ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।
ਪੰਜਾਬ ਵਿਧਾਨ ਸਭਾ ਚੋਣਾਂ 1992 ਜੋ 30 ਜਨਵਰੀ, 1992 ਵਿੱਚ ਹੋਈਆ ਅਤੇ ਇਸ ਦਾ ਨਤੀਜਾ ਫਰਵਰੀ 1997 ਘੋਸ਼ਿਤ ਕੀਤਾ ਗਿਆ ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਚੋਣਾਂ ਦਾ ਬਾਈਕਾਟ ਕੀਤਾ ਅਤੇ ਭਾਰਤੀ ਰਾਸ਼ਟਰੀ ਕਾਂਗਰਸ ਨੇ ਬੇਅੰਤ ਸਿੰਘ (ਮੁੱਖ ਮੰਤਰੀ) ਦੀ ਅਗਵਾਹੀ ਵਿੱਚ ਇਹ ਚੋਣਾਂ ਦਾ ਮੁਕਾਬਲਾ ਹੋਇਆ। ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੇ 87 ਸੀਟਾਂ ’ਤੇ ਜਿੱਤ ਹਾਸਲ ਕੀਤੀ ਜਦੋਂ ਕਿ ਅਕਾਲੀ ਦਲ ਕਾਬਲ ਨੂੰ 3 ਤੇ ਹੋਰਾਂ ਨੇ 27 ਸੀਟਾਂ ’ਤੇ ਜਿੱਤ ਹਾਸਲ ਕੀਤੀ। 25 ਫਰਵਰੀ 1992 ਤੋਂ 31 ਅਗਸਤ 1995 ਤਕ ਬੇਅੰਤ ਸਿੰਘ ਪੰਜਾਬ ਦੇ ਮੁੱਖ ਮੰਤਰੀ ਬਣੇ। 31 ਅਗਸਤ 1995 ਨੂੰ ਉਹਨਾਂ ਦੀ ਮੌਤ ਤੋਂ ਬਾਅਦ 21 ਨਵੰਬਰ 1996 ਤਕ ਸ.
ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: پنجابی, ਪੰਜਾਬੀ) ਪੰਜਾਬ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖਾਂ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਊਧਮ ਸਿੰਘ (ਜਨਮ ਨਾਮ ਸ਼ੇਰ ਸਿੰਘ; 26 ਦਸੰਬਰ 1899 — 31 ਜੁਲਾਈ 1940) ਗਦਰ ਪਾਰਟੀ ਅਤੇ HSRA ਨਾਲ ਸਬੰਧਤ ਇੱਕ ਭਾਰਤੀ ਕ੍ਰਾਂਤੀਕਾਰੀ ਸੀ, ਜੋ 13 ਮਾਰਚ 1940 ਨੂੰ ਭਾਰਤ ਵਿੱਚ ਪੰਜਾਬ ਦੇ ਸਾਬਕਾ ਲੈਫਟੀਨੈਂਟ ਗਵਰਨਰ ਮਾਈਕਲ ਓਡਵਾਇਰ ਦੀ ਹੱਤਿਆ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ। ਇਹ ਕਤਲ 1919 ਵਿੱਚ ਅੰਮ੍ਰਿਤਸਰ ਵਿੱਚ ਜਲ੍ਹਿਆਂਵਾਲਾ ਬਾਗ ਦੇ ਸਾਕੇ ਦਾ ਬਦਲਾ ਲੈਣ ਲਈ ਕੀਤਾ ਗਿਆ ਸੀ। , ਜਿਸ ਲਈ ਓਡਵਾਇਰ ਜਿੰਮੇਵਾਰ ਸੀ। ਊਧਮ ਸਿੰਘ ਤੇ ਬਾਅਦ ਵਿੱਚ ਕਤਲ ਦਾ ਮੁਕੱਦਮਾ ਚਲਾਇਆ ਅਤੇ ਦੋਸ਼ੀ ਠਹਿਰਾਇਆ ਗਿਆ ਅਤੇ 31 ਜੁਲਾਈ 1940 ਨੂੰ ਫਾਂਸੀ ਦਿੱਤੀ ਗਈ। ਹਿਰਾਸਤ ਵਿੱਚ ਰਹਿਣ ਦੌਰਾਨ, ਉਸਨੇ 'ਮੁਹੰਮਦ ਸਿੰਘ ਆਜ਼ਾਦ' ਨਾਮ ਦੀ ਵਰਤੋਂ ਕੀਤੀ, ਜੋ ਭਾਰਤ ਵਿੱਚ ਧਰਮ ਨਿਰਪੱਖ ਅਤੇ ਉਸਦੀ ਬਸਤੀਵਾਦੀ ਵਿਰੋਧੀ ਭਾਵਨਾ ਨੂੰ ਦਰਸਾਉਂਦਾ ਹੈ।
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ੴ (ਇੱਕ ਓਅੰਕਾਰ) ਸਿੱਖ ਧਰਮ ਦਾ ਨਿਸ਼ਾਨ ਹੈ ਅਤੇ ਸਿੱਖੀ ਦਰਸ਼ਨ ਦੀ ਨੀਂਹ ਹੈ। ਇਸ ਤੋਂ ਭਾਵ ਹੈ ਕਿ ਇੱਕ ਕਰਨਵਾਲਾ (ਕਰਤਾਰ) ਹੈ। ਇਹ ਗੁਰੂ ਨਾਨਕ ਸਾਹਿਬ ਜੀ ਦੀ ਗੁਰਬਾਣੀ ਜਪੁਜੀ ਸਾਹਿਬ ਦੇ ਸ਼ੁਰੂ ਵਿੱਚ ਹੈ। ਸਿੱਖੀ ਬਾਰੇ ਕਿਤਾਬਾਂ ਅਤੇ ਗੁਰਦਵਾਰਿਆਂ ਉੱਤੇ ਇਹ ਨਿਸ਼ਾਨ (ੴ) ਆਮ ਦੇਖਣ ਨੂੰ ਮਿਲਦਾ ਹੈ। ਗੁਰੂ ਨਾਨਕ ਜੀ ਨੇ ਇਸ ਅਦੁੱਤੀ ਨਿਸ਼ਾਨ ਦੀ ਰਚਨਾ ਕਰਕੇ ਸਿਖ ਪੰਥ ਦੀ ਨੀਂਹ ਰੱਖੀ। ਇਸ ਦਾ ਪਾਠ (ਉਚਾਰਨ ਜਾਂ ਬੋਲ) ਇੱਕ ਓਅੰਕਾਰ ਹੈ। ਗੁਰੂ ਨਾਨਕ ਸਾਹਿਬ ਜੀ ਨੇ ਇਸ ਨੂੰ 13 ਵਾਰ ਆਪਣੀ ਸਵੈ-ਰਚਿਤ ਬਾਣੀ ਵਿੱਚ ਲਿਖਿਆ ਹੈ, ਜਿਹੜੀ ਕਿ ਆਪ ਜੀ ਦੇ ਨਾਮ ਦੇ ਸਿਰਲੇਖ ਮਹਲਾ 1 ਹੇਠ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਹੈ। ਇੱਕ ਓਅੰਕਾਰ ਪੰਜਾਬੀ ਭਾਸ਼ਾ ਦਾ ਬੋਲ ਹੈ। ਇੱਕ ਓਅੰਕਾਰ ਮੂਲ ਮੰਤਰ ਅਤੇ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਅੰਕ ਤੇ ਬ੍ਰਹਮੰਡ ਦੇ ਬੇਅੰਤ ਪਸਾਰੇ ਤੇ ਇਸਦੇ ਇਕੋ ਇੱਕ ਕਰਤਾ (ਭਾਵ ਇੱਕ ਕਰਤਾਰ) ਦੇ ਨਿਸ਼ਾਨ ਦੇ ਸੂਚਕ ਵਜੋਂ ਦਰਜ ਹੈ।
ਸਾਹਿਬਜ਼ਾਦਾ ਅਜੀਤ ਸਿੰਘ (11 ਫਰਵਰੀ 1687 – 23 ਦਸੰਬਰ 1704), ਜਿਨ੍ਹਾ ਨੂੰ ਅਜੀਤ ਸਿੰਘ ਅਤੇ ਬਾਬਾ ਅਜੀਤ ਸਿੰਘ ਵੀ ਕਿਹਾ ਜਾਂਦਾ ਹੈ, ਗੁਰੂ ਗੋਬਿੰਦ ਸਿੰਘ ਜੀ ਦੇ ਸਭ ਤੋਂ ਵੱਡੇ ਪੁੱਤਰ ਅਤੇ ਮਾਤਾ ਸੁੰਦਰੀ ਦੇ ਪੁੱਤਰ ਸਨ। ਉਨ੍ਹਾਂ ਦੇ ਛੋਟੇ ਭਰਾ ਜੁਝਾਰ ਸਿੰਘ, ਜ਼ੋਰਾਵਰ ਸਿੰਘ ਅਤੇ ਫ਼ਤਿਹ ਸਿੰਘ ਸਨ, ਪਰ ਉਨ੍ਹਾਂ ਦਾ ਜਨਮ ਮਾਤਾ ਜੀਤੋ ਦੀ ਕੁੱਖੋਂ ਹੋਇਆ ਸੀ। ਉਹ ਚਮਕੌਰ ਦੀ ਦੂਜੀ ਜੰਗ ਵਿੱਚ ਆਪਣੇ ਭਰਾ ਜੁਝਾਰ ਸਿੰਘ ਸਮੇਤ ਸ਼ਹਾਦਤ ਪ੍ਰਾਪਤ ਕੀਤੀ ਸੀ। ਉਨ੍ਹਾਂ ਦੇ ਹੋਰ ਦੋ ਭਰਾ ਜ਼ੋਰਾਵਰ ਸਿੰਘ ਅਤੇ ਫ਼ਤਹਿ ਸਿੰਘ, ਕ੍ਰਮਵਾਰ ਨੌਂ ਅਤੇ ਸੱਤ ਸਾਲ ਦੇ ਸਨ, ਨੂੰ ਸਰਹਿੰਦ - ਫ਼ਤਿਹਗੜ੍ਹ ਦੇ ਸੂਬੇਦਾਰ ਵਜ਼ੀਰ ਖ਼ਾਨ ਦੇ ਹੁਕਮ 'ਤੇ ਫ਼ਤਹਿਗੜ੍ਹ ਸਾਹਿਬ ਵਿਖੇ ਜਿੰਦਾ ਚਿਣਵਾ ਦਿੱਤਾ ਸੀ। ਇਹਨਾਂ ਦੀ ਸਿਖਲਾਈ-ਪੜ੍ਹਾਈ ਗੁਰੂ ਸਾਹਿਬ ਜੀ ਦੀ ਨਿਗਰਾਨੀ ਵਿੱਚ ਹੋਈ। ਘੋੜ ਸਵਾਰੀ, ਸ਼ਸਤਰ-ਵਿੱਦਿਆ, ਤੀਰ-ਅੰਦਾਜ਼ੀ ਵਿੱਚ ਸਾਹਿਬਜ਼ਾਦਿਆਂ ਨੂੰ ਨਿਪੁੰਨ ਕਰ ਦਿੱਤਾ ਗਿਆ ਸੀ।
ਦੂਜੀ ਸੰਸਾਰ ਜੰਗ' (ਅੰਗਰੇਜੀ: World War II) 1939 ਤੋਂ 1945 ਤੱਕ ਚੱਲਣ ਵਾਲੀ ਸੰਸਾਰ-ਪੱਧਰ ਦੀ ਜੰਗ ਸੀ। ਲਗਪਗ 70 ਦੇਸ਼ਾਂ ਦੀਆਂ ਥਲ, ਜਲ ਅਤੇ ਹਵਾਈ ਸੈਨਾਵਾਂ ਇਸ ਯੁੱਧ ਵਿੱਚ ਸ਼ਾਮਿਲ ਸਨ।ਧੁਰੀ ਰਾਸਟਰਾਂ ਵਿੱਚ ਇੰਗਲੈਂਡ, ਫਰਾਂਸ, ਅਮਰੀਕਾ ਅਤੇ ਸੋਵੀਅਤ ਯੂਨੀਅਨ ਸ਼ਾਮਲ ਸੀ।ਇਹ 01/09/1939 ਤੋਂ 02/09/1945 ਤੱਕ ਚੱਲਿਆ ਸੀ। ਇਸ ਯੁੱਧ ਵਿੱਚ ਸੰਸਾਰ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ - ਮਿੱਤਰ ਰਾਸ਼ਟਰ ਅਤੇ ਧੁਰੀ ਰਾਸ਼ਟਰ। ਇਸ ਯੁੱਧ ਦੇ ਦੌਰਾਨ ਪੂਰਨ ਯੁੱਧ ਦਾ ਮਨੋਭਾਵ ਪ੍ਰਚਲਨ ਵਿੱਚ ਆਇਆ ਕਿਉਂਕਿ ਇਸ ਯੁੱਧ ਵਿੱਚ ਸ਼ਾਮਿਲ ਸਾਰੀਆਂ ਮਹਾਸ਼ਕਤੀਆਂ ਨੇ ਆਪਣੀ ਆਰਥਿਕ, ਉਦਯੋਗਿਕ ਅਤੇ ਵਿਗਿਆਨਕ ਸਮਰੱਥਾ ਇਸ ਯੁੱਧ ਵਿੱਚ ਝੋਂਕ ਦਿੱਤੀ ਸੀ। ਇਸ ਯੁੱਧ ਵਿੱਚ ਵੱਖ-ਵੱਖ ਰਾਸ਼ਟਰਾਂ ਦੇ ਲਗਪਗ 10 ਕਰੋੜ ਫੌਜੀਆਂ ਨੇ ਹਿੱਸਾ ਲਿਆ ਅਤੇ ਇਹ ਮਨੁੱਖੀ ਇਤਹਾਸ ਦਾ ਸਭ ਤੋਂ ਖੂਨੀ ਯੁੱਧ ਸਾਬਿਤ ਹੋਇਆ। ਇਸ ਮਹਾਂਯੁੱਧ ਵਿੱਚ 5 ਤੋਂ 7 ਕਰੋੜ ਮਨੁੱਖੀ ਜਾਨਾਂ ਗਈਆਂ ਕਿਉਂਕਿ ਇਸਦੇ ਮਹੱਤਵਪੂਰਨ ਘਟਨਾਕ੍ਰਮ ਵਿੱਚ ਗ਼ੈਰ-ਫ਼ੌਜੀ ਨਾਗਰਿਕਾਂ ਦਾ ਕਤਲ ਅਜ਼ਾਦੀ, ਜਿਸ ਵਿੱਚ ਹੋਲੋਕਾਸਟ ਵੀ ਸ਼ਾਮਿਲ ਹੈ, ਅਤੇ ਪਰਮਾਣੂ ਹਥਿਆਰਾਂ ਦਾ ਇੱਕਮਾਤਰ ਇਸਤੇਮਾਲ ਸ਼ਾਮਿਲ ਹੈ। ਇਸ ਕਾਰਨ ਇਹ ਮਨੁੱਖੀ ਇਤਿਹਾਸ ਦਾ ਸਭ ਤੋਂ ਭਿਆਨਕ ਯੁੱਧ ਸੀ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ। ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿੱਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਸੁਚੱਜੀ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿੱਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿੱਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿੱਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿੱਚ ਆਉਣ ਕਰਕੇ, ਇਸ ਵਿੱਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿੱਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ।2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ਜੁਰਾਸਿਕ ਪਾਰਕ ਇੱਕ 1993 ਦਾ ਅਮਰੀਕੀ ਵਿਗਿਆਨ-ਗਲਪ ਸਾਹਸਿਕ ਫ਼ਿਲਮ ਹੈ ਜੋ ਸਟੀਵਨ ਸਪੀਲਬਰਗ ਦੁਆਰਾ ਨਿਰਦੇਸਿਤ ਹੈ ਅਤੇ ਕੈਥਲੀਨ ਕੈਨੇਡੀ ਅਤੇ ਜਾਰਾਮਡ ਆਰ ਦੁਆਰਾ ਪ੍ਰੋਡਿਊਸ ਕੀਤੀ ਗਈ ਹੈ। ਮੋਲਨ ਦੁਆਰਾ ਨਿਰਮਿਤ ਹੈ। ਜੂਰਾਸੀਕ ਪਾਰਕ ਫ੍ਰੈਂਚਾਈਜੀ ਦੀ ਪਹਿਲੀ ਕਿਸ਼ਤ, ਇਹ ਮਾਈਕਲ ਕ੍ਰਿਕਟਨ ਦੁਆਰਾ ਇਸੇ ਨਾਂ ਦੇ 1990 ਦੇ ਨਾਵਲ ਤੇ ਅਧਾਰਿਤ ਹੈ ਅਤੇ ਕ੍ਰਿਕਟਨ ਅਤੇ ਡੇਵਿਡ ਕੋਪ ਦੁਆਰਾ ਲਿਖੀ ਇੱਕ ਸਕ੍ਰੀਨਪਲੇ ਹੈ। ਇਹ ਫ਼ਿਲਮ ਈਸਟਰਾ ਟਾਪੂ ਦੇ ਕਾਲਮ ਟਾਪੂ 'ਤੇ ਸਥਾਪਤ ਹੈ, ਜੋ ਕਿ ਮੱਧ ਅਮਰੀਕਾ ਦੇ ਕੋਸਟਾ ਰੀਕਾ ਦੇ ਨੇੜੇ ਪੈਸਿਫਿਕ ਕੋਸਟ ਦੇ ਨੇੜੇ ਸਥਿਤ ਹੈ, ਜਿੱਥੇ ਅਰਬਪਤੀ ਅਮੀਰ ਅਥਵਾ ਪਰਉਪਕਾਰ ਅਤੇ ਜੈਨੇਟਿਕ ਵਿਗਿਆਨੀ ਦੀ ਇੱਕ ਛੋਟੀ ਟੀਮ ਨੇ ਕਲੌਨਡ ਡਾਇਨੋਸੌਰਸ ਦਾ ਇੱਕ ਜੰਗਲੀ ਜੀਵ ਪਾਰਕ ਬਣਾਇਆ ਹੈ।
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਛਪਾਰ ਦਾ ਮੇਲਾ, ਪੰਜਾਬ ਦੇ ਸਮੂਹ ਮੇਲਿਆਂ ਵਿੱਚੋਂ ਇੱਕ ਵਿਲੱਖਣ ਅਤੇ ਸਰੂਪ ਵਿੱਚ ਸੁਚਿੱਤਰ ਮੇਲਾ ਹੈ। ਇਸ ਦਾ ਸਬੰਧ ਪੰਜਾਬੀਆਂ ਦੀ ਪੂਜਾ-ਬਿਰਤੀ ਨਾਲ ਜੁੜਿਆ ਹੋਇਆ ਹੈ। ਇਸ ਮੇਲੇ ਦਾ ਮੁੱਖ ਪ੍ਰਯੋਜਨ ਗੁੱਗੇ ਦੀ ਪੂਜਾ ਅਰਚਨਾ ਕਰਨ ਵਿੱਚ ਨਿਹਿਤ ਮੰਨਿਆ ਗਿਆ ਹੈ। ਗੁੱਗੇ ਦੀ ਪੂਜਾ ‘ਨਾਗ-ਪੂਜਾ’ ਵਰਗੀ ਹੀ ਕੀਤੀ ਜਾਂਦੀ ਹੈ ਜਾਂ ਇਉਂ ਵੀ ਕਹਿ ਸਕਦੇ ਹਾਂ ਕਿ ਨਾਗ ਪੂਜਾ ਦਾ ਕੁਝ ਸੋਧਿਆ ਹੋਇਆ ਰੂਪ ਹੀ ਗੁੱਗਾ ਪੂਜਾ ਹੈ। ਇਸੇ ਭਾਵਨਾ ਬਿਰਤੀ ਸਦਕਾ ਇਹ ਮੇਲਾ ਜ਼ਿਲ੍ਹਾ ਲੁਧਿਆਣਾ ਦੇ ਇੱਕ ਪਿੰਡ ਛਪਾਰ (ਲੁਧਿਆਣਾ ਪੱਛਮ) ਵਿਖੇ, ਹਰ ਸਾਲ ਭਾਦਰੋਂ ਮਹੀਨੇ ਦੀ ਚਾਣਨੀ-ਚੌਦਸ ਨੂੰ ਗੁੱਗੇ ਦੀ ਸਥਾਪਤ ਕੀਤੀ ਹੋਈ ਮਾੜੀ ਉੱਪਰ ਬੜੀ ਸੱਜ-ਧੱਜ ਨਾਲ ਲੱਗਦਾ ਹੈ ਅਤੇ ਲਗਪਗ ਸਤ ਦਿਨਾਂ ਤਕ ਖ਼ੂਬ ਭਰਦਾ ਹੈ। ਆਮ ਤੌਰ ਤੇ ਇਹ ਸਤੰਬਰ ਮਹੀਨਾ ਹੁੰਦਾ ਹੈ ਅਤੇ ਇਹ ਮੇਲਾ ਪੰਜਾਬ ਦੇ ਮਾਲਵਾ ਖੇਤਰ ਦੇ ਸਭ ਤੋਂ ਮਸ਼ਹੂਰ ਮੇਲਿਆਂ ਵਿੱਚੋਂ ਇੱਕ ਹੈ। ਇਸ ਮੇਲੇ ਤੇ ਅੱਡ ਅੱਡ ਤਰ੍ਹਾਂ ਦੇ ਝੁਲੇ ਲਗਦੇ ਹਨ ਜਿਵੇ ਕੇ ਚੰਡੋਲ,ਕਿਸ਼ਤੀ,ਮੌਤ ਦਾ ਖੂਹ ਆਦਿ। ਮੇਲੇ ਤੇ ਕਈ ਪ੍ਰਕਾਰ ਦੀਆਂ ਮਠਿਆਈਆਂ ਹੁੰਦੀਆਂ ਹਨ ਜੋ ਕੇ ਖਾਣ ਵਿੱਚ ਸਵਾਦ ਹੁੰਦੀਆਂ ਹਨ ਜਿਵੇ ਕੇ ਪਾਥੀਆਂ, ਗੁਲਾਬ ਜਾਮੁਨ, ਰਸਗੁੱਲੇ ਆਦਿ।
ਗੁਰੂ ਗੋਬਿੰਦ ਸਿੰਘ (ਉਚਾਰਨ: [gʊɾuː goːbɪn̪d̪ᵊ sɪ́ŋgᵊ]; 22 ਦਸੰਬਰ 1666 – 7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ, ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਓਹ ਸਿੱਖ ਕੌਮ ਦੇ ਅੰਤਿਮ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਦੌਰਾਨ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੁਆਰਾ ਸ਼ਹੀਦ ਕਰਵਾ ਦਿੱਤਾ ਗਿਆ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਫ਼ਰੀਦਉਦਦੀਨ ਮਸੂਦ ਗੰਜਸ਼ਕਰ (ਅੰ. 4 ਅਪਰੈਲ 1173 – 7 ਮਈ 1266), ਆਮ ਤੌਰ 'ਤੇ ਬਾਬਾ ਫ਼ਰੀਦ ਜਾਂ ਸ਼ੇਖ ਫ਼ਰੀਦ ਵਜੋਂ ਜਾਣਿਆ ਜਾਂਦਾ ਹੈ, 13ਵੀਂ ਸਦੀ ਦਾ ਇੱਕ ਪੰਜਾਬੀ ਮੁਸਲਿਮ ਪ੍ਰਚਾਰਕ, ਕਵੀ ਅਤੇ ਰਹੱਸਵਾਦੀ ਸੀ, ਜੋ ਮੱਧ ਯੁੱਗ ਅਤੇ ਇਸਲਾਮੀ ਸੁਨਹਿਰੀ ਯੁੱਗ ਦੇ ਸਭ ਤੋਂ ਸਤਿਕਾਰਤ ਅਤੇ ਸਤਿਕਾਰਤ ਮੁਸਲਮਾਨ ਰਹੱਸਵਾਦੀਆਂ ਵਿੱਚੋਂ ਇੱਕ ਰਿਹਾ ਹੈ। ਉਹ ਪੰਜਾਬੀ ਮੁਸਲਮਾਨਾਂ, ਹਿੰਦੂਆਂ ਅਤੇ ਸਿੱਖਾਂ ਦੁਆਰਾ ਸਤਿਕਾਰਿਆ ਜਾਂਦਾ ਹੈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਪ੍ਰਗਟ ਤੇ ਸਦੀਵੀ ਕਾਲ ਲਈ ਗੁਰੂ ਹਨ । ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ 1705 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਸਭਿਆਚਾਰ ਦੀ ਪਰਿਭਾਸ਼ਾ ਅਤੇ ਲੱਛਣ ਨੂੰ ਮੁੱਖ ਰੱਖ ਕੇ ਬਹੁਤ ਸਾਰੇ ਵਿਦਵਾਨਾਂ ਨੇ ਇਸ ਨੂੰ ਬਿਆਨਿਆ ਹੈ। 'ਸਭਿਆਚਾਰ' ਸ਼ਬਦ ਮੂਲ ਰੂਪ ਵਿੱਚ ਦੋ ਸ਼ਬਦਾਂ "ਸਭਿਯ+ਆਚਾਰ" ਦਾ ਸਮਾਸ ਹੈ, ਪੰਜਾਬੀ ਭਾਸ਼ਾ ਵਿੱਚ ਇਹ ਹਿੰਦੀ ਭਾਸ਼ਾ ਦੇ ਸ਼ਬਦ ਸੰਸਕ੍ਰਿਤੀ ਦੇ ਪਰਿਆਇ ਵਜੋਂ ਪ੍ਰਚਲਿਤ ਹੈ। ਅੰਗਰੇਜ਼ੀ ਭਾਸ਼ਾ ਵਿੱਚ ਇਸਦਾ ਸਮਾਨਾਰਥਕ ਸ਼ਬਦ 'Culture' ਮੰਨਿਆ ਜਾਂਦਾ ਹੈ। "Culture" ਵੀ ਮੂਲ ਰੂਪ ਵਿੱਚ ਲਾਤੀਨੀ ਭਾਸ਼ਾ ਦੇ ਸ਼ਬਦ "Cultura"' ਤੋਂ ਫਰਾਂਸੀਸੀ ਭਾਸ਼ਾ ਰਾਹੀਂ ਅੰਗਰੇਜ਼ੀ ਵਿੱਚ ਆਇਆ। ਜਿਥੇ ਇਸਦੇ ਸ਼ਾਬਦਿਕ ਅਰਥ ਵਿਸ਼ੇਸ਼ ਪ੍ਰਕਾਰ ਦੇ ਵਿਕਾਸ ਜਾਂ ਉਪਜਾਊ ਕਾਰਜ ਦੇ ਹਨ। ਸਭਿਆਚਾਰ ਤਿੰਨ ਸਬਦਾਂ "ਸ +ਭੈ+ਆਚਾਰ" ਦਾ ਮੇਲ ਹੈ। 'ਸ' ਦਾ ਅਰਥ ਪੂਰਵ, 'ਭੈ' ਦਾ ਅਰਥ ਨਿਯਮ, 'ਆਚਾਰ' ਦਾ ਅਰਥ ਵਿਵਹਾਰ ਤੇ ਵਿਹਾਰ ਹੈ। ਇਸ ਤਰ੍ਹਾਂ ਪੂਰਵ ਨਿਸ਼ਚਿਤ ਨੇਮਾਂ ਦੁਆਰਾ ਕੀਤਾ ਗਿਆ ਵਿਵਹਾਰ ਤੇ ਵਿਹਾਰ ਸਭਿਆਚਾਰ ਹੈ।
ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦਾ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਅਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਆਪਣੀ ਖੱਬੀ ਅੱਖ ਦੀ ਨਜ਼ਰ ਗੁਆ ਬੈਠਾ। ਉਸਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।
1984 ਦੇ ਸਿੱਖ ਵਿਰੋਧੀ ਦੰਗੇ ਭਾਰਤੀ ਸਿੱਖਾਂ ਦੇ ਖਿਲਾਫ ਸਨ। ਇੰਨ੍ਹਾਂ ਦੰਗਿਆਂ ਦਾ ਕਾਰਨ ਸੀ ਇੰਦਰਾ ਗਾਂਧੀ ਦੀ ਉਹਨਾਂ ਦੇ ਸੁਰੱਖਿਆ ਕਰਮੀਆਂ ਦੁਆਰਾ ਹੱਤਿਆ ਜੋ ਕਿ ਸਿੱਖ ਸਨ। ਉਸੇ ਦੇ ਜੁਆਬ ਵਿੱਚ ਇਹ ਦੰਗੇ ਹੋਏ ਸਨ। ਇਹਨਾਂ ਦੰਗਿਆਂ ਵਿੱਚ 3000 ਤੋਂ ਵੱਧ ਮੌਤਾਂ ਹੋਈਆਂ ਸਨ। ਸੀਬੀਆਈ ਦੀ ਰਾਇ ਵਿੱਚ ਇਹ ਸਾਰੇ ਹਿੰਸਕ ਕਿਰਿਆਂਵਾਂ ਦਿੱਲੀ ਪੁਲਿਸ ਦੇ ਅਧਿਕਾਰਿਆਂ ਅਤੇ ਇੰਦਰਾ ਗਾਂਧੀ ਦੇ ਪੁੱਤ ਰਾਜੀਵ ਗਾਂਧੀ ਦੇ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਸਹਿਮਤੀ ਨਾਲ ਆਯੋਜਿਤ ਕੀਤੀਆਂ ਗਈਆਂ ਸਨ। ਰਾਜੀਵ ਗਾਂਧੀ ਜਿਹਨਾਂ ਨੇ ਆਪਣੀ ਮਾਂ ਦੀ ਮੌਤ ਤੋਂ ਬਾਅਦ ਪ੍ਰਧਾਨਮੰਤਰੀ ਦੇ ਰੂਪ ਵਿੱਚ ਸਹੁੰ ਲਈ ਸੀ ਅਤੇ ਜੋ ਕਾਂਗਰਸ ਦੇ ਇੱਕ ਨੇਤਾ ਵੀ ਸਨ, ਉਹਨਾਂ ਨੂੰ ਦੰਗਿਆਂ ਬਾਰੇ ਵਿੱਚ ਪੁੱਛੇ ਜਾਣ ਤੇ, ਉਹਨਾਂ ਨੇ ਕਿਹਾ ਸੀ, "ਜੱਦ ਇੱਕ ਵੱਡਾ ਦਰਖਤ ਡਿੱਗਦਾ ਹੈ, ਤਦ ਧਰਤੀ ਵੀ ਹਿਲਦੀ ਹੈ।"
ਰੱਖੜੀ, ਰਕਸ਼ਾ ਬੰਧਨ੍ਹ ਜਾਂ ਰਾਖੀ ਦਾ ਭਾਵ ਹੈ ਵੀਰ ਭੈਣਾਂ ਦੀ ਰੱਖਿਆ ਕਰਨ ਜਾਂ ਕਹਿ ਲਓ ਰੱਖੜੀ ਬੰਨ੍ਹਾ ਕੇ ਵੀਰ ਭੈਣਾਂ ਦੀ ਕਿਸੇ ਔਕੜ ਸਮੇਂ ਰੱਖਿਆ ਕਰਨ ਜਾ ਕੰਮ ਆਉਣ ਲਈ ਬਚਨ ਵੱਧ ਹੋ ਜਾਂਦੇ ਹਨ। ਇਹ ਇੱਕ ਪ੍ਰਸਿੱਧ ਅਤੇ ਪਰੰਪਰਾਗਤ ਤੌਰ 'ਤੇ ਹਿੰਦੂ ਸਲਾਨਾ ਰੀਤੀ ਹੈ ਅਤੇ ਇਹ ਤਿਉਹਾਰ ਹਿੰਦੂ ਸੰਸਕ੍ਰਿਤੀ ਤੋਂ ਪ੍ਰਭਾਵਿਤ ਹੋ ਕੇ ਦੁਨੀਆਂ ਅਤੇ ਖ਼ਾਸਕਰ ਦੱਖਣੀ ਏਸ਼ੀਆ ਦੇ ਕਈ ਭਾਗਾਂ ਅਤੇ ਧਾਰਮਕ ਸਮੂਹਾਂ ਦੁਆਰਾ ਵੀ ਮਨਾਇਆ ਜਾਂਦਾ ਹੈ। ਰਕਸ਼ਾ ਬੰਧਨ੍ਹ ਸਾਵਣ ਮਹੀਨੇ ਦੇ ਅੰਤਮ ਦਿਨ ਤੇ ਮਨਾਇਆ ਜਾਂਦਾ ਹੈ, ਜੋ ਆਮ ਤੌਰ 'ਤੇ ਅਗਸਤ ਵਿੱਚ ਆਉਂਦਾ ਹੈ। ਇਸ ਦਿਨ, ਹਰ ਉਮਰ ਦੀਆਂ ਭੈਣਾਂ ਆਪਣੇ ਭਰਾਵਾਂ ਦੇ ਗੁੱਟ ਦੇ ਦੁਆਲੇ ਰੱਖੜੀ ਨਾਮਕ ਇੱਕ ਤਵੀਤ ਜਾਂ ਤਾਜ਼ੀ ਬੰਨ੍ਹਦੀਆਂ ਹਨ। ਇਹ ਵੀ ਧਾਰਨਾ ਹੈ ਕਿ ਭੈਣਾਂ ਇਸ ਮੌਕੇ ਭਰਾਵਾ ਦੀ ਸੁੱਖ ਮੰਗਦੀਆਂ ਉਨ੍ਹਾਂ ਦੀ ਲੰਮੀ ਉਮਰ ਦੀ ਕਾਮਨਾ ਕਰਦੀਆਂ ਹਨ ਤੇ ਭਰਾਵਾਂ ਦੀ ਉਮਰ ਦਰਾਜ ਹੋ ਜਾਂਦੀ ਹੈ। ਭੈਣ ਭਰਾਵਾਂ ਦਾ ਇੱਕ ਦੂਜੇ ਨੁੰ ਮਿਲਣ ਦਾ ਸਬੱਬ ਬਣ ਜਾਂਦਾ ਹੈ ਇਹ ਤਿਉਹਾਰ। ਕਿਉਂਕਿ ਇਸ ਤੇਂ ਰਗ਼ਤਾਰ ਮਸ਼ਨੀ ਯੁੱਗ ਵਿੱਚ ਇੱਕ ਦੂਜੇ ਨੁੰ ਮਿਲਣ ਲਈ ਸਮੇਂ ਦਾ ਜਿਵੇਂ ਕਾਲ ਪੈ ਗਿਆ ਹੈ।
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸਨ, ਜਿਨ੍ਹਾਂ ਨੇ ਪੰਜਾਬੀ ਸਾਹਿਤਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਇੰਨੇ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਸਨ ਕਿ ਉਹ ਭਾਈ ਵਜੋਂ ਮਾਨਤਾ ਪ੍ਰਾਪਤ ਹੋ ਗਏ, ਇੱਕ ਸਨਮਾਨ ਅਕਸਰ ਉਹਨਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ਹਾਲਾਂਕਿ "ਸ਼ਬਦ" ਦੀ ਵਿਆਖਿਆ ਲਈ ਵਿਦਵਾਨਾਂ ਦੇ ਅਲੱਗ-ਅਲੱਗ ਵਿਚਾਰ ਹਨ। ਪ੍ਰਸਿੱਧ ਅਮਰੀਕੀ ਭਾਸ਼ਾ ਵਿਗਿਆਨੀ ਲਿਉਨਾਰਦ ਬਲੂਮਫ਼ੀਲਡ ਨੇ ਕਿ 'ਸ਼ਬਦ' ਬਾਰੇ ਕਿਹਾ ਹੈ: “ A word is a minimal free form” ਅਰਥਾਤ “ਸ਼ਬਦ ਇੱਕ ਲਘੂਤਮ ਸੁਤੰਤਰ ਇਕਾਈ ਹੈ।“ ਬਲੂਮਫ਼ੀਲਡ ਦੀ ਇਹ ਪਰਿਭਾਸ਼ਾ ਹੁਣ ਤੱਕ ਮਿਲਦੀਆਂ ਸਾਰੀਆਂ ਪਰਿਭਾਸ਼ਾਵਾਂ ਨਾਲੋਂ ਮੁਕਾਬਲਨ ਵਧੇਰੇ ਮਕਬੂਲ ਹੈ। ਇਸ ਪਰਿਭਾਸ਼ਾ ਨੂੰ ਚੰਗੀ ਤਰ੍ਹਾਂ ਸਮਝਣ ਲਈ ਸਾਨੂੰ ਸੁਤੰਤਰ ਬੰਧੇਜੀ ਰੂਪਾਂ ਦੀ ਪ੍ਰਕ੍ਰਿਤੀ ਸਮਝ ਲੈਣੀ ਚਾਹੀਦੀ ਹੈ।
ਪਟਿਆਲਾ ਰੇਲਵੇ ਸਟੇਸ਼ਨ ਭਾਰਤ ਵਿੱਚ ਪੰਜਾਬ ਦੇ ਪਟਿਆਲਾ ਸ਼ਹਿਰ ਦੀ ਸੇਵਾ ਕਰਨ ਵਾਲਾ ਇੱਕ ਰੇਲਵੇ ਸਟੇਸ਼ਨ ਹੈ। ਇਹ ਭਾਰਤੀ ਰੇਲਵੇ ਦੇ ਉੱਤਰੀ ਰੇਲਵੇ ਜ਼ੋਨ ਦੇ ਅੰਬਾਲਾ ਰੇਲਵੇ ਡਵੀਜ਼ਨ ਦੇ ਅਧੀਨ ਹੈ। ਇਹ ਸਮੁੰਦਰ ਤਲ ਤੋਂ 256 ਮੀਟਰ (840 ਫੁੱਟ) ਦੀ ਉਚਾਈ 'ਤੇ ਸਥਿਤ ਹੈ ਅਤੇ ਇਸ ਦੇ ਚਾਰ ਪਲੇਟਫਾਰਮ ਹਨ। 24 ਰੇਲ ਗੱਡੀਆਂ ਰੁਕਦੀਆਂ ਹਨ, ਇੱਕ ਰੇਲਗੱਡੀ ਸ਼ੁਰੂ ਹੁੰਦੀ ਹੈ ਅਤੇ ਇੱਕ ਰੇਲਗੱਡੀ ਇੱਥੇ ਸਮਾਪਤ ਹੁੰਦੀ ਹੈ।
ਭਾਰਤ, ਅਧਿਕਾਰਤ ਤੌਰ 'ਤੇ ਭਾਰਤ ਗਣਰਾਜ (ਆਈਐੱਸਓ: Bhārat Gaṇarājya), ਦੱਖਣੀ ਏਸ਼ੀਆ ਵਿੱਚ ਇੱਕ ਦੇਸ਼ ਹੈ। ਇਹ ਖੇਤਰ ਦੇ ਹਿਸਾਬ ਨਾਲ ਸੱਤਵਾਂ ਸਭ ਤੋਂ ਵੱਡਾ ਦੇਸ਼; ਜੂਨ 2023 ਤੱਕ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼; ਅਤੇ 1947 ਵਿੱਚ ਆਪਣੀ ਆਜ਼ਾਦੀ ਦੇ ਸਮੇਂ ਤੋਂ, ਦੁਨੀਆ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਦੱਖਣ ਵੱਲ ਹਿੰਦ ਮਹਾਸਾਗਰ, ਦੱਖਣ-ਪੱਛਮ ਵੱਲ ਅਰਬ ਸਾਗਰ ਅਤੇ ਦੱਖਣ-ਪੂਰਬ ਵੱਲ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ, ਇਹ ਪੱਛਮ ਵੱਲ ਪਾਕਿਸਤਾਨ ਨਾਲ ਜ਼ਮੀਨੀ ਸਰਹੱਦਾਂ ਸਾਂਝੀਆਂ ਕਰਦਾ ਹੈ।; ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ; ਅਤੇ ਪੂਰਬ ਵੱਲ ਬੰਗਲਾਦੇਸ਼ ਅਤੇ ਮਿਆਂਮਾਰ। ਹਿੰਦ ਮਹਾਸਾਗਰ ਵਿੱਚ, ਭਾਰਤ ਸ਼੍ਰੀਲੰਕਾ ਅਤੇ ਮਾਲਦੀਵ ਦੇ ਨੇੜੇ ਹੈ; ਇਸ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਥਾਈਲੈਂਡ, ਮਿਆਂਮਾਰ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੇ ਕਰਦੇ ਹਨ। ਆਧੁਨਿਕ ਮਨੁੱਖ 55,000 ਸਾਲ ਪਹਿਲਾਂ ਅਫ਼ਰੀਕਾ ਤੋਂ ਭਾਰਤੀ ਉਪ-ਮਹਾਂਦੀਪ 'ਤੇ ਆਏ ਸਨ। ਉਹਨਾਂ ਦੇ ਲੰਬੇ ਕਿੱਤੇ, ਸ਼ੁਰੂ ਵਿੱਚ ਵੱਖੋ-ਵੱਖਰੇ ਰੂਪਾਂ ਵਿੱਚ ਸ਼ਿਕਾਰੀ-ਇਕੱਠੇ ਕਰਨ ਵਾਲਿਆਂ ਦੇ ਰੂਪ ਵਿੱਚ, ਨੇ ਖੇਤਰ ਨੂੰ ਬਹੁਤ ਹੀ ਵਿਭਿੰਨਤਾ ਬਣਾ ਦਿੱਤਾ ਹੈ, ਮਨੁੱਖੀ ਜੈਨੇਟਿਕ ਵਿਭਿੰਨਤਾ ਵਿੱਚ ਅਫਰੀਕਾ ਤੋਂ ਬਾਅਦ ਦੂਜੇ ਸਥਾਨ 'ਤੇ ਹੈ। 9,000 ਸਾਲ ਪਹਿਲਾਂ ਸਿੰਧ ਨਦੀ ਬੇਸਿਨ ਦੇ ਪੱਛਮੀ ਹਾਸ਼ੀਏ ਵਿੱਚ ਉਪ-ਮਹਾਂਦੀਪ ਵਿੱਚ ਸੈਟਲਡ ਜੀਵਨ ਉਭਰਿਆ ਸੀ, ਹੌਲੀ ਹੌਲੀ ਤੀਜੀ ਹਜ਼ਾਰ ਸਾਲ ਬੀਸੀਈ ਦੀ ਸਿੰਧੂ ਘਾਟੀ ਸਭਿਅਤਾ ਵਿੱਚ ਵਿਕਸਤ ਹੋਇਆ। 12000 ਈਸਾ ਪੂਰਵ ਤੱਕ, ਸੰਸਕ੍ਰਿਤ ਦਾ ਇੱਕ ਪੁਰਾਤਨ ਰੂਪ, ਇੱਕ ਇੰਡੋ-ਯੂਰਪੀਅਨ ਭਾਸ਼ਾ, ਉੱਤਰ ਪੱਛਮ ਤੋਂ ਭਾਰਤ ਵਿੱਚ ਫੈਲ ਗਈ ਸੀ। ਇਸ ਦਾ ਪ੍ਰਮਾਣ ਅੱਜ ਰਿਗਵੇਦ ਦੇ ਭਜਨਾਂ ਵਿੱਚ ਮਿਲਦਾ ਹੈ। ਇੱਕ ਮੌਖਿਕ ਪਰੰਪਰਾ ਦੁਆਰਾ ਸੁਰੱਖਿਅਤ ਰੱਖਿਆ ਗਿਆ ਸੀ ਜੋ ਪੂਰੀ ਤਰ੍ਹਾਂ ਚੌਕਸ ਸੀ, ਰਿਗਵੇਦ ਭਾਰਤ ਵਿੱਚ ਹਿੰਦੂ ਧਰਮ ਦੀ ਸ਼ੁਰੂਆਤ ਨੂੰ ਰਿਕਾਰਡ ਕਰਦਾ ਹੈ। ਭਾਰਤ ਦੀਆਂ ਦ੍ਰਾਵਿੜ ਭਾਸ਼ਾਵਾਂ ਨੂੰ ਉੱਤਰੀ ਅਤੇ ਪੱਛਮੀ ਖੇਤਰਾਂ ਵਿੱਚ ਬਦਲ ਦਿੱਤਾ ਗਿਆ ਸੀ। 400 ਈਸਾ ਪੂਰਵ ਤੱਕ, ਹਿੰਦੂ ਧਰਮ ਦੇ ਅੰਦਰ ਜਾਤ ਦੁਆਰਾ ਪੱਧਰੀਕਰਨ ਅਤੇ ਬੇਦਖਲੀ ਉਭਰ ਕੇ ਸਾਹਮਣੇ ਆਈ ਸੀ, ਅਤੇ ਬੌਧ ਅਤੇ ਜੈਨ ਧਰਮ ਪੈਦਾ ਹੋ ਗਏ ਸਨ, ਸਮਾਜਿਕ ਵਿਵਸਥਾਵਾਂ ਨੂੰ ਖ਼ਾਨਦਾਨੀ ਨਾਲ ਜੋੜਿਆ ਨਹੀਂ ਗਿਆ ਸੀ। ਸ਼ੁਰੂਆਤੀ ਸਿਆਸੀ ਮਜ਼ਬੂਤੀ ਨੇ ਗੰਗਾ ਬੇਸਿਨ ਵਿੱਚ ਸਥਿਤ ਮੌਰੀਆ ਅਤੇ ਗੁਪਤ ਸਾਮਰਾਜ ਨੂੰ ਜਨਮ ਦਿੱਤਾ। ਉਹਨਾਂ ਦਾ ਸਮੂਹਿਕ ਯੁੱਗ ਵਿਆਪਕ ਰਚਨਾਤਮਕਤਾ ਨਾਲ ਭਰਿਆ ਹੋਇਆ ਸੀ, ਪਰ ਔਰਤਾਂ ਦੀ ਡਿੱਗਦੀ ਸਥਿਤੀ, ਅਤੇ ਵਿਸ਼ਵਾਸ ਦੀ ਇੱਕ ਸੰਗਠਿਤ ਪ੍ਰਣਾਲੀ ਵਿੱਚ ਛੂਤ-ਛਾਤ ਨੂੰ ਸ਼ਾਮਲ ਕਰਨ ਦੁਆਰਾ ਵੀ ਚਿੰਨ੍ਹਿਤ ਕੀਤਾ ਗਿਆ ਸੀ। ਦੱਖਣੀ ਭਾਰਤ ਵਿੱਚ, ਮੱਧ ਰਾਜਾਂ ਨੇ ਦੱਖਣ-ਪੂਰਬੀ ਏਸ਼ੀਆ ਦੇ ਰਾਜਾਂ ਨੂੰ ਦ੍ਰਾਵਿੜ-ਭਾਸ਼ਾ ਦੀਆਂ ਲਿਪੀਆਂ ਅਤੇ ਧਾਰਮਿਕ ਸਭਿਆਚਾਰਾਂ ਨੂੰ ਨਿਰਯਾਤ ਕੀਤਾ। ਸ਼ੁਰੂਆਤੀ ਮੱਧਕਾਲੀ ਯੁੱਗ ਵਿੱਚ, ਈਸਾਈ ਧਰਮ, ਇਸਲਾਮ, ਯਹੂਦੀ ਧਰਮ, ਅਤੇ ਜੋਰਾਸਟ੍ਰੀਅਨ ਧਰਮ ਭਾਰਤ ਦੇ ਦੱਖਣੀ ਅਤੇ ਪੱਛਮੀ ਤੱਟਾਂ ਉੱਤੇ ਸਥਾਪਿਤ ਹੋ ਗਏ ਸਨ। ਮੱਧ ਏਸ਼ੀਆ ਦੀਆਂ ਮੁਸਲਿਮ ਫੌਜਾਂ ਨੇ ਰੁਕ-ਰੁਕ ਕੇ ਭਾਰਤ ਦੇ ਉੱਤਰੀ ਮੈਦਾਨਾਂ ਨੂੰ ਆਪਣੇ ਕਬਜ਼ੇ ਵਿੱਚ ਕਰ ਲਿਆ, ਅੰਤ ਵਿੱਚ ਦਿੱਲੀ ਸਲਤਨਤ ਦੀ ਸਥਾਪਨਾ ਕੀਤੀ, ਅਤੇ ਉੱਤਰੀ ਭਾਰਤ ਨੂੰ ਮੱਧਕਾਲੀ ਇਸਲਾਮ ਦੇ ਬ੍ਰਹਿਮੰਡੀ ਨੈਟਵਰਕ ਵਿੱਚ ਖਿੱਚ ਲਿਆ। 15ਵੀਂ ਸਦੀ ਵਿੱਚ, ਵਿਜੈਨਗਰ ਸਾਮਰਾਜ ਨੇ ਦੱਖਣ ਭਾਰਤ ਵਿੱਚ ਇੱਕ ਲੰਬੇ ਸਮੇਂ ਤੱਕ ਚੱਲਣ ਵਾਲੇ ਸੰਯੁਕਤ ਹਿੰਦੂ ਸੱਭਿਆਚਾਰ ਦੀ ਸਿਰਜਣਾ ਕੀਤੀ। ਪੰਜਾਬ ਵਿੱਚ, ਸਿੱਖ ਧਰਮ ਦਾ ਉਭਾਰ ਹੋਇਆ, ਸੰਸਥਾਗਤ ਧਰਮ ਨੂੰ ਰੱਦ ਕਰਦਾ ਹੋਇਆ। ਮੁਗਲ ਸਾਮਰਾਜ, 1526 ਵਿੱਚ, ਦੋ ਸਦੀਆਂ ਦੀ ਸਾਪੇਖਿਕ ਸ਼ਾਂਤੀ ਦੀ ਸ਼ੁਰੂਆਤ ਕੀਤੀ, ਚਮਕਦਾਰ ਆਰਕੀਟੈਕਚਰ ਦੀ ਵਿਰਾਸਤ ਛੱਡ ਕੇ। ਹੌਲੀ-ਹੌਲੀ ਬ੍ਰਿਟਿਸ਼ ਈਸਟ ਇੰਡੀਆ ਕੰਪਨੀ ਦੇ ਸ਼ਾਸਨ ਦਾ ਵਿਸਤਾਰ ਹੋਇਆ, ਜਿਸ ਨੇ ਭਾਰਤ ਨੂੰ ਇੱਕ ਬਸਤੀਵਾਦੀ ਆਰਥਿਕਤਾ ਵਿੱਚ ਬਦਲ ਦਿੱਤਾ, ਪਰ ਇਸਦੀ ਪ੍ਰਭੂਸੱਤਾ ਨੂੰ ਵੀ ਮਜ਼ਬੂਤ ਕੀਤਾ। ਬ੍ਰਿਟਿਸ਼ ਕ੍ਰਾਊਨ ਸ਼ਾਸਨ 1858 ਵਿੱਚ ਸ਼ੁਰੂ ਹੋਇਆ। ਭਾਰਤੀਆਂ ਨੂੰ ਦਿੱਤੇ ਗਏ ਅਧਿਕਾਰ ਹੌਲੀ-ਹੌਲੀ ਦਿੱਤੇ ਗਏ, ਪਰ ਤਕਨੀਕੀ ਤਬਦੀਲੀਆਂ ਪੇਸ਼ ਕੀਤੀਆਂ ਗਈਆਂ, ਅਤੇ ਸਿੱਖਿਆ ਅਤੇ ਜਨਤਕ ਜੀਵਨ ਦੇ ਆਧੁਨਿਕ ਵਿਚਾਰਾਂ ਨੇ ਜੜ੍ਹ ਫੜ ਲਈ। ਇੱਕ ਮੋਹਰੀ ਅਤੇ ਪ੍ਰਭਾਵਸ਼ਾਲੀ ਰਾਸ਼ਟਰਵਾਦੀ ਲਹਿਰ ਉਭਰੀ, ਜੋ ਅਹਿੰਸਕ ਵਿਰੋਧ ਲਈ ਮਸ਼ਹੂਰ ਸੀ ਅਤੇ ਬ੍ਰਿਟਿਸ਼ ਸ਼ਾਸਨ ਨੂੰ ਖਤਮ ਕਰਨ ਦਾ ਮੁੱਖ ਕਾਰਕ ਬਣ ਗਈ। 1947 ਵਿੱਚ ਬ੍ਰਿਟਿਸ਼ ਭਾਰਤੀ ਸਾਮਰਾਜ ਨੂੰ ਦੋ ਆਜ਼ਾਦ ਰਾਜਾਂ ਵਿੱਚ ਵੰਡਿਆ ਗਿਆ ਸੀ, ਹਿੰਦੂ-ਬਹੁਗਿਣਤੀ ਭਾਰਤ ਦਾ ਡੋਮੀਨੀਅਨ ਅਤੇ ਇੱਕ ਮੁਸਲਿਮ-ਬਹੁਗਿਣਤੀ ਪਾਕਿਸਤਾਨ ਦਾ ਡੋਮੀਨੀਅਨ, ਵੱਡੇ ਪੱਧਰ 'ਤੇ ਜਾਨੀ ਨੁਕਸਾਨ ਅਤੇ ਇੱਕ ਬੇਮਿਸਾਲ ਪਰਵਾਸ ਦੇ ਵਿਚਕਾਰ। ਭਾਰਤ 1950 ਤੋਂ ਇੱਕ ਸੰਘੀ ਗਣਰਾਜ ਰਿਹਾ ਹੈ, ਇੱਕ ਲੋਕਤੰਤਰੀ ਸੰਸਦੀ ਪ੍ਰਣਾਲੀ ਦੁਆਰਾ ਸ਼ਾਸਨ ਕੀਤਾ ਜਾਂਦਾ ਹੈ। ਇਹ ਬਹੁਲਵਾਦੀ, ਬਹੁ-ਭਾਸ਼ੀ ਅਤੇ ਬਹੁ-ਜਾਤੀ ਸਮਾਜ ਹੈ। ਭਾਰਤ ਦੀ ਆਬਾਦੀ 1951 ਵਿੱਚ 361 ਮਿਲੀਅਨ ਤੋਂ ਵਧ ਕੇ 2022 ਵਿੱਚ ਲਗਭਗ 1.4 ਬਿਲੀਅਨ ਹੋ ਗਈ। ਉਸੇ ਸਮੇਂ ਦੌਰਾਨ, ਇਸਦੀ ਨਾਮਾਤਰ ਪ੍ਰਤੀ ਵਿਅਕਤੀ ਆਮਦਨ US$64 ਸਾਲਾਨਾ ਤੋਂ US$2,601 ਤੱਕ ਵਧ ਗਈ, ਅਤੇ ਇਸਦੀ ਸਾਖਰਤਾ ਦਰ 16.6% ਤੋਂ 74% ਹੋ ਗਈ। 1951 ਵਿੱਚ ਮੁਕਾਬਲਤਨ ਬੇਸਹਾਰਾ ਦੇਸ਼ ਹੋਣ ਤੋਂ ਭਾਰਤ ਇੱਕ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਅਤੇ ਸੂਚਨਾ ਤਕਨਾਲੋਜੀ ਸੇਵਾਵਾਂ ਦਾ ਇੱਕ ਕੇਂਦਰ ਬਣ ਗਿਆ ਹੈ, ਇੱਕ ਵਿਸਤ੍ਰਿਤ ਮੱਧ ਵਰਗ ਦੇ ਨਾਲ। ਇਸਦਾ ਇੱਕ ਸਪੇਸ ਪ੍ਰੋਗਰਾਮ ਹੈ। ਭਾਰਤੀ ਫਿਲਮਾਂ, ਸੰਗੀਤ ਅਤੇ ਅਧਿਆਤਮਿਕ ਸਿੱਖਿਆਵਾਂ ਗਲੋਬਲ ਸੱਭਿਆਚਾਰ ਵਿੱਚ ਵਧਦੀ ਭੂਮਿਕਾ ਨਿਭਾਉਂਦੀਆਂ ਹਨ। ਭਾਰਤ ਨੇ ਆਪਣੀ ਗਰੀਬੀ ਦੀ ਦਰ ਨੂੰ ਕਾਫ਼ੀ ਹੱਦ ਤੱਕ ਘਟਾ ਦਿੱਤਾ ਹੈ, ਹਾਲਾਂਕਿ ਆਰਥਿਕ ਅਸਮਾਨਤਾ ਵਧਣ ਦੀ ਕੀਮਤ 'ਤੇ। ਭਾਰਤ ਇੱਕ ਪਰਮਾਣੂ-ਹਥਿਆਰ ਵਾਲਾ ਦੇਸ਼ ਹੈ, ਜੋ ਫੌਜੀ ਖਰਚਿਆਂ ਵਿੱਚ ਉੱਚ ਦਰਜੇ 'ਤੇ ਹੈ। ਇਸ ਦੇ ਆਪਣੇ ਗੁਆਂਢੀ ਦੇਸ਼ਾਂ ਪਾਕਿਸਤਾਨ ਅਤੇ ਚੀਨ ਨਾਲ ਕਸ਼ਮੀਰ ਨੂੰ ਲੈ ਕੇ ਵਿਵਾਦ ਹਨ, ਜੋ 20ਵੀਂ ਸਦੀ ਦੇ ਅੱਧ ਤੋਂ ਅਣਸੁਲਝੇ ਹੋਏ ਹਨ। ਭਾਰਤ ਨੂੰ ਜਿਨ੍ਹਾਂ ਸਮਾਜਿਕ-ਆਰਥਿਕ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ, ਉਨ੍ਹਾਂ ਵਿੱਚ ਲਿੰਗ ਅਸਮਾਨਤਾ, ਬਾਲ ਕੁਪੋਸ਼ਣ, ਅਤੇ ਹਵਾ ਪ੍ਰਦੂਸ਼ਣ ਦੇ ਵਧਦੇ ਪੱਧਰ। ਭਾਰਤ ਦੀ ਧਰਤੀ ਮੈਗਾਡਾਇਵਰਸ ਹੈ, ਚਾਰ ਜੈਵ ਵਿਭਿੰਨਤਾ ਦੇ ਹੌਟਸਪੌਟਸ ਦੇ ਨਾਲ। ਇਸਦੇ ਜੰਗਲਾਂ ਵਿੱਚ ਇਸਦੇ ਖੇਤਰ ਦਾ 21.7% ਸ਼ਾਮਲ ਹੈ। ਭਾਰਤ ਦੇ ਜੰਗਲੀ ਜੀਵ, ਜਿਨ੍ਹਾਂ ਨੂੰ ਭਾਰਤ ਦੀ ਸੰਸਕ੍ਰਿਤੀ ਵਿੱਚ ਪਰੰਪਰਾਗਤ ਤੌਰ 'ਤੇ ਸਹਿਣਸ਼ੀਲਤਾ ਨਾਲ ਦੇਖਿਆ ਜਾਂਦਾ ਹੈ, ਨੂੰ ਇਹਨਾਂ ਜੰਗਲਾਂ ਵਿੱਚ, ਅਤੇ ਕਿਤੇ ਹੋਰ, ਸੁਰੱਖਿਅਤ ਨਿਵਾਸ ਸਥਾਨਾਂ ਵਿੱਚ ਸਮਰਥਨ ਪ੍ਰਾਪਤ ਹੈ।.
ਮਹਾਰਾਣੀ ਜਿੰਦ ਕੌਰ (ਅੰ. 1817 – 1 ਅਗਸਤ 1863) 1843 ਤੋਂ 29 ਮਾਰਚ 1847 ਤੱਕ ਸਿੱਖ ਸਾਮਰਾਜ ਦੀ ਰੀਜੈਂਟ ਸੀ। 29 ਮਾਰਚ 1847 ਨੂੰ ਸਿੱਖ ਸਾਮਰਾਜ ਦੇ ਭੰਗ ਹੋਣ ਤੋਂ ਬਾਅਦ ਸਿੱਖਾਂ ਨੇ ਉਸ ਨੂੰ ਮਹਾਰਾਜਾ ਦਲੀਪ ਸਿੰਘ ਦੀ ਮਹਾਰਾਣੀ ਅਤੇ ਉੱਤਰਾਧਿਕਾਰੀ ਵਜੋਂ ਦਾਅਵਾ ਕੀਤਾ। ਹਾਲਾਂਕਿ, ਉਸੇ ਦਿਨ ਅੰਗਰੇਜ਼ਾਂ ਨੇ ਪੂਰਾ ਕਬਜ਼ਾ ਕਰ ਲਿਆ ਅਤੇ ਦਾਅਵਿਆਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ।
"ਲੋਕ-ਨਾਚ ਨਾਲ ਮਾਨਸਿਕਤਾ ਨਾਚ ਕਲਾ ਨੂੰ ਆਪਣੇ ਜੀਵਨ ਦਾ ਸੁਭਾਵਿਕ ਅਮਲ ਪ੍ਰਵਾਨ ਕਰਦੀ ਰਹੀ ਹੈ।" 'ਨੱਚਣ ਵਾਲੇ ਦੀ ਅੱਡੀ ਨਾ ਰਹਿੰਦੀ , ਗਾਉਣ ਵਾਲੇ ਦਾ ਮੂੰਹ' ਇਸ ਸੁਭਾਵਕ ਅਮਲ ਦੀ ਪੁਸ਼ਟੀ ਕਰਦੀ ਕਾਵਿ ਸਤਰ ਹੈ। ਨਾਚ ਕਲਾ ਕਿਸੇ ਵੀ ਸੂਰਤ ਵਿੱਚ ਮੂਕ ਪੇਸ਼ਕਾਰੀ ਨਹੀਂ ਹੈ। ਖ਼ਾਸਕਰ ਪੰਜਾਬੀ ਲੋਕ ਨਾਚ ਗਿੱਧਾ ਭੰਗੜਾ ਤਾਂ ਗੀਤਾਂ ਦੇ ਬੋਲ ਜਾਂ ਬੋਲੀਆਂ ਤੋਂ ਬਿਨਾਂ ਪੇਸ਼ ਕਿਤੇ ਜਾਣਾ ਸੰਭਵ ਹੀ ਨਹੀਂ। ਲੋਕ-ਸਮੂਹ ਦੀ ਸਿਰਜਨ-ਕਲਾ ਦੀ ਇੱਕ ਮਹੱਤਵਪੂਰਨ ਵੰਨਗੀ ਹੈ, ਜੋ ਲੋਕ-ਮਾਨਸ ਦੇ ਸਮੁਚੇ ਹਾਵਾਂ-ਭਾਵਾਂ ਨੂੰ ਸਰੀਰਕ ਮੁਦਰਾਵਾਂ ਦੇ ਪ੍ਰਗਟਾਉ-ਸੰਦਰਭ ਰਾਹੀਂ ਪੇਸ਼ ਕਰਦੀ ਹੈ। ਲੋਕ ਨਾਚ ਵੀ ਇਸੇ ਪ੍ਰਕਾਰ ਦੀ ਇੱਕ ਲੋਕ-ਕਲਾ ਹੈ। ਲੋਕ-ਨਾਚ ਮੰਨੋਰੰਜਨ ਦਾ ਸਾਧਨ ਹੀ ਨਹੀਂ, ਇਹ ਕਿਸੇ ਖਿੱਤੇ ਦੇ ਜਨ-ਸਮੂਹ ਦੀ ਸਮਾਜਿਕ, ਸੱਭਿਆਚਾਰਕ, ਨੈਤਿਕ, ਧਾਰਮਿਕ, ਰਾਜਸੀ ਅਤੇ ਇਤਹਾਸਿਕ ਜੀਵਨ-ਤੋਰ ਦੀਆਂ ਵਿਭਿੰਨ ਪਰਤਾਂ ਦਾ ਸਰੀਰਕ ਮੁਦਰਾਵਾਂ ਦੇ ਮਾਧਿਅਮ ਰਾਹੀਂ ਆਪ-ਮੁਹਾਰਾ, ਸਧਾਰਨ, ਖੁਸ਼ੀਆਂ-ਖੇੜਿਆਂ ਭਰਪੂਰ ਅੰਦਰੂਨੀ ਭਾਵਨਾਵਾਂ ਦਾ ਬਾਹਰੀ ਪ੍ਰਗਟਾਵਾ ਵੀ ਹੈ। ਪੰਜਾਬ ਦੇ ਲੋਕ-ਨਾਚ ਪੰਜਾਬ ਪੰਜਾਬ ਦੇ ਜਨ-ਜੀਵਨ ਦਾ ਮਹੱਤਪੂਰਨ ਅੰਗ ਹਨ।"ਪੰਜਾਬ ਦੇ ਲੋਕ-ਨਾਚਾਂ ਦਾ ਵਰਗੀਕਰਨ ਦੋ ਪੱਧਰਾਂ ਤੇ ਕੀਤਾ ਜਾ ਸਕਦਾ ਹੈ:
ਯੇ ਜਵਾਨੀ ਹੈ ਦੀਵਾਨੀ ਇੱਕ 2013 ਦੀ ਭਾਰਤੀ ਹਿੰਦੀ ਰੋਮਾਂਟਿਕ ਕਾਮੇਡੀ ਫ਼ਿਲਮ ਹੈ, ਜੋ ਅਯਾਨ ਮੁਕੇਰਜੀ ਦੁਆਰਾ ਨਿਰਦੇਸ਼ਤ, ਮੁਕੇਰਜੀ ਅਤੇ ਹੁਸੈਨ ਦਲਾਲ ਦੁਆਰਾ ਲਿਖੀ ਅਤੇ ਕਰਨ ਜੌਹਰ ਦੁਆਰਾ ਨਿਰਮਿਤ ਕੀਤੀ ਗਈ ਹੈ। ਇਸ ਵਿੱਚ ਰਣਬੀਰ ਕਪੂਰ ਅਤੇ ਦੀਪਿਕਾ ਪਾਦੂਕੋਣ ਮੁੱਖ ਭੂਮਿਕਾਵਾਂ ਵਿੱਚ ਹਨ। ਸਾਲ 2008 ਦੀ ਬਚਨਾ ਏ ਹਸੀਨੋ ਤੋਂ ਬਾਅਦ ਇਹ ਉਨ੍ਹਾਂ ਦੀ ਇਕੱਠੀ ਦੂਜੀ ਫ਼ਿਲਮ ਹੈ। ਕਲਕੀ ਕੋਚਲਿਨ ਅਤੇ ਆਦਿੱਤਯਾ ਰਾਏ ਕਪੂਰ ਸਹਾਇਕ ਭੂਮਿਕਾਵਾਂ ਵਿੱਚ ਹਨ। ਮਾਧੁਰੀ ਦੀਕਸ਼ਿਤ ਰਣਬੀਰ ਕਪੂਰ ਦੇ ਨਾਲ ਇਕ ਆਈਟਮ ਨੰਬਰ ਵਿਚ ਦਿਖਾਈ ਦਿੱਤੀ। ਸ਼ੁਰੂ ਵਿੱਚ ਮਾਰਚ 2013 ਵਿੱਚ ਰਿਲੀਜ਼ ਲਈ ਸੈੱਟ ਕੀਤੀ ਗਈ, ਇਹ ਫ਼ਿਲਮ 31 ਮਈ, 2013 ਨੂੰ ਜਾਰੀ ਕੀਤੀ ਗਈ ਸੀ। ਰਿਲੀਜ਼ ਹੋਣ 'ਤੇ ਇਹ ਬਾਕਸ ਆਫਿਸ 'ਤੇ ਸਫਲ ਰਹੀ। 59 ਵੇਂ ਫ਼ਿਲਮਫੇਅਰ ਅਵਾਰਡਾਂ ਵਿਚ, ਫ਼ਿਲਮ ਨੂੰ ਸਭ ਤੋਂ ਵੱਧ (ਨੌਂ) ਨਾਮਜ਼ਦਗੀਆਂ ਪ੍ਰਾਪਤ ਹੋਈਆਂ ਜਿਨ੍ਹਾਂ ਵਿਚ ਸਰਵਉੱਤਮ ਫ਼ਿਲਮ, ਰਣਬੀਰ ਲਈ ਸਰਬੋਤਮ ਅਭਿਨੇਤਾ, ਅਯਾਨ ਲਈ ਸਰਬੋਤਮ ਨਿਰਦੇਸ਼ਨ, ਆਦਿੱਤਯਾ ਲਈ ਸਰਬੋਤਮ ਸਹਾਇਕ ਅਦਾਕਾਰ, ਕਲਕੀ ਲਈ ਸਰਬੋਤਮ ਸਹਾਇਕ ਅਭਿਨੇਤਰੀ ਅਤੇ ਹੋਰ ਕਈ ਸ਼ਾਮਲ ਹਨ। ਯੇ ਜਵਾਨੀ ਹੈ ਦੀਵਾਨੀ ਹੁਣ ਤੱਕ ਦੀ ਸਭ ਤੋਂ ਵੱਧ ਕਮਾਈ ਕਰਨ ਵਾਲੀ ਭਾਰਤੀ ਫ਼ਿਲਮਾਂ ਵਿਚੋਂ ਇਕ ਬਣ ਗਈ ਹੈ। ਇਹ ਉਸ ਸਮੇਂ ਤਕ ਵਿਦੇਸ਼ੀ ਬਾਜ਼ਾਰਾਂ ਵਿੱਚ ਵੀ ਦਸਵੀਂ ਸਭ ਤੋਂ ਵੱਧ ਕਮਾਈ ਕਰਨ ਵਾਲੀ ਬਾਲੀਵੁੱਡ ਫ਼ਿਲਮ ਸੀ।
ਅੰਮ੍ਰਿਤਸਰ ਜਾਂ (ਅੰਬਰਸਰ) ਮਤਲਬ: "ਅੰਮ੍ਰਿਤ ਦਾ ਸਰੋਵਰ") ਚੜ੍ਹਦੇ ਪੰਜਾਬ ਦਾ ਇੱਕ ਸਰਹੱਦੀ ਸ਼ਹਿਰ ਹੈ ਜੋ ਪੰਜਾਬ ਦੇ ਉੱਤਰ-ਪੱਛਮੀ ਹਿੱਸੇ ਵਿੱਚ ਸਥਿੱਤ ਹੈ। ਇਹ ਲਾਹੌਰ ਤੋਂ 67 ਕਿਲੋਮੀਟਰ ਦੂਰ ਹੈ। ਇਹ ਸਿੱਖ ਧਰਮ ਦਾ ਧਾਰਮਿਕ ਅਤੇ ਸੱਭਿਆਚਾਰਕ ਕੇਂਦਰ ਹੈ। ਪੰਜਾਬੀ ਇੱਥੋਂ ਦੀ ਮੁੱਖ ਜਾਂ ਪਹਿਲੀ ਬੋਲੀ ਹੈ | ਇਸ ਦਾ ਸਰਕਾਰੀ ਮੁੱਖ ਦਫ਼ਤਰ ਅੰਮ੍ਰਿਤਸਰ ਜ਼ਿਲ੍ਹਾ ਹੈ। ਇਸ ਦੀ ਆਬਾਦੀ ਕਰੀਬ ੨੦੦੦੦੦੦ ਸ਼ਹਿਰੀ ਅਤੇ ੩,੦੦੦,੦੦੦ ਦੇ ਕਰੀਬ ਅੰਮ੍ਰਿਤਸਰ ਜ਼ਿਲੇ ਵਿੱਚ ੨੦੧੧ ਦੀ ਭਾਰਤੀ ਮਰਦਮਸ਼ੁਮਾਰੀ ਮੁਤਾਬਕ ਹੈ। ਯਾਤਰਾ ਲਈ ਸਭ ਤੋਂ ਵਧੀਆ ਸਮਾਂ ਅਕਤੂਬਰ ਅਤੇ ਮਾਰਚ ਵਿੱਚ ਹੈ।
ਸ਼ੁੱਭਦੀਪ ਸਿੰਘ ਸਿੱਧੂ (11 ਜੂਨ 1993 – 29 ਮਈ 2022), ਜਾਂ ਸਿੱਧੂ ਮੂਸੇ ਵਾਲਾ, ਇੱਕ ਭਾਰਤੀ ਰੈਪਰ ਅਤੇ ਗਾਇਕ ਸੀ। ਉਸਨੇ ਮੁੱਖ ਤੌਰ 'ਤੇ ਪੰਜਾਬੀ-ਭਾਸ਼ਾ ਦੇ ਸੰਗੀਤ ਅਤੇ ਸਿਨੇਮਾ ਵਿੱਚ ਕੰਮ ਕੀਤਾ। ਮੂਸੇ ਵਾਲਾ ਨੂੰ ਆਮ ਤੌਰ 'ਤੇ ਆਪਣੀ ਪੀੜ੍ਹੀ ਦੇ ਸਭ ਤੋਂ ਮਹਾਨ ਪੰਜਾਬੀ ਕਲਾਕਾਰਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ ਅਤੇ ਕਈ ਉਸਨੂੰ ਸਭ ਤੋਂ ਮਹਾਨ ਅਤੇ ਸਭ ਤੋਂ ਵਿਵਾਦਪੂਰਨ ਪੰਜਾਬੀ ਕਲਾਕਾਰਾਂ ਵਿੱਚੋਂ ਇੱਕ ਮੰਨਦੇ ਹਨ। ਇਸ ਤੋਂ ਇਲਾਵਾ, ਉਸ ਨੂੰ ਪੰਜਾਬੀ ਕਲਾਕਾਰਾਂ ਲਈ ਮੁੱਖ ਧਾਰਾ ਦੇ ਸੰਗੀਤ ਦੇ ਦਰਵਾਜ਼ੇ ਖੋਲ੍ਹਣ ਵਿੱਚ ਇੱਕ ਪ੍ਰਮੁੱਖ ਸ਼ਖਸੀਅਤ ਮੰਨਿਆ ਜਾਂਦਾ ਸੀ।
ਸਿਧਾਂਤਕ ਭੌਤਿਕ ਵਿਗਿਆਨ ਵਿੱਚ, ਕੁਆਂਟਮ ਕ੍ਰੋਮੋਡਾਇਨਾਮਿਕਸ (QCD) ਤਾਕਤਵਰ ਪਰਸਪਰ ਕ੍ਰਿਆਵਾਂ ਦੀ ਥਿਊਰੀ ਹੈ ਜੋ ਪ੍ਰੋਟੌਨ, ਨਿਊਟ੍ਰੌਨ ਅਤੇ ਪਾਈਔਨ ਵਰਗੇ ਹੈਡ੍ਰੌਨਾਂ ਨੂੰ ਬਣਾਉਣ ਵਾਲੇ ਕੁਆਰਕਾਂ ਅਤੇ ਗਲੂਔਨਾਂ ਦਰਮਿਆਨ ਪਰਸਪਰ ਕ੍ਰਿਆਵਾਂ ਦਰਸਾਉਣ ਵਾਲਾ ਇੱਕ ਮੁਢਲਾ ਬਲ ਹੈ। QCD ਕੁਆਂਟਮ ਫੀਲਡ ਥਿਊਰੀ ਦੀ ਇੱਕ ਕਿਸਮ ਹੈ ਜਿਸਨੂੰ ਗੈਰ-ਅਬੇਲੀਅਨ ਗੇਜ ਥਿਊਰੀ ਕਿਹਾ ਜਾਂਦਾ ਹੈ ਜੋ ਸਮਿੱਟਰੀ ਗਰੁੱਪ SU(3) ਵਾਲੀ ਹੁੰਦੀ ਹੈ। ਇਲੈਕਟ੍ਰਿਕ ਚਾਰਜ ਦਾ QCD ਐਨਾਲੌਗ ਕਲਰ ਕਹੀ ਜਾਣ ਵਾਲੀ ਇੱਕ ਵਿਸ਼ੇਸ਼ਤਾ ਹੈ। ਗਲੂਔਨ ਥਿਊਰੀ ਦੇ ਫੋਰਸ ਕੈਰੀਅਰ (ਬਲ ਢੋਣ ਵਾਲੇ) ਹੁੰਦੇ ਹਨ, ਜਿਵੇਂ ਕੁਆਂਟਮ ਇਲੈਕਟ੍ਰੋਡਾਇਨਾਮਿਕਸ ਵਿੱਚ ਇਲੈਕਟ੍ਰੋਮੈਗਨੈਟਿਕ ਫੋਰਸ ਵਾਸਤੇ ਫੋਟੌਨ ਹੁੰਦੇ ਹਨ। ਇਹ ਥਿਊਰੀ ਕਣ ਭੌਤਿਕ ਵਿਗਿਆਨ ਦੇ ਸਟੈਂਡਰਡ ਮਾਡਲ ਦਾ ਇੱਕ ਮਹੱਤਵਪੂਰਨ ਹਿੱਸਾ ਹੈ। ਪਿੱਛਲੇ ਸਾਲਾਂ ਤੋਂ QCD ਵਾਸਤੇ ਪ੍ਰਯੋਗਿਕ ਸਬੂਤਾਂ ਦਾ ਵਿਸ਼ਾਲ ਭੰਡਾਰ ਇਕੱਠਾ ਕੀਤਾ ਗਿਆ ਹੈ।
ਨੀਰੂ ਬਾਜਵਾ (ਜਨਮ 26 ਅਗਸਤ 1980) ਇੱਕ ਕੈਨੇਡੀਅਨ ਅਭਿਨੇਤਰੀ, ਨਿਰਦੇਸ਼ਕ ਅਤੇ ਨਿਰਮਾਤਾ ਹੈ ਜਿਸਨੇ ਭਾਰਤੀ ਸਿਨੇਮਾ ਵਿੱਚ ਮੁੱਖ ਤੌਰ 'ਤੇ ਪੰਜਾਬੀ ਅਤੇ ਹਿੰਦੀ ਫ਼ਿਲਮਾਂ ਵਿੱਚ ਕੰਮ ਕੀਤਾ ਹੈ। ਉਸਨੇ 1998 ਵਿੱਚ ਦੇਵ ਆਨੰਦ ਦੀ ਬਾਲੀਵੁੱਡ ਫ਼ਿਲਮ ਮੈਂ ਸੋਲਹ ਬਰਸ ਕੀ ਨਾਲ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ । ਇਸ ਤੋਂ ਬਾਦ ਕਈ ਸਾਲ ਹਿੰਦੀ ਟੀਵੀ ਸੀਰੀਅਲਾਂ ਵਿੱਚ ਕੰਮ ਕੀਤਾ ਅਤੇ 2003 ਵਿੱਚ ਪਹਿਲੀ ਪੰਜਾਬੀ ਫਿਲਮ ਅਸਾਂ ਨੂੰ ਮਾਣ ਵਤਨਾਂ ਦਾ ਨਾਲ ਪੰਜਾਬੀ ਸਿਨੇ ਜਗਤ ਵਿੱਚ ਪੈਰ ਧਰਿਆ।
ਅਜ਼ਹਰ ਅੱਬਾਸ ਇਕ ਸੀਨੀਅਰ ਪੱਤਰਕਾਰ ਅਤੇ ਜੀਓ ਨਿਊਜ਼ ਕਰਾਚੀ ਦਾ ਮੌਜੂਦਾ ਪ੍ਰਬੰਧ ਨਿਰਦੇਸ਼ਕ ਹੈ। ਉਹ 1990 ਤੋਂ ਮੁੱਖ ਧਾਰਾ ਦੀ ਪੱਤਰਕਾਰੀ ਵਿਚ ਸ਼ਾਮਲ ਰਿਹਾ ਹੈ। ਉਸਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਰਿਪੋਰਟਰ ਅੰਗ੍ਰੇਜ਼ੀ ਭਾਸ਼ਾ ਦੇ ਰੋਜ਼ਾਨਾ ਅਖ਼ਬਾਰ ਨਾਲ ਕੀਤੀ। ਉਸਨੇ 1990 ਵਿੱਚ ਕਰਾਚੀ ਯੂਨੀਵਰਸਿਟੀ ਤੋਂ ਅਰਥ ਸ਼ਾਸਤਰ ਵਿੱਚ ਮਾਸਟਰ ਦੀ ਡਿਗਰੀ ਪੂਰੀ ਕੀਤੀ ਸੀ। ਉਹ ਫੁਲਬ੍ਰਾਈਟ ਸਕਾਲਰਸ਼ਿਪ ਪ੍ਰੋਗਰਾਮ ਪ੍ਰਾਪਤਕਰਤਾ ਹੈ ਅਤੇ ਬੋਸਟਨ ਯੂਨੀਵਰਸਿਟੀ ਅਤੇ ਨਿਊ ਹਾਉਸ ਸਕੂਲ ਆਫ਼ ਕਮਿਉਨੀਕੇਸ਼ਨ ਵਿੱਚ ਪੜ੍ਹਿਆ ਹੈ। ਅਜ਼ਹਰ ਅੱਬਾਸ ਨੇ ਡਾਨ ਨਿਊਜ਼ ਚੈਨਲ ਲਈ ਖ਼ਬਰਾਂ ਅਤੇ ਮੌਜੂਦਾ ਮਾਮਲਿਆਂ ਦੇ ਨਿਰਦੇਸ਼ਕ ਵਜੋਂ ਵੀ ਕੰਮ ਕੀਤਾ ਹੈ। ਉਹ ਬੋਲ ਨਿਊਜ਼ ਵਿੱਚ ਸ਼ਾਮਲ ਹੋਇਆ, ਜਦੋਂ ਨੈਟਵਰਕ ਸਥਾਪਤ ਕੀਤਾ ਗਿਆ ਸੀ ਪਰ ਐਕਸੈਕਟ ਸਕੈਂਡਲ ਤੋਂ ਬਾਅਦ ਛੱਡ ਦਿੱਤਾ ਗਿਆ। ਉਹ ਪਾਕਿਸਤਾਨ ਵਿਚ ਪੱਤਰਕਾਰ ਭਾਈਚਾਰੇ ਅਤੇ ਉਨ੍ਹਾਂ ਦੀ ਤੰਦਰੁਸਤੀ ਦਾ ਮਜ਼ਬੂਤ ਸਮਰਥਕ ਹੈ।
ਪੂਰਨ ਗੁਰਸਿੱਖ ਬਾਬਾ ਬੁੱਢਾ ਜੀ' ਦਾ ਜਨਮ (7 ਕੱਤਕ 1563 ਬਿਕਰਮੀ) ਜਾਂ (22 ਅਕਤੂਬਰ, 1506-16 ਨਵੰਬਰ 1631) ਨੂੰ ਪਿੰਡ ਗੱਗੋਨੰਗਲ, ਜਿਸ ਨੂੰ ਹੁਣ ਕੱਥੂਨੰਗਲ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਦੇ ਸ਼ਾਹੀ ਕਿਲ੍ਹਾ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਭਾਈ ਸੁੱਘਾ ਜੀ ਰੰਧਾਵਾ ਦੇ ਗ੍ਰਹਿ ਵਿਖੇ ਹੋਇਆ। ਆਪ ਜੀ ਦੇ ਪਿਤਾ 22 ਪਿੰਡਾਂ ਦੇ ਮਾਲਕ ਸਨ। ਆਪ ਜੀ ਦੀ ਮਾਤਾ ਗੌਰਾਂ ਬਹੁਤ ਹੀ ਭਜਨ ਬੰਦਗੀ ਵਾਲੀ ਇਸਤਰੀ ਸੀ, ਜਿਸ ਕਰ ਕੇ ਉਹਨਾਂ ਦੀ ਭਜਨ ਬੰਦਗੀ ਦਾ ਪ੍ਰਭਾਵ ਬਾਬਾ ਬੁੱਢਾ ਜੀ ’ਤੇ ਵੀ ਪਿਆ।
ਇਹ ਨਵੀਂ ਦਿੱਲੀ ਸ਼ਹਿਰ ਦਾ ਮੁੱਖ ਰੇਲਵੇ ਸਟੇਸ਼ਨ ਹੈ। ਇਹ ਦਿੱਲੀ ਮੇਟਰੋ ਰੇਲ ਦੀ ਯੇਲੋ ਲਕੀਰ ਸ਼ਾਖਾ ਦਾ ਇੱਕ ਸਟੇਸ਼ਨ ਵੀ ਹੈ। ਇਹ ਅਜਮੇਰੀ ਗੇਟ ਦੀ ਤਰਫ ਹੈ। ਇੱਥੇ ਦਿੱਲੀ ਦੀ ਪਰਿਕਰਮਾ ਸੇਵਾ ਦਾ ਵੀ ਹਾਲਟ ਹੁੰਦਾ ਹੈ। ਨਿਊ ਦਿੱਲੀ ਰੇਲਵੇ ਸਟੇਸ਼ਨ (ਸਟੇਸ਼ਨ ਕੋਡ NDLS), ਅਜਮੇਰੀ ਗੇਟ ਅਤੇ ਪਹਾੜਗੰਜ ਦੇ ਵਿਚਕਾਰ ਸਥਿਤ ਦਿੱਲੀ ਵਿੱਚ ਮੁੱਖ ਰੇਲਵੇ ਸਟੇਸ਼ਨ ਹੈ. ਨਿਊ ਦਿੱਲੀ ਰੇਲਵੇ ਸਟੇਸ਼ਨ ' ਭਾਰਤ ਵਿੱਚ ਸਭ ਤੋ ਵੱਧ ਵਿਅਸਤ ਹੈ ਅਤੇ ਵੱਡਾ ਰੇਲਵੇ ਸਟੇਸ਼ਨ ਹੈ. ਇਹ 16 ਪਲੇਟਫਾਰਮ ਨਾਲ ਹਰ ਰੋਜ਼ 350 ਰੇਲਾ ਅਤੇ 500,000 ਯਾਤਰੀ ਦਾ ਪਰਬੰਧਨ ਕਰਦਾ ਹੈ.
2023 ਆਈਸੀਸੀ ਪੁਰਸ਼ ਕ੍ਰਿਕਟ ਵਿਸ਼ਵ ਕੱਪ ਕ੍ਰਿਕੇਟ ਵਿਸ਼ਵ ਕੱਪ ਦਾ 13ਵਾਂ ਸੰਸਕਰਣ ਹੈ, ਇੱਕ ਚਾਰ ਸਾਲ ਬਾਅਦ ਹੋਣ ਵਾਲਾ ਇੱਕ ਦਿਨਾ ਅੰਤਰਰਾਸ਼ਟਰੀ (ਓਡੀਆਈ) ਕ੍ਰਿਕੇਟ ਟੂਰਨਾਮੈਂਟ ਹੈ ਜੋ ਪੁਰਸ਼ਾਂ ਦੀਆਂ ਰਾਸ਼ਟਰੀ ਟੀਮਾਂ ਦੁਆਰਾ ਖੇਡਿਆ ਜਾਂਦਾ ਹੈ ਅਤੇ ਅੰਤਰਰਾਸ਼ਟਰੀ ਕ੍ਰਿਕਟ ਪਰਿਸ਼ਦ (ਆਈਸੀਸੀ) ਦੁਆਰਾ ਆਯੋਜਿਤ ਕੀਤਾ ਜਾਂਦਾ ਹੈ। ਇਸ ਵਿੱਚ 10 ਰਾਸ਼ਟਰੀ ਕ੍ਰਿਕਟ ਟੀਮਾਂ ਨੇ ਹਿੱਸਾ ਲਿਆ ਅਤੇ ਟੂਰਨਾਮੈਂਟ ਦੀ ਮੇਜ਼ਬਾਨੀ ਭਾਰਤ ਨੇ ਕੀਤੀ। ਇਹ 5 ਅਕਤੂਬਰ ਨੂੰ ਸ਼ੁਰੂ ਹੋਇਆ ਸੀ ਅਤੇ 19 ਨਵੰਬਰ 2023 ਨੂੰ ਆਸਟਰੇਲੀਆ ਦੇ ਜਿੱਤਣ ਨਾਲ ਸਮਾਪਤ ਹੋਇਆ।
ਗੂਰੁ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦਸਾਂ ਵਿਚੋਂ ਦੂਜੇ ਗੁਰੂ ਸਨ। ਇਹਨਾਂ ਦਾ ਜਨਮ ਹਿੰਦੂ ਖ਼ਾਨਦਾਨ ਵਿੱਚ, ਜਮਾਂਦਰੂ ਨਾਮ ਲਹਿਣੇ ਨਾਲ਼, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਨੇੜੇ) ਪੰਜਾਬ ਵਿਖੇ ਹੋਇਆ। ਭਾਈ ਲਹਿਣਾ ਖੱਤਰੀ ਟੱਬਰ ਵਿੱਚ ਪਲ਼ਿਆ, ਜਿਸਦੇ ਪਿਓ ਨਿੱਕੇ ਸਕੇਲ ਦੇ ਸੁਦਾਗਰ ਸੀ, ਅਤੇ ਆਪ ਉਹ ਦੁਰਗਾ ਦੇ ਪੁਜਾਰੀ ਸਨ। ਇਹਨਾਂ ਦੀ ਮੁਲਾਕਾਤ ਗੁਰੂ ਨਾਨਕ, ਸਿੱਖੀ ਦੇ ਬਾਨੀ ਨਾਲ਼ ਹੋਣ ਤੋਂ ਬਾਅਦ ਇਹ ਸਿੱਖ ਬਣ ਗਏ। ਗੁਰੂ ਨਾਨਕ ਸਾਹਿਬ ਨੇ ਲਹਿਣਾ ਨਾਮ ਤਬਦੀਲ ਕਰ ਅੰਗਦ ("ਮੇਰਾ ਆਪਣਾ ਅੰਗ") ਰੱਖ ਦਿੱਤਾ, ਅਤੇ ਆਪਣੇ ਪੁੱਤਾਂ ਦੀ ਬਜਾਏ ਅੰਗਦ ਨੂੰ ਦੂਜਾ ਗੁਰੂ ਐਲਾਨ ਦਿੱਤਾ।
ਸਿੰਧੂ ਘਾਟੀ ਸੱਭਿਅਤਾ ਸੰਸਾਰ ਦੀਆਂ ਪ੍ਰਾਚੀਨ ਸੱਭਿਅਤਾਵਾਂ ਵਿੱਚੋਂ ਇੱਕ ਪ੍ਰਮੁੱਖ ਸੱਭਿਅਤਾ ਸੀ। ਇਹ ਹੜੱਪਾ ਸੱਭਿਅਤਾ ਦੇ ਨਾਮ ਨਾਲ ਵੀ ਜਾਣੀ ਜਾਂਦੀ ਹੈ ਕਿਉਂਕਿ ਇਸ ਦੇ ਵਜੂਦ ਦੇ ਪਹਿਲੇ ਖੰਡਰ ਹੜੱਪਾ ਨਾਂ ਦੇ ਨਗਰ ਵਿੱਚ ਮਿਲੇ ਸਨ। ਇਹ ਹਿੰਦ ਉਪ-ਮਹਾਂਦੀਪ ਦੇ ਉੱਤਰ ਪੱਛਮੀ ਭਾਗ ਵਿੱਚ ਸਥਿਤ ਸੀ। ਇਸਦਾ ਸਥਾਨ ਅੱਜ ਦਾ ਪਾਕਿਸਤਾਨ ਅਤੇ ਭਾਰਤ ਦਾ ਉੱਤਰ ਪੱਛਮੀ ਹਿੱਸਾ ਸੀ। ਇਹ ਸਿੰਧ ਦਰਿਆ ਤੋਂ ਲੈ ਕੇ ਅਤੇ ਘੱਗਰ-ਹਕਰਾ (ਪ੍ਰਾਚੀਨ ਸਰਸਵਤੀ) ਦੀ ਘਾਟੀ ਅਤੇ ਉਸ ਤੋਂ ਅੱਗੇ ਗੰਗਾ - ਜਮਨਾ ਦੋਆਬ ਦੀਆਂ ਉਪਰਲੀਆਂ ਹੱਦਾਂ ਤੱਕ ਫੈਲੀ ਹੋਈ ਸੀ। ਇਹਦਾ ਖੇਤਰਫਲ ਲਗਪਗ 12,60,000 ਵਰਗ ਕਿ.
ਮੂ਼ਲ ਮੰਤਰ ਗੂਰੂ ਬਾਣੀ ਦਾ ਅਧਾਰ ਹੈ। ਭਾਈ ਕਾਹਨ ਸਿੰਘ ਨਾਭਾ ਅਨੁਸਾਰ ਮੂਲ ਮੰਤ੍ਰ ਦਾ ਅਰਥ ਸਾਰੇ ਮੰਤਰਾਂ ਦੀ ਜੜ੍ਹ ਹੈ। ਗੁਰੂ ਨਾਨਕ ਦੇਵ ਜੀ ਨੇ ਸੰਨ 1499 ਵਿੱਚ ਜਦ ਤਿੰਨ ਦਿਨ ਲਈ ਵੇਈਂ ਨਦੀ ਪ੍ਰਵੇਸ਼ ਕੀਤਾ ਸੀ ਤਾਂ ਬਾਹਰ ਆਉਣ ਤੇ ਉਹਨਾਂ ਨੇ ਸਭ ਤੋਂ ਪਹਿਲਾਂ ਮੂਲ ਮੰਤ੍ਰ ਦਾ ਉਚਾਰਨ ਕੀਤਾ ਸੀ ਜਿਸ ਵਿੱਚ ਪ੍ਰਮਾਤਮਾ ਦੇ ਗੁਣਾਂ ਅਧਾਰਿਤ ਇਕ ਮੁਕੰਮਲ ਤਸਵੀਰ ਪੇਸ਼ ਕੀਤੀ ਗਈ ਸੀ।
ਆਧੁਨਿਕ ਪੰਜਾਬੀ ਕਹਾਣੀ ਪੰਜਾਬੀ ਸਾਹਿਤ ਦੀ ਇੱਕ ਰੂਪਗਤ ਵਿਧਾ ਹੈ। ਇਹ ਪੰਜਾਬੀ ਗਲਪ ਵਿੱਚ ਨਾਵਲ ਤੋਂ ਬਾਅਦ ਦੂਜੇ ਸਥਾਨ ਤੇ ਹੈ। ਆਧੁਨਿਕ ਕਹਾਣੀ ਵਿੱਚ ਆਮ ਮਨੁੱਖ ਦੇ ਮਾਨਵੀ ਸੰਦਰਭ ਨੂੰ ਚਿਤਰਿਆ ਗਿਆ ਹੈ। ਆਧੁਨਿਕ ਕਹਾਣੀ ਦੀ ਪੇਸ਼ਕਾਰੀ ਵਿੱਚ ਸੰਕੇਤਕ ਅਤੇ ਪ੍ਰਤੀਕਾਤਮਕ ਵਿਧੀ ਆਪਣਾਉਂਦੀ ਹੈ। ਸੰਕੇਤਾਂ ਅਤੇ ਪ੍ਰਤੀਕਾਂ ਦੀ ਵਰਤੋਂ ਆਧੁਨਿਕ ਪੰਜਾਬੀ ਕਹਾਣੀ ਸੁਚੇਤ ਪਾਠਕ ਦੀ ਮੰਗ ਕਰਦੀ ਹੈ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇੱਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿੱਚ ਵਿਚਾਰਾਂ ਨੂੰ ਇੱਕ ਕਾਵਿਕ ਲੜੀ ਵਿੱਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਵਿਕੀਪੀਡੀਆ (ਅੰਗਰੇਜ਼ੀ: Wikipedia) ਇੱਕ ਬਹੁਭਾਸ਼ਾਈ ਆਨਲਾਈਨ ਵਿਸ਼ਵਕੋਸ਼ ਹੈ, ਜੋ ਇੱਕ ਖੁੱਲੇ ਸਹਿਯੋਗ ਪ੍ਰੋਜੈਕਟ ਵਜੋਂ ਬਣਾਇਆ ਗਿਆ ਹੈ ਅਤੇ ਵਾਲੰਟੀਅਰ ਸੰਪਾਦਕਾਂ ਦੇ ਸਮੂਹ ਦੁਆਰਾ ਵਿਕੀ-ਅਧਾਰਿਤ ਸੋਧ ਪ੍ਰਣਾਲੀ ਰਾਹੀਂ ਸਾਂਭਿਆ ਜਾਂਦਾ ਹੈ। ਇਹ ਵਰਲਡ ਵਾਈਡ ਵੈੱਬ 'ਤੇ ਸਭ ਤੋਂ ਵੱਡਾ ਅਤੇ ਸਭ ਤੋਂ ਮਸ਼ਹੂਰ, ਆਮ ਹਵਾਲਿਆਂ ਵਾਲਾ ਕੰਮ ਹੈ ਅਤੇ ਮਾਰਚ 2020 ਤੱਕ ਐਲੈਕਸਾ ਦੁਆਰਾ ਦਰਜਾ ਪ੍ਰਾਪਤ 20 ਸਭ ਤੋਂ ਪ੍ਰਸਿੱਧ ਵੈਬਸਾਈਟਾਂ ਵਿੱਚੋਂ ਇੱਕ ਹੈ। ਇਸ ਵਿੱਚ ਵਿਸ਼ੇਸ਼ ਤੌਰ 'ਤੇ ਮੁਫਤ ਸਮੱਗਰੀ ਹੁੰਦੀ ਹੈ ਅਤੇ ਕੋਈ ਵਪਾਰਕ ਵਿਗਿਆਪਨ ਨਹੀਂ ਹੁੰਦੇ ਹਨ, ਅਤੇ ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਵਿਕੀਪੀਡੀਆ ਵਿੱਚ ਕੋਈ ਵੀ ਵਿਅਕਤੀ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਇਹ ਸੰਸਾਰ ਦੇ ਸਭ ਤੋਂ ਤੇਜ਼ ਰਫ਼ਤਾਰ ਵਾਲੇ ਪੰਛੀਆਂ ਦੀ ਸੂਚੀ ਹੈ। ਇੱਕ ਸ਼ਿਕਾਰੀ ਪੰਛੀ ਸ਼ਿਕਾਰ ਫੜਨ ਵੇਲੇ ਜਦ ਹਵਾਈ ਚੁੱਭੀ ਲਾਉਂਦਾ ਹੈ ਤਾਂ ਉਹ ਆਪਣੀ ਸਿਖ਼ਰਲੀ ਰਫ਼ਤਾਰ ਤੀਕਰ ਅੱਪੜ ਜਾਂਦਾ ਹੈ। ਸਭ ਤੋਂ ਵੱਧ ਰਫ਼ਤਾਰ ਹਾਸਲ ਕਰਨ ਵਾਲਾ ਪੰਛੀ ਸ਼ਾਹੀਨ ਕੁਹੀ ਹੈ। ਇਸਦੀ ਹਵਾਈ ਚੁੱਭੀ ਦੀ ਰਫ਼ਤਾਰ 321 ਕਿੱਲੋਮੀਟਰ ਫ਼ੀ ਘੰਟੇ ਤੋਂ ਵੀ ਵੱਧ ਹੈ। ਸਿੱਧੇ ਰੁਖ਼ ਉਡਾਣ ਦੀ ਰਫ਼ਤਾਰ 177 ਕਿੱਲੋਮੀਟਰ ਫ਼ੀ ਘੰਟਾ ਹੈ ਤੇ ਇਹ ਪੰਛੀ ਇੱਕ ਦਿਨ ਵਿੱਚ 1100 ਕਿੱਲੋਮੀਟਰ ਤੱਕ ਦਾ ਪੈਂਡਾ ਤਹਿ ਕਰ ਲੈਂਦਾ ਹੈ।
ਬਾਬਾ ਦੀਪ ਸਿੰਘ ਜੀ (26 ਜਨਵਰੀ 1682 – 13 ਨਵੰਬਰ 1757) ਉਹਨਾਂ ਦਾ ਜਨਮ ਸਿੱਖ ਪਰਿਵਾਰ ਵਿਚ ਪਹੂਵਿੰਡ ਪਿੰਡ ਹੋਇਆ।ਜਿੰਨ੍ਹਾਂ ਨੂੰ ਅਕਸਰ ਸ਼ਹੀਦ ਅਤੇ ਬਾਬਾ ਨਾਲ ਸਤਿਕਾਰਿਆ ਜਾਂਦਾ ਹੈ 18ਵੀਂ ਸਦੀ ਦੇ ਇਕ ਸਿੱਖ ਵਿਦਵਾਨ, ਆਗੂ ਅਤੇ ਜੰਗੀ ਜਰਨੈਲ ਸਨ। ਉਹ ਗੁਰੂ ਗੋਬਿੰਦ ਸਿੰਘ ਜੀ ਵੇਲੇ ਦੇ ਇੱਕ ਪ੍ਰਮੁੱਖ ਸਿੱਖ ਸਨ। ਉਹਨਾਂ ਨੂੰ ਸਿੱਖੀ ਦੇ ਸਭ ਤੋ ਪਵਿੱਤਰ ਸ਼ਹੀਦ ਮੰਨਿਆ ਜਾਂਦਾ ਹੈ।
ਲੋਹੜੀ ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਮੇਲੇ ਅਤੇ ਤਿਉਹਾਰ ਸਮਾਜ ਦੇ ਹਰ ਵਰਗ ਦੇ ਲੋਕਾਂ ਦੀਆਂ ਭਾਵਨਾਵਾਂ, ਉਨ੍ਹਾਂ ਦੀਆਂ ਖੁਸ਼ੀਆਂ, ਚਾਅ ਮਲਾਰ, ਸੱਧਰਾਂ, ਯਾਦਾਂ, ਕਾਮਨਾਵਾਂ, ਮਨੌਤਾਂ ਅਤੇ ਪ੍ਰਤਿਭਾ ਦਾ ਪ੍ਰਗਟਾਵਾ ਕਰਨ ਵਾਲਾ ਇੱਕ ਸੋਮਾ ਹਨ। ਤਿਉਹਾਰ ਅਤੇ ਮੇਲੇ ਮਨੁੱਖ ਦੀਆਂ ਧਾਰਮਿਕ ਰਹੁ-ਰੀਤਾਂ ਤੇ ਜਜਬਾਤੀ ਰਹੁ-ਰੀਤਾਂ ਨਾਲ ਜੁੜੇ ਹੁੰਦੇ ਹਨ। ਕੁਝ ਇੱਕ ਤਿਉਹਾਰ ਕੁੜੀਆਂ ਮੁਟਿਆਰਾਂ ਦੇ ਹੁੰਦੇ ਹਨ। ਪੰਜਾਬ, ਮਨਮੋਹਕ ਖੇਤਾਂ ਅਤੇ ਦਿਲ ਨੂੰ ਪਿਆਰ ਕਰਨ ਵਾਲੇ ਲੋਕਾਂ ਦੀ ਧਰਤੀ ਹੈ, ਇਹ ਸਭਿਆਚਾਰਕ ਅਮੀਰੀ ਲਈ ਸਭ ਤੋਂ ਵੱਧ ਪ੍ਰਸ਼ੰਸਾ ਵਾਲਾ ਰਾਜ ਹੈ| ਉਹ ਰਾਜ ਜੋ 5 ਗਾਰਲਿੰਗ ਨਦੀਆਂ ਦੀ ਸੁੰਦਰਤਾ ਪ੍ਰਾਪਤ ਕਰਦਾ ਹੈ ਸੈਲਾਨੀਆਂ ਨੂੰ ਇਸ ਦੇ ਸੁੰਦਰਤਾ ਦੇ ਹੇਠਾਂ ਲਿਆਉਣ ਦਾ ਰਾਹ ਪੱਧਰਾ ਕਰਦਾ ਹੈ। ਇਸ ਸੁੰਦਰ ਅਵਸਥਾ ਦਾ ਸਾਰ ਆਪਣੇ ਤਿਉਹਾਰਾਂ ਦੁਆਰਾ ਸੱਚਮੁੱਚ ਅਨੁਭਵ ਕੀਤਾ ਜਾਂਦਾ ਹੈ|
ਗੁਰੂ ਰਵਿਦਾਸ ਜਾਂ ਰਾਇਦਾਸ 15ਵੀਂ ਤੋਂ 16ਵੀਂ ਸਦੀ ਈਸਵੀ ਦੌਰਾਨ ਭਗਤੀ ਲਹਿਰ ਦੇ ਇੱਕ ਭਾਰਤੀ ਰਹੱਸਵਾਦੀ ਕਵੀ-ਸੰਤ ਸਨ। ਉੱਤਰ ਪ੍ਰਦੇਸ਼, ਬਿਹਾਰ, ਰਾਜਸਥਾਨ, ਗੁਜਰਾਤ, ਮਹਾਰਾਸ਼ਟਰ, ਮੱਧ ਪ੍ਰਦੇਸ਼, ਪੰਜਾਬ ਅਤੇ ਹਰਿਆਣਾ ਦੇ ਆਧੁਨਿਕ ਖੇਤਰਾਂ ਵਿੱਚ ਇੱਕ ਗੁਰੂ (ਅਧਿਆਤਮਿਕ ਅਧਿਆਪਕ) ਵਜੋਂ ਸਤਿਕਾਰਿਆ ਗਿਆ, ਉਹ ਇੱਕ ਕਵੀ, ਸਮਾਜ ਸੁਧਾਰਕ ਅਤੇ ਅਧਿਆਤਮਿਕ ਹਸਤੀ ਸੀ। ਗੁਰੂ ਰਵਿਦਾਸ ਜੀ ਨੇ ਗੁਰੂ ਨਾਨਕ ਦੇਵ ਜੀ ਦੇ ਨਾਲ ਮਿਲਕੇ ਗੁਰਦੁਆਰਾ ਸਾਹਿਬ ਦੀ ਸਥਪਨਾ ਕੀਤਾ ਸੀ ।
ਤੀਜ (ਨੇਪਾਲੀ ਭਾਸ਼ਾ -तीज) ਕਈ ਭਾਰਤੀ ਤਿਓਹਾਰਾਂ ਦਾ ਨਾਮ ਹੈ ਜੋ ਨੇਪਾਲ, ਉੱਤਰੀ ਅਤੇ ਪੱਛਮੀ ਭਾਰਤ ਵਿੱਚ ਮਨਾਇਆ ਜਾਂਦੇ ਹਨ। ਹਰਿਆਲੀ ਤੀਜ, ਕਜਾਰੀ ਤੀਜ ਅਤੇ ਹਰਤਾਲਿਕਾ ਤੀਜ ਮੌਨਸੂਨ ਰੁੱਤ ਦੀ ਆਮਦ ਦਾ ਸਵਾਗਤ ਕਰਦੇ ਹਨ ਅਤੇ ਗੀਤ, ਨਾਚ ਅਤੇ ਪ੍ਰਾਰਥਨਾ ਸੰਸਕਾਰਾਂ ਨਾਲ ਮੁੱਖ ਤੌਰ 'ਤੇ ਲੜਕੀਆਂ ਅਤੇ ਔਰਤਾਂ ਵਲੋਂ ਮਨਾਇਆ ਜਾਂਦਾ ਹੈ। ਤੀਜ ਦੇ ਮੌਨਸੂਨ ਤਿਉਹਾਰ ਮੁੱਖ ਤੌਰ ਦੇਵੀ ਪਾਰਵਤੀ ਨੂੰ ਅਤੇ ਸ਼ਿਵਜੀ ਦੇ ਨਾਲ ਉਸ ਸੰਗਮ ਨੂੰ ਸਮਰਪਿਤ ਹਨ
ਹਾਰ ਸਿੰਗਾਰ ਇੱਕ ਫੁੱਲਦਾਰ ਦਰਖਤ ਹੁੰਦਾ ਹੈ ਉਸਨੂੰ ਪੰਜਾਬੀ ਵਿੱਚ ਹਾਰ ਸਿੰਗਾਰ, ਸੰਸਕ੍ਰਿਤ ਵਿੱਚ ਪਰਿਜਾਤ, ਬੰਗਲਾ ਵਿੱਚ ਸ਼ਿਉਲੀ ਕਹਿੰਦੇ ਹਨ। ਇਸ ਦਰਖਤ ਉੱਤੇ ਛੋਟੇ ਛੋਟੇ ਸਫੇਦ ਫੁੱਲ ਆਉਂਦੇ ਹਨ, ਅਤੇ ਫੁੱਲ ਦੀ ਡੰਡੀ ਨਾਰੰਗੀ ਰੰਗ ਦੀ ਹੁੰਦੀ ਹੈ। ਇਸ ਦਾ ਬਨਸਪਤੀਕ ਨਾ ਨਿਕਟੇਂਥਿਸ ਆਰਬੋਰਟਰਿਸਟਿਸ ਹੈ। ਹਾਰ ਸਿੰਗਾਰ ਉੱਤੇ ਸੁੰਦਰ ਅਤੇ ਸੁਗੰਧਿਤ ਫੁੱਲ ਲੱਗਦੇ ਹਨ। ਇਸਦੇ ਫੁੱਲ, ਪੱਤੇ ਅਤੇ ਛਾਲ ਦੀ ਵਰਤੋਂ ਔਸ਼ਧੀ ਦੇ ਰੂਪ ਵਿੱਚ ਕੀਤੀ ਜਾਂਦੀ ਹੈ। ਇਹ ਸਾਰੇ ਭਾਰਤ ਵਿੱਚ ਪੈਦਾ ਹੁੰਦਾ ਹੈ। ਇਹ ਪੱਛਮੀ ਬੰਗਾਲ ਦਾ ਰਾਜ ਪੁਸ਼ਪ ਹੈ।
ਗੁਰਮੁਖੀ (Punjabi: گُرمُکھی (ਸ਼ਾਹਮੁਖੀ)) ਇੱਕ ਪੰਜਾਬੀ ਭਾਸ਼ਾ ਦੀ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਇੱਕਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਕੁਮਾਰ ਰਾਮ ਨਰਾਇਣ ਕਾਰਤਿਕੀਅਨ (ਅੰਗ੍ਰੇਜ਼ੀ: Kumar Ram Narain Karthikeyan; ਜਨਮ 14 ਜਨਵਰੀ 1977) ਇੱਕ ਰੇਸਿੰਗ ਡਰਾਈਵਰ ਹੈ ਜੋ ਭਾਰਤ ਤੋਂ ਪਹਿਲਾ ਫਾਰਮੂਲਾ ਵਨ ਡਰਾਈਵਰ ਸੀ। ਉਹ ਪਹਿਲਾਂ ਏ 1 ਜੀਪੀ, ਅਤੇ ਲੇ ਮੈਨਸ ਸੀਰੀਜ਼ ਵਿਚ ਹਿੱਸਾ ਲੈ ਚੁੱਕਾ ਹੈ। ਉਸਨੇ ਆਪਣੇ ਸਿੰਗਲ-ਸੀਟਰ ਕੈਰੀਅਰ ਵਿਚ ਏ 1 ਜੀ.ਪੀ., ਬ੍ਰਿਟਿਸ਼ ਐਫ 3, ਨਿਸਨ, ਆਟੋਜੀਪੀ, ਫਾਰਮੂਲਾ ਏਸ਼ੀਆ, ਬ੍ਰਿਟਿਸ਼ ਫਾਰਮੂਲਾ ਫੋਰਡ ਅਤੇ ਓਪਲ ਸੀਰੀਜ਼ ਦੁਆਰਾ ਵਰਲਡ ਸੀਰੀਜ਼ ਵਿਚ ਕਈ ਦੌੜਾਂ ਜਿੱਤੀਆਂ ਹਨ। ਉਸਨੇ 1994 ਵਿਚ ਬ੍ਰਿਟਿਸ਼ ਫਾਰਮੂਲਾ ਫੋਰਡ ਵਿੰਟਰ ਸੀਰੀਜ਼ ਅਤੇ 1996 ਵਿਚ ਫਾਰਮੂਲਾ ਏਸ਼ੀਆ ਚੈਂਪੀਅਨਸ਼ਿਪ ਜਿੱਤੀ। ਉਸਨੇ 2000 ਵਿਚ ਬ੍ਰਿਟਿਸ਼ ਐਫ 3 ਅਤੇ 2003 ਵਿਚ ਵਿਸ਼ਵ ਨਿਸਾਨ ਲੜੀ ਵਿਚ ਚੌਥਾ ਸਥਾਨ ਪ੍ਰਾਪਤ ਕੀਤਾ। ਉਸਨੇ ਆਪਣੀ ਫਾਰਮੂਲਾ ਵਨ ਦੀ ਸ਼ੁਰੂਆਤ 2005 ਵਿੱਚ ਜੌਰਡਨ ਟੀਮ ਨਾਲ ਕੀਤੀ, ਅਤੇ 2006 ਅਤੇ 2007 ਵਿੱਚ ਵਿਲੀਅਮਜ਼ ਐਫ 1 ਦੇ ਟੈਸਟ ਡਰਾਈਵਰ 2007। ਕਈ ਹੋਰ ਸਾਬਕਾ ਐਫ 1 ਡਰਾਈਵਰਾਂ ਦੀ ਤਰ੍ਹਾਂ, ਕਾਰਤਿਕੀਅਨ ਸਟਾਕ ਕਾਰ ਰੇਸਿੰਗ ਲਈ ਚਲੇ ਗਏ ਅਤੇ 2010 ਦੀ ਨਾਸਕਰ ਕੈਂਪਿੰਗ ਵਰਲਡ ਟਰੱਕ ਸੀਰੀਜ਼ ਵਿਚ ਵਾਈਲਰ ਰੇਸਿੰਗ ਲਈ # 60 ਸੇਫ ਆਟੋ ਇੰਸ਼ੋਰੈਂਸ ਕੰਪਨੀ ਟੋਯੋਟਾ ਟੁੰਡਰਾ ਭਜਾਏ। 2011 ਵਿਚ ਉਹ ਐਚ.ਆਰ.ਟੀ. ਟੀਮ ਨਾਲ ਐਫ 1 ਵਿਚ ਵਾਪਸ ਆਇਆ, 2012 ਵਿਚ ਟੀਮ ਨਾਲ ਜਾਰੀ ਰਿਹਾ ਅਤੇ ਉਮੀਦ ਕੀਤੀ ਜਾਂਦੀ ਸੀ ਕਿ ਉਨ੍ਹਾਂ ਲਈ 2013 ਦੇ ਸੀਜ਼ਨ ਵਿਚ ਵੀ ਡ੍ਰਾਇਵਿੰਗ ਕਰੇਗੀ। ਹਾਲਾਂਕਿ, ਐਚ.ਆਰ.ਟੀ. ਨੂੰ ਐਫ.ਆਈ.ਏ.
ਨਾਂਵ (ਲਾਤੀਨੀ ਵਿੱਚ nōmen, ਸ਼ਾਬਦਿਕ 'ਨਾਮ') ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ ਨਾਂਵ ਇੱਕ ਵਿਸ਼ਾਲ ਅਤੇ ਖੁੱਲ੍ਹੀ ਸ਼ਬਦ ਸ਼੍ਰੇਣੀ ਦਾ ਮੈਂਬਰ ਹੈ ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ। ਨਾਂਵ ਦੀਆਂ ਪੰਜ ਕਿਸਮਾਂ ਹੁੰਦੀਆਂ ਹਨ:-
ਸਰਬੱਤ ਦਾ ਭਲਾ ਸਮੁੱਚੀ ਮਨੁੱਖ ਜਾਤੀ ਵਿੱਚ ਪਰਮਾਤਮਾ ਦੀ ਜੋਤ ਸਮਝ ਕੇ ਬਿਨਾ ਕਿਸੇ ਮਜ਼੍ਹਬ, ਜਾਤ-ਪਾਤ, ਦੇਸ਼, ਕੌਮ ਦੇ ਵਿਤਕਾਰੇ ਦੇ, ਪ੍ਰੇਮ ਕਰਨਾ ਚਾਹੀਦਾ ਹੈ ਅਤੇ ਮਾਨਵਤਾ ਦੇ ਭਲੇ ਲਈ ਨਿਸ਼ਕਾਮ ਸੇਵਾ ਕਰਨੀ ਚਾਹੀਦੀ ਹੈ। ਗੁਰੂ ਦੀ ਸੰਗਤ ਪ੍ਰਪਤ ਹੋਣ ਨਾਲ ਜੀਵ ਨੂੰ ਕਿਸੇ ਨਾਲ ਵੈਰ-ਵਿਰੋਧ ਨਹੀਂ ਹੁੰਦਾ ਤੇ ਕੋਈ ਉਸ ਨੂੰ ਓਪਰਾ ਨਹੀਂ ਦਿਸਦਾ। ਉਸ ਸਭ ਨਾਲ ਪ੍ਰੇਮ-ਭਾਵਨਾਂ ਵਾਲ ਵਰਤਾਓ ਕਰਨ ਲੱਗ ਪੈਂਦਾ ਹੈ।
ਡਾਕਟਰ ਭੀਮਰਾਉ ਅੰਬੇਡਕਰ (14 ਅਪ੍ਰੈਲ 1891 - 6 ਦਸੰਬਰ 1956), ਡਾਕਟਰ ਬਾਬਾਸਾਹਿਬ ਅੰਬੇਡਕਰ ਨਾਮ ਨਾਲ ਪ੍ਰਸਿੱਧ ਇੱਕ ਭਾਰਤੀ ਕਾਨੂੰਨਸਾਜ਼, ਅਰਥਸ਼ਾਸਤਰੀ, ਰਾਜਨੀਤੀਵਾਨ ਅਤੇ ਸਮਾਜ ਸੁਧਾਰਕ ਸਨ ਜਿਨ੍ਹਾਂ ਨੇ ਦਲਿਤ ਬੋਧੀ ਲਹਿਰ ਨੂੰ ਪ੍ਰੇਰਿਤ ਕੀਤਾ ਅਤੇ (ਬਹੁਜਨ) ਨਾਲ ਹੁੰਦੇ ਸਮਾਜਿਕ ਭੇਦਭਾਵ ਦੇ ਖਿਲਾਫ ਪ੍ਰਚਾਰ ਕੀਤਾ, ਜਦਕਿ ਔਰਤਾਂ ਅਤੇ ਕਿਰਤ ਦੇ ਅਧਿਕਾਰਾਂ ਦਾ ਸਮਰਥਨ ਵੀ ਕੀਤਾ। ਉਹ ਆਜ਼ਾਦ ਭਾਰਤ ਦੇ ਪਹਿਲੇ ਕਾਨੂੰਨ ਅਤੇ ਨਿਆਂ ਮੰਤਰੀ, ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਗਣਤੰਤਰ ਦੇ ਮੋਢੀ ਸਨ। ਭਾਰਤ ਅਤੇ ਹੋਰ ਕਿਤੇ, ਉਹਨਾਂ ਨੂੰ ਅਕਸਰ ਬਾਬਾ ਸਾਹਿਬ, ਮਰਾਠੀ ਵਿਚ ਭਾਵ "ਆਦਰਯੋਗ ਪਿਤਾ" ਕਹਿੰਦੇ ਸਨ।
ਰਾਏ- ਅਬਦੁੱਲਾ ਖ਼ਾਨ ਭੱਟੀ, ਪ੍ਰਚਲਿਤ ਨਾਮ ਦੁੱਲਾ ਭੱਟੀ (ਸ਼ਾਹਮੁਖੀ: دًﻻ بھٹى) ਪੰਜਾਬ ਦਾ ਇੱਕ ਪ੍ਰਸਿੱਧ ਪ੍ਰਾਚੀਨ ਰਾਜਪੂਤ ਨਾਇਕ ਸੀ, ਜਿਸਨੇ ਮੁਗਲ ਸਮਰਾਟ ਅਕਬਰ ਦੇ ਖਿਲਾਫ ਇੱਕ ਬਗ਼ਾਵਤ ਦੀ ਅਗਵਾਈ ਕੀਤੀ ਸੀ। ਉਸਦੀ ਮਾਂ ਦਾ ਨਾਂ ਲੱਧੀ ਤੇ ਪਿਉ ਦਾ ਨਾਂ ਫਰੀਦ ਸੀ।ਦੁੱਲੇ ਦੀ ਮਾਂ ਲੱਧੀ ਨੇ ਅਕਬਰ ਦੇ ਪੁੱਤ ਸ਼ੇਖੂ ਨੂੰ ਦੁੱਧ ਚੁੰਘਾਇਆ ਤੇ ਮਹੱਲਾਂ ਵਿੱਚ ਦੁੱਧ ਚੁੰਘਾਵੀ ਦੇ ਤੌਰ ਤੇ ਕੰਮ ਕੀਤਾ। ਰਾਏ ਅਬਦੁੱਲਾ ਖਾਨ ਨੇ ਇਸ ਹੱਦ ਤੱਕ ਹਕੂਮਤ ਨੂੰ ਵਖਤ ਪਾ ਰੱਖਿਆ ਸੀ ਕਿ ਅਕਬਰ ਨੂੰ ਆਪਣੀ ਰਾਜਧਾਨੀ ਦਿੱਲੀ ਤੋਂ ਤਬਦੀਲ ਕਰਨੀ ਪਈ ਅਤੇ ਲਗਭਗ 20 ਸਾਲਾਂ ਲਈ ਲਾਹੌਰ ਵਿੱਚ, ਲਾਹੌਰ ਕਿਲੇ ਨੂੰ ਆਪਣਾ ਹੈੱਡਕੁਆਰਟਰ ਬਣਾਉਣਾ ਪਿਆ ਸੀ ਅਤੇ ਇਹਦੇ ਬੁਨਿਆਦੀ ਢਾਂਚੇ ਨੂੰ ਵੀ ਬਦਲਣਾ ਪਿਆ ਸੀ। ਪੰਜਾਬੀ ਭਾਸ਼ਾ ਵਿੱਚ ਇੱਕ ਕਿੱਸਾ ਹੈ ਜਿਸ ਨੂੰ 'ਦੁੱਲੇ ਦੀ ਵਾਰ' ਕਿਹਾ ਜਾਂਦਾ ਹੈ। ਇਸ ਵਿੱਚ ਪਾਕਿਸਤਾਨੀ ਪੰਜਾਬ ਵਿੱਚ ਦੁੱਲਾ ਭੱਟੀ ਦੀ ਲੜਾਈ ਦੀਆਂ ਘਟਨਾਵਾਂ ਦਾ ਬਿਰਤਾਂਤ ਹੈ। ਅਤੇ ਇੱਕ ਇਲਾਕੇ ਦਾ ਨਾਂ 'ਦੁੱਲੇ ਦੀ ਬਾਰ' ਯਾਨੀ ਦੁੱਲਾ ਭੱਟੀ ਦਾ ਜੰਗਲ ਹੈ। ਇਹ ਮਹਾਨ ਰਾਜਪੂਤ ਨਾਇਕ ਲਾਹੌਰ, ਪੰਜਾਬ, ਪਾਕਿਸਤਾਨ ਵਿੱਚ ਮੈਣੀ ਸਾਹਿਬ ਕਬਰਿਸਤਾਨ ਵਿੱਚ ਦਫਨ ਦੱਸਿਆ ਜਾਂਦਾ ਹੈ।
ਕਿਜ਼ਿਲ ਕੁਮ ਮਾਰੂਥਲ (ਉਜ਼ਬੇਕ: Qizilqum; ਕਜ਼ਾਖ਼: Қызылқұм; ਅੰਗ੍ਰੇਜ਼ੀ: Kyzyl Kum) ਮਧ ਏਸ਼ੀਆ ਵਿੱਚ ਸਥਿਤ ਇੱਕ ਰੇਗਿਸਤਾਨ ਹੈ। ਇਸਦਾ ਖੇਤਰਫਲ਼ 2,98,000 ਵਰਗ ਕਿਮੀ (1,15,000 ਵਰਗ ਮੀਲ) ਹੈ ਔਰ ਇਹ ਦੁਨੀਆ ਦਾ 11ਵਾਂ ਸਭ ਤੋਂ ਬੜਾ ਰੇਗਿਸਤਾਨ ਹੈ। ਇਹ ਆਮੂ ਦਰਿਆ ਅਤੇ ਸਿਰ ਦਰਿਆ ਦੇ ਵਿਚਕਾਰਲੇ ਦੋਆਬ ਵਿੱਚ ਸਥਿਤ ਹੈ। ਇਸਦਾ ਬਹੁਤਾ ਹਿੱਸਾ ਕਜ਼ਾਖ਼ਸਤਾਨ ਅਤੇ ਉਜ਼ਬੇਕਿਸਤਾਨ ਵਿੱਚ ਆਉਂਦਾ ਹੈ, ਹਾਲਾਂਕਿ ਇੱਕ ਛੋਟਾ ਭਾਗ ਤੁਰਕਮੇਨਿਸਤਾਨ ਵਿੱਚ ਵੀ ਹੈ। ਤੁਰਕੀ ਭਾਸ਼ਾਵਾਂ ਵਿੱਚ 'ਕਜ਼ਲ ਕੁਮ' ਦਾ ਮਤਲਬ 'ਲਾਲ ਰੇਤ' ਹੈ ਅਤੇ ਇਸ ਰੇਗਿਸਤਾਨ ਦੇ ਰੇਤਿਆਂ ਵਿੱਚ ਮਿਸ਼ਰਤ ਪਦਾਰਥ ਬਹੁਤ ਸਥਾਨਾਂ ਵਿੱਚ ਇਸ ਨੂੰ ਇੱਕ ਲਾਲੀ ਦਿੰਦੇ ਹਨ। ਇਸ ਦੇ ਦੱਖਣ ਪੱਛਮ ਵਿੱਚ ਆਮੂ ਦਰਿਆ ਦੇ ਪਾਰ ਕਾਰਾਕੁਮ ਰੇਗਿਸਤਾਨ ਹੈ, ਜਿਸਦੇ ਨਾਮ ਦਾ ਅਰਥ 'ਕਾਲ਼ੀ ਰੇਤ' ਹੈ।
ਸਤਿ ਸ੍ਰੀ ਅਕਾਲ (listen ) ਪੰਜਾਬੀ ਲੋਕਾਂ ਵੱਲੋਂ ਕਿਸੇ ਨੂੰ ਮਿਲਣ ਵੇਲ਼ੇ ਵਰਤਿਆ ਜਾਣ ਵਾਲ਼ਾ ਫ਼ਿਕਰਾ ਹੈ। ਆਮ ਤੌਰ ਤੇ ਸਾਰੇ ਪੰਜਾਬੀ ਲੋਕਾਂ ਵੱਲੋਂ ਇਸ ਦੀ ਵਰਤੋਂ ਕੀਤੀ ਜਾਂਦੀ ਹੈ ਪਰ ਸਿੱਖ ਧਰਮ ਨੂੰ ਮੰਨਣ ਵਾਲ਼ਿਆਂ ਵਿੱਚ ਇਸ ਦੀ ਖ਼ਾਸ ਅਹਿਮੀਅਤ ਹੈ। ਸਤਿ ਦਾ ਮਾਇਨਾ ਹੈ ਸੱਚ, ਸ੍ਰੀ ਅਦਬ ਵਜੋਂ ਲਾਇਆ ਜਾਂਦਾ ਹੈ ਅਤੇ ਅਕਾਲ ਦਾ ਮਾਇਨਾ ਹੈ ਵਕਤ ਤੋਂ ਪਰ੍ਹੇ ਦਾ ਭਾਵ ਪਰਮਾਤਮਾ। ਸੋ ਇਸ ਪ੍ਰਕਾਰ ਇਸ ਫ਼ਿਕਰੇ ਦੇ ਮਾਇਨੇ ਹਨ, ਕੇਵਲ ਪਰਮਾਤਮਾ ਹੀ ਆਖ਼ਰੀ ਸੱਚ ਹੈ।