ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸਨ, ਜਿਨ੍ਹਾਂ ਨੇ ਪੰਜਾਬੀ ਸਾਹਿਤਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਇੰਨੇ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਸਨ ਕਿ ਉਹ ਭਾਈ ਵਜੋਂ ਮਾਨਤਾ ਪ੍ਰਾਪਤ ਹੋ ਗਏ, ਇੱਕ ਸਨਮਾਨ ਅਕਸਰ ਉਹਨਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਹੀਰੋਸ਼ੀਮਾ ਅਤੇ ਨਾਗਾਸਾਕੀ ਪ੍ਰਮਾਣੂ ਹਮਲਾ
ਹੀਰੋਸ਼ੀਮਾ ਅਤੇ ਨਾਗਾਸਾਕੀ ਪ੍ਰਮਾਣੂ ਹਮਲਾ ਦੂਸਰੇ ਵਿਸ਼ਵ ਯੁੱਧ ਦੇ ਅਖੀਰ ਵਿੱਚ ਸੰਯੁਕਤ ਬਾਦਸ਼ਾਹੀ ਨਾਲ ਹੋੲੇ ਕੇਬੈਕ ਸਮਝੌਤੇ ਤਹਿਤ ਸੰਯੁਕਤ ਰਾਸ਼ਟਰ ਅਮਰੀਕਾ ਨੇ ਅਗਸਤ 1945 ਨੂੰ ਜਪਾਨ ਦੇ ਦੋ ਸ਼ਹਿਰਾਂ ਹੀਰੋਸ਼ੀਮਾ ਅਤੇ ਨਾਗਾਸਾਕੀ ਤੇ ਪ੍ਰਮਾਣੂ ਬੰਬ ਨਾਲ ਹਮਲੇ ਕੀਤੇ, ਇਹਨਾਂ ਦੋ ਹਮਲਿਆਂ ਵਿੱਚ ਲਗਭਗ 129,000 ਲੋਕ ਮਾਰੇ ਗੲੇ। ਇਤਿਹਾਸ ਵਿੱਚ ਯੁਧ ਲਈ ਪ੍ਰਮਾਣੂ ਹਥਿਆਰਾਂ ਦੀ ਵਰਤੋਂ ਸਿਰਫ ਇਸੇ ਘਟਨਾਂ ਦੌਰਾਨ ਕੀਤੀ ਗਈ। ਯੁੱਧ ਦੇ ਆਖਰੀ ਸਾਲ ਵਿੱਚ ਮਿੱਤਰ ਦੇਸ਼ਾਂ ਨੇ ਜਪਾਨ ਤੇ' ਹਮਲੇ ਦੀ ਯੋਜਨਾਂ ਬਣਾਈ। ਇਸ ਤੋਂ ਪਹਿਲਾਂ ਸੰਯੁਕਤ ਰਾਜ ਅਮਰੀਕਾ ਨੇ ਹਵਾਈ ਹਮਲੇ ਕਰਕੇ ਜਪਾਨ ਦੇ ਕਈ ਸ਼ਹਿਰ ਤਬਾਹ ਕਰ ਦਿੱਤੇ। ਯੂਰਪ ਵਿੱਚ 8 ਮਈ 1945 ਨੂੰ ਨਾਜ਼ੀ ਜਰਮਨੀ ਦੇ ਆਤਮ ਸਮਰਪਣ ਕਰਨ ਨਾਲ ਜੰਗ ਖ਼ਤਮ ਹੋ ਗਈ ਸੀ। 26 ਜੁਲਾਈ 1945 ਨੂੰ ਪੋਟਸਡੈਮ ਘੋਸ਼ਣਾ ਰਾਹੀਂ ਸੰਯੁਕਤ ਰਾਜ ਅਮਰੀਕਾ ਨੇ ਚੀਨ ਅਤੇ United Kingdom ਨਾਲ ਮਿਲ ਕੇ, ਜਪਾਨ ਨੂੰ ਬਿਨਾਂ ਸ਼ਰਤ ਆਤਮ ਸਮਰਪਣ ਕਰਨ ਲਈ ਕਿਹਾ ਅਤੇ ਅਜਿਹਾ ਨਾਂ ਕਰਨ ਤੇ' "ਤੁਰੰਤ ਅਤੇ ਮੁਕੰਮਲ ਤਬਾਹੀ" ਦੀ ਚੇਤਾਵਨੀ ਦਿੱਤੀ। ਪਰ ਜਪਾਨੀਆਂ ਨੇ ਇਸ ਨੂੰ ਨਜ਼ਰਅੰਦਾਜ਼ ਕਰ ਦਿੱਤਾ। ਮਿੱਤਰ ਦੇਸ਼ਾਂ ਨੇ ਮੈਨਹੈਟਨ ਪ੍ਰਾਜੈਕਟ ਰਾਹੀਂ ਜੁਲਾਈ 1945 ਨੂੰ ਨਿਊ ਮੈਕਸੀਕੋ ਨਾਂ ਦੇ ਰੇਗਿਸਤਾਨ ਵਿੱਚ ਪ੍ਰਮਾਣੂ ਬੰਬ ਦਾ ਸਫਲ ਪ੍ਰੀਖਣ ਕੀਤਾ ਅਤੇ ਅਗਸਤ ਤੱਕ ਦੋ ਬਦਲਵੇਂ ਡਿਜ਼ਾਇਨਾਂ ਉੱਤੇ ਅਧਾਰਿਤ ਪ੍ਰਮਾਣੂ ਬੰਬ ਵੀ ਬਣਾ ਲੲੇ।
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।
ਦੂਜੀ ਸੰਸਾਰ ਜੰਗ' (ਅੰਗਰੇਜੀ: World War II) 1939 ਤੋਂ 1945 ਤੱਕ ਚੱਲਣ ਵਾਲੀ ਸੰਸਾਰ-ਪੱਧਰ ਦੀ ਜੰਗ ਸੀ। ਲਗਪਗ 70 ਦੇਸ਼ਾਂ ਦੀਆਂ ਥਲ, ਜਲ ਅਤੇ ਹਵਾਈ ਸੈਨਾਵਾਂ ਇਸ ਯੁੱਧ ਵਿੱਚ ਸ਼ਾਮਿਲ ਸਨ।ਧੁਰੀ ਰਾਸਟਰਾਂ ਵਿੱਚ ਇੰਗਲੈਂਡ, ਫਰਾਂਸ, ਅਮਰੀਕਾ ਅਤੇ ਸੋਵੀਅਤ ਯੂਨੀਅਨ ਸ਼ਾਮਲ ਸੀ।ਇਹ 01/09/1939 ਤੋਂ 02/09/1945 ਤੱਕ ਚੱਲਿਆ ਸੀ। ਇਸ ਯੁੱਧ ਵਿੱਚ ਸੰਸਾਰ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ - ਮਿੱਤਰ ਰਾਸ਼ਟਰ ਅਤੇ ਧੁਰੀ ਰਾਸ਼ਟਰ। ਇਸ ਯੁੱਧ ਦੇ ਦੌਰਾਨ ਪੂਰਨ ਯੁੱਧ ਦਾ ਮਨੋਭਾਵ ਪ੍ਰਚਲਨ ਵਿੱਚ ਆਇਆ ਕਿਉਂਕਿ ਇਸ ਯੁੱਧ ਵਿੱਚ ਸ਼ਾਮਿਲ ਸਾਰੀਆਂ ਮਹਾਸ਼ਕਤੀਆਂ ਨੇ ਆਪਣੀ ਆਰਥਿਕ, ਉਦਯੋਗਿਕ ਅਤੇ ਵਿਗਿਆਨਕ ਸਮਰੱਥਾ ਇਸ ਯੁੱਧ ਵਿੱਚ ਝੋਂਕ ਦਿੱਤੀ ਸੀ। ਇਸ ਯੁੱਧ ਵਿੱਚ ਵੱਖ-ਵੱਖ ਰਾਸ਼ਟਰਾਂ ਦੇ ਲਗਪਗ 10 ਕਰੋੜ ਫੌਜੀਆਂ ਨੇ ਹਿੱਸਾ ਲਿਆ ਅਤੇ ਇਹ ਮਨੁੱਖੀ ਇਤਹਾਸ ਦਾ ਸਭ ਤੋਂ ਖੂਨੀ ਯੁੱਧ ਸਾਬਿਤ ਹੋਇਆ। ਇਸ ਮਹਾਂਯੁੱਧ ਵਿੱਚ 5 ਤੋਂ 7 ਕਰੋੜ ਮਨੁੱਖੀ ਜਾਨਾਂ ਗਈਆਂ ਕਿਉਂਕਿ ਇਸਦੇ ਮਹੱਤਵਪੂਰਨ ਘਟਨਾਕ੍ਰਮ ਵਿੱਚ ਗ਼ੈਰ-ਫ਼ੌਜੀ ਨਾਗਰਿਕਾਂ ਦਾ ਕਤਲ ਅਜ਼ਾਦੀ, ਜਿਸ ਵਿੱਚ ਹੋਲੋਕਾਸਟ ਵੀ ਸ਼ਾਮਿਲ ਹੈ, ਅਤੇ ਪਰਮਾਣੂ ਹਥਿਆਰਾਂ ਦਾ ਇੱਕਮਾਤਰ ਇਸਤੇਮਾਲ ਸ਼ਾਮਿਲ ਹੈ। ਇਸ ਕਾਰਨ ਇਹ ਮਨੁੱਖੀ ਇਤਿਹਾਸ ਦਾ ਸਭ ਤੋਂ ਭਿਆਨਕ ਯੁੱਧ ਸੀ।
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ। ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
"ਲੋਕ-ਨਾਚ ਨਾਲ ਮਾਨਸਿਕਤਾ ਨਾਚ ਕਲਾ ਨੂੰ ਆਪਣੇ ਜੀਵਨ ਦਾ ਸੁਭਾਵਿਕ ਅਮਲ ਪ੍ਰਵਾਨ ਕਰਦੀ ਰਹੀ ਹੈ।" 'ਨੱਚਣ ਵਾਲੇ ਦੀ ਅੱਡੀ ਨਾ ਰਹਿੰਦੀ , ਗਾਉਣ ਵਾਲੇ ਦਾ ਮੂੰਹ' ਇਸ ਸੁਭਾਵਕ ਅਮਲ ਦੀ ਪੁਸ਼ਟੀ ਕਰਦੀ ਕਾਵਿ ਸਤਰ ਹੈ। ਨਾਚ ਕਲਾ ਕਿਸੇ ਵੀ ਸੂਰਤ ਵਿੱਚ ਮੂਕ ਪੇਸ਼ਕਾਰੀ ਨਹੀਂ ਹੈ। ਖ਼ਾਸਕਰ ਪੰਜਾਬੀ ਲੋਕ ਨਾਚ ਗਿੱਧਾ ਭੰਗੜਾ ਤਾਂ ਗੀਤਾਂ ਦੇ ਬੋਲ ਜਾਂ ਬੋਲੀਆਂ ਤੋਂ ਬਿਨਾਂ ਪੇਸ਼ ਕਿਤੇ ਜਾਣਾ ਸੰਭਵ ਹੀ ਨਹੀਂ। ਲੋਕ-ਸਮੂਹ ਦੀ ਸਿਰਜਨ-ਕਲਾ ਦੀ ਇੱਕ ਮਹੱਤਵਪੂਰਨ ਵੰਨਗੀ ਹੈ, ਜੋ ਲੋਕ-ਮਾਨਸ ਦੇ ਸਮੁਚੇ ਹਾਵਾਂ-ਭਾਵਾਂ ਨੂੰ ਸਰੀਰਕ ਮੁਦਰਾਵਾਂ ਦੇ ਪ੍ਰਗਟਾਉ-ਸੰਦਰਭ ਰਾਹੀਂ ਪੇਸ਼ ਕਰਦੀ ਹੈ। ਲੋਕ ਨਾਚ ਵੀ ਇਸੇ ਪ੍ਰਕਾਰ ਦੀ ਇੱਕ ਲੋਕ-ਕਲਾ ਹੈ। ਲੋਕ-ਨਾਚ ਮੰਨੋਰੰਜਨ ਦਾ ਸਾਧਨ ਹੀ ਨਹੀਂ, ਇਹ ਕਿਸੇ ਖਿੱਤੇ ਦੇ ਜਨ-ਸਮੂਹ ਦੀ ਸਮਾਜਿਕ, ਸੱਭਿਆਚਾਰਕ, ਨੈਤਿਕ, ਧਾਰਮਿਕ, ਰਾਜਸੀ ਅਤੇ ਇਤਹਾਸਿਕ ਜੀਵਨ-ਤੋਰ ਦੀਆਂ ਵਿਭਿੰਨ ਪਰਤਾਂ ਦਾ ਸਰੀਰਕ ਮੁਦਰਾਵਾਂ ਦੇ ਮਾਧਿਅਮ ਰਾਹੀਂ ਆਪ-ਮੁਹਾਰਾ, ਸਧਾਰਨ, ਖੁਸ਼ੀਆਂ-ਖੇੜਿਆਂ ਭਰਪੂਰ ਅੰਦਰੂਨੀ ਭਾਵਨਾਵਾਂ ਦਾ ਬਾਹਰੀ ਪ੍ਰਗਟਾਵਾ ਵੀ ਹੈ। ਪੰਜਾਬ ਦੇ ਲੋਕ-ਨਾਚ ਪੰਜਾਬ ਪੰਜਾਬ ਦੇ ਜਨ-ਜੀਵਨ ਦਾ ਮਹੱਤਪੂਰਨ ਅੰਗ ਹਨ।"ਪੰਜਾਬ ਦੇ ਲੋਕ-ਨਾਚਾਂ ਦਾ ਵਰਗੀਕਰਨ ਦੋ ਪੱਧਰਾਂ ਤੇ ਕੀਤਾ ਜਾ ਸਕਦਾ ਹੈ:
ਵੈਕਟਰ ਸਪੇਸ ਮਾਡਲ ਜਾਂ ਸ਼ਬਦ ਵੈਕਟਰ ਮਾਡਲ, ਵਿਸ਼ੇ ਦੇ ਡਾਕੂਮੈਂਟਾਂ (ਅਤੇ ਆਮਤੌਰ ਤੇ ਕਿਸੇ ਵੀ ਚੀਜ਼) ਨੂੰ ਪਛਾਣ ਕਰਨ ਵਾਲੇ ਵੈਕਟਰਾਂ ਦੇ ਰੂਪ ਵਿੱਚ ਪ੍ਰਸਤੁਤ ਕਰਨ ਲਈ ਇੱਕ ਅਲਜਬਰਿਕ ਮਾਡਲ ਹੁੰਦਾ ਹੈ, ਜਿਵੇਂ, ਸੂਚਕ ਸ਼ਬਦ | ਇਸਨੂੰ ਸੂਚਨਾ ਫਿਲਟਰ ਕਰਨ, ਸੂਚਨਾ ਪ੍ਰਾਪਤ ਕਰਨ, ਸੂਚਕਾਂਕਣ ਕਰਨ ਅਤੇ ਮਿਲਾਪ ਦਰਜੇ ਦੇਣ ਲਈ ਵਰਤਿਆ ਜਾਂਦਾ ਹੈ| ਇਸਦੀ ਵਰਤੋ ਸਭ ਤੋਂ ਪਹਿਲੀ ਵਾਰ ਸਮਾਰਟ ਇਨਫਰਮੇਸ਼ਨ ਰੀਟ੍ਰੀਵਲ ਸਿਸਟਮ ਵਿੱਚ ਕੀਤੀ ਗਈ ਸੀ
ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: پنجابی, ਪੰਜਾਬੀ) ਪੰਜਾਬ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖਾਂ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਫ਼ਰੀਦਉਦਦੀਨ ਮਸੂਦ ਗੰਜਸ਼ਕਰ (ਅੰ. 4 ਅਪਰੈਲ 1173 – 7 ਮਈ 1266), ਆਮ ਤੌਰ 'ਤੇ ਬਾਬਾ ਫ਼ਰੀਦ ਜਾਂ ਸ਼ੇਖ ਫ਼ਰੀਦ ਵਜੋਂ ਜਾਣਿਆ ਜਾਂਦਾ ਹੈ, 13ਵੀਂ ਸਦੀ ਦਾ ਇੱਕ ਪੰਜਾਬੀ ਮੁਸਲਿਮ ਪ੍ਰਚਾਰਕ, ਕਵੀ ਅਤੇ ਰਹੱਸਵਾਦੀ ਸੀ, ਜੋ ਮੱਧ ਯੁੱਗ ਅਤੇ ਇਸਲਾਮੀ ਸੁਨਹਿਰੀ ਯੁੱਗ ਦੇ ਸਭ ਤੋਂ ਸਤਿਕਾਰਤ ਅਤੇ ਸਤਿਕਾਰਤ ਮੁਸਲਮਾਨ ਰਹੱਸਵਾਦੀਆਂ ਵਿੱਚੋਂ ਇੱਕ ਰਿਹਾ ਹੈ। ਉਹ ਪੰਜਾਬੀ ਮੁਸਲਮਾਨਾਂ, ਹਿੰਦੂਆਂ ਅਤੇ ਸਿੱਖਾਂ ਦੁਆਰਾ ਸਤਿਕਾਰਿਆ ਜਾਂਦਾ ਹੈ।
ਵਿਕੀਪੀਡੀਆ (ਅੰਗਰੇਜ਼ੀ: Wikipedia) ਇੱਕ ਬਹੁਭਾਸ਼ਾਈ ਆਨਲਾਈਨ ਵਿਸ਼ਵਕੋਸ਼ ਹੈ, ਜੋ ਇੱਕ ਖੁੱਲੇ ਸਹਿਯੋਗ ਪ੍ਰੋਜੈਕਟ ਵਜੋਂ ਬਣਾਇਆ ਗਿਆ ਹੈ ਅਤੇ ਵਾਲੰਟੀਅਰ ਸੰਪਾਦਕਾਂ ਦੇ ਸਮੂਹ ਦੁਆਰਾ ਵਿਕੀ-ਅਧਾਰਿਤ ਸੋਧ ਪ੍ਰਣਾਲੀ ਰਾਹੀਂ ਸਾਂਭਿਆ ਜਾਂਦਾ ਹੈ। ਇਹ ਵਰਲਡ ਵਾਈਡ ਵੈੱਬ 'ਤੇ ਸਭ ਤੋਂ ਵੱਡਾ ਅਤੇ ਸਭ ਤੋਂ ਮਸ਼ਹੂਰ, ਆਮ ਹਵਾਲਿਆਂ ਵਾਲਾ ਕੰਮ ਹੈ ਅਤੇ ਮਾਰਚ 2020 ਤੱਕ ਐਲੈਕਸਾ ਦੁਆਰਾ ਦਰਜਾ ਪ੍ਰਾਪਤ 20 ਸਭ ਤੋਂ ਪ੍ਰਸਿੱਧ ਵੈਬਸਾਈਟਾਂ ਵਿੱਚੋਂ ਇੱਕ ਹੈ। ਇਸ ਵਿੱਚ ਵਿਸ਼ੇਸ਼ ਤੌਰ 'ਤੇ ਮੁਫਤ ਸਮੱਗਰੀ ਹੁੰਦੀ ਹੈ ਅਤੇ ਕੋਈ ਵਪਾਰਕ ਵਿਗਿਆਪਨ ਨਹੀਂ ਹੁੰਦੇ ਹਨ, ਅਤੇ ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਵਿਕੀਪੀਡੀਆ ਵਿੱਚ ਕੋਈ ਵੀ ਵਿਅਕਤੀ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਗੁਰੂ ਗੋਬਿੰਦ ਸਿੰਘ (ਉਚਾਰਨ: [gʊɾuː goːbɪn̪d̪ᵊ sɪ́ŋgᵊ]; 22 ਦਸੰਬਰ 1666 – 7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ, ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਓਹ ਸਿੱਖ ਕੌਮ ਦੇ ਅੰਤਿਮ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਦੌਰਾਨ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੁਆਰਾ ਸ਼ਹੀਦ ਕਰਵਾ ਦਿੱਤਾ ਗਿਆ।
ਲਾਲਾ ਧਨੀ ਰਾਮ ਚਾਤ੍ਰਿਕ (4 ਅਕਤੂਬਰ 1876– 18 ਦਸੰਬਰ 1954) ਆਧੁਨਿਕ ਪੰਜਾਬੀ ਕਵਿਤਾ ਦੇ ਸੰਸਥਾਪਕ ਮੰਨੇ ਜਾਂਦੇ ਹਨ। ਉਹਨਾਂ ਦੀਆਂ ਰਚਨਾਵਾਂ ਪ੍ਰਾਚੀਨ ਅਤੇ ਨਵੀਂ ਪੰਜਾਬੀ ਕਵਿਤਾ ਵਿਚਕਾਰ ਕੜੀ ਹਨ। ਗੁਰਮੁਖੀ ਲਿਪੀ ਲਈ ਟਾਈਪ ਸੈੱਟ ਨੂੰ ਮਿਆਰੀ ਬਣਾਉਣ ਦਾ ਸਿਹਰਾ ਵੀ ਉਹਨਾਂ ਨੂੰ ਜਾਂਦਾ ਹੈ। ਉਹ ਹੀ ਸਭ ਤੋਂ ਪਹਿਲੇ ਵਿਦਵਾਨ ਹਨ, ਜਿਹਨਾਂ ਨੂੰ ਸਾਹਿਤ ਸੇਵਾ ਦੇ ਬਦਲੇ ਉਹਨਾਂ ਦੀ 75ਵੀਂ ਬਰਸੀ ਉੱਤੇ ਅਭਿਨੰਦਨ ਗਰੰਥ ਸਮਰਪਤ ਕਰਕੇ ਸਨਮਾਨਿਤ ਕੀਤਾ ਗਿਆ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਪ੍ਰਗਟ ਤੇ ਸਦੀਵੀ ਕਾਲ ਲਈ ਗੁਰੂ ਹਨ । ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ 1705 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।
ਤੀਜ (ਨੇਪਾਲੀ ਭਾਸ਼ਾ -तीज) ਕਈ ਭਾਰਤੀ ਤਿਓਹਾਰਾਂ ਦਾ ਨਾਮ ਹੈ ਜੋ ਨੇਪਾਲ, ਉੱਤਰੀ ਅਤੇ ਪੱਛਮੀ ਭਾਰਤ ਵਿੱਚ ਮਨਾਇਆ ਜਾਂਦੇ ਹਨ। ਹਰਿਆਲੀ ਤੀਜ, ਕਜਾਰੀ ਤੀਜ ਅਤੇ ਹਰਤਾਲਿਕਾ ਤੀਜ ਮੌਨਸੂਨ ਰੁੱਤ ਦੀ ਆਮਦ ਦਾ ਸਵਾਗਤ ਕਰਦੇ ਹਨ ਅਤੇ ਗੀਤ, ਨਾਚ ਅਤੇ ਪ੍ਰਾਰਥਨਾ ਸੰਸਕਾਰਾਂ ਨਾਲ ਮੁੱਖ ਤੌਰ 'ਤੇ ਲੜਕੀਆਂ ਅਤੇ ਔਰਤਾਂ ਵਲੋਂ ਮਨਾਇਆ ਜਾਂਦਾ ਹੈ। ਤੀਜ ਦੇ ਮੌਨਸੂਨ ਤਿਉਹਾਰ ਮੁੱਖ ਤੌਰ ਦੇਵੀ ਪਾਰਵਤੀ ਨੂੰ ਅਤੇ ਸ਼ਿਵਜੀ ਦੇ ਨਾਲ ਉਸ ਸੰਗਮ ਨੂੰ ਸਮਰਪਿਤ ਹਨ
ਓਪਨ-ਸੋਰਸ ਇੰਟੈਲੀਜੈਂਸ (ਓ.ਐਸ.ਆਈ.ਐਨ.ਟੀ) ਇੱਕ ਗੁਪਤ ਪ੍ਰਸੰਗ ਵਿੱਚ ਵਰਤੇ ਜਾਣ ਲਈ ਜਨਤਕ ਤੌਰ ਤੇ ਉਪਲਬਧ ਸਰੋਤਾਂ ਵਿੱਚ ਪਹੁੰਚਯੋਗ ਡਾਟੇ ਬਾਰੇ ਇਕੱਤਰ ਕਰਨ, ਵਿਸ਼ਲੇਸ਼ਣ ਕਰਨ ਅਤੇ ਫੈਸਲਾ ਲੈਣ ਲਈ ਇੱਕ ਮਲਟੀ-ਤਰੀਕਿਆਂ (ਗੁਣਾਤਮਕ, ਮਾਤਰਾਤਮਕ) ਵਿਧੀ ਹੈ। ਇੰਟੈਲੀਜੈਂਸ ਕਮਯੁਨਿਟੀ ਵਿੱਚ, ਸ਼ਬਦ "ਓਪਨ" ਸਪਸ਼ਟ, ਜਨਤਕ ਤੌਰ 'ਤੇ ਉਪਲਬਧ ਸਰੋਤਾਂ (ਜਿਵੇਂ ਕਿ ਗੁਪਤ ਜਾਂ ਗੁਪਤ ਸਰੋਤਾਂ ਦੇ ਵਿਰੁੱਧ ਹੈ) ਨੂੰ ਦਰਸਾਉਂਦਾ ਹੈ। ਇਹ ਓਪਨ ਸੋਰਸ ਸਾੱਫਟਵੇਅਰ ਜਾਂ ਬੁੱਕੋਲੈਕਟਿਵ ਇੰਟੈਲਿਜੇੰਸ ਨਾਲ ਸਬੰਧਤ ਨਹੀਂ ਹੈ।
ੴ (ਇੱਕ ਓਅੰਕਾਰ) ਸਿੱਖ ਧਰਮ ਦਾ ਨਿਸ਼ਾਨ ਹੈ ਅਤੇ ਸਿੱਖੀ ਦਰਸ਼ਨ ਦੀ ਨੀਂਹ ਹੈ। ਇਸ ਤੋਂ ਭਾਵ ਹੈ ਕਿ ਇੱਕ ਕਰਨਵਾਲਾ (ਕਰਤਾਰ) ਹੈ। ਇਹ ਗੁਰੂ ਨਾਨਕ ਸਾਹਿਬ ਜੀ ਦੀ ਗੁਰਬਾਣੀ ਜਪੁਜੀ ਸਾਹਿਬ ਦੇ ਸ਼ੁਰੂ ਵਿੱਚ ਹੈ। ਸਿੱਖੀ ਬਾਰੇ ਕਿਤਾਬਾਂ ਅਤੇ ਗੁਰਦਵਾਰਿਆਂ ਉੱਤੇ ਇਹ ਨਿਸ਼ਾਨ (ੴ) ਆਮ ਦੇਖਣ ਨੂੰ ਮਿਲਦਾ ਹੈ। ਗੁਰੂ ਨਾਨਕ ਜੀ ਨੇ ਇਸ ਅਦੁੱਤੀ ਨਿਸ਼ਾਨ ਦੀ ਰਚਨਾ ਕਰਕੇ ਸਿਖ ਪੰਥ ਦੀ ਨੀਂਹ ਰੱਖੀ। ਇਸ ਦਾ ਪਾਠ (ਉਚਾਰਨ ਜਾਂ ਬੋਲ) ਇੱਕ ਓਅੰਕਾਰ ਹੈ। ਗੁਰੂ ਨਾਨਕ ਸਾਹਿਬ ਜੀ ਨੇ ਇਸ ਨੂੰ 13 ਵਾਰ ਆਪਣੀ ਸਵੈ-ਰਚਿਤ ਬਾਣੀ ਵਿੱਚ ਲਿਖਿਆ ਹੈ, ਜਿਹੜੀ ਕਿ ਆਪ ਜੀ ਦੇ ਨਾਮ ਦੇ ਸਿਰਲੇਖ ਮਹਲਾ 1 ਹੇਠ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਹੈ। ਇੱਕ ਓਅੰਕਾਰ ਪੰਜਾਬੀ ਭਾਸ਼ਾ ਦਾ ਬੋਲ ਹੈ। ਇੱਕ ਓਅੰਕਾਰ ਮੂਲ ਮੰਤਰ ਅਤੇ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਅੰਕ ਤੇ ਬ੍ਰਹਮੰਡ ਦੇ ਬੇਅੰਤ ਪਸਾਰੇ ਤੇ ਇਸਦੇ ਇਕੋ ਇੱਕ ਕਰਤਾ (ਭਾਵ ਇੱਕ ਕਰਤਾਰ) ਦੇ ਨਿਸ਼ਾਨ ਦੇ ਸੂਚਕ ਵਜੋਂ ਦਰਜ ਹੈ।
ਸਿਧਾਂਤਕ ਭੌਤਿਕ ਵਿਗਿਆਨ ਵਿੱਚ, ਕੁਆਂਟਮ ਕ੍ਰੋਮੋਡਾਇਨਾਮਿਕਸ (QCD) ਤਾਕਤਵਰ ਪਰਸਪਰ ਕ੍ਰਿਆਵਾਂ ਦੀ ਥਿਊਰੀ ਹੈ ਜੋ ਪ੍ਰੋਟੌਨ, ਨਿਊਟ੍ਰੌਨ ਅਤੇ ਪਾਈਔਨ ਵਰਗੇ ਹੈਡ੍ਰੌਨਾਂ ਨੂੰ ਬਣਾਉਣ ਵਾਲੇ ਕੁਆਰਕਾਂ ਅਤੇ ਗਲੂਔਨਾਂ ਦਰਮਿਆਨ ਪਰਸਪਰ ਕ੍ਰਿਆਵਾਂ ਦਰਸਾਉਣ ਵਾਲਾ ਇੱਕ ਮੁਢਲਾ ਬਲ ਹੈ। QCD ਕੁਆਂਟਮ ਫੀਲਡ ਥਿਊਰੀ ਦੀ ਇੱਕ ਕਿਸਮ ਹੈ ਜਿਸਨੂੰ ਗੈਰ-ਅਬੇਲੀਅਨ ਗੇਜ ਥਿਊਰੀ ਕਿਹਾ ਜਾਂਦਾ ਹੈ ਜੋ ਸਮਿੱਟਰੀ ਗਰੁੱਪ SU(3) ਵਾਲੀ ਹੁੰਦੀ ਹੈ। ਇਲੈਕਟ੍ਰਿਕ ਚਾਰਜ ਦਾ QCD ਐਨਾਲੌਗ ਕਲਰ ਕਹੀ ਜਾਣ ਵਾਲੀ ਇੱਕ ਵਿਸ਼ੇਸ਼ਤਾ ਹੈ। ਗਲੂਔਨ ਥਿਊਰੀ ਦੇ ਫੋਰਸ ਕੈਰੀਅਰ (ਬਲ ਢੋਣ ਵਾਲੇ) ਹੁੰਦੇ ਹਨ, ਜਿਵੇਂ ਕੁਆਂਟਮ ਇਲੈਕਟ੍ਰੋਡਾਇਨਾਮਿਕਸ ਵਿੱਚ ਇਲੈਕਟ੍ਰੋਮੈਗਨੈਟਿਕ ਫੋਰਸ ਵਾਸਤੇ ਫੋਟੌਨ ਹੁੰਦੇ ਹਨ। ਇਹ ਥਿਊਰੀ ਕਣ ਭੌਤਿਕ ਵਿਗਿਆਨ ਦੇ ਸਟੈਂਡਰਡ ਮਾਡਲ ਦਾ ਇੱਕ ਮਹੱਤਵਪੂਰਨ ਹਿੱਸਾ ਹੈ। ਪਿੱਛਲੇ ਸਾਲਾਂ ਤੋਂ QCD ਵਾਸਤੇ ਪ੍ਰਯੋਗਿਕ ਸਬੂਤਾਂ ਦਾ ਵਿਸ਼ਾਲ ਭੰਡਾਰ ਇਕੱਠਾ ਕੀਤਾ ਗਿਆ ਹੈ।
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਗੁਰਮੁਖੀ (Punjabi: گُرمُکھی (ਸ਼ਾਹਮੁਖੀ)) ਇੱਕ ਪੰਜਾਬੀ ਭਾਸ਼ਾ ਦੀ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਇੱਕਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਕੰਪਿਊਟਰ ਵਿਗਿਆਨ ਵਿੱਚ, ਇੱਕ ਐਰੇ ਇੱਕ ਡਾਟਾ ਢਾਂਚਾ ਹੈ ਜਿਸ ਵਿੱਚ ਤੱਤ (ਮੁੱਲ ਜਾਂ ਵੇਰੀਏਬਲ) ਦਾ ਸੰਗ੍ਰਹਿ ਹੁੰਦਾ ਹੈ, ਸਮਾਨ ਮੈਮੋਰੀ ਆਕਾਰ ਦਾ, ਹਰੇਕ ਦੀ ਪਛਾਣ ਘੱਟੋ-ਘੱਟ ਇੱਕ ਐਰੇ ਸੂਚਕਾਂਕ ਜਾਂ ਕੁੰਜੀ ਦੁਆਰਾ ਕੀਤੀ ਜਾਂਦੀ ਹੈ। ਇੱਕ ਐਰੇ ਨੂੰ ਇਸ ਤਰ੍ਹਾਂ ਸਟੋਰ ਕੀਤਾ ਜਾਂਦਾ ਹੈ ਕਿ ਹਰੇਕ ਤੱਤ ਦੀ ਸਥਿਤੀ ਨੂੰ ਇਸਦੇ ਸੂਚਕਾਂਕ ਟੂਪਲ ਤੋਂ ਇੱਕ ਗਣਿਤਿਕ ਫਾਰਮੂਲੇ ਦੁਆਰਾ ਗਿਣਿਆ ਜਾ ਸਕਦਾ ਹੈ। ਸਭ ਤੋਂ ਸਰਲ ਕਿਸਮ ਦਾ ਡਾਟਾ ਬਣਤਰ ਇੱਕ ਲੀਨੀਅਰ ਐਰੇ ਹੈ, ਜਿਸਨੂੰ ਇੱਕ-ਅਯਾਮੀ ਐਰੇ ਵੀ ਕਿਹਾ ਜਾਂਦਾ ਹੈ। ਉਦਾਹਰਨ ਲਈ, ਦਸ 32-ਬਿੱਟ (4-ਬਾਈਟ) ਪੂਰਨ ਅੰਕ ਵੇਰੀਏਬਲ ਦੀ ਇੱਕ ਐਰੇ, ਸੂਚਕਾਂਕ 0 ਤੋਂ 9 ਦੇ ਨਾਲ, ਮੈਮੋਰੀ ਐਡਰੈੱਸ 2000, 2004, 2008, ..., 2036, ( ਹੈਕਸਾਡੈਸੀਮਲ ਵਿੱਚ: 0x7D0 ਵਿੱਚ ਦਸ ਸ਼ਬਦਾਂ ਵਜੋਂ ਸਟੋਰ ਕੀਤੀ ਜਾ ਸਕਦੀ ਹੈ। , 0x7D4, 0x7D8, ..., 0x7F4) ਤਾਂ ਕਿ ਸੂਚਕਾਂਕ i ਵਾਲੇ ਤੱਤ ਦਾ ਪਤਾ 2000 + (i × 4) ਹੋਵੇ। ਇੱਕ ਐਰੇ ਦੇ ਪਹਿਲੇ ਤੱਤ ਦੇ ਮੈਮੋਰੀ ਐਡਰੈੱਸ ਨੂੰ ਪਹਿਲਾ ਐਡਰੈੱਸ, ਫਾਊਂਡੇਸ਼ਨ ਐਡਰੈੱਸ, ਜਾਂ ਬੇਸ ਐਡਰੈੱਸ ਕਿਹਾ ਜਾਂਦਾ ਹੈ। ਕਿਉਂਕਿ ਇੱਕ ਮੈਟ੍ਰਿਕਸ ਦੀ ਗਣਿਤਿਕ ਧਾਰਨਾ ਨੂੰ ਦੋ-ਅਯਾਮੀ ਗਰਿੱਡ ਵਜੋਂ ਦਰਸਾਇਆ ਜਾ ਸਕਦਾ ਹੈ, ਦੋ-ਅਯਾਮੀ ਐਰੇ ਨੂੰ ਕਈ ਵਾਰ "ਮੈਟ੍ਰਿਕਸ" ਵੀ ਕਿਹਾ ਜਾਂਦਾ ਹੈ। ਕੁਝ ਮਾਮਲਿਆਂ ਵਿੱਚ "ਵੈਕਟਰ" ਸ਼ਬਦ ਦੀ ਵਰਤੋਂ ਇੱਕ ਐਰੇ ਦਾ ਹਵਾਲਾ ਦੇਣ ਲਈ ਕੰਪਿਊਟਿੰਗ ਵਿੱਚ ਕੀਤੀ ਜਾਂਦੀ ਹੈ, ਹਾਲਾਂਕਿ ਵੈਕਟਰਾਂ ਦੀ ਬਜਾਏ ਟੂਪਲਜ਼ ਗਣਿਤਿਕ ਤੌਰ 'ਤੇ ਵਧੇਰੇ ਸਹੀ ਬਰਾਬਰ ਹੁੰਦੇ ਹਨ। ਟੇਬਲਾਂ ਨੂੰ ਅਕਸਰ ਐਰੇ ਦੇ ਰੂਪ ਵਿੱਚ ਲਾਗੂ ਕੀਤਾ ਜਾਂਦਾ ਹੈ, ਖਾਸ ਕਰਕੇ ਲੁੱਕਅੱਪ ਟੇਬਲ; ਸ਼ਬਦ "ਸਾਰਣੀ" ਨੂੰ ਕਈ ਵਾਰ ਐਰੇ ਦੇ ਸਮਾਨਾਰਥੀ ਵਜੋਂ ਵਰਤਿਆ ਜਾਂਦਾ ਹੈ। ਐਰੇ ਸਭ ਤੋਂ ਪੁਰਾਣੇ ਅਤੇ ਸਭ ਤੋਂ ਮਹੱਤਵਪੂਰਨ ਡੇਟਾ ਢਾਂਚੇ ਵਿੱਚੋਂ ਹਨ, ਅਤੇ ਲਗਭਗ ਹਰ ਪ੍ਰੋਗਰਾਮ ਦੁਆਰਾ ਵਰਤੇ ਜਾਂਦੇ ਹਨ। ਇਹਨਾਂ ਦੀ ਵਰਤੋਂ ਕਈ ਹੋਰ ਡਾਟਾ ਢਾਂਚੇ ਨੂੰ ਲਾਗੂ ਕਰਨ ਲਈ ਵੀ ਕੀਤੀ ਜਾਂਦੀ ਹੈ, ਜਿਵੇਂ ਕਿ ਸੂਚੀਆਂ ਅਤੇ ਸਤਰ। ਉਹ ਕੰਪਿਊਟਰਾਂ ਦੇ ਐਡਰੈਸਿੰਗ ਤਰਕ ਦਾ ਪ੍ਰਭਾਵਸ਼ਾ ਕਿਲੀ ਢੰਗ ਨਾਲ ਸ਼ੋਸ਼ਣ ਕਰਦੇ ਹਨ। ਜ਼ਿਆਦਾਤਰ ਆਧੁਨਿਕ ਕੰਪਿਊਟਰਾਂ ਅਤੇ ਕਈ ਬਾਹਰੀ ਸਟੋਰੇਜ ਡਿਵਾਈਸਾਂ ਵਿੱਚ, ਮੈਮੋਰੀ ਸ਼ਬਦਾਂ ਦੀ ਇੱਕ-ਅਯਾਮੀ ਲੜੀ ਹੁੰਦੀ ਹੈ, ਜਿਸਦੇ ਸੂਚਕਾਂਕ ਉਹਨਾਂ ਦੇ ਪਤੇ ਹੁੰਦੇ ਹਨ। ਪ੍ਰੋਸੈਸਰ, ਖਾਸ ਕਰਕੇ ਵੈਕਟਰ ਪ੍ਰੋਸੈਸਰ, ਅਕਸਰ ਐਰੇ ਓਪਰੇਸ਼ਨਾਂ ਲਈ ਅਨੁਕੂਲਿਤ ਹੁੰਦੇ ਹਨ। ਐਰੇ ਜ਼ਿਆਦਾਤਰ ਲਾਭਦਾਇਕ ਹੁੰਦੇ ਹਨ ਕਿਉਂਕਿ ਐਲੀਮੈਂਟ ਸੂਚਕਾਂਕ ਦੀ ਰਨ ਟਾਈਮ 'ਤੇ ਗਣਨਾ ਕੀਤੀ ਜਾ ਸਕਦੀ ਹੈ। ਹੋਰ ਚੀਜ਼ਾਂ ਦੇ ਨਾਲ, ਇਹ ਵਿਸ਼ੇਸ਼ਤਾ ਇੱਕ ਸਿੰਗਲ ਦੁਹਰਾਓ ਸਟੇਟਮੈਂਟ ਨੂੰ ਇੱਕ ਐਰੇ ਦੇ ਕਈ ਤੱਤਾਂ ਨੂੰ ਆਪਹੁਦਰੇ ਢੰਗ ਨਾਲ ਪ੍ਰਕਿਰਿਆ ਕਰਨ ਦੀ ਆਗਿਆ ਦਿੰਦੀ ਹੈ। ਇਸ ਕਾਰਨ ਕਰਕੇ, ਇੱਕ ਐਰੇ ਡੇਟਾ ਢਾਂਚੇ ਦੇ ਤੱਤਾਂ ਦਾ ਇੱਕੋ ਜਿਹਾ ਆਕਾਰ ਹੋਣਾ ਜ਼ਰੂਰੀ ਹੈ ਅਤੇ ਉਹੀ ਡੇਟਾ ਪ੍ਰਸਤੁਤੀ ਦੀ ਵਰਤੋਂ ਕਰਨੀ ਚਾਹੀਦੀ ਹੈ। ਵੈਧ ਸੂਚਕਾਂਕ ਟੂਪਲਾਂ ਦਾ ਸੈੱਟ ਅਤੇ ਐਲੀਮੈਂਟਸ ਦੇ ਐਡਰੈੱਸ (ਅਤੇ ਇਸਲਈ ਐਲੀਮੈਂਟ ਐਡਰੈਸਿੰਗ ਫਾਰਮੂਲਾ) ਆਮ ਤੌਰ 'ਤੇ, ਹਮੇਸ਼ਾ ਨਹੀਂ, ਜਦੋਂ ਐਰੇ ਵਰਤੋਂ ਵਿੱਚ ਹੁੰਦਾ ਹੈ, ਫਿਕਸ ਕੀਤਾ ਜਾਂਦਾ ਹੈ। ਸ਼ਬਦ "ਐਰੇ" ਇੱਕ ਐਰੇ ਡੇਟਾ ਕਿਸਮ ਦਾ ਹਵਾਲਾ ਵੀ ਦੇ ਸਕਦਾ ਹੈ, ਜ਼ਿਆਦਾਤਰ ਉੱਚ-ਪੱਧਰੀ ਪ੍ਰੋਗਰਾਮਿੰਗ ਭਾਸ਼ਾਵਾਂ ਦੁਆਰਾ ਪ੍ਰਦਾਨ ਕੀਤੀ ਗਈ ਇੱਕ ਕਿਸਮ ਦੀ ਡੇਟਾ ਕਿਸਮ ਜਿਸ ਵਿੱਚ ਮੁੱਲਾਂ ਜਾਂ ਵੇਰੀਏਬਲਾਂ ਦਾ ਸੰਗ੍ਰਹਿ ਹੁੰਦਾ ਹੈ ਜੋ ਰਨ-ਟਾਈਮ 'ਤੇ ਗਣਨਾ ਕੀਤੇ ਇੱਕ ਜਾਂ ਵੱਧ ਸੂਚਕਾਂਕ ਦੁਆਰਾ ਚੁਣਿਆ ਜਾ ਸਕਦਾ ਹੈ। .
ਨਾਂਵ (ਲਾਤੀਨੀ ਵਿੱਚ nōmen, ਸ਼ਾਬਦਿਕ 'ਨਾਮ') ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ ਨਾਂਵ ਇੱਕ ਵਿਸ਼ਾਲ ਅਤੇ ਖੁੱਲ੍ਹੀ ਸ਼ਬਦ ਸ਼੍ਰੇਣੀ ਦਾ ਮੈਂਬਰ ਹੈ ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ। ਨਾਂਵ ਦੀਆਂ ਪੰਜ ਕਿਸਮਾਂ ਹੁੰਦੀਆਂ ਹਨ:-
ਭਾਰਤ ਛੱਡੋ ਅੰਦੋਲਨ, ਜਿਸ ਨੂੰ ਅਗਸਤ ਅੰਦੋਲਨ ਵੀ ਕਿਹਾ ਜਾਂਦਾ ਹੈ, ਮਹਾਤਮਾ ਗਾਂਧੀ ਦੁਆਰਾ ਦੂਜੇ ਵਿਸ਼ਵ ਯੁੱਧ ਦੌਰਾਨ 9 ਅਗਸਤ 1942 ਨੂੰ ਆਲ ਇੰਡੀਆ ਕਾਂਗਰਸ ਕਮੇਟੀ ਦੇ ਬੰਬਈ ਸੈਸ਼ਨ ਵਿੱਚ ਸ਼ੁਰੂ ਕੀਤਾ ਗਿਆ ਇੱਕ ਅੰਦੋਲਨ ਸੀ, ਜਿਸ ਵਿੱਚ ਭਾਰਤ ਵਿੱਚ ਬ੍ਰਿਟਿਸ਼ ਸ਼ਾਸਨ ਦੇ ਅੰਤ ਦੀ ਮੰਗ ਕੀਤੀ ਗਈ ਸੀ। ਬ੍ਰਿਟਿਸ਼ ਦੁਆਰਾ ਕ੍ਰਿਪਸ ਮਿਸ਼ਨ ਨਾਲ ਬ੍ਰਿਟਿਸ਼ ਯੁੱਧ ਦੇ ਯਤਨਾਂ ਲਈ ਭਾਰਤੀ ਸਮਰਥਨ ਪ੍ਰਾਪਤ ਕਰਨ ਵਿੱਚ ਅਸਫਲ ਹੋਣ ਤੋਂ ਬਾਅਦ, ਗਾਂਧੀ ਨੇ ਗੋਵਾਲੀਆ ਟੈਂਕ ਮੈਦਾਨ ਵਿੱਚ 9 ਅਗਸਤ 1942 ਨੂੰ ਬੰਬਈ ਵਿੱਚ ਦਿੱਤੇ ਆਪਣੇ ਭਾਰਤ ਛੱਡੋ ਅੰਦੋਲਨ ਵਿੱਚ ਕਰੋ ਜਾਂ ਮਰੋ ਦਾ ਸੱਦਾ ਦਿੱਤਾ। ਵਾਇਸਰਾਏ ਲਿਨਲਿਥਗੋ ਨੇ ਇਸ ਅੰਦੋਲਨ ਨੂੰ "1857 ਤੋਂ ਹੁਣ ਤੱਕ ਦੀ ਸਭ ਤੋਂ ਗੰਭੀਰ ਬਗਾਵਤ" ਵਜੋਂ ਟਿੱਪਣੀ ਕੀਤੀ। ਆਲ ਇੰਡੀਆ ਕਾਂਗਰਸ ਕਮੇਟੀ ਨੇ ਗਾਂਧੀ ਜੀ ਨੇ ਭਾਰਤ ਤੋਂ "ਐਨ ਆਰਡਰਲੀ ਬ੍ਰਿਟਿਸ਼ ਵਾਢੀ" ਦੀ ਮੰਗ ਕਰਨ ਲਈ ਇੱਕ ਵਿਸ਼ਾਲ ਵਿਰੋਧ ਸ਼ੁਰੂ ਕੀਤਾ। ਭਾਵੇਂ ਇਹ ਜੰਗ ਵਿੱਚ ਸੀ, ਅੰਗਰੇਜ਼ ਕਾਰਵਾਈ ਕਰਨ ਲਈ ਤਿਆਰ ਸਨ। ਗਾਂਧੀ ਦੇ ਭਾਸ਼ਣ ਦੇ ਕੁਝ ਘੰਟਿਆਂ ਦੇ ਅੰਦਰ ਹੀ ਭਾਰਤੀ ਰਾਸ਼ਟਰੀ ਕਾਂਗਰਸ ਦੀ ਲਗਭਗ ਸਮੁੱਚੀ ਲੀਡਰਸ਼ਿਪ ਨੂੰ ਬਿਨਾਂ ਮੁਕੱਦਮੇ ਦੇ ਕੈਦ ਕਰ ਦਿੱਤਾ ਗਿਆ ਸੀ। ਜ਼ਿਆਦਾਤਰ ਨੇ ਬਾਕੀ ਦੀ ਲੜਾਈ ਜੇਲ੍ਹ ਵਿੱਚ ਅਤੇ ਜਨਤਾ ਦੇ ਸੰਪਰਕ ਤੋਂ ਬਾਹਰ ਬਿਤਾਈ। ਅੰਗਰੇਜ਼ਾਂ ਨੂੰ ਵਾਇਸਰਾਏ ਕੌਂਸਲ, ਆਲ ਇੰਡੀਆ ਮੁਸਲਿਮ ਲੀਗ, ਹਿੰਦੂ ਮਹਾਸਭਾ, ਰਿਆਸਤਾਂ, ਇੰਡੀਅਨ ਇੰਪੀਰੀਅਲ ਪੁਲਿਸ, ਬ੍ਰਿਟਿਸ਼ ਇੰਡੀਅਨ ਆਰਮੀ, ਅਤੇ ਇੰਡੀਅਨ ਸਿਵਲ ਸਰਵਿਸ ਦਾ ਸਮਰਥਨ ਪ੍ਰਾਪਤ ਸੀ। ਬਹੁਤ ਸਾਰੇ ਭਾਰਤੀ ਕਾਰੋਬਾਰੀਆਂ ਨੇ ਭਾਰੀ ਯੁੱਧ ਸਮੇਂ ਦੇ ਖਰਚਿਆਂ ਤੋਂ ਲਾਭ ਉਠਾਇਆ, ਭਾਰਤ ਛੱਡੋ ਅੰਦੋਲਨ ਦਾ ਸਮਰਥਨ ਨਹੀਂ ਕੀਤਾ। ਮੁੱਖ ਬਾਹਰੀ ਸਮਰਥਨ ਅਮਰੀਕੀਆਂ ਤੋਂ ਆਇਆ, ਕਿਉਂਕਿ ਰਾਸ਼ਟਰਪਤੀ ਫਰੈਂਕਲਿਨ ਡੀ. ਰੂਜ਼ਵੈਲਟ ਨੇ ਪ੍ਰਧਾਨ ਮੰਤਰੀ ਵਿੰਸਟਨ ਚਰਚਿਲ 'ਤੇ ਕੁਝ ਭਾਰਤੀ ਮੰਗਾਂ ਨੂੰ ਮੰਨਣ ਲਈ ਦਬਾਅ ਪਾਇਆ। ਅੰਗਰੇਜ਼ ਹਕੂਮਤ ਵਿਰੁੱਧ ਦੇਸ਼ ਭਰ ਵਿੱਚ ਕਈ ਤਰ੍ਹਾਂ ਦੀਆਂ ਹਿੰਸਕ ਘਟਨਾਵਾਂ ਵਾਪਰੀਆਂ। ਅੰਗਰੇਜ਼ਾਂ ਨੇ ਹਜ਼ਾਰਾਂ ਨੇਤਾਵਾਂ ਨੂੰ ਗ੍ਰਿਫਤਾਰ ਕਰ ਲਿਆ, ਉਹਨਾਂ ਨੂੰ 1945 ਤੱਕ ਜੇਲ੍ਹ ਵਿੱਚ ਰੱਖਿਆ। ਅੰਤ ਵਿੱਚ, ਬ੍ਰਿਟਿਸ਼ ਸਰਕਾਰ ਨੇ ਮਹਿਸੂਸ ਕੀਤਾ ਕਿ ਭਾਰਤ ਲੰਬੇ ਸਮੇਂ ਵਿੱਚ ਅਰਾਜਕ ਹੈ, ਅਤੇ ਯੁੱਧ ਤੋਂ ਬਾਅਦ ਦੇ ਯੁੱਗ ਲਈ ਸਵਾਲ ਇਹ ਬਣ ਗਿਆ ਕਿ ਕਿਵੇਂ ਸ਼ਾਨਦਾਰ ਅਤੇ ਸ਼ਾਂਤੀ ਨਾਲ ਬਾਹਰ ਨਿਕਲਣਾ ਹੈ। 1945 ਵਿੱਚ ਜੇਲ੍ਹਾਂ ਵਿੱਚ ਬੰਦ ਆਜ਼ਾਦੀ ਘੁਲਾਟੀਆਂ ਦੀ ਰਿਹਾਈ ਨਾਲ ਅੰਦੋਲਨ ਦਾ ਅੰਤ ਹੋਇਆ। ਇਸ ਆਜ਼ਾਦੀ ਅੰਦੋਲਨ ਦੇ ਸ਼ਹੀਦਾਂ ਵਿੱਚ ਮੁਕੁੰਦ ਕਾਕਤੀ, ਮਾਤੰਗਿਨੀ ਹਾਜ਼ਰਾ, ਕਨਕਲਤਾ ਬਰੂਆ, ਕੁਸ਼ਲ ਕੋਂਵਰ, ਭੋਗੇਸ਼ਵਰੀ ਫੁਕਨਾਨੀ ਅਤੇ ਹੋਰ ਸ਼ਾਮਲ ਹਨ। 1992 ਵਿੱਚ, ਭਾਰਤੀ ਰਿਜ਼ਰਵ ਬੈਂਕ ਨੇ ਭਾਰਤ ਛੱਡੋ ਅੰਦੋਲਨ ਦੀ ਗੋਲਡਨ ਜੁਬਲੀ ਨੂੰ ਮਨਾਉਣ ਲਈ 1 ਰੁਪਏ ਦਾ ਯਾਦਗਾਰੀ ਸਿੱਕਾ ਜਾਰੀ ਕੀਤਾ। ਉਸ (ਮਹਾਤਮਾ ਗਾਂਧੀ) ਨੂੰ ਤਿਆਰ ਹੋਣ ਲਈ ਇਕ ਘੰਟਾ ਦਿੱਤਾ ਗਿਆ। ਉਸ ਨੇ ਸੰਸਕ੍ਰਿਤ ਦਾ ਸਲੋਕ ਸੁਣਿਆ ਅਤੇ ਨੌਜਵਾਨ ਮੁਸਲਿਮ ਕੁੜੀ ਤੋਂ ਕੁਰਾਨ। ਉਸ ਨੇ ਆਪਣੇ ਸਾਥੀਆਂ ਲਈ ਸੁਨੇਹਾ ਲਿਖਿਆ। ਉਸ ਕੋਲ ਭਗਵਦ ਗੀਤਾ (ਪਵਿੱਤਰ ਹਿੰਦੂ ਗ੍ਰੰਥ), ਕੁਰਾਨ ਅਤੇ ਉਰਦੂ ਦੇ ਕਾਇਦੇ ਸਨ, ਗਲ ਵਿਚ ਫੁੱਲਾਂ ਦਾ ਹਾਰ ਸੀ ਅਤੇ ਉਸ ਨੂੰ ਕਮਿਸ਼ਨਰ ਦੀ ਕਾਰ ਵਿਚ ਵਿਕਟੋਰੀਆ ਸਟੇਸ਼ਨ (ਥਾਣੇ) ਲੈ ਜਾਇਆ ਗਿਆ..
ਹੀਰੋਸ਼ੀਮਾ ਜਾਪਾਨ ਦਾ ਇੱਕ ਸ਼ਹਿਰ ਹੈ ਜਿਸ ਤੇ ਦੂਜੀ ਸੰਸਾਰ ਜੰਗ ਮੁੱਕਣ ਦੇ ਐਨ ਨੇੜਲੇ ਸਮੇਂ 6 ਅਗਸਤ 1945 ਨੂੰ 8:15 ਸਵੇਰੇ ਪਹਿਲਾ ਐਟਮ ਬੰਬ ਸੁਟਿਆ ਗਿਆ ਜਿਸ ਨਾਲ ਪੂਰੇ ਦਾ ਪੂਰਾ ਨਗਰ ਬਰਬਾਦ ਹੋ ਗਿਆ ਸੀ। ਇਸ ਵਿਭਿਸ਼ਕਾ ਦੇ ਨਤੀਜੇ ਅੱਜ ਵੀ ਇਸ ਨਗਰ ਦੇ ਲੋਕ ਭੁਗਤ ਰਹੇ ਹਨ। ਜਾਪਾਨ ਦੇ ਇੱਕ ਦੂਜੇ ਨਗ ਨਾਗਾਸਾਕੀ ਉੱਤੇ ਵੀ ਪਰਮਾਣੁ ਬੰਬ ਨਾਲ ਹਮਲਾ ਕੀਤਾ ਗਿਆ ਸੀ। ਇਸ ਦਾ ਨਤੀਜਾ ਹੈ ਕਿ ਜਾਪਾਨ ਨੇ ਪ੍ਰਮਾਣੂ ਹਥਿਆਰ ਕਦੇ ਨਾ ਬਣਾਉਣ ਦੀ ਨੀਤੀ ਅਪਣਾਈ ਹੈ।
ਬਾਬਾ ਦੀਪ ਸਿੰਘ ਜੀ (26 ਜਨਵਰੀ 1682 – 13 ਨਵੰਬਰ 1757) ਉਹਨਾਂ ਦਾ ਜਨਮ ਸਿੱਖ ਪਰਿਵਾਰ ਵਿਚ ਪਹੂਵਿੰਡ ਪਿੰਡ ਹੋਇਆ।ਜਿੰਨ੍ਹਾਂ ਨੂੰ ਅਕਸਰ ਸ਼ਹੀਦ ਅਤੇ ਬਾਬਾ ਨਾਲ ਸਤਿਕਾਰਿਆ ਜਾਂਦਾ ਹੈ 18ਵੀਂ ਸਦੀ ਦੇ ਇਕ ਸਿੱਖ ਵਿਦਵਾਨ, ਆਗੂ ਅਤੇ ਜੰਗੀ ਜਰਨੈਲ ਸਨ। ਉਹ ਗੁਰੂ ਗੋਬਿੰਦ ਸਿੰਘ ਜੀ ਵੇਲੇ ਦੇ ਇੱਕ ਪ੍ਰਮੁੱਖ ਸਿੱਖ ਸਨ। ਉਹਨਾਂ ਨੂੰ ਸਿੱਖੀ ਦੇ ਸਭ ਤੋ ਪਵਿੱਤਰ ਸ਼ਹੀਦ ਮੰਨਿਆ ਜਾਂਦਾ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਖੇਤੀਬਾੜੀ (ਅੰਗ੍ਰੇਜ਼ੀ: Agriculture) ਵਿੱਚ ਖੇਤੀ ਦਾ ਵਿਗਿਆਨ ਜਾਂ ਅਭਿਆਸ, ਜਿਸ ਵਿੱਚ ਫਸਲਾਂ ਦੇ ਉਗਾਉਣ ਲਈ ਮਿੱਟੀ ਦੀ ਕਾਸ਼ਤ ਅਤੇ ਭੋਜਨ, ਉੱਨ ਅਤੇ ਹੋਰ ਉਤਪਾਦ ਪ੍ਰਦਾਨ ਕਰਨ ਲਈ ਪੌਦਿਆਂ ਅਤੇ ਜਾਨਵਰਾਂ ਦੀ ਪਰਵਰਿਸ਼ (ਪਾਲਣ-ਪੋਸ਼ਣ) ਸ਼ਾਮਲ ਹੈ। ਖੇਤੀਬਾੜੀ ਅਜਿਹੀ ਕਿਰਿਆ ਹੈ ਜੋ ਮਨੁੱਖੀ ਜੀਵਨ ਨੂੰ ਕਾਇਮ ਰੱਖਣ ਅਤੇ ਵਧਾਉਣ ਲਈ ਕੀਤੀ ਜਾਂਦੀ ਹੈ। ਖੇਤੀਬਾੜੀ ਵਿੱਚ ਫਸਲਾਂ ਅਤੇ ਪਸ਼ੂਆਂ ਦੇ ਉਤਪਾਦਨ, ਪਸ਼ੂ-ਪਾਲਣ, ਜਲ-ਖੇਤੀ, ਮੱਛੀ ਪਾਲਣ ਅਤੇ ਭੋਜਨ ਅਤੇ ਗੈਰ-ਭੋਜਨ ਉਤਪਾਦਾਂ ਲਈ ਜੰਗਲਾਤ ਸ਼ਾਮਲ ਹਨ। ਮਨੁੱਖੀ ਸਭਿਅਤਾ ਦੇ ਉਭਾਰ ਵਿੱਚ ਖੇਤੀਬਾੜੀ ਮੁੱਖ ਵਿਕਾਸ ਸੀ, ਜਿਸ ਨਾਲ ਪਾਲਤੂ ਨਸਲਾਂ ਦੀ ਖੇਤੀ ਨੇ ਵਾਧੂ ਭੋਜਨ ਪੈਦਾ ਕੀਤਾ, ਜਿਸ ਨਾਲ ਲੋਕਾਂ ਨੂੰ ਸ਼ਹਿਰਾਂ ਵਿੱਚ ਰਹਿਣ ਦੇ ਯੋਗ ਬਣਾਇਆ ਗਿਆ। ਖੇਤੀਬਾੜੀ ਦੇ ਅਧਿਐਨ ਨੂੰ ਖੇਤੀਬਾੜੀ ਵਿਗਿਆਨ ਵਜੋਂ ਜਾਣਿਆ ਜਾਂਦਾ ਹੈ। ਖੇਤੀਬਾੜੀ ਦਾ ਇਤਿਹਾਸ ਹਜ਼ਾਰਾਂ ਸਾਲ ਪੁਰਾਣਾ ਹੈ, ਅਤੇ ਇਸਦੇ ਵਿਕਾਸ ਨੂੰ ਬਹੁਤ ਸਾਰੇ ਵੱਖੋ-ਵੱਖਰੇ ਮਾਹੌਲ, ਸਭਿਆਚਾਰਾਂ ਅਤੇ ਤਕਨਾਲੋਜੀਆਂ ਦੁਆਰਾ ਚਲਾਇਆ ਅਤੇ ਪਰਿਭਾਸ਼ਤ ਕੀਤਾ ਗਿਆ ਹੈ। ਜਦੋਂ ਕਿ ਮਨੁੱਖਾਂ ਨੇ ਘੱਟੋ-ਘੱਟ 105,000 ਸਾਲ ਪਹਿਲਾਂ ਅਨਾਜ ਇਕੱਠਾ ਕਰਨਾ ਸ਼ੁਰੂ ਕੀਤਾ ਸੀ, ਨਵੇਂ ਕਿਸਾਨਾਂ ਨੇ ਉਨ੍ਹਾਂ ਨੂੰ ਲਗਭਗ 11,500 ਸਾਲ ਪਹਿਲਾਂ ਬੀਜਣਾ ਸ਼ੁਰੂ ਕੀਤਾ ਸੀ। ਭੇਡਾਂ, ਬੱਕਰੀਆਂ, ਸੂਰ ਅਤੇ ਪਸ਼ੂ 10,000 ਸਾਲ ਪਹਿਲਾਂ ਪਾਲਤੂ ਸਨ। ਦੁਨੀਆ ਦੇ ਘੱਟੋ-ਘੱਟ 11 ਖੇਤਰਾਂ ਵਿੱਚ ਪੌਦਿਆਂ ਦੀ ਸੁਤੰਤਰ ਤੌਰ 'ਤੇ ਕਾਸ਼ਤ ਕੀਤੀ ਗਈ ਸੀ। ਵੀਹਵੀਂ ਸਦੀ ਵਿੱਚ, ਵੱਡੇ ਪੈਮਾਨੇ ਦੇ ਮੋਨੋਕਲਚਰ 'ਤੇ ਆਧਾਰਿਤ ਉਦਯੋਗਿਕ ਖੇਤੀ ਖੇਤੀ ਉਤਪਾਦਨ 'ਤੇ ਹਾਵੀ ਹੋ ਗਈ। ਆਧੁਨਿਕ ਖੇਤੀਬਾੜੀ ਵਿਗਿਆਨ, ਪਲਾਂਟ ਬ੍ਰੀਡਿੰਗ, ਐਗਰੀਕੋਮਿਕਲ (ਕੀਟਨਾਸ਼ਕਾਂ ਅਤੇ ਖਾਦਾਂ), ਅਤੇ ਤਕਨੀਕੀ ਵਿਕਾਸ ਦੇ ਬਹੁਤ ਸਾਰੇ ਵਰਗਾਂ ਵਿੱਚ ਕਿਸਾਨ ਦੀ ਪੈਦਾਵਾਰ ਵਿੱਚ ਵਾਧਾ ਹੋਇਆ ਹੈ, ਪਰ ਉਸੇ ਸਮੇਂ ਵਿਆਪਕ ਵਾਤਾਵਰਣਕ ਨੁਕਸਾਨ ਅਤੇ ਨਕਾਰਾਤਮਕ ਮਨੁੱਖੀ ਸਿਹਤ ਪ੍ਰਭਾਵਾਂ ਦਾ ਕਾਰਨ ਵੀ ਸਾਹਮਨੇ ਆਇਆ ਹੈ। ਪਸ਼ੂ ਪਾਲਣ ਵਿੱਚ ਚੋਣਵੇਂ ਪ੍ਰਜਨਨ ਅਤੇ ਆਧੁਨਿਕ ਰਵਾਇਤਾਂ ਨੇ ਮੀਟ ਦੀ ਪੈਦਾਵਾਰ ਵਿੱਚ ਵੀ ਵਾਧਾ ਕੀਤਾ ਹੈ, ਪਰੰਤੂ ਜਾਨਵਰਾਂ ਦੀ ਭਲਾਈ ਅਤੇ ਐਂਟੀਬਾਇਓਟਿਕਸ, ਵਿਕਾਸ ਦੇ ਹਾਰਮੋਨਸ, ਅਤੇ ਉਦਯੋਗਿਕ ਮੀਟ ਦੇ ਉਤਪਾਦਨ ਵਿੱਚ ਆਮ ਤੌਰ ਤੇ ਵਰਤੇ ਜਾਂਦੇ ਹੋਰ ਰਸਾਇਣਾਂ ਦੇ ਸਿਹਤ ਪ੍ਰਭਾਵ ਬਾਰੇ ਚਿੰਤਾਵਾਂ ਨੂੰ ਉਠਾਇਆ ਹੈ। ਅਨੁਵੰਸ਼ਕ ਰੂਪ ਵਿੱਚ ਸੋਧੇ ਹੋਏ ਜੀਵ ਖੇਤੀਬਾੜੀ ਦੇ ਵਧ ਰਹੇ ਹਿੱਸੇ ਹਨ, ਭਾਵੇਂ ਕਿ ਇਹਨਾਂ ਨੂੰ ਕਈ ਦੇਸ਼ਾਂ ਵਿੱਚ ਪਾਬੰਦੀ ਲਗਾਈ ਗਈ ਹੈ ਖੇਤੀਬਾੜੀ ਫੂਡ ਉਤਪਾਦਨ ਅਤੇ ਪਾਣੀ ਪ੍ਰਬੰਧਨ ਵਿਸ਼ਵਵਿਆਪੀ ਮੁੱਦਿਆਂ ਨੂੰ ਵਧਾ ਰਹੇ ਹਨ ਜੋ ਕਈ ਮੋਰਚਿਆਂ 'ਤੇ ਬਹਿਸ ਨੂੰ ਵਧਾ ਰਹੇ ਹਨ। ਹਾਲ ਹੀ ਦਹਾਕਿਆਂ ਵਿੱਚ ਜੈਕਿਫਰਾਂ ਦੀ ਘਾਟ ਸਮੇਤ ਭੂਮੀ ਅਤੇ ਜਲ ਸਰੋਤ ਦੇ ਮਹੱਤਵਪੂਰਨ ਪਤਨ, ਅਤੇ ਗਲੋਬਲ ਵਾਰਮਿੰਗ ਬਾਰੇ ਖੇਤੀਬਾੜੀ ਅਤੇ ਖੇਤੀਬਾੜੀ ਵਿੱਚ ਗਲੋਬਲ ਵਾਰਮਿੰਗ ਦੇ ਪ੍ਰਭਾਵਾਂ ਨੂੰ ਹਾਲੇ ਵੀ ਪੂਰੀ ਤਰ੍ਹਾਂ ਸਮਝਿਆ ਨਹੀਂ ਗਿਆ। ਮੁੱਖ ਖੇਤੀਬਾੜੀ ਉਤਪਾਦਾਂ ਵਿੱਚ ਭੋਜਨ, ਫਾਈਬਰ, ਈਂਧਨ ਅਤੇ ਕੱਚੇ ਮਾਲ (ਜਿਵੇਂ ਕਿ ਰਬੜ) ਆਦਿ ਸ਼ਾਮਿਲ ਹਨ। ਖਾਸ ਭੋਜਨ ਵਿੱਚ ਅਨਾਜ (ਅਨਾਜ), ਸਬਜ਼ੀਆਂ, ਫਲ, ਤੇਲ, ਮੀਟ ਅਤੇ ਮਸਾਲੇ ਸ਼ਾਮਲ ਹਨ। ਫਾਈਬਰਸ ਵਿੱਚ ਕਪਾਹ, ਉੱਨ, ਭੰਗ, ਰੇਸ਼ਮ ਅਤੇ ਸਣ ਸ਼ਾਮਲ ਹੁੰਦੇ ਹਨ.
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿੱਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਸੁਚੱਜੀ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।
ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦਾ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਅਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਆਪਣੀ ਖੱਬੀ ਅੱਖ ਦੀ ਨਜ਼ਰ ਗੁਆ ਬੈਠਾ। ਉਸਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿੱਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿੱਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿੱਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿੱਚ ਆਉਣ ਕਰਕੇ, ਇਸ ਵਿੱਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿੱਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ।2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਉਹਨਾਂ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਤ ਕੀਤਾ ਜਾਂਦਾ ਹੈ।
ਪੂਰਨ ਗੁਰਸਿੱਖ ਬਾਬਾ ਬੁੱਢਾ ਜੀ' ਦਾ ਜਨਮ (7 ਕੱਤਕ 1563 ਬਿਕਰਮੀ) ਜਾਂ (22 ਅਕਤੂਬਰ, 1506-16 ਨਵੰਬਰ 1631) ਨੂੰ ਪਿੰਡ ਗੱਗੋਨੰਗਲ, ਜਿਸ ਨੂੰ ਹੁਣ ਕੱਥੂਨੰਗਲ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਦੇ ਸ਼ਾਹੀ ਕਿਲ੍ਹਾ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਭਾਈ ਸੁੱਘਾ ਜੀ ਰੰਧਾਵਾ ਦੇ ਗ੍ਰਹਿ ਵਿਖੇ ਹੋਇਆ। ਆਪ ਜੀ ਦੇ ਪਿਤਾ 22 ਪਿੰਡਾਂ ਦੇ ਮਾਲਕ ਸਨ। ਆਪ ਜੀ ਦੀ ਮਾਤਾ ਗੌਰਾਂ ਬਹੁਤ ਹੀ ਭਜਨ ਬੰਦਗੀ ਵਾਲੀ ਇਸਤਰੀ ਸੀ, ਜਿਸ ਕਰ ਕੇ ਉਹਨਾਂ ਦੀ ਭਜਨ ਬੰਦਗੀ ਦਾ ਪ੍ਰਭਾਵ ਬਾਬਾ ਬੁੱਢਾ ਜੀ ’ਤੇ ਵੀ ਪਿਆ।
ਲੋਕਧਾਰਾ ਸਬੰਧੀ ਸਮੱਗਰੀ ਇਕੱਤਰਿਤ ਕਰਨੀ ਨਿਰਸੰਦੇਹ ਇੱਕ ਕਠਿਨ ਕਾਰਜ ਹੈ। ਖ਼ਾਸ ਤੌਰ 'ਤੇ ਗਿੱਧੇ ਜਿਹੀਆਂ ਪ੍ਰਦਰਸ਼ਿਤ ਕਲਾਵਾਂ ਦੀ, ਜਿਹਨਾਂ ਦੀ ਲਿਖਤ ਟੈਕਸਟ ਨਾਲੋਂ ਪੇਸ਼ਕਾਰੀ ਜ਼ਿਆਦਾ ਮਹੱਤਵ ਰੱਖਦੀ ਹੈ। ਅਜਿਹੀ ਸਮੱਗਰੀ ਇਕੱਤਰਿਤ ਕਰਨ ਦੀਆਂ ਦੋ ਹੀ ਵਿਧੀਆਂ ਹਨ: ਇੱਕ ਤਾਂ ਉਹਨਾਂ ਸੁਭਾਵਿਕ ਪਰਸਥਿਤੀਆਂ ਜਿਵੇਂ ਵਿਆਹ, ਤੀਆਂ ਆਦਿ ਮੌਕੇ ' ਤੇ ਉਹਨਾਂ ਦਾਇਰਿਆਂ ਵਿੱਚ ਸ਼ਾਮਲ ਹੋ ਕੇ ਰਿਕਾਰਡਿੰਗ ਅਤੇ ਵੀਡੀਓਗਰਾਫ਼ੀ ਕੀਤੀ ਜਾਵੇ। ਦੂਸਰਾ ਸੰਬੰਧਿਤ ਖੇਤਰ ਵਿੱਚ ਮਾਹਰ ਔਰਤਾਂ ਨਾਲ ਸੰਪਰਕ ਕਰਕੇ ਲਿਖਤ ਰੂਪ ਵਿੱਚ ਸਮੱਗਰੀ ਪ੍ਰਾਪਤ ਕੀਤੀ ਜਾਵੇ। ਡਾ.ਚਰਨਜੀਤ ਕੌਰ ਨੇ ਬੋਲੀਆਂ ਦੀ ਰੇਲ ਭਰਾਂ ਪੁਸਤਕ ਵਿੱਚ ਬੋਲੀਆਂ ਨੂੰ ਲਿਖਤੀ ਰੂਪ ਪ੍ਦਾਨ ਕੀਤਾ ਹੈ।
ਊਧਮ ਸਿੰਘ (ਜਨਮ ਨਾਮ ਸ਼ੇਰ ਸਿੰਘ; 26 ਦਸੰਬਰ 1899 — 31 ਜੁਲਾਈ 1940) ਗਦਰ ਪਾਰਟੀ ਅਤੇ HSRA ਨਾਲ ਸਬੰਧਤ ਇੱਕ ਭਾਰਤੀ ਕ੍ਰਾਂਤੀਕਾਰੀ ਸੀ, ਜੋ 13 ਮਾਰਚ 1940 ਨੂੰ ਭਾਰਤ ਵਿੱਚ ਪੰਜਾਬ ਦੇ ਸਾਬਕਾ ਲੈਫਟੀਨੈਂਟ ਗਵਰਨਰ ਮਾਈਕਲ ਓਡਵਾਇਰ ਦੀ ਹੱਤਿਆ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ। ਇਹ ਕਤਲ 1919 ਵਿੱਚ ਅੰਮ੍ਰਿਤਸਰ ਵਿੱਚ ਜਲ੍ਹਿਆਂਵਾਲਾ ਬਾਗ ਦੇ ਸਾਕੇ ਦਾ ਬਦਲਾ ਲੈਣ ਲਈ ਕੀਤਾ ਗਿਆ ਸੀ। , ਜਿਸ ਲਈ ਓਡਵਾਇਰ ਜਿੰਮੇਵਾਰ ਸੀ। ਊਧਮ ਸਿੰਘ ਤੇ ਬਾਅਦ ਵਿੱਚ ਕਤਲ ਦਾ ਮੁਕੱਦਮਾ ਚਲਾਇਆ ਅਤੇ ਦੋਸ਼ੀ ਠਹਿਰਾਇਆ ਗਿਆ ਅਤੇ 31 ਜੁਲਾਈ 1940 ਨੂੰ ਫਾਂਸੀ ਦਿੱਤੀ ਗਈ। ਹਿਰਾਸਤ ਵਿੱਚ ਰਹਿਣ ਦੌਰਾਨ, ਉਸਨੇ 'ਮੁਹੰਮਦ ਸਿੰਘ ਆਜ਼ਾਦ' ਨਾਮ ਦੀ ਵਰਤੋਂ ਕੀਤੀ, ਜੋ ਭਾਰਤ ਵਿੱਚ ਧਰਮ ਨਿਰਪੱਖ ਅਤੇ ਉਸਦੀ ਬਸਤੀਵਾਦੀ ਵਿਰੋਧੀ ਭਾਵਨਾ ਨੂੰ ਦਰਸਾਉਂਦਾ ਹੈ।
ਜੰਗ ਜਾਂ ਯੁੱਧ (ਹੋਰ ਪੰਜਾਬੀ ਨਾਂ ਜੁੱਧ, ਸੰਗਰਾਮ ਜਾਂ ਲੜਾਈ ਹਨ) ਮੁਲਕਾਂ ਜਾਂ ਗੈਰ-ਮੁਲਕੀ ਇਕਾਈਆਂ ਵਿਚਕਾਰ ਇੱਕ ਜੱਥੇਬੰਦ ਅਤੇ ਲੰਮਾ ਟਾਕਰਾ ਹੁੰਦਾ ਹੈ। ਇਹਦੇ ਲੱਛਣਾਂ ਵਿੱਚ ਆਮ ਤੌਰ ਉੱਤੇ ਸਿਰੇ ਦੀ ਹਿੰਸਾ, ਸਮਾਜਕ ਤੋੜ-ਫੋੜ ਅਤੇ ਮਾਲੀ ਤਬਾਹੀ ਸ਼ਾਮਲ ਹਨ। ਇਹ ਸਿਆਸੀ ਫ਼ਿਰਕਿਆਂ ਵਿਚਕਾਰ ਇੱਕ ਵਾਸਤਵਿਕ, ਮਿੱਥਿਆ ਅਤੇ ਵਿਸ਼ਾਲ ਹਥਿਆਰਬੰਦ ਬਖੇੜਾ ਹੁੰਦਾ ਹੈ। ਜੰਗ ਕਰਨ ਵਾਸਤੇ ਤਿਆਰ ਕੀਤੀਆਂ ਗਈਆਂ ਤਕਨੀਕਾਂ ਨੂੰ ਜੰਗ-ਨੀਤੀ ਆਖਿਆ ਜਾਂਦਾ ਹੈ। ਜੰਗ ਚਾਲੂ ਨਾ ਹੋਣ ਦੀ ਹਾਲਤ ਨੂੰ ਅਮਨ ਆਖਿਆ ਜਾਂਦਾ ਹੈ।
ਭਾਰਤ, ਅਧਿਕਾਰਤ ਤੌਰ 'ਤੇ ਭਾਰਤ ਗਣਰਾਜ (ਆਈਐੱਸਓ: Bhārat Gaṇarājya), ਦੱਖਣੀ ਏਸ਼ੀਆ ਵਿੱਚ ਇੱਕ ਦੇਸ਼ ਹੈ। ਇਹ ਖੇਤਰ ਦੇ ਹਿਸਾਬ ਨਾਲ ਸੱਤਵਾਂ ਸਭ ਤੋਂ ਵੱਡਾ ਦੇਸ਼; ਜੂਨ 2023 ਤੱਕ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼; ਅਤੇ 1947 ਵਿੱਚ ਆਪਣੀ ਆਜ਼ਾਦੀ ਦੇ ਸਮੇਂ ਤੋਂ, ਦੁਨੀਆ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਦੱਖਣ ਵੱਲ ਹਿੰਦ ਮਹਾਸਾਗਰ, ਦੱਖਣ-ਪੱਛਮ ਵੱਲ ਅਰਬ ਸਾਗਰ ਅਤੇ ਦੱਖਣ-ਪੂਰਬ ਵੱਲ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ, ਇਹ ਪੱਛਮ ਵੱਲ ਪਾਕਿਸਤਾਨ ਨਾਲ ਜ਼ਮੀਨੀ ਸਰਹੱਦਾਂ ਸਾਂਝੀਆਂ ਕਰਦਾ ਹੈ।; ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ; ਅਤੇ ਪੂਰਬ ਵੱਲ ਬੰਗਲਾਦੇਸ਼ ਅਤੇ ਮਿਆਂਮਾਰ। ਹਿੰਦ ਮਹਾਸਾਗਰ ਵਿੱਚ, ਭਾਰਤ ਸ਼੍ਰੀਲੰਕਾ ਅਤੇ ਮਾਲਦੀਵ ਦੇ ਨੇੜੇ ਹੈ; ਇਸ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਥਾਈਲੈਂਡ, ਮਿਆਂਮਾਰ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੇ ਕਰਦੇ ਹਨ। ਆਧੁਨਿਕ ਮਨੁੱਖ 55,000 ਸਾਲ ਪਹਿਲਾਂ ਅਫ਼ਰੀਕਾ ਤੋਂ ਭਾਰਤੀ ਉਪ-ਮਹਾਂਦੀਪ 'ਤੇ ਆਏ ਸਨ। ਉਹਨਾਂ ਦੇ ਲੰਬੇ ਕਿੱਤੇ, ਸ਼ੁਰੂ ਵਿੱਚ ਵੱਖੋ-ਵੱਖਰੇ ਰੂਪਾਂ ਵਿੱਚ ਸ਼ਿਕਾਰੀ-ਇਕੱਠੇ ਕਰਨ ਵਾਲਿਆਂ ਦੇ ਰੂਪ ਵਿੱਚ, ਨੇ ਖੇਤਰ ਨੂੰ ਬਹੁਤ ਹੀ ਵਿਭਿੰਨਤਾ ਬਣਾ ਦਿੱਤਾ ਹੈ, ਮਨੁੱਖੀ ਜੈਨੇਟਿਕ ਵਿਭਿੰਨਤਾ ਵਿੱਚ ਅਫਰੀਕਾ ਤੋਂ ਬਾਅਦ ਦੂਜੇ ਸਥਾਨ 'ਤੇ ਹੈ। 9,000 ਸਾਲ ਪਹਿਲਾਂ ਸਿੰਧ ਨਦੀ ਬੇਸਿਨ ਦੇ ਪੱਛਮੀ ਹਾਸ਼ੀਏ ਵਿੱਚ ਉਪ-ਮਹਾਂਦੀਪ ਵਿੱਚ ਸੈਟਲਡ ਜੀਵਨ ਉਭਰਿਆ ਸੀ, ਹੌਲੀ ਹੌਲੀ ਤੀਜੀ ਹਜ਼ਾਰ ਸਾਲ ਬੀਸੀਈ ਦੀ ਸਿੰਧੂ ਘਾਟੀ ਸਭਿਅਤਾ ਵਿੱਚ ਵਿਕਸਤ ਹੋਇਆ। 12000 ਈਸਾ ਪੂਰਵ ਤੱਕ, ਸੰਸਕ੍ਰਿਤ ਦਾ ਇੱਕ ਪੁਰਾਤਨ ਰੂਪ, ਇੱਕ ਇੰਡੋ-ਯੂਰਪੀਅਨ ਭਾਸ਼ਾ, ਉੱਤਰ ਪੱਛਮ ਤੋਂ ਭਾਰਤ ਵਿੱਚ ਫੈਲ ਗਈ ਸੀ। ਇਸ ਦਾ ਪ੍ਰਮਾਣ ਅੱਜ ਰਿਗਵੇਦ ਦੇ ਭਜਨਾਂ ਵਿੱਚ ਮਿਲਦਾ ਹੈ। ਇੱਕ ਮੌਖਿਕ ਪਰੰਪਰਾ ਦੁਆਰਾ ਸੁਰੱਖਿਅਤ ਰੱਖਿਆ ਗਿਆ ਸੀ ਜੋ ਪੂਰੀ ਤਰ੍ਹਾਂ ਚੌਕਸ ਸੀ, ਰਿਗਵੇਦ ਭਾਰਤ ਵਿੱਚ ਹਿੰਦੂ ਧਰਮ ਦੀ ਸ਼ੁਰੂਆਤ ਨੂੰ ਰਿਕਾਰਡ ਕਰਦਾ ਹੈ। ਭਾਰਤ ਦੀਆਂ ਦ੍ਰਾਵਿੜ ਭਾਸ਼ਾਵਾਂ ਨੂੰ ਉੱਤਰੀ ਅਤੇ ਪੱਛਮੀ ਖੇਤਰਾਂ ਵਿੱਚ ਬਦਲ ਦਿੱਤਾ ਗਿਆ ਸੀ। 400 ਈਸਾ ਪੂਰਵ ਤੱਕ, ਹਿੰਦੂ ਧਰਮ ਦੇ ਅੰਦਰ ਜਾਤ ਦੁਆਰਾ ਪੱਧਰੀਕਰਨ ਅਤੇ ਬੇਦਖਲੀ ਉਭਰ ਕੇ ਸਾਹਮਣੇ ਆਈ ਸੀ, ਅਤੇ ਬੌਧ ਅਤੇ ਜੈਨ ਧਰਮ ਪੈਦਾ ਹੋ ਗਏ ਸਨ, ਸਮਾਜਿਕ ਵਿਵਸਥਾਵਾਂ ਨੂੰ ਖ਼ਾਨਦਾਨੀ ਨਾਲ ਜੋੜਿਆ ਨਹੀਂ ਗਿਆ ਸੀ। ਸ਼ੁਰੂਆਤੀ ਸਿਆਸੀ ਮਜ਼ਬੂਤੀ ਨੇ ਗੰਗਾ ਬੇਸਿਨ ਵਿੱਚ ਸਥਿਤ ਮੌਰੀਆ ਅਤੇ ਗੁਪਤ ਸਾਮਰਾਜ ਨੂੰ ਜਨਮ ਦਿੱਤਾ। ਉਹਨਾਂ ਦਾ ਸਮੂਹਿਕ ਯੁੱਗ ਵਿਆਪਕ ਰਚਨਾਤਮਕਤਾ ਨਾਲ ਭਰਿਆ ਹੋਇਆ ਸੀ, ਪਰ ਔਰਤਾਂ ਦੀ ਡਿੱਗਦੀ ਸਥਿਤੀ, ਅਤੇ ਵਿਸ਼ਵਾਸ ਦੀ ਇੱਕ ਸੰਗਠਿਤ ਪ੍ਰਣਾਲੀ ਵਿੱਚ ਛੂਤ-ਛਾਤ ਨੂੰ ਸ਼ਾਮਲ ਕਰਨ ਦੁਆਰਾ ਵੀ ਚਿੰਨ੍ਹਿਤ ਕੀਤਾ ਗਿਆ ਸੀ। ਦੱਖਣੀ ਭਾਰਤ ਵਿੱਚ, ਮੱਧ ਰਾਜਾਂ ਨੇ ਦੱਖਣ-ਪੂਰਬੀ ਏਸ਼ੀਆ ਦੇ ਰਾਜਾਂ ਨੂੰ ਦ੍ਰਾਵਿੜ-ਭਾਸ਼ਾ ਦੀਆਂ ਲਿਪੀਆਂ ਅਤੇ ਧਾਰਮਿਕ ਸਭਿਆਚਾਰਾਂ ਨੂੰ ਨਿਰਯਾਤ ਕੀਤਾ। ਸ਼ੁਰੂਆਤੀ ਮੱਧਕਾਲੀ ਯੁੱਗ ਵਿੱਚ, ਈਸਾਈ ਧਰਮ, ਇਸਲਾਮ, ਯਹੂਦੀ ਧਰਮ, ਅਤੇ ਜੋਰਾਸਟ੍ਰੀਅਨ ਧਰਮ ਭਾਰਤ ਦੇ ਦੱਖਣੀ ਅਤੇ ਪੱਛਮੀ ਤੱਟਾਂ ਉੱਤੇ ਸਥਾਪਿਤ ਹੋ ਗਏ ਸਨ। ਮੱਧ ਏਸ਼ੀਆ ਦੀਆਂ ਮੁਸਲਿਮ ਫੌਜਾਂ ਨੇ ਰੁਕ-ਰੁਕ ਕੇ ਭਾਰਤ ਦੇ ਉੱਤਰੀ ਮੈਦਾਨਾਂ ਨੂੰ ਆਪਣੇ ਕਬਜ਼ੇ ਵਿੱਚ ਕਰ ਲਿਆ, ਅੰਤ ਵਿੱਚ ਦਿੱਲੀ ਸਲਤਨਤ ਦੀ ਸਥਾਪਨਾ ਕੀਤੀ, ਅਤੇ ਉੱਤਰੀ ਭਾਰਤ ਨੂੰ ਮੱਧਕਾਲੀ ਇਸਲਾਮ ਦੇ ਬ੍ਰਹਿਮੰਡੀ ਨੈਟਵਰਕ ਵਿੱਚ ਖਿੱਚ ਲਿਆ। 15ਵੀਂ ਸਦੀ ਵਿੱਚ, ਵਿਜੈਨਗਰ ਸਾਮਰਾਜ ਨੇ ਦੱਖਣ ਭਾਰਤ ਵਿੱਚ ਇੱਕ ਲੰਬੇ ਸਮੇਂ ਤੱਕ ਚੱਲਣ ਵਾਲੇ ਸੰਯੁਕਤ ਹਿੰਦੂ ਸੱਭਿਆਚਾਰ ਦੀ ਸਿਰਜਣਾ ਕੀਤੀ। ਪੰਜਾਬ ਵਿੱਚ, ਸਿੱਖ ਧਰਮ ਦਾ ਉਭਾਰ ਹੋਇਆ, ਸੰਸਥਾਗਤ ਧਰਮ ਨੂੰ ਰੱਦ ਕਰਦਾ ਹੋਇਆ। ਮੁਗਲ ਸਾਮਰਾਜ, 1526 ਵਿੱਚ, ਦੋ ਸਦੀਆਂ ਦੀ ਸਾਪੇਖਿਕ ਸ਼ਾਂਤੀ ਦੀ ਸ਼ੁਰੂਆਤ ਕੀਤੀ, ਚਮਕਦਾਰ ਆਰਕੀਟੈਕਚਰ ਦੀ ਵਿਰਾਸਤ ਛੱਡ ਕੇ। ਹੌਲੀ-ਹੌਲੀ ਬ੍ਰਿਟਿਸ਼ ਈਸਟ ਇੰਡੀਆ ਕੰਪਨੀ ਦੇ ਸ਼ਾਸਨ ਦਾ ਵਿਸਤਾਰ ਹੋਇਆ, ਜਿਸ ਨੇ ਭਾਰਤ ਨੂੰ ਇੱਕ ਬਸਤੀਵਾਦੀ ਆਰਥਿਕਤਾ ਵਿੱਚ ਬਦਲ ਦਿੱਤਾ, ਪਰ ਇਸਦੀ ਪ੍ਰਭੂਸੱਤਾ ਨੂੰ ਵੀ ਮਜ਼ਬੂਤ ਕੀਤਾ। ਬ੍ਰਿਟਿਸ਼ ਕ੍ਰਾਊਨ ਸ਼ਾਸਨ 1858 ਵਿੱਚ ਸ਼ੁਰੂ ਹੋਇਆ। ਭਾਰਤੀਆਂ ਨੂੰ ਦਿੱਤੇ ਗਏ ਅਧਿਕਾਰ ਹੌਲੀ-ਹੌਲੀ ਦਿੱਤੇ ਗਏ, ਪਰ ਤਕਨੀਕੀ ਤਬਦੀਲੀਆਂ ਪੇਸ਼ ਕੀਤੀਆਂ ਗਈਆਂ, ਅਤੇ ਸਿੱਖਿਆ ਅਤੇ ਜਨਤਕ ਜੀਵਨ ਦੇ ਆਧੁਨਿਕ ਵਿਚਾਰਾਂ ਨੇ ਜੜ੍ਹ ਫੜ ਲਈ। ਇੱਕ ਮੋਹਰੀ ਅਤੇ ਪ੍ਰਭਾਵਸ਼ਾਲੀ ਰਾਸ਼ਟਰਵਾਦੀ ਲਹਿਰ ਉਭਰੀ, ਜੋ ਅਹਿੰਸਕ ਵਿਰੋਧ ਲਈ ਮਸ਼ਹੂਰ ਸੀ ਅਤੇ ਬ੍ਰਿਟਿਸ਼ ਸ਼ਾਸਨ ਨੂੰ ਖਤਮ ਕਰਨ ਦਾ ਮੁੱਖ ਕਾਰਕ ਬਣ ਗਈ। 1947 ਵਿੱਚ ਬ੍ਰਿਟਿਸ਼ ਭਾਰਤੀ ਸਾਮਰਾਜ ਨੂੰ ਦੋ ਆਜ਼ਾਦ ਰਾਜਾਂ ਵਿੱਚ ਵੰਡਿਆ ਗਿਆ ਸੀ, ਹਿੰਦੂ-ਬਹੁਗਿਣਤੀ ਭਾਰਤ ਦਾ ਡੋਮੀਨੀਅਨ ਅਤੇ ਇੱਕ ਮੁਸਲਿਮ-ਬਹੁਗਿਣਤੀ ਪਾਕਿਸਤਾਨ ਦਾ ਡੋਮੀਨੀਅਨ, ਵੱਡੇ ਪੱਧਰ 'ਤੇ ਜਾਨੀ ਨੁਕਸਾਨ ਅਤੇ ਇੱਕ ਬੇਮਿਸਾਲ ਪਰਵਾਸ ਦੇ ਵਿਚਕਾਰ। ਭਾਰਤ 1950 ਤੋਂ ਇੱਕ ਸੰਘੀ ਗਣਰਾਜ ਰਿਹਾ ਹੈ, ਇੱਕ ਲੋਕਤੰਤਰੀ ਸੰਸਦੀ ਪ੍ਰਣਾਲੀ ਦੁਆਰਾ ਸ਼ਾਸਨ ਕੀਤਾ ਜਾਂਦਾ ਹੈ। ਇਹ ਬਹੁਲਵਾਦੀ, ਬਹੁ-ਭਾਸ਼ੀ ਅਤੇ ਬਹੁ-ਜਾਤੀ ਸਮਾਜ ਹੈ। ਭਾਰਤ ਦੀ ਆਬਾਦੀ 1951 ਵਿੱਚ 361 ਮਿਲੀਅਨ ਤੋਂ ਵਧ ਕੇ 2022 ਵਿੱਚ ਲਗਭਗ 1.4 ਬਿਲੀਅਨ ਹੋ ਗਈ। ਉਸੇ ਸਮੇਂ ਦੌਰਾਨ, ਇਸਦੀ ਨਾਮਾਤਰ ਪ੍ਰਤੀ ਵਿਅਕਤੀ ਆਮਦਨ US$64 ਸਾਲਾਨਾ ਤੋਂ US$2,601 ਤੱਕ ਵਧ ਗਈ, ਅਤੇ ਇਸਦੀ ਸਾਖਰਤਾ ਦਰ 16.6% ਤੋਂ 74% ਹੋ ਗਈ। 1951 ਵਿੱਚ ਮੁਕਾਬਲਤਨ ਬੇਸਹਾਰਾ ਦੇਸ਼ ਹੋਣ ਤੋਂ ਭਾਰਤ ਇੱਕ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਅਤੇ ਸੂਚਨਾ ਤਕਨਾਲੋਜੀ ਸੇਵਾਵਾਂ ਦਾ ਇੱਕ ਕੇਂਦਰ ਬਣ ਗਿਆ ਹੈ, ਇੱਕ ਵਿਸਤ੍ਰਿਤ ਮੱਧ ਵਰਗ ਦੇ ਨਾਲ। ਇਸਦਾ ਇੱਕ ਸਪੇਸ ਪ੍ਰੋਗਰਾਮ ਹੈ। ਭਾਰਤੀ ਫਿਲਮਾਂ, ਸੰਗੀਤ ਅਤੇ ਅਧਿਆਤਮਿਕ ਸਿੱਖਿਆਵਾਂ ਗਲੋਬਲ ਸੱਭਿਆਚਾਰ ਵਿੱਚ ਵਧਦੀ ਭੂਮਿਕਾ ਨਿਭਾਉਂਦੀਆਂ ਹਨ। ਭਾਰਤ ਨੇ ਆਪਣੀ ਗਰੀਬੀ ਦੀ ਦਰ ਨੂੰ ਕਾਫ਼ੀ ਹੱਦ ਤੱਕ ਘਟਾ ਦਿੱਤਾ ਹੈ, ਹਾਲਾਂਕਿ ਆਰਥਿਕ ਅਸਮਾਨਤਾ ਵਧਣ ਦੀ ਕੀਮਤ 'ਤੇ। ਭਾਰਤ ਇੱਕ ਪਰਮਾਣੂ-ਹਥਿਆਰ ਵਾਲਾ ਦੇਸ਼ ਹੈ, ਜੋ ਫੌਜੀ ਖਰਚਿਆਂ ਵਿੱਚ ਉੱਚ ਦਰਜੇ 'ਤੇ ਹੈ। ਇਸ ਦੇ ਆਪਣੇ ਗੁਆਂਢੀ ਦੇਸ਼ਾਂ ਪਾਕਿਸਤਾਨ ਅਤੇ ਚੀਨ ਨਾਲ ਕਸ਼ਮੀਰ ਨੂੰ ਲੈ ਕੇ ਵਿਵਾਦ ਹਨ, ਜੋ 20ਵੀਂ ਸਦੀ ਦੇ ਅੱਧ ਤੋਂ ਅਣਸੁਲਝੇ ਹੋਏ ਹਨ। ਭਾਰਤ ਨੂੰ ਜਿਨ੍ਹਾਂ ਸਮਾਜਿਕ-ਆਰਥਿਕ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ, ਉਨ੍ਹਾਂ ਵਿੱਚ ਲਿੰਗ ਅਸਮਾਨਤਾ, ਬਾਲ ਕੁਪੋਸ਼ਣ, ਅਤੇ ਹਵਾ ਪ੍ਰਦੂਸ਼ਣ ਦੇ ਵਧਦੇ ਪੱਧਰ। ਭਾਰਤ ਦੀ ਧਰਤੀ ਮੈਗਾਡਾਇਵਰਸ ਹੈ, ਚਾਰ ਜੈਵ ਵਿਭਿੰਨਤਾ ਦੇ ਹੌਟਸਪੌਟਸ ਦੇ ਨਾਲ। ਇਸਦੇ ਜੰਗਲਾਂ ਵਿੱਚ ਇਸਦੇ ਖੇਤਰ ਦਾ 21.7% ਸ਼ਾਮਲ ਹੈ। ਭਾਰਤ ਦੇ ਜੰਗਲੀ ਜੀਵ, ਜਿਨ੍ਹਾਂ ਨੂੰ ਭਾਰਤ ਦੀ ਸੰਸਕ੍ਰਿਤੀ ਵਿੱਚ ਪਰੰਪਰਾਗਤ ਤੌਰ 'ਤੇ ਸਹਿਣਸ਼ੀਲਤਾ ਨਾਲ ਦੇਖਿਆ ਜਾਂਦਾ ਹੈ, ਨੂੰ ਇਹਨਾਂ ਜੰਗਲਾਂ ਵਿੱਚ, ਅਤੇ ਕਿਤੇ ਹੋਰ, ਸੁਰੱਖਿਅਤ ਨਿਵਾਸ ਸਥਾਨਾਂ ਵਿੱਚ ਸਮਰਥਨ ਪ੍ਰਾਪਤ ਹੈ।.
ਵਿਨੇਸ਼ ਫੋਗਾਟ (ਜਨਮ 25 ਅਗਸਤ 1994) ਇੱਕ ਭਾਰਤੀ ਪਹਿਲਵਾਨ ਹੈ। ਉਹ ਉਲੰਪਿਕ ਖੇਡਾਂ ਦੇ ਫਾਈਨਲ ‘ਚ ਪਹੁੰਚਣ ਵਾਲੀ ਪਹਿਲੀ ਮਹਿਲਾ ਭਾਰਤੀ ਖਿਡਾਰਨ ਹੈ, ਉਸਨੇ ਕਿਊਬਾ ਦੀ ਖਿਡਾਰਨ ਨੂੰ ਸੈਮੀ ਫਾਈਨਲ ਚ ਹਰਾਇਆ। ਇਸ ਤਰ੍ਹਾਂ ਕਰਨ ਨਾਲ ਉਹ ਘੱਟੋ ਘੱਟ ਸਿਲਵਰ ਮੈਡਲ ਦੀ ਹੱਕਦਾਰ ਬਣ ਗਈ ਹੈ। ਵਿਨੇਸ਼ ਫੋਗਟ ਦਾ ਪਹਿਲਵਾਨੀ ਵਿੱਚ ਬਹੁਤ ਹੀ ਸਫਲ ਪਿਛੋਕੜ ਹੈ। ਉਸਦੀਆਂ ਚਚੇਰੀਆਂ ਭੈਣਾ ਗੀਤਾ ਫੋਗਟ ਅਤੇ ਬਬੀਤਾ ਕੁਮਾਰੀ ਦੋਨੋਂ ਇੰਟਰਨੈਸ਼ਨਲ ਪਹਿਲਵਾਨ ਹਨ ਅਤੇ ਰਾਸ਼ਟਰਮੰਡਲ ਖੇਡਾਂ ਵਿੱਚ ਤਮਗ਼ੇ ਜਿੱਤ ਚੁਕੀਆਂ ਹਨ।
ਦਲੀਪ ਕੌਰ ਟਿਵਾਣਾ (4 ਮਈ 1935 - 31 ਜਨਵਰੀ 2020) ਇੱਕ ਪੰਜਾਬੀ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਸੀ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਹਨਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ 'ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ।
ਭਾਰਤੀ ਸੰਸਦ (ਪਾਰਲੀਮੈਂਟ) ਭਾਰਤ ਦੀ ਸਰਬ-ਉਚ ਵਿਧਾਨਕ ਸਭਾ ਹੈ। ਭਾਰਤੀ ਸੰਸਦ ਵਿੱਚ ਰਾਸ਼ਟਰਪਤੀ ਅਤੇ ਦੋ ਸਦਨ - ਲੋਕ ਸਭਾ (ਲੋਕਾਂ ਦਾ ਸਦਨ) ਅਤੇ ਰਾਜ ਸਭਾ (ਰਾਜਾਂ ਦੀ ਪਰਿਸ਼ਦ) ਹੁੰਦੇ ਹਨ। ਰਾਸ਼ਟਰਪਤੀ ਦੇ ਕੋਲ ਸੰਸਦ ਦੇ ਦੋਨਾਂ ਵਿੱਚੋਂ ਕਿਸੇ ਵੀ ਸਦਨ ਨੂੰ ਬੁਲਾਣ ਜਾਂ ਸਥਗਿਤ ਕਰਨ ਅਤੇ ਲੋਕ ਸਭਾ ਨੂੰ ਭੰਗ ਕਰਨ ਦੀ ਸ਼ਕਤੀ ਹੈ। ਪਰ ਰਾਸ਼ਟਰਪਤੀ ਇਹਨਾਂ ਸ਼ਕਤੀਆਂ ਦੀ ਵਰਤੋਂ ਪ੍ਰਧਾਨਮੰਤਰੀ ਜਾਂ ਮੰਤਰੀ ਪਰਿਸ਼ਦ ਦੀ ਸਲਾਹ ਤੇ ਹੀ ਕਰਦਾ ਹੈ। ਭਾਰਤੀ ਸੰਸਦ ਦਾ ਸੰਚਾਲਨ ਸੰਸਦ ਭਵਨ ਵਿੱਚ ਹੁੰਦਾ ਹੈ, ਜੋ ਕਿ ਭਾਰਤ ਦੀ ਰਾਜਧਾਨੀ, ਨਵੀਂ ਦਿੱਲੀ ਵਿੱਚ ਸਥਿਤ ਹੈ।
ਮਹਾਰਾਣੀ ਜਿੰਦ ਕੌਰ (ਅੰ. 1817 – 1 ਅਗਸਤ 1863) 1843 ਤੋਂ 29 ਮਾਰਚ 1847 ਤੱਕ ਸਿੱਖ ਸਾਮਰਾਜ ਦੀ ਰੀਜੈਂਟ ਸੀ। 29 ਮਾਰਚ 1847 ਨੂੰ ਸਿੱਖ ਸਾਮਰਾਜ ਦੇ ਭੰਗ ਹੋਣ ਤੋਂ ਬਾਅਦ ਸਿੱਖਾਂ ਨੇ ਉਸ ਨੂੰ ਮਹਾਰਾਜਾ ਦਲੀਪ ਸਿੰਘ ਦੀ ਮਹਾਰਾਣੀ ਅਤੇ ਉੱਤਰਾਧਿਕਾਰੀ ਵਜੋਂ ਦਾਅਵਾ ਕੀਤਾ। ਹਾਲਾਂਕਿ, ਉਸੇ ਦਿਨ ਅੰਗਰੇਜ਼ਾਂ ਨੇ ਪੂਰਾ ਕਬਜ਼ਾ ਕਰ ਲਿਆ ਅਤੇ ਦਾਅਵਿਆਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ।
ਗੂਰੁ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦਸਾਂ ਵਿਚੋਂ ਦੂਜੇ ਗੁਰੂ ਸਨ। ਇਹਨਾਂ ਦਾ ਜਨਮ ਹਿੰਦੂ ਖ਼ਾਨਦਾਨ ਵਿੱਚ, ਜਮਾਂਦਰੂ ਨਾਮ ਲਹਿਣੇ ਨਾਲ਼, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਨੇੜੇ) ਪੰਜਾਬ ਵਿਖੇ ਹੋਇਆ। ਭਾਈ ਲਹਿਣਾ ਖੱਤਰੀ ਟੱਬਰ ਵਿੱਚ ਪਲ਼ਿਆ, ਜਿਸਦੇ ਪਿਓ ਨਿੱਕੇ ਸਕੇਲ ਦੇ ਸੁਦਾਗਰ ਸੀ, ਅਤੇ ਆਪ ਉਹ ਦੁਰਗਾ ਦੇ ਪੁਜਾਰੀ ਸਨ। ਇਹਨਾਂ ਦੀ ਮੁਲਾਕਾਤ ਗੁਰੂ ਨਾਨਕ, ਸਿੱਖੀ ਦੇ ਬਾਨੀ ਨਾਲ਼ ਹੋਣ ਤੋਂ ਬਾਅਦ ਇਹ ਸਿੱਖ ਬਣ ਗਏ। ਗੁਰੂ ਨਾਨਕ ਸਾਹਿਬ ਨੇ ਲਹਿਣਾ ਨਾਮ ਤਬਦੀਲ ਕਰ ਅੰਗਦ ("ਮੇਰਾ ਆਪਣਾ ਅੰਗ") ਰੱਖ ਦਿੱਤਾ, ਅਤੇ ਆਪਣੇ ਪੁੱਤਾਂ ਦੀ ਬਜਾਏ ਅੰਗਦ ਨੂੰ ਦੂਜਾ ਗੁਰੂ ਐਲਾਨ ਦਿੱਤਾ।
ਪੰਜਾਬ ਵਿਧਾਨ ਸਭਾ ਚੋਣਾਂ 1992 ਜੋ 30 ਜਨਵਰੀ, 1992 ਵਿੱਚ ਹੋਈਆ ਅਤੇ ਇਸ ਦਾ ਨਤੀਜਾ ਫਰਵਰੀ 1997 ਘੋਸ਼ਿਤ ਕੀਤਾ ਗਿਆ ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਚੋਣਾਂ ਦਾ ਬਾਈਕਾਟ ਕੀਤਾ ਅਤੇ ਭਾਰਤੀ ਰਾਸ਼ਟਰੀ ਕਾਂਗਰਸ ਨੇ ਬੇਅੰਤ ਸਿੰਘ (ਮੁੱਖ ਮੰਤਰੀ) ਦੀ ਅਗਵਾਹੀ ਵਿੱਚ ਇਹ ਚੋਣਾਂ ਦਾ ਮੁਕਾਬਲਾ ਹੋਇਆ। ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੇ 87 ਸੀਟਾਂ ’ਤੇ ਜਿੱਤ ਹਾਸਲ ਕੀਤੀ ਜਦੋਂ ਕਿ ਅਕਾਲੀ ਦਲ ਕਾਬਲ ਨੂੰ 3 ਤੇ ਹੋਰਾਂ ਨੇ 27 ਸੀਟਾਂ ’ਤੇ ਜਿੱਤ ਹਾਸਲ ਕੀਤੀ। 25 ਫਰਵਰੀ 1992 ਤੋਂ 31 ਅਗਸਤ 1995 ਤਕ ਬੇਅੰਤ ਸਿੰਘ ਪੰਜਾਬ ਦੇ ਮੁੱਖ ਮੰਤਰੀ ਬਣੇ। 31 ਅਗਸਤ 1995 ਨੂੰ ਉਹਨਾਂ ਦੀ ਮੌਤ ਤੋਂ ਬਾਅਦ 21 ਨਵੰਬਰ 1996 ਤਕ ਸ.
ਫੁਲਕਾਰੀ ਇੱਕ ਤਰ੍ਹਾਂ ਦੀ ਕਢਾਈ ਹੁੰਦੀ ਹੈ ਜੋ ਚੁੰਨੀਆਂ/ਦੁਪੱਟਿਆਂ ਉੱਤੇ ਹੱਥਾਂ ਰਾਹੀਂ ਕੀਤੀ ਜਾਂਦੀ ਹੈ। ਫੁਲਕਾਰੀ ਸ਼ਬਦ "ਫੁੱਲ" ਅਤੇ "ਕਾਰੀ" ਤੋਂ ਬਣਿਆ ਹੈ ਜਿਸਦਾ ਮਤਲਬ ਫੁੱਲਾਂ ਦੀ ਕਾਰੀਗਰੀ। ਪਹਿਲੋਂ ਪਹਿਲ ਇਹ ਸ਼ਬਦ ਹਰ ਤਰ੍ਹਾਂ ਦੀ ਬੁਣਾਈ / ਕਢਾਈ ਲਈ ਵਰਤਿਆ ਜਾਂਦਾ ਸੀ, ਪਰ ਬਾਅਦ ਵਿੱਚ ਇਹ ਸ਼ਾਲਾਂ ਅਤੇ ਸਿਰ ਤੇ ਲੈਣ ਵਾਲੀਆਂ ਚਾਦਰਾਂ ਲਈ ਰਾਖਵਾਂ ਹੋ ਗਿਆ। ਪੰਜਾਬੀ ਲੋਕ ਸ਼ਿਲਪ ਕਲਾ ਦੀਆਂ ਵਿਭਿੰਨ ਵੰਨਗੀਆਂ ਵਿੱਚ ਫੁਲਕਾਰੀ ਕਲਾ ਦਾ ਅਹਿਮ ਸਥਾਨ ਹੈ। ਫੁਲਕਾਰੀ ਪੰਜਾਬਣ ਦਾ ਕੱਜਣ ਹੈ ਜੋ ਉਸ ਦੇ ਮਨ ਦੇ ਵਲਵਲਿਆਂ, ਰੀਝਾਂ ਅਤੇ ਸਿਰਜਣਸ਼ਕਤੀ ਦਾ ਪ੍ਰਤੀਕ ਰਹੀ ਹੈ।
ਛਪਾਰ ਦਾ ਮੇਲਾ, ਪੰਜਾਬ ਦੇ ਸਮੂਹ ਮੇਲਿਆਂ ਵਿੱਚੋਂ ਇੱਕ ਵਿਲੱਖਣ ਅਤੇ ਸਰੂਪ ਵਿੱਚ ਸੁਚਿੱਤਰ ਮੇਲਾ ਹੈ। ਇਸ ਦਾ ਸਬੰਧ ਪੰਜਾਬੀਆਂ ਦੀ ਪੂਜਾ-ਬਿਰਤੀ ਨਾਲ ਜੁੜਿਆ ਹੋਇਆ ਹੈ। ਇਸ ਮੇਲੇ ਦਾ ਮੁੱਖ ਪ੍ਰਯੋਜਨ ਗੁੱਗੇ ਦੀ ਪੂਜਾ ਅਰਚਨਾ ਕਰਨ ਵਿੱਚ ਨਿਹਿਤ ਮੰਨਿਆ ਗਿਆ ਹੈ। ਗੁੱਗੇ ਦੀ ਪੂਜਾ ‘ਨਾਗ-ਪੂਜਾ’ ਵਰਗੀ ਹੀ ਕੀਤੀ ਜਾਂਦੀ ਹੈ ਜਾਂ ਇਉਂ ਵੀ ਕਹਿ ਸਕਦੇ ਹਾਂ ਕਿ ਨਾਗ ਪੂਜਾ ਦਾ ਕੁਝ ਸੋਧਿਆ ਹੋਇਆ ਰੂਪ ਹੀ ਗੁੱਗਾ ਪੂਜਾ ਹੈ। ਇਸੇ ਭਾਵਨਾ ਬਿਰਤੀ ਸਦਕਾ ਇਹ ਮੇਲਾ ਜ਼ਿਲ੍ਹਾ ਲੁਧਿਆਣਾ ਦੇ ਇੱਕ ਪਿੰਡ ਛਪਾਰ (ਲੁਧਿਆਣਾ ਪੱਛਮ) ਵਿਖੇ, ਹਰ ਸਾਲ ਭਾਦਰੋਂ ਮਹੀਨੇ ਦੀ ਚਾਣਨੀ-ਚੌਦਸ ਨੂੰ ਗੁੱਗੇ ਦੀ ਸਥਾਪਤ ਕੀਤੀ ਹੋਈ ਮਾੜੀ ਉੱਪਰ ਬੜੀ ਸੱਜ-ਧੱਜ ਨਾਲ ਲੱਗਦਾ ਹੈ ਅਤੇ ਲਗਪਗ ਸਤ ਦਿਨਾਂ ਤਕ ਖ਼ੂਬ ਭਰਦਾ ਹੈ। ਆਮ ਤੌਰ ਤੇ ਇਹ ਸਤੰਬਰ ਮਹੀਨਾ ਹੁੰਦਾ ਹੈ ਅਤੇ ਇਹ ਮੇਲਾ ਪੰਜਾਬ ਦੇ ਮਾਲਵਾ ਖੇਤਰ ਦੇ ਸਭ ਤੋਂ ਮਸ਼ਹੂਰ ਮੇਲਿਆਂ ਵਿੱਚੋਂ ਇੱਕ ਹੈ। ਇਸ ਮੇਲੇ ਤੇ ਅੱਡ ਅੱਡ ਤਰ੍ਹਾਂ ਦੇ ਝੁਲੇ ਲਗਦੇ ਹਨ ਜਿਵੇ ਕੇ ਚੰਡੋਲ,ਕਿਸ਼ਤੀ,ਮੌਤ ਦਾ ਖੂਹ ਆਦਿ। ਮੇਲੇ ਤੇ ਕਈ ਪ੍ਰਕਾਰ ਦੀਆਂ ਮਠਿਆਈਆਂ ਹੁੰਦੀਆਂ ਹਨ ਜੋ ਕੇ ਖਾਣ ਵਿੱਚ ਸਵਾਦ ਹੁੰਦੀਆਂ ਹਨ ਜਿਵੇ ਕੇ ਪਾਥੀਆਂ, ਗੁਲਾਬ ਜਾਮੁਨ, ਰਸਗੁੱਲੇ ਆਦਿ।
ਡਾਕਟਰ ਭੀਮਰਾਉ ਅੰਬੇਡਕਰ (14 ਅਪ੍ਰੈਲ 1891 - 6 ਦਸੰਬਰ 1956), ਡਾਕਟਰ ਬਾਬਾਸਾਹਿਬ ਅੰਬੇਡਕਰ ਨਾਮ ਨਾਲ ਪ੍ਰਸਿੱਧ ਇੱਕ ਭਾਰਤੀ ਕਾਨੂੰਨਸਾਜ਼, ਅਰਥਸ਼ਾਸਤਰੀ, ਰਾਜਨੀਤੀਵਾਨ ਅਤੇ ਸਮਾਜ ਸੁਧਾਰਕ ਸਨ ਜਿਨ੍ਹਾਂ ਨੇ ਦਲਿਤ ਬੋਧੀ ਲਹਿਰ ਨੂੰ ਪ੍ਰੇਰਿਤ ਕੀਤਾ ਅਤੇ (ਬਹੁਜਨ) ਨਾਲ ਹੁੰਦੇ ਸਮਾਜਿਕ ਭੇਦਭਾਵ ਦੇ ਖਿਲਾਫ ਪ੍ਰਚਾਰ ਕੀਤਾ, ਜਦਕਿ ਔਰਤਾਂ ਅਤੇ ਕਿਰਤ ਦੇ ਅਧਿਕਾਰਾਂ ਦਾ ਸਮਰਥਨ ਵੀ ਕੀਤਾ। ਉਹ ਆਜ਼ਾਦ ਭਾਰਤ ਦੇ ਪਹਿਲੇ ਕਾਨੂੰਨ ਅਤੇ ਨਿਆਂ ਮੰਤਰੀ, ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਗਣਤੰਤਰ ਦੇ ਮੋਢੀ ਸਨ। ਭਾਰਤ ਅਤੇ ਹੋਰ ਕਿਤੇ, ਉਹਨਾਂ ਨੂੰ ਅਕਸਰ ਬਾਬਾ ਸਾਹਿਬ, ਮਰਾਠੀ ਵਿਚ ਭਾਵ "ਆਦਰਯੋਗ ਪਿਤਾ" ਕਹਿੰਦੇ ਸਨ।
ਹਾਲਾਂਕਿ "ਸ਼ਬਦ" ਦੀ ਵਿਆਖਿਆ ਲਈ ਵਿਦਵਾਨਾਂ ਦੇ ਅਲੱਗ-ਅਲੱਗ ਵਿਚਾਰ ਹਨ। ਪ੍ਰਸਿੱਧ ਅਮਰੀਕੀ ਭਾਸ਼ਾ ਵਿਗਿਆਨੀ ਲਿਉਨਾਰਦ ਬਲੂਮਫ਼ੀਲਡ ਨੇ ਕਿ 'ਸ਼ਬਦ' ਬਾਰੇ ਕਿਹਾ ਹੈ: “ A word is a minimal free form” ਅਰਥਾਤ “ਸ਼ਬਦ ਇੱਕ ਲਘੂਤਮ ਸੁਤੰਤਰ ਇਕਾਈ ਹੈ।“ ਬਲੂਮਫ਼ੀਲਡ ਦੀ ਇਹ ਪਰਿਭਾਸ਼ਾ ਹੁਣ ਤੱਕ ਮਿਲਦੀਆਂ ਸਾਰੀਆਂ ਪਰਿਭਾਸ਼ਾਵਾਂ ਨਾਲੋਂ ਮੁਕਾਬਲਨ ਵਧੇਰੇ ਮਕਬੂਲ ਹੈ। ਇਸ ਪਰਿਭਾਸ਼ਾ ਨੂੰ ਚੰਗੀ ਤਰ੍ਹਾਂ ਸਮਝਣ ਲਈ ਸਾਨੂੰ ਸੁਤੰਤਰ ਬੰਧੇਜੀ ਰੂਪਾਂ ਦੀ ਪ੍ਰਕ੍ਰਿਤੀ ਸਮਝ ਲੈਣੀ ਚਾਹੀਦੀ ਹੈ।
ਰੀਤੀ ਰਿਵਾਜ ਸ਼ਬਦ ਅੰਗਰੇਜੀ ਦੇ ਪਦ ritual ਦੇ ਪੰਜਾਬੀ ਅਨੁਵਾਦ ਵਜੋਂ ਵਰਤਿਆ ਗਿਆ ਹੈ। ਸਮਾਜ ਦੇ ਸਮਾਂ ਵਿਹਾ ਚੁੱਕੇ ਕਾਰਜ ਜਦੋਂ ਆਪਣੇ ਸਾਰਥਕ ਪ੍ਰਕਾਰਜ ਤੋਂ ਮੁਕਤ ਹੋ ਕੇ ਪ੍ਰਤੀਕ ਰੂਪ ਵਿੱਚ ਕੀਤੇ ਜਾਂਦੇ ਹਨ, ਤਾਂ ਉਹ ਰਸਮਾਂ ਅਖਵਾਉਂਦੇ ਹਨ। ਪੰਜਾਬ ਵਿੱਚ ਅਜਿਹੇ ਅਨੇਕਾ ਕਾਰਜ ਹਨ, ਜਿਨਾ ਦੀ ਪਹਿਲਾ ਕਦੀ ਮਹੱਤਤਾ ਸੀ, ਪਰ ਹੁਣ ਉਹ ਵੇਲਾ ਵਿਹਾ ਚੁਕੇ ਹਨ ਪਰ ਇਹ ਪ੍ਰਕਾਰਜ ਪ੍ਰਤੀਕ ਰੂਪ ਵਿੱਚ ਅੱਜ ਵੀ ਨਿਭਾਏ ਜਾਂਦੇ ਹਨ। ਜਿਸ ਤਰਾਂ ਉਹਨਾਂ ਦਾ ਵਾਸਤਵਿਕ ਅਮਲ ਹੋਇਆ ਕਰਦਾ ਸੀ। ਵਿਅਕਤੀ ਜੀਵਨ ਨਾਲ ਸਬੰਧਿਤ ਅਜਿਹਾ ਕੋਈ ਮੌਕਾ ਨਹੀਂ ਜਦੋਂ ਕੋਈ ਰਸਮ ਨਾ ਕੀਤੀ ਜਾਂਦੀ ਹੋਵੇ। ਵਿਅਕਤੀ ਜੀਵਨ ਦੀਆਂ ਤਿੰਨ ਅਵਸਥਾਵਾਂ ਪ੍ਰਮੁੱਖ ਮੰਨੀਆਂ ਜਾਂਦੀਆਂ ਹਨ। ਜਨਮ ਵਿਆਹ ਮੌਤ ਉਹਨਾਂ ਨਾਲ ਸਬੰਧਿਤ ਰਸਮਾਂ ਹੇਠ ਲਿਖੇ ਹਨ: -
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇੱਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿੱਚ ਵਿਚਾਰਾਂ ਨੂੰ ਇੱਕ ਕਾਵਿਕ ਲੜੀ ਵਿੱਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ। ਪੰਜਾਬੀ ਵਿਕੀਪੀਡੀਆ ਗੁਰਮੁਖੀ ਅਤੇ ਸ਼ਾਹਮੁਖੀ ਦੋ ਲਿਪੀਆਂ ਵਿੱਚ ਉਪਲਬਧ ਹੈ। ਪੂਰਬੀ ਪੰਜਾਬ, ਭਾਰਤ ਦੀ ਨੁਮਾਇੰਦਗੀ ਕਰਨ ਵਾਲਾ ਵਿਕੀਪੀਡੀਆ ਗੁਰਮੁਖੀ ਲਿਪੀ ਵਿੱਚ ਉਪਲਬਧ ਹੈ, ਜਦ ਕਿ ਪੱਛਮੀ ਪੰਜਾਬ, ਪਾਕਿਸਤਾਨ ਦਾ ਆਪਣਾ ਇੱਕ ਵੱਖਰਾ ਵਿਕੀਪੀਡੀਆ ਹੈ ਜੋ 24 ਅਕਤੂਬਰ, 2008 ਨੂੰ ਹੋਂਦ ਵਿੱਚ ਆਇਆ ਅਤੇ ਇਹ ਸ਼ਾਹਮੁਖੀ ਲਿਪੀ ਵਿੱਚ ਹੈ।
ਗੁਰੂ ਕੇ ਬਾਗ਼ ਦਾ ਮੋਰਚਾ ਅਕਾਲੀ ਲਹਿਰ ਦਾ ਮਹੱਤਵਪੂਰਨ ਮੋਰਚਾ ਹੈ। ਅੰਮ੍ਰਿਤਸਰ ਤੋਂ 13 ਕੁ ਮੀਲ ਦੂਰ ਇਕ ਇਤਿਹਾਸਕ ਗੁਰਦੁਆਰਾ ਗੁਰੂ ਕਾ ਬਾਗ ਹੈ, ਜੋ ਪਿੰਡ ਘੁਕੇਵਾਲੀ ਵਿੱਚ ਸਥਿਤ ਹੈ। ਜਿਥੇ ਪੰਜਵੇਂ ਅਤੇ ਨੌਵੇਂ ਗੁਰੂ ਸਾਹਿਬ ਨੇ ਆਪਣੇ ਪਾਵਨ ਚਰਨ ਪਾਏ। ਇਥੋਂ ਦਾ ਮਹੰਤ ਸੁੰਦਰ ਦਾਸ ਬਹੁਤ ਹੀ ਘਟੀਆ ਆਚਰਣ ਦਾ ਮਾਲਕ ਸੀ, ਪਰ ਸਰਕਾਰ ਦੀ ਸ਼ਹਿ ਹੋਣ ਕਰਕੇ ਸਿੱਖ ਕੌਮ ਨੂੰ ਮਜਬੂਰਨ ਕੌੜਾ ਘੁੱਟ ਪੀਣਾ ਪੈ ਰਿਹਾ ਸੀ। ਸ੍ਰੀ ਨਨਕਾਣਾ ਸਾਹਿਬ ਦਾ ਮਹੰਤ ਲਛਮਣ ਦਾਸ ਇਸ ਮਹੰਤ ਸੁੰਦਰ ਦਾਸ ਦਾ ਲੰਗੋਟੀਆ ਯਾਰ ਸੀ। ਇਸੇ ਕਰਕੇ 20 ਫਰਵਰੀ 1921 ਈ: ਨੂੰ ਵਾਪਰੇ ਸ੍ਰੀ ਨਨਕਾਣਾ ਸਾਹਿਬ ਦੇ ਖੂਨੀ ਸਾਕੇ ਬਾਅਦ ਇਕ ਸਾਕਾ ਹੋਰ ਵੀ ਸਿੰਘਾਂ ਦੇ ਸਾਹਮਣੇ ਆ ਗਿਆ।
ਗੁਰੂ ਗ੍ਰੰਥ ਸਾਹਿਬ ਜੀ (ਅੰਗ੍ਰੇਜ਼ੀ: Guru Granth Sahib Ji), ਸਿੱਖ ਧਰਮ ਦਾ ਕੇਂਦਰੀ ਧਾਰਮਿਕ ਪਾਠ ਹੈ, ਜਿਸ ਨੂੰ ਸਿੱਖ ਧਰਮ ਦੇ ਅੰਤਮ ਸਰਬਸ਼ਕਤੀਮਾਨ ਗੁਰੂ ਮੰਨਦੇ ਹਨ। ਇਸ ਵਿਚ 1430 ਅੰਗ (ਪੰਨੇ) ਹਨ, ਜਿਨ੍ਹਾਂ ਵਿਚ 36 ਸੰਤਾਂ ਦੀ ਬਾਣੀ ਹੈ ਜਿਸ ਵਿਚ ਸਿੱਖ ਗੁਰੂ ਸਾਹਿਬ (6 ਗੁਰੂ), ਭਗਤ (15 ਭਗਤ), ਭੱਟ (11 ਭੱਟ) ਅਤੇ ਗੁਰਸਿੱਖ (4 ਗੁਰਸਿੱਖ) ਸ਼ਾਮਲ ਹਨ। ਇਹ ਦੁਨੀਆ ਦੀ ਇਕੋ ਇਕ ਧਾਰਮਿਕ ਲਿਪੀ ਹੈ ਜਿਸ ਵਿਚ ਦੂਜੇ ਧਰਮਾਂ, ਜਾਤੀਆਂ ਅਤੇ ਧਰਮਾਂ ਦੇ ਲੋਕਾਂ ਦੇ ਵਿਚਾਰ ਅਤੇ ਵਿਚਾਰਧਾਰਾ ਸ਼ਾਮਲ ਹੈ। ਇਸ ਵਿਚ ਆਪਣੇ ਆਪ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਵੀ ਸ਼ਾਮਲ ਹਨ ਅਤੇ ਇਸਦਾ ਪਹਿਲਾਂ ਸੰਸਕਰਣ ਭਾਈ ਗੁਰਦਾਸ ਜੀ ਅਤੇ ਦੂਸਰਾ ਸੰਸਕਰਣ ਭਾਈ ਮਨੀ ਸਿੰਘ ਜੀ ਦੁਆਰਾ ਲਿਖਿਆ ਗਿਆ ਸੀ।
ਪਹਿਲੀ ਸੰਸਾਰ ਜੰਗ ਜਾਂ ਪਹਿਲਾ ਵਿਸ਼ਵ ਯੁੱਧ (ਅੰਗਰੇਜੀ: World War I) ੨੮ ਜੁਲਾਈ 1914 ਤੋਂ ੧੧ ਨਵੰਬਰ 1918 ਤੱਕ ਚੱਲਿਆ। ਇਸ ਜੰਗ ਵਿੱਚ ਦੁਨੀਆਂ ਦੇ ਤਕਰੀਬਨ ਸਾਰੇ ਵੱਡੇ ਦੇਸ਼ ਸ਼ਾਮਲ ਸਨ। ਇਸ ਦੇ ਵਿੱਚ ਦੋ ਮਿਲਟਰੀ ਗੁੱਟ ਸਨ: ਸੈਂਟਰਲ ਪਾਵਰਜ਼ (ਜਰਮਨੀ, ਅਸਟਰੀਆ-ਹੰਗਰੀ ਅਤੇ ਇਟਲੀ) ਅਤੇ ਟਰਿਪਲ ਏਨਟਟੇ (ਫਰਾਂਸ, ਰੂਸ ਅਤੇ ਬਰਤਾਨੀਆ) । ਇਸ ਵਿੱਚ ਲੱਭ-ਭੱਗ 7 ਕਰੋੜ ਮਿਲਟਰੀ ਦੇ ਸਿਪਾਹੀ ਲਾਮਬੰਦ ਕੀਤੇ ਗਏ ਸਨ ਅਤੇ ਇਹ ਦੁਨੀਆਂ ਦੇ ਸਭ ਤੋਂ ਵੱਡੇ ਯੁੱਧਾਂ ਵਿੱਚੋ ਇੱਕ ਹੈ । ਇਸ ਯੁੱਧ ਵਿੱਚ ਲਗਪਗ ਇੱਕ ਕਰੋੜ ਆਦਮੀ ਮਾਰੇ ਗਏ ਸਨ, ਅਤੇ ਇਹ ਮਨੁੱਖੀ ਇਤਿਹਾਸ ਵਿੱਚ ਸਭ ਤੋਂ ਜਿਆਦਾ ਜਾਨਾਂ ਲੈਣ ਵਾਲੀਆਂ ਘਟਨਾਵਾਂ ਵਿੱਚੋਂ ਇੱਕ ਸੀ ।
ਅਵੁਰ ਪਕੀਰ ਜੈਨੁਲਾਬਦੀਨ ਅਬਦੁਲ ਕਲਾਮ ਭਾਰਤ ਰਤਨ (15 ਅਕਤੂਬਰ 1931 – 27 ਜੁਲਾਈ 2015) ਇੱਕ ਭਾਰਤੀ ਵਿਗਿਆਨੀ ਸਨ, ਜਿਨ੍ਹਾ ਨੇ ਭਾਰਤ ਦੇ 11ਵੇਂ ਰਾਸ਼ਟਰਪਤੀ ਵਜੋ ਸੇਵਾ ਨਿਭਾਈ। ਅਬਦੁੱਲ ਕਲਾਮ ਭਾਰਤ ਦੇ ਪਹਿਲੇ ਗੈਰ-ਸਿਆਸੀ ਰਾਸ਼ਟਰਪਤੀ ਸਨ, ਜਿਨ੍ਹਾਂ ਨੂੰ ਤਕਨਾਲੋਜੀ ਅਤੇ ਵਿਗਿਆਨ ਵਿੱਚ ਉਨ੍ਹਾਂ ਦੇ ਵਿਸ਼ੇਸ਼ ਯੋਗਦਾਨ ਕਾਰਨ ਇਹ ਅਹੁਦਾ ਮਿਲਿਆ ਸੀ। ਉਹ ਇੱਕ ਇੰਜੀਨੀਅਰ ਅਤੇ ਵਿਗਿਆਨੀ ਸਨ। ਰਾਸ਼ਟਰਪਤੀ ਬਣਨ ਤੋਂ ਬਾਅਦ ਕਲਾਮ ਜੀ ਸਾਰੇ ਦੇਸ਼ ਵਾਸੀਆਂ ਦੀਆਂ ਨਜ਼ਰਾਂ ਵਿੱਚ ਬਹੁਤ ਹੀ ਸਤਿਕਾਰਤ ਅਤੇ ਨਿਪੁੰਨ ਵਿਅਕਤੀ ਰਹੇ ਹਨ। ਉਹਨਾਂ ਨੂੰ ਲੋਕ ਦਿ ਮਿਜ਼ਾਇਲ ਮੈਨ ਆਫ ਇੰਡੀਆ ਅਤੇ ਪੀਪਲਜ਼ ਪ੍ਰੇਜੀਡੇਂਟ ਵੀ ਕਹਿੰਦੇ ਹਨ ।ਕਲਾਮ ਜੀ ਨੇ ਲਗਭਗ ਚਾਰ ਦਹਾਕਿਆਂ ਤੱਕ ਇੱਕ ਵਿਗਿਆਨੀ ਵਜੋਂ ਕੰਮ ਕੀਤਾ ਹੈ, ਉਹ ਕਈ ਵੱਕਾਰੀ ਸੰਸਥਾਵਾਂ ਦੇ ਪ੍ਰਸ਼ਾਸਕ ਵੀ ਰਹੇ ਹਨ। ਭਾਰਤ ਨੂੰ ਪ੍ਰਮਾਣੂ ਸ਼ਕਤੀ ਦੇਸ਼ ਬਣਾਉਣ ਵਿੱਚ ਉਹਨਾਂ ਦਾ ਇੱਕ ਮਹੱਤਵਪੂਰਨ ਯੋਗਦਾਨ ਹੈ।
ਚੇਨਈ ਅੰਤਰਰਾਸ਼ਟਰੀ ਹਵਾਈ ਅੱਡਾ (ਅੰਗ੍ਰੇਜ਼ੀ: Chennai International Airport; ਏਅਰਪੋਰਟ ਕੋਡ: MAA) ਇੱਕ ਅੰਤਰਰਾਸ਼ਟਰੀ ਹਵਾਈ ਅੱਡਾ ਹੈ, ਜੋ ਚੇਨਈ, ਤਾਮਿਲਨਾਡੂ, ਭਾਰਤ ਅਤੇ ਇਸ ਦੇ ਮਹਾਨਗਰ ਖੇਤਰ ਦੀ ਸੇਵਾ ਕਰਦਾ ਹੈ। ਇਹ ਮੀਨਾਮਬੱਕਮ ਅਤੇ ਤਿਰਸੁਲਮ ਵਿੱਚ, ਸ਼ਹਿਰ ਦੇ ਕੇਂਦਰ ਤੋਂ 21 ਕਿਲੋਮੀਟਰ (13 ਮੀਲ) ਵਿੱਚ ਸਥਿਤ ਹੈ। ਹਵਾਈ ਅੱਡੇ ਨੇ ਵਿੱਤੀ ਸਾਲ 2018-19 ਵਿਚ 22.5 ਮਿਲੀਅਨ ਯਾਤਰੀਆਂ ਦਾ ਪ੍ਰਬੰਧਨ ਕੀਤਾ, 570 ਜਹਾਜ਼ਾਂ ਦੀ ਹਰਕਤ ਅਤੇ 30,000 ਯਾਤਰੀ ਪ੍ਰਤੀ ਦਿਨ। ਚੇਨਈ ਅੰਤਰਰਾਸ਼ਟਰੀ ਹਵਾਈ ਅੱਡਾ ਨਵੀਂ ਦਿੱਲੀ ਅਤੇ ਮੁੰਬਈ ਦੇ ਪਿੱਛੇ ਦੇਸ਼ ਵਿਚ ਅੰਤਰਰਾਸ਼ਟਰੀ ਟ੍ਰੈਫਿਕ ਅਤੇ ਕਾਰਗੋ ਸਮਰੱਥਾ ਵਿਚ ਤੀਜਾ ਸਭ ਤੋਂ ਵੱਧ ਵਿਅਸਤ ਹੈ। ਇਹ ਨਵੀਂ ਦਿੱਲੀ, ਮੁੰਬਈ ਅਤੇ ਬੰਗਲੌਰ ਦੇ ਪਿੱਛੇ ਦੇਸ਼ ਦੇ ਸਮੁੱਚੇ ਯਾਤਰੀਆਂ ਦੀ ਆਵਾਜਾਈ ਦਾ ਚੌਥਾ ਵਿਅਸਤ ਹਵਾਈ ਅੱਡਾ ਹੈ। ਇਹ ਏਸ਼ੀਆ ਦਾ 49 ਵਾਂ ਸਭ ਤੋਂ ਵਿਅਸਤ ਹਵਾਈ ਅੱਡਾ ਹੈ ਜੋ ਇਸ ਨੂੰ ਸਿਖਰ ਦੀਆਂ 50 ਸੂਚੀ ਵਿੱਚ ਭਾਰਤ ਦੇ ਚਾਰ ਪ੍ਰਮੁੱਖ ਹਵਾਈ ਅੱਡਿਆਂ ਵਿੱਚੋਂ ਇੱਕ ਬਣਾਉਂਦਾ ਹੈ। ਹਵਾਈ ਅੱਡੇ ਦੀ ਸੇਵਾ ਚੇਨਈ ਮੈਟਰੋ ਦੇ ਏਅਰਪੋਰਟ ਮੈਟਰੋ ਸਟੇਸ਼ਨ ਅਤੇ ਚੇਨਈ ਉਪਨਗਰ ਰੇਲਵੇ ਸਿਸਟਮ ਦੇ ਤਿਰਸੁਲਮ ਰੇਲਵੇ ਸਟੇਸ਼ਨ ਦੁਆਰਾ ਕੀਤੀ ਜਾਂਦੀ ਹੈ। ਯਾਤਰੀਆਂ ਦੀ ਆਵਾਜਾਈ ਦਾ ਮੁਕਾਬਲਾ ਕਰਨ ਲਈ ਦੋ ਨਵੇਂ ਟਰਮੀਨਲ, ਅਰਥਾਤ ਟੀ 5 ਅਤੇ ਟੀ 6 (ਇਕ ਸੈਟੇਲਾਈਟ ਟਰਮੀਨਲ) ਹਰ ਸਾਲ 40 ਮਿਲੀਅਨ ਯਾਤਰੀਆਂ ਨੂੰ ਸੰਭਾਲਣ ਲਈ ਨਿਰਮਾਣ ਅਧੀਨ ਹਨ। ਇਕ ਵਾਰ ਪੂਰਾ ਹੋ ਜਾਣ 'ਤੇ ਇਹ ਸੈਟੇਲਾਈਟ ਟਰਮੀਨਲ ਵਾਲਾ ਭਾਰਤ ਦਾ ਪਹਿਲਾ ਹਵਾਈ ਅੱਡਾ ਹੋਵੇਗਾ। ਨਵਾਂ ਸੈਟੇਲਾਈਟ ਟਰਮੀਨਲ ਵੱਖ-ਵੱਖ ਟਰਮੀਨਲਾਂ ਵਿਚ ਯਾਤਰੀਆਂ ਦੀ ਆਵਾਜਾਈ ਲਈ ਚਾਰ ਮਾਰਗੀ ਰੂਪੋਸ਼ ਵਾਕੈਲੇਟਰ ਰਾਹੀਂ ਜੋੜਿਆ ਜਾਵੇਗਾ। ਫਿਰ ਵੀ ਹਵਾਈ ਅੱਡੇ 2022 ਤਕ 40 ਮਿਲੀਅਨ ਯਾਤਰੀਆਂ ਦੀ ਚੋਟੀ ਦੀ ਸਮਰੱਥਾ ਨਾਲ ਸੰਤ੍ਰਿਪਤ 'ਤੇ ਪਹੁੰਚ ਜਾਣਗੇ ਅਤੇ ਚੇਨਈ ਵਿਚ ਨਵੇਂ ਹਵਾਈ ਅੱਡੇ ਦਾ ਪ੍ਰਸਤਾਵ ਦਹਾਕਿਆਂ ਤੋਂ ਚੱਲ ਰਿਹਾ ਹੈ। ਇੱਕ ਵਾਰ ਜਦੋਂ ਨਵਾਂ ਹਵਾਈ ਅੱਡਾ ਚਾਲੂ ਹੋ ਜਾਂਦਾ ਹੈ, ਦੋਵੇਂ ਹਵਾਈ ਅੱਡੇ ਕਾਰਜਸ਼ੀਲ ਹੋ ਜਾਣਗੇ। ਘਰੇਲੂ ਅਤੇ ਅੰਤਰਰਾਸ਼ਟਰੀ ਟਰਮੀਨਲ ਦਾ ਨਾਮ ਕ੍ਰਮਵਾਰ, ਤਾਮਿਲਨਾਡੂ ਦੇ ਸਾਬਕਾ ਮੁੱਖ ਮੰਤਰੀਆਂ ਕੇ. ਕਾਮਰਾਜ ਅਤੇ ਸੀ. ਐਨ.
ਬੰਗਲਾ ਦੇਸ਼ ਗਣਤੰਤਰ (ਬੰਗਾਲੀ: গণপ্রজাতন্ত্রী বাংলাদেশ) ਦੱਖਣੀ ਏਸ਼ੀਆ ਦਾ ਇੱਕ ਰਾਸ਼ਟਰ ਹੈ। ਦੇਸ਼ ਦੀਆਂ ਉੱਤਰ, ਪੂਰਬ ਅਤੇ ਪੱਛਮ ਸੀਮਾਵਾਂ ਭਾਰਤ ਅਤੇ ਦੱਖਣੀ ਪੂਰਵ ਸੀਮਾ ਮਿਆਂਮਾਰ ਦੇਸ਼ਾਂ ਨਾਲ ਮਿਲਦੀ ਹੈ; ਦੱਖਣ ਵਿੱਚ ਬੰਗਾਲ ਦੀ ਖਾੜੀ ਹੈ। ਬੰਗਲਾ ਦੇਸ਼ ਅਤੇ ਭਾਰਤੀ ਰਾਜ ਪੱਛਮ ਬੰਗਾਲ ਇੱਕ ਬਾਂਗਲਾਭਾਸ਼ੀ ਅੰਚਲ, ਬੰਗਾਲ ਹਨ, ਜਿਸਦਾ ਇਤਿਹਾਸਿਕ ਨਾਮ “বঙ্গ” ਬਾਙਗੋ ਜਾਂ “বাংলা” ਬਾਂਗਲਾ ਹੈ। ਇਸ ਦੀ ਸੀਮਾ ਰੇਖਾ ਉਸ ਸਮੇਂ ਨਿਰਧਾਰਤ ਹੋਈ ਜਦੋਂ 1947 ਵਿੱਚ ਭਾਰਤ ਦੇ ਵਿਭਾਜਨ ਦੇ ਸਮੇਂ ਇਸਨੂੰ ਪੂਰਬੀ ਪਾਕਿਸਤਾਨ ਦੇ ਨਾਮ ਨਾਲ ਪਾਕਿਸਤਾਨ ਦਾ ਪੂਰਬੀ ਭਾਗ ਘੋਸ਼ਿਤ ਕੀਤਾ ਗਿਆ। ਪੂਰਬ ਅਤੇ ਪੱਛਮ ਪਾਕਿਸਤਾਨ ਦੇ ਵਿਚਕਾਰ ਲਗਭਗ 1600 ਕਿ ਮੀ (1000 ਮੀਲ) ਦੀ ਭੂਗੋਲਿਕ ਦੂਰੀ ਸੀ। ਪਾਕਿਸਤਾਨ ਦੇ ਦੋਨ੍ਹੋਂ ਭਾਗਾਂ ਦੀ ਜਨਤਾ ਦਾ ਧਰਮ (ਇਸਲਾਮ) ਇੱਕ ਸੀ, ਉੱਤੇ ਉਹਨਾਂ ਦੇ ਵਿੱਚ ਜਾਤੀ ਅਤੇ ਭਾਸ਼ਾਗਤ ਕਾਫ਼ੀ ਦੂਰੀਆਂ ਸਨ। ਪੱਛਮ ਪਾਕਿਸਤਾਨ ਦੀ ਤਤਕਾਲੀਨ ਸਰਕਾਰ ਦੇ ਬੇਇਨਸਾਫ਼ੀ ਦੇ ਵਿਰੁੱਧ 1971 ਵਿੱਚ ਭਾਰਤ ਦੇ ਸਹਿਯੋਗ ਨਾਲ ਇੱਕ ਲੜਾਈ ਤੋਂ ਬਾਅਦ ਬੰਗਲਾਦੇਸ਼ ਇੱਕ ਵੱਖਰਾ ਦੇਸ਼ ਬਣ ਗਿਆ। ਵੱਖਰਾ ਦੇਸ਼ ਬਣਨ ਤੋਂ ਬਾਅਦ ਬੰਗਲਾਦੇਸ਼ ਦੀ ਰਾਜਨੀਤਕ ਸਥਿਤੀ ਕੁਝ ਸਮੇਂ ਡੋਲਦੀ ਰਹੀ, ਦੇਸ਼ ਵਿੱਚ 13 ਰਾਸ਼ਟਰਸ਼ਾਸਕ ਬਦਲੇ ਗਏ ਅਤੇ 4 ਫੌਜੀ ਬਗਾਵਤਾਂ ਹੋਈਆਂ। ਸੰਸਾਰ ਦੇ ਸਭ ਤੋਂ ਜਨਬਹੁਲ ਦੇਸ਼ਾਂ ਵਿੱਚ ਬਾਂਗਲਾਦੇਸ਼ ਦਾ ਸਥਾਨ ਅੱਠਵਾਂ ਹੈ।
ਮੇਲੇ ਅਤੇ ਤਿਉਹਾਰ ਸਮਾਜ ਦੇ ਹਰ ਵਰਗ ਦੇ ਲੋਕਾਂ ਦੀਆਂ ਭਾਵਨਾਵਾਂ, ਉਨ੍ਹਾਂ ਦੀਆਂ ਖੁਸ਼ੀਆਂ, ਚਾਅ ਮਲਾਰ, ਸੱਧਰਾਂ, ਯਾਦਾਂ, ਕਾਮਨਾਵਾਂ, ਮਨੌਤਾਂ ਅਤੇ ਪ੍ਰਤਿਭਾ ਦਾ ਪ੍ਰਗਟਾਵਾ ਕਰਨ ਵਾਲਾ ਇੱਕ ਸੋਮਾ ਹਨ। ਤਿਉਹਾਰ ਅਤੇ ਮੇਲੇ ਮਨੁੱਖ ਦੀਆਂ ਧਾਰਮਿਕ ਰਹੁ-ਰੀਤਾਂ ਤੇ ਜਜਬਾਤੀ ਰਹੁ-ਰੀਤਾਂ ਨਾਲ ਜੁੜੇ ਹੁੰਦੇ ਹਨ। ਕੁਝ ਇੱਕ ਤਿਉਹਾਰ ਕੁੜੀਆਂ ਮੁਟਿਆਰਾਂ ਦੇ ਹੁੰਦੇ ਹਨ। ਪੰਜਾਬ, ਮਨਮੋਹਕ ਖੇਤਾਂ ਅਤੇ ਦਿਲ ਨੂੰ ਪਿਆਰ ਕਰਨ ਵਾਲੇ ਲੋਕਾਂ ਦੀ ਧਰਤੀ ਹੈ, ਇਹ ਸਭਿਆਚਾਰਕ ਅਮੀਰੀ ਲਈ ਸਭ ਤੋਂ ਵੱਧ ਪ੍ਰਸ਼ੰਸਾ ਵਾਲਾ ਰਾਜ ਹੈ| ਉਹ ਰਾਜ ਜੋ 5 ਗਾਰਲਿੰਗ ਨਦੀਆਂ ਦੀ ਸੁੰਦਰਤਾ ਪ੍ਰਾਪਤ ਕਰਦਾ ਹੈ ਸੈਲਾਨੀਆਂ ਨੂੰ ਇਸ ਦੇ ਸੁੰਦਰਤਾ ਦੇ ਹੇਠਾਂ ਲਿਆਉਣ ਦਾ ਰਾਹ ਪੱਧਰਾ ਕਰਦਾ ਹੈ। ਇਸ ਸੁੰਦਰ ਅਵਸਥਾ ਦਾ ਸਾਰ ਆਪਣੇ ਤਿਉਹਾਰਾਂ ਦੁਆਰਾ ਸੱਚਮੁੱਚ ਅਨੁਭਵ ਕੀਤਾ ਜਾਂਦਾ ਹੈ|
ਸਿੱਖੀ ਜਾਂ ਸਿੱਖ ਧਰਮ (ਸਿੱਖ ਦਾ ਮਤਲਬ, "ਸਿੱਖਣ ਵਾਲ਼ਾ") ਇੱਕ ਭਾਰਤੀ ਧਰਮ ਹੈ, ਜੋ 15ਵੀਂ ਸਦੀ ਵਿੱਚ ਭਾਰਤੀ ਉਪਮਹਾਂਦੀਪ ਦੇ ਪੰਜਾਬ ਖੇਤਰ ਵਿੱਚ ਸ਼ੁਰੂ ਹੋਇਆ। ਇਹ ਜਗਤ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ ਅਤੇ ਸਾਰੇ ਵਿਸ਼ਵਵਿਆਪੀ ਪ੍ਰਮੁੱਖਤਾ ਪ੍ਰਾਪਤ ਧਰਮਾਂ ਵਿੱਚੋਂ ਸਭ ਤੋਂ ਹਾਲੀਆ ਸਥਾਪਤ ਹੋਇਆ। ਸਿੱਖ ਪੰਥ ਨੂੰ ਮੰਨਣ ਵਾਲਿਆਂ ਦੀ ਗਿਣਤੀ ਲਗਭਗ 3 ਕਰੋੜ (ਜਾਂ 25–30 ਮਿਲੀਅਨ) ਹੈ, ਇਨ੍ਹਾਂ ਦਾ ਬਹੁਮਤ ਪੰਜਾਬ, ਭਾਰਤ ਵਿੱਚ ਰਹਿੰਦਾ ਹੈ। ਸਿੱਖ ਧਰਮ ਦਾ ਅਧਿਆਤਮਕ ਆਧਾਰ ਸਿੱਖਾਂ ਦੇ ਦਸ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਹੈ, ਜੋ ਕਿ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਗੂਰੂ ਨਾਨਕ ਦੇਵ ਨੇ ਸਿੱਖ ਧਰਮ ਦੀ ਨੀਂਹ ਰੱਖੀ ਸੀ ਅਤੇ ਗੂਰੂ ਗੋਬਿੰਦ ਸਿੰਘ ਨੇ ਗੂਰੂ ਗ੍ਰੰਥ ਸਾਹਿਬ ਨੂੰ ਇਸਦੇ ਅੰਤਮ ਗੁਰੂ ਵਜੋਂ ਨਿਯੁਕਤ ਕਰਕੇ ਦੇਹਧਾਰੀ ਗੁਰੂ ਦੀ ਪਰੰਪਰਾ ਨੂੰ ਸਮਾਪਤ ਕੀਤਾ। ਗੁਰੂ ਨਾਨਕ ਦੀਆਂ ਪ੍ਰਮੁੱਖ ਸਿੱਖਿਆਵਾਂ ਵਿੱਚ ਸ਼ਾਮਲ ਹਨ: ਰੱਬ ਉੱਪਰ ਯਕੀਨ ਰੱਖਕੇ ਉਸਦਾ ਨਾਮ ਜਪਣਾ, ਮਨੁੱਖਤਾ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁੱਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜਿਉਣਾ। ਗੁਰੂ ਹਰਿਗੋਬਿੰਦ (ਛੇਵਾਂ ਗੁਰੂ) ਨੇ ਮੀਰੀ-ਪੀਰੀ ਦੀ ਧਾਰਨਾ ਨੂੰ ਸਥਾਪਤ ਕੀਤਾ ਜਿਸਦੇ ਅਧੀਨ ਦੋਵਾਂ ਅਸਥਾਈ ਜਾਂ ਰਾਜਨੀਤਕ ਅਧਿਕਾਰ (ਮੀਰੀ) ਅਤੇ ਅਧਿਆਤਮਕ ਸ਼ਕਤੀ (ਪੀਰੀ) ਨੂੰ ਸਮਾਨ ਮਹੱਤਤਾ ਪ੍ਰਾਪਤ ਹੋਈ।
ਭਾਰਤ ਦਾ ਰਾਸ਼ਟਰਪਤੀ (ਹਿੰਦੀ भारत के राष्ट्रपति) ਭਾਰਤ ਦੇ ਗਣਰਾਜ ਦੇ ਰਾਜ ਦਾ ਮੁੱਖੀ ਹੁੰਦਾ ਹੈ, ਕਿਉਕਿ ਭਾਰਤ ਸੰਸਦੀ ਪ੍ਰਣਾਲੀ ਨਾਲ ਚਲਦਾ ਹੈ ਇਸਲਈ ਭਾਰਤ ਦੇ ਰਾਸ਼ਟਰਪਤੀ ਰਸਮੀ ਤੌਰ ਤੇ ਮੁਖੀ ਹੁੰਦੇ ਹਨ। ਭਾਰਤ ਦਾ ਰਾਸ਼ਟਰਪਤੀ ਭਾਰਤ ਦੀ ਫੌਜ ਦਾ ਸੁਪਰੀਮ ਕੰਮਾਡਰ-ਇਨ-ਚੀਫ ਹੁੰਦਾ ਹੈ। 1967 ਤੋਂ ਲੈ ਕੇ ਹੁਣ ਤਕ, ਇਹ ਕੋਸ਼ਿਸ਼ਾਂ ਹੁੰਦੀਆਂ ਰਹੀਆਂ ਹਨ ਕਿ ਭਾਰਤ ਦੇ ਰਾਸ਼ਟਰਪਤੀ ਨੂੰ ਵਿਦੇਸ਼ੀ ਤਰੀਕੇ ਨਾਲ ਸਰਕਾਰ ਵਿੱਚ ਉਲੀਕੇ ਗਏ ਰਾਸ਼ਟਰਪਤੀ ਦੀ ਭੂਮਿਕਾ ਦੇ ਖ਼ਾਕੇ ਨਾਲੋਂ ਵੱਧ ਸਕ੍ਰਿਆ ਸਿਆਸਤੀ ਹਸਤੀ ਬਣਾਇਆ ਜਾਵੇ। 1967 ਵਿੱਚ ਸੁਪਰੀਮ ਕੋਰਟ ਦੇ ਇੱਕ ਸਿਟਿੰਗ ਚੀਫ਼ ਜਸਟਿਸ ਸੁੱਬਾ ਰਾਓ ਨੇ ਖ਼ੁਦ ਨੂੰ ਸਿਆਸਤਦਾਨਾਂ ਦੇ ਝੇੜਿਆਂ ’ਚ ਲਪੇਟ ਲਿਆ ਅਤੇ ਰਾਸ਼ਟਰਪਤੀ ਬਣਨ ਲਈ ਨਿਆਂ ਪਾਲਿਕਾ ਦੀ ਮਾਣ-ਮਰਿਆਦਾ ਭੁੱਲ ਬੈਠਿਆ। ਚੀਫ਼ ਜਸਟਿਸ ਸੁੱਬਾ ਰਾਓ ਸਵਤੰਤਰ ਪਾਰਟੀ ਤੇ ਜਨਸੰਘ ਅਤੇ ਕਾਂਗਰਸ ਦੇ ਉਮੀਦਵਾਰ ਡਾ.
ਨਿੰਦਰ ਘੁਗਿਆਣਵੀ (ਜਨਮ 15 ਮਾਰਚ, 1975) ਪੰਜਾਬੀ ਦਾ ਸ਼੍ਰੋਮਣੀ ਸਾਹਿਤਕਾਰ ਹੈ। ਨਿੰਦਰ ਘੁਗਿਆਣਵੀ ਪੰਜਾਬੀ ਦਾ ਪਹਿਲਾ ਲੇਖਕ ਹੈ ਜਿਸ ਨੂੰ ਮਹਾਰਾਸ਼ਟਰ ਦੀ ਮਹਾਤਮਾ ਗਾਂਧੀ ਅੰਤਰ-ਰਾਸ਼ਟਰੀ ਹਿੰਦੀ ਯੂਨੀਵਰਸਿਟੀ ਵਿਖੇ ਰਾਈਟਰ ਇਨ ਰੈਜੀਡੈਂਟ ਚੇਅਰ ਉਪਰ ਲਗਾਇਆ ਗਿਆ ਹੈ। ਇਹ ਮਾਣ ਹਾਸਲ ਕਰਨ ਵਾਲਾ ਨਿੰਦਰ ਘੁਗਿਆਣਵੀ ਪੰਜਾਬੀ ਦਾ ਪਹਿਲਾ ਲੇਖਕ ਹੈ। ਨਿੰਦਰ ਘੁਗਿਆਣਵੀ ਦੀ ਪ੍ਰਸਿੱਧ ਸਵੈ-ਜੀਵਨੀ 'ਮੈਂ ਸਾਂ ਜੱਜ ਦਾ ਅਰਦਲੀ' ਦਾ ਭਾਰਤ ਦੀਆਂ 12 ਭਸ਼ਾਵਾਂ ਵਿੱਚ ਅਨੁਵਾਦ ਹੋ ਚੁੱਕੀ ਹੈ ਅਤੇ ਇਸ ਪੁਸਤਕ ਦਾ ਨੈਸ਼ਨਲ ਬੁੱਕ ਟਰੱਸਟ ਆਫ ਇੰਡੀਆ ਵੱਲੋਂ ਅੰਗਰੇਜ਼ੀ ਅਨੁਵਾਦ 'I was judge's Ordaly' ਸਿਰਲੇਖ ਹੇਠ ਪ੍ਰਕਾਸ਼ਿਤ ਕੀਤਾ ਹੈ।
ਲਾਲਾ ਲਾਜਪਤ ਰਾਏ (ਹਿੰਦੀ: लाला लाजपत राय, 28 ਜਨਵਰੀ 1865 - 17 ਨਵੰਬਰ 1928) ਭਾਰਤ ਦਾ ਇੱਕ ਪ੍ਰਮੁੱਖ ਅਜ਼ਾਦੀ ਘੁਲਾਟੀਆ ਸੀ। ਉਸ ਨੂੰ ਪੰਜਾਬ ਕੇਸਰੀ ਵੀ ਕਿਹਾ ਜਾਂਦਾ ਹੈ। ਉਸ ਨੇ ਪੰਜਾਬ ਨੈਸ਼ਨਲ ਬੈਂਕ ਅਤੇ ਲਕਸ਼ਮੀ ਬੀਮਾ ਕੰਪਨੀ ਦੀ ਸਥਾਪਨਾ ਕੀਤੀ ਸੀ। ਇਹ ਭਾਰਤੀ ਰਾਸ਼ਟਰੀ ਕਾਂਗਰਸ ਵਿੱਚ ਗਰਮ ਦਲ ਦੇ ਤਿੰਨ ਪ੍ਰਮੁੱਖ ਨੇਤਾਵਾਂ ਲਾਲ-ਬਾਲ-ਪਾਲ ਵਿਚੋਂ ਇੱਕ ਸਨ। ਸੰਨ 1928 ਵਿੱਚ ਉਸ ਨੇ ਸਾਈਮਨ ਕਮੀਸ਼ਨ ਵਿਰੁੱਧ ਇੱਕ ਪ੍ਰ੍ਦਰਸ਼ਨ ਵਿੱਚ ਹਿੱਸਾ ਲਿਆ, ਜਿਸ ਦੌਰਾਨ ਹੋਏ ਲਾਠੀਚਾਰਜ ਵਿੱਚ ਇਹ ਬੁਰੀ ਤਰ੍ਹਾਂ ਨਾਲ ਜਖ਼ਮੀ ਹੋ ਗਏ ਅਤੇ ਆਖ਼ਰ 17 ਨਵੰਬਰ 1928 ਨੂੰ ਉਸ ਦੀ ਮੌਤ ਹੋ ਗਈ ਸੀ।
ਟਿਕਾਊ ਵਿਕਾਸ ਟੀਚੇ,ਵਿਕਾਸ ਨਾਲ ਸੰਬੰਧਿਤ ਸਤਾਰਾਂ "ਆਲਮੀ ਟੀਚਿਆਂ" ਦਾ ਜੁੱਟ ਹੈ ਜਿਹਨਾਂ ਅੰਦਰ 169 ਨਿਸ਼ਾਨੇ ਸ਼ਾਮਲ ਹਨ ਜੋ ਦੁਨੀਆ ਦੀ ਕਾਇਆ ਕਲਪ ਲਈ: ਟਿਕਾਊ ਵਿਕਾਸ ਵਾਸਤੇ 2030 ਏਜੰਡਾ ਨਾਮ ਦੇ ਵਿਸ਼ਵ ਵਿਆਪੀ ਪ੍ਰੋਗਰਾਮ ਅਧੀਨ ਪ੍ਰਾਪਤ ਕੀਤੇ ਜਾਣੇ ਹਨ।ਸੰਯੁਕਤ ਰਾਸ਼ਟਰ ਦੀ ਅਗਵਾਈ ਹੇਠਲੇ ਇਹਨਾਂ ਟੀਚਿਆਂ ਨੂੰ 193 ਮੈਂਬਰ ਮੁਲਕਾਂ ਨੇ, ਆਲਮੀ ਲੋਕ-ਸਮਾਜ ਸਣੇ, ਲੰਮੇ-ਚੌੜੇ ਸਲਾਹ-ਮਸ਼ਵਰੇ ਮਗਰੋਂ ਤਿਆਰ ਕੀਤਾ ਹੈ ਜੋ ਕਿ ਸੰਯੁਕਤ ਰਾਸ਼ਟਰ ਦੇ 25 ਸਤੰਬਰ 2015 ਵਾਲ਼ੇ ਮਤੇ A/RES/70/1 ਦੇ ਪੈਰ੍ਹਾ 54 ਵਿੱਚ ਰੱਖੇ ਹੋਏ ਹਨ।
ਕ੍ਰਾਈਸਟਚਰਚ ਮਸਜਿਦ ਗੋਲੀਬਾਰੀ ਗੋਰੇ ਸੱਜੇ-ਵਿੰਗ ਦੇ ਅੱਤਵਾਦੀ ਹਮਲਿਆਂ ਦੀ ਇੱਕ ਲੜੀ ਹੈ ਜੋ ਕਿ ਅਲ ਨੂਰ ਮਸਜਿਦ ਅਤੇ ਲਿਨਵੁਡ ਇਸਲਾਮਿਕ ਸੈਂਟਰ, ਕ੍ਰਾਈਸਟਚਰਚ, ਨਿਊਜ਼ੀਲੈਂਡ ਵਿੱਚ 15 ਮਾਰਚ 2019 ਨੂੰ 13:40 ਸਥਾਨਕ ਸਮੇਂ ਤੇ (05:40 ਸਰਵਵਿਆਪੀ ਸਮੇਂ) ਤੇ ਸ਼ੁਰੂ ਹੋਈ। ਗੋਲੀਬਾਰੀ ਵਿੱਚ ਘੱਟ ਤੋਂ ਘੱਟ 49 ਲੋਕ ਮਾਰੇ ਗਏ ਹਨ ਅਤੇ ਘੱਟੋ ਘੱਟ 20 ਜ਼ਖਮੀ ਹੋਏ ਹਨ। ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਹਮਲੇ ਨੂੰ ਪ੍ਰਧਾਨ ਮੰਤਰੀ ਜੈਕਿੰਦਾ ਅਰਡਨ ਅਤੇ ਕੌਮਾਂਤਰੀ ਪੱਧਰ ਦੀਆਂ ਵੱਖ-ਵੱਖ ਸਰਕਾਰਾਂ ਦੁਆਰਾ ਅੱਤਵਾਦੀ ਹਮਲਾ ਦੱਸਿਆ ਗਿਆ ਹੈ।