੋਂ ਕੋਈ ਰਸਮ ਨਾ ਕੀਤੀ ਜਾਂਦੀ ਹੋਵੇ। ਵਿਅਕਤੀ ਜੀਵਨ ਦੀਆਂ ਤਿੰਨ ਅਵਸਥਾਵਾਂ ਪ੍ਰਮੁੱਖ ਮੰਨੀਆਂ ਜਾਂਦੀਆਂ ਹਨ। ਜਨਮ ਵਿਆਹ ਮੌਤ ਉਹਨਾਂ ਨਾਲ ਸਬੰਧਿਤ ਰਸਮਾਂ ਹੇਠ ਲਿਖੇ ਹਨ: -
ਪਾਊਂਡ ਸਟਰਲਿੰਗ (ਨਿਸ਼ਾਨ: £; ISO ਕੋਡ: GBP), ਜਿਹਨੂੰ ਆਮ ਤੌਰ ਉੱਤੇ ਪਾਊਂਡ ਵੀ ਕਿਹਾ ਜਾਂਦਾ ਹੈ, ਸੰਯੁਕਤ ਬਾਦਸ਼ਾਹੀ, ਬਰਤਾਨਵੀ ਮੁਕਟ ਮੁਥਾਜ ਮੁਲਕ ਜਰਸੀ, ਗਰਨਜ਼ੇ ਅਤੇ ਮੈਨ ਟਾਪੂ, ਬਰਤਾਨਵੀ ਵਿਦੇਸ਼ੀ ਰਾਜਖੇਤਰ ਦੱਖਣੀ ਜਾਰਜੀਆ ਅਤੇ ਦੱਖਣੀ ਸੈਂਡਵਿੱਚ ਟਾਪੂ ਬਰਤਾਨਵੀ ਅੰਟਾਰਕਟਿਕ ਰਾਜਖੇਤਰ ਅਤੇ ਸੇਂਟ ਹੇਲੇਨਾ, ਅਸੈਂਸ਼ਨ ਅਤੇ ਤ੍ਰਿਸਤਾਨ ਦਾ ਕੂਨਾ (ਸਿਰਫ਼ ਤ੍ਰਿਸਤਾਨ ਦਾ ਕੂਨਾ ਵਿੱਚ) ਦੀ ਅਧਿਕਾਰਕ ਮੁਦਰਾ ਹੈ। ਇਹਨੂੰ ਅੱਗੋਂ 100 ਪੈਂਸ (pence) (ਇੱਕ-ਵਚਨ: ਪੈਨੀ/penny) ਵਿੱਚ ਵੰਡਿਆ ਹੋਇਆ ਹੈ। ਕਈ ਹੋਰ ਦੇਸ਼ਾਂ, ਜੋ ਸਟਰਲਿੰਗ ਨਹੀਂ ਵਰਤਦੇ, ਦੀ ਮੁਦਰਾ ਨੂੰ ਵੀ ਪਾਊਂਡ ਕਿਹਾ ਜਾਂਦਾ ਹੈ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਂਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਸਾਹਿਤ ਵੱਡੇ ਅਰਥਾਂ ਵਿੱਚ ਕਿਸੇ ਵੀ ਲਿਖਤ ਨੂੰ ਕਿਹਾ ਜਾ ਸਕਦਾ ਹੈ। ਜ਼ਿਆਦਾ ਸਪਸ਼ਟ ਅਰਥਾਂ ਵਿੱਚ ਇਹ ਆਮ ਭਾਸ਼ਾ ਤੋਂ ਵੱਖਰੀ, ਰਚਨਾਤਮਕ ਅਤੇ ਸੁਹਜਾਤਮਕ ਰਚਨਾ ਹੁੰਦੀ ਹੈ। ਇਸਨੂੰ ਦੋ ਭਾਗਾਂ ਵਿੱਚ ਵੰਡਿਆ ਜਾਂਦਾ ਹੈ; ਪਦ ਅਤੇ ਗਦ। ਇੱਕ ਅਲੱਗ ਅਧਾਰ ਦੇ ਅਨੁਸਾਰ ਇਸਨੂੰ ਗਲਪ ਅਤੇ ਗੈਰ-ਗਲਪ ਵਿੱਚ ਵੰਡਿਆ ਜਾਂਦਾ ਹੈ। ਇਸਦੇ ਅੱਗੇ ਕਈ ਰੂਪ ਮੌਜੂਦ ਹਨ ਜਿਵੇਂ ਕਿ ਕਵਿਤਾ, ਨਾਵਲ, ਕਹਾਣੀ, ਡਰਾਮਾ ਆਦਿ।
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਉਚਿਤ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।
ਸਾਰਾਗੜ੍ਹੀ ਦੀ ਲੜਾਈ ਉੱਤਰ-ਪੱਛਮੀ ਫਰੰਟੀਅਰ ਸੂਬੇ ‘ਤੇ ਅਫ਼ਗ਼ਾਨਿਸਤਾਨ ਦੀਆਂ ਸਰਹੱਦਾਂ ਲਾਗੇ ਸਾਰਾਗੜ੍ਹੀ ਦੇ ਸਥਾਨ ‘ਤੇ 12 ਸਤੰਬਰ, 1897 ਨੂੰ ਲੜੀ ਗਈ ਸੀ। ਇਹ ਲੜਾਈ ਬ੍ਰਿਟਿਸ਼-ਭਾਰਤੀ ਫੌਜ (36 ਸਿੱਖ ਰੈਜੀਮੈਂਟ) ਜੋ ਹੁਣ 4 ਸਿੱਖ ਰੈਜੀਮੈਂਟ ਅਖਵਾਉਂਦੀ ਹੈ, ਦੇ 21 ਜਾਂਬਾਜ ਜਵਾਨਾਂ ਤੇ ਅਫ਼ਗ਼ਾਨੀ ਪਠਾਣਾਂ 'ਤੇ ਅਫ਼ਰੀਦੀ ਕਬਾਇਲੀਆਂ ਵਿਚਕਾਰ ਗਹਿਗੱਚ ਮੁਕਾਬਲੇ ਨਾਲ ਲੜੀ ਗਈ।
ਤਾਜ ਮਹੱਲ (ਹਿੰਦੀ: ताज महल ; ਉਰਦੂ: تاج محل) ਭਾਰਤ ਦੇ ਆਗਰਾ ਸ਼ਹਿਰ ਵਿੱਚ ਸਥਿਤ ਇੱਕ ਸੰਸਾਰ ਵਿਰਾਸਤ ਮਕਬਰਾ ਹੈ। ਇਸ ਦੀ ਉਸਾਰੀ ਮੁਗ਼ਲ ਸਮਰਾਟ ਸ਼ਾਹ ਜਹਾਨ ਨੇ, ਆਪਣੀ ਪਤਨੀ ਮੁਮਤਾਜ਼ ਮਹਲ ਦੀ ਯਾਦ ਵਿੱਚ ਕਰਵਾਇਆ ਸੀ। ਤਾਜ ਮਹੱਲ ਮੁਗਲ ਵਾਸਤੁਕਲਾ ਦਾ ਉੱਤਮ ਨਮੂਨਾ ਹੈ। ਇਸ ਦੀ ਵਾਸਤੁ ਸ਼ੈਲੀ ਫਾਰਸੀ, ਤੁਰਕ, ਭਾਰਤੀ ਅਤੇ ਇਸਲਾਮੀ ਵਾਸਤੁਕਲਾ ਦੇ ਘਟਕਾਂ ਦਾ ਅਨੋਖਾ ਸੁਮੇਲ ਹੈ। ਸੰਨ 1983 ਵਿੱਚ, ਤਾਜ ਮਹਿਲ ਯੁਨੈਸਕੋ ਸੰਸਾਰ ਅਮਾਨਤ ਟਿਕਾਣਾ ਬਣਿਆ। ਇਸ ਦੇ ਨਾਲ ਹੀ ਇਸਨੂੰ ਸੰਸਾਰ ਅਮਾਨਤ ਦੇ ਸਭਨੀ ਥਾਂਈਂ ਪ੍ਰਸ਼ੰਸਾ ਪਾਉਣ ਵਾਲੀ, ਅਤਿ ਉੱਤਮ ਮਾਨਵੀ ਕ੍ਰਿਤੀਆਂ ਵਿੱਚੋਂ ਇੱਕ ਦੱਸਿਆ ਗਿਆ। ਤਾਜਮਹਿਲ ਨੂੰ ਭਾਰਤ ਦੀ ਇਸਲਾਮੀ ਕਲਾ ਦਾ ਰਤਨ ਵੀ ਘੋਸ਼ਿਤ ਕੀਤਾ ਗਿਆ ਹੈ। ਸਾਧਾਰਣ ਤੌਰ ਤੇ ਵੇਖੇ ਗਏ ਸੰਗ-ਮਰਮਰ ਦੀਆਂ ਸਿੱਲੀਆਂ ਦੀ ਵੱਡੀਆਂ ਵੱਡੀਆਂ ਪਰਤਾਂ ਨਾਲ ਢਕ ਕੇ ਬਣਾਏ ਗਏ ਭਵਨਾਂ ਦੀ ਤਰ੍ਹਾਂ ਨਾ ਬਣਾ ਕੇ ਇਸ ਦਾ ਚਿੱਟਾ ਗੁੰਬਦ ਅਤੇ ਟਾਇਲ ਸਰੂਪ ਸੰਗਮਰਮਰ ਨਾਲ ਢਕਿਆ ਹੈ। ਕੇਂਦਰ ਵਿੱਚ ਬਣਿਆ ਮਕਬਰਾ ਆਪਣੀ ਵਾਸਤੁ ਸਰੇਸ਼ਟਤਾ ਪੱਖੋਂ ਸੌਂਦਰਿਆ ਦੇ ਸੰਯੋਜਨ ਦਾ ਪਤਾ ਦਿੰਦਾ ਹੈ। ਤਾਜਮਹਿਲ ਭਵਨ ਸਮੂਹ ਦੀ ਸੰਰਚਨਾ ਦੀ ਖਾਸ ਗੱਲ ਹੈ, ਕਿ ਇਹ ਪੂਰਾ ਸਮਮਿਤੀ ਹੈ। ਇਸ ਦਾ ਨਿਰਮਾਣ ਸੰਨ 1648 ਦੇ ਲਗਭਗ ਮੁਕੰਮਲ ਹੋਇਆ ਸੀ। ਉਸਤਾਦ ਅਹਮਦ ਲਾਹੌਰੀ ਨੂੰ ਅਕਸਰ ਇਸ ਦਾ ਪ੍ਰਧਾਨ ਰੂਪਾਂਕਨਕਰਤਾ ਮੰਨਿਆ ਜਾਂਦਾ ਹੈ।
ਚੰਦਰ ਸ਼ੇਖਰ ਆਜ਼ਾਦ ਉਚਾਰਨ (23 ਜੁਲਾਈ 1906 – 27 ਫਰਵਰੀ 1931), ਆਜ਼ਾਦ ਵਜੋਂ ਮਸ਼ਹੂਰ ਭਾਰਤੀ ਇਨਕਲਾਬੀ ਸਨ ਜਿਹਨਾਂ ਨੇ ਹਿੰਦੁਸਤਾਨ ਰਿਪਬਲਿਕਨ ਐਸੋਸੀਏਸ਼ਨ ਨੂੰ ਇਸਦੇ ਬਾਨੀ ਰਾਮ ਪਰਸ਼ਾਦ ਬਿਸਮਿਲ ਅਤੇ ਤਿੰਨ ਹੋਰ ਪ੍ਰਮੁੱਖ ਪਾਰਟੀ ਆਗੂਆਂ, ਰੋਸ਼ਨ ਸਿੰਘ, ਰਾਜਿੰਦਰ ਨਾਥ ਲਾਹਿਰੀ ਅਤੇ ਅਸ਼ਫਾਕਉਲਾ ਖਾਨ ਦੀ ਮੌਤ ਦੇ ਬਾਅਦ ਨਵੇਂ ਨਾਮ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ (HSRA) ਹੇਠ ਪੁਨਰਗਠਿਤ ਕੀਤਾ।
ਚੰਡੀਗੜ੍ਹ ਭਾਰਤ ਦਾ ਇੱਕ ਕੇਂਦਰੀ ਸ਼ਾਸ਼ਤ ਪ੍ਰਦੇਸ ਹੈ। ਇਹ ਭਾਰਤ ਦੇ ਦੋ ਸੂਬਿਆਂ, ਪੰਜਾਬ ਅਤੇ ਹਰਿਆਣਾ, ਦੀ ਸਾਂਝੀ ਰਾਜਧਾਨੀ ਹੈ। ਸ਼ਹਿਰ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਪੰਜਾਬ ਦੇ ਮੋਹਾਲੀ, ਪਟਿਆਲਾ ਅਤੇ ਰੋਪੜ ਜ਼ਿਲ੍ਹੇ ਅਤੇ ਹਰਿਆਣਾ ਦੇ ਅੰਬਾਲਾ ਅਤੇ ਪੰਚਕੁਲਾ ਸ਼ਾਮਿਲ ਹਨ। ਇਸਦੇ ਉੱਤਰੀ ਹਿੱਸੇ ਤੋਂ ਹਿਮਾਚਲ ਪ੍ਰਦੇਸ਼ ਦੀ ਸੀਮਾ ਵੀ ਨੇੜੇ ਹੈ। ਚੰਡੀਗੜ੍ਹ ਪੂਰੇ ਵਿਸ਼ਵ ਵਿੱਚ ਆਪਣੇ ਆਰਕੀਟੈਕਚਰ ਡਿਜ਼ਾਇਨ ਅਤੇ ਚੰਗੀ ਆਬੋ-ਹਵਾ ਲਈ ਮਸ਼ਹੂਰ ਹੈ । ਸ਼ਹਿਰ ਦਾ ਮਾਸਟਰ ਪਲਾਨ ਫਰਾਂਸੀਸੀ ਆਰਕੀਟੈਕਟ ਲ ਕਾਰਬੂਜ਼ੀਏ ਨੇ ਬਣਾਇਆ ਸੀ। ਸਾਲ 2015 ਵਿੱਚ ਬੀ.ਬੀ.ਸੀ. ਦੇ ਇੱਕ ਲੇਖ ਵਿੱਚ ਚੰਡੀਗੜ੍ਹ ਨੂੰ ਦੁਨੀਆ ਦੇ ਸਾਰੇ ਸ਼ਹਿਰਾਂ ਵਿੱਚੋ ਇੱਕ ਇਹੋ ਜੇਹਾ ਸ਼ਹਿਰ ਕਿਹਾ ਗਿਆ ਜਿੱਥੇ ਆਰਕੀਟੈਕਚਰ, ਸੱਭਿਆਚਾਰ ਅਤੇ ਆਧੁਨਿਕੀਕਰਨ ਇੱਕ ਦਾ ਵਧੀਆ ਤਾਲਮੇਲ ਹੈ। ਸ਼ਹਿਰ ਦੀ ਆਬੋ-ਹਵਾ ਸਿੱਲ੍ਹੀ ਉਪ-ਤਪਤ-ਖੰਡੀ (humid subtropical) ਕਿਸਮ ਦੀ ਹੈ; ਜਿਸ ਵਿੱਚ ਗਰਮੀਆਂ ਵਿੱਚ ਬਹੁਤ ਗਰਮੀ, ਸਿਆਲ਼ ਵਿੱਚ ਨਿੱਘ, ਬੇਅਤਬਾਰੀ ਬਰਸਾਤ ਅਤੇ ਤਾਪਮਾਨ ਵਿੱਚ ਵੱਡੇ ਫ਼ਰਕ (-1° ਤੋਂ 41.2°) ਦਾ ਅੰਦਾਜ਼ਾ ਰਹਿੰਦਾ ਹੈ। ਸਿਆਲ਼ ਵਿੱਚ ਦਸੰਬਰ ਅਤੇ ਜਨਵਰੀ ਦੇ ਮਹੀਨੇ ਵਿੱਚ ਕਦੇ-ਕਦੇ ਕੋਹਰਾ ਹੋ ਸਕਦਾ ਹੈ। ਔਸਤ ਸਾਲਾਨਾ ਬਰਸਾਤ 1110.7 m.m.
ਮਾਈ ਭਾਗੋ ਜੀ ਭਾਈ ਪਾਰੇ ਸ਼ਾਹ ਜੋ ਭਾਈ ਲੰਗਾਹ ਦਾ ਛੋਟਾ ਭਰਾ ਸੀ। ਦੇ ਖਾਨਦਾਨ ਵਿਚੋਂ ਸੀ। ਮਾਈ ਭਾਗੋ ਭਾਈ ਪਾਰੇ ਸ਼ਾਹ ਦੇ ਪੁੱਤਰ ਭਾਈ ਮੱਲੋ ਦੀ ਪੁੱਤਰੀ ਸੀ ਜਿਸ ਦਾ ਜਨਮ ਆਪਣੇ ਜੱਦੀ ਪਿੰਡ ਝਬਾਲ, ਜ਼ਿਲ੍ਹਾ ਅੰਮ੍ਰਿਤਸਰ ਵਿੱਚ ਹੋਇਆ। ਭਾਈ ਲੰਗਾਹ ਢਿੱਲੋਂ ਜੱਟ ਸੀ ਜੋ ਗੁਰੂ ਅਰਜਨ ਦੇਵ ਦੇ ਵੇਲੇ ਸਿੱਖ ਸੱਜ ਗਿਆ ਸੀ। ਮਾਈ ਭਾਗੋ ਦਾ ਬਚਪਨ ਦਾ ਨਾਮ ਭਾਗਭਰੀ ਸੀ। ਸਿੱਖ ਇਤਿਹਾਸ ਵਿੱਚ ਉਸ ਨੂੰ ਮਾਈ ਭਾਗੋ ਵਜੋਂ ਯਾਦ ਕੀਤਾ ਜਾਂਦਾ ਹੈ। ਉਸ ਦਾ ਵਿਆਹ ਪੱਟੀ ਦੇ ਨਿਧਾਨ ਸਿੰਘ ਵੜੈਚ ਨਾਲ ਹੋਇਆ ਸੀ। ਝਬਾਲ ਦੇ ਪੇਰੋ ਸ਼ਾਹ ਦੇ ਦੋ ਪੁੱਤਰ ਸਨ। ਮਾਲੇ ਸ਼ਾਹ ਅਤੇ ਹਰੂ। ਮਾਲੇ ਸ਼ਾਹ ਦੇ ਘਰ ਚਾਰ ਪੁੱਤਰ ਤੇ ਇੱਕ ਧੀ ਨੇ ਜਨਮ ਲਿਆ। ਉਸ ਦੇ ਮਾਤਾ ਜੀ ਦਾ ਸਤਿਗੁਰੂ ਦੇ ਦਰਬਾਰ ਆਉਣਾ ਜਾਣਾ ਸੀ। ਉਹ ਆਪਣੇ ਪਿਤਾ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਦਰਬਾਰ ਵਿੱਚ ਦਰਸ਼ਨ ਕਰਨ ਲਈ ਜਾਂਦੀ ਹੁੰਦੀ ਸੀ। ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਅਦੁੱਤੀ ਕੁਰਬਾਨੀ ਅਤੇ ਬੇਮਿਸਾਲ ਸ਼ਹੀਦੀ ਦੀ ਖ਼ਬਰ ਬਿਜਲੀ ਦੀ ਤਰ੍ਹਾਂ ਸਾਰੇ ਦੇਸ਼ ਅੰਦਰ ਫੈਲ ਗਈ। ਬੀਬੀ ਭਾਗੋ ਨੇ ਕਿਹਾ, 'ਪਿਤਾ ਜੀ!
ਭਾਸ਼ਾ ਜਾਂ ਬੋਲੀ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਐਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇੱਕ ਦਿਨ ਵਿੱਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿੱਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿੱਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿੱਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿੱਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।
ਲੋਹੜੀ ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।
ਵਿਕੀਪੀਡੀਆ (ਅੰਗਰੇਜ਼ੀ: Wikipedia) ਇੱਕ ਬਹੁਭਾਸ਼ਾਈ ਆਨਲਾਈਨ ਵਿਸ਼ਵਕੋਸ਼ ਹੈ, ਜੋ ਇੱਕ ਖੁੱਲੇ ਸਹਿਯੋਗ ਪ੍ਰੋਜੈਕਟ ਵਜੋਂ ਬਣਾਇਆ ਗਿਆ ਹੈ ਅਤੇ ਵਾਲੰਟੀਅਰ ਸੰਪਾਦਕਾਂ ਦੇ ਸਮੂਹ ਦੁਆਰਾ ਵਿਕੀ-ਅਧਾਰਿਤ ਸੋਧ ਪ੍ਰਣਾਲੀ ਰਾਹੀਂ ਸਾਂਭਿਆ ਜਾਂਦਾ ਹੈ। ਇਹ ਵਰਲਡ ਵਾਈਡ ਵੈੱਬ 'ਤੇ ਸਭ ਤੋਂ ਵੱਡਾ ਅਤੇ ਸਭ ਤੋਂ ਮਸ਼ਹੂਰ, ਆਮ ਹਵਾਲਿਆਂ ਵਾਲਾ ਕੰਮ ਹੈ ਅਤੇ ਮਾਰਚ 2020 ਤੱਕ ਐਲੈਕਸਾ ਦੁਆਰਾ ਦਰਜਾ ਪ੍ਰਾਪਤ 20 ਸਭ ਤੋਂ ਪ੍ਰਸਿੱਧ ਵੈਬਸਾਈਟਾਂ ਵਿੱਚੋਂ ਇੱਕ ਹੈ। ਇਸ ਵਿੱਚ ਵਿਸ਼ੇਸ਼ ਤੌਰ 'ਤੇ ਮੁਫਤ ਸਮੱਗਰੀ ਹੁੰਦੀ ਹੈ ਅਤੇ ਕੋਈ ਵਪਾਰਕ ਵਿਗਿਆਪਨ ਨਹੀਂ ਹੁੰਦੇ ਹਨ, ਅਤੇ ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਵਿਕੀਪੀਡੀਆ ਵਿੱਚ ਕੋਈ ਵੀ ਵਿਅਕਤੀ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਲਾਲਾ ਧਨੀ ਰਾਮ ਚਾਤ੍ਰਿਕ (4 ਅਕਤੂਬਰ 1876– 18 ਦਸੰਬਰ 1954) ਆਧੁਨਿਕ ਪੰਜਾਬੀ ਕਵਿਤਾ ਦੇ ਸੰਸਥਾਪਕ ਮੰਨੇ ਜਾਂਦੇ ਹਨ। ਉਹਨਾਂ ਦੀਆਂ ਰਚਨਾਵਾਂ ਪ੍ਰਾਚੀਨ ਅਤੇ ਨਵੀਂ ਪੰਜਾਬੀ ਕਵਿਤਾ ਵਿਚਕਾਰ ਕੜੀ ਹਨ। ਗੁਰਮੁਖੀ ਲਿਪੀ ਲਈ ਟਾਈਪ ਸੈੱਟ ਨੂੰ ਮਿਆਰੀ ਬਣਾਉਣ ਦਾ ਸਿਹਰਾ ਵੀ ਉਹਨਾਂ ਨੂੰ ਜਾਂਦਾ ਹੈ। ਉਹ ਹੀ ਸਭ ਤੋਂ ਪਹਿਲੇ ਵਿਦਵਾਨ ਹਨ, ਜਿਹਨਾਂ ਨੂੰ ਸਾਹਿਤ ਸੇਵਾ ਦੇ ਬਦਲੇ ਉਹਨਾਂ ਦੀ 75ਵੀਂ ਬਰਸੀ ਉੱਤੇ ਅਭਿਨੰਦਨ ਗਰੰਥ ਸਮਰਪਤ ਕਰਕੇ ਸਨਮਾਨਿਤ ਕੀਤਾ ਗਿਆ।
ਸ੍ਰੀ ਦਸਮ ਗ੍ਰੰਥ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਦੁਆਰਾ ਲਿਖਿਆ ਗਿਆ ਸਿੱਖ ਪਵਿੱਤਰ ਗ੍ਰੰਥ ਹੈ । ਇਸ ਦੇ ਲਿਖਾਰੀ ਪ੍ਰਤੀ ਕਈ ਵਿਚਾਰ ਹਨ, ਕੁਝ ਇਸਨੂੰ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਲਿਖਿਆ ਮੰਨਦੇ ਹਨ ਅਤੇ ਕੁਝ ਨਹੀਂ। ਇਸ ਗ੍ਰੰਥ ਵਿੱਚ 15 ਲਿਖਤਾਂ ਹਨ। ਲੇਖਕ ਬਾਰੇ ਬਹੁਤ ਸਾਰੇ ਵਿਚਾਰ ਹਨ, ਪਰ ਆਮ ਤੌਰ 'ਤੇ ਵਿਦਵਾਨ, ਅਕਾਦਮਿਕ ਅਤੇ ਸਿੱਖ ਗੁਰੂ ਗੋਬਿੰਦ ਸਿੰਘ ਨੂੰ ਲੇਖਕ ਮੰਨਦੇ ਹਨ।
ਸਿਧਾਰਥ ਗੌਤਮ ਬੁੱਧ (ਸੰਸਕ੍ਰਿਤ: सिद्धार्थ गौतम बुद्ध) ਬੁੱਧ ਧਰਮ ਦੇ ਮੋਢੀ ਅਤੇ ਧਾਰਮਿਕ ਗੁਰੂ ਸਨ। ਉਹਨਾਂ ਦਾ ਜਨਮ 567 ਈਸਾ ਪੂਰਵ ਨੂੰ ਵਿਸਾਖ ਪੂਰਨਮਾਸ਼ੀ ਨੂੰ ਲੁੰਬਨੀ ਵਿੱਚ ਹੋਇਆ। ਉਨ੍ਹਾਂ ਦੀ ਮਾਤਾ ਦਾ ਨਾਮ ਮਹਾਮਾਇਆ ਅਤੇ ਪਿਤਾ ਦਾ ਨਾਮ ਸੁਧੋਦਨ ਸੀ। ਮਹਾਤਮਾ ਬੁੱਧ ਦਾ ਅਸਲੀ ਨਾਮ ਸਿਧਾਰਥ ਅਤੇ ਗੋਤ ਗੌਤਮ ਸੀ। ਬੁੱਧ ਮਤ ਵਿੱਚ ਉਨ੍ਹਾਂ ਨੂੰ ਸਾਕਯ ਮੁਨੀ, ਗੌਤਮ, ਸਾਕਯ ਸਿਹੇ ਆਦਿ ਨਾਵਾਂ ਨਾਲ ਵੀ ਜਾਣਿਆ ਜਾਂਦਾ ਹੈ।
ਹਵਾ ਇੱਕ ਬਹੁਤ ਵੱਡੇ ਪੈਮਾਨੇ ਤੇ ਗੈਸਾਂ ਦਾ ਵਹਾਅ ਹੈ। ਧਰਤੀ ਦੀ ਸਤਹ ਉੱਪਰ ਵੱਡੀ ਮਾਤਰਾ ਵਿੱਚ ਵਾਯੂ ਦੇ ਬਹਾ ਨੂੰ ਹਵਾ ਚੱਲਣਾ ਕਿਹਾ ਜਾਂਦਾ ਹੈ। ਹਵਾਵਾਂ ਵੱਖ-ਵੱਖ ਕਿਸਮ ਦੀਆਂ ਹੁੰਦੀਆਂ ਹਨ। ਜਦੋਂ ਕਿਸੀ ਥਾਂ ਦੀ ਉੱਚਾਈ ਤੇ ਹਵਾ ਦਾ ਪੈਮਾਨਾ ਮਾਪਨਾ ਹੋਵੇ ਤਾ, ਉਸ ਸਮੇਂ ਉਥੇ ਦੀ ਹਵਾ ਦੀ ਚਾਲ ਅਤੇ ਉਸ ਦੀ ਦਿਸ਼ਾ ਵਾਰੇ ਜਾਨਣਾ ਬਹੁਤ ਜਰੂਰੀ ਹੈ। ਹਵਾ ਦੀ ਦਿਸ਼ਾ ਮਾਪਨ ਲਈ ਇੱਕ ਜੰਤਰ ਦਾ ਪ੍ਰਯੋਗ ਕੀਤਾ ਜਾਂਦਾ ਹੈ ਜਿਸ ਵਿੱਚ ਚਾਰ ਦਿਸ਼ਾਵਾ ਪੂਰਬ,ਪੱਛਮ,ਉੱਤਰ,ਦੱਖਣ ਹੁੰਦਿਆ ਹਨ,ਉਸ ਨੂੰ ਦੀਕਸੂਚਕ ਕਿਹਾ ਜਾਂਦਾ ਹੈ।
ਕਾਮਾਗਾਟਾਮਾਰੂ ਕਾਂਡ ਵਿੱਚ ਜਾਪਾਨੀ ਭਾਫ ਸਟੀਮਰ ਕਾਮਾਗਾਟਾਮਾਰੂ ਸ਼ਾਮਲ ਸੀ, ਜਿਸ 'ਤੇ ਬ੍ਰਿਟਿਸ਼ ਭਾਰਤ ਦੇ ਲੋਕਾਂ ਦੇ ਇੱਕ ਸਮੂਹ ਨੇ ਅਪ੍ਰੈਲ 1914 ਵਿੱਚ ਕੈਨੇਡਾ ਆਵਾਸ ਕਰਨ ਦੀ ਕੋਸ਼ਿਸ਼ ਕੀਤੀ, ਪਰ ਜ਼ਿਆਦਾਤਰ ਲੋਕਾਂ ਨੂੰ ਦਾਖਲੇ ਤੋਂ ਇਨਕਾਰ ਕਰ ਦਿੱਤਾ ਗਿਆ ਅਤੇ ਬਜ ਬਜ, ਕਲਕੱਤਾ ਵਾਪਸ ਜਾਣ ਲਈ ਮਜਬੂਰ ਕੀਤਾ ਗਿਆ। ਉੱਥੇ, ਭਾਰਤੀ ਇੰਪੀਰੀਅਲ ਪੁਲਿਸ ਨੇ ਸਮੂਹ ਆਗੂਆਂ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ। ਸਿੱਟੇ ਵਜੋਂ ਦੰਗਾ ਹੋਇਆ ਅਤੇ ਪੁਲਿਸ ਦੁਆਰਾ ਉਹਨਾਂ 'ਤੇ ਗੋਲੀਬਾਰੀ ਕੀਤੀ ਗਈ, ਨਤੀਜੇ ਵਜੋਂ 22 ਲੋਕਾਂ ਦੀ ਮੌਤ ਹੋ ਗਈ।
ਕਲਪਨਾ ਚਾਵਲਾ (1 ਜੁਲਾਈ 1961 - 1 ਫਰਵਰੀ 2003) ਇੱਕ ਭਾਰਤੀ ਅਮਰੀਕੀ ਅਤੇ ਪੁਲਾੜਯਾਤਰੀ ਸ਼ਟਲ ਮਿਸ਼ਨ ਮਾਹਰ ਸੀ ਅਤੇ ਉਹ ਪੁਲਾੜ ਵਿੱਚ ਜਾਣ ਵਾਲੀ ਭਾਰਤੀ ਮੂਲ ਦੀ ਪਹਿਲੀ ਔਰਤ ਸੀ। ਉਸਨੇ ਪਹਿਲੀ ਵਾਰ ਸਪੇਸ ਸ਼ਟਲ ਕੋਲੰਬੀਆ 'ਤੇ ਇੱਕ ਮਿਸ਼ਨ ਸਪੈਸ਼ਲਿਸਟ ਅਤੇ ਪ੍ਰਾਇਮਰੀ ਰੋਬੋਟ ਆਰਮ ਆਪਰੇਟਰ ਵਜੋਂ ਉਡਾਣ ਭਰੀ। 2003 ਵਿੱਚ, ਕਲਪਨਾ ਉਹਨਾਂ ਸੱਤ ਚਾਲਕ-ਦਲ ਦੇ ਮੈਂਬਰਾਂ ਵਿੱਚੋਂ ਇੱਕ ਸੀ ਜੋ ਕੋਲੰਬੀਆ ਪੁਲਾੜਯਾਨ ਦੁਰਘਟਨਾ ਵਿੱਚ ਮਾਰੇ ਗਏ ਸਨ, ਜਦੋਂ ਵਾਯੂਮੰਡਲ ਵਿੱਚ ਮੁੜ ਦਾਖਲ ਹੋਣ ਸਮੇਂ ਸਪੇਸ ਸ਼ਟਲ ਵਿੱਚ ਖ਼ਰਾਬੀ ਪੈਦਾ ਹੋ ਗਈ ਸੀ। ਕਲਪਨਾ ਚਾਵਲਾ ਨੂੰ ਮਰਨ ਉਪਰੰਤ, ਕਾਂਗਰੈਸ਼ਨਲ ਸਪੇਸ ਮੈਡਲ ਔਫ਼ ਆਨਰ ਦਾ ਅਵਾਰਡ ਦਿੱਤਾ ਗਿਆ ਅਤੇ ਇਸ ਤੋਂ ਇਲਾਵਾ ਕਈ ਸੜਕਾਂ, ਯੂਨੀਵਰਸਿਟੀਆਂ ਅਤੇ ਸੰਸਥਾਵਾਂ ਦਾ ਨਾਮ ਉਸਦੇ ਨਾਮ ਉੱਪਰ ਰੱਖੇ ਗਏ।
ਹਰਜਿੰਦਰ ਸਿੰਘ ਦਿਲਗੀਰ ਇੱਕ ਸਿੱਖ ਵਿਦਵਾਨ ਸਿੱਖ ਹੈ। ਉਹ ਇੱਕੋ-ਇਕ ਇਤਿਹਾਸਕਾਰ ਹੈ ਜਿਸ ਨੇ ਸਿੱਖਾਂ ਦਾ ਇਤਿਹਾਸ 10 ਜਿਲਦਾਂ ਵਿੱਚ (ਅੰਗਰੇਜ਼ੀ ਵਿਚ, 3716 ਪੰਨੇ ) ਅਤੇ 5 ਜਿਲਦਾਂ ਵਿੱਚ (ਪੰਜਾਬੀ ਵਿਚ; 1800 ਤੋਂ ਵਧ ਪੰਨੇ ) ਲਿਖਿਆ ਹੈ। ਉਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਅੰਗਰੇਜ਼ੀ ਵਿੱਚ ਅਨੁਵਾਦ (3747 ਪੰਨੇ ) ਵੀ ਕੀਤਾ ਹੈ। ਇਹ ਇੱਕੋ-ਇਕ ਅਨੁਵਾਦ ਹੈ, ਜਿਸ ਵਿੱਚ ਕੁਝ ਵਿਆਖਿਆ ਵੀ ਕੀਤੀ ਹੋਈ ਹੈ। ਹਰਜਿੰਦਰ ਸਿੰਘ ਦਿਲਗੀਰ ਚਾਰ ਜਿਲਦਾਂ ਵਿੱਚ ਨਵਾਂ ਮਹਾਨ ਕੋਸ਼ (ਦਿਲਗੀਰ ਕੋਸ਼) ਤਿਆਰ ਕਰ ਰਿਹਾ ਹੈ। ਇਸ ਦੀ ਪਹਿਲੀ ਜਿਲਦ (583 ਪੰਨੇ ) 2018 ਵਿੱਚ ਛਪੀ ਸੀ ਤੇ ਦੂਜੀ (678 ਪੰਨੇ ) ਫ਼ਰਵਰੀ 2020 ਵਿੱਚ ਛਪੀ ਸੀ; ਤੀਜੀ (640 ਪੰਨੇ ) ਮਾਰਚ 2021 ਵਿਚ ਛਪੀ ਸੀ (ਤਿੰਨ ਜਿਲਦਾਂ ਦੇ 1900 ਪੰਨੇ )। ਚੌਥੀ ਤੇ ਆਖ਼ਰੀ ਮਾਰਚ ਅਪ੍ਰੈਲ 2022 ਵਿਚ ਛਪੀ ਸੀ (ਕੁਲ 2748 ਪੰਨੇ ਬਣੇ ਹਨ)। ਇਹ ਆਕਾਰ ਵਿਚ ਭਾਈ ਕਾਨ੍ਹ ਸਿੰਘ ਜੀ ਨਾਭਾ ਦੇ ਕੋਸ਼ ਤੋਂ ਢਾਈ ਗੁਣਾ ਤੋਂ ਵੀ ਵਧ ਹੈ l ਇਸ ਵਿਚ ਲਗਭਗ ਇਕ ਲੱਖ ਐਂਟਰੀਆਂ, 2500 ਜੀਵਨੀਆਂ, 1000 ਦੇ ਲਗਭਗ ਇਤਿਹਾਸਕ ਗੁਰਦੁਆਰਿਆਂ ਦਾ ਵੇਰਵਾ (ਚਿਤਰਾਂ ਸਮੇਤ) ਦਰਜ ਹੈ। ਇਸ ਵਿਚ ਹਜ਼ਾਰਾਂ ਫ਼ਾਰਸੀ ਤੇ ਅਰਬੀ ਸ਼ਬਦਾਂ ਦੇ ਰਥ ਵੀ ਦਿੱਤੇ ਹੋਏ ਹਨ। ਗੁਰੂ ਗ੍ਰੰਥ ਸਾਹਿਬ ਵਿਚ ਆਏ ਹਰ ਇਕ ਸ਼ਬਦ ਦੇ ਅਰਥ, ਪ੍ਰੀਭਾਸ਼ਾ, ਪਿਛੋਕੜ ਅਤੇ ਗੁਰਬਾਣੀ ਦੇ ਜਿਸ-ਜਿਸ ਸ਼ਬਦ ਵਿਚ ਉਹ ਸ਼ਬਦ ਆਇਆ ਹੈ ਵੀ ਇਸ ਕੋਸ਼ ਵਿਚ ਦੱਸਿਆ ਹੋਇਆ ਹੈ।
ਰੇਨਮਿਨਬੀ (RMB, ਨਿਸ਼ਾਨ: ¥; ਕੋਡ: CNY; ਜਾਂ CN¥, 元 ਅਤੇ CN元) ਚੀਨ (ਚੀਨ ਦਾ ਲੋਕ-ਗਣਰਾਜ) ਦੀ ਅਧਿਕਾਰਕ ਮੁਦਰਾ ਹੈ। ਇਹ ਮੁੱਖਦੀਪੀ ਚੀਨ ਦਾ ਕਾਨੂੰਨੀ ਟੈਂਡਰ ਹੈ ਪਰ ਹਾਂਗਕਾਂਗ, ਤਾਈਵਾਨ ਜਾਂ ਮਕਾਉ ਵਿੱਚ ਨਹੀਂ। ਇਹਨੂੰ ਕਈ ਵਾਰ ਹਾਂਗਕਾਂਗ ਅਤੇ ਮਕਾਉ ਵਿੱਚ ਸਵੀਕਾਰ ਲਿਆ ਜਾਂਦਾ ਹੈ ਅਤੇ ਦੋ ਰਾਜਖੇਤਰਾਂ ਵਿੱਚ ਵੀ ਸੌਖਿਆਈ ਨਾਲ਼ ਵਟਾ ਲਈ ਜਾਂਦੀ ਹੈ। ਹਾਂਗਕਾਂਗ ਦੇ ਬੈਂਕ ਲੋਕਾਂ ਨੂੰ ਇਸ ਮੁਦਰਾ ਵਿੱਚ ਖਾਤੇ ਬਣਾਉਣ ਦੀ ਆਗਿਆ ਦਿੰਦੀ ਹੈ। ਇਹਨੂੰ ਚੀਨ ਦਾ ਲੋਕ ਬੈਂਕ ਜਾਰੀ ਕਰਦਾ ਹੈ ਜੋ ਚੀਨ ਦੀ ਮਾਲੀ ਪ੍ਰਭੁਤਾ ਹੈ। ਇਹਦੇ ਨਾਂ (ਸਰਲ ਚੀਨੀ: 人民币; ਰਿਵਾਇਤੀ ਚੀਨੀ: 人民幣; ਪਿਨਯਿਨ: rénmínbì) ਦਾ ਅੱਖਰੀ ਅਰਥ "ਲੋਕਾਂ ਦੀ ਮੁਦਰਾ" ਹੈ।
ਲੋਕਧਾਰਾ (ਅੰਗਰੇਜ਼ੀ: 'folklore') ਕਿਸੇ ਲੋਕ ਭਾਈਚਾਰੇ ਵਿੱਚ ਪ੍ਰਵਾਹਮਾਨ ਲੋਕ ਗੀਤਾਂ, ਲੋਕ ਸੰਗੀਤ, ਲੋਕ ਨਾਚ, ਮਿਥਾਂ, ਲੋਕ ਕਹਾਣੀਆਂ, ਦੰਦ ਕਥਾਵਾਂ, ਜ਼ਬਾਨੀ ਇਤਿਹਾਸ, ਕਹਾਵਤਾਂ, ਵਿਅੰਗ, ਬੁਝਾਰਤਾਂ, ਲੋਕ ਧਰਮ, ਲੋਕ ਵਿਸ਼ਵਾਸ, ਜਾਦੂ-ਟੂਣੇ, ਵਹਿਮ-ਭਰਮ, ਲੋਕ ਸਾਜ਼, ਸੰਦ, ਬਰਤਨ ਭਾਂਡੇ ਅਤੇ ਲੋਕ ਹਥਿਆਰਾਂ ਆਦਿ ਦਾ ਇੱਕ ਜਟਿਲ ਤਾਣਾ ਬਾਣਾ ਹੁੰਦਾ ਹੈ। ਇਸ ਨੂੰ ਅਸੀਂ ਚਾਰ ਵੰਨਗੀਆਂ ਵਿੱਚ ਵੰਡਦੇ ਹਾਂ।
ਨੀਰਜ ਚੋਪੜਾ (ਜਨਮ 24 ਦਸੰਬਰ 1997) ਇੱਕ ਭਾਰਤੀ ਟਰੈਕ ਅਤੇ ਫ਼ੀਲਡ ਅਥਲੀਟ ਹੈ, ਜੋ ਜੈਵਲਿਨ ਥਰੋ ਮੁਕਾਬਲੇ ਵਿੱਚ ਸ਼ਾਮਲ ਹੈ। ਉਹ ਅੰਜੂ ਬੌਬੀ ਜਾਰਜ ਦੇ ਬਾਅਦ ਦੂਜਾ ਭਾਰਤੀ ਜਿਸਨੇ ਅਥਲੈਟਿਕਸ ਵਿੱਚ ਵਿਸ਼ਵ ਚੈਂਪੀਅਨਸ਼ਿਪ-ਪੱਧਰ ਦਾ ਸੋਨੇ ਦਾ ਤਮਗਾ ਪ੍ਰਾਪਤ ਕੀਤਾ ਹੈ। ਉਸਨੇ ਇਹ ਬਿਦਗੋਸ਼ਟ, ਪੋਲੈਂਡ ਵਿੱਚ 2016 ਆਈਏਏਐਫ ਵਰਲਡ U20 ਚੈਂਪੀਅਨਸ਼ਿਪਸ ਦੌਰਾਨ ਹਾਸਲ ਕੀਤਾ। ਉਸ ਨੇ ਇੱਕ ਵਿਸ਼ਵ ਜੂਨੀਅਰ ਰਿਕਾਰਡ ਵੀ ਸਥਾਪਤ ਕੀਤਾ ਹੈ।